ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ : ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸੂਬੇ ਦੇ...
ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਦਿੱਤਾ ਅਦਾਕਾਰਾ ਰਵੀਨਾ ਟੰਡਨ ਦੇ ਖਿਲਾਫ਼ ਮੁੰਬਈ ਪੁਲਸ ਨੂੰ ਜਾਂਚ ਕਰਨ ਦਾ ਨਿਰਦੇਸ਼ ਮੁੰਬਈ : ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਸੋਮਵਾਰ ਨੂੰ ਸਮਾਜਕ ਵਰਕਰ ਮੋਹਸਿਨ ਸ਼ੇਖ ਦੀ ਸ਼ਿਕਾਇਤ ’ਤੇ ਅਦਾਕਾਰਾ ਰਵੀਨਾ ਟੰਡਨ ਦੇ ਖਿਲਾਫ਼ ਮੁੰਬਈ ਪੁਲਿਸ ਨੂੰ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੋਰਟ ਨੇ ਪੁਲਿਸ ਨੂੰ ਤਿੰਨ ਜਨਵਰੀ 2025 ਤੱਕ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ ਇਕ ਮਾਰਚ 2025 ਨੂੰ ਹੋਵੇਗੀ। ਮੋਹਸਿਨ ਸ਼ੇਖ ਨੇ ਆਪਣੀ ਸ਼ਿਕਾਇਤ ’ਚ ਅਦਾਕਾਰਾ ਦੇ ਖਿਲਾਫ਼ ਆਈਪੀਸੀ ਦੀ ਧਾਰਾ 500 ਤੇ 506 ਦੇ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਮੋਹਸਿਨ ਸ਼ੇਖ ਨੇ ਆਪਣੇ ਟਵਿੱਟਰ ਹੈਂਡਲ ’ਤੇ ਰਵੀਨਾ ਟੰਡਨ ਦੀ ਕਥਿਤ ਰੋਡ ਰੇਜ ਘਟਨਾ ਦਾ ਵੀਡੀਓ ਪੋਸਟ ਕੀਤਾ ਸੀ। ਮਿਡ ਡੇ ਨਾਲ ਇੰਟਰਵਿਊ ’ਚ ਸ਼ੇਖ ਨੇ ਕਿਹਾ ਕਿ ਵੀਡੀਓ ਸਾਂਝਾ ਕਰਨ ਦੇ ਬਾਅਦ ਸਿਆਸਤਦਾਨਾਂ ਸਮੇਤ ਰਵੀਨਾ ਨਾਲ ਜੁੜੇ ਵੱਖ ਵੱਖ ਪ੍ਰਭਾਵਸ਼ਾਲੀ ਲੋਕਾਂ ਨੇ ਉਨ੍ਹਾਂ ’ਤੇ ਵੀਡੀਓ ਹਟਾਉਣ ਦਾ ਦਬਾਅ ਪਾਇਆ। ਸ਼ੇਖ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ਼ ਜਬਰੀ ਵਸੂਲੀ ਦੇ ਝੂਠੇ ਦੋਸ਼ ਲਗਾਏ ਗਏ ਸਨ। ਇਸ ਸਾਲ ਜੂਨ ’ਚ ਰਵੀਨਾ ਦਾ ਡਰਾਈਵਰ ਬਾਂਦਰਾ ਦੀ ਇਕ ਸੁਸਾਇਟੀ ਦੇ ਅੰਦਰ ਕਾਰ ਨੂੰ ਰਿਵਰਸ ਕਰ ਰਿਹਾ ਸੀ ਕਿ ਸੜਕ ’ਤੇ ਚੱਲ ਰਹੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਉਸ ਨੂੰ ਰੋਕਿਆ ਤੇ ਡਰਾਈਵਰ ਨੂੰ ਕਿਹਾ ਕਿ ਉਸਨੂੰ ਰਿਵਰਸ ਕਰਨ ਤੋਂ ਪਹਿਲਾਂ ਇਹ ਦੇਖਣਾ ਚਾਹੀਦਾ ਸੀ ਕਿ ਪਿੱਛੇ ਲੋਕ ਤਾਂ ਨਹੀਂ ਹਨ। ਪੁਲਿਸ ਨੇ ਜੂਨ ’ਚ ਕਿਹਾ ਸੀ ਕਿ ਜਦੋਂ ਰਵੀਨਾ ਨੇ ਆਪਣੇ ਡਰਾਈਵਰ ਨੂੰ ਬਚਾਉਣ ਕੋਸ਼ਿਸ਼ ਕੀਤੀ ਤਾਂ ਭੀੜ ਨੇ ਉਨ੍ਹਾਂ ’ਤੇ ਹਮਲਾ ਕੀਤਾ।
ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਦਿੱਤਾ ਅਦਾਕਾਰਾ ਰਵੀਨਾ ਟੰਡਨ ਦੇ ਖਿਲਾਫ਼ ਮੁੰਬਈ ਪੁਲਸ ਨੂੰ ਜਾਂਚ ਕਰਨ ਦਾ ਨਿਰਦੇਸ਼ ਮੁੰਬਈ : ਬੋਰੀਵਲੀ ਦੀ ਮੈਜਿਸਟ੍ਰੇਟ ਕੋਰਟ ਨੇ ਸੋਮਵਾਰ ਨੂੰ ਸਮਾਜਕ ਵਰਕਰ ਮੋਹਸਿਨ...
ਆਮ ਆਦਮੀ ਪਾਰਟੀ ਦਾ ਵਫ਼ਦ ਕਰੇਗਾ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਅੱਜ
ਆਮ ਆਦਮੀ ਪਾਰਟੀ ਦਾ ਵਫ਼ਦ ਕਰੇਗਾ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਅੱਜ ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਰਾਜ ਚੋਣ ਕਮਿਸ਼ਨ ਨਾਲ ਮੀਟਿੰਗ ਕਰੇਗਾ। ਮਿਲੀ ਜਾਣਕਾਰੀ ਅਨੁਸਾਰ ਇਹ...
ਸਿੱਖ ਤੀਰਥ ਯਾਤਰੀਆਂ ਨੂੰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਤੇ ਕੀਤੇ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ
ਸਿੱਖ ਤੀਰਥ ਯਾਤਰੀਆਂ ਨੂੰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਤੇ ਕੀਤੇ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ ਲਾਹੌਰ :ਭਾਰਤ ਦੇ...
ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ...
ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ 950 ਪੰਜਾਬੀ ਵਿਦਿਆਰਥੀ ਗ੍ਰਿਫਤਾਰ
ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ 950 ਪੰਜਾਬੀ ਵਿਦਿਆਰਥੀ ਗ੍ਰਿਫਤਾਰ ਓਟਾਵਾ : ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਦੀ ਬਾਰਡਰ ਸੁਰੱਖਿਆ ਏਜੰਸੀ ਨੇ ਵੱਡੀ ਕਾਰਵਾਈ ਕਰਦਿਆਂ ਬ੍ਰਿਟਿਸ਼ ਕੋਲੰਬੀਆ...
ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ
ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ 20 ਦਿਨਾਂ ਦੀ ਮੰਗੀ ਗਈ ਪੈਰੋਲ ਨੂੰ ਚੋਣ...