Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ

ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਅਲੀਪੁਰ ਅਰਾਈਆਂ ‘ਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ

ਪਟਿਆਲਾ, 12 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਨਾਲ ਪ੍ਰਭਾਵਿਤ ਰਹੇ ਅਲੀਪੁਰ ਅਰਾਈਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਲਈ ਨਗਰ ਨਿਗਮ ਵੱਲੋਂ ਲਿਆਂਦੇ ਜਾ ਰਹੇ ਟੈਂਕਰਾਂ ਦੇ ਪਾਣੀ ਦੀ ਹੀ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਉਲਟੀਆਂ ਤੇ ਦਸਤ ਰੋਗ ਦੇ ਸਾਹਮਣੇ ਆਏ ਮਾਮਲੇ ਹਲਕੇ ਲੱਛਣਾਂ ਵਾਲੇ ਸਨ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਨ ਦੀ ਵੀ ਲੋੜ ਨਹੀਂ ਸੀ ਪਰ ਸਿਹਤ ਵਿਭਾਗ ਵੱਲੋਂ 24 ਘੰਟੇ ਇਨ੍ਹਾਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਲੀਪੁਰ ਅਰਾਈਆਂ ਵਿਖੇ ਮੈਡੀਕਲ ਸਟਾਫ਼ ਸਮੇਤ ਐਬੂਲੈਂਸ ਪੱਕੇ ਤੌਰ 'ਤੇ ਤਾਇਨਾਤ ਹੈ ਤੇ ਹੁਣ ਸਥਿਤੀ ਕਾਬੂ ਹੇਠ ਹੈ। ਇਸ ਮੌਕੇ ਉਨ੍ਹਾਂ ਲੋਕਾਂ ਦੇ ਘਰਾਂ ਦੇ ਪਾਣੀ ਦਾ ਕਲੋਰੀਨ ਟੈਸਟ ਵੀ ਕਰਵਾਇਆ ਜੋ ਕਿ ਠੀਕ ਪਾਇਆ ਗਿਆ। ਸਿਹਤ ਮੰਤਰੀ ਨੇ ਸਥਾਨਕ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋਂ ਇਥੇ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਜੋ ਕਿ ਪੀਣ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ, ਇਸ ਲਈ ਲੋਕ ਪੀਣ ਲਈ ਨਗਰ ਨਿਗਮ ਵੱਲੋਂ ਟੈਂਕਰ ਰਾਹੀਂ ਸਪਲਾਈ ਕੀਤੇ ਜਾਂਦੇ ਪਾਣੀ ਦੀ ਵਰਤੋਂ ਕਰਨ ਜਦਕਿ ਕੱਪੜੇ ਧੋਣ ਜਾ ਫੇਰ ਹੋਰ ਕੰਮਾਂ ਲਈ ਦੂਸਰੇ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਇਹਤਿਆਤ ਵਜੋਂ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਫੇਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿਛਲੇ ਸਾਲਾਂ ਦੌਰਾਨ ਹੌਟ ਸਪੌਟ ਰਹੇ ਸਾਰੇ ਖੇਤਰਾਂ ਦੇ ਪਾਣੀ ਦੇ ਨਮੂਨੇ ਲੈਕੇ ਟੈਸਟ ਕਰਵਾਏ ਜਾ ਰਹੇ ਹਨ ਤੇ ਪਾਣੀ ਵਿੱਚ ਕਲੋਰੀਨ ਵੀ ਪਾਈ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ ਤੇ ਨਗਰ ਨਿਗਮ ਵੱਲੋਂ ਸਾਰੀ ਸੀਵਰੇਜ ਲਾਈਨ ਦੇ ਮੈਨਹੋਲਾਂ ਦਾ ਨਿਰੀਖਣ ਕਰਕੇ ਪਾਣੀ ਦੀ ਪਾਈਪ ਲਾਈਨ ਦੀ ਚੈਕਿੰਗ ਕਰਕੇ ਨੁਕਸ ਲੱਭਕੇ ਉਨ੍ਹਾਂ ਨੂੰ ਠੀਕ ਕਰਨ ਦੀ ਪ੍ਰਕ੍ਰਿਆ ਕੀਤੀ ਗਈ ਹੈ। ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅਲੀਪੁਰ ਅਰਾਈਆਂ ਇਲਾਕੇ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵ ਕੀਤਾ ਜਾ ਰਿਹਾ ਹੈ ਤੇ ਪਿਛਲੇ...

ਪਾਰਕ ਹਸਪਤਾਲ ਪਟਿਆਲਾ ਕ੍ਰਿਟੀਕਲ ਕੇਅਰ ਵਿੱਚ ਉੱਭਰਦਾ ਸੈਂਟਰ-ਆਫ-ਐਕਸੀਲੈਂਸ

ਪਟਿਆਲਾ : ਸ਼ੁੱਕਰਵਾਰ ਨੂੰ ਪਾਰਕ ਹਸਪਤਾਲ ਪਟਿਆਲਾ ਵਿਖੇ ਖੇਤਰ ਵਿੱਚ ਬਿਮਾਰੀਆਂ ਅਤੇ ਆਈਸੀਯੂ ਦੇਖਭਾਲ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਬਾਅਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ,...

ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਵਚਨਬੱਧ : ਸਿਵਲ ਸਰਜਨ

ਪਟਿਆਲਾ, 11 ਜੁਲਾਈ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤ ਜਿਲ੍ਹੇ ਅਧੀਨ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਨਾਲ ਨਾਲ ਰੋਡਵੇਜ਼ ਵਰਕਸ਼ਾਪਾਂ ਵਿੱਚ ਵਿਸ਼ੇਸ਼...

ਉੱਚ ਪੱਧਰੀ ਟੀਮ ਵੱਲੋਂ ਠੋਸ ਰਹਿੰਦ-ਖੂੰਹਦ ਡੰਪ ਸਾਈਟ ਦਾ ਜਾਇਜ਼ਾ

ਪਟਿਆਲਾ, 8 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਸੰਯੁਕਤ ਟੀਮ ਨੇ...

ਘਰ—ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ੳ.ਆਰ.ਐਸ ਦੇ ਪੈਕਟ ਦਿੱਤੇ ਜਾਣਗੇ

ਪਟਿਆਲਾ, 8 ਜੁਲਾਈ : ਸਿਹਤ ਵਿਭਾਗ ਵੱਲੋਂ ਪੂਰੇ ਜਿਲੇ ਵਿੱਚ 0—5 ਸਾਲ ਤੱਕ ਦੇ ਬੱਚਿਆਂ ਦੀਆ ਦਸਤ ਨਾਲ ਹੋਣ ਵਾਲੀਆਮੋਤਾਂ ਨੂੰ ਰੋਕਣ ਦੇ ਮਕਸਦ ਨਾਲ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ...

ਡੀ.ਸੀ. ਵੱਲੋਂ ਅਲੀਪੁਰ ਅਰਾਈਆਂ ਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ ਦੌਰਾ

ਪਟਿਆਲਾ, 8 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਪ੍ਰਭਾਵਤ ਅਲੀਪੁਰ ਅਰਾਈਆਂ, ਹੈਲਥ ਤੇ ਵੈਲਨੈਸ ਸੈਂਟਰ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦਾ...

ਡੇਂਗੂ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ: ਡਾ.ਜਗਪਾਲਇੰਦਰ

ਪਟਿਆਲਾ, 4 ਜੁਲਾਈ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤੇ ਡੇਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ । ਜਿਸ ਦੀ ਅਗਵਾਈ ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਨੇ ਕੀਤੀ। ਜਿਲ੍ਹਾ...

1 … 18 19 20 21 22 … 411
Scroll to Top