ਧਰਮ

Result You Searched: HARYANA-HIMACHAL

ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ

ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬਸਪਾ ਸੂਬੇ ਦੀਆਂ 13 ਸੀਟਾਂ ਤੇ ਇਕੱਲਿਆਂ ਚੋਣ ਲੜ ਰਹੀ ਹੈ ਪਾਰਟੀ ਹੁਣ ਤੱਕ 12 ਸੀਟਾਂ ਤੇ ਉਮੀਦਵਾਰ ਉਤਾਰ ਚੁੱਕੀ ਹੈ। ਅੱਜ ਦੇ ਇਸ ਐਲਾਨ ਨਾਲ ਬਸਪਾ ਦੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਲਿਸਟ ਪੂਰੀ ਹੋ ਗਈ ਹੈ ।

Punjab Bani 04 May,2024
ਪਾਕ ਦੇ ਸਿੰਧੀ ਸ਼ਰਧਾਲੂਆਂ ਨੇ ਕੀਤੇ ਰਾਮਲਲਾ ਦੇ ਦਰਸ਼ਨ

ਪਾਕ ਦੇ ਸਿੰਧੀ ਸ਼ਰਧਾਲੂਆਂ ਨੇ ਕੀਤੇ ਰਾਮਲਲਾ ਦੇ ਦਰਸ਼ਨ ਅਯੁੱਧਿਆ: ਪਾਕਿਸਤਾਨ ਦੇ ਕਰੀਬ 30 ਸ਼ਹਿਰਾਂ ਤੋਂ 250 ਸਿੰਧੀ ਸ਼ਰਧਾਲੂਆਂ ਨੇ ਰਾਮਲਲਾ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਸਰਯੂ ਇਸ਼ਨਾਨ ਕਰਨ ਦੇ ਨਾਲ-ਨਾਲ ਸਿੰਧੀ ਸ਼ਰਧਾਲੂ ਹਨੂੰਮਾਨਗੜ੍ਹੀ, ਕਨਕ ਭਵਨ, ਭਾਰਤ ਦੀ ਤਪੱਸਿਆ ਨੰਦੀਗ੍ਰਾਮ ਵੀ ਪੁੱਜੇ ਅਤੇ ਸ਼ਰਧਾ ਭੇਟ ਕੀਤੀ। ਸ਼ਰਧਾਲੂਆਂ ਦੇ ਇਸ ਸਮੂਹ ਦਾ ਤਾਲਮੇਲ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਪ੍ਰਸਿੱਧ ਸ਼ਾਦਾਨੀ ਦਰਬਾਰ ਦੇ ਪੀਠਾਧੀਸ਼ਵਰ ਸਾਈਂ ਡਾ: ਯੁਧਿਸ਼ਠਿਰਲਾਲ ਨੇ ਕੀਤਾ। ਸਿੰਧੀ ਭਾਈਚਾਰੇ ਦੇ ਬੁਲਾਰੇ ਓਮਪ੍ਰਕਾਸ਼ ਓਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੇ ਜਥੇ ਵਿੱਚ ਕਰਾਚੀ, ਲਾਹੌਰ, ਸਖਰ, ਘੋਟਕੀ, ਹੈਦਰਾਬਾਦ ਆਦਿ ਸਮੇਤ ਪਾਕਿਸਤਾਨ ਦੇ ਕਈ ਸ਼ਹਿਰਾਂ ਤੋਂ ਸ਼ਰਧਾਲੂ ਸ਼ਾਮਲ ਸਨ। ਸਭ ਤੋਂ ਵੱਧ ਸ਼ਰਧਾਲੂ ਸਿੰਧ ਸੂਬੇ ਦੇ ਸਨ।

Punjab Bani 04 May,2024
ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ

ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ ਮੋਹਾਲੀ : ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ ਅਰਦਾਸ ਕਰ ਕੇ ਮੁੱਖ ਗੇਟ ਖੋਲ੍ਹਿਆ। ਫ਼ੌਜ ਦੇ ਜਵਾਨਾਂ ਨੇ 25 ਅਪ੍ਰੈਲ ਤੋਂ ਰਸਤੇ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ।

Punjab Bani 04 May,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ ਕੁਸ਼ਲ ਪ੍ਰਬੰਧਕ ਬਣਨ ਦੇ ਨਾਲ ਨਾਲ ਭਵਿੱਖੀ ਮਾਰਗਾਂ ਨੂੰ ਖੋਲ੍ਹੇਗਾ ਮੈਨੇਜਮੈਂਟ ਕੋਰਸ : ਡਾਇਰੈਕਟਰ ਡਾ. ਚਮਕੌਰ ਸਿੰਘ ਪਟਿਆਲਾ 3 ਮਈ () ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟਸ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਖੇ ਤਿੰਨ ਸਾਲਾ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀਆਂ ਦਾ ਦੂਜਾ ਬੈਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਟ੍ਰੇਨਿੰਗ ਲਈ ਪੁੱਜਿਆ। ਇਸ ਮੌਕੇ ਡਾਇਰੈਕਟਰ ਡਾ. ਚਮਕੌਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਢੁਡਿਆਲਾ ਖਾਲਸਾ ਸਕੂਲ ਦੇ ਪਿ੍ਰੰਸੀਪਲ ਪਰਵਿੰਦਰ ਸਿੰਘ ਮੈਨੇਜਰ ਕਰਨੈਲ ਸਿੰਘ ਆਦਿ ਉਚੇਚੇ ਤੌਰ ’ਤੇ ਟ੍ਰੇਨਿੰਗ ਦੀ ਸ਼ੁਰੂਆਤ ਕਰਨ ਮੌਕੇ ਪੁੱਜੇ ਹੋਏ ਸਨ। ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਕੋਰਸ ’ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਰੱਖਣ, ਕਾਰਜਸ਼ੀਲ ਮੁਲਾਜ਼ਮਾਂ ਦੀ ਭੂਮਿਕਾ ਤੋਂ ਇਲਾਵਾ ਯੋਗ ਪ੍ਰਬੰਧਕ ਕਿਵੇਂ ਬਣਿਆ ਜਾਂਦਾ ਬਾਰੇ ਸਿਖਲਾਈ ਦੇਣਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਜਿਥੇ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਸੰਗਤਾਂ ਰੋਜ਼ਮਰਾ ਨਤਮਸਤਕ ਹੁੰਦੀਆਂ ਹਨ, ਪ੍ਰਬੰਧ ਅਧੀਨ ਚੱਲਦੇ ਕਾਰਜ ਕਿਵੇਂ ਨੇਪਰੇ ਚੜ੍ਹਦੇ ਹਨ ਅਤੇ ਦੇਖ-ਰੇਖ ਸਬੰਧੀ ਕਿਸ ਤਰ੍ਹਾਂ ਰਿਕਾਰਡ ਬਣਾਇਆ ਜਾਂਦਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਜਾਂਦਾ ਹੈ ਤਾਂ ਕਿ ਭਵਿੱਖ ਵਿਚ ਖਾਲਸਾ ਪੰਥ ਨਾਲ ਸਬੰਧਤ ਸਿਰਮੌਰ ਸੰਸਥਾਵਾਂ ਦੇ ਕਾਰਜਾਂ ਨੂੰ ਸਮਝਿਆ ਜਾ ਸਕੇ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਪ੍ਰਬੰਧ ਅਧੀਨ ਵੱਖ ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਂਦਾ ਸੇਵਾ ਭਾਵਨਾ ਨਾਲ ਪ੍ਰਬੰਧ ਨੂੰ ਸੁਚਾਰੂ ਰੱਖਿਆ ਜਾ ਸਕਦਾ। ਇਸ ਉਪਰੰਤ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿਰਮੌਰ ਸੰਸਥਾ ਦਾ ਸ਼ਾਨਮੱਤਾ ਜਿਥੇ ਇਤਿਹਾਸ ਹੈ, ਉਥੇ ਹੀ ਮਹਾਨ ਸੰਸਥਾਵਾਂ ਦੇ ਕਾਰਜ ਵੀ ਮਹਾਨ ਤੇ ਵਿਲੱਖਣ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੈਨੇਜਮੈਂਟ ਕੋਰਸ ਜਿਥੇ ਤੁਹਾਡੇ ਭਵਿੱਖ ਨੂੰ ਰੋਸ਼ਨਮਈ ਬਣਾ ਸਕਦਾ, ਉਥੇ ਹੀ ਭਵਿੱਖ ਮਾਰਗਾਂ ਨੂੰ ਵੀ ਖੋਲ੍ਹਣ ਵਿਚ ਵਿਸ਼ੇਸ਼ ਤੌਰ ’ਤੇ ਸਹਾਈ ਹੋਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਆਦਿ ਸ਼ਾਮਲ ਸਨ।

Punjab Bani 03 May,2024
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਧਰਮ ਦੀ ਮਰਿਆਦਾ ਅਤੇ ਧਰਮ ਬਾਰੇ ਗਿਆਨ ਹੈ, ਤਾਂ ਹੀ ਕੋਈ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਪਹਿਲਾਂ ਹੀ ਤੋਲ ਕੇ ਬੋਲਣਾ ਚਾਹੀਦਾ ਹੈ, ਪਹਿਲਾਂ ਬੋਲ ਦੇਣਾ ਅਤੇ ਫੇਰ ਮੁਆਫੀ ਮੰਗ ਲੈਣੀ, ਇਹ ਗ਼ਲਤ ਹੈ।

Punjab Bani 03 May,2024
ਸ਼ੋ੍ਰਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ

ਸ਼ੋ੍ਰਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਸ਼ੋ੍ਰਮਣੀ ਕਮੇਟੀ ਹਰ ਪੱਖ ਤੋਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਜਥੇਦਾਰ ਲਾਛੜੂ ਸ਼ੰਭੂ ਬਾਰਡਰ ’ਤੇ ਲੱਗੀ ਅੱਗ ਕਾਰਨ ਕਿਸਾਨਾਂ ਦਾ ਹੋਇਆ ਸੀ ਵੱਡਾ ਨੁਕਸਾਨ ਪਟਿਆਲਾ 2 ਮਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾ ’ਤੇ ਸੰਭੂ ਬਾਰਡਰ ’ਤੇ ਬੈਠ ਕੇ ਸੰਘਰਸ਼ਸ਼ੀਲ ਕਿਸਾਨ ਭਰਾਵਾਂ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਜਿਥੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ, ਉਥੇ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਸ਼ੰਭੂ ਬਾਰਡਰ ’ਤੇ ਲੰਗਰ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਿਆ ਅਤੇ ਮੈਡੀਕਲ ਸੇਵਾਵਾਂ ਵੀ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਸ਼ਾਰਟ ਸਰਕਟ ਹੋਣ ਕਾਰਨ ਕਿਸਾਨਾਂ ਦਾ ਸਾਜੋ ਸਮਾਨ ਸੜ੍ਹ ਕੇ ਸਵਾਹ ਹੋਇਆ, ਜਿਸ ਉਪਰੰਤ ਕਿਸਾਨ ਭਰਾਵਾਂ ਨੇ ਮੰਗ ਕੀਤੀ ਸੀ ਕਿ ਕਿਸੇ ਤਰੀਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਜਾਵੇ। ਇਸ ਦੌਰਾਨ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਸਾਨਾਂ ਦੀ ਇਸ ਮੰਗ ਨੂੰ ਅਤਿ੍ਰੰਗ ਕਮੇਟੀ ਦੀ ਬੈਠਕ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੋਲ ਚੁੱਕਿਆ, ਜਿਨ੍ਹਾਂ ਨੇ ਫੌਰੀ ਮੰਗ ਨੂੰ ਪ੍ਰਵਾਨ ਕਰਦਿਆਂ ਕਿਸਾਨ ਭਰਾਵਾਂ ਦੇ ਹੋਏ ਨੁਕਸਾਨ ਦੀ ਭਰਪਾਈ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਹਾਇਤਾ ਰਾਸ਼ੀ ਦਾ ਚੈਕ ਪ੍ਰਾਪਤ ਕਰਨ ਲਈ ਖੁਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਾਥੀ ਪੁੱਜੇ ਹੋਏ ਸਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਚਲਾਏ ਜਾ ਰਹੇ ਲੰਗਰ ਅਤੇ ਮੈਡੀਕਲ ਸੇਵਾਵਾਂ ਦਿੱਤੇ ਜਾਣ ਦੀ ਸ਼ਲਾਘਾ ਕੀਤੀ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਹਮੇਸ਼ਾ ਕਿਸਾਨ ਸੰਘਰਸ਼ ਪ੍ਰਤੀ ਚਿੰਤਤ ਰਹਿੰਦੇ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਸਦੀਪ ਸਿੰਘ ਹਰਿਆਣਵੀ, ਲਾਲ ਸਿੰਘ ਮਰਦਾਪੁਰ, ਗੁਲਜ਼ਾਰ ਸਿੰਘ ਸਲੇਮਪੁਰ ਜਨਰਲ ਸੈਕਟਰੀ ਰਾਜੇਵਾਲ ਜਥੇਬੰਦੀ, ਗੁਰਜਿੰਦਰ ਸਿੰਘ ਕਬੂਲਪੁਰ, ਸੁਰਜੀਤ ਸਿੰਘ ਆਦਿ ਸ਼ਾਮਲ ਸਨ।

Punjab Bani 02 May,2024
ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ

ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ ਇੰਦੌਰ : ਇੰਦੌਰ ਦੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਦੀ ਜ਼ਿੱਦ 'ਚ ਔਰਤ ਨੇ ਖ਼ੌਫਨਾਕ ਕਦਮ ਚੁੱਕ ਲਿਆ। ਜਦੋਂ ਔਰਤ ਨੂੰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਨਹੀਂ ਦਿੱਤਾ ਗਿਆ ਤਾਂ ਉਸ ਨੇ ਆਪਣੇ ਹੱਥ ਦੀ ਨਾੜ ਕੱਟ ਲਈ। ਤੁਰੰਤ ਐਂਬੂਲੈਂਸ ਬੁਲਾਈ ਗਈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਿਛਲੇ ਕੁਝ ਦਿਨਾਂ ਤੋਂ ਕਨਕੇਸ਼ਵਰ ਧਾਮ 'ਚ ਧੀਰੇਂਦਰ ਸ਼ਾਸਤਰੀ ਦੀ ਕਥਾ ਚੱਲ ਰਹੀ ਹੈ। ਮੰਗਲਵਾਰ ਨੂੰ ਸੀਮਾ ਨਾਂ ਦੀ ਔਰਤ ਕਥਾ ਸੁਣਨ ਆਈ ਸੀ। ਕਥਾ ਖ਼ਤਮ ਹੋਣ ਤੋਂ ਬਾਅਦ ਉਹ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਲਈ ਜ਼ਿੱਦ ਕਰਨ ਲੱਗੀ। ਔਰਤ ਨੂੰ ਸਕਿਓਰਿਟੀ ਤੇ ਹੋਰ ਲੋਕਾਂ ਨੇ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਔਰਤ ਨੇ ਆਪਣੇ ਹੱਥ ਦੀ ਨਾੜ ਕੱਟ ਲਈ ਤੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਕਨਕੇਸ਼ਵਰ ਸੰਸਥਾ ਦੀ ਐਂਬੂਲੈਂਸ ਵਿਚ ਐਮਵਾਈ ਹਸਪਤਾਲ ਲਿਜਾਇਆ ਗਿਆ।

Punjab Bani 01 May,2024
ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ

ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਕੀਤਾ ਨਿਹਾਲ, ਸੰਗਤਾਂ ਨੇ ਕੀਤੀ ਆਤਿਸ਼ਬਾਜ਼ੀ ਪਟਿਆਲਾ 30 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਸਜਾਵਟ ਨੇ ਸਾਰਿਆਂ ਦਾ ਧਿਆਨ ਖਿੱਚਿਆ, ਉਥੇ ਹੀ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਤਿਸ਼ਬਾਜ਼ੀ ਕਰਕੇ ਪ੍ਰਕਾਸ਼ ਦਿਹਾੜਾ ਧੂਮਧਾਮ ਢੰਗ ਨਾਲ ਮਨਾਇਆ। ਗੁਰਦੁਆਰਾ ਸਾਹਿਬ ਵਿਖੇ ਦੇਰ ਰਾਤ ਦੀਵਾਨ ਹਾਲ ਵਿਖੇ ਕਥਾ ਵਿਚਾਰ ਗਿਆਨੀ ਕੁਲਵੰਤ ਸਿੰਘ ਨੇ ਸੰਗਤਾਂ ਨਾਲ ਸਾਂਝ ਪਾਈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ, ਭਾਈ ਦਵਿੰਦਰ ਸਿੰਘ ਅਕਾਲ ਆਸ਼ਰਮ ਸੋਹਾਣਾ, ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਨੇ ਗੁਰ ਸ਼ਬਦ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਸਂਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਅਪਾਰ ਕਿਰਪਾ ਸਦਕਾ ਹੀ ਸੰਗਤ ਇਨ੍ਹਾਂ ਦੀਵਾਨਾਂ ’ਚ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਾਣੀ ਭਗਤੀ ਅਤੇ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਆਪ ਜੀ ਵੱਲੋਂ ਮਨੁੱਖੀ ਹੱਕਾਂ ਦੀ ਰਾਖੀ ਲਈ ਦਿੱਤੀ ਸ਼ਹਾਦਤ ਨੇ ਅਜਿਹੀ ਜੀਵਨ ਜਾਂਚ ਦਿੱਤੀ ਹੈ, ਜਿਸ ਦੀ ਇਤਿਹਾਸ ਅੰਦਰ ਕਿਤੇ ਵੀ ਅਨੌਖੀ ਮਿਸਾਲ ਨਹੀਂ ਮਿਲਦੀ। ਗੁਰੂ ਸਾਹਿਬ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ’ਤੇ ਅਪਾਰ ਕਿਰਪਾ ਹੁੰਦੀ ਅਤੇ ਸਮਾਜਕ ਬੰਧਨਾਂ ਤੋਂ ਮੁਕਤੀ ਮਿਲਣ ਦੇ ਨਾਲ ਪ੍ਰਮਾਤਮਾ ਨੂੰ ਪਾਉਣ ਦਾ ਮਾਰਗ ਵੀ ਦਰਸ਼ਨ ਹੁੰਦਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਧਾਰਮਕ ਸਮਾਗਮ ਦੀ ਸਫਲਤਾ ਲਈ ਸਹਿਯੋਗ ਕਰਨ ਵਾਲੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿਨ੍ਹ ਦੇ ਕੇ ਨਿਵਾਜਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਗਿਆਨੀ ਪਿ੍ਰਤਪਾਲ ਸਿੰਘ, ਗਿਆਨੀ ਫੂਲਾ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ, ਸਿਮਰਨ ਗਰੇਵਾਲ, ਭਵਨਪੁਨੀਤ ਸਿੰਘ, ਤਰਲੋਕ ਸਿੰਘ ਤੋਰਾ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Punjab Bani 30 April,2024
ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ ਗੁਰੂ ਸਾਹਿਬ ਦੀ ਰਚਿਤ ਬਾਣੀ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ : ਗਿਆਨੀ ਜਗਤਾਰ ਸਿੰਘ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ ਪਟਿਆਲਾ 29 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਜਿਥੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਮੁੱਖਵਾਕ ਲਿਆ ਅਤੇ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀਪਮਾਲਾ ਕਰਵਾਏ ਅਤੇ ਦੇਰ ਰਾਤ ਤੱਕ ਧਾਰਮਕ ਦੀਵਾਨ ਵਿਖੇ ਸਜਾਏ ਗਏ। ਇਸ ਦੌਰਾਨ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਕਥਾ ਪ੍ਰਵਾਹ ਰਾਹੀਂ ਨਿਹਾਲ ਕੀਤਾ ਕਰਦਿਆਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਤਿਹਾਸ ਅੰਦਰ ਹਿੰਦ ਦੀ ਚਾਦਰ ਕਰਕੇ ਜਾਣੇ ਜਾਂਦੇ ਗੁਰੂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਜੀਵਨ ਅੰਦਰ ਜ਼ਬਰ ਜ਼ੁਲਮ ਦੇ ਖਿਲਾਫ਼ ਇਕ ਲੜਾਈ ਲੜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਆਪ ਜੀ ਦੀ ਬਾਣੀ ਮਾਨਵਤਾ ਦਾ ਕਲਿਆਣ ਕਰਦੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਕਾਲ ਵਿਚ ਕਸ਼ਮੀਰੀ ਪੰਡਤਾਂ ਨੇ ਸ੍ਰੀ ਗੁਰੂ ਸਾਹਿਬ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਦੀ ਫਰਿਆਦ ਮੰਨ ਕੇ ਆਪਣੀ ਅਦੁੱਤੀ ਸ਼ਹਾਦਤ ਦਿੱਤੀ। ਨੌਵੇਂ ਪਾਤਸ਼ਾਹ ਦਾ ਜੀਵਨ ਇਤਿਹਾਸ ਅਤੇ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ ਹੈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਅਤੇ ਭਾਈ ਜਬਰਤੋੜ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਮੈਨੇਜਰ ਕਰਨੈਲ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਮੇਤ ਪੁੱਜੇ ਹਜੂਰੀ ਰਾਗੀ ਕੀਰਤਨੀਆਂ ਸਮੇਤ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਸੇਵ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ ਚੱਢਾ, ਤਰਲੋਕ ਸਿੰਘ ਤੋਰਾ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ। (ਡੱਬੀ) ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ‘ਅੰਮਿ੍ਰਤ ਸੰਚਾਰ’ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ‘ਅੰਮਿ੍ਰਤ ਸੰਚਾਰ’ ਵੀ ਕਰਵਾਇਆ। ਇਸ ਦੌਰਾਨ ਪੰਜ ਪਿਆਰਿਆਂ ਪਾਸੋਂ 50 ਦੇ ਕਰੀਬ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਹੈਡ ਗ੍ਰੰਥੀ ਗਿਆਨੀ ਅਕਾਲੀ ਫੂਲਾ ਸਿੰਘ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦਾ ਮਾਰਗ ਵਿਖਾਇਆ।

Punjab Bani 29 April,2024
ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ : ਮੋਹਨ ਭਾਗਵਤ

ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ : ਮੋਹਨ ਭਾਗਵਤ ਹੈਦਰਾਬਾਦ, 28 ਅਪਰੈਲ ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਇਕ ਵਿਦਿਅਕ ਸੰਸਥਾ ਵਿੱਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ ਉਦੋਂ ਤੱਕ ਦਿੱਤਾ ਜਾਣਾ ਚਾਹੀਦਾ ਹੈ ਜਦੋਂ ਤੱਕ ਇਸ ਦੀ ਲੋੜ ਹੈ। ਰਾਖਵੇਂਕਰਨ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਛਿੜੀ ਸ਼ਬਦੀ ਜੰਗ ਤੋਂ ਬਾਅਦ ਭਾਗਵਤ ਨੇ ਇਹ ਟਿੱਪਣੀ ਕੀਤੀ ਹੈ।

Punjab Bani 28 April,2024
ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ ਅੰਮ੍ਰਿਤਸਰ:- 25 ਅਪ੍ਰੈਲ ( ) ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਪ੍ਰਧਾਨ ਵਜੋਂ ਜਾਣੇ ਜਾਂਦੇ ਸ. ਸੁਰਜੀਤ ਸਿੰਘ ਮਿਨਹਾਸ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਪੂਰਨ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਮਿੱਠ ਬੋਲੜੇ ਸਿੱਖ ਸਿਆਸਤ ਵਿੱਚ ਸਾਊ ਤੇ ਸੂਝਵਾਨ ਸਖਸ਼ੀਅਤ ਵਜੋਂ ਜਾਣੇ ਜਾਂਦੇ ਸਨ। ਸ. ਮਿਨਹਾਸ ਨੇ ਲੰਮਾ ਸਮਾਂ ਵਿਧਾਨ ਸਭਾ ਦੇ ਸਪੀਕਰ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਜਲੰਧਰ, ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਆਪਣੇ ਰਾਜਨੀਤਕ ਸਫ਼ਰ ਦੌਰਾਨ ਯਾਦਗਾਰੀ ਕਾਰਜ ਕੀਤੇ। ਉਨ੍ਹਾਂ ਦੇ ਜਾਣ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਅਕਾਲ ਪੁਰਖ ਦਾ ਭਾਣਾ ਹੈ ਸਭ ਨੂੰ ਪ੍ਰਵਾਨ ਕਰਨਾ ਹੀ ਪੈਣਾ ਹੈ। ਉਨ੍ਹਾਂ ਮਿਨਹਾਸ ਪ੍ਰੀਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕੀਤੀ ਹੈ।

Punjab Bani 25 April,2024
ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ

ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ ਅੰਮ੍ਰਿਤਸਰ:- 25 ਅਪ੍ਰੈਲ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਰਮ ਰੁੱਤ ਸਬੰਧੀ ਅਪਣਾ ਸ਼ੰਕਾ ਜ਼ਾਹਰ ਕਰਦਿਆਂ ਕਿਹਾ ਕਿ ਗਰਮੀ ਦੀ ਰੁੱਤ ਹੋਣ ਕਾਰਨ ਮੌਸਮ ਅਪਣੇ ਮਿਜਾਜ਼ ਵਿਗਾੜ ਰਿਹਾ ਹੈ। ਤਾਪਮਾਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ, ਤੇਜ਼ ਲੂ, ਗਰਮ ਗਵਾਵਾਂ, ਮੀਂਹ, ਹਨੇਰੀਆਂ ਅਤੇ ਝੱਖੜਾਂ ਕਾਰਨ ਬਿਜਲੀ ਦੀਆਂ ਤਾਰਾਂ ਨਾਲ ਅਣਕਿਆਸਿਆ ਨੁਕਸਾਨ ਹੋ ਜਾਂਦਾ ਹੈ, ਤੋਂ ਬਚਣ ਲਈ ਸਬੰਧਤ ਮਹਿਕਮਾ ਅਤੇ ਲੋਕ ਜਾਗਰੂਕ ਹੋਣ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਇਕ ਵਿਸ਼ੇਸ਼ ਆਦੇਸ਼ ਜਾਰੀ ਕਰ ਕੇ ਸਮੂਹ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਦੇ ਸਮੂਹ ਸੇਵਾਦਾਰਾਂ ਨੂੰ ਜਿਥੇ ਗੁਰਦਆਰਾ ਸਾਹਿਬਾਨ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਅਤੇ ਸੁਖਆਸਨ ਅਸਥਾਨ ਹੈ, ਵੱਲ ਸਭ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ `ਤੇ ਚੌਕਸੀ ਨਾਲ ਧਿਆਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਵਧੇ ਤਾਪਮਾਨ ਕਾਰਨ ਬਿਜਲੀ ਦੀਆਂ ਤਾਰਾਂ ਪਿਘਲ ਜਾਂਦੀਆਂ ਹਨ ਤੇ ਸ਼ਾਟ ਹੋ ਕੇ ਸਮੁੱਚੇ ਗੁਰੂ ਘਰ ਦਾ ਨੁਕਸਾਨ ਕਰ ਦਿੰਦੀਆਂ ਹਨ ਜਿਥੇ ਸਾਰੇ ਜ਼ਿੰਮੇਵਾਰ ਵਿਅਕਤੀ ਸਰਕਟ ਸਾਟ ਦਾ ਬਹਾਨਾ ਬਣਾ ਕੇ ਆਪਣੇ ਆਪ ਨੂੰ ਬਰੀ ਕਰ ਲੈਂਦੇ ਹਨ। ਉਨਾਂ ਕਿਹਾ ਕਿ ਵਾਇਰਿੰਗ ਤੇ ਸਵਿੱਚਾਂ ਦਾ ਮੁਆਇਨਾ ਕਰਦੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਜਦੋਂ ਗੁਰੂ ਦਰਬਾਰ ਵਿੱਚ ਬਿਜਲੀ ਦੀ ਲੋੜ ਨਹੀਂ ਹੈ ਉਸ ਵੇਲੇ ਤਾਂ ਮੇਨ ਸਵਿੱਚ ਆਫ਼ ਕਰ ਕੇ ਰਖਣਾ ਚਾਹੀਦਾ ਹੈ। ਪਲਾਸਟਿਕ ਪੱਖੇ ਜ਼ਿਆਦਾ ਚਿਰ ਚਲਦੇ ਨਾ ਰੱਖੇ ਜਾਣ।

Punjab Bani 25 April,2024
ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਭਾਈ ਗੁਰਦੀਪ ਸਿੰਘ ਨੇ ਧਾਰਮਕ ਦੀਵਾਨਾਂ ’ਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਕੀਤਾ ਨਿਹਾਲ ਪਟਿਆਲਾ 23 ਅਪ੍ਰੈਲ () ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਨੇ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਧਾਰਮਕ ਦੀਵਾਨ ਸਜਾਏ ਅਤੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਦਿਆਂ ਪੂਰਨਮਾਸ਼ੀ ਦੇ ਦਿਹਾੜੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਸ਼ਬਦ ਗੁਰੂ ਨਾਲ ਜੁੜਨ ਦਾ ਮਾਰਗ ਦਰਸ਼ਨ ਕੀਤਾ। ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਗੁਰੂ ਸਾਹਿਬ ਦਾ ਅਤੁੱਟ ਲੰਗਰ ਸੰਗਤਾਂ ਲਈ ਚਲਾਇਆ ਗਿਆ। ਇਸ ਦੌਰਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਰਸਤਾ ਵਿਖਾਇਆ ਅਤੇ ਦੱਸਿਆ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਨੂੰ ਪ੍ਰਮਾਤਮਾ ਦੇ ਉਸ ਘਰ ਤੱਕ ਲਿਜਾਂਦਾ ਹੈ, ਜਿਸ ਨਾਲ ਗੁਰੂ ਸਾਹਿਬ ਦੇ ਨਿਰੰਕਾਰ ਦਰਸ਼ਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਮਾਜਕ ਬੁਰਾਈਆਂ ਦਾ ਤਿਆਗ ਕਰਦੀ ਹੋਈ ਸੰਗਤ ਗੁਰੂ ਸਾਹਿਬ ਦੇ ਲੜਨ ਲੱਗੇ ਤੇ ਆਪਣੇ ਭਵਿੱਖੀ ਜੀਵਨ ਨੂੰ ਸਫਲਾ ਬਣਾਵੇ। ਇਸ ਮੌਕੇ ਗੁਰਦੁਆਰ ਸਾਹਿਬ ਦੇ ਪ੍ਰਬੰਧ ਵੱਲੋਂ ਸੇਵਾ ਵਿਚ ਜੁਟੀਆਂ ਵਿਚ ਰਹਿਣ ਸੰਗਤਾਂ ਅਤੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸਿਸ਼ ਕੀਤੀ ਗਈ, ਜਿਨ੍ਹਾਂ ਵਿਚ ਕਾਰਜ ਸਿੰਘ ਅਤੇ ਬੀਬੀ ਕੰਵਲਜੀਤ ਕੌਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਭਾਈ ਗੁਰਮੀਤ ਸਿੰਘ ਬਿੱਟੂ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਸ਼ਾਮਲ ਸਨ।

Punjab Bani 23 April,2024
ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸੁਚੇਤ ਰਹਿਣ ਦੀ ਲੋੜ ਪਟਿਆਲਾ 23 ਅਪ੍ਰੈਲ () ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਂਟ ਦੀ ਵਾਪਰੀ ਘਟਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ ਤੁਰੰਤ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਿੱਖ ਸੰਗਤ ਦੇ ਹਿਰਦੇ ਵਲਧੂੰਰੇ ਜਾਂਦੇ ਹਨ ਇਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਚੇਤ ਰਹਿਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੇਂ ਸਮੇਂ ’ਤੇ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ, ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ ਕਿ ਬਿਜਲੀ ਉਪਰਕਣ ਚੱਲਦੇ ਨਾ ਛੱਡੇ ਜਾਣ, ਜਿਸ ਕਾਰਨ ਸ਼ਾਰਟ ਸਰਕਟ ਹੋਣ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਸ਼ਹਿਰ ਵਿਚ ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵੀ ਸ਼ਾਰਟ ਸਰਕਟ ਕਾਰਨ ਦੋ ਸਰੂਪ ਅਗਨ ਭੇਂਟ ਹੋਣ ਉਪਰੰਤ ਤੁਰੰਤ ਪ੍ਰਭਾਵ ਦੇ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਸਮੇਤ ਪ੍ਰਬੰਧਕਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ, ਜੋ ਘਟਨਾ ਸਬੰਧੀ ਰਿਪੋਰਟ ਤਿਆਰ ਕਰਕੇ ਦਫਤਰ ਵਿਖੇ ਭੇਜਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਗਰਮੀ ਦੇ ਸੀਜਨ ਦੌਰਾਨ ਬਿਜਲੀ ਦਾ ਵੱਧ ਲੋਡ ਹੁੰਦਾ ਇਸ ਕਰਕੇ ਏ.ਸੀ. ਜਾਂ ਪੱਖਿਆਂ ਸਮੇਤ ਬਲੱਬ, ਟਿਊਬ ਦੀ ਵਰਤੋਂ ਸੰਜਮ ਤੇ ਸੰਕੋਚ ਰੱਖ ਕੇ ਹੀ ਕੀਤੀ ਜਾਵੇ ਤਾਂ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Punjab Bani 23 April,2024
ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ

ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ ਪਟਿਆਲਾ-ਪਟਿਆਲਾ ਦੇ ਜੱਟਾ ਵਾਲਾ ਚੌਂਤਰਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਬਣੇ ਸੁਖਆਸਨ ਸਥਾਨ ’ਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋ ਗਏ, ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਦੱਸਿਆ ਕਿ ਜੱਟਾਂ ਵਾਲਾ ਚੌਂਤਰਾ ਵਿਖੇ ਲੋਕਲ ਗੁਰਦੁਆਰਾ ਸਾਹਿਬ ਦੇ ਅੰਦਰ ਜੋ ਸੁਖਆਸਨ ਸਥਾਨ ਬਣਿਆ ਹੋਇਆ ਹੈ। ਉਸ ਵਿਚ ਪਲਾਸਟਿਕ ਦਾ ਪੱਖਾ ਲੱਗਿਆ ਹੋਇਆ ਸੀ। ਇਹ ਪੱਖਾ ਦਿਨ ਰਾਤ ਚਲਦਾ ਰਹਿੰਦਾ ਹੈ, ਜਿਸ ਕਰਕੇ ਪੱਖਾ ਜ਼ਿਆਦਾ ਗਰਮ ਹੋ ਗਿਆ ਅਤੇ ਗਰਮ ਹੋਣ ਨਾਲ ਇਸ ਦੀ ਮੋਟਰ ਸੜ ਗਈ ਅਤੇ ਪੱਖੇ ਨੂੰ ਅੱਗ ਲੱਗ ਗਈ। ਪੱਖਾ ਪਲਾਸਟਿਕ ਦਾ ਹੋਣ ਕਰਕੇ ਅੱਗ ਜਲਦੀ ਭੜਕ ਗਈ ਅਤੇ ਇਹ ਪੱਖਾ ਗੁਰ ਮਹਾਰਾਜ ਜੀ ਦੇ ਸਰੂਪ ਦੇ ਉੱਪਰ ਲੱਗਿਆ ਹੋਣ ਕਰਕੇ ਅੱਗ ਦੀ ਚੰਗਿਆੜੀਆਂ ਹੇਠਾਂ ਡਿੱਗਣੀਆਂ ਸ਼ੁਰੂ ਹੋ ਗਈਆਂ, ਜਿਸ ਕਰਕੇ ਉਥੇ ਪਏ ਤਿੰਨ ਸਰੂਪਾਂ ’ਚੋਂ ਦੋ ਅਗਨ ਭੇਟ ਹੋ ਗਏ। ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ, ਜਿਸ ਨੂੰ ਐਸ.ਜੀ.ਪੀ.ਸੀ. ਦੇ ਜਥੇ ਵੱਲੋਂ ਲਿਆ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਸੋਬਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਫੀ ਦੇਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਅਪੀਲ ਕੀਤੀ ਜਾਂਦੀ ਰਹੀ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਜਿੱਥੇ ਸੁਖਆਸਨ ਸਥਾਨ ਹੋਵੇ ਜਾਂ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕੀਤੇ ਹੋਣ। ਉਸ ਦੇ ਆਸ-ਪਾਸ ਬਿਜਲੀ ਦੀਆਂ ਤਾਰਾਂ, ਸਵਿੱਚ, ਘਟੀਆ ਕੁਆਲਟੀ ਦੇ ਬਿਜਲੀ ਔਜਾਰ ਜਾਂ ਕੋਈ ਅਜਿਹੀ ਇਲੈਕਟ੍ਰਿਕ ਵਸਤੂ ਜਿਸ ਨਾਲ ਅੱਗ ਲੱਗਣ ਦਾ ਖਦਸ਼ਾ ਹੋਵੇ, ਉਸ ਨੂੰ ਨਾ ਲਗਾਇਆ ਜਾਵੇ।

Punjab Bani 23 April,2024
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਪਟਿਆਲਾ| ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਉਹਨਾਂ ਦਾ ਸੁਭਾਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਉਸ ਪਟਿਆਲਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ ਜਿਸ ਹਲਕੇ ਵਿਚ ਭਗਵਾਨ ਰਾਮ ਦਾ ਨਾਨਕਾ ਪਿੰਡ ਘੜਾਮ ਪੈਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਜੀ ਅੱਗੇ ਸੀਸ ਨਿਵਾ ਕੇ ਇਹ ਪ੍ਰਣ ਕੀਤਾ ਹੈ ਕਿ ਇਸ ਅਸਥਾਨ ’ਤੇ ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਜੀ ਦਾ ਵਿਸ਼ਾਲ ਮੰਦਿਰ ਬਣਵਾਇਆ ਜਾਵੇਗਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਰਾਮ ਨੌਮੀ ਵਾਲੇ ਦਿਨ ਜਨਤਕ ਤੌਰ ’ਤੇ ਇਹ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘੜਾਮ ਵਿਚ ਵਿਸ਼ਾਲ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਭੂ ਸ੍ਰੀਰਾਮ ਅਤੇ ਮਾਤਾ ਕੌਸ਼ਲਿਆ ਜੀ ਦੀ ਸੇਵਾ ਨਾਲ ਉਹਨਾਂ ਦਾ ਜੀਵਨ ਸਫਲ ਹੋ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਤੇ ਸਭ ਨੂੰ ਨਾਲ ਲੈ ਕੇ ਉਹ ਚੋਣਾਂ ਦਾ ਕੰਮ ਖਤਮ ਹੋਣ ਮਗਰੋਂ ਇਹ ਮੰਦਿਰ ਨਿਰਮਾਣ ਦੀ ਰੂਪ ਰੇਖਾ ਉਲੀਕਣਗੇ ਅਤੇ ਇਸ ਲਈ ਸਭ ਦਾ ਸਹਿਯੋਗ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਾਂਗੂ ਘੜਾਮ ਨੂੰ ਵੀ ਕੌਮਾਂਤਰੀ ਪੱਧਰ ’ਤੇ ਉਭਾਰਿਆ ਜਾਵੇਗਾ ਤਾਂ ਜੋ ਦੇਸ਼ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਭੂ ਸ਼੍ਰੀਰਾਮ ਜੀ ਦੇ ਭਗਤ ਇਸ ਪਵਿੱਤਰ ਅਸਥਾਨ ਦੇ ਵੀ ਦਰਸ਼ਨ ਕਰਨ ਵਾਸਤੇ ਆ ਸਕਣ। ਉਹਨਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਅੰਮ੍ਰਿਤਸਰ ਵਿਚ ਪ੍ਰਭੂ ਸ਼੍ਰੀਰਾਮ ਤੇ ਮਾਤਾ ਸੀਤਾ ਜੀ ਦੇ ਅਸਥਾਨ ਰਾਮ ਤੀਰਥ ਦਾ ਨਿਰਮਾਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਰਵਾਇਆ ਸੀ ਤੇ ਹੁਣ ਘੜਾਮ ਵਿਚ ਵੀ ਇਹ ਸੇਵਾ ਅਕਾਲੀ ਦਲ ਹੀ ਕਰੇਗਾ।

Punjab Bani 23 April,2024
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਹੋਣਗੇ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ ਪਟਿਆਲਾ 22 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਨੌਵੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਮੇਤ ਨਗਰ ਕੀਰਤਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜਥਿਆਂ ਨਾਲ ਵੀ ਮੀਟਿੰਗਾਂ ਨਿਰੰਤਰ ਜਾਰੀ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸ੍ਰੀ ਅਖੰਡ ਸਾਹਿਬ ਆਰੰਭ ਕਰਕੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜਥੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।

Punjab Bani 22 April,2024
ਪ੍ਰਧਾਨ ਮੰਤਰੀ ਮੋਦੀ ਨੇ ਮਹਾਵੀਰ ਜੈਯੰਤੀ ਮੌਕੇ ਦਿੱਤੀਆਂ ਵਧਾਈਆਂ

ਪ੍ਰਧਾਨ ਮੰਤਰੀ ਮੋਦੀ ਨੇ ਮਹਾਵੀਰ ਜੈਯੰਤੀ ਮੌਕੇ ਦਿੱਤੀਆਂ ਵਧਾਈਆਂ ਨਵੀਂ ਦਿੱਲੀ, 21 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਵੀਰ ਜੈਅੰਤੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦਾ ਸ਼ਾਂਤੀ ਤੇ ਸਦਭਾਵਨਾ ਦਾ ਸੁਨੇਹਾ ‘ਵਿਕਸਤ ਭਾਰਤ’ ਦੇ ਨਿਰਮਾਣ ਵਿਚ ਦੇਸ਼ ਲਈ ਪ੍ਰੇਰਣਾ ਹੈ। ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮਦਿਨ ਮੌਕੇ ਮਹਾਵੀਰ ਜੈਅੰਤੀ ਮਨਾਈ ਜਾਂਦੀ ਹੈ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ਐੱਕਸ ’ਤੇ ਲਿਖਿਆ, ‘‘ਮਹਾਵੀਰ ਜੈਅੰਤੀ ਦੇ ਪਵਿੱਤਰ ਮੌਕੇ ਦੇਸ਼ ਦੇ ਸਾਰੇ ਲੋਕਾਂ ਨੂੰ ਮੇਰੇ ਵੱਲੋਂ ਵਧਾਈਆਂ।

Punjab Bani 21 April,2024
ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ:  ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।ਪਵਨ ਕੁਮਾਰ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਤੋਂ ਲੋਕਸਭਾ ਸੀਟ ਲਈ ਉਮੀਦਵਾਰ ਹਨ ਅਤੇ ਅੱਜ ਉਹਨਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।

Punjab Bani 20 April,2024
ਮਹਾਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਸਬੰਧੀ ਹੁਕਮ ਜਾਰੀ

ਮਹਾਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਸਬੰਧੀ ਹੁਕਮ ਜਾਰੀ ਪਟਿਆਲਾ, 19 ਅਪ੍ਰੈਲ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹਾਵੀਰ ਜਯੰਤੀ ਦੇ ਦਿਹਾੜੇ ਮੌਕੇ 21 ਅਪ੍ਰੈਲ 2024 ਨੂੰ ਐਸ.ਐਸ. ਜੈਨ ਸਭਾ, ਕਸੇਰਾ ਚੌਂਕ ਬਰਤਨ ਬਾਜਾਰ, ਥਾਣਾ ਕੋਤਵਾਲੀ ਪਟਿਆਲਾ, ਸ਼ੇਰਾਂ ਵਾਲਾ ਹਨੂੰਮਾਨ ਮੰਦਿਰ, ਨੇੜੇ ਗੁ: ਸਾਹਿਬ ਕਸ਼ਮੀਰੀਆ ਵਾਲਾ, ਥਾਣਾ ਤ੍ਰਿਪੜੀ ਪਟਿਆਲਾ ਅਤੇ ਜੈਨ ਧਰਮਸ਼ਾਲਾ, ਦੁਸ਼ਹਿਰਾ ਗਰਾਊਂਡ ਸਮਾਣਾ ਦੇ 500 ਮੀਟਰ ਦੇ ਘੇਰੇ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਐਸ.ਐਸ. ਜੈਨ ਸਭਾ (ਰਜਿ.) ਵੱਲੋਂ ਛੱਤਾ ਨਾਨੂੰ ਮਲ, ਰਾਮ ਆਸ਼ਰਮ, ਦਾਲ ਦਲੀਆ ਚੌਂਕ, ਗੁੜਮੰਡੀ ਤੋਂ ਵਾਪਸ ਐਸ.ਐਸ.ਜੈਨ ਸਭਾ ਵਿੱਚ ਪ੍ਰਭਾਤ ਫੇਰੀ ਕੱਢੀ ਜਾ ਰਹੀ ਹੈ, ਇਸ ਰੂਟ ਵਿੱਚ ਵੀ ਪ੍ਰਭਾਤ ਫੇਰੀ ਦੇ ਦੌਰਾਨ ਮੀਟ, ਮੱਛੀ ਅਤੇ ਅੰਡਿਆ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ ਢਾਬੇ ਅਤੇ ਅਹਾਤੇ ਬੰਦ ਰਹਿਣਗੇ।

Punjab Bani 19 April,2024
ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ

ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ ਗਰਮੀ ਅਤੇ ਤੇਜ਼ ਹਵਾਵਾਂ ਦੇ ਕਾਰਨ ਸਰਕਟ ਸਾਟ ਤੋਂ ਬਚਨ ਦੇ ਯੋਗ ਪ੍ਰਬੰਧ ਕੀਤੇ ਜਾਣ ਅੰਮ੍ਰਿਤਸਰ:- 19 ਅਪ੍ਰੈਲ ( ) ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਾਹਮਣੇ ਆਏ ਤਾਜ਼ਾ ਮਾਮਲੇ ਤੇ ਪ੍ਰਤੀਕਰਮ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾ ਦੇਣ ਲਈ ਸਰਕਾਰਾਂ ਤੋਂ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਪਰ ਅੱਜ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖੰਡਿਤ ਕੀਤੇ ਜਾਣ ਦੇ ਮਾਮਲੇ ਨੇ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ ਉਨਾਂ ਕਿਹਾ ਕਿ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਸਖਤ ਕਾਨੂੰਨ ਬਣਾ ਕੇ ਅਜਿਹੇ ਕੇਸ ਫਾਸਟ ਟ੍ਰੈਕ ਅਦਾਲਤਾਂ ਚ ਚਲਾਉਣੇ ਚਾਹੀਦੇ ਹਨ ਤਾਂਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਈ ਜਾ ਸਕੇ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਵੀ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਹਰ ਗੁਰੂਘਰ ਚ ਲਾਉਣੇ ਚਾਹੀਦੇ ਹਨ ਜਿੱਥੇ ਅੱਜ ਤੱਕ ਨਹੀ ਲੱਗੇ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ, ਪ੍ਰਬੰਧਕਾਂ, ਸੇਵਾਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਗਰਮੀ ਦਾ ਮੌਸਮ ਹੈ ਗਰਮੀ ਦਿਨੋ ਦਿਨ ਵੱਧ ਰਹੀ ਹੈ, ਤੇਜ਼ ਹਵਾਵਾਂ ਵੀ ਵਗ ਰਹੀਆਂ ਹਨ ਕੋਈ ਸਰਕਟ ਸਾਟ ਦਾ ਬਹਾਨਾ ਨਾ ਬਣੇ, ਪਹਿਲਾਂ ਹੀ ਸੁਚੇਤਤਾ ਨਾਲ ਗੁਰੂਘਰਾਂ ਵਿੱਚ ਲੱਗੇ ਜੋੜਾਂ ਨੂੰ ਉਚਿਤ ਤਰੀਕੇ ਨਾਲ ਠੀਕ ਰੱਖਿਆ ਜਾਵੇ। ਗੁਰੂਘਰਾਂ ਦੀ ਪਹਿਰੇਦਾਰੀ ਵੀ ਤਨਦੇਹੀ ਨਾਲ ਹੋਵੇ। ਕਿਤੇ ਵੀ ਗੁਰੂ ਮਹਾਰਾਜ ਦੇ ਸਰੂਪ ਪ੍ਰਤੀ ਤਾਰਾਂ ਸਾਟ ਹੋ ਜਾਣ ਦਾ ਬਹਾਨਾ ਨਾ ਬਣੇ।

Punjab Bani 19 April,2024
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ

ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ ਵਿੱਚ ਅੱਜ ਸ਼ਾਮ ਨੂੰ ਰਾਮਨੌਮੀ ਸਬੰਧੀ ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀ ਔਰਤ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, “ਧਮਾਕਾ ਅੱਜ ਸ਼ਾਮ ਨੂੰ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।’’ ਹਾਲਾਂਕਿ, ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਨਾਲ ਹੋਇਆ ਜਾਂ ਕਿਸੇ ਹੋਰ ਕਾਰਨ ਕਰ ਕੇ ਹੋਇਆ। 

Punjab Bani 18 April,2024
ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ 

ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ  ਚੰਡੀਗੜ੍ਹ : ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਸਾਰਿਆਂ ਨੂੰ ਰਾਮ ਨੌਮੀ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਪੱਧਰ 'ਤੇ ਰਾਸ਼ਟਰੀ ਆਸਥਾ ਦਾ ਕੇਂਦਰ ਐਲਾਨਿਆ ਜਾਵੇਗਾ। ਐਨ.ਕੇ.ਸ਼ਰਮਾ ਨੇ ਬੀਤੇ ਦਿਨ ਪਿੰਡ ਘੜਾਮ ਵਿਖੇ ਪਹੁੰਚ ਕੇ ਕੌਸ਼ਲਿਆ ਭਵਨ ਦਾ ਦੌਰਾ ਕੀਤਾ, ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਐਨ.ਕੇ.ਸ਼ਰਮਾ ਭਾਵੁਕ ਹੋ ਗਏ। ਉਨ੍ਹਾਂ ਦੱਸਿਆ ਕਿ ਅੱਜ ਉਹ ਭਗਵਾਨ ਸ੍ਰੀ ਰਾਮ ਦਾ ਅਸ਼ੀਰਵਾਦ ਲੈਣ ਲਈ ਗ਼ਦਮਾਂ ਵਿਖੇ ਆਏ ਸਨ। ਇਹ ਹਿੰਦੂਆਂ ਦਾ ਸਭ ਤੋਂ ਵੱਡਾ ਤੀਰਥ ਸਥਾਨ ਹੈ। ਇਹ ਪਿੰਡ ਮਾਤਾ ਕੌਸ਼ੱਲਿਆ ਦਾ ਨਾਨਕਾ ਘਰ ਹੈ ਅਤੇ ਅਯੁੱਧਿਆ ਦੇ ਰਾਜਾ ਦਸ਼ਰਥ ਇਸ ਪਿੰਡ ਵਿੱਚ ਵਿਆਹ ਦਾ ਜਲੂਸ ਲੈ ਕੇ ਆਏ ਸਨ। ਬੜੇ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ, ਉਨ੍ਹਾਂ ਦੀ ਪਤਨੀ ਪਰਿਣੀਤੀ ਕੌਰ ਚਾਰ ਵਾਰ ਪਟਿਆਲਾ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ ਪਰ ਕਦੇ ਇਸ ਤੀਰਥ ਅਸਥਾਨ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਐਨ.ਕੇ ਸ਼ਰਮਾ ਨੇ ਕਿਹਾ ਕਿ ਅੱਜ ਪਰਿਣੀਤੀ ਕੌਰ ਸ ਭਗਵਾਨ ਸ਼੍ਰੀ ਰਾਮ ਦਾ ਨਾਮ ਲੈ ਕੇ ਉਹ ਵੋਟਾਂ ਮੰਗ ਰਹੀ ਹੈ ਪਰ ਉਸਨੇ ਕਦੇ ਵੀ ਗ਼ਦਮ ਦੇ ਨਵੀਨੀਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਇਸ ਅਸਥਾਨ ਦੀ ਅਯੋਧਿਆ ਜਿੰਨੀ ਹੀ ਮਹੱਤਤਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲਵ-ਕੁਸ਼ ਮੈਮੋਰੀਅਲ, ਗੁਰੂ ਰਵਿਦਾਸ ਦੇ ਸਥਾਨ ਅਤੇ ਮਹਾਂਪੁਰਸ਼ਾਂ ਦੀਆਂ ਯਾਦਗਾਰਾਂ ਨੂੰ ਅਣਗੌਲਿਆ ਕੀਤਾ ਗਿਆ ਸੀ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੇ ਆਸ਼ੀਰਵਾਦ ਨਾਲ ਇੱਥੇ ਵੀ 400 ਕਰੋੜ ਰੁਪਏ ਦਾ ਪ੍ਰਾਜੈਕਟ ਬਣਾਇਆ ਜਾਵੇਗਾ।

Punjab Bani 17 April,2024
ਭਾਜਪਾ ਉਮੀਦਵਾਰ ਪਰਨੀਤ ਦੇ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਭਾਜਪਾ ਉਮੀਦਵਾਰ ਪਰਨੀਤ ਦੇ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਚੰਡੀਗੜ੍ਹ, 17 april- ਚੰਡੀਗੜ੍ਹ ਦੇ ਕਾਰਕੁਨ ਅਤੇ ਉੱਘੇ ਵਕੀਲ ਪੰਕਜ ਚੰਦਗੋਠੀਆ ਵੱਲੋਂ ਚੋਣ ਕਮਿਸ਼ਨ ਨੂੰ ਭੇਜੀ ਗਈ ਸ਼ਿਕਾਇਤ ਦੇ ਆਧਾਰ 'ਤੇ, ਜਿਸ ਨੂੰ ਕਮਿਸ਼ਨ ਨੇ ਨੰਬਰ NGU02N170424377738 ਤਹਿਤ ਸਵੀਕਾਰ ਕਰ ਲਿਆ ਹੈ, ਦੇ ਆਧਾਰ 'ਤੇ ਭਾਜਪਾ ਉਮੀਦਵਾਰ ਪਰਨੀਤ ਕੌਰ ਵੋਟਾਂ ਮੰਗ ਰਹੀ ਹੈ। ਭਾਜਪਾ ਦਾ ਮੈਨੀਫੈਸਟੋ 2024। ਜਿਸ ਵਿੱਚ ਸਾਰੇ ਧਰਮਾਂ ਨੂੰ ਛੱਡ ਕੇ ਸਿਰਫ਼ ਭਗਵਾਨ ਸ਼੍ਰੀ ਰਾਮ ਅਤੇ ਹਿੰਦੂ ਧਰਮ ਦੇ ਨਾਂ 'ਤੇ ਧਾਰਮਿਕ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਚੋਣ ਜ਼ਾਬਤੇ ਦੇ ਸਪੱਸ਼ਟ ਤੌਰ 'ਤੇ ਉਲਟ ਜਾ ਰਿਹਾ ਹੈ। ਭਾਰਤ ਦੇ ਸੰਵਿਧਾਨ ਦਾ ਮੂਲ ਢਾਂਚਾ ਜੋ ਕਿ ਭਾਰਤ ਨੂੰ ਕਿਸੇ ਇੱਕ ਧਰਮ ਪ੍ਰਤੀ ਡਰ ਜਾਂ ਪੱਖਪਾਤ ਤੋਂ ਬਿਨਾਂ ਇੱਕ ਧਰਮ ਨਿਰਪੱਖ ਦੇਸ਼ ਹੋਣ ਦਾ ਆਦੇਸ਼ ਦਿੰਦਾ ਹੈ, ਇੱਥੋਂ ਤੱਕ ਕਿ ਆਦਰਸ਼ ਚੋਣ ਜ਼ਾਬਤਾ ਵੀ ਇਹ ਕਹਿੰਦਾ ਹੈ ਕਿ ਵੋਟ ਪ੍ਰਾਪਤ ਕਰਨ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਨੂੰ ਕੋਈ ਅਪੀਲ ਨਹੀਂ ਕੀਤੀ ਜਾਵੇਗੀ। ਮਸਜਿਦਾਂ, ਚਰਚਾਂ, ਮੰਦਰਾਂ ਜਾਂ ਹੋਰ ਪੂਜਾ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਪਲੇਟਫਾਰਮ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ ਹੈ, ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੋਵੇਗਾ ਜੋ ਮੌਜੂਦਾ ਮਤਭੇਦਾਂ ਨੂੰ ਵਧਾ ਸਕਦਾ ਹੈ ਜਾਂ ਵੱਖ-ਵੱਖ ਜਾਤਾਂ ਵਿਚ ਆਪਸੀ ਨਫ਼ਰਤ ਪੈਦਾ ਕਰ ਸਕਦਾ ਹੈ ਜਾਂ ਤਣਾਅ ਪੈਦਾ ਕਰ ਸਕਦਾ ਹੈ। ਅਤੇ ਫਿਰਕਿਆਂ, ਧਾਰਮਿਕ ਜਾਂ ਭਾਸ਼ਾਈ, ਚੋਣ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਚੋਣ ਮੈਨੀਫੈਸਟੋ ਵਿੱਚ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਅਤੇ ਸਿਧਾਂਤਾਂ ਦੇ ਵਿਰੁੱਧ ਕੁਝ ਵੀ ਨਹੀਂ ਹੋਵੇਗਾ ਅਤੇ ਇਹ ਆਦਰਸ਼ ਚੋਣ ਜ਼ਾਬਤਾ ਦੂਜੇ ਦੇ ਅੱਖਰ ਅਤੇ ਭਾਵਨਾ ਦੇ ਅਨੁਸਾਰ ਹੋਵੇਗਾ। ਇਹ ਗੱਲ ਚੰਗੀ ਤਰ੍ਹਾਂ ਦਰਜ ਹੈ ਕਿ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਬਾਬਰੀ ਮਸਜਿਦ ਦੀ ਬੇਅਦਬੀ ਕਰਨ ਲਈ ਹਿੰਦੂ ਅੰਦੋਲਨ ਤੋਂ ਬਾਅਦ ਕੀਤਾ ਗਿਆ ਸੀ ਅਤੇ ਇਹ ਦੇਸ਼ ਵਿਚ ਹਿੰਦੂਆਂ ਅਤੇ ਮੁਸਲਮਾਨਾਂ ਵਿਚ ਦੁਸ਼ਮਣੀ ਦੇ ਦੁਆਲੇ ਘੁੰਮਦਾ ਹੈ। ਇਸ ਨੂੰ ਹਿੰਦੂਤਵੀ ਕੱਟੜਪੰਥ ਦਾ ਪ੍ਰਤੀਕ ਅਤੇ ਹਿੰਦੂਆਂ ਅਤੇ ਮੁਸਲਮਾਨਾਂ ਵਿਚਕਾਰ ਮਤਭੇਦ ਦਾ ਕਾਰਨ ਮੰਨਿਆ ਗਿਆ ਹੈ। ਇਸ ਲਈ ਭਾਜਪਾ ਦੇ ਚੋਣ ਮੈਨੀਫੈਸਟੋ ਵਿੱਚ ਰਾਮ ਮੰਦਰ ਦੀ ਫੋਟੋ ਛਾਪ ਕੇ ਇਸ ਨੂੰ ਪਾਰਟੀ ਦੀ ਪ੍ਰਾਪਤੀ ਵਜੋਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਸੰਵਿਧਾਨ ਦੇ ਵੱਖ-ਵੱਖ ਆਦਰਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਸਿਧਾਂਤਾਂ ਦੀ ਉਲੰਘਣਾ ਹੈ। ਭਗਵਾਨ ਰਾਮ ਸਪੱਸ਼ਟ ਤੌਰ 'ਤੇ ਹਿੰਦੂ ਮਿਥਿਹਾਸ ਦਾ ਪ੍ਰਤੀਕ ਹੈ ਅਤੇ ਹਿੰਦੂ ਭਗਵਾਨ ਦੇ ਨਾਂ 'ਤੇ ਵੋਟਾਂ ਮੰਗਣਾ ਘੋਰ ਉਲੰਘਣਾ ਹੈ। ਮੈਨੀਫੈਸਟੋ ਵਿੱਚ ਰਾਮ ਮੰਦਰ ਦੀ ਤਸਵੀਰ ਦੇ ਨਾਲ ਕਿਹਾ ਗਿਆ ਹੈ, "ਅਸੀਂ ਰਾਮ ਲੱਲਾ ਦੀ ਪਵਿੱਤਰਤਾ ਦੀ ਯਾਦ ਵਿੱਚ ਰਾਮਾਇਣ ਉਤਸਵ ਨੂੰ ਪੂਰੇ ਵਿਸ਼ਵ ਵਿੱਚ (ਭਾਰਤ ਸਮੇਤ ਜਿੱਥੇ ਵੋਟਿੰਗ ਹੋਣ ਜਾ ਰਹੀ ਹੈ) ਬਹੁਤ ਉਤਸ਼ਾਹ ਨਾਲ ਮਨਾਵਾਂਗੇ।" ਦੂਜੇ ਧਰਮਾਂ ਜਿਵੇਂ ਕਿ ਇਸਲਾਮ, ਈਸਾਈਅਤ ਅਤੇ ਸਿੱਖ ਧਰਮ ਦੇ ਸਬੰਧ ਵਿੱਚ ਇਸ ਤਰ੍ਹਾਂ ਦੇ ਦਾਅਵੇ ਜਾਂ ਅਪੀਲਾਂ ਨਾ ਕਰੋ, ਇੱਕ ਤੱਥ ਜੋ ਮੈਨੀਫੈਸਟੋ ਨੂੰ ਸਪਸ਼ਟ ਤੌਰ 'ਤੇ ਫਿਰਕੂ ਬਣਾਉਂਦਾ ਹੈ/ਇਸ ਮਾਮਲੇ ਦੇ ਮੱਦੇਨਜ਼ਰ, ਭਾਜਪਾ ਅਤੇ ਇਸਦੇ ਸਾਰੇ ਉਮੀਦਵਾਰਾਂ ਨੂੰ ਆਪਣੀਆਂ ਮੁਹਿੰਮਾਂ ਵਿੱਚ ਇਸ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਤੇ ਰੈਲੀਆਂ ਦੌਰਾਨ ਭਗਵਾਨ ਰਾਮ ਦਾ ਜ਼ਿਕਰ ਅਤੇ ਰਾਮ ਮੰਦਰ ਦੀ ਪਵਿੱਤਰਤਾ ਬੰਦ ਕੀਤੀ ਜਾਵੇ। ਭਾਜਪਾ ਨੂੰ ਆਪਣਾ ਚੋਣ ਮਨੋਰਥ ਪੱਤਰ ਵਾਪਸ ਲੈਣ ਅਤੇ ਭਾਰਤ ਦੇ ਲੋਕਾਂ ਦੀਆਂ ਧਾਰਮਿਕ ਅਤੇ ਫਿਰਕੂ ਭਾਵਨਾਵਾਂ ਨੂੰ ਪ੍ਰਭਾਵਿਤ ਨਾ ਕਰਨ ਵਾਲਾ ਨਵਾਂ ਮੈਨੀਫੈਸਟੋ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ ਅਤੇ ਇਸ ਦੇ ਸਾਰੇ ਉਮੀਦਵਾਰਾਂ 'ਤੇ ਸਾਲ 2024 ਸਮੇਤ 6 ਸਾਲਾਂ ਲਈ ਕੋਈ ਵੀ ਚੋਣ ਲੜਨ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਨੋਟ: ਭਾਜਪਾ ਦੇ ਚੋਣ ਮਨੋਰਥ ਪੱਤਰ ਦੇ ਸਬੰਧਤ ਪੰਨੇ ਦੀ ਫੋਟੋ ਤਿਆਰ ਹਵਾਲੇ ਲਈ ਨੱਥੀ ਕੀਤੀ ਜਾ ਰਹੀ ਹੈ। ਇਸ ਮਾਮਲੇ 'ਤੇ ਟਿੱਪਣੀ ਕਰਦਿਆਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ। 7. ਸ਼੍ਰੀ ਰਾਮ ਜਾਂ ਹੋਰ ਧਾਰਮਿਕ ਸਥਾਨਾਂ ਦੇ ਨਾਮ 'ਤੇ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਕਿਰਿਆ ਤੋਂ ਬਚੋ।

Punjab Bani 17 April,2024
ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ੍ਰੀ ਰਾਮ ਨੌਮੀ ਦੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ੍ਰੀ ਰਾਮ ਨੌਮੀ ਦੀ ਵਧਾਈ ਨਵੀਂ ਦਿੱਲੀ— ਦੇਸ਼ ‘ਚ ਅੱਜ ਰਾਮ ਨੌਮੀ ਦਾ ਤਿਉਹਾਰ ਜ਼ੋਰਾਂ ‘ਤੇ ਹੈ ਅਤੇ ਮੰਦਰਾਂ ‘ਚ ਸ਼ਰਧਾਲੂਆਂ ਦੀ ਭਾਰੀ ਭੀੜ ਹੈ। ਰਾਮਲਲਾ ਦੇ ਸੂਰਜ ਤਿਲਕ ਦੇ ਦਰਸ਼ਨ ਕਰਨ ਲਈ ਅਯੁੱਧਿਆ ਦੇ ਰਾਮ ਮੰਦਰ ਵਿੱਚ ਵੀ ਰਾਮ ਭਗਤਾਂ ਦੀ ਭੀੜ ਇਕੱਠੀ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਮ ਨੌਮੀ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਸ਼੍ਰੀ ਰਾਮ ਭਾਰਤੀ ਲੋਕਾਂ ਦੇ ਹਰ ਦਿਲ ‘ਚ ਮੌਜੂਦ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ ਹੈ ਅਤੇ ਸ਼ਾਂਤੀ ਨਾਲ ਰਹਿਣ ਦੀ ਅਪੀਲ ਕੀਤੀ ਹੈ। ਤਾਂ ਆਓ ਜਾਣਦੇ ਹਾਂ ਰਾਮ ਨੌਮੀ ‘ਤੇ ਕਿਸ ਨੇ ਕੀ ਕਿਹਾ। ਰਾਮ ਨੌਮੀ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਦੇਸ਼ ਭਰ ਦੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਗਵਾਨ ਸ਼੍ਰੀ ਰਾਮ ਦੇ ਜਨਮ ਦਿਨ, ਰਾਮ ਨੌਮੀ ਦੀਆਂ ਬਹੁਤ-ਬਹੁਤ ਮੁਬਾਰਕਾਂ! ਇਸ ਸ਼ੁਭ ਮੌਕੇ ‘ਤੇ ਮੇਰਾ ਦਿਲ ਭਾਵਨਾਵਾਂ ਅਤੇ ਧੰਨਵਾਦ ਨਾਲ ਭਰ ਗਿਆ ਹੈ। ਇਹ ਸ਼੍ਰੀ ਰਾਮ ਦੀ ਪਰਮ ਕਿਰਪਾ ਹੈ ਕਿ ਇਸ ਸਾਲ ਮੈਂ ਆਪਣੇ ਲੱਖਾਂ ਦੇਸ਼ਵਾਸੀਆਂ ਦੇ ਨਾਲ ਅਯੁੱਧਿਆ ਵਿੱਚ ਜੀਵਨ ਦੀ ਪਵਿੱਤਰਤਾ ਦੇਖੀ। ਅਵਧਪੁਰੀ ਦੇ ਉਸ ਪਲ ਦੀਆਂ ਯਾਦਾਂ ਅੱਜ ਵੀ ਮੇਰੇ ਮਨ ਵਿੱਚ ਉਸੇ ਊਰਜਾ ਨਾਲ ਗੂੰਜਦੀਆਂ ਹਨ।

Punjab Bani 17 April,2024
ਰਾਮ ਨੌਮੀ ਦੇ ਖਾਸ ਮੌਕੇ ਤੇ ਭਗਵਾਨ ਰਾਮ ਦੇ ਮੱਥੇ ਤੇ ਸੂਰਜ ਦਾ ਹੋਇਆ ਤਿਲਕ

ਰਾਮ ਨੌਮੀ ਦੇ ਖਾਸ ਮੌਕੇ ਤੇ ਭਗਵਾਨ ਰਾਮ ਦੇ ਮੱਥੇ ਤੇ ਸੂਰਜ ਦਾ ਹੋਇਆ ਤਿਲਕ ਅਯੁੱਧਿਆ: ਰਾਮ ਨੌਮੀ ਦੇ ਖਾਸ ਮੌਕੇ ‘ਤੇ ਅਯੁੱਧਿਆ ਦੇ ਰਾਮ ਮੰਦਰ ‘ਚ ਭਗਵਾਨ ਸ਼੍ਰੀ ਰਾਮ ਦੇ ਮੱਥੇ ‘ਤੇ ਸੂਰਜ ਦਾ ਤਿਲਕ ਲਗਾਉਣ ‘ਤੇ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਇਹ ਅਲੌਕਿਕ ਨਜ਼ਾਰਾ ਸ਼ਰਧਾ ਨਾਲ ਭਰ ਗਿਆ। ਜਿਵੇਂ ਹੀ ਭਗਵਾਨ ਸ਼੍ਰੀ ਰਾਮ ਦਾ ਸੂਰਜੀ ਤਿਲਕ ਲਗਾਇਆ ਗਿਆ। ਪੂਰਾ ਮੰਦਰ ਕੰਪਲੈਕਸ ਸ਼੍ਰੀ ਰਾਮ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸੂਰਿਆ ਤਿਲਕ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਰਾਮ ਨੌਮੀ ਵਾਲੇ ਦਿਨ ਰਾਮਲਲਾ ਦੀ ਵਿਸ਼ੇਸ਼ ਪੂਜਾ ਕੀਤੀ ਗਈ। ਅਯੁੱਧਿਆ ‘ਚ ਸ਼ਰਧਾਲੂਆਂ ਦੀ ਭਾਰੀ ਭੀੜ ਹੈ। ਦੁਪਹਿਰ ਠੀਕ 12 ਵਜੇ ਰਾਮਲਲਾ ਦਾ ਸੂਰਜ ਤਿਲਕ ਹੋਇਆ। ਸੂਰਜ ਤਿਲਕ ਤੋਂ ਬਾਅਦ ਭਗਵਾਨ ਸ਼੍ਰੀ ਰਾਮ ਦੀ ਵਿਸ਼ੇਸ਼ ਪੂਜਾ ਕੀਤੀ ਗਈ ਅਤੇ ਆਰਤੀ ਕੀਤੀ ਗਈ।

Punjab Bani 17 April,2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ ਪਟਿਆਲਾ, 16 ਅਪ੍ਰੈਲ () ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ, ਜਿਸ ਦਾ ਅਸਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਪਸ਼ਟ ਤੌਰ ਤੇ ਦੇਖਣ ਨੂੰ ਮਿਲੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਿਸ ਉਤਸ਼ਾਹ ਨਾਲ ਪੰਜਾਬ ਦੀ ਜਨਤਾ ਪੰਜਾਬ ਬਚਾਓ ਯਾਤਰਾ ਦੇ ਸੁਆਗਤ ਲਈ ਥਾਂ-ਥਾਂ ਤੇ ਭਰਮੇ ਇਕੱਠਾਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਇਸ ਤੋਂ ਸਪਸ਼ਟ ਜਾਪਦਾ ਹੈ ਕਿ ਪੰਜਾਬ ਦਾ ਰੁੱਖ ਹੁਣ ਸ਼੍ਰੋਮਣੀ ਅਕਾਲੀ ਦਲ ਦ ਹੱਕ ਵਿੱਚ ਸਪਸ਼ਟ ਝੂਲਦਾ ਸਾਹਮਣੇ ਆਵੇਗਾ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਹੀ ਸੂਝਵਾਨ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਨਿਸ਼ਚੇ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਉਮੀਦਵਾਰਾਂ ਨੂੰ ਪੰਜਾਬ ਨਿਵਾਸੀ ਪੰਜਾਬ ਦੀ ਭਲਾਈ ਖਾਤਰ ਜਰੂਰ ਜੇਤੂ ਕਰਕੇ ਸੇਵਾ ਕਰਨ ਲਈ ਅੱਗੇ ਲਿਆਉਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸੇ ਕਾਰਨ ਪਾਰਟੀ ਨਾਲੋਂ ਵੱਖ ਹੋਏ ਸੀਨੀਅਰ ਟਕਸਾਲੀ ਅਕਾਲੀਆਂ ਦਾ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਾ, ਪਾਰਟੀ ਲਈ ਵੱਡਾ ਸ਼ੁਭ ਸ਼ਗਨ ਹੈ ਅਤੇ ਉਹ ਟਕਸਾਲੀ ਅਕਾਲੀ ਵੀ ਜਰੂਰ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਆਪਣਾ ਅਹਿਮ ਯੋਗਦਾਨ ਅਦਾ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰੇਕ ਹਲਕੇ ਵਿੱਚ ਆਪ ਖੁਦ ਦੌਰਾ ਕਰਕੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਪਰੇਸ਼ਾਨੀਆਂ ਤੋਂ ਜਾਣੂ ਹੋ ਰਹੇ ਹਨ ਤਾਂ ਜੋ ਉਹ ਅਕਾਲੀ ਸਰਕਾਰ ਆਉਣ ਤੇ ਇਹਨਾਂ ਦੁੱਖਾਂ ਪਰੇਸ਼ਾਨੀਆਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕਰ ਸਕਣ। ਉਹਨਾਂ ਸਪਸ਼ਟ ਕਰਦਿਆਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਪਾਰਟੀ ਦਾ ਨੇਤਾ ਹੋਵੇਗਾ ਜੋ ਖੁਦ ਜਨਤਾ ਵਿੱਚ ਜਾ ਕੇ ਵਿਚਰੇ ਅਤੇ ਉਨਾਂ ਦੀਆਂ ਦੁੱਖ ਤਕਲੀਫਾਂ ਤੋਂ ਜਾਣੇ । ਉਹਨਾਂ ਨਾਲ ਹੀ ਕਿਹਾ ਕਿ ਪਿਛਲੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਜਮੀਨ ਨਾਲ ਜੁੜੇ ਹੋਏ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਜਾਨਣ ਅਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾਣ ਲਈ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਗਰਾਂਟਾਂ ਦੇ ਖੁੱਲੇ ਗੱਫੇ ਬਿਨਾਂ ਕਿਸੇ ਭੇਦ ਭਾਵ ਤੋਂ ਪੰਚਾਇਤਾਂ ਨੂੰ ਦਿੰਦੇ ਰਹੇ ਹਨ ਦੇ ਅਜਿਹੇ ਹੀ ਉਦਮਾ ਕਰਕੇ ਅੱਜ ਵੀ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰੀਆ, ਮਨਮੋਹਨ ਸਿੰਘ ਮਕਾਰੋਂਪੁਰ, ਗੁਰਦੀਪ ਸਿੰਘ ਨੌਲੱਖਾ, ਸਵਰਨ ਸਿੰਘ ਗੁਪਾਲੋਂ ਅਤੇ ਹੋਰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।

Punjab Bani 16 April,2024
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ

ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ ਜੰਮੂ- ਕਾਮੇਡੀ ਜਗਤ ਦੇ ਰਾਕਸਟਾਰ ਕਪਿਲ ਸ਼ਰਮਾ ਨਵਰਾਤਰੀ ਦੇ ਇਨ੍ਹਾਂ ਪਵਿੱਤਰ ਦਿਨਾਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਕਪਿਲ ਸ਼ਰਮਾ ਨੇ ਮਾਂ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਵੀ ਲਿਆ। ਪੁਲਿਸ ਸੁਰੱਖਿਆ ਵਿਚਕਾਰ ਪਹੁੰਚੇ ਕਪਿਲ ਸ਼ਰਮਾ ਨੇ ਪ੍ਰਿੰਟਿਡ ਕੁੜਤਾ ਪਾਇਆ ਹੋਇਆ ਸੀ। ਕਪਿਲ ਸ਼ਰਮਾ ਨੂੰ ਦੇਖ ਕੇ ਮੰਦਰ ਦੇ ਵਿਹੜੇ ‘ਚ ਮੌਜੂਦ ਲੋਕ ਖੁਸ਼ ਹੋ ਗਏ। ਕਪਿਲ ਸ਼ਰਮਾ ਨੇ ਲੋਕਾਂ ਨਾਲ ਫਟਾਫਟ ਸੈਲਫੀ ਲੈ ਕੇ ਆਪਣੀ ਮਾਂ ਦੇ ਦਰਸ਼ਨ ਕੀਤੇ।

Punjab Bani 15 April,2024
13 ਅਪ੍ਰੈਲ ਵਾਲੇ ਦਿਨ ਮਹੱਤਵ ਪੂਰਨ ਘਟਨਾਵਾਂ ਵਾਪਰੀਆਂ : ਨਿਹੰਗ ਮੁਖੀ

13 ਅਪ੍ਰੈਲ ਵਾਲੇ ਦਿਨ ਮਹੱਤਵ ਪੂਰਨ ਘਟਨਾਵਾਂ ਵਾਪਰੀਆਂ : ਨਿਹੰਗ ਮੁਖੀ ਅੰਮ੍ਰਿਤਸਰ / 12 ਅਪ੍ਰੈਲ : 13 ਅਪ੍ਰੈਲ ਦੀ ਸਿੱਖ ਇਤਿਹਾਸ ਵਿੱਚ ਕੀ ਮਹੱਤਤਾ ਹੈ ਬਾਰੇ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਦੱਸਿਆ ਕਿ ਇਸ ਦਿਨ ਪੰਜ ਪ੍ਰਮੁੱਖ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਸਿੱਖਾਂ ਦੇ ਤੀਸਰੇ ਗੁਰੂ ਅਮਰਦਾਸ ਜੀ ਨੇ 13 ਅਪ੍ਰੈਲ ਨੂੰ ਵਿਸਾਖੀ ਮਨਾਉਣੀ ਕੀਤੀ ਅਤੇ 13 ਅਪ੍ਰੈਲ 1649 ਨੂੰ ਦਸਮ ਪਿਤਾ ਨੇ ਖਾਲਸੇ ਦੀ ਸਾਜਨਾ ਇਸੇ ਦਿਹਾੜੇ ਤੇ ਕੀਤੀ। ਉਨ੍ਹਾਂ ਕਿਹਾ 13 ਅਪ੍ਰੈਲ ਵਾਲੇ ਦਿਨ ਹੀ ਜਲ੍ਹਿਆਵਾਲੇ ਬਾਗ਼ ਵਿੱਚ ਜਨਰਲ ਅਡਵਾਇਡਰ ਦੇ ਹੁਕਮ ਤੇ ਨਿਹੱਥੇ ਲੋਕਾਂ ਤੇ ਅੰਨੇ੍ਹਵਾਹ ਗੋਲੀ ਚਲਾਈ ਗਈ ਤੇ ਦੁਖਦਾਈ ਇਤਿਹਾਸਕ ਕਾਂਡ ਵਾਪਰਿਆ ਸੀ। 13 ਅਪ੍ਰੈਲ 1978 ਨੂੰ ਹੀ ਨਿਰੰਕਾਰੀਆਂ ਵੱਲੋਂ 13 ਸਿੰਘ ਅੰਮ੍ਰਿਤਸਰ ਵਿਖੇ ਸ਼ਹੀਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਅਨੇਕਾਂ ਹੀ ਹੋਰ ਕਈ ਘਟਨਾਵਾਂ ਹਨ ਜੋ ਇਸੇ ਦਿਨ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਇਨ੍ਹਾਂ ਦਿਹਾੜਿਆਂ ਨੂੰ ਚੜ੍ਹਦੀਕਲਾ ‘ਚ ਮਨਾਉਣਾ ਚਾਹੀਦਾ ਹੈ।

Punjab Bani 12 April,2024
ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ

ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ ਕੇਸਰੀ ਝੰਡੇ ਲਹਿਰਾਕੇ ਮਨਾਇਆ ਜਾਵੇਗਾ ਖਾਲਸਾ ਸਾਜਨਾ ਦਿਹਾੜਾ : ਜਥੇਦਾਰ ਲਾਛੜੂ, ਕਰਤਾਰਪੁਰ ਤਿਆਰੀਆਂ ਮੁਕੰਮਲ, ਦੀਵਾਨ ਹਾਲ ’ਚ ਹੋਵੇਗਾ ਅੰਮ੍ਰਿਤ ਸੰਚਾਰ ਪਟਿਆਲਾ 12 ਅਪ੍ਰੈਲ () ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਤਪ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਖਾਲਸਾ ਸਾਜਨਾ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਾਰਜਾਂ ਨੂੰ ਸੁਚਾਰੂ ਰੱਖਣ ਲਈ ਮੁਲਾਜ਼ਮਾਂ ਨੂੰ ਵੱਖ ਵੱਖ ਥਾਵਾਂ ’ਤੇ ਡਿਊਟੀਆਂ ਦੇ ਕੇ ਤਾਇਨਾਤ ਕਰ ਦਿੱਤਾ ਹੈ। ਗੁਰਦੁਆਰਾ ਸਾਹਿਬ ਵਿਖੇ ਧਾਰਮਕ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਨੂੰ ਵੇਖਣ ਲਈ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸੰਗਤਾਂ ਵੱਧ ਚੜਕੇ ਖਾਲਸਾ ਸਾਜਨਾ ਦਿਹਾੜੇ ਦੇ ਸਮਾਗਮਾਂ ਵਿਚ ਹਿੱਸਾ ਲੈਣ ਅਤੇ ਗੁਰੂ ਪਾਤਸ਼ਾਹ ਦੀ ਬਖਸ਼ਿਸ਼ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸਵੇਰ ਸਮੇਂ ਗੁਰੂ ਘਰ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਕਵੀਸ਼ਰੀ ਜਥੇ ਗੁਰੂ ਇਤਿਹਾਸ ਸੁਣਨਗੇ ਅਤੇ ਦੀਵਾਨ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੋਏ ਆਦੇਸ਼ਾਂ ਦੀ ਸਿੱਖ ਸੰਗਤ ਪਾਲਣ ਕਰਦੇ ਅਤੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਕੇਸਰੀ ਝੰਡਾ ਲਹਿਰਕੇ ਖਾਲਸਾ ਸਾਜਨਾ ਦਿਹਾੜੇ ਨੂੰ ਚੜ੍ਹਦੀਕਲਾ ਰੂਪ ਵਿਚ ਮਨਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਸਿੱਖ ਮਸਲਿਆਂ ਨੂੰ ਲੈ ਕੇ ਸਿੰਘ ਸਾਹਿਬਾਨ ਨੇ ਸਮੁੱਚੀ ਸਿੱਖ ਕੌਮ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਕੌਮ ’ਤੇ ਜ਼ੁਲਮ ਕਰਨ ਵਾਲੀਆਂ ਹਾਕਮਾਂ ਸਰਕਾਰਾਂ ਤੱਕ ਕੌਮ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾ ਸਕੇ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਮੈਨੇਜਰ ਸੁਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਵਿਸਾਖੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਪੁੱਜਣ ਦੀ ਅਪੀਲ ਕੀਤੀ।

Punjab Bani 12 April,2024
ਸਿਖ ਸੰਗਤਾਂ ਨੇ ਵਾਸਿੰਗਟਨ ਡੀਸੀ ਵਿੱਚ ਕੱਢੀ ਪਰੇਡ

ਸਿਖ ਸੰਗਤਾਂ ਨੇ ਵਾਸਿੰਗਟਨ ਡੀਸੀ ਵਿੱਚ ਕੱਢੀ ਪਰੇਡ ਦਿਲੀ : : ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਿੱਖਾਂ ਦੇ ਵੱਡੇ ਕੌਮੀ ਦਿਹਾੜੇ ਵਜੋਂ ਮਾਨਤਾ ਦਿਵਾਉਣ ਲਈ ਪਿਛਲੇ ਸਮਿਆਂ ਤੋਂ ਲਗਾਤਾਰ ਕੰਮ ਕਰ ਰਹੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ ਜਾਂਦੀ ਪਰੇਡ ਇਸ ਵਾਰ ਸੰਗਤਾਂ ਦੀ ਬਹੁਤ ਭਰਵੀਂ ਸ਼ਮੂਲੀਅਤ ਨਾਲ ਹੋਰ ਨਵੀਆਂ ਬੁਲੰਦੀਆ ਉੱਤੇ ਪਹੁੰਚੀ। ਅਮਰੀਕਾ ਭਰ ਤੋਂ ਤੇ ਖਾਸ ਕਰਕੇ ਈਸਟ-ਕੋਸਟ ਦੀਆਂ ਸਾਰੀਆਂ ਸਟੇਟਾਂ ਦੇ ਗੁਰਦੁਆਰਿਆਂ ਤੋਂ ਸੰਗਤਾਂ ਇਸ ਪਰੇਡ ਵਿੱਚ ਸ਼ਾਮਲ ਹੋਈਆਂ। ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਹੇਠ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਹੁੰਦੀ ਇਹ ਪਰੇਡ ਸਿੱਖ ਕੌਮ ਦੀ ਵੱਖਰੀ ਪਛਾਣ ਅਤੇ ਫਰੀਡਮ ਮਾਰਚ ਵਜੋਂ ਸਿੱਖ ਰਾਜ ਦਾ ਸੁਨੇਹਾ ਦੁਨੀਆ ਭਰ ਦੇ ਲੋਕਾਂ ਨੂੰ ਦੇਣ ਵਿੱਚ ਕਾਮਯਾਬ ਹੋਈ। ਇਸ ਦੌਰਾਨ ਸੰਗਤਾਂ ਅਤੇ ਜਥੇਬੰਦੀਆਂ ਨਿਸ਼ਾਨ ਸਾਹਿਬ, ਖਾਲਸਤਾਨ ਦੇ ਝੰਡੇ ਤੇ ਵੱਖ ਵੱਖ ਬੈਨਰ ਲੈ ਕੇ ਪਰੇਡ ਵਿੱਚ ਸ਼ਾਮਲ ਸਨ। ਪਰੇਡ ਦੇ ਅਖੀਰ ਵਿੱਚ ਅਮਰੀਕੀ ਕੈਪੀਟਲ (ਸੰਸਦ) ਦੇ ਸਾਹਮਣੇ ਸਟੇਜ ਤੋ ਸਿੱਖ ਅਤੇ ਅਮਰੀਕਨ ਨੁਮਾਇੰਦਿਆ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਸ. ਹਰਜਿੰਦਰ ਸਿੰਘ ਮੀਡੀਆ ਸਪੋਕਸਮੈਨ SCCEC ਨੇ ਸਿੱਖ ਕੋਆਰਡੀਨੇਸ਼ਨ ਕਮੇਟੀ ਦੀਆਂ ਪ੍ਰਾਪਤੀਆਂ ਸੰਗਤਾਂ ਦੇ ਸਾਹਮਣੇ ਰੱਖੀਆਂ। ਸਟੇਜ ਦੀ ਸੇਵਾ ਕੋਆਰਡੀਨੇਟਰ ਸ. ਹਿੰਮਤ ਸਿੰਘ ਨੇ ਬਾਖੂਬੀ ਨਿਭਾਈ ਜਿਨਾਂ ਨੇ ਕਿ ਵਿਦੇਸ਼ਾ ਵਿੱਚ ਸਿੱਖ ਕੌਮ ਦੀ ਵੱਖਰੀ ਪਛਾਣ, ਪ੍ਰਾਪਤੀਆਂ ਅਤੇ ਪੰਜਾਬ ਵਿੱਚ ਅਜ਼ਾਦ ਸਿੱਖ ਰਾਜ ਦੀ ਗੱਲ ਤੇ ਜ਼ੋਰ ਦਿੱਤਾ। ਇਸ ਪਰੇਡ ਵਿਚ ਵਿਸ਼ੇਸ਼ ਤੌਰ ਤੇ ਡਾ. ਅਮਰਜੀਤ ਸਿੰਘ ਨੇ ਹਮੇਸ਼ਾ ਵਾਂਗ ਸਿੱਖ ਰਾਜ ਦੇ ਸੰਕਲਪ ਤੇ ਖਾਲਿਸਤਾਨ ਦੇ ਸਬੰਧ ਵਿੱਚ ਵਿਸਥਾਰ ਨਾਲ ਗੱਲ ਕੀਤੀ। ਡਾ. ਪ੍ਰਿਤਪਾਲ ਸਿੰਘ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਤੌਰ ਤੇ ਪਰੇਡ ਵਿੱਚ ਸ਼ਾਮਲ ਹੋਏ ਅਤੇ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕੀਤਾ । ਅਮਰੀਕਨ ਸੈਨੇਟ ਦੇ ਲੀਡਰ ਚੱਕ ਸ਼ੂਮਰ (Chuck Schumer) ਵੱਲੋ ਅਤੇ ਕਾਂਗਰਸਮੈਨ ਟੌਮ ਸੂਆਜੀ (Tom Suozzi) ਵੱਲੋ ਇਸ ਮੌਕੇ ਤੇ ਭੇਜੇ ਗਏ ਸਾਈਟੇਸ਼ਨ ਅਤੇ ਸੰਦੇਸ਼ ਸੰਗਤਾਂ ਨਾਲ ਸਾਂਝੇ ਕੀਤੇ ਗਏ। 1984 ਦੇ ਘੱਲੂਘਾਰੇ ਅਤੇ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਨੂੰ ਯਾਦ ਕਰਦਿਆਂ ਅਤੇ ਦਿੱਲੀ ਤਖ਼ਤ ਵੱਲੋ, ਅਕਾਲ ਤਖ਼ਤ ਸਾਹਿਬ ਦੇ ਕੋਹ-ਕੋਹ ਕੇ ਸ਼ਹੀਦ ਕੀਤੇ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਤੇ ਅਣਮਨੁਖੀ ਤਰੀਕੇ ਨਾਲ ਕੈਦ ਕੀਤੇ ਗਏ ਮੌਜੂਦਾ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਮਰਪਿਤ ਸੌਵੀਨਰ (Souvenir) ਅਮਰੀਕਾ ਦੀਆਂ ਸਮੂਹ ਜਥੇਬੰਦੀਆਂ ਤੇ ਪਤਵੰਤੇ ਸੱਜਣਾਂ ਵੱਲੋਂ ਸਾਂਝੇ ਤੌਰ ਤੇ ਸਟੇਜ ਉੱਤੋਂ ਜਾਰੀ ਕੀਤਾ ਗਿਆ, ਅਤੇ ਸਮੂਹ ਗੁਰਦੁਆਰਿਆਂ ਅਤੇ ਸੰਗਤਾਂ ਨੂੰ ਸੌਵੀਨਰ ਦੀਆਂ ਕਾਪੀਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸਿੱਖ ਕੌਮ ਦੇ ਆਪਣੇ ਨਾਨਕਸ਼ਾਹੀ ਕੈਲੰਡਰ ਜਿਸ ਨੂੰ ਦਲ ਖਾਲਸਾ ਵੱਲੋ ਅਕਾਲ ਤਖ਼ਤ ਸਾਹਿਬ ਤੋਂ ਕੌਮ ਨੂੰ ਸਮਰਪਿਤ ਕੀਤਾ ਜਾਂਦਾ ਹੈ, ਉਹ ਕੈਲੰਡਰ 1984 ਦੀ 40ਵੀ ਵਰ੍ਹੇਗੰਢ ਨੂੰ ਯਾਦ ਕਰਦਿਆਂ ਅਮਰੀਕਾ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸਟੇਜ ਉੱਪਰੋਂ ਜਾਰੀ ਕੀਤਾ ਗਿਆ। ਇਸ ਮੌਕੇ ਉੱਤੇ ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦਾਂ ਸਬੰਧੀ ਇੱਕ ਪ੍ਰਦਰਸ਼ਨੀ ਵੀ ਖਾਸ ਤੌਰ ਤੇ ਸਿੱਖ ਯੂਥ ਵੱਲੋਂ ਲਗਾਈ ਗਈ ਸੀ। ਵਰਜੀਨੀਆਂ, ਤੋ ਲੈ ਕੇ ਨਿਊਯਾਰਕ, ਨਿਊਜਰਸੀ, ਪੈਨਸਲਵੇਨੀਆਂ, ਮੈਰੀਲੈਂਡ, ਮੈਸੇਚਿਊਸਿਟ, ਕਨੈਕਟੀਕਟ, ਡੈਲਵੇਅਰ ਅਤੇ ਹੋਰ ਸਟੇਟਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸੰਗਤ ਨੂੰ ਸੰਬੋਧਨ ਹੋਏ, ਇੰਨਾਂ ਵਿੱਚ ਸ. ਬੂਟਾ ਸਿੰਘ ਖੜੌਦ, ਸ. ਬਰਜਿੰਦਰ ਸਿੰਘ ਬਰਾੜ, ਸ. ਸੁਰਜੀਤ ਸਿੰਘ ਕੁਲਾਰ , ਸ. ਪ੍ਰਿਤਪਾਲ ਸਿੰਘ ਖਾਲਸਾ, ਸ. ਭਗਤ ਸਿੰਘ , ਡਾ. ਬਖਸ਼ੀਸ਼ ਸਿੰਘ, ਸ. ਦਵਿੰਦਰ ਸਿੰਘ ਦਿਓ, ਸ. ਬਲਾਕਾ ਸਿੰਘ, ਸ. ਰਜਿੰਦਰ ਸਿੰਘ, ਸ. ਅਵਤਾਰ ਸਿੰਘ ਪੰਨੂ, ਸ. ਗੁਰਨਿੰਦਰ ਸਿੰਘ, ਸ. ਬਲਵਿੰਦਰ ਸਿੰਘ ਚੱਠਾ, ਸ. ਬਲਜਿੰਦਰ ਸਿੰਘ, ਸ. ਨਰਿੰਦਰ ਸਿੰਘ, ਸ. ਹਰਮਿੰਦਰ ਸਿੰਘ ਆਹਲੂਵਾਲੀਆ, ਸ. ਜੁਗਰਾਜ ਸਿੰਘ, ਸ. ਜਤਿੰਦਰ ਸਿੰਘ ਖਟੜਾ, ਸ. ਤੇਜਪਾਲ ਸਿੰਘ, ਸ. ਜੱਸਾ ਸਿੰਘ, ਸ. ਊਧਮ ਸਿੰਘ, ਸ. ਨਵਤੇਜ ਸਿੰਘ, ਸ. ਹਰਚਰਨ ਸਿੰਘ, ਸ. ਸੰਤੋਖ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਗੁਰੂ ਮਹਾਰਾਜ ਦੀ ਕਿਰਪਾ ਸਦਕਾ ਪਰੇਡ ਬਹੁਤ ਚੜਦੀ ਕਲਾ ਨਾਲ ਸੰਪੂਰਨ ਹੋਈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟਕੋਸਟ ਵੱਲੋਂ ਸਾਰੇ ਗੁਰਦੁਆਰਾ ਪ੍ਰਬੰਧਕਾਂ, ਪੰਥਕ ਜਥੇਬੰਦੀਆਂ, ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਅਤੇ ਉੱਨਾਂ ਦੱਸਿਆ ਕਿ ਅਗਲੇ ਸਾਲ ਨੈਸ਼ਨਲ ਸਿੱਖ ਡੇਅ-ਪਰੇਡ 5 ਅਪਰੈਲ ਨੂੰ ਕੱਢੀ ਜਾਵੇਗੀ।

Punjab Bani 09 April,2024
ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ

ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ 'ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਖ਼ਿਲਾਫ਼ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕੀਤਾ ਗਿਆ ਸੀ। ਉਹ ਤੇ ਉਸਦੇ ਨੌਂ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਪੰਜਾਬ ਪੁਲਿਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Punjab Bani 08 April,2024
ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ : ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਗ੍ਰਿਫਤਾਰੀ ਦੀ ਨਿਖੇਧੀ ਵੀ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਭੈਅ ਦਾ ਮਾਹੌਲ ਬਣਾਉਣ ਤੋਂ ਗ਼ੁਰੇਜ਼ ਕਰੇ ਤੇ ਸੰਗਤ ਨੂੰ ਪਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਵੇ।

Punjab Bani 08 April,2024
ਖਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਕਰਵਾਇਆ ਅੰਮਿ੍ਰਤ ਸੰਚਾਰ

ਖਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਕਰਵਾਇਆ ਅੰਮਿ੍ਰਤ ਸੰਚਾਰ ਪੰਜ ਪਿਆਰਿਆਂ ਪਾਸੋਂ 101 ਪ੍ਰਾਣੀਆਂ ਨੇ ਬਾਣੀ-ਬਾਣੇ ਦੀ ਧਾਰਨੀ ਬਣਕੇ ਲਈ ਖੰਡੇ ਬਾਟੇ ਦੀ ਪਾਹੁਲ ਦੁਨੀਆ ਦੇ ਇਤਿਹਾਸ ਅੰਦਰ ਖਾਲਸਾ ਪੰਥ ਦੀ ਵਿਲੱਖਣ ਪਹਿਚਾਣ : ਜਥੇਦਾਰ ਕਰਤਾਰਪੁਰ ਡਕਾਲਾ/ਪਟਿਆਲਾ 7 ਅਪ੍ਰੈਲ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਪਾਤਸ਼ਾਹੀ ਛੇਵੀਂ ਤੇ ਨੌਵੀਂ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਕਰਹਾਲੀ ਸਾਹਿਬ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਤੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 101 ਦੇ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਜਿਉਣ ਦਾ ਸੰਕਲਪ ਲਿਆ। ਗੁਰਮਤਿ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਅੰਦਰ ਖਾਲਸਾ ਪੰਥ ਦੀ ਵਿਲੱਖਣ ਪਹਿਚਾਣ ਅਤੇ ਅੱਜ ਲੋੜ ਹੈ ਕਿ ਮਨੁੱਖਤਾ ਸਮਾਜਕ ਬੁਰਾਈਆਂ ਦੇ ਖਾਤਮੇ ਲਈ ਗੁਰੂ ਸਾਹਿਬਾਨ ਵਾਲੇ ਵਿਖਾਏ ਮਾਰਗ ’ਤੇ ਚੱਲੇ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਖੰਡੇ ਬਾਟੇ ਦੀ ਪਹੁਲ ਤਿਆਰ ਕਰਨ ਲਈ ਪੰਜ ਪਿਆਰੇ ਸਾਹਿਬਾਨ ਤਖਤ ਸ੍ਰੀ ਦਮਦਮਾ ਸਾਹਿਬ ਗੁਰੂ ਕੀ ਕਾਂਸੀ ਤੋਂ ਸੰਗਤਾਂ ਦੀ ਸੇਵਾ ਕਰਨ ਲਈ ਹਾਜ਼ਰ ਹੋਏ ਸਨ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਇਸ ਵਿਸਾਖੀ 2024 ਦੇ ਸੁਭ ਦਿਹਾੜੇ ਤੇ 101 ਪ੍ਰਾਣੀ ਅੰਮਿ੍ਰਤ ਛਕ ਕੇ ਗੁਰੂ ਵਾਲੇ ਬਣੇ ਹਨ ਜੋ ਕਿ ਬਹੁਤ ਹੀ ਵਧਾਈ ਦੇ ਪਾਤਰ ਅਤੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਹ ਅਣਮੁੱਲੀ ਦਾਤ ਪ੍ਰਾਪਤ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੰਤ ਵਿਚ ਉਨ੍ਹਾਂ ਗੁਰਮਤਿ ਸਮਾਗਮ ਵਿਚ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਧਨਵੰਤ ਸਿੰਘ, ਇੰਸ. ਹਰਦੇਵ ਸਿੰਘ, ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਮਨਜੀਤ ਸਿੰਘ, ਗੁਰਮੁੱਖ ਸਿੰਘ, ਗੁਰਬਾਜ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਆਦਿ ਹਾਜਰ ਸਨ।

Punjab Bani 07 April,2024
ਮਦਰੱਸਿਆਂ ਵਿੱਚ ਸਿਖਿਆ ਜਾਰੀ ਰਹੇਗੀ : ਸੁਪਰੀਮ ਕੋਰਟ

ਮਦਰੱਸਿਆਂ ਵਿੱਚ ਸਿਖਿਆ ਜਾਰੀ ਰਹੇਗੀ : ਸੁਪਰੀਮ ਕੋਰਟ ਨਵੀਂ ਦਿੱਲੀ- ਯੂਪੀ ਮਦਰਸਾ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਯੂਪੀ ਦੇ 16000 ਮਦਰੱਸਿਆਂ ਦੇ 17 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਫਿਲਹਾਲ 2004 ਦੇ ਕਾਨੂੰਨ ਤਹਿਤ ਮਦਰੱਸਿਆਂ ਵਿੱਚ ਸਿੱਖਿਆ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਲਾਹਾਬਾਦ ਹਾਈ ਕੋਰਟ ਨੇ ਇਸ ਐਕਟ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਪਹਿਲੀ ਨਜ਼ਰੇ ਸਹੀ ਨਹੀਂ ਹੈ। ਇਹ ਕਹਿਣਾ ਸਹੀ ਨਹੀਂ ਹੈ ਕਿ ਇਹ ਧਰਮ ਨਿਰਪੱਖਤਾ ਦੀ ਉਲੰਘਣਾ ਹੈ। ਯੂਪੀ ਸਰਕਾਰ ਨੇ ਖੁਦ ਹਾਈ ਕੋਰਟ ਵਿੱਚ ਇਸ ਐਕਟ ਦਾ ਬਚਾਅ ਕੀਤਾ ਸੀ। ਹਾਈ ਕੋਰਟ ਨੇ 2004 ਦੇ ਐਕਟ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

Punjab Bani 05 April,2024
ਤਰਨਜੀਤ ਸਿੰਘ ਸੰਧੂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਤਮਸਤਕ ਹੋਏ

ਤਰਨਜੀਤ ਸਿੰਘ ਸੰਧੂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਤਮਸਤਕ ਹੋਏ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ ਅੰਮ੍ਰਿਤਸਰ:- 1 ਅਪ੍ਰੈਲ ( ) ਪਾਰਲੀਮੈਂਟ ਦੀਆਂ ਹੋ ਰਹੀਆਂ ਚੋਣਾ ਸਮੇਂ ਆਪੋ ਆਪਣੀਆਂ ਪਾਰਟੀ ਦੀ ਉਮੀਦਵਾਰ ਵੱਖ-ਵੱਖ ਧਾਰਮਿਕ ਅਸਥਾਨਾਂ ਅਤੇ ਸੰਤ ਮਹਾਂਪੁਰਸ਼ਾਂ ਨੂੰ ਮਿੱਲ ਰਹੇ ਹਨ। ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਬੁੱਢਾ ਦਲ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਭਾਜਪਾ ਦੇ ਉਮੀਦਵਾਰ ਸ. ਤਰਨਜੀਤ ਸਿੰਘ ਸੰਧੂ ਅੱਜ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ। ਉਨ੍ਹਾਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨਾਲ ਵੀ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਸ. ਤਰਨਜੀਤ ਸਿੰਘ ਸੰਧੂ ਨੂੰ ਸ਼ਾਲ, ਸਿਰਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਤ ਕੀਤਾ। ਇਸ ਸਮੇਂ ਬੁੱਢਾ ਦੀ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾਦਲ, ਬਾਬਾ ਬਲਦੇਵ ਸਿੰਘ ਤਰਨਾਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ ਵੱਲਾ, ਪ੍ਰੋ: ਸਰਚਾਂਦ ਸਿੰਘ ਖਿਆਲਾ, ਸ. ਸੁਖਪਾਲ ਸਿੰਘ ਧਨੋਆ, ਸ. ਭੁਪਿੰਦਰ ਸਿੰਘ ਰੰਧਾਵਾ, ਸ. ਗੁਰਕੀਰਤ ਸਿੰਘ ਢਿਲੋਂ, ਬਾਬਾ ਭਗਤ ਸਿੰਘ ਬੁਰਜ ਅਤੇ ਬਹੁਤ ਸਾਰੇ ਨਿਹੰਗ ਸਿੰਘ ਹਾਜ਼ਰ ਸਨ।

Punjab Bani 01 April,2024
ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਦੀ ਛਹਿਬਰ ਲਾਈ

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਦੀ ਛਹਿਬਰ ਲਾਈ ਅੰਮ੍ਰਿਤਸਰ:- 31 ਮਾਰਚ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਨੇ ਗੁਰਬਾਣੀ ਦਾ ਜਾਪ ਅਤੇ ਸੁਖਮਨੀ ਸਾਹਿਬ ਤੇ ਹੋਰ ਬਾਣੀਆਂ ਦੇ ਸ਼ਬਦ ਗਾਇਨ ਕਰ ਕੇ ਚੱਲ ਰਹੇ ਗੁਰਬਾਣੀ ਪ੍ਰਵਾਹ ਵਿੱਚ ਹਿੱਸਾ ਪਾਇਆ। ਸੁਸਾਇਟੀ ਦੇ ਪ੍ਰਧਾਨ ਸ. ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਦਾ ਧਾਰਮਿਕ ਖੇਤਰ ਵਿੱਚ ਵੱਡਾ ਯੋਗਦਾਨ ਹੈ, ਵਿਸ਼ੇਸ਼ ਗੁਰਪੁਰਬਾਂ, ਸ਼ਤਾਬਦੀਆਂ ਸਮੇਂ ਇਸੇ ਸੁਸਾਇਟੀ ਨੇ ਨਿਸ਼ਕਾਮਤਾ, ਧਾਰਮਿਕ ਅਕੀਦੇ ਨਾਲ ਸੇਵਾ ਕੀਤੀ ਹੈ। ਪਿਛਲੇ ਛੇ ਦਹਾਕਿਆਂ ਤੋਂ ਨਿਰੰਤਰ ਕਾਰਜ ਆ ਰਹੀ ਹੈ। ਇਸ ਸਮੇਂ ਸੁਸਾਇਟੀ ਪ੍ਰਧਾਨ ਸ. ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ, ਬੀਬੀ ਸਸਪੰਤ ਕੌਰ, ਸ. ਰਘਬੀਰ ਸਿੰਘ, ਸ. ਹਰਪਾਲ ਸਿੰਘ, ਸ. ਚਰਨ ਸਿੰਘ, ਸ. ਗੁਰਦੀਪ ਸਿੰਘ, ਸ. ਹਰਜੀਤ ਸਿੰਘ, ਸ. ਬਲਜੀਤ ਸਿੰਘ ਆਦਿ ਸਨ। ਇਸ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸ. ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ, ਬੀਬੀ ਸਸਪੰਤ ਕੌਰ, ਸ. ਰਘਬੀਰ ਸਿੰਘ ਨੂੰ ਸਿਰਪਾਓ ਨਾਲ ਸਨਮਾਨਤ ਕੀਤਾ।

Punjab Bani 31 March,2024
ਆਦਮਪੁਰ ਹਵਾਈ ਅੱਡੇ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਰੋਜ਼ਾਨਾ ਉਡਾਨ ਸ਼ੁਰੂ

ਆਦਮਪੁਰ ਹਵਾਈ ਅੱਡੇ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਰੋਜ਼ਾਨਾ ਉਡਾਨ ਸ਼ੁਰੂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਵਿਜੇ ਸਤਬੀਰ ਸਿੰਘ ਨੇ ਹਰੀ ਝੰਡੀ ਦਿਖਾਈ ਅੰਮ੍ਰਿਤਸਰ:- 31 ਮਾਰਚ ( ) ਆਦਮਪੁਰ ਹਵਾਈ ਅੱਡੇ ਤੋਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਤੇ ਭਾਰਤ ਸਰਕਾਰ ਨੇ ਸਟਾਰ ਏਅਰਲਾਈਨ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੀਕ ਜਹਾਜ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਹੈ। ਅੱਜ ਸਟਾਰ ਏਅਰਲਾਈਨ ਦੀ ਪਹਿਲੀ ਉਡਾਨ ਆਦਮਪੁਰ ਹਵਾਈ ਅੱਡੇ ਤੋਂ ਵਾਇਆ ਦਿੱਲੀ, ਹਜ਼ੂਰ ਸਾਹਿਬ ਨਾਂਦੇੜ ਲਈ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਗੁ: ਬੋਰਡ ਦੇ ਚੇਅਰਮੈਨ ਸ. ਵਿਜੈ ਸਤਿਬੀਰ ਸਿੰਘ ਨੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਨਾਲ ਰਵਾਨਾ ਕੀਤੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਬਾਬਾ ਬਲਬੀਰ ਸਿੰਘ ਨੇ ਕਿਹਾ ਸਟਾਰ ਏਅਰਲਾਈਨ ਦੀ ਇਹ ਉਡਾਨ ਰੋਜ਼ਾਨਾ ਆਦਮਪੁਰ ਤੋਂ ਦਿੱਲੀ ਰਾਹੀਂ, ਸ੍ਰੀ ਹਜ਼ੂਰ ਸਾਹਿਬ ਨੰਦੇੜ ਪੁਜੇਗੀ। ਅੱਜ ਦੇ ਸ਼ੁਭ ਮਹੂਰਤ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਇਲਾਵਾ, ਤਖ਼ਤ ਸੱਚਖੰਡ ਗੁ: ਬੋਰਡ ਦੇ ਪ੍ਰਧਾਨ ਸ. ਜਸਵੰਤ ਸਿੰਘ ਬੋਬੀ, ਏਅਰਪੋਰਟ ਤੇ ਹਵਾਈ ਅੱਡੇ ਦੇ ਪ੍ਰਸ਼ਾਸਨਕ ਅਧਿਕਾਰੀ ਤੇ ਹੋਰ ਪ੍ਰਤਿਸ਼ਟ ਸਖ਼ਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਹਜ਼ੂਰ ਸਾਹਿਬ ਨੰਦੇੜ ਲਈ ਉਡਾਨ ਸ਼ੁਰੂ ਕਰਨੀ ਪ੍ਰਸ਼ੰਸਾਜਨਕ ਹੈ ਪਰ ਉਨ੍ਹਾਂ ਨਾਲ ਹੀ ਕਿਹਾ ਕਿ ਇਹ ਉਡਾਨ ਕੇਵਲ ਚੋਣਾ ਤੀਕ ਸੀਮਤ ਨਾ ਹੋਵੇ ਸਗੋਂ ਅੰਮ੍ਰਿਤਸਰ, ਚੰਡੀਗੜ੍ਹ ਤੋਂ ਵੀ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀਆਂ ਫਲਾਇਟਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਾਅਦ ਮੈਂ ਦੋ ਪੱਤਰ ਪ੍ਰਧਾਨ ਮੰਤਰੀ ਅਤੇ ਸਬੰਧਤ ਮਹਿਕਮੇ ਨੂੰ ਲਿਖੇ ਸਨ। ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਡਾ. ਵੀ.ਕੇ ਸਿੰਘ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ, ਆਦਮਪੁਰ, ਚੰਡੀਗੜ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਸੀ। ਹਵਾਈ ਉਡਾਨਾਂ ਨਾ ਹੋਣ ਕਾਰਨ ਹਜ਼ੂਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਿਹੰਗ ਮੁਖੀ ਵੱਲੋਂ ਲਿਖੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ ਤੇ ਇਨ੍ਹਾਂ ਦਾ ਆਪਸ ਵਿੱਚ ਗੂੜੇ ਇਤਿਹਾਸਕ ਸਬੰਧ ਹਨ। ਭਾਰਤ ਦੇ ਵੱਖ-ਵੱਖ ਹਿਸਿਆਂ ਤੋਂ ਲੱਖਾਂ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁਜਦੇ ਹਨ, ਇਹ ਸ਼ਹਿਰ ਵਿਉਪਾਰ ਦਾ ਕੇਂਦਰ ਵੀ ਹੈ।ਇਸ ਸ਼ਹਿਰ ਦੀ ਇਤਿਹਾਸਕ ਭੁਗੋਲਿਕ ਅਤੇ ਧਾਰਮਕਿ ਮਹਾਨਤਾ ਨਵੇਕਲੀ ਤੇ ਫ਼ਖਰਯੋਗ ਹੈ। ਏਵੇ ਹੀ ਹਰ ਸਿੱਖ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਰੱਖਦਾ ਹੈ, ਵਿਉਪਾਰੀ ਬੱਸਾਂ, ਟਰੇਨਾਂ, ਕਾਰਾਂ ਰਾਹੀਂ ਲਗਦੇ ਲੰਮੇ ਸਮੇਂ ਤੋਂ ਪਰੇਸ਼ਾਨ ਹਨ। ਇਸ ਲਈ ਬੰਦ ਉਡਾਣਾਂ ਤੁਰੰਤ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਹਰ ਸਿੱਖ ਆਪਣੇ ਗੁਰਅਸਥਾਨਾਂ ਦੇ ਦਰਸ਼ਨ ਕਰ ਸਕਣ।

Punjab Bani 31 March,2024
ਸ਼ੋ੍ਮਣੀ ਕਮੇਟੀ ਨੇ ਵਿੱਤੀ ਵਰੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇ ਲੱਖ ਅਠਤੀ ਹਜਾਰ ਦਾ ਬਜਟ ਪਾਸ ਕੀਤਾ

ਸ਼ੋ੍ਮਣੀ ਕਮੇਟੀ ਨੇ ਵਿੱਤੀ ਵਰੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇ ਲੱਖ ਅਠਤੀ ਹਜਾਰ ਦਾ ਬਜਟ ਪਾਸ ਕੀਤਾ ਚੰਡੀਗੜ੍ਹ, 29 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੱਜ ਵਿੱਤੀ ਵਰ੍ਹੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇਂ ਲੱਖ ਅਠੱਤੀ ਹਜ਼ਾਰ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਜਲਾਸ ਅੱਜ ਅਰਦਾਸ ਬਾਅਦ ਸ਼ੁਰੂ ਹੋ ਗਿਆ। । ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਜਲਾਸ ਹੋਇਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।

Punjab Bani 29 March,2024
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦਿਆਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।

Punjab Bani 28 March,2024
ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ

ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ ਦਿਲੀ : ਅਯੁੱਧਿਆ ਰਾਮ ਮੰਦਰ ਵਿੱਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਗੋਲੀ ਚੱਲਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ ਲਖਨਊ ਰੈਫਰ ਕਰ ਦਿੱਤਾ ਗਿਆ। ਸ਼੍ਰੀ ਰਾਮ ਮੰਦਰ ਕੰਪਲੈਕਸ ‘ਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਚੱਲੀ ਗੋਲੀ ਵਿਚ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ, ਲਖਨਊ ਰੈਫਰ ਕਰ ਦਿੱਤਾ ਗਿਆ। ਮੈਡੀਕਲ ਕਾਲਜ ‘ਚ ਅਪਰੇਸ਼ਨ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਲਖਨਊ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5:45 ਵਜੇ ਕੈਂਪਸ ਸਥਿਤ ਚੌਕੀ ‘ਤੇ ਵਾਪਰਿਆ।

Punjab Bani 27 March,2024
ਉਜੈਨ ਮਹਾਕਾਲ ਮੰਦਰ ਦੇ ਹਾਦਸੇ ਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ

ਉਜੈਨ ਮਹਾਕਾਲ ਮੰਦਰ ਦੇ ਹਾਦਸੇ ਤੇ ਗ੍ਰਹਿ ਮੰਤਰੀ ਨੇ ਜਤਾਇਆ ਦੁੱਖ ਦਿਲੀ : ਉਜੈਨ ਦੇ ਮਹਾਕਾਲ 'ਚ ਅੱਜ (25 ਮਾਰਚ) ਭਸਮ ਆਰਤੀ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਸਵੇਰੇ ਭਸਮ ਆਰਤੀ ਦੌਰਾਨ ਅੱਗ ਲੱਗਣ ਕਾਰਨ ਪੰਜ ਪੁਜਾਰੀਆਂ ਸਮੇਤ 14 ਲੋਕ ਝੁਲਸ ਗਏ। ਗੁਲਾਲ ਫੂਕਦੇ ਸਮੇਂ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਅਤੇ ਉਥੇ ਮੌਜੂਦ ਪੁਜਾਰੀ ਇਸ ਦੀ ਲਪੇਟ ਵਿਚ ਆ ਗਿਆ। ਸਾਰੇ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੌਰਾਨ ਉਜੈਨ ਦੇ ਕੁਲੈਕਟਰ ਨੀਰਜ ਕੁਮਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਜਾਂਚ ਕਮੇਟੀ ਨੂੰ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਘਟਨਾ ਦੀ ਜਾਂਚ ਮੁੱਖ ਕਾਰਜਕਾਰੀ ਅਧਿਕਾਰੀ, ਜ਼ਿਲ੍ਹਾ ਪੰਚਾਇਤ ਮ੍ਰਿਣਾਲ ਮੀਨਾ ਅਤੇ ਵਧੀਕ ਕਲੈਕਟਰ ਉਜੈਨ ਅਨੁਕੁਲ ਜੈਨ ਕਰਨਗੇ।

Punjab Bani 26 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ

ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ, 21 ਮਾਰਚ- ਖਾਲਸਾਹੀ ਜਾਹੋ ਜਲਾਲ ਦਾ ਪ੍ਰਤੀਕ ਛੇ ਰੋਜ਼ਾ ਕੌਮੀ ਤਿਓਹਾਰ ਹੋਲਾ-ਮਹੱਲਾ ਬੁੱਧਵਾਰ ਦੇਰ ਰਾਤ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ। ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਕਿਲਾ ਆਨੰਦਗੜ੍ਹ ਦੇ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਕਰਾਇਆ ਗਿਆ। ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਮੌਕੇ ਬੁੱਧਵਾਰ ਸਵੇਰੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 23 ਮਾਰਚ ਨੂੰ ਪਾਏ ਜਾਣਗੇ ਜਿਸ ਨਾਲ ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਹੋਵੇਗੀ ਜਿਸ ਉਪਰੰਤ ਹੋਲੇ ਮਹੱਲੇ ਦਾ ਦੂਜਾ ਅਤੇ ਅਹਿਮ ਪੜਾਅ ਸ੍ਰੀ ਆਨੰਦਪੁਰ ਸਾਹਿਬ ਵਿਖੇ 24 ਤੋਂ 26 ਮਾਰਚ ਤੱਕ ਹੋਵੇਗਾ। 24 ਤਰੀਕ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਲੌਕਿਕ ਮਹੱਲਾ ਸਜਾਇਆ ਜਾਵੇਗਾ।

Punjab Bani 22 March,2024
ਨਹੀਂ ਰਹੇ ਮਾਤਾ ਗੁਰਮੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਸ਼ਰਧਾ ਸਤਿਕਾਰ ਭੇਂਟ

ਨਹੀਂ ਰਹੇ ਮਾਤਾ ਗੁਰਮੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਸ਼ਰਧਾ ਸਤਿਕਾਰ ਭੇਂਟ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਨੇ ਪ੍ਰਗਟਾਈ ਹਮਦਰਦੀ ਪਟਿਆਲਾ 21 ਮਾਰਚ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਦੇਰ ਰਾਤ ਉਨ੍ਹਾਂ ਦੇ ਮਾਤਾ ਗੁਰਮੀਤ ਕੌਰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ। ਅੱਜ ਬਾਅਦ ਦੁਪਹਿਰ ਮਾਤਾ ਗੁਰਮੀਤ ਕੌਰ ਦੀ ਅੰਤਿਮ ਦੇਹ ਦਾ ਅੰਤਿਮ ਸਸਕਾਰ ਤਿ੍ਰਪੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸ਼ਹਿਰ ਦੀਆਂ ਧਾਰਮਕ, ਸਮਾਜਕ ਅਤੇ ਰਾਜਨੀਤਕ ਸਖਸ਼ੀਅਤਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮਾਤਾ ਗੁਰਮੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ ਆਦਿ ਨੇ ਮਾਤਾ ਗੁਰਮੀਤ ਕੌਰ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਾਤਾ ਗੁਰਮੀਤ ਕੌਰ ਬਹੁਪੱਖੀ ਧਾਰਮਕ ਸਖਸ਼ੀਅਤਾਂ ਸਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਚੱਲਣ ਦਾ ਮਾਰਗ ਵਿਖਾਇਆ, ਜਿਨ੍ਹਾਂ ਦਾ ਸਦੀਵੀ ਵਿਛੋੜਾ ਜਿਥੇ ਪਰਿਵਾਰ ਲਈ ਵੱਡਾ ਘਾਟਾ ਹੈ, ਉਥੇ ਹੀ ਸਾਰਿਆਂ ਨੂੰ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ ਤੇ ਸਮੂਹ ਸਟਾਫ ਮੈਂਬਰਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਡਿਪਟੀ ਮੇਅਰ ਯੋਗਿੰਦਰ ਯੋਗੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜਗਤਾਰ ਸਿੰਘ ਰਾਜਲਾ, ਹਰਮਿੰਦਰਪਾਲ ਸਿੰਘ ਵਿੰਟੀ, ਨਰਿੰਦਰ ਸਿੰਘ ਸੰਧੂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

Punjab Bani 21 March,2024
ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਕਰਵਾਏ ਗਏ

ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਕਰਵਾਏ ਗਏ ਅੰਮ੍ਰਿਤਸਰ:- 16 ਮਾਰਚ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮਾਂ ਸਮੇਂ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲਗਭਗ ਵੀਹ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਵਿੱਚ ਅਮਿਤੋਜ ਗਤਕਾ ਅਖਾੜਾ ਅੰਮ੍ਰਿਤਸਰ, ਤਵ ਪ੍ਰਸ਼ਾਦਿ ਗਤਕਾ ਅਖਾੜਾ ਕਾਲੇ ਘੰਨਪੁਰ, ਗੁਰੂ ਕੀਆ ਫੌਜਾਂ ਗਤਕਾ ਅਖਾੜਾ ਛੱਜਾ ਵਾਲ, ਬਾਬਾ ਦੀਪ ਸਿੰਘ ਗਤਕਾ ਅਖਾੜਾ ਸਕੱਤਰੀ ਬਾਗ਼, ਫਤਹਿ ਸਿੰਘ ਕੇ ਜਥੇ ਸਿੰਘ ਗਤਕਾ ਅਖਾੜਾ ਲੁਧਿਆਣਾ, ਭਾਈ ਬੱਚਿਤਰ ਸਿੰਘ ਗਤਕਾ ਅਖਾੜਾ ਹਠੂਰ, ਬਾਬਾ ਬੀਰ ਸਿੰਘ ਗਤਕਾ ਅਖਾੜਾ ਰਾਜਾਸਾਂਸੀ, ਸ਼੍ਰੋਮਣੀ ਗਤਕਾ ਅਖਾੜਾ ਰਾਮਸਰ, ਪੰਜਾਬ ਗਤਕਾ ਅਕੈਡਮੀ ਬਟਾਲਾ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਕੋਟ ਖਾਲਸਾ, ਪੰਥ ਖਾਲਸਾ ਗਤਕਾ ਅਖਾੜਾ ਛੇਹਰਟਾ, ਸ਼ੇਰ ਖਾਲਸਾ ਗਤਕਾ ਅਖਾੜਾ ਅੰਮ੍ਰਿਤਸਰ ਆਦਿ ਟੀਮਾਂ ਨੇ ਗਤਕੇ ਦੇ ਜੌਹਰ ਵਿਖਾਏ। ਭਾਗ ਲੈਣ ਵਾਲੀ ਹਰ ਟੀਮ ਨੂੰ ਅਕਾਲੀ ਬਾਬਾ ਫੂਲਾ ਸਿੰਘ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਬੋਲਦਿਆਂ ਕਿਹਾ ਕਿ ਸਿੰਘ ਸਾਹਿਬ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ਼ਸਤਰ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਾਲ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ ਏਵੇਂ ਹੀ ਖਾਲਸੇ ਦੀ ਸਾਜਨਾ ਦਿਹਾੜੇ ਤੇ ਗੁ: ਦੇਗਸਰ ਸਾਹਿਬ ਬੇਰ ਸਾਹਿਬ ਛਾਉਣੀ ਬੁੱਢਾ ਦਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵੀ ਗਤਕੇ ਮੁਕਾਬਲੇ ਕਰਵਾਏ ਜਾਂਦੇ ਹਨ ਏਸੇ ਸੰਦਰਭ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੀ ਵਿਸ਼ੇਸ਼ ਤੌਰ ਤੇ ਜੰਗਜੂ ਯੁੱਧ ਕਲਾ ਨੂੰ ਉਤਸਾਹਤ ਕਰਨ ਲਈ ਅਤੇ ਨੌਜਵਾਨੀ ਨੂੰ ਨਸ਼ਿਆਂ ਤੇ ਕੁਰੀਤੀਆਂ ਤੋਂ ਦੂਰ ਰੱਖਣ ਲਈ ਇਹ ਉਪਰਾਲੇ ਕੀਤੇ ਜਾਂਦੇ ਹਨ।

Punjab Bani 16 March,2024
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਵੀ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਦੀ ਛਹਿਬਰ ਲੱਗੀ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਵੀ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਦੀ ਛਹਿਬਰ ਲੱਗੀ ਗੁਰਮਤਿ ਸੰਗੀਤ ਮਨੁੱਖੀ ਹਿਰਦੇ ਵਿੱਚ ਕੋਮਲਤਾ, ਨਿਰਮਲਤਾ, ਬੈਰਾਗ ਪੈਦਾ ਕਰਦਾ ਹੈ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 13 ਮਾਰਚ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸੂਰਬੀਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤਿੰਨ ਰੋਜ਼ਾ ਸੰਪੂਰਨਤਾ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਵੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਚੁਪਹਿਰਾ ਜਾਪ ਜਥਾ ਨੇ ਜਪ ਤਪ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ। ਸਮਾਗਮ ਦੇ ਦੂਸਰੇ ਪੜਾਅ ਤੇ ਗੁਰਮਤਿ ਅਤੇ ਸੰਗੀਤ ਸਬੰਧੀ ਵਿਚਾਰ ਵਿਅਕਤ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਅਰਬਦ ਨਰਬਦ ਤੋਂ ਪਹਿਲਾਂ ਵੀ ਸੰਗੀਤ ਸੁਜੀਵ ਹੋਂਦ ਵਿੱਚ ਕ੍ਰਿਆਸ਼ੀਲ ਸੀ। ਸੰਗੀਤ ਦਾ ਸ੍ਰਵਣ ਸੂਖਸ਼ਮ ਤੌਰ ਤੇ ਮਨੁੱਖੀ ਹਿਰਦੇ ਵਿੱਚ ਕੋਮਲਤਾ, ਨਿਰਮਲਤਾ, ਅਨੁਰਾਗ ਅਤੇ ਵੈਰਾਗ ਪੈਦਾ ਕਰਦਾ ਹੈ। ਗੁਰਮਤਿ ਵਿਚਾਰਧਾਰਾ ਅਤੇ ਗੁਰਮਤਿ ਸੰਗੀਤ ਭਾਰਤੀ ਸੰਗੀਤ ਸ਼ਾਸਤਰਾਂ ਤੋਂ ਕਈ ਪੱਖਾਂ ਤੋਂ ਅਨੋਖਾ ਅਨੂਠਾ ਅਤੇ ਵਿਭਿੰਨ ਹੈ। ਉਨ੍ਹਾਂ ਕਿਹਾ ਲੱਖਾਂ ਭੁਲੇ ਭਟਕੇ ਅਤੇ ਅਗਿਆਨੀ ਲੋਕਾਂ ਨੇ ਗੁਰਬਾਣੀ ਕੀਰਤਨ ਸ੍ਰਵਣ ਕਰਨ ਨਾਲ ਆਪਣਾ ਜੀਵਨ ਸੁਵਾਰਿਆ ਹੈ। ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਾਦੀ ਦੇ ਸਪੂੰਰਨਤਾ ਸਮਾਗਮਾਂ ਸਮੇਂ ਗੁਰਬਾਣੀ ਅਤੇ ਸੰਗੀਤ ਨਾਲ ਰੰਗੇ ਜਥਿਆਂ ਨੇ ਗੁਰਬਾਣੀ ਗਾਇਨ ਕੀਤੀ ਹੈ ਅਤੇ ਉਨ੍ਹਾਂ ਨੇ ਬਾਬਾ ਫੂਲਾ ਸਿੰਘ ਜੀ ਨੂੰ ਸੱਚੀ ਸੁੱਚੀ ਸਰਧਾਂਜਲੀ ਭੇਟ ਕੀਤੀ ਹੈ। ਗੁਰਮਤਿ ਸਮਾਗਮ ਵਿੱਚ ਕੀਰਤਨੀ ਜਥਿਆਂ ਤੋਂ ਇਲਾਵਾ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਨੇ ਗੁਰਬਾਣੀ ਸ਼ਬਦ ਦੇ ਜਾਪ ਰਾਹੀਂ ਹਾਜ਼ਰੀ ਭਰੀ। ਗੁਰਦੁਆਰਾ ਭਾਈ ਮੰਝ ਜੀ ਇਸਤਰੀ ਸਤਿਸੰਗ ਸਭਾ ਤੋਂ ਬੀਬੀ ਬਲਬੀਰ ਕੌਰ, ਅਮ੍ਰਿਤ ਬਾਣੀ ਨਿਸ਼ਕਾਮ ਸੇਵਾ ਸੁਸਾਇਟੀ ਗੌਬਿੰਦ ਨਗਰ ਤੋਂ ਬੀਬੀ ਮਨਿੰਦਰ ਕੌਰ, ਬਾਬਾ ਦੀਪ ਸਿੰਘ ਸੁਖਮਨੀ ਸੇਵਾ ਸੁਸਾਇਟੀ ਸ਼ਹੀਦ ੳਧਮ ਸਿੰਘ ਤੋਂ ਬੀਬੀ ਪ੍ਰੀਤ ਕੌਰ, ਗੁਰ ਕਿਰਪਾ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਤੋਂ ਬੀਬੀ ਨਰਿੰਦਰ ਕੌਰ, ਸਾਹਿਬ ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਤੋਂ ਬੀਬੀ ਹਰਵੰਤ ਕੌਰ, ਨਾਮ ਸਿਮਰਨ ਨਿਸ਼ਕਾਮ ਸੇਵਾ ਸੁਸਾਇਟੀ ਤੋਂ ਬੀਬੀ ਮਨਦੀਪ ਕੌਰ, ਮਾਤਾ ਖੀਵੀ ਜੀ ਸੁਖਮਨੀ ਸੇਵਾ ਸੁਸਾਇਟੀ ਗੰਡਾ ਸਿੰਘ ਕਲੋਨੀ ਤੋਂ ਬੀਬੀ ਖੁਸ਼ਵਿੰਦਰ ਕੌਰ, ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਨਿਊ ਭਾਈ ਗੁਰਦਾਸ ਨਗਰ ਅੰਮ੍ਰਿਤਸਰ ਤੋਂ ਬੀਬੀ ਪਰਮਜੀਤ ਕੌਰ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੋਂ ਬੀਬੀ ਪਰਮਜੀਤ ਕੌਰ ਪੰਮਾ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਬਾਲ ਫੁਲੜਾੜੀ ਦੇ ਬੱਚਿਆਂ ਵੱਲੋਂ ਕੀਰਤਨ ਅਤੇ ਜਪ ਤਪ ਰਾਹੀਂ ਹਾਜ਼ਰੀ ਭਰੀ। ਸਮਾਗਮ ਸਮੇਂ ਸਟੇਜ ਸਕੱਤਰ ਦੀ ਸੇਵਾ ਬਾਬਾ ਸੁਖਵਿੰਦਰ ਸਿੰਘ ਨਿਹੰਗ ਪ੍ਰਚਾਰਕ ਬੁੱਢਾ ਦਲ ਨੇ ਕੀਤੀ। ਸਮਾਗਮ ਵਿੱਚ ਬੁੱਢਾ ਦਲ ਦੇ ਸਕੱਤਰ ਤੋਂ ਇਲਾਵਾ ਨਿਹੰਗ ਸਿੰਘਾਂ ਅਤੇ ਬੇਅੰਤ ਸੰਗਤਾਂ ਨੇ ਹਾਜ਼ਰ ਸਨ।

Punjab Bani 13 March,2024
ਸ਼ੋ੍ਰਮਣੀ ਕਮੇਟੀ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਟਰ ਨਾਲ ਕੀਤੀ ਮੁਲਾਕਾਤ

ਸ਼ੋ੍ਰਮਣੀ ਕਮੇਟੀ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਟਰ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਕਾਰਜਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ ਪਟਿਆਲਾ 12 ਮਾਰਚ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਂਟ ਕੀਤਾ। ਇਸ ਪਲੇਠੀ ਮੁਲਾਕਾਤ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰਬੰਧ ਅਧੀਨ ਆਉਂਦੀ ਖਾਲਸਾ ਕਾਲਜ ਦੀ ਜ਼ਮੀਨ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੱਲ ਰਹੇ ਕਾਰਜਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਸਬੰਧੀ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅਧੀਨ ਜ਼ਮੀਨੀ ਮਸਲੇ ਸਮੇਤ, ਗੁਰਦੁਆਰਾ ਸਾਹਿਬ ਨੂੰ ਹੰਸਲੀ ਰਾਹੀਂ ਮਿਲਦੇ ਪਾਣੀ ਅਤੇ ਹੋਰ ਕਈ ਕਾਰਜਾਂ ਨੂੰ ਨੇਪਰੇ ਚਾੜਨ ਨੂੰ ਲੈ ਕੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੀ ਗੁਰਦੁਆਰਾ ਪ੍ਰਬੰਧਕਾਂ ਨੂੰ ਅਹਿਮ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਦੀ ਹੰਗਾਮੀ ਬੈਠਕ ਸੱਦਕੇ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾਵੇਗਾ। ਇਸ ਵਫ਼ਦ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਰਬਜੀਤ ਸਿੰਘ ਤੇ ਸ਼ੋ੍ਰਮਣੀ ਅਧਿਕਾਰੀ ਆਦਿ ਮੈਂਬਰ ਸ਼ਾਮਲ ਸਨ।

Punjab Bani 12 March,2024
ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਬਾਣੀ ਕੀਰਤਨ ਨਾਲ ਬੀਬੀਆਂ ਨੇ ਵਿਸਮਾਦੀ ਮਹੌਲ ਸਿਰਜਿਆ

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਬਾਣੀ ਕੀਰਤਨ ਨਾਲ ਬੀਬੀਆਂ ਨੇ ਵਿਸਮਾਦੀ ਮਹੌਲ ਸਿਰਜਿਆ ਅੰਮ੍ਰਿਤਸਰ:- 12 ਮਾਰਚ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਹਾਨ ਸੂਰਬੀਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤਿੰਨ ਰੋਜ਼ਾ ਸੰਪੂਰਨਤਾ ਸਮਾਗਮਾਂ ਦੇ ਪਹਿਲੇ ਦਿਨ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਨਿਹੰਗ ਸਿੰਘਾਂ ਦੇ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਅਤੇ ਕਥਾਵਾਚਕ ਵਿਦਵਾਨਾਂ ਨੇ ਗੁਰਬਾਣੀ ਦੇ ਵਿਖਿਆਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਵਿੱਚ ਨਿਹੰਗ ਸਿੰਘਾਂ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੀਆਂ 40 ਦੇ ਕਰੀਬ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੇ ਇੱਕ ਇੱਕ ਗੁਰਬਾਣੀ ਸ਼ਬਦ ਦੇ ਜਾਪ ਰਾਹੀਂ ਹਾਜ਼ਰੀ ਭਰੀ। ਬੀਬੀ ਗੁਰਚਰਨ ਕੌਰ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਤੋਂ ਇਲਾਵਾ ਬੀਬੀ ਰਘਬੀਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਕਵਲਜੀਤ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਮਨਿੰਦਰ ਕੌਰ, ਬੀਬੀ ਰਣਜੀਤ ਕੌਰ ਅਤੇ ਬੀਬੀ ਬਲਬੀਰ ਕੌਰ ਨੇ ਵੱਖ-ਵੱਖ ਸਭਾ ਵੱਲੋਂ ਕੀਰਤਨ ਅਤੇ ਜਪ ਤਪ ਰਾਹੀਂ ਹਾਜ਼ਰੀ ਭਰੀ। ਦੀਵਾਨ ਅੰਦਰ ਮਹੋਲ ਇਕ ਦਮ ਵਿਸਮਾਦੀ ਹੋ ਗਿਆ ਜਦ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ ਨੇ ਬੀਰਰਸ ਵਿੱਚ ਕੀਰਤਨ ਗਾਇਨ ਕਰਨ ਤੇ ਸੰਗਤ ਨੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਬੇਗਿਣਤ ਜੈਕਾਰੇ ਲਾਏ। ਸਮਾਗਮ ਸਮੇਂ ਸਟੇਜ ਸਕੱਤਰ ਦੀ ਸੇਵਾ ਬਾਬਾ ਲਖਬੀਰ ਸਿੰਘ ਪ੍ਰਚਾਰਕ ਬੁੱਢਾ ਦਲ ਨੇ ਕੀਤੀ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਦੇ ਵੱਡੀ ਘਾਲ ਹੈ। ਸਾਲ ਭਰ ਸੁਖਮਨੀ ਸਾਹਿਬ ਦੇ ਪਾਠ ਅਕਾਲੀ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਾਰੀ ਰੱਖਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸ਼ਤਾਬਦੀ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਰੰਤਰ ਸ੍ਰੀ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਹੈ। ਸੰਗਤਾਂ ਦੀ ਆਓ ਭਗਤ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਚਲਦੇ ਰਹੇ।

Punjab Bani 12 March,2024
ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਤਿੰਨ ਰੋਜ਼ਾ ਸਮਾਗਮ ਅਰੰਭ

ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਤਿੰਨ ਰੋਜ਼ਾ ਸਮਾਗਮ ਅਰੰਭ ਅੰਮ੍ਰਿਤਸਰ:- 11 ਮਾਰਚ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਜੋਂ ਨਿਰਭੈਤਾ ਨਾਲ ਸੇਵਾ ਨਿਭਾਉਣ ਵਾਲੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਸ਼ੁਕਰਾਨਾ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ 12 ਮਾਰਚ ਤੋਂ ਅਰੰਭ ਹੋਣਗੇ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਦੇਸ਼ ਵਿਦੇਸ਼ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਤਾਬਦੀ ਸਮਾਗਮ ਕੀਤੇ ਗਏ ਹਨ। ਇਨ੍ਹਾਂ ਸਮਾਗਮਾਂ ਸਮੇਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਪ੍ਰਮੱਖ ਸਖਸ਼ੀਅਤਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ 12 ਮਾਰਚ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਜਿਸ ਦਾ ਭੋਗ 14 ਮਾਰਚ ਨੂੰ ਸਵੇਰੇ 10 ਵਜੇ ਪਵੇਗਾ, ਏਸੇ ਤਰ੍ਹਾਂ 12,13 ਮਾਰਚ ਨੂੰ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸ਼ਬਦ ਕੀਰਤਨ ਅਤੇ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਹੋਵੇਗਾ। 14 ਮਾਰਚ ਨੂੰ ਮੁੱਖ ਸਮਾਗਮ ਗੁ: ਮੱਲ ਅਖਾੜਾ ਸਾਹਿਬ ਵਿਖੇ ਹੋਵੇਗਾ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਇਸ ਮੌਕੇ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਤਰਸੇਮ ਸਿੰਘ ਮੌਰਾਂਵਾਲੀ ਤੇ ਹੋਰ ਜਥੇ ਵੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਸ. ਬੇਦੀ ਨੇ ਹੋਰ ਦਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬਾਨ ਸਮੇਤ ਧਾਰਮਿਕ ਸੰਪਰਦਾਵਾਂ ਦੇ ਮੁਖੀ ਸਾਹਿਬਾਨ ਵਿਸ਼ੇਸ਼ ਤੌਰ ਤੇ ਪੁਜਣਗੇ। ਸ਼ਤਾਬਦੀ ਸਮੇਂ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਹੋਵੇਗਾ। ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਘਰ ਖ਼ਜਾਨਾ ਤੇ ਯਾਦਗਾਰੀ ਚਿੰਨ ਨਾਲ ਸਨਮਾਨਤ ਕੀਤਾ ਜਾਵੇਗਾ। ਉਪਰੰਤ ਬੁਰਜ ਸਾਹਿਬ ਦੀ ਗਰਾਉਂਡ ਵਿੱਚ ਨਿਹੰਗ ਸਿੰਘਾਂ ਵੱਲੋਂ ਗਤਕਾ ਹੋਵੇਗਾ ਜਿਸ ਵਿੱਚ ਵੀਹ ਦੇ ਕਰੀਬ ਟੀਮਾਂ ਭਾਗ ਲੈਣਗੀਆਂ।

Punjab Bani 11 March,2024
ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ

ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ ਦਿਲੀ : ਸਾਧਵੀ ਯੌਨ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਐਤਵਾਰ ਸ਼ਾਮ 5.03 ਵਜੇ ਜੇਲ੍ਹ ਪਹੁੰਚ ਗਏ। ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 19 ਜਨਵਰੀ ਨੂੰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਸੀ। ਸੱਚਾ ਸੌਦਾ ਮੁਖੀ ਨੇ ਆਪਣਾ ਜ਼ਿਆਦਾਤਰ ਸਮਾਂ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਇਆ।

Punjab Bani 10 March,2024
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਬਜਟ ਭਾਸ਼ਣ ਆਸ਼ਾਵਾਦ ਨਾਲ ਗੂੰਜਿਆ, ਜਿਸ ਵਿੱਚ ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ। ਤਰੱਕੀ ਵੱਲ ਵੱਧਦੇ ਪੰਜਾਬ ਦਾ ਇਹ ਬਜਟ ਇੱਕ ਖੁਸ਼ਹਾਲ ਅਤੇ ਉੱਜਵਲ ਭਵਿੱਖ ਲਈ ਇੱਕ ਰੋਡਮੈਪ ਵਜੋਂ ਦੇਖਿਆ ਜਾ ਸਕਦਾ ਹੈ। 204917.67 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਖਰਚੇ ਵਾਲੇ ਵਿੱਤੀ ਸਾਲ 2024-25 ਦੇ ਇਸ ਬਜ਼ਟ ਵਿੱਚ ਤਕਨੀਕੀ ਤਰੱਕੀ ਅਤੇ ਟਿਕਾਊ ਉਪਰਾਲਿਆਂ ਸਦਕਾ ਕਿਸਾਨ ਭਲਾਈ 'ਤੇ ਜ਼ੋਰ ਦਿੰਦਿਆਂ ਖੇਤੀਬਾੜੀ ਖੇਤਰ ਲਈ 13,784 ਕਰੋੜ ਰੁਪਏ ਦੀ ਮਹੱਤਵਪੂਰਨ ਰਾਸ਼ੀ ਰੱਖੀ ਗਈ ਹੈ। ਇਹ ਨਿਵੇਸ਼ ਖੁਰਾਕ ਸੁਰੱਖਿਆ ਅਤੇ ਪੇਂਡੂ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸਮਾਜਿਕ ਤਰੱਕੀ ਵਿੱਚ ਸਿਹਤ ਅਤੇ ਸਿੱਖਿਆ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ, ਵਿੱਤੀ ਵਰ੍ਹੇ 2024-25 ਦਾ ਇਹ ਬਜ਼ਟ ਇੰਨ੍ਹਾ ਖੇਤਰਾਂ 'ਤੇ ਕੇਂਦਰਿਤ ਹੈ। ਸਿੱਖਿਆ ਲਈ 16,987 ਕਰੋੜ ਰੁਪਏ ਰੱਖੇ ਗਏ ਹਨ ਜੋ ਸਿੱਖਿਆ ਦੇ ਪਸਾਰ ਤੇ ਮਿਆਰ ਲਈ ਪੰਜਾਬ ਸਰਕਾਰ ਦੇ ਟੀਚਿਆਂ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਸਿਹਤ ਅਤੇ ਪਰਿਵਾਰ ਭਲਾਈ ਲਈ 5264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਲਈ 1133 ਕਰੋੜ ਰੁਪਏ ਦੀ ਅਲਾਟਮੈਂਟ ਸਿਹਤ ਚੁਣੌਤੀਆਂ ਨਾਲ ਨਿਜਿੱਠਣ ਲਈ ਰਾਜ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰੇਗੀ। ਬਜਟ ਵਿੱਚ 9388 ਕਰੋੜ ਰੁਪਏ ਦਾ ਮਹੱਤਵਪੂਰਨ ਹਿੱਸਾ ਸਮਾਜ ਭਲਾਈ ਸਕੀਮਾਂ ਲਈ ਰੱਖਿਆ ਗਿਆ ਹੈ। ਇਹ ਫੰਡ ਰਾਜ ਦੇ ਉਨ੍ਹਾਂ ਨਾਗਰਿਕਾਂ, ਜਿਨ੍ਹਾਂ ਨੂੰ ਖਾਸ ਤੌਰ 'ਤੇ ਸਹਾਇਤਾ ਦੀ ਲੋੜ ਹੈ, ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਤਰਜੀਹ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 40,000 ਤੋਂ ਵੱਧ ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਹਨ। ਰੁਜ਼ਗਾਰ ਪੈਦਾ ਕਰਨ, ਆਰਥਿਕ ਲਚਕੀਲੇਪਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਇਹ ਬਜ਼ਟ ਹੋਰ ਮਜ਼ਬੂਤ ਕਰਦਾ ਹੈ। ਬਜਟ ਵਿੱਚ ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਅਤੇ ਰੁਜ਼ਗਾਰ ਸਿਰਜਣ ਅਤੇ ਸਿਖਲਾਈ ਲਈ 179 ਕਰੋੜ ਰੁਪਏ ਰੱਖੇ ਗਏ ਹਨ। ਬਜਟ ਵਿੱਚ ਕੁਝ ਨਵੀਨਤਾਕਾਰੀ ਪ੍ਰਸਤਾਵ ਪੇਸ਼ ਕੀਤੇ ਗਏ ਹਨ ਜਿਸ ਵਿੱਚ ‘ਸਕੂਲਜ਼ ਆਫ ਬ੍ਰਿਲੀਅਨਸ’, ‘ਅਪਲਾਈਡ ਲਰਨਿੰਗ ਐਂਡ ਹੈਪੀਨੇਸ’, ਅਤੇ ਫਿਸ਼ ਸੀਡ ਫਾਰਮ: ਇੱਕ ਨਦੀ ਪਾਲਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ 3 ਲੱਖ ਮੱਛੀ ਬੀਜਾਂ ਨੂੰ ਦਰਿਆਵਾਂ ਵਿੱਚ ਸਟੋਰ ਕੀਤਾ ਗਿਆ ਹੈ। ਵਿੱਤੀ ਸਾਲ 2024-25 ਲਈ ਸਰਕਾਰ ਦੇ 118 ਸਕੂਲਾਂ ਨੂੰ ਅਤਿ ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਵਿੱਚ ਬਦਲਣ ਦੇ ਚੱਲ ਰਹੇ ਮਿਸ਼ਨ ਤਹਿਤ 100 ਕਰੋੜ ਰੁਪਏ ਰੱਖੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚੋਂ 14 ਸਕੂਲ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਰਾਜ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੀਆਂ ਪਹਿਲਕਦਮੀਆਂ ਨੂੰ ਹੁਲਾਰਾ ਦਿੰਦੇ ਹੋਏ 10 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਨਾਲ 100 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਅਨਜ਼’ ਵਜੋਂ ਤਬਦੀਲ ਕਰਨਾ, 10 ਕਰੋੜ ਰੁਪਏ ਸ਼ੁਰੂਆਤੀ ਉਪਬੰਧ ਨਾਲ ‘ਸਕੂਲ ਆਫ਼ ਅਪਲਾਈਡ ਲਰਨਿੰਗ’ ਦੀ ਸਥਾਪਨਾ ਕਰਨਾ ਅਤੇ 100 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਹੈਪੀਨਜ਼' ਵਿੱਚ ਤਬਦੀਲ ਕਰਨ ਲਈ ਵਿੱਤੀ ਸਾਲ 2024-25 ਦੇ ਬਜਟ ਵਿੱਚ 10 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਬਜਟ ਵਿੱਚ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 24283 ਰੁਪਏ ਰੱਖੇ ਗਏ ਹਨ, ਜੋ ਕਿ ਜਲ ਸਰੋਤ, ਸਥਾਨਕ ਸਰਕਾਰਾਂ, ਬਿਜਲੀ, ਲੋਕ ਨਿਰਮਾਣ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਟਰਾਂਸਪੋਰਟ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਨੂੰ ਅਲਾਟ ਕੀਤੇ ਗਏ ਹਨ। ਇਸ ਫੰਡ ਵਿੱਚ ਪਿਛਲੇ ਵਿੱਤੀ ਸਾਲ ਦੇ ਬਜਟ ਨਾਲੋਂ 16.4% ਦਾ ਵਾਧਾ ਹੈ, ਜੋ ਪੰਜਾਬ ਸਰਕਾਰ ਦੇ ਵਿਕਾਸ ਅਤੇ ਆਧੁਨਿਕੀਕਰਨ ਪ੍ਰਤੀ ਪਹੁੰਚ ਨੂੰ ਦਰਸਾਉਂਦਾ ਹੈ। ਬਜਟ ਵਿੱਚ 1 ਲੱਖ ਕਰੋੜ ਰੁਪਏ ਤੋਂ ਵੱਧ ਮਾਲੀਆ ਇਕੱਠਾ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਤੋਂ ਸੂਬੇ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਅਤੇ ਸਰੋਤ ਜੁਟਾਉਣ ਦੀ ਕਾਬਲੀਅਤ ਦੀ ਝਲਕ ਮਿਲਦੀ ਹੈ। (ਵਧੇਰੇ ਵੇਰਵਿਆਂ ਲਈ ਕਿਰਪਾ ਕਰਕੇ ਨੱਥੀ ਫਾਈਲ 'ਬਜਟ ਹਾਈਲਾਈਟਸ ਵਿੱਤੀ ਸਾਲ 2024-25' ਦੇਖੋ)

Punjab Bani 05 March,2024
ਡਿਪਟੀ ਕਮਿਸ਼ਨਰ ਵੱਲੋਂ ਰਾਜਿੰਦਰਾ ਝੀਲ ਦਾ ਦੌਰਾ, ਪਾਣੀ ਪੱਕੇ ਤੌਰ 'ਤੇ ਭਰਨ ਲਈ ਮਾਹਰਾਂ ਦੀ ਕਮੇਟੀ ਗਠਿਤ

ਡਿਪਟੀ ਕਮਿਸ਼ਨਰ ਵੱਲੋਂ ਰਾਜਿੰਦਰਾ ਝੀਲ ਦਾ ਦੌਰਾ, ਪਾਣੀ ਪੱਕੇ ਤੌਰ 'ਤੇ ਭਰਨ ਲਈ ਮਾਹਰਾਂ ਦੀ ਕਮੇਟੀ ਗਠਿਤ -ਨਗਰ ਨਿਗਮ, ਲੋਕ ਨਿਰਮਾਣ, ਜਲ ਨਿਕਾਸ, ਮੱਛੀ ਪਾਲਣ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਰਜਿੰਦਰਾ ਟੈਂਕ ਦਾ ਜਾਇਜ਼ਾ ਪਟਿਆਲਾ, 5 ਮਾਰਚ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੀ ਵਿਰਾਸਤੀ ਰਾਜਿੰਦਰਾ ਝੀਲ ਦਾ ਦੌਰਾ ਕਰਕੇ ਇਸ ਵਿੱਚ ਭਰੇ ਜਾ ਰਹੇ ਪਾਣੀ ਤੇ ਚੱਲ ਰਹੇ ਫੁਆਰਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਝੀਲ ਵਿੱਚ ਪਾਣੀ ਪੱਕੇ ਤੌਰ 'ਤੇ ਭਰਕੇ ਰੱਖਣ ਲਈ ਮਾਹਰਾਂ ਦੀ ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਵਿਚ ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸਮੇਤ ਪੰਜਾਬੀ ਯੂਨੀਵਰਸਿਟੀ ਦੇ ਬਾਟਨੀ ਵਿਭਾਗ ਦੇ ਪ੍ਰੋਫੈਸਰ ਡਾ. ਮਨੀਸ਼ ਕਪੂਰ ਜੋ ਕਿ ਸੀ.ਆਰ.ਈ.ਐਸ.ਪੀ. ਦੇ ਕੋਆਰਡੀਨੇਟਰ ਵੀ ਹਨ, ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਿੰਦਰਾ ਝੀਲ ਵਿੱਚ ਪਾਣੀ ਭਰਿਆ ਜਾ ਰਿਹਾ ਹੈ ਤੇ ਫੁਹਾਰੇ ਵੀ ਚਲਾ ਦਿੱਤੇ ਗਏ ਹਨ ਪ੍ਰੰਤੂ ਪਾਣੀ ਨੂੰ ਇਸ ਵਿੱਚ ਪੱਕੇ ਤੌਰ 'ਤੇ ਭਰਕੇ ਰੱਖਣ ਲਈ ਮਾਹਰਾਂ ਦੀ ਰਾਇ ਲਈ ਜਾਵੇਗੀ ਤਾਂ ਕਿ ਜਿੰਨਾ ਪਾਣੀ ਇਸ ਝੀਲ ਵਿੱਚ ਭਰਿਆ ਜਾ ਰਿਹਾ ਹੈ, ਉਹ ਨਾਲ ਦੀ ਨਾਲ ਜਮੀਨਦੋਜ਼ ਨਾ ਹੋਵੇ ਅਤੇ ਇਸ ਵਿੱਚ ਬੂਟੀ ਵੀ ਪੈਦਾ ਨਾ ਹੋਵੇ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਰਾਜਿੰਦਰਾ ਟੈਂਕ ਦੀ ਸਾਫ਼-ਸਫ਼ਾਈ ਪੱਕੇ ਤੌਰ 'ਤੇ ਕੀਤੇ ਜਾਣ ਸਮੇਤ ਇਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸਥਾਈ ਤੌਰ 'ਤੇ ਇੱਕ ਸੁੰਦਰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਜਲ ਨਿਕਾਸ ਦੇ ਕਾਰਜਕਾਰੀ ਇੰਜੀਨੀਅਰ ਰਾਜਿੰਦਰ ਘਈ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਕਰਮਜੀਤ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਝੀਲ ਕੰਪਲੈਕਸ ਦੀ ਸੁੰਦਰਤਾ, ਸੁਰੱਖਿਆ ਤੇ ਹੋਰ ਪ੍ਰਬੰਧਾਂ ਸਮੇਤ ਝੀਲ ਕੰਪਲੈਕਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸੈਰਗਾਹ ਵਜੋਂ ਵਿਕਸਤ ਕਰਨ 'ਤੇ ਚਰਚਾ ਕੀਤੀ।

Punjab Bani 05 March,2024
ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ

ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ ਨਵੀਂ ਦਿੱਲੀ : ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸਿਹਤ ਦੇ ਆਧਾਰ 'ਤੇ ਜਬਰ-ਜਨਾਹ ਮਾਮਲੇ 'ਚ ਸਜ਼ਾ ਮੁਅੱਤਲ ਕਰਨ ਦੀ ਆਸਾਰਾਮ ਬਾਪੂ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।  ਕੋਰਟ ਨੇ ਆਸਾਰਾਮ ਨੂੰ ਪੁਲਿਸ ਹਿਰਾਸਤ 'ਚ ਮਹਾਰਾਸ਼ਟਰ ਦੇ ਹਸਪਤਾਲ 'ਚ ਇਲਾਜ ਕਰਵਾਉਣ ਲਈ ਰਾਜਸਥਾਨ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ। ਆਸਾਰਾਮ ਨੇ ਮਹਾਰਾਸ਼ਟਰ 'ਚ ਪੁਲਿਸ ਹਿਰਾਸਤ 'ਚ ਰਹਿੰਦਿਆਂ ਆਯੁਰਵੇਦਿਕ ਇਲਾਜ ਦੀ ਮੰਗ ਵੀ ਕੀਤੀ ਸੀ, ਜਿਸ 'ਤੇ ਅਦਾਲਤ ਨੇ ਉਸ ਨੂੰ ਰਾਜਸਥਾਨ ਹਾਈ ਕੋਰਟ ਜਾਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ।

Punjab Bani 01 March,2024
ਸ਼ੋ੍ਰਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ

ਸ਼ੋ੍ਰਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ ਸਾਹਿਬਜ਼ਾਦਿਆਂ ਦੀ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਪਟਿਆਲਾ 1 ਮਾਰਚ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਨੌਰ ਦੀ ਸੰਗਤ ਵੱਲੋਂ ਕੀਤੀ ਮੰਗ ਦੇ ਆਧਾਰ ’ਤੇ ਪਿੰਡ ਸ਼ਾਦੀਪੁਰ ਵਿਚ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਸਹਾਇਤਾ ਰਾਸ਼ੀ ਭੇਜੀ ਗਈ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਾਂਝੀ ਕੀਤਾ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਪਿੰਡ ਸ਼ਾਦੀਪੁਰ ਵਿਚ ਸਬੰਧਤ ਜੋਗਾ ਸਿੰਘ ਦੇ ਪਰਿਵਾਰ ਵੱਲੋਂ ਸਾਹਿਬਜ਼ਾਦਿਆਂ ਦੀ ਯਾਦਗਾਰ ਸਥਾਪਤ ਕਰਨ ਲਈ ਜ਼ਮੀਨ ਦਾ ਦਿੱਤੀ ਗਈ, ਜਿਥੇ ਨਵ ਨਿਰਮਾਣ ਉਸਾਰੀ ਲਈ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ। ਸਾਹਿਬਜ਼ਾਦਿਆਂ ਦੀ ਯਾਦਗਾਰ ਸਥਾਪਤ ਕਰਨ ਲਈ ਸ਼ੋ੍ਰਮਣੀ ਕਮੇਟੀ ਕੋਲ ਇਲਾਕੇ ਦੀ ਸੰਗਤ ਦੀ ਪਹੁੰਚ ਕੀਤੀ ਸੀ, ਜਿਸ ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਨਾਂ ਨੇ ਪ੍ਰਵਾਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਹ ਹਜ਼ਾਰ ਰੁਪਏ ਰਾਸ਼ੀ ਦਾ ਚੈਕ ਭੇਜਿਆ ਅਤੇ ਪ੍ਰਬੰਧਕਾਂ ਨੂੰ ਸਹਾਇਤਾ ਰਾਸ਼ੀ ਪਹੁੰਚਾ ਦਿੱਤਾ ਗਈ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਸਾਹਿਬਜਾਦਿਆਂ ਦੀ ਅਦੁੱਤੀ ਸ਼ਹਾਦਤ ਹੋਈ, ਜਿਸ ਨੂੰ ਸਮੁੱਚੀ ਲੋਕਾਈ ਸਿਜਦਾ ਕਰਦੀ ਹੈ ਅੱਜ ਉਨ੍ਹਾਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਦੀ ਯਾਦ ਵਿਚ ਯਾਦਗਾਰ ਸਥਾਪਤ ਕਰਨ ਲਈ ਜੋਗਾ ਸਿੰਘ ਦੇ ਪਰਿਵਾਰ ਨੇ ਜ਼ਮੀਨ ਦਾਨ ਕੀਤੀ ਤਾਂ ਸ਼ੋ੍ਰਮਣੀ ਕਮੇਟੀ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੇ ਸੰਭਾਲੀ ਹੋਈ ਹੈ, ਜੋ ਜਲਦ ਹੀ ਇਤਿਹਾਸਕ ਯਾਦਗਾਰ ਸੰਗਤਾਂ ਨੂੰ ਸਮਰਪਿਤ ਕਰਨਗੇ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਉਪਲੀ, ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ, ਜਸਪ੍ਰੀਤ ਸਿੰਘ ਬਾਬਾ ਪਿੱਪਲ, ਪ੍ਰੀਤਮ ਸਿੰਘ ਸਾਦੀਪੁਰ, ਮਨਜੀਤ ਸਿੰਘ,ਗੁਰਬਾਜ ਸਿੰਘ ਦੌਲਤਪੁਰ ਆਦਿ ਮੌਜੂਦ ਸਨ।

Punjab Bani 01 March,2024
-ਵਿਧਾਇਕ ਕੋਹਲੀ ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ

-ਵਿਧਾਇਕ ਕੋਹਲੀ ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ -ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ ਪਟਿਆਲਾ, 29 ਫਰਵਰੀ: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਇੱਥੇ ਧਰਮਸ਼ਾਲਾ ਕਸ਼ਅਪ ਰਾਜਪੂਤ ਸਭਾ, ਬਡੂੰਗਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਕੋਹਲੀ ਨੇ ਕੈਂਪ ਵਿੱਚ ਪੁੱਜੇ ਤੇ ਕੈਂਪ ਤੋਂ ਸੰਤੁਸ਼ਟ ਲੋਕਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮਹੀਨਾ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਲੋੜਵੰਦਾਂ ਨੇ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਇਹ ਕੈਂਪ ਲੋਕਾਂ ਨੂੰ ਬਹੁਤ ਫਾਇਦੇਮੰਦ ਸਾਬਤ ਹੋਏ ਹਨ ਤੇ ਇੱਥੇ ਤਤਕਾਲ ਹੀ ਲੋਕਾਂ ਦੇ ਕੰਮ ਹੋ ਰਹੇ ਹਨ। ਅੱਜ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Punjab Bani 29 February,2024
ਗਿਆਨਵਾਪੀ ਮਸਜਿਦ ਕੰਪਲੈਕਸ ਮਾਮਲਾ : ਹਾਈਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਕੀਤੀ ਰੱਦ

ਗਿਆਨਵਾਪੀ ਮਸਜਿਦ ਕੰਪਲੈਕਸ ਮਾਮਲਾ : ਹਾਈਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਕੀਤੀ ਰੱਦ ਦਿਲੀ, 26 ਫਰਵਰੀ : ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਦੇ ਜ਼ਿਲ੍ਹਾ ਜੱਜ ਵੱਲੋਂ ਵਾਰਾਨਸੀ ਜ਼ਿਲ੍ਹਾ ਮੈਜਿਸਟਰੇਟ ਨੂੰ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਅੰਦਰ ਵਿਆਸ ਜੀ ਦੇ ਤਹਿਖਾਨੇ ਦਾ ਰਿਸੀਵਰ (ਨਿਗਰਾਨੀ) ਨਿਯੁਕਤ ਕਰਨ ਅਤੇ ਉਸ ਵਿੱਚ ਪੂਜਾ ਦੀ ਇਜਾਜ਼ਤ ਦੇਣ ਦੇ ਫੈਸਲੇ ਵਿਰੁੱਧ ਦਾਇਰ ਅਪੀਲ ਨੂੰ ਅੱਜ ਰੱਦ ਕਰ ਦਿੱਤਾ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ 15 ਫਰਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਕਿਹਾ ਕਿ ਵਿਆਸ ਜੀ ਦੀ ਤਹਿਖ਼ਾਨੇ ਵਿੱਚ ਪੂਜਾ ਜਾਰੀ ਰਹੇਗੀ। ਗਿਆਨਵਾਪੀ ਮਸਜਿਦ ਦਾ ਪ੍ਰਬੰਧਨ ਕਰਨ ਵਾਲੀ ਅੰਜੁਮਨ ਇੰਤੇਜ਼ਾਮੀਆ ਮਸਜਿਦ ਕਮੇਟੀ ਨੇ ਵਾਰਾਨਸੀ ਦੇ ਜ਼ਿਲ੍ਹਾ ਜੱਜ ਦੇ ਦੋਵਾਂ ਫੈਸਲਿਆਂ ਵਿਰੁੱਧ ਅਲਾਹਾਬਾਦ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ।

Punjab Bani 26 February,2024
ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਦੀਵਾਨ ਹਾਲ ’ਚ ਸਜੀ ਸੰਗਤ, ਸੰਗਤਾਂ ਨਤਮਸਤਕ ਪਟਿਆਲਾ 24 ਫਰਵਰੀ () ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਮਤਿ ਸਮਾਗਮ ਦੌਰਾਨ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੀ ਪੁੱਜੇ ਹੋਏ ਸਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਸਮਾਜਕ ਬਰਾਬਰੀ, ਜਾਤ ਪਾਤ, ਊਚ ਨੀਚ ਤੋਂ ਉਪਰ ਉਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਮਾਜਕ ਭਲਾਈ ਦੇ ਕਾਰਜ ਕੀਤੇ ਜਾਣ ਤਾਂ ਜੋ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਮਨਜੀਤ ਸਿੰਘ ਪਵਾਰ ਆਦਿ ਸਮੇਤ ਸੰਗਤਾਂ ਆਦਿ ਹਾਜ਼ਰ ਸਨ।

Punjab Bani 24 February,2024
ਗਤਕੇ ਦੀ ਮਰਯਾਦਾ ਦਾ ਉਲੰਘਣ ਬਰਦਾਸ਼ਤ ਨਹੀਂ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਗਤਕੇ ਦੀ ਮਰਯਾਦਾ ਦਾ ਉਲੰਘਣ ਬਰਦਾਸ਼ਤ ਨਹੀਂ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਟੰਟ ਜੰਗਜੂ ਕਲਾ ਗਤਕਾ ਦਾ ਹਿੱਸਾ ਨਹੀਂ ਸੰਗਰੂਰ:- 24 ਫਰਵਰੀ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਜੰਗਜੂ ਕਲਾ ਗਤਕਾ ਦੇ ਪ੍ਰਦਰਸ਼ਨ ਸਮੇਂ ਕੁੱਝ ਲੋਕਾਂ ਵੱਲੋਂ ਕਿਲਾਂ, ਬਰਫ, ਟਿਊਬਾਂ, ਸਰੀਰ ਉਪਰੋਂ ਗੱਡੀ ਲੰਘਾਉਣੀਆਂ, ਅੱਗ ਨਾਲ ਛੇੜ ਛਾੜ ਆਦਿ ਦੇ ਸਟੰਟ ਕਰਨੇ ਗੁਰੂ ਸਾਹਿਬ ਦੀ ਬਖਸ਼ੀ ਗਤਕੇ ਦੀ ਮਰਯਾਦਾ ਦਾ ਉਲੰਘਣ ਕੀਤਾ ਜਾ ਰਿਹਾ ਹੈ ਜਿਸ ਨਾਲ ਅਣਸੁਖਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਸਖ਼ਤੀ ਨਾਲ ਸਟੰਟ ਕਰਨ ਵਾਲਿਆਂ ਨੂੰ ਕਿਹਾ ਜੋ ਗਤਕਾ ਕਲਾ ਦਾ ਹਿੱਸਾ ਨਹੀਂ ਹਨ ਉਹ ਗਤਕੇ ਵਿੱਚ ਸ਼ਾਮਲ ਕਰਕੇ ਕਰਤੱਵ ਦਿਖਾਉਣ ਦੇ ਬਹਾਨੇ ਮਰਯਾਦਾ ਦਾ ਸਰਾਸਰ ਉਲੰਘਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਗਤਕਾ ਜੰਗਜੂ ਕਲਾ ‘ਹਮਲਾ ਅਤੇ ਹਮਲੇ ਦੇ ਬਚਾਓ’ ਦੇ ਸਿਧਾਂਤ ਉਪਰ ਅਧਾਰਤ ਹੈ, ਜਿਸ ਦਾ ਮੁੱਖ ਕਾਰਜ ਮਨ ਦੀ ਇਕਾਗਰਤਾ ਹੈ, ਜੋ ਆਤਮਕ ਅਤੇ ਸਰੀਰਕ ਬਲ ਨੂੰ ਸੰਜੋ ਕੇ ਵਿਰੋਧੀ ਧਿਰ ਉੱਤੇ ਜਿੱਤ ਪ੍ਰਾਪਤ ਕਰਨ ਦਾ ਸਾਧਨ ਹੈ। ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਖਾਲਸੇ ਨੂੰ ਸੰਤ ਗੁਣ ਅਤੇ ਸਿਪਾਹੀ ਗੁਣ ਦੋਵੇਂ ਹੀ ਬਖਸ਼ੇ ਹਨ, ਸੰਤ ਗੁਣ ਦੀ ਪ੍ਰਾਪਤੀ ਵਾਸਤੇ ਸ਼ਾਸਤਰ ਦਾ ਖਜ਼ਾਨਾ ਬਖਸ਼ਿਆ, ਪਰ ਸੰਤ ਗੁਣ ਦੀ ਰਾਖੀ ਵਾਸਤੇ ਸਤਿਗੁਰਾਂ ਨੇ ਸ਼ਸਤਰ ਵੀ ਬਖਸ਼ੇ। ਉਨ੍ਹਾਂ ਕਿਹਾ ਜੇ ਸ਼ਸਤਰ ਨਾ ਹੋਣ ਤਾਂ ਪ੍ਰਤੱਖ ਹੈ ਸ਼ਾਸਤਰਾਂ ਦੀ ਸਾਂਭ ਸੰਭਾਲ ਤੇ ਰਾਖੀ ਨਹੀਂ ਹੋ ਸਕਦੀ ਧਰਮ ਦੀ ਹੋਂਦ ਨੂੰ ਵੀ ਖਤਰਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਗੁਰੂ ਹਰਿਗੋਬਿੰਦ ਸਾਹਿਬ ਨੇ ਗੁਰੂ ਕੇ ਸਿੱਖਾਂ ਨੂੰ ਸ਼ਸਤਰ ਸਰੀਰ ਤੇ ਪਹਿਨਣ ਦਾ ਹੁਕਮ ਕੀਤਾ ਅਤੇ ਆਪ ਦੋ ਤਲਵਾਰਾਂ ਇਕ ਮੀਰੀ ਦੀ ਅਤੇ ਇਕ ਪੀਰੀ ਦੀ ਧਾਰਨ ਕੀਤੀਆਂ। ਮੀਰੀ ਦੀ ਤਲਵਾਰ ਕਦੇ ਪੀਰੀ ਦੀ ਤਲਵਾਰ ਤੇ ਭਾਰੂ ਨਾ ਹੋਵੇ ਜੇ ਸ਼ਸਤਰ ਪਕੜਨ ਵਾਲਾ ਧਰਮੀ ਹੈ ਤਾਂ ਜੁਲਮ ਨੂੰ ਠੱਲ ਪਾ ਦੇਵੇਗਾ। ਜੇ ਉਹ ਅਧਰਮੀ ਹੈ ਤਾਂ ਜੁਲਮ ਵਧਾਏਗਾ। ਉਨ੍ਹਾਂ ਕਿਹਾ ਗੁਰੂ ਕੇ ਸਿੱਖ ਨੇ ਰੋਜਾਨਾ ਸ਼ਸਤਰ ਵਿਦਿਆ ਦਾ ਅਭਿਆਸ ਕਰਨਾ ਹੈ ਅਤੇ ਸ਼ਸਤਰਾਂ ਨੂੰ ਪੀਰ ਜਾਣ ਕੇ ਸਤਿਕਾਰ ਕਰਨਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ੀ ਪੁਰਾਤਨ ਮਰਿਆਦਾ ਨੂੰ ਅੱਜ ਵੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਅਤੇ ਤਰਨਾ ਦਲਾਂ ਤੇ ਹੋਰ ਸਭ ਨਿਹੰਗ ਸਿੰਘਾਂ ਨੇ ਸੀਨੇ ਬਸੀਨੇ ਸਾਂਭਿਆ ਹੈ। ਸੋ ਖ਼ਾਲਸੇ ਲਈ ਸ਼ਸਤ੍ਰ ਵਿਦਿਆ ਵਿੱਚ ਨਿਪੁੰਨ ਹੋਣਾ ਬੜਾ ਜ਼ਰੂਰੀ ਹੈ। ਉਨ੍ਹਾਂ ਕਿਹਾ ਗੁਰੂ ਦੀ ਮਰਯਾਦਾ ਤੋਂ ਬਾਹਰ ਜਾ ਕੇ ਕਰਤੱਬ ਵਖਾਉਣੇ ਜੋ ਗਤਕੇ ਕਲਾ ਦਾ ਹਿੱਸਾ ਨਹੀਂ ਹਨ ਉਨ੍ਹਾਂ ਤੋਂ ਸਖ਼ਤੀ ਨਾਲ ਪ੍ਰਹੇਜ ਕਰਨਾ ਚਾਹੀਦਾ ਹੈ।

Punjab Bani 24 February,2024
ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਲਈ ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।

Punjab Bani 22 February,2024
ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਲੰਗਰ ’ਚ ਉਮੜੀ ਕਿਸਾਨ ਭਰਾਵਾਂ ਦੀ ਵੱਡੀ ਭੀੜ

ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਲੰਗਰ ’ਚ ਉਮੜੀ ਕਿਸਾਨ ਭਰਾਵਾਂ ਦੀ ਵੱਡੀ ਭੀੜ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਆਪਣਾ ਸਖਤ ਰਵੱਈਆ ਛੱਡੇ : ਗਗਨਜੀਤ ਸਿੰਘ ਬਰਨਾਲਾ ਵਾਅਦਾ ਖਿਲਾਫ਼ੀ ਨਾ ਕਰੇ ਸਰਕਾਰ ਦੇਸ਼ ਦਾ ਅੰਨਦਾਤਾ ਕਿਸਾਨ : ਜਸਮੇਰ ਸਿੰਘ ਲਾਛੜੂ ਪਟਿਆਲਾ 21 ਫਰਵਰੀ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਸ਼ੰਭੂ ਬਾਰਡਰ ’ਤੇ ਚਲਾਏ ਜਾ ਰਹੇ ਨਿਰੰਤਰ ਲੰਗਰਾਂ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਭੀੜ ਉਮੜਨ ਲੱਗ ਪਈ ਹੈ ਕਿਉਂਕਿ ਦਿਨ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਮੈਡੀਕਲ ਸੇਵਾਵਾਂ ਨੂੰ ਜਾਰੀ ਰੱਖਿਆ ਹੋਇਆ ਹੈ। ਸ਼ੰਭੂ ਬਾਰਡਰ ’ਤੇ ਚੱਲ ਰਹੇ ਲੰਗਰ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਕਈ ਦਿਨਾਂ ਤੋਂ ਖੁਦ ਆਪ ਆਪਣੇ ਹੱਥੀਂ ਕਿਸਾਨ ਭਰਾਵਾਂ ਨੂੰ ਲੰਗਰ ਸੇਵਾ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗਗਨਜੀਤ ਸਿੰਘ ਬਰਨਾਲਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਲੰਗਰ ਅਸਥਾਨ ’ਤੇ ਪੁੱਜੇ, ਜਿਨ੍ਹਾਂ ਨੇ ਖੁਦ ਲੰਗਰ ਸੇਵਾ ਵਿਚ ਯੋਗਦਾਨ ਪਾਇਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਇਸ ਉਦਮ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਲਈ ਸਰਬੱਤ ਭਲਾ ਮੰਗਦਾ, ਜਿਸ ਤਹਿਤ ਕਿਸਾਨ ਭਰਾਵਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣਾ ਸਖਤ ਰਵੱਈਆ ਛੱਡਦੇ ਹੋਏ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਨ ਸਮੇਂ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਕਿਸਾਨਾਂ ਮੰਗਾਂ ਅੱਜ ਤੱਕ ਨਹੀਂ ਮੰਨੀਆਂ ਗਈਆਂ ਉਨ੍ਹਾਂ ਕਿਹਾ ਕਿ ਸਰਕਾਰ ਵਾਅਦਾ ਖਿਲਾਫ਼ੀ ਨਾ ਕਰੇ ਕਿਉਂਕਿ ਇਹੋ ਕਿਸਾਨ ਦੇਸ਼ ਦਾ ਅੰਨਦਾਤਾ ਕਿਸਾਨ ਹੈ, ਜੋ ਅਨਾਜ ਭੰਡਾਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸਤੇਂਦਰ ਸਿੰਘ ਬਾਜਵਾ, ਲਖਵਿੰਦਰ ਸਿੰਘ, ਜੰਗ ਸਿੰਘ ਇਟਲੀ, ਪੀਏ ਟੋਨੀ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 21 February,2024
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ ਅੰਮ੍ਰਿਤਸਰ:- 19 ਫਰਵਰੀ ( ) ਸਿੱਖ ਪਰੰਪਰਾਵਾਂ ਦੀ ਸਥਾਪਤੀ ਲਈ 1902 ਵਿੱਚ ਸੰਗਠਨ ਹੋਈ, ਇਤਿਹਾਸਕ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਚੋਣ ਸਮੇਂ ਬਹੁਗਿਣਤੀ ਨਾਲ ਮੁੜ ਪ੍ਰਧਾਨ ਚੁਣੇ ਗਏ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਾਰਦਿਕ ਵਧਾਈ ਦਿਤੀ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਡਾ. ਨਿੱਝਰ ਅਤੇ ਉਨ੍ਹਾਂ ਦੀ ਬਣੀ ਨਵੀਂ ਟੀਮ ਚੀਫ਼ ਖਾਲਸਾ ਦੀਵਾਨ ਦੇ ਉਜਵੱਲ ਭਵਿੱਖ ਲਈ ਚੰਗੇਰੇ ਤੇ ਅਗਾਂਹਵਧੂ ਕਾਰਜਾਂ ਨਾਲ ਆਪਣੀ ਟੀਮ ਨਾਲ ਹੋਰ ਵਧੀਆਂ ਛਾਪ ਬਨਾਉਣਗੇਂ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸੰਸਥਾ ਨੇ ਕੌਮ ਦੀ ਉਸ ਸਮੇਂ ਅਗਵਾਈ ਕੀਤੀ ਸੀ ਜਦੋਂ ਸਭ ਪਾਸਿਓ ਬਹੁਤ ਮਾਰੂ ਹਮਲੇ ਹੋ ਰਹੇ ਸਨ। ਬਾਬਾ ਬਲਬੀਰ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਸੰਸਥਾ ਆਉਣ ਵਾਲੇ ਸਮੇਂ ਵਿੱਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਤੇ ਵਿਦਿਅਕ ਮਿਆਰ ਨੂੰ ਹੋਰ ਉਚਾ ਚੁਕਣ ਲਈ ਸਾਰਥਿਕ ਜਤਨ ਕਰੇਗੀ।

Punjab Bani 19 February,2024
ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ

ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ ਰੇਵਾੜੀ : ਰਾਜਸਥਾਨ ਪੁਲਿਸ ਨੇ ਅਲਵਰ ਵਿੱਚ ਜੰਗਲਾਂ ਅਤੇ ਪਹਾੜੀ ਖੇਤਰਾਂ ਦੇ ਵਿਚਕਾਰ ਸਥਿਤ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਵੱਡੇ ਪੱਧਰ 'ਤੇ ਬੀਫ ਦੀ ਤਸਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਕਿਸ਼ਨਗੜ੍ਹ ਬਾਸ ਇਲਾਕੇ ਦੇ ਰੁੰਡ ਗਿਦਾਵੜਾ ਇਲਾਕੇ ਵਿੱਚ ਕੀਤੀ ਗਈ ਹੈ। ਆਈਜੀ ਰੇਂਜ ਉਮੇਸ਼ ਚੰਦਰ ਦੱਤਾ ਅਤੇ ਖੈਰਤਲ-ਤਿਜਾਰਾ ਦੇ ਐਸਪੀ ਸੁਰਿੰਦਰ ਸਿੰਘ ਆਰੀਆ ਵੀ ਮੌਕੇ 'ਤੇ ਪਹੁੰਚ ਗਏ ਅਤੇ ਪਸ਼ੂਆਂ ਦੀਆਂ ਅਵਸ਼ੇਸ਼ਾਂ ਨੂੰ ਦੇਖ ਕੇ ਦੰਗ ਰਹਿ ਗਏ। ਆਈਜੀ ਨੇ ਪਸ਼ੂ ਤਸਕਰਾਂ ਨੂੰ ਸੁਰੱਖਿਆ ਦੇਣ ਦੇ ਦੋਸ਼ ਹੇਠ ਕਿਸ਼ਨਗੜ੍ਹ ਬਾਸ ਥਾਣੇ ਦੇ ਐਸਐਚਓ ਦਿਨੇਸ਼ ਮੀਨਾ ਸਮੇਤ ਪੂਰੇ 40 ਸਟਾਫ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਇਲਾਕੇ 'ਚ ਗਊਆਂ ਦੀ ਹੱਤਿਆ ਕਰਨ ਤੋਂ ਬਾਅਦ ਨੂਹ ਅਤੇ ਆਸਪਾਸ ਦੇ ਇਲਾਕਿਆਂ 'ਚ ਗਾਵਾਂ ਦੀ ਹੋਮ ਡਿਲੀਵਰੀ ਵੀ ਕੀਤੀ ਜਾਂਦੀ ਸੀ। ਪੁਲਿਸ ਨੇ 25 ਲੋਕਾਂ ਖਿਲਾਫ ਗਊ ਹੱਤਿਆ ਦਾ ਮਾਮਲਾ ਵੀ ਦਰਜ ਕੀਤਾ ਹੈ। ਪੁਲਿਸ ਨੇ 12 ਤੋਂ ਵੱਧ ਹੋਮ ਡਿਲੀਵਰੀ ਬਾਈਕ ਅਤੇ ਪਸ਼ੂਆਂ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਇੱਕ ਪਿਕਅੱਪ ਗੱਡੀ ਵੀ ਜ਼ਬਤ ਕੀਤੀ ਹੈ।

Punjab Bani 19 February,2024
ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ * ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ 'ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

Punjab Bani 17 February,2024
ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ ਪਟਿਆਲਾ 15 ਫਰਵਰੀ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਬੈਰੀਅਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੁੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸੰਭੂ ਬੈਰੀਅਰ ’ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ ਅਤੇ ਗੋਲੀਆਂ, ਕਾਰਤੂਸਾਂ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 15 February,2024
ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ

ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਗੁਰਦੁਆਰਾ ਪ੍ਰਬੰਧਕਾਂ ਨੇ ਸੰਤ ਮਹਾਂਪੁਰਸ਼ਾਂ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ ਪਟਿਆਲਾ 15 ਫਰਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਦੇਰ ਰਾਤ ਨੂੰ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਧਾਰਮਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵਿਚ ਭਾਈ ਭੁਪਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਹਰਜੋਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ’ਚ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਆਦਿ ਸਖਸ਼ੀਅਤਾਂ ਵਿਚ ਐਨਆਈਆਈ ਦਰਸ਼ਨ ਸਿੰਘ ਰੱਖੜਾ, ਬਾਬਾ ਬਲਜਿੰਦਰ ਸਿੰਘ ਜੀ ਮੁੱਖੀ ਰਾੜਾ ਸਾਹਿਬ ਸੰਪਰਦਾਇ ਵਾਲੇ, ਬਾਬਾ ਰੌਸ਼ਨ ਸਿੰਘ ਜੀ ਧਬਲਾਨ ਵਾਲੇ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਜਸਪ੍ਰੀਤ ਸਿੰਘ ਸਖਸ਼ੀਅਤਾਂ ਆਦਿ ਸ਼ਾਮਲ ਸਨ, ਜਿਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਕਿਹਾ ਕਿ ਬਸੰਤ ਪੰਚਮੀ ਦਾ ਸਾਲਾਨਾ ਜੋੜ੍ਹ ਮੇਲ ਸੰਗਤਾਂ ਦੇ ਸਹਿਯੋਗ ਨਾਲ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਦੌਰਾਨ ਸ਼ਹਿਰ ਦੀਆਂ ਸਿੱਖ ਸਭਾਵਾਂ, ਲੰਗਰ ਸੁਸਾਇਟੀਆਂ, ਖੂਨਦਾਨ ਕੈਂਪ ਲਗਾਉਣ ਵਾਲੀਆਂ ਸੁਸਾਇਟੀਆਂ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਸੰਗਤਾਂ ਲਈ ਅਤੁੱਟ ਲੰਗਰ ਚਲਾਏ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਟਰੈਫਿਕ ਨੂੰ ਸੁਚਾਰੂ ਰੱਖਣ ਵਿਚ ਅਹਿਮ ਸਹਿਯੋਗ ਕਰਨ ਵਾਲਿਆਂ ਵਿਚ ਡੀਐਸਪੀ ਕਰਨੈਲ ਸਿੰਘ, ਇੰਚਾਰਜ ਦਲੇਰ ਸਿੰਘ, ਲਾਡੀ ਪਹਿਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਸਮੂਹ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਜਿਨ੍ਹਾਂ ਨੇ ਆਪਣਾ ਵੱਡਮੁੱਲਾ ਸਹਿਯੋਗ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਕਰਮ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ। ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਬਸੰਤ ਰਾਗ ਕੀਰਤਨ ਸਮਾਗਮ ਦੌਰਾਨ ਕੀਰਤਨੀ ਜਥਿਆਂ ਨੂੰ ਸਨਮਾਨਤ ਕਰਦੇ ਹੋਏ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ।

Punjab Bani 15 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ ਅਯੁੱਧਿਆ, 12 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਨਵੇਂ ਬਣੇ ਸ੍ਰੀ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ‘ਆਪ’ ਨੇਤਾ ਨੇ ਦੱਸਿਆ ਕਿ ਕੇਜਰੀਵਾਲ ਅਤੇ ਮਾਨ ਬਾਅਦ ਦੁਪਹਿਰ 2 ਵਜੇ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚੇ। ਦੋਵੇਂ ਆਗੂਆਂ ਨੇ ਹਵਾਈ ਅੱਡੇ ‘ਤੇ ਇਕੱਠੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਰਾਮ ਜਨਮ ਭੂਮੀ ਵੱਲ ਚਲੇ ਗਏ। ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰਾਂ ਨਾਲ ਰਾਮ ਜਨਮ ਭੂਮੀ ਵਿਖੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਗਏ। ਦੋਵਾਂ ਨੇ ਰਾਮ ਮੰਦਰ ‘ਚ ਕਰੀਬ ਡੇਢ ਘੰਟਾ ਬਿਤਾਇਆ।

Punjab Bani 12 February,2024
ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ

ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ - ਗੁਰਦੁਆਰਾ ਪ੍ਰਬੰਧਕਾਂ ਅਤੇ ਡੀਐਸਪੀ ਟਰੈਫਿਕ ਨੇ ਤੈਅ ਕੀਤਾ ਸੰਗਤਾਂ ਦੇ ਆਉਣ-ਜਾਣ ਵਾਲਾ ਰੂਟ ਪਟਿਆਲਾ, 11 ਫਰਵਰੀ -- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਦਿਹਾੜ੍ਹੇ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਟਰੈਫਿਕ ਅਧਿਕਾਰੀ ਡੀਐਸਪੀ ਕਰਨੈਲ ਸਿੰਘ ਵਿਚਾਲੇ ਸੰਗਤਾਂ ਦੇ ਆਮਦ ਨੂੰ ਵੇਖਦੇ ਪੁਖਤਾ ਇੰਤਜਾਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਟਰੈਫਿਕ ਅਧਿਕਾਰੀਆਂ ਨੇ ਸੰਗਤਾਂ ਦੇ ਆਉਣ ਜਾਣ ਵਾਲੇ ਰਸਤਿਆਂ ਅਤੇ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਨਿਸ਼ਾਨਦੇਹੀ ਕੀਤੀ ਗਈ। ਮੀਟਿੰਗ ਵਿਚ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਟਰੈਫਿਕ ਅਧਿਕਾਰੀਆਂ ਨੇ ਤੈਅ ਕੀਤਾ ਕਿ ਮੱਥਾ ਟੇਕਣ ਪੁੱਜਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਦੌਰਾਨ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਗੁਰੂ ਘਰ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪੁੱਜਦੀਆਂ ਹਨ, ਜਿਸ ਕਾਰਨ ਸੰਗਤਾਂ ਦੇ ਆਉਣ ਜਾਣ ਸਮੇਂ ਆਉਂਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਮਦ ਦੇ ਨਾਲ ਨਾਲ ਕਾਰਾਂ ਅਤੇ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਵਿਵਸਥਾ ਕੀਤੀ ਜਾ ਰਹੀ ਤਾਂ ਕਿ ਟਰੈਫਿਕ ਨੂੰ ਸੁਚਾਰੂ ਰੱਖਿਆ ਜਾ ਸਕੇ। - ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਨਿਸ਼ਾਨਦੇਹੀ : ਮੈਨੇਜਰ ਕਰਨੈਲ ਸਿੰਘ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਰਨੈਲ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਤੋਂ ਪਹਿਲਾਂ ਸੰਗਤਾਂ ਦੇ ਆਉਣ ਜਾਣ ਲਈ ਵਾਹਨਾਂ ਦੀ ਪਾਰਕਿੰਗ ਲਈ ਵਿਵਸਥਾ ਕਰ ਦਿੱਤੀ ਜਾਵੇਗੀ। ਉਨ੍ਹਾਂ ਖੁਦ ਅੱਜ ਵੱਖ ਵੱਖ ਥਾਵਾਂ ’ਤੇ ਜਾ ਕੇ ਵੇਖਿਆ ਕਿ ਕਿਸ ਪਾਸੇ ਤੋਂ ਸੰਗਤ ਨੇ ਆਉਣਾ ਹੈ ਅਤੇ ਵਾਹਨਾਂ ਦੀ ਪਾਰਕਿੰਗ ਕਿੱਥੇ ਸਹੀ ਢੰਗ ਨਾਲ ਹੋ ਸਕਦੀ ਹੈ। - ਗੁਰਦੁਆਰਾ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਨਹੀਂ ਹੋਣ ਦੇਵਾਂਗੇ ਪ੍ਰੇਸ਼ਾਨੀ : ਡੀਐਸਪੀ ਕਰਨੈਲ ਸਿੰਘ ਇਸ ਉਪਰੰਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਟਰੈਫਿਕ ਨੂੰ ਸੁਚਾਰੂ ਰੱਖਣ ਲਈ ਪੁਖਤਾ ਇੰਤਜਾਮ ਕੀਤੇ ਜਾਣਗੇ ਤਾਂ ਕਿ ਸੰਗਤਾਂ ਨੂੰ ਲੱਗੇ ਟਰੈਫਿਕ ਜਾਮ ਤੋਂ ਨਿਜ਼ਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਰਹਿੰਦ-ਫਤਿਹਗੜ੍ਹ ਸਾਹਿਬ ਤੋਂ ਆਉਣ ਵਾਲੀਆਂ ਸੰਗਤਾਂ ਲਈ ਅਨਾਜ ਮੰਡੀ ਦੇ ਨੇੜੇ ਤੇੜੇ ਵਾਹਨਾਂ ਲਈ ਪਾਰਕਿੰਗ ਕੀਤੀ ਜਾਵੇਗੀ, ਇਸੇ ਤਰ੍ਹਾਂ ਨਾਭਾ, ਮਾਲੇਰਕੋਟਲਾ ਵਾਲੇ ਪਾਸੇ ਤੋਂ ਆਉਂਦੀ ਸੰਗਤ ਲਈ ਗੁਰਦੁਆਰਾ ਸਾਹਿਬ ਦੇ ਨੇੜੇ ਪੁੱਡਾ ਗਰਾਊਂਡ, ਸੰਗਰੂਰ, ਸਮਾਣਾ ਤੋਂ ਆਉਣ ਵਾਲੇ ਰੂਟ ਦੀ ਸੰਗਤ ਲਈ ਪਾਰਕਿੰਗ ਦੀ ਵਿਵਸਥਾ ਗੁਰਦੁਆਰਾ ਸਾਹਿਬ ਨੇੜੇ ਬਾਰਾਂਦਰੀ ਵਿਖੇ ਅਤੇ ਚੰਡੀਗੜ੍ਹ, ਰਾਜਪੁਰਾ, ਅੰਬਾਲਾ ਤੋਂ ਆਉਣ ਵਾਲੀ ਸੰਗਤ ਲਈ ਪੁਰਾਣੇ ਬੱਸ ਅੱਡੇ ਦੇ ਨੇੜੇ ਨਿਸ਼ਾਨਦੇਹੀ ਕੀਤੀ ਜਾ ਰਹੀ ਅਤੇ ਪਾਰਕਿੰਗ ਲਈ ਹੋਰਡਿੰਗ ਲਗਾਕੇ ਸੰਗਤਾਂ ਨੂੰ ਜਾਣੂੰ ਕਰਵਾ ਦਿੱਤਾ ਜਾਵੇਗਾ ਤਾਂ ਕਿ ਸੰਗਤ ਪ੍ਰੇਸ਼ਾਨ ਨਾ ਹੋਵੇ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸੰਗਤ ਦੀ ਆਮਦ ਦੇ ਚੱਲਦਿਆਂ ਜ਼ਿਲ੍ਹਾ ਟਰੈਫਿਕ ਪ੍ਰਸ਼ਾਸਨ ਤੋਂ ਸਹਿਯੋਗ ਮਿਲ ਰਿਹਾ, ਜਿਨ੍ਹਾਂ ਨਾਲ ਤਾਲਮੇਲ ਕਰਕੇ ਬਸੰਤ ਪੰਚਮੀ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਜਸਵਿੰਦਰ ਸਿੰਘ ਬਿੱਲਾ, ਕਰਮ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਟਰੈਫਿਕ ਇੰਚਾਰਜ ਦਿਹਾਤੀ ਲਾਡੀ ਪਹਿਰੀ, ਭਾਈ ਹਜੂਰ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 11 February,2024
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਕਰੀਬ ਤਿੰਨ ਮਹੀਨੇ ਪਹਿਲਾਂ ਆਰੰਭ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਤੋਂ ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਬੱਸ ਰਾਹੀਂ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਦੀਦਾਰੇ ਕਰਵਾਉਣ ਦਾ ਇੱਕ ਨੇਕ ਕਾਰਜ ਹੈ ਅਤੇ ਸੁਨਾਮ ਸਮੇਤ ਰਾਜ ਦੇ ਸਮੂਹ ਹਲਕਿਆਂ ਵਿੱਚ ਇਸ ਸਕੀਮ ਨੂੰ ਨਾਗਰਿਕਾਂ ਵੱਲੋਂ ਅਥਾਹ ਹੁੰਗਾਰਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਇਸ ਜਥੇ ਦੇ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੰਡੀਆਂ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਨਿਵਾਸੀਆਂ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਇਸ ਸਕੀਮ ਤਹਿਤ ਕੀਤੇ ਜਾ ਚੁੱਕੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਨੀਰਜ ਕੁਮਾਰ, ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਯਾਦਵਿੰਦਰ ਰਾਜਾ ਨਕਟੇ, ਹਰਮੀਤ ਵਿਰਕ, ਸੰਜੀਵ ਕੁਮਾਰ ਸੰਜੂ, ਨਰਿੰਦਰ ਠੇਕੇਦਾਰ ਵੀ ਹਾਜ਼ਰ ਸਨ।

Punjab Bani 10 February,2024
SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ

SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ ਐਸ.ਐਸ.ਪੀ. ਹਰਜੀਤ ਸਿੰਘ ਨੇ ਕੀਤੀ ਪੁਸ਼ਟੀ ਫਰੀਦਕੋਟ, 10 ਫਰਵਰੀ 2024: ਪੰਜਾਬ ਦੇ ਚਰਚਿਤ 2015 ਬਰਗਾੜੀ ਬੇਅਦਬੀ ਮਾਮਲੇ ਵਿੱਚ, ਚਾਰਜਸ਼ੀਟ ਭਗੌੜੇ ਪ੍ਰਦੀਪ ਕਲੇਰ ਨੂੰ SIT ਨੇ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਪਹਿਲਾ ਆਰੋਪੀ ਦੇ ਅਯੁੱਧਿਆ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਫਰੀਦਕੋਟ ਸੀਆਈਏ ਸਟਾਫ਼ ਇੰਚਾਰਜ ਹਰਬੰਸ ਸਿੰਘ ਆਪਣੀ ਟੀਮ ਨਾਲ ਅਯੁੱਧਿਆ ਪੁੱਜੇ ਸਨ, ਪਰ ਉੱਥੇ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰ ਕੁਝ ਠੋਸ ਸੂਚਨਾ ਜ਼ਰੂਰ ਮਿਲੀ, ਇਸ ਸੂਚਨਾ ਦੇ ਆਧਾਰ 'ਤੇ ਟੀਮ ਨੇ ਦੋਸ਼ੀ ਦੀ ਲੋਕੇਸ਼ਨ ਟਰੇਸ ਕਰਦੇ ਹੋਏ ਦੋਸ਼ੀ ਨੂੰ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ, ਜਿਸ ਨੂੰ ਫਰੀਦਕੋਟ ਲਿਆਂਦਾ ਜਾ ਰਿਹਾ ਹੈ, ਗ੍ਰਿਫਤਾਰੀ ਦੀ ਪੁਸ਼ਟੀ ਐਸਐਸਪੀ ਹਰਜੀਤ ਸਿੰਘ ਨੇ ਵੀ ਕੀਤੀ ਹੈ।

Punjab Bani 10 February,2024
ਪ੍ਰਧਾਨ ਐਡਵੋਕੇਟ ਧਾਮੀ ਨੇ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰਨ ਦੀ ਕੀਤੀ ਅਪੀਲ

ਪ੍ਰਧਾਨ ਐਡਵੋਕੇਟ ਧਾਮੀ ਨੇ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ। ਇਸਦਾ ਮਤਲਬ ਹੈ ਕਿ ਹਰ ਵੀਹ ਪਿੰਡਾਂ ਪਿੱਛੇ ਇਕ ਬੂਥ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

Punjab Bani 08 February,2024
ਗਿਆਨਵਾਪੀ ਮਸਜਿਦ ਦੇ ਸਮਰਥਨ ਵਿੱਚ ਲਗਾਏ ਪੋਸਟਰ

ਗਿਆਨਵਾਪੀ ਮਸਜਿਦ ਦੇ ਸਮਰਥਨ ਵਿੱਚ ਲਗਾਏ ਪੋਸਟਰ ਪੀਲੀਭੀਤ : ਸ਼ਹਿਰ ਦੇ ਨੇੜੇ ਸਥਿਤ ਚਿਦਿਆਦਾਹ ਪਿੰਡ 'ਚ ਗਿਆਨਵਾਪੀ ਮਸਜਿਦ ਦੇ ਸਮਰਥਨ 'ਚ ਘਰਾਂ ਦੀਆਂ ਕੰਧਾਂ 'ਤੇ ਪੋਸਟਰ ਚਿਪਕਾਏ ਗਏ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਾਹਲੀ ਵਿੱਚ ਸੁੰਗੜੀ ਥਾਣੇ ਤੋਂ ਪੁਲਿਸ ਅਧਿਕਾਰੀਆਂ ਸਮੇਤ ਪਿੰਡ ਪਹੁੰਚ ਗਈ। ਪੁਲਿਸ ਮੁਲਾਜ਼ਮਾਂ ਨੇ ਕੰਧਾਂ 'ਤੇ ਲੱਗੇ ਪੋਸਟਰ ਹਟਾਉਣੇ ਸ਼ੁਰੂ ਕਰ ਦਿੱਤੇ। ਇਸ ਸਬੰਧੀ ਅਧਿਕਾਰੀਆਂ ਨੇ ਪਿੰਡ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਪਰ ਇਹ ਪੋਸਟਰ ਕਿਸ ਨੇ ਲਗਾਏ ਸਨ, ਇਹ ਕੋਈ ਨਹੀਂ ਦੱਸ ਸਕਿਆ।

Punjab Bani 08 February,2024
ਮਹਾਰਾਸ਼ਟਰ ਸਰਕਾਰ ਤਖ਼ਤ ਸਾਹਿਬ ਦੇ ਬੋਰਡ ਵਿੱਚ ਰੱਦੋਬਦਲ ਵਾਪਸ ਲਵੇ

ਮਹਾਰਾਸ਼ਟਰ ਸਰਕਾਰ ਤਖ਼ਤ ਸਾਹਿਬ ਦੇ ਬੋਰਡ ਵਿੱਚ ਰੱਦੋਬਦਲ ਵਾਪਸ ਲਵੇ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਦਖਲ ਨਹੀਂ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੰਮ੍ਰਿਤਸਰ:- 8 ਫਰਵਰੀ ( ) ਕਿਸੇ ਵੀ ਸਰਕਾਰ ਦਾ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਦਖ਼ਲ ਅੰਦਾਜ ਹੋਣਾ ਬੇਹੱਦ ਮੰਦਭਾਗਾ ਤੇ ਅਫਸੋਸ ਜਨਕ ਹੈ। ਇਤਿਹਾਸ ਦਸਦਾ ਹੈ ਕਿ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਘੁਸਪੈਠ ਸੰਗਤ ਨੇ ਕਦੇ ਵੀ ਬਰਦਾਸ਼ਤ ਜਾਂ ਪ੍ਰਵਾਨ ਨਹੀਂ ਕੀਤੀ। ਇਹ ਵਿਚਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅੱਜ ਏਥੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਮੁੱਚੇ ਗਲਿਆਰੇ ਦਾ ਨਿਰੀਖਣ ਕਰਦਿਆਂ ਪ੍ਰਗਟ ਕੀਤੇ। ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਰਘਬੀਰ ਸਿੰਘ ਦੇ ਪ੍ਰੀਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ਤੇ ਅੰਮ੍ਰਿਤਸਰ ਪੁਜੇ ਸਨ। ਉਹ ਗੁਰਦੁਆਰਾ ਟਾਹਲਾ ਸਾਹਿਬ ਦੇ ਮੁਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਅਤੇ ਛਾਉਣੀ ਮਹਿਰਾਜ ਸਿੰਘ ਵਿਖੇ ਵੀ ਉਚੇਚੇ ਤੌਰ ਤੇ ਬਾਬਾ ਗੁਰਰਾਜ ਸਿੰਘ ਦੇ ਸਪੁੱਤਰ ਸ. ਗੁਰਸਿਮਰਨਪਾਲ ਸਿੰਘ ਦੇ ਅਨੰਦ ਕਾਰਜ ਦੀ ਵਧਾਈ ਦੇਣ ਪੁਜੇ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਮਹਾਂਰਾਸ਼ਟਰ ਦੀ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਐਕਟ ਵਿੱਚ ਮਨਮਰਜ਼ੀ ਦੀ ਤੋੜਭੰਨ ਕਰਕੇ ਜੋ ਉਥਲ ਪੁਥਲ ਕੀਤੀ ਗਈ ਹੈ ਉਹ ਜਾਇਜ ਨਹੀਂ ਹੈ ਅਤੇ ਨਾ ਹੀ ਸਿੱਖ ਜਗਤ ਦੀਆਂ ਭਾਵਨਾਵਾਂ ਅਨੁਸਾਰੀ ਹੈ। ਉਨ੍ਹਾਂ ਕਿਹਾ ਸਮੁੱਚੇ ਖਾਲਸਾ ਪੰਥ ਦੀਆਂ ਸੰਗਤੀ ਸੰਸਥਾਵਾਂ ਨੂੰ ਇਸ ਦਾ ਇਕਜੁੱਟ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਦੇ ਪ੍ਰਬੰਧਕੀ ਬੋਰਡ ਵਿੱਚ ਜਿਵੇਂ ਪਹਿਲਾਂ ਵੱਖ-ਵੱਖ ਸਿੱਖ ਸੰਸਥਾਵਾਂ ਦੀਆਂ ਨਾਮਜਦਗੀਆਂ ਸ਼ਾਮਲ ਹਨ ਉਹ ਉਵੇਂ ਹੀ ਬਹਾਲ ਰੱਖੀਆਂ ਜਾਣ ਅਤੇ ਸਰਕਾਰ ਆਪਣੇ ਦਖ਼ਲ ਦਾ ਮੁੜ ਮੁਲੰਕਣ ਕਰੇ। ਉਨ੍ਹਾਂ ਬੋਲਦਿਆਂ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਵਜੋਂ ਸੇਵਾ ਨਿਭਾਉਣ ਵਾਲੇ ਕੌਮ ਦੇ ਮਹਾਨ ਸਪੂਤ, ਨਿਰਭੈ ਯੋਧੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਸੰਪੂਰਤਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 14 ਮਾਰਚ ਨੂੰ ਮਹਾਨ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਹੋਵੇਗੀ।

Punjab Bani 08 February,2024
ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਬੁਰਜ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਜਾਪ ਨਿਰੰਤਰ ਜਾਰੀ

ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਬੁਰਜ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਜਾਪ ਨਿਰੰਤਰ ਜਾਰੀ ਅੰਮ੍ਰਿਤਸਰ:-8 ਫਰਵਰੀ ( ) ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਪ੍ਰੇਰਨਾ ਸਦਕਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਨਾਮ ਸਿਮਰਨ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਚਲ ਰਹੇ ਹਨ। ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸਮੂਲੀਅਤ ਕੀਤੀ ਅਤੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦਾਂ ਨਾਲ ਗੁਰੂਮਹਿਮਾ ਗਾਇਨ ਕੀਤੀ। ਬੁੱਢਾ ਦਲ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਰਧਾ ਭਾਵਨਾ ਨਾਲ ਕੀਤੀ ਅਰਦਾਸ ਮੁਕੰਮਲ ਰੂਪ ਵਿੱਚ ਪੂਰੀ ਹੁੰਦੀ ਹੈ। ਸੰਗਤਾਂ ਲਗਾਤਾਰ ਸ੍ਰੀ ਅਖੰਡ ਪਾਠ ਕਰਵਾ ਕੇ ਸ਼ੁਕਰਾਨਾ ਅਤੇ ਸ਼ਹੀਦੀ ਦੇਗਾਂ ਦੀਆਂ ਅਰਦਾਸਾਂ ਕਰਦੇ ਹਨ। ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠਾ ਦੀ ਲੜੀ ਨਿਰਵਿਘਨ ਚੱਲ ਰਹੀ ਹੈ। ਸੰਗਤਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣੇ ਹੋਣ ਉਹ ਬੁੱਕ ਕਰਵਾ ਸਕਦਾ ਹਨ। ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਇਸ ਪਾਵਨ ਅਸਥਾਨ ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਸੇਵਾ ਲਗਾਤਾਰ ਚੱਲ ਰਹੀ ਹੈ। ਅੱਜ ਬੀਬੀ ਹਰਜੀਤ ਕੌਰ ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਸਮੂਹਿਕ ਤੌਰ ਤੇ ਬੀਬੀਆਂ ਨੇ ਗੁਰੂ ਜਸ ਗਾਇਨ ਕੀਤਾ। ਮਾਰਚ ਮਹੀਨੇ ਵਿੱਚ ਕਿਹੜੀਆਂ-ਕਿਹੜੀਆਂ ਸੁਖਮਨੀ ਸੇਵਾ ਸੁਸਾਇਟੀਆਂ ਸੇਵਾ ਨਿਭਾਉਣਗੀਆਂ ਦੀ ਸੂਚੀ ਵੀ ਨਿਰਧਾਰਤ ਕਰ ਦਿੱਤੀ ਗਈ ਹੈ। ਸੁਖਮਨੀ ਸਾਹਿਬ ਦੇ ਪਾਠ ਦੀ ਸੰਪੂਰਨਤਾ ਤੇ ਸ਼ਬਦ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਲਾਲ ਸਿੰਘ ਤੇ ਭਾਈ ਅਮਰੀਕ ਸਿੰਘ ਵੱਲੋਂ ਬੀਬੀ ਪਰਮਜੀਤ ਕੌਰ ਤੇ ਬੀਬੀ ਹਰਜੀਤ ਕੌਰ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ। ਬੁੱਢਾ ਦਲ ਵੱਲੋਂ ਚਾਹ, ਮੱਠੀਆਂ, ਸਮੋਸੇ ਛਕਾਉਣ ਦੀ ਸੇਵਾ ਵੀ ਕੀਤੀ ਗਈ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ। ਉਨ੍ਹਾਂ ਦਸਿਆ ਕਿ 9 ਫਰਵਰੀ ਨੂੰ ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਅਤੇ ਨਾਮ ਸਿਮਰਨ ਸੇਵਾ ਸੁਸਾਇਟੀ ਗੋਬਿੰਦ ਨਗਰ ਕੀਰਤਨ ਦੀ ਸੇਵਾ ਨਿਭਾਉਣਗੀਆਂ।

Punjab Bani 08 February,2024
ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ

ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ ਅੰਮ੍ਰਿਤਸਰ : ਦੇਸ਼ 'ਚ ਵੱਖ-ਵੱਖ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਸਿੱਖਾਂ 'ਚ ਪਹਿਲਾਂ ਹੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਮਹਾਰਾਸ਼ਟਰਾ 'ਚ ਇੱਕ ਏਕਨਾਥ ਸ਼ਿੰਦੇ (ਸਰਕਾਰ ਦੇ ਇਕ ਹੋਰ ਫੈਸਲੇ ਨੇ ਸਿੱਖ ਕੌਮ 'ਚ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿੱਚ ਸੋਧ ਕੀਤੀ ਗਈ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮਹਾਰਾਸ਼ਟਰ ਦੀ ਏਕ ਨਾਥ ਸ਼ਿੰਦੇ ਸਰਕਾਰ ਵੱਲੋਂ ਕੀਤੀ ਗਈ ਸੋਧ ਅਤਿ ਨਿੰਦਣਯੋਗ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਆਪਣੇ ਟਵਿੱਟਰ ਐਕਸ ਹੈਂਡਲ 'ਤੇ ਪੋਸਟ 'ਚ ਕਿਹਾ, ''ਰਾਜ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ, ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਗੁਰਦੁਆਰਾ ਬੋਰਡ 'ਤੇ ਪੂਰਾ ਕਬਜ਼ਾ ਕਰਨ ਜਾ ਰਹੀ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਅਕਾਲੀ ਦਲ ਵੱਲੋਂ ਮਹਾਰਾਸ਼ਟਰ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।

Punjab Bani 07 February,2024
ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਹੈ ਦੁਖਦਾਈ ; ਧਾਮੀ

ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਹੈ ਦੁਖਦਾਈ ; ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਮਹਾਰਾਸ਼ਟਰ ਸਰਕਾਰ ਦੀ ਮੰਤਰੀ ਮੰਡਲ ਦਾ ਇਹ ਫੈਸਲਾ ਸਿੱਖ ਗੁਰਦੁਆਰਾ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਸਿੱਖ ਗੁਰਦੁਆਰਿਆਂ 'ਤੇ ਸਿੱਧਾ ਕੰਟਰੋਲ ਕਰਨ ਦੀ ਕਾਰਵਾਈ ਹੈ।  ਮੈਂ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕ ਨਾਥ ਸ਼ਿੰਦੇ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਨ ਅਤੇ ਚਿੰਤਾਵਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜ਼ਿਸ਼ਾਂ ਨੂੰ ਤੁਰੰਤ ਬੰਦ ਕਰਨ। ਨਾਂਦੇੜ ਗੁਰਦੁਆਰਾ ਬੋਰਡ ਵਿੱਚ ਪਹਿਲਾਂ ਵਾਂਗ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਹ ਸਿੱਖਾਂ ਨਾਲ ਜੁੜਿਆ ਬਹੁਤ ਹੀ ਗੰਭੀਰ ਮਾਮਲਾ ਹੈ, ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਦੀ ਮੁੱਖ ਮੰਤਰੀ ਨਾਲ ਮੀਟਿੰਗ ਲਈ ਤੁਰੰਤ ਸਮਾਂ ਦਿੱਤਾ ਜਾਵੇ ਤਾਂ ਜੋ ਹਰ ਪਹਿਲੂ ਤੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਸਕੇ। ਹਜ਼ੂਰ ਸਾਹਿਬ ਦੀ ਸੰਗਤ ਵਿੱਚ ਵੀ ਇਸ ਫੈਸਲੇ ਖਿਲਾਫ ਭਾਰੀ ਰੋਸ ਹੈ। ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਨੁਮਾਇੰਦਗੀ ਦਾ ਮਤਲਬ ਤਖ਼ਤ ਸਾਹਿਬ, ਸਬੰਧਤ ਸਿੱਖ ਗੁਰਧਾਮਾਂ ਦੀ ਮਰਿਆਦਾ ਦੇ ਮੱਦੇਨਜ਼ਰ ਬੋਰਡ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਧਾਰਮਿਕ ਢੰਗ ਨਾਲ ਯਕੀਨੀ ਬਣਾਉਣਾ ਹੈ ਅਤੇ ਐਕਟ ਵਿੱਚ ਕੋਈ ਵੀ ਵਿਗਾੜ ਇਸ ਭਾਵਨਾ ਨੂੰ ਠੇਸ ਪਹੁੰਚਾਏਗਾ।

Punjab Bani 07 February,2024
ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ

ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ ਕਰਨਾਟਕ: ਕਰਨਾਟਕ ਦੇ ਰਾਏਚੂਰ ਜ਼ਿਲ੍ਹੇ ਦੇ ਇਕ ਪਿੰਡ ’ਚ ਕ੍ਰਿਸ਼ਨਾ ਨਦੀ ’ਚੋਂ ਭਗਵਾਨ ਵਿਸ਼ਨੂੰ ਦੀ ਇਕ ਪ੍ਰਾਚੀਨ ਮੂਰਤੀ ਮਿਲੀ ਹੈ। ਰਾਮਲਲਾ ਦੀ ਨਵੀਂ ਬਣੀ ਮੂਰਤੀ ਨਾਲ ਮਿਲਦੀ ਹੋਈ ਇਹ ਪ੍ਰਾਚੀਨ ਮੂਰਤੀ ਪੁਰਾਤੱਤਵ ਮਾਹਿਰਾਂ ਮੁਤਾਬਕ 11ਵੀਂ ਜਾਂ 12ਵੀਂ ਸਦੀ ਦੀ ਹੋ ਸਕਦੀ ਹੈ। ਭਗਵਾਨ ਵਿਸ਼ਨੂੰ ਦੀ ਇਸ ਖੜ੍ਹੀ ਮੂਰਤੀ ਦੇ ਆਸਪਾਸ ਚਾਰੋਂ ਪਾਸੇ ਦਸ ਅਵਤਾਰ ਬਣਾਏ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਜੀਬ ਸੰਯੋਗ ’ਚ ਸਭ ਤੋਂ ਅਦਭੁਤ ਗੱਲ ਇਹ ਹੈ ਕਿ ਕਰੀਬ ਹਜ਼ਾਰ ਸਾਲ ਪੁਰਾਣੀ ਮੂਰਤੀ ਦਾ ਰੂਪ ਰੰਗ ਤੇ ਸਰੂਪ ਅਯੁੱਧਿਆ ’ਚ ਰਾਮਲਲਾ ਦੇ ਵਿਸ਼ਾਲ ਦਿਵਿਆ ਮੰਦਰ ’ਚ ਸਥਾਪਤ ਮੂਰਤੀ ਨਾਲ ਮਿਲਦਾ ਜੁਲਦਾ ਹੈ। ਭਗਵਾਨ ਵਿਸ਼ਨੂੰ ਦੀ ਇਸ ਮੂਰਤੀ ਦੇ ਨਾਲ ਹੀ ਇਕ ਪੁਰਾਤਨ ਸ਼ਿਵਲਿੰਗ ਵੀ ਮਿਲਿਆ ਹੈ। ਰਾਏਚੂਰ ਯੂਨੀਵਰਸਿਟੀ ’ਚ ਪ੍ਰਾਚੀਨ ਇਤਿਹਾਸ ਤੇ ਪੁਰਾਤੱਤਵ ਦੀ ਲੈਕਚਰਾਰ ਡਾ. ਪਦਮਾਜਾ ਦੇਸਾਈ ਨੇ ਭਗਵਾਨ ਵਿਸ਼ਨੂੰ ਦੀ ਮੂੁਰਤੀ ਸਬੰਧੀ ਕਿਹਾ ਕਿ ਇਹ ਯਕੀਨੀ ਰੂਪ ਨਾਲ ਇਕ ਮੰਦਰ ਦੇ ਗਰਭਗ੍ਰਹਿ ਦਾ ਹਿੱਸਾ ਰਹੀ ਹੋਵੇਗੀ। ਸ਼ਾਇਦ ਇਸ ਨੂੰ ਮੰਦਰ ’ਚ ਹੋਈ ਭੰਨਤੋੜ ਤੋਂ ਬਚਾਉਣ ਲਈ ਨਦੀ ’ਚ ਪਾਇਆ ਗਿਆ ਹੋਵੇਗਾ। ਇਸ ਮੂਰਤੀ ਨੂੰ ਥੋੜ੍ਹਾ ਨੁਕਸਾਨ ਪਹੁੰਚਿਆ ਹੈ। ਮੂਰਤੀ ਦਾ ਨੱਕ ਥੋੜ੍ਹਾ ਨੁਕਸਾਨਿਆ ਹੋਇਆ ਹੈ।

Punjab Bani 07 February,2024
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ -ਕਿਹਾ, ਮਾਨ ਸਰਕਾਰ ਨੇ ਤੀਰਥ ਯਾਤਰਾ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ -ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਉਪਰਾਲੇ ਦੀ ਸ਼ਲਾਘਾ ਸਮਾਣਾ, 5 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਗੱਜੂਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਇਸ ਮੌਕੇ ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਗੁਰਧਾਮਾਂ ਦੀ ਯਾਤਰਾ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ। ਇਸ ਮੌਕੇ ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਪ੍ਰਧਾਨ ਗੁਰਜੀਤ ਸਿੰਘ, ਸੁਰਜੀਤ ਸਿੰਘ ਫ਼ੌਜੀ, ਹਰਜੋਤ ਸਿੰਘ, ਜਗਬੀਰ ਸਿੰਘ, ਨਿਰਭੈ ਸਿੰਘ, ਰਵਦੀਪ ਸਿੰਘ, ਅਵਤਾਰ ਸਿੰਘ, ਜਗਮੇਲ ਸਿੰਘ, ਗੁਰਧਿਆਨ ਸਿੰਘ, ਨਰਿੰਦਰ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 05 February,2024
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬਡੂੰਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬਡੂੰਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ -ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ -ਕਿਹਾ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ ਪਟਿਆਲਾ, 5 ਫਰਵਰੀ: 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।' ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਬਡੂੰਗਰ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਭੇਜਣ ਮੌਕੇ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਸ਼ਰਧਾਲੂਆਂ ਲਈ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ।

Punjab Bani 05 February,2024
ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਣਗੇ ਧਾਰਮਕ ਸਮਾਗਮ : ਜਥੇਦਾਰ ਲਾਛੜੂ ਪਟਿਆਲਾ 4 ਫਰਵਰੀ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਇਸ ਵਾਰ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਬਸੰਤ ਪੰਚਮੀ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਸੰਤ ਪੰਚਮੀ ਦੇ ਜੋੜ ਮੇਲ ਦੌਰਾਨ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕਰਨ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਬਸੰਤ ਪੰਚਮੀ ਦੇ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਸ਼ੁਰੂਆਤ 12 ਫਰਵਰੀ ਤੋਂ ਹੋਵੇਗੀ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਲੜੀਵਾਰ ਧਾਰਮਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਦੀ ਸਮਾਪਤੀ ਬਸੰਤ ਰਾਗ ਨਾਲ 14 ਫਰਵਰੀ ਨੂੰ ਹੋਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਕਵੀ ਦਰਬਾਰ, ਕੀਰਤਨ ਦਰਬਾਰ, ਢਾਡੀ ਦਰਬਾਰ ਤੋਂ ਇਲਾਵਾ ਬਸੰਤ ਰਾਗ ਕੀਰਤਨ ਦੌਰਾਨ ਸਮਾਗਮ ਕਰਵਾਇਆ ਜਾਵੇਗਾ, ਜਿਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀਆਂ ਸਮੇਤ ਪ੍ਰਸਿੱਧ ਰਾਗੀ ਢਾਡੀ ਅਤੇ ਉਚ ਕੋਟੀ ਦੇ ਕਵੀ ਵੀ ਆਪਣੀਆਂ ਰਚਨਾਵਾਂ ਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ ਆਦਿ ਤੇ ਸਮੂਹ ਸਟਾਫ ਮੈਂਬਰ ਸ਼ਾਮਲ ਸਨ।

Punjab Bani 04 February,2024
ਗਿਆਨਵਾਪੀ ਮਾਮਲਾ : ਮੁਸਲਿਮ ਪੱਖ ਨੁੰ ਨਹੀ ਮਿਲੀ ਰਾਹਤ

ਗਿਆਨਵਾਪੀ ਮਾਮਲਾ : ਮੁਸਲਿਮ ਪੱਖ ਨੁੰ ਨਹੀ ਮਿਲੀ ਰਾਹਤ ਦਿਲੀ : ਵਾਰਾਣਸੀ ਸਥਿਤ ਗਿਆਨਵਾਪੀ ਦੇ ਤਹਿਖਾਨੇ 'ਚ ਪੂਜਾ ਦੀ ਇਜਾਜ਼ਤ ਦੇਣ ਸਬੰਧੀ ਜ਼ਿਲ੍ਹਾ ਜੱਜ ਵਾਰਾਣਸੀ ਦੇ ਹੁਕਮਾਂ ਵਿਰੁੱਧ ਮੁਸਲਿਮ ਪੱਖ ਨੂੰ ਇਲਾਹਾਬਾਦ ਹਾਈਕੋਰਟ ਤੋਂ ਤੁਰੰਤ ਕੋਈ ਰਾਹਤ ਨਹੀਂ ਮਿਲੀ। ਅੰਜੁਮਨ ਮਸਜਿਦ ਪ੍ਰਬੰਧ ਕਮੇਟੀ ਨੇ 31 ਜਨਵਰੀ ਵਾਲੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ। ਹੁਣ ਅਗਲੀ ਸੁਣਵਾਈ 6 ਫਰਵਰੀ ਨੂੰ ਹੋਵੇਗੀ।

Punjab Bani 02 February,2024
ਗੁਰਦੁਆਰਾ ਚੋਣਾ ਲਈ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਘਾਟਾ ਗੰਭੀਰ ਚਿੰਤਾ ਅਤੇ ਚਿੰਤਨ ਦਾ ਵਿਸ਼ਾ -- ਅਦਲੀਵਾਲ

ਗੁਰਦੁਆਰਾ ਚੋਣਾ ਲਈ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਘਾਟਾ ਗੰਭੀਰ ਚਿੰਤਾ ਅਤੇ ਚਿੰਤਨ ਦਾ ਵਿਸ਼ਾ -- ਅਦਲੀਵਾਲ ਅੰਮ੍ਰਿਤਸਰ / 2 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਵੱਲੋਂ ਰਜਿਸਟਰ ਕਰਵਾਈ ਗਈ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵੱਲੋ ਏਸੇ ਸਾਲ ਹੋਣ ਜਾ ਰਹੀਆਂ ਸੰਭਾਵਤ ਚੋਣਾਂ ਲਈ ਵੋਟਰ ਬਣਨ ਵਿੱਚ ਦਿਖਾਈ ਜਾ ਰਹੀ ਅਣਗਹਿਲੀ ਅਤੇ ਅਵੇਸਲੇਪਣ ਤੇ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਦੇ ਪਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਗੁ ਪ੍ਰ ਕਮੇਟੀ ਸਿੱਖ ਜਗਤ ਦੀ ਸਰਵਉਚ ਧਾਰਮਕ ਪ੍ਰਤੀਨਿੱਧ ਸੰਸਥਾ ਹੈ ਅਤੇ ਸਮੁੱਚੇ ਵਿਸ਼ਵ ਇਹ ਵਾਹਦ ਧਾਰਮਕ ਸੰਸਥਾ ਹੈ ਜੋ ਪੰਜ ਸਾਲ ਲਈ ਪਰਜਾਤੰਤਰਿਕ ਵਿਧੀ ਵਿਧਾਨ ਰਾਹੀਂ ਸਿੱਖ ਵੋਟਰਾਂ ਵੱਲੋ ਚੁਣੀ ਜਾਂਦੀ ਹੈ । ਇਹ ਅਧਿਕਾਰ ਸਾਡੇ ਪੁਰਖਿਆਂ ਵੱਲੋਂ ਅਥਾਹ ਤਸ਼ੱਦਦ, ਜੇਲ੍ਹਾਂ, ਕੁਰਕੀਆਂ ਅਤੇ ਸ਼ਹਾਦਤਾਂ ਦੀ ਕੀਮਤ ਤੇ ਪ੍ਰਾਪਤ ਕੀਤਾ ਗਿਆ ਹੈ । ਅਦਲੀਵਾਲ ਨੇ ਕਿਹਾ ਹੈ ਕਿ ਇੱਕ ਪਾਸੇ ਤਾਂ ਸਮੇਂ ਦੀਆਂ ਸਰਕਾਰਾਂ ਇਸ ਸੰਸਥਾ ਦਾ ਪ੍ਰਤੀਨਿੱਧ ਸਰੂਪ ਖਤਮ ਕਰਨ ਲਈ ਸਮੇਂ ਸਿਰ ਚੋਣ ਕਰਵਉਣ ਤੋਂ ਪਾਸਾ ਵੱਟ ਰਹੀਆਂ ਹਨ ਤੇ ਦੂਜੇ ਪਾਸੇ ਸਿੱਖਾਂ ਅੰਦਰ ਵੀ ਇਸ ਮਹਾਨ ਸੰਸਥਾ ਦਾ ਪਰਜਾਤੰਤਰਿਕ ਸਰੂਪ ਕਾਇਮ ਰੱਖਣ ਵਿੱਚ ਦਿਲਚਸਪੀ ਘੱਟ ਰਹੀ ਲੱਗ ਰਹੀ ਹੈ। ਉਹਨਾ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਅਕਤੂਬਰ ਮਹੀਨੇ ਦੇ ਆਖਰੀ ਹਫ਼ਤੇ ਗੁਰਦੁਆਰਾ ਚੋਣਾਂ ਲਈ ਬਤੌਰ ਵੋਟਰ ਰਜਿਸਟਰ ਹੋਣ ਲਈ 15 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਚਿੰਤਾਜਨਕ ਹੈ ਕਿ 10 ਨਵੰਬਰ ਤੀਕ ਕੇਵਲ 29% ਵੋਟਰਾਂ ਨੇ ਹੀ ਰਜਿਸਟ੍ਰੇਸ਼ਨ ਕਰਵਾਈ ਸੀ । ਉਨ੍ਹਾਂ ਕਿਹਾ ਕਿ ਘੱਟ ਰਜਿਸਟ੍ਰੇਸ਼ਨ ਦੇ ਮੱਦੇ ਨਜਰ ਸਿੱਖ ਜਥੇਬੰਦੀਆਂ ਦੇ ਅਸਰਾਰ ਤੇ ਰਜਿਸਟ੍ਰੇਸ਼ਨ ਦੀ ਤਰੀਕ ਵਧਾ 29 ਫਰਵਰੀ,2024 ਕੀਤੀ ਗਈ ਹੈ। ਪਰ ਅਜੇ ਵੀ ਜਿਨ੍ਹਾ ਸਿੱਖਾਂ ਵੱਲੋ ਰਜਿਸਟ੍ਰੇਸ਼ਨ ਫਾਰਮ ਨਹੀ ਭਰੇ ਗਏ ਉਹ ਸਮਝ ਰਹੇ ਹਨ ਕਿ ਅਜੇ 29 ਫਰਵਰੀ ਅਜੇ ਬਹੁਤ ਦੂਰ ਹੈ ।

Punjab Bani 02 February,2024
ਬੁੱਧਵਾਰ ਦੇਰ ਰਾਤ ਖੋਲਿਆ ਵਿਆਸ ਜੀ ਤਹਿਖਾਨਾ

ਬੁੱਧਵਾਰ ਦੇਰ ਰਾਤ ਖੋਲਿਆ ਵਿਆਸ ਜੀ ਤਹਿਖਾਨਾ ਵਾਰਾਨਸੀ (ਯੂਪੀ), 1 ਫਰਵਰੀ ਇਥੋਂ ਦੀ ਜ਼ਿਲ੍ਹਾ ਅਦਾਲਤ ਵੱਲੋਂ ਗਿਆਨਵਾਪੀ ਕੰਪਲੈਕਸ ਸਥਿਤ ਵਿਆਸ ਜੀ ਤਹਿਖਾਨੇ ਵਿਚ ਹਿੰਦੂਆਂ ਨੂੰ ਪੂਜਾ ਕਰਨ ਦਾ ਅਧਿਕਾਰ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਬੁੱਧਵਾਰ ਦੇਰ ਰਾਤ ਤਹਿਖਾਨੇ ਨੂੰ ਖੋਲ੍ਹ ਕੇ ਸਾਫ਼ ਕਰ ਦਿੱਤਾ ਗਿਆ ਅਤੇ ਫਿਰ ਉੱਥੇ ਪੂਜਾ ਕੀਤੀ ਗਈ। ਪੂਜਾ ‘ਚ ਸ਼ਾਮਲ ਹੋਏ ਵਿਆਸ ਪਰਿਵਾਰ ਦੇ ਮੈਂਬਰ ਜਤਿੰਦਰ ਨਾਥ ਵਿਆਸ ਨੇ ਦੱਸਿਆ ਕਿ ਅਯੁੱਧਿਆ ‘ਚ ਨਵੇਂ ਬਣੇ ਮੰਦਰ ‘ਚ ਰਾਮ ਲਾਲਾ ਦੇ ਪ੍ਰਾਣ ਪ੍ਰਤਿਸ਼ਠਾ ਲਈ ਸ਼ੁਭ ਮਹੂਰਤ ਕੱਢਣ ਵਾਲੇ ਗਣੇਸ਼ਵਰ ਦ੍ਰਾਵਿੜ ਦੀ ਅਗਵਾਈ ਹੇਠ ਦੇਰ ਰਾਤ ਕਾਸ਼ੀ ਵਿਸ਼ਵਨਾਥ ਮੰਦਰ ਦੇ ਪੁਰਾਰੀ ਵਿਆਸ ਜੀ ਤਹਿਖਾਨੇ ’ਚ ਪੂਜਾ ਕਰਵਾਈ।

Punjab Bani 01 February,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਸੇਵਾ ਆਰੰਭੀ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਸੇਵਾ ਆਰੰਭੀ ਗੁਰਦੁਆਰਾ ਪ੍ਰਬੰਧ ਅਧੀਨ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਨੂੰ ਜਲਦ ਕਰਾਂਗੇ ਮੁਕੰਮਲ : ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ ਪਟਿਆਲਾ 1 ਫਰਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਬਣਨ ਜਾ ਰਹੇ ਇਸ਼ਨਾਨ ਘਰ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਕਾਰ ਸੇਵਾ ਦੇ ਲੈਂਟਰ ਪਾ ਕੇ ਮੁਕੰਮਲ ਕਰਨ ਦੇ ਕਾਰਜ ਦੀ ਸ਼ੁਰੂਆਤ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਹੋਈ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਨਵੇਂ ਬਣਨ ਵਾਲੇ ਇਸ਼ਨਾਨ ਘਰ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅਧੀਨ ਸਾਲ 2024 ਵਿਚ ਇਤਿਹਾਸਕ ਕਾਰਜਾਂ ਨੂੰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਮੁਕੰਮਲ ਕੀਤਾ ਜਾਵੇਗਾ, ਜਿਨ੍ਹਾਂ ਵਿਚ ਇਕ ਕਾਰਜ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਵਿਚ ਸਨ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਹੁੰਦੀ ਇਸ ਕਰਕੇ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਇਸ਼ਨਾਨ ਘਰ ਦਾ ਕਾਰਜ ਮੁਕੰਮਲ ਕਰ ਲਿਆ ਜਾਵੇਗਾ। ਇਸ ਉਪਰੰਤ ਗੱਲਬਾਤ ਕਰਦਿਆਂ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਾਂ ਨੂੰ ਮੁਕੰਮਲ ਕਰਨ ਦੀ ਸੇਵਾ ਸੌਂਪੀ ਗਈ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਚੱਲ ਰਹੇ ਕਾਰਜਾਂ ਵਿਚ ਸੰਗਤਾਂ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਦੀਪ ਸਿੰਘ, ਜਸਵਿੰਦਰਪਾਲ ਸਿੰਘ ਬਿੱਲਾ, ਲਖਵਿੰਦਰ ਸਿੰਘ ਲੱਖਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 01 February,2024
ਅਯੁਧਿਆ ਲਈ ਚੰਡੀਗੜ੍ਹ ਤੋ ਸੁਰੂ ਹੋਵੇਗੀ ਬੱਸ

ਅਯੁਧਿਆ ਲਈ ਚੰਡੀਗੜ੍ਹ ਤੋ ਸੁਰੂ ਹੋਵੇਗੀ ਬੱਸ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਅਯੁੱਧਿਆ ਲਈ ਬੱਸ ਸਰਵਿਸ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੱਸ ਸਰਵਿਸ ਚੰਡੀਗੜ੍ਹ ਦੇ ਸੈਕਟਰ-17 ਬੱਸ ਅੱਡੇ ਤੋਂ 14 ਫਰਵਰੀ 2024 ਨੂੰ ਬਸੰਤ ਪੰਚਮੀ ਦੇ ਨੇੜੇ-ਤੇੜੇ ਸ਼ੁਰੂ ਕੀਤੀ ਜਾਵੇਗੀ। ਸੀਟੀਯੂ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਬੱਸ ਸਰਵਿਸ ਰੋਜ਼ਾਨਾ ਦੁਪਹਿਰ 1.30 ਵਜੇ ਚੱਲੇਗੀ ਅਤੇ ਅਗਲੇ ਦਿਨ ਸਵੇਰੇ 8.30 ਵਜੇ ਅਯੁੱਧਿਆ ਪਹੁੰਚੇਗੀ। ਇਸੇ ਤਰ੍ਹਾਂ ਸ਼ਾਮ ਨੂੰ 4.30 ਵਜੇ ਚੱਲ ਕੇ ਅਗਲੇ ਦਿਨ ਸਵੇਰੇ 11.05 ਮਿੰਟ ਉਤੇ ਅਯੁੱਧਿਆ ਪਹੁੰਚੇਗੀ।ਉਨ੍ਹਾਂ ਕਿਹਾ ਕਿ ਸੀਟੀਯੂ ਦੀ ਬੱਸ ਵੱਲੋਂ 19 ਘੰਟਿਆਂ ਵਿੱਚ 947 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਇਸ ਲਈ 1706 ਰੁਪਏ ਟਿਕਟ ਰੱਖੀ ਗਈ ਹੈ।

Punjab Bani 31 January,2024
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼ ਅੰਮ੍ਰਿਤਸਰ:- 30 ਜਨਵਰੀ ( ) ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸੰਪਾਦਕ ਦਿਲਜੀਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੁਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲੋਕ ਅਰਪਣ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇਹ ਵਿਸ਼ੇਸ਼ ਤੇ ਯਾਦਗਾਰੀ ਦਸਤਾਵੇਜੀ ਪੁਸਤਕ ਰਲੀਜ਼ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰਕਾਂ ਸਬੰਧੀ ਦਸਤਾਵੇਜ਼, ਕਿਤਾਬਾਂ ਸਾਹਮਣੇ ਆਉਣੀਆਂ ਚਾਹੀਦੀਆਂ ਹਨ, ਪ੍ਰਚਾਰਕਾਂ ਦਾ ਜੀਵਨ ਪੱਖ ਅਣਗੋਲਿਆ ਰਿਹਾ ਹੈ। ਇਹ ਕਾਰਜ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ਤੇ ਪ੍ਰਗਟ ਕੀਤਾ ਹੈ ਇਹ ਪ੍ਰਸ਼ੰਸਾਜਨਕ ਤੇ ਯਾਦਗਾਰੀ ਕਾਰਜ ਹੈ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿ: ਹੀਰਾ ਸਿੰਘ ਨੇ ਕਿਹਾ ਕਿ ਸੌ ਤੋਂ ਵੱਧ ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਦਾ ਵੇਰਵਾ ਇਸ ਕਿਤਾਬ ਵਿਚ ਅੰਕਿਤ ਕਰਕੇ ਦੋਹਾਂ ਵਿਦਵਾਨਾਂ ਨੇ ਪ੍ਰਚਾਰ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਘੇ ਸਮਾਜ ਸੇਵੀ ਡਾ.ਐਸ.ਪੀ ਸਿੰਘ ਓਬਰਾਏ, ਢਾਡੀ ਤਰਲੋਚਨ ਸਿੰਘ ਭਮੱਦੀ, ਸ. ਕਸ਼ਮੀਰ ਸਿੰਘ ਕਾਦਿਰ, ਜਥੇ. ਬਲਦੇਵ ਸਿੰਘ ਐਮ.ਏ, ਜਥੇ. ਗੁਰਮੇਜ ਸਿੰਘ ਸ਼ਹੂਰਾ, ਗਿ. ਸੰਤੋਖ ਸਿੰਘ ਸਿਡਨੀ, ਸ. ਨਰਿੰਦਰਪਾਲ ਸਿੰਘ ਹੁੰਦਲ ਅਮਰੀਕਾ ਆਦਿ ਨੇ ਇਸ ਮੌਕੇ ਲੇਖਕ ਨੂੰ ਵਧਾਈ ਦਿਤੀ ਹੈ ਅਤੇ ਆਸ ਪ੍ਰਗਟਾਈ ਕਿ ਭਾਈ ਬਲਬੀਰ ਸਿੰਘ ਚੰਗਿਆੜਾ ਭਵਿੱਖ ਵਿੱਚ ਵੀ ਆਪਣਾ ਯੋਗਦਾਨ ਪਾਉਂਦੇ ਰਹਿਣਗੇ।

Punjab Bani 30 January,2024
ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ

ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ ਕੋਲਕਾਤਾ, 29 ਜਨਵਰੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸੰਸਦ ਠਾਕੁਰ ਨੇ ਕਿਹਾ ਕਿ ਵਿਵਾਦਿਤ ਕਾਨੂੰਨ ਨੂੰ ਸੱਤ ਦਿਨਾਂ ਦੇ ਅੰਦਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। 2019 ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਸੀਏਏ ਦਾ ਉਦੇਸ਼ 31 ਦਸੰਬਰ 2014 ਤੋਂ ਪਹਿਲਾਂ ਭਾਰਤ ’ਚ ਵਸੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਸਮੇਤ ਸਤਾਏ ਗੈਰ-ਮੁਸਲਿਮ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ। ਮੰਤਰੀ ਨੇ ਕਿਹਾ,‘ਸੀਏਏ ਬਹੁਤ ਜਲਦੀ ਲਾਗੂ ਕੀਤਾ ਜਾਵੇਗਾ। ਇਸ ਨੂੰ ਸੱਤ ਦਿਨਾਂ ਦੇ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਇਹ ਮੇਰੀ ਗਾਰੰਟੀ ਹੈ।’ ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਕੇਂਦਰੀ ਰਾਜ ਮੰਤਰੀ ਠਾਕੁਰ ਨੇ ਦਾਅਵਾ ਕੀਤਾ ਕਿ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਸੀਏਏ ਲਾਗੂ ਕਰ ਦਿੱਤਾ ਜਾਵੇਗਾ।

Punjab Bani 29 January,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਨੇ ਖੁਦ ਕੀਤੀ ਵਾਤਾਵਰਣ ਦੀ ਸੰਭਾਲ ਲਈ ਸਫਾਈ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਨੇ ਖੁਦ ਕੀਤੀ ਵਾਤਾਵਰਣ ਦੀ ਸੰਭਾਲ ਲਈ ਸਫਾਈ ਗੁਰਦੁਆਰਾ ਕੰਪਲੈਕਸ ਅੰਦਰਲੇ ਪਾਰਕਾਂ ਅੰਦਰ ਵਾਤਾਵਰਣ ਅਤੇ ਸਵੱਛਤਾ ਤਹਿਤ ਕੀਤੀ ਗਈ ਸਫਾਈ : ਮੈਨੇਜਰ ਕਰਨੈਲ ਸਿੰਘ ਪਟਿਆਲਾ 29 ਜਨਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਫਾਈ ਮੁਹਿੰਮ ਜ਼ਿੰਮੇਵਾਰੀ ਮੁਲਾਜ਼ਮਾਂ ਨੇ ਲਈ ਅਤੇ ਗੁਰਦੁਆਰਾ ਸਾਹਿਬ ਦੇ ਵੱਖ ਵੱਖ ਪਾਰਕਾਂ ਵਿਚ ਸਫਾਈ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਅਗਾਮੀ ਦਿਹਾੜਿਆਂ ਅਤੇ ਸਾਲਾਨਾ ਤਿਉਹਾਰਾਂ ਦੇ ਮੱਦੇਨਜ਼ਰ ਵੱਖ ਵੱਖ ਪਾਰਕਾਂ ਦੀ ਸਾਫ ਸਫਾਈ ਜਿਥੇ ਰੋਜਮਰਾ ਦੀ ਡਿਊਟੀ ਵਿਚ ਹੈ, ਉਥੇ ਹੀ ਮੁਲਾਜ਼ਮਾਂ ਨੇ ਡਿਊਟੀ ਤੋਂ ਇਲਾਵਾ ਆਪਣੇ ਕੀਮਤੀ ਸਮੇਂ ਵਿਚ ਖੁਦ ਸਫਾਈ ਮੁਹਿੰਮ ਵਿਚ ਹਿੱਸਾ ਲਿਆ। ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਜਿਥੇ ਵਾਤਾਵਰਣ ਅਤੇ ਸਵੱਛਤਾ ਨੂੰ ਧਿਆਨ ਵਿਚ ਰੱਖਦਿਆਂ ਸਫਾਈ ਕੀਤੀ ਗਈ, ਉਥੇ ਹੀ ਅਗਲੇ ਫਰਵਰੀ ਦੇ ਮਹੀਨੇ ਵਿਚ ਸਾਲਾਨਾ ਬਸੰਤ ਪੰਚਮੀ ਦੇ ਦਿਹਾੜਾ ਹੁੰਦਾ ਅਤੇ ਇਸ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੰਗਤ ਗੁਰੂ ਘਰ ਮੱਥਾ ਟੇਕਣ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗਲਿਆਰੇ ਅੰਦਰਲੇ ਪਾਰਕਾਂ ਵਿਚ ਅਕਸਰ ਸੰਗਤ ਜਿਥੇ ਬੈਠਕੇ ਗੁਰੂ ਘਰ ਅੰਦਰ ਚੱਲਦੇ ਨਿਰੰਤਰ ਕੀਰਤਨ ਪ੍ਰਵਾਹ ਅਤੇ ਗੁਰਬਾਣੀ ਦਾ ਆਨੰਦ ਉਠਾਉਂਦੀ ਹੈ, ਉਥੇ ਹੀ ਪਾਰਕਾਂ ਦੀ ਸਾਂਭ ਸੰਭਾਲ ਅਤੇ ਵਾਤਾਵਰਣ ਤਹਿਤ ਬੂਟਿਆਂ ਦੀ ਸਾਂਭ ਸੰਭਾਲ ਵੀ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ ਭਲਵਾਨ ਤੋਂ ਇਲਾਵਾ ਦਫਤਰ ਦੇ ਸਮੂਹ ਸਟਾਫ ਮੈਂਬਰਾਂ ਨੇ ਵੀ ਇਸ ਸਫਾਈ ਮੁਹਿੰਮ ਵਿਚ ਸ਼ਮੂਲੀਅਤ ਕੀਤੀ।

Punjab Bani 29 January,2024
ਜਾਗਰਨ ਦੌਰਾਨ ਡਿੱਗੀ ਸਟੇਜ, ਮਸ਼ਹੂਰ ਗਾਇਕ ਬੀ ਪਰਾਕ ਦਾ ਚਲ ਰਿਹਾ ਸੀ ਪੋ੍ਰਗਰਾਮ, ਇੱਕ ਦੀ ਮੌਤ

ਜਾਗਰਨ ਦੌਰਾਨ ਡਿੱਗੀ ਸਟੇਜ, ਮਸ਼ਹੂਰ ਗਾਇਕ ਬੀ ਪਰਾਕ ਦਾ ਚਲ ਰਿਹਾ ਸੀ ਪੋ੍ਰਗਰਾਮ, ਇੱਕ ਦੀ ਮੌਤ ਦਿਲੀ: ਦਿੱਲੀ ਦੇ ਕਾਲਕਾ ਮੰਦਿਰ ਵਿੱਚ ਬੀਤੀ ਰਾਤ ਜਾਗਰਣ ਦੌਰਾਨ ਸਟੇਜ ਡਿੱਗਣ ਕਾਰਨ ਭਗਦੜ ਮੱਚ ਗਈ। ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਜਦਕਿ 17 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਸ਼ਹੂਰ ਗਾਇਕ ਬੀ ਪਰਾਕ ਪ੍ਰੋਗਰਾਮ ਲਈ ਮੰਦਿਰ ਪਹੁੰਚੇ ਸੀ। ਰਾਤ ਕਰੀਬ ਸਾਢੇ 12 ਵਜੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਬੀ ਪਰਾਕ ਨੂੰ ਦੇਖਣ ਲਈ ਵੱਡੀ ਗਿਣਤੀ ਲੋਕ ਇੱਥੇ ਪੁੱਜੇ ਹੋਏ ਸੀ।  ਜਾਣਕਾਰੀ ਮੁਤਾਬਕ ਕਾਲਕਾਜੀ ਮੰਦਿਰ 'ਚ ਜਾਗਰਣ ਕਰਵਾਇਆ ਗਿਆ। 27-28 ਜਨਵਰੀ ਦੀ ਦਰਮਿਆਨੀ ਰਾਤ ਨੂੰ ਲੱਕੜ ਅਤੇ ਲੋਹੇ ਦੇ ਫਰੇਮ ਦਾ ਬਣਿਆ ਪਲੇਟਫਾਰਮ ਢਹਿ ਗਿਆ। ਜਿਸ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਅਤੇ 17 ਲੋਕ ਜ਼ਖਮੀ ਹੋਏ ਹਨ। ਇਸ ਮਾਮਲੇ ਵਿੱਚ ਪੁਲੀਸ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕਰੇਗੀ।

Punjab Bani 28 January,2024
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ’ਤੇ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ’ਤੇ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪ ਸਰਕਾਰ ਨੇ ਸੌੜੇ ਸਿਆਸੀ ਹਿੱਤਾਂ ਖਾਤਰ ਧਾਰਮਕ ਭਾਵਨਾਵਾਂ ਨਾਲ ਕੀਤਾ ਖਿਲਵਾੜ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਘਟਨਾ ਲਈ ਮੁੱਖ ਮੰਤਰੀ ਜ਼ਿੰਮੇਵਾਰ, ਅਗਲੀ ਕਾਰਵਾਈ ਲਈ ਕਰਾਂਗੇ ਵਿਚਾਰ ਕਾਨੂੰਨ ਛਿੱਕੇ ਟੰਗ ਕੇ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ ਵਾਰ ਪੈਰੋਲ ਪਟਿਆਲਾ 23 ਜਨਵਰੀ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਵਿਚ ਦਿੱਲੀ ਦੀ ਸਰਕਾਰ ਵੱਲੋਂ ਇਕ ਵਾਰ ਫੇਰ ਨਾਂਪੱਖੀ ਨਜ਼ਰੀਆ ਅਪਣਾਉਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੈਗੂਲਰ ਜ਼ਮਾਨਤ ਵਾਲੀ ਫਾਈਲ ਨੂੰ ਦਰਕਿਨਾਰ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਤੇ ਇਸ ਨਾਲ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ ਤੇ ਸਿੱਖਾਂ ਪ੍ਰਤੀ ਨੀਤੀ ਵੀ ਸਪੱਸ਼ਟ ਹੋ ਗਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਵਿਚ ਆ ਕੇ ਵੀ ਲੋਕਾਂ ਨੂੰ ਗੁੰਮਰਾਹ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੱਲਬਾਤ ਕਰ ਰਹੇ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਲਏ ਗਏ ਯੂ ਟਰਨ ਸਪੱਸ਼ਟ ਕਰਦੇ ਹਨ ਕਿ ਇਹ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਖੌਟਾ ਪਹਿਨਿਆ ਹੋਇਆ ਪਰ ਸਿੱਖ ਮਸਲਿਆਂ ਦੀ ਅਣਦੇਖੀ ਕੀਤੀ ਹੋਈ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਦੇ ਮਸਲੇ ’ਤੇ ਭਲਕੇ ਮੀਟਿੰਗ ਵਿਚ ਅਗਲੀ ਕਾਰਵਾਈ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਸਲੇ ’ਤੇ ਗਠਿਤ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਗੁਰਦੁਆਰਾ ਸਾਹਿਬ ਵਿਖੇ ਵਰਦੀਧਾਰੀ ਪੁਲਿਸ ਕਰਮਚਾਰੀਆਂ ਨੇ ਗੋਲੀਬਾਰੀ ਕਰਕੇ ਬੇਅਦਬੀ ਕੀਤੀ ਅਤੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਹੀ ਪਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ’ਤੇ ਸਖਤ ਟਿੱਭਣੀ ਕਰਦਿਆਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਹੀ ਹੈ, ਜਦਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਪੈਰੋਲ ਲਈ ਮਾਪਦੰਡ ਵੱਖਰੇ ਅਪਣਾਏ ਜਾ ਰਹੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦੀ ਬਜਾਏ ਸਰਕਾਰ ਉਸ ਦੇ ਘਰ ਵਿਚ ਹੀ ਜੇਲ੍ਹ ਬਣਾ ਦੇਵੇ। ਉਨ੍ਹਾਂ ਕਿਹਾ ਕਿ ਅਸੀਂ ਪੈਰੋਲ ਦਾ ਵਿਰੋਧ ਨਹੀਂ ਕਰਦੇ, ਪ੍ਰੰਤੂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਪ੍ਰਤੀ ਪੈਰੋਲ ਦੇਣ ਵੇਲੇ ਮਾਪਦੰਡ ਹੋਰ ਕਿਉਂ ਹੁੰਦੇ ਹਨ, ਨਾਲ ਹੀ ਪੈਰੋਲ ਦੇਣ ਵੇਲੇ ਸਾਰਿਆਂ ਪ੍ਰਤੀ ਇਕ ਨੀਤੀ ਹੀ ਹੋਣੀ ਚਾਹੀਦੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਦੀ ਬੇਅਦਬੀ ਮਾਮਲੇ ਵਿਚ ਮੁਕੱਦਮਾ ਚਲਾਉਣ ਨੁੂੰ ਲੈ ਕੇ ਪ੍ਰਵਾਨਗੀ ਰੋਕੀ ਹੋਈ ਹੈ, ਜਿਸ ਨਾਲ ਉਸ ਪ੍ਰਤੀ ਆਪ ਸਰਕਾਰ ਦੀ ਹਮਦਰਦੀ ਵੀ ਸਪੱਸ਼ਟ ਹੋ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 23 January,2024
22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ

22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ ਅਯੁੱਧਿਆ, 22 ਜਨਵਰੀ ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’

Punjab Bani 22 January,2024
ਰਾਮਲਲਾ ਦੀ ਪ੍ਰਾਣ ਪ੍ਰਤਿ਼ਸਠਾ ਦੀ ਹੋਈ ਰਸਮ : ਪ੍ਰਧਾਨ ਮੰਤਰੀ ਮੋਦੀ ਹੋਏ ਨਤਮਸਤਕ

ਰਾਮਲਲਾ ਦੀ ਪ੍ਰਾਣ ਪ੍ਰਤਿ਼ਸਠਾ ਦੀ ਹੋਈ ਰਸਮ : ਪ੍ਰਧਾਨ ਮੰਤਰੀ ਮੋਦੀ ਹੋਏ ਨਤਮਸਤਕ ਦਿਲੀ : ਰਾਮ ਮੰਦਿਰ ਵਿੱਚ ਰਾਮਲਲਾ ਦੀ ਪਵਿੱਤਰ ਰਸਮ ਹੋਈ। ਪ੍ਰਧਾਨ ਮੰਤਰੀ ਮੋਦੀ, ਆਰਐਸਐਸ ਮੁਖੀ ਮੋਹਨ ਭਾਗਵਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮੌਜੂਦਗੀ ਵਿੱਚ ਇੱਕ ਸ਼ੁਭ ਸਮੇਂ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤਾ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਮਲਲਾ ਨੂੰ ਚਾਂਦੀ ਦਾ ਛਤਰ ਭੇਟ ਕੀਤਾ। ਸ਼ੁਭ ਸਮੇਂ 'ਤੇ ਸਾਰੀਆਂ ਧਾਰਮਿਕ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਪੀਐਮ ਮੋਦੀ ਨੇ ਰਾਮਲਲਾ ਦੀ ਪੂਜਾ ਕੀਤੀ। ਰਾਮਲਲਾ ਦੀ ਅਦਭੁਤ ਆਕਰਸ਼ਕ ਬਾਲ ਵਰਗੀ ਮੂਰਤੀ ਨੂੰ ਦੇਖ ਕੇ ਸ਼ਰਧਾਲੂ ਭਾਵੁਕ ਹੋ ਰਹੇ ਹਨ। ਤੁਸੀਂ ਵੀ 23 ਜਨਵਰੀ ਤੋਂ ਪ੍ਰਮਾਤਮਾ ਦੇ ਦਰਸ਼ਨਾਂ ਦਾ ਲਾਭ ਪ੍ਰਾਪਤ ਕਰ ਸਕਦੇ ਹੋ। ਰਾਮਲਲਾ ਦੀ ਮੂਰਤੀ 'ਤੇ ਆਰਤੀ ਕੀਤੀ ਗਈ। ਇਸ ਦੌਰਾਨ ਪੀਐਮ ਮੋਦੀ ਅਤੇ ਮੋਹਨ ਭਾਗਵਤ ਪਾਵਨ ਅਸਥਾਨ ਵਿੱਚ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੇਜ਼ਬਾਨ ਪੀਐਮ ਮੋਦੀ ਤੋਂ ਇਲਾਵਾ ਮਹਿਮਾਨਾਂ ਨੇ ਵੀ ਆਰਤੀ ਕੀਤੀ। ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿੱਚ ਰਾਮਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਹੋਈ। ਰਾਮਲਲਾ ਨੂੰ ਰਾਮ ਮੰਦਰ ਵਿੱਚ ਵੈਦਿਕ ਜਾਪ ਨਾਲ ਬਿਰਾਜਮਾਨ ਕੀਤਾ ਗਿਆ ਹੈ।

Punjab Bani 22 January,2024
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ -ਵਿਧਾਇਕ ਕੋਹਲੀ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ -ਕਿਹਾ, ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਰੱਖਿਆ ਜਾ ਰਿਹੇ ਖਾਸ ਖਿਆਲ -ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਉਪਰਾਲੇ ਦੀ ਸ਼ਲਾਘਾ ਪਟਿਆਲਾ, 21 ਜਨਵਰੀ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਸ਼ਹਿਰੀ ਖੇਤਰ ਤੋਂ ਚੌਥੀ ਬੱਸ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਹੈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਇਸ ਲਈ ਸ਼ਹਿਰ ਵਾਸੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ।

Punjab Bani 21 January,2024
ਜੰਮੂ ਕਸ਼ਮੀਰ ਦੀ ਹਾਈਕੋਰਟ ਸਿੱਖਾਂ ਦੀ ਪਛਾਣ ਵਾਲੇ ਫੈਸਲੇ ਤੇ ਮੁੜ ਰਿਵਿਊ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਜੰਮੂ ਕਸ਼ਮੀਰ ਦੀ ਹਾਈਕੋਰਟ ਸਿੱਖਾਂ ਦੀ ਪਛਾਣ ਵਾਲੇ ਫੈਸਲੇ ਤੇ ਮੁੜ ਰਿਵਿਊ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 18 ਜਨਵਰੀ ( ) ਸਿੱਖਾਂ ਦੀ ਪਛਾਣ ਬਾਰੇ ਜੰਮੂ ਕਸ਼ਮੀਰ ਦੀ ਹਾਈ ਕੋਰਟ ਨੂੰ ਆਪਣੇ ਇਸ ਫੈਸਲੇ ਸਬੰਧੀ ਮੁੜ ਰਿਵਿਊ ਕਰਨਾ ਚਾਹੀਦਾ ਹੈ। ਇਹ ਸਿੱਖ ਪਛਾਣ ਅਤੇ ੳਿੁਨ੍ਹਾਂ ਦੀ ਗੌਰਵਤਾ ਤੇ ਸਿੱਧਾ ਹਮਲਾ ਹੈ ਅਦਾਲਤਾਂ ਹੀ ਜੇਕਰ ਅਜਿਹੇ ਫੈਸਲੇ ਦੇਣ ਲਗੀਆਂ ਤਾਂ ਦੇਸ਼ ਅੰਦਰ ਅਫਰਾ ਤਫਰੀ ਤੇ ਬੇਚੈਨੀ ਦਾ ਮਹੌਲ ਬਣੇਗਾ। ਇਹ ਵਿਚਾਰ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਪ੍ਰਗਟਾਏ ਹਨ। ਉਨ੍ਹਾਂ ਕਿਹਾ ਕਿ ਇਹ ਲਕਬ ਸਿੱਖਾਂ ਨੂੰ ਗੁਰੁ ਕਾਲ ਤੋਂ ਪ੍ਰਾਪਤ ਹਨ ਇਨ੍ਹਾਂ ਦੀ ਬਹਾਲੀ ਵਾਸਤੇ ਕੌਮ ਦੇ ਆਗੂਆਂ ਅਤੇ ਜੁਝਾਰੂਆਂ ਨੇ ਲੱਖਾਂ ਕੁਰਬਾਨੀਆਂ ਵੀ ਦਿੱਤੀਆਂ ਹਨ। ਇਸ ਅਦਾਲਤੀ ਫੈਸਲੇ ਤੇ ਸਿੱਖਾਂ ਨੂੰ ਸਖਤ ਇਤਰਾਜ਼ ਹੈ ਉਹਨਾਂ ਕਿਹਾ ਕਿ ਕਸ਼ਮੀਰ ਦੇ ਸਿੱਖਾਂ ਮਗਰ ਸਮੁੱਚਾ ਪੰਥ ਖੜਾ ਹੈ ਉਹ ਤਗੜੇ ਹੋ ਕੇ ਕਾਨੂੰਨੀ ਲੜਾਈ ਲੜਨ ਉਹਨਾਂ ਜੰਮੂ ਕਸ਼ਮੀਰ ਦੇ ਅਦਾਲਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਫੈਸਲੇ ਤੇ ਮੁੜ ਵਿਚਾਰ ਕਰੇ ਅਤੇ ਸਿੱਖ, ਸਿੱਖਣੀ, ਸਿੰਘ, ਸਿੰਘਣੀ ਨੂੰ ਆਪਣੇ ਨਾਂ ਨਾਲ ਕੌਰ ਤੇ ਸਿੰਘ ਸ਼ਬਦ ਦੀ ਵਰਤੋਂ ਕਰਨ ਤੋਂ ਨਾ ਰੋਕਿਆ ਜਾਵੇ।

Punjab Bani 18 January,2024
ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ

ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ, ਸਜਾਏ ਗਏ ਧਾਰਮਕ ਦੀਵਾਨ ਗੁਰੂ ਸਾਹਿਬ ਨੇ ਖਾਲਸਾ ਪੰਥ ਸਿਰਜਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵਿਲੱਖਣ ਕਾਰਜ ਕੀਤੇ : ਜਥੇਦਾਰ ਕਰਤਾਰਪੁਰ ਪਟਿਆਲਾ 17 ਜਨਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਥੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸ਼ੋ੍ਰਮਣੀ ਅਕਾਲੀ ਦੇ ਆਗੂ ਅਤੇ ਵਰਕਰ ਸਾਹਿਬ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਦਸਮੇਸ਼ ਪਿਤਾ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਦਸਮੇਸ਼ ਪਿਤਾ ਦਾ ਸਮੁੱਚਾ ਜੀਵਨ ਸੰਘਰਸ਼ਮਈ ਰਹੀ, ਜਿਨ੍ਹਾਂ ਨੇ ਜ਼ਬਰ ਜ਼ੁਲਮ ਦੇ ਖਿਲਾਫ਼ ਇਤਿਹਾਸਮਈ ਜੰਗਾਂ ਲੜੀਆਂ ਅਤੇ ਧਰਮ ਦੀ ਰੱਖਿਆ ਖਾਤਰ ਆਪਣੇ ਚਾਰੇ ਪੁੱਤਰਾਂ ਨੂੰ ਕੌਮ ਤੋਂ ਨਿਛਾਵਰ ਕਰ ਦਿੱਤੀ, ਜਿਨ੍ਹਾਂ ਦੀ ਸ਼ਹਾਦਤ ਦੀ ਸਿੱਖ ਇਤਿਹਾਸ ਅੰਦਰ ਅਦੁੱਤੀ ਗਾਥਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਦਾ ਜਿਥੇ ਮਾਰਗ ਦਰਸ਼ਨ ਕਰਦਾ, ਉਥੇ ਹੀ ਸਾਰਿਆਂ ਨੂੰ ਖਾਲਸਾ ਪੰਥ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਰਸਤਾ ਵੀ ਦਿਖਾਉਂਦਾ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਪਾਵਨ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਅਤੇ ਤਖਤ ਸ੍ਰੀ ਤਲਵੰਡੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵਿਲੱਖਣ ਮਹਾਨ ਕਾਰਜ ਕੀਤੇ, ਜੋ ਸਾਨੂੰ ਆਪਣੇ ਇਤਿਹਾਸ ਅਤੇ ਧਰਮ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਅੰਤ ਵਿਚ ਉਨ੍ਹਾਂ ਪੁੱਜੀਆਂ ਸੰਗਤਾਂ ਅਤੇ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ ਜਰਨੈਲ ਸਿੰਘ ਮਕਰੌੜ ਸਾਹਿਬ, ਮੈਨੇ. ਇੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਕੌਂਸਲਰ ਜਸਵਿੰਦਰਪਾਲ ਸਿੰਘ ਚੱਢਾ, ਸ. ਸੁਖਵਿੰਦਰਪਾਲ ਸਿੰਘ ਮਿੰਟਾ, ਜਸਪ੍ਰੀਤ ਸਿੰਘ ਭਾਟੀਆ, ਸੁਖਬੀਰ ਸਿੰਘ ਅਬਲੋਵਾਲ, ਡਾ. ਮਨਪ੍ਰੀਤ ਸਿੰਘ ਚੱਢਾ, ਸ. ਨਰਿੰਦਰ ਸਿੰਘ ਝਿੱਲ, ਹਰਮੀਤ ਬਡੂੰਗਰ, ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ ਆਦਿ ਸਮੂਹ ਸਟਾਫ ਮੈਂਬਰਾਂ, ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਆਦਿ ਨੇ ਸ਼ਿਰਕਤ ਕੀਤੀ।

Punjab Bani 17 January,2024
ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ

ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ ਨਵੀਂ ਦਿੱਲੀ, 17 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਂਜਲੀ ਭੇਟ ਕੀਤੀ। ‘ਐਕਸ’ ‘ਤੇ ਪੋਸਟ ਵਿਚ ਸ੍ਰੀ ਮੋਦੀ ਨੇ ਕਿਹਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉਨ੍ਹਾਂ ਦੀ ਹਿੰਮਤ ਦੇ ਨਾਲ-ਨਾਲ ਦਇਆ ਨੂੰ ਵੀ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਬਣਇਆ ਹੋਇਆ ਹੈ।’

Punjab Bani 17 January,2024
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ।  ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

Punjab Bani 16 January,2024
ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ

ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ ਫਗਵਾੜਾ : ਫਗਵਾੜਾ 'ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ 'ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ 'ਚ ਨੌਜਵਾਨ ਦਾ ਕਤਲ ਕਰ ਦਿੱਤਾ। ਐਸਐਸਪੀ ਵਤਸਲਾ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਅਗਲੇਰੀ ਕਾਰਵਾਈ ਜਾਰੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਉਸ ਸਮੇਂ ਬਾਥਰੂਮ 'ਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਬੰਦ ਕੀਤਾ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਦੌਰਾਨ ਵਾਪਰੀ। ਨਿਹੰਗ ਸਿੰਘ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਅੰਦਰੋਂ ਕੋਈ ਜਵਾਬ ਨਾ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਤੇ ਬਾਥਰੂਮ 'ਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ।

Punjab Bani 16 January,2024

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਪਵਿੱਤਰ ਦਿਹਾੜੇ ਸੰਗਤਾਂ ਨੇ ਮੱਥਾ ਟੇਕਿਆ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੁਣਾਇਆ ਗੁਰੂ ਇਤਿਹਾਸ ਪਟਿਆਲਾ 15 ਜਨਵਰੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਆਸਾ ਕੀ ਵਾਰ ਦੇ ਪਾਠ ਕੀਤੇ ਗਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ। ਇਸ ਮੌਕੇ ਹੈਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਅੱਜ ਸਾਹਿਬ ਏ ਕਮਾਲ ਸ੍ਰੀ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਤੀ ਗਈ, ਜਿਨ੍ਹਾਂ ਦੇ ਭੋਗ 17 ਜਨਵਰੀ ਨੂੰ ਸਵੇਰੇ ਦੀਵਾਨ ਹਾਲ ਵਿਖੇ 10.00 ਵਜੇ ਪਾਏ ਜਾਣਗੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ ਅਤੇ ਹਜੂਰੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਪ੍ਰੋ. ਬਡੂੰਗਰ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜ੍ਹਦਿਆਂ ਸਿੱਖ ਇਤਿਹਾਸ ਅੰਦਰ ਖਿਦਰਾਣੇ ਦੀ ਜੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਾਸਾਨੀ ਅਤੇ ਅਦੁੱਤੀ ਗਥਾਵਾਂ ਨਾਲ ਇਤਿਹਾਸ ਭਰਿਆ ਪਿਆ ਹੈ। ਜ਼ਬਰ ਅਤੇ ਜ਼ੁਲਮ ਦੇ ਖਿਲਾਫ਼ ਜਿਥੇ ਧਰਮ ਵਿਚ ਦਿ੍ਰੜ ਰਹਿਕੇ ਲੜਨ ਦੀ ਜੀਵਨ ਜਾਂਚ ਮਿਲਦੀ ਹੈ, ਉਥੇ ਗੁਰੂ ਬਖਸ਼ਣਹਾਰ ਹੈ ਅਤੇ ਗੁਰੂ ਪ੍ਰਤੀ ਆਸਥਾ ਤੇ ਸਮਰਪਿਤ ਦੀ ਭਾਵਨਾ ਨਾਲ ਬੇਦਾਵਾ ਪਾੜ੍ਹਕੇ ਭਾਵ ਗੁਰੂ ਘਰ ਤੋਂ ਮੁਆਫੀ ਮਿਲ ਜਾਂਦੀ ਹੈ। ਇਸ ਮੌਕੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਵਿਚ ਭਾਈ ਅਰਜਨ ਸਿੰਘ, ਭਾਈ ਹਾਕਮ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਸਫਰੀ, ਭਾਈ ਰੂਪ ਸਿੰਘ ਅਲਬੇਲਾ, ਭਾੲਾਂੀ ਕਰਤਾਰ ਸਿੰਘ ਚੀਕ, ਭਾਈ ਸਵਰਨ ਸਿੰਘ ਭੱਟੀ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਗੁਰਪ੍ਰੀਤ ਸਿੰਘ ਸਨੌਰ ਆਦਿ ਨੇ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਪੰਚਮੀ ਦੇ ਦਿਹਾੜੇ ’ਤੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਹਾਸਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਭਾਈ ਅਵਤਾਰ ਸਿੰਘ ਬੱਲੋਪੁਰ ਆਦਿ ਵੀ ਹਾਜ਼ਰ ਸਨ।

Punjab Bani 15 January,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ -ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਪਟਿਆਲਾ, 15 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦੇ ਕੇਸਾਧਾਰੀ ਸਿੱਖ ਜੋ ਆਪਣੀ ਦਾੜ੍ਹੀ ਜਾਂ ਕੇਸ ਨਾ ਕੱਟਦੇ ਹੋਣ ਜਾਂ ਸ਼ੇਵ ਨਾ ਕਰਦੇ ਹੋਣ, ਤੇ ਸਿਗਰਟ, ਸ਼ਰਾਬ ਨਾ ਪੀਂਦੇ ਹੋਣ ਅਤੇ ਮਾਸ ਦਾ ਸੇਵਨ ਨਾ ਕਰਦੇ ਹੋਣ, 29 ਫਰਵਰੀ ਤੱਕ ਆਪਣੀ ਵੋਟ ਬਣਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇੱਥੇ ਸਰਹਿੰਦ ਰੋਡ ”ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਕੀਤੀ ਬੈਠਕ ਮੌਕੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਨੇ ਇਸ ਮੌਕੇ ਮੌਜੂਦ ਨੁਮਾਇੰਦਿਆਂ ਤੋਂ ਇਹ ਵੋਟਾਂ ਬਣਵਾਉਣ ਲਈ ਕਿਸੇ ਪ੍ਰੇ਼ਸ਼ਾਨੀ ਹੋਣ ਬਾਬਤ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕੇਸਾਧਾਰੀ ਸਿੱਖ, ਜਿੱਥੇ ਵੀ ਉਹ ਰਹਿੰਦਾ ਹੋਵੇ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਦੇ ਪ੍ਰਧਾਨ ਹਰਮਿੰਦਰ ਸਿੰਘ ਵਿੰਟੀ ਸੱਭਰਵਾਲ, ਮਨਜੀਤ ਸਿੰਘ ਸਾਹਨੀ, ਜਸਪਾਲ ਸਿੰਘ ਚੱਡਾ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੁਖਨਿਵਾਰਨ ਕਲੋਨੀ ਸਰਹੰਦ ਰੋਡ, ਕੁਲਬੀਰ ਸਿੰਘ ਆਨੰਦ, ਦਵਿੰਦਰ ਸਿੰਘ ਸਾਹਨੀ, ਦਵਿੰਦਰ ਸਿੰਘ ਸਪਰਾ, ਦਵਿੰਦਰ ਪਾਲ ਸਿੰਘ ਟਲ, ਨਿਰਭੈਜੀਤ ਸਿੰਘ ਮੰਨੀ, ਸਤਨਾਮ ਸਿੰਘ, ਦਵਿੰਦਰ ਪਾਲ ਸਿੰਘ ਲਾਡਾ, ਬਲਬੀਰ ਸਿੰਘ ਬਿੰਦਰਾ ਕਲੋਨੀ, ਮਹਿੰਦਰ ਸਿੰਘ ਪ੍ਰਧਾਨ ਪ੍ਰੀਤ ਨਗਰ, ਵਰਿੰਦਰ ਸਿੰਘ ਸੱਭਰਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।

Punjab Bani 15 January,2024
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਸਜਾਏ ਧਾਰਮਕ ਦੀਵਾਨ, ਸੰਗਤਾਂ ਨੇ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ ਸ਼ਬਦ ਗੁਰੂ ਦੇ ਲੜ ਲੱਗਕੇ ਆਪਣਾ ਆਪ ਗੁਰੂ ਸਾਹਿਬ ਨੂੰ ਕੀਤਾ ਜਾਵੇਗਾ ਸਮਰਪਿਤ : ਜਥੇਦਾਰ ਜਸਮੇਰ ਸਿੰਘ ਲਾਛੜੂ ਪਟਿਆਲਾ 14 ਜਨਵਰੀ () ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਅਤੇ ਗੁਰੂ ਦਰਬਾਰ ਵਿਚ ਪਹੁੰਚ ਕੇ ਹਜੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਪਵਿੱਤਰ ਦਿਹਾੜੇ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾ ਇਤਿਹਾਸ ਰਾਹੀਂ ਮਾਘੀ ਦੇ ਪਵਿੱਤਰ ਦਿਹਾੜੇ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਵਿਖੇ ਮਾਘੀ ਦੇ ਸਾਲਾਨਾ ਜੋੜ ਮੇਲ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੀ ਅਗਵਾਈ ਵਿਚ ਕਰਵਾਏ ਧਾਰਮਕ ਸਮਾਗਮ ਦੌਰਾਨ ਪੰਥਕ ਸਖਸ਼ੀਅਤ ਗਿਆਨੀ ਜਸਵੰਤ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਦੀਵਾਨਾਂ ’ਚ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਸਮੇਰ ਸਿੰਘ ਲਾਛਡੂ ਨੇ ਜਾਣੂੰ ਕਰਵਾਇਆ ਸਿੱਖ ਇਤਿਹਾਸ ਅਦੁੱਤੀ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਮਾਘੀ ਦੇ ਪਵਿੱਤਰ ਦਿਹਾੜੇ ਦਾ ਇਤਿਹਾਸ ਅੰਦਰ ਦੱਸਿਆ ਗਿਆ ਹੈ ਕਿ ਗੁਰੂ ਬਖਸ਼ਣ ਹਾਰ ਹੈ ਕਿਉਂਕਿ ਜਿਹੜੇ ਸਿੰਘ ਦਸਮੇਸ਼ ਪਿਤਾ ਨੂੰ ਬੇਦਾਵਾ ਦੇ ਕੇ ਗਏ ਸਨ, ਉਨ੍ਹਾਂ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਸਰ ਸਾਹਿਬ ਦੀ ਧਰਤੀ ’ਤੇ ਬੇਦਾਵਾ ਪਾੜ ਕੇ ਮੁਕਤ ਕੀਤਾ ਅਤੇ ਖਿਦਰਾਣੇ ਦੀ ਢਾਬ ’ਤੇ ਹੋਈ ਲੜਾਈ ਦੌਰਾਨ 40 ਮੁਕਤਿਆਂ ਨੇ ਡਟ ਕੇ ਮੁਕਾਬਲਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ। ਜਥੇਦਾਰ ਲਾਛੜੂ ਨੇ ਕਿਹਾ ਕਿ ਅੱਜ ਇਤਿਹਾਸ ਅੰਦਰ ਪਏ ਅਨਮੋਲ ਖਜਾਨੇ ਨੂੰ ਸਾਂਭਣ ਦੀ ਲੋੜ ਹੈ, ਉਥੇ ਹੀ ਗੁਰਬਾਣੀ ਫਲਸਫੇ ਨਾਲ ਜੋੜ ਕੇ ਆਪਣੇ ਜੀਵਨ ਨੂੰ ਗੁਰੂ ਆਸ਼ੇ ਅਨੁਸਾਰ ਸਫਲ ਬਣਾਉਣ ਲਈ ਸ਼ਬਦ ਗੁਰੂ ਦਾ ਧਾਰਨੀ ਹੋ ਕੇ ਆਪਣਾ ਆਪ ਸਮਰਪਿਤ ਕਰਨ ਦੀ ਲੋੜ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਇਲਾਕੇ ਦੀਆਂ ਸੰਗਤਾਂ ਅਤੇ ਪੁੱਜੀਆਂ ਸਖਸ਼ੀਅਤਾਂ ਦਾ ਵੀ ਧੰਨਵਾਦ ਕੀਤਾ। ਧਾਰਮਕ ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ.ਜਰਨੈਲ ਸਿੰਘ, ਇੰਦਰਜੀਤ ਸਿੰਘ ਗਿੱਲ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਾਏ, ਗੁਰਦੁਆਰਾ ਨਥਾਣਾ ਸਾਹਿਬ ਦੇ ਪ੍ਰਬੰਧਕ ਰਜਨੀਸ਼ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਅਵਤਾਰ ਸਿੰਘ ਬੱਲਪੁਰ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਲਵਾਂ, ਭਾਈ ਹਜੂਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।

Punjab Bani 14 January,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ -ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ -ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਕੀਤੀ ਪੂਰੀ ਪਟਿਆਲਾ, 13 ਜਨਵਰੀ: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਔਰਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਲਾਮਬੰਦ ਹੋਣ। ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਪਟਿਆਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ।ਇਸ ਦੌਰਾਨ ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਪਟਿਆਲਾ ਸ਼ਹਿਰ ਤੇ ਨੇੜਲੇ ਇਲਾਕਿਆਂ ‘ਚੋਂ ਪੁੱਜੀਆਂ 300 ਦੇ ਕਰੀਬ ਮਾਵਾਂ ਤੇ ਧੀਆਂ ਦਾ ਪੰਜਾਬ ਸਰਕਾਰ ਦੀ ਤਰਫੋਂ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੁੜੀਆਂ ਵਲੋਂ ਨਸ਼ੇ ਕਰਨ ਦੀ ਵੱਧ ਰਹੀ ਪ੍ਰਵਿਰਤੀ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੁੜੀਆਂ ਹੋਰਨਾਂ ਖੇਤਰਾਂ ਵਿੱਚ ਮੁੰਡਿਆਂ ਨਾਲੋਂ ਅੱਗੇ ਵਧਣ ਦੀ ਤਰ੍ਹਾਂ ਨਸ਼ਿਆਂ ਦੇ ਮਾਮਲੇ ‘ਚ ਮੁੰਡਿਆਂ ਦੀ ਰੀਸ ਨਾ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਲੜਕੀਆਂ ਦੇ ਨਸ਼ਾ ਮੁਕਤੀ ਕੇਂਦਰਾਂ ਦੀ ਲੋੜ ਮਹਿਸੂਸ ਹੋ ਰਹੀ ਹੈ।ਇਸ ਲਈ ਔਰਤਾਂ ਨੂੰ ਨਸ਼ਿਆਂ ਤੇ ਕੰਨਿਆਂ ਭਰੂਣ ਹੱਤਿਆ ਵਿਰੁੱਧ ਲੜਨ ਦਾ ਪ੍ਰਣ ਕਰਨਾ ਪਵੇਗਾ। ਡਾ. ਬਲਬੀਰ ਸਿੰਘ ਨੇ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ 'ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਲਿੰਗ ਅਨੁਪਾਤ ਮੁਤਾਬਕ ਲੜਕੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਕਰਨ ਲਈ ਸਾਨੂੰ ਆਪਣੀ ਸੋਚ ਵਿੱਚ ਬਦਲਾਉ ਲਿਆਉਣਾ ਪਵੇਗਾ।ਉਨ੍ਹਾਂ ਦੱਸਿਆ ਕਿ ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ‘ਚ ਕਈ ਜ਼ਿਲ੍ਹਿਆਂ ਦੇ ਡੀਸੀ ਤੇ ਐਸਐਸਪੀ ਸਾਡੀਆਂ ਧੀਆਂ ਨੂੰ ਲਗਾਇਆ ਜੋ ਕਿ ਬਹੁਤ ਚੰਗਾ ਕੰਮ ਕਰ ਰਹੀਆਂ ਹਨ। ਇਸ ਤੋਂ ਬਿਨ੍ਹਾਂ ਮੁੰਡਿਆਂ ਤੇ ਲੜਕੀਆਂ ਦੀ ਬਰਾਬਰੀ ਦਾ ਸੁਨੇਹਾ ਦੇਣ ਲਈ ਧੀਆਂ ਦੀ ਲੋਹੜੀ ਮਨਾਉਣ ਦਾ ਪ੍ਰੋਗਰਾਮ ਵੀ ਉਲੀਕਿਆ ਤਾਂ ਕਿ ਲੋਕ, ਮੁੰਡੇ ਕੁੜੀ ਦਰਮਿਆਨ ਕੋਈ ਫਰਕ ਤੇ ਵਿਤਕਰਾ ਨਾ ਕਰਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਸਮਾਜ ‘ਚ ਆਮ ਘਰਾਂ ਅੰਦਰ ਅਜੇ ਵੀ ਕਿਤੇ ਨਾ ਕਿਤੇ ਨਾਬਰਾਬਰੀ ਹੈ ਪਰੰਤੂ ਇਹ ਸਾਬਤ ਹੋ ਗਿਆ ਹੈ ਕਿ ਧੀਆਂ ਨੂੰ ਜਿੱਥੇ ਕਿਤੇ ਵੀ ਮੌਕੇ ਦਿੱਤੇ ਗਏ, ਇਨ੍ਹਾਂ ਨੇ ਮੱਲਾਂ ਮਾਰਕੇ ਆਪਣੇ ਆਪ ਨੂੰ ਸਾਬਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੜਕੀਆਂ ਦੀ ਸਿੱਖਿਆ ਤੇ ਖੇਡਾਂ ਲਈ ਬੱਸਾਂ ਦੀ ਸਹੂਲਤ ਦੇਣ ਸਮੇਤ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪਿਛਲੇ 25 ਸਾਲਾਂ ਦਾ ਸਿਹਤ ਸੇਵਾਵਾ ਵਿੱਚਲਾ ਖੱਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੂਰਿਆ ਹੈ। ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਿਹਤ ਦੇ ਮਾਮਲੇ 'ਚ ਮੋਹਰੀ ਸੂਬਾ ਬਣਾਇਆ ਗਿਆ ਹੈ ਤੇ ਸਾਡਾ ਰਾਜ ਮੁੜ ਤੋੰ ‘ਰੰਗਲਾ ਪੰਜਾਬ’ ਬਣੇਗਾ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਨੇ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਪੂਰੀ ਕੀਤੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ 15 ਫਰਵਰੀ ਤੱਕ 250 ਤਰ੍ਹਾਂ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ‘ਚ ਪੁੱਜ ਜਾਣਗੀਆਂ।ਇਸ ਤੋਂ ਪਹਿਲਾਂ ਸਪੈਸ਼ਲਿਸਟ ਡਾਕਟਰਾਂ ਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪ੍ਰੋਫੈਸਰ ਡਾਕਟਰਾਂ ਦੀ ਕਮੀ ਪੂਰੀ ਕੀਤੀ ਗਈ ਹੈ ਅਤੇ ਇਸੇ ਸਾਲ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ ਤੇ ਨਿਜੀ ਡਾਕਟਰਾਂ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ। ਸਮਾਰੋਹ ਮੌਕੇ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਆਈ.ਐਮ.ਏ. ਪੰਜਾਬ ਪ੍ਰਧਾਨ ਡਾ. ਭਗਵੰਤ ਸਿੰਘ, ਸਟੇਟ ਨੋਡਲ ਅਫ਼ਸਰ ਪੀ.ਸੀ.ਪੀ.ਐਨ.ਡੀ.ਟੀ. ਡਾ. ਵਿਨੀਤ ਨਾਗਪਾਲ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਕਰਨਲ ਜੇਵੀ ਸਿੰਘ, ਡਾ. ਸੁਧੀਰ ਵਰਮਾ, ਜਸਬੀਰ ਸਿੰਘ ਗਾਂਧੀ, ਹਰੀ ਚੰਦ ਬਾਂਸਲ, ਗੱਜਣ ਸਿੰਘ, ਲਾਲ ਸਿੰਘ, ਡਾ. ਜਗਪਾਲਇੰਦਰ ਸਿੰਘ, ਡਾ. ਐਸ.ਜੇ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਸੁਮੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਧੀਆਂ ਦੇ ਮਾਪੇ ਅਤੇ ਇਲਾਕਾ ਨਿਵਾਸੀ ਪੁੱਜੇ ਹੋਏ ਸਨ। ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਨੇ ਮੰਚ ਸੰਚਾਲਣ ਕੀਤਾ। ਇਸ ਮੌਕੇ ਸਰਕਾਰੀ ਮਾਤਾ ਕੌਸ਼ੱਲਿਆ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਸਿਹਤ ਸਕੀਮਾਂ 'ਤੇ ਬੋਲੀਆਂ ਅਤੇ ਗਿੱਧਾ ਪੇਸ਼ ਕੀਤਾ ਜਦਕਿ ਬਲਜਿੰਦਰ ਠਾਕੁਰ ਨੇ ਲੋਹੜੀ ਤੇ ਧੀਆਂ ਬਾਰੇ ਗੀਤ ਸੁਣਾਇਆ।

Punjab Bani 13 January,2024
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ ਦਿਲਜੀਤ ਸਿੰਘ ਬੇਦੀ ਨੇ ਲੋਹੜੀ ਦਾ ਇਤਿਹਾਸ ਸਾਂਝਾ ਕੀਤਾ ਅੰਮ੍ਰਿਤਸਰ, 13 ਜਨਵਰੀ ( ) ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਖੁਸ਼ੀਆਂ ਖੇੜਿਆਂ ਦਾ ਤਿਉਹਾਰ ਲੋਹੜੀ ਨਿਹੰਗਾਂ ਸਿੰਘਾਂ ਨੇ ਪਿਆਰ ਸਤਿਕਾਰ ਭਾਵਨਾ ਨਾਲ ਮਨਾਇਆ। ਇਸ ਮੌਕੇ ਬਲਦੀ ਅਗਨੀ ਨੂੰ ਤਿਲ ਰਿਊੜੀਆਂ, ਚਿੜਵੜੇ, ਗੁੜ ਆਦਿ ਭੇਟ ਕਰਕੇ ਖਾਲਸਾਈ ਜੈਕਾਰੇ ਗੁੰਜਾਏ ਗਏ। ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਲੋਹੜੀ ਤਿਓਹਾਰ ਦੇ ਇਤਿਹਾਸਕ ਪਰਿਪੇਖ ਸਬੰਧੀ ਬੋਲਦਿਆਂ ਕਿਹਾ ਕਿ ਅਗਨੀ ਨੂੰ ਚਲੀ ਆਉਂਦੀ ਮੌਖਿਕ ਰਵਾਇਤ ਅਨੁਸਾਰ ਤਿਲ ਰਿਊੜੀਆਂ, ਗੁੜ, ਮੱਕੀ ਦੇ ਫੁੱਲੇ ਆਦਿ ਭੇਟ ਕਰਨ ਨਾਲ ਜੀਵਨ ਵਿਚੋਂ ਸਾਰੀਆਂ ਨਿਰਾਸ਼ਤਾਵਾਂ ਦੂਰ ਹੋ ਜਾਂਦੀਆਂ ਹਨ। ਜੀਵਨ ਨੂੰ ਨਵੀਂ ਤਰੱਕੀ ਖੁਸ਼ਹਾਲੀ ਮਿਲਦੀ ਹੈ। ਇਸ ਸਮੇਂ ਇਹ ਵੀ ਕਿਹਾ ਜਾਂਦਾ ਹੈ ਕਿ ਆਦਰ ਆਏ, ਦਲਿੱੱਦਰ ਜਾਏ। ਉਨ੍ਹਾਂ ਕਿਹਾ ਕਿ ਲੋਹੜੀ ਸ਼ਬਦ ਮੂਲ ਰੂਪ ਵਿਚ ਤਿਲ ਅਤੇ ਰਿਊੜੀ ਦੇ ਸੁਮੇਲ ਤੋਂ ਬਣਿਆ ਹੈ। ਇਹ ਸ਼ਬਦ ਤਿਲੋੜੀ ਤੋਂ ਅੱਜ ਲੋਹੜੀ ਬਣ ਗਿਆ ਹੈ। ਉਨ੍ਹਾਂ ਕਿਹਾ ਇਸ ਦਾ ਦੂਜਾ ਪ੍ਰਸੰਗ ਲੋਕ ਗਾਇਕ ਦੁਲਾਭੱਟੀ ਨਾਲ ਜੁੜਿਆ ਹੈ। ਉਸ ਨੇ ਇੱਕ ਗਰੀਬ ਬ੍ਰਾਹਮਣ ਦੀਆਂ ਦੋ ਧੀਆਂ ਸੁੰਦਰੀ ਅਤੇ ਮੁੰਦਰੀ ਨੂੰ ਆਪਣੀਆਂ ਧੀਆਂ ਬਣਾ ਕੇ ਵਿਆਹੁਣ ਦਾ ਪੁੰਨ ਖੱਟਿਆ ਸੀ। ਉਸ ਨੇ ਕੁੜੀਆਂ ਨੂੰ ਸ਼ਗਨ ਵਜੋਂ ਸ਼ੱਕਰ ਪਾਈ ਸੀ। ਹੁਣ ਵੀ ਬੱਚੇ ਉਸ ਦੇ ਗੀਤ ਨੂੰ ਘਰ-ਘਰ ਗਾਉਂਦੇ ਹਨ।

Punjab Bani 13 January,2024
ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ

ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ ਪਟਿਆਲਾ 11 ਜਨਵਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਾਹਿਬ ਏ ਕਮਾਲ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸੰਗਤਾਂ ਵੱਧ ਚੜ੍ਹਕੇ ਹਿੱਸਾ ਲੈਣ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਚੁੱਕਿਆ ਹੈ, ਜੋ ਵੱਖ ਵੱਖ ਪੜ੍ਹਾਵਾਂ ਤੋਂ ਹੁੰਦਾ ਤਖਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ ਵਿਖੇ ਸਮਾਪਤੀ ਕਰੇਗਾ। ਉਨ੍ਹਾਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਨਗਰ ਕੀਰਤਨ ਦਾ ਦੂਜਾ ਪੜਾਅ ਚੱਲ ਰਿਹਾ ਹੈ ਅਤੇ 12 ਜਨਵਰੀ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਤੋਂ ਚੱਲਕੇ ਰਾਤ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗਾ ਅਤੇ ਅਗਲੇ ਦਿਨ 13 ਜਨਵਰੀ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੰਗ ਸਾਹਿਬ ਜੈਤੋ ਵਿਖੇ ਪੁੱਜੇਗਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ 14 ਜਨਵਰੀ ਨੂੰ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇਗਾ ਅਤੇ 15 ਜਨਵਰੀ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਚੱਲਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਵਿਖੇ ਹੋਵੇਗਾ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਪੀਲ ਕਰਦਿਆਂ ਕਿਹਾ ਕਿ 16 ਜਨਵਰੀ ਨੂੰ ਸੰਗਤਾਂ ਵੱਡੀ ਗਿਣਤੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ ਨਗਰ ਕੀਰਤਨ ਦੀ ਸਮਾਪਤੀ ਮੌਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਮੌਕੇ ਬਾਅਦ ਦੁਪਹਿਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਥ ਦੇ ਪ੍ਰਸਿੱਧ ਕਵੀ, ਢਾਡੀ ਅਤੇ ਕਵੀਸ਼ਰੀ ਜਥੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਨਿਹਾਲ ਕਰਨਗੇ।

Punjab Bani 11 January,2024
ਸਾਹਿਬ ਏ ਕਮਾਲ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਲੰਗਰ

ਸਾਹਿਬ ਏ ਕਮਾਲ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਲੰਗਰ ਸਿੱਖ ਧਰਮ ਤੋਂ ਲੰਗਰ ਪ੍ਰੰਪਰਾ ਨੂੰ ਪਿੰਡ ਕਾਹਲਵਾਂ ਦੀ ਪੰਚਾਇਤ ਉਪਰਾਲੇ ਨੂੰ ਜਾਰੀ ਰੱਖੇਗੀ ਪਟਿਆਲਾ 11 ਜਨਵਰੀ () ਦਸਮ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਕਾਹਲਵਾਂ ਦੀਆਂ ਸੰਗਤਾਂ ਨੇ ਸਰਹੰਦ ਰੋਡ ’ਤੇ ਅਤੁੱਟ ਲੰਗਰ ਚਲਾਇਆ। ਪਿੰਡ ਦੀ ਪੰਚਾਇਤ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਅਤੁੱਟ ਲੰਗਰਾਂ ਦੀ ਸ਼ੁਰੂਆਤ ਕੀਤੀ ਜਾਂਦੀ ਹੈ ਅਤੇ ਇਸ ਵਾਰ ਵੀ ਉਪਰਾਲੇ ਨੂੰ ਜਾਰੀ ਰੱਖਦਿਆਂ ਪਿੰਡ ਦੇ ਸਰਪੰਚ ਜਗੀਰ ਸਿੰਘ ਅਤੇ ਹਰਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਸਿੱਖ ਧਰਮ ਵਿਚ ਲੰਗਰ ਦੀ ਵੱਡੀ ਮਹੱਤਤਾ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਮੌਕੇ ਪਿੰਡ ਦੀ ਸੰਗਤਾਂ ਵੱਲੋਂ ਲੰਗਰਾਂ ਦੀ ਉਪਰਾਲੇ ਕੀਤੇ ਜਾਂਦੇ ਹਨ ਅਤੇ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਨ੍ਹਾਂ ਲੰਗਰਾਂ ਨੂੰ ਸੰਗਤਾਂ ਲਈ ਅਤੁੱਟ ਚਲਾਇਆ ਜਾਂਦਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸੰਗਤ ਖੁਦ ਆਪਣੇ ਹੱਥੀਂ ਲੰਗਰ ਤਿਆਰ ਕਰਦੀ ਹੈ ਅਤੇ ਫੇਰ ਸੰਗਤਾਂ ਨੂੰ ਵਰਤਾਇਆ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਝਿੱਲ, ਅਮਨਦੀਪ ਸਿੰਘ ਕਾਹਲਵਾਂ, ਭਗਵੰਤ ਸਿੰਘ, ਸੁਖਦੇਵ ਕਾਹਲਵਾਂ, ਜਸਕਰਟਨ ਸਿੰਘ, ਸੁਖਵਿੰਦਰ ਸਿੰਘ ਲਾਡੀ, ਸਾਹਿਬ ਔਲਖ, ਬਲਵਿੰਦਰ ਸਿੰਘ ਢਿੱਲੋਂ ਆਦਿ ਨੇ ਵੀ ਅਤੁੱਟ ਲੰਗਰ ਦੀ ਸੇਵਾ ਵਿਚ ਆਪਣਾ ਅਹਿਮ ਯੋਗਦਾਨ ਪਾਇਆ।

Punjab Bani 11 January,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ ਪਟਿਆਲਾ, 10 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

Punjab Bani 10 January,2024
ਸੰਦੀਪ ਬੰਧੂ ਵਲੋਂ ਮੰਦਿਰ ਸ੍ਰੀ ਕਾਲੀ ਦੇਵੀ ਜੀ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਤੋਂ ਅਸਤੀਫਾ

ਸੰਦੀਪ ਬੰਧੂ ਵਲੋਂ ਮੰਦਿਰ ਸ੍ਰੀ ਕਾਲੀ ਦੇਵੀ ਜੀ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਤੋਂ ਅਸਤੀਫਾ ● ਮਾਤਾ ਰਾਣੀ ਨੇ ਜਿੰਨੀ ਮੇਰੀ ਸੇਵਾ ਆਪਣੇ ਚਰਨਾਂ ਵਿੱਚ ਲਗਾਈ ਸੀ, ਉਹ ਮੈਂ ਪੂਰੀ ਇਮਾਨਦਾਰੀ, ਸਚਾਈ ਅਤੇ ਤਨਦੇਹੀ ਨਾਲ ਨਿਭਾਈ - ਸੰਦੀਪ ਬੰਧੂ  ਪਟਿਆਲਾ : ਅੱਜ ਮੰਦਿਰ ਸ੍ਰੀ ਕਾਲੀ ਦੇਵੀ ਜੀ / ਸ੍ਰੀ ਰਾਜ ਰਾਜੇਸ਼ਵਰੀ ਜੀ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾਂ ਆਪਣਾ ਅਸਤੀਫਾ ਐਫ ਸੀ ਆਰ ਪੰਜਾਬ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਇਕ ਪੱਤਰ ਰਾਹੀਂ ਭੇਜਿਆ। ਪ੍ਰੈਸ ਨੋਟ ਜਾਰੀ ਕਰਦਿਆਂ ਸੰਦੀਪ ਬੰਧੂ ਨੇ ਕਿਹਾ ਕਿ ਮਿਤੀ 21 ਜੁਲਾਈ, 2022 ਨੂੰ ਮੰਦਿਰ ਸ੍ਰੀ ਕਾਲੀ ਦੇਵੀ ਜੀ / ਸ੍ਰੀ ਰਾਜ ਰਾਜੇਸ਼ਵਰੀ ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੋ ਸਾਲ ਲਈ ਬਣਾਈ ਗਈ ਸੀ। ਇਸ ਕਮੇਟੀ ਵਿੱਚ ਮੈਨੂੰ ਬਤੌਰ ਮੈਂਬਰ ਮੰਦਿਰ ਅਤੇ ਸ਼ਰਧਾਲੂਆਂ ਦੀ ਸੇਵਾ ਕਰਨ ਲਈ ਸ਼ਾਮਿਲ ਕੀਤਾ ਗਿਆ ਸੀ। ਇਹ ਸੇਵਾ ਮੈਂ ਮਾਤਾ ਜੀ ਦੇ ਅਸ਼ੀਰਵਾਦ ਸਦਕਾ, ਵਿਧਾਇਕ ਸ੍ਰ: ਅਜੀਤਪਾਲ ਸਿੰਘ ਕੋਹਲੀ ਜੀ ਦੀ ਅਗਵਾਈ ਹੇਠ ਅਤੇ ਸਮੁੱਚੇ ਸ਼ਰਧਾਲੂਆਂ ਦੇ, ਸਮੁੱਚੀ ਮੈਨੇਜਮੈਂਟ ਦੇ ਸਹਿਯੋਗ ਕਰਕੇ ਪੂਰੀ ਇਮਾਨਦਾਰੀ ਨਾਲ ਬਾਖੂਬੀ ਨਿਭਾਉਣ ਦੀ ਕੋਸ਼ਿਸ਼ ਕੀਤੀ। ਪਰ ਹੁਣ ਮੈਂ ਆਪਣੀਆਂ ਕੁਝ ਕੰਮਕਾਜੀ ਮਜਬੂਰੀਆਂ ਦੇ ਚੱਲਦਿਆਂ ਇਹ ਸੇਵਾ ਅੱਗੇ ਹੋਰ ਜਾਰੀ ਰੱਖਣ ਵਿੱਚ ਅਸਮਰੱਥ ਹਾਂ।  ਸੰਦੀਪ ਬੰਧੂ ਨੇ ਕਿਹਾ ਕਿ ਹੁਣ ਮੈਂ ਬਤੌਰ ਸਰਕਾਰੀ ਮੈਂਬਰ ਦੀ ਜਿੰਮੇਵਾਰੀ ਤੋਂ ਮੁਕਤ ਹੋਣਾ ਚਾਉਂਦਾ ਹਾਂ। ਮੈਂ ਆਪਣੇ ਇਸ ਅਹੁਦੇ (ਮੈਂਬਰ, ਐਡਵਾਇਜ਼ਰੀ ਮੈਨੇਜਿੰਗ ਕਮੇਟੀ, ਮੰਦਿਰ ਸ੍ਰੀ ਕਾਲੀ ਦੇਵੀ ਜੀ/ਸ੍ਰੀ ਰਾਜ ਰਾਜੇਸ਼ਵਰੀ ਜੀ) ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦਿੰਦਾ ਹਾਂ। ਇਸ ਲਈ ਜੇਕਰ ਇਸ ਸੇਵਾ ਦੇ ਕਾਰਜਕਾਲ ਦੌਰਾਨ ਮੇਰੇ ਤੋਂ ਕੋਈ ਗਲਤੀ ਹੋਈ ਹੋਵੇ ਜਾਂ ਸੇਵਾ ਕਰਦਿਆਂ ਭੁੱਲ ਚੁੱਕ ਹੋ ਗਈ ਹੋਵੇ ਜਾਂ ਮੇਰੇ ਸ਼ਬਦਾਂ ਨਾਲ ਕਿਸੇ ਨੂੰ ਕੋਈ ਠੇਸ ਪਹੁੰਚੀ ਹੋਵੇ ਤਾਂ ਇਸ ਪ੍ਰਤੀ ਮੈਂ ਸਮੁੱਚੇ ਸ਼ਰਧਾਲੂਆਂ, ਮੈਨੇਜਮੈਂਟ ਅਧਿਕਾਰੀਆਂ, ਸਬੰਧਤ ਪ੍ਰਸ਼ਾਸਨ, ਦੋਸਤਾਂ ਮਿੱਤਰਾਂ ਤੋਂ ਖਿਮਾ ਦਾ ਜਾਚਕ ਹਾਂ। ਮਾਤਾ ਰਾਣੀ ਜੀ ਦਾ ਅਣਜਾਣ ਸੇਵਕ ਸਮਝ ਕੇ ਖਿਮਾ ਦੇਣੀ। ਸੰਦੀਪ ਬੰਧੂ ਨੇ ਕਿਹਾ ਕਿ ਮਾਤਾ ਰਾਣੀ ਨੇ ਜਿੰਨੀ ਵੀ ਮੇਰੀ ਸੇਵਾ ਆਪਣੇ ਚਰਨਾਂ ਵਿੱਚ ਲਗਾਈ ਸੀ, ਉਹ ਮੈਂ ਪੂਰੀ ਇਮਾਨਦਾਰੀ, ਸਚਾਈ, ਤਨਦੇਹੀ ਨਾਲ ਦਿਲੋਂ ਨਿਭਾਈ ਹੈ। ਪਰ ਹੁਣ ਅਸਤੀਫਾ ਦੇਣ ਤੋਂ ਬਾਅਦ ਸਨਾਤਨੀ ਹੋਣ ਦੇ ਨਾਤੇ ਮੈਂ ਪਹਿਲਾਂ ਦੀ ਤਰ੍ਹਾਂ ਇਕ ਆਮ ਸ਼ਰਧਾਲੂ ਹੋਣ ਵਜੋਂ ਮਾਤਾ ਜੀ ਦੇ ਦਰਸ਼ਨ ਅਤੇ ਸੇਵਾ ਜਾਰੀ ਰੱਖਾਂਗਾ।

Punjab Bani 07 January,2024
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਅਜੀਤਪਾਲ ਸਿੰਘ ਕੋਹਲੀ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ-ਅਜੀਤਪਾਲ ਸਿੰਘ ਕੋਹਲੀ -ਵਿਧਾਇਕ ਕੋਹਲੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ -ਕਿਹਾ, ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਪਟਿਆਲਾ ਸ਼ਹਿਰ ਬਣਿਆ ਸਾਂਝੀਵਾਲਤਾ ਦਾ ਪ੍ਰਤੀਕ ਪਟਿਆਲਾ, 4 ਜਨਵਰੀ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੇ ਅੱਜ ਇਸ ਸਕੀਮ ਤਹਿਤ ਪਟਿਆਲਾ ਸ਼ਹਿਰ ਤੋਂ ਤੀਜੀ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਧੋਬੀ ਘਾਟ ਤੇ ਖ਼ਾਲਸਾ ਮੁਹੱਲਾ ਦੀ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਗਈ ਹੈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਸਾਂਝੀਵਾਲਤਾ ਦਾ ਪ੍ਰਤੀਕ ਸ਼ਹਿਰ ਹੈ ਕਿਉਂਕਿ ਇੱਥੇ ਹਮੇਸ਼ਾ ਸਰਬੱਤ ਦੇ ਭਲੇ ਲਈ ਹੀ ਅਰਦਾਸ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਟਿਆਲਾ ਸ਼ਹਿਰ ਵਿੱਚੋਂ ਹੀ 22 ਬੱਸਾਂ ਦੀ ਮੰਗ ਆ ਚੁੱਕੀ ਹੈ ਅਤੇ ਸੰਗਤ ਵਿੱਚ ਇਸ ਯਾਤਰਾ ਸਕੀਮ ਲਈ ਬਹੁਤ ਉਤਸ਼ਾਹ ਹੈ, ਜਿਸ ਲਈ ਸੰਗਤ ਦੀ ਮੰਗ ਮੁਤਾਬਕ ਹੋਰ ਵੀ ਬੱਸਾਂ ਭੇਜੀਆਂ ਜਾਣਗੀਆਂ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਹ ਧੰਨਵਾਦ ਕਰਦੇ ਹਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ, ਜਿਨ੍ਹਾਂ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਲੋਕ ਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਇਸ ਲਈ ਸ਼ਹਿਰ ਵਾਸੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।

Punjab Bani 04 January,2024
ਨਵੇਂ ਸਾਲ 'ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

ਨਵੇਂ ਸਾਲ 'ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ -ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ ਪਟਿਆਲਾ, 1 ਜਨਵਰੀ: ਨਵੇਂ ਸਾਲ ਦੇ ਅੱਜ ਪਹਿਲੇ ਦਿਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਅੱਜ ਦੂਜੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੇ ਸ਼ਰਧਾਲੂਆਂ ਨੂੰ ਇੱਕ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਯਾਤਰੀਆਂ ਨੂੰ ਧਾਰਮਿਕ ਯਾਤਰੀਆਂ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਯਾਤਰਾ ਕਰਨ ਵਾਲੇ ਸ਼ਰਧਾਲੂ ਨਵੇਂ ਸਾਲ ਦੇ ਇਸ ਸ਼ੁੱਭ ਅਵਸਰ 'ਤੇ ਸਮੂਹ ਧਾਰਮਿਕ ਸਥਾਨਾਂ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਉਣ ਤਾਂ ਜੋ ਨਵਾਂ ਚੜ੍ਹਿਆ ਸਾਲ ਸਾਰਿਆਂ ਦੇ ਘਰ ਖ਼ੁਸ਼ੀਆਂ ਤੇ ਖੇੜੇ ਲੈ ਕੇ ਆਵੇ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸਕੀਮ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਵਿਧਾਇਕ ਪਟਿਆਲਾ ਸ਼ਹਿਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਸਪੈਸ਼ਲ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।

Punjab Bani 01 January,2024
ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ

ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ ਹਜੂਰੀ ਰਾਗੀ ਜੱਥਿਆਂ ਪਾਸੋਂ ਮਾਣਿਆ ਗੁਰਬਾਣੀ ਕੀਰਤਨ ਦਾ ਆਨੰਦ ਪਟਿਆਲਾ 1 ਜਨਵਰੀ () ਨਵੇਂ ਸਾਲ ਦੀ ਆਮਦ ਮੌਕੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਸਤਕ ਹੋਈਆਂ। ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਸੰਗਤਾਂ ਨੇ ਜਿਥੇ ਹਜੂਰੀ ਰਾਗੀਆਂ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ, ਉਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਵੀ ਪ੍ਰਾਪਤ ਕੀਤੀਆਂ। ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਨਵਾਂ ਵਰ੍ਹਾਂ ਸਾਰਿਆਂ ਲਈ ਸ਼ੁੱਖ ਸ਼ਾਂਤੀ ਲੈ ਕੇ ਆਵੇ। ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਹਾਨ ਕੀਰਤਨ ਦਰਬਾਰ ਵੀ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ, ਧਾਰਮਕ ਜਥੇਬੰਦੀਆਂ ਅਤੇ ਸੰਗਤਾਂ ਨੇ ਆਪਣੀ ਲਿਵ ਪ੍ਰਮਾਤਮਾ ਨਾਲ ਜੋੜ੍ਹਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕਥਾ ਨਾਲ ਜੋੜ੍ਹਦਿਆਂ ਪ੍ਰੇਰਦਿਆਂ ਕਿਹਾ ਕਿ ਨਵੇਂ ਵਰੇਂ ’ਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਲੈਣ ਵਾਲੀਆਂ ਸੰਗਤਾਂ ਭਾਗਾਂ ਵਾਲੀਆਂ ਹਨ, ਜਿਨ੍ਹਾਂ ਨੇ ਨਵੇਂ ਵਰ੍ਹੇ ਦੀ ਸ਼ੁਰੂਆਤ ਪ੍ਰਮਾਤਮਾ ਨਾਲ ਜੁੜਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਾਹਿਬ ਦੀ ਬਾਣੀ ਸਾਰਿਆਂ ਨੂੰ ਸਹੀ ਰਾਹ ’ਤੇ ਚੱਲਣ ਲਈ ਪ੍ਰੇਰਦੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਪੁੱਜੀਆਂ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ ਤੇ ਪੁੱਜੀਆਂ ਸਾਰੀਆਂ ਧਾਰਮਕ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਪ੍ਰੇਮ ਸਿੰਘ, ਭਵਨਪੁਨੀਤ ਸਿੰਘ, ਸਿਮਰਨ ਗਰੇਵਾਲ, ਗਿਆਨੀ ਅਕਾਲੀ ਫੂਲਾ ਸਿੰਘ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਵਰਿੰਦਰ ਸਿੰਘ ਗੋਲਡੀ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰਾਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Punjab Bani 01 January,2024
ਫਾਰੂਕ ਅਬਦੁੱਲਾ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਦਿਤੀ ਵਧਾਈ

ਫਾਰੂਕ ਅਬਦੁੱਲਾ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਦਿਤੀ ਵਧਾਈ ਪੁਣਛ : ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਸ਼ਨੀਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ 'ਚ ਭਾਈਚਾਰਾ ਖਤਮ ਹੋ ਰਿਹਾ ਹੈ ਅਤੇ ਇਸ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਯੁੱਧਿਆ ਰਾਮ ਮੰਦਰ ਦਾ ਉਦਘਾਟਨ ਹੋਣ ਵਾਲਾ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦੇਣਾ ਚਾਹਾਂਗਾ ਜਿਨ੍ਹਾਂ ਨੇ ਮੰਦਰ ਲਈ ਜਤਨ ਕੀਤੇ ਹਨ, ਇਹ ਹੁਣ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵਾਨ ਰਾਮ ਸਿਰਫ਼ ਹਿੰਦੂਆਂ ਦਾ ਹੀ ਨਹੀਂ ਹੈ; ਉਹ ਸੰਸਾਰ ਵਿੱਚ ਹਰ ਕਿਸੇ ਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਨੂੰ ਇਹ ਵੀ ਦੱਸਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਸਿਰਫ਼ ਹਿੰਦੂਆਂ ਦੇ ਨਹੀਂ ਹਨ; ਉਹ ਦੁਨੀਆ ਦੇ ਸਾਰੇ ਲੋਕਾਂ ਦਾ ਹੈ। ਉਹ ਸੰਸਾਰ ਦੇ ਸਾਰੇ ਲੋਕਾਂ ਦਾ ਪ੍ਰਭੂ ਹੈ। ਇਹ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ। ਅਬਦੁੱਲਾ ਨੇ ਅੱਗੇ ਕਿਹਾ ਕਿ ਭਗਵਾਨ ਰਾਮ ਨੇ ਭਾਈਚਾਰੇ, ਪਿਆਰ, ਏਕਤਾ ਅਤੇ ਇੱਕ ਦੂਜੇ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਹੈ। ਐਨਸੀ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ (ਭਗਵਾਨ ਰਾਮ) ਨੇ ਭਾਈਚਾਰੇ, ਪਿਆਰ, ਏਕਤਾ ਅਤੇ ਇੱਕ ਦੂਜੇ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਹੈ। ਉਸ ਨੇ ਹਮੇਸ਼ਾ ਕਿਹਾ ਹੈ ਕਿ ਡਿੱਗੇ ਹੋਏ ਲੋਕਾਂ ਨੂੰ ਉੱਚਾ ਚੁੱਕਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ। ਉਸ ਨੇ ਇੱਕ ਵਿਸ਼ਵਵਿਆਪੀ ਸੰਦੇਸ਼ ਦਿੱਤਾ ਹੈ। ਫਾਰੂਕ ਨੇ ਕਿਹਾ ਕਿ ਮੈਂ ਦੇਸ਼ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਡੇ ਦੇਸ਼ 'ਚ ਜੋ ਭਾਈਚਾਰਾ ਘੱਟ ਰਿਹਾ ਹੈ, ਉਸ ਨੂੰ ਮੁੜ ਸ਼ੁਰੂ ਕਰਨ। ਮੈਂ ਸਾਰਿਆਂ ਨੂੰ ਭਾਈਚਾਰਾ ਬਣਾਈ ਰੱਖਣ ਲਈ ਕਹਿਣਾ ਚਾਹੁੰਦਾ ਹਾਂ।

Punjab Bani 30 December,2023
ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ

ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ ਚੰਡੀਗੜ੍ਹ, 29 ਦਸੰਬਰ: ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਇਹ ਲੰਗਰ ਪੁਰਾਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ ਜਿਸ ਵਿੱਚ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐੱਸ., ਸ੍ਰੀਮਤੀ ਨੀਰੂ ਕਟਿਆਲ ਆਈ.ਏ.ਐੱਸ, ਸ੍ਰੀ ਰਾਕੇਸ ਕੁਮਾਰ ਪੋਪਲੀ ਪੀ.ਸੀ.ਐੱਸ, ਸੈਰ ਸਪਾਟਾ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਸ੍ਰੀ ਰਾਜੇਸ ਧੀਮਾਨ ਆਈ.ਏ.ਐੱਸ. ਡਿਪਟੀ ਕਮਿਸ਼ਨਰ ਫਿਰੋਜਪੁਰ ਅਤੇ ਸਮੂਹ ਸਟਾਫ ਵਲੋਂ ਸ਼ਮੂਲੀਅਤ ਕੀਤੀ ਗਈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ , ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਵੱਲੋਂ ਲੜਕੀਆਂ ਨੂੰ ਲੰਗਰ ਵਰਤਾ ਕੇ ਆਰੰਭਤਾ ਕੀਤੀ ਗਈ।

Punjab Bani 29 December,2023
ਜਥੇਦਾਰ ਗੁਰਦੇਵ ਕਾਉਕੇ ਦਾ ਸ਼ਹੀਦੀ ਦਿਹਾੜਾ ਮਨਾਵੇਗੀ ਸ਼ੋ੍ਮਣੀ ਕਮੇਟੀ

ਜਥੇਦਾਰ ਗੁਰਦੇਵ ਕਾਉਕੇ ਦਾ ਸ਼ਹੀਦੀ ਦਿਹਾੜਾ ਮਨਾਵੇਗੀ ਸ਼ੋ੍ਮਣੀ ਕਮੇਟੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਸਿੱਖ ਵਿਰੋਧੀ ਕਰੂਰ ਕਾਰੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲ ਬਾਰੇ ਮੌਜੂਦਾ ਸਮੇਂ ਸਾਹਮਣੇ ਆਈ ਰਿਪੋਰਟ ਸਿੱਖਾਂ ਵਿਰੁੱਧ ਸਰਕਾਰੀ ਤਸ਼ੱਦਦ ਨੂੰ ਬੇਪਰਦ ਕਰਦੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 30 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 1 ਜਨਵਰੀ ਨੂੰ ਪਵੇਗਾ। ਧਾਮੀ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ।

Punjab Bani 29 December,2023
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ ਚੰਡੀਗੜ੍ਹ, 27 ਦਸੰਬਰ ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਦਫ਼ਾ ਨਹੀਂ ਹੈ, ਸਗੋਂ ਪਿਛਲੇ ਸਾਲ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹੀ ਸ਼ਰਾਰਤ ਕੀਤੀ ਸੀ ਅਤੇ ਇਸ ਸਾਲ ਵੀ ਝਾਕੀ ਰੱਦ ਕਰ ਕੇ ਉਹੀ ਹਰਕਤ ਦੁਹਰਾਈ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖ਼ਮਾਂ ਉਤੇ ਲੂਣ ਛਿੜਕ ਰਹੀ ਹੈ।” ਇੱਥੇ ਪੰਜਾਬ ਭਵਨ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਦੁਨੀਆ ਭਰ ਤੋਂ ਸ਼ਰਧਾਲੂ ਫਤਹਿਗੜ੍ਹ ਸਾਹਿਬ ਪੁੱਜ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅੱਗੇ ਨਤਮਸਤਕ ਹੋ ਰਹੇ ਹਨ, ਦੂਜੇ ਪਾਸੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਭਾਜਪਾ ਸਰਕਾਰ ਪੰਜਾਬ ਦੀ ਨਿਰਾਦਰੀ ਕਰਨ ਲਈ ਅਜਿਹੇ ਕੋਝੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤਾਂ ਤੇ ਬਲੀਦਾਨ ਸੂਬੇ ਦੀ ਮਹਾਨ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਸੂਬੇ ਦੀਆਂ ਝਾਕੀਆਂ ਵਿੱਚ ਬਾਖੂਬੀ ਦਿਖਾਇਆ ਜਾਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੇਸ਼ ਭਗਤੀ ਦੇ ਵਿਚਾਰਾਂ ਵਾਲੀਆਂ ਝਾਕੀਆਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦੀ ਬੇਹੁਰਮਤੀ ਕੀਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਇਹ ਸਲੂਕ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਵਾਲੀ ਗੱਲ ਹੈ ਕਿ ਇਹ ਫੈਸਲਾ ਉਨ੍ਹਾਂ ਦਿਨਾਂ ਦੌਰਾਨ ਕੀਤਾ ਗਿਆ, ਜਦੋਂ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਤਿਆਚਾਰੀ ਮੋਦੀ ਸਰਕਾਰ ਇਹ ਗੱਲ ਭੁੱਲ ਗਈ ਹੈ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਆਜ਼ਾਦੀ ਹਾਸਲ ਕਰਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ, ਜਿਸ ਵਿੱਚ ਇਸ ਸਾਲ ਫਰਾਂਸ ਦੇ ਰਾਸ਼ਟਰਪਤੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਦਾ ਮਾਣ ਵਧਣਾ ਸੀ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਹਰੇਕ ਸੂਬਾ ਆਪਣੀ ਵਿਰਾਸਤ ਨੂੰ ਦਰਸਾਉਂਦਾ ਹੈ ਪਰ ਮੋਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਜਾਣ ਬੁੱਝ ਕੇ ਪੰਜਾਬ ਨੂੰ ਇਸ ਤੋਂ ਬਾਹਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਝਾਕੀਆਂ ਲਈ ਚੁਣੇ ਗਏ ਸੂਬਿਆਂ ਵਿੱਚੋਂ 90 ਫੀਸਦੀ ਤੋਂ ਵੱਧ ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਨ, ਜਿਸ ਤੋਂ ਝਲਕਦਾ ਹੈ ਕਿ ਮੋਦੀ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਤੇ ਗਣਤੰਤਰ ਦਿਵਸ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਪੰਜਾਬ ਸਰਕਾਰ ਨੇ ਤਿੰਨ ਵਿਸ਼ੇ ‘ਪੰਜਾਬ-ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ’, ‘ਨਾਰੀ ਸ਼ਕਤੀ’ (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀਆਂ ਲਈ ਭੇਜਿਆ ਸੀ। ਉਨ੍ਹਾਂ ਕਿਹਾ ਕਿ ਮਨਜ਼ੂਰੀ ਲਈ ਇਹ ਵਿਸ਼ੇ ਸਮੇਂ ਸਿਰ ਕੇਂਦਰ ਸਰਕਾਰ ਕੋਲ ਭੇਜ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਵਿਸ਼ਿਆਂ ਨੂੰ ਰੱਦ ਕਰ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੰਦੇਭਾਗੀਂ ਕੇਂਦਰ ਸਰਕਾਰ ਸੂਬੇ ਅਤੇ ਦੇਸ਼ ਨਿਰਮਾਣ ਵਿੱਚ ਇਸ ਦੇ ਲਾਮਿਸਾਲ ਯੋਗਦਾਨ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਜੇ ਅੰਡੇਮਾਨ ਤੇ ਨਿਕੋਬਾਰ ਨੂੰ ਆਪਣੀ ਝਾਕੀ ਪੇਸ਼ ਕਰਨੀ ਪੈਂਦੀ ਤਾਂ ਪੰਜਾਬ ਉਸ ਵਿੱਚ ਵੀ ਹੋਣਾ ਸੀ ਕਿਉਂਕਿ ਭਾਰਤ ਦੀ ਆਜ਼ਾਦੀ ਦਾ ਸੰਘਰਸ਼ ਪੰਜਾਬ ਤੇ ਪੰਜਾਬੀਆਂ ਦੇ ਯੋਗਦਾਨ ਨਾਲ ਭਰਿਆ ਹੋਇਆ ਹੈ, ਜਿਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਬਹੁਤ ਵੱਡੀ ਸਾਜ਼ਿਸ਼ ਹੈ ਤਾਂ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੀਆਂ ਕੁਰਬਾਨੀਆਂ ਨੂੰ ਛੁਪਾਇਆ ਜਾ ਸਕੇ। ਭਾਜਪਾ ਦੇ ਚਾਪਲੂਸਾਂ ਉਤੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਇਨ੍ਹੀਂ ਦਿਨੀਂ ਦੇਸ਼ ਭਰ ਵਿੱਚ ਚੱਲ ਰਹੀਆਂ ਮੋਦੀ ਦੀਆਂ ਝਾਕੀਆਂ ਦਾ ਗੁਣਗਾਣ ਕਰਨ ਲੱਗੇ ਹੋਏ ਹਨ ਪਰ ਉਹ ਸ਼ਹੀਦਾਂ ਦੀਆਂ ਝਾਕੀਆਂ ਦੇ ਵਿਚਾਰ ਦੇ ਖ਼ਿਲਾਫ਼ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਇਕ ਵਾਰ ਫਿਰ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਰ.ਪੀ. ਸਿੰਘ, ਮਨਜਿੰਦਰ ਸਿਰਸਾ ਸਮੇਤ ਸਾਰੇ ਭਾਜਪਾ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਦੱਸਣ ਕਿ ਕੇਂਦਰ ਵਿਚਲੀ ਉਨ੍ਹਾਂ ਦੀ ਸਰਕਾਰ ਪੰਜਾਬ ਨਾਲ ਕਿਉਂ ਇੰਨੀ ਵੱਡੀ ਬੇਇਨਸਾਫ਼ੀ ਕਰ ਰਹੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਂ ਹਟਾ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਭਾਜਪਾ ਆਗੂ ਇਸ ਪੂਰੇ ਮਾਮਲੇ `ਤੇ ਚੁੱਪ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਕੇਂਦਰ ਸਰਕਾਰ ਹਜ਼ਮ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ ਤਾਂ ਜੋ ਸੂਬਾ ਸਰਕਾਰ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਾਊਂ ਭੁਗਤਾਨ ਕੀਤੇ ਜਾਣ ਦੇ ਬਾਵਜੂਦ ਸੂਬੇ ਨੂੰ ਰੇਲ ਗੱਡੀਆਂ ਨਾ ਦੇ ਕੇ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਾਰਾਣਸੀ, ਪਟਨਾ ਸਾਹਿਬ, ਨਾਂਦੇੜ ਸਾਹਿਬ, ਅਜਮੇਰ ਸ਼ਰੀਫ ਅਤੇ ਹੋਰ ਥਾਵਾਂ ਨੂੰ ਜਾਣ ਵਾਲੀਆਂ ਰੇਲਾਂ ਨੂੰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਰੋਕਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਇਸ ਕਾਰਵਾਈ ਦਾ ਇੱਕੋ-ਇਕ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ `ਤੇ ਮੱਥਾ ਟੇਕਣ ਤੋਂ ਵਾਂਝੇ ਰੱਖਣਾ ਹੈ ਅਤੇ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਰੋਜ਼ਾਨਾ ਡਬਲ ਇੰਜਣ ਵਾਲੀ ਸਰਕਾਰ ਦੀ ਸ਼ੇਖੀ ਮਾਰ ਰਹੇ ਹਨ ਪਰ ਰੇਲਵੇ ਇਸ ਲੋਕ ਪੱਖੀ ਯੋਜਨਾ ਲਈ ਰੇਲ ਗੱਡੀਆਂ ਚਲਾਉਣ ਵਾਸਤੇ ਕੋਈ ਇੰਜਣ ਨਾ ਹੋਣ ਦਾ ਹਵਾਲਾ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਹਰੇ ਇੰਜਣ ਵਾਲੀ ਸਰਕਾਰ ਦਾ ਕੀ ਫਾਇਦਾ ਜੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਹੀ ਨਹੀਂ ਮਿਲਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਹ ਝਾਕੀਆਂ ਸ਼ਾਮਲ ਨਹੀਂ ਕੀਤੀਆਂ ਜਾਂਦੀਆਂ ਤਾਂ ਵੀ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਸੂਬੇ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਸ ਨੂੰ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਬੈਨਰ ਹੇਠ ਸ਼ਾਮਲ ਕੀਤਾ ਜਾਵੇਗਾ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਕਿਉਂਕਿ ਭਗਵਾ ਪਾਰਟੀ ਅਜਿਹੀਆਂ ਸੌੜੀਆਂ ਚਾਲਾਂ ਨਾਲ ਦੇਸ਼ ਦੇ ਅੰਨਦਾਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਪੰਜਾਬ ਦਾ ਨਿਰਾਦਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਹ ਅਸਵੀਕਾਰਯੋਗ ਹੈ ਕਿਉਂਕਿ ਇਸ ਨਾਲ ਹਰ ਪੰਜਾਬੀ ਦੇ ਸਵੈਮਾਣ `ਤੇ ਸਿੱਧੀ ਸੱਟ ਮਾਰੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਆਤਮ ਨਿਰਭਰ ਬਣਾਉਣ ਲਈ ਪਹਿਲਾਂ ਹੀ ਠੋਸ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿੱਚ ਕੇਂਦਰ ਤੋਂ ਮਦਦ ਨਾ ਲੈਣੀ ਪਵੇ।

Punjab Bani 27 December,2023
ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਫਤਹਿਗੜ੍ਹ ਸਾਹਿਬ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ ਡਟ ਕੇ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਤੋਂ ਸੰਗਤ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਦੋਂ ਛੋਟੇ ਸਾਹਿਬਜ਼ਾਦਿਆਂ ਦੀ ਉਮਰ ਵਿੱਚ ਕਿਸੇ ਹੋਰ ਨੇ ਲਾਸਾਨੀ ਕੁਰਬਾਨੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਸਾਹਿਬਜ਼ਾਦਿਆਂ ਦੀ ਬੇਮਿਸਾਲ ਕੁਰਬਾਨੀ ਉਤੇ ਗੌਰਵ ਹੈ ਜਿਸ ਕਰਕੇ ਇਹ ਨਾ ਸਿਰਫ ਪੰਜਾਬੀਆਂ ਜਾਂ ਦੇਸ਼ਵਾਸੀਆਂ ਲਈ ਸਗੋਂ ਹਰੇਕ ਮਨੁੱਖ ਲਈ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਵੱਲੋਂ ਦਿਖਾਏ ਰਸਤੇ ਉਤੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਮੈਂਬਰ ਹੁੰਦਿਆਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਜ਼ਾਲਮ ਹਾਕਮਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਵਾਸਤੇ ਪ੍ਰੇਰਿਤ ਕੀਤਾ ਜਾ ਸਕੇ।

Punjab Bani 27 December,2023
ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ ਚੰਡੀਗੜ੍ਹ, 27 ਦਸੰਬਰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।

Punjab Bani 27 December,2023
ਫ਼ਤਹਿਗੜ੍ਹ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਹੋਈ ਸ਼ੁਰੂ : ਪੁੱਜੀ ਵੱਡੀ ਗਿਣਤੀ ਵਿੱਚ ਸੰਗਤ

ਫ਼ਤਹਿਗੜ੍ਹ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਭਾ ਹੋਈ ਸ਼ੁਰੂ : ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਫ਼ਤਹਿਗੜ੍ਹ ਸਾਹਿਬ, 25 ਦਸੰਬਰ ਇੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ 26 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਪਰ ਸੰਗਤ ਦੀ ਭਾਰੀ ਆਮਦ ਕਾਰਨ ਇਤਿਹਾਸਕ ਗੁਰਦੁਆਰੇ ਨੂੰ ਜਾਂਦੇ ਸਾਰੇ ਰਸਤੇ ਪੁਲੀਸ ਨੇ ਅੱਜ ਤੋਂ ਹੀ ਬੰਦ ਕਰ ਦਿੱਤੇ, ਜਿਸ ਕਰ ਕੇ ਸ਼ਰਧਾਲੂਆਂ ਨੂੰ ਆਪਣੇ ਵਾਹਨ ਪਾਰਕਿੰਗ ਵਿੱਚ ਲਗਾ ਕੇ ਗੁਰਦੁਆਰੇ ਤੱਕ ਪੈਦਲ ਜਾਣਾ ਪੈ ਰਿਹਾ ਹੈ। ਫ਼ਤਹਿਗੜ੍ਹ ਸਾਹਿਬ ਨੂੰ ਮਿਲਦੀਆਂ ਸਾਰੀਆਂ ਹੀ ਸੜਕਾਂ ’ਤੇ ਸੰਗਤਾਂ ਵੱਲੋਂ ਲੰਗਰ ਸ਼ੁਰੂ ਕਰ ਦਿੱਤੇ ਗਏ ਹਨ। ਇਹ ਪਹਿਲੀ ਵਾਰ ਹੈ ਕਿ ਵਧੇਰੇ ਲੰਗਰਾਂ ਵਿੱਚ ਸਾਦੇ ਪਕਵਾਨ ਹੀ ਤਿਆਰ ਹੋ ਰਹੇ ਹਨ। ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਸਾਹਿਬਜ਼ਾਦਿਆਂ ਦੇ ਲਾਸਾਨੀ ਜੀਵਨ ਤੇ ਸ਼ਹੀਦੀ ਸਫ਼ਰ ਦੀ ਅਦੁੱਤੀ ਕਥਾ ਅੰਮ੍ਰਿਤ ਵੇਲੇ ਮੁੱਖ ਦਰਬਾਰ ਵਿੱਚ ਸ਼ੁਰੂ ਕੀਤੀ ਗਈ ਜੋ ਕਿ 29 ਦਸੰਬਰ ਤੱਕ ਜਾਰੀ ਰਹੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ ਅਤੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 26 ਤੋਂ 29 ਦਸੰਬਰ ਤੱਕ ਲਗਾਤਾਰ ਧਾਰਮਿਕ ਦੀਵਾਨ ਗੁਰਦੁਆਰਾ ਠੰਢਾ ਬੁਰਜ ਸਾਹਿਬ ਦੇ ਸਾਹਮਣੇ ਦੀਵਾਨ ਟੋਡਰ ਮੱਲ ਹਾਲ ਵਿੱਚ ਦਿਨ-ਰਾਤ ਸਜਣਗੇ। 27 ਦਸੰਬਰ ਦੀ ਰਾਤ ਨੂੰ 9 ਵਜੇ ਕਵੀ ਸਮਾਗਮ ਹੋਵੇਗਾ। 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਨਗਰ ਕੀਰਤਨ ਸ਼ੁਰੂ ਹੋਵੇਗਾ ਜੋ ਕਿ ਦੁਪਹਿਰ ਵੇਲੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜੇਗਾ।

Punjab Bani 26 December,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਲਿਆ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਲਿਆ ਹਿੱਸਾ ਨਵੀਂ ਦਿੱਲੀ, 28 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਖ ਗੁਰੂਆਂ ਨੇ ਭਾਰਤੀਆਂ ਨੂੰ ਮਾਣ ਨਾਲ ਜਿਊਣਾ ਸਿਖਾਇਆ। ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ’ਚ ਕਰਵਾਏ ‘ਵੀਰ ਬਾਲ ਦਿਵਸ’ ਪ੍ਰੋਗਰਾਮ ’ਚ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਨਾ ਸਿਰਫ ਭਾਰਤ ’ਚ ਬਲਕਿ ਅਮਰੀਕਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਜਿਹੇ ਦੇਸ਼ਾਂ ’ਚ ਸਮਾਗਮਾਂ ਦੇ ਜ਼ਰੀਏ ਦੁਨੀਆ ਭਰ ’ਚ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਧਾਰਮਿਕ ਆਗੂਆਂ ਨੂੰ ਨਸ਼ੀਲੇ ਪਦਾਰਥਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦੀ ਅਪੀਲ ਕੀਤੀ। ਵੀਰ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।

Punjab Bani 26 December,2023
ਸਿੰਘਾਂ ਦੀ ਰਿਹਾਈ ਲਈ ਭੀਖ ਨਹੀ ਮੰਗ ਰਹੇ ਸਗੋ ਇਨਸਾਫ ਦੀ ਲੜਾਈ ਲੜ ਰਹੇ ਹਾਂ : ਧਾਮੀ

ਸਿੰਘਾਂ ਦੀ ਰਿਹਾਈ ਲਈ ਭੀਖ ਨਹੀ ਮੰਗ ਰਹੇ ਸਗੋ ਇਨਸਾਫ ਦੀ ਲੜਾਈ ਲੜ ਰਹੇ ਹਾਂ : ਧਾਮੀ ਅੰਮਿਤ੍ਸਰ :  ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਗਰ ਕੀਰਤਨ ਨੂੰ ਰਵਾਨਾ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਕੋਈ ਠੋਸ ਹੱਲ ਕੱਢੇ। ਉਨ੍ਹਾਂ ਕਿਹਾ ਕਿ ਅਸੀਂ ਸਿੰਘਾਂ ਦੀ ਰਿਹਾਈ ਲਈ ਕੋਈ ਭੀਖ ਨਹੀਂ ਮੰਗ ਰਹੇ ਸਗੋਂ ਇਨਸਾਫ਼ ਦੀ ਲੜਾਈ ਲੜ ਰਹੇ ਹਾਂ। ਭਾਈ ਰਾਜੋਆਣਾ ਦੀ ਰਿਹਾਈ ’ਤੇ ਅਮਿਤ ਸ਼ਾਹ ਵੱਲੋਂ ਦਿੱਤਾ ਬਿਆਨ ਠੀਕ ਨਹੀਂ ਸੀ ਤੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮੁੱਦੇ ’ਤੇ 5 ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਜਿਸ ਦਾ ਜਵਾਬ ਇਹ ਆਇਆ ਕਿ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ। ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ, ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਗਏ ਹਨ, ਇਸ ਲਈ ਗੁਰੂ ਸਾਹਿਬ ਦਾ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ। ਪ੍ਰਧਾਨ ਧਾਮੀ ਨੇ ਕਿਹਾ ਕਿ ਉਹ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ 2 ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਜੋ ਗੱਲਾਂ ਹੋਈਆਂ ਹਨ, ਉਹ ਜਨਤਕ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸਾਰੇ ਦੇਸ਼ ਦੇ ਗ੍ਰਹਿ ਮੰਤਰੀ ਹਨ, ਇਸ ਲਈ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ। ਪੰਜਾਬ ’ਚ ਧਰਮ ਪਰਿਵਰਤਨ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਹ ਧਰਮ ਨਹੀਂ ਬਲਕਿ ਲਾਲਚ ਪਰਿਵਰਤਨ ਹੈ ਕਿਉਂਕਿ ਕੁਝ ਲੋਕਾਂ ਨੂੰ ਲਾਲਚ ਦੇ ਕੇ ਬਹਿਕਾਇਆ ਜਾ ਰਿਹਾ ਹੈ। ਸ਼ੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਕਰ ਕੇ ਲੋਕਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਸ਼ਹੀਦੀ ਪੰਦਰਵਾੜੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਮਾਤਮੀ ਬਿਗੁਲ ਵਜਾਉਣ ਦਾ ਫ਼ੈਸਲਾ ਵਾਪਸ ਲਿਆ ਹੈ, ਉਹ ਠੀਕ ਕੀਤਾ ਕਿਉਂਕਿ ਅਜਿਹਾ ਕਰਨਾ ਸਾਡੇ ਸਿੱਖੀ ਸਿਧਾਤਾਂ ’ਚ ਨਹੀਂ ਹੈ। ਇਸ ਮੌਕੇ ਪਰਮਜੀਤ ਸਿੰਘ ਢਿੱਲੋਂ, ਸੁਖਮਿੰਦਰ ਸਿੰਘ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਰਘਵੀਰ ਸਿੰਘ ਸਹਾਰਨਮਾਜਰਾ, ਹਰਜਿੰਦਰ ਕੌਰ ਬਾਜਵਾ, ਹਰਜਤਿੰਦਰ ਸਿੰਘ ਬਾਜਵਾ, ਗੁਰਬਖ਼ਸ਼ ਸਿੰਘ, ਉਜਾਗਰ ਸਿੰਘ ਬੈਨੀਪਾਲ, ਸਰਬਦਿਆਲ ਸਿੰਘ ਘਰਿਆਲਾ, ਬਾਬਾ ਮੋਹਣ ਸਿੰਘ ਆਦਿ ਮੌਜੂਦ ਸਨ।

Punjab Bani 26 December,2023
ਸ਼ਹੀਦੀ ਸਭਾ ਨੁੰ ਮੁੱਖ ਰੱਖਦੇ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਸ਼ਹੀਦੀ ਸਭਾ ਨੁੰ ਮੁੱਖ ਰੱਖਦੇ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਫਤਿਗੜ ਸਾਹਿਬ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ। 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। ਸ਼ਹੀਦੀ ਸਭਾ ਕਰਕੇ ਸਰਕਾਰ ਨੇ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ।

Punjab Bani 26 December,2023
ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰੰਘਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰੰਘਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕੀਤੇ ਗਏ ਜਪੁਜੀ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਪਟਿਆਲਾ 25 ਦਸੰਬਰ () ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਦਿੱਤੇ ਗਏ ਆਦੇਸ਼ਾਂ ’ਤੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵੱਲੋਂ ਸੰਗਤੀ ਰੂਪ ਵਿਚ ਪਾਠ ਕੀਤੇ ਗਏ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੇ ਮਾਤਾ ਗੁਜਰੀ ਜੀ, ਚਾਰ ਸਾਹਿਬਜਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਦੀਵਾਨ ਹਾਲ ਵਿਖੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਸੰਗਤੀ ਰੂਪ ਵਿਚ ਪਾਠ ਕਰਕੇ ਮਹਾਨ ਸ਼ਹੀਦਾਂ ਨੂੰ ਅਕੀਦਤ ਭੇਂਟ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਪੁੱਜੇ ਹੋਏ ਸਨ। ਇਸ ਮੌਕੇ ਹੈਡ ਗੰਥੀ ਭਾਈ ਪ੍ਰਨਾਮ ਸਿੰਘ ਨੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਅਤੇ ਮਾਤਾ ਗੁਜਰੀ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਜ਼ਬਰ ਅਤੇ ਜ਼ੁਲਮ ਦੇ ਸਿਖਰ ਪਾਰ ਜਾਣ ਮਗਰੋਂ ਮਹਾਨ ਸ਼ਹੀਦਾਂ ਨੇ ਆਪਣੀ ਸ਼ਹਾਦਤ ਤਾਂ ਦਿੱਤੀ, ਪ੍ਰੰਤੂ ਮੁਲਗ ਸਲਤਨਤ ਦੇ ਜਬਰ ਅੱਗੇ ਝੁਕਣਾ ਮਨਜੂਰ ਨਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਜੌਕੀ ਪੀੜ੍ਹੀ ਸਮੂਹ ਸ਼ਹੀਦਾਂ ਅਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਤੋਂ ਕੁਝ ਸਿੱਖਣ ਦਾ ਪ੍ਰਣ ਕਰੇ। ਇਸ ਉਪਰੰਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਮੌਜੂਦਾ ਹਾਲਾਤ ਚਿੰਤਾ ਇਸ ਕਰਕੇ ਵਧਾਉਂਦੇ ਹਨ ਕਿ ਸਾਡੀ ਅਜੌਕੀ ਪੀੜ੍ਹੀ ਆਪਣੇ ਮਹਾਨ ਵਿਰਸੇ ਅਤੇ ਇਤਿਹਾਸ ਤੋਂ ਟੁੱਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨਾਲ ਨੌਜਵਾਨ ਪੀੜ੍ਹੀ ਦਾ ਨਸ਼ਿਆਂ ਵਿਚ ਗਲਤਾਨ ਹੋਣਾ ਅਤੇ ਪਤਿਤਪੁਣੇ ਦੇ ਚੱਲਦਿਆਂ ਧਰਮ ਪਰਿਵਰਤਨ ਵੱਲ ਵੱਧਣਾ ਇਹ ਸੋਚਣ ਲਈ ਮਜਬੂਰ ਕਰਦਾ ਹੈ ਕਿ ਆਖਿਰ ਮਾਪੇ ਵੀ ਆਪਣੇ ਬੱਚਿਆਂ ਪ੍ਰਤੀ ਫਰਜ਼ਾਂ ਦੀ ਪਹਿਰੇਦਾਰੀ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸਮੁੱਚਾ ਜੀਵਨ ਧਰਮ ਵਿਚ ਅਡੋਲ ਅਤੇ ਅਡਿੱਗ ਰਹਿਣ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ ਅਤੇ ਅੱਜ ਲੋੜ ਹੈ ਕਿ ਏਨਾਂ ਸ਼ਹਾਦਤਮਈ ਦਿਨਾਂ ਵਿਚ ਧਰਮ ਦੀ ਪਗਡੰਡੀ ਵਾਲਾ ਰਾਹ ਫੜਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸਾਬਕਾ ਕੌਂਸਲਰ ਸੁਖਬੀਰ ਸਿੰਘ ਅਬਲੋਵਾਲ, ਨਰਿੰਦਰ ਸਿੰਘ ਸੰਧੂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ਹਿਰ ਦੀਆਂ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ।

Punjab Bani 25 December,2023
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ ਚੰਡੀਗੜ : ਪੰਜਾਬ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਹੈ-‘ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ.. ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਸੀ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ। ਹੁਣ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।

Punjab Bani 24 December,2023
ਸੀਐਮ ਮਾਨ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲੈਣ ਵਾਪਸ : ਗਿਆਨੀ ਰਘਬੀਰ ਸਿੰਘ

ਸੀਐਮ ਮਾਨ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲੈਣ ਵਾਪਸ : ਗਿਆਨੀ ਰਘਬੀਰ ਸਿੰਘ ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ। ਅੱਜ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ।

Punjab Bani 24 December,2023
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ

ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ ਅਮਰੀਕਾ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਹਨ।  ਦੱਸਿਆ ਜਾ ਰਿਹਾ ਹੈ ਕਿ ਜਿਸ ਮੰਦਰ 'ਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ, ਉਹ ਵਾਸ਼ਿੰਗਟਨ ਡੀਸੀ ਤੋਂ 100 ਕਿਲੋਮੀਟਰ ਦੂਰ ਸਥਿਤ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਮੰਦਰ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਹਨ। ਇੰਨਾ ਹੀ ਨਹੀਂ ਮੰਦਰ ਦੇ ਬੋਰਡ 'ਤੇ ਭਾਰਤ ਵਿਰੋਧੀ ਪੇਂਟਿੰਗ ਵੀ ਕੀਤੀ ਗਈ ਹੈ। ਹਿੰਦੂ-ਅਮਰੀਕੀ ਸੰਸਥਾਨ ਨੇ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਉੱਤਰੀ ਅਮਰੀਕਾ ਅਤੇ ਕੈਨੇਡਾ ਵਿਚ ਸਰਗਰਮ ਕੁਝ ਖਾਲਿਸਤਾਨ ਪੱਖੀ ਜਥੇਬੰਦੀਆਂ ਲਗਾਤਾਰ ਹਿੰਦੂ ਮੰਦਰਾਂ ਵਿਚ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਫਿਲਹਾਲ ਕੈਲੀਫੋਰਨੀਆ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Punjab Bani 23 December,2023
ਸ਼ੋ੍ਮਣੀ ਕਮੇਟੀ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਗੁਰਮਤਿ ਮਰਯਾਦਾ ਦੇ ਵਿਰੁਧ ਦਿੱਤਾ ਕਰਾਰ

ਸ਼ੋ੍ਮਣੀ ਕਮੇਟੀ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਗੁਰਮਤਿ ਮਰਯਾਦਾ ਦੇ ਵਿਰੁਧ ਦਿੱਤਾ ਕਰਾਰ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦੀ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮ ਅਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਸ੍ਰੀ ਭਗਵੰਤ ਮਾਨ ਦਾ ਫੈਸਲਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਛੁਟਆਉਂਣ ਵਾਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ ਦੀ ਭੁੱਲ ਕਰਨ।

Punjab Bani 23 December,2023
ਪੰਥਕ ਰਵਾਇਤਾਂ ਅਤੇ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਜਾਇਆ ਗਿਆ ਮਹਾਨ ਚੇਤਨਾ ਮਾਰਚ

ਪੰਥਕ ਰਵਾਇਤਾਂ ਅਤੇ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸਜਾਇਆ ਗਿਆ ਮਹਾਨ ਚੇਤਨਾ ਮਾਰਚ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੇ ਦਿੱਤੀ ਵਿਲੱਖਣ ਤੇ ਅਦੁੱਤੀ ਸ਼ਹਾਦਤ : ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਗੁਰਬਾਣੀ ਫਲਸਫੇ ਨੂੰ ਪ੍ਰਚਾਰਿਆ : ਪ੍ਰੋ. ਬਡੂੰਗਰ ਬੈਂਡ ਪਾਰਟੀਆਂ, ਸ਼ਬਦੀ ਜੱਥਿਆਂ ਅਤੇ ਗੱਤਕਾ ਪਾਰਟੀਆਂ ਨੇ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ ਪਟਿਆਲਾ 23 ਦਸੰਬਰ () ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਚੇਤਨਾ ਮਾਰਚ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਰਵਾਨਾ ਹੋਇਆ। ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਸ਼ਹਿਰ ਵੱਲ ਰਵਾਨਾ ਹੋਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਦੁਆਰਾ ਸੰਤ ਕੰਬਲੀ ਵਾਲਾ ਸਾਹਿਬ ਦੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਗੁਰੂ ਮਹਾਰਾਜ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ। ਇਸ ਮੌਕੇ ਸੰਤ ਮਹਾਂਪੁੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਸੰਸਾਰ ਪੱਧਰ ’ਤੇ ਸਿੱਖ ਇਤਿਹਾਸ ਅੰਦਰ ਹੋਈਆਂ ਮਹਾਨ ਸ਼ਹਾਦਤਾਂ ਨੂੰ ਕੋਟਿ ਕੋਟਿਨ ਪ੍ਰਣਾਮ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਨੇ ਵਿਲੱਖਣ ਤੇ ਅਦੁੱਤੀ ਸ਼ਹਾਦਤ ਦਿੱਤੀ, ਜਿਸ ਦੀ ਕਿਸੇ ਹੋਰ ਧਰਮ ਅਤੇ ਇਤਿਹਾਸ ਅੰਦਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਧਰਮ ਵਿਚ ਅਡੋਲ ਰਹਿੰਦਿਆਂ ਦਸਮੇਸ਼ ਪਿਤਾ ਦੇ ਲਾਲਾਂ ਨੇ ਆਪਣਾ ਆਪ ਕੁਰਬਾਨ ਕੀਤਾ ਅਤੇ ਮਨੁੱਖਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਅੱਜ ਭਟਕੀ ਮਨੁੱਖਤਾ ਨੂੰ ਪਦਾਰਥਵਾਦੀ ਯੁੱਗ ਵਿਚੋਂ ਬਾਹਰ ਕੱਢਣ ਲਈ ਜ਼ਰੂਰ ਹੈ ਕਿ ਆਉ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕਰੀਏ। ਨਗਰ ਕੀਰਤਨ ਦੌਰਾਨ ਉਚੇਚੇ ਤੌਰ ’ਤੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਵੀ ਪੁੱਜੇ ਹੋਏ ਸਨ। ਇਸ ਮੌਕੇ ਸੰਗਤਾਂ ਨੂੰ ਪ੍ਰੇਰਦਿਆਂ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਜਿਥੇ ਦਸਮੇਸ਼ ਪਿਤਾ ਦੇ ਲਾਲਾਂ ਨੇ ਆਪਣਾ ਆਪ ਕੁਰਬਾਨ ਕੀਤਾ ਅਤੇ ਸਾਰਿਆਂ ਨੂੰ ਜਬਰ ਜੁਲਮ ਦੇ ਅੱਗੇ ਨਾ ਝੁਕਣ ਦਾ ਮਾਰਗ ਵਿਖਾਇਆ। ਉਨ੍ਹਾਂ ਦੀ ਸ਼ਹਾਦਤ ਲਾਸਾਨੀ ਹੈ ਅਤੇ ਮਨੁੱਖਤਾ ਨੂੰ ਹੱਕ, ਸੱਚ ’ਤੇ ਡੱਟਣ ਦਾ ਪਹਿਰਾ ਦੇਣ ਲਈ ਪ੍ਰੇਰਦੀ ਹੈ। ਪੋ੍ਰ. ਬਡੂੰਗਰ ਨੇ ਕਿਹਾ ਕਿ ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਹਮੇਸ਼ਾ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਗੁਰਬਾਣੀ ਦਾ ਪ੍ਰਚਾਰ ਪਰਸਾਰ ਕੀਤਾ ਅਤੇ ਸਮੁੱਚੀ ਲੋਕਾਈ ਵਿਚ ਗੁਰਬਾਣੀ ਫਲਸਫੇ ਨੂੰ ਪ੍ਰਚਾਰਣ ਦਾ ਮਹਾਨ ਉਪਰਾਲਾ ਕੀਤਾ। ਉਨ੍ਹਾਂ ਕਿਹਾ ਕਿ ਉਲਝੇ ਪਏ ਸਮਾਜ ਦੇ ਤਾਣੇ ਬਾਣੇ ਨੂੰ ਸੁਲਝਾਉਣ ਲਈ ਗੁਰਬਾਣੀ ਹੀ ਇਕੋ ਇਕ ਅਜਿਹਾ ਕੇਂਦਰ ਬਿੰਦੂ ਹੈ, ਜੋ ਮਨੁੱਖ ਨੂੰ ਸੁਚਿਆਰ ਬਣਾ ਸਕਦੀ ਹੈ। ਇਸ ਦੌਰਾਨ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਪੁੱਜੇ ਸੰਤ ਮਹਾਂਪੁਰਸ਼ਾਂ, ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਦਾ ਮਹਾਨ ਸ਼ਹੀਦੀ ਚੇਤਨਾ ਮਾਰਚ ਵਿਚ ਪੁੱਜਣ ’ਤੇ ਧੰਨਵਾਦ ਕੀਤਾ। ਭਾਈ ਗੁਰਦੀਪ ਸਿੰਘ ਨੇ ਕਿਹਾ ਕਿ ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ 23ਵੀਂ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਮਹਾਨ ਗੁਰਮਤਿ ਸਮਾਗਮ ਹੋਵੇਗਾ ਸੰਗਤਾਂ ਹੁੰਮ ਹੁੰਮਾਕੇ ਪੁੱਜਣ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਪਾਲਕੀ ਸਾਹਿਬ ’ਚ ਸਸ਼ੋ�ਿਭਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ’ਚ ਬਾਣੀ ਦਾ ਪ੍ਰਵਾਹ ਚਲਾਇਆ ਗਿਆ ਅਤੇ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਚੱਲਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੀਆਂ ਸਨ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਖਾਲਸਾਨੀ ਪਹਿਰਵਿਆਂ ’ਚ ਸਾਰਿਆਂ ਦਾ ਧਿਆਨ ਖਿੱਚਿਆ। ਇਸ ਮੌਕੇ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ ਅਤੇ ਸਾਰਿਆਂ ਨੂੰ ਬਾਣੀ ਅਤੇ ਬਾਣੀ ਦਾ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ। ਨਗਰ ਕੀਰਤਨ ਦੌਰਾਨ ਸੰਤ ਮਹਾਂਪੁਰਸ਼ਾਂ ਵਿਚ ਸੰਤ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਬਾਬਾ ਕਰਮਬੀਰ ਸਿੰਘ ਬੇਦੀ ਬਾਬਾ ਸ੍ਰੀ ਚੰਦ ਵਾਲੇ, ਬਾਬਾ ਅਜਮੇਰ ਸਿੰਘ ਰੋਪੜ ਵਾਲੇ, ਸੰਤ ਅਮਰਜੀਤ ਸਿੰਘ ਸਲਾਹਪੁਰ ਵਾਲੇ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਅਮਰਜੀਤ ਸਿੰਘ ਸੰਧੂ ਯੂ.ਕੇ., ਬੀਬੀ ਤਨਵੀਰ ਕੌਰ ਯੂ.ਕੇ., ਸ. ਗੁਰਮੀਤ ਸਿੰਘ ਬਿੱਟੂ ਟਾਂਡਾ ਸਲੇਮਪੁਰ,, ਸ. ਮਲਕੀਤ ਸਿੰਘ ਖੰਨੇ ਵਾਲੇ, ਸਾਬਕਾ ਕੌਂਸਲਰ ਨਰਿੰਦਰ ਸਿੰਘ ਚੰਡੋਕ, ਭਾਈ ਜੋਗਿੰਦਰ ਸਿੰਘ ਪੱਪੂ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਸ. ਗੁਰਦੀਪ ਸਿੰਘ ਪ੍ਰਬੰਧਕ, ਪੱਤਰਕਾਰ ਜਸਪਾਲ ਸਿੰਘ, ਸੁਰਜੀਤ ਸਿੰਘ ਬਸਪਾ ਆਗੂ, ਪਰਮਜੀਤ ਸਿੰਘ ਇੰਸਪੈਕਟਰ ਪੀਆਰਟੀਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

Punjab Bani 23 December,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਦੌਰਾਨ ਵੱਜਣਗੇ ਮਾਤਮੀ ਬਿਗਲ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਵਜਣਗੇ ਬਿਗਲ ਮੁੱਖ ਮੰਤਰੀ ਦੀ ਸੰਗਤ ਨੂੰ ਅਪੀਲ, ਜਿੱਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ ਮੁੱਖ ਮੰਤਰੀ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ, ਸ਼ਹੀਦੀ ਸਭਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਦਸੰਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ। ਅੱਜ ਇੱਥੇ ਸ਼ਹੀਦੀ ਸ਼ਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 10 ਮਿੰਟ ਲਈ ਮਾਤਮੀ ਬਿਗਲ ਵਜਾਇਆ ਜਾਵੇਗਾ ਅਤੇ ਉਸ ਵੇਲੇ ਤੁਸੀਂ ਜਿੱਥੇ ਵੀ ਹੋਵੋਗੇ, ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਦੌਰਾਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 20 ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਵੱਲੋਂ ਦਸਮੇਸ਼ ਪਿਤਾ ਦੇ ਪਰਿਵਾਰ ਦੀ ਮਹਾਨ ਕੁਰਬਾਨੀ ਨੂੰ ਨਿਮਾਣੀ ਜਿਹੀ ਸ਼ਰਧਾਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ ਕਿਉਂਕਿ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਸਿਜਦਾ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਮਹਾਨ ਕੁਰਬਾਨੀ ਦੇਣ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸ਼ਭਾ ਦੀਆਂ ਤਿਆਰੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੰਗਤਾਂ ਲਈ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਤਾਂ ਕਿ ਇਸ ਪਵਿੱਤਰ ਅਸਥਾਨ ਉਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਸਮੁੱਚੇ ਕਾਰਜ ਦੀ ਨਿਗਰਾਨੀ ਕਰਨਗੇ ਤਾਂ ਜੋ ਸੰਗਤ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਾ ਰਹੇ। ਸੰਗਤ ਦੀ ਆਮਦ ਲਈ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਕੀਤੇ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦੂਰ-ਨੇੜੇ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਕਿ ਲੋੜ ਪੈਣ ਉਤੇ ਫੌਰੀ ਮਦਦ ਪਹੁੰਚਾਈ ਜਾ ਸਕੇ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 75 ਬੱਸਾਂ ਚਲਾਈਆਂ ਜਾਣਗੀਆਂ ਅਤੇ 50 ਈ-ਰਿਕਸ਼ੇ ਚਲਾਏ ਜਾਣਗੇ। ਪਾਰਕਿੰਗ ਵਿਵਸਥਾ ਬਾਰੇ ਦੱਸਿਆ ਗਿਆ ਕਿ ਸ਼ਹੀਦੀ ਸਭਾ ਦੌਰਾਨ ਵਾਹਨਾਂ ਦੀ ਪਾਰਕਿੰਗ ਲਈ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਕੇ 21 ਥਾਵਾਂ ਕਾਇਮ ਕੀਤੀਆਂ ਗਈਆਂ ਹਨ ਅਤੇ ਆਵਾਜਾਈ ਲਈ ਪੁਖਤੇ ਪ੍ਰਬੰਧਾਂ ਕੀਤੇ ਗਏ ਹਨ। ਇਸੇ ਤਰ੍ਹਾਂ ਸ਼ਰਧਾਲੂਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੈਡੀਕਲ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਚਨਾ ਕੇਂਦਰ ਵੀ ਬਣਾਏ ਗਏ ਹਨ ਤਾਂ ਕਿ ਸੰਗਤ ਲੋੜੀਂਦੀ ਜਾਣਕਾਰੀ ਹਾਸਲ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ ਅਤੇ ਸ਼ਰਧਾਲੂਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਾਰੇ ਸੂਬਾ ਸਰਕਾਰ ਢੁਕਵੀਂ ਵਿਵਸਥਾ ਕਰ ਰਹੀ ਹੈ ਤਾਂ ਕਿ ਇਸ ਅਸਥਾਨ ਉਤੇ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Punjab Bani 22 December,2023
ਬੁੱਢਾ ਦਲ ਦੀ ਛਾਉਣੀ ਵਿਖੇ ਸ. ਇੰਦਰਜੀਤ ਸਿੰਘ ਬਾਸਰਕੇ ਸਨਮਾਨਤ

ਬੁੱਢਾ ਦਲ ਦੀ ਛਾਉਣੀ ਵਿਖੇ ਸ. ਇੰਦਰਜੀਤ ਸਿੰਘ ਬਾਸਰਕੇ ਸਨਮਾਨਤ ਅੰਮ੍ਰਿਤਸਰ:- 21 ਦਸੰਬਰ ( ) ਪੰਜਾਬ ਦੇ ਲਘੂ ਉਦਯੋਗ ਦੀਆਂ ਮੁਸ਼ਕਲਾਂ ਦੇ ਸਰਲੀ ਕਰਨ ਅਤੇ ਛੋਟੇ ਸਨਅਤਕਾਰਾਂ ਨੂੰ ਉਨਤੀ ਦੇ ਰਾਹ ਤੋਰਨ ਲਈ ਸ. ਇੰਦਰਜੀਤ ਸਿੰਘ ਬਾਸਰਕੇ ਨੂੰ ਇੰਡਸਟਰੀਜ਼ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਨੇ ਪੰਜਾਬ ਇਕਾਈ ਦਾ ਪ੍ਰਧਾਨ ਥਾਪਿਆ ਹੈ। ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਅੱਜ ਸ. ਇੰਦਰਜੀਤ ਸਿੰਘ ਬਾਸਰਕੇ ਨਤਮਸਤਕ ਹੋਣ ਤੇ ਅਸੀਸ ਦੀਆਂ ਬਖਸ਼ਿਸ਼ਾਂ ਲੈਣ ਲਈ ਪੁਜੇ। ਏਥੈ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਮਹੰਤ ਬਾਬਾ ਭਗਤ ਸਿੰਘ ਨੇ ਕਾਂਗਰਸੀ ਪਾਰਟੀ ਸੀਨੀਅਰ ਆਗੂ ਸ. ਇੰਦਰਜੀਤ ਸਿੰਘ ਬਾਸਰਕੇ ਨਿੱਘਾ ਸੁਆਗਤ ਤੇ ਜੀ ਆਇਆ ਕਿਹਾ। ਸ. ਬਾਸਰਕੇ ਨੂੰ ਦੁਸ਼ਾਲਾ, ਸਿਰਪਾਓ ਨਾਲ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ। ਸ. ਬਾਸਰਕੇ ਨੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਤਾਂ ਇਸ ਪਾਵਨ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਤੇ ਅਸੀਸ ਲੈਣ ਪੁੱਜਾ ਹਾਂ ਤਾਂ ਜੋ ਜੁੰਮੇ ਲੱਗੀ ਸੇਵਾ ਨੂੰ ਮੈਂ ਹੋਰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਸਕਾ ਤੇ ਲਘੂ ਉਦਯੋਗ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਦਿਵਾ ਸਕਾ। ਇਸ ਮੌਕੇ ਸ. ਸੁਖਵਿੰਦਰ ਸਿੰਘ ਖਾਲਸਾ ਕਾਲਜ, ਸ੍ਰੀ ਅਸ਼ੋਕ ਕੁਮਾਰ, ਸ. ਅਵਤਾਰ ਸਿੰਘ ਛੀਨਾ, ਸ. ਸੁਰਜੀਤ ਸਿੰਘ ਰਾਹੀ ਸਾਬਕਾ ਜਨਰਲ ਮੈਨੇਜਰ ਭਗਤ ਪੂਰਨ ਸਿੰਘ ਪਿੰਗਲਵਾੜਾ, ਸ. ਲਖਬੀਰ ਸਿੰਘ ਛੱਜਲਵੱਢੀ, ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ, ਬਾਬਾ ਧੰਨਾ ਸਿੰਘ ਖਿਆਲਾ, ਸ. ਕਰਮਜੀਤ ਸਿੰਘ ਤੇ ਸ. ਅਮਨਦੀਪ ਸਿੰਘ ਬਾਸਰਕੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjab Bani 21 December,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ -ਕਿਹਾ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ -ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਸਰਕਾਰ ਦੀ ਸਕੀਮ-ਕੋਹਲੀ ਪਟਿਆਲਾ, 19 ਦਸੰਬਰ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਪਹਿਲੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਲੋੜਵੰਦਾਂ ਸਮੇਤ ਸਕੀਮ ਵਡੇਰੀ ਉਮਰ ਤੇ ਆਰਥਿਕ ਤੰਗੀ ਕਾਰਨ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਵਿਧਾਇਕ ਕੋਹਲੀ ਨੇ ਅੱਗੇ ਦੱਸਿਆ ਕਿ ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ, ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਵੀ ਮੌਜੂਦ ਸਨ।

Punjab Bani 19 December,2023
ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਤੋਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕੀਤਾ

ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਤੋਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕੀਤਾ -ਕਿਹਾ, ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਅਹਿਮ ਲੋਕ ਪੱਖੀ ਉਪਰਾਲਾ ਸਮਾਣਾ, 17 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕ ਪੱਖੀ ਉਪਰਾਲਿਆਂ ਨੂੰ ਜਾਰੀ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਹਾਸਲ ਹੋ ਰਹੀ ਹੈ।ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਤੋਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਦੋ ਦਿਨ੍ਹਾਂ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਸਕੀਮ ਵਡੇਰੀ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਇਸ ਸਕੀਮ ਦਾ ਆਗਾਜ਼ ਕੀਤਾ ਹੈ ਤੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਕੀਮ ਤਹਿਤ ਪੰਜਾਬ ਤੋਂ ਜਾਣ ਵਾਲੇ ਨਾਗਰਿਕਾਂ ਨੂੰ ਏ.ਸੀ. ਬੱਸਾਂ ਜਾਂ ਏ.ਸੀ. ਰੇਲ ਗੱਡੀਆਂ ਰਾਹੀਂ ਸੂਬਾ ਜਾਂ ਦੇਸ਼ ਭਰ ਦੇ ਹੋਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਜੌੜਾਮਾਜਰਾ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਸਵਾਗਤੀ ਕਿੱਟ ਦਿੱਤੀ ਜਾ ਰਹੀ ਹੈ ਜਿਸ ਵਿੱਚ ਇਕ ਬੈਗ, ਚਾਦਰ, ਕੰਬਲ, ਸਿਰਹਾਣਾ, ਪੇਸਟ, ਤੇਲ, ਸਾਬਣ, ਸ਼ੈਂਪੂ, ਬਰੱਸ਼, ਛਤਰੀ, ਸ਼ੀਸ਼ਾ ਅਤੇ ਹੋਰ ਸਾਮਾਨ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਦੂਰ-ਦੁਰਾਡੇ ਵਾਲੇ ਅਸਥਾਨਾਂ ਲਈ ਰੇਲ ਯਾਤਰਾ ਜਦਕਿ ਸੜਕ ਰਸਤੇ ਘੱਟ ਦੂਰੀ ਵਾਲੇ ਅਸਥਾਨਾਂ ਲਈ ਬੱਸਾਂ ਦੀ ਸਹੂਲਤ ਮਿਲੇਗੀ। ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵੱਖ-ਵੱਖ ਧਾਰਮਿਕ ਥਾਵਾਂ ਲਈ 13 ਵਾਤਾਨਕੂਲ ਰੇਲ ਗੱਡੀਆਂ ਭੇਜੀਆਂ ਜਾਣਗੀਆਂ ਅਤੇ ਹਰੇਕ ਰੇਲ ਗੱਡੀ ਵਿੱਚ 1000 ਯਾਤਰੀ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾਣਗੇ। ਇਨ੍ਹਾਂ ਥਾਵਾਂ ਦੀ ਯਾਤਰਾ ਦੌਰਾਨ ਏ.ਸੀ. ਰਿਹਾਇਸ਼ ਅਤੇ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਇਸੇ ਦੌਰਾਨ ਅੱਜ ਯਾਤਰਾ ਕਰਨ ਜਾ ਰਹੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਸੋਨੂੰ ਥਿੰਦ, ਸੁਨੈਨਾ ਮਿੱਤਲ, ਦੀਪਕ ਵਧਵਾ, ਨਾਇਬ ਤਹਿਸੀਲਦਾਰ ਰਮਨ ਗੁਪਤਾ ਅਤੇ ਹੋਰ ਪਤਵੰਤੇ ਮੌਜੂਦ ਸਨ।

Punjab Bani 17 December,2023
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਨਤਮਸਤਕ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਨਤਮਸਤਕ ਪੰਚਮੀ ਦੇ ਪਵਿੱਤਰ ਦਿਹਾੜੇ ’ਤੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਲਗਾਈ ਆਸਥਾਨ ਦੀ ਡੁੱਬਕੀ ਧਰਮ, ਜਾਤ, ਨਸਲ ਤੋਂ ਉਪਰ ਉਠ ਕੇ ਨੌਵੇਂ ਪਾਤਸ਼ਾਹ ਨੇ ਦਿੱਤੀ ਲਾਸਾਨੀ ਸ਼ਹਾਦਤ : ਪ੍ਰੋ. ਬਡੂੰਗਰ ਪਟਿਆਲਾ 17 ਦਸੰਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਅੱਜ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋਈਆਂ, ਜਿਥੇ ਸੰਗਤਾਂ ਨੇ ਗੁਰਪੁਰਬ ਨੂੰ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ, ਉਥੇ ਹੀ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਗੁਰੂ ਦਰਬਾਰ ਵਿਚ ਸੀਸ ਨਿਵਾਇਆ ਅਤੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ। ਤੜਕ ਸਵੇਰੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼ਹੀਦੀ ਗੁਰਪੁਰਬ ਮੌਕੇ ਆਯੋਜਿਤ ਧਾਰਮਕ ਦੀਵਾਨਾਂ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਜਥੇਦਾਰ ਜਸਮੇਰ ਸਿੰਘ ਲਾਛੜੂ, ਮੈਂਬਰ ਬੀਬੀ ਹਰਦੀਪ ਕੌਰ ਖੋਖ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼ੋ੍ਰਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸਪੂਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਦੀਵਾਨਾਂ ਵਿਚ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਗੁਰੂ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਇਤਿਹਾਸ ਨਾਲ ਸੰਗਤਾਂ ਨੂੰ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਢਾਡੀ ਜੱਥਿਆਂ ਵਿਚ ਭਾਈ ਬਲਦੇਵ ਸਿੰਘ ਲੌਂਗੋਵਾਲ, ਭਾਈ ਲਖਵਿੰਦਰ ਸਿੰਘ ਬੀ.ਏ., ਭਾਈ ਜੁਗਰਾਜ ਸਿੰਘ ਖੀਵਾ, ਭਾਈ ਅਮਰਜੀਤ ਸਿੰਘ ਅੰਬਾਲਾ, ਭਾਈ ਗੁਰਪਿਆਰ ਸਿੰਘ ਜੌਹਰ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਮਾਣਮੱਤਾ ਇਤਿਹਾਸ ਨਾਲ ਜੋੜਿਆ। ਇਸ ਮੌਕੇ ਦੀਵਾਨਾਂ ਵਿਚ ਸਜੀ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦਰਜ ਗੁਰਬਾਣੀ ਦੀ ਰੌਸ਼ਨੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਦੁਨੀਆ ਵਿਚ ਇਤਿਹਾਸ ਅੰਦਰ ਨੌਵੇਂ ਪਾਤਸ਼ਾਹ ਨੇ ਆਪਣਾ ਬਲਿਦਾਨ ਦੂਜੇ ਧਰਮ ਲਈ ਦਿੱਤਾ। ਗੁਰੂ ਸਾਹਿਬ ਜੀ ਵਲੋਂ ਧਰਮ, ਜਾਤ ਨਸਲ ਤੋਂ ਉਪਰ ਉਠ ਕੇ ਆਪਣੀ ਲਾਸਾਨੀ ਸ਼ਹਾਦਤ ਦਿੱਤੀ, ਜੋ ਇਤਿਹਾਸ ਅੰਦਰ ਮਾਨਵੀ ਹੱਕਾਂ ਲਈ ਵੱਡੀ ਮਿਸਾਲ ਪੇਸ਼ ਕਰਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਗੁਰਬਾਣੀ ਨੂੰ ਆਪਣੇ ਮਨ ਹਿਰਦੇ ਵਿਚ ਧਾਰਨੀ ਕਰੀਏ ਅਤੇ ਆਪਣਾ ਆਪ ਸ਼ਬਦ ਨੂੰ ਸਮਰਪਿਤ ਕਰਦੇ ਹੋਏ ਆਪਣਾ ਜੀਵਨ ਨੂੰ ਸਫਲ ਬਣਾਉਣ ਲਈ ਯਤਨਸ਼ੀਲ ਹੋਈਏ। ਇਸ ਮੌਕੇ ਜਥੇਦਾਰ ਬਲਤੇਜ ਸਿੰਘ ਖੋਖ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਪਰਵਿੰਦਰ ਸਿੰਘ ਰਿਓਂਦ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਰਾਜਲਾ, ਚੀਫ ਸਬ ਬਲਰਾਜ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਗੁਰਤੇਜ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਕਰਮ ਸਿੰਘ, ਮਨਦੀਪ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ। (ਡੱਬੀ ) ਗੁਰਮਤਿ ਸਮਾਗਮ ਦੌਰਾਨ ਆਯੋਜਿਤ ਕੀਤਾ ਗਿਆ ਕਵੀ ਦਰਬਾਰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਵੀਆਂ ’ਚ ਭਾਈ ਬਲਬੀਰ ਸਿੰਘ ਬੱਲ,ਭਾਈ ਹਰਨੇਕ ਸਿੰਘ ਵਡਾਲੀ, ਭਾਈ ਅਵਤਾਰ ਸਿੰਘ ਤਾਰੀ, ਭਾਈ ਬਲਬੀਰ ਸਿੰਘ ਕੋਮਲ, ਬੀਬੀ ਗੁਰਮੀਤ ਕੌਰ ਪਾਉਂਟਾ ਸਾਹਿਬ, ਬੀਬੀ ਅਮਨਦੀਪ ਕੌਰ ਪਾਉਂਟਾ ਸਾਹਿਬ, ਭਾਈ ਹਰਵਿੰਦਰਪਾਲ ਸਿੰਘ ਵਿੰਟੀ, ਭਾਈ ਅਜੀਤ ਸਿੰਘ ਰਤਨ, ਭਾਈ ਗੁਰਦੀਪ ਸਿੰਘ ਭੈਣੀ ਜੱਸਾ, ਬੀਬੀ ਮਨਜੀਤ ਕੌਰ ਪਹੁਵਿੰਡ,ਬੀਬੀ ਪਰਵਿੰਦਰ ਕੌਰ, ਕਵੀ ਹੀਰਾ ਸਿੰਘ ਕੋਮਲ ਆਦਿ ਨੇ ਆਪਣੀਆਂ ਰਚਨਾਵਾਂ ਵਿਚ ਨੌਵੇਂ ਪਾਤਸ਼ਾਹ ਬਾਰੇ ਉਸਤਤ ਕਰਦਿਆਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। (ਡੱਬੀ) ਸ਼ਹੀਦੀ ਜੋੜ ਮੋਲ ਮੌਕੇ 24 ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 24 ਦੇ ਕਰੀਬ ਅੰਮਿ੍ਰਤ ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਨੂੰ ਰਹਿਤ ਮਰਿਆਦਾ ਵਿਚ ਰਹਿਣ ਅਤੇ ਨਾਮ ਸਿਮਰਨ ਨੂੰ ਆਪਣੇ ਜੀਵਨ ਵਿਚ ਲੜ ਲੱਗਣ ਲਈ ਪ੍ਰੇਰਿਆ।

Punjab Bani 17 December,2023
ਗੁ: ਥੜਾ ਸਾਹਿਬ ਪਾ: ਨੌਵੀ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗੁ: ਥੜਾ ਸਾਹਿਬ ਪਾ: ਨੌਵੀ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ: ਬਾਬਾ ਬਲਬੀਰ ਸਿੰਘ 96 ਕਰੋੜੀ ਪਟਿਆਲਾ/ਸਮਾਣਾ 17 ਦਸੰਬਰ ( ) ਗੁਰਦੁਆਰਾ ਥੜਾ ਸਾਹਿਬ ਪਾ: ਨੌਵੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਸਮਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਨਾਮਵਰ ਰਾਗੀ ਜਥਿਆਂ ਨੇ ਗੁਰਬਾਣੀ ਮਨੋਹਰ ਕੀਰਤਨ ਕੀਤਾ ਅਤੇ ਕਥਾਵਾਚਕਾਂ, ਢਾਡੀਆਂ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆਂ। ਤਿੰਨ ਰੋਜ਼ਾ ਸਮਾਗਮ ਦੀ ਸੰਪੂਰਨਤਾ ਸਮੇਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਆਦਰਸ਼ ਜਿੱਥੇ ਮਾਨਵ ਧਰਮ ਦੀ ਸੁਰੱਖਿਆ ਸੀ ਉੱਥੇ ਮਨੁੱਖ ਜਾਤੀ ਦੇ ਵਿਚਾਰ ਵਿਸ਼ਵਾਸ ਦੀ ਸੁਤੰਤਰਤਾ ਅਤੇ ਉਸ ਦੀ ਜ਼ਮੀਰ ਦੀ ਆਜ਼ਾਦੀ ਵਾਲੇ ਬੁਨਿਆਦੀ ਹੱਕਾਂ-ਅਧਿਕਾਰਾਂ ਦੀ ਬਰਕਰਾਰੀ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਮੁਗ਼ਲ ਸਾਮਰਾਜ ਵੱਲੋਂ ਸਾਰੇ ਹਿੰਦੋਸਤਾਨ ਨੂੰ ਇਸਲਾਮ ਦੇ ਝੰਡੇ ਹੇਠ ਲਿਆਉਣ ਲਈ ਜਬਰੀ ਧਰਮ ਬਦਲਣ ਦੀ ਅਪਣਾਈ ਗਈ ਹਿੰਸਕ ਨੀਤੀ ਨੂੰ ਇਕ ਕਰੜੀ ਵੰਗਾਰ ਸੀ। ਉਨ੍ਹਾਂ ਸ਼ਹਾਦਤ ਸੰਕਲਪ ਦੀ ਗੱਲ ਕਰਦਿਆ ਕਿਹਾ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਇਕ ਨਵਾਂ ਮੋੜ ਸੀ ਜੋ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਅਜ਼ਾਦੀ ਦੀ ਖਾਤਿਰ ਹੋਈ। ਉਨ੍ਹਾਂ ਕਿਹਾ ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰੇ ਦਾ ਕਾਰਜ ਕਰ ਰਹੀ ਹੈ। ਸਾਨੂੰ ਵੀ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਕੁਝ ਸਿੱਖਣ ਦੀ ਲੋੜ ਹੈ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਮਨਾਉਣ, ਇਲਾਕਾ ਨਿਵਾਸੀਆਂ ਅਤੇ ਸਮਾਣਾ ਸ਼ਹਿਰ ਦੇ ਗੁਰਦੁਆਰਿਆਂ ਦੇ ਪ੍ਰਬੰਧਕ, ਸਕੂਲ ਦੇ ਸਟਾਫ ਤੇ ਵਿਦਿਆਰਥੀਆਂ, ਸੁਖਮਨੀ ਸੇਵਾ ਸੁਸਾਇਟੀਆਂ ਅਤੇ ਸਾਹਿਬ ਸਿੰਘ ਯੂ.ਐਸ ਏ., ਬਾਬਾ ਸੁਰਜੀਤ ਸਿੰਘ ਯੂ.ਐਸ ਏ., ਸ. ਪ੍ਰਿਤਪਾਲ ਸਿੰਘ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਸ. ਪ੍ਰਿਤਪਾਲ ਸਿੰਘ ਨੇ ਗਿਆਰਾਂ ਕਮਰੇ ਬਣਾ ਕੇ ਦੇਣ ਦੀ ਸੇਵਾ ਆਪਣੇ ਜੁੰਮੇ ਲਈ ਹੈ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ, ਬਾਬਾ ਮਨਮੋਹਣ ਸਿੰਘ ਬਾਰਨਵਾਲੇ ਦੇ ਸਾਥੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਭਾਈ ਸੁਖਜੀਤ ਸਿੰਘ ਕਨੱਈਆ ਨੇ ਕਥਾ ਰਾਹੀ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਭ ਧਰਮਾਂ ਦੇ ਪੈਰੋਕਾਰਾਂ ਨੂੰ ਰੋਸ਼ਨੀ ਮਾਰਗ ਬਖਸ਼ਦੀ ਹੈ। ਇਸ ਕੁਰਬਾਣੀ ਨਾਲ ਸਮਾਜ ਨੂੰ ਨਵਾਂ ਦਿਸ਼ਾ ਨਿਰਦੇਸ਼ ਮਿਲਿਆ ਅਤੇ ਲੋਕਾਂ ਵਿੱਚ ਜ਼ਬਰ ਜੁਲਮ ਨਾਲ ਟੱਕਰ ਲੈਣ ਦਾ ਸਾਹਸ ਪੈਦਾ ਹੋਇਆ। ਇਸ ਮੌਕੇ ਬਾਬਾ ਚੂਹੜ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੁੱਖ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਭਾਈ ਰਣਜੋਧ ਸਿੰਘ, ਬਾਬਾ ਖੜਕ ਸਿੰਘ, ਬਾਬਾ ਕਰਮ ਸਿੰਘ, ਸ੍ਰੀ ਅਜੈ ਕੁਮਾਰ ਸੀ.ਏ ਆਦਿ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਥੜਾ ਸਾਹਿਬ ਦੇ ਮਹੰਤ ਬਾਬਾ ਵਿਸ਼ਵਪ੍ਰਤਾਪ ਸਿੰਘ ਨੂੰ ਸ਼ਹੀਦੀ ਪੁਰਬ ਮਨਾਉਣ ਸਮੇਂ, ਨਗਰ ਕੀਰਤਨ ਤੇ ਕੀਰਤਨ ਦਰਬਾਰ ਲਈ ਪੂਰਨ ਸਹਿਯੋਗ ਦੇਣ ਵਾਲੀਆਂ ਧਾਰਮਿਕ ਸਭਾ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤਿੰਨ ਦਿਨ ਵੱਖ-ਵੱਖ ਪ੍ਰਦਾਰਥਾਂ ਦੇ ਲੰਗਰ ਅਤੁੱਟ ਵਰਤਾਏਗੇ।

Punjab Bani 17 December,2023
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਪਾਲਕੀ ਅੱਗੇ ਝਾੜੂ ਬਰਦਾਰ ਸੰਗਤਾਂ ਰਹੀਆਂ ਖਿੱਚ ਦਾ ਕੇਂਦਰ ਸਿੱਖ ਜਥੇਬੰਦੀਆਂ, ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਕੀਤੀ ਸ਼ਮੂਲੀਅਤ ਪਟਿਆਲਾ -ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਦਬ, ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ‘ਬੋਲੇ ਸੋ ਨਿਹਾਲ’ ਦੇ ਸੰਗਤਾਂ ਵੱਲੋਂ ਛੱਡੇ ਗਏ ਜੈਕਾਰਿਆਂ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਪੜਾਅ ਵੱਲ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਸਤਵਿੰਦਰ ਸਿੰਘ ਟੌਹੜਾ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਕਰਨੈਲ ਸਿੰਘ ਵਿਰਕ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ, ਉਥੇ ਹੀ ਪਾਲਕੀ ਅੱਗੇ ਝਾੜੂ ਬਰਦਾਰ ਬਣਕੇ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਸਕੂਲੀ ਬੱਚਿਆਂ ਅਤੇ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਨੂੰ ਵਿਲੱਖਣ ਰੰਗ ਪ੍ਰਦਾਨ ਕੀਤਾ। ਨਗਰ ਕੀਰਤਨ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਇਤਿਹਾਸ ਅਤੇ ਵਿਚਾਰਧਾਰਾ ਨਾਲ ਜੁੜਕੇ ਗੁਰਮਤਿ ਦੇ ਫਲਸਫੇ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਬਲਿਦਾਨ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਲਈ ਕਲਿਆਣ ਦਿੱਤਾ ਅਤੇ ਗੁਰੂ ਸਾਹਿਬ ਦੀ ਸ਼ਹੀਦੀ ਮਨੁੱਖ ਨੂੰ ਹਮੇਸ਼ਾ ਗੁਰੂ ਸਾਹਿਬ ਦੇ ਭਾਣੇ ’ਚ ਅਤੇ ਨਿਰਭੈ ਹੋ ਕੇ ਜੀਵਨ ਬਤੀਤ ਕਰਨ ਦੀ ਸਭ ਤੋਂ ਵੱਡੀ ਪ੍ਰੇਰਨਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਨਗਰ ਕੀਰਤਨ ਵਿਚ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਨਗਰ ਕੀਰਤਨ ਦੌਰਾਨ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸ਼ਾਮਲ ਹੋਈਆਂ ਪ੍ਰਮੁੱਖ ਸਖਸ਼ੀਅਤਾਂ ’ਚ ਸਾਬਕਾ ਚੇਅਰਮੈਨ ਇੰਦਰਮੋਹਰਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਤੋਂ ਇਲਾਵਾ ਸਿੱਖ ਜਥੇਬੰਦੀਆਂ ’ਚ ਭਗਵੰਤ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਕੈਪਟਨ ਖੁਸ਼ਵੰਤ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਪਲਵਿੰਦਰ ਸਿੰਘ ਰਿੰਕੂ, ਚੀਫ-ਸਬ ਦਿਲਬਾਗ ਸਿੰਘ, ਜਗਰੂਪ ਸਿੰਘ ਚੀਮਾ, ਪ੍ਰੇਮ ਸਿੰਘ, ਜੰਗ ਸਿੰਘ ਇਟਲੀ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਤੇਜ ਸਿੰਘ, ਸਰਬਜੀਤ ਸਿੰਘ, ਕਰਮ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਮੈਂਬਰ ਆਦਿ ਸੰਗਤਾਂ ਹਾਜ਼ਰ ਸਨ।

Punjab Bani 16 December,2023
ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਜਾਇਜ਼ ਉਸਾਰੀ ਰੋਕਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਬੈਠਕ

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਜਾਇਜ਼ ਉਸਾਰੀ ਰੋਕਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਬੈਠਕ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਅੰਦਰ ਕਬਜ਼ੇ ਨਹੀਂ ਕਰਨ ਦੇਵਾਂਗੇ : ਮੈਨੇਜਰ ਕਰਨੈਲ ਸਿੰਘ ਵਿਰਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਗੁਰਦੁਆਰਾ ਪਾਰਕਿੰਗ ਅੰਦਰ ਕਬਜ਼ੇ ਤੁਰੰਤ ਹਟਾਉਣ ਦੇ ਆਦੇਸ਼ ਪਟਿਆਲਾ 14 ਦਸੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਅਤੇ ਜ਼ਿਲਾ ਪ੍ਰਸ਼ਾਸਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਜਾਣੂੰ ਕਰਵਾਇਆ ਗਿਆ ਕਿ ਕਿਸ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਰਕਿੰਗ ਅੰਦਰ ਕਬਜ਼ੇ ਦੀ ਨੀਯਤ ਨਾਲ ਜੇ.ਸੀ.ਬੀ. ਦੀ ਸਹਾਇਤਾ ਨੀਹਾਂ ਪੁੱਟਕੇ ਨਿਰਮਾਣ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਮੁਸਤੈਦੀ ਨਾਲ ਗੁਰਦੁਆਰਾ ਪ੍ਰਬੰਧ ਦੇ ਦਖਲ ਨਾਲ ਰੋਕ ਦਿੱਤਾ ਗਿਆ। ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਏਸ ਪਾਰਕਿੰਗ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਵਿਭਾਗ ਜਾਂ ਬਾਹਰੀ ਵਿਅਕਤੀ ਨਿਰਮਾਣ ਕਾਰਜ ਨਹੀਂ ਕਰਵਾ ਸਕਦਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਿਰੰਤਰ ਧਾਰਮਕ ਕਾਰਜਾਂ ਸਮੇਤ ਨਗਰ ਕੀਰਤਨ, ਗੁਰਮਤਿ ਸਮਾਗਮ ਆਦਿ ਤੋਂ ਇਲਾਵਾ ਹਰ ਮਹੀਨੇ ਪੰਚਮੀ ਮੌਕੇ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ ਅਤੇ ਸਮੇਂ ਨਾਲ ਸੰਗਤਾਂ ਦੀ ਵੱਧਦੀ ਆਮਦ ਅਤੇ ਵਾਹਨਾਂ ਦੀ ਆਵਾਜਾਈ ਵੀ ਵੱਧ ਰਹੀ ਹੈ, ਜਿਸ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਆਉਂਦੀ ਪਾਰਕਿੰਗ ਦਾ ਨਵ ਨਿਰਮਾਣ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ ਕਿ ਵਾਹਨਾਂ ਦੀ ਪਾਰਕਿੰਗ, ਸੰਗਤ ਅਤੇ ਪਬਲਿਕ ਦੀ ਸਹੂਲਤ ਲਈ ਪਹਿਲਾਂ ਤੋਂ ਪਾਰਕਿੰਗ ਅੰਦਰ ਟੁਆਇਲਟ-ਬਾਥਰੂਮ ਬਣੇ ਹੋਏ ਹਨ, ਪ੍ਰੰਤੂ ਕੁਝ ਲੋਕ ਕਬਜ਼ੇ ਦੀ ਮਕਸਦ ਨਾਲ ਇਸ ਜਗਾ ’ਤੇ ਕਾਬਜ ਹੋਣਾ ਚਾਹੁੰਦੇ ਹਨ, ਜਿਸ ’ਤੇ ਅਜਿਹੇ ਲੋਕਾਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਭਰੋਸਾ ਦਿੰਦਿਆਂ ਵੱਖ-ਵੱਖ ਵਿਭਾਗਾਂ ਪੀਆਰਟੀਸੀ ਪ੍ਰਸ਼ਾਸਨ, ਨਗਰ ਨਿਗਮ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਸਮੇਤ ਉਚ ਅਧਿਕਾਰੀਆਂ ਨੂੰ ਆਦੇਸ਼ ਕੀਤੇ ਹਨ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕੀਤੇ ਜਾਣ ਵਾਲੇ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਤੁਰੰਤ ਐਸਡੀਐਮ ਮੈਡਮ ਇਸ਼ਮਤ ਵਿਜੈ ਸਿੰਘ ਨੂੰ ਆਦੇਸ਼ ਦਿੱਤੇ ਕਿ ਤੁਰੰਤ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਾਲੇ ਜਗਾ ਅਸਥਾਨ ’ਤੇ ਅਜਿਹੇ ਕਬਜ਼ਿਆਂ ਨੂੰ ਹਟਾਇਆ ਜਾਵੇ ਅਤੇ ਸਖਤ ਹਦਾਇਤ ਵਾਲਾ ਇਕ ਅਜਿਹਾ ਬੋਰਡ ਵੀ ਸਥਾਪਿਤ ਕੀਤਾ ਜਾਵੇ, ਜਿਸ ’ਤੇ ਸਪੱਸ਼ਟ ਤੌਰ ’ਤੇ ਲਿਖਿਆ ਜਾਵੇ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਕਬਜ਼ਾ ਜ਼ਿਲ੍ਹਾ ਪ੍ਰਸ਼ਾਸਨ ਬਰਦਾਸ਼ਤ ਨਹੀਂ ਕਰੇਗਾ। ਇਸ ਦੋਰਾਨ ਐਸਡੀਐਮ ਇਸ਼ਮਤ ਵਿਜੈ ਸਿੰਘ ਨੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਪਾਰਕਿੰਗ ਵਾਲੇ ਅਸਥਾਨ ’ਤੇ ਪਹੁੰਚ ਕੇ ਜਗਾ ਦਾ ਨਿਰੀਖਣ ਕਰਦਿਆਂ ਤੁਰੰਤ ਉਥੇ ਲੱਗਦੀਆਂ ਰੇਹੜੀਆਂ, ਵੇਰਕਾ ਬੂਥ ਤੋਂ ਇਲਾਵਾ ਹਰ ਤਰ੍ਹਾਂ ਦੇ ਕਬਜ਼ੇ ਹਟਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਵੀ ਜ਼ਿਲ੍ਹਾ ਪ੍ਰਸ਼ਾਸਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਭਰੋਸਾ ਦਿੱਤਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਅਤੇ ਭਵਿੱਖ ਵਿਚ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਿਰਮੌਰ ਸੰਸਥਾ ਤੋਂ ਪ੍ਰਵਾਨਗੀ ਲੈ ਕੇ ਹੀ ਅਗਲੇਰੇ ਕਾਰਜਾਂ ਨੂੰ ਕਰਨ ਲਈ ਵਚਨਬੱਧ ਹੋਵੇਗਾ।

Punjab Bani 14 December,2023
ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ

ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ ਅੰਮ੍ਰਿਤਸਰ, 14 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।

Punjab Bani 14 December,2023
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਹਾਨ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਹਾਨ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ ਬਾਬਾ ਫਤਿਹ ਸਿੰਘ ਜੀ ਅਤੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ : ਜਥੇਦਾਰ ਸਤਵਿੰਦਰ ਟੌਹੜਾ ਪਟਿਆਲਾ 10 ਦਸੰਬਰ () ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੰਗਤਾਂ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਸਮੇਤ ਮਹਾਨ ਸ਼ਹੀਦਾਂ ਦੀ ਯਾਦ ਵਿਚ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਮਹਾਨ ਨਗਰ ਕੀਰਤਨ ਦੇ ਪੋਸਟਰ ਨੂੰ ਰਿਲੀਜ਼ ਕਰਨ ਮੌਕੇ ਦਿੱਤੀ। ਮਹਾਨ ਨਗਰ ਕੀਰਤਨ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਤਖਤ ਸਾਹਿਬਾਨ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੇ ਪੋਸਟਰ ਰਿਲੀਜ਼ ਕੀਤਾ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 14 ਦਸੰਬਰ ਨੂੰ ਗੁਰਦੁਆਰਾ ਚੁਬਾਰਾ ਸਾਹਿਬ ਪਾਤਸ਼ਾਹੀ ਪਹਿਲੀ ਪਿੰਡ ਛੀਟਾਂਵਾਲਾ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਇਹ ਮਹਾਨ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ। ਨਗਰ ਕੀਰਤਨ ਵਿਚ ਵਹੀਕਲ, ਕਾਰਾਂ, ਜੀਪਾਂ, ਸਕੂਟਰ, ਮੋਟਰ ਸਾਇਕਲ, ਟਰੈਕਟਰ ਟਰਾਲੀਆਂ ਅਤੇ ਵੱਡੀ ਗਿਣਤੀ ਵਿਚ ਸੰਗਤ ਵੀ ਸ਼ਮੂਲੀਅਤ ਕਰੇਗੀ। ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਨਗਰ ਕੀਰਤਨ ਦੌਰਾਨ ਧਾਰਮਕ ਸਖਸ਼ੀਅਤਾਂ, ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼, ਗੱਤਕਾ ਪਾਰਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਉਚ ਕੋਟੀ ਦੇ ਰਾਗੀ ਢਾਡੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਇਹ ਵੀ ਦੱਸਿਆ ਕਿ ਨਗਰ ਕੀਰਤਨ ਛੀਟਾਂਵਾਲਾ ਤੋਂ ਸ਼ੁਰੂ ਹੋ ਕੇ ਕੋਟ ਕਲਾਂ, ਕੋਟ ਖੁਰਦ, ਬਿਨਾਹੇੜੀ, ਕਕਰਾਲਾ, ਸਾਧੋਹੇੜੀ, ਲੱਧਾਹੇੜੀ, ਸਕੋਹਾ, ਚੱਠੇ, ਧਨੌਰੀ, ਗਲਵੱਟੀ ਤੋਂ ਅਭੇਪੁਰ ਅਤੇ ਵੱਖ ਵੱਖ ਪਿੰਡਾਂ ਵਿਚੋਂ ਹੁੰਦਾ ਹਹੋਇਆ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਮਹਾਨ ਨਗਰ ਕੀਰਤਨ ਤੋਂ ਪਹਿਲਾਂ 13 ਦਸੰਬਰ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂਵਾਲਾ ਨਾਭਾ ਵਿਖੇ ਅੰਮਿ੍ਰਤ ਸੰਚਾਰ ਵੀ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਮਹਾਨ ਨਗਰ ਕੀਰਤਨ ਦੀ ਸਫਲਤਾ ਲਈ ਧਾਰਮਕ ਜਥੇਬੰਦੀਆਂ, ਸਿੱਖ ਸਭਾਵਾਂ ਤੇ ਸੁਸਾਇਟੀਆਂ ਤੋਂ ਇਲਾਵਾ ਇਲਾਕੇ ਦੀ ਸੰਗਤ ਆਪਣਾ ਅਹਿਮ ਸਹਿਯੋਗ ਕਰੇ।

Punjab Bani 10 December,2023
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ ਚੰਡੀਗੜ੍ਹ- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਜਬੀਤ ਕਲਸੀ ਨੂੰ ਹਾਈਕੋਰਟ ਝਟਕਾ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਬਜੀਤ ਕਲਸੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਦੱਸ ਦਈਏ ਕਿ ਸਰਬਜੀਤ ਕਲਸੀ ਸਰਬਜੀਤ ਕਲਸੀ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਹਾਈਕੋਰਟ ਨੇ ਸਰਬਜੀਤ ਕਲਸੀ ਦੀ ਪਟੀਸ਼ਨ ਖਾਰਜ ਕਰਦਿਆਂ ਅਹਿਮ ਟਿਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਭ ਨੂੰ ਸੁਤੰਤਰਤਾ ਦਾ ਅਧਿਕਾਰ ਦਿੰਦਾ ਹੈ ਪਰ ਇਹ ਅੰਤਮ ਅਧਿਕਾਰ ਨਹੀਂ ਹੈ। ਤੁਹਾਡੀ ਸੁਤੰਤਰਤਾ ਕਿਸੇ ਹੋਰ ਦੀ ਸੁਤੰਤਰਤਾ ਦਾ ਉਲੰਘਣ ਨਹੀਂ ਕੀਤਾ ਜਾ ਸਕਦਾ।

Punjab Bani 10 December,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਹਾਰਾਜਾ ਅਗਰਸੈਨ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਹਾਰਾਜਾ ਅਗਰਸੈਨ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ -ਕਿਹਾ, ਮਹਾਰਾਜਾ ਅਗਰਸੈਨ ਚੌਂਕ ਬਣਨ ਨਾਲ ਅਗਰਵਾਲ ਸਮਾਜ ਦੀ ਚਿਰੋਕਣੀ ਮੰਗ ਹੋਈ ਪੂਰੀ -ਮਹਾਰਾਜਾ ਅਗਰਸੈਨ ਚੌਂਕ ਟ੍ਰੈਫਿਕ ਨਿਯਮਤ ਕਰਨ ਦੇ ਨਾਲ-ਨਾਲ ਸ਼ਹਿਰ ਦੀ ਖੂਬਸੂਰਤੀ ਨੂੰ ਵੀ ਲਾਵੇਗਾ ਚਾਰ ਚੰਨ-ਕੋਹਲੀ -ਖੰਡਾ ਚੌਂਕ, ਪਰਸ਼ੂਰਾਮ ਚੌਂਕ ਬਣਵਾਉਣ ਸਮੇਤ ਲੋਅਰ ਮਾਲ ਤੇ ਲੀਲਾ ਭਵਨ ਚੌਂਕ ਤੋਂ ਰਾਜਿੰਦਰਾ ਹਸਪਤਾਲ ਨੂੰ ਚੌੜਾ ਕਰਵਾ ਚੁੱਕੇ ਹਨ ਵਿਧਾਇਕ ਕੋਹਲੀ-ਅਗਰਵਾਲ ਸਮਾਜ ਪਟਿਆਲਾ, 9 ਦਸੰਬਰ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਗਰਵਾਲ ਸਮਾਜ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਇੱਥੇ ਪੋਲੋ ਗਰਾਊਂਡ ਤੇ ਸਾਈਂ ਮਾਰਕੀਟ ਨੇੜੇ ਨਗਰ ਨਿਗਮ ਵੱਲੋਂ ਨਵੇਂ ਬਣਾਏ ਗਏ ਮਹਾਰਾਜਾ ਅਗਰਸੈਨ ਚੌਂਕ ਦਾ ਉਦਘਾਟਨ ਕਰਕੇ ਪਟਿਆਲਵੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਅਗਰਵਾਲ ਸਮਾਜ ਦੇ ਵੱਡੀ ਗਿਣਤੀ ਨੁਮਾਇੰਦੇ ਤੇ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਖੁਸ਼ਕਿਸਮਤੀ ਹੈ ਕਿ ਇਹ ਚੌਂਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਬਣਾ ਕੇ ਅੱਜ ਮਹਾਰਾਜਾ ਅਗਰਸੈਨ ਜੀ ਦੇ ਨਾਮ 'ਤੇ ਪਟਿਆਲਾ ਵਾਸੀਆਂ ਤੇ ਖਾਸ ਕਰਕੇ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾ ਰਹੇ ਅਗਰਵਾਲ ਸਮਾਜ ਅਤੇ ਪੂਰੀ ਮਨੁੱਖਤਾ ਨੂੰ ਸਮਰਪਿਤ ਕੀਤਾ ਗਿਆ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਚੌਂਕ 15 ਸਾਲ ਪਹਿਲਾਂ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ ਪਰੰਤੂ ਕਿਸੇ ਕਾਰਨ ਮਹਾਰਾਜਾ ਅਗਰਸੈਨ ਜੀ ਦਾ ਬੁੱਤ ਇੱਥੇ ਸਥਾਪਤ ਨਹੀਂ ਸੀ ਹੋ ਸਕਿਆ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੇ ਫੰਡਾਂ ਨਾਲ ਇਹ ਚੌਂਕ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚੌਂਕ ਵੀ ਫੁਹਾਰਾ ਚੌਂਕ ਦੀ ਤਰ੍ਹਾਂ ਹੀ ਪਟਿਆਲਾ ਦੀ ਵਿਲੱਖਣ ਪਛਾਣ ਬਣਕੇ ਉਭਰੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਚੌਂਕ ਜਿੱਥੇ ਸ਼ਹਿਰ ਦੀ ਖੂਬਸੂਰਤੀ ਨੂੰ ਚਾਰ ਚੰਨ ਲਾਵੇਗਾ, ਉਥੇ ਹੀ ਆਵਾਜਾਈ ਨੂੰ ਵੀ ਨਿਯਮਤ ਕਰਕੇ ਹਾਦਸਾ ਰਹਿਤ ਕਰਨ ਵਿੱਚ ਮਦਦ ਕਰੇਗਾ। ਪੱਤਰਕਾਰਾਂ ਵੱਲੋਂ ਹੋਰ ਭਾਈਚਾਰਿਆਂ ਵੱਲੋਂ ਵਿਸ਼ੇਸ਼ ਸ਼ਖ਼ਸੀਅਤਾਂ ਦੇ ਨਾਮ ਉਤੇ ਅਜਿਹੇ ਹੋਰ ਚੌਂਕ ਬਣਾਉਣ ਦੀ ਮੰਗ ਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਉਹ ਆਪਣੇ ਲੋਕਾਂ ਦੇ ਨਾਲ ਖੜ੍ਹੇਗੀ, ਇਸ ਲਈ ਜਿੱਥੇ ਵੀ ਕਿਤੇ ਕੋਈ ਅਜਿਹੀ ਹੋਰ ਮੰਗ ਆਵੇਗੀ, ਉਸ 'ਤੇ ਵੀ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਅਗਰਵਾਲ ਸਮਾਜ ਦੇ ਵੱਡੀ ਗਿਣਤੀ ਨੁਮਾਇੰਦਿਆਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮਾਜ ਦੀ ਲੰਬੇ ਸਮੇਂ ਤੋਂ ਲਮਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਮਹਾਰਾਜਾ ਅਗਰਸੈਨ ਜੀ ਦੀ ਖੁਸ਼ੀ ਹਾਸਲ ਕੀਤੀ ਹੈ। ਅਗਰਵਾਲ ਸਮਾਜ ਦੇ ਆਗੂਆਂ ਨੇ ਕਿਹਾ ਕਿ ਵਿਧਾਇਕ ਕੋਹਲੀ ਨੇ ਆਪਣੇ ਮੇਅਰ ਦੇ ਕਾਰਜਕਾਲ ਸਮੇਂ ਸ਼ਹਿਰ ਵਿੱਚ ਹਿੰਦੂ ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਉਠਾਏ ਸਨ, ਇਸ ਦੌਰਾਨ ਉਨ੍ਹਾਂ ਨੇ ਖੰਡਾ ਚੌਂਕ, ਪਰਸ਼ੂਰਾਮ ਚੌਂਕ ਬਣਵਾਏ ਤੇ ਲੋਅਰ ਮਾਲ ਸੜਕ ਅਤੇ ਲੀਲਾ ਭਵਨ ਚੌਂਕ ਤੋਂ ਰਾਜਿੰਦਰਾ ਹਸਪਤਾਲ ਰੋਡ ਨੂੰ ਵੀ ਚੌੜਾ ਕਰਵਾਇਆ ਸੀ। ਸਮਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਹੈ। ਸਮਾਜ ਵੱਲੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੁਨੀਤ ਗੁਪਤਾ, ਨਰੇਸ਼ ਕੁਮਾਰ ਕਾਕਾ, ਪੁਸ਼ਪਿੰਦਰ ਬਾਂਸਲ, ਲਾਲ ਚੰਦ ਕਾਂਸਲ, ਅਨਿਲ ਕੁਮਾਰ ਬਿੱਟੂ, ਰਕੇਸ਼ ਜੈਨ, ਸਹਿੰਦਰ ਕਾਂਸਲ, ਅਕਸ਼ੇ ਗੋਪਾਲ, ਵਿਜੇ ਗੋਇਲ, ਪਵਨ ਗੋਇਲ, ਵਰੁਣ ਜਿੰਦਲ, ਰਕੇਸ਼ ਏਰੀਅਨ, ਐਨ.ਕੇ. ਜੈਨ, ਰਾਕੇਸ਼ ਮੰਗਲਾ, ਸੀਤਾ ਰਾਮ ਜੈਨ, ਤਰਸੇਮ ਬਾਂਸਲ, ਨਵੀਨ ਸਾਰੋਵਾਲਾ, ਅਮਿਤ ਮਿੱਤਲ, ਵਰੁਣ ਜਿੰਦਲ, ਗੁਰਜੀਤ ਸਿੰਘ ਸਾਹਨੀ, ਹਰਸ਼ਪਾਲ ਰਾਹੁਲ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਵੀ ਮੌਜੂਦ ਸਨ।

Punjab Bani 09 December,2023
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਲੈ ਕੇ ਆਰੰਭੀਆਂ ਤਿਆਰੀਆਂ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਲੈ ਕੇ ਆਰੰਭੀਆਂ ਤਿਆਰੀਆਂ ਗੁਰਦੁਆਰਾ ਪ੍ਰਬੰਧਕਾਂ ਨੇ ਸਿੱਖ ਸਭਾਵਾਂ, ਸੁਸਾਇਟੀਆਂ ਦੇ ਮੁਖੀਆਂ ਨਾਲ ਉਲੀਕੀ ਰੂਪ ਰੇਖਾ ਸ਼ਹੀਦੀ ਪੁਰਬ ਦੀ ਸਫਲਤਾ ਲਈ ਧਾਰਮਕ ਜਥੇਬੰਦੀਆਂ ਵੱਡਮੁੱਲਾ ਸਹਿਯੋਗ ਕਰਨ : ਜਥੇਦਾਰ ਲਾਛੜੂ ਪਟਿਆਲਾ 9 ਦਸੰਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ, ਜਿਸ ਦੇ ਚੱਲਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਆਗੂਆਂ ਨਾਲ ਦੀਰਘ ਵਿਚਾਰਾਂ ਕੀਤੀਆਂ। ਇਸ ਮੌਕੇ ਉਚੇਚੇ ਤੌਰ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਪੁੱਜੇ, ਜਿਨ੍ਹਾਂ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ਹੀਦੀ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਕੱਢੇ ਜਾਣ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਧਾਰਮਕ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੇਰ ਰਾਤ ਨੂੰ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਹੋਵੇਗਾ ਅਤੇ ਏਸ ਤੋਂ ਇਲਾਵਾ ਕਵੀ/ਢਾਡੀ ਦਰਬਾਰ ਵੀ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸ਼ਹੀਦੀ ਪੁਰਬ ਮੌਕੇ ਆਯੋਜਿਤ ਧਾਰਮਕ ਸਮਾਗਮ ਲਈ ਸ਼ਹਿਰ ਦੀਆਂ ਧਾਰਮਕ ਜਥੇਬੰਦੀਆਂ ਤੋਂ ਵੱਡਮੁੱਲਾ ਸਹਿਯੋਗ ਮੰਗਿਆ। ਉਨ੍ਹਾਂ ਦੱਸਿਆ ਕਿ ਧਾਰਮਕ ਸਮਾਗਮ ਦੀ ਆਰੰਭਤਾਂ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੀਆਂ ਧਾਰਮਕ ਜਥੇਬੰਦੀਆਂ ਦੇ ਆਗੂਆਂ ਦੀਆਂ ਧਾਰਮਕ ਸਮਾਗਮ ਦੀ ਸਫਲਤਾ ਨੂੰ ਲੈ ਕੇ ਡਿਊਟੀਆਂ ਵੀ ਲਗਾਈਆਂ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸ. ਇੰਦਰ ਮੋਹਨ ਸਿੰਘ ਬਜਾਜ, ਸ. ਭਗਵੰਤ ਸਿੰਘ, ਤਰਲੋਕ ਸਿੰਘ ਤੋਰਾ, ਕੁਲਦੀਪ ਸਿੰਘ ਖਾਲਸਾ, ਸ. ਪ੍ਰੇਮ ਸਿੰਘ, ਸਿਮਰਨ ਗਰੇਵਾਲ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਕਰਮ ਸਿੰਘ, ਗੁਰਜਿੰਦਰ ਸਿੰਘ ਆਦਿ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 09 December,2023
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ ਉੱਚ ਪੱਧਰੀ ਵਫ਼ਦ ਨੇ ਭਾਈ ਰਾਜੋਆਣਾ ਨਾਲ ਜੇਲ੍ਹ ’ਚ ਕੀਤੀ ਮੁਲਾਕਾਤ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ ਉੱਚ ਪੱਧਰੀ ਵਫ਼ਦ ਨੇ ਭਾਈ ਰਾਜੋਆਣਾ ਨਾਲ ਜੇਲ੍ਹ ’ਚ ਕੀਤੀ ਮੁਲਾਕਾਤ ਸਿੱਖਾਂ ਪ੍ਰਤੀ ਕੇਂਦਰ ਸਰਕਾਰ ਦੇ ਲੁਕਵੇਂ ਏਜੰਡਿਆਂ ਨੂੰ ਬੇਪਰਦ ਕਰੇਗਾ ਖਾਲਸਾ ਪੰਥ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ 8 ਦਸੰਬਰ - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ ਅੱਜ ਤਿੰਨ ਮੈਂਬਰੀ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਭੁੱਖ ਹੜਤਾਲ ’ਤੇ ਬੈਠੇ ਫਾਂਸੀ ਦੀ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਸਨ। ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬਾਨ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਤੋਂ ਲਿਆਂਦਾ ਕੜਾਹ ਪ੍ਰਸਾਦ ਅਤੇ ਅੰਮਿ੍ਰਤ ਸਰੋਵਰ ਦਾ ਪਵਿੱਤਰ ਜਲ ਛਕਾ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਤੁੜਵਾਈ। ਇਸ ਦੌਰਾਨ ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਆਦੇਸ ਸੀਸ ਨਿਵਾ ਕੇ ਖਿੜੇ ਮੱਥੇ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਹਮੇਸਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਹੇ ਹਨ ਅਤੇ ਰਹਿਣਗੇ। ਭਾਈ ਰਾਜੋਆਣਾ ਨੇ ਇਹ ਵੀ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਖਾਲਸਾ ਪੰਥ ਦੀ ਏਕਤਾ ਤੇ ਚੜ੍ਹਦੀਕਲਾ ਹੋਵੇ। ਭਾਈ ਰਾਜੋਆਣਾ ਦੇ ਨਾਲ ਮੁਲਾਕਾਤ ਤੋਂ ਬਾਅਦ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿਚ ਜਿਥੇ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫਿੱਟਕਾਰ ਲਗਾਉਂਦਿਆਂ ਇਸ ਪਟੀਸ਼ਨ ’ਤੇ ਫੈਸਲਾ ਲੈਣ ਬਾਰੇ ਆਖਿਆ ਗਿਆ ਹੈ, ਉਥੇ ਹੀ ਕੇਂਦਰ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਵਰਤੀ ਜਾ ਰਹੀ ਬੇਰੁਖ਼ੀ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਕਰਨ ਲਈ ਮਜਬੂਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਮੇ ਸਮੇਂ ਤੋਂ ਕਾਨੂੰਨੀ ਤੌਰ ’ਤੇ ਅਦਾਲਤਾਂ ਵਿਚ ਭਾਈ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਰੱਦ ਕਰਵਾਉਣ ਲਈ ਚਾਰਾਜੋਈ ਕਰ ਰਹੀ ਹੈ, ਪ੍ਰੰਤੂ ਕੇਂਦਰ ਸਰਕਾਰ ਦਾ ਅੜੀੜਲ ਰਵੱਈਏ ਕਾਰਨ ਅਜਿਹੀਆਂ ਰੁਕਾਵਟਾਂ ਖੜੀਆਂ ਕੀਤੀਆਂ ਗਈਆਂ ਕਿ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਾਯੂਸ ਹੋ ਕਿ ਇਹ ਗੱਲ ਆਖਣੀ ਪਈ ਕਿ ਜੇ ਕੇਂਦਰ ਸਰਕਾਰ ਨੇ ਇਨਸਾਫ ਹੀ ਨਹੀਂ ਦੇਣਾ ਤਾਂ ਉਸ ਪਟੀਸ਼ਨ ਨੂੰ ਵਾਪਸ ਲੈ ਲਿਆ ਜਾਵੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਂਪੱਖੀ ਰਵੱਈਏ ਦੇ ਚੱਲਦਿਆਂ ਹੁਣ ਫੈਸਲਾ ਕੀਤਾ ਗਿਆ ਕਿ ਸਿੱਖਾਂ ਪ੍ਰਤੀ ਕੇਂਦਰ ਸਰਕਾਰ ਦੇ ਲੁਕਵੇਂ ਏਜੰਡਿਆਂ ਨੂੰ ਖਾਲਸਾ ਪੰਥ ਬੇਪਰਦ ਕਰਕੇ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ ਅਤੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ਾਂ ’ਤੇ ਅਜਿਹੀ ਕਮੇਟੀ ਗਠਿਤ ਕੀਤੀ ਗਈ, ਜੋ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਸ ਮਸਲੇ ਨੂੰ ਕਿਸੇ ਪਾਸੇ ਲਾਉਣ ਲਈ ਯਤਨਸ਼ੀਲ ਹੋਵੇਗੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੇਂਦਰ ਸਰਕਾਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ’ਤੇ ਪਾਈ ਪਟੀਸ਼ਨ ’ਤੇ ਕੋਈ ਫੈਸਲਾ ਲਵੇ, ਜੇ ਫੇਰ ਵੀ ਸਰਕਾਰ ਟੱਸ ਤੋਂ ਮੱਸ ਨਾ ਹੋਈ ਤਾਂ ਖਾਲਸਾ ਪੰਥ ਜਵਾਬ ਜ਼ਰੂਰ ਲਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਸਿੱਖ ਸੰਪਰਦਾਵਾਂ, ਧਾਰਮਕ ਜਥੇਬੰਦੀਆਂ, ਨਿਹੰਗ ਜਥੇਬੰਦੀਆਂ ਦਿੱਲੀ ਪੁੱਜਣਗੀਆਂ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਭਰਵਾਏ ਗਏ ਪ੍ਰੋਫਾਰਮੇ ਭਾਰਤ ਦੇ ਰਾਸ਼ਟਰਪਤੀ ਤੱਕ ਪਹੁੰਚਾਏ ਜਾਣਗੇ ਤਾਂ ਕਿ ਜੇਲ੍ਹਾਂ ਵਿਚ ਨਜ਼ਰਬੰਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਈ ਮਿਲ ਸਕੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਿੱਖ ਕੌਮ ਦੀ ਅਮਾਨਤ ਹਨ ਅਤੇ ਸਰਕਾਰਾਂ ਦੇ ਖਿਲਾਫ਼ ਉਨ੍ਹਾਂ ਦੇ ਹਿੱਸੇ ਦੀ ਲੜਾਈ ਸਮੁੱਚਾ ਪੰਥ ਇਕਜੁੱਟ ਹੋ ਕੇ ਲੜੇਗਾ। ਇਸ ਦੌਰਾਨ ਸ੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਪਲਵਿੰਦਰ ਸਿੰਘ ਰਿੰਕੂ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 08 December,2023
ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ

ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ ਪਟਿਆਲਾ, 8 ਦਸੰਬਰ, 2023: ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਸਨ। ਮੁਲਾਕਾਤ ਦੌਰਾਨ ਜਥੇਦਾਰ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਲਈਰਾਜ਼ੀ  ਕਰ ਲਿਆ। ਜਥੇਦਾਰ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ।  ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 31 ਦਸੰਬਰ ਤੱਕ ਉਹਨਾਂ ਦੇ ਕੇਸ ਦਾ ਫੈਸਲਾ ਕੀਤਾ ਜਾਵੇ।

Punjab Bani 08 December,2023
ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ

ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ - ਜੇਲ ਪ੍ਰਸ਼ਾਸ਼ਨ ਵੱਲੋ ਦਿਤਾ ਸਵੇਰ ਦਾ ਖਾਣਾ ਨਹੀ ਖਾਧਾ ਪਟਿਆਲਾ, 5 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ। ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਉਧਰ, ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਇਸੇ ਦੌਰਾਨ ਸ੍ਰੀ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਇੱਥੇ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪੁੱਜੀ। ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਕੱਲ੍ਹ ਮੁਲਾਕਾਤ ਕਰਨ ਆਏ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।

Punjab Bani 05 December,2023
ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ

ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੇ ਏ ਡੀ ਜੀ ਪੀ ਜੇਲ੍ਹਾਂ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਦੀ ਪ੍ਰਵਾਨਗੀ ਦੇਣ ਦੇ ਹੁਕਮ ਰੱਦ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ ਭਾਈ ਰਾਜੋਆਣਾ ਨੂੰ ਕੀਤੀ ਅਪੀਲ ਕਿ ਉਹਨਾਂ ਖਿਲਾਫ ਸਾਜ਼ਿਸ਼ ਘੜੀ ਜਾ ਰਹੀ ਹੈ ਤੇ ਉਹ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ ਆਗੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਰਿਹਾਈ ਵਾਸਤੇ ਪਾਈ ਰਹਿਮ ਦੀ ਪਟੀਸ਼ਨ ’ਤੇ ਫੈਸਲਾ ਨਾ ਲੈਣ ’ਤੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ, ਕਿਹਾ ਕਿ ਸਿੱਖ ਕੌਮ ਦਾ ਸਬਰ ਨਾ ਪਰਖੋ ਪਟਿਆਲਾ, 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕੀਤੀ ਜਾਂਦੀ ਹੈ ਤੇ ਉਹਨਾਂ ਦੀ ਸਿਹਤ ਵਿਗੜਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹੋਣਗੇ ਤੇ ਪਾਰਟੀ ਨੇ ਆਪ ਦੇ ਬੰਦੀ ਸਿੰਘਾਂ ਦੀ ਦੁਸ਼ਮਣ ਬਣਨ ਦੀ ਵੀ ਨਿਖੇਧੀ ਕੀਤੀ। ਸੀਨੀਅਰ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਇਹ ਗੱਲ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦੋਂ ਕਹੀ ਜਦੋਂ ਉਹਨਾਂ ਨੂੰ ਏ ਡੀ ਜੀ ਪੀ ਜੇਲ੍ਹਾਂ ਤੋਂ ਪ੍ਰਵਾਨਗੀ ਮਿਲਣ ਦੇ ਬਾਵਜੂਦ ਭਾਈ ਰਾਜੋਆਣਾ ਨੂੰ ਮਿਲਣ ਤੋਂ ਰੋਕਿਆ ਗਿਆ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਵਫਦ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਸੂਬਾ ਜੇਲ੍ਹ ਵਿਭਾਗ ਵੱਲੋਂ ਲਿਆ ਫੈਸਲਾ ਪਲਟ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਕਰਨਾ ਚਾਹੁੰਦੇ ਹਨ ਤੇ ਭਾਵਨਾਵਾਂ ਭੜਕਾਉਣੀਆਂ ਚਾਹੁੰਦੇ ਹਨ। ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਕੱਲ੍ਹ ਤੋਂ ਭੁੱਖ ਹੜਤਾਲ ਕਰਦੇ ਹਨ ਤਾਂ ਇਸ ਲਈ ਸ੍ਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਦੇ ਵਫਦ ਨੇ ਪ੍ਰਵਾਨਗੀ ਲਈ ਸੀ। ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੂਸਾਰ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵੀ ਉਸੇ ਆਧਾਰ ’ਤੇ ਪ੍ਰਵਾਨਗੀ ਮੰਗੀ ਸੀ ਜਿਸ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੇ ਲਈ ਤੇ ਏ ਡੀ ਜੀ ਪੀ ਜੇਲ੍ਹਾਂ ਨੇ ਪ੍ਰਵਾਨਗੀ ਦੇ ਵੀ ਦਿੱਤੀ ਪਰ ਅੱਜ ਸਾਡੇ ਦੌਰੇ ਨੂੰ ਰੋਕਣ ਵਾਸਤੇ ਜਾਣ ਬੁੱਝ ਕੇ ਕੇਂਦਰੀ ਜੇਲ੍ਹ ਦੇ ਬਾਹਰ ਬੈਰੀਕੇਡ ਲਗਾਏ ਏ। ਉਹਨਾਂ ਨੇ ਇਹ ਵੀ ਦੱਸਿਆ ਕਿ ਜਦੋਂ ਉਹਨਾਂ ਪੁੱਛਿਆ ਕਿ ਸਾਡੇ ਕੋਲ ਪ੍ਰਵਾਨਗੀ ਦਾ ਪੱਤਰ ਹੋਣ ਦੇ ਬਾਵਜੂਦ ਮੁਲਾਕਾਤ ਕਿਉਂ ਨਹੀਂ ਹੋ ਸਕਦੀ ਤਾਂ ਜੇਲ੍ਹ ਅਧਿਕਾਰੀ ਤੱਸਲੀਬਖਸ਼ ਜਵਾਬ ਨਹੀਂ ਦੇ ਸਕੇ। ਸਰਦਾਰ ਮਜੀਠੀਆ ਤੇ ਸਰਦਾਰ ਵਲਟੋਹਾ ਨੇ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹਨਾਂ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਉਹ ਕੱਲ੍ਹ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਨੂੰ ਇਹ ਵੀ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਹਨਾਂ ’ਤੇ ਮਾਣ ਹੈ ਤੇ ਉਹ ਇਕਜੁੱਟ ਹੋ ਕੇ ਉਹਨਾਂ ਲਈ ਨਿਆਂ ਲੈਣ ਵਾਸਤੇ ਸੰਘਰਸ਼ ਕਰਨਗੇ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਰਹਿਮ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਸਿੱਖ ਕੌਮ ਦਾ ਸਬਰ ਨਾ ਪਰਖੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੀਤੇ ਵਾਅਦੇ ਤੋਂ ਭੱਜ ਗਈ ਹੈ। ਸਰਦਾਰ ਮਜੀਠੀਆ ਨੇ ਵੱਖ-ਵੱਖ ਕੈਦੀਆਂ ਦੇ ਮਾਮਲੇ ਵਿਚ ਆਪ ਸਰਕਾਰ ਵੱਲੋਂ ਦੋਗਲੇ ਮਿਆਰ ਅਪਣਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਜਦੋਂ ਕਿ ਗੈਂਗਸਟਰ ਲਾਰੰਸ ਬਿਸ਼ਨੋਈ ਨੂੰ ਵੀ ਆਈ ਪੀ ਸਹੂਲਤਾਂ ਦਿੱਤੀਆਂ ਹਨ, ਸਮਾਰਟ ਫੋਨ ਦਿੱਤੇ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਹਨ। ਉਹਨਾਂ ਕਿਹਾ ਕਿ ਦੇਸ਼ ਜਾਨਣਾ ਚਾਹੁੰਦਾ ਹੈ ਕਿ ਕਿਵੇਂ ਆਪ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਦਿੱਲੀ ਦੀ ਜੇਲ੍ਹ ਵਿਚ ਮਾਲਸ਼ਾਂ ਹੁੰਦੀਆਂ ਰਹੀਆਂ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਰਹੇ ਤੇ ਕਿਵੇਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਐਨਫੋਰਸਮੈਂਟ ਵਿਭਾਗ ਨੇ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਹਸਪਤਾਲ ਦਾਖਲ ਕਰਵਾ ਦਿੱਤਾ। ਉਹਨਾਂ ਕਿਹਾ ਕਿ ਆਪ ਦੇ ਐਮ ਪੀ ਸੰਜੇ ਸਿੰਘ ਨੂੰ ਵੀ ਅਦਾਲਤੀ ਪੇਸ਼ੀ ਦੌਰਾਨ ਅੰਮ੍ਰਿਤਸਰ ਲਿਆਉਣ ਵੇਲੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਸਰਦਸਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਪੰਜਾਬ ਤੇ ਦਿੱਲੀ ਦੋਵਾਂ ਦੀਆਂ ਆਪ ਸਰਕਾਰ ਸਿੱਖਾਂ ਨਾਲ ਵਿਤਕਰੇ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਲਗਾ ਕੇ ਉਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਡੱਕਿਆ ਹੈ ਤੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਹੀਂ ਕਰ ਰਿਹਾ ਜਦੋਂ ਕਿ ਦਿੱਲੀ ਸਜ਼ਾ ਮੁਆਫੀ ਬੋਰਡ ਦੀ ਅਨੇਕਾਂ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਆਪ ਸਰਕਾਰ ਨੇ ਉਸਨੂੰ ਪ੍ਰੋ. ਭੁੱਲਰ ਦੀ ਰਿਹਾਈ ਤੋਂ ਰੋਕ ਰੱਖਿਆ ਹੈ। ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿੰਦਣਯੋਗ ਗੱਲ ਹੈ ਕਿ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ ਜਦੋਂ ਕਿ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਰਿਹਾਅ ਕਰ ਦਿੱਤੇ ਹਨ ਤੇ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਇਹਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਭਾਈ ਰਾਜੋਆਣਾ ਨੂੰ ਫਾਂਸੀ ਲਾਉਣ ਤੋਂ ਨਾਂਹ ਕਰ ਦਿੱਤੀ ਸੀ ਤੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਹਨਾਂ ਲਈ ਰਹਿਮ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦਾ ਕੇਸ ਸੁਪਰੀਮ ਕੋਰਟ ਵਿਚ ਲੜ ਰਹੀ ਹੈ।

Punjab Bani 04 December,2023
ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ

ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਅੰਮ੍ਰਿਤਸਰ ,3 ਦਸੰਬਰ ਸ਼੍ਰੋਮਣੀ ਕਮੇਟੀ ਨੇ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜ ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਫੈਸਲਾ ਵਾਪਸ ਲੈਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਅਤੇ ਰਾਸ਼ਟਰਪਤੀ ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫਾਰਮੇ ਸੌਂਪੇ ਜਾਣਗੇ। ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਵਾਪਸ ਲੈਣ ਦਾ ਮਾਮਲਾ ਵਿਚਾਰਿਆ ਗਿਆ। ਉਹਨਾਂ ਕਿਹਾ ਕਿ ਰਾਜੋਆਣਾ ਵੱਲੋਂ ਇਹ ਪਟੀਸ਼ਨ ਵਾਪਸ ਲੈਣ ਲਈ ਆਖਿਆ ਗਿਆ ਹੈ। ਇਸ ਮਾਮਲੇ ਵਿੱਚ ਬੀਤੇ ਕੱਲ੍ਹ ਪੰਥਕ ਨੁਮਾਇੰਦਿਆਂ ਦੇ ਵੀ ਵਿਚਾਰ ਲਏ ਸਨ ਅਤੇ ਅੱਜ ਅੰਤਰਿਗ ਕਮੇਟੀ ਵੱਲੋਂ ਇਹਨਾਂ ਵਿਚਾਰਾਂ ਤੇ ਚਰਚਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਰਾਜੋਆਣਾ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 20 ਦਸੰਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ ਅਤੇ ਮਗਰੋਂ ਰੋਸ ਮਾਰਚ ਕਰਦਿਆਂ ਰਾਸ਼ਟਰਪਤੀ ਭਵਨ ਤੱਕ ਜਾਣਗੇ, ਜਿੱਥੇ ਰਾਸ਼ਟਰਪਤੀ ਭਵਨ ਵਿੱਚ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫੋਰਮੇ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਵਿੱਚ ਸਮੂਹ ਸਿੱਖ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਤੇ ਹੋਰ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਸਿੱਖ ਨੁਮਾਇੰਦੇ ਵੀ ਸ਼ਾਮਲ ਹੋਣਗੇ।

Punjab Bani 03 December,2023
ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ

ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ ਆਕਲੈਂਡ, 2 ਦਸੰਬਰ ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਪ੍ਰਸਿੱਧ ਰੇਡੀਓ ਵਿਰਸਾ ਦੇ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਖਾਲਿਸਤਾਨੀ ਕੱਟੜਪੰਥੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦਿ ਆਸਟ੍ਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ 27 ਸਾਲਾ ਸਰਵਜੀਤ ਸਿੱਧੂ, 44 ਸਾਲਾ ਸੁਖਪ੍ਰੀਤ ਸਿੰਘ ਅਤੇ 48 ਸਾਲਾ ਆਕਲੈਂਡ ਵਾਸੀ ਅਣਪਛਾਤੇ ਵਿਅਕਤੀ ਨੂੰ ਹਰਨੇਕ ਸਿੰਘ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ੀ ਕਰਾਰ ਦਿੱਤਾ ਗਿਆ। ਇਹ ਤਿੰਨੇ ਹਰਨੇਕ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਕਿਉਂਕਿ ਉਹ ਖਾਲਿਸਤਾਨੀ ਵਿਚਾਰਧਾਰਾ ਵਿਰੁੱਧ ਆਵਾਜ਼ ਉਠਾਉਣ ਕਾਰਨ ਉਸ ਤੋਂ ਨਾਰਾਜ਼ ਸਨ। ਨਿਊਜ਼ੀਲੈਂਡ ਦੇ ਤਿੰਨ ਖਾਲਿਸਤਾਨੀਆਂ ਨੇ ਹਰਨੇਕ ਸਿੰਘ ‘ਤੇ ਜਾਨਲੇਵਾ ਹਮਲੇ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਇਹ ਹਮਲਾ 23 ਦਸੰਬਰ 2020 ਨੂੰ ਕੀਤਾ ਸੀ। ਇਸ ਦੌਰਾਨ ਹਰਨੇਕ ਸਿੰਘ ‘ਤੇ 40 ਤੋਂ ਵੱਧ ਵਾਰ ਚਾਕੂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਉਹ ਕਿਸੇ ਤਰ੍ਹਾਂ ਬਚ ਗਿਆ ਪਰ ਉਸ ਨੂੰ 350 ਤੋਂ ਵੱਧ ਟਾਂਕੇ ਲੱਗੇ ਤੇ ਅਪਰੇਸ਼ਨ ਹੋਏ। ਹਮਲੇ ਦੇ ਮਾਸਟਰਮਾਈਂਡ 48 ਸਾਲਾ ਸੁਖਪ੍ਰੀਤ ਸਿੰਘ ਨੂੰ ਸਾਢੇ 13 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਵਿੱਚ ਪੈਰੋਲ ਦੀ ਯੋਗਤਾ ਤੋਂ ਪਹਿਲਾਂ ਘੱਟੋ-ਘੱਟ 9 ਸਾਲ ਦੀ ਸਜ਼ਾ ਵੀ ਸ਼ਾਮਲ ਹੈ। ਸਰਵਜੀਤ ਸਿੱਧੂ ਨੂੰ ਸਾਢੇ ਨੌਂ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਸੁਖਪ੍ਰੀਤ ਸਿੰਘ ਨੂੰ ਛੇ ਮਹੀਨੇ ਦੀ ਘਰ ਨਜ਼ਰਬੰਦੀ ਦੀ ਸਜ਼ਾ ਸੁਣਾਈ ਗਈ ਹੈ।

Punjab Bani 02 December,2023
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਿਤੀ ਚੁਣੌਤੀ

ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਿਤੀ ਚੁਣੌਤੀ ਦਿਲੀ, 2 ਦਸੰਬਰ : ਪੰਜਾਬ ਵਿੱਚ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੱਜ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਇਸ ਯੋਜਨਾ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ। ਪਰਵਿੰਦਰ ਸਿੰਘ ਕਿਟਾਣਾ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਸਕੀਮ ਜਨਤਾ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ। ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚ ਪਟੀਸ਼ਨਰ ਨੇ ਦੱਸਿਆ ਹੈ ਕਿ ਪੰਜਾਬ ਜੋ ਪਹਿਲਾਂ ਹੀ ਵਿੱਤੀ ਸੰਕਟ ‘ਚੋਂ ਲੰਘ ਰਿਹਾ ਹੈ, ਨੂੰ ਲੋਕਾਂ ਲਈ ਰੁਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦੀ ਲੋੜ ਹੈ ਪਰ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਸਰਕਾਰੀ ਖਜ਼ਾਨੇ ‘ਤੇ ਬੋਝ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਲਈ ਹਾਈਕੋਰਟ ਨੂੰ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 12 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਸਕੀਮ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਗੁਰੂ ਪਰਵ ਦੇ ਮੌਕੇ ‘ਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗਾਂ ਨੂੰ ਦੇਸ਼ ਭਰ ਦੇ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।

Punjab Bani 02 December,2023
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ। ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ। ਇਸੇ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ।ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹਨ।

Punjab Bani 29 November,2023
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ

ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ ਚੰਡੀਗੜ, 28 ਨਵੰਬਰ : ਸ਼ੋ੍ਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਪਾਰਟੀ ਨੇ ਇਸ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣੀ ਐਸ ਆਈ ਟੀ ਰੱਦ ਕਰ ਦਿੱਤੀ ਤੇ ਕਿਹਾ ਕਿ ਜਿਹਨਾਂ ਨੇ ਇਹ ਘਿਨੌਣਾ ਅਪਰਾਧ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਕਰਾਰ ਦੇਣ ਦੀ ਆਸ ਨਹੀਂ ਕੀਤੀ ਜਾ ਸਕਦੀ। ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੰਸੀ ਮੀਟਿੰਗ ਵਿਚ ਇਸ ਬਾਬਤ ਮਤਾ ਪਾਸ ਕੀਤਾ ਗਿਆ।  ਕਿ ਗੁਰਦੁਆਰਾ ਸਾਹਿਬ ’ਤੇ ਇਹ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਨਤੀਜਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲਿਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਮੁੱਖ ਮੰਤਰੀ ਦੇ ਮਾੜੇ ਮਨਸੂਬਿਆਂ ਨੂੰ ਬੇਨਕਾਬ ਕਰ ਸਕਦੀ ਹੈ ਜਿਸਨੇ ਨਿਹੰਗਾਂ ਦੇ ਇਕ ਖਾਸ ਧੜੇ ਵਾਸਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਵਾਉਣ ਲਈ ਪੁਲਿਸ ਦੀ ਇਹ ਦੁਰਵਰਤੋਂ ਕੀਤੀ। ਉਹਨਾਂ ਕਿਹਾ ਕਿ ਇਸ ਮੁਤਾਬਕ ਮੁੱਖ ਮੰਤਰੀ ਦੇ ਖਿਲਾਫ ਧਾਰਾ 302 ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਨੇ ਉਹਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿਹਨਾਂ ਨੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਦੇ ਹਮਲੇ ਦੀ ਕਵਰੇਜ ਕਰ ਰਹੇ ਪੀ ਟੀ ਸੀ ਦੇ ਪੱਤਰਕਾਰ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਲਿਸ ਗੁਰਦੁਆਰਾ ਸਾਹਿਬ ਵਿਚ ਉਸ ਵੇਲੇ ਦਾਖਲ ਹੋਈ ਜਦੋਂ ਸੰਗਤ ਅਰਦਾਸ ਕਰ ਰਹੀ ਸੀ ਤੇ ਪੁਲਿਸ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਰਟੀ ਨੇ ਅਜਿਹਾ ਉਦੋਂ ਕੀਤਾ ਗਿਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਤਰੀਕੇ ਦੀ ਕੋਈ ਭੜਕਾਹਟ ਨਹੀਂ ਸੀ। ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਕੋਈ ਘਾਟ ਨਹੀਂ ਸੀ ਤੇ ਨਾ ਹੀ ਲੋਕ ਕਿਸੇ ਵੀ ਤਰੀਕੇ ਤੰਗ ਪ੍ਰੇਸ਼ਾਨ ਜਾਂ ਔਖੇ ਸਨ। ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਮਯਾਤਰਾ ਸ਼ੁਰੂ ਕੀਤੀ ਜਾਵੇਗੀ, ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ ਜਿਹਨਾਂ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ ਤੇ ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਇਕੱਤਰ ਹੋ ਕੇ ਉਥੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰ ਕੇ ਰਾਸ਼ਟਰਪਤੀ ਨੂੰ ਫਾਰਮ ਸੌਂਪਣ ਦਾ ਸੱਦਾ ਦਿੱਤਾ। ਇਹ ਵੀ ਫੈਸਲਾ ਲਿਆ ਗਿਆ ਕਿ 14 ਦਸੰਬਰ ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇ  ਅਤੇ 8 ਦਸੰਬਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਵਸ ਮਨਾਉਂਦਿਆਂ ਸਾਰੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾਣ। ਕਮੇਟੀ ਨੇ ਕਿਹਾ ਕਿ ਸਰਦਾਰ ਬਾਦਲ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਪ੍ਰਤੀਕ ਸਨ ਜਿਹਨਾਂ ਦਾ ਜਨਮ ਦਿਵਸ ਸਦਭਾਵਨਾ ਦਿਵਸ ਵਜੋਂ ਮਨਾ ਕੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।

Punjab Bani 28 November,2023
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ ਭਾਈ ਰਾਜੋਆਣਾ ਬਾਰੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਕੀਤਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਭਾਈ ਰਾਜੋਆਣਾ ਦੇ ਮਸਲੇ ਸਬੰਧੀ ਕਰੇਗੀ ਵਿਚਾਰ : ਐਡਵੋਕੇਟ ਧਾਮੀ ਪਟਿਆਲਾ 28 ਨਵੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਅਤੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਬੇਨਕਾਬ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰੀ ਜੇਲ੍ਹ ਵਿਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ’ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਸਮੇਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਘੰਟੇ ਦੇ ਕਰੀਬ ਸੁਖਾਵੇਂ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ’ਤੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਰਾਜੋਆਣਾ ਵਿਚ ਧਰਮ ਪ੍ਰਤੀ ਦਿ੍ਰੜਤਾ ਵਿਖਾਈ ਅਤੇ ਉਹ ਚੜ੍ਹਦੀਕਲਾ ਵਿਚ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ 2012 ਵਿਚ ਭਾਰਤ ਦੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤਾਂ ਵਿਚ ਕਾਨੂੰਨੀ ਚਾਰਾਜੋਈ ਰਾਹੀਂ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਗਿਆ, ਪ੍ਰੰਤੂ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੇ ਮਸਲੇ ’ਤੇ ਕੋਈ ਜਲਦ ਫੈਸਲਾ ਨਾ ਲੈਣ ਤੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਕਾਨੂੰਨ ਦੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਰੱਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਇਸ ’ਤੇ ਸੰਜੀਦਗੀ ਨਾਲ ਵਿਚਾਰ ਕਰਕੇ ਯੋਗ ਹੱਲ ਲੱਭੇਗੀ। ਇਸ ਸਬੰਧ ਵਿਚ ਜਲਦ ਹੀ ਅੰਤਿ੍ਰੰਗ ਕਮੇਟੀ ਦੀ ਜਲਦ ਬੈਠਕ ਬੁਲਾਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸ਼ੋ੍ਰਮਣੀ ਕਮੇਟੀ ਆਪਣੀ ਆਵਾਜ਼ ਬੁਲੰਦ ਕਰਦੀ ਆ ਰਹੀ ਅਤੇ ਇਸ ਸਬੰਧ ਵਿਚ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇਕੱਤਰਤਾ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ ਤਾਂ ਕਿ ਭਵਿੱਖ ਵਿਚ ਕੋਈ ਠੋਸ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਮੈਨੇਜਰ ਕਰਨੈਲ ਸਿੰਘ ਵਿਰਕ, ਬਲਤੇਜ ਸਿੰਘ ਖੋਖ ਆਦਿ ਸ਼ਾਮਲ ਸਨ। (ਡੱਬੀ) ਨੇਪਾਲ ਦੇ ਗੁਰਦੁਆਰਾ ਨਾਨਕ ਮੰਠ ਵਿਚ ਲੰਗਰ ਵਰਤਾਉਣ ਦੀ ਮਨਾਹੀ ਮੰਦਭਾਗਾ ਵਰਤਾਰਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੇਪਾਲ ਦੇ ਗੁਰਦੁਆਰਾ ਨਾਨਕ ਮੱਠ ਵਿਚ ਲੰਗਰ ਵਰਤਾਉਣ ’ਤੇ ਕੀਤੀ ਗਈ ਮਨਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਕਦਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ਵਿਚ ਲੰਗਰ ਦੀ ਪ੍ਰਥਾ ਨਿਰੰਤਰ ਰਹਿੰਦੀ ਹੈ ਅਤੇ ਪਿਛਲੇ ਸਾਲਾਂ ਤੋਂ ਇਸ ਪ੍ਰਥਾ ਦਾ ਗੁਰਦੁਆਰਾ ਨਾਨਕ ਮੱਠ ਵਿਚ ਬੰਦ ਹੋਣਾ ਮੰਦਭਾਗਾ ਵਰਤਾਰਾ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਜੇ ਚਾਹੇਗੀ ਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣ ਲਈ ਤਿਆਰ ਹੈ ਅਤੇ ਜਦੋੋਂ ਵੀ ਇਸ ਸਬੰਧੀ ਵਿਚ ਨੇਪਾਲ ਦੀ ਸੰਗਤ ਵਿਚ ਕੋਈ ਚਿੱਠੀ ਪੱਤਰ ਸ਼ੋ੍ਰਮਣੀ ਕਮੇਟੀ ਕੋਲ ਪਹੁੰਚਾਇਆ ਜਾਵੇਗਾ ਜਾਂ ਵਫ਼ਦ ਦੇ ਰੂਪ ਵਿਚ ਮੁਲਾਕਾਤ ਹੁੰਦੀ ਹੈ ਤਾਂ ਗੁਰਦੁਆਰਾ ਨਾਨਕ ਮੱਠ ਵਿਚ ਨਿਰੰਤਰ ਗੁਰੂ ਦਾ ਲੰਗਰ ਸ਼ੁਰੂ ਕਰ ਦਿੱਤਾ ਜਾਵੇਗਾ।

Punjab Bani 28 November,2023
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਗੁਰਦੁਆਰਾ ਕੰਪਲੈਕਸ ਅੰਦਰ ਚਲਾਏ ਅਤੁੱਟ ਲੰਗਰ, ਤੜਕਸਵੇਰੇ ਪ੍ਰਭਾਤ ਫੇਰੀਆਂ ਪੁੱਜੀਆਂ ਕੀਤੀ ਗਈ ਆਤਿਸ਼ਬਾਜ਼ੀ ਗੁਰਦੁਆਰਾ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਸਨਮਾਨਤ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਹਨ : ਪ੍ਰੋ. ਬਡੂੰਗਰ ਪਟਿਆਲਾ 27 ਨਵੰਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੀਆਂ ਵੱਖ ਵੱਖ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਵੱਲੋਂ ਗੁਰਦੁਆਰਾ ਕੰਪਲੈਕਸ ਅੰਦਰ ਜਿਥੇ ਗੁਰੂ ਦੇ ਅਤੁੱਟ ਲੰਗਰ ਚਲਾਏ ਗਏ, ਉਥੇ ਹੀ ਸੰਗਤਾਂ ਨੇ ਗੁਰੂ ਦਰਬਾਰ ਵਿਚ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪੁਰਬ ਮੌਕੇ ਗੁਰੂ ਦਰਬਾਰ ਵਿਚ ਫੁੱਲਾਂ ਨਾਲ ਕੀਤੀ ਸਜਾਵਟ ਨੇ ਮਨਮੋਹਕ ਦਿਲਕਸ਼ ਦਿ੍ਰਸ਼ ਵੇਖਣ ਨੂੰ ਮਿਲਿਆ ਅਤੇ ਤੜਕਸਵੇਰੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਭਾਤ ਫੇਰੀਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੀਆਂ ਅਤੇ ਸੰਗਤ ਨੇ ਨਾਸਿਮਰਨ ਰਾਹੀਂ ਗੁਰੂ ਜਸ ਦਾ ਗਾਇਨ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਕ ਸਮਾਗਮ ਕਰਵਾਏ ਗਏ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਸਮੇਤ ਪੁੱਜੀਆਂ ਸਖਸ਼ੀਅਤਾਂ ਦਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸਿਰੋਪਾਓ ਨਾਲ ਸਨਮਾਨ ਕੀਤਾ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਹੋਏ, ਜਿਨ੍ਹਾਂ ਨੇ ਮਾਨਵਤਾ ਨੂੰ ਮੁਕੰਮਲ ਜੀਵਨ ਜੁਗਤ ਦਾ ਜਾਂਚ ਪ੍ਰਦਾਨ ਕੀਤਾ। ਗੁਰੂ ਸਾਹਿਬ ਵੱਲੋਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਅਜਿਹਾ ਅਨੌਖਾ ਫਲਸਫਾ ਦਿੱਤਾ, ਜੋ ਕਿਸੇ ਵੀ ਧਾਰਮਕ ਗ੍ਰੰਥ ਵਿਚ ਨਹੀਂ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਜਾਤ, ਪਾਤ, ਧਰਮ ਨਸਲ ਤੋਂ ਉਪਰ ਉਠ ਕੇ ਸਾਰਿਆਂ ਨੂੰ ‘ਏਕਮ ਕੇ ਹਮ ਬਾਰਕ’ ਦਾ ਸਿਧਾਂਤ ਦਿੱਤਾ। ਗੁਰੂ ਸਾਹਿਬ ਦੀ ਗੁਰਬਾਣੀ ਦਾ ਉਦੇਸ਼ ਅਤੇ ਸਿੱਖਿਆਵਾਂ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਸ਼ਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸੁਖਬੀਰ ਸਿੰਘ ਅਬਲੋਵਾਲ, ਕੈਪਟਨ ਖੁਸ਼ਵੰਤ ਸਿੰਘ,ਜਗਰੂਪ ਸਿੰਘ ਚੀਮਾ, ਪਲਵਿੰਦਰ ਸਿੰਘ ਰਿੰਕੂ, ਸੁਖਜੀਤ ਸਿੰਘ ਬਘੌਰਾ, ਨਰਿੰਦਰ ਸਿੰਘ ਝਿੱਲ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। (ਡੱਬੀ) ਪ੍ਰਕਾਸ਼ ਪੁਰਬ ਮੌਕੇ 75 ਪ੍ਰਾਣੀਆਂ ਲਈ ਖੰਡੇ ਬਾਟੇ ਦੀ ਪਾਹੁਲ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਅਤੇ ਪੂਰਨਮਾਸ਼ੀ ਦੇ ਦਿਹਾੜੇ ’ਤੇ ਪੰਜ ਪਿਆਰਿਆਂ ਪਾਸੋਂ 75 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਬੱਚੇ, ਬਜ਼ੁਰਗ, ਮਹਿਲਾਵਾਂ ਅਤੇ ਨੌਜਵਾਨ ਵੀ ਸ਼ਾਮਲ ਹੋਏ, ਜੋ ਗੁਰੂ ਦੇ ਸਿੱਖ ਬਣੇ। ਪੰਜ ਪਿਅਰਿਆਂ ਨੇ ਪ੍ਰੇਰਨਾ ਦਿੰਦਿਆਂ ਕਿ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਆਨੰਦਪੁਰ ਦੇ ਵਾਸੀ ਹਨ, ਦਸਮੇਸ਼ ਪਿਤਾ ਦੀ ਵੱਡਮੁੱਲੀ ਦਾਤ ਉਨ੍ਹਾਂ ਨੇ ਪ੍ਰਾਪਤ ਕੀਤੀ, ਜਿਨ੍ਹਾਂ ਨੂੰ ਰਹਿਤ ਮਰਿਆਦਾ ਅਨੁਸਾਰ ਨਾਮ ਸਿਮਰਨ ਅਤੇ ਬਾਣੀ ਅਤੇ ਬਾਣੀ ਦਾ ਧਾਰਨੀ ਰਹਿਣਾ ਹੋਵੇਗਾ।

Punjab Bani 27 November,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦ‌ਿੱਤੀ ਦੇਸ਼ ਵਾਸੀਆਂ ਨੁੰ ਵਧਾਈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦ‌ਿੱਤੀ ਦੇਸ਼ ਵਾਸੀਆਂ ਨੁੰ ਵਧਾਈ ਨਵੀਂ ਦਿੱਲੀ, 27 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ  ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਉਪਦੇਸ਼ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ।’ ਉਨ੍ਹਾਂ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ, ਜਿਸ ਨਾਲ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪਹਿਲੇ ਸਿੱਖ ਗੁਰੂ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ।

Punjab Bani 27 November,2023
ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਕਰੇਗੀ ਸ਼ੁਰੂ : ਸੰਘੇੜਾ

ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਕਰੇਗੀ ਸ਼ੁਰੂ : ਸੰਘੇੜਾ ਚੰਡੀਗੜ੍ਰ, 26 ਨਵੰਬਰ : ਪੰਜਾਬ ਸਰਕਾਰ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ‘ਮੁਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕਰੇਗੀ।  ‘ਆਪ’ ਪੰਜਾਬ ਇਕਾਈ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦਾ ਇਹ ਕਦਮ ਸ਼ਲਾਘਾਯੋਗ ਹੈ। ‘ਆਪ’ ਪੰਜਾਬ ਦੇ ਬੁਲਾਰੇ ਅਤੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਬੁਲਾਰੇ ਹਰਸੁਖਇੰਦਰ ਸਿੰਘ (ਬੱਬੀ ਬਾਦਲ) ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਇਸ ਸਕੀਮ ਨੂੰ 6 ਨਵੰਬਰ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 27 ਨਵੰਬਰ ਤੋਂ 29 ਫਰਵਰੀ ਤੱਕ ਇਹ ਸਕੀਮ ਚਲਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ 13 ਹਫ਼ਤਿਆਂ ਤੱਕ ਸ਼ਰਧਾਲੂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ‘ਤੇ ਹਜ਼ੂਰ ਸਾਹਿਬ ਨਾਂਦੇੜ, ਪਟਨਾ ਸਾਹਿਬ, ਵਾਰਾਣਸੀ, ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਮਾਤਾ ਨੈਣਾ ਦੇਵੀ ਮੰਦਿਰ ਆਦਿ ਦੇ ਮੁਫ਼ਤ ਦਰਸ਼ਨ ਕਰ ਸਕਣਗੇ।

Punjab Bani 26 November,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ,25 ਨਵੰਬਰ 2023 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫਰਵਾਲ, ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Punjab Bani 25 November,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰੰਤੂ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ। ਦੱਸਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ।

Punjab Bani 24 November,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਸ਼ੋ੍ਰਮਣੀ ਭਗਤ ਨਾਮਦੇਵ ਜੀ ਨੇ ਧਰਮ ’ਚ ਦਿ੍ਰੜਤਾ ਅਤੇ ਭਰੋਸਾ-ਵਿਸ਼ਵਾਸ ਰੱਖਣ ਦੀ ਜੁਗਤ ਦੱਸੀ : ਪ੍ਰੋ. ਬਡੂੰਗਰ ਪਟਿਆਲਾ 23 ਨਵੰਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੋ੍ਰਮਣੀ ਭਗਤ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਵੀ ਦਿੱਤੀ। ਮੁੱਖਵਾਕ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਲਿਆ ਗਿਆ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜਥੇ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਪੁੱਜੇ ਹੋਏ ਸਨ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਦੱਸਿਆ ਕਿ ਭਗਤ ਨਾਮਦੇਵ ਜੀ ਵੱਲੋਂ ਰਚਿਤ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਅਹਿਮ ਅਸਥਾਨ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਹਮੇਸ਼ਾ ਮਨੁੱਖ ਨੂੰ ਪ੍ਰਮਾਤਮਾ ਦੇ ਮਿਲਾਪ ਕਰਨ ਦਾ ਮਾਰਗ ਦਰਸ਼ਨ ਕਰਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਗਤ ਨਾਮਦੇਵ ਜੀ ਦੀ ਧਰਮ ’ਚ ਦਿ੍ਰੜਤਾ ਅਤੇ ਆਸਥਾ ਨੇ ਪ੍ਰਮਾਤਮਾ ਵਿਚ ਭਰੋਸਾ ਅਤੇ ਵਿਸ਼ਵਾਸ ਕਾਇਮ ਰੱਖਣ ਦੀ ਜੁਗਤ ਦੱਸੀ ਹੈ। ਉਨ੍ਹਾਂ ਦੱਸਿਆ ਕਿ ਭਗਤ ਜੀ ਨੇ ਆਪਣੀ ਰਚਿਤ ਬਾਣੀ ਰਾਹੀਂ ਸਮਾਜਕ ਜਾਤ-ਪਾਤ, ਊਚ-ਨੀਚ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਨਾਮ-ਸਿਮਰਨ ਦੇ ਨਾਲ-ਨਾਲ ਕਿਰਤ ਕਰਨ ਦੀ ਕਮਾਈ ਕਰਨ ਵੱਲ ਪ੍ਰੇਰਿਆ। ਭਗਤ ਨਾਮਦੇਵ ਜੀ ਦੀ ਬਾਣੀ ਵਿਚ ਪ੍ਰਮਾਤਮਾ ਦੇ ਨਿਰਗੁਣ ਅਤੇ ਸਰੁਗਣ ਸਰੂਪ ਦਾ ਵਰਨਣ ਹੈ, ਜੋ ਮਾਨਵਤਾ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਸਰਬਜੀਤ ਸਿੰਘ ਹਰਵਿੰਦਰ ਸਿੰਘ ਕਾਹਲਵਾਂ, ਪਲਵਿੰਦਰ ਸਿੰਘ ਰਿੰਕੂ, ਗੁਰਤੇਜ ਸਿੰਘ ਆਦਿ ਸਮੂਹ ਸਟਾਫ ਅਤੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

Punjab Bani 23 November,2023
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ਤੇ ਨਿੱਘਾ ਸੁਆਗਤ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ਤੇ ਨਿੱਘਾ ਸੁਆਗਤ ਸੰਗਤਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਸ਼ਸਤਰਾਂ ਦੇ ਕੀਤੇ ਦਰਸ਼ਨ ਹੈਦਰਾਬਾਦ/ਅੰਮ੍ਰਿਤਸਰ:- 23 ਨਵੰਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਪਾਸ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ, ਸ਼ਸਤਰਾਂ, ਬਸਤਰਾਂ ਅਤੇ ਹੁਕਮਨਾਮਿਆਂ ਦਾ ਖਜ਼ਾਨਾ ਹੈ ਜਿਸ ਦੇ ਦਰਸ਼ਨ ਕਰਵਾਉਣ ਅਤੇ ਗੁਰੂ ਦਾ ਸੰਦੇਸ਼ ਸੰਗਤਾਂ ਤੀਕ ਪੁਹੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਪਿੱਛਲੇ ਦੋ ਹਫਤਿਆਂ ਤੋਂ ਅਕਾਲੀ ਬਾਬਾ ਫੂਲਾ ਸਿੰਘ ਫਤਿਹ ਮਾਰਚ ਲੈ ਕੇ ਧਰਮ ਪ੍ਰਚਾਰ ਦੀ ਯਾਤਰਾ ਤੇ ਹਨ। ਇਹ ਫਤਿਹ ਮਾਰਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗੁਰਦੁਆਰਾ ਨਾਨਕਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਹੁੰਦਾ ਹੋਇਆ ਤੇਲਿੰਗਾਨਾ ਹੈਦਰਾਬਾਦ ਵਿਖੇ ਪੁੱਜਾ ਹੈ। ਤੇਲਿੰਗਾਨਾ ਪ੍ਰਾਂਤ ਦੇ ਪ੍ਰਸਿੱਧ ਸ਼ਹਿਰ ਹੈਦਰਾਬਾਦ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਬੁੱਢਾ ਦਲ ਵੱਲੋਂ ਸੰਗਤਾਂ ਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਹੋਏ ਜਿਸ ਵਿੱਚ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਕਟਾਰ, ਸ੍ਰੀ ਗੁਰੂ ਗੋਬਿੰਦ ਸਾਹਿਬ ਦੀ ਸ੍ਰੀ ਸਾਹਿਬ, ਸਾਹਿਬਜ਼ਾਦਾ ਫਤਿਹ ਸਿੰਘ ਦੀ ਢਾਲ, ਅਕਾਲੀ ਬਾਬਾ ਫੂਲਾ ਸਿੰਘ ਦਾ ਖੰਜਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਮਸ਼ੀਰ, ਸ਼ਹੀਦ ਬਾਬਾ ਦੀਪ ਸਿੰਘ ਦੀ ਦਸਤਾਰ ਦਾ ਚੱਕਰ ਆਦਿ ਦੇ ਵਾਰੋਵਾਰੀ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਅਤੇ ਇਨ੍ਹਾਂ ਦਾ ਇਤਿਹਾਸ ਵੀ ਸੰਗਤਾਂ ਨਾਲ ਸਾਂਝਾ ਕੀਤਾ। ਬੁੱਢਾ ਦਲ ਦੇ ਸਕੱਤਰ ਬਾਬਾ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਹੈਦਰਾਬਾਦ ਦੇ ਗੁਰਦੁਆਰਾ ਬ੍ਰਹਮਬਾਲਾ ਰਣਜੀਤ ਨਗਰ, ਗੁਰਦੁਆਰਾ ਸਾਹਿਬ ਆਸਾ ਸਿੰਘ ਬਾਗ਼, ਸੈਂਟਰਲ ਗੁਰਦੁਆਰਾ ਸਾਹਿਬ, ਸੈਂਟਰਲ ਗੁਰਦੁਆਰਾ ਗਉਲੀਗੋੜਾ, ਗੁਰਦੁਆਰਾ ਸਾਹਿਬ ਅਮੀਰਪੇਟ ਵਿਖੇ ਗੁਰਮਤਿ ਸਮਾਗਮਾਂ ਰਾਹੀਂ ਜਿਥੇ ਗੁਰੂ ਗ੍ਰੰਥ ਸਾਹਿਬ ਦੇ ਰੁਹਾਨੀ ਸੰਦੇਸ਼ ਨੂੰ ਪ੍ਰਗਟ ਕਰਨ ਦਾ ਜਤਨ ਕੀਤਾ, ਉਥੇ ਬੁੱਢਾ ਦਲ ਦੇ ਸ਼ਾਨਾਮੱਤੇ ਇਤਿਹਾਸ ਦਾ ਜ਼ਿਕਰ ਵੀ ਸੰਖੇਪ ਰੂਪ ਵਿੱਚ ਸੰਗਤਾਂ ਦੇ ਗਿਆਨ ਲਈ ਸਾਂਝਾ ਕੀਤਾ ਗਿਆ। ਗੁਰਦੁਆਰਾ ਬ੍ਰਹਮਬਾਲਾ ਵਿਖੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਬਾਬਾ ਜੋਗਾ ਸਿੰਘ ਕਰਨਾਲਵਾਲੇ, ਬਾਬਾ ਮਨਮੋਹਣ ਸਿੰਘ ਬਾਰਨਵਾਲੇ ਨੇ ਰਸਭਿੰਨਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਸੁਖਜੀਤ ਸਿੰਘ ਕਨੱਈਆ ਨੇ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂੰ ਕਰਵਾਇਆ। ਭਾਈ ਪਰਮਵੀਰ ਸਿੰਘ ਰਹਿਰਾਸੀਏ ਨੇ ਸੰਗਤਾਂ ਨੂੰ ਸ਼ਸਤਰਾਂ ਦੇ ਦਰਸ਼ਨ ਕਰਵਾਏ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਪਿਛਲੇ ਦੋ ਸਾਲ ਤੋਂ ਚੱਲ ਰਹੇ ਹਨ। ਪੰਜਾਬ, ਦਿਲੀ, ਮੱਧਪ੍ਰਦੇਸ਼, ਮਹਾਂਰਾਸ਼ਟਰਾ, ਮੁੰਬਈ ਤੋਂ ਇਲਾਵਾ ਕਨੇਡਾ, ਅਮਰੀਕਾ, ਇੰਗਲੈਂਡ ਵਿਖੇ ਗੁਰਮਤਿ ਸਮਾਗਮਾਂ ਦੀ ਲਹਿਰ ਚਲਾਈ ਗਈ ਜਿਸ ਨੂੰ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਤੇ ਭਰਪੂਰ ਹੁੰਗਾਰਾ ਮਿਲਿਆ ਹੈ। ਦੱਖਣ ਦੀਆਂ ਸੰਗਤਾਂ ਦੀ ਪੁਰਜ਼ੋਰ ਮੰਗ ਤੇ ਅੱਜ ਹੈਦਰਾਬਾਦ ਪੁਜੇ ਹਾਂ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੀਕ ਬੁੱਢਾ ਦਲ ਨੂੰ ਥਾਪੜਾ ਤੇ ਅਸੀਸ ਪ੍ਰਾਪਤ ਹੈ ਇਸ ਪਾਸ ਬਖਸ਼ਿਸ਼ਾਂ ਦਾ ਵੱਡਾ ਖਜ਼ਾਨਾ ਹੈ ਗੁਰੂ ਸਾਹਿਬਾਨਾਂ ਵੱਲੋਂ ਬਖਸ਼ਿਸ਼ ਹੋਏ ਸ਼ਸਤਰਾਂ ਤੇ ਹੋਰ ਨਿਸ਼ਾਨੀਆਂ ਦੇ ਅੱਜ ਸੰਗਤਾਂ ਪ੍ਰਤੱਖ ਦਰਸ਼ਨ ਕਰ ਰਹੀਆਂ ਹਨ। ਹੈਦਰਾਬਾਦ ਦੇ ਵੱਖ-ਵੱਖ ਗੁਰੂਘਰਾਂ ਦੇ ਪ੍ਰਬੰਧਕ ਮੁਖੀਆਂ ਪ੍ਰਧਾਨਾਂ, ਸਕੱਤਰਾਂ ਜਿਨ੍ਹਾਂ ਵਿੱਚ ਸ. ਸੁਖਦੇਵ ਸਿੰਘ, ਸ. ਹਰਪਾਲ ਸਿੰਘ, ਸ. ਗੁਰਚਰਨ ਸਿੰਘ ਬੱਗਾ, ਸ. ਇੰਦਰ ਸਿੰਘ, ਸ. ਭਾਗਇੰਦਰ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਪੰਜਾਬ ਤੋਂ ਪੁਜੇ ਸ਼ਹੀਦੀ ਫਤਿਹ ਮਾਰਚ ਨਾਲ ਗੁਰੂ ਸਾਹਿਬ ਦੀ ਪਾਲਕੀ ਵਾਲੀ ਬੱਸ ਵਿੱਚ ਗੁਰੂ ਸਾਹਿਬ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਪੁਰਜ਼ੋਰ ਨਿੱਘਾ ਸੁਆਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਅਤੇ ਖਾਲਸਾਈ ਜੈਕਾਰਿਆਂ ਨਾਲ ਭਰਪੂਰ ਸਵਾਗਤ ਕੀਤਾ। ਇਸ ਸ਼ਤਾਬਦੀ ਫਤਿਹ ਮਾਰਚ ਨਾਲ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਯੂ.ਐਸ.ਏ, ਸ. ਇੰਦਰਪਾਲ ਸਿੰਘ ਫੌਜੀ ਰਿੱਕੀ ਹਜ਼ੂਰ ਸਾਹਿਬ ਵਾਲੇ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਗੁਰਮੁੱਖ ਸਿੰਘ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਗੁਰਮੁੱਖ ਸਿੰਘ, ਬਾਬਾ ਰਣਜੋਧ ਸਿੰਘ ਤੇ ਹੋਰ ਨਿਹੰਗ ਸਿੰਘ ਨਾਲ ਹਾਜ਼ਰ ਸਨ।

Punjab Bani 23 November,2023
ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ

ਪੁਲਿਸ ਤੇ ਨਿਹੰਗਾਂ ਵਿਚਾਲੇ ਫਾੲਰਿੰਗ, ਇਕ ਪੁਲਿਸ ਮੁਲਾਜ਼ਮ ਦੀ ਮੌਤ ਸੁਲਤਾਨਪੁਰ ਲੋਧੀ, 23 ਨਵੰਬਰ: ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਫਾੲਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਤੇ ਤਿੰਨ ਹੋਰ ਮੁਲਾਜ਼ਮ ਜ਼ਖ਼ਮੀ ਹੋ ਗਏ। ਅੱਜ ਵੱਡੇ ਤੜਕੇ ਤੋਂ ਹੀ ਦੋਹਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਹੋ ਰਹੀ ਹੈ। ਕਪੂਰਥਲਾ ਦੇ ਐਸ ਐਸ ਪੀ ਮੌਕੇ ’ਤੇ ਆਪ ਟੀਮ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਜਲੰਧਰ ਤੋਂ ਆਈ ਜੀ ਵੀ ਮੌਕੇ ਲਈ ਰਵਾਨਾ ਹੋ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ 30 ਦੇ ਕਰੀਬ ਨਿਹੰਗ ਸਿੰਘ ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਹਨ। ਅਸਲ ਵਿਚ ਕੁਝ ਦਿਨ ਪਹਿਲਾਂ ਨਿਹੰਗ ਸਿੰਘਾਂ ਦੇ ਇਕ ਧੜੇ ਨੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਸੀ ਤੇ ਪੁਲਿਸ ਇਸ ਕਬਜ਼ੇ ਨੂੰ ਛੁਡਵਾਉਣ ਵਾਸਤੇ ਗਈ ਸੀ। ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

Punjab Bani 23 November,2023
ਮ੍ਰਿਤਕ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ- ਸੀਐਮ ਮਾਨ

ਮ੍ਰਿਤਕ ਹੋਮਗਾਰਡ ਜਵਾਨ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ- ਸੀਐਮ ਮਾਨ ਕਪੂਰਥਲਾ : ਸੁਲਤਾਨਪੁਰ ਲੋਧੀ 'ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਪੰਜਾਬ ਦੇ ਇਕ ਹੋਮ ਗਾਰਡ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।

Punjab Bani 23 November,2023
ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ ਅੰਮ੍ਰਿਤਸਰ, 23 ਨਵੰਬਰ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

Punjab Bani 23 November,2023
ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ

ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ ਪੰਚਕੂਲਾ। ਹਰਿਆਣਾ ਦੇ ਪੰਚਕੂਲਾ ‘ਚ ਹਿਮਾਚਲ ਸਰਹੱਦ ‘ਤੇ ਸਥਿਤ ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਦੇ ਸਾਹਮਣੇ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਤੋਂ ਆ ਰਿਹਾ ਇੱਕ ਬੇਕਾਬੂ ਟਰੱਕ ਮੰਦਰ ਦੇ ਮੁੱਖ ਗੇਟ ਨਾਲ ਜਾ ਟਕਰਾਇਆ। ਹਾਦਸੇ ਵਿੱਚ ਕਾਲਕਾ ਮਾਤਾ ਮੰਦਰ ਦਾ ਮੁੱਖ ਗੇਟ ਨੁਕਸਾਨਿਆ ਗਿਆ। ਟਰੱਕ ਗੇਟ ਤੋੜ ਕੇ ਅੰਦਰ ਵੜ ਗਿਆ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਨੇੜੇ ਖੜ੍ਹੇ ਦੋ ਪਹੀਆ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਾਲਕਾ ਥਾਣਾ ਪੁਲਿਸ ਨੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਹੈ।ਜਾਣਕਾਰੀ ਮੁਤਾਬਕ ਇਹ ਹਾਦਸਾ ਦੇਰ ਰਾਤ ਵਾਪਰਿਆ ਹੈ। ਜੇਕਰ ਇਹੀ ਹਾਦਸਾ ਸਵੇਰੇ ਵਾਪਰਿਆ ਹੁੰਦਾ ਤਾਂ ਟਰੱਕ ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ ਹੁੰਦੀ। ਕਿਉਂਕਿ ਸਵੇਰ ਵੇਲੇ ਵੱਡੀ ਗਿਣਤੀ ਵਿੱਚ ਲੋਕ ਇੱਥੇ ਮੱਥਾ ਟੇਕਣ ਲਈ ਪਹੁੰਚਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਹਾਦਸੇ ਵਿੱਚ ਸਕੂਟਰ ਸਮੇਤ ਮੰਦਰ ਨੇੜੇ ਖੜ੍ਹੇ ਦੋ ਦੋਪਹੀਆ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਟਰੱਕ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ।

Punjab Bani 22 November,2023
ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਮੁੜ ਸੁਸ਼ੋਭਿਤ ਹੋਣਗੇ ਗੁਰੂ ਮਹਾਰਾਜ ਦੇ ਸਰੂਪ

ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਮੁੜ ਸੁਸ਼ੋਭਿਤ ਹੋਣਗੇ ਗੁਰੂ ਮਹਾਰਾਜ ਦੇ ਸਰੂਪ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਮੌਜੂਦਗੀ ’ਚ ਤਿੰਨ ਸਰੂਪ ਮੋਹਲਗੜ੍ਹ ਦੇ ਪਿੰਡ ਵਾਸੀਆਂ ਨੂੰ ਸੌਂਪੇ ਪਟਿਆਲਾ 22 ਨਵੰਬਰ () ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਪਿੰਡ ਦੀ ਸੰਗਤ ਵੱਲੋਂ ਪਸ਼ਚਾਤਾਪ ਕੀਤੇ ਜਾਣ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁੜ ਤੋਂ ਗੁਰਦੁਆਰਾ ਮੋਹਲਗੜ੍ਹ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਿੰਡ ਵਾਸੀਆਂ ਨੂੰ ਸੌਂਪੇ। ਜ਼ਿਕਰਯੋਗ ਹੈ ਕਿ ਗੁਰਦੁਆਰਾ ਮੋਹਲਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਪਿੰਡ ਵਾਸੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਮੁਆਫੀ ਮੰਗੀ ਸੀ, ਜਿਸ ਉਪਰੰਤ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸੇਵਾ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਕੰਮਲ ਕੀਤਾ। ਗੁਰਦੁਆਰਾ ਮੋਹਲਗੜ੍ਹ ਦੇ ਵਾਸੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪਹੁੰਚ ਕਰਕੇ ਗੁਰਦੁਆਰਾ ਮੋਹਲਗੜ੍ਹ ਸਾਹਿਬ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਸ਼ੋਭਿਤ ਕਰਨ ਦੀ ਮੰਗ ਰੱਖੀ ਸੀ, ਜਿਸ ਉਪਰੰਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਤੇ ਪਿੰਡ ਦੀ ਸੰਗਤ ਦੀ ਹਾਜ਼ਰੀ ਵਿਚ ਤਿੰਨ ਗੁਰੂ ਮਹਾਰਾਜ ਦੇ ਸਰੂਪ ਗੁਰਦੁਆਰਾ ਮੋਹਲਗੜ੍ਹ ਸਾਹਿਬ ਦੀ ਸੰਗਤ ਨੂੰ ਭੇਂਟ ਕੀਤੇ ਗਏ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਪਿੰਡ ਦੀ ਸਮੁੱਚੀ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਪਾਸੋਂ ਲੱਗੀ ਸੇਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਕੰਮਲ ਕੀਤੀ ਅਤੇ ਪਸ਼ਚਾਤਾਪ ਵੀ ਕੀਤਾ। ਉਨ੍ਹਾਂ ਨੇ ਸੰਗਤ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਗੁਰੂ ਮਹਾਰਾਜ ਦਾ ਅਦਬ ਅਤੇ ਸਤਿਕਾਰ ਦੇ ਨਾਲ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ। ਜਥੇਦਾਰ ਲਾਛੜੂ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤਾਂ ਨੂੰ ਸੁਚੇਤ ਰਹਿਣ ਦੇ ਨਾਲ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਵੀ ਕਰਨੀ ਹੋਵੇਗੀ। ਇਸ ਦੌਰਾਨ ਪਿੰਡ ਮੋਹਲਗੜ੍ਹ ਦੀ ਸੰਗਤ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਭਾਈ ਗੁਲਵਿੰਦਰ ਸਿੰਘ ਅਤੇ ਪਿੰਡ ਦੀ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ।

Punjab Bani 22 November,2023
ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਣਗੇ ਗੁਰਮਤਿ ਸਮਾਗਮ

ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਣਗੇ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪਟਿਆਲਾ 21 ਨਵੰਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾਣਗੇ ਅਤੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 23 ਨਵੰਬਰ ਨੂੰ ਧਾਰਮਕ ਸਮਾਗਮ ਆਯੋਜਿਤ ਹੋਵੇਗਾ। ਅੱਜ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਦੌਰਾਨ ਜਾਣਕਾਰੀ ਦਿੰਦਿਆਂ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸ਼ੋ੍ਰਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਸਮਾਗਮ ਵਿਚ ਪੁੱਜਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ। ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 21 November,2023
ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦਾ ਸਥਾਪਨਾ ਦਿਵਸ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਏ

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦਾ ਸਥਾਪਨਾ ਦਿਵਸ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਏ ਅੰਮ੍ਰਿਤਸਰ/ਸ੍ਰੀ ਹਜ਼ੂਰ ਸਾਹਿਬ ਨੰਦੇੜ:- 21 ਨਵੰਬਰ ( ) ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ, ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜਥੇਦਾਰ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਕਾਰਸੇਵਾ ਵਾਲਿਆਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਨਿਹੰਗ ਸਿੰਘ ਦਲਾਂ, ਸੇਵਾਪੰਥੀ ਸੰਪਰਦਾਵਾਂ ਨਾਨਕਸਰ ਸੰਪਰਦਾ ਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਅਤੇ ਸੰਗਤਾਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਕੀਰਤਨ ਦਰਬਾਰ ਵਿੱਚ ਵੱਡੀ ਪੱਧਰ ਤੇ ਜੁੜੀ ਸੰਗਤ ਨੂੰ ਤਖਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਜਥੇਦਾਰ ਗਿਆਨੀ ਬਾਬਾ ਕੁਲਵੰਤ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਕਿ ਅਕਾਲੀ ਫੂਲਾ ਸਿੰਘ ਪੱਕੇ ਗੁਰਸਿੱਖ, ਅੰਮ੍ਰਿਤਧਾਰੀ, ਰਹਿਣੀ-ਬਹਿਣੀ ਦੇ ਪੂਰੇ ਤੇ ਨਿਡਰ ਸੂਰਮੇ ਸਨ । ਆਪ ਨੇ ਅਕਾਲ ਪੁਰਖ ਤੋਂ ਛੁੱਟ ਕਦੇ ਕਿਸੇ ਦੁਨਿਆਵੀ ਵਿਅਕਤੀ ਦਾ ਡਰ ਜਾਂ ਭੈ ਆਪਣੇ ਮਨ ਵਿਚ ਨਹੀਂ ਸੀ ਰੱਖਿਆ ਤੇ ਨਾ ਹੀ ਆਪਣਾ ਮਸਤਕ ਕਿਸੇ ਅੱਗੇ ਝੁਕਾਇਆ ਸੀ। ਕਾਲ-ਰਹਿਤ ਪ੍ਰਭੂ ਦਾ ਸਦਾ ਸਿਪਾਹੀ ਹੋਣ ਦੇ ਨਾਤੇ ਵਡੇ ਤੋਂ ਵਡੇ ਖ਼ਤਰਿਆਂ ਨੂੰ ਵੰਗਾਰ ਸਕਣਾ ਆਪ ਦੀ ਸ਼ਖਸੀਅਤ ਦਾ ਇਕ ਵਿਸ਼ੇਸ਼ ਗੁਣ ਸੀ।ਉਨ੍ਹਾਂ ਕਿਹਾ ਅਕਾਲੀ ਫੂਲਾ ਸਿੰਘ ਨੂੰ ਆਪਣੀ ਤਾਕਤ, ਹੌਸਲੇ ` ਤੇ ਕੰਮ ਕਰ ਸਕਣ ਦੀ ਸਮਰੱਥਾ ਤੇ ਇਤਨਾ ਵਿਸ਼ਵਾਸ਼ ਸੀ ਕਿ ਔਖੇ ਤੋਂ ਔਖਾ ਕੰਮ ਵੀ ਬਾਲ-ਖੇਡ ਵਾਂਗ ਸੌਖਾ ਤੇ ਸਾਧਾਰਣ ਬਣ ਕੇ ਰਹਿ ਜਾਂਦਾ ਸੀ ਅਤੇ ਸਫਲਤਾ ਸਦਾ ਉਸ ਦੇ ਕਦਮ ਚੁੰਮਦੀ ਸੀ। ਐਸੇ ਯੋਧੇ ਦੀ ਸ਼ਤਾਬਦੀ ਮਨਾਉਂਣੀ ਬਹੁਤ ਹੀ ਸ਼ਲਾਘਾ ਯੋਗ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਅਕਾਲੀ ਬਾਬਾ ਫੂਲਾ ਸਿੰਘ ਖ਼ਾਲਸਾ ਰਾਜ ਦੀਆਂ ਉਨ੍ਹਾਂ ਮਹਾਨ ਸ਼ਖਸੀਅਤਾਂ ਵਿਚੋਂ ਸਨ ਜਿਨ੍ਹਾਂ ਨੇ ਇਸ ਰਾਜ ਦੀ ਚੜ੍ਹਤ ਤੇ ਰਾਖੀ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ । ਉਨ੍ਹਾਂ ਕਿਹਾ ਜਦੋਂ ਮਿਸਲਾਂ ਦੇ ਸਰਦਾਰ ਇਲਾਕੇ ਜਿੱਤਣ ਤੋਂ ਰਾਜ ਸਥਾਪਿਤ ਕਰਨ ਲਗੇ ਹੋਏ ਸਨ ਤਾਂ ਉਦੋਂ ਅਕਾਲੀ ਫੂਲਾ ਸਿੰਘ ਗੁਰਦੁਆਰਿਆਂ ਦੀ ਸੇਵਾ ਸੰਭਾਲ ਤੇ ਪ੍ਰਬੰਧ ਠੀਕ ਕਰਕੇ ਸਿੱਖੀ ਅਸੂਲਾਂ ਤੇ ਪਹਿਰਾ ਦੇ ਰਹੇ ਸਨ । ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਹੈਸੀਅਤ ਵਿਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਸ ਦੀਆਂ ਸਦਾਚਾਰਕ ਕਮਜ਼ੋਰੀਆਂ ਬਦਲੇ ਭਰੀ ਸੰਗਤ ਵਿਚ ਧਾਰਮਿਕ ਦੰਡ ਦੇ ਸਕਣਾ ਆਪ ਦੇ ਜੀਵਨ ਦਾ ਕਰਤਵ ਸੀ । ਕੀਰਤਨ ਦਰਬਾਰ ਵਿੱਚ ਪੰਥ ਦੇ ਸਿਰਮੌਰ ਰਾਗੀ ਭਾਈ ਗੁਰਪ੍ਰੀਤ ਸਿੰਘ ਖਾਲਸਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਿੰਦਰ ਸਿੰਘ ਮੋਨੀ, ਭਾਈ ਗੁਰਪ੍ਰਤਾਪ ਸਿੰਘ ਹਜ਼ੂਰੀ ਰਾਗੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕੀਤਾ। ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਲੋਂ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਤੇ ਪੰਜ ਪਿਆਰਿਆਂ ਨੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਦਲ ਪੰਥ ਬੁੱਢਾ ਦਲ ਦੇ ਵਿਦਵਾਨ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨੱਇਆ ਨੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਅਤੇ ਬੁੱਢਾ ਦਲ ਦੇ ਇਤਿਹਾਸ ਅਤੇ ਗੁਰੂ ਬਖਸ਼ਿਸ਼ਾਂ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਸੇਵਾਪੰਥੀ ਸੰਪਰਦਾ ਦੇ ਮੁਖੀ ਸੰਤ ਜੋਗਾ ਸਿੰਘ ਕਰਨਾਲ ਵਾਲਿਆਂ ਨੇ ਕਿਹਾ ਅੱਜ ਅਕਾਲੀ ਬਾਬਾ ਫੂਲਾ ਸਿੰਘ ਵਰਗੇ ਦਲੇਰ, ਨਿਡਰ ਸੂਰਮੇ ਜਥੇਦਾਰ ਦੀ ਲੋੜ ਭਾਸਦੀ ਹੈ ਜੋ ਪੰਥ ਦੀ ਅਗਵਾਈ ਕਰੇ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਦਲ ਪੰਥ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਕੀਰਤਨ ਦਰਬਾਰ ਸਮੇਂ ਦਿਤੇ ਸਹਿਯੋਗ ਲਈ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਸਮਾਗਮ ਵਿੱਚ ਪੁਜੇ ਸੰਤ ਮਹਾਪੁਰਸ਼ਾ, ਨਿਹੰਗ ਸਿੰਘ ਦਲਪੰਥ ਦੇ ਮੁਖੀਆਂ ਅਤੇ ਹੋਰ ਸੰਪਰਦਾਵਾਂ ਦਾ ਕੀਤਾ। ਸਟੇਜ ਦੀ ਸੇਵਾ ਭਾਈ ਪਰਮਵੀਰ ਸਿੰਘ ਅਰਦਾਸੀਏ ਨੇ ਬਾਖੂਬੀ ਨਿਭਾਈ। ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਭਾਈ ਕਸ਼ਮੀਰ ਸਿੰਘ ਹੈੱਡ ਗ੍ਰੰਥੀ, ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ, ਬਾਬਾ ਜੰਗ ਸਿੰਘ ਕਰਨਾਲ, ਬਾਬਾ ਜੋਤਇੰਦਰ ਸਿੰਘ, ਅਮਰੀਕਾ ਤੋਂ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ, ਸ. ਲੱਡੂ ਸਿੰਘ ਮਹਾਜਨ, ਸ. ਥਾਨ ਸਿੰਘ ਸੁਪਰੀਡੈਂਟ, ਸਿੰਘ ਸਾਹਿਬ ਗਿਆਨੀ ਰਾਮ ਸਿੰਘ, ਸ. ਇੰਦਰਪਾਲ ਸਿੰਘ ਫੌਜੀ, ਸ. ਰਵਿੰਦਰ ਸਿੰਘ ਮੁੰਗਈ, ਸ. ਹਰਜੀਤ ਸਿੰਘ ਕੜੇਵਾਲੇ, ਸ. ਜੈਮਲ ਸਿੰਘ, ਸ. ਜਸਪਾਲ ਸਿੰਘ ਲਾਂਗਰੀ, ਗਿਆਨੀ ਪਰਮਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਕਥਾਵਾਚਕ ਆਦਿ ਹਾਜ਼ਰ ਸਨ।

Punjab Bani 21 November,2023
ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਕੀਤਾ ਸਨਮਾਨਤ ਸ੍ਰੀ ਹਜ਼ੂਰ ਸਾਹਿਬ/ਅੰਮ੍ਰਿਤਸਰ:- 20 ਨਵੰਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਪੰਥ ਰਤਨ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਕਰ ਰਹੇ ਹਨ ਅੱਜ ਬੁੱਢਾ ਦਲ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਸੱਚਖੰਡ ਸ੍ਰੀ ਹਜੂਰ ਸਾਹਿਬ ਅਬਿਚਲ ਨਗਰ ਨੰਦੇੜ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਤੇ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ। ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਸੱਚਖੰਡ ਬੋਰਡ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚਖੰਡ ਗਮਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਤੀ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਨਿਹੰਗ ਸਿੰਘ ਫੌਜਾਂ ਸਮੇਤ ਹਾਜ਼ਰ ਹੋਏ। ਜਿਥੇ ਉਹਨਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਤੇ ਸੱਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਦੀ ਪਰੰਪਰਾਗਤ ਮਰਿਆਦਾ ਅਨੁਸਾਰ ਦਸਤਾਰ, ਚੋਲਾ, ਕਮਰਕੱਸਾ, ਸ੍ਰੀ ਸਾਹਿਬ, ਸਿਰਪਾਓ ਆਦਿ ਨਾਲ ਸਨਮਾਨਿਤ ਕੀਤਾ ਗਿਆ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੇ ਸਿੰਘਾਂ ਸਮੇਤ ਗੁਰਦੁਆਰਾ ਲੰਗਰ ਸਾਹਿਬ, ਗੁਰਦੁਆਰਾ ਮਹਾਂਕਾਲ ਸਿੰਘ ਜੀ,ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ,ਅਸਥਾਨ ਮਾਤਾ ਭਾਗੋ ਜੀ, ਜਥੇਦਾਰ ਪ੍ਰਹਿਲਾਦਾ ਸਿੰਘ ਜੀ ਦੇ ਸ਼ਹੀਦੀ ਅਸਥਾਨ ਤੇ ਵੀ ਨਤਮਸਤਕ ਹੋਏ। ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਵਿਖੇ ਬਾਬਾ ਬਲਵਿੰਦਰ ਸਿੰਘ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਾਬਾ ਇੰਦਰ ਸਿੰਘ ਘੋੜਿਆ ਦੇ ਜਥੇਦਾਰ, ਭਾਈ ਜਸਵਿੰਦਰ ਸਿੰਘ ਜੱਸੀ ਇੰਚਾਰਜ ਬੁੱਢਾ ਦਲ ਅਮਰੀਕਾ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਭਾਈ ਰਣਜੋਧ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਹਰਪ੍ਰੀਤ ਸਿੰਘ ਹੈਪੀ, ਭਾਈ ਵਿਸਵਪ੍ਰਤਾਪ ਸਿੰਘ ਸਮਾਣਾ, ਬਾਬਾ ਜੱਗਾ ਸਿੰਘ ਹਨੂੰਮਾਨਗੜ੍ਹ, ਬਾਬਾ ਕਰਮ ਸਿੰਘ ਜੀਰਕਪੁਰ, ਭਾਈ ਸੁਖਵਿੰਦਰ ਸਿੰਘ ਮੌਰ ਸਟੇਜ ਸਕੱਤਰ, ਭਾਈ ਇੰਦਰਜੀਤ ਸਿੰਘ ਰਿੱਕੀ, ਭਾਈ ਰਣਜੋਤ ਸਿੰਘ, ਭਾਈ ਮਨੋਜ ਸਿੰਘ, ਭਾਈ ਸੁਖਦੇਵ ਸਿੰਘ, ਬਾਬਾ ਜੀਤ ਸਿੰਘ ਮਾਨਸਾ, ਭਾਈ ਪ੍ਰੇਮ ਸਿੰਘ ਵਾਹਿਗੁਰੂ, ਭਾਈ ਸ਼ੇਰ ਸਿੰਘ ਸਿਵੀਆ, ਭਾਈ ਸਤਨਾਮ ਸਿੰਘ ਮਠਿਆਈਸਰ, ਭਾਈ ਸ਼ੇਰ ਸਿੰਘ ਬੱਗਸਰ, ਭਾਈ ਸਰਵਣ ਸਿੰਘ ਮਝੈਲ, ਭਾਈ ਲਖਬੀਰ ਸਿੰਘ ਕੋਟਕਪੁਰਾ, ਬਾਬਾ ਬੂਟਾ ਸਿੰਘ ਲੰਬਵਾਲੀ, ਭਾਈ ਜਗਤਾਰ ਸਿੰਘ ਅਕਬਰਪੁਰ ਖੁਡਾਲ, ਭਾਈ ਕੁਲਵਿੰਦਰ ਸਿੰਘ ਸੰਗਤਸਰ ਆਦਿ ਨਿਹੰਗ ਸਿੰਘ ਮੌਜੂਦ ਸਨ।

Punjab Bani 20 November,2023
ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ

ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ ਬਟਾਲਾ, 20 ਨਵੰਬਰ : ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜਾ ਘਟਨਾ ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚੋਂ ਸਾਹਮਣੇ ਆਈ ਹੈ। ਜਿੱਥੇ  ਅੱਜ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ। ਸੀਸੀਟੀਵੀ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਇਸ ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ। ਗ੍ਰੰਥੀ ਸਿੰਘ ਨੇ ਇਸ ਦੀ ਜਾਣਕਾਰੀ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ  ਦਿੱਤੀ। ਇਸ ਮੌਕੇ ਇਤਲਾਹ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Punjab Bani 20 November,2023
ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਭਾਈ ਰਾਜੋਆਣਾ ਨਾਲ ਸ਼ੋ੍ਰਮਣੀ ਕਮੇਟੀ ਵਫ਼ਦ ਕਰੇਗਾ ਮੁਲਾਕਾਤ, ਫੇਰ ਉਲੀਕੇਗਾ ਅਗਲਾ ਸੰਘਰਸ਼ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੱਧਪ੍ਰਦੇਸ਼ ਦੇ ਜੱਬਲਪੁਰ ਵਿਖੇ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇ ਕਾਰਵਾਈ ਪਟਿਆਲਾ 18 ਨਵੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਦੇ ਮਸਲੇ ’ਤੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਪੱਖਪਾਤੀ ਰਵੱਈਆ ਛੱਡਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜਿਥੇ ਕਾਨੂੰਨੀ ਤੌਰ ’ਤੇ ਲੜਾਈ ਜਾਰੀ ਰੱਖੀ ਹੋਈ, ਉਥੇ ਹੀ ਸਿਰਮੌਰ ਸੰਸਥਾ ਵੱਲੋਂ ਲਗਾਤਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸਵਾਲਾਂ ਦਾ ਜਵਾਬ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਸਿਰਮੌਰ ਸੰਸਥਾ ਵੱਲੋਂ ਦਸਤਖਤੀ ਮੁਹਿੰਮ ਚਲਾਈ ਗਈ ਅਤੇ 26 ਲੱਖ ਦੇ ਕਰੀਬ ਦਸਤਖਤਾਂ ਵਾਲੇ ਫਾਰਮ ਭਰਵਾਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਤੱਕ ਪਹੁੰਚਾ ਕੇ ਏਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਆਪਣਾ ਪੱਖਪਾਤੀ ਰਵੱਈਆ ਛੱਡੇ ਤਾਂ ਕਿ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਨੂੰ ਅਸਲ ਮਾਇਨਿਆਂ ਵਿਚ ਇਨਸਾਫ ਮਿਲ ਸਕੇ। ਉਨ੍ਹਾਂ ਕਿਹਾ ਕਿ ਜਲਦ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਸਜ਼ਾਜਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ, ਜਿਸ ਉਪਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅਗਲਾ ਸੰਘਰਸ਼ ਉਲੀਕੇਗੀ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੂੰ ਬੰਦੀ ਸਿੱਖਾਂ ਦੀ ਰਿਹਾਈ ਦੇ ਮਸਲੇ ’ਤੇ ਕੋਈ ਟਿੱਪਣੀ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰ ਲੈਣਾ ਚਾਹੀਦਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦਸਤਖਤੀ ਮੁਹਿੰਮ ਵਾਲੇ ਫਾਰਮਾਂ ਨੂੰ ਫਰਜ਼ੀ ਦੱਸਣ ਵਾਲੇ ਰਵਨੀਤ ਸਿੰਘ ਬਿੱਟੂ ਨੂੰ ਨਸੀਹਤ ਦਿੱਤੀ ਕਿ ਸਿੱਖਾਂ ਦੇ ਮਸਲਿਆਂ ਵਿਚ ਪੈਣ ਦੇ ਬਜਾਏ ਰਾਜਪਾਲ ਬਨਵਾਰੀ ਲਾਲ ਪ੍ਰਰੋਹਿਤ ਨੰੂ ਭੇਜੇ ਦਸਤਖਤੀ ਮੁਹਿੰਮ ਵਾਲੇ ਫਾਰਮ ਖੁਦ ਹੀ ਤਸਦੀਕ ਕਰ ਲਵੇ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘ ਸਿੱਖ ਕੌਮ ਅਤੇ ਸਾਡੇ ਅਸਲ ਹੀਰੋ ਹਨ ਅਤੇ ਰਵਨੀਤ ਬਿੱਟੂ ਨੂੰ ਅਜਿਹੀਆਂ ਟਿੱਪਣੀਆਂ ਕਰਨ ਤੋਂ ਪਹਿਲਾਂ ਆਪਣੇ ਪੁਰਖਿਆਂ ਦੇ ਕਾਰਨਾਮਿਆਂ ’ਤੇ ਝਾਤ ਮਾਰ ਲੈਣੀ ਚਾਹੀਦੀ, ਜੋ ਹਮੇਸ਼ਾ ਸਿੱਖ ਕੌਮ ਨਾਲ ਬੇਇਨਸਾਫੀ ਕਰਦੇ ਰਹੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਵਿਖੇ ਵਾਇਰਲ ਹੋਈ ਇਕ ਵੀਡੀਓ ਦਾ ਗੰਭੀਰ ਨੋਟਿਸ ਲਿਆ, ਜਿਸ ਵਿਚ ਇਕ ਸਿੱਖ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਦੀ ਦਸਤਾਰ ਅਤੇ ਕੇਸਾਂ ਦਾ ਅਪਮਾਨ ਕਰਨਾ ਅਤੇ ਕੁੱਟਮਾਰ ਕਰਨ ਦੀ ਅਜਿਹੀ ਘਟਨਾ ਮੰਦਭਾਗੀ ਅਤੇ ਸਖਤ ਨਿੰਦਣਯੋਗ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਪੀੜਤ ਧਿਰ ਨੂੰ ਵੀ ਇਨਸਾਫ ਮਿਲਣਾ ਚਾਹੀਦਾ ਹੈ।

Punjab Bani 18 November,2023
ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ ਹਜੂਰੀ ਕੀਰਤਨੀ ਜੱਥਿਆਂ ਨੇ ਚਲਾਇਆ ਕੀਰਤਨ ਪ੍ਰਵਾਹ, ਪੰਗਤ ਸੰਗਤ ਕਰਕੇ ਸੰਗਤਾਂ ਨੇ ਕੀਤਾ ਇਸ਼ਨਾਨ ਗੁਰਦੁਆਰਾ ਪ੍ਰਬੰਧਕਾਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦਾ ਤੀਜੀ ਵਾਰ ਪ੍ਰਧਾਨ ਚੁਣਨ ’ਤੇ ਕੀਤਾ ਸਨਮਾਨ ਪਟਿਆਲਾ 18 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਸ਼ਬਦ ਗੁਰੂ ਨਾਲ ਸਾਂਝ ਪਾਉਂਦਿਆਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਅਤੇ ਕਵੀਸ਼ਰੀ ਜੱਥਿਆਂ ਜਿਨ੍ਹਾਂ ’ਚ ਭਾਈ ਅਰਜਨ ਸਿੰਘ ਬੜਮਾਜਰਾ, ਭਾਈ ਅਵਤਾਰ ਸਿੰਘ ਮੂਲੇਵਾਲ, ਭਾਈ ਬਲਬੀਰ ਸਿੰਘ ਸਾਗਰ, ਭਾਈ ਗੁਰਦਿਆਲ ਸਿੰਘ ਹਾਂਡਾ, ਭਾਈ ਸੁਰਿੰਦਰ ਸੰਿਘ ਸਫਰੀ, ਭਾਈ ਲਖਵਿੰਦਰ ਸਿੰਘ ਬੀ.ਏ.ਭਾਈ ਗੁਰਪਆਰ ਸਿੰਘ ਜੌਹਰ, ਰਾਮ ਸਿੰਘ ਸੁਨਾਮ, ਭਾਈ ਅਵਤਾਰ ਸਿੰਘ ਗੁਲਸ਼ਨ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਪੰਚਮੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਪ੍ਰਧਾਨ ਬਣਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਘਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਗੁਰਬਾਣੀ ਨਾਮ ਸਿਮਰਨ ਦਾ ਆਨੰਦ ਮਾਣਨ ਤੋਂ ਇਲਾਵਾ ਪੰਗਤ ਅਤੇ ਸੰਗਤ ਵੀ ਕੀਤੀ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਹਰਵਿੰਦਰ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪ੍ਰਚਾਰਕ ਪਰਵਿੰਦਰ ਸਿੰਘ, ਜਸਵੀਰ ਸਿੰਘ ਆਦਿ ਸ਼ਾਮਲ ਸਨ। ਗੁਰਦੁਆਰਾ ਸਾਹਿਬ ਪੁੱਜਣ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਨਾਂ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ। ਫੋਟੋ : ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੁੰਦੀ ਸੰਗਤ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ। ਫੋਟੋ : ਗੁਰਦੁਆਰਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਮਗਰੋਂ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਅਤੇ ਹੋਰ।

Punjab Bani 18 November,2023
'ਸਿੱਖ ਧਰਮ ਵਿੱਚ ਗੁਰਿਆਈ ਪਰੰਪਰਾ' ਵਿਸ਼ੇ ਉੱਤੇ ਪ੍ਰੋਗਰਾਮ ਕਰਵਾਇਆ

'ਸਿੱਖ ਧਰਮ ਵਿੱਚ ਗੁਰਿਆਈ ਪਰੰਪਰਾ' ਵਿਸ਼ੇ ਉੱਤੇ ਪ੍ਰੋਗਰਾਮ ਕਰਵਾਇਆ ਪਟਿਆਲਾ-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਗੁਰਮਤਿ ਵਿਖਿਆਨ ਵਿਸ਼ੇਸ਼ ਲੈਕਚਰ ਲੜੀ ਅਧੀਨ 32ਵੇਂ ਆਨਲਾਈਨ ਵਿਖਿਆਨ ਦਾ 'ਸਿੱਖ ਧਰਮ ਵਿੱਚ ਗੁਰਿਆਈ ਪਰੰਪਰਾ' ਵਿਸ਼ੇ ਉੱਤੇ ਆਯੋਜਨ ਕੀਤਾ ਗਿਆ। ਚੇਅਰ ਇੰਚਾਰਜ ਡਾ. ਅਲੰਕਾਰ ਸਿੰਘ ਨੇ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਉਦੇਸ਼ਾਂ ਤਹਿਤ ਗੁਰਮਤਿ ਸੰਗੀਤ ਚੇਅਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਦੇ ਡਾਇਰੈਕਟਰ ਡਾ. ਮਲਕਿੰਦਰ ਕੌਰ ਨੇ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਮੁੱਖ ਵਕਤਾ ਵਜੋਂ ਪਹੁੰਚੇ ਦਸ਼ਮੇਸ਼ ਖ਼ਾਲਸਾ ਕਾਲਜ, ਜ਼ੀਰਕਪੁਰ ਦੇ ਇਤਿਹਾਸ ਵਿਭਾਗ ਤੋਂ ਅਸਿਸਟੈਂਟ ਪ੍ਰੋਫ਼ੈਸਰ ਡਾ. ਜਸਵਿੰਦਰ ਕੌਰ ਨੇ ਇਸ ਵਿਸ਼ੇ ਉੱਤੇ ਇਤਿਹਾਸਕ ਹਵਾਲੇ ਦੇ ਕੇ ਖੋਜ ਭਰਪੂਰ ਜਾਣਕਾਰੀ ਦਿੱਤੀ। ਗੁਰਿਆਈ ਪਰੰਪਰਾ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੂੰ ਗੁਰਿਆਈ ਧੁਰ ਦਰਗਾਹੋਂ ਪ੍ਰਾਪਤ ਹੋਈ ਸੀ। ਉਪਰੰਤ ਗੁਰੂ ਅੰਗਦ ਦੇਵ ਜੀ ਤੋਂ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਤਕ ਗੁਰਿਆਈ ਪਰੰਪਰਾ ਸੇਵਾ, ਸਿਮਰਨ ਆਦਿ ਸਿਧਾਤਾਂ ਉੱਤੇ ਪਹਿਰਾ ਦੇਣ ਵਾਲਿਆਂ ਨੂੰ ਦਿੱਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਲੁਧਿਆਣਾ ਤੋਂ ਜੁੜੇ ਉੱਘੇ ਲੇਖਕ ਅਤੇ ਵਿਦਵਾਨ ਸ. ਅਨੁਰਾਗ ਸਿੰਘ ਨੇ ਵਿਸ਼ੇ ਨਾਲ ਸਬੰਧਿਤ ਆਪਣੇ ਵਿਚਾਰਾਂ ਰਾਹੀਂ ਸਰੋਤਿਆਂ ਨਾਲ ਸਾਂਝ ਪਾਈ ਅਤੇ ਗੁਰਮਤਿ ਸੰਗੀਤ ਚੇਅਰ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਕੋਆਰਡੀਨੇਟਰ ਵਜੋਂ ਡਾ. ਹਰਮਿੰਦਰ ਕੌਰ ਅਤੇ ਸ. ਜਸਬੀਰ ਸਿੰਘ ਜਵੱਦੀ ਨੇ ਕਾਰਜ ਕੀਤਾ। ਵੈਬੀਨਾਰ ਨੂੰ ਸਫਲ ਬਣਾਉਣ ਵਿੱਚ ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ ਨੇ ਸਹਿਯੋਗ ਦਿੱਤਾ। ਅੰਤ ਵਿਚ ਯੂਨੀਵਰਸਿਟੀ ਦੇ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਸੈਂਟਰ ਦੇ ਇੰਚਾਰਜ ਡਾ. ਪਰਮੀਤ ਕੌਰ ਨੇ ਸਮੂਹ ਵਿਦਵਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਵੈਬੀਨਾਰ ਵਿਚ ਫ਼ੈਕਲਟੀ ਮੈਂਬਰਾਨ, ਵਿਦਿਆਰਥੀਆਂ ਅਤੇ ਖੋਜਾਰਥੀਆਂ ਤੋਂ ਇਲਾਵਾ ਡਾ. ਹਰਜਸ ਕੌਰ, ਡਾ. ਪਰਮਜੀਤ ਸਿੰਘ, ਜਗਰਾਜ ਸਿੰਘ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ ਆਦਿ ਸ਼ਾਮਲ ਹੋਏ।

Punjab Bani 17 November,2023
ਬੁੱਢਾ ਦਲ ਦੇ ਮੁਖੀ ਧਰਮ ਪ੍ਰਚਾਰ ਲਈ ਮਹਾਰਾਸ਼ਟਰਾ ਪਹੰੁਚੇ

ਬੁੱਢਾ ਦਲ ਦੇ ਮੁਖੀ ਧਰਮ ਪ੍ਰਚਾਰ ਲਈ ਮਹਾਰਾਸ਼ਟਰਾ ਪਹੰੁਚੇ ਨਾਗਪੁਰ ਏਅਰਪੋਰਟ ਵਿਖੇ ਪ੍ਰਮੱਖ ਗੁ: ਕਮੇਟੀਆਂ ਤੇ ਸੰਗਤਾਂ ਵੱਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦਾ ਸ਼ਾਨਦਾਰ ਨਿੱਘਾ ਸੁਆਗਤ ਅੰਮ੍ਰਿਤਸਰ:- 17 ਨਵੰਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਵੱਲੋਂ ਦੇਸ਼ ਵਿਦੇਸ਼ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਜ਼ੋਰਦਾਰ ਤਰੀਕੇ ਨਾਲ ਪ੍ਰਚੰਡ ਕਰ ਦਿੱਤਾ ਗਿਆ ਹੈ। ਜਿੱਥੇ ਅਮਰੀਕਾ-ਕਨੇਡਾ ਵਿੱਚ ਗੁਰਦੁਆਰਾ ਛਾਉਣੀਆਂ ਸਥਾਪਤ ਕੀਤੀਆਂ ਗਈਆਂ ਹਨ ਉਥੇ ਪੰਜਾਬ, ਹਰਿਆਣਾ, ਮੱਧਪ੍ਰਦੇਸ਼ ਮਹਾਰਾਸ਼ਟਰ ਅਤੇ ਦਿਲੀ ਵਿੱਚ ਵੀ ਬੁੱਢਾ ਦਲ ਵੱਲੋਂ ਗੁਰਮਤਿ ਪ੍ਰਚਾਰ ਸਮਾਗਮਾਂ ਰਾਹੀਂ ਸ਼ਬਦ ਗੁਰੂ ਦਾ ਪ੍ਰਚਾਰ ਨਗਰ ਨਗਰ ਕੀਤਾ ਜਾ ਰਿਹਾ ਹੈ। ਅੱਜ ਮਹਾਰਾਸ਼ਟਰਾ ਪ੍ਰਾਂਤ ਦੇ ਮੁੱਖ ਸ਼ਹਿਰ ਨਾਗਪੁਰ ਦੇ ਹਵਾਈ ਅੱਡੇ ਉਤਰਨ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਦਾ ਸ਼ਹਿਰ ਦੀਆਂ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ, ਧਾਰਮਿਕ ਪ੍ਰਮੱਖੀ ਸਖਸ਼ੀਅਤਾਂ ਨੇ ਖਾਲਸਾਈ ਜ਼ੈਕਾਰਿਆਂ ਅਤੇ ਫੁੱਲਾਂ ਦੀ ਵਰਖਾ ਕਰਕੇ ਚੜਦੀਕਲਾ ‘ਚ ਸ਼ਾਨਦਾਰ ਸਵਾਗਤ ਕੀਤਾ। ਬੁੱਢਾ ਦਲ ਦੇ ਮੁਖੀ ਨੂੰ ਫਤਿਹ ਮਾਰਚ ਦੇ ਰੂਪ ਵਿਚ ਕਾਰਾਂ, ਮੋਟਰਸਾਇਕਲਾਂ ਤੇ ਹੋਰ ਵਾਹਨਾਂ ਦੇ ਵਿਸ਼ਾਲ ਕਾਫਲੇ ਦੇ ਰੂਪ ਵਿੱਚ ਗੁਰਦੁਆਰਾ ਸ੍ਰੀ ਸਿੰਘ ਸਭਾ ਕਾਮਟੀ ਰੋਡ ਵਿਖੇ ਪੁਜੇ। ਇਸ ਸਮੇਂ ਸਵਾਗਤ ਕਰਨ ਵਾਲਿਆਂ ਵਿੱਚ ਵਿਸ਼ੇਸ਼ ਤੌਰ ਤੇ ਸ. ਸੁਖਵੀਰ ਸਿੰਘ ਪ੍ਰਧਾਨ, ਸ. ਅਜਮੇਰ ਸਿੰਘ ਜਰਨਲ ਸਕੱਤਰ, ਸ. ਸੁਖਵੀਰ ਸਿੰਘ ਸੱਗੂ, ਸ. ਗੁਰਪ੍ਰਤਾਪ ਸਿੰਘ ਬ੍ਰਦਰਜ ਸਪੋਟਸ ਕਲੱਬ, ਸ. ਇੰਦਰਪਾਲ ਸਿੰਘ ਫੌਜ਼ੀ ਰਿੱਕੀ, ਸ. ਜਸਕਰਨ ਸਿੰਘ, ਸ. ਮਨੋਜ ਸਿੰਘ ਸ਼ਾਮਲ ਸਨ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਮਹਾਰਾਸ਼ਟਰਾਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਕੀਰਤਨ ਦਰਬਾਰ ਅਤੇ ਖਾਲਸਾਈ ਫਤਿਹ ਮਾਰਚ ਕੀਤੇ ਜਾ ਰਹੇ ਹਨ। 17 ਨਵੰਬਰ ਤੋਂ ਲੈ ਕੇ 24 ਨਵੰਬਰ ਤੀਕ ਨਾਗਪੁਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨੰਦੇੜ, ਹੈਦਰਾਬਾਦ, ਸਿੰਕਦਰਾਬਾਦ, ਗੁ: ਨਾਨਕਝੀਰਾ ਸਾਹਿਬ ਬਿਦਰ ਵਿਖੇ ਗੁਰਮਤਿ ਸਮਾਗਮ ਅਯੋਜਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਬੁੱਢਾ ਦਲ ਦੇ ਮੁਖੀ ਰਹੇ ਮਹਾਨ ਸਿੱਖ ਜਰਨੈਲਾਂ ਦਾ ਸਿੱਖ ਇਤਿਹਾਸ ਵਿੱਚ ਉਨ੍ਹਾਂ ਦਾ ਸਥਾਨ ਅਤੇ ਕੌਮ ਪ੍ਰਤੀ ਕੀਤੀਆਂ ਕੁਰਬਾਨੀਆਂ ਦਾ ਵਿਸਥਾਰ ਵੀ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਵੱਖ-ਵੱਖ ਪ੍ਰਮੁੱਖ ਗੁਰੂਘਰਾਂ ਵਿੱਚ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ਗਏ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਨੇ ਬੁੱਢਾ ਦਲ ਦਾ ਗੁਰੂ ਕਾਲ ਤੋਂ ਅਰੰਭ ਹੋਏ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਲਦਾਵਹੀਰ ਦੇ ਅਰਥਾਂ ਨੂੰ ਸਮਝਣ ਦੀ ਲੋੜ ਹੈ ਹਰ ਪਿੰਡ ਨਗਰ ਸ਼ਹਿਰ ਵਿੱਚ ਧਰਮ ਦਾ ਪ੍ਰਚਾਰ ਸ਼ਬਦ ਗੁਰੂ ਦੀ ਅਲਖ ਜਗਾਉਣੀ ਹੈ। ਬੁੱਢਾ ਦਲ ਆਪਣਾ ਫਰਜ਼ ਪੂਰੀ ਤਨਦੇਹੀ ਤੇ ਸ਼ਰਧਾ ਭਾਵਨਾ ਨਾਲ ਨਿਭਾ ਰਿਹਾ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਸਰਦੂਲਗੜ੍ਹ ਦੇ ਪਿੰਡ ਝੰਡੇਕਲਾਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਵੱਡੇ ਪੱਧਰ ਤੇ ਕਾਰ ਸੇਵਾਵਾਂ ਬਾਬਾ ਬਚਨ ਸਿੰਘ ਕਾਰਸੇਵਕ ਦਿਲੀ ਵਾਲਿਆਂ ਵੱਲੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਨਜ਼ਰਸਾਨੀ ਹੇਠ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ, ਦੀਵਾਨ ਹਾਲ, ਸਰੋਵਰ, ਲੰਗਰ ਹਾਲ ਅਤੇ ਸਰਾਂ ਦੀਆਂ ਸੇਵਾਵਾਂ ਚੱਲ ਰਹੀਆਂ ਹਨ, ਏਸੇ ਤਰ੍ਹਾਂ ਗੁਰਦੁਆਰਾ ਬਾਬਾ ਫੇਰੂਮਲ ਸਾਹਿਬ ਪਿੰਡ ਨੰਗਲ ਵਿਖੇ ਵੀ ਸੇਵਾ ਚੱਲ ਰਹੀ ਹੈ, ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਵੀ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਜੋ ਬੁੱਢਾ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਸਨ ਦੇ ਨਾਮਪੁਰ ਗੁਰਦੁਆਰਾ ਸਾਹਿਬ ਛਾਉਣੀ ਬਨਾਈ ਗਈ ਹੈ ਜਿਥੇ ਸੰਗਤਾਂ ਵੱਡੀ ਪੱਧਰ ਤੇ ਹਾਜ਼ਰੀਆਂ ਭਰ ਰਹੀਆਂ ਹਨ। ਉਨ੍ਹਾਂ ਕਿਹਾ ਇਤਿਹਾਸਕ ਅੰਮ੍ਰਿਤਸਰ ਵਿਖੇ ਬੁੱਢਾ ਦਲ ਛਾਉਣੀ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਕਾਇਆ ਕਲਪ ਕੀਤੀ ਗਈ ਹੈ ਸਮੂਹਕ ਸੜਕਾਂ, ਸੁੰਦਰ ਰੋਸ਼ਨੀ ਅਤੇ ਬਾਗ਼ਬਾਨੀ ਵੀ ਨਵੀਨਤਮ ਤੌਰ ਤੇ ਪ੍ਰਦਸ਼ਤ ਹੋਈ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਚੁੱਜੀ ਅਗਵਾਈ ਅਤੇ ਦੂਰ ਅੰਦੇਸ਼ੀ ਸਦਕਾ ਸਾਰੀਆਂ ਬੁੱਢਾ ਦਲ ਦੀਆਂ ਛਾਉਣੀਆਂ ਦੇ ਦਰਬਾਰਾਂ, ਸਰੋਵਰਾਂ ਅਤੇ ਚਾਰ ਦਿਵਾਰੀਆਂ ਕਰਨ ਉਪਰੰਤ ਜਾਇਦਾਦਾਂ ਦੀ ਪੂਰੀ ਤਰ੍ਹਾਂ ਸਾਂਭ ਸੰਭਾਲ ਕੀਤੀ ਜਾ ਰਹੀ ਹੈ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਜੱਸਾ ਸਿੰਘ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਭਾਈ ਸੁਖਜੀਤ ਸਿੰਘ ਕਨੱਈਆ ਕਥਾਵਾਚਕ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ, ਬਾਬਾ ਸਰਬਜੀਤ ਸਿੰਘ ਕਟਾਰ ਸਾਹਿਬ, ਬਾਬਾ ਮਲੂਕ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਾਬਾ ਕਰਮ ਸਿੰਘ ਜ਼ਿਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਸਰਵਣ ਸਿੰਘ ਮਝੈਲ ਲੱਖੀ ਜੰਗਲ ਤੇ ਬੇਅੰਤ ਨਿਹੰਗ ਸਿੰਘ ਫੌਜ਼ਾਂ ਨਾਲ ਹਾਜ਼ਰ ਸਨ।

Punjab Bani 17 November,2023
9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ

9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ ਚੰਡੀਗੜ੍ਹ- ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਲਖਬੀਰ ਸਿੰਘ ਤੇ ਸ. ਹਰਭਜਨ ਸਿੰਘ ਵਕਤਾ ਸ਼ਾਮਲ ਸਨ। ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰੋਫਾਰਮਿਆਂ ਦਾ ਸਮੁੱਚਾ ਵੇਰਵਾ ਡਿਜੀਟਲ ਰੂਪ ਵਿੱਚ ਮੰਗ ਪੱਤਰਾਂ ਸਮੇਤ ਰਾਜਪਾਲ ਪੰਜਾਬ ਨੂੰ ਸੌਂਪਿਆ ਗਿਆ। ਰਾਜਪਾਲ ਪੰਜਾਬ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਮ ’ਤੇ ਦਿੱਤੇ ਗਏ ਇੱਕ ਮੰਗ ਪੱਤਰ ਵਿੱਚ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਮੰਗੀ ਗਈ ਹੈ। ਇਨ੍ਹਾਂ ਵਿੱਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਨਾਮ ਦਿੱਤੇ ਇੱਕ ਹੋਰ ਮੰਗ ਪੱਤਰ ਰਾਹੀਂ ਭਾਈ ਰਾਜੋਆਣਾ ਦੀ ਫਾਂਸੀ ਤੋਂ ਉਮਰ ਕੈਦ ਤਬਦੀਲੀ ਦੇ ਮਾਮਲੇ ਦੇ ਹੱਲ ਦੀ ਅਪੀਲ ਕੀਤੀ ਗਈ ਹੈ।

Punjab Bani 16 November,2023
ਕਟਿਹਾਰ ਲਈ ਜਾਣ ਵਾਲੀ ਵਿਸ਼ੇਸ਼ ਰੇਲਗੱਡੀ ਨੂੰ ਰੱਦ ਕਰਨ ਤੋਂ ਬਾਅਦ ਪੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ ਵਾਲਾ ਦੇਖਿਆ ਗਿਆ ਦ੍ਰਿਸ਼

ਕਟਿਹਾਰ ਲਈ ਜਾਣ ਵਾਲੀ ਵਿਸ਼ੇਸ਼ ਰੇਲਗੱਡੀ ਨੂੰ ਰੱਦ ਕਰਨ ਤੋਂ ਬਾਅਦ ਪੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ ਵਾਲਾ ਦੇਖਿਆ ਗਿਆ ਦ੍ਰਿਸ਼ ਗੁੱਸੇ ‘ਚ ਆਏ ਸੈਂਕੜੇ ਯਾਤਰੀਆਂ ਨੇ ਰੇਲਵੇ ਸਟੇਸ਼ਨ ‘ਤੇ ਭੰਨਤੋੜ ਕੀਤੀ ਸਰਹਿੰਦ, 15 ਨਵੰਬਰ : ਮੰਗਲਵਾਰ ਨੂੰ ਬਿਹਾਰ ਦੇ ਕਟਿਹਾਰ ਲਈ ਜਾਣ ਵਾਲੀ ਵਿਸ਼ੇਸ਼ ਰੇਲਗੱਡੀ ਨੂੰ ਰੱਦ ਕਰਨ ਤੋਂ ਬਾਅਦ ਪੰਜਾਬ ਦੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਹਫੜਾ-ਦਫੜੀ ਵਾਲਾ ਦ੍ਰਿਸ਼ ਦੇਖਿਆ ਗਿਆ। ਟਰੇਨ ਦੇ ਰੱਦ ਹੋਣ ਤੋਂ ਗੁੱਸੇ ‘ਚ ਆਏ ਸੈਂਕੜੇ ਯਾਤਰੀਆਂ ਨੇ ਰੇਲਵੇ ਸਟੇਸ਼ਨ ‘ਤੇ ਭੰਨਤੋੜ ਕੀਤੀ। ਉੱਤਰੀ ਰੇਲਵੇ ਅਧਿਕਾਰੀਆਂ ਦੇ ਅਨੁਸਾਰ, ਕੁਝ ਗੁੱਸੇ ਵਿੱਚ ਆਏ ਯਾਤਰੀਆਂ ਨੇ ਕਥਿਤ ਤੌਰ ‘ਤੇ ਪੱਥਰਬਾਜ਼ੀ ਕੀਤੀ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਟਿਹਾਰ ਲਈ ਰਵਾਨਾ ਹੋਣ ਵਾਲੀ ਰੇਲਗੱਡੀ ਨੂੰ ਰੱਦ ਕਰ ਦਿੱਤਾ ਗਿਆ ਹੈ। ਉੱਤਰੀ ਰੇਲਵੇ ਦੇ ਸੀਪੀਆਰਓ ਦੀਪਕ ਕੁਮਾਰ ਨੇ ਕਿਹਾ ਕਿ ਰੇਕ ਨੂੰ ਜੋੜਨ ਵਿੱਚ ਦੇਰੀ ਹੋਈ ਅਤੇ ਰੇਲਗੱਡੀ ਨੂੰ ਸਵੇਰੇ 3 ਵਜੇ ਵਾਪਸ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ’ਤੇ ਬਕਾਇਦਾ ਐਲਾਨ ਕੀਤੇ ਜਾਂਦੇ ਹਨ। ਦੀਵਾਲੀ ਤੋਂ ਬਾਅਦ, ਬਿਹਾਰ ਜਾਣ ਵਾਲੀਆਂ ਟਰੇਨਾਂ ‘ਤੇ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹਜ਼ਾਰਾਂ ਲੋਕ ਛੱਠ ਪੂਜਾ ਲਈ ਰਾਜ ਪਰਤ ਰਹੇ ਹਨ, ਜੋ ਕਿ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਰੇਲਵੇ ਨੇ ਕਿਹਾ ਹੈ ਕਿ ਦੀਵਾਲੀ ਅਤੇ ਛਠ ਪੂਜਾ ਦੌਰਾਨ ਜ਼ਿਆਦਾ ਭੀੜ ਨੂੰ ਦੇਖਦੇ ਹੋਏ ਉਹ 1700 ਸਪੈਸ਼ਲ ਟਰੇਨਾਂ ਚਲਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਇਨ੍ਹਾਂ 1700 ਸਪੈਸ਼ਲ ਟਰੇਨਾਂ ‘ਚ 26 ਲੱਖ ਵਾਧੂ ਬਰਥ ਬਣਾਏ ਗਏ ਹਨ।

Punjab Bani 15 November,2023
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਮਾਣਿਆ ਆਨੰਦ ਪਟਿਆਲਾ 15 ਨਵੰਬਰ () ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਵੀ ਦਿੱਤੀ ਅਤੇ ਗੁਰਬਾਣੀ ਸਿਧਾਂਤ ਦੀ ਰੌਸ਼ਨੀ ’ਚ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਗੁਰਬਾਣੀ ਸਰਵਣ ਦਾ ਆਨੰਦ ਲਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਤਾਗੱਦੀ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਕਿਹਾ ਕਿ ਅਜੌਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਸ੍ਰੀ ਗੁਰੂ ਗ੍ਰੰਥ ’ਚ ਮੌਜੂਦ ਹੈ, ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਿਧਾਂਤ ਅਤੇ ਫਲਸਫੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ‘ਸ਼ਬਦ ਗੁਰੂ’ ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ ਅਤੇ ਗੁਰੂ ਸਾਹਿਬ ਸਿੱਖਿਆਵਾਂ ਨੂੰ ਚੱਲਕੇ ਮਨੁੱਖ ਆਪਣੇ ਜੀਵਨ ਨੂੰ ਰੌਸ਼ਨਮਈ ਬਣਾ ਸਕਦਾ। ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸੁਖਬੀਰ ਸਿੰਘ ਅਬਲੋਵਾਲ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਹੈਡ ਗ੍ਰੰਥੀ ਮੋਤੀ ਬਾਗ ਸਾਹਿਬ ਭਾਈ ਹਰਵਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਖਰੌੜ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ, ਸਮੂਹ ਸਟਾਫ ਮੈਂਬਰ ਤੇ ਸੰਗਤਾਂ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।

Punjab Bani 15 November,2023
ਇਤਿਹਾਸਕ ਮੰਦਿਰ ਸ੍ਰੀ ਕਾਲੀ ਦੇਵੀ ਜੀ ਨੂੰ ਗੋਲਕ ਦੇ ਮਾਮਲੇ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ - ਸੰਦੀਪ ਬੰਧੂ

ਇਤਿਹਾਸਕ ਮੰਦਿਰ ਸ੍ਰੀ ਕਾਲੀ ਦੇਵੀ ਜੀ ਨੂੰ ਗੋਲਕ ਦੇ ਮਾਮਲੇ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ - ਸੰਦੀਪ ਬੰਧੂ ਵਾਇਰਲ ਵੀਡੀਓ ਦੀ ਜਾਂਚ ਜਾਰੀ, ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਸਖਤ ਤੋਂ ਸਖਤ ਕਾਰਵਾਈ ਕਰਾਂਗੇ - ਸੰਦੀਪ ਬੰਧੂ ਨਵਰਾਤਰਿਆਂ ਦੀ ਗੋਲਕ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਦਿਆਂਗੇ - ਸੰਦੀਪ ਬੰਧੂ Patiala, 15 Nov. ਇਤਿਹਾਸਕ ਮੰਦਿਰ ਸ੍ਰੀ ਕਾਲੀ ਦੇਵੀ ਜੀ ਨੂੰ ਗੋਲਕ ਦੇ ਮਾਮਲੇ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਤਾ ਰਾਣੀ ਦੀ ਗੋਲਕ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਨਵਰਾਤਰਿਆਂ ਦੀ ਗੋਲਕ ਦੀ ਗਿਣਤੀ ਚਲ ਰਹੀ ਹੈ ਗਿਣਤੀ ਪੂਰੀ ਹੋਣ ਤੋਂ ਬਾਅਦ ਸਭ ਕੁਝ ਮਾਤਾ ਰਾਣੀ ਦੇ ਭਗਤਾਂ ਦੇ ਸਾਹਮਣੇ ਅਤੇ ਸ਼ਹਿਰ ਵਾਸੀਆਂ ਦੇ ਸਾਹਮਣੇ ਪ੍ਰੈਸ ਕਾਨਫਰੰਸ ਸਾਰੀ ਜਾਣਕਾਰੀ ਦਿੱਤੀ ਜਾਏਗੀ। ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਸੰਦੀਪ ਬੰਧੂ ਨੇ ਦੱਸਿਆ ਕਿ ਮੰਦਿਰ ਕਮੇਟੀ ਵੱਲੋਂ ਮੰਦਿਰ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਮੰਦਿਰ ਦੀ ਨਵੀ ਕਾਰ ਪਾਰਕਿੰਗ, ਪੰਜ ਮੰਜਿਲਾਂ ਭਵਨ ਬਣਾਕੇ ਸ਼ੁਰੂ ਕੀਤਾ ਗਿਆ। ਮੰਦਿਰ ਵਿੱਚ ਲਗਾਤਾਰ ਪਿਛਲੇ ਤਿੰਨ ਨਵਰਾਤਰਿਆਂ ਦੇ ਦੌਰਾਨ ਵਧੀਆ ਇੰਤਜਾਮ, ਵਧੀਆ ਸਜਾਵਟ, ਵਧੀਆ ਲੰਗਰ, ਗਰੀਬਾਂ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ, ਬੱਚਿਆਂ ਨੂੰ ਸਾਈਕਲਾਂ, ਸਪੋਰਟਸ ਕਿੱਟਾਂ ਆਦਿ ਵੰਡੀਆਂ ਜਾ ਰਹੀਆਂ ਹਨ। ਲਗਾਤਾਰ ਤਿੰਨ ਨਵਰਾਤਰਿਆਂ ਤੋਂ ਮਹਾਂਆਰਤੀ ਦਾ ਆਯੋਜਨ ਕੀਤਾ ਗਿਆ, ਇਸ ਵਾਰ ਤਾਂ ਸਰੋਵਰ ਵਿੱਚ ਪਾਣੀ ਲਿਆ ਕੇ ਗੰਗਾ ਆਰਤੀ ਵੀ ਕੀਤੀ ਗਈ। ਹੋਰ ਵੀ ਬਹੁਤ ਕੁਝ ਹੋ ਰਿਹਾ ਹੈ। ਸੰਦੀਪ ਬੰਧੂ ਨੇ ਕਿਹਾ ਕਿ ਮੰਦਿਰ ਕਮੇਟੀ ਵੱਲੋਂ ਕੀਤੇ ਜਾ ਰਹੇ ਚੰਗੇ ਕੰਮ ਇਹਨਾਂ ਲੋਕਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ ਹੈ। ਇਸ ਕਰਕੇ ਗੋਲਕ ਚੋਰੀ ਵਾਲਾ ਮਾਮਲਾ ਵੱਡਾ ਬਣਾਕੇ ਪੇਸ਼ ਕੀਤਾ ਜਾ ਰਿਹਾ ਹੈ। ਕਈ ਬੰਦੇ ਨਹੀਂ ਚਾਹੁੰਦੇ ਕੀ ਪੁਰਾਣੀ ਕਮੇਟੀ ਦੇ ਕੀਤੇ ਹੋਏ ਕੰਮਾਂ ਦੀ ਫਾਈਲ ਖੁੱਲ ਜਾਏ। ਇਹਨਾਂ ਨੇ ਬਹੁਤ ਜੋਰ ਲਗਾਇਆ ਕਿ ਕੁਝ ਕੰਮ ਜਿਹੜੇ ਪੁਰਾਣੇ ਹਨ ਜਿਨਾਂ ਵਿੱਚ ਸਾਨੂੰ ਘਪਲੇ ਹੋਣ ਦੀ ਗੁੰਜਾਇਸ਼ ਨਜ਼ਰ ਆ ਰਹੀ ਹੈ ਉਹ ਖੁੱਲ ਜਾਣ ਅਤੇ ਸਾਡੇ ਤੇ ਕਾਰਵਾਈ ਹੋਵੇ । ਇਹ ਸਾਰੇ ਮਿਲਕੇ ਨਹੀਂ ਚਾਹੁੰਦੇ ਕੀ ਚੰਗਾ ਕੰਮ ਹੋਵੇ, ਕਿਉਂਕਿ ਸਾਡੀ ਸਖਤੀ ਨਾਲ ਕਈ ਬੇਈਮਾਨਾਂ ਦੀ ਦਾਲ ਰੋਟੀ ਬੰਦ ਹੋ ਚੁੱਕੀ ਹੈ। ਇਹਨਾਂ ਦੀ ਗਲਤ ਬਿਆਨੀ ਕਰਕੇ ਸਾਡੇ ਵਲੋਂ ਕੀਤੇ ਹੋਏ ਚੰਗੇ ਕੰਮ ਵੀ ਇਹਨਾਂ ਦੇ ਪਾਏ ਰੋਲੇ ਹੇਠਾਂ ਦੱਬ ਰਹੇ ਹਨ। ਸੰਦੀਪ ਬੰਧੂ ਨੇ ਕਿਹਾ ਕਿ ਲਗਾਤਾਰ ਮੰਦਿਰ ਨੂੰ, ਸਾਡੀ ਕਮੇਟੀ, ਸਰਕਾਰ ਨੂੰ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਜਿਹੜੇ ਲੋਕ ਕਰ ਰਹੇ ਹਨ, ਸਾਡੇ ਵੱਲੋਂ ਉਹਨਾਂ ਨੂੰ ਚੇਤਾਵਨੀ ਵੀ ਹੈ ਕਿ ਗੁੰਮਰਾਹ ਕੁੰਨ ਬਿਆਨਬਾਜ਼ੀ ਕਰਕੇ ਮਾਤਾ ਰਾਣੀ ਦੇ ਭਗਤਾਂ ਅਤੇ ਸ਼ਹਿਰ ਵਾਸੀਆਂ ਨੂੰ ਗਲਤ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ ਨਹੀਂ ਤਾਂ ਸਾਡੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਸੰਦੀਪ ਬੰਧੂ ਨੇ ਕਿਹਾ ਕਿ ਜੋ ਵੀਡਿਓ ਵਾਇਰਲ ਹੋ ਰਹੀ ਹੈ ਉਸਦੀ ਜਾਂਚ ਸਾਡੀ ਚੇਅਰਮੈਨ ਮੰਦਿਰ ਕਮੇਟੀ ਮਾਣਯੋਗ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਮੂਹ ਕਮੇਟੀ ਵਲੋਂ ਕੀਤੀ ਜਾ ਰਹੀ ਹੈ, ਉਸ ਵਿੱਚ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕਰਾਂਗੇ। ਬੰਧੂ ਨੇ ਕਿਹਾ ਨਵਰਾਤਰਿਆਂ ਦੀ ਗੋਲਕ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਕਰਕੇ ਸਾਰੀ ਜਾਣਕਾਰੀ ਪੂਰੇ ਤੱਥਾਂ ਨਾਲ ਪੂਰੇ ਕਾਰਜਾਂ ਨਾਲ ਸਾਰੇ ਮਾਤਾ ਰਾਣੀ ਦੇ ਭਗਤਾਂ ਅਤੇ ਸਮੂਹ ਵਾਸੀਆਂ ਨੂੰ ਦਿੱਤੀ ਜਾਏਗੀ।

Punjab Bani 15 November,2023
'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਦੇ ਮਾਤਾ ਜੀ ਵੱਲੋਂ ਨੌਜਵਾਨਾਂ ਨੂੰ ਬੇਨਤੀ; ਕਿਹਾ - ਹੁੰਮ ਹੁੰਮਾ ਕੇ ਪਹੁੰਚੋ ਸ੍ਰੀ ਅਨੰਦਪੁਰ ਸਾਹਿਬ

'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਦੇ ਮਾਤਾ ਜੀ ਵੱਲੋਂ ਨੌਜਵਾਨਾਂ ਨੂੰ ਬੇਨਤੀ; ਕਿਹਾ - ਹੁੰਮ ਹੁੰਮਾ ਕੇ ਪਹੁੰਚੋ ਸ੍ਰੀ ਅਨੰਦਪੁਰ ਸਾਹਿਬ ਅੰਮ੍ਰਿਤਸਰ: ਡਿਬਰੂਗੜ੍ਹ ਦੀ ਜੇਲ੍ਹ 'ਚ ਬੰਦ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ, ਬਲਵਿੰਦਰ ਕੌਰ ਜੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣ ਮਗਰੋਂ ਪ੍ਰੈਸ ਦੇ ਰੂਬਰੂ ਹੋਏ। ਉਨ੍ਹਾਂ ਨੌਜਵਾਨਾਂ ਨੂੰ ਇਸ ਦੌਰਾਨ ਸੁਨੇਹਾ ਭੇਜਿਆ ਅਤੇ ਆਉਣ ਵਾਲੀ ਐਤਵਾਰ (19 ਨਵੰਬਰ) ਨੂੰ ਖਾਲਸਾ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਇਕੱਤਰ ਹੋਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ, "ਜੇਕਰ ਭਾਈ ਅੰਮ੍ਰਿਤਪਾਲ ਅਤੇ ਹੋਰ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣਾ ਤਾਂ ਗੁਰੂ ਘਰ ਅਰਦਾਸ ਕਰਨਾ ਹੀ ਇੱਕ ਮਾਤਰ ਰਾਹ ਹੈ, ਕਿਉਂਕਿ ਸੱਚੇ-ਪਾਤਸ਼ਾਹ ਦੇ ਦਰ ਕੀਤੀ ਹੋਈ ਅਰਦਾਸ ਨਾਲ ਹੀ ਹੁਣ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ।" ਮਾਤਾ ਬਲਵਿੰਦਰ ਕੌਰ ਜੀ ਨੇ ਕਿਹਾ ਕਿ ਸਾਰੇ ਕਕਾਰ ਪਰਿਵਾਰ ਵੱਲੋਂ ਮੁਫ਼ਤ 'ਚ ਦਿੱਤੇ ਜਾਣਗੇ। ਮਾਤਾ ਜੀ ਦਾ ਕਹਿਣਾ, "ਭਾਈ ਸਾਬ ਦਾ ਗ੍ਰਿਫ਼ਤਾਰੀ ਦੇਣ ਮੌਕੇ ਵੀ ਹੀ ਵਿਚਾਰ ਸੀ ਵੀ, ਅੰਮ੍ਰਿਤ ਛਕਾਉਣ ਦੀ ਲਹਿਰ ਰੁਕਣੀ ਨਹੀਂ ਚਾਹੀਦੀ। ਅਸੀਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਕਰਕੇ ਸਾਰੇ ਤਖ਼ਤ ਸਾਹਿਬਾਨਾਂ 'ਤੇ ਪਹੁੰਚ ਵੀ ਅਰਦਾਸ ਸਮਾਗਮ ਕਰਵਾਵਾਂਗੇ ਅਤੇ ਹਰ ਥਾਂ 'ਤੇ ਖੰਡੇ -ਬਾਟੇ ਦੀ ਪਾਹੁਲ ਤਿਆਰ ਕਰਕੇ ਵੱਧ ਵੱਧ ਲੋਕਾਂ ਨੂੰ ਦਸਮ ਪਾਤਸ਼ਾਹ ਦੀ ਦਰਗਾਹੀ ਦਾਤ ਨਾਲ ਜੋੜਨ ਦੇ ਉਦਮ-ਉਪਰਾਲੇ ਕਰਾਂਗੇ।" ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਦਾ ਕਹਿਣਾ ਕਿ ਅੰਮ੍ਰਿਤ ਛੱਕ ਨੌਜਵਾਨ ਨਸ਼ੇ ਤੋਂ ਮੂੰਹ ਮੋੜ ਆਪਣੇ ਹੱਕਾਂ ਬਾਰੇ ਜਾਗਰੁੱਕ ਹੁੰਦੇ ਆ ਰਹੇ ਸੀ, ਜੋ ਕਿ ਸਰਕਾਰਾਂ ਤੋਂ ਜਰਿਆ ਨਹੀਂ ਗਿਆ, ਜਿਸ ਕਰਕੇ ਉਹ ਭਾਈ ਅੰਮ੍ਰਿਤਪਾਲ ਦੇ ਰਾਹ 'ਚ ਅੜੀਕਾ ਬਣੇ। ਉਨ੍ਹਾਂ ਅੱਗੇ ਕਿਹਾ ਕਿ ਜੋ ਵੀ ਵਾਹਿਗੁਰੂ ਦੇ ਭਾਣੇ 'ਚ ਹੈ, ਉਹ ਉਨ੍ਹਾਂ ਨੂੰ ਮਨਜ਼ੂਰ ਹੈ। ਭਾਈ ਅੰਮ੍ਰਿਤਪਾਲ ਦੀ ਰਾਜਨੀਤੀ 'ਚ ਸ਼ਮੂਲੀਅਤ ਦੇ ਇੱਕ ਸਿਆਸਤਦਾਨ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਮਾਤਾ ਜੀ ਨੇ ਕਿਹਾ, "ਭਾਈ ਸਾਬ ਦਾ ਰਾਜਨੀਤੀ 'ਚ ਆਉਣ ਦਾ ਕੋਈ ਮੱਕਸਦ ਨਹੀਂ ਹੈ। ਉਨ੍ਹਾਂ ਦੇ 2 ਹੀ ਸੁਪਨੇ ਨੇ, ਇੱਕ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁੱਟਕਾਰਾ ਦਿਵਾਉਣਾ ਅਤੇ ਦੂਜਾ ਖੰਡੇ-ਬਾਟੇ ਦੀ ਪਾਹੁਲ ਦਿਲਵਾ ਗੁਰੂ ਸਾਹਿਬ ਦੇ ਚਰਨਾਂ ਵਿੱਚ ਜੋੜਨਾ, ਇਸ ਤੋਂ ਇਲਾਵਾ ਉਨ੍ਹਾਂ ਦਾ ਹੋਰ ਕੋਈ ਮੰਤਵ ਨਹੀਂ ਹੈ।"

Punjab Bani 14 November,2023
ਬੁੱਢਾ ਦਲ ਦੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਣ ਬਾਨ ਸ਼ਾਨ ਦੇ ਪਹਿਰੇਦਾਰ ਰਹੇ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਬੁੱਢਾ ਦਲ ਦੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਣ ਬਾਨ ਸ਼ਾਨ ਦੇ ਪਹਿਰੇਦਾਰ ਰਹੇ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵਾਪਰੀ ਘਟਨਾ ਨਾਲ ਬੁੱਢਾ ਦਲ ਦਾ ਕੋਈ ਸਬੰਧ ਨਹੀਂ ਅੰਮ੍ਰਿਤਸਰ:- 14 ਨਵੰਬਰ ( ) ਬੰਦੀ ਛੋੜ ਦਿਵਸ ਦਿਵਾਲੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸੰਬੰਧੀ ਸੋਸ਼ਲ ਮੀਡੀਆ ਤੇ ਚਲ ਰਹੀ ਖਬਰ ਬਾਰੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਪੱਸ਼ਟ ਕਰਦਿਆ ਕਿਹਾ ਕਿ ਪੁਰਾਤਨ ਰਵਾਇਤ ਮੁਤਾਬਕ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਅਤੇ ਸਮੁੱਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਵੱਯੇ ਪੜੇ ਜਾਂਦੇ ਹਨ ਇਹ ਰਵਾਇਤ ਸਤਿਗੁਰਾਂ ਦੇ ਸਮੇਂ ਤੋਂ ਚਲੀ ਆ ਰਹੀ ਹੈ। ਬੰਦੀ ਛੋੜ ਦਿਵਸ ਤੇ ਸਵੱਯੇ ਪੜਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬੁੱਢਾ ਦਲ ਦੇ ਮੁਖੀ ਨੂੰ ਅਤੇ ਸਮੁੱਚੇ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨਾਂ ਨੂੰ ਸਨਮਾਨਿਤ ਕਰਦੇ ਹਨ। ਇਸ ਵਾਰ ਵੀ ਸਤਿਗੁਰਾਂ ਦੀ ਕਿਰਪਾ ਸਦਕਾ ਮਰਿਆਦਾ ਵਿਚ ਰਹਿ ਕੇ ਸਾਰੇ ਕਾਰਜ ਸੰਪੂਰਨ ਹੋਏ। ਇਸ ਉਪਰੰਤ ਬੁੱਢਾ ਦਲ ਦੇ ਮੁਖੀ ਅਤੇ ਸਮੁੱਚੇ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨਾਂ ਦੇ ਜਾਣ ਪਿੱਛੋਂ ਸੋਸ਼ਲ ਮੀਡੀਆ ਤੇ ਜੋ ਖਬਰ ਵਾਈਰਲ ਕੀਤੀ ਜਾ ਰਹੀ ਹੈ ਉਹ ਬਿਨ੍ਹਾਂ ਘੋਖ ਪੜਤਾਲ ਕੀਤਿਆਂ ਨਹੀ ਸੀ ਲਾਉਣੀ ਚਾਹੀਦੀ। ਇਸ ਦੀ ਜਾਂਚ ਪੜਤਾਲ ਅਤਿ ਜ਼ਰੂਰੀ ਹੈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾ ਤਖਤ ਦੇ ਸਮੁੱਚੇ ਹੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਆਨ ਬਾਨ ਸ਼ਾਨ ਅਤੇ ਮਰਿਆਦਾ ਤੇ ਪਹਿਰਾ ਦੇਂਦੇ ਆਏ ਹਨ ਅਤੇ ਅੱਗੇ ਵੀ ਪਹਿਰਾ ਦੇਂਦੇ ਰਹਿਣਗੇ।

Punjab Bani 14 November,2023
ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ

ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ ਹਵਾ ਦੀ ਗੁਣਵੱਤਾ ਵਿੱਚ ਹੋਇਆ ਚੋਖਾ ਸੁਧਾਰ ਹਵਾ ਗੁਣਵੱਤਾ ਸੂਚਕਾਂਕ ਵਿੱਚ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਗਿਰਾਵਟ ਹੋਈ ਦਰਜ ਚੰਡੀਗੜ੍ਹ, 13 ਨਵੰਬਰ ਪੰਜਾਬ ਸੂਬੇ ਵਿੱਚ ਇਸ ਸਾਲ ਦੀਵਾਲੀ ਦੀ ਰਾਤ ਪਿਛਲੇ ਸਾਲ 2022 ਦੇ ਮੁਕਾਬਲੇ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ‘ਚ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਗੁਣਵੱਤਾ ‘ਚ ਸੁਧਾਰ ਲਿਆਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹਵਾ ਗੁਣਵੱਤਾ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਪੰਜਾਬ ਦੇ ਛੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਕੰਟੀਨਿਊਅਸ ਐਂਬੀਐਂਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨ (ਸੀ.ਏ.ਏ.ਕਿਊ.ਐਮ.ਐਸ.) ਸਥਾਪਿਤ ਕੀਤੇ ਹਨ। ਦੱਸਣਯੋਗ ਹੈ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਦੀਵਾਲੀ ਦੇ ਦਿਨਾਂ ਦੌਰਾਨ ਦਰਜ ਕੀਤੇ ਗਏ ਏ.ਕਿਊ.ਆਈ. ਮੁੱਲ ਦੇ ਮੁਕਾਬਲੇ ਸਾਲ 2023 ਦੇ ਇਸੇ ਸਮੇਂ ਦੌਰਾਨ ਹਵਾ ਗੁਣਵੱਤਾ ਸੂਚਕਾਂਕ ਵਿੱਚ ਕਾਫੀ ਸੁਧਾਰ ਸੁਧਾਰ ਵੇਖਣ ਨੂੰ ਮਿਲਿਆ ਹੈ। ਇਹ ਅੰਕੜੇ ਦੀਵਾਲੀ ਵਾਲੇ ਦਿਨ ਸਵੇਰੇ 7.00 ਵਜੇ ਤੋਂ ਦੀਵਾਲੀ ਤੋਂ ਅਗਲੇ ਦਿਨ ਸਵੇਰੇ 6.00 ਵਜੇ ਤੱਕ ਦੇ ਹਨ। ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਪੰਜ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਇਸ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਏ.ਕਿਊ.ਆਈ. ਦਾ ਪੱਧਰ ਪਿਛਲੇ ਦੋ ਸਾਲਾਂ 2022 ਅਤੇ 2021 ਦੇ ਇਸੇ ਸਮੇਂ ਦੇ ਮੁਕਾਬਲੇ ਘੱਟ ਦਰਜ ਕੀਤਾ ਗਿਆ ਹੈ। ਇਸ ਦੀਵਾਲੀ 'ਤੇ ਪੰਜਾਬ ਦਾ ਏ.ਕਿਊ.ਆਈ. 207 ਸੀ (ਜੋ ਮੱਧਮ ਸ਼੍ਰੇਣੀ ਲਈ ਵੱਧ ਤੋਂ ਵੱਧ 200 ਏ.ਕਿਊ.ਆਈ. ਮੁੱਲ ਤੋਂ ਥੋੜ੍ਹਾ ਜਿਹਾ ਹੀ ਵੱਧ ਹੈ) ਜਦੋਂ ਕਿ 2022 ਵਿੱਚ ਇਹ ਮੁੱਲ 224 ਅਤੇ 2021 ਵਿੱਚ 268 ਦਰਜ ਕੀਤਾ ਗਿਆ ਸੀ। ਮੀਤ ਹੇਅਰ ਨੇ ਦੱਸਿਆ ਕਿ ਇਸ ਸਾਲ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (235) ਵਿੱਚ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਵੀ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (262) ‘ਚ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਸਾਲ 2021 ਵਿੱਚ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਜਲੰਧਰ 327 (ਬਹੁਤ ਖ਼ਰਾਬ)] ਵਿੱਚ ਦਰਜ ਕੀਤਾ ਗਿਆ ਸੀ। ਇਸ ਸਾਲ ਸਭ ਤੋਂ ਘੱਟ ਏ.ਕਿਊ.ਆਈ. ਮੁੱਲ ਮੰਡੀ ਗੋਬਿੰਦਗੜ੍ਹ (153) ਵਿੱਚ ਦਰਜ ਕੀਤਾ ਗਿਆ ਹੈ ਜੋ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਕ੍ਰਮਵਾਰ 188 ਅਤੇ 220 ਦਰਜ ਕੀਤਾ ਗਿਆ ਸੀ। ਇਸ ਸਾਲ ਏ.ਕਿਊ.ਆਈ. ਮੁੱਲ ਵਿੱਚ ਸਭ ਤੋਂ ਵੱਧ ਕਮੀ ਮੰਡੀ ਗੋਬਿੰਦਗੜ੍ਹ (18.6 ਫੀਸਦੀ) ਵਿੱਚ ਦਰਜ ਕੀਤੀ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਾਕੇ ਚਲਾਉਣ ਲਈ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦੀਵਾਲੀ ਦਾ ਤਿਉਹਾਰ ਮਨਾਉਣ ਵਾਸਤੇ ਹਰੇ ਪਟਾਕਿਆਂ ਦੀ ਵਰਤੋਂ ਲਈ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਬੀਤੇ ਸਾਲਾਂ 2022 ਅਤੇ 2021 ਦੇ ਮੁਕਾਬਲੇ ਹਵਾ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਸਾਲ ਅੱਗੇ ਆਉਣ ਵਾਲੇ ਹੋਰ ਤਿਉਹਾਰਾਂ ਲਈ ਵੀ ਸਰਕਾਰ ਵੱਲੋਂ ਸਮਾਂ-ਸੀਮਾ ਅਤੇ ਗਰੀਨ ਪਟਾਕਿਆਂ ਦੀ ਵਰਤੋਂ ਸਬੰਧੀ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ।

Punjab Bani 13 November,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਕਰਵਾਇਆ ਗੁਰਮਤਿ ਸਮਾਗਮ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਸਰਕਾਰਾਂ ਕਰ ਰਹੀਆਂ ਬੇਇਨਸਾਫੀ : ਪ੍ਰੋ. ਬਡੂੰਗਰ ਪਟਿਆਲਾ 13 ਨਵੰਬਰ () ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਗੁਰੂ ਸਾਹਿਬ ਦੇ ਦਰਬਾਰ ਵਿਖੇ ਸੰਗਤ ਵੱਡੀ ਗਿਣਤੀ ਵਿਚ ਨਤਮਸਕ ਹੋਈ। ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਮੋਮਬੱਤੀਆਂ ਜਗਾਕੇ ਜਿਥੇ ਗੁਰੂ ਸਾਹਿਬ ਪ੍ਰਤੀ ਆਪਣਾ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਵੀ ਸੰਗਤਾਂ ਵਿਚ ਖਿੱਚ ਦਾ ਕੇਂਦਰ ਬਣੀ ਰਹੀ। ਗੁਰੂ ਦਰਬਾਰ ਵਿਚ ਕੀਤੀ ਗਈ ਫੁੱਲਾਂ ਦੀ ਸਜਾਵਟ ਨੇ ਅਲੌਕਿਕ ਰੰਗ ਪ੍ਰਦਾਨ ਕੀਤਾ। ਗੁਰੂ ਘਰ ਵਿਚ ਪੁੱਜੀ ਸੰਗਤਾਂ ਨੇ ਦੇਰ ਰਾਤ ਤੱਕ ਆਤਿਸ਼ਬਾਜ਼ੀ ਕਰਕੇ ਆਪਣਾ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਨੇ ਪੰਗਤ ਅਤੇ ਸੰਗਤ ਕਰਦਿਆਂ ਦੀਵਾਨ ਹਾਲ ਵਿਖੇ ਸੰਗਤਾਂ ਨੇ ਖੁਦ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ। ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਪੁੱਜੇ ਹੋਏ ਸਨ। ਦੀਵਾਨ ਹਾਲ ਵਿਚ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਪੱਖ ਤੋਂ ਦੱਸਿਆ ਕਿ ਕਿਸ ਤਰ੍ਹਾਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹ ਨੇ ਏਸ ਦਿਨ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਇਆ। ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪੁੱਜੇ, ਜਿਨ੍ਹਾਂ ਦੇ ਰਿਹਾਅ ਹੋਣ ਆਉਣ ਦੀ ਖੁਸ਼ੀ ਵਿਚ ਪਹਿਲੇ ਹੈਡ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਸੰਗਤਾਂ ਨੇ ਗੁਰੂ ਘਰ ਵਿਖੇ ਦੀਪਮਾਲਾ ਕਰਵਾਈ ਅਤੇ ਇਸ ਕਰਕੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਕਰਕੇ ਮਨਾਇਆ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਬੰਦੀ ਛੋੜ ਦਿਵਸ ’ਤੇ ਵੱਖ ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਨੂੰ ਰਿਹਾਅ ਨਾ ਕੀਤੇ ਜਾਣ ’ਤੇ ਚਿੰਤਾ ਵੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ, ਪ੍ਰੰਤੂ ਸਰਕਾਰਾਂ ਦੇ ਦੋਹਰੇ ਮਾਪਦੰਡ ਕਾਰਨ ਬੰਦੀ ਸਿੰਘਾਂ ਨੂੰ ਅੱਜ ਵੀ ਜੇਲ੍ਹਾਂ ਵਿਚ ਰਹਿਕੇ ਬੇਇਨਸਾਫੀ ਝੱਲਣੀ ਪੈ ਰਹੀ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਇੰਮੂਰਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਜਸਪ੍ਰੀਤ ਸਿੰਘ ਭਾਟੀਆ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਸੰਗਤਾਂ ਆਦਿ ਹਾਜ਼ਰ ਸਨ।

Punjab Bani 13 November,2023
ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਗ੍ਰਿਫ਼ਤਾਰ ਤੇ ਪਾਠੀ ਫਰਾਰ

ਗੁਟਕਾ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਗ੍ਰਿਫ਼ਤਾਰ ਤੇ ਪਾਠੀ ਫਰਾਰ ਬਠਿੰਡਾ : ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ 'ਚ ਸਥਿਤ ਡੇਰੇ 'ਚ ਦੀਵਾਲੀ ਦੀ ਰਾਤ ਗੁਟਕਾ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਡੇਰੇ ਦੇ ਪਾਠੀ ਦੇ ਕਮਰੇ 'ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਇਹ ਮਾਮਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਧਰਮ ਪ੍ਰਚਾਰ ਕਮੇਟੀ ਦੇ ਧਿਆਨ 'ਚ ਆਉਣ ਤੋਂ ਬਾਅਦ ਜਦੋਂ ਪੰਜ ਪਿਆਰਿਆਂ ਨੇ ਉਕਤ ਡੇਰੇ 'ਤੇ ਜਾ ਕੇ ਜਾਂਚ ਕੀਤੀ ਤਾਂ ਪਾਠੀ ਧਰਮ ਸਿੰਘ ਫਰਾਰ ਹੋ ਗਿਆ ਜਦਕਿ ਡੇਰੇ ਦੇ ਆਗੂ ਬਖਤੌਰ ਸਿੰਘ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਦਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਤੋਂ ਬਾਅਦ ਡੇਰਾ ਮੁਖੀ ਸਮੇਤ 2 ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ, ਜਦਕਿ ਉਸ ਦਾ ਇਕ ਸਾਥੀ ਅਜੇ ਵੀ ਫ਼ਰਾਰ ਹੈ। ਇਸ ਮਾਮਲੇ 'ਚ ਥਾਣਾ ਨੇਹੀਆਂਵਾਲਾ ਪੁਲਿਸ ਨੇ ਡੇਰੇ ਦੇ ਸੰਚਾਲਕ ਤੇ ਗ੍ਰੰਥੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjab Bani 13 November,2023
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ ਅੰਮ੍ਰਿਤਸਰ:- 13 ਨਵੰਬਰ ( ) ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਏ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਗੁਰੂ ਸਾਹਿਬਾਨ ਵਲੋਂ ਸਾਜੇ ਨਿਵਾਜੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਦਸਮ ਬਾਣੀ ਦਾ ਮਨੋਹਰ ਕੀਰਤਨ ਕੀਤਾ। ਪੁਰਾਤਨ ਬੰਦੀ ਛੋੜ ਦਿਵਸ ਦੀ ਪਰੰਪਰਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਰਹਿਰਾਸ ਦਾ ਪਾਠ ਗਿਆਨੀ ਗੁਰਬਖਸ਼ੀਸ਼ ਸਿੰਘ ਨੇ ਕੀਤਾ ਅਤੇ ਇਤਿਹਾਸਕ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਨੇ ਕਰਾਏ। ਉਪਰੰਤ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਨੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਨਮਾਨਿਤ ਕੀਤਾ ਉਪਰੰਤ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਤੇ ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਸ਼ਮੇਸ਼ ਤਰਨਾਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੂੰ ਸਿਰਪਾਉ ਦੋਸ਼ਾਲੇ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਾਬਾ ਮਾਨ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲਾ (ਬਟਾਲਾ), ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਗੁਰਰਾਜਪਾਲ ਸਿੰਘ ਡੇਰਾ ਛਾਉਣੀ ਨਿਹੰਗ ਸਿੰਘਾਂ, ਬਾਬਾ ਛਿੰਦਾ ਸਿੰਘ ਤਰਨਾ ਦਲ ਭਿਖੀਵਿੰਡੀਏ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਬਾਬਾ ਦਰਸਨ ਸਿੰਘ ਤਰਨਾ ਦਲ ਗੁ: ਟਾਹਲਾ ਸਾਹਿਬ, ਬਾਬਾ ਬਲਦੇਵ ਸਿੰਘ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ (ਵੱਲਾ), ਬਾਬਾ ਪ੍ਰਗਟ ਸਿੰਘ ਪੰਥ ਅਕਾਲੀ ਤਰਨਾ ਦਲ, ਮਜੀਠਾ ਰੋਡ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਪ੍ਰਤਾਪ ਸਿੰਘ ਸ਼ਹੀਦ ਭਾਈ ਮਨੀ ਸਿੰਘ ਦਲ, ਬਾਬਾ ਤਰਸੇਮ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸਤਨਾਮ ਸਿੰਘ ਤਰਨਾ ਦਲ ਬਾਬਾ ਸ਼ਾਮ ਸਿੰਘ ਅਟਾਰੀ ਚੌਂਤਾ, ਬਾਬਾ ਚੜ੍ਹਤ ਸਿੰਘ ਤਰਨਾ ਦਲ ਮਾਲਵਾ ਖੇੜੀ, ਬਾਬਾ ਬਲਦੇਵ ਸਿੰਘ ਦਲ ਮਿਸਲ ਬਾਬਾ ਬਚਿੱਤਰ ਸਿੰਘ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ ਜਥੇਦਾਰ ਬੁੱਢਾ ਦਲ, ਬਾਬਾ ਦਰਸ਼ਨ ਸਿੰਘ ਖਜਾਨਾ ਗੇਟ, ਬਾਬਾ ਗੁਰਦੀਪ ਸਿੰਘ ਤਰਨਾ ਦਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਦਰਸ਼ਨ ਸਿੰਘ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ, ਬਾਬਾ ਮਹਿੰਦਰ ਸਿੰਘ ਤਰਨਾ ਦਲ, ਬਾਬਾ ਜਵੰਦ ਸਿੰਘ , ਬਾਬਾ ਛਤਰਪਾਲ ਸਿੰਘ ਠੱਟਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਜੋਗਾ ਸਿੰਘ ਦਲ ਬਾਬਾ ਨੌਧ ਸਿੰਘ ਸ਼ਹੀਦ ਚੱਬਾ, ਬਾਬਾ ਤਾਰਾ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਰੱਤੋਕੇ, ਬਾਬਾ ਪਰਗਟ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਪੱਟੀ, ਬਾਬਾ ਨਿਰਮਲ ਸਿੰਘ ਦਲ ਝਾੜ ਸਾਹਿਬ, ਦਲ ਬਾਬਾ ਥਾਨ ਸਿੰਘ , ਬਾਬਾ ਗੁਰਦੇਵ ਸਿੰਘ ਬਜਵਾੜਾ, ਬਾਬਾ ਗੁਰਮੇਜ ਸਿੰਘ ਬਾਲੇਵਾਲ, ਬਾਬਾ ਬਲਦੇਵ ਸਿੰਘ ਮਿਸਲ ਬਾਬਾ ਨਿਬਾਹੂ ਸਿੰਘ ਮੁਸਤਰਾਪੁਰ (ਗੁਰਦਾਸਪੁਰ), ਬਾਬਾ ਦਲਬੀਰ ਸਿੰਘ ਮੁੱਖੀ ਬਾਬਾ ਜੀਵਨ ਸਿੰਘ ਤਰਨਾ ਦਲ ਸ੍ਰੀ ਅਨੰਦਪੁਰ ਸਾਹਿਬ, ਆਦਿ ਜਥੇਬੰਦੀਆਂ ਦੇ ਮੁਖੀਆਂ ਨੂੰ ਸਿਰਪਾਉ ਨਾਲ ਸਨਮਾਨਿਤ ਕੀਤਾ। ਸਨਮਾਨ ਉਪਰੰਤ ਬਾਬਾ ਬਲਬੀਰ ਸਿੰਘ ਅਤੇ ਬਾਕੀ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਨੇ ਸਵੱਈਆਂ ਦਾ ਪਾਠ ਕੀਤਾ। ਇਸ ਸਮੇਂ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਬਘੇਲ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਰਣਜੋਧ ਸਿੰਘ, ਬਾਬਾ ਕਰਮ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਹਰਦੀਪ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਆਦਿ ਹਾਜ਼ਰ ਸਨ।

Punjab Bani 13 November,2023
ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ ਚੰਡੀਗੜ, 11 ਨਵੰਬਰ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤੀ ਦੇਵੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਦੀਵਾਲੀ ਦੇ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਸ. ਧਾਲੀਵਾਲ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਕਿਹਾ ਕਿ ਧਰਤੀ ਨੂੰ ਪ੍ਰਦੂਸਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।

Punjab Bani 11 November,2023
ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, 11 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਮੀਤ ਹੇਅਰ ਨੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਵਧਾਈ ਦੇ ਨਾਲ ਅਪੀਲ ਕਰਦਿਆਂ ਕਿਹਾ ਵਾਤਾਵਰਣ ਪੱਖੀ ਮਾਹੌਲ ਸਿਰਜਦਿਆਂ ਸੁਰੱਖਿਅਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਦਿਵਸ ਦੀਆਂ ਵੀ ਮੁਬਾਰਕਾਂ ਦਿੱਤੀਆਂ। ਮੀਤ ਹੇਅਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।ਇਹ ਤਿਉਹਾਰ ਆਪਸੀ ਏਕਤਾ, ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ।

Punjab Bani 11 November,2023
ਬੰਦੀ ਛੋੜ ਦਿਵਸ ਤੇ ਪ੍ਰਧਾਨ ਮੰਤਰੀ ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ

ਬੰਦੀ ਛੋੜ ਦਿਵਸ ਤੇ ਪ੍ਰਧਾਨ ਮੰਤਰੀ ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ: ਬਾਬਾ ਬਲਬੀਰ ਸਿੰਘ ਅਕਾਲੀ ਅੰਮ੍ਰਿਤਸਰ 11 ਨਵੰਬਰ ( ) ਬੰਦੀ ਛੋੜ ਦਿਵਸ, ਦਿਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ ਰਿਹਾ ਹੋਣ ਵੇਲੇ 52 ਪਹਾੜੀ ਰਾਜਿਆਂ ਨੂੰ ਵੀ ਰਿਹਾ ਕਰਾਇਆ ਸੀ। ਤੇ ਇਸ ਸ਼ੁਭ ਦਿਹਾੜੇ ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵਧਾਈ ਦੇਂਦਿਆ ਕਿਹਾ ਕਿ ਆਪਣੀ ਉਮਰ ਦਾ ਬੇਤਰੀਨ ਹਿੱਸਾ ਜੇਲਾਂ ਅੰਦਰ ਬਤੀਤ ਕਰਨ ਵਾਲੇ ਸਿੱਖ ਬੰਦੀਆਂ ਨੂੰ ਅਦਾਲਤਾਂ ਕਨੂੰਨੀ ਨਜ਼ਰ ‘ਚ ਬਰੀ ਕਰ ਚੁੱਕੀਆਂ ਹਨ। ਉਹ ਆਪਣੀ ਸਜਾ ਦਾ ਦੁਹਰਾ ਸਮਾਂ ਜੇਲ੍ਹ ਅੰਦਰ ਬਤਾ ਚੁਕੇ ਹਨ ਫਿਰ ਵੀ ਉਨ੍ਹਾਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦੇਰੀ ਹੋਣੀ ਇਨਸਾਫ ਨਾਲ ਕੋਰਾ ਮਜਾਕ ਤੇ ਕਨੂੰਨ ਨੂੰ ਅਗੂੰਠਾ ਦਿਖਾਉਣ ਵਾਲੀ ਗੱਲ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਕਾਨੂੰਨੀ ਜ਼ਾਬਤੇ ਵਿੱਚ ਰਹਿ ਕੇ ਆਪਣੀਆਂ ਸਜਾਵਾਂ ਭੁਗਤ ਚੁਕੇ ਸਿੰਘਾਂ ਨੂੰ ਨਜਾਇਜ਼ ਤੌਰ ਤੇ ਜੇਲਾਂ ਵਿੱਚ ਡੱਕਿਆ ਹੋਇਆ ਦੀ ਰਿਹਾਈ ਲਾਜਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਛੋੜ ਦਿਵਸ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ। ਜਿਸ ਕਨੂੰਨ ਦੇ ਸਹਾਰੇ ਸਮੁੱਚਾ ਦੇਸ ਚੱਲ ਰਿਹਾ ਹੈ, ਉਸ ਕਾਨੂੰਨ ਦੀਆਂ ਅੱਖਾਂ ਤੇ ਪੱਟੀ ਕਿਉਂ ਬੰਨੀ ਜਾ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਜਾਵਾਂ ਪੂਰੀਆਂ ਕਰ ਚੁਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾਇਨਸਾਫੀ ਵਿਚੋਂ ਹੀ ਵਿਰੋਧ ਕਰੋਧ ਤੇ ਅਤਿਵਾਦ, ਵੱਖਵਾਦ ਬੇਚੈਨੀ, ਬਦਅਮਨੀ ਪੈਦਾ ਹੁੰਦੀ ਹੈ। ਇਸ ਤਰ੍ਹਾਂ ਦਾ ਮਾਹੌਲ ਨਾ ਪੈਦਾ ਹੋਏ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਆਪਣਾ ਪੱਖ ਤੇ ਦਬਾਅ ਪੈਦਾ ਕਰੇ ਤੇ ਇਨ੍ਹਾਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕਰਵਾਏ।

Punjab Bani 11 November,2023
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, ਨਵੰਬਰ 11 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Punjab Bani 11 November,2023
ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਨਿੱਘਾ ਸਵਾਗਤ

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਪੈਦਲ ਸ਼ਬਦ ਚੌਂਕੀ ਦਾ ਬੁੱਢਾ ਦਲ ਛਾਉਣੀ ਵਿਖੇ ਨਿੱਘਾ ਸਵਾਗਤ ਬਾਬਾ ਸੇਵਾ ਸਿੰਘ, ਬਾਬਾ ਅਵਤਾਰ ਸਿੰਘ, ਸ. ਦਿਲਜੀਤ ਸਿੰਘ ਬੇਦੀ ਵੱਲੋਂ ਆਈਆਂ ਸਖ਼ਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ:- 11 ਨਵੰਬਰ ( ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਬੀਤੀ ਰਾਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਤੀਜੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸੰਪੂਰਨ ਹੋਈ। ਗਵਾਲੀਅਰ ਤੋਂ ਪੈਦਲ ਚਲੀ ਇਸ ਸ਼ਬਦ ਚੌਕੀ ਯਾਤਰਾ ਦਾ ਅੱਜ ਇਥੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜਣ `ਤੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਤਰਨਾਦਲ ਬਾਬਾ ਬਿੰਧੀਚੰਦ ਸਾਹਿਬ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲਿਆਂ, ਸਮੇਤ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਪੈਦਲ ਚੌਂਕੀ ਦੇ ਨਿਸ਼ਾਨ ਸਾਹਿਬ ਤੇ ਮੁਖੀ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੱਤਰ ਬੁੱਢਾ ਸ. ਦਿਲਜੀਤ ਸਿੰਘ ਬੇਦੀ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਹ ਤੀਜੀ ਪੈਦਲ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਨੂੰ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਪੁਰਾਤਨ ਸਮੇਂ ਤੋਂ ਬੰਦੀ ਛੋੜ ਦਿਵਸ ਸੰਬੰਧੀ ਅਰੰਭ ਕੀਤੀ ਹੋਈ ਮਰਯਾਦਾ ਅਨੁਸਾਰ ਸਜਾਈ ਗਈ ਸੀ ਤੇ ਕਿਲ੍ਹਾ ਗਵਾਲੀਅਰ ਦੇ ਗੁ: ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕਰਕੇ ਇਹ ਯਾਤਰਾ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ ਬੰਦੀ ਛੋੜ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੀ ਹੈ। ਇਸ ਮੌਕੇ ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ , ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ, ਬਾਬਾ ਗੁਰਲਾਲ ਸਿੰਘ ਗ੍ਰੰਥੀ, ਬਾਬਾ ਅਮਰੀਕ ਸਿੰਘ ਗ੍ਰੰਥੀ, ਬਾਬਾ ਮੋਹਣ ਸਿੰਘ ਗ੍ਰੰਥੀ, ਭੁਜੰਗੀ ਗਗਨਦੀਪ ਸਿੰਘ, ਤੇ ਸ. ਜਗਦੀਸ਼ ਸਿੰਘ ਵਾਲੀਆ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Punjab Bani 11 November,2023
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਅਰੰਭ

ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਅਰੰਭ ਅੰਮ੍ਰਿਤਸਰ:- 10 ਨਵੰਬਰ ( ) ਸ਼ੋ੍ਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਮੱਲ ਅਖਾੜਾ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਪੁਰਾਤਨ ਰਵਾਇਤ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਆਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਨਿਹੰਗ ਸਿੰਘ ਦਲ ਪੰਥਾਂ ਦੀ ਪੂਰਨ ਪੁਰਾਤਨ ਮਰਯਾਦਾ ਅਨੁਸਾਰ ਅਰੰਭ ਹੋ ਗਏ ਹਨ ਜਿਸ ਦਾ ਭੋਗ 12 ਨਵੰਬਰ ਨੂੰ ਦਿਵਾਲੀ ਵਾਲੇ ਦਿਨ ਪਵੇਗਾ, ਉਪਰੰਤ 11 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਅਰੰਭ ਹੋ ਕੇ 13 ਨੂੰ ਭੋਗ ਪਏਗਾ। ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੇ ਦਲਾਂ ਵੱਲੋਂ ਆਪੋ ਆਪਣੀਆਂ ਛਾਉਣੀਆਂ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਉਤਾਰੇ ਕੀਤੇ ਹੋਏ ਅਤੇ ਅੱਜ ਪੰਥਕ ਰਵਾਇਤਾਂ ਮੁਤਾਬਕ ਸ੍ਰੀ ਅਖੰਡ ਪਾਠ ਅਰੰਭ ਹੋ ਗਏ ਹਨ। ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਵੱਲੋਂ ਛਾਉਣੀ ਗੁਰਦੁਆਰਾ ਸਮਾਧਾ ਬਾਬਾ ਨੋਧ ਸਿੰਘ ਸ਼ਹੀਦ ਚੱਬਾ ਵਿਖੇ ਅਤੇ ਤਰਨਾ ਦਲ ਬਾਬਾ ਬਿੰਧੀਚੰਦ ਸਾਹਿਬ ਸੁਰ ਸਿੰਘ ਵਾਲਿਆਂ ਵੱਲੋਂ ਛਾਉਣੀ ਗੁਰਦੁਆਰਾ ਛਬੀਲ ਬਾਬਾ ਸਵਾਇਆ ਸਿੰਘ ਜੀ ਚਾਟੀਵਿੰਡ ਗੇਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ ਦਿਵਾਲੀ ਵਾਲੇ ਦਿਨ ਸਾਰੀਆਂ ਛਾਉਣੀਆਂ ਵਿੱਚ ਦਲ ਪੰਥ ਪਾਉਣਗੇ। 13 ਨਵੰਬਰ ਨੂੰ ਸ੍ਰੀ ਦਸਮ ਗ੍ਰੰਥ ਜੀ ਦੇ ਅਖੰਡ ਪਾਠਾਂ ਦੇ ਭੋਗ ਉਪਰੰਤ ਸਾਰੇ ਦਲ ਪੰਥ ਤੇ ਹੋਰ ਨਿਹੰਗ ਸਿੰਘ ਸਾਰੀਆਂ ਜਥੇਬੰਦੀਆਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਛਾਉਣੀ ਬੁੱਢਾ ਦਲ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਣ ਪੁਜਣਗੇ ਉਪਰੰਤ ਨਿਸ਼ਾਨ ਨਿਗਾਰਿਆਂ ਧੌਸਿਆਂ ਦੀ ਛੱਤਰ ਛਾਇਆ ਹੇਠ ਦੁਪਹਿਰ 12 ਵਜੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਮਹੱਲਾ ਕੱਢਿਆ ਜਾਵੇਗਾ। ਇਹ ਨਿਹੰਗ ਸਿੰਘਾਂ ਦਾ ਮਹੱਲਾ ਘਿਊ ਮੰਡੀ ਚੌਕ, ਸ਼ੇਰਾਂ ਵਾਲਾ ਗੇਟ, ਰਾਮਬਾਗ ਚੋਂਕ, ਗਾਂਧੀ ਗੇਟ ਹਾਲਗੇਟ, ਹਾਥੀ ਗੇਟ ਤੋਂ ਕਿਲ੍ਹਾ ਗੋਬਿੰਦਗੜ੍ਹ ਚੋਂਕ ਰਾਹੀਂ ਬੀ ਬਲਾਕ ਦੇ ਗਰਾਉਂਡ ਵਿੱਚ ਪੁਜੇਗਾ। ਜਿਥੇ ਨਿਹੰਗ ਸਿੰਘ ਆਪਣੇ ਰਵਾਇਤੀ ਜੰਗਜੂ ਖੇਡਾਂ, ਘੋੜ ਦੌੜ, ਨੇਜੇਬਾਜੀ, ਗੱਤਕਾ ਆਦਿ ਦੇ ਜੋਹਰ ਦਿਖਾਉਣਗੇ।

Punjab Bani 10 November,2023
ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ : ਰਘਬੀਰ ਸਿੰਘ

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ : ਰਘਬੀਰ ਸਿੰਘ SGPC ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਦੇ ਆਦੇਸ਼ ਅੰਮ੍ਰਿਤਸਰ: ਸਿੱਖਾਂ ਦੇ ਸਰਵਉੱਚ ਸੰਸਥਾਂ ਸ੍ਰੀ ਅਕਾਲ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਦੱਸ ਦੇਈਏ ਕਿ ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀ ਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ।ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਅਜਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੀਆਂ ਵਿਧਾਨ ਸਭਾ ਦੇ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰਕਿਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ ਪ੍ਰਧਾਨ ਮੰਤਰੀ/ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰਕਿਰਿਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦੇਸ਼ ਅਜਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ। ਵੱਡੇ ਲੋਕ ਤੰਤਰ ਦੀ ਦੁਹਾਈ ਦੇਣ ਵਾਲੇ ਹੁਕਮਰਾਨ, ਦੇਸ਼ ਦੇ ਸੰਵਿਧਾਨ ਅਨੁਸਾਰ ਚੁਣੀ ਹੋਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਖਤੀ ਮੁਹਿੰਮ ਦੌਰਾਨ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਭਰੇ ਗਏ ਫਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵੱਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇੰਨਸਾਫੀ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ। ਸਿੰਘ ਸਾਹਿਬ ਦਾ ਕਹਿਣਾ ਕਿ ਦੇਸ਼ ਦੀ ਅਜਾਦੀ ਲਈ ਵੱਡੀਆਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਅਜਿਹੇ ਕੀਤੇ ਜਾ ਰਹੇ ਵਿਹਾਰ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ ਅਤੇ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਸ਼ਾਂਤ ਕਰੇ, ਇਸੇ ਵਿਚ ਹੀ ਦੇਸ਼ ਦੀ ਭਲਾਈ ਹੈ ਕਿਉਂਕਿ ਸਿੱਖਾਂ ਨੇ ਦੇਸ਼ ਦੀ ਹਰ ਮੁਸ਼ਕਲ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ।

Punjab Bani 09 November,2023
ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ

ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫੈਸਲਾ ਹੋ ਗਿਆ ਹੈ। ਐਡਵੋਕੇਟ ਨੂੰ 118 ਵੋਟਾਂ ਮਿਲੀਆਂ ਅਤੇ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਹੀ ਮਿਲੀਆਂ ਹਨ। ਹੁਣ ਤੀਜੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਪ੍ਰਧਾਨ ਦੀ ਦੌੜ ਵਿਚ ਐਡਵੋਕੇਟ ਧਾਮੀ, ਬਲਬੀਰ ਸਿੰਘ ਘੁੰਨਸ ਮੁੱਖ ਤੌਰ 'ਤੇ ਸ਼ਾਮਲ ਹਨ।

Punjab Bani 08 November,2023
ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ

ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਵਾਸੀਆਂ ਨੂੰ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਨਗਰ ਨਿਗਮ ਕਮਿਸ਼ਨਰਾਂ ਨੂੰ ਸੁਰੱਖਿਅਤ ਦੀਵਾਲੀ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼ ਕਿਹਾ, ਸਜਾਵਟ ਲਈ ਪਲਾਸਟਿਕ ਸਮੱਗਰੀ ਦੀ ਥਾਂ ਕੁਦਰਤੀ ਫੁੱਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਮੁੱਚੇ ਪ੍ਰਾਜੈਕਟ ਸਮੇਂ ਸਿਰ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਚਨਬੱਧ ਹੈ, ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਚਰਾ ਤੇ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਵਚਨਬੱਧ ਹੈ। ਅੱਜ ਇੱਥੇ ਮਿਉਸੀਪਲ ਭਵਨ ਵਿਖੇ ਸਮੂਹ ਨਗਰ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ ਦੌਰਾਨ ਬਲਕਾਰ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ `ਸਵੱਛ ਦੀਵਾਲੀ ਅਤੇ ਸ਼ੁਭ ਦੀਵਾਲੀ` ਮਨਾਉਣ ਲਈ ਆਪਣੇ ਆਪਣੇ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਊਹ ਕਚਰਾ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਵਾਤਾਵਰਨ ਸ਼ੁੱਧ ਕਰਨ ਦੇ ਸਰਕਾਰ ਦੇ ਯਤਨਾਂ `ਚ ਸਹਿਯੋਗੀ ਬਣਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਮਿਲ ਕੇ ਸਾਫ, ਵਾਤਾਵਰਣ ਅਨੁਕੂਲ ਅਤੇ ਕੂੜਾ-ਕਚਰਾ ਮੁਕਤ ਦੀਵਾਲੀ ਮਨਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਲਈ ਆਪਣੇ ਆਪਣੇ ਸ਼ਹਿਰ ਵਿੱਚ ਸਿੰਗਲ ਯੂਜ਼ ਪਲਾਸਟਿਕ ਆਇਟਮਾਂ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਮਾਰਕਿਟ ਐਸੋਸੀਏਸ਼ਨ, ਟ੍ਰੇਡ ਐਸੋਸੀਏਸ਼ਨ, ਰੇਜਿਡੈਂਡ ਵੇਲਫੇਅਰ ਐਸੋਸੀਏਸ਼ਨਾਂ ਅਤੇ ਵਾਰਡ ਕਮੇਟੀਆਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਸਵੈ-ਸਹਾਇਤਾ ਸਮੂਹਾਂ, ਐਨ.ਜੀ.ਓਜ਼, ਯੂਥ ਕਲੱਬਾਂ ਅਤੇ ਨਾਗਰਿਕ ਸਮੂਹਾਂ ਨੂੰ ਸ਼ਾਮਲ ਕੀਤਾ ਜਾਵੇ। ਬਲਕਾਰ ਸਿੰਘ ਨੇ ਕਿਹਾ ਕਿ ਦੀਵਾਲੀ ਮੌਕੇ ਸਥਾਨਕ ਉਤਪਾਦਾਂ ਦੀ ਵਰਤੋਂ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਵਿਕਲਪਾਂ ਦੀ ਵਰਤੋਂ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਸਫਾਈ ਮਿੱਤਰਾਂ ਦਾ ਖਾਸ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਫੇਸ ਮਾਸਕ, ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਅਤੇ ਦੀਵਾਲੀ ਦਾ ਜਸ਼ਨ ਮਨਾਉਣ ਲਈ ਸਥਾਨਕ ਉਤਪਾਦ ਮਹੱਈਆ ਕਰਵਾਏ ਜਾਣ ।ਉਨ੍ਹਾਂ ਇਹ ਵੀ ਕਿਹਾ ਕਿ ਆਰ.ਆਰ.ਆਰ. (ਰਿਡਊਸ, ਰਿ-ਯੂਜ਼, ਰਿਸਾਈਕਲ) ਸੈਂਟਰਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕੀਤਾ ਜਾਵੇ। ਉਨ੍ਹਾਂ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸ਼ੁਭ ਦੀਵਾਲੀ ਸਵੱਛਤਾ ਨਾਲ ਮਨਾਉਣ ਦੀ ਵਚਨਬੱਧਤਾ mygov.app ਰਾਹੀਂ ਦਰਸਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਸਵੱਛ ਦੀਵਾਲੀ ਮਨਾਉਣ ਲਈ ਸਹੁੰ ਚੁਕਾਈ ਜਾਵੇ ਅਤੇ ਦੀਵਾਲੀ ਦੇ ਇਸ ਮੌਕੇ ਤੇ ਸ਼ਹਿਰਾਂ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਤੋਂ ਨਿਪਟਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਸਥਾਨਕ ਸਰਕਾਰਾਂ ਮੰਤਰੀ ਨੇ ਅੱਗੇ ਕਿਹਾ ਕਿ ਦੀਵਾਲੀ ਮੇਲੇ ਲਈ ਸਟਾਲ ਅਲਾਟਮੈਂਟ ਮੌਕੇ ਪਲਾਸਟਿਕ ਦੇ ਥੈਲਿਆਂ ਅਤੇ ਹੋਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨਾ, ਸੁੱਕਾ ਕੂੜਾ ਥੈਲਿਆਂ ਵਿੱਚ ਰੱਖਣਾ/ ਕੂੜਾ ਨਾ ਖਿਲਾਰਨਾ ਆਦਿ ਦੀ ਸ਼ਰਤ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਮੇਲਾ ਖੇਤਰਾਂ ਤੋਂ ਸੁੱਕੇ ਕੂੜੇ ਨੂੰ ਇਕੱਠਾ ਕਰਨਾ ਅਤੇ ਮੇਲਾ ਖਤਮ ਹੋਣ ਤੋਂ ਬਾਅਦ ਮੈਦਾਨ ਦੀ ਸਫਾਈ ਦਾ ਵਿਸ਼ੇਸ਼ ਪ੍ਰਬੰਧ, ਦੁਕਾਨਾਂ ਵਿੱਚ ਮਿਠਾਈਆਂ/ ਤੋਹਫ਼ਿਆਂ ਦੀ ਸਜਾਵਟ ਲਈ ਪਲਾਸਟਿਕ ਦੀਆਂ ਫਿਲਮਾਂ ਦੀ ਵਰਤੋਂ ਨਾ ਕਰਨਾਂ, ਪਲਾਸਟਿਕ ਦੀ ਸਜਾਵਟ ਸਮੱਗਰੀ ਦੀ ਥਾਂ `ਤੇ ਕੁਦਰਤੀ ਫੁੱਲਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ, ਧਾਰਮਿਕ ਸਥਾਨਾਂ ਅਤੇ ਫੁੱਲਾਂ ਦੀਆਂ ਦੁਕਾਨਾਂ/ਸਟਾਲਾਂ ਤੋਂ ਫੁੱਲਾਂ ਦੇ ਵੇਸਟ ਨੂੰ ਇਕੱਠਾ ਕਰਨਾ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।

Punjab Bani 07 November,2023
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ - ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਚੰਡੀਗੜ੍ਹ, 6 Nov. ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਹੋਈ ਮੀਟਿੰਗ 'ਚ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤਹਿਤ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।

Punjab Bani 06 November,2023
ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ

ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ - ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ :- ਚੰਡੀਗੜ੍ਹ, 05 ਨਵੰਬਰ 2023 - ਸੰਦੀਪ ਦਾਏਮਾ ਵੱਲੋਂ ਰਾਜਸਥਾਨ ਦੇ ਅਲਵਰ ਵਿੱਚ ਇੱਕ ਰੈਲੀ ਵਿੱਚ ਦਿੱਤੇ ਗਏ ਨਫਰਤੀ ਭਾਸ਼ਣ ਤੇ ਪੰਜਾਬ ਭਾਜਪਾ ਦੀ ਸਖ਼ਤ ਕਾਰਵਾਈ ਦੀ ਮੰਗ ਨੂੰ ਮੰਨਦੇ ਹੋਏ ਰਾਜਸਥਾਨ ਪ੍ਰਦੇਸ਼ ਭਾਜਪਾ ਨੇ ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ,ਅੱਜ ਤੋਂ ਬਾਅਦ ਉਹ ਭਾਜਪਾ ਦਾ ਮੈਂਬਰ ਨਹੀਂ ਹੈ ।ਪੰਜਾਬ ਭਾਜਪਾ ਨੇ ਉਸਦੇ ਬਿਆਨ ਦੀ ਪੁਰਜੋਰ ਨਿੰਦਾ ਕੀਤੀ ਸੀ ਭਾਜਪਾ, ਪੰਜਾਬ, ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਭਾਈਚਾਰੇ ਦੇ ਨਾਲ ਖੜ੍ਹੀ ਹੈ ਤੇ ਹਮੇਸ਼ਾ ਖੜੀ ਰਹੇਗੀ ।ਇਹ ਪ੍ਰੈੱਸ ਨੋਟ ਜਾਰੀ ਕਰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਸ਼ਖਤ ਕਾਰਵਾਈ ਦੀ ਮੰਗ ਕਰਦਿਆਂ ਕਈ ਕਦਮ ਚੁੱਕੇ ਸਨ । ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ ।ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਉਕਤ ਸੰਦੀਪ ਦਾਇਮਾ ਨਾਂ ਦੇ ਵਿਅਕਤੀ ਵਿਰੁੱਧ ਪੁਲਿਸ ਸਟੇਸ਼ਨ ਸੈਕਟਰ 39, ਚੰਡੀਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ।ਜਿਸ ਦੀ ਹਦੂਦ ਅੰਦਰ ਪੰਜਾਬ ਭਾਜਪਾ ਦਾ ਮੁੱਖ ਦਫ਼ਤਰ ਆਉਂਦਾ ਹੈ।ਸ਼ਿਕਾਇਤ 'ਚ ਨਫ਼ਰਤੀ ਭਾਸ਼ਣ ਦਾ ਵੇਰਵਾ ਦਿੰਦੇ ਹੋਏ ਅਪੀਲ ਕੀਤੀ ਗਈ ਸੀ ਕਿ ਉਕਤ ਨਫ਼ਰਤ ਭਰੇ ਭਾਸ਼ਣ ਕਾਰਨ ਪੰਜਾਬ ‘ਚ ਅਸੁਰੱਖਿਆ ਦਾ ਮਾਹੌਲ ਪੈਦਾ ਹੋਇਆ ਹੈ ਅਤੇ ਵੱਡੇ ਪੱਧਰ ‘ਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਰਖ਼ਾਸਤ ਵਿੱਚ ਉਕਤ ਦੋਸ਼ੀ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ। ਪੰਜਾਬ ਭਾਜਪਾ ਨੇ ਸੂਬੇ ਦੀ ਇੱਕ ਜ਼ਿੰਮੇਵਾਰ ਵਿਰੋਧੀ ਪਾਰਟੀ ਹੋਣ ਦੇ ਨਾਤੇ, ਲੋਕਾਂ ਦੀਆਂ ਭਾਵਨਾਵਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਲੋਕਤਾਂਤਰਿਕ ਵਿਵਸਥਾ ਵਿੱਚ ਇਸ ਸਥਿਤੀ ਨਾਲ ਨਜਿੱਠਣ ਲਈ ਯੋਗ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਹਨਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵੀ ਇਸ ਮੁੱਦੇ 'ਤੇ ਰਾਜਸਥਾਨ ਸਰਕਾਰ ਨੂੰ ਨੋਟਿਸ ਭੇਜ ਕੇ ਪੂਰੇ ਮਾਮਲੇ ਦੀ ਜਾਂਚ ਉਪਰੰਤ ਰਿਪੋਰਟ ਦੇਣ ਲਈ ਤੇ ਕਾਰਵਾਈ ਕਰਨ ਦੇ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।ਅੱਗੇ ਦੀ ਕਾਰਵਾਈ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਕਰਨੀ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉਕਤ ਵਿਅਕਤੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ ,ਜਿਸ ਤੇ ਸੰਦੀਪ ਦਾਏਮਾ ਨੇ ਸਪੱਸ਼ਟ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ ਅਤੇ ਸਪੱਸ਼ਟ ਵੀ ਕੀਤਾ ਹੈ ਕਿ ਉਸ ਤੋ ਆਪਣੇ ਭਾਸ਼ਣ ਵਿੱਚ ਸਿੱਖ ਕੌਮ ਦਾ ਨਾਂ ਗਲਤੀ ਨਾਲ ਲਿਆ ਗਿਆ ਹੈ ਅਤੇ ਅਜਿਹਾ ਕਰਨਾ ਉਸ ਦਾ ਕਦੇ ਵੀ ਇਰਾਦਾ ਨਹੀਂ ਸੀ। ਉਸਨੇ ਸਿੱਖ ਭਾਈਚਾਰੇ ਲਈ ਆਪਣੇ ਅਥਾਹ ਸਤਿਕਾਰ ਨੂੰ ਵੀ ਦੁਹਰਾਇਆ ਹੈ, ਭਾਜਪਾ, ਐਸਜੀਪੀਸੀ ਵੱਲੋਂ ਮੁਆਫ਼ੀ ਮੰਗਣ ਦੀ ਰੱਖੀ ਗਈ ਸ਼ਰਤ ਦਾ ਅਤੇ ਕਾਰਵਾਈ ਕਰਨ ਦੀ ਮੰਗ ਦਾ ਸਮਰਥਨ ਕਰਦੀ ਹੈ ਅਤੇ ਐਸਜੀਪੀਸੀ ਨੂੰ ਅਪੀਲ ਕਰਦੀ ਹੈ ਕਿ ਉਹ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ 19 ਨਵੰਬਰ ਨੂੰ ‘ਏਅਰ ਇੰਡੀਆ’ ਉੱਤੇ ਅੱਤਵਾਦੀ ਹਮਲੇ ਕਰਨ ਦੇ ਸੰਕੇਤ ਦੇਣ ਵਾਲੇ ਹਾਲ ਹੀ ਵਿੱਚ ਦਿੱਤੇ ਨਫ਼ਰਤੀ ਭਾਸ਼ਣ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ । ਇਸ ਦੇ ਨਾਲ ਹੀ ਭਾਜਪਾ ਨੇ ਇਹ ਸਾਫ਼ ਕੀਤਾ ਕਿ ਸੰਦੀਪ ਦਾਇਮਾ ਰਾਜਸਥਾਨ ਸੂਬਾ ਭਾਜਪਾ ਸੰਗਠਨ ਵਿਚ ਕੋਈ ਅਹੁਦੇਦਾਰ ਨਹੀਂ ਸੀ ।ਉਹ ਇੱਕ ਆਮ ਪਾਰਟੀ ਵਰਕਰ ਵਜੋਂ ਰੈਲੀ ਵਿੱਚ ਸ਼ਾਮਲ ਹੋਇਆ ਸੀ ਅਤੇ ਅੱਜ ਪੰਜਾਬ ਭਾਜਪਾ ਦੀ ਮੰਗ ਤੇ ਪਾਰਟੀ ਨੇ ਉਸ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸਦੀ ਮੁਢਲੀ ਮੈਂਬਰਸ਼ਿਪ ਖਤਮ ਕਰ ਦਿੱਤੀ ਹੈ ਜਿਸ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ ਰਾਜਸਥਾਨ ਪ੍ਰਦੇਸ਼ ਭਾਜਪਾ ਦਾ ਧੰਨਵਾਦ ਵੀ ਕਰਦੀ ਹੈ ।

Punjab Bani 05 November,2023
ਭਾਜਪਾ ਪੰਜਾਬ ਦੇ ਵਫ਼ਦ ਨੇ ਨਫ਼ਰਤ ਭਰੇ ਭਾਸ਼ਣ ਲਈ ਸੰਦੀਪ ਦਾਇਮਾ ਖ਼ਿਲਾਫ਼ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ

ਭਾਜਪਾ ਪੰਜਾਬ ਦੇ ਵਫ਼ਦ ਨੇ ਨਫ਼ਰਤ ਭਰੇ ਭਾਸ਼ਣ ਲਈ ਸੰਦੀਪ ਦਾਇਮਾ ਖ਼ਿਲਾਫ਼ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ ਭਾਰਤ ਵਰਗੇ ਦੇਸ਼ ਵਿੱਚ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੋਵੇ, ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ: ਜੈ ਇੰਦਰ ਕੌਰ ਚੰਡੀਗੜ੍ਹ, 5 ਨਵੰਬਰ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੀ ਲੀਡਰਸ਼ਿਪ ਨੇ ਅੱਜ ਭਾਜਪਾ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਖ਼ਿਲਾਫ਼ ਸੈਕਟਰ-39 ਥਾਣੇ ਵਿੱਚ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ। ਜੈ ਇੰਦਰ ਕੌਰ ਤੋਂ ਇਲਾਵਾ ਭਾਜਪਾ ਦੇ ਨੁਮਾਇੰਦਿਆਂ ਵਿੱਚ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਭਾਜਪਾ ਪੰਜਾਬ ਦੇ ਸਕੱਤਰ ਕੰਵਰ ਸਿੰਘ ਟੌਹੜਾ, ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਅਤੇ ਐਡਵੋਕੇਟ ਹਰਨੀਤ ਸਿੰਘ ਸ਼ਾਮਲ ਸਨ। ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, “ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਵੱਲੋਂ ਸਾਡੇ ਪਵਿੱਤਰ ਗੁਰਦੁਆਰਿਆਂ ਅਤੇ ਮਸਜਿਦਾਂ ਵਿਰੁੱਧ ਕੀਤੀ ਗਈ ਅਸੰਵੇਦਨਸ਼ੀਲ ਨਫ਼ਰਤ ਭਰੀ ਟਿੱਪਣੀ ਨੇ ਸਾਡੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਸ ਨੂੰ ਸਿਰਫ਼ ਮੁਆਫ਼ੀ ਨਾਲ ਮੁਆਫ਼ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਅੱਜ ਅਸੀਂ ਉਕਤ ਆਗੂ ਖਿਲਾਫ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਮੰਗ ਕੀਤੀ ਹੈ ਕਿ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।'' ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, "ਸਾਡੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਦੀ ਅਗਵਾਈ ਵਾਲੀ ਲੀਡਰਸ਼ਿਪ ਪਹਿਲਾਂ ਹੀ ਸੰਦੀਪ ਦਾਇਮਾ ਦੇ ਪਾਰਟੀ ਵਿੱਚ ਰਹਿਣ ਦੇ ਵਿਰੋਧ ਵਿੱਚ ਕੇਂਦਰੀ ਲੀਡਰਸ਼ਿਪ ਨੂੰ ਜਾਣੂ ਕਰਵਾ ਚੁੱਕੀ ਹੈ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਨੂੰ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਪਾਰਟੀ ਤੋਂ ਤੁਰੰਤ ਬਰਖਾਸਤ ਕਰਨ ਦੀ ਅਪੀਲ ਕਰਦੀ ਹਾਂ।" ਉਨ੍ਹਾਂ ਨੇ ਅੱਗੇ ਕਿਹਾ, "ਇਸ ਸੰਦੀਪ ਦਾਇਮਾ ਨੇ ਜਾਣਬੁੱਝ ਕੇ ਦੇਸ਼ ਦੇ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਨ ਲਈ ਅਜਿਹਾ ਬਿਆਨ ਦਿੱਤਾ ਹੈ ਅਤੇ ਇਸ ਨੂੰ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਭਾਰਤ ਵਰਗੇ ਦੇਸ਼ ਵਿੱਚ ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ, ਜੋ ਸਾਰਿਆਂ ਧਰਮ ਅਤੇ ਵਿਸ਼ਵਾਸ ਦਾ ਸਤਿਕਾਰ ਕਰਦਾ ਹੈ।" ਇੱਕ ਮੀਡੀਆ ਸਵਾਲ ਦਾ ਜਵਾਬ ਦਿੰਦਿਆਂ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ, “ਸਾਡੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਸ਼ਾਮਲ ਹਨ, ਨੇ ਇਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਹ ਭਾਜਪਾ ਹੀ ਹੈ ਜਿਸ ਨੇ ਇਸ ਗਲਤੀ ਨੂੰ ਉਭਾਰਨ ਦੀ ਪਹਿਲ ਕੀਤੀ ਹੈ। ਅਸੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਾਂਗ ਨਹੀਂ ਹਾਂ ਜੋ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਮਲ ਨਾਥ ਦੀ ਪ੍ਰਸ਼ੰਸਾ ਕਰ ਰਹੇ ਹਨ, ਅਸੀਂ ਆਪਣੀ ਪਾਰਟੀ ਦੇ ਲੀਡਰ ਦੀ ਗਲਤ ਹਰਕਤ ਖ਼ਿਲਾਫ਼ ਆਵਾਜ਼ ਉਠਾਈ ਹੈ ਅਤੇ ਉਸਦੇ ਖਿਲਾਫ ਕੇਸ ਦਾਇਰ ਕੀਤਾ ਹੈ ਅਤੇ ਉਸਨੂੰ ਪਾਰਟੀ ਤੋਂ ਬਾਹਰ ਕਰਨ ਦੀ ਮੰਗ ਵੀ ਕੀਤੀ ਹੈ।" ਬਾਅਦ ਵਿੱਚ ਜੈ ਇੰਦਰ ਕੌਰ ਨੇ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਕੱਢਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ।

Punjab Bani 05 November,2023
ਪੰਜਾਬੀ ਨੌਜਵਾਨ ਅਣਅਧਿਕਾਰਿਤ ਤੌਰ ਤੇ ਵਿਦੇਸ਼ ਨਾ ਜਾਣ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਪੰਜਾਬੀ ਨੌਜਵਾਨ ਅਣਅਧਿਕਾਰਿਤ ਤੌਰ ਤੇ ਵਿਦੇਸ਼ ਨਾ ਜਾਣ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 4 ਅਕਤੂਬਰ ( )ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਪ੍ਰਵਾਸ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਲਈ ਅਣਅਧਿਕਾਰਤ ਢੰਗ ਨਹੀਂ ਅਪਨਾਉਣੇ ਚਾਹੀਦੇ। ਉਨ੍ਹਾਂ ਕਿਹਾ ਪੰਜਾਬ ਵਿਚੋਂ ਕਾਨੂੰਨੀ ਤੇ ਗ਼ੈਰ ਕਨੂੰਨੀ ਤਰੀਕੇ ਨਾਲ ਕਨੇਡਾ, ਅਮਰੀਕਾ ਤੇ ਹੋਰ ਦੇਸ਼ਾਂ ਵਿੱਚ ਪ੍ਰਵਾਸ ਤੇਜ਼ੀ ਨਾਲ ਹੋ ਰਿਹਾ ਹੈ। 1980 ਦੇ ਦੁਖਾਂਤਕ ਸਮਿਆਂ ਤੋਂ ਬਾਅਦ ਵਿਦਿਅਕ ਮਿਆਰ ਡਿੱਗਾ ਹੈ ਅਤੇ ਨਸ਼ਿਆਂ ਦਾ ਫੈਲਾਅ, ਬੇਰੁਜ਼ਗਾਰੀ ਅਤੇ ਪ੍ਰਬੰਧਕੀ ਢਾਂਚੇ ਵਿਚ ਆਮ ਆਦਮੀ ਦੀ ਬੇਹੁਰਮਤੀ ਇਸ ਦੇ ਮੁਖ ਕਾਰਨ ਹਨ। ਪੰਜਾਬੀ ਆਪਣੀ ਧਰਤੀ ਨੂੰ ਸਲਾਹੁਣ ਤੇ ਇਸ ਨੂੰ ਪਿਆਰ ਕਰਨ ਦੇ ਵਡੇ ਦਾਅਵੇ ਕਰਦੇ ਹਨ; ਵਡੀ ਗਿਣਤੀ ਵਿਚ ਪੰਜਾਬੀ ਆਪਣਾ ਭਵਿਖ ਕੈਨੇਡਾ, ਅਮਰੀਕਾ, ਆਸਟਰੇਲੀਆ ਆਦਿ ਦੇਸ਼ਾਂ ਵਿਚ ਤਲਾਸ਼ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਵੇਰਵੇ ਦੇਂਦਿਆ ਕਿਹਾ ਅਮਰੀਕਾ ਦੇ ਕਸਟਮ ਤੇ ਸਰਹਦੀ ਸੁਰਖਿਆ ਵਿਭਾਗ ਦੇ ਅੰਕੜਿਆਂ ਅਨੁਸਾਰ ਅਕਤੂਬਰ 2022 ਤੋਂ ਸਤੰਬਰ 2023 ਵਿਚਕਾਰ ਅਮਰੀਕਾ-ਮੈਕਸਿਕੋ ਅਤੇ ਅਮਰੀਕਾ-ਕੈਨੇਡਾ ਸਰਹਦਾਂ `ਤੇ 96,917 ਭਾਰਤੀ ਗ਼ੈਰ-ਕਾਨੂੰਨੀ ਤੌਰ `ਤੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਫੜੇ ਗਏ; ਇਨ੍ਹਾਂ ਵਿਚ 30,010 ਕੈਨੇਡਾ ਵਾਲੇ ਪਾਸਿਓਂ ਫੜੇ ਗਏ, 41,770 ਮੈਕਸਿਕੋ ਵਾਲੇ ਪਾਸੇ ਤੋਂ ਅਤੇ ਬਾਕੀ ਦੇ ਅਮਰੀਕਾ ਵਿਚ ਦਾਖ਼ਲ ਹੋਣ ਤੋਂ ਬਾਅਦ ਫੜੇ ਗਏ। 2019-20 ਵਿਚ 19,833 ਕੇਵਲ ਭਾਰਤੀ ਅਜਿਹੇ ਯਤਨ ਕਰਦੇ ਫੜੇ ਗਏ ਸਨ। ਉਨ੍ਹਾਂ ਕਿਹਾ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਵਾਲਿਆਂ ਦੀ ਗਿਣਤੀ ਵਿਚ ਪੰਜ ਗੁਣਾ ਵਾਧਾ ਹੋਇਆ ਹੈ ਅਤੇ ਮਨੁੱਖੀ ਆਧਾਰ `ਤੇ ਅਮਰੀਕਾ ਵਿਚ ਟਿਕੇ ਰਹਿਣ ਲਈ ਕੇਸ ਕਰਕੇ ਵੱਸਣ ਵਿਚ ਸਫ਼ਲ ਵੀ ਹੋ ਗਏ ਹਨ। ਨਿਹੰਗ ਮੁਖੀ ਬਾਬਾ ਬਲਬੀਰ ਸਿਮਘ ਨੇ ਕਿਹਾ ਪੰਜਾਬ ਵਿਚੋਂ ਇਕ ਲਖ ਤੋਂ ਜ਼ਿਆਦਾ ਵਿਦਿਆਰਥੀ ਹਰ ਸਾਲ ਵਿਦੇਸ਼ਾਂ ਵਿਚ ਪੜ੍ਹਨ ਜਾ ਰਹੇ ਹਨ; ਉਨ੍ਹਾਂ ਵਿਚੋਂ ਵਡੀ ਗਿਣਤੀ ਨੇ ਪੜ੍ਹਾਈ ਕਰ ਕੇ ਵਾਪਸ ਨਹੀਂ ਪਰਤਣਾ। ਇਹ ਵਿਦਿਆਰਥੀ ਵਿਦੇਸ਼ਾਂ ਦੇ ਅਰਥਚਾਰਿਆਂ ਨੂੰ ਵਡੀ ਸਹਾਇਤਾ ਪਹੁੰਚਾਉਂਦੇ ਹਨ। ਕਈ ਦਹਾਕੇ ਪਹਿਲਾਂ ਪਰਵਾਸ ਕਰਦੇ ਪੰਜਾਬੀ ਵਿਦੇਸ਼ਾਂ `ਚੋਂ ਕਮਾਈ ਕਰ ਕੇ ਪੈਸਾ ਵਾਪਸ ਪੰਜਾਬ `ਚ ਭੇਜਦੇ ਸਨ ਪਰ ਹੁਣ ਰੁਝਾਨ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਹੁਣ ਲੋਕ ਫ਼ੀਸਾਂ ਤੇ ਹੋਰ ਖਰਚਿਆਂ ਲਈ ਕਈ ਸਾਲ ਪੈਸੇ ਵਿਦੇਸ਼ਾਂ ਵਿਚ ਭੇਜਦੇ ਹਨ ਅਤੇ ਰੁਝਾਨ ਇਹ ਹੈ ਕਿ ਪੈਸੇ ਪੰਜਾਬ ਵਿਚ ਭੇਜਣ ਦੀ ਥਾਂ ਨਵੀਆਂ ਜਾਇਦਾਦਾਂ ਵਿਦੇਸ਼ ਵਿਚ ਹੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਇਹ ਸਾਰਾ ਵਰਤਾਰਾ ਦੁਖਾਂਤਕ ਹੈ ਜਿਸ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਹੋਣਾ ਚਾਹੀਦਾ ਹੈ। ਨੌਜਵਾਨਾਂ ਨੂੰ ਅਣਅਧਿਕਾਰਿਤ ਤੋਰ ਤੇ ਵਿਦੇਸ਼ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Punjab Bani 04 November,2023
ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਗੁਰੂਦੇਵ ਤੋਂ ਆਸ਼ੀਰਵਾਦ ਲਿਆ

ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਗੁਰੂਦੇਵ ਤੋਂ ਆਸ਼ੀਰਵਾਦ ਲਿਆ ◆ "ਡੂਬਤੋਂ ਕੋ ਬਚਾ ਲੇਨੇ ਵਾਲੇ, ਮੇਰੀ ਨਇਆ ਹੈ ਤੇਰੇ ਹਵਾਲੇ" ◆ ਗੁਰੂਦੇਵ ਨੇ ਪ੍ਰਗਿਆ ਡਾਇਰੀ 2024 ਜਾਰੀ ਕੀਤੀ Patiala, 4 Nov: ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਨੇ ਵਿਸ਼ਵ ਜਾਗ੍ਰਿਤੀ ਮਿਸ਼ਨ ਪਟਿਆਲਾ ਮੰਡਲ ਵੱਲੋਂ ਕਰਵਾਏ ਗਏ ਚਾਰ ਰੋਜ਼ਾ ਵਿਰਾਟ ਭਗਤੀ ਸਤਿਸੰਗ ਮਹੋਤਸਵ ਵਿੱਚ ਗੁਰੂਦੇਵ ਆਚਾਰੀਆ ਸੁਧਾਂਸ਼ੂ ਜੀ ਮਹਾਰਾਜ ਤੋਂ ਉਨ੍ਹਾਂ ਦੇ ਗ੍ਰਹਿ ਨਿਵਾਸ ਵਿਖੇ ਪਹੁੰਚ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਗੁਰੂਵਰ ਨੇ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਨ-ਬ-ਦਿਨ ਤਰੱਕੀ ਕਰੇ। ਡਾ: ਗੁਰਪ੍ਰੀਤ ਕੌਰ ਦੇ ਨਾਲ ਸ੍ਰੀਮਤੀ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸ੍ਰੀ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਪਟਿਆਲਾ ਵੀ ਹਾਜ਼ਰ ਸਨ। ਅੱਜ ਦੇ ਸਤਿਸੰਗ ਵਿੱਚ ਮੱਥਾ ਟੇਕਣ ਲਈ ਪਹੁੰਚੇ ਵਿਸ਼ੇਸ਼ ਮਹਿਮਾਨਾਂ ਵਿੱਚ ਸ੍ਰੀ ਐਸ.ਐਨ.ਅਗਰਵਾਲ ਸਾਬਕਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ, ਸ੍ਰੀ ਹਰਦਿਆਲ ਕੰਬੋਜ ਸਾਬਕਾ ਵਿਧਾਇਕ ਰਾਜਪੁਰਾ, ਸ੍ਰੀ ਵਿਸ਼ਨੂੰ ਸ਼ਰਮਾ ਸਾਬਕਾ ਮੇਅਰ ਪਟਿਆਲਾ, ਸ਼੍ਰੀ ਨਰਿੰਦਰ ਸ਼ਾਸਤਰੀ ਪ੍ਰਧਾਨ ਨਗਰ ਪਾਲਿਕਾ ਰਾਜਪੁਰਾ, ਸ਼੍ਰੀ ਗਿਆਨ ਚੰਦ ਕਟਾਰੀਆ ਰਾਸ਼ਟਰੀ ਪ੍ਰਧਾਨ ਬਹਾਵਲਪੁਰ ਸਮਾਜ, ਸ਼੍ਰੀ ਅਸ਼ੋਕ ਰਾਣਾ ਯੋਗਾਚਾਰੀਆ, ਸ਼੍ਰੀ ਅਨੀਸ਼ ਮੰਗਲਾ ਪ੍ਰਧਾਨ ਰਾਧਾ ਕ੍ਰਿਸ਼ਨ ਮੰਡਲ ਮੁੱਖ ਤੌਰ ਤੇ ਹਾਜਰ ਸਨ। ਸੁਧਾਂਸ਼ੂ ਜੀ ਮਹਾਰਾਜ ਦੇ ਉਪਦੇਸ਼ ਤੋਂ ਪਹਿਲਾਂ ਸ਼੍ਰੀਮਤੀ ਅਤੇ ਸ਼੍ਰੀ ਸੁਭਾਸ਼ ਗਰਗ, ਸ਼੍ਰੀਮਤੀ ਅਤੇ ਸ਼੍ਰੀ ਅਸ਼ੋਕ ਗੋਇਲ, ਸ਼੍ਰੀਮਤੀ ਅਤੇ ਸ਼੍ਰੀ ਕੇਸੀ ਜੋਸ਼ੀ ਅਤੇ ਸ਼੍ਰੀਮਤੀ ਅਤੇ ਸ਼਼ਮੇਂਦਰ ਮਹਿਤਾ ਦੁਆਰਾ ਵਿਆਸ ਪੂਜਾ ਕੀਤੀ ਗਈ। ਸਵੇਰ ਦੀ ਸਭਾ ਵਿੱਚ ਸ਼੍ਰੀ ਸੁਧਾਂਸ਼ੂ ਜੀ ਮਹਾਰਾਜ ਨੇ ‘ਓਮ ਨਮਹ ਸ਼ਿਵਾਏ’ ਮੰਤਰ ਦੇ ਜਾਪ ਨਾਲ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਉਹਨਾਂ ਦੁਆਰਾ ਗਾਏ ਭਜਨ “"ਡੂਬਤੋਂ ਕੋ ਬਚਾ ਲੇਨੇ ਵਾਲੇ, ਮੇਰੀ ਨਇਆ ਹੈ ਤੇਰੇ ਹਵਾਲੇ" ਨੇ ਸਾਰਿਆਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਅੱਜ ਦੇ ਉਪਦੇਸ਼ ਵਿੱਚ ਸਤਿਸੰਗ 'ਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਪਰਮ ਪੂਜਨੀਕ ਸਦਗੁਰੂਦੇਵ ਸ਼੍ਰੀ ਸੁਧਾਂਸ਼ੂ ਜੀ ਮਹਾਰਾਜ ਨੇ ਸ਼੍ਰੀਮਦ ਭਾਗਵਤ ਗੀਤਾ 'ਚ ਭਗਵਾਨ ਸ਼੍ਰੀ ਕ੍ਰਿਸ਼ਨ ਵੱਲੋਂ ਦਿੱਤੇ ਸੰਦੇਸ਼ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਗਿਆਨ ਅਤੇ ਕਰਮ ਦਾ ਹਰ ਕੰਮ ਪ੍ਰਮਾਤਮਾ ਨਾਲ ਜੁੜ ਕੇ ਹੀ ਕਰਨਾ ਚਾਹੀਦਾ ਹੈ | ਤੁਸੀਂ ਆਪਣੇ ਨਾਲ ਜੁੜੋ। ਦਇਆ, ਪਿਆਰ, ਦਿਆਲਤਾ, ਸਹਿਯੋਗ ਅਤੇ ਖੁਸ਼ੀ ਦਾ ਰੂਪ ਤੁਹਾਡਾ ਨਿੱਜੀ ਰੂਪ ਹੈ। ਕੇਵਲ ਇਸ ਰੂਪ ਵਿੱਚ ਸ਼ਾਂਤੀ ਅਤੇ ਖੁਸ਼ੀ ਦਾ ਅਨੁਭਵ ਕਰਨਾ ਸੰਭਵ ਹੈ. ਬੱਚੇ ਆਪਣੇ ਰੂਪ ਵਿੱਚ ਰਹਿੰਦੇ ਹਨ, ਇਸੇ ਲਈ ਉਹ ਖੇਡਦੇ, ਹੱਸਦੇ ਅਤੇ ਗਾਉਂਦੇ ਹਨ। ਪਰਮਾਤਮਾ ਨਾਲ ਜੁੜਿਆ ਹਰ ਵਿਅਕਤੀ ਸ਼ਾਂਤੀ ਅਤੇ ਖੁਸ਼ੀ ਨਾਲ ਰਹਿੰਦਾ ਹੈ। ਆਪਣੇ ਸਰੂਪ ਵਿੱਚ ਬਣੇ ਰਹਿਣ ਲਈ ਹਰ ਹਾਲਤ ਵਿੱਚ ਖੁਸ਼ ਰਹਿਣ ਦੀ ਆਦਤ ਪਾਓ। ਸ਼ਾਮ ਦੇ ਸਤਿਸੰਗ ਸੈਸ਼ਨ ਦੀ ਸ਼ੁਰੂਆਤ ਵੀ ਪ੍ਰੇਰਨਾਦਾਇਕ ਭਜਨਾਂ ਨਾਲ ਹੋਈ। ਜਿਸ ਕਾਰਨ ਸਤਿਸੰਗ ਹਾਲ ਦਾ ਮਾਹੌਲ ਬਹੁਤ ਹੀ ਚੰਗਾ ਹੋ ਗਿਆ। "ਨਹੀਂ, ਮੈਂ ਅਕੇਲਾ ਮੇਰੇ ਸਾਥ ਤੂ ਹੈਂ" ਭਜਨ ਰਾਹੀਂ ਗੁਰੁਦੇਵ ਨੇ ਸਮਝਾਇਆ ਕਿ ਸਾਨੂੰ ਪਰਮਾਤਮਾ ਦੀ ਸੰਗਤ ਤੋਂ ਬਲ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਸੰਗਠਿਤ ਹੋਣਾ ਸਿੱਖਣਾ ਚਾਹੀਦਾ ਹੈ। ਇਸ ਮੌਕੇ ਗੁਰੂਦੇਵ ਨੇ ਪ੍ਰਗਿਆ ਦੈਨੰਦਨੀ ਡਾਇਰੀ 2024 ਰਿਲੀਜ਼ ਕੀਤੀ। ਪਟਿਆਲਾ ਮੰਡਲ ਦੇ ਮੁਖੀ ਸ੍ਰੀ ਅਜੇ ਅਲੀਪੁਰੀਆ ਨੇ ਕਿਹਾ ਕਿ ਜਨ-ਜਾਗਰੂਕਤਾ ਲਈ ਪਟਿਆਲਾ ਵਿਖੇ ਪਰਮ ਪਵਿੱਤਰ ਸ੍ਰੀ ਸੁਧਾਂਸ਼ੂ ਜੀ ਮਹਾਰਾਜ ਵੱਲੋਂ ਗਠਿਤ ਆਨੰਦਮਈ ਜੀਵਨ ਸੰਘ ਕਲੱਬ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਸ਼੍ਰੀ ਅਜੇ ਅਲੀਪੁਰੀਆ ਨੇ ਅੱਗੇ ਕਿਹਾ ਕਿ ਜੀਵਨ ਸੰਘ ਨਾਲ ਜੁੜਨ ਲਈ ਲੋਕਾਂ ਵਿੱਚ ਵਿਸ਼ੇਸ਼ ਉਤਸ਼ਾਹ ਹੈ।

Punjab Bani 04 November,2023
ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ : ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ

ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ : ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ Amritsar, 3 Nov : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਨਗਰ ਕੀਰਤਨ ਦੌਰਾਨ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ ਹੋਇਆ ਹੈ। ਦੋਸ਼ ਹੈ ਕਿ ਇਸ ਪਰਿਵਾਰ ਵੱਲੋਂ ਮਰਿਆਦਾ ਦਾ ਖਿਆਲ ਨਹੀਂ ਰੱਖਿਆ ਗਿਆ ਸੀ। ਹੈਲੀਕਾਪਟਰ ਵਿਚ ਬੈਠੇ ਲੋਕਾਂ ਨੇ ਸਿਰ ਨਹੀਂ ਢੱਕੇ ਹੋਏ ਸਨ। ਵਿਵਾਦਾਂ ਵਿਚ ਘਿਰੀ ਇਹ ਵੀਡੀਓ ਵਾਇਰਲ ਹੋਣ ਪਿੱਛੋਂ ਕੁਝ ਜਥੇਬੰਦੀਆਂ ਨੇ ਸਖਤ ਇਤਰਾਜ਼ ਕੀਤਾ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਭਵਿੱਖ ‘ਚ ਇਸ ਦਾ ਖਿਆਲ ਰੱਖਿਆ ਜਾਵੇਗਾ। ਸੇਵਾ ਕਰਨ ਵਾਲਿਆਂ ਦੀ ਭਾਵਨਾ ਵਿਚ ਕੋਈ ਖੋਟ ਨਹੀਂ ਸੀ। ਇਹ ਪਰਿਵਾਰ ਸੇਵਾ ਦੀ ਭਾਵਨਾ ਨਾ ਆਇਆ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ, ਅੱਗੇ ਤੋਂ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ। ਪਰਿਵਾਰ ਨੇ ਮੁਆਫੀ ਮੰਗ ਲਈ ਹੈ। ਅੱਗੇ ਤੋਂ ਇਹ ਲਿਖਤੀ ਰੂਪ ਵਿਚ ਜਾਰੀ ਕਰ ਦਿੱਤਾ ਜਾਵੇਗਾ ਕਿ ਕੋਈ ਵੀ ਦਰਬਾਰ ਸਾਹਿਬ ਉਤੇ ਇਸ ਤਰ੍ਹਾਂ ਫੁੱਲਾਂ ਦੀ ਵਰਖਾ ਨਹੀਂ ਕਰੇਗਾ।

Punjab Bani 03 November,2023
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਅਤੇ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਨੇ ਪਿਛਲੀਆਂ ਸਰਕਾਰਾਂ ਦੀਆਂ ‘ਅਖੌਤੀ ਉਪਲਬਧੀਆਂ’ ਨੂੰ ਫਿੱਕਾ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸੂਝ-ਬੂਝ ਨਾਲ ਲਏ ਕਈ ਫੈਸਲਿਆਂ ਨਾਲ ਸੂਬੇ ਦਾ ਆਪਣਾ ਕਰ ਮਾਲੀਆ ਵਧ ਕੇ 13.2 ਫੀਸਦੀ ਹੋ ਗਿਆ, ਜਦੋਂ ਕਿ ਅਕਾਲੀ ਸਰਕਾਰ ਸਮੇਂ 2012-17 ਵਿੱਚ ਇਹ ਅੱਠ ਫੀਸਦੀ ਅਤੇ ਕਾਂਗਰਸ ਸ਼ਾਸਨ ਦੌਰਾਨ 2017-22 ਵਿੱਚ ਇਹ 6.1 ਫੀਸਦੀ ਸੀ। ਇਸੇ ਤਰ੍ਹਾਂ ਵੈਟ/ਜੀ.ਐਸ.ਟੀ. ਦੀ ਉਗਰਾਹੀ ਵਿੱਚ 16.6 ਫੀਸਦੀ ਦਾ ਵਾਧਾ ਹੋਇਆ ਹੈ, ਸੂਬਾਈ ਐਕਸਾਈਜ਼ ਵਿੱਚ 37 ਫੀਸਦੀ, ਅਸ਼ਟਾਮ ਤੇ ਰਜਿਸਟਰੇਸ਼ਨ ਤੋਂ ਮਾਲੀਆ 27.8 ਫੀਸਦੀ ਅਤੇ ਵਾਹਨਾਂ ਉਤੇ ਟੈਕਸ ਵਿੱਚ 13.3 ਫੀਸਦੀ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੈਕਸ ਚੋਰੀ ਰੋਕਣ ਤੋਂ ਇਲਾਵਾ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ, ਜਿਸ ਨਾਲ ਸੂਬੇ ਦੀ ਆਮਦਨ ਵਿੱਚ ਇਜ਼ਾਫ਼ਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਨੀਤੀ ਦੇ ਉਲਟ ਹੁਣ ਉਨ੍ਹਾਂ ਖ਼ਾਲਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਨਿਰਮਾਣ ਮਗਰੋਂ 25 ਸਾਲਾਂ ਤੋਂ ਮੁਰੰਮਤ ਨਹੀਂ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2020-21 ਵਿੱਚ 77 ਕਰੋੜ ਰੁਪਏ ਦੇ ਮੁਕਾਬਲੇ ਸਾਲ 2023-24 ਵਿੱਚ ਮਨਰੇਗਾ ਅਧੀਨ 228 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਗੁਣਾ ਵੱਧ ਨਹਿਰਾਂ ਤੇ ਖ਼ਾਲਾਂ ਦੀ ਮੁਰੰਮਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਹਿਰੀ ਪਾਣੀ ਦੀ ਵਰਤੋਂ ਵਿੱਚ 38 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਇਸ ਸਾਲ ਪੰਜ ਹਜ਼ਾਰ ਕੇਸਾਂ ਦਾ ਨਿਬੇੜਾ ਕੀਤਾ ਗਿਆ, ਜਿਹੜੇ ਕਈ ਸਾਲਾਂ ਤੋਂ ਬਕਾਇਆ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 40 ਤੋਂ ਵੱਧ ਮੌਸਮੀ ਨਹਿਰਾਂ ਨੂੰ ਸਾਰਾ ਸਾਲ ਵਗਣ ਵਾਲੀਆਂ ਨਹਿਰਾਂ ਵਿੱਚ ਤਬਦੀਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਮਾਲਵਾ ਕੈਨਾਲ ਤੇ ਹੋਰ ਨਹਿਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ/ਨਾਲਿਆਂ/ਡਰੇਨਾਂ/ਮਾਈਨਰਾਂ ਨੂੰ ਪਹਿਲੀ ਵਾਰ ਨੋਟੀਫਾਈ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰ ਇਨ੍ਹਾਂ ਜਲ ਸਰੋਤਾਂ ਦੀ ਨਿਸ਼ਾਨਦੇਹੀ ਕਰਨ ਅਤੇ ਕਬਜ਼ੇ ਹਟਾਉਣ ਦੇ ਯੋਗ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਸਰੋਤਾਂ ਦੀ ਮੁਰੰਮਤ ਲਈ ਕਿਸਾਨਾਂ ਉਤੇ ਲੱਗਿਆ ਖ਼ਰਚ ਦਾ 10 ਫੀਸਦੀ ਹਿੱਸਾ ਵੀ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 16 ਸਾਲਾਂ ਤੋਂ ਲਟਕ ਰਿਹਾ ਕੰਡੀ ਕੈਨਾਲ ਪ੍ਰਾਜੈਕਟ ਵੀ 90 ਫੀਸਦੀ ਤੱਕ ਸੁਰਜੀਤ ਕਰ ਦਿੱਤਾ ਗਿਆ ਹੈ ਅਤੇ ਪਹਿਲੀ ਦਫ਼ਾ ਇਹ ਨਹਿਰ 90 ਫੀਸਦੀ ਤੋਂ ਵੱਧ ਸਮਰੱਥਾ ਉਤੇ ਚੱਲੀ। ਉਨ੍ਹਾਂ ਕਿਹਾ ਕਿ 150 ਸਾਲ ਪੁਰਾਣੇ ਐਕਟ ਦੀ ਥਾਂ ਜਲ ਸਰੋਤਾਂ ਬਾਰੇ ਨਵਾਂ ਐਕਟ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਾਰੀ ਪ੍ਰਕਿਰਿਆ ਸੁਖਾਲੀ ਹੋਵੇਗੀ, ਮੁਕੱਦਮੇਬਾਜ਼ੀ ਘਟੇਗੀ, ਲੋਕਾਂ ਦੀ ਸ਼ਮੂਲੀਅਤ ਵਧੇਗੀ ਅਤੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਸੂਬਾ ਸਰਕਾਰ ਨੇ 20 ਸਾਲਾਂ ਤੋਂ ਲਟਕ ਰਹੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਆਉਂਦੇ ਅੜਿੱਕੇ ਦੂਰ ਕਰ ਦਿੱਤੇ ਹਨ ਅਤੇ ਇਸ ਬੰਨ੍ਹ ਦੇ ਨਿਰਮਾਣ ਨੂੰ ਦਸੰਬਰ 2023 ਤੱਕ ਮੁਕੰਮਲ ਕੀਤਾ ਜਾਵੇਗਾ। ਪੰਜਾਬ ਦੇ ਵਿੱਤੀ ਹਾਲਾਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਨਸਪ, ਪੀ.ਐਮ.ਆਈ.ਡੀ.ਸੀ./ਪੀ.ਐਫ.ਸੀ., ਲੈਂਡ ਮਾਰਗੇਜ਼ ਬੈਂਕ, ਪੰਜਾਬ ਮੰਡੀ ਬੋਰਡ, ਪੰਜਾਬ ਸ਼ੂਗਰਫੈੱਡ ਅਤੇ ਹੋਰ ਅਦਾਰਿਆਂ ਦੇ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2022-23 ਵਿੱਚ 1298 ਕਰੋੜ ਰੁਪਏ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕੀਤੇ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਲਈ ਕੇਂਦਰ ਦੇ ਹਿੱਸੇ ਦੇ 1750 ਕਰੋੜ ਰੁਪਏ ਦੇ ਲਟਕਦੇ ਬਕਾਏ ਦਾ ਵੀ ਭੁਗਤਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਹਿਲੀ ਅਪਰੈਲ 2017 ਤੋਂ 17 ਮਾਰਚ 2022 ਤੱਕ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 56,623 ਨੌਕਰੀਆਂ ਦਿੱਤੀਆਂ, ਜਦੋਂ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ ਹੀ 37,100 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਲ ਵਿੱਚ ਔਸਤਨ 23,432 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜਿਹੜਾ ਆਪਣੇ ਆਪ ਵਿੱਚ ਇਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਮੁਕੰਮਲ ਪਾਰਦਰਸ਼ੀ ਪ੍ਰਕਿਰਿਆ ਅਪਣਾ ਕੇ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਗਰਮੀਆਂ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 7.30 ਤੋਂ 2 ਵਜੇ ਤੱਕ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਕਾਫ਼ੀ ਕਾਰਗਰ ਸਾਬਤ ਹੋਇਆ, ਜਿਸ ਨਾਲ ਬਿਜਲੀ ਦੇ ਪੀਕ ਲੋਡ ਵਿੱਚ 250 ਮੈਗਾਵਾਟ ਦੀ ਕਮੀ ਆਈ, ਇਸ ਨਾਲ ਬਿਜਲੀ ਦੀ ਮੰਗ ਦੇ ਪ੍ਰਬੰਧਨ ਨਾਲ ਢੁਕਵੇਂ ਤਰੀਕੇ ਨਾਲ ਨਜਿੱਠਿਆ ਜਾ ਸਕਿਆ। ਇਸ ਕਦਮ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਦੁਪਹਿਰ ਤੱਕ ਆਪਣੇ ਕੰਮ ਕਰਵਾ ਕੇ ਬਾਕੀ ਸਮੇਂ ਵਿੱਚ ਆਪਣੇ ਹੋਰ ਧੰਦੇ ਕਰਨ ਦੀ ਖੁੱਲ੍ਹ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਟਰੈਫਿਕ ਨੂੰ ਸੁਚਾਰੂ ਕਰਨ ਵਿੱਚ ਮਦਦ ਮਿਲੀ, ਜਿਸ ਕਾਰਨ ਹੁਣ ਕਈ ਹੋਰ ਸੂਬੇ ਵੀ ਇਸ ਨੂੰ ਲਾਗੂ ਕਰਨ ਦੇ ਇੱਛੁਕ ਹਨ। ਮੁੱਖ ਮੰਤਰੀ ਨੇ ਕਿਹਾ ਕਿ 10 ਸਾਲਾਂ ਦੀ ਸੇਵਾ ਪੂਰੀ ਕਰ ਚੁੱਕੇ ਐਡਹਾਕ, ਠੇਕਾ ਆਧਾਰਤ, ਡੇਲੀਵੇਜ਼, ਵਰਕ ਚਾਰਜਡ ਤੇ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੁਲਾਜ਼ਮ ਧਰਨਿਆਂ-ਮੁਜ਼ਾਹਰਿਆਂ ਦੇ ਰਾਹ ਉਤੇ ਸਨ ਅਤੇ ਪਾਣੀਆਂ ਦੀਆਂ ਟੈਂਕੀਆਂ ਉਤੇ ਚੜ੍ਹਨ ਦੇ ਨਾਲ-ਨਾਲ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਦੇ ਸਨ ਪਰ ਸਰਕਾਰ ਦੀ ਇਸ ਪਹਿਲਕਦਮੀ ਨਾਲ ਹੁਣ ਤੱਕ 12,351 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਔਸਤਨ ਦੋ ਤੋਂ ਤਿੰਨ ਗੁਣਾ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਬਾਕੀ ਰਹਿੰਦੇ ਨੌਂ ਹਜ਼ਾਰ ਤੋਂ ਵੱਧ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਇਸ ਸਾਲ ਦੇ ਅੰਤ ਤੱਕ ਨਿਯਮਤ ਕਰ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਨਅਤੀ ਖ਼ੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਨੂੰ 2.98 ਲੱਖ ਨੌਕਰੀਆਂ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ ਹੈ, ਜਦੋਂ ਕਿ ਅਕਾਲੀ ਸਰਕਾਰ ਦੌਰਾਨ 2012-17 ਤੱਕ 32,995 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ ਕਾਂਗਰਸ ਸਰਕਾਰ ਦੌਰਾਨ 2017-22 ਤੱਕ 1,17,048 ਕਰੋੜ ਦਾ ਨਿਵੇਸ਼ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਾਲ 2022-23 ਦੌਰਾਨ 2.98 ਲੱਖ ਐਮ.ਐਸ.ਐਮ.ਈਜ਼ ਦੀ ਰਜਿਸਟਰੇਸ਼ਨ ਨਾਲ ਉੱਤਰੀ ਭਾਰਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਕਲਰ ਕੋਡਿਡ ਅਸ਼ਟਾਮ ਪੇਪਰ ਜਾਰੀ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਕ ਨਿਸਚਿਤ ਸਮਾਂ ਹੱਦ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਮੁੱਖ ਵਿਭਾਗਾਂ ਦੀਆਂ ਸਾਰੀਆਂ ਮਨਜ਼ੂਰੀਆਂ ਅਗਾਊਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਲਈ ਜੁਲਾਈ 2023 ਵਿੱਚ ਵਟਸਐਪ ਹੈਲਪਲਾਈਨ ਸ਼ੁਰੂ ਕੀਤੀ ਗਈ ਸੀ, ਜਿਸ ਉਤੇ 1600 ਤੋਂ ਵੱਧ ਸੁਝਾਅ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੇ ਫੀਡਬੈਕ ਅਨੁਸਾਰ ਉਨ੍ਹਾਂ ਦੀ ਸਹੂਲਤ ਲਈ ਸਰਕਾਰੀ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿਖੇ 70 ਉਦਯੋਗਿਕ ਐਸੋਸੀਏਸ਼ਨਾਂ ਅਤੇ 1500 ਉਦਯੋਗਪਤੀਆਂ ਨਾਲ ਨਿੱਜੀ ਤੌਰ `ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੈਬਨਿਟ ਰੈਂਕ ਦੇ ਵਿਅਕਤੀਆਂ ਦੀ ਅਗਵਾਈ ਹੇਠ 26 ਪ੍ਰਮੁੱਖ ਉਦਯੋਗਿਕ ਸੈਕਟਰਾਂ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖੇਤਰ ਵਿੱਚ ਕੋਈ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਸਦਕਾ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਸਬਸਿਡੀ ਦੀ ਬਕਾਇਆ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ ਜੋ ਕਿ ਅਕਾਲੀ ਦਲ ਦੇ ਸ਼ਾਸਨ ਦੌਰਾਨ 2342 ਕਰੋੜ ਰੁਪਏ ਅਤੇ ਕਾਂਗਰਸ ਦੇ ਰਾਜ ਵਿੱਚ 9020 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਮਾਰਚ 2015 ਤੋਂ ਰੁਕੀ ਹੋਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2023 ਦੌਰਾਨ ਦਰਾਮਦ ਕੀਤੇ ਗਏ ਕੋਲੇ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਪਛਵਾੜਾ ਕੋਲਾ ਖਾਨ ਦੇ ਚਾਲੂ ਹੋਣ ਨਾਲ ਹਰ ਸਾਲ 600 ਕਰੋੜ ਰੁਪਏ ਦੀ ਬੱਚਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ, ਜਿਨ੍ਹਾਂ ਵਿੱਚੋਂ 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੀ ਮਜ਼ਬੂਤੀ ਲਈ ਸੂਬੇ ਵਿੱਚ ਹੁਣ 550 ਕਰੋੜ ਰੁਪਏ ਦੀ ਲਾਗਤ ਨਾਲ ‘ਸਿਹਤਮੰਦ ਪੰਜਾਬ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ 130 ਕਰੋੜ ਰੁਪਏ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਹੈ ਅਤੇ 350 ਕਰੋੜ ਰੁਪਏ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕਰਨ ਤੋਂ ਇਲਾਵਾ 25 ਕਰੋੜ ਰੁਪਏ ਦੇ ਖਰਚ ਨਾਲ 11 ਲੱਖ ਤੋਂ ਵੱਧ ਜਾਂਚ ਟੈਸਟ ਮੁਫ਼ਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਪਹਿਲੇ ਸਾਲ ਦੌਰਾਨ 8358 ਵਿਦਿਆਰਥੀਆਂ ਨੇ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਖੇਡਾਂ ਸਹੂਲਤਾਂ ਵਾਸਤੇ 200 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਐਕਸਪੋਜ਼ਰ ਵਿਜ਼ਿਟ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਚੰਦਰਯਾਨ-3, ਪੀ.ਐੱਸ.ਐੱਲ.ਵੀ. ਅਤੇ ਆਦਿੱਤਿਆ ਐਲ-1 ਮਿਸ਼ਨ ਦੇ ਲਾਂਚ ਦੇ ਗਵਾਹ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ 488 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਪ੍ਰੈਲ 2022 ਤੋਂ ਸਕੂਲ ਸਿੱਖਿਆ ਵਿਭਾਗ ਵਿੱਚ 9518 ਅਧਿਆਪਕ ਭਰਤੀ ਕੀਤੇ ਗਏ ਹਨ ਜਦੋਂ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਸਿਰਫ਼ 19174 ਅਧਿਆਪਕ ਭਰਤੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਚੂਅਲ, ਟੈਂਪਰੇਰੀ ਟੀਚਰਜ਼ (ਨੈਸ਼ਨਲ ਬਿਲਡਰਜ਼) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਲਈ ਲਿਆਂਦੀ ਗਈ ਨੀਤੀ (2022) ਤਹਿਤ 12316 ਠੇਕਾ ਆਧਾਰਿਤ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟਾਇਆ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਰੈਗੂਲਰ ਕੀਤੇ ਅਧਿਆਪਕਾਂ/ਕਰਮਚਾਰੀਆਂ ਦੀ ਕੁੱਲ ਗਿਣਤੀ ਸਿਰਫ 8675 ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਸਪੈਸ਼ਲ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ‘ਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ ‘ਤੇ ਨਕੇਲ ਕੱਸਣ, ਸੜਕਾਂ `ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕਾਰਜਾਂ ਦਾ ਜ਼ਿੰਮਾ ਸੌਂਪਿਆ ਜਾਵੇਗਾ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਸ਼ੁਰੂਆਤ ਵਿੱਚ ਸੜਕਾਂ ‘ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨ ਹਰ 30 ਕਿਲੋਮੀਟਰ ਦੀ ਦੂਰੀ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੁਣ ਤੱਕ 2149 ਵੱਡੀਆਂ ਮੱਛੀਆਂ (ਵੱਡੇ ਤਸਕਰਾਂ) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਦੀਆਂ 74 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 146 ਮਾਮਲਿਆਂ ਵਿੱਚ ਤਸਕਰਾਂ ਦੀਆਂ 73 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸ੍ਰੀ ਅੰਮ੍ਰਿਤਸਰ ਵਿਖੇ ‘ਹੋਪ ਇਨੀਸ਼ੀਏਟਿਵ’ ਨਾਂ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ 40,000 ਤੋਂ ਵੱਧ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਲ 2011, 2016 ਅਤੇ 2021 ਵਿੱਚ ਸਿਰਫ਼ ਇੱਕ-ਇੱਕ ਵਾਰ ਪੁਲਿਸ ਭਰਤੀ ਕੀਤੀ ਗਈ ਸੀ, ਜਿਸ ਕਾਰਨ ਪੁਲਿਸ ਦੀ ਨੌਕਰੀ ਲੈਣ ਲਈ ਨੌਜਵਾਨਾਂ ਦੀ ਆਸ ਵੀ ਖਤਮ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਹੁਣ ਹਰ ਸਾਲ ਇਹ ਭਰਤੀ ਕੀਤੀ ਜਾਵੇਗੀ ਅਤੇ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਦੀ ਇਹ ਵੱਕਾਰੀ ਨੌਕਰੀ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨਾਂ ਵਾਸਤੇ ਸਾਡੀ ਸਰਕਾਰ ਆਸ ਦੀ ਕਿਰਨ ਬਣ ਕੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸੰਗਠਿਤ ਅਪਰਾਧਾਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲਾ ਸੂਬਾ ਬਣ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਸਿਪਾਹੀ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਵੱਖਰੇ ਤੌਰ ‘ਤੇ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 2022 ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਖੇਡਾਂ ਵਿੱਚ 3.50 ਲੱਖ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਦੂਜੇ ਐਡੀਸ਼ਨ ਵਿੱਚ 4.50 ਲੱਖ ਖਿਡਾਰੀਆਂ ਨੇ 7.50 ਕਰੋੜ ਰੁਪਏ ਇਨਾਮੀ ਰਾਸ਼ੀ ਜਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ਿਆਈ ਖੇਡਾਂ ਵਿੱਚ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਵਿੱਚ ਹਿੱਸਾ ਲੈਣ ਵਾਲੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ 16 ਮਾਰਚ, 2022 ਤੋਂ ਸ਼ਹੀਦ ਸੈਨਿਕਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਬਣਾਉਣ ਸਮੇਂ ਕਿਸਾਨਾਂ ਤੋਂ ਫੀਡਬੈਕ ਅਤੇ ਸੁਝਾਅ ਵੀ ਲਏ ਗਏ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਾਸਮਤੀ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ 10 ਕੀਟਨਾਸ਼ਕਾਂ `ਤੇ ਪਾਬੰਦੀ ਲਗਾਈ ਗਈ ਅਤੇ ਖਾਦਾਂ, ਬੀਜਾਂ ਅਤੇ ਦਵਾਈਆਂ ਦੇ ਨਿਰਮਾਤਾਵਾਂ/ਡੀਲਰਾਂ `ਤੇ ਅਚਨਚੇਤ ਛਾਪੇਮਾਰੀ ਕਰਕੇ ਉਨ੍ਹਾਂ ਦੀ ਗੁਣਵਤਾ ਦੀ ਜਾਂਚ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੂੰ ਜਾਣ ਵਾਲੀ ਸਰਕਾਰੀ ਵੋਲਵੋ ਬੱਸ ਸੇਵਾ ਬੰਦ ਕਰ ਦਿੱਤੀ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ 15 ਜੂਨ, 2022 ਨੂੰ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸ ਸੇਵਾ ਮੁੜ ਸ਼ੁਰੂ ਕੀਤੀ ਅਤੇ ਇਸ ਵੇਲੇ 19 ਬੱਸਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਰੀਬ 138 ਬੱਸ ਪਰਮਿਟ, ਜਿਨ੍ਹਾਂ ਦੀ ਮਿਆਦ ਗਲਤੀ ਨਾਲ ਵਧਾ ਦਿੱਤੀ ਗਈ ਸੀ, ਵੀ ਰੱਦ ਕਰ ਦਿੱਤੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਤੋਂ ਜ਼ਿਲ੍ਹਾ ਹੈੱਡਕੁਆਰਟਰ ਆਉਣ-ਜਾਣ ਵਾਸਤੇ ਏ.ਸੀ. ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ।

Punjab Bani 01 November,2023
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਬੀਤੇ 25 ਦਿਨ ਤੋਂ ਮੇਰੇ ਤੇ ਮੇਰੀ ਸਰਕਾਰ ਦੇ ਖਿਲਾਫ਼ ਇਕ ਵੀ ਕਮੀ ਨਹੀਂ ਲੱਭ ਸਕੇ, ਜਿਸ ਕਰਕੇ ਪੰਜਾਬ ਨਾਲ ਜੁੜੇ ਮਸਲਿਆਂ ਉਤੇ ਮੇਰਾ ਸਾਹਮਣਾ ਕਰਨ ਦੀ ਜੁਅੱਰਤ ਨਾ ਸਕੇ।” ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਜੇਕਰ ਇਨ੍ਹਾਂ ਲੀਡਰਾਂ ਨੂੰ ਲੋਕਾਂ ਨੇ ਹਰਾ ਕੇ ਘਰ ਬਿਠਾ ਦਿੱਤਾ ਤਾਂ ਇਹਦਾ ਇਹ ਮਤਲਬ ਨਹੀਂ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਹ ਲੀਡਰ ਦੁੱਧ ਧੋਤੇ ਸਾਬਤ ਹੋ ਗਏ।” ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਸਿਆਸੀ ਆਗੂ ਲੋਕਾਂ ਕੋਲ ਆਉਣ ਤਾਂ ਇਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਦੇ ਮਸਲਿਆਂ ਉਤੇ ਹੋਈ ਬਹਿਸ ਤੋਂ ਤੁਸੀਂ ਕਿਉਂ ਭੱਜ ਗਏ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸਿਆਸਤਦਾਨਾਂ ਨੇ ਬਹੁਤ ਲੰਮਾ ਸਮਾਂ ਸੱਤਾ ਦਾ ਸੁਖ ਮਾਣਿਆ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਇਹ ਹਰ ਮੁੱਦੇ ਉਤੇ ਜਵਾਬਦੇਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ ਤਾਂ ਕਿ ਹਰੇਕ ਆਗੂ ਇਸ ਮੰਚ ਉਤੇ ਆ ਕੇ ਆਪਣਾ ਪੱਖ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਮੰਚ ਉਤੇ ਆਉਣ ਦੀ ਬਜਾਏ ਇਨ੍ਹਾਂ ਸਿਆਸੀ ਆਗੂਆਂ ਨੇ ਬਹਾਨੇਬਾਜ਼ੀ ਘੜ ਕੇ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਆਗੂਆਂ ਨੂੰ ਭੱਜਣ ਨਹੀਂ ਦੇਣਗੇ ਅਤੇ ਸੂਬੇ ਨਾਲ ਧ੍ਰੋਹ ਕਮਾਉਣ ਵਾਲਿਆਂ ਦੇ ਚਿਹਰੇ ਬੇਨਕਾਬ ਕਰਕੇ ਛੱਡਣਗੇ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨੌਟੰਕੀਆਂ ਕਰਨ ਲਈ ਇਨ੍ਹਾਂ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰਾ ਜੱਗ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਐਸ.ਵਾਈ.ਐਲ. ਦੀ ਉਸਾਰੀ ਦੇ ਇਸ ਨਾ-ਮੁਆਫ਼ੀਯੋਗ ਅਪਰਾਧ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਮੁਫਾਦਾਂ ਲਈ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਵਿਉਂਤਬੰਦੀ ਅਤੇ ਲਾਗੂ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਪੂਰੀ ਵਿਖੇ ਐਸ.ਵਾਈ.ਐਲ. ਦਾ ਨੀਂਹ ਪੱਥਰ ਰੱਖਣ ਦੀ ਰਸਮ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨਾਲ ਅਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਵਿਰੁੱਧ ਕੀਤੇ ਇਸ ਗੁਨਾਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਿਸ ਦਾ ਵਿਸ਼ਾ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ ‘ਤੇ ਕੇਂਦਰਿਤ ਸੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਸਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਨੇਤਾਵਾਂ ਨੇ ਹਰੇਕ ਮੁੱਦੇ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਜਿਸ ਕਰਕੇ ਸੂਬੇ ਦੇ ਲੋਕਾਂ ਪ੍ਰਤੀ ਇਨ੍ਹਾਂ ਦੀ ਜੁਆਬਦੇਹੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਪੰਜਾਬ ਨਾਲ ਕੀਤੇ ਗੁਨਾਹਾਂ ਨਾਲ ਰੰਗੇ ਹੋਏ ਹਨ ਅਤੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ।

Punjab Bani 01 November,2023
ਨਵ-ਜੰਮੇ ਬੱਚੇ ਸਣੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚਿਆ ਕੁੱਲੜ ਪੀਜ਼ਾ ਵਾਲਾ ਜੋੜਾ

ਨਵ-ਜੰਮੇ ਬੱਚੇ ਸਣੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚਿਆ ਕੁੱਲੜ ਪੀਜ਼ਾ ਵਾਲਾ ਜੋੜਾ

Punjab Bani 31 October,2023
ਖਾਲਸਾ ਕਾਲਜ ਟਰੱਸਟ ਜ਼ਮੀਨ ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਡੀਸੀ ਨਾਲ ਕੀਤੀ ਮੁਲਾਕਾਤ

ਖਾਲਸਾ ਕਾਲਜ ਟਰੱਸਟ ਜ਼ਮੀਨ ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਡੀਸੀ ਨਾਲ ਕੀਤੀ ਮੁਲਾਕਾਤ ਸ਼ੋ੍ਰਮਣੀ ਕਮੇਟੀ ਦੀ ਜ਼ਮੀਨ ’ਤੇ ਨਜਾਇਜ਼ ਉਸਾਰੀਆਂ ਬਰਦਾਸ਼ਤ ਨਹੀਂ ਕਰਾਂਗੇ : ਜਥੇਦਾਰ ਟੌਹੜਾ ਪਟਿਆਲਾ 30 ਅਕਤੂਬਰ () ਖਾਲਸਾ ਕਾਲਜ ਟਰੱਸਟ ਦੀ ਜ਼ਮੀਨ ’ਤੇ ਭੂ ਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਨਜਾਇਜ਼ ਉਸਾਰੀਆਂ ਨੂੰ ਬਰਦਾਸ਼ਤ ਨਹੀਂ ਕਰਾਂਗੇ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਂਪਕੇ ਕੀਤਾ। ਜ਼ਿਕਰਯੋਗ ਹੈ ਕਿ ਖਾਲਸਾ ਕਾਲਜ ਟਰੱਸਟ ਦੀ ਜ਼ਮੀਨ ਮਸਲੇ ’ਤੇ ਸ਼ੋ੍ਰਮਣੀ ਕਮੇਟੀ ਵੱਲੋਂ ਕਾਨੂੰਨੀ ਪ੍ਰਕਿਰਿਆ ਵਿਚ ਰਹਿ ਕੇ ਆਪਣਾ ਪੱਖ ਸਪੱਸ਼ਟ ਕਰਦੀ ਆ ਰਹੀ ਹੈ, ਪ੍ਰੰਤੂ ਅਜੇ ਵੀ ਕੁਝ ਸ਼ਰਾਰਤੀ ਅਨੁਸਾਰ ਅਦਾਲਤਾਂ ਹੁਕਮਾਂ ਦੀਆਂ ਧੱਜੀਆਂ ਉਡਾਕੇ ਕੇ ਜ਼ਮੀਨ ’ਤੇ ਮਕਾਨਾਂ ਦੀ ਉਸਾਰੀ ਕਰਨ ’ਤੇ ਲੱਗੇ ਹੋਏ ਹਨ, ਜਿਸ ਦਾ ਸ਼ੋ੍ਰਮਣੀ ਕਮੇਟੀ ਨੇ ਗੰਭੀਰ ਨੋਟਿਸ ਲਿਆ ਅਤੇ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕੀ ਵਫ਼ਦ ਨੇ ਡੀਸੀ ਪਟਿਆਲਾ ਸਾਕਸ਼ੀ ਸਾਹਨੀ ਨੂੰ ਮੁੜ ਤੋਂ ਸਾਰੀ ਸਥਿਤੀ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਨੂੰ ਵੀ ਧਾਰਮਕ ਸੰਸਥਾ ਦੀ ਜ਼ਮੀਨ ਹੜੱਪਣ ਨਹੀਂ ਦਿੱਤੀ ਜਾਵੇਗੀ। ਡੀਸੀ ਪਟਿਆਲਾ ਨੇ ਤੁਰੰਤ ਐਸਐਸਪੀ ਪਟਿਆਲਾ ਦੇ ਧਿਆਨ ਵਿਚ ਵੀ ਲਿਆਂਦਾ ਕਿ ਜੇ ਜ਼ਮੀਨ ਮਸਲੇ ਨੂੰ ਲੈ ਕੇ ਅਦਾਲਤੀ ਚਾਰਾਜੋਈ ਕੀਤੀ ਜਾ ਰਹੀ ਹੈ ਤਾਂ ਉਸਾਰੀ ਕਰਨ ਵਾਲੇ ਲੋਕਾਂ ਖਿਲਾਫ਼ ਤੁਰੰਤ ਫੌਰੀ ਕਾਰਵਾਈ ਕੀਤੀ ਜਾਵੇ। ਜਥੇਦਾਰ ਸਤਵਿੰਦਰ ਸਿੰਘ ਟੌਹੜਾ ਖਾਲਸਾ ਕਾਲਜ ਟਰੱਸਟ ਦੀ ਜ਼ਮੀਨ ’ਤੇ ਕੀਤੀ ਜਾ ਰਹੀ ਨਜਾਇਜ਼ ਉਸਾਰੀ ਦਾ ਗੰਭੀਰ ਨੋਟਿਸ ਲਿਆ ਤੇ ਕਿਹਾ ਕਿ ਟਰੱਸਟ ਦੀ ਜ਼ਮੀਨ ’ਤੇ ਭੂ-ਮਾਫੀਏ ਦਾ ਕਬਜ਼ਾ ਸ਼ੋ੍ਰਮਣੀ ਕਮੇਟੀ ਕਿਸੇ ਕੀਮਤ ’ਤੇ ਸਹਿਣ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਥ ਦੀ ਜਾਇਦਾਦਾਂ ’ਤੇ ਕਬਜ਼ੇ ਕਰਨਾ ਕਿਸੇ ਵੀ ਸੂਰਤ ’ਚ ਠੀਕ ਨਹੀਂ ਹੈ। ਵਫ਼ਦ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ ਆਦਿ ਸਮੂਹ ਸਟਾਫ ਮੈਂਬਰ ਸ਼ਾਮਲ ਸਨ।

Punjab Bani 30 October,2023
ਸ਼ੋ੍ਰਮਣੀ ਕਮੇਟੀ ਨੇ ਮਨਾਇਆ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਸ਼ੋ੍ਰਮਣੀ ਕਮੇਟੀ ਨੇ ਮਨਾਇਆ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪ੍ਰਕਾਸ਼ ਪੁਰਬ ਮੌਕੇ ਗੁਰੂ ਦਰਬਾਰ ’ਚ ਫੁੱਲਾਂ ਨਾਲ ਕੀਤੀ ਸਜਾਵਟ ਰਹੀਂ ਖਿੱਚ ਦਾ ਕੇਂਦਰ ਪਟਿਆਲਾ 30 ਅਕਤੂਬਰ () ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਸ੍ਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਈਆਂ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ ਪੁਰਬ ਦੀ ਵਧਾਈ ਦਿੱਤੀ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਗੁਰੂ ਦਰਬਾਰ ’ਚ ਵੱਖ ਵੱਖ ਫੁੱਲਾਂ ਨਾਲ ਕੀਤੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਵੀ ਬਣੀ ਰਹੀ। ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਦੀਵਾਨ ਹਾਲ ਵਿਖੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਬਾਣੀ ਦਾ ਫਲਸਫਾ ਮਨੁੱਖ ਨੂੰ ਸੁਚਿਆਰ ਬਣਾਉਂਦਾ ਹੈ ਇਸ ਕਰਕੇ ਮਨੁੱਖ ਨੂੰ ਧਰਮ ਦੀ ਕਿਰਤ ਨੂੰ ਪਹਿਲ ਦੇਣੀ ਚਾਹੀਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਦਰਜ ਬਾਣੀ ਜਿਥੇ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰ ਰਹੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਜਾਤ, ਧਰਮ ਅਤੇ ਨਸਲ ਤੋਂ ਉਪਰ ਉਠਕੇ ਕਲਿਆਣਮਈ ਕਾਰਜਾਂ ਵੱਲ ਪ੍ਰੇਰਿਤ ਕਰਦੀ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਬਾਣੀ ਅਤੇ ਗੁਰੂ ’ਤੇ ਹੋ ਰਹੇ ਹਮਲਿਆਂ ਪ੍ਰਤੀ ਵੀ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਧਾਰਮਕ ਸਮਾਗਮ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰੇਰਿਆ ਕਿ ਗੁਰਬਾਣੀ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਹੀ ਇਸ ਕਰਕੇ ਮਨੁੱਖ ਕੇਵਲ ਆਪਣਾ ਆਪ ਪਰਮਾਤਮਾ ਨੂੰ ਸਮਰਪਿਤ ਕਰੇ ਕਿਉਂਕਿ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਬਾਣੀ ਰਾਹੀਂ ਸਾਰਿਆਂ ਨੂੰ ਪ੍ਰਭੂ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਸਮਝਾਈ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਸ਼ਬਦ ਗੁਰ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਭਾਈ ਗੁਲਵਿੰਦਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਭਾਈ ਹਜੂਰ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 30 October,2023
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਹਰ ਇੱਕ ਸਰਕਾਰ ਹੋਈ ਹੈ ਫੇਲ - ਗਿਆਨੀ ਹਰਪ੍ਰੀਤ ਸਿੰਘ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਹਰ ਇੱਕ ਸਰਕਾਰ ਹੋਈ ਹੈ ਫੇਲ - ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੱਧ ਚੜ੍ ਕੇ ਲੈਣਾ ਚਾਹੀਦਾ ਹੈ ਨੌਜਵਾਨਾਂ ਨੂੰ ਹਿੱਸਾ - ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ , 29 ਅਕਤੂਬਰ 2023 : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ ਅਲੱਗ ਸਮਾਗਮ ਕਰਵਾਏ ਜਾ ਰਹੇ ਹਨ l ਉੱਥੇ ਹੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹੋਏ ਹਨ l ਉਥੇ ਹੀ ਉਹਨਾਂ ਵੱਲੋਂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਮੰਜੀ ਸਾਹਿਬ ਦੀਵਾਨ ਹਾਲ ਦੇ ਵਿੱਚ ਜਿੱਥੇ ਕਥਾ ਕੀਤੀ ਗਈ l ਉੱਥੇ ਹੀ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੇਅਦਬੀ ਦੇ ਮਾਮਲੇ ਵਿੱਚ ਸਾਰੀਆਂ ਸਰਕਾਰਾਂ ਨੂੰ ਕਟਕੇੜੇ ਵਿੱਚ ਖੜਾ ਕੀਤਾ ਗਿਆ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਫੇਲ ਹੋਈਆਂ ਹਨ l

Punjab Bani 29 October,2023
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤਾਂ ਨੂੰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਮੂਹ ਸੰਗਤਾਂ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਦਿਲੋਂ ਵਧਾਈ ਦਿੱਤੀ ਹਰ ਸਿੱਖ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਧਾਰਨ ਕਰੇ ਅੰਮ੍ਰਿਤਸਰ:- 29 ਸਤੰਬਰ ( ) ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਪੇਸ਼ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਨੇ ਜਿੱਥੇ ਮਨੁੱਖਤਾ ਨੂੰ ਕਿਰਤ ਕਮਾਈ ਦਾ ਸੰਦੇਸ਼ ਦਿੱਤਾ ਉਥੇ ਉਹ ਵੱਡੇ ਧਰਮਦਾਨੀ ਵੀ ਸਨ। ਉਨ੍ਹਾਂ ਕਿਹਾ ਸ੍ਰੀ ਗੁਰੂ ਰਾਮਦਾਸ ਜੀ ਨੇ ਸੰਤੋਖਸਰ ਤੇ ਸ੍ਰੀ ਅੰਮ੍ਰਿਤਸਰ ਸਰੋਵਰ ਦੀ ਖੁਦਵਾਈ ਕਰਵਾਈ, ਅੰਮ੍ਰਿਤਸਰ ਨਗਰੀ ਦੀ ਨੀਂਹ ਰੱਖੀ। ਸ੍ਰੀ ਗੁਰੂ ਰਾਮਦਾਸ ਜੀ ਨੇ ਸਿੱਖਾਂ ਦੀ ਅਗਵਾਈ ਲਈ ਵਧੇਰੇ ਬਾਣੀ ਰਚੀ। ਉਨ੍ਹਾਂ ਕਿਹਾ ਗੁਰੂ ਜੀ ਨੇ ਸਿੱਖਾਂ ਲਈ ਰਹੁ ਰੀਤਿ ਗੁਰਮਰਯਾਦਾ ਕਾਇਮ ਕੀਤੀ। ਸੂਹੀ ਰਾਗ ਵਿੱਚ ਲਾਵਾਂ ਰਚੀਆਂ ਅਤੇ ਦੋ ਸ਼ਬਦ ਵਿਆਹ ਸਮੇਂ ਘੋੜੀਆਂ ਦੀ ਧਾਰਨਾ ਦੇ ਰਚੇ। ਉਨ੍ਹਾਂ ਦੇ ਪਰਉਪਕਾਰਾਂ ਤੋਂ ਸੇਧ ਤੇ ਰੋਸ਼ਨੀ ਲੈ ਕੇ ਹਰ ਮਨੁੱਖ ਨੂੰ ਜੀਵਨ ਸਫਲਾ ਕਰਨਾ ਚਾਹੀਦਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਰਬੱਤ ਸੰਗਤਾਂ ਨੂੰ ਦਿਲੋਂ ਵਧਾਈ ਦੇਂਦਿਆਂ ਕਿਹਾ ਮੈਂ ਕਾਮਨਾ ਕਰਦਾ ਹਾਂ ਕਿ ਹਰ ਸਿੱਖ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਧਾਰਨ ਕਰੇ।

Punjab Bani 29 October,2023
ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ 'ਚ ਖਿਲਾਰੇ

ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ 'ਚ ਖਿਲਾਰੇ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਭਿੱਖੀਵਿੰਡ 26 ਅਕਤੂਬਰ 2023- ਹਿੰਦ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ ਸਿੰਘ ਗੁਰਦੁਆਰਾ ਬਾਬਾ ਜਗਤਾ ਜੀ ਬਤੌਰ ਗ੍ਰੰਥੀ ਸੇਵਾਵਾਂ ਨਿਭਾ ਰਹੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੇ ਪੁਲਿਸ ਥਾਣਾ ਖਾਲੜਾ ਦੇ ਮੁਖੀ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਉਪਰੋਕਤ ਗੁਰਦੁਆਰਾ ਸਾਹਿਬ ਦੀ ਨੇੜਲੀ ਗਲੀ ਵਿੱਚ ਗੁਟਕਾ ਸਾਹਿਬ ਦੇ ਕੁਝ ਪਾਵਨ ਪੰਨੇ ਖਿਲਰੇ ਪਏ ਹਨ। ਥਾਣਾ ਖਾਲੜਾ ਪੁਲਿਸ ਵੱਲੋਂ ਬੇਅਦਬੀ ਦੀ ਹੋਈ ਘਟਨਾ ਨੂੰ ਮੁੱਖ ਰੱਖਦਿਆਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਵਰਨਯੋਗ ਹੈ ਕਿ ਲੋਕਾਂ ਵਿੱਚ ਭਾਵੇਂ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਪਰ ਕਸਬੇ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਥਾਣਾ ਖਾਲੜਾ ਮੁਖੀ ਬਲਵਿੰਦਰ ਸਿੰਘ ਵੱਲੋਂ ਆਉਣ ਜਾਣ ਵਾਲੇ ਹਰ ਵਿਅਕਤੀ ਉੱਤੇ ਬਾਜ ਅੱਖ ਰਾਖੀ ਜਾ ਰਹੀ ਹੈ ਤਾਂ ਜੋ ਮਾਮਲੇ ਨੂੰ ਸ਼ਾਂਤੀ ਪੂਰਵਕ ਹੱਲ ਕੀਤਾ ਜਾ ਸਕੇ। ਬੇਅਦਬੀ ਮਾਮਲੇ ਦੀ ਘਟਨਾ ਨੂੰ ਮੁੱਖ ਰੱਖਦਿਆਂ ਪੁਲਿਸ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਨੰ.124 ਮਿਤੀ 25-10-2023 ਧਾਰਾ 295 ਅਧੀਨ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਬੇਅਦਬੀ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ।

Punjab Bani 26 October,2023
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 25 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 30 ਅਕਤੂਬਰ, 2023 (ਸੋਮਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Punjab Bani 25 October,2023
ਸ੍ਰੀ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਕੀਤੇ ਜਾਣਗੇ ਬੰਦ, ਚਾਰ ਧਾਮ ਯਾਤਰਾ ਹੋਵੇਗੀ ਸਮਾਪਤ

ਸ੍ਰੀ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਕੀਤੇ ਜਾਣਗੇ ਬੰਦ, ਚਾਰ ਧਾਮ ਯਾਤਰਾ ਹੋਵੇਗੀ ਸਮਾਪਤ ਦੇਹਰਾਦੂਨ, 24 ਅਕਤੂਬਰ ਉਤਰਾਖੰਡ ਵਿਚ ਸਥਿਤ ਪ੍ਰਸਿੱਧ ਬਦਰੀਨਾਥ ਧਾਮ ਦੇ ਕਪਾਟ ਸਰਦੀਆਂ ਦੇ ਮੌਸਮ ਵਿਚ 18 ਨਵੰਬਰ ਨੂੰ ਬੰਦ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉੱਚ ਗੜ੍ਹਵਾਲ ਹਿਮਾਲਿਆ ਖੇਤਰ ਵਿਚ ਇਸ ਸਾਲ ਚਾਰ ਧਾਮ ਯਾਤਰਾ ਦੀ ਸਮਾਪਤੀ ਹੋਵੇਗੀ। ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਅਜੇਂਦਰ ਅਜੈ ਨੇ ਕਿਹਾ ਕਿ ਸਰਦੀਆਂ ਲਈ ਬਦਰੀਨਾਥ ਧਾਮ ਦੇ ਕਪਾਟ 18 ਨਵੰਬਰ ਨੂੰ ਬੰਦ ਕਰ ਦਿੱਤੇ ਜਾਣਗੇ।

Punjab Bani 24 October,2023
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਸਤਰ ਪੂਜਾ ਕੀਤੀ ਅਤੇ ਜਵਾਨਾਂ ਦੇ ਨਾਲ ਦੁਸਹਿਰਾ ਮਨਾਇਆ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਸਤਰ ਪੂਜਾ ਕੀਤੀ ਅਤੇ ਜਵਾਨਾਂ ਦੇ ਨਾਲ ਦੁਸਹਿਰਾ ਮਨਾਇਆ ਅਰੁਣਾਚਲ ਪ੍ਰਦੇਸ਼, 24 Oct : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਸ਼ਸਤਰ ਪੂਜਾ ਕੀਤੀ ਅਤੇ ਫੌਜ ਦੇ ਜਵਾਨਾਂ ਦੇ ਨਾਲ ਫੌਜੀ ਸਥਾਨ ‘ਤੇ ਦੁਸਹਿਰਾ ਮਨਾਇਆ। ਰਾਜਨਾਥ ਸਿੰਘ ਨੇ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨਾਲ ਮਿਲ ਕੇ ਅਰੁਣਾਚਲ ਪ੍ਰਦੇਸ਼ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਭਾਰਤ ਦੀ ਫੌਜੀ ਤਿਆਰੀਆਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਅਟੁੱਟ ਵਚਨਬੱਧਤਾ ਅਤੇ ਬੇਮਿਸਾਲ ਸਾਹਸ ਨਾਲ ਸਰਹੱਦ ਦੀ ਰਾਖੀ ਕਰਨ ਲਈ ਫੌਜਾਂ ਦੀ ਪ੍ਰਸ਼ੰਸਾ ਕੀਤੀ। ਬਮ-ਲਾ ਅਤੇ ਕਈ ਹੋਰ ਫਾਰਵਰਡ ਪੋਸਟਾਂ ਦਾ ਦੌਰਾ ਕਰਨ ਤੋਂ ਬਾਅਦ ਸੈਨਿਕਾਂ ਨਾਲ ਗੱਲਬਾਤ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਮੌਜੂਦਾ ਆਲਮੀ ਸਥਿਤੀ ਦੇ ਮੱਦੇਨਜ਼ਰ ਦੇਸ਼ ਦੇ ਸੁਰੱਖਿਆ ਉਪਕਰਨਾਂ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਰਾਜਨਾਥ ਸਿੰਘ ਨੇ ਅਸਲ ਕੰਟਰੋਲ ਰੇਖਾ (LAC) ਦੇ ਨਾਲ ਇੱਕ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਥਾਨ ‘ਤੇ ਸੈਨਿਕਾਂ ਦੇ ਨਾਲ ਦੁਸਹਿਰਾ ਅਜਿਹੇ ਸਮੇਂ ਮਨਾਇਆ ਜਦੋਂ ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਕੁਝ ਝਗੜਿਆਂ ਵਾਲੇ ਸਥਾਨਾਂ ‘ਤੇ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਅੜਿੱਕੇ ਵਿੱਚ ਹਨ। ਰੱਖਿਆ ਮੰਤਰੀ ਨੇ ਤਵਾਂਗ ਵਾਰ ਮੈਮੋਰੀਅਲ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਚੀਨ ਨਾਲ 1962 ਦੀ ਜੰਗ ਦੌਰਾਨ ਮਹਾਨ ਬਲੀਦਾਨ ਦੇਣ ਵਾਲੇ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਰਧਾਂਜਲੀ ਦਿੱਤੀ। ਤਵਾਂਗ ਬੁੱਧ ਧਰਮ ਦਾ ਕੇਂਦਰ ਹੈ ਅਤੇ ਮਹੱਤਵਪੂਰਨ ਰਣਨੀਤਕ ਮਹੱਤਵ ਵਾਲਾ ਪ੍ਰਮੁੱਖ ਖੇਤਰ ਹੈ। ਭਾਰਤ ਪਿਛਲੇ ਕੁਝ ਸਾਲਾਂ ਵਿੱਚ ਇਸ ਖੇਤਰ ਵਿੱਚ ਫੌਜੀ ਬੁਨਿਆਦੀ ਢਾਂਚੇ ਨੂੰ ਵਧਾ ਰਿਹਾ ਹੈ। ਪਿਛਲੇ ਸਾਲ 9 ਦਸੰਬਰ ਨੂੰ ਤਵਾਂਗ ਸੈਕਟਰ ਦੇ ਯਾਂਗਤਸੇ ‘ਚ LAC ‘ਤੇ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਾਲੇ ਝੜਪ ਹੋਈ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰੱਖਿਆ ਉਪਕਰਨਾਂ ਦੇ ਸਵਦੇਸ਼ੀ ਉਤਪਾਦਨ ਰਾਹੀਂ ਦੇਸ਼ ਦੀ ਫੌਜੀ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, ‘ਜਿਸ ਤਰ੍ਹਾਂ ਤੁਸੀਂ ਔਖੇ ਹਾਲਾਤਾਂ ‘ਚ ਸਰਹੱਦ ਦੀ ਰਾਖੀ ਕਰ ਰਹੇ ਹੋ, ਉਸ ਦੀ ਸ਼ਲਾਘਾ ਨਹੀਂ ਕੀਤੀ ਜਾ ਸਕਦੀ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਦੇਸ਼ ਦੇ ਲੋਕਾਂ ਨੂੰ ਤੁਹਾਡੇ ‘ਤੇ ਮਾਣ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਔਖੇ ਹਾਲਾਤਾਂ ਵਿੱਚ ਸਰਹੱਦਾਂ ਦੀ ਰਾਖੀ ਕਰਦੇ ਹੋਏ ਅਤੇ ਦੇਸ਼ ਅਤੇ ਇਸਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੈਨਿਕਾਂ ਦੀ ‘ਮਜ਼ਬੂਤ ਭਾਵਨਾ, ਅਟੁੱਟ ਵਚਨਬੱਧਤਾ ਅਤੇ ਬੇਮਿਸਾਲ ਸਾਹਸ’ ਲਈ ਧੰਨਵਾਦ ਪ੍ਰਗਟਾਇਆ।

Punjab Bani 24 October,2023
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ • 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ: ਅਮਨ ਅਰੋੜਾ ਚੰਡੀਗੜ੍ਹ, 23 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

Punjab Bani 23 October,2023
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ -15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਪਟਿਆਲਾ, 21 ਅਕਤੂਬਰ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜੋ 15 ਨਵੰਬਰ 2023 ਤੱਕ ਜਾਰੀ ਰਹੇਗਾ ਹੈ ਅਤੇ ਮਿਤੀ 05 ਦਸੰਬਰ 2023 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਵੇਗੀ ਹੈ। ਉਨ੍ਹਾਂ ਦੱਸਿਆ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਅਤੇ ਫਾਰਮ ਵਿੱਚ ਦਰਜ਼ ਨਿਯਮਾਂ ਦਾ ਪਾਲਣਾ ਕਰਦੇ ਹੋਵੇ ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ-ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਇਸ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਦੁਆਰਾ ਜਾਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ/ਪਤੀ ਦਾ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ 07 ਗੁਰਦੁਆਰਾ ਚੋਣ ਹਲਕੇ 52 ਸਮਾਣਾ, 53 ਨਾਭਾ, 54 ਭਾਦਸੋਂ, 55-ਡਕਾਲਾ, 56 ਪਟਿਆਲਾ ਸ਼ਹਿਰ, 57 ਸਨੌਰ, 59 ਰਾਜਪੁਰਾ ਪੈਂਦੇ ਹਨ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰ. 1 ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

Punjab Bani 21 October,2023
ਪੰਜਾਬ ਦੇ ਦਰਿਆਈ ਪਾਣੀਆਂ ਤੇ ਹਰਿਆਣੇ ਦਾ ਕੋਈ ਹੱਕ ਨਹੀ:ਬਾਬਾ ਬਲਬੀਰ ਸਿੰਘ

ਪੰਜਾਬ ਦੇ ਦਰਿਆਈ ਪਾਣੀਆਂ ਤੇ ਹਰਿਆਣੇ ਦਾ ਕੋਈ ਹੱਕ ਨਹੀ:ਬਾਬਾ ਬਲਬੀਰ ਸਿੰਘ ਅੰਮ੍ਰਿਤਸਰ / 20ਅਕਤੂਬਰ : ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਾਮਲੇ ਵਿੱਚ ਸਭ ਸਿਆਸੀ ਧਿਰਾਂ ਨੂੰ ਇੱਕ ਪਲੇਟ ਫਾਰਮ ਤੇ ਇਕੱਠੇ ਹੋਣ ਦੀ ਲੋੜ ਹੈ ਪੰਜਾਬ ਦੇ ਪਾਣੀਆਂ ਤੇ ਡਾਕਾ ਨਹੀਂ ਵੱਜਣਾ ਚਾਹੀਦਾ।ਉਨ੍ਹਾਂ ਇਸ ਸਬੰਧੀ ਕਿਹਾ ਅੰਤਰ-ਰਾਜੀ ਦਰਿਆਈ ਪਾਣੀਆਂ ਦੇ ਝਗੜਿਆਂ ਬਾਰੇ ਕਾਨੂੰਨ 1956 ਤਹਿਤ ਪਾਣੀਆਂ ਦੇ ਝਗੜੇ ਬਾਰੇ ਕੇਂਦਰ ਸਰਕਾਰ ਹੱਲ ਕਰਨ ਲਈ ਟ੍ਰਿਬਿਊਨਲ ਦੇ ਫੈਸਲੇ ਕਿਥੇ ਗਏ।ਇੱਥੇ ਧਿਆਨ ਦੇਣਯੋਗ ਹੈ ਕਿ ਸਤਲਜ ਤਿੱਬਤ ਵਿਚਲੀ ਮਾਨਸਰੋਵਰ ਝੀਲ `ਚੋਂ ਨਿਕਲਦਾ ਹੈ, ਹਿਮਾਚਲ ਪ੍ਰਦੇਸ਼ ਵਿਚ ਦਾਖਲ ਹੁੰਦਾ ਤੇ ਫਿਰ ਪੰਜਾਬ ਵਿਚ ਵਹਿੰਦਾ ਹੋਇਆ ਬਿਆਸ ਵਿੱਚ ਮਿਲ ਜਾਂਦਾ ਹੈ। ਇਸ ਤਰ੍ਹਾਂ ਇਹ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਵਹਿੰਦਾ ਅੰਤਰ-ਰਾਜੀ ਦਰਿਆ ਹੈ।ਇਸ ਬਾਰੇ ਝਗੜਾ ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿਚਕਾਰ ਹੈ, ਹਰਿਆਣਾ ਜਾਂ ਰਾਜਸਥਾਨ ਨਾਲ ਨਹੀਂ। ਉਨ੍ਹਾਂ ਕਿਹਾ ਜਨਵਰੀ 1955 ਵਿੱਚ ਕੇਂਦਰੀ ਮੰਤਰੀ ਗੁਲਜਾਰੀ ਲਾਲ ਨੰਦਾ ਨੇ ਵੀ ਪੰਜਾਬ ਤੇ ਰਾਜਸਥਾਨ ਵਿਚਕਾਰ ਰਾਵੀ ਤੇ ਬਿਆਸ ਦੇ ਪਾਣੀਆਂ ਲਈ ਇੱਕ ਸਮਝੌਤਾ ਕਰਾਇਆ ਸੀ।1976 ਵਿੱਚ ਐਮਰਜੈਂਸੀ ਸਮੇਂ ਕੇਂਦਰ ਸਰਕਾਰ ਨੇ ਪਾਣੀਆਂ ਦੀ ਨਵੀਂ ਵੰਡ ਦੇ ਹੁਕਮ ਜਾਰੀ ਕਰ ਦਿੱਤੇ ਅਤੇ ਸੱਤਲੁਜ ਯਮਨਾ ਲਿੰਕ ਨਹਿਰ ਬਨਾਉਣ ਦੇ ਨਿਰਦੇਸ਼ ਚਾੜ੍ਹ ਦਿੱਤੇ ਗਏ।ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀ ਰਿਟ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਕਿਹਾ ਹਰਿਆਣੇ ਵਿੱਚ ਕੋਈ ਦਰਿਆ ਨਾ ਵਹਿੰਦਾ ਹੋਣ ਕਾਰਨ ਪੰਜਾਬ ਦਾ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ 1981 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਵਿਚ ਸਮਝੌਤਾ ਕਰਵਾ ਦਿੱਤਾ ਅਤੇ ਸਭ ਸਰਕਾਰਾਂ ਨੇ ਸੁਪਰੀਮ ਕੋਰਟ ਵਿਚੋਂ ਆਪੋ ਆਪਣੇ ਕੇਸ ਵਾਪਸ ਲੈ ਲਏ।1982 ਵਿਚ ਇੰਦਰਾ ਗਾਂਧੀ ਨੇ ਐੱਸਵਾਈਐੱਲ ਬਣਾਉਣ ਦਾ ਉਦਘਾਟਨ ਕਰ ਦਿੱਤਾ।ਸ਼੍ਰੋਮਣੀ ਅਕਾਲੀ ਦਲ ਤੇ ਸੀਪੀਐੱਮ ਨੇ ਇਸ ਵਿਰੁੱਧ ਮੋਰਚਾ ਲਗਾਇਆ।ਉਨ੍ਹਾਂ ਕਿਹਾ 1985 ਵਿਚ ਰਾਜੀਵ ਗਾਂਧੀ-ਲੌਂਗੋਵਾਲ ਸਮਝੌਤਾ ਹੋਇਆ। ਜਿਸ ਦੇ ਆਧਾਰ `ਤੇ ਉਪਰੋਕਤ ਕਾਨੂੰਨ ਵਿਚ ਸੋਧ ਕੀਤੀ ਗਈ ਅਤੇ ਇਰਾਡੀ ਕਮਿਸ਼ਨ ਬਨਾਇਆ ਗਿਆ ਜਿਸ ਨੇ 1955 ਦੇ ਸਮਝੌਤੇ ਤੇ 1976 ਨੂੰ ਕੇਂਦਰੀ ਫ਼ੈਸਲੇ ਤੇ 1981 ਦੇ ਸਮਝੌਤੇ ਨੂੰ ਕਾਨੂੰਨੀ ਕਰਾਰ ਦੇ ਦਿੱਤਾ ਸੀ।ਉਨ੍ਹਾਂ ਕਿਹਾ 2004 ਵਿਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਟਰਮੀਨੇਸ਼ਨ ਆਫ਼ ਐਗਰੀਮੈਂਟਸ ਐਕਟ ਪਾਸ ਕੀਤਾ ਜਿਸ ਤਹਿਤ ਉਪਰੋਕਤ ਸਭ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਗਿਆ। ਰਾਸ਼ਟਰਪਤੀ ਨੇ ਇਹ ਬਿੱਲ ਸੁਪਰੀਮ ਕੋਰਟ ਨੂੰ ਭੇਜਿਆ। 2016 ਵਿਚ ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਦੇ ਇਸ ਬਿਲ ਨੂੰ ਗੈਰ ਕਾਨੂੰਨੀ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਉਪਰੋਕਤ ਕਾਨੂੰਨ ਵਿਚ 1986 ਨੂੰ ਸੋਧ ਕਰ ਕੇ ਧਾਰਾ 14 ਪਾਈ ਗਈ ਜਿਸ ਵਿਚ ਕੇਂਦਰ ਸਰਕਾਰ ਨੂੰ ਰਾਵੀ ਅਤੇ ਬਿਆਸ ਦੇ ਪਾਣੀਆਂ ਬਾਰੇ ਵੰਡ ਕਰਨ ਲਈ ਟ੍ਰਿਬਿਊਨਲ ਬਣਾਉਣ ਦੇ ਅਧਿਕਾਰ ਦਿੱਤੇ ਗਏ। ਇਸ ਸੋਧ ਵਿਚ 24 ਜੁਲਾਈ 1985 ਨੂੰ ਰਾਜੀਵ ਗਾਂਧੀ ਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਵਿਚਕਾਰ ਹੋਏ ਸਮਝੌਤਾ ਹੋਇਆ ਜਿਸ ਨੂੰ ਪੰਜਾਬ ਸੈਟਲਮੈਂਟ ਕਿਹਾ ਗਿਆ।ਉਨ੍ਹਾਂ ਕਿਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਜਦੋਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਸਮਝੌਤਾ ਕੀਤਾ ਤਾਂ ਉਨ੍ਹਾਂ ਕੋਲ ਕੋਈ ਸੰਵਿਧਾਨਕ ਅਹੁਦਾ ਨਹੀਂ ਸੀ; ਉਹ ਸਮਝੌਤਾ ਇਕ ਸਿਆਸੀ ਸਮਝੌਤਾ ਸੀ। ਰਾਵੀ, ਸਤਲੁਜ ਅਤੇ ਬਿਆਸ ਹਰਿਆਣਾ ਵਿਚ ਨਹੀਂ ਵਹਿੰਦੇ ਅਤੇ 1956 ਦੇ ਕਾਨੂੰਨ ਅਨੁਸਾਰ ਹਰਿਆਣਾ ਉਨ੍ਹਾਂ ਦੇ ਪਾਣੀਆਂ `ਤੇ ਅਧਿਕਾਰ ਨਹੀਂ ਜਤਾ ਸਕਦਾ।

Punjab Bani 20 October,2023
ਨਵਜੋਤ ਸਿੰਘ ਸਿੱਧੂ ਆਪਣੇ ਜਨਮਦਿਨ ਮੌਕੇ ਪਟਿਆਲਾ ਦੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ

ਨਵਜੋਤ ਸਿੰਘ ਸਿੱਧੂ ਆਪਣੇ ਜਨਮਦਿਨ ਮੌਕੇ ਪਟਿਆਲਾ ਦੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ ਪਟਿਆਲਾ : ਉੱਘੇ ਕ੍ਰਿਕਟਰ ਤੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਸ਼ੁੱਕਰਵਾਰ ਨੂੰ ਆਪਣੇ ਜਨਮਦਿਨ ਮੌਕੇ ਪਟਿਆਲਾ ਦੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ। ਨਵਜੌਤ ਸਿੱਧੂ ਸ਼ੁੱਕਰਵਾਰ ਨੂੰ 60 ਸਾਲ ਦੇ ਹੋ ਗਏ। ਇਸ ਮੌਕੇ ਸਿੱਧੂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਨਵਜੌਤ ਕੌਰ ਸਿੱਧੂ ਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸਿੱਧੂ ਪਰਿਵਾਰ ਪਹਿਲਾਂ ਪ੍ਰਾਚੀਨ ਮੰਦਰ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਇਆ, ਉਪਰੰਤ ਉਨ੍ਹਾਂ ਇਤਿਹਾਸਕ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਲਿਆ। ਸ਼੍ਰੀ ਕਾਲੀ ਮਾਤਾ ਮੰਦਰ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਅੱਜ ਉਨ੍ਹਾਂ ਦੇ ਜਨਮਦਿਨ ਮੌਕੇ ਉਨ੍ਹਾਂ ਦੇ ਪੁੱਤਰ ਨੇ ਪੱਗ ਤੋਹਫ਼ੇ ਵਜੋਂ ਦਿੰਦਿਆਂ ਆਖਿਆ ਕਿ ਉਹ ਵੀ ਅੱਜ ਤੋਂ ਬਾਅਦ ਹਮੇਸ਼ਾ ਪੱਗ ਬੰਨ੍ਹ ਕੇ ਰੱਖਣਗੇ, ਜਿਸ ਕਾਰਨ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦਾ ਪੁੱਤਰ ਆਪਣੇ ਦਾਦੇ ਦੇ ਕਦਮਾਂ ’ਤੇ ਚਲਦਾ ਹੋਇਆ ਪੱਗ ਬੰਨ੍ਹਣ ਲੱਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਜਦੋਂ ਧਰਤੀ ’ਤੇ ਪਾਪ ਵਧਿਆ ਹੈ ਤਾਂ ਪਰਮਾਤਮਾ ਨੇ ਮਨੁੱਖੀ ਰੂਹ ਜ਼ਰੀਏ ਲੋਕਾਂ ਦਾ ਸੁਧਾਰ ਕੀਤਾ ਹੈ। ਸਿੱਧੂ ਨੇ ਕੋਈ ਵੀ ਸਿਆਸੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ।

Punjab Bani 20 October,2023
ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਨਿਵਾਇਆ ਸੀਸ, ਪਵਿੱਤਰ ਸਰੋਵਰ ’ਚ ਲਗਾਈ ਆਸਥਾ ਦੀ ਡੁੱਬਕੀ

ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਨਿਵਾਇਆ ਸੀਸ, ਪਵਿੱਤਰ ਸਰੋਵਰ ’ਚ ਲਗਾਈ ਆਸਥਾ ਦੀ ਡੁੱਬਕੀ ਦੀਵਾਨ ਹਾਲ ’ਚ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੁਣਾਇਆ ਗੁਰ ਇਤਿਹਾਸ ਪਟਿਆਲਾ 19 ਅਕਤੂਬਰ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ’ਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਆਸਾ ਦੀ ਵਾਰ ਪਾਠ ਅਤੇ ਮੁੱਖਵਾਕ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਪੰਗਤ-ਸੰਗਤ ਕਰਦਿਆਂ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੰਗਤਾਂ ਨੇ ਢਾਡੀ ਅਤੇ ਕਵੀਸ਼ਰੀ ਜਥਿਆਂ ਪਾਸੋਂ ਗੁਰੂ ਇਤਿਹਾਸ ਸੁਣਿਆ। ਇਸ ਮੌਕੇ ਭਾਈ ਚਮਕੌਰ ਸਿੰਘ ਕਕਰਾਲਾ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਰਵਿੰਦਰ ਸਿੰਘ ਪਿਲਖਣੀ, ਭਾਈ ਬਲਵੀਰ ਸਿੰਘ ਸਾਗਰ, ਭਾਈ ਸਵਰਨ ਸਿੰਘ ਭੱਟੀ, ਭਾਈ ਬਲਕਾਰ ਸਿੰਘ ਅੰਬਾਲਾ, ਚਮਕੌਰ ਸਿੰਘ ਰਮਨ, ਸਾਹਿਬ ਸਿੰਘ ਨਨਉਲਾ ਆਦਿ ਨੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਸਿੱਖ ਰਾਜ ਸਥਾਪਿਤ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ਇਤਿਹਾਸ ਅੰਦਰ ਘਾਲੀਆਂ ਘਾਲਣਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਲਗੀਧਰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਥਾਪੜਾ ਦੇ ਕੇ ਪੰਜਾਬ ਵੱਲ ਤੋਰਿਆ, ਜਿਸ ਨੇ ਜ਼ਬਰ ਅਤੇ ਜੁਲਮ ਢਾਹੁਣ ਵਾਲਿਆਂ ਦੇ ਖਿਲਾਫ਼ ਲਾਮਿਸਾਲ ਜੰਗ ਲੜੀ ਅਤੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਪੁੱਟਕੇ ਖਾਲਸਾ ਰਾਜ ਸਥਾਪਿਤ ਕੀਤਾ। ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਹੱਕ, ਸੱਚ ਅਤੇ ਬੇਇਨਸਾਫੀ ਖਿਲਾਫ਼ ਝੰਡਾ ਚੁੱਕਿਆ ਅਤੇ ਦੱਸ ਦਿੱਤਾ ਕਿ ਖਾਲਸਾ ਨਾ ਜ਼ੁਲਮ ਕਰਦਾ ਨਾ, ਜ਼ੁਲਮ ਸਹਿੰਦਾ ਅਤੇ ਸਿੱਖ ਇਤਿਹਾਸ ਅੰਦਰ ਉਨ੍ਹਾਂ ਵੱਲੋਂ ਜੁਲਮ ਦੇ ਖਿਲਾਫ਼ ਲੜਨ ਦੀ ਦਿੱਤੀ ਪ੍ਰੇਰਨਾ ਸਾਡੀਆਂ ਆਉਣ ਵਾਲੀਆਂ ਨਸਲਾਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ। ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਗੁਰਬਾਣੀ ਦੇ ਫਲਸਫੇ ਵਿਚੋਂ ਹੀ ਮੀਰੀ ਪੀਰੀ ਦਾ ਸਿਧਾਂਤ ਪ੍ਰਗਟ ਹੋਇਆ, ਜੋ ਸਾਰਿਆਂ ਨੂੰ ਸ਼ਬਦ ਗੁਰੂ ਦੇ ਨਾਲ ਜੋੜਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ। ਧਾਰਮਕ ਦੀਵਾਨਾਂ ਵਿਚ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਜਸਵੀਰ ਸਿੰਘ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਅਤੇ ਸੰਗਤਾਂ ਆਦਿ ਸ਼ਾਮਲ ਸਨ।

Punjab Bani 19 October,2023
ਕੇਂਦਰੀ ਮੰਤਰੀ ਗਡਕਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਕੇਂਦਰੀ ਮੰਤਰੀ ਗਡਕਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ : ਕੇਂਦਰੀ ਸੜਕੀ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅੰਮ੍ਰਿਤਸਰ ਦੌਰੇ ਦੌਰਾਨ ਦੇਸ਼ ਦੇ ਸਭ ਤੋਂ ਉੱਚੇ 418 ਫੁੱਟ ਦੀ ਉਚਾਈ ਵਲੇ ਰਾਸ਼ਟਰੀ ਝੰਡੇ ਦਾ ਉਦਘਾਟਨ ਕਰਨਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਿੱਲੀ-ਕੱਟੜਾ ਐਕਸਪ੍ਰੈਸ ਵੇ ਦੇ ਕੰਮਾਂ ਦਾ ਜਾਇਜਾ ਲੈਣਗੇ ਅਤੇ ਇਸ ਉਪਰੰਤ ਪਿੰਡ ਲਦੇਹ ਨੇੜੇ ਹਰਸ਼ਾ ਛੀਨਾ ਵਿੱਖੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜਾ ਲੈਣਗੇ। ਇਸ ਉਪਰੰਤ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲਿ੍ਆਂ ਵਿੱਚ ਨੈਸ਼ਨਲ ਹਾਈਵੇ ਦੇ ਕੰਮਾਂ ਦਾ ਜਾਇਜਾ ਲੈਣ ਉਪਰੰਤ ਅਟਾਰੀ ਬਾਰਡਰ ਵਿਖੇ ਰਾਸ਼ਟਰੀ ਝੰਡੇ ਦਾ ਉਦਘਾਟਨ ਕਰਨਗੇ। ਕੇਂਦਰੀ ਮੰਤਰੀ ਆਪਣੇ ਦੌਰੇ ਦੌਰਾਨ ਰੀਟਰੀਟ ਸੈਰਾਮਨੀ ਵੀ ਵੇਖਣਗੇ ਅਤੇ ਬੀਐਸਐਫ ਦੇ ਮਿਊਜ਼ੀਅਮ ਦਾ ਦੌਰਾ ਵੀ ਕਰਨਗੇ।

Punjab Bani 19 October,2023
ਮਾਸਟਰ ਸਲੀਮ ਨੇ ਹਿੰਦੂ ਸਮਾਜ ਤੋਂ ਮੰਗੀ ਮਾਫ਼ੀ ?

ਮਾਸਟਰ ਸਲੀਮ ਨੇ ਹਿੰਦੂ ਸਮਾਜ ਤੋਂ ਮੰਗੀ ਮਾਫ਼ੀ ? ਹੁਸ਼ਿਆਰਪੁਰ, 19 ਅਕਤੂਬਰ 2023 : ਅੱਜ ਹੁਸ਼ਿਆਰਪੁਰ ਚ ਧਾਰਮਿਕ ਕਲਾਕਾਰ ਮਾਸਟਰ ਸਲੀਮ ਪਹੁੰਚੇ ਜਿਥੇ ਉਨ੍ਹਾਂ ਵੱਲੋਂ ਮਾਤਾ ਵੈਸ਼ਨੋ ਦੇਵੀ ਮੰਦਿਰ ਚ ਨਤਮਸਤਕ ਹੋ ਕੇ ਹਿੰਦੂ ਸਮਾਜ ਤੋਂ ਮਾਫੀ ਮੰਗੀ, ਮਾਸਟਰ ਸਲੀਮ ਨੇ ਕਿਹਾ ਕੀ ਉਹ ਹਿੰਦੂ ਧਰਮ ਦਾ ਬਹੁਤ ਜ਼ਿਆਦਾ ਸਤਿਕਾਰ ਕਰਦੇ ਹਨ l ਕਿਉਂ ਕੇ ਹਿੰਦੂ ਧਰਮ ਨੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਹੈ, ਸਲੀਮ ਨੇ ਕਿਹਾ ਕੇ ਅੱਗੇ ਤੋਂ ਧਿਆਨ ਰੱਖਣਗੇ ਕੀ ਕੋਈ ਗੱਲ ਅਜਿਹੀ ਨਾ ਬੋਲਣ ਜਿਸ ਨਾਲ ਕਿਸੇ ਦੇ ਮਾਨ ਨੂੰ ਠੇਸ ਪਹੁੰਚੇ ਉਨ੍ਹਾਂ ਕਿਹਾ ਕੀ ਉਹ ਸਨਾਤਨੀ ਧਰਮ ਦੇ ਹਨ l ਤੇ ਇਸ ਧਰਮ ਦੀ ਉਨ੍ਹਾਂ ਵੱਲੋਂ ਬਹੁਤ ਸੇਵਾ ਵੀ ਕੀਤੀ ਗਈ ਹੈ ਤੇ ਇਹ ਜੋ ਗਲਤੀ ਹੋਈ ਹੈ ਉਸ ਲਈ ਉਹ ਮਾਫੀ ਮੰਗਦੇ ਨੇ ਤੇ ਅੱਗੇ ਤੋਂ ਉਹ ਧਿਆਨ ਰੱਖਣਗੇ ਉਨ੍ਹਾਂ ਹੋਰਨਾਂ ਕਲਾਕਾਰਾਂ ਨੂੰ ਵੀ ਬੇਨਤੀ ਕੀਤੀ ਕੀ ਉਹ ਮਰਯਾਦਾ ਚ ਰਹਿ ਕੇ ਹੀ ਜਾਗਰਣ ਚ ਗਾਉਣ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਹੁਸ਼ਿਆਰਪੁਰ ਚ ਹੋਣ ਜਾ ਰਹੇ 21 ਅਕਤੂਬਰ ਨੂੰ ਜਾਗਰਣ ਚ ਜ਼ਰੂਰ ਆਉਣ ਤੇ ਉਸਨੂੰ ਪਿਆਰ ਦੇਣ l

Punjab Bani 19 October,2023
ਬੁੱਢਾ ਦਲ ਦੀ ਅਮਰੀਕਾ ਸਥਿਤ ਛਾਉਣੀ ਵਿਖੇ ਨਿਸ਼ਾਨ ਸਾਹਿਬ ਝੁਲਾਏ ਗਏ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਬੁੱਢਾ ਦਲ ਦੀ ਅਮਰੀਕਾ ਸਥਿਤ ਛਾਉਣੀ ਵਿਖੇ ਨਿਸ਼ਾਨ ਸਾਹਿਬ ਝੁਲਾਏ ਗਏ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਕੀਤੇ ਗੁਰਮਤੇ ਅਨੁਸਾਰ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਸੈਕਸ਼ਨ ਸਟਰੀਟ ਪਲੇਨਫੀਲਡ ਇੰਡੀਆਨਾ ਅਮਰੀਕਾ ਵਿਖੇ ਸਥਾਪਤ ਕੀਤੀ ਗਈ ਬੁੱਢਾ ਦਲ ਦੀ ਛਾਉਣੀ ਵਿਖੇ ਖਾਲਸਾ ਪੰਥ ਦੇ ਨਿਲੰਬਰੀ ਮੀਰੀ ਦੇ ਨਿਸ਼ਾਨ ਸਾਹਿਬ ਝੁਲਾਉਣ ਦੀ ਸੇਵਾ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਅਮਰੀਕਾ ਇਕਾਈ ਬੁੱਢਾ ਦਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਆਪਣੀ ਅਮਰੀਕਾ ਯਾਤਰਾ ਸਮੇਂ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਦਾ ਸ਼ੁਭ ਅਰੰਭ ਕੀਤਾ ਸੀ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਗੁਰਮਤਿ ਸਮਾਗਮ ਵੀ ਕਰਵਾਏ ਗਏ। ਜਿਸ ਵਿੱਚ ਸੰਗਤਾਂ ਨੇ ਵੱਡੀ ਪੱਧਰ ਤੇ ਪੂਰਨ ਸਹਿਯੋਗ ਕੀਤਾ ਅਤੇ ਵੱਧ ਚੜ੍ਹ ਹਾਜ਼ਰੀ ਭਰ ਕੇ ਬੁੱਢਾ ਦਲ ਨੂੰ ਭਵਿੱਖ ਵਿੱਚ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਦੇ ਉਤਰਫੱਲ ਵਜੋਂ ਦਿਨੋ ਦਿਨ ਸੰਗਤਾਂ ਦੀ ਵੱਧਦੀ ਆਮਦ ਸਦਕਾ ਸ. ਜਸਵਿੰਦਰ ਸਿੰਘ ਜੱਸੀ ਦੇ ਉਦਮ ਨਾਲ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਸੈਕਸ਼ਨ ਸਟਰੀਟ ਪਲੇਨਫੀਲਡ ਇੰਡੀਆਨਾ ਛਾਉਣੀ ਬੁੱਢਾ ਦਲ ਵਿਖੇ ਨਿਸ਼ਾਨ ਸਾਹਿਬ ਝੁਲਾਏ ਗਏ ਹਨ, ਪੂਰਨ ਤੌਰ ਤੇ ਗੁਰਮਤਿ ਮਰਯਾਦਾ ਅਨੁਸਾਰ ਧਾਰਮਿਕ ਸਮਾਗਮ ਕੀਤਾ ਗਿਆ ਨਿਸ਼ਾਨ ਸਾਹਿਬ ਝੁਲਾਉਣ ਤੋਂ ਪਹਿਲਾਂ ਸੰਗਤੀ ਅਰਦਾਸ ਕੀਤੀ ਗਈ ਗੁਰਬਾਣੀ ਦਾ ਰੰਸ ਭਿੰਨਾ ਕੀਰਤਨ ਹੋਇਆ। ਜੈਕਾਰਿਆਂ ਦੀ ਗੂੰਜ ਵਿੱਚ ਦੋਵੇ ਨਿਸ਼ਾਨ ਸਾਹਿਬ ਹਾਈਡ੍ਰੋਲਕ ਤਰੀਕੇ ਨਾਲ ਅਸਮਾਨ ਛੂਹਦੇ ਸਥਾਪਤ ਕੀਤੇ ਗਏ। ਇਸ ਸਮੇਂ ਬਾਬਾ ਜਸਵਿੰਦਰ ਸਿੰਘ ਜੱਸੀ ਤੋਂ ਇਲਾਵਾ ਬਾਬਾ ਮੁਖਤਿਆਰ ਸਿੰਘ, ਸਲੱਲਾ ਬ੍ਰਦਰਜ਼, ਬਾਬਾ ਲਾਲ ਸਿੰਘ, ਸ. ਗੁਰਜੰਟ ਸਿੰਘ, ਸ. ਹਰਸਿਮਰਨ ਸਿੰਘ ਬਾਰਨ ਵਾਲੇ, ਸ. ਨੈਵ ਸਿੰਘ ਗਿੱਲ, ਸ. ਵਿਕਰਮ ਸਿੰਘ ਸਮਾਰਾ, ਸ. ਤਜਿੰਦਰ ਸਿੰਘ ਲਾਡੀ, ਸ. ਗੁਰਪ੍ਰੀਤ ਸਿੰਘ, ਸ. ਰਸਨੀਪ ਸਿੰਘ, ਸ. ਮਲਕੀਤ ਸਿੰਘ, ਸ. ਮਿਲਖਾ ਸਿੰਘ, ਸ. ਵਿਕਰਮ ਸਿੰਘ, ਸ. ਦਲੀਪ ਸਿੰਘ, ਸ. ਵਿਕਰਮ ਸਿੰਘ ਰਾਜਪੁਰਾ, ਸ. ਜਸਪਾਲ ਸਿੰਘ, ਸ. ਹਰਪਾਲ ਸਿੰਘ, ਸ. ਜਗਰੂਪ ਸਿੰਘ, ਸ. ਪ੍ਰਤਾਪ ਸਿੰਘ ਰੰਧਾਵਾ, ਸ. ਕੁਲਦੀਪ ਸਿੰਘ, ਸ. ਪਲਵਿੰਦਰ ਸਿੰਘ, ਸ. ਪੀਦਰ ਸਿੰਘ, ਸ. ਸੁਖਜਿੰਦਰ ਸਿੰਘ, ਸ. ਗੁਰਲਾਲ ਸਿੰਘ, ਸ. ਪਲਵਿੰਦਰ ਸਿੰਘ ਹੁਸਾਪੁਰ, ਸ. ਰਵੀ ਸਿੰਘ ਢਿਲੋਂ, ਸ. ਹਰਭਜਨ ਸਿੰਘ, ਜਥੇਦਾਰ ਤਾਰਾ ਸਿੰਘ, ਸ.ਗੁਰਮੀਤ ਸਿੰਘ ਸਲੱਲਾ, ਸ. ਸਰਬਜੀਤ ਸਿੰਘ ਸਲੱਲਾ, ਸ. ਕਰਤਾਰ ਸਿੰਘ, ਸਰਪੰਚ ਰੱਸਪਾਲ ਸਿੰਘ ਆਦਿ ਹਾਜ਼ਰ ਸਨ।

Punjab Bani 15 October,2023
ਵਿਧਾਇਕ ਕੋਹਲੀ ਨੇ ਕਾਲੀ ਦੇਵੀ ਮੰਦਿਰ ਵਿਖੇ ਮੁਫ਼ਤ ਪਾਰਕਿੰਗ ਲਈ ਨਵੀਂ ਬਹੁਮੰਜ਼ਿਲਾ ਇਮਾਰਤ ਤੇ ਸ੍ਰੀ ਰਾਜ ਰਾਜੇਸ਼ਵਰੀ ਭਵਨ ਦਾ ਉਦਘਾਟਨ ਕਰਕੇ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ

ਵਿਧਾਇਕ ਕੋਹਲੀ ਨੇ ਕਾਲੀ ਦੇਵੀ ਮੰਦਿਰ ਵਿਖੇ ਮੁਫ਼ਤ ਪਾਰਕਿੰਗ ਲਈ ਨਵੀਂ ਬਹੁਮੰਜ਼ਿਲਾ ਇਮਾਰਤ ਤੇ ਸ੍ਰੀ ਰਾਜ ਰਾਜੇਸ਼ਵਰੀ ਭਵਨ ਦਾ ਉਦਘਾਟਨ ਕਰਕੇ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ -ਕਾਲੀ ਦੇਵੀ ਮੰਦਿਰ ਵਿਖੇ ਨਵਰਾਤਰਿਆਂ ਦੀ ਅਰੰਭਤਾ ਮੌਕੇ ਸ਼ਰਧਾਲੂਆਂ ਲਈ ਸਹੂਲਤਾਂ ਦੇ ਗੱਫ਼ੇ-ਕੋਹਲੀ -ਪਹਿਲੇ ਨਵਰਾਤਰੇ ਮੌਕੇ ਮੰਦਿਰ 'ਚ ਨਤਮਸਤਕ ਹੋਏ ਵਿਧਾਇਕ ਕੋਹਲੀ, ਸਰਬੱਤ ਦੇ ਭਲੇ ਦੀ ਕੀਤੀ ਕਾਮਨਾ -ਕਿਹਾ, ਨਵਰਾਤਰਿਆਂ ਤੇ ਆਮ ਦਿਨਾਂ 'ਚ ਸ਼ਰਧਾਲੂਆਂ ਨੂੰ ਕਾਰਾਂ ਤੇ ਸਕੂਟਰਾਂ ਦੀ ਪਾਰਕਿੰਗ ਦੀ ਸਹੂਲਤ ਮੁਫ਼ਤ ਮਿਲੇਗੀ ਪਟਿਆਲਾ, 15 ਅਕਤੂਬਰ: ਅੱਜ ਨਵਰਾਤਰਿਆਂ ਦੇ ਪਵਿੱਤਰ ਤਿਉਹਾਰ ਦੀ ਅਰੰਭਤਾ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਦੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸ਼ਰਧਾਲੂਆਂ ਲਈ ਸਹੂਲਤਾਂ ਦੇ ਗੱਫ਼ੇ ਸਮਰਪਿਤ ਕੀਤੇ ਹਨ। ਵਿਧਾਇਕ ਕੋਹਲੀ ਨੇ ਇੱਥੇ ਸ਼ਰਧਾਲੂਆਂ ਦੀਆਂ ਗੱਡੀਆਂ ਤੇ ਦੋਪਹੀਆ ਵਾਹਨਾਂ ਲਈ ਮੁਫ਼ਤ ਪਾਰਕਿੰਗ ਲਈ ਬਹੁਮੰਜ਼ਿਲਾ ਇਮਾਰਤ ਸਮੇਤ ਸ਼ਰਧਾਲੂਆਂ ਦੇ ਠਹਿਰਣ ਵਾਸਤੇ ਸ੍ਰੀ ਰਾਜ ਰਾਜੇਸ਼ਵਰੀ ਭਵਨ ਦਾ ਵੀ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਪਹਿਲੇ ਨਵਰਾਤਰੇ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਣ ਮੌਕੇ ਅਜੀਤ ਪਾਲ ਸਿੰਘ ਕੋਹਲੀ ਨੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੰਦਿਰ ਦੀ ਮਾਨਤਾ ਬਹੁਤ ਜਿਆਦਾ ਹੋਣ ਕਰਕੇ ਦਿਨ ਪ੍ਰਤੀ ਦਿਨ ਸਰਧਾਲੂਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਇਸ ਮੰਦਿਰ ਵਿੱਚ ਨਵਰਾਤਰਿਆਂ ਦਾ ਮੇਲਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਭਰਦਾ ਹੈ। ਇਸ ਲਈ ਇੱਥੇ ਸ਼ਰਧਾਲੂਆਂ ਦੀਆਂ ਗੱਡੀਆਂ ਤੇ ਹੋਰ ਵਾਹਨਾਂ ਲਈ ਪਾਰਕਿੰਗ ਦੀ ਥੁੜ ਮਹਿਸੂਸ ਹੋ ਰਹੀ ਸੀ। ਵਿਧਾਇਕ ਕੋਹਲੀ ਨੇ ਦੱਸਿਆ ਕਿ ਇੱਥੇ ਪਹਿਲਾਂ ਬੇਸਮੈਂਟ ਵਿੱਚ ਕਾਰ/ਸਕੂਟਰ ਪਾਰਕਿੰਗ ਬਣਾਈ ਗਈ ਸੀ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਪਾਰਕਿੰਗ ਦੀਆਂ ਉਪਰੀਆਂ ਮੰਜਿਲਾਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਪਾਰਕਿੰਗ ਵਿੱਚ ਲਗਭਗ 390.00 ਲੱਖ ਰੁਪਏ ਖਰਚ ਕਰਕੇ ਬੇਸਮੈਂਟ ਦੇ ਨਾਲ-ਨਾਲ ਤਿੰਨ ਮੰਜਿਲਾਂ ਦੀ ਉਸਾਰੀ ਕਰਨ ਉਪਰੰਤ 68,019 ਵਰਗ ਫੁੱਟ ਏਰੀਆ ਵਾਲੀ ਮਲਟੀਲੈਵਲ ਪਾਰਕਿੰਗ ਦਾ ਕੰਮ ਮੁਕੰਮਲ ਕਰਕੇ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਹੈ। ਇੱਥੇ 300 ਕਾਰਾਂ ਤੇ 1000 ਦੇ ਕਰੀਬ ਸਕੂਟਰ ਮੋਟਰਸਾਇਕਲ ਖੜ੍ਹੇ ਕੀਤੇ ਜਾ ਸਕਣਗੇ। ਇਸ ਤੋਂ ਇਲਾਵਾ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸ਼ਰਧਾਲੂਆਂ ਦੇ ਰੁਕਣ ਲਈ ਲਗਭਗ 250.00 ਲੱਖ ਖ਼ਰਚਕੇ ਲਗਭਗ 5200 ਵਰਗ ਫੁੱਟ ਏਰੀਆ ਵਿੱਚ ਡੋਰਮੈੱਟਰੀ ਦਾ ਪ੍ਰਬੰਧ ਕਰਦੇ ਹੋਏ ਸ੍ਰੀ ਰਾਜ-ਰਜੇਸਵਰੀ ਭਵਨ ਦੀ ਉਸਾਰੀ ਵੀ ਕੀਤੀ ਗਈ ਹੈ। ਇੱਥੇ ਸ਼ਰਧਾਲੂਆਂ ਦੀ ਵਰਤੋਂ ਲਈ ਬਾਥਰੂਮ ਅਤੇ ਜੁੱਤਾ ਘਰ ਵੀ ਮੌਜੂਦ ਹੈ।ਐਮ.ਐਲ.ਏ. ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਰਧਾਲੂਆਂ ਲਈ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ 'ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਅੱਜ ਸ਼ੁਰੂ ਹੋ ਕੇ 23 ਅਕਤੂਬਰ ਤੱਕ ਚੱਲਣ ਵਾਲੇ ਨਵਰਾਤਰਿਆਂ ਦੇ ਪਾਵਨ ਤਿਉਹਾਰ ਲਈ ਇੱਥੇ ਨਤਮਸਤਕ ਹੋਣ ਲਈ ਆਉਂਦੇ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਇਸ ਮੌਕੇ ਸ੍ਰੀ ਬ੍ਰਹਮਾਨੰਦ ਗਿਰੀ ਮਹਾਰਾਜ, ਮੰਦਿਰ ਸਲਾਹਕਾਰ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ, ਕ੍ਰਿਸ਼ਨ ਕੁਮਾਰ ਗੁਪਤਾ, ਨਰੇਸ਼ ਕਾਕਾ, ਮਨਮੋਹਨ ਕਪੂਰ, ਮਦਨ ਅਰੋੜਾ ਤੇ ਰਵਿੰਦਰ ਕੌਸ਼ਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡੀ.ਐਸ.ਪੀ ਸੰਜੀਵ ਸਿੰਗਲਾ ਸਮੇਤ ਮੈਨੇਜਰ ਹਰਸਿਮਰਤ ਕੌਰ ਤੇ ਨੀਤੂ ਰਾਣੀ ਵੀ ਮੌਜੂਦ ਸਨ।

Punjab Bani 15 October,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਐਨਆਰਆਈ ਭੁੱਲਰ ਪਰਿਵਾਰ ਗੁਰੂ ਘਰ ਨਤਮਸਤਕ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਐਨਆਰਆਈ ਭੁੱਲਰ ਪਰਿਵਾਰ ਗੁਰੂ ਘਰ ਨਤਮਸਤਕ ਗੁਰਦੁਆਰਾ ਪ੍ਰਬੰਧਕਾਂ ਨੂੰ ਗੁਰੂ ਘਰ ਲਈ ਭੁੱਲਰ ਪਰਿਵਾਰ ਵੱਲੋਂ 20 ਲੱਖ ਰੁਪਏ ਦਾ ਚੈਕ ਭੇਂਟ ਪਟਿਆਲਾ 13 ਅਕਤੂਬਰ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਦੇ ਰਹਿਣ ਵਾਲੇ ‘ਭੁੱਲਰ’ ਪਰਿਵਾਰ ਅੱਜ ਗੁਰੂ ਘਰ ਨਤਮਸਤਕ ਹੋਣ ਪੁੱਜਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਾਲ ਭੁੱਲਰ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਤੀ ਆਪਣੀ ਆਸਥਾ ਪ੍ਰਗਟ ਕਰਦਿਆਂ ਗੁਰੂ ਘਰ ਲਈ ਗੁਰਦੁਆਰਾ ਪ੍ਰਬੰਧਕਾਂ ਨੂੰ 20 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ। ਗੱਲਬਾਤ ਕਰਦਿਆਂ ਪਾਲ ਭੁੱਲਰ ਨੇ ਕਿਹਾ ਕਿ ਉਹਨ੍ਹਾਂ ਦਾ ਪਿਛੋਕੜ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਨਾਲ ਸਬੰਧਤ ਹੈ ਅਤੇ ਕਾਫੀ ਲੰਮੇ ਸਮੇਂ ਤੋਂ ਉਹ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਗੁਰੂ ਘਰ ਦੇ ਦਰਸ਼ਨਾਂ ਦੇ ਚੱਲਦਿਆਂ ਜਿਥੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਪਰਿਵਾਰ ਵੱਲੋਂ 1 ਕਰੋੜ ਦੀ ਰਾਸ਼ੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 20 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰੂ ਘਰ ਲਈ ਭੇਂਟ ਕੀਤਾ। ਪਾਲ ਭੁੱਲਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ, ਜਿਸ ਦੇ ਚੱਲਦਿਆਂ ਇਹ ਸੇਵਾ ਕਰਵਾਉਣ ਦਾ ਫੈਸਲਾ ਪਰਿਵਾਰ ਵੱਲੋਂ ਕੀਤਾ ਗਿਆ ਅਤੇ ਗੁਰੂ ਘਰ ਦੇ ਦਰਸ਼ਨਾਂ ਦੇ ਚੱਲਦਿਆਂ ਇਹ ਸੇਵਾ ਕਰਵਾਈ ਗਈ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਪਾਲ ਭੁੱਲਰ ਅਤੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਮੋਮੈਂਟੋ ਭੇਂਟ ਕੀਤਾ ਗਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਹਜ਼ੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਿੰਦਰ ਸਿੰਘ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 13 October,2023
ਬੁੱਢਾ ਦਲ ਵੱਲੋਂ ਬਾਬਾ ਜੱਸਾ ਆਹਲੂਵਾਲੀਆ ਦੀ ਬਰਸੀ ਮਨਾਈ ਜਾਵੇਗੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਬੁੱਢਾ ਦਲ ਵੱਲੋਂ ਬਾਬਾ ਜੱਸਾ ਆਹਲੂਵਾਲੀਆ ਦੀ ਬਰਸੀ ਮਨਾਈ ਜਾਵੇਗੀ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 13 ਅਕਤੂਬਰ ( ) ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਲਤਾਨ-ਉਲ-ਕੌਮ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 240ਵੀਂ ਬਰਸੀ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਵਿਖੇ 23 ਅਕਤੂਬਰ ਨੂੰ ਪੂਰੇ ਖਾਲਸਈ ਜਾਹੋ ਜਲਾਲ ਨਾਲ ਮਨਾਈ ਜਾਵੇਗੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਲਾਨਾ ਬਰਸੀ ਦੇ ਗੁਰਮਤਿ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਣਗੇ 21 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਸਾਹਿਬ ਅਰੰਭ ਹੋਣਗੇ ਅਤੇ 23 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਉਨ੍ਹਾਂ ਕਿਹਾ ਸਿੱਖ ਕੌਮ ਦੀਆਂ ਧਾਰਮਿਕ ਸਖਸ਼ੀਅਤਾਂ ਕੌਮ ਦੇ ਮਹਾਨ ਦੂਲੇ ਸ਼ੇਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੂੰ ਸਰਧਾ ਸਤਿਕਾਰ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਪੁਜਣਗੀਆਂ। ਇਸ ਮੌਕੇ ਸਜੇ ਦੀਵਾਨ ਸਮੇਂ ਢਾਡੀ, ਕਥਾਵਾਚਕ, ਕਵੀਸ਼ਰ ਗੁਰਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ।

Punjab Bani 13 October,2023
ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।

Punjab Bani 13 October,2023
‘ਆਦੀ ਗੋਦਰੇਜ’ ਪਰਿਵਾਰ ਵੱਲੋਂ ਬੀਬੀ ਪਰਮੇਸ਼ਵਰ ਦੀ ਯਾਦ ’ਚ 10 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ

‘ਆਦੀ ਗੋਦਰੇਜ’ ਪਰਿਵਾਰ ਵੱਲੋਂ ਬੀਬੀ ਪਰਮੇਸ਼ਵਰ ਦੀ ਯਾਦ ’ਚ 10 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਗੁਰਦੁਆਰਾ ਪ੍ਰਬੰਧਕਾਂ ਵੱਲੋਂ ‘ਗੋਦਰੇਜ’ ਪਰਿਵਾਰ ਦੇ ਅਨਿਲ ਸਹਿਗਲ ਸਨਮਾਨਤ ਪਟਿਆਲਾ 10 ਅਕਤੂਬਰ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ‘ਆਦੀ ਗੋਦਰੇਜ’ ਪਰਿਵਾਰ ਵੱਲੋਂ ਬੀਬੀ ਪਰਮੇਸ਼ਵਰ ਦੀ ਨਿੱਘੀ ਯਾਦ ਵਿਚ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ‘ਆਦੀ ਗੋਦਰੇਜ’ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਵੀ ਸੌਂਪਿਆ ਗਿਆ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਗੋਦਰੇਜ’ ਪਰਿਵਾਰ ਵੱਲੋਂ ਬੀਬੀ ਪਰਮੇਸ਼ਵਰ ਦੀ ਯਾਦ ਵਿਚ ਸ੍ਰੀ ਆਖੰਡ ਪਾਠ ਸਾਹਿਬ ਰਖਵਾਇਆ ਗਿਆ, ਜਿਨ੍ਹਾਂ ਦਾ ਭੋਗ ਅੱਜ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ ਹਨ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਲਈ ਗੁਰਦੁਆਰਾ ਪ੍ਰਬੰਧਕਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਅੱਜ ‘ਗੋਦਰੇਜ’ ਪਰਿਵਾਰ ਵੱਲੋਂ ਅਨਿਲ ਸਹਿਗਲ ਨੇ ਸੌਂਪਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਅਨਿਲ ਸਹਿਗਲ ਦਾ ਇਥੇ ਪੁੱਜਣ ’ਤੇ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ ਤੋਂ ਇਲਾਵਾ ਪ੍ਰਬੰਧਕੀ ਸਟਾਫ ਆਦਿ ਮੈਂਬਰ ਸ਼ਾਮਲ ਸਨ।

Punjab Bani 10 October,2023
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ ਅੰਮ੍ਰਿਤਸਰ, 9 ਅਕਤੂਬਰ 2023 : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਕੌਮੀ ਸ਼ਹੀਦ ਹਨ ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਦੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਜਦਾ ਕਰਦੀ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਭਾਈ ਸਤਵੰਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਹਰਬੰਸ ਸਿੰਘ ਹਾਜ਼ਰ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੋਂ ਇਲਾਵਾ ਸ. ਨਰੈਣ ਸਿੰਘ ਚੌੜਾ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਜਰਨੈਲ ਸਿੰਘ ਸਖੀਰਾ, ਸ. ਬੇਅੰਤ ਸਿੰਘ ਖਿਆਲਾ, ਸ. ਪਰਮਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਸ. ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫ਼ਰਵਾਲ, ਸ. ਬਿਕਰਮਜੀਤ ਸਿੰਘ ਝੰਗੀ ਆਦਿ ਹਾਜ਼ਰ ਸਨ।

Punjab Bani 09 October,2023
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਏਸ਼ੀਅਨ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਧਾਈ ਦਿਤੀ

ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਏਸ਼ੀਅਨ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵਧਾਈ ਦਿਤੀ ਅੰਮ੍ਰਿਤਸਰ :- 9 ਅਕਤੂਬਰ ( ) ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਏਸ਼ੀਅਨ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਣ ਤੇ ਸਭ ਖਿਡਾਰੀਆਂ ਨੂੰ ਦਿਲੋਂ ਵਧਾਈ ਦਿਤੀ ਹੈ। ਉਨ੍ਹਾਂ ਕਿਹਾ ਕਿ ਚੀਨ ਦੇ ਸ਼ਹਿਰ ਹਾਂਗਜੂ ਵਿੱਚ ਹੋਈਆਂ ਖੇਡਾਂ ਵਿੱਚ ਭਾਰਤੀਆਂ ਖਿਡਾਰੀਆਂ ਨੇ ਸੈਂਕੜੇ ਤੋਂ ਵੱਧ ਸੋਨੇ, ਚਾਂਦੀ ਦੇ ਤਗਮੇ ਹਾਸਲ ਕੀਤੇ ਹਨ। ਇਹ ਖਿਡਾਰੀਆਂ ਦੀ ਸਖ਼ਤ ਮੇਹਨਤ ਤੇ ਲਗਨ ਦਾ ਸਿੱਟਾ ਹੈ। ਪੰਜਾਬ ਖੇਡਾਂ ਵਿੱਚ ਹਮੇਸ਼ਾਂ ਮੋਹਰੀ ਰਿਹਾ ਹੈ। ਪੰਜਾਬੀ ਸਿਰੜੀ ਉਦਮੀ ਤੇ ਊਰਜਾਵਾਨ ਹਨ ਤੇ ਇਨ੍ਹਾਂ ਵਿੱਚ ਹਰ ਖੇਤਰ ਵਿੱਚ ਕਾਮਯਾਬ ਹੋਣ ਦੀ ਕਾਬਲੀਅਤ ਹੈ। ਪੰਜਾਬ ਨੇ ਪਹਿਲਾਂ ਵੀ ਹਾਕੀ, ਕਬੱਡੀ, ਫੁੱਟਬਾਲ, ਵਾਲੀਵਾਲ, ਅਥਲੈਕਟਿਸ ਤੀਰ ਅੰਦਾਜ਼, ਪਹਿਲਵਾਨਾਂ ਵਿੱਚ ਚੋਟੀ ਦੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਰੜ ਤੋਂ ਬਗੈਰ ਕਿਸੇ ਪ੍ਰਾਪਤੀ ਨੂੰ ਛੂਹਿਆ ਨਹੀਂ ਜਾ ਸਕਦਾ। ਉਨ੍ਹਾਂ ਸਮੁੱਚੇ ਭਾਰਤੀ ਖਿਡਾਰੀਆਂ ਨੂੰ ਸਾਨਦਾਰ ਜਿੱਤ ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਓਲੰਪਿਕ ਖੇਡਾਂ ਵਿੱਚ ਵੀ ਭਾਰਤੀ ਖਿਡਾਰੀ ਨਵਾਂ ਇਤਿਹਾਸ ਰਚਣਗੇ।

Punjab Bani 09 October,2023
ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਨਵਾਬ ਕਪੂਰ ਸਿੰਘ ਬਰਸੀ ਸਮਾਗਮ ਅੱਜ

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਨਵਾਬ ਕਪੂਰ ਸਿੰਘ ਬਰਸੀ ਸਮਾਗਮ ਅੱਜ ਅੰਮ੍ਰਿਤਸਰ:- 8 ਅਕਤੂਬਰ ( ) ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੱਖ ਜਰਨੈਲ ਨਵਾਬ ਕਪੂਰ ਸਿੰਘ ਦੀ ਯਾਦ ਨੂੰ ਸਮਰਪਿਤ 270ਵੀ. ਬਰਸੀ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ 9 ਅਕਤੂਬਰ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਹੋਣਗੇ। ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਵੇਰੇ 10:30 ਵਜੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਅਰੰਭ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ। ਉਪਰੰਤ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਰਾਗੀ, ਢਾਡੀ ਜਥੇ ਉਚੇਚੇ ਤੌਰ ਤੇ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਕੀਰਤਨ, ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।

Punjab Bani 08 October,2023
ਅਸਹਿਮਤੀ ਦਾ ਗਲਾ ਘੁੱਟਣਾ ਲੋਕਤੰਤਰ ਦਾ ਕਤਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅਸਹਿਮਤੀ ਦਾ ਗਲਾ ਘੁੱਟਣਾ ਲੋਕਤੰਤਰ ਦਾ ਕਤਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਪੱਤਰਕਾਰਾਂ ਤੇ ਸਰਕਾਰੀ ਹਮਲੇ ਨਿੰਦਣਯੋਗ ਅੰਮ੍ਰਿਤਸਰ:- 5 ਅਕਤੂਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਕਰੋੜੀ ਨੇ ਕਿਹਾ ਸਰਕਾਰ ਨੂੰ ਪੱਤਰਕਾਰਾਂ ਦੁਆਰਾ ਪੈਸੇ ਪ੍ਰਾਪਤ ਕਰਨ ਦੇ ਢੰਗ-ਤਰੀਕਿਆਂ ਬਾਰੇ ਪੜਤਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਇਸ ਸਬੰਧ ਵਿਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪਰ ਬਿਨ੍ਹਾਂ ਕਿਸੇ ਦੋਸ਼ ਦੇ ਪੱਤਰਕਾਰਾਂ ਨੂੰ ਪਰੇਸ਼ਾਨ ਕਰਨਾ ਸਰਾਸਰ ਗ਼ਲਤ ਤੇ ਨਿੰਦਣਯੋਗ ਹੈ। ਸਰਕਾਰ ਦਾ ਪਿਛਲਾ ਰਿਕਾਰਡ ਦੱਸਦਾ ਹੈ ਕਿ ਸਮਾਜਿਕ ਕਾਰਕੁਨਾਂ, ਵਿਦਵਾਨਾਂ, ਲਿਖਾਰੀਆਂ ਤੇ ਕਲਾਕਾਰਾਂ ਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਕੌਮਾਂਤਰੀ ਪੱਧਰ `ਤੇ ਵਿਚਾਰਾਂ ਦੇ ਪ੍ਰਗਟਾਵੇ `ਤੇ ਲਗਾਤਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਆਲਮੀ ਪ੍ਰੈਸ ਆਜ਼ਾਦੀ ਇੰਡੈਕਸ-2023 ਵਿਚ ਭਾਰਤ ਦਾ ਸਥਾਨ 180 ਦੇਸ਼ ਵਿੱਚੋਂ 161ਵਾਂ ਹੈ। ਦਿੱਲੀ ਪੁਲੀਸ ਵੱਲੋਂ ਨਿਊਜ਼ ਕਲਿਕ ਨਾਲ ਜੁੜੇ 50 ਤੋਂ ਵੱਧ ਪੱਤਰਕਾਰਾਂ ਤੇ ਕਰਮਚਾਰੀਆਂ ਦੇ ਘਰਾਂ `ਤੇ ਮਾਰੇ ਛਾਪਿਆਂ ਤੋਂ ਇਹ ਸੁਨੇਹਾ ਸਪਸ਼ਟ ਹੁੰਦਾ ਹੈ ਕਿ ਸਰਕਾਰ ਕਿਸੇ ਤਰਾਂ ਦੀ ਆਲੋਚਨਾ ਬਰਦਾਸਤ ਨਹੀਂ ਕਰਦੀ। ਉਨ੍ਹਾਂ ਕਿਹਾ ਇਹ ਪਹਿਲੀ ਵਾਰ ਨਹੀਂ ਹੈ ਕਿ ਪੱਤਰਕਾਰਾਂ ਵਿਰੁੱਧ ਅਜਿਹੀ ਕਾਰਵਾਈ ਕੀਤੀ ਗਈ ਹੈ `ਸੱਤਾਧਾਰੀ ਪਾਰਟੀਆਂ ਹਮੇਸ਼ਾ ਆਪਣੇ ਨਾਲ ਅਸਹਿਮਤੀ ਰੱਖਣ ਵਾਲਿਆਂ ਨੂੰ ਦਬਾਉਣਾ ਚਾਹੁੰਦੀਆਂ ਹਨ। ਕਦੇ ਸਰਕਾਰ ਤਫ਼ਤੀਸ਼ ਕਰਨ ਵਾਲੀਆਂ ਏਜੰਸੀਆਂ ਤੇ ਪੁਲੀਸ ਦੀ ਵਰਤੋਂ ਕਰਦੀ ਹੈ ਅਤੇ ਕਦੇ ਉਸ ਦੇ ਹਮਾਇਤੀ ਕਾਰਪੋਰੇਟ ਅਦਾਰੇ ਨਿਊਜ਼ ਚੈਨਲਾਂ ਤੇ ਅਖ਼ਬਾਰਾਂ ਉਪਰ ਕਬਜ਼ੇ ਕਰ ਲੈਂਦੇ ਹਨ। ਇਸ ਸਭ ਕੁੱਝ ਦਾ ਮੰਤਵ ਇਹੀ ਹੁੰਦਾ ਹੈ ਕਿ ਸੱਤਾ ਚੁੱਪ ਲੋਚਦੀ ਹੈ ਅਤੇ ਆਪਣੇ ਹੀ ਬੋਲਾਂ ਦੀ ਗੂੰਜ ਸੁਣਨਾ ਤੇ ਸੁਨਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਹਮੇਸ਼ਾਂ ਸਰਕਾਰਾਂ ਪੱਤਰਕਾਰਾਂ, ਵਿਦਵਾਨਾਂ, ਲੇਖਕਾਂ, ਚਿੰਤਕਾਂ ਤੇ ਸਮਾਜਿਕ ਕਾਰਕੁਨਾਂ ਨੂੰ ਚੁੱਪ ਕਰਾਉਣ ਦੀ ਜਿੱਤ ਦਾ ਜਸ਼ਨ ਮਨਾਉਂਦੀਆਂ ਹੋਈਆਂ ਉਸ ਨੂੰ ਕਾਨੂੰਨ ਦੀ ਜਿੱਤ ਵਜੋਂ ਪੇਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਅਸਹਿਮਤੀ ਜਮਹੂਰੀਅਤ ਦੀ ਰੂਹ ਹੈ। ਜਿੱਥੇ ਲੋਕਤੰਤਰ ਦਾ ਗਲਾ ਘੁੱਟਿਆ ਜਾਂਦਾ ਹੈ, ਉੱਥੇ ਜਮਹੂਰੀਅਤ ਦਾ ਪਤਨ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਅਜਿਹਾ ਰੁਝਾਨ 1975, 77 ਵਿਚ ਐਮਰਜੈਂਸੀ ਦੌਰਾਨ ਸਿਖ਼ਰ `ਤੇ ਪਹੁੰਚਿਆ ਸੀ ਪਰ ਪਿਛਲੇ ਕੁੱਝ ਵਰ੍ਹਿਆਂ ਦੌਰਾਨ ਇਹ ਫਿਰ ਵੱਡੀ ਪੱਧਰ `ਤੇ ਉਭਰਿਆ ਹੈ ਜਿਸ ਦੇ ਪਾਸਾਰ ਬਹੁ-ਪਰਤੀ ਹਨ। ਉਨ੍ਹਾਂ ਕਿਹਾ ਕਿ ਮੀਡੀਆ ਨੇ ਲੋਕਤੰਤਰ ਦੀ ਸਿਰਜਣਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਪਰ ਜਦੋਂ ਜਦੋਂ ਸਰਕਾਰਾਂ ਲੋਕਤੰਤਰੀ ਰਾਹ ਛੱਡ ਕੇ ਗੈਰ-ਜਮਹੂਰੀ ਪੰਧਾਂ ਵੱਲ ਵੱਧਦੀਆਂ ਹਨ, ਉਦੋਂ ਹੀ ਵਿਚਾਰਾਂ ਦੇ ਪ੍ਰਗਟਾਵੇ ਦੇ ਅਧਿਕਾਰਾਂ `ਤੇ ਹਮਲਾ ਹੁੰਦਾ ਹੈ। ਉਨ੍ਹਾਂ ਕਿਹਾ ਇਹ ਰੁਝਾਨ ਅਤਿਅੰਤ ਖ਼ਤਰਨਾਕ ਹੈ ਅਤੇ ਦੇਸ਼ ਦੀਆਂ ਜਮਹੂਰੀ ਤਾਕਤਾਂ ਨੂੰ ਇਕਮੁੱਠ ਹੋ ਕੇ ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ।

Punjab Bani 05 October,2023
ਭਗਵੰਤ ਮਾਨ ਨੇ ਸੀਨੀਅਰ ਆਈਏਐਸ ਅਫ਼ਸਰ ਨੂੰ ਦਿੱਤੀ ਗੁਰਦੁਆਰਾ ਚੋਣਾਂ ਦੀ ਜਿੰਮੇਵਾਰੀ

ਭਗਵੰਤ ਮਾਨ ਨੇ ਸੀਨੀਅਰ ਆਈਏਐਸ ਅਫ਼ਸਰ ਨੂੰ ਦਿੱਤੀ ਗੁਰਦੁਆਰਾ ਚੋਣਾਂ ਦੀ ਜਿੰਮੇਵਾਰੀ ਚੰਡੀਗੜ੍ਹ, 4 ਅਕਤੂਬਰ 2023- ਭਗਵੰਤ ਸਰਕਾਰ ਵੱਲੋਂ ਸ੍ਰੋਮਣੀ ਕਮੇਟੀ ਲਈ ਵੋਟਾਂ ਬਣਾਏ ਜਾਣ ਬਾਰੇ ਗੰਭੀਰਤਾ ਦਾ ਇਸ ਗੱਲ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ, ਇੱਕ ਸੀਨੀਅਰ ਆਈਏਐਸ ਅਫ਼ਸਰ ਅਤੇ ਸੈਕਟਰੀ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਕਮਿਸ਼ਨਰ ਗੁਰਦੁਆਰਾ ਇਲੈਕਸ਼ਨਸ ਪੰਜਾਬ ਲਾਇਆ ਗਿਆ ਹੈ। ਇਸੇ ਦੌਰਾਨ ਸੀਐਮ ਭਗਵੰਤ ਮਾਨ ਦੇ ਵੱਲੋਂ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਸਾਂਝੀ ਕਰਦਿਆਂ ਸੋਸ਼ਲ ਮੀਡੀਆ ਤੇ ਲਿਖਿਆ ਕਿ, ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।ਦੂਜੇ ਪਾਸੇ, ਬਾਬੂਸ਼ਾਹੀ ਨਾਲ ਗੱਲਬਾਤ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ.) ਐਸ.ਐਸ ਸਾਰੋਂ ਨੇ ਦੱਸਿਆ ਕਿ, ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ, ਇਹ ਵੋਟਾਂ ਕਮਿਸ਼ਨ ਵਲੋਂ ਪਹਿਲਾਂ ਹੀ ਨਿਰਧਾਰਿਤ ਕੀਤੇ ਪ੍ਰੋਫ਼ਾਰਮੇ ਨੂੰ ਭਰ ਕੇ ਬਣਾਈਆਂ ਜਾ ਸਕਦੀਆਂ ਹਨ, ਜੋ ਕਿ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਪ੍ਰੋਫਾਰਮਾ ਭੇਜਿਆ ਜਾ ਚੁੱਕਾ ਹੈ।

Punjab Bani 04 October,2023
ਸਿੱਖ ਕੌਮ ਵਿਰੁੱਧ ਗਿਣੀ ਮਿਥੀ ਸਾਜਿਸ਼ ਤਹਿਤ ਮੀਡੀਆ ਵੱਲੋਂ ਗਲਤ ਪ੍ਰਚਾਰ ਹੋ ਰਿਹਾ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਸਿੱਖ ਕੌਮ ਵਿਰੁੱਧ ਗਿਣੀ ਮਿਥੀ ਸਾਜਿਸ਼ ਤਹਿਤ ਮੀਡੀਆ ਵੱਲੋਂ ਗਲਤ ਪ੍ਰਚਾਰ ਹੋ ਰਿਹਾ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 3 ਅਕਤੂਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦੇਸ਼ ਵਿਦੇਸ਼ ਵਿੱਚ ਸਿੱਖਾਂ ਪ੍ਰਤੀ ਸਿਰਜਿਆ ਮਾਹੌਲ ਤੇ ਚਿੰਤਾ ਵਿਅਕਤ ਕਰਦਿਆ ਕਿਹਾ ਕਿ ਭਾਰਤ, ਕਨੇਡਾ ਅਤੇ ਇੰਗਲੈਂਡ ਦੇ ਆਪਸੀ ਸਬੰਧਾਂ ਦਰਮਿਆਨ ਆਈ ਖਟਾਸ ਨੂੰ ਲੈ ਕੇ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਨਾਉਂਦਿਆਂ ਮੀਡੀਏ ਵੱਲੋਂ ਗਲਤ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਬਹੁਤ ਹੀ ਖਤਰਨਾਕ ਘਾਤਕ ਰੁਝਾਨ ਹੈ ਇਸ ਕਿਸਮ ਦੇ ਵਰਤਾਰੇ ਕਾਰਨ ਜੋ ਸਿੱਖਾਂ ਦੀ ਦਿਖ ਪੇਸ਼ ਹੋ ਰਹੀ ਹੈ ਇਸ ਕਾਰਨ ਸਿੱਖਾਂ ਨਾਲ ਕਈ ਥਾਵਾਂ ਤੇ ਵਧੀਕੀਆਂ ਹੋ ਰਹੀਆਂ ਹਨ। ਬਹੁਗਿਣਤੀ ਦੇ ਮਾੜੇ ਅਨਸਰਾਂ ਵੱਲੋਂ ਦਰਿੰਦਗੀ ਵਾਲਾ ਮਾਹੌਲ ਸਿਰਜਨ ਦੇ ਕੋਝੇ ਅਤੇ ਮੰਦਭਾਗੇ ਜਤਨ ਕੀਤੇ ਜਾ ਰਹੇ ਹਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪੈ੍ਰਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਾਉਣ, ਖੁਸ਼ਹਾਲ ਬਨਾਉਣ ਅਤੇ ਔਖੇ ਸਮੇਂ ਪਹਿਲੀ ਕਤਾਰ ‘ਚ ਲੜਨ ਤੇ ਸੇਵਾ ਨਿਭਾਉਣ ਵਾਲੀ ਪਰਉਪਕਾਰੀ ਸਿੱਖ ਕੌਮ ਨਾਲ ਇਸ ਤਰ੍ਹਾਂ ਦਾ ਵਿਵਹਾਰ ਸਰਕਾਰਾਂ ਦੀ ਸ਼ਹਿ ਤੇ ਮੀਡੀਏ ਵੱਲੋਂ ਸਿਰਜਿਆ ਜਾ ਰਿਹਾ ਹੈ ਜੋ ਨਿਟਕ ਭਵਿੱਖ ਵਿੱਚ ਫ੍ਰਿਕਾਪ੍ਰਸਤੀ, ਮੌਕਾਪ੍ਰਸਤੀ, ਨਸਲਵਾਦ ਅਤੇ ਗੁੰਡਾਗਰਦੀ ਨੂੰ ਹੱਲਾਸ਼ੇਰੀ ਦੇ ਰਿਹਾ ਹੈ। ਉਨ੍ਹਾਂ ਕਿਹਾ ਦੰਗੇ ਫਸਾਦ ਵਾਲਾ ਬਿਰਤਾਂਤ ਸਿਰਜਕੇ ਸਿੱਖਾਂ ਨੂੰ ਕੁੱਟਣ ਮਾਰਨ ਲੁੱਟਣ ਦੀ ਤਿਆਰੀ ਹੋ ਰਹੀ ਹੈ। ਵੱਖ-ਵੱਖ ਥਾਵਾਂ ਉਪਰ ਸਿੱਖਾਂ ਤੇ ਹਮਲੇ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲੀਲ ਕਰਕੇ ਕੁੱਟਿਆ ਮਾਰਿਆ ਤੇ ਲੁੱਟਿਆ ਗਿਆ ਹੈ। ਸਿੱਖ ਹਿੰਦੋਸਤਾਨ ਦੇ ਵਾਸੀ ਹਨ ਇਨ੍ਹਾਂ ਨਾਲ ਵਿਤਕਰੇ ਵਾਲਾ ਵਤੀਰਾ ਅਪਨਾਉਣਾ ਅਫਸ਼ੋਸਜਨਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕ ਤੇ ਸਰਕਾਰਾਂ ਅਤਿਵਾਦੀ, ਵੱਖਵਾਦੀ ਅੰਤਕਵਾਦੀ ਲਕਬ ਸਿੱਖਾਂ ਨਾਲ ਜੋੜੇ ਜਾ ਰਹੇ ਹਨ, ਸਿੱਖ ਨਾ ਤਾਂ ਅਤਿਵਾਦੀ ਨਾ ਵੱਖਵਾਦੀ ਤੇ ਨਾ ਹੀ ਅਤੰਕਵਾਦੀ ਹੈ, ਸਿੱਖ ਭਾਈਚਾਰਕ ਸਾਂਝ ਦਾ ਮਦੱਈ, ਦੂਜਿਆਂ ਦੀ ਰਾਖੀ ਕਰਨ ਵਾਲਾ, ਦੇਸ਼ ਤੋਂ ਕੁਰਬਾਨ ਹੋਣ ਵਾਲਾ ਤੇ ਸਰਬੱਤ ਦਾ ਭਲਾ ਮੰਗਣ ਵਾਲਾ ਹੈ। ਉਨ੍ਹਾਂ ਕਿਹਾ ਕਿ ਹਿਦੋਸਤਾਨ ਨੂੰ ਲੁੱਟਣ ਅਤੇ ਬਹੁਬੇਟੀਆਂ ਜ਼ਬਰੀ ਚੁੱਕੇ ਕੇ ਗਜਨਵੀ ਦੇ ਬਜ਼ਾਰਾਂ ਵਿੱਚ ਟਕੇ ਟਕੇ ਤੇ ਵਿਕਣ ਤੋਂ ਬਚਾਉਣ ਵਾਲੇ ਤੇ ਮੁੜ ਉਨ੍ਹਾਂ ਨੂੰ ਸਤਿਕਾਰ ਨਾਲ ਘਰੋਂ ਘਰੀ ਪਹੰੁਚਾਉਣ ਵਾਲੇ ਬੁੱਢਾ ਦਲ ਦੇ ਮੁਖੀ ਸਿੱਖ ਆਗੂ ਹੀ ਸਨ। ਉਨ੍ਹਾਂ ਕਿਹਾ ਸਿੱਖ ਦੀ ਦਸਤਾਰ ਨਾਲ ਨਫਰਤ ਕਰਨ ਵਾਲਿਆਂ ਨੂੰ ਗਿਆਨ ਹੋਣਾ ਚਾਹੀਦਾ ਹੈ ਕਿ ਹਿੰਦੋਸਤਾਨ ਦੇ ਸਿਰ ਅਜ਼ਾਦੀ ਦੀ ਦਸਤਾਰ ਸਜਾਉਣ ਵਾਲਾ ਸਿੱਖ ਭਾਈਚਾਰਾ ਹੀ ਹੈ। ਉਨ੍ਹਾਂ ਸਮੁੱਚੇ ਮੀਡੀਆ ਹਾਊਸ ਤੇ ਇਸ ਦੇ ਪ੍ਰਾਈਵੇਟ ਸੈਕਟਰ ਨੂੰ ਅਪੀਲ ਕੀਤੀ ਹੈ ਕਿ ਇਤਿਹਾਸਕ ਤੱਥ ਤੇ ਸਚਾਈ ਜਾਨਣ ਤੋਂ ਬਗੈਰ ਹੀ ਕੋਈ ਅਜਿਹੀ ਖਬਰ ਨਾ ਦਿੱਤੀ ਜਾਵੇ ਜੋ ਕਿਸੇ ਕੌਮ ਤੇ ਭਾਈਚਾਰੇ ਦੇ ਅਕਸ ਨੂੰ ਸੱਟ ਮਾਰਦੀ ਹੋਵੇ। ਉਨ੍ਹਾਂ ਕਿਹਾ ਨਾ ਹੀ ਵਿਕਾਓ ਬਿਰਤੀ ਕਾਰਨ ਅਜਿਹੇ ਬਿਰਤਾਂਤ ਸਿਰਜ਼ੇ ਜਾਣ ਜਿਸ ਨਾਲ ਦੇਸ਼ ਦੀ ਅਖੰਡਤਾ ਨੂੰ ਕੋਈ ਆਂਚ ਪੁਜਦੀ ਹੋਵੇ।

Punjab Bani 03 October,2023
ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ

ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟ ਧਾਰਮਕ ਕਾਰਜਾਂ ’ਚ ਬੀਬੀ ਪਰਮਜੀਤ ਕੌਰ ਦੇ ਅਹਿਮ ਯੋਗਦਾਨ ਰਿਹਾ : ਪ੍ਰੋ. ਬਡੂੰਗਰ ਪਟਿਆਲਾ 2 ਅਕਤੂਬਰ () ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਇੰਮਪੂਰਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ ਦੀ ਧਰਮਪਤਨੀ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦੇ ਸਵਰਗਵਾਸ ਹੋਣ ਜਾਣ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਪ੍ਰੋ. ਬਡੂੰਗਰ ਨੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦਾ ਸਦੀਵੀ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਹਮੇਸ਼ਾ ਧਾਰਮਕ ਕਾਰਜਾਂ ਵਿਚ ਆਪਣਾ ਵੱਡਾ ਯੋਗਦਾਨ ਪਾਉਂਦੇ ਰਹੇ ਹਨ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਪੰਥਕ ਸਫਾਂ ਵਿਚ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ ਅਤੇ ਸਮੂਹ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਨੂੰ ਭਾਣੇ ਵਿਚ ਰਹਿਣ ਲਈ ਪ੍ਰੇਰਿਤ ਕਰਦਾ ਹੈ । ਬੀਬੀ ਪਰਮਜੀਤ ਕੌਰ ਦੇ ਅਚਨਚੇਤ ਸਦੀਵੀ ਵਿਛੋੜੇ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕਲਦੀਪ ਕੌਰ ਟੌਹੜਾ, ਸੁਰਜੀਤ ਸਿੰਘ ਗੜ੍ਹੀ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਸਮੇਤ ਸਮੂਹ ਸਟਾਫ ਮੁਲਾਜ਼ਮਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਦਾ ਅੰਤਿਮ ਸਸਕਾਰ ਸ਼ਮਸ਼ਾਨਘਾਟ ਬੀਰ ਜੀ ਦੀਆਂ ਮੜ੍ਹੀਆਂ ਵਿਖੇ ਸਵੇਰੇ 11.00 ਵਜੇ ਕੀਤਾ ਜਾਵੇਗਾ।

Punjab Bani 02 October,2023
ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 2 ਅਕਤੂਬਰ 2023 : ਕੇਂਦਰ ਵਿੱਚ ਭਾਰਤ ਗਠਜੋੜ ਤੋਂ ਬਾਅਦ ਰਾਹੁਲ ਗਾਂਧੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਕਾਂਗਰਸ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਰਾਹੁਲ ਦਾ ਇਹ ਦੌਰਾ ਨਿੱਜੀ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦੇ ਸਵਾਗਤ ਲਈ ਸ੍ਰੀ ਹਰਿਮੰਦਰ ਸਾਹਿਬ ਨਹੀਂ ਪੁੱਜੇ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਨਿੱਜੀ ਦੌਰੇ 'ਤੇ ਆਏ ਰਾਹੁਲ ਨੇ ਪੱਗ ਦੀ ਬਜਾਏ ਸਿਰ 'ਤੇ ਨੀਲਾ ਬੈਂਡਾ ਬੰਨ੍ਹਿਆ ਹੋਇਆ ਸੀ।

Punjab Bani 02 October,2023
ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਪ੍ਰਾਥਨਾ ਸਭਾ ਵਿੱਚ ਪ੍ਰੋ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਦਮਿਕ ਖੇਤਰ ਨੂੰ ਉਨ੍ਹਾਂ ਦੀ ਦੇਣ ਕਦੇ ਨਹੀਂ ਭੁਲਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਪਿੰਡ ਚਲੈਲਾ ਤੋਂ ਉੱਠ ਕੇ ਉਨ੍ਹਾਂ ਆਪਣੀ ਸਖਤ ਮਿਹਨਤ ਨਾਲ ਉੱਚ ਵਿਦਿਆ ਹਾਸਲ ਕਰਕੇ ਅਧਿਆਪਨ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਜਿਵੇਂ ਫੁੱਲਾਂ ਤੇ ਟਹਿਣੀਆਂ ਤੋਂ ਪਤਾ ਲੱਗਦਾ ਹੈ ਕਿ ਦਰਖੱਤ ਕਿੰਨਾ ਮਜ਼ਬੂਤ ਹੈ, ਉਵੇਂ ਇਕ ਸੁਹਿਰਦ ਤੇ ਸਮਰਪਿਤ ਅਧਿਆਪਕ ਦੇ ਕਾਮਯਾਬ ਵਿਦਿਆਰਥੀ ਅਤੇ ਉਨ੍ਹਾਂ ਦੀ ਔਲਾਦ ਦੱਸਦੀ ਹੈ ਕਿ ਉਨ੍ਹਾਂ ਨੂੰ ਕਿਹੋ ਜਿਹੇ ਸੰਸਕਾਰ ਮਿਲੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਵਰਮਾ ਉੱਘੇ ਸਿੱਖਿਆ ਸ਼ਾਸਤਰੀ ਸਨ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਪ੍ਰੋ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ।ਉਨ੍ਹਾ ਵਰਮਾ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਬੋਰਡ ਆਫ ਡਾਇਰੈਕਟਰ ਦੇ ਚੇਅਰਮੈਨ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣੇ ਅਧਿਆਪਕ ਪ੍ਰੋ. ਵਰਮਾ ਨੂੰ ਸਿਜਦਾ ਕਰਦਿਆਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੋ ਵਰਮਾ ਸਾਡੇ ਆਦਰਸ਼ ਅਧਿਆਪਕ ਸਨ ਜੋ ਵਿਦਿਆਰਥੀਆਂ ਦੇ ਰੋਲ ਮਾਡਲ ਸਨ ਜਿਨ੍ਹਾਂ ਦੀ ਤਰਜੀਹ ਹਮੇਸ਼ਾ ਵਿਦਿਆਰਥੀ ਰਹੇ ਹਨ। ਪ੍ਰੋ ਵਰਮਾ ਹਮੇਸ਼ਾ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਘਰ ਮੁਫ਼ਤ ਪੜ੍ਹਾਉਂਦੇ। ਰਸਮ ਪਗੜੀ ਤੇ ਆਰਤੀ ਤੋਂ ਪਹਿਲਾਂ ਸ੍ਰੀ ਗਰੁੜ ਪੁਰਾਣ ਜੀ ਦਾ ਭੋਗ ਪਾਇਆਂ ਗਿਆ ਅਤੇ ਲੀਜ਼ਾ ਡਾਬਰ ਦੀ ਮੰਡਲੀ ਵੱਲੋਂ ਭਜਨ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਗੁਰਮੀਤ ਸਿੰਘ ਖੁੱਡੀਆ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਮੌਜੂਦਾ ਵਿਧਾਇਕ, ਸਾਬਕਾ ਮੰਤਰੀ ਤੇ ਵਿਧਾਇਕ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਸਿਵਲ ਤੇ ਪੁਲਿਸ ਦੇ ਉੱਚ ਅਧਿਕਾਰੀ ਤੇ ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ, ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋੰ, ਪਿੰਡ ਚਲੈਲਾ ਦੀ ਸਮੁੱਚੀ ਪੰਚਾਇਤ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ, ਪੰਜਾਬ ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਜ਼ ਐਸੋਸੀਏਸ਼ਨ, ਕਾਲਜ ਤੇ ਟੀਚਰਜ਼ ਐਸੋਸੀਏਸ਼ਨ ਸਣੇ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਰਾਹੀਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Punjab Bani 01 October,2023
ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ

ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ ਸਿੱਖ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਚਲਾਈਆਂ ਗੋਲ਼ੀਆਂ ਚੰਡੀਗੜ੍ਹ : ਕੈਨੇਡਾ ਤੋਂ ਬਾਅਦ ਹੁਣ ਬਰਤਾਨੀਆ ’ਚ ਵੀ ਖ਼ਾਲਿਸਤਾਨ ਸਮਰਥਕਾਂ ਦਾ ਵਿਰੋਧ ਕਰਨ ਵਾਲੇ ਸਿੱਖਾਂ ’ਤੇ ਹਮਲੇ ਸ਼ੁਰੂ ਹੋ ਗਏ ਹਨ। ਵਿਰੋਧ ਕਰਨ ਵਾਲੇ ਸਿੱਖਾਂ ਨੂੰ ਖ਼ਾਲਿਸਤਾਨ ਸਮਰਥਕ ਧਮਕੀਆਂ ਵੀ ਦੇ ਰਹੇ ਹਨ। ਬਰਤਾਨੀਆ ਦੇ ਇਕ ਰੈਸਟੋਰੈਂਟ ਦੇ ਮਾਲਕ ਦੀ ਕਾਰ ’ਤੇ ਗੋਲ਼ੀਆਂ ਚਲਾਈਆਂ ਗਈਆਂ। ਕਾਰ ’ਤੇ ਪੇਂਟ ਵੀ ਸੁੱਟਿਆ ਗਿਆ। ਇੰਟਰਨੈੱਟ ਮੀਡੀਆ ’ਤੇ ਇਕ ਪੋਸਟ ਪਾ ਕੇ ਉਕਤ ਜਾਣਕਾਰੀ ਦਿੱਤੀ ਗਈ ਹੈ। ਬਰਤਾਨੀਆ ਦੇ ਹੋਸਲੋਂ ’ਚ ਰੈਸਟੋਰੈਂਟ ਦੇ ਮਾਲਕ ਹਰਮਨ ਸਿੰਘ ਨੇ ਦੱਸਿਆ ਕਿ ਉਹ ਖ਼ਾਲਿਸਤਾਨ ਦਾ ਵਿਰੋਧ ਕਰਦੇ ਅ ਰਹੇ ਹਨ। ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ’ਤੇ ਹੁਣ ਤੱਕ ਚਾਰ ਵਾਰ ਹਮਲੇ ਹੋ ਚੁੱਕੇ ਹਨ। ਇੰਟਰਨੈੱਟ ਮੀਡੀਆ ’ਤੇ ਉਨ੍ਹਾਂ ਦੇ ਪਰਿਵਾਰ ਦੀ ਤਸਵੀਰ ਪ੍ਰਸਾਰਿਤ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪਰਿਵਾਰ ਦੀ ਜਾਣਕਾਰੀ ਨੂੰ ਜਨਤਕ ਕੀਤਾ ਜਾ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਪੁਲਿਸ ਨੇ ਸੁਰੱਖਿਆ ਦਿੱਤੀ ਸੀ ਪਰ ਸੁਰੱਖਿਆ ਵਾਪਸ ਹੁੰਦਿਆਂ ਹੀ ਮੁੜ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਘਰ ਦੇ ਬਾਹਰ ਗੋਲ਼ੀਆਂ ਵੀ ਚਲਾਈਆਂ ਗਈਆਂ। ਜਿਕਰਯੋਗ ਹੈ ਕਿ ਵੱਖਵਾਦੀ ਜਮਾਤ ਸਿੱਖ ਫਾਰ ਜਸਟਿਸ ਵੱਲੋਂ ਭਾਰਤ ’ਚ ਹੋਣ ਵਾਲੇ ਕ੍ਰਿਕਟ ਮੈਚ ਨੂੰ ਲੈ ਕੇ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਖ਼ਾਲਿਸਤਾਨ ਸਮਰਥਕ ਅੱਦਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ’ਤੇ ਕੈਨੇਡਾ ਤੇ ਭਾਰਤ ’ਚ ਟਕਰਾਅ ਬਣਿਆ ਹੋਇਆ ਹੈ। ਕੈਨੇਡਾ ਵੱਲੋਂ ਦੋਸ਼ ਲਇਆ ਗਿਆ ਸੀ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਨਿੱਝਰ ਦੀ ਹੱਤਿਆ ਕੀਤੀ ਹੈ। ਭਾਰਤ ਨੇ ਇਸ ਦੋਸ਼ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਇਸ ਤੋਂ ਬਾਅਦ ਵੀ ਲਗਾਤਾਰ ਵਿਵਾਦ ਚੱਲ ਰਿਹਾ ਹੈ।

Punjab Bani 01 October,2023
ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ

ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ ਖਾਲਿਸਤਾਨੀਆਂ ਨੂੰ ਸੁਣਾਈਆਂ ਖਰੀ-ਖਰੀ ਨਵੀਂ ਦਿੱਲੀ: ਸਕਾਟਲੈਂਡ ਦੇ ਗਲਾਸਗੋ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿੱਚ ਆਏ ਭਾਰਤੀ ਹਾਈ ਕਮਿਸ਼ਨਰ ਨਾਲ ਬਦਸਲੂਕੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਖਿਲਾਫ ਕੱਟੜਪੰਥੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੀ ਗਲਾਸਗੋ ਗੁਰਦੁਆਰੇ ਨੇ ਸਖ਼ਤ ਨਿਖੇਧੀ ਕੀਤੀ ਹੈ। ਪਿਛਲੇ ਸ਼ੁੱਕਰਵਾਰ, ਵਿਕਰਮ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਦੇ ਇੱਕ ਗੁਰਦੁਆਰੇ ਵਿੱਚ ਭਾਈਚਾਰਕ ਅਤੇ ਕੌਂਸਲਰ ਮੁੱਦਿਆਂ 'ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਜਿੱਥੇ ਉਸਨੂੰ ਖਾਲਿਸਤਾਨ ਪੱਖੀ ਕੱਟੜਪੰਥੀਆਂ ਦੁਆਰਾ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਦੋਰਾਇਸਵਾਮੀ ਇਸ ਹਫਤੇ ਸਕਾਟਲੈਂਡ ਦੇ ਦੌਰੇ 'ਤੇ ਸਨ। ਗਲਾਸਗੋ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਸਿੱਖ ਸਭਾ ਨੇ ਇਸ ਪੂਰੇ ਮਾਮਲੇ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, “29 ਸਤੰਬਰ 2023 ਨੂੰ, ਗਲਾਸਗੋ ਗੁਰਦੁਆਰੇ ਵਿੱਚ ਇੱਕ ਘਟਨਾ ਵਾਪਰੀ, ਜਿੱਥੇ ਭਾਰਤੀ ਹਾਈ ਕਮਿਸ਼ਨਰ ਸਕਾਟਿਸ਼ ਸੰਸਦ ਦੇ ਇੱਕ ਮੈਂਬਰ ਦੇ ਨਿੱਜੀ ਦੌਰੇ 'ਤੇ ਸਨ। ਗਲਾਸਗੋ ਇਲਾਕੇ ਦੇ ਬਾਹਰੋਂ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਫੇਰੀ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਮਹਿਮਾਨ ਧਿਰ ਨੇ ਅਹਾਤਾ ਛੱਡਣ ਦਾ ਫੈਸਲਾ ਕੀਤਾ।’ ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਦੇ ਚਲੇ ਜਾਣ ਤੋਂ ਬਾਅਦ ਵੀ ਪ੍ਰਦਰਸ਼ਨਕਾਰੀਆਂ ਵੱਲੋਂ ਗੁਰਦੁਆਰਾ ਸੰਗਤ ਨੂੰ ਤੰਗ-ਪ੍ਰੇਸ਼ਾਨ ਕਰਨਾ ਜਾਰੀ ਰੱਖਿਆ ਗਿਆ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, “ਪੁਲਿਸ ਸਕਾਟਲੈਂਡ ਨੇ ਮਾਮਲੇ ਦਾ ਨੋਟਿਸ ਲਿਆ ਹੈ। ਗਲਾਸਗੋ ਗੁਰਦੁਆਰਾ ਸਿੱਖ ਧਰਮ ਅਸਥਾਨ ਦੀ ਸ਼ਾਂਤੀਪੂਰਨ ਕਾਰਵਾਈ ਵਿੱਚ ਵਿਘਨ ਪਾਉਣ ਲਈ ਅਜਿਹੇ ਬੇਤੁਕੇ ਵਤੀਰੇ ਦੀ ਸਖ਼ਤ ਨਿੰਦਾ ਕਰਦਾ ਹੈ। ਗੁਰਦੁਆਰਾ ਸਾਰੇ ਭਾਈਚਾਰਿਆਂ ਅਤੇ ਪਿਛੋਕੜਾਂ ਦੇ ਲੋਕਾਂ ਲਈ ਖੁੱਲ੍ਹਾ ਹੈ ਅਤੇ ਅਸੀਂ ਆਪਣੇ ਵਿਸ਼ਵਾਸ ਦੇ ਸਿਧਾਂਤਾਂ ਅਨੁਸਾਰ ਸਾਰਿਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦੇ ਹਾਂ। ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਸ਼ਨੀਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਸਕਾਟਲੈਂਡ ਤੋਂ ਬਾਹਰ ਦੇ ਤਿੰਨ ਲੋਕਾਂ ਨੇ ਜਾਣਬੁੱਝ ਕੇ ਦੌਰੇ ਵਿਚ ਵਿਘਨ ਪਾਇਆ ਅਤੇ ਉਨ੍ਹਾਂ ਵਿਚੋਂ ਇਕ ਨੇ ਸੀਨੀਅਰ ਡਿਪਲੋਮੈਟਾਂ 'ਤੇ ਹਮਲਾ ਕੀਤਾ ਜਦੋਂ ਉਹ ਅਲਬਰਟ ਡਰਾਈਵ 'ਤੇ ਗਲਾਸਗੋ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਪਹੁੰਚੇ। ਕੂਟਨੀਤਕ ਵਾਹਨ ਨੂੰ ਹਿੰਸਕ ਢੰਗ ਨਾਲ ਖੋਲ੍ਹਣ ਦੀ ਕੋਸ਼ਿਸ਼ ਵੀ ਕੀਤੀ ਗਈ। ਬਿਆਨ ਦੇ ਅਨੁਸਾਰ, ਜਿਵੇਂ ਹੀ ਉਨ੍ਹਾਂ ਨੇ ਧਮਕੀਆਂ ਅਤੇ ਦੁਰਵਿਵਹਾਰ ਜਾਰੀ ਕੀਤਾ, ਭਾਰਤ ਦੇ ਹਾਈ ਕਮਿਸ਼ਨਰ (HC) ਅਤੇ ਕੌਂਸਲ ਜਨਰਲ (CG) ਨੇ ਕਿਸੇ ਹੋਰ ਵਿਵਾਦ ਨੂੰ ਖਤਮ ਕਰਨ ਲਈ ਇਮਾਰਤ ਛੱਡਣ ਦਾ ਫੈਸਲਾ ਕੀਤਾ। ਬਿਆਨ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਇਸ ਸ਼ਰਮਨਾਕ ਘਟਨਾ ਬਾਰੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫ਼ਤਰ (ਐਫਸੀਡੀਓ) ਅਤੇ ਮੈਟਰੋਪੋਲੀਟਨ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

Punjab Bani 01 October,2023
ਪ੍ਰੋ. ਬਡੂੰਗਰ ਵਲੋਂ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਕੇ ਸ਼ੁਰੂ ਕਰਨ ਦਾ ਸਵਾਗਤ

ਪ੍ਰੋ. ਬਡੂੰਗਰ ਵਲੋਂ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਕੇ ਸ਼ੁਰੂ ਕਰਨ ਦਾ ਸਵਾਗਤ ਪਟਿਆਲਾ, 1 ਅਕਤੂਬਰ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਮਰੀਕਾ ਵਿੱਚ ਨਿਊਜਰਸੀ ਵਿੱਖੇ ਅਮਰੀਕੀ ਪ੍ਰਤਿਨਿਧੀ ਸਭਾ ਦੀ ਕਾਰਵਾਈ ਪਹਿਲੀ ਵਾਰ ਗ੍ਰੰਥੀ ਸਿੰਘ ਵਲੋਂ ਅਰਦਾਸ ਕਰਕੇ ਸ਼ੁਰੂ ਕਰਨ ਦਾ ਭਰਵਾਂ ਸਵਾਗਤ ਕੀਤਾ ਹੈ । ਉਹਨਾਂ ਕਿਹਾ ਕਿ ਹੁਣ ਤੱਕ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਸ਼ੁਰੂ ਕੀਤੀ ਗਈ ਹੋਵੇ । ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਹੁਣ ਤੱਕ ਇਸ ਸਦਨ ਵਿਚ ਪਾਦਰੀ ਵਲੋਂ ਪ੍ਰਾਰਥਨਾ ਕੀਤੀ ਜਾਂਦੀ ਰਹੀ ਹੈ ਤੇ ਹੁਣ ਪਹਿਲੀ ਵਾਰ ਇਸ ਸਦਨ ਵਿਚ ਨਿਊ ਜਰਸੀ ਦੇ ਪਾਈਨ ਹਿਲ ਗੁਰਦੁਆਰੇ ਦੇ ਗ੍ਰੰਥੀ ਸਿੰਘ ਗਿਆਨੀ ਜਸਵਿੰਦਰ ਸਿੰਘ ਵੱਲੋਂ ਅਰਦਾਸ ਕਰਕੇ ਕਾਰਵਾਈ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਮਾਨਵਤਾ ਦਾ ਭਲਾ ਲੋਚਣ ਵਾਲੀ ਕੌਮ ਹੈ ਅਤੇ ਦੁਨੀਆਂ ਦੇ ਕੋਨੇ ਕੋਨੇ ਵਿੱਚ ਪਹੁੰਚ ਕੇ ਆਪਣੀ ਵਿਲੱਖਣ ਪਹਿਚਾਣ ਕਾਇਮ ਕਰ ਚੁੱਕੀ ਹੈ।

Punjab Bani 01 October,2023
ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ

ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਕੀਤਾ ਨਿਹਾਲ ਪਟਿਆਲਾ 25 ਸਤੰਬਰ () ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਇਸ ਮੌਕੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਨੇ ਮਨੁੱਖਤਾ ਦੇ ਭਲੇ ਲਈ ਜਿਥੇ ਅਰਦਾਸ ਕੀਤੀ, ਉਥੇ ਹੀ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਸੰਗਤਾਂ ਨੇ ਆਨੰਦ ਵੀ ਮਾਣਿਆ। ਇਸ ਮੌਕੇ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਭੰਗੂ ਨੇ ਪੁੱਜੀਆਂ ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸਿਸ਼ ਕੀਤੀ ਗਈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸੇਵਾ ਮੁਕਤ ਮੁਲਾਜ਼ਮਾਂ ਨੇ ਆਪਣੀ ਕਿਰਤ ਵਿਚੋਂ ਕੱਢੇ ਦਸਵੰਧ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ ਤਾਂ ਕਿ ਸਮਾਜ ਵਿਚ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜਬੂਤ ਹੋਵੇ । ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਭਵਿੱਖ ਵਿਚ ਅਜਿਹੇ ਧਾਰਮਕ ਸਮਾਗਮ ਜਾਰੀ ਰਹਿਣਗੇ। ਇਸ ਦੌਰਾਨ ਹੋਰਨਾਂ ਤੋਂ ਇਲਾਵ ਸਾਬਕਾ ਮੈਨੇਜਰ ਅਜੈਬ ਸਿੰਘ, ਜਨ. ਸਕੱਤਰ ਗੁਰਦਰਸ਼ਨ ਸਿੰਘ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਕੁਲਵੰਤ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ, ਅਧਿਕਾਰੀ ਤੇ ਸੰਗਤਾਂ ਆਦਿ ਹਾਜ਼ਰ ਸਨ।

Punjab Bani 25 September,2023
ਸ਼ੋ੍ਰਮਣੀ ਕਮੇਟੀ ਮੁਲਾਜ਼ਮ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ

ਸ਼ੋ੍ਰਮਣੀ ਕਮੇਟੀ ਮੁਲਾਜ਼ਮ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਜਥੇਦਾਰ ਕਰਤਾਰਪੁਰ ਸਮੇਤ ਗੁਰਦੁਆਰਾ ਸਮੂਹ ਸਟਾਫ ਨੇ ਪਰਿਵਾਰ ਨੂੰ ਸੌਂਪੀ ਦਸਤਾਰ ਡਕਾਲਾ/ਪਟਿਆਲਾ 22 ਸਤੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਬਤੌਰ ਮੁਲਾਜ਼ਮ ਸੁਖਦੇਵ ਸਿੰਘ ਦੀ ਬੀਤੇ ਦਿਨੀਂ ਹਾਰਟ ਅਟੈਕ ਨਾਲ ਹੋਈ ਮੌਤ ’ਤੇ ਬਾਅਦ ਅੱਜ ਪਿੰਡ ਰਾਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪਰਿਵਾਰ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਸਮੂਹ ਸਟਾਫ ਮੈਂਬਰਾਂ ਤੋਂ ਇਲਾਵਾ ਸਕੇ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੇ ਹਮਦਰਦੀ ਸਾਂਝੀ ਕੀਤੀ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਮੂਹ ਸਟਾਫ ਨੇ ਮੁਲਾਜ਼ਮ ਸੁਖਦੇਵ ਸਿੰਘ ਦੇ ਸਪੁੱਤਰ ਨੂੰ ਜਿਥੇ ਪ੍ਰਬੰਧ ਵੱਲੋਂ ਦਸਤਾਰ ਸੌਂਪੀ ਗਈ, ਉਥੇ ਹੀ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਮੁਲਾਜ਼ਮ ਸੁਖਦੇਵ ਸਿੰਘ ਦੀ ਥਾਂ ’ਤੇ ਪਰਿਵਾਰ ਦੇ ਕਿਸੇ ਯੋਗ ਵਿਅਕਤੀ ਨੂੰ ਨੌਕਰੀ ਸਿਰਮੌਰ ਸੰਸਥਾ ਵੱਲੋਂ ਦਿੱਤੀ ਜਾਵੇਗੀ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁਲਾਜ਼ਮ ਸੁਖਦੇਵ ਸਿੰਘ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦੇ ਰਿਹਾ ਸੀ, ਜਿਸ ਦੇ ਅਚਨਚੇਤ ਸਦੀਵੀ ਵਿਛੋਡੇ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣਾ ਵਾਲਾ ਪਿਆ ਹੈ, ਉਥੇ ਹੀ ਦਫਤਰ ਸਟਾਫ ਨੇ ਵੀ ਇਮਾਨਦਾਰੀ ਮੁਲਾਜ਼ਮ ਵੀ ਖੋਹਿਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਬੰਧ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਸੁਖਦੇਵ ਸਿੰਘ, ਮੈਨੇ. ਧਨਵੰਤ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਹਰਮੀਤ ਸਿੰਘ ਬਡੂੰਗਰ ਤੋਂ ਇਲਾਵਾ ਮੁਲਾਜ਼ਮ ਦੇ ਸਕੇ ਸਬੰਧੀ ਅਤੇ ਰਿਸ਼ਤੇਦਾਰ ਆਦਿ ਸ਼ਾਮਲ ਸਨ।

Punjab Bani 22 September,2023
'84 ਦੇ ਸਿੱਖ ਨਸਲਕੁਸ਼ੀ ਕੇਸਾਂ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ : ਪ੍ਰੋ. ਬਡੂੰਗਰ

'84 ਦੇ ਸਿੱਖ ਨਸਲਕੁਸ਼ੀ ਕੇਸਾਂ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ : ਪ੍ਰੋ. ਬਡੂੰਗਰ ਪਟਿਆਲਾ 21 ਸਤੰਬਰ : () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਕੇਸਾਂ ਵਿਚ ਸਿੱਖਾਂ ਦੇ ਕਤਲ ਕੇਸ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਸੁਲਤਾਨਪੁਰੀ ਵਿੱਚ ਸੱਜਣ ਕੁਮਾਰ ਤੇ ਭੀੜ ਨੂੰ ਭੜਕਾਉਣ ਦੇ ਇਲਜ਼ਾਮ ਲੱਗੇ ਸਨ, ਜਿਸ ਦੇ ਸੰਬੰਧ ਵਿੱਚ 2010 ਵਿੱਚ ਕੜਕੜਡੂਮਾਂ ਅਦਾਲਤ ਨੇ ਸੱਜਣ ਕੁਮਾਰ ਸਣੇ ਬ੍ਰਹਮਾਨੰਦ, ਪੇਰੂ, ਕੁਸ਼ਲ ਅਤੇ ਵੇਦ ਪਰਕਾਸ਼ (ਚਾਰ ਵਿਅਕਤੀਆ) ਖ਼ਿਲਾਫ਼ ਦੰਗੇ ਭੜਕਾਉਣ ਦੇ ਮਾਨਯੋਗ ਅਦਾਲਤ ਵੱਲੋਂ ਦੋਸ਼ ਤੈਅ ਕੀਤੇ ਸਨ ਤੇ ਹੁਣ ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸੀ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਸਣੇ ਤਿੰਨ ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ, ਹਾਲਾਂਕਿ ਸੱਜਣ ਕੁਮਾਰ ਪਹਿਲਾਂ ਕਿ ਦਿੱਲੀ ਦੇ 84 ਨਸਲਕੁਸ਼ੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ ਤੇ ਦਿੱਲੀ ਕੋਟੇਨਮੈਂਟ ਏਰੀਏ ਵਿੱਚ 5 ਸਿੱਖਾਂ ਦੇ ਕਤਲ ਮਾਮਲੇ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਵੱਲੋਂ ਗਾਂਧੀ ਪਰਿਵਾਰ ਦੇ ਇਸ਼ਾਰਿਆਂ ਤੇ 40 ਸਾਲ ਪਹਿਲਾਂ ਪੂਰੀ ਯੋਜਨਾਬੰਦੀ ਨਾਲ ਸਿੱਖਾਂ ਤੇ ਹਮਲੇ ਕਰਵਾਏ ਗਏ, ਕਾਂਗਰਸ ਪਾਰਟੀ ਵੱਲੋਂ ਵੀ ਪੂਰੀ ਸਿੱਖ ਕੌਮ ਦੇ ਵਿਰੋਧ ਕੀਤੇ ਜਾਣ ਦੇ ਬਾਵਜੂਦ ਵੀ ਸੱਜਣ ਕੁਮਾਰ ਨੂੰ ਸਮੇਂ ਸਮੇਂ ਤੇ ਪੂਰਾ ਮਾਨ ਸਨਮਾਨ ਦਿੱਤਾ ਜਾਂਦਾ ਰਿਹਾ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੂਰੇ ਦੇਸ਼ ਭਰ ਵਿੱਚੋਂ ਸਿੱਖ ਕੌਮ ਹੀ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਕੌਮ ਰਹੀ ਹੈ ਤੇ ਇਸੇ ਕੌਮ ਨਾਲ ਨਾ ਹੀ ਕੇਂਦਰ ਸਰਕਾਰਾਂ ਅਤੇ ਨਾ ਹੀ ਅਦਾਲਤਾਂ ਵੱਲੋਂ ਇਨਸਾਫ਼ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿੱਖ ਕੌਮ ਨਾਲ ਸ਼ੁਰੂ ਤੋਂ ਹੀ ਬੇਗਾਨਗੀ ਦਾ ਅਹਿਸਾਸ ਕਰਵਾਉਂਦੀ ਆ ਰਹੀ ਹੈ ਤੇ ਸਿੱਖਾਂ ਤੇ ਅੱਤਿਆਚਾਰ ਕਰਕੇ ਉਹਨਾਂ ਤੇ ਤਸ਼ੱਦਦ ਢਾਊਦੀ ਰਹੀ ਹੈ। ਪ੍ਰੋਫੈਸਰ ਨੇ ਕਿਹਾ ਕਿ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਇਸ਼ਾਰਿਆਂ ਤੇ ਸਿੱਖਾਂ ਦੇ ਸਰਵ ਉੱਚ ਅਸਥਾਨ ਸ਼੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੇ ਗੁਰੂਧਾਮਾਂ ਤੇ ਹਮਲੇ ਕਰਕੇ ਉਹਨਾਂ ਨੂੰ ਨੁਕਸਾਨ ਪਹੁੰਚਾਇਆ ਤੇ ਹਜਾਰਾਂ ਸਿੱਖਾਂ ਨੂੰ ਹਮਲਿਆਂ ਵਿੱਚ ਸ਼ਹੀਦੀਆਂ ਦੇਣੀਆ ਪਈਆਂ। ਉਨ੍ਹਾਂ ਕਿਹਾ ਕਿ ਕੌਮ ਕਦੇ ਵੀ ਕਾਂਗਰਸ ਪਾਰਟੀ ਨੂੰ ਮਾਫ਼ ਨਹੀਂ ਕਰੇਗੀ।

Punjab Bani 21 September,2023
6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ

6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਦਿੱਲੀ-20-Sep-ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਦੀ ਗਵਾਹ ਚਾਮ ਕੌਰ ਨੇ ਕਿਹਾ ਸੀ ਕਿ ਸੱਜਣ ਕੁਮਾਰ ਦੰਗਿਆਂ ਦੌਰਾਨ ਭੀੜ ਨੂੰ ਭੜਕਾ ਰਿਹਾ ਸੀ। ਅਦਾਲਤ ਨੇ ਸਾਰੇ ਗਵਾਹਾਂ ਨੂੰ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 'ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ 'ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ 'ਤੇ ਦੋਸ਼ ਆਇਦ ਕੀਤੇ ਸਨ। ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ 'ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸੀ ਜਿਸ ਦਾ ਇੱਕੋ ਇੱਕ ਇਰਾਦਾ 1 ਨਵੰਬਰ 1984 ਨੂੰ ਗੁਲਾਬ ਬਾਗ, ਨਵਾਦਾ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।

Punjab Bani 20 September,2023
ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ ਦੀਵਾਨ ਹਾਲ ’ਚ ਢਾਡੀ, ਕਵੀਸ਼ਰੀ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਸੁਣਾਇਆ ਇਤਿਹਾਸ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਨੇ ਮਾਣਿਆ ਗੁਰਬਾਣੀ ਕੀਰਤਨ ਦਾ ਆਨੰਦ ਪਟਿਆਲਾ 20 ਸਤੰਬਰ () ਪੰਚਮੀ ਦੇ ਦਿਹਾੜੇ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਵਿਖੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਕੇ ਗੁਰੂ ਘਰ ਮੱਥਾ ਟੇਕਿਆ। ਤੜਕ ਸਵੇਰੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਕੇ ਸ਼ਬਦ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਪੰਗਤ-ਸੰਗਤ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਵੀਸ਼ਰੀ ਜਥਿਆਂ ’ਚ ਭਾਈ ਗੁਰਦਿਆਲ ਸਿੰਘ ਸਨੌਰ ਢਾਡੀ, ਭਾਈ ਰੂਪ ਸਿੰਘ ਅਲਬੇਲਾ ਕਵੀਸ਼ਰੀ, ਭਾਈ ਜੁਗਰਾਜ ਸਿੰਘ ਖੀਵਾ, ਭਾਈ ਅਵਤਾਰ ਸਿੰਘ ਮਾਲੇਰਕੋਟਲਾ, ਭਾਈ ਅਮਰਜੀਤ ਸਿੰਘ ਅੰਬਾਲਾ, ਬੀਬੀ ਰਾਜਵਿੰਦਰ ਕੌਰ ਢਾਡੀ ਜੱਥਾ, ਭਾਈ ਖਜ਼ਾਨ ਸਿੰਘ ਪ੍ਰੇਮੀ, ਬੀਬੀ ਰਾਣੋ ਕੌਰ, ਭਾਈ ਹਰਪ੍ਰੀਤ ਸਿੰਘ ਮਸਤਾਨਾ, ਭਾਈ ਗੁਰਪਿਆਰ ਸਿੰਘ ਜੌਹਰ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਧਾਰਮਕ ਦੀਵਾਨਾਂ ਵਿਚ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਅਵਤਾਰ ਸਿੰਘ ਬੱਲੋਪੁਰ ਆਦਿ ਵੀ ਹਾਜ਼ਰ ਸਨ। (ਡੱਬੀ) ਗੁਰਦੁਆਰਾ ਕੰਪਲੈਕਸ ’ਚ ‘ਵਾਈਸ ਸੰਦੇਸ਼’ ਰਾਹੀਂ ਸੰਗਤਾਂ ਨੂੰ ਕੀਤਾ ਜਾਵੇਗਾ ਸੁਚੇਤ : ਮੈਨੇਜਰ ਕਰਨੈਲ ਸਿੰਘ ਵਿਰਕ ਪੰਚਮੀ ਦੇ ਦਿਹਾੜੇ ਸਮੇਤ ਗੁਰਦੁਆਰਾ ਸਾਹਿਬ ਅੰਦਰ ਹੁੰਦੇ ਧਾਰਮਕ ਸਮਾਗਮ ਦੌਰਾਨ ਸੰਗਤਾਂ ਦੀ ਆਮਦ ਅਤੇ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ‘ਵਾਈਸ ਸੰਦੇਸ਼’ ਦੀ ਸ਼ੁਰੂਆਤ ਕੀਤੀ ਗਈ। ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ‘ਵਾਈਸ ਸੰਦੇਸ਼’ ਦੀ ਵਰਤੋਂ ਗੁਰਦੁਆਰਾ ਕੰਪਲੈਕਸ ਵਿਚ ਹੋਵੇਗੀ, ਜਿਸ ਵਿਚ ਵੱਖੋ ਵੱਖ ਤਿੰਨ ਭਾਸ਼ਾਵਾਂ, ਪੰਜਾਬੀ, ਹਿੰਦੀ, ਇੰਗਲਿਸ਼ ਵਿਚ ਸੰਗਤਾਂ ਨੂੰ ਸੁਚੇਤ ਕੀਤਾ ਜਾਵੇਗਾ ਕਿ ਸੰਗਤ ਆਪਣੇ ਨਾਲ ਲੈ ਕੇ ਆਉਂਦੇ ਸਾਜੋ ਸਾਮਾਨ ਦੀ ਦੇਖਭਾਲ ਕਰੇ, ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਆਪਣੇ ਜੇਬ ਵਿਚ ਨਾ ਲੈ ਕੇ ਆਵੇ, ਵਾਹਨਾਂ ਨੂੰ ਤਰਤੀਬ ਵਿਚ ਖੜ੍ਹਾ ਕਰੇ। ਉਨ੍ਹਾਂ ਕਿਹਾ ਕਿ ਵਾਈਸ ਸੰਦੇਸ਼ ਤਹਿਤ ਲੰਗਰ ਹਾਲ, ਜੋੜੇ ਘਰ, ਕੜਾਹ ਪ੍ਰਸ਼ਾਦ ਕਾਊਂਟਰ ਸਮੇਤ ਗੁਰਦੁਆਰਾ ਕੰਪਲੈਕਸ ਅੰਦਰ ਵੱਖੋ ਵੱਖ ਥਾਵਾਂ ’ਤੇ ਸੰਗਤਾਂ ਨੂੰ ਸੁਚੇਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ। (ਡੱਬੀ) ਸਿੱਖ ਗੈਲਰੀ ਅੰਦਰ ਇਤਿਹਾਸ ਨਾਲ ਜੋੜਦੀ ਚਿੱਤਰ ਪ੍ਰਦਰਸ਼ਨੀ ਦੇ ਸੰਗਤਾਂ ਨੇ ਕੀਤੇ ਦਰਸ਼ਨ ਗੁਰਦੁਆਰਾ ਸਾਹਿਬ ਵਿਖੇ ਦਸ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਜੋੜਦੀ ਸਿੱਖ ਗੈਲਰੀ ’ਚ ਸੰਗਤਾਂ ਨੇ ਚਿੱਤਰ ਪ੍ਰਦਰਸ਼ਨੀ ਦੇ ਦਰਸ਼ਨ ਕੀਤੇ। ਗੁਰੂ ਘਰ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਨੇ ਮੱਥਾ ਟੇਕਣ ਉਪਰੰਤ ਆਪਣਾ ਸਮਾਂ ਸਿੱਖ ਗੈਲਰੀ ’ਚ ਗੁਰੂ ਇਤਿਹਾਸ ਨਾਲ ਜੁੜਕੇ ਬਤੀਤ ਕੀਤਾ। ਸਿੱਖ ਗੈਲਰੀ ’ਚ ਵੱਖ-ਵੱਖ ਗੁਰੂ ਸਾਹਿਬਾਨ ਤੋਂ ਇਲਾਵਾ ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਬਾਰੇ ਅਤੇ ਇਤਿਹਾਸ ਅੰਦਰ ਆਪਣੀ ਬਹਾਦਰੀ ਅਤੇ ਦਲੇਰੀ ਦਾ ਲੋਹਾ ਮਨਾਉਣ ਵਾਲੇ ਯੋਧਿਆਂ ਵੱਲੋਂ ਲੜੀਆਂ ਗਈਆਂ ਜੰਗਾਂ ਬਾਰੇ ਲੱਗੀਆਂ ਤਸਵੀਰਾਂ ਰਾਹੀਂ ਜਾਣਕਾਰੀ ਹਾਸਲ ਕੀਤੀ।

Punjab Bani 20 September,2023
ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ - ਐਡਵੋਕੇਟ ਧਾਮੀ

ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ - ਐਡਵੋਕੇਟ ਧਾਮੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਕੂਟਨੀਤਕ ਸਬੰਧਾਂ ਵਿਚ ਖਟਾਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਇਸ ਨੂੰ ਸੰਜੀਦਾ ਵਿਚਾਰ ਦੇ ਏਜੰਡੇ ’ਤੇ ਲਿਆਉਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖ ਵੱਸੇ ਹੋਏ ਹਨ, ਜਿਨ੍ਹਾਂ ਦੇ ਮਾਨਵੀ ਸਰੋਕਾਰਾਂ ਦੇ ਨਾਲ-ਨਾਲ ਧਾਰਮਿਕ ਸਰੋਕਾਰ ਵੀ ਅਹਿਮ ਹਨ। ਸਿੱਖ ਕੌਮ ਨੇ ਕਈ ਦਰਦਨਾਕ ਸਮੇਂ ਵੀ ਹੰਢਾਏ ਹਨ, ਜਿਸ ਵਿਚ ਜੂਨ 1984 ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਫ਼ੌਜੀ ਹਮਲਾ, 1984 ਦਾ ਸਿੱਖ ਕਤਲੇਆਮ ਅਤੇ ਇਕ ਦਹਾਕਾ ਸਿੱਖ ਨੌਜੁਆਨੀ ਦਾ ਘਾਣ ਸ਼ਾਮਲ ਹੈ। ਇਹ ਸਿੱਖ ਕੌਮ ਦਾ ਉਹ ਦਰਦ ਹੈ, ਜਿਸ ਨੂੰ ਦੁਨੀਆਂ ਵਿਚ ਬੈਠੇ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਵੀ ਕਈ ਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਆਪਣੀ ਜਨਮ ਭੂਮੀ ਅਤੇ ਗੁਰੂਆਂ ਦੇ ਪਾਵਨ ਅਸਥਾਨ ’ਤੇ ਆ ਕੇ ਨਤਮਸਤਕ ਹੋਣ ਤੋਂ ਵੀਵਾਂਝੇ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਵਿਚ ਸਿੱਖ ਨੌਜੁਆਨ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਉਥੋਂ ਦੀ ਸਰਕਾਰ ਵੱਲੋਂ ਭਾਰਤ ਦੇ ਇਕ ਵੱਡੇ ਕੂਟਨੀਤਕ ਅਧਿਕਾਰੀ ’ਤੇ ਲੱਗੇ ਦੋਸ਼ਾਂ ਮਗਰੋਂ ਉਸ ਨੂੰ ਦੇਸ਼ ’ਚੋਂ ਹਟਾਉਣਾ ਕਈ ਸਵਾਲ ਪੈਦਾ ਕਰਦਾ ਹੈ। ਇਸ ਦੇ ਪ੍ਰਤੀਕਰਮ ਵਜੋਂ ਭਾਵੇਂ ਭਾਰਤ ਵੱਲੋਂ ਦੋਸ਼ਾਂ ਦਾ ਖੰਡਨ ਕਰਦਿਆਂ ਕੈਨੇਡਾ ਦੇ ਕੂਨਟੀਤਕ ਅਧਿਕਾਰੀ ਨੂੰ ਵੀ ਹਟਾ ਦਿੱਤਾ ਗਿਆ ਹੈ, ਪਰ ਇਹ ਮਾਮਲਾ ਬੇਹੱਦ ਸੰਜੀਦਾ ਅਤੇ ਸਿੱਧੇ ਤੌਰ ’ਤੇ ਸਿੱਖਾਂ ਨਾਲ ਜੁੜਿਆ ਹੋਣ ਕਰਕੇ ਗਲੋਬਲ ਪੱਧਰ ’ਤੇ ਸਿੱਖਾਂ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੇ ਨਾਲ-ਨਾਲ ਪੂਰੀ ਦੁਨੀਆਂ ਅੰਦਰ ਆਪਣੀ ਹੋਂਦ ਹਸਤੀ ਨੂੰ ਆਪਣੇ ਕਿਰਤੀ ਸੁਭਾਅ ਅਤੇ ਬੌਧਿਕ ਮਜ਼ਬੂਤੀ ਨਾਲ ਹਮੇਸ਼ਾ ਬੁਲੰਦ ਰੱਖਿਆ ਹੈ, ਪਰੰਤੂ ਇਸ ਦੇ ਬਾਵਜੂਦ ਵੀ ਸਿੱਖਾਂ ਨੂੰ ਹੱਕ ਹਕੂਕਾਂ ਲਈ ਹਮੇਸ਼ਾ ਹੀ ਸੰਘਰਸ਼ਸ਼ੀਲ ਰਹਿਣਾ ਪੈਂਦਾ ਹੈ। ਦੇਸ਼ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਦੇਸ਼ ਵਿਦੇਸ਼ ਦੇ ਸਿੱਖਾਂ ਨਾਲ ਸਬੰਧਤ ਅਜਿਹੇ ਮਾਮਲਿਆਂ ਸਬੰਧੀ ਇਕ ਸੁਹਿਰਦ ਪਹੁੰਚ ਅਪਣਾਵੇ ਅਤੇ ਸਿੱਖਾਂ ਅੰਦਰ ਬੇਵਿਸ਼ਵਾਸੀ ਵਾਲਾ ਮਾਹੌਲ ਨਾ ਬਣਨ ਦੇਵੇ। ਐਡਵੋਕੇਟ ਧਾਮੀ ਨੇ ਭਾਰਤ ਅੰਦਰ ਸਿੱਖਾਂ ਦੇ ਮਸਲਿਆਂ ਦੇ ਸਰਲੀਕਰਨ ਦੇ ਨਾਲ-ਨਾਲ ਵਿਦੇਸ਼ਾਂ ਵਿਚ ਰਹਿ ਰਹੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਇਕ ਢੁੱਕਵੇਂ ਅਤੇ ਸਾਰਥਿਕ ਹੱਲ ਵੱਲ ਵਧਣ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਸਿੱਖਾਂ ਦੀ ਹੋਂਦ ਨੂੰ ਵੇਖਦਿਆਂ ਕੈਨੇਡਾ ਅਤੇ ਭਾਰਤ ਦੋਹਾਂ ਦੇਸ਼ਾਂ ਨੂੰ ਸਿਰ ਜੋੜਨ ਦੀ ਲੋੜ ਹੈ, ਤਾਂ ਜੋ ਦੋਸ਼ ਪ੍ਰਤੀਦੋਸ਼ ਦੀ ਸਥਿਤੀ ਵਿਚ ਅਸਲੀਅਤ ਸਾਹਮਣੇ ਆ ਸਕੇ ਅਤੇ ਦੋਹਾਂ ਦੇਸ਼ਾਂ ਦੇ ਰਿਸ਼ਤੇ ਵੀ ਠੀਕ ਬਣੇ ਰਹਿਣ।

Punjab Bani 19 September,2023
ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਈ

ਮਸਤਾਨੇ ਫਿਲਮ ਦੀ ਸਮੁੱਚੀ ਟੀਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਤਮਸਤਕ ਹੋਈ ਮਸਤਾਨੇ ਫਿਲਮ ਦੀ ਟੀਮ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਨਮਾਨਤ ਕੀਤਾ ਅੰਮ੍ਰਿਤਸਰ:- 19 ਸਤੰਬਰ ( ) ਸਿੱਖ ਇਤਿਹਾਸ ਨੂੰ ਪੇਸ਼ ਕਰਦੀ ‘ਮਸਤਾਨੇ’ ਫਿਲਮ ਦੇ ਪ੍ਰੋਡਿਓਸਰ ਡਾਇਰੈਕਟਰ ਅਤੇ ਸਮੁੱਚੀ ਟੀਮ ਅੱਜ ਗੁਰਦਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਤਮਸਤਕ ਹੋਈ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਫਿਲਮ ਨੂੰ ਬਣਾਉਣ ਤੇ ਸਿੱਖ ਇਤਿਹਾਸ ਦੀ ਅਸਲ ਤਸਵੀਰ ਪੇਸ਼ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਫਿਲਮਾਂ ਬਨਣੀਆਂ ਚਾਹੀਦੀਆਂ ਅਤੇ ਇਹ ਬਹੁਭਸ਼ਾਈ ਬਣਨੀਆਂ ਚਾਹੀਦੀਆਂ ਹਨ। ਬਹੁਤ ਖੁਸ਼ੀ ਦੀ ਗੱਲ੍ਹ ਹੈ ਕਿ ਇਹ ਫਿਲਮ ਪੰਜਾਬੀ, ਹਿੰਦੀ ਵਿੱਚ ਰਲੀਜ਼ ਹੋਈ ਹੈ ਅਤੇ ਤਮਿਲ-ਤੇਲਗੂ, ਅੰਗ੍ਰੇਜ਼ੀ ਵਿੱਚ ਜਲਦ ਹੀ ਰਲੀਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਚਾਰ ਸਾਹਿਬਜ਼ਾਦਿਆਂ ਤੇ ਬਣੀ ਫਿਲਮ ਨੇ ਲੋਕਾਂ ਅੰਦਰ ਜਾਗਰਤੀ ਤੇ ਇਤਿਹਾਸ ਦੇ ਪਹਿਲੂਆਂ ਤੋਂ ਜਾਣੂੰ ਕਰਵਾਇਆ ਸੀ। ਇਸ ਤਰ੍ਹਾਂ ਨਿਹੰਗ ਸਿੰਘਾਂ ਦੇ ਕਿਰਦਾਰ ਨੂੰ ਸਹੀ ਅਰਥਾਂ ਵਿੱਚ ਪੇਸ਼ ਕੀਤਾ ਹੈ ਅਤੇ ਐਕਟਰ ਵੀ ਸਾਰੇ ਸਾਬਤ ਸੂਰਤ ਲਏ ਗਏ ਹਨ ਇਸ ਲਈ ਬੁੱਢਾ ਦਲ ਵੱਲੋਂ ਤਰਸੇਮ ਸਿੰਘ ਜਸੜ ਨੂੰ ਇਸ ਫਿਲਮ ਦੀ ਸਫਲਤਾ ਲਈ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਫਿਲਮ ਦਾ ਟੈਕਸ ਮੁਆਫ ਕਰਨਾ ਚਾਹੀਦਾ ਹੈ। ਇਸ ਸਮੇਂ ਫਿਲਮ ਦੇ ਪ੍ਰੋਡਿਓਸਰ ਡਾਇਰੈਕਟਰ ਤਰਸੇਮ ਸਿੰਘ ਜੱਸੜ ਨੇ ਕਿਹਾ ਕਿ ਇਹ ਫਿਲਮ ਨੂੰ ਫਿਲਮਾਉਣ ਸਮੇਂ ਮੈਨੂੰ ਅਤੇ ਸਮੁੱਚੀ ਟੀਮ ਅੰਦਰ ਵਿਸ਼ੇਸ਼ ਊਰਜਾ ਪੈਦਾ ਹੋਈ ਜਿਸ ਅਨੁਸਾਰ ਸਿੱਖ ਸਿਧਾਂਤਾਂ ਦੀ ਕਸਵੱਟੀ ਤੇ ਪੂਰਾ ਉਤਰਨ ਦਾ ਯਤਨ ਕੀਤਾ ਉਥੇ ਲੋਕਾਂ ਵੱਲੋਂ ਭਰਵਾਂ ਹੁੰਗਾਰਾਂ ਮਿਲਿਆ ਹੈ। ਜਿਸ ਤੇ ਮੈਨੂੰ ਅਤੇ ਮੇਰੀ ਟੀਮ ਗੁਰੂ ਪਾਤਸ਼ਾਹ ਦੇ ਰਿਣੀ ਹਾਂ। ਇਸ ਤੋਂ ਪਹਿਲਾਂ ਗੁਰਦਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸੁਖਜੀਤ ਸਿੰਘ ਘੱਨਈਆ ਨੇ ਅਰਦਾਸ ਕੀਤੀ ਅਤੇ ਮੁਖਵਾਕ ਬਾਬਾ ਮਲੂਕ ਸਿੰਘ ਲਾਡੀ ਨੇ ਦਿੱਤਾ ਅਤੇ ਬੁੱਢਾ ਦਲ ਵੱਲੋਂ ਤਰਸਮੇ ਸਿੰਘ ਜੱਸੜ, ਸਰਨਜੀਤ ਸਿੰਘ, ਮਨਪ੍ਰੀਤ ਸਿੰਘ ਜੌਹਲ, ਜਸਪ੍ਰੀਤ ਸਿੰਘ, ਕਰਨਜੀਤ ਸਿੰਘ ਜੌਹਲ ਨੂੰ ਸਨਮਾਨਤ ਕੀਤਾ ਇਸ ਸਮੇਂ ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਭਾਈ ਕਲਵੰਤ ਸਿੰਘ ਜੋਧਪੁਰੀ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਕਰਨਰਾਜਬੀਰ ਸਿੰਘ ਐਡਵੋਕੇਟ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਰਣਜੋਧ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।

Punjab Bani 19 September,2023
ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਸੰਗਤਾਂ ਨੂੰ ਸਮਰਪਿਤ ਕਰੇਗੀ ਨਵੀ ਸਰਾਂ : ਜਥੇਦਾਰ ਕਰਤਾਰਪੁਰ

ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਸੰਗਤਾਂ ਨੂੰ ਸਮਰਪਿਤ ਕਰੇਗੀ ਨਵੀ ਸਰਾਂ : ਜਥੇਦਾਰ ਕਰਤਾਰਪੁਰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੇ ਅਰਦਾਸ ਉਪਰੰਤ ਸਰਾਂ ਦਾ ਨਿਰਮਾਣ ਕਾਰਜ ਆਰੰਭਿਆ ਪਟਿਆਲਾ 17 ਸਤੰਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਵਿਖੇ ਸ਼ੋ੍ਰਮਣੀ ਕਮੇਟੀ ਵੱਲੋਂ ਜਲਦ ਨਵਾਂ ਸਰਾਂ ਬਣਾ ਕੇ ਸੰਗਤਾਂ ਦੇ ਸਪੁਰਦ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਅਰਦਾਸ ਉਪਰੰਤ ਨਵੀਂ ਸਰਾਂ ਦੇ ਨਿਰਮਾਣ ਕਾਰਜ ਦੀ ਆਰੰਭਤਾ ਮੌਕੇ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਅਤੇ ਵੱਡੀ ਗਿਣਤੀ ਵਿਚ ਪੁੱਜੀ ਸੰਗਤ ਨੇ ਖੁਦ ਆਪਣੇ ਕਰ ਕਮਲਾਂ ਨਾਲ ਸਰਾਂ ਦੇ ਕਾਰਜ ਦੀ ਸ਼ੁਰੂਆਤ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਗੁਰੂ ਘਰ ਪ੍ਰਤੀ ਆਸਥਾ ਰੱਖਣ ਵਾਲੀ ਸੰਗਤ ਦੀ ਪੁਰਜੋਰ ਮੰਗ ਸੀ ਕਿ ਗੁਰਦੁਆਰਾ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੀ ਸੰਗਤ ਦੇ ਠਹਿਰਣ ਲਈ ਇਕ ਸਰਾਂ ਦੀ ਵਿਵਸਥਾ ਵੀ ਹੋਣੀ ਚਾਹੀਦੀ ਹੈ ਅਤੇ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਂ ਦੇ ਕਾਰਜ ਦੀ ਜ਼ਿੰਮੇਵਾਰੀ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ, ਜਿਨ੍ਹਾਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਰਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ 40 ਕਮਰਿਆਂ ਦੀ ਸਰਾਂ ਸਮੇਤ ਪਾਰਕਿੰਗ ਲਈ ਬੇਸਮੈਂਟ ਵੀ ਤਿਆਰ ਕੀਤੀ ਜਾਵੇਗੀ ਅਤੇ ਜਲਦ ਹੀ ਇਹ ਸਰਾਂ ਬਣਕੇ ਤਿਆਰ ਹੋ ਜਾਵੇਗੀ। ਇਸ ਮੌਕੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੇ ਸਰਾਂ ਦੇ ਇਸ ਕਾਰਜ ਵਿਚ ਸੰਗਤਾਂ ਵੀ ਵੱਧ ਚੜ੍ਹਕੇ ਸਹਿਯੋਗ ਕਰਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਅਤਾਰ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਗੁਰ ਸ਼ਬਦ ਪ੍ਰਚਾਰ ਸਾਹਿਬ ਦੇ ਪ੍ਰਧਾਨ ਭਗਵੰਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਤੇ ਸੰਗਤਾਂ ਆਦਿ ਸ਼ਾਮਲ ਸਨ।

Punjab Bani 17 September,2023
ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ ਮਹਾਨ ਤੇ ਵਿਲੱਖਣ ਗ੍ਰੰਥ : ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਪਟਿਆਲਾ 16 ਸਤੰਬਰ () ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਵੱਡੀ ਗਿਣਤੀ ’ਚ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰਾਨ ਸਾਹਿਬਾਨ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਵੀ ਸ਼ਮੂਲੀਅਤ ਕੀਤੀ। ਗੁਰਮਤਿ ਸਮਾਗਮ ਦੌਰਾਨ ਅੰਤਿ੍ਰੰਗ ਕਮੇਟੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਤਿਹਾਸ ਦੇ ਪਰਿਪੇਖ ਵਿਚ ਚਾਨਣਾ ਪਾਉਂਦੇ ਦੱਸਿਆ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਕੇ ਸਮੁੱਚੀ ਲੁਕਾਈ ਨੂੰ ਵਿਲੱਖਣ ਅਤੇ ਮਹਾਨ ਗ੍ਰੰਥ ਦਿੱਤਾ, ਜਿਥੋਂ ਅਧਿਆਤਮਕ ਪੱਖ ਤੋਂ ਸਾਰਿਆਂ ਨੂੰ ਅਗਵਾਈ ਪ੍ਰਦਾਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਕੇਂਦਰ ਬਿੰਦੂ ਮਨੁੱਖ ਨੂੰ ਸਚਿੁਆਰ ਮਨੁੱਖ ਬਣਾਉਣਾ ਹੈ ਇਸ ਕਰਕੇ ਮਨੁੱਖ ਨੂੰ ਸ਼ਬਦ ਗੁਰੂ ਨੂੰ ਧਾਰਨ ਕਰਨਾ ਚਾਹੀਦਾ ਹੈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਇਤਿਹਾਸ ਦੀ ਰੌਸ਼ਨੀ ਵਿਚ ਪ੍ਰੇਰਦਿਆਂ ਕਿਹਾ ਕਿ ਸਮਰਪਿਤ ਭਾਵਨਾ ਨਾਲ ਹੀ ਪ੍ਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ ਇਸ ਕਰਕੇ ਜੀਵਨ ਜਾਂਚ ਲਈ ਲੋੜ ਹੈ ਕਿ ਬਾਣੀ ਦੀ ਲੜ ਲੱਗੋ ਅਤੇ ਬਾਣੇ ਨੂੰ ਧਾਰਨ ਕਰੋ ਤਾਂ ਜੀਵਨ ਸਫਲਾ ਹੋ ਸਕਦਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਗਈ। ਇਸ ਦੌਰਾਨ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾਪ੍ਰਵਾਹ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ ਭਲਵਾਨ, ਹੈਡ ਗ੍ਰੰਥੀ ਗੁ. ਮੋਤੀ ਬਾਗ ਸਾਹਿਬ ਹਰਵਿੰਦਰ ਸਿੰਘ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸੁਖਵਿੰਦਰਪਾਲ ਸਿੰਘ ਮਿੰਟਾ, ਕੈਪਟਨ ਖੁਸਵੰਤ ਸਿੰਘ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੁੱਚਾ ਸਟਾਫ ਅਤੇ ਸੰਗਤ ਆਦਿ ਸ਼ਾਮਲ ਸਨ।

Punjab Bani 16 September,2023
ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ " ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 15 ਸਤੰਬਰ: ਪੰਜਾਬ ਸਰਕਾਰ ਨੇ "ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ" ਦੇ ਸ਼ੁਭ ਅਵਸਰ 'ਤੇ 16 ਸਤੰਬਰ, 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਸ਼ਨੀਵਾਰ (16 ਸਤੰਬਰ, 2023) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Punjab Bani 15 September,2023
ਭੱਟ ਬੁੱਧ ਬਿਬੇਕੀ ਅਤੇ ਸਰਵਗੁਣੀ ਨਿਧਾਨ ਸਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਭੱਟ ਬੁੱਧ ਬਿਬੇਕੀ ਅਤੇ ਸਰਵਗੁਣੀ ਨਿਧਾਨ ਸਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਭਾਟ ਮਿਲਾਪ ਦਿਵਸ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਅੰਮ੍ਰਿਤਸਰ:- 15 ਸਤੰਬਰ ( ) ਭਾਟ ਸੰਪਰਦਾ ਦੇ ਆਗੂ ਭਾਈ ਅਮਰੀਕ ਸਿੰਘ ਰਠੋਰ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਭਾਟ ਮਿਲਾਪ ਦਿਵਸ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰਨ ਸਰਧਾ ਸਤਿਕਾਰ ਭਾਵਨਾ ਨਾਲ ਮਨਾਇਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੁਜੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਤੇ ਵਿਸ਼ੇਸ਼ ਤੌਰ ਤੇ ਭਾਟ ਬਰਾਦਰੀ ਸੰਪਰਦਾ ਨੂੰ ਇਹ ਸਮਾਗਮ ਮਨਾਉਣ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਭੱਟ ਕਰਨੀ ਅਤੇ ਕਥਨੀ ਦੇ ਵੀ ਪੂਰੇ ਸਨ। ਭੱਟ ਕੀਰਤ ਮਹਾਨ ਯੋਧਾ ਸੀ ਜੋ ਗੁਰੂ ਹਰਿਗੋਬਿੰਦ ਸਾਹਿਬ ਦੇ ਮੁਖਲਿਸ ਖਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਇਆ। ਭੱਟ ਵਡਭਾਗੇ ਮਹਾਂਪੁਰਖ ਸਨ, ਜਿਨ੍ਹਾਂ ਨੂੰ ਗੁਰੂ ਸਾਹਿਬਾਨ ਦੇ ਪ੍ਰਤੱਖ ਦਰਸ਼ਨ ਹੋਏ। ਉਨ੍ਹਾਂ ਕਿਹਾ ਭੱਟਾਂ ਨੇ ਆਪਣੀ ਬਾਣੀ ਵਿੱਚ ਗੁਰੂਆਂ ਦੀ ਉਪਮਾ ਅਤੇ ਜਸ ਗਾਇਨ ਕੀਤਾ ਹੈ। ਸਿੱਖ ਧਰਮ ਜਿਹਾ ਹੋਰ ਧਰਮ ਕੋਈ ਹੋ ਹੀ ਨਹੀਂ ਸਕਦਾ। ਭੱਟ ਨਿਰਗੁਣ ਬ੍ਰਹਮ ਦੇ ਉਪਾਸ਼ਕ ਸਨ। ਉਨ੍ਹਾਂ ਕਿਹਾ ਭੱਟ ਬਾਣੀ ਕਾਵਿ-ਸਿਖ਼ਰ ਦੀ ਛੋਹ ਨਾਲ ਅਕਾਲ ਪੁਰਖ ਸਾਖਿਆਤ ਹੋ ਜਾਂਦਾ ਹੈ। ਭੱਟ ਬੁੱਧ ਬਿਬੇਕੀ ਅਤੇ ਸਰਵਗੁਣੀ ਨਿਧਾਨ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਦਰ ਭੱਟਾਂ ਦੇ ਸਵੱਈਏ ਦਰਜ਼ ਹਨ। ਇਹ ਸਵੱਈਏ ਭੱਟ ਬਾਣੀ ਗੁਰੂ ਉਪਮਾ ਦੇ ਸੁੰਦਰ ਸ਼ਬਦਾਂ ਦੀ ਪਵਿੱਤਰਤਾ ਕਰਕੇ ਬਹੁਤ ਸਤਿਕਾਰਯੋਗ ਹੈ ਜੋ ਰੋਜ਼ਾਨਾ ਅੰਮ੍ਰਿਤ ਵੇਲੇ ਇਸ ਬਾਣੀ ਦਾ ਗਾਇਨ ਆਦਿ ਗ੍ਰੰਥ ਦੇ ਪ੍ਰਕਾਸ਼ ਵੇਲੇ ਦੀ ਰਵਾਇਤ ਤੋਂ ਹੀ ਪ੍ਰਚਲਿਤ ਹੈ। ਭੱਟ ਬਰਾਦਰੀ ਦੇ ਆਗੂ ਭਾਈ ਅਮਰੀਕ ਸਿੰਘ ਰਠੋਰ ਨੂੰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨਤ ਕੀਤਾ ਗਿਆ। ਨਿਹਮਘ ਮੁਖੀ ਬਾਬਾ ਬਲਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਤੋਂ ਇਲਾਵਾ ਕਈ ਹੋਰ ਧਾਰਮਿਕ ਸਖਸ਼ੀਅਤਾਂ ਨੇ ਵੀ ਇਸ ਸਮਾਗਮ ਵਿੱਚ ਹਾਜ਼ਰੀ ਭਰੀ।

Punjab Bani 15 September,2023
ਹਡਾਣਾ ਚ ਅਮਰ ਸਹੀਦ ਨਾਇਕ ਮਲਕੀਤ ਸਿੰਘ ਦੀ 23ਵੀਂ ਸਲਾਨਾ ਬਰਸੀ ਮਨਾਈ

ਹਡਾਣਾ ਚ ਅਮਰ ਸਹੀਦ ਨਾਇਕ ਮਲਕੀਤ ਸਿੰਘ ਦੀ 23ਵੀਂ ਸਲਾਨਾ ਬਰਸੀ ਮਨਾਈ ਸ਼ਹੀਦ ਸਭ ਦੇ ਸਾਂਝੇ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ......ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਸਨੌਰ / ਪਟਿਆਲਾ 15 ਸਤੰਬਰ ( ) ਸਹੀਦ ਸਭ ਦੇ ਸਾਂਝੇ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ,ਉਹਨਾ ਦੀ ਬਰਸੀ ਸਾਨੂੰ ਸਾਰਿਆ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਈ ਚਾਹੀਦੀ ਹੈ।ਇਨਾ ਸਬਦਾਂ ਦਾ ਪ੍ਰਗਟਾਵਾ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁ:ਪ੍ਰਬੰਧਕ ਕਮੇਟੀ ਨੇ ਪਿੰਡ ਹਡਾਣਾ ਵਿਖੇ,ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਦੀ 23 ਵੀਂ ਸਲਾਨਾ ਬਰਸੀ ਮੌਕੇ ਉਹਨਾ ਨੂੰ ਸਰਧਾਂਜਲੀ ਭੇਂਟ ਕਰਦਿਆ ਕੀਤਾ।ਉਹਨਾ ਨੇ ਕਿਹਾ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਨੇ ਦੇਸ਼ ਦੀ ਖਾਤਿਰ ਜੋ ਕਾਰਗਿਲ ਦੇ ਯੁੱਧ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ,ਉਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਸਮਾਗਮ ਦੀ ਪ੍ਰਧਾਨਗੀ ਅਮਰਜੀਤ ਸਿੰਘ ਜਾਗਦੇ ਰਹੋ, ਲਖਮੀਰ ਸਿੰਘ ਸਲੋਟ ਅਤੇ ਸਹੀਦ ਦੇ ਭਰਾ ਗੁਰਮੀਤ ਸਿੰਘ ਨੇ ਕੀਤੀ।ਦੇਸ ਦੇ ਵੱਖ-ਵੱਖ ਰਾਜਾ ਤੋਂ ਲਵਣਕਾਰ ਸਮਾਜ ਦੇ ਲੋਕ ਵੀ ਸਹੀਦ ਨੂੰ ਸਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ।ਜਿਸ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਸਹੀਦ ਨੂੰ ਨਮਨ ਹੋ ਰਹੀਆ ਸਨ।ਇਸ ਮੌਕੇ ਸ਼ਹੀਦ ਮਲਕੀਤ ਸਿੰਘ ਦੇ ਪਿਤਾ ਰਾਮ ਨਾਥ,ਭਰਾ ਗੁਰਮੀਤ ਸਿੰਘ,ਪਤਨੀ ਕਰਮਜੀਤ ਕੌਰ, ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਰਵਿੰਦਰ ਸਿੰਘ ਪਿਲਖਨੀ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਸਹੀਦ ਦੀ ਵਾਰਾਂ ਸੁਣਾ ਕੇ ਨਿਹਾਲ ਕੀਤਾ।ਪੀ.ਆਰ.ਟੀ.ਸੀ.ਪੰਜਾਬ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਸੰਗਤਾਂ ਨੂੰ ਵਿਸੇਸ਼ ਤੌਰ ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਦਾ ਪ੍ਰਬੰਧ ਅਤੇ ਸਹਿਯੋਗ ਕੀਤਾ ਗਿਆ।ਇਹ ਬਰਸੀ ਅੰਤਰਰਾਸ਼ਟਰੀ ਪੱਧਰ ਤੇ ਮਨਾਈ ਗਈ।ਇਸ ਮੌਕੇ ਹਰੀਸ ਮਹਿਤੋ ਦਿੱਲੀ ਬਿਹਾਰ,ਨਾਰਾਇਣ ਬਾਈ ਰਾਜਸਥਾਨ, ਸਾਗਰ ਵੰਸੀ ਮਾਲੀ ਗੁਜਰਾਤ,ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ,ਜਰਨੈਲ ਸਿੰਘ ਕਰਤਾਰਪੁਰ ਮੈਂਬਰ ਅੰਤਿ੍ਗ ਕਮੇਟੀ,ਯੂਨਾਈਟਿਡ ਫਰੰਟ ਆਫ ਐਕਸ ਸਰਵਿਸ ਮੈਨ ਦੇ ਪ੍ਰਧਾਨ ਸੂਬੇਦਾਰ ਲਖਵਿੰਦਰ ਸਿੰਘ, ਹਰਪਾਲ ਸਿੰਘ ਚੀਮਾ ਹਡਾਣਾ,ਮਨਿੰਦਰ ਸਿੰਘ ਹਡਾਣਾ.ਤੇਜਿੰਦਰਪਾਲ ਸਿੰਘ ਸੰਧੂ,ਅਸ਼ਵਨੀ ਕੁਮਾਰ ਬੱਤਾ, ਬਲਜਿੰਦਰ ਸਿੰਘ ਢਿੱਲੋਂ ਫਨਵਲਡ , ਲਖਮੀਰ ਸਿੰਘ ਸਲੋਟ,ਗੁਲਾਬ ਸਿੰਘ ਦੂੰਦੀਮਾਜਰਾਂ,ਨਛੱਤਰ ਦੀਵਾਨਵਾਲਾ,ਡਾ:ਯਸ਼ਪਾਲ ਖੰਨਾ, ਨਿਰਮਲ ਸਿੰਘ ਸਰਪੰਚ,ਸਰਪੰਚ ਲਖਵੀਰ ਸਿੰਘ ਮੁਰਾਦਮਾਜਰਾ,ਸੰਜੀਵ ਕੁਮਾਰ ਸਨੌਰ,ਦੀਦਾਰ ਸਿੰਘ ਬੋਸਰ,ਕਰਮ ਸਿੰਘ ਹਡਾਣਾ,ਸਰਪੰਚ ਅਵਤਾਰ ਸਿੰਘ ਹਡਾਣਾ,,ਅਮਰਨਾਥ ਕੋਹਲੇਮਾਜਰਾ,ਜਸਪਾਲ ਸਿੰਘ ਬਰਕਤਪੁਰ,ਕੁਲਵਿੰਦਰ ਸਿੰਘ ਮਾਤਾ ਗੁਜਰੀ ਨਰਸਿੰਗ ਹੋਮ,ਦਿਨੇਸ਼ ਕੁਮਾਰ ਅੰਬਾਲਾ, ਜਤਿੰਦਰ ਕੋਹਲੀ, ਧਰਮਪਾਲ ਸ਼ਰਮਾ,ਅਮਰਜੀਤ ਸਿੰਘ ਜਾਗਦੇ ਰਹੋ, ਅਤੇ ਪਿੰਕੀ ਰਾਣੀ ਗੱਜੂਖੇੜਾ,ਸਮਸੇਰ ਸਿੰਘ,ਕਰਮਵੀਰ ਸਿੰਘ ਰਾਣਾ, ਆਦਿ ਹਾਜ਼ਰ ਸੀ।

Punjab Bani 15 September,2023
ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ

ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰਧਾਨ ਦਲੇਰ ਸਿੰਘ ਅਤੇ ਸਾਥੀਆਂ ਨੂੰ ਕੀਤਾ ਸਨਮਾਨਤ ਪਟਿਆਲਾ 14 ਸਤੰਬਰ () ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਦਲੇਰ ਸਿੰਘ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਜ਼ਿਕਰਯੋਗ ਹੈ ਕਿ ਹਰ ਸਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਸਾਲਾਨਾ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ ਭਾਈ ਦਲੇਰ ਸਿੰਘ ਨੇ ਦੱਸਿਆ ਕਿ ਉਹ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਕਰਵਾਏ ਜਾਂਦੇ ਸਮਾਗਮ ਨੂੰ ਨਿਰੰਤਰ ਜਾਰੀ ਰੱਖਿਆ। ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਸਮੇਂ ਗੁਰਦੁਆਰਾ ਮੰਜੀ ਸਾਹਿਬ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਨਾਲ ਸਬੰਧਤ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਧਾਰਮਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਵਿਦੇਸ਼ ਭਰ ਤੋਂ ਲੁਬਾਣਾ ਬਿਰਾਦਰੀ ਨਾਲ ਸਬੰਧਤ ਸਿੱਖ ਇਥੇ ਪਹੁੰਚਦੇ ਹਨ ਅਤੇ ਗੁਰਧਾਮਾਂ ਦੇ ਵੀ ਦਰਸ਼ਨ ਕਰਦੇ ਹਨ, ਜਿਸ ਤਹਿਤ ਅੱਜ ਉਹ ਗੁਰੂ ਤੇਗ ਬਹਾਦਰ ਪਾਤਸ਼ਾਹ ਦੇ ਪਾਵਨ ਅਸਥਾਨ ’ਤੇ ਦਰਸ਼ਨਾਂ ਲਈ ਪੁੱਜੇ ਸਨ ਅੱਜ ਗੁਰਦੁਆਰਾ ਪ੍ਰਬੰਧਕਾਂ ਪਾਸੋਂ ਇਸ ਪਾਵਨ ਅਸਥਾਨ ਦੀ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਧਾਨ ਦਲੇਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਧਰਮ ਦੇ ਪ੍ਰਚਾਰ ਪਸਾਰ ਵਿਚ ਉਹ ਹਮੇਸ਼ਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਭਾਈ ਦਲੇਰ ਸਿੰਘ ਅਤੇ ਸਾਥੀਆਂ ਨੂੰ ਸਿਰੋਪਾਓ ਅਤੇ ਸਨਮਾਨਤ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਸਨਮਾਨਤ ਕਰਨ ਮੌਕੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਕਰਨੈਲ ਸਿੰਘ ਵਿਰਕ, ਰਘਬੀਰ ਸਿੰਘ ਬੱਬੀ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਜਨਸੂਹਾ, ਦਿਲਸ਼ੇਰ ਸਿੰਘ, ਜੈਮਲ ਸਿੰਘ ਸੰਧੂ, ਕੁਲਵੰਤ ਸਿੰਘ ਪ੍ਰੇਮੀ ਆਦਿ ਸ਼ਾਮਲ ਸਨ।

Punjab Bani 14 September,2023
ਸਰਕਾਰਾਂ ਦੇ ਅਵੇਸਲੇਪਨ ਕਾਰਨ ਪੰਜਾਬ ਵਿਚਲਾ ਪ੍ਰਵਾਸ ਘਾਤਕ ਸਿੱਧ ਹੋਵੇਗਾ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਸਰਕਾਰਾਂ ਦੇ ਅਵੇਸਲੇਪਨ ਕਾਰਨ ਪੰਜਾਬ ਵਿਚਲਾ ਪ੍ਰਵਾਸ ਘਾਤਕ ਸਿੱਧ ਹੋਵੇਗਾ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 14 ਸਤੰਬਰ ( ) ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬ ਵਿਚੋਂ ਵਿਦਿਆਰਥੀਆਂ ਦਾ ਵੱਡੀ ਪੱਧਰ ਤੇ ਪਰਵਾਸ ਕਰ ਜਾਣ ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਛੋਟੀ ਉਮਰੇ ਵਿਦਿਆਰਥੀਆਂ ਦਾ ਵਿਦੇਸ਼ ਜਾਣਾ ਬੱਚਿਆਂ ਵਾਸਤੇ ਮੁਸ਼ਕਿਲਾਂ ਪੈਦਾ ਕਰਦਾ ਹੈ ਅਤੇ ਮਾਪਿਆਂ ਵਾਸਤੇ ਵੀ ਕਾਫ਼ੀ ਮਹਿੰਗਾ ਸੌਦਾ ਹੈ। ਉਨ੍ਹਾਂ ਕਿਹਾ ਕਈ ਵਾਰ ਇਹ ਮਾਪਿਆਂ ਦੀ ਸਾਰੀ ਉਮਰ ਦੀ ਕਮਾਈ ਅਤੇ ਜਾਇਦਾਦ ਨੂੰ ਵੀ ਖਾ ਜਾਣ ਦਾ ਸਬਬ ਬਣ ਜਾਂਦਾ ਹੈ। ਉਨ੍ਹਾਂ ਕਿਹਾ ਇਹ ਸੂਬੇ ਅੰਦਰ ਰੁਜਗਾਰ ਦੀ ਬੇਭੋਰਸਗੀ ਦਾ ਵਰਤਾਰਾ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਇੱਕ ਸਰਵੇਖਣ ਦੇ ਅੰਕੜਿਆਂ ਅਨੁਸਾਰ ਸਾਲ 2022 ਵਿੱਚ ਵਿਦਿਆਰਥੀਆਂ ਵੀਜਿਆਂ ਦੀ ਗਿਣਤੀ 80,800 ਸੀ। ਜਿਹੜੀ ਸਾਲ 2021 ਵਿੱਚ 1,69,410 ਅਤੇ ਸਾਲ 2022 ਵਿੱਚ 2,26,095 ਤੱਕ ਪੁੱਜ ਗਈ ਸੀ। ਉਨ੍ਹਾਂ ਕਿਹਾ ਇਨ੍ਹਾਂ ਤਿੰਨਾਂ ਸਾਲਾਂ ਵਿੱਚ ਹੀ 167% ਕਨੇਡਾ ਜਾਣ ਵਾਲੇ ਵਿਦਿਆਰਥੀਆਂ ਵਿੱਚ ਵਾਧਾ ਹੋਇਆ ਹੈ ਤੇ ਸੂਬੇ ਵਿਚੋਂ 10 ਹਜ਼ਾਰ ਤੋਂ 15 ਹਜ਼ਾਰ ਕਰੋੜ ਦਾ ਸਰਮਾਇਆਂ ਵਿਦੇਸ਼ ਗਿਆ ਅਤੇ ਲਗਾਤਾਰ ਜਾ ਰਿਹਾ ਹੈ। ਇਸ ਤਰ੍ਹਾਂ ਪੰਜਾਬ ਵਿੱਚ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਖੋਰਾ ਲਗਣਾ ਲਾਜ਼ਮੀ ਹੈ। ਉਨ੍ਹਾਂ ਦੁੱਖ ਜ਼ਾਹਿਰ ਕਰਦਿਆ ਕਿਹਾ ਕਿ ਇਹ ਇਕੱਲਾ ਪੈਸਾ ਨਹੀਂ ਬਾਹਰ ਜਾ ਰਿਹਾ ਇਨ੍ਹਾਂ ਵਿਦਿਆਰਥੀਆਂ ਦੇ ਰੂਪ ਵਿੱਚ ਬਹੁਕੀਮਤੀ ਮਨੁੱਖੀ ਸਰੋਤ ਜਾ ਰਹੇ ਹਨ। ਉਨ੍ਹਾਂ ਕਿਹਾ ਇਹ ਪੰਜਾਬ ਦੇ ਖਿੱਤੇ ਵਿਚ ਭੌਤਿਕ ਅਤੇ ਮਨੁੱਖੀ ਸਰਮਾਏ ਨੂੰ ਅਸੀਂ ਬਾਹਰ ਭੇਜ ਕੇ ਇਥੇ ਵਿਕਾਸ ਦੀ ਗਤੀ ਨੂੰ ਜ਼ਿੰਦਰੇ ਮਾਰ ਰਹੇ ਹਾਂ ਜੋ ਸੂਬੇ ਵਾਸਤੇ ਕਾਫ਼ੀ ਨੁਕਸਾਨ ਦਾ ਕਾਰਨ ਹੈ। ਉਨ੍ਹਾਂ ਮੌਜੂਦਾ ਸਰਕਾਰਾਂ ਨੂੰ ਅਗਾਉਂ ਚੇਤਾਵਨੀ ਦੇਂਦਿਆਂ ਕਿਹਾ ਕਿ ਪੰਜਾਬ ਬਿਰਬ ਘਰ ਬਣਦਾ ਜਾ ਰਿਹਾ ਹੈ। ਇਸ ਵਰਤਾਰੇ ਨੂੰ ਸਮਝਣ ਦੀ ਜ਼ਰੂਰਤ ਹੈ। ਇਸ ਵਾਸਤੇ ਪੰਜਾਬ ਸਰਕਾਰ ਇਸ ਬਾਰੇ ਗੰਭੀਰ ਅਧਿਐਨ ਕਰ ਕਰਵਾ ਕੇ ਨੀਤੀਗਤ ਫ਼ੈਸਲੇ ਰਾਹੀਂ ਏਥੇ ਹੀ ਰੁਜ਼ਗਾਰ ਸਰੋਤ ਪੈਦਾ ਕੀਤੇ ਜਾਣ ਅਤੇ ਸਵੈਭਰੋਸਗੀ ਵਾਲਾ ਵਾਤਾਵਰਣ ਸਿਰਜਿਆ ਜਾਵੇ। ਉਨ੍ਹਾਂ ਕਿਹਾ ਪਰਵਾਸ ਦੇ ਵਰਤਾਰੇ ਦੀ ਰੋਕਥਾਮ ਲਈ ਢੁਕਵੇਂ ਕਦਮ ਚੁਕਣੇ ਅੱਜ ਦੇ ਸਮੇਂ ਦੀ ਸਖ਼ਤ ਲੋੜ ਹੈ।

Punjab Bani 14 September,2023
ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ

ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ ਮੁੱਖ ਮੰਤਰੀ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਲਿਖੇ ਪੱਤਰ ਵਿਚ ਕੀਤੀ ਮੰਗ ਸ਼੍ਰੋਮਣੀ ਕਮੇਟੀ ਨੇ ਸਾਰਾ ਗੜੀ ਦੇ ਸ਼ਹੀਦਾਂ ਦੀ ਯਾਦ 'ਚ ਬਣਾਈ ਸਾਰਾਗੜੀ ਸਰਾ ਪਟਿਆਲਾ, 13 ਸਤੰਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪੋ ਆਪਣੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਬਹਾਦਰੀ ਦੀ ਗਾਥਾ ਦੇ ਸਿਲੇਬਸ ਨੂੰ ਸ਼ਾਮਲ ਕਰ ਕੇ ਬੱਚਿਆਂ ਨੂੰ ਪੜ੍ਹਾਇਆ ਜਾਵੇ । ਉਨ੍ਹਾਂ ਕਿਹਾ ਕਿ 12 ਸਤੰਬਰ 1897 ਨੂੰ ਅਜੋਕੇ ਪਾਕਿਸਤਾਨ ਦੇ ਉੱਤਰ-ਪੱਛਮ ਸਰਹੱਦੀ ਪ੍ਰਾਂਤ ਦੇ ਤੀਰਾਹ ਇਲਾਕੇ ਦੇ ਸਾਰਾਗੜ੍ਹੀ ਵਿਚ ਬੜੀ ਬਹਾਦਰੀ ਨਾਲ 36ਵੀਂ ਸਿੱਖ ਬਟਾਲੀਅਨ (ਜੋ ਅੱਜ 4 ਸਿੱਖ ਬਟਾਲੀਅਨ ਵਜੋਂ ਜਾਣੀ ਜਾਂਦੀ ਹੈ ) ਦੇ 21 ਸਿੱਖ ਸਿਪਾਹੀਆਂ ਨੇ ਹੋਲਦਾਰ ਈਸ਼ਰ ਸਿੰਘ ਦੀ ਕਮਾਨ ਹੇਠ 10 ਹਜ਼ਾਰ ਦੇ ਕਰੀਬ ਕਬਾਇਲੀਆਂ ਨਾਲ ਖੂਨ ਡੋਲ੍ਹਵੀਂ ਜੰਗ ਲੜੀ ਅਤੇ ਆਖ਼ਰੀ ਦਮ ਤੱਕ ਬਹਾਦਰੀ ਨਾਲ ਲੜਦਿਆਂ ਸ਼ਹੀਦੀ ਪਾਈ ਪਰ ਕਬਾਇਲੀਆਂ ਅੱਗੇ ਆਪਣੇ ਹਥਿਆਰ ਨਹੀਂ ਸੁੱਟੇ । ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਸਿੱਖ ਸਿਪਾਹੀਆਂ ਦੀ ਬਹਾਦਰੀ ਅਤੇ ਦ੍ਰਿੜਤਾ ਨੂੰ ਦੇਖਦਿਆਂ ਹੋਇਆਂ ਹਰ ਇਕ ਸਿੱਖ ਸਿਪਾਹੀ ਨੂੰ ਵਿਕਟੋਰੀਆ ਕਰਾਸ ਤੇ ‘ਇੰਡੀਅਨ ਆਰਡਰ ਆਫ ਮੈਰਿਟ' ਦੇ ਕੇ ਸਨਮਾਨਿਆ ਗਿਆ ਤੇ ਉਹਨਾਂ ਦੇ ਅਗਲੇ ਨੇੜੇ ਦੇ ਰਿਸ਼ਤੇਦਾਰ ਨੂੰ 500 ਰੁਪਏ ਨਕਦ ਅਤੇ ਦੋ ਮੁਰੱਬੇ (50 ਏਕੜ) ਜ਼ਮੀਨ ਦਿੱਤੀ ਗਈ। ਉਹਨਾਂ ਦੀ ਬਟਾਲੀਅਨ 36ਵੀਂ ਸਿਖਸ ਨੂੰ ਵੀ ਚੰਗੇ ਤਮਗੇ ਜਿੱਤੇ ਗਏ ਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਨੂੰ ਸ਼ਰਧਾ ਤੇ ਸਾਮਾਨ ਭੇਟ ਕਰਨ ਵਾਸਤੇ ਬਰਤਾਨੀਆ ਦੀ ਪਾਰਲੀਮੈਂਟ ਨੇ ਖੜ੍ਹੇ ਹੋ ਕੇ 2 ਮਿੰਟ ਤੱਕ ਮੌਨ ਧਾਰਨ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ ਅਤੇ ਅੱਜ ਵੀ ਫਰਾਂਸ ਅਤੇ ਬਰਤਾਨੀਆ ਦੇ ਸਕੂਲਾਂ ਦੇ ਸਿਲੇਬਸ ਵਿੱਚ ਨੌਜਵਾਨ ਬੱਚਿਆਂ ਨੂੰ ਬਹਾਦਰੀ ਦੀ ਗਾਥਾ ਬਾਰੇ ਪੜ੍ਹਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਵੀ ਇਨ੍ਹਾਂ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀਡ਼੍ਹੀ ਨੂੰ ਆਪਣੇ ਇਤਿਹਾਸ ਬਾਰੇ ਪਤਾ ਲੱਗ ਸਕੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪ੍ਰਧਾਨਗੀ ਕਾਰਜਕਾਲ ਦੌਰਾਨ ਅੰਮ੍ਰਿਤਸਰ ਸਾਹਿਬ ਵਿਖੇ ਸਾਰਾਗੜ੍ਹੀ ਦੀ ਸਰਾ ਬਣਾ ਕੇ ਸਾਰਾਗੜ੍ਹੀ ਦੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਜਿੱਥੇ ਵੱਡੀ ਸ਼ਰਧਾਂਜਲੀ ਭੇਂਟ ਕੀਤੀ ਸੀ ਉਥੇ ਹੀ ਵੱਡਾ ਸਮਾਗਮ ਕਰਕੇ ਫਰਾਂਸ ਬਰਤਾਨੀਆ ਦੀ ਫ਼ੌਜ ਦੇ ਜਰਨੈਲ ਅਤੇ ਭਾਰਤੀ ਫ਼ੌਜ ਦੇ ਜਰਨੈਲ ਜੇ.ਜੇ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਸੀ ।

Punjab Bani 13 September,2023
ਹਿੰਦੂ ਤਖਤ ਮੁੱਖੀ ਵਲੋਂ ਪੁਲਿਸ ਦੀ ਮਦਦ ਨਾਲ ਦੋ ਚਰਬੀ ਦੇ ਭਰੇ ਟਰੱਕ ਘਿਊ ਦੀ ਮਿਲਾਵਟ ਲਈ ਫੜੇ ਗਏ

ਹਿੰਦੂ ਤਖਤ ਮੁੱਖੀ ਵਲੋਂ ਪੁਲਿਸ ਦੀ ਮਦਦ ਨਾਲ ਦੋ ਚਰਬੀ ਦੇ ਭਰੇ ਟਰੱਕ ਘਿਊ ਦੀ ਮਿਲਾਵਟ ਲਈ ਫੜੇ ਗਏ ਹਿੰਦੁ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਮਹਾਰਾਜ ਨੂੰ ਲਗਾਤਾਰ ਮਿਲ ਰਹੀਆਂ ਚਰਬੀ ਦੇ ਭਰੇ ਟਰੱਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਕੱਲ ਰਾਤ ਰਾਜਪੁਰਾ ਗਗਨ ਚੌਂਕ ਵਿਖੇ ਮੌਕੇ ਤੇ ਪਹੁੰਚ ਕੇ ਪੁਲਿਸ ਦੀ ਮਦਦ ਨਾਲ ਦੋ ਚਰਬੀ ਦੇ ਭਰੇ ਟਰੱਕਾਂ ਨੂੰ ਮੌਕੇ ਤੇ ਫੜਿਆ ਗਿਆ ਅਤੇ ਪੰਜਾਬ ਪੁਲਿਸ ਦੇ ਮੌਕੇ ਤੇ ਡਿਊਟੀ ਅਫਸਰ ਏ.ਐਸ.ਆਈ. ਦਰਸ਼ਨ ਲਾਲ ਦੇ ਹਵਾਲੇ ਕੀਤਾ ਗਿਆ। ਜਦੋਂ ਟਰੱਟ ਡਰਾਇਵਰਾਂ ਤੋਂ ਪੁਛਗਿਛ ਕੀਤੀ ਗਈ ਤਾਂ ਉਸ ਵਲੋਂ ਜੋ ਬਿੱਲ ਦਿਖਾਏ ਗਏ ਉਹ ਯੂ.ਪੀ. ਦੇ ਪਤੇ ਦੇ ਸਨ ਅਤੇ ਇਹ ਚਰਬੀ ਪੰਜਾਬ ਦੀਆਂ ਦੇਸੀ ਘਿਊ ਦੀਆਂ ਫੈਕਟਰੀਆਂ ਵਿੱਚ ਸਪਲਾਈ ਕਰਨੀ ਸੀ। ਫੈਕਟਰੀਆਂ ਵਲੋਂ ਤਿਉਹਾਰਾਂ ਦੇ ਮੌਕੇ ਘਿਊ ਦੀ ਸਪਲਾਈ ਵੱਧ ਹੋਣ ਕਾਰਨ ਇਹ ਚਰਬੀ ਨੂੰ ਘਿਉ ਵਿੱਚ ਮਿਲਾਇਆ ਜਾਂਦਾ ਹੈ। ਬ੍ਰਹਮਾ ਨੰਦ ਗਿਰੀ ਮਹਾਰਾਜ ਇਸ ਤਰ੍ਹਾਂ ਹੋ ਰਹੇ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ, ਧਾਰਮਿਕ ਕੰਮਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਕਰਨ ਵਾਲਿਆਂ ਨੂੰ ਨੱਥ ਪਾਉਣ ਬਾਰੇ ਕਿਹਾ ਗਿਆ ਅੱਗੇ ਮਾਤਾ ਰਾਣੀ ਦੇ ਨਵਰਾਤਰੇ ਆ ਰਹੇ ਹਨ ਅਤੇ ਸਨਾਤਨੀਆਂ ਵੱਲੋਂ ਦੇਸੀ ਘਿਓ ਦੀ ਜੋਤ ਬੜੀ ਸ਼ਰਧਾ ਨਾਲ ਜਗਾਈ ਜਾਂਦੀ ਹੈ। ਸਨਾਤਨ ਧਰਮ ਦੇ ਨਾਲ ਨਾਲ ਬਾਕੀ ਧਰਮਾਂ ਅੰਦਰ ਵੀ ਕਈ ਧਾਰਮਿਕ ਕੰਮਾਂ ਲਈ ਦੇਸੀ ਘਿਓ ਵਰਤਿਆ ਜਾਂਦਾ ਹੈ ਚਰਬੀ ਮਿਲਾ ਕੇ ਘਿਓ ਵੇਚਣਾ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਦੀ ਹੈ। ਇਸ ਮੌਕੇ ਬ੍ਰਹਮਾ ਨੰਦ ਗਿਰੀ ਮਹਾਰਾਜ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਫੈਕਟਰੀਆਂ ਦੇ ਮਾਲਕਾਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਜਿੱਥੋਂ ਚਰਬੀ ਆ ਰਹੀ ਹੈ ਉਨ੍ਹਾਂ ਲੋਕਾਂ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਸਿਹਤ ਨਾਲ ਖਿਲਵਾੜ ਨਾ ਹੋਵੇ। ਇਸ ਮੌਕੇ ਹਿੰਦੂ ਤਖਤ ਟੀਮ ਤੋਂ ਦੀਪਸ਼ੂ ਸੂਦ ਭਰਬਾਰੀ ਉਤਰੀ ਭਾਰਤ, ਪਵਨ ਅਹੂਜਾ ਜਿਲਾ ਸ਼ੁਰਕਸ਼ਾ ਸੰਮਤੀ ਪਟਿਆਲਾ, ਭੁਪਿੰਦਰ ਸੈਣੀ ਓ.ਐਸ.ਡੀ. ਬ੍ਰਹਮਾ ਨੰਦ ਗਿਰੀ ਜੀ, ਅੰਨੂ ਰਾਜਪੁਰਾ, ਬੁੱਗਾ ਘੁਮਾਣਾ ਹਾਜਰ ਸਨ।

Punjab Bani 13 September,2023
ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ

ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਬਡੂੰਗਰ ਮੁੱਖ ਮੰਤਰੀ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਲਿਖੇ ਪੱਤਰ ਵਿਚ ਕੀਤੀ ਮੰਗ ਸ਼੍ਰੋਮਣੀ ਕਮੇਟੀ ਨੇ ਸਾਰਾ ਗੜੀ ਦੇ ਸ਼ਹੀਦਾਂ ਦੀ ਯਾਦ 'ਚ ਬਣਾਈ ਸਾਰਾਗੜੀ ਸਰਾ ਪਟਿਆਲਾ, 12 ਸਤੰਬਰ (। ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪੋ ਆਪਣੇ ਸਕੂਲਾਂ ਦੀਆਂ ਕਿਤਾਬਾਂ ਵਿੱਚ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਬਹਾਦਰੀ ਦੀ ਗਾਥਾ ਦੇ ਸਿਲੇਬਸ ਨੂੰ ਸ਼ਾਮਲ ਕਰ ਕੇ ਬੱਚਿਆਂ ਨੂੰ ਪੜ੍ਹਾਇਆ ਜਾਵੇ । ਉਨ੍ਹਾਂ ਕਿਹਾ ਕਿ 12 ਸਤੰਬਰ 1897 ਨੂੰ ਅਜੋਕੇ ਪਾਕਿਸਤਾਨ ਦੇ ਉੱਤਰ-ਪੱਛਮ ਸਰਹੱਦੀ ਪ੍ਰਾਂਤ ਦੇ ਤੀਰਾਹ ਇਲਾਕੇ ਦੇ ਸਾਰਾਗੜ੍ਹੀ ਵਿਚ ਬੜੀ ਬਹਾਦਰੀ ਨਾਲ 36ਵੀਂ ਸਿੱਖ ਬਟਾਲੀਅਨ (ਜੋ ਅੱਜ 4 ਸਿੱਖ ਬਟਾਲੀਅਨ ਵਜੋਂ ਜਾਣੀ ਜਾਂਦੀ ਹੈ ) ਦੇ 21 ਸਿੱਖ ਸਿਪਾਹੀਆਂ ਨੇ ਹੋਲਦਾਰ ਈਸ਼ਰ ਸਿੰਘ ਦੀ ਕਮਾਨ ਹੇਠ 10 ਹਜ਼ਾਰ ਦੇ ਕਰੀਬ ਕਬਾਇਲੀਆਂ ਨਾਲ ਖੂਨ ਡੋਲ੍ਹਵੀਂ ਜੰਗ ਲੜੀ ਅਤੇ ਆਖ਼ਰੀ ਦਮ ਤੱਕ ਬਹਾਦਰੀ ਨਾਲ ਲੜਦਿਆਂ ਸ਼ਹੀਦੀ ਪਾਈ ਪਰ ਕਬਾਇਲੀਆਂ ਅੱਗੇ ਆਪਣੇ ਹਥਿਆਰ ਨਹੀਂ ਸੁੱਟੇ । ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੇ ਸਿੱਖ ਸਿਪਾਹੀਆਂ ਦੀ ਬਹਾਦਰੀ ਅਤੇ ਦ੍ਰਿੜਤਾ ਨੂੰ ਦੇਖਦਿਆਂ ਹੋਇਆਂ ਹਰ ਇਕ ਸਿੱਖ ਸਿਪਾਹੀ ਨੂੰ ਵਿਕਟੋਰੀਆ ਕਰਾਸ ਤੇ ‘ਇੰਡੀਅਨ ਆਰਡਰ ਆਫ ਮੈਰਿਟ' ਦੇ ਕੇ ਸਨਮਾਨਿਆ ਗਿਆ ਤੇ ਉਹਨਾਂ ਦੇ ਅਗਲੇ ਨੇੜੇ ਦੇ ਰਿਸ਼ਤੇਦਾਰ ਨੂੰ 500 ਰੁਪਏ ਨਕਦ ਅਤੇ ਦੋ ਮੁਰੱਬੇ (50 ਏਕੜ) ਜ਼ਮੀਨ ਦਿੱਤੀ ਗਈ। ਉਹਨਾਂ ਦੀ ਬਟਾਲੀਅਨ 36ਵੀਂ ਸਿਖਸ ਨੂੰ ਵੀ ਚੰਗੇ ਤਮਗੇ ਜਿੱਤੇ ਗਏ ਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਨੂੰ ਸ਼ਰਧਾ ਤੇ ਸਾਮਾਨ ਭੇਟ ਕਰਨ ਵਾਸਤੇ ਬਰਤਾਨੀਆ ਦੀ ਪਾਰਲੀਮੈਂਟ ਨੇ ਖੜ੍ਹੇ ਹੋ ਕੇ 2 ਮਿੰਟ ਤੱਕ ਮੌਨ ਧਾਰਨ ਕਰਕੇ ਸ਼ਰਧਾ ਸਤਿਕਾਰ ਭੇਟ ਕੀਤਾ ਅਤੇ ਅੱਜ ਵੀ ਫਰਾਂਸ ਅਤੇ ਬਰਤਾਨੀਆ ਦੇ ਸਕੂਲਾਂ ਦੇ ਸਿਲੇਬਸ ਵਿੱਚ ਨੌਜਵਾਨ ਬੱਚਿਆਂ ਨੂੰ ਬਹਾਦਰੀ ਦੀ ਗਾਥਾ ਬਾਰੇ ਪੜ੍ਹਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਦੇ ਸਕੂਲਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਵੀ ਇਨ੍ਹਾਂ ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀਡ਼੍ਹੀ ਨੂੰ ਆਪਣੇ ਇਤਿਹਾਸ ਬਾਰੇ ਪਤਾ ਲੱਗ ਸਕੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪ੍ਰਧਾਨਗੀ ਕਾਰਜਕਾਲ ਦੌਰਾਨ ਅੰਮ੍ਰਿਤਸਰ ਸਾਹਿਬ ਵਿਖੇ ਸਾਰਾਗੜ੍ਹੀ ਦੀ ਸਰਾ ਬਣਾ ਕੇ ਸਾਰਾਗੜ੍ਹੀ ਦੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਜਿੱਥੇ ਵੱਡੀ ਸ਼ਰਧਾਂਜਲੀ ਭੇਂਟ ਕੀਤੀ ਸੀ ਉਥੇ ਹੀ ਵੱਡਾ ਸਮਾਗਮ ਕਰਕੇ ਫਰਾਂਸ ਬਰਤਾਨੀਆ ਦੀ ਫ਼ੌਜ ਦੇ ਜਰਨੈਲ ਅਤੇ ਭਾਰਤੀ ਫ਼ੌਜ ਦੇ ਜਰਨੈਲ ਜੇ.ਜੇ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਸੀ ।

Punjab Bani 12 September,2023
ਨਰਿੰਦਰ ਮੋਦੀ ਭਾਰਤ ਦੇ ਪ੍ਰਧਾਨਮੰਤਰੀ, ਦੁਨਿਆ ਵਿੱਚ ਭਾਰਤ ਦੇ ਨਾਂ ਨੂੰ ਉੱਚਾ ਚੁਕਣਾ ਉਹਨਾਂ ਦਾ ਫਰਜ : ਸ਼ੰਕਰਾਨੰਦ ਗਿਰੀ

ਨਰਿੰਦਰ ਮੋਦੀ ਭਾਰਤ ਦੇ ਪ੍ਰਧਾਨਮੰਤਰੀ, ਦੁਨਿਆ ਵਿੱਚ ਭਾਰਤ ਦੇ ਨਾਂ ਨੂੰ ਉੱਚਾ ਚੁਕਣਾ ਉਹਨਾਂ ਦਾ ਫਰਜ : ਸ਼ੰਕਰਾਨੰਦ ਗਿਰੀ ਭਾਰਤ ਦੇ ਇਤਿਹਾਸ ਵਿੱਚ ਜੀ 20 ਵਰਗਾ ਵੱਡਾ ਇਵੈਂਟ ਪਹਿਲੀ ਵਾਰ ਹੋਇਆ, ਦੁਨਿਆ ਨੂੰ ਕੰਟਰੋਲ ਕਰਨ ਵਾਲੀਆਂ ਸ਼ਖਸੀਅਤਾਂ ਭਾਰਤ ਪੁੱਜੀਆਂ : ਵਿਜੈ ਸਾਂਪਲਾ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਪਟਿਆਲਾ ਫੇਰੀ ਦੋਰਾਨ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਮਾਤਾ ਦੇ ਚਰਨਾਂ *ਚ ਹੋਏ ਨਤਮਸਤਕ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਆਪਣੀ ਪਟਿਆਲਾ ਫੇਰੀ ਦੋਰਾਨ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਮਾਤਾ ਦੇ ਚਰਨਾਂ *ਚ ਨਤਮਸਤਕ ਹੋਏ। ਇਸ ਮੋਕੇ ਬ੍ਰਹਮਲੀਨ ਜਗਤਗੁਰੂ ਪੰਚਾਨੰਦ ਗਿਰੀ ਜੀ ਮਹਾਰਾਜ ਦੇ ਵੱਡੇ ਭਰਾ ਸ਼ੰਕਰਾਨੰਦ ਗਿਰੀ ਨੂੰ ਵੀ ਮਿਲੇ। ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੈ ਸਾਂਪਲਾ ਨੇ ਕਿਹਾ ਕਿ ਜੀ 20 ਦਾ ਭਾਰਤ ਵਿੱਚ ਹੋਣਾ ਮਾਣਮੱਤੀ ਵਾਲੀ ਗੱਲ ਹੈ ਜਿਸਦਾ ਸਿਹਰਾ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਸਿਰ ਬੱਝਦਾ ਹੈ। ਉਹਨਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਇੰਨਾਂ ਵੱਡਾ ਇਵੈਂਟ ਪਹਿਲੀ ਵਾਰ ਹੋ ਰਿਹਾ ਹੈ। ਅਤੇ ਦੁਨਿਆ ਨੂੰ ਕੰਟਰੋਲ ਕਰਨ ਵਾਲੀਆਂ ਸ਼ਖਸੀਅਤਾਂ ਭਾਰਤ ਪੁੱਜੀਆਂ ਹਨ। ਯੂਨੀਅਨ ਆਫ ਅਫਰੀਕਾ ਨੂੰ ਭਾਰਤ ਦੇ ਕਹਿਣ *ਤੇ ਜੀ 20 ਦੀ ਮੈਂਬਰ ਸ਼ਿਪ ਮਿਲੀ ਇਹ ਭਾਰਤ ਦੇ ਵੱਧਦੇ ਹੋਏ ਅਕਸ ਦੀ ਪਹਿਚਾਣ ਹੈ। ਉਹਨਾਂ ਕਿਹਾ ਕਿ ਜੀ 20 ਨੇ ਪੂਰੀ ਦੁਨਿਆ ਵਿੱਚ ਤਹਿਲਕਾ ਮਚਾ ਦਿਤਾ ਹੈ। ਨਰਿੰਦਰ ਮੋਦੀ ਦੇ ਅਕਸ ਨੇ ਭਾਰਤ ਦੇ ਅਕਸ ਨੂੰ ਹੋਰ ਉੱਚਾ ਚੁੱਕ ਦਿਤਾ ਹੈ। ਉਹਨਾਂ ਕਿਹਾ ਕਿ ਇੰਗਲੈਂਡ, ਰੂਸ, ਅਮਰੀਕਾ ਇਹਨਾਂ ਨੂੰ ਪਹਿਲਾਂ ਅਸੀਂ ਸੁਪਰ ਪਾਵਰ ਦੇ ਰੂਪ ਵਿੱਚ ਜਾਣਦੇ ਸੀ ਪਰ ਇਹ ਵੀ ਹੁਣ ਭਾਰਤ ਤੋਂ ਸਿਖਣ ਲਈ ਆ ਰਹੇ ਹਨ ਇਹ ਨਰਿੰਦਰ ਮੋਦੀ ਦੀ ਸਿਰੜ ਸਦਕਾਂ ਹੀ ਸੰਭਵ ਹੋ ਸਕਿਆ ਹੈ। ਸ਼ੰਕਰਾਨੰਦ ਗਿਰੀ ਮਹਾਰਾਜ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਸਮੇਂ ਦੋਰਾਨ ਹਿੰਦੂਆਂ ਦਾ ਹੀ ਨਹੀਂ ਸਮੁਚੇ ਭਾਰਤੀਆਂ ਦਾ ਕੱਦ ਵਿਸ਼ਵ ਵਿੱਚ ਉੱਚਾ ਹੋਇਆ ਹੈ।ਨਰਿੰਦਰ ਮੋਦੀ ਨੇ ਦੁਨਿਆ ਦੇ ਵੱਖ ਵੱਖ ਮੁਲਕਾਂ ਵਿੱਚ ਘੁੰਮ ਕੇ ਭਾਰਤੀਆਂ ਦੇ ਹੋਂਸਲਿਆਂ ਨੂੰ ਬੁਲੰਦ ਕੀਤਾ ਹੈ। ਉਹਨਾਂ ਕਿਹਾ ਕਿ ਉਹ ਭਾਂਵੇ ਕਿਸੇ ਰਾਜਨੀਤਿਕ ਦਲ ਨਾਲ ਸੰਬੰਧਤ ਨਹੀਂ ਹਨ ਪਰ ਫਿਰ ਵੀ ਜਿਹੜਾ ਹਿੰਦੂਆਂ ਨੂੰ, ਭਾਰਤੀਆਂ ਨੂੰ ਵਿਸ਼ਵ ਵਿੱਚ ਸਨਮਾਨ ਦਿਵਾਏਗਾ। ਉਹ ਉਸਨੂੰ ਅੱਗੇ ਵਧਾਉਣਗੇ। ਨਰਿੰਦਰ ਮੋਦੀ ਬਾਰੇ ਉਹਨਾਂ ਕਿਹਾ ਕਿ ਉਹ ਇਸ ਸਮੇਂ ਪੂਰੇ ਭਾਰਤ ਦੇ ਪ੍ਰਧਾਨਮੰਤਰੀ ਹਨ ਅਤੇ ਭਾਰਤ ਦੇ ਨਾਂ ਨੂੰ ਦੁਨਿਆ ਵਿੱਚ ਉੱਚਾ ਚੁਕਣਾ ਉਹਨਾਂ ਦਾ ਪ੍ਰਧਾਨ ਮੰਤਰੀ ਦੇ ਤੋਰ *ਤੇ ਫਰਜ ਹੈ ਅਤੇ ਉਹ ਆਪਣਾ ਫਰਜ ਨਿਭਾ ਰਹੇ ਹਨ ਅਤੇ ਜਦੋਂ ਤੱਕ ਉਹ ਪ੍ਰਧਾਨ ਮੰਤਰੀ ਹਨ ਉਹਨਾਂ ਨੂੰ ਨਿਭਾਉਣਾ ਵੀ ਪਵੇਗਾ।

Punjab Bani 11 September,2023
ਸਿਰਮੌਰ ਸੰਸਥਾਵਾਂ ’ਤੇ ਪੰਥ ਵਿਰੋਧੀ ਤਾਕਤਾਂ ਦੇ ਹਮਲਿਆਂ ਨੂੰ ਪੰਥਪ੍ਰਸਤੀ ਨਾਲ ਹੀ ਰੋਕਿਆ ਜਾ ਸਕਦਾ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਨਿੱਜਵਾਦ ਛੱਡਕੇ ਮਹਾਰਾਜਾ ਰਿਪੁਦਮਨ ਸਿੰਘ ਵਾਂਗ ਵਿਖਾਉਣੀ ਹੋਵੇਗੀ ਕੌਮਪ੍ਰਸਤੀ ਅਤੇ ਪੰਥਪ੍ਰਸਤੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮਹਾਰਾਣੀ ਉਮਾ ਸਿੰਘ, ਮਹਾਰਾਣੀ ਪ੍ਰੀਤੀ ਸਿੰਘ ਅਤੇ ਯੁਵਰਾਜ ਅਭੈ ਉਦੇ ਪ੍ਰਤਾਪ ਸਿੰਘ ਨੂੰ ਕੀਤਾ ਸਨਮਾਨਤ ਨਾਭਾ/ਪਟਿਆਲਾ 9 ਸਤੰਬਰ () ਪੰਥਪ੍ਰਸਤ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਨਾਲ ਸਬੰਧਤ ਮਨਾਏ ਜਾਂਦੇ ਨਾਭਾ ਦਿਵਸ ਦੀ 100 ਸਾਲਾ ਸ਼ਤਾਬਦੀ ਮੌਕੇ ਵੱਖ ਵੱਖ ਪੰਥਕ ਸਖਸ਼ੀਅਤਾਂ ਨੇ ਸੰਬੋਧਨ ਕਰਦਿਆਂ ਸਿੱਖ ਕੌਮ ਨੂੰ ਇਤਿਹਾਸ ਤੋਂ ਸੇਧ ਲੈਂਦਿਆਂ ਪੰਥਪ੍ਰਸਤੀ ਵਿਚ ਪਰਪੱਕ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ਆਯੋਜਿਤ ਕੀਤੇ ਗਏ ਸ਼ਤਾਬਦੀ ਸਮਾਗਮ ਮੌਕੇ ਵੱਖ ਵੱਖ ਪੰਥਕ ਸਖਸ਼ੀਅਤਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ ਆਦਿ ਉਚੇਚੇ ਤੌਰ ’ਤੇ ਸ਼ਾਮਲ ਸਨ। ਸ਼ਤਾਬਦੀ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 100 ਸਾਲਾ ਨਾਭਾ ਦਿਵਸ ਮੌਕੇ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਨਿਰਣਾਇਕ ਭੂਮਿਕਾ ਨੂੰ ਵੱਖ ਕਰਕੇ ਨਹੀਂ ਦੇਖਿਆ ਜਾ ਸਕਦਾ ਕਿਉਂਕਿ ਅੱਜ ਤੋਂ 100 ਸਾਲ ਪਹਿਲਾਂ ਅੰਗਰੇਜ਼ ਹਕੂਮਤ ਨੂੰ ਵੀ ਮਹਾਰਾਜਾ ਪੰਥਪ੍ਰਸਤੀ ਅੱਗੇ ਝੁਕਣਾ ਪਿਆ, ਜਿਨ੍ਹਾਂ ਨੇ ਜਲਾਵਤਨੀ ਸਹੀ, ਜੇਲ੍ਹ ’ਚ ਤਸ਼ੱਦਦ ਤੱਕ ਝੱਲਿਆ, ਪਰ ਸਿੱਖੀ ਸਿਧਾਂਤ ਨਾ ਛੱਡੇ ਉਨ੍ਹਾਂ ਵੱਲੋਂ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਰਹਿੰਦੇ ਇਤਿਹਾਸ ਦੇ ਪੰਨਿਆਂ ਰਾਹੀਂ ਸਾਰਿਆਂ ਦਾ ਮਾਰਗ ਦਰਸ਼ਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਸਿਰਮੌਰ ਸੰਸਥਾਵਾਂ ’ਤੇ ਕੀਤੇ ਜਾ ਰਹੇ ਪੰਥ ਵਿਰੋਧੀ ਤਾਕਤਾਂ ਦੇ ਹਮਲਿਆਂ ਨੂੰ ਪੰਥਪ੍ਰਸਤੀ ਨਾਲ ਹੀ ਰੋਕਿਆ ਜਾ ਸਕਦਾ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ਮਨਾਈ ਗਈ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਾਰਮਕ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 100 ਸਾਲ ਪਹਿਲਾਂ ਜਿਹੜਾ ਜਜਬਾ ਸਾਡੀ ਕੌਮ ਅੰਦਰ ਸੀ ਉਹ ਜਾਹੋ-ਜਲਾਲ ਸਾਡਾ ਕਿੱਥੇ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਪ੍ਰਤੀ ਚਿੰਤਨ ਅਤੇ ਚਿੰਤਾ ਕਰਨ ਦੀ ਲੋੜ ਇਸ ਕਰਕੇ ਹੈ ਕਿ ਆਪਣੇ ਪਿਛੋਕੜ ਇਤਿਹਾਸ ਵਾਲ ਨਿਗਾਹ ਜ਼ਰੂਰ ਮਾਰੀਏ ਅਤੇ ਸੰਕਲਪ ਕਰੀਏ ਕਿ ਆਖਰੀ ਸਾਹਾਂ ਤੱਕ ਆਪਣੇ ਧਰਮ ਅਤੇ ਕੌਮ ਪ੍ਰਤੀ ਫਰਜ਼ਾਂ ਦੀ ਪਹਿਰੇਦਾਰੀ ਕਰਦੇ ਰਹਾਂਗੇ। ਸਿੰਘ ਸਾਹਿਬ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ, ਪ੍ਰੰਤੂ ਜਿਸ ਤਰ੍ਹਾਂ ਮੌਜੂਦਾ ਹਾਲਾਤਾਂ ਅੰਦਰ ਪੰਥਕ ਵਿਰੋਧੀ ਸ਼ਕਤੀਆਂ ਸਿਰਮੌਰ ਸੰਸਥਾ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਰਹੀਆਂ ਅਤੇ ਅਜਿਹੇ ਹਮਲੇ ਕਰ ਰਹੀਆਂ, ਜਿਨ੍ਹਾਂ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਜੇ ਸੰਗਤ 100 ਸਾਲਾ ਨਾਭਾ ਦਿਵਸ ਮੌਕੇ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਪੁੱਜੀ ਹੈ ਤਾਂ ਸਾਰਿਆਂ ਨੂੰ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਉਹੀ ਪੰਥਕ ਜਾਹੋ ਜਲਾਲ ਪੈਦਾ ਕਰਨ ਦੇ ਹੋਏ ਪੰਥ ਵਿਰੋਧੀ ਤਾਕਤਾਂ ਨੂੰ ਢੁਕਵਾਂ ਜਵਾਬ ਦੇ ਕੇ ਪੰਥਕ ਫਰਜ਼ਾਂ ਦੀ ਪਹਿਰੇਦਾਰੀ ਕਰਨੀ ਹੋਵੇਗੀ। ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨੇ ਗੁਰ ਸਿਧਾਂਤਾਂ ’ਤੇ ਪਹਿਰਾ ਦਿੱਤਾ ਅਤੇ ਰਾਜ ਸੱਤਾ ਨੂੰ ਲਾਂਭੇ ਕਰਕੇ ਪੰਥਪ੍ਰਸਤੀ ਤੇ ਗੁਰ ਸਿਧਾਂਤ ਨੂੰ ਹੀ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਫਲਸਫੇ ਵਿਚੋਂ ਸਮੁੱਚੀ ਮਾਨਵਤਾ ਨੂੰ ਵੱਡਮੁੱਲਾ ਸਿਧਾਂਤ ਮਿਲਿਆ ਹੈ, ਪ੍ਰੰਤੂ ਸਮੇਂ ਨਾਲੇ ਸਾਡੇ ਵਿਚੋਂ ਪੰਥਪ੍ਰਸਤੀ ਗਾਇਬ ਰਹਿਣ ਲੱਗੀ ਪਈ ਹੈ ਇਸ ਕਰਕੇ ਸਾਡੀਆਂ ਸਿਰਮੌਰ ਅਤੇ ਮਾਨਮੱਤੀਆਂ ਸੰਸਥਾ ’ਤੇ ਲੁਕਵੇਂ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ, ਅੱਜ ਲੋੜ ਹੈ ਕਿ ਮਹਾਰਾਜਾ ਰਿਪੁਦਮਨ ਸਿੰਘ ਵਾਂਗ ਆਪਣਾ ਨਿੱਜਵਾਦ ਛੱਡਕੇ ਸਮੁੱਚੀ ਕੌਮ ਨੂੰ ਵਿਖਾਈ ਕੌਮਪ੍ਰਸਤੀ ਅਤੇ ਪੰਥਪ੍ਰਸਤੀ ਵੱਲ ਲਿਜਾਈਏ ਅਤੇ ਆਪਣੇ ਜੀਵਨ ਜਾਂਚ ਵਿਚ ਗੁਰ ਸਿਧਾਂਤ ਨੂੰ ਸ਼ਾਮਲ ਕਰੀਏ ਤਾਂ ਕਿ ਕੋਝੇ ਹੱਥਕੰਢੇ ਅਪਣਾਉਣ ਵਾਲੀਆਂ ਤਾਕਤਾਂ ਅਤੇ ਸਾਜਿਸ਼ਾਂ ਪ੍ਰਤੀ ਅਸੀਂ ਦਿ੍ਰੜਤਾ ਨਾਲ ਸੰਘਰਸ਼ ਕਰ ਸਕੀਏ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮ ਅੰਦਰ ਭਰਾ ਮਾਰੂ ਜੰਗ ਛੇੜਨ ਵਾਲਿਆਂ ਪ੍ਰਤੀ ਸਾਨੂੰ ਸੋਚਣਾ ਪਵੇਗਾ, ਸਮਝਣਾ ਤੇ ਵਿਚਾਰਨਾ ਪਵੇਗਾ ਇਹ ਤਾਂ ਹੀ ਹੋ ਸਕਦਾ ਜੇ ਸਾਡੇ ਅੰਦਰ ਕੌਮਪ੍ਰਸਤੀ ਅਤੇ ਪੰਥਪ੍ਰਸਤੀ ਗੁਰਸਿਧਾਂਤ ’ਤੇ ਪਹਿਰਾ ਦੇ ਅਸੀਂ ਸਮਰਥ ਹੋਵੇਗਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਜਿਹੀਆਂ ਤਾਕਤਾਂ ਕੰਮ ਕਰ ਰਹੀਆਂ, ਜਿਨ੍ਹਾਂ ਦਾ ਮਕਸਦ ਸਿੱਖਾਂ ਦੀਆਂ ਧਾਰਮਕ ਸੰਸਥਾਵਾਂ ਅਤੇ ਉਨ੍ਹਾਂ ਦੀ ਮਰਿਆਦਾ ’ਤੇ ਸੱਟ ਮਾਰੀ ਜਾਵੇ, ਪ੍ਰੰਤੂ ਸਿਰਮੌਰ ਸੰਸਥਾ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰਦੀ ਹੋਈ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸਿਰਮੌਰ ਸੰਸਥਾ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਆਓ ਸ਼ਤਾਬਦੀਆਂ ਮਨਾਉਣ ਦੇ ਇਸ ਮੰਤਵ ਨੂੰ ਸਮਝਦੇ ਹੋਏ ਆਪਣੀ ਕੌਮ ਅਤੇ ਧਰਮ ਪ੍ਰਤੀ ਫਰਜ਼ ਨਿਭਾਉਣ ਦਾ ਅਹਿਦ ਕਰੀਏ। ਸ਼ਤਾਬਦੀ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਵਿਚੋਂ ਮਹਾਰਾਣੀ ਉਮਾ ਸਿੰਘ, ਮਹਾਰਾਣੀ ਪ੍ਰੀਤੀ ਸਿੰਘ ਅਤੇ ਯੁਵਰਾਜ ਅਭੈ ਉਦੇ ਪ੍ਰਤਾਪ ਸਿੰਘ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ। ਧਾਰਮਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਅਤੇ ਭਾਈ ਪਿ੍ਰਤਪਾਲ ਸਿੰਘ ਨੇ ਵੀ ਗੁਰਬਾਣੀ ਕੀਰਤਨ ਪ੍ਰਵਾਹ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਹਰਦੀਪ ਕੌਰ ਖੋਖ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਜਥੇਦਾਰ ਬਲਤੇਜ ਸਿੰਘ ਖੋਖ, ਬਾਬਾ ਬੂਟਾ ਸਿੰਘ, ਜਗਸੀਰ ਸਿੰਘ ਮਾਂਗੇਆਣਾ, ਅਵਤਾਰ ਸਿੰਘ ਮਾਂਗੇਆਣਾ, ਅਵਤਾਰ ਸਿੰਘ ਵਣਵਾਲਾ, ਜਸਮੇਰ ਸਿੰਘ ਲਾਛੜੂ, ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੱਖਣ ਸਿੰਘ ਲਾਲਕਾ, ਬਾਬੂ ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਇੰਚਾਰਜ ਕਰਤਾਰ ਸਿੰਘ, ਵਿਧਾਇਕ ਦੇਵ ਸਿੰਘ ਮਾਨ, ਬਾਬਾ ਕਸ਼ਮੀਰਾ ਸਿੰਘ ਅਲੌਹਰਾ ਸਾਹਿਬ ਵਾਲੇ, ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਹਰਭਜਨ ਸਿੰਘ ਸੁਰਾਜਪੁਰ ਵਾਲੇ, ਬਾਬਾ ਮੋਹਨ ਸਿੰਘ ਲੰਗਰਾਂ ਵਾਲੇ, ਡਾਇਰੈਕਟਰ ਡਾ. ਚਮਕੌਰ ਸਿੰਘ, ਭਾਈ ਜਸਵੀਰ ਸਿੰਘ ਡੇਰਾ ਮਹਿਮੇਸ਼ਾਹੀ, ਬਾਬਾ ਗੁਰਜੰਟ ਸਿੰਘ ਮੰਡਵੀ ਵਾਲੇ, ਬਾਬਾ ਕਿਸ਼ਨ ਸਿੰਘ ਥਨੇਰਾ ਕਲਾਂ, ਭਾਈ ਜਗਰੂਪ ਸਿੰਘ, ਰਣਧੀਰ ਸਿੰਘ ਢੀਂਡਸਾ, ਗੁਰਦਿਆਲ ਇੰਦਰ ਸਿੰਘ ਬਿੱਲੂ, ਗੁਰਚਰਨ ਸਿੰਘ ਘਮਰੌਦਾ, ਬੱਬਲੂ ਖੋਰਾ, ਜੱਸਾ ਖੋਖ, ਸ਼ਮਸ਼ੇਰ ਸਿੰਘ ਚੌਧਰੀਮਾਜਰਾ, ਗੁਰਮੁੱਖ ਸਿੰਘ, ਮੈਨੇਜਰ ਗੁਰਲਾਲ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਹੈਡ ਗ੍ਰੰਥੀ ਗਿਆਨੀ ਰਾਜਿੰਦਪਾਲ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਬੇਅੰਤ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ ਬੱਲੌਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਆਦਿ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਬੀਬੀ ਹਰਦੀਪ ਕੌਰ ਖੋਖ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

Punjab Bani 09 September,2023
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਪਟਿਆਲਾ, 9 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ। ਇਹ ਹੁਕਮ 8 ਨਵੰਬਰ 2023 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Punjab Bani 09 September,2023
ਇਤਿਹਾਸਕਾਰ ਪ੍ਰਿਥੀਪਾਲ ਸਿੰਘ ਕਪੂਰ ਦੀ ਮੌਤ ਤੇ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁਖ ਪ੍ਰਗਟਾਇਆ

ਇਤਿਹਾਸਕਾਰ ਪ੍ਰਿਥੀਪਾਲ ਸਿੰਘ ਕਪੂਰ ਦੀ ਮੌਤ ਤੇ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰਾ ਦੁਖ ਪ੍ਰਗਟਾਇਆ ਅੰਮ੍ਰਿਤਸਰ:- 9 ਸੰਤਬਰ ( ) ਇਤਿਹਾਸ ਦੇ ਪ੍ਰੋਫੈਸਰ ਉਘੇ ਸਿੱਖ ਵਿਦਵਾਨ ਡਾ. ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਲ ਚਲਾਣਾ ਕਰ ਜਾਣ ਤੇ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਅਤੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਥ ਤੋਂ ਇੱਕ ਸਿੱਖ ਵਿਦਵਾਨ ਖੁਸ ਗਿਆ ਜਿਸ ਦਾ ਘਾਟਾ ਪੂਰਿਆ ਜਾਣਾ ਅਸੰਭਵ ਹੈ। ਉਨ੍ਹਾਂ ਕਿਹਾ ਸਿੱਖ ਸਮੱਸਿਆਵਾਂ ਤੇ ਸਿੱਖ ਖਾਲਸਾ ਪੰਥ ਨੂੰ ਦਰਪੇਸ਼ ਚਨੌਤੀਆਂ ਬਾਰੇ ਉਹ ਸਮੇਂ ਸਮੇਂ ਆਪਣੀ ਰਾਏ ਦਿੰਦੇ ਰਹਿੰਦੇ ਸਨ। ਉਨ੍ਹਾਂ ਦੀਆਂ ਪੁਸਤਕਾਂ ਅਗਲੇਰੀ ਪਨੀਰੀ ਲਈ ਮਾਰਗ ਦਰਸ਼ਨ ਹਨ।

Punjab Bani 09 September,2023
ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ

ਸ਼ੋ੍ਰਮਣੀ ਕਮੇਟੀ ਖਾਲਸਾ ਕਾਲਜ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਬਰਦਾਸ਼ਤ ਨਹੀਂ ਕਰੇਗੀ : ਜਥੇਦਾਰ ਸਤਵਿੰਦਰ ਸਿੰਘ ਟੌਹੜਾ ਜ਼ਮੀਨ ’ਤੇ ਭੂਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਰਜਿਸਟਰੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਕਰਵਾਏ ਜਾਂਚ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਧਿਆਨ ’ਚ ਲਿਆਂਦਾ ਮਾਮਲਾ ਪਟਿਆਲਾ 8 ਸਤੰਬਰ () ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕੀਤੇ ਜਾ ਰਹੇ ਕਬਜ਼ੇ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਹੈ ਕਿ ਭੂਮਾਫੀਏ ਨਾਲ ਜੁੜੇ ਲੋਕ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ’ਤੇ ਕਾਬਜ਼ ਹੋਣਾ ਚਾਹੁੰਦੇ ਹਨ ਅਜਿਹਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਕੇ ਜਾਂਚ ਕੀਤੀ ਜਾਵੇ। ਖਾਲਸਾ ਕਾਲਜ ਪਟਿਆਲਾ ਦੀ ਜ਼ਮੀਨ ’ਤੇ ਭੂਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਰਜਿਸਟਰੀਆਂ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਵਿਚ ਵਫਦ ਨੇ ਜ਼ਿਲ੍ਹਾ ਪ੍ਰਸ਼ਾਸਕ ਡਿਪਟੀ ਕਮਿਸ਼ਨਰ ਪਟਿਆਲਾ ਦੇ ਧਿਆਨ ਵਿਚ ਲਿਆਂਦਾ ਹੈ ਕਿ ਖਾਲਸਾ ਕਾਲਜ ਦੀ ਜ਼ਮੀਨ ਨੂੰ ਭੂਮਾਫੀਏ ਦੇ ਲੋਕ ਹੜੱਪਣ ਦੀ ਨੀਯਤ ਨਾਲ ਰਜਿਸਟਰੀਆਂ ਕਰਵਾ ਰਹੇ ਹਨ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸਮੇਂ ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਾਰ ਵਾਰ ਜਾਣੂੰ ਵੀ ਕਰਵਾਇਆ ਗਿਆ, ਪ੍ਰੰਤੂ ਫੇਰ ਇਹ ਲੋਕ ਬਾਜ ਆਉਂਦੇ ਵਿਖਾਈ ਨਹੀਂ ਦੇ ਰਹੇ। ਜਥੇਦਾਰ ਟੌਹੜਾ ਨੇ ਦੱਸਿਆ ਕਿ ਖਾਲਸਾ ਕਾਲਜ ਜ਼ਮੀਨ ਨਾਲ ਸਬੰਧਤ ਮਸਲਾ ਭਾਵੇਂ ਅਦਾਲਤੀ ਪ੍ਰਕਿਰਿਆ ਅਧੀਨ ਫੇਰ ਵੀ ਭੂਮਾਫੀਏ ਦੇ ਲੋਕਾਂ ਵੱਲੋਂ ਕਬਜ਼ਾ ਕਰਨ ਦੀ ਨੀਯਤ ਨਾਲ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਆਰੰਭੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਮਾਂਬੰਦੀ ਸਾਲ 2015-2016 ਅਨੁਸਾਰ ਖਸਰਾ ਨੰ: 150/1 ਮਿਨ (57-19) ਕਾਲਜ ਦੀ ਜ਼ਮੀਨ ਨਾਲ ਸਬੰਧਤ ਮਿਤੀ 03.08.2023 ਨੂੰ ਵਸੀਕਾ ਨੰ: 6975 ਅਤੇ ਮਿਤੀ 8.8.2023 ਨੂੰ ਵਸੀਕਾ ਨੰ: 6976 ਰਾਹੀਂ ਰਜਿਸਟਰੀਆਂ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭੂਮਾਫੀਏ ਦੇ ਲੋਕ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਇਹ ਮਾਮਲਾ ਵਿਚਾਰ ਅਧੀਨ ਅਤੇ ਪੜਤਾਲ ਵਿਚ ਹੈ, ਪ੍ਰੰਤੂ ਫੇਰ ਵੀ ਇਸ ਜ਼ਮੀਨ ’ਤੇ ਰਜਿਸਟਰੀਆਂ ਦਾ ਹੋਣਾ ਬੇਹੱਦ ਮੰਦਭਾਗਾ ਹੈ। ਸ਼ੋ੍ਰਮਣੀ ਕਮੇਟੀ ਵਫ਼ਦ ਨੇ ਮੰਗ ਕੀਤੀ ਕਿ ਇਨ੍ਹਾਂ ਰਜਿਸਟਰੀਆਂ ਦਾ ਇੰਤਕਾਲ ਰੋਕਦੇ ਹੋਏ ਇਸ ਸਬੰਧੀ ਜਲਦ ਤੋਂ ਜਲਦ ਪੜਤਾਲ ਕਰਵਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ ਆਦਿ ਸ਼ਾਮਲ ਸਨ।

Punjab Bani 08 September,2023
ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਅੰਮਿ੍ਰਤ ਸੰਚਾਰ

ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਅੰਮਿ੍ਰਤ ਸੰਚਾਰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਏ ਪੰਜ ਪਿਆਰਿਆਂ ਪਾਸੋਂ 135 ਪ੍ਰਾਣੀਆਂ ਲਈ ਖੰਟੇ ਬਾਟੇ ਦੀ ਪਾਹੁਲ ਨੌਜਵਾਨ ਪੀੜ੍ਹੀ ਸਮਾਜਕ ਬੁਰਾਈਆਂ ਛੱਡਕੇ ਬਾਣੇ ਤੇ ਬਾਣੀ ਦੀ ਧਾਰਨੀ ਬਣੇ : ਜਥੇਦਾਰ ਸਤਵਿੰਦਰ ਸਿੰਘ ਟੌਹੜਾ ਪਟਿਆਲਾ 8 ਸਤੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਅਤੇ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ‘ਅੰਮਿ੍ਰਤ ਸੰਚਾਰ’ ਕਰਵਾਇਆ ਗਿਆ। ਸਤਾਬਦੀ ਸਮਾਗਮ ਦੀ ਲੜੀ ਵਿਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਏ ਪੰਜ ਪਿਆਰੇ ਸਾਹਿਬਾਨ ਵੱਲੋਂ 135 ਦੇ ਕਰੀਬ ਪ੍ਰਾਣੀਆਂ ਨੂੰ ਅੰਮਿ੍ਰਤ ਦੀ ਦਾਤ ਦਿੱਤੀ ਗਈ। ਖੰਟੇ ਬਾਟੇ ਦੀ ਪ੍ਰਾਪਤ ਕਰਨ ਵਾਲਿਆਂ ਵਿਚ ਬਜ਼ੁਰਗ, ਮਹਿਲਾਵਾਂ, ਨੌਜਵਾਨ ਅਤੇ ਬੱਚੇ-ਬੱਚੀਆਂ ਆਦਿ ਸ਼ਾਮਲ ਸਨ। ਇਸ ਮੌਕੇ ਪੰਜ ਪਿਆਰਿਆਂ ਨੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਰਹਿਤ ਮਰਿਆਦਾ ਅਤੇ ਨਾਮ ਸਿਮਰਨ ਨਾਲ ਜੁੜਕੇ ਪ੍ਰਭੂ ਪ੍ਰਮਾਤਮਾ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਖਾਲਸਾ ਪੰਥ ਦੀ ਸਿਰਜਣਾ ਕਰਕੇ ਅਨਮੋਲ ਦਾਤ ਸਮੁੱਚੀ ਲੋਕਾਈ ਨੂੰ ਦਿੱਤੀ ਅਤੇ ਬਚਨ ਕੀਤੇ ਸਨ ‘ਰਹਿਤ ਪਿਆਰੀ ਮੁਝ ਕੋ, ਸਿੱਖ ਪਿਆਰਾ ਨਾ ਹੀ’ ਏਸ ਕਰਕੇ ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲੇ ਅੱਜ ਤੋਂ ਆਨੰਦਪੁਰ ਦੇ ਵਾਸੀ ਹੋ ਗਏ ਹਨ, ਜਿਨ੍ਹਾਂ ਨੂੰ ਆਪਣਾ ਆਪ ਗੁਰੂ ਪਾਤਸ਼ਾਹ ਨੂੰ ਸਮਰਪਿਤ ਕਰਦੇ ਹੋਏ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸਮਾਜਕ ਬੁਰਾਈਆਂ ਵਿਚ ਨਸ਼ੇ ਦੀ ਪ੍ਰਵਿਰਤੀ ਕਾਰਨ ਸਾਡੇ ਨੌਜਵਾਨ ਬੱਚੇ ਬੱਚੀਆਂ ਏਸ ਰੁਝਾਨ ਦਾ ਸ਼ਿਕਾਰ ਹੋ ਰਹੀਆਂ ਹਨ ਅਤੇ ਜਟਿਲ ਸਮੱਸਿਆਵਾਂ ਵਿਚੋਂ ਨਸ਼ਾ ਇਕ ਅਜਿਹੀ ਲਾਹਨਤ ਹੈ, ਜਿਸ ਦਾ ਛੁਟਕਾਰਾ ਸ਼ਬਦ ਗੁਰੂ ਨਾਲ ਜੁੜਕੇ ਹੋ ਸਕਦਾ ਹੈ। ਉਨ੍ਹਾਂ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਸਮਾਜਕ ਬੁਰਾਈਆਂ ਛੱਡਕੇ ਬਾਣੇ ਤੇ ਬਾਣੀ ਦੀ ਧਾਰਨੀ ਬਣਕੇ ਆਪਣੇ ਜੀਵਨ ਨੂੰ ਸਫਲਾ ਕਰੇ। ਅੰਮਿ੍ਰਤ ਸੰਚਾਰ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਹਰਦੀਪ ਕੌਰ ਖੋਖ, ਮੱਖਣ ਸਿੰਘ ਲਾਲਕਾ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਇੰਚਾਰਜ ਸ਼ਤਾਬਦੀ ਕਰਤਾਰ ਸਿੰਘ, ਭਾਈ ਸ਼ਮਸ਼ੇਰ ਸਿੰਘ ਜ਼ਫਰਵਾਲ, ਜਥੇਦਾਰ ਬਲਤੇਜ ਸਿੰਘ ਖੋਖ, ਭਾਈ ਗੁਰਮੁੱਖ ਸਿੰਘ ਭੋਜੋਮਾਜਰੀ,ਯੂਥ ਆਗੂ ਜੱਸਾ ਖੋਖ, ਮੈਨੇਜਰ ਗੁਰਲਾਲ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਗਿਆਨੀ ਰਾਜਿੰਦਰਪਾਲ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਬੇਅੰਤ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੁੱਚਾ ਸਟਾਫ ਤੇ ਸੰਗਤ ਆਦਿ ਸ਼ਾਮਲ ਸਨ।

Punjab Bani 08 September,2023
ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ: ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਕੈਲੀਫੋਰਨੀਆ ’ਚ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਦਾ ਮਾਮਲਾ: ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ - ਐਡਵੋਕੇਟ ਧਾਮੀ ਦੀ ਅਗਵਾਈ ’ਚ ਜਲਦ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 7 ਸਤੰਬਰ 2023 - ਅਮਰੀਕਾ ਦੇ ਕੈਲੀਫੋਰਨੀਆ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ ਟ੍ਰੇਸੀ ਵਿਖੇ ਇਹ ਪ੍ਰੈੱਸ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਧਰਮ ਪ੍ਰਚਾਰ ਕੇਂਦਰ ਅਤੇ ਗੁਰਦੁਆਰਾ ਸਾਹਿਬ ਸਥਾਪਤ ਕਰਨ ਦੀ ਵੀ ਯੋਜਨਾ ਹੈ। ਸ਼੍ਰੋਮਣੀ ਕਮੇਟੀ ਨੂੰ ਇਸ ਧਰਮ ਪ੍ਰਚਾਰ ਕੇਂਦਰ ਅਤੇ ਪ੍ਰੈੱਸ ਲਗਾਉਣ ਲਈ ਜਗ੍ਹਾ ਅਤੇ ਹੋਰ ਲੋੜੀਂਦੀ ਸਹਾਇਤਾ ਦੀ ਪੇਸ਼ਕਸ ਦੀਵਾਨ ਟੋਡਰਮਲ ਫਾਊਂਡੇਸ਼ਨ ਦੇ ਬਾਨੀ ਸਿੱਖ ਵਿਦਵਾਨ ਸ. ਗਿਆਨ ਸਿੰਘ ਸੰਧੂ ਕੈਨੇਡਾ ਅਤੇ ਫਾਊਂਡੇਸ਼ਨ ਦੇ ਸਰਪ੍ਰਸਤ ਉੱਘੇ ਕਾਰੋਬਾਰੀ ਸ. ਕਰਨੈਲ ਸਿੰਘ ਸੰਧੂ ਅਮਰੀਕਾ ਅਤੇ ਫਾਊਂਡੇਸ਼ਨ ਦੇ ਪੰਜਾਬ ਪ੍ਰਤੀਨਿਧ ਸ. ਲਖਵਿੰਦਰ ਸਿੰਘ ਕਾਹਨਕੇ ਵੱਲੋਂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਦੱਸਿਆ ਕਿ ਲੰਮੇ ਸਮੇਂ ਤੋਂ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਕੀਤੀ ਜਾਂਦੀ ਰਹੀ ਹੈ, ਜਿਸ ਨੂੰ ਵੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੇ ਟ੍ਰੇਸੀ ’ਚ ਸਥਾਪਤ ਕੀਤਾ ਜਾਣ ਵਾਲਾ ਸ਼੍ਰੋਮਣੀ ਕਮੇਟੀ ਦਾ ਕੇਂਦਰ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਹੀ ਨਹੀਂ ਕਰੇਗਾ, ਬਲਕਿ ਇਹ ਅਮਰੀਕਾ ਕੈਨੇਡਾ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਵੀ ਕਰੇਗਾ। ਇਹ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਕਾਰਜਸ਼ੀਲ ਹੋਵੇਗਾ, ਜਿਸ ਦੀ ਸੇਵਾ ਸ. ਗਿਆਨ ਸਿੰਘ ਸੰਧੂ, ਸ. ਕਰਨੈਲ ਸਿੰਘ ਸੰਧੂ, ਸ. ਸਤਨਾਮ ਸਿੰਘ ਸੰਧੂ ਅਤੇ ਸ. ਇਕਬਾਲ ਸਿੰਘ ਸੰਧੂ ਵੱਲੋਂ ਕਰਵਾਈ ਜਾਵੇਗੀ। ਪੰਜਾਬ ’ਚ ਸੰਸਥਾ ਨਾਲ ਇਸ ਦੇ ਤਾਲਮੇਲ ਲਈ ਦੀਵਾਨ ਟੋਡਰਮਲ ਵਿਰਾਸਤੀ ਫਾਊਂਡੇਸ਼ਨ ਦੇ ਨੁਮਾਇੰਦੇ ਸ. ਲਖਵਿੰਦਰ ਸਿੰਘ ਕਾਹਨੇਕੇ ਸੇਵਾਵਾਂ ਨਿਭਾਉਣਗੇ। ਇਸ ਦੇ ਨਾਲ ਹੀ ਫਾਊਂਡੇਸ਼ਨ ਦੇ ਆਗੂ ਸ. ਹਰਮੇਸ਼ ਸਿੰਘ ਯੂਐਸਏ ਦੀਆਂ ਵੀ ਸੇਵਾਵਾਂ ਅਹਿਮ ਰਹਿਣਗੀਆਂ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੀ ਰੂਪ-ਰੇਖਾ ਤੈਅ ਕਰਨ ਅਤੇ ਹੋਰ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਹੀ ਅਮਰੀਕਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਫ਼ਦ ਵਿਚ ਉਨ੍ਹਾਂ (ਸ਼੍ਰੋਮਣੀ ਕਮੇਟੀ ਪ੍ਰਧਾਨ) ਸਮੇਤ ਮੈਂਬਰ ਅਤੇ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਯੂਬਾ ਸਿਟੀ ਵਿਖੇ ਵੀ ਜਾਵੇਗਾ, ਜਿਥੇ ਪਹਿਲਾਂ ਤੋਂ ਹੀ ਧਰਮ ਪ੍ਰਚਾਰ ਕੇਂਦਰ ਸਥਾਪਤ ਕੀਤੇ ਜਾਣ ਦੀ ਕਾਰਵਾਈ ਚੱਲ ਰਹੀ ਹੈ।

Punjab Bani 07 September,2023
ਸ਼ੋ੍ਰਮਣੀ ਕਮੇਟੀ ਵੱਲੋਂ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਦੀ ਆਰੰਭਤਾ

ਸ਼ੋ੍ਰਮਣੀ ਕਮੇਟੀ ਵੱਲੋਂ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਦੀ ਆਰੰਭਤਾ ਕੀਰਤਨ, ਕਵਿਤਾ, ਕਵੀਸ਼ਰੀ ਅਤੇ ਵਾਰ ਗਾਇਨ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਤ ਅਜੌਕੀ ਪੀੜ੍ਹੀ ਨੂੰ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਲਈ ਸ਼ੋ੍ਰਮਣੀ ਕਮੇਟੀ ਕਰ ਰਹੀ ਮਹਾਨ ਉਪਰਾਲਾ : ਮਹਾਰਾਣੀ ਪ੍ਰੀਤੀ ਸਿੰਘ ਨਾਭਾ/ਪਟਿਆਲਾ 7 ਸਤੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ 100 ਸਾਲਾ ‘ਨਾਭਾ ਦਿਵਸ’ ਨੂੰ ਸਮਰਪਿਤ ਅਤੇ ਮਹਾਰਾਜਾ ਰਿਪੁਦਮਨ ਸਿੰਘ ਜੀ ਨਾਭਾ ਦੀ ਯਾਦ ਵਿਚ ਸ਼ਤਾਬਦੀ ਸਮਾਗਮ ਦੀ ਆਰੰਭਤਾ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਸ਼ਤਾਬਦੀ ਸਮਾਗਮ ਦੀ ਆਰੰਭਤਾ ਦੌਰਾਨ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਵੰਸ਼ਜ ’ਚੋਂ ਮਹਾਰਾਣੀ ਉਮਾ ਸਿੰਘ, ਮਹਾਰਾਣੀ ਪ੍ਰੀਤੀ ਸਿੰਘ ਅਤੇ ਯੁਵਰਾਜ ਅਭੈ ਉਦੇ ਪ੍ਰਤਾਪ ਸਿੰਘ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਬਲਤੇਜ ਸਿੰਘ ਖੋਖ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ ਆਦਿ ਸਖਸ਼ੀਅਤਾਂ ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਾਮਲ ਸਨ। ਸ਼ਤਾਬਦੀ ਧਾਰਮਕ ਸਮਾਗਮ ਦੀ ਸ਼ੁਰੂਆਤ ਮੌਕੇ ਵੱਖ ਵੱਖ ਸਕੂਲਾਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਕੀਰਤਨ, ਕਵਿਤਾ, ਕਵੀਸ਼ਰੀ ਅਤੇ ਵਾਰ ਗਾਇਨ ਵਿਚ ਹਿੱਸਾ ਲਿਆ। ਸਮਾਗਮ ਦੌਰਾਨ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮਹਾਰਾਣੀ ਉਮਾ ਸਿੰਘ, ਮਹਾਰਾਣੀ ਪ੍ਰੀਤੀ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਤ ਕਰਕੇ ਹੌਂਸਲਾ ਅਫਜ਼ਾਈ ਕੀਤੀ। ਧਾਰਮਕ ਸਮਾਗਮ ਦੌਰਾਨ ਮਹਾਰਾਣੀ ਪ੍ਰੀਤੀ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਧਰਮ ਅਤੇ ਸਿੱਖੀ ਪ੍ਰਤੀ ਵਿਖਾਈ ਦਿ੍ਰੜਤਾ ਬਾਰੇ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ ਹਕੂਮਤ ਨਾਲ ਟੱਕਰ ਲੈਂਦਿਆਂ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਆਸ਼ੇ ਅਨੁਸਾਰ ਧਰਮ ਦੇ ਮਾਰਗ ’ਤੇ ਚੱਲਣ ਦਾ ਰਸਤਾ ਨਹੀਂ ਛੱਡਿਆ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਸਾਡੀ ਅਜੌਕੀ ਪੀੜ੍ਹੀ ਸਮਾਜਕ ਬੁਰਾਈਆਂ ਦੇ ਵੱਸ ਪੈ ਕੇ ਆਪਣੇ ਮਹਾਨ ਇਤਿਹਾਸ ਤੋਂ ਵਿਰਵੀ ਹੁੰਦੀ ਜਾ ਰਹੀ ਹੈ ਇਸ ਕਰਕੇ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਰੂਪ ਵਿਚ ਇਤਿਹਾਸਕ ਤੱਥਾਂ ਨੂੰ ਅਜੌਕੀ ਪੀੜ੍ਹੀ ਤੱਕ ਪਹੁੰਚਾਉਣ ਦਾ ਮਹਾਨ ਉਪਰਾਲਾ ਵੀ ਸ਼ਲਾਘਾਯੋਗ ਹੈ। ਮਹਾਰਾਣੀ ਪ੍ਰੀਤੀ ਸਿੰਘ ਨੇ ਕਿਹਾ ਆਓ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਪਸਾਰ ਲਹਿਰ ਨਾਲ ਜੁੜਕੇ ਆਪਣੇ ਮਹਾਨ ਇਤਿਹਾਸ ਅਤੇ ਵਿਰਾਸਤ ਨਾਲ ਜੁੜਕੇ ਭਵਿੱਖ ਨੂੰ ਸੁਨਹਿਰਾ ਬਣਾਉਣ ’ਚ ਕਾਰਜਸ਼ੀਲ ਹੋਈਏ। ਇਸ ਮੌਕੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨ ਵੀ ਲਗਾਈ ਗਈ। ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਆਗੂ ਮੱਖਣ ਸਿੰਘ ਲਾਲਕਾ, ਸਕੱਤਰ ਪਰਮਜੀਤ ਸਿੰਘ ਸਰੋਆ, ਇੰਚਾਰਜ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਗੁਰਲਾਲ ਸਿੰਘ, ਇੰਚਾਰਜ ਕਰਤਾਰ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਪ੍ਰਧਾਨ ਸਤਿਗੁਰੂ ਸਿੰਘ ਨਰਮਾਣਾ, ਭਾਈ ਗੁਰਮੁੱਖ ਸਿੰਘ, ਗੁਰਚਰਨ ਸਿੰਘ ਘਮਰੌਦਾ, ਬਰਿੰਦਰਪਾਲ ਸਿੰਘ ਬਬਲੂ ਚੌਹਾਨ, ਨੰਬਰਦਾਰ ਦੇਵ ਰਾਜ, ਯੂਥ ਆਗੂ ਜੱਸਾ ਖੋਖ, ਖੁਸ਼ਹਾਲ ਖੋਰਾ ਬਬਲੂ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਭਾਈ ਗੁਰਮੀਤ ਸਿੰਘ ਕੋਟ, ਪਿ੍ਰੰਸੀਪਲ ਗੁਰਵੀਰ ਸਿੰਘ ਸੋਹੀ, ਸਾਬਕਾ ਹੈਡ ਗ੍ਰੰਥੀ ਗਿਆਨੀ ਰਾਜਿੰਦਰਪਾਲ ਸਿੰਘ, ਭੁਪਿੰਦਰ ਸਿੰਘ ਸਿੰਘ ਗਰੇਵਾਲ, ਸਤਨਾਮ ਸਿੰਘ ਦਮਦਮੀ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਪ੍ਰਚਾਰਕ ਸਾਹਿਬਾਨ ’ਚ ਪਰਵਿੰਦਰ ਸਿੰਘ ਬਰਾੜਾ, ਬੇਅੰਤ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਪ੍ਰਬੰਧ ਅਧੀਨ ਸਕੂਲ, ਕਾਲਜ ਅਤੇ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਮੈਂਬਰ ਆਦਿ ਵੀ ਸ਼ਾਮਲ ਸਨ।

Punjab Bani 07 September,2023
ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ

ਲੰਡਨ ਚ ਹੇਜ਼ ਵਿਖੇ 9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਸਫਲਤਾਪੂਰਵਕ ਸੰਪੰਨ ਸਲਾਨਾ ਗੱਤਕਾ ਮੁਕਾਬਲਿਆਂ 'ਚ ਯੂਕੇ ਦੀਆਂ 15 ਟੀਮਾਂ ਨੇ ਲਿਆ ਹਿੱਸਾ ਬਾਬਾ ਸੀਚੇਵਾਲ, ਸੰਸਦ ਮੈਂਬਰ ਢੇਸੀ ਤੇ ਸ਼ਰਮਾ ਸਣੇ ਗਰੇਵਾਲ ਨੇ ਜੇਤੂਆਂ ਨੂੰ ਵੰਡੇ ਇਨਾਮ ਹੇਜ਼, ਲੰਡਨ, 4 ਸਤੰਬਰ : 9ਵੀਂ ਯੂ.ਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ -2023 ਦੌਰਾਨ ਗੱਤਕੇਬਾਜ਼ਾਂ ਦੇ ਜੰਗਜੂ ਜੌਹਰ, ਸਮਰਪਣ ਅਤੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਓਵਰਆਲ ਚੈਂਪੀਅਨ ਬਣ ਕੇ ਉੱਭਰਿਆ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉਪ ਜੇਤੂ ਰਹੀ। ਇਹ ਸਾਲਾਨਾ ਗੱਤਕਾ ਚੈਂਪੀਅਨਸ਼ਿਪ ਹੇਜ਼, ਲੰਡਨ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਮੈਦਾਨ ਵਿੱਚ ਸਫਲਤਾਪੂਰਵਕ ਸਮਾਪਤ ਹੋਈ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਕਸਬਿਆਂ ਤੋਂ ਲੜਕੇ ਅਤੇ ਲੜਕੀਆਂ ਦੀਆਂ ਪੰਦਰਾਂ ਗੱਤਕਾ ਟੀਮਾਂ ਨੇ ਭਾਗ ਲਿਆ। ਇਸ ਸਲਾਨਾ ਚੈਂਪੀਅਨਸ਼ਿਪ ਦਾ ਉਦਘਾਟਨ ਤਨਮਨਜੀਤ ਸਿੰਘ ਢੇਸੀ ਐਮ.ਪੀ., ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਵਰਿੰਦਰ ਸ਼ਰਮਾ ਐਮ.ਪੀ., ਹਰਜੀਤ ਸਿੰਘ ਗਰੇਵਾਲ ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ, ਬਾਬਾ ਅਮਰਜੀਤ ਸਿੰਘ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਅਤੇ ਡੇਵਿਡ ਬਰੋਗ ਹੇਜ ਟਾਊਨਸ਼ਿੱਪ ਨੇ ਸਾਂਝੇ ਤੌਰ ਤੇ ਕੀਤਾ। ਉਦਘਾਟਨ ਤੋਂ ਪਹਿਲਾਂ ਟੂਰਨਾਮੈਂਟ ਦੀ ਸਫਲਤਾ ਖਾਤਰ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅਰਦਾਸ ਵੀ ਕੀਤੀ ਗਈ। ਆਪਣੇ ਸੰਬੋਧਨ ਵਿੱਚ ਬਾਬਾ ਸੀਚੇਵਾਲ ਨੇ ਗੱਤਕਾ ਫੈਡਰੇਸ਼ਨ ਯੂਕੇ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਇਸ ਮਾਰਸ਼ਲ ਆਰਟ ਦਾ ਵਿਦੇਸ਼ਾਂ ਵਿੱਚ ਪ੍ਰਚਾਰ-ਪਸਾਰ ਤੇ ਪ੍ਰਫੁੱਲਤ ਕਰਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਆਪਣੇ ਬੱਚਿਆਂ ਨੂੰ ਗੱਤਕਾ ਸਿਖਾਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਇਹ ਵੱਡਮੁੱਲੀਆਂ ਕਦਰਾਂ-ਕੀਮਤਾਂ ਪੈਦਾ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਸਵੈ-ਰੱਖਿਆ ਦੇ ਹੁਨਰ ਨਾਲ ਲੈਸ ਕਰਦਾ ਹੈ। ਸਲੋਹ ਤੋਂ ਐਮ.ਪੀ ਤਨਮਨਜੀਤ ਸਿੰਘ ਢੇਸੀ, ਜੋ ਕਿ ਗੱਤਕਾ ਫੈਡਰੇਸ਼ਨ ਯੂ.ਕੇ ਦੇ ਪ੍ਰਧਾਨ ਵੀ ਹਨ, ਨੇ ਸਮੂਹ ਸੰਗਤਾਂ ਤੇ ਮੱਦਦ ਦੇਣ ਵਾਲੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਯੂ.ਕੇ. ਵਿੱਚ ਗੱਤਕਾ ਸੰਸਥਾ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਅਗਲੇ ਵਰ੍ਹੇ ਇਹ ਟੂਰਨਾਮੈਂਟ ਦੇਸ਼ ਦੇ ਗੱਤਕਾ ਖਿਡਾਰੀਆਂ ਲਈ ਹੋਰ ਵੀ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗਾ। ਹਰਜੀਤ ਸਿੰਘ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਵੀ ਹਨ, ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਵਿਰਾਸਤ ਨਾਲ ਜੋੜੀ ਰੱਖਣ ਲਈ 'ਤਿੰਨ ਗੱਗਿਆਂ' - ਗੁਰਮੁਖੀ, ਗੁਰਬਾਣੀ ਅਤੇ ਗੱਤਕਾ - ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਦੁਨੀਆ ਭਰ ਦੇ ਸਮੂਹ ਗੁਰਦੁਆਰਿਆਂ ਨੂੰ ਇਨ੍ਹਾਂ 'ਤਿੰਨ ਗੱਗਿਆਂ' ਭਾਵ 'ਥ੍ਰੀ ਜੀ' ਲਈ ਮੁੱਖ ਸਿਖਲਾਈ ਕੇਂਦਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਗੱਤਕਾ ਫੈਡਰੇਸ਼ਨ ਯੂ.ਕੇ ਵੱਲੋਂ ਪਹਿਲੀ ਵਾਰ ਟੂਰਨਾਮੈਂਟ ਦੌਰਾਨ ਸੈਂਸਰਾਂ ਰਾਹੀਂ ਡਿਜੀਟਲ ਸਕੋਰਿੰਗ ਪ੍ਰਣਾਲੀ ਲਾਗੂ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਇਸ ਤਰ੍ਹਾਂ ਦੇ ਡਿਜੀਟਲ ਸਕੋਰਿੰਗ ਸਿਸਟਮ ਕੁੱਝ ਸੁਧਾਰ ਕਰਕੇ ਹੋਰਨਾਂ ਦੇਸ਼ਾਂ ਵਿੱਚ ਵੀ ਲਾਗੂ ਕਰੇਗੀ। ਇਸ ਮੌਕੇ ਵਰਿੰਦਰ ਸ਼ਰਮਾ ਐਮ.ਪੀ., ਐਮਐਲਏ ਡਾ. ਉਂਕਾਰ ਸਿੰਘ ਸਹੋਤਾ, ਸਿੱਖ ਚਿੰਤਕ ਭਗਵਾਨ ਸਿੰਘ ਜੌਹਲ ਤੇ ਪੰਜਾਬ ਟਾਈਮਜ ਦੇ ਰਜਿੰਦਰ ਸਿੰਘ ਪੁਰੇਵਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਧੰਜਲ ਟਰੱਸਟੀ, ਹਰਨੇਕ ਸਿੰਘ ਨੇਕਾ ਮੇਰੀਪੁਰੀਆ, ਸਰਬਜੀਤ ਸਿੰਘ ਗਰੇਵਾਲ ਸੇਫਟੈਕ ਸਲਿਊਸ਼ਨਜ, ਸੁਰਜੀਤ ਸਿੰਘ ਪੁਰੇਵਾਲ, ਆਪ ਆਗੂ ਮਨਜੀਤ ਸਿੰਘ ਸਾਲਾਪੁਰ, ਦਵਿੰਦਰ ਸਿੰਘ ਪਤਾਰਾ, ਹਰਮੀਤ ਸਿੰਘ ਵਿਰਕ, ਅਜਾਇਬ ਸਿੰਘ ਗਰਚਾ, ਰਵਿੰਦਰ ਸਿੰਘ ਖਹਿਰਾ, ਬਿੱਲਾ ਗਿੱਲ ਦੀਨੇਵਾਲੀਆ, ਬਲਬੀਰ ਸਿੰਘ ਗਿੱਲ, ਭਾਈ ਗਜਿੰਦਰ ਸਿੰਘ ਖਾਲਸਾ, ਕੌਂਸਲਰ ਰਾਜੂ ਸੰਸਾਰਪੁਰੀ, ਅਜੈਬ ਸਿੰਘ ਪੁਆਰ, ਕੌਂਸਲਰ ਕਮਲਪ੍ਰੀਤ ਕੌਰ, ਸਾਹਿਬ ਸਿੰਘ ਢੇਸੀ, ਮਨਪ੍ਰੀਤ ਸਿੰਘ ਬੱਧਨੀ, ਤਲਵਿੰਦਰ ਸਿੰਘ ਢਿੱਲੋਂ, ਹਰਬੰਸ ਸਿੰਘ ਕੁਲਾਰ, ਹਰਜੀਤ ਸਿੰਘ ਸਰਪੰਚ, ਮਨਦੀਪ ਸਿੰਘ ਭੋਗਲ, ਗੁਰਬਚਨ ਸਿੰਘ ਅਟਵਾਲ, ਡਾ: ਤਾਰਾ ਸਿੰਘ ਆਲਮ, ਨਿਸ਼ਾਨ ਸਿੰਘ ਸਲੋਹ ਆਦਿ ਵੀ ਹਾਜ਼ਰ ਸਨ। ਇਸ ਚੈਂਪੀਅਨਸ਼ਿੱਪ ਵਿੱਚ ਦਸ ਵੱਖ-ਵੱਖ ਗੱਤਕਾ ਅਖਾੜਿਆਂ ਦੀਆਂ ਪੰਦਰਾਂ ਗੱਤਕਾ ਟੀਮਾਂ ਨੇ ਭਾਗ ਲਿਆ ਜਿੰਨ੍ਹਾਂ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਇਰਥ, ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਵੂਲਵਿਚ, ਅਕਾਲ ਸਹਾਇ ਗੱਤਕਾ ਅਖਾੜਾ ਸਾਊਥਾਲ, ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਸਾਊਥਾਲ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਲੇਟਨ, ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ, ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਸਾਊਥੈਂਪਟਨ, ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਗ੍ਰੇਵਜੈਂਡ ਅਤੇ ਪਾਤਸ਼ਾਹੀ ਛੇਵੀਂ ਗੱਤਕਾ ਅਖਾੜਾ ਵੁਲਵਰਹੈਂਪਟਨ ਸ਼ਾਮਲ ਸਨ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਗੱਤਕਾ ਮੁਕਾਬਲੇ ਨਾਕਆਊਟ ਵਿਧੀ ਦੇ ਆਧਾਰ 'ਤੇ ਕਰਵਾਏ ਗਏ। ਅੰਡਰ-14 ਲੜਕਿਆਂ ਦੇ ਟੀਮ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਨੇ ਪਹਿਲਾ ਸਥਾਨ ਹਾਸਲ ਕੀਤਾ, ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਅੰਡਰ-18 ਟੀਮ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਨੇ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਏਰੀਥ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। 18 ਸਾਲ ਤੋਂ ਉਪਰ ਉਮਰ ਵਰਗ ਵਿੱਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਨੇ ਪਹਿਲਾ ਜਦਕਿ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਲੇਟਨ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਅੰਡਰ-14 ਸਾਲ ਉਮਰ ਵਰਗ ਲਈ ਲੜਕੀਆਂ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀਆਂ ਏ ਅਤੇ ਬੀ ਟੀਮਾਂ ਦੇ ਮੁਕਾਬਲਿਆਂ ਵਿੱਚੋਂ ਅਰਸ਼ਪ੍ਰੀਤ ਕੌਰ ਅਤੇ ਹਰਲੀਨ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-18 ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ ਦੀ ਦਇਆ ਕੌਰ ਨੇ ਪਹਿਲਾ ਸਥਾਨ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। 18 ਸਾਲ ਤੋਂ ਉਪਰ ਉਮਰ ਵਰਗ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਦੀ ਪਰਮਿੰਦਰ ਕੌਰ ਜੇਤੂ ਰਹੀ ਜਦਕਿ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਦੂਜੇ ਸਥਾਨ ਉੱਤੇ ਰਹੀ।

Punjab Bani 04 September,2023
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪੁਰਬ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਅੰਮਿਤਸਰ:- 3 ਸਤੰਬਰ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਦੌਰਾਨ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਦੇ ਮੁੱਖ ਗ੍ਰੰਥੀ ਗਿਆਨੀ ਸਰਜੀਤ ਸਿੰਘ ਸਭਰਾ ਨੇ “ਜਾ ਕਉ ਹਰਿ ਰੰਗ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ॥” ਵਿਸ਼ੇ ਉਪਰ ਗੁਰਬਾਣੀ ਤੇ ਇਤਿਹਾਸਕ ਪ੍ਰਸੰਗਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੂਹ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਸਮਾਗਮ ਰਚਾਉਣ ਵਾਲੀਆਂ ਧਾਰਮਿਕ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਗੁਰਬਾਣੀ ਦੇ ਸੰਦਰਭ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਸਮੇਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਸਤਿਬੀਰ ਸਿੰਘ ਚੋਜੀ ਬੈਂਕ ਵਾਲੇ, ਭਾਈ ਹਰਪ੍ਰੀਤ ਸਿੰਘ ਗਿੰਨੀ ਵੀਰ ਜੀ ਨੇ ਗੁਰਬਾਣੀ ਮਨੋਹਰ ਰੰਸ ਭਿੰਨੇ ਕੀਰਤਨ ਦੀ ਛਹਿਬਰ ਲਾਈ ਅਤੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦੀਆਂ ਬੀਬੀਆਂ ਦੇ ਜਥਿਆਂ ਨੇ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ। ਸਟੇਜ ਦੀ ਸੇਵਾ ਭਾਈ ਦੇਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਸਮੇਂ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਸ. ਸਤਿੰਦਰ ਸਿੰਘ ਚਾਵਲਾ, ਸ. ਭਗਵੰਤ ਸਿੰਘ ਧਗੇੜਾ ਮੈਨੇਜਰ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਬਲਵਿੰਦਰ ਸਿੰਘ ਪੱਟੀ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਭਾਈ ਭੁਪਿੰਦਰ ਸਿੰਘ, ਭਾਈ ਮਨਜੀਤ ਸਿੰਘ ਸੇਠੀ, ਸ. ਜੋਗਿੰਦਰ ਸਿੰਘ ਟੰਡਨ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਸ. ਅਮਰਜੀਤ ਸਿੰਘ ਰੰਧਾਵਾ, ਸ. ਐਸ.ਪੀ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਬੁੱਢਾ ਦਲ ਵੱਲੋਂ ਕੀਰਤਨੀ ਜਥਿਆਂ ਤੇ ਹੋਰ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਦਾ ਸਿਰਪਾਓ ਨਾਲ ਸਨਮਾਨ ਕੀਤਾ ਗਿਆ।

Punjab Bani 04 September,2023
ਗਨਪਤੀ ਵਿਸਰਜਨ ਕਮੇਟੀ ਵਲੋਂ ਵਿਧਾਇਕ ਕੋਹਲੀ ਨੂੰ ਮੰਗ ਪੱਤਰ

ਗਨਪਤੀ ਵਿਸਰਜਨ ਕਮੇਟੀ ਵਲੋਂ ਵਿਧਾਇਕ ਕੋਹਲੀ ਨੂੰ ਮੰਗ ਪੱਤਰ ਪਟਿਆਲਾ, 2 ਸਤੰਬਰ: ਸ਼੍ਰੀ ਗਣਪਤੀ ਮਹਾਂਉਤਸਵ ਕਮੇਟੀ ਤੇ ਸ਼੍ਰੀ ਬਾਬਾ ਰਾਮਦੇਵ ਜੀਨਗਰ ਸਭਾ ਤੋਪ ਖਾਨਾ ਮੋੜ ਪਟਿਆਲਾ ਵਲੋਂ ਯੂਥ ਆਗੂ ਸਨੀ ਢਾਬੀ ਦੀ ਅਗਵਾਈ ਹੇਠ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸਮਾਣਾ ਭਾਖੜਾ ਨਹਿਰ ਦੇ ਨਾਲ ਲਗਦੇ ਕੱਚੇ ਰਸਤੇ ਨੂੰ ਪੱਕਾ ਕੀਤਾ ਜਾਵੇ, ਮੂਰਤੀ ਵਿਸਰਜਨ ਕਰਨ ਵਾਲੇ ਥੜੇ ਨੂੰ 10 ਫੁੱਟ ਚੌੜਾ ਵੀ ਕੀਤਾ ਜਾਵੇ ਤਾਂ ਕੇ ਸੜਕ ਖੁੱਲ੍ਹੀ ਹੋ ਸਕੇ ਅਤੇ ਜਿਆਦਾ ਸ਼ਰਧਾਲੂ ਖੜ੍ਹ ਸਕਣ, ਆਵਾਜਾਈ ‘ਚ ਕੋਈ ਵਿਘਨ ਨਾ ਪਵੇ। ਮੰਗ ਪੱਤਰ ਰਾਹੀਂ ਉਨ੍ਹਾਂ ਦੱਸਿਆ ਕਿ ਜਦੋਂ ਵੀ ਸ਼ਰਧਾਲੂ ਮੂਰਤੀ ਵਿਸਰਜਨ ਕਰਦੇ ਹਨ ਤਾਂ ਵੱਡਾ ਇਕੱਠ ਹੋਣ ਕਰਕੇ ਜਾਨੀ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਹੀ ਨਹੀਂ ਬਲਕਿ ਆਸ ਪਾਸ ਕਸਬਿਆਂ ਤੋਂ ਵੀ ਕਈ ਵਾਰ ਸ਼ਰਧਾਲੂਆਂ ਵਲੋਂ ਇਥੇ ਆ ਕੇ ਮੂਰਤੀ ਵਿਸਰਜਨ ਕੀਤਾ ਜਾਂਦਾ ਹੈ। ਇਸ ਲਈ ਇਥੇ ਇਨੀ ਵੱਡੀ ਗਿਣਤੀ ਹੋ ਜਾਂਦੀ ਹੈ। ਇਸ ਵਫਦ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਸ਼ਵਾਸ਼ ਦਿਵਾਇਆ ਕੇ ਇਨ੍ਹਾਂ ਮੰਗਾਂ ਸਬੰਧੀ ਜਲਦੀ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਮੰਗਾਂ ਪੂਰੀਆਂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਬਲਵੰਤ ਖੱਤਰੀ, ਸਨੀ ਡਾਬੀ, ਸੋਨੂੰ ਖੱਤਰੀ, ਵਿਨੋਦ ਡਾਬੀ,ਰਾਮ ਸਰੂਪ, ਕਾਲੂ ਡਾਬੀ, ਰਾਮਸਰੂਪ, ਸਤਪਾਲ, ਮਹਾਂਵੀਰ, ਵਿਜੈ, ਅਰੁਣ, ਸ਼ੰਬੂ ਡਾਬੀ, ਦੀਪੂ, ਰਵਿੰਦਰ, ਕਪਿਲ, ਨਰਿੰਦਰ, ਪੰਕਜ, ਭਾਰਤ ਕੁਮਾਰ ਵੀ ਮੌਜੂਦ ਸਨ।

Punjab Bani 02 September,2023
ਪੰਜਾਬੀ ਭਾਸ਼ਾ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਸਰਕਾਰ ਕਰ ਰਹੀ ਖਿਲਵਾੜ : ਪ੍ਰੋ. ਬਡੂੰਗਰ

ਪੰਜਾਬੀ ਭਾਸ਼ਾ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਸਰਕਾਰ ਕਰ ਰਹੀ ਖਿਲਵਾੜ : ਪ੍ਰੋ. ਬਡੂੰਗਰ ਸਰਕਾਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਬਰਬਾਦੀ ਬੋਰਡ ਤੋਂ ਵੱਧ ਕੁਝ ਵੀ ਨਹੀਂ ਪਟਿਆਲਾ 2 ਸਤੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਰਕਾਰ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਭਾਸ਼ਾ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਗਠਨ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਯੂਨੀਵਰਸਿਟੀ ਦੇ ਕੰਟਰੋਲ ਤੋਂ ਬਾਹਰ ਕੱਢਕੇ ਨੇਪਰੇ ਚੜਾਉਣਾ, ਸਮੇਂ ਸਮੇਂ ਤੇ ਪਾਠ ਪੁਸਤਕਾਂ ਤਿਆਰ ਕਰਵਾਉਣ ਹਿੱਤ ਕੀਤਾ ਗਿਆ ਸੀ ਤਾਂ ਕਿ ਪ੍ਰੀਖਿਆਵਾਂ ਕਰਵਾਉਣ, ਪਾਠ ਪੁਸਤਕਾਂ ਛਪਾਉਣ ਦੇ ਨਾਲ ਨਾਲ ਪੰਜਾਬ ਦਾ ਇਤਿਹਾਸ, ਸੱਭਿਆਚਾਰ, ਪੰਜਾਬੀ ਭਾਸ਼ਾ ਨੂੰ ਸਹੀ ਅਤੇ ਸ਼ੁੱਧ ਰੂਪ ਵਿਚ ਨੌਜਵਾਨ ਪੀੜ੍ਹੀ ਅਤੇ ਸਕੂਲ ਦੇ ਵਿਦਿਆਰਥੀਆਂ ਤੱਕ ਪਹੁੰਚਾਉਣਾ ਸੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਕਿਸੇ ਸੋਚੀ, ਸਮਝੀ ਅਤੇ ਗੁੱਝੀ ਨੀਤੀ ਤਹਿਤ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀ ਹੈ ਇਸ ਕਰਕੇ ਸਰਕਾਰ ਦਾ ਅਜਿਹਾ ਰਵੱਈਆ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਸਰਕਾਰਾਂ ਅਤੇ ਚੇਅਰਮੈਨ ਵੀ ਬਦਲਦੇ ਰਹੇ ਹਨ, ਪ੍ਰੰਤੂ ਅਜਿਹੀ ਕੋਝੀ ਨੀਤੀ ਬਾਦਸਤੂਰ ਜਾਰੀ ਹੈ। ਪ੍ਰੋ. ਬਡੂੰਗਰ ਨੇ ਜ਼ਿਕਰ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਦੇਸ਼ ਦੇ ਮਹਾਨ ਸਪੂਤ ਅਮਰ ਸ਼ਹੀਦ ਸਰਦਾਰ ਊਧਮ ਸਿੰਘ ਬਾਰੇ ਮਨਘੜਤ ਬਿਲਕੁਲ ਗਲਤ ਸੂਚਨਾ ਤੱਥਾਂ ਤਾਰੀਖਾਂ ਲਿਖਵਾਕੇ ਪੰਜਾਬ ਅਤੇ ਦੇਸ਼ ਦੀ ਅਜ਼ਾਦੀ ਦੇ ਮਹਾਨ ਨਾਇਕ ਨਾਲ ਹੀ ਵੀ ਘੋਰ ਬੇਇਨਸਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲ੍ਹਿਆਂ ਵਾਲੇ ਬਾਗ ਦਾ 13 ਅਪ੍ਰੈਲ 1919 ਨੂੰ ਵਾਪਰਿਆ ਇਹ ਹਿਰਦੇਵੇਦਕ ਸਾਕਾ ਜਿਸ ਵਿਚ ਅਨੇਕਾਂ ਹੀ ਅਜ਼ਾਦੀ ਦੇ ਪਰਵਾਨੇ ਸਿੱਖਾਂ, ਹਿੰਦੂਆਂ, ਮੁਸਲਮਾਨਾਂ ਸਮੇਤ ਪੰਜਾਬੀਆਂ ਦਾ ਸਾਂਝਾ ਪਵਿੱਤਰ ਖੂਨ ਜਨਰਲ ਡਾਇਰ ਨੇ ਵਹਾਇਆ ਸੀ, ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਜੀ ਦੇ ਇਤਿਹਾਸ ਨੂੰ ਤੋੜ ਮਰੋੜਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਇਹ ਬੋਰਡ ਵਾਲੇ ਕਿਸ ਦੀ ਸੇਵਾ ਕਰ ਰਹੇ ਹਨ? ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬੀ ਸਕੂਲ ਸਿੱਖਿਆ ਬੋਰਡ ਬਰਬਾਦੀ ਬੋਰਡ ਬਣਕੇ ਹੀ ਰਹਿ ਗਿਆ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕਤੀ ਹੈ ਕਿ ਇਸ ਕੋਝੇ ਵਰਤਾਰੇ ਲਈ ਜ਼ਿੰਮੇਵਾਰ ਅਧਿਕਾਰੀਆਂ, ਚੇਅਰਮੈਨ ਅਤੇ ਚੇਅਰਪਰਸਨ ਵਿਰੁੱਧ ਸਖਤ ਕਾਰਵਾਈ ਕਰਵਾਉਣ ਤਾਂ ਜੋ ਇਹ ਗੰਦਾ ਅਤੇ ਮੰਦਭਾਗਾ ਸਿਲਸਿਲਾ ਪੱਕੇ ਤੌਰ ’ਤੇ ਬੰਦ ਹੋ ਸਕੇ।

Punjab Bani 02 September,2023
ਜੀਵਨ ਜੁਗਤਿ ਸਮਾਗਮ ਗੁ: ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅੱਜ ਹੋਵੇਗਾ

ਜੀਵਨ ਜੁਗਤਿ ਸਮਾਗਮ ਗੁ: ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅੱਜ ਹੋਵੇਗਾ ਅੰਮਿਤਸਰ:- 2 ਸਤੰਬਰ ( ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਦਰਵਾਂ ਜੀਵਨ ਜੁਗਤਿ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅੱਜ ਸ਼ਾਮ ਨੂੰ ਹੋਵੇਗਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਜੀਵਨ ਜੁਗਤਿ ਸਮਾਗਮ ਸਭਾ ਦੇ ਮੁਖੀ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਵਿਸ਼ੇਸ਼ ਉਦਮ ਤੇ ਸਹਿਯੋਗ ਨਾਲ 03 ਸੰਤਬਰ ਨੂੰ ਸ਼ਾਮ 5:00 ਵਜੇ ਤੋਂ ਅਰੰਭ ਹੋ ਕੇ 9:30 ਵਜੇ ਤੀਕ ਹੋਵੇਗਾ। ਪੰਥ ਦੇ ਮਹਾਨ ਕੀਰਤਨੀ ਜਥੇ ਜਿਨ੍ਹਾਂ ਵਿੱਚ ਭਾਈ ਸਾਹਿਬ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਸਤਿਬੀਰ ਸਿੰਘ ਚੋਜੀ, ਭਾਈ ਹਰਪ੍ਰੀਤ ਸਿੰਘ ਗਿੰਨੀ ਵੀਰ ਜੀ ਅਤੇ ਕੀਰਤਨੀ ਜਥਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਵਿਸ਼ੇਸ਼ ਤੌਰ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਜੋੜਨਗੇਂ ਅਤੇ ਗਿਆਨੀ ਸੁਰਜੀਤ ਸਿੰਘ ਸਭਰਾ ਮੁੱਖ ਗ੍ਰੰਥੀ ਗੁ: ਸ਼ਹੀਦ ਬਾਬਾ ਦੀਪ ਸਿੰਘ ਕਥਾ ਰਾਹੀਂ ਹਾਜ਼ਰੀ ਲਵਾਉਣਗੇਂ।

Punjab Bani 02 September,2023
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ ਅੰਮ੍ਰਿਤਸਰ:- 31 ਅਗਸਤ ( ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂਘਰਾਂ ਦੀ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਜੀਵਨ ਜੁਗਤਿ ਸਮਾਗਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ 15ਵਾਂ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ 3 ਸੰਤਬਰ ਨੂੰ ਸ਼ਾਮ 5:00 ਤੋਂ 9:30 ਤੀਕ ਹੋਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਵਿਸ਼ੇਸ਼ ਇੱਕਤਰਤਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਜਿਸ ਵਿੱਚ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਸ. ਦੇਵਿੰਦਰ ਸਿੰਘ, ਸ. ਸ਼ਰਨਜੀਤ ਸਿੰਘ, ਸ. ਗੁਰਬਖਸ਼ ਸਿੰਘ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ, ਬੀਬੀ ਮਨਜੀਤ ਕੌਰ ਬਟਾਲੇ ਵਾਲੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। 3 ਸਤੰਬਰ ਨੂੰ ਸ਼ਾਮ 5:00 ਵਜੇ ਤੋਂ 9:30 ਤੀਕ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ। ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰੋਗਰਾਮ ਨੂੰ ਅੰਤਿਮ ਦੇ ਦਿਤਾ ਗਿਆ ਹੈ ਅਤੇ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗਿਆਨੀ ਸੁਰਜੀਤ ਸਿੰਘ ਸਭਰਾ ਮੁੱਖ ਗ੍ਰੰਥੀ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਾਲੇ, ਭਾਈ ਸਤਿਬੀਰ ਸਿੰਘ ਚੌਜੀ ਬੈਂਕ ਵਾਲੇ, ਭਾਈ ਹਰਪ੍ਰੀਤ ਸਿੰਘ ਗਿੱਨੀ ਵੀਰ ਜੀ, ਕੀਰਤਨੀ ਜਥਾ ਸਮੂਹ ਬੀਬੀਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਥਾਨਕ ਸਮੂਹ ਸੰਗਤਾਂ ਸਭਾ ਸੁਸਾਇਟੀਆਂ ਨੂੰ ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜ਼ਰੀ ਭਰਨ ਲਈ ਅਪੀਲ ਕੀਤੀ ਹੈ।

Punjab Bani 31 August,2023
ਸ਼ੋ੍ਰਮਣੀ ਕਮੇਟੀ ਨੇ ਕਰਵਾਏ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਮੁਕਾਬਲੇ

ਸ਼ੋ੍ਰਮਣੀ ਕਮੇਟੀ ਨੇ ਕਰਵਾਏ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਦੁਮਾਲਾ ਤੇ ਦਸਤਾਰ ਮੁਕਾਬਲੇ ਪਹਿਲਾ, ਦੂਜਾ ਅਤੇ ਤੀਜਾ ਨਗਦ ਇਨਾਮ ਹਾਸਲ ਕਰਨ ਵਾਲਿਆਂ ਨੂੰ ਕੀਤਾ ਗਿਆ ਸਨਮਾਨਤ ਮਹਾਰਾਜਾ ਰਿਪੁਦਮਨ ਸਿੰਘ ਦੀ ਧਰਮ ਤੇ ਕੌਮ ਪ੍ਰਤੀ ਨਿਸ਼ਠਾ ਪ੍ਰੇਰਨਾ ਸਰੋਤ : ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਭਾ/ਪਟਿਆਲਾ 31 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਅਤੇ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਵਿਖੇ ਬੱਚੇ ਬੱਚੀਆਂ ਦੇ ਦੁਮਾਲੇ ਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਬਲਤੇਜ ਸਿੰਘ ਖੌਖ ਵੱਲੋਂ ਕਰਵਾਏ ਗਏ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ 700 ਦੇ ਕਰੀਬ ਵਿਦਿਆਰਥੀ ਬੱਚੇ-ਬੱਚੀਆਂ ਨੇ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਨ੍ਹਾਂ ਨੇ ਸੋਹਣਾ ਦੁਮਾਲਾ ਅਤੇ ਸੋਹਣੀ ਦਸਤਾਰ ਸਜਾਕੇ ਨਗਦ ਇਨਾਮ ਰਾਸ਼ੀ ਅਤੇ ਮੈਡਲ ਪ੍ਰਾਪਤ ਕੀਤਾ। ਮੁਕਾਬਲਿਆਂ ਵਿਚ ਪੰਜਵੀਂ, ਛੇਵੀਂ, ਨੌਵੀਂ ਸਮੇਤ ਬਾਹਰਵੀਂ ਤੱਕ ਦੇ ਵਿਦਿਆਰਥੀ ਗਰੁੱਪਾਂ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਨਗਦ ਇਨਾਮ ਹਾਸਲ ਕਰਨ ਵਾਲਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁਕਾਬਲਿਆਂ ਵਿਚ ਪੁੱਜੇ ਵਿਦਿਆਰਥੀਆਂ ਦਾ ਜਿਥੇ ਮਾਰਗ ਦਰਸ਼ਨ ਕੀਤਾ, ਉਥੇ ਹੀ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨਾਲ ਸਬੰਧਤ ਇਤਿਹਾਸਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਧਰਮ ਪ੍ਰਤੀ ਦਿ੍ਰੜਤਾ ਰੱਖਣ ਵਾਲੇ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ ਹਕੂਮਤ ਨੂੰ ਢੁਕਵਾਂ ਜਵਾਬ ਦਿੱਤਾ, ਉਥੇ ਹੀ ਸਿੱਖ ਧਰਮ ਅਤੇ ਕੌਮ ਪ੍ਰਤੀ ਕੀਤੀ ਫਰਜ਼ਾਂ ਦੀ ਪਹਿਰੇਦਾਰੀ ਸਾਡੀ ਅਜੌਕੀ ਪੀੜ੍ਹੀ ਨੂੰ ਆਪਣੇ ਧਰਮ ਅਤੇ ਸਿੱਖ ਧਰਮ ਪ੍ਰਤੀ ਨਿਸ਼ਠਾ ਪੈਦਾ ਕਰਨ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਨੌਜਵਾਨ ਬੱਚੇ ਬੱਚੀਆਂ ਨੂੰ ਸਿੱਖ ਇਤਿਹਾਸ ਦੇ ਮਹਾਨ ਤੇ ਵਿਲੱਖਣ ਇਤਿਹਾਸ ਨਾਲ ਜੋੜਨ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ। ਇਸ ਉਪਰੰਤ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਬੀਬੀ ਹਰਦੀਪ ਕੌਰ ਖੌਖ ਨੇ ਵਿਦਿਆਰਥੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਪੱਛਮੀ ਸੱਭਿਆਚਾਰ ਦਾ ਵੱਡਾ ਪ੍ਰਭਾਵ ਬੱਚੇ ਬੱਚੀਆਂ ਵਿਚ ਦਿਖਾਈ ਦੇ ਰਿਹਾ ਅਤੇ ਸਮਾਜ ਵਿਚ ਨਸ਼ੇ ਦੀ ਪ੍ਰਵਿਰਤੀ, ਪਤਿਤਪੁਣੇ ਦਾ ਰੁਝਾਨ ਸਮੇਤ ਅਨੇਕਾਂ ਹੀ ਸਮਾਜਕ ਬੁਰਾਈਆ ਦੀ ਲਪੇਟ ਵਿਚ ਸਾਡੀ ਪੀੜ੍ਹੀ ਹੈ, ਜਿਨ੍ਹਾਂ ਨੂੰ ਏਸ ਦਲਦਲ ਤੋਂ ਬਚਾਉਣ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਮਹਾਨ ਉਪਰਾਲੇ ਏਸ ਕਰਕੇ ਕਰ ਰਹੀ ਹੈ ਤਾਂ ਕਿ ਸਾਡੀ ਆਉਣ ਵਾਲੀਆਂ ਨਸਲਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਆਏ ਵਿਦਿਆਰਥੀਆਂ, ਮਾਪਿਆਂ ਅਤੇ ਵਿਸ਼ੇਸ਼ ਤੌਰ ’ਤੇ ਸਕੂਲਾਂ ਤੋਂ ਆਏ ਸਮੂਹ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ। ਮੁਕਾਬਲੇ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਇੰਚਾਰਜ ਕਰਤਾਰ ਸਿੰਘ, ਹੈਡ ਇੰਚਾਰਜ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਗੁਰਲਾਲ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਡਾਇਰੈਕਟਰ ਡਾ. ਚਮਕੌਰ ਸਿੰਘ, ਡਾ. ਸਤਿੰਦਰ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਗੁਰਦਿਆਲ ਇੰਦਰ ਸਿੰਘ ਬਿੱਲੂ, ਮੱਖਣ ਸਿੰਘ ਲਾਲਕਾ, ਜੱਸਾ ਸਿੰਘ ਖੋਖ, ਕਰਨੈਲ ਸਿੰਘ ਨਾਭਾ, ਗੁਰਮੁੱਖ ਸਿੰਘ ਤੋਜੋਮਾਜਰੀ, ਸਤਿਗੁਰੂ, ਬਲਦੇਵ ਸਿੰਘ ਗੁਰਦਿੱਤਪੁਰਾ, ਗੁਰਚਰਨ ਸਿੰਘ ਘਮਰੌਦਾ, ਪ੍ਰਚਾਰਕ ਸਾਹਿਬਾਨ ’ਚ ਭਾਈ ਪਰਵਿੰਦਰ ਸਿੰਘ ਬਰਾੜਾ, ਭਾਈ ਬੇਅੰਤ ਸਿੰਘ, ਭਾਈ ਜਸਵੀਰ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ ਆਦਿ ਸਮੂਹ ਸਟਾਫ ਦੇ ਅਧਿਕਾਰੀ ਤੇ ਮੈਂਬਰ ਸ਼ਾਮਲ ਸਨ।

Punjab Bani 31 August,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਧਾਰਮਕ ਸਮਾਗਮ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਧਾਰਮਕ ਸਮਾਗਮ ਪਾਵਨ ਗ੍ਰੰਥ ਤੋਂ ਮਿਲਦੀ ਸਮੁੱਚੀ ਮਾਨਵਤਾ ਨੂੰ ਅਧਿਆਤਮਕ ਅਤੇ ਸਿਧਾਂਤਕ ਤੌਰ ’ਤੇ ਅਗਵਾਈ : ਪ੍ਰੋ. ਬਡੂੰਗਰ ਪਟਿਆਲਾ 30 ਅਗਸਤ () ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 317 ਸੰਪੂਰਨਤਾ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਰਾਗੀ ਜਥੇ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੀ ਭਲੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਵੀ ਦਿੱਤੀ। ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਤਿਹਾਸ ਦੀ ਰੌਸ਼ਨੀ ’ਚ ਜਾਣੂੰ ਕਰਵਾਇਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਮੁਗਲਾਂ ਨਾਲ ਲੰਬੀ ਜੱਦੋ-ਜਹਿਦ ਕਰਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਕਰਵਾਈ ਸੀ ਅਤੇ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਰਜ ਕਰਕੇ ਬਾਣੀ ਦੀ ਲਿਖਣ ਦੀ ਸੇਵਾ ਭਾਈ ਮਨੀ ਸਿੰਘ ਨੇ ਨਿਭਾਈ ਅਤੇ ਗੁਰੂ ਸਾਹਿਬ ਨੇ ਹਜ਼ੂਰ ਸਾਹਿਬ ਨੰਦੇੜ ਵਿਖੇ ਜੋਤੀ ਜੋਤਿ ਸਮਾਉਣ ਸਮੇਂ ਸਿੱਖ ਕੌਮ ਅਤੇ ਸਮੁੱਚੀ ਮਾਨਵਤਾ ਨੂੰ ਇਸ ਪਾਵਨ ਗ੍ਰੰਥ ਦੇ ਲੜ ਲਾਇਆ ਅਤੇ ਉਪਦੇਸ਼ ਕੀਤਾ ਸਰਬ ਸਾਂਝੇ ਅਤੇ ਕਲਿਆਣਕਾਰੀ ਉਪਦੇਸ਼ਾਂ ਲਈ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕੀਤਾ ਜਾਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਪਾਵਨ ਗ੍ਰੰਥ ਪੂਰੀ ਦੁਨੀਆ ਦਾ ਵਿਲੱਖਣ ਅਤੇ ਮਹਾਨ ਗ੍ਰੰਥ ਹੈ, ਜੋ ਸਾਰਿਆਂ ਨੂੰ ਅਧਿਆਤਮਕ ਅਤੇ ਸਿਧਾਂਤਕ ਤੌਰ ’ਤੇ ਅਗਵਾਈ ਪ੍ਰਦਾਨ ਕਰਦਾ ਹੈ। ਇਸ ਉਪਰੰਤ ਸਾਬਕਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਜਿਥੇ ਸੰਗਤਾਂ ਨੂੰ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ, ਉਥੇ ਹੀ ਜਾਣੂੰ ਕਰਵਾਇਆ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਅਤੇ ਗੁਰੂ ਲੜ ਲੱਗਕੇ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਸਮਾਗਮ ਦੌਰਾਨ ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਲਖਵੀਰ ਸਿੰਘ ਲੌਟ, ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਜਸਪ੍ਰੀਤ ਸਿੰਘ ਭਾਟੀਆ, ਸੁਖਵਿੰਦਰਪਾਲ ਸਿੰਘ ਮਿੰਟਾ, ਜਸਪ੍ਰੀਤ ਸਿੰਘ ਭਾਟੀਆ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਰਵਿੰਦਰਪਾਲ ਸਿੰਘ ਰਿੰਕੂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਗਿਆ। ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਰਦਾਸ ਕਰਦੇ ਹੋਏ, ਨਾਲ ਹਨ ਸਾਬਕਾ ਪ੍ਰਧਾਨ ਪੋ੍ਰ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸੰਗਤਾਂ।

Punjab Bani 30 August,2023
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਨਿਸ਼ਕਾਮ ਸੇਵਕ ਜਥਾ ਯੂ.ਕੇ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ਨਿਸ਼ਕਾਮ ਸੇਵਕ ਜਥਾ ਯੂ.ਕੇ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅੰਮ੍ਰਿਤਸਰ:- 30 ਅਗਸਤ ( ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੋਨੇ ਦੀ ਸੇਵਾ, ਪੰਜ ਤਖ਼ਤ ਸਾਹਿਬਾਨ ਤੇ ਕਾਰ ਸੇਵਾਵਾਂ ਨਿਭਾਉਣ ਵਾਲੇ ਸ੍ਰੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਤੇ ਜਥੇ ਦੇ ਸੇਵਕਾਂ ਨੇ ਸਿੱਖ ਗੁਰੂ ਸਾਹਿਬਾਨ ਅਤੇ ਬੁੱਢਾ ਦਲ ਦੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਕ ਸ਼ਸਤਰ ਗੁਰਦੁਆਰਾ ਬਰਮਿੰਘਮ ਪੁੱਜਣ ਤੇ ਫੁੱਲਾਂ ਅਤੇ ਜੈਕਾਰਿਆਂ ਨਾਲ ਬਹੁਤ ਹੀ ਨਿੱਘਾ ਸੁਆਗਤ ਕੀਤਾ। ਇਹ ਜਾਣਕਾਰੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇੱਕ ਲਿਖਤੀ ਪ੍ਰੈਸ ਨੋਟ ਰਾਹੀ ਜਾਰੀ ਕੀਤੀ। ਉਨ੍ਹਾਂ ਦਸਿਆ ਬੁੱਢਾ ਦਲ ਵੱਲੋਂ ਜਿਸ ਹਾਲ ਵਿਚ ਸੰਗਤਾਂ ਨੂੰ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ ਉਸ ਹਾਲ ਨੂੰ ਨਿਸ਼ਕਾਮ ਸੇਵਕ ਜਥੇ ਨੇ ਖੂਬਸੂਰਤ ਸ਼ਿਗਾਰਿਆਂ ਹੋਇਆ ਸੀ। ਇੱਥੇ ਧਾਰਮਿਕ ਇਕੱਠ ਨੂੰ ਭਾਈ ਮਹਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡੇ ਧੰਨ ਭਾਗ, ਇਸ ਅਸਥਾਨ ਤੇ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਪੁੱਜਣ ਤੇ ਸ਼ੁਕਰ ਗੁਜ਼ਾਰ ਹਾਂ। ਏਥੋਂ ਦੀ ਸੰਗਤ ਪਾਵਨ ਸ਼ਸਤਰਾਂ ਦੇ ਇਤਿਹਾਸ ਅਤੇ ਬੁੱਢਾ ਦਲ ਦੀ ਪੁਰਾਤਨ ਵਿਰਾਸਤ ਤੋਂ ਜਾਣੂ ਹੋ ਸਕੀ ਹੈ। ਉਨ੍ਹਾਂ ਕਿਹਾ ਨਿਸ਼ਕਾਮ ਸੇਵਕ ਜਥਾ, ਬੁੱਢਾ ਦਲ ਨਾਲ ਹਰ ਤਰ੍ਹਾਂ ਦਾ ਸਹਿਯੋਗ ਕਰੇਗਾ। ਉਪਰੰਤ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸਮੁੱਚੀ ਸੰਗਤ ਦੇ ਦਰਸ਼ਨ ਕਰਦਿਆਂ ਕਿਹਾ ਕਿ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਯੂ.ਕੇ ਵਾਲਿਆਂ ਵੱਲੋਂ ਮਿਲੇ ਪਿਆਰ ਸਤਿਕਾਰ ਤੇ ਸਨੇਹ ਨੇ ਯੂ.ਕੇ ਦੀ ਸੰਗਤ ਦੇ ਦਰਸ਼ਨ ਕਰਵਾਏ ਹਨ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਤੋਂ ਇਲਾਵਾ ਬੁੱਢਾ ਦਲ ਦੇ ਜਥੇਦਾਰ ਜਰਨੈਲਾਂ ਦੇ ਸ਼ਸਤਰ ਜਿਨਂੇ ਕੋ ਅਸੀਂ ਲਿਆ ਸਕਦੇ ਸੀ ਉਨ੍ਹਾਂ ਦੇ ਅੱਜ ਤੁਹਾਨੂੰ ਦਰਸ਼ਨ ਕਰਵਾਏ ਗਏ ਹਨ। ਨਿਸ਼ਾਨੀਆਂ ਦਾ ਖਜ਼ਾਨਾ ਬੁੱਢਾ ਦਲ ਪਾਸ ਵਿਸ਼ਾਲ ਹੈ ਪਰ ਸਾਰਾ ਕੁੱਝ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਨੂੰ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਆਉਣ ਦਾ ਸੱਦਾ ਦਿੱਤਾ। ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਾਉਣ ਦੀ ਸੇਵਾ ਖੁਦ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਨਿਭਾਈ। ਇੱਥੇ ਹੀ ਗਿਆਨੀ ਭਗਵਾਨ ਸਿੰਘ ਜੌਹਲ ਨੇ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਸਬੰਧੀ ਅਤੇ ਉਸ ਮਹਾਨ ਜਰਨੈਲ ਦੇ ਜੀਵਨ ਬਾਰੇ ਭਾਵਪੂਰਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵੱਲੋਂ ਮਨਾਈ ਗਈ ਸ਼ਤਾਬਦੀ ਨੇ ਖਾਲਸਾ ਪੰਥ ਨਿਹੰਗ ਸਿੰਘਾਂ ਦਾ ਪ੍ਰਚਾਰ ਸੰਸਾਰ ਦੇ ਕੋਨੇ ਕੋਨੇ ‘ਚ ਤੀਕ ਪੁੱਜਾ ਹੈ। ਉਨ੍ਹਾਂ ਕਿਹਾ ਬਾਬਾ ਜੀ ਦੇ ਪਿੱਠ ਭੂਮੀ ਤੇ ਕੰਮ ਰਹੇ ਉਘੇ ਸਿੱਖ ਵਿਦਵਾਨ ਦਿਲਜੀਤ ਸਿੰਘ ਬੇਦੀ ਦੀਆਂ ਸੇਵਾਵਾਂ ਇਸ ਲਈ ਪ੍ਰਸ਼ੰਸਾਜਨਕ ਹਨ ਕਿਉਂ ਕਿ ਬੁੱਢਾ ਦਲ ਦੇ ਪ੍ਰਚਾਰ ਪ੍ਰਸਾਰ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੀਕ ਪਹੁੰਚਾਉਣ ਦੀ ਉਹ ਸੇਵਾ ਨਿਭਾ ਰਹੇ ਹਨ। ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਸਮੇਂ ਡਾ. ਜਸਵੰਤ ਸਿੰਘ, ਬਾਬਾ ਤਰਸੇਮ ਸਿੰਘ ਮੋਰਾਂਵਾਲੀ ਢਾਡੀ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਤੇ ਹੋਰ ਨਿਹੰਗ ਸਿੰਘਾਂ ਫੌਜਾਂ ਹਾਜ਼ਰ ਸਨ।

Punjab Bani 30 August,2023
ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ

ਸ਼੍ਰੋਮਣੀ ਕਮੇਟੀ ਨੇ ਯਾਰੀਆਂ-2 ਫਿਲਮ ’ਚ ਸਿੱਖ ਵਿਰੋਧੀ ਦ੍ਰਿਸ਼ ਨੂੰ ਲੈ ਕੇ ਕਾਨੂੰਨੀ ਕਾਰਵਾਈ ਆਰੰਭੀ - ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਫਿਲਮ ਜਾਰੀ ਨਹੀਂ ਹੋਣ ਦਿੱਤੀ ਜਾਵੇਗੀ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਅਗਸਤ 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਵਿਰੁੱਧ ਫਿਲਮਾਂਕਣ ਨੂੰ ਲੈ ਕੇ ‘ਯਾਰੀਆਂ-2’ ਫਿਲਮ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਬੀਤੇ ਕੱਲ੍ਹ ਇਹ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਨਾਲ-ਨਾਲ ਆਈਟੀ ਮੰਤਰਾਲੇ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਪਾਸੋਂ ਇਸ ਫਿਲਮ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਿਤਾਇਆ ਹੈ ਕਿ 27 ਅਗਸਤ ਨੂੰ ਟੀ-ਸੀਰੀਜ਼ ਕੰਪਨੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤੇ ਗਏ ਇਸ ਫਿਲਮ ਦੇ ਇਕ ਗੀਤ ਵਿਚ ਸਿਰੋਂ ਮੋਨੇ ਅਤੇ ਕਲੀਨਸ਼ੇਵ ਅਦਾਕਾਰ ਨੂੰ ਸਿੱਖ ਕਕਾਰ (ਗਾਤਰਾ ਕਿਰਪਾਨ) ਪਹਿਨਾ ਕੇ ਫਿਲਮਾਂਕਣ ਦਰਸਾਇਆ ਗਿਆ ਹੈ। ਇਸ ਨਾਲ ਦੇਸ਼ ਦੁਨੀਆਂ ਅੰਦਰ ਵਸਦੀ ਸਿੱਖ ਕੌਮ ਦੀਆਂ ਭਾਵਨਾਵਾਂ ਭੜਕੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਕਰੜਾ ਰੁਖ਼ ਅਖ਼ਤਿਆਰ ਕਰਦਿਆਂ ਕਾਨੂੰਨੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਿਕਾਇਤ ਵੀ ਭੇਜੀ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਸਾਫ਼ ਤੌਰ ’ਤੇ ਕਿਹਾ ਹੈ ਕਿ ਕਿਸੇ ਵੀ ਫਿਲਮ ਵਿਚ ਸਿੱਖ ਕਕਾਰਾਂ ਅਤੇ ਸਿੱਖ ਸਿਧਾਂਤਾਂ ਦੀ ਤੌਹੀਨ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਬੰਧਤ ਫਿਲਮ ਵਿਚ ਸਿੱਖ ਕਕਾਰ ਕਿਰਪਾਨ ਅਤੇ ਗਾਤਰੇ ਨੂੰ ਸਿੱਖ ਸਿਧਾਂਤਾਂ ਅਤੇ ਮਰਯਾਦਾ ਵਿਰੁੱਧ ਪੇਸ਼ ਕਰਕੇ ਫਿਲਮ ਦੇ ਨਿਰਮਾਤਾ, ਨਿਰਦੇਸ਼ਕ ਅਤੇ ਅਦਾਕਾਰ ਨੇ ਠੀਕ ਨਹੀਂ ਕੀਤਾ। ਇਸ ਦੇ ਨਾਲ ਹੀ ਟੀ-ਸੀਰੀਜ਼ ਕੰਪਨੀ ਵੱਲੋਂ ਇਹ ਸਿੱਖ ਵਿਰੋਧੀ ਦ੍ਰਿਸ਼ ਆਪਣੇ ਚੈਨਲ ’ਤੇ ਜਨਤਕ ਕਰਨ ਦੀ ਅਵੱਗਿਆ ਕੀਤੀ ਹੈ। ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ਼੍ਰੋਮਣੀ ਕਮੇਟੀ ਇਸ ਫਿਲਮ ਨੂੰ ਕਿਸੇ ਵੀ ਕੀਮਤ ’ਤੇ ਰੀਲੀਜ਼ ਨਹੀਂ ਹੋਣ ਦੇਵੇਗੀ।

Punjab Bani 29 August,2023
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਦੀ ਯੂ.ਕੇ ਫੇਰੀ ਨੂੰ ਸਿੱਖ ਸੰਗਤਾਂ ਵੱਲੋਂ ਮਿਲਿਆ ਇਤਿਹਾਸਕ ਹੁੰਗਾਰਾ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਦੀ ਯੂ.ਕੇ ਫੇਰੀ ਨੂੰ ਸਿੱਖ ਸੰਗਤਾਂ ਵੱਲੋਂ ਮਿਲਿਆ ਇਤਿਹਾਸਕ ਹੁੰਗਾਰਾ ਅੰਮ੍ਰਿਤਸਰ:- 29 ਅਗਸਤ ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਆਪਣੀ ਯੂ.ਕੇ ਦੀ ਧਾਰਮਿਕ ਯਾਤਰਾ ਸਮੇਂ ਗੁਰਦੁਆਰਾ ਅੰਮ੍ਰਿਤ ਪ੍ਰਚਾਰ ਦੀਵਾਨ ਓਲਡਬਰੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਬਰਮਿੰਘਮ ਅਤੇ ਗੁਰਦੁਆਰਾ ਹਰਿਰਾਏ ਸਾਹਿਬ ਵੈਸਟ ਬਰੋਵਿਚ ਵਿਖੇ ਪੁਜੇ। ਗੁ: ਹਰਿਰਾਏ ਸਾਹਿਬ ਦੇ ਪਿੱਛੇ ਵਿਸ਼ਾਲ ਪਾਰਕ ਵਿਚ ਕੀਤੇ ਗੁਰਮਤਿ ਸਮਾਗਮਾਂ ਸਮੇਂ ਸੰਗਤਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ। ਇਹ ਸਮਾਗਮ ਹਰ ਸਾਲ ਦੀ ਤਰ੍ਹਾਂ ਸੰਤ ਕਰਤਾਰ ਸਿੰਘ ਮੁਖੀ ਦਮਦਮੀ ਟਕਸਾਲ ਅਤੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਨ। ਇਸ ਸਮਾਗਮ ਦੇ ਪ੍ਰਬੰਧਕ ਸੰਤ ਭਗਵਾਨ ਸਿੰਘ ਬੇਗੋਵਾਲ, ਬਾਬਾ ਹਰਜਿੰਦਰ ਸਿੰਘ ਖੇਲਾ ਅਤੇ ਟਕਸਾਲ ਦੇ ਭੁਜੰਗੀਆਂ ਨੇ ਸਮਰਪਿਤ ਭਾਵਨਾ ਨਾਲ ਸੰਗਤਾਂ ਦੀ ਸੇਵਾ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਸੰਤ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਬਲਦੇਵ ਸਿੰਘ ਜੋਗੇਵਾਲ ਵਿਸ਼ੇਸ਼ ਤੌਰ ਪੁਜੇ। ਸਮਾਗਮ ਵਿੱਚ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਦੀ ਆਮਦ ਮੌਕੇ ਸਮਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਜੈਕਾਰਿਆਂ ਨਾਲ ਸਵਾਗਤ ਕੀਤਾ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਟਕਸਾਲ ਤੇ ਬੁੱਢਾ ਦਲ ਦੇ ਆਪਸੀ ਸਬੰਧਾਂ ਬਾਰੇ ਬੋਲਦਿਆਂ ਕਿਹਾ ਮਿਸਲ ਸ਼ਹੀਦਾਂ ਦੇ ਮੁਖੀ ਬਾਬਾ ਦੀਪ ਸਿੰਘ ਬੁੱਢਾ ਦਲ ਦੇ ਹੀ ਸਿਪਾ ਸਲਾਰ ਸਨ। ਉਹ ਦੇਗੀਏ ਵੱਜੋਂ ਸੇਵਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਜਦੋਂ ਸੰਤ ਕਰਤਾਰ ਸਿੰਘ ਨੂੰ ਮੁਖੀ ਬਨਾਇਆ ਜਾਣਾ ਸੀ ਬਾਬਾ ਸੰਤਾ ਸਿੰਘ ਵੱਲੋਂ ਪਹਿਲੀ ਦਸਤਾਰ ਦਿਤੀ ਗਈ ਸੀ। ਉਨ੍ਹਾਂ ਕਿਹਾ ਕਿ ਸੰਤ ਈਸ਼ਰ ਸਿੰਘ ਰਾੜੇ ਵਾਲਿਆਂ ਵੀ ਬੁੱਢਾ ਦਲ ਤੋਂ ਹੀ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਜੋ ਸ਼ਸਤਰ ਗੁਰੂ ਸਾਹਿਬਾਨ ਵੱਲੋਂ ਬੁੱਢਾ ਦਲ ਦੇ ਮੁਖੀਆਂ ਨੂੰ ਬਖਸ਼ਿਸ਼ ਹੋਏ ਉਨ੍ਹਾਂ ਦੇ ਦਰਸ਼ਨ ਸੰਗਤਾਂ ਸਰਧਾ ਭਾਵਨਾ ਨਾਲ ਕਰ ਰਹੀਆਂ ਹਨ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਕਟਾਰ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੀ ਸ੍ਰੀ ਸਾਹਿਬ, ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਢਾਲ, ਅਕਾਲੀ ਬਾਬਾ ਫੂਲਾ ਸਿੰਘ ਦਾ ਖੰਜਰ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਮਸ਼ੀਰ, ਸ਼ਹੀਦ ਬਾਬਾ ਦੀਪ ਸਿੰਘ ਦੀ ਦਸਤਾਰ ਦਾ ਚੱਕਰ ਆਦਿ ਦੇ ਵਾਰੋਵਾਰੀ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ। ਇਹ ਵੀ ਵਰਨਣਯੋਗ ਹੈ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਯੂ.ਕੇ ਫੇਰੀ ਨੂੰ ਸਿੱਖ ਸੰਗਤਾਂ ਵੱਲੋਂ ਮਿਲ ਰਿਹਾ ਇਤਿਹਾਸਕ ਹੁੰਗਾਰਾ। ਇਸ ਮੌਕੇ ਸੰਤ ਭਗਵਾਨ ਸਿੰਘ ਬੇਗੋਵਾਲ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ, ਸੰਤ ਹਰੀ ਸਿੰਘ ਰੰਧਾਵੇ ਵਾਲਿਆਂ ਨੇ ਬਾਬਾ ਬਲਬੀਰ ਸਿੰਘ ਦਾ ਭਰਵਾ ਸਨਮਾਨ ਕੀਤਾ। ਉਪਰੰਤ ਵੱਖ-ਵੱਖ ਜਥਿਆਂ ਨੇ ਰਾਤਰੀ ਰੈਣ ਸੁਬਾਈ ਕੀਰਤਨ ਕੀਤਾ। ਇਸ ਸਮੇਂ ਸ. ਦਲਜੀਤ ਸਿੰਘ ਸਹੋਤਾ, ਗਿਆਨੀ ਭਗਵਾਨ ਸਿੰਘ ਜੌਹਲ, ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ, ਬਾਬਾ ਹਰਜੀਤ ਸਿੰਘ ਰਾਗੀ ਖੰਡਾ ਖੜਕੇਗਾ, ਸ. ਭੁਪਿੰਦਰ ਸਿੰਘ ਬਵੀ, ਸ. ਕਿਰਤਰਾਜ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjab Bani 29 August,2023
ਜਥੇਦਾਰ ਕਰਤਾਰਪੁਰ ਨੇ ਸੌਂਪੀ ਸ਼ੋ੍ਰਮਣੀ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਨੂੰ ਦਿੱਤੀ ਸਹਾਇਤਾ ਰਾਸ਼ੀ

ਜਥੇਦਾਰ ਕਰਤਾਰਪੁਰ ਨੇ ਸੌਂਪੀ ਸ਼ੋ੍ਰਮਣੀ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਨੂੰ ਦਿੱਤੀ ਸਹਾਇਤਾ ਰਾਸ਼ੀ ਪਟਿਆਲਾ 28 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਨਾਲ ਪੀੜਤ ਨੌਜਵਾਨ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਜੀ ਗਈ ਹੈ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਬਲੱਡ ਕੈਂਸਰ ਨਾਲ ਪੀੜਤ ਨੌਜਵਾਨ ਵਰਿੰਦਰ ਕੁਮਾਰ ਨੂੰ 15 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਕੈਂਸਰ ਨਾਲ ਪੀੜਤ ਨੌਜਵਾਨ ਵਰਿੰਦਰ ਕੁਮਾਰ ਨੇ ਆਪਣੇ ਇਲਾਜ ਲਈ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਗਈ ਸੀ ਅਤੇ ਗੁਰਦੁਆਰਾ ਪ੍ਰਬੰਧਕਾਂ ਕੋਲ ਪੁੱਜੀ ਸਹਾਇਤਾ ਰਾਸ਼ੀ ਦਾ ਚੈਕ ਅੱਜ ਨੌਜਵਾਨ ਨੂੰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਦੇ ਪ੍ਰਚਾਰ ਪਸਾਰ ਕੰਮਾਂ ਦੇ ਨਾਲ ਨਾਲ ਜਿਥੇ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕੰਮ ਕਰ ਰਹੀ ਹੈ, ਉਥੇ ਹੀ ਜਦ ਲੋੜਵੰਦਾਂ ਵੱਲੋਂ ਪਹੁੰਚ ਕੀਤੀ ਜਾਂਦੀ ਹੈ ਤਾਂ ਸਮੇਂ ਸਮੇਂ ਅਨੁਸਾਰ ਸਹਾਇਤਾ ਰਾਸ਼ੀ ਵੀ ਵੰਡੀ ਜਾਂਦੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮਾਨਵਤਾ ਭਰਿਆ ਇਹ ਕਾਰਜ ਗੁਰਬਾਣੀ ਫਲਸਫੇ ’ਤੇ ਪਹਿਰਾ ਦਿੰਦਾ ਹੈ ਸਾਰਿਆਂ ਨੂੰ ਸਰਬੱਤ ਦੇ ਭਲੇ ਦੀ ਜੀਵਨ ਜਾਂਚ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੁਦਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਟਾਫ ਮੈਂਬਰ ਵੀ ਸ਼ਾਮਲ ਸਨ।

Punjab Bani 28 August,2023
ਬਾਬਾ ਨੰਦ ਸਿੰਘ ਦੀ ਬਰਸੀ ਸਮਾਗਮਾਂ ਮੌਕੇ ਬਾਬੇ ਕੇ ਫਾਰਮ ਵਿਖੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਹੋਰ ਸਖਸ਼ੀਅਤਾਂ ਪੁਜੀਆਂ

ਬਾਬਾ ਨੰਦ ਸਿੰਘ ਦੀ ਬਰਸੀ ਸਮਾਗਮਾਂ ਮੌਕੇ ਬਾਬੇ ਕੇ ਫਾਰਮ ਵਿਖੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਹੋਰ ਸਖਸ਼ੀਅਤਾਂ ਪੁਜੀਆਂ ਅੰਮ੍ਰਿਤਸਰ:- 28 ਅਗਸਤ ( ) ਬਾਬੇ ਕੇ ਫਾਰਮ ਤਪ ਅਸਥਾਨ ਸੰਤ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੇ ਅਸਥਾਨ ਵਿਖੇ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ 80ਵੀਂ ਸਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਉਚ ਧਾਰਮਿਕ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਜਿਸ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਮੈਂਬਰ ਪਾਰਲੀਮੈਂਟ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਬਲਦੇਵ ਸਿੰਘ ਜੋਗੇਵਾਲ ਅਤੇ ਪੰਥਕ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਉਚੇਚੇ ਤੌਰ ਤੇ ਪੁਜੇ। ਸਟਾਰਟਫੋਰਡ ਦੇ ਜੰਗਲ ਵਿੱਚ ਬਾਬਾ ਨਾਹਰ ਸਿੰਘ ਦੇ ਸੇਵਕਾਂ ਵੱਲੋਂ ਰੌਣਕਾਂ ਤੇ ਧਾਰਮਿਕ ਫ਼ਿਜਾ ਦਾ ਮੰਗਲ ਸਿਰਜਿਆ ਹੋਇਆ ਸੀ। ਇਸ ਵਿਸ਼ਾਲ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਨੰਦ ਸਿੰਘ ਨੇ ਬੁੱਢਾ ਦਲ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਸੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਖਾਲਸਾ ਪੰਥ ਦੀ ਸਾਜਨਾ ਅਤੇ ਮਹੱਲੇ ਦੀ ਪਰੰਪਰਾ ਬਾਰੇ ਵੀ ਇਤਿਹਾਸਕ ਤੇ ਧਾਰਮਿਕ ਪੱਖ ਤੋਂ ਸੰਗਤਾਂ ਨਾਲ ਸਾਂਝ ਪਾਈ। ਸ਼ਸਤਰਾਂ ਦੇ ਦਰਸ਼ਨਾਂ ਲਈ ਉਤਸੁਕ ਹੋਈਆਂ ਸੰਗਤਾਂ ਨੇ ਖਾਲਸਾਈ ਜੈਕਾਰਿਆਂ ਨਾਲ ਸ਼ਸਤਰਾਂ ਦਾ ਸਵਾਗਤ ਕੀਤਾ। ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦਾ ਇਤਿਹਾਸ ਤੇ ਇਨ੍ਹਾਂ ਦੀ ਮਹਾਨਤਾ ਬਾਰੇ ਜਾਣਕਾਰੀ ਸੰਗਤਾਂ ਨੂੰ ਦੇਂਦਿਆਂ ਸਤਿਕਾਰ ਸਹਿਤ ਦਰਸ਼ਨ ਕਰਵਾਏ। ਇਸ ਸਮੇਂ ਗਿਆਨੀ ਮੁਖਤਿਆਰ ਸਿੰਘ ਜਫਰ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਬਰਸੀ ਸਮਾਗਮਾਂ ਦੇ ਮੁੱਖ ਪ੍ਰਬੰਧਕ ਬਾਬਾ ਜਸਵਿੰਦਰ ਸਿੰਘ ਕਾਲਾ ਅਤੇ ਸ. ਮਨਜੀਤ ਸਿੰਘ ਭੋਗਲ ਐਡਵੋਕੇਟ ਵੱਲੋਂ ਸਫਲ ਤੇ ਚੰਗੇ ਪ੍ਰਬੰਧ ਕੀਤੇ ਹੋਏ ਸਨ। ਇਸ ਸਮੇਂ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ, ਬਾਣੀ ਬਾਣੇ ਦੇ ਧਾਰਨੀ ਹੋਣ। ਨਿਹੰਗ ਮੁਖੀ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਸਮੇਂ ਸੁਲਤਾਨਪੁਰ ਲੋਧੀ ਵਿਖੇ ਨਿਹੰਗ ਸਿੰਘ ਦਲਾਂ ਵੱਲੋਂ ਬੁੱਢਾ ਦਲ ਦੀ ਅਗਵਾਈ ਵਿੱਚ ਕੱਢੇ ਜਾਂਦੇ ਮਹੱਲੇ ਲਈ ਸੰਤ ਸੀਚੇਵਾਲ ਵੱਲੋਂ ਸਟੇਜ ਤੇ ਬੈਰੀਕੇਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ। ਇਸ ਸਮੇਂ ਤਪ ਅਸਥਾਨ ਬਾਬੇ ਕੇ ਫਾਰਮ ਦੇ ਪ੍ਰਬੰਧਕਾਂ ਵੱਲੋਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ। ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਬਲਦੇਵ ਸਿੰਘ ਜੋਗੇਵਾਲ, ਸ. ਜਸਵੰਤ ਸਿੰਘ ਵਿਰਦੀ ਮੇਅਰ, ਸ. ਗੁਰਮੀਤ ਸਿੰਘ, ਸ. ਸੁਖਵਿੰਦਰ ਸਿੰਘ, ਬਾਬਾ ਜਸਵਿੰਦਰ ਸਿੰਘ ਕਾਲਾ, ਸ. ਮਨਜੀਤ ਸਿੰਘ ਭੋਗਲ ਐਡਵੋਕੇਟ, ਸ. ਭੁਪਿੰਦਰ ਸਿੰਘ ਬਵੀ, ਸ. ਕਿਰਤਰਾਜ ਸਿੰਘ ਸਕੱਤਰ ਤੇ ਕੌਸਲਰ, ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਜਸਵਿੰਦਰ ਸਿੰਘ ਇੰਚਾਰਜ਼ ਬੁੱਢਾ ਦਲ ਅਮਰੀਕਾ ਤੇ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ।

Punjab Bani 28 August,2023
ਮੁੱਖ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅੰਮ੍ਰਿਤਸਰ:- 28 ਅਗਸਤ ( ) ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇੰਗਲੈਂਡ ਤੋਂ ਉਨ੍ਹਾਂ ਦੇ ਪਰਿਵਾਰ ਨਾਲ ਫੋਨ ਤੇ ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਹਮਦਰਦੀ ਪ੍ਰਗਟ ਕਰਦਿਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਕੀਤੀਆਂ ਸੇਵਾਵਾਂ ਨੂੰ ਖ਼ਾਲਸਾ ਪੰਥ ਹਮੇਸ਼ਾ ਯਾਦ ਰਖੇਗਾ। ਉਹ ਗੁਰਮਤਿ ਰੰਗ ਵਿੱਚ ਰੰਗੀ ਹੋਈ ਗੁਣੀ ਗਿਆਨੀ ਸਖ਼ਸ਼ੀਅਤ ਦੇ ਮਾਲਕ ਸਨ, ਉਨ੍ਹਾਂ ਦੇ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਬੇਨਤੀ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ, ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। ਉਨ੍ਹਾਂ ਦੇ ਅੰਤਿਮ ਯਾਤਰਾ ਸਸਕਾਰ ਮੌਕੇ ਬੁੱਢਾ ਦਲ ਵੱਲੋਂ ਸ. ਭਗਤ ਸਿੰਘ ਤੇ ਸਾਥੀ, ਬਾਕੀ ਵੱਖ ਵੱਖ ਨਿਹੰਗ ਸਿੰਘ ਦਲਾਂ ਦੇ ਮੁਖੀ ਉਚੇਚੇ ਤੌਰ ਤੇ ਸ਼ਾਮਲ ਸਨ।

Punjab Bani 28 August,2023
ਸਿਹਤ ਮੰਤਰੀ ਡਾ. ਬਲਬੀਰ ਸਿੰਘ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਹੋਏ ਨਤਮਸਤਕ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਹੋਏ ਨਤਮਸਤਕ -ਸੰਤ ਬਾਬਾ ਬਲਵੰਤ ਸਿੰਘ ਜੀ ’ਤੇ ਲਿਖੀ ਕਿਤਾਬ ‘ਮਾਲਵੇ ਦਾ ਕੋਹੀਨੂਰ ਹੀਰਾ’ ਸਿਹਤ ਮੰਤਰੀ ਨੇ ਕੀਤੀ ਲੋਕ ਅਰਪਣ -ਸਿਉਣਾ ਚੌਕ ਤੋਂ ਰੋੜੇਵਾਲ ਗੁਰਦੁਆਰਾ ਸਾਹਿਬ ਤੱਕ ਦੀ ਸੜਕ ਨੂੰ ਕੀਤਾ ਜਾਵੇਗਾ ਚੌੜਾ : ਡਾ. ਬਲਬੀਰ ਸਿੰਘ ਪਟਿਆਲਾ, 26 ਅਗਸਤ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪਿੰਡ ਰੋੜੇਵਾਲ ਵਿਖੇ ਸੰਤ ਬਾਬਾ ਬਲਵੰਤ ਸਿੰਘ ਜੀ ਦੇ ਸਥਾਨ ਗੁਰਦੁਆਰਾ ਗੁਫਾਸਰ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਦਸਵੀਂ ਦੇ ਦਿਹਾੜੇ ਮੌਕੇ ਆਪਣੀ ਹਾਜ਼ਰੀ ਭਰਦੇ ਹੋਏ ਸੰਗਤਾਂ ਦੇ ਸਨਮੁਖ ਹੋਏ, ਉਥੇ ਹੀ ਗੱਦੀਨਸ਼ੀਨ ਬਾਬਾ ਗੁਰਚਰਨ ਦਾਸ ਜੀ ਵਲੋਂ ਕੀਤੇ ਗਏ ਕਥਾ ਕੀਰਤਨ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਸੰਤ ਬਾਬਾ ਬਲਵੰਤ ਸਿੰਘ ਜੀ ’ਤੇ ਗਿਆਨੀ ਭਜਨ ਸਿੰਘ ਵਲੋਂ ਲਿਖੀ ਕਿਤਾਬ ‘ਮਾਲਵੇ ਦਾ ਕੋਹੀਨੂਰ ਹੀਰਾ’ ਵੀ ਲੋਕ ਅਰਪਣ ਕੀਤੀ ਗਈ। ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਗਤਾਂ ਦੀ ਮੰਗ ਨੂੰ ਦੇਖਦੇ ਹੋਏ ਪਿੰਡ ਸਿਉਣਾ ਤੋਂ ਰੋੜੇਵਾਲ ਤੱਕ 10 ਫੁਟੀ ਸੜਕ ਦੀ ਬਰਸਾਤਾਂ ਤੋਂ ਬਾਅਦ ਮੁਰੰਮਤ ਕਰਵਾਈ ਜਾਵੇਗੀ ਅਤੇ ਜਲਦੀ ਹੀ ਇਸ ਨੂੰ 18 ਫੁਟੀ ਵੀ ਬਣਾਇਆ ਜਾਵੇਗਾ ਤਾਂ ਜੋ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਾਲਵੇ ਦਾ ਕੋਹੀਨੂਰ ਹੀਰਾ ਕਿਤਾਬ ਵਿਚ ਸੰਤ ਬਾਬਾ ਬਲਵੰਤ ਸਿੰਘ ਜੀ ਦੇ ਜੀਵਨ ਬਾਰੇ ਬਾਖੂਬੀ ਦੱਸਿਆ ਗਿਆ ਹੈ ਕਿ ਉਹ ਹਮੇਸ਼ਾ ਹੀ ਜ਼ਰੂਰਤਮੰਦਾਂ ਦੀ ਮਦਦ ਕਰਨ ਲਈ ਤਤਪਰ ਰਹਿੰਦੇ ਸਨ, ਜਿਨ੍ਹਾਂ ਜ਼ਰੂਰਤਮੰਦਾਂ ਦੀ ਮਦਦ ਦੇ ਨਾਲ ਨਾਲ ਗੁਰਬਾਣੀ ਦੇ ਮਾਰਗ ’ਤੇ ਚੱਲਣ ਦਾ ਹਮੇਸ਼ਾ ਸੁਨੇਹਾ ਦਿੱਤਾ ਅਤੇ ਸੈਂਕੜੇ ਹੀ ਲੋਕਾਂ ਨੂੰ ਅੰਮ੍ਰਿਤ ਛਕਾ ਕੇ ਗੁਰਬਾਣੀ ਨਾਲ ਜੋੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਨ੍ਹਾਂ ਨੂੰ ਹਮੇਸ਼ਾ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਕੋਈ ਵੀ ਮੰਗ ਹੋਵੇ, ਉਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਇਹ ਧਾਰਮਿਕ ਸਥਾਨ ਮਾਲਵਾ ਖੇਤਰ ਵਿਚ ਇਕ ਵੱਡਾ ਸਥਾਨ ਹੈ, ਜਿਥੇ ਹਰ ਦਸਵੀਂ ਅਤੇ ਪੰਚਮੀ, ਪੂਰਨਮਾਸ਼ੀ ਦਿਹਾੜੇ ’ਤੇ ਆਉਣ ਤੋਂ ਇਲਾਵਾ ਦੋ ਵੱਡੇ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ, ਜਿਥੇ ਸੰਗਤਾਂ ਵੱਧ ਚੜ੍ਹ ਕੇ ਸੰਤ ਬਾਬਾ ਪੂਰਨਦਾਸ ਜੀ ਅਤੇ ਸੰਤ ਬਾਬਾ ਬਲਵੰਤ ਸਿੰਘ ਜੀ ਨੂੰ ਹਮੇਸ਼ਾ ਯਾਦ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਵੀ ਇਨ੍ਹਾਂ ਸੰਤਾਂ ਮਹਾਪੁਰਸ਼ਾਂ ਦਾ ਵੱਡਾ ਸਥਾਨ ਹੈ, ਜਿਨ੍ਹਾਂ ਨੇ ਅਨਪੜ੍ਹਤਾ ਦੂਰ ਕਰਨ ਲਈ ਬੱਚਿਆਂ ਲਈ ਸਿੱਖਿਆ ਦੇ ਕੇਂਦਰ ਸਥਾਪਿਤ ਕੀਤੇ ਤਾਂ ਜੋ ਕੋਈ ਵੀ ਵਿਅਕਤੀ ਪੜ੍ਹ ਲਿਖ ਕੇ ਸਮੇਂ ਦਾ ਹਾਣੀ ਬਣ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਭਾਵੇਂ ਉਹ ਆਮ ਆਦਮੀ ਕਲੀਨਿਕ ਹੋਣ ਜਾਂ ਹਸਪਤਾਲ, ਲਿਹਾਜਾ ਹਸਪਤਾਲਾਂ ਦੀ ਕਾਇਆਕਲਪ ਕਰਨ ਲਈ ਸਰਕਾਰ ਵਲੋਂ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਦੀ ਸਿਹਤ ਸੰਭਾਲ ਰਹੇ। ਇਸ ਮੌਕੇ ਸੰਤ ਬਾਬਾ ਗੁਰਚਰਨ ਦਾਸ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੇ ਪੁੱਜਣ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਭਜਨ ਸਿੰਘ, ਕਰਨਲ ਜੇ.ਵੀ ਸਿੰਘ, ਸਾਬਕਾ ਸਰਪੰਚ ਤੇ ਪ੍ਰਧਾਨ ਬਲਵਿੰਦਰ ਸਿੰਘ ਕੰਗ ਆਦਿ ਵੀ ਹਾਜ਼ਰ ਸਨ।

Punjab Bani 26 August,2023
ਗੁਰੂ ਦੇ ਨਿਹੰਗ ਸਿੰਘ ਕਿਸੇ ਦਾ ਬੁਰਾ ਨਹੀਂ ਚਿਤਵਦੇ ਅਨਿਆਏ ਵਿਰੁੱਧ

ਗੁਰੂ ਦੇ ਨਿਹੰਗ ਸਿੰਘ ਕਿਸੇ ਦਾ ਬੁਰਾ ਨਹੀਂ ਚਿਤਵਦੇ ਅਨਿਆਏ ਵਿਰੁੱਧ ਤੇ ਇਨਸਾਫ ਲਈ ਡੱਟਣ ਵਾਲੇ ਸੂਰਮੇ ਸਿੰਘ ਹਨ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 26 ਅਗਸਤ ( ) ਗੁਰੂ ਤੇਗ਼ ਬਹਾਦਰ ਗੁਰਦੁਆਰਾ ਅਤੇ ਗੁਰੂ ਨਾਨਕ ਗੁਰਦੁਆਰਾ ਲੈਸਟਰ ਵਿਖੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋਹਾਂ ਅਸਥਾਨਾਂ ਤੇ ਧਾਰਮਿਕ ਸਮਾਗਮ ਹੋਏ। ਜਿਸ ਵਿੱਚ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਇਲਾਵਾ ਹੋਰ ਧਾਰਮਿਕ ਸਖ਼ਸ਼ੀਅਤਾਂ ਨੇ ਵੱਡੇ ਪੱਧਰ ਤੇ ਸਮੂਲੀਅਤ ਕੀਤੀ। ਗੁਰੂ ਤੇਗ਼ ਬਹਾਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਰਾਜਮਨਿੰਦਰ ਸਿੰਘ ਕੰਗ, ਜਨਰਲ ਸਕੱਤਰ ਸ. ਹਰਮਿੰਦਰ ਸਿੰਘ, ਗੁਰੂ ਨਾਨਕ ਗੁਰਦੁਆਰਾ ਲੈਸਟਰ ਦੇ ਪ੍ਰਧਾਨ ਸ. ਅਜਮੇਰ ਸਿੰਘ ਬਸਰਾ, ਜਨਰਲ ਸਕੱਤਰ ਸ. ਗੁਰਦੀਪ ਸਿੰਘ ਪਾਬਲਾ, ਉਪ ਪ੍ਰਧਾਨ ਸ. ਜੋਗਿੰਦਰ ਸਿੰਘ ਤੇ ਮੈਂਬਰ ਸ. ਸਰਵਣ ਸਿੰਘ ਚੱਠਾ, ਸ. ਅਜਾਇਬ ਸਿੰਘ, ਗਿਆਨੀ ਗੁਰਦਿਆਲ ਸਿੰਘ, ਸ. ਗੁਰਦੇਵ ਸਿੰਘ ਵੱਲੋਂ ਹੋਏ ਗੁਰਮਤਿ ਸਮਾਗਮਾਂ ਲਈ ਬਹੁਤ ਸੰੁਦਰ ਸਫਲਤਾ ਪੂਰਵਕ ਪ੍ਰਬੰਧ ਕੀਤੇ ਗਏ ਸਨ। ਨਿਹੰਗ ਸਿੰਘਾਂ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੈਸਟਰ ਦੇ ਗੁਰੂਘਰਾਂ ਦੇ ਪ੍ਰਬੰਧਕਾਂ ਵੱਲੋਂ ਬਹੁਤ ਹੀ ਸੁੰਦਰ ਤੇ ਪ੍ਰਸ਼ੰਸਾ ਜਨਕ ਪ੍ਰਬੰਧ ਕੀਤੇ ਗਏ ਹਨ ਜਿਸ ਤੋਂ ਮੈਂ ਪੂਰਨ ਤੌਰ ਤੇ ਪ੍ਰਭਾਵਤ ਹੋਇਆ ਹਾਂ। ਉਨ੍ਹਾਂ ਕਿਹਾ ਕਿ ਅਸਲ ਵਿੱਚ ਗੁਰੂ ਦੇ ਸੱਚੇ ਸੁੱਚੇ ਨਿਹੰਗ ਸਿੰਘ ਕਿਸੇ ਵਿਅਕਤੀ ਦਾ ਬੁਰਾ ਨਹੀਂ ਚਿਤਵਦੇ, ਇਹ ਰੱਬੀ ਬਾਣੀ ਤੇ ਬਾਣੇ ਦੇ ਧਾਰਨੀ ਹਨ। ਇਹ ਸ਼ਸਤਰ ਤੇ ਸ਼ਾਸਤਰ ਦੇ ਪੁਜਾਰੀ ਹਨ। ਅਨਿਆਏ ਵਿਰੁੱੱਧ ਡੱਟਣ ਤੇ ਇਨਸਾਫ ਤੇ ਪਹਿਰਾ ਦੇਣ ਵਾਲੇ ਸਿੰਘ ਸੂਰਮੇ ਹਨ। ਉਨ੍ਹਾਂ ਕਿਹਾ ਕਿ ਏਥੋਂ ਦੇ ਨੌਜਵਾਨ ਵਰਗ ਵਿੱਚ ਗੁਰਮਤਿ ਸਿਧਾਂਤ ਵਿੱਚ ਰਹਿ ਕੇ ਸ਼ਸਤਰਾਂ ਦਾ ਅਭਿਆਸ ਤੇ ਸ਼ਾਸਤਰ ਦਾ ਗਿਆਨ ਪ੍ਰਾਪਤ ਕਰਨ ਵਾਲੀ ਰੁੱਚੀ ਚੰਗੀ ਲਗੀ ਹੈ। ਭੁਜੰਗੀਆਂ ਨੂੰ ਦਸਤਾਰ, ਬਾਣੀ-ਬਾਣੇ ਦੀ ਸਿਖਲਾਈ ਪ੍ਰਸ਼ੰਸਾਜਨਕ ਹੈ ਉਨ੍ਹਾਂ ਗੁਰੂਘਰ ਦੇ ਪ੍ਰਬੰਧਕਾਂ ਨੂੰ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ। ਇਸ ਸਮੇਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦਾ ਗੁਰੂ ਘਰਾਂ ਦੇ ਪ੍ਰਬੰਧਕਾਂ ਵੱਲੋਂ ਪੁਰਜ਼ੋਰ ਸੁਆਗਤ ਤੇ ਮਾਣ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਜੁਝਾਰੂ ਸਿੱਖ ਆਗੂ ਸ. ਸੁਖਵਿੰਦਰ ਸਿੰਘ ਗਿੱਲ, ਸ. ਕੁਲਵਿੰਦਰ ਸਿੰਘ ਜੌਹਲ ਅਤੇ ਸ. ਅਜਮੇਰ ਸਿੰਘ ਬਸਰਾ ਦੇ ਸੱਦੇ ਤੇ ਉਨ੍ਹਾਂ ਦੇ ਗ੍ਰਹਿ ਵਿਖੇ ਗਏ ਜਿਥੇ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਅਤੇ ਖਾਲਸਾਈ ਜੈਕਾਰਿਆਂ ਨਾਲ ਦਾ ਸਵਾਗਤ ਕੀਤਾ ਗਿਆ। ਨਿਹੰਗ ਸਿੰਘ ਜਥੇਬੰਦੀਆਂ ਦੇ ਤਾਲਮੇਲ ਸਕੱਤਰ ਤੇ ਮੁਖ ਗ੍ਰੰਥੀ ਬਾਬਾ ਰਣ ਸਿੰਘ ਨੇ ਬਾਬਾ ਬਲਬੀਰ ਸਿੰਘ ਨੂੰ ਜੀ ਆਇਆ ਕਿਹਾ। ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਤੇ ਪੰਥਕ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਵੀ ਗੁੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਸਮੇਂ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ ਤੇ ਹੋਰ ਸਥਾਨਕ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਬਾਬਾ ਜੀ ਦੇ ਨਾਲ ਸਨ।

Punjab Bani 26 August,2023
ਗੁਰਦੁਆਰਾ ਮੈਨੇਜਮੈਂਟ ਕੋਰਸ ਕਰ ਰਹੇ ਵਿਦਿਆਰਥੀਆਂ ਦਾ ਕਰਵਾਇਆ ਇਕ ਰੋਜ਼ਾ ਖੇਡ ਮੁਕਾਬਲਾ

ਗੁਰਦੁਆਰਾ ਮੈਨੇਜਮੈਂਟ ਕੋਰਸ ਕਰ ਰਹੇ ਵਿਦਿਆਰਥੀਆਂ ਦਾ ਕਰਵਾਇਆ ਇਕ ਰੋਜ਼ਾ ਖੇਡ ਮੁਕਾਬਲਾ ਗੱਤਕੇ ਮੁਕਾਬਲਿਆਂ ਸਮੇਤ ਖੇਡ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ ਬਹਾਦਰਗੜ੍ਹ/ਪਟਿਆਲਾ 26 ਅਗਸਤ () ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਅਡਵਾਂਸਡ ਸਟੱਡੀਜ ਇਨ ਸਿਖਇਜਮ, ਬਹਾਦਰਗੜ੍ਹ (ਪਟਿਆਲਾ) ਵਿਖੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਹਿਗੜ੍ਹ ਸਾਹਿਬ’ ਵਲੋਂ ‘ਬੈਚੁਲਰ ਆਫ ਮੈਨੇਜਮੈਂਟ ਸਟੱਡੀਜ (ਗੁਰਦੁਆਰਾ ਮੈਨੇਜਮੈਂਟ)’ ਅਤੇ ‘ਬੈਚੁਲਰ ਆਫ ਆਰਟਸ ਇਨ ਗੁਰਮੁਖੀ ਐਜੂਕੇਸ਼ਨ’ ਦੇ ਦੋ ਕੋਰਸ ਚੱਲ ਰਹੇ ਹਨ। ਇੰਸਟੀਚਿਊਟ ਵਿਚ ਯੂਨੀਵਰਸਿਟੀ ਦੇ ਐਨ.ਐਸ.ਐਸ. ਯੂਨਿਟ ਵਲੋਂ ਵਿਦਿਆਰਥੀਆਂ ਦਾ ਇਕ ਰੋਜ਼ਾ ਖੇਡ ਮੁਕਾਬਲਾ ਕਰਵਾਇਆ ਗਿਆ। ਇਸ ਵਿਚ ਤੇਜ਼ ਦੌੜ, ਲੈਮਨ ਸਪੂਨ ਰੇਸ, ਸੈਕ ਰੇਸ, ਬੈਡਮਿੰਟਨ, ਵਾਲੀਬਾਲ ਦੇ ਮੁਕਾਬਲੇ ਹੋਏ ਅਤੇ ਅਖੀਰ ਵਿਚ ਗੱਤਕੇ ਦਾ ਪ੍ਰਦਰਸ਼ਨ ਕੀਤਾ ਗਿਆ। ਖੇਡ ਮੁਕਾਬਲਿਆਂ ਦੀ ਸਮਾਪਤੀ ਤੋਂ ਬਾਅਦ ਇੰਸਟੀਚਿਊਟ ਵਿਖੇ ਐਨ.ਐਸ.ਐਸ. ਦੇ ਇੰਚਾਰਜ ਪ੍ਰੋ. ਹਰਮੀਤ ਕੌਰ ਨੇ ਆਖਿਆ ਕਿ ਖੇਡ ਮੁਕਾਬਲਿਆਂ ਵਿਚ ਜਿੱਤ-ਹਾਰ ਨਾਲੋਂ ਵੀ ਵਧੇਰੇ ਸ਼ਮੂਲੀਅਤ ਕਰਨਾ ਅਹਿਮ ਹੁੰਦਾ ਹੈ। ਖੇਡਾਂ, ਚੰਗੀ ਸਿਹਤ ਅਤੇ ਲੰਮੀ ਉਮਰ ਦਾ ਰਾਜ਼ ਹਨ। ਸਾਰੇ ਵਿਦਿਆਰਥੀਆਂ ਨੇ ਕਿਰਿਆਸ਼ੀਲ, ਤੰਦਰੁਸਤ ਜੀਵਨਸ਼ੈਲੀ ਜਿਊਣ ਦਾ, ਰੋਜ਼ਾਨਾ 30 ਮਿੰਟ ਸਿਹਤ ਨੂੰ ਦੇਣ ਦਾ, ਆਪਣੇ ਪਰਿਵਾਰ, ਦੋਸਤਾਂ, ਗੁਆਂਢੀਆਂ ਨੂੰ ਚੰਗੀ ਸਿਹਤ ਲਈ ਜਾਗਰੂਕ ਕਰਨ ਦਾ ਅਤੇ ‘ਫਿੱਟ ਇੰਡੀਆ’ ਐਪ ਰਾਹੀਂ ਨਿਰੰਤਰ ਫਿਟਨੈੱਸ ਮੁਲਾਂਕਣ ਕਰਨ ਦਾ ਪ੍ਰਣ ਲਿਆ। ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਖੇਡ ਮੁਕਾਬਲਿਆਂ ਵਿਚ ਸ਼ਾਮਲ ਹੋਣ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਆਖਿਆ ਕਿ ਸਿਹਤ ‘ਵਾਹਿਗੁਰੂ’ ਵਲੋਂ ਦਿੱਤੀ ਕੀਮਤੀ ਦਾਤ ਹੈ। ਅਸੀਂ ਦੁਨਿਆਵੀ ਕੰਮਾਂ-ਕਾਰਾਂ ਦੇ ਨਾਲ ਨਾਲ ਸਿਹਤ ਪ੍ਰਤੀ ਹਮੇਸ਼ਾ ਜਾਗਰੂਕ ਰਹਿਣਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Punjab Bani 25 August,2023
ਬੁੱਢਾ ਦਲ ਵੱਲੋਂ ਯੂ.ਕੇ ਦੇ ਗੁਰਦੁਆਰਾ ਗੁਰੂ ਕਲਗੀਧਰ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ

ਬੁੱਢਾ ਦਲ ਵੱਲੋਂ ਯੂ.ਕੇ ਦੇ ਗੁਰਦੁਆਰਾ ਗੁਰੂ ਕਲਗੀਧਰ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੇ ਦਰਸ਼ਨ ਕੀਤੇ ਅੰਮ੍ਰਿਤਸਰ:- 24 ਅਗਸਤ ( ) ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਗਲੈਂਡ ਦੀਆਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਨੂੰ ਮੁੱਖ ਰਖਦਿਆਂ ਵੱਖ-ਵੱਖ ਗੁਰੂ ਅਸਥਾਨਾਂ ਦੇ ਗੁਰਮਤਿ ਸਮਾਗਮ ਨਿਰੰਤਰ ਜਾਰੀ ਹਨ। ਇਨ੍ਹਾਂ ਸਮਾਗਮਾਂ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਬੁੱਢਾ ਦਲ ਦੇ ਪਾਸ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਵਾ ਰਹੇ ਹਨ। ਪਹਿਲਾਂ ਅਮਰੀਕਾ ਅਤੇ ਕਨੇਡਾ ਵਿੱਚ ਵੀ ਵਿਸ਼ੇਸ਼ ਗੁਰਮਤਿ ਸਮਾਗਮ ਹੋਏ ਹਨ। ਏਸੇ ਲੜੀ ਤਹਿਤ ਗੁਰਦੁਆਰਾ ਗੁਰੂ ਕਲਗੀਧਰ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ। ਜਿਸ ਵਿੱਚ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਢਾਡੀ ਨਿਸ਼ਾਨ ਸਿੰਘ ਦੇ ਜਥੇ ਨੇ ਬੀਰਰਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁੱਢਾ ਦਲ ਦਾ ਇਤਿਹਾਸ ਬਹੁਤ ਹੀ ਸੰਘਰਸ਼ਮਈ ਹੈਰਾਨਕੁੰਨ ਦਲੇਰੀ ਵਾਲੇ ਕਾਰਨਾਮਿਆਂ ਵਾਲਾ ਹੈ ਜਿਸ ਤੇ ਸਮੁੱਚਾ ਖਾਲਸਾ ਪੰਥ ਨਾਜ਼ ਕਰਦਾ ਹੈ। ਉਨ੍ਹਾਂ ਕਿਹਾ ਬੁੱਢਾ ਦਲ ਨੇ ਭਾਰਤ ਤੇ ਪੰਜਾਬ ਤੇ ਹਮਲਾ ਕਰਨ ਵਾਲਿਆਂ ਦੇ ਆਪਣੇ ਬਹੁਬਲ ਨਾਲ ਮੂੰਹ ਹੀ ਨਹੀਂ ਮੋੜੇ ਸਗੋਂ ਸਦਾ ਲਈ ਉਨ੍ਹਾਂ ਦਾ ਏਧਰ ਆਉਣਾ ਬੰਦ ਕੀਤਾ। ਘੱਲੂਘਾਰਿਆਂ ਸਮੇਂ ਸਿੱਖ ਜਰਨੈਲਾਂ ਨੇ ਜੋ ਸ਼ਸਤਰ ਵਰਤੇ ਅਤੇ ਸਿੱਖ ਗੁਰੂ ਸਾਹਿਬਾਨ ਸਮੇਂ ਬੁੱਢਾ ਦਲ ਮੁਖੀਆਂ ਨੂੰ ਜੋ ਬਖਸ਼ਿਸ਼ ਕੀਤੇ ਅਸਲ ਵਿੱਚ ਇਹ ਹੀ ਸਿੱਖ ਵਿਰਾਸਤ ਹੈ। ਜਿਸ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਅਰਥ ਤੇ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਗੁਰਦੁਆਰਾ ਪ੍ਰਬੰਧਕਾਂ ਤੇ ਵਿਸ਼ੇਸ਼ ਤੌਰ ਤੇ ਪੁਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ। ਇਸ ਸਮੇਂ ਪੰਥਕ ਬੁਲਾਰੇ ਗਿਆਨੀ ਭਗਵਾਨ ਸਿੰਘ ਜੌਹਲ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ ਤੇ ਹੋਰ ਸਥਾਨਕ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਬਾਬਾ ਜੀ ਦੇ ਨਾਲ ਸਨ।

Punjab Bani 24 August,2023
ਨਵਜੰਮੀ ਬੱਚੀ ਸਬੰਧੀ ਸੂਚਨਾ ਲਈ ਬਾਲ ਸੁਰੱਖਿਆ ਦਫ਼ਤਰ ਨਾਲ ਕੀਤਾ ਜਾਵੇ ਸੰਪਰਕ

ਨਵਜੰਮੀ ਬੱਚੀ ਸਬੰਧੀ ਸੂਚਨਾ ਲਈ ਬਾਲ ਸੁਰੱਖਿਆ ਦਫ਼ਤਰ ਨਾਲ ਕੀਤਾ ਜਾਵੇ ਸੰਪਰਕ ਪਟਿਆਲਾ, 21 ਅਗਸਤ: ਬਾਲ ਸੁਰੱਖਿਆ ਅਫ਼ਸਰ ਸਾਇਨਾ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 18.08.2023 ਨੂੰ ਤ੍ਰਿਪੜੀ ਪਟਿਆਲਾ ਵਿਖੇ ਝਾੜੀਆਂ ਵਿੱਚੋਂ ਇੱਕ ਨਵਜੰਮੀ ਬੱਚੀ ਮਿਲੀ ਹੈ। ਜਿਸ ਦੇ ਸਬੰਧ ਵਿੱਚ ਥਾਣਾ ਤ੍ਰਿਪੜੀ ਪਟਿਆਲਾ ਵਿੱਚ ਰੋਜ਼ਨਾਮਚਾ ਸੰਖਿਆ 055 ਮਿਤੀ 18.08.2023 ਸਮਾਂ 21:07 ਅਧੀਨ ਰਿਪੋਰਟ ਦਰਜ ਹੈ। ਇਸ ਬੱਚੀ ਨੂੰ ਬਾਲ ਭਲਾਈ ਕਮੇਟੀ ਪਟਿਆਲਾ ਦੇ ਹੁਕਮਾਂ ਦੇ ਨਾਲ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਰੱਖਿਆ ਗਿਆ ਹੈ। ਇਸ ਬੱਚੀ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਜਲਦ ਤੋਂ ਜਲਦ ਦਫ਼ਤਰ, ਜ਼ਿਲ੍ਹਾ ਬਾਲ ਸੁਰੱਖਿਆ, ਪਟਿਆਲਾ 0175-2353523, 75088-51007 ਅਤੇ ਬਾਲ ਸੁਰੱਖਿਆ ਅਫ਼ਸਰ (ਗੈਰ ਸੰਸਥਾਗਤ), ਪਟਿਆਲਾ 9779033575 ਈਮੇਲ dcpopatiala@gmail.com ’ਤੇ ਦਿੱਤੀ ਜਾਵੇ।

Punjab Bani 21 August,2023
ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਗੁਰੂ ਘਰ ਨਤਸਤਕ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਗੁਰੂ ਘਰ ਨਤਸਤਕ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਤੇਜਾ ਸਿੰਘ ਸਮੁੰਦਰੀ ਵੱਲੋਂ ਪਾਏ ਯੋਗਦਾਨ ਨੂੰ ਕੌਮ ਕਦੇ ਭੁਲਾ ਨਹੀਂ ਸਕਦੀ : ਪ੍ਰੋ. ਬਡੂੰਗਰ ਦੀਵਾਨ ਹਾਲ ’ਚ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਪਟਿਆਲਾ 21 ਅਗਸਤ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ’ਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ ਖੁੱਲ੍ਹਣ ਮਗਰੋਂ ਆਸਾ ਦੀ ਵਾਰ ਪਾਠ ਅਤੇ ਮੁੱਖਵਾਕ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਪੰਗਤ-ਸੰਗਤ ਕਰਦਿਆਂ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜਥਿਆਂ ’ਚ ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਗੁਰਦੀਪ ਸਿੰਘ ਬੂਹ, ਭਾਈ ਬਲਬੀਰ ਸਿੰਘ ਸਾਗਰ, ਭਾਈ ਗੁਰਹੰਸ ਸਿੰਘ ਧਾਂਦਰਾ, ਭਾਈ ਗੁਰਚਰਨ ਸਿੰਘ, ਭਾਈ ਸੁਖਦੇਵ ਸਿੰਘ ਹਡਾਣਾ, ਭਾਈ ਅਰਜਨ ਸਿੰਘ ਸਿਆਲਕੋਟੀ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਸਬੰਧਤ ਵਾਰਾਂ ਸੁਣਾ ਕੇ ਖਾਲਸਾਈ ਜੋਸ਼ ਭਰਿਆ। ਦੀਵਾਨ ਹਾਲ ਵਿਖੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਤੇਜਾ ਸਿੰਘ ਸਮੁੰਦਰੀ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਵਿਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਿਸ ਦਿ੍ਰੜਤਾ, ਸਾਦਗੀ, ਸਿਦਕਦਿਲੀ ਅਤੇ ਨਿਸ਼ਕਾਮ ਸੇਵਕ ਵਜੋਂ ਉਨ੍ਹਾਂ ਨੇ ਲਹਿਰ ਵਿਚ ਆਪਣਾ ਮਹਾਨ ਯੌਗਦਾਨ ਪਾਇਆ ਉਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਗੁਰੂ ਕਾ ਬਾਗ ਅਤੇ ਜੈਤੋ ਦੇ ਮੋਰਚੇ ਸਮੇਂ ਜਿਸ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਲਾਸਾਨੀ ਮਿਸਾਲ ਕਾਇਮ ਕੀਤੀ, ਜੋ ਅਜ਼ਾਦੀ ਲਹਿਰ ਦੌਰਾਨ ਸੰਘਰਸ਼ ਕਰਨ ਵਾਲਿਆਂ ਲਈ ਵੀ ਮਾਰਗ ਦਰਸ਼ਕ ਬਣੀ। ਉਨ੍ਹਾਂ ਕਿਹਾ ਕਿ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀਓਂ ਉਤਾਰ ਦੇਣ ਤੋਂ ਬਾਅਦ ਸਿੱਖਾਂ ਵਿਚ ਗੁੱਸੇ ਦੀ ਲਹਿਰ ਉਠ ਖੜ੍ਹੀ ਹੋਈ ਅਤੇ ਇਸ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਨੇ ਅੰਗਰੇਜ਼ ਹਕੂਮਤ ਵਿਰੁੱਧ ਮੋਰਚੇ ਲਾਏ ਅਤੇ ਅੰਗਰੇਜੀ ਸਰਕਾਰ ਵਿਰੁੱਧ ਬਗਾਵਤੀ ਸੁਰ ਵਿਚ ਆਵਾਜ਼ ਬੁਲੰਦ ਕਰਨ ਬਦਲੇ ਸ. ਤੇਜਾ ਸਿੰਘ ਸਮੁੰਦਰੀ ਨੂੰ ਲਾਹੌਰ ਦੇ ਇਤਿਹਾਸਕ ਕਿਲੇ੍ਹ ਵਿਚ ਡੱਕ ਦਿੱਤਾ ਗਿਆ, ਜਿਥੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋਈ। ਪੋ. ਬਡੂੰਗਰ ਨੇ ਕਿਹਾ ਕਿ ਸਿੱਖ ਇਤਹਾਸ ਅੰਦਰ ਉਨ੍ਹਾਂ ਵੱਲੋਂ ਵਿਖਾਇਆ ਸੰਘਰਸ਼ ਦਾ ਰਾਹ ਜਬਰ ਅਤੇ ਜੁਲਮ ਦੇ ਖਿਲਾਫ਼ ਦਿ੍ਰੜ ਇਰਾਦੇ ਤੇ ਸੰਕਲਪ ਨਾਲ ਲੜਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਗਿਆਨੀ ਪਿ੍ਰਤਪਾਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸਾਬਕਾ ਹੈਡ ਗੰਥੀ ਸੁਖਦੇਵ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਗੁਰਤੇਜ ਸਿੰਘ, ਮਨਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 21 August,2023
ਆਧੁਨਿਕ ਯੁੱਗ ਵਿੱਚ ਕੌਮੀ ਦੁਸਵਾਰੀਆਂ ਦਾ ਟਾਕਰਾ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਦੇ ਰੂਬਰੂ ਕਰਨ ਦੀ ਲੋੜ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਆਧੁਨਿਕ ਯੁੱਗ ਵਿੱਚ ਕੌਮੀ ਦੁਸਵਾਰੀਆਂ ਦਾ ਟਾਕਰਾ ਕਰਨ ਲਈ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਦੇ ਰੂਬਰੂ ਕਰਨ ਦੀ ਲੋੜ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 21 ਅਗਸਤ ( ) ਕੌਮੀ ਦੁਸ਼ਵਾਰੀਆਂ ਦਾ ਟਾਕਰਾ ਕਰਨ ਲਈ ਸਮੁੱਚਾ ਗੁਰੂ ਨਾਨਕ ਨਾਮ ਲੇਵਾ, ਸਮੁੱਚੀ ਸਿੱਖ ਕੌਮ ਇਕ ਨਿਸ਼ਾਨ ਤੇ ਇਕ ਵਿਧਾਨ ਤਾਂ ਥੱਲੇ ਇਕੱਤਰ ਹੋਏ। ਆਧੁਨਿਕ ਯੁੱਗ ਵਿਚ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਦੇ ਰੂਬਰੂ ਕਰਨ ਕਰਾਉਣ ਦੀ ਸਖ਼ਤ ਲੋੜ ਹੈ। ਇਹ ਵਿਚਾਰ ਨਿਹੰਗ ਸਿੰਘਾਂ ਦੇ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬੁੱਢਾ ਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਰਹੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਅੱਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਸਬੰਧੀ ਅਯੋਜਿਤ ਗੁਰਦੁਆਰਾ ਰਾਮਗੜ੍ਹੀਆ ਸਭਾ ਸਾਊਥਹਾਲ ਯੂ.ਕੇ ਅਤੇ ਗੁ: ਸ੍ਰੀ ਗੁਰੂ ਸਿੰਘ ਸਭਾ ਸਲੋਘ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਟੈਲੀਵਿਜ਼ਨ ਅਤੇ ਮੋਬਾਇਲ ਫੋਨ ਨੇ ਭਾਵੇਂ ਆਧੁਨਿਕ ਜ਼ਮਾਨੇ ਲਈ ਸੰਚਾਰ ਸਾਧਨਾਂ ਵਜੋਂ ਕਈ ਸਹੂਲਤਾਂ ਪੈਦਾ ਕੀਤੀਆਂ ਹਨ ਪ੍ਰੰਤੂ ਇਨ੍ਹਾਂ ਦੀ ਗਲਤ ਵਰਤੋਂ ਦੇ ਪ੍ਰਭਾਵ ਹੇਠ ਨੌਜਵਾਨ ਪੀੜ੍ਹੀ ਕੁਰਾਹੇ ਵੀ ਪੈ ਰਹੀ ਹੈ। ਅਜਿਹੇ ਨੌਜਵਾਨਾਂ ਨੂੰ ਗੁਰਮਤਿ ਦੀ ਸਿੱਖਿਆ ਰਾਹੀਂ ਸੁਚੇਤ ਕਰਦਿਆਂ ਗੁਰਬਾਣੀ ਤੇ ਬਾਣੇ ਦੇ ਲੜ ਲਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਸਿੱਖ ਧਰਮ ਪ੍ਰਤੀ ਸਰਧਾ-ਭਾਵਨਾ, ਸਬਰ ਸੰਤੋਖ, ਸੇਵਾ ਸਿਮਰਨ ਅਤੇ ਧਰਮ ਅਨੁਸਾਰੀ ਜੀਵਨ ਜੁਗਤਿ ਵਿਚ ਪ੍ਰੱਪਕ ਅਤੇ ਸਿੱਖ ਵਿਰਸੇ ਦਾ ਵਾਰਸ਼ ਬਨਾਉਣ ਲਈ ਵਡੇਰੀ ਪੀੜੀ ਦਾ ਮੁਖ ਫਰਜ਼ ਹੈ। ਨਿਹੰਗ ਮੁਖੀ ਨੇ ਕਿਹਾ ਕਿ ਜਿਨ੍ਹਾਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਨਹੀਂ ਕੀਤੀ ਉਹ ਜਲਦ ਤੋਂ ਜਲਦ ਅੰਮ੍ਰਿਤਧਾਰੀ ਹੋਣ ਤੇ ਗੁਰੂ ਦੇ ਲੜ ਲਗਣ। ਉਨ੍ਹਾਂ ਇਹ ਵੀ ਕਿਹਾ ਸਮੁੱਚੇ ਯੂ.ਕੇ ਦੇ ਗੁਰੂ ਘਰ ਸਿੱਖੀ ਪ੍ਰਚਾਰ ਲਈ ਵੱਡੇ ਜਤਨ ਕਰ ਰਹੇ ਹਨ ਜੋ ਚੰਗੇ ਤੇ ਪ੍ਰਸੰਸ਼ਾ ਜਨਕ ਹਨ। ਉਨ੍ਹਾਂ ਨੇ ਬੁੱਢਾ ਦਲ ਦੇ ਮੁਖੀ ਸਾਹਿਬਾਨਾਂ ਦੀਆਂ ਸ਼ਾਨਦਾਰ ਸੇਵਾਵਾਂ ਦਾ ਵਰਨਣ ਕੀਤਾ ਅਤੇ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ। ਦੋਹਾਂ ਗੁਰੂਘਰਾਂ ਦੇ ਪ੍ਰਬੰਧਕਾਂ ਵੱਲੋਂ ਬਾਬਾ ਬਲਬੀਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਸਮੇਂ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਉਘੇ ਵਿਚਾਰਵਾਨ ਗਿਆਨੀ ਭਗਵਾਨ ਸਿੰਘ ਜੌਹਲ ਤੇ ਹੋਰ ਸਥਾਨਕ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਬਾਬਾ ਜੀ ਦੇ ਨਾਲ ਸਨ।

Punjab Bani 21 August,2023
ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਮੁਲਾਜ਼ਮਾਂ ਦੇ ਹਾਜਰੀ ਰਜਿਸਟਰ ਕੀਤੇ ਚੈਕ, ਸਰਾਵਾਂ ਦੇ ਨਵੀਨੀਕਰਨ ਦੇ ਕੰਮ ਦਾ ਲਿਆ ਜਾਇਜ਼ਾ ਪਟਿਆਲਾ 17 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈਕ ਕਰਨ ਮਗਰੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਕੰਮ ਕਾਜ ਨੂੰ ਸੁਚਾਰੂ ਰੱਖਣ ਅਤੇ ਮੁਲਾਜ਼ਮਾਂ ਨੂੰ ਡਿਊਟੀ ਸਮੇਂ ਸਿਰ ਕਰਨ ਸਮੇਤ ਚੌਕਸੀ ਅਤੇ ਮੁਸਤੈਦੀ ਰੱਖਣ ਦੇ ਆਦੇਸ਼ ਵੀ ਦਿੱਤੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਰਾਵਾਂ ਦੇ ਚੱਲ ਰਹੇ ਨਵੀਨੀਕਰਨ ਦੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਕੰਮਾਂ ਨੂੰ ਸੀਮਾ ਮਿਆਦ ਵਿਚ ਮੁਕੰਮਲ ਕਰਨ ਲਈ ਵੀ ਪ੍ਰਬੰਧਕਾਂ ਨੂੰ ਆਖਿਆ। ਇਸ ਮੌਕੇ ਉਨ੍ਹਾਂ ਮਾਤਾ ਨਾਨਕੀ ਨਿਵਾਸ ਵਿਖੇ ਵੀ ਸੰਗਤਾਂ ਦੇ ਠਹਿਰਣ ਲਈ ਕੀਤੇ ਜਾਂਦੇ ਪ੍ਰਬੰਧ ਵੀ ਵੇਖੇ ਅਤੇ ਬੁਕਿੰਗ ਰਜਿਸਟਰਾਂ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਨਾਭਾ ਵਿਖੇ ਮਹਾਰਾਜਾ ਰਿਪੁਦਮਨ ਸਿੰਘ ਦੀ 100 ਸਾਲਾ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ ਅਤੇ 7 ਸਤੰਬਰ ਨੂੰ ਨਾਭਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਕੇ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ ਅਤੇ 9 ਸਤੰਬਰ ਨੂੰ ਮੁੱਖ ਸਮਾਗਮ ਕੀਤਾ ਜਾਵੇ, ਜਿਸ ਦੀਆਂ ਤਿਆਰੀਆਂ ਲਈ ਗਠਿਤ ਕੀਤੀ ਸਬ ਕਮੇਟੀ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਜੈਤੋ ਮੋਰਚੇ ਨਾਲ ਸਬੰਧਤ ਸ਼ਤਾਬਦੀ ਵੀ ਸ਼ੋ੍ਰਮਣੀ ਕਮੇਟੀ ਵੱਲੋਂ ਮਨਾਏ ਜਾਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਾਭਾ ਦਿਵਸ ਦੇ ਸਬੰਧ ਵਿਚ 19 ਅਗਸਤ ਨੂੰ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ। ਇਕ ਸਵਾਲ ਦੇ ਜਵਾਬ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਨੀਤੀਗਤ ਤਰੀਕੇ ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਹਰ ਹਰਬਾ ਵਰਤ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੂੜ ਦਾ ਪ੍ਰਚਾਰ ਕਰਕੇ ਸਿਰਮੌਰ ਸੰਸਥਾ ਦੇ ਅਕਸ ਨੂੰ ਢਾਹ ਵਾਲਿਆਂ ਦੇ ਮਨਸੂਬੇ ਕਦੇ ਵੀ ਸਫਲ ਨਹੀਂ ਹੋਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰਬੰਧ ਨੂੰ ਵਧੇਰੇ ਸੁਚਾਰੂ ਰੱਖਣ ਲਈ ਸੁਝਾਅ ਤਾਂ ਸੰਗਤੀ ਰੂਪ ਵਿਚ ਮੰਨੇ ਜਾ ਸਕਦੇ ਹਨ, ਪ੍ਰੰਤੂ ਝੂਠ ਅਤੇ ਭਰਮ ਭੁਲੇਖੇ ਪੈਦਾ ਕਰਨ ਦਾ ਮਾਹੌਲ ਸਿਰਜਣ ਵਾਲਿਆਂ ਨੂੰ ਸਿੱਖ ਪੰਥ ਕਦੇ ਵੀ ਮੁਆਫ਼ ਨਹੀਂ ਕਰ ਸਕਦਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਅਣਾ ਕਮੇਟੀ ਦੀ ਮੀਟਿੰਗ ਵਿਚ ਵਾਪਰੀ ਘਟਨਾ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਹੋਇਆ ਸਿੱਖ ਪ੍ਰੰਪਰਾਵਾਂ ਦੇ ਅਨਕੂਲ ਨਹੀਂ ਹੈ ਅਜਿਹੀਆਂ ਘਟਨਾਵਾਂ ਪ੍ਰਤੀ ਸਾਰਿਆਂ ਨੂੰ ਸੰਜੀਦਾ ਰਹਿੰਦੇ ਹੋਏ ਮਸਲੇ ਗੱਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ ਨਾ ਕਿ ਗਾਲੀ ਗਲੋਚ ਦਾ ਸਹਾਰਾ ਲੈ ਕੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਹਰਿਆਣਾ ਕਮੇਟੀ ਬਾਰੇ ਫੈਸਲਾ ਹੋਇਆ, ਪਰ ਜਿਨ੍ਹਾਂ ਵਿਅਕਤੀਆਂ ਦੇ ਹੱਥਾਂ ’ਚ ਪ੍ਰਬੰਧ ਨੂੰ ਸੌਂਪਿਆ ਗਿਆ ਉਨ੍ਹਾਂ ਅੱਗੇ ਅਨੇਕਾਂ ਹੀ ਚੁਣੌਤੀਆਂ ਰਹਿਣ ਕਾਰਨ ਅਜਿਹੇ ਹਾਲਾਤ ਕੌਮ ਨੂੰ ਵੇਖਣੇ ਪੈ ਰਹੇ ਹਨ, ਜਿਨ੍ਹਾਂ ਨੂੰ ਮੰਦਭਾਗਾ ਹੀ ਆਖਿਆ ਜਾ ਸਕਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 17 August,2023
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੀਆਂ ਕਈ ਸਖਸ਼ੀਅਤਾਂ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੀਆਂ ਕਈ ਸਖਸ਼ੀਅਤਾਂ ਪਟਿਆਲਾ 13 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰੀ, ਅਮਲਾ ਇੰਚਾਰਜ ਗੁਰਨਾਮ ਸਿੰਘ, ਸੁਖਬੀਰ ਸਿੰਘ ਬਾਦਲ ਦੇ ਓਐਸਡੀ ਚਰਨਜੀਤ ਸਿੰਘ ਬਰਾੜ, ਧਾਰਮਕ ਸਖਸ਼ੀਅਤਾਂ ’ਚ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲਿਆਂ ਤੋਂ ਇਲਾਵਾ ਸਾਬਕਾ ਡਾਇਰਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਕਾਲਜਾਂ ਅਤੇ ਸਕੂਲਾਂ ਦੇ ਪਿ੍ਰੰਸੀਪਲ ਸਾਹਿਬਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਦਫਤਰ ਦੇ ਇੰਚਾਰਜ ਹਰਿੰਦਰ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸੁਪਰਵਾਈਜ਼ਰ ਹਰਮਿੰਦਰਪਾਲ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ ਆਦਿ ਸਖਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਸਦੀਵੀ ਵਿਛੋੜਾ ਬੇਹੱਦ ਦੁਖਦਾਈ ਹੈ, ਜਿਨ੍ਹਾਂ ਦੀ ਘਾਟ ਜਿਥੇ ਪਰਿਵਾਰਕ ਤੌਰ ’ਤੇ ਮਹਿਸੂਸ ਹੁੰਦੀ ਰਹੇਗੀ, ਉਥੇ ਹੀ ਸਮਾਜਕ ਅਤੇ ਧਾਰਮਕ ਕਾਰਜਾਂ ਵਿਚ ਬੀਬੀ ਨਿਰਮਲ ਕੌਰ ਦੇ ਯੋਗਦਾਨ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਾ।

Punjab Bani 13 August,2023
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਵਿਧਾਇਕ ਦੇਵ ਮਾਨ ਤੇ ਰਣੀਕੇ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਵਿਧਾਇਕ ਦੇਵ ਮਾਨ ਤੇ ਰਣੀਕੇ ਹਰਸਿਮਰਤ ਕੌਰ ਬਾਦਲ ਸਮੇਤ ਸਿੱਖ ਸਭਾਵਾਂ, ਧਾਰਮਕ ਨੁਮਾਇੰਦਿਆਂ ਨੇ ਵੀ ਪ੍ਰਗਟਾਈ ਹਮਦਰਦੀ ਪਟਿਆਲਾ 10 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦੇ ਸਦੀਵੀ ਵਿਛੋੜੇ ’ਤੇ ਆਮ ਆਦਮੀ ਪਾਰਟੀ ਦੇ ਨਾਭਾ ਤੋਂ ਵਿਧਾਇਕ ਦੇਵ ਮਾਨ ਅਤੇ ਸਾਬਕਾ ਮੰਤਰੀ ਅਤੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਪ੍ਰਧਾਨ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਪ੍ਰੋ. ਬਡੂੰਗਰ ਨਾਲ ਦੁੱਖ ਕਰਨ ਵਾਲਿਆਂ ’ਚ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟੈਲੀਫੋਨ ਕਰਕੇ ਹਮਦਰਦੀ ਪ੍ਰਗਟਾਈ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਜਿਥੇ ਧਾਰਮਕ ਅਤੇ ਰਾਜਨੀਤਕ ਰੁਝੇਵਿਆਂ ਵਿਚ ਰਹੇ, ਉਥੇ ਹੀ ਬੀਬੀ ਨਿਰਮਲ ਕੌਰ ਨੇ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ ਉਨ੍ਹਾਂ ਦਾ ਸਦੀਵੀ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੌਰਾਨ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਬੀਬੀ ਨਿਰਮਲ ਕੌਰ ਧਾਰਮਕ ਬਿਰਤੀ ਵਾਲੇ ਅਤੇ ਬਹੁਪੱਖੀ ਸਖ਼ਸ਼ੀਅਤ ਵਾਲੇ ਸਨ, ਜਿਨ੍ਹਾਂ ਨੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਨਾਲ ਨਾਲ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦਿੱਤੀ, ਜੋ ਵੱਖ ਵੱਖ ਵਿਭਾਗਾਂ ਵਿਚ ਕਾਰਜਸ਼ੀਲ ਹਨ। ਸ. ਰਣੀਕੇ ਨੇ ਕਿਹਾ ਕਿ ਪ੍ਰਮਾਤਮਾ ਬੀਬੀ ਨਿਰਮਲ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ਼ ਬਖਸ਼ਣ ਅਤੇ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪ੍ਰੋ. ਬਡੂੰਗਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸਾਬਕਾ ਵਿਧਾਇਕ ਜੀਐਸ ਬੱਸੀ, ਸਾਬਕਾ ਵਿਧਾਇਕ ਸਰਵਣ ਸਿੰਘ ਫਿਲੌਰ, ਆਈਏਐਸ ਦਰਬਾਰਾ ਸਿੰਘ ਗੁਰੂ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ ਮੁਹੰਮਦ ਸਰਫਰਾਜ਼ ਆਲਮ, ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਸਾਬਕਾ ਡੀਆਈਜੀ ਹਰਿੰਦਰ ਸਿੰਘ ਚਹਿਲ, ਸਾਬਕਾ ਏਆਈਜੀ ਗੁਰਦੀਪ ਸਿੰਘ ਸੈਣੀ, ਐਸਪੀ ਸੁਖਦੇਵ ਵਿਰਕ, ਡੀਐਸਪੀ ਕਿਰਸ਼ਨ ਕੁਮਾਰ ਪੈਂਥੇ, ਦਲਬੀਰ ਗਰੇਵਾਲ, ਰਵਿੰਦਰਪਾਲ ਸਿੰਘ ਡੀਐਸਪੀ ਰਜਨੀਸ਼ ਮਹਿਤਾ, ਡੀਐਸਪੀ ਜਤਿੰਦਰਪਾਲ ਸਿੰਘ, ਐਸ.ਪੀ. ਕੇਸਰ ਸਿੰਘ, ਅਦਾਕਾਰ ਬਿਨੂੰ ਢਿੱਲੋਂ, ਐਸੀ ਵਿੰਗ ਪਟਿਆਲ ਗੁਰਚਰਨ ਸਿੰਘ ਖਾਲਸਾ, ਪੱਤਰਕਾਰ ਜਸਪਾਲ ਸਿੰਘ ਢਿੱਲੋਂ, ਭਗਵਾਨ ਦਾਸ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਭਗਵੰਤ ਸਿੰਘ ਆਦਿ ਹਾਜ਼ਰ ਸਨ।

Punjab Bani 10 August,2023
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ 'ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ*

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ 'ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ* *ਗੱਤਕਾ ਸੰਸਥਾਵਾਂ ਵੱਲੋਂ ਐਸ.ਜੀ.ਐਫ.ਆਈ. ਪ੍ਰਧਾਨ ਤੇ ਸੰਯੁਕਤ ਸਕੱਤਰ ਦਾ ਖੇਡ ਦੀ ਬਹਾਲੀ ਲਈ ਧੰਨਵਾਦ* ਚੰਡੀਗੜ, 10 ਅਗਸਤ ( ) ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਅਣਥੱਕ ਯਤਨਾਂ ਸਦਕਾ ਮਾਰਸ਼ਲ ਆਰਟ ਗੱਤਕੇ ਦੀ ਪ੍ਰਫੁੱਲਤਾ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਅਤੇ ਸੱਤ ਸਾਲਾਂ ਦੇ ਵਕਫੇ ਤੋਂ ਬਾਅਦ ਅਗਾਮੀ ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਬਤੌਰ ਖੇਡ ਵਜੋਂ ਮੁੜ੍ਹ ਸ਼ਾਮਲ ਕਰ ਲਿਆ ਗਿਆ ਹੈ। ਇਸ ਮਹੱਤਵਪੂਰਨ ਘਟਨਾਕ੍ਰਮ ਦਾ ਖੁਲਾਸਾ ਅੱਜ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ ਅਤੇ ਡਾ. ਦੀਪ ਸਿੰਘ ਜਨਰਲ ਸਕੱਤਰ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਕੀਤਾ। ਵਧੇਰੇ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ) ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਭਗਵਤੀ ਸਿੰਘ ਨਾਲ ਇੱਕ ਅਹਿਮ ਮੀਟਿੰਗ ਹੋਈ, ਜੋ ਕਿ ਲਖਨਊ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਵਜੋਂ ਤਾਇਨਾਤ ਹਨ। ਇਸ ਮੀਟਿੰਗ ਦੌਰਾਨ ਗਰੇਵਾਲ ਨੇ ਉਨ੍ਹਾਂ ਨੂੰ ਇੱਕ ਰਸਮੀ ਬੇਨਤੀ ਪੱਤਰ ਅਤੇ ਗੱਤਕਾ ਖੇਡ ਦੀ ਤਕਨੀਕੀ ਨਿਯਮਾਂਵਲੀ ਵੀ ਪੇਸ਼ ਕੀਤੀ ਜਿਸ ਵਿੱਚ ਆਗਾਮੀ 66ਵੀਆਂ ਕੌਮੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਸ ਮੌਕੇ ਐਸ.ਜੀ.ਐਫ.ਆਈ. ਦੇ ਪ੍ਰਤੀਨਿਧੀ ਨੇ ਗੱਤਕੇ ਨੂੰ ਪ੍ਰਸਤਾਵਿਤ ਖੇਡ ਕੈਲੰਡਰ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਕੀਤਾ ਸੀ ਜਿਸ ਕਰਕੇ ਗੱਤਕਾ ਖਿਡਾਰੀਆਂ ਅੰਦਰ ਵਿਆਪਕ ਖੁਸ਼ੀ ਅਤੇ ਉਮੀਦ ਦੀ ਕਿਰਨ ਪੈਦਾ ਹੋਈ ਹੈ। ਹਰਜੀਤ ਸਿੰਘ ਗਰੇਵਾਲ਼ ਤੇ ਡਾ. ਦੀਪ ਸਿੰਘ ਨੇ ਇਸ ਧੰਨਵਾਦੀ ਪ੍ਰਗਟਾਵੇ ਵਿੱਚ ਐਸ.ਜੀ.ਐਫ.ਆਈ. ਦੇ ਪ੍ਰਧਾਨ ਦੀਪਕ ਕੁਮਾਰ ਆਈ.ਏ..ਐਸ. ਅਤੇ ਸੰਯੁਕਤ ਸਕੱਤਰ ਭਗਵਤੀ ਸਿੰਘ ਦੇ ਸਹਿਯੋਗੀ ਯਤਨਾਂ ਲਈ ਤਹਿਦਿਲੋਂ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਰਾਸ਼ਟਰੀ ਮੰਚ 'ਤੇ ਗੱਤਕੇ ਦੀ ਮੁੜ ਸੁਰਜੀਤੀ ਲਈ ਰਾਹ ਪੱਧਰਾ ਕੀਤਾ ਹੈ। ਗਰੇਵਾਲ ਨੇ ਉਮੀਦ ਜਤਾਈ ਕਿ ਗੱਤਕਾ ਖੇਡ ਦੀ ਹੁਣ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ਵਿੱਚ ਸ਼ਮੂਲੀਅਤ ਸਦਕਾ ਇਸ ਖੇਡ ਦੇ ਪ੍ਰਸਾਰ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਬਹੁਤ ਲੋੜੀਂਦਾ ਉਤਸ਼ਾਹ ਅਤੇ ਸਵੀਕ੍ਰਿਤੀ ਮਿਲੇਗੀ। ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਦੀ ਸ਼ਮੂਲੀਅਤ ਦਾ ਜ਼ਿਕਰ ਕਰਦੇ ਹੋਏ, ਗਰੇਵਾਲ ਤੇ ਡਾ. ਦੀਪ ਸਿੰਘ ਨੇ ਦੱਸਿਆ ਕਿ ਇਸ ਮਾਰਸ਼ਲ ਆਰਟ ਨੂੰ ਸ਼ੁਰੂਆਤ ਵਿੱਚ ਸਾਲ 2012 ਦੌਰਾਨ ਕੌਮੀ ਸਕੂਲ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀ, ਪਰ ਦੋ ਸਾਲਾਂ ਬਾਅਦ ਹੀ ਇਸ ਨੂੰ ਖੇਡ ਕੈਲੰਡਰ ਬਾਹਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਸਾਲ 2015 ਵਿੱਚ, ਐਨ.ਜੀ.ਏ.ਆਈ. ਦੇ ਯਤਨਾਂ ਨਾਲ, ਗੱਤਕੇ ਨੂੰ ਮੁੜ ਨੈਸ਼ਨਲ ਸਕੂਲ ਖੇਡਾਂ ਵਿੱਚ ਬਹਾਲ ਕੀਤਾ ਗਿਆ ਸੀ, ਪਰ ਪੰਜਾਬ ਵਿੱਚ ਖੇਡਾਂ ਦੀ ਮੇਜ਼ਬਾਨੀ ਵਿੱਚ ਤਰਕਸੰਗਤ ਚੁਣੌਤੀਆਂ ਕਾਰਨ ਇੱਕ ਵਾਰ ਫਿਰ ਇਸ ਖੇਡ ਨੂੰ ਬਾਹਰ ਹੋਣ ਦਾ ਸਾਹਮਣਾ ਕਰਨਾ ਪਿਆ। ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ਼ ਤੇ ਡਾ. ਦੀਪ ਸਿੰਘ ਨੇ ਇਸ ਪ੍ਰਾਪਤੀ ਉੱਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਦ੍ਰਿੜ ਸਮਰਪਣ ਲਈ ਹਾਰਦਿਕ ਵਧਾਈ ਦਿੱਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਇਹ ਮਹੱਤਵਪੂਰਨ ਫੈਸਲਾ ਬਿਨਾਂ ਸ਼ੱਕ ਦੇਸ਼ ਵਿੱਚ ਗੱਤਕਾ ਖੇਡ ਦੇ ਵਧਣ-ਫੁੱਲਣ ਦੇ ਰਾਹ ਨੂੰ ਹੋਰ ਉਤਸ਼ਾਹਿਤ ਕਰੇਗਾ।

Punjab Bani 10 August,2023
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਪੰਜ ਤੱਤਾਂ ’ਚ ਵਲੀਨ

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਪੰਜ ਤੱਤਾਂ ’ਚ ਵਲੀਨ ਸ਼ੋ੍ਰਮਣੀ ਅਕਾਲੀ ਦਲ, ਸ਼ੋ੍ਰਮਣੀ ਕਮੇਟੀ ਸਮੇਤ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਹੋਈਆਂ ਸ਼ਾਮਲ ਸਾਬਕਾ ਸਪੀਕਰ ਸ. ਅਟਵਾਲ, ਸ. ਢੀਂਡਸਾ, ਡਾ. ਚੀਮਾ, ਸ. ਰੱਖੜਾ ਅਤੇ ਚੰਦੂਮਾਜਰਾ ਨੇ ਵੀ ਕੀਤਾ ਦੁੱਖ ਪ੍ਰਗਟ ਪਟਿਆਲਾ 9 ਅਗਸਤ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮਪਤਨੀ ਬੀਬੀ ਨਿਰਮਲ ਕੌਰ ਦਾ ਅੰਤਿਮ ਸਸਕਾਰ ਪਿੰਡ ਬਡੂੰਗਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਪਿੰਡ ਬਡੂੰਗਰ ਸ਼ਮਸ਼ਾਨਘਾਟ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰਤ ਉਨ੍ਹਾਂ ਦੇ ਸਪੁੱਤਰਾਂ ਵੱਲੋਂ ਚਿਖਾ ਨੂੰ ਅਗਨੀ ਭੇਂਟ ਕੀਤੀ ਗਈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਗਿਆਨੀ ਪਿ੍ਰਤਪਾਲ ਸਿੰਘ ਵੱਲੋਂ ਕੀਰਤਨ ਸੋਹਲੇ ਦੇ ਪਾਠ ਅਤੇ ਹਜ਼ੂਰੀ ਕੀਰਤਨੀ ਰਾਗੀ ਭਾਈ ਜਸਵਿੰਦਰ ਸਿੰਘ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਬੀਬੀ ਨਿਰਲਮ ਕੌਰ ਦੀ ਅੰਤਿਮ ਯਾਤਰਾ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਡੀਸ਼ਨਲ ਸਕੱਤਰ ਗੁਰਿੰਦਰ ਸਿੰਘ ਮੱਥੇਵਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਪਹੁੰਚ ਕੇ ਬੀਬੀ ਨਿਰਮਲ ਕੌਰ ਨੂੰ ਦੁਸ਼ਾਲਾ ਭੇਂਟ ਕੀਤਾ । ਇਸ ਦੌਰਾਨ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸ਼ੋ੍ਰਮਣੀ ਅਕਾਲੀ ਦਲ ਦੇ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਰਾਜਨੀਤਕ, ਧਾਰਮਕ ਅਤੇ ਸਮਾਜਕ ਸਖਸ਼ੀਅਤਾਂ ਵੱਡੀ ਗਿਣਤੀ ਵਿਚ ਪੁੱਜੀਆਂ ਹੋਈਆਂ ਸਨ। ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫਹਿਗਗੜ੍ਹ ਸਾਹਿਬ ਤੋਂ ਜਗਦੀਪ ਸਿੰਘ ਚੀਮਾ, ਨਾਭਾ ਤੋਂ ਮੱਖਣ ਸਿੰਘ ਲਾਲਕਾ, ਕਬੀਰ ਦਾਸ, ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਿਚ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਅਜਮੇਰ ਸਿੰਘ ਖੇੜਾ, ਜਥੇਦਾਰ ਚਰਨਜੀਤ ਸਿੰਘ ਕਾਲੇਵਾਲ, ਜਥੇਦਾਰ ਬਲਤੇਜ ਸਿੰਘ ਖੋਖ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਅਬਲੋਵਾਲ, ਲਖਵੀਰ ਸਿੰਘ ਲੌਟ, ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ, ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਹਰੀਸ਼ ਸਿੰਗਲਾ, ਸਮਾਜ ਸੇਵੀ ਭਗਵਾਨ ਦਾਸ ਜੁਨੇਜਾ, ਹਲਕਾ ਇੰਚਾਰਜ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਐਸਓਆਈ ਦੇ ਆਗੂ ਅਮਿਤ ਰਾਠੀ, ਗੁਰਦਿਆਲ ਇੰਦਰ ਸਿੰਘ ਬਿੱਲੂ, ਗੁਰਚਰਨ ਸਿੰਘ ਘਮਰੌਦਾ, ਗੁਰਤੇਜ ਸਿੰਘ ਢਿੱਲੋਂ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਸ ਜਗਜੀਤ ਸਿੰਘ ਦਰਦੀ, ਸੀਨੀਅਰ ਪੁਲਿਸ ਅਧਿਕਾਰੀਆਂ ਵਿਚ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਗਿੱਲ, ਗੁਰਪਾਲ ਸਿੰਘ ਚਹਿਲ, ਦਿਲਜੀਤ ਸਿੰਘ ਰਾਣਾ, ਕੇਸਰ ਸਿੰਘ, ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਬਕਾ ਸਕੱਤਰ ਹਰਭਜਨ ਸਿੰਘ ਮਨਾਵਾਂ, ਅਵਤਾਰ ਸਿੰਘ ਸੈਂਪਲਾ, ਮੀਤ ਸਕੱਤਰ ਲਖਵੀਰ ਸਿੰਘ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਮੈਨੇਜਰ ਫਤਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਮੈਨੇਜਰ ਗੁਰਲਾਲ ਸਿੰਘ, ਮੈਨੇ. ਸੁਰਜੀਤ ਸਿੰਘ, ਮੈਨੇ. ਧਨਵੰਤ ਸਿੰਘ, ਗਿਆਨੀ ਭਾਈ ਅਜਮੇਰ ਸਿੰਘ, ਸਾਬਕਾ ਮੈਨੇਜਰ ਕਰਨੈਲ ਸਿੰਘ ਨਾਭਾ, ਕਰਮ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਗੁਰਦੀਪ ਸਿੰਘ ਬਰਨਾਲਾ, ਡਾ. ਸੁਧੀਰ ਵਰਮਾ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਮੀਤ ਮੈਨੇ. ਇੰਦਰਜੀਤ ਸਿੰਘ ਗਿੱਲ, ਇੰਮਪੂਰਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ਰਮਾ ਤੋਂ ਇਲਾਵਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਦੇ ਡਾਇਰੈਕਟਰ ਡਾ. ਚਮਕੌਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਵਰਲੱਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਿ੍ਰਤਪਾਲ ਸਿੰਘ, ਪ੍ਰੋ. ਡਾ. ਪਰਮਵੀਰ ਸਿੰਘ, ਭਾਈ ਕਸ਼ਮੀਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਅਧੀਨ ਕਾਲਜਾਂ ਦੇ ਪਿ੍ਰੰਸੀਪਲ ਸਾਹਿਬਾਨ ਅਤੇ ਸਮੂਹ ਸਟਾਫ ਮੈਂਬਰਾਂ ਆਦਿ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸਪੁੱਤਰਾਂ ਵਿਚ ਸ਼ਮਸ਼ੇਰ ਸਿੰਘ ਬਡੂੰਗਰ, ਹਰਦੀਪ ਸਿੰਘ ਬਡੂੰਗਰ, ਗੁਰਦੀਪ ਸਿੰਘ ਬਡੂੰਗਰ, ਬਲਬੀਰ ਸਿੰਘ ਬਡੂੰਗਰ, ਇੰਦਰਪੀਤ ਸਿੰਘ ਬਡੂੰਗਰ ਨਾਲ ਸਕੇ ਸਬੰਧੀਆਂ ਅਤੇ ਰਿਸ਼ਤੇਦਾਰਾਂ ਨੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਉਪਰੰਤ ਜਾਣਕਾਰੀ ਦਿੰਦਿਆਂ ਸ਼ਮਸ਼ੇਰ ਸਿੰਘ ਬਡੂੰਗਰ ਨੇ ਕਿਹਾ ਕਿ ਮਾਤਾ ਨਿਰਮਲ ਕੌਰ ਦੀ ਅੰਤਿਮ ਅਰਦਾਸ ਦੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ 16 ਅਸਗਤ ਨੂੰ ਦੁਪਹਿਰ 1.00 ਵਜੇ ਭੋਗ ਪਾਏ ਜਾਣਗੇ।

Punjab Bani 09 August,2023
ਮਨੀਪੁਰ ਵਿੱਚ ਈਸਾਈਆਂ ਦੀ ਹੱਤਿਆ ਅਤੇ ਅਤਿਆਚਾਰ ਦੇ ਖਿਲਾਫ

ਮਨੀਪੁਰ ਵਿੱਚ ਈਸਾਈਆਂ ਦੀ ਹੱਤਿਆ ਅਤੇ ਅਤਿਆਚਾਰ ਦੇ ਖਿਲਾਫ - ਸਰਕਾਰ ਖਿਲਾਫ ਹਜਾਰਾਂ ਲੋਕਾਂ ਵੱਲੋਂ ਪਟਿਆਲਾ ਸ਼ਹਿਰ ਵਿੱਚ ਕਾਲੇ ਝੰਡੇ ਲੈ ਕੇ ਜ਼ੋਰਦਾਰ ਰੋਸ਼ ਮਾਰਚ - ਸਾੜੀ ਸਰਕਾਰ ਦੀ ਅਰਥੀ - ਤੇਜ ਗਰਮੀ ਵਿੱਚ ਮਸੀਹ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕੀਤੀ ਸ਼ਿਰਕਤ - 60 ਹਜਾਰ ਘਰਾਂ ਨੂੰ ਅੱਗ ਲਗਾਉਣਾ ਇੱਕ ਵੱਡੀ ਸਾਜਿਸ਼ - ਇਸਾਈਆਂ 'ਤੇ ਜੁਲਮ ਲੋਕਤੰਤਰ ਦੀ ਕਾਲੀ ਤਸਵੀਰ ਪਟਿਆਲਾ, 9 ਅਗਸਤ : ਸਮੂਹ ਮਸੀਹ ਭਾਈਚਾਰਾ ਅਤੇ ਮੁਸਲਿਮ ਭਾਈਚਾਰਾ ਦੀ ਅਗਵਾਈ ਵਿੱਚ ਸੈਂਕੜੇ ਲੋਕਾਂ ਵੱਲੋਂ ਅੱਜ ਪਟਿਆਲਾ ਵਿੱਚ ਜ਼ੋਰਦਾਰ ਰੋਸ਼ ਮਾਰਚ ਕਰਕੇ ਮਨੀਪੁਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।ਇਸ ਅਰਥੀ ਫੂਕ ਮੁਜ਼ਾਹਰੇ ਵਿੱਚ ਪਟਿਆਲਾ, ਸਮਾਣਾ, ਨਾਭਾ, ਰਾਜਪੁਰਾ ਤੋਂ ਸਮੂਹ ਪਾਦਰੀ, ਆਗੂ ਅਤੇ ਮੁਸਲਿਮ ਭਾਈਚਾਰਾ ਮਸੀਹ ਭਾਈਚਾਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਹੁੰਚੇ ਪਾਦਰੀਆਂ ਨੇ ਕਿਹਾ ਕਿ ਮਨੀਪੁਰ ਵਿੱਚ ਜਿਸ ਤਰ੍ਹਾਂ ਇਸਾਈ ਭਾਈਚਾਰੇ 'ਤੇ ਜ਼ੁਲਮ ਕੀਤੇ ਜਾ ਰਹੇ ਹਨ, ਉਹ ਲੋਕਤੰਤਰ ਦੀ ਕਾਲੀ ਤਸਵੀਰ ਪੇਸ਼ ਕਰਦਾ ਹੈ।ਮਨੀਪੁਰ ਤੋਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਈਸਾਈ ਭਾਈਚਾਰੇ ਦੇ ਲੋਕਾਂ ਦੇ ਘਰਾਂ ਵਿੱਚ ਦਾਖ਼ਲ ਹੋ ਕੇ ਕਤਲ ਕੀਤੇ ਜਾ ਰਹੇ ਹਨ ਅਤੇ ਪਵਿੱਤਰ ਪ੍ਰਾਰਥਨਾ ਘਰਾਂ ਨੂੰ ਸਾੜਿਆ ਜਾ ਰਿਹਾ ਹੈ। 1 ਦਿਨ ਵਿੱਚ ਮਨੀਪੁਰ ਵਿੱਚ ਕਈ ਈਸਾਈ ਭਰਾ ਮਾਰੇ ਜਾ ਰਹੇ ਹਨ।ਅਤੇ ਲਗਭਗ ਡੇਢ ਮਹੀਨਾ ਬੀਤ ਜਾਣ ੋਤੇ ਵੀ ਪ੍ਰਸ਼ਾਸਨ ਇਸ ਸਾਰੇ ਕਤਲੇਆਮ ਤੇ ਅੱਗਜ਼ਨੀ ੋਤੇ ਕਾਬੂ ਨਹੀਂ ਪਾ ਸਕਿਆ ਹੈ। ਇਸਾਈਆਂ ਦੀਆਂ ਲਾਸ਼ਾਂ ਸੜਕਾਂ 'ਤੇ ਖਿੱਲਰੀਆਂ ਪਈਆਂ ਹਨ।ਮਨੀਪੁਰ ੋਚ ਹਜ਼ਾਰਾਂ ਦੀ ਗਿਣਤੀ ੋਚ ਚਰਚਾਂ ਨੂੰ ਅੱਗ ਲਗਾ ਦਿੱਤੀ ਗਈ ਹੈ ਅਤੇ ਲਗਭਗ 60,000 ਘਰਾਂ ਨੂੰ ਅੱਗ ਲਗਾ ਦਿੱਤੀ ਗਈ ਹੈ।ਮਣੀਪੁਰ ਦੇ ਸਥਾਨਕ ਨਿਵਾਸੀ ਆਪਣੀ ਆਸਥਾ ਕਾਰਨ ਜੰਗਲਾਂ ਵਿੱਚ ਰਾਤਾਂ ਕੱਟ ਰਹੇ ਹਨ।ਉੱਥੇ ਕੋਈ ਪਹੁੰਚ ਨਹੀਂ ਹੈ ਪਰ ਉੱਥੇ ਕੰਮ ਕਰ ਰਹੀਆਂ ਕਈ ਸੰਸਥਾਵਾਂ ਨੇ ਦੱਸਿਆ ਹੈ ਕਿ ਸਥਿਤੀ ਬਹੁਤ ਗੰਭੀਰ ਹੈ ਅਤੇ ਸਰਕਾਰ ਹੱਥਾਂ ੋਤੇ ਹੱਥ ਧਰ ਕੇ ਬੈਠੀ ਹੈ।ਇਸ ਸਾਰੇ ਅੱਤਿਆਚਾਰ ਦੇ ਵਿਰੋਧ ਵਿੱਚ ਅੱਜ ਪਟਿਆਲਾ ਜ਼ਿਲ੍ਹੇ ਦੇ ਮਸੀਹ ਭਾਈਚਾਰੇ ਵੱਲੋਂ ਇੱਕ ਸ਼ਾਂਤੀ ਮਾਰਚ ਕੱਢਿਆ ਜਾ ਰਿਹਾ ਹੈ।ਪਟਿਆਲਾ ਦੇ ਫੁਹਾਰਾ ਚੌਂਕ ਤੋਂ ਸ਼ੁਰੂ ਹੋ ਕੇ ਡੀ.ਸੀ ਪਟਿਆਲਾ ਦਫ਼ਤਰ ਤੱਕ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ ਕੱਢਿਆ ਗਿਆ ਅਤੇ ਬਾਅਦ ਵਿੱਚ ਡੀਸੀ ਪਟਿਆਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਮਸੀਹ ਭਾਈਚਾਰੇ ਨੇ ਮੰਗ ਕੀਤੀ ਕਿ ਇਹ ਪੱਤਰ ਜਲਦੀ ਤੋਂ ਜਲਦੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਸਾਰੇ ਮੰਤਰੀਆਂ ਨੂੰ ਭੇਜਿਆ ਜਾਵੇ ਜੋ ਮਨੀਪੁਰ ਵਿੱਚ ਸ਼ਾਂਤੀ ਬਹਾਲ ਕਰਨ ਲਈ ਕੰਮ ਕਰ ਸਕਦੇ ਹਨ।ਪਾਦਰੀ ਸਾਹਿਬਾਨ ਨੇ ਕਿਹਾ ਕਿ ਅਸੀਂ ਚਰਚ ਵਿੱਚ ਲਗਾਤਾਰ ਪ੍ਰਾਰਥਨਾ ਕਰ ਰਹੇ ਹਾਂ ਤਾਂ ਜੋ ਇਸ ਮੁਸ਼ਕਲ ਵਿੱਚ ਸਮਾਂ ਪਾ ਕੇ ਆਪਸੀ ਭਾਈਚਾਰਕ ਸਾਂਝ ਦੇ ਨਾਲ ਖੜ੍ਹ ਸਕੀਏ।ਇਸ ਰੋਸ ਧਰਨੇ ਵਿੱਚ ਪਟਿਆਲਾ, ਸਮਾਣਾ, ਰਾਜਪੁਰਾ, ਨਾਭਾ ਅਤੇ ਆਸ-ਪਾਸ ਦੇ ਸਮੂਹ ਈਸਾਈ ਭਾਈਚਾਰਾ ਅਤੇ ਮੁਸਲਿਮ ਭਾਈਚਾਰਾ, ਪਾਸਟਰ ਸਾਹਿਬਾਨ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਅਰਥੀ ਫੂਕ ਮਾਰਚ ਕੱਢ ਕੇ ਪੰਜਾਬ ਬੰਦ ਦਾ ਸਮਰਥਨ ਕੀਤਾ।

Punjab Bani 09 August,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਕੀਤਾ ਸਨਮਾਨਤ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਕੀਤਾ ਸਨਮਾਨਤ ਪਟਿਆਲਾ 7 ਅਗਸਤ () ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੈਨੇਜਰ ਲਗਾਏ ਗਏ ਭਗਵੰਤ ਸਿੰਘ ਧੰਗੇੜਾ ਦੀ ਨਿਯੁਕਤੀ ਦਾ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲੇ ਵਿਖੇ ਸ਼ੁਕਰਾਨਾ ਸਮਾਗਮ ਰੱਖਿਆ ਗਿਆ ਅਤੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਉਚੇਚੇ ਤੌਰ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਅਤੇ ਸਮੂਹ ਸਟਾਫ ਦੇ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਭਗਵੰਤ ਸਿੰਘ ਧੰਗੇੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਤੌਰ ਆਪਣੀਆਂ ਸੇਵਾਵਾਂ ਦੇਣ ਦੇ ਨਾਲ ਪ੍ਰਬੰਧ ਅਧੀਨ ਸ਼ੋ੍ਰਮਣੀ ਕਮੇਟੀ ਵੱਲੋਂ ਲਗਾਈ ਡਿਊਟੀ ਨੂੰ ਤਨਦੇਹੀ ਤੇ ਇਮਾਨਦਾਰ ਨਾਲ ਨਿਭਾਉਂਦੇ ਆ ਰਹੇ ਹਨ, ਜਿਨ੍ਹਾਂ ਦੀ ਬਤੌਰ ਮੈਨੇਜਰ ਦਰਬਾਰ ਸਾਹਿਬ ਲਗਾਏ ਜਾਣ ਨਾਲ ਸੰਗਤਾਂ ਅਤੇ ਸਮੂਹ ਸਟਾਫ ਮੈਂਬਰਾਂ ਵਿਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੀ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਵਧਾਈ ਦੇਣ ਦੇ ਨਾਲ ਨਾਲ ਸਿਰਪੋਓ ਅਤੇ ਯਾਦਗਾਰੀ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਨਮਾਨਤ ਕਰਨ ਵਾਲਿਆਂ ਵਿਚ ਮੱਖਣ ਸਿੰਘ ਲਾਲਕਾ, ਬਲਤੇਜ ਸਿੰਘ ਖੋਜ, ਮੈਨੇਜਰ ਗੁਰਲਾਲ ਸਿੰਘ, ਸੁਪਰਵਾਈਜ਼ਰ ਹਰਮਿੰਦਰਪਾਲ ਸਿੰਘ, ਜੱਸਾ ਖੋਖ, ਗੁਰਦੀਪ ਸਿੰਘ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Punjab Bani 07 August,2023
ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਤਾਬਦੀ ਸਮਾਗਮ

ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਤਾਬਦੀ ਸਮਾਗਮ 11 ਅਗਸਤ ਤੋਂ ਇੰਗਲੈਂਡ ਦੇ ਵੱਖ ਵੱਖ ਗੁਰੂ ਘਰਾਂ ਵਿੱਚ ਹੋਣਗੇ ਇਨ੍ਹਾਂ ਸਮਾਗਮਾਂ ਦੌਰਾਨ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਹਾਜ਼ਰੀ ਭਰਨਗੇ ਅੰਮ੍ਰਿਤਸਰ / 7 ਅਗਸਤ : ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਗਲੈਂਡ ਦੀਆਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਨੂੰ ਮੁੱਖ ਰਖਦਿਆਂ ਮਿਤੀ 11 ਅਗਸਤ ਤੋਂ 29 ਅਗਸਤ ਤੱਕ ਵੱਖ-ਵੱਖ ਗੁਰੂ ਅਸਥਾਨਾਂ ਦੇ ਗੁਰਮਤਿ ਸਮਾਗਮ ਅਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੋਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨ ਲਈ ਇੰਗਲੈਂਡ ਪਹੁੰਚ ਰਹੇ ਹਨ। ਇਹ ਜਾਣਕਾਰੀ ਬੁੱਢਾ ਦਲ ਦੇ ਅੰਮ੍ਰਿਤਸਰ ਸਥਿਤ ਹੈਡ ਕੁਆਟਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਲਿਖਤੀ ਪੈ੍ਰਸ ਬਿਆਨ ਵਿੱਚ ਦਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਇੰਗਲੈਂਡ ਦੀਆਂ ਸੰਗਤਾਂ ਨੂੰ ਬੁੱਢਾ ਦਲ ਕੋਲ ਮੌਜੂਦ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾਣਗੇ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਕਟਾਰ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੀ ਸ੍ਰੀ ਸਾਹਿਬ, ਸਾਹਿਬਜ਼ਾਦਾ ਫਤਿਹ ਸਿੰਘ ਦੀ ਢਾਲ, ਅਕਾਲੀ ਬਾਬਾ ਫੂਲਾ ਸਿੰਘ ਦਾ ਖੰਜਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਮਸ਼ੀਰ, ਸ਼ਹੀਦ ਬਾਬਾ ਦੀਪ ਸਿੰਘ ਦੀ ਦਸਤਾਰ ਦਾ ਚੱਕਰ ਆਦਿ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦਸਿਆ ਕਿ ਇਹ ਸਮਾਗਮ ਮਾਨਚੈਸਟਰ, ਸਮੈਥਵਿਕ, ਦੇਰਬੀ, ਹਾਈਸ, ਸ਼ੈਪਰਡਸ ਬੁਸ਼, ਸਾਊਥਹਾਲ ਅਤੇ ਸਲਾਜ਼, ਸੈਵਨ ਕਿੰਗਸ ਈਸਟ ਲੰਡਨ, ਲਾਈਚੈਸਟਰ ਅਤੇ ਵੈਸਟ ਬਰੋਮ ਵਿਖੇ ਸਮਾਗਮ ਹੋਣਗੇ। ਜਿਨ੍ਹਾਂ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਹਾਜ਼ਰੀ ਭਰਨਗੇ।

Punjab Bani 07 August,2023
ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਤਾਬਦੀ ਸਮਾਗਮ

ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਤਾਬਦੀ ਸਮਾਗਮ 11 ਅਗਸਤ ਤੋਂ ਇੰਗਲੈਂਡ ਦੇ ਵੱਖ ਵੱਖ ਗੁਰੂ ਘਰਾਂ ਵਿੱਚ ਹੋਣਗੇ ਇਨ੍ਹਾਂ ਸਮਾਗਮਾਂ ਦੌਰਾਨ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਹਾਜ਼ਰੀ ਭਰਨਗੇ ਅੰਮ੍ਰਿਤਸਰ:- 6 ਅਗਸਤ ( ) ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਗਲੈਂਡ ਦੀਆਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਨੂੰ ਮੁੱਖ ਰਖਦਿਆਂ ਮਿਤੀ 11 ਅਗਸਤ ਤੋਂ 29 ਅਗਸਤ ਤੱਕ ਵੱਖ-ਵੱਖ ਗੁਰੂ ਅਸਥਾਨਾਂ ਦੇ ਗੁਰਮਤਿ ਸਮਾਗਮ ਅਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੋਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨ ਲਈ ਇੰਗਲੈਂਡ ਪਹੁੰਚ ਰਹੇ ਹਨ। ਇਹ ਜਾਣਕਾਰੀ ਬੁੱਢਾ ਦਲ ਦੇ ਅੰਮ੍ਰਿਤਸਰ ਸਥਿਤ ਹੈਡ ਕੁਆਟਰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਲਿਖਤੀ ਪੈ੍ਰਸ ਬਿਆਨ ਵਿੱਚ ਦਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਇੰਗਲੈਂਡ ਦੀਆਂ ਸੰਗਤਾਂ ਨੂੰ ਬੁੱਢਾ ਦਲ ਕੋਲ ਮੌਜੂਦ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾਣਗੇ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਕਟਾਰ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੀ ਸ੍ਰੀ ਸਾਹਿਬ, ਸਾਹਿਬਜ਼ਾਦਾ ਫਤਿਹ ਸਿੰਘ ਦੀ ਢਾਲ, ਅਕਾਲੀ ਬਾਬਾ ਫੂਲਾ ਸਿੰਘ ਦਾ ਖੰਜਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਮਸ਼ੀਰ, ਸ਼ਹੀਦ ਬਾਬਾ ਦੀਪ ਸਿੰਘ ਦੀ ਦਸਤਾਰ ਦਾ ਚੱਕਰ ਆਦਿ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਦਸਿਆ ਕਿ ਇਹ ਸਮਾਗਮ ਮਾਨਚੈਸਟਰ, ਸਮੈਥਵਿਕ, ਦੇਰਬੀ, ਹਾਈਸ, ਸ਼ੈਪਰਡਸ ਬੁਸ਼, ਸਾਊਥਹਾਲ ਅਤੇ ਸਲਾਜ਼, ਸੈਵਨ ਕਿੰਗਸ ਈਸਟ ਲੰਡਨ, ਲਾਈਚੈਸਟਰ ਅਤੇ ਵੈਸਟ ਬਰੋਮ ਵਿਖੇ ਸਮਾਗਮ ਹੋਣਗੇ। ਜਿਨ੍ਹਾਂ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਹਾਜ਼ਰੀ ਭਰਨਗੇ।

Punjab Bani 06 August,2023
ਕੁਦਰਤੀ ਆਫਤਾਂ ਸਮੇਂ ਮੂਹਰੀ ਭੂਮਿਕਾ ਨਿਭਾਉਣ ਵਾਲੀ ਖਾਲਸਾ ਏਡ ਸੰਸਥਾ ਤੇ ਛਾਪੇਮਾਰੀ ਨਿੰਦਣਯੋਗ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਕੁਦਰਤੀ ਆਫਤਾਂ ਸਮੇਂ ਮੂਹਰੀ ਭੂਮਿਕਾ ਨਿਭਾਉਣ ਵਾਲੀ ਖਾਲਸਾ ਏਡ ਸੰਸਥਾ ਤੇ ਛਾਪੇਮਾਰੀ ਨਿੰਦਣਯੋਗ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 5 ਅਗਸਤ ( ) ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਾਰਤ ਅੰਦਰ ਸਰਕਾਰਾਂ ਵੱਲੋਂ ਵਰਤੀਆਂ ਜਾ ਰਹੀਆਂ ਏਜੰਸੀਆਂ, ਫੋਰਸਾਂ ਦੇ ਰਵੱਈਏ ਤੇ ਕਾਰਗੁਜਾਰੀ ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਾਂ ਨਾਲ ਧੱਕੇਸ਼ਾਹੀ, ਬੇਇਨਸਾਫੀ ਤੇ ਉਨ੍ਹਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਖਾਲਸਾ ਏਡ ਸੰਸਥਾ ਕੋਈ ਵੱਖਵਾਦੀ, ਅਤਿਵਾਦੀ ਨਹੀਂ ਹੈ ਉਹ ਮਨੁੱਖਤਾ ਦੇ ਭਲੇ ਲਈ ਕਾਰਜ ਕਰ ਰਹੀ ਹੈ ਜਿਥੇ ਕੁਦਰਤੀ ਆਫਤਾਂ ਵੇਲੇ ਰਾਹਤ ਕਾਰਜਾਂ ਲਈ ਸਰਕਾਰਾਂ ਨਹੀਂ ਪੁਜ ਸਕਦੀਆਂ ਉਥੇ ਇਹ ਸੰਸਥਾ ਦੇ ਕਾਰਕੁਨ ਪੀੜਤਾਂ ਦੀ ਮਦਦ ਲਈ ਮਸੀਹਾ ਬਣਦੇ ਹਨ। ਕੋਈ ਹੱਦਬੰਦੀ ਜਾਂ ਨਸਲਵਾਦ ਰੰਗ ਰੂਪ ਦੇ ਭਿੰਨਭੇਦ ਤੋਂ ਬਗੈਰ ਗੁਰੂ ਦੇ ਸਿੱਖ ਇਹ ਕਾਰਜ ਕਰਦੇ ਹਨ। ਸਰਕਾਰਾਂ ਨੂੰ ਅਜਿਹੇ ਲੋਕਾਂ ਅਤੇ ਸੰਸਥਾਵਾਂ ਦੇ ਧੰਨਵਾਦੀ ਹੋਣਾ ਚਾਹੀਦਾ ਹੈ ਨਾ ਕਿ ਈ.ਡੀ ਰਾਹੀਂ ਉਨ੍ਹਾਂ ਦੇ ਦਫ਼ਤਰਾਂ ‘ਚ ਛਾਪੇ ਮਾਰੇ ਜਾਣ, ਇਹ ਬੇਹੱਦ ਅਫਸੋਸਜਨਕ ਹੈ। ਉਨ੍ਹਾਂ ਕਿਹਾ ਕਿ ਯੂ.ਕੇ ਦੇ ਸੰਸਦ ਮੈਂਬਰ ਸ. ਤਰਮਨਜੀਤ ਸਿੰਘ ਨੂੰ ਕਈ ਘੰਟੇ ਅੰਮ੍ਰਿਤਸਰ ਹਵਾਈ ਅੱਡੇ ਤੇ ਰੋਕੀ ਰੱਖਣਾ ਬੇਪਤ ਕਰਨ ਵਾਲੀ ਕਾਰਵਾਈ ਹੈ ਜੋ ਕਿਸੇ ਤਰ੍ਹਾਂ ਵੀ ਉਚਿਤ ਨਹੀਂ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਿੱਖਾਂ ਨੂੰ ਕੁਰੇਦਿਆ ਜਾ ਰਿਹਾ ਹੈ। ਜਗਦੀਸ਼ ਟਾਇਟਲਰ ਨੂੰ ਅਗਾੳ ਜਮਾਨਤ ਵੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਹੈ। ਚਾਰ ਦਹਾਕਿਆਂ ਤੋਂ ਸਿੱਖ ਏਹੀ ਲੜਾਈ ਲੜ ਰਹੇ ਹਨ ਕਿ ਟਾਈਟਲਰ ਸਿੱਖਾਂ ਦਾ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਤੇ ਹਰ ਦੇਸ਼ ਵਿੱਚ ਸਿੱਖਾਂ ਨੇ ਦੇਸ਼ਪ੍ਰਸਤੀ ਲਈ ਵੱਡੀ ਤੇ ਸ਼ਾਨਾਮੱਤੀ ਭੂਮਿਕਾ ਨਿਭਾਈ ਹੈ। ਅਜਿਹੇ ਹਲਾਤ ਪੈਦਾ ਨਹੀਂ ਹੋਣ ਦੇਣੇ ਚਾਹੀਦੇ ਜਿਸ ਨਾਲ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਹੋਵੇ।

Punjab Bani 05 August,2023
ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ

ਸ਼ੋ੍ਰਮਣੀ ਕਮੇਟੀ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚੈਂਕ ਜਥੇਦਾਰ ਕਰਤਾਰਪੁਰ ਨੇ ਪੀੜਤ ਪਰਿਵਾਰ ਨੂੰ ਸੌਂਪਿਆ ਪਟਿਆਲਾ 4 ਅਗਸਤ () ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਮੰਦਭਾਗੀ ਘਟਨਾ ਵਿਚ ਜ਼ਖਮੀ ਨੌਜਵਾਨ ਜੋ ਅੱਜ ਵੀ ਜੇਰੇ ਇਲਾਜ ਹੈ ਦੀ ਮਾਤਾ ਬਬਲੀ ਰਾਣੀ ਨੂੰ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਵਿਚ ਜ਼ਖਮੀ ਹੋਏ ਨੌਜਵਾਨ ਸਾਗਰ ਮਲਹੋਤਰਾ ਦੇ ਪਰਿਵਾਰ ਨੰੂਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੀ ਗਈ ਸਹਾਇਤਾ ਰਾਸ਼ੀ ਸੌਂਪੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੰਦਭਾਗੀ ਘਟਨਾ ਵਿਚ ਜ਼ਖਮੀ ਨੌਜਵਾਨ ਸਾਗਰ ਮਲਹੋਤਰਾ ਸ਼ਿਕਾਰ ਹੋਇਆ, ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜੋ ਅੱਜ ਵੀ ਆਪਣਾ ਇਲਾਜ ਕਰਵਾ ਰਿਹਾ ਹੈ ਅਤੇ ਘਟਨਾ ਤੋਂ ਬਾਅਦ ਤੁਰੰਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਮੌਕੇ ’ਤੇ ਦਿੱਤਾ ਗਿਆ ਸੀ, ਪ੍ਰੰਤੂ ਇਲਾਜ ਅਧੀਨ ਸਾਗਰ ਮਲਹੋਤਰਾ ਦੇ ਪਰਿਵਾਰ ਮੈਂਬਰਾਂ ਨੇ ਮੁੜ ਸ਼ੋ੍ਰਮਣੀ ਕਮੇਟੀ ਤੱਕ ਪਹੁੰਚ ਕੀਤੀ ਸੀ ਕਿ ਸਾਗਰ ਅੱਜ ਵੀ ਇਲਾਜ ਅਧੀਨ ਹੈ, ਜਿਸ ਤੋਂ ਬਾਅਦ ਮੁੜ ਤੋਂ 50 ਹਜ਼ਾਰ ਰੁਪਏ ਹੋਰ ਸਹਾਇਤਾ ਰਾਸ਼ੀ ਦਾ ਚੈਕ ਅੱਜ ਪੀੜਤ ਪਰਿਵਾਰ ਨੂੰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਹੁਣ ਤੱਕ ਪੀੜਤ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਤੇ ਪ੍ਰਬੰਧਕੀ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

Punjab Bani 04 August,2023
ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਵੱਲੋਂ 19ਵਾਂ ਸੈਮੀਨਾਰ ਕਰਵਾਇਆ ਗਿਆ

ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਵੱਲੋਂ 19ਵਾਂ ਸੈਮੀਨਾਰ ਕਰਵਾਇਆ ਗਿਆ ਸਿੱਖ ਧਰਮ ਦੇ ਪ੍ਰਚਾਰ ਪਸਾਰ ਵਿਚ ਸੇਵਾ ਅਤੇ ਲੰਗਰ ਸੰਸਥਾ ਦਾ ਮਿਸਾਲੀ ਯੋਗਦਾਨ : ਖਾਲਸਾ, ਸਰੋਆ ਪਟਿਆਲਾ 2 ਅਗਸਤ () ਬਾਬਾ ਨਿਧਾਨ ਸਿੰਘ ਜੀ ਇੰੱਟਰਨੈਸ਼ਨਲ ਸੁਸਾਇਟੀ ਵੱਲੋਂ ਆਪਣਾ 19ਵਾਂ ਸੈਮੀਨਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਕਲਾਂ ਵਿਖੇ ਕਰਵਾਇਆ ਗਿਆ। ਬਾਬਾ ਨਿਧਾਨ ਸਿੰਘ ਅਤੇ ਸੰਤ ਬਾਬਾ ਜਸਵੀਰ ਸਿੰਘ ਕਾਲਾਮੱਲਾ ਨੂੰ ਸਮਰਪਿਤ ਇਸ ਸੈਮੀਨਾਰ ਦਾ ਵਿਸ਼ਾ ਸਿੱਖ ਧਰਮ ਦੇ ਪ੍ਰਚਾਰ ਪਸਾਰ ਵਿਚ ਸੇਵਾ ਅਤੇ ਲੰਗਰ ਸੰਸਥਾ ਦਾ ਯੋਗਦਾਨ ਉਲੀਕਿਆ ਗਿਆ ਸੀ। ਸੈਮੀਨਾਰ ਦਾ ਉਦਘਾਟਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਉਪ ਕੁਲਪਤੀ ਡਾ. ਪਿ੍ਰਤਪਾਲ ਸਿੰਘ ਨੇ ਕਿਹਾ ਕਿ ਸਿੱਖ ਧਰਮ ਨੂੰ ਰਵਾਇਤੀ ਪ੍ਰਚਾਰ ਦੇ ਸਾਧਨਾਂ ਦੇ ਨਾਲ ਨਾਲ ਸੇਵਾ ਅਤੇ ਲੰਗਰਾਂ ਨੂੰ ਵੀ ਸੰਸਾਰ ਪੱਧਰ ’ਤੇ ਫੈਲਾਅ ਨੂੰ ਪ੍ਰਚਾਰ ਦਾ ਸਾਧਨ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਧਰਮ ਦੇ ਅਟੁੱਟ ਅੰਗ ਹਨ ਅਤੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਇਸ ਸਿਧਾਂਤ ਨੂੰ ਗੁਰੂ ਕਿਰਪਾ ਨਾਲ ਲਾਗੂ ਕਰਨਾ ਚਾਹੀਦਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਜਾਤਾਂ ਪਾਤਾਂ ਨਾਲ ਜੁੜੇ ਕੰਮਾਂ ਕਰਕੇ ਜਾਤ ਵੰਡ ਨੂੰ ਨਕਾਰਦਿਆਂ ਸੇਵਾ ਨੂੰ ਉਤਮ ਦਰਜਾ ਦਿੱਤਾ, ਜਿਸ ਨੂੰ ਸਮੇਂ ਦਾ ਸਮਾਜ ਘਟੀਆ ਕਾਰਜ ਗਿਣਦਾ ਸੀ। ਉਨ੍ਹਾਂ ਲੰਗਰ ਪ੍ਰਥਾ ਦੇ ਪ੍ਰਚਾਰ ਰਾਹੀਂ ਊਚ ਨੀਚ ਦੇ ਭੇਦ ਭਾਵ ਨੂੰ ਵੀ ਮਿਟਾਇਆ। ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਆਪਣੇ ਸੰਬੋਧਨ ਵਿਚ ਆਪਣੇ ਪ੍ਰਚਲਿਤ ਲਹਿਰੇ ਵਿਚ ਗੱਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਿਧਾਂਤ ਬਖਸ਼ਿਆ ਅਤੇ ਇਸ ’ਤੇ ਚੱਲਣ ਦੀ ਜੀਵਨ ਜਾਂਚ ਬਖਸ਼ੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਹੀ ਬਾਬਾ ਨਿਧਾਨ ਸਿੰਘ ਅਤੇ ਬਾਬਾ ਜਸਵੀਰ ਸਿੰਘ ਕਾਲਾ ਮੱਲਾ ਨੇ ਆਪਣਾ ਜੀਵਨ ਸਿੱਖੀ ਪ੍ਰਚਾਰ ਪਸਾਰ ਨੂੰ ਸਮਰਪਿਤ ਕੀਤਾ। ਡਾ. ਗੁਰਵੀਰ ਸਿੰਘ ਪਿ੍ਰੰਸੀਪਲ ਮਾਤਾ ਸਾਹਿਬ ਕੌਰ ਨੇ ਪੁੱਜੇ ਵਿਦਵਾਨਾਂ ਅਤੇ ਸਰੋਤਿਆਂ ਦਾ ਸਵਾਗਤ ਕਰਦਿਆਂ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਤ ਚਾਨਣਾ ਪਾਇਆ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਖ਼ਾਸਕਰ ਹੜ੍ਹ ਪੀੜਤਾਂ ਲਈ ਲੰਗਰ, ਦਵਾਈਆਂ ਅਤੇ ਹੋਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਸੰਸਥਾ ਦਾ ਵੱਕਾਰ ਅੰਤਰ ਰਾਸ਼ਟਰੀ ਪੱਧਰ ’ਤੇ ਉਚਾ ਹੋਇਆ ਹੈ। ਉਨ੍ਹਾਂ ਕਾਲਜ ਨੂੰ ਪੰਜ ਲੱਖ ਦੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਦੇ ਚੇਅਰਮੈਨ ਨੇ ਸੁਸਾਇਟੀ ਦੀਆਂ ਅਕਾਦਮਿਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਨਿਧਾਨ ਸਿੰਘ ਜੀ ਅਤੇ ਬਾਬਾ ਜਸਵੀਰ ਸਿੰਘ ਕਾਲਾ ਮੱਲ੍ਹਾ ਦਾ ਸੇਵਾ ਲੰਗਰਾਂ ਅਤੇ ਪਰਉਪਕਾਰੀ ਕਾਰਜਾਂ ਵਿਚ ਮਿਸਾਲੀ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਨਾਲ ਸੰਸਾਰ ਭਰ ਵਿਚ ਭਾਸ਼ਾਵਾਂ ਦੇ ਬੰਧਨ ਤੋਂ ਉਪਰ ਉਠ ਕੇ ਪ੍ਰਚਾਰ ਪਸਾਰ ਕੀਤਾ ਜਾ ਸਕਦਾ ਹੈ। ਡਾ. ਸਰੋਆ ਨੇ ਸੈਮੀਨਾਰ ਵਿਚ ਸ਼ਾਮਲ ਵਿਦਵਾਨਾਂ ਅਤੇ ਸਰੋਤਿਆਂ ਦਾ ਧੰਨਵਾਦ ਕੀਤਾ। ਸੈਮੀਨਾਰ ਵਿਚ ਸ. ਅਮਰਜੀਤ ਸਿੰਘ ਆਸਟ੍ਰੇਲੀਆ, ਡਾ. ਹਰਲੀਨ ਕੌਰ, ਇਸ਼ਮਨਦੀਪ ਕੌਰ ਕੈਨੇਡਾ ਨੇ ਵੀ ਆਪਣੇ ਵਿਚਾਰ ਰੱਖੇ। ਸੈਮੀਨਾਰ ਵਿਚ ਸੰਤ ਬਾਬਾ ਜਸਵੀਰ ਸਿੰਘ ਕਾਲਾਮੱਲ੍ਹਾ ਨੂੰ ਸਮਰਪਿਤ ਕੈਲੰਡਰ ਵੀ ਰਿਲੀਜ਼ ਕੀਤਾ ਗਿਆ। ਸੁਸਾਇਟੀ ਵੱਲੋਂ ਆਏ ਵਿਦਵਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਕੈਲੰਡਰ ਅਤੇ ਲਿਟਰੇਚਰ ਵੀ ਵੰਡਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਸਹਿਬਾਜਪੁਰ, ਕੁਲਜੀਤ ਸਿੰਘ ਮੱਲ੍ਹੀ, ਗੁਰਜੀਤ ਸਿੰਘ ਉਪਲੀ, ਗੁਰਮੇਲ ਸਿੰਘ ਛੀਨੀਵਾਲ, ਧਨਵੰਤ ਸਿੰਘ ਹੁਸੈਨਪੁਰ, ਸਤਿਗੁਰੂ ਸਿੰਘ ਨਾਭਾ, ਹਰਮਿੰਦਰ ਸਿੰਘ ਨਾਭਾ, ਸੁਰਜੀਤ ਸਿੰਘ ਠੀਕਰੀਵਾਲ, ਬਲਦੇਵ ਸਿੰਘ ਬਾਠ, ਜਰਨੈਲ ਸਿੰਘ ਭੋਤਨਾ, ਭੋਲਾ ਸਿੰਘ ਦਮਦਮਾ ਸਾਹਿਬ, ਗੁਰਚਰਨ ਸਿੰਘ, ਬਲਦੇਵ ਸਿੰਘ ਬਾਠ, ਗੁਰਦੀਪ ਸਿੰਘ ਆਦਿ ਸਖਸ਼ੀਅਤਾਂ ਹਾਜ਼ਰ ਸਨ।

Punjab Bani 02 August,2023
ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵੱਲੋਂ ਗੁਰਿੰਦਰ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਚੰਡੀਗੜ੍ਹ, 1 ਅਗਸਤ : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਉੱਘੇ ਸਿੱਖ ਆਗੂ, ਉੱਦਮੀ ਅਤੇ ਜਨਤਕ ਬੁਲਾਰੇ ਗੁਰਿੰਦਰ ਸਿੰਘ ਖਾਲਸਾ ਨੂੰ ਗੱਤਕਾ ਫੈਡਰੇਸ਼ਨ ਯੂਐਸਏ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਗੁਰਿੰਦਰ ਖਾਲਸਾ ਨੂੰ ਇੰਡੀਆਨਾ ਦੇ ਸ਼ਹਿਰ ਫਿਸ਼ਰਜ਼ ਵਿਖੇ ਨਿਯੁਕਤੀ ਪੱਤਰ ਭੇਂਟ ਕੀਤਾ ਅਤੇ ਉਨਾਂ ਨੂੰ ਇਸ ਨਿਯੁਕਤੀ ਲਈ ਦਿਲੋਂ ਵਧਾਈਆਂ ਦਿੱਤੀਆਂ। ਗੱਤਕਾ ਫੈਡਰੇਸ਼ਨ ਯੂਐਸਏ ਦੇ ਚੇਅਰਮੈਨ ਵਜੋਂ, ਡਬਲਯੂ.ਜੀ.ਐਫ. ਨੇ ਖਾਲਸਾ ਨੂੰ ਦੇਸ਼ ਭਰ ਵਿੱਚ ਗੱਤਕੇ ਦੇ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਵਿਸਤਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਐਸੋਸੀਏਸ਼ਨਾਂ ਦੀ ਸਥਾਪਨਾ ਕਰਨਾ, ਗੱਤਕਾ ਖਿਡਾਰੀਆਂ /ਅਖਾੜਿਆਂ ਨਾਲ ਤਾਲਮੇਲ ਕਰਨਾ, ਦੇਸ਼ ਵਿੱਚ ਮੀਟਿੰਗਾਂ ਅਤੇ ਸਮਾਗਮਾਂ ਦਾ ਆਯੋਜਨ ਕਰਨਾ ਅਤੇ ਗੱਤਕਾ ਮੁਕਾਬਲਿਆਂ ਅਤੇ ਸਮਾਗਮਾਂ ਦੌਰਾਨ ਗੱਤਕਾ ਫੈਡਰੇਸ਼ਨ ਯੂਐਸਏ ਦੀ ਨੁਮਾਇੰਦਗੀ ਕਰਨਾ ਸ਼ਾਮਲ ਹੈ। ਗੁਰਿੰਦਰ ਸਿੰਘ ਖਾਲਸਾ, ਜੋ ਅਮਰੀਕਾ ਵਿੱਚ ਸਿੱਖਸ ਪੋਲੀਟੀਕਲ ਐਕਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਰਹੇ ਹਨ, ਦਾ ਗੱਤਕੇ ਦੇ ਖੇਤਰ ਵਿੱਚ ਉਨ੍ਹਾਂ ਦੀ ਨਵੀਂ ਭੂਮਿਕਾ ਲਈ ਸਵਾਗਤ ਕਰਦੇ ਹੋਏ, ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਖਾਲਸਾ ਦਾ ਇਸ ਵਿਰਾਸਤੀ ਖੇਡ ਪ੍ਰਤੀ ਸਮਰਪਣ, ਪਿਆਰ ਅਤੇ ਜੋਸ਼ ਨੂੰ ਦੇਖਦੇ ਹੋਏ ਉਹ ਗੱਤਕਾ ਫੈਡਰੇਸ਼ਨ ਯੂਐਸਏ ਅਤੇ ਡਬਲਯੂ.ਜੀ.ਐਫ. ਦੁਆਰਾ ਇਸ ਪੁਰਾਤਨ ਖੇਡ ਦੀ ਪ੍ਰਫੁੱਲਤਾ ਲਈ ਉਲੀਕੇ ਵਿਸ਼ਵ ਪੱਧਰੀ ਉਦੇਸ਼ਾਂ ਦੀ ਪ੍ਰਾਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਗੁਰਿੰਦਰ ਸਿੰਘ ਖਾਲਸਾ ਨੇ ਵੱਕਾਰੀ ਕੌਮੀ ਜ਼ਿੰਮੇਵਾਰੀ ਪ੍ਰਤੀ ਨਾਮਜ਼ਦਗੀ ਲਈ ਡਬਲਯੂ.ਜੀ.ਐੱਫ. ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਮਰੀਕਾ ਵਿੱਚ ਮਾਰਸ਼ਲ ਆਰਟ ਗੱਤਕੇ ਨੂੰ ਇੱਕ ਖੇਡ ਵਜੋਂ ਅੱਗੇ ਵਧਾਉਣ ਅਤੇ ਉਤਸ਼ਾਹਿਤ ਕਰਨ ਲਈ ਪੂਰੀ ਵਾਹ ਲਾਉਣਗੇ।

Punjab Bani 01 August,2023
ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ

ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕੌਮਾਂਤਰੀ ਖੇਡਾਂ 'ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ : ਗਰੇਵਾਲ ਚੰਡੀਗੜ੍ਹ 30 ਜੁਲਾਈ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ ਨਾਲ ਗੁਰਦੁਆਰਾ ਗਲੈਨ ਰੌਕ, ਨਿਊਜਰਸੀ, ਅਮਰੀਕਾ ਵਿਖੇ ਇੱਕ ਪ੍ਰਭਾਵਸ਼ਾਲੀ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕਰਵਾਇਆ ਗਿਆ। ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਇਸਮਾਕ) ਦੇ ਸਹਿਯੋਗ ਨਾਲ "ਗੱਤਕਾ : ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ" ਵਿਸ਼ੇ ਅਧੀਨ ਕਰਵਾਏ ਇਸ ਸੈਮੀਨਾਰ ਦੌਰਾਨ ਗੱਤਕਾ ਪ੍ਰਮੋਟਰਾਂ, ਮਾਹਿਰਾਂ, ਉੱਘੀਆਂ ਸਖਸ਼ੀਅਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਇਕੱਠ ਨੇ ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਅਤੇ ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਲਈ ਸਮੂਹਿਕ ਤੌਰ 'ਤੇ ਗੱਤਕੇ ਦੀ ਵਿਸ਼ੇਸ਼ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਪਲੇਠੇ ਗੱਤਕਾ ਸੈਮੀਨਾਰ ਵਿੱਚ ਗੱਤਕਾ ਖੇਤਰ ਦੀਆਂ ਨਾਮਵਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਅਤੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐੱਫ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਅਤੇ ਗੱਤਕਾ ਫੈਡਰੇਸ਼ਨ ਕੈਨੇਡਾ ਦੇ ਜੱਥੇਬੰਦਕ ਸਕੱਤਰ ਜਨਮਜੀਤ ਸਿੰਘ ਨੇ ਸੈਮੀਨਾਰ ਦੇ ਮੁੱਖ ਵਿਸ਼ਿਆਂ 'ਤੇ ਆਪਣੀ ਵਿਸ਼ਾਲ ਮੁਹਾਰਤ ਨਾਲ ਡੂੰਘੀ ਜਾਣਕਾਰੀ ਸੰਗਤਾਂ ਦੇ ਸਨਮੁਖ ਪੇਸ਼ ਕੀਤੀ। ਆਪਣੇ ਸੰਬੋਧਨ ਦੌਰਾਨ ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਸਵੈ-ਰੱਖਿਆ ਦੇ ਸੁਖਾਲੇ ਤੇ ਸਸਤੇ ਸਾਧਨ ਵਜੋਂ ਗੱਤਕੇ ਦੇ ਤੱਤ ਦਾ ਭਾਵ ਪੂਰਤ ਵਿਖਿਆਨ ਕੀਤਾ। ਉਨ੍ਹਾਂ ਦੱਸਿਆ ਕਿ ਗੱਤਕਾ, ਸਿੱਖ ਯੁੱਧ ਵਿੱਦਿਆ ਦਾ ਅਟੁੱਟ ਅੰਗ ਹੈ। ਇਹ ਕੇਵਲ ਇੱਕ ਜੰਗੀ ਕਲਾ ਹੀ ਨਹੀਂ ਸਗੋਂ ਯੁੱਧ ਕਲਾ ਦੀ ਇੱਕ ਸੰਪੂਰਨ ਪ੍ਰਣਾਲੀ ਹੈ ਜਿਸ ਵਿੱਚ ਸਰੀਰਕ ਤੇ ਮਾਨਸਿਕ ਸ਼ਕਤੀ ਸਮੇਤ ਅਧਿਆਤਮਿਕ ਅਨੁਸ਼ਾਸਨ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗੱਤਕਾ ਸੱਭਿਆਚਾਰਕ ਸੀਮਾਵਾਂ ਤੋਂ ਉੱਪਰ ਉੱਠ ਕੇ ਵਿਸ਼ਵ ਭਰ ਦੇ ਵਿਭਿੰਨ ਭਾਈਚਾਰਿਆਂ ਵਿੱਚ ਆਪਸੀ ਸਮਝ, ਭਾਈਚਾਰਕ ਏਕਤਾ ਅਤੇ ਆਲਮੀ ਸਦਭਾਵਨਾ ਵਧਾਉਣ ਲਈ ਇੱਕ ਪੁਲ ਦਾ ਕੰਮ ਕਰ ਸਕਦਾ ਹੈ। ਡਾ: ਦੀਪ ਸਿੰਘ ਨੇ ਗੱਤਕੇ ਨੂੰ ਔਰਤਾਂ ਦੇ ਸਸ਼ਕਤੀਕਰਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਵੈ-ਰੱਖਿਆ ਵਜੋਂ ਗੱਤਕਾ ਕਲਾ ਨੂੰ ਉਤਸ਼ਾਹਿਤ ਕਰਨ ਨਾਲ ਖਾਸ ਤੌਰ 'ਤੇ ਔਰਤਾਂ ਨੂੰ ਦੁਨੀਆ ਵਿੱਚ ਵਧ ਰਹੇ ਜੁਰਮਾਂ ਤੋਂ ਆਪਣੀ ਰੱਖਿਆ ਤੇ ਸੁਰੱਖਿਆ ਕਰਨ ਦੀ ਸਮਰੱਥਾ ਨਾਲ ਸ਼ਸ਼ਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਗੱਤਕਾ ਕਲਾ ਸਿੱਖਣ ਵਿੱਚ ਲਿੰਗ ਰੁਕਾਵਟਾਂ ਨਾ ਹੋਣ ਕਰਕੇ ਇਸਦੇ ਸੰਮਲਿਤ ਸੁਭਾਅ ਨੂੰ ਉਜਾਗਰ ਕੀਤਾ ਜਿਸ ਰਾਹੀਂ ਔਰਤਾਂ ਮਾਨਸਿਕ ਤਾਕਤ ਅਤੇ ਲਚਕੀਲੇਪਣ ਨੂੰ ਅਪਣਾਉਣ ਦੇ ਯੋਗ ਬਣ ਸਕਦੀਆਂ ਹਨ। ਜਨਮਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਹਰ ਮਨੁੱਖ ਲਈ ਜੰਗਜੂ ਕਲਾ ਦੀ ਮਹੱਤਤਾ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਖਿਲਾਫ ਲੜਾਈ ਵਿੱਚ ਗੱਤਕੇ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੀੜਤ ਵਿਅਕਤੀ ਨਸ਼ਾਖੋਰੀ ਰਾਹੀਂ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਸ ਕਲਾ ਦੇ ਅਨੁਸ਼ਾਸਿਤ ਅਭਿਆਸ ਦੌਰਾਨ ਊਰਜਾ ਅਤੇ ਧਿਆਨ ਨੂੰ ਕੇਂਦਰਿਤ ਕਰਕੇ ਬਿਹਤਰ ਜੀਵਨ ਜਿਉਣ ਲਈ ਇੱਕ ਬਦਲ ਵਜੋਂ ਰਚਨਾਤਮਕ ਰਸਤਾ ਲੱਭ ਸਕਦੇ ਹਨ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਗੱਤਕੇ ਨੂੰ ਅਪਣਾਉਣ, ਔਰਤਾਂ ਦੇ ਸਸ਼ਕਤੀਕਰਨ ਅਤੇ ਨਸ਼ਿਆਂ ਦੀ ਵਰਤੋਂ ਰੋਕਣ ਲਈ ਗੱਤਕੇ ਦੀ ਵਰਤੋਂ ਕਰਨ ਖਾਤਰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਕੌਮਾਂਤਰੀ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ (ਇਸਮਾਕ) ਦੇ ਬੁਲਾਰੇ ਲਖਬੀਰ ਸਿੰਘ ਖਾਲਸਾ ਨੇ ਕਿਹਾ ਕਿ ਗੱਤਕੇ ਦੀ ਮੱਦਦ ਕਰਕੇ ਅਸੀਂ ਨਾ ਸਿਰਫ਼ ਆਪਣੇ ਇੱਕ ਅਨਮੋਲ ਸੱਭਿਆਚਾਰਕ ਖਜ਼ਾਨੇ ਨੂੰ ਸੁਰੱਖਿਅਤ ਰੱਖ ਸਕਦੇ ਹਾਂ ਬਲਕਿ ਆਪਣੀ ਕੌਮ ਨੂੰ ਅਜਿਹੇ ਸਾਧਨਾਂ ਨਾਲ ਲੈਸ ਕਰਦੇ ਹਾਂ ਜਿਸ ਰਾਹੀਂ ਕੌਮ ਨੂੰ ਦਰਪੇਸ਼ ਮੁੱਖ ਚੁਣੌਤੀਆਂ ਨੂੰ ਸਰ ਕਰਨ ਤੋਂ ਇਲਾਵਾ ਇੱਕ ਸੁਰੱਖਿਅਤ ਅਤੇ ਵੱਧ ਸਦਭਾਵਨਾ ਭਰਪੂਰ ਸੰਸਾਰ ਸਿਰਜਿਆ ਜਾ ਸਕਦਾ ਹੈ। ਸਮਾਗਮ ਵਿੱਚ ਹਾਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਕਾਰੋਬਾਰੀ ਹਰਭਜਨ ਸਿੰਘ, ਮੌਜੂਦਾ ਪ੍ਰਧਾਨ ਸੁਪਿੰਦਰ ਸਿੰਘ ਬੈਂਸ, ਚੇਅਰਮੈਨ ਜਸਜੀਤ ਸਿੰਘ ਹੁੰਦਲ, ਸਕੱਤਰ ਬਲਜੀਤ ਸਿੰਘ, ਪ੍ਰਿਤਪਾਲ ਸਿੰਘ ਖਾਲਸਾ, ਯਾਦਵਿੰਦਰ ਸਿੰਘ, ਹਰਕਿਸ਼ਨ ਸਿੰਘ ਜੱਸਲ, ਦਵਿੰਦਰ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਨਿਊਜਰਸੀ ਸੂਬੇ ਵਿੱਚ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨਾਂ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਵਿਸ਼ਵ ਭਾਈਚਾਰੇ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਤੋਂ ਗੱਤਕੇ ਨੂੰ ਮਾਨਤਾ ਦਿਵਾਉਣ, ਗੱਤਕੇ ਦੀ ਅਮੀਰ ਵਿਰਾਸਤ ਨੂੰ ਉਤਸ਼ਾਹਿਤ ਕਰਨ ਅਤੇ ਸੰਭਾਲਣ ਸਬੰਧੀ ਯਤਨਾਂ ਵਿੱਚ ਮੱਦਦ ਕਰਨ ਦੀ ਅਪੀਲ ਕੀਤੀ। ਇਹ ਸੈਮੀਨਾਰ ਪੁਰਾਤਨ ਜੰਗਜੂ ਕਲਾ ਦੀ ਪਰਿਵਰਤਨਸ਼ੀਲ ਤਾਕਤ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਸਾਰਥਿਕ ਸਿੱਧ ਹੋਇਆ ਜਿਸ ਵਿੱਚ ਉਹਨਾਂ ਮੁੱਦਿਆਂ ਨੂੰ ਵਿਚਾਰਿਆ ਗਿਆ ਜਿੰਨਾ ਦਾ ਵਿਸ਼ਵ ਭਰ ਦੇ ਲੋਕ ਸਾਹਮਣਾ ਕਰ ਰਹੇ ਹਨ। ਇਹ ਸੈਮੀਨਾਰ ਗੱਤਕੇ ਨੂੰ ਅੰਤਰਰਾਸ਼ਟਰੀ ਮੰਚਾਂ, ਵਰਕਸ਼ਾਪਾਂ ਅਤੇ ਵਿੱਦਿਅਕ ਪਹਿਲਕਦਮੀਆਂ ਰਾਹੀਂ ਪ੍ਰਫੁੱਲਤ ਕਰਨ ਲਈ ਸਾਂਝੇ ਯਤਨ ਸ਼ੁਰੂ ਕਰਨ ਦੇ ਸਰਬਸੰਮਤ ਅਹਿਦ ਨਾਲ ਸਮਾਪਤ ਹੋਇਆ।

Punjab Bani 30 July,2023
ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਦੋ ਸੀਟਾਂ ਸਿੱਖਾਂ ਲਈ ਰਾਖਵੀਆਂ ਕੀਤੀਆਂ ਜਾਣ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਦੋ ਸੀਟਾਂ ਸਿੱਖਾਂ ਲਈ ਰਾਖਵੀਆਂ ਕੀਤੀਆਂ ਜਾਣ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ :- 28 ਜੁਲਾਈ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਜੰਮੂ ਕਸ਼ਮੀਰ ਪੁਨਰਗਠਨ ਐਕਟ 2019 ਵਿੱਚ ਵਿਧਾਨ ਸਭਾ ਵਿੱਚ ਰਾਖਵੀਆਂ ਸੀਟਾਂ ਸਬੰਧੀ ਸੋਧ ਕਰਨ ਸਬੰਧੀ ਆਪਣਾ ਪ੍ਰਤੀਕਰਮ ਦੇਂਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਤਿੰਨ ਦੀ ਬਜਾਏ 5 ਸੀਟਾਂ ਰਾਖਵੀਆਂ ਰੱਖੀਆਂ ਜਾਣ ਜਿਨ੍ਹਾਂ ਵਿੱਚ ਦੋ ਸੀਟਾਂ ਸਿੱਖ ਭਾਈਚਾਰੇ ਨੂੰ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਲੋਕ ਸਭਾ ਦੀਆਂ ਚੋਣਾਂ ਦੇ ਨਾਲ ਜੰਮੂ ਕਸ਼ਮੀਰ ਦੀਆਂ ਚੋਣਾਂ ਕਰਵਾਉਣ ਲਈ ਅੰਦਰ ਖਾਤੇ ਕਾਹਲੀ ਨਜ਼ਰ ਆ ਰਹੀ ਹੈ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜੰਮੂ ਕਸ਼ਮੀਰ ਸਿੱਖ ਰਾਜ ਦਾ ਹਿੱਸਾ ਰਿਹਾ ਹੈ। ਪਹਿਲਾਂ ਲੰਮਾਂ ਸਮਾਂ ਸਿੱਖ ਰਾਜ ਕਾਇਮ ਕਰਨ ਵੇਲੇ ਅਤੇ ਬਾਅਦ ਵਿੱਚ ਇਸਦਾ ਵੱਡਾ ਹਿੱਸਾ ਪਾਕਿਸਤਾਨ ਤੋਂ ਬਚਾਉਣ ਸਮੇਂ ਹਜ਼ਾਰਾਂ ਸਿੱਖਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ 1947 ਦੀ ਵੰਡ ਵਿਚ ਕਬਾਇਲੀ ਹਮਲੇ ਵਿਚ 70 ਹਜ਼ਾਰ ਸਿੱਖਾਂ ਦਾ ਕਤਲੇਆਮ ਹੋਇਆ ਉਨ੍ਹਾਂ ਕਿਹਾ ਕਿ ਇਕ ਖੋਜੀ ਅਨੁਸਾਰ ਵੀਹ ਹਜ਼ਾਰ ਸਿੱਖਾਂ ਦੀਆਂ ਹਤਿਆਵਾਂ 21 ਤੋਂ 26 ਅਕਤੂਬਰ 1947 ਦਰਮਿਆਨ ਹੋਈਆਂ ਜੋ ਕਿਤੇ ਦਰਜ ਨਹੀਂ ਹਨ। ਇਸ ਵੇਲੇ ਵੀ ਜੰਮੂ ਕਸ਼ਮੀਰ ਵਿੱਚ ਸਿੱਖਾਂ ਦੀ ਗਿਣਤੀ ਤਿੰਨ ਲੱਖ ਦੇ ਕਰੀਬ ਹੈ ਜੋ ਦੋ ਵਿਧਾਨ ਸਭਾ ਸੀਟਾਂ ਦੇ ਨੇੜੇ ਤੇੜੇ ਹੈ। ਸਿੱਖਾਂ ਦੀਆਂ ਕੁਰਬਾਨੀਆਂ ਤੇ ਗਿਣਤੀ ਦੇ ਲਿਹਾਜ ਨਾਲ ਜੰਮੂ ਕਸ਼ਮੀਰ ਵਿੱਚ ਦੋ ਵਿਧਾਨ ਸਭਾ ਸੀਟਾਂ ਸਿੱਖਾਂ ਲਈ ਰਾਖਵੀਆਂ ਹੋਈਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਅਸੀ ਕਿਸੇ ਹੋਰ ਭਾਈਚਾਰੇ ਦੇ ਰਾਖਵੇਂ ਕਰਨ ਦੇ ਵਿਰੁੱਧ ਨਹੀਂ ਹਾਂ ਪਰ ਸਿੱਖ ਭਾਈਚਾਰੇ ਨੂੰ ਆਪਣਾ ਬਣਦਾ ਹੱਕ ਨਾ ਮਿਲਣ ਦੀ ਸੂਰਤ ਵਿੱਚ ਸਮੁੱਚੀ ਸਿੱਖ ਕੌਮ ਸੰਘਰਸ਼ ਵਿਢਣ ਲਈ ਮਜ਼ਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖ ਅੱਖੋ ਉਹਲੇ ਨਹੀਂ ਹੋਣੇ ਚਾਹੀਦੇ ਅਤੇ ਨਾ ਹੀ ਸਿੱਖਾਂ ਨਾਲ ਬੇਇਨਸਾਫੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਿੰਨ ਸੀਟਾਂ ਵਿਚੋਂ ਦੋ ਕਸ਼ਮੀਰੀ ਪੰਡਤਾਂ ਲਈ ਅਤੇ ਇੱਕ ਸੀਟ ਪਾਕਿ ਕਬਜ਼ੇ ਹੇਠਲੇ ਕਸ਼ਮੀਰ ਵਿਚੋਂ ਉਜੜ ਕਿ ਆਏ ਲੋਕਾਂ ਲਈ ਰਾਖਵੀ ਹੋਵੇਗੀ।

Punjab Bani 28 July,2023
ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਮੰਗ ਕੇਂਦਰ ਸਰਕਾਰ ਹਜ਼ੂਰ ਸਾਹਿਬ ਪੁਜਣ ਵਾਲੀਆਂ ਹਵਾਈ ਉਡਾਨਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ 96 ਕਰੋੜੀ

ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਮੰਗ ਕੇਂਦਰ ਸਰਕਾਰ ਹਜ਼ੂਰ ਸਾਹਿਬ ਪੁਜਣ ਵਾਲੀਆਂ ਹਵਾਈ ਉਡਾਨਾਂ ਤੁਰੰਤ ਚਾਲੂ ਕਰੇ: ਬਾਬਾ ਬਲਬੀਰ ਸਿੰਘ 96 ਕਰੋੜੀ ਅੰਮ੍ਰਿਤਸਰ: 27 ਜੁਲਾਈ - ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਸਰ, ਚੰਡੀਗੜ, ਦਿੱਲੀ, ਮੁੰਬਈ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਹੈ।ਹਵਾਈ ਉਡਾਨਾਂ ਨਾ ਹੋਣ ਕਾਰਨ ਹਜ਼ੂਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੁੱਢਾ ਦਲ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਪ੍ਰੈਸਨੋਟ ਵਿਚ ਬਾਬਾ ਬਲਬੀਰ ਸਿੰੰਘ 96 ਕਰੋੜੀ ਨੇ ਕਿਹਾ ਕੋਵਿਡ ਵੇਲੇ ਇਤਆਦ ਵਜੋਂ ਇਹ ਉਡਾਨਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਸਰਕਾਰ ਵਲੋਂ ਕੋਵਿਡ ਤੇ ਕਾਬੂ ਪਾ ਲੈਣ ਉਪਰੰਤ ਇਹ ਬਹਾਲ ਨਹੀਂ ਕੀਤੀਆਂ ਗਈਆਂ। ਪਰ ਸਾਰੇ ਦੇਸ਼ ਦੇ ਬਾਕੀ ਕਾਰ ਵਿਹਾਰਾਂ ਵਾਲੇ ਅਦਾਰਿਆਂ ਤੋਂ ਪਾਬੰਦੀ ਵਾਪਸ ਲੈ ਲਈ ਗਈ ਸੀ। ਹੁਣ ਸਾਰੇ ਦੇਸ਼ ਵਾਸੀ ਸਰਗਰਮੀ ਨਾਲ ਆਪੋ ਆਪਣੇ ਕੰਮਾਂ ਕਾਰਾਂ ਲਈ ਭੱਜ ਦੋੜ ਕਰ ਰਹੇ ਹਨ। ਹਰ ਕਿਸਮ ਦੇ ਇਕੱਠ, ਸੰਮੇਲਨ ਆਦਿ ਹੋ ਰਹੇ ਹਨ, ਪਰ ਇਹ ਹਵਾਈ ਉਡਾਨਾਂ ਮੁੜ ਚਾਲੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਪੱਤਰ ਵਿਚ ਕਿਹਾ ਕਿ ਹਜ਼ੂਰ ਸਾਹਿਬ ਜਾਣ ਵਾਲੇ ਸ਼ਰਧਾਲੂ ਯਾਤਰੂਆਂ ਨੂੰ ਭਾਰੀ ਵੱਡੀਆਂ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਹਜ਼ੂਰ ਸਾਹਿਬ ਵਿਸ਼ਾਲ ਪੱਧਰ ਤੇ ਮਨਾਇਆ ਜਾਂਦਾ ਹੈ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨਾਂਦੇੜ ਸਾਹਿਬ ਪੁਜਦੀਆਂ ਹਨ। ਪਰ ਉਡਾਨਾਂ ਚਾਲੂ ਨਾ ਹੋਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ,ਰੋਹ ਤੇ ਨਿਰਾਸ਼ਤਾ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ ਤੇ ਇਨ੍ਹਾਂ ਦਾ ਆਪਸ ਵਿੱਚ ਗੂੜੇ ਇਤਿਹਾਸਕ ਸਬੰਧ ਹਨ। ਭਾਰਤ ਦੇ ਵੱਖ-ਵੱਖ ਹਿਸਿਆਂ ਤੋਂ ਲੱਖਾਂ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁਜਦੇ ਹਨ, ਇਹ ਸ਼ਹਿਰ ਵਿਉਪਾਰ ਦਾ ਕੇਂਦਰ ਵੀ ਹੈ।ਇਸ ਸ਼ਹਿਰ ਦੀ ਇਤਿਹਾਸਕ ਭੁਗੋਲਿਕ ਅਤੇ ਧਾਰਮਕਿ ਮਹਾਨਤਾ ਨਵੇਕਲੀ ਤੇ ਫ਼ਖਰਯੋਗ ਹੈ। ਏਵੇ ਹੀ ਹਰ ਸਿੱਖ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਰੱਖਦਾ ਹੈ, ਵਿਉਪਾਰੀ ਬੱਸਾਂ, ਟਰੇਨਾਂ, ਕਾਰਾਂ ਰਾਹੀਂ ਲਗਦੇ ਲੰਮੇ ਸਮੇਂ ਤੋਂ ਪਰੇਸ਼ਾਨ ਹਨ। ਇਸ ਲਈ ਬੰਦ ਫਲਾਇਟਾਂ ਦੁਸਹਿਰੇ ਤੋਂ ਪਹਿਲਾਂ ਪਹਿਲਾਂ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਹਰ ਸਿੱਖ ਆਪਣੇ ਗੁਰਅਸਥਾਨਾਂ ਦੇ ਦਰਸ਼ਨ ਕਰ ਸਕਣ। ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਵੀ ਇਕ ਪੱਤਰ ਲਿਖ ਕੇ ਪੰਜਾਬ ਵਾਸੀਆਂ ਦੀਆਂ ਭਾਵਨਾਵਾਂ ਕੇਂਦਰ ਸਰਕਾਰ ਪਾਸ ਜੋਰਦਾਰ ਤਰੀਕੇ ਨਾਲ ਉਠਾਉਣ ਲਈ ਕਿਹਾ ਹੈ।

Punjab Bani 27 July,2023
ਪਾਕਿਸਤਾਨ ਤੇ ਅਫਗਾਨਿਸਤਾਨ ਦੀਆਂ ਸਰਕਾਰਾਂ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸਾਂਭ ਸੰਭਾਲ ਦੀ ਥਾਂ ਨੇਸਤੋਨਬੂਦ ਕਰਨ ‘ਚ ਰੁਝੀਆਂ: ਬਾਬਾ ਬਲਬੀਰ ਸਿੰਘ ਅਕਾਲੀ

ਪਾਕਿਸਤਾਨ ਤੇ ਅਫਗਾਨਿਸਤਾਨ ਦੀਆਂ ਸਰਕਾਰਾਂ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸਾਂਭ ਸੰਭਾਲ ਦੀ ਥਾਂ ਨੇਸਤੋਨਬੂਦ ਕਰਨ ‘ਚ ਰੁਝੀਆਂ: ਬਾਬਾ ਬਲਬੀਰ ਸਿੰਘ ਅਕਾਲੀ

ਅੰਮ੍ਰਿਤਸਰ:- 26 ਜੁਲਾਈ (    )  ਨਿਹੰਗ ਸਿੰਘਾਂ ਦੀ ਮੁਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਾਕਿਸਤਾਨ ਤੇ ਅਫਗਾਨਿਸਤਾਨ ਅੰਦਰ ਗੁਰਦੁਆਰਿਆਂ ਦੀਆਂ ਇਮਾਰਤਾਂ ਨੂੰ ਪੁੱਜ ਰਹੇ ਨੁਕਸਾਨ ਤੇ ਚਿੰਤਾ ਵਿਅਕਤ ਕਰਦਿਆਂ ਕਿਹਾ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਘੱਟ ਗਿਣਤੀ ਮਨੁੱਖੀ ਭਾਈਚਾਰੇ ਦੇ ਗੁਰਧਾਮ ਅਤੇ ਉਨ੍ਹਾਂ ਦੇ ਪਰਿਵਾਰ ਸੁਰੱਖਿਅਤ ਨਹੀਂ ਹਨ। ਅਫਗਾਨਿਸਤਾਨ ਵਿੱਚ ਤਾਂ ਘੱਟ ਗਿਣਤੀ ‘ਚ ਵੱਸਣ ਵਾਲਾ ਸਿੱਖ ਭਾਈਚਾਰਾ ਲਗਭਗ ਹਿਜ਼ਰਤ ਕਰ ਚੁੱਕਾ ਹੈ। ਗਿਣਤੀ ਦੇ ਸਿੱਖ ਹੀ ਉਥੇ ਰਹਿ ਰਹੇ ਹਨ। ਪਾਕਿਸਤਾਨ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਤੇ ਬਾਕੀ ਗੁਰੂ ਸਾਹਿਬਾਨਾਂ ਨਾਲ ਸਬੰਧਤ ਪੁਰਾਤਨ ਗੁਰਧਾਮ ਬਹੁਗਿਣਤੀ ਵਿਚ ਹਨ, ਸਰਕਾਰਾਂ ਦੀ ਅਣਦੇਖੀ ਕਾਰਨ ਨੇਸਤੋਨਬੂਦ ਹੋ ਰਹੇ ਹਨ, ਉਨ੍ਹਾਂ ਕਿਹਾ ਤਿੰਨ ਚਾਰ ਗੁਰਦੁਆਰਿਆਂ ਦੀਆਂ ਇਮਾਰਤਾਂ ਮੌਜੂਦਾ ਬਾਰਸ਼ਾਂ ਦੀ ਮਾਰ ਨਾ ਝਲਦੀਆਂ ਢਹਿ ਢੇਰੀ ਹੋ ਗਈਆਂ ਹਨ। ਉਨ੍ਹਾਂ ਕਿਹਾ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ੀ ਮੰਤਰੀ ਸ੍ਰੀ ਜੈ ਸ਼ੰਕਰ ਨੂੰ ਪਾਕਿਸਤਾਨ ਤੇ ਅਫਗਾਨਿਸਤਾਨ ਸਰਕਾਰ ਨੂੰ ਜ਼ੋਰਦਾਰ ਤਰੀਕੇ ਨਾਲ ਕਹਿਣਾ ਚਾਹੀਦਾ ਹੈ ਕਿ ਉਹ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ।

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਪਾਕਿਸਤਾਨ ਵਿੱਚ ਵਸਦੇ ਸਿੱਖਾਂ ਤੇ ਹਿੰਦੂਆਂ ਨਾਲ ਧੱਕੇਸ਼ਾਹੀਆਂ ਦਾ ਦੌਰ ਜਾਰੀ ਹੈ ਅਤੇ ਗੁਰਧਾਮਾਂ ਉਪਰ ਭੂਮਾਫੀਆਂ ਦਾ ਕਬਜ਼ਾ ਸਰਕਾਰੀ ਸ਼ਹਿ ਤੇ ਬਰਕਰਾਰ ਹੈ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕੁੱਝ ਕੁ ਅਸਥਾਨ ਹੀ ਦਰਸ਼ਨਾਂ ਯੋਗ ਹਨ, ਬਾਕੀਆਂ ਵਿੱਚ ਡੰਗਰਾਂ ਦੇ ਵਾੜੇ, ਤੂੜੀ ਭੰਡਾਰ ਅਤੇ ਪਾਥੀਆਂ ਦੇ ਸਟੋਰ ਬਨੇ ਹੋਏ ਹਨ। ਪਾਕਿਸਤਾਨ ਵਿਚਲੇ ਪੰਜਾਬ ਦੇ ਕਸੂਰ ਜ਼ਿਲ੍ਹੇ ‘ਚ ਲਾਹੌਰ ਫਿਰੋਜ਼ਪੁਰ ਰੋਡ ‘ਤੇ ਲਾਲਯਾਨੀ ਕਸਬੇ ਨੇੜੇ ਪਿੰਡ ਦਫਤੂ ਸਥਿਤ ਗੁਰੂਘਰ ਦੀ ਇਤਿਹਾਸਕ ਇਮਾਰਤ ਦਾ ਵੱਡਾ ਹਿੱਸਾ ਡਿੱਗ ਪਿਆ ਹੈ। ਗੁਰਦੁਆਰਾ ਰੋੜੀ ਸਾਹਿਬ ਦੀ ਇਮਾਰਤ ਢਹਿਢੇਰੀ ਹੋ ਗਈ ਹੈ। ਸ਼ਾਹੀਵਾਲ ਜ਼ਿਲ੍ਹੇ ਦੇ  ਪਾਕਪੱਟਨ ਦੇ ਗੁ: ਟਿੱਬਾ ਨਾਨਕਸਰ ਸਾਹਿਬ ਦੀ ਇਮਾਰਤ ਵੀ ਕਿਸੇ ਸਮੇਂ ਨਸ਼ਟ ਹੋ ਸਕਦੀ ਹੈ।

ਉਨ੍ਹਾਂ ਕਿਹਾ ਪਾਕਿਸਤਾਨ ਦੀ ਸਰਕਾਰ ਦਾ ਇਨ੍ਹਾਂ ਇਤਿਹਾਸਕ ਪੁਰਾਤਨ ਇਮਾਰਤਾਂ ਦੀ ਸੇਵਾ ਸੰਭਾਲ ਵੱਲ ਕੋਈ ਧਿਆਨ ਨਹੀਂ ਹੈ ਪਰ ਉਨ੍ਹਾਂ ਲਾਗੇ ਸਥਿਤ ਸਾਰੀਆਂ ਮਸਜਿਦਾਂ ਦੀ ਮੁਰੰਮਤ ਅਤੇ ਸਫ਼ੇਦੀ ਲਗਾਤਾਰ ਹੁੰਦੀ ਰਹਿੰਦੀ ਹੈ।ਪਾਕਿਸਤਾਨ ਇਵੈਕੁਈ ਪ੍ਰਾਪਰਟੀ ਬੋਰਡ ਤੇ ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਪਰਵਾਹੀ ਕਾਰਨ ਹੀ ਦਫ਼ਤੂ ਲਾਗਲੇ ਗੁਰੂਘਰ ਦੀ ਹਾਲਤ ਤਾਂ ਇੱਥੋਂ ਤਕ ਵਿਗੜੀ ਹੋਈ ਹੈ ਕਿ ਪਿੰਡ ਵਾਸੀ ਆਪਣੇ ਡੰਗਰ-ਵੱਛੇ ਉਥੇ ਬੰਨ੍ਹਣ ਲੱਗ ਪਏ ਹਨ ਅਤੇ ਉਥੇ ਚੁਫ਼ੇਰੇ ਪਾਥੀਆਂ ਦੇ ਢੇਰ ਲੱਗੇ ਵੇਖੇ ਜਾ ਸਕਦੇ ਹਨ, ਗੁਰਦੁਆਰਾ ਸਾਹਿਬ ਦੇ ਕਮਰਿਆਂ ‘ਚ ਹਰ ਪਾਸੇ ਗੰਦਗੀ ਤੇ ਪਸ਼ੂਆਂ ਦੇ ਚਾਰੇ ਤੋਂ ਇਲਾਵਾ ਹੋਰ ਕੁੱਝ ਵਿਖਾਈ ਨਹੀਂ ਦਿੰਦਾ । ਉਨ੍ਹਾਂ ਕਿਹਾ ਪਾਕਿਸਤਾਨ ਨੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੀ ਜ਼ਿੰਮੇਵਾਰੀ ਸਿੱਖ ਧਾਰਮਿਕ ਤੀਰਥ ਅਸਥਾਨਾਂ ਦੀ ਦੇਖਭਾਲ ਕਰਨਾ ਤੇ ਮੁਰੰਮਤ ਕਰਵਾਉਣਾ ਹੈ ਪਰ ਇਸ ਬੋਰਡ ਦਾ ਮੁਖੀ ਅੱਜ ਤੀਕ ਕਦੇ ਕਿਸੇ ਘੱਟ ਗਿਣਤੀ ਦੇ ਨੂੰ ਨਹੀਂ ਬਣਾਇਆ ਗਿਆ, ਇਸੇ ਕਾਰਨ ਗੁਰੂਘਰਾਂ ਵੱਲ ਜਾਣਬੁੱਝ ਕੇੇ ਕਦੇ ਕਿਸੇ ਨਹੀਂ ਧਿਆਨ ਨਹੀਂ ਦਿੱਤਾ। ਉਨ੍ਹਾਂ ਮੁੜ ਪਾਕਿਸਤਾਨ ਸਰਕਾਰ ਅਤੇ ਭਾਰਤ ਸਰਕਾਰ ਨੂੰ ਘੱਟ ਗਿਣਤੀਆਂ ਦੇ ਗੁਰਧਾਮਾਂ ਦੀ ਸੁਰੱਖਿਆ ਤੇ ਸਾਂਭ ਸੰਭਾਲ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਲਈ ਕਿਹਾ ਹੈ।

Punjab Bani 26 July,2023
ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਤੋਂ ਰਾਹਤ ਸਮੱਗਰੀ ਰਵਾਨਾ

ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਤੋਂ ਰਾਹਤ ਸਮੱਗਰੀ ਰਵਾਨਾ ਮਾਨਵਤਾ ਦੀ ਸੇਵਾ ’ਚ ਜੁਟੀ ਸਰਬੱਤ ਦਾ ਭਲਾ ਟੀਮ, ਉਪਰਾਲਾ ਸ਼ਲਾਘਾਯੋਗ : ਜਥੇਤਾਰ ਕਰਤਾਰਪੁਰ ਪਟਿਆਲਾ 26 ਜੁਲਾਈ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬੱਤ ਦਾ ਭਲਾ ਦਿੱਲੀ ਦੀ ਟੀਮ ਵੱਲੋਂ ਸਾਂਝੇ ਉਪਰਾਲੇ ਨਾਲ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕ ਨੇ ਰਵਾਨਾ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਫਲਸਫੇ ਅਨੁਸਾਰ ਮਾਨਵਤਾ ਦੇ ਭਲੇ ਲਈ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹੁੰਚ ਕਰ ਰਹੀ ਹੈ, ਉਥੇ ਹੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਕੀਤੀ ਅਪੀਲ ਦੇ ਚੱਲਦਿਆਂ ਸੰਗਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਹਿਮ ਸਹਿਯੋਗ ਕਰ ਰਹੀਆਂ ਅਤੇ ਯੋਗਦਾਨ ਪਾ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਦਿੱਲੀ ਤੋਂ ਪੁੱਜੀ ਸਰਬੱਤ ਦਾ ਭਲਾ ਟੀਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ, ਜੋ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਪਟਿਆਲਾ ਦੇ ਨੇੜਲੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਪਹੁੰਚ ਕਰਕੇ ਮਾਨਵਤਾ ਦਾ ਭਲਾ ਕਰਨ ਅਤੇ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਾਨਵਤਾ ਦੀ ਸੇਵਾ ’ਚ ਜੁਟੀ ਸਰਬੱਤ ਦਾ ਭਲਾ ਦਿੱਲੀ ਟੀਮ ਦੇ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਰਬੱਤ ਦਾ ਭਲਾ ਟੀਮ ਦੇ ਪ੍ਰਧਾਨ ਕਬੀਰ ਸਿੰਘ, ਮਨਮੋਹਨ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ, ਅਸ਼ੋਕ ਕਾਲੜਾ,ਦੀਪ ਪ੍ਰਕਾਸ਼, ਸੁਰਜੀਤ ਟੰਡਨ, ਹਰਦੀਪ ਸਿੰਘ ਆਦਿ ਤੋਂ ਇਲਾਵਾ ਗੁਰਦੁਆਰਾ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

Punjab Bani 26 July,2023
ਹੜ੍ਹ ਪ੍ਰਭਾਵਤ ਖੇਤਰ ਲਈ ਦਿੱਲੀ ਤੋਂ ਆਈ ਸੰਗਤ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੌਂਪੀ ਰਾਹਤ ਸਮੱਗਰੀ

ਹੜ੍ਹ ਪ੍ਰਭਾਵਤ ਖੇਤਰ ਲਈ ਦਿੱਲੀ ਤੋਂ ਆਈ ਸੰਗਤ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੌਂਪੀ ਰਾਹਤ ਸਮੱਗਰੀ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਕਾਸ ਪੁਰੀ ਗੁਰਦੁਆਰਾ ਕਮੇਟੀ ਤੇ ਸੰਗਤ ਸਨਮਾਨਤ ਪਟਿਆਲਾ 25 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਹੜ੍ਹ ਪ੍ਰਭਾਵਤ ਖੇਤਰ ਵਿਚ ਰਾਹਤ ਸਮੱਗਰੀ ਪਹੁੰਚਾਉਣ ਦੀਆਂ ਸੇਵਾਵਾਂ ਜਾਰੀ ਰੱਖੀਆਂ ਹਨ, ਉਥੇ ਹੀ ਸਿੱਖ ਜਥੇਬੰਦੀਆਂ, ਸਿੱਖ ਸਭਾਵਾਂ ਵੱਲੋਂ ਯੋਗਦਾਨ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਮਾਰ ਵਾਲੇ ਇਲਾਕਿਆਂ ਵਿਚ ਰਾਹਤ ਸਮੱਗਰੀ ਸਮੇਤ ਕੀਤੀ ਜਾ ਰਹੀ ਪਹੁੰਚ ਦੇ ਚੱਲਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਕੋਲ ਦਿੱਲੀ ਗੁਰਦੁਆਰਾ ਕਮੇਟੀ ਵਿਕਾਸ ਪੁਰੀ ਸੀ-ਬਲਾਕ ਦੀ ਸੰਗਤ ਨੇ ਰਾਹਤ ਸਮੱਗਰੀ ਪਹੁੰਚਾਈ। ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾ ਰਹੇ ਅਮਰਜੀਤ ਸਿੰਘ ਸੋਨੂੰ ਚੋਹਾਨ ਦੇ ਯੋਗਦਾਨ ਸਦਕਾ ਵਿਕਾਸ ਪੁਰੀ ਗੁਰਦੁਆਰਾ ਕਮੇਟੀ ਦਿੱਲੀ ਤੋਂ ਪੁੱਜੀ ਸੰਗਤ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਂਟ ਕੀਤੀ ਗਈ ਅਤੇ ਲੰਗਰਾਂ ਵਿਚ ਯੋਗਦਾਨ ਪਾਉਣ ਦੇ ਨਾਲ-ਨਾਲ ਮੱਛਰਦਾਨੀਆਂ, ਤਰਪਾਲਾਂ, ਮੋਮਬੱਤੀਆਂ, ਆਲ ਆਊਟ ਆਦਿ ਦਾ ਸਾਮਾਨ ਵੀ ਪ੍ਰਬੰਧਕਾਂ ਨੂੰ ਸੌਂਪਿਆ ਗਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਦਿੱਲੀ ਤੋਂ ਪੁੱਜੀ ਸੰਗਤ, ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੀਤ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਸੁਖਮਿੰਦਰਪਾਲ ਸਿੰਘ ਮਿੰਟਾ, ਦਿੱਲੀ ਵਿਕਾਸ ਪੁਰੀ ਕਮੇਟੀ ਦੇ ਮੈਂਬਰਾਂ ਵਿਚ ਰੁਪਿੰਦਰ ਸਿੰਘ, ਅਮਰੀਕ ਸਿੰਘ ਪ੍ਰਧਾਨ ਭੁਪਿੰਦਰ ਸਿੰਘ ਭੱਟੀ, ਸੁਰਿੰਦਰ ਸਿੰਘ, ਐਨ ਐਸ ਧੀਰ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਜੀ.ਐਸ. ਪੁਰੀ, ਪਰਵਿੰਦਰ ਸਿੰਘ, ਰਾਜੂ ਪਟਿਆਲਾ ਤੋਂ ਇਲਾਵਾ ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਿਚ ਪ੍ਰਕਾਸ਼ ਸਿੰਘ, ਗੱਜਣ ਸਿੰਘ, ਕਰਨੈਲ ਸਿੰਘ, ਜਸਪਾਲ ਸਿੰਘ ਢਿੱਲੋਂ ਨਰੇਸ਼ ਦੁੱਗਲ, ਅਬੀ ਕੁਮਾਰ, ਗੁਰਨਾਮ ਸਿੰਘ ਅਬਲੋਵਾਲ, ਭਗਵਾਨ ਦਾਸ ਗੁਪਤਾ ਆਦਿ ਸਖਸ਼ੀਅਤਾਂ ਹਾਜ਼ਰ ਸਨ।

Punjab Bani 25 July,2023
ਬਾਬਾ ਬਲਬੀਰ ਸਿੰਘ ਨੇ ਗਿ: ਰਘਬੀਰ ਸਿੰਘ ਜਥੇ: ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿ: ਸੁਲਤਾਨ ਸਿੰਘ ਜਥੇ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸੇਵਾ ਮਿਲਣ ਤੇ ਵਧਾਈ ਦਿੱਤੀ

ਬਾਬਾ ਬਲਬੀਰ ਸਿੰਘ ਨੇ ਗਿ: ਰਘਬੀਰ ਸਿੰਘ ਜਥੇ: ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿ: ਸੁਲਤਾਨ ਸਿੰਘ ਜਥੇ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸੇਵਾ ਮਿਲਣ ਤੇ ਵਧਾਈ ਦਿੱਤੀ

ਅੰਮ੍ਰਿਤਸਰ: 25 ਜੁਲਾਈ (   ) ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਤਿੰਨ ਪਹਿਰੇ ਦੀ ਅਰਦਾਸ ਵਿੱਚ ਆਪਣੀ ਹਾਜ਼ਰੀ ਭਰੀ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸੀਆਂ ਸਿੰਘ ਵੱਲੋਂ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ। ਉਪਰੰਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਿਦੇਸ਼ ਤੋਂ ਪਰਤਣ ਉਪਰੰਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਸਿੰਘ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮਹਾਨ ਸੇਵਾ ਮਿਲਣ ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਿੰਘ ਸਾਹਿਬ ਪੰਥਕ ਕੌਮੀ ਮਾਮਲਿਆਂ ਦੇ ਨਿਪਟਾਰੇ ਲਈ ਖਾਲਸਾ ਪੰਥ ਨੂੰ ਨਿਗਰ ਤੇ ਸੁਯੋਗ ਅਗਵਾਈ ਦੇਣਗੇ।

ਉਨ੍ਹਾਂ ਕਿਹਾ ਕਿ ਇਸ ਸਮੇਂ ਕੌਮੀ ਪੱਧਰ ਤੇ ਵੱਡੀਆਂ ਚਨੌਤੀਆਂ ਦਰਪੇਸ਼ ਹਨ ਜਿਨ੍ਹਾਂ ਦਾ ਨਿਪਟਾਰਾ ਕਰਨ ਲਈ ਦੂਰ ਅੰਦੇਸੀ, ਇੱਕਜੁਟਤਾ, ਪੰਥਕ ਭਾਵਨੀ ਅਨੁਸਾਰ ਫੈਸਲੇ ਲੈਣ ਦੀ ਸਖ਼ਤ ਲੋੜ ਹੈ। ਦੋਨਾਂ ਧਾਰਮਿਕ ਸਖਸ਼ੀਅਤਾਂ ਨੇ ਮਿਲ ਬੈਠ ਕੇ ਦੀਰਘ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ। ਨਿਹੰਗ ਮਖੀ ਬਾਬਾ ਬਲਬੀਰ ਸਿੰਘ ਨੇ ਦੋਹਾਂ ਜਥੇਦਾਰਾਂ ਨੂੰ ਸਿਰਪਾਓ ਦੀ ਬਖਸ਼ਿਸ਼ ਕਰਕੇ ਸਨਮਾਨਤ ਕੀਤਾ। ਉਨ੍ਹਾਂ ਦੇ ਨਾਲ ਇਸ ਸਮੇਂ ਭਾਈ ਮਲਕੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸੰਤ ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਕਾਰ ਸੇਵਾ ਸੰਪਰਦਾ ਸਤਲਾਣੀ ਸਾਹਿਬ ਵਾਲੇ ਮਹਾਪੁਰਸ਼ ਬਾਬਾ ਗੁਰਪਿੰਦਰ ਸਿੰਘ ਤੇ ਉੇਨ੍ਹਾਂ ਦੇ ਪੁੱਤਰ ਬਾਬਾ ਇੰਦਰਬੀਰ ਸਿੰਘ, ਜਥੇ: ਬਿਜੈ ਸਿੰਘ ਬਾਦੀਆਂ ਐਡੀ: ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਬਲਦੇਵ ਸਿੰਘ ਤਰਨਾਦਲ ਵੱਲਾ ਤੇ ਹੋਰ ਪੰਥਕ  ਸਖ਼ਸ਼ੀਅਤਾਂ ਹਾਜ਼ਰ ਸਨ।

Punjab Bani 25 July,2023
ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ ਹਜੂਰੀ ਕੀਰਤਨੀ ਜੱਥਿਆਂ ਨੇ ਚਲਾਇਆ ਕੀਰਤਨ ਪ੍ਰਵਾਹ, ਪੰਗਤ ਸੰਗਤ ਕਰਕੇ ਸੰਗਤਾਂ ਨੇ ਕੀਤਾ ਇਸ਼ਨਾਨ ਅਮਰ ਸ਼ਹੀਦ ਭਾਈ ਗੁਰਬਖਸ਼ ਸਿੰਘ ਦੀ ਸ਼ਹੀਦੀ ਇਤਿਹਾਸ ਅੰਦਰ ਸ਼ਾਨਾਮੱਤੀ : ਪ੍ਰੋ. ਬਡੂੰਗਰ ਪਟਿਆਲਾ 24 ਜੁਲਾਈ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਸ਼ਬਦ ਗੁਰੂ ਨਾਲ ਸਾਂਝ ਪਾਉਂਦਿਆਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਹੜ੍ਹ ਆਉਣ ਕਾਰਨ ਪਾਣੀ ਦੀ ਮਾਰ ਹੇਠ ਆਏ ਲੋਕਾਂ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜਥਿਆਂ ਨੇ ਗੁਰਪਿਆਰ ਸਿੰਘ ਜੌਹਰ, ਜੁਗਰਾਜ ਸਿੰਘ ਖੀਵਾ, ਚਮਕੌਰ ਸਿੰਘ ਕਕਰਾਲਾ, ਰਣਜੀਤ ਸਿੰਘ, ਹਰਜਿੰਦਰ ਸਿੰਘ ਕਵੀਸ਼ਰੀ ਜਥਾ, ਗੁਰਦਿਆਲ ਸਿੰਘ ਸਨੌਰ ਆਦਿ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਇਤਿਹਾਸ ਅੰਦਰ ਕੁਰਬਾਨੀ ਦੇ ਪੁੰਜ ਕਰਕੇ ਜਾਣੇ ਜਾਂਦੇ ਅਮਰ ਸ਼ਹੀਦ ਭਾਈ ਗੁਰਬਖਸ਼ ਸਿੰਘ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਨੇ ਆਪਣੇ ਪੈਰੋਕਾਰਾਂ ਸ਼ਰਧਾਲੂਆਂ ਨੂੰ ਇਕ ਨਿਵੇਕਲੀ ਅਤੇ ਮੁਕੰਮਲ ਜੀਵਨ ਜਾਂਚ ਪ੍ਰਦਾਨ ਕੀਤੀ ਅਤੇ ਗੁਰਬਾਣੀ ਦਾ ਉਪਦੇਸ਼ ਸਮੁੱਚੀ ਮਾਨਵਤਾ ਨੂੰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਤਿਹਾਸ ਅੰਦਰ ਸੂਰਮਿਆਂ ਸਿੰਘਾਂ ਦੀਆਂ ਸ਼ਹੀਦੀਆਂ ਸ਼ਾਨਾਮਤੀ ਹਨ, ਜਿਸ ’ਤੇ ਪੂਰੀ ਕੌਮ ਮਾਣ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਆਓ ਖਾਲਸਾ ਪੰਥ ਦੇ ਸ਼ਾਨਾਮੱਤੇ ਇਤਿਹਾਸ, ਸਿਧਾਂਤ, ਪਵਿੱਤਰ ਗੁਰਬਾਣੀ, ਸਿੱਖ ਸੱਭਿਆਚਾਰ ਭਾਵ ਅਦੁੱਤੀ ਵਿਰਸੇ ਨਾਲ ਜੋੜਨ ਦਾ ਉਪਰਲਾ ਕਰੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ, ਮਨਿੰਦਰ ਸਿੰਘ, ਗੁਰਤੇਜ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

News 24 July,2023
ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ?

ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ? * ਸਰਕਾਰ 24 ਘੰਟਿਆਂ ਵਿੱਚ ਮੁਫ਼ਤ ਪ੍ਰਸਾਰਨ ਸੇਵਾ ਲਈ ਸਾਰੇ ਪ੍ਰਬੰਧ ਕਰਨ ਲਈ ਤਿਆਰ ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਭ ਲਈ ਮੁਫ਼ਤ ਕਰਨ ਦੀ ਬਜਾਏ ਸਿਰਫ਼ ਇਕ ਚੈਨਲ ਨੂੰ ਦੇਣ ਲਈ ਕਾਹਲ ਕਿਉਂ ਦਿਖਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਭਾਈਚਾਰੇ, ਫਿਰਕੂ ਸਦਭਾਵਨਾ ਅਤੇ ਵਿਸ਼ਵ ਸ਼ਾਂਤੀ ਦੇ ਸੰਕਲਪ ਨੂੰ ਮਜ਼ਬੂਤ ਕਰਨ ਲਈ ਪਵਿੱਤਰ ਗੁਰਬਾਣੀ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਣਾ ਚਾਹੀਦਾ ਹੈ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਗੁਰਬਾਣੀ ਦਾ ਪ੍ਰਸਾਰਨ ਹਰੇਕ ਲਈ ਮੁਫ਼ਤ ਕਰਨ ਦੀ ਵਕਾਲਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ ਤਾਂ ਸੂਬਾ ਸਰਕਾਰ ਇਸ ਸੇਵਾ ਲਈ 24 ਘੰਟਿਆਂ ਵਿੱਚ ਸਾਰੇ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਾਉਣ ਲਈ ਸਰਬ ਸਾਂਝੀ ਗੁਰਬਾਣੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਲੰਮੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਸਿਰਫ਼ ਇਕ ਨਿੱਜੀ ਚੈਨਲ ਨੂੰ ਹੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਸਿਰਫ਼ ਇਕ ਚੈਨਲ ਤੱਕ ਮਹਿਦੂਦ ਕਰਨ ਦੀ ਥਾਂ ਸਾਰੇ ਚੈਨਲਾਂ ਨੂੰ ਮੁਫ਼ਤ ਵਿੱਚ ਪ੍ਰਸਾਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹੰਭਲੇ ਨਾਲ ਜਿੱਥੇ ਸੰਗਤ ਨੂੰ ਆਪਣੇ ਘਰ ਜਾਂ ਵਿਦੇਸ਼ਾਂ ਵਿੱਚ ਬੈਠੇ-ਬਿਠਾਏ ਗੁਰਬਾਣੀ ਸੁਣਨ ਦਾ ਮੌਕਾ ਮਿਲੇਗਾ, ਉੱਥੇ ਉਹ ਆਪਣੇ ਟੈਲੀਵਿਜ਼ਨਾਂ ਜਾਂ ਹੋਰ ਇਲੈਕਟ੍ਰਾਨਿਕ ਉਪਕਰਨਾਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਚੈਨਲਾਂ ਉਤੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਲਈ ਅਤਿ-ਆਧੁਨਿਕ ਉਪਕਰਨ ਲਾਉਣ ਲਈ ਹੋਣ ਵਾਲਾ ਸਾਰਾ ਖ਼ਰਚ ਚੁੱਕਣ ਦਾ ਫ਼ਰਜ਼ ਨਿਭਾਉਣ ਲਈ ਸੂਬਾ ਸਰਕਾਰ ਤਿਆਰ ਹੈ। ਉਨ੍ਹਾਂ ਕਿਹਾ ਕਿ ਹੋਰ ਚੈਨਲਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਲੱਗਣ ਵਾਲੇ ਆਧੁਨਿਕ ਕੈਮਰਿਆਂ ਤੇ ਪ੍ਰਸਾਰਨ ਉਪਕਰਨਾਂ ਸਣੇ ਸ੍ਰੀ ਦਰਬਾਰ ਸਾਹਿਬ ਵਿੱਚ ਆਧੁਨਿਕ ਬੁਨਿਆਦੀ ਢਾਂਚੇ/ਤਕਨਾਲੋਜੀ ਦਾ ਸਮੁੱਚਾ ਖ਼ਰਚ ਚੁੱਕਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਅਧਿਕਾਰ ਯਕੀਨੀ ਬਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਇਕ ਸ਼ਕਤੀਸ਼ਾਲੀ ਸਿਆਸੀ ਪਰਿਵਾਰ ਨੂੰ ਖ਼ੁਸ਼ ਕਰਨ ਲਈ ਉਸੇ ਚੈਨਲ ਨੂੰ ਮੁੜ ਪ੍ਰਸਾਰਨ ਅਧਿਕਾਰ ਦੇਣ ਲਈ ਰਾਹ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਦਲਾਂ ਦੇ ਇਸ ਖ਼ਾਸ ਚੈਨਲ ਦਾ ਪੱਖ ਪੂਰਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਹੋਰ ਕਦਮ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਾਪਦਾ ਹੈ ਕਿ ਇਸ ਪਰਿਵਾਰ ਅਤੇ ਇਸ ਚੈਨਲ ਦੇ ਲਾਲਚ ਦਾ ਕੋਈ ਅੰਤ ਨਹੀਂ ਹੈ।

News 22 July,2023
ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਪ੍ਰਬੰਧਕਾਂ ਨੂੰ ਹਰਿਆਣਾ ਦੀ ਸੰਗਤ ਨੇ ਸੌਂਪੀ ਰਾਹਤ ਸਮੱਗਰੀ

ਹੜ੍ਹ ਪ੍ਰਭਾਵਤ ਖੇਤਰ ਲਈ ਗੁਰਦੁਆਰਾ ਪ੍ਰਬੰਧਕਾਂ ਨੂੰ ਹਰਿਆਣਾ ਦੀ ਸੰਗਤ ਨੇ ਸੌਂਪੀ ਰਾਹਤ ਸਮੱਗਰੀ ਮੱਛਰਦਾਨੀਆਂ, ਤਰਪਾਲਾਂ ਅਤੇ ਬੈਟਰੀਆਂ ਲੈ ਕੇ ਪੁੱਜੀ ਹਰਿਆਣਾ ਦੀ ਸੰਗਤ ਪਟਿਆਲਾ 17 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਣੀ ਦੀ ਮਾਰ ਹੇਠ ਵਾਲੇ ਇਲਾਕਿਆਂ ਵਿਚ ਨਿਰੰਤਰ ਰਾਹਤ ਸਮੱਗਰੀ ਪਹੁੰਚਾਉਣ ਦਾ ਕਾਰਜ ਕੀਤਾ ਜਾ ਰਿਹਾ ਹੈ। ਸ਼ੋ੍ਰਮਣੀ ਕਮੇਟੀ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਸੀ ਕਿ ਸਿੱਖ ਸੰਸਥਾਵਾਂ, ਜਥੇਬੰਦੀਆਂ, ਸਭਾਵਾਂ ਅਤੇ ਸੰਗਤ ਇਸ ਰਾਹਤ ਸਮੱਗਰੀ ਵਿਚ ਆਪਣਾ ਯੋਗਦਾਨ ਪਾ ਕੇ ਗੁਰੂ ਸਾਹਿਬ ਦੀ ਕਿਰਪਾ ਦੀ ਪਾਤਰ ਬਣੇ, ਜਿਸ ਦੇ ਚੱਲਦਿਆਂ ਹਰਿਆਣਾ ਦੀ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ ਹੜ੍ਹ ਪ੍ਰਭਾਵਤ ਖੇਤਰ ਵਿਚ ਭੇਜੀ ਜਾਣ ਵਾਲੀ ਰਾਹਤ ਸਮੱਗਰੀ ਸੌਂਪੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਪਿੰਡ ਗੰਗਾ ਜ਼ਿਲ੍ਹਾ ਸਿਰਸਾ ਹਰਿਆਣਾ ਦੀ ਸੰਗਤ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਸਵਾ ਲੱਖ ਰੁਪਏ ਦੇ ਕਰੀਬ ਦੀ ਰਾਹਤ ਸਮੱਗਰੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਰਾਹਤ ਸਮੱਗਰੀ ਵਿਚ 200 ਮੱਛਰਦਾਨੀਆਂ, 100 ਤਰਪਾਲਾਂ ਅਤੇ ਬੈਟਰੀਆਂ ਵੀ ਸੌਂਪੀ ਗਈਆ ਹਨ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿਚ ਸਹਿਯੋਗ ਕਰਨ ਵਾਲੀਆਂ ਸੰਗਤਾਂ ’ਚ ਬਲਜਿੰਦਰ ਸਿੰਘ, ਹਰਬੰਸ ਸਿੰਘ, ਰਣਦੀਪ ਸਿੰਘ, ਰਣਦੀਪ ਸਿੰਘ, ਰੋਹਣ ਗੋਇਲ ਆਦਿ ਸ਼ਾਮਲ ਸਨ। ਇਸ ਮੌਕੇ ਹਰਿਆਣਾ ਦੀ ਸੰਗਤ ਦਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨ ਵੀ ਕੀਤਾ ਗਿਆ। ਮੈਨੇਜਰ ਕਰਨੈਲ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਆਸ ਪਾਸ ਇਲਾਕਿਆਂ ਵਿਚ ਹੜ੍ਹ ਕਾਰਨ ਆਏ ਪਾਣੀ ਦੀ ਮਾਰ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹ ਆਉਣ ਕਾਰਨ ਲੋਕ ਘਰਾਂ ’ਚ ਫਸੇ ਹਨ, ਬਿਜਲੀ, ਪਾਣੀ ਅਤੇ ਰਾਸ਼ਨ ਦੀ ਘਾਟ ਵੱਡੇ ਪੱਧਰ ’ਤੇ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਕਾਰਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਥੇ ਫਰਜ਼ਾਂ ਦੀ ਪਹਿਰੇਦਾਰੀ ਕਰ ਰਹੀ ਹੈ, ਉਥੇ ਹੀ ਸੇਵਾ ਪ੍ਰਤੀ ਕਾਰਜਸ਼ੀਲ ਰਹਿਣ ਵਾਲੀਆਂ ਸੰਗਤਾਂ ਇਸ ਦੁੱਖ ਦੀ ਘੜੀ ਵਿਚ ਅੱਗੇ ਆਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਜਸਸ਼ਰਨ ਸਿੰਘ ਮੁਲਤਾਨੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਮਨਿੰਦਰ ਸਿੰਘ, ਮਨਜੀਤ ਸਿੰਘ ਆਦਿ ਸ਼ਾਮਲ ਸਨ।

News 17 July,2023
ਬਾਬਾ ਬਲਬੀਰ ਸਿੰਘ ਦੇ ਅਦੇਸ਼ਾਂ ਅਨੁਸਾਰ ਬੁੱਢਾ ਦਲ ਦੇ ਸਿੰਘਾਂ ਨੇ ਪਾਣੀ ‘ਚ ਡੁੱਬੇ ਲੋਕਾਂ ਤੀਕ ਲੰਗਰ ਪਹੰੁਚਾਉਣ ਦੀ ਸੇਵਾ ਕੀਤੀ

ਬਾਬਾ ਬਲਬੀਰ ਸਿੰਘ ਦੇ ਅਦੇਸ਼ਾਂ ਅਨੁਸਾਰ ਬੁੱਢਾ ਦਲ ਦੇ ਸਿੰਘਾਂ ਨੇ ਪਾਣੀ ‘ਚ ਡੁੱਬੇ ਲੋਕਾਂ ਤੀਕ ਲੰਗਰ ਪਹੰੁਚਾਉਣ ਦੀ ਸੇਵਾ ਕੀਤੀ ਪਟਿਆਲਾ:- 13 ਜੁਲਾਈ ( ) ਨਿਹੰਗ ਸਿੰਘਾਂ ਦੀ ਮੁਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਹੜ੍ਹ ਦੇ ਪਾਣੀ ਵਿੱਚ ਘਿਰੀਆਂ ਕਲੌਨੀਆਂ ਵਿੱਚ ਗੁਰੂ ਕਾ ਲੰਗਰ ਤਿਆਰ ਕਰ ਕੇ ਵਾਹਿਗੁਰੂ ਦਾ ਜਾਪ ਕਰਦਿਆਂ ਘਰੋ ਘਰੀ ਪਹੁੰਚਾਉਣ ਦੀ ਸੇਵਾ ਕੀਤੀ ਹੈ। ਪਟਿਆਲਾ ਸ਼ਹਿਰ ਦੀਆਂ ਜੋ ਕਲੋਨੀਆਂ ਭਾਰੀ ਮੀਂਹ ਤੇ ਹੜ੍ਹਾਂ ਦੀ ਮਾਰ ਵਿੱਚ ਹਨ, ਜੋ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ ਤੇ ਉਨ੍ਹਾਂ ਦੇ ਘਰਾਂ ਵਿੱਚ ਲੰਗਰ, ਪਾਣੀ ਵੀ ਤਿਆਰ ਨਾ ਹੋ ਸਕਣ ਦੀ ਸੂਰਤ ਵਿੱਚ ਫਰੈਂਡਸ ਕਲੋਨੀ, ਗੋਬਿੰਦ ਬਾਗ਼, ਬਾਬਾ ਦੀਪ ਸਿੰਘ ਕਲੋਨੀ, ਰਿਸ਼ੀ ਕਲੋਨੀ, ਚੋਰਾ ਰੋਡ, ਹੀਰਾ ਬਾਗ਼ ਆਦਿ ਦੇ ਸਥਾਨਾਂ ਤੇ ਬੁੱਢਾ ਦਲ ਦੇ ਸਿੰਘਾਂ ਅਤੇ ਰਣਜੀਤ ਅਖਾੜਾ ਬੁੱਢਾ ਦਲ ਵਿਦਿਆਲਾ ਦੇ ਵਿਦਿਆਰਥੀਆਂ ਨੇ ਤਨਦੇਹੀ ਨਾਲ ਲੰਗਰ ਵਰਤਾਉਣ ਤੇ ਪਹੰੁਚਾਉਣ ਦੀ ਸੇਵਾ ਨਿਭਾਈ ਹੈ। ਗੁ: ਬਾਬਾ ਬੰਬਾ ਸਿੰਘ ਜੀ ਬਗੀਚੀ ਵਿਖੇ ਬੁੱਢਾ ਦਲ ਵੱਲੋਂ ਲੰਗਰ ਫੁਲਕੇ ਤੇ ਸਬਜ਼ੀਆਂ ਤਿਆਰ ਕੀਤੀਆਂ ਗਈਆਂ ਪੀਣ ਵਾਸਤੇ ਪਾਣੀ ਦਾ ਪ੍ਰਬੰਧ ਕਰਕੇ, ਬਾਬਾ ਰੇਸ਼ਮ ਸਿੰਘ ਮੁਖ ਗ੍ਰੰਥੀ ਗੁ: ਬਾਬਾ ਬੰਬਾ ਸਿੰਘ ਜੀ ਬਗੀਚੀ ਸਾਹਿਬ ਸਮੂਹਿਕ ਵੱਲੋਂ ਅਰਦਾਸ ਕਰਨ ਉਪਰੰਤ ਟਰੈਕਟਰ ਟਰਾਲੀਆਂ ਤੇ ਜੀਪਾਂ ਵਿੱਚ ਘਰ-ਘਰ ਜਾ ਕੇ ਸਿੰਘਾਂ ਨੇ ਬਿਨ੍ਹਾਂ ਕਿਸੇ ਭਿੰਨ ਭੇਦ ਦੇ ਲੋੜਵੰਦਾਂ ਨੂੰ ਲੰਗਰ ਪਹੁੰਚਾਉਣ ਵਿੱਚ ਮਦਦ ਕੀਤੀ ਅਤੇ ਨਾਲ ਪਾਣੀ ਦੀਆਂ ਬੋਤਲਾਂ ਕੱਪ ਵੀ ਸੰਗਤਾਂ ਵਿੱਚ ਵੰਡੇ ਗਏ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਬੁੱਢਾ ਦਲ ਹੜ੍ਹ ਪ੍ਰਭਾਵਤ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ ਹਰ ਸੰਭਵ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਲਈ ਰਾਹਤ ਕੇਂਦਰ ਬਨਾਏ ਗਏ ਹਨ ਅਤੇ ਬੁੱਢਾ ਦਲ ਦੇ ਸਾਰੇ ਗੁਰੂ ਘਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਖੁੱਲੇ ਹਨ। ਇਸ ਸੇਵਾ ਦੇ ਕੁੰਭ ਵਿੱਚ ਬਾਬਾ ਰਣਜੋਧ ਸਿੰਘ, ਬਾਬਾ ਦਰਸ਼ਨ ਸਿੰਘ ਗੱਤਕਾ ਮਾਸਟਰ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਬਹਾਦਰ ਸਿੰਘ, ਭਾਈ ਦੀਪ ਸਿੰਘ, ਬਾਬਾ ਦਰਬਾਰਾ ਸਿੰਘ ਭੁੱਲਰ, ਬਾਬਾ ਕੁਲਦੀਪ ਸਿੰਘ, ਬਾਬਾ ਰਮੇਸ਼ ਸਿੰਘ, ਬਾਬਾ ਬਲਵਿੰਦਰ ਸਿੰਘ ਬਿੱਟੂ, ਬਾਬਾ ਕੁਲਦੀਪ ਸਿੰਘ ਆਦਿ ਹਾਜ਼ਰ ਸਨ।

News 13 July,2023
ਸ਼੍ਰੋਮਣੀ ਕਮੇਟੀ ਵਲੋ UCC ਦੇ ਵਿਰੋਧ ਚ ਮਤਾ ਪਾਸ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਲਏ ਗਏ ਅਹਿਮ ਫੈਸਲੇ - ਲੰਗਰ ਦੀਆ ਸੁੱਕਿਆ ਰੋਟੀਆ ਦੇ ਘਪਲੇ ਚ ਮੁਅੱਤਲ ਕੀਤੇ 51 ਮੁਲਾਜ਼ਮਾਂ ਦੇ ਬਾਰੇ ਦੋਬਾਰਾ 5 ਮੈਬਰੀ ਟੀਮ ਕਰੇਗੀ ਜਾਂਚ - ਧਾਮੀ - ਗੁਰਬਾਣੀ ਪ੍ਰਸਾਰਨ ਲਈ ਐਸਜੀਪੀਸੀ ਕਰ ਰਹੀ ਆਪਣੇ ਚੈਨਲ ਦਾ ਯਤਨ - ਧਾਮੀ ਅੰਮ੍ਰਿਤਸਰ, 8 ਜੁਲਾਈ 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੁੱਖ ਹੋਈ। ਜਿਸ ਵਿਚ ਅਹਿਮ ਫੈਸਲੇ ਲਏ ਗਏ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਇਕੱਤਰਤਾ ਚ ਅਹਿਮ ਫੈਸਲਿਆਂ ਚ ਯੂਸੀਸੀ ਦੇ ਵਿਰੋਧ ਚ ਮਤਾ ਪਾਸ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸਬ ਕਮੇਟੀ ਦੀ ਰਿਪੋਰਟ ਜਲਦ ਆਵੇਗੀ। ਮੀਟਿੰਗਾਂ ਕਰ ਕੇ ਵਿਚਾਰ ਹੋ ਰਹੀ ਹੈ। ਇਕੱਤਰਤਾ ਵਿਚ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹੋਈ ਸੁੱਕੀਆਂ ਰੋਟੀਆਂ ਦੀ ਜੂਠ 'ਚ 1 ਕਰੋੜ ਦੀ ਹੇਰਾਫੇਰੀ ਸਬੰਧੀ ਵਿਰੋਧੀ ਧਿਰ ਨੇ ਪ੍ਰਧਾਨ ਨੂੰ ਘੇਰਿਆ ਜਿਸ ਤੋਂ ਬਾਅਦ ਪ੍ਰਧਾਨ ਵਲੋਂ ਸਬ-ਕਮੇਟੀ ਗਠਤ ਕਰ ਦਿੱਤੀ ਹੈ, ਜੋ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰੇਗੀ। ਇਹੀ ਕਮੇਟੀ 51 ਮੁਅੱਤਲ ਕੀਤੇ ਮੁਲਾਜ਼ਮ ਬਹਾਲ ਕਰਨ ਬਾਰੇ ਵੀ ਫੈਸਲਾ ਲਵੇਗੀ। ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਦੇ ਮਾਮਲੇ ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਾਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਚਲਾਉਣ ਦੇ ਵੀ ਯਤਨ ਕਰ ਰਹੀ ਹੈ।

News 08 July,2023
ਸ਼ੋ੍ਰਮਣੀ ਕਮੇਟੀ ਤਿਆਰ ਕਰਵਾਏ ਮਹਾਰਾਜਾ ਰਿਪੁਦਮਨ ਸਿੰਘ ਜੀਵਨ ਇਤਿਹਾਸ ਨਾਲ ਸਬੰਧਤ ਕਿਤਾਬਚਾ : ਪ੍ਰੋ. ਬਡੂੰਗਰ

ਸ਼ੋ੍ਰਮਣੀ ਕਮੇਟੀ ਤਿਆਰ ਕਰਵਾਏ ਮਹਾਰਾਜਾ ਰਿਪੁਦਮਨ ਸਿੰਘ ਜੀਵਨ ਇਤਿਹਾਸ ਨਾਲ ਸਬੰਧਤ ਕਿਤਾਬਚਾ : ਪ੍ਰੋ. ਬਡੂੰਗਰ ਪਟਿਆਲਾ 8 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਰਿਆਸਤ ਦੇ ਅਜਿਹੇ ਰਾਜਾ ਸਨ, ਜਿਨ੍ਹਾਂ ਨੇ ਅੰਗਰੇਜ਼ ਹਕੂਮਤ ਦੀ ਈਨ ਨਹੀਂ ਸੀ ਮੰਗੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੰਗਰੇਜ਼ ਰਾਜ ਸਮੇਂ ਬਹੁਤ ਸਾਰੀਆਂ ਛੋਟੀਆਂ ਵੱਡੀਆਂ ਰਿਆਸਤਾਂ ਅੰਗਰੇਜ਼ਾਂ ਦੀਆਂ ਗੁਲਾਮ ਸਨ ਉਸ ਸਮੇਂ ਪੂਰਨ ਸਿੱਖ ਵਜੋਂ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ ਹਕੂਮਤ ਦੇ ਬਹੁਤ ਸਾਰੇ ਫੈਸਲਿਆਂ ਨੂੰ ਮੰਨਣ ਤੋਂ ਇਨਕਾਰ ਕੀਤਾ ਇਥੋਂ ਤੱਕ ਗੱਦੀ ਨਸ਼ੀਨ ਹੋਣ ਸਮੇਂ ਵਾਇਰਸਰਾਏ ਹਿੰਦ ਵੱਲੋਂ ਜਾਰੀ ਹੋਏ ਹੁਕਮ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਰਾਜਸੀ ਕਾਰਵਾਈ ਤੋਂ ਇਨਕਾਰ ਕੀਤਾ ਅਤੇ ਆਖਿਆ ਕਿ ਉਹ ਸਿੱਖ ਰਵਾਇਤਾਂ ਤੇ ਪ੍ਰੰਪਰਾਵਾਂ ਨੂੰ ਤਰਜੀਹ ਦੇਣਗੇ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸੰਪਨ ਕਰਵਾਕੇ ਪੰਜ ਪਿਆਰਿਆਂ ਪਾਸੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਹਾਸਲ ਕਰਨਗੇ ਤੇ ਇਹ ਵੀ ਕਿਹਾ ਰਾਜਗੱਦੀ ਮੇਰਾ ਪਿਤਾ ਪੁਰਖੀ ਅਧਿਕਾਰ ਹੈ, ਜਿਸ ਕਾਰਨ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ ਹਕੂਮਤ ਦੇ ਖਿਲਾਫ਼ ਖੁੱਲ੍ਹੀ ਬਗਾਵਤ ਕੀਤੀ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਅੰਗਰੇਜ਼ ਅਫਸਰਾਂ ਨੇ ਉਸ ਸਮੇਂ ਹੀ ਮਹਾਰਾਜਾ ਰਿਪੁਦਮਨ ਦੇ ਖਿਲਾਫ਼ ਸਾਜਿਸ਼ਾਂ ਸ਼ੁਰੂ ਕੀਤੀਆਂ ਅਤੇ ਮਹਾਰਾਜਾ ਰਿਪੁਦਮਨ ਨੂੰ ਨਾਭੇ ਦੀ ਰਾਜਗੱਦੀ ਤੇਂ ਲਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ 9 ਜੁਲਾਈ 1923 ਨੂੰ ਫੌਜੀ ਟੁਕੜੀ ਨੂੰ ਨਾਲ ਲੈ ਕੇ ਨਾਭਾ ਨਰੇਸ਼ ਨੂੰ ਉਸ ਦੇ ਕਿਲੇ ਵਿਚੋਂ ਧੱਕੇ ਨਾਲ ਗੱਡੀ ਵਿਚ ਬਿਠਾਇਆ ਅਤੇ ਦੇਹਰਾਦੂਨ ਪਹੁੰਚਾਕੇ ਜਲਾਵਤਨ ਕਰਕੇ ਰਾਜਸੀ ਕੈਦੀ ਬਣਾ ਕੇ ਮਹਾਰਾਜਾ ਰਿਪੁਦਮਨ ’ਤੇ ਸਖਤ ਪਾਬੰਦੀਆਂ ਲਗਾ ਦਿੱਤੀਆਂ, ਜਿਸ ਉਪਰੰਤ ਖਾਲਸਾ ਪੰਥ ਅੰਦਰ ਗੁੱਸੇ ਦੀ ਲਹਿਰ ਪੈਦਾ ਹੋਈ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮਹਾਰਾਜਾ ਨਾਭਾ ਦੇ ਹੱਕ ਵਿਚ ਹਮਦਰਦੀ ਮਤਾ ਪਾਸ ਕੀਤਾ ਸੀ, ਜਿਸ ਉਪਰੰਤ ਜੈਤੋ ਮੋਰਚੇ ਦੀ ਸ਼ੁਰੂਆਤ ਹੋਈ ਅੱਜ ਵੀ ਸਿੱਖ ਇਤਿਹਾਸ ਅੰਦਰ ਮਹਾਰਾਜਾ ਰਿਪੁਦਮਨ ਸਿੰਘ ਜੀਵਨ ਸੰਘਰਸ਼ ਅਤੇ ਅੰਗਰੇਜ਼ਾਂ ਖਿਲਾਫ਼ ਲੜੀ ਲੜਾਈ ਦਾ ਜ਼ਿਕਰ ਸਾਰਿਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਅੱਜ ਲੋੜ ਹੈ ਕਿ ਇਕ ਵਾਰ ਫੇਰ ਮਹਾਰਾਜਾ ਰਿਪੁਦਮਨ ਸਿੰਘ ਜੀਵਨ ਇਤਿਹਾਸ ਅਤੇ ਸੰਘਰਸ਼ ਨਾਲ ਸਬੰਧਤ ਅਜਿਹਾ ਕਿਤਾਬਚਾ ਸੰਗਤ ਤੱਕ ਪਹੁੰਚਾਇਆ ਜਾਵੇ ਤਾਂ ਕਿ ਅਜੌਕੀ ਪੀੜ੍ਹੀ ਆਪਣੇ ਮਹਾਨ ਇਤਿਹਾਸ ਅਤੇ ਵਿਰਾਸਤ ਨਾਲ ਜੁੜ ਸਕੇ।

News 08 July,2023
ਅਮਰੀਕਾ ਵਿਖੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕਰਨ ਉਪਰੰਤ ਇਤਿਹਾਸਕ ਸ਼ਸਤਰਾਂ ਸਮੇਤ ਬਾਬਾ ਬਲਬੀਰ ਸਿੰਘ ਮੁੜ ਪੰਜਾਬ ਪਰਤੇ

ਅਮਰੀਕਾ ਵਿਖੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕਰਨ ਉਪਰੰਤ ਇਤਿਹਾਸਕ ਸ਼ਸਤਰਾਂ ਸਮੇਤ ਬਾਬਾ ਬਲਬੀਰ ਸਿੰਘ ਮੁੜ ਪੰਜਾਬ ਪਰਤੇ ਨਿਹੰਗ ਸਿੰਘਾਂ ਵੱਲੋਂ ਮੋਹਾਲੀ ਏਅਰਪੋਰਟ ਤੇ ਉਨ੍ਹਾਂ ਦਾ ਗਾਜਿਆਂ ਵਾਜਿਆਂ ਨਾਲ ਨਿੱਘਾ ਸੁਆਗਤ ਅੰਮ੍ਰਿਤਸਰ:- 8 ਜੁਲਾਈ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਗੁਰੂ ਮਹਾਰਾਜ ਦੇ ਇਤਿਹਾਸਕ ਸ਼ਸਤਰਾਂ ਸਮੇਤ ਅਮਰੀਕਾ, ਕਨੇਡਾ ਦੀ ਧਰਮ ਪ੍ਰਚਾਰ ਯਾਤਰਾ ਤੋਂ ਬੀਤੇ ਦਿਨ ਸ਼ਹੀਦ ਸਰਦਾਰ ਭਗਤ ਸਿੰਘ ਹਵਾਈ ਅੱਡੇ ਰਾਹੀਂ ਪੰਜਾਬ ਭਾਰਤ ਪਰਤ ਆਏ ਹਨ। ਉਨ੍ਹਾਂ ਵੱਲੋਂ ਆਪ ਦੇ ਨਾਲ ਲਿਜਾਈਆਂ ਗਈਆਂ ਗੁਰੂ ਮਹਾਰਾਜ ਦੀਆਂ ਪਵਿੱਤਰ ਨਿਸ਼ਾਨੀਆਂ ਸ਼ਸਤਰਾਂ ਅਤੇ ਬਾਬਾ ਜੀ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫੌਜਾਂ ਨੇ ਏਅਰਪੋਰਟ ਤੇ ਬੈਂਡ ਵਾਜਿਆਂ, ਨਗਾਰਿਆਂ, ਢੋਲਾਂ, ਨਰਸਿੰਙਿਆਂ ਦੀਆਂ ਧੁੰਨਾਂ ਅਤੇ ਫੁੱਲਾਂ ਦੀ ਵਰਖਾ ਤੇ ਹਾਰਾਂ ਨਾਲ ਖਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪੁਰਜੋਰ ਸੁਆਗਤ ਕੀਤਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਪੈ੍ਰਸ ਬਿਆਨ ਵਿਚ ਸਾਰੀ ਯਾਤਰਾ ਸਬੰਧੀ ਜਾਣਕਾਰੀ ਦਿਤੀ ਹੈ ਕਿ ਮੋਹਾਲੀ ਏਅਰਪੋਰਟ ਗੁਰੂ ਮਹਾਰਾਜ ਦੇ ਨਿਸ਼ਾਨ ਤੇ ਸ਼ਸਤਰਾਂ ਦੇ ਸੁਆਗਤ ਲਈ ਨਿਹੰਗ ਸਿੰਘ ਪੂਰੇ ਹੁੰਮ ਹੰੁਮਾ ਕੇ ਪੁਜੇ। ਸ਼ਸਤਰਾਂ ਵਾਲੇ ਵਾਹਨ ਨੂੰ ਵਿਸ਼ੇਸ਼ ਤੌਰ ਤੇ ਫੁੱਲਾਂ ਹਾਰਾਂ ਨਾਲ ਸ਼ਿੰਗਾਰਿਆ ਹੋਇਆ ਸੀ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ 96 ਕਰੋੜੀ ਵੀ ਇਕ ਵਿਸ਼ੇਸ਼ ਵਾਹਨ ਵਿਚ ਸਵਾਰ ਸਨ ਨਿਹੰਗ ਸਿੰਘ ਫੌਜਾਂ ਨੇ ਏਅਰਪੋਰਟ ਤੋਂ ਇਕ ਵਿਸ਼ੇਸ਼ ਮਹੱਲੇ ਦੇ ਰੂਪ ਵਿੱਚ ਖਾਲਸਾਈ ਜੈਕਾਰੇ ਲਾਉਦਿਆਂ, ਨਿਹੰਗ ਸਿੰਘਾਂ ਨੇ ਗਤਕਾ ਖੇਡਦਿਆਂ ਗੁਰਦੁਆਰਾ ਮਾਤਾ ਸੰੁਦਰ ਕੌਰ ਜੀ ਛਾਉਣੀ ਬੁੱਢਾ ਦਲ ਸੈਕਟਰ 70 ਮੋਹਾਲੀ ਵਿਖੇ ਪੁੱਜਾ। ਬੈਂਡ ਵਾਜਿਆਂ, ਨਰਸਿੰਙਿਆਂ ਦੀ ਧੁੰਨਾਂ ਜੈਕਾਰਿਆਂ ਅਤੇ ਸਿੰਘਾਂ ਨੇ ਅਤਿਸ਼ਬਾਜ਼ੀ ਚਲਾ ਕੇ ਇਤਿਹਸਕ ਪਾਵਨ ਸ਼ਸਤਰਾਂ ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦਾ ਸਵਾਗਤ ਕੀਤਾ। ਉਪਰੰਤ ਸ਼ੁਕਰਾਨੇ ਦੀ ਅਰਦਾਸ ਹੋਈ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗੁ: ਮਾਤਾ ਸੰਦਰ ਕੌਰ ਜੀ ਛਾਉਣੀ ਬੁੱਢਾ ਦਲ ਵਿਖੇ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਬੁੱਢਾ ਦਲ ਵੱਲੋਂ ਬਾਣੀ ਬਾਣੇ ਦੀ ਸੰਭਾਲ ਅਤੇ ਵਿਰਾਸਤੀ ਇਤਿਹਾਸ ਅਤੇ ਸਿੱਖੀ ਪ੍ਰਫਲਤਾ ਦੀ ਠੁੱਕ ਬੰਨਣ ਲਈ ਵਿਦੇਸ਼ਾਂ ਵਿੱਚ ਧਰਮ ਪ੍ਰਚਾਰ ਕਰਨ ਲਈ ਛਾਉਣੀਆਂ ਸਥਾਪਤ ਕੀਤੀਆਂ ਹਨ, ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸ਼ਹਿਰ ਇੰਡਿਆਨਾ ਅਤੇ ਮਿਲਵਾਕੀ ਵਿਖੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਦੀਆਂ ਛਾਉਣੀਆਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਉਥੋਂ ਦੀਆਂ ਸੰਗਤਾਂ ਨੇ ਵੱਡੀ ਖੁਸ਼ੀ ਮਨਾਉਂਦਿਆਂ ਬਹੁਤ ਜ਼ਿਆਦਾ ਮਾਣ ਸਤਿਕਾਰ ਬਖਸ਼ਿਸ਼ ਕੀਤਾ ਹੈ। ਉਨ੍ਹਾਂ ਹੋਰ ਕਿਹਾ ਕਿ ਨਿਊਯਾਰਕ ਦੇ ਸਾਰੇ ਗੁਰੂ ਘਰਾਂ ਦੀਆਂ ਕਮੇਟੀਆਂ ਨੇ ਬੁੱਢਾ ਦਲ ਵੱਲੋਂ ਗੁਰੂ ਸਾਹਿਬਾਨ ਦੇ ਸ਼ਸਤਰਾਂ ਅਤੇ ਇਤਿਹਾਸ ਨੂੰ ਸੰਗਤਾਂ ਦੇ ਰੂਬਰੂ ਕਰਵਾਉਣ ਦੇ ਉਪਰਾਲੇ ਨੂੰ ਧੰਨਭਾਗ ਸਮਝਦਿਆਂ ਜਿਥੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਤਾ ਹੈ ਉਥੇ ਬਾਬਾ ਬਲਬੀਰ ਸਿੰਘ ਨਿਹੰਗ ਮੁਖੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਹੈ। ਵੱਖ-ਵੱਖ ਸ਼ਹਿਰਾਂ ਦੀਆਂ ਸੰਗਤਾਂ ਨੇ ਬੁੱਢਾ ਦਲ ਦੀਆਂ ਛਾਉਣੀਆਂ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਦੇਸਾਂ ਅੰਦਰ ਵੀ ਬੁੱਢਾ ਦਲ ਛਾਉਣੀਆਂ ਸਥਾਪਤ ਕਰੇਗਾ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇੰਡਿਆਨਾ, ਮਿਲਵਾਕੀ ਵਿਖੇ ਛਾਉਣੀਆਂ ਸਥਾਪਤ ਕਰਨ ਲਈ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਅਮਰੀਕਾ ਨੇ ਰਾਤ ਦਿਨ ਮੇਹਨਤ ਕਰਕੇ ਪੂਰਨ ਸਹਿਯੋਗ ਦਿੱਤਾ ਹੈ। ਏਸੇ ਤਰ੍ਹਾਂ ਕਨੇਡਾ ਵਿੱਚ ਨਿਹੰਗ ਪ੍ਰਭਜੀਤ ਸਿੰਘ, ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਇੰਗਲੈਂਡ ਤੇ ਹੋਰ ਸਿੰਘਾਂ ਨੇ ਸਿਰਜੋੜ ਕੇ ਸਹਿਯੋਗ ਕੀਤਾ ਹੈ ਤੇ ਉਨਾਂ ਇਨ੍ਹਾਂ ਸਾਰਿਆਂ ਦਾ ਦਿਲੋਂ ਧੰਨਵਾਦ ਕੀਤਾ ਹੈ। ਇਸ ਮੌਕੇ ਬੁੱਢਾ ਦਲ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸੁਆਗਤ ‘ਚ ਪੁਜੀਆਂ ਸੰਗਤਾਂ ਅਤੇ ਸਮੂਹ ਛਾਉਣੀਆਂ ਦੇ ਨਿਹੰਗ ਸਿੰਘਾਂ ਦਾ ਧੰਨਵਾਦ ਕੀਤਾ। ਇਸ ਸਮੇਂ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਜਸਕਰਨ ਸਿੰਘ ਤੁੜ, ਸਰਵਣ ਸਿੰਘ ਮਝੈਲ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਸੁਖਦੇਵ ਸਿੰਘ ਸੁਖਾ, ਬਾਬਾ ਸੁਖਵਿੰਦਰ ਸਿੰਘ ਮੌਰ ਮੁੱਖ ਪ੍ਰਚਾਰਕ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਬਘੇਲ ਸਿੰਘ, ਬਾਬਾ ਸਤਨਾਮ ਸਿੰਘ ਮਠਿਆਈਸਰ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸ਼ੇਰ ਸਿੰਘ ਜੱਸੀ ਬਾਗ਼, ਬਾਬਾ ਪਰਮਜੀਤ ਸਿੰਘ, ਬਾਬਾ ਸ਼ੇਰ ਸਿੰਘ ਸਿਵੀਆ, ਬਾਬਾ ਕਰਮ ਸਿੰਘ ਪਟਿਆਲਾ, ਬਾਬਾ ਗੁਰਪ੍ਰੀਤ ਸਿੰਘ ਵੜੀ ਸਾਹਿਬ, ਬਾਬਾ ਭੁਪਿੰਦਰ ਸਿੰਘ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਕੁਲਵਿੰਦਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਸਰਬਜੀਤ ਸਿੰਘ ਸੋਲਖੀਆਂ, ਬਾਬਾ ਸਰਬਜੀਤ ਸਿੰਘ ਕਟਾਰ ਸਾਹਿਬ, ਬਾਬਾ ਕਰਮ ਸਿੰਘ ਜ਼ੀਰਕਪੁਰ, ਬਾਬਾ ਗੁਰਮੁੱਖ ਸਿੰਘ ਗੜਵੱਈ, ਬਾਬਾ ਗੋਰਾ ਸਿੰਘ, ਬਾਬਾ ਬਲਵਿੰਦਰ ਸਿੰਘ ਬਿੱਟੂ ਪਟਿਆਲਾ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਭੁਪਿੰਦਰ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਚਰਨ ਸਿੰਘ ਫਤਿਹਗੜ੍ਹ, ਬਾਬਾ ਗੁਰਬਚਨ ਸਿੰਘ ਦਿਬੜਾ, ਬਾਬਾ ਜਸਬੀਰ ਸਿਮਘ ਨਿਹੰਗ, ਬਾਬਾ ਗਗਨ ਸਿੰਘ ਆਦਿ ਸ਼ਾਮਲ ਸਨ।

News 08 July,2023
ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੇ ਚੰਡੀਗੜ੍ਹ ਪੁੱਜਣ ਤੇ ਹੋਵੇਗਾ ਨਿੱਘਾ ਸੁਆਗਤ

ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੇ ਚੰਡੀਗੜ੍ਹ ਪੁੱਜਣ ਤੇ ਹੋਵੇਗਾ ਨਿੱਘਾ ਸੁਆਗਤ ਅੰਮ੍ਰਿਤਸਰ:- 3 ਜੁਲਾਈ ( ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਵਿਦੇਸ਼ ਫੇਰੀ ਬਾਰੇ ਇੱਕ ਲਿਖਤੀ ਪ੍ਰੈਸ ਨੋਟ ਰਾਹੀ ਜਾਣਕਾਰੀ ਦਿਤੀ ਹੈ ਕਿ ਸਿੱੱਖ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਅਤੇ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼ਤਾਬਦੀ ਮੇਲਾ ਕਨੇਡਾ ਦੇ ਸਰੀ ਸ਼ਹਿਰ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਲਈ ਪੁਜੇ ਹਨ। ਉਨ੍ਹਾਂ ਕਿਹਾ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਅਤੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਕ ਸ਼ਸਤਰਾਂ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਅਮਰੀਕਾ ਅਤੇ ਕਨੇਡਾ ਦੀ ਧਰਤੀ ਟੋਰਾਂਟੋ ਏਅਰਪੋਰਟ ਤੇ ਪਹੰਚਣ ਮੌਕੇ ਬਹਤੁ ਵੱਡੀ ਗਿੱਣਤੀ ‘ਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋ ਜੈਕਾਰਿਆਂ, ਨਰਸਿੰਙਿਆਂ ਦੀਆਂ ਧੁੰਨਾਂ ਤੇ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਕਿਹਾ ਇਹ ਵਰਨਣਯੋਗ ਹੈ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਅਮਰੀਕਾ ‘ਚ ਜਿੱਥੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਨਾਮਪੁਰ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕੀਤੀ ਗਈ ਹੈ, ਉੱਥੇ ਹੀ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਜੱਸਾ ਸਿੰਘ ਰਾਮਗੜੀਆਂ ਦੀ 300 ਸਾਲਾ ਜਨਮ ਸ਼ਤਾਬਦੀਆਂ ਭਾਰਤ ਭਰ ‘ਚ ਵਿਸ਼ਾਲ ਪੱਧਰ ਤੇ ਮਨਾਈਆ ਗਈਆ ਹਨ, ਉੱਥੇ ਵਿਦੇਸ਼ਾਂ ਵਿੱਚ ਵੀ ਬਹੁਤ ਵੱਡੇ ਪੱਧਰ ਤੇ ਸਮਾਗਮ ਕੀਤੇ ਗਏ ਹਨ। ਇਹ ਪਹਿਲੀ ਵਾਰ ਹੋਇਆ ਹੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਅਮਰੀਕਾ ਸਥਿਤ ਛਾਉਣੀ ਸਥਾਪਤ ਕੀਤੀ ਗਈ ਹੈ ਉਥੇ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਹੋਏ ਹਨ। ਸ. ਬੇਦੀ ਨੇ ਦਸਿਆ ਕਿ ਸੰਗਤਾਂ ਦੇ ਵਿਸ਼ੇਸ਼ ਸੱਦੇ ਤੇ ਕਨੇਡਾ ਦੀ ਧਰਤੀ ਤੇ ਪਹੁੰਚੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਜਿੱਥੇ ਸ਼ਤਾਬਦੀ ਜੋੜ ਮੇਲੇ ‘ਚ ਸਮੂਲੀਅਤ ਕੀਤੀ ਗਈ ਹੈ ਉੱਥੇ ਹੀ ਬੁੱਢਾ ਦਲ ਦੇ ਕੋਲ ਸਿੱਖ ਗੁਰੂਆਂ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਅਤੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਿਕ ਸ਼ਸਤ੍ਰਾਂ ਦੇ ਦਰਸ਼ਨ ਵੀ ਸਿੱਖ ਸੰਗਤਾਂ ਨੂੰ ਕਰਵਾਏ ਗਏ ਹਨ। ਵੱਖ-ਵੱਖ ਥਾਵਾਂਪੁਰ ਢਾਡੀ ਦਰਬਾਰ ਹੋਏ, ਗਤਕੇ ਦੇ ਅਖਾੜੇ ਸਜੇ ਅਤੇ ਨਿਹੰਗ ਸਿੰਘ ਫੌਜਾਂ ਵੱਲੋਂ ਮਹੱਲੇ ਖੇਡੇ ਗਏ। ਇਸ ਮੇਲੇ ਦੀ ਸਮਾਪਤੀ ਨਾਲ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 7 ਜੁਲਾਈ ਨੂੰ ਵਾਪਸ ਭਾਰਤ ਪਰਤ ਆਉਣਗੇ। ਉਨ੍ਹਾਂ ਹੋਰ ਕਿਹਾ ਕਿ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਅਤੇ ਬਾਬਾ ਜੀ ਦੇ ਚੰਡੀਗੜ੍ਹ ਪੁੱਜਣ ਤੇ ਸਭ ਨਿਹੰਗ ਸਿੰਘ ਫੌਜਾਂ ਵੱਲੋਂ ਨਿੱਘਾ ਸੁਆਗਤ ਕੀਤਾ ਜਾਵੇਗਾ। ਏਅਰਪੋਰਟ ਤੋਂ ਇਤਿਹਾਸਕ ਸ਼ਸਤਰਾਂ ਨੂੰ ਨਗਰ ਕੀਰਤਨ ਦੀ ਸ਼ਕਲ ਵਿੱਚ ਗੁ: ਮਾਤਾ ਸੁੰਦਰ ਕੌਰ ਜੀ ਸੈਕਟਰ 70 ਮੋਹਾਲੀ ਛਾਉਣੀ ਬੁੱਢਾ ਦਲ ਵਿਖੇ ਲਿਆਂਦਾ ਜਾਵੇਗਾ।

News 05 July,2023
ਯੂਨੀਫਾਰਮ ਸਿਵਲ ਕੋਡ ਧਾਰਮਕ ਤੇ ਸਮਾਜਕ ਤਾਣੇ ਬਾਣੇ ਨੂੰ ਕਰੇਗਾ ਮਲੀਆਮੇਟ : ਪ੍ਰੋ. ਬਡੂੰਗਰ

ਯੂਨੀਫਾਰਮ ਸਿਵਲ ਕੋਡ ਧਾਰਮਕ ਤੇ ਸਮਾਜਕ ਤਾਣੇ ਬਾਣੇ ਨੂੰ ਕਰੇਗਾ ਮਲੀਆਮੇਟ : ਪ੍ਰੋ. ਬਡੂੰਗਰ ਪਟਿਆਲਾ 5 ਜੁਲਾਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਵੱਲੋਂ ਯੂਨੀਫਾਰਮ ਸਿਵਲ ਕੋਡ ਲਾਗੂ ਕੀਤੇ ਜਾਣ ਨੂੰ ਲੈ ਕੇ ਚੁੱਕੇ ਜਾ ਰਹੇ ਕਦਮਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਯੂਸੀਸੀ ਇਕਸਮਾਨ ਕਾਨੂੰਨ ਲਿਆਉਣ ਦੇ ਨਾਲ ਧਾਰਮਕ ਅਤੇ ਸਮਾਜਕ ਤਾਣਾ ਬਾਣਾ ਮਲਟੀਆਮੇਟ ਹੋ ਜਾਵੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਰਤ ਵਿਚ ਵੱਖ ਵੱਖ ਧਰਮਾਂ, ਅਕੀਦਿਆਂ, ਭਾਸ਼ਾਵਾਂ, ਬੋਲੀਆਂ, ਸੱਭਿਆਚਾਰ, ਰਸਮਾਂ ਰਿਵਾਜਾਂ ਵਾਲੇ ਲੋਕ ਵੱਸਦੇ ਹਨ, ਜੋ ਆਪੋ ਆਪਣੇ ਰਸਮਾਂ ਰਿਵਾਜਾਂ ਅਨੁਸਾਰ ਕਾਰਜ ਕਰਦੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੇ ਭਾਰਤੀ ਸੰਵਿਧਾਨ ਵਿਚ ਵਿਸ਼ਵਾਸ਼ਾਂ ਦੀ ਸੁਰੱਖਿਆ ਨਿਸ਼ਚਿਤ ਕੀਤੀ ਹੈ ਅਤੇ ਅਜਿਹੇ ਸਮਾਜਕ, ਧਾਰਮਕ ਅਤੇ ਸੰਵਿਧਾਨਕ ਸੱਚਾਈਆਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਰੇ ਦੇਸ਼ ਵਿਚ ਇਕਸਾਮਾਨ ਨਾਗਰਿਕ ਲਈ ਨੀਯਤ ਕਰਨਾ ਗੈਰ ਸੰਵਿਧਾਨਕ ਅਤੇ ਗੈਰ ਵਾਜਿਬ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਵਿਚ ਅਨੇਕਤਾ ਵਿਚ ਏਕਤਾ ਦੇ ਸਿਧਾਂਤ ਅਤੇ ਅਟੱਲ ਸੱਚਾਈ ਨੂੰ ਭਾਰੀ ਧੱਕਾ ਲੱਗੇਗਾ ਇਸ ਲਈ ਅਜਿਹੇ ਨਵੇਂ ਕਾਨੂੰਨ ਨਹੀਂ ਬਣਾਏ ਜਾਣੇ ਚਾਹੀਦ, ਜਿਨਾਂ ਨਾਲ ਸਿੱਧੇ ਤੌਰ ’ਤੇ ਦੇਸ਼ ਅੰਦਰ ਵੱਸ ਰਹੀਆਂ ਅਨੇਕਾਂ ਹੀ ਘੱਟ ਗਿਣਤੀਆਂ ਦੇ ਅਧਿਕਾਰਾਂ ’ਤੇ ਡਾਕਾ ਹੀ ਹੋਵੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਰਾਜ ਸ਼ਕਤੀ ਦੇ ਜ਼ੋਰ ਨਾਲ ਅਜਿਹੇ ਕਾਨੂੰਨ ਨਾਲ ਦੇਸ਼ ਦਾ ਧਾਰਮਕ ਅਤੇ ਸਮਾਜਕ ਤਾਣਾ ਬਾਣਾ ਮਲਟੀਆਮੇਟ ਹੋਣ ਜਾ ਰਿਹਾ ਇਸ ਕਰਕੇ ਯੂਨੀਫਾਰਮ ਸਿਵਲ ਕਾਨੂੰਨ ਨੂੰ ਲਿਆਉਣ ਜਾਂ ਥੋਪੜ ਤੋਂ ਪਹਿਲਾਂ ਇਸ ਦ ਮੁਲਾਂਕਣ ਵੀ ਕਰ ਲੈਣਾ ਚਾਹੀਦਾ।

News 05 July,2023
ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ

ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ ਏਸ਼ੀਅਨ ਚੈਂਪੀਅਨਸ਼ਿਪ ’ਚ ਜਾਣ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਪਟਿਆਲਾ 4 ਜੁਲਾਈ () ਭਾਰਤੀ ਖੇਡ ਜਗਤ ਵਿਚ ਨਾਮ ਰੌਸ਼ਨ ਕਰਨ ਵਾਲੀ ਓਲੰਪੀਅਨ ਖਿਡਾਰਨ ਮਨਪ੍ਰੀਤ ਕੌਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਖਿਡਾਰਨ ਮਨਪ੍ਰੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਗੋਲਾ ਸੁੱਟਣ ਖੇਡ ਵਿਚ ਮਨਪ੍ਰੀਤ ਕੌਰ ਨੇ ਵੱਡੇ ਰਿਕਾਰਡ ਦਰਜ ਕਰਕੇ ਜਿਥੇ ਭਾਰਤ ਦਾ ਨਾਮ ਦੇਸ਼ ਦੁਨੀਆ ਵਿਚ ਸਥਾਪਿਤ ਕੀਤਾ, ਉਥੇ ਹੀ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਵੀ ਮਨਪ੍ਰੀਤ ਕੌਰ ਰੋਸ਼ਨ ਕਰਦੀ ਜਾ ਰਹੀ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਚੀਨ ਵਿਚ ਏਸ਼ੀਅਨ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਤੋਂ ਪਹਿਲਾਂ ਮਨਪ੍ਰੀਤ ਕੌਰ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਖਿਡਾਰਨ ਮਨਪ੍ਰੀਤ ਕੌਰ ਅਤੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਆਦਿ ਸਟਾਫ ਮੈਂਬਰ ਸ਼ਾਮਲ ਸਨ।

News 04 July,2023
ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮਰਹੂਮ ਬੀਰ ਦਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮਰਹੂਮ ਬੀਰ ਦਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀਆਂ -ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਲਖਬੀਰ ਸਿੰਘ ਰਾਏ ਤੇ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਦਿੱਤੀ ਅੰਤਿਮ ਵਿਦਾਇਗੀ ਪਟਿਆਲਾ, 3 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਅਰਪਿਤ ਕੀਤੀ। ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਲਖਬੀਰ ਸਿੰਘ ਰਾਏ ਅਤੇ ਕੁਲਵੰਤ ਸਿੰਘ ਪੰਡੋਰੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਐਸ.ਡੀ.ਐਮ. ਚਰਨਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਨੇ ਮ੍ਰਿਤਕ ਦੇਹ 'ਤੇ ਰੀਥਾਂ ਰੱਖੀਆਂ। ਜਦੋਂਕਿ ਹੋਰ ਵੱਡੀ ਗਿਣਤੀ ਹੋਰ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਪਰਿਵਾਰਕ ਮੈਂਬਰਾਂ ਤੇ ਪਤਵੰਤਿਆਂ ਨੇ ਵੀ ਬੀਰ ਦਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਇੱਥੇ ਬਡੂੰਗਰ ਸਥਿਤ ਸਮਸ਼ਾਨਘਾਟ ਵਿਖੇ ਬੀਰ ਦਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਹੁਰੀਤਾਂ ਮੁਤਾਬਕ ਕੀਤਾ ਗਿਆ ਅਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਨੇ ਦਿਖਾਈ। ਪਰਿਵਾਰਕ ਸੂਤਰਾਂ ਮੁਤਾਬਕ ਮਰਹੂਮ ਡਿਪਟੀ ਸਪੀਕਰ ਨਮਿਤ ਅੰਤਿਮ ਅਰਦਾਸ 9 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਦੁਪਿਹਰ 12 ਵਜੇ ਤੋਂ 1.30 ਵਜੇ ਤੱਕ ਹੋਵੇਗੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਰ ਦਵਿੰਦਰ ਸਿੰਘ ਨੂੰ ਇੱਕ ਬੇਬਾਕ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਹ ਇੱਕ ਪ੍ਰੌੜ ਸਿਆਸਤਦਾਨ ਦੇ ਨਾਲ-ਨਾਲ ਜਾਗਦੀ ਜਮੀਰ ਵਾਲੇ ਇਨਸਾਨ ਸਨ, ਜਿਨ੍ਹਾਂ ਦੀ ਸੂਝ-ਸੂਝ ਇਕੱਲੀ ਸਿਆਸੀ ਹੀ ਨਹੀਂ ਸੀ ਬਲਕਿ ਸਿੱਖ ਧਰਮ ਤੇ ਪੰਜਾਬ ਪ੍ਰਤੀ ਦਰਦ ਉਨ੍ਹਾਂ ਦੀਆਂ ਲਿੱਖ਼ਤਾਂ ਵਿੱਚੋਂ ਸਾਫ਼ ਝਲਕਦਾ ਸੀ। ਸਪੀਕਰ ਸੰਧਵਾਂ ਨੇ ਬੀਰ ਦਵਿੰਦਰ ਸਿੰਘ ਨਾਲ ਬਿਤਾਏ ਪਲਾਂ ਦੀ ਯਾਦ ਉਨ੍ਹਾਂ ਦੇ ਸਪੁੱਤਰ ਅਨੰਤ ਬੀਰ ਸਿੰਘ ਸਰਾਓ ਨਾਲ ਸਾਂਝੀ ਕਰਦਿਆਂ ਮਰਹੂਮ ਆਗੂ ਦੇ ਅਚਾਨਕ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਕੋਲ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸੇ ਤਰ੍ਹਾਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੀਰ ਦਵਿੰਦਰ ਸਿੰਘ ਨੂੰ ਇੱਕ ਚਾਨਣ ਮੁਨਾਰਾ ਸ਼ਖ਼ਸੀਅਤ ਦੱਸਦਿਆਂ ਪਰਿਵਾਰਕ ਮੈਂਬਰਾਂ ਨਾਲ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ਨਾਲ ਪਰਿਵਾਰਕ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਦਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਲਖਬੀਰ ਸਿੰਘ ਰਾਏ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਵੀ ਬੀਰ ਦਵਿੰਦਰ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਮਰਹੂਮ ਆਗੂ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਬੀਰ ਦਵਿੰਦਰ ਸਿੰਘ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਆਗੂਆਂ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਰ ਦਵਿੰਦਰ ਸਿੰਘ ਦੀ ਸੁਪਤਨੀ ਨਵਜੋਤ ਕੌਰ ਸਰਾਓ, ਸਪੁੱਤਰ ਤੇ ਨੂੰਹ ਅਨੰਤਬੀਰ ਸਿੰਘ ਸਰਾਓ-ਨਿਮਰਤਾ ਮਾਨ ਸਰਾਓ, ਪੋਤਰੇ ਅਨਹਦਬੀਰ ਸਿੰਘ ਸਰਾਓ ਤੇ ਅੰਗਦਬੀਰ ਸਿੰਘ ਸਰਾਓ, ਪੁੱਤਰੀਆਂ ਦਿਵਜੋਤ ਕੌਰ ਮੂਰੀ, ਗਗਨਦੀਪ ਕੌਰ ਸਿੱਧੂ ਤੇ ਅਨੰਦਜੀਤ ਕੌਰ ਕੰਗ ਸਮੇਤ ਭਰਾ ਤੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਸਰਾਓ ਸਮੇਤ ਹੋਰ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

News 03 July,2023
ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ - ਡੀਜੀਪੀ ਲਾਅ ਐਂਡ ਆਰਡਰ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਲਈ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮਾਧੋਪੁਰ ਬੈਰੀਅਰ ’ਤੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ ਚੰਡੀਗੜ੍ਹ/ਪਠਾਨਕੋਟ, 3 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਪੁਲਿਸ, ਫੌਜ ,ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਉਕਤ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੌਜੂਦਾ ਸਮੇਂ ਚੱਲ ਰਹੀ ਅਮਰਨਾਥ ਯਾਤਰਾ ਲਈ ਰਣਨੀਤਕ ਤਿਆਰੀਆਂ ’ਤੇ ਕੇਂਦਰਿਤ ਸੀ। ਮੀਟਿੰਗ ਵਿੱਚ ਪੁਲਿਸ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂ ਵਿਚਾਰੇ ਗਏ। ਵਿਸ਼ੇਸ਼ ਡੀਜੀਪੀ ਨੇ ਕੈਂਪ ਦੀ ਸੁਰੱਖਿਆ, ਇੱਕ ਸੁਚਾਰੂ ਸੰਚਾਰ ਨੈਟਵਰਕ ਦੀ ਸਥਾਪਨਾ, ਰਾਸ਼ਟਰੀ ਰਾਜਮਾਰਗ ਅਤੇ ਹੋਰ ਮਾਰਗਾਂ ਦੇ ਨਾਲ ਟਰੈਫਿਕ ਨਿਯਮਾਂ ਲਈ ਸੁਚੱਜੀ ਯੋਜਨਾ ਸਮੇਤ ਕਈ ਹੋਰ ਮਸਲਿਆਂ ’ਤੇ ਵੀ ਚਰਚਾ ਕੀਤੀ । ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਸ਼ੰਭੂ ਬਾਰਡਰ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਪਠਾਨਕੋਟ ਅਤੇ ਪਠਾਨਕੋਟ ਤੋਂ ਲਖਨਪੁਰ ਬੈਰੀਅਰ ਸਮੇਤ ਸਾਰੇ ਚਾਰ ਯਾਤਰਾ ਮਾਰਗਾਂ ’ਤੇ ਸੁਰੱਖਿਆ ਬਲਾਂ ਦੀ ਰਣਨੀਤਕ ਤਾਇਨਾਤੀ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਸ਼ੰਭੂ ਤੋਂ ਮਾਧੋਪੁਰ ਤੱਕ ਫੈਲੇ ਪੰਜਾਬ ਦੇ ਖਿੱਤੇ ਨੂੰ ਚਾਰ ਸੈਕਟਰਾਂ ਵਿੱਚ ਵੰਡਿਆ ਗਿਆ ਹੈ- ਸ਼ੰਭੂ ਤੋਂ ਫਿਲੌਰ, ਫਿਲੌਰ ਤੋਂ ਭੋਗਪੁਰ, ਭੋਗਪੁਰ ਤੋਂ ਮੁਕੇਰੀਆਂ, ਅਤੇ ਮੁਕੇਰੀਆਂ ਤੋਂ ਮਾਧੋਪੁਰ। ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਯਾਤਰਾ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾਬੰਦੀ ਅਤੇ ਪ੍ਰਭਾਵੀ ਵਿਧੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ਅਤੇ ਬੇਸ ਕੈਂਪਾਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਅਜਿਹੇ ਖੇਤਰਾਂ ’ਤੇ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕਿਸੇ ਵੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਵਿਆਪਕ ਆਫ਼ਤ ਪ੍ਰਬੰਧਨ ਪ੍ਰਬੰਧਾਂ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਉਨਾਂ ਅੱਗਜ਼ਨੀ ਦੀਆਂ ਘਟਨਾਵਾਂ ਜਾਂ ਹੜ੍ਹਾਂ ਵਰਗੀਆਂ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਨੂੰ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਬਾਅਦ ਵਿੱਚ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੰਜਾਬ ਪੁਲਿਸ ਵੱਲੋਂ ਮਾਧੋਪੁਰ ਬੈਰੀਅਰ ਵਿਖੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ। ਮੀਟਿੰਗ ਦੌਰਾਨ ਹੋਰ ਪਤਵੰਤਿਆਂ ਸਮੇਤ ਵੱਖ ਵੱਖ ਬ੍ਰਿਗੇਡਾਂ ਦੇ ਕਮਾਂਡਰ, ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ, ਡਿਪਟੀ ਕਮਿਸ਼ਨਰ ਪਠਾਨਕੋਟ, ਐਸਐਸਪੀ ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ, ਐਸਐਸਪੀ ਕਠੂਆ, ਐਸਐਸਪੀ ਨੂਰਪੁਰ, ਰਾਅ ਤੋਂ ਸ਼ੈਲੇਸ਼ ਕੁਮਾਰ, ਆਈਬੀ ਤੋਂ ਰਵਿੰਦਰ ਠਾਕੁਰ ਵੀ ਹਾਜ਼ਰ ਸਨ।

News 03 July,2023
ਪਵਨ ਕੁਮਾਰ ਸ਼ਰਮਾ ਦਾ ਜਨਮ ਦਿਵਸ ਮਨਾਇਆ ਠੰਡੇ ਪਾਣੀ ਦੀ ਛਬੀਲ ਅਤੇ ਲੰਗਰ ਲਗਾਇਆ

ਪਵਨ ਕੁਮਾਰ ਸ਼ਰਮਾ ਦਾ ਜਨਮ ਦਿਵਸ ਮਨਾਇਆ ਠੰਡੇ ਪਾਣੀ ਦੀ ਛਬੀਲ ਅਤੇ ਲੰਗਰ ਲਗਾਇਆ ਆਰੀਆ ਸਮਾਜ ਚੌਂਕ ਵਿਖੇ ਸ੍ਰੀ ਹਿੰਦੂ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਮਹਾਰਾਜ ਅਤੇ ਹਿੰਦੂ ਸੁਰੱਖਿਆ ਸੰਮਤੀ ਵਲੋਂ ਹਿੰਦੂ ਸੁਰਕਸ਼ਾ ਸੰਮਤੀ ਦੇ ਸੰਸਥਾਪਕ ਸ਼ੇਰੇ ਹਿੰਦੂ ਪਵਨ ਕੁਮਾਰ ਸ਼ਰਮਾ ਦੇ ਜਨਮ ਉਤਸਵ ਤੇ ਠੰਡੇ ਪਾਣੀ ਦੀ ਛਬੀਲ ਅਤੇ ਲੰਗਰ ਲਗਾਇਆ ਗਿਆ। ਇਸ ਮੋਕੇ ਆਰੀਆ ਸਮਾਜ ਚੌਂਕ ਵਿਖੇ ਜੰਗਮਾਂ ਅਤੇ ਸੰਗਤਾਂ ਵਲੋਂ ਭਗਵਾਨ ਸ਼ਿਵ ਦਾ ਕੀਰਤਨ ਕੀਤਾ ਗਿਆ ਅਤੇ ਪਵਨ ਕੁਮਾਰ ਸ਼ਰਮਾ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੀ ਭੈਣ ਪੁਸ਼ਪਾ ਸ਼ਰਮਾ ਤੇ ਭਾਣਜਾ ਅਸ਼ੋਕ ਸ਼ਰਮਾ ਨੇ ਹਾਜਰੀ ਲਗਵਾਈ। ਇਸ ਮੌਕੇ ਅਜੇ ਕੁਮਾਰ ਸ਼ਰਮਾ ਚੇਅਰਮੈਨ ਹਿੰਦੂ ਤਖਤ ਵਲੋਂ ਪ੍ਰੋਗਰਾਮ ਵਿੱਚ ਬੋਲਦਿਆਂ ਕਿਹਾ ਗਿਆ ਜਿਸ ਦਿਨ ਤੋਂ ਹਿੰਦੂ ਸੁਰਕਸ਼ਾ ਸੰਮਤੀ ਦੇ ਪ੍ਰਧਾਨ ਰਾਜੇਸ਼ ਕੇਹਰ ਅਤੇ ਹਿੰਦੂ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਮਹਾਰਾਜ ਸਨਾਤਨ ਦੇ ਲੋਕਾਂ ਲਈ ਆਏ ਦਿਨ ਪਟਿਆਲਾ ਸ਼ਹਿਰ ਅੰਦਰ ਕੰਮ ਕਰ ਰਹੇ ਹਨ ਉਸ ਨਾਲ ਪਟਿਆਲਾ ਸ਼ਹਿਰ ਦੇ ਸਨਾਤਨੀਆਂ ਦਾ ਹੋਸਲਾ ਦੁਗਣਾ ਹੋਇਆ ਹੈ ਅਤੇ ਬ੍ਰਹਮਾ ਨੰਦ ਗਿਰੀ ਜੀ ਪਟਿਆਲਾ, ਪੰਜਾਬ ਦੇ ਨਾਲ ਦਿਨ ਰਾਤ ਬਾਕੀ ਸੂਬਿਆਂ ਦੇ ਸਨਾਤਨੀਆਂ ਦੇ ਪ੍ਰੋਗਰਾਮਾਂ ਵਿੱਚ ਜਾਕੇ ਹਾਜਰੀ ਲਗਾਉਣ ਨਾਲ ਨਵੀਂ ਪੀੜੀ ਦਾ ਮਨੋਬੱਲ ਉੱਚਾ ਹੋ ਰਿਹਾ ਹੈ। ਬ੍ਰਹਮਾ ਨੰਦ ਗਿਰੀ ਜੀ ਵਲੋਂ ਤਖਤ ਸੰਭਾਲਣ ਤੋਂ ਬਾਅਦ ਜਿਸ ਜਜਬੇ ਨਾਲ ਕੰਮ ਕੀਤਾ ਜਾ ਰਿਹਾ ਹੈ ਉਸ ਤੇ ਪੂਰਾ ਪਟਿਆਲਾ ਤੇ ਸਨਾਤਨੀਆਂ ਵਲੋਂ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਹਿੰਦੂ ਤਖਤ ਪੰਜਾਬ ਦੇ ਵਾਈਸ ਚੇਅਰਮੈਨ ਕੁਸ਼ਨ ਚੋਪੜਾ, ਜਿਲਾ ਪ੍ਰਧਾਨ ਈਸ਼ਵਰ ਚੰਦ ਸ਼ਰਮਾ, ਪਰਦੀਪ ਮਹਿਤਾ, ਰਾਜਿੰਦਰ ਸ਼ਰਮਾ, ਸੰਜੀਵ ਬਬਲਾ, ਮਨੀ ਲੋਟ, ਰਵਿੰਦਰ ਮੋਦਗਿੱਲ, ਕਪਿਲ ਕਾਕਾ, ਸੁਧੀਰ ਵਿਕਟਰ, ਸਸੀ ਕੁਮਾਰ, ਅਸ਼ੀਸ਼ ਸਚਦੇਵਾ, ਮਨਤ ਬਜਾਜ ਆਦਿ ਹਾਜਰ ਸਨ।

News 03 July,2023
ਬਾਬਾ ਵਰਿਆਮ ਸਿੰਘ ਦੇ ਚਲਾਣੇ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁਖ ਪ੍ਰਗਟਾਇਆ

ਬਾਬਾ ਵਰਿਆਮ ਸਿੰਘ ਦੇ ਚਲਾਣੇ ਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁਖ ਪ੍ਰਗਟਾਇਆ ਅੰਮ੍ਰਿਤਸਰ:- 2 ਜੁਲਾਈ ( ) ਗੁਰੂ ਨਾਨਕ ਦਲ ਮੜੀਆਂ ਵਾਲਾ ਤਰਨਾਦਲ ਬਟਾਲਾ ਦੇ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ ਬੀਤੀ ਰਾਤ ਅਚਨਚੇਤ ਗੁਰ ਪਿਆਨਾ ਕਰ ਜਾਣ ਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਸ਼ੋਕ ਸੰਦੇਸ਼ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਨਿਹੰਗ ਮੁਖੀ ਬਾਬਾ ਮਾਨ ਸਿੰਘ ਦੇ ਸਪੁੱਤਰ ਬਾਬਾ ਵਰਿਆਮ ਸਿੰਘ ਬਹੁਤ ਹੀ ਚੜਦੀਕਲਾ ਤੇ ਗੁਰਬਾਣੀ ਵਿੱਚ ਰੰਗੇ ਚੰਗੇ ਪੁਰਸ਼ ਸਨ, ਉਹ ਗੁਰਬਾਣੀ ਕੀਰਤਨ ਦੇ ਰਾਗੀ ਅਤੇ ਚੰਗੇ ਵਿਆਖਿਆਕਾਰ ਸਨ। ਉਨ੍ਹਾਂ ਦੇ ਚਲਾਣੇ ਨਾਲ ਵੱਡਾ ਘਾਟਾ ਪਿਆ ਹੈ ਉਨ੍ਹਾਂ ਦਾ ਅੰਤਮ ਸਸਕਾਰ 4 ਜੁਲਾਈ ਨੂੰ ਸਵੇਰੇ 10 ਵਜੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ ਪਿੰਡ ਮੜ੍ਹੀਆਵਾਲ ਬਟਾਲਾ ਵਿਖੇ ਹੋਵੇਗਾ।

News 02 July,2023
ਸ਼ੇਰ ਏ ਹਿੰਦ ਪਵਨ ਕੁਮਾਰ ਸ਼ਰਮਾ ਦੇ ਜਨਮ ਦਿਨ *ਤੇ ਉਨ੍ਹਾਂ ਦੇ ਸ਼ਰਧਾਲੂਆਂ ਨੇ ਲਗਾਏ ਲੰਗਰ, ਸਮਾਧਿ *ਤੇ ਮੱਥਾ ਟੇਕਿਆ : ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ

ਸ਼ੇਰ ਏ ਹਿੰਦ ਪਵਨ ਕੁਮਾਰ ਸ਼ਰਮਾ ਦੇ ਜਨਮ ਦਿਨ *ਤੇ ਉਨ੍ਹਾਂ ਦੇ ਸ਼ਰਧਾਲੂਆਂ ਨੇ ਲਗਾਏ ਲੰਗਰ, ਸਮਾਧਿ *ਤੇ ਮੱਥਾ ਟੇਕਿਆ : ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਸ਼੍ਰੀ ਪਵਨ ਕੁਮਾਰ ਸ਼ਰਮਾ ਦੁਆਰਾ ਸ਼੍ਰੀ ਕਾਲੀ ਮਾਤਾ ਮੰਦਰ ਵਿੱਚ 43 ਸਾਲ ਪਹਿਲਾਂ ਸ਼ੁਰੂ ਕੀਤਾ ਕੜੀ ਚੌਲਾਂ ਦਾ ਲੰਗਰ ਅੱਜ ਵੀ ਜਾਰੀ ਹੈ: ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਪਟਿਆਲਾ 2 ਜੁਲਾਈ () ਅੱਤਵਾਦ ਨਾਲ ਲੋਹਾ ਲੈਣ ਵਾਲੇ ਹਿੰਦੂ ਸੁਰੱਕਸ਼ਾ ਸਮਿਤੀ ਅਤੇ ਸ਼ਿਵ ਸ਼ਕਤੀ ਸੇਵਾ ਦਲ ਲੰਗਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸ਼ੇਰ ਏ ਹਿੰਦ ਸ਼੍ਰੀ ਪਵਨ ਕੁਮਾਰ ਸ਼ਰਮਾ ਦੇ ਜਨਮ ਦਿਨ *ਤੇ ਵੱਖ ਵੱਖ ਥਾਵਾਂ *ਤੇ ਲੰਗਰ ਲਗਾਏ ਗਏ। ਸ਼੍ਰੀ ਬੀਰ ਜੀ ਸ਼ਮਸ਼ਾਨ ਘਾਟ ਵਿੱਚ ਬਣੀ ਉਨ੍ਹਾਂ ਦੀ ਸਮਾਧੀ *ਤੇ ਉਨ੍ਹਾਂ ਦੇ ਸ਼ਰਧਾਲੂਆਂ ਨੇ ਹਾਰ ਪਾ ਕੇ ਮੱਥਾ ਟੇਕਿਆ। ਜਗਦਗੁਰੂ ਪੰਚਾਨੰਦ ਗਿਰੀ ਜੀ ਮਹਾਰਾਜ ਦੇ ਵੱਡੇ ਭਰਾ ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 1980 ਦੇ ਦਹਾਕੇ *ਚ ਜਦੋਂ ਲੋਕ ਅੱਤਵਾਦੀਆਂ ਤੋਂ ਡਰਦੇ ਲੁਕ ਜਾਂਦੇ ਸਨ ਤਾਂ ਸ਼੍ਰੀ ਪਵਨ ਕੁਮਾਰ ਸ਼ਰਮਾ ਨੇ ਹਿੰਦੂਆਂ ਨੂੰ ਜਾਗਰੂਕ ਕੀਤਾ, ਉਨ੍ਹਾਂ ਨੂੰ ਇਕੱਠਾ ਕੀਤਾ। ਜਿਸ ਕਾਰਨ ਪੁਲਿਸ ਨੇ ਉਸ ਨੂੰ ਬੋਰੀ ਵਿੱਚ ਬੰਦ ਕਰਕੇ ਕਈ ਵਾਰ ਕੁੱਟਿਆ, ਉਸ ’ਤੇ ਐਨ ਐਸ ਏ ਲਗਾਈਂ ਕਈ ਵਾਰ ਜੇਲ੍ਹ ਜਾਣਾ ਪਿਆ, ਅੱਜ ਵੀ ਉਨ੍ਹਾਂ ਦੇ ਕਈ ਸਾਥੀ ਕੁਲਦੀਪ ਸਾਗਰ, ਤਰਸੇਮ ਸ਼ਰਮਾ ਸੈਮੀ ਜ਼ਿੰਦਾ ਹਨ, ਜਿਨ੍ਹਾਂ *ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਇਸ ਲਈ ਲਗਾਇਆ ਗਿਆ ਕਿਉਂਕਿ ਉਹ ਖੁੱਲ੍ਹ ਕੇ ਅੱਤਵਾਦੀਆਂ ਵਿਰੁੱਧ ਬੋਲਦੇ ਸਨ ਅਤੇ ਪੰਜਾਬ ਵਿਚ ਹਿੰਦੂ ਸਿੱਖਾਂ ਵਿਚ ਨਫ਼ਰਤ ਫੈਲਾਈ ਜਾ ਰਹੀ ਸੀ, ਜਿਸ ਦਾ ਲੋਕਾਂ ਨੂੰ ਸੱਚ ਦੱਸਣਾ ਚਾਹੁੰਦੇ ਸਨ। ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਨੇ ਕਿਹਾ ਕਿ ਅਜਿਹੇ ਸੱਚੇ, ਧਰਮ ਪ੍ਰਤੀ ਵਫ਼ਾਦਾਰ ਲੋਕਾਂ ਦੀ ਬਦੌਲਤ ਹੀ ਅਸੀਂ ਅਮਨ ਸ਼ਾਂਤੀ ਵਾਲਾ ਜੀਵਨ ਬਤੀਤ ਕਰ ਰਹੇ ਹਾਂ ਅਤੇ ਅਸੀਂ ਉਨ੍ਹਾਂ ਦੇ ਜਨਮ ਦਿਨ *ਤੇ ਹੀ ਉਨ੍ਹਾਂ ਨੂੰ ਕਿਉਂ ਯਾਦ ਕਰੀਏ, ਸਾਨੂੰ ਉਨ੍ਹਾਂ ਨੂੰ ਹਰ ਰੋਜ਼ ਯਾਦ ਕਰਨਾ ਚਾਹੀਦਾ ਹੈ। ਸ਼ੰਕਰਾਨੰਦ ਗਿਰੀ ਨੇ ਕਿਹਾ ਕਿ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਸ਼੍ਰੀ ਪਵਨ ਕੁਮਾਰ ਸ਼ਰਮਾ ਵੱਲੋਂ 43 ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਕੜ੍ਹੀ ਚੌਲਾਂ ਦਾ ਲੰਗਰ ਅੱਜ ਵੀ ਜਾਰੀ ਹੈ ਅਤੇ ਜਾਰੀ ਰਹੇਗਾ, ਇਹ ਲੰਗਰ ਅੱਜ ਵਿਸ਼ਾਲ ਰੂਪ ਧਾਰਨ ਕਰ ਚੁੱਕਾ ਹੈ। ਇੱਕ ਸਮੇਂ ਤੋਂ ਸ਼ੁਰੂ ਹੋਇਆ ਇਹ ਲੰਗਰ ਬਾਅਦ ਵਿੱਚ ਪੰਚਾਨੰਦ ਗਿਰੀ ਜੀ ਦੀ ਸਰਪ੍ਰਸਤੀ ਹੇਠ ਚੱਲਿਆ, ਜੋ ਹੁਣ ਤਿੰਨੋਂ ਸਮੇਂ ਮਾਂ ਕਾਲੀ ਦੇ ਦਰਬਾਰ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਵਰਤਾਇਆ ਜਾ ਰਿਹਾ ਹੈ। ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਰਾਸ਼ਟਰੀ ਮੁਖੀ ਹਿਤੇਸ਼ ਭਾਰਦਵਾਜ ਨੇ ਕਿਹਾ ਕਿ ਸ਼੍ਰੀ ਪਵਨ ਕੁਮਾਰ ਸ਼ਰਮਾ ਨੇ ਆਪਣੇ ਆਪ ਨੂੰ ਹਿੰਦੂਤਵ ਨੂੰ ਸਮਰਪਿਤ ਕਰ ਦਿੱਤਾ ਅਤੇ ਸਾਲਾਂ ਤੱਕ ਅੱਤਵਾਦੀਆਂ ਖਿਲਾਫ ਆਪਣੀ ਲੜਾਈ ਲੜੀ। ਅੱਤਵਾਦ ਦੌਰਾਨ ਹਜ਼ਾਰਾਂ ਹਿੰਦੂਆਂ ਨੂੰ ਆਪਣੀਆਂ ਜਾਨਾਂ ਕੁਰਬਾਨ ਕਰਨੀਆਂ ਪਈਆਂ, ਪਰ ਵੱਖ ਵੱਖ ਪਾਰਟੀਆਂ ਦੀਆਂ ਸਰਕਾਰਾਂ ਆਈਆਂ ਤੇ ਗਈਆਂ, ਪਰੰਤੂ ਅੱਜ ਤੱਕ ਹਿੰਦੂਆਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਸ ਮੌਕੇ ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ, ਸ਼ਿਵ ਸ਼ਕਤੀ ਸੇਵਾ ਦਲ ਲੰਗਰ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਸਵਤੰਤਰ ਰਾਜ ਪਾਸੀ, ਪ੍ਰਧਾਨ ਆਸ਼ੂਤੋਸ਼ ਗੌਤਮ, ਟਰੱਸਟੀ ਸੁਧੀਰ ਬੈਕਟਰ, ਪ੍ਰਿਤਪਾਲ ਸਿੰਘ, ਰਾਜੇਸ਼ ਸ਼ਰਮਾ ਟੱਪੂ, ਅਸ਼ੋਕ ਸ਼ਰਮਾ ਤੋਂ ਇਲਾਵਾ ਵਿਨਤੀ ਗਿਰੀ ਥਾਨਾਪਤੀ ਜੂਨਾ ਅਖਾੜਾ, ਮਹੰਤ ਵਿਜੇ ਸ਼ਰਮਾ, ਸੁਭਾਸ਼ ਬਰਮਨ, ਕੁਲਦੀਪ ਸਾਗਰ, ਤਰਸੇਮ ਸ਼ਰਮਾ ਸੈਮੀ, ਭਗਵਾਨ ਦਾਸ ਮਹਿਤਾ, ਗੋਨਾ ਬਾਂਸਲ, ਸੰਜੀਵ ਬਬਲਾ ਆਦਿ ਹਾਜ਼ਰ ਸਨ।

News 02 July,2023
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਕਨੇਡਾ ਦੇ ਸ਼ਹਿਰ ਸਰੀ ਵਿਖੇ ਪੁਜੇ ਸੰਗਤਾਂ ਵੱਲੋਂ ਨਿੱਘਾ ਸੁਆਗਤ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਕਨੇਡਾ ਦੇ ਸ਼ਹਿਰ ਸਰੀ ਵਿਖੇ ਪੁਜੇ ਸੰਗਤਾਂ ਵੱਲੋਂ ਨਿੱਘਾ ਸੁਆਗਤ ਅੰਮ੍ਰਿਤਸਰ:- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੇ ਸਾਥੀ ਸਿੰਘਾਂ ਸਮੇਤ ਕਨੇਡਾ ਦੇ ਸ਼ਹਿਰ ਸਰੀ ਵਿਖੇ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਬੀ.ਸੀ ਦੇ ਦਰਸ਼ਨ ਕੀਤੇ ਜਿਥੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਤੇ ਸਥਾਨਕ ਸਿੱਖਾਂ ਨੇ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ, ਮਹਾਨ ਸਿੱਖ ਜਰਨੈਲਾਂ ਦੇ ਇਤਿਹਾਸਕ ਪਾਵਨ ਸ਼ਸਤਰਾਂ ਅਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਤੇ ਫੁੱਲਾਂ ਦੀ ਵਰਖਾ ਕਰਕੇ ਖਾਲਸਾਈ ਜੈਕਾਰਿਆਂ ਨਾਲ ਦਾ ਭਰਵਾ ਸਵਾਗਤ ਕੀਤਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਪੈਸ ਨੋਟ ਵਿੱਚ ਕਿਹਾ ਕਿ ਬਾਬਾ ਬਲਬੀਰ ਸਿੰਘ ਅਕਾਲੀ ਧਰਮ ਪ੍ਰਚਾਰ ਦੇ ਦੌਰੇ ਪੁਰ ਕਨੇਡਾ ਵਿਖੇ ਹਨ। ਉਨ੍ਹਾਂ ਕਿਹਾ ਕਿ ਸਰੀ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਪਾਸ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ, ਬੁੱਢਾ ਦਲ ਦੇ ਮੁਖੀ ਰਹੇ ਮਹਾਨ ਸਿੱਖ ਜਰਨੈਲਾਂ ਦੇ ਸ਼ਸਤਰਾਂ, ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ ਅਤੇ ਇਨ੍ਹਾਂ ਸਸ਼ਤਰਾਂ ਦਾ ਇਤਿਹਾਸ ਅਤੇ ਦੇਸ਼ ਅਤੇ ਕੌਮ ਦੀ ਰੱਖਿਆ, ਬਾਣੀ ਬਾਣੇ ਦੀ ਸੁਰੱਖਿਆ ਲਈ ਬੁੱਢਾ ਦਲ ਦਾ ਸਮੁੱਚਾ ਸਿੱਖ ਸੰਘਰਸ਼ ਵੀ ਸੰਗਤਾਂ ਨਾਲ ਸਾਂਝਾ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਬਾਬਾ ਬਲਬੀਰ ਸਿੰਘ ਦਾ ਜਿਥੇ ਨਿੱਘਾ ਸੁਆਗਤ ਕੀਤਾ ਉਥੇ ਸਾਰੇ ਜਥੇ ਦਾ ਢੁਕਵਾਂ ਮਾਨ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਦਸਿਆ ਕਿ ਬਾਬਾ ਬਲਬੀਰ ਸਿੰਘ, ਟਰਾਂਟੋ, ਵੈਨਕੁਅਰ ਦੇ ਗੁਰੂ ਘਰਾਂ ਦੀ ਯਾਤਰਾ ਵੀ ਕਰਨਗੇ। ਉਨ੍ਹਾਂ ਨਾਲ ਬਾਬਾ ਜਸਵਿੰਦਰ ਸਿੰਘ ਜੱਸੀ ਖਾਲਸਾ ਇੰਚਾਰਜ਼ ਬੁੱਢਾ ਦਲ ਯੁਨਿਟ ਅਮਰੀਕਾ ਵੀ ਹਾਜ਼ਰ ਸਨ।

News 02 July,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ ਅੰਤਿ੍ਰੰਗ ਕਮੇਟੀ ਮੈਂਬਰਾਂ ਤੇ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਕੀਤਾ ਸਨਮਾਨਤ ਪਟਿਆਲਾ 2 ਜੁਲਾਈ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਗੁਰੂ ਘਰ ਪ੍ਰਤੀ ਆਸਥਾ ਰਹਿਣ ਵਾਲੇ ਪਰਿਵਾਰ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਪਟਿਆਲਾ ਦੇ ਰਹਿਣ ਵਾਲੇ ਸਨੇਹਦੀਪ ਸਿੰਘ ਨੇ ਸ਼ਰਧਾ ਅਨੁਸਾਰ ਚਾਂਦੀ ਦਾ ਚੌਰ ਸਾਹਿਬ ਗੁਰੂ ਘਰ ਲਈ ਭੇਂਟ ਕੀਤਾ। ਇਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਚਾਂਦੀ ਦਾ ਚੌਰ ਸਾਹਿਬ ਪਟਿਆਲਾ ਨਿਵਾਸੀ ਸਨੇਹਦੀਪ ਸਿੰਘ ਨੇ ਆਪਣੇ ਮਾਤਾ ਪਿਤਾ ਪਰਮਜੀਤ ਸਿੰਘ ਅਤੇ ਪ੍ਰਵੀਨ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰੂ ਦਰਬਾਰ ਲਈ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਵੀ ਕੀਤਾ। ਗੱਲਬਾਤ ਕਰਦਿਆਂ ਸਨੇਹਦੀਪ ਸਿੰਘ ਨੇ ਕਿਹਾ ਕਿ ਸਮੁੱਚਾ ਪਰਿਵਾਰ ਗੁਰੂ ਸਾਹਿਬ ਦੇ ਪਾਵਨ ਅਸਥਾਨ ਵਿਖੇ ਸੱਚੀ ਸ਼ਰਧਾ ਤੇ ਆਸਥਾ ਰੱਖਦਾ ਹੈ ਅਤੇ ਮਾਪਿਆਂ ਦੀ ਨਿੱਘੀ ਯਾਦ ਵਿਚ ਇਹ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਵੀ ਹਾਜ਼ਰ ਸਨ।

News 02 July,2023
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ -ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਦੁੱਖ ਕੀਤਾ ਸਾਂਝਾ, ਕਿਹਾ ਬੀਰ ਦਵਿੰਦਰ ਸਿੰਘ ਦਾ ਬੇਵਕਤ ਚਲਾਣਾ ਨਾ ਪੂਰਾ ਹੋਣ ਵਾਲਾ ਘਾਟਾ ਪਟਿਆਲਾ, 1 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲਕੇ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਦਾ ਬੇਵਕਤ ਅਕਾਲ ਚਲਾਣਾ ਪਰਿਵਾਰਕ ਮੈਂਬਰਾਂ ਸਮੇਤ ਪੰਜਾਬ ਤੇ ਪੰਜਾਬੀਆਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ,‌ ਕਿਉਂ ਕਿ ਉਹ ਇੱਕ ਚਾਨਣ ਮੁਨਾਰਾ ਸ਼ਖ਼ਸੀਅਤ ਸਨ। ਜੌੜਾਮਾਜਰਾ ਨੇ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਨੂੰ ਕਿਹਾ ਕਿ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਖੜ੍ਹੇ ਹਨ। ਲੋਕ ਸੰਪਰਕ ਮੰਤਰੀ ਨੇ ਕਿਹਾ, “ਬੀਰ ਦਵਿੰਦਰ ਸਿੰਘ ਇੱਕ ਪ੍ਰੌੜ ਸਿਆਸਤਦਾਨ ਹੋਣ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੱਚਾ ਦਰਦ ਰੱਖਣ ਵਾਲੇ ਸੂਝਵਾਨ ਆਗੂ ਸਨ ਅਤੇ ਉਨ੍ਹਾਂ ਦੇ ਚਲਾਣੇ ਨਾਲ ਪੰਜਾਬ ਇਕ ਸੂਝਵਾਨ ਸ਼ਖ਼ਸੀਅਤ ਤੋਂ ਮਹਿਰੂਮ ਹੋ ਗਿਆ। ਉਨ੍ਹਾਂ ਕਿਹਾ ਕਿ ਮਰਹੂਮ ਡਿਪਟੀ ਸਪੀਕਰ ਇੱਕ ਬੈਸਟ ਪਾਰਲੀਮੈਂਟਰੀਅਨ ਹੋਣ ਦੇ ਨਾਲ-ਨਾਲ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ ਉਤੇ ਸੇਵਾ ਨਿਭਾਉਂਦਿਆਂ ਪੰਜਾਬ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਇਆ ਸੀ ਜਿਸ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।” ਚੇਤਨ ਸਿੰਘ ਜੌੜਾਮਾਜਰਾ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

News 01 July,2023
ਬੀਰ ਦਵਿੰਦਰ ਸਿੰਘ ਉਘੇ ਵਿਦਵਾਨ, ਪ੍ਰਭਾਵਸ਼ਾਲੀ ਬੁਲਾਰੇ ਅਤੇ ਖੋਜੀ ਸੋਚ ਵਾਲੇ ਵਿਅਕਤੀ ਸਨ : ਪ੍ਰੋ. ਬਡੂੰਗਰ

ਬੀਰ ਦਵਿੰਦਰ ਸਿੰਘ ਉਘੇ ਵਿਦਵਾਨ, ਪ੍ਰਭਾਵਸ਼ਾਲੀ ਬੁਲਾਰੇ ਅਤੇ ਖੋਜੀ ਸੋਚ ਵਾਲੇ ਵਿਅਕਤੀ ਸਨ : ਪ੍ਰੋ. ਬਡੂੰਗਰ ਪਟਿਆਲਾ, 1 ਜੁਲਾਈ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਬੇਵਕਤੀ ਅਕਾਲ-ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਉਘੇ ਵਿਦਵਾਨ, ਪ੍ਰਭਾਵਸ਼ਾਲੀ ਬੁਲਾਰੇ ਅਤੇ ਖੋਜੀ ਸੋਚ ਵਾਲੇ ਵਿਅਕਤੀ ਸਨ। ਉਨਾਂ ਕਿਹਾ ਕਿ ਬੀਰਦਵਿੰਦਰ ਸਿੰਘ ਸਿੰਘ ਦੇ ਤੁਰ ਜਾਣ ਨਾਲ ਕੇਵਲ ਉਨ੍ਹਾਂ ਦੇ ਪਰਿਵਾਰ ਨੂੰ ਨਹੀਂ ਸਗੋਂ, ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਜੀ ਦੇ ਸਬੰਧ ਵਿੱਚ ਬੀਰ ਦਵਿੰਦਰ ਸਿੰਘ ਵੱਲੋਂ ਆਪਣੇ ਤੱਥਾਂ ਨਾਲ ਖੋਜ ਕਰਕੇ ਕਿਹਾ ਗਿਆ ਸੀ ਕਿ ਛੋਟੇ ਸਹਿਬਜ਼ਾਦਿਆਂ ਨੂੰ ਫਤਿਹਗੜ੍ਹ ਸਾਹਿਬ ਵਿਖੇ ਮੁਗਲ ਹਕੂਮਤ ਵੱਲੋਂ ਖੂਹ ਵਿੱਚ ਵੀ ਲਟਕਾਇਆ ਗਿਆ ਸੀ ਤੇ ਨਾਲ ਹੀ ਦਰੱਖਤਾਂ ਨਾਲ ਬੰਨ੍ਹ ਕੇ ਉਨ੍ਹਾਂ ਦੇ ਗੁਲੇਲੇ ਵੀ ਮਾਰੇ ਗਏ ਸਨ । ਉਨਾਂ ਦੱਸਿਆ ਕਿ ਬੀਰ ਦਵਿੰਦਰ ਸਿੰਘ ਵੱਲੋਂ ਤੀਜੀ ਇਤਿਹਾਸਕ ਤੱਥਾਂ ਤੋਂ ਇਹ ਗੱਲ ਵੀ ਉਭਰ ਕੇ ਸਾਹਮਣੇ ਲਿਆਂਦੀ ਗਈ ਸੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮੁਗਲ ਹਕੂਮਤ ਵੱਲੋਂ ਲੱਗਭਗ 3 ਮਹੀਨੇ ਤੋਂ ਵੱਧ ਸਮਾਂ ਬੱਸੀ ਪਠਾਣਾਂ ਦੀ ਜੇਲ ਵਿੱਚ ਕੈਦ ਰੱਖਿਆ ਗਿਆ ਸੀ, ਜਿਸ ਸਬੰਧੀ ਉਹ ਆਮ ਚਰਚਾਵਾਂ ਵੀ ਕਰਦੇ ਰਹਿੰਦੇ ਸਨ। ਉਨਾਂ ਕਿਹਾ ਕਿ ਸਟੇਜ ਤੋਂ ਸੰਬੋਧਨ ਹੁੰਦਿਆਂ ਹੋਇਆ ਉਹ ਖਾਸ ਤੌਰ ਤੇ ਸਾਹਿਬਜ਼ਾਦਿਆਂ ਦੀ ਕਥਾ ਸੁਣਾਉਂਦੇ ਹੋਏ ਭਾਵਕ ਹੋ ਜਾਂਦੇ ਸਨ ਅਤੇ ਸਰੋਤਿਆਂ ਦੀਆਂ ਅੱਖਾਂ ਚੋ ਵੀ ਹੰਝੂ ਤੱਕ ਬਹਿ ਜਾਂਦੇ ਸਨ।

News 01 July,2023
ਸਿੰਧ ਵਿੱਚ ਗੁਰਦੁਆਰਾ ਸਾਹਿਬ ਤੇ ਹਮਲਾ ਅਤਿ ਨਿੰਦਣਯੋਗ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ

ਸਿੰਧ ਵਿੱਚ ਗੁਰਦੁਆਰਾ ਸਾਹਿਬ ਤੇ ਹਮਲਾ ਅਤਿ ਨਿੰਦਣਯੋਗ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਬੀਰਦਵਿੰਦਰ ਸਿੰਘ ਦੀ ਮੌਤ ਤੇ ਦੁਖ ਪ੍ਰਗਟਾਇਆ ਅੰਮ੍ਰਿਤਸਰ:- 1 ਜੁਲਾਈ ( ) ਪਾਕਿਸਤਾਨ ਦੇ ਪ੍ਰਾਂਤ ਸਿੰਧ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਚੱਲਦੇ ਕੀਰਤਨ ਨੂੰ ਰੋਕਣਾ, ਰਾਗੀਆਂ, ਪਾਠੀਆਂ ਅਤੇ ਸਿੱਖਾਂ ਵਿਰੁੱਧ ਸਖ਼ਤ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਤੇ ਤਿਖੇ ਰੋਸ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਉਥੋਂ ਦੇ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਿੱਖ ਧਰਮ ਵਿੱਚ ਸਿੱਧਾ ਦਖਲ ਹੀ ਨਹੀਂ ਦਿੱਤਾ ਗਿਆ ਸਗੋਂ ਧਰਮ ਅਸਥਾਨ ਦਾ ਅਪਮਾਨ ਵੀ ਕੀਤਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਪਾਕਿਸਤਾਨ ਵਿਚ ਸਿੱਖਾਂ ਤੇ ਹੋ ਰਹੇ ਹਮਲਿਆਂ ਸਬੰਧੀ ਸਖ਼ਤ ਨੋਟਿਸ ਲੈਣ ਲਈ ਕਿਹਾ ਹੈ ਅਤੇ ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਮੂਹਰੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਵੱਖ-ਵੱਖ ਪ੍ਰਾਤਾਂ ਵਿੱਚ ਪੁਰਾਣੇ ਸਮੇਂ ਤੋਂ ਸਿੱਖ ਵਸ ਰਹੇ ਹਨ ਪਰ ਆਏ ਦਿਨ ਸਿੱਖਾਂ ਨੂੰ ਗੁੰਡਾ ਅਨਸਰਾਂ ਵੱਲੋਂ ਗੋਲੀਆਂ ਨਾਲ ਮਾਰਿਆ ਜਾ ਰਿਹਾ ਹੈ। ਸਿੱਖਾਂ ਦੇ ਧਰਮ ਅਸਥਾਨਾਂ ਤੇ ਹਮਲੇ ਕੀਤੇ ਜਾ ਰਹੇ ਹਨ। ਅਜੇ ਪਿਛਲੇ ਦਿਨੀ ਪਖਤੂਨਖਣਾ ਦੇ ਪਿਛਾਵਰ ਸ਼ਹਿਰ ਵਿਚ ਦੋ ਸਿੱਖਾਂ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਜਿਸ ਵਿਚੋਂ ਸ. ਮਨਮੋਹਣ ਸਿੰਘ ਮੌਕੇ ਤੇ ਮਾਰਿਆ ਗਿਆ ਸੀ। ਹੁਣ ਸਿੰਧ ਵਿੱਚ ਜੋ ਹਮਲਾ ਹੋਇਆ ਹੈ ਉਸ ਨੇ ਸਪੱਸ਼ਟ ਕਰ ਦਿਤਾ ਹੈ ਕਿ ਇਹ ਹਮਲੇ ਸਰਕਾਰੀ ਸ਼ਹਿ ਤੇ ਹੋ ਰਹੇ ਹਨ ਪੀੜਤਾਂ ਦੀਆਂ ਸ਼ਕਾਇਤਾਂ ਨਹੀਂ ਸੁਣੀਆਂ ਜਾ ਰਹੀਆਂ ਸਗੋਂ ਥਾਣੇ ਵਿਚ ਸਿੱਖ ਪੀੜਤਾਂ ਵਿਰੁੱਧ ਹੀ ਕਾਰਵਾਈ ਕਰਨ ਦੀਆਂ ਧਮਕੀਆਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੀ ਰਖਵਾਲੀ ਕਰਨ ਵਿਚ ਸਹੀ ਦਿਸ਼ਾ ਵਿਚ ਕੰਮ ਨਹੀਂ ਕਰ ਰਹੀ। ਜਿਸ ਤੇ ਉਨ੍ਹਾਂ ਗਹਿਰਾ ਦੁਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਬਹੁਤੇ ਸਿੱਖ ਤਾਂ ਏਸੇ ਦੁਖਾਂਤ ਕਾਰਨ ਪਾਕਿਸਤਾਨ ਦੇ ਵੱਖ ਵੱਖ ਸ਼ਹਿਰਾਂ ਵਿਚੋਂ ਹਿਜ਼ਰਤ ਕਰ ਕੇ ਭਾਰਤ ਆ ਰਹੇ ਹਨ। ਭਾਰਤ ਵਿੱਚ ਡਿਬੜੂਗੜ੍ਹ ਜੇਲ੍ਹ ਵਿੱਚ ਵਾਪਰੀ ਘਟਨਾ ਤੇ ਬਾਬਾ ਬਲਬੀਰ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਜੇਲ੍ਹ ਵਿੱਚ ਬੰਦ ਅੰਮ੍ਰਿਤਧਾਰੀ ਸਿੱਖਾਂ ਨੂੰ ਭੋਜਨ ਵਿੱਚ ਤੰਬਾਕੂ ਮਲਾ ਕੇ ਦੇਣਾ ਅਤਿ ਦਰਜੇ ਦੀ ਜਲਾਲਤ ਭਰੀ ਕਾਰਵਾਈ ਹੈ। ਉਨ੍ਹਾਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਸਰਕਾਰਾਂ ਤੁਰੰਤ ਸਿੱਧਾ ਦਖ਼ਲ ਦੇਣ। ਬੀਰਦਵਿੰਦਰ ਸਿੰਘ ਦੇ ਮੌਤ ਤੇ ਦੁਖ ਪ੍ਰਗਟ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬ ਸਰਕਾਰ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਬੀਰਦਵਿੰਦਰ ਸਿੰਘ ਨਾਮਵਰ ਤੇ ਦਾਰਸ਼ਨਿਕ ਸਖਸ਼ੀਅਤ ਦੇ ਮਾਲਕ ਸਨ, ਉਨ੍ਹਾਂ ਦੇ ਗੁਜ਼ਰ ਜਾਣ ਨਾਲ ਸਮੁੱਚੇ ਖਾਲਸਾ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

News 01 July,2023
ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਮਾਤਾ ਜੀ ਮੰਦਿਰ ਸ੍ਰੀ ਕਾਲੀ ਦੇਵੀ ਜੀ ਵਿਖੇ ਦਰਸ਼ਨਾਂ ਲਈ ਪਹੁੰਚੇ

ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਮਾਤਾ ਜੀ ਮੰਦਿਰ ਸ੍ਰੀ ਕਾਲੀ ਦੇਵੀ ਜੀ ਵਿਖੇ ਦਰਸ਼ਨਾਂ ਲਈ ਪਹੁੰਚੇ - ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨੇ ਉਹਨਾਂ ਦਾ ਸਵਾਗਤ ਕੀਤਾ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਮਾਤਾ ਜੀ ਅੱਜ ਮੰਦਿਰ ਸ੍ਰੀ ਕਾਲੀ ਦੇਵੀ ਜੀ ਪਟਿਆਲਾ ਵਿਖੇ ਮਾਤਾ ਰਾਣੀ ਦੇ ਦਰਸ਼ਨਾਂ ਲਈ ਪਹੁੰਚੇ। ਮੰਦਿਰ ਵਿਖੇ ਪਹੁੰਚਣ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸੰਦੀਪ ਬੰਧੂ ਨੇ ਦੱਸਿਆ ਕਿ ਸਾਡੇ ਸੂਬੇ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਸਤਿਕਾਰਯੋਗ ਮਾਤਾ ਜੀ ਅੱਜ ਮਾਂ ਕਾਲੀ ਦੇਵੀ ਜੀ ਦੇ ਦਰਬਾਰ ਵਿੱਚ ਦਰਸ਼ਨਾਂ ਲਈ ਪਹੁੰਚੇ। ਜਿਥੇ ਉਹਨਾਂ ਨੇ ਪੂਰੀ ਸ਼ਰਧਾ ਤੇ ਆਸਥਾ ਨਾਲ ਪੂਜਾ ਅਰਚਨਾ ਕਰਵਾਈ ਅਤੇ ਮਾਤਾ ਰਾਣੀ ਦੇ ਚਰਨਾਂ ਵਿੱਚ ਮੱਥਾ ਟੇਕਿਆ। ਉਹਨਾਂ ਆਪਣੇ ਪੰਜਾਬ, ਪੰਜਾਬੀਆਂ ਅਤੇ ਸਰਬਤ ਦੇ ਭਲੇ ਲਈ ਮਾਤਾ ਰਾਣੀ ਨੂੰ ਅਰਦਾਸ ਕੀਤੀ। ਉਹ ਤਕਰੀਬਨ ਦੋ ਘੰਟੇ ਮੰਦਿਰ ਵਿੱਚ ਰਹੇ। ਉਹਨਾਂ ਬੜੇ ਹੀ ਸ਼ਰਧਾ ਨਾਲ ਮਾਤਾ ਰਾਣੀ ਦੀ ਰਸੋਈ ਵਿੱਚ ਬਣਿਆ ਲੰਗਰ ਵੀ ਛਕਿਆ। ਮੁੱਖ ਮੰਤਰੀ ਪੰਜਾਬ ਦੇ ਮਾਤਾ ਜੀ ਨੇ ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਹਿਲਾਂ ਨਾਲੋਂ ਹੁਣ ਮੰਦਿਰ ਵਿੱਚ ਕਾਫੀ ਵਧੀਆ ਪ੍ਰਬੰਧ ਹੋ ਗਏ ਹਨ। ਜਿਸ ਵਿੱਚ ਮੁੱਖ ਤੌਰ ਤੇ ਮੰਦਿਰ ਦੀ ਸਾਫ-ਸਫਾਈ, ਪੀਣ ਵਾਲਾ ਪਾਣੀ, ਸਾਫ-ਸੁਥਰਾ ਲੰਗਰ ਅਤੇ ਮੰਦਿਰ ਵਿੱਚ ਆਉਣ ਵਾਲੇ ਭਗਤਾਂ ਲਈ ਜੋ ਵੀ ਪ੍ਰਬੰਧ ਕੀਤੇ ਗਏ ਹਨ, ਉਹ ਅੱਗੇ ਨਾਲੋਂ ਕਾਫੀ ਚੰਗੇ ਹੋ ਗਏ ਹਨ। ਚੰਗਾ ਪ੍ਰਬੰਧ ਕਰਵਾਉਣ ਲਈ ਉਹਨਾਂ ਮੰਦਿਰ ਕਮੇਟੀ ਮੈਂਬਰ ਸੰਦੀਪ ਬੰਧੂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਚੰਗੇ ਕੰਮ ਕਰਨ ਲਈ ਆਪਣਾ ਆਸ਼ਰੀਵਾਦ ਵੀ ਦਿੱਤਾ। ਮੰਦਿਰ ਐਡਵਾਇਜ਼ਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੰਦੀਪ ਬੰਧੂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੰਦਿਰ ਦੇ ਮੈਨੇਜਰ ਮਾਨਵ, ਪੁਜਾਰੀ ਚੰਦਰਪਾਲ ਕੋਸ਼ਿਕ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

News 01 July,2023
ਸ਼੍ਰੀ ਸਨਾਤਨ ਧਰਮ ਸਭਾ (ਰਜਿਸਟਰਡ) ਪਟਿਆਲਾ ਵੱਲੋਂ ਭਗਵਾਨ ਸ਼੍ਰੀ ਜਗਨਨਾਥ ਰਥ ਯਾਤਰਾ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ

ਸ਼੍ਰੀ ਸਨਾਤਨ ਧਰਮ ਸਭਾ (ਰਜਿਸਟਰਡ) ਪਟਿਆਲਾ ਵੱਲੋਂ ਭਗਵਾਨ ਸ਼੍ਰੀ ਜਗਨਨਾਥ ਰਥ ਯਾਤਰਾ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ ਪਟਿਆਲਾ ( ) ਸ਼੍ਰੀ ਸਨਾਤਨ ਧਰਮ ਸਭਾ (ਰਜਿ.) ਪਟਿਆਲਾ, ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਅਤੇ ਐਸ.ਡੀ.ਮਾਡਲ ਹਾਈ ਸਕੂਲ ਵੱਲੋਂ ਐਸ.ਡੀ.ਐਸ.ਈ ਸਕੂਲ ਦੇ ਮੁੱਖ ਗੇਟ ਤੇ ਭਗਵਾਨ ਸ਼੍ਰੀ ਜਗਨਨਾਥ ਜੀ ਦੀ ਰਥ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸ਼੍ਰੀ ਸਨਾਤਨ ਧਰਮ ਸਭਾ ਰਜਿਸਟਰਡ ਪਟਿਆਲਾ ਦੇ ਪ੍ਰਧਾਨ ਸ਼੍ਰੀ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਸ਼੍ਰੀ ਵਿਜੈ ਮੋਹਨ ਗੁਪਤਾ, ਮੀਤ ਪ੍ਰਧਾਨ ਡਾ. ਰਜਿੰਦਰ ਕੁਮਾਰ, ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀ ਪਵਨ ਕੁਮਾਰ ਜਿੰਦਲ,ਜਨਰਲ ਸਕੱਤਰ ਸ਼੍ਰੀ ਅਨਿਲ ਗੁੁਪਤਾ, ਮੈਨੇਜਰ ਸ਼੍ਰੀ ਐਨ.ਕੇ. ਜੈਨ, ਸ਼੍ਰੀ ਤ੍ਰਿਭਵਨ ਗੁਪਤਾ,ਡਾ. ਆਰ.ਆਰ.ਗੁਪਤਾ, ਡਾ.ਐਨ.ਕੇ.ਸ਼ਰਮਾ, ਸ਼੍ਰੀ ਧੀਰਜ ਅਗਰਵਾਲ, ਪ੍ਰਿੰਸੀਪਲ ਸ਼੍ਰੀ ਰਿਪੁੁਦਮਨ ਸਿੰਘ ਦੀ ਸੁੁਚੱਜੀ ਅਗਵਾਈ ਹੇਠ ਸਭਾ ਦੇ ਸੀਨੀਅਰ ਅਹੁੁਦੇਦਾਰਾਂ ਅਤੇ ਦੋਹਾਂ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਸਟਾਫ ਮੈਂਬਰਾਂ ਨੇ ਫੁੱਲਾਂ ਦੀ ਵਰਖਾ ਕੀਤੀ।ਭਗਵਾਨ ਸ਼੍ਰੀ ਜਗਨਨਾਥ ਜੀ, ਓਹਨਾ ਦੇ ਵੱਡੇ ਭਰਾ ਬਲਰਾਮ ਜੀ ਅਤੇ ਭੈਣ ਸੁੁਭਦਰਾ ਜੀ ਦੀਆਂ ਸ਼ਾਨਦਾਰ ਅਤੇ ਵਿਸ਼ਾਲ ਮੂਰਤੀਆਂ ਨਾਲ ਸਜੇ ਹੋਏ ਰੱਥ ਦਾ ਸਵਾਗਤ ਕੀਤਾ ਗਿਆ।ਆਰੀਆ ਸਮਾਜ ਚੌਕ ਅਤੇ ਲਾਹੌਰੀ ਗੇਟ ਖੇਤਰ ਪਟਿਆਲਾ ਨੂੰ ਵੱਡੇ-ਵੱਡੇ ਸਵਾਗਤੀ ਬੈਨਰਾਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਵਿਸ਼ਾਲ ਰੱਥ ਯਾਤਰਾ ਦੇ ਸਵਾਗਤ ਲਈ ਸ਼੍ਰੀ ਸਨਾਤਨ ਧਰਮ ਸਭਾ ਵੱਲੋਂ ਮਿੱਠੇ ਦੁੱਧ ਵਾਲੇ ਪਾਣੀ ਦੀ ਛਬੀਲ ਵੀ ਲਗਾਈ ਗਈ। ਹਾਜ਼ਰ ਸਮੂਹ ਪਤਵੰਤਿਆਂ ਵੱਲੋਂ ਭਗਵਾਨ ਸ਼੍ਰੀ ਜਗਨਨਾਥ ਜੀ, ਬਲਰਾਮ ਜੀ ਅਤੇ ਉਨ੍ਹਾਂ ਦੀ ਪਿਆਰੀ ਭੈਣ ਸੁੁਭਦਰਾ ਜੀ ਦਾ ਗੁੁਣਗਾਨ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ਭੋਗ ਲਗਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।

News 30 June,2023
ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼

ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼ ਨਵੀਂ ਦਿੱਲੀ: ਅੱਜ ਦੇਸ਼ ਭਰ ਵਿੱਚ ਈਦ-ਉਲ-ਅਜ਼ਹਾ ਯਾਨੀ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦਿੱਲੀ ਦੀ ਜਾਮਾ ਮਸਜਿਦ 'ਚ ਬਕਰੀਦ ਦੇ ਮੌਕੇ 'ਤੇ ਨਮਾਜ਼ ਤੋਂ ਬਾਅਦ ਲੋਕ ਇਕ-ਦੂਜੇ ਨੂੰ ਵਧਾਈ ਦਿੰਦੇ ਹੋਏ। ਮੁੰਬਈ, ਭੋਪਾਲ ਸਮੇਤ ਦੇਸ਼ ਦੇ ਹੋਰ ਸ਼ਹਿਰਾਂ 'ਚ ਵੀ ਬਕਰੀਦ ਦੇ ਮੌਕੇ 'ਤੇ ਸ਼ਰਧਾਲੂਆਂ ਨੇ ਸਵੇਰੇ ਨਮਾਜ਼ ਅਦਾ ਕੀਤੀ ਅਤੇ ਇਕ-ਦੂਜੇ ਨੂੰ ਗਲੇ ਮਿਲ ਕੇ ਵਧਾਈ ਦਿੱਤੀ। ਭਾਰਤੀ ਦੂਤਾਵਾਸ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਅਧਾ ਦੇ ਸ਼ੁਭ ਮੌਕੇ 'ਤੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਅਤੇ ਕੁਵੈਤ ਦੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

News 29 June,2023
ਭਗਵਾਨ ਜਗਨ ਨਾਥ ਯਾਤਰਾ ਨੂੰ ਹਿੰਦੂ ਤਖਤ ਮੁੱਖੀ ਅਤੇ ਸੁਰਕਸ਼ਾ ਸੰਮਤੀ ਵਲੋਂ ਤੋਰਿਆ

ਭਗਵਾਨ ਜਗਨ ਨਾਥ ਯਾਤਰਾ ਨੂੰ ਹਿੰਦੂ ਤਖਤ ਮੁੱਖੀ ਅਤੇ ਸੁਰਕਸ਼ਾ ਸੰਮਤੀ ਵਲੋਂ ਤੋਰਿਆ ਇਸ਼ਕਾਨ ਫੈਸਟੀਵਲ ਕਮੇਟੀ ਵਲੋਂ ਭਗਵਾਨ ਜਗਨ ਨਾਥ ਰੱਥ ਯਾਤਰਾ ਮੌਕੇ ਹਿੰਦੂ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਜੀ ਮਹਾਰਾਜ ਹਿੰਦੂ ਸੁਰਕਸ਼ਾ ਸੰਮਤੀ ਦੇ ਪ੍ਰਧਾਨ ਰਾਜੇਸ਼ ਕੇਹਰ ਜੀ ਵਲੋਂ ਧਾਰਮਿਕ ਰੀਤੀ ਰਿਵਾਜਾ ਨਾਲ ਰੱਥ ਯਾਤਰਾ ਨੂੰ ਤੋਰਿਆ ਗਿਆ। ਇਹ ਰੱਥ ਯਾਤਰਾ ਪਟਿਆਲਾ ਸ਼ਹਿਰ ਦੇ ਵੱਖ—ਵੱਖ ਜਥੇਬੰਦੀਆਂ ਦੇ ਨੁਮਾਇੰਦਿਆ ਵਲੋਂ ਲੰਗਰ, ਛਬੀਲਾਂ ਲਗਾ ਕੇ ਹਜਾਰਾ ਭਗਤਾਂ ਦਾ ਬਜਾਰਾਂ ਵਿੱਚ ਸੁਆਗਤ ਕੀਤਾ ਗਿਆ। ਇਸ ਮੌਕੇ ਹਿੰਦੂ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਮਹਾਰਾਜ ਵਲੋਂ ਕਿਹਾ ਗਿਆ ਕਿ ਜਿਸ ਤਰ੍ਹਾਂ ਪੰਜਾਬ ਦੇ ਸਨਾਤਨੀਆਂ ਵੱਲੋਂ ਹਰ ਪੂਰਵ ਇਕੱਠੇ ਹੋ ਕੇ ਮਨਾਇਆ ਜਾ ਰਿਹਾ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ। ਜਿਵੇਂ ਸਨਾਤਨੀ ਆਪਣੇ ਮੰਦਿਰਾਂ, ਧਾਰਮਿਕ ਗ੍ਰੰਥਾਂ ਨਾਲ ਜੁੜ ਰਹੇ ਹਨ ਇਹ ਮਾਣ ਵਾਲੀ ਗੱਲ ਹੈ ਅਤੇ ਪੰਜਾਬ ਦੇ ਲੋਕਾਂ ਅੰਦਰ ਇਹ ਭਾਈਚਾਰਾ ਕਾਇਮ ਰਹੇ ਇਹ ਹਿੰਦੂ ਤਖਤ ਅਤੇ ਸੁਕਰਸ਼ਾ ਸੰਮਤੀ ਦਾ ਵੱਡਾ ਉਪਰਾਲਾ ਹੈ। ਇਸ ਮੌਕੇ ਹਿੰਦੂ ਤਖਤ ਤੋਂ ਚੇਅਰਮੈਨ ਅਜੇ ਕੁਮਾਰ ਸ਼ਰਮਾ, ਈਸ਼ਵਰ ਚੰਦ ਸ਼ਰਮਾ ਜਿਲਾ ਪ੍ਰਧਾਨ, ਕੁਲਦੀਪ ਕੋਸ਼ਲ, ਭੁਪਿੰਦਰ ਸੈਣੀ ਉ.ਐਸ.ਡੀ., ਗੁਰਪ੍ਰੀਤ ਗੋਲਡੀ, ਦਰਸ਼ਨ ਸਿੰਘ, ਬਲਜਿੰਦਰ ਸ਼ਰਮਾ, ਹਿੰਦੂ ਸੁਰਕਸ਼ਾ ਸੰਮਤੀ ਤੋਂ ਸੰਦੀਪ ਬਬਲਾ, ਪਵਨ ਅਹੂਜਾ, ਮਨੀ ਬਾਬਾ, ਬੀਰੂ, ਸਰਵਨ ਕੁਮਾਰ, ਵਰਿੰਦਰ ਮੋਦਗਿੱਲ, ਪੰਡਿਤ ਅਸ਼ਵਨੀ ਸ਼ਰਮਾ, ਯਾਦਵਿੰਦਰ ਸ਼ਰਮਾ ਇਸ ਮੌਕੇ ਹਾਜਰ ਸਨ। ਇਸ ਰੱਥ ਯਾਤਰਾ ਅੱਗੇ ਮ੍ਰਿਦੰਗਾ ਅਤੇ ਕਰਤਲ ਦੀ ਧੁੰਨ ਤੇ ਹਜਾਰਾ ਸੰਗਤਾਂ ਪ੍ਰਭੂ ਭਗਤੀ ਵਿੱਚ ਲੀਨ ਹੋ ਕੇ ਸੰਗਤਾਂ ਨੱਚਦੀਆਂ ਦਿਖਾਈ ਦਿੱਤੀਆਂ।

News 29 June,2023
ਸਿੱਖ ਗੁਰਦੁਆਰਾ ਐਕਟ 1925 ਮਸਲੇ ’ਤੇ ਮਾਨ ਸਰਕਾਰ ਹੱਦਾਂ ਨਾ ਟੱਪੇ ਬਰਦਾਸ਼ਤ ਨਹੀਂ ਕਰਾਂਗੇ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼ੋ੍ਰਮਣੀ ਕਮੇਟੀ ਵਫ਼ਦ ਹਮਖਿਆਲੀ ਪੰਥਕ ਧਿਰਾਂ ਸਮੇਤ ਗ੍ਰਹਿ ਮੰਤਰੀ ਨਾਲ ਕਰੇਗਾ ਮੁਲਾਕਾਤ ਪਟਿਆਲਾ 29 ਜੂਨ () ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸਿੱਖ ਗੁਰਦੁਆਰਾ ਸੋਧ ਬਿੱਲ 2023 ਵਰਗੇ ਬਿੱਲ ਵਿਧਾਨ ਸਭਾ ਵਿਚ ਪਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਿੱਧੇ ਤੌਰ ’ਤੇ ਧਾਰਮਕ ਮਾਮਲਿਆਂ ਵਿਚ ਦਖਲਅੰਦਾਜ਼ੀ ਕੀਤੀ ਹੈ, ਉਥੇ ਹੀ ਮਾਨ ਸਰਕਾਰ ਵੱਲੋਂ ਟੱਪੀਆਂ ਜਾ ਰਹੀਆਂ ਅਜਿਹੀਆਂ ਹੱਦਾਂ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਾਰਮਕ ਮਸਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਨਾਲ ਕੇਵਲ ਕੌਮ ਅੰਦਰ ਦੁਬਿਧਾ ਪੈਦਾ ਕੀਤੀ ਜਾ ਰਹੀ ਹੈ, ਜਦਕਿ ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਦੋ ਤਿਹਾਈ ਸਹਿਮਤੀ ਤੋਂ ਬਗੈਰ ਕੇਂਦਰ ਸਰਕਾਰ ਵੀ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਨਹੀਂ ਕਰ ਸਕਦੀ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਅਜਿਹੇ ਫੈਸਲਿਆਂ ਨੂੰ ਸ਼ੋ੍ਰਮਣੀ ਕਮੇਟੀ ਦਾ ਜਨਰਲ ਹਾਊਸ ਰੱਦ ਕਰ ਚੁੱਕਿਆ ਹੈ ਅਤੇ ਇਸ ਮਸਲੇ ’ਤੇ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਸਾਰੀ ਸਥਿਤੀ ਬਾਰੇ ਜਾਣੂੰ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਐਕਟ ਨਾਲ ਸਬੰਧਤ ਫਾਈਲ ਰਾਜਪਾਲ ਨੂੰ ਭੇਜ ਦਿੱਤੀ ਹੈ ਤਾਂ ਰਾਜਪਾਲ ਨੂੰ ਵੀ ਚਾਹੀਦਾ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਇਸ ਦਾ ਸਹੀ ਤਰੀਕੇ ਨਾਲ ਮੁਲਾਂਕਣ ਜ਼ਰੂਰ ਕਰ ਲੈਣ ਕਿਉਂਕਿ ਸਰਕਾਰ ਗੈਰ ਸੰਵਿਧਾਨਿਕ ਤਰੀਕੇ ਨਾਲ ਗਲਤ ਪਿਰਤ ਪਾ ਰਹੀ, ਜਿਸ ਨੂੰ ਸਿੱਖ ਕੌਮ ਅਤੇ ਖਾਲਸਾ ਪੰਥ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਮੁਫ਼ਤ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਸਰਕਾਰ ਬੇਵਜੂਲਾ ਹਊਆ ਖੜਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ 1925 ਐਕਟ ਸੋਧ ਕਰਨ ਅਤੇ 2023 ਵਰਗੇ ਐਕਟ ਲਿਆ ਕੇ ਖਾਲਸਾ ਪੰਥ ਦੀ ਰੂਹ ਨੂੰ ਹੱਥ ਪਾਉਣ ਦਾ ਕੋਝਾ ਯਤਨ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਆਉਣ ਪੀੜ੍ਹੀਆਂ ਨੂੰ ਅਸੀਂ ਜਵਾਬ ਦੇ ਹਾਂ ਅਤੇ ਫਰਜ਼ਾਂ ਦੀ ਪਹਿਰੇਦਾਰੀ ਕਰਨ ਤੋਂ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹੱਟਾਂਗੇ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ’ਤੇ ਸ਼ੋ੍ਰਮਣੀ ਕਮੇਟੀ ਵਫਦ ਹਮਖਿਆਲੀ ਪੰਥਕ ਧਿਰਾਂ ਨੂੰ ਨਾਲ ਲੈ ਕੇ ਜਲਦ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਕੇ ਸਾਰੀ ਸਥਿਤੀ ਤੋਂ ਜਾਣੂੰ ਕਰਵਾਏਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਅਕਾਲੀ ਆਗੂ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ ਆਦਿ ਹਾਜ਼ਰ ਸਨ।

News 29 June,2023
ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਵਿਸ਼ਵ ਇਤਿਹਾਸ ਅੰਦਰ ਗੁਰੂ ਸਾਹਿਬ ਦੀ ਕੁਰਬਾਨੀ ਵਿਲੱਖਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਰਹੀ ਖਿੱਚ ਦਾ ਕੇਂਦਰ ਬਹਾਦਰਗੜ੍ਹ/ਪਟਿਆਲਾ 29 ਜੂਨ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇਤਿਹਾਸਕ ਅਸਥਾਨ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਉਚੇਚੇ ਤੌਰ ’ਤੇ ਪਹੁੰਚੇ ਹੋਏ, ਜਿਨ੍ਹਾਂ ਨੇ ਅਦਬ ਅਤੇ ਸਤਿਕਾਰ ਨਾਲ ਗੁਰੂ ਮਹਾਰਾਜ ਦੇ ਸਰੂਪ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤੇ। ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋਏ ਨਗਰ ਕੀਰਤਨ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨਾਂ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਸਮੇਤ ਆਦਿ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਨਗਰ ਕੀਰਤਨ ਪੜ੍ਹਾਅ ਵੱਲ ਰਵਾਨਾ ਹੋਣ ਮੌਕੇ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ ਨਾਲ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ ਅਤੇ ਗੱਤਕਾ ਪਾਰਟੀਆਂ ਨੇ ਵੀ ਗੱਤਕੇ ਦੇ ਜੌਹਰ ਵਿਖਾਏ। ਪਾਲਕੀ ਸਾਹਿਬ ਦੇ ਅੱਗੇ ਝਾੜੂ ਬਰਦਾਰ ਬਣੀਆਂ ਸੰਗਤਾਂ ਸੇਵਾ ਕਰ ਰਹੀਆਂ ਸਨ। ਇਸ ਦੌਰਾਨ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਖਾਲਸਾਈ ਪਹਿਰਾਵਿਆਂ ਵਿਚ ਸਕੂਲੀ ਬੱਚਿਆਂ ਵੱਲੋਂ ਨਗਰ ਕੀਰਤਨ ਨੂੰ ਖਾਲਸਾਈ ਰੰਗ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਗਮਨ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸ਼ਾਂਤੀ ਦੇਣ ਵਾਲੀ ਅਤੇ ਪ੍ਰਮਾਤਮਾ ਦਾ ਗੁਣ ਗਾਇਨ ਕਰਨ ਦੀ ਜਿਥੇ ਪ੍ਰੇਰਨਾ ਪ੍ਰਦਾਨ ਕਰਦੀ ਹੈ, ਉਥੇ ਹੀ ਮਾਨਵੀ ਹੱਕਾਂ ’ਤੇ ਪਹਿਰਾ ਦੇਣ ਦੀ ਗਵਾਹੀ ਵੀ ਭਰਦੀ ਹੈ ਅਤੇ ਵਿਸ਼ਵ ਇਤਿਹਾਸ ਅੰਦਰ ਗੁਰੂ ਸਾਹਿਬ ਦੀ ਕੁਰਬਾਨੀ ਵਿਲੱਖਣ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਾਹਿਬ ਦੀ ਬਾਣੀ ਸਮੁੱਚੀ ਮਾਨਵਤਾ ਨੂੰ ਪ੍ਰਮਾਤਮਾ ਦੇ ਭਾਣੇ ’ਚ ਰਹਿਣ ਦਾ ਵੱਡਮੁੱਲਾ ਸਿਧਾਂਤ ਪ੍ਰਦਾਨ ਕਰਦੀ ਹੈ। ਇਸ ਮੌਕੇ ਸੀਨੀ. ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਗੁਰੂ ਸਾਹਿਬ ਵੱਲੋਂ ਦਿੱਤੀ ਸ਼ਹਾਦਤ ਵਿਚੋਂ ਮਨੁੱਖਤਾ ਅਜਿਹੀ ਜੀਵਨ ਜਾਂਚ ਮਿਲੀ, ਜੋ ਗੁਰੂ ਆਸ਼ੇ ’ਤੇ ਚੱਲਣ ਦਾ ਰਾਹ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਗੁਰਬਾਣੀ ਅਤੇ ਜੀਵਨ ਵਿਚਾਰਾਧਾਰਾ ਵਿਚੋਂ ਨਾ ਡਰੋ ਅਤੇ ਨਾ ਡਰਾਓ ਦਾ ਸਿਧਾਂਤ ਵੀ ਮਿਲਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਰਮ, ਜਾਤ ਅਤੇ ਨਸਲ ਤੋਂ ਉਪਰ ਉਠ ਕੇ ਆਪਣੀ ਸ਼ਹਾਦਤ ਦਿੱਤੀ। ਨਗਰ ਕੀਰਤਨ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੁਰੂ ਸਾਹਿਬ ਦੇ ਜੀਵਨ ਵਿਚਾਰਾਧਾਰਾ, ਗੁਰਬਾਣੀ ਫਲਸਫੇ ਨਾਲ ਜੁੜਨ ਦਾ ਮਾਰਗ ਦਰਸ਼ਨ ਕੀਤਾ ਅਤੇ ਦੂਰ ਦੁਰਾਡੇ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਸੁਰਜੀਤ ਸਿੰਘ, ਮੈਨੇਜਰ ਕਰਨੈਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਭਗਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਭੁਪਿੰਦਰ ਸਿੰਘ ਸ਼ੇਖੂਪੁਰਾ, ਕੁਲਦੀਪ ਸਿੰਘ ਹਰਪਾਲਪੁਰ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਤਰਲੋਕ ਸਿੰਘ ਤੋਰਾ, ਬੀਬੀ ਕਲਦੀਪ ਕੌਰ ਘੁੰਮਣ, ਮਹਿੰਦਰ ਸਿੰਘ ਕਟਾਰੀਆ, ਮਨਮੋਹਨ ਸਿੰਘ ਮਹਿਮਦਪੁਰ, ਜਰਨੈਲ ਸਿੰਘ ਰਾਠੌਰ ਐਮ.ਸੀ., ਸੁਖਦੇਵ ਸਿੰਘ, ਜੰਗ ਸਿੰਘ ਅਲੀਪੁਰ, ਸਤਨਾਮ ਸਿੰਘ ਬਾਗੀ, ਵਰਿੰਦਰ ਸਿੰਘ ਬਿੱਟੂ, ਮਾਸਟਰ ਦਵਿੰਦਰ ਸਿੰਘ ਟਹਿਲਪੁਰਾ, ਸੁਰਿੰਦਰ ਸਿੰਘ ਆਕੜ੍ਹੀ, ਹਰਵਿੰਦਰ ਸਿੰਘ ਮਹਿਮਦਪੁਰ ਆਦਿ ਸੰਗਤਾਂ ਵੱਡੀ ਗਿਣਤੀ ਹਾਜ਼ਰ ਸਨ। (ਡੱਬੀ) ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਨਵਾਬ ਸੈਫ਼ ਖਾਨ ਦੀਵਾਨ ਹਾਲ ਦਾ ਉਦਘਾਟਨ ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਆਪਣੇ ਕਰ ਕਮਲਾਂ ਨਾਲ ਨਵਾਬ ਸੈਫ਼ ਖ਼ਾਨ ਦੀਵਾਨ ਹਾਲ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਦੇ ਨਵੀਨੀਕਰਨ ਅਤੇ ਵਾਤਾਅਨੁਕੁਲਿਤ ਕਰਨ ਸਮੇਂ ਕਾਰ ਸੇਵਾ ਵਾਲੇ ਬਾਬਾ ਬਲਵੀਰ ਸਿੰਘ ਗੜ੍ਹੀ ਸਾਹਿਬ ਅਤੇ ਪਟਿਆਲੇ ਦੀ ਸੰਗਤਾਂ ਵੱਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੀਵਾਨ ਹਾਲ ਦੌਰਾਨ ਆਪਣਾ ਅਹਿਮ ਯੋਗਦਾਨ ਕਾਰ ਸੇਵਾ ਵਾਲੇ ਮਹਾਂਪੁਰਸ਼ ਬਾਬਾ ਬਲਵੀਰ ਸਿੰਘ ਗੜ੍ਹੀ ਸਾਹਿਬ ਵਾਲਿਆਂ ਸਮੇਤ ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ ਅਤੇ ਸੰਗਤਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸੰਗਤਾਂ ਦੀ ਪੁਰ ਮੰਗ ’ਤੇ ਗੁਰਦੁਆਰਾ ਸਾਹਿਬ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਦੀਵਾਨ ਹਾਲ ਤਿਆਰ ਕਰਵਾਇਆ ਗਿਆ। ਉਨ੍ਹਾਂ ਨਫਾਬ ਸੈਫ ਖਾਨ ਨਾਲ ਸਬੰਧਤ ਇਤਿਹਾਸ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਨਵਾਬ ਸੈਫ਼ ਖਾਨ ਅਜਿਹੀ ਸਖਸ਼ੀਅਤ ਸਨ, ਜਿਨ੍ਹਾਂ ਨੂੰ ਰਹਿੰਦੇ ਸਮੇਂ ਤੱਕ ਇਸ ਕਰਕੇ ਯਾਦ ਕੀਤਾ ਜਾਂਦਾ ਰਹੇਗਾ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਸ਼ਰਨ ਹਾਸਲ ਕੀਤੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਹੱਕ ਵਿਚ ਨਾਅਰਾ ਮਾਰਦਿਆਂ ਮੁਗਲ ਸਾਮਰਾਜ ਦੀਆਂ ਜ਼ੁਲਮੀ ਨੀਤੀਆਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਦ ਗੁਰੂ ਸਾਹਿਬ ਆਨੰਦਪੁਰ ਸਾਹਿਬ ਤੋਂ ਚਾਲੇ ਪਾਉਂਦੇ ਹੋਏ ਸੈਫਾਬਾਦ ਪੁੱਜੇ ਸਨ ਤਾਂ ਨਵਾਬ ਸੈਫ਼ ਖਾਨ ਨੇ ਗੁਰੂ ਸਾਹਿਬ ਦਾ ਸਵਾਗਤ ਕੀਤਾ, ਅਸ਼ਰਫੀਆਂ ਭੇਂਟ ਕੀਤੀਆਂ ਅਤੇ ਇਕ ਘੋੜਾ ਭੇਂਟ ਕੀਤਾ। ਗੁਰੂ ਸਾਹਿਬ ਦੇ ਨੇ ਦਿੱਲੀ ਚਾਲੇ ਪਾਉਣ ਤੋਂ ਪਹਿਲਾਂ ਸੈਫ਼ ਖਾਨ ਨੂੰ ਧਰਮ ਦੇ ਮਾਰਗ ’ਤੇ ਚੱਲਣ ਅਤੇ ਸੰਗਤੀ ਧਰਮ ਪ੍ਰਚਾਰ ਪਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਆਪਣਾ ਅਸ਼ੀਰਵਾਦ ਵੀ ਦਿੱਤਾ, ਜਿਨਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਦਾ ਦੀਵਾਨ ਹਾਲ ਨਵਾਬ ਸੈਫ ਖਾਨ ਨੂੰ ਸਮਰਪਿਤ ਕੀਤਾ ਗਿਆ ਹੈ।

News 29 June,2023
ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬੁੱਢਾ ਦਲ ਦਾ ਅਕਾਲੀ ਜੱਥਾ 30 ਜੂਨ ਤੋਂ ਕਨੇਡਾ ਵਿੱਚ ਧਰਮ ਪ੍ਰਚਾਰ ਕਰੇਗਾ: ਦਿਲਜੀਤ ਸਿੰਘ ਬੇਦੀ

ਸੰਗਤਾਂ ਨੂੰ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਸਤਰਾਂ ਦੇ ਦਰਸ਼ਨ ਵੀ ਹੋਣਗੇ ਪਟਿਆਲਾ:- 28 ਜੂਨ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਵੱਖ-ਵੱਖ ਦੇਸਾਂ ਅਮਰੀਕਾ, ਕਨੇਡਾ, ਅਸਟ੍ਰੇਲੀਆ ਵਿਖੇ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ ਅਤੇ ਗੁਰਦੁਆਰਾ ਸਾਹਿਬਾਨ ਸਥਾਪਤ ਕਰਕੇ ਬੁੱਢਾ ਦਲ ਦੀ ਛਾਉਣੀਆਂ ਬਨਾਈਆਂ ਜਾ ਰਹੀਆਂ ਹਨ। ਇਸ ਮੰਤਵ ਹੇਠ ਹੀ ਬਾਬਾ ਬਲਬੀਰ ਸਿੰਘ ਵੱਲੋਂ ਵਿਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਤੇ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਉਹ 16 ਜੂਨ ਤੋਂ ਵਿਦੇਸ਼ੀ ਦੌਰੇ ਤੇ ਹਨ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਪ੍ਰੈਸ ਬਿਆਨ ਵਿਚ ਦਸਿਆ ਹੈ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਅਮਰੀਕਾ ਦੀ ਰਾਜਧਾਨੀ ਨਿਊਯਾਰਕ ਵਿਖੇ ਸਮੁੱਚੀਆਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ, ਸਭਾ ਸੁਸਾਇਟੀਆਂ ਤੇ ਸੇਵਕ ਜਥਿਆ ਵੱਲੋਂ ਸਨਮਾਨਤ ਕੀਤਾ ਗਿਆ ਬੁੱਢਾ ਦਲ ਦੇ ਮੁਖੀ ਆਪਣੇ ਜਥੇ ਸਮੇਤ 16 ਜੂਨ ਤੋਂ ਧਰਮ ਪ੍ਰਚਾਰ ਕਰ ਰਹੇ ਹਨ, ਉਨ੍ਹਾਂ ਇੰਡਆਨਾ ਵਿਖੇ ਗੁਰੂ ਘਰ ਬਣਾ ਕੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੇ ਨਾਮਪੁਰ ਛਾਉਣੀ ਸਥਾਪਤ ਕੀਤੀ ਹੈ। ਸ. ਬੇਦੀ ਨੇ ਦਸਿਆ ਕਿ ਅਮਰੀਕਾ ਦੀ ਯਾਤਰਾ ਮੁਕੰਮਲ ਕਰਕੇ ਬਾਬਾ ਬਲਬੀਰ ਸਿੰਘ ਆਪਣੇ ਜਥੇ ਸਮੇਤ 30 ਜੂਨ ਨੂੰ ਵੈਨਕੁਅਰ ਅਤੇ 1 ਜੁਲਾਈ ਤੋਂ ਤਿੰਨ ਜੁਲਾਈ ਤੀਕ ਟਰੰਟੋ ਕਨੇਡਾ ਵਿਖੇ ਗੁਰਮਤਿ ਸਮਾਗਮਾਂ ਰਾਹੀਂ ਸੰਗਤਾਂ ਨਾਲ ਗੁਰਇਤਿਹਾਸ ਦੀ ਸਾਂਝ ਪਾਉਣਗੇ। ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਘਰਾਂ ਵਿੱਚ ਸੰਗਤਾਂ ਨੂੰ ਬੁੱਢਾ ਦਲ ਪਾਸ ਗੁਰੂ ਸਾਹਿਬਾਨ, ਗੁਰੂ ਮਹਿਲਾਂ, ਸਾਹਿਬਜ਼ਾਦਿਆ ਅਤੇ ਸਿੱਖ ਜਰਨੈਲਾਂ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਦੇ ਨਾਲ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਯੂ.ਐਸ.ਏ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਵਾਲੇ ਆਦਿ ਨਾਲ ਚੱਲ ਰਹੇ ਹਨ।

News 28 June,2023
ਨਿਊਯਾਰਕ ਦੀ ਸੰਗਤਾਂ ਨੇ ਹੁੰਮਹੁੰਮਾ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ -ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਨਿਊਯਾਰਕ ਦੀ ਸੰਗਤਾਂ ਨੇ ਹੁੰਮਹੁੰਮਾ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ -ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 27 ਜੂਨ ( ) ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਮਰੀਕਾ ਦੀ ਰਾਜਧਾਨੀ ਨਿਊਯਾਰਕ ਵਿਖੇ ਸਿੱਖਾਂ ਦੇ ਕੇਂਦਰੀ ਅਸਥਾਨ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊ ਯਾਰਕ ਵਿਖੇ ਬੁੱਢਾ ਦਲ ਪਾਸ ਪੁਰਾਤਨ ਇਤਿਹਾਸਕ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਵਾਏ। ਉਨ੍ਹਾਂ ਨੇ ਦਸਿਆ ਕਿ ਬੁੱਢਾ ਦਲ ਪਾਸ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਤੋਂ ਇਲਾਵਾ ਗੁਰੂ ਮਹਿਲਾਂ, ਸਾਹਿਬਜ਼ਾਦਿਆਂ ਅਤੇ ਬੁੱਢਾ ਦਲ ਦੇ ਪਹਿਲੇ ਮੁਖੀ ਬਾਬਾ ਬਿਨੋਦ ਸਿੰਘ, ਬਾਬਾ ਬੰਦਾ ਸਿੰਘ ਬਹਾਦਰ, ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਸਤਰਾਂ ਤੋਂ ਇਲਾਵਾ ਉਹ ਇਤਿਹਾਸਕ ਨਗਾਰਾ ਮੌਜੂਦ ਹੈ ਜਿਸ ਦੀ ਤਾਬਿਆ ਦਿਲੀ ਨੂੰ ਖਾਲਸਾ ਪੰਥ ਨੇ 19 ਵਾਰ ਫਤਿਹ ਕੀਤਾ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀਵੱਲੋਂ ਜਾਰੀ ਇਕ ਲਿਖਤੀ ਬਿਆਨ ਵਿਚ ਦਸਿਆ ਗਿਆ ਕਿ ਅਮਰੀਕਾ ਵਿਚ ਵੱਖ-ਵੱਖ ਗੁਰੂ ਘਰਾਂ ਵਿਚ ਇਨ੍ਹਾਂ ਸ਼ਸਤਰਾਂ ਦੇ ਇਤਿਹਾਸਕ ਪਿਛੋਕੜ ਦੀ ਜਾਣਕਾਰੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦਸਿਆ ਕਿ ਦਸਮ ਪਾਤਸ਼ਾਹ ਵੱਲੋਂ ਬੁੱਢਾ ਦਲ ਨੂੰ ਬਖਸ਼ਿਸ਼ ਕੀਤੇ ਇਤਿਹਾਸਕ ਸ਼ਸਤਰ ਪੀੜੀ ਦਰ ਪੀੜੀ ਬੁੱਢਾ ਦਲ ਦੇ ਮੁਖੀ ਇਨ੍ਹਾਂ ਦੀ ਸਾਂਭ ਸੰਭਾਲ ਕਰਦੇ ਆ ਰਹੇ ਹਨ, ਇਨ੍ਹਾਂ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਵੱਖ-ਵੱਖ ਜੋੜ ਮੇਲਿਆਂ ਸਮੇਂ ਕਰਵਾਏ ਜਾਂਦੇ ਹਨ। ਉਨਾਂ੍ਹ ਕਿਹਾ ਪਿਉ ਦਾਦੇ ਦਾ ਅਖੁਟ ਖਜਾਨਾ ਸ਼ਸਤਰ ਸ਼ਾਸਤਰ ਤੇ ਦਰਲੱਭ ਲਿਖਤਾਂ ਨਿਸ਼ਾਨੀਆਂ ਜੋ ਦਲਪੰਥ ਪਾਸ ਮੌਜੂਦ ਹਨ ਜੋ ਇਤਿਹਾਸ ਦੀ ਉਹ ਕੜੀ ਹਨ ਜੋ ਬੁੱਢਾ ਦਲ ਨੂੰ ਸ਼੍ਰੋਮਣੀ ਪੰਥ ਦੀ ਪ੍ਰਮਾਣਿਕਤਾ ਬਖਸ਼ਦੀਆਂ ਹਨ। ਉਨ੍ਹਾਂ ਦਾ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਸ. ਭੁਪਿੰਦਰ ਸਿੰਘ ਬੋਪਾਰਾਏ, ਸ. ਜਰਨੈਲ ਸਿੰਘ ਗਿਲਚੀਆ, ਗਿਆਨੀ ਭੁਪਿੰਦਰ ਸਿੰਘ, ਸ. ਹਰਬੰਸ ਸਿੰਘ ਢਿੱਲੋਂ, ਬਾਬਾ ਦਲਬਾਗ ਸਿੰਘ, ਸ. ਅਮਰੀਕ ਸਿੰਘ ਪਹੋਵਾ, ਸ. ਸੰਦੀਪ ਸਿੰਘ ਤੇ ਹੋਰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਬਾਬਾ ਬਲਬੀਰ ਸਿੰਘ ਨੇ ਆਪਣੇ ਜਥੇ ਸਮੇਤ ਗੁਰਦੁਆਰਾ ਬਾਬਾ ਦੀਪ ਸਿੰਘ ਨਿਊਯਾਰਕ ਵਿਖੇ ਵੀ ਸੰਗਤਾਂ ਦੇ ਦਰਸ਼ਨ ਕੀਤੇ। ਇਸ ਮੌਕੇ ਵਿਸ਼ੇਸ਼ ਤੌਰ ਪ੍ਰੋ: ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਹਰਜੀਤ ਸਿੰਘ ਯੂ.ਕੇ ਹਾਜ਼ਰ ਸਨ।

News 27 June,2023
ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ

ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ ਚੰਡੀਗੜ੍ਹ, 25 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ’ਤੇ ਵੱਡਾ ਹਮਲਾ ਬੋਲਿਆ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਕੱਲ੍ਹ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਦਫਤਰ ਵਿਚ ਤਲਬ..ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਉਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ। ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ..ਕੱਲ੍ਹ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ।

News 25 June,2023
ਪਾਕਿਸਤਾਨ ਸਰਕਾਰ ਪਿਸ਼ਾਵਰ ਵਿੱਚ ਸਿੱਖਾਂ ਤੇ ਹੋ ਰਹੇ ਜਾਨਲੇਵਾ ਹਮਲੇ ਰੋਕਣ ਵਿੱਚ ਅਸਫਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਪਾਕਿਸਤਾਨ ਸਰਕਾਰ ਪਿਸ਼ਾਵਰ ਵਿੱਚ ਸਿੱਖਾਂ ਤੇ ਹੋ ਰਹੇ ਜਾਨਲੇਵਾ ਹਮਲੇ ਰੋਕਣ ਵਿੱਚ ਅਸਫਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ 25 ਜੂਨ:- ( ) ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ਵਿੱਚ ਦੁਕਾਨਦਾਰ ਸ. ਮਨਮੋਹਨ ਸਿੰਘ ਨੂੰ ਅੱਤਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਜਾਨੋ ਮਾਰ ਦਿੱਤੇ ਦੇਣ ਅਤੇ ਹਕੀਮ ਤਰਲੋਕ ਸਿੰਘ ਨੂੰ ਜਖ਼ਮੀ ਕੀਤੇ ਜਾਣ ਦੀਆਂ ਦੋ ਵੱਖ-ਵੱਖ ਵਾਪਰੀਆਂ ਦੁਖਦਾਈ ਅਤੇ ਅਫਸੋਸਜਨਕ ਘਟਨਾਵਾਂ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਦਲ ਦੇ ਹੈਡ ਕਵਾਟਰ ਤੋਂ ਜਾਰੀ ਇੱਕ ਲਿਖਤੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਸਿਆ ਹੈ ਕਿ ਪਿਸ਼ਾਵਰ ਦੇ ਪਖਤੋਨੋਵਾ ਵਿੱਚ ਸਿੱਖਾਂ ਤੇ ਲਗਾਤਾਰ ਜਾਨਲੇਵਾ ਹਮਲੇ ਹੋ ਰਹੇ ਹਨ ਕਈ ਸਿੱਖਾਂ ਨੂੰ ਪਿਛਲੇ ਸਮੇਂ ਵਿੱਚ ਅਗਵਾ ਕਰ ਕੇ ਜਾਨੋ ਮਾਰ ਦਿਤਾ ਗਿਆ ਹੈ। ਫਿਰੋਤੀਆਂ ਦੀ ਮੰਗ ਵਿੱਚ ਕੀਮਤੀ ਜਾਨਾਂ ਬਰੂਦੀ ਗੋਲੀਆਂ ਨਾਲ ਭੁੰਨ ਦਿਤੀਆਂ ਜਾ ਰਹੀਆਂ ਹਨ, ਸਿੱਖ ਵਿਉਪਾਰੀਆਂ ਤੇ ਦੁਕਾਨਦਾਰਾਂ ਨੂੰ ਇਹ ਗੁੰਡਾਅਨਸਰ ਸਿਧੇ ਤੌਰ ਤੇ ਨਿਸ਼ਾਨਾ ਬਣਾ ਰਹੇ ਹਨ। ਪਾਕਿਸਤਾਨ ਸਰਕਾਰ ਉਥੇ ਰਹਿ ਰਹੇ ਘੱਟ ਗਿਣਤੀ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਫੇਲ ਹੋਈ ਹੈ ਉਨ੍ਹਾਂ ਦੀ ਸੁਰੱਖਿਆਂ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਹੋ ਸਕੇ। ਜਿਸ ਵਿੱਚ ਸਿੱਖ ਅਮਨਸ਼ਾਂਤੀ ਤੇ ਸੁੱਖ ਦਾ ਸਾਹ ਲੈ ਸਕਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਰਹਿੰਦੇ ਸਿੱਖ ਖੌਫਜੁਦਾ ਹਨ, ਪਾਕਿਸਤਾਨ ਸਰਕਾਰ ਨੂੰ ਅਜਿਹੇ ਹਮਲੇ ਕਰਨ ਵਾਲੇ ਮੁਲਜਮਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਨਿਹੰਗ ਮੁਖੀ ਨੇ ਸ. ਮਨਮੋਹਣ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਸ. ਤਰਲੋਕ ਸਿੰਘ ਦੇ ਜਲਦ ਤੁੰਦਰਸਤ ਹੋਣ ਦੀ ਕਾਮਨਾ ਕੀਤੀ ਹੈ।

News 25 June,2023
ਬਟਾਲਾ 'ਚ ਮੁੜ ਵਾਪਰੀ ਵੱਡੀ ਵਾਰਦਾਤ

ਸ਼ੋਅਰੂਮ ਮਾਲਕ ਸਮੇਤ 3 ਜਣਿਆਂ ਨੂੰ ਮਾਰੀਆਂ ਗੋਲੀਆਂ ਬਟਾਲਾ, 24 ਜੂਨ 2023: ਬਟਾਲਾ ਵਿੱਚ ਇੱਕ ਵਾਰ ਫਿਰ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਟਾਲਾ ਦੇ ਸਿਟੀ ਰੋਡ ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ ਸ਼ੋਅਰੂਮ ਮਾਲਕ ਰਾਜੀਵ ਮਹਾਜਨ, ਅਨਿਲ ਮਹਾਜਨ ਅਤੇ ਮਾਨਵ ਮਹਾਜਨ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

News 24 June,2023
ਪੱਛਮੀ ਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਅਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੇ ਦਰਸ਼ਨਾਂ ਲਈ ਭਾਰੀ ਉਤਸਾਹ

ਪੱਛਮੀ ਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਅਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੇ ਦਰਸ਼ਨਾਂ ਲਈ ਭਾਰੀ ਉਤਸਾਹ ਅੰਮ੍ਰਿਸਤਰ:- 24 ਜੂਨ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸ਼ਾਨਾਮੱਤੇ ਇਤਿਹਾਸ ਅਤੇ ਇਸ ਦੇ ਮਹਾਨ ਜਥੇਦਾਰਾਂ ਵੱਲੋਂ ਸਮੇਂ ਸਮੇਂ ਖਾਲਸਾ ਪੰਥ ਨੂੰ ਦਿਤੀ ਸੁਯੋਗ ਇਤਿਹਾਸਕ ਅਗਵਾਈ ਅਤੇ ਗੁਰੂ ਹੁਕਮਾਂ ਸਬੰਧੀ ਦਿੱਤੇ ਪਹਿਰੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਵਾਉਣ ਅਤੇ ਬਾਣੀ ਬਾਣੇ ਦੇ ਪ੍ਰਚਾਰ ਪ੍ਰਸਾਰ ਹਿੱਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੱਜ ਕੱਲ ਬੀਤੀ 16 ਜੂਨ ਤੋਂ ਪੱਛਮੀ ਦੇਸ਼ਾਂ ਦੀ ਧਰਮ ਪ੍ਰਚਾਰ ਯਾਤਰਾ ਤੇ ਹਨ। ਵਿਦੇਸ਼ਾਂ ਵਿਚ ਰਹਿ ਰਹੀਆਂ ਸਿੱਖ ਸੰਗਤਾਂ ਗੁਰੂ ਸਾਹਿਬਾਨ ਅਤੇ ਸਿੱਖ ਜਰਨੈਲਾਂ ਦੇ ਇਤਿਹਾਸਕ ਜੰਗੀ ਸ਼ਸਤਰਾਂ ਦੇ ਦਰਸ਼ਨਾਂ ਅਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਵਿਚਾਰ ਸਰਵਣ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਲ ਦੇ ਹੈਡਕੁਆਟਰ ਤੋਂ ਜਾਰੀ ਪ੍ਰੈਸ ਨੋਟ ਰਾਹੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਿੰਦਿਆ ਕਿਹਾ ਕਿ ਅਮਰੀਕਾ ਵਿਖੇ 25 ਜੂਨ ਨੂੰ ਸਾਉਥਬੈਂਡ ਇੰਡਆਨਾ, 26 ਤੋਂ 27 ਜੂਨ ਨੂੰ ਨਿਊਯਾਰਕ ਸ਼ਹਿਰ, 28 ਤੋਂ 29 ਜੂਨ ਨੂੰ ਵਾਸ਼ਿਗਟੰਨ ਡੀ.ਸੀ. ਦੀਆਂ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਝੀਆਂ ਕਰਨਗੇ। ਸ. ਬੇਦੀ ਨੇ ਦਸਿਆ ਕਿ ਬੁੱਢਾ ਦਲ ਦੇ 14 ਵੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਬੀਤੀ 16-17 ਜੂਨ ਨੂੰ ਸ਼ਿਕਾਗੋ ਅਤੇ 18-19 ਜੂਨ ਨੂੰ ਮਿਲਵਾਕੀ, 20 ਜੂਨ ਨੂੰ ਮੋਲਾਈਨ ਦੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਝੀਆਂ ਕਰ ਚੁੱਕੇ ਹਨ। ਸ. ਬੇਦੀ ਅਨੁਸਾਰ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 30 ਜੂਨ ਅਤੇ ਪਹਿਲੀ ਜੁਲਾਈ ਨੂੰ ਵੈਨਕੂਵਰ ਕਨੇਡਾ ਅਤੇ 2 ਅਤੇ 3 ਜੁਲਾਈ ਨੂੰ ਟਰਾਂਟੋ ਕਨੇਡਾ ਵਿਚ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੁੰ ਕਰਵਾਉਣਗੇ। ਉਨ੍ਹਾਂ ਦੇ ਨਾਲ ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਬਾਬਾ ਸ਼ੇਰ ਸਿੰਘ ਤੇ ਹੋਰ ਪ੍ਰਮੱਖ ਸਿੱਖ ਪ੍ਰਚਾਰਕ ਵਿਦਵਾਨ ਸ਼ਾਮਲ ਹਨ।

News 24 June,2023
ਬਟਾਲਾ ਘਟਨਾ ਦੀ ਹਿੰਦੂ ਤਖਤ ਮੁੱਖੀ ਵਲੋਂ ਨਿੰਦਾ

ਬਟਾਲਾ ਘਟਨਾ ਦੀ ਹਿੰਦੂ ਤਖਤ ਮੁੱਖੀ ਵਲੋਂ ਨਿੰਦਾ ਅੱਜ ਬਟਾਲਾ ਸ਼ਹਿਰ ਵਿਖੇ ਸ਼ਿਵ ਸੈਨਾ ਆਗੂ ਰਾਜੀਵ ਮਹਾਜਨ ਉਸਦੇ ਭਰਾ ਅਮਿਤ ਮਹਾਜਨ ਪੁੱਤਰ ਮਾਨਵ ਮਹਾਜਨ ਤੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਜਖਮੀ ਕਰਨਾ ਬਹੁਤ ਹੀ ਮੰਦਭਾਗਾ ਹੈ ਇਸ ਘਟਨਾ ਦੀ ਨਿੰਦਾ ਅੱਜ ਹਿੰਦੂ ਤਖਤ ਮੁੱਖੀ ਬ੍ਰਹਮਾ ਨੰਦ ਗਿਰੀ ਦੀ ਦੇਖ ਰੇਖ ਹੇਠ ਕਾਲੀ ਮਾਤਾ ਮੰਦਿਰ ਵਿਖੇ ਤਖਤ ਦੇ ਨੁਮਾਇੰਦਿਆ ਨਾਲ ਮੀਟਿੰਗ ਕਰਕੇ ਕੀਤੀ ਗਈ। ਇਸ ਮੀਟਿੰਗ ਵਿੱਚ ਹਿੰਦੂ ਤਖਤ ਮੁੱਖੀ ਵਲੋਂ ਪੰਜਾਬ ਦੇ ਅੰਦਰ ਦਿਨ ਦਿਹਾੜੇ ਹਿੰਦੂ ਲੀਡਰਾਂ ਨੂੰ ਗੋਲੀਆਂ ਮਾਰਨਾ ਬਹੁਤ ਮੰਦਭਾਗਾ ਹੈ। ਪੰਜਾਬ ਸਰਕਾਰ ਨੂੰ ਤੁਰੰਤ ਮੁਲਜਮਾਂ ਨੂੰ ਫੜ ਕੇ ਸਜ਼ਾ ਦੇਣੀ ਚਾਹੀਦੀ ਹੈ ਅਤੇ ਸੂਬੇ ਅੰਦਰ ਕਾਨੂੰਨ ਵਿਵਸਥਾ ਤੇ ਨਕੇਲ ਕੱਸਣੀ ਚਾਹੀਦੀ ਹੈ। ਜੇਕਰ ਮੁਲਜਮਾਂ ਦਾ ਹੌਸਲਾ ਇਸੇ ਤਰ੍ਹਾਂ ਵਧਿਆ ਰਿਹਾ ਤਾਂ ਪੰਜਾਬ ਦੇ ਸਨਾਤਨੀ ਦਾ ਘਰੋ ਬਾਹਰ ਨਿਕਲਣਾ ਔਖਾ ਹੋ ਜਾਵੇਗਾ। ਇਸ ਮੌਕੇ ਅਜੇ ਕੁਮਾਰ ਸ਼ਰਮਾ ਚੇਅਰਮੈਨ ਹਿੰਦੂ ਤਖਤ, ਕੁਲਦੀਪ ਕੌਸ਼ਲ, ਈਸ਼ਵਰ ਚੰਦ ਸ਼ਰਮਾ ਪ੍ਰਧਾਨ ਜਿਲਾ ਹਿੰਦੂ ਤਖਤ, ਯਾਦਵਿੰਦਰ ਸ਼ਰਮਾ, ਨੀਰਜ ਸ਼ਰਮਾ, ਵਿਕਾਸ ਸ਼ਰਮਾ, ਦਰਸ਼ਨ ਸਿੰਘ, ਭੁਪਿੰਦਰ ਸੈਣੀ ਓ.ਐਸ.ਡੀ., ਧਰਮਪਾਲ ਸਿੰਘ, ਗੁਰਪ੍ਰੀਤ ਗੋਲਡੀ, ਹਾਜਰ ਸਨ।

News 24 June,2023
ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ’ਚ ਨਤਮਸਤਕ

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਨੇ ਕੀਤੀ ਪੰਗਤ ਅਤੇ ਸੰਗਤ ਪਟਿਆਲਾ 23 ਜੂਨ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਨਾਇਆ ਗਿਆ। ਪੰਚਮੀ ਦੇ ਦਿਹਾੜੇ ਮੌਕੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਆਸਥਾ ਪ੍ਰਗਟ ਕੀਤੀ। ਸੰਗਤਾਂ ਨੇ ਗੁਰੂ ਦਰਬਾਰ ਵਿਚ ਹਾਜ਼ਰੀਆਂ ਭਰੀਆਂ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਤੜਕਸਵੇਰੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਨੇ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਰੂਪ ਸਿੰਘ ਅਲਬੇਲਾ, ਗੁਰਪਿਆਰ ਸਿੰਘ ਜੌਹਰ, ਕਿਰਨਜੀਤ ਕੌਰ ਖਾਲਸਾ, ਭਾਈ ਗੁਰਜੀਤ ਸਿੰਘ ਮੰਡੇਰ, ਭਾਈ ਸਾਹਿਬ ਸਿੰਘ ਆਦਿ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੁਲਮੀ ਹਕੂਮਤ ਖਿਲਾਫ਼ ਦਲੇਰੀ ਅਤੇ ਬਹਾਦਰੀ ਨਾਲ ਲੜੀਆਂ ਲੜਾਈਆਂ ਦਾ ਜ਼ਿਕਰ ਆਪਣੀਆਂ ਵਾਰਾਂ ਵਿਚ ਕੀਤਾ। ਦ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਸਿੱਖ ਰਾਜ ਦੀ ਨੀਂਹ ਰੱਖਣ ਵਿਚ ਬਾਬਾ ਬੰਦ ਸਿੰਘ ਬਹਾਦਰ ਦੀ ਅਜਿਹੀ ਭੂਮਿਕਾ ਰਹੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਰਾਜ ਦਾ ਹਲੀਮੀ ਰਾਜ ਸਥਾਪਤ ਕਰਨ ਵਾਲਾ ਬਾਬਾ ਬੰਦਾ ਸਿੰਘ ਬਹਾਦਰ ਅਜਿਹਾ ਜਰਨੈਲ ਹੋਇਆ, ਜਿਸ ਨੇ ਸਿਰਫ ਮੁਗਲ ਰਾਜ ਦੀਆਂ ਜੜ੍ਹਾਂ ਹੀ ਨਹੀਂ ਪੁੱਟੀਆਂ ਸਗੋਂ ਸਿੱਖਾਂ ਨੂੰ ਅਜ਼ਾਦੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮਾਲਕ ਬਣਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਜ਼ਬਰ ਤੇ ਜ਼ੁਲਮ ਵਿਰੁੱਧ ਲੜਨ ਦੀ ਜੀਵਨ ਜਾਂਚ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਖਰੀ ਸਾਹਾਂ ਤੱਕ ਸਿੱਖੀ ਸਿਦਕ ਨਾ ਛੱਡਦਿਆਂ ਬੇਬਾਕ ਹੋ ਕੇ ਸ਼ਹਾਦਤ ਦਿੱਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੌਕੀ ਪੀੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਕੁਝ ਸਿੱਖ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ ਚੌਹਾਨ, ਜਰਨੈਲ ਸਿੰਘ, ਮਨਦੀਪ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਪਰਵਿੰਦਰ ਸਿਘ ਰਿਓਂਦ, ਜੋਗਿੰਦਰ ਸਿੰਘ ਪੰਛੀ, ਬਲਵਿੰਦਰ ਸਿੰਘ ਧੌਣ ਕਲਾਂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਅਤੇ ਸੰਗਤਾਂ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।

News 23 June,2023
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਸੇਵਾ ਭਾਰ

SGPC ਪ੍ਰਧਾਨ ਸਮੇਤ ਪੰਥਕ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 22 ਜੂਨ 2023- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ। ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਈਆਂ। ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀ ਵਿਧਾਨ ਸਭਾ ਦੇ ਵੇਲੇ ਜਿਸ ਤਰੀਕੇ ਨਾਲ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਮ੍ਰਿਤਧਾਰੀ ਸਿੱਖ ਦੇ ਦਾੜ੍ਹੀ ਬਾਰੇ ਸ਼ਬਦਾਵਲੀ ਵਰਤੀ ਗਈ ਹੈ ਉਹ ਅਤੀ ਨਿੰਦਣ ਯੋਗ ਹੈ। ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਭੇਜੀ ਗਈ ਸੀ ਇੱਕ ਜੁੱਟ ਹੋਣ ਦੀ ਗੱਲ ਕੀਤੀ ਗਈ ਸੀ, ਅਸੀਂ ਉਸ ਦਾ ਸਵਾਗਤ ਕਰਦੇ ਹਾਂ।

News 22 June,2023
ਸ੍ਰੀ ਪੰਚਾਇਤੀ ਅਖਾੜਾ ਦੀ ਜਮੀਨ 'ਤੇ ਕਬਜੇ ਦੇ ਮਾਮਲੇ 'ਚ

ਜਿਲਾ ਪ੍ਰਸ਼ਾਸ਼ਨ ਦਾ ਸ਼ਿੰਕਜਾ : ਡੀ.ਸੀ. ਨੇ ਹੁਕਮ ਜਾਰੀ ਕਰਦਿਆਂ ਤਹਿਸਲੀਦਾਰ ਨੂੰ ਸੌਂਪਿਆ ਪ੍ਰਬੰਧ - ਦੋਵੇਂ ਧਿਰਾਂ ਨੂੰ ਡੇਰੇ ਤੋਂ ਬਾਹਰ ਹੋਣ ਦੀ ਹਿਦਾਇਤ - ਮਾਹੌਲ ਖਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ ਪਟਿਆਲਾ, 21 ਜੂਨ : ਇੱਥੇ ਸਥਿਤ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਡੇਰਾ ਧਰਮ ਧਵਜਾ ਦੀ ਕਰੋੜਾਂ ਦੀ ਜਮੀਨ ਦੇ ਮਾਮਲੇ 'ਤੇ ਪਿਛਲੇ ਦਿਨਾਂ ਤੋਂ ਰਾਜਨੀਤਿਕ ਪਾਰਟੀਆਂ 'ਚ ਅਤੇ ਮਹੰਤਾਂ ਤੇ ਸੰਤਾਂ ਦੇ ਦੋ ਗਰੁੱਪਾਂ ਵਿੱਚ ਚਲ ਰਹੀ ਖਹਿਬਾਜੀ ਵਿੱਚ ਜ਼ਿਲਾ ਪ੍ਰਸ਼ਾਸ਼ਨ ਨੇ ਸ਼ਿੰਕਜਾ ਕਸ ਦਿੱਤਾ ਹੈ। ਡੀਸੀ ਪਟਿਆਲਾ ਸਾਕਸ਼ੀ ਸਾਹਨੀ ਨੇ ਸ਼ਹਿਰ ਪਟਿਆਲਾ ਦੇ ਮਾਹੌਲ ਨੂੰ ਸ਼ਾਂਤ ਰੱਖਣ ਲਈ ਪਹਿਲ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਇਸ ਡੇਰੇ ਦੀ ਜਮੀਨ ਦਾ ਪ੍ਰਬੰਧ ਤਹਿਸੀਲਦਾਰ ਪਟਿਆਲਾ ਨੂੰ ਸੌਂਪਿਆ ਜਾਂਦਾ ਹੈ ਅਤੇ ਦੋਵੇਂ ਧਿਰਾਂ ਨੂੰ ਡੇਰੇ ਤੋਂ ਬਾਹਰ ਹੋਣ ਦੀ ਹਿਦਾਇਤ ਕੀਤੀ ਜਾਂਦੀ ਹੈ। ਦਫ਼ਤਰ ਡਿਪਟੀ ਕਮਿਸ਼ਨਰ ਪਟਿਆਲਾ ਧਰਮ ਅਰਥ ਸ਼ਾਖਾ ਵੱਲੋਂ ਜਾਰੀ ਆਦੇਸ਼ਾਂ 'ਤੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਬਕਾਇਦਾ ਤੌਰ 'ਤੇ ਇਨ੍ਹਾਂ ਆਦੇਸ਼ਾਂ ਦੀ ਕਾਪੀ ਐਸਐਸਪੀ ਪਟਿਆਲਾ ਦੇ ਨਾਲ-ਨਾਲ ਵਿੱਤ ਕਮਿਸ਼ਨਰ ਪੰਜਾਬ, ਐਸਡੀਐਮ ਪਟਿਆਲਾ, ਤਹਿਸੀਲਦਾਰ ਪਟਿਆਲਾ, ਦਰਸ਼ਨ ਸਿੰਘ ਸ਼ਾਸ਼ਤਰੀ ਮੁਕਾਮੀ ਮਹੰਤ ਅਤੇ ਰੇਸ਼ਮ ਸਿੰਘ ਚੇਲਾ ਮਹੰਤ ਭਗਵਾਨ ਸਿੰਘ ਨੂੰ ਵੀ ਭੇਜ ਦਿੱਤੀ ਗਈ ਹੈ। ਡੀਸੀ ਪਟਿਆਲਾ ਦੇ ਹੁਕਮਾਂ ਤੋਂ ਬਾਅਦ ਬਕਾਇਦਾ ਤੌਰ 'ਤੇ ਪੰਚਾਇਤੀ ਅਖਾੜਾ ਡੇਰਾ ਧਰਮ ਧਜਾ (ਮੋਚੀ ਬਾਜਾਰ) ਪਟਿਆਲਾ ਦੀ ਵਿਵਾਦਤ ਜਗਾ ਦੀ ਜਾਂਚ ਸ਼ੁਰੂ ਹੋ ਗਈ ਹੈ। ਇਹ ਜਾਂਚ ਮਹੰਤ ਦਰਸਨ ਸਿੰਘ ਅਤੇ ਮਹੰਤ ਰੇਸਮ ਵੱਲੋ ਦਿੱਤੀਆਂ ਦਰਖਾਸਤਾਂ ਦੇ ਆਧਾਰ ਤੇ ਸ਼ੁਰੂ ਕੀਤੀ ਹੋਈ ਹੈ। ਇਸ ਦਰਖਾਸਤ ਦੀ ਪੜਤਾਲ ਮੁਕੰਮਲ ਹੋਣ ਤੱਕ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਧਰਮ ਅਰਥ ਪ੍ਰਾਪਰਟੀ ਦੀ ਜਮੀਨ ਨੂੰ ਗੈਰ ਕਾਨੂੰਨੀ ਅਨਸਰਾਂ ਤੋ ਬਚਾਉਣ ਲਈ ਅਤੇ ਪਬਲਿਕ ਹਿੱਤ ਨੂੰ ਮੁੱਖ ਰੱਖਦੇ ਹੋਏ ਨਿਰਮਲਾ ਪੰਚਾਇਤੀ ਅਖਾੜਾ ਡੇਰਾ ਧਰਮ ਧਜਾ ਪਟਿਆਲਾ ਦੀ ਸਾਂਭ-ਸੰਭਾਲ ਅਤੇ ਦੇਖ ਰੇਖ ਕਰਨ ਹੁਣ ਤਹਿਸੀਲਦਾਰ ਪਟਿਆਲਾ ਹੀ ਕਰਨਗੇ। - ਸਹਿਰ ਦੇ ਦਿਲ ਵਜੋਂ ਜਾਣੇ ਜਾਂਦੇ ਏਸੀ ਮਾਰਕੀਟ ਇਲਾਕੇ ਵਿਚ ਬੀਤੇ ਦਿਨਾ ਤੋਂ ਇਕ ਧਾਰਮਿਕ ਡੇਰੇ ਦੀ ਜਗਾ ਤੇ ਦੋ ਧਿਰਾਂ ਵਿਚਕਾਰ ਪੈ ਰਹੇ ਰੌਲੇ ਨੂੰ ਲੈ ਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਖਤ ਸਬਦਾਂ ਵਿਚ ਟਿੱਪਣੀ ਕਰਦਿਆਂ ਸਰਾਰਤੀ ਅਨਸਰਾਂ ਨੂੰ ਆਪਣੇ ਗਲਤ ਕੰਮਾ ਤੋਂ ਬਾਜ ਆਉਣ ਦੀ ਨਸੀਅਤ ਦਿੱਤੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਸ ਜਗ੍ਹਾ ਤੇ ਕਬਜੇ ਸਬੰਧੀ ਪਏ ਵਿਵਾਦ ਨੂੰ ਰਾਜਨੀਤੀ ਤੋਂ ਕੋਹ ਦੂਰ ਦਸਦਿਆਂ ਅਤੇ ਆਪ ਆਗੂ ਦੇ ਆ ਰਹੇ ਨਾਮ ਨੂੰ ਸਿਰੇ ਤੋਂ ਨਕਾਰਦਿਆਂ ਸਪਸਟ ਕੀਤਾ ਕੇ ਇਹ ਵਿਵਾਦ ਡੇਰੇ ਦੀਆਂ ਹੋ ਦੋ ਧਿਰਾਂ ਦਾ ਹੈ। ਉਨਾ ਕਿਹਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦਿਆਂ ਅਤੇ ਮੇਰੇ ਕਾਰਜਕਾਲ ਦੋਰਾਨ ਸਹਿਰ ਦੇ ਅੰਦਰ ਕਿਸੇ ਜਗਾ ਤੇ 1 ਇੰਚ ਵੀ ਕਬਜਾ ਨਹੀਂ ਹੋੋਣ ਦਿੱਤਾ ਜਾਵੇਗਾ। ਵਿਧਾਇਕ ਨੇ ਸਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆ ਕਿਹਾ ਕੇ ਉਨਾ ਤੇ ਬਾਜ ਅੱਖ ਰੱਖੀ ਜਾ ਰਹੀ ਹੈ ਅਤੇ ਜਲਦੀ ਹੀ ਉਨਾ ਵੱਲੋਂ ਕੀਤੇ ਜਾ ਰਹੇ ਗੈਰ ਸਮਾਜਿਕ ਕੰਮਾ ਨੂੰ ਜਨਤਾ ਸਾਹਮਣੇ ਬੇਪਰਦ ਕੀਤਾ ਜਾਵੇਗਾ। ਵਿਧਾਇਕ ਕੋਹਲੀ ਨੇ ਇਹ ਕਿਹਾ ਕਿ ਇਹ ਸਰਾਰਤੀ ਅਨਸਰ ਜਾਂ ਤਾਂ ਆਪਣੇ ਮਾੜੇ ਕੰਮ ਛੱਡ ਦੇਣ ਜਾਂ ਫਿਰ ਪਟਿਆਲਾ ਛੱਡ ਕੇ ਚਲੇ ਜਾਣ। ਉਨ੍ਹਾਂ ਭਾਜਪਾ ਆਗੂ ਬੀਬਾ ਜੈਇੰਦਰ ਕੋਰ ਨੂੰ ਸਲਾਹ ਦਿੰਦਿਆਂ ਉਨਾ ਕਿਹਾ ਕੇ ਜੇਕਰ ਉਹ ਇਸ ਮਾਮਲੇ ਸਬੰਧੀ ਮੇਰੇ ਨਾਲ ਸੰਪਰਕ ਕਰ ਲੈਦੇ ਤਾ ਧਰਨਾ ਲਾ ਲਗਾਊਣ ਦੀ ਲੋੜ ਨਾ ਪੈਦੀਂ, ਕਿਉਂ ਕੇ ਇਹ ਕਾਂਗਰਸ ਜਾਂ ਭਾਜਪਾ ਦੀ ਸਰਕਾਰ ਨਹੀਂ ਜਿਥੇ ਕੋ ਕੋਈ ਸੁਣਵਾਈ ਨਹੀਂ ਹੋਣੀ। ਇਹ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿਥੇ ਕੇ ਹਰ ਵਿਅਕਤੀ ਦੀ ਸੁਣਵਾਈ ਹੋ ਰਹੀ ਹੈ। ਉਨਾਂ ਕਿਹਾ ਕੇ ਇਸ ਧਰਮ ਦੀ ਜਗਾ ਤੇ ਪਏ ਵਿਵਾਦ ਤੋਂ ਬਾਅਦ ਤੁਰੰਤ ਡਿਪਟੀ ਕਮਿਸਨਰ ਅਤੇ ਐਸਐਸਪੀ ਪਟਿਆਲਾ ਨੂੰ ਡੁੰਘਾਈ ਨਾਲ ਜਾਂਚ ਕਰਨ ਲਈ ਕਿਹਾ ਸੀ ਅਤੇ ਆਦੇਸ ਦਿੱਤੇ ਸਨ ਕੇ ਬੇਖੋਫ ਹੋ ਕੇ ਜਾਂਚ ਕੀਤੀ ਜਾਵੇ ਅਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਸਾਹਮਣੇ ਲਿਆਦਾਂ ਜਾਵੇ। ਇਸ ਲਈ ਹੁਣ ਤੱਕ ਦੀ ਜਾਂਚ ਦੋਰਾਨ ਸਾਹਮਣੇ ਆਇਆ ਹੈ ਕੇ ਇਹ ਜਗਾ ਦਾ ਰੌਲਾ ਡੇਰੇ ਦੀਆਂ ਹੀ 2 ਧਿਰਾਂ ਵਿਚਕਾਰ ਹੈ। ਇਸ ਲਈ ਜਿੰਨੀ ਦੇਰ ਉਨਾ ਦਾ ਆਪਸ ਵਿਚ ਮਹੰਤੀ ਨੂੰ ਲੈ ਕੇ ਸਪਸਟ ਫੈਸਲਾ ਨਹੀਂ ਹੋ ਜਾਦਾ ਉਨੀ ਦੇਰ ਇਸ ਵਿਵਾਦਤ ਜਗਾ੍ਹ ਨੂੰ ਧਰਮ ਅਰਥ ਬੋਰਡ ਹਵਾਲੇ ਕੀਤਾ ਜਾਵੇ। ਉਨਾ ਕਿਹਾ ਕੇ ਇਸ ਜਗਾ ਸਬੰਧੀ ਜਿਲਾ ਪ੍ਰਸਾਸਨ ਕੋਲ ਇਕ ਦਰਖਾਸਤ ਮਹੰਤ ਦਰਸ਼ਨ ਸਿੰਘ ਵੱਲੋਂ 20-06-2021 ਦਿੱਤੀ ਗਈ ਹੈ ਦੂਜੇ ਪਾਸੇ ਪ੍ਰਾਰਥੀ ਮਹੰਤ ਰੇਸ਼ਮ ਸਿੰਘ ਵੱਲੋਂ ਦਰਖਾਸਤ ਰਾਹੀਂ ਬੇਨਤੀ ਕੀਤੀ ਗਈ। ਇਸ ਲਈ ਅਜਿਹੇ ਵਿਵਾਦਤ ਮਾਮਲਿਆਂ ਦਾ ਪੱਕਾ ਹੱਲ ਹੋਣ ਤੱਕ ਇਸ ਜਗਾ ਤੇ ਦੋਹਾਂ ਧਿਰਾਂ ਦੇ ਉਪਰ ਜਗਾ ਅੰਦਰ ਵੜਨ ਤੇ ਰੋਕ ਲਗਾ ਦਿੱਤੀ ਗਈ ਹੈ। -ਸ਼੍ਰੀ ਪੰਚਾਇਤੀ ਅਖਾੜਾ ਨਿਰਮਲ ਡੇਰਾ ਧਰਮ ਧੱਜਾ ਪਟਿਆਲਾ ਵਿਖੇ ਜਮੀਨ ਦੇ ਚਲ ਰਹੇ ਆਪਸੀ ਵਿਵਾਦ ਨੂੰ ਲੈ ਕੇ ਅੱਜ ਦੂਜੀ ਧਿਰ ਮਹੰਤ ਕਮਲਜੀਤ ਸਾਸਤਰੀ ਗਰੁੱਪ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੋਰਾਨ ਉਨਾ ਦੇ ਨਾਲ ਵੱਡੀ ਗਿਣਤੀ ਵਿਚ ਨਿਰਮਲਾ ਅਖਾੜਾ ਨਾਲ ਸਬੰਧਿਤ ਵੱਖ ਵੱਖ ਡੇਰਿਆਂ ਦੇ ਮਹੰਤ ਮੌਜੂਦ ਸਨ। ਇਸ ਮੋਕੇ ਮੀਡੀਆ ਦੇ ਰੂਬਰੂ ਹੁਦਿਆਂ ਮਹੰਤ ਕਮਲਜੀਤ ਸਾਸਤਰੀ ਨੇ ਕਿਹਾ ਕੇ ਨਿਰਮਲਾ ਅਖਾੜਾ ਆਪਣੇ ਕਿਸੇ ਵੀ ਮਹੰਤ ਨੂੰ 1 ਇੰਚ ਜਗਾ ਵੇਚਣ ਦੀ ਆਗਿਆ ਨਹੀਂ ਦਿੰਦਾ। ਉਨਾ ਕਿਹਾ ਕੇ ਕੁਝ ਸਰਾਰਤੀ ਕਿਸਮ ਦੇ ਲੋਕ ਡੇਰੇ ਦੀਆਂ ਜਮੀਨਾਂ ਨੂੰ ਡੇਰੇ ਦੀ ਪ੍ਰਫੁਲਤਾ ਦੀ ਆੜ ਵਿਚ ਵੇਚ ਰਹੇ ਹਨ। ਉਨਾਂ ਮੰਗ ਕੀਤੀ ਕੇ ਅਜਿਹੇ ਲੋਕਾਂ ਤੇ ਸਖਤ ਕਾਰਾਈ ਅਮਲ ਵਿਚ ਲਿਆਂਦੀ ਜਾਣੀ ਚਾਹੀਦੀ ਹੈ। ਉਨਾ ਕਿਹਾ ਕੇ ਪਟਿਆਲਾ ਘਰਾਣੇ ਵੱਲੋਂ ਇਹ ਜਮੀਨ ਡੇਰੇ ਨੂੰ ਦਾਨ ਦਿੱਤੀ ਗਈ ਸੀ। ਇਸ ਲਈ ਇਹ ਦਾਨ ਕੀਤੀ ਜਮੀਨ ਨੂੰ ਕਿਸੇ ਹਾਲਤ ਵਿਚ ਵੇਚਣ ਨਹੀਂ ਦਿੱਤਾ ਜਾਏਗਾ। ਮਹੰਤ ਕਮਲਜੀਤ ਨੇ ਕਿਹਾ ਕੇ ਇਸ ਕਰੀਬ 3 ਹਜਾਰ ਗਜ ਜਗਾ ਤੇ ਸੋਰੂਮ ਕੱਟਣ ਦੀ ਵਿਵਸਥਾ ਕੀਤੀ ਜਾ ਰਹੀ ਸੀ, ਜਿਸ ਨੂੰ ਕਿਸੇ ਹਾਲਤ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਏਗਾ। ਉਨਾ ਕਿਹਾਕੇ ਦੂਜੀ ਧਿਰ ਨੇ ਪਹਿਲਾ ਵੀ ਹਰਦਿੂਆਰ, ਹਰਿਆਣਾ, ਪੰਜਾਬ ਸਮੇਤ ਦੇਸ ਦੇ ਕਈ ਹਿਸਿਆਾਂ ਵਿਚ ਡੇਰੇ ਦੀਆਂ ਜਮੀਨਾ ਵੇਚੀਆਂ ਹਨ, ਜਿਨਾ ਕਰਕੇ ਇਨਾ ਦਾ ਹੌਸਲਾ ਦਿਨੋ ਦਿਨ ਖੁਲਦਾ ਜਾ ਰਿਹਾ ਸੀ ਅਤੇ ਹੁਣ ਇਸ ਧਿਰ ਨੇ ਇਸ ਜਗਾ ਨੂੰ ਵੀ ਹੱਥ ਪਾ ਲਿਆ। ਉਨਾ ਕਿਹਾ ਕੇ ਇਸ ਜਮੀਨ ਨੂੰ ਵਚਣ ਲਈ ਜਿਹੜੇ ਆਪਣੇ ਆਪ ਨੂੰ ਮਹੰਤ ਦੱਸ ਕੇ ਕਾਰਵਾਈ ਕਰ ਰਹੇ ਹਨ, ਉਨਾ ਨੂੰ ਮਹੰਤੀ ਤੋਂ ਉਤਾਰਿਆ ਹੋਇਆ ਹੈ। ਇਸ ਮੋਕੇ ਉਨਾ ਦੇ ਨਾਲ ਮਹੰਤ ਸੰਤ ਹਾਕਮ ਸਿੰਘ, ਮਹੰਤ ਚਮਕੋਰ ਸਿੰਘ, ਮਹੰਤ ਬਲਜਿੰਦਰ ਸਿੰਘ, ਮਹੰਤ ਕਸਮੀਰ ਸਿੰਘ, ਮਹੰਤ ਭੁਪਿੰਦਰ ਸਿੰਘ ਸਮੇਤ ਹੋਰ ਮਹੰਤ ਵੀ ਮੌਜੂਦ ਸਨ।

News 21 June,2023
ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ

ਸੰਗਰੂਰ ਜ਼ਿਲ੍ਹੇ ਵਿੱਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ ਗਿਆਨ ਦੇ ਪਸਾਰ ਲਈ ਇਹ ਲਾਇਬ੍ਰੇਰੀ ਮਾਡਲ, ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਆਈ.ਏ.ਐਸ., ਪੀ.ਸੀ.ਐਸ. ਤੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਪੰਜਾਬ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ ਪਿਛਲੀ ਸਰਕਾਰ ਦੌਰਾਨ ਬਹੁਤ ਘੱਟ ਮੁੱਲ ਉਤੇ ਗੋਆ ਦੀ ਲੀਜ਼ ਉਪਰ ਦਿੱਤੀ ਕਰੀਬ ਨੌਂ ਏਕੜ ਜ਼ਮੀਨ ਦੀ ਕੀਤੀ ਸ਼ਨਾਖ਼ਤ ਸੰਗਰੂਰ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿੱਚ ਵਟਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀ ਦਾ ਇਸੇ ਤਰਜ਼ ਉਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐਸ., ਪੀ.ਸੀ.ਐਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ। ਪਿਛਲੀਆਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਰਹੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ ਅਤੇ ਬਾਕੀ ਨੇਤਾਵਾਂ ਨਾਲ ਮਿਲ ਕੇ ਸਾਬਕਾ ਮੰਤਰੀਆਂ ਨੇ ਲੋਕਾਂ ਦਾ ਪੈਸਾ ਲੁੱਟਿਆ। ਇਸ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਕ ਸਾਬਕਾ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕਿਸ ਤਰ੍ਹਾਂ ਪੈਸਾ ਕਮਾਇਆ ਸੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਵਿਰੁੱਧ ਧ੍ਰੋਹ ਕਮਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਕੇ ਜੁਆਬਦੇਹੀ ਤੈਅ ਕੀਤੀ ਜਾਵੇਗੀ। ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜੰਗ ਵਿੱਢਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਬਿਗਲ ਵਜਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੂੰ ਗੋਆ ਵਿਚ ਪੰਜਾਬ ਦੀ ਤਕਰੀਬਨ 9 ਏਕੜ ਜ਼ਮੀਨ ਦਾ ਪਤਾ ਲੱਗਾ ਹੈ ਜੋ ਪਿਛਲੀ ਸਰਕਾਰ ਦੇ ਸਮੇਂ ਮਾਮੂਲੀ ਕੀਮਤ ਉਤੇ ਲੀਜ਼ ਉਤੇ ਦੇ ਦਿੱਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜ਼ਮੀਨ ਛੇਤੀ ਹੀ ਖਾਲੀ ਹੋ ਜਾਵੇਗੀ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਲੀਡਰ ਨੂੰ ਬਖਸ਼ਿਆ ਨਹੀਂ ਜਾਵੇਗਾ। ਵੋਟਰਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਹ ਪੰਜਾਬ ਦੇ ਲੋਕਾਂ ਖਾਸ ਕਰਕੇ ਸੰਗਰੂਰ ਦੇ ਲੋਕਾਂ ਦੇ ਰਿਣੀ ਹਨ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਸੰਸਦ ਮੈਂਬਰ ਦੇ ਤੌਰ ਉਤੇ ਇਸ ਹਲਕੇ ਵਿੱਚ ਦਿੱਤੀਆਂ ਗਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਲਈ ਸੰਗਰੂਰ ਵਾਸੀਆਂ ਦੀ ਭਰਵੀਂ ਸ਼ਲਾਘਾ ਕੀਤੀ। ਪਿਛਲੀ ਸਰਕਾਰ ਦੇ ਖਜ਼ਾਨਾ ਮੰਤਰੀ ਉਤੇ ਹਮਲਾ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਜਦਕਿ ਇਹ ਖਜ਼ਾਨਾ ਮੰਤਰੀ ਜਨਤਕ ਕਾਰਜਾਂ ਲਈ ਹਰੇਕ ਵਾਰ ਖਜ਼ਾਨਾ ਖਾਲੀ ਹੈ ਦਾ ਰੌਲਾ ਪਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਚੁਣੇ ਹੋਏ ਨੁਮਾਇੰਦਿਆਂ ਦਾ 100 ਦਾ ਅੰਕੜਾ ਛੂਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਈ.ਪੀ.ਐਸ. ਚੁਣੇ ਗਏ ਲਹਿਰਾਗਾਗਾ ਦੇ ਨੌਜਵਾਨ ਰੌਬਿਨ ਨੂੰ ਨੌਜਵਾਨਾਂ ਸਾਹਮਣੇ ਰੂਬਰੂ ਕਰਦੇ ਹੋਏ ਕਿਹਾ ਕਿ ਸਿਰਫ ਵਿਦਿਆ ਨਾਲ ਹੀ ਸਾਰੀਆਂ ਔਕੜਾਂ ਪਾਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਮੁਲਕ ਦਾ ਅੱਵਲ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਸਿਰਜਣ ਵਾਸਤੇ ਢੁਕਵੀਂ ਵਿਉਂਤਬੰਦੀ ਕੀਤੀ ਹੈ।

News 21 June,2023
ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦਾ ਬਿੱਲ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ : ਸ਼ੋ੍ਰਮਣੀ ਕਮੇਟੀ ਮੈਂਬਰ

ਸੈਸ਼ਨ ’ਚ ਲਿਆਂਦੇ ਗਏ ਸੋਧ ਬਿੱਲ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਜਥੇਦਾਰ ਕਰਤਾਰਪੁਰ ਪਟਿਆਲਾ 20 ਜੂਨ - ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 2023 ਨੂੰ ਲਿਆਕੇ ਲੋਕਾਂ ਵਿਚ ਭਰਮ ਭੁਲੇਖਾ ਖੜਨ ਕਰਨ ਲਈ ਲਿਆਂਦੇ ਬਿੱਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸਰਕਾਰ ਦੇ ਇਸ ਕਦਮ ਨੂੰ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ ਕਰਾਰ ਦਿੱਤਾ। ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸੋਧ ਬਿੱਲ 2023 ਮਤੇ ਨੂੰ ਰੱਦ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸੈਸਨ ਵਿਚ ਲਿਆਂਦਾ ਗਿਆ ਮਤਾ ਮਹਿਜ਼ ਲੋਕਾਂ ਵਿਚ ਭਰਮ ਭੁਲੇਖੇ ਪੈਦਾ ਕਰਨ ਲਈ ਹੈ, ਜਦਕਿ ਕੇਂਦਰ ਦੀ ਪਾਰਲੀਮੈਂਟ ਅਤੇ ਸ਼ੋ੍ਰਮਣੀ ਕਮੇਟੀ ਹੀ ਐਕਟ 1925 ਵਿਚ ਸੋਧ ਕਰਨ ਦਾ ਅਧਿਕਾਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਇਸ ਐਕਟ ਜਾਂ ਸੋਧ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਭਾਸ਼ਣ ਦੌਰਾਨ ਮੁੱਖ ਮੰਤਰੀ ਇਸ ਗੱਲ ਦੀ ਮਰਿਆਦਾ ਵੀ ਟੱਪ ਗਏ ਹਨ ਕਿ ਸਿੱਖੀ ਸਰੂਪ ’ਤੇ ਸਵਾਲ ਖੜ੍ਹੇ ਕਰਦੇ ਰਹੇ, ਜਿਸ ਨਾਲ ਸਿੱਖ ਹਿਰਦਿਆਂ ਨੂੰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਅਤੇ ਪਹਿਰਾਵੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕੀਤੀਆਂ ਟਿੱਪਣੀਆਂ ਨਾਬਰਦਾਸ਼ਤ ਯੋਗ ਹਨ, ਜਿਸ ਕਰਕੇ ਮੁੱਖ ਮੰਤਰੀ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਾਰਮਕ ਮਾਮਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਸਪੱਸ਼ਟ ਕਰਦੀ ਹੈ ਕਿ ਮੁੱਖ ਮੰਤਰੀ ਦੇ ਪਿੱਛੇ ਅਜਿਹੀ ਹਾਕਮ ਧਿਰ ਖੜ੍ਹੀ ਹੈ, ਜਿਸ ਦੀ ਸ਼ੈਅ ’ਤੇ ਸਿਰਮੌਰ ਸੰਸਥਾ ਦੇ ਕਾਰਜਾਂ ਵਿਚ ਅਜਿਹੇ ਹਮਲੇ ਕੀਤੇ ਜਾ ਰਹੇ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਨਹੀਂ ਸਕਦੇ, ਜਨਤਾ ਸਾਰਾ ਕੁਝ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੱਛੇ ਪੰਥ ਵਿਰੋਧੀ ਤਾਕਤਾਂ ਅਜਿਹੇ ਵਿਵਾਦ ਖੜੇ ਕਰ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਧਾਰਮਕ ਕਾਰਜਾਂ ਵਿਚ ਦਖਲਅੰਦਾਜ਼ੀ ਛੱਡਕੇ ਆਪਣੀ ਸਰਕਾਰ ਚਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਹ ਉੱਕਾ ਹੀ ਦੱਸਣ ਦੀ ਲੋੜ ਨਹੀਂ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਕਾਰਜ ਕਿਸ ਢੰਗ ਨਾਲ ਅਤੇ ਧਰਮ ਦਾ ਪ੍ਰਚਾਰ ਪਸਾਰ ਕਿਸ ਤਰ੍ਹਾਂ ਹੋਵੇਗਾ ਇਹ ਜ਼ਿੰਮੇਵਾਰੀ ਵੀ ਪੰਜਾਬ ਦੀ ਜਨਤਾ ਨੇ ਸਿਰਮੌਰ ਸੰਸਥਾ ਦੇ ਮਹਾਨ ਤੇ ਵਿਲੱਖਣ ਕਾਰਜ ਕਰਨ ਲਈ ਚੁਣਕੇ ਸੰਸਥਾ ਵਿਚ ਭੇਜਿਆ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਸ਼ੋ੍ਰਮਣੀ ਕਮੇਟੀ ਦੀ ਐਗਜ਼ੈਕਟਿਵ ਬਾਡੀ ਇਹ ਸਭ ਚੰਗੀ ਤਰ੍ਹਾਂ ਜਾਣਦੀ ਹੈ ਕਿ ਫਰਜ਼ਾਂ ਦੀ ਪਹਿਰੇਦਾਰੀ ਕਿਵੇਂ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਨਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

News 21 June,2023
ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਨੇ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਨੀਤੀ ਦੇ ਲਾਗੂਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਰਾਜ ਪੱਧਰੀ ਈ.ਵੀ. ਕਮੇਟੀ ਦੀ ਮੀਟਿੰਗ ਦੌਰਾਨ ਲਿਆ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 21 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ। ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਰਿਆਇਤਾਂ ਲਈ ਸਮਰਪਿਤ ਈ.ਵੀ ਫ਼ੰਡ ਕਾਇਮ ਕਰਨ ਲਈ ਵਿੱਤ ਵਿਭਾਗ ਨੂੰ ਪੱਤਰ ਭੇਜਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਫ਼ੰਡਾਂ ਨੂੰ ਸੂਬੇ ਵਿੱਚ ਈ.ਵੀ. ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਰਤਿਆ ਜਾਣਾ ਹੈ, ਇਸ ਲਈ ਇਸ ਸਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ. ਭੁੱਲਰ ਨੇ ਸੂਬੇ ਵਿੱਚ ਈ.ਵੀ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਬੰਧੀ ਵੇਰਵੇ ਲਏ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਬੁਨਿਆਦੀ ਢਾਂਚੇ ਦੀ ਸਥਾਪਤੀ ਜ਼ਰੂਰੀ ਹੈ ਅਤੇ ਇਸ ਦੀ ਸਥਾਪਤੀ ਦੇ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਲਈ ਈ.ਵੀ. ਸੈੱਲ ਬਣਾਉਣ ਵਾਸਤੇ ਈ.ਵੀ. ਖੇਤਰ ਵਿੱਚ ਕੰਮ ਕਰਨ ਵਾਲੇ ਮਾਹਰਾਂ ਦੀ ਭਰਤੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਟਰਾਂਸਪੋਰਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ਵਿਚ ਇਲੈਕਟ੍ਰਿਕ ਵਾਹਨਾਂ ਦੇੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਵਿਉਂਤਬੰਦੀ ਅਤੇ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ। ਉਨ੍ਹਾਂ ਮਕਾਨ ਉਸਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਣਨ ਵਾਲੇ ਮਾਲਜ਼ ਅਤੇ ਹਾਊਸਿੰਗ ਸੁਸਾਇਟੀਆਂ ਵਿਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਨੀਤੀ ਘੜੀ ਜਾਵੇ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਕਸਾਈਜ਼ ਕਮਿਸ਼ਨਰ ਸ੍ਰੀ ਵਰੁਣ ਰੂਜਮ, ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਸ੍ਰੀ ਹਰੀਸ਼ ਨਈਅਰ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।

News 21 June,2023
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪਾਕਿਸਤਾਨ ਜਾਣ ਲਈ 71 ਸ਼ਰਧਾਲੂਆਂ ਦੇ ਐਂਬੈਸੀ ਨੇ ਕਟੇ ਵੀਜ਼ਾ l ਅੰਮ੍ਰਿਤਸਰ , 20 ਜੂਨ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ l ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ l ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ l ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ l ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਕਾਰੀ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ l ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ l ਇਹ ਜਥਾ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ ਜਿਸਦੇ ਚੱਲਦੇ ਅੱਜ SGPC ਵੱਲੋਂ ਸ਼ਰਧਾਲੂਆਂ ਨੂੰ visa ਲੱਗੇ ਪਾਸਪੋਰਟ ਦਿੱਤੇ ਜਾ ਰਹੇ ਹਨ

News 20 June,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ

ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਹੀਂ ਕਰਦਾ ਸਗੋਂ ਹਰੇਕ ਘਰ ਤੱਕ ਗੁਰਬਾਣੀ ਪਹੁੰਚਾਉਣ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਚੰਡੀਗੜ੍ਹ, 20 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ 'ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਏਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇੱਕ ਨਿਮਾਣੇ ਅਤੇ ਸ਼ਰਧਾਵਾਨ ਸਿੱਖ ਹੋਣ ਦੇ ਨਾਤੇ ਉਹ ਦੁਨੀਆ ਭਰ ਵਿੱਚ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਦੇ ਹੱਕਦਾਰ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ 'ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਨ 'ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ।

News 20 June,2023
ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਛੁਰਲੀ ਛੱਡਣ ਤੋਂ ਬਾਜ ਆਉਣ ਮੁੱਖ ਮੰਤਰੀ : ਜਥੇਦਾਰ ਕਰਤਾਰਪੁਰ

ਸਿੱਖ ਕੌਮ ਸਰਕਾਰ ਵੱਲੋਂ ਧਾਰਮਕ ਮਾਮਲਿਆਂ ’ਚ ਕੀਤੀ ਜਾ ਰਹੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗੀ ਪਟਿਆਲਾ 19 ਜੂਨ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਮੈਂਬਰ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੀ.ਐਮ. ਵੱਲੋਂ ਕੀਤੇ ਜਾ ਰਹੇ ਟਵੀਟ ਜਾ ਗੁਰਬਾਣੀ ਪ੍ਰਸਾਰਣ ’ਤੇ ਐਕਟ ਲਿਜਾਣ ਦਾ ਵਿਧਾਨ ਸਭਾ ’ਚ ਪ੍ਰਸਤਾਵ ਲਿਆਉਣ ਮਹਿਜ਼ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣਾ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਛੁਰਲੀਆਂ ਛੱਡਣ ਤੋਂ ਬਾਜ ਆਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਸਿੱਖਾਂ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰੋਲ ਰੂਪ ਵਿਚ ਗੁਰਬਾਣੀ ਦਾ ਪ੍ਰਚਾਰ ਪਸਾਰ ਕੀਤਾ ਜਾ ਰਿਹਾ ਹੈ, ਜਿਸ ਦੇ ਬਦਲੇ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਪੈਸਾ ਐਸਜੀਪੀਸੀ ਨਹੀਂ ਲੈਂਦੀ ਅਜਿਹਾ ਸਿਰਫ ਤੇ ਸਿਰਫ ਸਰਕਾਰ ਵੱਲੋਂ ਲੋਕ ਮਨਾਂ ਵਿਚ ਭਰਮ ਭੁਲੇਖੇ ਪੈਦਾ ਕਰਨ ਤੋਂ ਵੱਧ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਧਰਮ ਦੇ ਪ੍ਰਚਾਰ ਪਸਾਰ ਦੇ ਨਾਲ ਨਾਲ ਗੁਰਬਾਣੀ ਦਾ ਮੁਫ਼ਤ ਪ੍ਰਚਾਰ ਕਰ ਰਹੀ ਹੈ ਅਤੇ ਸੰਗਤਾਂ ਨੂੰ ਗੁਰਬਾਣੀ ਫਲਸਫੇ ਨਾਲ ਜੋੜ ਰਹੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਦੁਆਰਾ ਐਕਟ 1925 ਵਿਚ ਕਿਸੇ ਵੀ ਤਰ੍ਹਾਂ ਦੀ ਤਰਮੀਮ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵੀ ਤਾਂ ਹੀ ਸੋਧ ਕਰਨ ਵੱਲ ਵੱਧ ਸਕਦੀ ਹੈ, ਜੇ ਸ਼ੋ੍ਰਮਣੀ ਕਮੇਟੀ ਨੂੰ ਭਰੋਸੇ ਵਿਚ ਲੈਂਦੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਹਰਿਆਣਾ ਕਮੇਟੀ ਦੇ ਮੁੱਦੇ ’ਤੇ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਦਿਖਾਕੇ ਪੰਜਾਬ ਦੀ ਜਨਤਾ ਨੂੰ ਸੀ.ਐਮ. ਭਗਵੰਤ ਮਾਨ ਮੂਰਖ ਬਣਾਉਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੀ ਭੁਲੇਖਾਪਾਊ ਬਿਆਨਬਾਜ਼ੀ ਕਰਨ ਤੋਂ ਸੀ.ਐਮ. ਨੂੰ ਗੁਰੇਜ਼ ਕਰਨਾ ਚਾਹੀਦਾ ਹੈ, ਜਦਕਿ ਗੁਰੂ ਘਰ ਦੇ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਹੁਣ ਤੱਕ ਮਾੜਾ ਹੀ ਹੋਇਆ ਅਤੇ ਸਿੱਖ ਕੌਮ ਸਰਕਾਰਾਂ ਦੀਆਂ ਅਜਿਹੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਜਾਣਦੀ ਹੈ ਇਸ ਕਰਕੇ ਧਾਰਮਕ ਮਾਮਲਿਆਂ ਵਿਚ ਸਰਕਾਰ ਨੂੰ ਦਖਲ ਅੰਦਾਜ਼ੀ ਕਰਨ ਤੋਂ ਬਾਜ ਆਉਣਾ ਚਾਹੀਦਾ ਹੈ।

News 19 June,2023
ਸ਼੍ਰੀ ਪੰਚਾਇਤੀ ਨਿਰਮਲ ਅਖਾੜਾ ਡੇਰੇ ਦੀ ਜ਼ਮੀਨ ਤੇ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਪੰਜਾਬ ਭਾਜਪਾ ਦਾ ਰੋਸ ਪ੍ਰਦਰਸ਼ਨ

ਇਸ ਡੇਰੇ ਲਈ ਜ਼ਮੀਨ 150 ਸਾਲ ਪਹਿਲੇ ਮੇਰੇ ਪੁਰਖੇ ਮਹਾਰਾਜਾ ਨਰਿੰਦਰ ਸਿੰਘ ਦੁਆਰਾ ਦਾਨ ਕੀਤੀ ਗਈ ਸੀ ਅਤੇ ਇਸ ਉੱਤੇ ਕੀਤੇ ਜਾ ਰਹੇ ਨਜ਼ਾਇਜ਼ ਕਬਜ਼ੇ ਦਾ ਅਸੀਂ ਸਖ਼ਤ ਵਿਰੋਧ ਕਰਦੇ ਹਾਂ - ਜੈ ਇੰਦਰ ਕੌਰ ਪਟਿਆਲਾ, 19 ਜੂਨ ਸ਼੍ਰੀ ਪੰਚਾਇਤੀ ਅਖਾੜਾ ਨਿਰਮਲ, ਡੇਰਾ ਧਰਮ ਧਵਜ ਵਿਖੇ ਪਿਛਲੇ ਦਿਨੀਂ ਗੁੰਡਾਗਰਦੀ ਅਤੇ ਪੁਲਿਸ ਦੀ ਮਿਲੀਭੁਗਤ ਤਹਿਤ ਕੀਤੇ ਗਏ ਨਜ਼ਾਇਜ਼ ਕਬਜ਼ੇ ਖ਼ਿਲਾਫ਼ ਬੀਬਾ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਵੱਲੋਂ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਹੰਤ ਸਮਾਜ ਅਤੇ ਭਾਜਪਾ ਦੇ ਲੀਡਰਾਂ ਵਲੋਂ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਗਈ ਕਿ ਅਗਰ 2 ਦਿਨ ਵਿੱਚ ਮਹੰਤਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਤਾਂ ਪੰਜਾਬ ਦਾ ਪੂਰਨ ਮਹੰਤ ਸਮਾਜ ਅਤੇ ਪੰਜਾਬ ਭਾਜਪਾ ਵੱਲੋਂ ਵੱਡੇ ਪੱਧਰ ਉਤੇ ਮੁਜ਼ਹਾਰੇ ਕੀਤੇ ਜਾਣਗੇ। ਰੋਜ਼ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ, "ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕੁਝ ਗੁੰਡਿਆਂ ਵਲੋਂ ਕੀਤੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਅਸੀਂ ਇਸ ਦੇ ਖ਼ਿਲਾਫ਼ ਅੱਜ ਇਹ ਪ੍ਰਦਰਸ਼ਨ ਕਰ ਰਹੇ ਹਾਂ। ਇਹ ਡੇਰਾ 150 ਸਾਲ ਪੁਰਾਣਾ ਹੈ, ਜਿਸਦੇ ਜ਼ਮੀਨ ਮੇਰੇ ਪੁਰਖੇ ਮਹਾਰਾਜਾ ਨਰਿੰਦਰ ਸਿੰਘ ਕਿ ਵੱਲੋਂ ਬਾਬਾ ਮਹਿਤਾਬ ਸਿੰਘ ਜੀ ਨੂੰ ਦਾਨ ਕੀਤੀ ਗਈ ਸੀ। 1905 ਵਿੱਚ ਇਹ ਡੇਰਾ ਪੰਚਾਇਤੀ ਅਖਾੜਾ ਨਿਰਮਲ, ਹਰਿਦੁਆਰ ਨਾਲ ਰਜਿਸਟਰ ਹੋ ਗਿਆ ਸੀ, ਅਤੇ 1993 ਵਿੱਚ ਗਿਆਨ ਦੇਵ ਸਿੰਘ ਮਹੰਤ ਜੀ ਦੁਆਰਾ ਅੱਗੇ ਇਹ ਡੇਰਾ ਮਹੰਤ ਦਰਸ਼ਨ ਸਿੰਘ ਜੀ ਨੂੰ ਦੇ ਦਿੱਤਾ ਗਿਆ ਸੀ। ਇਨ੍ਹਾਂ ਪੁਰਾਣਾ ਅਤੇ ਇਤਿਹਾਸਕ ਡੇਰਾ ਹੋਣ ਦੇ ਬਾਵਜੂਦ ਇਹਨਾਂ ਮਹੰਤਾਂ ਨਾਲ ਕੀਤਾ ਗਿਆ ਧੱਕਾ ਸ਼ਰਮਿੰਦਾ ਕਰਨ ਵਾਲਾ ਹੈ।" ਉਨ੍ਹਾਂ ਅੱਗੇ ਦੱਸਿਆ, "2 ਦਿਨ ਪਹਿਲਾਂ ਸਵੇਰ ਦੀ ਸਮੇਂ ਕੁਝ ਗੁੰਡਿਆਂ ਵਲੋਂ ਪੁਲਿਸ ਦੀ ਮਦਦ ਨਾਲ ਇਸ ਡੇਰੇ ਉੱਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਅਤੇ ਇੱਥੇ ਰਹਿੰਦੇ ਮਹੰਤਾਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਬਾਹਰ ਸੁੱਟਿਆ ਗਿਆ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸ ਤਰ੍ਹਾਂ ਦਾ ਬਦਲਾਵ ਲਿਆ ਰਹੇ ਹੈ ਕਿ ਦਸ਼ਕਾਂ ਤੋਂ ਬੈਠੇ ਸਾਧੂ ਸੰਤਾਂ ਨਾਲ ਆਪਣੇ ਕੁਝ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਧੱਕੇਸ਼ਾਹੀ ਤੇ ਆ ਉੱਤਰੀ ਹੈ।" ਉਨ੍ਹਾਂ ਅੱਗੇ ਕਿਹਾ, "ਪਟਿਆਲਾ ਘਰਾਣੇ ਦਾ ਇਨ੍ਹਾਂ ਸੰਤਾਂ ਨਾਲ ਪੁਰਾਣਾ ਰਿਸ਼ਤਾ ਰਿਹਾ ਹੈ ਅਤੇ ਮੈਂ ਇਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਇਨ੍ਹਾਂ ਨਾਲ ਮੈਂ ਬਿਲਕੁਲ ਵੀ ਧੱਕਾ ਨਹੀ ਹੋਣ ਦੇਵਾਂਗੀ ਅਤੇ ਸਾਡੀ ਸਮੁੱਚੀ ਟੀਮ ਇਨ੍ਹਾਂ ਨਾਲ ਖੜੀ ਹੈ। ਅਸੀਂ ਪ੍ਰਸ਼ਾਸਨ ਨੂੰ ਵੀ ਚਿਤਾਵਨੀ ਦਿੰਦੇ ਹਾਂ ਕਿ ਅਗਰ 2 ਦਿਨ ਵਿੱਚ ਇਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾਂਦਾ ਤਾਂ ਅਸੀਂ ਪੰਜਾਬ ਭਰ ਵਿੱਚ ਵੱਡੇ ਪੱਧਰ ਉਤੇ ਪ੍ਰਦਰਸ਼ਨ ਕਰਾਂਗੇ।" ਜੈ ਇੰਦਰ ਕੌਰ ਨੇ ਦੱਸਿਆ, "ਮੈਂ ਮਹੰਤਾਂ ਨਾਲ ਕੀਤੀ ਇਸ ਧੱਕੇਸ਼ਾਹੀ ਬਾਰੇ ਕੱਲ ਗੁਰਦਾਸਪੁਰ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੂੰ ਵੀ ਜਾਣੂ ਕਰਵਾਇਆ ਅਤੇ ਉਨ੍ਹਾਂ ਨੇ ਵੀ ਇਹ ਭਰੋਸਾ ਦਿੱਤਾ ਹੈ ਕਿ ਲੋੜ ਪੈਣ ਤੇ ਉਹ ਕੇਂਦਰ ਸਰਕਾਰ ਵਲੋਂ ਵੀ ਪੂਰੀ ਮਦਦ ਮੁਹਈਆ ਕਰਵਾਉਣਗੇ।" ਇਸ ਮੌਕੇ 'ਤੇ ਮੁਖੀਆ ਮਹੰਤ ਪਿਆਰਾ ਸਿੰਘ ਨੇ ਕਿਹਾ, "ਸੰਤ ਸਮਾਜ ਨਾਲ ਕੀਤਾ ਜਾ ਰਿਹਾ ਇਹ ਧੱਕਾ ਬਹੁਤ ਹੀ ਨਿਰਾਸ਼ਾਜਨਕ ਹੈ, ਅਸੀਂ ਕਈਂ ਦਹਾਕਿਆਂ ਤੋਂ ਇਥੇ ਵਸੇ ਹੋਏ ਹਾਂ ਅਤੇ ਸਾਡਾ ਏਥੇ ਦੇ ਲੋਕਾਂ ਨਾਲ ਖ਼ਾਸ ਰਿਸ਼ਤਾ ਹੈ। ਮਗਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਰਾਜਨੀਤਿਕ ਲੋਕਾਂ ਦੀ ਮਦਦ ਨਾਲ ਕੀਤੀ ਇਹ ਕਾਰਵਾਈ ਬਹੁਤ ਹੀ ਘਟਿਆ ਹੈ।" ਉਨ੍ਹਾਂ ਕੈਪਟਨ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ, "ਅਸੀਂ ਦਿਲੋਂ ਧੰਨਵਾਦੀ ਹਾਂ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ ਜੀ ਅਤੇ ਸਮੂਹ ਪਰਿਵਾਰ ਦੇ ਜੋ ਲੋੜ ਪੈਣ ਤੇ ਹਰ ਵਕਤ ਸਾਡੇ ਨਾਲ ਖੜੇ ਹਨ ਅਤੇ ਅੱਜ ਵੀ ਇਕ ਅਵਾਜ਼ ਤੇ ਬੀਬਾ ਜੀ ਸਾਡਾ ਸਾਥ ਦੇਣ ਏਥੇ ਆਏ, ਅਤੇ ਇਨ੍ਹਾਂ ਹੀ ਨਹੀਂ ਇਨ੍ਹਾਂ ਨੇ ਸਾਡਾ ਮੁੱਦਾ ਦੇਸ਼ ਦੇ ਗ੍ਰਹਿ ਮੰਤਰੀ ਕੋਲ ਵੀ ਚੁੱਕਿਆ।" ਇਸ ਮੌਕੇ ਭਾਜਪਾ ਦੀ ਸਮੂਹ ਟੀਮ ਸਹਿਤ ਮਹੰਤ ਮੁਖੀਆ ਮਹੰਤ ਪਿਆਰਾ ਸਿੰਘ, ਮਹੰਤ ਹਰਦੇਵ ਸਿੰਘ, ਮਹੰਤ ਪਰਮਿੰਦਰ ਸਿੰਘ, ਮਹੰਤ ਆਤਮ ਰਾਮ, ਮਹੰਤ ਬਾਬੂ ਸਿੰਘ, ਮਹੰਤ ਸਤਨਾਮ ਸਿੰਘ, ਮਹੰਤ ਅਜਾਇਬ ਸਿੰਘ, ਕੇ ਕੇ ਮਲਹੋਤਰਾ, ਸੰਜੀਵ ਸ਼ਰਮਾ ਬਿੱਟੂ, ਕੇ ਕੇ ਸ਼ਰਮਾ, ਸੁਖਵਿੰਦਰ ਕੌਰ ਨੌਲੱਖਾ, ਟੋਨੀ ਬਿੰਦਰਾ, ਸੰਨੀ ਲਾਂਬਾ ਆਦਿ ਹਾਜ਼ਰ ਸਨ।

News 19 June,2023
ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਧਾਰਮਿਕ ਸੰਸਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

698 ਪੁਲਿਸ ਟੀਮਾਂ ਨੇ ਰਾਜ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪ੍ਰਬੰਧਕ ਕਮੇਟੀਆਂ ਨੂੰ ਸੁਰੱਖਿਆ ਗਾਰਡ ਤਾਇਨਾਤ ਕਰਨ ਅਤੇ ਸਬੰਧਤ ਧਾਰਮਿਕ ਸੰਸਥਾਵਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ ਦੀ ਦਿੱਤੀ ਸਲਾਹ - ਸੀਪੀਐਸ/ਐਸਐਸਪੀਜ਼ ਨੂੰ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਲਈ ਕਿਹਾ ਚੰਡੀਗੜ, 19 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ‘ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ‘ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਅਜਿਹੀਆਂ ਸੰਸਥਾਵਾਂ ਜਿਵੇਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਦੋ ਦਿਨਾਂ ਵਿਸ਼ੇਸ਼ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦਾ ਉਦੇਸ਼ ਧਾਰਮਿਕ ਸੰਸਥਾਵਾਂ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਇਹ ਯਕੀਨੀ ਬਣਾਉਣ ਸੀ ਅਜਿਹੀਆਂ ਸੰਸਥਾਵਾਂ ਤੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਪੂਰੀ ਤਰਾਂ ਕੰਮ ਕਰ ਰਹੇ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ । ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਸੀਪੀਜ/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਧਾਰਮਿਕ ਸਥਾਨਾਂ ਜਿਨਾਂ ਵਿੱਚ ਮੰਦਰਾਂ, ਗੁਰਦੁਆਰਿਆਂ, ਚਰਚਾਂ ਅਤੇ ਮਸਜਿਦਾਂ ਸ਼ਾਮਲ ਹਨ, ਦਾ ਦੌਰਾ ਕਰਨ ਲਈ ਲਈ ਲੋੜੀਂਦੀ ਗਿਣਤੀ ਵਿੱਚ ਟੀਮਾਂ ਤਾਇਨਾਤ ਕਰਨ ਅਤੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ। ਉਨਾਂ ਕਿਹਾ ਕਿ ਗਜਟਿਡ ਰੈਂਕ ਦੇ ਅਧਿਕਾਰੀਆਂ (ਜੀ.ਓਜ) ਨੂੰ ਮਹੱਤਵਪੂਰਨ ਧਾਰਮਿਕ ਸਮੂਹਾਂ ਜਿਵੇਂ ਕਿ ਸਤਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ। ਉਨਾਂ ਨੇ ਪੁਲਿਸ ਟੀਮਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੌਕੀਦਾਰ/ਸੁਰੱਖਿਆ ਗਾਰਡ ਵੱਲੋਂ ਨਿਗਰਾਨੀ ਕੀਤੀ ਜਾਵੇ। ਇਸ ਦੌਰਾਨ ਘੱਟੋ-ਘੱਟ 698 ਪੁਲੀਸ ਟੀਮਾਂ, ਜਿਨਾਂ ਵਿੱਚ 4000 ਤੋਂ ਵੱਧ ਪੁਲੀਸ ਮੁਲਾਜਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ। ਇਹ ਸਮੁੱਚੀ ਚੈਕਿੰਗ ਦੀ ਨਿਗਰਾਨੀ ਰੇਂਜ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਐਸ.ਪੀ.) ਵੱਲੋਂ ਖੁਦ ਕੀਤੀ ਗਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ। ਉਨਾਂ ਨੇ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕੰਮ ਕਰ ਰਹੇ ਹਨ ਜਾਂ ਨਹੀਂ। ਉਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ ‘ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ। ਜ਼ਿਕਰਯੋਗ ਹੈ ਕਿ ਸੀਪੀਜ/ਐਸਐਸਪੀਜ ਨੂੰ ਸਮਾਜ ਵਿਰੋਧੀ ਅਨਸਰਾਂ ‘ਤੇ ਨਿਗਰਾਨੀ ਵਧਾਉਣ ਲਈ ਸਾਰੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

News 19 June,2023
ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ ਚੰਡੀਗੜ੍ਹ, 18 ਜੂਨ 2023-ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ। ਹੁਣ ਗੁਰਦੁਆਰਾ ਐਕਟ 1925 'ਚ ਨਵੀਂ ਧਾਰਾ ਜੋੜੀ ਜਾਵੇਗੀ, ਜਿਸ 'ਚ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਮੁਫਤ ਹੋਵੇਗਾ। ਇਹ ਮਤਾ ਕੱਲ ਕੈਬਨਿਟ 'ਚ ਲਿਆਂਦਾ ਜਾਵੇਗਾ। ਇਸ ਸਬੰਧੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾ, ''ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ

News 18 June,2023
ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਆਪਣੇ ਅਹੁਦੇ ਦੀ ਸੇਵਾ ਸੰਭਾਲਣਗੇ

ਅੰਮ੍ਰਿਤਸਰ, 17 ਜੂਨ ਅਕਾਲ ਤਖਤ ਦੇ ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਆਪਣੇ ਅਹੁਦੇ ਦੀ ਸੇਵਾ ਸੰਭਾਲਣਗੇ। ਉਨ੍ਹਾਂ ਦੀ ਨਿਯੁਕਤੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੀ ਗਈ ਹੈ। ਅੱਜ ਚੀਫ ਖਾਲਸਾ ਦੀਵਾਨ ਵੱਲੋਂ ਨਵਨਿਯੁਕਤ ਜਥੇਦਾਰ ਦਾ ਸਨਮਾਨ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦੇ ਤੇ ਸੰਗਤ ਸ਼ਾਮਲ ਹੋਵੇਗੀ। ਉਨ੍ਹਾਂ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਸਬੰਧੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।

News 18 June,2023
ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਵਿਸ਼ਵ ਗੱਤਕਾ ਫੈਡਰੇਸ਼ਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਟ੍ਰੇਨਿੰਗ ਲਈ ਹਰ ਸੰਭਵ ਮੱਦਦ ਦਾ ਭਰੋਸਾ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਤੇ ਮਕਬੂਲ ਬਣਾਉਣ ਦੀ ਲੜੀ ਹੇਠ ਕੀਤੀ ਚਰਚਾ ਚੰਡੀਗੜ੍ਹ 18 ਜੂਨ - ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਮਾਨਤਾ-ਪ੍ਰਾਪਤ ਅਤੇ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਵਿਸ਼ਵ ਭਰ ਦੀਆਂ ਸਮੂਹ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਸਮੇਤ ਸਮੂਹ ਖਾਲਸਾ ਸਕੂਲਾਂ ਅਤੇ ਕਾਲਜਾਂ ਵਿੱਚ ਗੱਤਕੇ ਦੀ ਮੁਫ਼ਤ ਸਿਖਲਾਈ ਆਰੰਭ ਕਰਵਾਈ ਜਾਵੇ ਅਤੇ ਇਸ ਮਕਸਦ ਲਈ ਹਰ ਗੁਰਦੁਆਰੇ ਤੇ ਵਿੱਦਿਅਕ ਅਦਾਰੇ ਵਿੱਚ ਇੱਕ-ਇੱਕ ਗੱਤਕਾ ਕੋਚ ਵੀ ਭਰਤੀ ਕੀਤਾ ਜਾਵੇ ਤਾਂ ਜੋ ਹਰ ਮੁਲਕ ਵਿੱਚ ਗੱਤਕੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕੀਤਾ ਜਾ ਸਕੇ। ਲੰਦਨ ਦੇ ਹੇਜ਼ ਸ਼ਹਿਰ ਵਿਚ ਸੇਫਟੈਕ ਵਾਲੇ ਸ. ਸਰਬਜੀਤ ਸਿੰਘ ਗਰੇਵਾਲ ਵੱਲੋਂ ਗੱਤਕੇ ਬਾਰੇ ਚਰਚਾ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਰਘੁਵਿੰਦਰ ਸਿੰਘ ਸੋਹੀ, ਸੁਖਪਾਲ ਸਿੰਘ ਜੋਹਲ, ਸੁਰਜੀਤ ਸਿੰਘ ਜੌਹਲ, ਡਾ. ਜਸਵੀਰ ਸਿੰਘ ਜੰਡੂ, ਕਰਤਾਰ ਸਿੰਘ ਮੋਮੀ, ਰਜਿੰਦਰ ਸਿੰਘ ਥਿੰਦ, ਸੁਖਜੀਵਨ ਸਿੰਘ ਸੋਢੀ, ਪਲਵਿੰਦਰ ਸਿੰਘ ਤੇ ਅਮਰਜੀਤ ਸਿੰਘ ਕੁਲਚਾ ਐਕਸਪ੍ਰੈਸ, ਅਮਰਜੀਤ ਸਿੰਘ, ਕੇਵਲ ਸਿੰਘ ਰੰਧਾਵਾ, ਅਮਰੀਕ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬੱਧਨੀ, ਹਰਵਿੰਦਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਸੈਣੀ ਆਦਿ ਵੀ ਹਾਜਰ ਸਨ।ਇਸ ਮੌਕੇ ਗੱਲਬਾਤ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਦਾ ਮੁੱਖ ਉਦੇਸ਼ ਸਵੈ-ਰੱਖਿਆ ਦੀ ਖੇਡ ਗੱਤਕਾ ਨੂੰ ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ, ਸੈਫ਼ ਖੇਡਾਂ ਅਤੇ ਓਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਮਕਸਦ ਦੀ ਪੂਰਤੀ ਲਈ ਵੱਧ ਤੋਂ ਵੱਧ ਦੇਸ਼ਾਂ ਵਿੱਚ ਗੱਤਕਾ ਟੀਮਾਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਮੁਲਕਾਂ ਵਿੱਚ ਹਰ ਸਾਲ ਨੈਸ਼ਨਲ ਪੱਧਰ ਦੇ ਟੂਰਨਾਮੈਂਟ ਕਰਵਾਏ ਜਾਣਗੇ। ਇਸੇ ਦੌਰਾਨ ਏਸ਼ੀਆ ਗੱਤਕਾ ਚੈਂਪੀਅਨਸ਼ਿੱਪ ਅਤੇ ਵਿਸ਼ਵ ਗੱਤਕਾ ਚੈਂਪੀਅਨਸ਼ਿੱਪ ਵੀ ਕਰਵਾਈ ਜਾਵੇਗੀ। ਅਜਿਹੀ ਸੰਗਠਿਤ ਯੋਜਨਾ ਤਹਿਤ ਗੱਤਕੇ ਦੀ ਮਕਬੂਲੀਅਤ ਵਧੇਗੀ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਉਤੇ ਮਾਨਤਾ ਪ੍ਰਾਪਤ ਖੇਡ ਦਾ ਦਰਜਾ ਪ੍ਰਾਪਤ ਹੋ ਸਕੇਗਾ। ਸ. ਗਰੇਵਾਲ ਨੇ ਕਿਹਾ ਕਿ ਗੱਤਕੇ ਨੂੰ ਉਲੰਪਿਕ ਖੇਡਾਂ ਤੱਕ ਲਿਜਾਣ ਦਾ ਸੁਫਨਾ ਸਮੁੱਚੇ ਮੁਲਕਾਂ ਵਿੱਚ ਚੱਲ ਰਹੇ ਗੁਰਦੁਆਰਾ ਸਾਹਿਬਾਨ, ਹਰ ਤਰ੍ਹਾਂ ਦੀਆਂ ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਵੱਡੇ ਸਹਿਯੋਗ ਨਾਲ ਬਹੁਤ ਜਲਦ ਸਾਕਾਰ ਹੋ ਸਕਦਾ ਹੈ ਜੇਕਰ ਉਕਤ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਬਣਦੀ ਜ਼ਿੰਮੇਵਾਰੀ ਸਮਝ ਕੇ ਹਰ ਗੁਰਦੁਆਰੇ ਅਤੇ ਵਿੱਦਿਅਕ ਸੰਸਥਾ ਅੰਦਰ ਗੱਤਕਾ ਸਿਖਲਾਈ ਕੇਂਦਰ ਚਾਲੂ ਕੀਤੇ ਜਾਣ ਅਤੇ ਉੱਥੇ ਇੱਕ-ਇੱਕ ਗੱਤਕਾ ਕੋਚ ਭਰਤੀ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਟ੍ਰੇਨਿੰਗ ਸੈਂਟਰਾਂ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕੋਚਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਵਿਸ਼ੇਸ਼ ਮਿਲਣੀ ਦੌਰਾਨ ਸ. ਹਰਜੀਤ ਸਿੰਘ ਗਰੇਵਾਲ ਨੇ ਭਾਰਤ ਵਿੱਚ ਗੱਤਕੇ ਨੂੰ ਮਾਨਤਾ ਦਿਵਾਉਣ ਲਈ ਕੀਤੇ ਯਤਨਾਂ ਦਾ ਉਲੇਖ ਕਰਦੇ ਹੋਏ ਵਿਸ਼ਵ ਦੇ ਸਮੂਹ ਸਿੱਖਾਂ ਨੂੰ ਗੱਤਕੇ ਦੀ ਪ੍ਰਫੁੱਲਤਾ ਅਤੇ ਹਰਮਨ ਪਿਆਰਾ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਬੋਲਦਿਆਂ ਸ. ਸਰਬਜੀਤ ਸਿੰਘ ਗਰੇਵਾਲ ਸੇਫਟੈਕ ਨੇ ਦੱਸਿਆ ਕਿ ਪਿਛਲੇ ਡੇਢ ਦਹਾਕੇ ਤੋਂ ਤਨਦੇਹੀ ਨਾਲ ਗੱਤਕਾ ਖੇਡ ਨੂੰ ਪ੍ਰਮੋਟ ਕਰ ਰਹੇ ਸ. ਹਰਜੀਤ ਸਿੰਘ ਗਰੇਵਾਲ ਨਾਲ ਇਸ ਵਿਸ਼ੇਸ਼ ਮਿਲਣੀ ਦਾ ਮਕਸਦ ਸਿੱਖ ਵਿਰਾਸਤ ਦੀ ਖੇਡ ਗੱਤਕਾ ਨੂੰ ਦੇਸ਼-ਵਿਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਢੰਗ-ਤਰੀਕੇ ਤੇ ਯੋਜਨਾ ਉਲੀਕਣਾ ਸੀ ਜਿਸ ਦੌਰਾਨ ਸ਼ਾਮਲ ਸਖਸ਼ੀਅਤਾਂ ਨੇ ਉਸਾਰੂ ਚਰਚਾ ਕਰਦਿਆਂ ਕਈ ਸੁਝਾਅ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਸਮੂਹ ਹਾਜ਼ਰੀਨ ਨੇ ਭਵਿੱਖ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੀ ਹਰ ਸੰਭਵ ਮੱਦਦ ਕਰਨ ਦਾ ਫੈਸਲਾ ਕੀਤਾ।

News 18 June,2023
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਅਮਰੀਕਾ ਵਿਖੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ

24 ਜੂਨ ਨੂੰ ਗੁਰਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਝੂਲਣਗੇ ਅੰਮ੍ਰਿਤਸਰ:-18 ਜੂਨ -ਅਮਰੀਕਾ ਦੇ ਸ਼ਹਿਰ ਇੰਡਿਆਨਾ ਸੈਕਸ਼ਨ ਸਟਰੀਟ ਪਲੇਨ ਫੀਲਡ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਸਥਾਪਤ ਕੀਤੀ ਗਈ ਹੈ ਜਿਥੇ ਨਿਸ਼ਾਨ ਸਾਹਿਬ ਲਹਿਰਾਉਣ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਪੰਜ ਪਿਆਰਿਆਂ ਨੇ ਟੱਪ ਲਗਾ ਕੇ ਸ਼ੁਭ ਆਰੰਭ ਕੀਤਾ। ਇਸ ਸਮੇਂ ਬਾਬਾ ਹਰਜੀਤ ਸਿੰਘ ਬਟਾਲਾ, ਬਾਬਾ ਘੱਗਰ ਸਿੰਘ, ਸ. ਪਰਮਿੰਦਰ ਸਿੰਘ ਗੋਲਡੀ, ਸ. ਨਰਿੰਦਰ ਸਿੰਘ ਬਿੱਲਾ, ਸ. ਗੁਰਮੀਤ ਸਿੰਘ ਸ਼ੱਲਾਂ, ਸ. ਬਲਦੇਵ ਸਿੰਘ ਸ਼ੱਲਾਂ, ਸ. ਸਰਬਜੀਤ ਸਿੰਘ ਸ਼ੱਲਾਂ ਅਤੇ ਗੁਰਦੁਆਰਾ ਸਾਹਿਬ ਗਰੀਨਵੁੱਡ ਦੀਆਂ ਸੰਗਤਾਂ ਹਾਜ਼ਰ ਸਨ। ਬੁੱਢਾ ਦਲ ਅਮਰੀਕਾ ਯੂਨਿਟ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਫੋਨ ਰਾਹੀ ਦਸਿਆ ਹੈ ਕਿ ਛਾਉਣੀ ਲਈ ਪੰਜ ਏਕੜ ਜ਼ਮੀਨ ਰਾਖਵੀ ਕੀਤੀ ਗਈ ਹੈ ਗੁਰਦੁਆਰਾ ਸਾਹਿਬ ਦੀ ਰੋਜ਼ਾਨਾ ਮਰਯਾਦਾ ਜਲਦ ਸ਼ੁਰੂ ਹੋ ਜਾਵੇਗੀ। ਇਸ ਸਬੰਧ ਵਿਚ 1331 ਸੈਕਸ਼ਨ ਸਟਰੀਟ ਪਲੇਨ ਫੀਲਡ ਇੰਡਆਨਾ ਵਿਖੇ 22 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਅਖੰਡਪਾਠ ਅਰੰਭ ਹੋਣਗੇ ਅਤੇ 24 ਜੂਨ ਭੋਗ ਪੈਣਗੇ। ਏਸੇ ਦਿਨ ਗੁਰਮਰਯਾਦਾ ਅਨੁਸਾਰ ਨਿਸ਼ਾਨ ਸਾਹਿਬ ਲਹਿਰਾਉਣ ਦੀ ਰਸਮ ਵੀ ਹੋਵੇਗੀ। ਉਨ੍ਹਾਂ ਕਿਹਾ ਕਿ 24 ਜੂਨ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ ਜਿਸ ਵਿਚ ਗੁਰਬਾਣੀ ਕੀਰਤਨ, ਗੁਰਮਤਿ ਦੇ ਗਿਆਨੀ ਵਿਦਵਾਨ ਪੰਥਕ ਕਵੀਸ਼ਰ, ਢਾਡੀ ਸਿੱਖ ਇਤਿਹਾਸ ਤੇ ਗੁਰੂ ਸੰਦੇਸ਼ ਦਾ ਸ਼ਬਦ ਰੂਪੀ ਪ੍ਰਸਾਦਿ ਸੰਗਤਾਂ ਵਿਚ ਸੁਰੀਲੇ ਕੰਠ ਰਾਹੀ ਵੰਡਣਗੇ। ਉਨ੍ਹਾਂ ਦਸਿਆ ਕਿ ਅੰਮ੍ਰਿਤ ਸੰਚਾਰ ਵੀ ਹੋਵੇਗਾ। ਬੁੱਢਾ ਦਲ ਪਾਸ ਪੁਰਾਤਨ ਇਤਿਹਾਸਕ ਵਿਰਾਸਤੀ, ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾਣਗੇ। ਨਿਹੰਗ ਸਿੰਘ ਫੌਜਾਂ ਗੱਤਕੇ ਦੇ ਜੌਹਰ ਵੀ ਵਿਖਾਉਣਗੀਆਂ।

News 18 June,2023
ਵਿਰਸੇ ਅਤੇ ਵਿਰਾਸਤ ਦਾ ਪਹਿਰੇਦਾਰ ਫੋਟੋ ਪ੍ਰਦਰਸ਼ਨੀ ਦਾ ਆਯੋਜਿਨ ਤੇ ਗੁਰਮਤਿ ਪ੍ਰਕਾਸ਼ ਪੱਤ੍ਰਿਕਾ ਦਾ ਰੀਲੀਜ਼ ਸਮਾਗਮ ਆਪਣੀ ਅਮਿੱਟ ਛਾਪ ਛੱਡ ਗਿਆ

ਮੁੱਖ ਮਹਿਮਾਨ ਦੇ ਤੌਰ ਤੇ ਸ. ਇਕਵਿੰਦਰ ਸਿੰਘ ਗਹੀਰ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਸ਼ਿਰਕਤ (ਸਰੀ) ਬੀਤੇਦਿਨੀਂਟਰਾਂਟੋ ਦੇ ਡਿਕਸੀ ਗੁਰਦੁਆਰਾ ਸਾਹਿਬ ਵਿਚ ਸਥਿਤਜਿਮਨੇਜ਼ੀਅਮ ਵਿਚ ਸਰਦਾਰਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਸ਼ਤਾਬਦੀ ਦੇ ਸੰਦਰਭ ਵਿਚ ਇਕ ਫੋਟੋ ਪ੍ਰਦਰਸ਼ਨੀਦਾ ਆਯੋਜਿਨ ਸਿੱਖ ਨੈਸ਼ਨਲਆਰਕਾਈਵਜ਼ਕੈਨੇਡਾ ਵਲੋਂ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸ. ਇਕਵਿੰਦਰ ਸਿੰਘ ਗਹੀਰ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਸ਼ਿਰਕਤ ਕੀਤੀ।ਸਮਾਗਮ ਦੇ ਮੁੱਖਬੁਲਾਰੇਬ੍ਰਿਿਟਸ਼ਕੋਲੰਬੀਆ ਤੋਂ ਉੱਘੇ ਵਿਦਵਾਨ ਤੇ ਚਿੰਤਕ ਸ. ਜੈਤੇਗ ਸਿੰਘ ਅਨੰਤ ਵਿਸ਼ੇਸ਼ ਤੌਰ ਤੇ ਪੁੱਜੇ। ਪ੍ਰਦਰਸ਼ਨੀ ਦੇ ਉਦਘਾਟਨੀਸਮਾਗਮ ਤੇ ਸਿੱਖ ਨੈਸ਼ਨਲਆਰਕਾਈਵਜ਼ ਦੇ ਕਿਊਰੇਟਰ ਸ. ਅਜੀਤ ਸਿੰਘ ਸਹੋਤਾ ਨੇ ਪ੍ਰਦਰਸ਼ਨੀ ਦੇ ਆਯੋਜਨਅਤੇ ਸੰਕਲਪ ਬਾਰੇ ਰੋਸ਼ਨੀ ਪਾਈ ਤੇ ਦੱਸਿਆ ਕਿ ਸਾਡੀ ਸੰਸਥਾ ਸਿੱਖ ਨੈਸ਼ਨਲਆਰਕਾਈਵਜ਼ ਦਾ ਮੁੱਖ ਕਾਰਜ ਆਪਣੇ ਅਮੀਰ ਵਿਰਸੇ ਤੇ ਵਿਰਾਸਤ ਦੀ ਸਾਂਭਸੰਭਾਲ ਕਰਨਾ ਹੀ ਹੈ। ਮੈਨੂੰ ਉਮੀਦ ਹੈ ਕਿ ਇਹ ਪ੍ਰਦਰਸ਼ਨੀ ਕੌਮ ਵਿਚ ਇਕ ਨਵੀਂ ਊਰਜਾਪੈਦਾਕਰੇਗੀ।ਸਿੱਖ ਵਿਦਵਾਨ ਤੇ ਚਿੰਤਕ ਸ. ਜੈਤੇਗ ਸਿੰਘ ਅਨੰਤ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲ ਜਨਮ ਸ਼ਤਾਬਦੀ ਤੇ ਸਿੱਖ ਕੌਮ ਨੂੰ ਵਧਾਈਦਿੱਤੀ ਅਤੇ ਕਿਹਾ ਕਿ ਉਹ ਸਿੱਖ ਕੌਮ ਦੇ ਅਜਿਹੇਬੇਸ਼ਕੀਮਤੀਹੀਰੇ ਹੋਏ ਹਨ ਜਿਹਨਾਂ ਨੇ ਸਿੱਖਾਂ ਦੀ ਆਨ ਤੇ ਸ਼ਾਨ ਲਈ ਜੋ ਕਾਰਜ ਕੀਤੇ ਹਨ ਉਹਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਅੱਜ ਦੀ ਪ੍ਰਦਰਸ਼ਨੀ ਵਿਚ ਰਾਮਗੜ੍ਹੀਆ ਭਾਈਚਾਰੇ ਦੀਆਂ ਉਹ ਹਸਤੀਆਂ ਨੂੰ ਫੋਟੋਆਂ ਦੇ ਰੂਪ ਵਿਚ ਪ੍ਰਦਰਸ਼ਤ ਕੀਤਾ ਹੈ ਜਿਹਨਾਂ ਨੇ ਵੱਖਵੱਖਖੇਤਰਾਂ ਵਿਚ ਸਿੱਖਰਾਂਛੋਹੀਆਂ ਹਨ ਅਤੇ ਦੇਸ ਤੇ ਕੌਮ ਦਾ ਨਾੳਂੁਉੱਚਾ ਕੀਤਾ ਹੈ।ਵਿਰਸੇ ਤੇ ਵਿਰਾਸਤ ਦੀ ਇਕ ਝਲਕੀਨਾਮਵਰ ਸਿੱਖ ਵਿਦਵਾਨ ਗਿਆਨੀ ਗੁਰਦਿੱਤ ਸਿੰਘ ਜੀ ਦੀ ਪਹਿਲੀ ਜਨਮ ਸ਼ਤਾਬਦੀ ਨੂੰ ਸਮਰਪਿੱਤਪ੍ਰਦਰਸ਼ਤ ਕੀਤੀਗਈ।ਇਸ ਅਵਸਰ ਤੇ ਸਰੀ ਸਥਿਤਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵਲੋਂ ਛਪਵਾਏਸਰਦਾਰਜੱਸਾ ਸਿੰਘ ਰਾਮਗੜ੍ਹੀਆ ਜੀ ਉੱਤੇਬਹੁਰੰਗਾਕਲਾਤਮਿਕਸੋਵੀਨੀਅਰ ਨੂੰ ਵੀ ਰੀਲੀਜ਼ ਕਰਨ ਦੀ ਸਿੱਖ ਨੈਸ਼ਨਲਆਰਕਾਈਵਜ਼ ਦੇ ਪ੍ਰਬੰਧਕਾਂ ਨੇ ਖੁਸ਼ੀ ਵੀ ਲਈ।ਅਨੰਤ ਹੁਰਾਂ ਨੇ ਪ੍ਰਦਰਸ਼ਨੀ ਦੀ ਸਫਲਤਾਪਿੱਛੇਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਵਲੋਂ ਦਿੱਤੇ ਸਹਿਯੋਗ ਤੇ ਅਗਵਾਈ ਦਾ ਜ਼ਿਕਰ ਵੀ ਕੀਤਾ। ਮੈਂਬਰ ਪਾਰਲੀਮੈਂਟ ਸ. ਇਕਵਿੰਦਰ ਸਿੰਘ ਗਹੀਰ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਅਜਿਹੀਪ੍ਰਦਰਸ਼ਨੀਕੈਨੇਡਾ ਵਿਚ ਪਹਿਲੀ ਵਾਰ ਲੱਗੀ ਹੈ ਤੇ ਇਹ ਸਾਡੇ ਲਈ ਚਾਨਣਮੁਨਾਰਾ ਹੈ।ਅਜਿਹੇਕਾਰਜਾਂ ਨਾਲ ਅਸੀਂ ਆਪਣੀ ਵਿਰਾਸਤ ਨੂੰ ਜਿਊਂਦਾਰੱਖਸਕਾਂਗੇ।ਇਸ ਮੌਕੇ ਤੇ ਸ. ਇਕਵਿੰਦਰ ਸਿੰਘ ਗਹੀਰ ਵਲੋਂ ਸ. ਜੈਤੇਗ ਸਿੰਘ ਅਨੰਤ ਨੂੰ ਇਕ ਸ਼ਾਲ ਭੇਟ ਕਰ ਕਰਕੇ ਸਨਮਾਣਿਤ ਕੀਤਾ। ਇਸ ਮੌਕੇ ਤੇ ਸ. ਜੈਤੇਗ ਸਿੰਘ ਅਨੰਤ ਨੇ ਆਪਣੀ ਸੁਚਿੱਤਰਕੌਫੀਟੇਬਲ ਪੁਸਤਕ ‘ਰਾਮਗੜ੍ਹੀਆ ਵਿਰਾਸਤ’ ਮਾਨਯੋਗ ਸ. ਇਕਵਿੰਦਰ ਸਿੰਘ ਗਹੀਰ ਮੈਂਬਰ ਪਾਰਲੀਮੈਂਟ ਨੂੰ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤਸਰਦਾਰਜੱਸਾ ਸਿੰਘ ਰਾਮਗੜ੍ਹੀਆ ਨੂੰ ਸਮਰਪਿਤਗੁਰਮਤਿ ਪ੍ਰਕਾਸ਼ ਦੇ ਮਈ ਮਹੀਨੇ ਦਾ ਵਿਸ਼ੇਸ਼ਅੰਕਰੀਲੀਜ਼ ਕੀਤਾ।ਪ੍ਰਦਰਸ਼ਨੀ ਦੀ ਪਿੱਠ ਭੂਮੀ ਨੂੰ ਸੰਸਥਾ ਦੇ ਵੈੱਬਡੀਜ਼ਾਈਨਰ ਸ. ਸੰਦੀਪ ਸਿੰਘ ਨੇ ਇੰਜ ਸਾਕਾਰ ਕੀਤਾ ਜੋ ਸਾਡੀ ਵਿਰਾਸਤ ਦੀ ਮੂੰਹਬੋਲਦੀਤਸਵੀਰਜਾਪੇ। ਕੁੱਲਮਿਲਾ ਕੇ ਦੋ ਰੋਜ਼ਾਪ੍ਰਦਰਸ਼ਨੀਦਰਸ਼ਕਾਂ ਤੇ ਅਮਿੱਟਛਾਪਛੱਡਣ ਵਿਚ ਕਾਮਯਾਬ ਹੋ ਨਿਬੜੀ।

News 16 June,2023
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਖੂਨਦਾਨ ਕੈਂਪਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਲੈ ਕੇ ਹੋਈ ਗੱਲਬਾਤ ਪਟਿਆਲਾ 16 ਜੂਨ- ਜਾਗਦੇ ਰਹੋ ਕਲੱਬ ਪਟਿਆਲਾ ਮਿਸ਼ਨ ਲੋਕ ਸੇਵਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।ਇਹ ਮੁਲਾਕਾਤ ਬੀਤੀ ਦਿਨੀ ਛਪੀ ਖਬਰ ਦੇ ਸੰਬੰਧ ਵਿੱਚ ਹੋਈ।ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਖੂਨਦਾਨ ਸੇਵਾ ਦੇ ਸੰਬੰਧ ਵਿੱਚ ਗਲਤ ਜਾਣਕਾਰੀ ਸ਼੍ਰੋਮਣੀ ਗੁ:ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਸੀ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਕਿਹਾ ਕਿ ਖੂਨ ਨੂੰ ਨਾ ਤਾ ਵੇਚਿਆ ਜਾ ਸਕਦਾ, ਨਾ ਕਦੇ ਖਰੀਦਿਆ ਜਾ ਸਕਦਾ,ਇਹ ਸਰਕਾਰ ਵੱਲੋਂ ਹੋਣ ਵਾਲਿਆ ਵੱਖ-ਵੱਖ ਟੈਸਟਾਂ ਦੀ ਫੀਸ ਹੁੰਦੀ ਹੈ।ਜੋ ਕਿ ਸਰਕਾਰੀ ਅਤੇ ਗੈਰ-ਸਰਕਾਰੀ ਬਲੱਡ ਬੈਂਕ ਟੈਸਟਾਂ ਦੀ ਫੀਸ ਲੈ ਕੇ ਰਸੀਦ ਦਿੰਦੇ ਹਨ।ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਗਦੇ ਰਹੋ ਕਲੱਬ ਪਟਿਆਲਾ ਖੂਨਦਾਨ ਕੈਂਪ ਲਗਾ ਕੇ ਅਨੇਕਾਂ ਅਨਮੋਲ ਜਿੰਦਗੀਆ ਬਚਾਉਣ ਵਿੱਚ ਸਹਾਈ ਹੋ ਰਿਹਾ ਹੈ।ਜੋ ਕਿ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਅਤੇ ਪੁੰਨ ਭਲੇ ਦੇ ਕਾਰਜ ਹਨ।ਹਰ ਮਹੀਨੇ ਚਾਰ ਖੂਨਦਾਨ ਕੈਂਪ ਲਗਾਉਣੇ ਸਲਾਘਾਯੋਗ ਕਦਮ ਹੈ।ਉਹਨਾ ਕਲੱਬ ਨੂੰ ਭਰੋਸਾ ਦਿਵਾਇਆ ਕਿ ਇਹ ਖੂਨਦਾਨ ਕੈਂਪ ਨਿਰੰਤਰ ਜਾਰੀ ਰਹਿਣਗੇ,ਤਾਂ ਜੋ ਐਮਰਜੈਂਸੀ ਤੇ ਲੋੜਵੰਦ ਮਰੀਜਾਂ ਨੂੰ ਖੂਨ ਸਮੇਂ ਸਿਰ ਮਿਲ ਸਕੇ,ਅਤੇ ਅਨਮੋਲ ਜਿੰਦਗੀਆ ਬਚਾਈਆ ਜਾਣ,ਖੂਨਦਾਨ ਮਹਾਂਦਾਨ ਹੈ।ਖੂਨਦਾਨ ਕੈਂਪਾਂ ਬਾਰੇ ਮੇਰੇ ਵੱਲੋਂ ਸ਼੍ਰੋਮਣੀ ਗੁ:ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਕੋਈ ਵੀ ਆਦੇਸ਼ ਜਾਰੀ ਨਹੀ ਕੀਤਾ ਗਿਆ।ਇਸ ਮੌਕੇ ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਜਥੇਦਾਰ ਸੁਖਜੀਤ ਸਿੰਘ ਬਘੌਰਾ ਪ੍ਰਚਾਰਕ ਸਕੱਤਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਾਜ਼ਰ ਸੀ।

News 16 June,2023
ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਝਿੰਜਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ ਪਟਿਆਲਾ 15 ਜੂਨ 2023: ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹੋਏ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ, ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਆਖੀ।ਇਸ ਮੌਕੇ ਤੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਰਹੀ ਵਿਸ਼ੇਸ਼ ਤੌਰ ਤੇ ਮੌਜੂਦ।

News 15 June,2023
ਪਟਿਆਲਾ 'ਚ ਮਸਜਿਦਾਂ ਦੇ ਵਿਕਾਸ ਲਈ 5 ਲੱਖ ਦਾ ਫ਼ੰਡ ਜਾਰੀ ਕੀਤਾ

ਨਵੀਂ ਮਸਜਿਦਾਂ ਨੂੰ 6-6 ਹਜ਼ਾਰ ਦੀ ਸਹਾਇਤਾ ਰਾਸ਼ੀ ਦੀ ਸ਼ੁਰੂਆਤ ਪਟਿਆਲਾ; 15 ਜੂਨ: ਪੰਜਾਬ ਵਕਫ਼ ਬੋਰਡ ਦੇ ਵੱਲੋਂ ਪਹਿਲੀ ਵਾਰ ਸੂਬੇ ਵਿੱਚ ਮਸਜਿਦਾਂ ਦੇ ਵਿਕਾਸ ਅਤੇ ਕਬਰਸਤਾਨ ਦੇ ਵਿਕਾਸ ਕੰਮਾਂ ਲਈ ਲੱਖਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਇਹ ਫ਼ੰਡ ਜਾਰੀ ਹੋ ਰਿਹਾ ਹੈ ਅਤੇ ਇਸ ਕੜੀ ਦੇ ਤਹਿਤ ਜ਼ਿਲ੍ਹਾ ਪਟਿਆਲਾ ਦੀਆਂ ਮਸਜਿਦਾਂ ਦੇ ਵਿਕਾਸ ਨੂੰ ਲੈ ਕੇ ਲਗਾਤਾਰ ਪੰਜਾਬ ਵਕਫ਼ ਬੋਰਡ ਦੇ ਵੱਲੋਂ ਫ਼ੰਡ ਜਾਰੀ ਕੀਤਾ ਗਿਆ ਹੈ। ਪਿਛਲੇ ਪੰਜ ਮਹੀਨਿਆਂ ਵਿੱਚ ਵਕਫ਼ ਬੋਰਡ ਦੇ ਵੱਲੋਂ ਪਟਿਆਲਾ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ 5 ਲੱਖ ਰੁਪਏ ਦਾ ਫ਼ੰਡ ਜਾਰੀ ਕੀਤਾ ਗਿਆ ਹੈ ਅਤੇ ਇਸ ਦੇ ਇਲਾਵਾ ਪੰਜਾਬ ਵਕਫ਼ ਬੋਰਡ ਦੇ ਵੱਲੋਂ ਸਾਰੇ ਮਸਜਿਦਾਂ ਦੇ ਇਮਾਮ ਨੂੰ 6 - 6 ਹਜ਼ਾਰ ਰੁਪਏ ਦੀ ਆਰਥਿਕ ਮਦਦ ਵੀ ਦਿੱਤੀ ਜਾਂਦੀ ਹੈ ਅਤੇ ਇਸ ਵਿੱਚ ਪਿਛਲੇ ਪੰਜ ਮਹੀਨਿਆਂ ਵਿੱਚ ਜ਼ਿਲ੍ਹੇ ਦੀਆਂ 8 ਮਸਜਿਦਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਪਟਿਆਲਾ ਦੇ ਐਸਟੇਟ ਅਫ਼ਸਰ ਗੁਲਜ਼ਾਰ ਮੁਹੰਮਦ ਨੇ ਦੱਸਿਆ ਕਿ ਐਡਮਨਿਸਟਰੇਟਰ ਐਮ.ਐਫ ਫਾਰੁਕੀ ਆਈਪੀਏਸ ਏਡੀਜੀਪੀ ਦੀ ਅਗਵਾਈ ਵਿੱਚ ਲਗਾਤਾਰ ਬਿਹਤਰ ਕੰਮ ਕੀਤਾ ਜਾ ਰਿਹਾ ਹੈ। ਸਥਾਨਕ ਮੁਸਲਿਮ ਭਾਈਚਾਰੇ ਵੱਲੋਂ ਜੋ ਵੀ ਜਾਇਜ਼ ਮੰਗ ਉਨ੍ਹਾਂ ਨੂੰ ਭੇਜੀ ਜਾ ਰਹੀ ਹੈ , ਉਸ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਕੰਮ ਮੁਸਲਿਮ ਭਾਈਚਾਰੇ ਨੂੰ ਕਬਰਸਤਾਨ ਉਪਲਬਧ ਕਰਵਾਉਣਾ ਅਤੇ ਮਸਜਿਦਾਂ ਦੀ ਬਿਹਤਰ ਦੇਖਭਾਲ ਕਰਨਾ ਹੈ। ਕਬਰਸਤਾਨਾਂ ਦੀ ਚਾਰਦਵਾਰੀ ਤੋਂ ਲੈ ਕੇ ਮਸਜਿਦਾਂ ਦੇ ਸੁੰਦਰੀਕਰਨ ਨੂੰ ਲੈ ਕੇ ਵੀ ਫ਼ੰਡ ਜਾਰੀ ਕੀਤਾ ਜਾ ਰਿਹਾ ਹੈ । ਏ.ਡੀ.ਜੀ.ਪੀ. ਐਮ.ਐਫ. ਫਾਰੁਕੀ ਨੇ ਦੱਸਿਆ ਕਿ ਅਸੀਂ ਮਸਜਿਦ, ਕਬਰਸਤਾਨਾਂ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸਿਸਟਮ ਨੂੰ ਵੀ ਅੱਪਡੇਟ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਆਉਣ ਵਾਲੇ ਮਹੀਨਿਆਂ ਵਿੱਚ ਕਈ ਵੱਡੀਆਂ ਯੋਜਨਾਵਾਂ ਦੇਖਣ ਨੂੰ ਮਿਲਣਗੀਆਂ। - ਪੰਜਾਬ ਵਕਫ਼ ਬੋਰਡ ਦੇ ਵੱਲੋਂ ਨਾਭਾ ਵਿੱਚ ਮਸਜਿਦ ਉਪਰ 1.50 ਲੱਖ , ਪਿੰਡ ਉੱਚਾ ਵਿੱਚ ਮਦੀਨਾ ਮਸਜਿਦ ਨੂੰ 2 ਲੱਖ , ਸੁਲੇਮਾਨਿਆ ਮਸਜਿਦ ਨੂੰ 1.50 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। - ਅਕਸਾ ਮਸਜਿਦ, ਮਸਜਿਦ ਉਮਰ, ਉਸਮਾਨ ਮਸਜਿਦ, ਬਿਲਾਲ ਮਸਜਿਦ, ਮਸਜਿਦ -ਏ- ਬਿਲਾਲ, ਉਮਰ ਮਸਜਿਦ, ਮਸਜਿਦ ਮੇਨ ਨੂੰ 6-6 ਹਜ਼ਾਰ ਰੁਪਏ ਦੀ ਮਹੀਨਾ ਏਡ ਜਾਰੀ ਕੀਤੀ ਜਾ ਰਹੀ ਹੈ।

News 15 June,2023
ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ,2 ਜੂਨ ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

News 02 June,2023
ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ ਚੰਡੀਗੜ੍ਹ, 24 ਮਈ: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣ ਸਕਣ। ਮੱਛੀ ਪਾਲਣ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ, ਜਿਸ ਵਿੱਚੋਂ 11 ਕਲਰਕਾਂ ਨੂੰ ਮੱਛੀ ਪਾਲਣ ਵਿਭਾਗ ਵਿੱਚ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਭਵਿੱਖ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀਮਤੀ ਸਤਿੰਦਰ ਕੌਰ, ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਰਣਬੀਰ ਸ਼ਰਮਾ, ਯੋਜਨਾ ਅਫ਼ਸਰ ਸ੍ਰੀ ਦੀਪਕ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 24 May,2023
ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ

ਗੱਤਕਾ ਖੇਡ ਨੂੰ ਕੌਮੀ ਖੇਡਾਂ ਵਿੱਚ ਮਾਨਤਾ ਮਿਲਣ ਨਾਲ ਨੌਜਵਾਨ ਗਤਕਾ ਖੇਡ ਨਾਲ ਜੁੜਨਗੇ : ਪ੍ਰੋਫੈਸਰ ਬਡੂੰਗਰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ 16 ਅਕਤੂਬਰ 2002 ਨੂੰ ਮਾਤਾ ਗੁਜਰੀ ਕਾਲਜ ਵਿਖੇ ਹੋਈਆਂ ਖ਼ਾਲਸਾਈ ਖੇਡਾਂ ਵਿੱਚ ਸ਼ਾਮਲ ਕੀਤੀ ਗਈ ਸੀ ਗਤਕਾ ਖੇਡ ਪਟਿਆਲਾ, 16 ਮਈ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਰਸ਼ਲ ਆਰਟ ਗੱਤਕਾ ਨੂੰ ਕੌਮੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ 16 ਅਕਤੂਬਰ 2002 ਨੂੰ ਉਨ੍ਹਾਂ ਦੇ ਬਤੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੁੰਦਿਆ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਪਹਿਲੀ ਵਾਰ ਆਰੰਭ ਕਰਵਾਈਆਂ ਖ਼ਾਲਸਾਈ ਖੇਡਾਂ ਦੌਰਾਨ ਗੱਤਕਾ ਨੂੰ ਖੇਡਾਂ ਵਿੱਚ ਸ਼ਾਮਲ ਕਰਵਾਇਆ ਗਿਆ ਸੀ ਤੇ ਬਾਅਦ ਵਿਚ ਗਤਕੇ ਦਾ ਸਪੈਸ਼ਲ ਤੌਰ ਤੇ ਡਿਪਾਟਮੈਂਟ ਵੀ ਖੋਲ੍ਹਿਆ ਗਿਆ ਸੀ, ਜੋ ਅੱਜ ਤਕ ਸਫਲਤਾ ਪੂਰਵਕ ਚੱਲ ਰਿਹਾ ਹੈ। ਪ੍ਰੋਫੈਸਰ ਬਡੂੰਗਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਵੱਲੋਂ ਗਤਕਾ ਖੇਡ ਸ਼ੁਰੂ ਕਰਵਾਈ ਗਈ ਸੀ ਅੱਜ ਉਸ ਖੇਡ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦੇ ਵਿਸ਼ੇਸ਼ ਯਤਨਾਂ ਸਦਕਾ ਕੌਮੀ ਖੇਡਾਂ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਗਤਕਾ ਖੇਡ ਨੂੰ ਪ੍ਰਫੁਲਤ ਕਰਨ ਲਈ ਲੰਮੇ ਸਮੇਂ ਤੋਂ ਮਿਹਨਤ ਕਰਦੇ ਆ ਰਹੇ ਹਨ ਤੇ ਉਨ੍ਹਾਂ ਵੱਲੋਂ ਵੱਡਾ ਯੋਗਦਾਨ ਅਦਾ ਕੀਤਾ ਜਾ ਰਿਹਾ ਹੈ ਤੇ ਉਹ ਇਸ ਪ੍ਰਾਪਤੀ ਲਈ ਵਧਾਈ ਦੇ ਪਾਤਰ ਹਨ ਤੇ ਨਾਲ ਹੀ ਉਨ੍ਹਾਂ ਭਾਰਤੀ ਓਲੰਪਿਕ ਐਸੋਸੀਏਸ਼ਨ ਅਤੇ ਗੇਮਜ਼ ਟੈਕਨੀਕਲ ਕੰਡਕਟ ਕਮੇਟੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਜੀਤ ਗਰੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਉਪ ਮੁੱਖ ਮੰਤਰੀ ਅਤੇ ਖੇਡ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਗੱਤਕਾ ਖੇਡ ਨੂੰ ਗਰੇਡੇਸ਼ਨ ਕਰਵਾਈ, ਜਿਸ ਸਦਕਾ ਗਤਕਾ ਖਿਡਾਰੀ ਵੀ ਹੋਰਨਾਂ ਖਿਡਾਰੀਆਂ ਵਾਂਗ ਖੇਡ ਕੋਟੇ ਵਿਚ 3ਫ਼ੀਸਦੀ ਲਾਹਾ ਲੈਣ ਦੇ ਯੋਗ ਬਣੇ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਗੱਤਕਾ ਖਿਡਾਰੀਆਂ ਨੂੰ ਇਹ ਦੂਸਰਾ ਤੋਹਫਾ ਦਿੱਤਾ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਵੀ ਖੇਲੋ ਇੰਡੀਆ ਵਿੱਚ ਗੱਤਕੇ ਖੇਡ ਨੂੰ ਮਾਨਤਾ ਦਿਵਾਈ ਗਈ ਸੀ ਤੇ ਹੁਣ ਨੈਸ਼ਨਲ ਖੇਡਾਂ ਵਿੱਚ ਸ਼ਮੂਲੀਅਤ ਕਰਵਾ ਕੇ ਦੂਸਰਾ ਤੋਹਫਾ ਖਿਡਾਰੀਆਂ ਨੂੰ ਦਿੱਤਾ ਗਿਆ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਲਈ ਵਡਮੁੱਲੇ ਕਾਰਜ ਕਰਨ ਵਾਲੇ ਪਹਿਲੀ ਕਤਾਰ ਦੇ ਉੱਚ ਸਰਕਾਰੀ ਅਧਿਕਾਰੀ ਹਰਜੀਤ ਗਰੇਵਾਲ ਵੱਲੋਂ ਨੌਕਰੀ ਦੇ ਹੁੰਦਿਆਂ ਹੋਇਆਂ ਵੀ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਪੰਥ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ ਗੁਰਸਿੱਖ ਸ਼ਖਸੀਅਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਸ ਦਾ ਹੌਸਲਾ ਹੋਰ ਵਧ ਸਕੇ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਤੇ ਹਰਜੀਤ ਸਿੰਘ ਗਰੇਵਾਲ ।

News 16 May,2023
ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ 'ਚ ਕੀਤੀ ਸ਼ਮੂਲੀਅਤ ਮਹਾਨ ਸਿੱਖ ਜਰਨੈਲ ਦੇ ਪਾਏ ਪੂਰਨਿਆਂ 'ਤੇ ਪਹਿਰਾ ਦੇਣ ਦੀ ਲੋੜ 'ਤੇ ਜ਼ੋਰ ਗੁਰਦੁਆਰਾ ਪ੍ਰਬੰਧ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 8 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ ਜਾ ਰਿਹਾ ਹੈ। ਮੋਹਾਲੀ ਦੇ ਫ਼ੇਜ਼ 3ਬੀ-1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਿੱਖ ਰਾਜ ਦੇ ਉਸਰੱਈਏ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਸਭਾ ਮੋਹਾਲੀ ਵੱਲੋਂ ਕਰਵਾਏ ਗਏ ਸਮਾਗਮ 'ਚ ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤੱਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਇਸ ਦਿਸ਼ਾ ਵਿੱਚ ਚੰਗੀ ਪਹਿਲ ਕਰਾਰ ਦਿੱਤਾ। ਮਿਸਲਾਂ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਹਲੀਮੀ ਸਿੱਖ ਰਾਜ ਦਾ ਮੁੱਢ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਤੋਂ ਬੱਝਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਸਿੱਖਾਂ ਦੀ ਗਿਣਤੀ ਮਹਿਜ਼ 6 ਫ਼ੀਸਦੀ ਸੀ ਅਤੇ ਸਿੱਖਾਂ ਨੇ ਵਿਸ਼ਾਲ ਸਿੱਖ ਰਾਜ ਖੜ੍ਹਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗੁਰਬਾਣੀ ਉਦੋਂ ਹਰ ਘਰ ਵਿੱਚ ਸੀ ਅਤੇ ਸਿੱਖ ਬਾਣੀ-ਬਾਣੇ ਅਤੇ ਸਿਦਕ ਦੇ ਪੱਕੇ ਸਨ ਜਿਸ ਕਾਰਨ ਸਿੱਖਾਂ ਦੀ ਹਰ ਮੈਦਾਨ ਫ਼ਤਹਿ ਹੁੰਦੀ ਰਹੀ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਗੁਰੂ ਘਰ ਲਈ ਨਿਸ਼ਕਾਮ ਸੇਵਾ ਦਾ ਜ਼ਿਕਰ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਕਿਲ੍ਹਾ ਫ਼ਤਹਿ ਕਰਨ ਉਪਰੰਤ ਉਨ੍ਹਾਂ ਨੇ ਗੁਰੂ ਘਰਾਂ ਨੂੰ ਉਸਾਰਨ ਵੱਲ ਤਰਜੀਹ ਦਿੱਤੀ ਨਾਕਿ ਸਿਰਫ਼ ਆਪਣੇ ਲਈ ਪੈਸਾ ਜੋੜਿਆ। ਸ. ਸੰਧਵਾਂ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਵਿਧਾਨ ਸਭਾ ਸਪੀਕਰ ਸ. ਸੰਧਵਾਂ ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਸੇ ਤਰ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਜਿੱਥੇ ਮਹਾਨ ਸਿੱਖ ਜਰਨੈਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ, ਉਥੇ ਉਨ੍ਹਾਂ ਨੇ ਰਾਮਗੜ੍ਹੀਆ ਭਵਨ ਦੇ ਹਾਲ ਨੂੰ ਨਵਿਆਉਣ ਦੀ ਜ਼ਿੰਮੇਵਾਰੀ ਵੀ ਲਈ।

News 08 May,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਵਜੋਂ ਸਤਿੰਦਰ ਸਿੰਘ ਬਾਜਵਾ ਨੇ ਕਾਰਜਭਾਰ ਸੰਭਾਲਿਆ

ਪਟਿਆਲਾ 28 ਅਪ੍ਰੈਲ - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵੇਂ ਮੈਨੇਜਰ ਵਜੋਂ ਸਤਿੰਦਰ ਸਿੰਘ ਬਾਜਵਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਮੈਨੇਜਰ ਸਤਿੰਦਰ ਸਿੰਘ ਬਾਜਵਾ ਦਾ ਬਤੌਰ ਮੈਨੇਜਰ ਅਹੁਦਾ ਸੰਭਾਲਣ ਮੌਕੇ ਗੁਰਦੁਆਰਾ ਪ੍ਰਬੰਧਕੀ ਸਟਾਫ ਵੱਲੋਂ ਜੀ ਆਇਆ ਆਖਿਆ ਗਿਆ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ, ਭਾਗ ਸਿੰਘ, ਇੰਦਰਜੀਤ ਸਿੰਘ ਗਿੱਲ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ। ਇਸ ਮੌਕੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਰੱਖਣ ਤੇ ਬੇਹਤਰ ਬਣਾ ਕੇ ਰੱਖਣ ਲਈ ਆਪਣਾ ਸਹਿਯੋਗ ਦੇਣਗੇ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਬਤੌਰ ਮੈਨੇਜਰ ਜਰਨੈਲ ਸਿੰਘ ਮੁਕਤਸਰੀ ਦੇ ਤਬਾਦਲੇ ਤੋਂ ਬਾਅਦ ਸਤਿੰਦਰ ਸੰਘ ਬਾਜਵਾ ਦੀ ਇਹ ਨਿਯੁਕਤੀ ਹੋਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।।

News 28 April,2023
ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ

ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ: ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ :- 28 ਅਪ੍ਰੈਲ - ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ ਨਿਰਮਲ ਸਿੰਘ ਜੇਠੂਵਾਲ, ਲੋਕਲ ਗੁ: ਕਮੇਟੀ , ਗ੍ਰਾਮ ਪੰਚਾਇਤ ਅਤੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਗੁਰਮਤਿ ਸਮਾਗਮ ਕਰਕੇ ਸ਼ਹੀਦ ਸਿੰਘਾਂ ਨੂੰ ਸਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਵੱਜੋਂ ਸੇਵਾ ਨਿਭਾ ਰਹੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਉਹ ਕੌਮਾਂ ਜਿੰਦਾ ਰਹਿੰਦੀਆਂ ਤੇ ਇਤਿਹਾਸ ਸਿਰਜਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਸੁਭਾਸ਼ ਸਿੰਘ ਬੱਬਰ ਖਾਲਸਾ ਤੇ ਬਾਕੀ ਸ਼ਹੀਦ ਸਿੰਘਾਂ ਦੀ ਯਾਦ ਹਰ ਸਾਲ ਇਸ ਅਸਥਾਨ ਤੇ ਗੁਰਮਤਿ ਸਮਾਗਮ ਰਾਹੀਂ ਤਾਜਾ ਕੀਤੀ ਜਾਂਦੀ ਹੈ। ਧਰਮ ਯੁੱਧ ਮੌਰਚੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਪੰਜਾਬ ਪੁਲੀਸ ਵੱਲੋਂ ਜਸਵੰਤ ਸਿੰਘ ਖਾਲੜਾ ਸਮੇਤ ਅਠਾਈ ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿਚ ਸ਼ਹੀਦ ਕੀਤੇ ਗੲ ਦੇੇ ਪ੍ਰੀਵਾਰਾਂ ਨਾਲ ਇਨਸਾਫ ਨਹੀ ਹੋਇਆ। ਸ. ਬੇਦੀ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸੂਹੋ ਮੋਟੋ ਐਕਸ਼ਨ ਲੈ ਕੇ ਭਾਈ ਖਾਲੜਾ ਸਮੇਤ ਭਾਈ ਸੁਭਾਸ਼ ਸਿੰਘ ਜੇਠੂਵਾਲ ਤੇ ਬਾਕੀ ਸਿੰਘਾਂ ਦੇ ਪ੍ਰੀਵਾਰਾਂ ਨੂੰ ਨਿਆ ਦਿਤਾ ਜਾਵੇ। ਇਸ ਮੌਕੇ ਸ਼ਹੀਦ ਪ੍ਰੀਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸ਼ਹੀਦਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਪਰਜਾਪੱਤ ਬ੍ਰਾਦਰੀ ਦੇ ਪ੍ਰਧਾਨ ਸ. ਰਘੁਬੀਰ ਸਿੰਘ ਰਾਜਾਸਾਂਸੀ, ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਢਾਡੀ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ, ਜਥੇਦਾਰ ਬਲਦੇਵ ਸਿੰਘ ਐਮ.ਏ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਜਥੇਦਾਰ ਨਿਰਮਲ ਸਿੰਘ ਜੇਠੂਵਾਲ, ਸ. ਗੱਜਣ ਸਿੰਘ ਨੇ ਸਰਧਾਜਲੀ ਭੇਟ ਕੀਤੀ ਅਤੇ ਵੱਖ-ਵੱਖ ਜੇਲਾਂ ਵਿਚ ਬੰਦ ਸਿੱਖ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਸ. ਨਾਨਕ ਸਿੰਘ ਜੋਧਪੁਰੀ, ਸ. ਗੱਜਣ ਸਿੰਘ ਜੇਠੂਵਾਲ, ਸ. ਹਰਪਾਲ ਸਿੰਘ ਜੋਧਪੁਰੀ, ਰਾਜੂ ਜੰਡਿਆਲਾ,ਪੱਤਰਕਾਰ ਸ. ਸਵਿੰਦਰ ਸਿੰਘ, ਪ੍ਰੋ. ਸੁਲੱਖਣ ਸਿੰਘ ਮਾਗਾਂਸਰਾਏ, ਸ. ਖਜਾਨ ਸਿੰਘ ਢੱਡੇ, ਸ. ਅਸਤੇਸ਼ਵਰ ਸਿੰਘ ਪੁੱਤਰ/ਭਾਈ ਨਿਰਮਲ ਸਿੰਘ ਪਦਮਸ੍ਰੀ, ਸ. ਵਿਰਸਾ ਜੋਧਪੁਰੀ, ਸ੍ਰੀ ਨਰਿੰਦਰ ਕੁਮਾਰ ਅਟਾਰੀ, ਸ. ਹਰਦੀਪ ਸਿੰਘ ਧਾਲੀਵਾਲ ਵਕੀਲ, ਬਾਬਾ ਭਗਤ ਸਿੰਘ ਮਹਾਕਾਲ ਬੁੱਢਾ ਦਲ, ਸ. ਅਮਰਬੀਰ ਸਿੰਘ ਸਿਆਲੀ ਐਡਵੋਕੇਟ, ਬਾਬਾ ਜਸਵੰਤ ਸਿੰਘ ਮਹਾਕਾਲ ਆਦਿ ਹਾਜ਼ਰ ਸਨ।

News 28 April,2023
ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ

- ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ 'ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ - ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ । ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।

News 26 April,2023
ਮੋਰਿੰਡਾ ਗੁਰਦੁਆਰਾ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ - ਬੇਅਦਬੀ ਕਾਂਡ ਦੇ ਦੋਸੀਆਂ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ' ਇਸ ਨਾਮੁਆਫੀਯੋਗ ਜੁਰਮ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ' ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ: ਮੋਰਿੰਡਾ ਵਿਖੇ ਅੱਜ ਇੱਕ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਦੁਆਰਾ ਸਾਹਿਬ ਦੇ ਅੰਦਰ ਵੜਕੇ ਬੇਅਦਬੀ ਕੀਤੀ ਗਈ, ਜਿਸ ਨਾਲਸਮੁੱਚੇ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ। ਇਸ ਘਟਨਾਕ੍ਰਮ 'ਤੇ ਨਜਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ।ਜੀ।ਪੀ। ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜੀ ਲਿਆਉਣ ਦੇ ਨਿਰਦੇਸ ਦਿੱਤੇ ਹਨ ਤਾਂ ਜੋ ਦੋਸੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ ਕਰੇਗਾ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸਾਂਤਮਈ ਅਤੇ ਖੁਸਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

News 24 April,2023
ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ

ਚੰਡੀਗੜ੍ਹ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ| ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤ ਨੂੰ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ ਸਨ, ਜਿਥੇ ਪਹਿਲਾਂ ਸਵੇਰੇ ਉਨ੍ਹਾਂ ਨੇ ਇਸ਼ਨਾਨ ਕੀਤਾ, ਫੇਰ ਪੰਜ ਬਾਣੀਆਂ ਦਾ ਪਾਠ ਕਰਕੇ ਗੁਰਦੁਆਰਾ ਸਾਹਿਬ ਵਿਖੇ ਹੀ ਸੰਗਤਾਂ ਨੂੰ ਸੰਬੋਧਨ ਕੀਤਾ| 🚩ਅਮ੍ਰਿਤਪਾਲ ਸਿੰਘ ਨੂੰ ਆਸਾਮ ਦੇ ਡਿਬਰੂਗੜ ਲਿਜਾਣ ਦੀ ਤਿਆਰੀ 🚩ਅਮ੍ਰਿਤਪਾਲ ਦੇ ਸਿਰੰਡਰ ਕਰਨ ਲਈ ਕੱਲ੍ਹ ਸ਼ਾਮ ਨੂੰ ਪੁਲਿਸ ਨੂੰ ਦਿਤੀ ਸੀ ਸੂਚਨਾ 🚩ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਪੁਲਿਸ ਨੂੰ ਦਿੱਤੀ ਸੀ ਸੂਚਨਾ

News 23 April,2023
ਪ੍ਰੋ. ਬਡੂੰਗਰ ਵੱਲੋਂ ਪੁਸਤਕ ‘ਇਕ ਜੀਵਨ ਇਕ ਇਤਿਹਾਸ’ ਲੋਕ ਅਰਪਣ

ਪਟਿਆਲਾ 20 ਅਪ੍ਰੈਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ‘ਇਕ ਜੀਵਨ ਇਕ ਇਤਿਹਾਸ’ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਜੀਵਨ ਇਤਿਹਾਸ ਨੂੰ ਦਰਸਾਉਂਦੀ ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੇਖਕ ਜਗਜੀਤ ਸਿੰਘ ਔਲਖ ਠੀਕਰੀਵਾਲ ਨੇ ਪੁਸਤਕ ਵਿਚ ਟਕਸਾਲੀ ਅਕਾਲੀਆਂ ਦੇ ਇਤਿਹਾਸ ਦਾ ਜ਼ਿਕਰ ਕੀਤਾ, ਜੋ ਅਜੌਕੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਅੱਜ ਕੱਲ੍ਹ ਮਿਆਰੀ ਪੁਸਤਕਾਂ ਬਹੁਤ ਥੋੜ੍ਹੀਆਂ ਹੀ ਸਿਰਜੀਆਂ ਜਾ ਰਹੀਆਂ ਹਨ ਜ਼ਿਆਦਾ ਪੁਸਤਕਾਂ ਵਿਚ ਨਕਲਖੋਰੀ ਸਮਾਜਕ, ਧਾਰਮਕ ਅਤੇ ਇਤਿਹਾਸਕ ਸੱਚਾਈਆਂ ਨੂੰ ਤੋੜ ਮਰੋੜ ਕੇ ਪੇਸ਼ ਕਰਕੇ ਸਾਹਿਤਕ ਖੇਤਰ ਨਾਲ ਹੀ ਖਿਲਵਾੜ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਲੇਖਕ ਵੱਲੋਂ ਆਪਣੇ ਪੁਰਖਿਆਂ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਸਮੋਇਆ ਹੈ, ਜਿਸ ਵਿਚ ਮਹਾਨ ਕੁਰਬਾਨੀ ਵਾਲੇ ਮਹਾਨ ਅਜ਼ਾਦੀ ਘੁਲਾਟੀਏ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਸੰਘਰਸ਼ਮਈ ਜੀਵਨ ਨੂੰ ਕਲਮਬੱਧ ਕਰਕੇ ਇਸ ਪੁਸਤਕ ਦੀ ਸਿਰਜਣਾ ਕੀਤੀ ਗਈ, ਜੋ ਵਧਾਈ ਦੇ ਪਾਤਰ ਹਨ। ਇਹ ਪੁਸਤਕ ਅਜੌਕੇ ਲਿਖਾਰੀ ਸੱਜਣਾਂ ਲਈ ਮਾਰਗ ਦਰਸ਼ਨ ਵੀ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖੀ ਐਨਸਾਇਕਲੋਮੀਡੀਆ ਡਾ. ਪਰਮਵੀਰ ਸਿੰਘ, ਡਾ. ਮਲਕਿੰਦਰ ਕੌਰ ਅਤੇ ਗੁਰਤੇਜ ਸਿੰਘ ਠੀਕਰੀਵਾਲਾ ਮੌਜੂਦ ਸਨ। ਫੋਟੋ : ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਪੁਸਤਕ ‘ਇਕ ਜੀਵਨ-ਇਕ ਇਤਿਹਾਸ ਨੂੰ ਰਿਲੀਜ਼ ਕਰਦੇ ਹੋਏ, ਨਾਲ ਹਨ ਪ੍ਰੋ. ਪਰਮਵੀਰ ਸਿੰਘ ਅਤੇ ਹੋਰ।

News 20 April,2023
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਮੌਕੇ ਹਜਾਰਾਂ ਸੰਗਤਾਂ ਨੇ ਭਰੀ ਗੁਰੂ ਚਰਨਾਂ ਵਿੱਚ ਹਾਜਰੀ

ਗੁਰਦੁਆਰਾ ਸਾਹਿਬਾਨ 'ਚ ਪੁਲਿਸ ਤਾਇਨਾਤ ਕਰਵਾਕੇ ਪੰਜਾਬ ਤੇ ਸਿੱਖਾਂ ਦਾ ਅਕਸ ਖਰਾਬ ਨਾ ਕਰੇ ਸਰਕਾਰ : ਪ੍ਰੋ. ਬਡੂੰਗਰ - ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਸਨਮਾਨਿਤ ਪਟਿਆਲਾ, 14 ਅਪ੍ਰੈਲ - ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲ ਮੌਕੇ ਖਾਲਸਾ ਸਾਜਨਾ ਪੁਰਬ ਮਨਾਉਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜਕੇ ਆਪਣੀ ਆਸਥਾ ਪ੍ਰਗਟਾਈ ਅਤੇ ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਖਾਲਸੇ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸੇ ਤਰ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਇਲਾਵਾ ਪ੍ਰਬੰਧ ਅਧੀਨ ਗੁਰਦੁਆਰਿਆਂ ਵਿਚ ਖਾਲਸਾ ਸਾਜਨਾ ਪੁਰਬ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੇ ਪੰਗਤ ਸੰਗਤ ਕੀਤੀ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਖਾਲਸਾ ਸਾਜਨਾ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ। ਕਿਰਪਾਲ ਸਿੰਘ ਬਡੂੰਗਰ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਖਾਲਸੇ ਦੀ ਸਾਜਨਾ ਨਾਲ ਨਵੀਂ ਚੇਤਨਾ ਤੇ ਨਵੀਂ ਇਨਕਲਾਬ ਦਾ ਆਗਾਜ਼ ਹੋਇਆ। ਪ੍ਰੋ। ਬਡੂੰਗਰ ਨੇ ਗੁਰਦੁਆਰਾ ਸਾਹਿਬਾਨ 'ਚ ਪੁਲਿਸ ਤਾਇਨਾਤ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਅੰਦਰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਹਿਸ਼ਤ ਪੈਦਾ ਕੀਤੀ ਸੀ, ਪ੍ਰੰਤੂ ਅੱਜ ਪੰਜਾਬ ਵਿਚ ਅਮਨ ਸ਼ਾਂਤੀ ਹੈ ਅਤੇ ਇਸ ਦੇ ਬਾਵਜੂਦ ਗੁਰਦੁਆਰਿਆਂ ਵਿਚ ਪੁਲਿਸ ਤਾਇਨਾਤ ਕਰਕੇ ਸੰਗਤਾਂ ਅੰਦਰ ਦਹਿਸ਼ਤ ਦੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਕਾਂਡ ਤੋਂ ਬਾਦ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਤੇ ਸਿੱਖਾਂ ਦਾ ਅਕਸ ਨੂੰ ਖਰਾਬ ਕਰਨਾ ਸਰਕਾਰ ਦਾ ਗਲਤ ਵਰਤਾਰਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਵਰਿੰਦਰ ਸਿਘ ਗੋਲਡੀ, ਗੁਰਤੇਜ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

News 14 April,2023
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

* ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ * ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ * ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ ਪਟਿਆਲਾ, 14 ਅਪ੍ਰੈਲ (ਪੰਜਾਬ ਬਾਣੀ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ

News 14 April,2023
ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ

ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਚੰਦਰ ਜੀ ਦੇ ਜਨਮ ਦਿਵਸ ਦੇ ਪਵਿੱਤਰ ਮੌਕੇ ਰਾਮ ਨੌਮੀ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਭਗਵਾਨ ਰਾਮ ਸਹਿਣ ਸ਼ਕਤੀ, ਨਿਆਂ ਅਤੇ ਉੱਚ ਕਦਰਾਂ ਕੀਮਤਾਂ ਦੇ ਪ੍ਰਤੀਕ ਹਨ ਜਿਨ੍ਹਾਂ ਨੇ ਚੰਗੇ ਜੀਵਨ ਲਈ ਮਾਨਵੀ ਏਕਤਾ ਅਤੇ ਭਰਾਤਰੀਭਾਵ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦਾ ਦਰਸ਼ਨ ਅਤੇ ਸਿੱਖਿਆਵਾਂ ਸਾਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਹਮੇਸ਼ਾਂ ਹੀ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮਾਲ ਮੰਤਰੀ ਨੇ ਲੋਕਾਂ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਦੇ ਭੌਤਿਕਵਾਦੀ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਨਾ ਕੇਵਲ ਫਿਰਕੂ ਸਦਭਾਵਨਾ ਨੂੰ ਹੀ ਉਤਸ਼ਾਹਤ ਕਰਦੇ ਹਨ ਸਗੋਂ ਲੋਕਾਂ ਲਈ ਖੁਸ਼ੀ ਅਤੇ ਖੁਸ਼ਹਾਲੀ ਦਾ ਸਬੱਬ ਵੀ ਬਣਦੇ ਹਨ। ਉਨ੍ਹਾਂ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ-ਪਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉੱਠ ਕੇ ਇਕਜੁੱਟ ਹੋ ਕੇ ਮਨਾਉਣ ਦਾ ਸੱਦਾ ਦਿੱਤਾ।

News 29 March,2023
ਡੀ.ਸੀ. ਵੱਲੋਂ 22 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਜਾਇਜ਼ਾ

ਡੀ.ਸੀ. ਵੱਲੋਂ ਐਸ.ਪੀ ਸਿਟੀ, ਐਸ.ਡੀ.ਐਮ. ਤੇ ਐਡਵਾਈਜਰੀ ਮੈਨੇਜਿੰਗ ਕਮੇਟੀ ਨਾਲ ਮੀਟਿੰਗ -ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ : ਸਾਕਸ਼ੀ ਸਾਹਨੀ ਪਟਿਆਲਾ, 18 ਮਾਰਚ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 22 ਮਾਰਚ ਨੂੰ ਨਵਰਾਤਰਿਆਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਨਾਲ ਪ੍ਰਬੰਧਾਂ ਸਮੇਤ ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਡੀ.ਐਸ.ਪੀਜ ਸੰਜੀਵ ਸਿੰਗਲਾ ਤੇ ਕਰਨੈਲ ਸਿੰਘ ਨਾਲ ਸੁਰੱਖਿਆ ਤੇ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਹੋਰ ਵਿਆਪਕ ਪ੍ਰਬੰਧਾਂ 'ਤੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਪੂਰੀ ਦੁਨੀਆ 'ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ 22 ਮਾਰਚ ਤੋਂ 30 ਮਾਰਚ ਤੱਕ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ, ਇਸ ਲਈ ਮੰਦਿਰ ਦੇ ਕਿਵਾੜ ਖੁੱਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਐਡਵਾਇਜਰੀ ਮੈਨੇਜਿੰਗ ਕਮੇਟੀ ਦੀ ਸਲਾਹ ਨਾਲ ਇਸ ਵਾਰ ਵੀ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲ ਤੇ ਸਪੋਰਟਸ ਕਿੱਟਾਂ ਦੀ ਵੰਡ ਕੀਤੀ ਜਾਵੇਗੀ। ਸਾਕਸ਼ੀ ਸਾਹਨੀ ਨੇ ਇਸ ਮੌਕੇ ਮੰਦਿਰ ਪ੍ਰਬੰਧਕਾਂ ਨੂੰ ਕਿਹਾ ਕਿ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਨਵਰਾਤਰਿਆਂ ਮੌਕੇ ਆਉਣ ਵਾਲੇ ਦਿਵਿਆਂਗ ਸ਼ਰਧਾਲੂਆਂ ਦੀ ਸਹੂਲਤ ਲਈ ਵੀਲ੍ਹ ਚੇਅਰ ਦਾ ਪ੍ਰਬੰਧ ਕਰਨ ਸਮੇਤ ਸ਼ਰਧਾਲੂਆਂ ਲਈ ਲਗਾਏ ਜਾਂਦੇ ਲੰਗਰ 'ਚ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਸ਼ਰਧਾਲੂਆਂ ਦੀ ਸੁਖਾਵੀਂ ਆਵਾਜਾਈ ਲਈ ਪੁਖ਼ਤਾ ਪ੍ਰਬੰਧਾਂ ਬਾਰੇ ਵੀ ਕਿਹਾ ਗਿਆ। ਐਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਲੈਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁੱਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਾਹਨਾਂ ਦੀ ਪਾਰਕਿੰਗ ਸਮੇਤ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪਲਾਨ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਲ ਰੋਡ 'ਤੇ ਮੰਦਿਰ ਵਾਲਾ ਪਾਸਾ ਨਵਰਾਤਰਿਆਂ ਦੌਰਾਨ ਬੰਦ ਰੱਖਿਆ ਜਾਵੇਗਾ।

News 18 March,2023
ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਸਬਜ਼ੀ ਮੰਡੀ 'ਚ ਲਗਾਈ ਜਾਵੇਗੀ ਮਸ਼ੀਨ : ਸਾਕਸ਼ੀ ਸਾਹਨੀ

ਸਨੌਰੀ ਅੱਡੇ ਵਿਖੇ ਕੂੜੇ ਤੋਂ ਖਾਲੀ ਹੋਏ ਰਕਬੇ 'ਚ ਲਗਾਏ ਬੂਟੇ -ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ - ਮੀਟਿੰਗ 'ਚ ਲਏ ਫ਼ੈਸਲਿਆਂ ਨੂੰ ਨਿਰਧਾਰਤ ਸਮੇਂ 'ਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ : ਸਾਕਸ਼ੀ ਸਾਹਨੀ ਪਟਿਆਲਾ, 17 ਮਾਰਚ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਨੌਰੀ ਅੱਡੇ ਦੀ ਸਬਜ਼ੀ ਮੰਡੀ 'ਚ ਫਲਾਂ ਤੇ ਸਬਜ਼ੀਆਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮਸ਼ੀਨ ਲਗਾਏਗਾ ਤਾਂ ਜੋ ਰਹਿੰਦ ਖੂੰਹਦ ਕਾਰਨ ਪੈਦਾ ਹੁੰਦੀ ਸਮੱਸਿਆ ਨੂੰ ਨਜਿੱਠ ਕੇ ਰਹਿੰਦ ਖੂੰਹਦ ਤੋਂ ਖਾਦ ਤਿਆਰ ਕੀਤੀ ਜਾ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਕੂੜਾ ਪ੍ਰਬੰਧਨ ਸਬੰਧੀ ਕੀਤੇ ਉਪਰਲਿਆਂ ਸਬੰਧੀ ਜਾਣਿਆ ਅਤੇ ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮਾਰਕੰਨ ਨੇ ਦੱਸਿਆ ਕਿ ਸਨੌਰੀ ਅੱਡੇ ਵਿਖੇ ਕੂੜੇ ਤੋਂ ਖਾਲੀ ਹੋਏ ਰਕਬੇ 'ਚ ਨਿਗਮ ਦੇ ਬਾਗਬਾਨੀ ਵਿੰਗ ਨੇ ਬੂਟੇ ਲਗਾਏ ਹਨ, ਜਿਸ ਨਾਲ ਲੰਮੇ ਸਮੇਂ ਤੋਂ ਕੂੜੇ ਦਾ ਢੇਰ ਬਣੇ ਰਹੇ ਖੇਤਰ ਦੀ ਨੁਹਾਰ ਬਦਲ ਗਈ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਠੋਸ ਕੂੜਾ ਪ੍ਰਬੰਧਨ, ਪਾਣੀ ਦੀ ਬੱਚਤ, ਸਫ਼ਾਈ ਅਤੇ ਆਵਾਜ਼ ਪ੍ਰਦੂਸ਼ਣ ਸਬੰਧੀ ਐਨ.ਜੀ.ਟੀ. ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਐਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕਰਕੇ ਰਿਪੋਰਟ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੋਲ ਜਮਾਂ ਕਰਵਾਈ ਜਾਵੇ ਤਾਂ ਕਿ ਕੌਮੀ ਗਰੀਨ ਟ੍ਰਿਬਿਊਨਲ ਨੂੰ ਸਮੇਂ ਸਿਰ ਜਾਣੂ ਕਰਵਾਇਆ ਜਾ ਸਕੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਐਕਸੀਅਨ ਨਗਰ ਨਿਗਮ ਜੇ.ਪੀ. ਸਿੰਘ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਐਕਸੀਅਨ ਰੋਹਿਤ ਸਿੰਗਲਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

News 17 March,2023
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦਸਿਆ

ਗ: ਬਾਬਾ ਨੋਧ ਸਿੰਘ ਦੇ ਨਜ਼ਦੀਕ ਅੰਤਿਮ ਸਸਕਾਰ ਹੋਇਆ ਅੰਮ੍ਰਿਤਸਰ:- 17 ਮਾਰਚ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁੱਖੀ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਸਿੱਖ ਧਰਮ ਤੇ ਸਿੱਖ ਪਰੰਪਰਾਵਾਂ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਹੀ ਗੁਰਇਤਿਹਾਸ ਤੇ ਸੱਭਿਆਚਾਰ ਦਾ ਦਰਪਣ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਲਈ ਸਦਾ ਯਤਨਸੀਲ ਰਹੇ ਹਨ ਅਤੇ ਉਨ੍ਹਾਂ ਨੇ ਨਿਹੰਗ ਸਿੰਘਾਂ ਦੀ ਚੜ੍ਹਦੀਕਲਾ ਲਈ ਹਮੇਸ਼ਾ ਸਰਬ ਸਾਂਝੇ ਗੁਰਮਤੇ ਅਨੁਸਾਰ ਹੀ ਰੋਲ ਅਦਾ ਕੀਤਾ। ਬਾਬਾ ਗੱਜਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਬੁੱਢਾ ਦਲ ਵੱਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜਾਂ ਲਈ ਵੀ ਬਾਬਾ ਗੱਜਣ ਸਿੰਘ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਗੱਜਣ ਸਿੰਘ ਦਾ ਅਕਾਲ ਚਲਾਣਾ ਖਾਲਸਾ ਪੰਥ ਲਈ ਵੱਡਾ ਘਾਟਾ ਹੈ। ਨਿਹੰਗ ਮੁਖੀ ਨੇ ਬਾਬਾ ਗੱਜਣ ਸਿੰਘ ਦੇ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਨਿਹੰਗ ਸਿੰਘ ਦਲਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਿਛੇ ਸਮੁੱਚੇ ਖਾਲਸਾ ਪੰਥ ਨੂੰ ਇਹ ਅਸਹਿ ਅਕਹਿ ਵਿਛੋੜਾ ਸਹਿਣ ਲਈ ਬਲ ਪ੍ਰਦਾਨ ਕਰਨ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਅੰਤਿਮ ਸਸਕਾਰ ਹੋਣ ਤੋਂ ਪਹਿਲਾਂ ਗ: ਬਾਬਾ ਨੋਧ ਸਿੰਘ ਵਿਖੇ ਅੰਤਿਮ ਦਰਸ਼ਨ ਕੀਤੇ ਅਤੇ ਉਨ੍ਹਾਂ ਦੀ ਦੇਹ ਤੇ ਫੁੱਲਮਾਲਾ ਤੇ ਦੁਸ਼ਾਲਾ ਭੇਟ ਕੀਤਾ। ਇਸ ਮੌਕੇ ਹਜ਼ਾਰਾ ਸੰਗਤਾਂ ਨੇ ਸ਼ੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਦਾਇਗੀ ਦਿਤੀ। ਨਿਹੰਗ ਸਿੰਘਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੀ ਦੇਹ ਤੇ ਫੁੱਲ ਮਾਲਾ ਤੇ ਦੁਸ਼ਾਲੇ ਭੇਟ ਕੀਤੇ। ਉਨ੍ਹਾਂ ਦੇ ਪੰਜ ਤੱਤਕ ਭੂਤਕ ਦੇਹ ਨੂੰ ਅਗਨੀ ਬਾਬਾ ਜੋਗਾ ਸਿੰਘ ਨੇ ਅਰਦਾਸ ਉਪਰੰਤ ਦਿਤੀ। ਇਸ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਸਾਹਿਬ ਸੰਪਰਦਾਇ ਤਰਨਾ ਦਲ ਸੁਰ ਸਿੰਘ, ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾਦਲ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼ ਵਾਲੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਸਰਦਾਰ ਮਨਜੀਤ ਸਿੰਘ ਭੌਮਾ ਧਰਮ ਪ੍ਰਚਾਰ ਕਮੇਟੀ ਦਿਲੀ, ਬਾਬਾ ਰਘੁਬੀਰ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਦਿਲਜੀਤ ਸਿੰਘ ਬੇਦੀ, ਬਾਬਾ ਬਲਦੇਵ ਸਿੰਘ ਢੋਡੀ ਵਿੰਡ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸ਼ਿੰਦਾ ਸਿੰਘ ਭਿਖੀਵਿੰਡ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਅਨੇਕਾਂ ਹੀ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਬਾਬਾ ਗੱਜਣ ਸਿੰਘ ਦੀ ਅੰਤਿਮ ਯਾਤਰਾ ਸਮੇਂ ਹਾਜ਼ਰ ਸਨ। ਯਾਦ ਰਹੇ ਕਿ ਬਾਬਾ ਗੱਜਣ ਸਿੰਘ ਦਿਲ ਦੇ ਰੋਗ ਤੋਂ ਪੀੜ੍ਹਤ ਸਨ ਅਤੇ ਫੋਰਟਿਸ ਐਕਸਕਾਰਟ ਹਸਪਤਾਲ ਵਿਚ ਡਾਕਟਰਾਂ ਦੇ ਜੇਰੇ ਇਲਾਜ ਰਹੇ। ਇਥੇ ਹੀ ਉਨਾਂ੍ਹ ਨੇ ਆਪਣੇ ਅੰਤਿਮ ਸੁਆਸ ਲਏ।

News 17 March,2023
ਡਾ.ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਜਾਰੀ ਕੀਤਾ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੀ ਇਹ ਪਹਿਲਕਦਮੀ ਵਿਭਾਗ ਦੀਆਂ ਪ੍ਰਾਪਤੀਆਂ ਦੇ ਤਿਮਾਹੀ ਰਿਪੋਰਟ ਕਾਰਡ ਵਜੋਂ ਕੰਮ ਕਰੇਗੀ ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ: ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਿਉਂਸਪਲ ਕਸਬਿਆਂ ਦੇ ਵਿਆਪਕ ਵਿਕਾਸ ਲਈ ਯਤਨਸ਼ੀਲ ਹੈ ਅਤੇ ਆਪਣੀਆਂ ਪਹਿਲਕਦਮੀਆਂ ਦੀ ਇੱਕ ਪਾਰਦਰਸ਼ੀ ਢੰਗ ਨਾਲ ਆਮ ਜਨਤਾ ਨੂੰ ਰਿਪੋਰਟ ਕਰਨ ਲਈ ਵਚਨਬੱਧ ਹੈ। “ਇਸ ਨਿਊਜ਼ਲੈਟਰ ਦਾ ਉਦੇਸ਼ ਸਾਰੇ ਸਬੰਧਤ ਹਿੱਸੇਦਾਰਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਨੂੰ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ, ਇਹ ਵਸਨੀਕਾਂ ਨੂੰ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਬਾਰੇ ਜਾਗਰੂਕ ਕਰਨ ਵਿੱਚ ਮਦਦ ਕਰੇਗਾ”, ਡਾ.ਨਿੱਜਰ ਨੇ ਕਿਹਾ ਕਿ ਇਸ ਨਿਊਜ਼ਲੈਟਰ ਵਿੱਚ ਪਾਰਦਰਸ਼ੀ, ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਰਾਜ ਦੇ ਨਾਲ-ਨਾਲ ਯੂਐਲਬੀਜ਼ ਦੁਆਰਾ ਕੀਤੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦੀ ਗੰਭੀਰਤਾ ਨੂੰ ਦਰਸਾਇਆ ਹੈ। . ਹੋਰ ਜਾਣਕਾਰੀ ਦਿੰਦੇ ਹੋਏ, ਡਾ. ਨਿੱਜਰ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਤਿਮਾਹੀ ਨਿਊਜ਼ਲੈਟਰ (ਮਾਰਚ-2023) ਵਿੱਚ ਸਮਾਰਟ ਸਿਟੀ ਮਿਸ਼ਨ, ਅਮਰੁਤ, ਸਵੱਛ ਭਾਰਤ ਮਿਸ਼ਨ, ਐਮ.ਐਸ.ਸੇਵਾ (ਈ-ਗਵਰਨੈਂਸ), ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟਸ (ਪੀ.ਐੱਮ.ਐੱਸ.ਆਈ.ਪੀ.) ਵਰਗੇ ਪ੍ਰਮੁੱਖ ਪ੍ਰੋਜੈਕਟਾਂ ਅਧੀਨ ਪ੍ਰਗਤੀ ਦੀ ਰਿਪੋਰਟ ਦਿੱਤੀ ਗਈ ਹੈ। . “ਇਸ ਤੋਂ ਇਲਾਵਾ, ਵਿਸ਼ਵ ਬੈਂਕ/ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ, ਜੀਆਈਐਸ-ਸਮਰੱਥ ਭੂ-ਸਥਾਨਕ ਯੋਜਨਾਬੰਦੀ, ਸ਼ਹਿਰੀ ਟਰਾਂਸਪੋਰਟ (ਬੱਸ ਰੈਪਿਡ ਟ੍ਰਾਂਜ਼ਿਟ ਸਿਸਟਮ - ਬੀਆਰਟੀਐਸ), ਸ਼ਹਿਰੀ ਗਰੀਬਾਂ ਲਈ ਰਿਹਾਇਸ਼, ਕਿਫਾਇਤੀ ਹਾਊਸਿੰਗ ਪ੍ਰੋਜੈਕਟ, ਕਰੈਡਿਟ ਲਿੰਕ ਸਬਸਿਡੀ ਸਕੀਮ, ਸ਼ਹਿਰੀ ਆਜੀਵਿਕਾ ਮਿਸ਼ਨਾਂ ਬਾਰੇ ਜਾਣਕਾਰੀ, ਕਾਰੋਬਾਰੀ ਪ੍ਰਕਿਰਿਆ ਰੀ-ਇੰਜੀਨੀਅਰਿੰਗ ਅਤੇ ਮਿਊਂਸੀਪਲ ਫਾਇਰ ਸੇਵਾਵਾਂ ਨੂੰ ਵੀ ਇਸ ਨਿਊਜ਼ਲੈਟਰ ਵਿੱਚ ਲਿਆ ਗਿਆ ਹੈ”, ਉਨ੍ਹਾਂ ਅੱਗੇ ਕਿਹਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੇ ਅਮਰੂਤ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀਜ਼.) ਨੂੰ ਪ੍ਰਦਾਨ ਕੀਤੀ ਵਿੱਤੀ ਸਹਾਇਤਾ ਨੂੰ ਵੀ ਉਜਾਗਰ ਕੀਤਾ ਹੈ ਅਤੇ ਈ-ਗਵਰਨੈਂਸ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਜਿਵੇਂ ਕਿ ਗੈਰ-ਖਤਰਨਾਕ ਵਪਾਰਾਂ ਲਈ ਵਪਾਰਕ ਲਾਇਸੰਸ ਤੁਰੰਤ ਜਾਰੀ ਕਰਨ, ਪਬਲਿਕ ਵਰਕਸ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ ਅਤੇ ਏਕੀਕ੍ਰਿਤ ਵਿੱਤੀ ਪ੍ਰਬੰਧਨ ਪ੍ਰਣਾਲੀ ਦਾ ਵੀ ਜ਼ਿਕਰ ਕੀਤਾ ਹੈ। ਇਸ ਮੌਕੇ ਸ੍ਰੀ ਵਿਵੇਕ ਪ੍ਰਤਾਪ ਸਿੰਘ, ਆਈ.ਏ.ਐਸ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਸ੍ਰੀਮਤੀ ਈਸ਼ਾ ਕਾਲੀਆ, ਆਈ.ਏ.ਐਸ, ਮੁੱਖ ਕਾਰਜਕਾਰੀ ਅਧਿਕਾਰੀ-ਪੀ.ਐਮ.ਆਈ.ਡੀ.ਸੀ., ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐਸ, ਡਾਇਰੈਕਟਰ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

News 16 March,2023
ਸ਼ਹੀਦੀ ਸ਼ਤਾਬਦੀ ਸਮੇਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ

ਯਾਦਗਾਰੀ ਸਿੱਕੇ ਤੇ ਕਿਤਾਬਾਂ ਜਾਰੀ ਕੀਤੀਆਂ ਸਮੂਹ ਜਥੇਬੰਦੀਆਂ ਦਾ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵੱਲੋਂ ਸਨਮਾਨ ਅੰਮ੍ਰਿਤਸਰ:- 13 ਮਾਰਚ - ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤੀਜੇ ਪੜ੍ਹਾ ਦਾ ਸਮਾਗਮ ਅੱਜ ਛਾਉਣੀ ਬੁੱਢਾ ਦਲ ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ ਜਿਸ ਵਿਚ ਸ਼੍ਰੋਮਣੀ ਕਮੇਟੀ, ਦਿਲੀ ਕਮੇਟੀ, ਗੁ: ਬੋਰਡ ਹਜ਼ੂਰ ਸਾਹਿਬ ਅਤੇ ਵੱਡੀ ਗਿਣਤੀ ਸਿੱਖ ਸੰਪਰਦਾਵਾਂ, ਸੰਸਥਾਵਾਂ ਨਿਹੰਗ ਸਿੰਘ ਦਲਾਂ ਨੇ ਵੱਧ ਚੜ੍ਹ ਕੇ ਹਾਜ਼ਰੀ ਭਰੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆ ਕਿਹਾ ਬੁੱਢਾ ਦਲ ਦੇ ਚੌਥੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਤੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਦੇ ਦੌੋ ਚਰਾਹਿਆਂ ਵਿਚ ਵਿਸ਼ੇਸ਼ ਘੋੜ ਸਵਾਰ ਬੁੱਤ ਲਗਾਏ ਹਨ, ਇਨ੍ਹਾਂ ਦਾ ਸਿੱਖ ਇਤਿਹਾਸ ਵਿਚ ਬਹੁਤ ਹੀ ਸਤਿਕਾਰ ਯੋਗ ਸਥਾਨ ਹੈ ਅਤੇ ਇਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੈ। ਜਥੇਦਾਰ ਨੇ ਕਿਹਾ ਇਨ੍ਹਾਂ ਦੀਆਂ ਘਾਲੀਆਂ ਘਾਲਾਂ ਕਾਰਨ ਹੀ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ ਹੈ। ਹਰ ਸਿੱਖ ਉਸ ਤੇ ਮਾਣ ਕਰਦਾ ਹੈ ਬੁੱਢਾ ਦਲ ਦੇ ਜਥੇਦਾਰ ਹੀ ਅਕਾਲ ਤਖ਼ਤ ਦੇ ਮੁਖੀ ਹੋਇਆ ਕਰਦੇ ਸਨ ਬਹੁਤ ਬਿਖੜੇ ਸਮੇਂ ਕੌਮ ਦੀ ਅਗਵਾਈ ਕੀਤੀ ਹੈ ਇਨ੍ਹਾਂ ਦਾ ਜਿਨ੍ਹਾਂ ਵੀ ਸਨਮਾਨ ਹੋਵੇ ਥੋੜਾ ਹੈ। ਬੁੱਢਾ ਦਲ ਵੱਲੋਂ ਅਕਾਲੀ ਜੀ ਦੀ ਮਨਾਈ ਗਈ ਸ਼ਤਾਬਦੀ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ ਹੋਵੇਗੀ। ਤਖ਼ਤ ਸ੍ਰੀ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਵੱਲੋਂ ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ ਨੇ ਸੰਬੋਧਨ ਕਰਦਿਆ ਕਿਹਾ ਕਿ ਅਰਦਾਸ ਵਿਚ ਬਹੁਤ ਵੱਡੀ ਸ਼ਕਤੀ ਹੈ। ਹਰ ਸਿੱਖ ਦੀ ਅਰਦਾਸ ਅਕਾਲ ਪੁਰਖ ਸੁਣਦਾ ਤੇ ਪ੍ਰਵਾਨ ਕਰਦਾ ਹੈ। ਉਸ ਤੇ ਨਿਸ਼ਠਾ ਰੱਖਣ ਵਾਲੇ ਸੇਵਕਾਂ ਵੱਲੋਂ ਕੀਤੀ ਅਰਦਾਸ ਵਿਰਥਾ ਨਹੀਂ ਜਾਂਦੀ ਅਕਾਲੀ ਜੀ ਏਸੇ ਅਰਦਾਸ ਦੇ ਪਹਿਰੇਦਾਰ ਸਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਗ੍ਰੇਵਾਲ, ਦਿਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ, ਗੁਰਦੁਆਰਾ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਡਾ. ਪਰਮਿੰਦਰ ਸਿੰਘ ਪਸਰੀਚਾ ਵੱਲੋਂ ਸ. ਸਰਨ ਸਿੰਘ ਸੋਢੀ ਸੁਪਰੀਡੈਂਟ, ਸ. ਕਪੂਰ ਸਿੰਘ ਸਕੱਤਰ, ਸ. ਜਤਿੰਦਰ ਸਿੰਘ ਗਾਗਰੀਆ, ਸ. ਰਵਿੰਦਰ ਸਿੰਘ ਬੁਗੰਈ, ਸ. ਨਰਿੰਦਰ ਸਿੰਘ ਚਿਰਾਗੀਆ, ਸ. ਇੰਦਰਪਾਲ ਸਿੰਘ ਫੌਜੀ, ਨਾਨਕਸਰ ਸੰਪਰਦਾ ਵੱਲੋਂ ਭਾਈ ਤੇਜਿੰਦਰ ਸਿੰਘ ਜਿੰਦੂ, ਨਿਰਮਲੇ ਸੰਪਰਦਾ ਵੱਲੋਂ ਬਾਬਾ ਤੇਜਾ ਸਿੰਘ ਗੁਰੂਸਰ ਖੁਡਾ ਕੁਰਾਲਾ ਅਤੇ ਵਿਰਸਾ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਸ਼ੇਸ਼ ਤੋਰ ਤੇ ਸੰਬੌਧਨ ਕੀਤਾ। ਸਮੂਹ ਨਿਹੰਗ ਸਿੰਘਾਂ ਵੱਲੋਂ ਬਾਬਾ ਬਿਧੀਚੰਦ ਸਾਹਿਬ ਸੰਪਰਦਾ ਤਰਨਾ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਕਿਹਾ ਕਿ ਬੁੱਢਾ ਦਲ ਵੱਲੋਂ ਕੀਤੇ ਕਾਰਜ ਪ੍ਰਸ਼ੰਸਾ ਜਨਕ ਹਨ। ਨਿਹੰਗ ਸਿੰਘਾਂ ਦੇ ਇਤਿਹਾਸ ਨੂੰ ਅੱਗੇ ਤੋਰਨ ਲਈ ਉਨ੍ਹਾਂ ਬਾਬਾ ਬਲਬੀਰ ਸਿੰਘ ਨੂੰ ਵਧਾਈ ਦਿਤੀ। ਮਿਸਲ ਸ਼ਹੀਦਾ ਤਰਨਾਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਗੱਜਣ ਸਿੰਘ ਵੱਲੋਂ ਬਾਬਾ ਗੁਰਵਿੰਦਰ ਸਿੰਘ ਨੰਗਲੀ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਨੇ ਸੰਬੋਧਨ ਕੀਤਾ। ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਗਿਆਨੀ ਸ਼ੇਰ ਸਿੰਘ ਅੰਬਾਲਾ, ਬਾਬਾ ਬੰਤਾ ਸਿੰਘ ਮੰੁਡਾ ਪਿੰਡ ਕਥਾਵਾਚਕ, ਡਾ. ਬੀਬੀ ਸਤਿਪ੍ਰੀਤ ਕੌਰ, ਭਾਈ ਗੁਰਪ੍ਰੀਤ ਸਿੰਘ ਲਾਡਰਾਂ ਵਾਲੇ, ਭਾਈ ਮਹਿਲ ਸਿੰਘ ਦੇ ਢਾਡੀ ਜਥਿਆਂ ਨੇ ਅਕਾਲੀ ਫੂਲਾ ਸਿੰਘ ਦੀਆਂ ਵਾਰਾਂ ਗਾ ਕੇ ਪੂਰਾ ਬੀਰ ਰੱਸ ਦਾ ਰੰਗ ਬੰਨਿਆ। ਨਿਹੰਗ ਮੇਜਰ ਸਿੰਘ, ਭਾਈ ਮਨਜੀਤ ਸਿੰਘ ਭੂਰਾ ਕੋਨਾ, ਬਾਬਾ ਅਵਤਾਰ ਸਿੰਘ ਧੂਰਕੋਟ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬਾਬਾ ਬਲਬੀਰ ਸਿੰਘ ਅਕਾਲੀ, ਬਾਬਾ ਨਾਗਰ ਸਿੰਘ, ਬਾਬਾ ਗੁਰਚਰਨ ਸਿੰਘ ਗ੍ਰੇਵਾਲ ਜਨਰਲ ਸਕੱਤਰ ਨੇ ਸਾਂਝੇ ਤੌਰ ਤੇ ਪੰਥ ਦੇ ਪ੍ਰਸਿਧ ਸਿੱਖ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਸਬੰਧੀ ਤਿਆਰ ਕੀਤਾ “ਨਿਹੰਗ ਸਿੰਘ ਸੰਦੇਸ਼” ਰਸਾਲਾ, “ਛਾਉਣੀ ਬੁੱਢਾ ਦਲ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਦਾ ਸੰਖੇਪ ਇਤਿਹਾਸ” ਅਤੇ “ਅਰਦਾਸੇ ਦੇ ਪਹਿਰੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ” ਵਿਸ਼ੇਸ਼ ਕਿਤਾਬਾਂ ਰਲੀਜ਼ ਕੀਤੀਆਂ। ਇਸੇ ਮੰਚ ਤੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦੇ ਯਾਦਗਾਰੀ ਸਿੱਕੇ ਬਾਬਾ ਗੱਜਣ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਗੁਰਦੇਵ ਸਿੰਘ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸਾਂਝੇ ਤੌਰ ਤੇ ਰਲੀਜ਼ ਕੀਤੇ। ਭਾਈ ਅਮਨਦੀਪ ਸਿੰਘ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਅਤੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਆਪਣੇ ਸਾਥੀਆਂ ਸਮੇਤ ਗੁਰਬਾਣੀ ਦਾ ਰਸਭਿੰਨਾ ਮਨੋਹਰ ਕੀਰਤਨ ਕੀਤਾ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਪੁਜੀਆਂ ਸਮੂਹ ਪ੍ਰਮੁੱਖ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ। ਤਖ਼ਤ ਸ੍ਰੀ ਹਜ਼ੂਰ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਵੱਲੋਂ ਪੁਜੇ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੂੰ ਸਨਮਾਨਤ ਕੀਤਾ। ਮੁਸਲਮਾਨ ਭਾਈਚਾਰੇ ਦੀ ਅਹਿਮਦੀਆ ਜਮਾਤ ਕਾਦੀਆ ਵੱਲੋਂ ਜਨਾਬ ਤਨਵੀਰ ਅਹਿਮਦ, ਨਸੀਨ ਖਾਂ ਅਹਿਮਦ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਗਿਆਨੀ ਪ੍ਰਿਤਪਾਲ ਸਿੰਘ ਕਥਾਵਾਚਕ ਪਟਿਆਲਾ, ਬਾਬਾ ਭੁਪਿੰਦਰ ਸਿੰਘ ਪਟਿਆਲੇ ਵਾਲੇ। ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਅਤੇ ਸੰਤ ਬਾਬਾ ਸੁਲੱਖਣ ਸਿੰਘ ਪੰਜਵੜ ਵਾਲਿਆਂ ਨੇ ਗੁਰੂ ਕੇ ਅਤੁੱਟ ਲੰਗਰਾਂ ਦੀ ਸੇਵਾ ਕੀਤੀ। ਸੰਤ ਬਾਬਾ ਗੁਰਦਰਸ਼ਨ ਸਿੰਘ ਨਾਨਕਸਰ ਵਾਲੇ, ਬਾਬਾ ਅਵਤਾਰ ਸਿੰਘ ਧੂਰਕੋਟ, ਬਾਬਾ ਬਲਬੀਰ ਸਿੰਘ ਮੁਛਲ, ਬਾਬਾ ਹਰਜਿੰਦਰ ਰੋਲੀ ਵਾਲੇ, ਸੰਤ ਬਾਬਾ ਅਵਤਾਰ ਸਿੰਘ ਟਿੱਬੀ ਵਾਲੇ, ਬਾਬਾ ਬਲਦੇਵ ਸਿੰਘ ਮਿਸਲ ਸ਼ਹੀਦਾਂ ਬਾਬਾ ਜੀਵਨ ਸਿੰਘ, ਸੰਤ ਜਗਜੀਤ ਸਿੰਘ ਲੋਪੋ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ, ਬਾਬਾ ਬਲਦੇਵ ਸਿੰਘ ਮੁਸਤਰਾਪੁਰ ਵਾਲੇ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬੀਰਾ ਸਿੰਘ ਵਡਾਲੀ, ਸ਼. ਹਰਵਿੰਦਰ ਸਿੰਘ ਖਾਲਸਾ ਬਠਿੰਡਾ, ਸ. ਮਨਜੀਤ ਸਿੰਘ ਭੋਮਾ ਧਰਮ ਪ੍ਰਚਾਰ ਕਮੇਟੀ ਦਿਲੀ, ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ, ਬਾਬਾ ਬੁਧ ਸਿੰਘ ਨਿੱਕੇ ਘੁੰਮਣ ਵਾਲੇ, ਗਿਆਨੀ ਹਰਦੀਪ ਸਿੰਘ ਦਮਦਮੀ ਟਕਸਾਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਪਿੰਦਰ ਸਿੰਘ ਸਤਲਾਣੀ, ਸ. ਹਰਪਾਲ ਸਿੰਘ ਭਾਟੀਆ ਪ੍ਰਧਾਨ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਮੱਧ ਪ੍ਰਦੇਸ਼। ਬਾਬਾ ਚਰਨ ਸਿੰਘ ਇੰਗਲੈਂਡ, ਭਾਈ ਮੋਹਕਮ ਸਿੰਘ, ਬਾਬਾ ਗੁਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ, ਡੇਰਾ ਬਾਬਾ ਮਹਾਰਾਜ ਸਿੰਘ, ਭਾਈ ਚੜ੍ਹਤ ਸਿੰਘ ਸਿੱਖ ਸਟੇਟ ਫੈਡਰੇਸ਼ਨ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਬਲਵਿੰਦਰ ਸਿੰਘ ਰੋਡੇ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਸੁਖਵਿੰਦਰ ਸਿੰਘ ਮੌਰ, ਗਿਆਨੀ ਭਗਵਾਨ ਸਿੰਘ ਜੌਹਲ ਨੇ ਇਤਿਹਾਸਕ ਪੱਖ ਤੋਂ ਸਟੇਜ ਦੀ ਸੇਵਾ ਬਾਖੂਬੀ ਨਿਭਾਈ।

News 13 March,2023
ਵਿਸ਼ਵ ਜਾਗ੍ਰਤੀ ਮਿਸ਼ਨ ਵੱਲੋਂ ਸਤਿਸੰਗ ਦੇ ਦੂਸਰੇ ਦਿਨ ਵੀ ਕੀਤੀ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ

ਮਹਾਰਾਣੀ ਪ੍ਰਨੀਤ ਕੌਰ, ਸੁਰਜੀਤ ਰੱਖੜਾ, ਸੰਜੀਵ ਬਿੱਟੂ, ਸੁਰਜੀਤ ਅਬਲੋਵਾਲ ਸਮੇਤ ਉੱਚ ਸਖਸ਼ੀਅਤਾਂ ਨੇ ਭਰੀ ਹਾਜਰੀ ਪਟਿਆਲਾ, 10 ਮਾਰਚ : ਵਿਸ਼ਵ ਜਾਗ੍ਰਤੀ ਮਿਸ਼ਨ ਵੱਲੋਂ ਰਾਜਪੁਰਾ ਵਿਖੇ ਕਰਵਾਏ ਜਾ ਰਹੇ ਵਿਰਾਟ ਭਗਤੀ ਸਤਿਸੰਗ ਦੇ ਦੂਸਰੇ ਦਿਨ ਵੀ ਹਜਾਰਾਂ ਸੰਗਤਾਂ ਨੇ ਜਿੱਥੇ ਸ਼ਿਰਕਤ ਕੀਤੀ, ਊੱਥੇ ਵਿਸ਼ੇਸ਼ ਤੌਰ 'ਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੇਅਰ ਸੰਜੀਵ ਬਿੱਟੂ, ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ ਸਮੇਤ ਹੋਰ ਵੀ ਉੱਚ ਸਖਸ਼ੀਅਤਾਂ ਨੇ ਹਾਜਰੀ ਭਰੀ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਡੀਐਸਪੀ ਕ੍ਰਿਸ਼ਨ ਕੁਮਾਰ ਪੈਂਥੇ ਨੇ ਵੀ ਸੁਧਾਂਸ਼ੂ ਜੀ ਮਹਾਰਾਜ ਤੋਂ ਆਸ਼ੀਰਵਾਦ ਲਿਆ ਅਤੇ ਹੋਰ ਵੀ ਬਹੁਤ ਸਾਰੇ ਅਧਿਕਾਰੀਆਂ ਨੇ ਹਾਜਰੀ ਭਰੀ। ਇਸ ਮੌਕੇ ਵਿਸ਼ਵ ਜਾਗ੍ਰਤੀ ਮਿਸ਼ਨ ਪਟਿਆਲਾ ਮੰਡਲ ਦੇ ਜ਼ਿਲਾ ਪ੍ਰਧਾਨ ਅਜੈ ਅਲੀਪੁਰੀਆ ਨੇ ਦੱਸਿਆ ਕਿ ਸੁਧਾਂਸ਼ੂ ਜੀ ਮਹਾਰਾਜ ਦਾ ਸਤਿਸੰਗ ਸੁਣਨ ਪੂਰੇ ਪੰਜਾਬ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਲੲਂ ਅਸੀਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਆਖਿਆ ਿਕ 12 ਮਾਰਚ ਤੱਕ ਸਤਿਸੰਗ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਸ੍ਰੀ ਸ਼ੁਧਾਂਸ਼ੂ ਜੀ ਮਹਾਰਾਜ ਸਰਬਤ ਦੇ ਭਲੇ ਲਈ ਅਤੇ ਉਸ ਪ੍ਰਮਾਤਮਾ ਦੀ ਬੰਦਗੀ ਦੀ ਕਥਾ ਸੰਗਤਾਂ ਨੂੰ ਸੁਨਾ ਰਹੇ ਹਨ। - ਵਿਸ਼ਵ ਜਾਗ੍ਰਤੀ ਮਿਸ਼ਨ ਨੇ ਹਮੇਸ਼ਾ ਹੀ ਮਨੁੱਖਤਾ ਦੀ ਭਲਾਈ ਲਈ ਕਾਰਜ ਕੀਤੇ: ਸੁਰਜੀਤ ਰੱਖੜਾ; ਇਸ ਮੌਕੇ ਗਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਵਿਸਵ ਜਾਗ੍ਰਤੀ ਮਿਸ਼ਨ ਹਮੇਸ਼ਾ ਹੀ ਮਨੁੱਖਤਾ ਦੀ ਭਲਾਈ ਲਈ ਕਾਰਜ ਕੀਤੇ ਹਨ। ਉਨ੍ਹਾਂ ਆਖਿਆ ਕਿ ਪਟਿਆਲਾ ਮੰਡਲ ਦੇ ਪ੍ਰਧਾਨ ਅਜੈ ਅਲੀਪੁਰੀਆ ਤੇ ਵੁਨ੍ਹਾਂ ਦੀ ਸਮੁੱਚੀ ਟੀਮ ਪਟਿਆਲਾ ਵਿੱਚ ਵੱਡੇ ਪੱਧਰ ਤੇ ਸ਼ਲਾਘਾਯੋਗ ਕਾਰਜ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਮੁਫਤ ਸਿੱਖਿਆ ਦਾ ਟੀਚਾ ਅਜੈ ਅਲੀਪੁਰੀਆ ਤੇ ਉਨ੍ਹਾਂ ਦੀ ਟੀਮ ਚਲਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ 'ਤੇ ਸੇਧ ਮਿਲਦੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਸੁਧਾਂਸੂ ਜੀ ਮਹਾਰਜ ਆਪਣੇ ਪ੍ਰਵਚਨਾਂ ਰਾਹੀਂ ਦੁਨੀਆ ਨੂੰ ਸੁਧਾਰ ਰਹੇ ਹਨ।

News 11 March,2023
- ਸਿੱਖ ਇਤਿਹਾਸ ਅੰਦਰ ਸ਼ਾਨਾਮੱਤੀ ਗਵਾਹੀ ਭਰਦਾ ਹੋਲਾ ਮਹੱਲਾ : ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਹੋਲੇ ਮਹੱਲੇ ਅਤੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਧਾਰਮਕ ਸਮਾਗਮ ਪਟਿਆਲਾ, 7 ਮਾਰਚ : ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਹੋਲੇ ਮਹੱਲੇ ਅਤੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਧਾਰਮਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਦੀਵਾਨਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਇਸ ਦੌਰਾਨ ਸੰਤ ਅਮਰਜੀਤ ਸਿੰਘ ਸਲਾਹਪੁਰ ਅਤੇ ਭਾਈ ਗੁਰਦੀਪ ਸਿੰਘ ਮੁੱਖ ਪ੍ਰਬੰਧਕ ਸੰਤ ਕੰਬਲੀ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਸਿੱਖ ਇਤਿਹਾਸ ਅੰਦਰ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਹੋਲਾ ਮਹੱਲਾ ਖਾਲਸਾ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ ਅਤੇ ਦਸਮੇਸ਼ ਪਿਤਾ ਦੀ ਅਪਾਰ ਬਖਸ਼ਿਸ਼ ਸਦਕਾ ਹੋਲਾ ਮਹੱਲਾ ਦੇ ਤਿਉਹਾਰ ਮਨਾਇਆ ਜਾਣ ਲੱਗਾ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਖਾਲਸਾ ਪੰਥ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਅਤੇ ਇਸ ਦੌਰਾਨ ਨਿਹੰਗ ਸਿੰਘ ਫੌਜਾਂ ਵੀ ਜੰਗਜੂ ਕਰਤੱਬ ਦਿਖਾਉਂਦੀਆਂ ਹਨ, ਜੋ ਸ਼ਾਨਾਮੱਤੇ ਇਤਿਹਾਸ ਦੀ ਗਵਾਹੀ ਭਰਦਾ ਹੈ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਇੰਮਪੂਰਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਵੀ ਹਾਜ਼ਰੀ ਭਰੀ, ਜਿਨ੍ਹਾਂ ਦਾ ਸੰਤ ਮਹਾਂਪੁਰਸ਼ਾਂ ਵੱਲੋਂ ਚੇਅਰਮੈਨ ਹੋਰਨਾਂ ਦਾ ਵਿਸ਼ੇਸ਼ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ ਪਟਿਆਲਾ, ਬੀਬਾ ਸਵੀਤੋਜ ਕੌਰ ਢਿੱਲੋਂ ਦੋਵਾਂ ਦਾ ਵੀ ਵਿਸ਼ੇਸ਼ ਸਨਮਾਨਤ ਕੀਤਾ। ਇਸ ਦੌਰਾਨ ਸੁਰਿੰਦਰ ਸਿੰਘ ਸ਼ਾਹੀ, ਗੁਰਮੀਤ ਸਿੰਘ ਬਿੱਟੂ ਸਲੇਮਪੁਰਾ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਤੋਂ ਇਲਾਵਾ ਇਲਾਕੇ ਦੀ ਵੱਡੀ ਗਿਣਤੀ ਵਿਚ ਸੰਗਤਾਂ ਤੇ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ। ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ ਇੰਮਪੂਰਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ਰਮਾ ਨੂੰ ਸਨਮਾਨਤ ਕਰਦੇ ਹੋਏ, ਨਾਲ ਹਨ ਭਾਈ ਗੁਰਦੀਪ ਸਿੰਘ ਅਤੇ ਹੋਰ

News 07 March,2023
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਿੰਗਲ ਯੂਜ ਪਲਾਸਟਿਕ ਮੁਕਤ ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵੱਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ :ਡਾ ਇੰਦਰਬੀਰ ਸਿੰਘ ਨਿੱਜਰ

ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 6 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮੁਹੱਲਾ ਮਹੋਤਸਵ 6 ਤੋਂ 8 ਮਾਰਚ ਤੱਕ ਸਿੰਗਲ ਯੂਜ ਪਲਾਸਟਿਕ ਮੁਕਤ (ਐਸਯੂਪੀ ਫਰੀ) ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਹੋਲਾ ਮੁਹੱਲਾ ਮਹੋਤਸਵ ਵਿੱਚ ਤਕਰੀਬਨ 40 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ ਅਤੇ 350 ਤੋਂ ਵੱਧ ਲੰਗਰ ਲਗਾਏ ਜਾ ਰਹੇ ਹਨ। ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਰਾਜ ਨੂੰ ਸਿੰਗਲ ਯੂਜ ਪਲਾਸਟਿਕ ਤੋਂ ਮੁਕਤ ਕਰਨਾ, ਕੂੜੇ ਦਾ ਸਹੀ ਪ੍ਰਬੰਧਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਹੈ। ਇਸ ਉਦੇਸ਼ ਨੂੰ ਪੁਰਾ ਕਰਨ ਲਈ ਕੂੜੇ ਵਾਲੀ ਥਾਂ ਤੋਂ ਹੀ ਗਿੱਲਾ ਅਤੇ ਸੁੱਕਾ ਕੁੜਾ ਵੱਖ ਵੱਖ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗਿੱਲੇ ਅਤੇ ਸੂੱਕੇ ਕੂੜੇ ਨੂੰ ਐਮ ਆਰ ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਕੇ ਇਸਦੀ ਖਾਦ ਬਣਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਮੁਕਤ ਅਤੇ ਜ਼ੀਰੋ ਵੇਸਟ ਲੈਂਡਫਿਲ ਦੇ ਉਦੇਸ਼ ਨੂੰ ਹਾਸਲ ਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੂਰੇ ਮੇਲਾ ਖੇਤਰ ਨੂੰ 8 ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਨੇ ਕਿਹਾ ਸੂਬੇ ਦੀਆਂ 14 ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਤੋਂ ਸੈਨਟਰੀ ਇੰਸਪੈਕਟਰ, ਸੀਵਰਮੈਨ ਅਤੇ ਸਫਾਈ ਸੇਵਕਾਂ ਦੀਆਂ ਟੀਮਾਂ ਸਮੇਤ ਸਾਜ਼ੋ ਸਮਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਮੌਕੇ ਸਾਫ਼ ਸਫ਼ਾਈ ਦੇ ਉਦੇਸ਼ ਦੇ ਸਨਮੁੱਖ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਗੈਰ ਸਰਕਾਰੀ ਸੰਸਥਾਵਾਂ, ਕਾਲਜਾਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ 200 ਵਾਲੰਟੀਅਰ ਟੀਮਾਂ ਵੱਲੋਂ ਲੋਕਾਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਜ਼ੀਰੋ ਵੇਸਟ ਟੂ ਲੈਂਡਫਿਲ ਬਾਰੇ ਜਾਗਰੂਕ ਕਰਨ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਾਤ ਵੇਲੇ ਅਤੇ ਦਿਨ ਵੇਲੇ ਵੱਖ-ਵੱਖ ਸਫਾਈ ਟੀਮਾਂ ਦੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਇਹ ਸਫਾਈ ਟੀਮਾਂ ਰਾਤ ਨੂੰ ਹੀ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਐਮ.ਆਰ.ਐਫ ਮਸ਼ੀਨਾਂ ਰਾਹੀਂ ਕੰਪੋਸਟ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਵੇਸਟੇਜ ਨਾਲ ਮੁੜ ਤਿਆਰ ਕੀਤੀਆਂ ਵਸਤਾਂਵਾ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹੋਲਾ ਮੁਹੱਲਾ ਮਹੋਤਸਵ ਵੇਲੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ 4 ਮਕੈਨੀਕਲ ਸਵੀਪਿੰਗ ਮਸ਼ੀਨਾਂ ਦੀ ਵਰਤੋਂ ਵੀ ਕੀਤੀ ਜਾਵੇਗੀ।

News 06 March,2023
ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ 'ਚ ਵੀ ਕੀਤੀ ਸ਼ਿਰਕਤ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਲਈ ਕੀਤੀ ਅਰਦਾਸ

ਅਧਿਕਾਰੀਆਂ ਨੂੰ ਪਵਿੱਤਰ ਨਗਰੀ ਦੇ ਦਰਸ਼ਨਾਂ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਸ੍ਰੀ ਅਨੰਦਪੁਰ ਸਾਹਿਬ, 6 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਇਹ ਵੀ ਕਾਮਨਾ ਕੀਤੀ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਬਰਕਰਾਰ ਰਹੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਜੋ ਆਮ ਤੌਰ 'ਤੇ ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦਾ ਪ੍ਰਤੀਕ ਹੈ, ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ਉਤੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਦੀ ਸਥਾਪਨਾ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਲ 1665 ਵਿੱਚ ਕੀਤੀ ਸੀ, ਜਿਨ੍ਹਾਂ ਨੇ ਮਨੁੱਖੀ ਕਦਰਾਂ-ਕੀਮਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਪਾਵਨ ਅਸਥਾਨ ਖਾਲਸੇ ਦੀ ਜਨਮ ਭੂਮੀ ਵੀ ਹੈ ਕਿਉਂਕਿ ਸਾਲ 1699 ਵਿਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ 'ਤੇ ਇਸ ਪਵਿੱਤਰ ਧਰਤੀ ਉੱਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਹੀ ਪੰਜਾਬੀਆਂ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਇਸ ਤਿਉਹਾਰ ਮੌਕੇ ਵੱਖ-ਵੱਖ ਵਰਗਾਂ ਦੇ ਲੋਕ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਵਾਸਤੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ਵ ਪੱਧਰੀ ਅਤੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਰਵਾਇਤੀ ਤਿਉਹਾਰ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਦੇ ਰੰਗਾਂ ਨਾਲ ਮਨਾਉਂਦੇ ਹਨ। ਮੁੱਖ ਮੰਤਰੀ ਨੇ ਸ਼ਰਧਾਲੂਆਂ ਲਈ ਟ੍ਰੈਫਿਕ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਲਈ ਵਿਸਥਾਰਤ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਸਹਿਣਸ਼ੀਲਤਾ ਦੀਆਂ ਭਾਵਨਾਵਾਂ ਨੂੰ ਦਰਸਾਉਣ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਗਮ ਨੂੰ ਸਮੂਹਿਕ ਤੌਰ 'ਤੇ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ।

News 06 March,2023
ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋਂ ਕਰਵਾਏ ਜਪ ਤਪ ਸਮਾਗਮ 'ਚ ਪੁੱਜੀਆਂ ਹਜਾਰਾਂ ਸੰਗਤਾਂ

- ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ ਪੁੱਜੀਆਂ ਸੰਗਤਾਂ ਦਾ ਧੰਨਵਾਦ - ਮੈਡੀਕਲ ਅਤੇ ਖੂਨਦਾਨ ਕੈਂਪ ਵੀ ਲਗਾਇਆ ਪਟਿਆਲਾ, 3 ਮਾਰਚ : ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਸ਼ਹੀਦ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਅੱਜ ਜਪ-ਤਪ ਸਮਾਗਮ ਅਤੇ ਮਹਾਨ ਕੀਰਤਨ ਦਰਬਾਰ ਦਾ ਆਯੋਜਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਸੰਗਤਾਂ ਨੇ ਆਪਣੀਆਂ ਹਾਜਰੀਆਂ ਭਰੀਆਂ। ਇਸ ਮੌਕੇ ਪੁੱਜੀਆਂ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜਰੀ ਭਰੀ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਸ ਮੌਕੇ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਉਦਘਾਟਲ ਵੀ ਕੀਤਾ। ਇਸ ਮੌਕੇ ਸਮਾਗਮ ਦੌਰਾਨ ਜਿੱਥੇ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਿਆ ਗਿਆ, ਉੱਥੇ ਲੋਕਾਂ ਲਈ ਮੁਫ਼ਤ ਮੈਡੀਕਲ ਅਤੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ। ਇਨ੍ਹਾਂ ਕੈਂਪਾਂ ਵਿੱਚ ਡਾ. ਦੀਪਇੰਦਰ ਸਿੰਘ, ਡਾ. ਰਾਹੁਲ ਮਦਾਨ, ਡਾ. ਅਜੇ ਗੁਪਤਾ, ਡਾ. ਵਿਵਨੀਤ ਸਿੰਘ, ਡਾ. ਸੁਨੀਲ ਆਰੀਆ ਆਦਿ ਨੇ ਲੋਕਾਂ ਦਾ ਮੁਫਤ ਚੈਕਅਪ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਨੂੰ ਲਗਾਉਣ ਲਈ ਵਿਸ਼ੇਸ਼ ਸਹਿਯੋਗ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਕੋਹਲੀ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਦਿੱਤਾ ਗਿਆ ਹੈ। ਜਪ ਤਪ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਭਾਈ ਰਾਜਿੰਦਰ ਪਾਲ ਸਿੰਘ, ਭਾਈ ਸਤਿੰਦਰ ਪਾਲ ਸਿੰਘ, ਭਾਈ ਬਲਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਜੋਗਿਦਰ ਸਿੰਘ ਤੇ ਸਤਨਾਮ ਸਿੰਘ ਸਮੇਤ ਹੋਰ ਵੀ ਬਹੁਤ ਸਾਰੇ ਹਜੂਰੀ ਰਾਗੀ ਜਥਿਆਂ ਨੇ ਹਾਜਰੀ ਭਰੀ ਤੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਰਣਜੀਤ ਸਿੰਘ ਚੰਢੋਕ, ਗੁਰਸ਼ਰਨ ਸਿੰਘ, ਗੁਰਿੰਦਰ ਸਿੰਘ, ਗੁਰਿੰਦਰ ਪਾਲ ਸਿੰਘ, ਮਨੀ, ਪੈਰੀ, ਰਾਜੂ ਸਾਹਨੀ, ਹਨੀ ਲੂਥਰਾ, ਸਰਬਜੀਤ ਸਿੰਘ ਆਦਿ ਸੇਵਾਦਾਰ ਮੌਜੂਦ ਸਨ।  

News 03 March,2023
First
Last
Scroll to Top