ਸ਼੍ਰੋਮਣੀ ਅਕਾਲੀ ਦਲ (SAD)
Result You Searched: HARYANA-HIMACHAL

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਸਨੌਰ ਵਿਚ ਅਕਾਲੀ ਦਲ ਨੂੰ ਮਜਬੂਤ ਕਰ ਰਹੇ ਆਗੂ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਆਖਿਆ ਹੈ ਕਿ ਸ਼੍ਰੋਮਣਂ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨਾ ਆਖਿਆ ਕਿ ਹੁਣ ਪਿੰਡ ਪਿੰਡ ਜਾਕੇ ਮੁਖ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਚੜਦੀਕਲਾ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ। ਫੌਜਇੰਦਰ ਮੁਖਮੈਲਪੁਰ ਅੱਜ ਇਥੇ ਹਲਕਾ ਸਨੌਰ ਤੇ ਘਨੌਰ ਦੀ ਭਰਤੀ ਮੌਕੇ ਪੁਜੀਆਂ ਸੰਗਤਾਂ ਦਾ ਧੰਨਵਾਦ ਕਰ ਰਹੇ ਸਨ । ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਮੰਤਰੀ ਐਨ.ਕੇ ਸ਼ਰਮਾ, ਯੂਥ ਅਕਾਲੀ ਦਲ ਦੇ ੍ਰਪਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਹੋਰ ਵੀ ਨੇਤਾ ਹਾਜਰ ਸਨ । ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਾਂਗੇ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋ ਜਾਵੇਗੀ । ਉਨਾ ਸਮੂਹ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਇੱਕ ਮੁੱਠ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਕਿਹਾ । ਉਨਾ ਸਮੂਹ ਵਰਕਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਬਹੁਤ ਵੱਡੇ ਪੱਧਰ ਤੇ ਬੜੇ ਉਤਸ਼ਾਹ ਨਾਲ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋ ਜਾਵੇਗੀ, ਜਿਸ ਉਪਰੰਤ ਉਨ੍ਹਾਂ ਵੱਲੋਂ ਹਲਕਾ ਸਨੌਰ ਦੇ ਮੁੱਖ ਆਗੂਆਂ ਨੂੰ ਨਾਲ ਲੈ ਕੇ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ । ਉਨਾ ਕਿਹਾ ਕਿ ਪਾਰਟੀ ਨੂੰ ਮਜਬੂਤੀ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ।

ਪਟਿਆਲਾ : ਸਰਕਾਰ ਵੱਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸੁਰੱਖਿਆ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ ਤੇ ਇਹ ਸੁਰੱਖਿਆ ਵਾਪਿਸੀ ਭਗਵੰਤ ਮਾਨ ਦੀ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਵੀ ਕਰਦੀ ਹੈ । ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਇੱਕ ਸਮਾਗਮ ਦੌਰਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਜਾਣ ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ । - ਮਜੀਠੀਆ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਆਗੂ ਨੂੰ ਕੋਈ ਨੁਕਸਾਨ ਪਹੁੰਚਾਇਆ ਜਾਂਦਾ ਹੈ ਤਾਂ ਸਰਕਾਰ ਤੇ ਡੀ. ਜੀ. ਪੀ. ਪੰਜਾਬ ਹੋਣਗੇ ਜ਼ਿੰਮੇਵਾਰ ਰਾਜੂ ਖੰਨਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਇਸ ਦੇ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ ।

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ ਤੇ ਇਹ ਸਪੰਸ਼ਟ ਹੈ ਕਿ ਪੰਜਾਬ ਵਿਚ ਹੁਣ ਆਉਣ ਵਾਲੇ ਸਮੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਬਿੱਟੂ ਚੱਠਾ ਅੱਜ ਇਥੇ ਅਕਾਲੀ ਦਲ ਬਾਦਲ ਦੀ ਵੱਡੀ ਗਿਣਤੀ ਵਿਚ ਹੋਈ ਭਰਤੀ ਦੀ ਆਪਣੇ ਨੇਤਾਵਾਂ ਨਾਲ ਸਮੀਖਿਆ ਕਰ ਰਹੇ ਸਨ । ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਅੰਦਰ ਜੋ ਲੋਕਾਂ ਲਈ ਕਰਕੇ ਵਿਖਾਇਆ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਅੰਦਰ ਜੋ ਲੋਕਾਂ ਲਈ ਕਰਕੇ ਵਿਖਾਇਆ। ਉਹ ਕਿਸੇ ਨੇ ਵੀ ਨਹੀ ਕੀਤਾ । ਉਨ੍ਹਾ ਆਖਿਆ ਕਿ ਜੋ ਲੋਕਾਂ ਨੂੰ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇ ਮਿਲੀਆਂ ਸਨ, ਉਹ ਕਿਸੇ ਵੀ ਸਰਕਾਰ ਲੇ ਨਹੀ ਦਿੱਤੀਆਂ। ਇਸ ਕਾਰਨ ਲੋਕ ਅਕਾਲੀ ਦਲ ਨੂੰ ਪਿਆਰ ਕਰਦੇ ਹਨ । ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਦੀ ਗੱਲ ਕੀਤੀ ਹੈ। ਉਨਾ ਆਖਿਆ ਕਿ ਪੰਥ ਦੀ ਪਹਿਰੇਦਾਰੀ ਤੇਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣੀਆਂ। ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ । ਉਨਾ ਆਖਿਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਦਾ ਕੁੱਝ ਸੰਵਾਰਿਆ ਨਹੀ, ਜਿਸ ਕਾਰਨ ਲੋਕ ਇਸਤੋ ਬੇਹਦ ਨਿਰਾਸ਼ ਹਨ । ਅਕਾਲੀ ਦਲ ਬਾਦਲ ਦੀ ਹੋਈ ਭਰਤੀ ਲੇ ਸਭ ਧਿਰਾਂ ਨੂੰ ਹੈਰਾਨ ਕਰਕੇ ਰਖ ਦਿੱਤਾ ਹੈ ਬਿੱਟੂ ਚੱਠਾ ਨੇ ਆਖਿਆ ਕਿ ਅਕਾਲੀ ਦਲ ਬਾਦਲ ਦੀ ਹੋਈ ਭਰਤੀ ਲੇ ਸਭ ਧਿਰਾਂ ਨੂੰ ਹੈਰਾਨ ਕਰਕੇ ਰਖ ਦਿੱਤਾ ਹੈ ਤੇ ਬਹੁਤ ਜਲਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਣ ਜਾ ਰਹੀ ਹੈ । ਉਨਾ ਆਖਿਆ ਕਿ ਅਕਾਲੀ ਦਲ ਦੀ ਮਜਬੂਤੀ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਇਹ ਜਾਰੀ ਰਹਿਣਗੀਆਂ । ਇਸ ਮੌਕੇ ਉਨਾ ਨਾਲ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮਾ, ਸਾਬਕਾ ਸਰਪੰਚ ਹਰਵਿੰਦਰ ਸਿੰਘ ਹਰਦਾਸਪੁਰ, ਨਰਿੰਦਰ ਸਿੰਘ ਲੰਗ, ਹਰਵਿੰਦਰ ਸਿੰਘ ਬੱਬੂ, ਮਾਲਵਿੰਦਰ ਸਿੰਘ ਝਿਲ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ ।

ਪਟਿਆਲ : ਪਰਿਵਾਰਵਾਦੀ, ਖੁਦ ਪ੍ਰਸਤ ਤੇ ਵਪਾਰਕ ਸੋਚ ਵਾਲੇ ਆਗੂ ਕਦੇ ਵੀ ਸਿੱਖ ਕੌਮ ਦਾ ਭਲਾ ਨਹੀਂ ਕਰ ਸਕਦੇ । ਅਕਾਲੀ ਦਲ ਦਾ ਇਤਿਹਾਸ ਲੱਖਾਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਸ ਨੇ ਭਾਰਤ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੀ ਸਿੱਖਾਂ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਲੜਦੇ ਹੋਏ ਕੁਰਬਾਨੀਆਂ ਦੇ ਕੇ ਹੱਕਾਂ ਦੀ ਰਾਖੀ ਕੀਤੀ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕ੍ਰਿਸ਼ਨ ਸਿੰਘ ਸਨੌਰ ਨੇ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਭਰਤੀ ਸਬੰਧੀ ਚਲ ਰਹੀ ਕਾਰਗੁਜ਼ਾਰੀ ਦੀ ਤਿੱਖੀ ਆਲੋਚਨਾ ਕਰਦਿਆਂ ਕਹੇ ਉਨ੍ਹਾਂ ਕਿਹਾ ਕਿ ਸੁਧਾਰ ਲਹਿਰ ਦੇ ਆਗੂ ਨਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਲਾਸਾਨੀ ਇਤਿਹਾਸ ਤੋਂ ਅਣਜਾਣ ਹਨ, ਸਗੋਂ ਅੱਜ ਆਪਣੇ ਆਪ ਨੂੰ ਪੰਥਕ ਧਿਰ ਵਜੋਂ ਪੇਸ਼ ਕਰਕੇ ਪੰਜਾਬ ਦੇ ਲੋਕਾਂ ਦੀ ਅੱਖਾਂ ਵਿੱਚ ਘੱਟਾ ਪਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ । ਉਹਨਾਂ ਕਿਹਾ ਕਿ ਸ੍ਰੀ ਅਕਾਲ ਸਾਹਿਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਕੌਮ ਦੇ ਇੱਕ ਆਗੂ ਦੇੇ ਨਿਮਾਣੇ ਸਿੱਖ ਵੱਜੋਂ ਪੇਸ਼ ਹੋ ਕਿ ਤਨਖਾਹ ਭੁਗਤਣ ਉਪਰੰਤ ਵੀ ਰਾਜਨੀਤਿਕ ਰੋਟੀਆਂ ਸੇਕਣ ਲਈ ਅਖੌਤੀ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਉਸ ਨਾਲ ਰਜਿੰਸ਼ ਭਰਿਆ ਰਵੱਈਆ ਰੱਖਦੇ ਹੋਏ ਸ਼ਾਜ਼ਿਸਾਂ ਕਰ ਰਹੇ ਹਨ, ਜਿਸ ਨਾਲ ਕੇਵਲ ਅਤੇ ਕੇਵਲ ਪੰਜਾਬੀਆਂ ਦੇ ਹਿੱਤਾਂ ਦਾ ਨੁਕਸਾਨ ਹੋ ਰਿਹਾ ਹੈੈ । ਉਂਨ੍ਹਾਂ ਕੇਂਦਰੀ ਰਾਜਨੀਤਿਕ ਪਾਰਟੀਆਂ ਤੇ ਇਲਜ਼ਾਮ ਲਾਇਆ ਕਿ ਉਹ ਇਨ੍ਹਾਂ ਆਗੂਆਂ ਦੀ ਪਿੱਠ ਤੇ ਖੜੀਆਂ ਹਨ ਜੋ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ । ਅੰਤ ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਐਸਾ ਜਥੇਬੰਦਕ ਅੰਦੋਲਨ ਹੈ ਜਿਸ ਨੇ ਆਪਣੇ ਲੰਮੇ ਮਾਣਮੱਤੇ ਇਤਿਹਾਸ 'ਚ ਲੱਖਾਂ ਕੁਰਬਾਨੀਆਂ ਦੇ ਕੇ ਨਾ ਸਿਰਫ਼ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕੀਤਾ, ਸਗੋਂ ਰਾਜਨੀਤਿਕ, ਸਮਾਜਿਕ ਅਤੇ ਸੰਵਿਧਾਨਕ ਪੱਧਰ ੋਤੇ ਵੀ ਪੰਜਾਬੀ ਭਾਈਚਾਰੇ ਹੱਕਾਂ ਵੀ ਆਵਾਜ਼ ਬਣ ਕੇ ਸ਼ੰਘਰਸ਼ ਕੀਤਾ ਹੈ । ਉਹਨਾਂ ਕਿਹਾ ਕਿ ਜਿਨ੍ਹਾਂ ਦੀ ਕਾਰਗੁਜ਼ਾਰੀ ਸਿਰਫ਼ ਚੀਚੀ ਨੂੰ ਖੂਨ ਲਾ ਕੇ ਆਪਣੇ ਆਪ ਨੂੰ ੌਸ਼ਹੀਦੌ ਦਰਸਾਉਣ ਤੱਕ ਸੀਮਤ ਹੋਵੇ, ਉਹ ਕਦੇ ਵੀ ਪੰਜਾਬ ਅਤੇ ਸਿੱਖ ਕੌਮ ਦੀ ਆਵਾਜ਼ ਨਹੀਂ ਬਣ ਸਕਦੇ ।

ਸ੍ਰੀ ਚਮਕੌਰ ਸਾਹਿਬ : ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਮੋਰਿਡਾ ਤੋਂ ਦੋ ਵਾਰ ਵਿਧਾਇਕ ਰਹੇ ਅਜੈਬ ਸਿੰਘ ਸੰਧੂ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਚਾਰ ਵਾਰ ਵਿਧਾਇਕ ਰਹੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਰਾਹੀਂ ਜਲਦੀ ਹੀ ਸ੍ਰੀ ਚਮਕੌਰ ਸਾਹਿਬ ਵਿਖੇ ਵੱਡਾ ਇੱਕਠ ਕਰਕੇ ਭਰਤੀ ਸ਼ੁਰੂ ਕਰ ਕਰਨ ਦਾ ਐਲਾਨ ਕੀਤਾ । ਸੰਧੂ ਪਰਿਵਾਰ ਦੇ ਹਰਜਿੰਦਰ ਸਿੰਘ ਲਾਲੀ ਵੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸੇਵਾ ਕਰਦੇ ਰਹੇ ਹਨ । ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਪੰਜ ਮੈਬਰੀ ਕਮੇਟੀ ਰਾਹੀ ਭਰਤੀ ਕਰਨ ਦਾ ਕੀਤਾ ਐਲਾਨ ਸਰਦਾਰ ਅਜੈਬ ਸਿੰਘ ਸੰਧੂ ਤੇ ਬੀਬੀ ਸਤਵੰਤ ਕੌਰ ਸੰਧੂ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਆਸਟ੍ਰੇਲੀਆਂ ਤੋਂ ਗੱਲਬਾਤ ਕਰਦਿਆ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਜਿਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਜੱਥੇਦਾਰ ਸੰਤਾ ਸਿੰਘ ਉਮੇਦਪੁਰੀ, ਤੇ ਬੀਬੀ ਸਤਵੰਤ ਕੌਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਹ ਭਰਤੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਸ੍ਰੀ ਚਮਕੌਰ ਸਾਹਿਬ ਜੋ ਕਿ ਦਸਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਅਤੇ ਚਮਕੌਰ ਸਾਹਿਬ ਦੀ ਗੜ੍ਹੀ ਦੇ ਸ਼ਹੀਦਾਂ ਦੀ ਧਰਤੀ ਹੈ, ਇਥੋਂ ਉਹ ਆਪਣੇ ਹਲਕੇ ਦੇ ਪੰਥਕ ਵਰਕਰਾਂ ਦੇ ਨਾਲ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ । ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਦਾ ਹੈ ਉਸ ਤੇ ਪਹਿਰਾ ਦੇਣਾ ਹਰੇਕ ਸਿੱਖ ਦਾ ਫਰਜ ਬਣਦਾ ਹੈ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਦਾ ਹੈ ਉਸ ਤੇ ਪਹਿਰਾ ਦੇਣਾ ਹਰੇਕ ਸਿੱਖ ਦਾ ਫਰਜ ਬਣਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣਾਈ ਗਈ ਪੰਜ ਮੈਬਰੀ ਭਰਤੀ ਕਮੇਟੀ ਵੱਲੋਂ ਸ੍ਰੋਮਣੀ ਅਕਾਲੀ ਦੀ ਭਰਤੀ ਮੁਹਿੰਮ ਨੂੰ ਸਫਲ ਬਣਾਉਣਾ ਵੀ ਸਾਡਾ ਫਰਜ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾ ਲਈ ਸ੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਹੋਣਾ ਪਵੇਗਾ ਕਿਉਕਿ ਪੰਜਾਬ ਦੇ ਲੋਕਾ ਦੀ ਅਵਾਜ ਬੁਲੰਦ ਕਰਨ ਅਤੇ ਸਿੱਖ ਕੌਮ ਲਈ ਸ੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨਾ ਹੋਵੇਗਾ ।

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਤੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਾਰਟੀ ਦੇ ਸੀਨੀਅਰ ਨੇਤਾ ਸੁਖਬੀਰ ਸਿੰਘ ਬਾਦਲ 'ਤੇ ਬੀਤੇ ਸਮੇ ਦੌਰਾਨ ਹੋਏ ਹਮਲੇ ਦੀ ਜਾਂਚ ਐਨ.ਆਈਏ ਕੋਲੋ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ । - ਸੂਬੇ ਦੀ ਸਿਆਸੀ ਜਮਾਤ ਕਟੜਵਾਦੀਆਂ ਨਾਲ ਮਿਲ ਕਰ ਰਹੀ ਹੈ ਕੰਮ ਬਿੱਟੂ ਚੱਠਾ ਨੇ ਆਖਿਆ ਕਿ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲਣਾ ਇਕ ਡੂੰਘੀ ਸਾਜਿਸ ਹੈ । ਉਨਾ ਕਿਹਾ ਕਿ ਸੂਬੇ ਦੀ ਸਿਆਸੀ ਜਮਾਤ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਜਾਣ-ਬੁੱਝ ਕੇ ਢਿੱਲੀ ਜਾਂਚ ਕੀਤੀ ਗਈ ਤਾਂ ਜੋ ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਸਕੇ । ਐੱਫ. ਆਈ. ਆਰ. ਵਿਚ ਪੁਲਸ ਨੂੰ ਇਸ ਗੱਲ ਦਾ ਜ਼ਿਕਰ ਕਰਨਾ ਚਾਹੀਦਾ ਸੀ ਕਿ ਪੁਲਸ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਬਚਾਅ ਕਿਸ ਨੇ ਕੀਤਾ ਬਿਟੂ ਚੱਠਾ ਨੇ ਆਖਿਆ ਕਿ ਇਸ ਮਾਮਲੇ ਅੰਦਰ ਇਨੀ ਢੀਲੀ ਵਰਤੀ ਗਈ ਕਿ ਸਿਰਫ਼ ਸਾਢੇ ਤਿੰਨ ਮਹੀਨਿਆਂ ਵਿਚ ਮੁਲਜ਼ਮ ਨਰਾਇਣ ਚੌੜਾ ਜ਼ਮਾਨਤ ਲੈਣ ਵਿੱਚ ਸਫਲ ਹੋ ਗਿਆ, ਜੋਕਿ ਇੱਕ ਡੂੰਘੀ ਸਾਜਿਸ਼ ਹੈ । ਉਨ੍ਹਾਂ ਕਿਹਾ ਕਿ ਐੱਫ. ਆਈ. ਆਰ. ਵਿਚ ਪੁਲਸ ਨੂੰ ਇਸ ਗੱਲ ਦਾ ਜ਼ਿਕਰ ਕਰਨਾ ਚਾਹੀਦਾ ਸੀ ਕਿ ਪੁਲਸ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਬਚਾਅ ਕਿਸ ਨੇ ਕੀਤਾ ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਤ ਸੀਨੀਅਰ ਪੁਲਸ ਅਫ਼ਸਰਾਂ ਦੀ ਭੂਮਿਕਾ ਨੂੰ ਲੈ ਕੇ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਚ ਸਾਹਮਣੇ ਆ ਸਕੇ ।

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਗਾਮੀ ਸਮੇਂ ਅੰਦਰ ਪੂਰੀ ਮਜਬੂਤੀ ਨਾਲ ਸਾਹਮਣੇ ਆਵੇਗਾ। ਉਨਾ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਦੀ ਭਰਤੀ ਮੁਹਿੰਮ ਵਿਚ ਸਮੂਲੀਅਤ ਕਰ ਰਹੇ ਹਨ । ਜਸਪਾਲ ਬਿੱਟੂ ਚੱਠਾ ਨੇ ਸਮੁਚੇ ਨੇਤਾਵਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕ ਮੰਚ ਉਪਰ ਇੱਕਠਾ ਹੋਣਤਾਂ ਜੋ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾ ਸਕੇ ਅਤੇ ਲੋਕਾਂ ਲਈ ਸਹੀ ਸ਼ਬਦਾਂ ਵਿਚ ਵਿਕਾਸ ਕਰਵਾਇਆ ਜਾ ਸਕੇ । ਉਨ੍ਹਾ ਕਿਹਾ ਕਿ ਅੱਜ ਦੇ ਸਮੇਂ ਹਾਲਾਤ ਇਹ ਹਨ ਕਿ ਨਾ ਤਾਂ ਲੋਕਾਂ ਦੀ ਕੋਈ ਸੁਣਵਾਈ ਹੋ ਰਹੀ ਹੈ ਅਤੇ ਨਾ ਹੀ ਲੋਕਾਂ ਲਈ ਕਿਸੇ ਤਰ੍ਹਾ ਦਾ ਕੋਈ ਵਿਕਾਸ ਕਾਰਜ ਹੋ ਰਿਹਾ ਹੈ । ਪੰਜਾਬ ਸਰਕਾਰ ਵਲੋ ਕੇਂਦਰ ਦੇ ਰਾਹਾਂ ਉਪਰ ਚਲਦਿਆਂ ਕਿਸਾਨਾਂ ਉਪਰ ਜਿਸ ਤਰ੍ਹਾ ਤਸੱਦਦ ਕੀਤਾ ਗਿਆ ਹੈ ਬਿੱਟੂ ਚੱਠਾ ਨੇ ਆਖਿਆ ਕਿ ਬੀਤੇ ਦਿਨੀ ਪੰਜਾਬ ਸਰਕਾਰ ਵਲੋ ਕੇਂਦਰ ਦੇ ਰਾਹਾਂ ਉਪਰ ਚਲਦਿਆਂ ਕਿਸਾਨਾਂ ਉਪਰ ਜਿਸ ਤਰ੍ਹਾ ਤਸੱਦਦ ਕੀਤਾ ਗਿਆ ਹੈ, ਉਸਦੀ ਜਿੰਨੀ ਨਿੰਦਾ ਕੀਤੀ ਜਾਵੇ ਘਟ ਹੈ। ਉਨਾ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾ ਦੀ ਤੁਰੰਤ ਬਾਂਹ ਫੜਨ ਤੇ ਉਨ੍ਹਾ ਦੀਆਂ ਮੰਗਾਂ ਦਾ ਨਿਪਟਾਰਾ ਕਰਨ । ਉਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਹੋਣ ਤੱਕ ਇਸ ਸੰਘਰਸ਼ ਵਿਚ ਉਨਾ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਖੜਾ ਹੈ ।

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼ ਪਟਿਆਲਾ, 17 ਮਾਰਚ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਇਥੇ ਵਿਸ਼ੇਸ ਜਾਂਚ ਟੀਮ (ਐਸ. ਆਈ. ਟੀ.) ਅੱਗੇ ਪੇਸ਼ ਹੋਏ । ਸੁਪਰੀਮ ਕੋਰਟ ਨੇ ਉਹਨਾਂ ਨੂੰ 17 ਮਾਰਚ ਨੂੰ ਸਵੇਰੇ 11.00 ਵਜੇ ਐਸ. ਆਈ. ਟੀ. ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ।

ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ : ਜਥੇਦਾਰ ਲੰਗ
ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ : ਜਥੇਦਾਰ ਲੰਗ -ਟਕਸਾਲੀ ਅਕਾਲੀ ਨੇਤਾਵਾਂ ਨੇ ਕੀਤੀ ਸਮੁਚੇ ਧੜਿਆਂ ਨੂੰ ਅਪੀਲ ਪਟਿਆਲਾ : ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਵਿਚਕਾਰ ਮਚੀ ਆਪਸੀ ਲੜਾਈ ਦਾ ਸੇਕ ਹੁਣ ਸਮੁਚੇ ਨੇਤਾਵਾਂ ਤੱਕ ਜਾ ਪੁੱਜਾ ਹੈ । ਅੱਜ ਇੱਥੇ ਟਕਸਾਲੀ ਅਕਾਲੀ ਨੇਤਾ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਚੇਅਰਮੈਨ ਜਥੇਦਾਰ ਹਰਬੰਸ ਸਿੰਘ ਲੰਗ, ਜਥੇਦਾਰ ਹਰਫੂਲ ਸਿੰਘ ਭੰਗੂ ਮੈਂਬਰ ਕੋਰ ਕਮੇਟੀ, ਕਰਨੈਲ ਸਿੰਘ ਆਲੋਵਾਲ ਸੀਨੀਅਰ ਅਕਾਲੀ ਨੇਤਾ ਨੇ ਸਮੁਚੇ ਅਕਾਲੀ ਧੜਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਇੱਕ ਝੰਡੇ ਹੇਠ ਇਕਠੇ ਹੋਣ ਤਾਂ ਜੋ ਪੰਥ ਅਤੇ ਪੰਜਾਬ ਦੀ ਸਹੀ ਢੰਗ ਨਾਲ ਸੇਵਾ ਕੀਤੀ ਜਾ ਸਕੇ । ਜਥੇਦਾਰ ਹਰਬੰਸ ਸਿੰਘ ਲੰਗ ਤੇ ਹੋਰ ਨੇਤਾਵਾਂ ਨੇ ਆਖਿਆ ਕਿ ਪਿਛਲੇ ਦਿਨਾਂ ਵਿਚ ਜੋ ਘਟਨਾ ਕ੍ਰਮ ਹੋਏ ਹਨ, ਉਨਾ ਨਾਲ ਸਿੱਖ ਹਿਰਦੇ ਪੂਰੀ ਤਰ੍ਹਾ ਵਲੂੰਧਰੇ ਗਏ ਹਨ ਅਤੇ ਟਕਸਾਲੀ ਅਕਾਲੀ ਨੇਤਾਵਾਂ ਨੂੰਬੇਹਦ ਅਫਸੋਸ ਹੈ । ਨੇਤਾਵਾਂ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਹੋਰ ਜਥੇਦਾਰਾਂ ਨੂੰ ਹਿਸ ਤਰ੍ਹਾ ਉਤਾਰਨਾ ਨਹੀ ਸੀ ਚਾਹੀਦਾ ਅਤੇ ਏਕਤਾ ਦੇ ਰਾਹ 'ਤੇ ਚਲਕੇ ਹੱਲ ਕੱਢਣਾ ਚਾਹੀਦਾ ਸੀ । ਅਕਾਲੀ ਨੇਤਾਵਾਂ ਨੇ ਆਖਿਆ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਸਾਰੀ ਜਿੰਦਗੀ ਪੰਥ ਵਸੇ ਮੈਂ ਉਜੜਾ ਦਾ ਸੰਦੇਸ਼ ਦਿੰਤਾ ਤੇ ਉਹ ਆਪ ਇਸ ਉਪਰ ਖਰੇ ਵੀ ਉਤਰੇ। ਉਨਾ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਜਥੇਦਾਰ ਟੌਹੜਾ ਵਾਂਗ ਆਪਾ ਨੂੰ ਤਿਆਗ ਕੇ ਕੁਰਬਾਨੀਆਂ ਦੇ ਕੇ ਇਕਠੇ ਹੋਣ ਦੀ ਗੱਲ ਕਰੇ ਤਾਂ ਜੋ ਪੰਜਾਬ ਦਾ ਅਕਾਲੀ ਵਰਕਰਾਂ ਦਾ, ਅਕਾਲੀ ਦਲ ਦਾ ਭਲਾ ਹੋ ਸਕੇ। ਇਸ ਮੌਕੇ ਪ੍ਰਤਾਪ ਸਿੰਘ ਗਜੂਮਾਜਰਾ, ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਚਲੈਲਾ, ਸਤਨਾਮ ਸਿੰਘ ਲਚਕਾਨੀ ਤੇ ਹੋਰ ਵੀ ਨੇਤਾ ਹਾਜਰ ਸਨ ।

ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ: ਅਕਾਸ ਬੋਕਸਰ, ਸੁਖਬੀਰ ਸਨੋਰ ਪਟਿਆਲਾ, 10 ਮਾਰਚ : ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਕਾਸ਼ ਬੋਕਸਰ ਤੇ ਸੁਖਬੀਰ ਸਨੋਰ ਨੇ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾਂ ਸੱਚ ਦਾ ਸਾਥ ਦਿੱਤਾ ਹੈ ਅਤੇ ਜਦੋਂ ਵੀ ਉਨ੍ਹਾਂ ਨੂੰ ਕੋਈ ਫੈਸਲਾ ਸਹੀ ਨਾ ਲੱਗੇ ਉਹ ਉਸ ਫੈਸਲੇ ਬਾਰੇ ਉਹ ਬਿਨ੍ਹਾਂ ਝਿਜਕ ਬੋਲਦੇ ਹਨ ਅਤੇ ਹਾਲ ਵਿਚ ਗਿਆਨੀ ਰਘੁਵੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਬਾਰੇ ਲਿਆ ਗਏ ਫੈਸਲੇ ’ਤੇ ਜਿਹੜੀ ਪ੍ਰਤੀਕਿਰਿਆ ਉਨ੍ਹਾਂ ਵੱਲੋਂ ਦਿੱਤੀ ਗਈ ਹੈ, ਉਹ ਵੀ ਸੱਚ ’ਤੇ ਪਹਿਰਾ ਦੇਣ ਵਾਲੀ ਸੀ । ਹਲਾਂਕਿ ਕਿ ਇਹ ਕੋਈ ਸੋਖਾ ਕੰਮ ਨਹੀਂ ਸੀ ਪਰ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਆਤਮਾ ਦੀ ਅਵਾਜ਼ ਸੁਣੀ ਅਤੇ ਇਸ ਆਪਣੀ ਰਾਏ ਨੂੰ ਜਨਤਕ ਕੀਤਾ । ਸੁਖਬੀਰ ਸਨੌਰ ਅਤੇ ਅਕਾਸ ਬੋਕਸਰ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਗੁਰੂ ਨੂੰ ਮੰਨਣ ਵਾਲੇ ਸਿੱਖ ਹਨ ਅਤੇ ਹਮੇਸ਼ਾ ਗੁਰੂ ਦੀ ਰਜਾ ਵਿਚ ਰਾਜੀ ਰਹਿੰਦੇ ਹਨ । ਉਨ੍ਹਾਂ ਕਿਹਾ ਕਿ ਉਹ ਨੌਜਵਾਨ ਧਾਕੜ ਆਗੂ ਹਨ ਅਤੇ ਜਦੋਂ ਵੀ ਕਿਸੇ ਅਵਾਜ਼ ਚੁੱਕਣ ਦੀ ਗੱਲ ਆਈ ਬਿਕਰਮ ਸਿੰਘ ਮਜੀਠੀਆ ਨੇ ਹਮੇਸਾਂ ਹੀ ਪੰਜਾਬੀਆਂ ਦੇ ਹਿੱਤਾਂ ਲਈ ਆਪਣੀ ਅਵਾਜ਼ ਬੁਲੰਦ ਕੀਤੀ । ਆਪਣੇ ਨਿਧੜਕ ਫੈਸਲਿਆਂ ਦੇ ਕਾਰਨ ਹਲਾਂਕਿ ਕਈ ਵਾਰ ਉਨ੍ਹਾਂ ਨੂੰ ਮੌਕੇ ਦੀਆਂ ਹਕੂਮਤਾਂ ਦੀ ਨਾਰਾਜਗੀ ਦਾ ਸਾਹਮਣਾ ਵੀ ਕਰਨਾ ਪਿਆ, ਪਰ ਉਨ੍ਹਾਂ ਨੇ ਕਦੇ ਵੀ ਪਰਵਾਹ ਨਹੀਂ ਕੀਤੀ । ਉਨ੍ਹਾਂ ਕਿਹਾ ਕਿ ਅੱਜ ਨਿਰਣਾਇਕ ਘੜੀਆਂ ਹਨ ਅਜਿਹੇ ਵਿਚ ਬਿਕਰਮ ਸਿੰਘ ਮਜੀਠੀਆ ਵੱਲੋਂ ਫੇਰ ਤੋਂ ਆਪਣੀ ਨਿਰਪੱਖ ਰਾਏ ਰੱਖ ਕੇ ਇੱਕ ਸੁਲਝੇ ਹੋਏ ਆਗੂ ਹੋਣ ਦਾ ਸਬੂਤ ਦਿੱਤਾ ਹੈ ।

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪਥਰ ਸਥਾਪਿਤ ਕੀਤੇ : ਫੌਜਇੰਦਰ ਮੁਖਮੈਲਪੁਰ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਸਨੌਰ ਵਿਚ ਅਕਾਲੀ ਦਲ ਨੂੰ ਮਜਬੂਤ ਕਰ ਰਹੇ ਆਗੂ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਆਖਿਆ ਹੈ ਕਿ ਸ਼੍ਰੋਮਣਂ ਅਕਾਲੀ ਦਲ ਬਾਦਲ ਦੀ ਭਰਤੀ ਨੇ ਨਵੇ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨਾ ਆਖਿਆ ਕਿ ਹੁਣ ਪਿੰਡ ਪਿੰਡ ਜਾਕੇ ਮੁਖ ਆਗੂਆਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਚੜਦੀਕਲਾ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ। ਫੌਜਇੰਦਰ ਮੁਖਮੈਲਪੁਰ ਅੱਜ ਇਥੇ ਹਲਕਾ ਸਨੌਰ ਤੇ ਘਨੌਰ ਦੀ ਭਰਤੀ ਮੌਕੇ ਪੁਜੀਆਂ ਸੰਗਤਾਂ ਦਾ ਧੰਨਵਾਦ ਕਰ ਰਹੇ ਸਨ । ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਮੰਤਰੀ ਐਨ.ਕੇ ਸ਼ਰਮਾ, ਯੂਥ ਅਕਾਲੀ ਦਲ ਦੇ ੍ਰਪਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਹੋਰ ਵੀ ਨੇਤਾ ਹਾਜਰ ਸਨ । ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਾਂਗੇ ਫੌਜਇੰਦਰ ਸਿੰਘ ਮੁਖਮੈਲਪੁਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋ ਜਾਵੇਗੀ । ਉਨਾ ਸਮੂਹ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਇੱਕ ਮੁੱਠ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਕਿਹਾ । ਉਨਾ ਸਮੂਹ ਵਰਕਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਬਹੁਤ ਵੱਡੇ ਪੱਧਰ ਤੇ ਬੜੇ ਉਤਸ਼ਾਹ ਨਾਲ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋ ਜਾਵੇਗੀ, ਜਿਸ ਉਪਰੰਤ ਉਨ੍ਹਾਂ ਵੱਲੋਂ ਹਲਕਾ ਸਨੌਰ ਦੇ ਮੁੱਖ ਆਗੂਆਂ ਨੂੰ ਨਾਲ ਲੈ ਕੇ ਪਿੰਡ ਪਿੰਡ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ । ਉਨਾ ਕਿਹਾ ਕਿ ਪਾਰਟੀ ਨੂੰ ਮਜਬੂਤੀ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ।
Punjab Bani 07 April,2025
ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਸੁਰੱਖਿਆ ਵਾਪਿਸ ਲੈ ਕਿ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਕੀਤਾ : ਰਾਜੂ ਖੰਨਾ
ਪਟਿਆਲਾ : ਸਰਕਾਰ ਵੱਲੋਂ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸੁਰੱਖਿਆ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ ਤੇ ਇਹ ਸੁਰੱਖਿਆ ਵਾਪਿਸੀ ਭਗਵੰਤ ਮਾਨ ਦੀ ਬਦਲਾਲਊ ਭਾਵਨਾ ਦਾ ਪ੍ਰਗਟਾਵਾ ਵੀ ਕਰਦੀ ਹੈ । ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਇਥੇ ਇੱਕ ਸਮਾਗਮ ਦੌਰਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਜਾਣ ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ । - ਮਜੀਠੀਆ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਆਗੂ ਨੂੰ ਕੋਈ ਨੁਕਸਾਨ ਪਹੁੰਚਾਇਆ ਜਾਂਦਾ ਹੈ ਤਾਂ ਸਰਕਾਰ ਤੇ ਡੀ. ਜੀ. ਪੀ. ਪੰਜਾਬ ਹੋਣਗੇ ਜ਼ਿੰਮੇਵਾਰ ਰਾਜੂ ਖੰਨਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਇਸ ਦੇ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ ।
Punjab Bani 02 April,2025
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ : ਬਿੱਟੂ ਚੱਠਾ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਜਾਬ ਦੇ ਲੋਕ ਬਹੁਤ ਪਿਆਰ ਦੇ ਰਹੇ ਹਨ ਤੇ ਇਹ ਸਪੰਸ਼ਟ ਹੈ ਕਿ ਪੰਜਾਬ ਵਿਚ ਹੁਣ ਆਉਣ ਵਾਲੇ ਸਮੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਬਿੱਟੂ ਚੱਠਾ ਅੱਜ ਇਥੇ ਅਕਾਲੀ ਦਲ ਬਾਦਲ ਦੀ ਵੱਡੀ ਗਿਣਤੀ ਵਿਚ ਹੋਈ ਭਰਤੀ ਦੀ ਆਪਣੇ ਨੇਤਾਵਾਂ ਨਾਲ ਸਮੀਖਿਆ ਕਰ ਰਹੇ ਸਨ । ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਅੰਦਰ ਜੋ ਲੋਕਾਂ ਲਈ ਕਰਕੇ ਵਿਖਾਇਆ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਅੰਦਰ ਜੋ ਲੋਕਾਂ ਲਈ ਕਰਕੇ ਵਿਖਾਇਆ। ਉਹ ਕਿਸੇ ਨੇ ਵੀ ਨਹੀ ਕੀਤਾ । ਉਨ੍ਹਾ ਆਖਿਆ ਕਿ ਜੋ ਲੋਕਾਂ ਨੂੰ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇ ਮਿਲੀਆਂ ਸਨ, ਉਹ ਕਿਸੇ ਵੀ ਸਰਕਾਰ ਲੇ ਨਹੀ ਦਿੱਤੀਆਂ। ਇਸ ਕਾਰਨ ਲੋਕ ਅਕਾਲੀ ਦਲ ਨੂੰ ਪਿਆਰ ਕਰਦੇ ਹਨ । ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਦੀ ਗੱਲ ਕੀਤੀ ਹੈ। ਉਨਾ ਆਖਿਆ ਕਿ ਪੰਥ ਦੀ ਪਹਿਰੇਦਾਰੀ ਤੇਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣੀਆਂ। ਇਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ । ਉਨਾ ਆਖਿਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਦਾ ਕੁੱਝ ਸੰਵਾਰਿਆ ਨਹੀ, ਜਿਸ ਕਾਰਨ ਲੋਕ ਇਸਤੋ ਬੇਹਦ ਨਿਰਾਸ਼ ਹਨ । ਅਕਾਲੀ ਦਲ ਬਾਦਲ ਦੀ ਹੋਈ ਭਰਤੀ ਲੇ ਸਭ ਧਿਰਾਂ ਨੂੰ ਹੈਰਾਨ ਕਰਕੇ ਰਖ ਦਿੱਤਾ ਹੈ ਬਿੱਟੂ ਚੱਠਾ ਨੇ ਆਖਿਆ ਕਿ ਅਕਾਲੀ ਦਲ ਬਾਦਲ ਦੀ ਹੋਈ ਭਰਤੀ ਲੇ ਸਭ ਧਿਰਾਂ ਨੂੰ ਹੈਰਾਨ ਕਰਕੇ ਰਖ ਦਿੱਤਾ ਹੈ ਤੇ ਬਹੁਤ ਜਲਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਣ ਜਾ ਰਹੀ ਹੈ । ਉਨਾ ਆਖਿਆ ਕਿ ਅਕਾਲੀ ਦਲ ਦੀ ਮਜਬੂਤੀ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਇਹ ਜਾਰੀ ਰਹਿਣਗੀਆਂ । ਇਸ ਮੌਕੇ ਉਨਾ ਨਾਲ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮਾ, ਸਾਬਕਾ ਸਰਪੰਚ ਹਰਵਿੰਦਰ ਸਿੰਘ ਹਰਦਾਸਪੁਰ, ਨਰਿੰਦਰ ਸਿੰਘ ਲੰਗ, ਹਰਵਿੰਦਰ ਸਿੰਘ ਬੱਬੂ, ਮਾਲਵਿੰਦਰ ਸਿੰਘ ਝਿਲ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਹਾਜਰ ਸਨ ।
Punjab Bani 01 April,2025
ਪਰਿਵਾਰਵਾਦੀ ਤੇ ਵਪਾਰਕ ਸੋਚ ਵਾਲੇ ਕਦੇ ਵੀ ਸਿੱਖ ਕੌਮ ਦੀ ਸੇਵਾ ਨਹੀਂ ਕਰ ਸਕਦੇ : ਕ੍ਰਿਸ਼ਨ ਸਿੰਘ ਸਨੌਰ
ਪਟਿਆਲ : ਪਰਿਵਾਰਵਾਦੀ, ਖੁਦ ਪ੍ਰਸਤ ਤੇ ਵਪਾਰਕ ਸੋਚ ਵਾਲੇ ਆਗੂ ਕਦੇ ਵੀ ਸਿੱਖ ਕੌਮ ਦਾ ਭਲਾ ਨਹੀਂ ਕਰ ਸਕਦੇ । ਅਕਾਲੀ ਦਲ ਦਾ ਇਤਿਹਾਸ ਲੱਖਾਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਸ ਨੇ ਭਾਰਤ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੀ ਸਿੱਖਾਂ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਲੜਦੇ ਹੋਏ ਕੁਰਬਾਨੀਆਂ ਦੇ ਕੇ ਹੱਕਾਂ ਦੀ ਰਾਖੀ ਕੀਤੀ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕ੍ਰਿਸ਼ਨ ਸਿੰਘ ਸਨੌਰ ਨੇ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਭਰਤੀ ਸਬੰਧੀ ਚਲ ਰਹੀ ਕਾਰਗੁਜ਼ਾਰੀ ਦੀ ਤਿੱਖੀ ਆਲੋਚਨਾ ਕਰਦਿਆਂ ਕਹੇ ਉਨ੍ਹਾਂ ਕਿਹਾ ਕਿ ਸੁਧਾਰ ਲਹਿਰ ਦੇ ਆਗੂ ਨਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਲਾਸਾਨੀ ਇਤਿਹਾਸ ਤੋਂ ਅਣਜਾਣ ਹਨ, ਸਗੋਂ ਅੱਜ ਆਪਣੇ ਆਪ ਨੂੰ ਪੰਥਕ ਧਿਰ ਵਜੋਂ ਪੇਸ਼ ਕਰਕੇ ਪੰਜਾਬ ਦੇ ਲੋਕਾਂ ਦੀ ਅੱਖਾਂ ਵਿੱਚ ਘੱਟਾ ਪਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ । ਉਹਨਾਂ ਕਿਹਾ ਕਿ ਸ੍ਰੀ ਅਕਾਲ ਸਾਹਿਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਕੌਮ ਦੇ ਇੱਕ ਆਗੂ ਦੇੇ ਨਿਮਾਣੇ ਸਿੱਖ ਵੱਜੋਂ ਪੇਸ਼ ਹੋ ਕਿ ਤਨਖਾਹ ਭੁਗਤਣ ਉਪਰੰਤ ਵੀ ਰਾਜਨੀਤਿਕ ਰੋਟੀਆਂ ਸੇਕਣ ਲਈ ਅਖੌਤੀ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਉਸ ਨਾਲ ਰਜਿੰਸ਼ ਭਰਿਆ ਰਵੱਈਆ ਰੱਖਦੇ ਹੋਏ ਸ਼ਾਜ਼ਿਸਾਂ ਕਰ ਰਹੇ ਹਨ, ਜਿਸ ਨਾਲ ਕੇਵਲ ਅਤੇ ਕੇਵਲ ਪੰਜਾਬੀਆਂ ਦੇ ਹਿੱਤਾਂ ਦਾ ਨੁਕਸਾਨ ਹੋ ਰਿਹਾ ਹੈੈ । ਉਂਨ੍ਹਾਂ ਕੇਂਦਰੀ ਰਾਜਨੀਤਿਕ ਪਾਰਟੀਆਂ ਤੇ ਇਲਜ਼ਾਮ ਲਾਇਆ ਕਿ ਉਹ ਇਨ੍ਹਾਂ ਆਗੂਆਂ ਦੀ ਪਿੱਠ ਤੇ ਖੜੀਆਂ ਹਨ ਜੋ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਕੇ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ । ਅੰਤ ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਐਸਾ ਜਥੇਬੰਦਕ ਅੰਦੋਲਨ ਹੈ ਜਿਸ ਨੇ ਆਪਣੇ ਲੰਮੇ ਮਾਣਮੱਤੇ ਇਤਿਹਾਸ 'ਚ ਲੱਖਾਂ ਕੁਰਬਾਨੀਆਂ ਦੇ ਕੇ ਨਾ ਸਿਰਫ਼ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕੀਤਾ, ਸਗੋਂ ਰਾਜਨੀਤਿਕ, ਸਮਾਜਿਕ ਅਤੇ ਸੰਵਿਧਾਨਕ ਪੱਧਰ ੋਤੇ ਵੀ ਪੰਜਾਬੀ ਭਾਈਚਾਰੇ ਹੱਕਾਂ ਵੀ ਆਵਾਜ਼ ਬਣ ਕੇ ਸ਼ੰਘਰਸ਼ ਕੀਤਾ ਹੈ । ਉਹਨਾਂ ਕਿਹਾ ਕਿ ਜਿਨ੍ਹਾਂ ਦੀ ਕਾਰਗੁਜ਼ਾਰੀ ਸਿਰਫ਼ ਚੀਚੀ ਨੂੰ ਖੂਨ ਲਾ ਕੇ ਆਪਣੇ ਆਪ ਨੂੰ ੌਸ਼ਹੀਦੌ ਦਰਸਾਉਣ ਤੱਕ ਸੀਮਤ ਹੋਵੇ, ਉਹ ਕਦੇ ਵੀ ਪੰਜਾਬ ਅਤੇ ਸਿੱਖ ਕੌਮ ਦੀ ਆਵਾਜ਼ ਨਹੀਂ ਬਣ ਸਕਦੇ ।
Punjab Bani 01 April,2025
ਬਾਦਲ ਅਕਾਲੀ ਦਲ ਨੂੰ ਵੱਡਾ ਝਟਕਾ
ਸ੍ਰੀ ਚਮਕੌਰ ਸਾਹਿਬ : ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕਾ ਮੋਰਿਡਾ ਤੋਂ ਦੋ ਵਾਰ ਵਿਧਾਇਕ ਰਹੇ ਅਜੈਬ ਸਿੰਘ ਸੰਧੂ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਚਾਰ ਵਾਰ ਵਿਧਾਇਕ ਰਹੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਮੰਤਰੀ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਰਾਹੀਂ ਜਲਦੀ ਹੀ ਸ੍ਰੀ ਚਮਕੌਰ ਸਾਹਿਬ ਵਿਖੇ ਵੱਡਾ ਇੱਕਠ ਕਰਕੇ ਭਰਤੀ ਸ਼ੁਰੂ ਕਰ ਕਰਨ ਦਾ ਐਲਾਨ ਕੀਤਾ । ਸੰਧੂ ਪਰਿਵਾਰ ਦੇ ਹਰਜਿੰਦਰ ਸਿੰਘ ਲਾਲੀ ਵੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਸੇਵਾ ਕਰਦੇ ਰਹੇ ਹਨ । ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਹਰਮੋਹਨ ਸਿੰਘ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਪੰਜ ਮੈਬਰੀ ਕਮੇਟੀ ਰਾਹੀ ਭਰਤੀ ਕਰਨ ਦਾ ਕੀਤਾ ਐਲਾਨ ਸਰਦਾਰ ਅਜੈਬ ਸਿੰਘ ਸੰਧੂ ਤੇ ਬੀਬੀ ਸਤਵੰਤ ਕੌਰ ਸੰਧੂ ਦੇ ਪੁੱਤਰ ਹਰਮੋਹਨ ਸਿੰਘ ਸੰਧੂ ਨੇ ਆਸਟ੍ਰੇਲੀਆਂ ਤੋਂ ਗੱਲਬਾਤ ਕਰਦਿਆ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੀ ਗਈ ਪੰਜ ਮੈਬਰੀ ਕਮੇਟੀ ਜਿਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਜੱਥੇਦਾਰ ਸੰਤਾ ਸਿੰਘ ਉਮੇਦਪੁਰੀ, ਤੇ ਬੀਬੀ ਸਤਵੰਤ ਕੌਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਹ ਭਰਤੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਸ੍ਰੀ ਚਮਕੌਰ ਸਾਹਿਬ ਜੋ ਕਿ ਦਸਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਅਤੇ ਚਮਕੌਰ ਸਾਹਿਬ ਦੀ ਗੜ੍ਹੀ ਦੇ ਸ਼ਹੀਦਾਂ ਦੀ ਧਰਤੀ ਹੈ, ਇਥੋਂ ਉਹ ਆਪਣੇ ਹਲਕੇ ਦੇ ਪੰਥਕ ਵਰਕਰਾਂ ਦੇ ਨਾਲ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ । ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਦਾ ਹੈ ਉਸ ਤੇ ਪਹਿਰਾ ਦੇਣਾ ਹਰੇਕ ਸਿੱਖ ਦਾ ਫਰਜ ਬਣਦਾ ਹੈ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮਨਾਮਾ ਆਉਦਾ ਹੈ ਉਸ ਤੇ ਪਹਿਰਾ ਦੇਣਾ ਹਰੇਕ ਸਿੱਖ ਦਾ ਫਰਜ ਬਣਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਬਣਾਈ ਗਈ ਪੰਜ ਮੈਬਰੀ ਭਰਤੀ ਕਮੇਟੀ ਵੱਲੋਂ ਸ੍ਰੋਮਣੀ ਅਕਾਲੀ ਦੀ ਭਰਤੀ ਮੁਹਿੰਮ ਨੂੰ ਸਫਲ ਬਣਾਉਣਾ ਵੀ ਸਾਡਾ ਫਰਜ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾ ਲਈ ਸ੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਹੋਣਾ ਪਵੇਗਾ ਕਿਉਕਿ ਪੰਜਾਬ ਦੇ ਲੋਕਾ ਦੀ ਅਵਾਜ ਬੁਲੰਦ ਕਰਨ ਅਤੇ ਸਿੱਖ ਕੌਮ ਲਈ ਸ੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨਾ ਹੋਵੇਗਾ ।
Punjab Bani 31 March,2025
ਸੁਖਬੀਰ ਬਾਦਲ 'ਤੇ ਹਮਲੇ ਦੀ ਐਨ. ਆਈ. ਏ ਤੋਂ ਹੋਵੇ ਜਾਂਚ : ਬਿੱਟੂ ਚੱਠਾ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਤੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਾਰਟੀ ਦੇ ਸੀਨੀਅਰ ਨੇਤਾ ਸੁਖਬੀਰ ਸਿੰਘ ਬਾਦਲ 'ਤੇ ਬੀਤੇ ਸਮੇ ਦੌਰਾਨ ਹੋਏ ਹਮਲੇ ਦੀ ਜਾਂਚ ਐਨ.ਆਈਏ ਕੋਲੋ ਕਰਵਾਈ ਜਾਵੇ ਤਾਂ ਜੋ ਸੱਚ ਸਾਹਮਣੇ ਆ ਸਕੇ । - ਸੂਬੇ ਦੀ ਸਿਆਸੀ ਜਮਾਤ ਕਟੜਵਾਦੀਆਂ ਨਾਲ ਮਿਲ ਕਰ ਰਹੀ ਹੈ ਕੰਮ ਬਿੱਟੂ ਚੱਠਾ ਨੇ ਆਖਿਆ ਕਿ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਕੋਸ਼ਿਸ਼ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲਣਾ ਇਕ ਡੂੰਘੀ ਸਾਜਿਸ ਹੈ । ਉਨਾ ਕਿਹਾ ਕਿ ਸੂਬੇ ਦੀ ਸਿਆਸੀ ਜਮਾਤ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਜਾਣ-ਬੁੱਝ ਕੇ ਢਿੱਲੀ ਜਾਂਚ ਕੀਤੀ ਗਈ ਤਾਂ ਜੋ ਹਮਲਾਵਰ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਸਕੇ । ਐੱਫ. ਆਈ. ਆਰ. ਵਿਚ ਪੁਲਸ ਨੂੰ ਇਸ ਗੱਲ ਦਾ ਜ਼ਿਕਰ ਕਰਨਾ ਚਾਹੀਦਾ ਸੀ ਕਿ ਪੁਲਸ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਬਚਾਅ ਕਿਸ ਨੇ ਕੀਤਾ ਬਿਟੂ ਚੱਠਾ ਨੇ ਆਖਿਆ ਕਿ ਇਸ ਮਾਮਲੇ ਅੰਦਰ ਇਨੀ ਢੀਲੀ ਵਰਤੀ ਗਈ ਕਿ ਸਿਰਫ਼ ਸਾਢੇ ਤਿੰਨ ਮਹੀਨਿਆਂ ਵਿਚ ਮੁਲਜ਼ਮ ਨਰਾਇਣ ਚੌੜਾ ਜ਼ਮਾਨਤ ਲੈਣ ਵਿੱਚ ਸਫਲ ਹੋ ਗਿਆ, ਜੋਕਿ ਇੱਕ ਡੂੰਘੀ ਸਾਜਿਸ਼ ਹੈ । ਉਨ੍ਹਾਂ ਕਿਹਾ ਕਿ ਐੱਫ. ਆਈ. ਆਰ. ਵਿਚ ਪੁਲਸ ਨੂੰ ਇਸ ਗੱਲ ਦਾ ਜ਼ਿਕਰ ਕਰਨਾ ਚਾਹੀਦਾ ਸੀ ਕਿ ਪੁਲਸ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਬਚਾਅ ਕਿਸ ਨੇ ਕੀਤਾ ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਤ ਸੀਨੀਅਰ ਪੁਲਸ ਅਫ਼ਸਰਾਂ ਦੀ ਭੂਮਿਕਾ ਨੂੰ ਲੈ ਕੇ ਵੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਚ ਸਾਹਮਣੇ ਆ ਸਕੇ ।
Punjab Bani 29 March,2025
ਸ਼ੋਮਣੀ ਅਕਾਲੀ ਦਲ ਬਾਦਲ ਦਿਨੋ ਦਿਨ ਮਜਬੂਤੀ ਵੱਲ ਵਧ ਰਿਹਾ ਹੈ : ਜਸਪਾਲ ਬਿੱਟੂ ਚੱਠਾ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਗਾਮੀ ਸਮੇਂ ਅੰਦਰ ਪੂਰੀ ਮਜਬੂਤੀ ਨਾਲ ਸਾਹਮਣੇ ਆਵੇਗਾ। ਉਨਾ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਦੀ ਭਰਤੀ ਮੁਹਿੰਮ ਵਿਚ ਸਮੂਲੀਅਤ ਕਰ ਰਹੇ ਹਨ । ਜਸਪਾਲ ਬਿੱਟੂ ਚੱਠਾ ਨੇ ਸਮੁਚੇ ਨੇਤਾਵਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕ ਮੰਚ ਉਪਰ ਇੱਕਠਾ ਹੋਣਤਾਂ ਜੋ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾ ਸਕੇ ਅਤੇ ਲੋਕਾਂ ਲਈ ਸਹੀ ਸ਼ਬਦਾਂ ਵਿਚ ਵਿਕਾਸ ਕਰਵਾਇਆ ਜਾ ਸਕੇ । ਉਨ੍ਹਾ ਕਿਹਾ ਕਿ ਅੱਜ ਦੇ ਸਮੇਂ ਹਾਲਾਤ ਇਹ ਹਨ ਕਿ ਨਾ ਤਾਂ ਲੋਕਾਂ ਦੀ ਕੋਈ ਸੁਣਵਾਈ ਹੋ ਰਹੀ ਹੈ ਅਤੇ ਨਾ ਹੀ ਲੋਕਾਂ ਲਈ ਕਿਸੇ ਤਰ੍ਹਾ ਦਾ ਕੋਈ ਵਿਕਾਸ ਕਾਰਜ ਹੋ ਰਿਹਾ ਹੈ । ਪੰਜਾਬ ਸਰਕਾਰ ਵਲੋ ਕੇਂਦਰ ਦੇ ਰਾਹਾਂ ਉਪਰ ਚਲਦਿਆਂ ਕਿਸਾਨਾਂ ਉਪਰ ਜਿਸ ਤਰ੍ਹਾ ਤਸੱਦਦ ਕੀਤਾ ਗਿਆ ਹੈ ਬਿੱਟੂ ਚੱਠਾ ਨੇ ਆਖਿਆ ਕਿ ਬੀਤੇ ਦਿਨੀ ਪੰਜਾਬ ਸਰਕਾਰ ਵਲੋ ਕੇਂਦਰ ਦੇ ਰਾਹਾਂ ਉਪਰ ਚਲਦਿਆਂ ਕਿਸਾਨਾਂ ਉਪਰ ਜਿਸ ਤਰ੍ਹਾ ਤਸੱਦਦ ਕੀਤਾ ਗਿਆ ਹੈ, ਉਸਦੀ ਜਿੰਨੀ ਨਿੰਦਾ ਕੀਤੀ ਜਾਵੇ ਘਟ ਹੈ। ਉਨਾ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾ ਦੀ ਤੁਰੰਤ ਬਾਂਹ ਫੜਨ ਤੇ ਉਨ੍ਹਾ ਦੀਆਂ ਮੰਗਾਂ ਦਾ ਨਿਪਟਾਰਾ ਕਰਨ । ਉਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਹੋਣ ਤੱਕ ਇਸ ਸੰਘਰਸ਼ ਵਿਚ ਉਨਾ ਦੇ ਨਾਲ ਮੋਢੇ ਨਾਲ ਮੋਢਾ ਜੋੜਕੇ ਖੜਾ ਹੈ ।
Punjab Bani 24 March,2025
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਹੋਏ ਐਸ. ਆਈ. ਟੀ. ਅੱਗੇ ਪੇਸ਼ ਪਟਿਆਲਾ, 17 ਮਾਰਚ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਖਿਲਾਫ ਦਰਜ ਨਸ਼ਾ ਤਸਕਰੀ ਮਾਮਲੇ ਵਿਚ ਇਥੇ ਵਿਸ਼ੇਸ ਜਾਂਚ ਟੀਮ (ਐਸ. ਆਈ. ਟੀ.) ਅੱਗੇ ਪੇਸ਼ ਹੋਏ । ਸੁਪਰੀਮ ਕੋਰਟ ਨੇ ਉਹਨਾਂ ਨੂੰ 17 ਮਾਰਚ ਨੂੰ ਸਵੇਰੇ 11.00 ਵਜੇ ਐਸ. ਆਈ. ਟੀ. ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ।
Punjab Bani 17 March,2025
ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ : ਜਥੇਦਾਰ ਲੰਗ
ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ : ਜਥੇਦਾਰ ਲੰਗ -ਟਕਸਾਲੀ ਅਕਾਲੀ ਨੇਤਾਵਾਂ ਨੇ ਕੀਤੀ ਸਮੁਚੇ ਧੜਿਆਂ ਨੂੰ ਅਪੀਲ ਪਟਿਆਲਾ : ਪੰਜਾਬ ਵਿਚ ਸ੍ਰੋਮਣੀ ਅਕਾਲੀ ਦਲ ਵਿਚਕਾਰ ਮਚੀ ਆਪਸੀ ਲੜਾਈ ਦਾ ਸੇਕ ਹੁਣ ਸਮੁਚੇ ਨੇਤਾਵਾਂ ਤੱਕ ਜਾ ਪੁੱਜਾ ਹੈ । ਅੱਜ ਇੱਥੇ ਟਕਸਾਲੀ ਅਕਾਲੀ ਨੇਤਾ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਚੇਅਰਮੈਨ ਜਥੇਦਾਰ ਹਰਬੰਸ ਸਿੰਘ ਲੰਗ, ਜਥੇਦਾਰ ਹਰਫੂਲ ਸਿੰਘ ਭੰਗੂ ਮੈਂਬਰ ਕੋਰ ਕਮੇਟੀ, ਕਰਨੈਲ ਸਿੰਘ ਆਲੋਵਾਲ ਸੀਨੀਅਰ ਅਕਾਲੀ ਨੇਤਾ ਨੇ ਸਮੁਚੇ ਅਕਾਲੀ ਧੜਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋ ਕੇ ਇੱਕ ਝੰਡੇ ਹੇਠ ਇਕਠੇ ਹੋਣ ਤਾਂ ਜੋ ਪੰਥ ਅਤੇ ਪੰਜਾਬ ਦੀ ਸਹੀ ਢੰਗ ਨਾਲ ਸੇਵਾ ਕੀਤੀ ਜਾ ਸਕੇ । ਜਥੇਦਾਰ ਹਰਬੰਸ ਸਿੰਘ ਲੰਗ ਤੇ ਹੋਰ ਨੇਤਾਵਾਂ ਨੇ ਆਖਿਆ ਕਿ ਪਿਛਲੇ ਦਿਨਾਂ ਵਿਚ ਜੋ ਘਟਨਾ ਕ੍ਰਮ ਹੋਏ ਹਨ, ਉਨਾ ਨਾਲ ਸਿੱਖ ਹਿਰਦੇ ਪੂਰੀ ਤਰ੍ਹਾ ਵਲੂੰਧਰੇ ਗਏ ਹਨ ਅਤੇ ਟਕਸਾਲੀ ਅਕਾਲੀ ਨੇਤਾਵਾਂ ਨੂੰਬੇਹਦ ਅਫਸੋਸ ਹੈ । ਨੇਤਾਵਾਂ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਹੋਰ ਜਥੇਦਾਰਾਂ ਨੂੰ ਹਿਸ ਤਰ੍ਹਾ ਉਤਾਰਨਾ ਨਹੀ ਸੀ ਚਾਹੀਦਾ ਅਤੇ ਏਕਤਾ ਦੇ ਰਾਹ 'ਤੇ ਚਲਕੇ ਹੱਲ ਕੱਢਣਾ ਚਾਹੀਦਾ ਸੀ । ਅਕਾਲੀ ਨੇਤਾਵਾਂ ਨੇ ਆਖਿਆ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਸਾਰੀ ਜਿੰਦਗੀ ਪੰਥ ਵਸੇ ਮੈਂ ਉਜੜਾ ਦਾ ਸੰਦੇਸ਼ ਦਿੰਤਾ ਤੇ ਉਹ ਆਪ ਇਸ ਉਪਰ ਖਰੇ ਵੀ ਉਤਰੇ। ਉਨਾ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਜਥੇਦਾਰ ਟੌਹੜਾ ਵਾਂਗ ਆਪਾ ਨੂੰ ਤਿਆਗ ਕੇ ਕੁਰਬਾਨੀਆਂ ਦੇ ਕੇ ਇਕਠੇ ਹੋਣ ਦੀ ਗੱਲ ਕਰੇ ਤਾਂ ਜੋ ਪੰਜਾਬ ਦਾ ਅਕਾਲੀ ਵਰਕਰਾਂ ਦਾ, ਅਕਾਲੀ ਦਲ ਦਾ ਭਲਾ ਹੋ ਸਕੇ। ਇਸ ਮੌਕੇ ਪ੍ਰਤਾਪ ਸਿੰਘ ਗਜੂਮਾਜਰਾ, ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਚਲੈਲਾ, ਸਤਨਾਮ ਸਿੰਘ ਲਚਕਾਨੀ ਤੇ ਹੋਰ ਵੀ ਨੇਤਾ ਹਾਜਰ ਸਨ ।
Punjab Bani 11 March,2025
ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ : ਅਕਾਸ ਬੋਕਸਰ, ਸੁਖਬੀਰ ਸਨੋਰ
ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਸੱਚ ਦਾ ਸਾਥ ਦਿੱਤਾ: ਅਕਾਸ ਬੋਕਸਰ, ਸੁਖਬੀਰ ਸਨੋਰ ਪਟਿਆਲਾ, 10 ਮਾਰਚ : ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਕਾਸ਼ ਬੋਕਸਰ ਤੇ ਸੁਖਬੀਰ ਸਨੋਰ ਨੇ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾਂ ਸੱਚ ਦਾ ਸਾਥ ਦਿੱਤਾ ਹੈ ਅਤੇ ਜਦੋਂ ਵੀ ਉਨ੍ਹਾਂ ਨੂੰ ਕੋਈ ਫੈਸਲਾ ਸਹੀ ਨਾ ਲੱਗੇ ਉਹ ਉਸ ਫੈਸਲੇ ਬਾਰੇ ਉਹ ਬਿਨ੍ਹਾਂ ਝਿਜਕ ਬੋਲਦੇ ਹਨ ਅਤੇ ਹਾਲ ਵਿਚ ਗਿਆਨੀ ਰਘੁਵੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਬਾਰੇ ਲਿਆ ਗਏ ਫੈਸਲੇ ’ਤੇ ਜਿਹੜੀ ਪ੍ਰਤੀਕਿਰਿਆ ਉਨ੍ਹਾਂ ਵੱਲੋਂ ਦਿੱਤੀ ਗਈ ਹੈ, ਉਹ ਵੀ ਸੱਚ ’ਤੇ ਪਹਿਰਾ ਦੇਣ ਵਾਲੀ ਸੀ । ਹਲਾਂਕਿ ਕਿ ਇਹ ਕੋਈ ਸੋਖਾ ਕੰਮ ਨਹੀਂ ਸੀ ਪਰ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਆਤਮਾ ਦੀ ਅਵਾਜ਼ ਸੁਣੀ ਅਤੇ ਇਸ ਆਪਣੀ ਰਾਏ ਨੂੰ ਜਨਤਕ ਕੀਤਾ । ਸੁਖਬੀਰ ਸਨੌਰ ਅਤੇ ਅਕਾਸ ਬੋਕਸਰ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਗੁਰੂ ਨੂੰ ਮੰਨਣ ਵਾਲੇ ਸਿੱਖ ਹਨ ਅਤੇ ਹਮੇਸ਼ਾ ਗੁਰੂ ਦੀ ਰਜਾ ਵਿਚ ਰਾਜੀ ਰਹਿੰਦੇ ਹਨ । ਉਨ੍ਹਾਂ ਕਿਹਾ ਕਿ ਉਹ ਨੌਜਵਾਨ ਧਾਕੜ ਆਗੂ ਹਨ ਅਤੇ ਜਦੋਂ ਵੀ ਕਿਸੇ ਅਵਾਜ਼ ਚੁੱਕਣ ਦੀ ਗੱਲ ਆਈ ਬਿਕਰਮ ਸਿੰਘ ਮਜੀਠੀਆ ਨੇ ਹਮੇਸਾਂ ਹੀ ਪੰਜਾਬੀਆਂ ਦੇ ਹਿੱਤਾਂ ਲਈ ਆਪਣੀ ਅਵਾਜ਼ ਬੁਲੰਦ ਕੀਤੀ । ਆਪਣੇ ਨਿਧੜਕ ਫੈਸਲਿਆਂ ਦੇ ਕਾਰਨ ਹਲਾਂਕਿ ਕਈ ਵਾਰ ਉਨ੍ਹਾਂ ਨੂੰ ਮੌਕੇ ਦੀਆਂ ਹਕੂਮਤਾਂ ਦੀ ਨਾਰਾਜਗੀ ਦਾ ਸਾਹਮਣਾ ਵੀ ਕਰਨਾ ਪਿਆ, ਪਰ ਉਨ੍ਹਾਂ ਨੇ ਕਦੇ ਵੀ ਪਰਵਾਹ ਨਹੀਂ ਕੀਤੀ । ਉਨ੍ਹਾਂ ਕਿਹਾ ਕਿ ਅੱਜ ਨਿਰਣਾਇਕ ਘੜੀਆਂ ਹਨ ਅਜਿਹੇ ਵਿਚ ਬਿਕਰਮ ਸਿੰਘ ਮਜੀਠੀਆ ਵੱਲੋਂ ਫੇਰ ਤੋਂ ਆਪਣੀ ਨਿਰਪੱਖ ਰਾਏ ਰੱਖ ਕੇ ਇੱਕ ਸੁਲਝੇ ਹੋਏ ਆਗੂ ਹੋਣ ਦਾ ਸਬੂਤ ਦਿੱਤਾ ਹੈ ।
Punjab Bani 10 March,2025
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਫੈਸਲਾ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਨਹੀਂ : ਅਮਰਿੰਦਰ ਸਿੰਘ ਬਜਾਜ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਫੈਸਲਾ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਨਹੀਂ : ਅਮਰਿੰਦਰ ਸਿੰਘ ਬਜਾਜ ਪਟਿਆਲਾ, 10 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਬੰਧੀ ਜੋ ਫੈਸਲਾ ਲਿਆ ਗਿਆ ਹੈ ਉਹ ਪੰਜਾਬੀਆਂ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਨਹੀਂ ਕਰਦਾ । ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ ਵੱਲੋਂ ਇੱਕ ਬੈਠਕ ਦੌਰਾਨ ਕਹੀ ਗਈ । ਉਨਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਹਾਂ ਅਤੇ ਰਹਾਂਗੇ ਵੀ। ਪ੍ਰੰਤੂ ਜਿਸ ਤਰ੍ਹਾਂ ਸਿੱਖ ਭਾਵਨਾਵਾਂ ਦੇ ਉਲਟ ਇਹ ਫੈਸਲਾ ਲਿਆ ਗਿਆ ਉਹ ਹਿਰਦੇ ਵਲੁੰਦਰਨ ਵਾਲਾ ਜਰੂਰ ਕਿਹਾ ਜਾਣਾ ਚਾਹੀਦਾ । ਉਨਾ ਇਹ ਵੀ ਸਪਸ਼ਟ ਕੀਤਾ ਕਿ ਅਸੀਂ ਉਸ ਜਮਾਤ ਸ਼੍ਰੋਮਣੀ ਅਕਾਲੀ ਦਲ ਦੀ ਤਰਜਮਾਨੀ ਕਰਦੇ ਹਾਂ ਜਿਨਾਂ ਦੇ ਆਗੂਆਂ ਨੇ ' ਮੈਂ ਉਜੜਾ ਮੇਰਾ ਪੰਥ ਜੀਵੇ ' ਅਤੇ 'ਅਕਾਲ ਤਖਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ ' ਵਰਗੇ ਜੁਝਾਰੂ ਨਾਰਿਆਂ ਨਾਲ ਸੂਬੇ ਅਤੇ ਪੰਥ ਨੂੰ ਚੜ੍ਹਦੀ ਕਲਾ ਵੱਲ ਤੋਰਿਆ ਹੈ। ਪਿਛਲੇ ਕੁਝ ਸਮੇਂ ਤੋਂ ਅਤੇ ਖਾਸ ਕਰ ਮੌਜੂਦਾ ਸਮੇਂ ਤਖਤ ਸਾਹਿਬਾਨ ਦੇ ਜਥੇਦਾਰਾਂ ਸਬੰਧੀ ਲਏ ਫੈਸਲੇ ਲੰਬੇ ਸਮੇਂ ਤੋਂ ਧਾਰੀ ਗਈ ਚੁੱਪ ਤੋੜਨ ਲਈ ਮਜਬੂਰ ਕਰਦੇ ਹਨ । ਇਸ ਮੌਕੇ ਇੰਦਰ ਮੋਹਨ ਸਿੰਘ ਬਜਾਜ, ਇੰਦਰਪਾਲ ਸਿੰਘ ਸੇਠੀ, ਗੁਰਵਿੰਦਰ ਸਿੰਘ ਸ਼ਕਤੀਮਾਨ, ਅਮਰਜੀਤ ਸਿੰਘ ਬਠਲਾ, ਗੁਰਚਰਨ ਸਿੰਘ ਖਾਲਸਾ, ਮਨਮੋਹਨ ਸਿੰਘ ਓਬਰਾਏ ਗੁਰਮੀਤ ਸਿੰਘ, ਹਰਦਿਆਲ ਸਿੰਘ ਭੱਟੀ,ਤਰਵਿੰਦਰ ਸਿੰਘ ਜੌਹਰ,ਆਦਿ ਮੌਜੂਦ ਸਨ ।
Punjab Bani 10 March,2025
ਲਗਭਗ 2.5 ਲੱਖ ਮੈਂਬਰਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਤਰੀਕੇ ਨਾਲ ਮੈਂਬਰਸ਼ਿਪ ਮੁਹਿੰਮ ਨੂੰ ਨੇਪਰੇ ਚਾੜ੍ਹਿਆ : ਰਾਜੂ ਖੰਨਾ, ਝਿੰਜਰ ਰਾਠੀ
ਲਗਭਗ 2.5 ਲੱਖ ਮੈਂਬਰਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਤਰੀਕੇ ਨਾਲ ਮੈਂਬਰਸ਼ਿਪ ਮੁਹਿੰਮ ਨੂੰ ਨੇਪਰੇ ਚਾੜ੍ਹਿਆ : ਰਾਜੂ ਖੰਨਾ, ਝਿੰਜਰ ਰਾਠੀ ਗਿਆਨੀ ਹਰਪ੍ਰੀਤ ਸਿੰਘ ਅੱਜ ਉਹਨਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਹਨਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ?: ਝਿੰਜਰ, ਰਾਠੀ ਪਟਿਆਲਾ, 22 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਨੂੰ ਸਫਲਤਾਪੂਰਵਕ ਤਰੀਕੇ ਨਾਲ ਪੂਰਾ ਕਰ ਲਿਆ ਹੈ, ਜਿਸ ਵਿੱਚ ਲਗਭਗ 2.5 ਲੱਖ ਨਵੇਂ ਮੈਂਬਰ ਸ਼ਾਮਲ ਹੋਏ ਹਨ । ਅੱਜ ਪਟਿਆਲਾ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲਾਂ ਪਟਿਆਲਾ ਦੇ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਪਾਰਟੀ ਵਰਕਰਾਂ ਦੀ ਸਮਰਪਣ ਭਾਵਨਾ ਦੀ ਸ਼ਲਾਘਾ ਕਰਦਿਆਂ ਅਹਿਮ ਸਿਆਸੀ ਮੁੱਦਿਆਂ ’ਤੇ ਸਖ਼ਤ ਸਟੈਂਡ ਲਿਆ । ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੈਂਬਰਸ਼ਿਪ ਮੁਹਿੰਮ ਨੂੰ ਜਾਅਲੀ ਕਰਾਰ ਦੇਣ ਵਾਲੇ ਬਾਗ਼ੀ ਆਗੂਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕਰਵਾਈ ਗਈ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਅਤੇ ਅਡੋਲ ਹੈ ਅਤੇ ਮੈਂਬਰਸ਼ਿਪ ਮੁਹਿੰਮ ਵਿੱਚ ਭਾਰੀ ਸ਼ਮੂਲੀਅਤ ਪਾਰਟੀ ਦੀ ਚੜਦੀਕਲਾ ਦਾ ਪ੍ਰਮਾਣ ਹੈ । ਉਨ੍ਹਾਂ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਾਰਟੀ ਲਗਾਤਾਰ ਚੜ੍ਹਦੀਕਲਾ ਵਿੱਚ ਅੱਗੇ ਵਧ ਰਹੀ ਹੈ । ਸਰਬਜੀਤ ਸਿੰਘ ਝਿੰਜਰ, ਜੋ ਕਿ ਪਟਿਆਲਾ ਜ਼ਿਲ੍ਹੇ ਵਿੱਚ ਮੈਂਬਰਸ਼ਿਪ ਮੁਹਿੰਮ ਦੇ ਅਬਜ਼ਰਵਰ ਵੀ ਸਨ, ਨੇ ਵੀ ਮੈਂਬਰਸ਼ਿਪ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਆਏ ਸਮੂਹ ਆਗੂਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ । ਸਰਬਜੀਤ ਝਿੰਜਰ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਹਾਲੀਆ ਕਾਰਵਾਈਆਂ 'ਤੇ ਵੀ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਹਲਕਾ ਸਨੌਰ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆਨੀ ਹਰਪ੍ਰੀਤ ਸਿੰਘ ਦੀ ਆਲੋਚਨਾ ਕਰਦਿਆਂ ਉਨ੍ਹਾਂ ਦੇ ਦੋਗਲੇ ਸਟੈਂਡ ਨੂੰ ਉਜਾਗਰ ਕੀਤਾ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਇਹ ਉਹੀ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਹਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਖੜ੍ਹੇ ਹੋ ਕੇ ਝੂਠ ਬੋਲਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ 2 ਦਸੰਬਰ ਦੀ ਸੁਣਵਾਈ ਦੌਰਾਨ ਚੰਦੂਮਾਜਰਾ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਬਹਿਸ ਕੀਤੀ ਸੀ, ਰਾਮ ਰਹੀਮ ਨੂੰ ਮੁਆਫ਼ੀ ਮੰਗਣ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਸੀ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੀ ਉਸਦੇ ਝੂਠ ਦਾ ਸਬੂਤ ਦੇ ਕੇ ਪਰਦਾਫਾਸ਼ ਕੀਤਾ ਗਿਆ ਸੀ । ਉਨ੍ਹਾਂ ਸਵਾਲ ਕੀਤਾ ਕਿ ਕਦੇ ਚੰਦੂਮਾਜਰਾ ਦੇ ਝੂਠ ਦਾ ਪਰਦਾਫਾਸ਼ ਕਰਨ ਵਾਲੇ ਗਿਆਨੀ ਹਰਪ੍ਰੀਤ ਸਿੰਘ ਹੁਣ ਉਨ੍ਹਾਂ ਨਾਲ ਸਟੇਜ ਸਾਂਝੀ ਕਰਦੇ ਹੋਏ ਉਨ੍ਹਾਂ ਤੋਂ ਸਨਮਾਨ ਵੀ ਕਿਵੇਂ ਲੈ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਗਿਆਨੀ ਹਰਪ੍ਰੀਤ ਸਿੰਘ ਨੇ ਚੰਦੂਮਾਜਰਾ ਨੂੰ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਕਲੀਨ ਚਿੱਟ ਦੇ ਕੇ ਸਿੱਖ ਕੌਮ ਨਾਲ ਧੋਖਾ ਨਹੀਂ ਕੀਤਾ ਹੈ? ਝਿੰਜਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਸਖ਼ਤ ਆਲੋਚਨਾ ਕੀਤੀ ਕਿ ਉਹ ਇਕ ਤਾਂ ਅਜਿਹੇ ਵਿਅਕਤੀਆਂ ਨੂੰ ਜਵਾਬਦੇਹ ਠਹਿਰਾਉਣ ਵਿੱਚ ਅਸਫਲ ਰਹੇ ਅਤੇ ਇਸ ਦੀ ਬਜਾਏ ਸਿਆਸੀ ਸਹੂਲਤ ਲਈ ਉਨ੍ਹਾਂ ਨਾਲ ਸਟੇਜ ਸਾਂਝੀ ਕਰਨ ਦੀ ਚੋਣ ਕਰਦੇ ਹਨ । ਉਨ੍ਹਾਂ ਸਵਾਲ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਾਬਕਾ ਜਥੇਦਾਰ ਹੁਣ ਸਿੱਖ ਕੌਮ ਨਾਲ ਧੋਖਾ ਕਰਨ ਵਾਲਿਆਂ ਨੂੰ ਕਿਵੇਂ ਗਲੇ ਲਗਾ ਸਕਦਾ ਹੈ । ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਰਐਸਐਸ ਨਾਲ ਤੁਲਨਾ ਕਰਨ ਵਾਲੇ ਤਾਜ਼ਾ ਬਿਆਨ ਦਾ ਵੀ ਸਖ਼ਤ ਵਿਰੋਧ ਕੀਤਾ ਅਤੇ ਇਸ ਨੂੰ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਦੱਸਿਆ । ਉਨ੍ਹਾਂ ਅੱਗੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਦੌਰੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਇਸ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੇ ਅਸਲ ਮੁੱਦਿਆਂ ਬਾਰੇ ਬੋਲਣ ਵਿੱਚ ਅਸਫਲ ਰਹੇ ਹਨ, ਜਿਨ੍ਹਾਂ ਵਿੱਚ ਨਸ਼ਾਖੋਰੀ, ਨਾਜਾਇਜ਼ ਮਾਈਨਿੰਗ, ਸ਼ਰਾਬ ਮਾਫੀਆ ਅਤੇ ਸਰਪੰਚ ਚੋਣਾਂ ਵਿੱਚ ਭ੍ਰਿਸ਼ਟਾਚਾਰ ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਹ ਇਨ੍ਹਾਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ਼ ਸ਼੍ਰੋਮਣੀ ਅਕਾਲੀ ਦਲ 'ਤੇ ਹਮਲਾ ਕਰਨ 'ਤੇ ਹੀ ਕੇਂਦਰਿਤ ਹੈ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਹੁਣ ਸਿਰਫ਼ ਸਿਆਸੀ ਮਾਮਲਾ ਨਹੀਂ ਸਗੋਂ ਸੱਚ ਅਤੇ ਝੂਠ ਦੀ ਲੜਾਈ ਹੈ ਅਤੇ ਪਾਰਟੀ ਚੁੱਪ ਨਹੀਂ ਬੈਠੇਗੀ । ਝਿੰਜਰ ਨੇ ਰਾਘਵ ਚੱਢਾ ਦੇ ਵਿਆਹ ਵਿੱਚ ਆਪਣੀ ਹਾਜ਼ਰੀ ਨੂੰ ਇਹ ਕਹਿ ਕੇ ਜਾਇਜ਼ ਠਹਿਰਾਉਣ ਕਿ ਉਨ੍ਹਾਂ ਦੇ ਬੱਚੇ ਪ੍ਰਿਅੰਕਾ ਚੋਪੜਾ ਨੂੰ ਮਿਲਣਾ ਚਾਹੁੰਦੇ ਹਨ ਲਈ ਵੀ ਗਿਆਨੀ ਹਰਪ੍ਰੀਤ ਸਿੰਘ ਦੀ ਆਲੋਚਨਾ ਕੀਤੀ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਵੱਲੋਂ ਅਜਿਹੀਆਂ ਟਿੱਪਣੀਆਂ ਅਣਉੱਚਿਤ ਹਨ, ਜਿਨ੍ਹਾਂ ਨੂੰ ਬਾਲੀਵੁੱਡ ਹਸਤੀਆਂ ਦੀ ਬਜਾਏ ਸਿੱਖ ਗੁਰੂਆਂ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਬੋਲਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਿੱਖ ਕੌਮ ਨੂੰ ਡੂੰਘੀ ਸੱਟ ਵੱਜਦੀ ਹੈ । ਪ੍ਰੈੱਸ ਕਾਨਫਰੰਸ ਦੀ ਸਮਾਪਤੀ ਕਰਦਿਆਂ ਜਿੰਝਰ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤ ਵਿੱਚ ਕਦਮ ਰੱਖ ਹੀ ਲਿਆ ਹੈ ਤਾਂ ਉਨ੍ਹਾਂ ਨੂੰ ਆਪਣੇ ਕੰਮਾਂ ਅਤੇ ਬਿਆਨਾਂ ਲਈ ਜਵਾਬਦੇਹ ਹੋਣਾ ਪਵੇਗਾ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪਟਿਆਲਾ ਤੋਂ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਆਖਿਆ ਕੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਸਾਰੇ ਹੀ ਵਰਕਰਾਂ ਦੇ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਇਹ ਭਰਤੀ ਬਿਲਕੁਲ ਹੀ ਪਰਦਰਸ਼ੀ ਢੰਗ ਦੇ ਨਾਲ ਨੇਪਰੇ ਚਾੜੀ ਜਾ ਰਹੀ ਹੈ, ਨਾਲ ਹੀ ਉਹਨਾਂ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਉੱਤੇ ਤੰਜ ਕਸਦਿਆਂ ਆਖਿਆ ਕੀ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਥ ਦੀ ਪਹਿਰੇਦਾਰੀ ਕਰਦਾ ਆਇਆ ਪਰ ਅੱਜ ਕੁਝ ਲੀਡਰ ਆਪਣੇ ਆਪ ਨੂੰ ਚਮਕਾਉਣ ਦੇ ਲਈ ਪੰਥ ਨੂੰ ਛਿੱਕੇ ਟੰਗ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਦੇ ਵਿੱਚ ਲੱਗੇ ਹੋਏ ਨੇ, ਪਰ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਪੰਥ ਵਿਰੋਧੀ ਤਾਕਤਾਂ ਦਾ ਡੱਟ ਕੇ ਸਾਹਮਣਾ ਕਰਦਾ ਆ ਰਿਹਾ ਤੇ ਆਉਣ ਵਾਲੇ ਸਮੇਂ ਚ ਸ਼੍ਰੋਮਣੀ ਅਕਾਲੀ ਦਲ ਇੱਕ ਮਜਬੂਤ ਪਾਰਟੀ ਬਣ ਕੇ ਸਾਹਮਣੇ ਆਵੇਗੀ ਤੇ ਉਹਨਾਂ ਲੋਕਾਂ ਦੇ ਮੂੰਹ ਬੰਦ ਕੀਤੇ ਜਾਣਗੇ ਜੋ ਅਜੋਕੇ ਸਮੇਂ ਸੁਖਬੀਰ ਸਿੰਘ ਬਾਦਲ ਨੂੰ ਟਾਰਗੇਟ ਕਰ ਰਹੇ ਨੇ । ਇਸ ਪ੍ਰੈੱਸ ਕਾਨਫਰੰਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਰਬਜੀਤ ਸਿੰਘ ਝਿੰਜਰ ਕੌਮੀ ਪ੍ਰਧਾਨ ਯੂਥ ਅਕਾਲੀ ਦਲ, ਅਮਿਤ ਸਿੰਘ ਰਾਠੀ ਜਿਲਾ ਪ੍ਰਧਾਨ, ਪਟਿਆਲਾ ਅਮਰਿੰਦਰ ਸਿੰਘ ਬਜਾਜ ਹਲਕਾ ਇੰਚਾਰਜ ਪਟਿਆਲਾ ਸ਼ਹਿਰੀ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਨਾਭਾ, ਬਾਬੂ ਕਬੀਰ ਦਾਸ ਹਲਕਾ ਇੰਚਾਰਜ ਸ਼ੁਤਰਾਣਾ, ਜਸਮੇਲ ਸਿੰਘ ਲਾਛੜੂ ਮੈਂਬਰ ਐਸਜੀਪੀਸੀ, ਜਗਮੀਤ ਸਿੰਘ ਹਰਿਆਊ ਮੈਂਬਰ ਕੋਰ ਕਮੇਟੀ, ਸੁਖਵਿੰਦਰ ਪਾਲ ਸਿੰਘ ਮਿੰਟਾਂ ਮੈਂਬਰ ਪੀਏਸੀ, ਫੌਜ ਇੰਦਰ ਸਿੰਘ ਮੁਖਮੈਲਪੁਰ,ਕ੍ਰਿਸ਼ਨ ਸਨੋਰ, ਪ੍ਰੋਫੈਸਰ ਸੁਮੇਰ ਸੀੜਾ, ਕਰਨ ਸਾਹਨੀ ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ, ਪ੍ਰਧਾਨ ਅੰਮ੍ਰਿਤਪਾਲ ਸਿੰਘ ਲੰਘ ਯੂਥ ਅਕਾਲੀ ਦਲ ਪਟਿਆਲਾ ਦਿਹਾਤੀ ਪ੍ਰਧਾਨ, ਦਵਿੰਦਰ ਸਿੱਧੂ, ਗੁਰਤੇਜ ਕੋਲ, ਸੁਮੇਲ ਕੁਰੈਸ਼ੀ, ਗੁਰਤੇਜ ਖਾਂਗ ਤੋਂ ਇਲਾਵਾ ਵੱਡੀ ਗਿਣਤੀ ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ ।
Punjab Bani 22 February,2025
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਰਜ਼ਾਮੰਦ ਕਰਨ ਪਹੁੰਚੀ ਅਕਾਲੀ ਆਗੂ ਦੀ ਟੀਮ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਰਜ਼ਾਮੰਦ ਕਰਨ ਪਹੁੰਚੀ ਅਕਾਲੀ ਆਗੂ ਦੀ ਟੀਮ ਹੁ਼ਿਸ਼ਆਰਪੁਰ : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਵਲੋਂ ਲੰਘੇ ਦਿਨਾਂ ਜੋ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਨੂੰ ਅਸਤੀਫਾ ਵਾਪਸ ਲੈਣ ਲਈ ਰਜ਼ਾਮੰਦ ਕਰਵਾਉਣ ਲਈ ਅੱਜ ਅਕਾਲੀ ਆਗੂਆਂ ਦੀ ਟੀਮ ਉਨ੍ਹਾਂ ਦੀ ਰਿਹਾਇਸ਼ ਤੇ ਪਹੁੰਚੀ ਹੈ । ਅਕਾਲੀ ਆਗੂਆਂ ਦੀ ਟੀਮ ਵਿਚ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਲਾਲੀ ਬਾਜਵਾ ਤੇ ਵਰਿੰਦਰ ਸਿੰਘ ਬਾਜਵਾ ਇਸ ਮੀਟਿੰਗ ਵਿਚ ਹਾਜ਼ਰ ਹਨ ।
Punjab Bani 19 February,2025
ਐਸ. ਏ. ਡੀ. ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ ਵਿਚ ਜਥੇਦਾਰ ਨੂੰ ਪੱਤਰ ਲਿਖਣ ਦਾ ਲਿਆ ਗਿਆ ਫ਼ੈਸਲਾ
ਐਸ. ਏ. ਡੀ. ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਪਟਿਆਲਾ ’ਚ ਹੋਈ ਮੀਟਿੰਗ ਵਿਚ ਜਥੇਦਾਰ ਨੂੰ ਪੱਤਰ ਲਿਖਣ ਦਾ ਲਿਆ ਗਿਆ ਫ਼ੈਸਲਾ ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਅੱਜ ਪਟਿਆਲਾ ਵਿਖੇ ਮੀਟਿੰਗ ਹੋਈ, ਜਿਸ ’ਚ ਸਿਰਫ਼ ਪੰਜ ਮੈਂਬਰ ਹੀ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਜਲਦੀ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਅਗਲੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਹੁਕਮਾਂ ਅਨੁਸਾਰ ਕੀਤੀ ਜਾਵੇਗੀ । ਉਹਨਾਂ ਕਿਹਾ ਕਿ ਜੋ ਭਰਤੀ ਹੋ ਰਹੀ ਹੈ ਉਸ ’ਚ ਕਮੇਟੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਵੱਖ ਵੱਖ ਮੁੱਦਿਆਂ ਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅੱਜ ਇਹ ਮੀਟਿੰਗ ਚਾਰ ਘੰਟੇ ਤੋਂ ਵੱਧ ਚੱਲਦੀ ਹੈ । ਮੀਟਿੰਗ ਤੋਂ ਪਹਿਲਾਂ, ਕਿਰਪਾਲ ਸਿੰਘ ਬਡੂੰਗਰ ਨੇ ਕਮੇਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ । ਕੱਲ੍ਹ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦੇ ਦਿੱਤਾ ਹੈ । ਇਹ ਦੋਵੇਂ ਮੈਂਬਰ ਅੱਜ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਅਤੇ ਬਾਕੀ ਪੰਜ ਮੈਂਬਰਾਂ ਨੇ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ । ਕਮੇਟੀ ਮੈਂਬਰ ਇਕਬਾਲ ਸਿੰਘ ਝੂੰਢਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਨੇ ਦੱਸਿਆ ਕਿ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ ਪਰ ਅਕਾਲੀ ਦਲ ਨੇ ਉਸਦਾ ਸਮਰਥਨ ਨਹੀਂ ਕੀਤਾ। ਹੁਣ ਸਾਰੇ ਮੈਂਬਰਾਂ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ । ਇਹ ਕਮੇਟੀ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਕਾਲੀ ਦਲ ਤੋਂ ਮਿਲੇ ਸਹਿਯੋਗ ਬਾਰੇ ਵੀ ਦੱਸਾਂਗੇ। ਇਸ ਤੋਂ ਬਾਅਦ ਜੋ ਵੀ ਹੁਕਮ ਦਿੱਤਾ ਜਾਵੇਗਾ, ਉਸਦੀ ਪਾਲਣਾ ਕੀਤੀ ਜਾਵੇਗੀ ।
Punjab Bani 18 February,2025
ਸ੍ਰੀ ਅਕਾਲ ਤਖਤ ਵਲੋ ਸਥਾਪਿਤ 7 ਮੈਂਬਰੀ ਕਮੇਟੀ ਦੀ ਪਟਿਆਲਾ ਵਿਖੇ ਹੋਈ ਹੰਗਾਮੀ ਮੀਟਿੰਗ
ਸ੍ਰੀ ਅਕਾਲ ਤਖਤ ਵਲੋ ਸਥਾਪਿਤ 7 ਮੈਂਬਰੀ ਕਮੇਟੀ ਦੀ ਪਟਿਆਲਾ ਵਿਖੇ ਹੋਈ ਹੰਗਾਮੀ ਮੀਟਿੰਗ -11 ਤਾਰੀਖ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਸਦਿਆ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਕੀਤੀ 7 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ 4 ਫਰਵਰੀ ਨੂੰ ਪਟਿਆਲਾ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਸਿਖਇਜਮ ਵਿਖੇ ਹੋਈ ਹੈ । ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ7 ਮੈਂਬਰ, ਪ੍ਰਧਾਨ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਸ਼ਾਮਲ ਹੋਏ । ਇਸ ਮੌਕੇ ਮੀਟਿੰਗ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਈਰਖਾ ਅਤੇ ਹੰਕਾਰ ਨੂੰ ਛੱਡ ਕੇ ਇਕੱਠੇ ਚੱਲਣ ਲਈ ਕਿਹਾ ਹੈ । 7 ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਧਾਮੀ ਨੇ 6 ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ 7 ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਮੀਟਿੰਗ ਹੋਈ, ਜਿਸ ਵਿੱਚ ਪੂਰੀ ਸਹਿਮਤੀ ਦੇਖੀ ਗਈ ਹੈ । ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਦੀ ਮੀਟਿੰਗ ੋਚ ਸ਼ੋਮਣੀ ਅਕਾਲੀ ਦਲ ਦੀ ਭਰਤੀ ਦਾ ਆਦੇਸ਼ ਹੋਇਆ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫੈਸਲਾ ਹੋਇਆ ਹੈ ਕਿ 11 ਤਰੀਖ ਨੂੰ ਮੀਟਿੰਗ ਹੋਵੇਗੀ ਅਤੇ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਉਣ ਦਾ ਆਦੇਸ਼ ਹੈ ਅਤੇ ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ 11 ਤਾਰੀਖ ਨੂੰ ਕੀ ਫੈਸਲਾ ਹੁੰਦਾ ਹੈ । ਦੱਸ ਦੇਈਏ ਕਿ ਇਸ ਸੱਤ ਮੈਂਬਰੀ ਕਮੇਟੀ ਦਾ ਐਲਾਨ ਸ੍ਰੀ ਅਕਾਲ ਤਖਤ ਤੋਂ 2 ਦਸੰਬਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਸੀ। ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਪੰਜ ਜਥੇਦਾਰਾਂ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਦੀ ਨਿਗਰਾਨੀ ਵਾਸਤੇ ਸੱਤ ਮੈਂਬਰੀ ਕਮੇਟੀ ਬਣਾ ਕੇ ਭਰਤੀ ਮੁਕੰਮਲ ਕਰਨ ਅਤੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਆਦੇਸ਼ ਦਿੱਤੇ ਸਨ ।
Punjab Bani 05 February,2025
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਮਿਲ ਰਿਹੈ ਭਰਵਾਂ ਹੁੰਗਾਰਾ : ਬਾਬੂ ਕਬੀਰ ਦਾਸ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਮਿਲ ਰਿਹੈ ਭਰਵਾਂ ਹੁੰਗਾਰਾ : ਬਾਬੂ ਕਬੀਰ ਦਾਸ - ਕਿਹਾ, ਜਿਹੜੇ ਆਗੂ ਅੱਜ ਉਂਗਲਾ ਉਠਾ ਰਹੇ ਸਰਕਾਰ ਦੇ ਸਮੇਂ ਲੈ ਰਹੇ ਸਨ ਵਜੀਰੀਆਂ ਦਾ ਸੁੱਖ - ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸਦੀ ਸ਼ੁਰੂਆਤ ਅੱਜ ਹਲਕਾ ਸ਼ੁਤਰਾਣਾ ਅੰਦਰ ਵੀ ਕੀਤੀ ਗਈ । ਬਾਬੂ ਕਬੀਰ ਦਾਸ ਨੇ ਆਖਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਹਰ ਇੱਕ ਵਰਕਰ ਅਤੇ ਆਗੂ ਅੰਦਰ ਭਾਰੀ ਉਤਸ਼ਾਹ ਹੈ । ਉਨ੍ਹਾਂ ਕਿਹਾ ਕਿ ਸੁਧਾਰ ਲਹਿਰ ਦੇ ਜਿਹੜੇ ਆਗੂ ਸੁਖਬੀਰ ਬਾਦਲ ਦੀ ਅਗਵਾਈ ਉੱਤੇ ਉਂਗਲ ਉਠਾ ਰਹੇ ਹਨ ਉਹੀ ਆਗੂ ਕੋਰ ਕਮੇਟੀ ਦੇ ਮੈਂਬਰ ਹੁੰਦਿਆਂ ਕੋਰ ਕਮੇਟੀ ਦੀਆਂ ਮੀਟਿੰਗਾਂ ਵਿਚ ਸੁਖਬੀਰ ਸਿੰਘ ਬਾਦਲ ਨਾਲ ਸਹਿਮਤੀ ਪ੍ਰਗਟ ਕਰਦੇ ਰਹੇ ਹਨ । ਉਨ੍ਹਾਂ ਕਿਹਾ ਕਿ ਜਿਹੜੇ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗਲਤੀਆਂ ਕਰਨ ਦੀ ਗੱਲ ਕਰ ਰਹੇ ਹਨ ਤਾਂ ਫਿਰ ਇਹ ਵੀ ਉਸ ਸਮੇਂ ਵਜ਼ੀਰੀਆਂ ਦਾ ਸੁੱਖ ਮਾਨ ਰਹੇ ਸਨ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੀ ਅਜਿਹੇ ਇਨਸਾਨ ਹਨ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਰਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੇ ਪਹੁੰਚਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਗਾਤਾਰ ਦੇ ਵਾਰ ਸਰਕਾਰ ਬਣੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਹੀ ਪੰਜਾਬ ਅੰਦਰ ਰਿਕਾਰਡ ਤੋੜ ਵਿਕਾਸ ਹੋਏ ਹਨ । ਉਨ੍ਹਾਂ ਕਿਹਾ ਕਿ ਏਜੰਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਨ ਲਈ ਹੀ ਸੁਧਾਰ ਲਹਿਰ ਦੇ ਆਗੂਆਂ ਨੂੰ ਵਰਤਿਆ ਹੈ ਪਰ ਪੰਜਾਬ ਦੇ ਲੋਕ ਇਨ੍ਹਾਂ ਪੰਥ ਵਿਰੋਧੀ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਅੰਦਰ ਹੁੰਗਾਰਾ ਮਿਲ ਰਿਹਾ ਹੈ ਉਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੇ ਹੈ । ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸੀਨੀਅਰ ਅਕਾਲੀ ਆਗੂ ਜਗਮੀਤ ਸਿੰਘ ਹਰਿਆਉ, ਪੀ. ਏ. ਸੀ. ਕਮੇਟੀ ਮੈਂਬਰ ਜੋਗਾ ਸਿੰਘ ਸਿੱਧੂ, ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਕੋਰ ਕਮੇਟੀ ਮੈਂਬਰ ਦਵਿੰਦਰ ਸਿੰਘ ਸਿੱਧੂ, ਜਨਰਲ ਕੌਂਸਲ ਮੈਂਬਰ ਗੁਰਦੀਪ ਸਿੰਘ ਡਰੋਲੀ, ਸਾਬਕਾ ਚੇਅਰਮੈਨ ਰਸ਼ਪਾਲ ਸਿੰਘ ਬਰਾਸ, ਸਮੇਤ ਹਲਕਾ ਬਤਰਾਣਾ ਦੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ ।
Punjab Bani 29 January,2025
ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ
ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ ਦੋਹਾਂ ਵਲੋਂ ਕੀਤੇ ਬੱਜਰ ਗੁਨਾਹਾਂ ਦੇ ਸਬੂਤ ਪੇਨ ਡਰਾਈਵ ਵਿੱਚ ਪਾਕੇ, ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸੌਂਪੇ : ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਅੰਮ੍ਰਿਸਤਰ, 26 ਜਨਵਰੀ : ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਇੱਕ ਵਫ਼ਦ ਸ੍ਰੀ ਆਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ ਅਤੇ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਜੀ ਦੇ ਨਾਮ ਇੱਕ ਬੇਨਤੀ ਪੱਤਰ ਅਤੇ ਪੇਨ ਡਰਾਈਵ ਸ੍ਰੀ ਆਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪੀ, ਜਿਸ ਵਿੱਚ 2 ਦਸੰਬਰ ਨੂੰ ਸ੍ਰੀ ਆਕਾਲ ਤਖ਼ਤ ਸਾਹਿਬ ਦੀ ਫਸੀਲ ਤੇ ਖੜਕੇ ਝੂਠ ਬੋਲਣ ਵਾਲੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦੇ ਖ਼ਿਲਾਫ਼ ਸਬੂਤ ਹਨ ਅਤੇ ਜਥੇਦਾਰ ਸਾਹਿਬ ਤੋਂ ਇਨ੍ਹਾਂ ਦੇ ਬੱਜਰ ਗੁਨਾਹਾਂ ਲਈ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ । 2 ਦਸੰਬਰ ਨੂੰ ਜਥੇਦਾਰ ਸਾਹਿਬਾਨਾਂ ਦੀ ਸੁਣਵਾਈ ਵੇਲੇ ਸ੍ਰੀ ਆਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਖੜਕੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇਸ ਗੱਲ ਤੋਂ ਮੁਨਕਰ ਹੋਇਆ ਗਿਆ ਸੀ ਕਿ ਉਸਨੇ ਕਦੇ ਵੀ ਰਾਮ ਰਹੀਮ ਦੀ ਮਾਫ਼ੀ ਦੀ ਹਮਾਇਤ ਨਹੀਂ ਕੀਤੀ ਸੀ । ਸਰਬਜੀਤ ਝਿੰਜਰ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦਾ ਇਕ ਨਿੱਜੀ ਚੈਨਲ ਨੂੰ ਦਿੱਤਾ ਇੰਟਰਵਿਊ ਦਾ ਕਲਿਪ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ, ਜਿਸ ਵਿੱਚ ਚੰਦੂਮਾਜਰਾ ਨਾ ਸਿਰਫ਼ ਮਾਫ਼ੀ ਦੀ ਹਮਾਇਤ ਕਰ ਰਿਹਾ ਹੈ, ਪਰ ਉਹ ਰਾਮ ਰਹੀਮ ਨੂੰ 'ਜੀ ਆਖ ਕੇ ਵੀ ਸੰਬੋਧਨ ਕਰ ਰਿਹਾ ਹੈ । ਇਸੇ ਤਰਾਂ ਬੀਬੀ ਜਗੀਰ ਕੌਰ ਵਲੋਂ ਵੀ ਸ੍ਰੀ ਆਕਾਲ ਤਖ਼ਤ ਸਾਹਿਬ ਅੱਗੇ ਅਹਿਜਾ ਦਾਅਵਾ ਕੀਤਾ ਗਿਆ ਸੀ, ਜੋ ਕਿ ਝੂਠ ਹੈ । ਝਿੰਜਰ ਨੇ ਬੀਬੀ ਜਗੀਰ ਕੌਰ ਦੀ ਵੀ ਰਾਮ ਰਹੀਮ ਦੀ ਮਾਫੀ ਦੀ ਹਮਾਇਤ ਕਰਨ ਦੀ ਵੀਡਿਉ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਗਈ । ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਡਿਊਟੀ ਮੈਨੇਜਰ ਨਰਿੰਦਰ ਸਿੰਘ ਨੂੰ ਉਨ੍ਹਾਂ ਵਲੋਂ ਇਹ ਪੇਨ ਡਰਾਈਵ ਅਤੇ ਗਿਆਨੀ ਰਘੁਬੀਰ ਸਿੰਘ ਜੀ ਦੇ ਨਾਮ ਇਹ ਬੇਨਤੀ ਪੱਤਰ ਸੌਂਪਿਆ ਗਿਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਇਨ੍ਹਾਂ ਪੰਥ ਦੇ ਦੋਖੀਆਂ ਦੇ ਬੱਜਰ ਗੁਨਾਹਾਂ ਲਈ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੂੰ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਈ ਜਾਵੇਗੀ । ਇਸ ਮੌਕੇ ਉਨ੍ਹਾਂ ਨਾਲ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡੋਕੇਟ ਰਾਜ ਕਮਲ ਸਿੰਘ, ਕੁਲਦੀਪ ਸਿੰਘ ਟਾਂਡੀ, ਸੁਲਤਾਨ ਸਿੰਘ ਅਤੇ ਜ਼ਿਲ੍ਹਾ ਤਰਨ ਤਾਰਨ ਤੋਂ ਯੂਥ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਲਾ, ਕਪੂਰਥਲਾ ਤੋਂ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਧਾਲੀਵਾਲ ਅਤੇ ਹੋਰ ਯੂਥ ਆਗੂ ਮੌਜੂਦ ਸਨ ।
Punjab Bani 27 January,2025
ਗੁਰਪ੍ਰਤਾਪ ਸਿੰਘ ਵਡਾਲਾ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿਚ ਆਬਜਰਵਰ
ਗੁਰਪ੍ਰਤਾਪ ਸਿੰਘ ਵਡਾਲਾ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿਚ ਆਬਜਰਵਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪਾਰਟੀ ਦੀ 20 ਜਨਵਰੀ ਤੋਂ ਸ਼ੁਰੂ ਹੋਈ ਫਰੀਦਕੋਟ ਮੈਂਬਰਸਿ਼ਪ ਭਰਤੀ ਦੀ ਨਿਗਰਾਨੀ ਵਾਸਤੇ ਬਤੌਰ ਆਬਜ਼ਰਵਰ ਸ਼ਾਮਲ ਕੀਤਾ ਹੈ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਬਾਰੇ ਫੈਸਲਾ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਲਿਆ ਗਿਆ, ਜਿਸਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ । ਪਾਰਲੀਮਾਨੀ ਬੋਰਡ ਨੇ ਫੈਸਲਾ ਲਿਆ ਕਿ ਵਰਿੰਦਰ ਸਿੰਘ ਬਾਜਵਾ ਜਿਨ੍ਹਾਂ ਨੂੰ ਪਹਿਲਾਂ ਨਵਾਂਸ਼ਹਿਰ ਦੀ ਜਿੰਮੇਵਾਰੀ ਦਿੱਤੀ ਗਈ ਸੀ, ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਲ ਕੇ ਹੁਸਿ਼ਆਰਪੁਰ ਜਿ਼ਲ੍ਹੇ ਵਿਚ ਭਰਤੀ ਦੀ ਨਿਗਰਾਨੀ ਕਰਨਗੇ ਜਦੋਂ ਕਿ ਜਰਨੈਲ ਸਿੰਘ ਵਾਹਿਦ ਨਵਾਂਸ਼ਹਿਰ ਜਿ਼ਲ੍ਹੇ ਦੀ ਨਿਗਰਾਨੀ ਕਰਨਗੇ । ਸ਼ੋ੍ਰਮਣੀ ਅਕਾਲੀ ਦਲ ਦੇ ਸੀਨਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੋਰਡ ਨੇ ਇਹ ਫੈਸਲਾ ਵੀ ਲਿਆ ਹੈ ਕਿ ਰਾਜ ਸਿੰਘ ਡਿੱਬੀਪੁਰਾ ਫਿਰੋਜ਼ਪੁਰ ਜਿ਼ਲ੍ਹੇ ਵਿਚ ਜੋਗਿੰਦਰ ਸਿੰਘ ਜਿੰਦੂ ਨਾਲ ਰਲ ਕੇ ਕੰਮ ਕਰਨਗੇ ਅਤੇ ਪ੍ਰੀਤਇੰਦਰ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਫਾਜਿ਼ਲਕਾ ਜਿ਼ਲ੍ਹੇ ਵਿਚ ਵਰਦੇਵ ਸਿੰਘ ਮਾਨ ਨਾਲ ਮਿਲ ਕੇ ਕੰਮ ਕਰਨਗੇ । ਡਾ. ਚੀਮਾ ਨੇ ਸਪੱਸ਼ਟ ਕੀਤਾ ਕਿ ਜੇਕਰ ਬੀਬੀ ਸਤਵੰਤ ਕੌਰ ਪਾਰਟੀ ਵਿਚ ਸੇਵਾ ਕਰਨੀ ਚਾਹੁੰਦੇ ਹਨ ਤਾਂ ਉਹਨਾਂ ਦਾ ਸਵਾਗਤ ਹੈ । ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਬਹੁਤ ਹੀ ਸਤਿਕਾਰਯੋਗ ਧਾਰਮਿਕ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਹਨਾਂ ਦੀ ਪਾਰਟੀ ਵਿਚ ਸ਼ਮੂਲੀਅਤ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ । ਉਹਨਾਂ ਕਿਹਾ ਕਿ ਕਿਉਂਕਿ ਉਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਨ ਅਤੇ ਕਮੇਟੀ ਤੋਂ ਤਨਖਾਹ ਲੈ ਰਹੇ ਹਨ ਤਾਂ ਲਾਜ਼ਮੀ ਹੈ ਕਿ ਉਹ ਨਿਯਮਾਂ ਮੁਤਾਬਕ ਸਿਆਸੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ । ਅਕਾਲੀ ਦਲ ਨੇ ਮੁੜ ਦੁਹਰਾਇਆ ਕਿ ਉਹ ਉਹਨਾਂ ਨੂੰ ਢੁਕਵੀਂ ਜਿੰਮੇਵਾਰੀ ਦੇਣ ਵਿਚ ਕੋਈ ਹਿਚਕਿਚਾਹਟ ਨਹੀਂ ਕਰ ਰਿਹਾ । ਉਹਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਜਾਂ ਨਾ ਹੋਣ ਦਾ ਫੈਸਲਾ ਬੀਬੀ ਸਤਵੰਤ ਕੌਰ ਜੀ ਦਾ ਆਪਣਾ ਹੈ ।
Punjab Bani 23 January,2025
ਯੂਥ ਅਕਾਲੀ ਦਲ ਦੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਪਹੁੰਚੀ ਕੈਨੇਡਾ ਵਿੱਚ ਵੀ
ਯੂਥ ਅਕਾਲੀ ਦਲ ਦੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਪਹੁੰਚੀ ਕੈਨੇਡਾ ਵਿੱਚ ਵੀ ਅਕਾਲੀ ਦਲ ਆਗੂਆਂ ਵੱਲੋਂ 25 ਜਨਵਰੀ ਨੂੰ ਵਿੰਨੀਪੈਗ ‘ਚ ‘ਦਸਤਾਰਾਂ ਦਾ ਲੰਗਰ’ ਲਗਾਇਆ ਜਾਵੇਗਾ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਚੰਡੀਗੜ੍ਹ, 22 ਜਨਵਰੀ: ਯੂਥ ਅਕਾਲੀ ਦਲ ਦੀ ਮੁਹਿੰਮ ‘ਮੇਰੀ ਦਸਤਾਰ ਮੇਰੀ ਸ਼ਾਨ’ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਪਹੁੰਚ ਚੁੱਕੀ ਹੈ । ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲਖਵੀਰ ਸੰਘਾ ਅਤੇ ਉਨ੍ਹਾਂ ਦੀ ਟੀਮ ਵਲੋਂ 25 ਜਨਵਰੀ ਨੂੰ ਗੁਰਦੁਆਰਾ ਕਲਗੀਧਰ ਦਰਬਾਰ, ਵਿੰਨੀਪੈਗ (ਕਨੇਡਾ) ਵਿਖੇ ‘ਦਸਤਾਰਾਂ ਦਾ ਲੰਗਰ’ ਕੈਂਪ ਲਗਾਉਣ ਜਾ ਰਹੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ, "ਪੰਜਾਬ ਵਿੱਚ ‘ਦਸਤਾਰਾਂ ਦੇ ਲੰਗਰ’ ਕੈਂਪ ਦੀ ਸਫਲਤਾ ਤੋਂ ਪ੍ਰੇਰਿਤ ਹੋਕੇ, ਸਾਡੇ ਵਿਦੇਸ਼ੀ ਮੈਂਬਰਾਂ ਨੇ ਵੀ ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ ਕੈਨੇਡਾ ਦੇ ਵਿੰਨੀਪੈਗ ਵਿੱਚ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਅੱਗੇ ਕਿਹਾ, "ਅਸੀਂ ਅਹਿਜੇ ਕੈਂਪ ਆਪਣੇ ਨੌਜਵਾਨਾਂ ਨੂੰ ਸਿੱਖੀ ਨਾਲ ਮੁੜ ਤੋਂ ਜੋੜਨ ਲਈ ਲਗਾਉਂਦੇ ਆ ਰਹੇ ਹਾਂ ਅਤੇ ਪੰਜਾਬ ਵਿੱਚ ਸੈਂਕੜਿਆਂ ਨੌਜਵਾਨਾਂ ਨੂੰ ਮੁੜ ਦਸਤਾਰ ਬੰਨ੍ਹਣ ਲਈ ਅਸੀਂ ਪ੍ਰੇਰਿਤ ਕੀਤਾ ਹੈ। ਕਨੇਡਾ ਵਿੱਚ ਵੀ ਇਕ ਵੱਡੀ ਪੰਜਾਬੀ ਆਬਾਦੀ ਹੈ, ਜਿਸ ਨੂੰ ਦੇਖਦੇ ਹੋਏ, ਸਾਡੇ ਅਕਾਲੀ ਆਗੂ ਲਖਵੀਰ ਸੰਘਾ ਨੇ ‘ਮੇਰੀ ਦਸਤਾਰ ਮੇਰੀ ਸ਼ਾਨ’ ਤਹਿਤ ਇੱਕ ਕੈਂਪ ਲਗਾਉਣ ਦਾ ਫੈਸਲਾ ਕੀਤਾ, ਤਾਂ ਕਿ ਉਥੇ ਰਹਿੰਦੇ ਨੌਜਵਾਨ ਵੀ ਆਪਣੇ ਰਵਾਇਤੀ ਵਿਰਾਸਤ ਵੱਲ ਮੁੜ ਵਧਣ ਅਤੇ ਆਪਣੇ ਗੁਰੂ ਸਾਹਿਬਾਨ ਦੀ ਬਖਸ਼ੀ ਹੋਈ ਦਸਤਾਰ ਨੂੰ ਗਰਵ ਨਾਲ ਸਜਾਉਣ । ਸਰਬਜੀਤ ਸਿੰਘ ਝਿੰਜਰ ਨੇ ਆਖਿਰ ਵਿੱਚ ਕਿਹਾ, "ਮੈਂ ਬਹੁਤ ਖੁਸ਼ ਹਾਂ ਕਿ ਦਸਤਾਰ ਅਤੇ ਸਿੱਖ ਪੰਥ ਬਾਰੇ ਜਾਗਰੂਕਤਾ ਫੈਲਾਉਣ ਦੀ ਸਾਡੀ ਪਹਲ ਹੁਣ ਵਿਦੇਸ਼ੀ ਪੱਧਰ ‘ਤੇ ਵੀ ਪਹੁੰਚ ਰਹੀ ਹੈ। ਸਾਡੇ ਵੀਰ ਜੋ ਕਨੇਡਾ ‘ਚ ਬੈਠੇ ਹਨ, ਹੁਣ ਆਪਣੀਆਂ ਸਿੱਖੀ ਜੜ੍ਹਾਂ ਵੱਲ ਵਾਪਸ ਆਉਣ ਦੀ ਪਹਿਲ ਕਰ ਰਹੇ ਹਨ । ਇਹ ਲਖਵੀਰ ਸੰਘਾ ਅਤੇ ਉਨ੍ਹਾਂ ਦੀ ਟੀਮ ਵਲੋਂ ਇੱਕ ਸ਼ਲਾਘਾਯੋਗ ਕਦਮ ਹੈ, ਜਿਸਨੂੰ ਦੇਖ ਕੇ ਹੋਰ ਨੌਜਵਾਨ ਵੀ ਪ੍ਰੇਰਿਤ ਹੋਣਗੇ ਅਤੇ ਨਿਯਮਿਤ ਤੌਰ ‘ਤੇ ਦਸਤਾਰ ਬੰਨ੍ਹਣ ਦੀ ਸ਼ੁਰੂਆਤ ਕਰਨਗੇ । ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਨੇ ਨਾ ਸਿਰਫ਼ ਸਾਡੀਆਂ ਸੱਭਿਆਚਾਰਕ ਜੜ੍ਹਾਂ ਨੂੰ ਮਜ਼ਬੂਤ ਕੀਤਾ ਹੈ, ਸਗੋਂ ਸਿੱਖ ਨੌਜਵਾਨਾਂ ਵਿੱਚ ਗਰਵ ਅਤੇ ਪਛਾਣ ਦਾ ਅਹਿਸਾਸ ਵੀ ਜਗਾਇਆ ਹੈ । ਵਿਦੇਸ਼ਾਂ ਵਿੱਚ ਅਜਿਹੇ ਕੈਂਪ ਲਗਾ ਕੇ, ਯੂਥ ਅਕਾਲੀ ਦਲ ਸਾਡੀ ਧਾਰਮਿਕ ਅਤੇ ਰੂਹਾਨੀ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨਾ ਚਾਹੁੰਦਾ ਹੈ, ਤਾਂ ਜੋ ਨੌਜਵਾਨ ਵਿਸ਼ਵਾਸ ਅਤੇ ਮਾਣ ਨਾਲ ਆਪਣੇ ਸੰਸਕਾਰਾਂ ਨੂੰ ਅਪਣਾਉਣ ।
Punjab Bani 22 January,2025
ਮੇਰੇ 'ਤੇ ਦਰਜ ਕੀਤਾ ਗਿਆ ਕੇਸ ਮੌਜੂਦਾ ਪਾਰਟੀ ਦੀ ਸਰਕਾਰ ਦੇ ਸਰਪੰਚੀ ਚੋਣ ਵਿਚ ਹਾਰੇ ਉਮੀਦਵਾਰ ਦੇ ਕਾਰਨ ਹੋਇਆ : ਬਲਜਿੰਦਰ ਬੱਖੂ
ਮੇਰੇ 'ਤੇ ਦਰਜ ਕੀਤਾ ਗਿਆ ਕੇਸ ਮੌਜੂਦਾ ਪਾਰਟੀ ਦੀ ਸਰਕਾਰ ਦੇ ਸਰਪੰਚੀ ਚੋਣ ਵਿਚ ਹਾਰੇ ਉਮੀਦਵਾਰ ਦੇ ਕਾਰਨ ਹੋਇਆ : ਬਲਜਿੰਦਰ ਬੱਖੂ -ਪਿੰਡ ਦੀ ਪੰਚਾਇਤ ਦਾ ਮਤਾ ਪਾਕੇ ਪੁਲ 'ਤੇ ਲਗਾਈ ਸੀ ਪਰਚੀ ਪਟਿਆਲਾ : ਜ਼ਿਲਾ ਪਟਿਆਲਾ ਅਧੀਨ ਪੈਂਦੇ ਪਿੰਡ ਮਾੜੂ ਦੇ ਅਕਾਲੀ ਸਰਪੰਚ ਬਲਜਿੰਦਰ ਸਿੰਘ ਬੱਖੂ 'ਤੇ ਦਰਜ ਕੀਤਾ ਗਿਆ ਕੇਸ ਆਮ ਆਦਮੀ ਪਾਰਟੀ ਦੇ ਸਰਪੰਚੀ ਚੋਣ ਵਿਚ ਖੜ੍ਹੇ ਉਮੀਦਵਾਰ ਦੀ ਦੇਣ ਹੈ । ਇਹ ਵਿਚਾਰ ਬਲਜਿੰਦਰ ਸਿੰਘ ਬੱਖੂ ਨੇ ਅੱਜ ਜ਼ਿਲਾ ਅਦਾਲਤ ਵਿਚ ਪੇਸ਼ੀ ਮੌਕੇ 14 ਦਿਨਾਂ ਲਈ ਦਿੱਤੇ ਗਏ ਅਦਾਲਤੀ ਰਿਮਾਂਡ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ । ਉਨ੍ਹਾਂ ਸਰਕਾਰ 'ਤੇ ਜ਼ਬਰਦਸਤੀ ਝੂਠਾ ਮੁਕੱਦਮਾ ਦਰਜ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਉਸਨੇ ਸਰਕਾਰ ਪੱਖੀ ਉਮੀਦਵਾਰ ਨੂੰ ਲੱਕ ਤੋੜਵੀ ਹਾਰ ਦਿੱਤੀ ਸੀ ਜੋ ਉਸ ਉਮੀਦਵਾਰ ਨੂੰ ਬਰਦਾਸ਼ਤ ਨਹੀਂ ਹੋ ਰਹੀ । ਬਲਜਿੰਦਰ ਬੱਖੂ ਨੇ ਕਿਹਾ ਕਿ ਸਰਪੰਚੀ ਚੋਣਾਂ ਦੌਰਾਨ ਜਿਥੇ ਪਹਿਲਾਂ ਉਸਨੂੰ ਐਨ. ਓ. ਸੀ. ਦੇਣ ਲਈ ਹੈਰਾਨ ਪ੍ਰੇਸ਼ਾਨ ਕੀਤਾ ਗਿਆ ਫਿਰ ਪੇਪਰ ਰੱਦ ਕਰਨ ਲਈ ਪੂਰੀ ਵਾਹ ਲਾਈ ਗਈ । ਇਥੇ ਹੀ ਬਸ ਨਹੀਂ ਨਤੀਜਾ ਐਲਾਨਣ ਕਰਨ ਵਿਚ ਦੇਰੀ ਕੀਤੀ ਗਈ ਪਰ ਫਿਰ ਸੰਗਤ ਦੇ ਭਾਰੀ ਸਮਰਥਨ ਦੇ ਚਲਦਿਆਂ ਦੇਰ ਰਾਤ ਨਤੀਜਾ ਐਲਾਣਿਆਂ ਗਿਆ । ਬਲਜਿੰਦਰ ਬੱਖੂ ਨੇ ਕਿਹਾ ਕਿ ਸ਼ੰਭੂ ਕੋਲ ਕਿਸਾਨਾਂ ਦੇ ਜੀ. ਟੀ. ਰੋਡ ਬੰਦ ਕਰਕੇ ਸਾਰੀ ਭਾਰੀ ਟ੍ਰੈਫਿਕ ਸਾਡੇ ਪਿੰਡ ਵੱਲ ਨੂੰ ਹੋ ਚੁੱਕੀ ਹੈ, ਜਿਸ ਨੇ ਸਾਰੀਆਂ ਸੜਕਾਂ ਤੇ ਪੁਲ ਤੋੜ ਦਿੱਤੇ ਹਨ ਤੇ ਰਿਪੇਅਰ ਲਈ ਸਰਕਾਰ ਨੇ ਹੁਣ ਤਕ ਇਕ ਰੁਪਏ ਦੀ ਵੀ ਗ੍ਰਾਂਟ ਜਾਰੀ ਨਹੀਂ ਕੀਤੀ, ਜਿਸਦੇ ਚਲਦਿਆਂ ਰਿਪੇਅਰ ਕਰਾਉਣ ਲਈ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਸੀ, ਜਿਸ ਕਰਕੇ ਪਿੰਡ ਦੀ ਪੰਚਾਇਤ ਦਾ ਮਤਾ ਪਾ ਕੇ ਰਿਪੇਅਰ ਕਰਾਉਣ ਲਈ ਪੁਲ ਉੱਤੇ ਪਰਚੀ ਲਗਾਈ ਗਈ ਸੀ ਜੋ ਕਿ ਬਾਹਰੀ ਹੈਵੀ ਗੱਡੀਆਂ ਕੋਲੋ ਵਸੂਲਿਆ ਜਾਣਾ ਸੀ । ਉਨ੍ਹਾਂ ਕਿਹਾ ਕਿ ਪਿੰਡ ਮਾੜੂ ਜਾਂ ਇਲਾਕੇ ਦੇ ਕਿਸੇ ਪਿੰਡ ਦੇ ਲੰਘਣ ਵਾਲੇ ਤੋ ਕੋਈ ਰਾਹਦਾਰੀ ਨਹੀ ਵਸੂਲਣੀ ਸੀ ਪਰ ਸਰਕਾਰ ਨੇ ਆਪਣੀ ਨਾਕਾਮੀ ਨੂੰ ਛਪਵਾਉਣ ਲਈ ਮੇਰੇ ਤੇ ਝੂਠਾ ਪਰਚਾ ਦਰਜ ਕੀਤਾ ਹੈ । ਇਸ ਮੌਕੇ ਬਲਜਿੰਦਰ ਬਖੂ ਨੂੰ ਪੇਸ਼ ਕਰਨ ਦੌਰਾਨ ਉਨ੍ਹਾਂ ਦੇ ਸਮਰਥਕ ਹਰਵਿੰਦਰ ਸਿੰਘ ਹਰਪਾਲਪੁਰ, ਹਰਦੇਵ ਸਿੰਘ ਸਿਆਲੂ,ਹਰਦੀਪ ਸਿੰਘ ਲਾਡਾ, ਪਰਮਜੀਤ ਸਿੰਘ ਨਵਾਂ ਗਾਓ, ਸੁਲੱਖਣ ਸਿੰਘ ਭੰਗੂ, ਸੁਖਵਿੰਦਰ ਸਿੰਘ ਸਲੇਮਪੁਰ, ਬੇਅੰਤ ਸਿੰਘ ਮਾੜੂ, ਨਰਿੰਦਰ ਸਿੰਘ ਮਾੜੂ, ਨਾਗਰ ਸਿੰਘ ਕੁੱਥਾਖੇੜੀ, ਜਸਵਿੰਦਰ ਸਿੰਘ ਬੰਬੀ ਕੁੱਥਾਖੇੜੀ, ਖਜਾਨ ਸਿੰਘ ਲਾਲੀ, ਕੁਲਵੰਤ ਸਿੰਘ ਸਰਦਾਰਗੜ, ਨਰਿੰਦਰ ਸ਼ਰਮਾ ਮਸਿੰਗਣ ਸਮੇਤ ਬਹੁਤ ਸਾਰੇ ਸਾਥੀ ਮੌਜੂਦ ਸਨ ।
Punjab Bani 22 January,2025
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ, ਸਰਬਜੀਤ ਸਿੰਘ ਝਿੰਜਰ ਪਹਿਲੇ ਮੈਂਬਰ ਬਣੇ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ, ਸਰਬਜੀਤ ਸਿੰਘ ਝਿੰਜਰ ਪਹਿਲੇ ਮੈਂਬਰ ਬਣੇ ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜ਼ਿਲ੍ਹੇ ਦੇ ਪਹਿਲੇ ਮੈਂਬਰ ਵਜੋਂ ਦੁਬਾਰਾ ਮੈਂਬਰਸ਼ਿਪ ਲਈ । ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਸਰਬਜੀਤ ਸਿੰਘ ਝਿੰਜਰ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਅੱਜ ਬੜੀ ਉਤਸ਼ਾਹ ਨਾਲ ਸ਼ੁਰੂ ਹੋਈ। ਇਸ ਮੁਹਿੰਮ ਦਾ ਉਦਘਾਟਨ ਪਾਰਟੀ ਦੇ ਮਾਣਯੋਗ ਅਬਜਰਵਰ ਸ੍ਰੀ ਬਿਕਰਮ ਸਿੰਘ ਖਾਲਸਾ ਜੀ ਅਤੇ ਸ੍ਰੀ ਪਰਮਜੀਤ ਸਿੰਘ ਢਿੱਲੋ ਜੀ ਨੇ ਕੀਤਾ, ਜਿਨ੍ਹਾਂ ਨੇ ਮੈਨੂੰ ਜ਼ਿਲ੍ਹੇ ਦੀ ਪਹਿਲੀ ਮੈਂਬਰਸ਼ਿਪ ਪਰਚੀ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਬਣਨ ਦਾ ਮੁੜ ਤੋਂ ਮਾਣ ਬਖਸ਼ਿਆ । ਉਹਨਾਂ ਨੇ ਅੱਗੇ ਕਿਹਾ, “ਇਸ ਮਹੱਤਵਪੂਰਨ ਮੌਕੇ ’ਤੇ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ੍ਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ, ਸੀਨੀਅਰ ਲੀਡਰ ਸ੍ਰੀ ਦਰਬਾਰਾ ਸਿੰਘ ਗੁਰੂ ਜੀ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ੍ਰੀ ਸਰਵੰਜੀਤ ਸਿੰਘ ਚਰਨਾਥਲ ਜੀ, ਸਾਬਕਾ ਚੇਅਰਮੈਨ ਸ੍ਰੀ ਬਲਜੀਤ ਸਿੰਘ ਭੂਟਾ ਜੀ ਅਤੇ ਜ਼ਿਲ੍ਹੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ । ਮੁਹਿੰਮ ਦੇ ਉਦੇਸ਼ਾਂ ਬਾਰੇ ਗੱਲ ਕਰਦਿਆਂ, ਝਿੰਜਰ ਨੇ ਕਿਹਾ, “ਇਸ ਭਰਤੀ ਮੁਹਿੰਮ ਦਾ ਮੁੱਖ ਉਦੇਸ਼ ਪਾਰਟੀ ਨੂੰ ਜ਼ਮੀਨੀ ਸਤਰ ’ਤੇ ਮਜ਼ਬੂਤ ਕਰਨਾ ਹੈ, ਜ਼ਿਆਦਾ ਤੋਂ ਜ਼ਿਆਦਾ ਮੈਂਬਰਾਂ ਨੂੰ ਸ਼ਾਮਿਲ ਕਰਕੇ ਅਤੇ ਸਮਾਜ ਦੇ ਹਰ ਵਰਗ ਦੀ ਪ੍ਰਤਿਨਿਧਤਾ ਯਕੀਨੀ ਬਣਾਉਣਾ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁੱਲਾਂ ਦੀ ਰੱਖਿਆ ਕਰਨ ਲਈ ਸਮਰਪਿਤ ਰਹੀ ਹੈ, ਅਤੇ ਇਸ ਮੁਹਿੰਮ ਰਾਹੀਂ, ਅਸੀਂ ਉਹਨਾਂ ਵਿਅਕਤੀਆਂ ਨੂੰ ਇਕੱਠਾ ਕਰਨ ਦਾ ਉਦੇਸ਼ ਰੱਖਦੇ ਹਾਂ ਜੋ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਡੇ ਦ੍ਰਿਸ਼ਟਿਕੋਣ ਨੂੰ ਸਾਂਝਾ ਕਰਦੇ ਹਨ । ਮੈਂ ਨੌਜਵਾਨਾਂ ਅਤੇ ਸਾਰੇ ਸਮਾਜ ਦੇ ਮੈਂਬਰਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਮੁਹਿੰਮ ਵਿੱਚ ਸਰਗਰਮ ਹਿੱਸਾ ਲੈਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਭਲਾਈ ਲਈ ਇੱਕ ਮਜ਼ਬੂਤ ਤਾਕਤ ਬਣਾਉਣ ਵਿੱਚ ਯੋਗਦਾਨ ਪਾਉਣ,” ਝਿੰਜਰ ਨੇ ਅਖੀਰ ਵਿੱਚ ਕਿਹਾ ।
Punjab Bani 21 January,2025
ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ : ਪ੍ਰੋਫੈਸਰ ਪ੍ਰੇਮ ਚੰਦੂਮਾਜਰਾ
ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ : ਪ੍ਰੋਫੈਸਰ ਪ੍ਰੇਮ ਚੰਦੂਮਾਜਰਾ ਨਾਭਾ : ਨਾਭਾ ਵਿਖੇ ਪਹੁੰਚੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਸੁਖਬੀਰ ਬਾਦਲ ਨੂੰ ਆੜੇ ਹੱਥੀ ਲਿਆ । ਉਨ੍ਹਾਂ ਨੇ ਕਿਹਾ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੁਕਮ ਸੁਣਾਇਆ ਗਿਆ ਸੀ ਅਤੇ ਅਸਤੀਫੇ ਲੈ ਕੇ ਗੱਲ ਕਹੀ ਗਈ ਸੀ । ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ।ਚੰਦੂਮਾਜਰਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨੂੰ ਅਕਾਲੀ ਦਲ ਵੱਲੋਂ ਦਰਕਿਨਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਭਰਤੀ ਕਰ ਰਿਹਾ ਹੈ । ਚੰਦੂਮਾਜਰਾ ਨੇ ਅੱਗੇ ਕਿਹਾ ਹੈ ਕਿ ਅਕਾਲੀ ਦਲ ਆਪਣੀ ਮਰਜੀ ਕਰ ਰਿਹਾ ਹੈ ਅਤੇ ਸੁਖਬੀਰ ਬਾਦਲ ਆਪ ਹੀ ਮੁੜ ਪ੍ਰਧਾਨ ਬਣਨਾ ਚਾਹੁੰਦਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲੀ ਦਲ ਆਪਣੀ ਮਰਜੀ ਨਾਲ ਭਰਤੀ ਕਰ ਰਿਹਾ ਹੈ।ਸੁਖਬੀਰ ਬਾਦਲ ਦੇ 50 ਲੱਖ ਦੀ ਭਰਤੀ ਮੁਹਿੰਮ ਤੇ ਚੰਦੂਮਾਜਰਾ ਨੇ ਕਿਹਾ ਕਿ ਜੋ ਇਹ 50 ਲੱਖ ਦੀ ਭਰਤੀ ਦੀ ਗੱਲ ਕਰ ਰਹੇ ਹਨ ਇਹ ਲੋਕਾਂ ਨੂੰ ਹਜਮ ਨਹੀਂ ਹੋ ਰਹੀ। ਪੰਥ ਮੁਸ਼ਕਿਲਾਂ ਵਿੱਚੋਂ ਲੰਘ ਰਿਹਾ ਹੈ ਪਰ ਸਾਡੇ ਨੌਜਵਾਨਾਂ ਦੀ ਰੁਲ ਰਹੇ ਹਨ । ਉਨ੍ਹਾਂ ਨੇ ਕਿਹਾ ਹੈ ਕਿ ਅੱਜ ਲੋੜ ਸੀ ਅੱਜ ਪੰਥ ਨੂੰ ਇੱਕ ਜੁੱਟ ਹੋਣਾ ਚਾਹੀਦਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੀ ਵਿਚਾਰਧਾਰਾ ਵੱਖਰੀ ਹੈ ਅਤੇ ਜਥੇਦਾਰ ਦੇ ਹੁਕਮਾਂ ਨੂੰ ਦਰਕਿਨਾਰੇ ਕਰਕੇ ਮਨ ਮਰਜੀ ਕੀਤੀ ਜੋ ਕਿ ਨੁਕਸਾਨਦਾਇਕ ਹੈ।ਹਰਿਆਣਾ ਸ਼੍ਰੋਮਣੀ ਕਮੇਟੀ ਦੀ ਚੋਣ ਵਿੱਚ ਹੋਈ ਹਾਰ ਤੇ ਸੁਖਬੀਰ ਬਾਦਲ ਵੱਲੋਂ ਦਾਦੂਵਾਲ ਨੂੰ ਏਜੰਸੀਆਂ ਦੇ ਬੰਦੇ ਅਤੇ ਐਂਟੀ ਸਿੱਖ ਹੋਣ ਵਾਲੇ ਬਿਆਨ ਤੇ ਚੰਦੂਮਾਜਰਾ ਨੇ ਕਿਹਾ ਕਿ ਜਿੱਤ ਹਾਰ ਇੱਕ ਵੱਖਰੀ ਗੱਲ ਹੈ ਏਜੰਸੀ ਦਾ ਬੰਦਾ ਕਿਹੜਾ ਹੈ ਇਸ ਬਾਰੇ ਸੁਖਬੀਰ ਬਾਦਲ ਨੂੰ ਚੰਗੀ ਭਲਾ ਜਾਣੂ ਹੈ । ਇਹ ਤਾਂ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਟਿੱਚ ਜਾਣਦੇ ਹਨ ਅਤੇ ਚੋਣ ਕਮਿਸ਼ਨ ਹੁਕਮ ਨੂੰ ਵੀ ਕੁਝ ਨਹੀਂ ਸਮਝਦੇ। ਇਹ ਤਾਂ ਆਪਣੀਆਂ ਮਨਮਰਜ਼ੀਆਂ ਕਰਦੇ ਹਨ । ਸਰਬਜੀਤ ਸਿੰਘ ਝਿੰਜੜ ਵੱਲੋਂ ਦਿੱਤੇ ਬਿਆਨ ਤੇ ਚੰਦੂਮਾਜਰਾ ਨੇ ਕਿਹਾ ਕਿ ਇਹ ਸਭ ਕੁਝ ਆਪਣੇ ਗੁਨਾਹਾਂ ਤੇ ਪਰਦਾ ਪਾਉਣ ਦੇ ਲਈ ਸਭ ਕੁਝ ਕੀਤਾ ਜਾ ਰਿਹਾ। ਰਾਜਨੀਤੀ ਦੇ ਵਿੱਚ ਸਿਧਾਂਤਕ ਤੌਰ ਤੇ ਲੜਾਈ ਲੜਨੀ ਚਾਹੀਦੀ ਹੈ । ਅਸੀ ਨਾ ਕਦੀ ਸੱਤਾ ਦੇ ਲਈ ਅਸੀਂ ਨਾ ਹੀ ਕਦੀ ਮੋਕਾ ਪ੍ਰਸਤੀ ਦੇ ਲਈ ਐਮਰਜੰਸੀ ਦੇ ਵੇਲੇ ਸਭ ਤੋਂ ਵੱਧ ਮਹੀਨੇ ਜੇਲਾ ਕੱਟੀਆ, ਦੋ ਵਾਰੀ ਮੇਰੇ ਤੇ ਐਨਐਸਏ ਲਗਾਇਆ ਗਿਆ।ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਸੁਧਾਰ ਲਹਿਰ ਨੂੰ ਲੈ ਕੇ ਸਮਝੌਤੇ ਬਾਰੇ ਚੰਦੂਮਾਜਰਾ ਨੇ ਬੋਲਦਿਆਂ ਕਿਹਾ ਕਿ ਚੰਦੂਮਾਜਰਾ ਨੇ ਸੰਕੇਤ ਦਿੰਦੇ ਆ ਕਿਹਾ ਕਿ ਇਹ ਕੁਝ ਸਮੇਂ ਦੇ ਵਿੱਚ ਇਹ ਦੁਬਿਧਾ ਦੂਰ ਹੋ ਜਾਵੇਗੀ । ਸਾਨੂੰ ਇਸ ਗੱਲ ਤੇ ਪੂਰਨ ਆਸ ਅਤੇ ਵਿਸ਼ਵਾਸ ਹੈ । ਅਕਾਲੀ ਦਲ ਦੇ ਨਾਲ ਚੱਲਣ ਵਾਲੇ ਲੋਕ ਅਕਾਲ ਤਖਤ ਸਾਹਿਬ ਦੇ ਨਾਲ ਚੱਲਣ ਦੇ ਵਿੱਚ ਵਿਸ਼ਵਾਸ ਰੱਖਦੇ ਹਨ ।
Punjab Bani 21 January,2025
ਪਟਿਆਲਾ ਲੋਕ ਸਭਾ ਹਲਕੇ ਵਿਚ ਅਕਾਲੀ ਦਲ 5 ਲੱਖ ਮੈਂਬਰ ਭਰਤੀ ਕਰੇਗਾ : ਐਨ ਕੇ ਸ਼ਰਮਾ
ਪਟਿਆਲਾ ਲੋਕ ਸਭਾ ਹਲਕੇ ਵਿਚ ਅਕਾਲੀ ਦਲ 5 ਲੱਖ ਮੈਂਬਰ ਭਰਤੀ ਕਰੇਗਾ : ਐਨ ਕੇ ਸ਼ਰਮਾ - ਪਾਰਟੀ ਆਗੂਆਂ ਨਾਲ ਰਲ ਕੇ ਪਟਿਆਲਾ 'ਚ ਭਰਤੀ ਮੁਹਿੰਮ ਸ਼ੁਰੂ ਕਰਵਾਈ -ਲੋਕਾਂ 'ਚ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਵੱਡਾ ਉਤਸ਼ਾਹ: ਰਾਜੂ ਖੰਨਾਰਾਠੀ, ਬਜਾਜ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਵਿਚ ਪਾਰਟੀ ਦੇ 5 ਲੱਖ ਮੈਂਬਰ ਭਰਤੀ ਕੀਤੇ ਜਾਣਗੇ, ਇਹ ਪ੍ਰਗਟਾਵਾ ਹਲਕੇ ਦੇ ਆਬਜ਼ਰਵਰ ਤੇ ਸੀਨੀਅਰ ਆਗੂ ਐਨ ਕੇ ਸ਼ਰਮਾ ਨੇ ਕੀਤਾ ਹੈ । ਅੱਜ ਇਥੇ ਪਾਰਟੀ ਲੀਡਰਸ਼ਿਪ ਨਾਲ ਮਿਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਪਾਰਟੀ ਦੀ ਭਰਤੀ ਮੁਹਿੰਮ ਵਾਸਤੇ ਸਾਰੇ ਹਲਕਾ ਇੰਚਾਰਜਾਂ ਤੇ ਸੀਨੀਅਰ ਆਗੂਆਂ ਤੇ ਵਰਕਰਾਂ ਨੂੰ ਭਰਤੀ ਪਰਚੀਆਂ ਵੰਡੀਆਂ ਜਾ ਰਹੀਆਂ ਹਨ ਤੇ ਅਗਲੇ ਇਕ ਮਹੀਨੇ ਤੱਕ ਇਹ ਮੁਹਿੰਮ ਬਹੁਤ ਜੰਗੀ ਪੱਧਰ 'ਤੇ ਚੱਲੇਗੀ । ਉਹਨਾਂ ਦੱਸਿਆ ਕਿ 20 ਫਰਵਰੀ ਨੂੰ ਇਹ ਭਰਤੀ ਮੁਹਿੰਮ ਸੰਪੰਨ ਹੋਵੇਗੀ ਤੇ ਇਸ ਮਗਰੋਂ 1 ਮਾਰਚ ਨੂੰ ਪਾਰਟੀ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਪਾਰਟੀ ਵੱਲੋਂ ਤੈਅ ਨਿਯਮਾਂ ਮੁਤਾਬਕ ਸਰਕਲ ਪੱਧਰ ਤੇ ਜ਼ਿਲ੍ਹਾ ਡੈਲੀਗੇਟਾਂ ਦੀ ਚੋਣ ਹੋਵੇਗੀ ਜੋ ਅੱਗੇ ਸੂਬਾ ਡੈਲੀਗੇਟ ਚੁਣਨਗੇ ਜੋ ਅੱਗੇ ਪਾਰਟੀ ਪ੍ਰਧਾਨ ਦੀ ਚੋਣ ਕਰਨਗੇ । ਇਸ ਮੌਕੇ ਹਾਜ਼ਰ ਪਾਰਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਹਲਕਾ ਸ਼ਹਿਰੀ ਇੰਚਾਰਜ ਅਮਰਿੰਦਰ ਸਿੰਘ ਬਜਾਜ ਨੇ ਦੱਸਿਆ ਕਿ ਪਾਰਟੀ ਦੀ ਭਰਤੀ ਮੁਹਿੰਮ ਨੂੰ ਲੈ ਕੇ ਲੋਕਾਂ ਵਿਚ ਬਹੁਤ ਉਤਸ਼ਾਹ ਹੈ ਤੇ ਅੱਜ ਇਥੇ ਪਾਰਟੀ ਲੀਡਰਸ਼ਿਪ ਦੀ ਹਾਜ਼ਰੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ । ਉਹਨਾਂ ਕਿਹਾ ਕਿ ਪਾਰਟੀ ਵਿਚ ਮੈਂਬਰ ਬਣਨ ਵਾਸਤੇ 10 ਰੁਪਏ ਦੀ ਪਰਚੀ ਕਟਵਾਉਣੀ ਪਵੇਗੀ, ਜਿਸ ਮਗਰੋਂ ਮੈਂਬਰਸ਼ਿਪ ਪ੍ਰਾਪਤ ਕੀਤੀ ਜਾ ਸਕੇਗੀ । ਐਨ ਕੇ ਸ਼ਰਮਾ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਪੰਜਾਬ ਵਿਚ ਵਿਕਾਸ ਕਾਰਜ ਤੇ ਭਲਾਈ ਸਕੀਮਾਂ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲਾਗੂ ਹੋਈਆਂ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਹੀ ਪੰਜਾਬ ਵਿਚ ਪ੍ਰਮੁੱਖ ਸੜਕਾਂ ਦਾ ਨਿਰਮਾਣ ਕੀਤਾ, ਪ੍ਰਮੁੱਖ ਯਾਦਗਾਰਾਂ ਬਣਵਾਈਆਂ, ਆਟਾ ਦਾਲ, ਸ਼ਗਨ ਸਕੀਮ, ਐਸ ਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਸਮੇਤ ਹੋਰ ਯੋਜਨਾਵਾਂ ਲਾਗੂ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਯੂਥ ਪ੍ਰਧਾਨ ਅੰਮ੍ਰਿਤਬੀਰ ਸਿੰਘ ਲੰਗ, ਲਖਵੀਰ ਸਿੰਘ ਲੋਟ, ਕ੍ਰਿਸ਼ਨ ਸਿੰਘ ਸਨੌਰ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ ।
Punjab Bani 21 January,2025
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਦਿਆਂ ਰੱਖਿਆ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਦਿਆਂ ਰੱਖਿਆ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੀ ਪ੍ਰਸਿੱਧ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸ਼ੁਰੂ ਹੋਈ ਮੈਂਬਰਸ਼ਿਪ ਮੁਹਿੰਮ ਤਹਿਤ 25 ਲੱਖ ਮੈਂਬਰਾਂ ਦੀ ਭਰਤੀ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ । ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸਿ਼ਪ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਹੈ ਕਿ ਮੁੱਢਲੀਆਂ ਰਿਪੋਰਟਾਂ ਮੁਤਾਬਕ 40 ਹਜ਼ਾਰ ਮੈਂਬਰ ਪਹਿਲੇ ਦਿਨ ਬਣ ਚੁੱਕੇ ਹਨ । ਉਹਨਾਂ ਦੱਸਿਆ ਕਿ ਇਹ ਭਰਤੀ ਮੁਹਿੰਮ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ ।
Punjab Bani 20 January,2025
ਅਕਾਲੀ ਦਲ ਵੱਲੋ ਅੱਜ ਕੀਤੀ ਜਾਵੇਗੀ ਭਰਤੀ ਮੁਹਿੰਤ ਦੀ ਸ਼ੁਰੂਆਤ : ਅਮਰਿੰਦਰ ਬਜਾਜ, ਰਾਠੀ
ਅਕਾਲੀ ਦਲ ਵੱਲੋ ਅੱਜ ਕੀਤੀ ਜਾਵੇਗੀ ਭਰਤੀ ਮੁਹਿੰਤ ਦੀ ਸ਼ੁਰੂਆਤ : ਅਮਰਿੰਦਰ ਬਜਾਜ, ਰਾਠੀ - ਨੌਜਵਾਨਾਂ ਅੰਦਰ ਭਰਤੀ ਨੂੰ ਲੈ ਕੇ ਭਾਰਤੀ ਉਤਸਾਹ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਟਿਆਲਾ ਸ਼ਹਿਰੀ ਤੋਂ ਇੰਚਾਰਜ ਅਮਰਿੰਦਰ ਸਿੰਘ ਅਤੇ ਜਿਲਾ ਪ੍ਰਧਾਨ ਪਟਿਆਲਾ ਅਮਿਤ ਸਿੰਘ ਰਾਠੀ ਵਲੋ ਅੱਜ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ 20 ਜਨਵਰੀ ਨੂੰ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ । ਇਸ ਮੌਕੇ ਅਮਰਿੰਦਰ ਸਿੰਘ ਬਜਾਜ ਅਤੇ ਅਮਿਤ ਸਿੰਘ ਰਾਠੀ ਨੇ ਦੱਸਿਆ ਕਿ ਇਹ ਭਰਤੀ ਮੁਹਿੰਮ 20 ਜਨਵਰੀ ਨੂੰ 12 ਵਜੇ ਗੁਰਦੁਆਰਾ ਸਾਹਿਬ ਦੁਖ ਨਿਵਾਰਨ ਪਟਿਆਲਾ ਵਿਖੇ ਕੀਤੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋ ਹਿੱਸਾ ਲਿਆ ਜਾਵੇਗਾ । ਉਨ੍ਹਾ ਕਿਹਾ ਕਿ ਇਸ ਭਰਤੀ ਨੂੰ ਲੈ ਕੇ ਨੌਜਵਾਨਾ ਅੰਦਰ ਭਾਰੀ ਉਤਸਾਹ ਹੈ, ਜਿਸ ਤਹਿਤ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਯੂਥ ਅਕਾਲੀ ਦਲ ਦੇ ਨੌਜਵਾਨਾਂ, ਐਸ. ਓ. ਆਈ. ਦੇ ਵਿਦਿਆਰਥੀਆਂ, ਸਰਕਲ ਪ੍ਰਧਾਨ, ਵੱਖ ਵੱਖ ਵਿੰਗਾ ਦੇ ਅਹੁਦੇਦਾਰਾਂ ਸਾਹਿਬਾਨ, ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਤੇ ਸਮੁੱਚੇ ਜ਼ਿਲ੍ਹਾ ਪਟਿਆਲਾ ਦੇ ਵਰਕਰਾਂ ਸ਼ਾਮਲ ਹੋਣਗੇ । ਉਨ੍ਹਾ ਦਸਿਆ ਕਿ ਇਸ ਭਰਤੀ ਵਿਚ ਆਬਜ਼ਰਵਰ ਸ੍ਰੀ ਐਨ ਕੇ ਸ਼ਰਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਹਲਕਾ ਪਟਿਆਲਾ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਪੁੱਜ ਰਹੀ ਹੈ ।
Punjab Bani 20 January,2025
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗੀਰ ਕੌਰ ਵੱਲੋਂ ਬੋਲੇ ਝੂਠ ਦਾ ਕੀਤਾ ਪਰਦਾਫਾਸ਼ ਕੀਤਾ ਰਾਮ ਰਹੀਮ ਦੀ ਮੁਆਫੀ ਦਾ ਸਮਰਥਨ ਕਰਦੇ ਦੇ ਦੋਵਾਂ ਨੇਤਾਵਾਂ ਦੇ ਵੀਡੀਓ ਸਬੂਤ ਦਿਖਾਏ ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 11 ਜਨਵਰੀ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂਆਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲੇ ਝੂਠ ਲਈ ਉਨ੍ਹਾਂ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ । ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ, "ਇਹ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੇ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਸਾਹਮਣੇ ਖੜਕੇ ਸਰਾਸਰ ਝੂਠ ਬੋਲਿਆ ਅਤੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਉਹਨਾਂ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਮੁਆਫੀ ਦਾ ਸਵਾਗਤ ਕੀਤਾ ਸੀ । ਸਰਬਜੀਤ ਸਿੰਘ ਝਿੰਜਰ ਨੇ ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਵੀਡੀਓ ਦਿਖਾਈ, ਜਿੱਥੇ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੇ ਕਦੇ ਵੀ ਮੁਆਫ਼ੀ ਦਾ ਸਵਾਗਤ ਨਹੀਂ ਕੀਤਾ, ਜੱਥੇਦਾਰ ਸਾਹਿਬ ਵੱਲੋਂ ਪ੍ਰੈੱਸ ਵਿੱਚ ਅਜਿਹੇ ਬਿਆਨ ਦਿੱਤੇ ਜਾਣ ਦੀ ਗੱਲ ਮੰਨਣ ਲਈ ਕਹਿਣ ਦੇ ਬਾਵਜੂਦ ਵੀ ਉਸਨੇ ਸਾਫ਼ ਇਨਕਾਰ ਕਰ ਦਿੱਤਾ ਸੀ। ਬਾਅਦ 'ਚ ਝਿੰਜਰ ਨੇ ਪ੍ਰੇਮ ਸਿੰਘ ਚੰਦੂਮਾਜਰਾ ਦਾ 2015 ਦਾ ਇਕ ਨਿੱਜੀ ਚੈਨਲ ਨੂੰ ਦਿੱਤਾ ਇੰਟਰਵਿਊ ਦਿਖਾਇਆ, ਜਿਸ 'ਚ ਉਹ ਰਾਮ ਰਹੀਮ ਨੂੰ 'ਜੀ' ਕਹਿ ਕੇ ਸੰਬੋਧਿਤ ਕਰਦੇ ਹੋਏ ਦਿੱਖ ਰਿਹਾ ਹੈ ਅਤੇ ਕਿ ਰਿਹਾ ਹੈ ਕਿ ਅਸੀਂ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ । ਇਨ੍ਹਾਂ ਹੀ ਨਹੀਂ ਵੀਡਿਉ ਵਿੱਚ ਚੰਦੂਮਾਜਰਾ ਨੇ ਉਨ੍ਹਾਂ ਲੋਕਾਂ ਨੂੰ ਵੀ ਤਾੜਨਾ ਕੀਤੀ ਜਿਨ੍ਹਾਂ ਨੇ ਸਵਾਲ ਕੀਤਾ ਸੀ ਕਿ ਡੇਰਾ ਮੁਖੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣ ਲਈ ਖ਼ੁਦ ਕਿਉਂ ਨਹੀਂ ਗਿਆ । ਵੀਡੀਓ ਦਿਖਾਉਂਦੇ ਹੋਏ ਝਿੰਜਰ ਨੇ ਕਿਹਾ, "ਇਹ ਵੀਡੀਓ ਸਪੱਸ਼ਟ ਤੌਰ 'ਤੇ ਨੰਗਾ ਕਰਦਾ ਹੈ ਕਿ ਕਿਵੇਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਨਾਲ ਝੂਠ ਬੋਲਣ ਵਿੱਚ ਕੋਈ ਸ਼ਰਮ ਨਹੀਂ ਹੈ। ਉਸਨੇ ਸਪੱਸ਼ਟ ਤੌਰ 'ਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲਿਆ ਹੈ ਅਤੇ ਫਿਰ ਵੀ ਉਹ ਹੁਣ ਤੱਕ ਬੇਸ਼ਰਮੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਵਿੱਚ ਲੱਗਿਆ ਹੋਇਆ ਹੈ । ਯੂਥ ਅਕਾਲੀ ਦਲ ਪ੍ਰਧਾਨ ਨੇ ਬੀਬੀ ਜਗੀਰ ਕੌਰ ਦੀ ਇੱਕ ਵੀਡੀਓ ਵੀ ਦਿਖਾਈ, ਜੋ 2015 ਵਿੱਚ ਮੀਡੀਆ ਨੂੰ ਦਿੱਤੇ ਇੱਕ ਬਿਆਨ ਵਿੱਚ ਕਹਿ ਰਹੇ ਹਨ ਕਿ ਅਸੀਂ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ ਅਤੇ ਸੰਤੁਸ਼ਟੀ ਪ੍ਰਗਟ ਕਰਦੇ ਹਾਂ। ਜਦੋਂ ਕਿ ਜਗੀਰ ਕੌਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ 5 ਜਥੇਦਾਰਾਂ ਵੱਲੋਂ ਸਵਾਲ ਕੀਤੇ ਜਾਣ ਦੌਰਾਨ ਦਾਅਵਾ ਕੀਤਾ ਸੀ ਕਿ ਉਸ ਨੇ 'ਕਦੇ ਵੀ ਫੈਸਲੇ ਦੀ ਹਮਾਇਤ ਨਹੀਂ ਕੀਤੀ, ਸਗੋਂ ਇਸ ਦੀ ਨਿਖੇਧੀ ਕੀਤੀ ਸੀ, ਜੋ ਕਿ ਹੁਣ ਸਪੱਸ਼ਟ ਤੌਰ 'ਤੇ ਝੂਠ ਸਾਬਿਤ ਹੋ ਗਿਆ ਹੈ । ਝਿੰਜਰ ਨੇ ਅੱਗੇ ਕਿਹਾ, "ਇਹ ਨੇਤਾ ਬੇਸ਼ਰਮੀ ਨਾਲ ਸੱਤਾ ਦੇ ਭੁੱਖੇ ਹਨ, ਅਤੇ ਇਹ ਸਪੱਸ਼ਟ ਹੈ ਕਿ ਆਪਣੀ ਚਮੜੀ ਬਚਾਉਣ ਲਈ, ਉਹ ਹਰ ਤਰ੍ਹਾਂ ਦੇ ਝੂਠ ਮਾਰ ਸਕਦੇ ਹਨ, ਇੱਥੋਂ ਤੱਕ ਕਿ ਸਾਡੀ ਸਰਵਉੱਚ ਧਾਰਮਿਕ ਸੰਸਥਾ ਦੇ ਸਾਹਮਣੇ ਵੀ, ਬਿਨਾਂ ਕਿਸੇ ਪਛਤਾਵੇ ਜਾਂ ਡਰ ਤੋਂ । ਯੂਥ ਪ੍ਰਧਾਨ ਨੇ ਅੱਗੇ ਕਿਹਾ ਕਿ "ਅਸੀਂ ਇਹ ਵੀਡੀਓ ਸਬੂਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਕੋਲ ਲੈ ਕੇ ਜਾਵਾਂਗੇ ਅਤੇ ਮੰਗ ਕਰਾਂਗੇ ਕਿ ਇਹਨਾਂ ਆਗੂਆਂ ਨੂੰ ਸਿੱਖ ਪੰਥ ਵਿੱਚੋਂ ਛੇਕਿਆ ਜਾਵੇ। ਅਜਿਹੇ ਲੋਕ ਜੋ ਇੰਨੀ ਆਸਾਨੀ ਨਾਲ ਸਰਬਉੱਚ ਅਦਾਲਤ ਦੇ ਸਾਹਮਣੇ ਖੜੇ ਹੋ ਕੇ ਝੂਠ ਬੋਲ ਸਕਦੇ ਹਨ, ਉਨ੍ਹਾਂ ਨੂੰ ਸਿੱਖ ਪੰਥ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ । ਸਰਬਜੀਤ ਸਿੰਘ ਝਿੰਜਰ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸਰਬਜੀਤ ਸਿੰਘ ਲਾਡੀ ਵੀ ਹਾਜ਼ਰ ਸਨ ।
Punjab Bani 11 January,2025
ਐਸ. ਏ. ਡੀ. ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਹੋਇਆ ਮਨਜ਼ੂਰ
ਐਸ. ਏ. ਡੀ. ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਹੋਇਆ ਮਨਜ਼ੂਰ 20 ਜਨਵਰੀ ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸਿ਼ਪ ਮੁਹਿੰਮ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੀ ਕਹਿੰਦੀ ਕਹਾਉਂਦੀ ਰਾਜਨੀਤਕ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਲਗਾਤਾਰ ਪ੍ਰਧਾਨ ਚੱਲੇ ਆ ਰਹੇ ਸੁਖਬੀਰ ਸਿੰਘ ਬਾਦਲ ਦਾ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਅੱਜ ਮਨਜ਼ੂਰ ਹੋ ਗਿਆ ਹੈ, ਜਿਸਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸਿ਼ਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਜੋ ਕਿ 20 ਜਨਵਰੀ ਤੋਂ ਸ਼ੁਰੂ ਹੋਵੇਗੀ ਅਤੇ 20 ਫਰਵਰੀ ਤੱਕ ਜਾਰੀ ਰਹੇਗੀ। ਮੀਟਿੰਗ ਤੋਂ ਬਾਅਦ ਵਰਕਿੰਗ ਕਮੇਟੀ ਨੇ ਐਲਾਨ ਕੀਤਾ ਹੈ ਕਿ 1 ਮਾਰਚ ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਈ ਅਕਾਲੀ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲੀ ਬਾਗੀ ਧੜਾ ਬਣਾ ਲਿਆ ਸੀ ਤੇ ਉਨ੍ਹਾਂ ਵਲੋਂ ਵੀ ਵਾਰ ਵਾਰ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੇ ਗਏ ਅਸਤੀਫੇ ਦੇ ਹੁਕਮਾਂ ਮੁਤਾਬਕ ਅਸਤੀਫਾ ਮਨਜ਼ੂਰ ਕੀਤੇ ਜਾਣ ਬਾਰੇ ਵਾਰ ਵਾਰ ਆਖਿਆ ਜਾ ਰਿਹਾ ਸੀ ਪਰ ਹਰ ਵਾਰ ਕਿਸੇ ਨਾ ਕਿਸੇ ਨੂੰ ਆਧਾਰ ਬਣਾ ਕੇ ਅਸਤੀਫੇ ਸਬੰਧੀ ਫ਼ੈਸਲਾ ਲੈਣ ਤੇ ਨਾ ਨੱੂਕਰ ਹੋ ਜਾਂਦੀ ਸੀ ਪਰ ਅੱਜ ਆਖਰਕਾਰ ਅਸਤੀਫਾ ਮਨਜ਼ੂਰ ਹੋ ਗਿਆ ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਚੋਣ ਰਾਹੀਂ ਲੰਮੇ ਸਮੇਂ ਬਾਅਦ ਨਵਾਂ ਪ੍ਰਧਾਨ ਮਿਲਣ ਦੀ ਉਮੀਦ ਬੱਝ ਗਈ ।
Punjab Bani 10 January,2025
ਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ
ਦਿੱਲੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਲੋਂ ਨਹੀਂ ਲੜੀਆਂ ਜਾਣਗੀਆਂ : ਪਰਮਜੀਤ ਸਿੰਘ ਸਰਨਾ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਫਰਵਰੀ ਮਹੀਨੇ ਵਿਚ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ।ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਤੀ । ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਵਿਚ ਕੋਈ ਅਜਿਹੀ ਸੀਟ ਨਹੀਂ ਹੈ ਜਿਥੇ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰ ਕੇ ਚੋਣਾਂ ਜਿੱਤ ਸਕੇ । ਉਹਨਾਂ ਕਿਹਾ ਕਿ ਭਾਜਪਾ ਨਾਲ 1996 ਤੋਂ ਗਠਜੋੜ ਮਗਰੋਂ ਅਸੀਂ ਚੋਣਾਂ ਲੜਦੇ ਸੀ ਪਰ ਹੁਣ ਅਸੀਂ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ । ਉਹਨਾਂ ਕਿਹਾ ਕਿ ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ। ਭਾਜਪਾ ਨਾਲ ਸਾਡਾ ਗਠਜੋੜ ਟੁੱਟ ਗਿਆ ਹੈ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਅਸੀਂ ਗਠਜੋੜ ਨਹੀਂ ਕਰ ਸਕਦੇ, ਇਸ ਲਈ ਅਸੀਂ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੇ ।
Punjab Bani 08 January,2025
ਅਕਾਲੀ ਦਲ ਦੇ ਖਿਲਾਫ਼ ਜਥੇਦਾਰ ਸਾਹਿਬ ਦਾ ਹੁਕਮ ਲੋਕ ਪ੍ਰਵਾਨਤ ਨਹੀਂ : ਲਵਲੀ
ਅਕਾਲੀ ਦਲ ਦੇ ਖਿਲਾਫ਼ ਜਥੇਦਾਰ ਸਾਹਿਬ ਦਾ ਹੁਕਮ ਲੋਕ ਪ੍ਰਵਾਨਤ ਨਹੀਂ : ਲਵਲੀ ਅੱਜ ਦੇ ਸਮੇਂ ਬਿਜੇਈ ਖਾਲਸਾ ਬਣ ਚੁੱਕਾ ਹੈ ਜਿਸ ਪਿਛੇ ਬੀ. ਜੇ. ਪੀ. ਹੈ ਪਟਿਆਲਾ : ਕੌਮੀ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਕੁਲਵਿੰਦਰ ਸਿੰਘ ਲਵਲੀ ਨੇ ਪ੍ਰੈਸ ਮੀਟਿੰਗ ਦੌਰਾਨ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ 7 ਮੈਂਬਰੀ ਕਮੇਟੀ ਨੂੰ ਸ. ਸੁਖਬੀਰ ਸਿੰਘ ਬਾਦਲ ਦਾ ਰਾਜਨੀਤੀ ਤੌਰ ’ਤੇ ਪਾਰਟੀ ਤੋਂ ਅਸਤੀਫ਼ਾ ਮਨਜ਼ੂਰ ਕਰਨ ਲਈ ਕਿਹਾ ਜੋ ਕਿ ਇਨ੍ਹਾਂ ਦੇ ਦਾਇਰੇ ਵਿਚ ਨਹੀਂ ਆਉਦਾ। ਇਹ ਰਜਨੀਤਿਕ ਵਿੰਗ ਦਾ ਕੰਮ ਹੈ ਅਤੇ ਅਕਾਲੀ ਦਲ ਦੇ ਖਿਲਾਫ਼ ਜਥੇਦਾਰ ਦਾ ਇਹ ਹੁਕਮ ਲੋਕ ਪ੍ਰਵਾਨਤ ਨਹੀਂ, ਜਿਸ ਨਾਲ ਪਾਰਟੀ ਦੀ ਮਾਨਤਾ ਰੱਦ ਹੁੰਦੀ ਹੈ, ਕਾਨੂੰਨੀ ਪ੍ਰਕਿ੍ਰਆ ਵਿਚ ਸਭ ਖ਼ਤਮ ਹੁੰਦਾ ਹੈ ਜੋ ਕਿ ਵਿਰੋਧੀ ਪਾਰਟੀਆਂ ਚਾਹੁੰਦੀਆਂ ਹਨ ਕਿ ਅਕਾਲੀ ਦਲ ਖ਼ਤਮ ਹੋ ਜਾਵੇ। ਉਸ ਨੂੰ ਕਰਨ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕਿਉ ਤੂਲ ਦੇ ਰਹੇ ਹਨ । ਜਥੇਦਾਰ ਸਨਮਾਨਯੋਗ ਹਨ ਪਰ ਕਈ ਗਲ੍ਹਾਂ ਜਥੇਦਾਰ ਸਾਹਿਬ ਨੂੰ ਸਵਾਲਾਂ ਵਿਚ ਖੜ੍ਹਾ ਕਰਦੀਆਂ ਹਨ ਅਤੇ ਕਿਸੇ ਸ਼ਕਤੀ ਦੇ ਹੱਥ ਵਿਚ ਖੇਡਣਾ ਦਰਸਾਉਦੀਆਂ ਹਨ, ਜੇਕਰ ਕੱਲ੍ਹ ਨੂੰ ਅਕਾਲੀ ਦਲ ਦੀ ਸਰਕਾਰ ਆਉਦੀ ਹੈ ਤਾਂ ਜਥੇਦਾਰ ਸਾਹਿਬ ਕਹਿਣਗੇ ਕਿ ਮੁੱਖ ਮੰਤਰੀ ਵੀ ਮੈਂ ਚੁਣਾਂਗਾ । ਉਨ੍ਹਾਂ ਕਿਹਾ ਇਤਿਹਾਸ ਦਾ ਇਕ ਸਮਾਂ ਸੀ ਜਦੋਂ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਤੋਂ ਬਾਅਦ ਤੱਤ ਖਾਲਸਾ ਅਤੇ ਬੰਦਈ ਖਾਲਸਾ ਆਪਸ ਵਿਚ ਹਰਿਮੰਦਰ ਸਾਹਿਬ ਵਿਖੇ ਲੜਨ ਲਈ ਆਹਮੋ ਸਾਹਮਣੇ ਹੋ ਗਏ। ਤੱਤ ਖ਼ਾਲਸਾ ਦੀ ਜਿੱਤ ਹੋਈ । ਹੁਣ ਅੱਜ ਦੇ ਸਮੇਂ ਬਿਜੇਈ ਖਾਲਸਾ ਬਣ ਚੁੱਕਾ ਹੈ, ਜਿਸ ਦੇ ਪਿਛੇ ਬੀ. ਜੇ. ਪੀ. ਹੈ, ਜਿਸ ਦਾ ਮਕਸਦ ਅਕਾਲੀ ਦਲ ਦੀ ਮਾਨਤਾ ਕਾਨੂੰਨੀ ਤੌਰ ’ਤੇ ਰੱਦ ਕਰਨਾ ਹੈ । ਜਿਸ ਤਰ੍ਹਾਂ ਕਿ ਮਹਾਰਾਸ਼ਟਰ ਵਿਚ ਹੋਇਆ ਹੈ । ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਨਹੀਂ ਕਰਨਾ ਚਾਹੀਦਾ । ਬਾਦਲ ਇਕ ਚੰਗਾ ਵਿਅਕਤੀ ਹੋਣ ਦੇ ਨਾਅਤੇ ਇਕ ਸਮਰੱਥ ਵਿਅਕਤੀ ਵੀ ਹੈ ਜੋ ਕਿ ਅਕਾਲੀ ਦਲ ਨੂੰ ਸਹੀ ਦਿਸ਼ਾ ਵਿੱਚ ਚਲਾ ਸਕਦਾ ਹੈ । ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਕੁਝ ਬੁੱਧੀਜੀਵੀਆਂ ਨੂੰ ਜਿਵੇਂ ਬੁੱਢਾ ਦਲ, ਤਰੁਨਾ ਦਲ, ਦਮਦਮੀ ਟਕਸਾਲ ਅਤੇ ਹੋਰ ਕਈ ਧਾਰਮਿਕ ਸੰਸਥਾਵਾਂ ਨਾਲ ਸੰਪਰਕ ਕਰਕੇ ਇਕ ਕਮੇਟੀ ਬਣਾਵੇ ਜੋ ਇਸ ਮਾਮਲੇ ਦੀ ਪੜਚੋਲ ਕਰਕੇ ਮਸਲਾ ਹੱਲ ਕਰੇ ਕਿਉਕਿ ਸਮੇਂ ਸਮੇਂ ’ਤੇ ਦਿੱਲੀ ਦੇ ਬਾਦਸ਼ਾਹ ਸਿੱਖ ਧਰਮ ਨੂੰ ਆਪਣੇ ਹੱਥਾਂ ਵਿਚ ਲੈਣ ਦੀ ਖ਼ਾਤਰ ਕਈ ਹੱਥਕੰਢੇ ਅਪਣਾਉਦੇ ਆ ਰਹੇ ਹਨ ਸਾਨੂੰ ਸੁਚੇਤ ਹੋਣ ਦੀ ਲੋੜ ਹੈ । ਅਸੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਾਂ ਕਿ ਆਪਣੇ ਫੈਸਲੇ ’ਤੇ ਗ਼ੌਰ ਕਰਨ ਅਤੇ ਅਕਾਲੀ ਦਲ ਬਨਾਮ ਸ੍ਰੀ ਅਕਾਲ ਤਖ਼ਤ ਸਾਹਿਬ ਨਾ ਬਣਾਉਣ । ਉਨ੍ਹਾਂ ਕਿਹਾ ਜੇ ਕੱਲ੍ਹ ਨੂੰ ਬੀ. ਜੇ. ਪੀ. ਅਕਾਲੀ ਦਲ ਗਠਜੋੜ ਹੋ ਜਾਂਦਾ ਹੈ ਤਾਂ ਸਾਰੇ ਮਸਲੇ ਖ਼ਤਮ ਹੋ ਜਾਣਗੇ । ਇਸ ਮੌਕੇ ਲਵਲੀ ਨੇ ਕਿਹਾ ਕਿ ਮੇਲਾ ਮਾਘੀ ’ਤੇ ਅਕਾਲੀ ਦਲ ਦੀ ਕਾਨਫਰੰਸ ਪਟਿਆਲਾ ਤੋਂ ਨੌਜਵਾਨ ਜਾਣਗੇ ।
Punjab Bani 07 January,2025
ਸ਼੍ਰੋਮਣੀ ਅਕਾਲੀ ਦਲ ਦਾ ਵਫਦ ਮੁੜ ਕਰੇਗਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦਾ ਵਫਦ ਮੁੜ ਕਰੇਗਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ 8 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ । ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦਿੰਦਿਆਂ ਦੱਸਿਆ ਕਿ ਵਫਦ ਵੱਲੋਂ ਜਥੇਦਾਰ ਨੂੰ ਕਾਨੂੰਨੀ ਪੱਖ ਤੋਂ ਜਾਣੂ ਕਰਵਾਇਆ ਜਾਵੇਗਾ ।
Punjab Bani 07 January,2025
ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ : ਸੁਖਬੀਰ ਸਿੰਘ ਬਾਦਲ
'ਮੇਰੀ ਦਸਤਾਰ ਮੇਰੀ ਸ਼ਾਨ' ਪੰਜਾਬ ਦੇ ਨੌਜਵਾਨਾਂ ਨੂੰ ਸਿੱਖੀ ਵੱਲ ਵਾਪਸ ਜੋੜਨ ਲਈ ਸਾਡੇ ਯੂਥ ਅਕਾਲੀ ਦਲ ਦਾ ਸ਼ਾਨਦਾਰ ਉਪਰਾਲਾ : ਸੁਖਬੀਰ ਸਿੰਘ ਬਾਦਲ ਸਾਡੇ 'ਦਸਤਾਰਾਂ ਦੇ ਲੰਗਰ' ਰਾਹੀਂ ਅੱਜ ਤੱਕ 25,000 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਦੇ ਪੱਗਾਂ ਸਜਾਈਆਂ ਗਈਆਂ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲਗਾਇਆ ਗਿਆ ਵਿਸ਼ੇਸ਼ 'ਦਸਤਾਰਾਂ ਦਾ ਲੰਗਰ' ਤਲਵੰਡੀ ਸਾਬੋ/ਮੁਹਾਲੀ, 6 ਜਨਵਰੀ: ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਅੱਜ ਯੂਥ ਅਕਾਲੀ ਦਲ ਵੱਲੋਂ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਤਹਿਤ ਦਸਤਾਰਾਂ ਦੇ ਲੰਗਰ ਦਾ ਸਫ਼ਲ ਆਯੋਜਨ ਕੀਤਾ ਗਿਆ । ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਸਿੱਖ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ । ਯੂਥ ਵਿੰਗ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ 'ਮੇਰੀ ਦਸਤਾਰ ਮੇਰੀ ਸ਼ਾਨ' ਸਾਡੇ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਅਤੇ ਸਿੱਖੀ ਵਿੱਚ ਵਾਪਸ ਲਿਆਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਸ਼ਾਨਦਾਰ ਉਪਰਾਲਾ ਹੈ । ਦਸਤਾਰ ਸਾਡੇ ਸਿਰਾਂ ਦਾ ਪਵਿੱਤਰ ਤਾਜ ਹੈ ਜੋ ਗੁਰੂ ਸਾਹਿਬਾਨਾਂ ਨੇ ਸਾਨੂੰ ਸਾਰਿਆਂ ਨੂੰ ਬਖਸ਼ਿਆ ਹੈ ਅਤੇ ਇਹ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਸੱਭਿਆਚਾਰ ਅਤੇ ਧਾਰਮਿਕ ਕਦਰਾਂ ਕੀਮਤਾਂ ਨੂੰ ਸੁਰੱਖਿਅਤ ਰੱਖੀਏ। ਦਸਤਾਰ ਦਾ ਅਨਮੋਲ ਤੋਹਫ਼ਾ ਸਾਨੂੰ ਸਾਡੇ ਗੁਰੂਆਂ ਦੁਆਰਾ ਅਨੇਕਾਂ ਸੰਘਰਸ਼ਾਂ ਤੋਂ ਬਾਅਦ ਦਿੱਤਾ ਗਿਆ ਸੀ ਅਤੇ ਇਸੇ ਲਈ ਮੈਂ ਸਾਡੀਆਂ ਸਿੱਖ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਲਈ 'ਮੇਰੀ ਦਸਤਾਰ, ਮੇਰੀ ਸ਼ਾਨ' ਵਰਗੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਾ ਹਾਂ ਅਤੇ ਮੈਂ ਸਾਡੇ ਨੌਜਵਾਨਾਂ ਨੂੰ ਇਸ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਵੀ ਕਰਦਾ ਹਾਂ । ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ, "ਮੈਨੂੰ ਇਹ ਕਹਿੰਦੇ ਹੋਏ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ ਜੋ ਸਿੱਖੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੇ ਵਰਕਰ ਵੀ ਸਿੱਖ ਪੰਥ ਨੂੰ ਸਮਰਪਿਤ ਹਨ। ਇਹੀ ਕਾਰਨ ਹੈ ਕਿ ਸਾਡੇ ਯੂਥ ਵਿੰਗ ਨੇ 'ਮੇਰੀ ਦਸਤਾਰ ਮੇਰੀ ਸ਼ਾਨ' ਦੇ ਕਈ ਕੈਂਪਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ ਹੈ । ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਕਮਲਦੀਪ ਸਿੰਘ ਅਤੇ ਹਸਰਤ ਸਿੰਘ ਕੁਲਾਰ ਦੇ ਯਤਨਾਂ ਸਦਕਾ ਅੱਜ ਇੱਥੇ ਸਿੱਖ ਸਵੈਮਾਣ ਅਤੇ ਵਿਰਸੇ ਦੇ ਪ੍ਰਤੀਕ ਸ੍ਰੀ ਦਮਦਮਾ ਸਾਹਿਬ ਵਿਖੇ ਸੈਂਕੜੇ ਸੰਗਤਾਂ ਦੇ ਦਸਤਾਰਾਂ ਸਜਾਈਆਂ ਗਈਆਂ । ਇਸ ਪਵਿੱਤਰ ਦਿਹਾੜੇ 'ਤੇ, ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਖ਼ਾਲਸਾ ਪੰਥ ਅਤੇ ਸਿੱਖੀ ਪ੍ਰਦਾਨ ਕੀਤੀ, ਜਿਸ ਨੂੰ ਅਸੀਂ ਅੱਗੇ ਵਧਾਉਣ ਲਈ ਯਤਨਸ਼ੀਲ ਹਾਂ। ਸਾਡੀ 'ਮੇਰੀ ਦਸਤਾਰ, ਮੇਰੀ ਸ਼ਾਨ' ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਆਪਣੀ ਸਿੱਖ ਵਿਰਾਸਤ ਅਤੇ ਸਿੱਖ ਕਦਰਾਂ ਕੀਮਤਾਂ 'ਤੇ ਮਾਣ ਕਰਨ ਲਈ ਪ੍ਰੇਰਿਤ ਕਰਨਾ ਹੈ।" ਸਰਬਜੀਤ ਸਿੰਘ ਝਿੰਜਰ, ਯੂਥ ਪ੍ਰਧਾਨ ਨੇ ਕਿਹਾ । ਝਿੰਝਰ ਨੇ ਅੱਗੇ ਦੱਸਿਆ ਕਿ, "ਅੱਜ ਤੱਕ ਪੰਜਾਬ ਵਿੱਚ ਕਈ ਥਾਵਾਂ 'ਤੇ ਲਗਾਏ ਗਏ 'ਦਸਤਾਰਾਂ ਦੇ ਲੰਗਰ' ਰਾਹੀਂ 25,000 ਤੋਂ ਵੱਧ ਨੌਜਵਾਨਾਂ ਨੂੰ ਮੁਫ਼ਤ ਦਸਤਾਰਾਂ ਬੰਨ੍ਹੀਆਂ ਗਈਆਂ ਹਨ ਜੋਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ। ਇਹ ਗੁਰੂ ਸਾਹਿਬ ਦੇ ਬਖਸ਼ਿਸ਼ ਦਾ ਨਤੀਜਾ ਹੀ ਹੈ ਕਿ ਅਸੀਂ ਇਹ ਮੁਫਤ ਕੈਂਪ ਸਫਲਤਾਪੂਰਵਕ ਆਯੋਜਿਤ ਕਰਨ ਦੇ ਯੋਗ ਹੋਏ ਹਾਂ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਇਨ੍ਹਾਂ ਕੈਂਪਾਂ ਵਿੱਚ ਸਾਡੇ ਨਾਲ ਵਾਅਦਾ ਵੀ ਕੀਤਾ ਹੈ ਕਿ ਹੁਣ ਉਹ ਨਿਰੰਤਰ ਪੱਗਾਂ ਬੰਨ੍ਹਣਾ ਸ਼ੁਰੂ ਕਰਨਗੇ ਅਤੇ ਇਹ ਦਸਦਿਆਂ ਖੁਸ਼ੀ ਵੀ ਹੁੰਦੀ ਹੈ ਕਿ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਹਿਜਾ ਸਫਲਤਾਪੂਰਵਕ ਕੀਤਾ ਵੀ ਹੈ । ਬਠਿੰਡਾ ਦੀ ਰਹਿਣ ਵਾਲੀ ਮਨਜੀਤ ਕੌਰ ਜੋ ਕਿ ਆਪਣੇ ਪਰਿਵਾਰ ਸਮੇਤ ਦਮਦਮਾ ਸਾਹਿਬ ਨਤਮਸਤਕ ਹੋਣ ਆਏ ਸਨ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦੀ ਹਾਂ ਕਿ ਅੱਜ ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ 'ਤੇ ਇਸ ਪਵਿੱਤਰ ਅਸਥਾਨ 'ਤੇ ਆਪਣੇ ਪੁੱਤਰ ਦੀ ਦਸਤਾਰਬੰਦੀ ਕਰਵਾਈ ਹੈ । ਇਹ ਯੂਥ ਅਕਾਲੀ ਦਲ ਦੇ ਵੀਰਾਂ ਵੱਲੋਂ ਮੁਫ਼ਤ ਪੱਗਾਂ ਬੰਨ੍ਹਣ ਦਾ ਇਹ ਉਪਰਾਲਾ ਬਹੁਤ ਹੀ ਪ੍ਰੇਰਨਾਦਾਇਕ ਕਦਮ ਹੈ ਅਤੇ ਮੈਂ ਇਸ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ ਅਤੇ ਇਹ ਵੀ ਉਮੀਦ ਕਰਦੀ ਹਾਂ ਕਿ ਇਹ ਸਾਰੇ ਬੱਚੇ ਜਿਨ੍ਹਾਂ ਦੇ ਅੱਜ ਪੱਗਾਂ ਬੰਨ੍ਹੀਆਂ ਜਾ ਰਹੀਆਂ ਹਨ, ਹੁਣ ਉਹ ਹਮੇਸ਼ਾ ਪੱਗ ਬੰਨ੍ਹਣ ਦਾ ਪ੍ਰਣ ਲੈਣਗੇ । ਇਸ ਮੌਕੇ ਸਰਬਜੀਤ ਸਿੰਘ ਝਿੰਜਰ ਦੇ ਨਾਲ ਸਰਬਜੀਤ ਸਿੰਘ ਝਿੰਜਰ, ਰਵੀ ਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਤਲਵੰਡੀ ਸਾਬੋ ਆਕਾਸ਼ਦੀਪ ਸਿੰਘ ਮਿੱਡੂ ਖੇੜਾ ਹਰਿੰਦਰ ਸਿੰਘ ਹਿੰਦਾ ਮਹਿਰਾਜ ਹਲਕਾ ਇੰਚਾਰਜ ਰਾਮਪੁਰਾ ਫੂਲ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਬਲਕਾਰ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਸਿੰਘ ਚਹਿਲ, ਹਨੀਸ਼ ਬਾਂਸਲ, ਰਣਜੋਤ ਸਿੰਘ ਲੰਬੀ, ਚਿੱਤਵੀਰ ਸਿੰਘ ਜੀਰਾ, ਗੁਰਵਿੰਦਰ ਸਿੰਘ ਘੁਮਿਆਰਾ ਅਤੇ ਸਮੂਹ ਪਾਰਟੀ ਵਰਕਰ ਮੌਜੂਦ ਰਹੇ ।
Punjab Bani 06 January,2025
ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਜਲਦੀ ਤੋਂ ਜਲਦੀ ਲਾਗੂ ਕਰੇ : ਜਥੇਦਾਰ ਰਘਬੀਰ ਸਿੰਘ
ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਜਲਦੀ ਤੋਂ ਜਲਦੀ ਲਾਗੂ ਕਰੇ : ਜਥੇਦਾਰ ਰਘਬੀਰ ਸਿੰਘ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਰਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ । ਇਸ ਮੌਕੇ ਉਨ੍ਹਾਂ ਕਿਹਾ ਕਿ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਵਾਲੇ ਵਿਅਕਤੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦਿੱਤਾ ਹੈ । ਜਥੇਦਾਰ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੌਰਾਨ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਕਾਲੀ ਦਲ ਨੂੰ ਜਲਦੀ ਤੋਂ ਜਲਦੀ ਲਾਗੂ ਕੀਤੇ ਜਾਣ ਬਾਰੇ ਵੀ ਕਿਹਾ । ਅਖੀਰ ਉਨ੍ਹਾਂ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਮਾਮਲੇ ਦੀ ਜਾਂਚ ਵੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਵੇ ।
Punjab Bani 06 January,2025
ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ : ਯੂਥ ਪ੍ਰਧਾਨ ਸਰਬਜੀਤ ਝਿੰਜਰ
ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ : ਯੂਥ ਪ੍ਰਧਾਨ ਸਰਬਜੀਤ ਝਿੰਜਰ ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਅਤੇ ਇਸਦੇ ਸਮੂਹ ਅਹੁਦੇਦਾਰ, ਸ਼੍ਰੋਮਣੀ ਅਕਾਲੀ ਦਲ ਦੀ ਆਗਾਮੀ ਮਾਘੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ । ਰੈਲੀ ਦੀ ਰਣਨੀਤੀ ਬਣਾਉਣ ਅਤੇ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਯੂਥ ਅਕਾਲੀ ਦਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਆਪਣੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ । ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਰੈਲੀ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਅਤੇ ਵੱਖ-ਵੱਖ ਟੀਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ । ਇਸ ਤੋਂ ਉਪਰੰਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਲਈ ਸੱਚੇ ਦਿਲੋਂ ਪਰਵਾਹ ਕਰਦੀ ਹੈ । ਇਸ ਦੇ ਉਲਟ, ਦੂਜੀਆਂ ਪਾਰਟੀਆਂ ਦਿੱਲੀ ਵਿੱਚ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਵਧੇਰੇ ਫਿਕਰਮੰਦ ਹਨ ।
Punjab Bani 03 January,2025
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਚ ਹੋਏ ਨਤਮਸਤਕ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਚ ਹੋਏ ਨਤਮਸਤਕ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਤੇ ਗੁਰੂ ਕੀ ਨਗਰੀ ਨਾਲ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿਖੇ ਸਿੱਖਾਂ ਦਾ ਸਰਵਉਚ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਪ੍ਰਗਟ ਕੀਤੀ, ਇਸ ਦੇ ਨਾਲ ਹੀ ਬਾਦਲ ਪਰਿਵਾਰ ਵੱਲੋਂ ਚਲਦੇ ਆ ਰਹੇ ਲੜੀ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਦੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਨਵੇਂ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ । ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਤੋਂ ਪੂਰੀ ਤਰੀਕੇ ਦੂਰੀ ਬਣਾਈ ਰੱਖੀ ।
Punjab Bani 31 December,2024
ਸ਼੍ਰੋਮਣੀ ਅਕਾਲੀ ਦਲ ਲੜੇਗਾ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਚੋਣਾਂ
ਸ਼੍ਰੋਮਣੀ ਅਕਾਲੀ ਦਲ ਲੜੇਗਾ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਚੋਣਾਂ ਚੰਡੀਗੜ੍ਹ : ਨਵੇਂ ਸਾਲ 2025 ਦੇ ਜਨਵਰੀ ਵਿਚ ਹੋਣ ਵਾਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ. ਐਸ. ਜੀ. ਐਮ. ਸੀ.) ਲਈ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਉਮੀਦਵਾਰ ਖੜ੍ਹੇ ਕਰੇਗਾ, ਇਹ ਫੈਸਲਾ ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਦੌਰਾਨ ਸੂਚਿਤ ਕਰਨ ਤੋਂ ਬਾਅਦ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਚੋਣ ਕਮਿਸ਼ਨ ਕੋਲ ਰਜਿਸਟਰਡ ਸਿਆਸੀ ਪਾਰਟੀ ਨੂੰ ਆਪਣੇ ਨਾਮ ਹੇਠ ਜਾਂ ਚੋਣ ਨਿਸ਼ਾਨ ਤੱਕੜੀ ਹੇਠ ਐਚ. ਐਸ. ਜੀ. ਐਮ. ਸੀ. ਦੀਆਂ ਚੋਣਾਂ ਲੜਨ ਦੀ ਇਜਾਜ਼ਤ ਨਹੀਂ ਹੈ। ਇਸ ਕੇਸ ਦੀ ਅਗਲੀ ਸੁਣਵਾਈ 26 ਦਸੰਬਰ ਨੂੰ ਹੋਵੇਗੀ । ਗੁਰਦੁਆਰਾ ਚੋਣਾਂ ਦੇ ਕਮਿਸ਼ਨਰ, ਜਸਟਿਸ (ਸੇਵਾਮੁਕਤ) ਐਚ. ਐਸ. ਭੱਲਾ ਵੱਲੋਂ ਇਹ ਹਲਫ਼ਨਾਮਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਨ ਲਈ ਪਾਰਟੀ ਦੀ ਅਯੋਗਤਾ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਦੇ ਜਵਾਬ ਵਿੱਚ ਆਇਆ ਹੈ ।ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਸੰਕਟਮਈ ਦੌਰ ਵਿੱਚੋਂ ਲੰਘ ਰਿਹਾ ਹੈ ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੰਬਰ ਮਹੀਨੇ ਧਾਰਮਿਕ ਗ਼ਲਤੀਆਂ ਕਰਨ ਦਾ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਤਨਖਾਹ ਕਾਰਨ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ । ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਲੜਨ ਤੋਂ ਹਟਣ ਪਿੱਛੋਂ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲੜੀਆਂ ਹਨ ਪਰ ਉਨ੍ਹਾਂ ਵਿਚ ਵੀ ਬਹੁਤੀ ਸਫਲਤਾ ਨਹੀਂ ਮਿਲੀ । ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹਰਿਆਣਾ ਦੇ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ । ਪਾਰਟੀ ਨੇਤਾਵਾਂ ਅਨੁਸਾਰ ਹਾਲਾਂਕਿ ਅੰਤਿਮ ਫੈਸਲਾ ਅਦਾਲਤ ਦੇ ਫੈਸਲੇ ‘ਤੇ ਨਿਰਭਰ ਕਰੇਗਾ ਪਰ ਅਕਾਲੀ ਦਲ ਨੇ ਹਰਿਆਣਾ ਵਿੱਚ ਹਰਿਆਣਾ ਪੰਥਕ ਦਲ ਦੇ ਬੈਨਰ ਹੇਠ ਇਹ ਚੋਣਾਂ ਲੜਨ ਲਈ ਇੱਕ ਯੋਜਨਾ ਤਿਆਰ ਕੀਤੀ ਹੈ। ਵੱਖ-ਵੱਖ ਹਲਕਿਆਂ ਤੋਂ ਚੋਣ ਲੜਨ ਲਈ ਉਮੀਦਵਾਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਹਰਿਆਣਾ ਪੰਥਕ ਦਲ ਨੂੰ ਵੀ ਚੋਣ ਨਿਸ਼ਾਨ ‘ਢੋਲ’ ਅਲਾਟ ਕੀਤਾ ਜਾ ਚੁੱਕਾ ਹੈ।ਸਾਲ 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਤੋਂ ਵੱਖ ਕਰਨ ਉਪਰੰਤ ਦੇ ਗਠਨ ਤੋਂ ਬਾਅਦ, ਪਹਿਲੀ ਵਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਹਾਊਸ ਦੀ ਚੋਣ ਕਰਨ ਲਈ ਚੋਣ ਹੋਵੇਗੀ, ਜਿਸ ਵਿੱਚ 49 ਮੈਂਬਰੀ ਹਾਊਸ ਸ਼ਾਮਲ ਹੈ ਜਦੋਂ ਕਿ 40 ਮੈਂਬਰ ਚੋਣਾਂ ਦੌਰਾਨ ਚੁਣੇ ਜਾਣਗੇ ਅਤੇ 9 ਨਾਮਜ਼ਦ ਕੀਤੇ ਜਾਣਗੇ ।
Punjab Bani 27 December,2024
ਐਮ. ਪੀ. ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ
ਐਮ. ਪੀ. ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਚੰਡੀਗੜ੍ਹ : ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਤੇ ਜਿੱਤੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿਚ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਆਖਿਆ ਹੈ ਕਿ ਪੰਜਾਬ ਪੁਲਸ ਦੀ ਜਾਂਚ ਵਿੱਚ ਕਈ ਖਾਮੀਆਂ ਹਨ । ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿਚ ਹੈ । ਇਸ ਤੋਂ ਪਹਿਲਾਂ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਪੰਜਾਬ ਪੁਲਸ ਦੀ ਐਫ. ਆਈ. ਆਰ. ਅਤੇ ਜਾਂਚ ‘ਤੇ ਸਵਾਲ ਉਠਾ ਚੁੱਕੇ ਹਨ । ਦੱਸਣਯੋਗ ਹੈ ਕਿ 4 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ ਤਾਂ ਨਰੈਣ ਸਿੰਘ ਚੌੜਾ ਨੇ ਗੋਲੀ ਚਲਾ ਦਿਤੀ ਸੀ । ਇਸ ਹਾਦਸੇ ਚ ਸੁਖਬੀਰ ਸਿੰਘ ਬਾਦਲ ਵਾਲ ਵਾਲ ਬਚੇ ਸਨ ।
Punjab Bani 24 December,2024
ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਪ੍ਰੇਮ ਕੁਮਾਰ ਲਾਲਕਾ ਦਾ ਮੱਖਣ ਸਿੰਘ ਲਾਲਕਾ ਤੇ ਲੌਟ ਵਲੋਂ ਵਿਸ਼ੇਸ਼ ਸਨਮਾਨ
ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਪ੍ਰੇਮ ਕੁਮਾਰ ਲਾਲਕਾ ਦਾ ਮੱਖਣ ਸਿੰਘ ਲਾਲਕਾ ਤੇ ਲੌਟ ਵਲੋਂ ਵਿਸ਼ੇਸ਼ ਸਨਮਾਨ ਨਾਭਾ 23 ਦਸੰਬਰ : ਨਗਰ ਪੰਚਾਇਤ ਭਾਦਸੋਂ ਵਿਖੇ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਕੁਮਾਰ ਲਾਲਕਾ ਦੀ ਜਿੱਤ ਹੋਣ ਤੇ ਸੋ੍ਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਤੇ ਸਾਬਕਾ ਚੈਅਰਮੈਨ ਲਖਵੀਰ ਸਿੰਘ ਲੌਟ ਨੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ । ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੱਖਣ ਸਿੰਘ ਲਾਲਕਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਰਾਉਣ ਦੇ ਬਹੁਤ ਯਤਨ ਕੀਤੇ ਗਏ ਸਨ ਫੇਰ ਵੀ ਵਾਰਡ ਨੰਬਰ 5 ਵਿਚੋ ਪ੍ਰੇਮ ਕੁਮਾਰ ਲਾਲਕਾ ਨੇ ਚੋਣ ਜਿੱਤ ਕੇ ਪਾਰਟੀ ਦਾ ਕੱਦ ਹੋਰ ਉੱਚਾ ਕੀਤਾ ਹੈ, ਜਿਸ ਲਈ ਉਹ ਸਨਮਾਨਯੋਗ ਹਨ । ਲਾਲਕਾ ਨੇ ਕਿਹਾ ਕਿ ਪ੍ਰੇਮ ਕੁਮਾਰ ਲਾਲਕਾ ਮਿਹਨਤੀ ਉਮੀਦਵਾਰ ਸਨ ਜੋ ਪਿਛਲੇ ਲਗਾਤਾਰ ਪੰਜ ਟਰਨਾਂ ਤੋਂ ਚੋਣ ਜਿੱਤਦੇ ਆ ਰਹੇ ਹਨ । ਉਨ੍ਹਾਂ ਕੋਲ ਨੰਬੜਦਾਰ ਹੋਣ ਦਾ ਵੀ ਮਾਣ ਹਾਸਲ ਹੈ ਜੋ ਆਪਣੇ ਵਾਰਡ ਸਮੇਤ ਪੂਰੇ ਭਾਦਸੋਂ ਵਿਚ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿੰਦੇ ਹਨ, ਜਿਸ ਦੀ ਬਦੌਲਤ ਲੋਕਾਂ ਵੱਲੋਂ ਉਹਨਾਂ ਨੂੰ ਇਹ ਰੁਤਬਾ ਦਿੱਤਾ ਜਾਂਦਾ ਹੈ । ਇਸ ਮੌਕੇ ਜੇਤੂ ਉਮੀਦਵਾਰ ਪ੍ਰੇਮ ਕੁਮਾਰ ਲਾਲਕਾ ਨੇ ਉਨ੍ਹਾਂ ਦਾ ਸਨਮਾਨ ਕਰਨ ਤੇ ਪਾਰਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਦਾ ਪਾਰਟੀ ਦੇ ਰਿਣੀ ਰਹਿਣਗੇ । ਉਨਾ ਕਿਹਾ ਕੇ ਸ਼ਹੀਦੀ ਦਿਹਾੜੇ ਹੋਣ ਕਰਕੇ ਉਹ ਕੋਈ ਖੁਸ਼ੀ ਸਾਂਝੀ ਨਹੀਂ ਕਰ ਰਹੇ । ਅਗਲੇ ਮਹੀਨੇ ਉਹ ਸਮਾਗਮ ਰੱਖ ਕੇ ਵਾਰਡ ਵਾਸੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਨਗੇ । ਇਸ ਮੌਕੇ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਪ੍ਰਧਾਨ ਬਲਵਿੰਦਰ ਸਿੰਘ ਧਾਰਨੀ ਸਹਿਰੀ ਪ੍ਰਧਾਨ, ਪ੍ਰਿਥੀ ਰਾਜ ਢਿੱਲੋਂ ਸੀਨੀਅਰ ਅਕਾਲੀ ਆਗੂ, ਲਖਵੀਰ ਸਿੰਘ ਰੂਪ ਰਾਏ ਸੀਨੀਅਰ ਅਕਾਲੀ ਆਗੂ, ਕਰਮ ਸਿੰਘ ਮਾਂਗੇਵਾਲ, ਸੁਰਿੰਦਰ ਸਿੰਘ ਮਣਕੂ, ਮੇਜਰ ਸਿੰਘ ਮਟੋਰੜਾ, ਤਰਸੇਮ ਲਾਲਕਾ, ਹੰਸ ਰਾਜ, ਕਸ਼ਮੀਰਾ ਸਿੰਘ, ਸੰਮਾ ਸਿੰਘ,ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ ।
Punjab Bani 23 December,2024
ਅਕਾਲੀ ਉਮੀਦਵਾਰ ਦੇ ਪਤੀ ਮਿੰਟਾ ਨੇ ਕੀਤਾ ਧੱਕੇਸ਼ਾਹੀ ਵਿਰੁੱਧ ਪਾਣੀ ਵਾਲੀ ਟੈਂਕੀ ਤੇ ਚੜ੍ਹ ਰੋਸ ਪ੍ਰਗਟ
ਅਕਾਲੀ ਉਮੀਦਵਾਰ ਦੇ ਪਤੀ ਮਿੰਟਾ ਨੇ ਕੀਤਾ ਧੱਕੇਸ਼ਾਹੀ ਵਿਰੁੱਧ ਪਾਣੀ ਵਾਲੀ ਟੈਂਕੀ ਤੇ ਚੜ੍ਹ ਰੋਸ ਪ੍ਰਗਟ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ 11 ਤੋਂ ਅਕਾਲੀ ਉਮੀਦਵਾਰ ਹਰਪ੍ਰੀਤ ਕੌਰ ਦੇ ਪਤੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰ ਪਾਲ ਸਿੰਘ ਮਿੰਟਾਂ ਪਾਣੀ ਦੀ ਟੈਂਕੀ ਤੇ ਚੜ ਗਏ ਤੇ ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਉਹਨਾਂ ਨੂੰ ਬੂਥ ਦੇ ਨੇੜੇ ਵੀ ਨਹੀਂ ਜਾਣ ਦਿੱਤਾ ਜਾ ਰਿਹਾ । ਦੱਸਣਯੋਗ ਹੈ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ ਜੋ ਸ਼ਾਮ ਦੇ 4 ਵਜੇ ਤੱਕ ਚੱਲੇਗੀ ।
Punjab Bani 21 December,2024
ਅੰਬੇਡਕਰ ਬਾਰੇ ਟਿੱਪਣੀ ਲਈ ਸ਼ਾਹ ਨੂੰ ਮੁਆਫੀ ਮੰਗਣੀ ਚਾਹੀਦੀ ਹੈ : ਹਰਸਿਮਰਤ
ਅੰਬੇਡਕਰ ਬਾਰੇ ਟਿੱਪਣੀ ਲਈ ਸ਼ਾਹ ਨੂੰ ਮੁਆਫੀ ਮੰਗਣੀ ਚਾਹੀਦੀ ਹੈ : ਹਰਸਿਮਰਤ ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਵਿੱਚ ਸੰਵਿਧਾਨ ’ਤੇ ਬਹਿਸ ਦੌਰਾਨ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗਣੀ ਚਾਹੀਦੀ ਹੈ।ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਖੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ਾਹ ਦੇ ਬਿਆਨ ਨਾਲ ਕਰੋੜਾਂ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਉਨ੍ਹਾਂ ਨੂੰ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ । ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇ ਕੋਈ ਵਿਅਕਤੀ ਆਪਣੀ ਗਲਤੀ ਮੰਨ ਲਵੇ ਤਾਂ ਇਸ ਨਾਲ ਉਸ ਦਾ ਕੱਦ ਹੋਰ ਉੱਚਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੇਖਿਆ ਹੈ ਕਿ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਨਾਂ ਸੰਸਦ ਵਿੱਚ ਕਿਸ ਤਰ੍ਹਾਂ ਲਿਆ ਗਿਆ ਹੈ, ਇਸ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ । ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੇ ਦਾਅਵੇ ਦੇ ਉਲਟ ਉਨ੍ਹਾਂ ਦੇ ਬਿਆਨ ਨਾਲ ਸਮਾਜ ਦੇ ਦਬੇ ਕੁਚਲੇ ਲੋਕਾਂ, ਜੋ ਡਾ. ਅੰਬੇਡਕਰ ਨੂੰ ਆਪਣੇ ਮੁਕਤੀ ਦਾਤਾ ਵਜੋਂ ਵੇਖਦੇ ਹਨ, ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ । ਉਨ੍ਹਾਂ ਕਿਹਾ ਕਿ ਮੁੱਦਾ ਇਹ ਹੈ ਕਿ ਦੇਸ਼ ਵਿਚ ਸਰਵਉੱਚ ਅਹੁਦਿਆਂ ’ਤੇ ਬੈਠਣ ਵਾਲੇ ਲੋਕ ਬਾਬਾ ਸਾਹਿਬ ਨੂੰ ਕਿਵੇਂ ਵੇਖਦੇ ਹਨ । ਉਨ੍ਹਾਂ ਕਿਹਾ ਕਿ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਉੱਚ ਅਹੁਦਿਆਂ ’ਤੇ ਬੈਠੇ ਲੋਕਾਂ ਦੇ ਮਨਾਂ ਵਿਚ ਬਾਬਾ ਸਾਹਿਬ ਲਈ ਕੋਈ ਸਨਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਡੇ ਲੋਕਾਂ ਦਾ ਗੁੱਸਾ ਸ਼ਾਂਤ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ ।
Punjab Bani 20 December,2024
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਪ੍ਰਚਾਰ
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਪ੍ਰਚਾਰ ਸਰਕਾਰ ਨੇ ਜੇਕਰ ਗੁੰਡਾਗਰਦੀ ਕੀਤੀ ਤਾਂ ਦੇਵਾਂਗੇ ਮੂੰਹ ਤੋੜ ਜਵਾਬ: ਸਰਬਜੀਤ ਸਿੰਘ ਝਿੰਜਰ ਪਟਿਆਲਾ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਗਰ ਨਿਗਮ (ਐਮ. ਸੀ.) ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਯੂਥ ਆਗੂ ਨੇ ਵੋਟਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ । ਝਿੰਜਰ ਨੇ ਕਿਹਾ, ਪੰਜਾਬ ਦੀ ਭਲਾਈ ਲਈ ਸੱਚੇ ਦਿਲੋਂ ਕੰਮ ਕਰਨ ਵਾਲੀ ਇਕਲੌਤੀ ਖੇਤਰੀ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ । 'ਆਪ', ਭਾਜਪਾ ਅਤੇ ਕਾਂਗਰਸ ਵਰਗੀਆਂ ਦੂਜੀਆਂ ਪਾਰਟੀਆਂ ਦੇ ਉਲਟ, ਜੋ ਦਿੱਲੀ ਤੋਂ ਨਿਯੰਤਰਿਤ ਹਨ ਅਤੇ ਆਪਣੇ ਰਾਸ਼ਟਰੀ ਨੇਤਾਵਾਂ ਨੂੰ ਖੁਸ਼ ਕਰਨ 'ਤੇ ਕੇਂਦ੍ਰਿਤ ਹਨ, ਅਕਾਲੀ ਦਲ ਪੰਜਾਬ ਦੀਆਂ ਵਿਲੱਖਣ ਚੁਣੌਤੀਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ । ਸਰਬਜੀਤ ਝਿੰਜਰ ਨੇ ਇਹ ਵੀ ਭਰੋਸਾ ਦਿੱਤਾ ਕਿ 21 ਦਸੰਬਰ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਸਾਰੇ ਪੋਲਿੰਗ ਬੂਥਾਂ 'ਤੇ ਯੂਥ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਮੌਜੂਦ ਰਹਿਣਗੇ । ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਚੋਣਾਂ ਜਿੱਤਣ ਲਈ ਹਿੰਸਕ ਰਣਨੀਤੀਆਂ ਦਾ ਸਹਾਰਾ ਨਾ ਲੈਣ। ਯੂਥ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਸੀਂ 'ਆਪ' ਸਰਕਾਰ ਨੂੰ ਪਟਿਆਲਾ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ । "ਸਾਡੇ ਵਰਕਰ ਸਾਰੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਰ ਬਿਨਾਂ ਕਿਸੇ ਡਰ ਜਾਂ ਭੈ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ, ਜੇਕਰ ਆਮ ਆਦਮੀ ਪਾਰਟੀ ਦੇ ਵਰਕਰ ਜਾਂ ਫੇਰ ਸਰਕਾਰ ਵਲੋਂ ਉਸ ਦਿਨ ਕੋਈ ਵੀ ਗੁੰਡਾਗਰਦੀ ਕੀਤੀ ਗਈ ਤਾਂ ਅਸੀਂ ਉਸਦਾ ਮੂੰਹ ਤੋੜ ਜਵਾਬ ਦੇਵਾਂਗੇ । ਝਿੰਜਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ਲਈ 'ਆਪ' ਸਰਕਾਰ ਅਤੇ ਸਥਾਨਕ ਵਿਧਾਇਕਾਂ ਦੀ ਵੀ ਆਲੋਚਨਾ ਕੀਤੀ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ ।ਅੰਤ ਵਿੱਚ ਝਿੰਜਰ ਨੇ ਪਟਿਆਲਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਬਾਹਰ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ । ਯੂਥ ਪ੍ਰਧਾਨ ਨੇ ਕਿਹਾ ਕਿ ਇਹ ਚੋਣ ਪਟਿਆਲਾ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਸਾਰੇ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਚੜਕੇ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ । ਝਿੰਜਰ ਨੇ ਵਿਸ਼ੇਸ਼ ਤੌਰ 'ਤੇ ਵਾਰਡ ਨੰਬਰ 14 ਤੋਂ ਉਮੀਦਵਾਰ ਕਮਲਦੀਪ ਕੌਰ ਸੁਪਤਨੀ ਅਮਿਤ ਸਿੰਘ ਰਾਠੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕੀਤਾ । ਇਸ ਸਮੇਂ ਹੋਰਨਾਂ ਸਮੇਤ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਜ਼ਿਲ੍ਹਾ ਦਿਹਾਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਲੰਗ, ਜ਼ਿਲ੍ਹਾ ਸ਼ਹਿਰੀ ਯੂਥ ਪ੍ਰਧਾਨ ਕਰਨਵੀਰ ਸਿੰਘ ਸਾਹਨੀ, ਯੂਥ ਅਕਾਲੀ ਦਲ ਦੇ ਬੁਲਾਰੇ ਗੁਰਤੇਜ ਸਿੰਘ ਮੰਡੇਰ, ਹਰਜੋਤ ਸਿੰਘ ਮਾਜਰੀ, ਮਨਪ੍ਰੀਤ ਸਿੰਘ ਫਰੀਦਪੁਰ, ਮਨਪ੍ਰੀਤ ਸਿੰਘ ਮਾਜਰੀ, ਸੁਖਪਾਲ ਸਿੰਘ, ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ ।
Punjab Bani 19 December,2024
ਇਸਤਰੀ ਅਕਾਲੀ ਦਲ ਦੀ ਉਚ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕਰਕੇ ਕੀਤੀ ਐਸ. ਸੀ. ਪੀ. ਸੀ. ਪ੍ਰਧਾਨ ਵਿਰੁਧ ਸਖ਼ਤ ਕਾਰਵਾਈ ਦੀ ਮੰਗ
ਇਸਤਰੀ ਅਕਾਲੀ ਦਲ ਦੀ ਉਚ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕਰਕੇ ਕੀਤੀ ਐਸ. ਸੀ. ਪੀ. ਸੀ. ਪ੍ਰਧਾਨ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਅੰਮ੍ਰਿਤਸਰ : ਇਸਤਰੀ ਅਕਾਲੀ ਦਲ ਦੀ ਉਚ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ, ਜਿਨ੍ਹਾਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਿਰੁਧ ਬੜੇ ਨੀਵੇਂ ਪੱਧਰ ਦੇ ਅਪਸ਼ਬਦ ਵਰਤਦਿਆਂ, ਇਸਤਰੀ ਜਾਤੀ ਦਾ ਮਾਣ ਸਨਮਾਨ ਰੋਲਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ। ਇਸ ਮੌਕੇ ਵਫ਼ਦ ਵਿਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਸਾਬਕਾ ਲੋਕ ਸਭਾ ਮੈਂਬਰ ਪਰਮਜੀਤ ਕੌਰ ਗੁਲਸ਼ਨ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਬੀਬੀ ਹਰਜੀਤ ਕੌਰ ਤਲਵੰਡੀ ਸ਼ਾਮਲ ਸਨ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਅਸਤੀਫ਼ੇ ਦੀ ਮੰਗ ਕੀਤੀਂ। ਬੀਬੀ ਕਿਰਨਜੋਤ ਕੌਰ ਨੇ ਦੋਸ਼ ਲਾਇਆ ਕਿ ਇੰਨੇ ਵੱਡੇ ਅਹੁਦੇ ’ਤੇ ਬੈਠਾ ਵਿਅਕਤੀ ਸਭਿਅਕ ਸੋਚ ਦਾ ਮਾਲਕ ਹੋਣਾ ਚਾਹੀਦਾ ਹੈ। ਉਸ ਦੀ ਰਚਨਾ ਰਸ ਭਰੀ ਹੋਣੀ ਚਾਹੀਦੀ ਹੈ ਪਰ ਅਫ਼ਸੋਸ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਔਰਤਾਂ ਪ੍ਰਤੀ ਏਨੀ ਘਟੀਆ ਵਿਚਾਰਧਾਰਾ ਹੈ ਕਿ ਜਿਸ ਦਾ ਵਰਣਨ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਧਾਮੀ ਨੂੰ ਤਾਂ ਪ੍ਰਧਾਨ ਦੇ ਅਹੁਦੇ `ਤੇ ਰਹਿਣਾ ਹੀ ਨਹੀਂ ਚਾਹੀਦਾ। ਜਥੇਦਾਰ ਪ੍ਰਧਾਨ ਧਾਮੀ ਖਿਲਾਫ਼ ਲੈਣ ਸਖ਼ਤ ਐਕਸ਼ਨ ਤਾਂ ਜੋ ਕੱਲ ਨੂੰ ਕੋਈ ਅਜਿਹਾ ਕਰ ਨਾ ਸਕੇ।ਪਰਮਜੀਤ ਕੌਰ ਲਾਂਡਰਾ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਹੈ ਕਿ ਐਡਵੋਕੇਟ ਧਾਮੀ ਵਿਰੁਧ ਮਿਸਾਲੀ ਸਜ਼ਾ ਸੁਣਾਉਣ ਦੇ ਆਦੇਸ਼ ਜਾਰੀ ਕੀਤੇ ਜਾਣ। ਸਵਾਲ ਦੇ ਜਵਾਬ ਵਿਚ ਬੀਬੀ ਲਾਂਡਰਾ ਨੇ ਦਸਿਆ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅੱਗੇ ਹਰਜਿੰਦਰ ਸਿੰਘ ਧਾਮੀ ਪੇਸ਼ ਹੋਏ ਹਨ ਪਰ ਉਹ ਅਸੰਤੁਸ਼ਟ ਹਨ, ਇਸ ਲਈ ਬੀਬੀ ਜਗੀਰ ਕੌਰ ਵੀ ਕਮਿਸ਼ਨ ਅੱਗੇ ਪੇਸ਼ ਹੋਣਗੇ। ਇਸ ਤੋਂ ਬਾਅਦ ਕਮਿਸ਼ਨ ਅਪਣਾ ਫ਼ੈਸਲਾ ਸੁਣਾਵੇਗਾ।
Punjab Bani 18 December,2024
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਇਕਜੁੱਟਤਾ ਜ਼ਾਹਿਰ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਇਕਜੁੱਟਤਾ ਜ਼ਾਹਿਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਕੀਤੀ ਮੁਲਾਕਾਤ ਚੰਡੀਗੜ੍ਹ, 14 ਦਸੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਖਨੌਰੀ ਬਾਰਡਰ ਵਿਖੇ ਲੱਗੇ ਕਿਸਾਨੀ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣਾ ਸਮਰਥਨ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਮੁਲਾਕਾਤ ਕੀਤੀ । ਝਿੰਝਰ ਨੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਭਾਜਪਾ ਸਰਕਾਰ ਦੀ ਬੇਰੁਖ਼ੀ ਦੀ ਸਖ਼ਤ ਨਿਖੇਧੀ ਕੀਤੀ। ਝਿੰਜਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਭਾਜਪਾ ਸਰਕਾਰ ਦੀ ਉਦਾਸੀਨਤਾ ਭਿਆਨਕ ਹੈ । ਉਨ੍ਹਾਂ ਨੇ ਸਾਡੇ ਕਿਸਾਨਾਂ ਦੇ ਦੁੱਖਾਂ ਅਤੇ ਮੰਗਾਂ ਵਲੋਂ ਮੂੰਹ ਮੋੜ ਲਿਆ ਹੈ, ਅਤੇ ਇਹ ਹੁਣ ਸਮਾਂ ਹੈ ਕਿ ਉਹ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਤੁਰੰਤ ਕਾਰਵਾਈ ਕਰਨ । ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਾਡੀ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਮੰਗ ਨੂੰ ਤੁਰੰਤ ਮੰਨਣ ਤਾਂਜੋ ਹਰਿਆਣਾ ਪੁਲਸ ਵੱਲੋਂ ਵਰਤੇ ਜਾ ਰਹੇ ਵਹਿਸ਼ੀ ਬਲ ਕਾਰਨ ਜ਼ਖ਼ਮੀ ਹੋ ਰਹੇ ਕਿਸਾਨ ਅਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾ ਸਕੇ । ਸਾਡੇ ਕਿਸਾਨਾਂ ਦਾ ਹੋਰ ਕੋਈ ਵੀ ਨੁਕਸਾਨ ਹੋਣ ਤੋਂ ਰੋਕਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣਾ ਚਾਹੀਦਾ ਹੈ । ਉਨ੍ਹਾਂ ਨੂੰ ਵਾਅਦੇ ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ । ਸ਼ਾਂਤਮਈ ਪ੍ਰਦਰਸ਼ਨਕਾਰੀਆਂ ਵਿਰੁੱਧ ਬਲ, ਅੱਥਰੂ ਗੈਸ, ਪਾਣੀ ਦੀਆਂ ਤੋਪਾਂ ਅਤੇ ਗੋਲਿਆਂ ਦੀ ਵਰਤੋਂ ਅਸਵੀਕਾਰਨਯੋਗ ਹੈ ਅਤੇ ਹਰਿਆਣਾ ਸਰਕਾਰ ਨੂੰ ਇਸਦਾ ਜਵਾਬਦੇਹ ਹੋਣਾ ਪਵੇਗਾ । ਝਿੰਜਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਇੱਕ ਕਿਸਾਨ ਹੋਣ ਦੇ ਨਾਤੇ ਉਹ ਕਿਸਾਨਾਂ ਦੇ ਨਾਲ ਇੱਕਮੁੱਠ ਹਨ। ਝਿੰਜਰ ਨੇ ਅੱਗੇ ਕਿਹਾ ਕਿ ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਅਸੀਂ ਪਿੱਛੇ ਨਹੀਂ ਹਟਾਂਗੇ । ਭਾਜਪਾ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ । ਝਿੰਜਰ ਨੇ ਸ਼ੰਭੂ ਸਰਹੱਦ 'ਤੇ ਕਿਸਾਨਾਂ 'ਤੇ ਵਹਿਸ਼ੀ ਤਾਕਤ ਦੀ ਵਰਤੋਂ ਕਰਨ ਲਈ ਹਰਿਆਣਾ ਪੁਲਸ ਅਤੇ ਹਰਿਆਣਾ ਸਰਕਾਰ ਦੀ ਵੀ ਨਿੰਦਾ ਕੀਤੀ । ਝਿੰਜਰ ਨੇ ਕਿਹਾ ਕਿ ਕਿਸਾਨ ਸਿਰਫ਼ ਆਪਣੇ ਹੱਕਾਂ ਦੀ ਮੰਗ ਕਰਨ ਲਈ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਨ । ਉਨ੍ਹਾਂ ਵਿਰੁੱਧ ਬਲ ਦੀ ਵਰਤੋਂ ਬਰਦਾਸ਼ਤਯੋਗ ਨਹੀਂ ਹੈ ਅਤੇ ਹਰਿਆਣਾ ਸਰਕਾਰ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ । ਇਸ ਤੋਂ ਇਲਾਵਾ ਝਿੰਜਰ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮ ਚੰਦਰ ਜਾਂਗੜਾ ਵੱਲੋਂ ਕਿਸਾਨਾਂ ਵਿਰੁੱਧ ਕੀਤੀ ਅਪਮਾਨਜਨਕ ਟਿੱਪਣੀ ਦੀ ਨਿਖੇਧੀ ਕੀਤੀ । ਜੰਗੜਾ ਦੀ ਸਾਡੇ ਕਿਸਾਨਾਂ ਵਿਰੁੱਧ ਭੱਦੀ ਟਿੱਪਣੀ ਪੂਰੀ ਤਰ੍ਹਾਂ ਘਿਣਾਉਣੀ ਹੈ । 2021 ਦੇ ਕਿਸਾਨ ਅੰਦੋਲਨ ਦੌਰਾਨ ਨਸ਼ਿਆਂ ਦੀ ਵਰਤੋਂ ਵਿੱਚ ਵਾਧਾ ਅਤੇ ਔਰਤਾਂ ਨੂੰ ਲਾਪਤਾ ਕਰਨ ਦੇ ਉਸ ਦੇ ਬੇਬੁਨਿਆਦ ਦਾਅਵੇ ਨਾ ਸਿਰਫ ਅਪਮਾਨਜਨਕ ਹਨ, ਬਲਕਿ ਸਾਡੇ ਅੰਨਦਾਤਾਵਾਂ ਪ੍ਰਤੀ ਭਾਜਪਾ ਦੀ ਮਾਨਸਿਕਤਾ ਨੂੰ ਵੀ ਨੰਗਾ ਕਰਦੇ ਹਨ । ਇਹ ਭਿਆਨਕ ਹੈ ਕਿ ਭਾਜਪਾ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੀ, ਜੋਕਿ ਕਿਸਾਨ ਭਾਈਚਾਰੇ ਪ੍ਰਤੀ ਉਹਨਾਂ ਦੇ ਨਫ਼ਰਤ ਨੂੰ ਹੋਰ ਉਜਾਗਰ ਕਰਦਾ ਹੈ । ਝਿੰਜਰ ਨੇ ਅੱਗੇ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਕੁਝ ਵੀ ਹੁੰਦਾ ਹੈ ਤਾਂ ਭਾਜਪਾ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਦੀ ਜਾਨ ਬਚਾਉਣ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ।
Punjab Bani 14 December,2024
ਸ੍ਰੀ ਅਕਾਲ ਤਖ਼ਤ ਤੇ ਧਾਰਮਿਕ ਸਜਾ ਭੁਗਤਣ ਤੋਂ ਬਾਅਦ ਅਕਾਲੀਆਂ ਆਗੂਆਂ ਵੱਲੋ ਇਸ਼ਤਿਹਾਰਾਂ ਦੇ ਕਰੀਬ 94 ਲੱਖ ਰੁਪਏ ਕਰਵਾਏ ਗਏ ਜਮ੍ਹਾਂ
ਸ੍ਰੀ ਅਕਾਲ ਤਖ਼ਤ ਤੇ ਧਾਰਮਿਕ ਸਜਾ ਭੁਗਤਣ ਤੋਂ ਬਾਅਦ ਅਕਾਲੀਆਂ ਆਗੂਆਂ ਵੱਲੋ ਇਸ਼ਤਿਹਾਰਾਂ ਦੇ ਕਰੀਬ 94 ਲੱਖ ਰੁਪਏ ਕਰਵਾਏ ਗਏ ਜਮ੍ਹਾਂ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋ ਆਦੇਸ਼ਾ ਅਨੁਸਾਰ ਇਸ਼ਤਿਹਾਰਾਂ ਦੇ ਕਰੀਬ 94 ਲੱਖ ਰੁਪਏ ਸ੍ਰੀ ਹਰਿਮੰਦਰ ਸਾਹਿਬ ਦੇ ਖਾਤੇ ‘ਚ ਜਮ੍ਹਾਂ ਕਰਵਾ ਦਿੱਤੇ ਗਏ ਹਨ ।ਦੱਸਣਯੋਗ ਹੈ ਕਿ ਬੀਤੀ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਗੁਲਜਾਰ ਸਿੰਘ ਰਣੀਕੇ ਅਤੇ ਦਲਜੀਤ ਸਿੰਘ ਚੀਮਾ ਨੇ ਆਪਣੇ ’ਤੇ ਲੱਗੀ ਰਕਮ 15 ਲੱਖ 78 ਹਜ਼ਾਰ 685 ਰੁਪਏ ਪ੍ਰਤੀ ਵਿਅਕਤੀ ਨੇ ਚੈੱਕ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੇ ਖਾਤੇ ‘ਚ ਜਮ੍ਹਾਂ ਕਰਵਾ ਦਿੱਤੀ ਹੈ, ਇਸ ਦੇ ਨਾਲ ਹੀ ਚੀਫ ਅਕਾਉਂਟੈਂਟ ਮਿਲਖਾ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ 15 ਲੱਖ 78 ਹਜ਼ਾਰ 685 ਰੁਪਏ ਰਕਮ ਜਮ੍ਹਾਂ ਹੋਣੀ ਬਾਕੀ ਹੈ। ਇਸ਼ਤਿਹਾਰਾਂ ਦੀ ਰਕਮ ਕਰੀਬ 81 ਲੱਖ 25 ਹਜ਼ਾਰ ਬਣਦੀ ਸੀ, ਜਿਸ ’ਤੇ ਬਚਤ ਵਿਆਜ ਦਰ 4 ਫੀਸਦੀ ਜੋੜ ਕੇ ਰਕਮ ਵਸੂਲੀ ਗਈ ਹੈ।
Punjab Bani 14 December,2024
ਸੁਖਬੀਰ ਬਾਦਲ ਨੇ ਸਜ਼ਾ ਪੂਰੀ ਕਰਨ ਮਗਰੋ ਟੇਕਿਆ ਸ੍ਰੀ ਅਕਾਲ ਤਖ਼ਤ `ਤੇ ਮੱਥਾ
ਸੁਖਬੀਰ ਬਾਦਲ ਨੇ ਸਜ਼ਾ ਪੂਰੀ ਕਰਨ ਮਗਰੋ ਟੇਕਿਆ ਸ੍ਰੀ ਅਕਾਲ ਤਖ਼ਤ `ਤੇ ਮੱਥਾ ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੰਮ੍ਰਿਤਸਰ `ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ । ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਉਥੇ ਪਹੁੰਚ ਗਏ। ਆਪਣੀ 10 ਦਿਨਾਂ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇਹ ਸਾਰੇ ਅੰਮ੍ਰਿਤਸਰ ਪੁੱਜੇ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਅਪਣੀ ਸਜ਼ਾ ਪੂਰੀ ਕੀਤੀ । ਇਸ ਦੌਰਾਨ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਾਨੂੰ ਦਿਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ । ਮੈਂ ਸਾਰੀ ਲੀਡਰਸ਼ਿਪ ਦਾ ਧਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿਚ ਉਤਸ਼ਾਹ ਨਾਲ ਯੋਗਦਾਨ ਪਾਇਆ। ਇਸ ਦੌਰਾਨ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਦੇ ਸਵਾਲ ਦਾ ਕੋਈ ਜਵਾਬ ਨਹੀਂ ਦਿਤਾ । ਸੁਰੱਖਿਆ ਪ੍ਰਬੰਧਾਂ ਬਾਰੇ ਚੀਮਾ ਨੇ ਕਿਹਾ ਕਿ ਅੱਜ ਦੀ ਸੁਰੱਖਿਆ ਸਿਰਫ਼ ਦਿਖਾਵੇ ਲਈ ਹੈ, ਜੇਕਰ ਅੱਜ ਜਿਸ ਮੁਸਤੈਦੀ ਦਾ ਪੱਧਰ ਉਸ ਦਿਨ ਦਿਖਾਇਆ ਗਿਆ ਹੁੰਦਾ ਤਾਂ ਮਾਮਲਾ ਇਸ ਹੱਦ ਤਕ ਨਾ ਵਧਦਾ ਅਤੇ ਦੁਨੀਆਂ ਨੂੰ ਜਾ ਰਹੇ ਗ਼ਲਤ ਸੰਦੇਸ਼ ਨੂੰ ਰੋਕਿਆ ਜਾ ਸਕਦਾ ਸੀ । ਸੁਰੱਖਿਆ ਦਿਖਾਵੇ ਲਈ ਨਹੀਂ ਹੋਣੀ ਚਾਹੀਦੀ । ਪੰਜਾਬ ਵਿੱਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਹੁਣ ਸ਼ੁਰੂ ਹੋਣਗੇ। ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਦਾ ਆਖ਼ਰੀ ਦਿਨ ਪੂਰਾ ਕਰਨ ਤੋਂ ਬਾਅਦ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪੁੱਜੇ।ਸੁਖਬੀਰ ਬਾਦਲ ਪਿਛਲੇ 10 ਦਿਨਾਂ ਵਿਚ ਸ੍ਰੀ ਮੁਕਤਸਰ ਸਾਹਿਬ, ਦਰਬਾਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ 2-2 ਦਿਨ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਅੱਜ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਆਪਣੀ ਸਜ਼ਾ ਪੂਰੀ ਹੋਣ ਬਾਰੇ ਸੂਚਿਤ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰ ਕੇ ਅਪਣੀ ਸਜ਼ਾ ਪੂਰੀ ਕਰਨਗੇ ।
Punjab Bani 13 December,2024
10 ਦਿਨਾਂ ਦੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅਕਾਲੀ ਲੀਡਰ ਹੋਣਗੇ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
10 ਦਿਨਾਂ ਦੀ ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਅਕਾਲੀ ਲੀਡਰ ਹੋਣਗੇ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਸੁਖਬੀਰ ਬਾਦਲ ਸਮੇਤ ਕਈ ਅਕਾਲੀ ਲੀਡਰਾਂ ਵੱਲੋਂ ਅੱਜ ਅਕਾਲ ਤਖਤ ਸਾਹਿਬ ਤੇ ਕਰਵਾਈ ਜਾਵੇਗੀ ਅਰਦਾਸ ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਨੂੰ ਲੱਗੀ ਤਨਖਾਹ ਅਨੁਸਾਰ ਅਕਾਲੀ ਲੀਡਰਾਂ ਵੱਲੋਂ ਆਪਣੀ ਧਾਰਮਿਕ ਸੇਵਾ ਪੂਰੀ ਕਰਨ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਕੜਾਹ ਪ੍ਰਸ਼ਾਦ ਦੀ ਕਰਵਾ ਕੇ ਅਰਦਾਸ ਕਰਵਾਈ ਜਾਏਗੀ ਤੇ ਆਪਣੀ ਤਨਖਾਹ ਅਨੁਸਾਰ ਕੀਤੀ ਸੇਵਾ ਦੀ ਰਿਪੋਰਟ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਦਿੱਤੀ ਜਾਵੇਗੀ, ਜਿਸ ਦੇ ਚਲਦੇ ਅਕਾਲੀ ਲੀਡਰ ਅੱਜ ਦਰਬਾਰ ਸਾਹਿਬ ਪਹੁੰਚਣਾ ਸ਼ੁਰੂ ਹੋਏ ਹਨ। ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਹੀ ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਨਗੇ ਅਤੇ ਵਨ ਨੇਸ਼ਨ ਵਨ ਇਲੈਕਸ਼ਨ ਦੇ ਉੱਪਰ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਪ੍ਰਸਤਾਵ ਠੀਕ ਹੈ ਲੇਕਿਨ ਉਸਨੂੰ ਕਿਸ ਤਰੀਕੇ ਨਾਲ ਪ੍ਰਜੈਂਟ ਕੀਤਾ ਜਾਵੇਗਾ ਇਹ ਦੇਖਣ ਵਾਲੀ ਗੱਲ ਹੋਵੇਗੀ ਕਿਉਂਕਿ ਅਗਰ ਦੇਸ਼ ਚ ਕਿਤੇ ਬਾਈ ਇਲੈਕਸ਼ਨ ਆਉਂਦੇ ਹਨ ਤੇ ਉਸਦਾ ਕਿਸ ਤਰੀਕੇ ਨਾਲ ਉਸਨੂੰ ਕੀਤਾ ਜਾ ਸਕਦਾ ਹੈ ਇਹ ਦੇਖਣਾ ਹੋਵੇਗਾ ।
Punjab Bani 13 December,2024
ਪਟਿਆਲਾ ਅਕਾਲੀ ਦਲ ਦੋ-ਫਾੜ: ਲਵਲੀ ਕਾਰਪੋਰੇਸ਼ਨ ਚੋਣਾਂ ਦਾ ਬਾਈਕਾਟ
ਪਟਿਆਲਾ ਅਕਾਲੀ ਦਲ ਦੋ-ਫਾੜ: ਲਵਲੀ ਕਾਰਪੋਰੇਸ਼ਨ ਚੋਣਾਂ ਦਾ ਬਾਈਕਾਟ ਪਟਿਆਲਾ : ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕੁਲਵਿੰਦਰ ਸਿੰਘ ਲਵਲੀ ਨੇ ਸਫ਼ਾਬਾਦੀ ਗੇਟ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਅਸੀਂ ਪਟਿਆਲਾ ਕਾਰਪੋਰੇਸ਼ਨ ਚੋਣਾਂ ਦਾ ਪੂਰਨ ਤੌਰ 'ਤੇ ਬਾਈਕਾਟ ਕਰਦੇ ਹਾਂ ਕਿਉਂਕਿ ਪਾਰਟੀ ਨੇ ਐਨ ਕੇ ਸ਼ਰਮਾ ਨੂੰ ਚੋਣ ਆਬਜ਼ਰਵਰ ਦੀ ਜ਼ਿੰਮੇਵਾਰੀ ਦਿੱਤੀ ਜਿਸ ਨੇ ਪਿਛਲੇ ਦਿਨੀਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਕੁਝ ਬੋਲ ਬੋਲੇ ਸਨ ਕਿੰਤੂ ਪ੍ਰੰਤੂ ਕਰਕੇ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ ਅਤੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਦਲਜੀਤ ਸਿੰਘ ਚੀਮਾ ਖਿਲਾਫ਼ 10-10 ਲੱਖ ਰੁਪਏ ਵਰਕਰਾਂ ਤੋਂ ਲੈ ਕੇ ਦੇਣ ਬਾਰੇ ਕਿਹਾ ਜੋ ਕਿ ਪਾਰਟੀ ਦਾ ਅਨੁਸ਼ਾਸ਼ਨ ਭੰਗ ਕੀਤਾ । ਉਸ ਵਿਅਕਤੀ ਨੂੰ ਬਿਨਾਂ ਮੁਆਫ਼ੀ ਮੰਗਣ ਤੋਂ ਆਬਜ਼ਰਵਰ ਲਗਾ ਕੇ ਸਾਡੇ 'ਤੇ ਥੋਪਿਆ ਗਿਆ ਹੈ ਜੋ ਕਿ ਪਟਿਆਲਾ ਦੇ ਸਿੱਖਾਂ ਨੂੰ ਮਨਜ਼ੂਰ ਨਹੀਂ । ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵਿਚ ਸੇਵਾ ਕਰਨੀ ਹੈ ਤਾਂ ਪਹਿਲਾ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗਣੀ ਹੋਵੇਗੀ ਅਤੇ ਆਪਣੇ ਬੋਲ ਵਾਪਸ ਲੈਣੇ ਹੋਣਗੇ ਤਾਂ ਹੀ ਅਸੀਂ ਐਨ. ਕੇ. ਸ਼ਰਮਾ ਦਾ ਸਵਾਗਤ ਕਰਾਂਗੇ। ਨਹੀਂ ਤਾਂ ਅਸੀਂ ਪਟਿਆਲਾ ਕਾਰਪੋਰੇਸ਼ਨ ਦੀਆਂ ਚੋਣਾਂ ਇਸ ਦੀ ਅਗਵਾਈ ਵਿਚ ਨਹੀਂ ਲੜਾਂਗ । ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਿਚ ਬੇਅਦਬੀ ਹੋਈ ਪਰ ਬੇਅਦਬੀਆਂ ਬਾਦਲ ਪ੍ਰੀਵਾਰ ਨੇ ਨਹੀਂ ਕੀਤੀਆਂ ਅਤੇ ਸਰਸੇ ਵਾਲੇ ਬਾਬੇ ਨੂੰ ਮੁਆਫ਼ੀ ਦਿੱਤੀ ਉਸ ਵਕਤ ਬੀ. ਜੇ. ਪੀ. ਭਾਈਵਾਲ ਸਰਕਾਰ ਸੀ। ਅੱਜ ਵੀ ਬੀ. ਜੇ. ਪੀ. ਦੇ ਬਾਬੇ ਨਾਲ ਚੰਗੇ ਸਬੰਧ ਹਨ ਤਾਂ ਹੀ ਬਾਬੇ ਨੂੰ ਵਾਰ-ਵਾਰ ਪੋਰਲ ਮਿਲ ਜਾਂਦੀ ਹੈ । ਬੀ. ਜੇ. ਪੀ. ਭਾਈਵਾਲੀ ਸਰਕਾਰ ਵਾਲੇ ਅਸਰ ਵਿਚ ਬਾਬੇ ਨੂੰ ਮੁਆਫ਼ ਕਰਨ ਦਾ ਬਾਦਲਾਂ ਤੋਂ ਕੰਮ ਕਰਵਾਇਆ ਗਿਆ, ਜਿਸ ਦੀ ਸਜ਼ਾ ਅੱਜ ਸੁਖਬੀਰ ਬਾਦਲ ਭੁਗਤ ਰਹੇ ਹਨ ਅਤੇ ਆਪਣਾ ਸਿਰ ਅਕਾਲ ਤਖ਼ਤ ਸਾਹਿਬ ਝੁਕਾ ਕੇ ਮੁਆਫ਼ੀ ਮੰਗ ਰਹੇ ਹਨ। ਇਨ੍ਹਾਂ ਹਾਲਾਤਾ ਵਿਚ ਐਨ. ਕੇ. ਸ਼ਰਮਾ ਵਰਗ ਬੰਦੇ ਜਥੇਦਾਰ ਖਿਲਾਫ਼ ਬਲ ਕੇ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਹੋਰ ਵਧਾਉਣ ਲੱਗੇ ਸਨ, ਜਿਸ ਦਾ ਸੁਖਬੀਰ ਸਿੰਘ ਬਾਦਲ ਆਪ ਬਿਆਨ ਲਗਾ ਕੇ ਜਥੇਦਾਰ ਸਾਹਿਬ ਬਾਰੇ ਕੋਈ ਟਿੱਪਣੀ ਨਾ ਕਰਨ ਤੋਂ ਮਨ੍ਹਾਂ ਕੀਤਾ । ਐਨ. ਕੇ. ਸ਼ਰਮਾ ਅਤੇ ਰਾਜੂ ਖੰਨਾ ਨੇ ਪਟਿਆਲਾ ਅਕਾਲੀ ਦਲ ਦੀ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਨੇ ਪੁਲਿਸ 'ਤੇ ਗਲਤ ਇਲਜ਼ਾਮ ਲਗਾਏ ਕਿ ਪੁਲਿਸ ਸਾਡੇ ਉਮੀਦਵਾਰਾਂ ਨੂੰ ਧਮਕੀ ਦੇ ਰਹੀ ਹੈ ਅਤੇ ਕਾਰਪੋਰੇਸ਼ਨ ਐਨ. ਓ. ਸੀ. ਨਹੀਂ ਦੇ ਰਹੀ ਜੋ ਕਿ ਸਰਾਸਰ ਗਲਤ ਹੈ । ਅਸਲ ਵਿਚ ਪਟਿਆਲਾ ਸ਼ਹਿਰ ਦੇ ਅਹੁਦੇਦਾਰ ਅਮਰਿੰਦਰ ਬਜਾਜ ਕੋਲ ਕੋਈ ਵੀ ਉਮੀਦਵਾਰ ਚੋਣਾਂ ਵਿਚ ਖੜ੍ਹਾ ਕਰਨ ਵਾਸਤੇ ਨਹੀਂ ਮਿਲ ਰਿਹਾ। ਪਟਿਆਲਾ ਦੇ ਬਣਾਏ ਅਹੁਦੇਦਾਰਾਂ ਦੇ ਪੱਲੇ ਕੁਝ ਨਹੀਂ ਇਹ ਆਪਣੀ ਕਮਜ਼ੋਰੀ ਲੁਕਾਉਣ ਲਈ ਸਰਕਾਰ 'ਤੇ ਇਲਜ਼ਾਮ ਲਗਾ ਰਹੇ ਹਨ। ਅਕਾਲੀ ਸਰਕਾਰ ਵਿਚ ਮੇਅਰ ਅਤੇ ਚੇਅਰਮੈਨ ਬਣ ਕੇ ਬਜਾਜ ਪ੍ਰੀਵਾਰ ਪਲੇ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਜ਼ਮੀਰ ਕਾਇਮ ਹੈ ਤਾਂ ਉਹ ਐਨ. ਕੇ. ਸ਼ਰਮਾ ਦੀ ਪ੍ਰਧਾਨਗੀ ਵਿਚ ਚੋਣ ਨਹੀਂ ਲੜਨਗੇ । ਇਸ ਸਮੇਂ ਅਮਰਜੀਤ ਸਿੰਘ, ਜਸਬੀਰ ਸਿੰਘ ਟੋਨੀ, ਰਾਜਬੀਰ ਸਿੰਘ, ਕਰਨ ਕੁਮਾਰ, ਜਤਿੰਦਰ ਸਿੰਘ, ਚਰਨਜੀਤ ਸਿੰਘ, ਈਸ਼ਵਰ ਚੰਦ, ਦੀਪਕ ਸਹਿਗਲ ਆਦਿ ਸ਼ਹਿਰ ਦੇ ਕਈ ਹਾਜ਼ਰ ਸਨ ।
Punjab Bani 11 December,2024
ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਕੀਤੀ ਚੋਬਦਾਰ ਵਜੋਂ ਸੇਵਾ
ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਕੀਤੀ ਚੋਬਦਾਰ ਵਜੋਂ ਸੇਵਾ ਸ੍ਰੀ ਮੁਕਤਸਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਤਨਖਾਹ ਵਜੋਂ ਲਗਾਈ ਸੇਵਾ ਦੇ ਪੰਜਵੇਂ ਪੜਾਅ ’ਚ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਦੋ ਰੋਜ਼ਾ ਸੇਵਾ ਸ਼ੁਰੂ ਕੀਤੀ । ਇਸ ਮੌਕੇ ਉਨ੍ਹਾਂ ਹੱਥ ’ਚ ਬਰਛਾ ਫੜ ਕੇ ਚੋਬਦਾਰ ਵਜੋਂ ਸੇਵਾ ਨਿਭਾਈ, ਇਸ ਤੋਂ ਇਲਾਵਾ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ । ਇਸ ਦੌਰਾਨ ਉਨ੍ਹਾਂ ਨੀਲਾ ਚੋਲਾ ਪਾਇਆ ਹੋਇਆ ਸੀ ਤੇ ਗੁਰਬਾਣੀ ਦੀ ਤੁੱਕ ਲਿਖੀ ਤਖਤੀ ਗਲ ’ਚ ਪਾਈ ਹੋਈ ਹੈ । ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਇਸ ਦੌਰਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਉਪਰ ਉਹ ਚੋਬਦਾਰ ਵਜੋਂ ਸਵੇਰੇ 9 ਤੋਂ 10 ਵਜ੍ਹੇ ਤੱਕ ਸੇਵਾ ਕਰਨਗੇ । ਇਸ ਉਪਰੰਤ ਉਨ੍ਹਾਂ ਕੀਰਤਨ ਸਰਵਣ ਕਰਨਗੇ ਤੇ ਇਸ ਤੋਂ ਬਾਅਦ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ ।
Punjab Bani 11 December,2024
ਨਗਰ ਨਿਗਮ ਚੋਣਾਂ ਲਈ ਅਕਾਲੀ ਉਮੀਦਵਾਰ ਤਿਆਰ ਬਰ ਤਿਆਰ : ਐਨ. ਕੇ. ਸ਼ਰਮਾ, ਰਾਜੂ ਖੰਨਾ, ਅਮਿਤ ਰਾਠੀ
ਨਗਰ ਨਿਗਮ ਚੋਣਾਂ ਲਈ ਅਕਾਲੀ ਉਮੀਦਵਾਰ ਤਿਆਰ ਬਰ ਤਿਆਰ : ਐਨ. ਕੇ. ਸ਼ਰਮਾ, ਰਾਜੂ ਖੰਨਾ, ਅਮਿਤ ਰਾਠੀ ਪਟਿਆਲਾ : ਨਗਰ ਨਿਗਮ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੜਨ ਵਾਲੇ ਉਮੀਦਵਾਰਾਂ ਦਾ ਨਾਮ ਅੱਜ ਐਲਾਨਿਆ ਜਾਣਾ ਸੀ ਪਰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਿੱਚ ਨਰਿੰਦਰ ਸ਼ਰਮਾ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਮਿਤ ਰਾਠੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਗਰ ਨਿਗਮ ਪਟਿਆਲਾ ਵੱਲੋਂ ਐਨ. ਓ. ਸੀ. ਦੇਣ ਦੇ ਮਾਮਲੇ ਵਿੱਚ ਆਨਾ ਕਾਨੀ ਕਰ ਰਿਹਾ ਹੈ ਅਤੇ ਸਰਕਾਰ ਆਪਣੀਆਂ ਸ਼ਕਤੀਆਂ ਦੀ ਗਲਤ ਵਰਤੋ ਕਰਕੇ ਸਰਕਾਰੀ ਤੰਤਰ ਰਾਹੀਂ ਅਕਾਲੀ ਉਮੀਦਵਾਰਾਂ ਤੇ ਦਬਾਅ ਵੀ ਪਾ ਰਹੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸੀਨੀਅਰ ਲੀਡਰਸ਼ਿਪ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਤਾਂ ਚੋਣਾਂ ਲੜਨ ਨੂੰ ਤਿਆਰ ਹਨ ਪਰ ਐਨ. ਓ. ਸੀ. ਕਲੀਅਰ ਨਾ ਹੋਣ ਕਰਕੇ ਅਜੇ ਅਕਾਲੀ ਦਲ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਹੀ ਸ਼ੰਕ ਸੀਕਿ ਜਦੋਂ ਇਹ 21 ਤਰੀਕ ਚੋਣਾਂ ਦੀ ਤੈਅ ਕੀਤੀ ਗਈ ਹੈ ਤਾਂ ਸਰਕਾਰ ਆਪਣੇ ਹਥਕੰਢੇ ਵਰਤੇਗੀ । ਅਕਾਲੀ ਆਗੂਆਂ ਨੇ ਕਿਹਾ ਕਿ ਸਾਡੇ ਉਮੀਦਵਾਰ ਚੋਣ ਮੈਦਾਨ ਵਿੱਚ ਡਟਣਗੇ ਤੇ ਜੇਕਰ ਐਨ. ਓ. ਸੀ. ਮਾਮਲੇ ਵਿੱਚ ਅੜਿੱਕਾ ਪਾਇਆ ਗਿਆ ਤਾਂ ਰੋਸ ਧਰਨੇ ਵੀ ਲਗਾਏ ਜਾਣਗੇ ।
Punjab Bani 10 December,2024
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੋਏ ਕਾਤਲਾਨਾ ਹਮਲੇ ਦੀ ਜਾਂਚ ਅੰਮ੍ਰਿਤਸਰ ਪੁਲਿਸ ਤੋਂ ਵਾਪਸ ਲਈ ਜਾਵੇ : ਮਜੀਠੀਆ
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹੋਏ ਕਾਤਲਾਨਾ ਹਮਲੇ ਦੀ ਜਾਂਚ ਅੰਮ੍ਰਿਤਸਰ ਪੁਲਿਸ ਤੋਂ ਵਾਪਸ ਲਈ ਜਾਵੇ : ਮਜੀਠੀਆ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਸੂਬੇ ਦੇ ਪੁਲਸ ਮੁਖੀ ਗੌਰਵ ਯਾਦਵ ਨੂੰ ਅਪੀਲ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ 4 ਦਸੰਬਰ ਨੂੰ ਹੋਏ ਕਾਤਲਾਨਾ ਹਮਲੇ ਦੀ ਜਾਂਚ ਅੰਮ੍ਰਿਤਸਰ ਪੁਲਿਸ ਤੋਂ ਵਾਪਸ ਲਈ ਜਾਵੇ ਤੇ ਜਾਂ ਤਾਂ ਉਹ ਜਾਂਚ ਆਪਣੇ ਹੱਥ ਵਿਚ ਲੈਣ ਜਾਂ ਫਿਰ ਡੀ ਜੀ ਪੀ ਪ੍ਰਬੋਧ ਕੁਮਾਰ ਨੂੰ ਇਹ ਜਾਂਚ ਸੌਂਪੀ ਜਾਵੇ।ਪੁਲਿਸ ਮੁਖੀ ਨੂੰ ਲਿਖੇ ਪੱਤਰ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪ੍ਰਬੋਧ ਕੁਮਾਰ ਨੇ ਪਹਿਲਾਂ ਵੀ ਵਰਦੀ ਪ੍ਰਤੀ ਆਪਣੀ ਵਫਾਦਾਰੀ ਸਾਬਤ ਕੀਤੀ ਹੈ ਤੇ ਦੱਸਿਆ ਹੈ ਕਿ ਉਹ ਹਮੇਸ਼ਾ ਸੱਚ ਨਾਲ ਖੜ੍ਹੇ ਹੁੰਦੇ ਹਨ ਤੇ ਉਹਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦਾ ਸੱਚ ਲੋਕਾਂ ਸਾਹਮਣੇ ਲਿਆਂਦਾ ਹੈ। ਮਜੀਠੀਆ ਨੇ ਐਸ ਪੀ ਹਰਪਾਲ ਸਿੰਘ ਰੰਧਾਵਾ ਖਿਲਾਫ ਐਫ ਆਈ ਆਰ ਦਰਜ ਕਰਨ ਅਤੇ ਉਹਨਾਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਉਸਦੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਵਿਚ ਭੂਮਿਕਾ ਤੇ ਮਿਲਵਰਤਣ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਿਰਫ ਆਪਣੀ ਤਾਇਨਾਤੀ ਤੇ ਹੋਰ ਲਾਭਾਂ ਵਾਸਤੇ ਵਿਚ ਮੌਜੂਦਾ ਸਰਕਾਰ ਨੂੰ ਖੁਸ਼ ਕਰਨ ਦੇ ਚੱਕਰ ਵਿਚ ਪਏ ਹਨ ਜਦੋਂ ਕਿ ਅਕਾਲੀ ਦਲ ਦਾ ਮੌਜੂਦਾ ਸਰਕਾਰ ਨਾਲ ਟਕਰਾਅ ਹੈ।ਅਕਾਲੀ ਆਗੂ ਨੇ ਕਿਹਾ ਕਿ ਉਹ ਇਹ ਬੇਨਤੀ ਇਸ ਵਾਸਤੇ ਕਰ ਰਹੇ ਹਨ ਕਿਉਂਕਿ ਹਰ ਲੰਘਦੇ ਦਿਨ ਵਿਚ ਇਹ ਸਾਹਮਣੇ ਆ ਰਿਹਾ ਹੈ ਕਿ ਅੰਮ੍ਰਿਤਸਰ ਪੁਲਿਸ ਨਾ ਸਿਰਫ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਿਚ ਅਣਗਹਿਲੀ ਕਰਦੀ ਨਜ਼ਰ ਆਈ ਹੈ ਬਲਕਿ ਸੀਨੀਅਰ ਪੁਲਿਸ ਅਫਸਰ ਹਮਲਾਵਰ ਨਰਾਇਣ ਸਿੰਘ ਚੌੜਾ ਜੋ ਕਿ ਪਾਕਿਸਤਾਨ ਦੀ ਆਈ ਐਸ ਆਈ ਦਾ ਪ੍ਰਮੁੱਖ ਏਜੰਟ ਹੈ, ਦੇ ਨਾਲ ਰਲਦੇ ਨਜ਼ਰ ਆਏ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਅੰਮ੍ਰਿਤਸਰ ਪੁਲਿਸ ਨੇ ਸੱਚ ਸਾਹਮਣੇ ਆਉਣ ਤੋਂ ਰੋਕਣ ਲਈ ਕਵਰ ਅਪ ਮੁਹਿੰਮ ਚਲਾ ਰੱਖੀ ਹੈ । ਮਜੀਠੀਆ ਨੇ ਕਿਹਾ ਕਿ ਹਮਲਾਵਰ ਨਰਾਇਣ ਸਿੰਘ ਚੌੜਾ 3 ਅਤੇ 4 ਦਸੰਬਰ ਨੂੰ ਅਨੇਕਾਂ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਚ ਦਾਖਲ ਹੋਇਆ ਤੇ ਬਾਹਰ ਆਇਆ ਤੇ ਉਸਨੂੰ ਚੰਗੀ ਤਰ੍ਹਾਂ ਪਤਾ ਸਰੀ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਇਸ ਗੱਲ ਦੇ ਵੀ ਵੀਡੀਓ ਸਬੂਤ ਮੌਜੂਦ ਹਨ ਕਿ ਸਿਵਲ ਵਰਦੀ ਵਿਚ ਤਾਇਨਾਤ ਪੁਲਿਸ ਅਧਿਕਾਰੀ ਨਰਾਇਣ ਸਿੰਘ ਚੌੜਾ ਨੂੰ ਸਪਸ਼ਟ ਸੰਕੇਤ ਵੀ ਦੇ ਰਹੇ ਹਨ ਤੇ ਉਸ ਨਾਲ ਗੱਲਬਾਤ ਕਰ ਕੇ ਉਸਨੂੰ ਰਾਹ ਵੀ ਦੱਸ ਰਹੇ ਹਨ। ਉਹਨਾਂ ਕਿਹਾ ਕਿ ਅਨੇਕਾਂ ਵਾਰ ਐਸ ਪੀ ਹਰਪਾਲ ਸਿੰਘ ਰੰਧਾਵਾ ਚੌੜਾ ਨਾਲ ਗੱਲਬਾਤ ਕਰਦਾ ਤੇ ਉਸਨੂੰ ਹਦਾਇਤਾਂ ਦਿੰਦਾ ਨਜ਼ਰ ਆ ਰਿਹਾ ਹੈ । ਉਹਨਾਂ ਕਿਹਾ ਕਿ ਵੀਡੀਓ ਸਬੂਤ ਸਾਬਤ ਕਰਦੇ ਹਨ ਕਿ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਜਦੋਂ ਹਮਲਾ ਹੋਇਆ ਤਾਂ ਉਸ ਵੇਲੇ ਅੰਮ੍ਰਿਤਸਰ ਪੁਲਿਸ ਦਾ ਇਕ ਵੀ ਮੁਲਾਜ਼ਮ ਸਰਦਾਰ ਬਾਦਲ ਦੇ ਨੇੜੇ ਨਹੀਂ ਸੀ । ਆਪਣੇ ਪੱਤਰ ਵਿਚ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਇਕ ਮਹਿਲਾ ਨੂੰ ਉਹਨਾਂ ਅਤੇ ਉਹਨਾਂ ਦੇ ਬੱਚਿਆਂ ’ਤੇ ਹਮਲਾ ਕਰਨ ਦੀ ਗੱਲ ਕਰਨ ਦੀ ਆਗਿਆ ਦਿੱਤੀ ਤੇ ਕੱਟੜਪੰਥੀ ਤੇ ਅਤਿਵਾਦੀ ਸੰਗਠਨ ਵੀ ਉਹਨਾਂ ਦੇ ਪਰਿਵਾਰ ਦਾ ਜਾਨੀ ਨੁਕਸਾਨ ਕਰਨ ਦੀਆਂ ਗੱਲਾਂ ਕਰ ਰਹੇ ਹਨ । ਉਹਨਾਂ ਕਿਹਾ ਕਿ ਖਬਰਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਧਰਮ ਸਿੰਘ ਉਰਫ ਬਾਬਾ ਧਰਮ ਨਾਂ ਦਾ ਖਾਲਿਸਤਾਨ ਕਮਾਂਡੋ ਫੋਰਸ ਦਾ ਇਕ ਹੋਰ ਹਮਲਾਵਰ ਵੀ ਸੀ ਜੋ ਚੌੜਾ ਦੇ ਨਾਲ ਹਮਲੇ ਵਿਚ ਸ਼ਾਮਲ ਸੀ । ਉਹਨਾਂ ਕਿਹਾ ਕਿ ਦੂਜੇ ਹਮਲਾਵਰ ਦੀ ਸੀ ਸੀ ਟੀ ਵੀ ਫੁਟੇਜ ਵਿਚ ਪਛਾਣ ਕੀਤੀ ਜਾ ਰਹੀ ਹੈ । ਉਹਨਾਂ ਨੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਨਿਰਪੱਖ ਜਾਂਚ ਦੀ ਮੰਗ ਕੀਤੀ ।
Punjab Bani 10 December,2024
ਜਲਦ ਆਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ : ਅਮਿਤ ਸਿੰਘ ਰਾਠੀ
ਜਲਦ ਆਵੇਗੀ ਸ਼੍ਰੌਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ : ਅਮਿਤ ਸਿੰਘ ਰਾਠੀ ਪਟਿਆਲਾ : ਨਗਰ ਨਿਗਮ ਦੀਆਂ ਚੋਣਾਂ ਦਾ ਬਿਗੁੁਲ ਵਜ ਚੁੱਕਿਆ ਹੈ ਜਿਸ ਨੂੰ ਲੈ ਕੇ ਉਹ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵੱਲੋਂ ਆਪਣਾ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਅ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜਿਲਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਅਗਵਾਈ ਦੇ ਵਿੱਚ ਪਟਿਆਲਾ ਦੇ ਦਿਹਾਤੀ ਅਤੇ ਪਟਿਆਲਾ ਸ਼ਹਿਰੀ ਦੀ ਇੱਕ ਮੀਟਿੰਗ ਕੀਤੀ ਗਈ । ਮੀਟਿੰਗ ਦੇ ਵਿੱਚ ਪਟਿਆਲਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇਨਚਾਰਜ ਅਮਰਿੰਦਰ ਸਿੰਘ ਬਜਾਜ ਪਟਿਆਲਾ ਦੇ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਸੁਮੇਰ ਸੀੜਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ ਦਵਿੰਦਰ ਸਿੰਘ ਦਿਆਲ ਅਤੇ ਆਕਾਸ਼ ਸ਼ਰਮਾ ਬੋਕਸਰ ਤੋਂ ਇਲਾਵਾ ਵੱਡੀ ਗਿਣਤੀ ਆਗੂ ਹਾਜਰ ਸਨ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲਾ ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੌਂ ਕੀਤੇ ਡਿਵੈਲਪਮੈਂਟ ਦੇ ਕੰਮਾਂ ਦੇ ਅਧਾਰ ਤੇ ਸੂਬੇ ਦੀਆਂ ਸਾਰੀਆਂ ਨਗਰ ਨਿਗਮ ਦੀਆਂ ਚੋਣਾਂ ਡਟ ਕੇ ਲੜੀਆਂ ਜਾਣਗੀਆਂ, ਉੱਥੇ ਹੀ ਰਾਠੀ ਨੇ ਆਖਿਆ ਕਿ ਪਟਿਆਲਾ ਸ਼ਹਿਰੀ ਅਤੇ ਪਟਿਆਲਾ ਦੇਹਾਤੀ ਦੇ ਹਲਕਾ ਇੰਚਾਰਜ ਦੇ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਕਿ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਲੜੇਗਾ ਅਤੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂਆਂ ਨੂੰ ਸੁਨੇਹਾ ਦਿੰਦੇ ਆਖਿਆ ਕਿ ਜੋ ਵੀ ਕਿਸੇ ਵੀ ਵਾਰਡ ਦੇ ਵਿੱਚੋਂ ਨਗਰ ਨਿਗਮ ਦੀਆਂ ਚੋਣਾਂ ਲੜਨ ਦਾ ਇੱਛੁਕ ਹੈ ਉਹ ਪਾਰਟੀ ਦੇ ਆਗੂਆਂ ਨਾਲ ਮਿਲ ਕੇ ਆਪਣਾ ਫਾਰਮ ਭਰ ਸਕਦੇ ਨੇ। ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰੇਕ ਉਮੀਦਵਾਰ ਦੇ ਨਾਲ ਪਾਰਟੀ ਅਤੇ ਸੀਨੀਅਰ ਲੀਡਰਸ਼ਿਪ ਡੱਟ ਕੇ ਖੜੇਗੀ ਅਤੇ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ 2007 ਤੋਂ 2017 ਤੱਕ ਪਟਿਆਲਾ ਦੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਲੜੀਆਂ ਜਾਣਗੀਆਂ । ਬਿੱਟੂ ਚੱਠਾ ਅਤੇ ਅਮਰਿੰਦਰ ਸਿੰਘ ਬਜਾਜ ਨੇ ਆਖਿਆ ਕਿਸੇ ਵੀ ਕੀਮਤ ਤੇ ਨਿਗਮ ਚੋਣਾਂ ਚ ਲੋਕਤੰਤਰ ਦਾ ਘਾਂਣ ਬਰਦਾਸ਼ ਨਹੀਂ ਕੀਤਾ ਜਾਵੇਗਾ। ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਨਿਰਪੱਖ ਕਰਵਾਈਆਂ ਜਾਣ ।
Punjab Bani 09 December,2024
ਸ਼ੋ੍ਰਮਣੀ ਅਕਾਲੀ ਦਲ ਨੇ ਕੀਤੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ 95 ਵਾਰਡਾਂ ਵਿਚ ਚੋਣਾਂ ਲੜਨ ਵਾਲੇ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਸ਼ੋ੍ਰਮਣੀ ਅਕਾਲੀ ਦਲ ਨੇ ਕੀਤੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ 95 ਵਾਰਡਾਂ ਵਿਚ ਚੋਣਾਂ ਲੜਨ ਵਾਲੇ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਲੁਧਿਆਣਾ : ਨਗਰ ਨਿਗਮ ਚੋਣਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਉਥੇ ਹੀ ਸਭ ਤੋਂ ਪਹਿਲਾਂ ਸ਼ੋ੍ਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਵਿੱਚੋਂ ਚੋਣਾਂ ਲੜਣ ਦੇ ਚਾਹਵਾਨ 37 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਸੂਚੀ ਬਾਰੇ ਜਾਣਕਾਰੀ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਤੇ ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਭਿੰਦਾ ਨੇ ਦਿੱਤੀ।
Punjab Bani 09 December,2024
ਸ਼ੋ੍ਰਮਣੀ ਅਕਾਲੀ ਦਲ ਨੇ ਥਾਪੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ
ਸ਼ੋ੍ਰਮਣੀ ਅਕਾਲੀ ਦਲ ਨੇ ਥਾਪੇ ਨਗਰ ਨਿਗਮ ਚੋਣਾਂ ਲਈ ਆਬਜ਼ਰਵਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਜਾਬ ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਵਾਸਤੇ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਰੀਸ਼ ਰਾਏ ਢਾਂਡਾ ਨੂੰ ਜਲੰਧਰ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ । ਇਸੇ ਤਰੀਕੇ ਬਿਕਰਮ ਸਿੰਘ ਮਜੀਠੀਆ ਤੇ ਗੁਲਜ਼ਾਰ ਸਿੰਘ ਰਣੀਕੇ ਨੂੰ ਅੰਮ੍ਰਿਤਸਰ ਲਈ, ਬਲਦੇਵ ਸਿੰਘ ਖਹਿਰਾ ਨੂੰ ਫਗਵਾੜਾ, ਮਨਤਾਰ ਸਿੰਘ ਬਰਾੜ ਤੇ ਐਸ ਆਰ ਕਲੇਰ ਨੂੰ ਲੁਧਿਆਣਾ ਅਤੇ ਐਨ ਕੇ ਸ਼ਰਮਾ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਵਾਸਤੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ’ਤਕੜੀ’ ’ਤੇ ਹੀ ਇਹ ਚੋਣਾਂ ਲੜੇਗਾ ।
Punjab Bani 09 December,2024
ਉਮੀਦਵਾਰਾਂ ਨੂੰ ਕਾਰਪੋਰੇਸ਼ਨ ਨਹੀਂ ਦੇ ਰਹੀ ਐਨ. ਓ. ਸੀ. : ਲਵਲੀ
ਉਮੀਦਵਾਰਾਂ ਨੂੰ ਕਾਰਪੋਰੇਸ਼ਨ ਨਹੀਂ ਦੇ ਰਹੀ ਐਨ. ਓ. ਸੀ. : ਲਵਲੀ ਪਟਿਆਲਾ : ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ ਨੇ ਮੀਟਿੰਗ ਦੌਰਾਨ ਕਿਹਾ ਕਿ ਕਾਰਪੋਰੇਸ਼ਨ ਚੋਣਾਂ ਵਿੱਚ ਖੜ੍ਹੇ ਉਮੀਦਵਾਰ ਨੂੰ ਐਨ. ਓ. ਸੀ. ਦੇਣ ਵਿਚ ਜਾਣ ਬੁੱਝ ਕੇ ਦੇਰੀ ਕਰ ਰਹੀ ਹੈ ਤਾਂ ਜੋ ਦੂਜੀਆਂ ਪਾਰਟੀਆ ਅਤੇ ਅਜ਼ਾਦ ਚੋਣਾਂ ਲੜਣ ਵਾਲੇ ਚੋਣਾਂ ਵਿੱਚ ਖੜ੍ਹੇ ਨਾ ਹੋ ਸਕਣ । ਵੋਟਰ ਲਿਸਟਾਂ ਵਿਚ ਬਹੁਤ ਧਾਦਲੀ ਹੈ, ਕਿਸੇ ਵਾਰਡ ਵਿਚ 1900 ਵੋਟਾਂ ਹਨ ਤੇ ਕਿਸੇ ਵਾਰਡ ਵਿਚ 7 ਹਜ਼ਾਰ ਵੋਟਾਂ ਹਨ ਅਤੇ ਕਿਸੇ ਵਾਰਡ ਵਿਚ ਚਾਰ ਹਜ਼ਾਰ ਵੋਟਾਂ ਹਨ । ਉਨ੍ਹਾਂ ਕਿਹਾ ਵਾਰਡ ਤਰਤੀਬ ਵਾਰ ਨਹੀਂ ਹਨ ਕੋਈ ਗਲੀ ਕਿਸੇ ਪਾਸੇ ਵੀ ਮੇਲ ਨਹੀ ਖਾਂਦੀ, ਸਾਰੇ ਵਾਰਡ ਤੋੜੇ ਹੋਏ ਹਨ । ਵਾਰਡਾਂ ਦੀ ਸੋਧ ਹੋਣੀ ਚਾਹੀਦੀ ਹੈ । ਆਮ ਆਦਮੀ ਦੀ ਸਰਕਾਰ ਨੇ ਆਪਣੇ ਉਮੀਦਵਾਰ ਜਿਤਾਉਣ ਲਈ ਹੇਰਫੇਰ ਕੀਤੀ ਹੈ ਉਨ੍ਹਾਂ ਕਿਹਾ ਫੇਰ ਵੀ ਜੇਕਰ ਕਿਸੇ ਧੱਕਾ ਮੁਕੀ ਜਾ ਬੂਥਾਂ ਤੇ ਕਬਜ਼ਾ ਹੋਣ ਤੋਂ ਬਿਨਾਂ ਚੋਣ ਹੁੰਦੀ ਹੈ ਤਾਂ ਮੇਅਰ ਆਮ ਆਦਮੀ ਪਾਰਟੀ ਦਾ ਨਹੀਂ ਬਣੇਗਾ। ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇਹ ਮੀਟਿੰਗ ਹੋਈ ਇਸ ਵਿਚ ਹਲਕਾ ਇੰਚਾਰਜ ਬਿਟੂ ਚੱਠਾ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਅਮਰਿੰਦਰ ਬਜਾਜ ਇੰਚਾਰਜ,ਪ੍ਰ ਸੀੜਾ ਸੀਨੀਅਰ ਮੀਤ ਪ੍ਰਧਾਨ, ਆਕਾਸ਼ ਬੌਕਸਰ, ਕਾਕਾ ਵੇਹਰਾ, ਹਰਿਦਰ ਬਬੂ, ਪਰਮਜੀਤ ਸਿੰਘ ਪੰਮਾ, ਆਦਿ ਹਾਜ਼ਰ ਸਨ ।
Punjab Bani 09 December,2024
ਐਸ. ਜੀ. ਪੀ. ਸੀ. ਨੇ ਕੀਤਾ ਮੀਟਿੰਗ ਸੁਖਬੀਰ ਬਾਦਲ ਤੇ ਹਮਲੇ ਦੀ ਉਚ ਪੱਧਰੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ
ਐਸ. ਜੀ. ਪੀ. ਸੀ. ਨੇ ਕੀਤਾ ਮੀਟਿੰਗ ਸੁਖਬੀਰ ਬਾਦਲ ਤੇ ਹਮਲੇ ਦੀ ਉਚ ਪੱਧਰੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ । ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਨੂੰ ਸੰਬੋਧਨ ਕੀਤਾ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ । ਕੋਆਰਡੀਨੇਟਰ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਉਕਤ ਕਮੇਟੀ ਤਿੰਨ ਹਫ਼ਤਿਆਂ ਵਿੱਚ ਘਟਨਾ ਦੀ ਜਾਂਚ ਕਰਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਰਿਪੋਰਟ ਸੌਂਪੇਗੀ । ਪ੍ਰਧਾਨ ਧਾਮੀ ਵੱਲੋਂ ਇਹ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਕਾਰਜਕਾਰਨੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸੁਖਬੀਰ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਅਪੀਲ ਕੀਤੀ ।
Punjab Bani 09 December,2024
ਇਨੈਲੋ ਦੇ ਕੌਮੀ ਪ੍ਰਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
ਇਨੈਲੋ ਦੇ ਕੌਮੀ ਪ੍ਰਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਚੰਡੀਗੜ੍ਹ : ਇਨੈਲੋ ਦੇ ਕੌਮੀ ਪ੍ਰਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਅਭੈ ਸਿੰਘ ਚੌਟਾਲਾ ਨੇ ਸਾਂਝੀਆਂ ਕੀਤੀਆਂ ਹਨ । ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੇਰੇ ਪਿਆਰੇ ਸੁਖਬੀਰ ਸਿੰਘ ਬਾਦਲ ਜੀ ਨਾਲ ਮੁਲਾਕਾਤ ਕੀਤੀ, ਉਹਨਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਹਨਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ।
Punjab Bani 07 December,2024
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਦਿੱਤਾ ਸੁਖਬੀਰ ’ਤੇ ਹਮਲੇ ਨੂੰ ਡੂੰਘੀ ਸਾਜ਼ਿਸ਼ ਕਰਾਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹੇ ਕਰਦਿਆਂ ਉਸ ਦੀ ਜਾਂਚ ਨੂੰ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਕੋਰ ਕਮੇਟੀ ’ਚ ਫ਼ੈਸਲਾ ਲਿਆ ਗਿਆ ਕਿ ਅਕਾਲੀ ਦਲ ਦਾ ਵਫ਼ਦ ਇੱਕ-ਦੋ ਦਿਨਾਂ ’ਚ ਰਾਜਪਾਲ ਨੂੰ ਮਿਲ ਕੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕਰੇਗਾ । ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ । ਮੀਟਿੰਗ ’ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ । ਵਿਸ਼ੇਸ਼ ਸੱਦੇ ’ਤੇ ਮੀਟਿੰਗ ’ਚ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਰੋਜ਼ੀ ਬਰਕੰਦੀ ਵੀ ਸ਼ਾਮਲ ਹੋਏ । ਮੀਟਿੰਗ ਮਗਰੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂਆਂ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲੇ ਨੂੰ ਸਿੱਖ ਪਰੰਪਰਾਵਾਂ, ਖ਼ਾਲਸਾ ਵਿਰਾਸਤ ਅਤੇ ਪਵਿੱਤਰ ਕਦਰਾਂ-ਕੀਮਤਾਂ ’ਤੇ ਹਮਲਾ ਦੱਸਿਆ । ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ‘ਆਪ’ ਸਰਕਾਰ ਦੇ ਸਪਾਂਸਰਡ ਪ੍ਰੋਗਰਾਮ ਦਾ ਹਿੱਸਾ ਸੀ ਤਾਂ ਜੋ ਅਕਾਲੀ ਲੀਡਰਸ਼ਿਪ ਨੂੰ ਖ਼ਤਮ ਕੀਤਾ ਜਾ ਸਕੇ। ਆਗੂਆਂ ਨੇ ਕਿਹਾ ਕਿ ਇਹ ਹਮਲਾ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲਾ ਹੈ । ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ੌਰੀ ਘਟਨਾ ਵਾਲੀ ਥਾਂ ’ਤੇ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਾ ਚਾਹੀਦਾ ਸੀ ਪਰ ਉਹ ਇਸ ਨੂੰ ਮਾਮੂਲੀ ਘਟਨਾ ਦਰਸਾਉਣ ਦੀ ਕੋਸ਼ਿਸ਼ ਕਰਦੇ ਰਹੇ । ਆਗੂਆਂ ਨੇ ਕਿਹਾ ਕਿ ਡੀਜੀਪੀ ਨੇ ਹਮਲੇ ਮਗਰੋਂ ਸੁਖਬੀਰ ਬਾਦਲ ਨੂੰ ਫੋਨ ਤੱਕ ਨਹੀਂ ਕੀਤਾ ਅਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ । ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਿਹੜੇ ਲੋਕ ਅਸ਼ਾਂਤੀ ਨੂੰ ਹਮਾਇਤ ਦੇ ਰਹੇ ਹਨ, ਉਹ ਅੱਗ ਨਾਲ ਖੇਡ ਰਹੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਖ਼ਤਮ ਕੀਤੇ ਜਾਣ ਦੀ ਡੂੰਘੀ ਸਾਜ਼ਿਸ਼ ਹੈ । ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬ ਨੂੰ ਮੁੜ ਅਸ਼ਾਂਤੀ ਦੇ ਰਾਹ ’ਤੇ ਪਾਉਣ ਦੀ ਕੋਸ਼ਿਸ਼ ਸੀ। ਮਜੀਠੀਆ ਨੇ ਸੇਵਾ ਨਿਭਾ ਰਹੇ ਅਕਾਲੀ ਆਗੂਆਂ ’ਤੇ ਵੀ ਹਮਲੇ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ । ਉਨ੍ਹਾਂ ਐੱਸ. ਪੀ. ਹਰਪਾਲ ਸਿੰਘ ਰੰਧਾਵਾ ’ਤੇ ਹਮਲਾਵਰ ਨਰੈਣ ਸਿੰਘ ਚੌੜਾ ਨਾਲ ਸਾਂਝ ਹੋਣ ਦੇ ਦੋਸ਼ ਲਾਏ । ਉਨ੍ਹਾਂ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਮੋਗਾ ਵਿਚ ਦਲ ਖ਼ਾਲਸਾ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ’ਤੇ ਵੀ ਸੁਆਲ ਖੜ੍ਹੇ ਕੀਤੇ ।
Punjab Bani 07 December,2024
ਸ੍ਰੀ ਅਕਾਲ ਤਖ਼ਤ ਤੋਂ ਸਜ਼ਾ ਪ੍ਰਾਪਤ ਸਮੁੱਚੇ ਆਗੂਆਂ ਦੀ ਸੁਰੱਖਿਆ ਵਿਚ ਹੋਇਆ ਵਾਧਾ
ਸ੍ਰੀ ਅਕਾਲ ਤਖ਼ਤ ਤੋਂ ਸਜ਼ਾ ਪ੍ਰਾਪਤ ਸਮੁੱਚੇ ਆਗੂਆਂ ਦੀ ਸੁਰੱਖਿਆ ਵਿਚ ਹੋਇਆ ਵਾਧਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਸਜ਼ਾ ਭੁਗਤ ਰਹੇ ਸਾਰੇ ਆਗੂਆਂ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਪਰੋਕਤ ਵਾਧਾ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਪਹਿਰੇਦਾਰੀ ਦੀ ਸਜ਼ਾ ਭੁਗਤ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਕੀਤਾ ਗਿਆ ਹੈ । ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧੀ ਵਰਗ ਉਕਤ ਆਗੂਆਂ ’ਤੇ ਭਵਿੱਖ ’ਚ ਵੀ ਹਮਲਾ ਕਰ ਸਕਦਾ ਹੈ । ਦੂਜੇ ਪਾਸੇ ਸੁਖਬੀਰ ਬਾਦਲ ਸਮੇਤ ਹੋਰ ਸਾਬਕਾ ਅਕਾਲੀ ਮੰਤਰੀ ਸ੍ਰੀ ਅਕਾਲ ਤਖ਼ਤ ਤੋਂ ਮਿਲੀ ਸਜ਼ਾ ਦੇ ਤਹਿਤ ਵੀਰਵਾਰ ਨੂੰ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਤੇ ਇੱਥੇ ਸੇਵਾ ਸ਼ੁਰੂ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਅੱਤਵਾਦੀ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ ਵੀਰਵਾਰ ਨੂੰ ਅਦਾਲਤ ’ਚ ਪੇਸ਼ ਕਰ ਕੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ । ਜਸਟਿਸ ਗੁਰਬੀਰ ਸਿੰਘ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ ।
Punjab Bani 06 December,2024
ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਲਈ ਹੋਵੇਗਾ ਅੱਜ ਫ਼ੈਸਲਾ
ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ੇ ਮਨਜ਼ੂਰ ਕਰਨ ਲਈ ਹੋਵੇਗਾ ਅੱਜ ਫ਼ੈਸਲਾ ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਤੋਂ ਲੱਗੀ ਸਜ਼ਾ ਦੀ ਸੇਵਾ ਨਿਭਾ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਪਰ ਹੋਏ ਹਮਲੇ ਬਾਅਦ ਸਾਰੀ ਸਥਿਤੀ ਉਪਰ ਵਿਚਾਰ ਕਰਨ ਲਈ ਪਾਰਟੀ ਦੀ ਵਰਕਿੰਗ ਕਮੇਟੀ ਤੇ ਕੋਰ ਕਮੇਟੀ ਦੀਆਂ ਮੀਟਿੰਗਾਂ 6 ਦਸੰਬਰ ਨੂੰ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸੱਦ ਲਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਤੇ ਹਮਲੇ ਨੂੰ ਲੈ ਕੇ ਜਿਥੇ ਭਵਿੱਖ ਦੀ ਰਣਨੀਤੀ ਉਪਰ ਇਨ੍ਹਾਂ ਮੀਟਿੰਗਾਂ ਵਿਚ ਵਿਚਾਰਾਂ ਕੀਤੀਆਂ ਜਾਣਗੀਆਂ, ਉਥੇ ਅਕਾਲ ਤਖ਼ਤ ਵਲੋਂ ਪਾਰਟੀ ਪ੍ਰਧਾਨ ਤੇ ਅਸਤੀਫ਼ਾ ਦੇ ਚੁੱਕੇ ਹੋਰ ਅਹੁਦੇਦਾਰਾਂ ਬਾਰੇ ਵੀ ਦਿਤੇ ਹੁਕਮਾਂ ਨੂੰ ਅਮਲ ਵਿਚ ਲਿਆਉਣ ਲਈ ਫ਼ੈਸਲਾ ਲਿਆ ਜਾਵੇਗਾ।ਵਰਨਣਯੋਗ ਹੈ ਕਿ ਅਕਾਲ ਤਖ਼ਤ ਉਪਰ ਸੁਣਾਏ ਫ਼ੈਸਲੇ ਵਿਚ ਸੁਖਬੀਰ ਤੇ ਹੋਰ ਅਹੁਦੇਦਾਰਾਂ ਨੂੰ ਧਾਰਮਕ ਸਜ਼ਾ ਸੁਣਾਉਣ ਦੇ ਨਾਲ ਨਾਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਮਰਥਨ ਵਿਚ ਕੁੱਝ ਹੋਰ ਆਗੂਆਂ ਵਲੋਂ ਦਿਤੇ ਅਸਤੀਫ਼ੇ ਮੰਜ਼ੂਰ ਕਰਨ ਲਈ ਵੀ ਹੁਕਮਾ ਦਿਤਾ ਗਿਆ ਸੀ । ਇਨ੍ਹਾਂ ਨੂੰ ਮੰਜ਼ੂਰ ਕਰ ਕੇ ਤਿੰਨ ਦਿਨਾਂ ਅੰਦਰ ਅਕਾਲ ਤਖ਼ਤ ਨੂੰ ਰੀਪੋਰਟ ਦੇਣ ਲਈ ਵੀ ਕਿਹਾ ਗਿਆ ਸੀ। ਇਹ ਤਿੰਨ ਦਿਨ ਦਾ ਸਮਾਂ ਖ਼ਤਮ ਹੋ ਚੁੱਕਾ ਹੈ ।
Punjab Bani 06 December,2024
ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ : ਸੁਖਬੀਰ ਬਾਦਲ
ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ : ਸੁਖਬੀਰ ਬਾਦਲ ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਹਰ ਸੇਵਾਦਾਰ ਦੀ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ `ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਸੋਸ਼ਲ਼ ਮੀਡੀਆ `ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖ ਕੇ ਕਿਹਾ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ. ਐਸ.ਆਈ . ਜਸਵੀਰ ਸਿੰਘ ਅਤੇ ਏ. ਐਸ. ਆਈ . ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ । ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।
Punjab Bani 06 December,2024
ਸੁਖਬੀਰ ਬਾਦਲ ਵੱਲੋਂ ਤੀਸਰੇ ਦਿਨ ਜਾਰੀ ਸੇਵਾ ਦੇ ਚਲਦਿਆਂ ਸ੍ਰੀ ਕੇਸਗੜ੍ਹ ਸਾਹਿਬ `ਚ ਸ਼ੁਰੂ ਕੀਤੀ ਭਾਂਡੇ ਮਾਂਜਣ ਦੀ ਸੇਵਾ
ਸੁਖਬੀਰ ਬਾਦਲ ਵੱਲੋਂ ਤੀਸਰੇ ਦਿਨ ਜਾਰੀ ਸੇਵਾ ਦੇ ਚਲਦਿਆਂ ਸ੍ਰੀ ਕੇਸਗੜ੍ਹ ਸਾਹਿਬ `ਚ ਸ਼ੁਰੂ ਕੀਤੀ ਭਾਂਡੇ ਮਾਂਜਣ ਦੀ ਸੇਵਾ ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸਜ਼ਾ ਦੇ ਰੂਪ ਵਿੱਚ ਸੇਵਾ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚ ਕੇ ਆਪਣੇ ਗਲ਼ੇ ਵਿੱਚ ਤਖਤੀ ਪਾਈ ਹੋਈ ਸੀ ਤੇ ਵ੍ਹੀਲ ਚੇਅਰ `ਤੇ ਉਹਨਾਂ ਨੂੰ ਗੱਡੀ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚਾਇਆ ਗਿਆ ।ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਤੇ ਸਮੁੱਚੀ ਅਕਾਲੀ ਲੀਡਰਸਿ਼ਪ ਵੀ ਹਾਜ਼ਰ ਸੀ।ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਜਾਣ ਵਾਲੀ ਸੇਵਾ ਦੇ ਚਲਦਿਆਂ ਚੱਪੇ-ਚੱਪੇ `ਤੇ ਪੁਲਸ, ਚਿੱਟ ਕੱਪੜੀਆ, ਲੇਡੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਜੂਦ ਸਨ ਜਿਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਰਿੰਗ ਘੇਰਾ ਬਣਾ ਕੇ ਗੱਡੀ ਤੋਂ ਤਖਤ ਕੇਸਗੜ ਸਾਹਿਬ ਵਿਖੇ ਪਹੁੰਚਾਇਆ ਗਿਆ ।
Punjab Bani 05 December,2024
ਸੁਖਬੀਰ ਸਿੰਘ ਬਾਦਲ ਨੇ ਤੀਸਰੇ ਦਿਨ ਨਿਭਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ
ਸੁਖਬੀਰ ਸਿੰਘ ਬਾਦਲ ਨੇ ਤੀਸਰੇ ਦਿਨ ਨਿਭਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ `ਚ ਸ੍ਰੀ ਹਰਿਮੰਦਰ ਸਾਹਿਬ `ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ `ਚ ਕੋਈ ਬਦਲਾਅ ਨਹੀਂ ਕੀਤਾ ਗਿਆ ਬਲਕਿ ਉਨ੍ਹਾਂ ਵਲੋ਼ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੇਵਾਦਾਰ ਦੀ ਡਿਊਟੀ ਨਿਭਾਉਣੀ ਸ਼ੁਰੂ ਕੀਤੀ ਗਈ ਜੋ ਕਿ ਦੋ ਦਿਨਾਂ ਤੱਕ ਜਾਰੀ ਰਹੇਗੀ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸੇਵਾਦਾਰ ਦੇ ਪਹਿਰਾਵੇ ਵਿਚ, ਹੱਥਾਂ ਵਿਚ ਬਰਛੀ ਫੜ ਕੇ ਅਤੇ ਗਲ ਵਿਚ ਤਖ਼ਤੀ ਲੈ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਚ ਇਹ ਸੇਵਾ ਨਿਭਾ ਰਹੇ ਹਨ। ਹਾਲਾਂਕਿ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ । ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ, ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ । ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ ।
Punjab Bani 05 December,2024
ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਵਾਸਤੇ ਪਹੁੰਚੇ
ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਵਾਸਤੇ ਪਹੁੰਚੇ ਸ੍ਰੀ ਆਨੰਦਪੁਰ ਸਾਹਿਬ, 5 ਦਸੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸੇਵਾ ਕਰਨ ਵਾਸਤੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਗਏ ਹਨ । ਉਹਨਾਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕੱਲ੍ਹ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਇਹ ਇੰਤਜ਼ਾਮ ਕੀਤੇ ਗਏ ਹਨ ।
Punjab Bani 05 December,2024
200 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਸੁਖਬੀਰ ਬਾਦਲ ਦੇ ਧਾਰਮਿਕ ਸਜ਼ਾ ਭੁਗਤਣ ਦੇ ਸਮੇਂ ਤੋਂ : ਐਸ. ਐਸ. ਪੀ.
200 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਸੁਖਬੀਰ ਬਾਦਲ ਦੇ ਧਾਰਮਿਕ ਸਜ਼ਾ ਭੁਗਤਣ ਦੇ ਸਮੇਂ ਤੋਂ : ਐਸ. ਐਸ. ਪੀ. ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਹੈ । ਉਨ੍ਹਾਂ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਹੋਈ, ਹਾਲਾਂਕਿ ਉਹ ਸੁਰੱਖਿਅਤ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ । ਦੱਸਣਯੋਗ ਹੈ ਕਿ ਜਿਸ ਦੌਰਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਉਸ ਸਮੇਂ ਭਾਰੀ ਪੁਲਿਸ ਵੀ ਸੁਰੱਖਿਆ ਚ ਤਾਇਨਾਤ ਸੀ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਹਨ ਇਥੇ 200 ਦੇ ਕਰੀਬ ਪੁਲਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ । ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖ ਕੇ ਉਸ ਦਾ ਪਿੱਛਾ ਕੀਤਾ । ਜਿਵੇਂ ਹੀ ਉਸ ਨੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ ਲਿਆ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ।
Punjab Bani 04 December,2024
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਚੰਡੀਗੜ੍ਹ, 4 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ । ਕਥਿਤ ਤੌਰ ’ਤੇ ਹਮਲਾ ਕਰਨ ਵਾਲਾ ਵਿਅਕਤੀ ਨਰਾਇਣ ਸਿੰਘ ਚੌੜਾ ਦਲ ਖਾਲਸਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਨਰਾਇਨ ਸਿੰਘ ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਇਸ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਹਮਲਾ ਕਰਨ ਮੌਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ।
Punjab Bani 04 December,2024
ਇਸ ਸੇਵਾ ਤੋਂ ਬਾਅਦ ਅਕਾਲੀ ਦਲ ਨੂੰ ਮਿਲੇਗਾ ਬੂਸਟ : ਗੁਲਜਾਰ ਸਿੰਘ ਰਣੀਕੇ
ਇਸ ਸੇਵਾ ਤੋਂ ਬਾਅਦ ਅਕਾਲੀ ਦਲ ਨੂੰ ਮਿਲੇਗਾ ਬੂਸਟ : ਗੁਲਜਾਰ ਸਿੰਘ ਰਣੀਕੇ ਅੰਮ੍ਰਿਤਸਰ : ਬੀਤੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਪੰਜ ਸਿੰਘ ਸਾਹਿਬਾਨਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਉੱਤੋਂ ਅਕਾਲੀ ਦਲ ਦੇ ਨੇਤਾਵਾਂ ਨੂੰ ਸਜਾ ਸੁਣਾਈ ਗਈ ਸੀ ਜਿਸ ਦੀ ਸ਼ੁਰੂਆਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਕੀਤੀ ਗਈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਗੁਲਜਾਰ ਸਿੰਘ ਰਣੀਕੇ ਅਤੇ ਹੋਰ ਵੀ ਅਕਾਲੀ ਦਲ ਦੇ ਵੱਡੇ ਨੇਤਾ ਸ਼ਾਮਿਲ ਹੋਏ ਅਤੇ ਉਹਨਾਂ ਵੱਲੋਂ ਅਲੱਗ ਅਲੱਗ ਸੇਵਾਵਾਂ ਨਿਭਾਈਆਂ ਗਈਆਂ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਲਜਾਰ ਸਿੰਘ ਰਾਣੀਕੇ ਨੇ ਕਿਹਾ ਕਿ ਇਸ ਸੇਵਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਤੋਂ ਬੂਸਟ ਮਿਲੇਗਾ ਅਤੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 10 ਦਿਨਾਂ ਤੋਂ ਬਾਅਦ ਅਸੀਂ ਮੀਟਿੰਗ ਕਰਾਂਗੇ ਕਿ ਕੌਣ ਵਿਅਕਤੀ ਸਾਡੀ ਪਾਰਟੀ ਦੇ ਵਿੱਚ ਅਹੁਦੇਦਾਰ ਤੇ ਬੈਠ ਸਕੇਗਾ । ਬੀਬੀ ਜਗੀਰ ਕੌਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਉੱਤੇ ਬਾਗੀ ਅਤੇ ਦਾਗੀ ਕੇ ਜਾਨ ਤੇ ਇਤਰਾਜ ਜਤਾਇਆ ਗਿਆ ਅਤੇ ਉਹਨਾਂ ਵੱਲੋਂ ਦਾਦੂਵਾਲ ਦੇ ਉੱਤੇ ਵੀ ਤੰਜ ਕੱਸਿਆ ਗਿਆ । ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗੁਲਜਾਰ ਸਿੰਘ ਰਣੀਕੇ ਦਲਜੀਤ ਸਿੰਘ ਚੀਮਾ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਸ਼੍ਰੋਮਣੀ ਅਕਾਲੀ ਦਲ ਇਸ ਸੇਵਾ ਤੋਂ ਬਾਅਦ ਦੁਬਾਰਾ ਤੋਂ ਸੁਰਜੀਤ ਹੁੰਦੀ ਹੋਈ ਨਜ਼ਰ ਆਵੇਗੀ ਅਤੇ ਇਸ ਨੂੰ ਜਰੂਰ ਹੋਰ ਬਲ ਮਿਲੇਗਾ । ਉਹਨਾਂ ਨੇ ਕਿਹਾ ਕਿ ਜੋ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਹ ਸੇਵਾ ਦਿੱਤੀ ਗਈ ਹੈ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਅਕਸਰ ਸਾਫ ਹੋਵੇਗਾ ਉਥੇ ਹੀ ਦਲਜੀਤ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ 10 ਦਿਨਾਂ ਤੋਂ ਬਾਅਦ ਅਸੀਂ ਆਪਣੀ ਮੀਟਿੰਗ ਕਰਾਂਗੇ ਅਤੇ ਉਸ ਵਿੱਚ ਹੀ ਅਸੀਂ ਫੈਸਲਾ ਲਵਾਂਗੇ ਕਿ ਕਿਸ ਲੀਡਰ ਨੂੰ ਆਪਣੀ ਪਾਰਟੀ ਦੇ ਵਿੱਚ ਰੱਖਣਾ ਹੈ ਅਤੇ ਕਿਸ ਨੂੰ ਇਸ ਤੋਂ ਬਾਹਰ ਕੱਢਣਾ ਹੈ । ਆਗੇ ਬੋਲਦੇ ਹੋਏ ਬੀਬੀ ਜਗੀਰ ਕੌਰ ਵੱਲੋਂ ਕਿਹਾ ਗਿਆ ਕਿ ਉਹ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਰ ਸਨ ਅਤੇ ਉਹਨਾਂ ਨੂੰ ਉਸ ਵੇਲੇ ਕਾਫੀ ਦੁੱਖ ਹੋਇਆ ਸੀ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਦਾ ਰਸਤਾ ਵੇਖਣ ਨੂੰ ਮਿਲ ਰਿਹਾ ਸੀ । ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬਾਗੀ ਅਤੇ ਦਾਗੀ ਦਾ ਖਿਤਾਬ ਦਿੱਤਾ ਗਿਆ ਹੈ ਉਹਨਾਂ ਨੂੰ ਉਸ ਤੇ ਕੜਾ ਇਤਰਾਜ ਹੈ ਉਥੇ ਹੀ ਦਾਦੂਵਾਲ ਉੱਤੇ ਚੁੱਕੇ ਗਏ ਸਵਾਲ ਤੋਂ ਬੀਬੀ ਜਗੀਰ ਕੌਰ ਭੜਕਦੇ ਹੋਏ ਨਜ਼ਰ ਆਏ ਅਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਸਿਰਫ ਉਹਨਾਂ ਵੱਲੋਂ ਕਿੰਤੂ ਪ੍ਰੰਤੂ ਹੀ ਕੀਤਾ ਜਾਂਦਾ ਰਿਹਾ ਹੈ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਪਰੋਂ ਆਈ ਫੈਸਲੇ ਤੋਂ ਬਾਅਦ ਸਾਨੂੰ ਕੋਈ ਵੀ ਕਿੰਤੂ ਪ੍ਰੰਤੂ ਨਹੀਂ ਕਰਨਾ ਚਾਹੀਦਾ ਅਤੇ ਜੋ ਪੁਰਾਤਨ ਸਮੇਂ ਤੋਂ ਅਸੀਂ ਸੁਣਦੇ ਆ ਰਹੇ ਸਾਂ ਕਿ ਮਹਾਰਾਜਾ ਰਣਜੀਤ ਸਿੰਘ ਤੋਂ ਲੈ ਕੇ ਵੱਡੇ ਵੱਡੇ ਨੇਤਾਵਾਂ ਨੂੰ ਇੱਥੋਂ ਸਜ਼ਾ ਮਿਲ ਚੁੱਕੀ ਹੈ ਉਹ ਆਮ ਲੋਕਾਂ ਨੇ ਪ੍ਰਤੱਖ ਹੁੰਦੇ ਹੋਏ ਵੇਖਿਆ ਹੈ ਤੇ ਕਿਸੇ ਦੀ ਹਿੰਮਤ ਨਹੀਂ ਸੀ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਆ ਰਹੇ ਆਂਦੇ ਆਦੇਸ਼ ਨੂੰ ਠੁਕਰਾ ਜਾ ਸਕੇ ਉਥੇ ਹੀ ਉਹਨਾਂ ਨੇ ਕਿਹਾ ਕਿ ਅਸੀਂ ਜਰੂਰ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਅਕਾਲੀ ਦਲ ਨੂੰ ਦੁਬਾਰਾ ਤੋਂ ਸੁਰਜੀਤ ਕਰਨ ਦੀ ਕੋਸ਼ਿਸ਼ ਕਰਾਂਗੇ ਤੇ ਘਰ ਘਰ ਜਾ ਕੇ ਵਰਕਰਾਂ ਦੇ ਫਾਰਮ ਵੀ ਭਰੇ ਜਾਣਗੇ ।
Punjab Bani 03 December,2024
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ । ਇਸ ਦੌਰਾਨ ਅਕਾਲੀ ਦਲ ਦੇ ਆਗੂ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ । ਇਸ ਮੌਕੇ ਅਕਾਲੀ ਆਗੂਆਂ ਨੇ ਸਭ ਤੋਂ ਪਹਿਲਾਂ ਬਰਤਨ ਸਾਫ਼ ਕੀਤੇ ਅਤੇ ਫਿਰ ਪਖਾਨਿਆਂ ਦੀ ਸਫ਼ਾਈ ਕੀਤੀ । ਦੱਸਣਾ ਬਣਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ, ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਯਾਨੀ ਅੱਜ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਪਖਾਨਿਆਂ ਦੀ ਸਫ਼ਾਈ ਕਰਨਗੇ । ਇਨ੍ਹਾਂ ਦੀ ਹਾਜ਼ਰੀ ਦੀ ਤਸਦੀਕ ਕੀਤੀ ਜਾਵੇਗੀ । ਇਸ ਤੋਂ ਇਲਾਵਾ ਇਹ ਪੰਜ ਆਪਣੇ ਨਗਰ, ਸ਼ਹਿਰ ਜਾਂ ਨੇੜਲੇ ਗੁਰਦੁਆਰਿਆਂ ਵਿੱਚ ਰੋਜ਼ਾਨਾ ਇੱਕ ਘੰਟਾ ਭਾਂਡੇ ਮਾਂਜਣ, ਲੰਗਰ, ਜੋੜੇ ਸਾਫ ਕਰਨ ਕਿਸੇ ਵੀ ਤਰ੍ਹਾਂ ਦੀ ਇੱਕ ਘੰਟੇ ਦੀ ਸੇਵਾ ਕਰਨੀ ਹੈ । ਸਜ਼ਾ ਮੁਤਾਬਕ ਦੋ ਦਿਨ ਸ੍ਰੀ ਦਰਬਾਰ ਸਾਹਿਬ ਸੇਵਾ ਕੀਤੀ ਜਾਣੀ ਹੈ । ਇਸ ਤੋਂ ਬਾਅਦ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਕਰਨ ਲਈ ਜਾਣਗੇ ।
Punjab Bani 03 December,2024
ਸ੍ਰੀ ਦਰਬਾਰ ਸਾਹਿਬ ਵਿਖੇ ਬਿਕਰਮ ਮਜੀਠੀਆ ਨੇ ਨਿਭਾਈ ਭਾਂਡੇ ਮਾਂਜਣ ਦੀ ਸੇਵਾ
ਸ੍ਰੀ ਦਰਬਾਰ ਸਾਹਿਬ ਵਿਖੇ ਬਿਕਰਮ ਮਜੀਠੀਆ ਨੇ ਨਿਭਾਈ ਭਾਂਡੇ ਮਾਂਜਣ ਦੀ ਸੇਵਾ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਲੀਡਰਸ਼ਿਪ ਨੂੰ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਗਏ ਹਨ । ਇਸ ਦੌਰਾਨ ਬਿਕਰਮ ਮਜੀਠੀਆ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ‘ਚ ਭਾਂਡੇ ਮਾਂਜਣ ਦੀ ਸੇਵਾ ਨਿਭਾਈ । ਦੱਸ ਦਈਏ ਕਿ ਸੁਖਬੀਰ ਬਾਦਲ ਵੀ ਗਲ ਵਿੱਚ ਤਖ਼ਤੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜੇ । ਆਪਣੀ ਸਜ਼ਾ ਦੇ ਹਿੱਸੇ ਵਜੋਂ ਸੁਖਬੀਰ ਹਰਿਮੰਦਰ ਸਾਹਿਬ ਵਿੱਚ ਸੇਵਾਦਾਰ ਵਜੋਂ ਸੇਵਾ ਨਿਭਾਉਣਗੇ । ਉਹ ਜੂਠੇ ਬਰਤਨਾਂ ਅਤੇ ਟਾਇਲਟਾਂ ਦੀ ਸਫਾਈ ਦੀ ਸੇਵਾ ਵੀ ਨਿਭਾਉਣਗੇ । ਇਹ ਸਜ਼ਾ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਅਤੇ ਸਿੱਖ ਨੌਜਵਾਨਾਂ ਦਾ ਕਤਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉੱਚ ਅਹੁਦਿਆਂ ‘ਤੇ ਤਰੱਕੀਆਂ ਕਰਨ ਸਮੇਤ ਕਈ ਪੰਥਕ ਗਲਤੀਆਂ ਲਈ ਸੁਣਾਈ ਗਈ ਹੈ ।
Punjab Bani 03 December,2024
ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ
ਗੁਨਾਹਾਂ ਦੀ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਬਰਤਨਾਂ ਦੀ ਕੀਤੀ ਸੇਵਾ ਅੰਮ੍ਰਿਤਸਰ : ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਲਈ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ ਗਈ ।
Punjab Bani 03 December,2024
ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾ
ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਰਕਾਰ ਦੌਰਾਨ ਹੋਈਆਂ ਗਲਤੀਆਂ ਲਈ ਮਿਲੀ ਸਜ਼ਾ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ । ਉਨ੍ਹਾਂ ਨੇ ਵੀਲ੍ਹ ਚੇਅਰ `ਤੇ ਬੈਠ ਕੇ ਸੇਵਾ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਉਹ ਆਗੂ ਜਿਨ੍ਹਾਂ ਨੂੰ ਸਿੰਘ ਸਾਹਿਬਾਨ ਵੱਲੋਂ ਸਜ਼ਾ ਸੁਣਾਈ ਗਈ ਹੈ, ਨੇ ਸੇਵਾ ਨਿਭਾਉਣੀ ਸ਼ੁਰੂ ਕਰ ਦਿੱਤੀ ਹੈ ।
Punjab Bani 03 December,2024
ਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ
ਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਦਿਨ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਆਪਣੇ ਗਲ ਵਿੱਚ ਤਖ਼ਤੀ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪੁੱਜੇ । ਇਸ ਸਜ਼ਾ ਵਿੱਚ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਕੰਮ ਕਰਨ ਅਤੇ ਬਰਤਨਾਂ ਅਤੇ ਜੁੱਤੀਆਂ ਨੂੰ ਸਾਫ਼ ਕਰਨ ਦਾ ਨਿਰਦੇਸ਼ ਸ਼ਾਮਲ ਹੈ। ਅਕਾਲ ਤਖ਼ਤ ਨੇ 2007 ਤੋਂ 2017 ਤੱਕ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੀ ਸਰਕਾਰ ਦੁਆਰਾ ਕੀਤੀਆਂ 'ਗਲਤੀਆਂ' ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਲਈ ਸਜ਼ਾਵਾਂ ਜਾਰੀ ਕੀਤੀਆਂ ।
Punjab Bani 03 December,2024
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਦਿੱਲੀ ਮੈਟਰੋ ਸਟੇਸ਼ਨ 'ਤੇ ਅੰਮ੍ਰਿਤਧਾਰੀ ਸਿੱਖ ਨੂੰ ਦਾਖਲੇ ਤੋਂ ਇਨਕਾਰ ਕਰਨ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ
ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਦਿੱਲੀ ਮੈਟਰੋ ਸਟੇਸ਼ਨ 'ਤੇ ਅੰਮ੍ਰਿਤਧਾਰੀ ਸਿੱਖ ਨੂੰ ਦਾਖਲੇ ਤੋਂ ਇਨਕਾਰ ਕਰਨ ਦੀ ਘਟਨਾ ਦੀ ਕੀਤੀ ਸਖ਼ਤ ਨਿੰਦਾ ਸਿੱਖਾਂ ਨੇ ਦੇਸ਼ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਹ ਬੜਾ ਦੁਖਦਾਈ ਹੈ ਕਿ ਸਾਨੂੰ ਅਜੇ ਵੀ ਆਪਣੇ ਦੇਸ਼ ਵਿੱਚ ਅਜਿਹੇ ਸਲੂਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਸਰਬਜੀਤ ਸਿੰਘ ਝਿੰਜਰ ਚੰਡੀਗੜ੍ਹ, 28 ਨਵੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਦਿੱਲੀ ਦੀ ਇਕ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਜਿੱਥੇ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ (ਸ੍ਰੀ ਸਾਹਿਬ) ਪਾਉਣ ਕਾਰਨ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ 'ਤੇ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ । ਝਿੰਜਰ ਨੇ ਕਿਹਾ ਕਿ ਮੈਂ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ 'ਤੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ ਜਿੱਥੇ ਇੱਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ (ਸ੍ਰੀ ਸਾਹਿਬ) ਪਾਉਣ ਕਰਕੇ ਮੈਟਰੋ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ । ਇਹ ਸਾਡੇ ਧਰਮ ਨੂੰ ਨਿਭਾਉਣ ਦੇ ਸਾਡੇ ਲੋਕਤੰਤਰੀ ਅਧਿਕਾਰ ਦੀ ਸਪੱਸ਼ਟ ਉਲੰਘਣਾ ਹੈ । ਝਿੰਝਰ ਨੇ ਸਿੱਖ ਧਰਮ ਵਿਚ ਕਿਰਪਾਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਿਰਪਾਨ (ਸ੍ਰੀ ਸਾਹਿਬ) ਸਾਡੇ ਲਈ ਬਹੁਤ ਪਵਿੱਤਰ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਨੂੰ ਦਿੱਤੇ ਗਏ 5 ਕੱਕਾਰਾਂ ਵਿਚੋਂ ਇਕ ਹੈ। ਇਹ ਕੇਵਲ ਸਾਡੀ ਆਸਥਾ ਦਾ ਪ੍ਰਤੀਕ ਨਹੀਂ ਹੈ, ਸਗੋਂ ਨਿਆਂ ਅਤੇ ਨਿਰਦੋਸ਼ਾਂ ਦੀ ਸੁਰੱਖਿਆ ਕਰਨ ਪ੍ਰਤੀ ਸਾਡੀ ਵਚਨਬੱਧਤਾ ਦੀ ਨਿਸ਼ਾਨੀ ਹੈ । ਝਿੰਜਰ ਨੇ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ, “ਮੈਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਸੁਰੱਖਿਆ ਅਧਿਕਾਰੀਆਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਉਹ ਸਾਰੇ ਵਿਅਕਤੀਆਂ ਦੀ ਧਾਰਮਿਕ ਆਜ਼ਾਦੀ ਦਾ ਸਨਮਾਨ ਕਰਨ । ਝਿੰਝਰ ਨੇ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਭਾਈਚਾਰੇ ਵਿੱਚ ਬੇਗਾਨੇਪਣ ਦੀ ਭਾਵਨਾ ਪੈਦਾ ਕਰ ਸਕਦੀਆਂ ਹਨ, ਅਤੇ ਇਹ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ । ਉਨ੍ਹਾਂ ਅੱਗੇ ਕਿਹਾ, "ਸਾਡਾ ਸੰਵਿਧਾਨ ਸਾਡੇ ਧਰਮ ਦੀ ਪਾਲਣਾ ਕਰਨ ਅਤੇ ਅਭਿਆਸ ਕਰਨ ਦੇ ਸਾਡੇ ਅਧਿਕਾਰ ਦੀ ਰੱਖਿਆ ਕਰਦਾ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਉਨ੍ਹਾਂ ਧਾਰਮਿਕ ਆਜ਼ਾਦੀਆਂ ਦੀ ਪੂਰੀ ਤਰ੍ਹਾਂ ਅਣਦੇਖੀ ਕਰਦੀਆਂ ਹਨ। ਸਿੱਖਾਂ ਨੇ ਦੇਸ਼ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ ਅਤੇ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਨੂੰ ਅਜੇ ਵੀ ਆਪਣੇ ਦੇਸ਼ ਵਿੱਚ ਅਜਿਹੇ ਸਲੂਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੈਂ ਮੈਟਰੋ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ ਕਿ ਸੁਰੱਖਿਆ ਪ੍ਰੋਟੋਕੋਲ ਸਾਰੇ ਵਿਅਕਤੀਆਂ ਦੀ ਧਾਰਮਿਕ ਆਜ਼ਾਦੀ ਦਾ ਸਨਮਾਨ ਕਰਦੇ ਹੋਏ ਬਣਾਏ ਜਾਣ ।
Punjab Bani 28 November,2024
ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ `ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਕਰੇਗੀ ਕਾਨੂੰਨੀ ਕਾਰਵਾਈ : ਚੀਮਾ
ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ `ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕਰਨ ਵਾਲਿਆਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਕਰੇਗੀ ਕਾਨੂੰਨੀ ਕਾਰਵਾਈ : ਚੀਮਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੰਗਤ ਵਿੱਚ ਗਲਤ-ਫਹਿਮੀਆਂ ਪੈਦਾ ਕਰਨ ਲਈ ਸੋਸ਼ਲ ਮੀਡੀਆ `ਤੇ ਜਾਣ-ਬੁੱਝ ਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ । ਉਨ੍ਹਾਂ ਇੱਕ ਪੰਫ਼ਲੇਟ ਸ਼ੇਅਰ ਕਰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋਂ ਜਾਣ-ਬੁਝ ਕੇ ਸੁਖਬੀਰ ਬਾਦਲ ਦੇ ਪੋਸਟਰ `ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੀ ਫੋਟੋ ਇਕੱਠੀ ਲਗਾ ਕੇ ਸੰਗਤ ਵਿੱਚ ਗਲਤ ਫਹਿਮੀਆਂ ਪੈਦਾ ਕਰਨ ਲਈ ਗਲਤ ਅਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਅਜਿਹੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੀ ਲੀਗਲ ਟੀਮ ਨਾਲ ਸਲਾਹ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਣੀ ਹੈ । ਉਨ੍ਹਾਂ ਕਿਹਾ ਕਿ ਇਹ ਪੂਰਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਧਿਆਨ ਵਿੱਚ ਵੀ ਲਿਆਂਦਾ ਜਾਵੇਗਾ ।
Punjab Bani 26 November,2024
ਸੁਖਬੀਰ ਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ
ਸੁਖਬੀਰ ਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ ਅੰਮ੍ਰਿਤਸਰ : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ਵਿੱਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਹੈ । ਉਨ੍ਹਾਂ ਇਸ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰਾ ਕਰਨ ਵਾਸਤੇ 2 ਦਸੰਬਰ ਸੋਮਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ । ਸ੍ਰੀ ਅਕਾਲ ਤਖ਼ਤ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਸਿੱਖ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ 2 ਦਸੰਬਰ ਨੂੰ ਤਲਬ ਕੀਤਾ ਗਿਆ ਹੈ । ਸਕੱਤਰੇਤ ਵਲੋਂ ਸਬੰਧ ਆਗੂਆਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ । ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ ।
Punjab Bani 26 November,2024
ਨਗਰ ਕੌਂਸਲ ਚੋਣਾਂ ਸ਼ਹੀਦੀ ਪੰਦਰਵਾੜੇ ਦੌਰਾਨ ਨਾ ਕਰਵਾਈਆਂ ਜਾਣ ਦੀ ਸ਼ੋਮਣੀ ਅਕਾਲੀ ਦਲ ਨੇ ਰੱਖੀ ਮੰਗ
ਨਗਰ ਕੌਂਸਲ ਚੋਣਾਂ ਸ਼ਹੀਦੀ ਪੰਦਰਵਾੜੇ ਦੌਰਾਨ ਨਾ ਕਰਵਾਈਆਂ ਜਾਣ ਦੀ ਸ਼ੋਮਣੀ ਅਕਾਲੀ ਦਲ ਨੇ ਰੱਖੀ ਮੰਗ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨਰ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਨਾਲ ਸਬੰਧਤ ਸਾਲਾਨਾ ਇਤਿਹਾਸਕ ਦਿਹਾੜੇ, ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਦੌਰਾਨ ਸਥਾਨਕ ਸਰਕਾਰਾਂ ਦੀਆਂ ਪ੍ਰਸਤਾਵਿਤ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ । ਇਹ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਸ ਪੰਦਰਵਾੜੇ ਦੇ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ ਕੁਰਬਾਨੀਆਂ ਦੇ ਇਸ ਬੇਮਿਸਾਲ ਇਤਿਹਾਸ ਨਾਲ ਜੁੜੇ ਰਾਜ ਵਿੱਚ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਸ਼ਰਧਾ ਪ੍ਰਗਟ ਕਰਨ ਜਾਂਦੇ ਹਨ, ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਸ਼ਾਂਤੀਪੂਰਨ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕਰੇਗੀ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗੀ । ਦੱਸਣਯੋਗ ਹੈ ਕਿ ਪਿਛਲੇ ਦਿਨੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਜਿਸ ਦੇ ਆਧਾਰ ਉਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਜਾਰੀ ਕੀਤਾ ਜਾਣਾ ਹੈ ਕਿਉਂਕਿ ਰਾਜ ਸਰਕਾਰ ਨੇ ਉੱਚ ਅਦਾਲਤ ਨੂੰ ਦੱਸਿਆ ਹੈ ਕਿ ਇਹ ਚੋਣਾਂ ਦਸੰਬਰ ਮਹੀਨੇ ਵਿੱਚ ਮੁਕੰਮਲ ਕਰਵਾ ਲਈਆਂ ਜਾਣਗੀਆਂ ਜਿਸ ਨੂੰ ਦੇਖਦਿਆਂ ਅਕਾਲੀ ਦਲ ਨੇ ਇਹ ਮੰਗ ਰੱਖੀ ਹੈ ।
Punjab Bani 24 November,2024
ਅਕਾਲੀ ਦਲ ਸਿੱਖ ਸਿਧਾਂਤਾ ਦੀ ਪੈਰੇ ਦੇਣ ਵਾਲੀ ਪਾਰਟੀ ਹੈ : ਲਵਲੀ
ਅਕਾਲੀ ਦਲ ਸਿੱਖ ਸਿਧਾਂਤਾ ਦੀ ਪੈਰੇ ਦੇਣ ਵਾਲੀ ਪਾਰਟੀ ਹੈ : ਲਵਲੀ ਸ਼ਰਮਾ ਅਤੇ ਜੋਸ਼ੀ ਦੀ ਬੀ. ਜੇ. ਪੀ. ਨਾਲ ਅੰਦਰ ਖਾਤੇ ਗੰਢਤੁੱਪ ਪਟਿਆਲਾ : ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕੁਲਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਅਕਾਲੀ ਦਲ ਸਿੱਖ ਸਿਧਾਂਤਾ ਤੇ ਪੈਰਾ ਦੇਣ ਵਾਲੀ ਪਾਰਟੀ ਹੈ । ਜ਼ੋ ਕਿ ਧਰਮ ਨਾਲ ਜੁੜੀ ਹੈ। ਅਕਾਲ ਤਖਤ ਸਾਹਿਬ ਸਾਡੇ ਲਈ ਸਰਵਉੱਚ ਹੈ । ਉਨ੍ਹਾਂ ਕਿਹਾ ਕਿ ਐਨ. ਕੇ. ਸ਼ਰਮਾ ਅਤੇ ਅਨਿਲ ਜੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਸੈਕੂਲਰ ਦਾ ਪਾਠ ਪੜਾ ਰਹੇ ਹਨ ਜਦੋਂ ਅਕਾਲੀ ਦਲ ਦੀ ਸਰਕਾਰ ਵਿੱਚ ਰਹਿ ਕੇ ਵੱਡੇ ਫਾਇਦੇ ਲਏ, ਟੋਪ ਦੇ ਬਿਲਡਰ ਬਣੇ ਹੁਣ ਜੇ ਅੱਜ ਅਕਾਲੀ ਦਲ ਦੀ ਬੇੜੀ ਤੁਫਾਨ ਵਿੱਚ ਫਸੀ ਹੈ ਤਾਂ ਇਨ੍ਹਾਂ ਨੂੰ ਲਗਦਾ ਹੈ ਇਹ ਜਹਾਜ ਡੁੱਬਣ ਵਾਲਾ ਹੈ ਤਾਂ ਇਹ ਸੈਕੂਲਰ ਦਾ ਪਾਠ ਯਾਦ ਕਰਕੇ ਸਾਡੇ ਜਥੇਦਾਰ ਅਕਾਲ ਤਖਤ ਸਾਹਿਬ ਤੇ ਟਿਪਣੀ ਕਰਕੇ ਭੱਜ ਰਹੇ ਹਨ । ਇਨ੍ਹਾਂ ਨੂੰ ਬਾਦਲ ਨਾਲ ਖੜਨਾ ਚਾਹੀਦਾ ਸੀ ਨਾਂ ਕਿ ਭੱਜਣਾ ਚਾਹੀਦਾ ਸੀ । ਅਸਲ ਵਿੱਚ ਇਹ ਅੰਦਰ ਖਾਤੇ ਬੀ. ਜੇ. ਪੀ. ਨਾਲ ਗੰਡਤੁੱਪ ਕਰਕੇ ਬਹਾਨਾ ਬਣਾ ਕੇ ਭੱਜ ਰਹੇ ਹਨ । ਉਹਨਾਂ ਕਿਹਾ ਕਿ ਬ੍ਰਾਹਮਣ ਵਾਦ ਇਹ ਸਮਝ ਲਏ ਕਿਸੇ ਤਰੀਕੇ ਸਾਡੇ ਧਰਮ ਤੇ ਕਿੰਤੂ ਪ੍ਰੰਤੂ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਇਹਨਾਂ ਨੂੰ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਅਕਾਲ ਤਖਤ ਸਾਹਿਬ ਤੇ ਮੀਰੀ ਪੀਰੀ ਦੇ ਦੋ ਨਿਸ਼ਾਨ ਸਾਹਿਬ ਨਹੀਂ ਦਿੱਖਦੇ। ਇਸ ਤਰ੍ਹਾਂ ਕੱਲ ਨੂੰ ਕੋਈ ਵੀ ਕ੍ਰਿਸ਼ਚਨ ਜਾਂ ਮੁਸਲਮਾਨ ਵੀ ਸਾਡੇ ਧਰਮ ਤੇ ਟਿਪਣੀ ਕਰਨ ਲੱਗ ਜਾਣਗੇ । ਉਹਨਾਂ ਕਿਹਾ ਕਿ ਅੱਜ ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਜੀ ਅਤੇ ਕਾਰਜਕਾਰੀ ਪ੍ਰਧਾਨ ਅਕਾਲੀ ਦਲ ਭੁੰਦੜ ਜੀ ਨੂੰ ਸਿੱਖ ਕੌਮ ਨੂੰ ਸੰਦੇਸ਼ ਦੇਣ ਕੋਈ ਵੀ ਸਿੱਧੇ ਜਾਂ ਅਸਿੱਧੇ ਢੰਗ ਨਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਖਿਲਾਫ ਟਿਪਣੀ ਨਾ ਕਰੇ, ਜਦ ਤੱਕ ਅਕਾਲ ਤਖਤ ਸਾਹਿਬ ਦੇ ਅਹੁੱਦੇ ਤੇ ਜ਼ੋ ਵਿਅਕਤੀ ਬੈਠਾ ਹੈ ਉਹ ਸਾਡੇ ਲਈ ਸਨਮਾਨ ਯੋਗ ਹੈ। ਕੋਈ ਵੀ ਦੂਸਰੇ ਧਰਮ ਦਾ ਵਿਅਕਤੀ ਅਕਾਲੀ ਦਲ ਵਿੱਚ ਆਉਂਦਾ ਹੈ ਉਸਨੂੰ ਅਕਾਲੀ ਦਲ ਦੇ ਸਿਧਾਂਤਾਂ ਦੀ ਕਾਪੀ ਦਿੱਤੀ ਜਾਵੇ । ਇਸ ਸਮੇਂ ਅਮਰਜੀਤ ਸਿੰਘ ਲਾਂਬਾ, ਜ਼ਸਬੀਰ ਸਿੰਘ, ਰਾਜਵੀਰ ਸਿੰਘ, ਭੁਪਿੰਦਰ ਸਿੰਘ, ਆਦਿ ਮੌਜੂਦ ਸਨ ।
Punjab Bani 22 November,2024
ਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲ
ਸੁਖਬੀਰ ਬਾਦਲ ਨੇ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜਲਦ ਫ਼ੈਸਲਾ ਕਰਨ ਦੀ ਮੁੜ ਅਪੀਲ ਚੰਡੀਗੜ੍ਹ, 22 ਨਵੰਬਰ 2024 : ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ, ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ ਉਸ ਤੇ ਦਿੱਤਾ ਜਾਣ ਵਾਲਾ ਫ਼ੈਸਲਾ ਵੀ ਜਲਦ ਹੀ ਸੁਣਾਇਆ ਜਾਵੇ । ਸੁਖਬੀਰ ਨੇ ਜਥੇਦਾਰ ਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ, ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਹੁਣ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ ਅਤੇ ਜਲਦ ਉਨ੍ਹਾਂ ਤੇ ਫ਼ੈਸਲਾ ਕੀਤੀ ਜਾਵੇ। ਸੁਖਬੀਰ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ ਵਿਚ ਲਿਖਿਆ ਹੈ ਕਿ, ਆਪ ਜੀ ਨੂੰ ਬੇਨਤੀ ਹੈ ਕਿ ਸਿੱਖ ਕੌਮ ਦੇ ਸਰਬ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਦਾਸ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ। ਜਿਸ ਦਾ ਕਿ ਮੇਰੇ ਮਨ ਤੇ ਬੇਹਦ ਗਹਿਰਾ ਅਸਰ ਹੈ। ਦਾਸ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਦਾਸ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ। ਆਪ ਜੀ ਦਾਸ ਦੀ ਬੇਨਤੀ ਜਰੂਰ ਪ੍ਰਵਾਨ ਕਰੋ ਜੀ ।
Punjab Bani 22 November,2024
ਅਨਿਲ ਜੋਸ਼ੀ ਨੇ ਦਿੱਤਾ ਅਕਾਲੀ ਦਲ ਦੀ ਮੁੱਢਲੀ ਲੀਡਰਸ਼ਿਪ ਤੋਂ ਅਸਤੀਫਾ
ਅਨਿਲ ਜੋਸ਼ੀ ਨੇ ਦਿੱਤਾ ਅਕਾਲੀ ਦਲ ਦੀ ਮੁੱਢਲੀ ਲੀਡਰਸ਼ਿਪ ਤੋਂ ਅਸਤੀਫਾ ਚੰਡੀਗਡ੍ਹ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਦੇ ਅਕਾਲੀ ਦਲ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇਣ ਨਾਲ ਜਿਥੇ ਇਕ ਪਾਸੇ ਝਟਕਾ ਲੱਗਿਆ ਹੈ, ਉਥੇ ਦੂਸਰੇ ਪਾਸੇ ਇਸ ਅਸਤੀਫੇ ਨੇ ਸੁਰਖੀਆਂ ਵੀ ਬਟੋਰ ਲਈਆਂ ਹਨ। ਦੱਸਣਯੋਗ ਹੈ ਕਿ ਅਨਿਲ ਜੋਸ਼ੀ 2022 ਵਿਚ ਅਕਾਲੀ ਦਲ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਅੰਮ੍ਰਿਤਸਰ ਤੋਂ ਲੋਕ ਸਭਾ ਸੀਟ ਨੂੰ ਅਨਿਲ ਜੋਸ਼ੀ 2024 ਵਿੱਚ ਵੀ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਸ਼੍ਰੋਮਣੀ ਅਕਾਲੀ ਦਲ ਚਰਚਾ `ਚ ਹੈ। ਜਦਕਿ ਕੋਰ ਕਮੇਟੀ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ, ਹਾਲਾਂਕਿ ਕੋਰ ਕਮੇਟੀ ਦੇ ਫੈਂਸਲੇ ਤੋਂ ਪਹਿਲਾਂ ਹੀ ਪਾਰਟੀ ਦੇ ਹੋਰ ਕਈ ਲੀਡਰਾਂ ਨੇ ਸੁਖਬੀਰ ਬਾਦਲ ਦੇ ਹੱਕ `ਚ ਅਸਤੀਫ਼ਾ ਦੇਣ ਦੀ ਗੱਲ ਆਖੀ ਸੀ, ਜਿਸ ਤੋਂ ਬਾਅਦ ਕੋਰ ਕਮੇਟੀ ਨੇ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਫੈਸਲਾ ਲੈਣ ਦੀ ਗੱਲ ਆਖੀ ਹੈ।
Punjab Bani 20 November,2024
ਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ
ਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ ਫਰੀਦਕੋਟ : ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫਿਆਂ ਦੀ ਝੜੀ ਲੱਗ ਗਈ ਹੈ । ਫਰੀਦਕੋਟ ਵਿੱਚ ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ. ਸੰਦੀਪ ਸਿੰਘ ਸੰਨੀ ਬਰਾੜ ਨੇ ਵੀ ਓਐਸਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ।
Punjab Bani 19 November,2024
ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿਚ ਰਾਜਪਾਲ ਕੋਲ ਜ਼ਮੀਨ ਦੇਣ ਦਾ ਕੋਈ ਅਧਿਕਾਰ ਨਹੀਂ ਹੈ : ਮਜੀਠੀਆ
ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿਚ ਰਾਜਪਾਲ ਕੋਲ ਜ਼ਮੀਨ ਦੇਣ ਦਾ ਕੋਈ ਅਧਿਕਾਰ ਨਹੀਂ ਹੈ : ਮਜੀਠੀਆ ਚੰਡੀਗੜ੍ਹ : ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿਖੇ ਜ਼ਮੀਨ ਦੇਣ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ’ਤੇ ਟਿੱਪਣੀ ਕਰਦਿਆਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਕਤਲੋਗਾਰਤ ਹੋ ਜਾਵੇਗੀ । ਮਜੀਠੀਆ ਨੇ ਕਿਹਾ ਕਿ ਐੱਸ. ਵਾਈ. ਐੱਲ. (ਸਤਲੁਜ ਯਮਨਾ ਲਿੰਕ ਨਹਿਰ) ਵੇਲੇ ਹਾਲਾਤ ਮਾੜੇ ਹੋ ਗਏ ਸਨ, ਜਿਸਦਾ ਪੰਜਾਬੀਆਂ, ਪੰਜਾਬ ਤੇ ਦੇਸ਼ ਨੂੰ ਵੱਡਾ ਨੁਕਸਾਨ ਹੋਇਆ । ਮਜੀਠੀਆ ਨੇ ਸਖ਼ਤ ਲਹਿਜ਼ੇ ਵਿਚ ਰਾਜਪਾਲ ਪੰਜਾਬ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਉਨ੍ਹਾਂ (ਰਾਜਪਾਲ) ਕੋਲ ਜ਼ਮੀਨ ਦੇਣ ਦਾ ਕੋਈ ਅਧਿਕਾਰ ਨਹੀਂ ਹੈ । ਪੰਜਾਬ ਦੇ ਪਿੰਡ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਸੀ, ਪੰਜਾਬੀਆਂ ਨੂੰ ਚੰਡੀਗੜ੍ਹ ਨਾਲ ਭਾਵਨਾਤਮਕ ਮੋਹ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਿਕ ਕਿਸੇ ਸੂਬੇ ਦੀ ਹੱਦਬੰਦੀ ਬਦਲਣ ਦਾ ਅਧਿਕਾਰ ਸੰਸਦ ਕੋਲ ਹੈ । ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਦਬਾਅ ਹੇਠ ਸੰਵਿਧਾਨ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਨਾਲ ਸਮਝੌਤਾ ਕੀਤਾ ਹੈ । ਉਨ੍ਹਾਂ ਕਿਹਾ ਕਿ 1966 ਵਿਚ ਹੋਏ ਫੈਸਲਿਆਂ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਭਾਰਤ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਵੋਟਾਂ ਖਾਤਰ ਹਿੰਦੂ ਤੇ ਸਿੱਖਾਂ ਵਿਚ ਨਫ਼ਰਤ ਪੈਦਾ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਕੈਨੇਡਾ ਦੀ ਇਕ ਘਟਨਾ ਨੂੰ ਲੈ ਕੇ ਹਿੰਦੂ ਦੇ ਹੱਥ ਵਿਚ ਤਿਰੰਗਾ ਤੇ ਸਿੱਖ ਦੇ ਹੱਥ ਵਿਚ ਖ਼ਾਲਿਸਤਾਨੀ ਝੰਡੇ ਵਾਲੀ ਫੋਟੋ ਵਾਇਰਲ ਕੀਤੀ ਜਾ ਰਹੀ ਹੈ । ਇਸ ਨਾਲ ਦੋ ਫਿਰਕਿਆਂ ਵਿਚ ਨਫ਼ਰਤ ਵਧੇਗੀ । ਇਸ ਫੋਟੋ ’ਤੇ ਤੁਰੰਤ ਰੋਕ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸਰਬੱਤ ਦਾ ਭਲ਼ਾ ਮੰਗਦਾ ਹੈ ਅਤੇ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ। ਮਜੀਠੀਆ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਪ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਦੋ ਹਫ਼ਤਿਆਂ ਵਿਚ ਫੈਸਲਾ ਲੈਣ ਦੀ ਤਾਕੀਦ ਕੀਤੀ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਹੋ ਸਕਿਆ । ਉਨ੍ਹਾਂ ਕਿਹਾ ਕਿ ਪਿਛਲੇ 16 ਸਾਲਾਂ ਤੋਂ ਰਾਜੋਆਣਾ ਫਾਂਸੀ ਵਾਲੀ ਚੱਕੀ ਵਿਚ ਬੰਦ ਹੈ । ਰਾਜੋਆਣਾ ਇਸ ’ਤੇ ਫੈਸਲਾ ਲੈਣ ਦੀ ਮੰਗ ਕਰ ਰਿਹਾ ਹੈ ਕਿ ਇਕ ਪਾਸੇ ਫੈਸਲਾ ਲਿਆ ਜਾਵੇ। ਜੇਕਰ ਫਾਂਸੀ ਲਾਉਣੀ ਤਾਂ ਲਾ ਦਿੱਤੀ ਜਾਵੇ ਪਰ 16 ਸਾਲਾਂ ਤੋਂ ਕਿਉਂ ਫਾਂਸੀ ਵਾਲੀ ਚੱਕੀ ਵਿਚ ਬੰਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ । ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦਾ ਬਾਈਕਾਟ ਕੀਤਾ ਹੈ। ਡੇਰਾ ਬਾਬਾ ਨਾਨਕ ਹਲਕੇ ਵਿਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵਲੋਂ ਆਪ ਉਮੀਦਵਾਰ ਦੀ ਮੱਦਦ ਕਰਨ ਦੇ ਐਲਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਕਿਸੇ ਦੀ ਮੱਦਦ ਨਹੀਂ ਕਰ ਰਿਹਾ ਹੈ। ਇਹ ਲੰਗਾਹ ਦਾ ਨਿੱਜੀ ਫੈਸਲਾ ਹੋ ਸਕਦਾ ।
Punjab Bani 19 November,2024
ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ
ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਚੰਡੀਗੜ੍ਹ, 18 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਮਰਨ ਵਰਤ ਖਤਮ ਕਰਨ ਜੋ ਉਹਨਾਂ ਨੇ 12 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਸ਼ੁਰੂ ਕੀਤਾ ਸੀ । ਇਸਤਰੀ ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਭਰ ਵਿਚ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਵਾਸਤੇ ਮਾੜਾ ਰਾਸ਼ਨ ਦੇਣ ਅਤੇ ਉਹਨਾਂ ਵੱਲੋਂ ਆਂਗਣਵਾੜੀ ਘੁਟਾਲਾ ਬੇਨਕਾਬ ਕਰਨ ’ਤੇ ਉਹਨਾਂ ਦੀਆਂ ਸੇਵਾਵਾਂ ਖ਼ਤਮ ਕਰਨ ਖਿਲਾਫ ਇਹ ਮਰਨ ਵਰਤ ਸ਼ੁਰੂ ਕੀਤਾ ਸੀ ।ਬੀਬੀ ਹਰਗੋਬਿੰਦ ਕੌਰ ਨਾਲ ਪੂਰਨ ਇਕਜੁੱਟਤਾ ਪ੍ਰਗਟ ਕਰਦਿਆਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਨੇ ਕਿਹਾ ਕਿ ਪਾਰਟੀ ਉਹਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਤੇ ਉਹਨਾਂ ਦੀ ਲੜਾਈ ਤਰਕਸੰਗਤ ਨਤੀਜੇ ਤੱਕ ਲੈ ਕੇ ਜਾਵੇਗੀ । ਉਹਨਾਂ ਕਿਹਾ ਕਿ ਅਸੀਂ ਇਸ ਕੇਸ ਵਿਚ ਵੀ ਕਾਨੂੰਨੀ ਕਾਰਵਾਈ ਕਰ ਕੇ ਨਿਆਂ ਹਾਸਲ ਕਰਾਂਗੇ । ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਪੂਰੀ ਤਰ੍ਹਾਂ ਅਣਮਨੁੱਖੀ ਤੇ ਸਿਆਸੀ ਬਦਲਾਖੋਰੀ ਵਿਚ ਲੱਗੀ ਕਰਾਰ ਦਿੰਦਿਆਂ ਸਰਦਾਰ ਭੂੰਦੜ ਨੇ ਕਿਹਾ ਕਿ ਬੀਬੀ ਹਰਗੋਬਿੰਦ ਕੌਰ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਪਰ ਪ੍ਰਸ਼ਾਸਨ ਵਿਚੋਂ ਕਿਸੇ ਨੇ ਵੀ ਉਹਨਾਂ ਵੱਲੋਂ ਚੁੱਕੇ ਮੁੱਦਿਆਂ ਦੇ ਹੱਲ ਵਾਸਤੇ ਕਦਮ ਨਹੀਂ ਚੁੱਕੇ ਹਾਲਾਂਕਿ ਇਹ ਮਸਲੇ ਗਰਭਧਾਰੀ ਮਾਵਾਂ ਤੇ ਦੁੱਧ ਪਿਆਉਂਦੀਆਂ ਮਾਵਾਂ ਨਾਲ ਸੰਬੰਧਤ ਹਨ । ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਭ੍ਰਿਸ਼ਟਾਚਾਰ ਵਿਚ ਰੁੱਝੀ ਹੈ ਅਤੇ ਉਸਨੇ ਸਰਕਾਰੀ ਏਜੰਸੀਆਂ ਤੋਂ ਰਾਸ਼ਨ ਵੰਡਣ ਦਾ ਕੰਮ ਖੋਹ ਕੇ ਰਿਸ਼ਵਤਾਂ ਬਦਲੇ ਇਹ ਕੰਮ ਪ੍ਰਾਈਵੇਟ ਹੱਥਾਂ ਵਿਚ ਸੌਂਪ ਦਿੱਤਾ ਹੈ ।
Punjab Bani 18 November,2024
ਐਨ. ਕੇ. ਸ਼ਰਮਾ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ
ਐਨ. ਕੇ. ਸ਼ਰਮਾ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸਿ਼ਪ ਤੋਂ ਐਨ. ਕੇ. ਸ਼ਰਮਾ ਨੇ ਅਕਾਲੀ ਦਲ ਛੱਡ ਦਿੱਤਾ ਹੈ । ਸੁਖਬੀਰ ਬਾਦਲ ਦੇ ਹੱਕ `ਚ ਅਸਤੀਫ਼ਾ ਦੇਣ ਤੋਂ ਬਾਅਦ ਸ਼ਰਮਾ ਨੇ ਕਿਹਾ ਕਿ ਪਾਰਟੀ `ਚ ਧਾਰਮਿਕ ਦਖਲਅੰਦਾਜ਼ੀ ਬਹੁਤ ਜਿ਼ਆਦਾ ਵਧ ਗਈ ਹੈ। ਜੇ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਸਿਆਸੀ ਪਾਰਟੀਆਂ ਕਿਵੇਂ ਚੱਲਣਗੀਆਂ ।
Punjab Bani 18 November,2024
ਜਦੋਂ ਤੋਂ ਸੁਖਬੀਰ ਬਾਦਲ ਨੇ ਪਾਰਟੀ ਦੀ ਵਾਗਡੋਰ ਸੰਭਾਲੀ ਹੈ, ਅਕਾਲੀ ਦਲ ਹਾਸ਼ੀਏ `ਤੇ ਚਲਾ ਗਿਆ ਹੈ : ਢੀਂਡਸਾ
ਜਦੋਂ ਤੋਂ ਸੁਖਬੀਰ ਬਾਦਲ ਨੇ ਪਾਰਟੀ ਦੀ ਵਾਗਡੋਰ ਸੰਭਾਲੀ ਹੈ, ਅਕਾਲੀ ਦਲ ਹਾਸ਼ੀਏ `ਤੇ ਚਲਾ ਗਿਆ ਹੈ : ਢੀਂਡਸਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਅਤੇ ਪੰਜਾਬ ਦੀ ਮੋਹਰੀ ਜਥੇਬੰਦੀ ਮੌਜੂਦਾ ਸਿਆਸੀ ਹਾਲਾਤ ਵਿੱਚ ਚਾਰ ਉਮੀਦਵਾਰ ਵੀ ਮੈਦਾਨ ਵਿੱਚ ਨਹੀਂ ਉਤਾਰ ਸਕੀ। ਜਦੋਂ ਕਿ ਅਕਾਲੀ ਦਲ ਨੇ ਮਾੜੇ ਹਾਲਾਤਾਂ `ਚ ਉਸ ਸਮੇਂ ਆਪਣਾ ਝੰਡਾ ਬੁਲੰਦ ਕੀਤਾ ਸੀ ਜਦੋਂ ਕੇਂਦਰ ਦੀ ਸੱਤਾਧਾਰੀ ਪਾਰਟੀ ਉਨ੍ਹਾਂ ਨੂੰ ਨਸਲੀ ਅਤੇ ਸਿਆਸੀ ਤੌਰ `ਤੇ ਰੋਕਣ ਦੀ ਕੋਸਿ਼ਸ਼ ਕਰ ਰਹੀ ਸੀ ਪਰ ਅੱਜ ਜਦੋਂ ਇਹ ਪਾਰਟੀ ਆਪਣੇ ਸੌ ਸਾਲਾ ਇਤਿਹਾਸ ਦਾ ਜਸ਼ਨ ਮਨਾ ਰਹੀ ਹੈ ਤਾਂ ਉਸ ਸਮੇਂ ਸਾਡੇ ਕੋਲ ਸਿਰਫ਼ ਚਾਰ ਉਮੀਦਵਾਰ ਵੀ ਚੋਣ ਲੜਨ ਲਈ ਨਹੀਂ ਸਨ । ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਸਿੱਧੇ ਤੌਰ `ਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ । ਉਨ੍ਹਾਂ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਨੇ ਪਾਰਟੀ ਦੀ ਵਾਗਡੋਰ ਸੰਭਾਲੀ ਹੈ, ਅਕਾਲੀ ਦਲ ਹਾਸ਼ੀਏ `ਤੇ ਚਲਾ ਗਿਆ ਹੈ ਅਤੇ ਪਿਛਲੀਆਂ ਲਗਾਤਾਰ ਚਾਰ ਚੋਣਾਂ `ਚ ਉਸ ਨੂੰ ਨੁਕਸਾਨ ਝੱਲਣਾ ਪਿਆ ਹੈ। ਆਪਣੀ ਸ਼ਤਾਬਦੀ ਮੌਕੇ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਸਿਰਫ਼ ਤਿੰਨ ਸੀਟਾਂ `ਤੇ ਸਿਮਟ ਗਿਆ ਸੀ ਅਤੇ 2024 ਵਿਚ ਦਸ ਸੀਟਾਂ `ਤੇ ਇਸ ਦੀ ਜ਼ਮਾਨਤ ਜ਼ਬਤ ਹੋ ਗਈ ਸੀ । ਢੀਂਡਸਾ ਨੇ ਦੁਹਰਾਇਆ ਕਿ ਉਨ੍ਹਾਂ ਨੇ 2017 ਵਿਚ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਸੁਖਬੀਰ ਬਾਦਲ ਨੂੰ ਅਸਤੀਫਾ ਦੇਣ ਅਤੇ ਅਹੁਦਾ ਛੱਡਣ ਦੀ ਬੇਨਤੀ ਕੀਤੀ ਸੀ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਬੇਨਤੀ ਕੀਤੀ ਸੀ ਕਿ ਸੁਖਬੀਰ ਅਹੁਦਾ ਛੱਡ ਦੇਣ ਅਤੇ ਕਮਾਂਡ ਸੰਭਾਲ ਲੈਣ ਪਰ ਉਨ੍ਹਾਂ ਦੀ ਸਲਾਹ ਨਹੀਂ ਮੰਨੀ ਗਈ ਅਤੇ ਜਦੋਂ ਅਕਾਲੀ ਦਲ ਬੁਰੀ ਤਰ੍ਹਾਂ ਹਾਸ਼ੀਏ `ਤੇ ਪਹੁੰਚ ਗਿਆ, ਅਸਤੀਫਾ ਦੇ ਦਿੱਤਾ ।
Punjab Bani 18 November,2024
ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਵਲਟੋਹਾ ਦਾ ਗਿਆਨੀ ਹਰਪ੍ਰੀਤ ਸਿੰਘ ’ਤੇ ਮੁੜ ਹਮਲਾ
ਅਕਾਲੀ ਦਲ ਦੀ ਮੀਟਿੰਗ ਤੋਂ ਪਹਿਲਾਂ ਵਲਟੋਹਾ ਦਾ ਗਿਆਨੀ ਹਰਪ੍ਰੀਤ ਸਿੰਘ ’ਤੇ ਮੁੜ ਹਮਲਾ ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ 18 ਨਵੰਬਰ ਨੂੰ ਦੁਪਹਿਰ 12.00 ਵਜੇ ਪਾਰਟੀ ਮੁੱਖ ਦਫਤਰ ਵਿਚ ਸੱਦੀ ਹੈ। ਮੀਟਿੰਗ ਤੋਂ ਪਹਿਲਾਂ ਅੱਜ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਫਿਰ ਤੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂ ਲਏ ਬਗੈਰ ਉਹਨਾਂ ’ਤੇ ਹਮਲਾ ਬੋਲਿਆ ਹੈ।ਉਹਨਾਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਿਖਿਆ ਹੈ ਕਿ ਪਿੰਡ ਭਾਵੇਂ ਸਾਰਾ ਮਰਜੇ, ਤੂੰ ਨੰਬਰ ਦੀ ਬਣਦਾ...ਉਹੀ ’ਜਹਾਜ਼ਾਂ’ ਵਾਲੇ ਬਾਬਾ ਜੀ’’ਯਾਦ ਰਹੇ ਕਿ ਸੁਧਾਰ ਲਹਿਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਨ ਦੀ ਪੇਸ਼ਕਸ਼ ਕੀਤੀ ਸੀ ਜਿਸਦੇ ਜਵਾਬ ਵਿਚ ਉਹਨਾਂ ਕਿਹਾ ਸੀ ਕਿ ਉਹ ਅਕਾਲੀ ਦਲ ਦੇ ਸਾਰੇ ਇਕਜੁੱਟ ਧੜਿਆਂ ਦਾ ਪ੍ਰਧਾਨ ਬਣਨ ਬਾਰੇ ਵਿਚਾਰ ਕਰ ਸਕਦੇ ਹਨ ।
Punjab Bani 18 November,2024
ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ । ਇਸ ਦੀ ਪੁਸ਼ਟੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ 30 ਅਗਸਤ ਨੂੰ ਸੁਖਬੀਰ ਬਾਦਲ ਨੂੰ ਪੰਜ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ ਸੀ ।
Punjab Bani 16 November,2024
ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ
'ਮੇਰੀ ਦਸਤਾਰ ਮੇਰੀ ਸ਼ਾਨ' ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ 'ਤੇ ਚੱਲਦਿਆਂ ਪੰਜਾਬ 'ਚ 25 ਵੱਖ-ਵੱਖ ਥਾਵਾਂ 'ਤੇ 'ਦਸਤਾਰਾਂ ਦੇ ਲੰਗਰ' ਲਗਾਏ : ਸਰਬਜੀਤ ਸਿੰਘ ਝਿੰਜਰ 10,000 ਦੇ ਕਰੀਬ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ ਅਤੇ ਇੱਥੋਂ ਤੱਕ ਕਿ ਵਿਦੇਸ਼ੀ ਸ਼ਰਧਾਲੂਆਂ ਨੂੰ ਵੀ ਬੰਨ੍ਹੀਆਂ ਪੱਗਾਂ ਚੰਡੀਗੜ੍ਹ/ਸੁਲਤਾਨਪੁਰ ਲੋਧੀ, 15 ਨਵੰਬਰ : ਪ੍ਰਧਾਨ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਆਪਣੀ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਤਹਿਤ ਪੰਜਾਬ ਭਰ 'ਚ 20 ਤੋਂ ਵੱਧ ਥਾਵਾਂ ਉੱਤੇ 'ਦਸਤਾਰਾਂ ਦੇ ਲੰਗਰ'(ਮੁਫ਼ਤ ਦਸਤਾਰ ਬੰਨ੍ਹਣ ਦੇ ਕੈਂਪ) ਲਗਾ ਕੇ ਮਨਾਇਆ । ਇਤਿਹਾਸਕ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਦਸਤਾਰ ਕੈਂਪ ਵਿਚ ਸ਼ਿਰਕਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ, "ਇਹ ਮੇਰੀ ਚੰਗੀ ਕਿਸਮਤ ਹੈ ਕਿ ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਇਤਿਹਾਸਕ ਅਸਥਾਨ 'ਤੇ ਨਤਮਸਤਕ ਹੋ ਸਕਿਆ। ਅੱਜ ਜਦੋਂ ਪੂਰਾ ਦੇਸ਼ ਅਤੇ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਇਸ ਪ੍ਰਕਾਸ਼ ਪੁਰਬ ਨੂੰ ਮਨਾ ਰਹੀਆਂ ਹਨ, ਤਾਂ ਉਥੇ ਹੀ ਗੁਰੂ ਸਾਹਿਬ ਨੇ ਆਪ ਸਾਡੇ ਤੋਂ ਪੰਜਾਬ ਭਰ ਵਿੱਚ 'ਦਸਤਾਰਾਂ ਦੇ ਲੰਗਰ' ਦਾ ਆਯੋਜਨ ਕਰਨ ਦੀ ਸੇਵਾ ਲਈ ਹੈ । ਉਹਨਾਂ ਅੱਗੇ ਦੱਸਿਆ, “ਮੇਰੀ ਦਸਤਾਰ ਮੇਰੀ ਸ਼ਾਨ” ਸਾਡੇ ਨੌਜਵਾਨਾਂ ਨੂੰ ਸਿੱਖੀ ਅਤੇ ਸਾਡੀਆਂ ਸਿੱਖੀ ਕਦਰਾਂ-ਕੀਮਤਾਂ ਵੱਲ ਵਾਪਸ ਲਿਆਉਣ ਲਈ ਸਾਡੀ ਪ੍ਰਮੁੱਖ ਪਹਿਲਕਦਮੀ ਹੈ । ਦਸਤਾਰ ਸਾਡੇ ਗੁਰੂ ਸਾਹਿਬ ਦੁਆਰਾ ਸਾਨੂੰ ਦਿੱਤਾ ਗਿਆ ਮਾਣ ਅਤੇ ਪਛਾਣ ਹੈ ਅਤੇ ਸਾਨੂੰ ਇਸ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਮੈਂ, ਯੂਥ ਅਕਾਲੀ ਦਲ ਦੀ ਆਪਣੀ ਬਹੁਤ ਹੀ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਟੀਮ ਦੇ ਨਾਲ, ਪਿਛਲੇ ਡੇਢ ਸਾਲਾਂ ਤੋਂ ਇਸ ਮੁਹਿੰਮ ਨੂੰ ਚਲਾ ਰਿਹਾ ਹਾਂ ਅਤੇ ਸਾਨੂੰ ਪੰਜਾਬ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਇਹ ਪਹਿਲੀ ਪਹਿਲ ਹੈ ਜਿੱਥੇ ਸਾਡੀਆਂ ਟੀਮਾਂ ਰਾਜਨੀਤਿਕ ਰੈਲੀਆਂ, ਖੇਡ ਸਮਾਗਮਾਂ, ਅਤੇ ਇਹਨਾਂ ਇਤਿਹਾਸਕ-ਧਾਰਮਿਕ ਸਮਾਗਮਾਂ ਵਿੱਚ ਆਉਣ ਵਾਲੇ ਲੋਕਾਂ ਲਈ ਮੁਫ਼ਤ ਦਸਤਾਰਾਂ ਦੇ ਕੈਂਪ ਲਗਾਉਂਦੇ ਹਾਂ । YAD ਪ੍ਰਧਾਨ ਝਿੰਜਰ ਨੇ ਅੱਗੇ ਕਿਹਾ, "ਅੱਜ ਵੀ ਸਾਨੂੰ ਪੂਰੇ ਪੰਜਾਬ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਸਾਰੇ ਕੈਂਪਾਂ ਵਿੱਚ 10,000 ਤੋਂ ਵੱਧ ਦਸਤਾਰਾਂ ਬੰਨ੍ਹੀਆਂ ਗਈਆਂ ਹਨ । ਇੱਥੇ ਸੁਲਤਾਨਪੁਰ ਲੋਧੀ ਵਿੱਚ, ਲੋਕ ਸਾਡੇ ਕੈਂਪ ਵਿੱਚ ਖੁਦ ਆਏ ਅਤੇ ਸਾਨੂੰ ਉਨ੍ਹਾਂ ਦੇ ਪੱਗਾਂ ਬੰਨ੍ਹਣ ਲਈ ਕਿਹਾ । ਬਹੁਤ ਸਾਰੇ ਨੌਜਵਾਨਾਂ ਨੇ ਸਾਡੇ ਨਾਲ ਵਾਅਦਾ ਕੀਤਾ ਹੈ ਕਿ ਉਹ ਹੁਣ ਨਿਯਮਿਤ ਤੌਰ 'ਤੇ ਪੱਗਾਂ ਬੰਨ੍ਹਣਾ ਸ਼ੁਰੂ ਕਰ ਦੇਣਗੇ, ਅਤੇ ਮੈਨੂੰ ਉਮੀਦ ਹੈ ਕਿ ਉਹ ਇਸ ਦੀ ਪਾਲਣਾ ਕਰਨਗੇ । ਅੰਮ੍ਰਿਤਸਰ ਸਾਹਿਬ ਵਿੱਚ ਵੀ, ਸਾਡੀ ਟੀਮ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ, ਜਿੱਥੇ ਕਿ ਵਿਦੇਸ਼ੀਆਂ ਨੇ ਵੀ ਕੈਂਪ ਵਿੱਚ ਪਹੁੰਚ ਕੇ ਦਸਤਾਰਾਂ ਬੰਨ੍ਹਣ ਦੀ ਬੇਨਤੀ ਕੀਤੀ । ਸਾਡੇ ਸੱਭਿਆਚਾਰ ਨੂੰ ਦੁਨੀਆ ਨਾਲ ਸਾਂਝਾ ਕਰਦਿਆਂ ਬਹੁਤ ਖੁਸ਼ੀ ਹੁੰਦੀ ਹੈ । ਝਿੰਝਰ ਨੇ ਖਾਸ ਤੌਰ 'ਤੇ ਇਸ ਪਵਿੱਤਰ ਦਿਹਾੜੇ 'ਤੇ ਸਿੱਖ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ । ਉਨ੍ਹਾਂ ਆਪਣੀ ਸੱਭਿਆਚਾਰਕ ਪਛਾਣ ਨੂੰ ਅੱਗੇ ਵਧਾਉਣ ਲਈ ਨੌਜਵਾਨ ਵਰਕਰਾਂ ਦੇ ਉਤਸ਼ਾਹ ਅਤੇ ਸਮਰਪਣ ਦੀ ਸ਼ਲਾਘਾ ਕੀਤੀ । ਯੂਥ ਅਕਾਲੀ ਦਲ ਲਗਾਤਾਰ ਪੰਜਾਬ ਭਰ ਵਿੱਚ ਅਜਿਹੇ ਦਸਤਾਰ ਸਜਾਉਣ ਦੇ ਕੈਂਪ ਲਗਾ ਕੇ ਸਿੱਖ ਪਛਾਣ ਅਤੇ ਸਮਾਜ ਸੇਵਾ ਨੂੰ ਪ੍ਰਫੁੱਲਤ ਕਰਦਾ ਆ ਰਿਹਾ ਹੈ । ਇਨ੍ਹਾਂ ਕੈਂਪਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਰਬਜੀਤ ਝਿੰਜਰ ਨੇ ਦੱਸਿਆ ਕਿ, "ਕੁੱਲ ਮਿਲਾ ਕੇ ਪੰਜਾਬ ਵਿਚ 24 ਅਤੇ ਹਰਿਆਣਾ ਵਿਚ ਇਕ ਕੈਂਪ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ - ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ, ਪਠਾਨਕੋਟ, ਤਰਨਤਾਰਨ, ਸ੍ਰੀ. ਦੁਖਨਿਵਾਰਨ ਸਾਹਿਬ ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਰੋਪੜ, ਸ੍ਰੀ ਮੁਕਤਸਰ ਸਾਹਿਬ, ਫਤਹਿਗੜ੍ਹ ਸਾਹਿਬ, ਖੰਨਾ, ਪਟਿਆਲਾ, ਭਵਾਨੀਗੜ੍ਹ, ਬਰਨਾਲਾ, ਮਾਨਸਾ, ਅਬੋਹਰ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਫਰੀਦਕੋਟ, ਖੰਨਾ, ਅਤੇ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪੰਚਕੂਲਾ ਵਿਖੇ ਇਹ ਕੈਂਪ ਲਗਾਏ ਗਏ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਨੂੰ ਦਸਤਾਰਾਂ ਬੰਨ੍ਹੀਆਂ ਗਈਆਂ । ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਦੇ ਨਾਲ ਕਪੂਰਥਲਾ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਹਰਕ੍ਰਿਸ਼ਨ ਸਿੰਘ ਵਾਲੀਆ ਹਲਕਾ ਇੰਚਾਰਜ, ਕੁਲਦੀਪ ਸਿੰਘ ਟਾਂਡੀ ਮੈਂਬਰ ਕੋਰ ਕਮੇਟੀ, ਸੀਨੀਅਰ ਮੀਤ ਪ੍ਰਧਾਨ ਅਮ੍ਰਿਤਪਾਲ ਸਿੰਘ ਕੁਲਾਰ ਅਤੇ ਸਮੁੱਚੀ ਜਿਲ੍ਹਾ ਯੂਥ ਅਕਾਲੀ ਦਲ ਟੀਮ ਹਾਜਰ ਸੀ ।
Punjab Bani 15 November,2024
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟ –ਸੱਜੀ ਲੱਤ ‘ਚ ਹੋਇਆ ਫਰੈਕਚਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਤ ‘ਤੇ ਸੱਟ ਲੱਗ ਗਈ ਹੈ । ਉਨ੍ਹਾਂ ਦੀ ਸੱਜੀ ਲੱਤ ‘ਚ ਫਰੈਕਚਰ ਹੋ ਗਿਆ ਹੈ । ਡਾਕਟਰਾਂ ਵਲੋਂ ਉਨ੍ਹਾਂ ਦੀ ਸੱਜੀ ਲੱਤ ’ਤੇ ਪਲਸਤਰ ਲਗਾਇਆ ਗਿਆ ਹੈ ।
Punjab Bani 13 November,2024
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੌਂਪੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨ ਨੂੰ ਲਿਖਤੀ ਅਰਜ਼ੀ
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਸੌਂਪੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨ ਨੂੰ ਲਿਖਤੀ ਅਰਜ਼ੀ ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਿਛਲੇ ਦਿਨੀਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਅਕਾਲੀ ਆਗੂ ਵੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਬੀਤੇ 30 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਪਰ ਅਜੇ ਤੱਕ ਸਿੰਘ ਸਹਿਬਾਨ ਨੇ ਉਨ੍ਹਾਂ ਨੂੰ ਕੋਈ ਧਾਰਮਿਕ ਸਜ਼ਾ ਨਹੀਂ ਸੁਣਾਈ ਹੈ । ਜਿਸ ‘ਤੇ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ ਗਈ ਤੇ ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਢਾਈ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ । ਉਨ੍ਹਾਂ ਸਿੰਘ ਸਹਿਬਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਸੰਬੰਧੀ ਜਲਦ ਫੈਸਲਾ ਲਿਆ ਜਾਵੇ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੈਨੂੰ ਜੋ ਤਨਖ਼ਾਹ ਲਗਾਈ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ ।
Punjab Bani 13 November,2024
ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼
ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਬਿੱਲ ਵਿਚ ਸਕੂਲਾਂ ਵਿਚ ਸਿੱਖਿਆ ਪ੍ਰੋਗਰਾਮ ਉਲੀਕਣ ਤੇ ਨਸ਼ਾ ਮੁਕਤ ਮਾਹੌਲ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ’’ਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024’’ ਪੇਸ਼ ਕੀਤਾ ਜਿਸਦਾ ਮਕਸਦ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣਾ ਹੈ ਤੇ ਇਸ ਤਹਿਤ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ, ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਬਾਰੇ ਸ਼ੁਰੂਆਤੀ ਸਿੱਖਿਆ ਦਿੱਤੇ ਜਾਣ ਤੇ ਭਵਿੱਖੀ ਪੀੜੀਆਂ ਦੀ ਸਿਹਤ ਤੇ ਭਲਾਈ ਵਾਸਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ । ਪ੍ਰਾਈਵੇਟ ਮੈਂਬਰ ਬਿੱਲ ਸੰਸਦ ਵਿਚ ਪੇਸ਼ ਕਰਨ ਦਾ ਮਕਸਦ ਬੱਚਿਆਂ ਅਤੇ ਅੱਲ੍ਹੜ ਨੌਜਵਾਨਾਂ ਵਿਚ ਨਸ਼ਿਆਂ ਦੀ ਦੁਰਵਰਤੋਂ ਦੀ ਨਿਰੰਤਰ ਵੱਧ ਰਹੀ ਸਮੱਸਿਆ ਨੂੰ ਖ਼ਤਮ ਕਰਨਾ ਹੈ । ਬਿੱਲ ਪੇਸ਼ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਿੱਲ ਦਾ ਮਕਸਦ ਸਕੂਲਾਂ ਵਿਚ ਨਸ਼ਿਆਂ ਤੋਂ ਬਚਾਅ ਲਈ ਸਿੱਖਿਆ ਪ੍ਰਦਾਨ ਕਰਨਾ, ਸ਼ੁਰੂਆਤੀ ਉਮਰ ਵਿਚ ਜਾਗਰੂਕਤਾ ਬਣਾਉਣਾ, ਬੱਚਿਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਤੋਂ ਜਾਣੂ ਕਰਵਾਉਣਾ, ਦੁਰਵਰਤੋਂ ਰੋਕਣਾ ਤੇ ਉਹਨਾਂ ਨੂੰ ਚੰਗੀ ਚੋਣ ਦੇ ਲਾਇਕ ਬਣਾਉਣਾ ਹੈ । ਬਿੱਲ ਵਿਚ ਕਿਹਾ ਗਿਆ ਕਿ ਇਸਦਾ ਮਕਸਦ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸਿੱਖਿਆ ਨੂੰ ਸਾਰੀਆਂ ਸਿੱਖਿਆ ਸੰਸਥਾਵਾਂ ਵਿਚ ਪੜ੍ਹਾਈ ਦੇ ਵਿਸ਼ੇ ਵਜੋਂ ਸ਼ਾਮਲ ਕਰਵਾਉਣਾ ਹੈ। ਉਹਨਾਂ ਕਿਹਾ ਕਿ ਬਿੱਲ ਦਾ ਮਕਸਦ ਨਸ਼ਿਆਂ ਦੀ ਦੁਰਵਰਤੋਂ ਦੇ ਬੱਚਿਆਂ ਦੀ ਸਿਹਤ ’ਤੇ ਅਸਰ, ਕਾਨੂੰਨੀ ਪਹਿਲੂਆਂ ਤੇ ਸਮਾਜਿਕ ਨਤੀਜਿਆਂ ਬਾਰੇ ਬੱਚਿਆਂ ਨੂੰ ਜਾਗਰੂਕਤ ਕਰਨਾ ਅਤੇ ਅਧਿਆਪਕਾਂ ਤੇ ਮਾਪਿਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਚਿੰਨ੍ਹਾਂ ਦੀ ਪਛਾਣ ਬਾਰੇ ਲੋੜੀਂਦਾ ਮਾਰਗ ਦਰਸ਼ਨ ਦੇਣ ਦੀ ਵਿਵਸਥਾ ਕਰਨਾ ਹੈ । ਬਠਿੰਡਾ ਦੇ ਐਮ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਅਤੇ ਸੂਬਾਈ ਸਿੱਖਿਆ ਬੋਰਡਾਂ ਨੂੰ ਸਕੂਲਾਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਲੋੜੀਂਦੀ ਜਾਗਰੂਕਤਾ ਸਿੱਖਿਆ ਦੇਣ ਦਾ ਵਿਸ਼ਾ ਸ਼ੁਰੂ ਕਰਨਾ ਚਾਹੀਦਾ ਹੈ। ਇਹ ਸਿਹਤ ਸਿੱਖਿਆ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਪੜ੍ਹਾਏ ਜਾ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਹਿਤ ਉਮਰ ਦੇ ਲਿਹਾਜ਼ ਨਾਲ ਅਧਿਆਇ ਹੋਣੇ ਚਾਹੀਦੇ ਹਨ ਜਿਹਨਾਂ ਦਾ ਮਕਸਦ ਨਸ਼ਿਆਂ ਦੇ ਸਰੀਰ ਤੇ ਮਾਨਸਿਕ ਸਿਹਤ ’ਤੇ ਪੈਣ ਵਾਲੇ ਅਸਰ ’ਤੇ ਧਿਆਨ ਕੇਂਦਰਤ ਕਰਨ ਦੇ ਨਾਲ-ਨਾਲ ਕਾਨੂੰਨੀ ਸਜ਼ਾਵਾਂ ਤੇ ਸਮਾਜਿਕ ਪ੍ਰਭਾਵਾਂ ਬਾਰੇ ਵੀ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਬੱਚਿਆਂ ਵਿਚ ਲਚਕੀਲਾਪਣ ਵਿਕਸਤ ਕਰਨਾ, ਉਹਨਾਂ ਨੂੰ ਚੰਗੇ ਪਾਸੇ ਜਾਣ ਦੇ ਇੱਛੁਕ ਬਣਾਉਣਾ ਅਤੇ ਦਬਾਅ ਤੋਂ ਬਚਾਅ ਸਿਖਾਉਣਾ ਹੋਣਾ ਚਾਹੀਦਾ ਹੈ । ਸਰਦਾਰਨੀ ਬਾਦਲ ਨੇ ਇਹ ਵੀ ਕਿਹਾ ਕਿ ਅਧਿਆਪਕਾਂ ਨੂੰ ਵੀ ਇਸ ਗੱਲ ਦੀ ਸਿੱਖਲਾਈ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਪਹਿਲੂਆਂ ਬਾਰੇ ਦੱਸ ਸਕਣ ਤੇ ਨਾਲ ਹੀ ਨਸ਼ਿਆਂ ਦੀ ਦੁਰਵਰਤੋਂ ਦੇ ਸ਼ੁਰੂਆਤੀ ਚਿੰਨ੍ਹਾਂ ਦੀ ਪਛਾਣ ਕਰ ਸਕਣ । ਉਹਨਾਂ ਕਿਹਾ ਕਿ ਇਸ ਵਾਸਤੇ ਸਿੱਖਿਆ ਮੰਤਰਾਲੇ ਨੂੰ ਸਿਹਤ ਮੰਤਰਾਲੇ ਨਾਲ ਰਲ ਕੇ ਇਕ ਸਮਰਪਿਤ ਸਿੱਖਲਾਈ ਪ੍ਰੋਗਰਾਮ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਸਿੱਖਿਆ ਦੇਣ ਵਾਲਿਆਂ ਨੂੰ ਲੋੜੀਂਦੀ ਜਾਣਕਾਰੀ ਤੇ ਮੁਹਾਰਤ ਤੋਂ ਲੈਸ ਕੀਤਾ ਜਾ ਸਕੇ । ਸਰਦਾਰਨੀ ਬਾਦਲ ਨੇ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨਾਲ ਰਲ ਕੇ ਲੋੜੀਂਦੀ ਸਿੱਖਿਆ ਦਾ ਮੈਟੀਰੀਅਲ ਪ੍ਰਦਾਨ ਕਰਨਾ ਚਾਹੀਦਾ ਹੈ ਤੇ ਪ੍ਰੋਗਰਾਮ ਦੀ ਅਸਰਦਾਇਕਤਾ ਦਾ ਨਿਰੰਤਰ ਮੁਲਾਂਕਣ ਕਰਨਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸਿੱਖਿਆ ਸੰਸਥਾਵਾਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਜਨ ਸਿਹਤ ਵਿਭਾਗ ਦੇ ਮੈਂਬਰਾਂ ਦੀ ਸ਼ਮੂਲੀਅਤ ਵਾਲੀਆਂ ਨਿਗਰਾਨ ਕਮੇਟੀਆਂ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਨਿਗਰਾਨੀ ਕਰ ਸਕਣ । ਜਿਹੜੀਆਂ ਸੰਸਥਾਵਾਂ ਇਸ ਐਕਟ ਦੀ ਵਿਵਸਥਾ ਦੀ ਪਾਲਣਾ ਵਿਚ ਅਸਫਲ ਹੁੰਦੀਆਂ ਹਨ, ਉਹਨਾਂ ਖਿਲਾਫ ਪ੍ਰਸ਼ਾਸਕੀ ਸਜ਼ਾ ਜਾਂ ਜ਼ੁਰਮਾਨੇ ਜਾਂ ਮਾਨਤਾ ਖਤਮ ਕਰਨ ਵਰਗੇ ਕਦਮ ਚੁੱਕੇ ਜਾਣੇ ਚਾਹੀਦੇ ਹਨ । ਉਹਨਾਂ ਨੇ ਬਾਮ, ਇਨਹੇਲਰਾਂ ਜਾਂ ਖੰਘ ਦੇ ਸਿਰਪ ਦੀ ਦੁਰਵਰਤੋਂ ਨੂੰ ਵੀ ਮੌਜੂਦਾ ਕਾਨੂੰਨੀ ਵਿਵਸਥਾਵਾਂ ਵਿਚ ਸ਼ਾਮਲ ਕੀਤੇ ਜਾਣ ਅਤੇ ਨਾਬਾਲਗਾਂ ਵੱਲੋਂ ਇਹਨਾਂ ਦੀ ਦੁਰਵਰਤੋਂ ਕਰਨ ’ਤੇ ਜ਼ੁਰਮਾਨੇ ਲਗਾਉਣ ਦਾ ਵੀ ਸੁਝਾਅ ਦਿੱਤਾ ।
Punjab Bani 12 November,2024
ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਵਾਰ-ਵਾਰ ਸਿੱਖ ਵਿਰੋਧੀ ਹਦਾਇਤਾਂ ਦੀ ਸਾਜ਼ਿਸ਼ ਦੇ ਖ਼ਿਲਾਫ਼ ਬੁਲੰਦ ਕੀਤੀ ਆਵਾਜ਼
ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਵਾਰ-ਵਾਰ ਸਿੱਖ ਵਿਰੋਧੀ ਹਦਾਇਤਾਂ ਦੀ ਸਾਜ਼ਿਸ਼ ਦੇ ਖ਼ਿਲਾਫ਼ ਬੁਲੰਦ ਕੀਤੀ ਆਵਾਜ਼ ਸਿੱਖ ਸੰਗਤ ਨੂੰ ਇਹਨਾਂ ਹਦਾਇਤਾਂ ਦੇ ਸਮੇਂ ਵੱਲ ਧਿਆਨ ਦੇਣ ਦੀ ਬੇਨਤੀ ਕੀਤੀ ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਅੱਜ ਸਿੱਖ ਮਰਿਆਦਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਤਾਜ਼ਾ ਹੁਕਮਾਂ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਪਿੱਛੇ ਵੱਡੀ ਸਾਜ਼ਿਸ਼ ਦਾ ਖਦਸ਼ਾ ਜਿਤਾਇਆ ਹੈ । ਹਾਲ ਹੀ ਦੇ ਦਿਨਾਂ ਵਿੱਚ, ਸਿੱਖਾਂ ਅਤੇ ਸਾਡੀ ਕਦਰਾਂ ਕੀਮਤਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਪਹਿਲਾਂ, ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਹਵਾਬਾਜ਼ੀ ਮੰਤਰਾਲੇ ਨੇ ਸਿੱਖ ਕਰਮਚਾਰੀਆਂ ਨੂੰ ਹਵਾਈ ਅੱਡਿਆਂ 'ਤੇ ਕਿਰਪਾਨ ਨਾ ਪਹਿਨਣ ਦਾ ਹੁਕਮ ਦਿੱਤਾ, ਜਦਕਿ ਕਿਰਪਾਨ ਸਾਡੇ ਲਈ ਬਹੁਤ ਪਵਿੱਤਰ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਨੂੰ ਦਿੱਤੇ ਗਏ 5 ਪਾਵਨ ਕੱਕਾਰਾਂ ਵਿਚੋਂ ਇਕ ਹੈ । ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਸਿੱਖ ਔਰਤਾਂ ਵੀ ਦੋਪਹੀਆ ਵਾਹਨ ਤੇ ਸਫ਼ਰ ਕਰਨ ਸਮੇਂ ਹੈਲਮੇਟ ਪਾਉਣ, ਜੋਕਿ ਸਾਡੀ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਹੈ । ਉਨ੍ਹਾਂ ਨੇ ਅੱਗੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਫੈਸਲਿਆਂ ਦੇ ਸਮੇਂ 'ਤੇ ਸਵਾਲ ਵੀ ਉਠਾਉਣੇ ਚਾਹੀਦੇ ਹਨ! ਸਾਡੇ ਵਿਰੁੱਧ ਇਹ ਇੱਕ ਵੱਡੀ ਸਾਜ਼ਿਸ਼ ਹੈ । ਇੱਕ ਪਾਸੇ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਅਤੇ ਸਿੱਖਾਂ ਦੀ ਨੁਮਾਇੰਦਾ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ, ਇਹ ਤਾਨਾਸ਼ਾਹੀ ਫੈਸਲੇ ਲਗਾਤਾਰ ਲਏ ਜਾ ਰਹੇ ਹਨ । ਸਾਨੂੰ ਪੰਥ ਦੀ ਮਜ਼ਬੂਤੀ ਲਈ ਇਕੱਠੇ ਹੋਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਕਿਉਂਕਿ ਕੋਈ ਹੋਰ ਪਾਰਟੀ ਜਾਂ ਸੰਸਥਾ ਸਿੱਖਾਂ ਲਈ ਨਹੀਂ ਲੜ੍ਹਦੀ ਨਾਂ ਤਾਂ ਅੱਗੇ ਕਦੇ ਲੜੇਗੀ । ਝਿੰਜਰ ਨੇ ਜ਼ੋਰ ਦਿੱਤਾ, "ਸਾਡੇ ਧਰਮ ਅਤੇ ਭਾਈਚਾਰੇ ਦੀ ਖ਼ਾਤਰ, ਸਾਨੂੰ ਇਕੱਠੇ ਹੋਣਾ ਚਾਹੀਦਾ ਹੈ।" "ਕੋਈ ਹੋਰ ਪਾਰਟੀ ਜਾਂ ਸੰਸਥਾ ਸ਼੍ਰੋਮਣੀ ਅਕਾਲੀ ਦਲ ਵਾਂਗ ਸਿੱਖ ਹੱਕਾਂ ਦੀ ਵਕਾਲਤ ਨਹੀਂ ਕਰ ਸਕਦੀ। ਅਸੀਂ ਆਪਣੀ ਧਾਰਮਿਕ ਆਜ਼ਾਦੀ ਅਤੇ ਸੱਭਿਆਚਾਰਕ ਪਛਾਣ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ । ਅਸੀਂ ਇਨ੍ਹਾਂ ਦੋਵਾਂ ਫੈਸਲਿਆਂ ਦਾ ਸਖ਼ਤ ਵਿਰੋਧ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ, ਝਿੰਜਰ ਨੇ ਅੰਤ ਵਿੱਚ ਕਿਹਾ ।
Punjab Bani 08 November,2024
ਸਿਵਲ ਏਵੀਏਸ਼ਨ ਬਿਊਰੋ ਦਾ ਇਹ ਨਿਰਦੇਸ਼ ਸਿੱਖ ਕਦਰਾਂ-ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਸ਼ਰਮਨਾਕ ਕੋਸ਼ਿਸ਼: ਸਰਬਜੀਤ ਝਿੰਜਰ
"ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ 'ਤੇ ਡਿਊਟੀ 'ਤੇ 'ਕਿਰਪਾਨ' ਧਾਰਨ ਕਰਕੇ ਕੰਮ ਕਰਨ ਉੱਤੇ ਰੋਕ ! ਸਿਵਲ ਏਵੀਏਸ਼ਨ ਬਿਊਰੋ ਦਾ ਇਹ ਨਿਰਦੇਸ਼ ਸਿੱਖ ਕਦਰਾਂ-ਕੀਮਤਾਂ ਅਤੇ ਮਾਨਤਾਵਾਂ ਨੂੰ ਢਾਹ ਲਾਉਣ ਦੀ ਇੱਕ ਹੋਰ ਸ਼ਰਮਨਾਕ ਕੋਸ਼ਿਸ਼: ਸਰਬਜੀਤ ਝਿੰਜਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ BCAS ਨੂੰ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਪੁਰਜ਼ੋਰ ਅਪੀਲ: ਯੂਥ ਅਕਾਲੀ ਪ੍ਰਧਾਨ ਝਿੰਜਰ ਚੰਡੀਗੜ੍ਹ, 6 ਨਵੰਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸਿਵਲ ਏਵੀਏਸ਼ਨ ਮੰਤਰਾਲੇ ਅਤੇ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਡਿਊਟੀ ’ਤੇ ਕਿਰਪਾਨ ਪਹਿਨਣ ਤੋਂ ਰੋਕੇ ਜਾਣ ਵਾਲੇ ਤਾਜ਼ਾ ਹੁਕਮਾਂ ਦੀ ਨਿਖੇਧੀ ਕੀਤੀ ਹੈ । ਝਿੰਜਰ ਨੇ ਕਿਹਾ, "ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ (ਬੀ. ਸੀ. ਏ. ਐਸ.) ਵੱਲੋਂ 30 ਅਕਤੂਬਰ ਨੂੰ ਸਿੱਖ ਕਰਮਚਾਰੀਆਂ ਨੂੰ ਡਿਊਟੀ 'ਤੇ ਕਿਰਪਾਨ ਪਾਕੇ ਜਾਣ 'ਤੇ ਰੋਕ ਲਗਾਉਣ ਦਾ ਤਾਜ਼ਾ ਨਿਰਦੇਸ਼, ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀਆਂ ਨੂੰ ਪ੍ਰਭਾਵਿਤ ਕੀਤਾ ਹੈ।" "ਮੈਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ BCAS ਨੂੰ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਅਪੀਲ ਕਰਦਾ ਹਾਂ, ਕਿਉਂਕਿ 'ਕਿਰਪਾਨ' (ਸ੍ਰੀ ਸਾਹਿਬ) ਸਾਡੇ ਲਈ ਬਹੁਤ ਧਾਰਮਿਕ ਮਹੱਤਵ ਰੱਖਦੀ ਹੈ, ਇਹ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਨੂੰ ਦਿੱਤੇ 5 ਕੱਕਾਰਾਂ ਵਿੱਚੋਂ ਇੱਕ ਹੈ । ਇਹ ਧਾਰਾ ਪਹਿਲਾਂ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਸਮੇਤ ਭਾਰਤੀ ਹਵਾਈ ਅੱਡਿਆਂ 'ਤੇ ਪਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਦਾ ਕਾਰਨ ਬਣ ਚੁੱਕੀ ਹੈ, ਜਿੱਥੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਜਾਂਚ ਤੋਂ ਬਾਅਦ ਟਰਮੀਨਲ ਖੇਤਰਾਂ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ, ਉਹਨਾਂ ਦੀ ਪੇਸ਼ੇਵਰ ਡਿਊਟੀ ਨਿਭਾਉਣ ਦੀ ਯੋਗਤਾ ਵਿੱਚ ਰੁਕਾਵਟ ਹੈ। ਝਿੰਜਰ ਨੇ ਸਿੱਖ ਧਾਰਮਿਕ ਕੱਕਾਰਾਂ ਨੂੰ ਸੰਭਾਲਣ ਵਿਚ ਇਕਸਾਰਤਾ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨੀਤੀਆਂ ਦੀ ਸਮੀਖਿਆ ਦੀ ਮੰਗ ਕੀਤੀ । ਝਿੰਜਰ ਨੇ ਜ਼ੋਰ ਦੇ ਕੇ ਕਿਹਾ, "ਆਪਣੇ ਧਰਮ ਦੀ ਮਾਨਤਾ ਅਤੇ ਕਦਰਾਂ ਕੀਮਤਾਂ 'ਤੇ ਪਹਿਰਾ ਦੇਣ ਦਾ ਹਰੇਕ ਵਿਅਕਤੀ ਦਾ ਜਮਹੂਰੀ ਅਧਿਕਾਰ ਹੈ, ਅਤੇ ਇਹ ਕਦਮ ਸਪੱਸ਼ਟ ਤੌਰ 'ਤੇ ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਅਧਿਕਾਰ ਨੂੰ ਖੋਹ ਲੈਂਦਾ ਹੈ।" ਝਿੰਜਰ ਨੇ ਅੱਗੇ ਕਿਹਾ "ਇਹ ਧਾਰਮਿਕ ਅਸਹਿਣਸ਼ੀਲਤਾ ਅਤੇ ਵਿਤਕਰੇ ਦੀ ਇੱਕ ਹੋਰ ਸ਼ਰਮਨਾਕ ਉਦਾਹਰਣ ਹੈ, ਜਿਸਦੀ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿੱਚ ਕੋਈ ਥਾਂ ਨਹੀਂ ਹੈ।" ਇਸ ਤੋਂ ਇਲਾਵਾ, ਝਿੰਜਰ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਸਿੱਖਾਂ ਅਤੇ ਸਾਡੇ ਮਾਨਤਾਵਾਂ ਨੂੰ ਕਮਜ਼ੋਰ ਕਰਨ ਦੀ ਇਕ ਹੋਰ ਸ਼ਰਮਨਾਕ ਕੋਸ਼ਿਸ਼ ਵਜੋਂ ਇਸ ਨਿਰਦੇਸ਼ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ, "ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਬਲਕਿ ਸਿੱਖ ਵਿਰੋਧੀ ਭਾਵਨਾਵਾਂ ਅਤੇ ਨਫ਼ਰਤ ਭਰੇ ਭਾਸ਼ਣ ਦੇ ਇੱਕ ਵੱਡੇ ਪੈਟਰਨ ਦਾ ਹਿੱਸਾ ਹੈ ਜੋ ਭਾਜਪਾ ਦੁਆਰਾ ਨਿਰੰਤਰ ਕੀਤਾ ਜਾ ਰਿਹਾ ਹੈ," ਉਸਨੇ ਕਿਹਾ। "ਅਸੀਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਦੇਖੀਆਂ ਹਨ, ਪਰ ਸਿੱਖ ਕੌਮ ਆਪਣੇ ਹੱਕਾਂ ਅਤੇ ਮਾਣ-ਸਨਮਾਨ ਦੀ ਅਜਿਹੀ ਨਿਰਾਦਰੀ ਨਹੀਂ ਬਰਦਾਸ਼ਤ ਕਰੇਗੀ । ਝਿੰਝਰ ਨੇ ਜ਼ੋਰ ਦੇ ਕੇ ਕਿਹਾ, "ਅਸੀਂ ਅਜਿਹੀਆਂ ਵਿਤਕਰੇ ਭਰੀਆਂ ਨੀਤੀਆਂ ਨਹੀਂ ਸਹਾਂਗੇ ਅਤੇ ਸਿੱਖਾਂ ਦੇ ਹੱਕਾਂ ਦੀ ਰਾਖੀ ਲਈ ਅਣਥੱਕ ਲੜਾਈ ਲੜਾਂਗੇ।" "ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਹੱਕਾਂ ਲਈ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਲੜਦਾ ਰਹੇਗਾ। ਅਸੀਂ ਸਮੂਹ ਪੰਜਾਬੀਆਂ ਨੂੰ ਧਾਰਮਿਕ ਆਜ਼ਾਦੀ ਅਤੇ ਬਰਾਬਰੀ ਦੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ ।
Punjab Bani 06 November,2024
ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕਰਨ ਵੇਲੇ ਦੀ ਵੀਡੀਓ ਜਨਤਕ ਕਰਨ ਦੀ ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਕੀਤੀ ਸ੍ਰੀ ਜਥੇਦਾਰ ਅਕਾਲ ਤਖਤ ਨੂੰ ਅਪੀਲ
ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕਰਨ ਵੇਲੇ ਦੀ ਵੀਡੀਓ ਜਨਤਕ ਕਰਨ ਦੀ ਯੂਥ ਅਕਾਲੀ ਦਲ ਦੇ ਪ੍ਰਧਾਨ ਝਿੰਜਰ ਨੇ ਕੀਤੀ ਸ੍ਰੀ ਜਥੇਦਾਰ ਅਕਾਲ ਤਖਤ ਨੂੰ ਅਪੀਲ ਅੰਮ੍ਰਿਤਸਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕਰਨ ਵੇਲੇ ਦੀ ਵੀਡੀਓ ਜਨਤਕ ਕੀਤੀ ਜਾਵੇ । ਇਥੇ ਹੀ ਬਸ ਨਹੀਂ ਇਕ ਅਪੀਲ ਵਿਚ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਾਹਿਬ ਸਰਵਉਚ ਹਨ ਤੇ ਜਿਹੜਾ ਵਿਵਾਦ ਚਲ ਰਿਹਾ ਹੈ, ਉਸਨੂੰ ਵੇਖਦਿਆਂ ਅਸੀਂ ਅਪੀਲ ਕਰਦੇ ਹਾਂ ਕਿ ਜੇਕਰ ਸੰਭਵ ਹੋਵੇ ਤਾਂ ਵੀਡੀਓ ਜਨਤਕ ਕੀਤੀ ਜਾਵੇ ਤਾਂ ਜੋ ਵਿਵਾਦ ਖਤਮ ਹੋ ਸਕੇ ।
Punjab Bani 28 October,2024
ਸ਼ੋ੍ਰਮਣੀ ਅਕਾਲੀ ਦਲ ਨਹੀਂ ਲਵੇਗਾ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜਿ਼ਮਨੀ ਚੋਣਾਂ ਵਿਚ ਭਾਗ
ਸ਼ੋ੍ਰਮਣੀ ਅਕਾਲੀ ਦਲ ਨਹੀਂ ਲਵੇਗਾ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜਿ਼ਮਨੀ ਚੋਣਾਂ ਵਿਚ ਭਾਗ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਚੰਡੀਗੜ੍ਹ ਦਫ਼ਤਰ ਵਿਚ ਅੱਜ ਹੰਗਾਮੀ ਮੀਟਿੰਗ ਹੋਈ । ਇਸ ਵਿਚ ਵਿਚਾਰ ਵਟਾਂਦਰੇ ਤੋਂ ਬਾਅਦ ਸਰਬ ਸੰਮਤੀ ਨਾਲ ਫੈਸਲਾ ਲਿਆ ਕਿ ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਭਾਗ ਨਹੀਂ ਲਵੇਗਾ । ਇਸ ਮੀਟਿੰਗ ਵਿਚ ਵਕਰਿੰਗ ਕਮੇਟੀ ਦੇ ਮੈਂਬਰਾਂ ਦੇ ਨਾਲ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵੀ ਹਾਜ਼ਰ ਸਨ। ਪ੍ਰੈ੍ੱਸ ਕਾਨਫਰੰਸ ਵਿਚ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਡਾ.ਚੀਮਾ ਨੇ ਕਿਹਾ ਚੂੰਕਿ ਪਾਰਟੀ ਪ੍ਰਧਾਨ ਨੇ ਸਮੁੱਚੀ ਪਾਰਟੀ ਦੀ ਜ਼ਿੰਮੇਵਾਰੀ ਲਈ ਹੈ ਸੋ ਪਾਰਟੀ ਦੀ ਵੀ ਕੁਝ ਜ਼ਿੰਮੇਵਾਰੀ ਬਣਦੀ ਹੈ । ਇਸ ਲਈ ਸਮੂਹ ਮੈਂਬਰਾਂ ਨੇ ਮਤਾ ਪਾਸ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਜਿ਼ਮਨੀ ਚੋਣ ਨਹੀਂ ਲੜੇਗਾ ।
Punjab Bani 24 October,2024
ਸੰਜੇ ਸਿੰਘ ਮਾਣਹਾਣੀ ਕੇਸ ਮਾਮਲੇ ਵਿਚ ਅੰਮ੍ਰਿਤਸਰ ਮਾਨਯੋਗ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਹੋਏ ਪੇਸ਼
ਸੰਜੇ ਸਿੰਘ ਮਾਣਹਾਣੀ ਕੇਸ ਮਾਮਲੇ ਵਿਚ ਅੰਮ੍ਰਿਤਸਰ ਮਾਨਯੋਗ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਆ ਹੋਏ ਪੇਸ਼ ਅੰਮ੍ਰਿਤਸਰ : ਆਮ ਆਦਮੀ ਪਾਰਟੀ ਨੇਤਾ ਸੰਜੇ ਸਿੰਘ ਮਾਣਹਾਣੀ ਕੇਸ ਦੇ ਵਿੱਚ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪਹੁੰਚੇ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਮਾਨਯੋਗ ਅਦਾਲਤ ਦੇ ਵਿੱਚ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ । ਉਹਨਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਵਿੱਚ 109 ਪੇਸ਼ੀਆਂ ਹੋਈਆਂ ਹਨ, ਜਿਸ ਵਿੱਚ ਕਿ ਚਾਰ ਪੇਸੀਆਂ ਤੇ ਹੀ ਸਿਰਫ ਪੇਸ਼ ਹੋਏ ਹਨ ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਗਿੱਦੜਬਾਹੇ ਦੀ ਸੰਗਤ ਚਾਹੁੰਦੀ ਸੀ ਕਿ ਸੁਖਬੀਰ ਸਿੰਘ ਬਾਦਲ ਚੋਣ ਮੈਦਾਨ ਵਿੱਚ ਉਤਰਨ ਲੇਕਿਨ ਅਕਾਲੀ ਦਲ ਕਦੇ ਵੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਉਪਰ ਨਹੀਂ ਜਾਵੇਗੀ । ਉਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਐਸਜੀਪੀਸੀ ਦੀ ਪ੍ਰਧਾਨਗੀ ਦੀ ਚੋਣ ਲਈ ਬੀਬੀ ਜਗੀਰ ਕੌਰ ਦਾ ਸਾਥ ਦੇਣ ਲਈ ਕਈ ਕਾਂਗਰਸੀ ਨੇਤਾ ਕਈ ਭਾਜਪਾ ਦੇ ਨੇਤਾ ਅਤੇ ਕਈ ਆਮ ਆਦਮੀ ਪਾਰਟੀ ਦੇ ਨੇਤਾ ਵੀ ਐਸਜੀਪੀਸੀ ਦੇ ਮੈਂਬਰਾਂ ਨੂੰ ਫੋਨ ਕਰਕੇ ਧਮਕਾ ਰਹੇ ਹਨ ਕਿ ਉਹ ਬੀਬੀ ਜਗੀਰ ਕੌਰ ਦਾ ਸਾਥ ਦੇਣ ਮੈਂ ਕਿਹਾ ਇੰਡੀਆ ਅਲਾਇੰਸ ਗਠਜੋੜ ਦੇ ਵਿੱਚ ਆਮ ਆਦਮੀ ਪਾਰਟੀ ਤੱਕ ਕਾਂਗਰਸ ਪਹਿਲਾਂ ਤੋਂ ਹੀ ਮੌਜੂਦ ਸੀ ਹੁਣ ਇਹ ਸਮਝ ਤੋਂ ਬਾਹਰ ਹੋ ਗਿਆ ਕਿ ਭਾਜਪਾ ਵੀ ਹੁਣ ਇਸ ਵਿੱਚ ਸਮਰਥਨ ਕਰ ਰਹੀ ਹੈ ਇਸ ਦੇ ਨਾਲ ਹੀ ਸਾਬਕਾ ਐਮਐਲਏ ਸਤਿਕਾਰ ਹੋਰ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸਰਕਾਰ ਬੋਰ ਬਾਰੇ ਤਾਂ ਜਾਂ ਕਾਂਗਰਸ ਦੇ ਨੇਤਾ ਰਾਜਾ ਵੜਿੰਗ ਜਾਂ ਫਿਰ ਭਾਜਪਾ ਦੇ ਲੀਡਰ ਹੀ ਦੱਸ ਸਕਦੇ ਹਨ ਮੈਂ ਤਾਂ ਸਿਰਫ ਇਨਾ ਕਵਾਂਗਾ ਕਿ ਆਉਣ ਵਾਲੇ ਸਮੇਂ ਵਿੱਚ ਸਭ ਫੜੇ ਜਾਣਗੇ ।
Punjab Bani 24 October,2024
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਨਹੀਂ ਮਿਲੀ ਛੋਟ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਨਹੀਂ ਮਿਲੀ ਛੋਟ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ ਹੈ, ਜਿਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਇੱਥੇ ਇੱਕ ਸਥਾਨਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਉਥੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ। ਇਹ ਮੀਟਿੰਗ ਦੀਵਾਲੀ ਤੋਂ ਬਾਅਦ ਹੀ ਸੱਦੇ ਜਾਣ ਦੀ ਸੰਭਾਵਨਾ ਹੈ ।
Punjab Bani 23 October,2024
ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ
ਟਕਸਾਲੀ ਅਕਾਲੀ ਆਗੂ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਅਸਤੀਫਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਆਗੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿ਼ਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਜਥੇਦਾਰ ਸੁਖਵੰਤ ਸਿੰਘ ਥੇਹਗੁੱਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਇਕ ਪੱਤਰ ਲਿਖ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ। ਸ਼ੋਸ਼ਲ ਮੀਡੀਆ ’ਤੇ ਆਪਣੇ ਅਸਤੀਫੇ ਦੀ ਕਾਪੀ ਪ੍ਰਧਾਨ ਸਾਹਿਬ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੈੱਡ ਆਫਿਸ ਚੰਡੀਗੜ੍ਹ ਦੇ ਨਾਂ ਜਾਰੀ ਕਰਦਿਆਂ ਵਾਇਰਲ ਕੀਤੀ ਵੀਡਿਓ ’ਚ ਸੁਖਵੰਤ ਸਿੰਘ ਥੇਹਗੁੱਜਰ ਨੇ ਦੱਸਿਆ ਕਿ ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੀ.ਏ.ਸੀ. ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਟੇਟ ਡੈਲੀਗੇਟ ਦੇ ਅਹੁਦੇ ’ਤੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸੀ ।
Punjab Bani 23 October,2024
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਲਿਆ ਸ਼੍ਰੋਮਣੀ ਕਮੇਟੀ ਚੋਣਾਂ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਦਾ ਗੰਭੀਰ ਨੋਟਿਸ : ਬਿਕਰਮ ਸਿੰਘ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਲਿਆ ਸ਼੍ਰੋਮਣੀ ਕਮੇਟੀ ਚੋਣਾਂ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਦਾ ਗੰਭੀਰ ਨੋਟਿਸ : ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੋਰ ਕਮੇਟੀ ਵਲੋਂ ਨਵੇਂ ਪੰਥ ਵਿਰੋਧੀਆਂ ਦੇ ਗਠਜੋੜ ਦਾ ਗੰਭੀਰ ਨੋਟਿਸ ਲਿਆ ਗਿਆ ਜਿਨ੍ਹਾਂ ਦਾ ਇੱਕੋ ਇਕ ਮਕਸਦ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਮੀਦਵਾਰੀ ਦੀ ਹਮਾਇਤ ਕਰਨਾ ਹੈ। ਉਹਨਾਂ ਕਿਹਾ ਕਿ ਕੋਰ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਹ ਜਾਣਕਾਰੀ ਵੀ ਪ੍ਰਾਪਤ ਹੋਈ ਹੈ ਕਿ ਉਪਰੋਕਤ ਵਿਰੋਧੀ ਧੜਿਆਂ ਵਲੋਂ ਬੀਬੀ ਜਗੀਰ ਕੌਰ ਦੇ ਹੱਕ ਵਿਚ ਵੋਟਾਂ ਪਾਉਣ ਵਾਸਤੇ ਆਖਿਆ ਜਾ ਰਿਹਾ ਹੈ। ਮਜੀਠੀਆ ਨੇ ਸੁਧਾਰ ਲਹਿਰ ਧੜੇ ਨੂੰ ਅਨੇਕਾਂ ਸਵਾਲਾਂ ਦੇ ਜਵਾਬ ਦੇਣੇ ਪੈਣਗੇ ਸਬੰਧੀ ਆਖਦਿਆਂ ਕਿਹਾ ਕਿ ਸੁਧਾਰ ਲਹਿਰ ਨੇ ਹਰਿਆਣਾ ਚੋਣਾਂ ਵਿਚ ਆਪ ਤੇ ਭਾਜਪਾ ਦਾ ਸਾਥ ਦਿੱਤਾ ਤੇ ਜੰਮੂ-ਕਸ਼ਮੀਰ ਵਿਚ ਵੀ ਭਾਜਪਾ ਲਈ ਪ੍ਰਚਾਰ ਕੀਤਾ। ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਤਾਂ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਸਿੰਘ ਰਾਮ ਰਹੀਮ ਵੱਲੋਂ ਹਰਿਆਣਾ ਵਿਚ ਭਾਜਪਾ ਦੀ ਹਮਾਇਤ ਕਰਨ ਲਈ ਉਸਦਾ ਧੰਨਵਾਦ ਵੀ ਕੀਤਾ ਹੈ। ਉਹਨਾਂ ਕਿਹਾ ਕਿ ਸੁਧਾਰ ਲਹਿਰ ਤੇ ਬੀਬੀ ਜਗੀਰ ਕੌਰ ਸਪਸ਼ਟ ਕਰਨ ਕਿ ਕੀ ਉਹ ਵੀ ਇਸ ਦੇ ਹਮਾਇਤੀ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੀਬੀ ਜਗੀਰ ਕੌਰ ਇਹ ਵੀ ਦੱਸਣ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਖਿਲਾਫ ਗੰਭੀਰ ਦੋਸ਼ਾਂ ਦੀ ਜਾਂਚ ਵਿਚਾਰ ਅਧੀਨ ਹੈ ਤਾਂ ਉਹ ਚੋਣ ਲੜ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ? ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਆਉਂਦੀਆਂ ਜਿ਼ਮਨੀ ਚੋਣਾਂ ਲੜੇਗਾ ਜਾਂ ਨਹੀਂ ਤਾਂ ਮਜੀਠੀਆ ਨੇ ਕਿਹਾ ਕਿ ਤੁਹਾਨੂੰ ਅਫਵਾਹਾਂ ’ਤੇ ਵਿਸਾਹ ਕਰਨ ਦੀ ਜ਼ਰੂਰਤ ਨਹੀਂ ਹੈ ਤੇ ਪਾਰਟੀ ਦਾ ਪਾਰਲੀਮਾਨੀ ਬੋਰਡ ਛੇਤੀ ਹੀ ਇਸ ਮਾਮਲੇ ’ਤੇ ਸਥਿਤੀ ਸਪਸ਼ਟ ਕਰ ਦੇਵੇਗਾ। ਉਹਨਾਂ ਕਿਹਾ ਕਿ ਸੁਧਾਰ ਲਹਿਰ ਭਾਜਪਾ ਨਾਲ ਸਮਝੌਤੇ ਤਹਿਤ ਜਿ਼ਮਨੀ ਚੋਣਾਂ ਨਹੀਂ ਲੜ ਰਿਹਾ ਤੇ ਭਾਜਪਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਸਦੀ ਮਦਦ ਦਾ ਭਰੋਸਾ ਦੁਆਇਆ ਹੈ ਜਿਸਦੇ ਬਦਲੇ ਵਿਚ ਜ਼ਿਮਨੀ ਚੋਣਾਂ ਵਿੱਚ ਇਹਨਾਂ ਦੀ ਮਦਦ ਮੰਗੀ ਹੈ।
Punjab Bani 23 October,2024
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਹੋਵੇਗੀ ਅਹਿਮ ਮੁੱਦਿਆਂ ’ਤੇ ਚਰਚਾ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਹੋਵੇਗੀ ਅਹਿਮ ਮੁੱਦਿਆਂ ’ਤੇ ਚਰਚਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਣ ਜਾ ਰਹੀ ਮੀਟਿੰਗ ਵਿਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ `ਤੇ 13 ਨਵੰਬਰ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ । ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਜਦਕਿ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ । ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਅਹਿਮ ਹਨ । ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ, ਜੋ ਪਾਰਟੀ ਦਾ ਗੜ੍ਹ ਰਹੀ ਹੈ। ਇਸ ਸੀਟ ਦੇ ਬਣਨ ਤੋਂ ਬਾਅਦ ਪਾਰਟੀ ਨੇ ਜ਼ਿਆਦਾਤਰ ਵਾਰ ਇੱਥੇ ਚੋਣਾਂ ਜਿੱਤੀਆਂ ਹਨ। ਇਸੇ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮਰਹੂਮ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਕਈ ਵਾਰ ਜਿੱਤ ਚੁੱਕੇ ਹਨ।
Punjab Bani 22 October,2024
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ
ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ । ਮੀਟਿੰਗ ਵਿੱਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ । ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ । ਇਸ ਤੋਂ ਇਲਾਵਾ ਪਾਰਟੀ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਨਾ ਤਾਂ ਝੋਨਾ ਖਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਮੰਡੀਆਂ ਵਿੱਚੋਂ ਲਿਫਟਿੰਗ ਹੋ ਰਹੀ ਹੈ । ਕਿਸਾਨ ਹੁਣ ਤੱਕ ਦੇ ਸਭ ਤੋਂ ਭੈੜੇ ਸੰਕਟ ਦਾ ਸਾਹਮਣਾ ਕਰ ਰਹੇ ਹਨ । ਇਸ ਤੋਂ ਇਲਾਵਾ ਮੀਟਿੰਗ 'ਚ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ। ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਜੀ ਭੂੰਦੜ ਕਰਨਗੇ ।
Punjab Bani 20 October,2024
ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ : ਚੀਮਾ
ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ : ਚੀਮਾ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਰਟੋਹਾ ਵੱਲੋਂ ਸਿੰਘ ਸਾਹਿਬਾਨ ਖਿਲਾਫ਼ ਦਿੱਤੇ ਬਿਆਨ ਲਈ ਮਾਫੀ ਮੰਗੀ ਹੈ । ਮੌਜੂਦਾ ਸੰਕਟ ਬਾਰੇ ਨਰਮ ਰੁਖ ਅਖਤਿਆਰ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ । ਜੇਕਰ ਅਜਿਹਾ ਹੋਇਆ ਹੈ ਤਾਂ ਉਹ ਪਾਰਟੀ ਦੀ ਤਰਫੋਂ ਇਸ ਲਈ ਮਾਫੀ ਮੰਗਦੇ ਹਨ । ਸ਼੍ਰੋਮਣੀ ਕਮੇਟੀ ਵੱਲੋਂ ਵੀ ਸਿੰਘ ਸਾਹਿਬਾਨ ਪ੍ਰਤੀ ਸਤਿਕਾਰ ਪ੍ਰਗਟਾਉਣ ਨਾਲ ਵਲਟੋਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਚੱਲ ਰਿਹਾ ਵਿਵਾਦ ਜਲਦੀ ਹੀ ਖਤਮ ਹੋਣ ਦੀ ਸੰਭਾਵਨਾ ਹੈ । ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਨੇ ਮੁਲਾਕਾਤ ਕਰਕੇ ਇਹ ਯਕੀਨ ਦਵਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਸਾਹਿਬਾਨ ਦੇ ਨਾਲ ਹੈ ਅਤੇ ਹਮੇਸ਼ਾ ਹੀ ਨਾਲ ਖੜੀ ਰਹੇਗੀ।ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਹਮੇਸ਼ਾ ਹੀ ਅਕਾਲੀ ਦਲ ਨੇ ਮੰਨਿਆ ਹੈ ਅਤੇ ਅਗਾਹ ਵੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੇ ਡੱਟ ਕੇ ਪਹਿਰਾ ਦੇਵੇਗੀ । ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੇ ਮਾਮਲੇ `ਚ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਸ ਨੂੰ ਮੰਨਣ ਦਾ ਤੁਰੰਤ ਐਲਾਨ ਕਰ ਦਿੱਤਾ ਸੀ, ਉੱਥੇ ਹੀ ਵਲਟੋਹਾ ਵੱਲੋਂ ਭੇਜੇ ਅਸਤੀਫੇ ਨੂੰ ਵੀ ਪ੍ਰਵਾਨ ਕਰ ਲਿਆ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਲਗਾਤਾਰ ਵਿਰੋਧੀ ਪਾਰਟੀਆਂ ਘੜ ਰਹੀਆਂ ਹਨ । ਜਿਸ ਦਾ ਨਤੀਜਾ ਅੱਜ ਸਾਰਿਆਂ ਸਾਹਮਣੇ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਸਤੀਫੇ ਤੇ ਚੀਮਾ ਨੇ ਕਿਹਾ ਕਿ ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਹੀ ਕਰਨਾ ਹੈ । ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਸਤੀਫਾ ਨਾ ਪ੍ਰਵਾਨ ਕਰਨ ਦਾ ਆਦੇਸ਼ ਦਿੱਤਾ ਹੈ ।
Punjab Bani 17 October,2024
ਭੂੰਦੜ ਦੀ ਅਗਵਾਈ ’ਚ ਅਕਾਲੀ ਦਲ ਦਾ ਵਫਦ ਜਥੇਦਾਰ ਅਕਾਲ ਤਖਤ ਕੋਲ ਪੁੱਜਾ
ਭੂੰਦੜ ਦੀ ਅਗਵਾਈ ’ਚ ਅਕਾਲੀ ਦਲ ਦਾ ਵਫਦ ਜਥੇਦਾਰ ਅਕਾਲ ਤਖਤ ਕੋਲ ਪੁੱਜਾ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪੁੱਜਾ। ਵਫਦ ਵਿਚ ਡਾ. ਦਲਜੀਤ ਸਿੰਘ ਚੀਮਾ ਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਹਨ ।
Punjab Bani 17 October,2024
ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ
ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ ਚੰਡੀਗੜ੍ਹ : ਸੀਨੀਅਰ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਦੇ ਵਲੋਂ ਖੁਦ ਹੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ । ਹਾਲਾਂਕਿ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਮੇਰੀਆਂ ਰਗਾਂ ਦੇ ਵਿੱਚ ਅਕਾਲੀ ਦਲ ਦਾ ਖੂਨ ਦੌੜਦਾ ਹੈ। ਵਲਟੋਆ ਨੇ ਕਿਹਾ ਕਿ, ਅਕਾਲ ਤਖਤ ਸਾਹਿਬ ਦਾ ਹੁਕਮ ਸਿਰ ਮੱਥੇ ਹੈ ।
Punjab Bani 15 October,2024
ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੇ ਹੁਕਮ
ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਚੋਂ ਬਾਹਰ ਕੱਢਣ ਦੇ ਹੁਕਮ ਚੰਡੀਗੜ੍ਹ : ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਸ਼ੋ੍ਰਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਵਲੋਂ ਦਿੱਤੇ ਗਏ ਹਨ।
Punjab Bani 15 October,2024
ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ
ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਗਏ ਹਨ। ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਹਨਾਂ ਨੂੰ ਅੱਜ ਸਵੇਰੇ 9.00 ਵਜੇ ਪੇਸ਼ ਹੋ ਕੇ ਭਾਜਪਾ ਤੇ ਆਰ ਐਸ ਐਸ ਦਾ ਦਬਾਅ ਹੋਣ ਦੇ ਬਿਆਨ ਦੇ ਸਬੂਤ ਮੰਗੇ ਸਨ।
Punjab Bani 15 October,2024
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤਾ ਵਿਰਸਾ ਸਿੰਘ ਵਲਟੋਹਾ ਨੂੰ 15 ਨੂੰ ਪੇਸ਼ ਹੋਣ ਲਈ ਹੁਕਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤਾ ਵਿਰਸਾ ਸਿੰਘ ਵਲਟੋਹਾ ਨੂੰ 15 ਨੂੰ ਪੇਸ਼ ਹੋਣ ਲਈ ਹੁਕਮ ਅੰਮ੍ਰਿਤਸਰ : ਼ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀਜੇਪੀ/ ਆਰ.ਐਸ.ਐਸ. ਵੱਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਮੰਗੇ ਹਨ। ਜਥੇਦਾਰ ਵੱਲੋਂ 15 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ਉਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਸ. ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਸ. ਵਲਟੋਹਾ, ਜਥੇਦਾਰ ਸਾਹਿਬਾਨ ਉਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।
Punjab Bani 14 October,2024
ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ
ਯੂਥ ਅਕਾਲੀ ਪ੍ਰਧਾਨ ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ, 9 ਅਕਤੂਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਝਿੰਜਰ ਨੇ ਕਿਹਾ, "ਯੋਧਿਆਂ ਅਤੇ ਮਹਾਨ ਸੰਤਾਂ ਦੀ ਧਰਤੀ ਪੰਜਾਬ ਨੂੰ ਇਨ੍ਹਾਂ ਦਾਗੀ ਬਾਬਿਆਂ ਵੱਲੋਂ ਬਦਨਾਮ ਕੀਤਾ ਜਾ ਰਿਹਾ ਹੈ, ਪੰਜਾਬ ਜੋ ਹਮੇਸ਼ਾ ਆਪਣੀ ਬਹਾਦਰੀ ਅਤੇ ਰੂਹਾਨੀਅਤ ਲਈ ਜਾਣਿਆ ਜਾਂਦਾ ਰਿਹਾ ਹੈ, ਅੱਜ ਇਨ੍ਹਾਂ ਵਿਅਕਤੀਆਂ ਵੱਲੋਂ ਕੀਤੇ ਘਿਨਾਉਣੇ ਅਪਰਾਧਾਂ ਕਾਰਨ ਸ਼ਰਮਸਾਰ ਅਤੇ ਬਦਨਾਮੀ ਦਾ ਸਾਹਮਣਾ ਕਰ ਰਿਹਾ ਹੈ।" ਉਨ੍ਹਾਂ ਅੱਗੇ ਕਿਹਾ, "ਜਗਰਾਓਂ ਦੇ ਪਿੰਡ ਛੋਟੀ ਕਾਉਂਕੇ ਵਿਖੇ ਬਾਬਾ ਜੱਸ ਵੱਲੋਂ 9 ਸਾਲਾ ਬੱਚੇ 'ਤੇ ਜਿਨਸੀ ਸ਼ੋਸ਼ਣ ਦੀ ਤਾਜ਼ਾ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨੇ ਸਾਨੂੰ ਸਾਰਿਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਹ ਕੋਈ ਇਕੱਲੀ ਘਟਨਾ ਨਹੀਂ ਹੈ, ਪਿਛਲੇ ਮਹੀਨੇ ਅਸੀਂ ਇਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਦੇਖਿਆ ਸੀ ਜਦ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਅਖੌਤੀ ਬਾਬੇ ਵਲੋਂ ਔਰਤਾਂ ਦਾ ਸ਼ੋਸ਼ਣ ਕੀਤਾ ਗਿਆ ਸੀ। "ਮੈਂ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਬਾਬਾ ਜੱਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸਨੂੰ ਸਬਕ ਸਿਖਾਇਆ ਜਾਵੇ ਤਾਂ ਜੋ ਅਜਿਹੇ ਲੋਕਾਂ ਲਈ ਇੱਕ ਮਿਸਾਲ ਕਾਇਮ ਕੀਤੀ ਜਾ ਸਕੇ ਜੋ ਅਜਿਹਾ ਘਿਨੌਣਾ ਕੰਮ ਕਰਨ ਬਾਰੇ ਸੋਚਦੇ ਵੀ ਹਨ। ਇਹ ਸਿਰਫ਼ ਸਮਾਜ ਨੂੰ ਨਹੀਂ ਪਰ ਉਹ ਉਸ ਸੰਸਥਾ ਨੂੰ ਵੀ ਬਦਨਾਮ ਕਰਦੇ ਹਨ ਜਿਸਦਾ ਉਹ ਹਿੱਸਾ ਹਨ। ਮੈਂ ਪ੍ਰਸ਼ਾਸਨ ਤੋਂ ਮੰਗ ਕਰਦਾ ਹਾਂ ਕਿ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਨਿਆਂ ਯਕੀਨੀ ਬਣਾਇਆ ਜਾਵੇ। ਜੇਕਰ ਪੁਲਿਸ ਅਤੇ ਪ੍ਰਸ਼ਾਸਨ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੇ ਹਨ, ਤਾਂ ਅਸੀਂ, ਸਿੱਖ, ਚੁੱਪ ਨਹੀਂ ਬੈਠਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਉਸਨੂੰ ਉਹ ਸਜ਼ਾ ਮਿਲੇ ਜਿਸਦਾ ਉਹ ਹੱਕਦਾਰ ਹੈ।" "ਮੈਂ ਆਪਣੇ ਸਾਥੀ ਪੰਜਾਬੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਪਾਂ ਆਪਣੇ ਬੱਚਿਆਂ ਦਾ ਵੀ ਖ਼ਾਸ ਖ਼ਿਆਲ ਰੱਖੀਏ, ਤਾਂ ਜੋ ਕੋਈ ਵੀ ਉਨ੍ਹਾਂ ਦਾ ਸ਼ੋਸ਼ਣ ਨਾ ਕਰ ਸਕੇ। ਸਾਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕੱਠੇ ਹੋਣਾ ਚਾਹੀਦਾ ਹੈ।"
Punjab Bani 09 October,2024
ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ
ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਬੀਰ ਸਿੰਘ `ਤੇ ਝੂਠੇ ਦੋਸ਼ ਲਾਏ ਸਨ। ਉਸ ਦੇ ਜਵਾਬ ਵਿੱਚ ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ । ਨੋਟਿਸ ਵਿੱਚ ਕਿਹਾ ਗਿਆ ਕਿ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਮੁਆਫੀ ਮੰਗਣ ਅਤੇ ਨਾਲ ਹੀ ਰਾਜਬੀਰ ਸਿੰਘ ਦੇ ਅਕਸ ਅਤੇ ਮਾਨਸਿਕ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।
Punjab Bani 09 October,2024
ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ
ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਜਲਾਲਾਬਾਦ : ਜਲਾਲਾਬਾਦ ਦੇ ਬੀ. ਡੀ. ਪੀ. ਓ. ਦਫ਼ਤਰ ਬਾਹਰ ਹੋਈ ਝੜਪ ਦਰਮਿਆਨ ਗੋਲੀ ਚੱਲਣ ਦੇ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ, ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਤੋਂ ਲੋਕਸਭਾ ਫਿਰੋਜ਼ਪੁਰ ਤੋਂ ਚੋਣ ਲੜ ਚੁਕੇ ਨਰਦੇਵ ਸਿੰਘ ਬੋਬੀ ਮਾਨ, ਹਰਪਿੰਦਰ ਸਿੰਘ ਮਾਨ ਅਤੇ 15-20 ਅਣਪਛਾਤਿਆਂ ਖਿਲਾਫ ਥਾਣਾ ਸਿਟੀ ਜਲਾਲਾਬਾਦ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ । ਬੀ. ਡੀ. ਪੀ. ਓ. ਦਫਤਰ ਮੂਹਰੇ ਹੋਈ ਝੜਪ ਵਿੱਚ ਮਨਦੀਪ ਸਿੰਘ ਬਰਾੜ ਵਾਸੀ ਚੱਕ ਮੁਹੰਮਦੇ ਵਾਲਾ ਦੀ ਛਾਤੀ ’ਚ ਗੋਲ਼ੀ ਲੱਗੀ ਸੀ ਅਤੇ ਰਜੇਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਕਾਹਨੇਵਾਲਾ ਵੀ ਜ਼ਖ਼ਮੀ ਹੋ ਗਿਆ । ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਕਾਰਨ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਇਤਰਾਜ਼ ਲਗਾਏ ਜਾਣੇ ਸਨ, ਜਿਸ ਕਾਰਨ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀ. ਡੀ. ਪੀ. ਓ. ਦਫ਼ਤਰ ਪੁੱਜੇ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ, ਉਥੇ ਹੀ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ।ਦੇਖਦੇ ਹੀ ਦੇਖਦੇ ਇਹ ਵਿਵਾਦ ਝਗੜੇ ਵਿੱਚ ਤਬਦੀਲ ਹੋ ਗਿਆ। ਇਸ ਝਗੜੇ ਦੌਰਾਨ ਫਾਈਰਿੰਗ ਹੋਈ। ਫਾਈਰਿੰਗ ਦੌਰਾਨ ਆਪ ਦੇ ਸਰਪੰਚ ਉਮੀਦਵਾਰ ਮਨਦੀਪ ਬਰਾੜ ਦੀ ਛਾਤੀ ਵਿੱਚ ਗੋਲੀ ਵੱਜੀ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਜਲਾਲਾਬਾਦ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿਥੇ ਕਿ ਡਾਕਟਰਾਂ ਵੱਲੋਂ ਮੁਢੱਲੀ ਸਹਾਇਤਾ ਦੇਣ ਤੋਂ ਡੀਐੱਮਸੀ ਲੁਧਿਆਣਾ ਲਈ ਰੈਫਰ ਕਰ ਦਿੱਤਾ ਗਿਆ। ਦੱਸਣਯੋਗ ਗੱਲ ਇਹ ਹੈ ਕਿ ਪਿੰਡ ਚੱਕ ਸਹੇਲੇ ਵਾਲਾ ਦੇ ਸਕੂਲ ਮਾਤਾ ਗੁਜ਼ਰੀ ਪਬਲਿਕ ਸਕੂਲ ਅੰਦਰ ਮੌਜੂਦ ਪੰਚਾਇਤੀ ਰਕਬੇ ਦਾ ਵਿਵਾਦ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ।ਇਸ ਰਕਬੇ ਨੂੰ ਛਡਾਉਣ ਲਈ ਗੁਰਪ੍ਰੀਤ ਸਿੰਘ ਮਾਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੋਸ਼ਿਸ਼ ਕੀਤੀ ਜਾ ਰਹੀ ਹੈ,ਗੁਰਪ੍ਰੀਤ ਮਾਨ ਵੱਲੋਂ ਵੀ ਸਰਪੰਚੀ ਦੇ ਕਾਗਜ ਭਰੇ ਹੋਏ ਹਨ ਜਦਕਿ ਵਰਦੇਵ ਸਿੰਘ ਮਾਨ ਦੇ ਪੁੱਤਰ ਹਰਪਿੰਦਰ ਮਾਨ,ਬੋਬੀ ਮਾਨ ਦੀ ਪਤਨੀ ਮਨਪ੍ਰੀਤ ਕੌਰ ਮਾਨ,ਬੋਬੀ ਮਾਨ ਦੇ ਬੇਟੇ ਗੁਰ ਆਦੇਸ਼ਵਰ ਸਿੰਘ ਮਾਨ ਨੇ ਵੀਂ ਸਰਪੰਚੀ ਲਈ ਕਾਗਜ ਦਾਖਲ ਕੀਤੇ ਹੋਏ ਹਨ।ਲੜਾਈ ਦੌਰਾਨ ਮਨਦੀਪ ਸਿੰਘ ਬਰਾੜ ਵਾਸੀ ਮੁਹੰਮਦ ਵਾਲਾ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਜਦਕਿ ਰਜੇਸ਼ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਕਾਹਨੇਵਾਲਾ ਵੀ ਜ਼ਖ਼ਮੀ ਹੋਇਆ ਹੈ।ਮਨਦੀਪ ਬਰਾੜ ਨੂੰ ਡੀ. ਐੱਮ. ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਆਪ ਦੇ ਆਗੂ ਗੁਰਪ੍ਰੀਤ ਮਾਨ ਵੱਲੋਂ ਦਰਜ ਕਰਵਾਈ ਗਈ ਐੱਫਆਈਆਰ ਵਿੱਚ ਦਿੱਤੇ ਬਿਆਨਾਂ ਅਨੁਸਾਰ ਜਦੋਂ ਉਹ ਬੀਡੀਪੀਓ ਦਫਤਰ ਵਿੱਚ ਗਿਆ ਤਾਂ ਵਰਦੇਵ ਸਿੰਘ ਨੋਨੀ ਮਾਨ , ਨਰਵੇਦ ਸਿੰਘ ਬੋਬੀ ਮਾਨ ਉਸ ਨੂੰ ਵੇਖਦਿਆਂ ਹੀ ਗਾਲੀ ਗਲੋਚ ਕਰਨ ਲੱਗੇ ਅਤੇ ਇੱਟਾਂ ਵੱਟੇ ਚਲਾ ਦਿੱਤੇ ਹਫੜਾ-ਦਫੜੀ ਮੱਚ ਗਈ ਅਤੇ ਜਦੋਂ ਅਸੀਂ ਮੌਕੇ ਤੋਂ ਖਿਸਕਣ ਲੱਗੇ ਤਾਂ ਸਾਨੂੰ ਖਿਸਕਦਿਆਂ ਨੂੰ ਵੇਖ ਕੇ ਨਰਦੇਵ ਸਿੰਘ ਉਰਫ ਬੋਬੀ ਮਾਨ ਨੇ ਆਪਣੇ ਰਵਾਲਵਰ ਨਾਲ ਸਿੱਧਾ ਫਾਇਰ ਮੇਰੇ ਵੱਲ ਨੂੰ ਕੀਤਾ। ਜੋ ਮੇਰੇ ਨਾ ਲੱਗਿਆ ਅਤੇ ਦੂਸਰਾ ਫਾਇਰ ਵਰਦੇਵ ਸਿੰਘ ਉਰਫ ਨੋਨੀ ਮਾਨ ਨੇ ਆਪਣੇ ਰਿਵਾਲਵਰ ਨਾਲ ਸਿੱਧਾ ਫਾਇਰ ਮੈਨੂੰ ਮਾਰ ਦੇਣ ਦੀ ਨੀਅਤ ਨਾਲ ਕੀਤਾ ਜੋ ਕਿ ਮੇਰੇ ਨਾ ਲੱਗਿਆ ਤੇ ਮੇਰੇ ਨਾਲ ਖੜੇ ਮਨਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚੱਕ ਮੁਹੰਮਦ ਵਾਲਾ ਦੀ ਛਾਤੀ ’ਤੇ ਲੱਗਿਆ। ਹਰਪਿੰਦਰ ਸਿੰਘ, ਹਰਮਨ ਸਿੰਘ, ਬਲਰਾਜ ਸਿੰਘ ਅਤੇ ਇਹਨਾਂ ਦੇ ਨਾਲ 15-20 ਅਣਪਛਾਤੇ ਵਿਅਕਤੀ ਜੋ ਸਾਰੇ ਇੱਟਾਂ ਵੱਟੇ ਚਲਾਉਂਦੇ ਹੋਏ ਲਲਕਾਰੇ ਮਾਰਦੇ ਹੋਏ ਫਾਰਚੂਨਰ ਕਾਰ ਪੀਬੀ 22 ਯੂ 6100 ਵਿਚ ਬੈਠ ਕੇ ਚਲੇ ਗਏ। ਵਰਦੇਵ ਸਿੰਘ ਉਸ ਦਾ ਲੜਕਾ ਰੁਪਿੰਦਰ ਅਤੇ ਦੋ ਤਿੰਨ ਅਣਪਛਾਤੇ ਵਿਅਕਤੀ ਫਾਰਚੂਨਰ ਪੀਬੀ 54 ਜੀ 0055 ਅਤੇ ਬਾਕੀ ਸਾਰੇ ਪਿੱਕਪ ਜੀਪ ਵਿੱਚ ਹਥਿਆਰਾਂ ਸਮੇਤ ਮੌਕੇ ਤੋਂ ਚਲੇ ਗਏ। ਜਿਸ ਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਵੱਖ-ਵੱਖ ਸੰਗੀਨ ਅਪਰਾਧਿਕ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ।
Punjab Bani 06 October,2024
ਰਾਜਪੁਰਾ ਈਗਲ ਚੌਂਕ ਵਿਚਕਾਰ ਕਾਂਗਰਸੀਆਂ, ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ਉੱਤੇ ਸੜਕੀ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ
ਰਾਜਪੁਰਾ ਈਗਲ ਚੌਂਕ ਵਿਚਕਾਰ ਕਾਂਗਰਸੀਆਂ, ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ਉੱਤੇ ਸੜਕੀ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ :ਮਾਮਲਾ ਪੰਚਾਇਤੀ ਚੋਣਾਂ ਦੌਰਾਨ ਵਿਰੋਧੀ ਧਿਰ ਨਾਲ ਸਬੰਧਤ ਸਰਪੰਚਾਂ ਅਤੇ ਪੰਚਾਂ ਦੀਆਂ ਨਾਮਜਦਗੀਆਂ ਰੱਦ ਕਰਨ ਦਾ :ਐਸ ਡੀ ਐਮ ਰਾਜਪੁਰਾ ਨੇ ਧਰਨੇ ਵਿੱਚ ਪਹੁੰਚ ਕੇ ਮਾਮਲੇ ਦਾ ਹੱਲ ਕੱਢਣ ਦੇ ਦਿੱਤੇ ਭਰੋਸੇ ਤੋਂ ਬਾਅਦ ਧਰਨਕਾਰੀਆਂ ਨੇ ਕੀਤਾ ਧਰਨਾ ਸਮਾਪਤ ਰਾਜਪੁਰਾ : ਇੱਥੋਂ ਦੇ ਈਗਲ ਚੌਂਕ ਵਿਚਕਾਰ ਅੱਜ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ਉੱਤੇ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਨਾਮਜਦਗੀਆਂ ਰੱਦ ਕਰਨ ਸਮੇਤ ਕੀਤੀਆਂ ਗਈਆਂ ਧੱਕੇਸ਼ਾਹੀ ਦੇ ਖਿਲਾਫ ਕਰੀਬ ਸਾਢੇ 4 ਘੰਟੇ ਸੜਕੀ ਆਵਾਜਾਈ ਠੱਪ ਕਰਕੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਜਿਸਦੇ ਚਲਦਿਆਂ ਸੜਕ ਉਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਦੂਰ ਦੂਰਾਂਢੇ ਜਾਣ ਵਾਲੇ ਲੋਕਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਰਾਜਪੁਰਾ ਈਗਲ ਚੌਂਕ ਵਿੱਚ ਰੋਸ ਧਰਨਾ ਦੇ ਰਹੇ ਹਲਕਾ ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਸੀਨੀਅਰ ਅਕਾਲੀ ਆਗੂ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਹਲਕਾ ਘਨੋਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਸਿੰਘ ਰੂਪੀ, ਪ੍ਰਦੀਪ ਨੰਦਾ, ਕਾਂਗਰਸੀ ਆਗੂ ਗਗਨਦੀਪ ਸਿੰਘ ਜਲਾਲਪੁਰ, ਗੁਰਦੀਪ ਸਿੰਘ ਉਂਟਸਰ, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸ਼ਤਰੀ ਸਮੇਤ ਹੋਰਨਾ ਨੇ ਕਿਹਾ ਕਿ ਪਹਿਲਾਂ ਤਾਂ ਪੰਜਾਬ ਸਰਕਾਰ ਅਤੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ, ਹਲਕਾ ਘਨੋਰ ਵਿਧਾਇਕ ਗੁਰਲਾਲ ਸਿੰਘ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸਰਪੰਚ ਅਤੇ ਪੰਚ ਦੀ ਚੋਣ ਲੜਨ ਸਬੰਧੀ 4 ਅਕਤੂਬਰ ਨੂੰ ਨਾਮਜਦਗੀਆਂ ਭਰਨ ਸਮੇਂ ਸਰੇਆਮ ਧੱਕੇਸ਼ਾਹੀ ਕੀਤੀ ਗਈ। ਪਰ ਹੁਣ ਉਨ੍ਹਾਂ ਦੇ ਹਮਾਇਤੀਆਂ ਦੇ ਉਤੇ ਬੇਤੁੱਕੇ ਇਤਰਾਜ਼ ਲਗਾ ਕੇ ਨਾਮਜਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਲਈ ਹਲਕਾ ਰਾਜਪੁਰਾ ਅਤੇ ਘਨੋਰ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸਿੱਧੇ ਤੌਰ ਉਤੇ ਜਿੰਮੇਵਾਰ ਹਨ। ਇਨ੍ਹਾਂ ਨਾਮਜਦਗੀਆਂ ਰੱਦ ਕਰਨ ਪਿੱਛੇ ਵੱਡੇ ਤੌਰ ਉਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਸਾਬਕਾ ਵਿਧਾਇਕ ਕੰਬੋਜ਼ ਨੇ ਦੋਸ਼ ਲਗਾਇਆ ਕਿ ਪਿੰਡ ਸ਼ਾਮਦੂ ਵਿਖੇ ਮਹਿਲਾ ਸਰਪੰਚ ਦੀ ਚੋਣ ਲੜ ਰਹੀ ਜ਼ਸਵਿੰਦਰ ਸਿੰਘ ਜੈਲਦਾਰ ਦੀ ਪਤਨੀ ਖੁਦ ਸ਼ਾਮਲਾਤ ਜਮੀਨ ਵਿੱਚ ਘਰ ਪਾ ਕੇ ਬੈਠੀ ਹੈ ਪਰ ਉਸਦੇ ਉਤੇ ਲਗਾਇਆ ਗਿਆ ਇਤਰਾਜ਼ ਮਨਜੂਰ ਨਹੀ ਕੀਤਾ ਗਿਆ। ਇਸਤੋਂ ਇਲਾਵਾ ਦਰਜ਼ਨਾਂ ਪਿੰਡਾਂ ਵਿੱਚ ਧਾਦਲੀਆਂ ਕਰਕੇ ਨਾਮਜਦਗੀਆਂ ਰੱਦ ਕੀਤੀਆਂ ਗਈਆਂ ਹਨ। ਸਾਬਕਾ ਵਿਧਾਇਕ ਕੰਬੋਜ਼ ਅਤੇ ਜਲਾਲਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਪਿੰਡਾਂ ਵਿੱਚ ਧੱਕੇ ਨਾਲ ਸਰਪੰਚ ਅਤੇ ਪੰਚ ਬਣਨ ਵਾਲੇ ਵਿਅਕਤੀਆਂ ਅਤੇ ਹਲਕਾ ਵਿਧਾਇਕਾ ਨੀਨਾ ਮਿੱਤਲ ਅਤੇ ਗੁਰਲਾਲ ਘਨੋਰ ਦਾ ਸਮਾਜਿਕ ਬਾਈਕਾਟ ਕਰਨਾ ਚਾਹੀਦਾ ਹੈ। ਹਲਕਾ ਰਾਜਪੁਰਾ ਅਤੇ ਘਨੋਰ ਵਿੱਚ ਸਰੇਆਮ ਲੋਕਤੰਤਰ ਦਾ ਘਾਣ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਮੌਜੂਦਾ ਧਿਰ ਆਪਣੇ ਆਪ ਨੂੰ ਸਹੀ ਮੰਨਦੀ ਹੈ ਤਾਂ ਸਾਰੇ ਸਰਪੰਚਾਂ ਤੇ ਪੰਚਾਂ ਨੂੰ ਮੈਦਾਨ ਵਿੱਚ ਉਤਾਰ ਕੇ ਚੋਣ ਲੜੇ ਤਾਂ ਜੋ ਲੋਕਾਂ ਦੀ ਸੋਚ ਅਤੇ ਸਚਾਈ ਸਾਹਮਣੇ ਆ ਸਕੇ। ਅਜਿਹੀਆਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਦੇ ਕਾਰਨ ਪਿੰਡਾਂ ਵਿੱਚ ਧੜੇਬੰਦੀਆਂ ਬਣ ਰਹੀਆਂ ਹਨ ਜੋ ਕਿ ਭਵਿੱਖ ਲਈ ਖਤਰੇ ਦੀ ਘੰਟੀ ਹੈ।ਇਸ ਤੋਂ ਇਲਾਵਾ ਧੱਕੇਸ਼ਾਹੀ ਕਰਦਿਆਂ ਕਾਗਜਾਤ ਰੱਦ ਕਰਵਾਉਣ ਵਾਲੇ ਬੀਡੀਪੀਓ ਅਤੇ ਆਰਓਜ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਧਰਨਕਾਰੀਆਂ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਪੌਣੇ 4 ਵਜੇ ਤੱਕ ਰੋਸ ਧਰਨਾ ਜਾਰੀ ਰੱਖਿਆ। ਇਸ ਮੌਕੇ ਪਹੁੰਚੇ ਐਸਡੀਐਮ ਰਾਜਪੁਰਾ ਨੇ ਧਰਨਕਾਰੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਕਿਸੇ ਵੀ ਉਮੀਦਵਾਰ ਦੇ ਨਾਲ ਧੱਕਾ ਨਹੀ ਹੋਣ ਦਿੱਤਾ ਜਾਵੇਗਾ ਅਤੇ ਸਾਰੇ ਕਾਗਜਾ ਦੀ ਮੁੜ ਤੋਂ ਜਾਚ ਕਰਕੇ ਬਣਦਾ ਇਨਸਾਫ ਦੁਆਇਆ ਜਾਵੇਗਾ। ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਸਮਾਪਤ ਕੀਤਾ । ਇਸ ਮੌਕੇ ਅਮਨਦੀਪ ਸਿੰਘ ਨਾਗੀ, ਕੌਂਸਲਰ ਜਗਨੰਦਨ ਗੁਪਤਾ, ਮਲਕੀਤ ਸਿੰਘ ਉਪਲਹੇੜੀ, ਜੱਗਾ ਕੋਟਲਾ, ਸੁਰਿੰਦਰ ਸਿੰਘ ਘੁਮਾਣਾ, ਹਰਵਿੰਦਰ ਸਿੰਘ ਰਿੰਕੂ, ਗੋਰਵ ਗਾਬਾ ਸਮੇਤ ਹੋਰ ਹਾਜਰ ਸਨ ।
Punjab Bani 06 October,2024
ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ
ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ ਇਸ ਮੁੱਦੇ `ਤੇ ਅਖੌਤੀ ਪੰਥ ਹਿਤੈਸ਼ੀ ਸਿਰਸਾ, ਦਾਦੂਵਾਲ ਅਤੇ ਕਾਲਕਾ ਦੀ ਚੁੱਪੀ ਉੱਤੇ ਵੀ ਚੁੱਕੇ ਸਵਾਲ ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਨਿਖੇਧੀ ਕੀਤੀ ਹੈ। ਝਿੰਝਰ ਨੇ ਇਸ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਝੀ ਕੋਸ਼ਿਸ਼ ਦੱਸਿਆ ਅਤੇ ਇਸ ਨੂੰ ਭਾਰਤ ਦੇ ਲੋਕਤੰਤਰ `ਤੇ "ਕਾਲਾ ਧੱਬਾ" ਕਰਾਰ ਦਿੱਤਾ। ਝਿੰਜਰ ਨੇ ਕਿਹਾ ਕਿ ਸਿੱਖ ਭਾਈਚਾਰਾ ਨਾਰਾਜ਼ ਹੈ। "ਸਾਡੇ ਬੰਦੀ ਸਿੰਘ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਜੇਲ੍ਹਾਂ ਵਿੱਚ ਬੰਦ ਹਨ ਜਦੋਂਕਿ ਬਲਾਤਕਾਰੀ ਰਾਮ ਰਹੀਮ ਨੂੰ ਹਰ ਕੁਝ ਮਹੀਨਿਆਂ ਬਾਅਦ ਪੈਰੋਲ ਮਿਲਦੀ ਹੈ।ਇਹ ਸਿੱਖਾਂ ਨਾਲ ਸਿੱਧੇ ਤੌਰ `ਤੇ ਅਨੁਚਿਤ ਵਿਵਹਾਰ ਅਤੇ ਵਿਤਕਰਾ ਹੈ।ਇੱਕ ਫੇਸਬੁੱਕ ਲਾਈਵ ਸਟ੍ਰੀਮ ਵਿੱਚ, ਝਿੰਜਰ ਨੇ ਅਖੌਤੀ ਪੰਥਕ ਆਗੂਆਂ ਬਲਜੀਤ ਸਿੰਘ ਦਾਦੂਵਾਲ, ਮਨਜਿੰਦਰ ਸਿਰਸਾ ਅਤੇ ਹਰਮੀਤ ਕਾਲਕਾ ਤੋਂ ਰਾਮ ਰਹੀਮ ਦੀ ਵਾਰ-ਵਾਰ ਪੈਰੋਲ `ਤੇ ਚੁੱਪੀ ਬਾਰੇ ਸਵਾਲ ਕੀਤੇ। ਝਿੰਜਰ ਨੇ ਕਿਹਾ ਕਿ ਭਾਜਪਾ ਦੀਆਂ ਕਾਰਵਾਈਆਂ ਨਿਰਾਸ਼ਾ ਦੀ ਲਹਿਰ ਪੈਦਾ ਕਰਦੀਆਂ ਹਨ, ਚੋਣ ਲਾਭ ਲਈ ਰਾਮ ਰਹੀਮ ਦੇ ਪ੍ਰਭਾਵ ਦਾ ਸ਼ੋਸ਼ਣ ਕਰਦੀਆਂ ਹਨ। ਝਿੰਜਰ ਨੇ ਕਿਹਾ ਕਿ ਇਸ ਦੌਰਾਨ ਸਾਡੇ ਬੰਦੀ ਸਿੰਘਾਂ ਨੇ ਸਜ਼ਾ ਪੂਰੀ ਕਰਨ ਦੇ ਬਾਵਜੂਦ ਪੈਰੋਲ ਤੋਂ ਇਨਕਾਰ ਕਰ ਦਿੱਤਾ।ਇਹ ਨਿਆਂ ਦਾ ਧੋਖਾ ਹੈ।ਝਿੰਝਰ ਨੇ ਪੰਥਕ ਆਗੂਆਂ ਦੀ ਚੁੱਪੀ ਦੀ ਆਲੋਚਨਾ ਕਰਦਿਆਂ ਕਿਹਾ, "ਇਹ ਵੈਸੇ ਤਾਂ ਸਿੱਖਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੇ ਹਨ ਪਰ ਸਾਡੇ ਗੁਰੂ ਸਾਹਿਬਾਨ ਦੇ ਸਰੂਪਾਂ ਦੀ ਬੇਦਬੀ ਵਿੱਚ ਸ਼ਾਮਲ ਦੋਸ਼ੀ ਰਾਮ ਰਹੀਮ ਨੂੰ ਪੈਰੋਲ ਮਿਲਣ ਅਤੇ ਆਜ਼ਾਦ ਘੁੰਮਣ ਦੇ ਮਸਲੇ ਤੇ ਬਿਲਕੁਲ ਚੁੱਪ ਰਹਿੰਦੇ ਹਨ।ਉਨ੍ਹਾਂ ਨੇ ਸਿੱਖਾਂ ਨੂੰ ਇਸ ਬੇਇਨਸਾਫੀ ਵਾਲੀ ਨਿਆਂ ਪ੍ਰਣਾਲੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਰਾਮ ਰਹੀਮ ਦੇ ਪੀੜਤਾਂ ਅਤੇ ਆਪਣੇ ਬੰਦੀ ਸਿੰਘਾਂ ਦੇ ਨਾਲ ਡੱਟਕੇ ਖੜੇ ਹਾਂ। ਆਓ ਰਲ ਕੇ ਆਪਣੀ ਕੌਮ ਅਤੇ ਆਪਣੇ ਬੰਦੀ ਸਿੰਘਾਂ ਲਈ ਲੜੀਏ।"
Punjab Bani 02 October,2024
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ: ਅਕਾਲੀ ਦਲ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ: ਅਕਾਲੀ ਦਲ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ’ਤੇ ਕੀਤਾ ਵਿਸ਼ਾਲ ਗੁਰਮਤਿ ਸਮਾਗਮ ਸੁਧਾਰ ਲਹਿਰ ਦੇ ਆਗੂਆਂ ਸਮੇਤ ਸਾਰੇ ਅਕਾਲੀ ਇਕ ਦੂਜੇ ਖਿਲਾਫ ਬੋਲਣ ਨਾਲੋਂ ਦਿੱਲੀ ਦੇ ਖਿਲਾਫ ਆਵਾਜ਼ ਬੁਲੰਦ ਕਰਨ: ਬਲਵਿੰਦਰ ਸਿੰਘ ਭੂੰਦੜ ਪਟਿਆਲਾ , 24 ਸਤੰਬਰ: ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣ ਦੀ ਜ਼ਰੂਰਤ ਹੈ ਅਤੇ ਜਥੇਦਾਰ ਟੌਹੜਾ ਵੱਲੋਂ ਜਿਸ ਭਾਵਨਾ ਨਾਲ ਕੌਮ ਦੀ ਸੇਵਾ ਕੀਤੀ ਗਈ, ਉਹ ਭਾਵਨਾ ਅਪਣਾਉਣ ਦੀ ਜ਼ਰੂਰਤ ਹੈ । ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਥੇਦਾਰ ਟੌਹੜਾ ਦੇ ਸਾਰੇ ਕੰਮ ਇਸ ਆਧਾਰ ’ਤੇ ਹੁੰਦੇ ਸਨ ਕਿ ਉਹ ਕੌਮ ਲਈ ਚੰਗੇ ਹਨ ਜਾਂ ਨਹੀਂ। ਉਹਨਾਂ ਕਿਹਾ ਕਿ ਸਾਰੀ ਉਮਰ ਜਥੇਦਾਰ ਟੌਹੜਾ ਨੇ ਸਿੱਖ ਕੌਮ ਦੇ ਹੱਕਾਂ ਵਾਸਤੇ ਸੰਘਰਸ਼ ਕੀਤਾ ਤੇ ਉਹ ਸਾਦਗੀ, ਨਿਮਰਤਾ ਤੇ ਇਮਾਨਦਾਰੀ ਦੀ ਇਕ ਮਿਸਾਲ ਸਨ । ਸਰਦਾਰ ਭੂੰਦੜ ਨੇ ਕਿਹਾ ਕਿ ਜੇਕਰ ਜਥੇਦਾਰ ਟੌਹੜਾ ਹੁੰਦੇ ਤਾਂ ਉਹ ਕਦੇ ਵੀ ਮੌਜੂਦਾ ਭਾਜਪਾ ਦੇ ਨਾਲ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਿੱਖਾਂ ਨੇ ਤਾਂ ਮੁਗਲਾਂ ਤੇ ਅੰਗਰੇਜ਼ਾਂ ਖਿਲਾਫ ਲੜਾਈਆਂ ਲੜੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ ਤੇ ਅੱਜ ਸਰਹੱਦਾਂ ਦੀ ਰਾਖੀ ਵਾਸਤੇ ਸਭ ਤੋਂ ਅੱਗੇ ਹੋ ਕੇ ਯੋਗਦਾਨ ਦੇ ਰਹੇ ਹਨ । ਉਹਨਾਂ ਕਿਹਾ ਕਿ ਇਸਦੇ ਬਾਵਜੂਦ ਸਿੱਖਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹਨਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ। ਉਹਨਾਂ ਕਿਹਾ ਕਿ ਸਿੱਖ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਨਾਲ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ । ਸਰਦਾਰ ਭੂੰਦੜ ਨੇ ਸੁਧਾਰ ਲਹਿਰ ਦੇ ਆਗੂਆਂ ਸਮੇਤ ਸਾਰੇ ਅਕਾਲੀਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਦੂਜੇ ਖਿਲਾਫ ਬੋਲਣ ਨਾਲੋਂ ਦਿੱਲੀ ਦੇ ਖਿਲਾਫ ਆਵਾਜ਼ ਬੁਲੰਦ ਕਰਨ। ਉਹਨਾਂ ਕਿਹਾ ਕਿ ਇਸ ਵੇਲੇ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦਾ ਟਾਕਰਾ ਕਰਨ ਦੀ ਜ਼ਰੂਰਤ ਹੈ ਤੇ ਸਾਨੂੰ ਸਮਝਣਾ ਪਵੇਗਾ ਕਿ ਕੌਣ ਸਾਡਾ ਦੋਸਤ ਹੈ ਤੇ ਕੌਣ ਸਾਡਾ ਦੁਸ਼ਮਣ ਹੈ । ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ਮਨਾਉਣ ਸਬੰਧੀ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਬਾਰੇ ਫੈਸਲਾ ਤਾਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵਿਚ ਪਹਿਲਾਂ ਹੀ ਲਿਆ ਜਾ ਚੁੱਕਾ ਸੀ ਅਤੇ ਕੌਮ ਦੀਆਂ ਭਾਵਨਾਵਾਂ ਅਨੁਸਾਰ ਜਨਮ ਸ਼ਤਾਬਦੀ ਮਨਾਈ ਗਈ ਹੈ । ਐਡਵੋਕੇਟ ਧਾਮੀ ਨੇ ਜਥੇਦਾਰ ਟੌਹੜਾ ਨਾਲ ਆਪਣੀ ਸਾਂਝ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਵੇਂ ਮਰਹੂਮ ਆਗੂ ਨੇ ਆਪਣੀ ਇਮਾਨਦਾਰੀ, ਨੇਕ ਨੀਅਤੀ ਤੇ ਸਮਰਪਣ ਦੀ ਭਾਵਨਾ ਨਾਲ ਉਹਨਾਂ ਨੂੰ ਬਹੁਤ ਪ੍ਰਭਾਵਤ ਕੀਤਾ। ਉਹਨਾਂ ਦੱਸਿਆ ਕਿ ਕਿਵੇਂ ਜਥੇਦਾਰ ਟੌਹੜਾ ਅੰਮ੍ਰਿਤ ਸੰਚਾਰ ’ਤੇ ਜ਼ੋਰ ਦਿੰਦੇ ਸਨ ਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਦੇ ਸਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਇਕਬਾਲ ਸਿੰਘ ਝੂਦਾ, ਗੁਰਚਰਨ ਸਿੰਘ ਗਰੇਵਾਲ, ਐਨ ਕੇ ਸ਼ਰਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਰਿੰਦਰ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਮੱਖਣ ਸਿੰਘ ਲਾਲਕਾ, ਕਬੀਰ ਦਾਸ, ਵਿੰਨਰਜੀਤ ਸਿੰਘ ਗੋਲਡੀ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸਾਬਕਾ ਚੇਅਰਮੈਨ ਲਖਵੀਰ ਲੋਟ, ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ ।
Punjab Bani 24 September,2024
ਯੂਥ ਅਕਾਲੀ ਦਲ ਪ੍ਰਧਾਨ ਵੱਲੋਂ BJP ਸਰਕਾਰ 'ਤੇ ਸਿੱਖ ਮਸਲਿਆਂ 'ਚ ਦਖਲ ਦੇਣ ਦੇ ਦੋਸ਼
ਯੂਥ ਅਕਾਲੀ ਦਲ ਪ੍ਰਧਾਨ ਵੱਲੋਂ BJP ਸਰਕਾਰ 'ਤੇ ਸਿੱਖ ਮਸਲਿਆਂ 'ਚ ਦਖਲ ਦੇਣ ਦੇ ਦੋਸ਼ ਚੰਡੀਗੜ੍ਹ- ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਸਿੱਖਾਂ ਦੇ ਮਸਲਿਆਂ ਵਿੱਚ ਦਖਲਅੰਦਾਜ਼ੀ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਦੀ ਨਿਖੇਧੀ ਕੀਤੀ ਹੈ। ਯੂਥ ਅਕਾਲੀ ਦਲ ਪ੍ਰਧਾਨ ਨੇ ਭਾਜਪਾ ਦੇ ਪ੍ਰਧਾਨ ਜੇ.ਪੀ.ਨੱਡਾ ਦੇ ਤਖਤ ਸ਼੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਘਟਨਾ ਨੂੰ ਉਭਾਰਿਆ, ਜਿੱਥੇ ਭਾਜਪਾ ਆਗੂ ਨੂੰ ਖੁਸ਼ ਕਰਨ ਲਈ ਪ੍ਰਬੰਧਕ ਕਮੇਟੀ ਪਾਵਨ ਅਸਥਾਨ ਦੀ ਮਰਯਾਦਾ ਨੂੰ ਹੀ ਭੁੱਲ ਗਈ ਅਤੇ ਕੀਰਤਨ ਕਰ ਰਹੇ ਰਾਗੀ ਸਿੰਘਾਂ ਨੂੰ ਜ਼ਿਆਦਾ ਉਤਸੁਕ ਪੱਤਰਕਾਰਾਂ ਦੇ ਧੱਕਿਆਂ ਦਾ ਸਾਹਮਣਾ ਕਰਨਾ ਪਿਆ। ਝਿੰਝਰ ਨੇ ਕਿਹਾ, “ਇਹ ਸਭ ਉਦੋਂ ਹੁੰਦਾ ਹੈ ਜਦੋਂ ਪ੍ਰਬੰਧਕ ਕਮੇਟੀ ਨੂੰ ਸਰਕਾਰ ਵਲੋਂ ਜਾਣਬੁੱਝ ਕੇ ਕਮਜ਼ੋਰ ਕੀਤਾ ਜਾਂਦਾ ਹੈ ਅਤੇ ਕਮੇਟੀ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਅਨੁਸਾਰ ਚੱਲਣ ਦੀ ਬਜਾਏ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਜ਼ਿਆਦਾ ਉਤਸੁਕ ਹੁੰਦੀ ਹੈ। ਪਰ ਹੁਣ ਸਵਾਲ ਇਹ ਉੱਠਦਾ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਲੇ ਤੱਕ ਸਾਹਮਣੇ ਕਿਉਂ ਨਹੀਂ ਆਈ ਅਤੇ ਇਸ ਘਟਨਾ ‘ਤੇ ਕੋਈ ਸਪੱਸ਼ਟੀਕਰਨ ਕਿਉਂ ਨਹੀਂ ਦਿੱਤਾ ਗਿਆ? ਭਾਜਪਾ ਵਾਰ-ਵਾਰ ਸਾਡੇ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਕੇ ਅਤੇ ਸਾਡੇ ਗੁਰਦੁਆਰਿਆਂ ‘ਤੇ ਕਬਜ਼ਾ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਦਿਨ ਪਹਿਲਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਵੀ ਅਜਿਹੀ ਹੀ ਇੱਕ ਘਟਨਾ ਵਾਪਰੀ ਸੀ ਜਦੋਂ ਗੁਰਦੁਆਰਾ ਕਮੇਟੀ ਨੇ ਰਵਨੀਤ ਸਿੰਘ ਬਿੱਟੂ ਨੂੰ ਅਤੇ ਉਸ ਦੇ ਦਾਦਾ ਬੇਅੰਤ ਸਿੰਘ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਲੀਨ ਚਿੱਟ ਦੇ ਕੇ ਸਨਮਾਨਿਤ ਕੀਤਾ ਸੀ, ਜਿਨ੍ਹਾਂ ਨੇ ਸਾਡੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ 1990 ਦੇ ਦੌਰ ਵਿੱਚ ਸ਼ਹੀਦ ਕੀਤਾ ਸੀ। ਉਹਨਾਂ ਅੱਗੇ ਕਿਹਾ ਕਿ ਇਹ ਕੋਈ ਇਕ ਅੱਧੀ ਘਟਨਾ ਨਹੀਂ ਹੈ, ਸਿਰਫ ਪਿਛਲੇ ਕੁਝ ਹਫਤਿਆਂ ਵਿੱਚ ਹੀ ਸਾਡੇ ਕੋਲ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦੀ ਪਤਨੀ ਦਾ ਉਦਾਹਰਣ ਹੈ ਜੋਕਿ ਖੁੱਲ੍ਹੇਆਮ ਅਤੇ ਬੇਸ਼ਰਮੀ ਨਾਲ ਨਵੇਂ ਮੈਂਬਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੰਮ ਕਰ ਰਹੀ ਹੈ, ਉਸ ਭਾਜਪਾ ਖੀ ਜਿਸਦਾ ਸਿੱਖ ਵਿਰੋਧੀ ਹੋਣ ਦਾ ਸਪੱਸ਼ਟ ਰਿਕਾਰਡ ਹੈ। ਇਸ ਤੋਂ ਇਲਾਵਾ ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਨੇ ਸਾਡੇ ਕਿਸਾਨਾਂ ‘ਤੇ ਅੱਤਿਆਚਾਰ ਕਰਨ ਵਾਲੇ ਹਰਿਆਣਾ ਪੁਲਿਸ ਨੂੰ ਕਮਰੇ ਦਿੱਤੇ ਹਨ ਜੋਕਿ ਬਾਅਦ ਵਿਚ ਗੁਰਦੁਆਰਾ ਸਾਹਿਬ ਦੀ ਸਰਾਂ ਵਿਚ ਸਿਗਰਟ ਪੀਂਦੇ ਅਤੇ ਸ਼ਰਾਬ ਪੀਂਦੇ ਪਾਏ ਗਏ ਹਨ। ਝਿੰਝਰ ਨੇ ਅੱਗੇ ਕਿਹਾ ਕਿ ਵਾਰ-ਵਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਨੇ ਸਿੱਖ ਕੌਮ ਨੂੰ ਬਹੁਤ ਦੁਖੀ ਕੀਤਾ ਹੈ ਅਤੇ ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਇਹ ਅਖੌਤੀ ਸਿੱਖ ਬੁੱਧੀਜੀਵੀ ਇਸ ‘ਤੇ ਪੂਰੀ ਤਰ੍ਹਾਂ ਚੁੱਪ ਬੈਠੇ ਹਨ, ਪਰ ਸ਼੍ਰੋਮਣੀ ਅਕਾਲੀ ਦਲ ਚੁੱਪ ਨਹੀਂ ਬੈਠੇਗਾ ਅਤੇ ਭਾਜਪਾ ਸਰਕਾਰ ਦੇ ਖਿਲਾਫ ਲੜਾਈ ਲੜਦਾ ਰਹੇਗਾ।
Punjab Bani 10 September,2024
ਦਰਬਾਰਾ ਸਿੰਘ ਗੁਰੂ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਨਿਯੁਕਤ
ਦਰਬਾਰਾ ਸਿੰਘ ਗੁਰੂ ਅਕਾਲੀ ਦਲ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਨਿਯੁਕਤ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ । ਸਰਦਾਰ ਦਰਬਾਰਾ ਸਿੰਘ ਗੁਰੂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿਚ ਉਹਨਾਂ ਦੀ ਸਹਾਇਤਾ ਕਰਨਗੇ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੇ ਬਿਆਨ ਵਿਚ ਦਿੱਤੀ ਗਈ।
Punjab Bani 06 September,2024
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਜਾਜ ਪਰਿਵਾਰ ਨਾਲ ਮੁਲਾਕਾਤ
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਜਾਜ ਪਰਿਵਾਰ ਨਾਲ ਮੁਲਾਕਾਤ ਮਾਤਾ ਤਿ੍ਰਪਤ ਕੌਰ ਵੱਲੋਂ ਦਿੱਤੀ ਪ੍ਰੇਰਨਾ ਹਮੇਸ਼ਾ ਸਾਰਿਆਂ ਦਾ ਮਾਰਗ ਦਰਸ਼ਨ ਕਰਦੀ ਰਹੇਗੀ : ਸ. ਸੁਖਬੀਰ ਸਿੰਘ ਬਾਦਲ ਬਜਾਜ ਪਰਿਵਾਰ ਨਾਲ ਸ. ਬਾਦਲ ਨੇ ਮਾਤਾ ਤਿ੍ਰਪਤ ਕੌਰ ਦੇ ਸਦੀਵੀ ਵਿਛੋੜੇ ’ਤੇ ਕੀਤਾ ਦੁੱਖ ਸਾਂਝਾ ਪਟਿਆਲਾ 5 ਸਤੰਬਰ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ ਅਤੇ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਦੇ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਬਜਾਜ ਪਰਿਵਾਰ ਨਾਲ ਹਮਦਰਦੀ ਜਿਤਾਈ ਅਤੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਥਕ ਟਕਸਾਲੀ ਅਕਾਲੀ ਆਗੂ ਸ. ਮਨਮੋਹਨ ਸਿੰਘ ਬਜਾਜ ਕਾਫੀ ਸਮਾਂ ਪਹਿਲਾਂ ਇਸ ਸੰਸਾਰ ਤੋਂ ਅਕਾਲ ਚਲਾਣਾ ਕਰ ਜਾਣਾ ਅਤੇ ਹੁਣ ਉਨ੍ਹਾਂ ਸੁਪਤਨੀ ਤਿ੍ਰਪਤ ਕੌਰ ਦੇ ਸਦੀਵੀ ਵਿਛੋੜੇ ਨਾਲ ਜਿਥੇ ਬਜਾਜ ਪਰਿਵਾਰ ਨੂੰ ਨਾ ਪੂਰਾ ਹੋਣਾ ਘਾਟਾ ਪਿਆ ਹੈ, ਉਥੇ ਹੀ ਸ਼ੋ੍ਰਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਵੀ ਉਨ੍ਹਾਂ ਦੇ ਅਚਨਚੇਤ ਸਦੀਵੀ ਵਿਛੋੜੇ ’ਤੇ ਨਿੱਜੀ ਤੌਰ ’ਤੇ ਵੱਡਾ ਘਾਟਾ ਪਿਆ ਹੈ, ਜੋ ਹਮੇਸ਼ਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਪਰਿਵਾਰਕ ਤੌਰ ਤੇ ਅਤੇ ਪਾਰਟੀ ਪੱਧਰ ’ਤੇ ਆਪਣੀਆਂ ਸੇਵਾਵਾਂ ਅਤੇ ਅਹਿਮ ਕਾਰਜਾਂ ਵਿਚ ਕਾਰਜਸ਼ੀਲ ਰਹਿੰਦੇ ਸਨ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸ. ਬਜਾਜ ਪਰਿਵਾਰ ਨਾਲ ਸਰਦਾਰਨੀ ਮਾਤਾ ਤਿ੍ਰਪਤ ਕੌਰ ਦੇ ਸਦੀਵੀ ਵਿਛੋੜੇ ਉਪਰੰਤ ਦੁੱਖ ਸਾਂਝਾ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਬਜਾਜ ਪਰਿਵਾਰ ਦੇ ਹਰ ਦੁੱਖ ਸੁੱਖ ਵਿਚ ਨਾਲ ਖੜਾ ਹੈ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਕਸਾਲੀ ਬਜਾਜ ਪਰਿਵਾਰ ਨਾਲ ਸਵਰਗਵਾਸੀ ਸ. ਮਨਮੋਹਨ ਸਿੰਘ ਬਜਾਜ ਦੀਆਂ ਜੀਵਨ ਘਾਲਣਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਟਕਸਾਲੀ ਅਕਾਲੀ ਪਰਿਵਾਰ ਕਰਕੇ ਸ਼ੋ੍ਰਮਣੀ ਅਕਾਲੀ ਦਲ ਨੇ ਹਰ ਤਰ੍ਹਾਂ ਦੀਆਂ ਪ੍ਰਸਥਿਤੀਆਂ ਨੂੰ ਪਾਰ ਕੀਤਾ, ਜਿਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਵੀ ਪਾਰਟੀ ਅੰਦਰ ਆਪਣੀਆਂ ਸੇਵਾਵਾਂ ਨਾਲ ਕਾਰਜਸ਼ੀਲ ਹਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਮਾਪਿਆਂ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਪਰਿਵਾਰ ਅਤੇ ਪਾਰਟੀ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਅਹਿਮ ਥਾਂ ਦਿੱਤੀ ਹੈ। ਸ. ਬਾਦਲ ਨੇ ਕਿਹਾ ਕਿ ਅਕਸਰ ਬਜਾਜ ਪਰਿਵਾਰ ਨਾਲ ਵਿਚਰਦਿਆਂ ਮਾਤਾ ਤਿ੍ਰਪਤ ਕੌਰ ਜੀ ਨੇ ਹਮੇਸ਼ਾ ਸਾਡਾ ਮਾਰਗ ਦਰਸ਼ਨ ਕੀਤਾ, ਜਿਨ੍ਹਾਂ ਵੱਲੋਂ ਦਿੱਤੀ ਪ੍ਰੇਰਨਾ ਨੂੰ ਉਹ ਨਿੱਜੀ ਰੂਪ ਵਿਚ ਲੈਂਦੇ ਹਨ ਅਤੇ ਹਮੇਸ਼ਾ ਉਨ੍ਹਾਂ ਦੀ ਘਾਟ ਹਮੇਸ਼ਾ ਰਹਿੰਦੇ ਸਮੇਂ ਤੱਕ ਮਹਿਸੂਸ ਹੁੰਦੀ ਰਹੇਗੀ। ਸ. ਬਾਦਲ ਨੇ ਕਿਹਾ ਕਿ ਗੁਰਬਾਣੀ ਦੇ ਫਲਸਫੇ ਅਨੁਸਾਰ ਪ੍ਰਮਾਤਮਾ ਦੇ ਭਾਣੇ ਨੂੰ ਮੰਨਣਾ ਪੈਣਾ ਤੇ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਬਜਾਜ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ ਅਤੇ ਮਾਤਾ ਤਿ੍ਰਪਤ ਕੌਰ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਜੋਤ ਸਿੰਘ ਬਜਾਜ, ਸੁਰਿੰਦਰ ਮੋਹਨ ਸਿੰਘ ਬਜਾਜ, ਸਤਿੰਦਰਪਾਲ ਸਿੰਘ ਸੇਠ,ੀ, ਅਮਰਜੀਤ ਸਿੰਘ ਬੱਠਲਾ, ਸੁਖਮਿੰਦਰਪਾਲ ਸਿੰਘ ਮਿੰਟਾ, ਜਸਵਿੰਦਰ ਸਿੰਘ ਚੱਢਾ, ਪਰਮਿੰਦਰ ਸ਼ੋਰੀ, ਮਾਲਵਿੰਦਰ ਸਿੰਘ ਮੱਲੀ, ਸੋਨੂੰ ਮਾਜਰੀ, ਗਗਨਦੀਪ ਸਿੰਘ ਮਨੀ, ਸੁਮੀਰ ਕੁਰੈਸ਼ੀ, ਗੁਰਪ੍ਰੀਤ ਸਿੰਘ ਗੁਰ, ਸੁਖਮਨ ਸੰਧੂ, ਅੰਕੁਸ਼ਦੀਪ, ਸਹਿਜ ਮੱਕੜ, ਸਿਮਰ ਕੁੱਕਲ, ਦਰਸ਼ਨ ਸਿੰਘ ਪਿ੍ਰੰਸ, ਆਈ ਐਸ ਬਿੰਦਰਾ, ਵਿਕਾਸ ਮੱਟੂ, ਹੇਮ ਰਾਜ, ਭਰਤ ਕੁਮਾਰ, ਹਰਮੇਸ਼ ਭਲਵਾਨ, ਗੁਰਵਿੰਦਰ ਸਿੰਘ ਸ਼ਕਤੀਮਾਨ, ਮਨਰੂਪ ਸਿੰਘ, ਗੁਰਚਰਨ ਸਿੰਘ ਖਾਲਸਾ, ਪਰਮਿੰਦਰ ਸਿੰਘ ਵੜੈਚ, ਐਨ.ਕੇ. ਸ਼ਰਮਾ, ਰਨੇਸ਼ ਪਰਾਸ਼ਰ, ਕਬੀਰ ਦਾਸ, ਮਹੇਸ਼ਇੰਦਰ ਸਿੰਘ ਗਰੇਵਾਲ, ਸੁਮੇਰ ਸੀੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਰਿੰਦਰ ਸਿੰਘ ਚੌਂਕੀਵਾਲਾ, ਸ਼ਰਫਰਾਜ ਸਿੰਘ ਜਯੋਤੀ, ਅਮਰਜੀਤ ਸਿੰਘ ਦਾਰਾ, ਮਨਮੋਹਨ ਸਿੰਘ ਕਾਲਾ, ਭਜਨ ਸਿੰਘ ਓਬਰਾਏ, ਰਣਜੀਤ ਸਿੰਘ ਬੋਬੀ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਆਦਿ ਹਾਜ਼ਰ ਸਨ।
Punjab Bani 05 September,2024
ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦਿਆਂ ਨਿਮਾਣੇ ਸਿੱਖ ਵਾਂਗ ਬਿਕਰਮ ਮਜੀਆ ਸੌਂਪਿਆ ਆਪਣਾ ਸਪੱਸ਼ਟੀਕਰਨ
ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦਿਆਂ ਨਿਮਾਣੇ ਸਿੱਖ ਵਾਂਗ ਬਿਕਰਮ ਮਜੀਆ ਸੌਂਪਿਆ ਆਪਣਾ ਸਪੱਸ਼ਟੀਕਰਨ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਸਕੱਤਰੇਤ ਦਫਤਰ ਵਿਖੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣਾ ਸਪਸ਼ਟੀਕਰਨ ਦਿੱਤਾ । ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦੇ ਹੋਏ ਨਿਮਾਣੇ ਸਿੱਖ ਵਾਂਗ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ। ਇਸ ਦਰ `ਤੇ ਕਿਸੇ ਦੀ ਵੀ ਕੋਈ ਸਿਆਣਪ ਨਹੀਂ ਚੱਲਣੀ ਇਥੇ ਸਿਰ ਨਿਵਾਉਣਾ ਹੀ ਚੰਗਾ ਹੈ।
Punjab Bani 05 September,2024
ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ
ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜਿ਼ਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ। ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।
Punjab Bani 04 September,2024
ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ
ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜੱਥੇਦਾਰ ਨੇ ਲਿਆ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਸੰਬੰਧਿਤ ਵਿਚਾਰ ਅਧੀਨ ਮਾਮਲੇ ਨੂੰ ਲੈ ਕੇ ਅਕਾਲੀ ਆਗੂਆਂ ਵੱਲੋ ਇਕ ਦੂਜੇ ‘ਤੇ ਅਤੇ ਸ੍ਰੀ ਅਕਾਲ ਤਖ਼ਤ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਆਗੂਆਂ ਦਾ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਇਸਤੇ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਇਕ ਲਿਖਿਤ ਬਿਆਨ ਵਿਚ ਕਿਹਾ ਕਿਹਾ ਹੈ ਕਿ,ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਤਿਕਾਰ ਨੂੰ ਧਿਆਨ ਵਿਚ ਰੱਖਦਿਆਂ ਇਸ ਤਰਾਂ ਦੀਆਂ ਬਿਆਨਬਾਜ਼ੀਆਂ ਤੁਰੰਤ ਬੰਦ ਕੀਤੀਆਂ ਜਾਣ। ਬਿਆਨਬਾਜ਼ੀ ਬੰਦ ਨਾ ਕਰਨ ਦੀ ਸੂਰਤ ‘ਚ ਸਖ਼ਤ ਐਕਸ਼ਨ ਲੈਣ ਦੀ ਚੇਤਾਵਨੀ ਦਿੱਤੀ ਗਈ ਹੈ।
Punjab Bani 03 September,2024
ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਕਾਰਨ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ
ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਕਾਰਨ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ ਕੰਗਨਾ ਖ਼ਿਲਾਫ਼ ਦਰਜ ਹੋਣੀ ਚਾਹੀਦੀ ਹੈ ਐਫਆਈਆਰ, ਸਲਾਖਾਂ ਪਿੱਛੇ ਡੱਕੇ ਜਾਣ ਦੀ ਹੱਕਦਾਰ: ਵੜਿੰਗ ਕੰਗਨਾ ਰਣੌਤ ਨੇ ਬੀਜੇਪੀ ਦੁਆਰਾ ਦਿੱਤੀਆਂ ਸਕਰਿਪਟਾਂ 'ਤੇ ਨਫ਼ਰਤ ਫੈਲਾਈ: ਰਾਜਾ ਵੜਿੰਗ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। 2002 ਵਿੱਚ ਬੱਲੂਆਣਾ ਤੋਂ ਕਾਂਗਰਸ ਦੀ ਵਿਧਾਇਕ ਸੀਟ ਜਿੱਤਣ ਵਾਲੇ ਭੱਟੀ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਦੇਵੇਂਦਰ ਯਾਦਵ ਜੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਅੱਜ ਉਨ੍ਹਾਂ ਦਾ ਰਸਮੀ ਤੌਰ 'ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵਾਗਤ ਕੀਤਾ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭੱਟੀ ਜੀ ਬਹੁਤ ਹੀ ਸੀਨੀਅਰ ਅਤੇ ਮਹਾਨ ਆਗੂ ਹਨ ਜਿਨ੍ਹਾਂ ਨੇ ਪੰਜਾਬ ਦੀ ਬਿਹਤਰੀ ਲਈ ਲਗਾਤਾਰ ਕੰਮ ਕੀਤਾ ਹੈ। ਉਹਨਾਂ ਵਰਗਾ ਨੇਤਾ ਬਿਨਾਂ ਸ਼ੱਕ ਸਾਡੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਅਸੀਂ ਆਉਣ ਵਾਲੀਆਂ ਉਪ ਚੋਣਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਕਰ ਰਹੇ ਹਾਂ। ਪ੍ਰਤਾਪ ਸਿੰਘ ਬਾਜਵਾ ਨੇ ਇਨ੍ਹਾਂ ਭਾਵਨਾਵਾਂ ਨੂੰ ਗੂੰਜਦੇ ਹੋਏ ਕਿਹਾ, "ਭੱਟੀ ਜੀ ਇੱਕ ਬਹੁਤ ਹੀ ਮਿਹਨਤੀ ਨੇਤਾ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਆਪਣੇ ਹਲਕਿਆਂ ਦੀ ਨੁਮਾਇੰਦਗੀ ਪੂਰੀ ਲਗਨ ਨਾਲ ਕੀਤੀ ਹੈ। ਪੰਜਾਬ ਦੇ ਲੋਕਾਂ ਲਈ ਉਨ੍ਹਾਂ ਦੇ ਨਿਰੰਤਰ ਯਤਨ ਸ਼ਲਾਘਾਯੋਗ ਹਨ। ਭੱਟੀ ਜੀ ਨੇ ਨਿੱਘੇ ਸੁਆਗਤ ਲਈ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਮੈਂ ਪੰਜਾਬ ਕਾਂਗਰਸ ਦੇ ਬੈਨਰ ਹੇਠ ਇਕ ਵਾਰ ਫਿਰ ਤੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਇਸ ਮੌਕੇ ਲਈ ਧੰਨਵਾਦੀ ਹਾਂ, ਜੋ ਹਮੇਸ਼ਾ ਲੋਕਾਂ ਦੀ ਆਵਾਜ਼ ਰਹੀ ਹੈ ਅਤੇ ਉਨ੍ਹਾਂ ਨਾਲ ਖੜ੍ਹੀ ਹੈ । ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਭੱਟੀ ਜੀ ਦੀ ਪਾਰਟੀ ਵਿੱਚ ਵਾਪਸੀ ਨਾਲ ਕਾਂਗਰਸ ਨੂੰ ਬਹੁਤ ਲਾਭ ਅਤੇ ਮਜ਼ਬੂਤੀ ਮਿਲੇਗੀ। ਵੜਿੰਗ ਨੇ ਅੱਗੇ ਕਿਹਾ, “ਉਨ੍ਹਾਂ ਨੂੰ ਜਲਦੀ ਹੀ ਪੰਜਾਬ ਦੇ ਲੋਕਾਂ ਹਿੱਤਾਂ ਨੂੰ ਅੱਗੇ ਵਧਾਉਣ ਲਈ ਮਹੱਤਵਪੂਰਨ ਕੰਮ ਸੌਂਪਿਆ ਜਾਵੇਗਾ। ਜਦੋਂ ਅਭਿਨੇਤਰੀ ਤੋਂ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਅਤੇ ਉਸਦੀ ਆਉਣ ਵਾਲੀ ਫਿਲਮ ਐਮਰਜੈਂਸੀ ਬਾਰੇ ਸਵਾਲ ਕੀਤਾ ਗਿਆ ਤਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਿੱਛੇ ਨਹੀਂ ਹਟੇ। ਉਹ ਪਿਛਲੇ ਲੰਬੇ ਸਮੇਂ ਤੋਂ ਨਫ਼ਰਤ ਫੈਲਾਉਂਦੀ ਆ ਰਹੀ ਹੈ, ਖਾਸ ਕਰਕੇ ਕਿਸਾਨਾਂ ਦੇ ਧਰਨੇ ਵਿੱਚ ਹਿੱਸਾ ਲੈਣ ਵਾਲੀਆਂ ਪੰਜਾਬ ਦੀਆਂ ਮਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਨਾਲ, ਉਹਨਾਂ ਨੂੰ ਵਿਰੋਧ ਕਰਨ ਲਈ ਪੈਸੇ ਦਿੱਤੇ ਜਾਣ ਦਾ ਦੋਸ਼ ਹੈ। ਇਹ ਫਿਲਮ ਭਾਜਪਾ ਸਰਕਾਰ ਦੁਆਰਾ ਬਣਾਈ ਗਈ ਇੱਕ ਸਕ੍ਰਿਪਟ ਤੋਂ ਇਲਾਵਾ ਹੋਰ ਕੁਝ ਨਹੀਂ ਹੈ, ਅਤੇ ਕੰਗਨਾ ਨਫ਼ਰਤ ਫੈਲਾਉਣ ਦਾ ਉਨ੍ਹਾਂ ਦਾ ਸਾਧਨ ਹੈ, ਇਹ ਜ਼ਰੂਰੀ ਹੈ ਕਿ ਪੰਜਾਬ ਸਰਕਾਰ ਕਾਰਵਾਈ ਕਰੇ, ਪਰ ਉਹ ਇਸ ਨਫ਼ਰਤ ਫੈਲਾਉਣ ਦਾ ਸਮਰਥਨ ਕਰਦੇ ਹਨ। ਪ੍ਰਕਾਸ਼ ਸਿੰਘ ਭੱਟੀ ਫਰੀਦਕੋਟ ਇੰਪਰੂਵਮੈਂਟ ਟਰੱਸਟ (2002-07) ਦੇ ਸਾਬਕਾ ਚੇਅਰਮੈਨ ਸਨ ਅਤੇ ਐਸਸੀ ਕਾਰਪੋਰੇਸ਼ਨ ਪੰਜਾਬ (2013-16) ਦੇ ਸਾਬਕਾ ਚੇਅਰਮੈਨ ਵੀ ਹਨ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪ੍ਰੈੱਸ ਕਾਨਫਰੰਸ ਵਿੱਚ ਸ਼ਾਮਲ ਹੋਏ ਅਤੇ ਪ੍ਰਕਾਸ਼ ਸਿੰਘ ਭੱਟੀ ਜੀ ਦਾ ਸਵਾਗਤ ਕੀਤਾ ।
Punjab Bani 31 August,2024
ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਸੁਖਬੀਰ ਸਿੰਘ ਬਾਦਲ ਸੌਂਪਿਆ ਆਪਣਾ ਸਪੱਸ਼ਟੀਕਰਨ
ਸ਼੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਸੁਖਬੀਰ ਸਿੰਘ ਬਾਦਲ ਸੌਂਪਿਆ ਆਪਣਾ ਸਪੱਸ਼ਟੀਕਰਨ ਅੰਮ੍ਰਿਤਸਰ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨਾਂ ਵਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੋਂ ਬਾਅਦ ਅੱਜ ਖੁਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਨਤਮਸਤਕ ਹੋਣ ਉਪਰੰਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕੱਲ੍ਹ 30 ਅਗਸਤ ਦੇ ਹੁਕਮਾਂ ਨੂੰ ਨਤਮਸਤਕ ਹੁੰਦੇ ਹੋਏ ਆਪਣਾ ਸਪੱਸ਼ਟੀਕਰਨ ਸਕੱਤਰੇਤ ਜਥੇਦਾਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ਤੇ ਪੇਸ਼ ਹੋ ਕੇ ਸੌਂਪਿਆ ਗਿਆ।
Punjab Bani 31 August,2024
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਸੁਖਬੀਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਸੁਖਬੀਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜ ਸਿੰਘ ਸਾਹਿਬਾਨਾਂ ਵਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਨਾਲ ਕੁੱਝ ਸਾਬਕਾ ਅਕਾਲੀ ਮੰਤਰੀ ਵੀ ਮੌਜੂਦ ਹਨ।ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ ਦੇਣ ਮਗਰੋਂ ਆਪਣਾ ਪੱਖ ਰੱਖਣਗੇ।
Punjab Bani 31 August,2024
ਹੁਣ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ : ਪ੍ਰੋ਼ : ਚੰਦੂਮਾਜਰਾ
ਹੁਣ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ : ਪ੍ਰੋ਼ : ਚੰਦੂਮਾਜਰਾ ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨਾਂ ਨੇ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਬਾਗੀ ਧੜੇ ਵੱਲੋਂ ਇਕ ਵਾਰ ਫਿਰ ਤੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਬਾਗੀ ਧੜੇ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹੁਣ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ।
Punjab Bani 30 August,2024
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਐਨ.ਆਰ.ਆਈ ਗੁਰਵਿੰਦਰ ਸਿੰਘ ਬਿੰਦਰੀ (ਯੂ.ਐਸ.ਏ) ਨੇ ਸਾਥੀਆਂ ਸਣੇ ਕਾਂਗਰਸ ਦਾ ਪੱਲਾ ਫੜਿਆ
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਐਨ.ਆਰ.ਆਈ ਗੁਰਵਿੰਦਰ ਸਿੰਘ ਬਿੰਦਰੀ (ਯੂ.ਐਸ.ਏ) ਨੇ ਸਾਥੀਆਂ ਸਣੇ ਕਾਂਗਰਸ ਦਾ ਪੱਲਾ ਫੜਿਆ ਨਾਭਾ 30 ਅਗਸਤ : ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੌਦਾ ਦੇ ਸਕੇ ਭਰਾ ਗੁਰਵਿੰਦਰ ਸਿੰਘ ਘਮਰੌਦਾ ਨੇ ਇੰਡੀਅਨ ਓਵਰਸੀਜ ਕਾਂਗਰਸ (ਯੂ.ਐਸ.ਏ) ਪੰਜਾਬ ਚੈਪਟਰ ਪ੍ਰਧਾਨ ਸ੍ਰ. ਗੁਰਮੀਤ ਸਿੰਘ ਗਿੱਲ ਦੀ ਅਗਵਾਈ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਬਿੰਦਰੀ ਹਲਕੇ ਤੋਂ ਮਜਬੂਤ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਜਿਨਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਕਾਰਨ ਹਲਕਾ ਨਾਭਾ ਵਿਖੇ ਸਿਆਸੀ ਅੰਕੜੇ ਜਰੂਰ ਪ੍ਰਭਾਵਿਤ ਹੋਣੇ ਸੰਭਾਵਿਤ ਹੋ ਗਏ ਹਨ। ਕਾਂਗਰਸ ਜੁਆਇਨ ਬਾਦ ਬਲਾਕ ਸੰਮਤੀ ਮੈਂਬਰ ਰਘਵੀਰ ਸਿੰਘ ਖੱਟੜਾ ਅਤੇ ਜ਼ਿਲਾ ਜਨਰਲ ਸਕੱਤਰ ਅਜੈਬ ਸਿੰਘ ਰੋਹਟੀ ਨੇ ਬਿੰਦਰੀ ਨੂੰ ਜੀ ਆਇਆ ਕਹਿੰਦੇ ਸ਼ੁਭਕਾਮਨਾਵਾਂ ਦਿੱਤੀਆਂ। ਗੁਰਵਿੰਦਰ ਘਮਰੌਦਾ ਨੇ ਸਮੂਹ ਸੀਨੀਅਰ ਕਾਂਗਰਸੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤਾਂ 'ਚ ਪੰਜਾਬ ਅੰਦਰ ਕਾਂਗਰਸ ਪਾਰਟੀ ਹੀ ਅਜਿਹੀ ਸਿਆਸੀ ਧਿਰ ਹੈ ਜੋ ਕਿ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ 'ਚ ਸਭ ਤੋਂ ਸਮਰੱਥ ਹੈ ਅਤੇ ਆਗਾਮੀ ਚੋਣਾਂ 'ਚ ਆਮ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਦਾ ਸਿਆਸੀ ਆਕਾਰ ਸਿਖਰਾਂ ਨੂੰ ਛੁੰਹੇਗਾ। ਬਿੰਦਰ ਘਮਰੌਦਾ (ਯੂ.ਐਸ.ਏ) ਨੇ ਭਰੇ ਮਨ ਨਾਲ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ 'ਤੇ ਬਰਬਾਦ ਕੀਤਾ ਜਾ ਰਿਹਾ ਹੈ ਜਿਸ ਕਾਰਨ ਪ੍ਰਤਿ ਸਾਲ ਪੰਜਾਬ ਦਾ ਕਰਜਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਆਰਥਿਕਤਾ ਨਾਲ ਜੂਝਦੇ ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਦੇਣ ਤੋਂ ਵੀ ਤੰਗ ਹੋ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ। ਇੰਡੀਅਨ ਓਵਰਸੀਜ਼ ਕਾਂਗਰਸ ਪ੍ਰਧਾਨ ਗੁਰਮੀਤ ਸਿੰਘ ਗਿੱਲ ਨੇ ਗੁਰਵਿੰਦਰ ਸਿੰਘ ਘਮਰੌਦਾ ਨੂੰ ਪਾਰਟੀ 'ਚ ਸ਼ਾਮਿਲ ਹੋਣ 'ਤੇ ਜੀ ਆਇਆ ਨੂੰ ਆਖਦਿਆ ਤਕੜੇ ਹੋ ਕੇ ਕੰਮ ਕਰਨ ਲਈ ਥਾਪੜਾ ਦਿੰਦਿਆਂ ਭਰੋਸਾ ਦਿੱਤਾ ਕਿ ਬੇਦਾਗ ਅਤੇ ਈਮਾਨਦਾਰ ਸ਼ਖਸ਼ੀਅਤ ਦੇ ਮਾਲਕ ਜੀ. ਕੇ. ਘਮਰੌਦਾ ਦੀ ਸਮੂਲਿਅਤ ਕਰਦਿਆਂ ਭਵਿੱਖ 'ਚ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਸੋਪਣ ਦਾ ਐਲਾਨ ਕੀਤਾ। ਬਿੰਦਰੀ ਯੂ.ਐਸ.ਏ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੰਗਠਨਾਤਮਕ ਢਾਂਚੇ ਦੀ ਮਜਬੂਈ ਲਈ ਡਟੇ ਹੋਏ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਨੌਜਵਾਨਾਂ ਦੇ ਸਹਿਯੋਗ ਨਾਲ ਭਵਿੱਖ 'ਚ ਕਾਂਗਰਸ ਨੂੰ ਹੋਰ ਮਜਬੂਤ ਕੀਤਾ ਜਾਏਗਾ। ਇਸ ਮੌਕੇ ਬਿੰਦਰੀ (ਯੂਐਸਏ) ਨੇ ਮੌਜੂਦਾ ਸਰਕਾਰ ਦੀਆਂ ਸਿਆਸੀ ਅਤੇ ਸਮਾਜਿਕ ਕਮੀਆਂ ਨੂੰ ਨਿਸ਼ਾਨੇ 'ਤੇ ਲੈੰਦਿਆ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਨੀਅਤ ਅਤੇ ਨੀਤੀਆਂ ਦੋਨਾਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੀਆਂ ਜਿਮਨੀ ਚੋਣਾਂ 'ਚ ਇਸ ਪੰਜਾਬ ਵਿਰੋਧੀ ਸਰਕਾਰ ਨੂੰ ਸਬਕ ਸਿਖਾਉਣ ਲਈ ਕਾਹਲੇ ਬੈਠੇ ਹਨ। ਇਸ ਮੌਕੇ ਮਨਵੀਰ ਸਿੰਘ ਘਮਰੌਦਾ, ਕਸ਼ਮੀਰਾ ਸਿੰਘ, ਨਿਰਮਲ ਗਰੇਵਾਲ, ਪਰਮਿੰਦਰ ਦਿਓਲ, ਮਨਦੀਪ ਹੰਸ, ਸੁੱਖੀ ਸਿੱਧੂ, ਪਾਲ ਬਦੇਸ਼ਾ, ਕੁਲਵਿੰਦਰ ਸੋਹੀ, ਨਿਰਮਲ ਲਲਹੇੜੀ, ਜੁਝਾਰ ਸਿੰਘ ਕੰਦੋਲਾ, ਆਲਮਜੀਤ ਸੁਖੀ ਗਿੱਲ, ਬਲਬੀਰ ਸਿੰਘ ਰਾਜੇਵਾਲ ਆਦਿ ਹਾਜ਼ਰ ਸਨ
Punjab Bani 30 August,2024
ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਹੀ ਹੈ : ਹਰਸਿਮਰਤ ਕੌਰ
ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਹੀ ਹੈ : ਹਰਸਿਮਰਤ ਕੌਰ ਬਠਿੰਡਾ : ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਜੋ ਕਿ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ ਨੇ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਦੇ ਬਿਆਨ `ਤੇ ਬੋਲਦੇ ਹੋਏ ਕਿਹਾ ਕਿ ਮੈਂ ਇਸ ਬਾਰੇ ਜਿੰਨਾ ਘੱਟ ਬੋਲਾ ਤਾਂ ਚੰਗਾ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ ਅਤੇ ਉਹ ਦੂਜਿਆ ਨੂੰ ਮੰਦਾ ਬੋਲ ਰਹੀ ਹੈ। ਇਹ ਲੋਕਾਂ ਨੂੰ ਇਕਜੁੱਟ ਕਰਨ ਦੀ ਬਜਾਏ ਵੰਡ ਰਹੀ ਹੈ, ਜਿਸ ਦੀ ਜਿੰਨਾ ਵੀ ਅਲੋਚਨਾ ਕੀਤੀ ਜਾਵੇ ਉਹ ਘੱਟ ਹੈ । ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਭਾਜਪਾ ਸਰਕਾਰ ਇਸ ਖਿਲਾਫ ਸਿਰਫ਼ ਨੋਟਿਸ ਨਾ ਜਾਰੀ ਕਰੇ ਸਗੋਂ ਇਸ ਨੂੰ ਸਸਪੈਂਡ ਕਰਨਾ ਚਾਹੀਦਾ ਹੈ। ਇਹ ਔਰਤ ਗੰਦੀਆਂ ਗੱਲਾਂ ਕਹਿ ਕੇ ਸਮਾਜ ਨੂੰ ਵੰਡ ਰਹੀ ਹੈ, ਪਰ ਭਾਜਪਾ ਨੇ ਚੁੱਪੀ ਧਾਰੀ ਹੋਈ ਹੈ। ਜਿਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ ਅਤੇ ਕਿਹਾ ਕਿ ਦੇਸ਼ ਦੀ ਅਖੰਡਤਾ ਬਰਕਰਾਰ ਰੱਖਾਂਗੇ, ਅੱਜ ਉਹੀ ਦੇਸ਼ ਨੂੰ ਵੰਡ ਰਹੀ ਹੈ । ਸਾਬਕਾ ਸਾਂਸਦ ਸਿਮਰਜੀਤ ਸਿੰਘ ਮਾਨ ਦੇ ਬਿਆਨ ਉੱਤੇ ਬੋਲਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਆਪਣੀ ਉਮਰ ਦਾ ਲਿਹਾਜ ਕਰਨਾ ਚਾਹੀਦਾ ਹੈ। ਜੇਕਰ ਉਹਨਾਂ ਨੇ ਕੋਈ ਵੀ ਬਿਆਨ ਦੇਣਾ ਹੈ ਤਾਂ ਚੰਗੇ ਸ਼ਬਦਾਂ ਵਿੱਚ ਦੇਣ, ਨਹੀਂ ਤਾਂ ਕੰਗਨਾ ਰਣੌਤ ਤੇ ਉਹਨਾਂ ਵਿੱਚ ਕੋਈ ਫਰਕ ਨਹੀਂ ਰਹਿ ਜਾਵੇਗਾ । ਦੱਸ ਦਈਏ ਕਿ ਬੀਤੇ ਦਿਨ ਸਾਬਕਾ ਸਾਂਸਦ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਦੱਸ ਦੇਈਏ ਕਿ ਕੰਗਨਾ ਰਣੌਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਰੇਪ ਹੋਏ ਅਤੇ ਓਥੇ ਲੋਕਾਂ ਨੂੰ ਮਾਰ ਕੇ ਲਾਸ਼ਾਂ ਨੂੰ ਲਟਕਾਇਆ ਗਿਆ ।
Punjab Bani 30 August,2024
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਦੇਖੋ ਸੁਖਬੀਰ ਬਾਦਲ ਨੇ ਕੀ ਆਖਿਆ
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਦੇਖੋ ਸੁਖਬੀਰ ਬਾਦਲ ਨੇ ਕੀ ਆਖਿਆ ਚੰਡੀਗੜ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਅਤੇ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਣ ਦੇ ਹੁਕਮ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਆਪਣਾ ਪ੍ਰਤੀਕਰਮ ਦਿੱਤਾ ਹੈ ਸੁਖਬੀਰ ਸਿੰਘ ਬਾਦਲ ਨੇ ਐਕਸ ਤੇ ਇੱਕ ਪੋਸ਼ਟ ਸਾਂਝੀ ਕਰਦਿਆਂ ਲਿਖਿਆ ਹੈ ਕਿ, ” ਵਾਹਿਗਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖਿ਼ਮਾ ਜਾਚਨਾ ਕਰਾਂਗਾ ਜੀ।
Punjab Bani 30 August,2024
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਸ਼ੋ੍ਰਮਣੀ ਅਕਾਲੀ ਦਲ ਤੋਂ ਅਸਤੀਫ਼ਾ ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਦੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਡਿੰਪੀ ਢਿੱਲੋਂ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਦੇ ਆਮ ਆਦਮੀ ਪਾਰਟੀ `ਚ ਜਾਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਪਰ ਉਹ ਕਦੋਂ ਕੋਈ ਹੋਰ ਪਾਰਟੀ ਜੁਆਇਨ ਕਰਨਗੇ, ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਹੈ। ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ ਅਤੇ 2 ਵਾਰ ਅਕਾਲੀ ਦਲ ਵਲੋਂ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਇਹ ਵੀ ਦੱਸਣਯੋਗ ਹੈ ਕਿ ਗਿੱਦੜਬਾਹਾ `ਚ ਜ਼ਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁੱਝ ਦਿਨਾਂ ਤੋਂ ਇਸ ਹਲਕੇ `ਚ ਸਰਗਰਮ ਹਨ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ ਪਰ ਅਜੇ ਤੱਕ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ।
Punjab Bani 25 August,2024
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਲੋਕਾਂ ਦੀ ਚਿੰਤਾ ਰਹਿੰਦੀ ਸੀ : ਸੁਖਬੀਰ ਬਾਦਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਲੋਕਾਂ ਦੀ ਚਿੰਤਾ ਰਹਿੰਦੀ ਸੀ : ਸੁਖਬੀਰ ਬਾਦਲ ਚੰਡੀਗੜ੍ਹ : ਪੰਜਾਬ ’ਚ ਜ਼ਿਮਨੀ ਚੋਣਾਂ ਦਾ ਐਲਾਨ ਹਾਲੇ ਚੋਣ ਕਮਿਸ਼ਨ ਵਲੋਂ ਨਹੀਂ ਕੀਤਾ ਗਿਆ, ਪਰ ਇਸ ਤੋਂ ਪਹਿਲਾਂ ਹੀ ਸਿਆਸੀ ਲੀਡਰਾਂ ਵਲੋਂ ਚੋਣ ਅਖਾੜਾ ਭੱਖਾ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਅਕਾਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ’ਚ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਇੱਕ ਬੈਠਕ ਦੌਰਾਨ ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਲੋਕਾਂ ਦੀ ਚਿੰਤਾ ਰਹਿੰਦੀ ਸੀ। ਕੋਰੋਨਾ ਦੌਰਾਨ ਵੀ ਉਹ ਡਿਪਟੀ ਕਮਿਸ਼ਨਰ ਨੂੰ ਫ਼ੋਨ ਕਰਦੇ ਸੀ ਕਿ ਕਿੰਨੇ ਲੋਕਾਂ ਨੂੰ ਕੋਰੋਨਾ ਹੋਇਆ ਹੈ। ਉਸ ਤੋਂ ਬਾਅਦ ਉਹ ਜਿੰਨ੍ਹਾ ਲੋਕਾਂ ਨੂੰ ਰੋਟੀ, ਦਵਾਈ ਦੀ ਲੋੜ ਹੁੰਦੀ ਸੀ, ਉਸਨੂੰ ਆਪਣੇ ਘਰੋਂ ਬਣਾ ਕੇ ਭੇਜਦੇ ਸਨ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਕਿ ਜਿਹੜਾ ਵੱਡਾ ਝੂਠ ਬੋਲਦਾ, ਲੋਕ ਉਨ੍ਹਾਂ ਪਿੱਛੇ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਲ 1995 ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਹੀ 1997 ’ਚ ਅਕਾਲੀ ਦਲ ਨੇ ਪੰਜਾਬ ’ਚ ਸਰਕਾਰ ਬਣਾਈ ਸੀ। ਹਾਲਾਂਕਿ ਪਹਿਲਾਂ ਇਸ ਹਲਕੇ ਤੋਂ ਸੰਭਾਵੀ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਨਾਮ ਦੀ ਚਰਚਾ ਸੀ। ਪਰ ਹੁਣ ਸੁਖਬੀਰ ਵਲੋਂ ਖੁਦ ਇਸ ਹਲਕੇ ਦੀ ਮੁਹਿੰਮ ਸੰਭਾਲੀ ਹੋਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਪਹਿਲਾਂ ਵੀ ਉਹ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਰਹਿ ਚੁੱਕੇ ਹਨ।
Punjab Bani 23 August,2024
ਐਮ. ਪੀ. ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਕੀਤੀ ਕਤਰ ’ਚ ਪੁਲਸ ਹਿਰਾਸਤ ’ਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ ਦੀ ਅਪੀਲ
ਐਮ. ਪੀ. ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਕੀਤੀ ਕਤਰ ’ਚ ਪੁਲਸ ਹਿਰਾਸਤ ’ਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ ਦੀ ਅਪੀਲ ਬਠਿੰਡਾ : ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਕਤਰ ’ਚ ਪੁਲਸ ਹਿਰਾਸਤ ’ਚ ਲਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੱਡਣ ਦਾ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ। ਪੱਤਰ ’ਚ ਉਨ੍ਹਾਂ ਨੇ ਲਿਖਿਆ ਹੈ ਕਿ ਜਿਸ ਤਰੀਕੇ ਨਾਲ ਤਕਰੀਬਨ 8 ਮਹੀਨੇ ਪਹਿਲਾਂ ਇਹ ਦੋ ਪਾਵਨ ਸਰੂਪ ਪੁਲਸ ਨੇ ਜ਼ਬਤ ਕੀਤੇ, ਉਸ ਤੋਂ ਸਿੱਖ ਸੰਗਤ ਬਹੁਤ ਪ੍ਰੇਸ਼ਾਨ ਹੈ। ਤਕਰੀਬਨ 35 ਸਾਲਾਂ ਤੋਂ ਦੋਹਾ ’ਚ ਦੋ ਵੱਖ-ਵੱਖ ਥਾਵਾਂ ’ਤੇ ਪਵਿੱਤਰ ਸਰੂਪ ਦਾ ਪ੍ਰਕਾਸ਼ ਕੀਤਾ ਜਾ ਰਿਹਾ ਹੈ।
Punjab Bani 23 August,2024
ਜਿਮਨੀ ਚੋਣਾਂ ਲਈ ਚਾਰ ਸੀਟਾਂ ਤੇ ਉਮੀਦਵਾਰ ਤੈਅ ਕਰਨ ਵਾਸਤੇ ਹਲਕਿਆਂ ਦਾ ਦੌਰਾ ਕਰੇਗਾ ਪਾਰਲੀਮਾਨੀ ਬੋਰਡ : ਡਾ. ਚੀਮਾ
ਜਿਮਨੀ ਚੋਣਾਂ ਲਈ ਚਾਰ ਸੀਟਾਂ ਤੇ ਉਮੀਦਵਾਰ ਤੈਅ ਕਰਨ ਵਾਸਤੇ ਹਲਕਿਆਂ ਦਾ ਦੌਰਾ ਕਰੇਗਾ ਪਾਰਲੀਮਾਨੀ ਬੋਰਡ : ਡਾ. ਚੀਮਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਚਾਰ ਸੀਟਾਂ ਲਈ ਉਮੀਦਵਾਰ ਤੈਅ ਕਰਨ ਵਾਸਤੇ ਚਾਰਾਂ ਹਲਕਿਆਂ ਦਾ ਦੌਰਾ ਕਰੇਗਾ ਜਿਥੇ ਜ਼ਿਮਨੀ ਚੋਣਾਂ ਹੋਣੀਆਂ ਹਨ, ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਰਦਿਆਂ ਦੱਸਿਆ ਕਿ ਬੋਰਡ 24 ਅਗਸਤ ਨੂੰ ਹੁਸ਼ਿਆਰਪੁਰ, 27 ਨੂੰ ਡੇਰਾ ਬਾਬਾ ਨਾਨਕ ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕਰੇਗਾ। ਬੋਰਡ ਦੇ ਬਾਕੀ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ।ਗਿੱਦੜਬਾਹਾ ਹਲਕੇ ਲਈ ਤਾਰੀਕ ਦਾ ਐਲਾਨ ਨਹੀਂ ਕੀਤਾ ਗਿਆ ਪਰ ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਗਿੱਦੜਬਾਹਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜ ਸਕਦੇ ਹਨ।
Punjab Bani 23 August,2024
ਗਿੱਦੜਬਾਹਾ ਦਾ ਦੂਸਰੀ ਵਾਰ ਦੌਰਾ ਕਰਨ ਨਾਲ ਸੁਖਬੀਰ ਬਾਦਲ ਦੇ ਜਿਮਨੀ ਚੋਣ ਲੜਨ ਦੀਆਂ ਸੰਭਾਵਨਾਵਾਂ ਨੇ ਫੜਿਆ ਜ਼ੋਰ
ਗਿੱਦੜਬਾਹਾ ਦਾ ਦੂਸਰੀ ਵਾਰ ਦੌਰਾ ਕਰਨ ਨਾਲ ਸੁਖਬੀਰ ਬਾਦਲ ਦੇ ਜਿਮਨੀ ਚੋਣ ਲੜਨ ਦੀਆਂ ਸੰਭਾਵਨਾਵਾਂ ਨੇ ਫੜਿਆ ਜ਼ੋਰ ਚੰਡੀਗੜ੍ਹ : ਪੰਜਾਬ ਦੇ ਗਿੱਦੜਬਾਹਾ ਵਿਖੇ ਹੋਣ ਵਾਲੀ ਜਿਮਨੀ ਚੋਣ ਹੋਣ ਵਾਲੀ ਦੇ ਚਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਕੀਤੇ ਗਏ ਦੌਰੇ ਦੇ ਚਲਦਿਆਂ ਇਹ ਕਿਆਸਰਾਈਆਂ ਸਾਹਮਣੇ ਆ ਰਹੀਆਂ ਹਨ ਕਿ ਕਿਧਰੇ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਚੋਣ ਲੜਨ ਦੇ ਚਾਹਵਾਨ ਤਾਂ ਨਹੀਂ ਹਨ। ਸਿਆਸਤ ਵਿਚ ਛਿੜੀ ਇਸ ਗੱਲ ਨੇ ਸਿਆਸਤ ਨੂੰ ਇਕ ਵਾਰ ਫਿਰ ਗਰਮਾ ਦਿੱਤਾ ਹੈ ਪਰ ਪਾਰਟੀ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ। ਦੱਸਣਯੋਗ ਹੈ ਕਿ ਉਕਤ ਸੀਟ ਤੇ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਸਨ ਪਰ ਉਨ੍ਹਾਂ ਦੇ ਕਾਂਗਰਸ ਦੀ ਸੀਟ ਤੋਂ ਐਮ. ਪੀ. ਚੋਣ ਜਿੱਤਣ ਦੇ ਚਲਦਿਆਂ ਹੁਣ ਇਹ ਸੀਟ ਖਾਲੀ ਹੋ ਗਈ ਹੈ, ਜਿਸਦੇ ਚਲਦਿਆਂ ਗਿੱਦੜਬਾਹਾ ਸੀਟ ਤੇ ਹੁਣ ਜਿਮਨੀ ਚੋਣ ਹੋਣੀ ਹੈ।
Punjab Bani 19 August,2024
ਕੇਂਦਰ ਸਰਕਾਰ ਕਰੇ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚਾਵਲਾਂ ਦੀ ਘੱਟੋ-ਘੱਟ ਬਰਾਮਦ ਕੀਮਤ 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ
ਕੇਂਦਰ ਸਰਕਾਰ ਕਰੇ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚਾਵਲਾਂ ਦੀ ਘੱਟੋ-ਘੱਟ ਬਰਾਮਦ ਕੀਮਤ 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚੌਲਾਂ ਦੀ ਘੱਟੋ-ਘੱਟ ਬਰਾਮਦ ਕੀਮਤ () 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ ਕਰੇ ਤਾਂ ਜੋ ਕਿਸਾਨਾਂ ਨੂੰ ਵੀ ਵਾਜਬ ਭਾਅ ਮਿਲ ਸਕੇ ਅਤੇ ਕੌਮਾਂਤਰੀ ਮੰਡੀ ਵਿਚ ਚੰਗੀ ਕਿਸਮ ਲਈ ਮੁਕਾਬਲਾ ਵੀ ਹੋ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਸ ਸਾਲ ਕਿਸਾਨਾਂ ਨੂੰ ਬਾਸਮਤੀ ਦਾ ਚੰਗਾ ਝਾੜ ਹੋਣ ਦੀ ਆਸ ਹੈ ਪਰ ਇਸਦਾ ਲਾਭ ਉਦੋਂ ਤੱਕ ਕਿਸਾਨਾਂ ਨੂੰ ਨਹੀਂ ਮਿਲੇਗਾ, ਜਦੋਂ ਤੱਕ ਸਰਕਾਰ ਐਮਈਪੀ ਦੀ ਸਮੀਖਿਆ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਇਰਾਦੇ ਦੀ ਪੂਰਤੀ ਵਾਸਤੇ ਅਜਿਹਾ ਕਰਨਾ ਲਾਜ਼ਮੀ ਵੀ ਹੈ।
Punjab Bani 18 August,2024
ਸੁਖਬੀਰ ਬਾਦਲ ਨੇ ਕੌਮ ਦੇ ਗੱਦਾਰਾਂ ਦੀ ਪਛਾਣ ਕਰਨ ਲਈ ਕਿਹਾ
ਸੁਖਬੀਰ ਬਾਦਲ ਨੇ ਕੌਮ ਦੇ ਗੱਦਾਰਾਂ ਦੀ ਪਛਾਣ ਕਰਨ ਲਈ ਕਿਹਾ ਚੰਡੀਗੜ੍ਹ, 16 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਕਮਿਊਨਿਟੀ’ (ਸਿੱਖ ਕੌਮ) ਨੂੰ ਉਨ੍ਹਾਂ ‘ਗੱਦਾਰਾਂ’ ਦੀ ਸ਼ਨਾਖਤ ਕਰਨ ਲਈ ਕਿਹਾ ਹੈ ਜਿਨ੍ਹਾਂ ਦਾ ਇੱਕੋ ਇੱਕ ਉਦੇਸ਼ ਸਿੱਖ ਕੌਮ ਨੂੰ ‘ਕਮਜ਼ੋਰ’ ਕਰਨਾ ਹੈ। ਉਨ੍ਹਾਂ ਨੇ ਭਾਈਚਾਰੇ ਨੂੰ ਉਨ੍ਹਾਂ ਦੀ ਪਛਾਣ ਕਰਨ ਲਈ ਕਿਹਾ ਜੋ ਆਪਣੇ ਹਨ ਅਤੇ ਜੋ ਨਹੀਂ ਹਨ। ਬਾਦਲ ਦੀਆਂ ਇਹ ਟਿੱਪਣੀਆਂ ਪਾਰਟੀ ਆਗੂਆਂ ਦੇ ਇੱਕ ਹਿੱਸੇ ਵੱਲੋਂ ਕੀਤੀ ਬਗਾਵਤ ਦੇ ਪਿਛੋਕੜ ਵਿੱਚ ਆਈਆਂ ਹਨ ਜੋ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਪ੍ਰਧਾਨ ਦਾ ਅਹੁਦਾ ਛੱਡਣਾ ਚਾਹੁੰਦੇ ਸਨ।
Punjab Bani 16 August,2024
ਸੁਖਵਿੰਦਰ ਕੁਮਾਰ ਸੁੱਖੀ ਨੇ ਤੱਕੜੀ ਛੱਡ ਝਾੜੂ ਦਾ ਫੜਿਆ ਪੱਲਾ
ਸੁਖਵਿੰਦਰ ਕੁਮਾਰ ਸੁੱਖੀ ਨੇ ਤੱਕੜੀ ਛੱਡ ਝਾੜੂ ਦਾ ਫੜਿਆ ਪੱਲਾ ਚੰਡੀਗੜ੍ਹ:- ਪੰਜਾਬ ਦੀ ਸਿਆਸਤ ਵਿੱਚ ਕਿਸੇ ਵੀ ਸਮੇਂ ਵੱਡਾ ਧਮਾਕਾ ਹੋ ਗਿਆ ਹੈ। ਖਬਰ ਵਾਲੇ ਕਾਮ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਦੁਆਬੇ ਤੋਂ ਵੱਡੇ ਕੱਦ ਦੇ ਦਲਿਤ ਨੇਤਾ ਸੁਖਵਿੰਦਰ ਕੁਮਾਰ ਸੁੱਖੀ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਸ਼ਾਮਲ ਕਰਵਾਇਆ ਹੈ।
Punjab Bani 14 August,2024
ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ ਐਸ ਜੀ ਪੀ ਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ ਚੰਡੀਗੜ੍ਹ, 5 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਅੱਜ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਕੋਰ ਕਮੇਟੀ ਦੇ ਵਿੱਚ 23 ਮੈਂਬਰ ਹਨ ਅਤੇ ਚਾਰ ਸਾਬਕਾ ਅਹੁਦੇਦਾਰਾਂ ਨੂੰ ਖਾਸ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਐਕਸ ਤੇ ਪੋਸਟ ਪਾ ਕੇ ਕੋਰ ਕਮੇਟੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ ਐਸ ਜੀ ਪੀ ਸੀ ਦੇ ਮੌਜੂਦਾ ਪ੍ਰਧਾਨ ਨੂੰ ਵੀ ਕੀਤਾ ਕੋਰ ਕਮੇਟੀ ਚ ਸ਼ਾਮਿਲ ਚੰਡੀਗੜ੍ਹ, 5 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਅੱਜ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਹੈ। ਇਸ ਕੋਰ ਕਮੇਟੀ ਦੇ ਵਿੱਚ 23 ਮੈਂਬਰ ਹਨ ਅਤੇ ਚਾਰ ਸਾਬਕਾ ਅਹੁਦੇਦਾਰਾਂ ਨੂੰ ਖਾਸ ਤੌਰ ਤੇ ਸ਼ਾਮਿਲ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਐਕਸ ਤੇ ਪੋਸਟ ਪਾ ਕੇ ਕੋਰ ਕਮੇਟੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
Punjab Bani 05 August,2024
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪਿਆ ਪੱਤਰ ਸੁਖਬੀਰ ਬਾਦਲ ਕੀਤਾ ਜਨਤਕ
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪਿਆ ਪੱਤਰ ਸੁਖਬੀਰ ਬਾਦਲ ਕੀਤਾ ਜਨਤਕ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਸੀ। ਇਨ੍ਹਾਂ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਸਪਸ਼ਟੀਕਰਨ ਦਿੱਤਾ ਗਿਆ ਸੀ ਜਿਸ ਨੂੰ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਜਨਤਕ ਕਰ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੇ ਸਪਸ਼ਟੀਕਰਨ ਜਨਤਕ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ। ਸਪਸ਼ਟੀਕਰਨ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਾਸ ਸਾਰੀਆਂ ਭੁੱਲਾਂ-ਚੁੱਕਾਂ ਦਾ ਬਿਨਾਂ ਸ਼ਰਤ ਤੋਂ ਖਿਮਾ ਜਾਚਕ ਹੈ। ਉਹ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ’ਚ ਪਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਪੰਰਪਵਾਰਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸ਼ਾਤੀ ਖਿੜ੍ਹੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀਕਲਾ ’ਚ ਰੱਖੇ।
Punjab Bani 05 August,2024
ਜਥੇਦਾਰ ਅਕਾਲ ਤਖਤ ਅਕਾਲੀ ਸੰਕਟ ਹਲ ਕਰਨ ਲਈ ਪੰਥਕ ਨੁਮਾਇੰਦਾ ਇਕਠ ਬੁਲਾਉਣ : ਸਿਖ ਸੇਵਕ ਸੁਸਾਇਟੀ
ਜਥੇਦਾਰ ਅਕਾਲ ਤਖਤ ਅਕਾਲੀ ਸੰਕਟ ਹਲ ਕਰਨ ਲਈ ਪੰਥਕ ਨੁਮਾਇੰਦਾ ਇਕਠ ਬੁਲਾਉਣ : ਸਿਖ ਸੇਵਕ ਸੁਸਾਇਟੀ ਜਲੰਧਰ : ਬੀਤੇ ਦਿਨੀਂ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਵਲੋਂ ਜਥੇਦਾਰ ਪਰਮਿੰਦਰ ਸਿੰਘ ਖਾਲਸਾ ,ਪ੍ਰੋਫੈਸਰ ਬਲਵਿੰਦਰ ਪਾਲ ਸਿੰਘ ,ਸਿਖ ਚਿੰਤਕ ਭਾਈ ਹਰਸਿਮਰਨ ਸਿੰਘ ਨੇ ਜਥੇਦਾਰ ਅਕਾਲ ਤਖਤ ਨੂੰ ਬੇਨਤੀ ਪੱਤਰ ਦਿਤਾ ਕਿ ਅਕਾਲੀ ਲੀਡਰਸ਼ਿਪ ਦੇ ਸੰਕਟ ਮਸਲਾ ਕੇਵਲ ਧਾਰਮਿਕ ਤਨਖਾਹ ਲਗਾਉਣ ਤੇ ਆਗੂਆਂ ਵੱਲੋਂ ਮੁਆਫੀ ਮੰਗ ਲਏ ਜਾਣ ਤਕ ਸੀਮਤ ਨਾ ਰਖਿਆ ਜਾਵੇ।ਇਹਨਾਂ ਦੋਸ਼ਾਂ ਦੇ ਫੈਸਲਿਆਂ ਬਾਰੇ ਸਿਖ ਪੰਥ ਦਾ ਨੁਮਾਇੰਦਾ ਇਕਠ 250 ਜਾਂ 300 ਦਾ ਬੁਲਾਇਆ ਜਾਵੇ ਤੇ ਇਸ ਸੰਕਟ ਦਾ ਠੋਸ ਸਿਟਾ ਕਢਕੇ ਠੋਸ ਹਲ ਤੇ ਫੈਸਲਾ ਵਿਸ਼ਾਲ ਪੰਥਕ ਇਕਠ ਸਰਬੱਤ ਖਾਲਸਾ ਦੇ ਰੂਪ ਵਿਚ ਲਾਗੂ ਕੀਤਾ ਜਾਵੇ ਤਾਂ ਅਕਾਲ ਤਖਤ ਸਾਹਿਬ ਦੀ ਪੁਰਾਤਨ ਪਰੰਪਰਾ ਬਹਾਲ ਹੋ ਸਕੇ ਤੇ ਸਮੁਚਾ ਸਿਖ ਪੰਥ ਇਨ੍ਹਾਂ ਫੈਸਲਿਆਂ ਦਾ ਸਮਰਥਨ ਕਰ ਸਕੇ ਕਿ ਇਹ ਫੈਸਲੇ ਸਿਖ ਮਰਿਆਦਾ ਤੇ ਮਾਨਸਕਿਤਾ ਅਨੁਸਾਰ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਅਕਾਲੀ ਦਲ ਪੁਨਰ ਸੁਰਜੀਤੀ,ਪੰਥਕ ਏਜੰਡੇ ,ਅਕਾਲੀ ਦਲ ਦੀ ਲੀਡਰਸ਼ਿਪ ਦਾ ਫੈਸਲਾ ਪੰਥਕ ਮਾਨਸਿਕਤਾ ਅਨੁਸਾਰ ਕਰਨ ਦੀ ਬੇਨਤੀ ਹੈ।ਸਿਖ ਚਿੰਤਕਾਂ ਨੇ ਕਿਹਾ ਇਸ ਸੰਬੰਧ ਵਿਚ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਪੁਰਾਤਨ ਅਨੁਸਾਰ ਇਤਿਹਾਸਕ ਭੂਮਿਕਾ ਨਿਭਾਉਣ ਦੀ ਲੋੜ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਸੰਕਟ ਬਾਰੇ ਸਿਖ ਪੰਥ ਦੀਆਂ ਸਰਬਪ੍ਰਵਾਨਿਤ ਸਖਸ਼ੀਅਤਾਂ ਬਾਬਾ ਸਰਬਜੋਤ ਸਿੰਘ ਬੇਦੀ,ਸਰਦਾਰ ਗੁਰਤੇਜ ਸਿੰਘ ਆਈਏਐਸ ,ਬੀਬੀ ਪਰਮਜੀਤ ਕੌਰ ਖਾਲੜਾ,ਜਥੇਦਾਰ ਸੁਖਦੇਵ ਸਿੰਘ ਭੌਰ,ਸਰਦਾਰ ਹਰਸਿਮਰਨ ਸਿੰਘ, ਸਿੰਘ ਸਾਹਿਬ ਪ੍ਰੋਫੈਸਰ ਮਨਜੀਤ ਸਿੰਘ ਬਾਬਾ ਸੇਵਾ ਸਿੰਘ ਖਡੂਰ ਸਾਹਿਬ ,ਹਰਵਿੰਦਰ ਸਿੰਘ ਫੁਲਕਾ ਐਡਵੋਕੇਟ ਪ੍ਰੋਫੈਸਰ ਸੁਖਦਿਆਲ ਸਿੰਘ ,ਰਜਿੰਦਰ ਸਿੰਘ ਪੁਰੇਵਾਲ ਡਰਬੀ ਯੂਕੇ ,ਪਰਮਜੀਤ ਸਿੰਘ ਸਰਨਾ ਦਿੱਲੀ ਦਾ ਸਹਿਯੋਗ ਲਿਆ ਜਾਵੇ। ਪੰਥਕ ਸੰਕਟ ਦੇ ਹਲ ਲਈ ਇਹ ਸੁਪਰੀਮ ਪੰਥਕ ਕੌਂਸਲ ਬਣਾਈ ਜਾਵੇ ,ਜਿਸਨੂੰ ਸ੍ਰੋਮਣੀ ਕਮੇਟੀ ਤੇ ਸਮੁਚੀਆਂ ਪੰਥਕ ਧਿਰਾਂ ਸਮਰਥਨ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਥਕ ਕੌਂਸਲ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਕੰਮ ਕਰੇ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਜਿੱਥੇ ਤੁਹਾਨੂੰ ਸ਼ਕਤੀ ਮਿਲੇਗੀ, ਉੱਥੇ ਪੰਥ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਦੇਖ-ਰੇਖ ਹੇਠ ਪੰਥਕ ਏਕਤਾ ਕਰਨ ਦਾ ਰਸਤਾ ਵੀ ਸਾਫ ਹੋ ਜਾਏਗਾ । ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਸਾਰੇ ਜਥੇਬੰਦਕ ਢਾਂਚੇ ਅਤੇ ਪ੍ਰਧਾਨ ਸਮੇਤ ਸਾਰੇ ਅਹੁਦੇਦਾਰਾਂ ਨੂੰ ਆਪਣੀਆਂ ਜਿੰਮੇਵਾਰੀਆਂ ਤੋਂ ਪਾਸੇ ਕਰ ਦਿੱਤਾ ਜਾਵੇ।ਇਸ ਦੀ ਸਾਰੀ ਜਿੰਮੇਵਾਰੀ ਸਰਬਤ ਖਾਲਸਾ ਵਲੋਂ ਥਾਪੀ ਸੁਪਰੀਮ ਖਾਲਸਾ ਕੌਂਸਲ ਨੂੰ ਦਿਤੀ ਜਾਵੇ।ਇਹ ਸਮਾਂਬੱਧ ਤਰੀਕੇ ਨਾਲ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਪੁਨਰ ਸਥਾਪਨਾ ਨੂੰ ਨੇਪਰੇ ਚਾੜਨ ਦੀ ਜਿੰਮੇਵਾਰੀ ਨਿਭਾਵੇ।ਉਨ੍ਹਾਂ ਕਿਹਾ ਕਿ ਅਕਾਲੀ ਦਲ ਕਾਰਪੋਰੇਟ ਫੰਡਾਂ ਦੀ ਥਾਂ ਸਿਖ ਪੰਥ ਦੀ ਦਸਵੰਧ ਨਾਲ ਚਲੇ।ਇਹ ਕਿਰਤੀਆਂ, ਦਬੇ ਕੁਚਲਿਆਂ ਘਟਗਿਣਤੀਆਂ ,ਪੰਜਾਬ ਦੀ ਪ੍ਰਤੀਨਿਧ ਬਣਕੇ ਸਾਹਮਣੇ ਆਏ ।ਪਰਿਵਾਰਵਾਦ ਤੇ ਜਾਤੀਵਾਦ ਦੀ ਇਸ ਵਿਚ ਕੋਈ ਥਾਂ ਨਾ ਹੋਵੇ। ਜਥੇਦਾਰ ਅਕਾਲ ਤਖਤ ਦੇ ਫੈਸਲੇ ਦੀ ਤਾਰੀਫ ਕਰਦਿਆਂ ਸਿਖ ਚਿੰਤਕਾਂ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਰੰਗ ਬਾਰੇ ਯਾਦਗਾਰੀ ਇਤਿਹਾਸਕ ਫੈਸਲਾ ਲਿਆ ਜੋ ਤੁਹਾਡੇ ਤੋਂ ਪਹਿਲਾਂ ਨਹੀਂ ਹੋ ਸਕਿਆ।ਦੇਸ਼ਾਂ ਵਿਦੇਸ਼ਾਂ ਦੀਆਂ ਸਿਖ ਸੰਗਤਾਂ ਇਸ ਮਸਲੇ ਵਿਚ ਤੁਹਾਡੇ ਹਕ ਵਿਚ ਹਨ।ਇਸ ਤਰ੍ਹਾਂ ਜਾਤ ਪਾਤ ਵਿਰੁਧ ਗੁਰਮਤਿ ਰੋਸ਼ਨੀ ਵਿਚ ਅਕਾਲ ਤਖਤ ਸਾਹਿਬ ਤੋਂ ਫੈਸਲਾ ਕਰਨ ਦੀ ਬੇਨਤੀ ਹੈ ਤਾਂ ਜੋ ਸਿਖੀ ਦਾ ਅਕਸ ਨਸਲਵਾਦ ਵਿਰੁੱਧ ਉਭਰ ਸਕੇ।ਸਿਖ ਪੰਥ ਵੀ ਦੇਸਾਂ -ਵਿਦੇਸ਼ਾਂ ਵਿਚ ਨਸਲਵਾਦ ,ਫਿਰਕੂਵਾਦ ਦਾ ਦੁਖਾਂਤ ਭੋਗ ਰਿਹਾ ਹੈ । ਇਸ ਮੌਕੇ ਸੰਤੋਖ ਸਿੰਘ ਦਿਲੀ ਪੇਂਟ ਸਰਪ੍ਰਸਤ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ,ਭਾਈ ਬਲਜੀਤ ਸਿੰਘ ਸਿਖ ਮਿਸ਼ਨਰੀ ਕਾਲਜ ਮਨਜੀਤ ਸਿੰਘ ਗਤਕਾ ਮਾਸਟਰ,ਸੰਦੀਪ ਸਿੰਘ ਚਾਵਲਾ,ਹਰਿਭਜਨ ਸਿੰਘ ਬੈਂਸ,ਸਾਹਿਬ ਸਿੰਘ ਆਰਟਿਸਟ ਹਾਜ਼ਰ ਸਨ ।
Punjab Bani 02 August,2024
ਕਾਂਗਰਸ ਤੇ ਭ੍ਰਿਸ਼ਟਾਚਾਰ ਕਦੇ ਵੀ ਇੱਕ ਦੂਜੇ ਤੋਂ ਦੂਰ ਨਹੀਂ ਰਹਿ ਸਕਦੇ : ਹਰਸਿਮਰਤ ਬਾਦਲ
ਕਾਂਗਰਸ ਤੇ ਭ੍ਰਿਸ਼ਟਾਚਾਰ ਕਦੇ ਵੀ ਇੱਕ ਦੂਜੇ ਤੋਂ ਦੂਰ ਨਹੀਂ ਰਹਿ ਸਕਦੇ : ਹਰਸਿਮਰਤ ਬਾਦਲ ਚੰਡੀਗੜ ੍ਹ: ਲੋਕ ਸਭਾ ਦੇ ਮੌਨਸੂਨ ਇਜਲਾਸ `ਚ ਹਿੱਸਾ ਲੈਣ ਪਹੁੰਚੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਕਾਂਗਰਸ `ਤੇ ਤਿੱਖਾ ਹਮਲਾ ਬੋਲਦਿਆਂ ਸਪੱਸ਼ਟ ਆਖਿਆ ਕਿ ਕਾਂਗਰਸ ਤੇ ਭ੍ਰਿਸ਼ਟਾਚਾਰ ਕਦੇ ਵੀ ਇੱਕ ਦੂਜੇ ਤੋਂ ਦੂਰ ਨਹੀਂ ਰਹਿ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ।ਇਥੇ ਹੀ ਬਸ ਨਹੀਂ ਉਨ੍ਹਾਂ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਵੀ ਆੜੇ ਹੱਥੀਂ ਲਿਆ ਹੈ।
Punjab Bani 02 August,2024
ਮਿਲਿੰਗ ਪਾਲਸੀ ਨੂੰ ਤਰਕਸੰਗਤ ਬਣਾਇਆ ਜਾਵੇ : ਹਰਸਿਮਰਤ ਬਾਦਲ
ਮਿਲਿੰਗ ਪਾਲਸੀ ਨੂੰ ਤਰਕਸੰਗਤ ਬਣਾਇਆ ਜਾਵੇ : ਹਰਸਿਮਰਤ ਬਾਦਲ ਚੰਡੀਗੜ੍ਹ : ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਆਗਾਮੀ ਝੋਨੇ ਦੀ ਫਸਲ ਦੇ ਭੰਡਾਰ ਲਈ ਗੋਦਾਮ ਖਾਲੀ ਕਰਨ ਦੀ ਮੰਗ ਕੀਤੀ ਮਿਲਿੰਗ ਪਾਲਿਸੀ ਨੂੰ ਤਰਕਸੰਗਤ ਬਣਾਇਆ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ੈਲਰ ਮਾਲਕਾਂ ਨੂੰ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਪਿਛਲੇ ਸਾਲ ਚਾਵਲ ਦੇ ਭੰਡਾਰ ਵਾਲੇ ਗੋਦਾਮਾਂ ਨੂੰ ਜਲਦੀ ਖਾਲੀ ਕਰਨ ਦੀ ਮੰਗ ਕਰਦੇ ਹਨ ਅਤੇ ਸੰਸਦ ਵਿੱਚ ਇਸ ਮੁੱਦੇ ਨੂੰ ਉਠਾਉਂਦੇ ਹੋਏ ਬਠਿੰਡੇ ਦੀ ਐਮ. ਪੀ. ਨੇ ਕਿਹਾ ਕਿ 2023-24 ਸੀਜ਼ਨ ਦਾ ਚਾਵਲ ਅਜੇ ਵੀ ਗੋਦਾਮਾਂ ਵਿਚ ਪਿਆ ਹੈ ਕਿਉਂਕਿ ਭਾਰਤੀ ਖਾਦ ਨਿਗਮ (ਐਫ. ਸੀ. ਆਈ.) ਵਲੋਂ ਲੋੜੀਂਦੇ ਰੇਕਾਂ ਦੀ ਵਿਵਸਕਾ ਕਰਕੇ ਇਸ ਨੂੰ ਸੂਬੇ ਤੋਂ ਬਾਹਰ ਨਹੀਂ ਭੇਜ ਸਕਿਆ ਹੈ। ਉਨ੍ਹਾਂ ਗੋਦਾਮਾਂ ਤੋਂ ਚਾਵਲ ਨੂੰ ਤੁਰੰਤ ਸ਼ਿਫਟ ਕਰਨ ਦੀ ਮੰਗ ਕੀਤੀ ਤਾਂ ਕਿ ਆਉਣ ਵਾਲੇ ਦੋ ਮਹੀਨਿਆਂ ਵਿਚ ਕੱਟੀ ਜਾਨ ਵਾਲੀ ਝੋਨੇ ਦੀ ਫਸਲ ਦੇ ਭੰਡਾਰ ਲਈ ਜਗ੍ਹਾ ਬਣਾਈ ਜਾ ਸਕੇ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਲਈ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ ਹਨ। ਉਨ੍ਹਾ ਕਿਹਾ ਕਿ ਝੋਨੇ ਦੀ ਮਿਲਿੰਗ ਜੋ ਨਵੰਬਰ ਵਿਚ ਸ਼ੁਰੂ ਹੋਣੀ ਸੀ, ਉਹ ਜਨਵਰੀ ਵਿਚ ਸ਼ੁਰੂ ਹੋਈ ਕਿਉਂਕਿ ਸਰਕਾਰ ਫੋਰਟੀਫਾਈਡ ਚਾਵਲ ਕਰਨੇਲ ਨਿਰਮਾਤ ਚੁਣਨ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਮਿਲਿੰਗ ਦੀ ਆਖਰੀ ਮਿਤੀ 31 ਜੁਲਾਈ ਸੀ ਪਰ ਹੁਣ ਤੱਕ 15 ਲੱਖ ਟਨ ਦੀ ਡਲੀਵਰੀ ਹੋਣੀ ਬਾਕੀ ਹੋਣ ਕਾਰਨ ਉਨ੍ਹਾਂ ਨੇ ਇਸ ਦੀ ਡਿਲੀਵਰੀ ਦੀ ਤਾਰੀਕ ਇਕ ਮਹੀਨੇ ਤੋਂ 31 ਅਗਸਤ ਤੱਕ ਕਰਨ ਦੀ ਅਪੀਲ ਕੀਤੀ ਹੈ। ਬੀਬਾ ਬਾਦਲ ਨੇ ਕਿਹਾ ਕਿ ਝੋਨੇ ਦੀ ਸ਼ੁਰੂਆਤੀ ਕਿਸਮਾਂ ਤੋਂ ਤਿਆਰ ਚਾਵਲ ਮਿਲਿੰਗ ਕਿਸਮਾਂ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਕਿਸਮਾਂ ਤੋਂ ਔਸਤ ਮਿਲਿੰਗ ਅਨੁਪਾਤ 62 ਕਿਲੋਗ੍ਰਾਮ ਪ੍ਰਤੀ ਕੁਇੰਟਲ ਹੈ ਜੋ ਐਫ. ਸੀ. ਆਈ. ਵਲੋਂ ਸਵਿਕਾਰਤ 67 ਕਿਲੋਗ੍ਰਾਮ ਅਨੁਪਾਤ ਤੋਂ ਬੇਹੱਦ ਘੱਟ ਹੈ। ਉਨ੍ਹਾਂ ਇਸ ਅਨੁਪਾਤ ਨੂੰ ਫਿਰ ਤੋਂ ਨਿਰਧਾਰਿਤ ਕਰਨ ਦੀ ਅਪੀਲ ਕੀਤੀ ਤਾਂਕਿ ਮਿਲ ਮਾਲਕਾਂ ਨੂੰ ਨੁਕਸਾਨ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।
Punjab Bani 30 July,2024
ਸ਼ੋ੍ਰਮਣੀ ਅਕਾਲੀ ਦਲ ਨੇ ਹਟਾਏ 7 ਹਲਕਾ ਇੰਚਾਰਜ ਅਤੇ ਤੁਰੰਤ ਪ੍ਰਭਾਵ ਨਾਲ ਹੋਰ ਵੱਖ ਵੱਖ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਇਆ ਜਾ ਰਿਹੈ : ਭੁੰਦੜ
ਸ਼ੋ੍ਰਮਣੀ ਅਕਾਲੀ ਦਲ ਨੇ ਹਟਾਏ 7 ਹਲਕਾ ਇੰਚਾਰਜ ਅਤੇ ਤੁਰੰਤ ਪ੍ਰਭਾਵ ਨਾਲ ਹੋਰ ਵੱਖ ਵੱਖ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਇਆ ਜਾ ਰਿਹੈ : ਭੁੰਦੜ ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਹੰਗਾਮੀ ਮੀਟਿੰਗ ਦੀ ਅਗਵਾਈ ਕਰ ਰਹੇ ਅਕਾਲੀ ਆਗੂ ਬਲਵਿੰਦਰ ਸਿੰਘ ਭੁੰਦੜ ਨੇ ਦੱਸਿਆ ਕਿ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਜਿਨ੍ਹਾਂ ਆਗੂਆਂ ਦੀ ਪਾਰਟੀ ਵਿਚੋਂ ਮੁੱਢਲੀ ਮੈਂਬਰਸਿ਼ਪ ਨੂੰ ਖਾਰਜ ਕਰ ਦਿੱਤਾ ਗਿਆ ਹੈ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਤੇ ਇਸ ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਿਨ੍ਹਾਂ ਵਿਚ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ ਅਤੇ ਜਲਦੀ ਇਨ੍ਹਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਦੱਸਣਯੋਗ ਹੈ ਕਿ ਉਕਤ ਆਗੂਆਂ ਨੂੰ ਤੁਰੰਤ ਪ੍ਰਭਾਵ ਤੋਂ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਲਾਂਬੇ ਕਰਨ ਦਾ ਮੁੱਖ ਕਾਰਨ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਹਨ। ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ `ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਨ੍ਹਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਨ੍ਹਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਨ੍ਹਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।
Punjab Bani 30 July,2024
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਵਾਲੇ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ ਚੰਡੀਗੜ੍ਹ : ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਭੂੰਦੜ ਨੇ ਆਖਿਆ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ `ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਮੰਗਲਵਾਰ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਹੇਠ ਲਿਖੇ ਆਗੂਆਂ, ਜਿਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ।ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੈ `ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਨ੍ਹਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ। ਪਰ ਇਨ੍ਹਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖਿਲਾਫ ਖੁੱਲ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।
Punjab Bani 30 July,2024
ਸਾਡੇ ਦੇਸ਼ ਵਿੱਚ ਦੋ ਕਾਨੂੰਨ ਹਨ ਇੱਕ ਭਾਜਪਾ ਦੇ ਚਾਹੇਤਿਆਂ ਲਈ ਤੇ ਦੂਜਾ ਘੱਟ ਗਿਣਤੀਆਂ ਖ਼ਾਸਕਰ ਸਿੱਖ ਕੌਮ ਲਈ : ਹਰਸਿਮਰਤ ਕੌਰ ਬਾਦਲ
ਸਾਡੇ ਦੇਸ਼ ਵਿੱਚ ਦੋ ਕਾਨੂੰਨ ਹਨ ਇੱਕ ਭਾਜਪਾ ਦੇ ਚਾਹੇਤਿਆਂ ਲਈ ਤੇ ਦੂਜਾ ਘੱਟ ਗਿਣਤੀਆਂ ਖ਼ਾਸਕਰ ਸਿੱਖ ਕੌਮ ਲਈ : ਹਰਸਿਮਰਤ ਕੌਰ ਬਾਦਲ ਨਵੀਂ ਦਿੱਲੀ, 26 ਜੁਲਾਈ : ਸਾਡੇ ਦੇਸ਼ ਵਿੱਚ ਦੋ ਕਾਨੂੰਨ ਹਨ ਇੱਕ ਭਾਜਪਾ ਦੇ ਚਾਹੇਤਿਆਂ ਲਈ ਤੇ ਦੂਜਾ ਘੱਟ ਗਿਣਤੀਆਂ ਖ਼ਾਸਕਰ ਸਿੱਖ ਕੌਮ ਲਈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਬਠਿਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਐਮ. ਪੀ. ਹਰਸਿਮਰਤ ਕੌਰ ਬਾਦਲ ਨੇ ਯੂ. ਪੀ. ਦੇ ਗਵਰਨਰ ਵੱਲੋਂ ਯੋਗੀ ਸਰਕਾਰ ਦੀ ਸਿਫਾਰਿਸ਼ ਤੇ ਭਾਜਪਾ ਦੇ ਸਾਬਕਾ ਵਿਧਾਇਕ ਉਦੈਭਾਨ ਕਰਵਰੀਆ ਦੀ ਉਮਰ ਕੈਦ ਦੀ ਸਜ਼ਾ ਮੁਆਫ਼ ਕਰ ਦੇਣ ਦੇ ਵਿਰੋਧ ਵਿਚ ਕੀਤਾ ਗਿਆ।ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇੱਕ ਪਾਸੇ ਤਾਂ ਮੋਹਾਲੀ-ਚੰਡੀਗੜ੍ਹ ਬਾਰਡਰ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲੱਗਿਆ ਹੋਇਆ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਪਰ ਸਰਕਾਰ ਇਸ ਵੱਲ ਕੋਈ ਵੀ ਧਿਆਨ ਨਹੀਂ, ਜਿਸ ਤੋਂ ਇਹ ਸਾਬਤ ਹੁੰਦਾ ਹੈਕਿ ਸਾਡੇ ਦੇਸ਼ ਵਿੱਚ ਦੋ ਕਾਨੂੰਨ ਹਨ, ਇੱਕ ਭਾਜਪਾ ਦੇ ਚਾਹੇਤਿਆਂ ਲਈ ਤੇ ਦੂਜਾ ਘੱਟ ਗਿਣਤੀਆਂ ਖ਼ਾਸਕਰ ਸਿੱਖ ਕੌਮ ਲਈ।ਦੱਸਣਯੋਗ ਹੈ ਕਿ ਸਮਾਜਵਾਦੀ ਪਾਰਟੀ ਦੇ ਨੇਤਾ ਜਵਾਹਰ ਪੰਡਿਤ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਜਪਾ ਦੇ ਸਾਬਕਾ ਵਿਧਾਇਕ ਉਦੈਭਾਨ ਕਰਵਰੀਆ ਨੂੰ 25 ਜੁਲਾਈ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਇਹ ਰਿਹਾਈ ਯੂ. ਪੀ. ਸਰਕਾਰ ਦੀ ਸਿਫ਼ਾਰਸ਼ `ਤੇ ਰਾਜਪਾਲ ਵੱਲੋਂ ਆਪਣੀ ਬਾਕੀ ਸਜ਼ਾ ਮੁਆਫ਼ ਕਰਨ ਕਾਰਨ ਹੋਈ ਹੈ। ਹਾਲਾਂਕਿ, ਜਵਾਹਰ ਪੰਡਿਤ ਦੇ ਕਤਲ ਵਿੱਚ ਹੇਠਲੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਜਪਾ ਦੇ ਸਾਬਕਾ ਵਿਧਾਇਕ ਦੀ ਸਜ਼ਾ ਮੁਆਫ਼ ਕਰਨ ਦੇ ਹੁਕਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।ਭਾਜਪਾ ਦੇ ਸਾਬਕਾ ਵਿਧਾਇਕ ਉਦੈਭਾਨ ਕਰਵਰੀਆ ਰਿਹਾਅ ਕਰ ਦਿੱਤਾ ਗਿਆ ਹੈ। ਉਹ 8 ਸਾਲ 9 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋਇਆ। ਇਸ ਦੌਰਾਨ ਉਸ ਨੂੰ ਪ੍ਰਯਾਗਰਾਜ ਦੀ ਨੈਨੀ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਉਦੈਭਾਨ ਦੇ ਜੇਲ੍ਹ ਤੋਂ ਰਿਹਾਅ ਹੋਣ ਸਮੇਂ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨੀਲਮ ਕਰਵਰੀਆ ਵੀ ਜੇਲ੍ਹ ਦੇ ਬਾਹਰ ਮੌਜੂਦ ਸਨ। ਜਦੋਂ ਉਹ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਹਿਨਾਏ। ਘਰ ਪਹੁੰਚ ਕੇ ਵੀ ਸਮਰਥਕਾਂ ਨੇ ਜਸ਼ਨ ਮਨਾਏ।
Punjab Bani 26 July,2024
ਹੁਣ ਤੋਂ ਬਾਅਦ ਕੋਈ ਵੀ ਚੋਣ : ਚੰਦੂਮਾਜਰਾ
ਹੁਣ ਤੋਂ ਬਾਅਦ ਕੋਈ ਵੀ ਚੋਣ : ਚੰਦੂਮਾਜਰਾ ਪਟਿਆਲਾ, 25 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹੁਣ ਤੋਂ ਬਾਅਦ ਕੋਈ ਵੀ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ, ‘ਜਦੋਂ ਵੀ ਕੁਝ ਗ਼ਲਤ ਹੋਇਆ, ਅਸੀਂ ਚੁੱਪ ਰਹੇ। ਇਸ ਕਰਕੇ ਅਸੀਂ ਵੀ ਕਸੂਰਵਾਰ ਹਾਂ। ਤਾਂ ਹੀ ਅਸੀਂ ਅਕਾਲ ਤਖ਼ਤ ਜਾ ਕੇ ਆਪਣੀ ਗ਼ਲਤੀ ਮੰਨ ਕੇ ਆਏ ਹਾਂ।’ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਿਆਗ ਦੀ ਭਾਵਨਾ ਦਿਖਾ ਕੇ ਪ੍ਰਧਾਨਗੀ ਛੱਡ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਚੋਣ ਲੜਨ ਤੋਂ ਇਨਕਾਰ ਕਰ ਚੁੱਕੇ ਹਨ।
Punjab Bani 25 July,2024
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਮੁਖਾਤਿਬ ਹੋਏ ਬਿਨਾਂ ਹੀ ਵਾਪਿਸ ਪਰਤੇ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਮੁਖਾਤਿਬ ਹੋਏ ਬਿਨਾਂ ਹੀ ਵਾਪਿਸ ਪਰਤੇ ਅੰਮ੍ਰਿਤਸਰ 24 ਜੁਲਾਈ () ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਰੂ ਬ ਰੂ ਹੋਏ ਬਿਨਾਂ ਹੀ ਵਾਪਸ ਚਲੇ ਗਏ। ਦੱਸਣਯੋਗ ਹੈ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋ ਕੇ ਉਨ੍ਹਾਂ ‘ਤੇ ਲੱਗੇ ਦੋਸ਼ਾਂ ਸੰਬੰਧੀ ਸਪੱਸ਼ਟੀਕਰਨ ਦੇਣਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਉਨ੍ਹਾਂ ਅੱਜ ਬੇਅਦਬੀ ਅਤੇ ਡੇਰਾ ਮੁਖੀ ਨੂੰ ਮਾਫੀ ਦੇ ਇਲਜ਼ਾਮਾਂ ਬਾਰੇ ਲਿਖਤੀ ਰੂਪ ਵਿਚ ਸਪਸ਼ਟੀਕਰਨ ਦਿੱਤਾ।
Punjab Bani 24 July,2024
ਸੁਖਬੀਰ ਸਿੰਘ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼
ਸੁਖਬੀਰ ਸਿੰਘ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਬਾਗੀ ਧੜੇ ਦੀ ਸ਼ਿਕਾਇਤ `ਤੇ ਅਕਾਲ ਤਖਤ ਸਾਹਿਬ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ।ਜਿ਼ਕਰਯੋਗ ਹੈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਆਦੇਸ਼ `ਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ `ਚ ਦੇਣ ਲਈ ਕਿਹਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
Punjab Bani 24 July,2024
ਸੁਖਬੀਰ ਬਾਦਲ ਆਪਣੇ ਅਹੁਦੇ ਤੋਂ ਅਸਤੀਫਾ ਦੇਣ : ਚੰਦੂਮਾਜਰਾ
ਸੁਖਬੀਰ ਬਾਦਲ ਆਪਣੇ ਅਹੁਦੇ ਤੋਂ ਅਸਤੀਫਾ ਦੇਣ : ਚੰਦੂਮਾਜਰਾ ਪਟਿਆਲਾ, 19 ਜੁਲਾਈ () : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ’ਚ ਅਕਾਲੀ ਦਲ ਦੀ ਹਾਰ ਨੂੰ ਦੇਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਆਹੁਦੇ ਤੋਂ ਅਸਤੀਫਾ ਦੇਣ। ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਅਲੀਪੁਰ ਵਜ਼ੀਰ ਸਾਹਿਬ ਵਿਖੇ ਆਪਣੇ ਸਾਥੀਆਂ ਨਾਲ ਮੀਟਿੰਗ ਮਗਰੋਂ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ, ਲੋਕ ਸਭਾ ਚੋਣਾਂ ਤੇ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੀ ਮਾੜੀ ਕਾਰਗੁਜ਼ਾਰੀ ਕਾਰਨ ਸ਼ਰਮਨਾਕ ਹਾਰਾਂ ਹੋਈਆਂ ਹਨ। ਇਸ ਕਰਕੇ ਮੌਜੂਦਾ ਪ੍ਰਧਾਨ ਦਾ ਪਾਰਟੀ ਪ੍ਰਧਾਨ ਦੇ ਆਹੁਦੇ ’ਤੇ ਬੈਠਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਝੂੰਦਾ ਕਮੇਟੀ ਅਨੁਸਾਰ ਵੀ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ, ਵਰਿੰਦਰ ਸਿੰਘ ਡਕਾਲਾ, ਸ਼ਾਨਵੀਰ ਸਿੰਘ ਬ੍ਰਹਮਪੁਰ, ਬਿਕਰਮ ਸਿੰਘ ਫਰੀਦਪੁਰ, ਹਰਵਿੰਦਰ ਸਿੰਘ ਡੰਡੋਆ ਆਦਿ ਵੀ ਹਾਜ਼ਰ ਸਨ।
Punjab Bani 19 July,2024
ਮਾਣਹਾਨੀ ਮਾਮਲੇ `ਚ ਬਿਕਰਮ ਮਜੀਠੀਆ ਕੋਰਟ ਵਿਚ ਹੋਏ ਪੇਸ਼
ਮਾਣਹਾਨੀ ਮਾਮਲੇ `ਚ ਬਿਕਰਮ ਮਜੀਠੀਆ ਕੋਰਟ ਵਿਚ ਹੋਏ ਪੇਸ਼ ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਮਾਮਲੇ `ਚ ਵੀਰਵਾਰ ਨੂੰ ਅਦਾਲਤ `ਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਤਰੀਕ 17 ਅਗਸਤ ਹੈ। ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਫ਼ੋਨ ਟੈਪ ਕਰਵਾ ਰਹੀ ਹੈ। ਉਨ੍ਹਾਂ `ਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਉਹ ਕਦੋਂ ਘਰ ਤੋਂ ਬਾਹਰ ਜਾਂਦੇ ਹਨ ਅਤੇ ਕਦੋਂ ਘਰ ਦੇ ਅੰਦਰ ਜਾਂਦੇ ਹਨ। ਉਨ੍ਹਾਂ ਦੇ ਘਰ ਕੌਣ-ਕੌਣ ਆਉਂਦਾ-ਜਾਂਦਾ ਹੈ, ਇਸ ਦੀ ਸੂਚਨਾ `ਤੇ ਵੀ ਸਰਕਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਐੱਸਆਈਟੀ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਚੱਲਦੀ ਹੈ ਕਿਉਂਕਿ ਮੁੱਖ ਮੰਤਰੀ ਗ੍ਰਹਿ ਮੰਤਰੀ ਹਨ ਅਤੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਨੇ ਹੀ ਕਰਨੇ ਹੁੰਦੇ ਹਨ। ਨਸ਼ਿਆਂ ਦੇ ਮਾਮਲਿਆਂ ਵਿਚ ਹੁਣ ਤੱਕ ਕਈ ਐਸਆਈਟੀ ਬਦਲੀ ਜਾ ਚੁੱਕੀ ਹੈ, ਜਿਨ੍ਹ੍ਹਾਂ ਅਧਿਕਾਰੀਆਂ ਨੂੰ ਐੱਸਆਈਟੀ ਵਿਚ ਸ਼ਾਮਿਲ ਕੀਤਾ ਜਾਂਦਾ ਹੈ, ਉਨ੍ਹਾਂ ਨੂੰ ਪਹਿਲਾਂ ਤਰੱਕੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੇ ਮਾਮਲੇ ਵਿਚ ਡੀਜੀਪੀ ਪੱਧਰ ਤੋਂ ਡੀਆਈਜੀ ਪੱਧਰ ਤੱਕ ਐਸਆਈਟੀ ਬਣਾਈ ਗਈ ਸੀ, ਪਰ ਹੁਣ ਇਹ ਇੰਸਪੈਕਟਰ ਪੱਧਰ ਤੱਕ ਡਿੱਗ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਇੰਟਰਵਿਊ ਅਖਬਾਰ ਵਿਚ ਛਪੀ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਨਸ਼ਿਆਂ ਦੇ ਮਾਮਲਿਆਂ ਵਿਚ ਚਲਾਨ ਜ਼ਰੂਰ ਪੇਸ਼ ਕਰਨਗੇ। ਹੁਣ ਮੁੱਖ ਮੰਤਰੀ ਦੱਸਣ ਕਿ ਉਨ੍ਹਾਂ ਨੇ ਚਲਾਨ ਪੇਸ਼ ਕਰਨਾ ਹੈ ਜਾਂ ਐੱਸਆਈਟੀ ਨੇ ਪੇਸ਼ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਇਸ ਕੇਸ ਨੂੰ ਰੀ-ਰਾਈਟ ਕਰ ਰਹੇ ਹਨ, ਜੋ ਕਿ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ 18 ਜੁਲਾਈ ਨੂੰ ਐਸਆਈਟੀ ਨੇ ਉਨ੍ਹਾਂ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ, ਜਦਕਿ ਇਸ ਤਰੀਕ ਨੂੰ ਉਨ੍ਹਾਂ ਦੀ ਮਾਣਹਾਨੀ ਦੇ ਕੇਸ ਵਿਚ ਤਰੀਕ ਸੀ। ਇਸ ਮਾਮਲੇ ਵਿਚ ਅੱਜ ਉਨ੍ਹਾਂ ਦੀ ਪੇਸ਼ੀ ਸੀ, ਇਹ ਸਾਰਾ ਪੰਜਾਬ ਜਾਣਦਾ ਹੈ। ਉਨ੍ਹਾਂ ਦੱਸਿਆ ਕਿ 6 ਜੁਲਾਈ ਨੂੰ ਰਾਜ ਸਭਾ ਮੈਂਬਰ ਸੰਜੇ ਸਿੰਘ ਇਸ ਮਾਮਲੇ ਵਿਚ ਅਦਾਲਤ ਵਿਚ ਪੇਸ਼ ਹੋਏ ਸਨ। ਇਸ ਦੀ ਖ਼ਬਰ ਅਖ਼ਬਾਰਾਂ ਅਤੇ ਚੈਨਲਾਂ ਵਿਚ ਚੱਲੀ ਅਤੇ ਸਾਫ਼-ਸਾਫ਼ ਲਿਖਿਆ ਗਿਆ ਕਿ ਅਗਲੀ ਤਰੀਕ 18 ਜੁਲਾਈ ਹੈ, ਕੀ ਉਨ੍ਹਾਂ ਨੂੰ ਐਸਆਈਟੀ ਨੂੰ ਇਹ ਨਹੀਂ ਦੱਸਣਾ ਚਾਹੀਦਾ ਸੀ ਕਿ ਅੱਜ ਉਨ੍ਹਾਂ ਦੇ ਮਾਣਹਾਨੀ ਕੇਸ ਦੀ ਤਰੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹੀ ਕਾਰਨ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਐਸਆਈਟੀ ਰਾਹੀਂ ਸੰਮਨ ਭੇਜੇ ਸਨ, ਤਾਂ ਜੋ ਉਹ ਚੰਡੀਗੜ੍ਹ ਚਲੇ ਜਾਣ ਅਤੇ ਮਾਣਹਾਨੀ ਦੇ ਕੇਸ ਵਿਚ ਪੇਸ਼ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਉਹ ਵੀ ਇੰਨੇ ਨਾਸਮਝ ਨਹੀਂ ਹਨ। ਉਨ੍ਹਾਂ ਕੋਲ ਇਕ ਸੂਝਵਾਨ ਵਕੀਲ ਵੀ ਹੈ ਅਤੇ ਉਹ ਉਨ੍ਹਾਂ ਤੋਂ ਸਲਾਹ ਲੈ ਕੇ ਪੇਸ਼ ਹੋਣ ਲਈ ਆਏ ਹਨ। ਵਕੀਲਾਂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਕੇਸ ਵਿਚ ਪੇਸ਼ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਚੰਡੀਗੜ੍ਹ ਸਥਿਤ ਐਸਆਈਟੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਕੋਲ ਅੰਮ੍ਰਿਤਸਰ ਅਦਾਲਤ ਵਿਚ ਮਾਣਹਾਨੀ ਦੇ ਕੇਸ ਦੀ ਤਰੀਕ ਹੈ ਅਤੇ ਉਹ ਉਥੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਐਸਆਈਟੀ ਢਾਈ ਸਾਲਾਂ ਤੋਂ ਉਨ੍ਹਾਂ ਦਾ ਚਲਾਨ ਪੇਸ਼ ਨਹੀਂ ਕਰ ਰਹੀ ਹੈ। ਪੰਜ-ਛੇ ਐਸਆਈਟੀ ਬਦਲੀਆਂ ਗਈਆਂ, ਇਹ ਸਭ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸੁਪਰੀਮ ਕੋਰਟ ਵਿਚ ਕੇਸ ਵੀ ਦਾਇਰ ਕੀਤਾ ਹੋਇਆ ਹੈ ਅਤੇ ਉਥੇ ਉਹ ਆਪਣਾ ਕੇਸ ਲੜ ਰਹੇ ਹਨ।
Punjab Bani 18 July,2024
ਨਿਮਾਣੇ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਵਾਂਗਾ ਪੇਸ਼ : ਸੁਖਬੀਰ
ਨਿਮਾਣੇ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਵਾਂਗਾ ਪੇਸ਼ : ਸੁਖਬੀਰ ਚੰਡੀਗੜ੍ਹ, 16 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠਲੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਅੱਜ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਸਬੰਧੀ ਪੰਜਾਬੀ ਵਿੱਚ ਇਕ ਪੋਸਟ ਸਾਂਝੀ ਕੀਤੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇੱਕ ਨਿਮਾਣੇ ਸਿੱਖ ਹੋਣ ਦੇ ਨਾਤੇ ਉਹ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ’ਤੇ ਪੰਥ ਨਾਲ ਖ਼ਿਲਵਾੜ ਕਰਨ ਦੇ ਦੋਸ਼ ਲਾਏ ਗਏ ਸਨ ਜਿਸ ਤੋਂ ਬਾਅਦ ਅਕਾਲ ਤਖ਼ਤ ਨੇ ਸੁਖਬੀਰ ਨੂੰ ਤਲਬ ਕੀਤਾ ਸੀ।
Punjab Bani 16 July,2024
ਗੁਰਪ੍ਰਤਾਪ ਸਿੰਘ ਵਡਾਲਾ ਸਰਬਸੰਮਤੀ ਨਾਲ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਨਿਯੁਕਤ
ਗੁਰਪ੍ਰਤਾਪ ਸਿੰਘ ਵਡਾਲਾ ਸਰਬਸੰਮਤੀ ਨਾਲ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਨਿਯੁਕਤ ਪੰਜਾਬ ਦੇ ਹਿੱਤਾਂ ਲਈ ਪੰਜ ਸੈਮੀਨਾਰ ਕਰਵਾਉਣ ਦਾ ਵੀ ਕੀਤਾ ਗਿਆ ਐਲਾਨ 30 ਜੁਲਾਈ ਨੂੰ ਜਥੇ। ਮੋਹਨ ਸਿੰਘ ਤੁੜ ਦੀ ਬਰਸੀ, 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ, 24 ਸਤੰਬਰ ਨੂੰ ਜਥੇ। ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਮਨਾਉਣ ਦਾ ਵੀ ਕੀਤਾ ਗਿਆ ਫੈਸਲਾ ਚੰਡੀਗੜ੍ਹ, 15 ਜੁਲਾਈ (): ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਜੋ ਅੱਜ ਚੰਡੀਗੜ ਵਿੱਖੇ ਹੋਈ ਵਿਚ ਅੱਜ ਸਰਬਸੰਮਤੀ ਨਾਲ ਸ: ਗੁਰਪ੍ਰਤਾਪ ਸਿੰਘ ਵਡਾਲਾ ਮੈਂਬਰ ਕੋਰ ਕਮੇਟੀ ਤੇ ਸਾਬਕਾ ਐਮਐਲਏ ਨੂੰ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਕਨਵੀਨਰ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ 11 ਮੈਂਬਰੀ ਪ੍ਰੀਜੀਡੀਅਮ ਬਣਾਉਣ ਨੂੰ ਵੀ ਮੀਟਿੰਗ ਵਿਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੀਟਿੰਗ ਵਿਚ ਸਾਰੇ ਵੱਡੇ ਆਗੂ ਪਹੁੰਚੇ ਅਤੇ ਸਾਰਿਆਂ ਨੇ ਗੁਰਪ੍ਰਤਾਪ ਸਿੰਘ ਵਡਾਲਾ ਦੇ ਨਾਮ ’ਤੇ ਮੋਹਰ ਲਗਾ ਦਿੱਤੀ। ਕਨਵੀਨਰ ਚੁਣੇ ਜਾਣ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਸਨਮਾਨਤ ਵੀ ਕੀਤਾ ਗਿਆ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਵਿਚ ਅੱਜ ਕਈ ਅਹਿਮ ਫੈਸਲੇ ਗਏ ਹਨ। ਜਿਨ੍ਹਾਂ ਵਿਚ ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਲਈ ਅਤੇ ਲੋਕਾਂ ਨੂੰ ਪੰਜਾਬ ਨਾਲ ਹੋ ਰਹੇ ਧੱਕੇ ਪ੍ਰਤੀ ਜਾਗਰੂਕ ਕਰਨ, ਪੰਜਾਬ ਦੇ ਪਾਣੀਆਂ ਤੇ ਖੇਤੀਬਾੜੀ ਦੇ ਮਸਲੇ, ਲੀਡਰਸਿੱਪ ਕਰਾਈਸਜ, ਪੰਥਕ ਮਸਲੇ ਤੇ ਐਸਜੌਪੀਸੀ ਵਿੱਚ ਸੁਧਾਰ ਸਬੰਧੀ, ਚੰਡੀਗੜ ਚ ਪੰਜਾਬੀ ਬੋਲੀ ਤੇ ਹੋਰ ਮਸਲੇ, ਬੀ।ਬੀ।ਐਮ।ਬੀ ਵਿਚ ਪੰਜਾਬ ਦੀ ਸਥਾਈ ਮੈਂਬਰੀ ਵਾਪਸ ਲਿਆਉਣ, ਨਵੇਂ ਤਾਨਾਸ਼ਾਹੀ ਕਾਨੂੰਨਾ ਦੇ ਵਿਰੋਧ, ਸਿੱਖ ਨੌਜਵਾਨਾ ‘ਤੇ ਐਨ।ਐਸ।ਏ ਲਗਾਉਣ ਦਾ ਵਿਰੋਧ ਸਮੇਤ ਨੌਜੁਆਨਾਂ ਦੇ ਬੇਰੁਜਗਾਰੀ ਅਤੇ ਨਸ਼ਿਆਂ ਵਰਗੇ ਅਹਿਮ ਮਸਲਿਆਂ ਬਾਰੇ ਵਿਚਾਰ ਵਿਟਾਦਰਾਂ ਕਰਨ ਦੇ ਲਈ ਪੰਜ ਸੈਮੀਨਾਰ ਕਰਵਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਇਹ ਸੈਮੀਨਾਰ ਸ੍ਰੀ ਅੰਮਿ੍ਰਤਸਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ, ਬਠਿੰਡਾ, ਚੰਡੀਗੜ੍ਹ ਵਿਚ ਹੋਣਗੇ। ਇਸ ਤੋਂ ਇਲਾਵਾ 30 ਜੁਲਾਈ ਨੂੰ ਜਥੇ। ਮੋਹਨ ਸਿੰਘ ਤੁੜ ਦੀ ਬਰਸੀ, 20 ਅਗਸਤ ਨੂੰ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ, 24 ਸਤੰਬਰ ਨੂੰ ਜਥੇ। ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਮਨਾਉਣ ਦਾ ਫੈਸਲਾ ਵੀ ਕੀਤਾ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਪੰਥਕ ਹਿੱਤਾਂ ਦੀ ਰਾਖੀ ਦੇ ਲਈ ਸਾਰਿਆਂ ਨੂੰ ਜਿਆਦਾ ਤੋਂ ਜਿਆਦਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਵੀ ਅਪੀਲ ਕੀਤੀ ਗਈ। ਮੀਟਿੰਗ ਵਿਚ ਲਏ ਗਏ ਅਹਿਮ ਫੈਸਲਿਆਂ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜੇ ਲੀਡਰ ਸਾਹਿਬਾਨ ਸੁਖਬੀਰ ਸਿੰਘ ਬਾਦਲ ਕਰਕੇ ਪਾਰਟੀ ਛੱਡ ਕੇ ਗਏ ਹਨ ਜਾਂ ਬਿਨਾ ਕਿਸੇ ਦੋਸ਼ ਕਾਰਨ ਪਾਰਟੀ ਵਿਚੋਂ ਕੱਢੇ ਗਏ ਹਨ, ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਤਾਂ ਕਿ ਵਾਪਸ ਪਾਰਟੀ ਵਿਚ ਆ ਕੇ ਪਾਰਟੀ ਨੂੰ ਮਜਬੂਤ ਕੀਤਾ ਜਾ ਸਕੇ। ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸਮੁੱਚੇ ਪੰਥਕ ਹਿਤੈਸ਼ੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਹਿੱਸਾ ਬਣਨ ਤਾਂ ਕਿ ਪਾਰਟੀ ਨੂੰ ਸਹੀ ਮੁਕਾਮ ’ਤੇ ਪਹੁੰਚਾਇਆ ਜਾ ਸਕੇ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਬੀਬੀ ਜੰਗੀਰ ਕੌਰ, ਪ੍ਰੋ। ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਬਡਾਲਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਸੁਰਿੰਦਰ ਸਿੰਘ ਭੁਲੇਵਾਲਰਾਠਾ, ਬਲਦੇਵ ਸਿੰਘ ਮਾਨ, ਗਗਨਜੀਤ ਸਿੰਘ ਬਰਨਾਲਾ, ਜਥੇ। ਸੰਤਾ ਸਿੰਘ ਉਮੈਦਪੁੱਰੀ, ਭਾਈ ਮਨਜੀਤ ਸਿੰਘ, ਸੁੱਚਾ ਸਿੰਘ ਛੋਟੇਪੁਰ, ਕਰਨੈਲ ਸਿੰਘ ਪੰਜੌਲੀ, ਜਸਟਿਸ ਨਿਰਮਲ ਸਿੰਘ, ਸਰਵਨ ਸਿੰਘ ਫਲੋਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਤਵਿੰਦਰ ਕੌਰ ਧਾਲੀਵਾਲ, ਹਰਿੰਦਰਪਾਲ ਸਿੰਘ ਟੌਹੜਾ, ਬੀਬੀ ਕਿਰਨਜੀਤ ਕੌਰ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਪਰਮਜੀਤ ਕੌਰ ਲਾਂਡਰਾ, ਬਾਬੂ ਪ੍ਰਕਾਸ਼ ਚੰਦ ਗਰਗ, ਰਣਧੀਰ ਸਿੰਘ ਰੱਖੜਾ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ, ਰਾਮਪਾਲ ਸਿੰਘ ਬੈਨੀਵਾਲ, ਹਰਦੇਵ ਸਿੰਘ ਰੋਗਲਾ, ਜਥੇ। ਜਰਨੈਲ ਸਿੰਘ ਕਰਤਾਰਪੁਰ, ਕਰਨ ਘੁਮਾਣ, ਅਮਰਿੰਦਰ ਸਿੰਘ ਲਿਬੜਾ, ਭੁਪਿੰਦਰ ਸਿੰਘ ਸ਼ੇਖੂਪੁਰ, ਤਜਿੰਦਰਪਾਲ ਸਿੰਘ ਸੰਧੂ, ਬੀਬੀ ਪਰਮਜੀਤ ਕੌਰ ਗੁਲਸ਼ਨ, ਸੁਰਿੰਦਰ ਕੌਰ ਦਿਆਲ ਲੁਧਿਆਣਾ, ਹਰਬੰਸ ਸਿੰਘ ਮੰਝਪੁਰ, ਰਣਜੀਤ ਸਿੰਘ ਦਬਰੀਖਾਨਾ, ਕੁਲਬੀਰ ਸਿੰਘ ਮੱਤਾ, ਗੁਰਇਕਬਾਲ ਸਿੰਘ ਬਠਿੰਡਾ, ਚਮਕੌਰ ਸਿੰਘ ਬਰਾੜ, ਹਰਪ੍ਰੀਤ ਸਿੰਘ ਬਨੀ ਦਿੱਲੀ ਅਵਤਾਰ ਸਿੰਘ ਜੋਹਲ, ਉਜਲ ਸਿੰਘ ਲੋਂਗੀਆ ਆਦਿ ਵੀ ਹਾਜ਼ਰ ਸਨ
Punjab Bani 15 July,2024
ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਿਫ਼ 15 ਦਿਨਾਂ ਅੰਦਰ ਦੇਣ ਲਿਖਤ ਵਿਚ ਜਵਾਬ
ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਿਫ਼ 15 ਦਿਨਾਂ ਅੰਦਰ ਦੇਣ ਲਿਖਤ ਵਿਚ ਜਵਾਬ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੀ ਸਿ਼ਕਾਇਤ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਏ ਗਏ ਦੋਸ਼ਾਂ ਤੇ ਸਪਸ਼ਟੀਕਰਨ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਗਿਆ ਹੈ ਤੇ ਨਾਲ ਹੀ ਆਖਿਆ ਗਿਆ ਹੈ ਕਿ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਜਵਾਬ ਲਿਖਤੀ ਤੌਰ ਤੇ ਦਿੱਤਾ ਜਾਵੇ। ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦਿਆਂ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਤੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 90 ਲੱਖ ਰੁਪਏ ਦੇ ਇਸ਼ਤਿਹਾਰਾਂ ਨੂੰ ਲੈ ਕੇ ਵੀ ਸਪਸੱ਼ਟੀਕਰਨ ਮੰਗਿਆ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਉਹਨਾਂ ਨੂੰ ਪਾਰਟੀ ਦੇ ਅੰਦਰੂਨੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਗੁੱਟ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸਿਆਸੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਹੁਣ ਉਹਨਾਂ ਲਈ ਇੱਕ ਹੋਰ ਚੁਣੌਤੀ ਖੜੀ ਹੋ ਗਈ ਹੈ।
Punjab Bani 15 July,2024
ਯੂਥ ਅਕਾਲੀ ਦਲ ਨੇ ਕੀਤੀ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਨੂੰ ਲੈ ਕੇ ਮੀਟਿੰਗ
ਯੂਥ ਅਕਾਲੀ ਦਲ ਨੇ ਕੀਤੀ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਪਟਿਆਲਾ, 13 ਜੁਲਾਈ ()- ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ ਸਰਹਿੰਦ ਰੋਡ ’ਤੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਮਿਤ ਸਿੰਘ ਰਾਠੀ, ਜ਼ਿਲ੍ਹਾ ਯੂਥ ਪ੍ਰਧਾਨ ਦਿਹਾਤੀ ਅੰਮਿ੍ਰਤਪਾਲ ਸਿੰਘ ਲੰਗ , ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕਰਨਵੀਰ ਸਿੰਘ ਸਾਹਨੀ ਨੇ ਆਪਣੇ ਵਿਚਾਰ ਯੂਥ ਨੌਜਵਾਨਾਂ ਨਾਲ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥ ਪ੍ਰਤੀ ਕੁਰਬਾਨੀਆਂ ਤੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਪਾਰਟੀ ਨੂੰ ਉਚਾਈ ਦੀਆਂ ਬੁਲੰਦੀਆਂ ਦੇ ਅਸਮਾਨ ਤੱਕ ਪਹੁੰਚਾਉਣ ਲਈ ਡਟ ਕੇ ਕੰਮ ਕਰਨ ਲਈ ਪ੍ਰਰਿਆ। ਇਸ ਮੌਕੇ ਮੀਟਿੰਗ ਵਿਚ ਹਾਜ਼ਰ ਸਮੁੱਚੇ ਅਕਾਲੀ ਆਗੂਆਂ ਨੇ ਪਾਰਟੀ ਨੂੰ ਫੁਟ ਪਾ ਕੇ ਤੋੜਨ ਵਾਲੇ ਲੀਡਰਾਂ ਤੋਂ ਬਚਣ ’ਤੇ ਜ਼ੋਰ ਦਿੱਤਾ ਤੇ ਕਿਹਾ ਕਿ ਛੇਤੀ ਪਾਰਟੀ ਨੂੰ ਮਜਬੂਤ ਕਰਨ ਲਈ ਡਟ ਜਾਓ। ਉਨ੍ਹਾਂ ਆਖਿਆ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ, ਜਿਸਨੇ ਪੰਜਾਬ ਦੇ ਹਿੰਤਾਂ ਤੇ ਪੰਜਾਬ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਪੰਥ ਪ੍ਰਤੀ ਹਮੇਸ਼ਾ ਕੁਰਬਾਨੀਆਂ ਦਿੱਤੀਆਂ : ਬੈਂਸ, ਝਿੰਜਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਥ ਪ੍ਰਤੀ ਹਮੇਸ਼ਾਂ ਤੋਂ ਹੀ ਦਿੱਤੀਆਂ ਗਈਆਂ ਕੁਰਬਾਨੀਆਂ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਦਹਾਕਿਆਂ ਤੋਂ ਚਲਦਾ ਆ ਰਿਹਾ ਅਕਾਲੀ ਦਲ ਕਦੇ ਵੀ ਪੰਥ ਅਤੇ ਪੰਜਾਬੀਆਂ ਤੋਂ ਬਾਹਰ ਨਹੀਂ ਗਿਆ ਤੇ ਇਸ ਨੇ ਹਮੇਸ਼ਾਂ ਹੀ ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਨੂੰ ਹੀ ਪਹਿਲ ਦਿੱਤੀ ਹੈ ਤੇ ਅੱਜ ਓਹੀ ਸ਼ੋ੍ਰਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਹਿਤਾਂ ਦੀ ਰਾਖੀ ਕਰਦਾ ਹੋਇਆ ‘ਰਾਜ ਨਹੀਂ ਸੇਵਾ’ ਦੇ ਝੰਡੇ ਹੇਠ ਪੰਜਾਬੀਆਂ ਦੀ ਅਗਵਾਈ ਕਰਨ ਲੱਗਿਆ ਹੋਇਆ ਹੈ, ਜਿਸਦਾ ਨਾ ਤਾਂ ਕਦੇ ਕੋਈ ਮੁੱਲ ਮੋੜ ਸਕਦਾ ਹੈ ਤੇ ਨਾ ਕਦੇ ਕੋਈ ਇਸਨੂੰ ਪਜਾਬੀਆਂ ਦੇ ਦਿਲਾਂ ’ਚੋਂ ਬਾਹਰ ਕੱਢ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਹਮੇਸ਼ਾਂ ਤੋਂ ਹੀ ਹਰ ਵਿਅਕਤੀ, ਸਮਾਜ, ਵਰਗ, ਜਾਤ ਪਾਤ ਆਦਿ ਦਾ ਸਤਿਕਾਰ ਰਿਹਾ ਹੈ ਤੇ ਅਕਾਲ ਪੁਰਖ ਨੂੰ ਹੀ ਮੰਨ ਕੇ ਸਮੁੱਚੇ ਕਾਰਜਾਂ ਨੂੰ ਆਪਣਾ ਮੁੱਢਲਾ ਫਰਜ਼ ਸਮਝਦਿਆਂ ਕੀਤਾ ਗਿਆ ਹੈ, ਜਿਸਦੇ ਚਲਦਿਆਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜਿਆ ਹਰ ਵਰਕਰ, ਆਗੂ ਤੇ ਨੇਤਾ ਸ਼ੋ੍ਰਮਣੀ ਅਕਾਲੀ ਦਲ ਨਾਲ ਖੜ੍ਹਾ ਹੈ ਤੇ ਖੜ੍ਹਾ ਰਹੇਗਾ। ਅਕਾਲੀ ਦਲ ਹੋਰ ਲਗਾਤਾਰ ਮਜਬੂਤ ਹੋਵੇਗਾ : ਰਾਜੂ ਖੰਨਾ ਸਿਆਸਤ ਦੀਆਂ ਬਰੂਹਾਂ ਵਿਚੋ ਇਕ ਮੰਨੀ ਜਾਂਦੀ ਪੰਜਾਬ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਪਹਿਲਾਂ ਵੀ ਇਕ ਮਜਬੂਤ ਪਾਰਟੀ ਵਜੋਂ ਪੰਜਾਬ ਤੇ ਪੰਜਾਬੀਆਂ ਦੇ ਪਿਆਰ ਸਦਕਾ ਮਜ਼ਬੂਤ ਹੋਇਆ ਹੈ ਤੇ ਅੱਗੇ ਵੀ ਮਜ਼ਬੂਤ ਰਹੇਗਾ ਤੇ ਮਜ਼ਬੂਤੀ ਨਾਲ ਲੋਕ ਹਿਤੈਸ਼ੀ ਕਾਰਜਾਂ ਨੂੰ ਕਰਨ ਲਈ ਅੱਗੇ ਵਧਦਾ ਰਹੇਗਾ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਇਕ ਪਾਰਟੀ ਨੂੰ ਸ਼ੁਰੂ ਕਰਨ ਤੋਂ ਲੈ ਕੇ ਉਸਦੇ ਅਸਲੀ ਉਦੇਸ਼ ਤੱਕ ਪਹੰੁਚਾਉਣ ਨੂੰ ਦਹਾਕਿਆਂ ਦਾ ਸਮਾਂ ਲੱਗ ਜਾਂਦਾ ਹੈ ਤੇ ਇਸ ਸਮੇਂ ਦੌਰਾਨ ਪਾਰਟੀਆਂ ਜਦੋਂ ਆਪਣਾ ਮੁਕਾਮ ਹਾਸਲ ਕਰਦੀਆਂ ਹਨ ਤਾਂ ਸਿਰਫ਼ ਤੇ ਸਿਰਫ਼ ਪਾਰਟੀ ਨਾਲ ਜੁੜੇ ਆਗੂਆਂ, ਨੇਤਾਵਾਂ, ਵਰਕਰਾਂ ਦੇ ਪਿਆਰ, ਮਿਹਨਤ ਸਦਕਾ ਹੀ ਹਾਸਲ ਨਹੀਂ ਕਰਦੀਆਂ ਬਲਕਿ ਇਨ੍ਹਾਂ ਦੇ ਮੁਕਾਮ ਹਾਸਲ ਕਰਨ ਪਿੱਛੇ ਲੋਕਾਂ ਯਾਨੀ ਕਿ ਬਹੁਤ ਸਾਰੇ ਲੋਕਾਂ ਦਾ ਹੱਥ ਹੁੰਦਾ ਹੈ ਤੇ ਅੱਜ ਸ਼ੋ੍ਰਮਣੀ ਅਕਾਲੀ ਦਲ ਉਨ੍ਹਾਂ ਸਮੁੱਚੇ ਸਹਿਯੋਗ ਭਰੇ ਹੱਥਾਂ ਦੀ ਕਦਰ ਕਰਦਾ ਹੈ ਤੇ ਕਰਦਾ ਰਹੇਗਾ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਅਕਾਲ ਪੁਰਖ ਨੂੰ ਅੱਗੇ ਰੱਖ ਕੇ ਹਰੇਕ ਕਾਰਜ ਨੂੰ ਨੇਪਰੇ ਚਾੜ੍ਹਿਆ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਪੰਜਾਬ ਤੇ ਪੰਜਾਬੀਆਂ ਦੀ ਅਗਵਾਈ ਲਈ ਆਪਣੇ ਕਦਮ ਖੁਸ਼ਹਾਲੀ ਤੇ ਤਰੱਕੀ ਦੁਆਉਣ ਲਈ ਵਧਾਉਂਦਾ ਰਹੇਗਾ। ਕੈਪਸ਼ਨ : ਯੂਥ ਅਕਾਲੀ ਦਲ ਦੀ ਮੀਟਿੰਗ ਦੌਰਾਨ ਹਰਚਰਨ ਬੈਂਸ, ਗੁਰਪ੍ਰੀਤ ਰਾਜੂ ਖੰਨਾ, ਸਰਬਜੀਤ ਝਿੰਜਰ, ਅਮਿਤ ਰਾਠੀ, ਅੰਮਿ੍ਰਤਪਾਲ ਲੰਗ ਤੇ ਹੋਰ ਨੇਤਾ ਨਜਰ ਆ ਰਹੇ ਹਨ।
Punjab Bani 13 July,2024
ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ : ਸੁਖਬੀਰ ਬਾਦਲ
ਸਬਜ਼ੀਆਂ ’ਤੇ ਵੀ ਐਮ ਐਸ ਪੀ ਦਿੱਤੀ ਜਾਵੇ ਅਤੇ ਸਬਜ਼ੀ ਉਤਪਾਦਕਾਂ ਲਈ ਬੀਮਾ ਸਹੂਲਤ ਦਿੱਤੀ ਜਾਵੇ : ਸੁਖਬੀਰ ਬਾਦਲ ਚੰਡੀਗੜ੍ਹ, 11 ਜੁਲਾਈ : ਲਗਾਤਾਰ ਤੀਜੀ ਵਾਰ ਮੱਕੀ ਦੀ ਫਸਲ ਖਰੀਦਣ ਤੋਂ ਨਾ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਜਿੰਮੇਦਾਰ ਠਹਿਰਾਉਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਲਗਾਤਾਰ ਤੀਜੀ ਵਾਰ ਐਮ. ਐਸ. ਪੀ. ’ਤੇ ਮੱਕੀ ਦੀ ਫਸਲ ਖਰੀਣ ਤੋਂ ਇਨਕਾਰ ਕਰ ਕੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ। ਹਾਲਾਂਕਿ ਉਹਨਾਂ ਨੇ ਫਸਲ ਖਰੀਦਣ ਦਾ ਵਾਅਦਾ ਕੀਤਾ ਸੀ ਤੇ ਉਹ ਕਿਸਾਨਾਂ ਨੂੰ ਹੋਏ ਵੱਡੇ ਆਰਥਿਕ ਨੁਕਸਾਨ ਲਈ ਇਕੱਲੇ ਹੀ ਜਿ਼ੰਮੇਵਾਰ ਹਨ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਮੱਕੀ, ਮੂੰਗੀ ਤੇ ਸੂਰਜਮੁਖੀ ਦੀਆਂ ਫਸਲਾਂ ਐਮ. ਐਸ. ਪੀ. ਨਾਲੋਂ ਘੱਟ ਰੇਟ ’ਤੇ ਵੇਚੀਆਂ ਨੂੰ ’ਭਵੰਤਰ’ ਸਕੀਮ ਰਾਹੀਂ ਮੁਆਵਜ਼ਾ ਦਿੱਤਾ ਜਾਵੇ।
Punjab Bani 11 July,2024
ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ 18 ਜੁਲਾਈ ਨੂੰ ਮੁੜ ਐੱਸਆਈਟੀ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ
ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ 18 ਜੁਲਾਈ ਨੂੰ ਮੁੜ ਐੱਸਆਈਟੀ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਚੰਡੀਗੜ੍ਹ : ਡਰੱਗ ਮਾਮਲੇ ’ਚ ਗਠਿਤ ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ 18 ਜੁਲਾਈ ਨੂੰ ਮੁੜ ਐੱਸਆਈਟੀ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਐੱਸਆਈਟੀ ਵੱਲੋ ਜਾਰੀ ਸੰਮਨ ਵਿਚ ਮਜੀਠੀਆ ਨੂੰ ਸਵੇਰੇ ਦਸ ਵਜੇ ਏਐੱਮਏ ਕਾਨਫਰੰਸ ਹਾਲ ਪੁਲਿਸ ਲਾਈਨ ਪਟਿਆਲਾ ਵਿਖੇ ਪੁਛਗਿੱਛ ਲਈ ਪੁੱਜਣ ਦੀ ਹਦਾਇਤ ਕੀਤੀ ਹੈ । ਦਿਲਚਸਪ ਗੱਲ ਹੈ ਕਿ ਬੀਤੇ ਸੋਮਵਾਰ ਨੂੰ ਸਟੇਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੰਮਨ ਵਾਪਸ ਲਿਆ ਸੀ। ਸਿਟ ਦੁਆਰਾ ਸੰਮਨ ਵਾਪਸ ਲੈਣ ਨਾਲ ਸਿਆਸੀ ਹਲਕਿਆਂ ਵਿਚ ਚਰਚਾ ਸ਼ੁਰੂ ਹੋ ਗਈ ਸੀ ਕਿ ਡਰੱਗ ਮਾਮਲੇ ਵਿਚ ਜਾਂਚ ਦਾ ਹੁਣ ਭੋਗ ਪੈ ਗਿਆ ਹੈ, ਪਰ ਹੁਣ ਦੁਬਾਰਾ 18 ਜੁਲਾਈ ਲਈ ਸੰਮਨ ਜਾਰੀ ਕੀਤੇ ਜਾਣ ਨਾਲ ਅਕਾਲੀ ਦਲ ਤੇ ਅਕਾਲੀ ਨੇਤਾ ਦੀ ਮੁਸ਼ਕਲਾਂ ਵੱਧ ਸਕਦੀਆਂ ਹਨ । ਉਧਰ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਤੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਐੱਸਆਈਟੀ ਦੁਆਰਾ ਮੁੜ ਸੰਮਨ ਜਾਰੀ ਕਰਨ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿਚ ਤਿੰਨ ਤਾਰੀਖਾਂ ਦੌਰਾਨ ਸਿੱਟ ਕੋਈ ਸਾਬੂਤ ਪੇਸ਼ ਨਹੀਂ ਕਰ ਸਕੀ ਅਤੇ ਸੰਮਨ ਵਾਪਸ ਲੈ ਲਿਆ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੱਲ ਇਕ ਪਾਸੇ ਲਾਉਣ ਲਈ ਖੁਦ ਬਿਕਰਮ ਸਿੰਘ ਮਜੀਠੀਆ ਕੋਲੋ ਪੁੱਛਗਿਛ ਕਰਨ ਦੀ ਸਲਾਹ ਦਿੱਤੀ ਹੈ। ਕਲੇਰ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੋ ਉਹ ਚਾਹੁੰਦੇ ਹਨ ਉਹ ਕਾਨੂੰਨ ਤੇ ਸੰਵਿਧਾਨ ਕਰਨ ਨਹੀਂ ਦਿੰਦਾ। ਉਨ੍ਹਾਂ ਅਫਸਰਸ਼ਾਹੀ ਦਾ ਸਿਆਸੀਕਰਨ ਨਾ ਕਰਨ ਦੀ ਅਪੀਲ ਕੀਤੀ ਹੈ।
Punjab Bani 10 July,2024
ਆਂਗਨਵਾੜੀ ਕੇਦਰਾਂ ’ਚ ਦਿੱਤੀ ਜਾ ਰਹੀ ਘਟੀਆ ਸਮੱਗਰੀ`, ਹਰਗੋਬਿੰਦ ਕੌਰ ਨੇ ਆਪ ਸਰਕਾਰ ’ਤੇ ਲਾਇਆ ਦੋਸ਼
ਆਂਗਨਵਾੜੀ ਕੇਦਰਾਂ ’ਚ ਦਿੱਤੀ ਜਾ ਰਹੀ ਘਟੀਆ ਸਮੱਗਰੀ`, ਹਰਗੋਬਿੰਦ ਕੌਰ ਨੇ ਆਪ ਸਰਕਾਰ ’ਤੇ ਲਾਇਆ ਦੋਸ਼ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਆਪ ਸਰਕਾਰ ਨੇ ਜਾਣ ਬੁੱਝ ਕੇ ਵੇਰਕਾ ਤੋਂ ਪਾਊਡਰ ਵਾਲਾ ਦੁੱਧ, ਘੀ ਅਤੇ ਪੰਜੀਰੀ ਦੀ ਸਪਲਾਈ ਦੀ ਜ਼ਿੰਮੇਵਾਰੀ ਖੋਹ ਕੇ ਇਸਦਾ ਠੇਕਾ ਇਕ ਨਿੱਜੀ ਕੰਪਨੀ ਮਾਰਕਫੈੱਡ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਨਿੱਜੀ ਕੰਪਨੀ ਘਟੀਆ ਪੈਕਡ ਸਮੱਗਰੀ ਦੀ ਸਪਲਾਈ ਕਰ ਰਹੀ ਹੈ ਅਤੇ ਇਥੇ ਤੱਕ ਕਿ ਉਸ ਨੇ ਘੀ ਦੀ ਜਗ੍ਹਾ ਰਿਫਾਈਡ ਤੇਲ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਸੂਬਾ ਸਰਕਾਰ ’ਤੇ ਆਂਗਨਵਾੜੀ ਕੇਦਰਾਂ ’ਚ ਬੱਚਿਆਂ ਨੂੰ ਖਾਣ-ਪੀਣ ਲਈ ਘਟੀਆ ਉਤਪਾਦ ਵੰਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੀ ਵੱਡੀ ਤੇ ਅਹਿਮ ਸਹਿਕਾਰੀ ਸੰਸਥਾ ਵੇਰਕਾ ਦੀ ਥਾਂ ਇੱਕ ਨਿੱਜੀ ਕੰਪਨੀ ਨੂੰ ਚੁਣ ਲਿਆ ਹੈ। ਹਰਗੋਬਿੰਦ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਇਸ ਕੰਪਨੀ ਨੂੰ ਹਿਮਾਚਲ ਪ੍ਰਦੇਸ਼ ਵਿਚ ਕਾਲੀ ਸੂਚੀ ਵਿਚ ਪਾਇਆ ਗਿਆ ਹੈ ਅਤੇ ਇਥੇ ਤੱਕ ਕਿ ਵੇਰਕਾ ਨੇ ਵੀ ਪਹਿਲਾਂ ਇਸ ਦੇ ਉਤਪਾਦਾਂ ਨੂੰ ਖਾਰਜ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵੱਡੇ ਪੱਧਰ ’ਤੇ ਹੈ ਕਿਉਂਕਿ ਆਂਗਨਵਾੜੀ ਵਰਕਰਾਂ ਵੱਲੋਂ ਸਾਲਾਨਾ 500 ਤੋਂ 600 ਕਰੋੜ ਰੁਪਏ ਦੀ ਸਮੱਗਰੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਆਂਗਨਵਾੜੀ ਸਹਾਇਕ ਬੇਰੁਜ਼ਗਾਰ ਹੋ ਗਏ ਹਨ।ਉਨ੍ਹਾਂ ਦੱਸਿਆ ਕਿ ਕਿਵੇਂ ਕਾਂਗਰਸ ਸਰਕਾਰ ਨੇ 2005 ਵਿਚ ਆਂਗਨਵਾੜੀ ਰਾਸ਼ਨ ਵੀ ਬੰਦ ਕਰ ਦਿੱਤਾ ਸੀ ਪਰ ਵਰਕਰਾਂ ਨੇ ਇਸ ਨੂੰ ਫਿਰ ਤੋਂ ਸ਼ੁਰੂ ਕਰਨ ਲਈ ਲਗਾਤਾਰ ਅੰਦੋਲਨ ਕੀਤਾ ਸੀ। ਬੀਬੀ ਹਰਗੋਬਿੰਦ ਕੌਰ ਨੇ ‘ਆਪ’ ਸਰਕਾਰ ’ਤੇ ਉਨ੍ਹਾਂ ਦੇ ਖ਼ਿਲਾਫ਼ ਰਾਜਨੀਤਕ ਬਦਲਾਖੋਰੀ ਦਾ ਵੀ ਦੋਸ਼ ਲਾਇਆ ਕਿਉਂਕਿ ਉਨ੍ਹਾਂ ਨੇ ਘਟੀਆ ਸਮੱਗਰੀ ਦੀ ਸਪਲਾਈ ਦੇ ਖ਼ਿਲਾਫ਼ ਸ਼ਿਕਾਇਤ ਕਰਨ ਵਾਲੀਆਂ ਮਹਿਲਾਵਾਂ ਅਤੇ ਬੱਚਿਆਂ ਦੀ ਆਵਾਜ਼ ਚੁੱਕੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ 2023 ’ਚ ਵਾਧੂ ਛੁੱਟੀ ਲੈਣ ਦੇ ਆਧਾਰ ’ਤੇ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ, ਜੋ ਨਿਰਧਾਰਿਤ ਮਾਪਦੰਡਾਂ ਦੇ ਖ਼ਿਲਾਫ਼ ਵੀ ਹੈ।
Punjab Bani 10 July,2024
ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ ਚੰਡੀਗੜ੍ਹ -ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਖੇਤੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦਵਾਰਾਂ ਵਲੋਂ ਲਾਏ ਗਏ ਦੋਸ਼ਾਂ ਦੇ ਬਾਵਜੂਦ ਭਰਤੀ ਪ੍ਰੀਖਿਆ ਨੂੰ ਰੱਦ ਕਰਨ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ ਹੈ । ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਖੇਤੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਪੇਪਰ ਲੀਕ ਕਰਨ ਲਈ 32 ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਈ ਮੇਲ ਕੀਤਾ, ਇਥੇ ਤੱਕ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਵੀ ਮੰਗ ਪੱਤਰ ਸੌਂਪਿਆ ਪਰ ਸਰਕਾਰ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ । ਉਨ੍ਹਾਂ ਮੰਗ ਕੀਤੀ ਕਿ ਪੇਪਰ ਮੁੜ ਕਰਵਾਇਆ ਜਾਵੇ ਅਤੇ ਤੁਰੰਤ ਮਾਮਲਾ ਦਰਜ ਕੀਤਾ ਜਾਵੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬੇਹੱਦ ਬਦਕਿਸਮਤੀ ਦੀ ਗੱਲ ਹੈ ਕਿ ਚਾਰ ਸਾਲ ਦੇ ਅੰਤਰਾਲ ਤੋਂ ਬਾਅਦ 200 ਏ. ਡੀ. ਓਜ਼ ਦੀ ਭਰਤੀ ਵਾਲਾ ਪੇਪਰ ਲੀਕਾ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਘੱਟ ਹੋਈ ਬਲਕਿ ਪੇਪਰ ਆਯੋਜਿਤ ਕਰਨ ਵਾਲੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਵਿਚ ਲੋਕਾਂ ਦਾ ਵਿਸ਼ਵਾਸ਼ ਵੀ ਖਤਮ ਹੋ ਗਿਆ। ਇਸ ਤੋਂ ਪਹਿਲਾਂ ਵੀ ਐਮ. ਬੀ. ਬੀ. ਐਸ. ਅਤੇ ਬੀ. ਡੀ. ਐਸ. ਵਿਚ ਪ੍ਰਵੇਸ਼ ਲਈ ਯੋਗਤਾ ਲਈ ਪ੍ਰੀਖਿਆ ਅਤੇ ਯੂ. ਜੀ. ਸੀ. ਨੈਟ ਪ੍ਰੀਖਿਆ ਸਮੇਤ ਕਈ ਪੇਪਰ ਲੀਕ ਹੋ ਚੁੱਕੇ ਹਨ। ਇਹ ਵਿਦਿਆਰਥੀਆਂ ਲਈ ਬਹੁਤ ਵੱਡਾ ਝਟਕਾ ਹੈ ਅਤੇ ਇਸ ਨਾਲ ਵਿਦਿਆਰਥੀਆਂ ਵਿਚ ਅਸੁਰੱਖਿਆ ਅਤੇ ਅਸ਼ਾਂਤੀ ਵੀ ਪੈਦਾ ਹੋ ਸਕਦੀ ਹੈ।
Punjab Bani 10 July,2024
ਜਲੰਧਰ ਪੱਛਮ ਜਿਮਨੀ ਚੋਣ ਵਿਚ ਸ਼ਾਮ ਪੰਜ ਵਜੇ ਤੱਕ ਹੋਈ 51. 30 ਫ਼ੀਸਦੀ ਵੋਟਿੰਗ
ਜਲੰਧਰ ਪੱਛਮ ਜਿਮਨੀ ਚੋਣ ਵਿਚ ਸ਼ਾਮ ਪੰਜ ਵਜੇ ਤੱਕ ਹੋਈ 51. 30 ਫ਼ੀਸਦੀ ਵੋਟਿੰਗ ਜਲੰਧਰ, 10 ਜੁਲਾਈ : ਜਲੰਧਰ ਵੈਸਟ ਵਿਧਾਨ ਸਭਾ ਹਲਕੇ (ਰਿਜ਼ਰਵ) ਲਈ ਜਿਥੇ ਸਵੇਰ ਦੇ 7 ਵਜੇ ਤੋਂ ਵੋਟਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਇਹ ਵੋਟਿੰਗ ਸ਼ਾਮ ਦੇ 5 ਵਜੇ ਤੱਕ 51. 30 ਫੀਸਦੀ ਹੀ ਹੋਈ।ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਵਿਧਾਨ ਸਭਾ ਹਲਕੇ ਵਿਚ ਕੁੱਲ੍ਹ 171963 ਵੋਟਰਾਂ, ਜਿਨ੍ਹਾਂ ਵਿਚ 89629 ਮਰਦ, 82326 ਔਰਤਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ।
Punjab Bani 10 July,2024
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਸੰਮਨ ਦਾ ਨੋਟਿਸ ਲਿਆ ਵਾਪਸ
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਸੰਮਨ ਦਾ ਨੋਟਿਸ ਲਿਆ ਵਾਪਸ ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਸੰਮਨ ਦਾ ਨੋਟਿਸ ਵਾਪਸ ਲੈ ਲਿਆ ਹੈ। ਦੱਸਣਯੋਗ ਹੈ ਕਿ ਮਜੀਠੀਆ ਨੇ ਐੱਸ. ਆਈ. ਟੀ. ਦੇ ਸੰਮਨਾਂ ਨੂੰ ਹਾਈਕੋਰਟ `ਚ ਚੁਣੌਤੀ ਦਿੰਦਿਆਂ ਆਖਿਆ ਸੀ ਕਿ ਸੰਮਨ ਨਾਜਾਇਜ਼ ਹਨ ਤੇ ਇਨ੍ਹਾਂ ਨੂੰ ਰੱਦ ਕੀਤਾ ਜਾਵੇ।
Punjab Bani 08 July,2024
ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਕੂੜ ਪ੍ਰਚਾਰ ਕਰਕੇ ਪਾਰਟੀ ਨੂੰ ਕਮਜੋਰ ਨਹੀਂ ਕੀਤਾ ਜਾ ਸਕਦਾ : ਲਖਵੀਰ ਲੌਟ
ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਕੂੜ ਪ੍ਰਚਾਰ ਕਰਕੇ ਪਾਰਟੀ ਨੂੰ ਕਮਜੋਰ ਨਹੀਂ ਕੀਤਾ ਜਾ ਸਕਦਾ : ਲਖਵੀਰ ਲੌਟ ਪਾਰਟੀ ਨੂੰ ਅੰਦਰੋਂ ਬਾਹਰ ਕਮਜੋਰ ਕਰਨ ਵਾਲਿਆਂ ਪ੍ਰਤੀ ਹਰ ਆਗੂ ਸੁਚੇਤ ਰਹੇ ਪਟਿਆਲਾ 6 ਜੁਲਾਈ () : ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਅਕਾਲੀ ਦਲ ਤੋਂ ਵੱਖ ਹੋ ਕੇ ਇਕ ਬਾਗੀ ਧੜਾ ਜਿਸ ਢੰਗ ਨਾਲ ਅਕਾਲੀ ਦਲ ਪ੍ਰਚਾਰ ਕੂੜ ਪ੍ਰਚਾਰ ਕਰ ਰਿਹਾ ਤਾਂ ਇਸ ਨਾਲ ਅਕਾਲੀ ਦਲ ਕਦੇ ਵੀ ਕਮਜੋਰ ਨਹੀਂ ਪੈਣ ਵਾਲਾ। ਉਨ੍ਹਾਂ ਕਿਹਾ ਕਿ ਜਿਹੜੇ ਸੀਨੀਅਰ ਅਕਾਲੀ ਆਗੂਆਂ ਨੇ ਸਾਰਾ ਕੁਝ ਪਾਰਟੀ ’ਚ ਰਹਿੰਦਿਆਂ ਪ੍ਰਾਪਤ ਕੀਤਾ ਹੋਵੇ ਉਨ੍ਹਾਂ ਵੱਲੋਂ ਇਸ ਢੰਗ ਨਾਲ ਪਾਰਟੀ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਤੀ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ, ਜੋ ਮੰਦਭਾਗਾ ਕਦਮ ਹੈ। ਲਖਵੀਰ ਲੌਟ ਨੇ ਕਿਹਾ ਕਿ ਸੀਨੀਅਰ ਆਗੂਆਂ ਨੇ ਹੁਣ ਤੱਕ ਹੇਠਲੇ ਪੱਧਰ ’ਤੇ ਪਾਰਟੀ ਦੇ ਉਨ੍ਹਾਂ ਆਗੂਆਂ ਨੂੰ ਕਦੇ ਵੀ ਉਠਣ ਨਹੀਂ ਦਿੱਤਾ, ਜਿਨ੍ਹਾਂ ਦੀ ਹਮੇਸ਼ਾ ਹਰ ਚੋਣ ਤੇ ਪਾਰਟੀ ਵੱਲੋਂ ਉਲੀਕੇ ਪ੍ਰੋਗਰਾਮ ਵਿਚ ਅਹਿਮ ਭੂਮਿਕਾ ਰਹੀ ਹੈ, ਜਿਸ ਦਾ ਨਤੀਜਾ ਇਹ ਹੈ ਕਿ ਸਾਰਾ ਕੁਝ ਪਾਰਟੀ ਤੋਂ ਪ੍ਰਾਪਤ ਕਰਨ ਵਾਲੇ ਹੀ ਪਾਰਟੀ ਦੇ ਪ੍ਰਤੀ ਆਪਣੀ ਭੜਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਗੱਲਾਂ ਪਾਰਟੀ ਫੋਰਮ ’ਤੇ ਰਹਿ ਕੇ ਜਾਂ ਕੌਰ ਕਮੇਟੀ ਵਿਚ ਕੀਤੀਆਂ ਜਾ ਸਕਦੀਆਂ ਹਨ ਉਨ੍ਹਾਂ ਨੂੰ ਲੋਕਾਂ ਵਿਚ ਰੱਖਣ ਨਾਲ ਪਾਰਟੀ ਨੂੰ ਕਮਜੋਰ ਕੀਤਾ ਜਾਣਾ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਲਖਵੀਰ ਸਿੰਘ ਲੌਟ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੀ ਅਗਵਾਈ ਵਿਚ ਆਗੂਆਂ ਅਤੇ ਵਰਕਰਾਂ ਨੇ ਆਪਣੀ ਸਹਿਮਤੀ ਦਿੱਤੀ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਹਨ ਅਤੇ ਕਿਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਕੋਈ ਅੰਦਰੋਂ ਬਾਹਰੋਂ ਖਤਰਾ ਨਹੀਂ ਹੈ। ਲਖਵੀਰ ਸਿੰਘ ਲੌਟ ਨੇ ਕਿਹਾ ਕਿ ਪਾਰਟੀ ਦੀ ਮਜਬੂਤੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਪਾਰਟੀ ਦਾ ਹਰ ਵਰਕਰ ਉਸ ਤਰ੍ਹਾਂ ਖੜਾ ਜਿਸ ਢੰਗ ਨਾਲ ਲੰਮੇ ਸਮੇਂ ਤੋਂ ਪਾਰਟੀ ਵਿਚ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਵਿੰਦਰ ਸਿੰਘ ਪੱਪੂ ਸਲਾਹਕਾਰ, ਮਨਮੋਹਨ ਸਿੰਘ ਸਰਕਲ ਪ੍ਰਧਾਨ ਤਿ੍ਰਪੜੀ, ਗੁਰਦੀਪ ਸਿੰਘ ਵੜੈਚ, ਚਮਕੌਰ ਸਿੰਘ ਉਪਲ ਆਦਿ ਹਾਜ਼ਰ ਸਨ। ਫੋਟੋ : ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਲੌਟ ਆਪਣੇ ਸਾਥੀਆਂ ਸਣੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Punjab Bani 06 July,2024
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਰਜੀਤ ਕੌਰ ਮੁੜ ਅਕਾਲੀ ਦਲ ਵਿਚ ਹੋ ਗਏ ਦਾਖਲ
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਰਜੀਤ ਕੌਰ ਮੁੜ ਅਕਾਲੀ ਦਲ ਵਿਚ ਹੋ ਗਏ ਦਾਖਲ ਜਲੰਧਰ : ਜਲੰਧਰ ਜਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਸੁਰਜੀਤ ਕੌਰ ਜੋ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਗਏ ਸਨ ਨੇ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਹੀ ਆਪਣੀ ਵਾਪਸੀ ਕਰ ਦਿੱਤੀ ਹੈ।ਸੁਰਜੀਤ ਕੌਰ ਨੇ ਕਿਹਾ ਕਿ, ਉਹ ਤੱਕੜੀ ਦੇ ਨਿਸ਼ਾਨ ‘ਤੇ ਹੀ ਚੋਣ ਲੜੇਗੀ।
Punjab Bani 03 July,2024
ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਮੁੱਖ ਮੰਤਰੀ ਭਗਵੰਤ ਮਾਨ : ਬਿਕਰਮ ਸਿੰਘ ਮਜੀਠੀਆ
ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਮੁੱਖ ਮੰਤਰੀ ਭਗਵੰਤ ਮਾਨ : ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਭਾਜਪਾ ਦੇ ਆਗੂ ਸ਼ੀਤਲ ਅੰਗੂਰਾਲ ਵੱਲੋਂ ਮੁੱਖ ਮੰਤਰੀ ਤੇ ਉਹਨਾਂ ਦੇ ਪਰਿਵਾਰ ਦੇ ਖਿਲਾਫ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦੇਣ ਅਤੇ ਉਹਨਾਂ ਨੇ ਕੇਂਦਰ ਸਰਕਾਰ ਸਰਕਾਰ ਨੂੰ ਆਖਿਆ ਕਿ ਉਹ ਅੰਗੂਰਾਲ ਵੱਲੋਂ ਪੇਸ਼ ਕੀਤੇ ਸਬੂਤਾਂ ਦਾ ਵੀ ਨੋਟਿਸ ਲਵੇ।
Punjab Bani 02 July,2024
ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ : ਹਰਸਿਮਰਤ ਕੌਰ ਬਾਦਲ
ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ : ਹਰਸਿਮਰਤ ਕੌਰ ਬਾਦਲ ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਸਿੱਖਾਂ ਦਾ ਕਤਲੇਆਮ ਕੀਤਾ ਹੈ ਅਤੇ ਦੂਜੇ ਪਾਸੇ ਭਾਜਪਾ ਨੇ ਸਾਡੇ ਧਾਰਮਿਕ ਸਥਾਨਾਂ `ਤੇ ਕਬਜ਼ਾ ਕੀਤਾ ਹੋਇਆ ਹੈ ਸਬੰਧੀ ਲੋਕ ਸਭਾ ਵਿਚ ਬੋਲਦਿਆਂ ਸ਼ੋ੍ਰਮਣੀ ਅਕਾਲੀ ਦਲ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।
Punjab Bani 02 July,2024
ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੀਟਿੰਗ
ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੀਟਿੰਗ ਚੰਡੀਗੜ੍ਹ, 2 ਜੁਲਾਈ : ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਤੇ ਇਸ ਤੋਂ ਬਾਅਦ ਪਾਰਟੀ ਦੇ ਬੀ. ਸੀ. ਵਿੰਗ ਨਾਲ ਵੀ ਮੀਟਿੰਗ ਕੀਤੀ ਜਾਵੇਗੀ। ਇਹ ਪਤਾ ਲੱਗਿਆ ਹੈ ਕਿ ਇਸ ਮੀਟਿੰਗ ਵਿਚ ਪਾਰਟੀ ਵਿਚ ਵਧੇ ਵਿਵਾਦ ਤੇ ਬਾਗੀ ਧੜੇ ਦੀਆਂ ਕਾਰਵਾਈਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
Punjab Bani 02 July,2024
ਅਕਾਲੀ ਦਲ ਦੇ ਐਸਸੀ ਵਿੰਗ ਨੇ ਪ੍ਰਗਟਾਇਆ ਸੁਖਬੀਰ ਬਾਦਲ ਦੀ ਲੀਡਰਸਿ਼ਪ ਵਿੱਚ ਭਰੋਸਾ
ਅਕਾਲੀ ਦਲ ਦੇ ਐਸਸੀ ਵਿੰਗ ਨੇ ਪ੍ਰਗਟਾਇਆ ਸੁਖਬੀਰ ਬਾਦਲ ਦੀ ਲੀਡਰਸਿ਼ਪ ਵਿੱਚ ਭਰੋਸਾ ਚੰਡੀਗੜ੍ਹ 2 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਐਸ ਸੀ ਵਿੰਗ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਤੇ ਵਿੰਗ ਦੇ ਆਗੂਆਂ ਨੇ ਐਲਾਨ ਕੀਤਾ ਕਿ ਵਿੰਗ ਦਾ ਇੱਕ ਵੀ ਆਗੂ ਜਾਂ ਵਰਕਰ ਬਾਗੀਆਂ ਦੇ ਨਾਲ ਨਹੀਂ ਹੈ, ਸਮੁੱਚਾ ਵਿੰਗ ਸੁਖਬੀਰ ਸਿੰਘ ਬਾਦਲ ਦੇ ਨਾਲ ਹੈ। ਅੱਜ ਸ਼ਾਮ ਐਸ ਸੀ ਵਿੰਗ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਅਤੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਐਸ ਸੀ ਵਿੰਗ ਦੇ ਸਮੁੱਚੇ ਅਹੁਦੇਦਾਰਾਂ ਤੇ ਵਰਕਰਾਂ ਨੇ ਅੱਜ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਤੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਜੋ ਵੀ ਰਾਜ ਵਿੱਚ ਐਸ ਸੀ ਵਰਗ ਵਾਸਤੇ ਸਰਕਾਰੀ ਸਕੀਮਾਂ ਹਨ, ਉਹ ਸਾਰੀਆਂ ਬਾਦਲ ਸਰਕਾਰ ਵੇਲੇ ਬਣਾਈਆਂ ਤੇ ਲਾਗੂ ਕੀਤੀਆਂ ਗਈਆਂ ਭਾਵੇਂ ਉਹ 200 ਯੂਨਿਟ ਮੁਫਤ ਬਿਜਲੀ ਹੋਵੇ, ਐਸ ਸੀ ਵਿਦਿਆਰਥੀਆਂ ਵਾਸਤੇ ਸਕਾਲਰਸ਼ਿਪ ਹੋਵੇ, ਸ਼ਗਨ ਸਕੀਮ ਹੋਵੇ, ਆਟਾ ਦਾਲ ਸਕੀਮ ਹੋਵੇ ਜਾਂ ਫਿਰ ਹੋਰ ਸਕੀਮਾਂ ਹੋਣ ਸਾਰੀਆਂ ਹੀ ਅਕਾਲੀ ਸਰਕਾਰਾਂ ਨੇ ਲਾਗੂ ਕੀਤੀਆਂ। ਉਹਨਾਂ ਕਿਹਾ ਕਿ ਸਮੁੱਚਾ ਐਸ ਸੀ ਵਿੰਗ ਪਾਰਟੀ ਦੇ ਨਾਲ ਹੈ ਤੇ ਕੋਈ ਵੀ ਬਾਗੀ ਆਗੂਆਂ ਨਾਲ ਨਹੀਂ ਹੈ। ਉਹਨਾਂ ਕਿਹਾ ਕਿ ਐਸ ਸੀ ਵਿੰਗ ਸੁਖਬੀਰ ਸਿੰਘ ਬਾਦਲ ਦੇ ਨਾਲ ਡੱਟ ਕੇ ਖੜ੍ਹਾ ਹੈ ਅਤੇ ਸਿਰਫ ਉਹ ਹੀ ਇਸ 120 ਸਾਲ ਪੁਰਾਣੀ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਯੋਗ ਆਗੂ ਹਨ ਜੋ ਗਰੀਬਾਂ, ਦਬੇ ਕੁਚਲਿਆਂ, ਕਿਸਾਨਾਂ, ਮਜ਼ਦੂਰਾਂ ਤੇ ਸਮਾਜ ਦੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਦੀ ਹੈ।
Punjab Bani 02 July,2024
ਐਸ. ਓ. ਆਈ. ਪ੍ਰਧਾਨ ਪਹੁੰਚੇ ਮੰਤਰੀਆਂ ਦੇ ਦਫ਼ਤਰਾਂ ਨੂੰ ਤਾਲੇ ਲਗਾਉਣ ਲਈ ਤਾਲੇ ਲੈ ਕੇ ਪੰਜਾਬ ਸਿਵਲ ਸਕੱਤਰੇਤ
ਐਸ. ਓ. ਆਈ. ਪ੍ਰਧਾਨ ਪਹੁੰਚੇ ਮੰਤਰੀਆਂ ਦੇ ਦਫ਼ਤਰਾਂ ਨੂੰ ਤਾਲੇ ਲਗਾਉਣ ਲਈ ਤਾਲੇ ਲੈ ਕੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੰਤਰੀਆਂ ਦੇ ਦਫਤਰਾਂ ਨੂੰ ਤਾਲੇ ਲਗਾਉਣ ਲਈ ਤਾਲੇ ਲੈ ਕੇ ਪਹੁੰਚੇ। ਇਸ ਮੌਕੇ ਉਹਨਾਂ ਕਿਹਾ ਕਿ ਜਦੋਂ ਮੰਤਰੀਆਂ ਨੇ ਇਹਨਾਂ ਦਫ਼ਤਰਾਂ ਵਿਚ ਬੈਠਣਾ ਹੀ ਨਹੀਂ ਤਾਂ ਇਹ ਦਫ਼ਤਰ ਖੋਲ੍ਹਣ ਦੀ ਕੋਈ ਤੁੱਕ ਵੀ ਨਹੀਂ ਬਣਦੀ ਕਿਉਂਕਿ ਪੰਜਾਬ ਵਿਚ ਸੈਂਕੜੇ ਕਿਲੋਮੀਟਰ ਸਫ਼ਰ ਕਰਕੇ ਇੱਥੇ ਆਪਣੇ ਕੰਮਾਂ ਵਾਸਤੇ ਆਉਣ ਵਾਲੇ ਲੋਕ ਖੱਜਲ ਖੁਆਰ ਹੋ ਰਹੇ ਹਨ।
Punjab Bani 01 July,2024
ਇਸਤਰੀ ਅਕਾਲੀ ਦਲ ਨੇ ਪ੍ਰਗਟਾਇਆ ਐਸ. ਏ. ਡੀ. ਦੇ ਪ੍ਰਧਾਨ ਬਾਦਲ ਦੀ ਲੀਡਰ਼ਸਿ਼ਪ ਤੇ ਭਰੋਸਾ
ਇਸਤਰੀ ਅਕਾਲੀ ਦਲ ਨੇ ਪ੍ਰਗਟਾਇਆ ਐਸ. ਏ. ਡੀ. ਦੇ ਪ੍ਰਧਾਨ ਬਾਦਲ ਦੀ ਲੀਡਰ਼ਸਿ਼ਪ ਤੇ ਭਰੋਸਾ ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਵਜੋਂ ਕਮਾਨ ਮੌਜੂਦਾ ਚੱਲ ਰਹੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾ ਦੇ ਕੇ ਕਿਸੇ ਹੋਰ ਪੰਥ ਪ੍ਰਸਤ ਸ਼ਖਸੀਅਤ ਨੂੰ ਸੌਂਪੇ ਜਾਣ ਦੇ ਚੱਲ ਰਹੇ ਵਿਵਾਦ ਦੇ ਚਲਦਿਆਂ ਇਸਤਰੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ । ਇਸਤਰੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਪ੍ਰਭਾਵਸ਼ਾਲੀ ਮੁਹਿੰਮ ਚਲਾ ਕੇ ਪ੍ਰੇਰਿਤ ਕਰਨ ਵਾਲੀ ਲੀਡਰਸ਼ਿਪ ਦਿੱਤੀ। ਮੈਂਬਰਾਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਨੇ ਮਹਿਲਾਵਾਂ ਤੱਕ ਪਹੁੰਚ ਕੀਤੀ ਅਤੇ ਬਠਿੰਡਾ ਵਿਚ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਖ਼ਤ ਮਿਹਨਤ ਕੀਤੀ ਜਿਸਦਾ ਚੰਗਾ ਨਤੀਜਾ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਵੱਡੀ ਜਿੱਤ ਦੇ ਰੂਪ ਵਿਚ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਇਹਨਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿਚ ਚੋਣਾਂ ਕਰਵਾਈਆਂ ਜਾਣ ਅਤੇ ਅਸੀਂ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ । ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਇਹਨਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿਚ ਚੋਣਾਂ ਕਰਵਾਈਆਂ ਜਾਣ ਅਤੇ ਅਸੀਂ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।
Punjab Bani 01 July,2024
ਬਾਗੀ ਅਕਾਲੀਆਂ ਨੇ ਸੌਪਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਨਾਹ ਪੱਤਰ
ਬਾਗੀ ਅਕਾਲੀਆਂ ਨੇ ਸੌਪਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਨਾਹ ਪੱਤਰ - ਚੰਦੂਮਾਜਰਾ, ਜਗੀਰ ਕੌਰ, ਰੱਖੜਾ, ਕਰਨੈਲ ਪੰਜੋਲੀ ਆਦਿ ਰਹੇ ਸ਼ਾਮਲ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂ ਅੱਜ ਜਥੇਦਾਰ ਨੂੰ ਆਪਣਾ ਗੁਨਾਹ ਪੱਤਰ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ ਹਨ। ਇਨਾਂ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਿਲ ਹਨ, ਉੱਥੇ ਹੀ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ,, ਭਾਈ ਮਨਜੀਤ ਸਿੰਘ ਆਦਿ ਬਹੁਤਾਂਤ ਅਕਾਲੀ ਆਗੂ ਇਸ ਵਫਦ ਵਿੱਚ ਸ਼ਾਮਿਲ ਹਨ। ਇਹਨਾਂ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ 2015 ਤੋਂ ਲੈ ਕੇ ਸਮੇਂ-ਸਮੇਂ ਸਿਰ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣੇ, ਬੇਅਦਬੀ ਹੋਣੀ, ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣੀ, ਬਹਿਬਲ ਕਲਾ, ਬਰਗਾੜੀ ਗੋਲੀ ਕਾਂਡ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚੋਂ 328 ਪਾਵਨ ਸਰੂਪ ਗਾਇਬ ਹੋਣੇ ਆਦਿ ਵਿਸ਼ਿਆਂ ਲਈ ਆਪਣੇ ਆਪ ਨੂੰ ਕਿਤੇ ਨਾ ਕਿਤੇ ਜ਼ਿੰਮੇਵਾਰ ਮੰਨਦੇ ਹੋਏ ਇਹ ਗੁਨਾਹ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੋੰਪਣ ਪਹੁੰਚੇ ਹਨ। ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਗੁਨਾਹ ਪੱਤਰ ਸੌਂਪਿਆ।
Punjab Bani 01 July,2024
ਐਸ. ਏ. ਡੀ. ਦੀ ਪ੍ਰਧਾਨਗੀ ਲੈਣ ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ
ਐਸ. ਏ. ਡੀ. ਦੀ ਪ੍ਰਧਾਨਗੀ ਲੈਣ ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਕੱਠਾ ਹੋ ਕੇ ਆਖੇਗਾ ਤਾਂ ਬਣ ਸਕਦਾ ਹਾਂ ਪ੍ਰਧਾਨ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ : ਪਹਿਲਾਂ ਵਿਧਾਨ ਸਭਾ ਤੇ ਹੁਣ ਲੋਕ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਕਾਰਨ ਪੈਦਾ ਹੋਏ ਵਿਵਾਦ ਦੇ ਚਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੀਆਂ ਚੋਰਾਜਾਈਆਂ ਦੇ ਮੱਦੇਨਜ਼ਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਜੇਕਰ ਸਮੁੱਚਾ ਸ਼ੋ੍ਰਮਣੀ ਅਕਾਲੀ ਦਲ ਇਕੱਠਾ ਹੋ ਕੇ ਆਖੇਗਾ ਤਾਂ ਉਹ ਪ੍ਰਧਾਨਗੀ ਲੈਣ ਲਈਤਿਆਰ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਪਏ ਵਿਵਾਦ ਨੂੰ ਖਤਮ ਕਰਨ ਲਈ ਹਰੇਕ ਧਾਰਮਿਕ ਤੇ ਸਿਆਸੀ ਪੰਥਕ ਵਿਅਕਤੀ ਚਾਰਾਜੋਈ ਕਰ ਰਿਹਾ ਹੈ ਤੇ ਵੱਡੀ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂਆਂ ਵਲੋਂ ਵੀ ਪੰਥਕ ਚੇਹਰਾ ਲੱਭਿਆ ਜਾ ਰਿਹਾ ਹੈ ਜਿਸਨੂੰ ਪੰਥ ਤੋਂ ਪ੍ਰਵਾਣਿਤ ਕਰਵਾਇਆ ਜਾ ਸਕੇ।
Punjab Bani 01 July,2024
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 111 ਵਜੇ ਪਹੁੰਚ ਕੇ ਬੇਅਦਬੀਆਂ ਤੇ ਹੋਰ ਮੁੱਦਿਆਂ ’ਤੇ ਦਿੱਤਾ ਜਾਵੇਗਾ ਬਾਗ਼ੀ ਅਕਾਲੀ ਆਗੂਆਂ ਵਲੋਂ ਖ਼ਗ਼ੁਨਾਹ-ਪੱਤਰ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 111 ਵਜੇ ਪਹੁੰਚ ਕੇ ਬੇਅਦਬੀਆਂ ਤੇ ਹੋਰ ਮੁੱਦਿਆਂ ’ਤੇ ਦਿੱਤਾ ਜਾਵੇਗਾ ਬਾਗ਼ੀ ਅਕਾਲੀ ਆਗੂਆਂ ਵਲੋਂ ਖ਼ਗ਼ੁਨਾਹ-ਪੱਤਰ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋਏ ਅਕਾਲੀ ਆਗੂਆਂ ਵਲੋਂ ਅੱਜ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸਾਲ 2015 ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਤੇ ਹੋਰ ਮੁੱਦਿਆਂ ’ਤੇ ਆਪਣੇ ਆਪ ਨੂੰ ਗ਼ੁਨਾਹਗਾਰ ਮੰਨਦਿਆਂ ਗ਼ੁਨਾਹ-ਪੱਤਰ ਦਿੱਤੇ ਜਾਣਗੇ।ਇਸ ਲਈ ਧਾਰਮਿਕ ਆਗੂ ਤੇ ਸਿੱਖ ਪੰਥ ਦੀ ਖੇਤਰੀ ਪਾਰਟੀ ਅਕਾਲੀ ਦਲ ਦੇ ਨੁਮਾਇੰਦੇ ਹੁੰਦਿਆਂ ਤਮਾਮ ਘਟਨਾਵਾਂ ਲਈ ਵੀ ਕਿਤੇ ਨਾ ਕਿਤੇ ਜ਼ਿੰਮੇਵਾਰ ਹਨ। ਇਸ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੇ ਗੁਨਾਹ ਲਈ ਮਾਫ਼ੀ ਮੰਗਣਾ ਚਾਹੁੰਦੇ ਹਨ। ਇਸੇ ਸੰਦਰਭ ਵਿਚ ਅਕਾਲੀ ਆਗੂ ਵਫ਼ਦ ਦੇ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਗ਼ੁਨਾਹ-ਪੱਤਰ ਦੇਣਗੇ ਅਤੇ ਮਾਫ਼ੀ ਦੀ ਗੁਹਾਰ ਲਗਾਉਣਗੇ।
Punjab Bani 01 July,2024
ਸੁਖਬੀਰ ਬਾਦਲ ਹੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸਿ਼ਪ ਦੇ ਸਕਦੇ ਹਨ : ਯੂਥ ਅਕਾਲੀ ਦਲ
ਸੁਖਬੀਰ ਬਾਦਲ ਹੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸਿ਼ਪ ਦੇ ਸਕਦੇ ਹਨ : ਯੂਥ ਅਕਾਲੀ ਦਲ ਚੰਡੀਗੜ੍ਹ, 29 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਯੂਥ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿਰਫ਼ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵਕਾਰ ਨਾਲ ਸਮਝੌਤਾ ਨਾ ਕਰਨ ਦੀ ਸ਼ਲਾਘਾ ਕੀਤੀ। ਮੀਟਿੰਗ ’ਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।
Punjab Bani 30 June,2024
ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਹੁਦੇਦਾਰ ਸੁਖਬੀਰ ਸਿੰਘ ਬਾਦਲ ਨਾਲ ਡਟ ਕੇ ਖੜੇ ਹਨ-ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ
ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਹੁਦੇਦਾਰ ਸੁਖਬੀਰ ਸਿੰਘ ਬਾਦਲ ਨਾਲ ਡਟ ਕੇ ਖੜੇ ਹਨ-ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ - ਮੌਕਾਪ੍ਰਸਤ ਲੋਕਾਂ ਦੇ ਭੱਜਣ ਨਾਲ ਅਕਾਲੀ ਵਰਕਰਾਂ ਨੇ ਲਿਆ ਸੁੱਖ ਦਾ ਸਾਹ -ਸਰਕਲ ਪ੍ਰਧਾਨ ਘਨੌਰ, 29 ਜੂਨ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਅੱਜ ਹਲਕਾ ਘਨੌਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂ ਸਾਹਿਬਾਨ ਅਤੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜਾ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀਆਂ, ਅਤੇ ਕਿਸਾਨੀ ਵਰਗ ਦੀ ਹਮਦਰਦ ਪਾਰਟੀ ਹੈ। ਅਤੇ ਸੁਖਬੀਰ ਸਿੰਘ ਬਾਦਲ ਸਰਬ ਪ੍ਰਵਾਨਤ ਪਾਰਟੀ ਦੇ ਪ੍ਰਧਾਨ ਹਨ। ਕੁਝ ਕੁ ਮੌਕਾ ਪ੍ਰਸਤ ਅਤੇ ਆਪਣੇ ਟੱਬਰ ਨੂੰ ਪਾਲਣ ਵਾਲੇ ਲੋਕਾਂ ਦੇ ਪਿੱਛੇ ਲੱਗ ਕੇ ਪੰਜਾਬ ਅਤੇ ਕੌਮ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਹਲਕਾ ਘਨੌਰ ਦੇ ਸਾਰੇ ਹੀ ਸਰਕਲ ਪ੍ਰਧਾਨਾਂ ਵੱਲੋਂ ਇੱਕ ਆਵਾਜ਼ ਵਿੱਚ ਕਿਹਾ ਕਿ ਸੱਤਾ ਦੇ ਭੁੱਖੇ ਅਤੇ ਮੌਕਾਪ੍ਰਸਤ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਨਾਲ ਹਰ ਅਕਾਲੀ ਵਰਕਰ ਨੂੰ ਸੁੱਖ ਦਾ ਸਾਹ ਆਇਆ ਹੈ। ਕਿਉਂਕਿ ਲੋਕਾਂ ਦੀਆਂ ਜੇਬਾਂ ਵੱਲ ਝਾਕਣ ਵਾਲੇ ਕਦੇ ਵੀ ਲੋਕ ਲੀਡਰ ਨਹੀਂ ਹੋ ਸਕਦੇ। ਜਿਸ ਕਰਕੇ ਹਲਕਾ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਜੀ ਦੀ ਅਗਵਾਹੀ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜੇਗਾ। ਇਸ ਮੌਕੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ, ਅਜੈਬ ਸਿੰਘ ਮਜੌਲੀ, ਬਹਾਦਰ ਸਿੰਘ, ਅਵਤਾਰ ਸਿੰਘ ਕਪੂਰੀ, ਅਵਤਾਰ ਸਿੰਘ ਸੰਭੂ, ਕੁਲਦੀਪ ਸਿੰਘ ਘਨੌਰ ਸ਼ਹਿਰੀ,( ਸਾਰੇ ਸਰਕਲ ਪ੍ਰਧਾਨ )ਅਤੇ ਬਲਕਾਰ ਸਿੰਘ ਘਨੌਰ, ਸਰਬਜੀਤ ਸਿੰਘ ਭੋਗਲਾਂ, ਸੁਖਦੇਵ ਸਿੰਘ ਭੋਗਲਾਂ, ਸਰਦੂਲ ਸਿੰਘ ਚਮਾਰੂ, ਕਰਮਜੀਤ ਸਿੰਘ ਚਮਾਰੂ, ਮਹਿੰਦਰ ਸਿੰਘ ਚਮਾਰੂ, ਅੰਗਰੇਜ਼ ਸਿੰਘ ਕਾਮੀ, ਸੁਰਿੰਦਰ ਸਿੰਘ ਕਾਮੀ, ਅਮਰੀਕ ਸਿੰਘ ਸੰਭੂਕਲਾਂ, ਸੁੱਚਾ ਸਿੰਘ ਘਨੌਰ, ਗੁਰਦੀਪ ਸਿੰਘ ਸਰਾਲਾਕਲਾਂ, ਸੰਜੀਵ ਕੁਮਾਰ ਚਪੜ, ਮਨਮਿੰਦਰ ਸਿੰਘ ਚਪੜ, ਮਲਕੀਤ ਸਿੰਘ ਨੰਬਰਦਾਰ ਸਿਹਰਾ, ਅਵਤਾਰ ਸਿੰਘ ਆਕੜੀ, ਸੋਮਨਾਥ ਸਿੰਘ ਸੰਭੂ ਕਲਾਂ, ਮੇਵਾ ਸਿੰਘ ਸਰਾਲਾ ਕਲਾਂ, ਸੁਖਦੇਵ ਸਿੰਘ ਘਨੌਰ, ਦਰਸ਼ਨ ਸਿੰਘ ਸੀਲ, ਗੁਰਪ੍ਰੀਤ ਸਿੰਘ ਬਹਾਵਲਪੁਰ, ਬੇਅੰਤ ਸਿੰਘ ਆਕੜੀ, ਅਜੈਪ੍ਰੀਤ ਸਿੰਘ ਮੁਖਮੇਲਪੁਰ, ਓੰਕਾਰ ਸਿੰਘ ਸਰਪੰਚ ਰਾਮਪੁਰ, ਧੰਨਾ ਸਿੰਘ ਹਰਪਾਲਾਂ, ਕੁਲਦੀਪ ਸਿੰਘ ਬੋਬੀ ਹਰਪਾਲਾਂ, ਨਰੇਸ਼ ਕੁਮਾਰ ਪੀਏ, ਅਤੇ ਹੋਰ ਮੌਜੂਦ ਸਨ।
Punjab Bani 29 June,2024
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਨੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ: ਸੁਖਵਿੰਦਰਪਾਲ ਸਿੰਘ ਮਿੰਟਾ
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਨੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ: ਸੁਖਵਿੰਦਰਪਾਲ ਸਿੰਘ ਮਿੰਟਾ ਮਿੰਟਾ ਦੀ ਅਗਵਾਈ ’ਚ ਅਕਾਲੀ ਵਰਕਰਾਂ ਨੇ ਚੰਦੂਮਾਜਰਾ ਤੇ ਰੱਖੜਾ ਤੋਂ ਖਹਿੜਾ ਛੁਟਣ ’ਤੇ ਲੱਡੂ ਵੰਡ ਕੇ ਮਨਾਈ ਖੁਸ਼ੀ ਪਟਿਆਲਾ, 28 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕਿਹਾ ਹੈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਪਿਛਲੇ 30 ਸਾਲਾਂ ਤੋਂ ਪਟਿਆਲਾ ’ਚ ਪਾਰਟੀ ਨੂੰ ਡੋਬਣ ਦਾ ਕੰਮ ਕੀਤਾ ਹੈ ਤੇ ਸਿਰਫ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕੀਤੀ ਹੈ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਤੇ ਸੁਰਜੀਤ ਰੱਖੜਾ ਨੇ ਪਾਰਟੀ ਵਿਚ ਰਹਿੰਦਿਆਂ ਆਪਣੀਆਂ ਮਨਮਰਜ਼ੀਆਂ ਚਲਾਈਆਂ ਤੇ ਹਮੇਸ਼ਾ ਛੋਟੇ ਵਰਕਰਾਂ ਤੇ ਆਗੂਆਂ ਨੂੰ ਰੋਲ ਕੇ ਰੱਖਿਆ ਹੈ ਤੇ ਉਹਨਾਂ ਨੂੰ ਖਰਚੇ ਦੀ ਵਗਾਰਾਂ ਪਾ ਕੇ ਆਪਣੀ ਰਾਜਨੀਤੀ ਚਮਕਾਈ ਹੈ। ਉਹਨਾਂ ਕਿਹਾ ਕਿ 30 ਸਾਲਾਂ ਤੋਂ ਦੋਵਾਂ ਆਗੂਆਂ ਦੇ ਕਾਰਣ ਪਟਿਆਲਾ ਲੋਕ ਸਭਾ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਹੁੰਦੀ ਆ ਰਹੀ ਹੈ ਤੇ ਇਸ ਵਾਰ ਹੋਈ ਹੈ। ਉਹਨਾਂ ਕਿਹਾ ਕਿ ਚੰਦੂਮਾਜਰਾ ਤੇ ਰੱਖੜਾ ਪਰਿਵਾਰ ਅਤੇ ਢੀਂਡਸਾ ਪਰਿਵਾਰ ਦੀ ਭਾਜਪਾ ਨਾਲ ਨਜ਼ਦੀਕੀ ਕਿਸੇ ਤੋਂ ਲੁਕੀ ਨਹੀਂ ਹੈ। ਇਸ ਵਾਰ ਵੀ ਇਹਨਾਂ ਲੋਕਾਂ ਨੇ ਭਾਜਪਾ ਨੂੰ ਵੋਟਾਂ ਪੁਆਈਆਂ ਹਨ, ਇਸੇ ਕਾਰਣ ਭਾਜਪਾ ਦਾ ਵੋਟ ਸ਼ੇਅਰ ਪੰਜਾਬ ਵਿਚ ਵਧਿਆ ਹੈ। ਉਹਨਾਂ ਕਿਹਾ ਕਿ ਤਿੰਨਾਂ ਰੱਖੜਾ ਭਰਾਵਾਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਦੀਆਂ ਤਸਵੀਰਾਂ ਸਭ ਨੇ ਵੇਖੀਆਂ ਹਨ। ਉਹਨਾਂ ਕਿਹਾ ਕਿ ਰੱਖੜਾ ਨੇ ਤਾਂ ਪਾਰਟੀ ਵਿਚੋਂ ਹਰਪਾਲ ਜੁਨੇਜਾ, ਹਰਮੀਤ ਸਿੰਘ ਪਠਾਣਮਾਜਰਾ, ਰਵਿੰਦਰ ਸਿੰਘ ਜੌਨੀ ਕੋਹਲੀ, ਅਜੀਤਪਾਲ ਸਿੰਘ ਕੋਹਲੀ ਵਰਗੇ ਅਨੇਕਾਂ ਆਗੂਆਂ ਨੂੰ ਭਜਾਉਣ ਦਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਵਰਕਰ ਰੱਖੜਾ ਦੀ ਕੋਠੀ ਜਾਂਦਾ ਸੀ ਤਾਂ ਚੰਦੂਮਾਜਰਾ ਧੜਾ ਔਖਾ ਹੋ ਜਾਂਦਾ ਸੀ ਤੇ ਜੇਕਰ ਕੋਈ ਚੰਦੂਮਾਜਰਾ ਧੜੇ ਵਿਚ ਜਾਂਦਾ ਸੀ ਤਾਂ ਰੱਖੜਾ ਗਰੁੱਪ ਔਖਾ ਹੋ ਜਾਂਦਾ ਸੀ। ਉਹਨਾਂ ਕਿਹਾ ਕਿ ਹੁਣ ਦੋਵਾਂ ਨੇ ਹੱਥ ਮਿਲਾ ਕੇ ਅਕਾਲੀ ਦਲ ਦਾ ਨੁਕਸਾਨ ਕਰਨ ਦਾ ਕੰਮ ਕੀਤਾ ਹੈ। ਮਿੰਟਾ ਨੇ ਕਿਹਾ ਕਿ ਦੋਵਾਂ ਦੀ ਬਗਾਵਤ ਤੋਂ ਪਾਰਟੀ ਦੇ ਆਮ ਆਗੂਆਂ ਤੇ ਵਰਕਰਾਂ ਦੀ ਖੁਸ਼ੀ ਦੀ ਲਹਿਰ ਹੈ ਕਿ ਇਹਨਾਂ ਤੋਂ ਹੁਣ ਖਹਿੜਾ ਛੁੱਟ ਗਿਆ ਹੈ ਤੇ ਹੁਣ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਗੇ ਆਮ ਵਰਕਰਾਂ ਦੀ ਵੁੱਕਤ ਵਧੇਗੀ ਤੇ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਸਮੁੱਚੇ ਵਰਕਰ ਤੇ ਆਗੂ ਪੂਰੀ ਤਰ੍ਹਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਇਕ ਕਰ ਦੇਣਗੇ।ਉਹਨਾਂ ਕਿਹਾ ਕਿ ਅਜਿਹੇ ਗੱਦਾਰਾਂ ਕਾਰਣ ਪਾਰਟੀ ਦਾ ਨੁਕਸਾਨ ਹੋ ਰਿਹਾਸੀ ਤੇ ਹੁਣ ਇਹਨਾਂ ਦੇ ਬਾਗੀ ਹੋਣ ਨਾਲ ਅੰਦਰਖਾਤੇ ਹੋ ਰਿਹਾ ਨੁਕਸਾਨ ਵੀ ਰੁਕੇਗਾ ਤੇ ਪਾਰਟੀ ਮਜ਼ਬੂਤ ਵੀ ਹੋਵੇਗੀ। ਇਸ ਮੌਕੇ ਉਹਨਾਂ ਚੰਦੂਮਾਜਰਾ ਤੇ ਰੱਖੜਾ ਤੋਂ ਖਹਿੜਾ ਛੁੱਟਣ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ।
Punjab Bani 28 June,2024
ਸ਼ੋ੍ਮਣੀ ਅਕਾਲੀ ਦਲ ਬਾਦਲਾਂ ਦੀ ਜਾਇਦਾਦ ਨਹੀਂ : ਗੁਰਪ੍ਰਤਾਪ ਵਡਾਲਾ
ਸ਼ੋ੍ਮਣੀ ਅਕਾਲੀ ਦਲ ਬਾਦਲਾਂ ਦੀ ਜਾਇਦਾਦ ਨਹੀਂ : ਗੁਰਪ੍ਰਤਾਪ ਵਡਾਲਾ ਚੰਡੀਗੜ੍ਹ : ਸਾਬਕਾ ਵਿਧਾਇਕ ਗੁਰਪ੍ਰਤਾਪ ਵਡਾਲਾ ਨੇ ਕਿਹਾ ਕਿ ਅਕਾਲੀ ਦਲ ਬਾਦਲਾਂ ਦੀ ਜਾਇਦਾਦ ਨਹੀਂ ਹੈ। ਸੁਖਬੀਰ ਬਾਦਲ ਭਾਵੇਂ ਜਿੰਨੇ ਮਰਜ਼ੀ ਹੱਥ ਖੜ੍ਹੇ ਕਰ ਲੈਣ ਪਰ ਅਸਲੀਅਤ ਇਹ ਹੈ ਕਿ ਬਾਦਲ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਅਤੇ ਲੋਕਾਂ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਆਪਣੇ ਆਪ ਨੂੰ ਬਚਾਉਣ ਲਈ ਸੁਖਬੀਰ ਬਾਦਲ ਚੋਣਵੇਂ ਲੋਕਾਂ ਨੂੰ ਮਿਲ ਕੇ ਪਾਰਟੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਸਰਕਾਰਾਂ ਵਿੱਚ ਮੰਤਰੀ ਮੰਡਲ ਦਾ ਆਨੰਦ ਲੈਣ ਵਾਲੇ ਹੁਣ ਸਾਨੂੰ ਭਾਜਪਾ ਦੇ ਏਜੰਟ ਕਹਿ ਰਹੇ ਹਨ।਼ਮੰਤਰੀ ਮੰਡਲ ਦਾ ਆਨੰਦ ਮਾਣਨ ਵਾਲਿਆਂ ਨੇ ਸੁਰਜੀਤ ਸਿੰਘ ਬਰਨਾਲਾ ਦੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਰੋਕਿਆ, ਚੰਡੀਗੜ੍ਹ ਦੇ ਮੇਅਰ ਅਤੇ ਪ੍ਰਧਾਨ ਦੇ ਅਹੁਦੇ ਲਈ ਵੋਟਾਂ ਪਾਈਆਂ ਅਤੇ ਤਿੰਨ ਕਿਸਾਨ ਕਾਨੂੰਨਾਂ ਦਾ ਸਮਰਥਨ ਕੀਤਾ।
Punjab Bani 28 June,2024
ਬੱਬੇਹਾਲੀ ਅਤੇ ਸੰਧੂ ਨੇ ਦਿੱਤਾ ਸੁਖਬੀਰ ਬਾਦਲ ਨਾਲ ਚੱਟਾਨ ਵਾਂਗ ਖੜੇ ਹੋਣ ਦਾ ਫਤਵਾ
ਬੱਬੇਹਾਲੀ ਅਤੇ ਸੰਧੂ ਨੇ ਦਿੱਤਾ ਸੁਖਬੀਰ ਬਾਦਲ ਨਾਲ ਚੱਟਾਨ ਵਾਂਗ ਖੜੇ ਹੋਣ ਦਾ ਫਤਵਾ ਜਲੰਧਰ,28 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਵਿੱਚ ਚੱਲ ਰਹੀ ਉਥਲ ਪੁਥਲ ਦੇ ਚਲਦਿਆਂ ਜਿ਼ਲ੍ਹਾ ਗੁਰਦਾਸਪੁਰ ਦੇ ਅਕਾਲੀ ਆਗੂ ਬੱਬੇਹਾਲੀ ਅਤੇ ਸੰਧੂ ਨੇ ਐਲਾਨ ਕੀਤਾ ਹੈ ਕਿ ਸਪੱਸ਼ਟ ਆਖਿਆ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਣ ਵਾਂਗ ਖੜੇ ਹਨ ਅਤੇ ਕਿਸੇ ਵੀ ਕੀਮਤ ਤੇ ਪਾਰਟੀ ਨੂੰ ਦੋਫਾੜ ਨਹੀਂ ਦੇਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨੇ ਸਾਥ ਦੇਣ ਦਾ ਐਲਾਨ ਵੀ ਕੀਤਾ।
Punjab Bani 28 June,2024
ਮੈਂ ਚੋਣ ਮੈਦਾਨ ਵਿਚ ਡਟੀ ਰਹਾਂਗੀ : ਸੁਰਜੀਤ ਕੌਰ
ਮੈਂ ਚੋਣ ਮੈਦਾਨ ਵਿਚ ਡਟੀ ਰਹਾਂਗੀ : ਸੁਰਜੀਤ ਕੌਰ ਜਲੰਧਰ, 27 ਜੂਨ : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਲੈਂਦਿਆਂ ਕਿਹਾਾ ਕਿ ਉਨ੍ਹਾਂ ਨੇ ਨਵੇਂ ਬਣੇ ਐਮ. ਪੀ. ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ ਪਾਰਟੀ ਦੇ ਕੁਝ ਆਗੂਆਂ ਨੇ ਪਾਰਟੀ ਦਾ ਚੋਣ ਨਿਸ਼ਾਨ ਖੋਹਣ ਲਈ ਪੂਰਾ ਜ਼ੋਰ ਲਾਇਆ ਸੀ। ਇੱਥੋਂ ਤੱਕ ਕਿ ਚੋਣ ਅਧਿਕਾਰੀ ਕੋਲ ਜਾ ਕੇ ਜਾਅਲੀ ਦਸਤਖਤਾਂ ਵਾਲੀ ਚਿੱਠੀ ਦੇ ਕੇ ਕਿਹਾ ਸੀ ਕਿ ਬੀਬੀ ਸੁਰਜੀਤ ਕੌਰ ਆਪਣੇ ਕਾਗਜ਼ ਵਾਪਸ ਲੈਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵੱਡੇ ਧੜੇ ਵੱਲੋਂ ਬਗਾਵਤ ਕੀਤੇ ਜਾਣ ਬਾਅਦ ਜਲੰਧਰ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਐਲਾਨ ਕੀਤਾ ਸੀ ਕਿ ਪਾਰਟੀ ਹਾਈਕਮਾਂਡ ਨੇ ਬੀਬੀ ਸੁਰਜੀਤ ਕੌਰ ਦੀ ਹਮਾਇਤ ਨਾ ਕਰਨ ਦਾ ਫੈਸਲਾ ਕੀਤਾ ਹੈ। ਬੀਬੀ ਸੁਰਜੀਤ ਕੌਰ ਦੇ ਚੋਣ ਮੈਦਾਨ ਵਿੱਚ ਡਟੇ ਰਹਿਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਪੇਚੀਦਾ ਬਣਦੀ ਜਾ ਰਹੀ ਹੈ।
Punjab Bani 27 June,2024
ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼ ਦੇ ਚਲਦਿਆਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪੰਥ ਤੇ ਪੰਜਾਬੀਆਂ ਨੂੰ ਕੀਤਾ ਚੁਕੰਨਾ
ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼ ਦੇ ਚਲਦਿਆਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪੰਥ ਤੇ ਪੰਜਾਬੀਆਂ ਨੂੰ ਕੀਤਾ ਚੁਕੰਨਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਸੂਬੇ ਵਿਚ ਬੜੇ ਚਿਰਾਂ ਬਾਅਦ ਮਿਲੀ ਸ਼ਾਂਤੀ ਤੇ ਭਾਈਚਾਰਜਕ ਸਾਂਝ ਨੂੰ ਖੋਰਾ ਲਗਾ ਕੇ ਮਾਹੌਲ ਖਰਾਬ ਕਰਨ ਅਤੇ ਇਸਦਾ ਦੋਸ਼ ਸਿੱਖਾਂ ਸਿਰ ਮੜ੍ਹ ਕੇ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ ਦੀ ਬਦਨਾਮੀ ਕਰਨ ਲਈ ਰਚੀ ਜਾ ਰਹੀ ਡੂੰਘੀ ਸਾਜ਼ਿਸ਼ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਪਾਰਟੀ ਦੀ ਵਰਕਿੰਗ ਕਮੇਟੀ ਵਿਚ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਕਿ ਪੰਜਾਬ ਵਿਚ ਸੌੜੇ ਸਿਆਸੀ ਹਿੱਤਾਂ ਵਾਸਤੇ ਫਿਰਕੂ ਧਰੁਵੀਕਰਨ ਕਰਨ ਲਈ ਖ਼ਤਰਨਾਕ ਤੇ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ। ਫਿਰ ਤੋਂ ਫਿਰਕੂ ਨਫਰਤ ਫੈਸਲਾ ਕੇ ਸੂਬੇ ਵਿਚ ਹਿੰਸਾ ਫੈਲਾਉਣ ਦੀ ਪੁਰਾਣੀ ਖੇਡ ਖੇਡੀ ਜਾ ਰਹੀ ਹੈ ਜਿਸਦਾ ਦੋਸ਼ ਸਿੱਖਾਂ ਸਿਰ ਮੜ੍ਹਨ ਦੇ ਯਤਨ ਕੀਤੇ ਜਾ ਰਹੇ ਹਨ ਤੇ 1980ਵਿਆਂ ਵਾਂਗੂ ਸਾਡੇ ਨੌਜਵਾਨਾਂ ਨੂੰ ਬਦਨਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Punjab Bani 26 June,2024
ਕੀ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਕਮਾਨ ਮਿਲ ਸਕਦੀ ਹੈ ਗਿਆਨੀ ਹਰਪ੍ਰੀਤ ਸਿੰਘ ਨੂੰ
ਕੀ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਕਮਾਨ ਮਿਲ ਸਕਦੀ ਹੈ ਗਿਆਨੀ ਹਰਪ੍ਰੀਤ ਸਿੰਘ ਨੂੰ ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੇ ਕਾਬਜ ਪ੍ਰਧਾਨ ਦੀ ਥਾਂ ਕਿਸੇ ਹੋਰ ਸਨਮਾਨਯੋਗ ਸ਼ਖਸੀਅਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਸੌਂਪੇ ਜਾਣ ਲਈ ਚੱਲ ਰਹੀਆਂ ਮੀਟਿੰਗਾਂ ਦੇ ਮੱਦੇਨਜ਼ਰ ਹੋ ਸਕਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਕਮਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਦੇ ਦਿੱਤੀ ਜਾਵੇ। ਦੱਸਣਯੋਗ ਹੈ ਕਿ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਪਾਰਟੀ ਦੇ ਇੱਕ ਵੱਡੇ ਧੜੇ ਨੇ ਬਗ਼ਾਵਤ ਕਰਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ। ਪਿੰਡ ਵਡਾਲਾ ’ਚ ਕੱਲ੍ਹ ਅਕਾਲੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਪਾਰਟੀ ਨੂੰ ਬਚਾਉਣ ਲਈ 1 ਜੁਲਾਈ ਤੋਂ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਵੀ ਦਿੱਤਾ ਜਾਵੇਗਾ।
Punjab Bani 26 June,2024
ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਖਬੀਰ ਬਾਦਲ ਨੂੰ ਸ੍ਰੋਮਣੀ ਅਕਾਲੀ ਦਲ ਨੂੰ ਤੋੜਨ ਵਾਲੇ ਬਿਆਨ ਤੋਂ ਬਾਜ਼ ਆਉਣ ਲਈ ਕਿਹਾ
ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਖਬੀਰ ਬਾਦਲ ਨੂੰ ਸ੍ਰੋਮਣੀ ਅਕਾਲੀ ਦਲ ਨੂੰ ਤੋੜਨ ਵਾਲੇ ਬਿਆਨ ਤੋਂ ਬਾਜ਼ ਆਉਣ ਲਈ ਕਿਹਾ ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਜੋ ਕਿ ਅਰਸ਼ ਤੋਂ ਫਰਸ ਤੇ ਆ ਚੁੱਕਿਆ ਹੈ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਸੁਖਬੀਰ ਸਿੰਘ ਬਾਦਲ ਤੋਂ ਸਿਰਫ਼ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਮੰਗਣ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਇਹ ਬਿਆਨ ਦੇਣਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਤੋੜਿਆ ਜਾ ਰਿਹਾ ਹੈ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਪੱਸ਼ਟ ਆਖਿਆ ਕਿ ਸੁਖਬੀਰ ਆਪਣੀ ਬਿਆਨਬਾਜੀ ਤੋਂ ਬਾਜ ਆਉਣ।
Punjab Bani 26 June,2024
ਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ
ਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ ਚੰਡੀਗੜ੍ਰ : ਸ਼੍ਰੋਮਣੀ ਅਕਾਲੀ ਦਲ ‘ਚ ਉਠੇ ਵੱਡੇ ਬਾਗੀ ਸੁਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸ ਕਰ ਦਿੱਤਾ ਹੈ। ਵੱਡੀ ਗਿਣਤੀ ਸੀਨੀਅਰ ਆਗੂ ਇਕ ਪਾਸੇ ਹੋ ਗਏ ਹਨ ਅਤੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਮਤਾ ਵੀ ਪਾਸ ਕਰ ਦਿੱਤਾ ਗਿਆ ਹੈ ਕਿ ਸੁਖਬੀਰ ਪਾਰਟੀ ਦੇ ਭਲੇ ਲਈ ਖੁਦ ਹੀ ਲਾਂਭੇ ਹੋ ਜਾਣ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ। ਮਤੇ ਵਿਚ ਆਖਿਆ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਵੱਡੀ ਗਿਣਤੀ ਅਕਾਲੀ ਲੀਡਰ ਪੇਸ਼ ਹੋਣਗੇ।
Punjab Bani 25 June,2024
ਨੀਟ ਅੰਡਰ ਗਰੈਜੂਏਟ ਪ੍ਰੀਖਿਆ ਦੀ ਜਾਂਚ ਲਈ ਜੇ ਪੀ ਸੀ ਬਣਾਈ ਜਾਵੇ ਤੇ ਮਾਮਲੇ ਦੀ ਛੇਤੀ ਸੁਣਵਾਈ ਲਈ ਫਾਸਟ ਟ੍ਰੈਕ ਅਦਾਲਤ ਬਣਾਈ ਜਾਵੇ: ਐਸ ਓ ਆਈ
ਨੀਟ ਅੰਡਰ ਗਰੈਜੂਏਟ ਪ੍ਰੀਖਿਆ ਦੀ ਜਾਂਚ ਲਈ ਜੇ ਪੀ ਸੀ ਬਣਾਈ ਜਾਵੇ ਤੇ ਮਾਮਲੇ ਦੀ ਛੇਤੀ ਸੁਣਵਾਈ ਲਈ ਫਾਸਟ ਟ੍ਰੈਕ ਅਦਾਲਤ ਬਣਾਈ ਜਾਵੇ: ਐਸ ਓ ਆਈ ਰਣਬੀਰ ਸਿੰਘ ਢਿੱਲੋਂ ਨੇ ਨੀਟ ਲੀਕੇਜ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ਮੰਗੀ ਚੰਡੀਗੜ੍ਹ, 24 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਨੀਟ ਅੰਡਰ ਗਰੈਜੂਏਟ ਘੁਟਾਲੇ ਦੀ ਜਾਂਚ ਵਾਸਤੇ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਗਠਿਤ ਕਰਨ ਦੀ ਮੰਗ ਕੀਤੀ ਤੇ ਜ਼ੋਰ ਦਿੱਤਾ ਹੈ ਕਿ ਪ੍ਰਭਾਵਤ ਵਿਦਿਆਰਥੀਆਂ ਨੂੰ ਨਿਆਂ ਦੇਣ ਵਾਸਤੇ ਕੇਸ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ’ਤੇ ਜ਼ੋਰ ਦਿੱਤਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਲਿਖੇ ਪੱਤਰ ਵਿਚ ਐਸ ਓ ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਨੀਟ ਅੰਡਰ ਗਰੈਜੂਏਟ ਅਤੇ ਨੀਟ ਪੀ ਜੀ, ਯੂ ਜੀ ਸੀ ਨੈਟ ਤੇ ਸੀ ਐਸ ਆਈ ਆਰ ਨੈਟ ਪ੍ਰੀਖਿਆ ਕਰਵਾਉਣ ਵਿਚ ਐਨ ਟੀ ਏ ਨੇ ਵੱਡੀ ਕੁਤਾਹੀ ਕੀਤੀ ਹੈ ਤੇ ਐਨ ਡੀ ਏ ਸਰਕਾਰ ਤੇ ਐਨ ਟੀ ਏ ਦੀ ਅਸਫਲਤਾ ਕਾਰਣ ਇਹ ਪ੍ਰੀਖਿਆਵਾਂ ਬੁਰੀ ਤਰ੍ਹਾਂ ਪ੍ਰਭਾਵਤ ਹੋਈਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਦਾ ਮਾਨਸਿਕ ਤੇ ਆਰਥਿਕ ਸੋਸ਼ਣ ਹੋਇਆ ਹੈ ਤੇ ਉਹਨਾਂ ਦਾ ਸਮਾਂ ਵੀ ਬਰਬਾਦ ਹੋਇਆ ਹੈ। ਉਹਨਾਂ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਮਾਮਲੇ ਦੀ ਤੇਜ਼ ਰਫਤਾਰ ਜਾਂਚ ਵਾਸਤੇ ਅਤੇ ਮਾਮਲੇ ਦੀ ਤੇਜ਼ ਰਫਤਾਰ ਸੁਣਵਾਈ ਵਾਸਤੇ ਵਿਸ਼ੇਸ਼ ਅਦਾਲਤ ਸਥਾਪਿਤ ਕੀਤੀ ਜਾਵੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਇਕ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਦਾ ਗਠਨ ਕੀਤਾ ਜਾਵੇ ਤਾਂ ਜੋ ਕੇਸ ਦੇ ਸਾਜ਼ਿਸ਼ਘਾੜਿਆਂ ਦਾ ਪਤਾ ਲਗਾਇਆ ਜਾ ਸਕੇ ਤੇ ਉਹਨਾਂ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਪ੍ਰਭਾਵਤ ਵਿਦਿਆਰਥੀਆਂ ਤੋਂ ਮੁਆਫੀ ਮੰਗੇ ਅਤੇ ਆਪਣੀ ਅਣਗਹਿਲੀ ਤੇ ਅਸਫਲਤਾ ਵੀ ਮੰਨੇ।
Punjab Bani 25 June,2024
ਸੁਖਬੀਰ ਸਿੰਘ ਬਾਦਲ ਤੋਂ ਨਾਰਾਜ਼ ਆਗੂਆਂ ਦਾ ਧੜਾ ਹੋਇਆ ਵਿਸ਼ਾਲ
ਸੁਖਬੀਰ ਸਿੰਘ ਬਾਦਲ ਤੋਂ ਨਾਰਾਜ਼ ਆਗੂਆਂ ਦਾ ਧੜਾ ਹੋਇਆ ਵਿਸ਼ਾਲ ਅਕਾਲੀ ਦਲ ਦੀ ਲੀਡਰਸ਼ਿਪ ‘ਚ ਸੁਧਾਰ ਦੀ ਲਹਿਰ ਉਠੀ ਦਰਜਨ ਤੋਂ ਵਧ ਵੱਧ ਸੀਨੀਅਰ ਲੀਡਰਸਿ਼ਪ ਨੇ ਗੁਪਤ ਮੀਟਿੰਗ ਕਰਕੇ ਬਣਾਈ ਰਣਨੀਤੀ ਪਟਿਆਲਾ, 23 ਜੂਨ () : ਅਕਾਲੀ ਦਲ ਵਿਚ ਕਾਫੀ ਸਮੇਂ ਤੋਂ ਸਭ ਕੁੱਝ ਠੀਕ ਨਹੀਂ ਚੱਲ ਰਿਹਾ ਹੈ ਦੇ ਚਲਦਿਆਂ ਜਿਥੇ ਲੋਕ ਸਭਾ ਵਿਚ ਚੋਣ ਨਤੀਜੇ ਇੰਨੇ ਮਾੜੇ ਆਏ ਕਿ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਿਚ ਅਕਾਲੀ ਦਲ ਅੰਦਰ ਸੁਧਾਰ ਕੀਤੇ ਜਾਣ ਦੀ ਮੰਗ ਨੇ ਜੋਰ ਫੜ ਲਿਆ ਤੇ ਹੁਣ ਇਹ ਜੋਰ ਹੋਰ ਵੱਡਾ ਹੁੰਦਾ ਜਾ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸੋ਼੍ਰਮਣੀ ਅਕਾਲੀ ਦਲ ਦੇ ਦਰਜਨ ਤੋਂ ਵੀ ਵੱਧ ਸੀਨੀਅਰ ਆਗੂਆਂ ਨੇ ਗੁਪਤ ਮੀਟਿੰਗ ਕਰਕੇ ਅਪਣੇ ਅਗਲੇ ਕਦਮ ਦਾ ਖਾਕਾ ਉਲੀਕ ਲਿਆ ਹੈ, ਜਿਸ ਕਾਰਨ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਮੀਟਿੰਗ ਵਿੱਚ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ, ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਮਨਪ੍ਰੀਤ ਸਿੰਘ ਇਆਲੀ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ ਤੋਂ ਇਲਾਵਾ ਗਗਨਦੀਪ ਸਿੰਘ ਬਰਨਾਲਾ ਅਤੇ ਬਲਦੇਵ ਸਿੰਘ ਮਾਨ ਦੇ ਸ਼ਾਮਿਲ ਹੋਣ ਦੀ ਖਬਰ ਹੈ। ਵੱਡੀ ਜਾਣਕਾਰੀ ਇਹ ਮਿਲੀ ਹੈ ਕਿ ਮੀਟਿੰਗ ਵਿੱਚ ਸ਼ਾਮਲ ਸਾਰੇ ਆਗੂਆਂ ਵਿੱਚ ਇਸ ਗੱਲ ਉੱਪਰ ਸਹਿਮਤੀ ਬਣੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਚਾਓ ਫਰੰਟ ਬਣਾ ਕੇ ਅੱਗੇ ਵਧਿਆ ਜਾਵੇ। ਅਗਲੀ ਮੀਟਿੰਗ ਵੀ ਅਗਲੇ ਹਫਤੇ ਸੱਦ ਲਈ ਗਈ ਹੈ। ਜਿਸ ਵਿੱਚ ਤੈਅ ਕੀਤੀ ਰਣਨੀਤੀ ਤਹਿਤ ਲਈ ਜਾਣ ਵਾਲੇ ਫੈਸਲਿਆਂ ਨੂੰ ਅੰਤਿਮ ਰੂਪ ਦੇ ਕੇ ਇਸਨੂੰ ਬਕਾਇਦਾ ਜਨਤਕ ਕੀਤਾ ਜਾਵੇਗਾ।ਅਕਾਲੀ ਦਲ ਦੀ ਹੋਂਦ ਨੂੰ ਬਚਾਉਣ ਲਈ ਦਖਲ ਦੇਣ ਲਈ ਅਕਾਲ ਤਖ਼ਤ ਸਾਹਿਬ ਕੋਲ ਵੀ ਪਹੁੰਚ ਕਰਨ ਦਾ ਸੁਝਾਅ ਆਇਆ ਹੈ ਅਤੇ ਅਗਲੀ ਮੀਟਿੰਗ ਵਿੱਚ ਇਸ ਬਾਰੇ ਬਕਾਇਦਾ ਕੋਈ ਫੈਸਲਾ ਲਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਭਾਜਪਾ ਨਾਲ ਹੱਥ ਮਿਲਾਉਣ ਬਾਰੇ ਵੀ ਚਰਚਾ ਕਰਦਿਆਂ ਇਸ ਗੱਲ ਉਪਰ ਸਹਿਮਤੀ ਸੀ ਕਿ ਭਾਜਪਾ ਨਾਲ ਤਾਲਮੇਲ ਦੀ ਕੋਈ ਗੱਲ ਨਹੀਂ ਹੋਵੇਗੀ ਅਤੇ ਅਕਾਲੀ ਦਲ ਦੇ ਭਵਿੱਖੀ ਸਰੂਪ ਨੂੰ ਪੰਥਕ ਪਾਰਟੀ ਦੇ ਰੂਪ ਵਿੱਚ ਹੀ ਬਹਾਲ ਕੀਤਾ ਜਾਵੇਗਾ। ਮੀਟਿੰਗ ਵਿਚਾਰ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਜੇ ਸੁਖਬੀਰ ਬਾਦਲ ਲੀਡਰਸ਼ਿਪ ਤਬਦੀਲੀ ਨਹੀਂ ਕਰਦੇ ਅਤੇ ਅਪਣੀ ਜਿੱਦ ‘ਤੇ ਅੜੇ ਰਹਿੰਦੇ ਹਨ ਤਾਂ ਇਕ ਕਮੇਟੀ ਬਣਾ ਕੇ ਖੁੱਲੇ ਸ਼੍ਰੋਮਣੀ ਕਮੇਟੀ ਨੂੰ ਖੁਦਮੁਖਤਿਆਰ ਬਣਾਉਣ ਅਤੇ ਪਾਰਟੀ ਪ੍ਰਧਾਨ ਦੇ ਮੁੱਖ ਮੰਤਰੀ ਦੇ ਅਹੁੱਦੇੇ ਦਾ ਉਮੀਦਵਾਰ ਨਾ ਬਣਾਏ ਜਾਣ ਦੇ ਨੁਕਤੇ ਵੀ ਸ਼ਾਮਲ ਕੀਤੇ ਜਾ ਰਹੇ ਹਨ। ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਪਾਰਟੀ ਦਾ ਢਾਂਚਾ ਬਣਾਉਣ ਬਾਰੇ ਵੀ ਸੱਭ ਵਿੱਚ ਸਹਿਮਤੀ ਹੈ।
Punjab Bani 24 June,2024
ਅੰਮ੍ਰਿਤਪਾਲ ਸਿੰਘ ਵਿਰੁੱਧ ਐੱਨ. ਐੱਸ. ਏ. `ਚ ਵਾਧੇ ਨੇ ਕੀਤਾ ਭਗਵੰਤ ਮਾਨ ਦਾ ਸਿੱਖ ਵਿਰੋਧੀ ਚੇਹਰਾ ਨੰਗਾ : ਸੁਖਬੀਰ ਬਾਦਲ
ਅੰਮ੍ਰਿਤਪਾਲ ਸਿੰਘ ਵਿਰੁੱਧ ਐੱਨ. ਐੱਸ. ਏ. `ਚ ਵਾਧੇ ਨੇ ਕੀਤਾ ਭਗਵੰਤ ਮਾਨ ਦਾ ਸਿੱਖ ਵਿਰੋਧੀ ਚੇਹਰਾ ਨੰਗਾ : ਸੁਖਬੀਰ ਬਾਦਲ ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਵਿਰੁੱਧ ਐੱਨ. ਐੱਸ. ਏ. `ਚ ਵਾਧਾ ਕਰਨ ਦਾ ਵਿਰੋਧ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਅਜਿਹਾ ਕਰਨ ਨਾਲ ਸਿੱਖ ਵਿਰੋਧੀ ਚੇਹਰਾ ਨੰਗਾ ਹੋਇਆ ਹੈ।
Punjab Bani 20 June,2024
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੋਵੇਗਾ ਧਾਰਮਕ ਸਮਾਗਮ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਪਟਿਆਲਾ 20 ਜੂਨ ( ) : ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਾਗਮ ਧਾਰਮਕ ਸਮਾਗਮ ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪਾਠੀ ਸਿੰਘ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸਿੱਖਾਂ ਦੇ ਛੇਵੇਂ ਗੁਰੂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਦੀਵਾਨ ਵਿਖੇ ਜਿਥੇ ਭਲਕੇ 22 ਜੂਨ ਨੂੰ ਸਵੇਰੇ 10.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਥੇ ਹੀ ਧਾਰਮਕ ਸਮਾਗਮ ਹੋਵੇਗਾ ਅਤੇ ਹਜੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਈ ਹਜੂਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਵਰਿੰਦਰ ਸਿੰਘ ਗੋਲਡੀ ਸਮੇਤ ਸਮੂਹ ਸਟਾਫ ਮੈਂਬਰ ਤੇ ਅਧਿਕਾਰੀ ਆਦਿ ਸ਼ਾਮਲ ਸਨ ।
Punjab Bani 20 June,2024
ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ
ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ ਸਾਉਣੀ ਦੀਆਂ ਸਾਰੀਆਂ 14 ਫਸਲਾਂ ’ਤੇ ਸੀ-2 ਅਤੇ 50 ਫੀਸਦੀ ਮੁਨਾਫਾ ਗਿਣਨ ਲਈ ਕਿਸਾਨਾਂ ਦੇ ਪ੍ਰਤੀਨਿਧਾਂ ਸਮੇਤ ਕਮੇਟੀ ਗਠਿਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 20 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੈਅ ਕਰਨ ਲਈ ਵਿਗਿਆਨਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਤੇ ਜ਼ੋਰ ਦੇ ਕੇ ਕਿਹਾ ਕਿ ਝੋਨੇ ਦੀ ਐਮ ਐਸ ਪੀ ਵਿਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਕੇਂਦਰ ਸਰਕਾਰ ਤੇ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਮੂੰਗੀ ਤੇ ਮੱਕੀ ਦੀ ਐਮ ਐਸ ਪੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਵਾਸਤੇ ਕੋਈ ਯੰਤਰ ਵਿਧੀ ਤੈਅ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੂੰ ਪ੍ਰਾਈਵੇਟ ਖਿਡਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਕਿਸਾਨਾਂ ਨੂੰ ਉਦੋਂ ਵੱਡਾ ਘਾਟਾ ਝੱਲਣਾ ਪਿਆ ਜਦੋਂ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਅਪੀਲ ’ਤੇ ਵੱਡੀ ਪੱਧਰ ’ਤੇ ਮੂੰਗੀ ਬੀਜ ਲਈ ਸੀ ਪਰ ਇਸਦੀ ਐਮ ਐਸ ਪੀ ਖਰੀਦ ਨਹੀਂ ਕੀਤੀ ਗਈ ਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ। ਜਿਸ ਤਰੀਕੇ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕੀਤਾ ਗਿਆ ਹੈ, ਉਸਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਐਮ ਐਸ ਪੀ ਗਿਣਨ ਸਮੇਂ ਜ਼ਮੀਨ ਦੀ ਕੀਮਤ, ਇਸਦੇ ਠੇਕੇ ਦੀ ਲਾਗਤ ਸਮੇਤ ਵਿਆਪਕ ਕੀਮਤ (ਸੀ-2) ਜਨਤਕ ਤੌਰ ’ਤੇ ਗਿਣੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਸਾਨ ਸਹੀ ਮਹਿਸੂਸ ਕਰਦੇ ਹਨ ਕਿ ਉਹਨਾਂ ਦਾ ਸਹੀ ਸਤਿਕਾਰ ਨਹੀਂ ਕੀਤਾ ਜਾ ਰਿਹਾ ਹੈ ਤੇ ਜੇਕਰ ਇਹ ਸੀ-2 ਸਹੀ ਤਰੀਕੇ ਨਾ ਗਿਣੀ ਗਈ ਤਾਂ ਉਹਨਾਂ ਨੂੰ ਸੀ-2 ’ਤੇ 50 ਫੀਸਦੀ ਮੁਨਾਫੇ ਸਮੇਤ ਬਣਦੀ ਐਮ ਐਸ ਪੀ ਦਾ ਲਾਭ ਨਹੀਂ ਮਿਲੇਗਾ। ਉਹਨਾਂ ਨੇ ਇਕ ਕਮੇਟੀ ਬਣਾਉਣ ਦੀ ਵਕਾਲ ਕੀਤੀ ਜੋ ਸੀ-2 ਦੇ ਨਾਲ 50 ਫੀਸਦੀ ਮੁਨਾਫਾ ਗਿਣ ਕੇ ਸਾਉਣੀ ਦੀਆਂ 14 ਫਸਲਾਂ ’ਤੇ ਆਈ ਲਾਗਤ ਮੁਤਾਬਕ ਐਮ ਐਸ ਪੀ ਗਿਣੇ ਅਤੇ ਇਸ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਵੀ ਸ਼ਾਮਲ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਇਹ ਕਮੇਟੀ ਤੁਰੰਤ ਗਠਿਤ ਕੀਤੀ ਜਾਂਦੀ ਹੈ ਤੇ ਇਸਨੂੰ ਆਪਣੀਆਂ ਸਿਫਾਰਸ਼ਾਂ ਦੇਣ ਲਈ ਇਕ ਸਮਾ ਨਿਰਧਾਰਿਤ ਕੀਤਾ ਜਾਂਦਾ ਹੈ ਤਾਂ ਫਿਰ ਸਾਉਣੀ ਦੀਆਂ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਸਹੀ ਤਰੀਕੇ ਤੈਅ ਹੋ ਸਕਦੀ ਹੈ। ਜਿਣਸ ਦੀ ਪੈਦਾਵਾਰ ਦੀ ਲਾਗਤ ਸਹੀ ਤਰੀਕੇ ਗਿਣੇ ਜਾਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ ਖੇਤੀਬਾੜੀ ਸੈਕਟਰ ਆਰਥਿਕ ਸੰਕਟ ਵਿਚੋਂ ਨਹੀਂ ਨਿਕਲ ਸਕੇਗਾ ਤੇ ਪ੍ਰਧਾਨ ਮੰਤਰੀ ਵੱਲੋਂ ਇਸ ਸਾਲ ਦੇ ਅਖੀਰ ਤੱਕ ਕਿਸਾਨਾਂ ਦੀ ਆਮਦਨ ਦੁੱਗਣਾ ਕਰਨ ਦਾ ਤੈਅ ਟੀਚਾ ਪੂਰਾ ਨਹੀਂ ਹੋ ਸਕੇਗਾ।
Punjab Bani 20 June,2024
ਹਾਈ ਕੋਰਟ ਨੇ ਦਿੱਤੀ ਬਿਕਰਮ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ
ਹਾਈ ਕੋਰਟ ਨੇ ਦਿੱਤੀ ਬਿਕਰਮ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਛੋਟ ਬਿਕਰਮ ਸਿੰਘ ਮਜੀਠੀਆ ਤੇ ਚੱਲ ਰਹੇ ਐਨ. ਡੀ. ਪੀ. ਐਸ. ਮਾਮਲੇ ਵਿਚ ਮਿਲੀ ਹੈ।
Punjab Bani 18 June,2024
ਮਾਮਲਾ : ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ
ਮਾਮਲਾ : ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ ਗ੍ਰਹਿ ਮੰਤਰੀ ਭਾਰਤ ਅਮਿਤ ਸ਼ਾਹ ਨੇ ਕੀਤੀ ਰਾਸ਼ਟਰੀ ਰਾਜਧਾਨੀ ਵਿਚ ਉਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦਿੱਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਰਾਜਧਾਨੀ `ਚ ਉੱਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ।ਉਕਤ ਮੀਟਿੰਗ ਦਾ ਮੁੱਖ ਉਦੇਸ਼ ਜਿਥੇ ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਤੇ ਕਾਬੂ ਪਾਉਣਾ ਸੀ, ਉਥੇ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਯੋਜਨਾ ਬਣਾਉਣਾ ਵੀ ਸੀ। ਮੀਟਿੰਗ ਜਿਸ ਵਿੱਚ ਸ਼ਰਧਾਲੂਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਕੀਤੀ ਗਈ। ਮੀਟਿੰਗ ਵਿੱਚ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਅਤੇ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੇ ਡਾਇਰੈਕਟਰ ਜਨਰਲ, ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਸੀਨੀਅਰ ਫ਼ੌਜੀ ਅਧਿਕਾਰੀ ਵੀ ਹਾਜ਼ਰ ਸਨ। 9 ਜੂਨ ਤੋਂ ਹੁਣ ਤੱਕ ਰਿਆਸੀ, ਕਠੂਆ ਅਤੇ ਡੋਡਾ `ਚ ਚਾਰ ਥਾਵਾਂ `ਤੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਜਿਸ ਵਿੱਚ 9 ਸ਼ਰਧਾਲੂ ਮਾਰੇ ਗਏ ਸਨ। ਘਟਨਾ ਦੌਰਾਨ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ) ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇੱਕ ਨਾਗਰਿਕ ਵੀ ਜ਼ਖਮੀ ਹੋ ਗਿਆ, ਇਸ ਦੇ ਨਾਲ ਹੀ ਕਰੀਬ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।
Punjab Bani 16 June,2024
ਬਿਕਰਮ ਸਿੰਘ ਮਜੀਠੀਆ ਫਿਰ ਹੋਏ ਐਸ. ਆਈ. ਟੀ. ਅੱਗੇ ਪੇਸ਼
ਬਿਕਰਮ ਸਿੰਘ ਮਜੀਠੀਆ ਫਿਰ ਹੋਏ ਐਸ. ਆਈ. ਟੀ. ਅੱਗੇ ਪੇਸ਼ ਪਟਿਆਲਾ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਤੇ ਚੱਲ ਰਹੇ ਬਹੁ-ਕਰੋੜੀ ਡਰੱਗ ਮਾਮਲੇ `ਚ ਅੱਜ ਪਟਿਆਲਾ ਵਿਖੇ ਐਸ. ਆਈ. ਟੀ. ਅੰਗੇ ਬਿਕਰਮ ਮਜੀਠੀਆ ਨੂੰ ਇਕ ਵਾਰ ਫਿਰ ਪੇਸ਼ ਹੋਣਾ ਪਿਆ ਹੈ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਗ਼ ਐੱਸ. ਆਈ. ਟੀ. ਅੱਗੇ 18 ਜੂਨ ਨੂੰ ਪਟਿਆਲਾ ਵਿਖੇ ਪੇਸ਼ ਹੋਣਾ ਪਵੇਗਾ ਤਾਂ ਜੋ ਉਪਰੋਕਤ ਡਰੱਗ ਕੇਸ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਉਕਤ ਮਾਮਲੇ ਦੀ ਜਾਂਚ ਐਸ. ਆਈ. ਟੀ. ਮੁਖੀ ਦੇ ਰੂਪ ਵਿਚ ਪਟਿਆਲਾ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਹੋਰ ਵੀ ਕਈ ਪੁਲਸ ਅਧਿਕਾਰੀ ਸ਼ਾਮਲ ਹਨ।
Punjab Bani 12 June,2024
ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਨਤੀਜੇ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਨਤੀਜੇ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਉਹਨਾਂ ਨੂੰ ਅਤੇ ਉਹਨਾਂ ਦੀ ਪਾਰਟੀ ਨੂੰ ਪੰਥ, ਪੰਜਾਬ, ਕਿਸਾਨਾਂ ਤੇ ਸਮਾਜ ਦੇ ਹੋਰ ਕਮਜ਼ੋਰ ਤੇ ਪੀੜਤ ਵਰਗਾਂ ਦੀ ਹਮਾਇਤ ਕਰਨ ਦੇ ਏਜੰਡੇ ਤੋਂ ਥਿੜਕਣ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਅਸੀਂ ਪੰਥ ਅਤੇ ਪੰਜਾਬ ਖਾਸ ਤੌਰ ’ਤੇ ਕਿਸਾਨਾਂ ਤੇ ਹੋਰ ਗਰੀਬ ਵਰਗਾਂ ਪ੍ਰਤੀਵਚਨਬੱਧ ਹਾਂ ਤੇ ਚੋਣ ਨਤੀਜੇ ਭਾਵੇਂ ਚੰਗੇ ਹੋਣ ਜਾਂ ਮਾੜੇ, ਅਸੀਂ ਇਹਨਾਂ ਪ੍ਰਤੀ ਵਚਨਬੱਧਤਾ ਤੋਂ ਕਦੇ ਪਿੱਛੇ ਨਹੀਂ ਹਟਾਂਗੇ। ਅਸੀਂ ਹੋਰ ਸਖ਼ਤ ਮਿਹਨਤ ਕਰ ਕੇ ਸਮਾਜ ਦੇ ਪੀੜ ਤੇ ਕਮਜ਼ੋਰ ਵਰਗਾਂ ਲਈ ਆਪਣੀ ਵਚਨਬੱਧਤਾ ਪੂਰੀ ਕਰਾਂਗੇ।
Punjab Bani 10 June,2024
ਬਿਕਰਮ ਮਜੀਠੀਆ ਨੂੰ ਮੁੜ ਭੇਜੇ ਸੰਮਨ, 18 ਨੂੰ ਹੋਵੇਗੀ ਪੁਛਗਿਛ
ਬਿਕਰਮ ਮਜੀਠੀਆ ਨੂੰ ਮੁੜ ਭੇਜੇ ਸੰਮਨ, 18 ਨੂੰ ਹੋਵੇਗੀ ਪੁਛਗਿਛ ਚੰਡੀਗੜ੍ਹ, 8 ਜੂਨ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। ਉਨ੍ਹਾਂ ਨੂੰ ਪੁੱਛ-ਪੜਤਾਲ ਲਈ 18 ਜੂਨ ਨੂੰ ਮੁੜ ਸਿੱਟ ਸਾਹਮਣੇ ਪੇਸ਼ ਹੋਣ ਲਈ ਪੁਲੀਸ ਲਾਈਨ ਪਟਿਆਲਾ ਪਹੁੰਚਣ ਲਈ ਆਖਿਆ ਗਿਆ ਹੈ।
Punjab Bani 09 June,2024
ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ
ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ ਬਠਿੰਡਾ, 7 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’ ਉਨ੍ਹਾਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।
Punjab Bani 07 June,2024
ਲੋਕ ਸਭਾ ਚੋਣਾਂ ਪੰਜਾਬ ਦੀਆਂ 13 ਸੀਟਾਂ ਤੇ ਇਹ ਹਨ ਅੱਗੇ ਰਹਿਣ ਵਾਲੇ ਉਮੀਦਵਾਰ
ਲੋਕ ਸਭਾ ਚੋਣਾਂ ਪੰਜਾਬ ਦੀਆਂ 13 ਸੀਟਾਂ ਤੇ ਇਹ ਹਨ ਅੱਗੇ ਰਹਿਣ ਵਾਲੇ ਉਮੀਦਵਾਰ ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਦੁਪਹਿਰ 2 ਵਜੇ ਤਕ ਕਾਂਗਰਸ -7,ਆਪ-3, ਅਕਾਲੀ-1, ਹੋਰ-2 ਨਾਲ ਲੀਡ ਚੱਲ ਰਹੀ ਹੈ। ਇਨ੍ਹਾਂ ਨਜੀਤਿਆਂ ਵਿੱਚ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜਪੁਰ, ਗੁਰਦਾਸਪੁਰ, ਹੁਸਿ਼ਆਪੁਰ, ਜਲੰਧਰ, ਖਡੂਰ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ। ਅੰਮ੍ਰਿਤਸਰ ਲੋਕ ਸਭਾ ਸੀਟ 'ਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੂੰ 33217 ਵੋਟਾਂ , ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ (ਆਪ) - 12302, ਬਠਿੰਡਾ-ਹਰਸਿਮਰਤ ਬਾਦਲ (ਸ਼੍ਰੋਮਣੀ ਅਕਾਲੀ ਦਲ)- 52068, ਫਰੀਦਕੋਟ- ਸਰਬਜੀਤ ਸਿੰਘ ਖਾਲਸਾ (ਹੋਰ)- 57560, ਫਤਿਹਗੜ੍ਹ ਸਾਹਿਬ- ਡਾ. ਅਮਰ ਸਿੰਘ (ਕਾਂਗਰਸ)- 33714, ਫਿਰੋਜ਼ਪੁਰ- ਸ਼ੇਰ ਸਿੰਘ ਘੁਬਾਇਆ (ਕਾਂਗਰਸ)- 374, ਗੁਰਦਾਸਪੁਰ- ਸੁਖਜਿੰਦਰ ਐਸ ਰੰਧਾਵਾ (ਕਾਂਗਰਸ)- 36952, ਹੁਸ਼ਿਆਰਪੁਰ-ਰਾਜ ਕੁਮਾਰ ਚੱਬੇਵਾਲ, (ਆਪ) - 38868, ਜਲੰਧਰ- ਚਰਨਜੀਤ ਸਿੰਘ ਚੰਨੀ, (ਕਾਂਗਰਸ)- 1,75,807, ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ (ਹੋਰ)- 1,31,269, ਲੁਧਿਆਣਾ- ਰਾਜਾ ਵੜਿੰਗ (ਕਾਂਗਰਸ)- 25619, ਪਟਿਆਲਾ- ਧਰਮਵੀਰ ਗਾਂਧੀ (ਕਾਂਗਰਸ)- 14391, ਸੰਗਰੂਰ- ਮੀਤ ਹੇਅਰ (ਆਪ)- 1,69,122 ਵੋਟਾਂ ਮਿਲੀਆਂ ਹਨ। ਇਹ ਸਾਰੇ ਅੱਗੇ ਚਲ ਰਹੇ ਹਨ।
Punjab Bani 04 June,2024

ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ
ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਦੁਕਾਨਦਾਰਾਂ ਨੂੰ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਮਦਦ ਦੇਣ ਦਾ ਭਰੋਸਾ ਦੁਆਇਆ ਮੰਗ ਕੀਤੀ ਕਿ ਪ੍ਰਸ਼ਾਸਨ ਫੌਰੀ 50-50 ਲੱਖ ਰੁਪਏ ਦੀ ਮਦਦ ਦੇਵੇ ਅਤੇ ਪੱਕੀਆਂ ਦੁਕਾਨਾਂ ਬਣਾ ਕੇ ਦੇਵੇ ਪਟਿਆਲਾ, 31 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਦੇ ਬਾਰਾਂਦਰੀ ਵਿਚ ਖੋਖਿਆਂ ਨੂੰ ਅੱਗ ਲੱਗਣ ਕਾਰਨ ਗਰੀਬ ਲੋਕਾਂ ਦੇ ਹੋਏ ਲੱਖਾਂ ਦੇ ਨੁਕਸਾਨ ਦੇ ਮਾਮਲੇ ਦਾ ਜਾਇਜ਼ਾ ਲਿਆ ਤੇ ਸਰਕਾਰ ਤੋਂ ਮੰਗ ਕੀਤੀ ਤੇ ਪੀੜਤਾਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਘਟਨਾ ਹੈ। ਅੱਜ 16 ਗਰੀਬ ਵਿਅਕਤੀ ਜਿਹੜੇ 30-35 ਸਾਲਾਂ ਤੋਂ ਇਥੇ ਦੁਕਾਨਾਂ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਹੈ, ਜੋ ਇਹਨਾਂ ਲਈ ਸਥਾਈ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਮੈਂ ਦੋ ਵਾਰ ਮੁਹਾਲੀ ਦਾ ਇੰਚਾਰਜ ਸੀ, ਅਸੀਂ ਇਕ ਵੀ ਖੋਖਾ ਨਹੀਂ ਰਹਿਣ ਦਿੱਤਾ ਅਤੇ ਪੱਕੀਆਂ ਦੁਕਾਨਾਂ ਬਣਾ ਕੇ ਅਸੀਂ ਇਹਨਾਂ ਨੂੰ ਦਿੱਤੀਆਂ ਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਵੀ ਦੁਕਾਨਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਗਰੀਬ ਆਦਮੀਆਂ ਦਾ ਨੁਕਸਾਨ ਹੋਣਾ ਬਹੁਤ ਹੀ ਦੁਖਦਾਈ ਹੈ। ਉਹਨਾਂ ਕਿਹਾ ਕਿ ਇਕ ਗਰੀਬ ਚਾਹ ਦਾ ਕੰਮ ਕਰਦਾ ਹੈ ਜਿਹੜਾ ਹੁਣ ਸਿਲੰਡਰ ਵੀ ਨਹੀਂ ਖਰੀਦ ਸਕਦਾ, ਉਹ ਪੂਰੀ ਤਰ੍ਹਾਂ ਆਰਥਿਕ ਤੌਰ ’ਤੇ ਤਬਾਹ ਹੋ ਚੁੱਕਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ 7500 ਕਰੋੜ ਰੁਪਏ ਦਾ ਘੁਟਾਲਾ ਬਿਜਲੀ ਬੋਰਡ ਵਿਚ ਭਗਵੰਤ ਮਾਨ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਘਟੋ ਘੱਟ 50-50 ਹਜ਼ਾਰ ਰੁਪਏ ਤੇ ਇਕ-ਇਕ ਲੱਖ ਰੁਪਏ ਦਾ ਫੌਰੀ ਮੁਆਵਜ਼ਾ ਪ੍ਰਸ਼ਾਸਨ ਦੇਵੇ ਅਤੇ ਇਹਨਾਂ ਨੂੰ ਪੱਕੀਆਂ ਦੁਕਾਨਾਂ ਬਣਾ ਕੇ ਦੇਵੇ। ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਆਪ ਸਰਕਾਰ ਹੈ ਤੇ ਇਥੇ ਵਿਧਾਇਕ ਸਾਹਿਬ ਮੇਅਰ ਵੀ ਰਹੇ ਹਨ, ਉਹਨਾਂ ਨੂੰ ਇਕ-ਇਕ ਚੀਜ਼ ਦਾ ਪਤਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਅਸੀਂ ਇਹਨਾਂ ਨੂੰ ਪੱਕੀਆਂ ਦੁਕਾਨਾਂ ਵੀ ਬਣਾ ਕੇ ਦੇਵਾਂਗੇ ਤਾਂ ਜੋ ਇਹ ਆਪਣੇ ਪੈਰਾਂ ਸਿਰ ਹੋ ਸਕਣ। ਉਹਨਾਂ ਕਿਹਾ ਕਿ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਚੋਣ ਪ੍ਰਚਾਰ ’ਤੇ ਅਰਬਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਡਿਪਟੀ ਕਮਿਸ਼ਨਰ, ਐਸ ਡੀ ਐਮ ਤੇ ਹੋਰ ਅਫਸਰਾਂ ਨੂੰ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਸੀ। ਉਹਨਾਂ ਕਿਹਾ ਕਿ ਮੈਂ ਫਿਰ ਅਪੀਲ ਕਰਦਾ ਹਾਂ ਕਿ ਅਫਸਰਸ਼ਾਹੀ ਤੇ ਸਰਕਾਰ ਇਥੇ ਆ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਖੁਦ ਅਜਿਹੇ ਮਾਮਲਿਆਂ ਵਿਚ ਮੌਕੇ ’ਤੇ ਪਹੁੰਚ ਕੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਮੁਆਵਜ਼ਾ ਦਿੰਦੇ ਸਨ। ਉਹਨਾਂ ਕਿਹਾ ਕਿ ਹੁਣ ਤੱਕ ਤਾਂ ਟਵੀਟ ਮੁੱਖ ਮੰਤਰੀ ਵੱਲੋਂ ਆ ਜਾਣਾ ਚਾਹੀਦਾ ਸੀ ਕਿ ਇਹਨਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਡਾ. ਧਰਮਵੀਰ ਗਾਂਧੀ ਤਾਂ ਬਤੌਰ ਐਮ ਪੀ ਲੋਕ ਸਭਾ ਵਿਚ ਵੀ ਜਾ ਕੇ ਨਹੀਂ ਵੜ੍ਹੇ, ਉਹ ਕਿਸ ਤਰੀਕੇ ਲੋਕਾਂ ਨੂੰ ਐਮ ਪੀ ਲੈਡ ਫੰਡ ਦੇਣ ਦਾ ਭਰੋਸਾ ਦੁਆ ਸਕਦੇ ਹਨ। ਐਨ ਕੇ ਸ਼ਰਮਾ ਨੇ ਕਿਹਾ ਕਿ ਮੈਂ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਇਹਨਾਂ ਦੁਕਾਨਦਾਰਾਂ ਦੀ ਨਿੱਜੀ ਮਦਦ ਕਰਾਂਗਾ ਕਿਉਂਕਿ ਇਸ ਵੇਲੇ ਚੋਣ ਜ਼ਾਬਤਾ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਚੋਣਾਂ ਉਪਰੰਤ ਉਹ ਤਾਲਮੇਲ ਕਰ ਕੇ ਇਹਨਾਂ ਦੀਆਂ ਦੁਕਾਨਾਂ ਪੱਕੀਆਂ ਬਣਵਾ ਕੇ ਦੇਣਗੇ, ਇਹ ਵਾਅਦਾ ਕਰਦੇ ਹਨ।
Punjab Bani 31 May,2024
ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ
ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ ਅਕਾਲੀ ਦਲ ਉਮੀਦਵਾਰ ਨੇ ਚੋਣ ਪ੍ਰਚਾਰ ਖਤਮ ਹੋਣ ’ਤੇ ਜਾਰੀ ਕੀਤੀ ਰਿਪੋਰਟ 62 ਸਮਾਜਿਕ ਸੰਗਠਨਾਂ ਨੇ ਕੀਤਾ ਸਮਰਥਨ ਦਾ ਐਲਾਨ ਹੋਰ ਪਾਰਟੀਆਂ ਦੇ ਕਰੀਬ ਨੌ ਸੌ ਵਰਕਰਾਂ ਨੇ ਅਕਾਲੀ ਦਲ ਦਾ ਫੜ੍ਹਿਆ ਪੱਲਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਲੋਕ ਸਭਾ ਹਲਕੇ ਦੇ 650 ਪਿੰਡਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕੀਤਾ, ਉੱਥੇ ਹੀ ਸ਼ਹਿਰੀ ਖੇਤਰਾਂ ਵਿੱਚ ਉਨ੍ਹਾਂ ਦੀਆਂ ਕੁੱਲ 142 ਜਨਸਭਾਵਾਂ ਹੋਈਆਂ ਹਨ। ਇਸ ਪ੍ਰਚਾਰ ਮੁਹਿੰਮ ਦੌਰਾਨ ਸਮਾਜ ਦੇ ਹਰ ਵਰਗ ਤੋਂ ਉਨ੍ਹਾਂ ਨੂੰ ਸਨਮਾਨ ਮਿਲਿਆ ਹੈ। ਚੋਣ ਪ੍ਰਚਾਰ ਦੀ ਸਮਾਪਤੀ ਤੋਂ ਪਹਿਲਾਂ ਐਨ.ਕੇ.ਸ਼ਰਮਾ ਨੇ ਅੱਜ ਸਵੇਰੇ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਮੋਟਰਸਾਈਕਲ ’ਤੇ ਘੁੰਮ ਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਿਕਾਸ ਦੇ ਮੁੱਦੇ ’ਤੇ ਚੋਣ ਲੜਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਸੀ। ਇਸ ਪ੍ਰਚਾਰ ਮੁਹਿੰਮ ਦੌਰਾਨ ਕੁੱਲ 62 ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕਰੀਬ 900 ਪ੍ਰਮੁੱਖ ਵਰਕਰਾਂ ਅਤੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਕਾਂ ਦੀ ਗਿਣਤੀ ਵੱਖਰੀ ਰਹੀ। ਪ੍ਰਚਾਰ ਦੌਰਾਨ ਉਨ੍ਹਾਂ ਨੇ ਕੁੱਲ 792 ਜਨ ਸਭਾਵਾਂ ਨੂੰ ਸੰਬੋਧਨ ਕੀਤਾ, ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਟਿਆਲਾ ਵਿੱਚ ਰੈਲੀ ਹੋਈ ਤਾਂ ਪੰਜਾਬ ਬਚਾਓ ਯਾਤਰਾ ਵੀ ਇੱਥੇ ਕਈ ਹਲਕਿਆਂ ਤੋਂ ਨਿਕਲੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਹੀ ਪਟਿਆਲਾ ਲੋਕ ਸਭਾ ਵਿੱਚ ਕੁੱਲ 110 ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾਵਾਂ ਨੇ ਵੀ ਵੱਖ-ਵੱਖ ਥਾਵਾਂ 'ਤੇ ਜਾ ਕੇ ਪ੍ਰਚਾਰ ਕੀਤਾ। ਸ਼ਰਮਾ ਨੇ ਕਿਹਾ ਕਿ ਪ੍ਰਚਾਰ ਦੌਰਾਨ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣੇ ਵਿਰੋਧੀਆਂ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਬਲਬੀਰ ਸਿੰਘ ਨੂੰ ਪੰਜ-ਪੰਜ ਸਵਾਲ ਪੁੱਛੇ ਸਨ, ਜਿਨ੍ਹਾਂ ਦਾ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਸ਼ਰਮਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣਾ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਹੈ, ਜਦਕਿ ਪਟਿਆਲਾ ਤੋਂ ਸੰਸਦ ਰਹੀ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਢਾਈ ਸਾਲ ਤੋਂ ਮੰਤਰੀ ਬਲਬੀਰ ਸਿੰਘ ਨੇ ਇਹ ਪੂਰੀ ਚੋਣ ਬਿਨਾਂ ਕਿਸੇ ਮੁੱਦੇ ਦੇ ਲੜੀ ਹੈ। ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ ਨਾ ਤਾਂ ਆਪਣੇ ਸੰਸਦ ਮੈਂਬਰ ਵਜੋਂ ਕਾਰਜਕਾਲ ਦੀਆਂ ਪ੍ਰਾਪਤੀਆਂ ਦੱਸ ਸਕੇ ਅਤੇ ਨਾ ਹੀ ਇੱਥੋਂ ਦੇ ਲੋਕਾਂ ਨੂੰ ਭਵਿੱਖ ਲਈ ਕੋਈ ਰੋਡ ਮੈਪ ਦੇ ਸਕੇ।
Punjab Bani 30 May,2024
’ਘੱਗਰ ਸਮੇਤ ਹਰ ਮਸਲਾ ਹੱਲ ਕਰਨ ਦਾ ਹੈ ਪੱਕਾ ਇਰਾਦਾ’ ਦਾ ਦਿੱਤਾ ਨਾਅਰਾ
ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ’ਘੱਗਰ ਸਮੇਤ ਹਰ ਮਸਲਾ ਹੱਲ ਕਰਨ ਦਾ ਹੈ ਪੱਕਾ ਇਰਾਦਾ’ ਦਾ ਦਿੱਤਾ ਨਾਅਰਾ ਕਿਹਾ ਮਸਲੇ ਹੱਲ ਨਾ ਕਰ ਸਕਿਆ ਤਾਂ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਵਾਂਗਾ ਪ੍ਰਨੀਤ ਕੌਰ, ਡਾ. ਬਲਬੀਰ ਸਿੰਘ ਤੇ ਡਾ. ਗਾਂਧੀ ਨੂੰ ਫਿਰ ਦਿੱਤਾ 5-5 ਸਾਲਾਂ ਦੇ ਜਵਾਬ ਵਾਸਤੇ 48 ਘੰਟੇ ਦਾ ਸਮਾਂ ਪਟਿਆਲਾ, 28 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਹਲਕੇ ਵਿਚ ਘੱਗਰ ਸਮੇਤ ਹੋਰ ਮਸਲਿਆਂ ਦੇ ਹੱਲ ਅਤੇ ਹਲਕੇ ਦੇ ਸਰਵ ਪੱਖੀ ਵਿਕਾਸ ਵਾਸਤੇ ਆਪਣੀ ਸੋਚ ਨੂੰ ਜ਼ਾਹਰ ਕਰਦਿਆਂ ’ਵਿਜ਼ਨ ਦਸਤਾਵੇਜ਼’ ਜਾਰੀ ਕੀਤਾ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਸ਼ਹਿਰੀ ਪ੍ਰਧਾਨ ਅਮਰਿੰਦਰ ਬਜਾਜ ਤੇ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਲ ਰਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਪਿਛਲੇ 40 ਦਿਨਾਂ ਤੋਂ ਹਲਕੇ ਦਾ ਦੌਰਾ ਕਰ ਰਹੇਹਨ ਜਿਸ ਦੌਰਾਨ ਉਹਨਾਂ ਨੇ ਘੱਗਰ ਸਮੇਤ ਹਰ ਹਲਕੇ ਦੀਆਂ ਸਮੱਸਿਆਵਾਂ ਦੀ ਸ਼ਨਾਖ਼ਤ ਕੀਤੀ ਹੈ। ਉਹਨਾਂ ਕਿਹਾ ਕਿ ਵਿਜ਼ਨ ਦਸਤਾਵੇਜ਼ ਵਿਚ ਇਹਨਾਂ ਸਾਰੀਆਂ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਉਹ ਇਸ ਦਸਤਾਵੇਜ਼ ਵਿਚ ਅੰਕਿਤ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਨਾਕਾਮ ਰਹੇ ਤਾਂ ਉਹ ਅਗਲੀ ਵਾਰ ਵੋਟਾਂ ਮੰਗਣ ਲੋਕਾਂ ਕੋਲ ਨਹੀਂ ਆਉਣਗੇ। ਉਹਨਾਂ ਕਿਹਾ ਕਿ ਉਹ ਬੇਸ਼ਰਮ ਉਮੀਦਵਾਰਾਂ ਵਾਂਗੂ ਨਹੀਂ ਹਨ ਜੋ ਵਾਰ-ਵਾਰ ਪਾਰਟੀਆਂ ਬਦਲਣ ਤੇ ਵੋਟਾਂ ਮੰਗਣ। ਉਹਨਾਂ ਕਿਹਾ ਕਿ ਉਹ 32 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ। ਐਨ ਕੇ ਸ਼ਰਮਾ ਨੇ ਕਿਹਾ ਕਿ ਘੱਗਰ ਮਸਲੇ ਦੇ ਹੱਲ ਲਈ ਨਾਲ ਲੱਗਦੀਆਂ ਜ਼ਮੀਨਾਂ ਮਾਰਕੀਟ ਰੇਟ ’ਤੇ ਖਰੀਦ ਕੇ ਦਰਿਆ ਨੂੰ ਚੌੜਾ ਤੇ ਡੂੰਘਾ ਕਰ ਕੇ ਪੱਕੇ ਬੰਨ ਬਣਵਾਏ ਜਾਣਗੇ ਤੇ ਚੈਕ ਡੈਮ ਬਣਾਏ ਜਾਣਗੇ। ਉਹਨਾਂ ਕਿਹਾ ਕਿ ਉਹ ਪਿਛਲੇ 50 ਸਾਲਾਂ ਦੌਰਾਨ ਘੱਗਰ ਵਿਚ ਆਏ ਸਭ ਤੋਂ ਵੱਧ ਪਾਣੀ ਨੂੰ ਆਧਾਰ ਬਣਾ ਕੇ ਯੋਜਨਾ ਉਲੀਕ ਕੇ ਮਸਲੇ ਹੱਲ ਕਰਨਗੇ। ਉਹਨਾਂ ਉੱਤਰੀ ਬਾਈਪਾਸ ਲਈ 24 ਪਿੰਡਾਂ ਦੇ 300 ਕਿਸਾਨਾਂ ਦੀਆਂ ਜ਼ਮੀਨ ਐਕਵਾਇਰ ਕਰਨ ਬਾਰੇ ਕਿਹਾ ਕਿ ਉਹ ਇਹਨਾਂ ਕਿਸਾਨਾਂ ਨੂੰ ਮਾਰਕੀਟ ਰੇਟ ’ਤੇ ਮੁਆਵਜ਼ਾ ਦੁਆਉਣਗੇ ਤੇ ਉੱਤਰੀ ਬਾਈਪਾਸ ਸਮੇਤ ਹਲਕੇ ਵਿਚ ਬਣ ਰਹੇ ਸਾਰੇ ਐਕਸਪ੍ਰੈਸਵੇਅ ਦੇ ਦੋਵੇਂ ਪਾਸੇ ਸਰਵਿਸ ਲੇਨ ਲੱਗਣੀਆਂ ਯਕੀਨੀ ਬਣਾਉਣਗੇ। ਮੁਲਾਜ਼ਮ ਮੰਗਾਂ ਦੀ ਗੱਲ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਦੇਣ, ਪਿਛਲੇ ਬਕਾਏ ਜਾਰੀ ਕਰਨ, ਕਾਂਗਰਸ ਤੇ ਆਪ ਵੱਲੋਂ ਕੀਤੀਆਂ ਤਰੁੱਟੀਆਂ ਦੂਰ ਕਰਨ, ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਵਚਨਬੱਧ ਹੈ। ਉਹਨਾਂਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ, ਇਸ ਲਈ ਸਾਰੀਆਂ ਮੁਲਾਜ਼ਮ ਮੰਗਾਂ ਨੂੰ ਅਸੀਂ ਹੱਲ ਕਰਾਂਗੇ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹਨਾਂ ਨੇ ਪ੍ਰਨੀਤ ਕੌਰ, ਡਾ. ਬਲਬੀਰ ਸਿੰਘ ਤੇ ਡਾ. ਧਰਮਵੀਰ ਗਾਂਧੀ ਨੂੰ 5-5 ਸਵਾਲ ਪੁੱਛ ਕੇ ਜਵਾਬ ਦੇਣ ਲਈ 48 ਘੰਟੇ ਦਾ ਸਮਾਂ ਦਿੱਤਾ ਸੀ ਪਰ ਉਹਨਾਂ ਫਿਰ ਵੀ ਜਵਾਬ ਨਹੀਂ ਦਿੱਤੇ। ਉਹਨਾਂ ਕਿਹਾ ਕਿ ਉਹ ਅੱਜ ਫਿਰ 48 ਘੰਟੇ ਦਾ ਸਮਾਂ ਦੇ ਰਹੇ ਹਨ ਅਤੇ ਜੇਕਰ ਹੁਣ ਵੀ ਉਹਨਾਂ ਜਵਾਬ ਨਾ ਦਿੱਤਾ ਤਾਂ 48 ਘੰਟਿਆਂ ਬਾਅਦ ਉਹ ਅੰਕੜਿਆਂ ਸਮੇਤ ਇਹਨਾਂ ਦੀ ਕਾਰਗੁਜ਼ਾਰੀ ਦਾ ਚਿੱਠਾ ਜਨਤਕ ਕਰਨਗੇ।
Punjab Bani 28 May,2024
ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ
ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ ਕੜਾਕੇ ਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ਇਕੱਠੇ ਅਕਾਲੀ ਦਲ ਦੇ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਅੱਜ ਹੋਈ ਅਕਾਲੀ ਦਲ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਪਟਿਆਲਾ ਵਿੱਚ ਅੱਜ ਤਾਪਮਾਨ 47 ਡਿਗਰੀ ’ਤੇ ਸੀ। ਇਸਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੁਣਨ ਲਈ ਸਵੇਰ ਤੋਂ ਹੀ ਇੱਥੇ ਪੁੱਜੇ ਹੋਏ ਸਨ। ਰੈਲੀ ਦੀ ਸਫ਼ਲਤਾ ਤੋਂ ਬਾਅਦ ਮੀਡੀਆ ਨੂੰ ਜਾਰੀ ਬਿਆਨ ਵਿੱਚ ਐਨ.ਕੇ.ਸ਼ਰਮਾ ਨੇ ਕਿਹਾ ਕਿ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਵਾਰ ਦਲਬਦਲੂਆਂ ਦੇ ਝਾਂਸੇ ਵਿਚ ਨਹੀਂ ਆਉਣ ਵਾਲੇ ਹਨ। ਇੱਥੋਂ ਦੇ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਤੋਂ ਦੂਰੀ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਤੋਂ ਬਾਅਦ ਅਜਿਹੀਆਂ ਖ਼ਬਰਾਂ ਵਾਇਰਲ ਹੋਈਆਂ, ਜਿਸ ਵਿੱਚ ਲੋਕਾਂ ਨੇ ਦਿਹਾੜੀ ਨਾ ਮਿਲਣ ਦੇ ਦੋਸ਼ ਤੱਕ ਲਾਏ। ਜਿੱਥੇ ਭਾਜਪਾ ਅਤੇ ਕਾਂਗਰਸ ਦੀਆਂ ਰੈਲੀਆਂ ਵਿੱਚ ਭਾੜੇ ਦੇ ਲੋਕਾਂ ਨੂੰ ਬੁਲਾਇਆ ਗਿਆ, ਉੱਥੇ ਹੀ ਅਕਾਲੀ ਦਲ ਦੀ ਇਸ ਰੈਲੀ ਵਿੱਚ ਘਨੌਰ, ਪਾਤੜਾ, ਸਮਾਣਾ, ਸ਼ੁਤਰਾਣਾ, ਪਟਿਆਲਾ, ਰਾਜਪੁਰਾ, ਬਨੂੜ, ਡੇਰਾਬੱਸੀ ਸਮੇਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਲੋਕ ਇੱਥੇ ਪੁੱਜੇ ਹਨ। ਐਨ.ਕੇ.ਸ਼ਰਮਾ ਨੇ ਰੈਲੀ ਤੋਂ ਬਾਅਦ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਕੜਾਕੇ ਦੀ ਗਰਮੀ ਵਿੱਚ ਦੂਰੋਂ-ਦੂਰੋਂ ਆਏ ਲੋਕਾਂ ਦੇ ਉਹ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਨੂੰ ਸੇਵਾ ਕਰਨ ਦਾ ਇੱਕ ਮੌਕਾ ਮਿਲਿਆ ਤਾਂ ਉਹ ਲੋਕਾਂ ਦੇ ਸਾਲਾਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਕਰਵਾ ਕੇ ਇਹ ਕਰਜ਼ਾ ਚੁਕਾਉਣਗੇ।
Punjab Bani 27 May,2024
ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਕਿਹਾ ਕਿ ਅੰਗਰੇਜ਼ਾਂ ਦੀ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਹਿੰਮਤ ਨਹੀਂ ਪਈ ਜੋ ਭਾਜਪਾ ਸਰਕਾਰ ਨੇ ਕੀਤੀ ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦਾ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਪਟਿਆਲਾ, 26 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਰਾਸ਼ਟਰੀ ਸਵੈਮਸੇਵਕ ਸੰਘ (ਆਰ ਐਸ ਐਸ) ਤੋਂ ਮੁਕਤੀ ਦੁਆਈ ਜਾਵੇ ਤੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਤੋੜ ਸਕੇ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਜੋ ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਵਿਚ ਕੀਤੇ ਪੰਜਾਬ ਦੌਰੇ ਦੌਰਾਨ ਗੱਲ ਕੀਤੀ ਸੀ ਕਿ ਕਿਵੇਂ ਉਹਨਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸੀ ਕਿ ਜੇਕਰ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ਵਿਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਹ ਵੀ ਇਕ ਅਸਲੀਅਤ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰ ਐਸ ਐਸ ਹਵਾਲੇ ਕੀਤੇ ਹੋਏ ਹਨ। ਇਹ ਵੀ ਸੱਚਾਈ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਆਰ ਐਸ ਐਸ ਦਾ ਕਬਜ਼ਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਜੁਰੱਅਤ ਨਹੀਂ ਕਰ ਸਕੇ ਪਰ ਭਾਜਪਾ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਕਦਮ ਬਹੁਤ ਮੰਦਭਾਗੇ ਹਨ। ਉਹਨਾਂ ਕਿਹਾ ਕਿ ਧਿਆਨ ਸਿੰਘ ਮੰਡ, ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਲੋਕ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ’ਤੇ ਲੱਗੇ ਹੋਏ ਹਨ ਤੇ ਇਹ ਕੇਂਦਰ ਦੀਆਂ ਏਜੰਸੀਆਂ ਲਈ ਕੰਮ ਕਰ ਰਹੇ ਹਨ। ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਵਿਚ ਆਈ ਨੈਤਿਕ ਗਿਰਾਵਟ ਦੀ ਗੱਲ ਕਰਦਿਆਂ ਕਿਹਾ ਕਿ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਅਸ਼ਲੀਲ ਵੀਡੀਓ ਨੇ ਪੰਜਾਬ ਦੀ ਰਾਜਨੀਤੀ ਵਿਚ ਗਿਰਾਵਟ ਦਾ ਇਕ ਨਵਾਂ ਅਧਿਆਏ ਜੋੜਿਆ ਹੈ। ਉਹਨਾਂ ਕਿਹਾ ਕਿ ਭਾਵੇਂ ਪਿਛਲੇ ਕਈ ਮਹੀਨਿਆਂ ਤੋਂ ਇਹ ਮੁੱਦਾ ਜਨਤਕ ਬਣਿਆ ਹੋਇਆ ਹੈ ਪਰ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਹੀ ਨਹੀਂ ਕਰਵਾਈ। ਉਹਨਾਂ ਕਿਹਾ ਕਿ ਹੁਣ ਮੰਤਰੀ ਦੀ ਅਸ਼ਲੀਲ ਵੀਡੀਓ ਜਨਤਕ ਹੈ। ਉਹਨਾਂ ਕਿਹਾ ਕਿ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਜਨਤਕ ਹੋਈ ਸੀ ਤੇ ਉਸ ਵੇਲੇ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਸੀ ਜਿਸ ਰਾਹੀਂ ਸ਼ਿਕਾਇਤਾਂ ਨੂੰ ਡਰਾ ਧਮਕਾ ਕੇ ਸ਼ਿਕਾਇਤ ਵਾਪਸ ਕਰਵਾਈ ਗਈ। ਸਰਦਾ ਬਾਦਲ ਪਟਿਆਲਾ ਹਲਕੇ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ ਜਿਸਨੇ ਇਕੱਠ ਦੇ ਲਿਹਾਜ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ ਨਾਲੋਂ ਜ਼ਿਆਦਾ ਰਿਕਾਰਡ ਤੋੜ ਇਕੱਠ ਨਾਲ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਘੱਗਰ ਦੇ ਬੰਨ ਕੇ ਹੜ੍ਹਾਂ ਤੋਂ ਹਮੇਸ਼ਾ ਲਈ ਮੁਕਤੀ ਦੁਆਉਦ ਵਾਸਤੇ ਵਚਨਬੱਧ ਹੈ। ਉਹਨਾਂ ਨੇ ਜਨਤਕ ਜੀਵਨ ਖਾਸ ਤੌਰ ’ਤੇ ਮੁਹਾਲੀ ਤੇ ਜ਼ੀਰਕਪੁਰ ਦੇ ਵਿਕਾਸ ਵਿਚ ਐਨ ਕੇ ਸ਼ਰਮਾ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਕਿਸਾਨਾਂ ਨੂੰ ਪਟਿਆਲਾ ਰਿੰਗ ਰੋਡ ਲਈ 764 ਕਰੋੜ ਰੁਪਏ ਦੀ ਲਾਗਤ ਨਾਲ ਐਕਵਾਇਰ ਹੋਈ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਨੇ ਰਾਜਪੁਰਾ, ਘਨੌਰ, ਸਨੌਰ, ਸ਼ੁਤਰਾਣਾ ਤੇ ਦੇਵੀਗੜ੍ਹ ਇਲਾਕਿਆਂ ਵਿਚ ਹੜ੍ਹਾਂ ਦੀ ਰੋਕਥਾਮ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਹਾਲਾਂਕਿ ਇਸਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਨੇ ਇਹ ਵੀ ਵਾਅਦਾ ਕੀਤਾ ਕਿ ਉਹ ਪਟਿਆਲਾ ਵਿਚ ਏਮਜ਼ ਵਰਗਾ ਹਸਪਤਾਲ ਸਥਾਪਿਤ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਸੀਨੀਅਰ ਆਗੂ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਦੇ ਕਿਰਦਾਰ ਤੇ ਕਾਰਗੁਜ਼ਾਰੀ ਦੀ ਤੁਲਨਾ ਕਰਨ। ਉਹਨਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪੋ ਆਪਣੀਆਂ ਪਾਰਟੀਆਂ ਬਦਲ ਲਈਆਂ ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕੀਤਾ ਹੈ ਜਿਹਨਾਂ ’ਤੇ ਹੁਣ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਜਦੋਂ ਕਿ ਐਨ ਕੇ ਸ਼ਰਮਾ ਲਗਾਤਾਰ 30 ਸਾਲਾਂ ਤੋਂ ਸਮਾਜ ਦੀ ਬੇਹਤਰੀ ਵਾਸਤੇ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਬਜਾਜ, ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ, ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ, ਜ਼ਿਲ੍ਹਾ ਪ੍ਰਧਾਨ ਤੇ ਸ਼਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਕ੍ਰਿਸ਼ਨਪਾਲ ਸ਼ਰਮਾ, ਅਸ਼ਵਨੀ ਸ਼ਰਮਾ ਸੰਭਾਲਕੀ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Punjab Bani 27 May,2024
ਪਟਿਆਲਾ ਦਿਹਾਤੀ ’ਚ ਐਨ ਕੇ ਸ਼ਰਮਾ ਦੀ ਮੁਹਿੰਮ ਨੂੰ ਵੱਡਾ ਹੁਲਾਰਾ
ਪਟਿਆਲਾ ਦਿਹਾਤੀ ’ਚ ਐਨ ਕੇ ਸ਼ਰਮਾ ਦੀ ਮੁਹਿੰਮ ਨੂੰ ਵੱਡਾ ਹੁਲਾਰਾ -ਰੋਹਟੀ ਖਾਸ ਦੇ ਸਰਪੰਚ ਅਜੈਬ ਸਿੰਘ ਤੇ ਸਾਬਕਾ ਸਰਪੰਚ ਜਸਬੀਰ ਕੌਰ ਦੀ ਅਗਵਾਈ ਹੇਠ ਸੈਂਕੜੇ ਲੋਕ ਕਾਂਗਰਸ ਤੇ ਆਪ ਛੱਡ ਕੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਪਟਿਆਲਾ, 25 ਮਈ: ਪਟਿਆਲਾ ਦਿਹਾਤੀ ਹਲਕੇ ਵਿਚ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਰੋਹਟੀ ਖਾਸ ’ਚ ਸਰਪੰਚ ਅਜੈਬ ਸਿੰਘ ਤੇ ਸਾਬਕਾ ਸਰਪੰਚ ਜਸਬੀਰ ਕੌਰ ਦੀ ਅਗਵਾਈ ਹੇਠ ਸੈਂਕੜੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਸਾਰਿਆਂ ਨੂੰ ਬਿੱਟੂ ਚੱਠਾ ਨੇ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ ਤੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਸਮੁੱਚੇ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬੀਆਂ ਨੂੰ ਠੱਗਿਆ ਹੈ ਤੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਤੇ ਪੰਜਾਬੀਆਂ ਨੂੰ ਕੁਝ ਨਹੀਂ ਦਿੱਤਾ ਤੇ ਫਿਰ ਆਪ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਲਈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਖ਼ਜ਼ਾਨਾ ਆਪਣੇ ਆਕਾ ਅਰਵਿੰਦ ਕੇਜਰੀਵਾਲ ’ਤੇ ਲੁਟਾ ਦਿੱਤਾ ਤੇ ਪੰਜਾਬ ਸਿਰਫ ਇਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ। ਇਸ ਮੌਕੇ ਬੁੱਧ ਸਿੰਘ ਰੋਹਟੀ ਖਾਸ ਦੇ ਸਰਪੰਚ ਅਜੈਬ ਸਿੰਘ, ਸਾਬਕਾ ਸਰਪੰਚ ਜਸਬੀਰ ਕੌਰ ਸੁਰਜੀਤ ਸਿੰਘ, ਸੁਰਿੰਦਰ ਸਿੰਘ,ਕਰਮ ਸਿੰਘ, ਬਲਬੀਰ ਸਿੰਘ, ਧਰਮ ਸਿੰਘ,ਨਾਹਰ ਸਿੰਘ, ਗੁਰਧਿਆਨ ਸਿੰਘ, ਬਲਵਿੰਦਰ ਸਿੰਘ ਬੱਬੀ, ਅਵਤਾਰ ਸਿੰਘ , ਪਿਆਰਾ ਸਿੰਘ, ਹਰਿੰਦਰ ਸਿੰਘ.ਗੁਰਜੀਤ ਸਿੰਘ, ਹਰਨੇਕ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਗੁਰਮੀਤ ਸਿੰਘ ਅਤੇ ਦਵਿੰਦਰ ਸਿੰਘ ਰੋਹਟੀ ਖਾਸ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਪਿੰਡ ਦੀ ਇਕ-ਇਕ ਵੋਟ ਅਕਾਲੀ ਦਲ ਦੇ ਹੱਕ ਵਿਚ ਭੁਗਤੇਗੀ।
Punjab Bani 25 May,2024
ਕਾਂਗਰਸ, ਭਾਜਪਾ ਅਤੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ : ਸ਼ਰਮਾ
ਕਾਂਗਰਸ, ਭਾਜਪਾ ਅਤੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ : ਸ਼ਰਮਾ ਅਕਾਲੀ ਦਲ ਉਮੀਦਵਾਰ ਨੇ ਟਰੈਕਟਰ 'ਤੇ ਸਵਾਰ ਹੋ ਕੇ ਪਿੰਡਾਂ ਦਾ ਕੀਤਾ ਦੌਰਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਤਿੰਨੇ ਸਿਆਸੀ ਪਾਰਟੀਆਂ ਕਿਸਾਨਾਂ ਦੀਆਂ ਸਮੱਸਿਆਵਾਂ ਲਈ ਜ਼ਿੰਮੇਵਾਰ ਹਨ। ਐਨ.ਕੇ. ਸ਼ਰਮਾ ਨੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ’ਚ ਟਰੈਕਟਰ 'ਤੇ ਸਵਾਰ ਹੋ ਕੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਇੱਥੇ ਕਿਸਾਨਾਂ ਅਤੇ ਪਿੰਡ ਵਾਸੀਆਂ ਦੀਆਂ ਅਜਿਹੀਆਂ ਕਈ ਸਮੱਸਿਆਵਾਂ ਹਨ ਜੋ ਪਿਛਲੇ ਕਈ ਸਾਲਾਂ ਤੋਂ ਲਟਕ ਰਹੀਆਂ ਹਨ। ਪ੍ਰਨੀਤ ਕੌਰ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਹਨ ਪਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤਾਂ ਇਕੱਠੇ ਚੋਣ ਲੜ ਰਹੇ ਹਨ ਪਰ ਪਟਿਆਲਾ ਵਿੱਚ ਇੱਥੋਂ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਚੋਣਾਂ ਤੋਂ ਪਹਿਲਾਂ ਹੀ ਜਨਤਕ ਹੋ ਗਿਆ ਹੈ। ਸ਼ਰਮਾ ਨੇ ਭਾਜਪਾ ਉਮੀਦਵਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਚਾਰ ਲਈ ਪ੍ਰਧਾਨ ਮੰਤਰੀ ਨੂੰ ਪਟਿਆਲਾ ਬੁਲਾਇਆ, ਪਰ ਭਾਜਪਾ ਦੇ ਮੰਚ ਤੋਂ ਪ੍ਰਧਾਨ ਮੰਤਰੀ ਤੋਂ ਲੈ ਕੇ ਉਮੀਦਵਾਰ ਤੱਕ ਕਿਸੇ ਨੇ ਵੀ ਪਟਿਆਲਾ ਦੀ ਹੱਦ 'ਤੇ ਧਰਨਾ ਦੇ ਰਹੇ ਕਿਸਾਨਾਂ ਬਾਰੇ ਕੁਝ ਨਹੀਂ ਬੋਲਿਆ। ਹਾਲਾਂਕਿ, ਕਿਸਾਨਾਂ ਨੂੰ ਜ਼ਰੂਰ ਗ੍ਰਿਫਤਾਰ ਕੀਤਾ ਗਿਆ ਸੀ। ਭਾਜਪਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਕਿਸਾਨ ਉਸਦੇ ਏਜੰਡੇ ਤੋਂ ਬਾਹਰ ਹੋ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈਣ ਵਾਲੀ ਪਾਰਟੀ ਹੈ।
Punjab Bani 25 May,2024
ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ
ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਅਕਾਲੀ ਦਲ ਦੇ ਉਮੀਦਵਾਰ ਨੇ ਲੋਕਾਂ ਤੋਂ ਮਿਲੇ ਫੀਡਬੈਕ 'ਤੇ ਉਠਾਏ ਮੁੱਦੇ 26 ਮਈ ਤੱਕ ਪ੍ਰਨੀਤ, ਗਾਂਧੀ ਅਤੇ ਬਲਬੀਰ ਜਵਾਬ ਨਹੀਂ ਦਿੰਦੇ ਤਾਂ ਖੁਦ ਕਰਨਗੇ ਖੁਲਾਸਾ ਘੱਗਰ ਦਰਿਆ ਦੇ ਮੁੱਦੇ 'ਤੇ ਤਿੰਨੋਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਘੇਰਿਆ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਚੋਣ ਮੈਦਾਨ ’ਚ ਉਤਰੇ ਆਪਣੇ ਵਿਰੋਧੀਆਂ ਨੂੰ ਪਟਿਆਲਾ ਦੇ ਮੁੱਦਿਆਂ 'ਤੇ ਚੁਣੌਤੀ ਦਿੰਦੇ ਹੋਏ ਪੰਜ-ਪੰਜ ਸਵਾਲ ਪੁੱਛੇ ਹਨ। ਪਟਿਆਲਾ ਦੇ ਪਹਿਰੇਦਾਰ ਵਜੋਂ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਰੂਬਰੂ ਹੋ ਰਹੇ ਐਨ.ਕੇ.ਸ਼ਰਮਾ ਨੇ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ, ਭਾਜਪਾ ਉਮੀਦਵਾਰ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੰਘ ਨੂੰ ਲੋਕਾਂ ਦੇ ਸਵਾਲ ਪੁੱਛਦੇ ਹੋਏ ਜਵਾਬ ਦੇਣ ਲਈ 48 ਘੰਟੇ ਦਾ ਸਮਾਂ ਦਿੱਤਾ ਹੈ। ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਲੋਕਾਂ ਤੋਂ ਜੋ ਫੀਡਬੈਕ ਮਿਲੀ ਹੈ, ਉਸਦੇ ਆਧਾਰ 'ਤੇ ਪਟਿਆਲਾ ਦੇ ਪਹਿਰੇਦਾਰ ਬਣ ਕੇ ਇਹ ਸਵਾਲ ਪੁੱਛੇ ਜਾ ਰਹੇ ਹਨ। ਉਹ ਇੱਥੋਂ ਦੇ ਲੋਕਾਂ ਲਈ ਹਮੇਸ਼ਾ ਪਹਿਰੇਦਾਰ ਵਜੋਂ ਕੰਮ ਕਰਨਗੇ । ਸ਼ਰਮਾ ਨੇ ਪ੍ਰਨੀਤ ਕੌਰ ਨੂੰ ਪੁੱਛਿਆ ਕੀਤਾ ਕਿ ਉਹ ਕੇਂਦਰ ਵਿੱਚ ਮੰਤਰੀ ਰਹੀ ਪਰ ਕੇਂਦਰ ਤੋਂ ਪਟਿਆਲਾ ਲੋਕ ਸਭਾ ਲਈ ਇੱਕ ਵੀ ਪ੍ਰੋਜੈਕਟ ਨਹੀਂ ਲਿਆਂਦਾ। 17ਵੀਂ ਲੋਕ ਸਭਾ ਦੇ ਕਾਰਜਕਾਲ ਦੌਰਾਨ ਨੌਂ ਹਲਕਿਆਂ ਦੇ ਵਿਕਾਸ ’ਤੇ ਖਰਚ ਕੀਤੀ ਗਈ ਰਕਮ ਅਤੇ ਲਾਗੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਦੀ ਹਲਕਾਵਾਰ ਰਿਪੋਰਟ ਜਾਰੀ ਕਰਨ। ਉਨ੍ਹਾਂ ਚਾਰ ਵਾਰ ਸਾਂਸਦ ਬਣਨ ਦੇ ਬਾਵਜੂਦ ਘੱਗਰ ਦਰਿਆ ਦੀ ਸਮੱਸਿਆ ਦਾ ਸਥਾਈ ਹੱਲ ਕਿਉਂ ਨਹੀਂ ਕੀਤਾ। 24 ਪਿੰਡਾਂ ਦੇ ਕਿਸਾਨਾਂ ਦੀ ਮੀਟਿੰਗ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕਰਵਾਈ ਪਰ ਮੁਆਵਜ਼ਾ ਕਿਉਂ ਨਹੀਂ ਦਿੱਤਾ ਗਿਆ। 17ਵੀਂ ਲੋਕ ਸਭਾ ਦੇ ਕਾਰਜਕਾਲ ਦੌਰਾਨ ਤੁਹਾਡੀ ਹਾਜ਼ਰੀ ਕਿੰਨੀ ਰਹੀ ਹੈ। ਤੁਸੀਂ ਆਪਣੀ ਗ੍ਰਾਂਟ ਕਿੰਨੀ ਅਤੇ ਕਿੱਥੇ ਵੰਡੀ ਹੈ। ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਅਤੇ ਹੁਣ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਤੋਂ ਸ਼ਰਮਾ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਾਂਸਦ ਰਾਹੀਂ ਆਏ ਪ੍ਰਾਜੈਕਟਾਂ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਕਰਦਿਆਂ ਕਿਹਾ ਉਹ ਦੱਸਣ ਕਿ ਉਨ੍ਹਾਂ ਨੇ ਸੰਸਦ ’ਚ ਪਟਿਆਲਾ ਲੋਕ ਸਭਾ ਹਲਕੇ ਨਾਲ ਸਬੰਧਤ ਕਿੰਨੇ ਸਵਾਲ ਪੁੱਛੇ ਹਨ। ਗਾਂਧੀ ਨੂੰ ਵੀ ਘੱਗਰ ਦਰਿਆ ਦੇ ਮੁੱਦੇ 'ਤੇ ਘੇਰਦਿਆਂ ਅਕਾਲੀ ਦਲ ਦੇ ਉਮੀਦਵਾਰ ਨੇ ਪੁੱਛਿਆ ਹੈ ਕਿ ਉਨ੍ਹਾਂ ਨੇ ਆਪਣੇ 5 ਸਾਲਾਂ ਦੇ ਸੰਸਦ ਮੈਂਬਰ ਵਜੋਂ ਇਸਦੇ ਸਥਾਈ ਹੱਲ ਲਈ ਕੀ ਕੀਤਾ। ਪਟਿਆਲੇ ਦਾ ਪਿਛੜਾਪਣ ਦੂਰ ਕਰਨ ਲਈ ਤੁਸੀਂ ਕੀ ਕੀਤਾ ਹੈ। ਸਾਂਸਦ ਬਣਨ ਤੋਂ ਬਾਅਦ ਉਨ੍ਹਾਂ ਨੇ ਕਿੰਨੀ ਵਾਰ ਸਾਰੇ 9 ਸਰਕਲਾਂ ਦਾ ਦੌਰਾ ਕੀਤਾ ਅਤੇ ਹਲਕਾ ਵਾਰ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਜਨਤਕ ਕਰਨ। ਪੰਜਾਬ ਦੇ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਤੋਂ ਸ਼ਰਮਾ ਨੇ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਮਾੜੀਆਂ ਸਿਹਤ ਸਹੂਲਤਾਂ, ਟੁੱਟੀਆਂ ਸੜਕਾਂ ਅਤੇ ਖਾਲੀ ਡਿਸਪੈਂਸਰੀਆਂ ਬਾਰੇ ਜਵਾਬ ਮੰਗਿਆ ਹੈ। ਲੋਕਾਂ ਨੂੰ ਮੂਰਖ ਬਣਾਉਂਦੇ ਹੋਏ ਭਗਵੰਤ ਮਾਨ ਵਲੋਂ ਮਾਤਾ ਕੌਸ਼ੱਲਿਆ ਹਸਪਤਾਲ ਦੇ ਇੱਕ ਵਾਰਡ ਦਾ ਉਦਘਾਟਨ ਅਰਵਿੰਦ ਕੇਜਰੀਵਾਲ ਤੋਂ ਕਰਵਾਏ ਜਾਣ ਦਾ ਵਿਰੋਧ ਕਿਉਂ ਨਹੀਂ ਕੀਤਾ। ਸ਼ਰਮਾ ਨੇ ਉਨ੍ਹਾਂ ਨੂੰ ਪੁੱਛਿਆ ਹੈ ਕਿ ਢਾਈ ਸਾਲ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਸੂਬੇ ਵਿੱਚ ਹਾਲੇ ਤੱਕ ਇੱਕ ਵੀ ਮੈਡੀਕਲ ਕਾਲਜ ਨਹੀਂ ਖੋਲ੍ਹਿਆ ਗਿਆ ਜਦੋਂਕਿ ਤੁਹਾਡਾ ਵਾਅਦਾ 16 ਮੈਡੀਕਲ ਕਾਲਜ ਖੋਲ੍ਹੇ ਜਾਣ ਦਾ ਸੀ। ਪੰਜਾਬ ਵਿੱਚ ਪਹਿਲਾਂ ਤੋਂ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਤੋਂ ਇਲਾਵਾ ਪੰਜਾਬ ਵਿੱਚ ਕਿੰਨੀਆਂ ਨਵੀਆਂ ਡਿਸਪੈਂਸਰੀਆਂ ਅਤੇ ਹਸਪਤਾਲ ਖੋਲ੍ਹੇ ਗਏ ਹਨ। ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਆਯੂਸ਼ਮਾਨ ਕਾਰਡ ਧਾਰਕਾਂ ਦੇ ਇਲਾਜ ਲਈ ਪੈਸੇ ਕਿਉਂ ਨਹੀਂ ਦਿੱਤੇ ਜਾ ਰਹੇ ਹਨ? ਪੰਜਾਬ ਸਰਕਾਰ ਨੇ ਘੱਗਰ ਦਰਿਆ ਦੇ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਕਿਹੜੀ ਸਥਾਈ ਯੋਜਨਾ ਬਣਾਈ ਹੈ। ਐਨ.ਕੇ. ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਦੇ ਸਵਾਲ ਉਨ੍ਹਾਂ ਦਾ ਪਹਿਰੇਦਾਰ ਬਣ ਕੇ ਚੋਣ ਲੜ ਰਹੇ ਤਿੰਨਾਂ ਉਮੀਦਵਾਰਾਂ ਤੋਂ ਪੁੱਛੇ ਹਨ। 26 ਮਈ ਤੱਕ ਇਸਦਾ ਇੰਤਜ਼ਾਰ ਕੀਤਾ ਜਾਵੇਗਾ। ਨਹੀਂ ਤਾਂ ਉਹ ਖੁਦ ਮੀਡੀਆ ਰਾਹੀਂ ਤਿੰਨਾਂ ਉਮੀਦਵਾਰਾਂ ਦੀ ਪੋਲ ਖੋਲ੍ਹਣਗੇ।
Punjab Bani 24 May,2024
ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ ,
ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ
ਨਵੀਂ ਦਿੱਲੀ
- ਲੋਕ ਸਭਾ ਚੋਣਾਂ ਦੌਰਾਨ ਸਾਰੇ ਮਤਭੇਦਾਂ ਦੇ ਬਾਵਜੂਦ ਇੰਡੀਆ ਗੱਠਜੋੜ ਲੋਕ ਸਭਾ ਦੀਆਂ 300 ਸੀਟਾਂ ’ਤੇ ਭਾਜਪਾ ਸਾਹਮਣੇ ਮਜ਼ਬੂਤੀ ਨਾਲ ਚੋਣ ਲੜ ਰਿਹਾ ਹੈ।
- ਇੰਡੀਆ ਗੱਠਜੋੜ ਨੇ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਦਿੱਲੀ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਗੋਆ ’ਚ ਆਪਸੀ ਸਹਿਮਤੀ ਨਾਲ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਹਨ।
- ਇਨ੍ਹਾਂ 10 ਸੂਬਿਆਂ ’ਚ ਲੋਕ ਸਭਾ ਦੀਆਂ ਕੁੱਲ 295 ਸੀਟਾਂ ਹਨ।
- ਦੂਜੇ ਪਾਸੇ ਪੱਛਮੀ ਬੰਗਾਲ ਦੀਆਂ 42, ਪੰਜਾਬ ਦੀਆਂ 13 ਅਤੇ ਜੰਮੂ-ਕਸ਼ਮੀਰ ਦੀਆਂ 5 ਸੀਟਾਂ ’ਤੇ ਗੱਠਜੋੜ ਨਹੀਂ ਹੋ ਸਕਿਆ।
- ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਆਹਮੋ-ਸਾਹਮਣੇ ਹਨ, ਉਥੇ ਹੀ ਪੰਜਾਬ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਮੁਕਾਬਲਾ ਹੈ।
- ਜੰਮੂ-ਕਸ਼ਮੀਰ ’ ਕਾਂਗਰਸ-ਨੈਸ਼ਨਲ ਕਾਨਫਰੰਸ ਦੇ ਸਾਹਮਣੇ ਪੀ. ਡੀ. ਪੀ. ਚੋਣ ਲੜ ਰਹੀ ਹੈ। ਜੇਕਰ ਪੱਛਮੀ ਬੰਗਾਲ, ਪੰਜਾਬ ਅਤੇ ਜੰਮੂ-ਕਸ਼ਮੀਰ ’ਚ ਸੀਟਾਂ ਦੀ ਵੰਡ ’ਤੇ ਸਹਿਮਤੀ ਬਣ ਜਾਂਦੀ ਤਾਂ ਚੋਣਾਂ ’ਚ 350 ਤੋਂ ਵੱਧ ਸੀਟਾਂ ’ਤੇ ਭਾਜਪਾ ਖਿਲਾਫ ਗੱਠਜੋੜ ਦੇ ਉਮੀਦਵਾਰ ਹੁੰਦੇ।
100 ਸੀਟਾਂ ’ਤੇ ਕਾਂਗਰਸ ਦਾ ਭਾਜਪਾ ਨਾਲ ਹੋ ਸਕਦੈ ਸਿੱਧਾ ਮੁਕਾਬਲਾ
ਕਾਂਗਰਸ ਨੇ ਇਨ੍ਹਾਂ ਚੋਣਾਂ ’ਚ ਨਵੀਂ ਰਣਨੀਤੀ ’ਤੇ ਕੰਮ ਕਰਦੇ ਹੋਏ ਭਾਜਪਾ ਨਾਲ ਸਿੱਧੇ ਮੁਕਾਬਲੇ ਵਾਲੀਆਂ ਆਪਣੀਆਂ ਸੀਟਾਂ ਦੀ ਗਿਣਤੀ ਵੀ ਘਟਾ ਦਿੱਤੀ ਹੈ। ਪਿਛਲੀਆਂ ਚੋਣਾਂ ’ਚ 190 ਸੀਟਾਂ ’ਤੇ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੋਇਆ ਸੀ, ਜਿਨ੍ਹਾਂ ’ਚੋਂ ਭਾਜਪਾ 175 ਸੀਟਾਂ ਜਿੱਤ ਗਈਆਂ ਸੀ, ਜਦਕਿ ਖੇਤਰੀ ਪਾਰਟੀਆਂ ਨਾਲ ਮੁਕਾਬਲੇ ’ਚ ਕਾਂਗਰਸ 34 ਸੀਟਾਂ ਹੀ ਜਿੱਤ ਸਕੀ ਸੀ। ਦੂਜੇ ਪਾਸੇ ਭਾਜਪਾ ਦਾ ਸਟ੍ਰਾਈਕ ਰੇਟ ਖੇਤਰੀ ਪਾਰਟੀਆਂ ਦੇ ਮੁਕਾਬਲੇ ਬਿਹਤਰ ਰਿਹਾ ਹੈ। ਭਾਜਪਾ ਨੇ ਖੇਤਰੀ ਪਾਰਟੀਆਂ ਖਿਲਾਫ 185 ਸੀਟਾਂ ’ਤੇ ਚੋਣ ਲੜੀ ਸੀ, ਜਿਸ ’ਚੋਂ 128 ਸੀਟਾਂ ’ਤੇ ਉਸ ਦੀ ਜਿੱਤ ਹੋਈ ਸੀ, ਜਦਕਿ 57 ਸੀਟਾਂ ਖੇਤਰੀ ਪਾਰਟੀਆਂ ਨੇ ਜਿੱਤੀਆਂ ਸਨ। ਕਾਂਗਰਸ ਇਸ ਵਾਰ ਗੁਜਰਾਤ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਦਿੱਲੀ ਦੀਆਂ ਕਰੀਬ 100 ਸੀਟਾਂ ’ਤੇ ਹੀ ਭਾਜਪਾ ਨਾਲ ਸਿੱਧੇ ਮੁਕਾਬਲੇ ’ਚ ਹੈ।
ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ ਕਾਂਗਰਸ
ਪਾਰਟੀ ਦੇ ਇਕ ਸੀਨੀਅਰ ਨੇਤਾ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕਾਂਗਰਸ ਛੇਵੇਂ ਅਤੇ ਸੱਤਵੇਂ ਪੜਾਅ ਲਈ ਕੁਝ ਹੋਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਇੰਡੀਆ ਗੱਠਜੋੜ ਕਾਰਨ ਇਨ੍ਹਾਂ ਚੋਣਾਂ ’ਚ ਕਾਂਗਰਸ ਆਪਣੇ ਇਤਿਹਾਸ ਵਿਚ ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਅਤੇ ਤਾਮਿਲਨਾਡੂ ’ਚ ਪਾਰਟੀ ਛੋਟੇ ਭਰਾ ਦੀ ਭੂਮਿਕਾ ’ਚ ਚੋਣਾਂ ਲੜ ਰਹੀ ਹੈ। ਉੱਤਰ ਪ੍ਰਦੇਸ਼ ’ਚ ਪਾਰਟੀ 17, ਬਿਹਾਰ ’ਚ 9 ਅਤੇ ਤਾਮਿਲਨਾਡੂ ’ਚ 9 ਸੀਟਾਂ ’ਤੇ ਚੋਣ ਮੈਦਾਨ ’ਚ ਹੈ।

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ
ਲੋਕ ਸਭਾ ਚੋਣਾਂ-2024 ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ - ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।
Punjab Bani 19 May,2024
ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 19 ਮਈ
ਸ਼ੋ੍ਰਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸਮਸ਼ੇਰ ਸਿੰਘ ਨਾਲ ਕੀਤੀ ਮੁਲਾਕਾਤ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਕਮੇਟੀ ਕਾਰਜਸ਼ੀਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 19 ਮਈ ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ, ਉਥੇ ਹੀ ਕਾਨੂੰਨੀ ਅਤੇ ਆਰਥਿਕ ਤੌਰ ’ਤੇ ਹਰ ਸੰਭਵ ਸਹਾਇਤਾ ਵੀ ਮੁਹੱਈਆ ਕਰਵਾ ਰਹੀ ਹੈ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਮਾਨਤ ’ਤੇ ਰਿਹਾਅ ਹੋ ਕੇ ਆਏ ਬੰਦੀ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਕੀਤਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅੱਜ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਬੇਅੰਤ ਸਿੰਘ ਕਤਲ ਮਾਮਲੇ ’ਚ ਸਜ਼ਾਜ਼ਾਫਤਾ ਭਾਈ ਸ਼ਮਸ਼ੇਰ ਸਿੰਘ ਮੁੜ ਜ਼ਮਾਨਤ ’ਤੇ ਰਿਹਾਅ ਹੋ ਕੇ ਪਰਤੇ ਹਨ, ਜਿਨ੍ਹਾਂ ਨਾਲ ਮੁਲਾਕਾਤ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਦੀ ਅਗਵਾਈ ’ਚ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਵਫ਼ਦ ਨੇ ਭਾਈ ਸ਼ਮਸ਼ੇਰ ਸਿੰਘ ਨੂੰ ਸਿਰਪੋਓ ਦੀ ਬਖਸ਼ਿਸ਼ ਕੀਤੀ ਅਤੇ ਗੱਲਬਾਤ ਕਰਦਿਆਂ ਮੈਨੇਜਰ ਕਰਨੈਲ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਾਰਜਸ਼ੀਲ ਹੈ, ਜਿਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀਆਂ ਪੱਕੀਆਂ ਜ਼ਮਾਨਤਾਂ ਲਈ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਹੀ ਪਰਿਵਾਰ ਮੈਂਬਰਾਂ ਤੱਕ ਹਰ ਮਹੀਨੇ ਆਰਥਿਕ ਸਹਾਇਤਾ ਵੀ ਪਹੁੰਚਾਈ ਜਾ ਰਹੀ ਹੈ। ਇਸ ਮੁਲਾਕਾਤ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦੀ ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਵਾਈ ਗਈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਨੂੰ ਲੈ ਕੇ ਜਿਥੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਭਾਈ ਸ਼ਮਸ਼ੇਰ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦਾ ਭਰੋਸਾ ਵੀ ਦਿੱਤਾ, ਉਥੇ ਹੀ ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਗਲਤ ਰਵੱਈਆ ਕਾਰਨ ਮਨੁੱਖੀ ਅਧਿਕਾਰਾਂ ਘਾਣ ਹੋ ਰਿਹਾ ਹੈ ਅਤੇ ਹੋ ਰਹੀ ਅਜਿਹੀ ਅਣਦੇਖੀ ਪ੍ਰਤੀ ਸਰਕਾਰਾਂ ਅਤੇ ਅਦਾਲਤਾਂ ਨੂੰ ਸੁਚਾਰੂ ਕਦਮ ਚੁੱਕਣ ਦੀ ਲੋੜ ਹੈ। ਇਸ ਦੌਰਾਨ ਵਫ਼ਦ ਵਿਚ ਮੈਨੇਜਰ ਕਰਨੈਲ ਸਿੰਘ ਤੋਂ ਇਲਾਵਾ ਭਾਈ ਹਜੂਰ ਸਿੰਘ ਅਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।
Punjab Bani 19 May,2024
ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ
ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ ਬਟਾਲਾ, 17 ਮਈ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਲੀ ਮਜੀਠੀਆ ਦੇ ਪਾਰਟੀ ਵਿੱਚ ਆਉਣ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ’ਚ ਉਮੀਦਵਾਰ ਅਨਿਲ ਜੋਸ਼ੀ ਨੂੰ ਰਾਜਸੀ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਉਹ ਲੰਘੇ ਢਾਈ-ਤਿੰਨ ਦਹਾਕਿਆਂ ਤੋਂ ਇੱਕ-ਦੂਸਰੇ ਦੇ ਕੱਟੜ ਵਿਰੋਧੀ ਸਨ। ਇਸ ਮੌਕੇ ਬਿਕਰਮ ਮਜੀਠੀਆ ਨੇ ਲਾਲੀ ਮਜੀਠੀਆ ਦੇ ਪੈਰੀਂ ਹੱਥ ਲਗਾਉਂਦਿਆਂ ਤੇ ਇਹ ਕਹਿੰਦਿਆਂ ਮੁਆਫ਼ੀ ਮੰਗੀ ਕਿ ਉਨ੍ਹਾਂ ਕੋਲੋਂ ਅਤੀਤ ਵਿੱਚ ਕੁਝ ਗ਼ਲਤੀਆਂ ਹੋਈਆਂ ਜਿਸ ਲਈ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ।
Punjab Bani 18 May,2024
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਸਾਬਕਾ ਕੌਂਸਲਰ ਮਾਲਵਿੰਦਰ ਦੇ ਘਰ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਪਟਿਆਲਾ, 18 ਮਈ: ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਐਮ ਪੀ ਰਹੇ ਪ੍ਰਨੀਤ ਕੌਰ ਤੇ ਇਕ ਵਾਰ ਐਮ ਪੀ ਰਹੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਤੇ ਪਟਿਆਲਾ ਦੇ ਪਛੜੇਪਣ ਦਾ ਇਹੀ ਮੁੱਖ ਕਾਰਣ ਹੈ। ਇਥੇ ਸਾਬਕਾ ਕੌਂਸਲਰ ਮਾਲਵਿੰਦਰ ਸਿੰਘ ਝਿੱਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਜਿਸਨੇ ਰੈਲੀ ਦਾ ਰੂਪ ਧਾਰ ਲਿਆ, ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ 25 ਸਾਲ ਗੁਆ ਲਏ ਹਨ। ਉਹਨਾਂ ਕਿਹਾ ਕਿ ਕੇਂਦਰ ਤੋਂ ਬਹੁਤ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਇਥੇ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਇਹਨਾਂ ਦੋਵਾਂ ਦੀ ਨਲਾਇਕੀ ਕਾਰਣ ਮੁਸ਼ਕਿਲਾਂ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਝੱਲਣੀਆਂ ਪਈਆਂ। ਉਹਨਾਂ ਕਿਹਾ ਕਿ ਹੁਣ ਜੇਕਰ ਲੋਕ ਉਹਨਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਵਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੀ ’ਤੇ ਵੋਟਾਂ ਪਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਐਮ ਪੀ ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ ਧੀਮਾਨ, ਰਾਜਿੰਦਰ ਵਿਰਕ,ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਸਿੰਘ ਜੌਲੀ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ, ਗੁਰਿੰਦਰਪਾਲ ਸਿੰਘ, ਕਰਮ ਸਿੰਘ ਟੌਹੜਾ,ਵਿਨੋਦ ਜਿੰਦਲ, ਰਣਜੀਤ ਨੰਬਰਦਾਰ, ਬਿਕਰਮਜੀਤ ਸਿੰਘ ਭੱਟੀ, ਡਾ. ਨਛੱਤਰ, ਪਰਸ ਰਾਮ, ਦਲਜੀਤ ਮਾਂਗਟ, ਜੋਗਿੰਦਰ ਸ਼ਰਮਾ, ਗੁਰਚਰਨ ਸਿੰਘ ਡੋਗਰ, ਬਖਸ਼ੀਸ਼ ਸੰਧੂ, ਬਲਜਿੰਦਰ ਗਾਂਧੀ, ਨਰੇਸ਼ ਕੁਮਾਰ, ਸੰਦੀਪ ਮਾਮਾ, ਮਨਪ੍ਰੀਤ ਖਰੋੜ, ਅਵਤਾਰ ਸਿੰਘ ਤਾਰੀ, ਡਿਪਟੀ ਡਾਇਰੈਕਟਰ ਮਾਨ ਸਾਹਿਬ, ਬੀਬੀ ਕਰਮਜੀਤ ਕੌਰ ਝਿੱਲ, ਬੀਬੀ ਚਰਨਜੀਤ ਕੌਰ ਅਤੇ ਲਾਭ ਸਿੰਘ ਆਦਿ ਪਤਵੰਤੇ ਹਾਜ਼ਰ ਸਨ।
Punjab Bani 18 May,2024
ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ
ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਅਕਾਲੀ ਦਲ ਦੇ ਉਮੀਦਵਾਰ ਦੀ ਪਹਿਲਕਦਮੀ, ਪਟਿਆਲਾ ਦੇ ਸੈਂਕੜੇ ਫਸਟ ਟਾਈਮ ਵੋਟਰਾਂ ਨਾਲ ਹੋਏ ਰੂਬਰੂ ਨੌਜਵਾਨਾਂ ਨੇ ਦੱਸਿਆ ਕਿਹੋ ਜਿਹਾ ਹੋਵੇ ਉਨ੍ਹਾਂ ਦੇ ਸੁਪਨਿਆਂ ਦਾ ਸ਼ਹਿਰ ਪਟਿਆਲਾ ਕੁੜੀਆਂ ਨੇ ਸਿਟੀ ਬੱਸ ਅਤੇ ਬੱਸ ਅੱਡੇ ਦੀ ਮੰਗ ਉਠਾਈ ਤਾਂ ਲੜਕਿਆਂ ਨੇ ਪੁੱਛਿਆ ਪੰਜਾਬ ਕਿਵੇਂ ਹੋਇਆ ਕਰਜ਼ਈ ਪਟਿਆਲਾ। ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਲੋਕ ਸਭਾ ਹਲਕੇ ਦੇ ਫਸਟ ਟਾਈਮ ਵੋਟਰਾਂ ਦੀ ਭੂਮਿਕਾ ਅਹਿਮ ਹੈ। ਇਸ ਦੀ ਮਹੱਤਤਾ ਨੂੰ ਸਮਝਦਿਆਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਅੱਜ ਪਟਿਆਲਾ ਦੇ ਨੌਜਵਾਨ ਵੋਟਰਾਂ ਨਾਲ ਰੂਬਰੂ ਹੋਏ। ਜਿਸ ਵਿੱਚ ਨੌਜਵਾਨਾਂ ਨੇ ਸ਼ਰਮਾ ਨੂੰ ਖੁੱਲ ਕੇ ਸਵਾਲ ਕੀਤੇ ਅਤੇ ਸ਼ਰਮਾ ਨੇ ਵੀ ਉਨ੍ਹਾਂ ਦੇ ਬਾਖੂਬੀ ਜਵਾਬ ਦਿੱਤੇ। ਪਟਿਆਲਾ ਵਿੱਚ ਇਹ ਪਹਿਲੀ ਵਾਰ ਹੈ ਕਿ ਚੋਣ ਲੜ ਰਹੇ ਉਮੀਦਵਾਰ ਨੇ ਫਸਟ ਟਾਈਮ ਵੋਟਰਾਂ ਨਾਲ ਮੁਲਾਕਾਤ ਕੀਤੀ ਹੈ। ‘ਨੌਜਵਾਨਾਂ ਦੇ ਸਵਾਲ-ਐਨ.ਕੇ.ਸ਼ਰਮਾ ਦੇ ਜਵਾਬ’ ਨਾਮਕ ਪ੍ਰੋਗਰਾਮ ਦੌਰਾਨ ਸ਼ਹਿਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਬੱਚਿਆਂ ਨੇ ਸਾਂਸਦ ਉਮੀਦਵਾਰ ਨੂੰ ਸਵਾਲ ਪੁੱਛੇ। ਜ਼ਿਆਦਾਤਰ ਬੱਚਿਆਂ ਨੇ ਪਟਿਆਲਾ ਦੀ ਤੁਲਨਾ ਮੁਹਾਲੀ ਨਾਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਹਿਰ ਨੂੰ ਸਮਾਰਟ ਅਤੇ ਹੈਰੀਟੇਜ ਸਿਟੀ ਬਣਨਾ ਚਾਹੀਦਾ। ਜਦੋਂ ਸੂਬੇ ਦੇ ਹੋਰ ਸ਼ਹਿਰ ਇੰਨੀ ਤਰੱਕੀ ਕਰ ਸਕਦੇ ਹਨ ਤਾਂ ਪਟਿਆਲਾ ਕਿਉਂ ਨਹੀਂ। ਇੱਕ ਨੌਜਵਾਨ ਨੇ ਜਦੋਂ ਕਰਜ਼ ਵਧਣ ਦਾ ਸਵਾਲ ਪੁੱਛਿਆ ਤਾਂ ਸ਼ਰਮਾ ਨੇ ਕਿਹਾ ਕਿ ਕਰਜ਼ਾ ਵਧਾਉਣ ਨਾਲੋਂ ਵੱਧ ਜ਼ਰੂਰੀ ਹੈ ਆਮਦਨ ਅਤੇ ਆਮਦਨ ਦੇ ਸਰੋਤਾਂ ਨੂੰ ਵਧਾਉਣਾ। ਪਿਛਲੇ 7 ਸਾਲਾਂ ਤੋਂ ਪੰਜਾਬ 'ਤੇ ਕਰਜ਼ਾ ਵਧਦਾ ਜਾ ਰਿਹਾ ਹੈ ਪਰ ਲੋਕਾਂ ਦੀ ਆਮਦਨ ਦੇ ਸਰੋਤ ਨਹੀਂ ਵਧ ਰਹੇ ਹਨ। ਸ਼ਹਿਰ ਦੇ ਇੱਕ ਕਾਲਜ ਦੇ ਵਿਦਿਆਰਥਣ ਨੇ ਜਦੋਂ ਸ਼ਰਮਾ ਨੂੰ ਉਨ੍ਹਾਂ ਦੇ ਵਿਜ਼ਨ ਬਾਰੇ ਪੁੱਛਿਆ ਤਾਂ ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਪਟਿਆਲਾ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਹ ਸੰਸਦ ਮੈਂਬਰ ਬਣਨ ਤੋਂ ਬਾਅਦ ਇਸ ਸ਼ਹਿਰ ਨੂੰ ਹੈਰੀਟੇਜ ਸਿਟੀ ਵਜੋਂ ਵਿਕਸਤ ਕਰਨਗੇ ਜਿਸ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਘਨੌਰ ਦੇ ਵਸਨੀਕ ਇੱਕ ਨੌਜਵਾਨ ਨੇ ਇਸ ਗੱਲ ’ਤੇ ਅਫ਼ਸੋਸ ਪ੍ਰਗਟਾਇਆ ਕਿ ਪਟਿਆਲਾ ਅਨਪਲਾਨਡ ਸਿਟੀ ਹੈ ਅਤੇ ਇੱਕ ਸੰਸਦ ਮੈਂਬਰ ਇਸ ਵਿੱਚ ਕੀ ਕਰ ਸਕਦਾ ਹੈ। ਸ਼ਰਮਾ ਨੇ ਜਵਾਬ ਦਿੱਤਾ ਕਿ ਜੇਕਰ ਸੰਸਦ ਮੈਂਬਰਾਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਿੱਚ ਤਾਲਮੇਲ ਹੋਵੇ ਤਾਂ ਮਾਸਟਰ ਪਲਾਨ ਬਣਾ ਕੇ ਵਿਕਾਸ ਕੀਤਾ ਜਾ ਸਕਦਾ ਹੈ। ਇੱਥੋਂ ਹੁਣ ਤੱਕ ਚੁਣੇ ਗਏ ਸੰਸਦ ਮੈਂਬਰ ਚੋਣਾਂ ਜਿੱਤ ਕੇ ਕਦੇ ਵੀ ਘਰ ਤੋਂ ਬਾਹਰ ਨਹੀਂ ਨਿਕਲੇ। ਇਸ 'ਤੇ ਬੱਚਿਆਂ ਨੇ ਖੂਬ ਤਾੜੀਆਂ ਵਜਾਈਆਂ। ਇੱਕ ਵਿਦਿਆਰਥਣ ਨੇ ਬੱਸਾਂ ਦੀ ਸਮੱਸਿਆ, ਸਿਟੀ ਬੱਸ ਸੇਵਾ ਅਤੇ ਬੱਸ ਅੱਡਾ ਸ਼ਹਿਰ ਤੋਂ ਦੂਰ ਹੋਣ ਦਾ ਮੁੱਦਾ ਉਠਾਇਆ ਤਾਂ ਇਸ ’ਤੇ ਸ਼ਰਮਾ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਇੱਥੇ ਵਿਦਿਆਰਥੀਆਂ ਖਾਸ ਕਰਕੇ ਵਿਦਿਆਰਥਣਾਂ ਲਈ ਸਾਂਸਦ ਕੋਟੇ ਵਿਚੋਂ ਪਿੰਕ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪ੍ਰੋਗਰਾਮ ਵਿੱਚ ਹਾਜ਼ਰ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਸੁਪਨਿਆਂ ਦਾ ਸ਼ਹਿਰ ਪਟਿਆਲਾ ਕਿਹੋ ਜਿਹਾ ਹੋਣਾ ਚਾਹੀਦਾ ਹੈ ਇਸ ਸਬੰਧੀ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ। ਕਿਸੇ ਨੇ ਇੱਥੋਂ ਦੀ ਗੰਦਗੀ ਦੀ ਸਮੱਸਿਆ ਦੀ ਗੱਲ ਕੀਤੀ ਤਾਂ ਕਿਸੇ ਨੇ ਇੱਥੋਂ ਦੀ ਅਸੰਗਠਿਤ ਆਵਾਜਾਈ ਦਾ ਮੁੱਦਾ ਸਾਂਸਦ ਉਮੀਦਵਾਰ ਕੋਲ ਉਠਾਇਆ। ਕਰੀਬ ਦੋ ਘੰਟੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਜਿੱਥੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ, ਉੱਥੇ 35 ਵਿਦਿਆਰਥੀਆਂ ਨੇ ਸਵਾਲ ਵੀ ਪੁੱਛੇ। ਬਾਕਸ.... ਗੂਗਲ 'ਤੇ ਸਰਚ ਕਰਨ ਸਾਰੇ ਉਮੀਦਵਾਰਾਂ ਦੀ ਕਾਰਜਸ਼ੈਲੀ ਨੌਜਵਾਨ ਵੋਟਰਾਂ ਨਾਲ ਸੰਵਾਦ ਦੌਰਾਨ ਇਕ ਨੌਜਵਾਨ ਨੇ ਐਨ.ਕੇ. ਸ਼ਰਮਾ ਤੋਂ ਪੁੱਛਿਆ ਕਿ ਉਹ ਉਨ੍ਹਾਂ ਨੂੰ ਕਿਉਂ ਚੁਣਨ। ਇਸਦਾ ਜਵਾਬ ਦਿੰਦਿਆਂ ਸ਼ਰਮਾ ਨੇ ਕਿਹਾ ਕਿ ਤੁਹਾਡੇ ਸਾਰਿਆਂ ਕੋਲ ਮੋਬਾਈਲ ਫੋਨ ਹਨ। ਤੁਸੀਂ ਗੂਗਲ 'ਤੇ ਉਨ੍ਹਾਂ ਸਮੇਤ ਉਨ੍ਹਾਂ ਦੇ ਖਿਲਾਫ ਚੋਣ ਲੜ ਰਹੇ ਉਮੀਦਵਾਰਾਂ ਦੀ ਕਾਰਜਸ਼ੈਲੀ, ਕੰਮਕਾਜ, ਕਿਰਦਾਰ ਬਾਰੇ ਸਰਚ ਕਰੋ। ਸ਼ਰਮਾ ਨੇ ਨੌਜਵਾਨਾਂ ਦੇ ਸਾਹਮਣੇ ਆਪਣਾ ਰਿਪੋਰਟ ਕਾਰਡ ਰੱਖਦਿਆਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਪਹਿਲੀ ਵਾਰ ਵੋਟ ਪਾ ਰਹੇ ਹੋ, ਉਸੇ ਤਰ੍ਹਾਂ ਮੈਂ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਿਹਾ ਹਾਂ। ਇਸ ਲਿਹਾਜ ਨਾਲ ਸਾਨੂੰ ਇੱਕ-ਦੂਜੇ ਦਾ ਸਹਿਯੋਗ ਕਰਨਾ ਦੇਣਾ ਚਾਹੀਦਾ। ਚੋਣਾਂ ਜਿੱਤਣ ਤੋਂ ਬਾਅਦ ਤੁਹਾਡੇ ਨਾਲ ਬੈਠ ਕੇ ਹੀ ਸ਼ਹਿਰ ਦੇ ਵਿਕਾਸ ਦੀ ਯੋਜਨਾ ਬਣਾਈ ਜਾਵੇਗੀ।
Punjab Bani 17 May,2024
ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
- ਲੋਕ ਸਭਾ ਚੋਣਾਂ 2024 - ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ Chandigarh / ਮੋਗਾ, 17 ਮਈ (000) - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ। ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
Punjab Bani 17 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ - ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਲੋਕ ਸਭਾ ਚੋਣਾਂ: 2024 *ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ* - ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ - ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ - ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ - ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ। -----------
Punjab Bani 17 May,2024
ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ
ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ ਅੰਮ੍ਰਿਤਸਰ, 15 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਬੋਲੇ। ਅੱਜ ਇੱਥੇ ਚੋਣ ਰੈਲੀ ਵਿੱਚ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ। ਉਹ ਅੱਜ ਇਥੇ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਹਲਕਾ ਵਿਖੇ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਅਟਾਰੀ, ਅੰਮ੍ਰਿਤਸਰ ਪੱਛਮੀ ਤੇ ਅੰਮ੍ਰਿਤਸਰ ਦੱਖਣੀ ਵਿਚ ਚੋਣ ਰੈਲੀਆਂ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਅੰਮ੍ਰਿਤਪਾਲ ਕੌਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਿਹਾ ਹੈ।
Punjab Bani 16 May,2024
ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ
ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ ਆਨੰਦਪੁਰ ਸਾਹਿਬ :ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ‘ਪੰਜਾਬ ਬਚਾਓ ਯਾਤਰਾ’ ਸਮਾਪਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ 1 ਫਰਵਰੀ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 80 ਹਲਕਿਆਂ ਵਿੱਚ ਉਨ੍ਹਾਂ 3200 ਕਿੱਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮੌਕੇ ਸ੍ਰੀ ਬਾਦਲ ਵੱਲੋਂ ਆਨੰਦਪੁਰ ਸਾਹਿਬ ਤੋਂ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੀਆਂ ਤੇ ਲੋਕ ਲਹਿਰ ਖੇਤਰੀ ਪਾਰਟੀ ਦੇ ਹੱਕ ਵਿੱਚ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਵੱਡੀ ਯੋਜਨਾ ਹੈ ਕਿ ਜਿਵੇਂ ਮੁੰਬਈ ਵਿੱਚ ਸ਼ਿਵ ਸੈਨਾ ਤੋੜੀ ਹੈ, ਉਸੇ ਤਰੀਕੇ ਨਾਲ ਉਹ ਪੰਜਾਬ ਵਿੱਚ ‘ਆਪ’ ਨੂੰ ਤੋੜਨਾ ਚਾਹੁੰਦੇ ਹਨ ਤੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲੋਂ ਨਾਤਾ ਤੋੜ ਕੇ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣਗੇ।
Punjab Bani 15 May,2024
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼ - ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।
Punjab Bani 15 May,2024
ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼
ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ
ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼
ਪੰਜਾਬ ਸਰਕਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਿੰਕਦਰ ਸਿੰਘ ਮਲੂਕਾ ਦੀ ਨੂੰਹ ਅਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਆਦੇਸ਼ ਦਿੱਤੇ ਹਨ।
ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਕੇ ਲਿਖਿਆ ਹੈ ਕੇ ਪੰਜਾਬ ਚ IAS ਅਧਿਕਾਰੀਆਂ ਦੀ ਘਾਟ ਹੈ। ਇਹ।ਅਸਤੀਫਾ ਨਾ ਮਨਜ਼ੂਰ ਹੋਣ ਨਾਲ ਉਨ੍ਹਾਂ ਦਾ ਸਿਆਸੀ ਰਾਹ, ਅੜਿਕੇ ਵਾਲਾ।ਹੋ ਸੁਕਦਾ ਹੈ, ਕਿਉਂ ਕੇ ਓਹ BJP ਤੋਂ ਚੋਣ ਲੜ ਰਹੇ ਹਨ।
ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ
ਇਸ ਤੋਂ ਇਕ ਦਿਨ ਪਹਿਲਾਂ ਖਬਰ ਆਈ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿੱਖ ਕੇ ਦੱਸਿਆ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ।
ਕੇਂਦਰ ਸਰਕਾਰ ਨੇ ਕਿਹਾ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫ਼ਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ
ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਕਿ ਅਕਾਲੀ ਦਲ ਦੀ ਜਿੱਤ ਪੱਕੀ: ਐਨ ਕੇ ਸ਼ਰਮਾ ਸੁਰਜੀਤ ਰੱਖੜਾ, ਬੀਬੀ ਮੁਖਮੇਲਪੁਰ,ਚਰਨਜੀਤ ਬਰਾੜ, ਭੁਪਿੰਦਰ ਸ਼ੇਖੂਪੁਰਾ, ਕਬੀਰ ਦਾਸ,ਬਿੱਟੂ ਚੱਠਾ, ਮੱਖਣ ਲਾਲਕਾ, ਸੁਰਜੀਤ ਸਿੰਘ ਗੜ੍ਹੀ ਸਮੇਤ ਉਦਘਾਟਨ ਮੌਕੇ ਵੱਡੇ ਆਗੂ ਪਹੁੰਚੇ ਪਟਿਆਲਾ, 7 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ ਜੇਲ੍ਹ ਰੋਡ ਪਟਿਆਲਾ ’ਤੇ ਹੋਟਲ ਸ਼ੌਰਿਆ ਦੇ ਨੇੜੇ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਪ੍ਰੀਤ ਕੌਰ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਕਬੀਰ ਦਾਸ, ਭੁਪਿੰਦਰ ਸ਼ੇਖੂਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਜਿਸ ਤਰੀਕੇ ਦਾ ਹੁੰਗਾਰਾ ਚੋਣ ਮੁਹਿੰਮ ਵਾਸਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਪੱਕੀ ਹੈ। ਉਹਨਾਂ ਕਿਹਾ ਕਿ ਲੋਕਾਂ ਵਿਚ ਉਹਨਾਂ ਦੀ ਚੋਣ ਮੁਹਿੰਮ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਜਿਸ ਲਈ ਉਹ ਬਹੁਤ ਧੰਨਵਾਦੀ ਹਨ। ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਹੁਣ ਸਿਰਫ 20 ਦਿਨਾਂ ਦਾ ਸਮਾਂ ਰਹਿ ਗਿਆ ਹੈ ਜਿਸ ਦੌਰਾਨ 13 ਤਾਰੀਕ ਨੂੰ ਸਮਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢਣਗੇ ਅਤੇ ਇਸ ਮਗਰੋਂ 27 ਮਈ ਨੂੰ ਫਿਰ ਤੋਂ ਸਰਦਾਰ ਬਾਦਲ ਦੇ ਪ੍ਰੋਗਰਾਮ ਹਲਕੇ ਵਿਚ ਰੱਖੇ ਜਾਣਗੇ। ਉਹਨਾਂ ਨੇ ਸਮੂਹ ਹਲਕਾ ਇੰਚਾਰਜਾਂ, ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਇਕੱਲੇ ਇਕੱਲੇ ਘਰ ਤੇ ਇਕੱਲੇ ਇਕੱਲੇ ਵੋਟ ਤੱਕ ਪਹੁੰਚ ਕਰਨ ਦਾ ਹੈ, ਇਸ ਲਈ ਉਹ ਹੁਣ ਤੋਂ ਹੀ ਫੀਲਡ ਵਿਚ ਡੱਟ ਜਾਣ। ਉਹਨਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਤਾਂ ਦੂਜੇ ਪਾਸੇ ਭਾਜਪਾ ਤੇ ਆਪ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਉਹਨਾਂ ਦੀ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਨਹੀਂ ਦੁਆ ਸਕੇ ਜਿਸ ਕਾਰਨ ਇਹਨਾਂ ਪਿੰਡਾਂ ਵਾਲਿਆਂ ਨੇ ਆਪ ਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਦੇ ਵਰਕਰ ਦੁਖੀ ਹਨ ਤੇ ਉਹਨਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ਆਪ ਤੇ ਕਾਂਗਰਸ ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ ਤੇ ਲੋਕ ਅਕਾਲੀ ਦਲ ਦੀ ਡਟਵੀਂ ਹਮਾਇਤ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਪ ਦੇ 7 ਸਾਲਾਂ ਦੇ ਰਾਜ ਵਿਚ ਜਿਥੇ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ ਤੇ ਸੀਵਰੇਜ ਸਪਲਾਈ ਦਾ ਬੁਰਾ ਹਾਲ ਹੈ, ਉਥੇ ਹੀ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਸਮਾਜ ਭਲਾਈ ਲਾਭ ਬੰਦ ਕਰਨ ਕਰਕੇ ਲੋਕਾਂ ਵਿਚ ਬਹੁਤ ਗੁੱਸਾ ਹੈ। ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ,ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਸੰਚਾਲਨ ਮਹਿੰਦਰ ਸਿੰਘ ਸੋਢੀ ਨੇ ਕੀਤਾ।
Punjab Bani 07 May,2024
ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ
ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ ਬਠਿੰਡਾ, 5 ਮਈ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਜਦਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਨੂੰ ਨਮੂਨੇ ਦਾ ਹਲਕਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਅਕਾਲੀ ਸਰਕਾਰਾਂ ਨੇ ਨਾ ਸਿਰਫ ਇਸ ਹਲਕੇ ਵਿਚ ਰਿਫਾਈਨਰੀ ਸਥਾਪਿਤ ਕਰਵਾਈ ਸਗੋਂ ਇਥੇ ਏਮਸ ਅਤੇ ਕੇਂਦਰੀ ਯੂਨੀਵਰਸਿਟੀ ਵੀ ਲਿਆਂਦੀ। ਇਸੇ ਤਰ੍ਹਾਂ ਕੈਂਸਰ ਹਸਪਤਾਲ ਖੋਲ੍ਹਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਬਠਿੰਡਾ ਨੂੰ ਇਕ ਦਹਾਕਾ ਪਿੱਛੇ ਲੈ ਗਈਆਂ ਹਨ।
Punjab Bani 06 May,2024
ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ
ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਭਾਦਸੋਂ ਵਿੱਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਕਈ ਨੌਜਵਾਨਾਂ ਨੇ 'ਆਪ' ਛੱਡ ਕੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਤਰ੍ਹਾਂ ਵਿਕਾਸ ਕਾਰਜ ਹੋਏ ਹਨ, ਉਸਦੇ ਆਧਾਰ ’ਤੇ ਹੁਣ ਪੰਜਾਬ ਦੇ ਲੋਕਾਂ ਲਈ ਸਿਰਫ਼ ਅਕਾਲੀ ਦਲ ਹੀ ਉਮੀਦ ਦੀ ਕਿਰਨ ਹੈ। ਐਨ.ਕੇ.ਸ਼ਰਮਾ ਅੱਜ ਪਿੰਡ ਮੈਸ, ਦਾਣਾ ਮੰਡੀ ਭਾਦਸੋਂ, ਪਿੰਡ ਦੁੱਲਤੀ, ਨਰਾਤਾ ਕਲੋਨੀ, ਯੰਗ ਫਾਰਮ ਭਾਦਸੋਂ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਸ਼ਰਮਾ ਨੇ ਅੱਜ ਭਾਦਸੋਂ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹਵਾਈ ਅੱਡੇ ਦਾ ਨਿਰਮਾਣ, ਆਧੁਨਿਕ ਤਕਨੀਕ ਨਾਲ ਸੜਕਾਂ ਦਾ ਨਿਰਮਾਣ, ਥਰਮਲ ਪਲਾਂਟ ਨਿਰਮਾਣ, ਆਈ.ਟੀ ਸਿਟੀ, ਮੈਡੀਸਿਟੀ ਸਿਟੀ ਆਦਿ ਦਾ ਨਿਰਮਾਣ ਹੋਇਆ। ਪਿਛਲੇ ਕਰੀਬ ਅੱਠ ਸਾਲਾਂ ਤੋਂ ਪੰਜਾਬ ਦਾ ਵਿਕਾਸ ਰੁਕ ਗਿਆ ਹੈ। ਪੰਜਾਬ ਦੇ ਲੋਕ ਦੋ ਵਾਰ ਸਿਆਸਤ ਤਜਰਬਾ ਕਰਕੇ ਦੇਖ ਚੁੱਕੇ ਹਨ। ਹੁਣ ਉਹ ਇਸ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੰਨ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸੰਭਵ ਹੈ। ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਚਲਾਈ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਅਜਿਹੇ ਆਗੂਆਂ ਨੂੰ ਵਾਗਡੋਰ ਸੌਂਪਣਾ ਚਾਹੁੰਦੇ ਹਨ ਜੋ ਕੇਂਦਰ ’ਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਪ੍ਰੋਗਰਾਮਾਂ ਦੌਰਾਨ ‘ਆਪ’ ਆਗੂਆਂ ਯਾਦਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਐਨ.ਕੇ. ਸ਼ਰਮਾ ਨੇ ‘ਆਪ’ ਛੱਡਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਲਖਵੀਰ ਲੌਟ, ਅਕਾਲੀ ਆਗੂ ਬਘੇਲ ਸਿੰਘ, ਵਪਾਰ ਵਿੰਗ ਭਾਦਸੋਂ ਦੇ ਪ੍ਰਧਾਨ ਰਣਧੀਰ ਸਿੰਘ ਢੀਂਡਸਾ, ਸਤਿੰਦਰ ਟੌਹੜਾ, ਸਰਕਲ ਜਥੇਦਾਰ ਗੁਰਜੰਟ ਸਿੰਘ, ਰਣਜੀਤ ਘੁੰਦਰ, ਗੁਰਤੇਜ ਤੇਜੀ, ਸੋਨੀ ਭੁੱਲਰ, ਚੇਤਨ ਸ਼ਰਮਾ, ਗੋਪੀ ਮਿਸ਼ਰਾ, ਪਾਲ ਸਹੋਲੀ, ਜੱਸਾ ਖੋਖ, ਗੁਰਸੇਵਕ ਸਿੰਘ ਗੋਲੀ, ਸੁਰਜੀਤ ਸਿੰਘ ਨੰਬਰਦਾਰ, ਸੁਖਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 06 May,2024
ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ
ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਕਿਸਾਨ ਦੀ ਮੌਤ ਨੂੰ ਦੱਸਿਆ ਬੇਹੱਦ ਦੁਖਦਾਈ ਪਟਿਆਲਾ, 4 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ ਤੇ ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ। ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ। ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਇਥੇ ਜਾਰੀ ਕੀਤੇ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਸਾਰੀਆਂ ਹੀ ਕੌਮੀ ਪਾਰਟੀਆਂ ਦੇਸ਼ ਦੇ ਅੰਨਦਾਤੇ ਦੀਆਂ ਦੁਸ਼ਮਣ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜਿਥੇ ਹਰਿਆਣਾ ਵਿਚ ਭਾਜਪਾ ਸਰਕਾਰ ਨੇ ਪੰਜਾਬ ਦੇ ਬਾਰਡਰ ਸੀਲ ਕੀਤੇ ਹੋਏ ਹਨ ਤੇ ਅੰਨਦਾਤਾ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿਚ ਨਹੀਂ ਜਾਣ ਦੇ ਰਹੇ, ਉਥੇ ਹੀ ਹੁਣ ਕਿਸਾਨਾਂ ਨਾਲ ਧੱਕਾ ਮੁੱਕੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਣ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਗੋਲੀਬਾਰੀ ਵਿਚ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਚੁੱਕਾ ਹੈ ਤੇ ਸੈਂਕੜੇ ਹੋਰ ਗੋਲੀਆਂ ਲੱਗਣ ਕਾਰਣ ਜ਼ਖ਼ਮੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ। ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਫਸਲਾਂ ’ਤੇ ਐਮ ਐਸ ਪੀ ਦੇਣ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਣ ਦੇਸ਼ ਭਰ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਦੇ ਮੁਲਾਜ਼ਮਾਂ ਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਕਾਰਣ ਅੱਜ ਕਿਸਾਨ ਦੀ ਮੌਤ ਹੋਈ ਹੈ ਜੋ ਬੇਹੱਦ ਦੁਖਦਾਈ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੀ ਅੰਨਦਾਤੇ ਦੀਆਂ ਦੁਸ਼ਮਣ ਬਣੀਆਂ ਹੋਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ 2022 ਵਿਚ ਵਾਅਦਾ ਕੀਤਾਸੀ ਕਿ ਉਹ ਸਾਰੀਆਂ 23 ਫਸਲਾਂ ’ਤੇ ਐਮ ਐਸ ਪੀ ਦੇਣਗੇ ਜਦੋਂ ਕਿ ਹੁਣ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ। ਇਸੇ ਤਰੀਕੇ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਵਿਚ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਪੰਜਾਬੀਆਂ ਨੂੰ ਮੂਰਖ ਬਣਾਉਣ ’ਤੇ ਤੁਲੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕੌਮੀ ਪਾਰਟੀਆਂ ਦੀ ਮਨਸ਼ਾ ਸਮਝ ਚੁੱਕੇ ਹਨ ਤੇ ਹੁਣ ਇਹਨਾਂ ਨੂੰ ਮੂੰਹ ਨਹੀਂ ਲਗਾਉਣਗੇ।
Punjab Bani 04 May,2024
ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ
ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ ਖੰਨਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਾਉਣ ਮਗਰੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਗਈ। ਇਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਵਜੂਦ ਗੁਆ ਚੁੱਕੀ ਹੈ ਅਤੇ ਲੋਕ ਦਲ ਬਦਲੂਆਂ ਨੂੰ ਬਿਲਕੁਲ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ। ਇਸ ਮੌਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੜ ਇਤਿਹਾਸ ਸਿਰਜਣਗੇ।
Punjab Bani 03 May,2024
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ। ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।
Punjab Bani 02 May,2024
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ ਪਟਿਆਲਾ ਲੋਕ ਸਭਾ ਹਲਕੇ ਲਈ ਕਰਵਾਏਗਾ ਹੈਲਥ ਮੈਪਿੰਗ ਸਾਬਕਾ ਸਾਂਸਦ ਅਤੇ ਸਿਹਤ ਮੰਤਰੀ ਦੱਸਣ ਪਟਿਆਲਾ ਦੇ ਲੋਕਾਂ ਨੂੰ ਕਿਹੜੀਆਂ ਸਿਹਤ ਸਹੂਲਤਾਂ ਦਿੱਤੀਆਂ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸਿਹਤ ਸੇਵਾਵਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਪਟਿਆਲਾ 'ਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਅੱਜ ਵੀ ਲੋਕਾਂ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ। ਐਨ.ਕੇ. ਸ਼ਰਮਾ ਅੱਜ ਸ਼ੁਤਰਾਣਾ ਹਲਕਾ ਇੰਚਾਰਜ ਬਾਬੂ ਕਬੀਰਦਾਸ ਦੀ ਅਗਵਾਈ ਹੇਠ ਪਿੰਡ ਗੁਲਾੜ, ਸ਼ੇਰਗੜ੍ਹ, ਬਹਿਰ ਸਾਹਬ, ਮਤੋਲੀ, ਸ਼ੁਤਰਾਣਾ, ਬਾਦਸ਼ਾਹਪੁਰ, ਮਰੋੜੀ, ਅਸਮਾਨਪੁਰ, ਪਾਤੜਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਚੌਧਰੀ ਬਲਵਾਨ ਸਿੰਘ, ਮਦਨਰਾਮ ਅਤੇ ਲੀਲਾ ਰਾਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਉਮੀਦਵਾਰ ਐਨ.ਕੇ.ਸ਼ਰਮਾ ਅਤੇ ਬਾਬੂ ਕਬੀਰਦਾਸ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੀ ਸਭ ਤੋਂ ਵੱਡੀ ਸਮੱਸਿਆ ਸਿਹਤ ਸਹੂਲਤਾਂ ਦੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਹੈ ਅਤੇ ਇੱਕ ਵਾਰ ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਧਰਮਵੀਰ ਗਾਂਧੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਹਨ। ਕਰੀਬ ਇਕ ਸਾਲ ਤੋਂ ਪੰਜਾਬ ਦੇ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਬਲਬੀਰ ਸਿੰਘ ‘ਆਪ’ ਦੀ ਤਰਫੋਂ ਚੋਣ ਲੜ ਰਹੇ ਹਨ। ਪਰ ਕਿਸੇ ਨੇ ਵੀ ਇੱਥੋਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ। ਐਨ.ਕੇ. ਸ਼ਰਮਾ ਨੇ ਜਨਸਭਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਪੇਂਡੂ ਵਿਅਕਤੀ ਨੂੰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਣ, ਉਹ ਸਮੁੱਚੇ ਲੋਕ ਸਭਾ ਹਲਕੇ ਦੀ ਹੈਲਥ ਮੈਪਿੰਗ ਕਰਵਾ ਕੇ ਸਾਰੇ ਨੌਂ ਹਲਕਿਆਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਦੇ ਸਾਂਸਦ ਰਹਿੰਦਿਆਂ ਕਿਸੇ ਨੂੰ ਵੀ ਇਲਾਜ ਲਈ ਪਟਿਆਲਾ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰਦਾਸ ਤੋਂ ਇਲਾਵਾ ਮਹਿੰਦਰ ਸਿੰਘ ਲਾਲਵਾ, ਜਗਮੀਤ ਸਿੰਘ ਹਰਿਆਓ, ਜੋਗਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਗਲੋਲੀ, ਜਸਕਰਨ ਸਰਪੰਚ, ਦਲਜੀਤ ਸਿੰਘ ਗਲੋਲੀ, ਗੁਰਨਾਮ ਸਿੰਘ ਵੜੈਚ, ਲਖਵਿੰਦਰ ਸਿੰਘ ਬਿੱਟੂ, ਮਨਜੀਤ ਸ਼ੇਰਗੜ੍ਹ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 02 May,2024
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ 'ਚ ਹੋਏ ਸ਼ਾਮਲ ਜਸਪਾਲ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ਵੀ ਹੋਏ ‘ਆਪ’ 'ਚ ਸ਼ਾਮਲ ਪੰਜਾਬ 'ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ 'ਤੇ ਭਰੋਸਾ : ਭਗਵੰਤ ਮਾਨ ਚੰਡੀਗੜ੍ਹ, 2 ਮਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। 'ਆਪ' ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ 'ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ 'ਆਪ' 'ਚ ਆਉਣ ਨਾਲ ਪਟਿਆਲਾ 'ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ 'ਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ 'ਤੇ ਭਰੋਸਾ ਨਹੀਂ ਰਿਹਾ, ਪਾਰਟੀ ਖ਼ਤਮ ਹੋ ਗਈ ਹੈ। ਪਰ ਹੁਣ ਲੋਕ ਸਿਰਫ਼ 'ਆਪ' ਵੱਲ ਦੇਖਦੇ ਹਨ। ਇਸ ਵਾਰ ਆਮ ਆਦਮੀ ਪਾਰਟੀ ਪੰਜਾਬ 'ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।
Punjab Bani 02 May,2024
ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ
ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ ਅੰਮ੍ਰਿਤਸਰ: ਖੱਡੂਰ ਸਾਹਿਬ ਤੋਂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਚ ਉਤਾਰੇ ਜਾਣ ਤੋਂ ਬਾਅਦ ਵਲਟੋਹਾ ਨੇ ਇੱਕ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਚੋਣ ਲੜਨ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਇਸ ਬਾਰੇ ਗੱਲ ਕੀਤੀ ਸੀ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਉਨ੍ਹਾਂ ਨੂੰ ਸਾਥ ਦੇਣ ਦਾ ਵਾਅਦਾ ਕੀਤਾ ਸੀ। ਜ਼ਿਕਰਯੋਗ ਹੈ ਕਿ ਜਿੱਥੇ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ ਓਥੇ ਹੀ ਡਿਬਰੂਗੜ੍ਹ ਦੀ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਖੱਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਵਲਟੋਹਾ ਦੇ ਨਾਮ ਦਾ ਐਲਾਨ ਹੋਣ ਤੋਂ ਬਾਅਦ ਵਲਟੋਹਾ ਨੇ ਕਿਹਾ ਕਿ ਉਹ ਹਮੇਸ਼ਾ ਪੰਥ ਦੀ ਗੱਲ ਕਰਦੇ ਰਹੇ ਹਨ। ਉਨ੍ਹਾਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਓਥੇ ਹੀ ਡਿਬਰੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਇਸਦੇ ਸਾਥੀਆਂ ਦੀ ਰਿਹਾਈ ਲਈ ਵੀ ਸਰਕਾਰ ਦੇ ਵਿਰੋਧ ਵਿੱਚ ਖੜਾ ਰਿਹਾ ਹਾਂ।
Punjab Bani 29 April,2024
ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ
ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭਾਜਪਾ ਨੇ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜ਼ਬੂਰ ਸੱਤ ਸੌ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਹੈ ਭਾਜਪਾ ਪਟਿਆਲਾ/ਨਾਭਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ 'ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ। ਐਨ.ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ 'ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ। ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜ਼ਾਰਾਂ ਕਿਸਾਨ ਭਾਜਪਾ ਕਾਰਨ ਸ਼ੰਭੂ ਬਾਰਡਰ 'ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਈ ਹੈ। ਪ੍ਰਨੀਤ ਕੌਰ ਦੀ ਕਾਰਜਸ਼ੈਲੀ ਹਮੇਸ਼ਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸ਼ਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮ੍ਰਿਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।
Punjab Bani 28 April,2024
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ ਚੰਡੀਗੜ੍ਹ, 28 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਪਾ
Punjab Bani 28 April,2024
ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ( ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ 'ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।
Punjab Bani 26 April,2024
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਸੁਤਰਾਣਾ ਦੇ ਪਿੰਡਾਂ ’ਚ ਕੀਤੀ ਜਨਸਭਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ ’ਚ ਰਹਿਣ ਵਾਲੇ ਦਾ ਸਮਰਥਨ ਕਰਕੇ ਦੇਖੀਏ, ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਐਨ.ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਸੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਪਰ ਉਹ ਕਦੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਵੀ ਨਹੀਂ ਆਈ। ਪ੍ਰਨੀਤ ਕੌਰ ਹਰ ਵਾਰ ਚੋਣ ਜਿੱਤਣ ਤੋਂ ਬਾਅਦ ਸਾਰੇ 9 ਵਿਧਾਨ ਸਭਾ ਹਲਕਿਆਂ ਨੂੰ ਪਟੇ 'ਤੇ ਆਪਣੇ ਕਰਿੰਦਿਆਂ ਨੂੰ ਸੌਂਪਦੀ ਰਹੀ ਹੈ। ਉਹ ਪ੍ਰਨੀਤ ਕੌਰ ਦੇ ਨਾਮ 'ਤੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ। ਸ਼ਰਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਦੇਖਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਦਲ-ਬਦਲ ਨਹੀਂ ਕੀਤਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਸਮਰਪਣ ਅਤੇ ਜਨਤਾ ਪ੍ਰਤੀ ਜਵਾਬਦੇਹੀ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਸੁਤਰਾਣਾ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਤੇਜਵੀਰ ਖਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 26 April,2024
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਪਟਿਆਲਾ| ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਉਹਨਾਂ ਦਾ ਸੁਭਾਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਉਸ ਪਟਿਆਲਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ ਜਿਸ ਹਲਕੇ ਵਿਚ ਭਗਵਾਨ ਰਾਮ ਦਾ ਨਾਨਕਾ ਪਿੰਡ ਘੜਾਮ ਪੈਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਜੀ ਅੱਗੇ ਸੀਸ ਨਿਵਾ ਕੇ ਇਹ ਪ੍ਰਣ ਕੀਤਾ ਹੈ ਕਿ ਇਸ ਅਸਥਾਨ ’ਤੇ ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਜੀ ਦਾ ਵਿਸ਼ਾਲ ਮੰਦਿਰ ਬਣਵਾਇਆ ਜਾਵੇਗਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਰਾਮ ਨੌਮੀ ਵਾਲੇ ਦਿਨ ਜਨਤਕ ਤੌਰ ’ਤੇ ਇਹ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘੜਾਮ ਵਿਚ ਵਿਸ਼ਾਲ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਭੂ ਸ੍ਰੀਰਾਮ ਅਤੇ ਮਾਤਾ ਕੌਸ਼ਲਿਆ ਜੀ ਦੀ ਸੇਵਾ ਨਾਲ ਉਹਨਾਂ ਦਾ ਜੀਵਨ ਸਫਲ ਹੋ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਤੇ ਸਭ ਨੂੰ ਨਾਲ ਲੈ ਕੇ ਉਹ ਚੋਣਾਂ ਦਾ ਕੰਮ ਖਤਮ ਹੋਣ ਮਗਰੋਂ ਇਹ ਮੰਦਿਰ ਨਿਰਮਾਣ ਦੀ ਰੂਪ ਰੇਖਾ ਉਲੀਕਣਗੇ ਅਤੇ ਇਸ ਲਈ ਸਭ ਦਾ ਸਹਿਯੋਗ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਾਂਗੂ ਘੜਾਮ ਨੂੰ ਵੀ ਕੌਮਾਂਤਰੀ ਪੱਧਰ ’ਤੇ ਉਭਾਰਿਆ ਜਾਵੇਗਾ ਤਾਂ ਜੋ ਦੇਸ਼ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਭੂ ਸ਼੍ਰੀਰਾਮ ਜੀ ਦੇ ਭਗਤ ਇਸ ਪਵਿੱਤਰ ਅਸਥਾਨ ਦੇ ਵੀ ਦਰਸ਼ਨ ਕਰਨ ਵਾਸਤੇ ਆ ਸਕਣ। ਉਹਨਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਅੰਮ੍ਰਿਤਸਰ ਵਿਚ ਪ੍ਰਭੂ ਸ਼੍ਰੀਰਾਮ ਤੇ ਮਾਤਾ ਸੀਤਾ ਜੀ ਦੇ ਅਸਥਾਨ ਰਾਮ ਤੀਰਥ ਦਾ ਨਿਰਮਾਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਰਵਾਇਆ ਸੀ ਤੇ ਹੁਣ ਘੜਾਮ ਵਿਚ ਵੀ ਇਹ ਸੇਵਾ ਅਕਾਲੀ ਦਲ ਹੀ ਕਰੇਗਾ।
Punjab Bani 23 April,2024
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ ਜਲੰਧਰ, 22 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮਹਿੰਦਰ ਸਿੰਘ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਸੋਹਣ ਸਿੰਘ ਠੰਡਲ ਹੁਸ਼ਿਆਰਪੁਰ, ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਨਰਦੇਵ ਸਿੰਘ ਬੌਬੀ ਮਾਨ ਫ਼ਿਰੋਜ਼ਪੁਰ ਤੇ ਹਰਦੇਵ ਸੈਣੀ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ।
Punjab Bani 22 April,2024
ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ
ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਨਾਭਾ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਨੇ ਆਪਣੀ ਸਿਆਸੀ ਰਾਜਨੀਤੀ ਜੀਵਨ ਵਿੱਚ ਜਨਤਾ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਹੈ। ਜਿਸ ਭਰੋਸੇ ਨਾਲ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਹ ਹਲਕੇ ਦੇ ਲੋਕਾਂ ਪ੍ਰਤੀ ਉਹੀ ਭਰੋਸਾ ਕਾਇਮ ਰੱਖਣਗੇ ਅਤੇ ਹਮੇਸ਼ਾ ਲੋਕਾਂ ਪ੍ਰਤੀ ਜਵਾਬਦੇਹ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਇਸ ਇਲਾਕੇ ਦੇ ਲੋਕਾਂ ਦਾ ਪਿਆਰ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਨਗਰ ਕੌਂਸਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਜ਼ੀਰਕਪੁਰ ਵਿੱਚ ਵਿਕਾਸ ਕਾਰਜ ਕਰਵਾਏ ਸਨ ਅਤੇ ਅੱਜ ਜ਼ੀਰਕਪੁਰ ਪੰਜਾਬ ਦੇ ਵਿਕਸਤ ਸ਼ਹਿਰਾਂ ਵਿੱਚੋਂ ਇੱਕ ਬਣ ਗਿਆ ਹੈ, ਉਸੇ ਤਰ੍ਹਾਂ ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਪਟਿਆਲਾ ਦੇ ਵੀ ਯੋਜਨਾਬੱਧ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਪਿਛਲੇ ਵੀਹ ਸਾਲਾਂ ਦੌਰਾਨ ਪਟਿਆਲਾ ਤੋਂ ਚੁਣੇ ਗਏ ਸੰਸਦ ਮੈਂਬਰ ਕਦੇ ਵੀ ਜਿੱਤ ਕੇ ਹਲਕੇ ਵਿਚ ਵਾਪਸ ਨਹੀਂ ਪਰਤੇ। ਇਕ ਸੰਸਦ ਮੈਂਬਰ ਮਹਿਲ ਤੋਂ ਬਾਹਰ ਨਹੀਂ ਨਿਕਲਿਆ ਤਾਂ ਦੂਜਾ ਸੰਸਦ ਮੈਂਬਰ ਪਾਰਟੀ ਅਤੇ ਜਨਤਾ ਤੋਂ ਭਗੌੜਾ ਹੋ ਗਿਆ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਕੋਲ ਸਹੀ ਚੋਣ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵੋਟਰਾਂ ਨੂੰ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੇ ਹਨ, ਆਮ ਲੋਕ ਹੁਣ ਅਸਲ ਵਿੱਚ ਬਦਲਾਅ ਚਾਹੁੰਦੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
Punjab Bani 22 April,2024
ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ
ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ ਪਟਿਆਲਾ, 21 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਿਹਾ ਹੈ ਕਿ ਉਹ ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਸਗੋਂ ਜੇਕਰ ਉਹਨਾਂ ਕੋਲ ਅਧਿਕਾਰ ਹੈ ਤਾਂ ਉਹ ਤੁਰੰਤ ਟੋਲ ਪਲਾਜ਼ੇ ਬੰਦ ਕਰਵਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਡਾ. ਬਲਬੀਰ ਸਿੰਘ ਦੇ ਬਿਆਨ ’ਤੇ ਹੈਰਾਨ ਹਨ ਜਿਸ ਵਿਚ ਉਹਨਾਂ ਦਾਅਵਾ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਸਾਰੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜੇਤੂ ਰਹਿੰਦੇ ਹਨ ਤਾਂ ਉਹ ਸਾਰੇ ਕੌਮੀ ਮਾਰਗਾਂ ’ਤੇ ਸਥਿਤ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੌਮੀ ਸ਼ਾਹ ਮਾਰਗੇ ’ਤੇ ਟੋਲ ਪਲਾਜ਼ੇ ਕੇਂਦਰ ਸਰਕਾਰ ਦੇ ਅਦਾਰੇ ਐਨ ਐਚ ਏ ਆਈ ਯਾਨੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ ਨਾਲ ਹੋਏ ਐਗਰੀਮੈਂਟ ਮੁਤਾਬਕ ਚਲ ਰਹੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਟੋਲ ਪਲਾਜ਼ੇ ਉਦੋਂ ਹੀ ਬੰਦ ਹੋਣਗੇ ਜਦੋਂ ਸਮਝੌਤਿਆਂ ਮੁਤਾਬਕ ਇਹਨਾਂ ਦੀ ਮਿਆਦ ਖ਼ਤਮ ਹੋਵੇਗੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਜਿਹੜੇ ਰਾਜ ਮਾਰਗਾਂ ਯਾਨੀ ਸਟੇਟ ਹਾਈਵੇਜ਼ ’ਤੇ ਜਿੰਨੇ ਵੀ ਟੋਲ ਪਲਾਜ਼ੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਉਣ ਦੇ ਦਾਅਵੇ ਕੀਤੇ ਹਨ, ਉਹ ਉਹ ਵਾਲੇ ਟੋਲ ਪਲਾਜ਼ੇ ਹਨ ਜਿਹਨਾਂ ਦੀ ਮਿਆਦ ਖ਼ਤਮ ਹੋ ਗਈ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਜਾਂ ਉਹਨਾਂ ਦੇ ਮੰਤਰੀ ਡਾ. ਬਲਬੀਰ ਸਿੰਘ ਵਿਚ ਦਮ ਹੈ ਤਾਂ ਉਹ ਵਾਲੇ ਟੋਲ ਪਲਾਜ਼ੇ ਬੰਦ ਕਰਵਾਉਣ ਜਿਹਨਾਂ ਦੀ ਮਿਆਦ ਹਾਲੇ ਬਾਕੀ ਹੈ। ਉਹਨਾਂ ਕਿਹਾ ਕਿ ਜਿਥੇ ਡਾ. ਬਲਬੀਰ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਉਹ ਜਿੱਤ ਤੋਂ ਬਾਅਦ ਟੋਲ ਪਲਾਜ਼ੇ ਬੰਦ ਕਰਵਾਉਣਗੇ, ਉਥੇ ਹੀ ਲੋਕਾਂ ਨੂੰ ਬਲੈਕਮੇਲ ਕਰਨ ਦੀ ਥਾਂ ਉਹ ਪਹਿਲਾਂ ਹੀ ਟੋਲ ਪਲਾਜ਼ੇ ਬੰਦ ਕਰਵਾਕੇ ਲੋਕਾਂ ਤੋਂ ਵੋਟਾਂ ਕਿਉਂ ਨਹੀਂ ਮੰਗਦੇ ? ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਡਾ. ਬਲਬੀਰ ਸਿੰਘ ਅਤੇ ਉਹਨਾਂ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2022 ਵਾਂਗੂ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ ਪਰ ਪੰਜਾਬੀ ਹੁਣ ਅਜਿਹਾ ਕਦੇ ਨਹੀਂ ਹੋਣ ਦੇਣਗੇ ਤੇ ਉਹ ਇਹਨਾਂ ਚੋਣਾਂ ਵਿਚ ਆਪ ਨੂੰ ਕਰਾਰੀ ਹਾਰ ਦੇਣਗੇ।
Punjab Bani 21 April,2024
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ ਕਰਜ਼ਾ ਉਤਾਰਨ ਲਈ ਕਰਜ਼ ਲੈ ਰਹੀ 'ਆਪ' ਸਰਕਾਰ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂੂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ 'ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ। ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ 'ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।
Punjab Bani 20 April,2024
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਪਟਿਆਲਾ ’ਚ ਸ਼ਹਿਰੀ ਵਰਕਰਾਂ ਨਾਲ ਹੋਏ ਰੂਬਰੂ ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ। ਐਨ.ਕੇ. ਸ਼ਰਮਾ ਨੇ ਅੱਜ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਰੂਬਰੂ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ। ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸ ਦੇ ਬਾਵਜੂਦ ਪਿਛਲੇ ਵੀਹ ਸਾਲਾਂ ਵਿੱਚ ਪਟਿਆਲਾ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਸ਼ਰਮਾ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਅੱਜ ਉਹ ਉਸੇ ਕਾਂਗਰਸ ਵਿਰੁੱਧ ਪ੍ਰਚਾਰ ਕਰਕੇ ਭਾਜਪਾ ਲਈ ਵੋਟ ਮੰਗ ਰਹੇ ਹਨ। ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਪਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ। ਪ੍ਰਨੀਤ ਕੌਰ ਜਿੱਥੇ ਵੀ ਜਾਂਦੀ ਹਨ, ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਐਨ.ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਜਥੇਦਾਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੀ ਵਿਰੋਧੀਆਂ ਨਾਲੋਂ ਵੱਧ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਟਿਆਲਾ ਦੀ ਜਨਤਾ ਨੇ ਦਲਬਦਲੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਦੇ ਵਰਕਰਾਂ ਨੇ ਸਿਰਫ ਆਪਣੀ ਗੱਲ ਜਨਤਾ ਤੱਕ ਪਹੁੰਚਾਉਣੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਲਖਵੀਰ ਸਿੰਘ ਲੋਟ, ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸੁਖਵਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਬੱਬੂ, ਜਸਵੰਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ ਸੋਢੀ, ਸ਼ੱਕੂ ਗਰੋਵਰ, ਨਰਿੰਦਰ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 19 April,2024
ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ
ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ ਰਾਜਪੁਰਾ- ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਭੁਪਿੰਦਰ ਸਿੰਘ ਸੇਖੋਪੁਰ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਹਲਕੇ ਵਿੱਚ 41 ਫੀਸਦੀ ਹਿੰਦੂ ਅਤੇ 56 ਫੀਸਦੀ ਸਿੱਖ ਵੋਟਰ ਹਨ, ਜਿਸ ਦੇ ਮੱਦੇਨਜ਼ਰ ਅਕਾਲੀ ਦਲ ਨੇ ਇਸ ਵਾਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦਾ ਮੰਨਣਾ ਹੈ ਕਿ ਇਸ ਦੀ ਸਥਾਪਨਾ ਗੁਰੂਆਂ ਦੁਆਰਾ ਕੀਤੀ ਗਈ ਸੀ ਜਿਨ੍ਹਾਂ ਨੇ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਦੀ ਵਕਾਲਤ ਕੀਤੀ ਸੀ। ਵਰਨਣਯੋਗ ਹੈ ਕਿ ਇਸ ਵਾਰ ਅਕਾਲੀ ਦਲ ਭਾਜਪਾ ਨਾਲ ਗਠਜੋੜ ਕੀਤੇ ਬਿਨਾਂ ਚੋਣ ਲੜ ਰਿਹਾ ਹੈ ਅਤੇ ਹਿੰਦੂ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ, ਜਿਸ ਵਿਚ ਐਨਕੇ ਸ਼ਰਮਾ ਪਟਿਆਲਾ ਅਤੇ ਅਨਿਲ ਜੋਸ਼ੀ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਹਨ।
Punjab Bani 19 April,2024
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ ਅਕਾਲੀ ਦਲ ਪ੍ਰਧਾਨ ਨੇ ਪਟਿਆਲਾ ਲੋਕ ਸਭਾ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰ ਦੇ ਬੇਦਾਗ਼ ਅਕਸ ਨੂੰ ਕਰਨ ਉਜਾਗਰ, ਘਰ-ਘਰ ਜਾਣ ਵਰਕਰ ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ। ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਪਟਿਆਲਾ ਸੰਸਦੀ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਬੁਲਾ ਕੇ ਚੋਣ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਗਤੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਡੂੰਘੀ ਸੋਚ ਵਿਚਾਰ ਤੋਂ ਬਾਅਦ ਪਟਿਆਲਾ ਤੋਂ ਐਨ.ਕੇ. ਸ਼ਰਮਾ ਜਿਹੇ ਬੇਦਾਗ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਟਿਆਲਾ ਵਿੱਚ ਕਾਂਗਰਸ ਅਤੇ ਭਾਜਪਾ ਨੇ ਜਿੱਥੇ ਦਲਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਥੇ ਅਕਾਲੀ ਦਲ ਨੇ ਜਿਸ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ, ਉਹ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰ ਰਿਹਾ ਹੈ ਅਤੇ ਦੋ ਵਾਰ ਵਿਧਾਇਕ ਅਤੇ ਮੰਤਰੀ ਬਣਨ ਦੇ ਬਾਵਜੂਦ ਬੇਦਾਗ ਅਕਸ ਰਿਹਾ ਹੈ। ਸੁਖਬੀਰ ਬਾਦਲ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਚੋਣ ਪ੍ਰਚਾਰ ਪ੍ਰੋਗਰਾਮ ਤੈਅ ਕਰਨ। ਪਾਰਟੀ ਉਮੀਦਵਾਰ ਦੇ ਸਮਰਥਨ ਵਿੱਚ ਸਮਾਨੰਤਰ ਪ੍ਰੋਗਰਾਮ ਆਯੋਜਿਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਹਲਕੇ ਵਿੱਚ ਰੈਲੀਆਂ ਵੀ ਕੀਤੀਆਂ ਜਾਣਗੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਲੋਕ ਸਭਾ ਦੇ ਹੋਰ ਅਹੁਦੇਦਾਰਾਂ ਨਾਲ ਵੀ ਮੀਟਿੰਗ ਕਰਨਗੇ। ਇਸ ਮੌਕੇ ਬੋਲਦਿਆਂ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਸਰਕਾਰ ਅਤੇ ਸੰਗਠਨ ਵਿੱਚ ਜਿਨ੍ਹਾਂ ਵੀ ਅਹੁਦਿਆਂ 'ਤੇ ਰਹੇ ਹਨ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਸ਼ਰਮਾ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪ੍ਰੋਗਰਾਮ ਉਲੀਕਣ। ਪ੍ਰਚਾਰ ਮੁਹਿੰਮ ਦੌਰਾਨ ਕੋਈ ਵੀ ਪਿੰਡ, ਸ਼ਹਿਰ, ਕਸਬਾ ਅਜਿਹਾ ਨਾ ਛੱਡਿਆ ਜਾਵੇ, ਜਿੱਥੇ ਅਕਾਲੀ ਦਲ ਦਾ ਕੋਈ ਵਰਕਰ ਨਾ ਪਹੁੰਚਿਆ ਹੋਵੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸੁਤਰਾਣਾ ਸਰਕਲ ਇੰਚਾਰਜ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਚਰਨਜੀਤ ਸਿੰਘ ਬਰਾੜ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ ਤੋਂ ਇਲਾਵਾ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਸਨ।
Punjab Bani 17 April,2024
ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ
ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ ਚੰਡੀਗੜ੍ਹ : ਇਸ ਵਾਰ ਪਟਿਆਲਾ ਹਲਕਾ ਵਿੱਚ ਚੋਣ ਮੁਕਾਬਲਾ ਹਰ ਪਾਸੇ ਹੈ ਪਰ ਸਾਰੇ ਉਮੀਦਵਾਰਾਂ ਵਿੱਚੋਂ ਇੱਕ ਹੀ ਮਜ਼ਬੂਤ ਸਟੈਂਡ ਵਾਲਾ ਉਮੀਦਵਾਰ ਐਨ.ਕੇ.ਸ਼ਰਮਾ ਹੈ, ਜੋ ਕਿ ਪਾਰਟੀ ਨਾਲ ਜੁੜੇ ਹੋਏ ਹਨ। ਐਨ.ਕੇ.ਸ਼ਰਮਾ ਨੇ ਕਿਹਾ ਕਿ ਜ਼ੀਰਕਪੁਰ, ਡੇਰਾਬੱਸੀ ਜਾਂ ਮੋਹਾਲੀ ਖੇਤਰ ਦੀ ਸਿਆਸਤ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਉਹ ਵਿਕਾਸ ਦਾ ਪ੍ਰਤੀਕ ਮੰਨੇ ਜਾਂਦੇ ਹਨ ਅਜਿਹਾ ਹੀ ਉਨ੍ਹਾਂ ਨਾਲ ਹੁੰਦਾ ਹੈ, ਜਿਨ੍ਹਾਂ ਦਾ ਆਪਣਾ ਸਟੈਂਡ ਨਹੀਂ ਹੁੰਦਾ, ਚਾਹੇ ਉਹ ਧਰਮਵੀਰ ਗਾਂਧੀ ਹੋਵੇ ਜਾਂ ਰਾਣੀ ਪਰਿਣੀਤੀ, ਜਿਨ੍ਹਾਂ ਨੇ ਹਾਲ ਹੀ ਵਿੱਚ ਡੁੱਬਦੇ ਜਹਾਜ਼ ਨੂੰ ਛੱਡ ਕੇ ਨਵਾਂ ਰਾਹ ਅਪਣਾਇਆ ਹੈ। ਕੁੱਲ ਮਿਲਾ ਕੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਆਪਣੀ ਕੀਮਤੀ ਵੋਟ ਦਾ ਬਟਨ ਦਬਾਉਣ ਤੋਂ ਪਹਿਲਾਂ ਇੱਕ ਵਾਰ ਸਾਰੇ ਉਮੀਦਵਾਰਾਂ ਨੂੰ ਦੇਖ ਲਓ ਕਿ ਕਿਸ ਦਾ ਸਟੈਂਡ ਹੈ ਅਤੇ ਕਿਸਦਾ ਕੋਈ ਸਟੈਂਡ ਨਹੀਂ ਹੈ, ਮੈਂ ਪਟਿਆਲਾ ਹਲਕਾ ਵਿੱਚ ਪੁਰਜ਼ੋਰ ਅਪੀਲ ਕੀਤੀ ਹੈ ਸਾਰੇ ਅਕਾਲੀ ਦਲ ਦੇ ਨਿਵਾਸੀਆਂ ਨੂੰ ਕਿ ਉਹਨਾਂ ਨੇ ਆਪਣਾ ਵਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਵੀ ਨਾਗਰਿਕ ਅਕਾਲੀ ਦਲ ਦੇ ਮੈਨੀਫੈਸਟੋ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਕਿਰਪਾ ਕਰਕੇ ਸਾਨੂੰ ਸਾਡੀ ਹੈਲਪਲਾਈਨ 9591287100 'ਤੇ ਵਟਸਐਪ ਕਰੋ, ਮੈਂ ਵਾਅਦਾ ਕਰਦਾ ਹਾਂ ਕਿ ਸਾਰੇ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਪਟਿਆਲਾ ਲਾਈਟ ਨੂੰ ਮਜ਼ਬੂਤ ਸਟੈਂਡ ਦਿੱਤਾ ਜਾਵੇਗਾ।
Punjab Bani 17 April,2024
ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ
ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ ਚੰਡੀਗੜ੍ਹ : ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਸਾਰਿਆਂ ਨੂੰ ਰਾਮ ਨੌਮੀ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਪੱਧਰ 'ਤੇ ਰਾਸ਼ਟਰੀ ਆਸਥਾ ਦਾ ਕੇਂਦਰ ਐਲਾਨਿਆ ਜਾਵੇਗਾ। ਐਨ.ਕੇ.ਸ਼ਰਮਾ ਨੇ ਬੀਤੇ ਦਿਨ ਪਿੰਡ ਘੜਾਮ ਵਿਖੇ ਪਹੁੰਚ ਕੇ ਕੌਸ਼ਲਿਆ ਭਵਨ ਦਾ ਦੌਰਾ ਕੀਤਾ, ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਐਨ.ਕੇ.ਸ਼ਰਮਾ ਭਾਵੁਕ ਹੋ ਗਏ। ਉਨ੍ਹਾਂ ਦੱਸਿਆ ਕਿ ਅੱਜ ਉਹ ਭਗਵਾਨ ਸ੍ਰੀ ਰਾਮ ਦਾ ਅਸ਼ੀਰਵਾਦ ਲੈਣ ਲਈ ਗ਼ਦਮਾਂ ਵਿਖੇ ਆਏ ਸਨ। ਇਹ ਹਿੰਦੂਆਂ ਦਾ ਸਭ ਤੋਂ ਵੱਡਾ ਤੀਰਥ ਸਥਾਨ ਹੈ। ਇਹ ਪਿੰਡ ਮਾਤਾ ਕੌਸ਼ੱਲਿਆ ਦਾ ਨਾਨਕਾ ਘਰ ਹੈ ਅਤੇ ਅਯੁੱਧਿਆ ਦੇ ਰਾਜਾ ਦਸ਼ਰਥ ਇਸ ਪਿੰਡ ਵਿੱਚ ਵਿਆਹ ਦਾ ਜਲੂਸ ਲੈ ਕੇ ਆਏ ਸਨ। ਬੜੇ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ, ਉਨ੍ਹਾਂ ਦੀ ਪਤਨੀ ਪਰਿਣੀਤੀ ਕੌਰ ਚਾਰ ਵਾਰ ਪਟਿਆਲਾ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ ਪਰ ਕਦੇ ਇਸ ਤੀਰਥ ਅਸਥਾਨ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਐਨ.ਕੇ ਸ਼ਰਮਾ ਨੇ ਕਿਹਾ ਕਿ ਅੱਜ ਪਰਿਣੀਤੀ ਕੌਰ ਸ ਭਗਵਾਨ ਸ਼੍ਰੀ ਰਾਮ ਦਾ ਨਾਮ ਲੈ ਕੇ ਉਹ ਵੋਟਾਂ ਮੰਗ ਰਹੀ ਹੈ ਪਰ ਉਸਨੇ ਕਦੇ ਵੀ ਗ਼ਦਮ ਦੇ ਨਵੀਨੀਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਇਸ ਅਸਥਾਨ ਦੀ ਅਯੋਧਿਆ ਜਿੰਨੀ ਹੀ ਮਹੱਤਤਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲਵ-ਕੁਸ਼ ਮੈਮੋਰੀਅਲ, ਗੁਰੂ ਰਵਿਦਾਸ ਦੇ ਸਥਾਨ ਅਤੇ ਮਹਾਂਪੁਰਸ਼ਾਂ ਦੀਆਂ ਯਾਦਗਾਰਾਂ ਨੂੰ ਅਣਗੌਲਿਆ ਕੀਤਾ ਗਿਆ ਸੀ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੇ ਆਸ਼ੀਰਵਾਦ ਨਾਲ ਇੱਥੇ ਵੀ 400 ਕਰੋੜ ਰੁਪਏ ਦਾ ਪ੍ਰਾਜੈਕਟ ਬਣਾਇਆ ਜਾਵੇਗਾ।
Punjab Bani 17 April,2024
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ 'ਆਪ' ਸਰਕਾਰ ਨੇ ਮੁਗਲਾਂ ਤੋਂ ਵੱਧ ਮਚਾਈ ਲੁੱਟ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਚੋਣ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਮੇਰੇ ਅਤੇ ਲੁਟੇਰੇ ਵਰਗ ਵਿੱਚ ਸਿੱਧੀ ਟੱਕਰ ਹੋਵੇਗੀ। ਇੱਕ ਪਾਸੇ ਉਹ ਲੋਕ ਹਨ ਜੋ ਇੱਥੋਂ ਦੇ ਭੋਲੇ-ਭਾਲੇ ਲੋਕਾਂ ਦਾ ਇਸਤੇਮਾਲ ਕਰਕੇ ਸੱਤਾ ਦਾ ਸੁੱਖ ਭੋਗ ਰਹੇ ਹਨ, ਮੌਕਾ ਆਉਣ ’ਤੇ ਪੱਖ ਬਦਲਦੇ ਰਹੇ ਹਨ, ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਲਈ ਕੁਰਬਾਨੀਆਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਨ. ਕੇ. ਸ਼ਰਮਾ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ। ਇੱਥੇ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਦੋ ਮਹਾਨ ਸਿਆਸਤਦਾਨਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਸਰਦਾਰ ਬਾਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਅਤੇ ਜਨਤਾ ਪ੍ਰਤੀ ਜਵਾਬਦੇਹੀ ਦੇ ਸਿਧਾਂਤ 'ਤੇ ਰਾਜਨੀਤੀ ਕੀਤੀ ਹੈ। ਸਵਰਗੀ ਗੁਰਚਰਨ ਸਿੰਘ ਟੌਹੜਾ ਨੇ ਧਰਮ ਦਾ ਆਸਰਾ ਲੈ ਕੇ ਸਾਫ਼-ਸੁਥਰੀ ਰਾਜਨੀਤੀ ਕਰਨ ਦਾ ਸੰਦੇਸ਼ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਕਿਹਾ ਕਿ ਸਾਲ 1992 ਵਿੱਚ ਮਰਹੂਮ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਐਂਟਰੀ ਦਿੱਤੀ, ਉਦੋਂ ਤੋਂ ਲੈ ਕੇ ਅੱਜ ਤੱਕ ਉਹ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਰਹੇ ਹਨ। ਕਦੇ ਦਲਬਦਲ ਨਹੀਂ ਕੀਤਾ । ਜਿੰਨਾ ਚਿਰ ਉਹ ਰਾਜਨੀਤੀ ਕਰਨਗੇ, ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨਗੇ। ਐਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਇੱਕ ਪਾਸੇ ਪੰਜਾਬੀਆਂ ਦਾ ਆਪਣਾ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਸਮਾਜ ਦੇ ਕਮੇਰੇ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਟੇਰੀ ਜਮਾਤ ਹੈ। ਇਸ ਪਾਰਟੀ ਦੀ ਸਰਕਾਰ ਨੇ ਲੁੱਟ-ਖਸੁੱਟ ਦੇ ਮਾਮਲੇ ਵਿੱਚ ਮੁਗਲ ਸ਼ਾਸਕਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਸਮੂਹ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਅਤੇ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਟਿਆਲਾ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ. ਐਲ. ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਐਨ. ਕੇ. ਸ਼ਰਮਾ ਦੇ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ. ਐਸ. ਪੀ. ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ, ਜਦਕਿ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਪੀ.ਏ.ਸੀ. ਮੈਂਬਰ ਜਗਰੂਪ ਸਿੰਘ ਚੀਮਾ ਤੇ ਸੁਖਵਿੰਦਰਪਾਲ ਸਿੰਘ ਮਿੰਟਾ, ਯੂਥ ਆਗੂ ਗੁਰਲਾਲ ਸਿੰਘ ਭੰਗੂ, ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ, ਆਕਾਸ਼ ਬਾਕਸਰ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿੰਘ ਵਿਰਕ, ਜਸਵੀਰ ਸਿੰਘ ਜੱਸੀ, ਵਿਕਰਮ ਸਿੰਘ ਚੌਹਾਨ, ਪਰਮਿੰਦਰ ਸ਼ੋਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਪਹੁੰਚੇ ਹੋਏ ਸਨ।
Punjab Bani 14 April,2024
ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ
ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ ਪ੍ਰਭੂ ਸ੍ਰੀਰਾਮ ਦੇ ਨਾਨਕੇ ਘਰ ਨੂੰ ਕਾਂਗਰਸ, ਭਾਜਪਾ ਤੇ ਆਪ ਨੇ ਧਾਰਮਿਕ ਕੇਂਦਰ ਵਜੋਂ ਉਭਾਰਨ ਦਾ ਯਤਨ ਨਹੀਂ ਕੀਤਾ ਪਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਇਸਨੂੰ ਵੱਡੇ ਧਾਰਮਿਕ ਕੇਂਦਰ ਵਜੋਂ ਉਭਾਰਾਂਗੇ ਪਟਿਆਲਾ, 14 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਪ੍ਰਭੂ ਸ੍ਰੀ ਰਾਮ ਦੇ ਨਾਨਕ ਅਸਥਾਨ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋ਼ ਉਭਾਰਿਆ ਜਾਵੇਗਾ। ਅੱਜ ਇਥੇ ਮਾਤਾ ਕੌਸ਼ਲਿਆ ਜੀ ਮੰਦਿਰ ਘੜਾਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਉਹ ਪ੍ਰਭੁ ਰਾਮ ਜੀ ਤੋਂ ਆਸ਼ੀਰਵਾਦ ਲੈਣ ਵਾਸਤੇ ਘੜਾਮ ਆਏ ਹਨ। ਉਹਨਾਂ ਕਿਹਾ ਕਿ ਇਹ ਹਿੰਦੂ ਭਾਈਚਾਰੇ ਦਾ ਬਹੁਤ ਵੱਡਾ ਤੀਰਥ ਅਸਥਾਨ ਹੈ। ਉਹਨਾਂ ਕਿਹਾ ਕਿ ਇਥੇ ਮਾਤਾ ਕੁਸ਼ਲਿਆ ਜੀ ਦੇ ਪੇਕੇ ਹਨ ਅਤੇ ਦਸ਼ਰਥ ਜੀ ਦੀ ਬਰਾਤ ਇਥੇ ਆਈ ਸੀ। ਉਹਨਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪ੍ਰਨੀਤ ਕੌਰ ਚਾਰ ਵਾਰ ਐਮ ਪੀ ਰਹੇ ਅਤੇ ਹੁਣ ਪ੍ਰਭੂ ਰਾਮ ਦੇ ਨਾਂ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਰ ਹਿੰਦੋਸਤਾਨ ਦੇ ਇੰਨੇ ਵੱਡੇ ਅਸਥਾਨ ਨੂੰ ਉਹਨਾਂ ਅਣਡਿੱਠ ਕੀਤਾ ਜੋ ਕਿ ਅਯੁੱਧਿਆ ਵਾਂਗੂ ਬਹੁਤ ਵੱਡਾ ਅਸਥਾਨ ਹੈ। ਉਹਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਕ੍ਰਿਪਾ ਕਰਨਗੇ ਤਾਂ ਅਸੀਂ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਸ ਅਸਥਾਨ ਨੂੰ ਕੌਮਾਂਤਰੀ ਪੱਧਰ ’ਤੇ ਆਸਥਾ ਦੇ ਵੱਡੇ ਕੇਂਦਰ ਵਜੋਂ ਉਭਾਰਾਂਗੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਲਵ ਕੁਸ਼ ਜੀ ਦੇ ਅਸਥਾਨ ਦੀ ਯਾਦਗਾਰ ਉਸਾਰੀ, ਗੁਰੂ ਰਵੀਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਦੇ ਸਥਾਨ ਵਾਸਤੇ ਪ੍ਰਾਜੈਕਟ ਬਣਾਇਆ ਤੇ ਹੋਰ ਅਨੇਕਾਂ ਯਾਦਗਾਰਾਂ ਦੀ ਉਸਾਰੀ ਕਰਵਾਈ। ਉਹਨਾਂ ਕਿਹਾ ਕਿ ਪਰਮਾਤਮਾ ਬਖਸ਼ਿਸ਼ ਕਰੇਗਾ ਤਾਂ ਅਸੀਂ 400 ਕਰੋੜ ਰੁਪਏ ਇਸ ਅਸਥਾਨ ’ਤੇ ਲਗਾ ਕੇ ਇਸਨੂੰ ਵੱਡੇ ਆਸਥਾ ਦੇ ਕੇਂਦਰ ਵਜੋਂ ਉਭਾਰਾਂਗੇ। ਇਸ ਭਗਵਾਨ ਸ਼ਿਵ ਸ਼ੰਕਰ ਵੀ ਆਏ ਸਨ। ਉਹਨਾਂ ਕਿਹਾ ਕਿ ਅਸੀਂ ਹਿੰਮਤ ਕਰ ਕੇ ਇਸ ਪਾਵਨ ਪਵਿੱਤਰ ਅਸਥਾਨ ਨੂੰ ਤਿਆਰ ਕਰਾਵਾਂਗੇ।
Punjab Bani 14 April,2024
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ ਜਲੰਧਰ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਮੁਤਾਬਕ ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਗੁਰਚਰਨ ਸਿੰਘ ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਪਾਰਟੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥਕ ਮਾਮਲਿਆ ਨੂੰ ਨਾ ਸਮਝਣ ਦੇ ਦੋਸ਼ ਵੀ ਲਾਏ ਹਨ।
Punjab Bani 14 April,2024
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ ਫਤਿਹਗੜ੍ਹ ਸਾਹਿਬ/ਅਮਲੋਹ, 5 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਕਰਨ ਤੇ ਤੁਸੀਂ ਆਪ ਵੇਖੋ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਵੀਹ ਸਾਲ ਪਿੱਛੇ ਲੈ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਬਾਦਲ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ, ਨੇ ਕਿਹਾ ਕਿ ਪੰਜਾਬੀ ਫੈਸਲਾ ਕਰਨ ਕਿ ਉਹ ਕਿਸਨੂੰ ਸੱਤਾ ਸੌਂਪਣੀ ਚਾਹੁੰਦੇ ਹਨ। ਇਕ ਖੇਤਰੀ ਪਾਰਟੀ ਜਿਸਦਾ ਤੇਜ਼ ਰਫਤਾਰ ਵਿਕਾਸ ਅਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਚਲਾਉਣ ਦਾ ਰਿਕਾਰਡ ਹੈ ਤੇ ਦੂਜੇ ਪਾਸੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਤੇ ਆਪ ਸਰਕਾਰਾਂ ਹਨ ਜਿਹਨਾਂ ਨੇ ਉਹਨਾਂ ਦਾ ਜੀਵਨ ਨਰਕ ਬਣਾ ਰੱਖਿਆ ਹੈ। ਫਤਿਹਗੜ੍ਹ ਸਾਹਿਬ ਵਿਚ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਅਮਲੋਹ ਵਿਚ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਭਾਵੇਂ ਉਹ ਕਿਸਾਨਾਂ ਲਈ ਮੁਫਤ ਬਿਜਲੀ ਦਾ ਵਾਅਦਾ ਹੋਵੇ, ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਸਾਰੀਆਂ ਹੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸ਼ੁਰੂ ਕੀਤੀਆਂ। ਸਰਕਾਰ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੂਬੇ ਵਿਚ ਕੁਝ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਪੰਜਾਬ ਵਿਰੋਧੀ ਸਰਕਾਰਾਂ ਦੀ ਲੋੜ ਨਹੀਂ ਹੈ ਜੋ ਦਿੱਲੀ ਤੋਂ ਹੁਕਮ ਲੈਂਦੀਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮਜੀਤ ਸਿੰਘ ਖਾਲਸਾ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ ਤੇ ਅਮਿਤ ਰਾਠੀ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ। ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਕਦੇ ਵੀ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਵਾਸਤੇ ਨਹੀਂ ਡਟਦੀਆਂ ਤੇ ਨਾ ਹੀ ਉਹਨਾਂ ਦੇ ਹੱਲ ਵਾਸਤੇ ਕੰਮ ਕਰਦੀਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬੀਆਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਉਹ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਸੂਬੇ ਵਿਚ ਇੰਡਸਟਰੀ ਦੇ ਹਿਜ਼ਰਤ ਕਰਨ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸਭਿਆਚਾਰ ਅਤੇ ਫਿਰੌਤੀਆਂ ਵਿਚ ਵਾਧੇ ਕਾਰਨ ਨਿਵੇਸ਼ ਦਾ ਮਾਹੌਲ ਢਹਿ ਢੇਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਤੋਂ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਪਿਛਲੇ ਦੋ ਸਾਲਾਂ ਵਿਚ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਚਲਾ ਗਿਆ ਹੈ। ਉਹਨਾਂ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰ ਸਭਿਆਚਾਰ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਨੂੰ ਨਿਵੇਸ਼ ਦੀ ਆਕਰਸ਼ਕ ਥਾਂ ਬਣਾ ਕੇ ਇਥੇ ਉਦਯੋਗ ਲਿਆਵਾਂਗੇ ਤੇ ਨੌਕਰੀਆਂ ਦੇ ਮੌਕੇ ਸਿਰਜਾਂਗੇ।
Punjab Bani 05 April,2024
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੇ ਪ੍ਰਧਾਨ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਤੇ ਘਨੌਰ ਵਿਖੇ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾਕਿ ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ਼’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ, ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਆਪਣੇ ਕੌਮੀ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੀਤੀ ਹੈ। ਇਹ ਪਾਰਟੀਆਂ ਨਾ ਤਾਂ ਕੋਈ ਵਿਕਾਸ ਕਰ ਸਕੀਆਂ ਤੇ ਨਾ ਹੀ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆ ਸਕੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਨੌਕਰੀਆਂ ਮੰਗੀਆਂ,ਇਹਨਾਂ ਨੇ ਉਹਨਾਂ ’ਤੇ ਮੁਕੱਦਮੇ ਚਲਾਏ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਤੇ ਪੂੰਜੀਨਿਵੇਸ਼ ਹੋਰ ਰਾਜਾਂ ਵਿਚ ਜਾਣ ਦੀ ਪ੍ਰਧਾਨਗੀ ਕੀਤੀ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸੂਬਾ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ। ਯਾਤਰਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਐਨ ਕੇ ਸ਼ਰਮਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਤੇ ਆਪ ਦੋਵਾਂ ਵੱਲੋਂ ਪ੍ਰਚਾਰੇ ਬਦਲਾਅ ਦੇ ਨਾਅਰੇ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਵਿਚ ਇਸਦੇ ਅਰਥਚਾਰੇ ਦੇ ਢਹਿ ਢੇਰੀ ਹੋਣ ਅਤੇ ਗਰੀਬਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣ ਤੋਂ ਨਾਂਹ ਕਰਨ ਤੋਂ ਇਲਾਵਾ ਹੋਰ ਕੀ ਬਦਲਿਆ ਹੈ ? ਉਹਨਾਂ ਨੇ ਕਾਂਗਰਸ ਤੇ ਆਪ ਦੋਵਾਂ ਦੇ ਦੋਗਲੇਪਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਇਕ ਦੂਜੇ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਸ ਅਪਵਿੱਤਰ ਗਠਜੋੜ ਨੂੰ ਪਛਾਣ ਲਿਆ ਹੈ ਤੇ ਦੋਵਾਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਹਮੇਸ਼ਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।
Punjab Bani 04 April,2024
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ ਚੰਡੀਗੜ੍ਹ, 26 ਮਾਰਚ ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਦੀ ਪਾਰਟੀ ਹੈ। ਸਾਡੇ ਲਈ ਨੰਬਰ ਦੀ ਖੇਡ ਨਾਲੋਂ ਸਿਧਾਂਤ ਜ਼ਿਆਦਾ ਮਹੱਤਵਪੂਰਨ ਹਨ। 103 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਦਾਰੀ ਕੌਮ, ਪੰਜਾਬ ਦੇ ਹਿੱਤਾਂ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਦੀ ਹੈ।’
Punjab Bani 26 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।
Punjab Bani 23 March,2024
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ ਚੰਡੀਗੜ੍ਹ , 22 ਮਾਰਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਭਾਜਪਾ ਨੂੰ ਇੱਕ ਤਰੀਕੇ ਨਾਲ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਹੋਣ ਤੋਂ ਬਿਨਾਂ ਲੋਕ ਸਭਾ ਚੋਣਾਂ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੋਰ ਕਮੇਟੀ ਨੇ ਭਾਜਪਾ ਨੂੰ ਇਹ ਇਸ਼ਾਰਾ ਕੀਤਾ ਹੈ ਕਿ ਸੂਬੇ ਦੇ ਮੂਲ ਮੁੱਦਿਆਂ ਦੀ ਸ਼ਰਤ ’ਤੇ ਹੀ ਅੱਗੇ ਵਧਿਆ ਜਾ ਸਕਦਾ ਹੈ। ਅਹਿਮ ਸੂਤਰਾਂ ਅਨੁਸਾਰ ਕੋਰ ਕਮੇਟੀ ਵਿਚ ਅੱਜ ਇਹੋ ਸੁਰ ਭਾਰੂ ਰਿਹਾ ਕਿ ਭਾਜਪਾ ਨਾਲ ਓਨੀ ਦੇਰ ਕੋਈ ਸਿਆਸੀ ਗੱਠਜੋੜ ਨਾ ਕੀਤਾ ਜਾਵੇ, ਜਿੰਨੀ ਦੇਰ ਭਾਜਪਾ ਸੂਬੇ ਦੇ ਮੂਲ ਮੁੱਦਿਆਂ ’ਤੇ ਕੋਈ ਪ੍ਰਤੀਬੱਧਤਾ ਨਹੀਂ ਦਿਖਾਉਂਦੀ ਹੈ। ਕੋਰ ਕਮੇਟੀ ਵਿਚ ਇਹੋ ਗੱਲ ਉਭਰੀ ਕਿ ਅਕਾਲੀ ਦਲ ਲਈ ਸੀਟਾਂ ਦੀ ਵੰਡ ਤੋਂ ਵੱਧ ਸੂਬੇ ਦੇ ਹਿੱਤ ਪਿਆਰੇ ਹਨ। ਪਾਰਟੀ ਨੇ ਅੱਜ ਆਪਣੇ ਮੂਲ ਮੁੱਦਿਆਂ ਵੱਲ ਵਾਪਸੀ ਕੀਤੀ ਹੈ। ਭਾਜਪਾ ਦੇ ਪੰਜਾਬ ਦੇ ਮੁੱਦਿਆਂ ਪ੍ਰਤੀ ਰੌਂਅ ਤੋਂ ਕੋਰ ਕਮੇਟੀ ਸੰਤੁਸ਼ਟ ਦਿਖਾਈ ਨਹੀਂ ਦਿੱਤੀ। ਪਾਰਟੀ ਨੇ ਮੀਟਿੰਗ ਵਿਚ ਘੱਟੋ ਘੱਟ ਪ੍ਰੋਗਰਾਮ ਦੀ ਰਣਨੀਤੀ ਵੀ ਉਲੀਕੀ। ਅਕਾਲੀ ਦਲ ਨੇ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਨੂੰ ਲੈ ਕੇ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਲਈ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਅਤੇ ਪਾਰਟੀ ਕਦੇ ਵੀ ਖਾਲਸਾ ਪੰਥ, ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਡਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ।
Punjab Bani 23 March,2024
ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ
ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਵਿਚੋਂ ਕੋਈ ਇਕ ਹੀ ਵਿਅਕਤੀ ਚੋਣਾਂ ਲੜੇਗਾ। ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ ਤੋਂ ਹੀ ਚੋਣ ਲੜਨਗੇ। ਸਾਬਕਾ ਵਿਧਾਇਕ ਸਿਕੰਦਰ ਸਿੰਘ ਮਲੂਕਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ’ਤੇ ਵਿਵਾਦ ਮਗਰੋਂ ਇਹ ਮੁੱਦਾ ਚੁੱਕਿਆ ਸੀ। ਇਸ ਤਰ੍ਹਾਂ ‘ਇਕ ਪਰਿਵਾਰ-ਇਕ ਟਿਕਟ’ ਦੇ ਨਿਯਮ ਦਾ ਪਾਲਣ ਕਰਨ ਦਾ ਫ਼ੈਸਲਾ ਲਿਆ ਗਿਆ।
Punjab Bani 21 March,2024
ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ
ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ ਮੁਹਾਲੀ, 21 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਸੈਕਟਰ-89 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਇੰਡੀਆ ਗੱਠਜੋੜ ਨੂੰ ਮੌਕਾਪ੍ਰਸਤ ਸਾਂਝ ਕਰਾਰ ਦਿੱਤਾ। ਭਾਜਪਾ ਨਾਲ ਗੱਠਜੋੜ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ। ਮਿਸ਼ਨ-2024 ਲਈ ਅਕਾਲੀ ਦਲ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਮੁੱਖ ਰੱਖ ਕੇ ਸਿਆਸੀ ਗੱਠਜੋੜ ਬਾਰੇ ਸੋਚ ਸਕਦਾ ਹੈ। ਭਾਜਪਾ ਅੱਗੇ ਸ਼ਰਤਾਂ ਰੱਖ ਕੇ ਸਮਝੌਤੇ ਦੀ ਗੱਲ ਤੋਰਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।
Punjab Bani 21 March,2024
ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ
ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ ਫਰੀਦਕੋਟ, 19 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੁੱਜੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੋਰ ਸਿਆਸੀ ਤਜਰਬੇ ਨਹੀਂ ਕਰਨੇ ਚਾਹੀਦੇ ਅਤੇ ਅਕਾਲੀ ਦਲ ਉੱਪਰ ਹੀ ਭਰੋਸਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੱਡੀ ਪੱਧਰ ’ਤੇ ਵਾਧਾ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਵਿੱਚ ਅਤੇ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਲਈ ਹਰ ਕੁਰਬਾਨੀ ਦਿੱਤੀ ਹੈ। ਇਸ ਯਾਤਰਾ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਸੂਬਾ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਫਰੀਦਕੋਟ ਵਿੱਚ ‘ਪੰਜਾਬ ਬਚਾਓ ਯਾਤਰਾ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ।
Punjab Bani 20 March,2024
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਬੱਚੇ ਦੇ ਲੀਗਲ ਹੋਣ ਨੂੰ ਲੈ ਕੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ। ਬਲਕੌਰ ਸਿੰਘ ਨੇ ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘ਵਾਹਿਗੁਰੂ ਦੀ ਮੇਹਰ ਸਦਕਾ ਸਾਨੂੰ ਸਾਡਾ ਸ਼ੁਭਦੀਪ ਵਾਪਸ ਮਿਲਿਆ ਹੈ। ਪਰ ਸਰਕਾਰ ਸਵੇਰ ਤੋਂ ਹੀ ਮੈਨੂੰ ਬੱਚੇ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਹਿ ਕੇ ਪ੍ਰੇਸ਼ਾਨ ਕਰ ਰਹੀ ਹੈ। ਉਧਰ, ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਸਲੇ ਉਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਲਾਈਵ ਹੋ ਕੇ ਆਖਿਆ ਹੈ ਕਿ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਵ-ਜਨਮੇ ਬੱਚੇ ਦੇ ਜਨਮ ਸਬੰਧੀ ਦਸਤਾਵੇਜ ਮੰਗਣਾ ਅਤਿਅੰਤ ਮੰਦਭਾਗਾ ਹੈ। ਪਹਿਲਾਂ ਵੀ ਸਰਕਾਰ ਦੀ ਨਾਲਾਇਕੀ ਕਾਰਨ ਹੀ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਅੱਜ ਨਵ-ਜਨਮੇ ਬੱਚੇ ਦੀ ਵਧਾਈ ਤਾਂ ਕੀ ਦੇਣੀ, ਤੁਸੀਂ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹੋ। ਮੈਂ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਧੂ ਪਰਿਵਾਰ ਦੇ ਨਿੱਜੀ ਮਸਲੇ ਤੋਂ ਦੂਰ ਰਹਿਣ।
Punjab Bani 20 March,2024
ਅਕਾਲੀ ਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੇ ਕਰਵਾਇਆ ਸਮਾਗਮ
ਅਕਾਲੀ ਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੇ ਕਰਵਾਇਆ ਸਮਾਗਮ ਸ੍ਰੀ ਮੁਕਤਸਰ ਸਾਹਿਬ, 10 ਮਾਰਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ’ਤੇ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਰਸੀ ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਅਰਵਿੰਦ ਖੰਨਾ ਵੀ ਮੌਜੂਦ ਸਨ। ਜਾਖੜ ਨੇ ਆਪਣੇ ਸੰਬੋਧਨ ਵਿਚ ਬਾਦਲ ਨੂੰ ਆਪਣਾ ਸਿਆਸੀ ਗੁਰੂ ਦੱਸਿਆ। ਉਂਜ ਸਮਾਗਮ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਗਿਆ। ਸਾਰੇ ਆਗੂਆਂ ਨੇ ਬਾਦਲ ਨੂੰ ਕਿਸਾਨ ਹੱਕਾਂ ਦਾ ਹਮਾਇਤੀ ਦੱਸਿਆ। ਕੁਝ ਸਿਆਸਤਦਾਨਾਂ ਨੇ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਨੁਕਤਾਚੀਨੀ ਕੀਤੀ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਰਣਜੀਤ ਚੌਟਾਲਾ ਵੀ ਮੌਜੂਦ ਸਨ। ਬਰਸੀ ਸਮਾਗਮ ਵਿਚ ਧਾਰਮਿਕ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸ੍ਰੀ ਬਾਦਲ ਦਾ ਪਿਛਲੇ ਸਾਲ 25 ਅਪਰੈਲ ਨੂੰ ਲੰਮਾ ਸਮਾਂ ਬਿਮਾਰ ਰਹਿਣ ਤੋਂ ਬਾਅਦ ਦੇਹਾਂਤ ਹੋ ਗਿਆ ਸੀ।
Punjab Bani 10 March,2024
ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ
ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ ਚਟੋਪਾਧਿਆਏ: ਬਿਕਰਮ ਸਿੰਘ ਮਜੀਠੀਆ ਐਸ ਆਈ ਟੀ ਨੂੰ ਸੌਂਪੀ ਸਾਬਕਾ ਡੀ ਜੀ ਪੀ ਖਿਲਾਫ ਸ਼ਿਕਾਇਤ ਕਿਹਾਕਿ ਮੈਂ 7 ਵਾਰ ਐਸ ਆਈ ਟੀ ਅੱਗੇ ਪੇਸ਼ ਹੋਇਆ ਪਰ ਕੇਜਰੀਵਾਲ ਹਾਲੇ ਤੱਕ ਭਗੌੜਾ ਭਗਵੰਤ ਮਾਨ ਦੀਆਂ ਹਰਕਤਾਂ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਪਟਿਆਲਾ, 6 ਮਾਰਚ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ। ਅੱਜ ਇਥੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਪੁਲਿਸ ਲਾਈਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਧਾਰਥ ਚਟੋਧਿਆਏ ਨੂੰ ਯੂ ਪੀ ਐਸ ਸੀ ਨੇ ਡੀ ਜੀ ਪੀ ਲਗਾਉਣ ਤੋਂ ਨਾਂਹ ਕਰ ਦਿੱਤੀਸੀ। ਉਹਨਾਂ ਕਿਹਾ ਕਿ ਚਟੋਪਾਧਿਆਏ ਨੂੰ ਸਿਰਫ 22 ਦਿਨਾਂ ਲਈ ਡੀ ਜੀ ਪੀ ਇਸ ਕਰ ਕੇ ਲਗਾਇਆ ਗਿਆ ਜੋ ਉਹਨਾਂ ਖਿਲਾਫ ਝੂਠਾ ਪਰਚਾ ਦਰਜ ਕੀਤਾ ਜਾ ਸਕੇ ਤੇ ਅੱਜ ਸਵਾ ਦੋ ਸਾਲ ਬੀਤਣ ਮਗਰੋਂ ਵੀ ਪੁਲਿਸ ਇਸ ਕੇਸ ਵਿਚ ਚਲਾਨ ਨਹੀਂ ਪੇਸ਼ ਕਰ ਸਕੀ। ਉਹਨਾਂ ਕਿਹਾ ਕਿ 22 ਦਿਨਾਂ ਵਿਚ ਹੀ ਚਟੋਪਾਧਿਆਏ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਵੱਡਾ ਗੁਨਾਹ ਕੀਤਾ ਜਿਸ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜਸਟਿਸ ਇੰਦੂ ਮਲਹੋਤਰਾ ਨੇ ਵੀ ਉਹਨਾਂ ਨੂੰ ਦੋਸ਼ੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨੂੰ ਬਚਾਉਣ ਵਾਸਤੇ ਪੱਬਾਂ ਭਾਰ ਹਨ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਉਸਦੇ ਖਿਲਾਫ ਕਾਰਵਾਈ ਨਹੀਂ ਕੀਤੀ ਰਹੀ। ਉਹਨਾਂ ਦੱਸਿਆ ਕਿ ਉਹ ਅੱਜ ਐਸ ਆਈ ਟੀ ਨੂੰ ਇਸ ਬਾਰੇ ਲਿਖਤੀ ਅਤੇ ਵਿਸਥਾਰਿਤਸ਼ਿਕਾਇਤ ਦੇ ਰਹੇ ਹਨ ਤਾਂ ਜੋ ਉਸਦੇ 22 ਦਿਨਾਂ ਦੇ ਕਾਰਜਕਾਲ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਤੇ ਉਸਨੂੰ ਸਜ਼ਾ ਮਿਲੇ। ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਐਸ ਆਈ ਟੀ ਨੇ 8 ਵਾਰ ਬੁਲਾਇਆ ਸੀ ਤੇ 7 ਵਾਰ ਉਹ ਇਥੇ ਪੇਸ਼ ਹੋਏ ਹਨ ਸਿਰਫ ਸ਼ਹੀਦੀ ਦਿਨਾਂ ਵਿਚ ਪੇਸ਼ ਨਹੀਂ ਹੋਏ ਜਦੋਂ ਕਿ ਦੂਜੇ ਪਾਸੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਵਿਚ ਈ ਡੀ ਵੱਲੋਂ 8 ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਇਕ ਵਾਰ ਵੀ ਪੇਸ਼ ਨਹੀਂ ਹੋਏ ਕਿਉਂਕਿ ਉਹਨਾਂ ਨੂੰ ਡਰ ਲੱਗ ਰਿਹਾ ਹੈ ਕਿ ਉਹਨਾਂ ਦੀ ਕਿਚਨ ਕੈਬਨਿਟ ਮਨੀਸ਼ ਸਿਸੋਦੀਆ, ਸੰਜੇ ਸਿੰਘ ਤੇ ਹੋਰਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਹਨਾਂ ਦੀ ਵਾਰੀ ਹੈ ਤੇ ਇਸ ਮਗਰੋਂ ਪੰਜਾਬ ਵਿਚ ਹੋਏ ਸ਼ਰਾਬ ਘੁਟਾਲੇ ਦੀ ਜਾਂਚ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਜੋ ਘਟੀਆ ਅਤੇ ਘਿਨੌਣੀਆਂ ਹਰਕਤਾਂ ਕੀਤੀਆਂ ਹਨ, ਉਸ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਹਨ ਕਿ ਜਿਹੋ ਵਿਅਕਤੀ ਹੱਥ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਹੈ। ਉਹਨਾਂ ਸਵਾਲ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਹਨਾਂ ਦੀ ਉਮਰ 70 ਸਾਲ ਦੇ ਕਰੀਬ ਹੈ, ਦੇ ਪਰਿਵਾਰ ਬਾਰੇ ਟਿੱਪਣੀਆਂ ਕਰਨ ਦਾ ਪੰਜਾਬ ਦੇ ਵਿਕਾਸ ਨਾਲ ਤੇ ਪੰਜਾਬ ਦੇ ਮੁੱਦਿਆਂ ਨਾਲ ਕੀ ਸਰੋਕਾਰ ਹੈ? ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੇ ਮਾਣ ਸਨਮਾਨ ਨੂੰ ਵੀ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਪਤਾ ਨਹੀਂ ਕੀ ਖਾ ਪੀ ਕੇ ਮੁੱਖ ਮੰਤਰੀ ਘੁੰਮਦੇ ਹਨ ਜੋ ਇਸ ਤਰੀਕੇ ਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ। ਬਜਟ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਬਜਟ ਵਿਚ ਆਪ ਹੀ ਦੱਸ ਦਿੱਤਾ ਹੈ ਕਿ 31 ਮਾਰਚ 2025 ਤੱਕ ਪੰਜਾਬ ਸਿਰ ਕਰਜ਼ਾ 3 ਲੱਖ 74 ਹਜ਼ਾਰ ਕਰੋੜ ਰੁਪਏ ਤੋਂ ਵੀ ਟੱਪ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਕਰ ਕੇ ਭਗਵੰਤ ਮਾਨ ਸਾਰੇ ਦੇਸ਼ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੁਟਾ ਰਹੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਖੁਦ ਕੇਜਰੀਵਾਲ ਨੂੰ ਈ ਡੀ ਅੱਗੇ ਪੇਸ਼ ਹੋਣ ਲਈ ਲੈ ਕੇ ਜਾਣ ਵਾਸਤੇ ਤਿਆਰ ਹਨ ਤੇ ਉਹਨਾਂ ਨੂੰ ਡਰਨਾ ਨਹੀਂ ਚਾਹੀਦਾ।
Punjab Bani 06 March,2024
ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ
ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ - ਰਾਜਿੰਦਰਾ ਹਸਪਤਾਲ 'ਚ ਜੇਰੇ ਇਲਾਜ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਿਆ ਪਟਿਆਲਾ, 22 ਫਰਵਰੀ : ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜ ਗਏ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ, ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਅਮਰਿੰਦਰ ਬਜਾਜ ਹਲਕਾ ਇੰਚਾਰਜ ਪਟਿਆਲਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਕਾਲੀ ਦਲ, ਅਕਾਲੀ ਦਲ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਏ.ਐਸ. ਕਲੇਰ ਅਤੇ ਹੋਰ ਨੇਤਾ ਵੀ ਹਾਜਰ ਸਨ। ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀਵਾਰ ਵੇਖਣ ਨੂੰ ਮਿਲਿਆ ਹੈ ਕਿ ਇਕ ਸੂਬੇ ਦੀ ਪੁਲਿਸ ਦੂਜੇ ਸੂਬੇ ਵਿਚ ਦਾਖਲ ਹੋ ਕੇ ਉਥੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾ ਰਹੀ ਹੈ। ਇਕ ਨੌਜਵਾਨ ਕਿਸਾਨ ਦੀ ਗੋਲੀਆਂ ਲੱਗਣ ਨਾਲ, ਤਿੰਨ ਹੋਰਾਂ ਦੀ ਕਿਸਾਨੀ ਸੰਘਰਸ਼ ਵਿਚ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁੱਤੇ ਪਏ ਹਨ ਜਾਂ ਫਿਰ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਿਆਣਾ ਪੁਲਿਸ ਦੇ ਹਮਲੇ ਵਿਚ ਪੱਤਰਕਾਰਾਂ ਸਮੇਤ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਕਿਸੇ ਦੀ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਣਮਨੁੱਖੀ ਗੱਲ ਹੈ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਏ ਨੂੰ 24 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਗਏ ਹਨ ਪਰ ਹਾਲੇ ਤੱਕ ਦੋਸ਼ੀਆਂ ਖਿਲਾਫ ਕੋਈ ਕੇਸ ਦਰਜ ਨਹੀਂ ਹੋਇਆ ਜਦੋਂ ਕਿ ਕਾਨੂੰਨ ਮੁਤਾਬਕ ਪਹਿਲਾਂ ਕੇਸ ਦਰਜ ਹੋਣਾ ਚਾਹੀਦਾ ਸੀ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਖੁਦ ਇਹ ਮੰਨਣ ਨੂੰ ਤਿਆਰ ਨਹੀਂ ਕਿ ਉਹ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹਨ ਤੇ ਉਹਨਾਂ ਦੇ ਆਊਟ ਬਣੇ ਹੋਏ ਹਨ। ਉਹਨਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰ ਪੰਜਾਬ ਵਿਚ ਹਨ ਤੇ ਹਰਿਆਣਾ ਦੀ ਧਰਤੀ 'ਤੇ ਨਹੀਂ ਪਹੁੰਚੇ ਪਰ ਉਹਨਾਂ ਨੂੰ ਉਹਨਾਂਦੀ ਧਰਤੀ 'ਤੇ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Punjab Bani 22 February,2024
ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ
ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ
ਕਿਸਾਨਾਂ ਵਿਚਾਲੇ ਭੱਜ-ਦੌੜ 



ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ
ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ
ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ
ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ
ਕਿਸਾਨਾਂ ਵਿਚਾਲੇ ਭੱਜ-ਦੌੜ
CHANDIGARH/ SHAMBU - ਦਿੱਲੀ ਕੂਚ ਦੀ ਤਿਆਰੀ 'ਚ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਜਿਸ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਹੰਝੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨਾਂ ਵਿਚਾਲੇ ਭੱਜ-ਦੌੜ ਪੈ ਗਈ।
ਉੱਥੇ ਹੀ ਸਰਕਾਰ ਵਲੋਂ ਮੁੜ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨਾਲ ਚਾਰ ਗੇੜ ਦੀ ਗੱਲਬਾਤ ਬੇਨਤੀਜਾ ਨਿਕਲਣ ਤੋਂ ਬਾਅਦ ਅੱਜ ਮੁੜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ 'ਚ ਹਨ।
ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ।
ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ
- ਕਿਸਾਨ ਅੱਜ ਦਿੱਲੀ ਕੂਚ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਬਤ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ

ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ
"ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" -ਡੱਲੇਵਾਲ
ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ
"ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ"
ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ ਕਿਹਾ ਗਿਆ ਹੈ ਕਿ ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਖਰੀਦਿਆ ਜਾਵੇਗਾ। ਉਨ੍ਹਾਂ ਏਜੰਸੀਆਂ ਵੱਲੋਂ ਸਾਡੇ ਨਾਲ ਲਿਖਤੀ ਕੰਟਰੈਕਟ ਹੋਵੇਗਾ। ਇਸ 'ਤੇ ਅਸੀਂ ਵਿਚਾਰ ਕਰਾਂਗੇ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਕਰਜ਼ ਮੁਕਤੀ, ਸਵਾਮੀਨਾਥਨ ਜੀ ਦੇ ਫ਼ਾਰਮੂਲੇ ਉੱਪਰ, ਗੰਨੇ ਦੀ ਐੱਮ.ਐੱਸ.ਪੀ. ਤੇ ਹੋਰ ਮੰਗਾਂ ਉੱਪਰ ਗੱਲਬਾਤ ਕਰ ਕੇ ਸਿੱਟਾ ਕੱਢਣਾ ਬਾਕੀ ਹੈ। ਬਾਕੀ ਫ਼ਸਲਾਂ 'ਤੇ MSP ਬਾਰੇ ਉਕਤ ਪ੍ਰਸਤਾਵ ਆਇਆ ਹੈ। ਇਸ ਪ੍ਰਸਤਾਵ 'ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ ਤੇ ਫਿਰ ਫ਼ੈਸਲਾ ਕਰਾਂਗੇ। ਇਸ ਮਗਰੋਂ ਅਸੀਂ ਸਾਰੇ ਸਾਥੀਆਂ ਤੇ ਮਾਹਿਰਾਂ ਨਾਲ ਗੱਲ ਕਰ ਕੇ ਕੱਲ੍ਹ ਜਾਂ ਪਰਸੋਂ ਆਪਣਾ ਫ਼ੈਸਲਾ ਦੱਸਾਂਗੇ। ਦੋ ਦਿਨ ਅਸੀਂ ਇਸ ਬਾਰੇ ਫ਼ੈਸਲਾ ਦੱਸਾਂਗੇ।
ਉਨ੍ਹਾਂ ਕਿਹਾ ਕਿ 21 ਤਰੀਕ ਨੂੰ 11 ਵਜੇ ਦਿੱਲੀ ਜਾਣ ਦਾ ਪ੍ਰੋਗਰਾਮ ਕਾਇਮ ਹੈ। ਜੇ ਸਾਡੀ ਸਹਿਮਤੀ ਨਾ ਬਣੀ ਤਾਂ ਅਸੀਂ ਸਰਕਾਰ ਨੂੰ ਮੰਗ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਮੰਗਾਂ 'ਤੇ ਗੱਲਬਾਤ ਕਰਨੀ ਬਾਕੀ ਹੈ। 19 ਤੇ 20 ਫ਼ਰਵਰੀ ਨੂੰ ਇਸ ਸਭ ਬਾਰੇ ਵਿਚਾਰ ਕਰਾਂਗੇ। ਨਹੀਂ ਤਾਂ 21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦੀ ਤਿਆਰੀ ਹੈ।

ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਦੂਜੀ ਵਾਰ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਦਿਨ ਤੱਕ ਚਰਚਾ ਸੀ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਐਤਵਾਰ ਨੂੰ ਚਰਚਾ ਸੀ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਦੇ ਦੋ ਕੌਂਸਲਰਾਂ ਨੂੰ ਆਪਣੇ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਲਦੀ ਹੀ ਦੋਵੇਂ ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਜਾਣਗੇ।
Punjab Bani 18 February,2024
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ ਪਟਿਆਲਾ - ਕਿਸਾਨ ਅੰਦੋਲਨ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਅੰਦੋਲਨ ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਉਹ 12 ਤਾਰੀਖ਼ ਤੋਂ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਇਸ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ ਹੈ।
Punjab Bani 18 February,2024
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ -ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ - ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ ਹੈ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।
Punjab Bani 18 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ - ਕਿਸਾਨ ਸ਼ਾਂਤ ਰਹਿਣਗੇ : ਹਰਿਆਣਾ ਵਾਲੇ ਪਾਸਿਓਂ ਤੇ ਗੈਸ ਦੇ ਗੋਲੇ ਨਹੀਂ ਸੁੱਟੇ ਜਾਣਗੇ - ਰਾਜਪੁਰਾ ਵਿਖੇ ਦੋ ਘੰਟੇ ਅਧਿਕਾਰੀਆਂ ਨਾਲ ਚੱਲੀ ਬੈਠਕ ਤੋਂ ਬਾਅਦ ਹੋਇਆ ਫੈਸਲਾ ਪਟਿਆਲਾ 14 ਫਰਵਰੀ - - ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ। ਕੇਂਦਰ ਵੱਲੋਂ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਯਾਨੰਦ ਰਾਏ ਪੁੱਜ ਰਹੇ ਹਨ। ਇਸ ਮੀਟਿੰਗ ਵਿਚ ਇਹ ਫੈਸਲਾ ਹੋਇਆ ਕਿ ਕਿਸਾਨ ਸ਼ਾਂਤ ਰਹਿ ਕੇ ਅੰਦੋਲਨ ਚਲਾਉਣਗੇ ਅਤੇ ਦੂਜੇ ਪਾਸੇ ਹਰਿਆਣਾ ਵੱਲੋਂ ਕੋਈ ਵੀ ਫਾਇਰਿੰਗ ਜਾਂ ਗੋਲਾਬਾਰੀ ਨਹੀਂ ਹੋਵੇਗੀ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹਰਿਆਣੇ ਵਾਲੇ ਪਾਸਿਓਂ ਪੂਰੀ ਸ਼ਾਂਤੀ ਰਹੇਗੀ। ਇਸ ਮੀਟਿੰਗ ਵਿਚ ਪੁਲਸ ਦੇ ਏ.ਡੀ.ਜੀ.ਪੀ., ਡੀ.ਸੀ. ਪਟਿਆਲਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ। ਪੰਜਾਬ ਸਰਕਾਰ ਨੇ ਇਸ ਗੱਲਬਾਤ ਨੂੰ ਸਿਰੇ ਚਾੜ੍ਹਨ ਵਿਚ ਵਿਚੌਲੇ ਦੀ ਅਹਿਮ ਭੂਮਿਕਾ ਨਿਭਾਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਲੜਨ ਜਾਂ ਮਰਨ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਇੰਨਾਂ ਤਸ਼ੱਦਦ ਹੋਣ ਤੋਂ ਬਾਵਜੂਦ ਵੀ ਉਹ ਲੜਦੇ ਰਹਿਣਗੇ। ਕਿਸਾਨ ਨੇਤਾਵਾਂ ਨੇ ਆਖਿਆ ਕਿ 15 ਤਰੀਕ ਨੂੰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਮਿਲਿਆ ਹੈ, ਜਿਸ ਵਿਚ ਜਾਇਆ ਜਾਏਗਾ ਅਤੇ ਆਪਣੀਆਂ ਗੱਲਾਂ ਠੋਸ ਢੰਗ ਨਾਲ ਰੱਖੀਆਂ ਜਾਣਗੀਆਂ ਪਰ ਮੰਗਾਂ ਮਨਾਉਣ ਤੋਂ ਬਿਨਾ ਉਹ ਹੁਣ ਪਿੱਛੇ ਨਹੀਂ ਹਟਣਗੇ।
Punjab Bani 14 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।
Punjab Bani 14 February,2024
ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ
ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ ਅੰਮ੍ਰਿਤਸਰ : ਦੇਸ਼ 'ਚ ਵੱਖ-ਵੱਖ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਸਿੱਖਾਂ 'ਚ ਪਹਿਲਾਂ ਹੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਮਹਾਰਾਸ਼ਟਰਾ 'ਚ ਇੱਕ ਏਕਨਾਥ ਸ਼ਿੰਦੇ (ਸਰਕਾਰ ਦੇ ਇਕ ਹੋਰ ਫੈਸਲੇ ਨੇ ਸਿੱਖ ਕੌਮ 'ਚ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿੱਚ ਸੋਧ ਕੀਤੀ ਗਈ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮਹਾਰਾਸ਼ਟਰ ਦੀ ਏਕ ਨਾਥ ਸ਼ਿੰਦੇ ਸਰਕਾਰ ਵੱਲੋਂ ਕੀਤੀ ਗਈ ਸੋਧ ਅਤਿ ਨਿੰਦਣਯੋਗ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਆਪਣੇ ਟਵਿੱਟਰ ਐਕਸ ਹੈਂਡਲ 'ਤੇ ਪੋਸਟ 'ਚ ਕਿਹਾ, ''ਰਾਜ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ, ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਗੁਰਦੁਆਰਾ ਬੋਰਡ 'ਤੇ ਪੂਰਾ ਕਬਜ਼ਾ ਕਰਨ ਜਾ ਰਹੀ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਅਕਾਲੀ ਦਲ ਵੱਲੋਂ ਮਹਾਰਾਸ਼ਟਰ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
Punjab Bani 07 February,2024
ਜਥੇਦਾਰ ਕਰਤਾਰਪੁਰ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ
ਜਥੇਦਾਰ ਕਰਤਾਰਪੁਰ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਸ਼ੋ੍ਰਮਣੀ ਅਕਾਲੀ ਦਲ ਦੇ ਵਿਸਥਾਰ ਅਤੇ ਮਜਬੂਤੀ ਲਈ ’ਚ ਯੋਗ ਚਿਹਰਿਆਂ ਦੀ ਚੋਣ ਜਾਰੀ ਰਹੇਗੀ : ਜਥੇਦਾਰ ਕਰਤਾਰਪੁਰ ਸਨੌਰ, ਰਾਜਪੁਰਾ, ਸ਼ਤਰਾਣਾ ਅਤੇ ਘਨੌਰ ਸਰਕਲ ਪ੍ਰਧਾਨ ਪੰਜਾਬ ਬਚਾਓ ਯਾਤਰਾ ਦੀਆਂ ਤਿਆਰੀਆਂ ਆਰੰਭ ਦੇਣ : ਹਰਿੰਦਰਪਾਲ ਸਿੰਘ ਚੰਦੂਮਾਜਾਰਾ ਪਟਿਆਲਾ 4 ਫਰਵਰੀ ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੰਗਾਗੀ ਮੀਟਿੰਗ ਸੱਦੀ ਗਈ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਓਐਸਡੀ ਚਰਨਜੀਤ ਸਿੰਘ ਬਰਾੜ, ਹਲਕਾ ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪਰ, ਸਾਬਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਨਵੇਂ ਸਰਕਲ ਪ੍ਰਧਾਨ ਦੀ ਚੋਣ ਵਿਚ ਸਨੌਰ, ਰਾਜਪੁਰਾ, ਸ਼ਤਰਾਣਾ ਅਤੇ ਘਨੌਰ ਸਰਕਲ ਪ੍ਰਧਾਨ ਦੀ ਲਿਸਟ ਜਾਰੀ ਕੀਤੀ ਗਈ ਅਤੇ ਪਾਰਟੀ ਪ੍ਰਧਾਨ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲਿਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਵਿਸਥਾਰ ਅਤੇ ਮਜਬੂਤੀ ਲਈ ਯੋਗ ਚਿਹਰਿਆਂ ਅਤੇ ਰਹਿੰਦੇ ਸਰਕਲ ਪ੍ਰਧਾਨਾਂ ਦੀ ਚੋਣ ਵੀ ਚੱਲ ਕੀਤੀ ਜਾਵੇਗੀ। ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਹਲਕਾ ਸਨੌਰ ਦੇ ਸਰਕਲ ਪ੍ਰਧਾਨ ਅਤੇ ਕੁਝ ਹੋਰ ਅਹਿਮ ਅਹੁਦੇਦਾਰਾਂ ਵਿਚ ਜਥੇਦਾਰ ਨਰੰਜਣ ਸਿੰਘ ਧਰਮੀ ਫੌਜੀ ਸਰਕਲ ਬਲਬੇੜਾ, ਤਰਸੇਮ ਸਿੰਘ ਕੋਟਲਾ ਰੋਹੜ ਜਗੀਰ, ਗੁਰਜੀਤ ਸਿੰਘ ਉਪਲੀ ਭੁੱਨਰਹੇੜੀ, ਸ. ਪ੍ਰੀਤਮ ਸਿੰਘ ਸਨੌਰ ਸ਼ਹਿਰੀ, ਕੁਲਦੀਪ ਸਿੰਘ ਹਰਪਾਲਪੁਰ ਬਹਾਦਰਗੜ੍ਹ, ਕੁਲਦੀਪ ਸਿੰਘ ਸ਼ਮਸਪੁਰ ਸਦਰ ਪਟਿਆਲਾ, ਸ. ਜਸਬੀਰ ਸਿੰਘ ਲਲੀਨਾ ਸਨੌਰ ਦਿਹਾਤੀ, ਵੀਰ ਸਿੰਘ ਬ੍ਰਹਮਪੁਰਾ ਦੇਵੀਗੜ੍ਹ ਅਤੇ ਗੁਰਬਖਸ਼ ਸਿੰਘ ਟਿੳਾਣਾ ਨੂੰ ਹਡਾਣਾ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਘਨੌਰ ਦੇ ਸਰਕਲ ਪ੍ਰਧਾਨਾਂ ਵਿਚ ਮਾਸਟਰ ਦਵਿੰਦਰ ਸਿੰਘ ਟਹਿਲਪੁਰਾ ਸੇਹਰਾ, ਹਰਵਿੰਦਰ ਸਿੰਘ ਮਹਿਮਦੂਪੁਰ ਗੰਡਾਖੇੜੀ, ਅਮਰੀਕ ਸਿੰਘ ਲੋਚਮਾ ਹਰਪਾਲਪੁਰ, ਕੁਲਦੀਪ ਸਿੰਘ ਗੁਰਾਇਾਂਆ ਘਨੌਰ, ਸੁੱਚਾ ਸਿੰਘ ਅਲੀਮਾਜਰਾ, ਗੁਰਜਿੰਦਰ ਸਿੰਘ ਕਬੂਲਪੁਰ ਮਰਦਾਪੁਰ, ਅਵਤਾਰ ਸਿੰਘ ਸ਼ੰਭੂ ਕਲਾਂ, ਗੁਰਵਿੰਦਰ ਸਿੰਘ ਰਾਮਪੁਰ ਲੋਹ ਸਿੰਬਲੀ, ਸਵਰਨ ਸਿੰਘ ਚੱਪੜ, ਪ੍ਰਕਾਸ਼ ਸਿੰਘ ਆਲਮਪੁਰ ਜਨਸੂਆ ਆਦਿ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਰਾਜਪੁਰਾ ਸਰਕਲ ਪ੍ਰਧਾਨਾਂ ਵਿਚ ਜਥੇਦਾਰ ਕਰਨੈਲ ਸਿੰਘ ਹਰਿਆਊ, ਜਥੇਦਾਰ ਹਰਭਜਨ ਸਿੰਘ ਚੱਕ ਬਖਸ਼ੀਵਾਲਾ, ਅਸ਼ੋਕ ਅਲੂਣਾ ਬਸੰਤਪੁਰਾ, ਸਤਵਿੰਦਰ ਸਿੰਘ ਮਿਰਜਾਪੁਰ, ਅਸ਼ੋਕ ਕੁਮਾਰ ਖੇੜਾ ਗੱਜੂ, ਕਰਨੈਲ ਸਿੰਘ ਜਲਾਲਪੁਰ ਜਾਂਸਲ, ਜਸਵਿੰਦਰ ਸਿੰਘ ਸ਼ਾਮਦੂ ਸ਼ਹਿਰੀ ਰਾਜਪੁਰਾ, ਅਸ਼ੋਕ ਉਤਰੇਜਾ ਰਾਜਪੁਰਾ ਦਿਹਾਤੀ ਅਤੇ ਹਲਕਾ ਪ੍ਰਧਾਨ ਸੈਣੀ ਸਮਾਜ, ਹਰਦਿੱਤ ਸਿੰਘ ਸਾਬਕਾ ਸਰਪੰਚ, ਹਲਕਾ ਪ੍ਰਧਾਨ ਕੰਬੋਜ ਸਮਾਜ ਆਦਿ ਚੁਣੇ ਗਏ ਹਨ। ਇਸੇ ਤਰ੍ਹਾਂ : ਹਲਕਾ ਸ਼ਤਰਾਣਾ ਦੇ ਸਰਕਲ ਪ੍ਰਧਾਨਾਂ ’ਚ ਸ. ਬੁਲਦੇਵ ਸਿੰਘ ਚੀਮਾ ਸ਼ਤਰਾਣਾ, ਸ. ਜੋਗਿੰਦਰ ਸਿੰਘ ਬਾਵਾ ਠਰੂਆ, ਸ. ਗੋਬਿੰਦ ਸਿੰਘ ਵਿਰਦੀ ਪਾਤੜਾਂ-1, ਸ੍ਰੀ ਵਿਸ਼ਾਲ ਗੋਇਲ ਪਾਤੜ੍ਹਾਂ-2, ਸ. ਗੁਰਦੀਪ ਸਿੰਘ ਖਾਂਗ ਪਾਤੜਾਂ ਦਿਹਾਤੀ, ਸ. ਰਣਜੀਤ ਸਿੰਘ ਸ਼ਾਹੀ ਘੱਗਾ ਸ਼ਹਿਰੀ, ਸ. ਤਰਲੋਕ ਸਿੰਘ ਧਾਲੀਵਾਲ ਕਕਰਾਲਾ, ਸ. ਸੁਰਜੀਤ ਸਿੰਘ ਧਨੇਠਾ, ਸ. ਰਣਧੀਰ ਸਿੰਘ ਮਵੀ ਕੁਲਾਰਾਂ, ਸ. ਸਰਵਣ ਸਿੰਘ ਭੁੱਲਰ ਨੂੰ ਗੁਲਾਡ ਆਦਿ ਸਰਕਲ ਤਹਿਤ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਅਗਲੇ ਸਰਕਲ ਪ੍ਰਧਾਨਾਂ ਦੀ ਲਿਸਟ ਵੀ ਜਲਦ ਜਾਰੀ ਕੀਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਗਲੇ ਮਹੀਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿਚ ਪੰਜਾਬ ਬਚਾਓ ਯਾਤਰਾ ਪਟਿਆਲਾ ਪੁੱਜ ਰਹੀ ਹੈ, ਜਿਸ ਦੇ ਸਵਾਗਤ ਲਈ ਪਾਰਟੀ ਦੇ ਆਗੂ ਸਾਹਿਬਾਨ, ਸਰਕਲ ਪ੍ਰਧਾਨ ਅਤੇ ਵਰਕਰ ਸਾਹਿਬਾਨਾਂ ਨੂੰ ਹੁਣ ਤੋਂ ਤਿਆਰੀਆਂ ਵਿਚ ਜੁੱਟ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦੀ ਪੋਲ ਖੋਲ੍ਹਣ ਲਈ ਪੰਜਾਬ ਬਚਾਓ ਯਾਤਰਾ ਮਾਲਵਾ ਪੱਟੀ ਵਿਚੋਂ ਹੁੰਦੀ ਹੋਈ ਮਾਰਚ ਮਹੀਨੇ ਪਟਿਆਲਾ ਪਹੁੰਚ ਰਹੀ ਹੈ।
Punjab Bani 04 February,2024
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਤਰਕੀਬਾਂ ਉਹਨਾਂ ਨੂੰ ਡਰਾ ਨਹੀਂ ਸਕਣਗੀਆਂ, ਉਹ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ ਪਟਿਆਲਾ, 16 ਜਨਵਰੀ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ ਪਵੇਗਾ। ਇਥੇ ਪੰਜਵੀਂ ਐਸ ਆਈ ਟੀ ਦੇ ਸੰਮਨਾਂ ਦਾ ਜਵਾਬ ਦੇਣ ਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਇਕ ਰਿਕਾਰਡ ਦਾ ਹਿੱਸਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੇਰੇ ਖਿਲਾਫ ਕੇਸ ਦਰਜ ਕਰਨ ਵਾਸਤੇ ਪੰਦਰਾਂ ਦਿਨਾਂ ਵਾਸਤੇ ਇਕ ਪੁਲਿਸ ਨੂੰ ਡੀ ਜੀ ਪੀ ਨਿਯੁਕਤ ਕੀਤਾ ਸੀ। ਉਹਨਾਂ ਕਿਹਾ ਕਿ ਝੂਠਾ ਕੇਸ ਦਰਜ ਹੋਣ ਮਗਰੋਂ ਹਾਈ ਕੋਰਟ ਨੇ ਇਕ ਵਿਸਥਾਰਿਤ ਹੁਕਮ ਪਾਸ ਕੀਤਾ ਜਿਸ ਵਿਚ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਖਿਲਾਫ ਕੋਈ ਦੋਸ਼ ਨਹੀਂ ਬਣਦੇ ਤੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸਬੰਧਤ ਅਦਾਲਤ ਨੇ ਉਹ ਕੇਸ ਦੀ ਸੁਣਵਾਈ ਮੁਕੰਮਲ ਕਰ ਲਈ ਹੈ ਜਿਸ ਵਿਚ ਮੇਰੇ ਖਿਲਾਫ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਸਰਕਾਰ ਕਿਸੇ ਦੀ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਵਾਰ-ਵਾਰ ਐਸ ਆਈ ਟੀ ਗਠਿਤ ਕਰ ਕੇ ਮਨਚਾਹੇ ਨਤੀਜੇ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਐਸ ਆਈ ਟੀ ਵਿਚ ਵੱਧ ਤੋਂ ਵੱਧ ਜੂਨੀਅਰ ਅਫਸਰ ਸ਼ਾਮਲ ਕੀਤੇ ਗਏ ਹਨ ਤੇ ਨਵੀਂ ਐਸ ਆਈ ਟੀ ਵਿਚ ਇਕ ਐਸ ਪੀ ਰੈਂਕ ਦਾ ਅਫਸਰ ਸ਼ਾਮਲ ਕੀਤਾ ਗਿਆ ਹੈ ਜੋ ਮੁੱਖ ਮੰਤਰੀ ਦੀਆਂ ਅੱਖਾਂ ਤੇ ਕੰਨ ਬਣ ਰਿਹਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਵਾਰ-ਵਾਰ ਸੰਮਨ ਕੀਤੇ ਜਾਣ ’ਤੇ ਐਸ ਆਈ ਟੀ ਅੱਗੇ ਪੇਸ਼ ਹੋ ਰਹੇ ਹਨ ਜਦੋਂ ਕਿ ਦੂਜੇ ਪਾਸੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ ਤੇ ਉਹ ਇਸ ਵਾਸਤੇ ਸ੍ਰੀ ਭਗਵੰਤ ਮਾਨ ਦੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਡਰਾਉਣ ਦੇ ਯਤਨ ਸਫਲ ਨਹੀਂ ਹੋਣਗੇ ਤੇ ਉਹ ਪੰਜਾਬ ਦੇ ਮੁੱਦੇ ਚੁੱਕਦੇ ਰਹਿਣਗੇ ਤੇ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਸ੍ਰੀ ਮਲਿਕਅਰਜੁਨ ਖੜਗੇ ’ਮਫਲਰ ਮੈਨ’ ਬਣ ਗਏ ਹਨ ਕਿਉਂਕਿ ਉਹਨਾਂ ਦੀ ਪਾਰਟੀ ਦਾ ਆਪ ਨਾਲ ਗਠਜੋੜ ਹੋ ਗਿਆ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਰਲ ਕੇ ਲੜ ਰਹੀਆਂ ਹਨ ਤੇ ਇਹਨਾਂ ਪੰਜਾਬ ਵਾਸਤੇ ਵੀ ਗਠਜੋੜ ਬਣਾ ਲਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਕਾਂਗਰਸ ਨੇ ਮੁੱਖ ਵਿਰੋਧੀ ਪਾਰਟੀ ਹੋਣ ਦਾ ਰੁਤਬਾ ਗੁਆ ਲਿਆ ਹੈ ਅਤੇ ਪੰਜਾਬੀਆਂ ਹੁਣ ਵੇਖ ਰਹੇ ਹਨ ਕਿ ਕਿਹੜੀ ਵਾਸ਼ਿੰਗ ਮਸ਼ੀਨ ਵਰਤ ਕੇ ਆਮ ਆਦਮੀ ਪਾਰਟੀ ਉਹਨਾਂ ਕਾਂਗਰਸੀਆਂ ਨੂੰ ਕਲੀਨ ਚਿੱਟ ਦੇਣਗੇ ਜਿਹਨਾਂ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਹੀ਼ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।
Punjab Bani 16 January,2024
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸਆਈਟੀ ਅੱਗੇ ਪੇਸ਼ ਹੋਣ ਪੁੱਜ ਗਏ ਹਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਪਹਿਲੀ ਸਰਕਾਰ ਨੇ ਝੂਠਾ ਪਰਚਾ ਦਰਜ ਕੀਤਾ ਸੀ ਤੇ ਹੁਣ ਵਾਲੀ ਸਰਕਾਰ ਵੀ ਬਦਲਾਖੋਰ ਨੀਤੀ ਤਹਿਤ ਅਦਾਲਤੀ ਹੁਕਮਾਂ ਤੇ ਨਿਯਮਾਂ ਤੋਂ ਉਲਟ ਚੱਲ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਤੇ ਲੋਕਾਂ ਦੇ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਦੇ ਰਹਿਣਗੇ। ਦੱਸਣਾ ਬਣਦਾ ਹੈ ਕਿ ਡਰੱਗ ਕੇਸ ਸਬੰਧੀ ਸਪੈਸ਼ਲ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਮਜੀਠੀਆ ਨੂੰ ਚੌਥੀ ਵਾਰ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਐੱਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ ਦੀ ਸੇਵਾਮੁਕਤੀ ਤੋਂ ਬਾਅਦ ਡੀਆਈਜੀ ਪਟਿਆਲਾ ਐੱਚਐੱਸ ਭੁੱਲਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਦੀ ਅਗਵਾਈ 'ਚ ਮਜੀਠੀਆ ਤੋਂ ਅੱਜ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 16 January,2024
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
Punjab Bani 11 January,2024
ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ
ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ ਪਟਿਆਲਾ- SIT ਅੱਗੇ ਤੋਂ ਪੇਸ਼ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਖੁਸ਼ੀ-ਖੁਸ਼ੀ ਆਇਆ ਹਾਂ, ਮੇਰੇ ਖ਼ਿਲਾਫ਼ ਝੂਠਾ ਕੇਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾ ਦਿਓ ਝੂਠਾ ਕੇਸ, ਜੇ ਪਾਉਣਾ ਹੈ ਤਾਂ। ਦਫ਼ਤਰ ਪੁੱਜਣ ਤੋਂ ਪਹਿਲਾਂ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਗ੍ਰਿਫ਼ਤਾਰੀ ਦਾ ਖਦਸ਼ਾ ਜਤਾਇਆ ਹੈ । ਦੱਸ ਦੇਈਏ ਕਿ ਇਸ ਸਬੰਧੀ ਮਜੀਠੀਆ ਤੋਂ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ 18 ਦਸੰਬਰ ਨੂੰ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। ਡਰੱਗ ਕੇਸ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 30 ਦਸੰਬਰ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ S.I.T. ਦੇ ਮੁਖੀ ਨੂੰ ਪੱਤਰ ਲਿਖਿਆ, ਜਿਸ ‘ਚ ਉਨ੍ਹਾਂ ਨੇ ਖੁਦ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਮੰਗਿਆ ਸੀ। ਮਜੀਠੀਆ ਨੇ 30 ਨੂੰ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ। ਦਰਅਸਲ S.I.T. ਨੇ ਮਜੀਠੀਆ ਨੂੰ 27 ਤਰੀਕ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਮਜੀਠੀਆ ਉਸ ਦਿਨ ਪੇਸ਼ ਨਹੀਂ ਹੋਏ। ਮਜੀਠੀਆ ਨੇ ਕਿਹਾ ਸੀ ਕਿ ਐੱਸ.ਆਈ.ਟੀ. ਨੇ 18 ਤਰੀਕ ਨੂੰ ਸਵਾਲਾਂ ਦੀ ਸੂਚੀ ਦਿੱਤੀ ਸੀ, ਜਿਸ ਦੇ ਜਵਾਬ ਲਈ ਸਮਾਂ ਚਾਹੀਦਾ ਸੀ। ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਜਵਾਬ ਦੇਣ ਲਈ ਘੱਟੋ-ਘੱਟ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇ। ਜਦਕਿ ਮਜੀਠੀਆ ਨੇ ਕਿਹਾ ਕਿ ਐੱਸ.ਆਈ.ਟੀ. ਲਗਾਤਾਰ ਤਿੰਨ ਸੰਮਨ ਜਾਰੀ ਕਰਨਾ ਸਮਝ ਤੋਂ ਬਾਹਰ ਹੈ। ਮਜੀਠੀਆ ਦਾ ਕਹਿਣਾ ਹੈ ਕਿ ਐੱਸ.ਆਈ.ਟੀ. ਜਾਂਚ ਨੂੰ ਅਚਾਨਕ ਇੱਕ ਵਾਰ ਫਿਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਮੈਨੂੰ ਡਰ ਹੈ ਕਿ ਮੈਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਸਕਦਾ ਹੈ।
Punjab Bani 30 December,2023
ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼
ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼ ਪਟਿਆਲਾ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। 18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।
Punjab Bani 29 December,2023
ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ
ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ ਦਿਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
Punjab Bani 25 December,2023
ਬਿਕਰਮ ਮਜੀਠੀਆ ਨੂੰ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ
ਬਿਕਰਮ ਮਜੀਠੀਆ ਨੂੰ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ ਚੰਡੀਗੜ੍ਹ, 19 ਦਸੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਹੁਣ ਡਰੱਗ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ। ਏਡੀਜੀਪੀ ਐਮਐਸ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਜਗਦੀਸ਼ ਭੋਲਾ ਦੇ ਦਫ਼ਤਰ ਵਿੱਚ ਕਰੋੜਾਂ ਰੁਪਏ ਦੇ ਡਰੱਗ ਗਠਜੋੜ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਾਂ ਦੇ ਸਬੰਧ ਵਿੱਚ ਕੀਤੀ ਗਈ ਸੀ।
Punjab Bani 19 December,2023
ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼
ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼ ਪਟਿਆਲਾ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ 'ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਹੀ ਐੱਸਆਈਟੀ ਨੂੰ ਚਲਾ ਰਿਹਾ ਹੈ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਬੱਚੀ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ, ਉਦੋਂ ਸੰਮਨ ਜਾਰੀ ਕਰ ਦਿੱਤਾ ਤੇ ਇਸ ਬਾਰੇ ਪਹਿਲਾਂ ਹੀ ਪਤਾ ਸੀ। ਮਜੀਠੀਆ ਨੇ ਕਿਹਾ ਕਿ ਦੋ ਸਾਲ ਤਕ ਇਸ ਕੇਸ ਬਾਰੇ ਕੋਈ ਨਹੀਂ ਬੋਲਿਆ ਸੀ, ਸਬੂਤ ਹਨ ਤਾਂ ਅਦਾਲਤ 'ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ ਪਰ ਉਨ੍ਹਾਂ ਦੀ ਇਸ ਪੇਸ਼ੀ ਦੌਰਾਨ ਪਟਿਆਲਾ 'ਚ ਲਗਾਇਆ ਗਿਆ ਪੁਲਿਸ ਦਾ ਕਰਫੂ ਸਾਬਿਤ ਕਰਦਾ ਹੈ ਕਿ ਸਰਕਾਰ ਉਨ੍ਹਾਂ ਤੋਂ ਕਿੰਨਾ ਡਰਦੀ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੂੰ ਸੱਦਿਆ ਪਰ ਉਹ ਭਗਵੰਤ ਮਾਨ ਦੇ ਜਹਾਜ਼ 'ਚ ਭੱਜਦਾ ਫਿਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹਨ, ਇਸ ਲਈ ਸਿੱਟ ਅੱਗੇ ਪੇਸ਼ ਹੋਣ ਲਈ ਆਏ ਹਨ। ਮਜੀਠੀਆ ਨੇ ਕਿਹਾ ਕਿ 31 ਤਰੀਕ ਨੂੰ ਸਿੱਟ ਦੇ ਮੁਖੀ ਮੁਖਵਿੰਦਰ ਛੀਨਾ ਦੀ ਸੇਵਾਮੁਕਤੀ ਹੈ ਤੇ ਇਸ ਲਈ ਹੁਣ ਭਗਵੰਤ ਆਪ ਹੀ ਸਿੱਟ ਮੁਖੀ ਬਣ ਕੇ ਆਪਣੀ ਮਰਜ਼ੀ ਕਰ ਲੈਣ।
Punjab Bani 18 December,2023
ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ
ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ ਅੰਮ੍ਰਿਤਸਰ, 14 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।
Punjab Bani 14 December,2023
ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ
ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮਨਾਉਣ ਲਈ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ 'ਚ ਹਾਜ਼ਰੀ ਭਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਝੂਠੇ ਪਰਚਿਆਂ ਤੋਂ ਡਰਨ ਵਾਲਾ ਨਹੀਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਵਰਕਰਾਂ ਤੇ ਭਗਵੰਤ ਮਾਨ ਦੀ ਸਰਕਾਰ ਝੂਠੇ ਪਰਚੇ ਕਰ ਰਹੀ ਹੈ ਜਿਸ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਅਕਾਲੀ ਦਲ ਦਾ ਇਤਿਹਾਸ ਨਹੀਂ ਪਤਾ ਅਕਾਲੀ ਦਲ ਦੇ ਆਗੂ ਤੇ ਵਰਕਰ ਸੰਘਰਸ਼ ਦੇ ਨਾਲ ਹੀ ਜੀਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਤਿੰਨ ਸਾਲ ਬਕਾਇਆ ਰਹਿ ਗਏ ਹਨ, ਤਿੰਨ ਸਾਲ ਬਾਅਦ ਲੋਕ ਇਨ੍ਹਾਂ ਨੂੰ ਆਪਣੇ ਲਾਗੇ ਨਹੀਂ ਲਾਉਣਗੇ। ਬਾਦਲ ਨੇ ਕਿਹਾ ਕਿ 'ਆਪ' ਸਰਕਾਰ ਕੁਝ ਨਹੀਂ ਕਰ ਰਹੀ ਰਹੀ। ਰੇਤਾ ਤੋਂ 20 ਹਜ਼ਾਰ ਕਰੋੜ ਰੁਪਏ ਕਿ 20 ਰੁਪਏ ਵੀ ਨਹੀਂ ਕਮਾਏ, ਉਲਟ ਸ਼ਰਾਬ ਨੀਤੀ ਦੀ ਸੀਬੀਆਈ ਜਾਂਚ ਕਰ ਰਹੀ ਹੈ। ਪੰਜਾਬ ਅੰਦਰ ਗੈਂਗਸਟਰ ਰਾਜ ਚੱਲ ਰਿਹਾ ਹੈ। ਲਾਅ ਐਂਡ ਆਰਡਰ ਦੀ ਸਥਿਤੀ ਜ਼ੀਰੋ ਹੈ। ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਰਖਾਵਏ ਗਏ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਹਾਜ਼ਰੀ ਭਰਨ ਲਈ ਅਕਾਲੀ ਆਗੂਆਂ ਨਾਲ ਪਹੁੰਚੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਘਰ ਵਿਖੇ ਸੇਵਾ ਵੀ ਕੀਤੀ।
Punjab Bani 13 December,2023
ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ
ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੇ ਏ ਡੀ ਜੀ ਪੀ ਜੇਲ੍ਹਾਂ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਦੀ ਪ੍ਰਵਾਨਗੀ ਦੇਣ ਦੇ ਹੁਕਮ ਰੱਦ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ ਭਾਈ ਰਾਜੋਆਣਾ ਨੂੰ ਕੀਤੀ ਅਪੀਲ ਕਿ ਉਹਨਾਂ ਖਿਲਾਫ ਸਾਜ਼ਿਸ਼ ਘੜੀ ਜਾ ਰਹੀ ਹੈ ਤੇ ਉਹ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ ਆਗੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਰਿਹਾਈ ਵਾਸਤੇ ਪਾਈ ਰਹਿਮ ਦੀ ਪਟੀਸ਼ਨ ’ਤੇ ਫੈਸਲਾ ਨਾ ਲੈਣ ’ਤੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ, ਕਿਹਾ ਕਿ ਸਿੱਖ ਕੌਮ ਦਾ ਸਬਰ ਨਾ ਪਰਖੋ ਪਟਿਆਲਾ, 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕੀਤੀ ਜਾਂਦੀ ਹੈ ਤੇ ਉਹਨਾਂ ਦੀ ਸਿਹਤ ਵਿਗੜਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹੋਣਗੇ ਤੇ ਪਾਰਟੀ ਨੇ ਆਪ ਦੇ ਬੰਦੀ ਸਿੰਘਾਂ ਦੀ ਦੁਸ਼ਮਣ ਬਣਨ ਦੀ ਵੀ ਨਿਖੇਧੀ ਕੀਤੀ। ਸੀਨੀਅਰ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਇਹ ਗੱਲ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦੋਂ ਕਹੀ ਜਦੋਂ ਉਹਨਾਂ ਨੂੰ ਏ ਡੀ ਜੀ ਪੀ ਜੇਲ੍ਹਾਂ ਤੋਂ ਪ੍ਰਵਾਨਗੀ ਮਿਲਣ ਦੇ ਬਾਵਜੂਦ ਭਾਈ ਰਾਜੋਆਣਾ ਨੂੰ ਮਿਲਣ ਤੋਂ ਰੋਕਿਆ ਗਿਆ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਵਫਦ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਸੂਬਾ ਜੇਲ੍ਹ ਵਿਭਾਗ ਵੱਲੋਂ ਲਿਆ ਫੈਸਲਾ ਪਲਟ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਕਰਨਾ ਚਾਹੁੰਦੇ ਹਨ ਤੇ ਭਾਵਨਾਵਾਂ ਭੜਕਾਉਣੀਆਂ ਚਾਹੁੰਦੇ ਹਨ। ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਕੱਲ੍ਹ ਤੋਂ ਭੁੱਖ ਹੜਤਾਲ ਕਰਦੇ ਹਨ ਤਾਂ ਇਸ ਲਈ ਸ੍ਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਦੇ ਵਫਦ ਨੇ ਪ੍ਰਵਾਨਗੀ ਲਈ ਸੀ। ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੂਸਾਰ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵੀ ਉਸੇ ਆਧਾਰ ’ਤੇ ਪ੍ਰਵਾਨਗੀ ਮੰਗੀ ਸੀ ਜਿਸ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੇ ਲਈ ਤੇ ਏ ਡੀ ਜੀ ਪੀ ਜੇਲ੍ਹਾਂ ਨੇ ਪ੍ਰਵਾਨਗੀ ਦੇ ਵੀ ਦਿੱਤੀ ਪਰ ਅੱਜ ਸਾਡੇ ਦੌਰੇ ਨੂੰ ਰੋਕਣ ਵਾਸਤੇ ਜਾਣ ਬੁੱਝ ਕੇ ਕੇਂਦਰੀ ਜੇਲ੍ਹ ਦੇ ਬਾਹਰ ਬੈਰੀਕੇਡ ਲਗਾਏ ਏ। ਉਹਨਾਂ ਨੇ ਇਹ ਵੀ ਦੱਸਿਆ ਕਿ ਜਦੋਂ ਉਹਨਾਂ ਪੁੱਛਿਆ ਕਿ ਸਾਡੇ ਕੋਲ ਪ੍ਰਵਾਨਗੀ ਦਾ ਪੱਤਰ ਹੋਣ ਦੇ ਬਾਵਜੂਦ ਮੁਲਾਕਾਤ ਕਿਉਂ ਨਹੀਂ ਹੋ ਸਕਦੀ ਤਾਂ ਜੇਲ੍ਹ ਅਧਿਕਾਰੀ ਤੱਸਲੀਬਖਸ਼ ਜਵਾਬ ਨਹੀਂ ਦੇ ਸਕੇ। ਸਰਦਾਰ ਮਜੀਠੀਆ ਤੇ ਸਰਦਾਰ ਵਲਟੋਹਾ ਨੇ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹਨਾਂ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਉਹ ਕੱਲ੍ਹ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਨੂੰ ਇਹ ਵੀ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਹਨਾਂ ’ਤੇ ਮਾਣ ਹੈ ਤੇ ਉਹ ਇਕਜੁੱਟ ਹੋ ਕੇ ਉਹਨਾਂ ਲਈ ਨਿਆਂ ਲੈਣ ਵਾਸਤੇ ਸੰਘਰਸ਼ ਕਰਨਗੇ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਰਹਿਮ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਸਿੱਖ ਕੌਮ ਦਾ ਸਬਰ ਨਾ ਪਰਖੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੀਤੇ ਵਾਅਦੇ ਤੋਂ ਭੱਜ ਗਈ ਹੈ। ਸਰਦਾਰ ਮਜੀਠੀਆ ਨੇ ਵੱਖ-ਵੱਖ ਕੈਦੀਆਂ ਦੇ ਮਾਮਲੇ ਵਿਚ ਆਪ ਸਰਕਾਰ ਵੱਲੋਂ ਦੋਗਲੇ ਮਿਆਰ ਅਪਣਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਜਦੋਂ ਕਿ ਗੈਂਗਸਟਰ ਲਾਰੰਸ ਬਿਸ਼ਨੋਈ ਨੂੰ ਵੀ ਆਈ ਪੀ ਸਹੂਲਤਾਂ ਦਿੱਤੀਆਂ ਹਨ, ਸਮਾਰਟ ਫੋਨ ਦਿੱਤੇ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਹਨ। ਉਹਨਾਂ ਕਿਹਾ ਕਿ ਦੇਸ਼ ਜਾਨਣਾ ਚਾਹੁੰਦਾ ਹੈ ਕਿ ਕਿਵੇਂ ਆਪ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਦਿੱਲੀ ਦੀ ਜੇਲ੍ਹ ਵਿਚ ਮਾਲਸ਼ਾਂ ਹੁੰਦੀਆਂ ਰਹੀਆਂ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਰਹੇ ਤੇ ਕਿਵੇਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਐਨਫੋਰਸਮੈਂਟ ਵਿਭਾਗ ਨੇ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਹਸਪਤਾਲ ਦਾਖਲ ਕਰਵਾ ਦਿੱਤਾ। ਉਹਨਾਂ ਕਿਹਾ ਕਿ ਆਪ ਦੇ ਐਮ ਪੀ ਸੰਜੇ ਸਿੰਘ ਨੂੰ ਵੀ ਅਦਾਲਤੀ ਪੇਸ਼ੀ ਦੌਰਾਨ ਅੰਮ੍ਰਿਤਸਰ ਲਿਆਉਣ ਵੇਲੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਸਰਦਸਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਪੰਜਾਬ ਤੇ ਦਿੱਲੀ ਦੋਵਾਂ ਦੀਆਂ ਆਪ ਸਰਕਾਰ ਸਿੱਖਾਂ ਨਾਲ ਵਿਤਕਰੇ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਲਗਾ ਕੇ ਉਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਡੱਕਿਆ ਹੈ ਤੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਹੀਂ ਕਰ ਰਿਹਾ ਜਦੋਂ ਕਿ ਦਿੱਲੀ ਸਜ਼ਾ ਮੁਆਫੀ ਬੋਰਡ ਦੀ ਅਨੇਕਾਂ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਆਪ ਸਰਕਾਰ ਨੇ ਉਸਨੂੰ ਪ੍ਰੋ. ਭੁੱਲਰ ਦੀ ਰਿਹਾਈ ਤੋਂ ਰੋਕ ਰੱਖਿਆ ਹੈ। ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿੰਦਣਯੋਗ ਗੱਲ ਹੈ ਕਿ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ ਜਦੋਂ ਕਿ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਰਿਹਾਅ ਕਰ ਦਿੱਤੇ ਹਨ ਤੇ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਇਹਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਭਾਈ ਰਾਜੋਆਣਾ ਨੂੰ ਫਾਂਸੀ ਲਾਉਣ ਤੋਂ ਨਾਂਹ ਕਰ ਦਿੱਤੀ ਸੀ ਤੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਹਨਾਂ ਲਈ ਰਹਿਮ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦਾ ਕੇਸ ਸੁਪਰੀਮ ਕੋਰਟ ਵਿਚ ਲੜ ਰਹੀ ਹੈ।
Punjab Bani 04 December,2023
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਾਥੀਆਂ ਸਮੇਤ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਇੱਕ ਮਾਮਲੇ 'ਚ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਮੌਕੇ ਜਦੋਂ ਨਗਰ ਪੰਚਾਇਤ ਮੱਲਾਂਵਾਲਾ ਅਤੇ ਨਗਰ ਪੰਚਾਇਤ ਮੱਖੂ ਦੀਆਂ ਚੋਣਾਂ ਸਨ ਤਾਂ ਉਸ ਸਮੇਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਸਨ। ਜਿਸ ਦੇ ਵਿਰੋਧ 'ਚ ਅਕਾਲੀ ਦਲ ਨੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਬੰਗਾਲੀ ਵਾਲਾ ਪੁਲ ਉੱਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।ਉਸ ਵਕਤ ਪੁਲ ਜਾਮ ਕਰਨ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ,ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਟ ਮੰਤਰੀ ਸਮੇਤ 50 ਦੇ ਲਗਪਗ ਆਗੂਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ, ਜੋ ਲੰਮੇ ਸਮੇਂ ਤੋਂ ਜ਼ੀਰਾ ਦੀ ਅਦਾਲਤ 'ਚ ਚੱਲ ਰਿਹਾ ਸੀ। ਅੱਜ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ,ਮਹੇਸ਼ ਇੰਦਰ ਸਿੰਘ ਗਰੇਵਾਲ, ਬਰਜਿੰਦਰ ਸਿੰਘ ਬਰਾੜ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਵਰਦੇਵ ਸਿੰਘ ਨੋਨੀ ਮਾਨ, ਅਵਤਾਰ ਸਿੰਘ ਜ਼ੀਰਾ,ਸ਼ੇਰ ਸਿੰਘ ਮੰਡ, ਮਨਤਾਰ ਸਿੰਘ ਬਰਾੜ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਕਈ ਆਗੂਆਂ ਨੂੰ ਬਰੀ ਕਰ ਦਿੱਤਾ ਹੈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਅਸੀਂ ਹਮੇਸ਼ਾ ਨਿਆਪਾਲਿਕਾ ਤੇ ਵਿਸ਼ਵਾਸ ਕੀਤਾ ਹੈ। ਉਹਨਾਂ ਨੇ ਜਿਹੜਾ ਅੱਜ ਫੈਸਲਾ ਲਿਆ ਹੈ ਉਸ ਦੇ ਲਈ ਅਸੀਂ ਨਿਆ ਪਾਲਕਾਂ ਦੇ ਹਮੇਸ਼ਾ ਰਿਣੀ ਰਹਾਂਗੇ ਉਹਨਾਂ ਕਿਹਾ ਕਿ ਵਕੀਲ ਸਾਹਿਬਾਨਾਂ ਨੇ ਵੀ ਸਾਡੇ ਕੇਸ ਦੇ ਵਿੱਚ ਜਿਹੜੀ ਭੂਮਿਕਾ ਨਿਭਾਈ ਹੈ ਉਸ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਉਹਨਾਂ ਕਿਹਾ ਕਿ ਜਿਹੜੇ ਮਾਮਲੇ ਸਿਆਸੀ ਰਾਂਝੇਸ਼ ਤੇ ਤਹਿਤ ਕੀਤੇ ਜਾਂਦੇ ਹਨ ਉਹਨਾਂ ਦਾ ਇਨਸਾਫ ਅਕਸਰ ਹੀ ਨਿਆ ਪਾਲਕ ਕਰਦੇ ਹਨ ਜੋ ਉਹਨਾਂ ਨੇ ਕਰਕੇ ਸੱਚ ਦੀ ਜਿੱਤ ਕੀਤੀ ਹੈ।
Punjab Bani 29 November,2023
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ ਚੰਡੀਗੜ, 28 ਨਵੰਬਰ : ਸ਼ੋ੍ਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਪਾਰਟੀ ਨੇ ਇਸ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣੀ ਐਸ ਆਈ ਟੀ ਰੱਦ ਕਰ ਦਿੱਤੀ ਤੇ ਕਿਹਾ ਕਿ ਜਿਹਨਾਂ ਨੇ ਇਹ ਘਿਨੌਣਾ ਅਪਰਾਧ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਕਰਾਰ ਦੇਣ ਦੀ ਆਸ ਨਹੀਂ ਕੀਤੀ ਜਾ ਸਕਦੀ। ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੰਸੀ ਮੀਟਿੰਗ ਵਿਚ ਇਸ ਬਾਬਤ ਮਤਾ ਪਾਸ ਕੀਤਾ ਗਿਆ। ਕਿ ਗੁਰਦੁਆਰਾ ਸਾਹਿਬ ’ਤੇ ਇਹ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਨਤੀਜਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲਿਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਮੁੱਖ ਮੰਤਰੀ ਦੇ ਮਾੜੇ ਮਨਸੂਬਿਆਂ ਨੂੰ ਬੇਨਕਾਬ ਕਰ ਸਕਦੀ ਹੈ ਜਿਸਨੇ ਨਿਹੰਗਾਂ ਦੇ ਇਕ ਖਾਸ ਧੜੇ ਵਾਸਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਵਾਉਣ ਲਈ ਪੁਲਿਸ ਦੀ ਇਹ ਦੁਰਵਰਤੋਂ ਕੀਤੀ। ਉਹਨਾਂ ਕਿਹਾ ਕਿ ਇਸ ਮੁਤਾਬਕ ਮੁੱਖ ਮੰਤਰੀ ਦੇ ਖਿਲਾਫ ਧਾਰਾ 302 ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਨੇ ਉਹਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿਹਨਾਂ ਨੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਦੇ ਹਮਲੇ ਦੀ ਕਵਰੇਜ ਕਰ ਰਹੇ ਪੀ ਟੀ ਸੀ ਦੇ ਪੱਤਰਕਾਰ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਲਿਸ ਗੁਰਦੁਆਰਾ ਸਾਹਿਬ ਵਿਚ ਉਸ ਵੇਲੇ ਦਾਖਲ ਹੋਈ ਜਦੋਂ ਸੰਗਤ ਅਰਦਾਸ ਕਰ ਰਹੀ ਸੀ ਤੇ ਪੁਲਿਸ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਰਟੀ ਨੇ ਅਜਿਹਾ ਉਦੋਂ ਕੀਤਾ ਗਿਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਤਰੀਕੇ ਦੀ ਕੋਈ ਭੜਕਾਹਟ ਨਹੀਂ ਸੀ। ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਕੋਈ ਘਾਟ ਨਹੀਂ ਸੀ ਤੇ ਨਾ ਹੀ ਲੋਕ ਕਿਸੇ ਵੀ ਤਰੀਕੇ ਤੰਗ ਪ੍ਰੇਸ਼ਾਨ ਜਾਂ ਔਖੇ ਸਨ। ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਮਯਾਤਰਾ ਸ਼ੁਰੂ ਕੀਤੀ ਜਾਵੇਗੀ, ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ ਜਿਹਨਾਂ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ ਤੇ ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਇਕੱਤਰ ਹੋ ਕੇ ਉਥੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰ ਕੇ ਰਾਸ਼ਟਰਪਤੀ ਨੂੰ ਫਾਰਮ ਸੌਂਪਣ ਦਾ ਸੱਦਾ ਦਿੱਤਾ। ਇਹ ਵੀ ਫੈਸਲਾ ਲਿਆ ਗਿਆ ਕਿ 14 ਦਸੰਬਰ ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇ ਅਤੇ 8 ਦਸੰਬਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਵਸ ਮਨਾਉਂਦਿਆਂ ਸਾਰੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾਣ। ਕਮੇਟੀ ਨੇ ਕਿਹਾ ਕਿ ਸਰਦਾਰ ਬਾਦਲ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਪ੍ਰਤੀਕ ਸਨ ਜਿਹਨਾਂ ਦਾ ਜਨਮ ਦਿਵਸ ਸਦਭਾਵਨਾ ਦਿਵਸ ਵਜੋਂ ਮਨਾ ਕੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।
Punjab Bani 28 November,2023
ਬਿਕਰਮ ਮਜੀਠੀਆ ਨੇ ਨਜਾਇਜ ਮਾਇਨਿੰਗ ਵਾਲੀ ਥਾਂ ਪਹੁੰਚ ਕੀਤਾ ਭਾਂਡਾ ਫੋੜ
ਬਿਕਰਮ ਮਜੀਠੀਆ ਨੇ ਨਜਾਇਜ ਮਾਇਨਿੰਗ ਵਾਲੀ ਥਾਂ ਪਹੁੰਚ ਕੀਤਾ ਭਾਂਡਾ ਫੋੜ - ਕਿਹਾ : ਪ੍ਰਸ਼ਾਸ਼ਨ ਤੇ ਸਰਕਾਰ ਦੀ ਸ਼ਹਿ ਪਰ ਚਲ ਰਿਹਾ ਸਾਰਾ ਕਾਲਾ ਕਾਰਾ ਚੰਡੀਗੜ੍ਹ, 23 ਨਵੰਬਰ : ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਖੇੜਾ ਕਮਲੋਟ ਜੋ ਕਿ ਨਜਾਇਜ਼ ਮਾਈਨਿੰਗ ਕਰਕੇ ਸਵਾਲਾਂ 'ਚ ਆਇਆ ਸੀ 'ਤੇ ਅੱਜ ਨਜਾਇਜ਼ ਮਾਈਨਿੰਗ ਵਾਲੀ ਥਾਂ 'ਤੇ ਅਕਾਲੀ ਦੱਲ ਦੇ ਸੀਨੀਅਰ ਆਗੂ ਅਤੇ ਜਨਰਲ ਸੱਕਤਰ ਬਿਕਰਮ ਸਿੰਘ ਮਜੀਠੀਆ ਆਪਣੇ ਸਮਰਥਕਾਂ ਨਾਲ ਪਹੁੰਚ ਗਏ। ਜਿਥੇ ਉਨ੍ਹਾਂ ਨਜਾਇਜ਼ ਮਾਈਨਿੰਗ ਦਾ ਭਾਂਡਾ ਫੋੜ ਕੀਤਾ ਅਤੇ ਪੂਰਾ ਮਾਮਲਾ ਜੱਗ ਜਾਹਿਰ ਕੀਤਾ ਹੈ। ਇਸ ਦਰਮਿਆਨ ਅਕਾਲੀ ਆਗੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਅਧੀਨ ਸਰਕਾਰ ਦੇ ਭ੍ਰਿਸ਼ਟ ਆਗੂਆਂ ਦੀ ਮਿਲੀਭੁਗਤ ਅਧੀਨ ਇਹ ਕਾਲਾ ਕਾਰਾ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 'ਆਪ' ਮੰਤਰੀ ਹਰਜੋਤ ਬੈਂਸ ਅਤੇ ਐੱਸ.ਐੱਸ.ਪੀ ਸੋਨੀ ਦੀ ਮਿਲੀਭੁਗਤ ਕਰਕੇ ਪੰਜਾਬ ਦੇ ਲੋਕ ਪਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ CBI ਜਾਂਚ ਹੋਵੇ, ਜਿਸ ਨਾਲ ਸਾਰਾ ਸੱਚ ਲੋਕਾਂ ਸਾਹਮਣੇ ਆ ਜਾਵੇਗਾ। ਉਨਾਂ ਦੋਸ਼ ਲਾਇਆ ਕਿ 'ਆਪ' ਮੰਤਰੀ ਹਰਜੋਤ ਬੈਂਸ, ਉਨ੍ਹਾਂ ਦੇ ਚਾਚਾ ਬਚਿੱਤਰ ਸਿੰਘ ਅਤੇ ਚਾਚਾ ਦੇ ਸਾਢੂ ਟਿੱਕਾ ਸਿੰਘ ਅਤੇ ਪਿਤਾ ਸੋਹਣ ਸਿੰਘ ਇਸ ਕੰਮ ਦੇ ਕਰਤਾ ਧਰਤਾ ਹਨ। ਉਨ੍ਹਾਂ ਕਿਹਾ ਕਿ ਇੱਕ ਡੇਢ ਸਾਲ 'ਚ 3 ਮਾਈਨਿੰਗ ਮੰਤਰੀ ਬਦਲੇ ਜਾ ਚੁੱਕੇ ਹਨ। ਇਸਦਾ ਮਤਲਬ ਹੈ ਕਿ ਮੀਤ ਹੇਅਰ ਵੀ ਇਸ 'ਚ ਸ਼ਾਮਲ ਸਨ ਤਾਂ ਹੀ ਉਨ੍ਹਾਂ ਨੂੰ ਕਸੂਰਵਾਰ ਜਾਣਨ ਤੋਂ ਬਾਅਦ ਵੀ ਬਣਦੀ ਸਜ਼ਾ ਦੇਣ ਦੀ ਬਜਾਏ ਸਿਰਫ ਮਹਿਕਮਾ ਬਦਲ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਮੀਤ ਹੇਅਰ ਦੇ ਸ਼ਾਨਦਾਰ ਵੱਡੇ ਪੱਧਰ 'ਤੇ ਹੋਏ ਵਿਆਹ ਦੇ ਸਪੌਂਸਰ ਵੀ ਮਾਈਨਿੰਗ ਮਾਫ਼ੀਆ ਹੀ ਸੀ, ਜਿਸ ਦੀ ਇੰਟੈਲੀਜੈਂਸ ਇੰਪੁੱਟ ਵੀ ਹੈ। ਦੂਜੇ ਪਾਸੇ ਸਰਕਾਰ ਕਹਿੰਦੀ ਹੈ ਕਿ ਅਸੀਂ ਇਸ ਵਿਭਾਗ ਤੋਂ 20,000 ਕਰੋੜ ਜਨਰੇਟ ਕਰਾਂਗੇ, ਅਜਿਹੀ ਲੁੱਟ ਦੇ ਦਰਮਿਆਨ ਕਿਵੇਂ ਰੀਵੇਨਿਊ ਜਨਰੇਟ ਕੀਤਾ ਜਾ ਸਕਦਾ। ਇਹ ਵੱਡੇ ਸਵਾਲ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ 'ਤੇ ਖੜੇ ਕੀਤੇ ਹਨ। ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨੂੰ ਦੱਸਿਆ ਕਿ ਪਿੰਡ ਖੇੜਾ ਕਮਲੋਟ ਦੀ ਇਹ ਸਾਈਟ ਮੈਨੂਅਲ ਮਾਈਨਿੰਗ ਲਈ ਆਕਸ਼ਨ ਕੀਤੀ ਗਈ ਹੈ। ਪਰ ਜਿਸ ਹਿਸਾਬ ਨਾਲ ਵੱਡੇ ਪੱਧਰ 'ਤੇ ਇੱਥੇ ਟਿੱਪਰ ਚੱਲ ਰਹੇ ਨੇ, ਉਨ੍ਹਾਂ ਨੂੰ ਮੈਨੂਅਲੀ ਨਹੀਂ ਭਰਿਆ ਜਾ ਸਕਦਾ ਅਤੇ ਇਸ ਲਈ JCB ਅਤੇ ਵੱਡੀਆਂ ਮਸ਼ੀਨਾਂ ਦੀ ਵਰਤੋਂ ਕੀਤੀ ਗਈ ਹੈ। ਜਿਨ੍ਹਾਂ ਨੂੰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਥੋਂ ਭਜਾ ਦਿੱਤਾ ਗਿਆ।
Punjab Bani 23 November,2023
ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ
ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ - ਕਿਹਾ : ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਚੰਡੀਗੜ੍ਹ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਮਿੱਤਰ ਤੇ ਕੈਨੇਡਾ ਦੇ ਐਨ ਆਈ ਵੱਲੋਂ ਉਹਨਾਂ ਖਿਲਾਫ ਲਗਾਏ ਅਨੈਤਿਕਤਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਆਜ਼ਾਦ ਤੇ ਨਿਰਪੱਖ ਜਾਂਚਕਰਵਾਈ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਕ ਸਾਬਕਾ ਦੋਸਤ ਜਗਮਨਦੀਪ ਸਿੰਘ ਨੇ ਉਹਨਾਂ ਦੀ ਕੈਨੇਡਾ ਫੇਰੀ ਨੂੰ ਚੇਤੇ ਕੀਤਾ ਹੈ ਜਦੋਂ ਉਹ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਮੈਂਬਰ ਸਨ ਤੇ ਐਨ ਆਰ ਆਈ ਦੇ ਦਾਅਵੇ ਮੁਤਾਬਕ ਜਿਥੇ ਭਗਵੰਤ ਮਾਨ ਨੇ ਸ਼ਰਾਬ ਦੇ ਦੌਰ ਚਲਾਏ, ਅਨੈਤਿਕ ਕਾਰਜ ਕੀਤੇ ਤੇ ਐਨ ਆਰ ਆਈ ਭਾਈਚਾਰੇ ਤੋਂ ਅਣਗਿਣਤ ਪੈਸਾ ਇਕੱਠਾ ਕੀਤਾ। ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਤਾਂ ਆਮ ਆਦਮੀ ਪਾਰਟੀ ਤੇ ਨਾ ਹੀ ਮੁੱਖ ਮੰਤਰੀ ਨੇ ਇਹਨਾਂ ਨੇ ਇਹਨਾਂ ਦੋਸ਼ਾਂ ’ਤੇ ਕੋਈ ਪ੍ਰਤੀਕਰਮ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੇ ਮੁੱਦੇ ਦਬਾਏ ਨਹੀਂ ਜਾ ਸਕਦੇ ਕਿਉਂਕਿ ਪੰਜਾਬ ਨੇ ਲਾਲ ਚੰਦ ਕਟਾਰੂਚੱਕ ਤੇ ਹੋਰਨਾਂ ਖਿਲਾਫ ਅਨੈਤਿਕਤਾ ਦੇ ਦੋਸ਼ ਵੇਖੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਮੇਤ ਜਿਸ ਕਿਸੇ ਖਿਲਾਫ ਵੀ ਅਨੈਤਿਕਤਾ ਦੇ ਦੋਸ਼ ਲੱਗੇ ਹਨ, ਉਸਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਕ ਸ਼ਖਸੀਅਤ ਹੋਣ ਦੇ ਨਾਅਤੇ ਉਹਨਾਂ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ। ਉਹਨਾਂ ਕਿਹਾ ਕਿ ਇਸ ਮੁਤਾਬਕ ਉਹਨਾਂ ਨੂੰ ਸਾਰੇ ਮਾਮਲੇ ਦੀ ਆਜ਼ਾਦ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਐਨ ਆਰ ਆਈ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਐਨ ਆਰ ਆਈ ਨੇ ਢੁਕਵੀ ਜਾਂਚ ਵਿਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਹੈ ਤੇ ਉਹ ਵੀਡੀਓ ਫਿਲਮਾਂ ਸਮੇਤ ਸਬੂਤ ਜਾਂਚ ਏਜੰਸੀ ਨੂੰ ਦੇਣ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਤੇ ਨਾਲ ਹੀ ਐਨ ਆਰ ਆਈ ਕੋਲ ਉਪਲਬਧ ਸਾਰੇ ਸਬੂਤ ਦੀ ਫੋਰੈਂਸਿਕ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਖਾਲੇ ਢੰਗ ਨਾਲ ਪੂਰਾ ਕਰਵਾਉਣ ਲਈ ਕੈਨੇਡੀਆਈ ਅਧਿਕਾਰੀ ਵੀ ਪੂਰਾ ਤਾਲਮੇਲ ਕਰ ਸਕਦੇ ਹਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਰੇ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੇ ਰਾਹ ਵਿਚ ਨਹੀਂ ਆਉਣਾ ਚਾਹੀਦਾ। ਉਹਨਾਂ ਕਿਹਾ ਕਿ ਤੁਸੀਂ ਝੂਠ ਬੋਲ ਕੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਰੱਦ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸਿਰਫ ਇਕ ਨਿਰਪੱਖ ਜਾਂਚ ਹੀ ਸੱਚਾਈ ਸਾਹਮਣੇ ਲਿਆ ਸਕਦੀ ਹੈ ਤੇ ਤੁਹਾਨੂੰ ਇਸ ਜਾਂਚ ਤੋਂ ਨਹੀਂ ਭੱਜਣਾ ਚਾਹੀਦਾ। ਮਜੀਠੀਆ ਨੇ ਕਿਹਾ ਕਿ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਗਾਏ ਦੋਸ਼ਾਂ ਖਾਸ ਤੌਰ ’ਤੇ ਮੁੱਖ ਮੰਤਰੀ ਦੀ ਸ਼ਰਾਬ ਦੀ ਲੱਤ ਤੇ ਮਾੜੇ ਵਿਹਾਰ ਬਾਰੇ ਲਾਏ ਦੋਸ਼ ਪਿਛਲੇ ਕਈ ਸਾਲਾਂ ਤੋਂ ਭਗਵੰਤ ਮਾਨ ਦੀਆਂ ਆਦਤਾਂ ਮੁਤਾਬਕ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਨਤਮਸਤਕ ਹੁੰਦਿਆਂ ਸਾਰੀ ਦੁਨੀਆਂ ਨੇ ਵੇਖਿਆ ਹੈ। ਉਹਨਾਂ ਕਿਹਾ ਕਿ ਇਹ ਵੀ ਸਾਰੇ ਜਾਣਦੇ ਹਨ ਕਿ ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜ਼ੋਰ ਦੇਣ ’ਤੇ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਸ਼ਰਾਬ ਨਾ ਪੀਣ ਲਈ ਆਪਣੀ ਮਾਂ ਦੀ ਝੂਠੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਹਨਾਂ ਨੂੰ ਸ਼ਰਾਬ ਵਿਚ ਰੱਜੇ ਹੋਣ ਕਾਰਨ ਫਰੈਂਕਫਰਟ ਵਿਚ ਜਹਾਜ਼ ਤੋਂ ਹੇਠਾਂ ਲਾਹ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਹ ਸਾਰੇ ਤੱਥ ਪਹਿਲਾਂ ਹੀ ਲੋਕਾਂ ਦੇ ਸਾਹਮਣੇ ਹਨ ਤੇ ਇਸ ਲਈ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਜ਼ਰੂਰੀ ਹੈ।
Punjab Bani 19 November,2023
ਸੁਖਬੀਰ ਬਾਦਲ ਬੋਲੇ : ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਵੱਡੀ ਰੁਕਾਵਟ
ਸੁਖਬੀਰ ਬਾਦਲ ਬੋਲੇ : ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਵੱਡੀ ਰੁਕਾਵਟ ਚੰਡੀਗੜ੍ਹ, 19 ਨਵੰਬਰ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ ਰਿਹਾਈ ਲਈ ਯਤਨ ਕਰਨਾ ਸ਼੍ਰੋਮਣੀ ਅਕਾਲੀ ਦਲ ਆਪਣਾ ਕੌਮੀ ਫ਼ਰਜ ਸਮਝਦਾ ਹੈ। ਉਹਨਾਂ ਕਿਹਾ ਕਿ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਸਮੇਂ ਦੀ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਦਾਲਤ ਵੱਲੋਂ ਭਾਈ ਰਾਜੋਆਣਾ ਦੇ ਜਾਰੀ ਡੈੱਥ ਵਰੰਟ ਤੱਕ ਵੀ ਲਾਗੂ ਨਹੀਂ ਸੀ ਹੋਣ ਦਿੱਤੇ ਗਏ ਬਾਦਲ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾਂ ਕਰਾਇਆ ਜਾਵੇ।ਉਨਾਂ ਕਿਹਾ ਕਿ ਸਿੱਖ ਇੱਕ ਦੇਸ਼ ਭਗਤ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ।ਬਾਦਲ ਨੇ ਭਾਈ ਰਾਜੋਆਣਾ ਸੰਬੰਧੀ ਅਪੀਲ ਉੱਤੇ ਦੇਸ਼ ਦੇ ਗ੍ਰਹਿ ਮੰਤਰਾਲੇ ਵਲੋਂ 12 ਸਾਲਾਂ ਤੱਕ ਵੀ ਫੈਸਲਾ ਨਾ ਲੈਣ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦੇਂਦਿਆਂ ਕਿਹਾ ਕਿ ਇਹ ਵੱਡੀ ਬੇਇਨਸਾਫੀ ਤੇ ਦੇਸ਼ ਦੇ ਕਾਨੂੰਨ ਦੀ ਵੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅਕਤੂਬਰ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਮੁਕਰ ਜਾਣਾ ਵੀ ਵੱਡਾ ਧੋਖਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ ਕਿ "1984 ਵਿੱਚ ਇੰਦਰਾਂ ਗਾਂਧੀ ਨੇ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਕੇ ਵੱਡਾ ਗੁਨਾਹ ਕੀਤਾ ਸੀ ਜੋ ਸਿੱਖਾਂ ਲਈ ਇੱਕ ਗਹਿਰਾ ਜ਼ਖ਼ਮ ਹੈ।" ਉਹਨਾਂ ਕਿਹਾ ਕਿ ਇਹਨਾਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੀ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਨੇ ਕਾਨੂੰਨ ਨੂੰ ਤੋੜਿਆ ਸੀ।ਕਾਨੂੰਨ ਤੋੜਣ 'ਤੇ ਅਦਾਲਤ ਵੱਲੋਂ ਮਿਲੀਆਂ ਸਜ਼ਾਵਾਂ ਇਹ ਦੂਗਣੀਆਂ ਦੁਗਣੀਆਂ ਭੁਗਤ ਚੁੱਕੇ ਹਨ। ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਦਰਾਂ ਗਾਂਧੀ ਤੇ ਹੋਰ ਕਾਂਗਰਸੀ ਹਾਕਮਾਂ ਵੱਲੋਂ ਸਿੱਖਾਂ ਨੂੰ ਦਿੱਤੇ ਜਖਮਾਂ 'ਤੇ ਮੱਲ੍ਹਮ ਲਗਾਉਣ ਲਈ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ।ਉਹਨਾਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਵੀ ਕਿਹਾ ਕਿ ਉਹ ਆਪਣੀ ਬੇਲੋੜੀ ਤੇ ਤਿੱਖੀ ਸ਼ਬਦਾਵਲੀ 'ਤੇ ਕੰਟਰੋਲ ਰੱਖਣ। ਸੁਖਬੀਰ ਸਿੰਘ ਬਾਦਲ ਨੇ ਪੰਥ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਦਾ ਮਸਲਾ ਸਮੁੱਚੀ ਸਿੱਖ ਕੌਮ ਦਾ ਹੈ। ਇਸ ਦੇ ਹੱਲ ਲਈ ਸਾਰੀ ਕੌਮ ਨੂੰ ਇਕਜੁੱਟ ਹੋਕੇ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ। ਉਹਨਾਂ ਨੇ ਭਾਈ ਰਾਜੋਆਣਾ ਸੰਬੰਧੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
Punjab Bani 19 November,2023
ਮੁੱਖ ਮੰਤਰੀ ਭਗਵੰਤ ਮਾਨ ਨੁੰ ਸੁਖਬੀਰ ਬਾਦਲ ਨੇ ਭੇਜਿਆ ਲੀਗਲ ਨੋਟਿਸ : 5 ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ
ਮੁੱਖ ਮੰਤਰੀ ਭਗਵੰਤ ਮਾਨ ਨੁੰ ਸੁਖਬੀਰ ਬਾਦਲ ਨੇ ਭੇਜਿਆ ਲੀਗਲ ਨੋਟਿਸ : 5 ਦਿਨਾਂ ਅੰਦਰ ਮੁਆਫੀ ਮੰਗਣ ਲਈ ਕਿਹਾ ਚੰਡੀਗੜ, 17 ਨਵੰਬਰ : ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੀਗਲ ਨੋਟਿਸ ਭੇਜਿਆ ਹੈ। ਸੁਖਬੀਰ ਨੇ 5 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਹੈ। ਦੋਸ਼ ਲਾਏ ਹਨ ਕਿ ਬਾਲਾਸਰ ਫਾਰਮ ਹਾਊਸ ਅਤੇ ਟਰਾਂਸਪੋਰਟ ਨੂੰ ਲੈ ਕੇ ਮੁੱਖ ਮੰਤਰੀ ਨੇ ਝੂਠੀ ਬਿਆਨਬਾਜ਼ੀ ਕੀਤੀ ਸੀ, ਜੇਕਰ ਮੁਆਫ਼ੀ ਨਾ ਮੰਗੀ ਤਾਂ ਮਾਣਹਾਨੀ ਦਾ ਕੇਸ ਕਰਾਂਗੇ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਨਹਾਨੀ ਕੇਸ ਦਾਇਰ ਕੀਤਾ ਜਾਵੇਗਾ। ਸੁਖਬੀਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਪਹਿਲੀ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਖੁੱਲ਼੍ਹੀ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸਵਾਈਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ਉਤੇ ਦੋਸ਼ ਲਾਇਆ ਸੀ। ਸੁਖਬੀਰ ਬਾਦਲ ਨੇ ਆਖਿਆ ਹੈ ਕਿ ਇਹ ਦੋਸ਼ ਕੋਰਾ ਝੂਠ ਹਨ। ਸੁਖਬੀਰ ਨੇ ਨੋਟਸ ਰਾਹੀਂ ਮੁੱਖ ਮੰਤਰੀ ਉਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।
Punjab Bani 17 November,2023
ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼
ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼ - ਕਿਹਾ : ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਚੰਡੀਗੜ੍ਹ, 15 ਨਵੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਦੋਸ਼ ਲਾਇਆ ਕਿ ਉਹਨਾਂ ਨੇ ਇਕ ਬੇਵਸ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਆਪਣੇ ਮੰਤਰੀ ਦੀ ਘਿਨੌਣੀ ਹਰਕਤ ਬਾਰੇ ਜਾਣੂ ਹੋਣ ਦੇ ਬਾਵਜੂਦ ਉਹਨਾਂ ਦਾ ਬਚਾਅ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਇਸਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤੇ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਹੀ ਮੁੱਖ ਮੰਤਰੀ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਪਰ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅਪਰੇਟਰ ਨੇ ਦੱਸਿਆ ਕਿ ਸ੍ਰੀ ਭਗਵੰਤ ਮਾਨ ਦਫਤਰ ਗਏ ਹਨ ਜਦੋਂ ਕਿ ਦਫਤਰ ਦਾ ਫੋਨ ਵਿਅਸਤ ਆਉਂਦਾ ਰਿਹਾ। ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਜਿਸ ਭਾਸ਼ਾ ਵਿਚ ਮੁੱਖ ਮੰਤਰੀ ਨਾਲ ਗੱਲ ਕਰ ਰਹੇ ਹਨ, ਜੋ ਉਹਨਾਂ ਨੂੰ ਸਮਝ ਆਉਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਦੀਵਾਲੀ ਮੌਕੇ ਮੁੱਖ ਮੰਤਰੀ ਨੂੰ ਆਖਿਆ ਸੀ ਕਿ ਜਿਹੜੇ ਮੰਤਰੀ ਉਹਨਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ, ਉਹਨਾਂ ਦੀਆਂ ਬਜ਼ਰ ਕੁਰਹਿਤਾਂ ਬਾਰੇ ਪਤਾ ਲੱਗਣ ’ਤੇ ਉਹ ਉਹਨਾਂ ਨਾਲ ਹੱਥ ਮਿਲਾਉਣਾ ਵੀ ਪਸੰਦ ਨਹੀਂ ਕਰਨਗੇ। ਇਸ ਮਗਰੋਂ ਉਹਨਾਂ ਨੇ ਦੀਵਾਲੀ ਦੇ ਤਿਓਹਾਰ ਦੀ ਤਸਵੀਰ ਸਾਂਝੀ ਕਰ ਕੇ ਮੁੱਖ ਮੰਤਰੀ ਤੋਂ ਮਿਲਣ ਲਈਸਮਾਂ ਮੰਗਿਆ ਸੀ ਤਾਂ ਜੋ ਉਹ ਉਹਨਾਂ ਦੇ ’ਮਨ ਪਸੰਦ’ ਮੰਤਰੀ ਦੀ ਘਿਨੌਣੀ ਹਰਕਮਤ ਦਾ ਸਬੂਤ ਉਹਨਾਂ ਨੂੰ ਸੌਂਪ ਸਕਣ। ਉਹਨਾਂ ਕਿਹਾ ਕਿ ਉਹਨਾਂ ਅਜਿਹਾ ਇਸ ਕਰ ਕੇ ਕੀਤਾ ਕਿਉਂਕਿ ਮੁੱਖ ਮੰਤਰੀ ਵੀ ਆਪਣੇ ਵਿਰੋਧੀਆਂ ਨਾਲ ਟਵਿੱਟਰ ’ਤੇ ਹੀ ਗੱਲਬਾਤ ਕਰਨ ਲਈ ਜਾਣੇ ਜਾਂਦੇ ਹਨ ਜਦੋਂ ਉਹਨਾਂ ਨੇ ਪੰਜਾਬਰ ਦੇ ਮੁੱਦਿਆਂ ’ਤੇ ਅਖੌਤੀ ਬਹਿਸ ਲਈ ਵਿਰੋਧੀਆਂ ਨੂੰ ਸਿਰਫ ਟਵਿੱਟਰ ’ਤੇ ਹੀ ਸੱਦਾ ਦਿੱਤਾ ਤਾਂ ਉਹ ਸਭ ਨੇ ਵੇਖਿਆ ਸੀ। ਮਜੀਠੀਆ, ਜਿਹਨਾਂ ਨੇ ਮੁੱਖ ਮੰਤਰੀ ਲਈ ਦੀਵਾਲੀ ਦਾ ਤੋਹਫ਼ਾ ਤਾ ਪੈਕ ਕਰਵਾਇਆ ਸੀ, ਨੇ ਪੱਤਰਕਾਰਾਂ ਦੇ ਸਾਹਮਣੇ ਉਹ ਡੱਬਾ ਖੋਲ੍ਹਿਆ ਤਾਂ ਉਸ ਵਿਚੋਂ ਉਹ ਪੈਨ ਡ੍ਰਾਈਵ ਨਿਕਲੀ ਜਿਸ ਵਿਚ ਮੰਤਰੀ ਦੀ ਸ਼ਰਮਨਾਕ ਹਰਕਤ ਰਿਕਾਰਡ ਹੈ। ਉਹਨਾਂ ਕਿਹਾ ਕਿ ਉਹ ਇਸ ਪੈਨ ਡ੍ਰਾਈਵ ਜੋ ਉਹਨਾਂ ਨੂੰ ਇਕ ਜਨਤਕ ਪ੍ਰੋਗਰਾਮ ਵਿਚ ਸੌਂਪੀ ਗਈ, ਵੇਰਵੇ ਸਾਂਝੇ ਨਹੀਂ ਕਰ ਰਹੇ ਕਿਉਂਕਿ ਇਸ ਵਿਚ ਮੰਤਰੀ ਦੇ ਗੁਨਾਹਾਂ ਦਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਮੈਟੀਰੀਅਲ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਪੈਨ ਡ੍ਰਾਈਵ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਮਾਮਲੇ ਵਿਚ ਫੌਰੀ ਕਾਰਵਾਈ ਕਰ ਸਕਣ।
Punjab Bani 15 November,2023
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਸਮੇਤ ਹਲਕਾ ਇੰਚਾਰਜ ਸ. ਬਜਾਜ ਅਤੇ ਐਗਜੈਕਟਿਵ ਮੈਂਬਰ ਸਨਮਾਨਤ ਪ੍ਰੋ. ਚੰਦੂਮਾਜਰਾ ਦੀ ਅਗਵਾਈ ’ਚ ਸ਼ੋ੍ਰਮਣੀ ਅਕਾਲੀ ਦਲ ਲੀਡਰਸ਼ਿਪ ਨੇ ਕੀਤਾ ਭਰਵਾਂ ਸਵਾਗਤ ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਵੇਗਾ ਵਧੇਰੇ ਮਜਬੂਤ : ਪ੍ਰੋ. ਚੰਦੂਮਾਜਰਾ ਪਟਿਆਲਾ 11 ਨਵੰਬਰ () ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਨੌਵੇਂ ਪਾਤਸ਼ਾਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਉਚੇਚੇ ਤੌਰ ’ਤੇ ਸ਼ਾਮਲ ਹੋਣ ਵਾਲਿਆਂ ’ਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹਲਕਾ ਸ਼ਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਇੰਮਪੂਰਮੈਂਟ ਟਰੱਸਟ ਇੰਦਰਮੋਹਨ ਸਿੰਘ ਬਜਾਜ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ ਆਦਿ ਨੇ ਨਵ ਨਿਯੁਕਤ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਵਿਚ ਹਲਕਾ ਇੰਚਾਰਜ ਸ਼ਹਿਰੀ ਅਮਰਿੰਦਰ ਸਿੰਘ ਬਜਾਜ, ਹਲਕਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਵਿਚ ਸ਼ਾਮਲ ਜਥੇਦਾਰ ਜਸਮੇਰ ਸਿੰਘ ਲਾਛਡੂ ਅਤੇ ਬੀਬੀ ਹਰਦੀਪ ਕੌਰ ਆਦਿ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ ਗਿਆ। ਨਵ ਨਿਯੁਕਤ ਅਹੁਦੇਦਾਰਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਕਿਉਂਕਿ ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਵੀ ਮਜਬੂਤ ਹੋਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਜਿਥੇ ਸਿਰਮੌਰ ਸੰਸਥਾ ਵਿਚ ਆਪਣੇ ਧਾਰਮਕ ਕਾਰਜਾਂ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਉਥੇ ਹੀ ਰਾਜਸੀ ਖੇਤਰ ਵਿਚ ਇਨ੍ਹਾਂ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਦੀ ਨਿਯੁਕਤ ਨਾਲ ਟਕਸਾਲੀ ਸਫਾਂ ਵਿਚ ਬੇਹੱਦ ਖੁਸ਼ੀ ਦੀ ਲਹਿਰ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰੀ ਕਰਨ ਵਾਲਿਆਂ ਨੂੰ ਵੱਡਾ ਮਾਣ ਸਤਿਕਾਰ ਬਖਸ਼ਿਆ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਮੋਹਨ ਸਿੰਘ ਬਜਾਜ, ਇੰਦਰਮੋਹਨ ਮੋਹਨ ਬਜਾਜ ਦੀਆਂ ਪਾਰਟੀ ਵਿਚ ਵੱਡੀਆਂ ਘਾਲਣਾਵਾਂ ਹਨ ਇਸ ਕਰਕੇ ਅਮਰਿੰਦਰ ਸਿੰਘ ਬਜਾਜ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਨਯ ਨਿਯੁਕਤ ਅਹੁਦੇਦਾਰ ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਾਡੀਆਂ ਸੇਵਾਵਾਂ ਨੂੰ ਵੇਖਦਿਆਂ ਭਰੋਸਾ ਪ੍ਰਗਟ ਕੀਤਾ ਅਤੇ ਉਹ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਪਾਰਟੀ ਨੂੰ ਹੋਰ ਮਜਬੂਤੀ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾਂ, ਹਰਬੰਸ ਸਿੰਘ ਲੰਗ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸਵੰਤ ਸਿੰਘ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਬਲਤੇਜ ਸਿੰਘ ਖੋਖ, ਗੁਰਦਿਆਲਇੰਦਰ ਸਿੰਘ ਬਿੱਲੂ, ਜੋਗਿੰਦਰ ਸਿੰਘ ਪੰਛੀ, ਜੰਗ ਸਿੰਘ ਇਟਲੀ, ਆਈਐਸ ਬਿੰਦਰਾ, ਹਰਮੀਤ ਸਿੰਘ ਬਡੂੰਗਰ, ਕੁਲਦੀਪ ਸਿੰਘ ਹਰਪਾਲਪੁਰ, ਗੁਰਜੀਤ ਸਿੰਘ ਉਪਲੀ, ਪਲਵਿੰਦਰ ਸਿੰਘ ਰਿੰਕੂ, ਜਗਰੂਪ ਸਿੰਘ ਚੀਮਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ, ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਬਹਾਦਰਗੜ੍ਹ, ਧਨਵੰਤ ਸਿੰਘ ਕਰਹਾਲੀ ਸਾਹਿਬ ਆਦਿ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਾਮਲ ਸਨ।
Punjab Bani 11 November,2023
ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਜਿਹੜੇ ਘਰ ਵੜ੍ਹੇਗੀ ਘਰ ਤਬਾਹ ਕਰ ਦੇਵੇਗੀ: ਸੁਖਬੀਰ ਸਿੰਘ ਬਾਦਲ ਨੇ ਚੋਣਾਂ ਵਾਲੇ ਰਾਜਾਂ ਦੇ ਲੋਕਾਂ ਨੂੰ ਕੀਤਾ ਚੌਕਸ
ਕਿਹਾ ਕਿ ਝੋਨੇ ’ਤੇ ਐਮ ਐਸ ਪੀ ਖਤਮ ਕਰਨ ਦੀ ਮੰਗ ਕਰ ਕੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਹਰ ਵੇਲੇ ਤਿਆਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਭਗਵੰਤ ਮਾਨ ਨੇ ਵਿਸਾਰੇ, ਸਿਰਫ ਕੇਜਰੀਵਾਲ ਦੀ ਸੇਵਾ ’ਚ ਬਰਬਾਦ ਕਰਨ ’ਤੇ ਲੱਗੇ ਸੂਬੇਦਾਰ ਕਰਤਾਰ ਸਿੰਘ ਰੱਖੜਾ ਦੀ ਬਰਸੀ ਮੌਕੇ ਭੇਂਟ ਕੀਤੀ ਸ਼ਰਧਾਂਜਲੀ ਪਟਿਆਲਾ, 10 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਜਿਹੜੇ ਰਾਜਾਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਹੈ ਜੋ ਜਿਸ ਘਰ ਵਿਚ ਵੜ੍ਹਦੀ ਹੈ, ਉਸਨੂੰ ਬਰਬਾਦ ਕਰ ਦਿੰਦੀ ਹੈ, ਇਸ ਲਈ ਉਹ ਆਪ ਨੂੰ ਵੋਟਾਂ ਪਾਉਣ ਤੋਂ ਗੁਰੇਜ਼ ਕਰਨ ਤੇ ਪੰਜਾਬ ਵੱਲ ਵੇਖਣ ਜਿਸਨੂੰ ਆਪ ਸਰਕਾਰ ਬਰਬਾਦ ਕਰਨ ’ਤੇ ਲੱਗੀ ਹੈ। ਅੱਜ ਇਥੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਤੇ ਉੱਘੇ ਸਮਾਜ ਸੇਵੀ ਸਰਦਾਰ ਦਰਸ਼ਨ ਸਿੰਘ ਰੱਖੜਾ ਤੇ ਸਰਦਾਰ ਚਰਨਜੀਤ ਸਿੰਘ ਰੱਖੜਾ ਦੇ ਪਿਤਾ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਰੱਖੜਾ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਨਕਲੀ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਾਰੀ ਤਾਕਤ ਤੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲਗਾ ਦਿੱਤਾ ਹੈ ਤੇ ਸੂਬੇ ਨੂੰ ਬਰਬਾਦ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਝੋਨੇ ’ਤੇ ਐਮ ਐਸ ਪੀ ਨੂੰ ਬੰਦ ਕਰ ਕੇ ਕਿਸੇ ਹੋਰ ਫਸਲ ’ਤੇ ਐਮ ਐਸ ਪੀ ਦੇਣ ਦੀ ਰਾਇ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਗਵੰਤ ਮਾਨ ਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਇਸਤੋਂ ਪਹਿਲਾਂ ਉਹ ਸੁਪਰੀਮ ਕੋਰਟ ਵਿਚ ਇਹ ਆਖ ਚੁੱਕੇ ਹਨ ਕਿ ਉਹ ਐਸ ਵਾਈ ਐਲ ਦਾ ਨਿਰਮਾਣ ਕਰਨ ਨੂੰ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਤੇ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਪਸ ਕੀਤੀ ਨਹਿਰ ਦੀ ਜ਼ਮੀਨ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦਾ ਵਿਰੋਧ ਕਰਨ ਦੀ ਥਾਂ ਆਪਣੇ ਲਈ ਵੀ ਥਾਂ ਮੰਗ ਕੇ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕੀਤਾ ਸੀ। ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਸਨ, ਸਰਕਾਰ ਬਣਨ ਮਗਰੋਂ ਉਸਦੇ ਬਿਲਕੁਲ ਉਲਟ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਖਿਲਾਫ ਸਟੈਂਡ ਲੈ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹੀ ਕਰਦੇ ਹਨ ਜੋ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਹਦਾਇਤ ਕਰਦੇ ਹਨ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿਸ਼ਾਨਾ ਹੈ ਕਿ ਉਹ ਪੰਜਾਬ ਦਾ ਸਭ ਕੁਝ ਲੁੱਟ ਕੇ ਦਿੱਲੀ ਲੈ ਜਾਣ। ਉਹਨਾਂ ਕਿਹਾ ਕਿ ਹਵਾਈ ਜਹਾਜ਼ ਦੀ ਵਰਤੋਂ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਪਰ ਉਸਦਾ ਕਰੋੜਾਂ ਰੁਪਿਆ ਕਿਰਾਇਆ ਪੰਜਾਬ ਸਰਕਾਰ ਭਰ ਰਹੀ ਹੈ ਤੇ ਇੰਨਾ ਹੀ ਨਹੀਂ ਦੇਸ਼ ਭਰ ਵਿਚ ਆਪ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਅੰਨੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਆਖਦੇ ਸਨ ਕਿ ਉਹਨਾਂ ਕੋਲ ਅਜਿਹਾ ਕੈਮੀਕਲ ਹੈ ਜੋ ਪਰਾਲੀ ਨੂੰ ਖੇਤ ਵਿਚ ਖੋਰ ਦੇਵੇਗਾ ਪਰ ਹੁਣ ਪਿਛਲੇ ਦੋ ਸਾਲਾਂ ਤੋਂ ਅਜਿਹਾ ਕੋਈ ਕੈਮੀਕਲ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਜਿਹੜਾ 100 ਰੁਪਏਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਗੱਲ ਚੋਣਾਂ ਵਿਚ ਹੋਈਸੀ, ਉਹ ਵੀ ਨਹੀਂ ਦਿੱਤਾ ਗਿਆ ਤੇ ਨਾ ਹੀ ਪਰਾਲੀ ਦੀ ਸੰਭਾਲ ਲਈ ਕੋਈ ਮਸ਼ੀਨਰੀ ਹੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਮਜਬੂਰ ਹੋ ਕੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਤਾਂ ਉਹਨਾਂ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਸ ਨਲਾਇਕ, ਨਿਕੰਮੇ ਨੂੰ ਮੁੱਖ ਮੰਤਰੀ ਬਣਾ ਕੇ ਬਹੁਤ ਵੱਡਾ ਨੁਕਸਾਨ ਕਰ ਲਿਆ। ਉਹਨਾਂ ਕਿਹਾ ਕਿ ਅਸਲੀ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਇਹ ਜਾਅਲੀ ਤੇ ਕਠਪੁਤਲੀ ਮੁੱਖ ਮੰਤਰੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਹ ਹਨ ਕਿ ਆਪ ਵਿਧਾਇਕ ਸੂਬੇ ਨੂੰ ਲੁੱਟਣ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਆਪ ਨੇ ਰੇਤ ਮਾਫੀਆ ਤੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਉਲਟਾ ਨਸ਼ਾ ਹੋਰ ਵੱਧ ਗਿਆ ਹੈ ਜਿਸਦਾ ਵੱਡਾ ਕਾਰਨ ਹੈ ਕਿ ਇਹਨਾਂ ਦੇ ਐਮ ਐਲ ਏ ਤੇ ਆਗੂ ਮਹੀਨੇ ਲੈ ਰਹੇ ਹਨ ਜੋ 5 ਲੱਖ ਤੇ ਕੋਈ 10 ਲੱਖ ਲੈ ਰਿਹਾ ਹੈ। ਉਹਨਾਂ ਕਿਹਾਕਿ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ ਤੇ ਹਰ ਰੋਜ਼ ਕਤਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਪ ਆਗੂ ਹਰ ਵਪਾਰ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਤੋਂ ਲੈ ਕੇ ਅੱਜ ਤੱਕ ਏਜੰਸੀਆਂ ਵੱਲੋਂ ਤਿਆਰ ਕੀਤੇ ਗੱਦਾਰ ਹਰ ਵਾਰ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹਨ ਪਰ ਹਰ ਵਾਰ ਖਾਲਸਾ ਪੰਥ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਹੀ ਪਾਉਂਦਾ ਹੈ। ਇਸ ਤੋਂ ਪਹਿਲਾਂ ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰੱਖੜਾ ਪਰਿਵਾਰ ਨਾਲ ਸਾਂਝ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਦੱਸਿਆ ਕਿ ਰੱਖੜਾ ਤੇ ਬਾਦਲ ਪਰਿਵਾਰ ਦੋਵਾਂ ਵਿਚ ਕਿੰਨੀ ਸਾਂਝ ਹੈ। ਉਹਨਾਂ ਨੇ ਤਿੰਨਾਂ ਭਰਾਵਾਂ ਵੱਲੋਂ ਹਰ ਸਾਲ ਬਜ਼ੁਰਗਾਂ ਦੀ ਬਰਸੀ ਵੱਡੀ ਪੱਧਰ ’ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੱਖੜਾ ਪਰਿਵਾਰ ਸਮਾਜ ਸੇਵੀ ਪਰਿਵਾਰ ਹੈ ਜਿਸਨੇ ਇਲਾਕੇ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਹੈ। ਇਸ ਮੌਕੇ ’ਤੇ ਸਰਦਾਰ ਦਰਸ਼ਨ ਸਿੰਘ ਰੱਖੜਾ, ਸਰਦਾਰ ਚਰਨਜੀਤ ਸਿੰਘ ਰੱਖੜਾ, ਸਰਦਾਰ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ, ਸਰਦਾਰ ਰਾਜਿੰਦਰ ਸਿੰਘ ਵਿਰਕ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Punjab Bani 10 November,2023
ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ
ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫੈਸਲਾ ਹੋ ਗਿਆ ਹੈ। ਐਡਵੋਕੇਟ ਨੂੰ 118 ਵੋਟਾਂ ਮਿਲੀਆਂ ਅਤੇ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਹੀ ਮਿਲੀਆਂ ਹਨ। ਹੁਣ ਤੀਜੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਪ੍ਰਧਾਨ ਦੀ ਦੌੜ ਵਿਚ ਐਡਵੋਕੇਟ ਧਾਮੀ, ਬਲਬੀਰ ਸਿੰਘ ਘੁੰਨਸ ਮੁੱਖ ਤੌਰ 'ਤੇ ਸ਼ਾਮਲ ਹਨ।
Punjab Bani 08 November,2023
ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ
ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਮੋਹਾਲੀ, 4 Nov : ਆਈਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਹੇਠਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰਮਬੰਸ ਸਿੰਘ ਬੰਟੀ ਰੋਮਾਣਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵੀ ਹਨ, ਉਹਨਾ ਨੇ ਆਪਣੇ ਐਕਸ ਅਕਾਊਂਟ ਉੱਤੇ 25 ਅਕਤੂਬਰ ਨੂੰ ਇੱਕ ਵੀਡੀਓ ਪਾਈ ਸੀ। ਇਸ ਵੀਡੀਓ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ ਉੱਤੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਆਡੀਓ ਸੁਣਾਈ ਦੇ ਰਹੀ ਹੈ। ਬੰਟੀ ਰੋਮਾਣਾ ਨੇ ਵੀਡੀਓ ਦੇ ਨਾਲ ਲਿਖਿਆ ਸੀ, ‘ਕੰਵਰ ਗਰੇਵਾਲ ਦੀ ਭਗਵੰਤ ਮਾਨ ਨੂੰ ਸਲਾਹ ਤੇ ਚੇਤਾਵਨੀ।’ ਹਾਲਾਂਕਿ ਕੰਵਰ ਗਰੇਵਾਲ ਵੱਲੋਂ ਇੱਕ ਵੀਡੀਓ ਰਾਹੀਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਬਾਰੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ। ਪਰਮਬੰਸ ਸਿੰਘ ਰੋਮਾਣਾ ਉੱਤੇ ਆਈਪੀਸੀ ਦੀਆਂ ਧਾਰਾਵਾਂ 468 (ਕਿਸੇ ਨੂੰ ਧੋਖਾ ਦੇਣ ਲਈ ਛੇੜਛਾੜ), 469 (ਕਿਸੇ ਦੇ ਸਨਮਾਨ ਨੂੰ ਢਾਹ ਲਾਉਣ ਲਈ ਛੇੜਛਾੜ), 500 (ਮਾਣਹਾਨੀ) ਅਤੇ ਇੰਫਰਮੇਸ਼ਨ ਟੈਕਨਾਲਜੀ ਐਕਟ 2000 (ਆਈ ਟੀ ਐਕਟ ਦੀਆਂ ਧਾਰਾਵਾਂ 43 (i) ਅਤੇ 66 ਤਹਿਤ ਪਰਚਾ ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਮਟੌਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜ ਗਏ ਸਨ ਅਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ 'ਤੇ ਇਤਰਾਜ਼ ਜਤਾਇਆ ਵੀ ਜਤਾਇਆ ਸੀ।
Punjab Bani 04 November,2023
ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ
ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ ਮੋਹਾਲੀ, 26 Oct : ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮੋਹਾਲੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।ਸਾਇਬਰ ਸੈੱਲ ਵੱਲੋ ਬੰਟੀ ਰੋਮਾਣਾ ‘ਤੇ ਕਾਰਵਾਈ ਹੋਈ ਹੈ। ਗਾਇਕ ਕੰਵਰ ਗਰੇਵਾਲ ਦੇ ਇੱਕ ਵੀਡੀਓ ਮਾਮਲੇ ‘ਚ ਬੰਟੀ ਰੋਮਾਣਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ।ਬੰਟੀ ਰੋਮਾਣਾ ਨੇ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ।ਬੰਟੀ ਰੋਮਾਣਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਸਮੇਂ ਉਹ ਯੂਥ ਵਿੰਗ ਤੇ ਸੋੋਸ਼ਲ ਮੀਡੀਆ ਦੇ ਇੰਚਾਰਜ ਹਨ। ਦੱਸ ਦਈਏ ਕਿ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਐਡਿਟ ਕਰਕੇ ਇਹ ਟਿੱਪਣੀਆਂ ਕੀਤੀਆਂ ਗਈਆਂ ਸਨ।
Punjab Bani 26 October,2023
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਅਦਾਲਤ ਚ ਪੇਸ਼ ਹੋਏ
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਅਦਾਲਤ ਚ ਪੇਸ਼ ਹੋਏ ਅੰਮ੍ਰਿਤਸਰ, 21 ਅਕਤੂਬਰ 2023 : ਮਾਣਹਾਨੀ ਦੇ ਮਾਮਲੇ 'ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ ਅਤੇ ਉਨ੍ਹਾਂ ਨੇ ਕੇਸ ਬਾਬਤ ਟਿੱਪਣੀ ਕਰਦੇ ਹੋਏ ਕਿਹਾ ਕਿ ਕੇਸ ਦਾ ਫੈਸਲਾ ਤਾਂ ਪਹਿਲਾਂ ਹੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਕੇ ਆਪਣਾ ਖਹਿੜਾ ਛਡਵਾਇਆ ਸੀ ਅਤੇ ਹੁਣ ਜੋ ਮੈਨੂੰ ਕਾਲਰ ਤੋਂ ਫੜ ਕੇ ਜੇਲ ਭੇਜਣ ਦੀ ਗੱਲ ਕਰਦੇ ਸੀ ਉਹ ਸੰਜੇ ਸਿੰਘ ਖੁਦ ਇਸ ਸਮੇਂ ਜੇਲ ਵਿੱਚ ਬੰਦ ਹਨ। ਉਹਨਾਂ ਕਿਹਾ ਕਿ ਹੁਣ ਸੰਜੇ ਸਿੰਘ ਦੇ ਵਕੀਲ ਵੱਲੋਂ ਅਦਾਲਤ ਤੋਂ ਸੰਜੇ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕੈਨੇਡਾ ਸਰਕਾਰ ਵੱਲੋਂ ਆਪਣੇ 41 ਅਫਸਰ ਵਾਪਸ ਕੈਨੇਡਾ ਬੁਲਾਲ ਤੇ ਗਏ ਹਨ ਇਸ ਨਾਲ ਬਹੁਤ ਵੱਡਾ ਘਾਟਾ ਪੰਜਾਬ ਦੇ ਨੌਜਵਾਨਾਂ ਨੂੰ ਹੋਵੇਗਾ। ਉਹਨਾਂ ਕਿਹਾ ਕਿ ਖਾਸ ਕਰਕੇ ਪੱਗ ਵਾਲੇ ਅਤੇ ਪੰਜਾਬੀ ਲੋਕਾਂ ਨੂੰ ਆਰਥਿਕ ਤੇ ਸੋਸ਼ਲ ਤੇ ਧਾਰਮਿਕ ਤੌਰ ਤੇ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ।
Punjab Bani 21 October,2023
ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ
ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ - ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ ਚੰਡੀਗੜ੍ਹ, 15 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਭਗਵੰਤ ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਹੈ। ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਜੋ ਦਿੱਲੀ ਤੋਂ ਹੁਕਮ ਆਉਂਦਾ ਹੈ, ਉਹ ਹੀ ਇਹ (ਮਾਨ) ਕਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਵਿਖਾਈ ਸਖਤੀ ਪਿੱਛੋਂ ਪੰਜਾਬ ਸਰਕਾਰ ਫਟਾਫਟ ਸਰਵੇਖਣ ਲਈ ਤਿਆਰ ਹੋ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨੂੰ ਬਹਿਸ ਕਰਨ ਲਈ ਸੱਦੇ ਦੇਣ ਦੇ ਪ੍ਰਚਾਰ ਕਰ ਕੇ ਪੰਜਾਬੀਆਂ ਦਾ ਧਿਆਨ ਅਸਲ ਦਰਿਆਈ ਪਾਣੀਆਂ ਦੇ ਮੁੱਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਅੱਜ ਨਹਿਰ ਦੇ ਨਿਰਮਾਣ ਦਾ ਸਰਵੇਖਣ ਕਰਨ ਲਈ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਹੈ। ਇਸ ਸਾਜ਼ਿਸ਼ ਨੂੰ ਛੁਪਾਉਣ ਅਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸਵਾਈਐਲ ਦੇ ਸਰਵੇਖਣ ਦਾ ਆਰਡਰ ਲਿਸਟ ਵਿੱਚ ਜਾਣ ਬੁੱਝ ਕੇ ਸੀਰੀਅਲ ਨੰਬਰ 32 ਰੱਖਿਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸੇ ਦਾ ਧਿਆਨ ਇਸ ’ਤੇ ਨਾ ਜਾਵੇ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਲੋਕ ਇਸ ਸਰਵੇਖਣ ਨੂੰ ਕਦੇ ਵੀ ਮੁਕੰਮਲ ਨਹੀਂ ਹੋਣ ਦੇਣਗੇ ਚਾਹੇ ਇਸ ਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਹੁਕਮ ਤੁਰੰਤ ਵਾਪਸ ਲਵੇ ਨਹੀਂ ਤਾਂ ਪੂਰੇ ਪੰਜਾਬ ਵਿਚ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
Punjab Bani 15 October,2023
4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ
4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ ਚੰਡੀਗੜ੍ਹ-ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ 4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ। ਬਠਿੰਡਾ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਿੱਤ ਮੋਹਿੰਦਰ ਸਿੱਧੂ ਨੇ ਕਿਹਾ ਕਿ ਮੈਨੂੰ ਕੋਈ ਕਾਰਨ ਦੱਸ ਨੋਟਿਸ ਨਹੀਂ ਮਿਲਿਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਅਕਾਲੀ ਦਲ ਵਿੱਚ ਡਿਕਟੇਟਰਸ਼ਿਪ ਚਲ ਰਹੀ ਹੈ। ਮੈਂ ਕਦੇ ਪਾਰਟੀ ਖਿਲਾਫ ਗੱਲ ਨਹੀਂ ਕੀਤੀ ਅਤੇ ਮੇਰਾ ਕਿਸੇ ਨੇ ਪੱਖ ਨਹੀਂ ਸੁਣਿਆ ਹੈ। ਮੇਰੀ ਕਿਸੇ ਨੇ ਗੱਲ ਨਹੀਂ ਕੀਤੀ, ਜੇਕਰ ਅੱਜ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾਂ ਮੈਨੂੰ ਜ਼ਰੂਰ ਬੁਲਾਉਂਦੇ। ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਮੈਂ ਆਪਣੇ ਲੋਕਾਂ ਨਾਲ ਸਲਾਹ ਕਰਨ ਤੋਂ ਬਾਅਦ ਹੀ ਅਗਲੇ ਕਦਮ ਦਾ ਐਲਾਨ ਕਰਾਂਗਾ। ਜੀਤ ਮਹਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਹ 2014 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।ਪ੍ਰਕਾਸ਼ ਸਿੰਘ ਬਾਦਲ ਦਾ ਆਪਣੇ ਪਿਤਾ ਨਾਲ ਬਹੁਤ ਪਿਆਰ ਸੀ। ਜਦੋਂ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਬਾਦਲ ਚੋਣ ਲੜ ਰਹੇ ਸਨ ਤਾਂ ਅਕਾਲੀ ਦਲ ਨੂੰ ਉਨ੍ਹਾਂ ਦੀ ਲੋੜ ਸੀ। ਬਾਦਲ ਪਰਿਵਾਰ ਦੀ ਖ਼ਾਤਰ ਉਹ ਮੌਜੂਦਾ ਵਿਧਾਇਕ ਦਾ ਅਹੁਦਾ ਛੱਡ ਕੇ, ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਵੀ ਕੀਤੀ ਸੀ। ਸ. ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੂੰ 2017 ਅਤੇ 2022 ਦੀਆਂ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਸੀ ਪਰ ਇਸ ਨਾਲ ਪਾਰਟੀ ਨੂੰ ਬਹੁਤਾ ਫਰਕ ਨਹੀਂ ਪਿਆ।
Punjab Bani 12 October,2023
ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ
ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਭੇਜੀ ਫੌਜ ਅਕਾਲੀ ਦਲ ਹਰਿਆਣਾ ਨੂੰ ਪਾਣੀ ਨਹੀਂ ਜਾਣ ਦੇਵੇਗਾ ਪਾਰਟੀ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ ਕਪੂਰੀ (ਪਟਿਆਲਾ), 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ। ਇਸ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐਸ ਵਾਈ ਐਲ ਦੀ ਉਸਾਰੀ ਦੇ ਵਿਰੋਧ ਵਿਚ ’ਧਰਮ ਯੁੱਧ ਮੋਰਚੇ’ ਦੀ ਸ਼ੁਰੂਆਤ ਦਾ ਕੇਂਦਰ ਹੈ, ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਹਨਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਕੋਈ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਫੌਜ ਭੇਜ ਕੇ ਹਰਿਆਣਾ ਲਈ ਪਾਣੀ ਲੈਣ ਦਾ ਮਾਮਲਾ ਹੋਵੇ, ਅਸੀਂ ਇਸਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਅਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਪਾਰਟੀ ਦੇ ਹਲਕਾ ਇੰਚਾਰਜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਘਿਰਾਓ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਪਹਿਲਾਂ ਪਾਰਟੀ ਦਫਤਰ ਵਿਖੇ ਇਕੱਤਰ ਹੋਵੇਗੀ ਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗੀ। ਉਹਨਾਂ ਕਿਹਾ ਕਿ ਪਾਰਟੀ ਉਸ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ ਜਦੋਂ ਉਹ ਐਸ ਵਾਈ ਐਲ ਦੇ ਹਿੱਤ ਵੇਚਣ ਦੇ ਮਾਮਲੇ ਵਿਚ ਸਭ ਤੋਂ ਵੱਡੇ ਦਸ਼ੀ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਜਾਣ ਬੁੱਝ ਕੇ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਕੇਸ ਦੀ ਸੁਣਵਾਈ ਵੇਲੇ ਨਹਿਰ ਬਣਾਉਣ ਲਈ ਸਹਿਮਤੀ ਦਿੱਤੀ ਤੇ ਕਿਹਾ ਕਿ ਉਸ ’ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਨ ਕਾਰਨ ਜ਼ਮੀਨ ਵਾਪਸ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਆਪਣੇ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਇਹ ਫੈਸਲਾ ਲਿਆ ਕਿਉਂਕਿ ਸ੍ਰੀ ਕੇਜਰੀਵਾਲ ਚਾਹੁੰਦੇ ਹਨ ਕਿ ਆਉਂਦੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਸੱਤਾ ਵਿਚ ਆਉਣ ’ਤੇ ਇਹ ਮਸਲਾ ਹਮੇਸ਼ਾ ਵਾਸਤੇ ਹੱਲ ਕਰ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਰਾਜਸਥਾਨ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਵਾਸਤੇ ਪਾਣੀਆਂ ਦੀ ਵੰਡ ਲਈ ਪਹਿਲਾਂ ਕੀੇਤ ਸਾਰੇ ਸਮਝੌਤੇ ਰੱਦ ਕਰ ਦਿਆਂਗੇ। ਉਹਨਾਂ ਕਿਹਾ ਕਿ ਰਾਜਸਥਾਨ ਨੂੰ 1955 ਵਿਚ ਇਕਪਾਸੜ ਫੈਸਲੇ ਤਹਿਤ 8 ਐਮ ਏ ਐਫ ਪਾਣੀ ਦੇ ਦਿੱਤਾ ਗਿਆ ਸੀ। ਇੰਨਾ ਹੀ ਨਹੀਂ 1981 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਐਸ ਵਾਈ ਐਲ ਦੀ ਨਹਿਰੀ ਸ਼ੁਰੂ ਕਰਨ ਵਾਸਤੇ ਰਾਜ਼ੀ ਕਰ ਲਿਆ ਸੀ ਜਿਸਦੀ ਬਦੌਲਤ ਇਸੇ ਪਿੰਡ ਤੋਂ ਇੰਦਰਾ ਗਾਂਧੀ ਨੇ ਉਸਾਰੀ ਸ਼ੁਰੂ ਕਰਵਾਈ। ਸਰਦਾਰ ਬਾਦਲ ਨੇ ਕਿਹਾ ਕਿ ਨਹਿਰ ਲਈ ਐਕਵਾਇਰ ਕੀਤੀ ਜ਼ਮੀਨ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 2016 ਵਿਚ ਜ਼ਮੀਨ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਨਾ ਤਾਂ ਨਹਿਰ ਹੈ ਤੇ ਨਾ ਹੀ ਪਾਣੀ ਹੈ। ਉਹਨਾਂ ਕਿਹਾ ਕਿ ਇਸ ਲਈ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਵਿਸਥਾਰ ਵਿਚ ਗੱਲ ਕੀਤੀ ਕਿ ਕਿਵੇਂ ਆਮ ਆਦਮੀ ਪਾਰਟੀ ਕਾਂਗਰਸ ਦੇ ਰਾਹ ’ਤੇ ਚਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਤੇ ਹਰਿਆਣਾ ਤੇ ਰਾਜਸਥਾਨ ਦੇ ਹੱਕ ਵਿਚ ਕੰਮ ਕਰ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।
Punjab Bani 07 October,2023
ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ
ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ ਪਟਿਆਲਾ, 2 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨਸ਼ਿਆਂ ’ਤੇ ਫਿਲਮ ਬਣੀ ਹੋਣ ਦੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਚੇਤਾ ਕਰਵਾਇਆ ਕਿ ਇਹ ਫਿਲਮ ਹੋਰ ਕਿਸੇ ਨੇ ਨਹੀਂ ਬਲਕਿ ਉਹਨਾਂ ਨੇ ਆਪ ਹੀ ਤਿਆਰ ਕਰਵਾਈ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼ਾਇਦ ਅਰਵਿੰਦ ਕੇਜਰੀਵਾਲ ਦੀ ਯਾਦਦਾਸ਼ਤ ਕਮਜ਼ੋਰ ਹੈ। ਉਹਨਾਂ ਕਿਹਾ ਕਿ ਜਦੋਂ ਇਹਨਾਂ ਦੀ ਪਾਰਟੀ ਪੰਜਾਬ ਵਿਚ ਸਰਗਰਮ ਹੋਈਸੀ ਤਾਂ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕਰਨ ਵਿਚ ਸਭ ਤੋਂ ਮੋਹਰੀ ਭੂਮਿਕਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਆਪ ਨਿਭਾਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਜਾਂ ਸ਼ਾਇਦ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਸੀ ਕਿ ਇਕ ਸਿਆਸੀ ਪਾਰਟੀ ਨੇ ਫਿਲਮ ਬਣਵਾ ਕੇ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕੀਤੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਦੇ ਮੰਦੇ ਭਾਗ ਇਹ ਹੈ ਕਿ ਜੋ ਕੋਸ਼ਿਸ਼ ਉਸ ਵੇਲੇ ਆਪ ਲੀਡਰਸ਼ਿਪ ਨੇ ਕੀਤੀ, ਅੱਜ ਪੰਜਾਬ ਵਿਚ ਉਸਨੂੰ ਹਕੀਕੀ ਜਾਮਾ ਮਿਲ ਗਿਆ ਹੈ ਤੇ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਇੰਨਾ ਕੁ ਜ਼ਿਆਦਾ ਹੋਇਆ ਹੈ ਕਿ ਸ਼ਾਇਦ ਹੀ ਕੋਈ ਪਿੰਡ ਜਾਂ ਗਲੀ ਮੁਹੱਲਾ ਇਸਦੀ ਮਾਰ ਤੋਂ ਬਚਿਆ ਹੋਵੇ। ਡਾ. ਚੀਮਾ ਨੇ ਕੇਜਰੀਵਾਲ ਨੂੰ ਆਖਿਆ ਕਿ ਉਹ ਇਹ ਨਾ ਭੁੱਲਣ ਕਿ ਝੂਠ ਭਾਵੇਂ 100 ਵਾਰ ਬੋਲਿਆ ਜਾਵੇ ਪਰ ਅਖੀਰ ਜਿੱਤ ਸੱਚ ਦੀ ਹੀ ਹੁੰਦੀ ਹੈ।
Punjab Bani 02 October,2023
ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਚੰਡੀਗੜ੍ਹ, 30 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਡਾਇਰੈਕਟਰ ਸੰਦੀਪ ਸਿੰਘ ਵਾਹਿਦ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਜਾਂਚ ਨੰਬਰ 04/2019 ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ, ਵਧੀਕ ਡਾਇਰੈਕਟਰ ਆਦਿ ਵਿਰੁੱਧ ਜਾਂਚ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਸਟੇਟ ਕਪੂਰਥਲਾ ਦੇ ਮਹਾਰਾਜਾ ਜਗਤਜੀਤ ਸਿੰਘ ਨੇ 09.02.1933 ਦੇ ਆਪਣੇ ਹੁਕਮ/ਇਕਰਾਰਨਾਮੇ ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਵਿਕਸਤ ਕਰਨ ਲਈ ਆਪਣੀ ਸਟੇਟ ਵਿੱਚ ਸ਼ੂਗਰ ਮਿੱਲ ਉਦਯੋਗ ਅਲਾਟ ਕੀਤਾ ਸੀ। ਇਸ ਮਿੱਲ ਨੂੰ ਚਲਾਉਣ ਲਈ ਉਨ੍ਹਾਂ ਨੇ ਛੋਟ ਵਾਲੀ ਜ਼ਮੀਨ ਵਜੋਂ 251 ਕਨਾਲ 18 ਮਰਲੇ (31 ਏਕੜ 03 ਕਨਾਲ 18 ਮਰਲੇ) ਜ਼ਮੀਨ ਮੁਫ਼ਤ ਅਲਾਟ ਕੀਤੀ ਜਿਸ ਦੇ ਮਾਲਕਾਨਾ ਹੱਕ ਸ਼ਰਤਾਂ ਸਮੇਤ ਜਗਤਜੀਤ ਸਿੰਘ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਦਿੱਤੇ ਗਏ ਸਨ। 09.02.1933 ਦੇ ਹੁਕਮ/ਇਕਰਾਰਨਾਮੇ ਦੇ ਨੁਕਤਾ ਨੰਬਰ 1 ਅਤੇ 8 ਅਨੁਸਾਰ, ਇਹ ਜ਼ਮੀਨ ਸੂਬੇ ਦੀ ਹੈ ਅਤੇ ਅੱਗੇ ਵੇਚੀ ਜਾਂ ਗਿਰਵੀ ਨਹੀਂ ਰੱਖੀ ਜਾ ਸਕਦੀ। ਜੇਕਰ ਸ਼ੂਗਰ ਮਿੱਲ ਬੰਦ ਹੋ ਜਾਂਦੀ ਹੈ, ਤਾਂ ਜ਼ਮੀਨ ਬਿਨਾਂ ਕਿਸੇ ਮੁਆਵਜ਼ੇ ਦੇ ਸੂਬੇ ਨੂੰ ਵਾਪਸ ਮਿਲ ਜਾਵੇਗੀ। ਕੰਪਨੀ ਖੰਡ ਉਦਯੋਗ ਅਤੇ ਇਸਦੇ ਕਿਸੇ ਵੀ ਬਾਇਓ ਉਤਪਾਦ ਦੇ ਨਿਰਮਾਣ ਲਈ ਮਿੱਲਾਂ ਦੀ ਸਥਾਪਨਾ ਕਰ ਸਕਦੀ ਹੈ। ਸਰਕਾਰ ਦੀ ਮਨਜ਼ੂਰੀ ਨਾਲ ਕੰਪਨੀ ਕਿਸੇ ਹੋਰ ਕੰਪਨੀ ਨਾਲ ਜੁੜ ਸਕਦੀ ਹੈ, ਆਪਣੇ ਅਧਿਕਾਰ ਕਿਸੇ ਹੋਰ ਕੰਪਨੀ, ਕਾਰਪੋਰੇਸ਼ਨ ਜਾਂ ਖੰਡ ਉਦਯੋਗ ਨਾਲ ਜੁੜੇ ਵਿਅਕਤੀ ਨੂੰ ਦੇ ਸਕਦੀ ਹੈ ਬਾਸ਼ਰਤੇ ਇਸ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਓਸਵਾਲ ਐਗਰੋ ਮਿੱਲਜ਼ ਲਿਮਟਿਡ, ਫਗਵਾੜਾ, ਜੋ ਜਗਤਜੀਤ ਸਿੰਘ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ, ਫਗਵਾੜਾ ਚਲਾ ਰਹੀ ਸੀ, ਨੇ 18.10.2000 ਨੂੰ ਮੈਸਰਜ਼ ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਨਾਲ ਸਮਝੌਤਾ ਸਹੀਬੱਧ ਕੀਤਾ ਸੀ ਅਤੇ ਉਨ੍ਹਾਂ ਨੂੰ ਸਾਰੇ ਅਧਿਕਾਰ ਸੌਂਪ ਦਿੱਤੇ। ਇਸ ਉਪਰੰਤ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਫਗਵਾੜਾ ਅਤੇ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ ਦੇ ਡਾਇਰੈਕਟਰਾਂ ਨੇ ਆਪਣੀ ਮਿਲੀਭੁਗਤ ਨਾਲ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ ਤੋਂ ਮਿੱਲ ਅਤੇ ਜ਼ਮੀਨ 99 ਸਾਲਾਂ ਲਈ ਲੀਜ਼ 'ਤੇ ਐਕੁਆਇਰ ਕਰ ਲਈ। ਇਸ ਰਜਿਸਟਰਡ ਲੀਜ਼ ਡੀਡ ਦੇ ਨੁਕਤਾ ਨੰਬਰ 4 (ਡੀ) (ਏ) ਵਿੱਚ ਲਿਖਿਆ ਗਿਆ ਹੈ ਕਿ ਮੈਸਰਜ਼ ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ ਕਰਜ਼ਾ ਲੈਣ ਲਈ ਕਿਸੇ ਵੀ ਬੈਂਕ ਅਤੇ ਵਿੱਤੀ ਸੰਸਥਾ ਕੋਲ ਜਾਇਦਾਦ ਗਿਰਵੀ ਰੱਖ ਸਕਦਾ ਹੈ, ਜਿਸ ਵਿੱਚ ਜਗਤਜੀਤ ਸ਼ੂਗਰ ਮਿੱਲਜ਼ ਲਿਮਟਿਡ ਕੰਪਨੀ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਲੀਜ਼ ਡੀਡ ਨੂੰ ਮਾਲ ਰਿਕਾਰਡ ਵਿੱਚ ਦਰਜ ਨਹੀਂ ਕੀਤਾ ਗਿਆ ਤਾਂ ਜੋ ਕਰਜ਼ਾ ਲੈਣ ਸਮੇਂ ਬੈਂਕ ਅਤੇ ਸਰਕਾਰ ਨਾਲ ਧੋਖਾਧੜੀ ਕੀਤੀ ਜਾ ਸਕੇ। ਇਸ ਲੀਜ਼ ਡੀਡ ਦੇ ਦਸਤਾਵੇਜਾਂ ਦੇ ਆਧਾਰ 'ਤੇ, ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ ਫਗਵਾੜਾ ਦੀ 93.94 ਕਰੋੜ ਰੁਪਏ ਦੀ ਕੀਮਤ ਵਾਲੀ 251 ਕਨਾਲ 18 ਮਰਲੇ ਰਕਬੇ ਵਾਲੀ ਸਰਕਾਰੀ ਜ਼ਮੀਨ ਨੂੰ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਨੇ ਇਸ ਸਰਕਾਰੀ ਜ਼ਮੀਨ ਨਾਲ ਕਰਜ਼ਾ ਲੈਣ ਲਈ ਗਾਰੰਟੀ ਵਜੋਂ ਗਿਰਵੀ ਰੱਖਿਆ ਸੀ ਜਿਸ ਨਾਲ ਕੰਪਨੀ ਨੇ ਨਾਜਾਇਜ਼ ਤਰੀਕੇ ਨਾਲ ਵਿੱਤੀ ਲਾਭ ਹਾਸਲ ਕੀਤਾ। ਇਸ ਉਪਰੰਤ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਦੇ ਡਾਇਰੈਕਟਰਾਂ ਨੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਜੀ.ਟੀ.ਰੋਡ ਫਗਵਾੜਾ ਨਾਂ ਦੀ ਨਵੀਂ ਕੰਪਨੀ ਬਣਾਈ ਜੋ ਸਾਲ 2010-11 ਵਿੱਚ ਰਜਿਸਟਰਡ ਕਰਵਾਈ ਗਈ ਸੀ। ਸਾਲ 2013-14 ਵਿੱਚ ਉਕਤ ਡਾਇਰੈਕਟਰਾਂ ਦੀ ਮਿਲੀਭੁਗਤ ਨਾਲ ਪੀ.ਐੱਸ.ਈ.ਬੀ. ਦਫਤਰ ਦੇ ਸਾਹਮਣੇ, ਬੰਗਾ ਰੋਡ, ਫਗਵਾੜਾ ਵਿਖੇ ਮੈਸਰਜ਼ ਡਬਲਯੂ.ਐੱਸ. ਫਿਟਨੈਸ ਪ੍ਰਾਈਵੇਟ ਲਿਮਟਿਡ ਨਾਂ ਦੀ ਕੰਪਨੀ ਵੀ ਰਜਿਸਟਰਡ ਕਰਵਾਈ ਗਈ, ਜਿਸ ਦੇ ਡਾਇਰੈਕਟਰਾਂ ਨੇ ਆਪਸੀ ਮਿਲੀਭੁਗਤ ਨਾਲ 11.04.2017 ਨੂੰ 6 ਕਨਾਲ 4 ਮਰਲੇ ਸਰਕਾਰੀ ਜ਼ਮੀਨ ਵੇਚੀ ਅਤੇ 251 ਕਨਾਲ 18 ਮਰਲੇ ਰਕਬੇ ਵਾਲੀ ਜ਼ਮੀਨ ਸਟੇਟ ਬੈਂਕ ਆਫ ਇੰਡੀਆ, ਇੰਡਸਟਰੀਅਲ ਫਾਇਨਾਂਸ ਬ੍ਰਾਂਚ, ਢੋਲੇਵਾਲ ਚੌਂਕ, ਲੁਧਿਆਣਾ ਕੋਲ ਗਿਰਵੀ ਰੱਖ ਦਿੱਤੀ ਅਤੇ ਉਸ ਨੇ ਮਿਤੀ 30.05.2019 ਨੂੰ ਗਰਵੀ ਰੱਖਣ ਸਬੰਧੀ ਰਜਿਸਟਰਡ ਡੀਡ ਰਾਹੀਂ ਸਰਕਾਰ ਨਾਲ ਧੋਖਾਧੜੀ ਕਰਦਿਆਂ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਵਿੱਤੀ ਲਾਭ ਲਿਆ ਅਤੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ। ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ, ਫਗਵਾੜਾ ਨੂੰ ਚਲਾਉਣ ਵਾਲੀ ਕੰਪਨੀ ਮੈਸਰਜ਼ ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਨੇ ਅਸਲ ਤੱਥ ਛੁਪਾ ਕੇ ਸਾਲ 2013 ਵਿੱਚ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਅੱਗੇ ਪੇਸ਼ 2009 ਦੇ ਸਿਵਲ ਮੁਕੱਦਮੇ 11 ਵਿੱਚ ਅਦਾਲਤ ਤੋਂ ਆਪਣੇ ਹੱਕ ਵਿੱਚ ਫੈਸਲਾ ਲੈ ਲਿਆ। ਇਸੇ ਤਰ੍ਹਾਂ ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ ਫਗਵਾੜਾ ਦੀ ਮਾਲਕੀ ਵਾਲੀ 6 ਕਨਾਲ 4 ਮਰਲੇ ਸਰਕਾਰੀ ਜ਼ਮੀਨ ਦੀ ਰਜਿਸਟਰੀ ਕੰਪਨੀ ਦੇ ਡਾਇਰੈਕਟਰਾਂ ਨਾਲ ਮਿਲ ਕੇ ਤਤਕਾਲੀ ਮਾਲ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਰਜਿਸਟ੍ਰੇਸ਼ਨ ਮੈਨੂਅਲ 1929 ਦੀ ਧਾਰਾ 135 ਦੀ ਉਲੰਘਣਾ ਕਰਦਿਆਂ ਕੀਤੀ ਗਈ ਸੀ। ਇਹ ਗੱਲ ਜਾਣਨ ਦੇ ਬਾਵਜੂਦ ਵੀ ਕਿ ਇਹ ਸਰਕਾਰੀ ਜ਼ਮੀਨ ਹੈ ਅਤੇ ਬੈਂਕ ਕੋਲ ਗਿਰਵੀ ਨਹੀਂ ਰੱਖੀ ਜਾ ਸਕਦੀ, ਮਾਲ ਅਧਿਕਾਰੀਆਂ ਨੇ ਅਪਰਾਧਿਕ ਸ਼ਾਜਿਸ਼ ਤਹਿਤ ਇਹ ਰਜਿਸਟਰੀ ਕਰਵਾਈ। ਮਾਲ ਅਧਿਕਾਰੀਆਂ ਨੇ ਅਪਰਾਧਿਕ ਸਾਜ਼ਿਸ਼ ਤਹਿਤ ਇਹ ਜ਼ਮੀਨ ਸਟੇਟ ਬੈਂਕ ਆਫ਼ ਇੰਡੀਆ ਲੁਧਿਆਣਾ ਦੇ ਹੱਕ ਵਿੱਚ ਰਜਿਸਟਰ ਕਰਵਾਈ ਸੀ। ਸਾਲ 1973 ਵਿੱਚ ਮਿੱਲ ਦੇ ਪ੍ਰਬੰਧਕਾਂ ਨੇ ਮਿੱਲ ਦੀ ਜ਼ਮੀਨ ਦਾ ਇੱਕ ਹਿੱਸਾ ਪਲਾਟ (ਸਰਪਲੱਸ ਲੈਂਡ) ਦੇ ਰੂਪ ਵਿੱਚ ਵੇਚਣ ਦੀ ਕੋਸ਼ਿਸ਼ ਕੀਤੀ, ਤਾਂ ਇਸ ਸਬੰਧੀ ਮਾਲ ਵਿਭਾਗ ਦੇ ਤਤਕਾਲੀ ਡਿਪਟੀ ਸਕੱਤਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਪੱਤਰ ਜਾਰੀ ਕਰਕੇ ਇਸ ਜ਼ਮੀਨ ਨੂੰ ਵੇਚਣ 'ਤੇ ਰੋਕ ਲਗਾਈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ-ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ, ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਜੀ.ਟੀ. ਰੋਡ ਫਗਵਾੜਾ ਅਤੇ ਹੋਰਾਂ ਨੇ ਇੱਕ ਦੂਜੇ ਦੀ ਮਿਲੀਭੁਗਤ ਨਾਲ ਇਸ ਗਲਤ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਪਰੋਕਤ ਤੱਥਾਂ ਦੇ ਮੱਦੇਨਜ਼ਰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਧਾਰਾ 166, 177, 210, 406, 409, 418, 420, 120-ਬੀ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ, ਥਾਣਾ ਜਲੰਧਰ ਰੇਂਜ ਵਿਖੇ ਐਫ.ਆਈ.ਆਰ.ਨੰਬਰ 26 ਮਿਤੀ 30.09.2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ 01.10.2023 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸੰਦੀਪ ਸਿੰਘ ਵਾਹਿਦ ਵਿਦੇਸ਼ ਸ਼ਿਫਟ ਹੋ ਗਿਆ ਸੀ ਅਤੇ ਕੁਝ ਸਮਾਂ ਪਹਿਲਾਂ ਇੰਗਲੈਂਡ ਤੋਂ ਭਾਰਤ ਆਇਆ ਸੀ। ਬੁਲਾਰੇ ਨੇ ਦੱਸਿਆ ਕਿ ਆਮ ਲੋਕਾਂ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਲੁੱਟ ਕੇ ਵਿਦੇਸ਼ਾਂ ਵਿੱਚ ਟਰਾਂਸਫਰ ਕੀਤੇ ਗਏ ਸਾਰੇ ਨਾਜਾਇਜ਼ ਪੈਸੇ ਦੀ ਬਰਾਮਦਗੀ ਵੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮੁਲਜ਼ਮ ਜਰਨੈਲ ਸਿੰਘ ਵਾਹਿਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਹੈ ਅਤੇ ਅਕਾਲੀ ਦਲ ਦੀ ਸਰਕਾਰ ਵੇਲੇ ਮਾਰਕਫੈੱਡ ਦਾ ਸਾਬਕਾ ਚੇਅਰਮੈਨ ਵੀ ਸੀ। --------- ਵਾਹਿਦ ਸੰਧਰ ਸ਼ੂਗਰ ਮਿੱਲ ਵੱਲੋਂ 600 ਤੋਂ ਵੱਧ ਕਿਸਾਨਾਂ ਨਾਲ ਧੋਖਾਧੜੀ ਮਿੱਲ ਵੱਲ ਕਿਸਾਨਾਂ ਦੇ 40 ਕਰੋੜ ਰੁਪਏ ਬਕਾਇਆ ਚੰਡੀਗੜ੍ਹ, 30 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਨਿਬੇੜਾ ਨਹੀਂ ਕਰ ਸਕੀ ਅਤੇ ਮਿੱਲ ਵੱਲ ਕਿਸਾਨਾਂ ਦੇ ਲਗਭਗ 40 ਕਰੋੜ 71 ਲੱਖ 68 ਹਜ਼ਾਰ ਰੁਪਏ ਬਕਾਇਆ ਹਨ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਨਵੰਬਰ ਦੇ ਪਹਿਲੇ ਹਫ਼ਤੇ ਗੰਨੇ ਦਾ ਪਿੜਾਈ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਗੰਨਾ ਕਾਸ਼ਤਕਾਰਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ, ਗੋਲਡਨ ਸੰਧਰ ਸ਼ੂਗਰ ਮਿੱਲ ਆਪਣੀ ਵਾਹਿਦ ਸੰਧਰ ਸ਼ੂਗਰ ਮਿੱਲ ਵੇਲੇ ਦੀ ਮੈਨੇਜਮੈਂਟ ਤੋਂ ਲੈ ਕੇ ਆਪਣੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਭੱਜਦੀ ਆ ਰਹੀ ਹੈ। ਇਸ ਤੋਂ ਇਲਾਵਾ ਇੱਕ ਬਹੁਤ ਹੀ ਹੈਰਾਨੀਜਨਕਤ ਤੱਥ ਇਹ ਹੈ ਕਿ ਕਿਸਾਨਾਂ ਨੂੰ ਹੁਣ ਆਈ.ਡੀ.ਬੀ.ਆਈ. ਬੈਂਕ ਫਗਵਾੜਾ ਤੋਂ ਲੀਗਲ ਨੋਟਿਸ ਮਿਲ ਰਹੇ ਹਨ ਹਨ, ਜਿਸ ਵਿੱਚ ਉਨ੍ਹਾਂ ਨੂੰ ਪ੍ਰਤੀ ਕਿਸਾਨ ਦੇ ਹਿਸਾਬ ਨਾਲ ਬੈਂਕ ਨੂੰ ਕੁੱਲ 3,00,000 ਰੁਪਏ ਦਾ ਕੇ.ਸੀ.ਸੀ. (ਕਿਸਾਨ ਕ੍ਰੈਡਿਟ ਕਾਰਡ) ਕਰਜ਼ਾ ਮੋੜਨ ਲਈ ਕਿਹਾ ਜਾ ਰਿਹਾ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੂੰ ਬੈਂਕ ਤੋਂ ਕਰਜ਼ਾ ਲੈਣ ਜਾਂ ਕਰਜ਼ੇ ਦੇ ਫੰਡਾਂ ਦੀ ਵਰਤੋਂ ਕਰਨ ਬਾਰੇ ਕੁਝ ਵੀ ਪਤਾ ਨਹੀਂ ਹੈ। ਇਸ ਉਲਝਣਤਾਣੀ ਕਾਰਨ ਬਣੇ ਹਾਲਾਤਾਂ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਉਨ੍ਹਾਂ ਨੂੰ ਗੰਨੇ ਦੀ ਫਸਲ ਦੀ 40 ਕਰੋੜ 71 ਲੱਖ 68 ਹਜ਼ਾਰ ਰੁਪਏ ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਤਕਰੀਬਨ 600 ਕਿਸਾਨ ਆਪਣੇ ਆਪ ਨੂੰ ਕੇ.ਸੀ.ਸੀ. ਕਰਜ਼ੇ ਦੀਆਂ ਦੇਣਦਾਰੀਆਂ ਸਬੰਧੀ ਬਣੇ ਜਮੂਦ ਵਿੱਚ ਫਸਿਆ ਮਹਿਸੂਸ ਕਰ ਰਹੇ ਹਨ, ਜਿਸ ਅਨੁਸਾਰ ਮਿੱਲ ਦੀ ਗਾਰੰਟਰਸ਼ਿਪ ਅਧੀਨ ਹਰੇਕ ਕਿਸਾਨ ਵੱਲ 3,00,000 ਰੁਪਏ ਦੀ ਦੇਣਦਾਰੀ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਸ ਉਲਝਣਤਾਣੀ ਦਾ ਹੱਲ ਨਿਕਲਣ ਦੀ ਉਮੀਦ ਨਾਲ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
Punjab Bani 30 September,2023
ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ - ਸੁਖਬੀਰ ਸਿੰਘ ਬਾਦਲ
ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ - ਸੁਖਬੀਰ ਸਿੰਘ ਬਾਦਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ ਚੰਡੀਗੜ੍ਹ, 28 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਤੇ ਕਿਹਾ ਕਿ ਅਗੇਤੀ ਕਿਸਮ ਦੇ ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੇ ਕਹਿਣ ’ਤੇ ਪੀ ਆਰ 126 ਸਮੇਤ ਝੋਨੇ ਦੀਆਂ ਅਨੇਕਾਂ ਕਿਸਮਾਂ ਲਾਈਆਂ ਹਨ ਤੇ ਇਸ ਲਈ ਖਰੀਦ 1 ਅਕਤੂਬਰ ਦੀ ਥਾਂ ਤੁਰੰਤ ਸ਼ੁਰੂ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਲਦੀ ਖਰੀਦ ਸ਼ੁਰੂ ਕਰਨ ਨਾਲ ਕਿਸਾਨ ਪਰਾਲੀ ਵੀ ਸੰਭਾਲ ਸਕਣਗੇ ਜਿਸ ਨਾਲ ਪਰਾਲੀ ਸਾੜਨ ਦੇ ਮਾਮਲੇ ਬਹੁਤ ਘੱਟ ਜਾਣਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰੀਦ ਸੀਜ਼ਨ ਜਲਦੀ ਸ਼ੁਰੂ ਕਰਨ ਲਈ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਵਾਰ-ਵਾਰ ਕੀਤੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਘੱਟ ਰੇਟ ’ਤੇ 1700 ਤੋਂ 1800 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਘੱਟੋ ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਹੈ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਰਾਜਪੁਰਾ, ਬਨੂੜ, ਖੰਨਾ ਤੇ ਲਾਲੜੂ ਮੰਡੀਆਂ ਵਿਚ ਪਹਿਲਾਂ ਹੀ ਵੱਡੀ ਪੱਧਰ ’ਤੇ ਝੋਨਾ ਆ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਹੁਣ ਤੱਕ ਮੰਡੀਆਂ ਵਿਚ ਕੋਈ ਪ੍ਰਬੰਧ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਕਿਸਾਨ ਸਟੋਰੇਜ ਲਈ ਥਾਂ ਦੀ ਘਾਟ ਤੇ ਬਾਰਦਾਨੇ ਦੀ ਘਾਟ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਪਰ ਹੁਣ ਉਹਨਾਂ ਨੂੰ ਉਹਨਾਂ ਦੀ ਕਿਸਮਤ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਮੁੱਖ ਮੰਤਰੀ ਵੱਲੋਂ ਪਹਿਲਾਂ ਕੀਤੇ ਵਾਅਦੇ ਚੇਤੇ ਆ ਰਹੇ ਹਨ ਜਦੋਂ ਉਹਨਾਂ ਕਿਸਾਨਾਂ ਨੂੰ ਮੂੰਗੀ ਦੀ ਫਸਲ ਬੀਜਣ ਵਾਸਤੇ ਆਖਿਆ ਸੀ ਪਰ ਸਰਕਾਰੀ ਏਜੰਸੀਆਂ ਨੇ ਮੰਡੀਆਂ ਵਿਚ ਆਈ ਮੂੰਗੀ ਦੀ ਕੁੱਲ ਫਸਲ ਵਿਚੋਂ ਸਿਰਫ 10 ਫੀਸਦੀ ਦੀ ਖਰੀਦ ਕੀਤੀ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ। ਉਹਨਾਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਜੁਲਾਈ ਵਿਚ ਆਏ ਹੜ੍ਹਾਂ ਵਿਚ ਝੋਨੇ ਦੀ ਫਸਲ ਨੁਕਸਾਨੀ ਗਈ ਹੈ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਾਲੇ ਤੱਕ ਗਿਰਦਾਵਰੀ ਹੀ ਮੁਕੰਮਲ ਨਹੀਂ ਕੀਤੀ ਗਈ। ਉਹਨਾਂ ਨੇ ਇਹ ਵੀ ਕਿਹਾ ਕਿ ਹਾਲੇ ਤੱਕ ਕਿਸਾਨ ਪਿਛਲੇ ਸਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ।
Punjab Bani 28 September,2023
ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ: ਸੁਖਬੀਰ ਬਾਦਲ
ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ: ਸੁਖਬੀਰ ਬਾਦਲ -ਆਖਰ ਕੌਣ ਝੱਲ ਰਿਹੈ ਰਾਘਵ ਚੱਢਾ ਦੇ ਵਿਆਹ ਦਾ ਖਰਚ : ਪ੍ਰੋ. ਚੰਦੂਮਾਜਰਾ ਪਟਿਆਲਾ, 25 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ੇ ਦੇ ਭਾਰ ਹੇਠ ਦੱਬਣ ’ਤੇ ਤੁਲੀ ਹੋਈ ਹੈ ਉਹ ਹਲਕਾ ਸਨੌਰ ਦੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਖੇੜੀ ਰਿਣਵਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਇਕ ਸਾਲ ਵਿਚ ਹੀ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਅਤੇ ਹੁਣ ਪੰਜਾਬ ਕਰਜ਼ਈ ਸੂਬਿਆਂ ’ਚੋਂ ਇਕ ਨੰਬਰ ’ਤੇ ਆ ਗਿਆ ਹੈ, ਜੇਕਰ ਇਹੋ ਰਫ਼ਤਾਰ ਰਹੀ ਤਾਂ ਭਗਵੰਤ ਸਿੰਘ ਮਾਨ ਸਰਕਾਰ ਅਗਲੇ 4 ਸਾਲਾਂ ਵਿਚ ਦੋ ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬੀਆਂ ਸਿਰ ਚੜ੍ਹਾ ਦੇਵੇਗੀ, ਜਿਸਨੂੰ ਫੇਰ ਪੰਜਾਬੀ ਨਹੀਂ ਉਤਾਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਪ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦੇ ਦੇਸ਼ ਭਰ ਵਿਚ ਪਸਾਰ ’ਤੇ ਖਰਚ ਕਰ ਰਹੀ ਹੈ ਤੇ ਹੁਣ ਤੱਕ ਆਪਣੀਆਂ ਝੂਠੀਆਂ ਗੱਲਾਂ ਨੂੰ ਸੱਚ ਬਣਾਉਣ ਲਈ ਪੰਜਾਬੀਆਂ ਦੇ 750 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਮੁਲਾਜਮਾਂ ਨੂੰ ਤਨਖਾਹਾਂ ਮਿਲਣੀਆਂ ਔਖੀਆਂ ਹੋ ਜਾਣਗੀਆਂ। ਸਰਦਾਰ ਸੁਖਬੀਰ ਬਾਦਲ ਨੇ ਕੈਨੇਡਾ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਤਾਜ਼ਾ ਪੈਦਾ ਹੋਏ ਹਾਲਾਤਾਂ ਨੂੰ ਸ਼ਾਂਤ ਕਰਕੇ ਦੋਵੇਂ ਦੇਸ਼ਾਂ ਵਿਚ ਖੱਟਾਸ ਨੂੰ ਘਟਾਉਣਾ ਚਾਹੀਦਾ ਹੈ ਕਿਉਕਿ ਇਸ ਨਾਲ ਲੱਖਾਂ ਪੰਜਾਬੀਆਂ ਦਾ ਭਵਿੱਖ ਜੁੜਿਆ ਹੋਇਆ ਹੈ। ਜਿਹੜੇ ਵਿਦਿਆਰਥੀਆਂ ਦਾ ਦਾਖਲਾ ਹੋ ਚੁੱਕਿਆ ਹੈ ਉਹ ਦੁਚਿੱਤੀ ਵਿਚ ਹਨ ਕਿ ਉਹ ਜਾਣ ਜਾਂ ਨਾ ਜਾਣ ਤੇ ਹਰ ਸਾਲ ਸਰਦੀਆਂ ਵਿਚ ਵੱਡੇ ਪੱਧਰ ’ਤੇ ਪੰਜਾਬੀ ਕੈਨੈਡਾ ਤੋਂ ਭਾਰਤ ਵਿਚ ਆਉਂਦੇ ਹਨ ਅਤੇ ਇਥੋਂ ਕੈਨੇਡਾ ਜਾਂਦੇ ਹਨ। ਇਹ ਮਸਲਾ ਸਿੱਧੇ ਤੌਰ ’ਤੇ ਪੰਜਾਬੀਆਂ ਦਾ ਭਵਿੱਖ ਨਾਲ ਜੁੜਿਆ ਹੋਇਆ ਹੈ। ਸੁਖਬੀਰ ਬਾਦਲ ਨੇ ਰਾਘਵ ਚੱਢਾ ਦੇ ਵਿਆਹ ’ਤੇ ਕੀਤੇ ਜਾਣ ਵਾਲੇ ਖਰਚ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਵਿਅਕਤੀ ਨੇ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਸਮੇਂ ਕਾਗਜ਼ਾਂ ਵਿਚ ਆਪਣੀ ਢਾਈ ਲੱਖ ਰੁਪਏ ਆਮਦਨ ਦੱਸੀ ਸੀ ਉਸ ਕੋਲ ਵਿਆਹ ’ਤੇ ਖਰਚ ਕਰਨ ਨੂੰ 10 ਤੋਂ 15 ਕਰੋੜ ਰੁਪਏ ਕਿਥੋਂ ਆਏ ਕੀ ਮੁੱਖ ਮੰਤਰੀ ਇਸਦੀ ਵੀ ਵਿਜੀਲੈਂਸ ਜਾਂਚ ਕਰਵਾਉਣਗੇ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵਿਆਹ ਦਾ ਖਰਚ ਆਖਰ ਕੌਣ ਝੱਲ ਰਿਹਾ ਹੈ ਕਿਉਕਿ ਆਪਣੇ ਆਪ ਨੂੰ ਆਮ ਆਦਮੀ ਕਹਿਣ ਵਾਲੇ ਰਾਘਵ ਚੱਢਾ ਵਲੋਂ ਵਿਆਹ ’ਤੇ 10 ਤੋਂ 15 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪੈਸਾ ਕਿਥੋਂ ਆਇਆ ਇਹ ਇਕ ਵੱਡੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੱਸ ਕੇ ਪੰਜਾਬ ਦੇ ਲੋਕਾਂ ਨੂੰ ਠੱਗਣ ਵਾਲੇ ਡੇਢ ਸਾਲ ਵਿਚ ਹੀ ਆਪਣੇ ਵਿਆਹਾਂ ’ਤੇ 10 ਤੋਂ 15 ਕਰੋੜ ਰੁਪਏ ਖਰਚ ਕਰਨ ਲੱਗ ਪਏ ਹਨ, ਜਿਸ ਤੋਂ ਸਾਰਾ ਕੁੱਝ ਆਪਣੇ ਆਪ ਸਪੱਸ਼ਟ ਹੋ ਜਾਂਦਾ ਹੈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਹਲਕਾ ਇੰਚਾਰਜ ਘਨੌਰ, ਸਰਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ. ਜੀ. ਪੀ. ਸੀ., ਸਰਦਾਰ ਤੇਜਿੰਦਰ ਸਿੰਘ ਮਿੱਡੂਖੇੜਾ, ਸਰਦਾਰ ਗੁਰਚਰਨ ਸਿੰਘ ਖੇੜੀਰਨਵਾਂ, ਸਰਦਾਰ ਸਵਰਨ ਸਿੰਘ ਖੇੜੀਰਨਵਾਂ, ਸਰਦਾਰ ਜਗਜੀਤ ਸਿੰਘ ਕੋਹਲੀ ਅਤੇ ਸਰਦਾਰ ਅਵਤਾਰ ਸਿੰਘ ਘਲੌੜੀ ਆਦਿ ਵੀ ਹਾਜ਼ਰ ਸਨ।
Punjab Bani 25 September,2023
ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ
ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ, 20 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਲਾਗੂ ਕਰਨ ਦਾ ਸੱਦਾ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਇਹ ਬਿੱਲ ਜਨਗਣਨਾ ਤੇ ਹੱਦਬੰਦੀ ਦਾ ਕੰਮ ਮੁਕੰਮਲ ਹੋਣ ਮਗਰੋਂ 5 ਤੋਂ 7 ਸਾਲਾਂ ਬਾਅਦ ਹੀ ਲਾਗੂ ਕਰਨਾ ਹੈ ਤਾਂ ਫਿਰ ਇਸਨੂੰ ਅਗਲੀਆਂ ਚੋਣਾਂ ਤੋਂ ਪਹਿਲਾਂ ਲਿਆਉਣ ਦਾ ਕੀ ਮਕਸਦ ਹੈ? ਅਕਾਲੀ ਦਲ ਵੱਲੋਂ ਬਿੱਲ ’ਤੇ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਦਲੇਰੀ ਨਾਲ ਸਵਾਲ ਕੀਤਾ ਕਿ ਜਨਗਣਨਾ ਦਾ ਕੰਮ ਪਹਿਲੀ ਵਾਰ ਕੋਰੋਨਾ ਦਾ ਬਹਾਨਾ ਲਗਾ ਕੇ ਦੋ ਸਾਲ ਕਿਉਂ ਲਟਕਾਇਆ ਗਿਆ ਹੈ ਜਦੋਂ ਕਿ ਚੀਨ, ਬਰਤਾਨੀਆ ਵਰਗੇ ਦੇਸ਼ਾਂ ਨੇ ਆਪਣੇ ਮੁਲਕਾਂ ਵਿਚ ਇਹ ਕੰਮ ਮੁਕੰਮਲ ਕਰ ਲਿਆ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਸਪਸ਼ਟ ਨਹੀਂ ਹੈ ਕਿ ਜਨਗਣਨਾ ਕਦੋਂ ਹੋਵੇਗੀ ਤੇ ਹੱਦਬੰਦੀ ਦੀ ਪ੍ਰਕਿਰਿਆ ਕਦੋਂ ਮੁਕੰਮਲ ਕੀਤਾ ਜਾਵੇਗਾ। ਉਹਨਾਂ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਜਦੋਂ ਮਹਿਲਾ ਰਾਖਵਾਂਕਰਨ ਬਿੱਲ ਦਾ ਵਾਅਦਾ 2014 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ ਤਾਂ ਹੁਣ ਇਸ ਬਿੱਲ ਨੂੰ ਲਿਆਉਣ ਦੀ ਕੀ ਕਾਹਲ ਸੀ? ਉਹਨਾਂ ਕਿਹਾ ਕਿ ਸਰਕਾਰ ਪਿਛਲੇ ਸਾਢੇ 9 ਸਾਲਾਂ ਤੋਂ ਕੀ ਕਰ ਰਹੀ ਸੀ? ਉਹਨਾਂ ਨੇ ਆਖਿਆ ਕਿ ਮਹਿਲਾ ਰਾਖਵਾਂਕਰਨ ਲਾਗੂ ਕਰਨ ਵਾਸਤੇ ਕੋਈ ਸਮਾਂ ਹੱਦ ਨਾ ਹੋਣ ਕਾਰਨ ਭਾਜਪਾ ਪਹਿਲਾਂ ਵੀ ਮੁਸ਼ਕਿਲਾਂ ਵਿਚ ਉਲਝੀ ਹੈ ਤੇ ਇਸ ’ਤੇ ਔਰਤਾਂ ਦੀਆਂ ਵੋਟਾਂ ਲੈਣ ਵਾਸਤੇ ’ਜੁਮਲੇਬਾਜ਼ੀ’ ਕਰਨ ਦੇ ਦੋਸ਼ ਲੱਗੇ ਹਨ। ਹਰਸਿਮਰਤ ਕੌਰ ਬਾਦਲ ਨੇ ਸਾਲਾਂ ਬੱਦੀ ਇਸ ਬਿੱਲ ਨੂੰ ਲਟਕਾਉਣ ਦੇ ਦੱਸੇ ਜਾ ਰਹੇ ਕਾਰਨਾਂ ਨੂੰ ਸਿਰਫ ਬਹਾਨੇ ਕਰਾਰ ਕਰਾਰ ਦਿੱਤਾ। ਉਹਨਾਂ ਕਿਹਾ ਕਿ ਜੇਕਰ ਦੇਸ਼ ’ਨੋਟਬੰਦੀ’ ਤੇ ’ਲਾਕਡਾਊਨ’ ਮਿੰਟਾਂ ਵਿਚ ਲਾਗੂ ਕਰ ਸਕਦਾ ਹੈ ਤਾਂ ਫਿਰ ਇਹ ਮਹਿਲਾ ਰਾਖਵਾਂਕਰਨ ਫੌਰੀ ਲਾਗੂ ਕਿਉਂ ਨਹੀਂ ਕਰ ਸਕਦਾ? ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪਹਿਲੀ ਲੋਕ ਸਭਾ ਵਿਚ ਸਿਰਫ 24 ਮਹਿਲਾ ਸੰਸਦ ਮੈਂਬਰ ਸਨ ਜੋ 9 ਫੀਸਦੀ ਬਣਦੇ ਹਨ ਜਦੋਂ ਕਿ ਇਸ ਵੇਲੇ 798 ਮਹਿਲਾ ਸੰਸਦ ਮੈਂਬਰ ਹਨ। ਉਹਨਾਂ ਕਿਹਾ ਕਿ ਇਸ ਸਦਨ ਵਿਚ ਹਰ 13 ਸੰਸਦ ਮੈਂਬਰਾਂ ਵਿਚੋਂ 11 ਪੁਰਸ਼ ਹਨ ਤੇ ਸਾਡੀਆਂ ਵਿਧਾਨ ਸਭਾਵਾਂ ਵਿਚ ਮਹਿਲਾ ਪ੍ਰਤੀਨਿਧਾਂ ਦੀ ਅਣਹੋਂਦ ਹੈ। ਉਹਨਾਂ ਜ਼ੋਰਦੇ ਕੇ ਕਿਹਾ ਕਿ ਇਸ ਅਸੰਤੁਲਨ ਨੂੰ ਤੁਰੰਤ ਦਰੁੱਸਤ ਕਰਨ ਦੀ ਲੋੜ ਹੈ। ਬਾਦਲ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਸ਼ਵ ਦੇ ਸੰਕੇਤਾਂ ਨੇ ਵੀ ਇਸ ਨੂੰ ਤੁਰੰਤ ਲਾਗੂ ਕਰਨ ਦਾ ਸੰਕੇਤ ਦਿੱਤਾ ਹੈ।
Punjab Bani 20 September,2023
730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਫੌਰੀ ਦਿੱਤੇ ਜਾਣ: ਬਿਕਰਮ ਸਿੰਘ ਮਜੀਠੀਆ
730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਫੌਰੀ ਦਿੱਤੇ ਜਾਣ: ਬਿਕਰਮ ਸਿੰਘ ਮਜੀਠੀਆ ਕਿਹਾ ਕਿ ਜਿਹਨਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤਾ ਉਹਨਾਂ ਸਾਰਿਆਂ ਦੀ ਨਿਯੁਕਤੀ ਕਰ ਕੇ 5100 ਲਾਈਨਮੈਨਾਂ ਦੀਆਂ ਆਸਾਮੀਆਂ ਭਰੀਆਂ ਜਾਣ ਪਟਿਆਲਾ, 12 ਸਤੰਬਰ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ 730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਤੁਰੰਤ ਸੌਂਪੇ ਜਾਣ ਤੇ ਜਿਹਨਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤੇ ਹਨ, ਉਹਨਾਂ ਦੀ ਭਰਤੀ ਕਰ ਕੇ ਸਾਰੀਆਂ 5100 ਪੋਸਟਾਂ ਭਰੀਆਂ ਜਾਣ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਇਥੇ ਬਡੂੰਗਰ ਵਿਖੇ ਬਿਜਲੀ ਦੇ ਟਾਵਰ ’ਤੇ ਚੜ੍ਹ ਕੇ ਰੋਸ ਪ੍ਰਗਟ ਕਰ ਰਹੇ ਲਾਈਨਮੈਨਾਂ ਨਾਲ ਮੁਲਾਕਾਤ ਕੀਤੀ, ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਵੇਗਾ।ਲਾਈਨਮੈਨਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜਿਹਨਾਂ ਨੇ ਭਰਤੀ ਮੁਹਿੰਮ ਵਿਚ ਹਿੱਸਾ ਲਿਆ, ਅਪ੍ਰੈਂਟਿਸ਼ਿਪ ਪ੍ਰੋਗਰਾਮ ਪੂਰਾ ਕੀਤਾ ਤੇ 7700 ਰੁਪਏ ਪ੍ਰਤੀ ਮਹੀਨਾ ਠੇਕੇ ’ਤੇ ਕੰਮ ਕੀਤਾ, ਇਹਨਾਂ ਯੋਗ ਉਮੀਦਵਾਰਾਂ ਨੂੰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੌਕਰੀ ਦੇਣ ਤੋਂ ਇਨਕਾਰੀ ਹੈ। ਉਹਨਾਂ ਨੇ ਸਰਕਾਰ ਦੇ ਵਿਖਾਵਾਕਾਰੀਆਂ ਪ੍ਰਤੀ ਅਣਮਨੁੱਖੀ ਵਿਹਾਰ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਵਿਖਾਵਾਕਾਰੀਆਂ ਦੇ ਕਪੜੇ ਖੋਹ ਕੇ ਲੈ ਜਾਣਾ ਤੇ ਉਹਨਾਂ ਲਈ ਪੀਣ ਵਾਲੇ ਪਾਣੀ ਤੇ ਖਾਣੇ ਦੀ ਸਪਲਾਈ ਰੋਕਣਾ ਭੱਦਾ ਮਜ਼ਾਕ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਇਸ ਸਰਕਾਰ ਨੇ ਉਹਨਾਂ ਦੇ ਪਰਿਵਾਰਾਂ ਨੂੰ ਵੀ ਧਮਕੀਆਂ ਦਿੱਤੀਆਂ ਹਨ ਕਿ ਜਾਂ ਤਾਂ ਆਪਣੇ ਬੱਚੇ ਵਾਪਸ ਸੱਦ ਲਵੋ ਨਹੀਂ ਤਾਂ ਉਹਨਾਂ ਖਿਲਾਫ ਝੂਠੇ ਕੇਸ ਦਰਜ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਰੋਸ ਵਿਖਾਵਾ ਵਿਖਾਵਾਕਾਰੀਆਂ ਦਾ ਮੌਲਿਕ ਅਧਿਕਾਰ ਹੈ ਤੇ ਸਰਕਾਰ ਨੇ ਉਹਨਾਂ ਨੂੰ ਰੋਕ ਕੇ ਆਪਣੀ ਤਾਕਤ ਦੀ ਵੁਰਤੋਂ ਕੀਤੀ ਹੈ ਤੇ ਉਹਨਾਂ ਦੇ ਫੋਨ ਵੀ ਟੈਪ ਕੀਤੇ ਹਨ। ਉਹਨਾਂ ਕਿਹਾ ਕਿ ਜਦੋਂ ਆਪ ਸਰਕਾਰ ਲਾਈਨਮੈਨਾਂ ਨੂੰ ਰੋਕਣ ਵਿਚ ਨਾਕਾਮ ਰਹੀ ਤਾਂ ਉਸਨੇ ਮਹਿਲਾਵਾਂ ਸਮੇਤ ਇਹਨਾਂ ’ਤੇ ਉਸ ਦਿਨ ਲਾਠੀਚਾਰਜ ਕੀਤਾ ਜਿਸ ਦਿਨ ਇਹਨਾਂ ਨੂੰ ਗੱਲਬਾਤ ਲਈ ਸੱਦਿਆ ਸੀ।ਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਡੀ ਐਸ ਪੀ ਸੰਜੀਵ ਸਿੰਗਲਾ ਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਜਾਵੇ ਜਿਸਨੇ ਮਹਿਲਾ ਵਿਖਾਵਾਕਾਰੀਆਂ ਸਮੇਤ ਵਿਖਾਵਾਕਾਰੀਆਂ ਨਾਲ ਬਦਸਲੂਕੀ ਕੀਤੀ, ਇਹਨਾਂ ਨੂੰ ਗਾਲ੍ਹਾਂ ਕੱਢੀਆਂ ਤੇ ਇਹਨਾਂ ਦੀਆਂ ਦਸਤਾਰਾਂ ਲਾਹ ਕੇ ਧਾਰਮਿਕ ਕੱਕਾਰਾਂ ਦੀ ਬੇਪਤੀ ਕੀਤੀ। ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਿਰਫ ਇਕ ਸਫੇ ਦਾ ਫਾਰਮ ਲਾਈਨਮੈਨਾਂ ਨੂੰ 1160 ਰੁਪਏ ਪ੍ਰਤੀ ਫਾਰਮ ਦੀ ਦਰ ਨਾਲ ਵੇਚ ਕੇ ਸਰਕਾਰ ਨੇ 25 ਕਰੋੜ ਰੁਪਿਆ ਇਕੱਠਾ ਕਰ ਲਿਆ ਜਦੋਂ ਕਿ ਇਹਨਾਂ ਤੋਂ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਟਰੇਨਿੰਗ ਫੀਸ ਵਸੂਲੀ ਜਦੋਂ ਕਿ ਭਰਤੀ ਸਿਰਫ 1370 ਉਮੀਦਵਾਰ ਕੀਤੇ ਜਦੋਂ ਕਿ ਇਸ਼ਤਿਹਾਰ 2100 ਲਾਈਨਮੈਨਾਂ ਦੀ ਭਰਤੀ ਵਾਸਤੇ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਸ ਯੁੱਗ ਜਦੋਂ ਸਭ ਕੁਝ ਆਨਲਾਈਨ ਹੋ ਰਿਹਾ ਹੈ, ਉਦੋਂ ਸਰਕਾਰ ਨੇ ਨਤੀਜੇ ਨੂੰ ਛੁਪਾ ਕੇ ਰੱਖਿਆ ਤੇ ਇਸਦਾ ਜਨਤਕ ਤੌਰ ’ਤੇ ਐਲਾਨ ਨਹੀਂ ਕੀਤਾ ਕਿਉਂਕਿ 1370 ਵਿਚੋਂ ਭਰਤੀ ਕੀਤੇ ਗਏ 400 ਉਮੀਦਵਾਰ ਬਾਹਰੀ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲਾਈਨਮੈਨ ਜਿਹਨਾਂ ਨੇ 72 ਅੰਕ ਹਾਸਲ ਕੀਤੇ ਸਨ, ਉਹਨਾਂ ਨੂੰ ਛੱਡ ਦਿੱਤਾ ਗਿਆ ਤੇ ਬਾਹਰਲੇ ਰਾਜਾਂ ਦੇ 25 ਨੰਬਰ ਜਾਂ ਇਸ ਤੋਂ ਘੱਟ ਹਾਸਲ ਕਰਨ ਵਾਲਿਆਂ ਨੂੰ ਚੁਣ ਲਿਆ ਗਿਆ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਇਸ ਭਰਤੀ ਘੁਟਾਲੇ ਵਿਚ ਉਪਰ ਤੋਂ ਲੈ ਕੇ ਹੇਠਾਂ ਤੱਕ ਕਈਆਂ ਨੇ ਪੈਸੇ ਖਾਧੇ ਹਨ। ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਤੇ ਬਾਹਰਲਿਆਂ ਨੂੰ ਭਰਤੀ ਕਰਨ ਵਾਸਤੇ ਯੋਗਤਾ ਸ਼ਰਤਾਂ ਵਿਚ ਨਵੀਂਆਂ ਸ਼ਰਤਾਂ ਜੋੜ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਰਾਜਸਥਾਨ ਤੇ ਹਰਿਆਣਾ ਤੋਂ ਬਾਹਰਲੇ ਉਮੀਦਵਾਰਾਂ ਦੀ ਭਰਤੀ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਇਹਨਾਂ ਰਾਜਾਂ ਵਿਚ ਚੋਣਾਂ ਹੋਣ ਕਾਰਨ ਇਹਨਾਂ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਕਾਲੀ ਆਗੂ ਨੇ ਮੰਗ ਕੀਤੀ ਕਿ ਜਿਹੜੇ ਉਮੀਦਵਾਰਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤਾ ਹੈ ਉਹਨਾਂ ਸਭ ਦੀ ਭਰਤੀ ਕਰ ਕੇ 5100 ਪੋਸਟਾਂ ਭਰੀਆਂ ਜਾਣ। ਸਰਦਾਰ ਮਜੀਠੀਆ ਨਾਲ ਗੱਲਬਾਤ ਕਰਦਿਆਂ ਵਿਖਾਵਾਕਾਰੀਆਂ ਨੇ ਦੱਸਿਆ ਕਿ ਉਹਨਾਂ ਲਈ ਆ ਰਿਹਾ ਪੀਣ ਵਾਲਾ ਪਾਣੀ ਤੇ ਖਾਣਾ ਵੀ ਰੋਕ ਦਿੱਤਾ ਗਿਆ ਹੈ। ਇਸ ਮਗਰੋਂ ਸਰਦਾਰ ਮਜੀਠੀਆ ਨੇ ਸਥਾਨਕ ਅਕਾਲੀ ਆਗੂਆਂ ਨੂੰ ਆਖਿਆ ਕਿ ਉਹ ਇਹਨਾਂ ਲਾਈਨਮੈਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨ। ਉਹਨਾਂ ਨੇ ਸਥਾਨਕ ਅਕਾਲੀ ਲੀਡਰਸ਼ਿਪ ਨੂੰ ਵੀ ਇਹ ਵੀ ਆਖਿਆ ਕਿ ਉਹ ਡੀ ਐਸ ਪੀ ਖਿਲਾਫ ਐਸ ਐਸ ਪੀ ਤੇ ਡੀ ਜੀ ਪੀ ਖਿਲਾਫ ਤੁਰੰਤ ਸ਼ਿਕਾਇਤਾਂ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਸਪਾਲ ਸਿੰਘ ਬਿੱਟੂ ਚੱਠਾ, ਹਰਪਾਲ ਜੁਨੇਜਾ ਤੇ ਭੁਪਿੰਦਰ ਸਿੰਘ ਸ਼ੇਖੋਂ (ਤਿੰਨੋਂ ਹਲਕਾ ਇੰਚਾਰਜ), ਅਮਿਤ ਰਾਠੀ ਕੌਮੀ ਬੁਲਾਰਾ ਯੂਥ ਅਕਾਲੀ ਦਲ,ਸਤਨਾਮ ਸਿੰਘ ਸੱਤਾ ਜ਼ਿਲ੍ਹਾ ਯੂਥ ਪ੍ਰਧਾਨ, ਗੁਰਲਾਲ ਸਿੰਘ ਭੰਗੂ ਯੂਥ ਆਗੂ, ਗੋਬਿੰਦ ਸਿੰਘ ਬਡੂੰਗਰ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
Punjab Bani 12 September,2023
ਅਕਾਲੀ ਦਲ ਵੱਲੋਂ 4 ਹਲਕਿਆਂ ਲਈ ਇੰਚਾਰਜਾਂ ਦਾ ਐਲਾਨ
ਅਕਾਲੀ ਦਲ ਵੱਲੋਂ 4 ਹਲਕਿਆਂ ਲਈ ਇੰਚਾਰਜਾਂ ਦਾ ਐਲਾਨ ਚੰਡੀਗੜ੍ਹ, 10 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਲੀਮਾਨੀ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਨੂੰ ਲੀਹ ’ਤੇ ਪਾਉਂਦਿਆਂ ਵੱਖ-ਵੱਖ ਪਾਰਲੀਮਾਨੀ ਸੀਟਾਂ ਲਈ ਇੰਚਾਰਜਾਂ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਨੇ ਚਾਰ ਵਿਧਾਨ ਸਭਾ ਹਲਕਿਆਂ ਲਈ ਮੁੱਖ ਸੇਵਾਦਾਰਾਂ ਦਾ ਵੀ ਐਲਾਨ ਕੀਤਾ, ਜਿਹਨਾਂ ਵਿਚ ਹਰਿੰਦਰ ਸਿੰਘ ਮਹਿਰਾਜ ਰਾਮਪੁਰਾ, ਅਰਵਿੰਦਰ ਸਿੰਘ ਰਸੂਲਪੁਰ ਉੜਮੁੜ ਟਾਂਡਾ, ਕਬੀਰ ਦਾਸ ਸ਼ੁਤਰਾਣਾ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਹੁਸ਼ਿਆਰਪੁਰ ਸ਼ਾਮਲ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਪ੍ਰਚਾਰ ਮੁਹਿੰਮ ਤੇ ਤਾਲਮੇਲ ਇੰਚਾਰਜਾਂ ਵਿਚ ਅੰਮ੍ਰਿਤਸਰ ਹਲਕੇ ਲਈ ਅਨਿਲ ਜੋਸ਼ੀ, ਗੁਰਦਾਸਪੁਰ ਲਈ ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਬਿਕਰਮ ਸਿੰਘ ਮਜੀਠੀਆ, ਜਲੰਧਰ ਲਈ ਡਾ. ਸੁਖਵਿੰਦਰ ਸੁੱਖੀ, ਸ੍ਰੀ ਆਨੰਦਪੁਰ ਸਾਹਿਬ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਲਈ ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਲਈ ਸਿਕੰਦਰ ਸਿੰਘ ਮਲੂਕਾ,ਸੰਗਰੂਰ ਲਈ ਇਕਬਾਲ ਸਿੰਘ ਝੂੰਦਾਂ, ਬਠਿੰਡਾ ਲਈ ਹਰਸਿਮਰਤ ਕੌਰ ਬਾਦਲ ਤੇ ਲੁਧਿਆਣਾ ਸ਼ਹਿਰੀ ਲਈ ਐਨ ਕੇ ਸ਼ਰਮਾ ਤੇ ਦਿਹਾਤੀ ਲਈ ਤੀਰਥ ਸਿੰਘ ਮਾਹਲਾ ਸ਼ਾਮਲ ਹਨ।
Punjab Bani 10 September,2023
ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ
ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਕਿਸਾਨਾਂ ਦੇ ਹਾਲਾਤ ਪ੍ਰਤੀ ਬੇਰੁਖੀ ਸਾਰੇ ਹੱਦ ਬੰਨੇ ਟੱਪ ਗਈ ਹੈ। ਉਹਨਾਂ ਹੜ੍ਹਾਂ ਨੂੰ ਜੂਝਦਿਆਂ ਨੂੰ ਕਿਸਾਨਾਂ ਨੂੰ ਡੇਢ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਹਜ਼ਾਰਾਂ ਏਕੜ ਵਿਚ ਝੋਨੇ ਦੀ ਫਸਲ ਬਰਬਾਦ ਹੋਈ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਸੂਬੇ ਵਿਚ ਸੋਕੇ ਦੇ ਹਾਲਾਤ ਪੈਦਾ ਕਰ ਰਹੀ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਉਹੀ ਮੁੱਖ ਮੰਤਰੀ ਹੈ ਜੋ ਕਿਸਾਨਾਂ ਨੂੰ ਬਿਨਾਂ ਵਿਘਨ ਦੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰ ਰਿਹਾ ਸੀ। ਉਹਨਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ 18 ਤੋਂ 20 ਘੰਟੇ ਦੇ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕੀਤੀਆਂ ਹਨ ਜਿਸ ਕਾਰਨ ਉਹਨਾਂ ਦੀ ਝੋਨੇ ਤੇ ਸਬਜ਼ੀਆਂ ਦੀ ਫਸਲ ਬਰਬਾਦ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਬਾਗਵਾਨੀ ਦਰੱਖਤ ਵੀ ਪ੍ਰਭਾਵਤ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿਚ ਹਾਲਾਤ ਹੋਰ ਵਿਗੜ ਰਹੇ ਹਨ ਕਿਉਂਕਿ ਧੱਕੇ ਨਾਲ 700 ਲਿਫਟ ਸਿੰਜਾਈ ਪੰਪ ਬੰਦ ਕਰਵਾਉਣ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਕ ਹਫਤੇ ਦੇ ਵਗਫੇ ਮਗਰੋ਼ ਲਿਫਟ ਪੰਪ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਜੋ ਅਜਿਹਾ ਨਹੀਂ ਕਰਦੇ, ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾਕਿ ਜਿਹੜੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਾਰੀ ਮਿਲੀ ਹੈ, ਉਹਨਾਂ ਨੂੰ ਲਿਫਟ ਪੰਪ ਵਰਤਣ ਤੋਂ ਰੋਕਿਆ ਜਾ ਰਿਹਾ ਹੈ ਤੇ ਇਹ ਹੁਕਮ ਪੁਲਿਸ ਲਾਗੂ ਕਰਵਾ ਰਹੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਨਾਲ ਹੀ ਆਪ ਜਿਸਨੇ ਹਰੀਕੇ ਹੈਡਵਰਕਸ ਤੋਂ ਪਾਣੀ ਰਾਜਸਥਾਨ ਨਹਿਰ ਵਿਚ ਛੱਡਣ ਦੀ ਥਾਂ ਪਿੰਡਾਂ ਵਿਚ ਛੱਡ ਕੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਵਿਚ ਆਪ ਹੜ੍ਹਾਂ ਦੇ ਹਾਲਾਤ ਬਣਾਏ ਹਨ ਤੇ ਹੁਣ ਇਹ ਰਾਜਸਥਾਨ ਨੂੰ ਵੱਧ ਨਹਿਰੀਪਾਦੀ ਦੇਣਾ ਚਾਹ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲਿਫਟ ਸਿੰਜਾਈ ਪੰਪ ਧੱਕੇ ਨਾਲ ਬੰਦ ਕਰਵਾਏ ਜਾ ਰਹੇ ਹਨ ਤੇ ਇਸਦਾ ਮਕਸਦ ਰਾਜਸਥਾਨ ਨੂੰ ਵੱਧ ਨਹਿਰੀ ਪਾਣੀ ਉਪਲਬਧ ਕਰਵਾਉਣਾ ਹੈ ਤਾਂ ਜੋ ਆਪ ਨੂੰ ਰਾਜਸਥਾਨ ਦੀਆਂ ਚੋਣਾਂ ਵਿਚ ਸਿਆਸੀ ਲਾਹਾ ਮਿਲ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਨੀਤੀਆਂ ਕਾਰਨ ਸੂਇਆਂ ਵਿਚ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾਕਿ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਉਦਯੋਗਿਕ ਖੇਤਰ ਵਿਚ ਵੀ ਵੱਡੇ-ਵੱਡੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਕਾਰਨ ਵਪਾਰੀ ਤੇ ਉਦਯੋਗਪਤੀ ਮੁਸ਼ਕਿਲਾਂ ਝੱਲ ਰਹੇ ਹਨ ਤੇ ਉਦਯੋਗਿਕ ਖੇਤਰ ਸਭ ਤੋਂ ਵੱਧ ਮਾਰ ਹੇਠ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਬਣ ਗਏ ਹਨ ਕਿ ਲੋਕ ਮੁੜ ਜਨਰੇਟਰ ਵਰਤਣ ਵਾਸਤੇ ਮਜਬੂਰ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਸਭ ਦਾ ਸੂਬੇ ਦੇ ਅਰਥਚਾਰੇ ’ਤੇ ਬਹੁਤ ਮਾੜਾ ਅਸਰ ਪਵੇਗਾ।ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਵੀ ਵਾਰ-ਵਾਰ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਫੰਡਾਂ ਦੀ ਘਾਟ ਕਾਰਨ ਰੂਟੀਨ ਰੱਖ ਰੱਖਾਅ ਦੇ ਕੰਮ ਨਹੀਂ ਕਰ ਪਾ ਰਿਹਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੀ ਮੁਰੰਮਤ ਆਪ ਕਰਵਾਉਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ।ਸਰਦਾਰ ਬਾਦਲ ਨੇ ਕਿਹਾ ਕਿ ਥੋੜ੍ਹੇ ਜਿਹੇ ਸੋਕੇ ਦੇ ਹਾਲਾਤ ਨੇ ਆਪ ਸਰਕਾਰ ਦੀਆਂ ਤਿਆਰੀਆਂ ਬੇਨਕਾਬ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਲੋਕਇਹ ਸੋਚਣ ਲਈ ਮਜਬੂਰ ਹੋ ਗਏਹਨ ਕਿ ਜੇਕਰ ਜੂਨ ਤੇ ਜੁਲਾਈ ਵਿਚ ਚੋਖਾ ਮੀਂਹ ਨਾ ਪੈਂਦਾ ਤਾਂ ਕੀ ਹਾਲਾਤ ਹੁੰਦੇ।ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬੇ ਵਿਚ ਹਾਜ਼ਰ ਰਹਿਣ ਤੇ ਬਿਜਲੀ ਦੇ ਹਾਲਾਤ ’ਤੇ ਤੁਰੰਤ ਨਜ਼ਰਸਾਨੀ ਕਰਨ। ਉਹਨਾਂ ਮੁੱਖ ਮੰਤਰੀ ਨੂੰ ਆਖਿਆ ਕਿ ਪੰਜਾਬੀਆਂ ਦੀ ਸੇਵਾ ਕਰਨਾ ਤੁਹਾਡਾ ਫਰਜ਼ ਹੈ ਜਿਹਨਾਂ ਨੇ ਤੁਹਾਨੂੰ ਸੱਤਾ ਬਖਸ਼ੀ ਨਾ ਕਿ ਤੁਹਾਡੀ ਜ਼ਿੰਮੇਵਾਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਤੱਕ ਲਿਜਾਣ ਦੀ ਹੈ ਕਿਉਂਕਿ ਉਹਨਾਂ ਦਾ ਇਕ ਨੁਕਾਤੀ ਏਜੰਡਾ ਪੰਜਾਬ ਸਰਕਾਰ ਦਾ ਹਵਾਈ ਜਹਾਜ਼ ਆਪਣੇ ਸਿਆਸੀ ਮੰਤਵਾਂ ਵਾਸਤੇ ਵਰਤਣਾ ਚਾਹੁੰਦੇ ਹਨ।
Punjab Bani 07 September,2023
ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ
ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ ਚੰਡੀਗੜ੍ਹ, 1 ਸਤੰਬਰ 2023 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਚਾਵਲਾ ਨੂੰ ਦੀਨਾਨਗਰ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤਾ ਹੈ।
Punjab Bani 01 September,2023
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ ਚੰਡੀਗੜ੍ਹ 30 ਅਗਸਤ 2023 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਰਨੈਲ ਸਿੰਘ ਬੌਂਦਲੀ ਨੂੂੰ ਪੁਲਿਸ ਜ਼ਿਲ੍ਹਾ ਖੰਨਾ, ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜਪੁਰ ਅਤੇ ਸ਼ਤੀਸ਼ ਕੁਮਾਰ ਗਰੋਵਰ ਨੂੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।
Punjab Bani 30 August,2023
ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ
ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿਸਾਨਾਂ ਲਈ ਮੁਆਵਜ਼ਾ ਮੰਗਣ ਵਾਸਤੇ ਵਿਸ਼ਾਲ ਧਰਨੇ ਨੂੰ ਕੀਤਾ ਸੰਬੋਧਨ, ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੀਤੀ ਡਟਵੀਂ ਹਮਾਇਤ ਸ਼ਹੀਦ ਪ੍ਰੀਤਮ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ, ਮੰਗ ਕੀਤੀ ਕਿ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਮੁੱਖ ਮੰਤਰੀ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਦੇਵੀਗੜ੍ਹ, 22 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਜਦੋਂ ਤੱਕ ਉਹਨਾਂ ਨੂੰ ਹਾਲ ਹੀ ਵਿਚ ਆਏ ਤਬਾਹੀ ਵਾਲੇ ਹੜ੍ਹਾਂ ਵਿਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜਨ ਦੇਣ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਆਯੋਜਿਤ ਵਿਸ਼ਾਲ ਧਰਨੇ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਨਿਕੰਮੀ ਸਰਕਾਰ ਤੋਂ ਕਿਸਾਨਾਂ ਦਾ ਮੁਆਵਜ਼ਾ ਲੈਣ ਲਈ ਇਕਜੁੱਟ ਹੋਣਾ ਪਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਾਏ 15 ਅਗਸਤ ਤੱਕ ਮੁਆਵਜ਼ਾ ਜਾਰੀ ਕਰਨ ਦੇ ਦੇ ਆਪ ਸਰਕਾਰ ਹਾਲੇ ਤੱਕ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀਆਂ ਕਰਨ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਟਾਲਾ ਵੱਟਿਆ ਜਾ ਸਕੇ ਜਿਹਨਾਂ ਨੇ ਦੁਬਾਰਾ ਝੋਨਾ ਲਗਾ ਲਿਆ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਪ੍ਰਤੀ ਸੰਜੀਦਾ ਨਹੀਂ ਹਨ ਤੇ ਉਹ ਸਿਰਫ ਤਸਵੀਰਾਂ ਖਿੱਚਵਾਉਣ ਵਿਚ ਦਿਲਚਸਪੀ ਰੱਖਦੇ ਹਨ। ਉਹਨਾਂ ਕਿਹਾ ਕਿ ਕੁਝ ਕਿਸਾਨਾਂ ਨੂੰ ਲਿਫਾਫਿਆਂ ਵਿਚ 40-40 ਹਜ਼ਾਰ ਰੁਪਏ ਦੇ ਚੈਕ ਲਿਫਾਫੇ ਵਿਚ ਹੋਣ ਦਾ ਦਾਅਵਾ ਕਰਕੇ ਦਿੱਤੇ ਗਏ ਜਦੋਂ ਕਿ ਲਿਫਾਫਿਆਂ ਵਿਚੋਂ ਚੈਕ ਸਿਰਫ 4 ਹਜ਼ਾਰ ਰੁਪਏ ਦੇ ਨਿਕਲੇ। ਉਹਨਾਂ ਕਿਹਾ ਕਿ ਇਸੇ ਤਰੀਕੇ ਇਕ ਵਿਅਕਤੀ ਜਿਸਦਾ ਘਰ ਤਬਾਹ ਹੋ ਗਿਆ ਸੀ, ਉਸਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਜਦੋਂ ਕਿ ਮਕਾਨ ’ਤੇ ਲੱਖਾਂ ਰੁਪਏ ਦੁਬਾਰਾ ਬਣਾਉਣ ’ਤੇ ਲੱਗਣੇ ਹਨ। ਸਰਦਾਰ ਬਾਦਲ ਨੇ ਕਿਸਾਨ ਸ਼ਹੀਦ ਪ੍ਰੀਤ ਸਿੰਘ ਜਿਸਦੀ ਕੱਲ੍ਹ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਹੁਕਮਾਂ ਨਾਲ ਹੋਏ ਲਾਠੀਚਾਰਜ ਵਿਚ ਮੌਤ ਹੋ ਗਈ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਸੂਬੇ ਦੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ, ਅਸੀਂ ਉਹਨਾਂ ਦੀ ਡਟਵੀਂ ਹਮਾਇਤ ਕਰਦੇ ਹਾਂ। ਉਹਨਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਨਾਲ-ਨਾਲ ਉਹਨਾਂ ਸਾਰੇ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਜੋ ਸੰਗਰੂਰ ਵਿਚ ਕਿਸਾਨਾਂ ’ਤੇ ਤਸ਼ੱਦਦ ਕਰਨ ਲਈ ਜ਼ਿੰਮੇਵਾਰ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਅਖੌਤੀ ਜਥੇਬੰਦੀਆਂ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਜੋ ਰੋਜ਼ਾਨਾ ਆਧਾਰ ’ਤੇ ਪੰਥ ਖਿਲਾਫ ਜ਼ਹਿਰ ਉਗਲਦੀਆਂ ਹਨ ਜਦੋਂ ਕਿ ਉਹਨਾਂ ਨੇ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਦੇ ਮਾਮਲੇ ਵਿਚ ਇਕ ਸ਼ਬਦ ਵੀ ਨਹੀਂ ਬੋਲਿਆ ਤੇ ਨਾ ਹੀ ਸਿੱਖ ਕਿਸਾਨ ਦੇ ਕਤਲ ’ਤੇ ਅਫਸੋਸ ਪ੍ਰਗਟ ਕੀਤਾ। ਉਹਨਾਂ ਸਵਾਲਕੀਤਾ ਕਿ ਹੁਣ ਬਲਜੀਤ ਸਿੰਘ ਦਾਦੂਵਾਲ ਤੇ ਧਿਆਨ ਸਿੰਘ ਮੰਡ ਕਿਥੇ ਹਨ? ਸਰਦਾਰ ਬਾਦਲ ਨੇ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਵਿਚ ਕਈ ਗੁਣਾ ਵਾਧਾ ਹੋਣ ਬਾਰੇ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਸਿੰਥੈਟਿਕ ਨਸ਼ੇ ਬਹੁਤ ਪਸਰ ਗਏ ਹਨ ਤੇ ਓਵਰਡੋਜ਼ ਨਾਲ ਸੂਬੇ ਵਿਚ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਇਸ ਲਈ ਹੋ ਰਿਹਾ ਹੈ ਕਿਉਂਕਿ ਆਪ ਦੇ ਵਿਧਾਇਕ ਨਸ਼ਾ ਮਾਫੀਆ ਨਾਲ ਰਲੇ ਹੋਏ ਹਨ ਤੇ ਉਹਨਾਂ ਤੋਂ ਮਹੀਨੇ ਲੈਂਦੇ ਹਨ। ਉਹਨਾਂ ਕਿਹਾ ਕਿ ਆਪ ਵਿਧਾਇਕ ਖੁਦ ਰੇਤ ਮਾਇਨਿੰਗ ਵਿਚ ਲੱਗੇ ਹਨਜਿਸ ਕਾਰਨ ਰੇਤੇ ਦੇ ਰੇਟ ਅਕਾਲੀ ਦਲ ਦੀ ਸਰਕਾਰ ਵੇਲੇ 7 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਕੇ ਹੁਣ 35 ਰੁਪਏ ਫੁੱਟ ਹੋ ਗਏ ਹਨ। ਸਰਦਾਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਖੜਾ ਤੇ ਪੌਂਗ ਡੈਮ ਤੋਂ ਪਾਣੀ ਛੱਡਣ ਮਗਰੋਂ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਕੇ ਭੱਜ ਗਏ ਤੇ ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਅਨੇਕਾਂ ਪਿੰਡ ਹੜ੍ਹਾਂ ਵਿਚ ਰੁੜ ਗਏ।ਉਹਨਾਂ ਕਿਹਾ ਕਿ ਕਿਸਾਨ ਮੁਸ਼ਕਿਲਾਂ ਵਿਚ ਘਸੇ ਹਨ ਤੇ ਪ੍ਰਸ਼ਾਸਨ ਗਾਇਬ ਹੈ ਤੇ ਆਪ ਵਿਧਾਇਕ ਸਿਰਫ ਤਸਵੀਰਾਂ ਖਿੱਚਵਾ ਕੇ ਹੀ ਖੁਸ਼ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸ਼੍ਰੋਮਣੀ ਕਮੇਟੀ ਤੇ ਸਮਾਜ ਸੇਵੀ ਸੰਸਥਾਵਾਂ ਹੀ ਹੜ੍ਹ ਮਾਰੇ ਲੋਕਾਂ ਦੀ ਮਦਦ ਕਰ ਰਹੀਆਂ ਹਨ। ਧਰਨੇ ’ਤੇ ਬੋਲਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਹਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਹ ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ਵਿਚ ਨਾ ਵੜ੍ਹਨ ਦੇਣ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਲੋਕਾਂ ਨੇ ਆਪ ਬੰਨ ਮਜ਼ਬੂਤ ਕੀਤੇ ਤੇ ਆਪ ਸਰਕਾਰ ਤਾਂ ਡੀਜ਼ਲ, ਰੇਤੇ ਦੇ ਥੈਲੇ ਤੇ ਪਲਾਸਟਿਕ ਸ਼ੀਟਾਂ ਵੀ ਦੇਣ ਲਈ ਤਿਆਰ ਨਹੀਂ ਸੀ। ਉਹਨਾਂ ਕਿਹਾ ਕਿ ਹੁਣ ਕਰੋੜਾਂ ਰੁਪਏ ਦੇ ਫਰਜ਼ੀ ਬਿੱਲ ਤਿਆਰ ਕੀਤੇ ਜਾ ਰਹੇ ਹਨ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਟਾਂਗਰੀ ਤੇ ਘੱਗਰ ਵਿਚ 68 ਬੰਨ ਟੁੱਟੇ ਸਨ ਤੇ ਸਰਕਾਰ ਨੇ ਸਿਰਫ ਦੋ ਬੰਨ ਪੂਰੇ ਜਦੋਂ ਕਿ ਬਾਕੀ ਕਿਸਾਨਾਂ ਨੇ ਆਪ ਪੂਰੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ ਪਹਿਲਾਂ ਹੜ੍ਹਾਂ ਨਾਲ ਹੋਏ ਨੁਕਸਾਨ ਵਾਸਤੇ ਕੇਂਦਰੀ ਟੀਮ ਹੀ ਨਹੀਂ ਮੰਗਵਾਈ ਜਿਸ ਸਦਕਾ ਕਿਸਾਨਾਂ ਲਈ ਮੁਆਵਜ਼ਾ ਜਾਰੀ ਹੁੰਦਾ। ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਸੁਰਜੀਤ ਸਿੰਘ ਅਬੋਵਲ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ।
Punjab Bani 22 August,2023
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੇ: ਪ੍ਰੋ ਚੰਦੂਮਾਜਰਾ
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੇ: ਪ੍ਰੋ ਚੰਦੂਮਾਜਰਾ ਦੇਵੀਗੜ੍ਹ ਘੱਗਰ ਕੰਢੇ ਦਿੱਤਾ ਜਾ ਰਿਹਾ ਰੋਸ ਧਰਨਾ ਇਤਿਹਾਸਿਕ ਹੋਵੇਗਾ ਪਟਿਆਲਾ 21 ਅਗਸਤ 2023 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਕਾਲੀ ਦਲ ਵੱਲੋਂ 22 ਅਗਸਤ ਨੂੰ ਦੇਵੀਗੜ੍ਹ ਵਿਖੇ ਘੱਗਰ ਦੇ ਕੰਢੇ ਉੱਤੇ ਦਿੱਤਾ ਜਾ ਰਿਹਾ ਰੋਸ ਧਰਨਾ ਇਤਿਹਾਸਿਕ ਹੋਵੇਗਾ। ਇਸ ਮੌਕੇ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਇਸ ਰੋਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਹਜ਼ਾਰਾਂ ਦੀ ਗਿਣਤੀ 'ਚ ਵਰਕਰ ਸ਼ਾਮਿਲ ਹੋਣਗੇ। ਪ੍ਰੋ ਚੰਦੂਮਾਜਰਾ ਨੇ ਦੱਸਿਆ ਕਿ ਇਹ ਰੋਸ ਰੈਲੀ ਕੁੰਭਕਰਨੀ ਨੀਂਦ 'ਚ ਸੁੱਤੀ ਪਈ ਸਰਕਾਰ ਨੂੰ ਜਗਾਉਣ ਦਾ ਇੱਕ ਸੁਨੇਹਾ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਹੜ੍ਹਾਂ ਦੁਆਰਾ ਮਚਾਈ ਭਿਅੰਕਰ ਤਬਾਹੀ ਨੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ, ਸਨੌਰ, ਰਾਜਪੁਰਾ, ਸਮਾਣਾ ਅਤੇ ਸ਼ੁਤਰਾਣਾ ਦੇ ਸੈਂਕੜੇ ਪਿੰਡਾਂ ਦੀਆਂ ਫ਼ਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਕੁਦਰਤ ਦੇ ਇਸ ਕਹਿਰ ਨੇ ਜਿੱਥੇ ਫ਼ਸਲਾਂ ਦੀ ਬਰਬਾਦੀ ਕੀਤੀ, ਉੱਥੇ ਹੀ ਪਸ਼ੂਆਂ, ਘਰਾਂ, ਸਕੂਲਾਂ ਅਤੇ ਹਸਪਤਾਲਾਂ ਦਾ ਵੀ ਭਾਰੀ ਨੁਕਸਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੰਤੂ ਸੂਬਾ ਸਰਕਾਰ ਦਾ ਹੜ੍ਹਾਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਕੋਈ ਵੀ ਕਰਮਚਾਰੀ ਜਾਂ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ। ਜਿਸ ਕਰਕੇ ਆਪ ਸਰਕਾਰ ਦੀ ਨਲਾਇਕੀ ਕਾਰਨ ਸਮੇਂ ਸਿਰ ਗਿਰਦਾਵਰੀ ਨਾ ਕਰਵਾਏ ਜਾਣ ਕਰਕੇ ਲੋਕਾਂ ਨੂੰ ਬਣਦੇ ਮੁਆਵਜ਼ੇ ਦੀ ਰਕਮ ਵੀ ਨਸੀਬ ਨਾ ਹੋਈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਨਾ ਹੀ ਸਰਕਾਰ ਵੱਲੋਂ ਅੱਜ ਤੱਕ ਡਿੱਗੇ ਹੋਏ ਘਰਾਂ ਅਤੇ ਮਰੇ ਹੋਏ ਪਸ਼ੂਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਆਪ ਸਰਕਾਰ ਦੀ ਮਨਸ਼ਾ ਸਾਫ਼ ਜ਼ਾਹਿਰ ਹੁੰਦੀ ਹੈ ਕਿ ਇਸ ਮੁਸੀਬਤ ਦੀ ਘੜੀ ਵਿੱਚ ਸਰਕਾਰ ਲੋਕਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਮਾਨ ਵੱਲੋਂ ਹੜ੍ਹ ਪੀੜਤਾਂ ਨੂੰ ਵੰਡੇ ਜਾਣ ਵਾਲੇ ਚੈੱਕ ਮਹਿਜ਼ ਇੱਕ ਡਰਾਮਾ ਹੀ ਸਨ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੇ ਸਮੇਂ ਲੋਕਾਂ ਨੂੰ ਮੁੱਖ ਮੰਤਰੀ ਵੱਲੋਂ ਬੋਲੇ ਜਾਣ ਵਾਲੇ ਅਜਿਹੇ ਝੂਠ ਸ਼ੋਭਾ ਨਹੀਂ ਦਿੰਦੇ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਚੈੱਕ ਵੰਡੇ ਜਾਣ ਦਾ ਦਾਅਵਾ ਕਰਦੀ ਹੈ ਤਾਂ ਪਟਿਆਲਾ ਜ਼ਿਲ੍ਹੇ ਦੇ ਹੋਏ ਫ਼ਸਲਾਂ, ਘਰਾਂ ਪਸ਼ੂਆਂ ਆਦਿ ਦੀ ਸੂਚੀ ਜਾਰੀ ਕਰੇ। ਪ੍ਰੋ ਚੰਦੂਮਾਜਰਾ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਮੁੱਖ ਮੰਤਰੀ ਮਾਨ ਦੀ ਹੈਂਕੜਬਾਜ਼ੀ ਅਤੇ ਹੰਕਾਰ ਵਾਲੇ ਰਵੱਈਏ ਕਰਕੇ ਕੇਂਦਰੀ ਟੀਮ ਹੜਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਸਮੇਂ ਸਿਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਲੇਟ ਆਈ ਕੇਂਦਰੀ ਟੀਮ ਦੇ ਆਉਣ ਤੋਂ ਪਹਿਲਾਂ ਬਹੁਤ ਸਾਰੇ ਕਿਸਾਨਾਂ ਵੱਲੋਂ ਆਪਣੀਆਂ ਫ਼ਸਲਾਂ ਦੁਆਰਾ ਬੀਜ ਲਈਆਂ ਗਈਆਂ। ਉਨ੍ਹਾਂ ਕਿਹਾ ਕਿ ਅਨੇਕਾਂ ਦੀ ਗਿਣਤੀ ਵਿਚ ਅਜਿਹੇ ਕਿਸਾਨ ਮੁਆਵਜ਼ੇ ਤੋਂ ਵਾਂਝੇ ਰਹਿ ਜਾਣਗੇ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਦੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸੜ ਦੇ ਦੌਰਿਆਂ ਨੇ ਹੜ੍ਹ ਪੀੜਤਾਂ ਦੇ ਮਨਾਂ ਵਿਚ ਰੋਸ ਪੈਦਾ ਕੀਤਾ ਹੋਇਆ ਹੈ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਦੀ ਇਸ ਡਰਾਮੇਬਾਜ਼ੀ ਦੀ ਪੋਲ ਸ਼੍ਰੋਮਣੀ ਅਕਾਲੀ ਦਲ ਸੜਕਾਂ ਤੇ ਆਕੇ ਖੋਲ੍ਹੇਗੀ।
Punjab Bani 21 August,2023
ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ
ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਦੇਸ਼ਭਗਤ ਸਿੱਖ ਕੌਮ ਲਈ ਕਸ਼ਮੀਰ ਵਾਦੀ ਅਤੇ ਜੰਮੂ ਸੂਬੇ ਵਿਚ ਉਸੇ ਤਰੀਕੇ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ ਜਿਵੇਂ ਕਸ਼ਮੀਰੀ ਪੰਡਤਾਂ ਵਾਸਤੇ ਰੱਖੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪਹਿਲੇ ਜੰਮੂ-ਕਸ਼ਮੀਰ ਸੂਬੇ ਵਿਚ ਵਾਦੀ ਵਿਚ ਸਿੱਖਾਂ ਨਾਲ ਉਹੀ ਵਤੀਰਾ ਹੋਇਆ ਜੋ ਨਾਲ ਦੀਆਂ ਘੱਟ ਗਿਣਤੀ ਕੌਮਾਂ ਨਾਲ ਹੋਇਆ। ਅਜਿਹੇ ਵਿਚ ਉਹਨਾਂ ਨੂੰ ਵੀ ਹੋਰਨਾਂ ਦੇ ਬਰਾਬਰ ਹੱਕ ਮਿਲਣਾ ਚਾਹੀਦਾ ਹੈ ਤੇ ਬਰਾਬਰ ਗਿਣਿਆ ਜਾਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਆਖਿਆ ਕਿ ਮਕਬੂਜ਼ਾ ਕਸ਼ਮੀਰ ਵਾਸਤੇ ਰੱਖੀਆਂ 8 ਸੀਟਾਂ ਬਹਾਲ ਕੀਤੀਆਂ ਜਾਣ ਅਤੇ ਮਕਬੂਜ਼ਾ ਕਸ਼ਮੀਰ ਤੋਂ ਉਜੜ ਕੇ ਆਏ ਤੇ ਹੁਣ ਜੰਮੂ-ਕਸ਼ਮੀਰ ਵਿਚ ਰਹਿ ਰਹੇ ਲੋਕਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਪੱਤਰਾਂ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸਿੱਖ ਕੌਮ ਖਾਸ ਤੌਰ ’ਤੇ ਜੰਮੂ-ਕਸ਼ਮੀਰ ਤੋ਼ ਸਿੱਖਾਂ ਨੇ ਹੋਰ ਮੁੱਦਿਆਂ ਦੇ ਨਾਲ-ਨਾਲ ਇਹ ਮੰਗਾਂ ਜੰਮੂ-ਕਸ਼ਮੀਰ ਸੂਬੇ ਦੇ ਸਿੱਖ ਆਗੂਆਂ ਰਾਹੀਂ ਵਾਰ ਵਾਰ ਚੁੱਕੀਆਂ ਹਨ। ਉਹਨਾਂ ਕਿਹਾ ਕਿ 1947 ਤੋਂ ਘੱਟ ਗਿਣਤੀ ਸਿੱਖ ਕੌਮ ਦੇ ਮੈਂਬਰ ਜੰਮੂ-ਕਸ਼ਮੀਰ ਵਿਚ ਰਹਿ ਰਹੇ ਹਨ ਤੇ ਉਹਨਾਂ ਨੇ ਵੀ ਉਹੀ ਮੁਸ਼ਕਿਲਾਂ ਤੇ ਤਸ਼ੱਦਦ ਝੱਲਿਆ ਹੈ ਜੋ ਕਸ਼ਮੀਰੀ ਪੰਡਤਾਂ ਨੇ ਝੱਲਿਆ। ਸਿੱਖ ਕੌਮ ਸਿਰਫ ਇਹ ਚਾਹੁੰਦੀ ਹੈ ਕਿ ਉਹਨਾਂ ਨੂੰ ਵੀ ਕਸ਼ਮੀਰੀ ਪੰਡਤਾਂ ਦੇ ਬਰਾਬਰ ਗਿਣਿਆ ਜਾਵੇ। ਸਰਦਾਰ ਬਾਦਲ ਨੇ ਕਸ਼ਮੀਰੀ ਪੰਡਤਾਂ ਨੂੰ ਦੋ ਸੀਟਾਂ ਦੇਣ ਦੇ ਕਦਮ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਨਾਲ ਉਜੜ ਕੇ ਆਏ ਲੋਕਾਂ ਨੂੰ ਕੌਮੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਜਿਸ ਭਾਵਨਾ ਨਾਲ ਕਸ਼ਮੀਰੀ ਪੰਡਤਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ, ਉਹੀ ਭਾਵਨਾ ਸਿੱਖ ਕੌਮ ’ਤੇ ਲਾਗੂ ਕੀਤੀ ਜਾਵੇ ਕਿਉਂਕਿ ਸਾਰੀਆਂ ਮੁਸ਼ਕਿਲਾਂ ਦੇ ਬਾਵਜੂਦ 3.5 ਲੱਖ ਉਜੜ ਕੇ ਆਏ ਸਿੱਖ ਸੂਬੇ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸਿੱਖ ਕੌਮ ਦੀ ਇਹ ਵਾਜਬ ਮੰਗ ਉਸੇ ਭਾਵਨਾ ਨਾਲ ਪ੍ਰਵਾਨ ਨਹੀਂ ਕੀਤੀ ਜਾਂਦੀ ਜਿਵੇਂ ਕਸ਼ਮੀਰੀ ਪੰਡਤਾਂ ਲਈ ਕੀਤੀ ਗਈ ਹੈ ਤਾਂ ਦੇਸ਼ ਭਗਤ ਸਿੱਖ ਕੌਮ ਸਮਝੇਗੀ ਕਿ ਉਸ ਨਾਲ ਬਹੁਤ ਵੱਡਾ ਵਿਤਕਰਾ ਹੋ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਿੱਖ ਹਮੇਸ਼ਾ ਪਾਕਿਸਤਾਨੀ ਫੌਜ ਅਤੇ ਸਰਹੱਦ ਤੋਂ ਆਉਂਦੇ ਘੁਸਪੈਠੀਆਂ ਖਿਲਾਫ ਡੱਟ ਕੇ ਲੜੇ ਹਨ ਤੇ ਕਸ਼ਮੀਰ ਦੇ ਨਾਲ-ਨਾਲ ਦੇਸ਼ ਦੀ ਖੇਤਰੀ ਅਖੰਡਤਾਂ ਦੀ ਵਿਦੇਸ਼ੀ ਹਮਲਿਆਂ ਤੋਂ ਲੰਬੇ ਸਮੇਂ ਤੋਂ ਰਾਖੀ ਕੀਤੀ ਹੈ। ਜਦੋਂ ਅਤਿਵਾਦ ਸਿਖ਼ਰ ’ਤੇ ਸੀ, ਉਸ ਵੇਲੇ ਵੀ ਜੰਮੂ-ਕਸ਼ਮੀਰ ਦੇ ਸਿੱਖ ਘਰ ਛੱਡ ਕੇ ਨਹੀਂ ਭੱਜੇ। ਉਲਟਾ ਉਹਨਾਂ ਨੂੰ ਆਪਣੀ ਦੇਸ਼ਭਗਤੀ ਦਾ ਭਾਰੀ ਮੁੱਲ ਮਾਰਨਾ ਪਿਆ ਤੇ ਚਿੱਟੀਸਿੰਘਪੁਰਾ ਦੇ 36 ਲੋਕਾਂ ਸਮੇਤ 200 ਲੋਕਾਂ ਦੀਆਂ ਜਾਨਾਂ ਗਈਆਂ।
Punjab Bani 31 July,2023
ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਆਖਿਆ-ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੋ
ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਆਖਿਆ-ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੋ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਲ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜਇਥੇ ਕਿਹਾ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਦੇ ਵੀਬਰਦਾਸ਼ਤ ਨਹੀਂ ਕਰਨਗੇ ਅਤੇ ਖਾਲਸਾ ਪੰਥ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਰਵਾਜ਼ੇ ਰਾਹੀਂ ਪਵਿੱਤਰ ਸਿੱਖ ਸੰਸਥਾਵਾਂ ’ਤੇ ਕਬਜ਼ੇ ਦੇ ਯਤਨਾਂ ਦਾ ਮੂੰਹ ਤੋੜ ਜਵਾਬ ਦੇਵੇਗਾ। ਸਰਦਾਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕਈ ਸਿੱਖ ਵਿਰੋਧੀ ਤਾਨਾਸ਼ਾਹਾਂ ਤੇ ਉਹਨਾਂ ਦੀਆਂ ਕਠਪੁਤਲੀਆਂ ਦੇ ਰਾਹ ਚਲ ਰਹੇ ਹਨ ਜਿਹਨਾਂ ਨੇ ਖਾਲਸਾ ਪੰਥ ਨੂੰ ਧਮਕਾਉਣ ਅਤੇ ਇਸਦੀਆਂ ਪਵਿੱਤਰ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨਦਾ ਯਤਨ ਕੀਤਾ। ਸਪਸ਼ਟ ਤੌਰ ’ਤੇ ਉਹਨਾਂ ਕੋਲ ਇੰਨੀ ਵਿਹਲ ਤੇ ਚੰਗਾ ਸਮਾਂ ਨਹੀਂ ਕਿ ਉਹ ਸਿੱਖ ਇਤਿਹਾਸ ਤੋਂ ਸਬਕ ਲੈ ਸਕਣ। ਅਕਾਲੀ ਦਲ ਦੇ ਮੁਖੀ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਹਿੰਦੂਆਂ, ਮੁਸਲਮਾਨਾਂ, ਇਸਾਈਆਂ ਜਾਂ ਕਿਸੇ ਹੋਰ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇ ਕੇ ਵਿਖਾਉਣ ਦੀ ਜੁਰੱਅਤ ਕਰਨ।
Punjab Bani 28 July,2023
ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਤ ਇਲਾਕਿਆਂ ’ਚ ਲੰਗਰ ਵਰਤਾ ਰਹੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦੀ ਕੀਤੀ ਹੌਂਸਲਾ ਅਫਜਾਈ
ਭਗਵੰਤ ਮਾਨ ਦੀ ਸਰਕਾਰ ਨਦਾਰਦ, ਸ਼ੋ੍ਰਮਣੀ ਕਮੇਟੀ ਨੇ ਆਪਣੇ ਮਹਾਨ ਤੇ ਵਿਲੱਖਣ ਕਾਰਜਾਂ ਨੂੰ ਦਿੱਤੀ ਪਹਿਲ : ਸੁਖਬੀਰ ਸਿੰਘ ਬਾਦਲ ਸ਼ਹਿਰ ਨੂੰ ਮਾਰ ਕਰਦੀ ਵੱਡੀ ਨਦੀ ਨੇੜੇ ਜੋੜੀਆਂ ਸੜਕਾਂ ’ਤੇ ਨਿਰੰਤਰ ਲੰਗਰ ਸੇਵਾਵਾਂ ਜਾਰੀ ਪਟਿਆਲਾ 13 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿਚ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਲਗਾਤਾਰ ਲੰਗਰ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ ਦੇ ਜਲ ਪ੍ਰਭਾਵਤ ਇਲਾਕਿਆਂ ਵਿਚ ਨਿਰਵਿਘਨ ਲੰਗਰ ਵਰਤਾਉਣ ਲਈ ਮੁਲਾਜ਼ਮਾਂ ਵੱਲੋਂ ਜ਼ਰੂਰਤਮੰਦਾਂ ਤੱਕ ਪਹੁੰਚ ਵੀ ਕੀਤੀ ਜਾ ਰਹੀ ਹੈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਨਦੀ ਨਾਲ ਲੱਗਦੀਆਂ ਜੋੜੀਆਂ ਸੜਕਾਂ ’ਤੇ ਲੰਗਰ ਚਲਾਇਆ ਜਾ ਰਿਹਾ ਹੈ ਤਾਂ ਕਿ ਨਾਲ ਲੱਗਦੀਆਂ ਕਾਲੋਨੀਆਂ ਜਿਨਾਂ ਵਿਚ ਗੋਪਾਲ ਕਾਲੋਨੀ, ਰਿਸ਼ੀ ਕਾਲੋਨੀ, ਮਥੁਰਾ ਕਾਲੋਨੀ ਆਦਿ ਸਮੇਤ ਪਾਣੀ ਨਾਲ ਪ੍ਰਭਾਵਤ ਇਲਾਕਿਆਂ ਤੱਕ ਲੰਗਰ ਪਹੁੰਚ ਕੀਤੀ ਜਾ ਸਕੇ। ਸ਼ੋ੍ਰਮਣੀ ਕਮੇਟੀ ਵੱਲੋਂ ਵੱਡੀ ਨਦੀ ਨੇੜੇ ਜੋੜੀਆਂ ਸੜਕਾਂ ’ਤੇ ਚਲਾਏ ਜਾ ਰਹੇ ਲੰਗਰ ਪ੍ਰਬੰਧ ਵੇਖਣ ਅਤੇ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ’ਤੇ ਪਹੁੰਚੇ, ਜਿਥੇ ਉਨ੍ਹਾਂ ਨਾਲ ਮੁਲਾਜ਼ਮਾਂ ਨੂੰ ਸੇਵਾ ਕਾਰਜ ਨਿਰੰਤਰ ਕਰਨ ਲਈ ਪ੍ਰੇਰਿਆ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਰੰਭੇ ਇਸ ਕਾਰਜ ਨੂੰ ਸ਼ਲਾਘਾਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਦੇ ਰੂਪ ਵਿਚ ਸ਼ੋ੍ਰਮਣੀ ਕਮੇਟੀ ਹਮੇਸ਼ਾ ਸੰਗਤ ਅਤੇ ਲੋੜਵੰਦ ਲੋਕਾਂ ਦੇ ਨਾਲ ਖੜ੍ਹਦੀ ਹੋਈ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰਦੀ ਵਿਖਾਈ ਦਿੰਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ, ਕਰੋਨਾ ਮਹਾਂਮਾਰੀ ਦੌਰਾਨ ਤੇ ਹੁਣ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪਹੁੰਚ ਕਰਕੇ ਸ਼ੋ੍ਰਮਣੀ ਕਮੇਟੀ ਨੇ ਆਪਣੇ ਮਹਾਨ ਤੇ ਵਿਲੱਖਣ ਕਾਰਜਾਂ ਨੂੰ ਪਹਿਲ ਦਿੱਤੀ ਹੈ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਵਿਚੋਂ ਨਦਾਰਦ ਵਿਖਾਈ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਇੰਚਾਰਜ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸੁਖਵਿੰਦਰਪਾਲ ਸਿੰਘ ਮਿੰਟਾ, ਰਵਿੰਦਰਪਾਲ ਸਿੰਘ ਜੌਨੀ ਕੋਹਲੀ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ ਆਦਿ ਸਮੇਤ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਸ਼ਾਮਲ ਸਨ।
News 13 July,2023
ਭਾਰੀ ਬਰਸਾਤ ਤੇ ਕਾਰਨ ਹਾਲਤ ਬੇਕਾਬੂ : ਫੌਜ ਨੇ ਸੰਭਾਲੀ ਕਮਾਨ
ਘੱਗਰ , ਪਟਿਆਲਾ ਨਦੀ , ਟਾਂਗਰੀ , ਮਾਰਕੰਡਾ ਤੇ ਹੋਰ ਨਦੀਆਂ ਕਰ ਰਹੀਆਂ ਹਨ ਤਬਾਹੀ -ਸਾਰੇ ਦਰਿਆ ਤੇ ਨਦੀਆਂ ਖਤਰੇ ਦੇ ਨਿਸਾਨਾਂ ਤੋ 6 - 8 ਫੁੱਟ ਚਲ ਰਹੀਆਂ ਹਨ ਉਪੱਰ - ਬਾਹਰਲੇ ਪਟਿਆਲਾ ਦੀਆਂ ਕਾਲੌਨੀਆ ਤੇ ਘਰਾਂ ਵਿਚ ਆਇਆ ਹੜ : 4 ਤੋ 6 ਫੁੱਟ ਪਾਣੀ ਵੜਿਆ - ਟੈਂਪਰੇਰੀ ਰੈਣ ਬਸੇਰਿਆ ਵਿਚ ਸੈਕੜੇ ਲੋਕ ਤਬਦੀਲ - ਬਨੂੜ ਅਤੇ ਰਾਜਪੁਰਾ ਅੰਦਰ ਵੀ ਭਾਰੀ ਨੁਕਸਾਨ ਪਟਿਆਲਾ, 10 ਜੁਲਾਈ : ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਦੇ ਚਲਦਿਆਂ ਹਿਮਾਚਲ ਤੋ ਆ ਰਹੇ ਪਾਣੀ , ਸੁਖਨਾ ਝੀਲ ਆਦਿ ਦਾ ਪਾਣੀ ਨਦੀਆਂ ਵਿਚ ਆਉਣ ਨਾਲ ਹਾਲਤ ਬੇਕਾਬੂ ਹੋ ਗਏ ਹਨ ਤੇ ਫੌਜ ਨੇ ਕੰਮਾਨ ਸੰਭਾਲ ਹੈ । ਘੱਗਰ ਦਰਿਆ , ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਖਤਰੇ ਦੇ ਨਿਸਾਨ ਤੋ 6 - 8 ਫੁੱਟ ਉਪੱਰ ਚਲ ਰਹੀਆਂ ਹਨ ਤੇ ਇਨਾਂ ਦੇ ਓਵਰ ਫਲੋ ਹੋਏ ਪਾਣੀ ਨੇ ਹੜ ਤੇ ਤਬਾਹੀ ਦੋਵੇਂ ਲਿਆ ਦਿਤੀ ਹੈ । ਬਾਹਰਲੇ ਪਟਿਆਲਾ ਦੀਆਂ ਕਾਲੌਨੀਆਂ ਤੇ ਘਰਾਂ ਵਿਚ 4 ਤੋ 6 ਫੁੱਟ ਪਾਣੀ ਵੜ ਗਿਆ ਹੈ। ਡਿਪਟੀ ਕਮਿਸਨਰ ਪਟਿਆਲਾ ਸਾਕਸੀ ਸਾਹਨੀ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਪਣੀਆਂ ਟੀਮਾਂ ਨਾਲ ਕੰਮਾਨ ਸੰਭਾਲੀ ਹੋਈ ਤੇ ਡੁੱਬੇ ਹੋਏ ਇਲਾਕਿਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਟੈਂਪਰੇਰੀ ਰੈਣ ਬੈਸਰਿਆਂ ਵਿਚ ਲਿਆਦਾਂ ਜਾ ਰਿਹਾ ਹੈ। ਸੈਕੜੇ ਲੋਕਾਂ ਨੂੰ ਸਰੁੱਖਿਅਤ ਥਾਵਾਂ ਤੇ ਤਬਦੀਲ ਕਰ ਦਿਤਾ ਗਿਆ ਹੈ ਤੇ ਬਚਾਅ ਕਾਰਜ ਜਾਰੀ ਹਨ। ਬਾਹਰਲੇ ਪਟਿਆਲਾ ਏਰੀਆ ਸਨੌਰ ਵਾਲੇ ਪਾਸੇ ਗੋਪਾਲ ਕਲੋਨੀ, ਚਿਨਾਰ ਬਾਗ, ਸ਼ਾਂਤੀ ਨਗਰ, ਗੋਬਿੰਦ ਨਗਰ, ਫਰੈਂਡਜ ਇਨਕਲੇਵ, ਅਰਬਨ ਅਸਟੇਟ-2, ਬਾਬਾ ਦੀਪ ਸਿੰਘ ਨਗਰ, ਸੰਨੀ ਇਨਕਲੇਵ ਸਮੇਤ ਬਹੁਤ ਸਾਰੇ ਇਲਾਕਿਆਂ ਅੰਦਰ ਪਾਣੀ ਵੜ ਗਿਆ ਹੈ। ਕਈ ਇਲਾਕਿਆਂ ਦੇ ਘਰਾਂ ਵਿੱਚ ਤਾਂ 6 ਫੁੱਟ ਦੇ ਕਰੀਬ ਪਾਣੀ ਹੈ। ਲੋਕਾਂ ਨੇ ਆਪਣਾ ਖਾਣ-ਪੀਣ ਦਾ ਅਤੇ ਅਹਿਮ ਸਮਾਨ ਆਪਣੀ ਪਹਿਲੀ ਮੰਜਿਲ 'ਤੇ ਪਹੁੰਚਾ ਲਿਆ ਹੈ ਤੇ ਗੋਪਾਲ ਕਲੋਨੀ ਸਮੇਤ ਕਈ ਏਰੀਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢ ਕੇ ਬਣਾਏ ਗਏ ਵੱਖਰੇ ਵੱਖਰੇ ਟੈਂਪਰੇਰੀ ਰੈਣ ਬਸੇਰਿਆਂ ਵਿੱਚ ਤਬਦੀਲ ਕਰ ਦਿੱਤਾ ਗਿਆਹੈ। ਇਸੇ ਤਰ੍ਹਾਂ ਬਨੂੜ ਵਿਖੇ ਘੱਗਰ ਨੇ ਕਈ ਦਰਜਨ ਪਿੰਡਾਂ ਤੇ ਘਰਾਂ ਅੰਦਰ ਪਾਣੀ ਵਾੜ ਦਿੱਤਾ ਹੈ ਅਤੇ ਰਾਜਪੁਰਾ ਅੰਦਰ ਵੀ ਬਹੁਤ ਜ਼ਿਆਦਾ ਨੁਕਸਾਨ ਕਰ ਰਿਹਾ ਹੈ। ਇਸ ਸਮੇਂ ਹਾਲਾਤ ਇਹ ਹਨ ਕਿ ਘੱਗਰ ਦਰਿਆ ਦਾ ਡੇਂਜਰ ਲੈਵਲ ਭਾਂਖਰਪੁਰ ਵਿਖੇ 10 ਫੁੱਟ ਹੈ, ਉੱਥੇ ਪਾਣੀ 18 ਫੁੱਟ ਦੇ ਕਰੀਬ ਚਲ ਰਿਹਾ ਹੈ ਅਤੇ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਇਸੇ ਤਰ੍ਹਾਂ ਸਰਾਲਾ ਕਲਾਂ ਨੇੜੇ ਘੱਗਰ ਦਾ ਡੇਂਜਰ ਲੈਵਲ 16 ਫੁੱਟ ਹੈਅਤੇ ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ,, ਜਦੋਂ ਕਿ ਪਟਿਆਲਾ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 16 ਫੁੱਟ ਨੂੰ ਕਰਾਸ ਕਰ ਚੁੱਕੀ ਹੈ ਅਤੇ ਇਸ ਸਮੇਂ ਪਟਿਆਲਾ ਨਦੀ ਵਿੱਚ ਉਪਰ ਕੋਈ ਥਾਂ ਨਹੀਂ ਤੇ ਨਦੀ ਨੂੰ ਕਰਾਸ ਕਰਨ ਲਈ ਵੱਡੇ ਪੁੱਲਾਂ ਉਪਰੋਂ ਪਾਣੀ ਜਾ ਰਿਹਾ ਹੈ। ਇਸੇ ਤਰ੍ਹਾਂ ਟਾਂਗਰੀ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 15 ਫੁੱਟ ਦੇ ਕਰੀਬ ਚਲ ਰਹੀ ਹੈ। ਮਾਰਕੰਡਾ ਨਦੀ ਦਾ ਡੇਂਜਰ ਲੈਵਲ 20 ਫੁੱਟ ਦੇ ਕਰੀਬ ਹੈ, ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ। ਇਸੇ ਤਰ੍ਹਾਂ ਰਾਜਪੁਰਾ, ਚੰਡੀਗੜ੍ਹ ਰੋਡ 'ਤੇ ਢਕਾਂਸੂ ਨਾਲੇ ਦਾ ਡੇਂਜਰ ਲੈਵਲ 10 ਫੁੱਟ ਹੈ, ਉਹ 20 ਫੁੱਟ ਦੇ ਕਰੀਬ ਚਲ ਰਿਹਾ ਹੈ। ਸਾਰੇ ਦਰਿਆ ਬੁਰੀ ਤਰ੍ਹਾਂ ਓਵਰਫਲੋ ਹੋਏ ਪਏ ਹਨ, ਜਿਸ ਕਾਰਨ ਚਾਰੇ ਪਾਸੇ ਤਬਾਹੀ ਹੀ ਤਬਾਹੀ ਨਜਰ ਆ ਰਹੀ ਹੈ। ਡੱਬੀ - ਵਿਧਾਇਕ ਅਜੀਤਪਾਲ ਕੋਹਲੀ ਆਪਣੀਆਂ ਟੀਮਾਂ ਨਾਲ ਸਵੇਰ ਤੋ ਵਰਦੇ ਮੀਹ ਵਿਚ ਡਟੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੀ ਤਰ੍ਹਾਂ ਕਮਾਂਡ ਸੰਭਾਲ ਹੋਈ ਹੈ। ਵਿਧਾਇਕ ਕੋਹਲੀ ਨੇ ਆਪ ਬੇਘਰ ਹੋਏ ਲੋਕਾਂ ਨੂੰ ਰੈਣ ਬਸੇਰਿਆਂ ਵਿੱਚ ਪਹੁੰਚਾਇਆ ਤੇ ਵੱਖ ਵੱਖ ਜਗਾ ਡੀਸੀ ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਜਗਾ੍ਹ ਰਾਹਤ ਕਾਰਜ ਸ਼ੁਰੂ ਕਰਵਾਏ ਹਨ।
News 10 July,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ
ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।
News 10 July,2023
ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ - ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ ਨੂੰ ਵੀ ਸੱਦਿਆ: ਡੀਜੀਪੀ ਗੌਰਵ ਯਾਦਵ - ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ; ਕਿਸੇ ਵੀ ਐਮਰਜੈਂਸੀ ਸਮੇਂ ਲੋਕ 112 ‘ਤੇ ਕਰ ਸਕਦੇ ਹਨ ਕਾਲ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਪੰਜਾਬ ਪੁਲਿਸ ਨੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ ਚੰਡੀਗੜ੍ਹ, 10 ਜੁਲਾਈ: ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ। ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਨਿਯਮਤ ਅੰਤਰਾਲਾਂ 'ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ। ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।
News 10 July,2023
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ: ਅਨੁਰਾਗ ਵਰਮਾ
ਮੁੱਖ ਸਕੱਤਰ ਵੱਲੋਂ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਡੈਮਾਂ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਡੀ.ਸੀ.,ਐਸ.ਐਸ.ਪੀ, ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓ, ਪਟਵਾਰੀ ਸਣੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਮਨੁੱਖੀ ਜਾਨਾਂ ਸਭ ਤੋਂ ਕੀਮਤੀ, ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਪ੍ਰਮੁੱਖ ਤਰਜੀਹ ਚੰਡੀਗੜ੍ਹ, 10 ਜੁਲਾਈ: ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਲਗਾਤਾਰ ਪੈ ਰਹੀ ਭਾਰੀ ਬਾਰਸ਼ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਫੀਲਡ ਵਿੱਚ ਜ਼ਿਲਿਆਂ ਦਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਤਾਇਨਾਤ ਹੈ ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓਜ਼, ਪਟਵਾਰੀ ਸਣੇ ਸਬੰਧਤ ਵਿਭਾਗਾਂ ਦੇ ਫੀਲਡ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਲੋਕ ਨੁਮਾਇੰਦਿਆਂ ਅਤੇ ਆਮ ਲੋਕਾਂ ਨਾਲ ਤਾਲਮੇਲ ਬਿਠਾਉਦੇ ਹੋਏ ਨਿਰੰਤਰ ਰਾਬਤਾ ਬਣਾ ਕੇ ਰੱਖਣ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਦੇ ਆਫ਼ਤਨ ਰਾਹਤ ਫੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1614.89 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1706.26 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮਨੁੱਖੀ ਜਾਨਾਂ ਸਭ ਤੋਂ ਕੀਮਤੀ ਹਨ ਅਤੇ ਉਨ੍ਹਾਂ ਨੂੰ ਬਚਾਉਣਾ ਪ੍ਰਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜਾਂ ਦੇ ਸੰਭਾਵੀ ਖਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ਉਤੇ ਖਾਣ ਵਾਲੇ ਪੈਕੇਟ ਤਿਆਰ ਕਰਨ ਲਈ ਕਿਹਾ। ਇਸ ਕੰਮ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੇ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾਵੇ। ਬਿਜਲੀ ਤੇ ਟੈਲੀਕਾਮ ਵਿਭਾਗ ਨੂੰ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ। ਜਲ ਸਪਲਾਈ ਵਿਭਾਗ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਵੇ। ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਤਿਆਰ ਰਹੇ। ਇਸ ਮੌਕੇ ਕਲੋਰੀਨ ਦੀਆਂ ਗੋਲੀਆਂ ਲਈ ਤੁਰੰਤ ਫੰਡ ਜਾਰੀ ਕਰਨ ਲਈ ਕਿਹਾ। ਪਸ਼ੂ ਪਾਲਣ ਵਿਭਾਗਾਂ ਨੂੰ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅਗਾਊਂ ਇੰਤਜ਼ਾਮ ਕਰਨ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਪਣੇ ਨੁਮਾਇੰਦਿਆਂ ਨਾਲ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਦੀ ਮੱਦਦ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ। ਮੁੱਖ ਸਕੱਤਰ ਵੱਲੋਂ ਫੀਲਡ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਜਿਸ ਵਿੱਚ ਐਸ.ਏ.ਐਸ. ਨਗਰ, ਪਟਿਆਲਾ, ਰੂਪਨਗਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਉਨਾਂ ਦੇ ਜ਼ਿਲਿਆਂ ਵਿੱਚ ਕੁਝ ਥਾਵਾਂ ਉਤੇ ਸਥਿਤੀ ਗੰਭੀਰ ਹੈ ਪਰ ਪ੍ਰਸ਼ਾਸਨ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਸਾਰੇ ਜ਼ਿਲਿਆਂ ਨੂੰ ਆਖਿਆ ਕਿ ਆਪਣੀ ਤਰਜੀਹਾਂ ਨਿਰਧਾਰਤ ਕਰਦੇ ਹੋਏ ਜੋ ਮੱਦਦ ਲੋੜੀਂਦੀ ਹੈ, ਉਸ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ. ਦੇ ਕਮਾਡੈਂਟ ਨੇ ਦੱਸਿਆ ਕਿ ਪੰਜਾਬ ਵਿੱਚ 14 ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਹਨ। ਰੂਪਨਗਰ ਜਿੱਥੇ ਹੁਣ ਚਾਰ ਟੀਮਾਂ ਤਾਇਨਾਤ ਸਨ, ਡਿਪਟੀ ਕਮਿਸ਼ਨਰ ਵੱਲੋਂ ਮੰਗ ਕੀਤੇ ਜਾਣ ਉਤੇ ਇਕ ਹੋਰ ਟੀਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਸਕੱਤਰ ਵੱਲੋਂ ਮੀਟਿੰਗ ਵਿੱਚ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਗੱਲ ਕਰਕੇ ਕਾਰਪੋਰੇਸ਼ਨ ਸ਼ਹਿਰਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਰੱਖਣਾ ਯਕੀਨੀ ਬਣਾਇਆ ਜਾਵੇ। ਦੂਰ ਵਾਲੇ ਜ਼ਿਲਿਆਂ ਕਪੂਰਥਲਾ, ਤਰਨਤਾਰਨ, ਮੋਗਾ ਵਿੱਚ ਜਿੱਥੇ ਹਾਲੇ ਸਥਿਤੀ ਪੂਰੀ ਕੰਟਰੋਲ ਵਿੱਚ ਹੈ, ਨੂੰ ਅਗਾਊਂ ਪ੍ਰਬੰਧ ਕਰਦਿਆਂ ਸਥਿਤੀ ਉਤੇ ਨਿਗਰਾਨੀ ਰੱਖਣ ਲਈ ਕਿਹਾ ਕਿਉਕਿ ਪਹਾੜਾਂ ਵਿੱਚ ਬਾਰਸ਼ਾਂ ਹੋਣ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸੇ ਤਰ੍ਹਾਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੈਨਾ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਿਆ ਜਾ ਰਿਹਾ ਹੈ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਗ੍ਰਹਿ ਜਸਵਿੰਦਰ ਕੌਰ ਸਿੱਧੂ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਿਸ਼ੇਸ਼ ਸਕੱਤਰ ਮਾਲ ਡਾ. ਅਮਰਪਾਲ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਸ਼ੇਸ਼ ਸਕੱਤਰ ਬਿਜਲੀ ਭੁਪਿੰਦਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ। ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ। --------
News 10 July,2023
ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ
ਭਗਵੰਤ ਮਾਨ ਦੀ ਸਰਕਾਰ ’ਚ ਮਾਈਨਿੰਗ ਮਾਫ਼ੀਆ ਸਰਗਰਮ, ਵੇਚਿਆ ਜਾ ਰਿਹਾ 42 ਰੁਪਏ ਫੁੱਟ ਰੇਤਾ : ਬਜਾਜ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਲਗਾ ਰਿਹਾ ਚੂਨਾ : ਬਜਾਜ ਪਟਿਆਲਾ 6 ਜੁਲਾਈ () ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਸਮੇਂ ਕੀਤੇ ਦਾਅਵੇ ਅਤੇ ਵਾਅਦਿਆਂ ਦੀ ਪੋਲ ਖੋਲ੍ਹਦਿਆਂ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਹਿਣੀ ਅਤੇ ਕਥਨੀ ਤੋਂ ਕੋਹਾਂ ਦੂਰ ਹੈ। ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਸਰਕਾਰ ’ਤੇ ਤੰਜ ਕੱਸਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਮਾਈਨਿੰਗ ਮਾਫ਼ੀਆ ਦਾ ਢੰਡੋਰਾ ਪਿੱਟਕੇ ਅਕਾਲੀ ਦਲ ਦੀ ਸਰਕਾਰ ਨੂੰ ਭੰਡਦੇ ਰਹੇ, ਬਦਨਾਮ ਕਰਦੇ ਰਹੇ, ਜਦਕਿ ਪੰਜਾਬ ਵਿਚ ਮਾਈਨਿੰਗ ਮਾਫ਼ੀਏ ਦੀ ਤੂਤੀ ਅੱਜ ਵੀ ਬੋਲਦੀ ਹੈ ਅਤੇ ਰੇਤਾ ਬੱਜਰੀ ਦੇ ਮਨਮਰਜ਼ੀ ਦਾ ਰੇਟ ਵਸੂਲੇ ਜਾ ਰਹੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਡੇ ਵੱਡੇ ਇਸ਼ਤਿਹਾਰਾਂ ਵਿਚ ਦਾਅਵਾ ਕਰਦੀ ਦਿਖਾਈ ਦਿੰਦੀ ਹੈ ਕਿ ਪੰਜਾਬ ਦੇ ਲੋਕ ਸਸਤੇ ਅਤੇ ਸੌਖੇ ਤੱਰੀਕੇ ਨਾਲ ਆਪਣਾ ਘਰ ਪਾ ਕੇ ਸਕਣ ਅਤੇ ਪੰਜ ਰੁਪਏ ਰੇਤੇ ਦਾ ਰੇਟ ਨਿਰਧਾਰਤ ਕਰਨ ਦਾ ਐਲਾਨ ਕੀਤਾ ਅਤੇ ਰੇਤ ਦੀਆਂ ਖੱਡਾਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ, ਪ੍ਰੰਤੂ ਦਾਅਵਿਆਂ ਤੋਂ ਉਲਟ ਅੱਜ ਮਾਈਨਿੰਗ ਮਾਫੀਆ ਆਪਣੀ ਮਨਮਰਜ਼ੀ ਦੇ ਰੇਟ ਵਸੂਲਦਾ, ਜਿਸ ਕਾਰਨ ਆਮ ਲੋਕਾਂ ਦਾ ਘਰ ਪਾਉਣ ਦਾ ਸੁਪਨਾ ਅਧੂਰਾ ਦਿਖਾਈ ਦੇ ਰਿਹਾ ਹੈ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੋਜੂਦਾ ਹਾਲਤਾਂ ਦਾ ਜ਼ਿਕਰ ਕਰੀਏ ਤਾਂ ਭਗਵੰਤ ਮਾਨ ਦੀ ਸਰਕਾਰ ਵਿਚ ਪੰਜ ਰੁਪਏ ਫੁੱਟ ਵਾਲਾ ਰੇਤਾ 42 ਰੁਪਏ ਫੁੱਟ ਰੇਤਾ ਮਾਈਨਿੰਗ ਮਾਫ਼ੀਆ ਸਰਗਰਮੀ ਨਾਲ ਵੇਚ ਰਿਹਾ ਹੈ, ਇਥੋਂ ਤੱਕ ਕਿ ਘੱਗਰ, ਆਨੰਦਪੁਰ ਸਾਹਿਬ ਦੀਆਂ ਖੱਡਾਂ ਤੋਂ ਆਉਣ ਵਾਲਾ ਰੇਤ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਹੀ ਚੂਨਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਕਿਉਂ ਕਿ ਜਿੰਨੇ ਵੀ ਵਾਅਦੇ ਜਾਂ ਦਾਅਵੇ ਕੀਤੇ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦਿੰਦੇ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੌਜੂਦਾ ਸਰਕਾਰ ਵਪਾਰ ਅਤੇ ਸਨਅਤ ਵਿਰੋਧੀ ਸਰਕਾਰ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਜਾਣ ਚੁੱਕੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਇਸ਼ਤਿਹਾਰੀ ਸਰਕਾਰ ਅਤੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਜੇ ਆਮ ਲੋਕਾਂ ’ਤੇ ਬੋਝ ਇਸੇ ਤਰ੍ਹਾਂ ਸਰਕਾਰ ਪਾਉਂਦੀ ਰਹੀ ਹੈ ਤਾਂ ਅਗਾਮੀ ਚੋਣਾਂ ਵਿਚ ਪੰਜਾਬ ਦੇ ਲੋਕ ਸਰਕਾਰ ਨੂੰ ਸਬਕ ਸਿਖਾਉਣਾ ਵੀ ਜਾਣਦੇ ਹਨ।
News 06 July,2023
ਬੀਰ ਦਵਿੰਦਰ ਸਿੰਘ ਉਘੇ ਵਿਦਵਾਨ, ਪ੍ਰਭਾਵਸ਼ਾਲੀ ਬੁਲਾਰੇ ਅਤੇ ਖੋਜੀ ਸੋਚ ਵਾਲੇ ਵਿਅਕਤੀ ਸਨ : ਪ੍ਰੋ. ਬਡੂੰਗਰ
ਬੀਰ ਦਵਿੰਦਰ ਸਿੰਘ ਉਘੇ ਵਿਦਵਾਨ, ਪ੍ਰਭਾਵਸ਼ਾਲੀ ਬੁਲਾਰੇ ਅਤੇ ਖੋਜੀ ਸੋਚ ਵਾਲੇ ਵਿਅਕਤੀ ਸਨ : ਪ੍ਰੋ. ਬਡੂੰਗਰ ਪਟਿਆਲਾ, 1 ਜੁਲਾਈ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਬੇਵਕਤੀ ਅਕਾਲ-ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਉਘੇ ਵਿਦਵਾਨ, ਪ੍ਰਭਾਵਸ਼ਾਲੀ ਬੁਲਾਰੇ ਅਤੇ ਖੋਜੀ ਸੋਚ ਵਾਲੇ ਵਿਅਕਤੀ ਸਨ। ਉਨਾਂ ਕਿਹਾ ਕਿ ਬੀਰਦਵਿੰਦਰ ਸਿੰਘ ਸਿੰਘ ਦੇ ਤੁਰ ਜਾਣ ਨਾਲ ਕੇਵਲ ਉਨ੍ਹਾਂ ਦੇ ਪਰਿਵਾਰ ਨੂੰ ਨਹੀਂ ਸਗੋਂ, ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਦੇ ਸਬੰਧ ਵਿੱਚ ਬੀਰ ਦਵਿੰਦਰ ਸਿੰਘ ਵੱਲੋਂ ਆਪਣੇ ਤੱਥਾਂ ਨਾਲ ਖੋਜ ਕਰਕੇ ਕਿਹਾ ਗਿਆ ਸੀ ਕਿ ਛੋਟੇ ਸਹਿਬਜ਼ਾਦਿਆਂ ਨੂੰ ਫਤਿਹਗੜ੍ਹ ਸਾਹਿਬ ਵਿਖੇ ਮੁਗਲ ਹਕੂਮਤ ਵੱਲੋਂ ਖੂਹ ਵਿੱਚ ਵੀ ਲਟਕਾਇਆ ਗਿਆ ਸੀ ਤੇ ਨਾਲ ਹੀ ਦਰੱਖਤਾਂ ਨਾਲ ਬੰਨ੍ਹ ਕੇ ਉਨ੍ਹਾਂ ਦੇ ਗੁਲੇਲੇ ਵੀ ਮਾਰੇ ਗਏ ਸਨ । ਉਨਾਂ ਦੱਸਿਆ ਕਿ ਬੀਰ ਦਵਿੰਦਰ ਸਿੰਘ ਵੱਲੋਂ ਤੀਜੀ ਇਤਿਹਾਸਕ ਤੱਥਾਂ ਤੋਂ ਇਹ ਗੱਲ ਵੀ ਉਭਰ ਕੇ ਸਾਹਮਣੇ ਲਿਆਂਦੀ ਗਈ ਸੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮੁਗਲ ਹਕੂਮਤ ਵੱਲੋਂ ਲੱਗਭਗ 3 ਮਹੀਨੇ ਤੋਂ ਵੱਧ ਸਮਾਂ ਬੱਸੀ ਪਠਾਣਾਂ ਦੀ ਜੇਲ ਵਿੱਚ ਕੈਦ ਰੱਖਿਆ ਗਿਆ ਸੀ, ਜਿਸ ਸਬੰਧੀ ਉਹ ਆਮ ਚਰਚਾਵਾਂ ਵੀ ਕਰਦੇ ਰਹਿੰਦੇ ਸਨ। ਉਨਾਂ ਕਿਹਾ ਕਿ ਸਟੇਜ ਤੋਂ ਸੰਬੋਧਨ ਹੁੰਦਿਆਂ ਹੋਇਆ ਉਹ ਖਾਸ ਤੌਰ ਤੇ ਸਾਹਿਬਜ਼ਾਦਿਆਂ ਦੀ ਕਥਾ ਸੁਣਾਉਂਦੇ ਹੋਏ ਭਾਵਕ ਹੋ ਜਾਂਦੇ ਸਨ ਅਤੇ ਸਰੋਤਿਆਂ ਦੀਆਂ ਅੱਖਾਂ ਚੋ ਵੀ ਹੰਝੂ ਤੱਕ ਬਹਿ ਜਾਂਦੇ ਸਨ।
News 01 July,2023
ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦਾ ਬਿੱਲ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ : ਸ਼ੋ੍ਰਮਣੀ ਕਮੇਟੀ ਮੈਂਬਰ
ਸੈਸ਼ਨ ’ਚ ਲਿਆਂਦੇ ਗਏ ਸੋਧ ਬਿੱਲ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਜਥੇਦਾਰ ਕਰਤਾਰਪੁਰ ਪਟਿਆਲਾ 20 ਜੂਨ - ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 2023 ਨੂੰ ਲਿਆਕੇ ਲੋਕਾਂ ਵਿਚ ਭਰਮ ਭੁਲੇਖਾ ਖੜਨ ਕਰਨ ਲਈ ਲਿਆਂਦੇ ਬਿੱਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸਰਕਾਰ ਦੇ ਇਸ ਕਦਮ ਨੂੰ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ ਕਰਾਰ ਦਿੱਤਾ। ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸੋਧ ਬਿੱਲ 2023 ਮਤੇ ਨੂੰ ਰੱਦ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸੈਸਨ ਵਿਚ ਲਿਆਂਦਾ ਗਿਆ ਮਤਾ ਮਹਿਜ਼ ਲੋਕਾਂ ਵਿਚ ਭਰਮ ਭੁਲੇਖੇ ਪੈਦਾ ਕਰਨ ਲਈ ਹੈ, ਜਦਕਿ ਕੇਂਦਰ ਦੀ ਪਾਰਲੀਮੈਂਟ ਅਤੇ ਸ਼ੋ੍ਰਮਣੀ ਕਮੇਟੀ ਹੀ ਐਕਟ 1925 ਵਿਚ ਸੋਧ ਕਰਨ ਦਾ ਅਧਿਕਾਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਇਸ ਐਕਟ ਜਾਂ ਸੋਧ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਭਾਸ਼ਣ ਦੌਰਾਨ ਮੁੱਖ ਮੰਤਰੀ ਇਸ ਗੱਲ ਦੀ ਮਰਿਆਦਾ ਵੀ ਟੱਪ ਗਏ ਹਨ ਕਿ ਸਿੱਖੀ ਸਰੂਪ ’ਤੇ ਸਵਾਲ ਖੜ੍ਹੇ ਕਰਦੇ ਰਹੇ, ਜਿਸ ਨਾਲ ਸਿੱਖ ਹਿਰਦਿਆਂ ਨੂੰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਅਤੇ ਪਹਿਰਾਵੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕੀਤੀਆਂ ਟਿੱਪਣੀਆਂ ਨਾਬਰਦਾਸ਼ਤ ਯੋਗ ਹਨ, ਜਿਸ ਕਰਕੇ ਮੁੱਖ ਮੰਤਰੀ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਾਰਮਕ ਮਾਮਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਸਪੱਸ਼ਟ ਕਰਦੀ ਹੈ ਕਿ ਮੁੱਖ ਮੰਤਰੀ ਦੇ ਪਿੱਛੇ ਅਜਿਹੀ ਹਾਕਮ ਧਿਰ ਖੜ੍ਹੀ ਹੈ, ਜਿਸ ਦੀ ਸ਼ੈਅ ’ਤੇ ਸਿਰਮੌਰ ਸੰਸਥਾ ਦੇ ਕਾਰਜਾਂ ਵਿਚ ਅਜਿਹੇ ਹਮਲੇ ਕੀਤੇ ਜਾ ਰਹੇ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਨਹੀਂ ਸਕਦੇ, ਜਨਤਾ ਸਾਰਾ ਕੁਝ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੱਛੇ ਪੰਥ ਵਿਰੋਧੀ ਤਾਕਤਾਂ ਅਜਿਹੇ ਵਿਵਾਦ ਖੜੇ ਕਰ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਧਾਰਮਕ ਕਾਰਜਾਂ ਵਿਚ ਦਖਲਅੰਦਾਜ਼ੀ ਛੱਡਕੇ ਆਪਣੀ ਸਰਕਾਰ ਚਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਹ ਉੱਕਾ ਹੀ ਦੱਸਣ ਦੀ ਲੋੜ ਨਹੀਂ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਕਾਰਜ ਕਿਸ ਢੰਗ ਨਾਲ ਅਤੇ ਧਰਮ ਦਾ ਪ੍ਰਚਾਰ ਪਸਾਰ ਕਿਸ ਤਰ੍ਹਾਂ ਹੋਵੇਗਾ ਇਹ ਜ਼ਿੰਮੇਵਾਰੀ ਵੀ ਪੰਜਾਬ ਦੀ ਜਨਤਾ ਨੇ ਸਿਰਮੌਰ ਸੰਸਥਾ ਦੇ ਮਹਾਨ ਤੇ ਵਿਲੱਖਣ ਕਾਰਜ ਕਰਨ ਲਈ ਚੁਣਕੇ ਸੰਸਥਾ ਵਿਚ ਭੇਜਿਆ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਸ਼ੋ੍ਰਮਣੀ ਕਮੇਟੀ ਦੀ ਐਗਜ਼ੈਕਟਿਵ ਬਾਡੀ ਇਹ ਸਭ ਚੰਗੀ ਤਰ੍ਹਾਂ ਜਾਣਦੀ ਹੈ ਕਿ ਫਰਜ਼ਾਂ ਦੀ ਪਹਿਰੇਦਾਰੀ ਕਿਵੇਂ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਨਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
News 21 June,2023
ਕੇਂਦਰੀ ਖੇਤੀਬਾੜੀ ਮੰਤਰੀ ਨੂੰ ਹਰਸਿਮਰਤ ਬਾਦਲ ਨੇ ਸਵਾਮੀਨਾਥਨ ਕਮਿਸ਼ਨ ਅਨੁਸਾਰ MSP ਦੀ ਗਰੰਟੀ ਦੇਣ ਦੀ ਕੀਤੀ ਅਪੀਲ
ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਵੀ ਚੁੱਕੀਆਂ ਤੇ ਕਿਸਾਨਾਂ ਲਈ ਵਿਆਪਕ ਪੂਰਨ ਕਰਜ਼ਾ ਮੁਆਫੀ ਦੀ ਮੰਗ ਵੀ ਕੀਤੀ ਚੰਡੀਗੜ੍ਹ, 18 ਜੂਨ 2023: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀਬਾੜੀ ਜਿਣਸਾਂ ’ਤੇ ਲਾਗਤ ’ਤੇ 50 ਫੀਸਦੀ ਮੁਨਾਫੇ ਅਨੁਸਾਰ ਐਸ ਐਮ ਪੀ ਦੀ ਗਰੰਟੀ ਦੇਣ ਅਤੇ ਆਖਿਆ ਕਿ ਨਵੰਬਰ 2021 ਵਿਚ ਜਦੋਂ ਤਿੰਨ ਕਾਲੇ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਨੇ ਆਪਣਾ ਅੰਦੋਲਨ ਖਤਮ ਕੀਤਾ ਸੀ, ਉਸ ਵੇਲੇ ਉਹਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ। ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਿਸ ਵੇਲੇ ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਖਾਰਜ ਕਰਨ ਦਾ ਐਲਾਨ ਕੀਤਾ ਗਿਆ ਤੇ ਉਸ ਮਗਰੋਂ ਕਿਸਾਨਾਂ ਨੇ ਦਿੱਲੀ ਦਾ ਰਸਤਾ ਖੋਲ੍ਹਦਿਆਂ ਅੰਦੋਲਨ ਖਤਮ ਕੀਤਾ ਤਾਂ ਉਸ ਵੇਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪਿਛਲੇ 18 ਮਹੀਨਿਆਂ ਤੋਂ ਹੁਣ ਤੱਕ ਪੂਰੇ ਨਹੀਂ ਕੀਤੇ ਗਏ। ਉਹਨਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀਕਿ ਉਹ ’ਅੰਨਦਾਤਾ’ ਨਾਲ ਕੀਤੇ ਵਾਅਦੇ ਪੂਰੇ ਕਰਨ। ਉਹਨਾਂ ਕਿਹਾ ਕਿ ਐਮ ਐਸ ਪੀ ਦੀ ਗਰੰਟੀ ਨੂੰ ਕਾਨੂੰਨੀ ਰੂਪ ਦਿੱਤਾ ਜਾਵੇ ਅਤੇ ਇਸ ਵਾਸਤੇ ਸਰਕਾਰ ਐਮ ਐਸ ਪੀ ਬਾਰੇ ਬਣਾਈ ਕਮੇਟੀ ਦੇ ਨਿਯਮਾਂ ਤੇ ਉਦੇਸ਼ਾਂ ਵਿਚ ਸੋਧ ਕਰਦਿਆਂ ਇਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਸ਼ਾਮਲ ਕਰੇ। ਉਹਨਾਂ ਕਿਹਾ ਕਿ ਕਮੇਟੀ ਦੇ ਨਿਯਮ ਤੇ ਮੰਤਵ ਸਰਕਾਰ ਦੇ ਕੀਤੇ ਵਾਅਦੇ ਅਨੁਸਾਰ ਐਮ ਐਸ ਪੀ ਦੀ ਗਰੰਟੀ ਲਾਗੂ ਕਰਨਾ ਹੋਣਾ ਚਾਹੀਦਾ ਹੈ।
News 18 June,2023
ਭਗਵੰਤ ਮਾਨ ਮੱਕੀ ਦੀ ਸਰਕਾਰੀ ਏਜੰਸੀਆਂ ਵੱਲੋਂ MSP ’ਤੇ ਖਰੀਦ ਦਾ ਆਪਣਾ ਵਾਅਦਾ ਪੁਗਾਉਣ: ਸੁਖਬੀਰ ਬਾਦਲ
ਕਿਹਾ ਕਿ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ ਤੇ ਪ੍ਰਾਈਵੇਟ ਵਪਾਰੀਆਂ ਨੂੰ ਘੱਟ ਭਾਅ ’ਤੇ ਜਿਣਸ ਵੇਚਣ ਲਈ ਮਜਬੂਰ ਹਨ - ਸਬਜ਼ੀਆਂ ਲਈ ਵੀ ਐਮ ਐਸ ਪੀ ਮੰਗੀ ਚੰਡੀਗੜ੍ਹ, 16 ਜੂਨ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ’ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ ’ਤੇ ਜਿਣਸ ਵੇਚਣ ਤੋਂ ਬਚਾਇਆ ਜਾ ਸਕੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਮੁੱਖ ਮੰਤਰੀ ਦੇ ਐਲਾਨ ’ਤੇ ਭਰੋਸਾ ਕੀਤਾ ਕਿ ਮੱਕੀ ਦੀ ਐਮ ਐਸ ਪੀ ’ਤੇ ਖਰੀਦ ਕੀਤੀ ਜਾਵੇਗੀ ਪਰ ਹੁਣ ਇਹੀ ਕਿਸਾਨ ਮੁਸ਼ਕਿਲ ਵਿਚ ਫਸ ਗਏ ਹਨ ਕਿਉਂਕਿ ਜਿਣਸ ਖਰੀਦਣ ਵਾਲਾ ਕੋਈ ਨਹੀਂ ਹੈ ਜਿਸ ਕਾਰਨ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ 500 ਤੋਂ 600 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਮੱਕੀ ਵੇਚਣ ਲਈ ਮਜਬੂਰ ਹਨ। ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਸਮੁੱਚੀ ਫਸਲ ਤੁਰੰਤ ਐਮ ਐਸ ਪੀ ’ਤੇ ਖਰੀਦੀ ਜਾਵੇ ਅਤੇ ਕਿਹਾ ਕਿ ਅਜਿਹਾ ਕਰਨ ਵਿਚ ਸਰਕਾਰ ਦੇ ਅਸਫਲ ਰਹਿਣ ਕਾਰਨ ਪੰਜਾਬ ਸਰਕਾਰ ਦੇ ਫਸਲੀ ਵਿਭਿੰਨਤਾ ਦੇ ਯਤਨਾਂ ਨੂੰ ਡੂੰਘੀ ਸੱਟ ਵੱਜੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਚਾਵਾਂ ਨਾਲ ਐਲਾਨ ਕੀਤਾ ਸੀ ਕਿ ਮੱਕੀ, ਸੂਰਜਮੁਖੀ ਅਤੇ ਦਾਲਾਂ ਦੀ ਖਰੀਦ ਐਮ ਐਸ ਪੀ ’ਤੇ ਕੀਤੀ ਜਾਵੇਗੀ ਜਿਸ ਮਗਰੋਂ ਕਿਸਾਨਾਂ ਨੇ ਇਹਨਾਂ ਫਸਲਾਂ ਅਧੀਨ ਰਕਬਾ ਵਧਾ ਦਿੱਤਾ। ਉਹਨਾਂ ਕਿਹਾ ਕਿ ਹੁਣ ਜਦੋਂ ਜਿਣਸ ਖਰੀਦਣ ਦਾ ਵੇਲਾ ਆਇਆ ਹੈ ਤਾਂ ਆਪ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਐਮ ਐਸ ਪੀ ’ਤੇ ਖਰੀਦ ਕਰਨ ਤੋਂ ਇਲਾਵਾ ਸਰਕਾਰ ਜਿਹੜੇ ਕਿਸਾਨਾਂ ਨੇ ਜਿਣਸ ਘੱਟ ਰੇਟ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚੀ ਹੈ, ਉਹਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਸਰਕਾਰ ਨੂੰ ਮੁਆਵਜ਼ਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਮੱਕੀ ਦੀ ਫਸਲ ਮੰਡੀਆਂ ਵਿਚ ਲਿਆਉਣ ਵਿਚ ਵੀ ਮਦਦ ਕਰੇ। ਉਹਨਾਂ ਕਿਹਾ ਕਿ ਮੰਡੀਆਂ ਵਿਚ ਫਸਲ ਸੁਕਾਉਣ ਲਈ ਲੋੜੀਂਦੇ ਡ੍ਰਾਇਰ ਪ੍ਰਦਾਨ ਕੀਤੇ ਜਾਣ ਅਤੇ ਸਾਫ ਸਫਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਅਜਿਹੇ ਖੋਖਲੇ ਵਾਅਦੇ ਨਾ ਕਰਿਆ ਕਰਨ ਜਿਹਨਾਂ ਨੂੰ ਪੂਰਾ ਕਰਨ ਦਾ ਉਹਨਾਂ ਦਾ ਇਰਾਦਾ ਹੀ ਨਹੀਂ ਹੁੰਦਾ। ਉਹਨਾਂ ਕਿਹਾ ਕਿ ਪਿਛਲੇ ਸਾਲ ਜਿਹੜੇ ਕਿਸਾਨਾਂ ਨੇ ਮੁੱਖ ਮੰਤਰੀ ਦੀ ਗੱਲ ’ਤੇ ਯਕੀਨ ਕੀਤਾ ਸੀ ਕਿ ਰਾਜ ਸਰਕਾਰ ਮੂੰਗੀ ਦੀ ਫਸਲ ਐਮ ਐਸ ਪੀ ’ਤੇ ਖਰੀਦੇਗੀ, ਉਹਨਾਂ ਨੂੰ ਵੱਡੇ ਘਾਟੇ ਝੱਲਣੇ ਪਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੇ ਮੂੰਗੀ ਦੀ ਬਿਜਾਈ ਹੇਠ ਰਕਬਾ 55 ਫੀਸਦੀ ਵਧਾ ਦਿੱਤਾ ਪਰ ਜਦੋਂ ਫਸਲ ਮੰਡੀ ਵਿਚ ਆਈ ਤਾਂ ਕੋਈ ਖਰੀਦਦਾਰ ਨਾ ਬਹੁੜਿਆ ਅਤੇ ਕਈ ਕਿਸਾਨ ਤਾਂ ਆਪਣੀ ਲਾਗਤ ਵੀ ਨਹੀਂ ਵਸੂਲ ਸਕੇ। ਬਾਦਲ ਨੇ ਸਰਕਾਰ ਨੂੰ ਆਖਿਆ ਕਿ ਉਹ ਤੁਰੰਤ ਦਰੁੱਸਤੀ ਭਰੇ ਕਦਮ ਚੁੱਕੇ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਉਹਨਾਂ ਤੋਂ ਮੁਆਫੀ ਮੰਗਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਕਿਸਾਨਾਂ ਨਾਲ ਧੋਖਾ ਕੀਤਾ ਬਲਕਿ ਆਪਣੀ ’ਪਹਿਲਕਦਮੀ’ ਦਾ ਬਹੁ ਕਰੋੜੀ ਇਸ਼ਤਿਹਾਰਾਂ ਨਾਲ ਪ੍ਰਚਾਰ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਕੰਮ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਸਬਜ਼ੀਆਂ ਲਈ ਵੀ ਐਮ ਐਸ ਪੀ ਸ਼ੁਰੂ ਕੀਤੀ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਵਿਚੋਲੇ ਕਿਸਾਨਾਂ ਨੂੰ ਲੁੱਟ ਲੈਂਦੇ ਹਨ ਤੇ ਉਹ ਸਸਤੇ ਭਾਅ ਆਪਣੀ ਜਿਣਸ ਵੇਚਣ ਲਈ ਮਜਬੂਰ ਹੁੰਦੇ ਹਨ। ਉਹਨਾਂ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਕਿਸਾਨਾਂ ਨੂੰ ਢੂਕਵਾਂ ਭਾਅ ਨਾ ਮਿਲਣ ’ਤੇ ਆਪਣੀ ਸ਼ਿਮਲਾ ਮਿਰਚ ਦੀ ਫਸ ਸੜਕਾਂ ’ਤੇ ਸੁੱਟਣੀ ਪਈ ਸੀ। ਉਹਨਾਂ ਕਿਹਾ ਕਿ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀਮੇ ਦੀ ਸਹੂਲਤ ਵੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਵਾਰ ਵਾਰ ਬੇਮੌਸਮੀ ਬਰਸਾਤਾਂ ਨੇ ਵੀ ਸਬਜ਼ੀ ਕਾਸ਼ਤਕਾਰਾਂ ਦਾ ਨੁਕਸਾਨ ਕੀਤਾ ਹੈ ਪਰ ਆਪ ਸਰਕਾਰ ਨੇ ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤੀ।
News 16 June,2023
ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ: ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ :- 28 ਅਪ੍ਰੈਲ - ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ ਨਿਰਮਲ ਸਿੰਘ ਜੇਠੂਵਾਲ, ਲੋਕਲ ਗੁ: ਕਮੇਟੀ , ਗ੍ਰਾਮ ਪੰਚਾਇਤ ਅਤੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਗੁਰਮਤਿ ਸਮਾਗਮ ਕਰਕੇ ਸ਼ਹੀਦ ਸਿੰਘਾਂ ਨੂੰ ਸਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਵੱਜੋਂ ਸੇਵਾ ਨਿਭਾ ਰਹੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਉਹ ਕੌਮਾਂ ਜਿੰਦਾ ਰਹਿੰਦੀਆਂ ਤੇ ਇਤਿਹਾਸ ਸਿਰਜਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਸੁਭਾਸ਼ ਸਿੰਘ ਬੱਬਰ ਖਾਲਸਾ ਤੇ ਬਾਕੀ ਸ਼ਹੀਦ ਸਿੰਘਾਂ ਦੀ ਯਾਦ ਹਰ ਸਾਲ ਇਸ ਅਸਥਾਨ ਤੇ ਗੁਰਮਤਿ ਸਮਾਗਮ ਰਾਹੀਂ ਤਾਜਾ ਕੀਤੀ ਜਾਂਦੀ ਹੈ। ਧਰਮ ਯੁੱਧ ਮੌਰਚੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਪੰਜਾਬ ਪੁਲੀਸ ਵੱਲੋਂ ਜਸਵੰਤ ਸਿੰਘ ਖਾਲੜਾ ਸਮੇਤ ਅਠਾਈ ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿਚ ਸ਼ਹੀਦ ਕੀਤੇ ਗੲ ਦੇੇ ਪ੍ਰੀਵਾਰਾਂ ਨਾਲ ਇਨਸਾਫ ਨਹੀ ਹੋਇਆ। ਸ. ਬੇਦੀ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸੂਹੋ ਮੋਟੋ ਐਕਸ਼ਨ ਲੈ ਕੇ ਭਾਈ ਖਾਲੜਾ ਸਮੇਤ ਭਾਈ ਸੁਭਾਸ਼ ਸਿੰਘ ਜੇਠੂਵਾਲ ਤੇ ਬਾਕੀ ਸਿੰਘਾਂ ਦੇ ਪ੍ਰੀਵਾਰਾਂ ਨੂੰ ਨਿਆ ਦਿਤਾ ਜਾਵੇ। ਇਸ ਮੌਕੇ ਸ਼ਹੀਦ ਪ੍ਰੀਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸ਼ਹੀਦਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਪਰਜਾਪੱਤ ਬ੍ਰਾਦਰੀ ਦੇ ਪ੍ਰਧਾਨ ਸ. ਰਘੁਬੀਰ ਸਿੰਘ ਰਾਜਾਸਾਂਸੀ, ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਢਾਡੀ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ, ਜਥੇਦਾਰ ਬਲਦੇਵ ਸਿੰਘ ਐਮ.ਏ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਜਥੇਦਾਰ ਨਿਰਮਲ ਸਿੰਘ ਜੇਠੂਵਾਲ, ਸ. ਗੱਜਣ ਸਿੰਘ ਨੇ ਸਰਧਾਜਲੀ ਭੇਟ ਕੀਤੀ ਅਤੇ ਵੱਖ-ਵੱਖ ਜੇਲਾਂ ਵਿਚ ਬੰਦ ਸਿੱਖ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਸ. ਨਾਨਕ ਸਿੰਘ ਜੋਧਪੁਰੀ, ਸ. ਗੱਜਣ ਸਿੰਘ ਜੇਠੂਵਾਲ, ਸ. ਹਰਪਾਲ ਸਿੰਘ ਜੋਧਪੁਰੀ, ਰਾਜੂ ਜੰਡਿਆਲਾ,ਪੱਤਰਕਾਰ ਸ. ਸਵਿੰਦਰ ਸਿੰਘ, ਪ੍ਰੋ. ਸੁਲੱਖਣ ਸਿੰਘ ਮਾਗਾਂਸਰਾਏ, ਸ. ਖਜਾਨ ਸਿੰਘ ਢੱਡੇ, ਸ. ਅਸਤੇਸ਼ਵਰ ਸਿੰਘ ਪੁੱਤਰ/ਭਾਈ ਨਿਰਮਲ ਸਿੰਘ ਪਦਮਸ੍ਰੀ, ਸ. ਵਿਰਸਾ ਜੋਧਪੁਰੀ, ਸ੍ਰੀ ਨਰਿੰਦਰ ਕੁਮਾਰ ਅਟਾਰੀ, ਸ. ਹਰਦੀਪ ਸਿੰਘ ਧਾਲੀਵਾਲ ਵਕੀਲ, ਬਾਬਾ ਭਗਤ ਸਿੰਘ ਮਹਾਕਾਲ ਬੁੱਢਾ ਦਲ, ਸ. ਅਮਰਬੀਰ ਸਿੰਘ ਸਿਆਲੀ ਐਡਵੋਕੇਟ, ਬਾਬਾ ਜਸਵੰਤ ਸਿੰਘ ਮਹਾਕਾਲ ਆਦਿ ਹਾਜ਼ਰ ਸਨ।
News 28 April,2023
ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ
-ਦੇਸ ਭਰ ਤੋ ਵੱਖ ਵੱਖ ਪਾਰਟੀਆਂ ਤੇ ਸੀਨੀਅਰ ਨੇਤਾ ਪੁੱਜੇ - ਦਰਸ਼ਨ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਆਕੇ ਕੀਤੀ ਸ਼ਰਧਾਂਜਲੀ ਅਰਪਣ -ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ : ਸੁਰਜੀਤ ਸਿੰਘ ਰੱਖੜਾ - ਪਟਿਆਲਾ ਜ਼ਿਲੇ ਦੇ ਨੇਤਾ ਇੰਦਰਮੋਹਨ ਸਿੰਘ ਬਜਾਜ, ਮੇਅਰ ਬਜਾਜ, ਕਬੀਰ ਦਾਸ, ਸਤਵਿੰਦਰ ਟੌਹੜਾ, ਅਬਲੋਵਾਲ, ਰਾਜੂ ਖੰਨਾ, ਸਾਹਿਲ ਗੋਇਲ, ਸ਼ੱਕੂ ਗਰੋਵਰ ਅਤੇ ਹੋਰ ਨੇਤਾ ਸ਼ਰਧਾਂਜਲੀ ਅਰਪਣ ਕਰਨ ਪੁੱਜੇ ਚੰਡੀਗੜ / ਪਟਿਆਲਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਪੰਜ ਤੱਤਾਂ ਵਿਚ ਵਲੀਨ ਹੋ ਗਏ । ਉਨਾਂ ਨੂੰ ਅਗਨੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੇਂਟ ਕੀਤੀ । ਇਸ ਮੌਕੇ ਦੇਸ ਭਰ ਤੋ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ , ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੀ ਨੇਤਾ ਪੁੱਜੇ ਹੋਏ ਸਨ । ਇਸ ਮੋਕੇ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਜ਼ਿਲਾ ਪਟਿਆਲਾ ਦੇ ਨੇਤਾਵਾਂ ਨੇ ਬਾਦਲ ਪਿੰਡ ਜਾਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਡਾ. ਦਰਸ਼ਨ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ 'ਤੇ ਅਮਰੀਕਾ ਤੋਂ ਆਕੇ ਸ. ਬਾਦਲ ਨੂੰ ਸ਼ਰਧਾਂਜਲੀ ਅਰਪਣ ਕੀਤੀ। ਇਸ ਮੌਕੇ ਸ. ਰੱਖੜਾ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ। ਉਨ੍ਹਾਂ ਆਖਿਆ ਕਿ ਇਸ ਸਮੇਂ ਇੱਕ ਵਿਧਾਇਕ ਦੀ ਸੀਟ ਜਿੱਤਣੀ ਔਖੀ ਹੈ ਤੇ ਸ. ਬਾਦਲ 5 ਵਾਰ ਮੁੱਖ ਮੰਤਰੀ ਰਹੇ। ਉਨ੍ਹਾਂ ਆਖਿਆ ਕਿ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੂਰੇ ਦੇਸ਼ ਇੱਕ ਦਰਜਨ ਤੋਂ ਵੱਧ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ, ਵੱਖ ਵੱਖ ਰਾਜਸੀ ਪਾਰਟੀਆਂ ਦੇ ਨੇਤਾਵਾਂ ਦਾ ਪੁੱਜਣਾ ਇਹ ਦੱਸਦਾ ਹੈ ਕਿ ਸ. ਬਾਦਲ ਦੀ ਹਰਮਨ ਪਿਆਰਤਾ ਪੂਰੇ ਦੇਸ਼ ਅੰਦਰ ਸੀ। ਇਸ ਮੌਕੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ, ਜਸਪਾਲ ਸਿੰਘ ਕਲਿਆਣ ਸਾਬਕਾ ਚੈਅਰਮੈਨ, ਸੀਨੀਅਰ ਅਕਾਲੀ ਨੇਤਾ ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ ਸਮਾਣਾ, ਮਾਲਵਿੰਦਰ ਸਿੰਘ ਝਿੱਲ ਸੀਨੀਅਰ ਅਕਾਲੀ ਨੇਤਾ, ਡਾ. ਹਰਵਿੰਦਰ ਸਿੰਘ ਬੁੱਬੂ, ਪਰਮਜੀਤ ਸਿੰਘ ਪੰਮਾਂ, ਅਮਿਤ ਰਾਠੀ ਕੌਮੀ ਸਪੋਕਸਮੈਨ ਯੂਥ ਅਕਾਲੀ ਦਲ , ਅਮਨਦੀਪ ਸਿੰਘ ਘੱਗਾ, ਰਵਿੰਦਰ ਸਿੰਘ ਵਿੰਦਾ ਮੈਂਬਰ ਅਕਾਲੀ ਦਲ ਵਰਕਿੰਗ ਕਮੇਟੀ , ਸੁੱਕੂ ਗਰੋਵਰ ਯੂਥ ਕੋਆਡੀਨੇਟਰ, ਤਰਨਜੀਤ ਸਿੰਘ ਭਾਟੀਆ ਬਿਲਾ ਪ੍ਰਧਾਨ ਸਬਜੀ ਮੰਡੀ, ਸੰਜੀਵ ਸਿੰਗਲਾ ਕੌਮੀ ਜਨਰਲ ਸਕੱਤਰ, ਜਸਪ੍ਰੀਤ ਸਿੰਘ ਭਾਟੀਆ ਜਨਰਲ ਸਕੱਤਰ, ਜਗਜੀਤ ਸਿੰਘ ਸੌਨੀ ਤੇ ਗੁਰਜੰਟ ਸਿੰਘ ਜੰਟਾਂ ਪੀ ਏ ਸਰਦਾਰ ਰੱਖੜਾ, ਸਾਬਕਾ ਚੈਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੈਅਰਮੈਨ, ਸਾਬਕਾ ਚੈਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਬਲਦੇਵ ਸਿੰਘ ਬਠੋਈ ਸਾਬਕਾ ਚੈਅਰਮੈਨ, ਰਘਬੀਰ ਸਿੰਘ ਕਲਿਆਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਾਣਾ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ ਤੇ ਹੋਰ ਨੇਤਾ ਵੀ ਹਾਜਰ ਸਨ। ਡੱਬੀ ਸ. ਬਾਦਲ ਆਪਣੀ ਸਾਰੀ ਜਿੰਦਗੀ ਪੰਥ, ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ : ਜਸਪਾਲ ਬਿੱਟੂ ਚੱਠਾ ਪਟਿਆਲਾ ਦਿਹਾਤੀ ਹਲਕਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਖਿਆ ਕਿ ਸ਼ ਬਾਦਲ ਆਪਣੀ ਸਾਰੀ ਜਿੰਦਗੀ ਪੰਥ ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ ਹਨ। ਉਨ੍ਹਾਂ ਆਖਿਆ ਕਿ ਸ. ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕੀਤਾ ਤੇ ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਮੋਰਚਿਆਂ ਅੰਦਰ 17 ਸਾਲ ਦੇ ਕਰੀਬ ਜੇਲ ਕਟੀ। ਉਨ੍ਹਾਂ ਆਖਿਆ ਕਿ ਲਗਾਤਾਰ ਮੁੱਖ ਮੰਤਰੀ ਬਣਨਾ ਤੇ ਪੰਜਾਬ ਤੇ ਪੰਜਾਬੀਅਤ ਬਾਰੇ ਸੋਚਣਾ ਹੀ ਉਨ੍ਹਾਂ ਦੀ ਜਿੰਦਗੀ ਦਾ ਮੁੱਖ ਟੀਚਾ ਸੀ। ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਟਿਆਲਾ ਦਿਹਾਤੀ ਹਲਕਾ ਤੋਂ ਸਮੁੱਚਾ ਅਕਾਲੀ ਦਲ ਤੇ ਸੰਗਤ ਸ. ਬਾਦਲ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦੀ ਹੈ।
News 27 April,2023
ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ
- ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ 'ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ - ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ । ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।
News 26 April,2023
ਪ੍ਰੋ. ਬਡੂੰਗਰ ਵੱਲੋਂ ਪੁਸਤਕ ‘ਇਕ ਜੀਵਨ ਇਕ ਇਤਿਹਾਸ’ ਲੋਕ ਅਰਪਣ
ਪਟਿਆਲਾ 20 ਅਪ੍ਰੈਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ‘ਇਕ ਜੀਵਨ ਇਕ ਇਤਿਹਾਸ’ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜੀਵਨ ਇਤਿਹਾਸ ਨੂੰ ਦਰਸਾਉਂਦੀ ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੇਖਕ ਜਗਜੀਤ ਸਿੰਘ ਔਲਖ ਠੀਕਰੀਵਾਲ ਨੇ ਪੁਸਤਕ ਵਿਚ ਟਕਸਾਲੀ ਅਕਾਲੀਆਂ ਦੇ ਇਤਿਹਾਸ ਦਾ ਜ਼ਿਕਰ ਕੀਤਾ, ਜੋ ਅਜੌਕੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਕੱਲ੍ਹ ਮਿਆਰੀ ਪੁਸਤਕਾਂ ਬਹੁਤ ਥੋੜ੍ਹੀਆਂ ਹੀ ਸਿਰਜੀਆਂ ਜਾ ਰਹੀਆਂ ਹਨ ਜ਼ਿਆਦਾ ਪੁਸਤਕਾਂ ਵਿਚ ਨਕਲਖੋਰੀ ਸਮਾਜਕ, ਧਾਰਮਕ ਅਤੇ ਇਤਿਹਾਸਕ ਸੱਚਾਈਆਂ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਸਾਹਿਤਕ ਖੇਤਰ ਨਾਲ ਹੀ ਖਿਲਵਾੜ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਲੇਖਕ ਵੱਲੋਂ ਆਪਣੇ ਪੁਰਖਿਆਂ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਸਮੋਇਆ ਹੈ, ਜਿਸ ਵਿਚ ਮਹਾਨ ਕੁਰਬਾਨੀ ਵਾਲੇ ਮਹਾਨ ਅਜ਼ਾਦੀ ਘੁਲਾਟੀਏ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸੰਘਰਸ਼ਮਈ ਜੀਵਨ ਨੂੰ ਕਲਮਬੱਧ ਕਰਕੇ ਇਸ ਪੁਸਤਕ ਦੀ ਸਿਰਜਣਾ ਕੀਤੀ ਗਈ, ਜੋ ਵਧਾਈ ਦੇ ਪਾਤਰ ਹਨ। ਇਹ ਪੁਸਤਕ ਅਜੌਕੇ ਲਿਖਾਰੀ ਸੱਜਣਾਂ ਲਈ ਮਾਰਗ ਦਰਸ਼ਨ ਵੀ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖੀ ਐਨਸਾਇਕਲੋਮੀਡੀਆ ਡਾ. ਪਰਮਵੀਰ ਸਿੰਘ, ਡਾ. ਮਲਕਿੰਦਰ ਕੌਰ ਅਤੇ ਗੁਰਤੇਜ ਸਿੰਘ ਠੀਕਰੀਵਾਲਾ ਮੌਜੂਦ ਸਨ। ਫੋਟੋ : ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਪੁਸਤਕ ‘ਇਕ ਜੀਵਨ-ਇਕ ਇਤਿਹਾਸ ਨੂੰ ਰਿਲੀਜ਼ ਕਰਦੇ ਹੋਏ, ਨਾਲ ਹਨ ਪ੍ਰੋ. ਪਰਮਵੀਰ ਸਿੰਘ ਅਤੇ ਹੋਰ।
News 20 April,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਮੌਕੇ ਹਜਾਰਾਂ ਸੰਗਤਾਂ ਨੇ ਭਰੀ ਗੁਰੂ ਚਰਨਾਂ ਵਿੱਚ ਹਾਜਰੀ
ਗੁਰਦੁਆਰਾ ਸਾਹਿਬਾਨ 'ਚ ਪੁਲਿਸ ਤਾਇਨਾਤ ਕਰਵਾਕੇ ਪੰਜਾਬ ਤੇ ਸਿੱਖਾਂ ਦਾ ਅਕਸ ਖਰਾਬ ਨਾ ਕਰੇ ਸਰਕਾਰ : ਪ੍ਰੋ. ਬਡੂੰਗਰ - ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਸਨਮਾਨਿਤ ਪਟਿਆਲਾ, 14 ਅਪ੍ਰੈਲ - ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲ ਮੌਕੇ ਖਾਲਸਾ ਸਾਜਨਾ ਪੁਰਬ ਮਨਾਉਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜਕੇ ਆਪਣੀ ਆਸਥਾ ਪ੍ਰਗਟਾਈ ਅਤੇ ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਖਾਲਸੇ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸੇ ਤਰ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਇਲਾਵਾ ਪ੍ਰਬੰਧ ਅਧੀਨ ਗੁਰਦੁਆਰਿਆਂ ਵਿਚ ਖਾਲਸਾ ਸਾਜਨਾ ਪੁਰਬ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੇ ਪੰਗਤ ਸੰਗਤ ਕੀਤੀ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਖਾਲਸਾ ਸਾਜਨਾ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ। ਕਿਰਪਾਲ ਸਿੰਘ ਬਡੂੰਗਰ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਖਾਲਸੇ ਦੀ ਸਾਜਨਾ ਨਾਲ ਨਵੀਂ ਚੇਤਨਾ ਤੇ ਨਵੀਂ ਇਨਕਲਾਬ ਦਾ ਆਗਾਜ਼ ਹੋਇਆ। ਪ੍ਰੋ। ਬਡੂੰਗਰ ਨੇ ਗੁਰਦੁਆਰਾ ਸਾਹਿਬਾਨ 'ਚ ਪੁਲਿਸ ਤਾਇਨਾਤ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਅੰਦਰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਹਿਸ਼ਤ ਪੈਦਾ ਕੀਤੀ ਸੀ, ਪ੍ਰੰਤੂ ਅੱਜ ਪੰਜਾਬ ਵਿਚ ਅਮਨ ਸ਼ਾਂਤੀ ਹੈ ਅਤੇ ਇਸ ਦੇ ਬਾਵਜੂਦ ਗੁਰਦੁਆਰਿਆਂ ਵਿਚ ਪੁਲਿਸ ਤਾਇਨਾਤ ਕਰਕੇ ਸੰਗਤਾਂ ਅੰਦਰ ਦਹਿਸ਼ਤ ਦੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਕਾਂਡ ਤੋਂ ਬਾਦ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਤੇ ਸਿੱਖਾਂ ਦਾ ਅਕਸ ਨੂੰ ਖਰਾਬ ਕਰਨਾ ਸਰਕਾਰ ਦਾ ਗਲਤ ਵਰਤਾਰਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਵਰਿੰਦਰ ਸਿਘ ਗੋਲਡੀ, ਗੁਰਤੇਜ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
News 14 April,2023
ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿੱਚ ਮਜ਼ਬੂਤ ਮੌਜੂਦਗੀ ਵਾਲੀ ਇੱਕੋ ਇੱਕ ਪਾਰਟੀ ਹੈ: ਸੁਖਬੀਰ ਸਿੰਘ ਬਾਦਲ
ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਵਿੱਚ ਭਾਜਪਾ ਨਾਲ ਨਾਤਾ ਤੋੜਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਪ੍ਰਧਾਨ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਨਾਲ ਗੱਠਜੋੜ ਕਰ ਲਿਆ ਹੈ। ਹਰਪ੍ਰੀਤ ਬਾਜਵਾ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸੂਬੇ ਦੇ ਤਿੰਨਾਂ ਖੇਤਰਾਂ ਵਿਚ ਇਕੱਲੀ ਉਨ੍ਹਾਂ ਦੀ ਪਾਰਟੀ ਦੀ ਮਜ਼ਬੂਤ ਮੌਜੂਦਗੀ ਹੈ।
News 21 March,2023
ਨਵੀਂ ਦਿੱਲੀ- ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਭਾਰਤ ਫ਼ੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੁੱਧ ਜਯੰਤੀ ਪਾਰਕ ਦੇ ਹਰੇ-ਭਰੇ ਵਾਤਾਵਰਣ ਵਿਚ ਗੋਲਗੱਪਿਆਂ ਅਤੇ ਤਲੀ ਹੋਈ ਇਡਲੀ ਦਾ ਲੁਫ਼ਤ ਲਿਆ। ਪ੍ਰਧਾਨ ਮੰਤਰੀ ਅਤੇ ਕਿਸ਼ਿਦਾ ਨੇ ਆਪਣੀ ਗੱਲਬਾਤ ਬੰਦ ਕਮਰਿਆਂ ਤੋਂ ਬਾਹਰ ਵੀ ਜਾਰੀ ਰੱਖੀ ਅਤੇ ਉਨ੍ਹਾਂ ਨੇ ਇਸ ਪਾਰਕ ਵਿਚ ਚਹਿਲ-ਕਦਮੀ ਕੀਤੀ। ਇਸ ਪਾਰਕ ਨੂੰ ਗੌਤਮ ਬੁੱਧ ਦੀ 2500ਵੀਂ ਜਯੰਤੀ ਮੌਕੇ ਵਿਕਸਿਤ ਕੀਤਾ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਪਿਛਲੇ ਦਿਨਾਂ ਤੋਂ ਪਏ ਭੰਬਲਭੂਸੇ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਸਾਂਝਾ ਉਮੀਦਵਾਰ ਲੜੇਗਾ ਅਤੇ ਜਲਦ ਹੀ ਉਮੀਦਵਾਰ ਦਾ ਨਾਂ ਜਗ-ਜ਼ਾਹਿਰ ਹੋ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਹੋਵੇਗਾ।
News 21 March,2023
ਆਪ ਸਰਕਾਰ ਖਿਲਾਫ ਭੜਕਿਆ ਅਕਾਲੀ ਦਲ : ਠੋਕਿਆ ਡੀ.ਸੀ. ਦਫ਼ਤਰ ਸਾਹਮਣੇ ਜ਼ੋਰਦਾਰ ਧਰਨਾ
ਤਿੱਖੀ ਨਾਅਰੇਬਾਜ਼ੀ : ਸੈਂਕੜੇ ਵਰਕਰਾਂ ਨੇ ਕੱਢੀ ਸਰਕਾਰ ਖਿਲਾਫ ਭੜਾਸ - ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਵਿੱਚ ਅਸਫਲ : ਰੱਖੜਾ - ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਨਾਕਾਮ : ਬਿੱਟੂ ਚੱਠਾ ਪਟਿਆਲਾ, 17 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਡੀ.ਸੀ. ਦਫ਼ਤਰ ਸਾਹਮਣੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਵਿੱਚ ਜ਼ੋਰਦਾਰ ਧਰਨਾ ਲਗਾਕੇ ਸਰਕਾਰ ਖਿਲਾਫ ਭੜਾਸ ਕੱਢੀ। ਅਕਾਲੀ ਦਲ ਨੇ ਸਰਕਾਰ ਖਿਲਾਫ ਤਿੱਖੀ ਨਾਅਰੇਬਾਜੀ ਦੌਰਾਨ ਆਮ ਆਦਮੀ ਦੀ ਸਰਕਾਰ ਨੂੰ ਸੂਬੇ ਦੀ ਸਭ ਤੋਂ ਅਸਫਲ ਸਰਕਾਰ ਕਰਾਰ ਦਿੱਤਾ ਹੈ। ਸੈਂਕੜਿਆਂ ਦੀ ਗਿਣਤੀ ਵਿੱਚ ਪੁੱਜੇ ਵਰਕਰਾਂ ਨੇ ਸਰਕਾਰ ਖਿਲਾਫ ਵੱਡਾ ਰੋਸ਼ ਜਾਹਿਰ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਧਰਨੇ ਤੋਂ ਬਾਅਦ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਹੱਲ ਕਰਨ ਲਈ ਮੈਮੋਰੰਡਮ ਦਿੱਤਾ। ਧਰਨੇ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਤੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਇਕ ਸਾਲ ਵਿੱਚ ਕਿਸਾਨਾਂ, ਦਲਿਤਾ,ਮੁਜਦਰਾਂ,ਮੁਲਾਜਮਾਂ ਦੇ ਮਸਲੇ ਹੱਲ ਨਹੀਂ ਹੋ ਸਕੇ ਹਨ, ਜਿਸ ਕਾਰਨ ਸੂਬੇ ਵਿੱਚ ਤਰਾਹ ਤਰਾਹ ਵਾਲਾ ਮਾਹੌਲ ਹੈ। ਸ੍ਰ. ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੇ ਆਗੂ ਸਰੁੱਖਿਆਂ ਦਸਤੇ ਨਹੀ ਲੈਣਗੇ ਪਰ ਹੁਣ ਸਰਕਾਰ ਨੇ ਪੰਜਾਬ ਦੇ ਖਜਾਨੇ ਤੇ ਭਾਰ ਪਾਉਦਿਆਂ ਕੇਂਦਰੀ ਸੁਰੱਖਿਆਂ ਦਸਤਿਆਂ ਦਾ ਬੋਝ ਪੰਜਾਬ ਦੇ ਖਜਾਨੇ ਤੇ ਪਾ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਇੱਕ ਸਾਲ ਬਾਅਦ ਵੀ ਸਰਕਾਰ ਕੀਤੇ ਵਾਅਦੇ ਅਨੁਸਾਰ ਔਰਤਾਂ ਨੂੰ ਇਕ ਹਜਾਰ ਰੁਪਏ ਮਹੀਨਾਂ ਨਹੀਂ ਦੇ ਸਕੀ ਹੈ। ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਬੇਰੁਜਗਾਰ ਨੋਜਵਾਨਾ ਨੂੰ 2500 ਰੁਪਏ ਦਿੱਤੇ ਜਾਣਗੇ, ਜੋਕਿ ਨਹੀਂ ਦਿੱਤੇ ਗਏ ਹਨ। ਉਨਾ ਕਿਹਾ ਕਿ ਗਰੀਬ ਲੋਕਾਂ ਦੇ ਆਟਾ,ਦਾਲ ਸਕੀਮ ਵਿਚੋ ਨਾ ਕੱਟਣ ਦੀ ਸਖਤ ਨਿਖੇਧੀ ਕੀਤੀ।ਉਨਾ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦਿੱਲੀ ਤੋ ਚਲ ਰਹੀ ਹੈ।ਉਨਾਂ ਕਿਹਾ ਕਿ ਦਿਲੀ ਵਾਗ ਪੰਜਾਬ ਵਿੱਚ ਸਰਾਬ ਦੇ ਘੁਟਾਲੇ ਦੀ ਜਾਚ ਕੀਤੀ ਜਾਵੇ। ਇਸ ਮੋਕੇ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਤਵਿੰਦਰ ਸਿੰਘ ਟੋਹੜਾ ਮੈਬਰ ਐਸ.ਜੀ.ਪੀ.ਸੀ, ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ, ਮਨਜੀਤ ਸਿੰਘ ਚਾਹਲ, ਜ਼ੋਗਾ ਸਿੰਘ ਪਨਾਉਦੀਆਂ ਜਨਰਲ ਸਕੱਤਰ, ਜਥੇਦਾਰ ਹਰਬੰਸ ਸਿੰਘ ਲੰਗ, ਜ਼ਸਪਾਲ ਸਿੰਘ ਕਲਿਆਣ, ਹਰਵਿੰਦਰ ਸਿੰਘ ਬੱਬੂ ਸਾਬਕਾ ਕੌਂਸਲਰ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿਲ, ਕੇਸ਼ਰ ਸਿੰਘ, ਬਲਦੇਵ ਸਿੰਘ ਮਹਿਰਾਂ, ਮਹਿੰਦਰ ਪਾਲ ਸਿੰਘ ਸੋਢੀ, ਜ਼ੋਗਾ ਸਿੰਘ ਸੰਧੂ, ਇੰਦਰਜੀਤ ਸਿੰਘ ਰੱਖੜਾ, ਸੋਨੀ ਪੀ.ਏ. ਸੰਦੀਪ ਸਿੰਘ ਸੰਧੂ, ਸੁਰਜੀਤ ਸਿੰਘ ਰਾਜੂ, ਮਨਪ੍ਰੀਤ ਸਿੰਘ ਚੱਡਾ, ਸੁਰਿੰਦਰ ਸਿੰਘ ਸੱਦੋ, ਮੱਘਰ ਸਿੰਘ ਕਨਸੂਹਾ, ਲਖਬੀਰ ਸਿੰਘ ਲੋਟ, ਐਡਵੋਕੇਟ ਸੁਖਵਿੰਦਰ ਸਿੰਘ ਬੋਬੀ, ਸੁਖਮਿੰਦਰ ਸਿੰਘ ਮਿੱਟਾ, ਰਛਪਾਲ ਸਿੰਘ ਧੰਜੂ, ਅਵਤਾਰ ਸਿੰਘ ਹੈਪੀ, ਜ਼ਸਵਿੰਦਰ ਸਿੰਘ ਚੀਮਾ, ਨਵਜੋਤ ਸਿੰਘ, ਬਲਵਿੰਦਰ ਸਿੰਘ ਢਿਲੋ, ਗੁਰਵਿੰਦਰ ਸਿੰਘ ਧੀਮਾਨ, ਜ਼ਸਵਿੰਦਰ ਪਾਲ ਸਿੰਘ ਚੱਢਾ, ਹਰਫੂਲ ਸਿੰਘ ਭੰਗੂ, ਗੁਰਮੁੱਖ ਸਿੰਘ ਕਨਸੂਹਾ, ਸੁਖਬੀਰ ਸਿੰਘ ਅਬਲੋਵਾਲ,ਰਵਿੰਦਰਪਾਲ ਸਿੰਘ ਗਰੋਵਰ,ਸੰਕੂ ਗਰੋਵਰ,ਨਰਿੰਦਰ ਸਿੰਘ ਕਮਲ,ਲਖਵੀਰ ਸਿੰਘ ਭੱਟੀ ਅਤੇ ਇਸਤਰੀ ਵਿੰਗ ਦੇ ਆਗੂ ਜ਼ਸਪਾਲ ਕੋਰ,ਗੁਰਸ਼ਰਨ ਕੋਰ ਕੋਹਲੀ,ਹਰਭਜਨ ਕੋਰ ਸਿਧੂ,ਸਵਰਨ ਲਤਾ,ਜ਼ਸਪ੍ਰੀਤ ਕੋਰ ਭਿੰਡਰ,ਪਵਨ ਘਈ,ਬਚਿੱਤਰ ਸਿੰਘ,ਜਗਜੀਤ ਸਿੰਘ ਸੋਨੀ,ਗੁਰੁਮੱਖ ਸਿੰਘ ਸਰਕਲ ਪ੍ਰਧਾਨ,ਰਜਿੰਦਰ ਸਿੰਘ,ਸੇਸਿੰਘ,ਬਲਬੀਰ ਸਿੰਘ,ਅਮਰੀਕ ਸਿੰਘ,ਗੁਰਮੀਤ ਸਿੰਘ ਅਜਨੋਦਾ,ਨਰਿੰਦਰ ਸਿੰਘ ਝਿਲ ਪੀਏ ਜ਼ਸਪਾਲ ਸਿੰਘ ਚੱਠਾ ਆਦਿ ਹਾਜਰ ਸਨ।
News 17 March,2023
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ,
ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ, ਫਰੀਦਕੋਟ, 16 ਮਾਰਚ, : ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਅਦਾਲਤੀ ਹਿਰਾਸਤ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਐਡਿਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਅੱਜ ਇਸ ਕੇਸ ਵਿੱਚ ਕੋਈ ਫੈਸਲਾ ਆਉਣ ਦੀ ਸੰਭਾਵਨਾ ਸੀ। ਬੀਤੇ ਦਿਨੀਂ ਅਦਾਲਤ ਨੇ ਇਹ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
News 16 March,2023
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਰੱਖਿਆ ਗਿਆ ਅਣਗੌਲਿਆ : ਪ੍ਰੋ. ਬਡੂੰਗਰ
ਪਟਿਆਲਾ, 11 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਪਹਿਲੇ ਪਲੇਠਾ ਬੱਜਟ ਵਿੱਚ ਰਾਜ ਦੀਆਂ ਸਮੂਹ ਯੂਨੀਵਰਸਿਟੀਆਂ ਲਈ 990 ਕਰੋੜ ਰੁਪਿਆ ਰੱਖਿਆ ਗਿਆ ਹੈ ਜੋ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਤੱਤਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਬਜਟ ਰੱਖਿਆ ਜਾਣਾ ਚਾਹੀਦਾ ਸੀ, ਕਿਉਂਕਿ ਪੰਜਾਬੀ ਯੂਨੀਵਰਸਿਟੀ ਹੀ ਹੈ ਜੋ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕਾਰਜਸ਼ੀਲ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਜੋਂ ਮੁਲਾਜ਼ਮ ਕੰਮ ਕਰ ਰਹੇ ਹਨ ਉਹਨਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀ ਹੈ ਕਈ-ਕਈ ਮਹੀਨੇ ਤੋਂ ਪੇਂਡਿੰਗ ਚੱਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਨੂੰ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਦੇ ਬਾਵਜੂਦ ਵੀ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵਡੇਰੇ ਹਿੱਤਾਂ ਦੇ ਨਾਲ ਨਾਲ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਨੂੰ ਲੈ ਕੇ ਬਜਟ ਰਾਖਵਾਂ ਰੱਖਿਆ ਜਾਣਾ ਚਾਹੀਦਾ ਸੀ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਕੁੱਲ ਮਿਲਾ ਕੇ ਇਹ ਬਜਟ ਪੇਸ਼ ਕੀਤਾ ਗਿਆ ਹੈ ਇਸ ਨੂੰ ਵੀ ਕੇਵਲ ਮੁੰਗੇਰੀ ਲਾਲ ਦੇ ਸੁਪਨੇ ਵੀ ਕਿਹਾ ਜਾ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਕੋਲ ਖ਼ਜ਼ਾਨੇ ਵਿੱਚ ਤਾਂ ਕੋਈ ਪੈਸਾ ਨਹੀਂ ਹੈ ਫਿਰ ਇਹ ਬੱਸ ਲੋਕਾਂ ਨੂੰ ਕਿਵੇਂ ਕਿਸ ਤਰ੍ਹਾਂ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਕਿਹਾ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦੇ ਅਨੁਸਾਰ ਨਾ ਤਾਂ ਇਕ ਸਾਲ ਬੀਤ ਜਾਣ ਮਗਰੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦਿੱਤੇ ਗਏ, ਨਾ ਕਿਸਾਨਾਂ ਲਈ ਕੋਈ ਵੱਡਾ ਐਲਾਨ ਕੀਤਾ ਗਿਆ, ਨਾ ਗ਼ਰੀਬ ਬੱਚੀਆਂ ਲਈ, ਨਾ ਬੁਢਾਪਾ ਪੈਨਸ਼ਨ ਨੂੰ ਲੈ ਕੇ, ਨਾ ਔਰਤਾਂ, ਨਾ ਮੁਲਾਜ਼ਮਾਂ ਲਈ ਕੁਝ ਦੇਖਣ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਸਰਕਾਰ ਦਾ ਬਜਟ ਨੇ ਲੋਕਾਂ ਦੀਆਂ ਉਮੀਦਾਂ ਚਕਨਾਚੂਰ ਹੋਈਆਂ ਹਨ |
News 11 March,2023TOP NEWS/ ਸੁਰਖੀਆਂ View All
-
-
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
Punjab Bani 05 April,2025 -
-
-
(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ
-
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਚੇਅਰਮੈਨ ਦਲਵੀਰ ਸਿੰਘ ਢਿੱਲੋਂ
ਦੁਆਰਾ: Punjab Bani07 April,2025 -
ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ
ਦੁਆਰਾ: Punjab Bani07 April,2025 -
ਸੁਖਮਨੀ ਸੇਵਾ ਸੁਸਾਇਟੀਆਂ ਮਨਾਇਆ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ
ਦੁਆਰਾ: Punjab Bani07 April,2025
ਵਰਗ
Protest
Bhogpur
ਪੰਜਾਬ (Punjab)
ਦਿੱਲੀ
ਮਾਲਵਾ
ਮਾਝਾ
ਹਰਿਆਣਾ
ਚੰਡੀਗੜ੍ਹ
ਦੋਆਬਾ
ਰਾਜਨਿਤਿਕ ਖ਼ਬਰਾਂ
ਹਿਮਾਚਲ ਪ੍ਰਦੇਸ਼
ਆਪ (AAP)
ਭਾਜਪਾ (BJP)
ਕਾਂਗਰਸ (CONGRESS)
ਸ਼੍ਰੋਮਣੀ ਅਕਾਲੀ ਦਲ (SAD)
ਦੇਸ਼
ਵਿਦੇਸ਼
ਕਰਾਇਮ
ਧਰਨੇ / ਮੁਜਹਰੇ
ਸਿਖਿਆ
ਸਿਹਤ
ਖੇਡਾਂ / ਸੱਭਿਆਚਾਰ
ਧਰਮ
ਖੇਤੀਬੜੀ / ਕਿਸਾਨ
ਤਬਾਦਲੇ / ਬਦਲੀਆਂ
ਵੀਡੀਓ ਗੈਲਰੀ
ਲੋਕ ਰਾਇ
ਅੱਜ ਦਾ ਹੁਕਮਨਾਮਾ
ਮਨੋਰੰਜਨ
ਵਪਾਰ / ਕਾਰੋਬਾਰ
ਸੰਪਾਦਕੀ
ਚੌਣਾਂ
ਚਰਚਾ ਵਿੱਚ ਖਬਰਾਂ
ਸਾਹਿਤ
ਬਾਲ ਸਮਾਰੋਹ
ਦੇਸੀ ਨੁਸਖੇ
ਵਿਗਿਆਨ ਤੇ ਤਕਨੀਕ
ਸ਼ੇਅਰ ਬਜ਼ਾਰ
ਵਾਇਰਲ ਖਬਰਾਂ
ਰੋਜ਼ਗਾਰ ਖਬਰਾਂ
ਸੋਸ਼ਲ ਮੀਡਿਆ
NRI / ਪ੍ਰਵਾਸੀ ਪੰਜਾਬੀ
ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
ਲਾਈਫ ਸਟਾਈਲ
ਗੈਰ-ਸ਼੍ਰੇਣੀਬੱਧ