ਕੌਮੀਂ ਲੋਕ ਅਦਾਲਤ 13 ਦਸੰਬਰ ਨੂੰ
ਪਟਿਆਲਾ, 11 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ 13 ਦਸੰਬਰ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ...
ਮੁੱਖ ਮੰਤਰੀ ਵੱਲੋਂ ਸੜਕਾਂ ਦੀ ਅਚਨਚੇਤ ਜਾਂਚ,ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ
ਪਟਿਆਲਾ, 11 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ...
ਬਾਬਾ ਬਲਬੀਰ ਸਿੰਘ ਨੇ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ ‘ਤੇ ਵਧਾਈ ਦਿੱਤੀ
ਅੰਮ੍ਰਿਤਸਰ:- 11 ਦਸੰਬਰ - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਨਿਊਜ਼ੀਲੈਂਡ ਵਿਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਵੱਲੋਂ ਬੀਤੇ ਦਿਨੀਂ ਕਰਵਾਏ ਗਏ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ 'ਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਜਿਸ ਵੀ ਦੇਸ਼ ਵਿੱਚ ਵੱਸੇ ਹਨ ਉਨ੍ਹਾਂ ਨੇ ਆਪਣੀ ਮੇਹਨਤ ਸਦਕਾ ਵੱਡੇ ਮੁਕਾਮ ਹਾਸਲ ਕੀਤੇ ਹਨ। ਪੰਜਾਬੀਆਂ ਨੇ ਵਿਦੇਸ਼ ਅੰਦਰ ਰਹਿੰਦਿਆ ਆਪਣੇ ਸਭਿਆਚਾਰ ਅਤੇ ਖੇਡਾਂ ਪ੍ਰਤੀ ਹਮੇਸ਼ਾ ਵੱਡੇ ਉਪਰਾਲੇ ਕੀਤੇ ਅਤੇ ਆਪਣੀਆਂ ਰਵਾਇਤਾਂ ਤੇ ਖੇਡ ਸਭਿਆਚਾਰ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰੀਰਿਕ ਤੰਦਰੁਸਤੀ ਲਈ ਵਿਰਾਸਤੀ ਖੇਡਾਂ ਨਾਲ ਜੋੜਨਾ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਜਾਬੀ ਭਾਈਚਾਰੇ ਵੱਲੋਂ ਨੌਜਵਾਨਾ ਨੂੰ ਆਪਣੇ ਵਿਰਸੇ ਨਾਲ ਜੋੜਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਵਿਸ਼ਵ ਕਬੱਡੀ ਲਈ ਕੀਤੇ ਇਸ ਉਪਰਾਲੇ ਲਈ ਸੁਪਰੀਮ ਸਿੱਖ ਸੋਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਅਤੇ ਸਾਰੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਪ੍ਰਸੰਸਾ ਕਰਦਿਆਂ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰੱਖਣ ਦੀ ਆਸ ਪ੍ਰਗਟਾਈ।
ਸਾਹਿਬ ਨਗਰ ਥੇੜੀ ਸੈਂਟਰ ਦੇ ਖਿਡਾਰੀਆਂ ਨੇ ਜੂਡੋ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ, 11 ਦਸਬੰਰ : ਜੂਡੋ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਤੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਚਰਨਜੀਤ ਸਿੰਘ ਭੁੱਲਰ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਪਟਿਆਲਾ ਦੇ ਖਜਾਨਚੀ ਹਰਿੰਦਰ...
ਗੋਆ ਹਾਦਸਾ : ਥਾਈਲੈਡ ਵਿਚ ਸੌਰਭ ਅਤੇ ਗੌਰਵ ਲੂਥਰਾ ਹੋਏ ਗ੍ਰਿਫਤਾਰ
ਦਿੱਲੀ, 11 ਦਸੰਬਰ : ਬੀਤੇ ਦਿਨੀ ਗੋਆ ਦੇ ਇੱਕ ਨਾਈਟ ਕਲੱਬ ਵਿੱਚ ਲੱਗੀ ਭਿਆਨਕ ਅੱਗ, ਜਿਸ ਵਿੱਚ 25 ਲੋਕਾਂ ਦੀ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ...
ਰੁਪਏ ਵਿੱਚ ਭਾਰੀ ਗਿਰਾਵਟ: ਡਾਲਰ ਦੇ ਮੁਕਾਬਲੇ ਡਿਗਿਆ
ਨਵੀਂ ਦਿੱਲੀ, 12 ਦਸੰਬਰ : ਇੰਟਰ-ਡੇ ਟਰੇਡ ਦੌਰਾਨ ਭਾਰਤੀ ਰੁਪੈਏ ਨੇ ਅਮਰੀਕੀ ਡਾਲਰ ਦੇ ਮੁਕਾਬਲੇ ਭਾਰੀ ਝਟਕਾ ਖਾਦਾ ਅਤੇ ਹੇਠਾ ਵਲ ਡਿਗਿਆ ਹੈ, ਜਿਸ ਕਾਰਨ ਬਜਾਰ ਬਹੁਤ ਉਪਰ ਥਲੇ ਹੋਇਆ।...
ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ
ਪਟਿਆਲਾ, 10 ਦਸੰਬਰ : ਜਿਮਖਾਨਾ ਚੋਣਾਂ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਸਿਟੀ ਸੈਂਟਰ ਵਿਖੇ ਆਪਣੇ ਚੋਣ ਪ੍ਰਚਾਰ ਦਾ ਦਫਤਰ ਖੋਲ ਦਿੱਤਾ। ਇਸ ਦਫਤਰ ਦਾ ਉਦਘਾਟਨ ਗਰੁੱਪ ਦੇ ਚੇਅਰਮੈਨ ਡਾ. ਮਨਮੋਹਨ...