Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:56 am

+91 90915 01313 , +91 90916 01313

punjabbanni@gmail.com
punjabbani@yahoo.com

ਸਿਖਿਆ

ਬੁੱਢਾ ਦਲ ਪਬਲਿਕ ਸਕੂਲ ਵਿਖੇ “ਇਲੁਮਿਨਾਰੀਆ “ਸਲਾਨਾ ਸਮਾਰੋਹ ਮਨਾਇਆ ਗਿਆ

ਪਟਿਆਲਾ/ਸਮਾਣਾ : 4 ਦਸੰਬਰ - ਸਥਾਨਕ ਬੁੱਢਾ ਦਲ ਪਬਲਿਕ ਸਕੂਲ, ਸਮਾਣਾ ਵਿਖੇ ਸਾਡੇ ਸਭ ਤੋਂ ਸਤਿਕਾਰਯੋਗ ਮੁੱਖ ਸਰਪ੍ਰਸਤ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇ: ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ 14 ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕੁਵਰਤੀ ਨਿਹੰਗ ਸਿੰਘਾਂ, ਪੰਜਾਬ ਭਾਰਤ, ਵਿਸ਼ਵ" ਦੀ ਅਗਵਾਈ ਹੇਠ "ਇਲੁਮਿਨਾਰੀਆ "ਸਲਾਨਾ ਸਮਾਰੋਹ ਤੇ ਇਨਾਮ ਵੰਡ ਨੂੰ ਬਹੁਰੰਗੀ ਸ਼ੈਲੀ ਅਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਮਨਪ੍ਰੀਤ ਕੌਰ ਜੀ ਨੇ ਸ਼ਿਰਕਤ ਕਰਕੇ ਸਮਾਰੋਹ ਦੀ ਸ਼ੋਭਾ ਵਧਾਈ। ਇਸ ਸਮਾਗਮ ਵਿੱਚ ਸਾਡੇ ਸਤਿਕਾਰਯੋਗ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਐਮ.ਐਲ.ਏ. ਸਮਾਣਾ ਸ. ਚੇਤਨ ਸਿੰਘ ਜੰੜਾਮਾਜਰਾ, ਪ੍ਰਿੰਸੀਪਲ ਬੁੱਢਾ ਦਲ ਪਬਲਿਕ ਸਕੂਲ,ਪਟਿਆਲਾ ਸ੍ਰੀਮਤੀ ਹਰਪ੍ਰੀਤ ਕੌਰ,ਇੰਚਾਰਜ ਜੂਨੀਅਰ ਵਿੰਗ ਪਟਿਆਲਾ ਸ੍ਰੀਮਤੀ ਭਾਰਤੀ ਕਵਾਤਰਾ ਜੀ ਨੇ ਸ਼ਿਰਕਤ ਕੀਤੀ 'ਤੇ ਹੋਰ ਸਨਮਾਨਯੋਗ ਸਖਸ਼ੀਅਤਾਂ ਦੇ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਜੀ ਤੇ ਸਟਾਫ਼ ਵੱਲੋਂ ਸਭ ਦਾ ਨਿੱਘਾ ਸਵਾਗਤ ਕੀਤਾ। ਐਨ.ਸੀ.ਸੀ. ਕੈਡਿਟਸ ਵੱਲੋਂ ਗਾਰਡ ਆਫ ਆਨਰ ਪੇਸ਼ ਕੀਤਾ। ਸਮਾਰੋਹ ਦੀ ਸ਼ੁਰੂਆਤ ਲੈਪ ਲਾਈਟਿੰਗ ਨਾਲ ਕੀਤੀ ਗਈ 'ਤੇ ਸਕੂਲੀ ਬੱਚਿਆਂ ਨੇ ਮਿੱਠੀ ਅਵਾਜ ਵਿੱਚ ਸ਼ਬਦ ਗਾਇਨ ਕੀਤਾ । ਬੱਚਿਆਂ ਨੇ ਵੱਖਰੀਆਂ-ਵੱਖਰੀਆਂ ਪੇਸ਼ਕਾਰੀਆਂ ਜਿਵੇਂ ਆਪ੍ਰੇਸ਼ਨ ਸਿੰਦਰ, ਪੰਜਾਬੀ ਵਿਰਸਾ, ਜਸ਼ਨ- ਏ-ਭੰਗੜਾ, ਲੁੱਡੀ,ਹੜਾ ਨਾਲ ਸੰਬੰਧਿਤ ਨਾਟਕ ਅਸੀ ਡੋਲਣ ਵਾਲੇ ਨਹੀ ਆਦਿ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਅਤੇ ਆਇਆ ਮਾਪਿਆਂ ਦਾ ਰੱਜਵਾਂ ਮਨੋਰੰਜਨ ਕੀਤਾ। ਮੁੱਖ ਮਹਿਮਾਨ ਜੀ ਨੇ ਸਕੂਲ ਦੀਆਂ ਗਤੀਵਿਧੀਆਂ ਤੇ ਹੋਰ ਵਿਿਦਅਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲਿਆਂ ਦੀ ਜੋਰਦਾਰ ਸ਼ਲਾਘਾ ਕੀਤੀ ਤੇ ਇਨਾਮ ਵੰਡ ਕੇ ਉਹਨਾਂ ਦੀ ਹੌਸਲਾ ਅਫਜਾਈ ਵੀ ਵਧਾਈ ਤੇ ਅਖੀਰ ਵਿੱਚ ਆਏ ਹੋਏ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ।

ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਰਾਜਸਥਾਨ ਵਿੱਚ ਜਿੱਤਿਆ ਚਾਂਦੀ ਤਗ਼ਮਾ

ਪਟਿਆਲਾ, 5 ਦਸੰਬਰ - ਰਾਜਸਥਾਨ ਵਿੱਚ ਹੋਈਆਂ 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ' ਵਿੱਚ ਪੰਜਾਬੀ ਯੂਨੀਵਰਸਿਟੀ ਦੀ ਕਬੱਡੀ ਟੀਮ ਨੇ ਚਾਂਦੀ ਤਗ਼ਮਾ ਹਾਸਲ ਕਰ ਲਿਆ ਹੈ। ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ...

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ. ਨੇ ਅਧਿਕਾਰੀਆਂ ਨਾਲ਼ ਕੀਤੀ ਮੁਲਾਕਾਤ

ਪਟਿਆਲਾ, 5 ਦਸੰਬਰ - ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ.ਆਈ.ਐੱਸ.ਡੀ.ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ...

ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਨਾਟਕ ‘ਰੀਟੇਕ ਜ਼ਿੰਦਗੀ’ ਦੀ ਸਫਲ ਪੇਸ਼ਕਾਰੀ

ਪਟਿਆਲਾ, 4 ਦਸੰਬਰ - ਯੁਵਕ ਭਲਾਈ ਵਿਭਾਗ,ਪੰਜਾਬੀ ਯੂਨੀਵਰਸਿਟੀ ਅਤੇ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ ਵਲੋਂ ਕਰਵਾਏ ਜਾ ਰਹੇ 11ਵੇਂ ਨੋਰ੍ਹਾ...

ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ  ਵਰਕਸ਼ਾਪ

ਪਟਿਆਲਾ, 2 ਦਸੰਬਰ -  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ਼ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਕਰਵਾਈ ਜਾ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਛੇਵੇਂ ਦਿਨ ਡਾ....

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

 ਪਟਿਆਲਾ, 2 ਦਸੰਬਰ - ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ...

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ

ਪਟਿਆਲਾ, 2 ਦਸੰਬਰ -  ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਟਰ ਵਿਖੇ ਅਧਿਆਪਕਾਂ ਲਈ ਕਰਵਾਏ ਜਾ ਰਹੇ ਦੇ ਕੋਰਸਾਂ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ...

1 19 20 21 22 23 517
Scroll to Top