ਚੰਡੀਗੜ੍ਹ

maan

ਮੁੱਖ ਮੰਤਰੀ ਭਗਵੰਤ ਮਾਨ ਵਲੋ ਪਟਿਆਲਾ ਫਲਾਇੰਗ ਕਲਬ ਦਾ ਦੌਰਾ

ਪਟਿਆਲਾ, 20 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿੱਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸ ਵਿੱਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ‘ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ।ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਵੀ ਲਾਂਚ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿੱਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪਾਇਲਟ ਬਣਨ ਦੀ ਸਿਖਲਾਈ ਸਿਰਫ ਬਹੁਤ ਅਮੀਰ ਲੋਕਾਂ ਲਈ ਹੀ ਸੰਭਵ ਸੀ, ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੋਕਾਂ ਨੂੰ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਸਾਲ 1965 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ 253 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸਾਂ ਵਿੱਚੋਂ ਇੱਕ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿੱਚ ਸੱਤਵੇਂ ਸਥਾਨ ‘ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿੱਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇੱਕ ਟੈਕਨਾਮ ਪੀ2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ ਰੁਪਏ ਵਿੱਚ ਖਰੀਦਿਆ ਗਿਆ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਵਿੱਚ ਪਟਿਆਲਾ ਏਅਰਫੀਲਡ ‘ਤੇ ਰਾਤ ਨੂੰ ਲੈਂਡਿੰਗ ਸਮਰੱਥਾ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਿਖਲਾਈ ਦਾ ਤਜਰਬਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾਬਾਜ਼ੀ ਸੈਕਟਰ ਵਿੱਚ ਕਰੀਅਰ ਸਿਰਫ ਪਾਇਲਟ ਬਣਨ ਤੱਕ ਸੀਮਿਤ ਨਹੀਂ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਹਵਾਬਾਜ਼ੀ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਪਾਇਲਟ ਵਜੋਂ ਕੰਮ ਕਰਨ ਦੀ ਇੱਛਾ ਰੱਖਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ (ਏਐਮਈ) ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਦੀ ਹੈ, ਜੋ ਕਿ ਭਾਰਤ ਦੇ ਸਭ ਤੋਂ ਕਿਫਾਇਤੀ ਏ.ਐਮ.ਈ. ਤੇ ਬੀਐਸਸੀ (ਆਨਰਜ਼) ਪ੍ਰੋਗਰਾਮ ਚਲਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾ ਬੀਐਸਸੀ (ਆਨਰਜ਼) + 3 ਸਾਲਾ ਡੀਜੀਸੀਏ ਦੁਆਰਾ ਪ੍ਰਵਾਨਿਤ ਏ.ਐਮ.ਈ. ਪ੍ਰੋਗਰਾਮ ਦੀ ਕੁੱਲ ਫੀਸ ਸਿਰਫ 3 ਲੱਖ ਰੁਪਏ ਹੈ ਜਦੋਂ ਕਿ ਦੂਜੇ ਸੂਬਿਆਂ ਵਿੱਚ ਇਸੇ ਕੋਰਸ ਦੀ ਫੀਸ 5-8 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ 33% ਸੀਟਾਂ ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਇਸ ਖੇਤਰ ਵਿੱਚ ਆਮ ਘਰਾਂ ਦੇ ਬੱਚਿਆਂ ਨੂੰ ਵੀ ਮੌਕੇ ਹਾਸਲ ਹੋਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤੱਸਲੀ ਵਾਲੀ ਗੱਲ ਹੈ ਕਿ ਪਟਿਆਲਾ ਫਲਾਇੰਗ ਕਲੱਬ ਅਤੇ ਕਾਲਜ ਦੇ 4,000 ਤੋਂ ਵੱਧ ਸਿਖਲਾਈ ਪ੍ਰਾਪਤ ਪੇਸ਼ੇਵਰ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪ੍ਰਤੀ ਮਹੀਨਾ ਔਸਤਨ 1.5 ਲੱਖ ਰੁਪਏ ਦੀ ਸ਼ੁਰੂਆਤੀ ਤਨਖਾਹ ਮਿਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੰਡੀਗੋ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਅਤੇ ਸਪਾਈਸਜੈੱਟ ਵਰਗੀਆਂ ਪ੍ਰਮੁੱਖ ਭਾਰਤੀ ਏਅਰਲਾਈਨਾਂ, ਟੈਕਨਾਮ, ਬੋਇੰਗ ਅਤੇ ਵੀਐਸਆਰ ਐਵੀਏਸ਼ਨ ਵਰਗੀਆਂ ਜਨਰਲ ਏਵੀਏਸ਼ਨ ਫਰਮਾਂ, ਚਾਰਟਰ ਕੰਪਨੀਆਂ ਅਤੇ ਐਮਆਰਓ ਸੰਸਥਾਵਾਂ ਅਤੇ ਹੋਰ ਫਲਾਇੰਗ ਕਲੱਬ, ਜਿੱਥੇ ਉਹ ਫਲਾਈਟ ਇੰਸਟ੍ਰਕਟਰ ਵਜੋਂ ਕੰਮ ਕਰਦੇ ਹਨ, ਇਸ ਵੱਕਾਰੀ ਸੰਸਥਾ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੁਆਰਾ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ। ਵਿਦਿਆਰਥੀਆਂ ਨੂੰ ਰੌਸ਼ਨ ਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਜੀਵਨ ਵਿੱਚ ਨਵੀਂਆਂ ਬੁਲੰਦੀਆਂ ਛੂਹਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ‘ਤੇ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਕਾਇਮ ਕਰਨ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਆਪ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਸਿਵਲ ਏਵੀਏਸ਼ਨ ਵਿਭਾਗ ਦੇ ਸਕੱਤਰ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਐਸ ਪੀ ਵਰੁਣ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਅਤੇ ਪਟਿਆਲਾ ਫ਼ਲਾਇੰਗ ਕਲੱਬ ਦੇ ਟ੍ਰੇਨੀ ਪਾਇਲਟਾਂ ਸਮੇਤ ਏਅਰਕ੍ਰਾਫਟ ਮੈਂਟੀਨੈਂਸ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਤੇ ਇੰਸਟ੍ਰਕਟਰ ਵੀ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਮਾਨ ਵਲੋ ਪਟਿਆਲਾ ਫਲਾਇੰਗ ਕਲਬ ਦਾ ਦੌਰਾ Read More »

currency

ਮੋਗਾ ’ਚ ਜਾਅਲੀ ਕਰੰਸੀ ਸਣੇ ਇਕ ਵਿਅਕਤੀ ਗ੍ਰਿਫਤਾਰ

ਮੋਗਾ, 20 ਦਸੰਬਰ : ਮੋਗਾ ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਦੇ ਰੈਕੇਟ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 52 ਹਜ਼ਾਰ ਰੁਪਏ ਦੇ ਨਕਲੀ ਨੋਟ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਸ਼ੀ ਦੀ ਪਹਿਚਾਣ ਗੁਰਦੀਪ ਸਿੰਘ ਉਰਫ਼

ਮੋਗਾ ’ਚ ਜਾਅਲੀ ਕਰੰਸੀ ਸਣੇ ਇਕ ਵਿਅਕਤੀ ਗ੍ਰਿਫਤਾਰ Read More »

raj

ਧੁੰਦ ਬਣੀ ਕਹਿਰ : ਅਦਾਕਾਰਾ ਰਾਜ ਧਾਲੀਵਾਲ ਹਾਦਸੇ ਦਾ ਹੋਈ ਸਿ਼ਕਾਰ

ਚੰਡੀਗੜ, 20 ਦਸੰਬਰ : ਪੰਜਾਬ ਅੰਦਰ ਜਿਥੇ ਠੰਡ ਨੇ ਆਪਣਾ ਕਹਿਰ ਵਰਪਾ ਦਿਤਾ ਹੈ, ਉਥੇ ਧੁੰਦ ਕਾਰਨ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਧੁੰਦ ਕਾਰਨ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਦੀ ਗੱਡੀ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਉਹ ਜਖਮੀ ਹੋ ਗਏ ਹਨ। ਦਸ ਦਈਏ ਕਿ ਹਾਦਸਾ ਇੰਨਾ ਗੰਭੀਰ ਸੀ ਕਿ

ਧੁੰਦ ਬਣੀ ਕਹਿਰ : ਅਦਾਕਾਰਾ ਰਾਜ ਧਾਲੀਵਾਲ ਹਾਦਸੇ ਦਾ ਹੋਈ ਸਿ਼ਕਾਰ Read More »

ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ : ਕੇਜਰੀਵਾਲ

ਚੰਡੀਗੜ, 19 ਦਸੰਬਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਗਈ ਭਾਰੀ ਜਿੱਤ ਤੋਂ ਬਾਅਦ ਆਖਿਆ ਕਿ ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ । ਉਨਾ ਕਿਹਾ ਕਿ

ਪੰਜਾਬ ਦੇ ਵੋਟਰਾਂ ਨੇ ਵਿਕਾਸ ਕੇਂਦਰਿਤ ਰਾਜਨੀਤੀ ਨੂੰ ਮਨਜ਼ੂਰੀ ਦਿੱਤੀ ਹੈ : ਕੇਜਰੀਵਾਲ Read More »

advocate

ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ

ਚੰਡੀਗੜ, 18 ਦਸੰਬਰ : ਪੰਜਾਬ-ਹਰਿਆਣਾ ਹਾਈਕੋਰਟ ਤੋ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਹੁਣ ਹਾਈਕੋਰਟ ਵਿਚ ਚੱਲ ਰਹੀ ਵਕੀਲਾਂ ਦੀ ਹੜਤਾਲ ਅਖੀਰਕਾਰ ਸਮਾਪਤ ਹੋ ਗਈ ਹੈ ਚੰਡੀਗੜ੍ਹ ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ 19 ਦਸੰਬਰ ਤੋਂ ਵਕੀਲ ਮੁੜ ਅਦਾਲਤੀ ਕੰਮਕਾਜ ਸੰਭਾਲਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਮੈਬਰਾਂ ਨੇ ਦਸਿਆ ਕਿ

ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ Read More »

fog

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ

ਚੰਡੀਗੜ, 18 ਦਸੰਬਰ : ਪੰਜਾਬ ਤੋ ਇਲਾਵਾ ਉੱਤਰੀ ਅਤੇ ਮੱਧ ਭਾਰਤ ਦੇ ਵੱਡੇ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਨਾਲ ਨਾਲ ਸੰਘਣੀ ਧੁੰਦ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤੀ ਹੈ। ਹੁਣ ਮੋਸਮ ਦੇ ਮਾਹਿਰਾਂ ਅਨੁਸਾਰ ਇਸ ਠੰਡ ਅਤੇ ਧੁੰਦ ਦਾਕਹਿਰ ਅਗਲੇ ਕੁੱਝ ਦਿਨ ਹੋਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਮਾਹਰਾਂ ਦਾ

ਧੁੰਦ ਤੇ ਠੰਡ ਦਾ ਪ੍ਰਕੋਪ ਅਗਲੇ ਕੁੱਝ ਦਿਨ ਹੋਰ ਰਹੇਗਾ ਜਾਰੀ Read More »

accident

ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾਈਆਂ

ਚੰਡੀਗੜ, 18 ਦਸੰਬਰ : ਠੰਡ ਦੇ ਕਹਿਰ ਕਾਰਨ ਜਿਵੇ ਜਿਵੇ ਸਰਦੀ ਤੇ ਧੁੰਦ ਵਧਦੀ ਜਾ ਰਹੀ ਹੈ, ਉਵੇ ਹੀ ਹਾਦਸਿਆਂ ਵਿਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਤਾਜਾ ਮਾਮਲੇ ਵਿਚ ਦੋ ਸਕੂਲੀ ਬੱਸਾਂ ਕੋਹਰੇ ਕਾਰਨ ਆਪਸ ਵਿਚ ਟਕਰਾਉਣ ਕਾਰਨ ਵੱਡਾ ਹਾਦਸਾ ਹੋ ਗਿਆ। ਜਾਣਕਾਰੀ ਅਨੁਸਾਰ ਧੁੰਦ ਕਾਰਨ ਖਰੜ–ਕੁਰਾਲੀ ਹਾਈਵੇਅ ’ਤੇ ਦੋ ਸਕੂਲ ਬੱਸਾਂ ਦੀ

ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਸਕੂਲ ਬੱਸਾਂ ਆਪਸ ਵਿੱਚ ਟਕਰਾਈਆਂ Read More »

rana

ਰਾਣਾ ਬਲਾਚੌਰੀਆ ਕਤਲ ਕੇਸ : ਪੁਲਸ ਨੇ ਕੀਤਾ ਸੂਟਰ ਦਾ ਐਨਕਾਊਟਰ

ਮੋਹਾਲੀ, 16 ਦਸੰਬਰ : ਬੀਤੇ ਦਿਨੀ ਮੋਹਾਲੀ ਵਿੱਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਅੱਜ ਪੰਜਾਬ ਪੁਲਸ ਨੇ ਮਾਮਲੇ ਵਿਚ ਲੋੜੀਦੇ ਇਕ ਸੂਟਰ ਦਾ ਐਨਕਾਊਟਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਲਾਲਡੂ ਖੇਤਰ ਵਿੱਚ ਜਾਲ ਵਿਛਾ ਕੇ ਨੌਸ਼ਹਿਰਾ ਪੰਨੂਆਂ (ਤਰਨ ਤਾਰਨ) ਦੇ ਰਹਿਣ ਵਾਲੇ ਹਰਪਿੰਦਰ

ਰਾਣਾ ਬਲਾਚੌਰੀਆ ਕਤਲ ਕੇਸ : ਪੁਲਸ ਨੇ ਕੀਤਾ ਸੂਟਰ ਦਾ ਐਨਕਾਊਟਰ Read More »

amritpal

ਹਲਕੇ ਦੇ ਮੁਦੇ ਚੁਕਣ ਤੋ ਰਿਹਾ ਹਾਂ ਵਾਂਝਾ : ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ, 16 ਦਸੰਬਰ : ਬੀਤੇ ਦਿਨੀ ਵੀਡਿਓ ਕਾਨਫਰਸਿੰਗ ਰਾਹੀ ਡਿਬਰੂਗੜ੍ਹ ਜੇਲ੍ਹ ਵਿੱਚ ਐੱਨਐੱਸਏ ਤਹਿਤ ਹਿਰਾਸਤ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਨੂੰ ਆਖਿਆ ਕਿ ਉਹ ਹਿਰਾਸਤ ਵਿਚ ਰਹਿਣ ਕਾਰਨ ਆਪਣੇ ਹਲਕੇ ਦੇ ਮੁਕੇ ਚਕਣ ਤੋ ਵਾਂਝਾ ਰਹਿ ਗਿਆ ਹੈ, ਜਿਸ ਕਾਰਨ ਹਲਕੇ ਦੇ ਵਿਕਾਸੀ ਅਤੇ ਜਨਤਕ ਕੰਮਕਾਜ ਲਗਭਗ ਠੱਪ ਹੋ ਚੁੱਕੇ ਹਨ। ਜਾਣਕਾਰੀ

ਹਲਕੇ ਦੇ ਮੁਦੇ ਚੁਕਣ ਤੋ ਰਿਹਾ ਹਾਂ ਵਾਂਝਾ : ਅੰਮ੍ਰਿਤਪਾਲ ਸਿੰਘ Read More »

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਪੰਜਾਬ ’ਚ ਵੋਟਾਂ ਦੀ ਗਿਣਤੀ ਤੇਜੀ ਨਾਲ ਜਾਰੀ

ਚੰਡੀਗੜ੍ਹ, 16 ਦਸੰਬਰ : ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਸਵੇਰੇ 8 ਵਜੇ ਸੁਰੂ ਹੁੰਦਿਆਂ ਹੀ ਗਿਣਤੀ ਕੇਦਰਾਂ ਦੇ ਬਾਹਰ ਉਮੀਦਵਾਰਾਂ ਅਤੇ ਉਨਾ ਦੇ ਸਮਰਥਕਾਂ ਦੀਆਂ ਲੰਬੀਆਂ ਕਤਾਰਾਂ ਲਗ ਗਈਆਂ। ਇਸ ਦੌਰਾਨਗੱਡੀਆਂ ਦੇ ਕਾਫਲਿਆਂ ਨਾਲ ਲੰਬੀਆਂ ਲਾਈਨਾਂ ਤੇ ਜਾਮ ਵੀ ਲਗੇ ਦਿਖਾਈ ਦਿਤੇ। ਜਾਣਕਾਰੀ ਅਨੁਸਾਰ ਸੂਬ ਭਰ ਵਿੱਚ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ: ਪੰਜਾਬ ’ਚ ਵੋਟਾਂ ਦੀ ਗਿਣਤੀ ਤੇਜੀ ਨਾਲ ਜਾਰੀ Read More »

Scroll to Top