ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ
ਪਟਿਆਲਾ, 28 ਅਕਤੂਬਰ - ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਦੇ ਵਿਦਿਆਰਥੀ ਕੌਂਸਲਿੰਗ ਕੇਂਦਰ ਵੱਲੋਂ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨਜ਼ ਇੰਜਨੀਅਰਿੰਗ ਵਿਭਾਗ ਵਿਖੇ ਮਾਨਸਿਕ ਸਿਹਤ ਸਬੰਧੀ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ ਹੈ।...
ਬਿਕਰਮ ਕਾਲਜ ਪਟਿਆਲਾ ਵਿੱਚ ਜਾਗਰੂਕਤਾ ਹਫਤਾ ਮਨਾਇਆ ਗਿਆ
ਪਟਿਆਲਾ, 27 ਅਕਤੂਬਰ : ਪੰਜਾਬ ਸਰਕਾਰ, ਸ਼੍ਰੀ ਪ੍ਰਵੀਨ ਕੁਮਾਰ ਸਿਨਹਾ ਆਈ.ਪੀ.ਐਸ. ਸਪੈਸ਼ਲ ਡੀ.ਜੀ.ਪੀ. ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਵਿੱਚ ਅਤੇ ਸ਼੍ਰੀ ਰਾਜਪਾਲ ਸਿੰਘ ਸੀਨੀਅਰ...
ਪੰਜਾਬੀ ਯੂਨੀਵਰਸਿਟੀ ਵੱਲੋਂ ਵਰਕਸ਼ਾਪ ਦੀ ਸ਼ੁਰੂਆਤ
ਪਟਿਆਲਾ, 27 ਅਕਤੂਬਰ - ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ 'ਪੰਜਾਬੀ ਭਾਸ਼ਾ ਵਿੱਚ ਤਕਨੀਕੀ ਸ਼ਬਦਾਵਲੀਆਂ ਦੀ ਸਿਰਜਣਾ' ਵਿਸ਼ੇ ਉੱਤੇ ਤਕਨੀਕੀ ਵਿਗਿਆਨਕ ਸ਼ਬਦਾਵਲੀ ਆਯੋਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ਇਕ ਰੋਜ਼ਾ...
ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਲਗਾਤਾਰ ਕਰ ਰਹੇ ਹਨ ਪ੍ਰਾਪਤੀਆਂ
ਪਟਿਆਲਾ, 27 ਅਕਤੂਬਰ - ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੀ 'ਆਲ ਇੰਡੀਆ ਅੰਤਰ-ਵਰਿਸਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ' ਵਿੱਚ ਲਗਾਤਾਰ ਪ੍ਰਾਪਤੀਆਂ ਕਰ ਰਹੇ ਹਨ। ਖੇਡ ਵਿਭਾਗ ਦੇ...
ਮੋਦੀ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਦਾ “ਰੰਗ
ਪਟਿਆਲਾ, 27 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵੀਹ ਵਿਦਿਆਰਥੀਆਂ ਦੀ ਟੀਮ ਨੇ, ਵਿਭਾਗ ਦੇ ਮੁਖੀ ਡਾ. ਵੀਨੂ ਜੈਨ ਦੀ ਅਗਵਾਈ ਹੇਠ ਐਨ.ਆਈ.ਐੱਲ.ਐੱਮ. ਯੂਨੀਵਰਸਿਟੀ, ਕੈਥਲ, ਹਰਿਆਣਾ ਦੁਆਰਾ ਆਯੋਜਿਤ ਵੱਕਾਰੀ "ਰੰਗ-ਏ-ਨੂਰ" ਫੈਸ਼ਨ ਈਵੈਂਟ ਵਿੱਚ 'ਕ੍ਰਾਊਨ ਆਫ਼ ਕ੍ਰਇਏਟੀਵਿਟੀ' ਪੁਰਸਕਾਰ ਜਿੱਤਿਆ ਅਤੇ ਫੈਸ਼ਨ ਸ਼ੋਅ ਸ਼੍ਰੇਣੀ ਵਿੱਚ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਦੁਆਰਾ ਤਿਆਰ ਵਸਤਰ ਉਨ੍ਹਾਂ ਦੀ ਨਵੀਨ ਫੈਸ਼ਨ ਸਮਝ, ਹੁਨਰ ਅਤੇ ਸਮਰਪਣ ਦਾ ਪ੍ਰਮਾਣ ਸਨ। ਉਨ੍ਹਾਂ ਦਾ ਫੈਸ਼ਨ ਸ਼ੋਅ ਰੰਗਾਂ, ਬਣਤਰ ਅਤੇ ਪੈਟਰਨਾਂ ਦੇ ਇੱਕ ਖੂਬਸੂਰਤ ਦ੍ਰਿਸ਼ ਦੀ ਤਰਾਂ੍ਹ ਸੀ ਜਿਸਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।ਇਸ ਮੌਕੇ ਤੇ ਜੱਜਾਂ ਵੱਜੋਂ ਮਿਸ ਪਾਰੁਲ, ਸਾਬਕਾ ਮਿਸ ਇੰਡੀਆ, ਅਤੇ ਸੈਲੀਬ੍ਰਿਟੀ ਮਾਡਲ ਗੌਰਵ ਕਾਲੜਾ, ਇਹਨਾਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਆਤਮਵਿਸ਼ਵਾਸ ਅਤੇ ਪੇਸ਼ੇਵਰਤਾ ਤੋਂ ਕਾਫੀ ਪ੍ਰਭਾਵਿਤ ਹੋਏ। ਇਸ ਮੌਕੇ ਤੇ ਮੁਲਤਾਨੀ ਮੱਲ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਦੀ ਪ੍ਰਾਪਤੀ 'ਤੇ ਮਾਣ ਅਤੇ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਕਿਹਾ, "ਮੈਂ 'ਰੰਗ-ਏ-ਨੂਰ' ਫੈਸ਼ਨ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਸਿਰਜਣਾਤਮਕਤਾ, ਸਮਰਪਣ ਅਤੇ ਪੇਸ਼ੇਵਰਤਾ ਸੱਚਮੁੱਚ ਪ੍ਰਸ਼ੰਸਾਯੋਗ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਫੈਸ਼ਨ ਦੇ ਖੇਤਰ ਵਿੱਚ ਆਪਣੇ ਬਿਹਤਰ ਡਿਜ਼ਾਈਨਾਂ ਦੁਆਰਾ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ।" ਇਹਨਾਂ ਵਿਦਿਆਰਥੀਆਂ ਨੂੰ ਪ੍ਰੋ. ਅਭਿਨੀਤ ਅਤੇ ਸ਼੍ਰੀਮਤੀ ਲਵਲੀ ਵਿਭਾਗ ਦੇ ਤਜਰਬੇਕਾਰ ਫੈਕਲਟੀ ਮੈਂਬਰਾਂ ਦੀ ਟੀਮ ਦੁਆਰਾ ਮਾਰਗਦਰਸ਼ਨ ਅਤੇ ਟਰੇਨਿੰਗ ਦਿੱਤੀ ਗਈ ਜਿਸ ਕਾਰਣ ਇਹ ਵਿਦਿਆਰਥੀ ਇਸ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਣ ਕਰਨ ਵਿੱਚ ਕਾਮਯਾਬ ਹੋ ਸਕੇ।
ਪੰਜਾਬ ਯੂਨੀਵਰਸਿਟੀ ਵੱਲੋਂ ਸਿੱਖ ਸੈਮੀਨਾਰ ‘ਤੇ ਪਾਬੰਦੀ ਨਿੰਦਣਯੋਗ: ਧਾਮੀ
ਅੰਮ੍ਰਿਤਸਰ, 27 ਅਕਤੂਬਰ 2025 : ਸਿੱਖ ਧਰਮ ਦੇ ਮਹਾਨ ਸ਼ਹੀਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਸਿੱਖ ਇਤਿਹਾਸ ਤੇ ਵਿਚਾਰਧਾਰਾ ਨਾਲ ਜੁੜਿਆ ਇਕ...
ਵਿਧਾਇਕ ਵੱਲੋਂ ਖੇਡਾਂ ‘ ਚ ਮੈਡਲ ਹਾਸਲ ਕਰਨ ‘ ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ
ਪਟਿਆਲਾ, 25 ਅਕਤੂਬਰ : ਪਟਿਆਲਾ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਅੱਜ ਵੱਡਾ ਅਰਾਈ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ...