Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਓਮੈਕਸ ਨੂੰ ਮੁਕੰਮਲ ਕਰਨ ਲਈ 3 ਸਾਲ ਦਾ ਵਾਧਾ ਦਿੱਤਾ- ਮਨੀਸ਼ਾ ਰਾਣਾ

ਪਟਿਆਲਾ, 9 ਅਕਤੂਬਰ : ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਦੇ ਮੁੱਖ ਪ੍ਰਸ਼ਾਸਕ, ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ, ਪਟਿਆਲਾ ਦੀ ਓਮੈਕਸ ਸਿਟੀ ਦੇ ਵਸਨੀਕਾਂ ਦੇ ਹਿਤਾਂ ਲਈ ਇੱਕ ਅਹਿਮ ਫੈਸਲਾ ਕਰਦਿਆਂ ਓਮੈਕਸ ਡਿਵੈਲਪਰ ਨੂੰ ਇਸ ਕਲੋਨੀ ਵਿੱਚ ਲੰਬਿਤ ਵਿਕਾਸ ਕਾਰਜ ਪੂਰੇ ਕਰਨ ਲਈ ਤਿੰਨ ਸਾਲਾਂ ਦਾ ਵਾਧਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੀਡੀਏ ਨੇ ਸਾਲ 2006 ਵਿੱਚ ਮੈਸਰਜ਼ ਓਮੈਕਸ ਲਿਮਟਿਡ ਨਾਲ ਇੱਕ ਸਮਝੌਤਾ ਕਰਕੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਅਧੀਨ ਪਿੰਡ ਬਾਰਨ, ਸਰਹਿੰਦ ਰੋਡ, ਪਟਿਆਲਾ ਵਿਖੇ ਲਗਭਗ 330 ਏਕੜ ਤੋਂ ਵੱਧ ਇੰਟੈਗਰੇਟਿਡ ਟਾਊਨਸ਼ਿਪ ਦੇ ਵਿਕਾਸ ਲਈ ਪ੍ਰੋਜੈਕਟ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ 2007 ਅਤੇ 2009 ਵਿੱਚ ਪਲਾਟ ਵੇਚੇ ਗਏ ਸਨ, ਅਤੇ ਟਾਊਨਸ਼ਿਪ ਵਿੱਚ ਲਗਭਗ 500 ਅਲਾਟੀਆਂ ਨੇ ਆਪਣੇ ਘਰ ਬਣਾਏ ਹਨ। ਪਰੰਤੂ ਡਿਵੈਲਪਰ ਨੂੰ ਸਮਝੌਤੇ ਦੀਆਂ ਸ਼ਰਤਾਂ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ 2011 ਵਿੱਚ ਬਰਖਾਸਤਗੀ ਦਾ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਮਾਮਲਾ ਲਗਭਗ 13-14 ਸਾਲਾਂ ਤੋਂ ਅਣਸੁਲਝਿਆ ਪਿਆ ਸੀ। ਮਨੀਸ਼ਾ ਰਾਣਾ ਨੇ ਅੱਗੇ ਕਿਹਾ ਕਿ, ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਣ ਪੰਜਾਬ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ, ਡਿਵੈਲਪਰ ਨੂੰ ਲੰਬਿਤ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਤਿੰਨ ਸਾਲਾਂ ਦਾ ਵਾਧਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵਾਧਾ ਖਾਸ ਨਿਯਮਾਂ ਅਤੇ ਸ਼ਰਤਾਂ 'ਤੇ ਦਿੱਤਾ ਗਿਆ ਹੈ, ਜਿਸ ਦੇ ਤਹਿਤ ਡਿਵੈਲਪਰ ਨੇ 60 ਏਕੜ ਜ਼ਮੀਨ ਅਥਾਰਟੀ/ਸਰਕਾਰ ਨੂੰ ਵਾਪਸ ਕਰ ਦਿੱਤੀ ਹੈ। ਇਸ ਪ੍ਰਵਾਨਗੀ ਨਾਲ, ਓਮੈਕਸ ਲਿਮਟਿਡ ਹੁਣ ਟਾਊਨਸ਼ਿਪ ਵਿੱਚ ਸਾਰੀਆਂ ਰੱਖ-ਰਖਾਅ ਅਤੇ ਵਿਕਾਸ ਜ਼ਿੰਮੇਵਾਰੀਆਂ ਸੰਭਾਲੇਗਾ, ਜਿਸ ਨਾਲ ਵਸਨੀਕਾਂ ਲਈ ਬਿਹਤਰ ਸੇਵਾਵਾਂ ਅਤੇ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਇਸ ਫੈਸਲੇ ਨਾਲ, ਲੰਬੇ ਸਮੇਂ ਤੋਂ ਲਟਕਿਆ ਹੋਇਆ ਮੁੱਦਾ ਹੁਣ ਹੱਲ ਹੋ ਗਿਆ ਹੈ, ਅਤੇ ਵਸਨੀਕਾਂ ਨੂੰ ਟਾਊਨਸ਼ਿਪ ਦੇ ਮੁਕੰਮਲ ਹੋਣ ਅਤੇ ਨਿਯਮਤ ਰੱਖ-ਰਖਾਅ ਹੋਣ ਨਾਲ ਬਹੁਤ ਲਾਭ ਹੋਵੇਗਾ।

ਭਾਰਤ ਵਿੱਚ ਹਰ ਸਾਲ ਛਾਤੀ ਦੇ ਕੈਂਸਰ ਦੇ 1.90 ਲੱਖ ਨਵੇਂ ਕੇਸ ਸਾਹਮਣੇ ਆਉਂਦੇ ਹਨ: ਡਾ. ਮੁਵੀਨ

ਪਟਿਆਲਾ : “ਭਾਰਤ ਵਿੱਚ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੇ ਵਧ ਰਹੇ ਰੁਝਾਨ ਅਤੇ ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ” ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਪਾਰਕ ਹਸਪਤਾਲ ਦੇ ਡਾਕਟਰਾਂ ਦੀ ਇੱਕ...

69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਐਥਲੈਟਿਕਸ ‘ਚ ਲੜਕੇ ਤੇ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ 

ਪਟਿਆਲਾ, 9 ਅਕਤੂਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਸੈ.ਸਿੱ. ਪਟਿਆਲਾ ਤੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ...

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਖ਼ਸ਼ੀਵਾਲਾ ਵਿਖੇ ਲੱਗੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ

ਪਟਿਆਲਾ, 9 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਪਿੰਡ ਬਖ਼ਸ਼ੀਵਾਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ...

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ

ਪਟਿਆਲਾ, 9 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਅੱਜ ਇੱਥੇ ਭਾਸ਼ਾ ਭਵਨ ਵਿਖੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’...

ਡਿਪਟੀ ਕਮਿਸ਼ਨਰ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ

ਪਟਿਆਲਾ, 9 ਅਕਤੂਬਰ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣ ਲਈ ਪੁੱਜ ਰਹੇ ਝੋਨੇ ਦੀ ਨਾਲੋ-ਨਾਲ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ ਵੀ ਨਾਲੋ-ਨਾਲ ਹੋ ਰਹੀ ਹੈ। ਇਹ ਪ੍ਰਗਟਾਵਾ ਅੱਜ...

ਸਕੂਲ ਖੇੜੀ ਗੁੱਜਰਾਂ ਨੇ ਸਰਕਲ ਸਟਾਈਲ ਕੱਬਡੀ ਵਿੱਚ ਹਾਸਲ ਕੀਤਾ ਦੂਜਾ ਸਥਾਨ

ਪਟਿਆਲਾ - ਜ਼ੋਨ ਪਟਿਆਲਾ-2 ਦਾ ਸਰਕਲ ਸਟਾਈਲ ਕੱਬਡੀ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ...

1 379 380 381 382 383 3,071
Scroll to Top