ਹਰਿਆਣਾ
Result You Searched: HARYANA-HIMACHAL

ਪਟਿਆਲਾ : ਆਧੁਨਿਕ ਯੁਗ ਵਿਚ ਹਰ ਕਿਸੇ ਦੇ ਹਥ ਵਿਚ ਮੋਬਾਈਲ ਹੈ, ਮੋਬਾਈਲ ਦੀਆਂ ਐਪਸ 'ਤੇ ਜਿਥੇ ਬਹੁਤ ਸਾਰੇ ਫਾਇਦੇ ਹਨ, ਉਥੇ ਵੱਡੇ ਨੁਕਸਾਨ ਵੀ ਨਜਰ ਆ ਰਹੇ ਹਨ। ਪਿਛਲੇ 15 ਦਿਨਾਂ ਤੋਂ ਦੇਸ਼ ਅਤੇ ਵਿਦੇਸ਼ ਦੇ ਕਿਸੇ ਵੀ ਕੋਨੇ ਵਚ ਬੈਠੇ ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਹੈਕ ਕਰਕੇ ਲੱਖਾਂ ਰੁਪਏ ਬਟੋਰ ਲਏ ਹਨ, ਜਿਸ ਨਾਲ ਚਾਰੇ ਪਾਸੇ ਹਫੜਾ ਦਫੜੀ ਵਾਲਾ ਮਾਹੌਲ ਹੈ । ਹੈਕਰ ਬੜੇ ਹੀ ਸੁਚਜੇ ਢੰਗ ਨਾਲ ਵਟਸਐਪ ਹੈਕ ਕਰ ਰਹੇ ਹਨ । ਹੈਕਰ ਸਾਡੇ ਨੰਬਰ ਨੂੰ ਕਿਸੇ ਤਰ੍ਹਾਂ ਸਰਚ ਕਰਕੇ ਇਹ ਚੈਕ ਕਰ ਲੈਂਦੇ ਹਨ ਕਿ ਇਸ ਵਟਸਐਪ ਨੰਬਰ ਤੋਂ ਉਸਦੇ ਨਜਦੀਕੀ ਦੋਸਤ ਕਿਹਨੇ ਹਨ । ਸਭ ਤੋਂ ਪਹਿਲਾਂ ਹੈਕਰ ਕਿਸੇ ਵੀ ਇਕ ਨਾਮਵਰ ਵਿਅਕਤੀ ਦਾ ਮੋਬਾਇਲ ਹੈਕ ਕਰ ਦਿੰਦਾ ਹੈ, ਉਸਤੋ ਬਾਅਦ ਉਸਦੇ ਵਟਸਐਪ ਮੈਸਜ ਨੂੰ ਅਤੇ ਵਟਸਐਪ ਕਾਲਿੰਗ ਨੂੰ ਸਿਧਾ ਡੀਲ ਕਰਦਾ ਹੈ । ਵਟਸਐਪ 'ਤੇ ਜਾਂਦੇ ਮੈਸੇਜਾਂ ਨੂੰ ਦੇਖ ਕੇ ਅੰਦਾਜਾ ਲਗਾ ਲੈਂਦਾ ਹੈ ਕਿ ਇਹ ਵਿਅਕਤੀ ਕਿਥੇ ਕਿਥੇ ਲੈਣ ਦੇਣ ਕਰਦਾ ਹੈ ਹੈਕਰ ਜਿਸ ਵੀ ਵਟਸਐਪ ਉਪਰ ਤੁਸੀ ਵਧ ਕਾਲਿੰਗ ਜਾਂ ਵਟਸਐਪ ਲੈਣ ਦੇਣ ਕਰਦੇ ਹੋ, ਉਸ ਤੋ ਤੁਹਾਨੂੰ ਮੈੇਸਜ ਭੇਜਦਾ ਹੈ ਕਿ ਤੁਹਾਨੂੰ ਇਕ 6 ਡੀਜੀਟ ਦਾ ਟੈਕਸ ਮੈਸੇਜ ਭੇਜਿਆ ਹੈ । ਮੇਰੇ ਫੋਨ ਉਪਰ ਖਰਾਬੀ ਹੋ ਗਈ ਹੈ, ਕ੍ਰਿਪਾ ਕਰਕੇ ਇਸਨੂੰ ਮੈਨੂੰ ਭੇਜ ਦਿਓ । ਸਾਨੂੰ ਇਹ ਪਤਾ ਨਹੀ ਚਲਦਾ ਕਿ ਜਿਹੜਾ ਹੈਕਰ ਸਾਡੇ ਇਕ ਚੰਗੇ ਦੋਸਤ ਦੇ ਵਟਸਐਪ ਰਾਹੀ ਸਾਡੇ ਕੋਲੋ ਇਹ 6 ਨੰਬਰਾਂ ਵਾਲਾ ਡੀਜੀਟ ਮੰਗ ਰਿਹਾ ਹੈ, ਉਹ ਸਾਡੇ ਦੋਸਤ ਦਾ ਵਟਸਐਪ ਨਹੀ ਹੈ । ਉਹ ਤਾਂ ਹੈਕਰ ਨੇ ਹੈਕ ਕਰਕੇ ਆਪਣੇ ਅਧੀਨ ਕਰ ਲਿਆ ਹੈ । ਅਸੀ ਗਲਤੀ ਨਾਲ ਜਦੋਂ ਉਸਨੂੰ 6 ਨੰਬਰਾਂ ਦਾ ਡੀਜੀਟ ਕੋਡ ਭੇਜ ਦਿੰਦੇ ਹਾਂ, ਜਾਂ ਉਸ ਵਲੋ ਵਟਸਐਪ 'ਤੇ ਮੰਗੀ ਕੋੲਂ ਵੀ ਜਾਣਕਾਰੀ ਉਸਨੂੰ ਦੇ ਦਿੰਦੇ ਹਾਂ ਤਾਂ ਉਹ ਤੁਰੰਤ ਤੁਹਾਡਾ ਵੀ ਵਟਸਐਪ ਹੈਕ ਕਰ ਜਾਂਦਾ ਹੈ । ਹੈਕਰ ਇਸ ਤਰ੍ਹਾ ਤੁਹਾਡੇ ਵਟਸਐਪ 'ਤੇ ਜਾਂਦੇ ਮੈਸੇਜਾਂ ਨੂੰ ਦੇਖ ਕੇ ਅੰਦਾਜਾ ਲਗਾ ਲੈਂਦਾ ਹੈ ਕਿ ਇਹ ਵਿਅਕਤੀ ਕਿਥੇ ਕਿਥੇ ਲੈਣ ਦੇਣ ਕਰਦਾ ਹੈ ਜਾਂ ਇਸਦੇ ਕਿਹੜੇ ਕਿਹੜੇ ਵੱਡੇ ਵਿਅਕਤੀਆਂ ਨਾਲ ਸੰਬੰਧ ਹਨ । ਫਿਰ ਉਹ ਤੁਹਾਡੇ ਫੋਨ ਰਾਹੀ ਹੀ ਤੁਹਾਡੇ ਟਚ ਵਿਚ ਆਏ ਤੁਹਾਡੇ ਵੱਡੇ ਅਤੇ ਛੋਟੇ ਵਿਅਕਤੀਆਂ ਨੂੰ ਉਲਝਾਉਣ ਦੀ ਕੋਸ਼ਿਸ਼ ਕਰਦਾ ਹੈ ਤੇ ਇਸ ਤਰ੍ਹਾ ਬਹੁਤ ਸਾਰੀਆਂ ਨਾਮਵਰ ਹਸਤੀਆਂ ਦੇ ਫੋਨ ਪਟਿਆਲਾ ਅੰਦਰ ਹੈਕ ਹੋ ਚੁਕੇ ਹਨ ਤੇ ਇਹ ਸਿਲਸਿਲਾ ਲਗਾਤਾਰ ਚਲ ਰਿਹਾ ਹੈ । ਇਸ ਤਰ੍ਹਾ ਲਖਾਂ ਰੁਪਏ ਹੈਕਰ ਬਟੋਰ ਚੁਕੇ ਹਨ । ਡਾਕਟਰ ਪੁਸ਼ਪਿੰਦਰ ਗਿਲ ਅਤੇ ਢਿਲੋ ਫਨ ਵਰਲਡ ਦੇ ਮਾਲਕ ਦਾ ਫੋਨ ਵਟਸਐਪ ਵੀ ਹੋਇਆ ਹੈਕ- ਲੋਕਾਂ ਨੇ ਫੋਨ ਆਉਣ ਤੋਂ ਬਾਅਦ ਡਾ ਗਿਲ ਨੂੰ ਪਤਾ ਲਗਾ ਕਿ ਫੋਨ ਹੈਕ ਹੋ ਗਿਆ - ਹੈਕਰ ਨੇ ਡਾ. ਗਿਲ ਦੇ ਨਾਮ 'ਤੇ ਕਈ ਲੱਖ ਬਟੋਰੇ ਪੰਜਾਬ ਦੇ ਸਭ ਤੋਂ ਸੀਨੀਅਰ ਮੋਸਟ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ ਦੇ ਅਕੈਡਮਿਕ ਡੀਨ ਵਰਗੇ ਅਹੁਦਿਆਂ ਉਪਰ ਤੈਨਾਤ ਰਹੇ ਤੇ ਪੀਯੂ ਦੇ ਵੀਸੀ ਲਈ ਸਭ ਤੋਂ ਪ੍ਰਬਲ ਦਾਅਵੇਦਾਰ ਡਾ. ਪੁਸ਼ਪਿੰਦਰ ਸਿੰਘ ਗਿਲ ਦੇ ਫੋਨ ਦਾ ਵਟਸਐਪ ਹੈਕ ਹੋ ਚੁਕਾ ਹੈ। ਹੈਕਰ ਨੇ ਕਿਸੇ ਨਾ ਕਿਸੇ ਤਰ੍ਹਾ ਉਨਾ ਦੇ ਵੈਟਸਐਪ ਨੂੰ ਹੈਕ ਕਰਕੇ ਉਨਾ ਦੇ ਨੇੜਲੇ ਦੋਸਤਾਂ ਨੂੰ ਮੈਸਜ ਪਾਏ, ਜਿਸ ਵਿਚ ਲਿਖਿਆ ਕਿ ਉਨਾ ਨੂੰ 15 ਹਜਾਰ ਰੁਪਏ ਦੀ ਲੋੜ ਹੈ ਕਿਉਂਕਿ ਉਨਾ ਦੇ ਅਕਾਊਂਟ ਵਿਚ ਕੋਈ ਸਮਸਿਆ ਆ ਗਈ ਹੈ। ਮੈਂ ਤੁਹਾਨੂੰ ਇਕ ਵਟਸਐਪ ਨੰਬਰ ਪੇਜ ਰਿਹਾ ਹਾਂ ਤੁਸੀ ਕ੍ਰਿਪਾ ਕਰਕੇ ਮੈਨੂੰ ਇਸ ਵਟਸਐਪ 'ਤੇ 15 ਹਜਾਰਰੁਪਏ ਭੇਜ ਦਿਓ। ਹੈਕਰ ਨੇ ਡਾ ਪੁਸ਼ਪਿੰਦਰ ਗਿਲ ਦੇ ਨੇੜਲੇ ਸਾਥੀਆਂ ਨੂੰ ਬਹੁਤ ਸਾਰੇ ਮੈਸੇਜ ਭੇਜੇ ਤੇ ਆਪਣਾ ਗੂਗਲ ਨੰਬਰ ਵੀ ਭੇਜਿਆ, ਜਿਸਤੋ ਬਾਅਦ ਦੋ ਦਰਜਨ ਤੋਂ ਵਧ ਡਾ. ਪੁਸ਼ਪਿੰਦਰ ਗਿਲ ਦੇ ਦੋਸਤਾਂ ਕੋਲੋ ਹੈਕਰ 15-15 ਹਜਾਰ ਰੁਪਏ ਲੈ ਕੇ ਹੈਕਰ ਲੱਖਾਂ ਰੁਪਏ ਡਕਾਰ ਗਿਆ। ਇਥੇ ਹੀ ਬਸ ਨਹੀ ਹੈਕਰ ਤੁਹਾਡੀ ਅਵਾਜ ਵਿਚ ਵੀ ਗੱਲ ਕਰ ਸਕਦਾ ਹੈ । ਢਿਲੋ ਫਨ ਵਰਲਡ ਦੇ ਮਾਲਕ ਬਲਜਿੰਦਰ ਸਿੰਘ ਢਿਲੋ ਦਾ ਫੋਨ ਵਟਸਐਪ ਵੀ ਹੋ ਚੁਕਾ ਹੈ ਹੈਕ ਇਸ ਤੋ ਬਾਅਦ ਢਿਲੋ ਫਨ ਵਰਲਡ ਦੇ ਮਾਲਕ ਬਲਜਿੰਦਰ ਸਿੰਘ ਢਿਲੋ ਦਾ ਫੋਨ ਵਟਸਐਪ ਵੀ ਹੈਕ ਹੋ ਚੁਕਾ ਹੈ। ਹੈਕਰ ਨੇ ਉਨਾ ਦੇ ਨੇੜਲੇ ਸਾਥੀਆਂ ਤੋਂ ਜਿਥੇ ਪੈਸੇ ਮੰਗ ਮੰਗ ਵਟੋਰੇ ਹਨ, ਉਥੇ ਉਹ ਬਲਜਿੰਦਰ ਸਿੰਘ ਢਿਲੋ ਦੇ ਨੇੜਲੇ ਸਾਥਂਆਂ ਨੂੰ ਇਕ 6 ਡੀਜੀਟ ਦਾ ਕੋਡ ਭੇਜ ਰਿਹਾ ਹੈ ਕਿ ਉਹ ਇਕ ਮੁਸੀਬਤ ਵਿਚ ਫਸੇ ਹੋਏ ਹਨ, ਉਨਾ ਦੇ ਵਟਸਐਪ ਵਿਚ ਪ੍ਰਾਬਲਮ ਆ ਗਈ ਹੈ। ਤੁਹਾਨੂੰ ਹੁਣੇ ਮੈਂ 6 ਡੀਜੀਟ ਦਾ ਇਕ ਮੈਸੇਜ ਭੇਜਿਆ ਹੈ। ਕ੍ਰਿਪਾ ਕਰਕੇ ਤੁਸੀ ਵਟਸਐਪ ਨੰਬਰ 'ਤੇ ਮੈਨੂੰ ਪਾ ਦਿਓ ਤਾਂ ਜੋ ਮੈਂ ਵਟਸਐਪ ਚਾਲੂ ਕਰ ਸਕਾ। ਜੇਕਰ ਹੈਕਰ 40-50 ਮੈਬਰਾਂ ਨੂੰ ਇਹ ਮੈਸਜ ਬਲਜਿੰਦਰ ਸਿੰਘ ਢਿਲੋ ਕਰਕੇ ਭੇਜਦਾ ਹੈ ਤਾਂ ਇਸ ਵਿਚੋ 10-15 ਮੈਂਬਰ ਉਸਦੀ ਲੁਟ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤਰ੍ਹਾ ਪਟਿਆਲਾ ਦੇ ਕਈ ਦਰਜਨ ਨਾਮਵਰ ਹਸਤੀਆਂ ਦੇ ਵਟਸਐਪ ਹੈਕ ਹੋ ਚੁਕੇ ਹਨ । - ਡਾ. ਗਿਲ ਅਤੇ ਬਲਜਿੰਦਰ ਢਿਲੋ ਪੁੱਜੇ ਸਾਈਬਰ ਸੈਲ 'ਚ ਸ਼ਿਕਾਇਤ ਲੈ ਕੇ ਡਾ. ਪੁਸ਼ਪਿੰਦਰ ਸਿੰਘ ਗਿਲ ਅਤੇ ਬਲਜਿੰਦਰ ਸਿੰਘ ਢਿਲੋ ਨੇ ਵੀ ਇਸ ਸਬੰਧੀ ਸਾਈਬਰ ਕ੍ਰਾਇਮ ਨੂੰ ਆਪਣੀ ਕੰਪਲੇਟ ਦਰਜ ਕਰਵਾਈ ਹੈ, ਜਿਸ ਉਪਰ ਜਾਂਚ ਚਲ ਰਹੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਹੋ ਰਹੀ ਹੈ ਕਿ ਇਹ ਕਿਥੋ ਇਸ ਤਰ੍ਹਾ ਲੁਟਮਾਰ ਹੋ ਰਹੀ ਹੈ । ਹਰ ਵਿਅਕਤੀ ਆਪਣੇ ਵਟਸਐਪ ਉਪਰ ਤੁਰੰਤ 2 ਫੈਕਟਰ ਅਥੈਂਟੀਕੇਸ਼ਨ ਆਨ ਕਰੇ : ਡੀ. ਐਸ. ਪੀ. ਅਸ਼ਵੰਤ ਧਾਲੀਵਾਲ ਇਸ ਸਬੰਧੀ ਜਦੋਂ ਪਟਿਆਲਾ ਸਾਈਬਰ ਵਿੰਗ ਦੇ ਡਿਪਟੀ ਸੁਪਰਡੈਂਟ ਆਫ ਪੁਲਸ ਅਸ਼ਵੰਤ ਧਾਲੀਵਾਲ ਨਾਲ ਸੰਪਰਕ ਬਣਾਇਆ ਤਾਂ ਉਨਾ ਆਖਿਆ ਕਿ ਸਾਈਵਰ ਵਿੰਗ ਨੂੰ ਅਜਿਹੀ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਸ ਉਪਰ ਬੜੀ ਬਰੀਕੀ ਨਾਲ ਜਾਂਚ ਜਾਰੀ ਹੈ ਤੇ ਦੋਸ਼ੀ ਜਲਦ ਹੀ ਸ਼ਿੰਕਜੇ ਹੇਠ ਹੋਣਗੇ । ਉਨਾ ਆਖਿਆ ਕਿ ਪਹਿਲੀ ਜਾਂਚ ਤੋਂ ਇਹ ਸਾਬਿਤ ਹੋ ਰਿਹਾ ਹੈ ਕਿ ਹੈਕਰ ਕੰਬੋਡੀਆ ਵਰਗੇ ਦੇਸ਼ਾਂ ਤੋਂ ਕਾਰਵਾਈ ਕਰ ਰਿਹਾ ਹੈ। ਉਨ੍ਹਾ ਪਟਿਆਲਾ ਅਤੇ ਪੰਜਾਬ ਦੇ ਸਮੁਚੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇਨੂੰ ਵੀ ਆਪਦੇ ਵਟਸਐਪ 'ਤੇ ਜਾਂਚ ਟੈਕਸ ਮੈਸੇਜ 'ਤੇ ਆਇਆ ਮੈਸੇਜ ਨਾ ਭੇਜਣ । ਮੈਸਜ ਤੋਂ ਪਹਿਲਾਂ ਸਾਦਾ ਫੋਨ ਕਾਲ ਕਰਕੇ ਇਹ ਪੱਕਾ ਕਰਨ ਕਿ ਜਿਹੜੇ ਵਟਸਐਪ 'ਤੇ ਜਾਂ ਟੈਕਟ ਮੈਸੇਜ ਆਇਆ ਹੈ ਕਿ ਉਲਾ ਦੇ ਦੋਸਤ ਨੇ ਹੀ ਭੇਜਿਆ ਹੈ । ਜੇਕਰ ਉਹ ਬਿਨਾ ਕਨਫਰਮ ਕਰੇ ਵਟਸਐਪ 'ਤੇ ਆਪਣੇ ਦੋਸਤ ਨੂੰ ਇਹ ਮੈਸੇਜ ਭੇਜ ਦਿੰਦੇ ਹਨ ਤਾਂ ਉਨਾ ਦਾ ਵਟਸਐਪ ਵੀ ਹੈਕ ਹੋ ਜਾਵੇਗਾ, ਇਥੋ ਤੱਕ ਕਿ ਹੈਥਰ ਉਨਾ ਦੇ ਅਕਾਊਂਟ ਤੱਕ ਜਾਣ ਦੀ ਕੋਸ਼ਿਸ਼ ਕਰੇਗਾ । ਉਨਾ ਕਿਹਾ ਕਿ ਤੁਹੰਤ ਅਜਿਹੀ ਸਥਿਤੀ ਵਿਚ ਸਾਈਬਰ ਸੈਲ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ । ਹਰ ਵਿਅਕਤੀ ਆਪਣੀ ਵਟਸਐਪ ਦੀ ਸੈਟਿੰਗ 'ਤੇ ਜਾਕੇ 2 ਫੈਕਟਰ ਅਥੈਂਟੀਕੇਸ਼ਨ ਆਨ ਕਰੇ ਡੀ. ਐਸ. ਪੀ. ਅਸ਼ਵੰਤ ਧਾਲੀਵਾਲ ਨੇ ਸਮੁਚੇ ਪਟਿਆਲਾ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਵਟਸਐਪ ਦੀ ਸੈਟਿੰਗ 'ਤੇ ਜਾਕੇ 2 ਫੈਕਟਰ ਅਥੈਂਟੀਕੇਸ਼ਨ ਆਨ ਕਰੇ ਅਤੇ ਫਿਰ ਇਸ ਉਪਰ 6 ਡੀਜੀਟ ਦਾ ਆਪਣਾ ਲੋਕ ਕੋਡ ਲਗਾਵੇ ਅਤੇ ਬਕਾਇਦਾ ਇਸਨੂੰ ਆਪਣੀ ਮੇਲ ਨਾਲ ਅਟੈਚ ਕਰੇ। ਜਦੋ ਤੁਸੀ ਇਸ ਤਰ੍ਹਾਂ ਦਾ ਇਹ ਡੀਜੀਟਲ ਲਾਕ ਲਗਾ ਦਿੰਦੇ ਹੋ ਤਾਂ ਜੇਕਰ ਕੋਈ ਹੈਕਰ ਤੁਹਾਡੇ ਵਟਸਐਪ ਨੂੰ ਹੈਕ ਕਰਦਾ ਹੈ ਤਾਂ ਉਸਨੂੰ ਤੁਹਾਡੇ ਇਸ ਕੋਡ ਦੀ ਲੋੜ ਪਵੇਗੀ । ਇਸ ਕੋਡ ਨਾਲ ਤੁਹਾਡਾ ਵੱਡਾ ਬਚਾਅ ਹੋ ਸਕਦਾ ਹੈ ।

ਨਵੀਂ ਦਿੱਲੀ : ਭਾਰਤ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਲਾਗਤ ਮਹਿੰਗਾਈ ਸੂਚਕ ਅੰਕ ਦੇ ਆਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ ’ਚ 24 ਫ਼ੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ । ਸੰਸਦੀ ਮਾਮਲਿਆਂ ਦੇ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ’ਚ ਮੌਜੂਦਾ ਮੈਂਬਰਾਂ ਲਈ ਰੋਜ਼ਾਨਾ ਭੱਤੇ ਅਤੇ ਸਾਬਕਾ ਮੈਂਬਰਾਂ ਲਈ ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਪੈਨਸ਼ਨ ਅਤੇ ਵਾਧੂ ਪੈਨਸ਼ਨ ’ਚ ਵੀ ਵਾਧਾ ਕੀਤਾ ਗਿਆ ਹੈ । ਸੰਸਦ ਮੈਂਬਰ ਨੂੰ ਹੁਣ ਤਨਖਾਹ ਵਜੋਂ 1.24 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ ਜੋ ਪਹਿਲਾਂ ਉਨ੍ਹਾਂ ਨੂੰ 1 ਲੱਖ ਰੁਪਏ ਪ੍ਰਤੀ ਮਹੀਨਾ ਮਿਲਦਾ ਸੀ । ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਰੋਜ਼ਾਨਾ ਭੱਤਾ ਵੀ 2,000 ਰੁਪਏ ਤੋਂ ਵਧਾ ਕੇ 2,500 ਰੁਪਏ ਕਰ ਦਿਤਾ ਗਿਆ ਹੈ । ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ । ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਵਾਧੂ ਪੈਨਸ਼ਨ 2,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2,500 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ । ਤਨਖਾਹ ’ਚ ਵਾਧੇ ਨੂੰ ਆਮਦਨ ਟੈਕਸ ਐਕਟ 1961 ’ਚ ਨਿਰਧਾਰਤ ਲਾਗਤ ਮਹਿੰਗਾਈ ਸੂਚਕ ਅੰਕ ਦੇ ਅਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ, ਭੱਤੇ ਅਤੇ ਪੈਨਸ਼ਨ ਐਕਟ ਤਹਿਤ ਦਿਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨੋਟੀਫਾਈ ਕੀਤਾ ਗਿਆ ਹੈ ।

ਨਵੀਂ ਦਿੱਲੀ : ਪੌਂਜੀ ਸਕੀਮ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ 48,000 ਕਰੋੜ ਰੁਪਏ ਦੀ ਪੋਂਜ਼ੀ ਸਕੀਮ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਸਵਰਗੀ ਪ੍ਰਮੋਟਰ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਕਈ ਨਿਵੇਸ਼ਕਾਂ ਨੂੰ ਧੋਖਾ ਦਿੱਤਾ ਗਿਆ ਸੀ। ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ ਸ਼ੁੱਕਰਵਾਰ ਨੂੰ ਹਿਰਾਸਤ ’ਚ ਲੈ ਲਿਆ ਗਿਆ। ਫੈਡਰਲ ਜਾਂਚ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐਮ. ਐਲ. ਏ.) ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਸਨੂੰ ਈਡੀ ਹਿਰਾਸਤ ਵਿੱਚ ਭੇਜ ਦਿੱਤਾ ਹੈ । ਪੀ. ਏ. ਸੀ. ਐਲ. ਲਿਮਟਿਡ ਦੀਆਂ ਕਈ ਸਹਿਯੋਗੀ ਕੰਪਨੀਆਂ ’ਚ ਡਾਇਰੈਕਟਰ ਸੀ : ਹੇਅਰ 2015 ਦੀ ਮਨੀ ਲਾਂਡਰਿੰਗ ਜਾਂਚ ਪੀ. ਏ. ਸੀ. ਐਲ. ਇੰਡੀਆ ਲਿਮਟਿਡ ਪੀ. ਜੀ. ਐਫ. ਲਿਮਟਿਡ ਭੰਗੂ ਅਤੇ ਹੋਰਾਂ ਵਿਰੁੱਧ ਨਿਵੇਸ਼ਕਾਂ ਨੂੰ ਧੋਖਾ ਦੇਣ ਲਈ ਧੋਖਾਧੜੀ ਵਾਲੀਆਂ ਨਿਵੇਸ਼ ਯੋਜਨਾਵਾਂ ਚਲਾਉਣ ਲਈ ਸੀ. ਬੀ. ਆਈ. ਐਫ. ਆਈ. ਆਰ. ਤੋਂ ਪੈਦਾ ਹੋਈ ਹੈ । ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਨੁਸਾਰ ਇਨ੍ਹਾਂ ਯੋਜਨਾਵਾਂ ਰਾਹੀਂ ਪੀ. ਏ. ਸੀ. ਐਲ. ਅਤੇ ਇਸਦੇ ਡਾਇਰੈਕਟਰਾਂ ਨੇ ਨਿਵੇਸ਼ਕਾਂ ਨਾਲ ਲਗਭਗ 48,000 ਕਰੋੜ ਰੁਪਏ ਦੀ ਧੋਖਾਧੜੀ ਕੀਤੀ । ਹੇਅਰ ਨੇ ਕਿਹਾ ਕਿ ਉਹ ਪੀ. ਏ. ਸੀ. ਐਲ. ਲਿਮਟਿਡ ਦੀਆਂ ਕਈ ਸਹਿਯੋਗੀ ਕੰਪਨੀਆਂ ’ਚ ਡਾਇਰੈਕਟਰ ਸੀ, ਜਿਸ ਵਿੱਚ ਦੋ ਆਸਟ੍ਰੇਲੀਆਈ ਇਕਾਈਆਂ - ਪਰਲਜ਼ ਆਸਟ੍ਰੇਲੀਆ ਪ੍ਰਾਈਵੇਟ ਲਿਮਟਿਡ ਅਤੇ ਆਸਟ੍ਰੇਲੀਆ ਮਿਰਾਜ ਆਈ-ਪ੍ਰਾਈ ਲਿਮਟਿਡ ਸ਼ਾਮਲ ਸਨ । ਈ. ਡੀ. ਨੇ ਦੋਸ਼ ਲਗਾਇਆ ਕਿ ਪੀ. ਏ. ਸੀ. ਐਲ. ਅਤੇ ਇਸਦੇ ਸਹਿਯੋਗੀਆਂ ਨੇ ਅਪਰਾਧ ਤੋਂ ਪ੍ਰਾਪਤ 657.18 ਕਰੋੜ ਰੁਪਏ ਹੇਅਰ ਦੁਆਰਾ ਨਿਯੰਤਰਿਤ ਇਨ੍ਹਾਂ ਆਸਟ੍ਰੇਲੀਆਈ ਇਕਾਈਆਂ ਵੱਲ ਮੋੜ ਦਿੱਤੇ । ਈ. ਡੀ. ਨੇ ਕਰ ਲਿਆ ਹੈ ਆਸਟ੍ਰੇਲੀਆ ’ਚ 462 ਕਰੋੜ ਰੁਪਏ ਦੀਆਂ ਦੋ ਅਚੱਲ ਜਾਇਦਾਦਾਂ ਸਮੇਤ 706 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਇਹ ਫ਼ੰਡ ਫਿਰ ਆਸਟ੍ਰੇਲੀਆਈ ਕੰਪਨੀਆਂ ਦੁਆਰਾ ਆਸਟ੍ਰੇਲੀਆ ’ਚ ਵੱਖ-ਵੱਖ ਰੀਅਲ ਅਸਟੇਟ ਜਾਇਦਾਦਾਂ ’ਚ ਨਿਵੇਸ਼ ਕੀਤੇ ਗਏ ਸਨ । ਹੇਅਰ 25 ਜੁਲਾਈ 2016 ਦੇ ਸੁਪਰੀਮ ਕੋਰਟ ਦੇ ਹੁਕਮ ਦੀ ਉਲੰਘਣਾ ਕਰਦੇ ਹੋਏ ਪੀ. ਏ. ਸੀ. ਐਲ. ਅਤੇ ਇਸਦੀਆਂ ਸਬੰਧਤ ਇਕਾਈਆਂ ਦੀਆਂ ਜਾਇਦਾਦਾਂ ਨੂੰ ਵੀ ਵੰਡ ਰਿਹਾ ਸੀ । ਈ. ਡੀ. ਨੇ ਆਸਟ੍ਰੇਲੀਆ ’ਚ 462 ਕਰੋੜ ਰੁਪਏ ਦੀਆਂ ਦੋ ਅਚੱਲ ਜਾਇਦਾਦਾਂ ਸਮੇਤ 706 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ ਅਤੇ ਪੀ. ਏ. ਸੀ. ਐਲ. ਭੰਗੂ ਅਤੇ ਹੋਰਾਂ ਵਿਰੁੱਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ। ਈ. ਡੀ. ਨੇ ਕਿਹਾ ਕਿ ਜਾਇਦਾਦ ਦੇ ਨਿਪਟਾਰੇ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਅਤੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਦੇਣ ਲਈ ਸੁਪਰੀਮ ਕੋਰਟ ਦੁਆਰਾ ਨਿਯੁਕਤ ਜਸਟਿਸ ਲੋਢਾ ਕਮੇਟੀ ਨਾਲ ਇਹ ਜਾਇਦਾਦ ਵੇਰਵੇ ਸਾਂਝੇ ਕੀਤੇ ਗਏ ਹਨ। ਭੰਗੂ ਦੀ ਮੌਤ ਪਿਛਲੇ ਸਾਲ ਅਗਸਤ ਵਿੱਚ ਹੋਈ ਸੀ ।

ਨਵੀਂ ਦਿੱਲੀ : ਨਵੇਂ ਆਈ. ਟੀ. ਨਿਯਮਾਂ ਤਹਿਤ ਆਨਲਾਈਨ ਪੋਰਨੋਗ੍ਰਾਫੀ ਤੇ ਹਾਨੀਕਾਰਕ ਸਮੱਗਰੀ ਨੂੰ ਛੇਤੀ ਹਟਾਉਣਾ ਜ਼ਰੂਰੀ ਹੈ, ਇਹ ਗੱਲ ਇਲੈਕਟ੍ਰਾਨਿਕਸ ਤੇ ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ ਨੇ ਸੰਸਦ ਨੂੰ ਦੱਸਦਿਆਂ ਕਿਹਾ ਕਿ ਨਵੇਂ ਆਈ. ਟੀ. ਨਿਯਮਾਂ ਤਹਿਤ ਇੰਟਰਨੈੱਟ ਮੀਡੀਆ ਪਲੇਟਫਾਰਮ ਨੂੰ 24 ਘੰਟੇ ਦੇ ਅੰਦਰ ਕੋਈ ਵੀ ਇਹੋ ਜਿਹੀ ਸਮੱਗਰੀ ਹਟਾਉਣੀ ਪਵੇਗੀ, ਜਿਹੜੀ ਪਹਿਲੀ ਨਜ਼ਰ ’ਚ ਕਿਸੇ ਵਿਅਕਤੀ ਦੇ ਨਿੱਜੀ ਹਿੱਸੇ ਨੂੰ ਦਰਸਾਉਂਦੀ ਹੈ । ਕਿਸੇ ਵੀ ਵਿਅਕਤੀ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ’ਚ ਨੰਗਾ ਦਿਖਾਉਣਾ ਜਾਂ ਜਿਨਸੀ ਕਿਰਿਆ ਦਿਖਾਉਣ ਵਾਲੀ ਸਮੱਗਰੀ ਵੀ ਹਟਾਉਣੀ ਪਵੇਗੀ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ’ਚ ਨੰਗਾ ਦਿਖਾਉਣਾ ਜਾਂ ਜਿਨਸੀ ਕਿਰਿਆ ਦਿਖਾਉਣ ਵਾਲੀ ਸਮੱਗਰੀ ਵੀ ਹਟਾਉਣੀ ਪਵੇਗੀ । ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ’ਤੇ ਇੰਟਰਨੈੱਟ ਮੀਡੀਆ ਕੰਪਨੀ ਦੇ ਸ਼ਿਕਾਇਤ ਅਧਿਕਾਰੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਾ ਹੋਣ ’ਤੇ ਅਪੀਲੀ ਕਮੇਟੀ ’ਚ ਵੀ ਜਾ ਸਕਦਾ ਹੈ । ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਆਈ. ਟੀ. ਐਕਟ 2000 ’ਚ ਇਲੈਕਟ੍ਰਾਨਿਕ ਰੂਪ ’ਚ ਅਸ਼ਲੀਲ ਸਮੱਗਰੀ ਦਿਖਾਉਣ ’ਤੇ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ । ਓ. ਟੀ. ਟੀ. ਪਲੇਟਫਾਮ ਜਾਂ ਕਿਊਰੇਟਿਡ ਆਨ ਲਾਈਨ ਪ੍ਰਕਾਸ਼ਕਾਂ ਲਈ ਜ਼ਾਬਤਾ ਤੈਅ ਕੀਤਾ ਗਿਆ ਹੈ ਐਕਟ ਤਹਿਤ ਇੰਟਰਨੈੱਟ ਮੀਡੀਆ ਕੰਪਨੀ ਆਪਣੇ ਪਲੇਟਫਾਰਮ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ’ਚ ਅਸਮਰੱਥ ਪਾਈ ਜਾਂਦੀ ਹੈ ਤਾਂ ਉਨ੍ਹਾਂ ਨੂੰ ਮਿਲਣ ਵਾਲੀ ਛੋਟ ਖ਼ਤਮ ਹੋ ਜਾਵੇਗੀ, ਜੇਕਰ ਕੋਈ ਪਲੇਟਫਾਰਮ ਮੈਸੈਜਿੰਗ ਦੀ ਸੇਵਾ ਦਿੰਦੀ ਹੈ ਤਾਂ ਮੂਲ ਮੈਸੇਜ ਦੀ ਸਿਰਜਣਾ ਕਿੱਥੋਂ ਹੋਈ, ਇਸ ਦਾ ਪਤਾ ਲਗਾਉਣ ’ਚ ਉਸ ਨੂੰ ਸਮਰੱਥ ਹੋਣਾ ਚਾਹੀਦਾ ਹੈ ਤਾਂ ਜੋ ਜਬਰ ਜਨਾਹ, ਜਿਨਸੀ ਸੋਸ਼ਣ ਨਾਲ ਸਬੰਧਤ ਮੈਸੇਜ ਦੇ ਸਿਰਜਕ ਦਾ ਪਤਾ ਸੌਖਿਆਂ ਲੱਗ ਸਕੇ । ਮੰਤਰਾਲੇ ਮੁਤਾਬਕ ਆਈਟੀ ਨਿਮਯ ਤਹਿਤ ਓ. ਟੀ. ਟੀ. ਪਲੇਟਫਾਮ ਜਾਂ ਕਿਊਰੇਟਿਡ ਆਨ ਲਾਈਨ ਪ੍ਰਕਾਸ਼ਕਾਂ ਲਈ ਜ਼ਾਬਤਾ ਤੈਅ ਕੀਤਾ ਗਿਆ ਹੈ। ਇਸ ਜ਼ਾਬਤੇ ਤਹਿਤ ਓ. ਟੀ. ਟੀ. ਪਲੇਟਫਾਰਮ ਨੂੰ ਤੈਅ ਉਮਰ ਹੱਦ ਤੇ ਸ਼੍ਰੇਣੀ ’ਚ ਸਮੱਗਰੀ ਨੂੰ ਵਰਗੀਕ੍ਰਿਤ ਕਰਨ ਦੇ ਨਾਲ ਹੀ ਗ਼ਲਤ ਸਮੱਗਰੀ ਤੱਕ ਬੱਚਿਆਂ ਦੀ ਪਹੁੰਚ ’ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।

ਰਾਸ਼ਟਰਪਤੀ ਦ੍ਰੋਪਦੂ ਮੁਰਤੂ ਤਿੰਨ ਰੋਜ਼ਾ ਦੌਰੇ ਦੇ ਚਲਦਿਆਂ ਪਹੁੰਚੀ ਚੰਡੀਗੜ੍ਹ ਚੰਡੀਗੜ੍ਹ : ਭਾਰਤ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੋ 10 ਮਾਰਚ ਤੋਂ 12 ਮਾਰਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਹਨ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਭਵਨ ਵਿਖੇ ਪਹੁੰਚ ਚੁੱਕੇ ਹਨ, ਜਿਨ੍ਹਾਂ ਦਾ ਸਵਾਗਤ ਵਿਸ਼ੇਸ਼ ਤੌਰ ਤੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਹੋਰਨਾਂ ਵਲੋਂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜੋ ਕਿ 10 ਮਾਰਚ ਨੂੰ ਚੰਡੀਗੜ੍ਹ ਪਹੁੰਚੇ ਹਨ ਵਲੋ਼ ਹਰਿਆਣਾ ਦੇ ਹਿਸਾਰ ਵਿੱਚ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਇਆ ਜਾਵੇਗਾ, ਇਸ ਦੇ ਨਾਲ ਹੀ ਉਹ ਇਸੇ ਦਿਨ ਬ੍ਰਹਮਾ ਕੁਮਾਰੀਆਂ ਦੇ ਗੋਲਡਨ ਜੁਬਲੀ ਸਮਾਰੋਹ ਦੇ ਮੌਕੇ `ਤੇ ਆਯੋਜਿਤ ਕੀਤੀ ਜਾ ਰਹੀ ਬ੍ਰਹਮਾ ਕੁਮਾਰੀਜ਼ ਦੁਆਰਾ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ `ਅਧਿਆਤਮਿਕ ਸਿੱਖਿਆ ਅਤੇ ਸੰਪੂਰਨ ਤੰਦਰੁਸਤੀ` ਦੀ ਸ਼ੁਰੂਆਤ ਕਰਨਗੇ, ਜਦਕਿ 11 ਮਾਰਚ ਨੂੰ, ਰਾਸ਼ਟਰਪਤੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ।ਉਸੇ ਸ਼ਾਮ, ਰਾਸ਼ਟਰਪਤੀ ਮੁਹਾਲੀ ਵਿਖੇ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਨਾਗਰਿਕ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ 12 ਮਾਰਚ ਨੂੰ ਰਾਸ਼ਟਰਪਤੀ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ ।

ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਲੜਾਕੂ ਜਹਾਜ਼ ਕ੍ਰੈਸ਼ ਚੰਡੀਗੜ੍ਹ : ਇੱਕ ਲੜਾਕੂ ਜਹਾਜ਼ ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਲੜਾਕੂ ਜਹਾਜ਼ ਦੇ ਹਾਦਸੇ ਕਾਰਨ ਪਿੰਡ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ । ਹਾਦਸੇ ਤੋਂ ਪਹਿਲਾਂ ਲੜਾਕੂ ਜਹਾਜ਼ ਦਾ ਪਾਇਲਟ ਪੈਰਾਸ਼ੂਟ ਰਾਹੀਂ ਸੁਰੱਖਿਅਤ ਉਤਰ ਗਿਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ।

ਹਰਿਆਣਾ ’ਚ ਮਹਿਲਾ ਪਟਵਾਰੀ ਰਿਸ਼ਵਤ ਲੈਂਦੀ ਕਾਬੂ ਹਰਿਆਣਾ : ਪੰਜਾਬ ਦੇ ਗੁਆਂਢੀ ਮੁਲਕ ਹਰਿਆਣਾ ਵਿਖੇ ਅੰਬਾਲਾ ਦੀ ਇੱਕ ਮਹਿਲਾ ਪਟਵਾਰੀ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ ਹੈ, ਜਦੋਂ ਕਿ ਮਹਿਲਾ ਪਟਵਾਰੀ ਦਾ ਨਿੱਜੀ ਸਹਾਇਕ ਮੌਕੇ ਤੋਂ ਫਰਾਰ ਹੋ ਗਿਆ। ਦੱਸਣਯੋਗ ਹੈ ਕਿ ਉਕਤ ਫੜੋ ਫੜੀ ਹਰਿਆਣਾ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਹੋਈ ਮੁਹਿੰਮ ਤਹਿਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ `ਤੇ ਵਲੋਂ ਜਿਥੇ ਭ੍ਰਿਸ਼ਟਾਚਾਰ ਨੂੰ ਨੱਂਥ ਪਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ, ਉਥੇ ਹੀ ਅੰਬਾਲਾ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੂੰ ਅੰਬਾਲਾ ਦੀ ਇੱਕ ਮਹਿਲਾ ਪਟਵਾਰੀ ਵਿਰੁੱਧ ਸਿ਼ਕਾਇਤ ਮਿਲੀ ਸੀ, ਜਿਸ ਤੇ ਕਾਰਵਾਈ ਕਰਦਿਆਂ ਹੋਇਆਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੇ ਮਹਿਲਾ ਪਟਵਾਰੀ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ । ਮਾਮਲੇ ਦੀ ਜਾਣਕਾਰੀ ਦਿੰਦਿਆਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮਾਣਕਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਸਿ਼ਕਾਇਤ ਕੀਤੀ ਸੀ ਕਿ ਮਹਿਲਾ ਪਟਵਾਰੀ ਰੀਨਾ ਅਤੇ ਉਸ ਦਾ ਨਿੱਜੀ ਸਹਾਇਕ ਸ਼ੰਮੀ ਜ਼ਮੀਨ ਤਬਦੀਲ ਕਰਨ ਲਈ 50,000 ਰੁਪਏ ਦੀ ਰਿਸ਼ਵਤ ਮੰਗ ਰਹੇ ਸਨ, ਜਦੋਂ ਸਿਕਾਇਤਕਰਤਾ ਇਸ ਮਾਮਲੇ ਵਿੱਚ ਪਟਵਾਰੀ ਦੇ ਦਫ਼ਤਰ ਪਹੁੰਚਿਆ ਤਾਂ ਮਹਿਲਾ ਪਟਵਾਰੀ ਰੀਨਾ ਦੇਵੀ ਨੇ ਪੈਸੇ ਦਰਾਜ਼ ਵਿੱਚ ਰੱਖ ਲਏ ਅਤੇ ਉਸੇ ਸਮੇਂ ਟੀਮ ਨੇ ਮਹਿਲਾ ਪਟਵਾਰੀ ਨੂੰ ਰੰਗੇ ਹੱਥੀਂ ਫੜ੍ਹ ਲਿਆ, ਜਦੋਂ ਕਿ ਨਿੱਜੀ ਸਹਾਇਕ ਸ਼ੰਮੀ ਮੌਕੇ ਤੋਂ ਭੱਜ ਗਿਆ । ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਫਿਲਹਾਲ, ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ । ਇਸ ਮਾਮਲੇ ਵਿੱਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਜ਼ਮੀਨ ਦਾ ਤਬਾਦਲਾ ਕਰਵਾਉਣ ਲਈ ਮਹਿਲਾ ਪਟਵਾਰੀ ਰੀਨਾ ਦੇਵੀ ਅਤੇ ਉਸ ਦੇ ਸਹਾਇਕ ਸ਼ੰਮੀ ਨੂੰ ਮਿਲਿਆ ਸੀ, ਉਨ੍ਹਾਂ ਨੇ ਉਸ ਨੂੰ ਲਗਭਗ ਦੋ ਮਹੀਨਿਆਂ ਤਕ ਕੋਈ ਰਾਹ ਨਹੀਂ ਦਿੱਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ 50 ਹਜ਼ਾਰ ਰੁ. ਦੀ ਮੰਗ ਕੀਤੀ । ਇਸ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਇਸ ਤੋਂ ਬਾਅਦ ਜਦੋਂ ਉਹ ਪੈਸੇ ਲੈ ਕੇ ਮਹਿਲਾ ਪਟਵਾਰੀ ਦੇ ਦਫ਼ਤਰ ਪਹੁੰਚਿਆ ਤਾਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੇ ਮਹਿਲਾ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ।

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਛਾਪੇਮਾਰੀ ਕਰਕੇ ਕੀਤੇ 82 ਲੱਖ ਰੁਪਏ ਜ਼ਬਤ ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅੱਜ ਪੰਜਾਬੁ ਦੀ ਰਾਜਧਾਨੀ ਚੰਡੀਗੜ੍ਹ ਅਤੇ ਹਰਿਆਣਾ ਦੇ ਸ਼ਹਿਰ ਪੰਚਕੂਲਾ ਵਿਖੇ ਮਨੀ ਲਾਂਡਰਿੰਗ ਰੋਕਥਾਮ ਐਕਟ 2002 ਤਹਿਤ ਮੈਸਰਜ਼ ਪੋਲੋ ਹੋਟਲਜ਼ ਲਿਮਟਿਡ ਅਤੇ ਹੋਰਾਂ ਨਾਲ ਸਬੰਧਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ । ਈ. ਡੀ. ਨੇ ਛਾਪੇਮਾਰੀ ਦੌਰਾਨ ਈ. ਡੀ. ਨੇ ਕਈ ਅਹਿਮ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 82 ਲੱਖ ਰੁਪਏ ਜ਼ਬਤ/ਫ੍ਰੀਜ਼ ਕੀਤੇ ਹਨ । ਇਨਫੋਰਸਮੈਂਟ ਡਾਇਰੈਕਟੋਰੇਟ ਕੁਝ ਸਮੇਂ ਤੋਂ ਮੈਸਰਜ਼ ਪੋਲੋ ਹੋਟਲਜ਼ ਲਿਮਟਿਡ ਅਤੇ ਇਸ ਨਾਲ ਜੁੜੇ ਕੁਝ ਹੋਰ ਲੋਕਾਂ ਦੀਆਂ ਸ਼ੱਕੀ ਵਿੱਤੀ ਗਤੀਵਿਧੀਆਂ ਦੀ ਜਾਂਚ ਕਰ ਰਿਹਾ ਸੀ । ਜਾਂਚ ਏਜੰਸੀ ਨੂੰ ਮਨੀ ਲਾਂਡਰਿੰਗ ਅਤੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨਾਲ ਧੋਖਾਧੜੀ ਦੇ ਸਬੂਤ ਮਿਲੇ ਸਨ। ਇਸ ਆਧਾਰ `ਤੇ, 3 ਮਾਰਚ, 2025 ਨੂੰ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਕਈ ਥਾਵਾਂ `ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ । ਦੱਸਣਯੋਗ ਹੈ ਕਿ ਈ. ਡੀ. ਅਧਿਕਾਰੀਆਂ ਨੂੰ ਛਾਪੇਮਾਰੀ ਦੌਰਾਨ ਈ. ਡੀ. ਅਧਿਕਾਰੀਆਂ ਨੂੰ ਕਈ ਅਪਰਾਧਕ ਦਸਤਾਵੇਜ਼ ਅਤੇ ਡਿਜੀਟਲ ਸਬੂਤ ਮਿਲੇ, ਜੋ ਇਸ ਕਥਿਤ ਘੁਟਾਲੇ ਵਿੱਚ ਸ਼ਾਮਲ ਵਿਅਕਤੀਆਂ ਅਤੇ ਕੰਪਨੀਆਂ ਵਿਰੁੱਧ ਮਹੱਤਵਪੂਰਨ ਸਬੂਤ ਪ੍ਰਦਾਨ ਕਰ ਸਕਦੇ ਹਨ। ਇਸ ਤੋਂ ਇਲਾਵਾ, ਈਡੀ ਨੇ 82 ਲੱਖ ਰੁਪਏ ਦੇ ਬੈਂਕ ਜਮ੍ਹਾਂ ਜ਼ਬਤ/ਫ੍ਰੀਜ਼ ਕੀਤੇ ਹਨ, ਜਿਨ੍ਹਾਂ ਦਾ ਸਰੋਤ ਸ਼ੱਕੀ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਲੈਪਟਾਪ, ਮੋਬਾਈਲ ਫੋਨ ਅਤੇ ਹਾਰਡ ਡਰਾਈਵ ਸਮੇਤ ਕਈ ਇਲੈਕਟ੍ਰਾਨਿਕ ਡਿਵਾਈਸਾਂ ਵੀ ਜ਼ਬਤ ਕੀਤੀਆਂ, ਜਿਨ੍ਹਾਂ ਵਿੱਚ ਵਿੱਤੀ ਡੇਟਾ ਹੋਣ ਦੀ ਸੰਭਾਵਨਾ ਹੈ।ਸੂਤਰਾਂ ਅਨੁਸਾਰ ਈ. ਡੀ. ਇਸ ਮਾਮਲੇ ਵਿੱਚ ਕਈ ਹੋਰ ਕੰਪਨੀਆਂ ਅਤੇ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਏਜੰਸੀ ਪੂਰੇ ਵਿੱਤੀ ਲੈਣ-ਦੇਣ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ ਲਈ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਡਿਜੀਟਲ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ਜਾਂਚ ਏਜੰਸੀ ਇਹ ਵੀ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਕੀ ਇਸ ਘੁਟਾਲੇ ਵਿੱਚ ਕੋਈ ਵੱਡਾ ਕਾਰੋਬਾਰੀ, ਸਿਆਸਤਦਾਨ ਜਾਂ ਹੋਰ ਪ੍ਰਭਾਵਸ਼ਾਲੀ ਵਿਅਕਤੀ ਸ਼ਾਮਲ ਹੈ । ਈ. ਡੀ. ਦੀ ਇਹ ਕਾਰਵਾਈ ਸਪੱਸ਼ਟ ਤੌਰ `ਤੇ ਦਰਸਾਉਂਦੀ ਹੈ ਕਿ ਸਰਕਾਰ ਗੈਰ-ਕਾਨੂੰਨੀ ਵਿੱਤੀ ਗਤੀਵਿਧੀਆਂ ਅਤੇ ਮਨੀ ਲਾਂਡਰਿੰਗ ਵਿਰੁੱਧ ਸਖ਼ਤ ਰੁਖ਼ ਅਪਣਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ। ਈਡੀ ਦੀ ਟੀਮ ਆਉਣ ਵਾਲੇ ਦਿਨਾਂ ਵਿੱਚ ਸ਼ੱਕੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ ਅਤੇ ਜੇਕਰ ਕਾਫ਼ੀ ਸਬੂਤ ਮਿਲਦੇ ਹਨ, ਤਾਂ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਸਕਦੀਆਂ ਹਨ । ਇਸ ਪੂਰੇ ਮਾਮਲੇ `ਤੇ ਅਜੇ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ, ਪਰ ਜਾਂਚ ਏਜੰਸੀ ਦੀ ਕਾਰਵਾਈ ਜਾਰੀ ਹੈ। ਆਉਣ ਵਾਲੇ ਸਮੇਂ ਵਿੱਚ, ਇਸ ਕੇਸ ਨਾਲ ਸਬੰਧਤ ਹੋਰ ਵੱਡੇ ਨਾਮ ਸਾਹਮਣੇ ਆ ਸਕਦੇ ਹਨ ।

ਨੋਜਵਾਨਾਂ ਨੂੰ ਲਾਸ਼ਾਂ ਨਾ ਬਣਾਓ ਕੁੱਝ ਦਿਨ ਪਹਿਲਾਂ ਮੈਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਧਾਰਮਿਕ ਸਥਾਨ ਤੇ ਮੱਥਾ ਟੇਕਣ ਗਿਆ ਤਾਂ ਮੈਂ ਇੱਕ ਇਸਤਰੀ ਨੂੰ ਪਏ ਜੋੜਿਆ ਕੋਲ, ਰੋਂਦੇ ਅਤੇ ਸੇਵਾ ਕਰਦਿਆਂ ਦੇਖਿਆ । ਉਸ ਦੇ ਹਥਾਂ ਵਿੱਚ ਕੋਈ ਕੱਪੜਾ ਸੀ, ਜਿਸ ਨਾਲ ਉਹ, ਲੋਕਾਂ ਦੇ ਜੋੜੇ ਸਾਫ਼ ਕਰ ਰਹੀ ਸੀ ਅਤੇ ਰੋਂਦੀ ਜਾ ਰਹੀ ਸੀ । ਮੈਨੂੰ ਯਾਦ ਆਇਆ ਕਿ ਇਹ ਵਿਚਾਰੀ ਤਾਂ ਮੈਨੂੰ ਪਟਿਆਲਾ ਰੈੱਡ ਕਰਾਸ ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਵਿੱਚ ਮਿਲ਼ੇ ਹਨ । ਮੈਨੂੰ ਯਾਦ ਆਇਆ ਕਿ ਇਸ ਇਸਤ੍ਰੀ ਨੇ ਮੈਨੂੰ ਡਾਕਟਰ ਸਾਹਿਬ ਕਹਿਕੇ ਸਤਿ ਸ਼੍ਰੀ ਆਕਾਲ ਬੁਲਾਈ ਸੀ ਅਤੇ ਦਸਿਆ ਸੀ ਕਿ ਉਸ ਦਾ ਬੇਟਾ ਨਸ਼ਿਆਂ ਵਿੱਚ ਫ਼ਸਿਆ ਹੋਇਆ ਹੈ । ਉਸਨੇ ਹੱਥ ਜੋੜਕੇ ਨਿਮਰਤਾ ਅਤੇ ਡਰਦੇ ਡਰਦੇ ਸਿਰ ਨੀਵਾਂ ਕਰਕੇ, ਅੱਖਾਂ ਵਿੱਚ ਹੰਜੂ ਭਰਕੇ ਕਿਹਾ ਸੀ ਕਿ ਡਾਕਟਰ ਸਾਹਿਬ ਕੀ ਤੁਹਾਡੇ ਹਸਪਤਾਲ ਵਿਖੇ ਕੋਈ ਅਜਿਹਾ ਇੰਜੈਕਸ਼ਨ ਨਹੀਂ, ਜ਼ੋ ਕਿਸੇ ਨੂੰ ਲਗਾ ਦਿੱਤਾ ਜਾਵੇ ਅਤੇ ਉਹ ਸੁੱਤਾ ਪਿਆ ਪਿਆ ਹੀ ਕੁਝ ਘੰਟਿਆਂ ਵਿੱਚ ਮਰ ਜਾਵੇ, ਕਿਉਂਕਿ ਉਹ ਹੁਣ ਆਪਣੇ ਪਿਆਰੇ ਬੇਟੇ ਦੀ ਜਿਉਂਦੀ ਲਾਸ਼ ਨੂੰ ਇਲਾਜ ਅਤੇ ਮੂੜ ਤੋਂ ਠੀਕ ਠਾਕ ਕਰਵਾਉਣ ਲਈ, ਥਾਂ ਥਾਂ ਤੇ ਥੱਕੇ ਖਾਕੇ ਧੱਕ ਚੁੱਕੀ ਹੈ, ਉਸ ਨੂੰ ਪੰਜਾਬ ਵਿੱਚ ਕੋਈ ਧਾਰਮਿਕ, ਸਮਾਜਿਕ ਸਿਖਿਆ ਅਤੇ ਮੈਡੀਕਲ ਸਥਾਨ ਨਹੀਂ ਮਿਲ ਰਹੇ ਜਿਥੇ ਬੱਚਿਆਂ, ਨੋਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਵਿਚੋਂ ਬਾਹਰ ਕਢਿਆ ਜਾਵੇ, ਅਤੇ ਸਾਡਾ ਪੰਜਾਬ ਪਹਿਲਾਂ ਵਰਗਾ ਖੁਸ਼ੀਆਂ, ਅਨੰਦ, ਭਾਈਚਾਰੇ ਵਾਲਾ ਸਿਹਤਮੰਦ, ਤਦੰਰੁਸਤ, ਸੁਰੱਖਿਆ, ਖੁਸ਼ਹਾਲ ਪੰਜਾਬ ਬਣ ਜਾਵੇ । ਸਾਰੇ ਲੀਡਰ ਆਪਣੇ ਅਧਿਕਾਰਾਂ, ਹੱਕਾਂ, ਸਹੂਲਤਾਂ ਲਈ ਲੜ ਰਹੇ ਹਨ ਪਰ ਮਾਨਵਤਾ ਅਤੇ ਬੱਚਿਆਂ ਨੋਜਵਾਨਾਂ ਨੂੰ ਬਚਾਉਣ ਲਈ ਕੋਈ ਅੱਗੇ ਨਹੀਂ ਆ ਰਹੇ । ਬੱਚਿਆਂ, ਨੋਜਵਾਨਾਂ ਨੂੰ ਗੰਦਗੀ, ਫਾਸਟ ਫੂਡ, ਜੰਕ ਫੂਡ, ਸ਼ਰਾਬਾਂ ਅਤੇ ਦੂਜੇ ਨਸ਼ੇ ਸ਼ਰੇਆਮ ਖੁਦਗਰਜ਼ ਲਾਲਚੀ ਲੋਕਾਂ ਵਲੋਂ ਵੇਚੇ ਜਾ ਰਹੇ ਹਨ, ਜ਼ੋ ਆਪਣੇ ਘਰ, ਭਵਨ, ਮਹਿਲ ਸੋਨੇ, ਚਾਂਦੀ, ਧੰਨ ਦੌਲਤ ਨਾਲ ਭਰਨ ਲਈ, ਛੋਟੇ ਛੋਟੇ ਬੱਚਿਆਂ, ਨੋਜਵਾਨਾਂ, ਬੇਟੀਆਂ, ਬੇਟਿਆਂ ਨੂੰ ਨਸ਼ਿਆਂ ਫਾਸਟ ਫੂਡ ਜੰਕ ਫੂਡ ਕੋਲਡ ਡਰਿੰਕਾਂ ਰਾਹੀਂ ਮੌਤਾਂ ਵੰਡ ਰਹੇ ਹਨ । ਪ੍ਰਮਾਤਮਾ ਤੋਂ ਵੀ ਡਰ ਨਹੀਂ ਲੱਗਦਾ । ਉਸਨੇ ਦੱਸਿਆ ਸੀ ਕਿ ਉਸ ਦਾ ਬੇਟਾ, ਪਿੰਡ ਦੇ ਸਕੂਲ ਵਿੱਚ ਪੜ੍ਹਦਾ ਸੀ ਕਿ ਪਤਾ ਨਹੀਂ ਕਿਵੇਂ, ਨਸ਼ਿਆਂ ਦੀ ਵਰਤੋਂ ਕਰਨ ਲਗ ਪਿਆ । ਉਸ ਨੂੰ ਤਾਂ ਉਸ ਸਮੇਂ ਪਤਾ ਲਗਾ ਜਦੋਂ ਉਹ, ਨਸ਼ੇ ਕਰਕੇ, ਸਕੂਲ ਦੇ ਗਰਾਉਂਡ ਵਿਖੇ ਡਿਗਿਆ ਪਿਆ ਸੀ । ਇਲਾਜ ਲਈ ਉਹ ਆਪਣੇ ਪੁੱਤਰ ਨੂੰ ਚੁੱਕਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਈ ਸਾਲਾਂ ਤੋਂ ਭਟਕ ਰਹੀ ਹੈ । ਉਸਨੇ ਰੋਂਦੇ ਹੋਏ ਦੱਸਿਆ ਸੀ ਕਿ ਉਸ ਨੂੰ ਕਿਸੇ ਨੇ ਸਲਾਹ ਦਿੱਤੀ ਕਿ ਉਹ 11 ਦਿਨ, ਸ਼੍ਰੀ ਫ਼ਤਹਿਗੜ੍ਹ ਸਾਹਿਬ, ਗੁਰੂਦਵਾਰਾ ਸਾਹਿਬ ਵਿਖੇ ਜਾਕੇ ਸੇਵਾ ਕਰੇ ਅਤੇ ਪ੍ਰਮਾਤਮਾ ਨੂੰ ਅਰਦਾਸ ਕਰਨ ਤਾਂ ਪ੍ਰਮਾਤਮਾ ਜ਼ਰੂਰ ਕਿਰਪਾ ਕਰਨਗੇ । ਉਸ ਦਿਨ ਜਦੋਂ ਉਹ ਮੈਨੂੰ ਸਾਕੇਤ ਹਸਪਤਾਲ ਵਿਖੇ ਮਿਲ਼ੀ ਸੀ, ਉਸ ਦੇ ਪੈਰਾਂ ਵਿੱਚ ਜ਼ਖ਼ਮ ਸਨ, ਮੱਖੀਆਂ ਅਤੇ ਕੀੜੇ ਵੀ ਪੈਰਾਂ ਵਿੱਚੋਂ ਖੂਨ ਚੂਸ ਰਹੇ ਸਨ ਕਿਉਂਕਿ ਉਹ ਹਰਰੋਜ ਆਪਣੇ ਪਿੰਡ ਤੋਂ ਨੰਗੇ ਪੈਰੀਂ, ਬੱਸ ਰਾਹੀਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਗੁਰੂਦਵਾਰਾ ਵਿਖੇ ਸੇਵਾ ਕਰਨ, ਜਾਂਦੀ ਤਾਂ ਸੜਕਾਂ ਤੇ ਪਏ ਪੱਥਰਾਂ ਕਰਕੇ, ਉਸਦੇ ਪੈਰਾਂ ਵਿੱਚ ਜ਼ਖ਼ਮ ਹੋ ਗਏ ਸਨ ਪਰ ਉਸਨੂੰ ਆਪਣੇ ਜ਼ਖਮਾਂ ਦਾ ਦਰਦ, ਨਹੀਂ ਸਗੋਂ ਆਪਣੇ ਪੁੱਤਰ ਦੇ ਠੀਕ ਕਰਵਾਉਣ ਦੀ ਦੌੜ ਸੀ। ਉਸ ਦਿਨ ਉਸਦੀ ਚੂਨੀ ਵੀ ਥਾਂ ਥਾਂ ਤੋਂ ਗਿੱਲੀ ਸੀ ਸ਼ਾਇਦ ਉਹ ਹਸਪਤਾਲ ਵਿਖੇ ਆਉਂਦੇ ਹੋਏ, ਰੋਂਦੀ ਹੀ ਆਉਦੀ ਹੋਵੇਗੀ । ਉਹ 21 ਦਿਨ ਤੱਕ ਹਰਰੋਜ ਜਾਕੇ ਜੋੜਿਆ, ਬਰਤਨਾਂ ਅਤੇ ਜ਼ਮੀਨ ਦੀ ਸਫਾਈ ਕਰਦੀ ਰਹਿੰਦੀ, ਫੇਰ ਕਿਸੇ ਕੋਨੇ ਵਿੱਚ ਬੈਠਕੇ ਜੀ ਭਰ ਕੇ ਰੋ ਲਿਆ ਕਰਦੀ ਸੀ ਪਰ ਬੇਟਾ ਠੀਕ ਨਾ ਹੋਇਆ । ਪਹਿਲਾਂ ਪਤੀ ਵੀ ਨਸ਼ਿਆਂ ਕਾਰਨ ਖਤਮ ਹੋ ਗਿਆ ਸੀ । ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਤੋਂ ਵੀ ਮਰੀਜ਼ਾਂ ਨੂੰ ਇੱਕ ਮਹੀਨੇ ਬਾਅਦ ਛੁੱਟੀ ਦੇ ਦਿੱਤੀ ਜਾਂਦੀ ਹੈ । ਮੈਂ ਦਿਮਾਗ ਦਿਲੋਂ ਬਹੁਤ ਜ਼ੋਰ ਲਗਾਇਆ ਕਿ ਪੁੱਛ ਲਵਾਂ ਕਿ ਉਸਦੇ ਬੇਟੇ ਦਾ ਕੀ ਹਾਲ ਹੈ ਪਰ ਉਸਦੇ ਹਾਲਤ ਅਤੇ ਮੁਰਝਾਇਆ ਚੇਹਰਾ, ਅੱਖਾਂ ਵਿੱਚੋਂ ਡਿਗਦੇ ਹੰਝੂ ਸੱਭ ਕੁਝ ਦਸ ਰਹੇ ਸਨ। ਪਤਾ ਨਹੀਂ ਕਿਤਨੀਆਂ ਪੰਜਾਬੀ ਮਾਵਾਂ, ਪਿਉਂ ਅਤੇ ਬਜ਼ੁਰਗ, ਆਪਣੇ ਨਸ਼ਿਆਂ ਵਿਚ ਡੁੱਬੇ ਬੱਚਿਆਂ, ਨੋਜਵਾਨਾਂ, ਪਤੀਆਂ ਦੀਆਂ ਚਲਦੀਆਂ ਫਿਰਦੀਆਂ ਲਾਸ਼ਾਂ ਨੂੰ ਸੁਰਜੀਤ ਕਰਨ ਲਈ ਥਾਂ ਥਾਂ ਧੱਕੇ ਖਾ ਰਹੀਆਂ ਹਨ। ਨਸ਼ੇ ਕਰਦੇ, ਅਪਰਾਧਾਂ ਵਿੱਚ ਫ਼ਸੇ ਨੋਜਵਾਨਾਂ ਅਤੇ ਬਿਮਾਰੀਆਂ ਨਾਲ ਪੀੜਤ ਪਰਿਵਾਰਕ ਮੈਂਬਰਾਂ ਨੂੰ ਹਮੇਸ਼ਾ ਲਈ ਇਸ ਨਰਕ ਵਿਚੋ, ਬਾਹਰ ਕੱਢਣ ਲਈ, ਉਨ੍ਹਾਂ ਦੀਆਂ ਮੌਤਾਂ ਲਈ ਅਰਦਾਸਾਂ ਅਤੇ ਧਾਰਮਿਕ ਸਥਾਨਾਂ ਤੇ ਸੇਵਾ ਕਰਦੇ ਪਏ ਹਨ । ਸ਼ਾਇਦ ਧਾਰਮਿਕ ਸਥਾਨਾਂ ਤੇ ਅਜਿਹੇ ਹੀ ਬਜ਼ੁਰਗਾਂ, ਇਸਤਰੀਆਂ ਅਤੇ ਲੋਕਾਂ ਦੀ ਭੀੜਾਂ ਲੱਗੀਆਂ ਹੋਈਆਂ ਹਨ । ਜ਼ੋ ਆਪਣੇ ਘਰ ਪਰਿਵਾਰਾਂ ਦੀ ਸੁਰੱਖਿਆ ਬਚਾਉ ਖੁਸ਼ਹਾਲੀ ਉਨਤੀ ਲਈ ਅਰਦਾਸਾਂ ਕਰਨ ਲੱਗੇ ਹਨ । ਪਰ ਸ਼ਾਇਦ, ਅਜਿਹੀਆਂ ਹਜ਼ਾਰਾਂ, ਲੱਖਾਂ ਬਦਨਸੀਬ ਇਸਤਰੀਆਂ, ਬਜ਼ੁਰਗਾਂ ਅਤੇ ਮਾਪਿਆ ਲਈ ਉਨ੍ਹਾਂ ਦਾ ਰੱਬ ਵੀ ਨੱਸਈ ਹੋਕੇ, ਕਿਥਰੇ ਬੇਹੋਸ਼ ਪਿਆ ਹੋਵੇ। ਸ਼ਾਇਦ ਪੰਜਾਬ ਵਿੱਚੋ, ਗਰੀਬਾਂ ਮਜਲੁਮਾ ਬੇਸਹਾਰਿਆਂ ਦੇ, ਭਗਵਾਨ ਵੀ ਉਦਾਸ ਹੋ ਕੇ, ਕਿਧਰੇ ਚਲੇ ਗਏ ਹਨ । ਕਾਕਾ ਰਾਮ ਵਰਮਾ ਪਟਿਆਲਾ 9878611620

ਸੁਪਰੀਮ ਕੋਰਟ ਨੇ ਕੀਤੀ ਐਸ. ਜੀ. ਪੀ. ਸੀ. ਦੀ ਪੀ. ਆਈ. ਐਲ. ਰੱਦਦ ਨਵੀਂ ਦਿੱਲੀ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਸਿੰਘ ਨੂੰ ਵਾਰ ਵਾਰ ਫਰਲੋ ਦਿੱਤੇ ਜਾਣ ਤੇ ਮਾਨਯੋਗ ਸੁਪਰੀਮ ਕੋਰਟ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਈ ਗਈ ਜਨ ਹਿਤ ਪਟੀਸ਼ਨ (ਪੀ. ਆਈ. ਐਲ) ਨੂੰ ਅੱਜ ਮਾਨਯੋਗ ਸੁਪਰੀਮ ਕੋਰਟ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਹੈ ਕਿ ਜਿਸ ਫਰਲੋ ਦੀ ਗੱਲ ਕੀਤੀ ਜਾ ਰਹੀ ਹੈ ਉਹ ਸਾਲ 2023 ਵਿਚ ਦਿੱਤੀ ਗਈ ਸੀ ਤੇ ਪਟੀਸ਼ਨ 2025 ਵਿਚ ਪਾਈ ਗਈ ਹੈ ਅਤੇ ਪਟੀਸ਼ਨ ਵਿਚ ਜਨ ਹਿਤ ਬਹੁਤ ਘੱਟ ਹੈ, ਜਿਸਦੇ ਚਲਦਿਆਂ ਸੁਪਰੀਮ ਕੋਰਟ ਨੇ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ । ਦੱਸਣਯੋਗ ਹੈ ਕਿ ਐਸ. ਜੀ. ਪੀ. ਸੀ. ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਫਰਲੋ ਦੇਣਾ ਇਕ ਬੇਇਨਸਾਫ਼ੀ ਹੈ ਅਤੇ ਇਸਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ । ਏ. ਐਨ. ਆਈ. ਦੀ ਰਿਪੋਰਟ ਮੁਤਾਬਕ ਸੁਪਰੀਮ ਕੋਰਟ ਨੇ ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2022 ਅਤੇ 2024 ਦੇ ਵਿਚਕਾਰ ਪੈਰੋਲ ਅਤੇ ਫਰਲੋ ਰਾਹੀਂ ਦਿੱਤੀ ਗਈ ਕਈ ਅਸਥਾਈ ਰਿਹਾਈਆਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ (ਪੀ. ਆਈ. ਐਲ.) ਨੂੰ ਖਾਰਜ ਕਰਕੇ ਰਾਹਤ ਦਿੱਤੀ । ਅਦਾਲਤ ਨੇ ਦੇਖਿਆ ਕਿ ਜਨਹਿੱਤ ਪਟੀਸ਼ਨ ਖਾਸ ਤੌਰ ‘ਤੇ 2023 ਵਿੱਚ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਨਾਲ ਸਬੰਧਤ ਸੀ ਅਤੇ ਸਵਾਲ ਕੀਤਾ ਕਿ 2025 ਵਿੱਚ ਇਸਨੂੰ ਕਿਉਂ ਚੁਣੌਤੀ ਦਿੱਤੀ ਜਾ ਰਹੀ ਸੀ । ਇਸ ਤੋਂ ਇਲਾਵਾ, ਅਦਾਲਤ ਨੇ ਜਨਹਿੱਤ ਪਟੀਸ਼ਨ ਦੀ ਸੰਭਾਲ ਬਾਰੇ ਚਿੰਤਾਵਾਂ ਉਠਾਈਆਂ, ਇਸਦੇ ਆਧਾਰ ‘ਤੇ ਸਵਾਲ ਉਠਾਏ ਕਿਉਂਕਿ ਇਹ ਇੱਕ ਵਿਅਕਤੀ ਦੇ ਵਿਰੁੱਧ ਦਾਇਰ ਕੀਤੀ ਗਈ ਸੀ ਅਤੇ ਇਸ ਵਿੱਚ ਸਪੱਸ਼ਟ ਜਨਤਕ ਹਿੱਤ ਦੀ ਘਾਟ ਸੀ ।

ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ
ਪਟਿਆਲਾ : ਆਧੁਨਿਕ ਯੁਗ ਵਿਚ ਹਰ ਕਿਸੇ ਦੇ ਹਥ ਵਿਚ ਮੋਬਾਈਲ ਹੈ, ਮੋਬਾਈਲ ਦੀਆਂ ਐਪਸ 'ਤੇ ਜਿਥੇ ਬਹੁਤ ਸਾਰੇ ਫਾਇਦੇ ਹਨ, ਉਥੇ ਵੱਡੇ ਨੁਕਸਾਨ ਵੀ ਨਜਰ ਆ ਰਹੇ ਹਨ। ਪਿਛਲੇ 15 ਦਿਨਾਂ ਤੋਂ ਦੇਸ਼ ਅਤੇ ਵਿਦੇਸ਼ ਦੇ ਕਿਸੇ ਵੀ ਕੋਨੇ ਵਚ ਬੈਠੇ ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਹੈਕ ਕਰਕੇ ਲੱਖਾਂ ਰੁਪਏ ਬਟੋਰ ਲਏ ਹਨ, ਜਿਸ ਨਾਲ ਚਾਰੇ ਪਾਸੇ ਹਫੜਾ ਦਫੜੀ ਵਾਲਾ ਮਾਹੌਲ ਹੈ । ਹੈਕਰ ਬੜੇ ਹੀ ਸੁਚਜੇ ਢੰਗ ਨਾਲ ਵਟਸਐਪ ਹੈਕ ਕਰ ਰਹੇ ਹਨ । ਹੈਕਰ ਸਾਡੇ ਨੰਬਰ ਨੂੰ ਕਿਸੇ ਤਰ੍ਹਾਂ ਸਰਚ ਕਰਕੇ ਇਹ ਚੈਕ ਕਰ ਲੈਂਦੇ ਹਨ ਕਿ ਇਸ ਵਟਸਐਪ ਨੰਬਰ ਤੋਂ ਉਸਦੇ ਨਜਦੀਕੀ ਦੋਸਤ ਕਿਹਨੇ ਹਨ । ਸਭ ਤੋਂ ਪਹਿਲਾਂ ਹੈਕਰ ਕਿਸੇ ਵੀ ਇਕ ਨਾਮਵਰ ਵਿਅਕਤੀ ਦਾ ਮੋਬਾਇਲ ਹੈਕ ਕਰ ਦਿੰਦਾ ਹੈ, ਉਸਤੋ ਬਾਅਦ ਉਸਦੇ ਵਟਸਐਪ ਮੈਸਜ ਨੂੰ ਅਤੇ ਵਟਸਐਪ ਕਾਲਿੰਗ ਨੂੰ ਸਿਧਾ ਡੀਲ ਕਰਦਾ ਹੈ । ਵਟਸਐਪ 'ਤੇ ਜਾਂਦੇ ਮੈਸੇਜਾਂ ਨੂੰ ਦੇਖ ਕੇ ਅੰਦਾਜਾ ਲਗਾ ਲੈਂਦਾ ਹੈ ਕਿ ਇਹ ਵਿਅਕਤੀ ਕਿਥੇ ਕਿਥੇ ਲੈਣ ਦੇਣ ਕਰਦਾ ਹੈ ਹੈਕਰ ਜਿਸ ਵੀ ਵਟਸਐਪ ਉਪਰ ਤੁਸੀ ਵਧ ਕਾਲਿੰਗ ਜਾਂ ਵਟਸਐਪ ਲੈਣ ਦੇਣ ਕਰਦੇ ਹੋ, ਉਸ ਤੋ ਤੁਹਾਨੂੰ ਮੈੇਸਜ ਭੇਜਦਾ ਹੈ ਕਿ ਤੁਹਾਨੂੰ ਇਕ 6 ਡੀਜੀਟ ਦਾ ਟੈਕਸ ਮੈਸੇਜ ਭੇਜਿਆ ਹੈ । ਮੇਰੇ ਫੋਨ ਉਪਰ ਖਰਾਬੀ ਹੋ ਗਈ ਹੈ, ਕ੍ਰਿਪਾ ਕਰਕੇ ਇਸਨੂੰ ਮੈਨੂੰ ਭੇਜ ਦਿਓ । ਸਾਨੂੰ ਇਹ ਪਤਾ ਨਹੀ ਚਲਦਾ ਕਿ ਜਿਹੜਾ ਹੈਕਰ ਸਾਡੇ ਇਕ ਚੰਗੇ ਦੋਸਤ ਦੇ ਵਟਸਐਪ ਰਾਹੀ ਸਾਡੇ ਕੋਲੋ ਇਹ 6 ਨੰਬਰਾਂ ਵਾਲਾ ਡੀਜੀਟ ਮੰਗ ਰਿਹਾ ਹੈ, ਉਹ ਸਾਡੇ ਦੋਸਤ ਦਾ ਵਟਸਐਪ ਨਹੀ ਹੈ । ਉਹ ਤਾਂ ਹੈਕਰ ਨੇ ਹੈਕ ਕਰਕੇ ਆਪਣੇ ਅਧੀਨ ਕਰ ਲਿਆ ਹੈ । ਅਸੀ ਗਲਤੀ ਨਾਲ ਜਦੋਂ ਉਸਨੂੰ 6 ਨੰਬਰਾਂ ਦਾ ਡੀਜੀਟ ਕੋਡ ਭੇਜ ਦਿੰਦੇ ਹਾਂ, ਜਾਂ ਉਸ ਵਲੋ ਵਟਸਐਪ 'ਤੇ ਮੰਗੀ ਕੋੲਂ ਵੀ ਜਾਣਕਾਰੀ ਉਸਨੂੰ ਦੇ ਦਿੰਦੇ ਹਾਂ ਤਾਂ ਉਹ ਤੁਰੰਤ ਤੁਹਾਡਾ ਵੀ ਵਟਸਐਪ ਹੈਕ ਕਰ ਜਾਂਦਾ ਹੈ । ਹੈਕਰ ਇਸ ਤਰ੍ਹਾ ਤੁਹਾਡੇ ਵਟਸਐਪ 'ਤੇ ਜਾਂਦੇ ਮੈਸੇਜਾਂ ਨੂੰ ਦੇਖ ਕੇ ਅੰਦਾਜਾ ਲਗਾ ਲੈਂਦਾ ਹੈ ਕਿ ਇਹ ਵਿਅਕਤੀ ਕਿਥੇ ਕਿਥੇ ਲੈਣ ਦੇਣ ਕਰਦਾ ਹੈ ਜਾਂ ਇਸਦੇ ਕਿਹੜੇ ਕਿਹੜੇ ਵੱਡੇ ਵਿਅਕਤੀਆਂ ਨਾਲ ਸੰਬੰਧ ਹਨ । ਫਿਰ ਉਹ ਤੁਹਾਡੇ ਫੋਨ ਰਾਹੀ ਹੀ ਤੁਹਾਡੇ ਟਚ ਵਿਚ ਆਏ ਤੁਹਾਡੇ ਵੱਡੇ ਅਤੇ ਛੋਟੇ ਵਿਅਕਤੀਆਂ ਨੂੰ ਉਲਝਾਉਣ ਦੀ ਕੋਸ਼ਿਸ਼ ਕਰਦਾ ਹੈ ਤੇ ਇਸ ਤਰ੍ਹਾ ਬਹੁਤ ਸਾਰੀਆਂ ਨਾਮਵਰ ਹਸਤੀਆਂ ਦੇ ਫੋਨ ਪਟਿਆਲਾ ਅੰਦਰ ਹੈਕ ਹੋ ਚੁਕੇ ਹਨ ਤੇ ਇਹ ਸਿਲਸਿਲਾ ਲਗਾਤਾਰ ਚਲ ਰਿਹਾ ਹੈ । ਇਸ ਤਰ੍ਹਾ ਲਖਾਂ ਰੁਪਏ ਹੈਕਰ ਬਟੋਰ ਚੁਕੇ ਹਨ । ਡਾਕਟਰ ਪੁਸ਼ਪਿੰਦਰ ਗਿਲ ਅਤੇ ਢਿਲੋ ਫਨ ਵਰਲਡ ਦੇ ਮਾਲਕ ਦਾ ਫੋਨ ਵਟਸਐਪ ਵੀ ਹੋਇਆ ਹੈਕ- ਲੋਕਾਂ ਨੇ ਫੋਨ ਆਉਣ ਤੋਂ ਬਾਅਦ ਡਾ ਗਿਲ ਨੂੰ ਪਤਾ ਲਗਾ ਕਿ ਫੋਨ ਹੈਕ ਹੋ ਗਿਆ - ਹੈਕਰ ਨੇ ਡਾ. ਗਿਲ ਦੇ ਨਾਮ 'ਤੇ ਕਈ ਲੱਖ ਬਟੋਰੇ ਪੰਜਾਬ ਦੇ ਸਭ ਤੋਂ ਸੀਨੀਅਰ ਮੋਸਟ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ ਦੇ ਅਕੈਡਮਿਕ ਡੀਨ ਵਰਗੇ ਅਹੁਦਿਆਂ ਉਪਰ ਤੈਨਾਤ ਰਹੇ ਤੇ ਪੀਯੂ ਦੇ ਵੀਸੀ ਲਈ ਸਭ ਤੋਂ ਪ੍ਰਬਲ ਦਾਅਵੇਦਾਰ ਡਾ. ਪੁਸ਼ਪਿੰਦਰ ਸਿੰਘ ਗਿਲ ਦੇ ਫੋਨ ਦਾ ਵਟਸਐਪ ਹੈਕ ਹੋ ਚੁਕਾ ਹੈ। ਹੈਕਰ ਨੇ ਕਿਸੇ ਨਾ ਕਿਸੇ ਤਰ੍ਹਾ ਉਨਾ ਦੇ ਵੈਟਸਐਪ ਨੂੰ ਹੈਕ ਕਰਕੇ ਉਨਾ ਦੇ ਨੇੜਲੇ ਦੋਸਤਾਂ ਨੂੰ ਮੈਸਜ ਪਾਏ, ਜਿਸ ਵਿਚ ਲਿਖਿਆ ਕਿ ਉਨਾ ਨੂੰ 15 ਹਜਾਰ ਰੁਪਏ ਦੀ ਲੋੜ ਹੈ ਕਿਉਂਕਿ ਉਨਾ ਦੇ ਅਕਾਊਂਟ ਵਿਚ ਕੋਈ ਸਮਸਿਆ ਆ ਗਈ ਹੈ। ਮੈਂ ਤੁਹਾਨੂੰ ਇਕ ਵਟਸਐਪ ਨੰਬਰ ਪੇਜ ਰਿਹਾ ਹਾਂ ਤੁਸੀ ਕ੍ਰਿਪਾ ਕਰਕੇ ਮੈਨੂੰ ਇਸ ਵਟਸਐਪ 'ਤੇ 15 ਹਜਾਰਰੁਪਏ ਭੇਜ ਦਿਓ। ਹੈਕਰ ਨੇ ਡਾ ਪੁਸ਼ਪਿੰਦਰ ਗਿਲ ਦੇ ਨੇੜਲੇ ਸਾਥੀਆਂ ਨੂੰ ਬਹੁਤ ਸਾਰੇ ਮੈਸੇਜ ਭੇਜੇ ਤੇ ਆਪਣਾ ਗੂਗਲ ਨੰਬਰ ਵੀ ਭੇਜਿਆ, ਜਿਸਤੋ ਬਾਅਦ ਦੋ ਦਰਜਨ ਤੋਂ ਵਧ ਡਾ. ਪੁਸ਼ਪਿੰਦਰ ਗਿਲ ਦੇ ਦੋਸਤਾਂ ਕੋਲੋ ਹੈਕਰ 15-15 ਹਜਾਰ ਰੁਪਏ ਲੈ ਕੇ ਹੈਕਰ ਲੱਖਾਂ ਰੁਪਏ ਡਕਾਰ ਗਿਆ। ਇਥੇ ਹੀ ਬਸ ਨਹੀ ਹੈਕਰ ਤੁਹਾਡੀ ਅਵਾਜ ਵਿਚ ਵੀ ਗੱਲ ਕਰ ਸਕਦਾ ਹੈ । ਢਿਲੋ ਫਨ ਵਰਲਡ ਦੇ ਮਾਲਕ ਬਲਜਿੰਦਰ ਸਿੰਘ ਢਿਲੋ ਦਾ ਫੋਨ ਵਟਸਐਪ ਵੀ ਹੋ ਚੁਕਾ ਹੈ ਹੈਕ ਇਸ ਤੋ ਬਾਅਦ ਢਿਲੋ ਫਨ ਵਰਲਡ ਦੇ ਮਾਲਕ ਬਲਜਿੰਦਰ ਸਿੰਘ ਢਿਲੋ ਦਾ ਫੋਨ ਵਟਸਐਪ ਵੀ ਹੈਕ ਹੋ ਚੁਕਾ ਹੈ। ਹੈਕਰ ਨੇ ਉਨਾ ਦੇ ਨੇੜਲੇ ਸਾਥੀਆਂ ਤੋਂ ਜਿਥੇ ਪੈਸੇ ਮੰਗ ਮੰਗ ਵਟੋਰੇ ਹਨ, ਉਥੇ ਉਹ ਬਲਜਿੰਦਰ ਸਿੰਘ ਢਿਲੋ ਦੇ ਨੇੜਲੇ ਸਾਥਂਆਂ ਨੂੰ ਇਕ 6 ਡੀਜੀਟ ਦਾ ਕੋਡ ਭੇਜ ਰਿਹਾ ਹੈ ਕਿ ਉਹ ਇਕ ਮੁਸੀਬਤ ਵਿਚ ਫਸੇ ਹੋਏ ਹਨ, ਉਨਾ ਦੇ ਵਟਸਐਪ ਵਿਚ ਪ੍ਰਾਬਲਮ ਆ ਗਈ ਹੈ। ਤੁਹਾਨੂੰ ਹੁਣੇ ਮੈਂ 6 ਡੀਜੀਟ ਦਾ ਇਕ ਮੈਸੇਜ ਭੇਜਿਆ ਹੈ। ਕ੍ਰਿਪਾ ਕਰਕੇ ਤੁਸੀ ਵਟਸਐਪ ਨੰਬਰ 'ਤੇ ਮੈਨੂੰ ਪਾ ਦਿਓ ਤਾਂ ਜੋ ਮੈਂ ਵਟਸਐਪ ਚਾਲੂ ਕਰ ਸਕਾ। ਜੇਕਰ ਹੈਕਰ 40-50 ਮੈਬਰਾਂ ਨੂੰ ਇਹ ਮੈਸਜ ਬਲਜਿੰਦਰ ਸਿੰਘ ਢਿਲੋ ਕਰਕੇ ਭੇਜਦਾ ਹੈ ਤਾਂ ਇਸ ਵਿਚੋ 10-15 ਮੈਂਬਰ ਉਸਦੀ ਲੁਟ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤਰ੍ਹਾ ਪਟਿਆਲਾ ਦੇ ਕਈ ਦਰਜਨ ਨਾਮਵਰ ਹਸਤੀਆਂ ਦੇ ਵਟਸਐਪ ਹੈਕ ਹੋ ਚੁਕੇ ਹਨ । - ਡਾ. ਗਿਲ ਅਤੇ ਬਲਜਿੰਦਰ ਢਿਲੋ ਪੁੱਜੇ ਸਾਈਬਰ ਸੈਲ 'ਚ ਸ਼ਿਕਾਇਤ ਲੈ ਕੇ ਡਾ. ਪੁਸ਼ਪਿੰਦਰ ਸਿੰਘ ਗਿਲ ਅਤੇ ਬਲਜਿੰਦਰ ਸਿੰਘ ਢਿਲੋ ਨੇ ਵੀ ਇਸ ਸਬੰਧੀ ਸਾਈਬਰ ਕ੍ਰਾਇਮ ਨੂੰ ਆਪਣੀ ਕੰਪਲੇਟ ਦਰਜ ਕਰਵਾਈ ਹੈ, ਜਿਸ ਉਪਰ ਜਾਂਚ ਚਲ ਰਹੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਹੋ ਰਹੀ ਹੈ ਕਿ ਇਹ ਕਿਥੋ ਇਸ ਤਰ੍ਹਾ ਲੁਟਮਾਰ ਹੋ ਰਹੀ ਹੈ । ਹਰ ਵਿਅਕਤੀ ਆਪਣੇ ਵਟਸਐਪ ਉਪਰ ਤੁਰੰਤ 2 ਫੈਕਟਰ ਅਥੈਂਟੀਕੇਸ਼ਨ ਆਨ ਕਰੇ : ਡੀ. ਐਸ. ਪੀ. ਅਸ਼ਵੰਤ ਧਾਲੀਵਾਲ ਇਸ ਸਬੰਧੀ ਜਦੋਂ ਪਟਿਆਲਾ ਸਾਈਬਰ ਵਿੰਗ ਦੇ ਡਿਪਟੀ ਸੁਪਰਡੈਂਟ ਆਫ ਪੁਲਸ ਅਸ਼ਵੰਤ ਧਾਲੀਵਾਲ ਨਾਲ ਸੰਪਰਕ ਬਣਾਇਆ ਤਾਂ ਉਨਾ ਆਖਿਆ ਕਿ ਸਾਈਵਰ ਵਿੰਗ ਨੂੰ ਅਜਿਹੀ ਕਈ ਸ਼ਿਕਾਇਤਾਂ ਮਿਲੀਆਂ ਹਨ, ਜਿਸ ਉਪਰ ਬੜੀ ਬਰੀਕੀ ਨਾਲ ਜਾਂਚ ਜਾਰੀ ਹੈ ਤੇ ਦੋਸ਼ੀ ਜਲਦ ਹੀ ਸ਼ਿੰਕਜੇ ਹੇਠ ਹੋਣਗੇ । ਉਨਾ ਆਖਿਆ ਕਿ ਪਹਿਲੀ ਜਾਂਚ ਤੋਂ ਇਹ ਸਾਬਿਤ ਹੋ ਰਿਹਾ ਹੈ ਕਿ ਹੈਕਰ ਕੰਬੋਡੀਆ ਵਰਗੇ ਦੇਸ਼ਾਂ ਤੋਂ ਕਾਰਵਾਈ ਕਰ ਰਿਹਾ ਹੈ। ਉਨ੍ਹਾ ਪਟਿਆਲਾ ਅਤੇ ਪੰਜਾਬ ਦੇ ਸਮੁਚੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇਨੂੰ ਵੀ ਆਪਦੇ ਵਟਸਐਪ 'ਤੇ ਜਾਂਚ ਟੈਕਸ ਮੈਸੇਜ 'ਤੇ ਆਇਆ ਮੈਸੇਜ ਨਾ ਭੇਜਣ । ਮੈਸਜ ਤੋਂ ਪਹਿਲਾਂ ਸਾਦਾ ਫੋਨ ਕਾਲ ਕਰਕੇ ਇਹ ਪੱਕਾ ਕਰਨ ਕਿ ਜਿਹੜੇ ਵਟਸਐਪ 'ਤੇ ਜਾਂ ਟੈਕਟ ਮੈਸੇਜ ਆਇਆ ਹੈ ਕਿ ਉਲਾ ਦੇ ਦੋਸਤ ਨੇ ਹੀ ਭੇਜਿਆ ਹੈ । ਜੇਕਰ ਉਹ ਬਿਨਾ ਕਨਫਰਮ ਕਰੇ ਵਟਸਐਪ 'ਤੇ ਆਪਣੇ ਦੋਸਤ ਨੂੰ ਇਹ ਮੈਸੇਜ ਭੇਜ ਦਿੰਦੇ ਹਨ ਤਾਂ ਉਨਾ ਦਾ ਵਟਸਐਪ ਵੀ ਹੈਕ ਹੋ ਜਾਵੇਗਾ, ਇਥੋ ਤੱਕ ਕਿ ਹੈਥਰ ਉਨਾ ਦੇ ਅਕਾਊਂਟ ਤੱਕ ਜਾਣ ਦੀ ਕੋਸ਼ਿਸ਼ ਕਰੇਗਾ । ਉਨਾ ਕਿਹਾ ਕਿ ਤੁਹੰਤ ਅਜਿਹੀ ਸਥਿਤੀ ਵਿਚ ਸਾਈਬਰ ਸੈਲ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ । ਹਰ ਵਿਅਕਤੀ ਆਪਣੀ ਵਟਸਐਪ ਦੀ ਸੈਟਿੰਗ 'ਤੇ ਜਾਕੇ 2 ਫੈਕਟਰ ਅਥੈਂਟੀਕੇਸ਼ਨ ਆਨ ਕਰੇ ਡੀ. ਐਸ. ਪੀ. ਅਸ਼ਵੰਤ ਧਾਲੀਵਾਲ ਨੇ ਸਮੁਚੇ ਪਟਿਆਲਾ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਵਟਸਐਪ ਦੀ ਸੈਟਿੰਗ 'ਤੇ ਜਾਕੇ 2 ਫੈਕਟਰ ਅਥੈਂਟੀਕੇਸ਼ਨ ਆਨ ਕਰੇ ਅਤੇ ਫਿਰ ਇਸ ਉਪਰ 6 ਡੀਜੀਟ ਦਾ ਆਪਣਾ ਲੋਕ ਕੋਡ ਲਗਾਵੇ ਅਤੇ ਬਕਾਇਦਾ ਇਸਨੂੰ ਆਪਣੀ ਮੇਲ ਨਾਲ ਅਟੈਚ ਕਰੇ। ਜਦੋ ਤੁਸੀ ਇਸ ਤਰ੍ਹਾਂ ਦਾ ਇਹ ਡੀਜੀਟਲ ਲਾਕ ਲਗਾ ਦਿੰਦੇ ਹੋ ਤਾਂ ਜੇਕਰ ਕੋਈ ਹੈਕਰ ਤੁਹਾਡੇ ਵਟਸਐਪ ਨੂੰ ਹੈਕ ਕਰਦਾ ਹੈ ਤਾਂ ਉਸਨੂੰ ਤੁਹਾਡੇ ਇਸ ਕੋਡ ਦੀ ਲੋੜ ਪਵੇਗੀ । ਇਸ ਕੋਡ ਨਾਲ ਤੁਹਾਡਾ ਵੱਡਾ ਬਚਾਅ ਹੋ ਸਕਦਾ ਹੈ ।
Punjab Bani 25 March,2025
ਕੇਂਦਰ ਸਰਕਾਰ ਨੇ ਵਧਾਈਆਂ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ
ਨਵੀਂ ਦਿੱਲੀ : ਭਾਰਤ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਲਾਗਤ ਮਹਿੰਗਾਈ ਸੂਚਕ ਅੰਕ ਦੇ ਆਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ ’ਚ 24 ਫ਼ੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ । ਸੰਸਦੀ ਮਾਮਲਿਆਂ ਦੇ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ’ਚ ਮੌਜੂਦਾ ਮੈਂਬਰਾਂ ਲਈ ਰੋਜ਼ਾਨਾ ਭੱਤੇ ਅਤੇ ਸਾਬਕਾ ਮੈਂਬਰਾਂ ਲਈ ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਪੈਨਸ਼ਨ ਅਤੇ ਵਾਧੂ ਪੈਨਸ਼ਨ ’ਚ ਵੀ ਵਾਧਾ ਕੀਤਾ ਗਿਆ ਹੈ । ਸੰਸਦ ਮੈਂਬਰ ਨੂੰ ਹੁਣ ਤਨਖਾਹ ਵਜੋਂ 1.24 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ ਜੋ ਪਹਿਲਾਂ ਉਨ੍ਹਾਂ ਨੂੰ 1 ਲੱਖ ਰੁਪਏ ਪ੍ਰਤੀ ਮਹੀਨਾ ਮਿਲਦਾ ਸੀ । ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਰੋਜ਼ਾਨਾ ਭੱਤਾ ਵੀ 2,000 ਰੁਪਏ ਤੋਂ ਵਧਾ ਕੇ 2,500 ਰੁਪਏ ਕਰ ਦਿਤਾ ਗਿਆ ਹੈ । ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ ਸਾਬਕਾ ਸੰਸਦ ਮੈਂਬਰਾਂ ਦੀ ਪੈਨਸ਼ਨ 25,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 31,000 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ । ਪੰਜ ਸਾਲ ਤੋਂ ਵੱਧ ਸੇਵਾ ਦੇ ਹਰ ਸਾਲ ਲਈ ਵਾਧੂ ਪੈਨਸ਼ਨ 2,000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2,500 ਰੁਪਏ ਪ੍ਰਤੀ ਮਹੀਨਾ ਕਰ ਦਿਤੀ ਗਈ ਹੈ । ਤਨਖਾਹ ’ਚ ਵਾਧੇ ਨੂੰ ਆਮਦਨ ਟੈਕਸ ਐਕਟ 1961 ’ਚ ਨਿਰਧਾਰਤ ਲਾਗਤ ਮਹਿੰਗਾਈ ਸੂਚਕ ਅੰਕ ਦੇ ਅਧਾਰ ’ਤੇ ਸੰਸਦ ਮੈਂਬਰਾਂ ਦੀ ਤਨਖਾਹ, ਭੱਤੇ ਅਤੇ ਪੈਨਸ਼ਨ ਐਕਟ ਤਹਿਤ ਦਿਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਨੋਟੀਫਾਈ ਕੀਤਾ ਗਿਆ ਹੈ ।
Punjab Bani 24 March,2025
ਈ. ਡੀ. ਨੇ ਕੀਤਾ ਪੀ. ਏ. ਸੀ. ਐਲ. ਦੇ ਪ੍ਰਮੋਟਰ ਭੰਗੂ ਦੇ ਜਵਾਈ ਨੂੰ ਗ੍ਰਿਫ਼ਤਾਰ
ਨਵੀਂ ਦਿੱਲੀ : ਪੌਂਜੀ ਸਕੀਮ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਨੀਵਾਰ ਨੂੰ ਕਿਹਾ ਕਿ ਉਸਨੇ 48,000 ਕਰੋੜ ਰੁਪਏ ਦੀ ਪੋਂਜ਼ੀ ਸਕੀਮ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਸਵਰਗੀ ਪ੍ਰਮੋਟਰ ਨਿਰਮਲ ਸਿੰਘ ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਕਈ ਨਿਵੇਸ਼ਕਾਂ ਨੂੰ ਧੋਖਾ ਦਿੱਤਾ ਗਿਆ ਸੀ। ਭੰਗੂ ਦੇ ਜਵਾਈ ਹਰਸਤਿੰਦਰ ਪਾਲ ਸਿੰਘ ਹੇਅਰ ਨੂੰ ਸ਼ੁੱਕਰਵਾਰ ਨੂੰ ਹਿਰਾਸਤ ’ਚ ਲੈ ਲਿਆ ਗਿਆ। ਫੈਡਰਲ ਜਾਂਚ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐਮ. ਐਲ. ਏ.) ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਸਨੂੰ ਈਡੀ ਹਿਰਾਸਤ ਵਿੱਚ ਭੇਜ ਦਿੱਤਾ ਹੈ । ਪੀ. ਏ. ਸੀ. ਐਲ. ਲਿਮਟਿਡ ਦੀਆਂ ਕਈ ਸਹਿਯੋਗੀ ਕੰਪਨੀਆਂ ’ਚ ਡਾਇਰੈਕਟਰ ਸੀ : ਹੇਅਰ 2015 ਦੀ ਮਨੀ ਲਾਂਡਰਿੰਗ ਜਾਂਚ ਪੀ. ਏ. ਸੀ. ਐਲ. ਇੰਡੀਆ ਲਿਮਟਿਡ ਪੀ. ਜੀ. ਐਫ. ਲਿਮਟਿਡ ਭੰਗੂ ਅਤੇ ਹੋਰਾਂ ਵਿਰੁੱਧ ਨਿਵੇਸ਼ਕਾਂ ਨੂੰ ਧੋਖਾ ਦੇਣ ਲਈ ਧੋਖਾਧੜੀ ਵਾਲੀਆਂ ਨਿਵੇਸ਼ ਯੋਜਨਾਵਾਂ ਚਲਾਉਣ ਲਈ ਸੀ. ਬੀ. ਆਈ. ਐਫ. ਆਈ. ਆਰ. ਤੋਂ ਪੈਦਾ ਹੋਈ ਹੈ । ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਨੁਸਾਰ ਇਨ੍ਹਾਂ ਯੋਜਨਾਵਾਂ ਰਾਹੀਂ ਪੀ. ਏ. ਸੀ. ਐਲ. ਅਤੇ ਇਸਦੇ ਡਾਇਰੈਕਟਰਾਂ ਨੇ ਨਿਵੇਸ਼ਕਾਂ ਨਾਲ ਲਗਭਗ 48,000 ਕਰੋੜ ਰੁਪਏ ਦੀ ਧੋਖਾਧੜੀ ਕੀਤੀ । ਹੇਅਰ ਨੇ ਕਿਹਾ ਕਿ ਉਹ ਪੀ. ਏ. ਸੀ. ਐਲ. ਲਿਮਟਿਡ ਦੀਆਂ ਕਈ ਸਹਿਯੋਗੀ ਕੰਪਨੀਆਂ ’ਚ ਡਾਇਰੈਕਟਰ ਸੀ, ਜਿਸ ਵਿੱਚ ਦੋ ਆਸਟ੍ਰੇਲੀਆਈ ਇਕਾਈਆਂ - ਪਰਲਜ਼ ਆਸਟ੍ਰੇਲੀਆ ਪ੍ਰਾਈਵੇਟ ਲਿਮਟਿਡ ਅਤੇ ਆਸਟ੍ਰੇਲੀਆ ਮਿਰਾਜ ਆਈ-ਪ੍ਰਾਈ ਲਿਮਟਿਡ ਸ਼ਾਮਲ ਸਨ । ਈ. ਡੀ. ਨੇ ਦੋਸ਼ ਲਗਾਇਆ ਕਿ ਪੀ. ਏ. ਸੀ. ਐਲ. ਅਤੇ ਇਸਦੇ ਸਹਿਯੋਗੀਆਂ ਨੇ ਅਪਰਾਧ ਤੋਂ ਪ੍ਰਾਪਤ 657.18 ਕਰੋੜ ਰੁਪਏ ਹੇਅਰ ਦੁਆਰਾ ਨਿਯੰਤਰਿਤ ਇਨ੍ਹਾਂ ਆਸਟ੍ਰੇਲੀਆਈ ਇਕਾਈਆਂ ਵੱਲ ਮੋੜ ਦਿੱਤੇ । ਈ. ਡੀ. ਨੇ ਕਰ ਲਿਆ ਹੈ ਆਸਟ੍ਰੇਲੀਆ ’ਚ 462 ਕਰੋੜ ਰੁਪਏ ਦੀਆਂ ਦੋ ਅਚੱਲ ਜਾਇਦਾਦਾਂ ਸਮੇਤ 706 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਇਹ ਫ਼ੰਡ ਫਿਰ ਆਸਟ੍ਰੇਲੀਆਈ ਕੰਪਨੀਆਂ ਦੁਆਰਾ ਆਸਟ੍ਰੇਲੀਆ ’ਚ ਵੱਖ-ਵੱਖ ਰੀਅਲ ਅਸਟੇਟ ਜਾਇਦਾਦਾਂ ’ਚ ਨਿਵੇਸ਼ ਕੀਤੇ ਗਏ ਸਨ । ਹੇਅਰ 25 ਜੁਲਾਈ 2016 ਦੇ ਸੁਪਰੀਮ ਕੋਰਟ ਦੇ ਹੁਕਮ ਦੀ ਉਲੰਘਣਾ ਕਰਦੇ ਹੋਏ ਪੀ. ਏ. ਸੀ. ਐਲ. ਅਤੇ ਇਸਦੀਆਂ ਸਬੰਧਤ ਇਕਾਈਆਂ ਦੀਆਂ ਜਾਇਦਾਦਾਂ ਨੂੰ ਵੀ ਵੰਡ ਰਿਹਾ ਸੀ । ਈ. ਡੀ. ਨੇ ਆਸਟ੍ਰੇਲੀਆ ’ਚ 462 ਕਰੋੜ ਰੁਪਏ ਦੀਆਂ ਦੋ ਅਚੱਲ ਜਾਇਦਾਦਾਂ ਸਮੇਤ 706 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ ਅਤੇ ਪੀ. ਏ. ਸੀ. ਐਲ. ਭੰਗੂ ਅਤੇ ਹੋਰਾਂ ਵਿਰੁੱਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ। ਈ. ਡੀ. ਨੇ ਕਿਹਾ ਕਿ ਜਾਇਦਾਦ ਦੇ ਨਿਪਟਾਰੇ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਅਤੇ ਨਿਵੇਸ਼ਕਾਂ ਨੂੰ ਪੈਸੇ ਵਾਪਸ ਦੇਣ ਲਈ ਸੁਪਰੀਮ ਕੋਰਟ ਦੁਆਰਾ ਨਿਯੁਕਤ ਜਸਟਿਸ ਲੋਢਾ ਕਮੇਟੀ ਨਾਲ ਇਹ ਜਾਇਦਾਦ ਵੇਰਵੇ ਸਾਂਝੇ ਕੀਤੇ ਗਏ ਹਨ। ਭੰਗੂ ਦੀ ਮੌਤ ਪਿਛਲੇ ਸਾਲ ਅਗਸਤ ਵਿੱਚ ਹੋਈ ਸੀ ।
Punjab Bani 22 March,2025
ਆਨ ਲਾਈਨ ਪੋਰਨੋਗ੍ਰਾਫੀ ਤੇ ਹਾਨੀਕਾਰਕ ਸਮੱਗਰੀ ਨੂੰ ਛੇਤੀ ਹਟਾਉਣਾ ਜ਼ਰੂਰੀ : ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ
ਨਵੀਂ ਦਿੱਲੀ : ਨਵੇਂ ਆਈ. ਟੀ. ਨਿਯਮਾਂ ਤਹਿਤ ਆਨਲਾਈਨ ਪੋਰਨੋਗ੍ਰਾਫੀ ਤੇ ਹਾਨੀਕਾਰਕ ਸਮੱਗਰੀ ਨੂੰ ਛੇਤੀ ਹਟਾਉਣਾ ਜ਼ਰੂਰੀ ਹੈ, ਇਹ ਗੱਲ ਇਲੈਕਟ੍ਰਾਨਿਕਸ ਤੇ ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ ਨੇ ਸੰਸਦ ਨੂੰ ਦੱਸਦਿਆਂ ਕਿਹਾ ਕਿ ਨਵੇਂ ਆਈ. ਟੀ. ਨਿਯਮਾਂ ਤਹਿਤ ਇੰਟਰਨੈੱਟ ਮੀਡੀਆ ਪਲੇਟਫਾਰਮ ਨੂੰ 24 ਘੰਟੇ ਦੇ ਅੰਦਰ ਕੋਈ ਵੀ ਇਹੋ ਜਿਹੀ ਸਮੱਗਰੀ ਹਟਾਉਣੀ ਪਵੇਗੀ, ਜਿਹੜੀ ਪਹਿਲੀ ਨਜ਼ਰ ’ਚ ਕਿਸੇ ਵਿਅਕਤੀ ਦੇ ਨਿੱਜੀ ਹਿੱਸੇ ਨੂੰ ਦਰਸਾਉਂਦੀ ਹੈ । ਕਿਸੇ ਵੀ ਵਿਅਕਤੀ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ’ਚ ਨੰਗਾ ਦਿਖਾਉਣਾ ਜਾਂ ਜਿਨਸੀ ਕਿਰਿਆ ਦਿਖਾਉਣ ਵਾਲੀ ਸਮੱਗਰੀ ਵੀ ਹਟਾਉਣੀ ਪਵੇਗੀ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਤਰ੍ਹਾਂ ਜਾਂ ਅੰਸ਼ਕ ਰੂਪ ’ਚ ਨੰਗਾ ਦਿਖਾਉਣਾ ਜਾਂ ਜਿਨਸੀ ਕਿਰਿਆ ਦਿਖਾਉਣ ਵਾਲੀ ਸਮੱਗਰੀ ਵੀ ਹਟਾਉਣੀ ਪਵੇਗੀ । ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ’ਤੇ ਇੰਟਰਨੈੱਟ ਮੀਡੀਆ ਕੰਪਨੀ ਦੇ ਸ਼ਿਕਾਇਤ ਅਧਿਕਾਰੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਨਾ ਹੋਣ ’ਤੇ ਅਪੀਲੀ ਕਮੇਟੀ ’ਚ ਵੀ ਜਾ ਸਕਦਾ ਹੈ । ਆਈ. ਟੀ. ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਆਈ. ਟੀ. ਐਕਟ 2000 ’ਚ ਇਲੈਕਟ੍ਰਾਨਿਕ ਰੂਪ ’ਚ ਅਸ਼ਲੀਲ ਸਮੱਗਰੀ ਦਿਖਾਉਣ ’ਤੇ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ । ਓ. ਟੀ. ਟੀ. ਪਲੇਟਫਾਮ ਜਾਂ ਕਿਊਰੇਟਿਡ ਆਨ ਲਾਈਨ ਪ੍ਰਕਾਸ਼ਕਾਂ ਲਈ ਜ਼ਾਬਤਾ ਤੈਅ ਕੀਤਾ ਗਿਆ ਹੈ ਐਕਟ ਤਹਿਤ ਇੰਟਰਨੈੱਟ ਮੀਡੀਆ ਕੰਪਨੀ ਆਪਣੇ ਪਲੇਟਫਾਰਮ ’ਤੇ ਅਸ਼ਲੀਲ ਸਮੱਗਰੀ ਨੂੰ ਰੋਕਣ ’ਚ ਅਸਮਰੱਥ ਪਾਈ ਜਾਂਦੀ ਹੈ ਤਾਂ ਉਨ੍ਹਾਂ ਨੂੰ ਮਿਲਣ ਵਾਲੀ ਛੋਟ ਖ਼ਤਮ ਹੋ ਜਾਵੇਗੀ, ਜੇਕਰ ਕੋਈ ਪਲੇਟਫਾਰਮ ਮੈਸੈਜਿੰਗ ਦੀ ਸੇਵਾ ਦਿੰਦੀ ਹੈ ਤਾਂ ਮੂਲ ਮੈਸੇਜ ਦੀ ਸਿਰਜਣਾ ਕਿੱਥੋਂ ਹੋਈ, ਇਸ ਦਾ ਪਤਾ ਲਗਾਉਣ ’ਚ ਉਸ ਨੂੰ ਸਮਰੱਥ ਹੋਣਾ ਚਾਹੀਦਾ ਹੈ ਤਾਂ ਜੋ ਜਬਰ ਜਨਾਹ, ਜਿਨਸੀ ਸੋਸ਼ਣ ਨਾਲ ਸਬੰਧਤ ਮੈਸੇਜ ਦੇ ਸਿਰਜਕ ਦਾ ਪਤਾ ਸੌਖਿਆਂ ਲੱਗ ਸਕੇ । ਮੰਤਰਾਲੇ ਮੁਤਾਬਕ ਆਈਟੀ ਨਿਮਯ ਤਹਿਤ ਓ. ਟੀ. ਟੀ. ਪਲੇਟਫਾਮ ਜਾਂ ਕਿਊਰੇਟਿਡ ਆਨ ਲਾਈਨ ਪ੍ਰਕਾਸ਼ਕਾਂ ਲਈ ਜ਼ਾਬਤਾ ਤੈਅ ਕੀਤਾ ਗਿਆ ਹੈ। ਇਸ ਜ਼ਾਬਤੇ ਤਹਿਤ ਓ. ਟੀ. ਟੀ. ਪਲੇਟਫਾਰਮ ਨੂੰ ਤੈਅ ਉਮਰ ਹੱਦ ਤੇ ਸ਼੍ਰੇਣੀ ’ਚ ਸਮੱਗਰੀ ਨੂੰ ਵਰਗੀਕ੍ਰਿਤ ਕਰਨ ਦੇ ਨਾਲ ਹੀ ਗ਼ਲਤ ਸਮੱਗਰੀ ਤੱਕ ਬੱਚਿਆਂ ਦੀ ਪਹੁੰਚ ’ਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ।
Punjab Bani 21 March,2025
ਰਾਸ਼ਟਰਪਤੀ ਦ੍ਰੋਪਦੂ ਮੁਰਤੂ ਤਿੰਨ ਰੋਜ਼ਾ ਦੌਰੇ ਦੇ ਚਲਦਿਆਂ ਪਹੁੰਚੀ ਚੰਡੀਗੜ੍ਹ
ਰਾਸ਼ਟਰਪਤੀ ਦ੍ਰੋਪਦੂ ਮੁਰਤੂ ਤਿੰਨ ਰੋਜ਼ਾ ਦੌਰੇ ਦੇ ਚਲਦਿਆਂ ਪਹੁੰਚੀ ਚੰਡੀਗੜ੍ਹ ਚੰਡੀਗੜ੍ਹ : ਭਾਰਤ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੋ 10 ਮਾਰਚ ਤੋਂ 12 ਮਾਰਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਦੌਰੇ ਹਨ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਭਵਨ ਵਿਖੇ ਪਹੁੰਚ ਚੁੱਕੇ ਹਨ, ਜਿਨ੍ਹਾਂ ਦਾ ਸਵਾਗਤ ਵਿਸ਼ੇਸ਼ ਤੌਰ ਤੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਹੋਰਨਾਂ ਵਲੋਂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜੋ ਕਿ 10 ਮਾਰਚ ਨੂੰ ਚੰਡੀਗੜ੍ਹ ਪਹੁੰਚੇ ਹਨ ਵਲੋ਼ ਹਰਿਆਣਾ ਦੇ ਹਿਸਾਰ ਵਿੱਚ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਇਆ ਜਾਵੇਗਾ, ਇਸ ਦੇ ਨਾਲ ਹੀ ਉਹ ਇਸੇ ਦਿਨ ਬ੍ਰਹਮਾ ਕੁਮਾਰੀਆਂ ਦੇ ਗੋਲਡਨ ਜੁਬਲੀ ਸਮਾਰੋਹ ਦੇ ਮੌਕੇ `ਤੇ ਆਯੋਜਿਤ ਕੀਤੀ ਜਾ ਰਹੀ ਬ੍ਰਹਮਾ ਕੁਮਾਰੀਜ਼ ਦੁਆਰਾ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ `ਅਧਿਆਤਮਿਕ ਸਿੱਖਿਆ ਅਤੇ ਸੰਪੂਰਨ ਤੰਦਰੁਸਤੀ` ਦੀ ਸ਼ੁਰੂਆਤ ਕਰਨਗੇ, ਜਦਕਿ 11 ਮਾਰਚ ਨੂੰ, ਰਾਸ਼ਟਰਪਤੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ।ਉਸੇ ਸ਼ਾਮ, ਰਾਸ਼ਟਰਪਤੀ ਮੁਹਾਲੀ ਵਿਖੇ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਨਾਗਰਿਕ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ 12 ਮਾਰਚ ਨੂੰ ਰਾਸ਼ਟਰਪਤੀ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ ।
Punjab Bani 10 March,2025
ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਲੜਾਕੂ ਜਹਾਜ਼ ਕ੍ਰੈਸ਼
ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਲੜਾਕੂ ਜਹਾਜ਼ ਕ੍ਰੈਸ਼ ਚੰਡੀਗੜ੍ਹ : ਇੱਕ ਲੜਾਕੂ ਜਹਾਜ਼ ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਲਦਵਾਲਾ ਪਿੰਡ ਨੇੜੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਲੜਾਕੂ ਜਹਾਜ਼ ਦੇ ਹਾਦਸੇ ਕਾਰਨ ਪਿੰਡ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ । ਹਾਦਸੇ ਤੋਂ ਪਹਿਲਾਂ ਲੜਾਕੂ ਜਹਾਜ਼ ਦਾ ਪਾਇਲਟ ਪੈਰਾਸ਼ੂਟ ਰਾਹੀਂ ਸੁਰੱਖਿਅਤ ਉਤਰ ਗਿਆ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ।
Punjab Bani 07 March,2025
ਹਰਿਆਣਾ ’ਚ ਮਹਿਲਾ ਪਟਵਾਰੀ ਰਿਸ਼ਵਤ ਲੈਂਦੀ ਕਾਬੂ
ਹਰਿਆਣਾ ’ਚ ਮਹਿਲਾ ਪਟਵਾਰੀ ਰਿਸ਼ਵਤ ਲੈਂਦੀ ਕਾਬੂ ਹਰਿਆਣਾ : ਪੰਜਾਬ ਦੇ ਗੁਆਂਢੀ ਮੁਲਕ ਹਰਿਆਣਾ ਵਿਖੇ ਅੰਬਾਲਾ ਦੀ ਇੱਕ ਮਹਿਲਾ ਪਟਵਾਰੀ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ ਹੈ, ਜਦੋਂ ਕਿ ਮਹਿਲਾ ਪਟਵਾਰੀ ਦਾ ਨਿੱਜੀ ਸਹਾਇਕ ਮੌਕੇ ਤੋਂ ਫਰਾਰ ਹੋ ਗਿਆ। ਦੱਸਣਯੋਗ ਹੈ ਕਿ ਉਕਤ ਫੜੋ ਫੜੀ ਹਰਿਆਣਾ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਹੋਈ ਮੁਹਿੰਮ ਤਹਿਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ `ਤੇ ਵਲੋਂ ਜਿਥੇ ਭ੍ਰਿਸ਼ਟਾਚਾਰ ਨੂੰ ਨੱਂਥ ਪਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ, ਉਥੇ ਹੀ ਅੰਬਾਲਾ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੂੰ ਅੰਬਾਲਾ ਦੀ ਇੱਕ ਮਹਿਲਾ ਪਟਵਾਰੀ ਵਿਰੁੱਧ ਸਿ਼ਕਾਇਤ ਮਿਲੀ ਸੀ, ਜਿਸ ਤੇ ਕਾਰਵਾਈ ਕਰਦਿਆਂ ਹੋਇਆਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੇ ਮਹਿਲਾ ਪਟਵਾਰੀ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ । ਮਾਮਲੇ ਦੀ ਜਾਣਕਾਰੀ ਦਿੰਦਿਆਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਦੇ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮਾਣਕਪੁਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਸਿ਼ਕਾਇਤ ਕੀਤੀ ਸੀ ਕਿ ਮਹਿਲਾ ਪਟਵਾਰੀ ਰੀਨਾ ਅਤੇ ਉਸ ਦਾ ਨਿੱਜੀ ਸਹਾਇਕ ਸ਼ੰਮੀ ਜ਼ਮੀਨ ਤਬਦੀਲ ਕਰਨ ਲਈ 50,000 ਰੁਪਏ ਦੀ ਰਿਸ਼ਵਤ ਮੰਗ ਰਹੇ ਸਨ, ਜਦੋਂ ਸਿਕਾਇਤਕਰਤਾ ਇਸ ਮਾਮਲੇ ਵਿੱਚ ਪਟਵਾਰੀ ਦੇ ਦਫ਼ਤਰ ਪਹੁੰਚਿਆ ਤਾਂ ਮਹਿਲਾ ਪਟਵਾਰੀ ਰੀਨਾ ਦੇਵੀ ਨੇ ਪੈਸੇ ਦਰਾਜ਼ ਵਿੱਚ ਰੱਖ ਲਏ ਅਤੇ ਉਸੇ ਸਮੇਂ ਟੀਮ ਨੇ ਮਹਿਲਾ ਪਟਵਾਰੀ ਨੂੰ ਰੰਗੇ ਹੱਥੀਂ ਫੜ੍ਹ ਲਿਆ, ਜਦੋਂ ਕਿ ਨਿੱਜੀ ਸਹਾਇਕ ਸ਼ੰਮੀ ਮੌਕੇ ਤੋਂ ਭੱਜ ਗਿਆ । ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਫਿਲਹਾਲ, ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ । ਇਸ ਮਾਮਲੇ ਵਿੱਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਜ਼ਮੀਨ ਦਾ ਤਬਾਦਲਾ ਕਰਵਾਉਣ ਲਈ ਮਹਿਲਾ ਪਟਵਾਰੀ ਰੀਨਾ ਦੇਵੀ ਅਤੇ ਉਸ ਦੇ ਸਹਾਇਕ ਸ਼ੰਮੀ ਨੂੰ ਮਿਲਿਆ ਸੀ, ਉਨ੍ਹਾਂ ਨੇ ਉਸ ਨੂੰ ਲਗਭਗ ਦੋ ਮਹੀਨਿਆਂ ਤਕ ਕੋਈ ਰਾਹ ਨਹੀਂ ਦਿੱਤਾ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ 50 ਹਜ਼ਾਰ ਰੁ. ਦੀ ਮੰਗ ਕੀਤੀ । ਇਸ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਇਸ ਤੋਂ ਬਾਅਦ ਜਦੋਂ ਉਹ ਪੈਸੇ ਲੈ ਕੇ ਮਹਿਲਾ ਪਟਵਾਰੀ ਦੇ ਦਫ਼ਤਰ ਪਹੁੰਚਿਆ ਤਾਂ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦੀ ਟੀਮ ਨੇ ਮਹਿਲਾ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ।
Punjab Bani 06 March,2025
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਛਾਪੇਮਾਰੀ ਕਰਕੇ ਕੀਤੇ 82 ਲੱਖ ਰੁਪਏ ਜ਼ਬਤ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਛਾਪੇਮਾਰੀ ਕਰਕੇ ਕੀਤੇ 82 ਲੱਖ ਰੁਪਏ ਜ਼ਬਤ ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅੱਜ ਪੰਜਾਬੁ ਦੀ ਰਾਜਧਾਨੀ ਚੰਡੀਗੜ੍ਹ ਅਤੇ ਹਰਿਆਣਾ ਦੇ ਸ਼ਹਿਰ ਪੰਚਕੂਲਾ ਵਿਖੇ ਮਨੀ ਲਾਂਡਰਿੰਗ ਰੋਕਥਾਮ ਐਕਟ 2002 ਤਹਿਤ ਮੈਸਰਜ਼ ਪੋਲੋ ਹੋਟਲਜ਼ ਲਿਮਟਿਡ ਅਤੇ ਹੋਰਾਂ ਨਾਲ ਸਬੰਧਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ । ਈ. ਡੀ. ਨੇ ਛਾਪੇਮਾਰੀ ਦੌਰਾਨ ਈ. ਡੀ. ਨੇ ਕਈ ਅਹਿਮ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 82 ਲੱਖ ਰੁਪਏ ਜ਼ਬਤ/ਫ੍ਰੀਜ਼ ਕੀਤੇ ਹਨ । ਇਨਫੋਰਸਮੈਂਟ ਡਾਇਰੈਕਟੋਰੇਟ ਕੁਝ ਸਮੇਂ ਤੋਂ ਮੈਸਰਜ਼ ਪੋਲੋ ਹੋਟਲਜ਼ ਲਿਮਟਿਡ ਅਤੇ ਇਸ ਨਾਲ ਜੁੜੇ ਕੁਝ ਹੋਰ ਲੋਕਾਂ ਦੀਆਂ ਸ਼ੱਕੀ ਵਿੱਤੀ ਗਤੀਵਿਧੀਆਂ ਦੀ ਜਾਂਚ ਕਰ ਰਿਹਾ ਸੀ । ਜਾਂਚ ਏਜੰਸੀ ਨੂੰ ਮਨੀ ਲਾਂਡਰਿੰਗ ਅਤੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨਾਲ ਧੋਖਾਧੜੀ ਦੇ ਸਬੂਤ ਮਿਲੇ ਸਨ। ਇਸ ਆਧਾਰ `ਤੇ, 3 ਮਾਰਚ, 2025 ਨੂੰ, ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਕਈ ਥਾਵਾਂ `ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ । ਦੱਸਣਯੋਗ ਹੈ ਕਿ ਈ. ਡੀ. ਅਧਿਕਾਰੀਆਂ ਨੂੰ ਛਾਪੇਮਾਰੀ ਦੌਰਾਨ ਈ. ਡੀ. ਅਧਿਕਾਰੀਆਂ ਨੂੰ ਕਈ ਅਪਰਾਧਕ ਦਸਤਾਵੇਜ਼ ਅਤੇ ਡਿਜੀਟਲ ਸਬੂਤ ਮਿਲੇ, ਜੋ ਇਸ ਕਥਿਤ ਘੁਟਾਲੇ ਵਿੱਚ ਸ਼ਾਮਲ ਵਿਅਕਤੀਆਂ ਅਤੇ ਕੰਪਨੀਆਂ ਵਿਰੁੱਧ ਮਹੱਤਵਪੂਰਨ ਸਬੂਤ ਪ੍ਰਦਾਨ ਕਰ ਸਕਦੇ ਹਨ। ਇਸ ਤੋਂ ਇਲਾਵਾ, ਈਡੀ ਨੇ 82 ਲੱਖ ਰੁਪਏ ਦੇ ਬੈਂਕ ਜਮ੍ਹਾਂ ਜ਼ਬਤ/ਫ੍ਰੀਜ਼ ਕੀਤੇ ਹਨ, ਜਿਨ੍ਹਾਂ ਦਾ ਸਰੋਤ ਸ਼ੱਕੀ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਲੈਪਟਾਪ, ਮੋਬਾਈਲ ਫੋਨ ਅਤੇ ਹਾਰਡ ਡਰਾਈਵ ਸਮੇਤ ਕਈ ਇਲੈਕਟ੍ਰਾਨਿਕ ਡਿਵਾਈਸਾਂ ਵੀ ਜ਼ਬਤ ਕੀਤੀਆਂ, ਜਿਨ੍ਹਾਂ ਵਿੱਚ ਵਿੱਤੀ ਡੇਟਾ ਹੋਣ ਦੀ ਸੰਭਾਵਨਾ ਹੈ।ਸੂਤਰਾਂ ਅਨੁਸਾਰ ਈ. ਡੀ. ਇਸ ਮਾਮਲੇ ਵਿੱਚ ਕਈ ਹੋਰ ਕੰਪਨੀਆਂ ਅਤੇ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਏਜੰਸੀ ਪੂਰੇ ਵਿੱਤੀ ਲੈਣ-ਦੇਣ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ ਲਈ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਡਿਜੀਟਲ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ਜਾਂਚ ਏਜੰਸੀ ਇਹ ਵੀ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਕੀ ਇਸ ਘੁਟਾਲੇ ਵਿੱਚ ਕੋਈ ਵੱਡਾ ਕਾਰੋਬਾਰੀ, ਸਿਆਸਤਦਾਨ ਜਾਂ ਹੋਰ ਪ੍ਰਭਾਵਸ਼ਾਲੀ ਵਿਅਕਤੀ ਸ਼ਾਮਲ ਹੈ । ਈ. ਡੀ. ਦੀ ਇਹ ਕਾਰਵਾਈ ਸਪੱਸ਼ਟ ਤੌਰ `ਤੇ ਦਰਸਾਉਂਦੀ ਹੈ ਕਿ ਸਰਕਾਰ ਗੈਰ-ਕਾਨੂੰਨੀ ਵਿੱਤੀ ਗਤੀਵਿਧੀਆਂ ਅਤੇ ਮਨੀ ਲਾਂਡਰਿੰਗ ਵਿਰੁੱਧ ਸਖ਼ਤ ਰੁਖ਼ ਅਪਣਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ। ਈਡੀ ਦੀ ਟੀਮ ਆਉਣ ਵਾਲੇ ਦਿਨਾਂ ਵਿੱਚ ਸ਼ੱਕੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ ਅਤੇ ਜੇਕਰ ਕਾਫ਼ੀ ਸਬੂਤ ਮਿਲਦੇ ਹਨ, ਤਾਂ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾ ਸਕਦੀਆਂ ਹਨ । ਇਸ ਪੂਰੇ ਮਾਮਲੇ `ਤੇ ਅਜੇ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ, ਪਰ ਜਾਂਚ ਏਜੰਸੀ ਦੀ ਕਾਰਵਾਈ ਜਾਰੀ ਹੈ। ਆਉਣ ਵਾਲੇ ਸਮੇਂ ਵਿੱਚ, ਇਸ ਕੇਸ ਨਾਲ ਸਬੰਧਤ ਹੋਰ ਵੱਡੇ ਨਾਮ ਸਾਹਮਣੇ ਆ ਸਕਦੇ ਹਨ ।
Punjab Bani 05 March,2025
ਨੋਜਵਾਨਾਂ ਨੂੰ ਲਾਸ਼ਾਂ ਨਾ ਬਣਾਓ
ਨੋਜਵਾਨਾਂ ਨੂੰ ਲਾਸ਼ਾਂ ਨਾ ਬਣਾਓ ਕੁੱਝ ਦਿਨ ਪਹਿਲਾਂ ਮੈਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਧਾਰਮਿਕ ਸਥਾਨ ਤੇ ਮੱਥਾ ਟੇਕਣ ਗਿਆ ਤਾਂ ਮੈਂ ਇੱਕ ਇਸਤਰੀ ਨੂੰ ਪਏ ਜੋੜਿਆ ਕੋਲ, ਰੋਂਦੇ ਅਤੇ ਸੇਵਾ ਕਰਦਿਆਂ ਦੇਖਿਆ । ਉਸ ਦੇ ਹਥਾਂ ਵਿੱਚ ਕੋਈ ਕੱਪੜਾ ਸੀ, ਜਿਸ ਨਾਲ ਉਹ, ਲੋਕਾਂ ਦੇ ਜੋੜੇ ਸਾਫ਼ ਕਰ ਰਹੀ ਸੀ ਅਤੇ ਰੋਂਦੀ ਜਾ ਰਹੀ ਸੀ । ਮੈਨੂੰ ਯਾਦ ਆਇਆ ਕਿ ਇਹ ਵਿਚਾਰੀ ਤਾਂ ਮੈਨੂੰ ਪਟਿਆਲਾ ਰੈੱਡ ਕਰਾਸ ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਵਿੱਚ ਮਿਲ਼ੇ ਹਨ । ਮੈਨੂੰ ਯਾਦ ਆਇਆ ਕਿ ਇਸ ਇਸਤ੍ਰੀ ਨੇ ਮੈਨੂੰ ਡਾਕਟਰ ਸਾਹਿਬ ਕਹਿਕੇ ਸਤਿ ਸ਼੍ਰੀ ਆਕਾਲ ਬੁਲਾਈ ਸੀ ਅਤੇ ਦਸਿਆ ਸੀ ਕਿ ਉਸ ਦਾ ਬੇਟਾ ਨਸ਼ਿਆਂ ਵਿੱਚ ਫ਼ਸਿਆ ਹੋਇਆ ਹੈ । ਉਸਨੇ ਹੱਥ ਜੋੜਕੇ ਨਿਮਰਤਾ ਅਤੇ ਡਰਦੇ ਡਰਦੇ ਸਿਰ ਨੀਵਾਂ ਕਰਕੇ, ਅੱਖਾਂ ਵਿੱਚ ਹੰਜੂ ਭਰਕੇ ਕਿਹਾ ਸੀ ਕਿ ਡਾਕਟਰ ਸਾਹਿਬ ਕੀ ਤੁਹਾਡੇ ਹਸਪਤਾਲ ਵਿਖੇ ਕੋਈ ਅਜਿਹਾ ਇੰਜੈਕਸ਼ਨ ਨਹੀਂ, ਜ਼ੋ ਕਿਸੇ ਨੂੰ ਲਗਾ ਦਿੱਤਾ ਜਾਵੇ ਅਤੇ ਉਹ ਸੁੱਤਾ ਪਿਆ ਪਿਆ ਹੀ ਕੁਝ ਘੰਟਿਆਂ ਵਿੱਚ ਮਰ ਜਾਵੇ, ਕਿਉਂਕਿ ਉਹ ਹੁਣ ਆਪਣੇ ਪਿਆਰੇ ਬੇਟੇ ਦੀ ਜਿਉਂਦੀ ਲਾਸ਼ ਨੂੰ ਇਲਾਜ ਅਤੇ ਮੂੜ ਤੋਂ ਠੀਕ ਠਾਕ ਕਰਵਾਉਣ ਲਈ, ਥਾਂ ਥਾਂ ਤੇ ਥੱਕੇ ਖਾਕੇ ਧੱਕ ਚੁੱਕੀ ਹੈ, ਉਸ ਨੂੰ ਪੰਜਾਬ ਵਿੱਚ ਕੋਈ ਧਾਰਮਿਕ, ਸਮਾਜਿਕ ਸਿਖਿਆ ਅਤੇ ਮੈਡੀਕਲ ਸਥਾਨ ਨਹੀਂ ਮਿਲ ਰਹੇ ਜਿਥੇ ਬੱਚਿਆਂ, ਨੋਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਵਿਚੋਂ ਬਾਹਰ ਕਢਿਆ ਜਾਵੇ, ਅਤੇ ਸਾਡਾ ਪੰਜਾਬ ਪਹਿਲਾਂ ਵਰਗਾ ਖੁਸ਼ੀਆਂ, ਅਨੰਦ, ਭਾਈਚਾਰੇ ਵਾਲਾ ਸਿਹਤਮੰਦ, ਤਦੰਰੁਸਤ, ਸੁਰੱਖਿਆ, ਖੁਸ਼ਹਾਲ ਪੰਜਾਬ ਬਣ ਜਾਵੇ । ਸਾਰੇ ਲੀਡਰ ਆਪਣੇ ਅਧਿਕਾਰਾਂ, ਹੱਕਾਂ, ਸਹੂਲਤਾਂ ਲਈ ਲੜ ਰਹੇ ਹਨ ਪਰ ਮਾਨਵਤਾ ਅਤੇ ਬੱਚਿਆਂ ਨੋਜਵਾਨਾਂ ਨੂੰ ਬਚਾਉਣ ਲਈ ਕੋਈ ਅੱਗੇ ਨਹੀਂ ਆ ਰਹੇ । ਬੱਚਿਆਂ, ਨੋਜਵਾਨਾਂ ਨੂੰ ਗੰਦਗੀ, ਫਾਸਟ ਫੂਡ, ਜੰਕ ਫੂਡ, ਸ਼ਰਾਬਾਂ ਅਤੇ ਦੂਜੇ ਨਸ਼ੇ ਸ਼ਰੇਆਮ ਖੁਦਗਰਜ਼ ਲਾਲਚੀ ਲੋਕਾਂ ਵਲੋਂ ਵੇਚੇ ਜਾ ਰਹੇ ਹਨ, ਜ਼ੋ ਆਪਣੇ ਘਰ, ਭਵਨ, ਮਹਿਲ ਸੋਨੇ, ਚਾਂਦੀ, ਧੰਨ ਦੌਲਤ ਨਾਲ ਭਰਨ ਲਈ, ਛੋਟੇ ਛੋਟੇ ਬੱਚਿਆਂ, ਨੋਜਵਾਨਾਂ, ਬੇਟੀਆਂ, ਬੇਟਿਆਂ ਨੂੰ ਨਸ਼ਿਆਂ ਫਾਸਟ ਫੂਡ ਜੰਕ ਫੂਡ ਕੋਲਡ ਡਰਿੰਕਾਂ ਰਾਹੀਂ ਮੌਤਾਂ ਵੰਡ ਰਹੇ ਹਨ । ਪ੍ਰਮਾਤਮਾ ਤੋਂ ਵੀ ਡਰ ਨਹੀਂ ਲੱਗਦਾ । ਉਸਨੇ ਦੱਸਿਆ ਸੀ ਕਿ ਉਸ ਦਾ ਬੇਟਾ, ਪਿੰਡ ਦੇ ਸਕੂਲ ਵਿੱਚ ਪੜ੍ਹਦਾ ਸੀ ਕਿ ਪਤਾ ਨਹੀਂ ਕਿਵੇਂ, ਨਸ਼ਿਆਂ ਦੀ ਵਰਤੋਂ ਕਰਨ ਲਗ ਪਿਆ । ਉਸ ਨੂੰ ਤਾਂ ਉਸ ਸਮੇਂ ਪਤਾ ਲਗਾ ਜਦੋਂ ਉਹ, ਨਸ਼ੇ ਕਰਕੇ, ਸਕੂਲ ਦੇ ਗਰਾਉਂਡ ਵਿਖੇ ਡਿਗਿਆ ਪਿਆ ਸੀ । ਇਲਾਜ ਲਈ ਉਹ ਆਪਣੇ ਪੁੱਤਰ ਨੂੰ ਚੁੱਕਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਈ ਸਾਲਾਂ ਤੋਂ ਭਟਕ ਰਹੀ ਹੈ । ਉਸਨੇ ਰੋਂਦੇ ਹੋਏ ਦੱਸਿਆ ਸੀ ਕਿ ਉਸ ਨੂੰ ਕਿਸੇ ਨੇ ਸਲਾਹ ਦਿੱਤੀ ਕਿ ਉਹ 11 ਦਿਨ, ਸ਼੍ਰੀ ਫ਼ਤਹਿਗੜ੍ਹ ਸਾਹਿਬ, ਗੁਰੂਦਵਾਰਾ ਸਾਹਿਬ ਵਿਖੇ ਜਾਕੇ ਸੇਵਾ ਕਰੇ ਅਤੇ ਪ੍ਰਮਾਤਮਾ ਨੂੰ ਅਰਦਾਸ ਕਰਨ ਤਾਂ ਪ੍ਰਮਾਤਮਾ ਜ਼ਰੂਰ ਕਿਰਪਾ ਕਰਨਗੇ । ਉਸ ਦਿਨ ਜਦੋਂ ਉਹ ਮੈਨੂੰ ਸਾਕੇਤ ਹਸਪਤਾਲ ਵਿਖੇ ਮਿਲ਼ੀ ਸੀ, ਉਸ ਦੇ ਪੈਰਾਂ ਵਿੱਚ ਜ਼ਖ਼ਮ ਸਨ, ਮੱਖੀਆਂ ਅਤੇ ਕੀੜੇ ਵੀ ਪੈਰਾਂ ਵਿੱਚੋਂ ਖੂਨ ਚੂਸ ਰਹੇ ਸਨ ਕਿਉਂਕਿ ਉਹ ਹਰਰੋਜ ਆਪਣੇ ਪਿੰਡ ਤੋਂ ਨੰਗੇ ਪੈਰੀਂ, ਬੱਸ ਰਾਹੀਂ ਸ਼੍ਰੀ ਫ਼ਤਹਿਗੜ੍ਹ ਸਾਹਿਬ ਗੁਰੂਦਵਾਰਾ ਵਿਖੇ ਸੇਵਾ ਕਰਨ, ਜਾਂਦੀ ਤਾਂ ਸੜਕਾਂ ਤੇ ਪਏ ਪੱਥਰਾਂ ਕਰਕੇ, ਉਸਦੇ ਪੈਰਾਂ ਵਿੱਚ ਜ਼ਖ਼ਮ ਹੋ ਗਏ ਸਨ ਪਰ ਉਸਨੂੰ ਆਪਣੇ ਜ਼ਖਮਾਂ ਦਾ ਦਰਦ, ਨਹੀਂ ਸਗੋਂ ਆਪਣੇ ਪੁੱਤਰ ਦੇ ਠੀਕ ਕਰਵਾਉਣ ਦੀ ਦੌੜ ਸੀ। ਉਸ ਦਿਨ ਉਸਦੀ ਚੂਨੀ ਵੀ ਥਾਂ ਥਾਂ ਤੋਂ ਗਿੱਲੀ ਸੀ ਸ਼ਾਇਦ ਉਹ ਹਸਪਤਾਲ ਵਿਖੇ ਆਉਂਦੇ ਹੋਏ, ਰੋਂਦੀ ਹੀ ਆਉਦੀ ਹੋਵੇਗੀ । ਉਹ 21 ਦਿਨ ਤੱਕ ਹਰਰੋਜ ਜਾਕੇ ਜੋੜਿਆ, ਬਰਤਨਾਂ ਅਤੇ ਜ਼ਮੀਨ ਦੀ ਸਫਾਈ ਕਰਦੀ ਰਹਿੰਦੀ, ਫੇਰ ਕਿਸੇ ਕੋਨੇ ਵਿੱਚ ਬੈਠਕੇ ਜੀ ਭਰ ਕੇ ਰੋ ਲਿਆ ਕਰਦੀ ਸੀ ਪਰ ਬੇਟਾ ਠੀਕ ਨਾ ਹੋਇਆ । ਪਹਿਲਾਂ ਪਤੀ ਵੀ ਨਸ਼ਿਆਂ ਕਾਰਨ ਖਤਮ ਹੋ ਗਿਆ ਸੀ । ਸਾਕੇਤ ਹਸਪਤਾਲ ਨਸ਼ਾ ਛੁਡਾਊ ਕੇਂਦਰ ਤੋਂ ਵੀ ਮਰੀਜ਼ਾਂ ਨੂੰ ਇੱਕ ਮਹੀਨੇ ਬਾਅਦ ਛੁੱਟੀ ਦੇ ਦਿੱਤੀ ਜਾਂਦੀ ਹੈ । ਮੈਂ ਦਿਮਾਗ ਦਿਲੋਂ ਬਹੁਤ ਜ਼ੋਰ ਲਗਾਇਆ ਕਿ ਪੁੱਛ ਲਵਾਂ ਕਿ ਉਸਦੇ ਬੇਟੇ ਦਾ ਕੀ ਹਾਲ ਹੈ ਪਰ ਉਸਦੇ ਹਾਲਤ ਅਤੇ ਮੁਰਝਾਇਆ ਚੇਹਰਾ, ਅੱਖਾਂ ਵਿੱਚੋਂ ਡਿਗਦੇ ਹੰਝੂ ਸੱਭ ਕੁਝ ਦਸ ਰਹੇ ਸਨ। ਪਤਾ ਨਹੀਂ ਕਿਤਨੀਆਂ ਪੰਜਾਬੀ ਮਾਵਾਂ, ਪਿਉਂ ਅਤੇ ਬਜ਼ੁਰਗ, ਆਪਣੇ ਨਸ਼ਿਆਂ ਵਿਚ ਡੁੱਬੇ ਬੱਚਿਆਂ, ਨੋਜਵਾਨਾਂ, ਪਤੀਆਂ ਦੀਆਂ ਚਲਦੀਆਂ ਫਿਰਦੀਆਂ ਲਾਸ਼ਾਂ ਨੂੰ ਸੁਰਜੀਤ ਕਰਨ ਲਈ ਥਾਂ ਥਾਂ ਧੱਕੇ ਖਾ ਰਹੀਆਂ ਹਨ। ਨਸ਼ੇ ਕਰਦੇ, ਅਪਰਾਧਾਂ ਵਿੱਚ ਫ਼ਸੇ ਨੋਜਵਾਨਾਂ ਅਤੇ ਬਿਮਾਰੀਆਂ ਨਾਲ ਪੀੜਤ ਪਰਿਵਾਰਕ ਮੈਂਬਰਾਂ ਨੂੰ ਹਮੇਸ਼ਾ ਲਈ ਇਸ ਨਰਕ ਵਿਚੋ, ਬਾਹਰ ਕੱਢਣ ਲਈ, ਉਨ੍ਹਾਂ ਦੀਆਂ ਮੌਤਾਂ ਲਈ ਅਰਦਾਸਾਂ ਅਤੇ ਧਾਰਮਿਕ ਸਥਾਨਾਂ ਤੇ ਸੇਵਾ ਕਰਦੇ ਪਏ ਹਨ । ਸ਼ਾਇਦ ਧਾਰਮਿਕ ਸਥਾਨਾਂ ਤੇ ਅਜਿਹੇ ਹੀ ਬਜ਼ੁਰਗਾਂ, ਇਸਤਰੀਆਂ ਅਤੇ ਲੋਕਾਂ ਦੀ ਭੀੜਾਂ ਲੱਗੀਆਂ ਹੋਈਆਂ ਹਨ । ਜ਼ੋ ਆਪਣੇ ਘਰ ਪਰਿਵਾਰਾਂ ਦੀ ਸੁਰੱਖਿਆ ਬਚਾਉ ਖੁਸ਼ਹਾਲੀ ਉਨਤੀ ਲਈ ਅਰਦਾਸਾਂ ਕਰਨ ਲੱਗੇ ਹਨ । ਪਰ ਸ਼ਾਇਦ, ਅਜਿਹੀਆਂ ਹਜ਼ਾਰਾਂ, ਲੱਖਾਂ ਬਦਨਸੀਬ ਇਸਤਰੀਆਂ, ਬਜ਼ੁਰਗਾਂ ਅਤੇ ਮਾਪਿਆ ਲਈ ਉਨ੍ਹਾਂ ਦਾ ਰੱਬ ਵੀ ਨੱਸਈ ਹੋਕੇ, ਕਿਥਰੇ ਬੇਹੋਸ਼ ਪਿਆ ਹੋਵੇ। ਸ਼ਾਇਦ ਪੰਜਾਬ ਵਿੱਚੋ, ਗਰੀਬਾਂ ਮਜਲੁਮਾ ਬੇਸਹਾਰਿਆਂ ਦੇ, ਭਗਵਾਨ ਵੀ ਉਦਾਸ ਹੋ ਕੇ, ਕਿਧਰੇ ਚਲੇ ਗਏ ਹਨ । ਕਾਕਾ ਰਾਮ ਵਰਮਾ ਪਟਿਆਲਾ 9878611620
Punjab Bani 03 March,2025
ਸੁਪਰੀਮ ਕੋਰਟ ਨੇ ਕੀਤੀ ਐਸ. ਜੀ. ਪੀ. ਸੀ. ਦੀ ਪੀ. ਆਈ. ਐਲ. ਰੱਦ
ਸੁਪਰੀਮ ਕੋਰਟ ਨੇ ਕੀਤੀ ਐਸ. ਜੀ. ਪੀ. ਸੀ. ਦੀ ਪੀ. ਆਈ. ਐਲ. ਰੱਦਦ ਨਵੀਂ ਦਿੱਲੀ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਸਿੰਘ ਨੂੰ ਵਾਰ ਵਾਰ ਫਰਲੋ ਦਿੱਤੇ ਜਾਣ ਤੇ ਮਾਨਯੋਗ ਸੁਪਰੀਮ ਕੋਰਟ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਈ ਗਈ ਜਨ ਹਿਤ ਪਟੀਸ਼ਨ (ਪੀ. ਆਈ. ਐਲ) ਨੂੰ ਅੱਜ ਮਾਨਯੋਗ ਸੁਪਰੀਮ ਕੋਰਟ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਹੈ ਕਿ ਜਿਸ ਫਰਲੋ ਦੀ ਗੱਲ ਕੀਤੀ ਜਾ ਰਹੀ ਹੈ ਉਹ ਸਾਲ 2023 ਵਿਚ ਦਿੱਤੀ ਗਈ ਸੀ ਤੇ ਪਟੀਸ਼ਨ 2025 ਵਿਚ ਪਾਈ ਗਈ ਹੈ ਅਤੇ ਪਟੀਸ਼ਨ ਵਿਚ ਜਨ ਹਿਤ ਬਹੁਤ ਘੱਟ ਹੈ, ਜਿਸਦੇ ਚਲਦਿਆਂ ਸੁਪਰੀਮ ਕੋਰਟ ਨੇ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ । ਦੱਸਣਯੋਗ ਹੈ ਕਿ ਐਸ. ਜੀ. ਪੀ. ਸੀ. ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਫਰਲੋ ਦੇਣਾ ਇਕ ਬੇਇਨਸਾਫ਼ੀ ਹੈ ਅਤੇ ਇਸਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ । ਏ. ਐਨ. ਆਈ. ਦੀ ਰਿਪੋਰਟ ਮੁਤਾਬਕ ਸੁਪਰੀਮ ਕੋਰਟ ਨੇ ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2022 ਅਤੇ 2024 ਦੇ ਵਿਚਕਾਰ ਪੈਰੋਲ ਅਤੇ ਫਰਲੋ ਰਾਹੀਂ ਦਿੱਤੀ ਗਈ ਕਈ ਅਸਥਾਈ ਰਿਹਾਈਆਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ (ਪੀ. ਆਈ. ਐਲ.) ਨੂੰ ਖਾਰਜ ਕਰਕੇ ਰਾਹਤ ਦਿੱਤੀ । ਅਦਾਲਤ ਨੇ ਦੇਖਿਆ ਕਿ ਜਨਹਿੱਤ ਪਟੀਸ਼ਨ ਖਾਸ ਤੌਰ ‘ਤੇ 2023 ਵਿੱਚ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਨਾਲ ਸਬੰਧਤ ਸੀ ਅਤੇ ਸਵਾਲ ਕੀਤਾ ਕਿ 2025 ਵਿੱਚ ਇਸਨੂੰ ਕਿਉਂ ਚੁਣੌਤੀ ਦਿੱਤੀ ਜਾ ਰਹੀ ਸੀ । ਇਸ ਤੋਂ ਇਲਾਵਾ, ਅਦਾਲਤ ਨੇ ਜਨਹਿੱਤ ਪਟੀਸ਼ਨ ਦੀ ਸੰਭਾਲ ਬਾਰੇ ਚਿੰਤਾਵਾਂ ਉਠਾਈਆਂ, ਇਸਦੇ ਆਧਾਰ ‘ਤੇ ਸਵਾਲ ਉਠਾਏ ਕਿਉਂਕਿ ਇਹ ਇੱਕ ਵਿਅਕਤੀ ਦੇ ਵਿਰੁੱਧ ਦਾਇਰ ਕੀਤੀ ਗਈ ਸੀ ਅਤੇ ਇਸ ਵਿੱਚ ਸਪੱਸ਼ਟ ਜਨਤਕ ਹਿੱਤ ਦੀ ਘਾਟ ਸੀ ।
Punjab Bani 28 February,2025
ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 7 ਤੋਂ 25 ਮਾਰਚ ਤੱਕ
ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 7 ਤੋਂ 25 ਮਾਰਚ ਤੱਕ ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 7 ਤੋਂ 25 ਮਾਰਚ 2025 ਤੱਕ ਹੋਵੇਗਾ ਅਤੇ ਬਜਟ 13 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। 7 ਮਾਰਚ ਨੂੰ ਸਵੇਰੇ 11.00 ਵਜੇ ਸੈਸ਼ਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ । 8 ਅਤੇ 9 ਮਾਰਚ ਦੀ ਛੁੱਟੀ ਹੋਵੇਗੀ । 10 ਤੋਂ 12 ਮਾਰਚ ਤੱਕ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਹੋਵੇਗੀ । 13 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। 14 ਤੋਂ 16 ਮਾਰਚ ਤੱਕ ਛੁੱਟੀਆਂ ਹੋਣਗੀਆਂ । 17 ਅਤੇ 18 ਮਾਰਚ ਨੂੰ ਬਜਟ ’ਤੇ ਚਰਚਾ ਹੋਵੇਗੀ । 19, 20 ਅਤੇ 21 ਮਾਰਚ ਨੂੰ ਸੈਸ਼ਨ ਦੀ ਕੋਈ ਮੀਟਿੰਗ ਨਹੀਂ ਹੋਵੇਗੀ । 22 ਅਤੇ 23 ਮਾਰਚ ਨੂੰ ਛੁੱਟੀ ਹੋਵੇਗੀ । 24 ਮਾਰਚ ਨੂੰ ਮੁੱਖ ਮੰਤਰੀ ਬਜਟ ’ਤੇ ਬਹਿਸ ਦਾ ਜਵਾਬ ਦੇਣਗੇ ਅਤੇ 25 ਮਾਰਚ ਨੂੰ ਵਿਧਾਨਕ ਕਾਰਜ ਹੋਣਗੇ ।
Punjab Bani 28 February,2025
ਪੰਜਾਬ ਦੀ ਕਣਕ ਕਾਰਣ ਮਹਾਰਾਸ਼ਟਰ ‘ਚ 18 ਪਿੰਡਾਂ ਦੇ ਲੋਕ ਹੋਇ ਗੰਜੇ
ਪੰਜਾਬ ਦੀ ਕਣਕ ਕਾਰਣ ਮਹਾਰਾਸ਼ਟਰ ‘ਚ 18 ਪਿੰਡਾਂ ਦੇ ਲੋਕ ਹੋਇ ਗੰਜੇ ; ਲੱਗ਼ੀ ਪਾਬੰਦੀ ; ਮਾਹਿਰਾਂ ਵੱਲੋਂ ਹੈਰਾਨ ਕਰਨ ਵਾਲੇ ਖੁਲਾਸੇ... ਪਟਿਆਲਾ : ਬੁਲਢਾਣਾ ਜ਼ਿਲ੍ਹੇ ‘ਚ ਅਚਾਨਕ ਗੰਜੇਪਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ ਹੈ । ਇੱਥੋਂ ਦੇ ਪਿੰਡਾਂ ਵਿੱਚ ਜਿਵੇਂ ਹੀ ਲੋਕ ਨੀਂਦ ਤੋਂ ਜਾਗਦੇ ਹਨ ਤਾਂ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਸਿਰ ਦੇ ਵਾਲ ਝੜ ਗਏ ਹਨ। ਕਈ ਲੋਕ ਤਿੰਨ ਚਾਰ ਦਿਨਾਂ ਵਿੱਚ ਹੀ ਗੰਜੇ ਹੋ ਗਏ । ਇਹ ਖ਼ਬਰ ਫੈਲਦਿਆਂ ਹੀ ਪਿੰਡਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਹਰ ਕੋਈ ਜਾਣਨਾ ਚਾਹੁੰਦਾ ਸੀ ਕਿ ਇਹ ਬਿਮਾਰੀ ਕਿੱਥੋਂ ਆਈ? ਵਾਲ ਝੜਨ ਦਾ ਕਾਰਨ ਬਣੀ ਕਣਕ! ਹੈਰਾਨ ਕਰਨ ਵਾਲਾ ਖੁਲਾਸਾ ਜਦੋਂ ਇਸ ਰਹੱਸਮਈ ਬਿਮਾਰੀ ਦੀ ਜਾਂਚ ਕੀਤੀ ਗਈ ਤਾਂ ਡਾਕਟਰਾਂ ਨੇ ਦੱਸਿਆ ਕਿ ਇਸ ਦਾ ਕਾਰਨ ਪੰਜਾਬ ਅਤੇ ਹਰਿਆਣਾ ਤੋਂ ਆ ਰਹੀ ਕਣਕ ਹੈ। ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਤੋਂ ਲੋਕਾਂ ਨੂੰ ਮਿਲਣ ਵਾਲੀ ਕਣਕ ਵਿੱਚ ਸੇਲੇਨੀਅਮ ਨਾਮਕ ਤੱਤ ਵੱਡੀ ਮਾਤਰਾ ਵਿੱਚ ਪਾਇਆ ਜਾਂਦਾ ਸੀ । ਸੇਲੇਨੀਅਮ ਇਕ ਅਜਿਹਾ ਤੱਤ ਹੈ ਜੋ ਸਰੀਰ ਲਈ ਫਾਇਦੇਮੰਦ ਹੁੰਦਾ ਹੈ ਪਰ ਜ਼ਿਆਦਾ ਮਾਤਰਾ ‘ਚ ਇਹ ਜ਼ਹਿਰ ਵਾਂਗ ਕੰਮ ਕਰਦਾ ਹੈ । 18 ਪਿੰਡਾਂ ਦੇ 279 ਲੋਕ ਹੋਏ ਗੰਜੇ! ਦਸੰਬਰ 2024 ਤੋਂ ਜਨਵਰੀ 2025 ਦਰਮਿਆਨ ਬੁਲਢਾਣਾ ਦੇ 18 ਪਿੰਡਾਂ ਦੇ ਕੁੱਲ 279 ਲੋਕਾਂ ਦੇ ਅਚਾਨਕ ਵਾਲ ਝੜਨੇ ਸ਼ੁਰੂ ਹੋ ਗਏ। ਇਹ ਬਿਮਾਰੀ ਜਿਆਦਾਤਰ ਕਾਲਜ ਜਾਣ ਵਾਲੀਆਂ ਲੜਕੀਆਂ ਅਤੇ ਨੌਜਵਾਨਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਬਿਮਾਰੀ ਕਾਰਨ ਕਈ ਕੁੜੀਆਂ ਦੇ ਵਿਆਹ ਟੁੱਟ ਗਏ ਅਤੇ ਕਈਆਂ ਨੇ ਪੜ੍ਹਾਈ ਛੱਡ ਦਿੱਤੀ। ਸਮਾਜ ਵਿੱਚ ਗੰਜੇਪਨ ਨੂੰ ਲੈ ਕੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਹਨ, ਇਸ ਲਈ ਕੁਝ ਲੋਕਾਂ ਨੇ ਸ਼ਰਮਿੰਦਗੀ ਤੋਂ ਬਚਣ ਲਈ ਆਪਣੇ ਸਿਰ ਮੁੰਨਵਾ ਲਏ । ਡਾਕਟਰਾਂ ਨੇ ਕੀ ਜਾਂਚ ਕੀਤੀ? ਡਾ: ਹਿੰਮਤਰਾਓ ਬਾਵਸਕਰ, ਜੋ ਬਾਵਾਸਕਰ ਹਸਪਤਾਲ ਅਤੇ ਖੋਜ ਕੇਂਦਰ ਰਾਏਗੜ੍ਹ ਦੇ ਐਮਡੀ ਹਨ, ਨੇ ਪੂਰੇ ਮਾਮਲੇ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਲੋਕ ਸਿਰ ਦਰਦ, ਬੁਖਾਰ, ਖੁਜਲੀ, ਝਰਨਾਹਟ, ਉਲਟੀਆਂ ਅਤੇ ਦਸਤ ਵਰਗੀਆਂ ਸਮੱਸਿਆਵਾਂ ਤੋਂ ਵੀ ਪੀੜਤ ਸਨ । 600 ਗੁਣਾ ਜ਼ਿਆਦਾ ਸੇਲੇਨੀਅਮ! ਇਹ ਕਣਕ ਜਾਨਲੇਵਾ ਵੀ ਹੋ ਸਕਦੀ ਸੀ ਜਦੋਂ ਪ੍ਰਭਾਵਿਤ ਖੇਤਰਾਂ ਵਿੱਚ ਪਾਈ ਗਈ ਕਣਕ ਦੀ ਜਾਂਚ ਕੀਤੀ ਗਈ ਤਾਂ ਇਸ ਵਿੱਚ 600 ਗੁਣਾ ਜ਼ਿਆਦਾ ਸੇਲੇਨੀਅਮ ਪਾਇਆ ਗਿਆ। ਇੰਨੀ ਵੱਡੀ ਮਾਤਰਾ ਵਿੱਚ ਸੇਲੇਨੀਅਮ ਮਨੁੱਖੀ ਸਰੀਰ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਇਸ ਬਿਮਾਰੀ ਦੀ ਰਫ਼ਤਾਰ ਬਹੁਤ ਤੇਜ਼ ਸੀ। ਲੋਕ ਸਿਰਫ਼ ਤਿੰਨ ਚਾਰ ਦਿਨਾਂ ਵਿੱਚ ਹੀ ਗੰਜੇ ਹੋ ਗਏ, ਜਦੋਂ ਖੂਨ, ਪਿਸ਼ਾਬ ਅਤੇ ਵਾਲਾਂ ਦੀ ਜਾਂਚ ਕੀਤੀ ਗਈ ਤਾਂ ਸੇਲੇਨੀਅਮ ਦੀ ਮਾਤਰਾ 35 ਤੋਂ 150 ਗੁਣਾ ਵੱਧ ਪਾਈ ਗਈ । ਡਾਕਟਰਾਂ ਨੇ ਇਹ ਵੀ ਪਾਇਆ ਕਿ ਪ੍ਰਭਾਵਿਤ ਲੋਕਾਂ ਵਿੱਚ ਜ਼ਿੰਕ ਦੀ ਮਾਤਰਾ ਬਹੁਤ ਘੱਟ ਸੀ। ਜ਼ਿੰਕ ਦੀ ਕਮੀ ਅਤੇ ਜ਼ਿਆਦਾ ਸੇਲੇਨਿਅਮ ਨੇ ਮਿਲ ਕੇ ਇਸ ਗੰਭੀਰ ਸਮੱਸਿਆ ਨੂੰ ਜਨਮ ਦਿੱਤਾ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਕਣਕ ਵਿੱਚ ਕੋਈ ਬਾਹਰੀ ਮਿਲਾਵਟ ਜਾਂ ਜ਼ਹਿਰ ਨਹੀਂ ਸੀ। ਦਰਅਸਲ, ਪੰਜਾਬ ਅਤੇ ਹਰਿਆਣਾ ਦੀ ਮਿੱਟੀ ਵਿੱਚ ਜ਼ਿਆਦਾ ਸੇਲੇਨੀਅਮ ਹੁੰਦਾ ਹੈ, ਜਿਸ ਕਾਰਨ ਉੱਥੇ ਬੀਜੀ ਜਾਣ ਵਾਲੀ ਕਣਕ ਵਿੱਚ ਵੀ ਇਹ ਤੱਤ ਜ਼ਿਆਦਾ ਹੁੰਦਾ ਹੈ ਸਰਕਾਰੀ ਰਾਸ਼ਨ ਦੀ ਗੁਣਵੱਤਾ ‘ਤੇ ਸਵਾਲ! ਬੁਲਢਾਣਾ ਸੋਕਾ ਪ੍ਰਭਾਵਿਤ ਇਲਾਕਾ ਹੈ, ਜਿੱਥੇ ਲੋਕ ਸਰਕਾਰੀ ਰਾਸ਼ਨ ਉਤੇ ਨਿਰਭਰ ਹਨ। ਪਰ ਸਰਕਾਰੀ ਰਾਸ਼ਨ ਦੀ ਗੁਣਵੱਤਾ ਵੱਲ ਕਦੇ ਧਿਆਨ ਨਹੀਂ ਦਿੱਤਾ ਗਿਆ । ਦਾਅਵਾ ਹੈ ਕਿ ਘਟੀਆ ਕਿਸਮ ਦੀ ਕਣਕ ਦੀ ਸਪਲਾਈ ਨੇ ਬਿਮਾਰੀ ਨੂੰ ਹੋਰ ਵਧਾ ਦਿੱਤਾ ਹੈ । ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਭਾਵਿਤ ਖੇਤਰਾਂ ਵਿੱਚ ਇਸ ਕਣਕ ਦੀ ਵੰਡ ਨੂੰ ਰੋਕ ਦਿੱਤਾ ਹੈ । ਨਾਲ ਹੀ ਲੋਕਾਂ ਨੂੰ ਇਸ ਕਣਕ ਨੂੰ ਖਾਣ ਤੋਂ ਰੋਕਣ ਦੀ ਸਲਾਹ ਦਿੱਤੀ ਗਈ। ਰਾਹਤ ਦੀ ਗੱਲ ਇਹ ਹੈ ਕਿ ਕੁਝ ਲੋਕਾਂ ਦੇ ਵਾਲ 5-6 ਹਫ਼ਤਿਆਂ ਵਿੱਚ ਮੁੜ ਉੱਗਣੇ ਸ਼ੁਰੂ ਹੋ ਗਏ ਹਨ ।
Punjab Bani 26 February,2025
ਖਨਨ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਰਾਜਸਤਾਨ ਤੋਂ ਨਜਾਇਜ਼ ਤਰੀਕੇ ਨਾਲ ਨਾਲ ਪੱਥਰ ਢੋਂਹੰਦੇ ਇੱਕ ਡੰਪਰ ਨੂੰ ਫੜਿਆ
ਖਨਨ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਰਾਜਸਤਾਨ ਤੋਂ ਨਜਾਇਜ਼ ਤਰੀਕੇ ਨਾਲ ਨਾਲ ਪੱਥਰ ਢੋਂਹੰਦੇ ਇੱਕ ਡੰਪਰ ਨੂੰ ਫੜਿਆ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਖਨਨ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਐਮ. ਪਾਂਡੂਰੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਠਤ ਕੀਤੀ ਗਈ ਟੀਮ ਨੇ ਜਿਲ੍ਹਾ ਮਹੇਂਦਰਗੜ੍ਹ ਦੇ ਨਾਰਨੌਲ ਵਿਚ ਰਾਜਸਤਾਨ ਨਾਲ ਨਜਾਇਜ਼ ਢੰਗ ਨਾਲ ਪੱਥਰ ਢੋਹਦੇ ਇੱਕ ਡੰਪਰ ਨੂੰ ਫੜਿਆ ਅਤੇ ਜੁਰਮਾਨਾ ਰਕਮ ਦੀ ਵਸੂਲੀ ਕੀਤੀ ਗਈ । ਖਨਨ ਅਤੇ ਭੁ-ਵਿਗਿਆਨ ਵਿਭਾਗ ਦੇ ਇਕ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਮਹੇਂਦਰਗੜ੍ਹ ਵਿਚ ਪੰਚਕੂਲਾ ਮੁੱਖ ਦਫਤਰ ਤੋਂ ਆਈ ਉੱਚ ਅਧਿਕਾਰੀਆਂ ਦੀ ਟੀਮ ਨੇ ਖਣਿਜ ਦੇ ਨਜਾਇਜ਼ ਖਨਨ ਤੇ ਉਨ੍ਹਾਂ ਦੇ ਅਵੈਧ ਟ੍ਰਾਂਸਪੋਰਟ ਨੂੰ ਲੈ ਕੇ ਤੀਜੇ ਦਿਨ ਵੀ ਛਾਪੇਮਾਰ ਕਾਰਵਾਈ ਜਾਰੀ ਰੱਖੀ । ਬੁਲਾਰੇ ਨੇ ਦਸਿਆ ਕਿ ਪੂਰੀ ਰਾਤ ਵੱਖ-ਵੱਖ ਥਾਵਾਂ `ਤੇ ਛਾਪੇਮਾਰੀ ਕਰ ਨਜਾਇਜ਼ ਰੂਪ ਨਾਲ ਪੱਥਰ ਢੋਅ ਰਹੇ ਇੱਕ ਡੰਪਰ ਨੂੰ ਫੜਿਆ ਜੋ ਕਿ ਰਾਜਸਤਾਨ ਤੋਂ ਅਵੈਧ ਢੰਗ ਨਾਲ ਪੱਥਰ ਲਿਆ ਰਿਹਾ ਸੀ। ਅਧਿਕਾਰੀਆਂ ਦੀ ਟੀਮ ਵੱਲੋਂ ਪੂਰੇ ਦਿਨ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਲਗਭਗ 4. 22 ਲੱਖ ਰੁਪਏ ਦੀ ਵਸੂਲੀ ਕੀਤੀ ਗਈ। ਉਨ੍ਹਾਂ ਨੇ ਸਾਰੇ ਕ੍ਰੈਸ਼ਰ ਸੰਚਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਨਜਾਇਜ਼ ਪੱਥਰ ਦੀ ਪਿਸਾਈ ਕਰਦੇ ਮਿਲਣਗੇ ਤਾਂ ਉਨ੍ਹਾਂ ਦੇ ਖਿਲਾਫ ਵੱਡੀ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ ।
Punjab Bani 24 February,2025
ਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਕੇਸ ਦਰਜ
ਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਕੇਸ ਦਰਜ ਹਰਿਆਣਾ : ਹਰਿਆਣਾ ਦੇ ਸ਼ਹਿਰ ਪੰਚਕੁਲਾ ਦੇ ਸਥਾਨਕ ਸਰਕਾਰਾਂ ਦੇ ਡਿਪਟੀ ਡਾਇਰੈਕਟਰ ਅਸ਼ੋਕ ਕੁਮਾਰ ਖਿਲਾਫ ਚੰਡੀਗੜ੍ਹ ਦੇ ਥਾਣਾ ਸੈ.ਟਰ 17 ਸੈਕਟਰ ’ਚ ਐਫਆਈਆਰ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਸ਼ੋਕ ਕੁਮਾਰ ਵਿਰੁੱਧ ਧਾਰਾ 406 ਅਤੇ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਸ਼ੋਕ ਕੁਮਾਰ ਖਿਲਾਫ ਇਹ ਕਾਰਵਾਈ ਸਰਕਾਰੀ ਨੌਕਰੀ ਲਗਾਉਣ ਨੂੰ ਲੈ ਕੇ 2 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਨੇ ਪਹਿਲਾਂ 2 ਲੱਖ 20 ਹਜ਼ਾਰ ਪਹਿਲਾਂ ਲਏ ਅਤੇ ਬਾਅਦ ’ਚ 30 ਹਜ਼ਾਰ ਰੁਪਏ ਬਾਅਦ ’ਚ ਗੁਗਲ ਪੇਅ ਰਾਹੀਂ ਭੇਜੇ ਹਨ। ਇਨ੍ਹਾਂ ਹੀ ਨਹੀਂ ਅਸ਼ੋਕ ਕੁਮਾਰ ਨੇ ਪੈਸੇ ਲੈਣ ਤੋਂ ਬਾਅਦ 15 ਦਿਨ ਦੇ ਵਿੱਚ ਪੱਕੀ ਨੌਕਰੀ ਲਗਵਾਉਣ ਦਾ ਵਾਅਦਾ ਕੀਤਾ ਸੀ । ਦੱਸਣਯੋਗ ਹੈ ਕਿ ਪੀੜਤ ਬਸੰਤ ਰਾਮ ਜੋ ਕਿ ਅੰਬਾਲਾ ਕੈਂਟ ਦਾ ਰਹਿਣ ਵਾਲਾ ਹੈ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ ਤੇ ਅੰਬਾਲਾ ਕੈਂਟ ਤੋਂ ਚੰਡੀਗੜ੍ਹ ਇੱਕ ਸਵਾਰੀ ਨੂੰ ਛੱਡਣ ਲਈ ਗਿਆ ਸੀ । ਉਸ ਦੌਰਾਨ ਸਵਾਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਨਾਮ ਅਸ਼ੋਕ ਕੁਮਾਰ ਹੈ ਅਤੇ ਮੈਂ ਪਸ਼ੂ ਪਾਲਣ ਵਿਭਾਗ ਵਿੱਚ ਅਫਸਰ ਹੈ ਅਤੇ ਤੈਨੂੰ ਮੈਂ ਸਰਕਾਰੀ ਵਿਭਾਗ ਵਿੱਚ ਸਰਕਾਰੀ ਡਰਾਈਵਰ ਲਗਵਾ ਸਕਦਾ ਹੈ।ਉਸਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਜਿਸ ਦੇ ਲਈ ਮੈਂ ਤੇਰੇ ਕੋਲ 2 ਲੱਖ 50 ਹਜਾਰ ਰੁਪਏ ਲਵਾਂਗਾ ਅਤੇ ਉਨ੍ਹਾਂ ਨੇ ਮੈਨੂੰ ਆਪਣਾ ਨੰਬਰ ਦੇ ਦਿੱਤਾ। ਕੁਝ ਦਿਨ ਬਾਅਦ ਮੈਂ ਫੋਨ ਕੀਤਾ ਅਤੇ ਅਫਸਰ ਨੇ ਮੈਨੂੰ ਆਪਣੇ ਦਫਤਰ ਬੁਲਾ ਲਿਆ। ਜਦੋਂ ਮੈਂ ਦਫਤਰ ਗਿਆ ਤੇ ਉਹਨਾਂ ਨੇ ਮੈਨੂੰ ਗੱਡੀ ਵਿੱਚ ਬੈਠਣ ਨੂੰ ਕਿਹਾ ਅਤੇ ਮੇਰੇ ਕੋਲੋਂ 2 ਲੱਖ 20 ਹਜਾਰ ਰੁਪਏ ਲੈ ਲਏ। 15 ਦਿਨ ਵਿੱਚ ਨੌਕਰੀ ਲਗਵਾਉਣ ਦੀ ਗਰੰਟੀ ਦੇ ਦਿੱਤੀ। 20 ਫਰਵਰੀ 2023 ਨੂੰ ਅਸ਼ੋਕ ਕੁਮਾਰ ਦਾ ਮੈਨੂੰ ਫੇਰ ਫੋਨ ਆਉਂਦਾ ਅਤੇ ਕਹਿੰਦਾ ਤੁਹਾਡੀ ਫਾਈਲ ਤਿਆਰ ਹੈ ਤੁਸੀਂ ਮੈਨੂੰ 30 ਹਜ਼ਾਰ ਰੁਪਏ ਗੂਗਲ ਪੇਅ ਕਰ ਦਵੋ ਅਤੇ ਮੈਂ ਕਰ ਦਿੱਤੇ। ਉਸ ਤੋਂ ਬਾਅਦ ਤੋਂ ਨਾ ਹੀ ਉਹ ਮੇਰਾ ਫੋਨ ਚੁੱਕਦਾ ਹੈ ਤੇ ਨਾ ਹੀ ਮੈਨੂੰ ਮਿਲਦਾ ਹੈ।
Punjab Bani 22 February,2025
ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਨੁਰਾਗ ਰਸਤੋਗੀ ਨੇ ਸੰਭਾਲਿਆ ਅਹੁਦਾ
ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਨੁਰਾਗ ਰਸਤੋਗੀ ਨੇ ਸੰਭਾਲਿਆ ਅਹੁਦਾ ਚੰਡੀਗੜ੍ਹ : ਹਰਿਆਣਾ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ । ਸ੍ਰੀ ਰਸਤੋਗੀ ਆਮ ਪ੍ਰਸ਼ਾਸਨ, ਮਨੁੱਖੀ ਸਰੋਤ, ਪਰਸੋਨਲ ਤੇ ਸਿਖਲਾਈ, ਸੰਸਦੀ ਮਾਮਲੇ ਤੇ ਵਿਜੀਲੈਂਸ ਵਿਭਾਗ ਦੇਖਣ ਦੇ ਨਾਲ-ਨਾਲ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਕਾਰਜਭਾਰ ਵੀ ਸੰਭਾਲਣਗੇ । ਦੱਸਣਯੋਗ ਹੈ ਕਿ ਸਾਲ 1990 ਬੈਚ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਸਤੋਗੀ ਦੀ ਨਿਯੁਕਤੀ ਦੇ ਹਰਿਆਣਾ ਸਰਕਾਰ ਨੇ ਦੇਰ ਰਾਤ ਆਦੇਸ਼ ਜਾਰੀ ਕੀਤੇ ਸਨ ਅਤੇ ਅੱਜ ਉਨ੍ਹਾਂ ਅਹੁਦਾ ਸਾਂਭ ਲਿਆ ਹੈ । ਅਨੁਰਾਗ ਰਸਤੋਗੀ 30 ਜੂਨ ਨੂੰ ਸੇਵਾਮੁਕਤ ਹੋਣਗੇ । ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਦਿਆਂ ਹੀ ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰਕੇ ਸੂਬੇ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ । ਜਾਣਕਾਰੀ ਅਨੁਰਾਗ ਰਸਤੋਗੀ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦੇ ਰਹਿਣ ਵਾਲੇ ਹਨ । ਉਹ ਸਾਲ 1992 ਵਿੱਚ ਹਰਿਆਣਾ ਦੇ ਨਾਰਨੌਲ ਵਿੱਚ ਬਤੌਰ ਐੱਸ. ਡੀ. ਐੱਮ. ਨਿਯੁਕਤ ਹੋਏ ਸਨ। ਉਸ ਤੋਂ ਬਾਅਦ ਉਨ੍ਹਾਂ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਤੌਰ ਡਿਪਟੀ ਕਮਿਸ਼ਨਰ ਅਤੇ ਹੋਰ ਕਈ ਸੀਨੀਅਰ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ ।
Punjab Bani 21 February,2025
ਪੰਚਕੂਲਾ ਜਿ਼ਲਾ ਅਦਾਲਤ ਨੇ ਕੀਤਾ ਸਬੂਤਾਂ ਦੀ ਘਾਟ ਦੇ ਚਲਦਿਆਂ 41 ਮੁਲਜਮਾਂ ਨੂੰ ਬਰੀ
ਪੰਚਕੂਲਾ ਜਿ਼ਲਾ ਅਦਾਲਤ ਨੇ ਕੀਤਾ ਸਬੂਤਾਂ ਦੀ ਘਾਟ ਦੇ ਚਲਦਿਆਂ 41 ਮੁਲਜਮਾਂ ਨੂੰ ਬਰੀ ਪੰਚਕੂਲਾ : ਹਰਿਆਣਾ ਦੇ ਸ਼ਹਿਰ ਪੰਚਕੂਲਾ ਦੀ ਜਿ਼ਲਾ ਅਦਾਲਤ ਨੇ ਸੱਤ ਸਾਲ ਪੁਰਾਣੇ ਸੌਦਾ ਸਾਧ ਹਿੰਸਾ ਮਾਮਲੇ ਵਿੱਚ ਸਬੂਤਾਂ ਦੀ ਘਾਟ ਕਾਰਨ 41 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ । ਪੁਲਸ ਵੱਲੋਂ ਮੁਲਜ਼ਮਾਂ ਖਿ਼ਲਾਫ਼ ਇਕੱਠੇ ਕੀਤੇ ਸਬੂਤ ਨਾਕਾਫ਼ੀ ਸਨ । ਅਜਿਹੇ `ਚ ਦੋਸ਼ੀਆਂ `ਤੇ ਦੋਸ਼ ਸਾਬਤ ਨਹੀਂ ਹੋ ਸਕੇ । ਇਸ ਕਾਰਨ ਅਦਾਲਤ ਨੇ 41 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਪੰਚਕੂਲਾ ਪੁਲਸ ਦੇ ਏ. ਐਸ. ਆਈ. ਪ੍ਰਕਾਸ਼ ਚੰਦ ਮਾਮਲੇ ਵਿੱਚ ਸਿ਼ਕਾਇਤਕਰਤਾ ਸਨ। ਸੈਕਟਰ-20 ਥਾਣੇ ਦੀ ਪੁਲਸ ਨੇ ਇਨ੍ਹਾਂ ਸਾਰਿਆਂ ਖਿ਼ਲਾਫ਼ 26 ਅਗਸਤ 2017 ਨੂੰ ਸਰਕਾਰੀ ਕੰਮ ਵਿੱਚ ਵਿਘਨ ਪਾਉਣ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ । ਮੁਲਜ਼ਮਾਂ ਖਿ਼ਲਾਫ਼ ਕੇਸ ਪੰਚਕੂਲਾ ਜਿ਼ਲ੍ਹਾ ਅਦਾਲਤ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਚੱਲ ਰਿਹਾ ਸੀ । ਬਰੀ ਹੋਣ ਵਾਲਿਆਂ ਵਿੱਚ ਬਲਵਿੰਦਰ ਸਿੰਘ, ਅਮਨ ਕੁਮਾਰ, ਜਰਨੈਲ ਸਿੰਘ, ਵਿਪਨ, ਰਮੇਸ਼ ਕੁਮਾਰ, ਇੰਦਰਜੀਤ ਸਿੰਘ, ਸੁਸ਼ੀਲ ਕੁਮਾਰ, ਪਾਲਾ ਰਾਮ, ਮਨਦੀਪ ਸਿੰਘ, ਮਿਰਜ਼ਾ, ਰਾਜਵੀਰ, ਸੁਖਦੇਵ, ਯੂਨਸ, ਗੁਰਮੀਤ, ਇਕਬਾਲ ਸਿੰਘ, ਬਗੀਚਾ ਸਿੰਘ, ਓਮ ਪ੍ਰਕਾਸ਼, ਜਰਨੈਲ ਸਿੰਘ, ਰਵੀ ਕੁਮਾਰ, ਗੁਰਸੇਵਕ, ਮਹਿੰਦਰ ਸਿੰਘ, ਰੋਸ਼ਨ ਲਾਲ, ਨੰਦ ਲਾਲ, ਰਮੇਸ਼, ਲੋਹਰਾ ਸਿੰਘ, ਮਹਿੰਦਰ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ, ਰਣਧੀਰ ਸਿੰਘ, ਲਖਬੀਰ ਸਿੰਘ, ਮੋਹਨ ਸਿੰਘ, ਸੁਰਿੰਦਰ, ਸੋਮਪਾਲ, ਜਸਵਿੰਦਰ ਸਿੰਘ, ਰਾਮਨਿਵਾਸ, ਸੁਰੇਸ਼ ਕੁਮਾਰ, ਰਾਮਪਾਲ, ਜਸਪਾਲ, ਰਾਜਿੰਦਰ, ਨਰਾਇਣ, ਵਰਿੰਦਰ ਸਿੰਘ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਅੱਗ ਲਾਉਣ ਅਤੇ ਨੁਕਸਾਨ ਪਹੁੰਚਾਉਣ ਦਾ ਕੇਸ ਦਰਜ ਕੀਤਾ ਸੀ ਪਰ ਪੁਲਿਸ ਸਬੂਤ ਪੇਸ਼ ਨਹੀਂ ਕਰ ਸਕੀ ਕਿ ਨੁਕਸਾਨ ਕਿਵੇਂ ਹੋਇਆ । ਇਸ ਮਾਮਲੇ ਵਿੱਚ ਏ. ਐਸ. ਆਈ. ਪ੍ਰਕਾਸ਼ ਚੰਦਰ ਨੂੰ ਡਿਊਟੀ ਦੌਰਾਨ ਵਾਇਰਲੈੱਸ ਸੂਚਨਾ ਮਿਲੀ ਸੀ ਕਿ ਸੌਦਾ ਸਾਧ ਨੂੰ ਸੀ. ਬੀ. ਆਈ. ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ।ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਸ਼ਹਿਰ `ਚ ਹਫੜਾ-ਦਫੜੀ ਮਚਾ ਦਿੱਤੀ। ਪੁਲਸ ਮੁਲਾਜ਼ਮਾਂ ਨੂੰ ਡਿਊਟੀ `ਤੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ। ਸ਼ਾਮ 5:30 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸੈਕਟਰ-11,14 ਤੋਂ ਸੈਂਕੜੇ ਲੋਕਾਂ ਦਾ ਟੋਲਾ ਇੰਡਸਟਰੀਅਲ ਏਰੀਆ ਵਿਚ ਆਇਆ ਹੈ। ਇਨ੍ਹਾਂ ਦੇ ਹੱਥਾਂ ਵਿੱਚ ਡੰਡੇ ਅਤੇ ਲੋਹੇ ਦੀਆਂ ਪਾਈਪਾਂ ਹਨ, ਜਿਨ੍ਹਾਂ ਨੇ ਅਮਰ ਟੈਕਸ ਚੌਕ ਵਿੱਚ ਲੱਗੇ ਸਰਕਾਰੀ ਕੈਮਰੇ ਅਤੇ ਟਰੈਫਿਕ ਲਾਈਟਾਂ ਨੂੰ ਤੋੜ ਦਿੱਤਾ। ਇਸ ਤੋਂ ਇਲਾਵਾ ਹੋਰ ਵਾਹਨ ਵੀ ਨੁਕਸਾਨੇ ਗਏ। ਇਸ ਮਾਮਲੇ ਵਿੱਚ ਏ. ਐਸ. ਆਈ. ਰਾਕੇਸ਼ ਕੁਮਾਰ, ਏ. ਐਸ. ਆਈ. ਪ੍ਰਕਾਸ਼ ਚੰਦ, ਹੈੱਡ ਕਾਂਸਟੇਬਲ ਵਿਕਰਮਜੀਤ, ਏ. ਐਸ. ਆਈ. ਮੁਕੇਸ਼ ਕੁਮਾਰ, ਇੰਸਪੈਕਟਰ ਸੁਨੀਤਾ ਪੁਨੀਆ, ਹੇਮੰਤ ਕੁਮਾਰ, ਹੀਰਾ ਲਾਲ ਸੈਣੀ, ਸੇਵਾਮੁਕਤ ਐਸ. ਆਈ. ਪ੍ਰੇਮ ਚੰਦ, ਏ. ਐਸ. ਆਈ. ਸਤੀਸ਼ ਕੁਮਾਰ, ਹੈੱਡ ਕਾਂਸਟੇਬਲ ਕਰਮ ਸਿੰਘ, ਇੰਸਪੈਕਟਰ ਵਿਕਾਸ, ਐਸਆਈ ਸੁਖਵਿੰਦਰ ਨੇ ਮੁਲਜ਼ਮਾਂ ਖ਼ਿਲਾਫ਼ ਗਵਾਹੀ ਦਿੱਤੀ ਸੀ ।
Punjab Bani 20 February,2025
ਪੁੱਤਰ ਨੇ ਪਿਤਾ ਨੂੰ ਹੀ ਤੇਲ ਪਾ ਕੇ ਅੱਗ ਲਗਾ ਕੇ ਕਮਰੇ ਦੀ ਕੁੰਡੀ ਲਗਾ ਸਾੜਿਆ
ਪੁੱਤਰ ਨੇ ਪਿਤਾ ਨੂੰ ਹੀ ਤੇਲ ਪਾ ਕੇ ਅੱਗ ਲਗਾ ਕੇ ਕਮਰੇ ਦੀ ਕੁੰਡੀ ਲਗਾ ਸਾੜਿਆ ਫਰੀਦਾਬਾਦ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਫਰੀਦਾਬਾਦ ਵਿਖੇ ਲੰਘੇ ਦਿਨੀਂ ਇਕ ਪੁੱਤਰ ਵਲੋਂ ਹੀ ਆਪਣੇ ਪਿਤਾ ਨੂੰ ਤੇਲ ਪਾ ਕੇ ਅੱਗ ਲਗਾ ਦੇਣ ਤੋਂ ਬਾਅਦ ਕਮਰੇ ਦੀ ਕੁੰਡੀ ਵੀ ਲਗਾ ਦਿੱਤੀ ਗਈ ਤਾਂ ਜੋ ਪਿਤਾ ਕਿਸੇ ਵੀ ਤਰ੍ਹਾਂ ਤੋਂ ਬਚ ਨਾ ਸਕੇ, ਜਿਸਦੇ ਚਲਦਿਆਂ ਆਖਰਕਾਰ ਪਿਤਾ ਬਹੁਤ ਜਿਆਦਾ ਸੜ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿਤਾ ਵਲੋਂ ਪੁੱਤਰ ਨੂੰ ਪੜ੍ਹਾਈ ਕਰਨ, ਅਵਾਰਾਗਰਦੀ ਨਾ ਕਰਨ ਆਦਿ ਤੋਂ ਰੋਕਿਆ ਜਾਂਦਾ ਸੀ, ਜਿਸ ਤੇ ਗੁੱਸੇ ਵਿਚ ਆਏ ਬੱਚੇ ਨੇ ਇਕ ਸਭ ਤੋਂ ਦੁਖੀ ਆਪਣੇ ਹੀ ਪਿਤਾ ਨੂੰ ਅੱਗ ਲਗਾ ਕੇ ਸਾੜ ਦਿੱਤਾ। ਉਕਤ ਘਟਨਾ ਸੋਮਵਾਰ ਰਾਤ ਦੋ ਵਜੇ ਦੇ ਕਰੀਬ ਵਾਪਰੀ । ਪੁਲਸ ਨੇ ਮੁਲਜ਼ਮ ਬੱਚੇ ਨੂੰ ਹਿਰਾਸਤ ’ਚ ਲੈ ਲਿਆ ਹੈ ਅਤੇ ਬੱਚੇ ਵਲੋਂ ਵੀ ਆਪਣਾ ਜੁਰਮ ਮੰਨ ਲਿਆ ਗਿਆ ਹੈ । ਦੱਸਣਯੋਗ ਹੈ ਕਿ ਜਿਸ ਵਿਅਕਤੀ ਦੇ ਤੇਲ ਪਾ ਕੇ ਅੱਗ ਲਗਾਈ ਗਈ ਹੈ ਪਿੱਛੋਕੜ ਤੋਂ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦੇ ਇਕ ਪਿੰਡ ਨਿਵਾਸੀ ਪਿਤਾ 14 ਸਾਲਾ ਬੇਟੇ ਦੇ ਨਾਲ ਪੱਲਾ ਥਾਣਾ ਖੇਤਰ ’ਚ ਕਿਰਾਏ ’ਤੇ ਰਹਿੰਦੇ ਸਨ ਤੇ ਫੇਰੀ ਲਗਾ ਕੇ ਮੱਛਰਦਾਨੀ ਤੇ ਰੋਜ਼ਾਨਾ ਦੀਆਂ ਹੋਰ ਜ਼ਰੂਰੀ ਚੀਜ਼ਾਂ ਵੇਚਦੇ ਸਨ । ਪੁੱਤਰ ਦਿੱਲੀ ਦੇ ਇਕ ਸਰਕਾਰੀ ਸਕੂਲ ’ਚ ਨੌਵੀਂ ਦਾ ਵਿਦਿਆਰਥੀ ਹੈ । ਪੁਲਸ ਨੇ ਮਕਾਨ ਮਾਲਿਕ ਤੋਂ ਮਿਲੀ ਸ਼ਿਕਾਇਤ ’ਤੇ ਜੋ ਕਾਰਵਾਈ ਕੀਤੀ ਹੈ ਉਸ ਮੁਤਾਬਕ ਸੋਮਵਾਰ ਸ਼ਾਮ ਨੂੰ ਵੀ ਪਿਤਾ ਨੇ ਪੁੱਤਰ ਨੂੰ ਘਰ ਤੋਂ ਪੈਸੇ ਚੋਰੀ ਕਰਨ ’ਤੇ ਕੁੱਟਿਆ ਸੀ । ਰਾਤ ਨੂੰ ਦੋਵੇਂ ਖਾਣਾ ਖਾ ਕੇ ਸੋ ਗਏ। ਦੇਰ ਰਾਤ ਲਗਭਗ ਦੋ ਵਜੇ ਪਿਤਾ ਦੇ ਕਮਰੇ ਵੱਲੋਂ ਜ਼ੋਰ-ਜ਼ੋਰ ਨਾਲ ਚੀਕਣ ਦੀਆਂ ਆਵਾਜ਼ਾਂ ਆਈਆਂ ਤਾਂ ਮਕਾਨ ਮਾਲਿਕ ਉੱਪਰ ਗਏ । ਕਮਰੇ ਦੇ ਅੰਦਰ ਅੱਗ ਲੱਗੀ ਸੀ ਤੇ ਧੂੰਆਂ ਨਿਕਲ ਰਿਹਾ ਸੀ । ਕਿਸੇ ਤਰ੍ਹਾਂ ਕੁੰਡੀ ਖੋਲ੍ਹ ਕੇ ਲੋਕ ਅੰਦਰ ਗਏ, ਤਦ ਤੱਕ ਪਿਤਾ ਦਮ ਤੋੜ ਚੁੱਕਾ ਸੀ ਤੇ ਪੁੱਤਰ ਗ਼ਾਇਬ ਸੀ । ਉਹ ਭੱਜ ਕੇ ਨੇੜੇ ਹੀ ਰਹਿ ਰਹੇ ਵੱਡੇ ਭਰਾ ਕੋਲ ਪੁੱਜ ਗਿਆ ਸੀ ਤੇ ਉਸ ਨੂੰ ਆਪਣਾ ਅਪਰਾਧ ਦੱਸ ਦਿੱਤਾ । ਹੈਰਾਨ ਵੱਡਾ ਪੁੱਤਰ ਬੱਚੇ ਨੂੰ ਲੈ ਕੇ ਘਟਨਾ ਵਾਲੀ ਥਾਂ ’ਤੇ ਪੁੱਜਾ। ਤਦ ਤੱਕ ਪੁਲਿਸ ਆ ਚੁੱਕੀ ਸੀ, ਜਿਸ ਨੇ ਮੁਲਜ਼ਮ ਨੂੰ ਤੁਰੰਤ ਹਿਰਾਸਤ ’ਚ ਲੈ ਲਿਆ ।
Punjab Bani 19 February,2025
ਅਮਰੀਕਾ ਤੋਂ ਭਾਰਤ ਪਰਤੇ ਨੌਜਵਾਨਾਂ ਦੀ ਸਿ਼ਕਾਇਤ ਤੇ ਦੋ ਇਮੀਗ੍ਰੇਸ਼ਨ ਏਜੰਟਾਂ ਖਿਲਾਫ਼ ਕੇਸ ਦਰਜ
ਅਮਰੀਕਾ ਤੋਂ ਭਾਰਤ ਪਰਤੇ ਨੌਜਵਾਨਾਂ ਦੀ ਸਿ਼ਕਾਇਤ ਤੇ ਦੋ ਇਮੀਗ੍ਰੇਸ਼ਨ ਏਜੰਟਾਂ ਖਿਲਾਫ਼ ਕੇਸ ਦਰਜ ਮੋਹਾਲੀ : ਪੰਜਾਬ ਦੇ ਜਿ਼ਲਾ ਮੋਹਾਲੀ ਵਿਖੇ ਦੋ ਇਮੀਗ੍ਰੇਸ਼ਨ ਏਜੰਟਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਲੋਂ ਦੋ ਨੌਜਵਾਨਾਂ ਨੂੰ ਅਮਰੀਕਾ ਡੌਂਕੀ ਲਗਾ ਕੇ ਅਮਰੀਕਾ ਭੇਜਿਆ ਗਿਆ ਸੀ ।ਮੋਹਾਲੀ ਦੇ ਦੋ ਜਿਹੜੇ ਨੌਜਵਾਨਾਂ ਨੇ ਅੰਬਾਲਾ ਦੇ ਏਜੰਟ ਖਿਲਾਫ਼ ਸਿ਼ਕਾਇਤ ਦਿੱਤੀ ਹੈ ਤੇ ਪੁਲਸ ਨੇ ਸਿ਼ਕਾਇਤ ਦੇ ਆਧਾਰ ਤੇ ਕੇਸ ਦਰਜ ਕੀਤਾ ਹੈ ਵਿਚ ਹਰਿਆਣਾ ਦੇ ਅੰਬਾਲਾ ਦੇ ਦੋ ਟਰੈਵਲ ਏਜੰਟ ਸ਼ਾਮਲ ਹਨ, ਜਿਨ੍ਹਾਂ ਵਿਚ ਗੁਰਜਿੰਦਰ ਅਤੇ ਮੁਕੁਲ ਵਾਸੀ ਅੰਬਾਲਾ ਛਾਉਣੀ ਸ਼ਾਮਲ ਹਨ । ਦੋ ਨੌਜਵਾਨਾਂ ਵਿਚੋਂ ਤਰਨਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਏਜੰਟਾਂ ਨੂੰ ਉਨ੍ਹਾਂ ਵਲੋਂ 45 ਲੱਖ ਰੁਪਏ ਲੈ ਕੇ ਅਮਰੀਕਾ ਭੇਜਿਆ ਗਿਆ ਸੀ। ਤਰਨਵੀਰ ਸਿੰਘ ਨੇ ਦੱਸਿਆ ਕਿ ਚਾਰ ਮਹੀਨੇ ਰਸਤੇ ਵਿੱਚ ਫਸਿਆ ਰਹਿਣ ਤੇ ਜਦੋਂ ਉਸ ਨੇ ਏਜੰਟਾਂ ਨੂੰ ਭਾਰਤ ਵਾਪਸ ਭੇਜਣ ਦੀ ਗੱਲ ਕੀਤੀ ਤਾਂ ਏਜੰਟਾਂ ਨੇ ਆਡੀਓ ਸੁਨੇਹਾ ਭੇਜ ਕੇ ਕਿਹਾ ਕਿ ਹੁਣ ਤਾਂ ਜਾਣਾ ਹੀ ਪਵੇਗਾ ਕਿਉਂਕਿ ਪਿੱਛੇ ਮੁੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਪੀੜਤਾਂ ਨੇ ਦੱਸਿਆ ਕਿ ਏਜੰਟਾਂ ਵਲੋਂ ਅਮਰੀਕਾ ਪਹੁੰਚਣ ਤੋਂ ਪਹਿਲਾਂ ਹੀ ਸਾਰੀ ਰਕਮ ਲੈ ਲਈ ਗਈ ਸੀ ਤੇ ਇਸ ਸਬੰਧੀ ਸਬੂਤ ਵੀ ਨੌਜਵਾਨਾਂ ਵਲੋਂ ਪੁਲਸ ਨੂੰ ਦਿੱਤੇ ਗਏ ਹਨ । ਉਕਤ ਦੋਹਾਂ ਏਜੰਟਾਂ ਜਿਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਦੇ ਵਿਰੁੱਧ ਭਾਰਤੀ ਦੰਡਾਵਲੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 143, 316 (2), 318 (4) ਤਹਿਤ ਕੇਸ ਦਰਜ ਕੀਤਾ ਗਿਆ ਹੈ । ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਤਰਨਵੀਰ ਨੇ ਦੱਸਿਆ ਹੈ ਕਿ ਦੋਵੇਂ ਮੁਲਜ਼ਮ ਗੁਰਜਿੰਦਰ ਅੰਟਾਲ ਅਤੇ ਮੁਕੁਲ ਕਾਰੋਬਾਰੀ ਹਿੱਸੇਦਾਰ ਹਨ । ਉਹ ਆਪਣੇ ਦੋਸਤ ਗੁਰਸ਼ਰਨ ਸਿੰਘ ਵਾਸੀ ਬੂਥਗੜ੍ਹ ਰਾਹੀਂ ਮੁਲਜ਼ਮਾਂ ਨੂੰ ਮਿਲਿਆ । ਮੁਲਜ਼ਮ ਗੁਰਜਿੰਦਰ ਮੇਰੇ ਦੋਸਤ ਦਾ ਦੂਰ ਦਾ ਰਿਸ਼ਤੇਦਾਰ ਹੈ। 10 ਜੁਲਾਈ 2024 ਨੂੰ ਉਸ ਨੇ ਦੋਵਾਂ ਮੁਲਜ਼ਮਾਂ ਨੂੰ ਆਪਣਾ ਪਾਸਪੋਰਟ ਦਿੱਤਾ । ਏਜੰਟਾਂ ਨੇ ਉਸ ਨੂੰ ਕਿਹਾ ਸੀ ਕਿ ਉਹ ਉਸ ਨੂੰ ਫ਼ਲਾਈਟ ਰਾਹੀਂ ਅਮਰੀਕਾ ਭੇਜਣਗੇ । ਇੰਨਾ ਹੀ ਨਹੀਂ ਅਸੀਂ ਉਸ ਦੇ ਉੱਥੇ ਕੰਮ ਕਰਨ ਦਾ ਵੀ ਇੰਤਜ਼ਾਮ ਕਰਾਂਗੇ । ਉਸ ਦੇ ਉੱਥੇ ਚੰਗੇ ਸਬੰਧ ਹਨ, ਇਸ ਦੇ ਲਈ ਉਸ ਨੂੰ 45 ਲੱਖ ਰੁਪਏ ਦੇਣੇ ਹੋਣਗੇ ਪਰ ਨੌਜਵਾਨ ਨੂੰ ਡੌਂਕੀ ਰਾਹੀਂ ਵਿਦੇਸ਼ ਭੇਜਿਆ ਗਿਆ ਜਿਥੇ ਹੁਣ ਅਮਰੀਕਾ ਨੇ ਉਸ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ । ਪੰਜਾਬ ਸਰਕਾਰ ਵੱਲੋਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਲੋਕਾਂ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ । ਇਸ ਤੋਂ ਇਲਾਵਾ ਪੁਲਿਸ ਵੱਲੋਂ ਹੁਣ ਤੱਕ 11 ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ, ਇਸ ਦੇ ਨਾਲ ਹੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ।
Punjab Bani 18 February,2025
ਘਰ ਵੇਚ ਕੇ 45 ਲੱਖ ਲਗਾਇਆ ਅਮਰੀਕਾ ਗਿਆ ਪੁੱਤਰ ਚਾਰ ਮਹੀਨਿਆਂ ਵਿਚ ਹੀ ਘਰ ਵਾਪਸ ਆਇਆ
ਘਰ ਵੇਚ ਕੇ 45 ਲੱਖ ਲਗਾਇਆ ਅਮਰੀਕਾ ਗਿਆ ਪੁੱਤਰ ਚਾਰ ਮਹੀਨਿਆਂ ਵਿਚ ਹੀ ਘਰ ਵਾਪਸ ਆਇਆ ਹਰਿਆਣਾ : ਹਰਿਆਣਾ ਦੇ ਸ਼ਹਿਰ ਕਰਨਾਲ ਦੇ ਪਿੰਡ ਜੁੰਡਲਾ ਦਾ ਵਸਨੀਕ ਅਨੁਜ ਜੋ ਕਿ ਆਪਣੇ ਪਿਤਾ ਵਲੋਂ ਘੇਰ ਵੇਚ ਕੇ 45 ਲੱਖ ਰੁਪਏ ਲਗਾ ਕੇ ਹਾਲੇ ਚਾਰ ਕੁ ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ ਬੀਤੇ ਦਿਨੀਂ ਅਮਰੀਕਾ ਵਲੋ਼ ਡਿਪੋਰਟ ਕੀਤੇ ਜਾਣ ਤੋਂ ਬਾਅਦ ਵਾਪਸ ਆ ਗਿਆ । ਦੱਸਣਯੋਗ ਹੈ ਕਿ ਜੋ ਜਹਾਜ਼ ਅਮਰੀਕਾ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੇ ਬੀਤੇ ਦਿਨੀਂ ਫਿਰ ਪਹੁੰਚਿਜਆ ਵਿਚ ਕੱਢੇ ਗਏ ਭਾਰਤੀ ਪ੍ਰਵਾਸੀਆਂ ਵਿੱਚ 33 ਲੋਕ ਹਰਿਆਣਾ ਦੇ ਵੀ ਸਨ।ਘਰ ਪਹੁੰਚ ਅਨੁਜ ਦੇ ਪਿਤਾ ਨੇ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਉਸ ਨੇ ਘਰ ਵੇਚ ਕੇ ਆਪਣੇ ਪੁੱਤਰ ਨੂੰ ਅਮਰੀਕਾ ਭੇਜਿਆ ਸੀ ਤੇ ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਡੌਂਕੀ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਵਾਲੇ ਏਜੰਟਾਂ ਖਿ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਅਨੁਜ ਦੇ ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਨੇ ਏਜੰਟ ਤੋਂ ਧੋਖਾ ਖਾ ਕੇ ਆਪਣੇ ਲੜਕੇ ਨੂੰ ਅਮਰੀਕਾ ਭੇਜ ਦਿੱਤਾ ਸੀ । ਹੁਣ ਅਮਰੀਕੀ ਸਰਕਾਰ ਨੇ ਪੁੱਤਰ ਨੂੰ ਵਾਪਸ ਭੇਜ ਦਿੱਤਾ ਹੈ । ਉਸ ਨੇ ਦੱਸਿਆ ਕਿ ਅਨੁਜ ਨੂੰ ਅਮਰੀਕਾ ਭੇਜਣ ਲਈ ਏਜੰਟ ਨੂੰ 45 ਲੱਖ ਰੁਪਏ ਦਿੱਤੇ ਗਏ ਸਨ । ਪਿਤਾ ਨੇ ਦੱਸਿਆ ਕਿ ਏਜੰਟ ਨੇ ਅਨੁਜ ਨੂੰ ਅਮਰੀਕਾ ਭੇਜਣ ਲਈ ਡੇਢ ਮਹੀਨੇ ਦੀ ਬਜਾਏ ਚਾਰ ਮਹੀਨੇ ਦਾ ਸਮਾਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ । ਪਰਿਵਾਰਾਂ ਨੇ ਆਪਣੇ ਪੁੱਤਰਾਂ ਨੂੰ ਅਮਰੀਕਾ ਭੇਜਣ ਲਈ ਜ਼ਮੀਨ ਅਤੇ ਘਰ ਵੀ ਵੇਚ ਦਿੱਤੇ । ਹੁਣ ਸੱਤਾ ਸੰਭਾਲਣ ਤੋਂ ਬਾਅਦ ਟਰੰਪ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ । ਅਸ਼ੋਕ ਕੁਮਾਰ ਨੇ ਦੱਸਿਆ ਕਿ ਬੱਚੇ ਪੈਸੇ ਕਮਾਉਣ ਲਈ ਵਿਦੇਸ਼ ਜਾਣ ਦੀ ਜ਼ਿੱਦ ਕਰਦੇ ਹਨ। ਪੁੱਤਰ ਦੀ ਜ਼ਿੱਦ ਪੂਰੀ ਕਰਨ ਲਈ ਉਸ ਨੇ ਘਰ 45 ਲੱਖ ਰੁਪਏ ਵਿੱਚ ਵੇਚ ਕੇ ਪੁੱਤ ਨੂੰ ਅਮਰੀਕਾ ਭੇਜ ਦਿੱਤਾ । ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਪਰਤਿਆ ਪੁੱਤਰ ਬਿਲਕੁਲ ਠੀਕ ਹੈ। ਦੱਸਣਯੋਗ ਕਿ ਕਬੂਤਰ ਗੈਂਗ ਬੇਰੁਜ਼ਗਾਰ ਨੌਜਵਾਨਾਂ ਨੂੰ ਸੋਹਣੇ ਸੁਪਨੇ ਦਿਖਾ ਕੇ ਲੁਭਾਉਂਦਾ ਹੈ । ਵਿਦੇਸ਼ ਭੇਜਣ ਦੇ ਨਾਂ `ਤੇ ਕਬੂਤਰਬਾਜ਼ ਮੋਟੀ ਕਮਾਈ ਕਰਦੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਲੁਭਾਉਣ ਤੋਂ ਬਾਅਦ ਗ਼ੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ।
Punjab Bani 17 February,2025
ਹਰਿਆਣਾ ਵਿਚ ਛੇੜਛਾੜ ਮਾਮਲੇ ਵਿਚ ਲੋੜੀਂਦੇ ਸਾਹਿਲ ਵਰਮਾ ਨੂੰ ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਪਹੁੰਚਦਿਆਂ ਹੀ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ
ਹਰਿਆਣਾ ਵਿਚ ਛੇੜਛਾੜ ਮਾਮਲੇ ਵਿਚ ਲੋੜੀਂਦੇ ਸਾਹਿਲ ਵਰਮਾ ਨੂੰ ਅਮਰੀਕਾ ਤੋਂ ਡਿਪੋਰਟ ਹੋ ਕੇ ਅੰਮ੍ਰਿਤਸਰ ਪਹੁੰਚਦਿਆਂ ਹੀ ਹਰਿਆਣਾ ਪੁਲਸ ਨੇ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਵਸਨੀਕ ਸਾਹਿਲ ਵਰਮਾ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਹਰਿਆਣਾ ਪੁਲਸ ਨੇ ਦੂਸਰੇ ਜਥੇ ਵਿਚ ਪਹੁੰਚਣ ਤੇ ਹੀ ਤੁਰੰਤ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਸਾਹਿਲ ਵਰਮਾ ਤੇ ਹਰਿਆਣਾ ਵਿਚ ਛੇੜਛਾੜ ਦਾ ਕੇਸ ਦਰਜ ਹੋਇਆ ਸੀ ਤੇ ਇਸ ਤੋਂ ਬਾਅਦ ਉਹ ਅਮਰੀਕਾ ਚਲਿਆ ਗਿਆ ਸੀ । ਦੱਸਣਯੋਗ ਹੈ ਕਿ ਭਾਰਤ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਵਸਨੀਕ ਭਾਰਤੀਆਂ ਨੂੰ ਅਮਰੀਕਾ ਵਲੋਂ ਗੈਰ ਕਾਨੂੰਨੀ ਪ੍ਰਵਾਸ ਦੇ ਚਲਦਿਆਂ ਡਿਪੋਰਟ ਕਰਕੇ ਭਾਰਤ ਭੇਜਿਆ ਗਿਆ ਹੈ ਤੇ ਹੁਣ ਤੱਕ ਤਿੰਨ ਜਹਾਜ਼ ਭਾਰਤ ਦੇ ਸੂਬੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੇ ਉਤਰ ਚੁੱਕਿਆ ਹੈ ।
Punjab Bani 17 February,2025
ਸਕੂਲ ਬਸ ਦੇ ਨਹਿਰ ਵਿਚ ਡਿੱਗਣ ਕਰਕੇ 8 ਬੱਚੇ ਹੋਏ ਗੰਭੀਰ ਜ਼ਖ਼ਮੀ
ਸਕੂਲ ਬਸ ਦੇ ਨਹਿਰ ਵਿਚ ਡਿੱਗਣ ਕਰਕੇ 8 ਬੱਚੇ ਹੋਏ ਗੰਭੀਰ ਜ਼ਖ਼ਮੀ ਕੈਥਲ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਜਿ਼ਲਾ ਕੈਥਲ ਦੇ ਪਿੰਡ ਨੌਚ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਵਾਪਰਨ ਦੇ ਚਲਦਿਆਂ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸਤਲੁਜ ਯਮੁਨਾ ਲਿੰਕ (ਐਸ. ਵਾਈ. ਐਲ.) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ 8 ਬੱਚੇ ਗੰਭੀਰ ਜ਼ਖ਼ਮੀ ਹੋ ਗਏ । ਇਸ ਹਾਦਸੇ ਵਿੱਚ ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਵੀ ਗੰਭੀਰ ਜ਼ਖ਼ਮੀ ਹੋ ਗਏ । ਹਾਦਸੇ ਦੀ ਸੂਚਨਾ ਮਿਲਦੇ ਹੀ ਕਯੋਦਕ ਚੌਕੀ ਪੁਲਸ ਅਤੇ ਡਾਇਲ 112 ਦੀ ਟੀਮ ਮੌਕੇ `ਤੇ ਪਹੁੰਚ ਗਈ ।
Punjab Bani 17 February,2025
ਸੀ. ਬੀ. ਆਈ. ਨੇ ਕੀਤੀ ਦਿੱਲੀ ਐਨ. ਸੀ. ਆਰ. ਤੇੇ ਹਿਸਾਰ ਵਿਚ 11 ਥਾਵਾਂ ਤੇ ਛਾਪੇਮਾਰੀ
ਸੀ. ਬੀ. ਆਈ. ਨੇ ਕੀਤੀ ਦਿੱਲੀ ਐਨ. ਸੀ. ਆਰ. ਤੇੇ ਹਿਸਾਰ ਵਿਚ 11 ਥਾਵਾਂ ਤੇ ਛਾਪੇਮਾਰੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਐਨ. ਸੀ. ਆਰ. ਅਤੇ ਹਰਿਆਣਾ ਦੇ ਹਿਸਾਰ ਵਿਚ ਬੀਤੇ ਦਿਨੀਂ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਨੇ ਸਾਈਬਰ ਅਪਰਾਧ ਨਾਲ ਸਬੰਧਤ ਇਕ ਚੱਲ ਰਹੇ ਮਾਮਲੇ ਦੀ ਜਾਂਚ ਤਹਿਤ 11 ਥਾਵਾਂ `ਤੇ ਛਾਪੇਮਾਰੀ ਕਰਕੇ ਤਲਾਸ਼ੀ ਲਈ ।ਦੱਸਣਯੋਗ ਹੈ ਕਿ ਉਕਤ ਕਾਰਵਾਈ ਆਰਸੀ 14/2023 ਦੇ ਤਹਿਤ ਕੀਤੀ ਗਈ ਸੀ, ਜੋ ਕਿ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 120ਬੀ ਅਤੇ 420 ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਡੀ ਦੇ ਤਹਿਤ ਦਰਜ ਕੀਤੀ ਗਈ ਸੀ । ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੇ ਇਕ ਸੰਗਠਤ ਸਾਜਿ਼ਸ਼ ਰਚੀ ਸੀ, ਜਿਸ ਵਿਚ ਉਹ ਸਰਕਾਰੀ ਅਧਿਕਾਰੀ ਬਣ ਕੇ ਲੋਕਾਂ ਨਾਲ ਧੋਖਾ ਕਰ ਰਹੇ ਸਨ। ਉਹ ਕੰਪਿਊਟਰ ਸਰੋਤਾਂ ਅਤੇ ਕ੍ਰਿਪਟੋ ਡਿਵਾਈਸਾਂ ਦੀ ਵਰਤੋਂ ਕਰਕੇ ਕ੍ਰਿਪਟੋ ਕਰੰਸੀ ਨਾਲ ਸਬੰਧਤ ਧੋਖਾਧੜੀ ਕਰ ਰਹੇ ਸਨ । ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਭਾਰਤ ਅਤੇ ਵਿਦੇਸ਼ਾਂ ਵਿਚ ਬਹੁਤ ਸਾਰੇ ਲੋਕਾਂ ਨੂੰ ਜਾਅਲੀ ਤਕਨੀਕੀ ਸਹਾਇਤਾ ਸਲਾਹ-ਮਸ਼ਵਰੇ ਦਾ ਲਾਲਚ ਦੇ ਕੇ ਠੱਗਦੇ ਸਨ । ਪੀੜਤਾਂ ਨੂੰ ਅਪਣੇ ਪੈਸੇ ਕ੍ਰਿਪਟੋ ਕਰੰਸੀ ਦੇ ਰੂਪ ਵਿਚ ਟ੍ਰਾਂਸਫ਼ਰ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ, ਜਿਸ ਨੂੰ ਫਿਰ ਕਈ ਕ੍ਰਿਪਟੋ ਵਾਲਿਟਾਂ ਰਾਹੀਂ ਟ੍ਰਾਂਸਫ਼ਰ ਕਰ ਕੇ ਨਕਦੀ ਵਿਚ ਬਦਲ ਦਿਤਾ ਜਾਂਦਾ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਸੀ. ਬੀ. ਆਈ. ਪਹਿਲਾਂ ਹੀ ਤਿੰਨ ਮੁਲਜ਼ਮਾਂ ਵਿਰੁਧ ਚਾਰਜਸ਼ੀਟ ਦਾਇਰ ਕਰ ਚੁਕੀ ਹੈ । ਉਨ੍ਹਾਂ ਵਿਰੁਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120, 420 ਅਤੇ 384 ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਐਕਟ 2000 ਦੀ ਧਾਰਾ 66 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਛਾਪੇਮਾਰੀ ਦੌਰਾਨ ਸੀ. ਬੀ. ਆਈ. ਨੂੰ ਇਸ ਮਾਮਲੇ ਨਾਲ ਸਬੰਧਤ ਕਈ ਮਹੱਤਵਪੂਰਨ ਡਿਜੀਟਲ ਸਬੂਤ ਮਿਲੇ ਹਨ । ਤਲਾਸ਼ੀ ਦੌਰਾਨ ਛੇ ਲੈਪਟਾਪ, ਅੱਠ ਮੋਬਾਈਲ ਫ਼ੋਨ ਅਤੇ ਇਕ ਆਈਪੈਡ ਜ਼ਬਤ ਕੀਤਾ ਗਿਆ । ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਵੀ. ਓ. ਆਈ. ਪੀ. ਆਧਾਰਤ ਕਾਲਿੰਗ ਸਾਫ਼ਟਵੇਅਰ ਦੀ ਵਰਤੋਂ ਕਰ ਰਹੇ ਸਨ ਅਤੇ ਉਨ੍ਹਾਂ ਦੀ ਡਾਰਕਨੈੱਟ ਤਕ ਪਹੁੰਚ ਸੀ । ਇਸ ਤੋਂ ਇਲਾਵਾ ਸੀ. ਬੀ. ਆਈ. ਨੇ ਛਾਪੇਮਾਰੀ ਦੌਰਾਨ 1.08 ਕਰੋੜ ਰੁਪਏ ਨਕਦੀ, 1,000 ਅਮਰੀਕੀ ਡਾਲਰ ਦੀ ਵਿਦੇਸ਼ੀ ਕਰੰਸੀ ਅਤੇ 252 ਗ੍ਰਾਮ ਸੋਨਾ ਵੀ ਬਰਾਮਦ ਕੀਤਾ । ਸੀ. ਬੀ. ਆਈ. ਪੂਰੇ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਇਸ ਸਾਈਬਰ ਧੋਖਾਧੜੀ ਗਿਰੋਹ ਵਿਚ ਹੋਰ ਕੌਣ-ਕੌਣ ਸ਼ਾਮਲ ਹੈ ਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਹੁਣ ਤਕ ਕਿੰਨੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਕਿੰਨਾ ਪੈਸਾ ਗ਼ੈਰ-ਕਾਨੂੰਨੀ ਢੰਗ ਨਾਲ ਕਮਾਇਆ ਹੈ । ਅਧਿਕਾਰੀਆਂ ਅਨੁਸਾਰ ਇਸ ਮਾਮਲੇ ਵਿਚ ਛੇਤੀ ਹੀ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ ।
Punjab Bani 15 February,2025
ਅਮਰੀਕਾ ਨਹੀਂ, ਦੂਜੇ ਦੇਸ਼ਾਂ ਅਤੇ ਸੰਸਥਾਵਾਂ ਵਿੱਚੋ ਵੀ ਕਢੇ ਜਾਣਗੇ ਨੋਜਵਾਨ
ਅਮਰੀਕਾ ਨਹੀਂ, ਦੂਜੇ ਦੇਸ਼ਾਂ ਅਤੇ ਸੰਸਥਾਵਾਂ ਵਿੱਚੋ ਵੀ ਕਢੇ ਜਾਣਗੇ ਨੋਜਵਾਨ ਪਟਿਆਲਾ : ਅਮਰੀਕਾ ਵਲੋਂ ਕੁੱਝ ਪੰਜਾਬੀ ਅਤੇ ਭਾਰਤੀ ਨੋਜਵਾਨਾਂ ਨੂੰ ਹਵਾਈਂ ਜਹਾਜ਼ ਰਾਹੀਂ, ਭਾਰਤ ਵਾਪਸ ਭੇਜਿਆ ਗਿਆ ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ ਪਰ ਇਸ ਬਦਨਾਮੀ ਦੇ ਪਿਛੇ, ਕਿਸ ਦਾ ਕਸੂਰ ਹੈ, ਕੀ ਗਲਤੀਆਂ, ਲਾਪਰਵਾਹੀਆਂ, ਬੇਈਮਾਨੀਆਂ, ਹੇਰਾਫੇਰੀਆਂ, ਗੈਰ ਕਾਨੂੰਨੀ ਕਾਰਜ਼ ਹੋਏ ਹਨ, ਬਾਰੇ ਵਿਚਾਰ ਚਰਚਾ ਵੀ ਕਰਨੀ ਚਾਹੀਦੀ ਹੈ ਕਿ ਦੂਸਰੇ ਰਾਜਾਂ ਜਾ ਦੇਸ਼ਾਂ ਤੋਂ ਆ ਕੇ ਨੋਜਵਾਨਾਂ ਵਲੋਂ ਕਿਹੜੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ, ਸਥਾਨਕ ਲੋਕਾਂ, ਪ੍ਰਸ਼ਾਸਨ ਅਤੇ ਪੁਲਿਸ ਨੂੰ ਪ੍ਰਵਾਸੀਆਂ ਜਾ ਵਿਦੇਸ਼ੀਆਂ ਵਿਰੁੱਧ ਕਾਰਵਾਈ ਕਰਨੀ ਪੈਂਦੀ ਹੈ । 1963 ਵਿੱਚ ਡਾਕਟਰ ਏ ਪੀ ਜੇ ਅਬਦੁਲ ਕਲਾਮ ਸਾਹਿਬ, ਜਦੋਂ ਵਿਦਿਆਰਥੀ ਸਨ, ਅਮਰੀਕਾ ਨਾਸਾ ਵਿਖੇ ਟ੍ਰੇਨਿੰਗ ਲੈਣ ਗਏ ਤਾਂ ਨਾਸਾ ਦੇ ਚੀਫ ਅਤੇ ਦੂਜੇ ਅਧਿਆਪਕਾਂ ਨੇ ਮਹਿਸੂਸ ਕੀਤਾ ਕਿ ਅਬਦੁਲ ਕਲਾਮ, ਮਹਾਨ ਗੁਣਾਂ, ਚੰਗੇ ਆਚਰਣ, ਸਖ਼ਤ ਮਿਹਨਤੀ, ਇਮਾਨਦਾਰ, ਵਫ਼ਾਦਾਰ ਨੋਜਵਾਨ ਹਨ, ਜ਼ੋ ਆਪਣੇ ਫ਼ਰਜ਼ਾਂ, ਜ਼ੁਮੇਵਾਰੀਆਂ, ਨਿਭਾਉਣ ਲਈ ਹਮੇਸ਼ਾ ਇਮਾਨਦਾਰੀ ਨਾਲ ਯਤਨਸ਼ੀਲ ਰਹਿੰਦੇ ਹਨ । ਉਨ੍ਹਾਂ ਨੂੰ ਪਤਾ ਲਗਾ ਕਿ ਅਬਦੁਲ ਕਲਾਮ ਇੱਕ ਬਹੁਤ ਗਰੀਬ ਪਰਿਵਾਰ ਵਿਚੋਂ ਹਨ ਅਤੇ ਇਨ੍ਹਾਂ ਨੇ ਆਪਣੀ ਪੜ੍ਹਾਈ, ਕਈ ਸਾਲ ਅਖ਼ਬਾਰਾਂ, ਵੇਚ ਕੇ ਕੀਤੀ ਹੈ । ਇਨ੍ਹਾਂ ਵਧੀਆ ਵੀਚਾਰਾਂ, ਭਾਵਨਾਵਾਂ ਅਤੇ ਆਦਤਾਂ ਅਤੇ ਸਿਖਣ ਦੀ ਨਿਮਰਤਾ ਸ਼ਹਿਣਸ਼ੀਲਤਾ ਮਿੱਠਾ ਬੋਲਣ ਦੀ ਭਾਵਨਾ ਹਿੱਤ, ਕਲਾਮ ਜੀ ਆਪਣੇ ਅਧਿਆਪਕਾਂ ਪ੍ਰਤੀ ਬਹੁਤ ਜ਼ਿਆਦਾ ਵਫ਼ਾਦਾਰ ਹਨ ਅਤੇ ਇਨ੍ਹਾਂ ਦੇ ਬਚਪਨ ਜਵਾਨੀ ਵਿੱਚ ਪੈਦਾ ਹੋਏ ਗੁਣ, ਗਿਆਨ, ਭਾਵਨਾਵਾਂ, ਆਦਤਾਂ ਜ਼ਿੰਦਗੀ ਵਿਚ ਉਚਾਈਆਂ ਪ੍ਰਾਪਤ ਕਰਨ ਲਈ ਯੋਗ ਹਨ, ਇਸ ਲਈ ਰਾਮੇਸ਼ਵਰਮ ਦੇ ਅਧਿਆਪਕਾਂ ਵਲੋਂ ਇਨ੍ਹਾਂ ਨੂੰ ਸਵੇਰੇ 4 ਵਜੇ ਆਪਣੇ ਘਰ ਬੁਲਾਕੇ, ਮੁਫਤ ਪੜਾਇਆ ਜਾਂਦਾ ਸੀ ਅਤੇ ਕਲਾਮ ਸਾਹਿਬ, ਰਾਤੀਂ ਰੇਲਵੇ ਸਟੇਸ਼ਨ ਤੇ ਜਾਕੇ, ਬਿਜਲੀ ਦੀ ਰੋਸ਼ਨੀ ਵਿੱਚ ਪੜਿਆ ਕਰਦੇ ਸਨ ਕਿਉਂਕਿ ਉਨ੍ਹਾਂ ਦੇ ਘਰ ਦੀਵਾ ਸੀ, ਬਿਜਲੀ ਨਹੀਂ । ਇੱਕ ਦਿਨ ਨਾਸਾ ਦੇ ਚੀਫ ਨੇ ਕਲਾਮ ਨੂੰ ਕਿਹਾ ਕਿ ਉਹ ਅਮਰੀਕਾ ਵਿਚ ਹੀ ਰਹਿ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ, ਅਮਰੀਕਾ ਵਲੋਂ ਵਜ਼ੀਫ਼ੇ ਵਜੋਂ ਉਨ੍ਹਾਂ ਨੂੰ ਚੰਗੀ ਰਕਮ ਦਿੱਤੀ ਜਾਵੇਗੀ । ਕਿਉਂਕਿ ਸ਼ਾਇਦ ਭਾਰਤੀ ਸਰਕਾਰ ਵੱਲੋਂ ਉਨ੍ਹਾਂ ਨੂੰ ਸੂਪਨੇ ਪੂਰੇ ਕਰਨ ਲਈ ਪੂਰਨ ਸਹਿਯੋਗ ਧੰਨ ਦੌਲਤ, ਸਹਾਇਤਾ ਸਨਮਾਨ ਨਾ ਦਿੱਤਾ ਜਾਏ । ਅਨੇਕਾਂ ਦਿਨ ਸੋਚ ਵਿਚਾਰ ਕਰਨ ਮਗਰੋਂ ਉਨ੍ਹਾਂ ਨੇ ਚੀਫ਼ ਨੂੰ ਹੱਥ ਜੋੜਕੇ ਬੇਨਤੀ ਕੀਤੀ ਕਿ ਉਹ ਅਮਰੀਕਾ ਵਿਚ ਨਹੀਂ ਰੁਕ ਸਕਦੇ ਕਿਉਂਕਿ ਉਹ ਦਿਲ ਦਿਮਾਗ ਭਾਵਨਾਵਾ ਰਾਹੀਂ, ਭਾਰਤ ਮਾਂ ਦੀ ਮਿੱਟੀ, ਆਪਣੇ ਦੇਸ਼, ਸਿਖਿਆ ਦੇ ਮੰਦਰਾਂ, ਬਨਸਪਤੀ ਪਾਣੀ ਹਵਾਵਾਂ ਭੋਜਨ ਦੇ ਕਰਜ਼ਦਾਰ ਹਨ ਇਸ ਲਈ ਉਹ ਵਾਪਸ ਜਾਕੇ, ਆਪਣੇ ਪਿਆਰੇ ਦੇਸ਼ ਦੀ ਤਰੱਕੀ, ਖੁਸ਼ਹਾਲੀ, ਉਨਤੀ, ਸਨਮਾਨ ਲਈ ਯਤਨ ਕਰਨਗੇ । ਕਿਉਂਕਿ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਕਿ ਉਨ੍ਹਾਂ ਦਾ ਦੇਸ਼ ਉਨ੍ਹਾਂ ਨੂੰ ਕੀ ਦੇਵੇਗਾ ਜਾਂ ਨਹੀਂ ਦੇਵੇਗਾ , ਉਹ ਤਾਂ ਹਮੇਸ਼ਾ ਇਹ ਹੀ ਸੋਚਦੇ ਹਨ ਕਿ ਉਹ ਆਪਣੇ ਦੇਸ਼ ਦੀ ਖੁਸ਼ਹਾਲੀ, ਉਨਤੀ, ਸਨਮਾਨ, ਸੁਰੱਖਿਆ ਲਈ ਕੀ ਕਰ ਸਕਦੇ ਹਨ। ਇਸ ਤਰ੍ਹਾਂ ਦੇ ਮਹਾਨ ਵਿਚਾਰ ਭਾਵਨਾਵਾਂ ਆਦਤਾਂ , ਅਧਿਆਪਕ ਗੁਰੂਆਂ ਵਲੋਂ ਬੱਚਿਆਂ ਦੇ ਦਿਲ ਦਿਮਾਗ ਭਾਵਨਾਵਾਂ ਵਿਚਾਰਾਂ ਅਤੇ ਆਦਤਾਂ ਵਿੱਚ ਸ਼ੁਰੂ ਤੋਂ ਹੀ ਪੈਦਾ ਕੀਤੀਆਂ ਜਾਂਦੀਆਂ ਸਨ । ਠੀਕ ਇਸੇ ਤਰ੍ਹਾਂ, ਜਦੋਂ ਸਵਾਮੀ ਵਿਵੇਕਾਨੰਦ ਜੀ ਮਹਾਨ ਸੰਤ ਸਮੈਲਨ ਵਿਚ ਆਪਣੇ ਦੇਸ਼ ਦੀਆਂ ਗੋਰਵਮਈ ਮਰਿਆਦਾਵਾਂ, ਫਰਜ਼ਾਂ, ਜੁਮੇਵਾਰੀਆ ਨਿਭਾਉਣ ਦੀ ਭਾਵਨਾਵਾ, ਸਹਿਣਸ਼ੀਲਤਾ ਨਿਮਰਤਾ, ਸਬਰ ਸ਼ਾਂਤੀ ਆਗਿਆ ਪਾਲਣ ਬਾਰੇ ਜਾਣਕਾਰੀ ਦੇਣ ਲਈ ਸ਼ਿਕਾਗੋ ਪਹੁੰਚੇਂ ਤਾਂ ਉਨ੍ਹਾਂ ਨੂੰ ਬੋਲਣ ਲਈ ਕੇਵਲ 90 ਸੈਕਿੰਡ ਦਿੱਤੇ ਗਏ ਸਨ ਪਰ ਉਨ੍ਹਾਂ ਨੇ ਅਮਰੀਕਾ ਦੇ ਲੋਕਾਂ, ਸੰਤਾਂ ਅਤੇ ਅਧਿਕਾਰੀਆਂ ਨੂੰ 30 ਸੈਕਿੰਡ ਵਿੱਚ ਹੀ ਆਪਣੇ ਸ਼ਬਦਾਂ ਰਾਹੀਂ ਇਤਨਾਂ ਸਨਮਾਨ ਦਿੱਤਾ ਕਿ ਉਨ੍ਹਾਂ ਨੂੰ ਬੋਲਣ ਲਈ ਤਿੰਨ ਘੰਟੇ ਦਿੱਤੇ ਗਏ ਅਤੇ ਅਮਰੀਕਾ ਵਿਚ ਭਾਰਤੀਆਂ ਧਰਮ, ਮਰਿਆਦਾਵਾਂ, ਫਰਜ਼ਾਂ, ਸੰਸਕਾਰਾਂ, ਸੰਸਕ੍ਰਿਤੀ ਦਾ ਇਤਨਾ ਸਨਮਾਨ ਹੋਇਆ ਕਿ ਅਮਰੀਕਾ ਦੇ ਨੋਜਵਾਨ ਭਾਰਤੀ ਲੋਕਾਂ ਸਾਧੂ ਸੰਤਾਂ ਗੁਰੂਆਂ ਅਵਤਾਰਾਂ ਵਲੋਂ ਕਾਇਮ ਕੀਤੇ, ਸੰਸਕਾਰ ਮਰਿਆਦਾਵਾਂ, ਫਰਜ਼ਾਂ, ਇਨਸਾਨੀਅਤ, ਪ੍ਰੇਮ ਹਮਦਰਦੀ ਬਾਰੇ ਅਧਿਐਨ ਕਰਨ ਲਈ ਆਉਣ ਲੱਗੇ ਸਨ। ਅੰਗਰੇਜ਼ਾਂ ਨੇ ਭਾਰਤ ਵਿੱਚ ਰਾਜ ਕਰਨ ਲਈ, ਭਾਰਤੀ ਸੰਸਕ੍ਰਿਤੀ ਮਰਿਆਦਾਵਾਂ ਫਰਜ਼ਾਂ ਇਨਸਾਨੀਅਤ ਦੇਣ ਵਾਲ਼ੀ ਸਿਖਿਆ ਨੂੰ ਨਸ਼ਟ ਕੀਤਾ ਸੀ ਅਤੇ ਭਾਰਤੀਆਂ ਨੂੰ ਮੁਫ਼ਤ ਦੀਆਂ ਸਹੂਲਤਾਂ ਸੇਵਾਵਾਂ ਦੇਕੇ, ਨਿਕੰਮੇ ਆਰਾਮ ਪ੍ਰਸਤ ਬਣਾਇਆ ਸੀ । ਇਸੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਸਖ਼ਤ ਮਿਹਨਤ ਇਮਾਨਦਾਰੀ ਭਾਈਚਾਰੇ ਦੀ ਭਾਵਨਾ ਲੈਕੇ, 20 ਪ੍ਰਤੀਸ਼ਤ ਭਾਰਤੀ ਅਤੇ ਪੰਜਾਬੀ, ਅਮਰੀਕਾ ਵਿਖੇ ਸ਼ਾਨਦਾਰ ਨੋਕਰੀਆ ਵਿਉਪਾਰ ਕਰ ਰਹੇ ਹਨ ਅਤੇ ਉਨ੍ਹਾਂ ਦਾ ਅਮਰੀਕਾ ਵਿਖੇ ਬਹੁਤ ਸਨਮਾਨ ਹੈ। ਕਿਉਂਕਿ ਜਿਹੜੇ ਵੀ ਵਿਦਿਆਰਥੀ ਜਾਂ ਨੌਜਵਾਨ, ਅਮਰੀਕਾ ਜਾਂ ਦੂਜੇ ਦੇਸ਼ਾਂ ਵਿੱਚ ਜਾਂਦੇ ਸਨ ਉਨ੍ਹਾਂ ਕੋਲ ਡਿਗਰੀਆਂ ਨਹੀਂ, ਸਗੋਂ ਚੰਗੇ ਆਚਰਣ ਸੰਸਕਾਰ ਮਰਿਆਦਾਵਾਂ ਫਰਜ਼ਾਂ ਜ਼ੁਮੇਵਾਰੀਆਂ ਨਿਭਾਉਣ ਦੀ ਭਾਵਨਾਵਾ ਵਿਚਾਰ ਆਦਤਾਂ ਸਨ । ਭਾਰਤ ਦੇ ਸਕੂਲਾਂ ਵਿਖੇ, ਪੜ੍ਹਾਈ ਤੋਂ ਪਹਿਲਾਂ ਬੱਚਿਆਂ ਨੂੰ ਸੰਸਕਾਰ, ਮਰਿਆਦਾਵਾਂ, ਫਰਜ਼ਾਂ ਜ਼ੁਮੇਵਾਰੀਆਂ, ਸਹਿਣਸ਼ੀਲਤਾ, ਨਿਮਰਤਾ, ਸਬਰ ਸ਼ਾਂਤੀ, ਅਨੁਸ਼ਾਸਨ, ਆਗਿਆ ਪਾਲਣ ਸਖ਼ਤ ਮਿਹਨਤ, ਸਾਦਗੀ, ਇਮਾਨਦਾਰੀ ਆਦਿ ਦੇ ਨਾਲ ਨਾਲ, ਮਾਪਿਆਂ ਬਜ਼ੁਰਗਾਂ ਮਿੱਟੀ ਭੋਜਨ ਪਾਣੀ ਹਵਾਵਾਂ ਬਨਸਪਤੀ ਕੰਮਕਾਜ ਦੇ ਸਨਮਾਨ, ਧੰਨਵਾਦ, ਨਿਮਰਤਾ, ਸਤਿਕਾਰ ਕਰਨ ਦੇ ਢੰਗ ਤਰੀਕੇ ਭਾਵਨਾਵਾਂ ਆਦਤਾਂ ਮਾਹੋਲ ਦਿੱਤੇ ਜਾਂਦੇ ਸਨ, ਜਿਸ ਹਿੱਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਵਿਚਾਰ, ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਅਤੇ, ਇਮਾਨਦਾਰੀ ਨਾਲ ਮਹਿਨਤ ਮਜਦੂਰੀ ਕਰੋ, ਵੰਡਕੇ ਛੱਕੋ ਅਤੇ ਸੱਭ ਦਾ ਅਤੇ ਭਗਵਾਨ (ਭੂਮੀ ਗਗਨ ਵਾਯੂ ਅਗਨੀ ਨੀਰ) ਦਾ ਧੰਨਵਾਦ ਸਨਮਾਨ ਕਰੋ । ਭਾਰਤੀ ਅਤੇ ਪੰਜਾਬੀ ਬੱਚੇ, ਨੋਜਵਾਨ, ਆਪਣੇ ਮਾਪਿਆਂ, ਬਜ਼ੁਰਗਾਂ, ਅਧਿਆਪਕ-ਗੁਰੂਆ, ਅਤੇ ਧਰਤੀ ਮਾਂ ਨੂੰ ਨਮਸਕਾਰ ਕਰਕੇ, ਹੀ ਆਪਣੇ ਵਰਤਾਉ ਰਾਹੀਂ ਸਨਮਾਨ ਦਿੰਦੇ ਸਨ। ਸਖ਼ਤ ਮਿਹਨਤ ਕਰਦੇ ਅਤੇ ਹਮੇਸ਼ਾ ਧੰਨਵਾਦ, ਸ਼ੁਕਰੀਆ, ਮੁਸਕੁਰਾਹਟ, ਛੱਡਦਿਆਂ ਸਬਰ ਸ਼ਾਂਤੀ, ਸੰਤੁਸ਼ਟੀ, ਧੰਨਵਾਦ ਨਾਲ ਜੀਵਨ ਬਤੀਤ ਕਰਦੇ ਸਨ । ਉਸ ਸਮੇਂ ਬੱਚਿਆਂ, ਨੋਜਵਾਨਾਂ, ਸਰਕਾਰਾਂ, ਮੰਤਰੀਆਂ, ਸੰਤਰੀਆਂ ਲੀਡਰਾਂ, ਮਾਪਿਆਂ ਵਲੋਂ ਅਧਿਆਪਕਾ ਨੂੰ ਗੁਰੂਆਂ ਵਾਂਗ ਸਨਮਾਨ ਦਿੱਤਾ ਜਾਂਦਾ ਸੀ। ਅਧਿਆਪਕਾਂ ਅਤੇ ਮਾਪਿਆਂ ਬਜ਼ੁਰਗਾਂ ਵਲੋਂ ਵਿਦਿਆਰਥੀਆਂ ਨੂੰ ਬਹੁਤ ਪਿਆਰ ਸਤਿਕਾਰ ਦੇ ਨਾਲ, ਸਖ਼ਤ ਸਜ਼ਾਵਾਂ ਵੀ ਦਿੱਤੀਆਂ ਜਾਂਦੀਆਂ ਸਨ। ਇਸੇ ਕਰਕੇ ਤਾਂ ਰਾਜਾਂ ਦਸ਼ਰਥ ਨੇ ਵੀ ਆਪਣੇ ਰਾਜਕੁਮਾਰਾਂ ਨੂੰ ਗੁਰੂ ਆਸ਼ਰਮ ਭੇਜਿਆ ਸੀ । ਜਦੋਂ ਰਾਜੇ ਮਹਾਰਾਜੇ ਮੰਤਰੀ ਸੰਤਰੀ ਲੀਡਰ, ਗੁਰੂਆਂ ਨੂੰ ਮਿਲਣ ਜਾਂਦੇ ਸਨ ਤਾਂ ਆਪਣੇ ਸੋਨੇ ਹੀਰਿਆਂ ਦੇ ਮੁਕਟ, ਹਥਿਆਰ, ਸੈਨਿਕਾਂ ਅਤੇ ਜੂਤਿਆ ਨੂੰ ਆਸ਼ਰਮ ਤੋਂ ਬਾਹਰ ਰਖਕੇ ਅੰਦਰ ਜਾਂਦੇ ਸਨ ਅਤੇ ਗੁਰੂ ਅਧਿਆਪਕਾਂ ਦੇ ਚਰਨਾਂ ਵਿੱਚ ਬੈਠਦੇ ਸਨ। ਗੁਰੂ ਅਧਿਆਪਕਾਂ ਅਤੇ ਬਜ਼ੁਰਗਾਂ ਦੀ ਹਰ ਗਲ, ਵਿਚਾਰ ਅਤੇ ਹਦਾਇਤਾਂ ਅਨੁਸਾਰ ਕਾਰਜ਼ ਹੁੰਦੇ ਸਨ। ਵਿਦਿਆਰਥੀਆਂ ਤੋਂ ਸਖ਼ਤ ਕਾਰਜ਼ ਵੀ ਕਰਵਾਏ ਜਾਂਦੇ ਸਨ। ਆਰਾਮ ਪ੍ਰਸਤੀਆਂ, ਐਸ਼ ਪ੍ਰਸਤੀਆਂ, ਮੋਜ਼ ਮਸਤੀਆਂ, ਮੁਫਤ ਦੀਆਂ ਸਹੂਲਤਾਂ ਸੇਵਾਵਾਂ, ਮਨਮਰਜ਼ੀਆਂ ਨਹੀਂ ਚਲਦੀਆਂ ਹਨ। ਬੱਚਿਆਂ, ਨੋਜਵਾਨਾਂ ਵਿੱਚ ਮਾਪਿਆਂ, ਬਜ਼ੁਰਗਾਂ, ਅਧਿਆਪਕਾਂ ਤੋਂ ਇਲਾਵਾ ਕਾਨੂੰਨ ਪੁਲਿਸ ਦੇ ਡਰ ਹੁੰਦੇ ਸਨ। ਪੁਲਿਸ ਵਲੋਂ ਵੀ ਗਲਤੀਆਂ, ਲਾਪਰਵਾਹੀਆਂ, ਬੇਈਮਾਨੀਆਂ, ਹੇਰਾਫੇਰੀਆਂ, ਕਰਨ ਵਾਲੇ ਨੋਜਵਾਨਾਂ ਨੂੰ ਮਾਰ ਕੁਟਾਈ ਕਰਕੇ ਸਜ਼ਾਵਾਂ ਦਿੱਤੀਆਂ ਜਾਂਦੀਆਂ ਸਨ । ਪਰ ਜਦੋਂ ਤੋਂ ਸਿਖਿਆ ਸੰਸਥਾਵਾਂ ਪ੍ਰਾਈਵੇਟ ਅਤੇ ਸਿਖਿਆ ਵਿਉਪਾਰਕ ਧੰਦੇ ਬਣ ਗਏ, ਅਧਿਆਪਕ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਜ਼ੁਮੇਵਾਰੀਆਂ ਨਿਭਾਉਣ ਦੀ ਭਾਵਨਾ ਦੀ ਥਾਂ ਡਿਗਰੀਆਂ ਰਾਹੀਂ, ਧੰਨ ਦੌਲਤ ਸ਼ੋਹਰਤ ਸਹੂਲਤਾਂ ਕਮਾਉਂਣ ਲਈ ਸਿਖਿਆ ਸੰਸਥਾਵਾਂ ਵਿਖੇ ਆਉਣ ਲੱਗੇ, ਤਾਂ ਵਿਦਿਆਰਥੀਆਂ ਨੂੰ ਮਹਿਮਾਨਾਂ ਵਾਂਗ ਪਿਆਰ ਸਤਿਕਾਰ ਸਨਮਾਨ, ਵੱਧ ਸਹੂਲਤਾਂ, ਸੇਵਾਵਾਂ ਦੇਕੇ, ਬੱਚਿਆਂ ਅਤੇ ਮਾਪਿਆਂ ਨੂੰ ਲੁੱਟਣਾ ਸ਼ੁਰੂ ਕੀਤਾ ਗਿਆ, ਬੱਚਿਆਂ ਵਿਚੋਂ ਅਧਿਆਪਕਾਂ, ਬਜ਼ੁਰਗਾਂ, ਮਾਪਿਆਂ, ਦੇਸ਼ ਸਮਾਜ ਘਰ ਪਰਿਵਾਰਾਂ, ਪ੍ਰਤੀ ਪਿਆਰ, ਸਤਿਕਾਰ, ਸਨਮਾਨ, ਹਮਦਰਦੀ ਅਤੇ ਕਾਨੂੰਨ ਅਤੇ ਪੁਲਿਸ ਦੇ ਡਰ ਖਤਮ ਹੋ ਗਏ । ਲਾਜ਼ਮੀ ਸਿਖਿਆ ਦੇ ਅਧਿਕਾਰ ਐਕਟ ਤਹਿਤ ਬੱਚਿਆਂ ਨੂੰ ਸਜ਼ਾ ਨਾ ਦੇਣੀ, ਸਕੂਲ ਤੋਂ ਬਾਹਰ ਨਹੀਂ ਕੱਢ ਸਕਦੇ, ਫੇਲ ਨਹੀਂ ਕਰਨਾ, ਸਰਕਾਰੀ ਸਕੂਲਾਂ ਵਿਖੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖ਼ਲ ਕਰਕੇ, ਭੋਜਨ ਵਰਦੀਆਂ, ਫੀਸਾਂ ਸਰਕਾਰ ਵੱਲੋਂ ਦੇਣ ਦਾ ਐਲਾਨ ਹੋਇਆ, ਬੱਚਿਆਂ ਨੂੰ ਪਤਾ ਲਗ ਗਿਆ ਕਿ ਅਧਿਆਪਕ ਹੁਣ ਗੁਰੂ ਨਹੀਂ, ਉਨ੍ਹਾਂ ਦੀ ਸੇਵਾ ਸੰਭਾਲ, ਸਨਮਾਨ, ਖੁਸ਼ਹਾਲੀ ਉਨਤੀ ਲਈ ਉਨ੍ਹਾਂ ਦੇ ਨੋਕਰ ਹਨ, ਪ੍ਰਾਈਵੇਟ ਸਕੂਲਾਂ ਵਿਖੇ ਤਾਂ ਵਿਦਿਆਰਥੀਆਂ ਵਲੋਂ ਅਧਿਆਪਕਾ ਨੂੰ ਸਾਫ਼ ਕਿਹਾ ਜਾਂਦਾ ਕਿ ਅਧਿਆਪਕਾਂ ਨੂੰ ਤਨਖਾਹਾਂ, ਬੱਚਿਆਂ ਵਲੋਂ ਦਿੱਤੀਆਂ ਫੀਸਾਂ ਵਿਚੋਂ ਦਿਤੀਆਂ ਜਾਂਦੀਆਂ ਹਨ। ਬੱਚਿਆਂ ਵਲੋਂ ਸਕਾਇਤ ਕਰਨ ਤੇ ਅਧਿਆਪਕਾਂ ਨੂੰ ਸਜ਼ਾਵਾਂ ਮਿਲ ਰਹੀਆਂ, ਅਧਿਆਪਕਾਂ ਨੂੰ ਸਕੂਲਾਂ ਵਿਚੋਂ ਕਢਿਆ ਜਾਂਦਾ, ਬਦਲੀਆਂ ਕੀਤੀਆਂ ਜਾਂਦੀਆਂ । ਮਾਪੇ ਲੀਡਰ ਮੰਤਰੀ ਸੰਤਰੀ ਆਕੇ ਅਧਿਆਪਕਾਂ ਦੀ ਬੇਇਜਤੀ ਕਰਦੇ ਕਿ ਬੱਚਿਆਂ ਨੂੰ, ਗਲਤੀਆਂ ਲਾਪਰਵਾਹੀਆਂ ਬੇਈਮਾਨੀਆਂ ਹੇਰਾਫੇਰੀਆਂ ਕਰਨ ਤੇ ਡਾਂਟਿਆ ਕਿਉਂ? ਬੱਚਿਆਂ ਨੂੰ ਚੰਗੇ ਭੋਜਨ ਕਿਉਂ ਨਹੀਂ ਦਿੱਤੇ ਜਾਂਦੇ, ਕਮਰਿਆਂ ਦੀ ਸਫਾਈ ਅਧਿਆਪਕਾਂ ਵਲੋਂ ਕਿਉਂ ਨਹੀਂ ਕੀਤੀ ਜਾਂਦੀ ਆਦਿ ਆਦਿ । ਅਜਿਹੇ ਹਾਲਾਤ ਵਿੱਚ, ਬੱਚਿਆਂ ਦਾ ਆਚਰਣ, ਨਿਮਰਤਾ, ਸ਼ਹਿਣਸ਼ੀਲਤਾ, ਸਬਰ ਸ਼ਾਂਤੀ, ਆਗਿਆ ਪਾਲਣ, ਸਖ਼ਤ ਮਿਹਨਤ, ਇਮਾਨਦਾਰੀ ਜ਼ੁਮੇਵਾਰੀਆਂ ਦੀਆਂ ਭਾਵਨਾਵਾਂ ਆਦਤਾਂ ਵਿਚਾਰ ਅਤੇ ਚੰਗੇ ਮਾਹੋਲ ਸੱਭ ਤਬਾਹ ਹੋ ਗਏ ਅਤੇ ਵਿਦਿਆਰਥੀਆਂ ਨੂੰ ਮੋਬਾਇਲਾਂ, ਫ਼ਿਲਮੀ ਸਿਤਾਰਿਆਂ ਅਤੇ ਪੰਜਾਬੀ ਗਾਇਕਾਂ ਨੇ, ਬਚਪਨ ਨੂੰ ਸਿੱਧੇ, ਜਵਾਨੀ ਵਿੱਚ ਐਸ਼ ਪ੍ਰਸਤੀਆਂ ਮੋਜ਼ ਮਸਤੀਆਂ ਮਨਮਰਜ਼ੀਆਂ ਕਰਨ ਹਿੱਤ ਪਹੁੰਚਾ ਦਿੱਤਾ । ਬੱਚਿਆਂ ਨੂੰ ਵੱਧ ਤੋਂ ਵੱਧ ਨੰਬਰ ਦੇ ਕੇ, ਸਖ਼ਤ ਮਿਹਨਤ ਇਮਾਨਦਾਰੀ ਤੋਂ ਦੂਰ ਕਰਕੇ, ਹੀਰੋ ਬਣਾਇਆ ਜਾ ਰਿਹਾ ਹੈ ਕਿ ਭਾਰਤੀ ਅਤੇ ਪੰਜਾਬੀ ਬੱਚੇ, ਤਾਂ ਸਰਵੋਤਮ ਵਿਦਵਾਨ, ਗਿਆਨਵਾਨ, ਸਮਝਦਾਰ ਹਨ। ਵਿਦਵਾਨ ਗਿਆਨਵਾਨ ਲੋਕਾਂ ਵਿਚਾਰਕਾਂ ਦੀਆਂ ਭਾਵਨਾਵਾਂ ਵਿਚਾਰਾਂ ਦੀ ਸਰਕਾਰਾਂ ਕਦਰ ਨਹੀਂ ਕਰਦੀਆਂ । ਇਸ ਕਰਕੇ ਬੱਚਿਆਂ ਅੰਦਰ ਹੰਕਾਰ, ਆਕੜ, ਕਾਹਲੀ, ਲਾਪਰਵਾਹੀਆਂ, ਬੇਈਮਾਨੀਆਂ, ਹੇਰਾਫੇਰੀਆਂ, ਲੁਟਮਾਰਾਂ ਖੋਹਾਂ, ਨਸ਼ਿਆਂ ਦੀ ਵਰਤੋਂ ਅਤੇ ਅਪਰਾਧ ਕਰਨ ਦੀਆਂ ਆਦਤਾਂ ਵਧ ਰਹੀਆਂ ਹਨ । ਉਨ੍ਹਾਂ ਦੇ ਦਿਲ ਦਿਮਾਗ, ਭਾਵਨਾਵਾਂ ਵਿਚਾਰਾਂ, ਆਦਤਾਂ, ਵਾਤਾਵਰਣ ਵਿਚੋਂ ਡਰ ਨਿਮਰਤਾ ਸ਼ਹਿਣਸ਼ੀਲਤਾ ਸਬਰ ਸ਼ਾਂਤੀ ਆਗਿਆ ਪਾਲਣ ਸਖ਼ਤ ਮਿਹਨਤ ਇਮਾਨਦਾਰੀ ਦੇ ਵਿਚਾਰ ਭਾਵਨਾਵਾਂ ਆਦਤਾਂ ਖਤਮ ਹੋ ਗਏ ਹਨ ਅਤੇ ਉਹ ਆਪਣੇ ਇਛਾਵਾਂ ਖਾਹਿਸ਼ਾਂ, ਸੰਵਾਦਾਂ, ਅਨੰਦ ਦੀ ਪੂਰਤੀ ਲਈ, ਸਿਖਿਆ ਸੰਸਥਾਵਾਂ ਨੂੰ ਸਿਖਿਆ ਦੇ ਮੰਦਰਾਂ ਦੀ ਥਾਂ, ਐਸ਼ ਪ੍ਰਸਤੀਆਂ, ਮੋਜ਼ ਮਸਤੀਆਂ, ਦੇ ਅੱਡੇ ਬਣਾ ਰਹੇ ਹਨ ਕਿਉਂਕਿ, ਬੱਚਿਆਂ ਵਿਚੋਂ ਅਧਿਆਪਕਾਂ, ਕਾਨੂੰਨਾਂ, ਪੁਲਿਸ ਮਾਪਿਆਂ ਬਜ਼ੁਰਗਾਂ ਦੇ ਡਰ ਹੀ ਖਤਮ ਹੋ ਗਏ ਹਨ । ਬੱਚੇ ਆਪਣੇ, ਇਸ਼ਕ, ਸੈਕਸ, ਨਸ਼ਿਆਂ, ਫੈਸ਼ਨਾਂ, ਮੋਜ਼ ਮਸਤੀਆਂ ਸਵਾਦਾਂ ਨੂੰ ਪੂਰਾ ਕਰਨ ਲਈ, ਵੱਧ ਧੰਨ ਦੌਲਤ ਦੀ ਜ਼ਰੂਰਤ ਦੀ ਪੂਰਤੀ ਲਈ ਉਹ ਚੋਰੀਆ, ਲੁਟਮਾਰਾਂ, ਹੇਰਾਫੇਰੀਆਂ ਅਤੇ ਅਨੇਕਾਂ ਗੈਰ ਕਾਨੂੰਨੀ ਕਾਰਜ਼ ਕਰਦੇ ਕਰਦੇ, ਇਨ੍ਹਾਂ ਦੇ ਆਦੀ ਹੋ ਚੁੱਕੇ ਅਤੇ ਇਨ੍ਹਾਂ ਆਦਤਾਂ ਭਾਵਨਾਵਾਂ ਵਿਚਾਰਾਂ ਕਰਕੇ ਹੀ ਉਹ, ਗੈਰ ਕਾਨੂੰਨੀ ਕਾਰਜ ਕਰ ਰਹੇ ਅਤੇ ਗ਼ੈਰ ਕਾਨੂੰਨੀ ਕਾਰਜ਼ ਕਰਵਾਉਣ ਵਾਲਿਆਂ ਦੇ ਜਾਲ ਵਿਚ ਫਸ ਜਾਂਦੇ ਹਨ ਅਤੇ ਹੋਲੀ ਹੋਲੀ ਉਨ੍ਹਾਂ ਦੀਆਂ ਸ਼ਰੀਰਕ, ਮਾਨਸਿਕ, ਸਮਾਜਿਕ, ਗਤੀਵਿਧੀਆਂ, ਆਦਤਾਂ, ਭਾਵਨਾਵਾਂ, ਵਿਚਾਰ ਵੱਧਦੇ ਜਾਂਦੇ ਹਨ। ਭੋਜਨ ਦੀ ਥਾਂ ਫਾਸਟ ਫੂਡ, ਜੰਕ ਫੂਡ, ਪਾਣੀ ਦੀ ਥਾਂ ਕੋਲਡ ਡਰਿੰਕ ਅਤੇ ਨਸ਼ਿਆਂ ਦੀਆਂ ਬੋਤਲਾਂ, ਜਵਾਨੀ ਨੂੰ ਮਹਿਕਾਉਣ, ਨਚਾਉਣ ਅਤੇ ਐਸ਼ ਪ੍ਰਸਤੀਆਂ, ਮੋਜ਼ ਮਸਤੀਆਂ ਮਨਮਰਜ਼ੀਆਂ ਵਿਚ ਡੁੱਬਣ ਦੀਆਂ ਲਾਲਸਾਵਾਂ ਵੱਧ ਰਹੀਆਂ ਹਨ ਅਤੇ ਜਦੋਂ ਉਹ ਬੱਚੇ ਅਤੇ ਨੋਜਵਾਨ ਆਪਣੇ ਘਰ ਪਰਿਵਾਰਾਂ, ਮਹੱਲਿਆ, ਕਾਲੋਨੀਆਂ, ਸੜਕਾਂ ਪਾਰਕਾਂ ਵਿਖੇ ਕਿਸੇ ਤੋਂ ਵੀ ਨਹੀਂ ਡਰਦੇ, ਸ਼ਰਮ ਨਹੀਂ ਕਰਦੇ, ਅਤੇ ਅਜਿਹੀਆਂ ਗਤੀਵਿਧੀਆਂ, ਆਦਤਾਂ, ਵਾਤਾਵਰਨ, ਵਿਚਾਰ ਭਾਵਨਾਵਾਂ ਲੈਕੇ ਉਹ ਘਰੋਂ ਜਾ ਸ਼ਹਿਰ ਪਿੰਡ ਜਾ ਦੇਸ਼ ਵਿਚੋਂ ਬਾਹਰ ਜਾਣਗੇ ਤਾਂ ਆਪਣੀਆਂ ਮਾੜੀਆਂ ਆਦਤਾਂ, ਭਾਵਨਾਵਾਂ ਵਿਚਾਰਾਂ ਅਤੇ ਸਾਥੀਆਂ ਅਨੁਸਾਰ ਉਹ ਡਾਕਟਰ ਅਬਦੁਲ ਕਲਾਮ, ਸਵਾਮੀ ਵਿਵੇਕਾਨੰਦ ਜੀ, ਡਾਕਟਰ ਅੰਬੇਦਕਰ ਜੀ, ਜਾ ਨੇਤਾ ਜੀ ਸੁਭਾਸ਼ ਚੰਦਰ ਬੋਸ, ਨਹੀਂ, ਚੋਰ ਲੁਟੇਰੇ ਹੀ ਬਣਕੇ ਆਪਣੀਆਂ ਆਦਤਾਂ ਅਨੁਸਾਰ, ਗੈਰ ਕਾਨੂੰਨੀ ਅਤੇ ਗੈਰ ਮਨੁੱਖੀ ਅਪਰਾਧੀਆਂ ਜਾਂ ਨਸ਼ਈਆਂ ਵਾਲੇ ਕਾਰਜ਼ ਕਰਨਗੇ ਤਾਂ ਉਨ੍ਹਾਂ ਨੂੰ ਆਪਣੇ ਘਰ ਪਰਿਵਾਰਾਂ, ਮਹੱਲਿਆ, ਕਾਲੋਨੀਆਂ, ਸਿਖਿਆ ਸੰਸਥਾਵਾਂ, ਦਫ਼ਤਰਾਂ, ਪ੍ਰਾਈਵੇਟ ਸੈਕਟਰ ਵਿੱਚ ਸਨਮਾਨ ਨਹੀਂ ਮਿਲ ਸਕਦੇ ਅਤੇ ਉਹ ਅਮਰੀਕਾ ਹੀ ਨਹੀਂ, ਦੂਸਰੇ ਦੇਸ਼ਾਂ ਅਤੇ ਰਾਜਾਂ ਵਿੱਚੋਂ ਵੀ ਵਾਪਸ ਆਕੇ ਆਪਣੇ ਖੇਤਰ ਵਿਚ ਬਦਮਾਸ਼ੀਆਂ, ਲੁਟਮਾਰਾ, ਬੇਈਮਾਨੀਆਂ, ਹੇਰਾਫੇਰੀਆਂ ਹੀ ਕਰਣਗੇ, ਇਸ ਲਈ ਵਿਦਿਆਰਥੀਆਂ ਨੂੰ ਮਹਾਨ ਆਚਰਨ, ਸੰਸਕਾਰ, ਮਰਿਆਦਾਵਾਂ, ਫਰਜ਼ਾਂ, ਜ਼ੁਮੇਵਾਰੀਆਂ, ਸਹਿਣਸ਼ੀਲਤਾ, ਨਿਮਰਤਾ, ਸਬਰ ਸ਼ਾਂਤੀ, ਆਗਿਆ ਪਾਲਣ, ਸਖ਼ਤ ਮਿਹਨਤ, ਇਮਾਨਦਾਰੀ ਦੇ ਗੁਣ ਗਿਆਨ ਵੀਚਾਰ, ਭਾਵਨਾਵਾਂ, ਆਦਤਾਂ ਦੇਣ ਲਈ ਯਤਨ ਕੀਤੇ ਜਾਣ ਤਾਂ ਜ਼ੋ ਭਾਰਤ ਅਤੇ ਭਾਰਤੀ, ਸੰਸਾਰ ਵਿੱਚ ਇਜ਼ਤ ਸਨਮਾਨ ਪਾਉਂਣ ਅਤੇ ਇਹ ਸਭ ਡਿਗਰੀਆਂ, ਅਧਿਕਾਰਾਂ, ਹੱਕਾਂ, ਆਰਾਮ ਪ੍ਰਸਤੀਆਂ, ਮੋਜ਼ ਮਸਤੀਆਂ, ਮਨਮਰਜ਼ੀਆਂ, ਫੈਸਨਾਂ ਨਾਲ ਨਹੀਂ, ਸਗੋਂ ਸੰਸਕਾਰਾਂ, ਮਰਿਆਦਾਵਾਂ, ਫਰਜ਼ਾਂ, ਜ਼ੁਮੇਵਾਰੀਆਂ ਨੂੰ ਨਿਭਾਉਣ ਵਾਲੇ ਗੁਣ ਗਿਆਨ ਭਾਵਨਾਵਾਂ ਵਿਚਾਰਾਂ ਆਦਤਾਂ, ਸਾਦਗੀ, ਨਿਮਰਤਾ ਸ਼ਹਿਣਸ਼ੀਲਤਾ ਨਾਲ ਸਨਮਾਨਿਤ ਹੋਣ ਅਤੇ ਹਰ ਥਾਂ ਉਨ੍ਹਾਂ ਦੀ ਇਜ਼ਤ ਸਨਮਾਨ ਕਦਰ ਹੋਵੇ । ਵਲੋਂ ਕਾਕਾ ਰਾਮ ਵਰਮਾ ਪਟਿਆਲਾ 9878611620
Punjab Bani 14 February,2025
ਖਾਨਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸਖ਼ਤ ਕਾਰਵਾਈ
ਖਾਨਾਂ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸਖ਼ਤ ਕਾਰਵਾਈ ਹਰਿਆਣਾ `ਚ ਗੈਰ-ਕਾਨੂੰਨੀ ਮਾਈਨਿੰਗ `ਤੇ ਸਿਕੰਜਾ ਕੱਸਦਿਆਂ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਖਾਨਾਂ ਅਤੇ ਭੂ-ਵਿਗਿਆਨ ਵਿਭਾਗ ਦੀ ਟੀਮ ਨੇ 3,950 ਥਾਵਾਂ `ਤੇ ਕੀਤੀ ਛਾਪੇਮਾਰੀ ਚੰਡੀਗੜ੍ਹ : ਹਰਿਆਣਾ ਦਾ ਖਾਨ ਅਤੇ ਭੂ-ਵਿਗਿਆਨ ਵਿਭਾਗ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਿਹਾ ਹੈ। ਵਿਭਾਗ ਨੇ ਕੁਦਰਤੀ ਸਰੋਤਾਂ ਨੂੰ ਬਚਾਉਣ ਅਤੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਦੇ ਉਦੇਸ਼ ਨਾਲ ਕਈ ਸਖ਼ਤ ਉਪਾਅ ਲਾਗੂ ਕੀਤੇ ਹਨ । ਪ੍ਰਸ਼ਾਸਨ ਨੇ ਮਾਈਨਿੰਗ ਸਾਈਟਾਂ `ਤੇ ਨਿਯਮਤ ਨਿਰੀਖਣ ਅਤੇ ਨਿਗਰਾਨੀ ਵਧਾ ਦਿੱਤੀ ਹੈ । ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਹੋਰ ਆਧੁਨਿਕ ਤਕਨੀਕਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ । ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਵਾਹਨ ਵੀ ਜ਼ਬਤ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਨਾ ਸਿਰਫ਼ ਐਫ. ਆਈ. ਆਰ. ਦਰਜ ਕੀਤੀਆਂ ਜਾ ਰਹੀਆਂ ਹਨ ਸਗੋਂ ਉਨ੍ਹਾਂ ਤੋਂ ਜੁਰਮਾਨੇ ਵੀ ਵਸੂਲੇ ਜਾ ਰਹੇ ਹਨ । ਵਿਭਾਗੀ ਅਧਿਕਾਰੀਆਂ ਦੀ ਲਗਾਤਾਰ ਨਿਗਰਾਨੀ ਅਤੇ ਠੋਸ ਕਾਰਵਾਈ ਕਾਰਨ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਰਹੀ ਹੈ । ਜਨਵਰੀ ਮਹੀਨੇ ਤੋਂ ਹੁਣ ਤੱਕ ਜਿ਼ਲ੍ਹਾ ਪੱਧਰ `ਤੇ ਅਧਿਕਾਰੀਆਂ ਨੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਤਹਿਤ 3950 ਥਾਵਾਂ ਦਾ ਨਿਰੀਖਣ ਕੀਤਾ ਗਿਆ । ਇਸ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ 324 ਵਾਹਨ ਜ਼ਬਤ ਕੀਤੇ ਗਏ, ਜਿਸ ਨਾਲ ਕਰੀਬ 1.37 ਕਰੋੜ ਰੁਪਏ ਦੀ ਆਮਦਨ ਹੋਈ । ਯਮੁਨਾਨਗਰ ਜਿ਼ਲ੍ਹੇ ਦੇ ਪਿੰਡ ਭਗਵਪੁਰ `ਚ ਗੈਰ-ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ ਮਿਲਣ `ਤੇ ਵਿਭਾਗ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਕੀਤੀ । ਜਾਂਚ `ਚ ਪਤਾ ਲੱਗਾ ਕਿ ਕਰੀਬ 2 ਏਕੜ ਜ਼ਮੀਨ `ਤੇ ਪੱਥਰ, ਬੱਜਰੀ, ਰੇਤਾ ਅਤੇ ਸਾਧਾਰਨ ਮਿੱਟੀ ਦੀ ਨਾਜਾਇਜ਼ ਮਾਈਨਿੰਗ ਕੀਤੀ ਗਈ ਸੀ, ਇਸ ਦੇ ਲਈ ਵਿਭਾਗ ਨੇ 65,37,732 ਰੁਪਏ ਦਾ ਜੁਰਮਾਨਾ ਲਗਾਇਆ ਅਤੇ 11 ਫਰਵਰੀ 2025 ਨੂੰ ਐਫ. ਆਈ. ਆਰ. ਦਰਜ ਕੀਤੀ । ਮਾਈਨਿੰਗ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੇ ਹਰ ਜ਼ਿਲ੍ਹੇ ਵਿੱਚ ਨਿਯਮਤ ਨਿਰੀਖਣ ਮੁਹਿੰਮ ਚਲਾਈ ਜਾ ਰਹੀ ਹੈ। ਯਮੁਨਾਨਗਰ ਜ਼ਿਲ੍ਹੇ ਵਿੱਚ ਜਨਵਰੀ ਅਤੇ ਫਰਵਰੀ (10 ਫਰਵਰੀ ਤੱਕ) ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਗਏ ਕੁੱਲ 123 ਵਾਹਨ ਜ਼ਬਤ ਕੀਤੇ ਗਏ ਅਤੇ 116 ਐਫਆਈਆਰ ਦਰਜ ਕੀਤੀਆਂ ਗਈਆਂ। ਮਾਈਨਿੰਗ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਵਿਭਾਗ ਗੈਰ-ਕਾਨੂੰਨੀ ਮਾਈਨਿੰਗ `ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਤਿਆਰ ਹੈ, ਤਾਂ ਜੋ ਕੁਦਰਤੀ ਸਰੋਤਾਂ ਦੀ ਨਿਆਂਇਕ ਸ਼ੋਸ਼ਣ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਰਾਜ ਨੂੰ ਮਾਲੀਏ ਦਾ ਨੁਕਸਾਨ ਨਾ ਹੋਵੇ ।
Punjab Bani 13 February,2025
ਜਦੋਂ ਕੋਈ ਕਰਮਚਾਰਨ ਜਣੇਪਾ ਛੁੱਟੀ `ਤੇ ਹੁੰਦੀ ਹੈ ਤਾਂ ਇਸ ਮਿਆਦ ਨੂੰ ਘਟਾ ਕੇ ਉਸਦੀ ਸੇਵਾ ਖਤਮ ਨਹੀਂ ਕੀਤੀਆਂ ਜਾ ਸਕਦੀਆਂ : ਹਾਈਕੋਰਟ
ਜਦੋਂ ਕੋਈ ਕਰਮਚਾਰਨ ਜਣੇਪਾ ਛੁੱਟੀ `ਤੇ ਹੁੰਦੀ ਹੈ ਤਾਂ ਇਸ ਮਿਆਦ ਨੂੰ ਘਟਾ ਕੇ ਉਸਦੀ ਸੇਵਾ ਖਤਮ ਨਹੀਂ ਕੀਤੀਆਂ ਜਾ ਸਕਦੀਆਂ : ਹਾਈਕੋਰਟ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਕਿਹਾ ਹੈ ਕਿ ਜਣੇਪਾ ਛੁੱਟੀ ਦੌਰਾਨ ਕਿਸੇ ਵੀ ਕਰਮਚਾਰੀ ਦੀ ਸੇਵਾ ਖਤਮ ਨਹੀਂ ਕੀਤੀ ਜਾ ਸਕਦੀ। ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਕਿਹਾ ਕਿ ਜਦੋਂ ਕੋਈ ਕਰਮਚਾਰਨ ਜਣੇਪਾ ਛੁੱਟੀ `ਤੇ ਹੁੰਦੀ ਹੈ ਤਾਂ ਇਸ ਮਿਆਦ ਨੂੰ ਘਟਾ ਕੇ ਉਸਦੀ ਸੇਵਾ ਖਤਮ ਨਹੀਂ ਕੀਤੀਆਂ ਜਾ ਸਕਦੀਆਂ। ਜਸਟਿਸ ਸੇਠੀ ਨੇ ਕਿਹਾ ਕਿ ਕਰਮਚਾਰੀ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਛੁੱਟੀ ਖਤਮ ਹੋਣ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ । ਨਤੀਜੇ ਵਜੋਂ ਕਰਮਚਾਰੀ ਨੂੰ ਉਸਦੀ ਪ੍ਰਵਾਨਤ ਜਣੇਪਾ ਛੁੱਟੀ ਦੀ ਪੂਰੀ ਮਿਆਦ ਲਈ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸਦੀ ਸੇਵਾ ਦੀ ਸਮਾਪਤੀ ਦਾ ਹੁਕਮ ਛੁੱਟੀ ਖਤਮ ਹੋਣ ਤੋਂ ਬਾਅਦ ਪ੍ਰਭਾਵੀ ਮੰਨਿਆ ਜਾਵੇਗਾ । ਹਾਈ ਕੋਰਟ ਵੱਖ-ਵੱਖ ਪਟੀਸ਼ਨਾਂ `ਤੇ ਸੁਣਵਾਈ ਕਰ ਰਿਹਾ ਸੀ ਜਿਸ ਵਿੱਚ ਪਟੀਸ਼ਨਕਰਤਾਵਾਂ ਨੇ ਸੇਵਾ ਨਿਯਮਤ ਕਰਨ ਦੇ ਲਾਭ ਦੀ ਮੰਗ ਕੀਤੀ ਸੀ ।
Punjab Bani 13 February,2025
40 ਸਾਲਾ ਪਿਤਾ ਨੇ ਵੱਢਿਆ ਆਪਣੀ ਹੀ 9 ਸਾਲਾ ਧੀ ਦਾ ਗਲਾ
40 ਸਾਲਾ ਪਿਤਾ ਨੇ ਵੱਢਿਆ ਆਪਣੀ ਹੀ 9 ਸਾਲਾ ਧੀ ਦਾ ਗਲਾ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਰੇਵਾੜੀ ਜਿ਼ਲ੍ਹੇ ਵਿੱਚ 40 ਸਾਲਾ ਵਿਅਕਤੀ ਨੇ ਆਪਣੀ ਹੀ 9 ਸਾਲਾ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਉਸ ਦੀ ਪਤਨੀ ਅਤੇ ਬਜ਼ੁਰਗ ਮਾਂ `ਤੇ ਵੀ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ । ਪੁਲਸ ਅਨੁਸਾਰ ਮੁਲਜ਼ਮ ਸੰਦੀਪ ਕੁਮਾਰ ਰਾਜਸਥਾਨ ਦੇ ਮੰਡ ਕਸਬਾ ਨੇੜੇ ਪਿੰਡ ਹੁੱਡੀਆਕਲਾਂ ਦਾ ਰਹਿਣ ਵਾਲਾ ਹੈ ਤੇ ਉਹ ਆਪਣੇ ਪਰਿਵਾਰ ਨਾਲ ਰੇਵਾੜੀ ਦੇ ਮਯੂਰ ਵਿਹਾਰ ਇਲਾਕੇ `ਚ ਕਿਰਾਏ ਦੇ ਮਕਾਨ `ਚ ਰਹਿੰਦਾ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਰਾਤ ਸੰਦੀਪ ਨੇ ਆਪਣੀ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਅਤੇ ਮਾਂ `ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਰੌਲਾ ਸੁਣ ਕੇ ਗੁਆਂਢੀਆਂ ਨੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋਸ਼ੀ ਦੀ ਪਤਨੀ ਅਤੇ ਮਾਂ ਦਾ ਇਲਾਜ ਚੱਲ ਰਿਹਾ ਹੈ । ਇਸ ਮਾਮਲੇ ਵਿੱਚ ਥਾਣਾ ਰਾਮਪੁਰਾ ਵਿੱਚ ਐਫ਼. ਆਈ. ਆਰ. ਦਰਜ ਕੀਤੀ ਗਈ ਹੈ । ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ । ਰਾਮਪੁਰਾ ਥਾਣਾ ਇੰਚਾਰਜ ਮਨੀਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਅਸਲ ਕਾਰਨ ਹਮਲਾਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਾਹਮਣੇ ਆ ਸਕਣਗੇ ।
Punjab Bani 13 February,2025
ਐਸ. ਵਾਈ. ਐਲ. ਦਾ ਛੇਤੀ ਹੀ ਨਿਬੇੜਾ ਕਰ ਲਿਆ ਜਾਵੇਗਾ : ਕੇਂਦਰੀ ਜਲ ਸ਼ਕਤੀ ਮੰਤਰੀ
ਐਸ. ਵਾਈ. ਐਲ. ਦਾ ਛੇਤੀ ਹੀ ਨਿਬੇੜਾ ਕਰ ਲਿਆ ਜਾਵੇਗਾ : ਕੇਂਦਰੀ ਜਲ ਸ਼ਕਤੀ ਮੰਤਰੀ ਨਵੀਂ ਦਿੱਲੀ : ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨੇ ਪੰਜਾਬ ਤੇ ਹਰਿਆਣਾ ਵਿਚਾਲੇ ਪਿਛਲੇ ਲੰਮੇ ਸਮੇਂ ਤੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸ. ਵਾਈ. ਐਲ.) ਸਬੰਧੀ ਚੱਲੇ ਆ ਰਹੇ ਵਿਵਾਦ ਨੂੰ ਲੈ ਕੇ ਕਿਹਾ ਕਿ ਐਸ. ਵਾਈ. ਐਲ. ਦਾ ਮੁੱਦਾ ਸੂਬਿਆਂ ਦਾ ਵਿਸ਼ਾ ਹੈ ਪਰ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਦੋਵੇਂ ਸੂਬਿਆਂ ਵਲੋਂ ਬੈਠ ਕੇ ਗੱਲਬਾਤ ਕੀਤੀ ਜਾ ਰਹੀ ਹੈ ਤੇ ਇਸਦਾ ਜਲਦੀ ਹੀ ਨਿਬੇੜਾ ਕਰ ਲਿਆ ਜਾਵੇਗਾ । ਦਿੱਲੀ ਵਿਧਾਨ ਸਭਾ ਚੋਣਾਂ ’ਚ ਵੱਡਾ ਮੁੱਦਾ ਬਣੇ ਯਮੁਨਾ ਦੇ ਪਾਣੀ ਦੇ ਦੂਸ਼ਿਤ ਹੋਣ ਬਾਰੇ ਪਾਟਿਲ ਨੇ ਕਿਹਾ ਕਿ ਯਮੁਨਾ ਦਾ ਪਾਣੀ ਸਾਫ਼ ਹੈ, ਜਿਸ ਨੂੰ ਮੈਂ 16 ਸਾਲ ਤੋਂ ਪੀ ਰਿਹਾ ਹਾਂ ਅਤੇ ਜਿਊਂਦਾ ਹਾਂ, ਜੇਕਰ ਯਮੁਨਾ ਵਿਚ ਜ਼ਹਿਰ ਹੁੰਦਾ ਤਾਂ ਮੈਂ ਤੁਹਾਡੇ ਵਿਚਾਲੇ ਨਾ ਹੁੰਦਾ । ਉਨ੍ਹਾਂ ਕਿਹਾ ਕਿ ਯਮੁਨਾ ਵਿਚ 90 ਫ਼ੀਸਦੀ ਗੰਦਗੀ ਦਿੱਲੀ ਤੋਂ ਫੈਲਾਈ ਜਾ ਰਹੀ ਹੈ ਪਰ ਹੁਣ ਦਿੱਲੀ ਵਿਚ ਭਾਜਪਾ ਦੀ ਸਰਕਾਰ ਆ ਗਈ ਹੈ । ਭਾਜਪਾ ਸਰਕਾਰ ਵਲੋਂ ਗੰਗਾ ਨਦੀ ਵਾਂਗ ਯਮੁਨਾ ਨੂੰ ਵੀ ਸਾਫ਼ ਕਰ ਦਿਤਾ ਜਾਵੇਗਾ । ਇਸ ਮੌਕੇ ਉਨ੍ਹਾਂ ਕਿਹਾ ਕਿ ਅਮਰੀਕਾ ਵਲੋਂ ਪਹਿਲਾਂ ਵੀ ਨਾਜਾਇਜ਼ ਤੌਰ ’ਤੇ ਉੱਥੇ ਰਹਿ ਰਹੇ ਲੋਕਾਂ ਨੂੰ ਡਿਪੋਰਟ ਕੀਤਾ ਜਾਂਦਾ ਰਿਹਾ ਹੈ ਪਰ ਭਾਰਤੀ ਨੌਜਵਾਨਾਂ ਨੂੰ ਹੱਥਕੜੀ ਲਗਾ ਕੇ ਡਿਪੋਰਟ ਕੀਤਾ ਜਾਣਾ ਬਹੁਤ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਪਣੇ ਵਿਦੇਸ਼ ਦੌਰੇ ਦੌਰਾਨ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ । ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕ ਸਭਾ ਵਿਚ ਕੇਂਦਰੀ ਵਿਦੇਸ਼ ਮੰਤਰੀ ਸਾਰੀ ਸਥਿਤੀ ਸਪੱਸ਼ਟ ਕਰ ਚੁੱਕੇ ਹਨ, ਜੇਕਰ ਲੋੜ ਪਈ ਤਾਂ ਮੁੜ ਤੋਂ ਕੌਮਾਂਤਰੀ ਪੱਧਰ ’ਤੇ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ । ਪਾਟਿਲ ਨੇ ਕਿਹਾ ਕਿ ਦੇਸ਼ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਰਿਆਂ ਨੂੰ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ’ਚ 150 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ ਜੋ ਕਿ ਡਾਰਕ ਜ਼ੋਨ ਵਿਚ ਜਾ ਚੁੱਕੇ ਹਨ । ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੇ ਪਾਣੀ ਨੂੰ ਧਰਤੀ ਹੇਠਾਂ ਭੇਜਣ ਲਈ ਯੋਜਨਾ ਤਿਆਰ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ ਤੇ ਮੱਧ ਪ੍ਰਦੇਸ਼ ਸਣੇ ਹੋਰਨਾਂ ਸੂਬਿਆਂ ਵਿੱਚ ਮੀਂਹ ਦੇ ਪਾਣੀ ਨੂੂੰ ਧਰਤੀ ਹੇਠਾਂ ਸਹੀ ਢੰਗ ਨਾਲ ਭੇਜਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ ।
Punjab Bani 13 February,2025
ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ
ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕਰਨ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਮੁੱਖ ਮੰਤਰੀ ਹਰਿਆਣਾ ਸੈਣੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦੋਹਾਂ ਵਿਚਕਾਰ ਲੰਮਾਂ ਸਮਾਂ ਚੱਲੀ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਮੁੱਖ ਮੰਤਰੀ ਨਾਇਬ ਸੈਣੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਇਸ ਮੁਲਾਕਾਤ ਨੂੰ ਰਾਜਨੀਤਿਕ ਅਤੇ ਪ੍ਰਸ਼ਾਸਕੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ । ਇਸ ਮੌਕੇ ਦੋਵਾਂ ਆਗੂਆਂ ਨੇ ਰਾਜ ਨਾਲ ਸਬੰਧਤ ਮੁੱਦਿਆਂ ਅਤੇ ਵਿਕਾਸ ਯੋਜਨਾਵਾਂ `ਤੇ ਅਪਣੇ ਵਿਚਾਰ ਸਾਂਝੇ ਕੀਤੇ । ਇਸ ਮੁਲਾਕਾਤ ਨੂੰ ਲੈ ਕੇ ਰਾਜਨੀਤਕ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ, ਕਿਉਂਕਿ ਇਹ ਮੁਲਾਕਾਤ ਆਉਣ ਵਾਲੇ ਸਮੇਂ ਵਿਚ ਕਿਸੇ ਮਹੱਤਵਪੂਰਨ ਰਾਜਨੀਤਿਕ ਵਿਕਾਸ ਵੱਲ ਇਸ਼ਾਰਾ ਕਰ ਸਕਦੀ ਹੈ ।
Punjab Bani 08 February,2025
ਕਰਨਾਲ ਪੁਲਸ ਨੇ ਕੀਤਾ ਤਿੰਨ ਏਜੰਟਾਂ ਵਿਰੁੱਧ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ
ਕਰਨਾਲ ਪੁਲਸ ਨੇ ਕੀਤਾ ਤਿੰਨ ਏਜੰਟਾਂ ਵਿਰੁੱਧ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰਨਾਲ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਤੋਂ ਹਾਲ ਹੀ ਡਿਪੋਰਟ ਹੋ ਕੇ ਭਾਰਤ ਪਹੁੰਚੇ 104 ਭਾਰਤੀਆਂ ਵਿਚੋਂ ਹਰਿਆਣਾ ਦੇ 33 ਵਿਚੋਂ ਕਰਨਾਲ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਵਲੋਂ ਕਰਨਾਲ ਦੇ ਹੀ ਤਿੰਨ ਏਜੰਟਾਂ ਵਿਰੁੱਧ ਪੁਲਸ ਨੂੰ ਦਿੱਤੀ ਸਿ਼ਕਾਇਤ ਤੇ ਕਰਨਾਲ ਪੁਲਸ ਨੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ । ਦੱਸਣਯੋਗ ਹੈ ਕਿ ਜਿਨ੍ਹਾਂ ਤਿੰਨ ਵਿਅਕਤੀਆਂ ਵਲੋਂ ਜਿਹੜੇ ਤਿੰਨ ਏਜੰਟਾਂ ਵਿਰੁੱਧ ਸਿ਼ਕਾਇਤ ਦਰਜ ਕਰਵਾਈ ਗਈ ਹੈ ਕਿਸੇ ਦੇ ਵੀ ਨਾਮ ਪੁਲਸ ਵਲੋਂ ਸਾਂਝੇ ਨਹੀਂ ਕੀਤੇ ਗਏ ਹਨ ਤੇ ਇਹ ਕੇਸ ਕਰਨਾਲ ਦੇ ਮਧੂਬਨ, ਰਾਮ ਨਗਰ ਅਤੇ ਅਸੰਧ ਥਾੰਿਣਆਂ ਵਿਚ ਦਰਜ ਕੀਤੇ ਗਏ ਹਨ । ਕਰਨਾਲ ਦੇ ਡੀ. ਐਸ. ਪੀ. ਰਾਜੀਵ ਕੁਮਾਰ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਲਗਭਗ 144 ਮਾਮਲੇ ਦਰਜ ਕੀਤੇ ਗਏ ਹਨ ਅਤੇ 83 ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਲੋਕ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਭੇਜਦੇ ਹਨ । ਇਸ ਤੋਂ ਇਲਾਵਾ 37 ਵਿਅਕਤੀਆਂ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪੁਲਸ ਦੀ ਕਾਰਵਾਈ ਜਾਰੀ ਹੈ, ਜਿਸ ਵਿੱਚ ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਏਜੰਟ ਸ਼ਾਮਲ ਹਨ । ਡੀ. ਐਸ. ਪੀ. ਨੇ ਕਿਹਾ ਕਿ ਹਰਿਆਣਾ ਤੋਂ 33 ਲੋਕਾਂ ਨੂੰ ਹਾਲ ਹੀ ਵਿੱਚ ਅਮਰੀਕਾ ’ਚੋਂ ਕੱਢੇ ਗਏ ਨੌਜਵਾਨਾਂ ਵਿਚ 7 ਕਰਨਾਲ ਜ਼ਿਲ੍ਹੇ ਦੇ ਹਨ, ਜੇਕਰ ਉਨ੍ਹਾਂ ਵੱਲੋਂ ਕਿਸੇ ਏਜੰਟ ਵਿਰੁੱਧ ਕੋਈ ਸ਼ਿਕਾਇਤ ਆਉਂਦੀ ਹੈ, ਤਾਂ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੈਰ-ਕਾਨੂੰਨੀ ਤਰੀਕਿਆਂ ਨਾਲ ਨਾ ਭੇਜਣ। ਉਨ੍ਹਾਂ ਨੂੰ ਸਿਰਫ਼ ਸਟੱਡੀ ਵੀਜ਼ਾ ਜਾਂ ਕਾਨੂੰਨੀ ਤਰੀਕਿਆਂ ਨਾਲ ਹੀ ਵਿਦੇਸ਼ ਭੇਜੋ, ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦਾ ਨੁਕਸਾਨ ਹੋ ਸਕਦਾ ਹੈ ਅਤੇ ਜਾਨ ਦਾ ਵੀ ਖ਼ਤਰਾ ਹੈ ।
Punjab Bani 07 February,2025
ਅਮਰੀਕਾ ਤੋਂ ਭਾਰਤ ਡਿਪੋਰਟ ਹੋਏ 104 ਭਾਰਤੀ ਨਾਗਰਿਕਾਂ ਦੀ ਸੂਚੀ ਹੋਈ ਜਾਰੀ
ਅਮਰੀਕਾ ਤੋਂ ਭਾਰਤ ਡਿਪੋਰਟ ਹੋਏ 104 ਭਾਰਤੀ ਨਾਗਰਿਕਾਂ ਦੀ ਸੂਚੀ ਹੋਈ ਜਾਰੀ ਅੰਮ੍ਰਿਤਸਰ : ਸੰਸਾਰ ਪ੍ਰਸਿੱਧ ਅਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਵਿਖੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਬਣਨ ਤੋਂ ਬਾਅਦ ਕੁਝ ਦਿਨਾਂ ਦੇ ਮਗਰੋਂ ਹੀ ਜਿਨ੍ਹਾਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਵਿਚ ਗੁਜਰਾਤ 33, ਪੰਜਾਬ 30, ਚੰਡੀਗੜ੍ਹ 2, ਹਰਿਆਣਾ 33, ਮਹਾਰਾਸ਼ਟਰ 2, ਯੂ. ਪੀ. 3, ਜਲੰਧਰ 5, ਹੁਸ਼ਿਆਰਪੁਰ 4, ਅੰਮ੍ਰਿਤਸਰ 4, ਗੁਰਦਾਸਪੁਰ 3, ਪਟਿਆਲਾ 3, ਕਪੂਰਥਲਾ 3, ਤਰਨਤਾਰਨ 1, ਸੰਗਰੂਰ 1, ਰੋਪੜ 1, ਨਵਾਂਸ਼ਹਿਰ 1, ਫਿ਼ਰੋਜ਼ਪੁਰ 1, ਲੁਧਿਆਣਾ 1, ਮੋਹਾਲੀ 1 ਅਤੇ ਮਾਨਸਾ 1 ਸ਼ਾਮਲ ਹੈ । ਦੱਸਣਯੋਗ ਹੈ ਕਿ ਜਾਰੀ ਸੂਚੀ ਅਨੁਸਾਰ 104 ਭਾਰਤੀ ਅੱਜ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 1 ਤੋਂ 2 ਵਜੇ ਤੱਕ ਪਹੁੰਚਣਗੇ।ਇਸ ਤੋਂ ਇਲਾਵਾ ਡਿਪੋਰਟ ਵਿਅਕਤੀਆਂ ਵਿਚ 12 ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ 24 ਦੇ ਕਰੀਬ ਮਹਿਲਾਵਾਂ ਵੀ ਸ਼ਾਮਲ ਹਨ ।
Punjab Bani 05 February,2025
ਵਿੱਤ ਮੰਤਰੀ ਨੇ ਸੰਸਦ ਵਿਚ ਪੇਸ ਕੀਤਾ ਬਜਟ
ਵਿੱਤ ਮੰਤਰੀ ਨੇ ਸੰਸਦ ਵਿਚ ਪੇਸ ਕੀਤਾ ਬਜਟ 2025-26 ਲਈ ਆਮ ਬਜਟ ਨੂੰ ਮਿਲੀ ਮੰਜੂਰੀ ਨਵੀਂ ਦਿੱਲੀ, 1 ਫਰਵਰੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋ ਅੱਜ ਸੰਸਦ ਵਿਚ 2025-26 ਲਈ ਬਜਟ ਪੇਸ ਕੀਤਾ ਗਿਆ, ਜਿਸ ਵਿਚ ਕਈ ਤਰ੍ਹਾ ਦੇ ਐਲਾਨ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਵਿੱਤੀ ਸਾਲ 2025-26 ਲਈ ਆਮ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਦੂਜਾ ਬਜਟ ਹੈ। ਕੈਬਨਿਟ ਮੀਟਿੰਗ ਮਗਰੋਂ ਸ੍ਰੀ ਮੋਦੀ ਨੇ ਕਿਹਾ ਕਿ ਇਹ ਆਮ ਲੋਕਾਂ ਦਾ ਬਜਟ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਲੋਕ ਸਭਾ ਵਿਚ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਰਵਾਇਤ ਵਜੋਂ ਕੇਂਦਰੀ ਬਜਟ ਦੀ ਇਕ ਕਾਪੀ ਉਨ੍ਹਾਂ ਨੂੰ ਸੌਂਪੀ। ਰਾਸ਼ਟਰਪਤੀ ਮੁਰਮੂ ਨੇ ਦਹੀਂ ਚੀਨੀ ਨਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਮੂੰਹ ਮਿੱਠਾ ਕਰਵਾਇਆ।
Punjab Bani 03 February,2025
ਅਨਿਲ ਵਿੱਜ ਨੇ ਕੀਤਾ ਨਾਇਬ ਸਿੰਘ ਸੈਣੀ ਸਰਕਾਰ ਖਿਲਾਫ ਡੱਲੇਵਾਲ ਵਾਂਗ ਮਰਨ ਵਰਤ ਰੱਖਣ ਦਾ ਐਲਾਨ
ਅਨਿਲ ਵਿੱਜ ਨੇ ਕੀਤਾ ਨਾਇਬ ਸਿੰਘ ਸੈਣੀ ਸਰਕਾਰ ਖਿਲਾਫ ਡੱਲੇਵਾਲ ਵਾਂਗ ਮਰਨ ਵਰਤ ਰੱਖਣ ਦਾ ਐਲਾਨ ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ ਮੰਤਰੀ ਅਨਿਲ ਵਿੱਜ ਨੇ ਆਪਣੀ ਹੀ ਸਰਕਾਰ ਤੇ ਨਾਰਾਜਗੀ ਜਾਹਰ਼ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਾਂਗ ਮਰਨ ਵਰਤ ’ਤੇ ਜਾਣਗੇ। ਬਿਜਲੀ ਅਤੇ ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਹਾਲ ਹੀ ਵਿੱਚ ਅੰਬਾਲਾ ਕੈਂਟ ਸਦਰ ਥਾਣੇ ਦੇ ਐਸ. ਐਚ. ਓ. ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ । ਉਨ੍ਹਾਂ ਹਰਿਆਣਾ ਦੇ ਡੀ. ਜੀ. ਪੀ. ਸ਼ਤਰੂਜੀਤ ਕਪੂਰ ਨੂੰ ਵੀ ਫੋਨ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਮੁਅੱਤਲੀ ਦਾ ਹੁਕਮ ਚਾਹੁੰਦੇ ਹਨ ਪਰ ਐਸ. ਐਚ. ਓ. ਨੂੰ ਮੁਅੱਤਲ ਨਹੀਂ ਕੀਤਾ ਗਿਆ ਅਤੇ ਉਹ ਅਜੇ ਵੀ ਡਿਊਟੀ `ਤੇ ਹਨ । ਹਰਿਆਣਾ ਦੇ ਗ੍ਰਹਿ ਵਿਭਾਗ ਨੇ ਐਸ. ਐਚ. ਓ. ਨੂੰ ਮੁਅੱਤਲ ਨਹੀਂ ਕੀਤਾ ਹੈ । ਗ੍ਰਹਿ ਮੰਤਰਾਲਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੋਲ ਹੈ। ਇਸ ਤੋਂ ਮੰਤਰੀ ਅਨਿਲ ਵਿੱਜ ਕਾਫੀ ਨਾਰਾਜ਼ ਹੋ ਗਏ ਹਨ । ਉਨ੍ਹਾਂ ਦੇ ਗ੍ਰਹਿ ਜਿ਼ਲ੍ਹੇ ਵਿੱਚ ਹੁਕਮਾਂ ਨੂੰ ਲਾਗੂ ਨਾ ਕਰਨ ਕਾਰਨ ਵਿਜ ਦਾ ਅਕਸ ਵੀ ਪ੍ਰਭਾਵਿਤ ਹੋਇਆ ਹੈ । ਅਜਿਹੇ `ਚ ਅਨਿਲ ਵਿਜ ਨੇ ਕਿਹਾ ਹੈ ਕਿ ਉਹ ਹੁਣ ਸਿ਼ਕਾਇਤ ਕਮੇਟੀ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਹੋਣਗੇ ।
Punjab Bani 31 January,2025
ਯੂ. ਜੀ. ਨੇ ਕੀਤਾ ਸਾਲ 2025 ਵਿਚ ਨਵੇਂ ਨਿਯਮਾਂ ਦਾ ਐਲਾਨ
ਯੂ. ਜੀ. ਨੇ ਕੀਤਾ ਸਾਲ 2025 ਵਿਚ ਨਵੇਂ ਨਿਯਮਾਂ ਦਾ ਐਲਾਨ ਮਹਿਲਾ ਪ੍ਰੋਫੈਸਰਾਂ ਲਈ ਚਾਈਲਡ ਕੇਅਰ ਛੁੱਟੀ ਨੂੰ ਕੀਤਾ ਨਿਯਮਾਂ ਵਿਚ ਸ਼ਾਮਲ ਨਵੀਂ ਦਿੱਲੀ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ. ਜੀ. ਸੀ.) ਨੇ ਨਵੇਂ ਸਾਲ 2025 ਵਿੱਚ ਆਪਣੇ ਨਿਯਮਾਂ ਵਿੱਚ ਸੋੋਧ ਕਰਦਿਆਂ ਮਹਿਲਾ ਪ੍ਰੋਫੈਸਰਜ਼ ਲਈ ਚਾਈਲਡ ਕੇਅਰ ਛੁੱਟੀ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਯੂ. ਜੀ. ਸੀ. ਦੇ ਇਸ ਕਦਮ ਨਾਲ ਦੇਸ਼ ਭਰ ਦੀਆਂ ਲੱਖਾਂ ਮਹਿਲਾ ਪ੍ਰੋਫੈਸਰਾਂ ਨੂੰ ਬਹੁਤ ਜ਼ਰੂਰੀ ਸਹਾਰਾ ਮਿਲੇਗਾ । ਯੂ. ਜੀ. ਸੀ. ਨੇ ਕਿਹਾ ਹੈ ਕਿ ਉੱਚ ਸਿੱਖਿਆ ਸੰਸਥਾਵਾਂ ਨੂੰ ਇਸ ਨਿਯਮ ਦੀ ਪਾਲਣਾ ਕਰਨੀ ਹੋਵੇਗੀ ਨਹੀਂ ਤਾਂ ਉਨ੍ਹਾਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ । ਯੂ. ਜੀ. ਸੀ. ਨੇ ਕਿਹਾ ਕਿ ਜੇਕਰ ਕਿਸੇ ਸੰਸਥਾ ਨੇ ਚਾਈਲਡ ਕੇਅਰ ਲੀਵ ਨਿਯਮਾਂ ਦੀ ਪਾਲਣਾ ਨਾ ਕੀਤੀ ਤਾਂ ਉਹਨਾਂ ਨੂੰ ਡਿੱਗਰੀ ਪ੍ਰੋਗਰਾਮਾਂ ਵਿੱਚ ਦਾਖਲਾ ਰੋਕਣ, ਜੁਰਮਾਨੇ, ਕੋਰਸ ਦੀ ਮਾਨਤਾ ਰੱਦ ਕਰਨ ਜਾਂ ਪੂਰੀ ਤਰ੍ਹਾਂ ਪਾਬੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਮਹਿਲਾ ਪ੍ਰੋਫੈਸਰਾਂ ਨੇ ਲੰਬੇ ਸਮੇਂ ਤੋਂ ਚਾਈਲਡ ਕੇਅਰ ਛੁੱਟੀ ਨੂੰ ਨਾ ਦਿੱਤੇ ਜਾਣ ਬਾਰੇ ਚਿੰਤਾਵਾਂ ਜ਼ਾਹਰ ਕੀਤੀਆਂ ਹਨ, ਜਿਸ ਨਾਲ ਯੂ. ਜੀ. ਸੀ. ਨੂੰ ਇਸ ਨਵੇਂ ਪ੍ਰਬੰਧ ਦੀ ਜ਼ਰੂਰਤ ਮਹਿਸੂਸ ਹੋਈ ।
Punjab Bani 23 January,2025
ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ. ਨੇ 11 ਥਾਵਾਂ ਤੇ ਛਾਪੇਮਾਰੀ ਕਰਕੇ ਕੀਤੀ ਚਾਰ ਲਗਜਰੀ ਕਾਰਾਂ ਸਮੇਤ 3 ਲੱਖ ਦੀ ਨਗਦੀ ਜ਼ਬਤ
ਮਨੀ ਲਾਂਡਰਿੰਗ ਮਾਮਲੇ ਵਿਚ ਈ. ਡੀ. ਨੇ 11 ਥਾਵਾਂ ਤੇ ਛਾਪੇਮਾਰੀ ਕਰਕੇ ਕੀਤੀ ਚਾਰ ਲਗਜਰੀ ਕਾਰਾਂ ਸਮੇਤ 3 ਲੱਖ ਦੀ ਨਗਦੀ ਜ਼ਬਤ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਦੀ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਲੰਘੇ ਦਿਨਾਂ ਤਿੰਨ ਵੱਖ ਵੱਖ ਸੂਬਿਆਂ ਵਿਚ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਕੀਤੀ, ਜਿਸ ਦੌਰਾਨ 3 ਲੱਖ ਰੁਪਏ ਦੀ ਨਗਦੀ ਸਮੇਤ ਚਾਰ ਅਲਟਰਾ ਲਗਜ਼ਰੀ ਕਾਰਾਂ ਜ਼ਬਤ ਕੀਤੀਆਂ ਗਈਆਂ ਹਨ। ਜਲੰਧਰ ਈ. ਡੀ. ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਵਿਊਨਾਓ ਮਾਰਕੀਟਿੰਗ ਸਰਵਿਸਿਜ਼ ਵਿਰੁੱਧ ਕੀਤੀ ਹੈ । ਦੱਸਣਯੋਗ ਹੈ ਕਿ ਈ. ਡੀ. ਦੀ ਟੀਮ ਵਲੋਂ ਗੁਰੂਗ੍ਰਾਮ, ਪੰਚਕੂਲਾ, ਹਰਿਆਣਾ ਦੇ ਜੀਂਦ, ਪੰਜਾਬ ਦੇ ਮੁਹਾਲੀ ਅਤੇ ਮੁੰਬਈ ਵਿੱਚ ਕੁੱਲ 11 ਥਾਵਾਂ `ਤੇ ਛਾਪੇਮਾਰੀ ਕੀਤੀ । ਜਲੰਧਰ ਈ. ਡੀ. ਨੇ ਕਿਹਾ ਕਿ ਟੀਮਾਂ ਨੇ 17 ਜਨਵਰੀ ਤੋਂ 20 ਜਨਵਰੀ ਤੱਕ ਕੁੱਲ ਗਿਆਰਾਂ ਥਾਵਾਂ `ਤੇ ਛਾਪੇਮਾਰੀ ਕੀਤੀ ਅਤੇ ਵਾਹਨ, ਪੈਸੇ ਅਤੇ ਕਈ ਹੋਰ ਉਪਕਰਨ ਜ਼ਬਤ ਕੀਤੇ । ਕੰਪਨੀਆਂ ਵਿੱਚ ਵਿਊਨਾਓ ਇੰਫਰਾਟੈਕ ਲਿਮਟਿਡ, ਬਿਗ ਬੁਆਏ ਟੌਇਜ਼, ਮੰਦੇਸ਼ੀ ਫੂਡਜ਼ ਪ੍ਰਾਈਵੇਟ ਲਿਮਟਿਡ, ਪਲੈਂਕਡੌਟ ਪ੍ਰਾਈਵੇਟ ਲਿਮਟਿਡ, ਬਾਈਟਕੈਨਵਸ ਐਲ. ਐਲ. ਪੀ., ਸਕਾਈਵਰਸ, ਸਕਾਈਲਿੰਕ ਨੈੱਟਵਰਕਸ ਅਤੇ ਸੰਬੰਧਿਤ ਸੰਸਥਾਵਾਂ ਅਤੇ ਵਿਅਕਤੀਆਂ ਦੇ ਰਿਹਾਇਸ਼ੀ ਅਤੇ ਵਪਾਰਕ ਅਹਾਤੇ ਸ਼ਾਮਲ ਸਨ । ਇਹ ਤਲਾਸ਼ੀ ਮੁਹਿੰਮ ਵਿਊਨਾਓ ਮਾਰਕੀਟਿੰਗ ਸਰਵਿਸਿਜ਼ ਲਿਮਟਿਡ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐਮ. ਐਲ. ਏ.), 2002 ਦੇ ਉਪਬੰਧਾਂ ਤਹਿਤ ਚਲਾਈ ਗਈ ਸੀ । ਤਲਾਸ਼ੀ ਮੁਹਿੰਮ ਦੌਰਾਨ, ਇੱਕ ਲੈਂਡ ਕਰੂਜ਼ਰ ( 2.20 ਕਰੋੜ), ਮਰਸੀਡੀਜ਼ ਜੀ-ਵੈਗਨ ( 4 ਕਰੋੜ), 3 ਲੱਖ ਰੁਪਏ ਦੀ ਨਕਦੀ, ਅਪਰਾਧਕ ਦਸਤਾਵੇਜ਼, ਰਿਕਾਰਡ ਅਤੇ ਡਿਜੀਟਲ ਡਿਵਾਈਸਾਂ ਸਮੇਤ ਕਈ ਚੀਜ਼ਾਂ ਜ਼ਬਤ ਕੀਤੀਆਂ ਗਈਆਂ । ਈ. ਡੀ. ਨੇ ਗੌਤਮ ਬੁੱਧ ਨਗਰ, ਨੋਇਡਾ ਪੁਲਸ ਦੁਆਰਾ ਬੀ. ਐਨ. ਐਸ. 2023 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫ. ਆਈ. ਆਰ. ਦੇ ਆਧਾਰ `ਤੇ ਜਾਂਚ ਸ਼ੁਰੂ ਕੀਤੀ ਸੀ । ਇਹ ਐਫ. ਆਈ. ਆਰ. ਈ. ਡੀ. ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਆਧਾਰ `ਤੇ ਦਰਜ ਕੀਤੀ ਗਈ ਸੀ । ਈ. ਡੀ. ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਊਨਾਓ ਮਾਰਕੀਟਿੰਗ ਸਰਵਿਸਿਜ਼ ਲਿਮਟਿਡ (ਮੈਸਰਜ਼ ਵੀ. ਐਮ. ਐਸ. ਐਲ.) ਨੇ ਹੋਰ ਸਮੂਹ ਇਕਾਈਆਂ ਨਾਲ ਮਿਲ ਕੇ ਕਲਾਉਡ ਪਾਰਟੀਕਲ ਵੇਚਣ ਅਤੇ ਪਾਰਟੀਕਲਾਂ ਨੂੰ ਵਾਪਸ ਲੀਜ਼ `ਤੇ ਦੇਣ (ਐਸ. ਐਲ. ਬੀ. ਮਾਡਲ) ਦੀ ਆੜ ਵਿੱਚ ਵੱਖ-ਵੱਖ ਨਿਵੇਸ਼ਕਾਂ ਨੂੰ ਉੱਚ ਕਿਰਾਏ ਦੇ ਰਿਟਰਨ ਦੀ ਪੇਸ਼ਕਸ਼ ਕੀਤੀ । ਨਿਵੇਸ਼ ਕਰਨ ਲਈ ਉਕਸਾਇਆ ਗਿਆ । ਵਾਅਦੇ ਕਰਕੇ ਆਪਣੇ ਪੈਸੇ ਕਮਾਉਂਦੇ ਹਨ। ਜਦੋਂ ਕਿ ਇਸ ਲਈ ਕੋਈ ਢੁਕਵਾਂ ਬੁਨਿਆਦੀ ਢਾਂਚਾ ਨਹੀਂ ਸੀ ।
Punjab Bani 21 January,2025
ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ
ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ ਭਗਤਾ ਭਾਈ : ਹਰਿਆਣਾ ਦੇ ਸ਼ਹਿਰ ਟੋਹਾਣਾ ਵਿਖੇ ਕਿਸਾਨ ਮਹਾਪੰਚਾਇਤ ਵਿਚ ਭਾਗ ਲੈਣ ਜਾਂਦੇ ਸਮੇਂ ਬਰਨਾਲਾ ਨੇੜੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇਕਾਈ ਕੋਠਾ ਗੁਰੂ ਦੀ ਬੱਸ ਨਾਲ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਇਕ ਹੋਰ ਨੌਜਵਾਨ ਦੀ ਅੱਜ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਕਰਮਾ (38) ਵਾਸੀ ਕੋਠਾ ਗੁਰੂ ਦੀ ਇਸ ਹਾਦਸੇ ਦੌਰਾਨ ਬਾਂਹ ਕੱਟਣ ਕਰਕੇ ਉਸ ਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਦਾਖਲ ਕਰਵਾਇਆ ਸੀ । ਇਲਾਜ ਦੌਰਾਨ ਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੁੰਦੀ ਚਲੀ ਗਈ ਜਿਸ ਤੋਂ ਬਾਅਦ ਉਸਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ । ਇਲਾਜ ਦੌਰਾਨ ਸ਼ੁੱਕਰਵਾਰ ਨੂੰ ਕਰਮਜੀਤ ਸਿੰਘ ਦੀ ਮੌਤ ਹੋ ਗਈ । ਕਰਮਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਬੀਕੇਯੂ (ਉਗਰਾਹਾਂ) ਨਾਲ ਜੁੜਿਆ ਹੋਇਆ ਸੀ । ਉਹ ਘਰ ਵਿੱਚ ਇਕੋ ਇਕ ਕਮਾਊਂ ਮੈਂਬਰ ਸੀ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿ਼ਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਮ੍ਰਿਤਕ ਕਿਸਾਨ ਪਰਿਵਾਰਾਂ ਦੇ ਜੀਆਂ ਨੂੰ 10 ਲੱਖ ਰੁਪਏ ਮੁਆਵਜ਼ਾ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ ।
Punjab Bani 18 January,2025
ਹਰਿਆਣਾ ਸਰਕਾਰ ਨੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕਰ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ
ਹਰਿਆਣਾ ਸਰਕਾਰ ਨੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕਰ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਰਾਜ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਡੀ ਕਾਰਵਾਈ ਕਰਦਿਆਂ ਸੂਬੇ ਦੇ ਭ੍ਰਿਸ਼ਟ ਪਟਵਾਰੀਆਂ ਦੀ ਸੂਚੀ ਜਾਰੀ ਕਰਕੇ ਸਖ਼ਤ ਕਾਰਵਾਈ ਕੀਤੇ ਜਾਣ ਦੇ ਹੁਕਮ ਦਾਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ 50 ਤੋਂ ਵੱਧ ਪਟਵਾਰੀਆਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ `ਤੇ ਰਿਸ਼ਵਤਖੋਰੀ, ਰਿਕਾਰਡ ਵਿਚ ਹੇਰਾਫੇਰੀ ਅਤੇ ਹੋਰ ਭ੍ਰਿਸ਼ਟਾਚਾਰ ਦੇ ਦੋਸ਼ ਹਨ । ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਖਿਆ ਹੈ ਕਿ ਸਰਕਾਰ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਇਨ੍ਹਾਂ ਪਟਵਾਰੀਆਂ ਖ਼ਿਲਾਫ਼ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਇਨ੍ਹਾਂ ਵਿੱਚੋਂ ਕਈ ਪਟਵਾਰੀਆਂ ਨੂੰ ਮੁਅੱਤਲ ਕਰਕੇ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਸੌਂਪਣ ਦਾ ਐਲਾਨ ਕੀਤਾ ਗਿਆ ਹੈ । ਮਾਲ ਮੰਤਰੀ ਨੇ ਕਿਹਾ ਕਿ ਸਰਕਾਰ ਜਲਦੀ ਹੀ ਇੱਕ ਸ਼ਿਕਾਇਤ ਪੋਰਟਲ ਸ਼ੁਰੂ ਕਰੇਗੀ, ਜਿੱਥੇ ਲੋਕ ਪਟਵਾਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਬਾਰੇ ਜਾਣਕਾਰੀ ਦੇ ਸਕਣਗੇ। ਇਸ ਕਦਮ ਨਾਲ ਪਾਰਦਰਸ਼ਤਾ ਵਧੇਗੀ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ । ਇਸ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਜਿੱਥੇ ਸਰਕਾਰ ਦੀਆਂ ਨੀਤੀਆਂ `ਤੇ ਸਵਾਲ ਖੜ੍ਹੇ ਕੀਤੇ ਹਨ, ਉਥੇ ਹੀ ਕਈ ਕਿਸਾਨ ਅਤੇ ਪੇਂਡੂ ਸੰਗਠਨਾਂ ਨੇ ਇਸ ਨੂੰ ਹਾਂ-ਪੱਖੀ ਕਦਮ ਦੱਸਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ।
Punjab Bani 17 January,2025
ਬਾਰ ਕੌਂਸਲ ਨੇ ਦਿੱਤੇ ਸਮੁੱਚੇ ਭਾਰਤ ਦੇ ਵਕੀਲਾਂ ਦੀਆਂ ਡਿਗਰੀਆਂ ਜਾਂਚਣ ਦੇ ਹੁਕਮ
ਬਾਰ ਕੌਂਸਲ ਨੇ ਦਿੱਤੇ ਸਮੁੱਚੇ ਭਾਰਤ ਦੇ ਵਕੀਲਾਂ ਦੀਆਂ ਡਿਗਰੀਆਂ ਜਾਂਚਣ ਦੇ ਹੁਕਮ ਨਵੀਂ ਦਿੱਲੀ : ਭਾਰਤ ਦੇਸ਼ ਵਿਚ ਵਾਪਰੇ ਜਾਅਲੀ ਕਾਨੂੰਨ ਡਿੱਗਰੀ ਕਾਂਡ ਦੇ ਚਲਦਿਆਂ ਬਾਰ ਕੌਂਸਲ ਆਫ ਇੰਡੀਆ ( ਬੀ. ਸੀ. ਆਈ.) ਨੇ ਸਮੁੱਚੇ ਸਟੇਟਾਂ ਦੀਆਂ ਬਾਰ ਕੌਂਸਲਾਂ ਨੂੰ ਹੁਕਮ ਦਾਗੇ ਹਨ ਕਿ ਉਹ ਆਪਣੇ ਆਪਣੇ ਪੱਧਰ ਤੇ ਰਜਿਸਟਰਡ ਐਡਵੋਕੇਟਸ ਦੀਆ ਡਿੱਗਰੀਆਂ ਦੀ ਜਾਂਚ ਕਰਨ ।
Punjab Bani 15 January,2025
ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ
ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਚੰਡੀਗੜ੍ਹ : ਸੋਨੀਆ ਅਗਰਵਾਲ ਨੂੰ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ । ਇਹ ਹੁਕਮ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਮਾਨਿਤ ਪੀ. ਕੁਮਾਰ ਨੇ ਜਾਰੀ ਕੀਤਾ ਹੈ।ਦੱਸਣਯੋਗ ਹੈ ਕਿ 15 ਦਸੰਬਰ ਨੂੰ ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਪ੍ਰਧਾਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਕਾਰ ਡਰਾਈਵਰ ਕੁਲਬੀਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ. ਸੀ. ਬੀ.) ਨੇ ਰਿਸ਼ਵਤਖੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ । ਕੁਲਬੀਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ।
Punjab Bani 10 January,2025
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜੁਨਵਰੀ ਤੋਂ
ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜੁਨਵਰੀ ਤੋਂ ਚੰਡੀਗੜ੍ਹ, 8 ਜਨਵਰੀ : ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ. ਟੀ.), ਜੰਮੂ ਅਤੇ ਕਸ਼ਮੀਰ (ਯੂ. ਟੀ.) ਅਤੇ ਲੱਦਾਖ (ਯੂ. ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 7 ਜਨਵਰੀ ਤੋਂ ਆਰੰਭ ਕੀਤੀ ਗਈ ਹੈ । ਇਹ ਰਜਿਸਟ੍ਰੇਸ਼ਨ 27 ਜਨਵਰੀ ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ । ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 1 ਜਨਵਰੀ 2005 ਤੋਂ 1 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ । ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ । ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ ।
Punjab Bani 08 January,2025
ਮਾਈਕਰੋਸੌਫਟ ਦੇਵੇਗੀ ਸਾਲ 2030 ਤੱਕ ਭਾਰਤ ਵਿੱਚ 1 ਕਰੋੜ ਲੋਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਸਿਖਲਾਈ
ਮਾਈਕਰੋਸੌਫਟ ਦੇਵੇਗੀ ਸਾਲ 2030 ਤੱਕ ਭਾਰਤ ਵਿੱਚ 1 ਕਰੋੜ ਲੋਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਸਿਖਲਾਈ ਬੰਗਲੁਰੂ : ਪ੍ਰਸਿੱਧ ਸਾਫਟਵੇਅਰ ਗਰੁੱਪ ਆਫ ਕੰਪਨੀ ਮਾਈਕਰੋਸੌਫਟ ਭਾਰਤ ਵਿੱਚ ਕਲਾਊਡ ਕੰਪਿਊਟਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਮਸਨੂਈ ਬੌਧਿਕਤਾ) ਸਮਰੱਥਾਵਾਂ ਦੇ ਵਿਸਥਾਰ ਲਈ ਤਿੰਨ ਬਿਲੀਅਨ ਅਮਰੀਕੀ ਡਾਲਰ (ਲਗਭਗ 25,700 ਕਰੋੜ ਰੁਪਏ) ਨਿਵੇਸ਼ ਕਰੇਗੀ। ਕੰਪਨੀ ਦੇ ਸੀ. ਈ. ਓ. ਸੱਤਿਆ ਨਾਡੇਲਾ ਨੇ ਪ੍ਰੈੱਸ ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਇਥੇ ਹੀ ਬਸ ਨਹੀਂ ਕੰਪਨੀ ਵੱਲੋਂ ਸਾਲ 2030 ਤੱਕ ਭਾਰਤ ਵਿੱਚ 1 ਕਰੋੜ ਲੋਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿੱਚ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਸਟਾਰਟਅਪਾਂ ਦੇ ਬਾਨੀ ਅਤੇ ਤਕਨੀਕੀ ਫਰਮਾਂ ਦੇ ਕਾਰਜਕਾਰੀ ਅਧਿਕਾਰੀ ਮੌਜੂਦ ਸਨ। ਵਿਸ਼ਵ ਵਿੱਚ ਤਕਨਾਲੋਜੀ ਖੇਤਰ ਦੇ ਦਿੱਗਜਾਂ ’ਚੋਂ ਭਾਰਤ ਦਾ ਦੌਰਾ ਕਰਨ ਵਾਲੇ ਸੱਤਿਆ ਨਾਡੇਲਾ ਪਹਿਲੇ ਵਿਅਕਤੀ ਹਨ। ਇਸ ਸਮੇਂ ਭਾਰਤ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵੱਡੇ ਬਾਜ਼ਾਰ ਵਜੋਂ ਵਿਕਸਿਤ ਹੋ ਰਿਹਾ ਹੈ। ਜਿ਼ਕਰਯੋਗ ਹੈ ਕਿ ਮਾਈਕਰੋਸੌਫਟ ਆਪਣੀ ਕਲਾਊਡ ਕੰਪਿਊਟਿੰਗ ਸੇਵਾਵਾਂ ‘ਐਜ਼ਿਓਰ’ ਨਾਮੀਂ ਬਰਾਂਡ ਹੇਠ ਮੁਹੱਈਆ ਕਰਵਾਉਂਦਾ ਹੈ।ਦੱਸਣਯੋਗ ਹੈ ਕਿ ਪਿਛਲੀ ਵਾਰ ਨਾਡੇਲਾ ਨੇ ਫਰਵਰੀ 2024 ਵਿੱਚ ਭਾਰਤ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਉਨ੍ਹਾਂ ਐਲਾਨ ਕੀਤਾ ਸੀ ਕਿ ਕੰਪਨੀ ਛੋਟੇ ਸ਼ਹਿਰਾਂ ਤੇ ਪੇਂਡੂ ਇਲਾਕਿਆਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਸਾਲ 2025 ਤੱਕ 20 ਲ਼ੱਖ ਲੋਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਵੇਗੀ। ਬੀਤੇ ਦਿਨੀਂ ਸੋਮਵਾਰ ਨੂੰ ਸ੍ਰੀ ਨਾਡੇਲਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਮਿਸ਼ਨ, ਇੰਡੀਆ ਸਟੈਕ ਅਤੇ ਮੁਲਕ ਦੇ ਉੱਦਮੀਆਂ ਦੀਆਂ ਉਮੀਦਾਂ ਬਾਰੇ ਚਰਚਾ ਕੀਤੀ ਸੀ । ਉਨ੍ਹਾਂ ‘ਐਕਸ’ ਉੱਤੇ ਇਸ ਸਬੰਧੀ ਇੱਕ ਤਸਵੀਰ ਪਾਉਂਦਿਆਂ ਲਿਖਿਆ ਸੀ,‘ਭਾਰਤ ਨੂੰ ਏਆਈ-ਫਸਟ ਬਣਾਉਣ ’ਚ ਆਪਣੀ ਪ੍ਰਤੀਬੱਧਤਾ ’ਤੇ ਕੰਮ ਕਰਨ ਲਈ ਕਾਫ਼ੀ ਉਤਸ਼ਾਹਿਤ ਹਾਂ। ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਕਿਹਾ ਸੀ ਕਿ ਉਹ ਭਾਰਤ ਵਿੱਚ ਮਾਈਕਰੋਸੌਫਟ ਦੇ ਵਿਸਥਾਰ ਤੇ ਨਿਵੇਸ਼ ਯੋਜਨਾਵਾਂ ਬਾਰੇ ਸੁਣ ਕੇ ਖੁਸ਼ ਹਨ। ਸ੍ਰੀ ਨਾਡੇਲਾ ਨੇ ਕਿਹਾ ਕਿ ਕੰਪਨੀ ਵੱਲੋਂ ਭਾਰਤ ਵਿੱਚ ਖੇਤਰੀ ਪੱਧਰ ’ਤੇ ਵਿਸਥਾਰ ਲਈ ਕਾਫ਼ੀ ਕੰਮ ਕੀਤਾ ਜਾ ਰਿਹਾ ਹੈ।
Punjab Bani 08 January,2025
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਮੱਥਾ ਟੇਕਣ ਮੌਕੇ ਅੱਜ ਦੇ ਦਿਨ ਦੱਸਿਆ ਇਤਿਹਾਸਕ ਦਿਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਮੱਥਾ ਟੇਕਣ ਮੌਕੇ ਅੱਜ ਦੇ ਦਿਨ ਦੱਸਿਆ ਇਤਿਹਾਸਕ ਦਿਨ ਪੰਚਕੂਲਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ । ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ । ਖ਼ਾਲਸਾ ਪੰਥ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਵਾਰ ਦੀ ਸਮਾਜ, ਧਰਮ ਅਤੇ ਕੌਮ ਦੀ ਰਖਿਆ ਲਈ ਕੁਰਬਾਨੀ ਬੇਮਿਸਾਲ ਹੈ । ਪੰਚਕੂਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਤੀਜੀ ਵਾਰ ਵੱਡੀ ਬਹੁਮਤ ਨਾਲ ਚੁਣਨ ਲਈ ਲੋਕਾਂ ਦਾ ਧਨਵਾਦ ਕੀਤਾ । ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ. ਸੀ.) ਅਤੇ ਐਸ. ਪੀ. ਮਹੀਨੇ ਵਿਚ ਇਕ ਵਾਰ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਮੌਕੇ ’ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਧੀਆਂ ਦੀ ਸਿਖਿਆ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿਚ ਧੀਆਂ ਨੂੰ ਮੁਫ਼ਤ ਸਿਖਿਆ ਦੇਣ ਦਾ ਫ਼ੈਸਲਾ ਕੀਤਾ ਹੈ, ਜੋ ਜਾਰੀ ਰਹੇਗਾ । ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਣਦੀਪ ਸੁਰਜੇਵਾਲਾ, ਕੁਮਾਰੀ ਸ਼ੈਲਜਾ ਸਮੇਤ ਕਾਂਗਰਸੀ ਆਗੂ ਬਿਨਾਂ ਤੱਥਾਂ ਦੇ ਟਵੀਟ ਕਰ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ । ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ । ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਵੇਗੀ, ਪਰ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ । ਲੋਹਾਰੂ ਵਿਖੇ ਦਲਿਤ ਵਿਦਿਆਰਥਣ ਦੇ ਖ਼ੁਦਕੁਸ਼ੀ ਦੇ ਮਾਮਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ । ਕਾਂਗਰਸੀ ਆਗੂ ਇਸ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ । ਸਾਡੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇ ਲੋੜ ਪਈ ਤਾਂ ਸੀਬੀਆਈ ਜਾਂਚ ਕਰਵਾਈ ਜਾਵੇਗੀ ਪਰ ਕਾਂਗਰਸ ਪਾਰਟੀ ਨੇ ਇਸ ਨਾਜ਼ੁਕ ਮੁੱਦੇ ’ਤੇ ਵੀ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਹੈ ।
Punjab Bani 06 January,2025
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਦਾ ਸੋਸ਼ਲ ਮੀਡੀਆ ਅਕਾਊਂਟ ਹੋਇਆ ਹੈਕ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਦਾ ਸੋਸ਼ਲ ਮੀਡੀਆ ਅਕਾਊਂਟ ਹੋਇਆ ਹੈਕ ਹਰਿਆਣਾ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਹੈਕਰ ਨੇ ਹੁੱਡਾ ਦਾ ਟਵਿੱਟਰ ਹੈਂਡਲ ਹੈਕ ਕਰ ਕੇ ਨਾ ਸਿਰਫ ਉਸ ਦਾ ਨਾਂ ਬਦਲ ਲਿਆ ਸਗੋਂ ਪ੍ਰੋਫਾਈਲ ਫੋਟੋ ਵੀ ਹਟਾ ਦਿੱਤੀ । ਹੈਕਰਸ ਵੱਲੋਂ ਟਵਿੱਟਰ ਹੈਂਡਲ ਦਾ ਨਾਮ ਬਦਲ ਕੇ ਸਿਰਫ਼ (ਡਾਟ) ਕਰ ਦਿੱਤਾ ਗਿਆ ਹੈ । ਅਕਾਊਂਟ ਦੀ ਰਿਕਵਰੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਅਜੇ ਤੱਕ ਇਹ ਰਿਕਵਰ ਨਹੀਂ ਹੋ ਪਾਇਆ ਹੈ । ਹੁੱਡਾ ਦੇ ਐਕਸ ਅਕਾਊਂਟ ‘ਤੇ 4 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ, ਜਦਕਿ 342 ਲੋਕਾਂ ਨੂੰ ਫਾਲੋ ਕੀਤਾ ਗਿਆ ਹੈ ।
Punjab Bani 06 January,2025
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਾਰੇ ਹਰਿਆਣਾ ਤੇ ਪੰਜਾਬ ਵਿੱਚ ਦੇ ਛਾਪੇ
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਾਰੇ ਹਰਿਆਣਾ ਤੇ ਪੰਜਾਬ ਵਿੱਚ ਦੇ ਛਾਪੇ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੋ ਵੱਖ ਵੱਖ ਸੂਬਿਆਂ ਵਿਚ ਕੇ਼ਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨ. ਐਚ. ਪੀ. ਸੀ.) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀ. ਜੀ. ਐਮ.) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਸਥਾਈ ਤੌਰ `ਤੇ ਜ਼ਬਤ ਕਰ ਲਈ ਹੈ । ਜ਼ਬਤ ਕੀਤੀਆਂ ਜਾਇਦਾਦਾਂ ਹਰਿਆਣਾ ਦੇ ਫਰੀਦਾਬਾਦ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਹਨ, ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀਆਂ ਹੋਈਆਂ ਹਨ । ਕੇਂਦਰੀ ਏਜੰਸੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸੀ. ਬੀ. ਆਈ. ਵੱਲੋਂ ਦਰਜ ਐਫ. ਆਈ. ਆਰ. ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 04 January,2025
ਈ. ਪੀ. ਐੱਫ. ਓ. ਨੇ ਕੀਤਾ ਦੇਸ਼ ਵਿਚ ਕੇਂਦਰੀਕ੍ਰਿਤ ਪੈਨਸ਼ਨ ਭੁਗਤਾਨ ਪ੍ਰਣਾਲੀ ਲਾਗੂ ਕਰਨ ਦਾ ਕੰਮ ਪੂਰਾ
ਈ. ਪੀ. ਐੱਫ. ਓ. ਨੇ ਕੀਤਾ ਦੇਸ਼ ਵਿਚ ਕੇਂਦਰੀਕ੍ਰਿਤ ਪੈਨਸ਼ਨ ਭੁਗਤਾਨ ਪ੍ਰਣਾਲੀ ਲਾਗੂ ਕਰਨ ਦਾ ਕੰਮ ਪੂਰਾ ਨਵੀਂ ਦਿੱਲੀ : ਕਰਮਚਾਰੀ ਪ੍ਰੋਵੀਡੈਂਟ ਫੰਡ ਸੰਗਠਨ (ਈ. ਪੀ. ਐੱਫ. ਓ.) ਦੇ ਪੈਨਸ਼ਨਰ ਹੁਣ ਕਿਸੇ ਵੀ ਬੈਂਕ ਤੋਂ ਪੈਨਸ਼ਨ ਕਢਵਾ ਸਕਣਗੇ। ਈ. ਪੀ. ਐੱਫ. ਓ. ਨੇ ਦੇਸ਼ ਭਰ ਵਿੱਚ ਆਪਣੇ ਸਾਰੇ ਖੇਤਰੀ ਦਫ਼ਤਰਾਂ ਵਿੱਚ ਕੇਂਦਰੀਕ੍ਰਿਤ ਪੈਨਸ਼ਨ ਭੁਗਤਾਨ ਪ੍ਰਣਾਲੀ (ਸੀ. ਪੀ. ਪੀ. ਐੱਸ.) ਲਾਗੂ ਕਰਨ ਦਾ ਕੰਮ ਪੂਰਾ ਕਰ ਲਿਆ ਹੈ । ਕਿਰਤ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਨਾਲ 68 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਵੇਗਾ । ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਸੀ. ਪੀ. ਪੀ. ਐੱਸ. ਮੌਜੂਦਾ ਪੈਨਸ਼ਨ ਵੰਡ ਪ੍ਰਣਾਲੀ ਜੋ ਕਿ ਵਿਕੇਂਦਰੀਕ੍ਰਿਤ ਹੈ, ਤੋਂ ਇਕ ਆਦਰਸ਼ ਬਦਲਾਅ ਹੈ। ਇਸ ਵਿੱਚ ਈ. ਪੀ. ਐੱਫ. ਓ. ਦਾ ਹਰੇਕ ਜ਼ੋਨਲ/ਖੇਤਰੀ ਦਫ਼ਤਰ ਸਿਰਫ਼ ਤਿੰਨ-ਚਾਰ ਬੈਂਕਾਂ ਨਾਲ ਵੱਖ-ਵੱਖ ਸਮਝੌਤੇ ਕਰਦਾ ਹੈ । ਸੀ. ਪੀ. ਪੀ. ਐੱਸ. ਤਹਿਤ, ਲਾਭਪਾਤਰੀ ਕਿਸੇ ਵੀ ਬੈਂਕ ਤੋਂ ਪੈਨਸ਼ਨ ਕਢਵਾ ਸਕਣਗੇ ਅਤੇ ਪੈਨਸ਼ਨ ਸ਼ੁਰੂ ਹੋਣ ਸਮੇਂ ਤਸਦੀਕ ਲਈ ਬੈਂਕ ਜਾਣ ਦੀ ਲੋੜ ਨਹੀਂ ਹੋਵੇਗੀ । ਰਾਸ਼ੀ ਜਾਰੀ ਹੋਣ ’ਤੇ ਤੁਰੰਤ ਜਮ੍ਹਾਂ ਕਰ ਦਿੱਤੀ ਜਾਵੇਗੀ । ਬਿਆਨ ਵਿੱਚ ਕਿਹਾ ਗਿਆ ਹੈ ਕਿ ਜਨਵਰੀ 2025 ਤੋਂ ਸੀ. ਪੀ. ਪੀ. ਐੱਸ. ਪ੍ਰਣਾਲੀ ਪੂਰੇ ਭਾਰਤ ਵਿੱਚ ਪੈਨਸ਼ਨ ਦਾ ਵੇਰਵਾ ਯਕੀਨੀ ਬਣਾਏਗੀ ।
Punjab Bani 04 January,2025
ਕਾਨੂੰਨ ਅਨੁਸਾਰ ਢੁੱਕਵਾਂ ਮੁਆਵਜ਼ਾ ਦਿੱਤੇ ਬਿਨਾਂ ਕਿਸੇ ਵਿਅਕਤੀ ਤੋਂ ਉਸ ਦੀ ਜਾਇਦਾਦ ਨਹੀਂ ਲਈ ਜਾ ਸਕਦੀ : ਸੁਪਰੀਮ ਕੋਰਟ
ਕਾਨੂੰਨ ਅਨੁਸਾਰ ਢੁੱਕਵਾਂ ਮੁਆਵਜ਼ਾ ਦਿੱਤੇ ਬਿਨਾਂ ਕਿਸੇ ਵਿਅਕਤੀ ਤੋਂ ਉਸ ਦੀ ਜਾਇਦਾਦ ਨਹੀਂ ਲਈ ਜਾ ਸਕਦੀ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਜਾਇਦਾਦ ਦਾ ਹੱਕ ਸੰਵਿਧਾਨਕ ਅਧਿਕਾਰ ਕਰਾਰ ਦਿੰਦਿਆਂ ਆਖਿਆ ਹੈ ਕਿ ਕਾਨੂੰਨ ਅਨੁਸਾਰ ਢੁੱਕਵਾਂ ਮੁਆਵਜ਼ਾ ਦਿੱਤੇ ਬਿਨਾਂ ਕਿਸੇ ਵਿਅਕਤੀ ਤੋਂ ਉਸ ਦੀ ਜਾਇਦਾਦ ਨਹੀਂ ਲਈ ਜਾ ਸਕਦੀ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਨੇ ਕਿਹਾ ਕਿ ਸੰਵਿਧਾਨ (44ਵੀਂ ਸੋਧ) ਐਕਟ, 1978 ਕਾਰਨ ਜਾਇਦਾਦ ਦਾ ਬੁਨਿਆਦੀ ਹੱਕ ਖਤਮ ਕਰ ਦਿੱਤਾ ਗਿਆ । ਸੰਵਿਧਾਨ ਦੀ ਧਾਰਾ 300-ਏ ’ਚ ਮਦ ਹੈ ਕਿ ਕਾਨੂੰਨੀ ਪ੍ਰਕਿਰਿਆ ਦੀ ਵਰਤੋਂ ਕੀਤੇ ਬਿਨਾਂ ਕਿਸੇ ਵੀ ਵਿਅਕਤੀ ਨੂੰ ਉਸ ਦੀ ਜਾਇਦਾਦ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਬੰਗਲੂਰੂ-ਮੈਸੂਰੂ ਇੰਫਰਾਸਟਰੱਕਚਰ ਕੌਰੀਡੋਰ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਨਾਲ ਸਬੰਧਤ ਮਾਮਲੇ ’ਚ ਕਰਨਾਟਕ ਹਾਈ ਕੋਰਟ ਦੇ ਨਵੰਬਰ 2022 ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਅਪੀਲ ’ਤੇ ਬੀਤੇ ਦਿਨ ਆਪਣਾ ਫ਼ੈਸਲਾ ਸੁਣਾਇਆ । ਬੈਂਚ ਨੇ ਕਿਹਾ ਕਿ ਜਾਇਦਾਦ ਦਾ ਅਧਿਕਾਰ ਹੁਣ ਬੁਨਿਆਦੀ ਅਧਿਕਾਰ ਨਹੀਂ ਹੈ ਹਾਲਾਂਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 300-ਏ ਦੀਆਂ ਮੱਦਾਂ ਦੇ ਮੱਦੇਨਜ਼ਰ ਇਹ ਇੱਕ ਸੰਵਿਧਾਨਕ ਅਧਿਕਾਰ ਹੈ । ਇੰਫਰਾਸਟਰੱਕਚਰ ਕੌਰੀਡੋਰ ਪ੍ਰਾਜੈਕਟ ਨਾਲ ਸਬੰਧਤ ਮੁਆਵਜ਼ੇ ਬਾਰੇ ਆਪਣੇ ਫ਼ੈਸਲੇ ’ਚ ਅਦਾਲਤ ਨੇ ਕਿਹਾ, ‘ਕਿਸੇ ਵਿਅਕਤੀ ਨੂੰ ਕਾਨੂੰਨ ਅਨੁਸਾਰ ਢੁੱਕਵਾਂ ਮੁਆਵਜ਼ਾ ਦਿੱਤੇ ਬਿਨਾਂ ਜਾਇਦਾਦ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ । ਬੈਂਚ ਨੇ ਕਿਹਾ ਕਿ ਕੇਆਈਏਡੀਬੀ ਨੇ ਜਨਵਰੀ 2003 ’ਚ ਪ੍ਰਾਜੈਕਟ ਦੇ ਸਿਲਸਿਲੇ ’ਚ ਜ਼ਮੀਨ ਐਕੁਆਇਰ ਕਰਨ ਲਈ ਇੱਕ ਮੁੱਢਲਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਅਤੇ ਨਵੰਬਰ 2005 ’ਚ ਪਟੀਸ਼ਨਰਾਂ ਦੀ ਜ਼ਮੀਨ ਦਾ ਕਬਜ਼ਾ ਲੈ ਲਿਆ ਸੀ। ਬੈਂਚ ਨੇ ਕਿਹਾ ਕਿ ਮਾਮਲੇ ’ਚ ਪਟੀਸ਼ਨਰ ਜ਼ਮੀਨ ਮਾਲਕਾਂ ਨੂੰ 22 ਸਾਲਾਂ ਦੌਰਾਨ ਕਈ ਮੌਕਿਆਂ ’ਤੇ ਅਦਾਲਤ ਦਾ ਰੁਖ਼ ਕਰਨਾ ਪਿਆ ਤੇ ਕੋਈ ਢੁੱਕਵਾਂ ਮੁਆਵਜ਼ਾ ਦਿੱਤੇ ਬਿਨਾਂ ਉਨ੍ਹਾਂ ਨੂੰ ਉਨ੍ਹਾਂ ਦੀ ਜਾਇਦਾਦ ਤੋਂ ਵਾਂਝਾ ਕਰ ਦਿੱਤਾ ਗਿਆ ।
Punjab Bani 04 January,2025
ਸੁਪਰੀਮ ਕੋਰਟ ਨੇ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੌਦਾ ਸਾਧ ਅਤੇ 4 ਹੋਰਾਂ ਨੂੰ ਕੀਤਾ ਨੋਟਿਸ ਜਾਰੀ
ਸੁਪਰੀਮ ਕੋਰਟ ਨੇ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿਚ ਸੌਦਾ ਸਾਧ ਅਤੇ 4 ਹੋਰਾਂ ਨੂੰ ਕੀਤਾ ਨੋਟਿਸ ਜਾਰੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੋਟਿਸ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਸੀ. ਬੀ. ਆਈ. ਦੀ ਪਟੀਸ਼ਨ ਉੱਤੇ ਹੀ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ । ਜਿਕਰਯੋਗ ਹੈ ਕਿ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਹਿਲਾ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ । ਹੁਣ ਮੁੜ ਸੀ. ਬੀ. ਆਈ. ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ । ਕੋਰਟ ਨੇ ਪਟੀਸ਼ਨ ਨੂੰ ਲੈ ਕੇ ਸੌਦਾ ਸਾਧ ਅਤੇ 4 ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ।
Punjab Bani 03 January,2025
ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀਆਂ ਜਾਣਕਾਰੀਆਂ ਇਕੱਠੀਆਂ ਕਰਕੇ ਪੰਜ ਸਾਲਾਂ ਲਈ ਸਟੋਰ ਕਰੇਗੀ ਕੇਂਦਰ ਸਰਕਾਰ
ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀਆਂ ਜਾਣਕਾਰੀਆਂ ਇਕੱਠੀਆਂ ਕਰਕੇ ਪੰਜ ਸਾਲਾਂ ਲਈ ਸਟੋਰ ਕਰੇਗੀ ਕੇਂਦਰ ਸਰਕਾਰ ਨਵੀਂ ਦਿੱਲੀ : ਭਾਰਤ ਤੋਂ ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀਆਂ ਜਾਣਕਾਰੀਆਂ ਇਕੱਠੀਆਂ ਕਰਕੇ ਉਨ੍ਹਾਂ ਜਾਣਕਾਰੀਆਂ ਨੂੰ ਪੰਜ ਸਾਲਾਂ ਵਾਸਤੇ ਸਟੋਰ ਕੀਤਾ ਜਾਵੇਗਾ ਅਤੇ ਜ਼ਰੂਰਤ ਪੈਣ ਤੇ ਇਸਨੂੰ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਵੀ ਸਾਂਝਾ ਕੀਤਾ ਜਾ ਸਕਦਾ ਹੈ ਅਤੇ ਇਕੱਠੀਆਂ ਕੀਤੀਆਂ ਜਾਣਕਾਰੀਆਂ ਨੂੰ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਵੀ ਸਾਂਝਾ ਕੀਤਾ ਜਾ ਸਕਦਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵਿਦੇਸ਼ ਜਾਣ ਵਾਲੀ ਯਾਤਰੀਆਂ ਤੋਂ ਜਿਨ੍ਹਾਂ 19 ਦੇ ਕਰੀਬ ਜਾਣਕਾਰੀਆਂ ਨੂੰ ਇਕੱਠਾ ਕਰਨ ਜਾ ਰਹੀ ਹੈ ਵਿਚ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ, ਇਸ ਦੇ ਖ਼ਰਚੇ ਕਿਸ ਨੇ ਅਤੇ ਕਿਵੇਂ ਚੁੱਕੇ, ਕੌਣ ਕਿੰਨੇ ਬੈਗ ਲੈ ਕੇ ਗਿਆ ਅਤੇ ਕਦੋਂ ਕਿਸ ਸੀਟ `ਤੇ ਬੈਠਾ ਆਦਿ ਜਾਣਕਾਰੀਆਂ ਸ਼ਾਮਲ ਹਨ । ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਪ੍ਰਕਿਰਿਆ ਨੂੰ 1 ਅਪ੍ਰੈਲ 2025 ਤੋਂ ਲਾਗੂ ਕਰਨ ਦੀਆਂ ਤਿਆਰੀਆਂ ਚਲ ਰਹੀਆਂ ਹਨ, ਇਸ ਦੇ ਲਈ ਸਾਰੀਆਂ ਏਅਰਲਾਈਨਾਂ ਨੂੰ ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ । ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਇਹ ਕਦਮ ਤਸਕਰੀ `ਤੇ ਨਜ਼ਰ ਰੱਖਣ ਲਈ ਚੁਕਿਆ ਜਾ ਰਿਹਾ ਹੈ । ਇਸ ਸਮੁੱਚੀ ਪ੍ਰਕਿਰਿਆ ਦੌਰਾਨ ਇਕੱਠੇ ਕੀਤੇ ਗਏ ਡਾਟੇ ਦਾ ਕਸਟਮ ਵਿਭਾਗ ਵਲੋਂ ਸਮੇਂ-ਸਮੇਂ `ਤੇ ਵਿਸ਼ਲੇਸ਼ਣ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵਿਅਕਤੀ ਦੀ ਵਿਦੇਸ਼ ਯਾਤਰਾ ਦੌਰਾਨ ਕੋਈ ਸ਼ੱਕੀ ਪੈਟਰਨ ਦੇਖਿਆ ਜਾਂਦਾ ਹੈ ਤਾਂ ਤੁਰਤ ਜਾਂਚ ਸ਼ੁਰੂ ਕੀਤੀ ਜਾ ਸਕਦੀ ਹੈ। ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (ਸੀਬੀਆਈਸੀ) ਨੇ ਹਾਲ ਹੀ ਵਿਚ ਵਿਦੇਸ਼ੀ ਰੂਟਾਂ ਵਾਲੀਆਂ ਸਾਰੀਆਂ ਏਅਰਲਾਈਨਾਂ ਨੂੰ 10 ਜਨਵਰੀ ਤਕ ਨਵੇਂ ਪੋਰਟਲ `ਐਨਸੀਟੀਸੀ-ਪੈਕਸ` `ਤੇ ਰਜਿਸਟਰ ਕਰਨ ਲਈ ਕਿਹਾ ਹੈ । ਸਰਕਾਰ ਰਜਿਸਟ੍ਰੇਸ਼ਨ ਤੋਂ ਬਾਅਦ 10 ਫ਼ਰਵਰੀ ਤੋਂ ਕੁਝ ਏਅਰਲਾਈਨਾਂ ਨਾਲ ਪਾਇਲਟ ਪ੍ਰੋਜੈਕਟ ਦੇ ਤੌਰ `ਤੇ ਡਾਟਾ ਸ਼ੇਅਰਿੰਗ ਬ੍ਰਿਜ ਸ਼ੁਰੂ ਕਰਨ ਦਾ ਇਰਾਦਾ ਰਖਦੀ ਹੈ । ਇਸ ਤੋਂ ਬਾਅਦ ਇਹ ਪ੍ਰਣਾਲੀ 1 ਅਪ੍ਰੈਲ ਤੋਂ ਪੂਰੀ ਤਰ੍ਹਾਂ ਲਾਗੂ ਹੋ ਜਾਵੇਗੀ । ਬੋਰਡ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਡਾਟਾ ਇਕੱਠਾ ਕਰਨ ਦਾ ਨਿਯਮ 2022 ਤੋਂ ਲਾਗੂ ਸੀ ਪਰ ਹੁਣ ਇਸ ਨੂੰ ਲਾਜ਼ਮੀ ਬਣਾਇਆ ਜਾ ਰਿਹਾ ਹੈ ।
Punjab Bani 03 January,2025
ਪ੍ਰੇਮੀ ਜੋੜਿਆਂ ਦੀ ਸੁਰੱਖਿਆ ਲਈ ਪੰਜਾਬ, ਹਰਿਆਣਾ ਅਤੇ ਯੂ. ਟੀ. ਚੰਡੀਗੜ੍ਹ ਨੂੰ ਜ਼ਿਲ੍ਹਾ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ : ਹਾਈ ਕੋਰਟ
ਪ੍ਰੇਮੀ ਜੋੜਿਆਂ ਦੀ ਸੁਰੱਖਿਆ ਲਈ ਪੰਜਾਬ, ਹਰਿਆਣਾ ਅਤੇ ਯੂ. ਟੀ. ਚੰਡੀਗੜ੍ਹ ਨੂੰ ਜ਼ਿਲ੍ਹਾ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ : ਹਾਈ ਕੋਰਟ ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਘਰੋਂ ਭੱਜ ਕੇ ਸੁਰੱਖਿਆ ਲਈ ਹਾਈ ਕੋਰਟ ਪਹੁੰਚ ਕਰਨ ਵਾਲੇ ਪ੍ਰੇਮੀ ਜੋੜਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ, ਹਰਿਆਣਾ ਅਤੇ ਯੂ. ਟੀ. ਚੰਡੀਗੜ੍ਹ ਨੂੰ ਜ਼ਿਲ੍ਹਾ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ ਦੀ ਹਦਾਇਤ ਕਰਦਿਆਂ ਕਿਹਾ ਹੈ ਕਿ ਹਰੇਕ ਥਾਣੇ ਵਿਚ ਇਕ ਸਬ ਇੰਸਪੈਕਟਰ ਦੀ ਡਿਊਟੀ ਲਗਾਈ ਜਾਵੇ, ਜਿਹੜਾ ਕਿ ਦੋਵੇਂ ਧਿਰਾਂ ਦੀ ਸੁਣਵਾਈ ਕਰਕੇ ਢੁਕਵਾਂ ਫ਼ੈਸਲਾ ਲਵੇ। ਹਾਈ ਕੋਰਟ ਨੇ ਅਪੀਲ ਅਥਾਰਟੀ ਦੀ ਵਿਵਸਥਾ ਬਣਾਉਣ ਲਈ ਵੀ ਕਿਹਾ ਹੈ ਅਤੇ ਕਿਹਾ ਹੈ ਕਿ ਉਕਤ ਵਿਵਸਥਾ ਬਣਾ ਕੇ ਇਕ ਹਫ਼ਤੇ ਵਿਚ ਪਾਲਣਾ ਰਿਪੋਰਟ ਦਿਤੀ ਜਾਵੇ। ਬੈਂਚ ਨੇ ਕਿਹਾ ਹੈ ਕਿ ਅਜਿਹੇ ਮਾਮਲਿਆਂ ਨੂੰ ਮੁਢਲੇ ਪੱਧਰ ’ਤੇ ਸੁਲਝਾਇਆ ਜਾ ਸਕਦਾ ਹੈ ਅਤੇ ਅਦਾਲਤੀ ਦਖ਼ਲ ਦੀ ਲੋੜ ਹੀ ਨਹੀਂ ਹੈ ਪਰ ਕੋਈ ਵਿਵਸਥਾ ਨਾ ਹੋਣ ਕਾਰਨ ਪ੍ਰੇਮੀ ਜੋੜੇ ਸੁਰੱਖਿਆ ਦੀ ਮੰਗ ਲੈ ਕੇ ਹਾਈ ਕੋਰਟ ਪਹੁੰਚ ਕਰਦੇ ਹਨ ਅਤੇ ਅਜਿਹੀਆਂ ਪਟੀਸ਼ਨਾਂ ਦੀ ਹਾਈ ਕੋਰਟ ਵਿਚ ਭਰਮਾਰ ਰਹਿੰਦੀ ਹੈ ਅਤੇ ਜੇਕਰ ਇਹ ਮਾਮਲੇ ਹੇਠਲੇ ਪੱਧਰ ’ਤੇ ਹੀ ਨਿਪਟ ਜਾਣ ਤਾਂ ਸੁਰੱਖਿਆ ਦੀ ਮੰਗ ਕਰਦੀਆਂ ਅਜਿਹੀਆਂ ਪਟੀਸ਼ਨਾਂ ਕਾਰਨ, ਜਿਨ੍ਹਾਂ ਦਾ ਹੇਠਲੇ ਪੱਧਰ ’ਤੇ ਅਸਾਨੀ ਨਾਲ ਨਿਬੇੜਾ ਹੋ ਸਕਦਾ ਹੈ, ਹਾਈ ਕੋਰਟ ਦਾ ਸਮਾਂ ਬਚ ਜਾਵੇਗਾ।ਜਸਟਿਸ ਮੌਦਗਿਲ ਦੀ ਬੈਂਚ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਦੇ ਘੱਟ ਹੋਣ ਨਾਲ ਹਾਈ ਕੋਰਟ ਦਾ ਚਾਰ ਘੰਟਿਆਂ ਦਾ ਸਮਾਂ ਬਚ ਜਾਵੇਗਾ ਅਤੇ ਇਸੇ ਸਮੇਂ ਦਾ ਜ਼ਮਾਨਤਾਂ ਦੀ ਲੰਮਾ ਸਮੇਂ ਤੋਂ ਉਡੀਕ ਕਰ ਰਹੇ ਲੋਕਾਂ ਦੇ ਮਾਮਲੇ ਨਿਪਟਉਣ ਅਤੇ ਲੰਮੇ ਸਮੇਂ ਤੋਂ ਵਿਚਾਰ ਅਧੀਨ ਪਏ ਹੋਰ ਕੇਸ ਨਿਪਟਾਉਣ ਵਿਚ ਇਸਤੇਮਾਲ ਹੋ ਸਕੇਗਾ। ਬੈਂਚ ਨੇ ਕਿਹਾ ਕਿ ਸੁਰੱਖਿਆ ਦੀ ਮੰਗ ਲਈ ਹਾਈ ਕੋਰਟ ਤਕ ਪਹੁੰਚ ਗੰਭੀਰ ਮਾਮਲਿਆਂ ਵਿਚ ਹੀ ਹੋਣੀ ਚਾਹੀਦੀ ਹੈ।ਬੈਂਚ ਨੇ ਕਿਹਾ ਕਿ ਸੁਰੱਖਿਆ ਤੇ ਜਿਊਣ ਦੀ ਸੁਤੰਤਰਤਾ ਦੇ ਹੱਕ ਦੀ ਰਾਖੀ ਕਰਨਾ ਅਤੇ ਕਾਨੂੰਨ ਦੀ ਪਾਲਣਾ ਕਰਵਾਉਣਾ ਸੂਬਾ ਸਰਕਾਰਾਂ ਦਾ ਕੰਮ ਹੈ। ਬੈਂਚ ਨੇ ਲਗਭਗ 90 ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਉਕਤ ਫ਼ੈਸਲਾ ਦਿਤਾ ਅਤੇ ਪਾਲਣਾ ਕਰਨ ਲਈ 12 ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ਵਿਚ ਪੁਲਿਸ ਪ੍ਰਣਾਲੀ ਦੇ ਅੰਦਰ ਦੋ-ਪਧਰੀ ਸ਼ਿਕਾਇਤ ਨਿਵਾਰਣ ਅਤੇ ਅਪੀਲੀ ਵਿਧੀ ਦੀ ਸਥਾਪਨਾ ਸ਼ਾਮਲ ਹੈ ।
Punjab Bani 03 January,2025
ਟੋਲ ਮੰਗਣ ਤੇ ਕਾਰ ਸਵਾਰ ਨੌਜ਼ਵਾਨਾਂ ਕੀਤੀ ਟੋਲ ਮੁਲਾਜਮਾਂ ਦੀ ਕੁਟਮਾਰ
ਟੋਲ ਮੰਗਣ ਤੇ ਕਾਰ ਸਵਾਰ ਨੌਜ਼ਵਾਨਾਂ ਕੀਤੀ ਟੋਲ ਮੁਲਾਜਮਾਂ ਦੀ ਕੁਟਮਾਰ ਹਿਸਾਰ : ਹਰਿਆਣਾ ਦੇ ਹਿਸਾਰ ਦੇ ਬਾਡੋ ਪੱਟੀ ਟੋਲ ਪਲਾਜ਼ਾ ‘ਤੇ ਟੈਕਸ ਮੰਗਣ ਨੂੰ ਲੈ ਕੇ ਬਿਨਾਂ ਨੰਬਰੀ ਤਿੰਨ ਗੱਡੀਆਂ ਵਿਚ ਸਵਾਰ ਨੌਜਵਾਨਾਂ ਵਲੋਂ ਟੋਲ ਟੈਕਸ ਬੈਰੀਅਰ ਨੂੰ ਜਿਥੇ ਤੋੜ ਦਿੱਤਾ ਗਿਆ, ਉਥੇ ਟੋਲ ਮੁਲਾਜਮਾਂ ਦੀ ਕੁੱਟਮਾਰ ਵੀ ਕੀਤੀ ਗਈ। ਨੌਜਵਾਨਾਂ ਨੇ ਟੋਲ ਮੁਲਾਜਮਾਂ ਨੂੰ ਧਮਕੀਆਂ ਦਿੰਦਿਆਂ ਕਿਹਾ ਕਿ ਸਾਡੀਆਂ ਗੱਡੀਆਂ ਬਿਨਾਂ ਆਰ. ਸੀ. ਤੋਂ ਵੀ ਚੱਲ ਜਾਣਗੀਆਂ ਤੇ ਤੁਸੀਂ ਜੋ ਕਰਨਾ ਹੈ ਕਰ ਲਓ ਅਤੇ ਜੇਕਰ ਭਵਿੱਖ ਵਿੱਚ ਸਾਡੇ ਤੋਂ ਟੋਲ ਟੈਕਸ ਮੰਗਿਆ ਤਾਂ ਇਹ ਚੰਗਾ ਨਹੀਂ ਹੋਵੇਗਾ। ਇਸ ਤੋਂ ਬਾਅਦ ਨੌਜਵਾਨ ਬਿਨਾਂ ਟੋਲ ਦਿੱਤੇ ਕਾਰ ਭਜਾ ਕੇ ਲੈ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਕਰੀਬ 11:30 ਵਜੇ ਵਾਪਰੀ। ਬਰਵਾਲਾ ਪੁਲਸ ਨੇ ਟੋਲ ਪਲਾਜ਼ਾ ਦੇ ਜੀ. ਐਮ. ਵਾਮਨ ਰਾਠੌਰ ਦੀ ਸਿ਼ਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਜੀ. ਐਮ. ਟੋਲ ਪਲਾਜ਼ਾ ਰਾਠੌਰ ਨੇ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਜੁਗਲਾਨ ਦੇ ਰਹਿਣ ਵਾਲੇ ਹਨ।ਉਨ੍ਹਾਂ ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਕਿਹਾ ਕਿ ਉਨ੍ਹਾਂ ਦੀ ਕੰਪਨੀ ਨੂੰ ਆਈ. ਆਰ. ਬੀ. ਕੈਥਲ ਤੋਂ ਝੂੰਪਾ ਬਾਰਡਰ ਤੱਕ ਸੜਕ ਬਣਾਉਣ ਅਤੇ ਟੋਲ ਉਗਰਾਹੀ ਦਾ ਕੰਮ ਮਿਲਿਆ ਹੈ ਤੇ 29 ਦਸੰਬਰ ਦੀ ਰਾਤ ਨੂੰ ਪਿੰਡ ਜੁਗਲਾਨ ਦੇ ਕੁਝ ਲੋਕ ਤਿੰਨ ਗੱਡੀਆਂ ਵਿੱਚ ਟੋਲ ਪਲਾਜ਼ਾ ’ਤੇ ਡੰਡੇ ਲੈ ਕੇ ਆਏ ਅਤੇ ਟੋਲ ਮੁਲਾਜ਼ਮਾਂ ਨਾਲ ਮਾੜਾ ਵਤੀਰਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਜੀ. ਐਮ. ਨੇ ਦੱਸਿਆ ਕਿ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਰਾਤ ਕਰੀਬ 11:23 ਵਜੇ ਲੇਨ ਨੰਬਰ 3, 4 ਅਤੇ 5 ‘ਤੇ ਆਏ ਅਤੇ ਟੋਲ ਪਲਾਜ਼ਾ ‘ਤੇ ਆਵਾਜਾਈ ਰੋਕ ਦਿੱਤੀ। ਉਨ੍ਹਾਂ ਵਿੱਚ ਸਵਾਰ ਨੌਜਵਾਨਾਂ ਨੇ ਆਪਣੇ ਹੱਥਾਂ ਨਾਲ ਟੋਲ ਬੂਥ ਦਾ ਬੈਰੀਅਰ ਖੋਲ੍ਹ ਦਿੱਤਾ ਅਤੇ ਧਮਕਾਉਣ ਲੱਗੇ ਕਿ ਜੁਗਲਾਨ ਪਿੰਡ ਦੇ ਵਾਹਨਾਂ ਨੂੰ ਬਿਨਾਂ ਆਰਸੀ ਦਿਖਾਏ ਟੋਲ ਤੋਂ ਫ੍ਰੀ ਕੱਢਿਆ ਜਾਵੇ। ਨਾਲ ਹੀ ਕਿਹਾ ਕਿ ਜੇਕਰ ਭਵਿੱਖ ਵਿੱਚ ਅਜਿਹਾ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ। ਨੌਜਵਾਨਾਂ ਨੇ ਟੋਲ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਵੀ ਕੀਤਾ। ਇਸ ਤੋਂ ਬਾਅਦ ਨੌਜਵਾਨ ਧਮਕੀਆਂ ਦੇ ਕੇ ਉੱਥੋਂ ਚਲੇ ਗਏ। ਇਸ ਘਟਨਾ ਕਾਰਨ ਟੋਲ ਪਲਾਜ਼ਾ ਮੁਲਾਜ਼ਮਾਂ ਵਿੱਚ ਡਰ ਦਾ ਮਾਹੌਲ ਹੈ। ਇਹ ਘਟਨਾ ਕਾਨੂੰਨ ਵਿਵਸਥਾ ਨੂੰ ਵੀ ਚੁਣੌਤੀ ਦਿੰਦੀ ਹੈ ।
Punjab Bani 02 January,2025
ਨਵੇਂ ਸਾਲ 2025 ਦੀ ਪਹਿਲੀ ਸਵੇਰ ਸਿਲੰਡਰ ਹੋਇਆ ਸਸਤਾ
ਨਵੇਂ ਸਾਲ 2025 ਦੀ ਪਹਿਲੀ ਸਵੇਰ ਸਿਲੰਡਰ ਹੋਇਆ ਸਸਤਾ ਨਵੀਂ ਦਿੱਲੀ : ਨਵੇਂ ਸਾਲ ਦੀ ਪਹਿਲੀ ਸਵੇਰ ਤੋਂ ਹੀ ਐਲ. ਪੀ. ਜੀ. ਦਾ ਇਸਤੇਮਾਲ ਕਰਨ ਵਾਲੇ ਗਾਹਕਾਂ ਨੂੰ ਇਕ ਰਾਹਤ ਭਰੀ ਖਬਰ ਉਸ ਸਮੇਂ ਮਿਲੀ ਜਦੋਂ 1 ਜਨਵਰੀ 2025 ਤੋਂ ਹੀ ਸਿਲੰਡਰ 14.50 ਰੁਪਏ ਸਸਤਾ ਹੋ ਗਿਆ ਹੈ। ਸਿਲੰਡਰ ਦੇ ਰੇਟਾਂ ਵਿੱਚ ਇਹ ਕਟੌਤੀ ਦਿੱਲੀ ਤੋਂ ਪਟਨਾ ਜਾਂ ਪੂਰੇ ਦੇਸ਼ ਵਿੱਚ ਹੋਈ ਹੈ।(ਤਰਲ ਪੈਟਰੋਲੀਅਮ ਗੈਸ) ਸਿਲੰਡਰ ਅੱਜ ਤੋਂ 14 ਰੁਪਏ 50 ਪੈਸੇ ਸਸਤਾ ਹੋ ਗਿਆ ਹੈ । ਗੈਸ ਸਿਲੰਡਰ ਦੇ ਰੇਟ `ਚ ਇਹ ਰਾਹਤ ਸਿਰਫ 19 ਕਿਲੋ ਦੇ ਕਮਰਸ਼ੀਅਲ ਸਿਲੰਡਰ `ਚ ਹੀ ਮਿਲਦੀ ਹੈ। ਘਰੇਲੂ ਗੈਸ ਸਿਲੰਡਰ ਯਾਨੀ 14 ਕਿਲੋ ਦੇ ਐਲ. ਪੀ. ਜੀ. ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
Punjab Bani 01 January,2025
ਪੀ. ਪੀ. ਐੱਫ. ਤੇ ਐੱਨ. ਐੱਸ. ਸੀ. ਸਮੇਤ ਹੋਰ ਛੋਟੀਆਂ ਬੱਚਤਾਂ ਸਬੰਧੀ ਸਕੀਮਾਂ ’ਤੇ ਵਿਆਜ ਦਰਾਂ ’ਚ ਕੋਈ ਤਬਦੀਲੀ ਨਹੀਂ
ਪੀ. ਪੀ. ਐੱਫ. ਤੇ ਐੱਨ. ਐੱਸ. ਸੀ. ਸਮੇਤ ਹੋਰ ਛੋਟੀਆਂ ਬੱਚਤਾਂ ਸਬੰਧੀ ਸਕੀਮਾਂ ’ਤੇ ਵਿਆਜ ਦਰਾਂ ’ਚ ਕੋਈ ਤਬਦੀਲੀ ਨਹੀਂ ਨਵੀਂ ਦਿੱਲੀ : ਭਾਰਤ ਸਰਕਾਰ ਨੇ 1 ਜਨਵਰੀ 2025 ਤੋਂ ਸ਼ੁਰੂ ਹੋ ਰਹੇ ਨਵੇਂ ਸਾਲ ਦੀ ਪਹਿਲੀ ਤਿਮਾਹੀ ਲਈ ਪੀ. ਪੀ. ਐੱਫ. ਤੇ ਐੱਨ. ਐੱਸ. ਸੀ. ਸਮੇਤ ਹੋਰ ਛੋਟੀਆਂ ਬੱਚਤਾਂ ਸਬੰਧੀ ਸਕੀਮਾਂ ’ਤੇ ਵਿਆਜ ਦਰਾਂ ’ਚ ਕੋਈ ਤਬਦੀਲੀ ਨਹੀਂ ਕੀਤੀ ਹੈ । ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ,‘ਵਿੱਤੀ ਸਾਲ 2024-25 ਦੀ ਚੌਥੀ ਤਿਮਾਹੀ ਲਈ ਛੋਟੀਆਂ ਬੱਚਤਾਂ ਸਬੰਧੀ ਸਕੀਮਾਂ ’ਤੇ ਵਿਆਜ ਦਰਾਂ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਨੋਟੀਫਿਕੇਸ਼ਨ ਮੁਤਾਬਕ ਸੁਕੰਨਿਆ ਸਮਰਿਧੀ ਸਕੀਮ ਅਧੀਨ ਜਮ੍ਹਾਂ ਕਰਵਾਈ ਗਈ ਪੂੰਜੀ ’ਤੇ 8.2 ਫ਼ੀਸਦੀ ਵਿਆਜ ਲੱਗੇਗਾ ਜਦਕਿ ਤਿੰਨ ਸਾਲਾਂ ਲਈ ਜਮ੍ਹਾਂ ਪੂੰਜੀ ’ਤੇ 7.1 ਫ਼ੀਸਦੀ ਵਿਆਜ ਰਹੇਗਾ। ਪ੍ਰਾਵੀਡੈਂਟ ਫੰਡ ਅਤੇ ਡਾਕ ਘਰ ਬਚਤ ਸਕੀਮਾਂ ਲਈ ਵਿਆਜ ਦਰਾਂ ਕ੍ਰਮਵਾਰ 71.1 ਫ਼ੀਸਦੀ ਤੇ 4 ਫ਼ੀਸਦੀ ਰਹੀਆਂ ਹਨ ।
Punjab Bani 01 January,2025
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਵੱਖ ਵੱਖ ਮੁੱਦਿਆਂ `ਤੇ ਕੀਤਾ ਵਿਚਾਰ ਵਟਾਂਦਰਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਵੱਖ ਵੱਖ ਮੁੱਦਿਆਂ `ਤੇ ਕੀਤਾ ਵਿਚਾਰ ਵਟਾਂਦਰਾ ਚੰਡੀਗੜ੍ਹ : ਹਰਿਆਣਾ ਦੇ ਨਾਇਬ ਸਿੰਘ ਸੈਣੀ ਵੱਲੋਂ ਅੱਜ ਹਰਿਆਣਾ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ `ਚ ਸੈਣੀ ਵੱਲੋਂ ਕਿਸਾਨਾਂ ਨਾਲ ਕਈ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਸੰਬੰਧੀ ਹਰਿਆਣਾ ਦੇ ਨਾਇਬ ਸਿੰਘ ਸੈਣੀ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਉਹ ਮੈਂ ਇੱਕ ਕਿਸਾਨ ਪਰਿਵਾਰ ਤੋਂ ਹਾਂ ਅਤੇ ਖੁਦ ਖੇਤਾਂ ਵਿੱਚ ਵਾਹੀ ਕੀਤੀ ਹੈ, ਮੈਂ ਹਰ ਕਦਮ `ਤੇ ਕਿਸਾਨ ਭਰਾਵਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਦਾ ਹਾਂ ਅਤੇ ਉਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕਰਦਾ ਹਾਂ।ਅੱਜ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕਿਸਾਨ ਹਿੱਤਾਂ ਦੇ ਕਈ ਮੁੱਦਿਆਂ `ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਖੇਤੀ ਦੇ ਵਿਕਾਸ ਅਤੇ ਕਿਸਾਨ ਖੁਸ਼ਹਾਲ ਹੋਣ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਚਰਚਾ `ਚ ਕਈ ਸੁਝਾਅ ਵੀ ਆਏ, ਜਿਨ੍ਹਾਂ `ਤੇ ਅਸੀਂ ਕੰਮ ਕਰਾਂਗੇ।ਕਿਸਾਨ ਲਗਾਤਾਰ ਵਧਣਾ ਚਾਹੀਦਾ ਹੈ, ਸਾਡਾ ਦੇਸ਼ ਵਧਣਾ ਚਾਹੀਦਾ ਹੈ ਅਤੇ ਭਾਰਤ ਵਿਕਸਤ ਹੋਣਾ ਚਾਹੀਦਾ ਹੈ; ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਾਡੀ ਨਿਰਵਿਘਨ ਸਰਕਾਰ ਦਾ ਸੰਕਲਪ ਹੈ ।
Punjab Bani 31 December,2024
ਮੁਸਲਿਮ ਧਰਮ ਵਿਚ ਨਵਾਂ ਸਾਲ ਮਨਾਉਣਾ ਅਤੇ ਇਸ ਦੀ ਮੁਬਾਰਕਬਾਅਦ ਨੂੰ ਗ਼ੈਰ-ਇਸਲਾਮਿਕ ਕਰਾਰ : ਬਰੇਲਵੀ ਮਸਲਕ ਦੇ ਚਸ਼ਮ-ਏ-ਦਾਰੁਲ ਇਫ਼ਤਾ
ਮੁਸਲਿਮ ਧਰਮ ਵਿਚ ਨਵਾਂ ਸਾਲ ਮਨਾਉਣਾ ਅਤੇ ਇਸ ਦੀ ਮੁਬਾਰਕਬਾਅਦ ਨੂੰ ਗ਼ੈਰ-ਇਸਲਾਮਿਕ ਕਰਾਰ : ਬਰੇਲਵੀ ਮਸਲਕ ਦੇ ਚਸ਼ਮ-ਏ-ਦਾਰੁਲ ਇਫ਼ਤਾ ਨਵੀਂ ਦਿੱਲੀ : ਹਾਲ ਹੀ ਵਿਚ ਆ ਰਹੇ ਸਾਲ 2025 ਨੂੰ ਨਵੇਂ ਸਾਲ ਦੇ ਤੌਰ ਤੇ ਮਨਾਉਣ ਸਬੰਧੀ ਬਰੇਲਵੀ ਮਸਲਕ ਦੇ ਚਸ਼ਮ-ਏ-ਦਾਰੁਲ ਇਫ਼ਤਾ ਨੇ ਇਕ ਫ਼ਤਵਾ ਜਾਰੀ ਕਰਕੇ ਇਸਨੂੰ ਮਨਾਉਣ ਅਤੇ ਇਸ ਦੀ ਮੁਬਾਰਕਬਾਅਦ ਨੂੰ ਗ਼ੈਰ-ਇਸਲਾਮਿਕ ਕਰਾਰ ਦਿਤਾ ਹੈ ਅਤੇ ਮੁਸਲਮਾਨਾਂ ਨੂੰ ਇਸ ਤੋਂ ਦੂਰ ਰਹਿਣ ਦੀ ਹਦਾਇਤ ਕੀਤੀ ਹੈ । ਦਾਰੁਲ ਇਫ਼ਤਾ ਦੇ ਮੁੱਖ ਮੁਫ਼ਤੀ ਅਤੇ ਆਲ ਇੰਡੀਆ ਮੁਸਲਿਮ ਜਮਾਤ ਦੇ ਰਾਸ਼ਟਰੀ ਪ੍ਰਧਾਨ ਮੌਲਾਨਾ ਸ਼ਹਾਬੂਦੀਨ ਰਜ਼ਵੀ ਨੇ ਐਤਵਾਰ ਨੂੰ ਜਾਰੀ ਕੀਤੇ ਗਏ ਫ਼ਤਵੇ ’ਚ ਕਿਹਾ ਹੈ ਕਿ ਨਵੇਂ ਸਾਲ ਦਾ ਜਸ਼ਨ ਮਨਾਉਣਾ, ਇਸ ਮੌਕੇ ’ਤੇ ਸ਼ੁਭਕਾਮਨਾਵਾਂ ਦੇਣਾ ਅਤੇ ਪਾਰਟੀਆਂ ਦਾ ਆਯੋਜਨ ਕਰਨਾ ਇਸਲਾਮੀ ਨਜ਼ਰੀਏ ਤੋਂ ਨਾਜਾਇਜ਼ ਹੈ। ਫ਼ਤਵੇ ਵਿਚ ਕਿਹਾ ਗਿਆ ਹੈ ਕਿ ਜਨਵਰੀ ਤੋਂ ਸ਼ੁਰੂ ਹੋਣ ਵਾਲਾ ਨਵਾਂ ਸਾਲ ਈਸਾਈਆਂ ਦਾ ਨਵਾਂ ਸਾਲ ਹੈ ਅਤੇ ਇਹ ਈਸਾਈਆਂ ਦਾ ਧਾਰਮਕ ਸਮਾਗਮ ਹੈ, ਇਸ ਲਈ ਮੁਸਲਮਾਨਾਂ ਲਈ ਨਵਾਂ ਸਾਲ ਮਨਾਉਣ ਦੀ ਇਜਾਜ਼ਤ ਨਹੀਂ ਹੈ । ਇਸ ਵਿਚ ਕਿਹਾ ਗਿਆ ਹੈ ਕਿ ਇਸਲਾਮ ਅਜਿਹੇ ਪ੍ਰੋਗਰਾਮਾਂ ਦੀ ਸਖ਼ਤੀ ਨਾਲ ਮਨਾਹੀ ਕਰਦਾ ਹੈ।ਫ਼ਤਵੇ ’ਚ ਮੁਸਲਮਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਦੂਜੇ ਧਰਮਾਂ ਨੂੰ ਮੰਨਣ ਵਾਲੇ ਲੋਕਾਂ ਦੇ ਧਾਰਮਕ ਤਿਉਹਾਰਾਂ ’ਚ ਸ਼ਾਮਲ ਹੋਣ ਜਾਂ ਉਨ੍ਹਾਂ ਦਾ ਖੁਦ ਆਯੋਜਨ ਕਰਨ ਤੋਂ ਬਚਣ ਤੇ ਦੂਜੇ ਮੁਸਲਮਾਨਾਂ ਨੂੰ ਵੀ ਰੋਕਣ। ਫ਼ਤਵਾ ਮੁਫ਼ਤੀ ਦੁਆਰਾ ਧਾਰਮਕ ਮੁੱਦੇ ’ਤੇ ਪੁੱਛੇ ਗਏ ਸਵਾਲ ਦੇ ਜਵਾਬ ਦਾ ਦਸਤਾਵੇਜ਼ ਹੈ ।
Punjab Bani 30 December,2024
23 ਦਸੰਬਰ 1995 ਅਤੇ 26 ਜਨਵਰੀ 2001 ਦੀ ਦੁਰਘਟਨਾਂ ਤੋਂ ਸਕੂਲ ਸਬਕ ਲੈਣ
23 ਦਸੰਬਰ 1995 ਅਤੇ 26 ਜਨਵਰੀ 2001 ਦੀ ਦੁਰਘਟਨਾਂ ਤੋਂ ਸਕੂਲ ਸਬਕ ਲੈਣ ਪਟਿਆਲਾ : 23 ਦਸੰਬਰ 1995 ਨੂੰ ਡਬਵਾਲੀ ਦੇ ਨਾਮੀਂ ਡੀ ਏ ਵੀ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ, ਜਦੋਂ ਬੱਚੇ ਸਟੇਟ ਤੇ ਗੀਤ, ਸੰਗੀਤ ਅਤੇ ਦੂਜੇ ਮਨੋਰੰਜਨ ਪ੍ਰੋਗਰਾਮਾਂ ਦੇ ਪ੍ਰਦਰਸ਼ਨ ਕਰਨ ਲਈ ਯਤਨਸ਼ੀਲ ਸਨ, ਅਧਿਆਪਕਾਂ ਅਤੇ ਮਹਿਮਾਨਾਂ ਵਲੋਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਜਾ ਰਹੀ ਸੀ ਤਾਂ ਅਚਾਨਕ ਪੰਡਾਲ਼ ਵਿਚ ਧੂੰਆਂ ਹੀ ਧੂੰਆਂ ਫੈਲ ਗਿਆ । ਸਾਹ ਲੈਣਾ ਮੁਸ਼ਕਿਲ ਹੋ ਗਿਆ, ਹਫੜਾ ਦਫੜੀ ਮੱਚ ਗਈ, ਵਿਦਿਆਰਥੀ, ਅਧਿਆਪਕ ਅਤੇ ਮਹਿਮਾਨ ਆਪਣੀਆਂ ਜਾਨਾਂ ਬਚਾਉਣ ਲਈ ਇੱਧਰ ਉਧਰ ਭੱਜਣ ਲੱਗੇ । ਕਿਸੇ ਸਿਆਣੇ ਇਨਸਾਨ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜ਼ਿਲਾ ਪ੍ਰਸ਼ਾਸਨ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਘਟਨਾ ਵਾਲੀ ਥਾਂ ਤੇ ਪਹੁੰਚਣ ਲੱਗੀਆਂ । ਕੁਦਰਤੀ ਜਾਂ ਮਨੁੱਖੀ ਆਫਤਾਵਾਂ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਬਚਾਉਣ ਵਿਚ ਡਾਕਟਰ ,ਨਰਸਾਂ, ਫਾਇਰ ਬ੍ਰਿਗੇਡ ਕਰਮਚਾਰੀ ਹੀ ਮਦਦਗਾਰ ਸਾਬਤ ਹੁੰਦੇ ਹਨ ਪਰ ਪ੍ਰਸ਼ਾਸਨ, ਪੁਲਿਸ ਅਤੇ ਦੂਜੇ ਅਧਿਕਾਰੀਆਂ ਵਲੋਂ ਤਾਂ ਮਦਦ ਲਈ ਹੋਰ ਮਾਹਿਰਾਂ, ਐਂਬੁਲੈਂਸਾਂ, ਫਾਇਰ ਬ੍ਰਿਗੇਡ ਦੀਆਂ ਗਡੀਆਂ ਨੂੰ ਬੁਲਾਉਣ ਲਈ ਯਤਨ ਕੀਤੇ ਜਾਂਦੇ ਹਨ, ਪੀੜਤਾਂ ਨੂੰ ਹਸਪਤਾਲਾਂ ਵਿਖੇ ਪਹੁੰਚਾਉਣ ਲਈ ਸਬੰਧਤ ਰਸਤਿਆਂ ਨੂੰ ਖਾਲੀ ਕਰਵਾਇਆ ਜਾਂਦਾ ਹੈ, ਚੋਰੀਆ ਕਰਨ ਵਾਲਿਆਂ ਨੂੰ ਕੰਟਰੋਲ ਕੀਤਾ ਜਾਂਦਾ ਹੈ, ਕਿਉਂਕਿ ਜ਼ਿਲਾ ਪ੍ਰਸ਼ਾਸਨ, ਪੁਲਿਸ, ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੇਡਿਟਜ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਫਾਇਰ ਸੇਫਟੀ ਅਤੇ ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ ਕਰਨ ਦੀਆਂ ਟ੍ਰੇਨਿੰਗਾਂ ਕਰਵਾਈਆਂ ਹੀ ਨਹੀਂ ਜਾਂਦੀਆਂ । ਪੰਜਾਬ ਵਿੱਚ ਐਨ ਡੀ ਆਰ ਐਫ ਦੀਆਂ ਟੀਮਾਂ, ਆਫਤਾਵਾਂ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਪ੍ਰਸੰਸਾਯੋਗ ਉਪਰਾਲੇ ਕਰਦੀਆਂ ਹਨ ਪਰ ਸੂਚਨਾ ਮਿਲਣ ਮਗਰੋਂ,ਐਨ ਡੀ ਆਰ ਐਫ਼ ਟੀਮਾਂ, ਬਠਿੰਡਾ ਤੋਂ ਕਾਫ਼ੀ ਦੇਰ ਬਾਅਦ ਘਟਨਾ ਵਾਲੀ ਥਾਵਾਂ ਤੇ ਪਹੁੰਚਕੇ ਮਦਦ ਸ਼ੁਰੂ ਕਰਦੀਆਂ ਹਨ। ਜੇਕਰ ਸਕੂਲ ਵਲੋਂ ਆਪਣੀ ਨੇਤਿਕ ਅਤੇ ਇਨਸਾਨੀਅਤ ਜ਼ੁਮੇਵਾਰੀ ਸਮਝਦੇ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਦੂਸਰੇ ਸਟਾਫ਼ ਮੈਂਬਰਾਂ ਨੂੰ ਸਾਲ ਵਿੱਚ ਦੋ ਤਿੰਨ ਵਾਰ ( ਕੇਵਲ ਦੋ ਤਿੰਨ ਦਿਨ ਪ੍ਰਤੀ ਸਾਲ) ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਫਸਟ ਏਡ, ਸੀ ਪੀ ਆਰ, ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਦੀ ਟ੍ਰੇਨਿੰਗ ਅਭਿਆਸ ਅਤੇ ਮੌਕ ਡਰਿੱਲਾਂ ਕਰਵਾਈਆਂ ਜਾਣ ਤਾਂ ਆਉਂਣ ਵਾਲੀਆਂ ਕੁਦਰਤੀ ਅਤੇ ਮਨੁੱਖੀ ਆਫਤਾਵਾਂ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ, ਆਵਾਜਾਈ ਹਾਦਸਿਆਂ ਸਮੇਂ, ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ, ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੇਡਿਟਾਂ ਵਲੋਂ ਤੁਰੰਤ ਕੁਝ ਮਿੰਟਾਂ ਵਿੱਚ ਹੀ ਜ਼ਿੰਦਗੀਆਂ ਬਚਾਉਣ ਲਈ ਠੀਕ ਯਤਨ ਸ਼ੁਰੂ ਕੀਤੇ ਜਾ ਸਕਦੇ ਹਨ, ਜਦਕਿ ਸੂਚਨਾ ਮਿਲਣ ਮਗਰੋਂ ਜ਼ਿਲਾ ਪ੍ਰਸ਼ਾਸਨ, ਪੁਲਿਸ, ਐਂਬੂਲੈਂਸਾਂ,ਫਾਇਰ ਬ੍ਰਿਗੇਡ ਟੀਮਾਂ ਤਾਂ 20/30 ਮਿੰਟਾਂ ਅਤੇ ਪਿੰਡਾਂ ਕਸਬਿਆਂ ਵਿੱਚ 50/60 ਮਿੰਟਾਂ ਬਾਅਦ ਪਹੁੰਚਦੀਆਂ ਹਨ। ਡਬਵਾਲੀ ਸਕੂਲ ਦੇ ਵਿਦਿਆਰਥੀਆਂ ਅਧਿਆਪਕਾਂ ਵਲੋਂ ਜੇਕਰ ਰੁਮਾਲ ਗਿੱਲੇ ਕਰਕੇ, ਆਪਣੇ ਨੱਕ ਮੂੰਹ ਤੇ ਬੰਨਕੇ, ਜ਼ਮੀਨ ਤੇ ਲੇਟ ਜਾਂਦੇ ਤਾਂ ਸਾਰੇ ਹੀ ਬਚ ਸਕਦੇ ਸਨ ਕਿਉਂਕਿ ਧੂੰਆ ਹਮੇਸ਼ਾ ਅਸਮਾਨ ਵੱਲ ਜਾਂਦਾ ਹੈ, ਇਸੇ ਤਰ੍ਹਾਂ ਆਰਮੀ ਅਤੇ ਮਦਦ ਕਰਨ ਵਾਲੇ ਜਵਾਨਾਂ ਨੂੰ ਜੰਗਾਂ, ਅੱਗਾਂ ਧੂੰਏਂ ਗੈਸਾਂ ਲੀਕ ਦੌਰਾਨ, ਜ਼ਮੀਨ ਤੇ ਲੇਟ ਕੇ, ਨੱਕ ਮੂੰਹ ਤੇ ਮਾਸਕ ਜਾਂ ਕਪੜਾ ਬੰਨਕੇ ਅੱਗੇ ਵਧਣ ਲਈ ਨਿਰੰਤਰ ਟ੍ਰੇਨਿੰਗ ਦਿੱਤੀ ਜਾਂਦੀ ਹੈ । ਇਸੇ ਤਰ੍ਹਾਂ 26 ਜਨਵਰੀ, 2001 ਨੂੰ ਗੁਜਰਾਤ ਗਾਂਧੀਨਗਰ ਵਿਖੇ ਭਿਆਨਕ ਭੁਚਾਲ ਆਇਆ ਸੀ ਜਦੋਂ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀ, ਸਕੂਲਾਂ ਵਿਖੇ ਇੱਕਠੇ ਹੋ ਕੇ, ਦੇਸ਼ ਪਿਆਰ ਦੇ ਗੀਤ ਸੰਗੀਤ ਪ੍ਰੇਡ ਆਦਿ ਕਰਨ ਲਈ ਘਰੋਂ ਤਿਆਰ ਹੋਕੇ ਆਏ ਸਨ ਪਰ ਭੁਚਾਲ ਕਾਰਨ, ਕਰੀਬ 20,000 ਮੋਤਾਂ ਹੋਈਆਂ ਸਨ । ਅੱਜ ਜ਼ਰੂਰਤ ਹੈ ਕਿ ਜਦੋਂ ਹਰ ਘਰ ਇਮਾਰਤ, ਗੱਡੀਆਂ ਵਿਉਪਾਰਕ ਅਦਾਰਿਆਂ, ਦੁਕਾਨਾਂ ਹੋਟਲਾਂ ਢਾਬਿਆਂ ਫੈਕਟਰੀਆਂ ਵਿਖੇ ਗੈਸਾਂ ਬਿਜਲੀ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਹਰ ਵੇਲੇ ਬਿਨਾਂ ਟ੍ਰੇਨਿੰਗ ਦੇ ਕੀਤੀਆਂ ਜਾ ਰਹੀਆਂ ਹਨ ਪਰ ਵਿਦਿਆਰਥੀਆਂ ਅਧਿਆਪਕਾਂ ਕਰਮਚਾਰੀਆਂ ਨਾਗਰਿਕਾਂ ਨੋਕਰਾਂ ਨੂੰ ਇਨ੍ਹਾਂ ਦੀ ਠੀਕ ਵਰਤੋਂ ਬਾਰੇ ਟ੍ਰੇਨਿੰਗ ਅਭਿਆਸ ਨਹੀਂ ਕਰਵਾਏ ਜਾਂਦੇ ਅਤੇ ਹਾਦਸਿਆਂ ਘਟਨਾਵਾਂ ਕਾਰਨ, ਵੱਧ ਮੌਤਾਂ ਹੋ ਰਹੀਆਂ ਹਨ । ਅਨੇਕਾਂ ਦੇਸ਼ਾਂ ਵਿਚ ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਫਾਇਰ ਸੇਫਟੀ ਰੈਸਕਿਯੂ ਟਰਾਂਸਪੋਰਟ ਕਰਨ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ ਤਾਂ ਜ਼ੋ ਬਾਲਗ ਹੋਣ ਤੱਕ ਉਹ ਆਪਣੇ ਬਚਾਅ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਮਦਦਗਾਰ ਫ਼ਰਿਸ਼ਤੇ ਬਣ ਜਾਣ । ਕੁਦਰਤੀ ਅਤੇ ਮਨੁੱਖੀ ਆਫਤਾਵਾਂ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਹਰੇਕ ਵਿਦਿਆਰਥੀ, ਅਧਿਆਪਕ ਕਰਮਚਾਰੀਆਂ ਘਰੇਲੂ ਇਸਤਰੀਆਂ ਨੋਕਰਾਂ ਅਤੇ ਉਨ੍ਹਾਂ ਰਾਹੀਂ ਮਾਪਿਆਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਕਰਨ, ਐਮਰਜੈਂਸੀ ਦੌਰਾਨ ਫੋਨ ਕਰਕੇ, ਪ੍ਰਸ਼ਾਸਨ, ਪੁਲਿਸ, ਐਂਬੂਲੈਂਸਾਂ, ਫਾਇਰ ਬ੍ਰਿਗੇਡ ਨੂੰ ਬੁਲਾਉਣ ਦੀ ਟ੍ਰੇਨਿੰਗ, ਟ੍ਰੇਨਿੰਗ ਮਗਰੋਂ ਅਭਿਆਸ ਅਤੇ ਮੌਕ ਡਰਿੱਲਾਂ ਕਰਵਾਈਆਂ ਜਾਣ । ਸੁਪਰੀਮ ਕੋਰਟ ਵਲੋਂ 2012 ਵਿਚ ਸੇਫ ਸਕੂਲ ਵਾਹਨ ਸਕੀਮ ਤਹਿਤ ਵਿਦਿਆਰਥੀਆਂ ਨੂੰ ਸਾਲ ਵਿੱਚ ਦੋ ਵਾਰ ਆਵਾਜਾਈ ਨਿਯਮਾਂ ਕਾਨੂੰਨਾਂ , ਫਸਟ ਏਡ ਸੀ ਪੀ ਆਰ ਅਤੇ ਫਾਇਰ ਸੇਫਟੀ ਦੀ ਟ੍ਰੇਨਿੰਗ ਕਰਵਾਉਣ ਅਤੇ ਸਾਲ ਵਿੱਚ ਇੱਕ ਦੋ ਵਾਰ ਮੌਕ ਡਰਿੱਲਾਂ ਕਰਵਾਉਣ ਦੇ ਹੁਕਮ ਦਿੱਤੇ ਸਨ । ਸਿਖਿਆ ਦੇ ਅਧਿਕਾਰ ਐਕਟ ਤਹਿਤ, 2009 ਤੋਂ ਵਿਦਿਆਰਥੀਆਂ ਦੀ ਸੁਰੱਖਿਆ ਬਚਾਉ ਮਦਦ ਸਿਹਤ ਤੰਦਰੁਸਤੀ ਅਰੋਗਤਾ ਲਈ ਸਿਖਿਆ ਸੰਸਥਾਵਾਂ ਅਤੇ ਸਬੰਧਤ ਅਧਿਕਾਰੀਆਂ ਦੀ ਜੁਮੇਵਾਰੀ ਲਗਾਈਆਂ ਗਈਆਂ ਹਨ ਕਿ ਵਿਦਿਆਰਥੀਆਂ ਦੀ ਸੁਰੱਖਿਆ ਬਚਾਉ ਮਦਦ ਲਈ ਪਹਿਲ ਦੇ ਆਧਾਰ ਤੇ ਯਤਨ ਕੀਤੇ ਜਾਣ । ਪਰ ਸਿਖਿਆ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਕਲਚਰਲ ਪ੍ਰੋਗਰਾਮਾਂ ਦੀ ਟ੍ਰੇਨਿੰਗ ਅਤੇ ਅਭਿਆਸ ਤਾਂ ਲਗਾਤਾਰ ਕਰਵਾਏ ਜਾਂਦੇ ਹਨ, ਹਰ ਪ੍ਰੋਗਰਾਮ ਅਤੇ ਸਮਾਗਮਾਂ ਦੌਰਾਨ ਵਿਦਿਆਰਥੀਆਂ ਨੂੰ 20/30 ਦਿਨ, ਡਾਂਸ, ਗੀਤ ਗਾਉਣ, ਨਾਟਕ ਕਰਨ ਅਤੇ ਸਭਿਆਚਾਰਕ ਪ੍ਰੋਗਰਾਮਾਂ ਲਈ, ਵਿਸ਼ਾ ਮਾਹਿਰਾਂ ਰਾਹੀਂ ਟ੍ਰੇਨਿੰਗ ਅਤੇ ਰਹਿਰਸਲਾ ਕਰਵਾਈਆਂ ਜਾਂਦੀਆਂ ਸਨ ਪਰ ਸਮਾਗਮਾਂ ਦੌਰਾਨ, ਸਟੇਜਾਂ ਤੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਪ੍ਰਦਰਸ਼ਨਾਂ ਲਈ 10/15 ਮਿੰਟ ਵੀ ਨਹੀਂ ਦਿੱਤੇ ਜਾਂਦੇ। ਐਨ ਸੀ ਸੀ ਕੇਡਿਟਾਂ ਨੂੰ ਕੇਵਲ ਗਾਰਡ ਆਫ ਆਨਰ ਲਈ ਵਰਤਿਆ ਜਾਂਦਾ ਹੈ । ਐਨ ਐਸ ਐਸ ਵੰਲਟੀਅਰਾਂ ਨੂੰ ਸਾਫ਼ ਸਫ਼ਾਈ ਸਵੱਛਤਾ ਸੁੰਦਰਤਾ ਲਈ ਵਰਤਿਆ ਜਾਂਦਾ ਹੈ, ਜਦਕਿ ਗੀਤਾਂ, ਡਾਂਸ, ਨਾਟਕਾਂ, ਸਭਿਆਚਾਰਕ ਪ੍ਰੋਗਰਾਮਾਂ ਰਾਹੀਂ ਮਨੋਰੰਜਨ ਤੇ ਟਾਇਮ ਪਾਸ ਤਾਂ ਹੋ ਸਕਦੇ ਹਨ ਪਰ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਤਾਂ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਅਤੇ ਮੌਕ ਡਰਿੱਲਾਂ ਹੀ ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ, ਕਰਮਚਾਰੀਆਂ ਨੂੰ ਮਦਦਗਾਰ ਫ਼ਰਿਸ਼ਤੇ ਬਣਾਉਣ ਲਈ ਸਹਾਇਕ ਸਿੱਧ ਹੋ ਸਕਦੇ ਹਨ । ਭਾਰਤ ਅਤੇ ਪੰਜਾਬ ਸਰਕਾਰਾਂ ਵਲੋਂ ਵਿਦਿਆਰਥੀਆਂ ਨੂੰ ਵਧੀਆ ਸਿਖਿਆ ਦੇਣ ਲਈ ਤਰ੍ਹਾਂ ਤਰ੍ਹਾਂ ਦੇ ਸਕੂਲ ਬਣਾਏ ਜਾ ਰਹੇ ਹਨ, ਦਿਵਾਰਾਂ ਤੇ ਸੁੰਦਰ ਫੁੱਲ ਚਿੱਤਰ ਅਤੇ ਫੋਟੋਆਂ ਲਗਾਈਆਂ ਜਾਂਦੀਆਂ ਹਨ, ਸੰਗੀਤ ਅਧਿਆਪਕ ਅਤੇ ਸੰਗੀਤ ਸਾਮਾਨ ਵੀ ਠੀਕ ਹਾਲਤਾਂ ਵਿੱਚ ਰੱਖੇ ਜਾਂਦੇ ਹਨ । ਪਰ ਐਮਰਜੈਂਸੀ ਦੌਰਾਨ, ਵਿਦਿਆਰਥੀਆਂ ਅਧਿਆਪਕਾਂ ਨੂੰ ਮਰਨ ਅਪਾਹਜ ਹੋਣ ਤੇ ਪ੍ਰਾਪਰਟੀਆਂ ਦੀ ਸੁਰੱਖਿਆ ਲਈ, ਸਾਲ ਵਿੱਚ ਕੇਵਲ ਦੋ ਦਿਨ ਵੀ ਟ੍ਰੇਨਿੰਗ ਵਿਸ਼ਾ ਮਾਹਿਰਾਂ ਰਾਹੀਂ ਬੱਚਿਆਂ ਨੂੰ ਸਿਖਾਉਣ ਲਈ ਨਹੀਂ ਦਿੱਤੇ ਜਾਂਦੇ । ਜਦਕਿ ਵੱਧ ਸਿਖਿਆ ਸੰਸਥਾਵਾਂ ਵਿਖੇ ਅੱਗਾਂ ਬੁਝਾਉਣ ਵਾਲੇ ਸਿਲੰਡਰ ਤਾਂ ਲਗਾਏ ਗਏ ਹਨ ਪਰ ਅੱਗਾਂ ਦੀਆਂ ਕਿਸਮਾਂ ਅੱਗਾਂ ਬੁਝਾਉਣ ਵਾਲੇ ਸਿਲੰਡਰਾਂ ਦੀ ਕਿਸਮਾਂ ਅਤੇ ਵਰਤੋਂ ਰੈਸਕਿਯੂ ਟਰਾਂਸਪੋਰਟ ਬਣਾਉਟੀ ਸਾਹ ਕਿਰਿਆ ਸੀ ਪੀ ਆਰ ਦੀ ਟ੍ਰੇਨਿੰਗ ਕਦੇ ਵੀ ਨਹੀਂ ਕਰਵਾਈਆ ਜਾਂਦੀਆਂ। ਕਿਉਂਕਿ ਸਿਖਿਆ ਸੰਸਥਾਵਾਂ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਨੂੰ ਸਮਝ ਹੈ ਕਿ ਉਨ੍ਹਾਂ ਦੀ ਇਮਾਰਤਾਂ ਅਤੇ ਉਨ੍ਹਾਂ ਦੇ ਅਧਿਆਪਕਾਂ ਵਿਦਿਆਰਥੀਆਂ ਦੇ ਘਰਾਂ ਮੁਹੱਲਿਆਂ ਗੱਡੀਆਂ ਵਿੱਚ ਕਦੇ ਵੀ ਅੱਗਾਂ ਨਹੀਂ ਲਗ ਸਕਦੀਆਂ, ਕੁਦਰਤੀ ਜਾਂ ਮਨੁੱਖੀ ਆਫਤਾਵਾਂ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁੰਚਾਉਣਗੀਆ। ਜਦਕਿ ਦੁਨੀਆਂ ਦੇ ਸਾਰੇ ਦੇਸ਼ਾਂ ਵਿਚੋ ਭਾਰਤ ਵਿੱਚ ਹਾਦਸਿਆਂ ਘਟਨਾਵਾਂ ਅਤੇ ਆਫਤਾਵਾਂ ਕਾਰਨ ਸੱਭ ਤੋਂ ਵੱਧ ਮੌਤਾਂ ਅਤੇ ਅਪਾਹਜਤਾ ਵਾਂ ਹੋ ਰਹੀਆਂ ਹਨ । ਕਾਕਾ ਰਾਮ ਵਰਮਾ ਪਟਿਆਲਾ, ਚੀਫ ਟ੍ਰੇਨਰ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਪਟਿਆਲਾ 9878611620
Punjab Bani 28 December,2024
ਹਰਿਆਣਾ ਸਰਕਾਰ ਨੇ 1 ਜਨਵਰੀ ਤੋਂ ਸਕੂਲਾਂ ਵਿਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਹਰਿਆਣਾ ਸਰਕਾਰ ਨੇ 1 ਜਨਵਰੀ ਤੋਂ ਸਕੂਲਾਂ ਵਿਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ : ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਹਰਿਆਣਾ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 1 ਤੋਂ 15 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ । ਇਸ ਉਪਰੰਤ 16 ਜਨਵਰੀ ਤੋਂ ਸਾਰੇ ਸਕੂਲ ਖੁੱਲ੍ਹ ਜਾਣਗੇ । ਇਹ ਛੁੱਟੀਆਂ ਸਰਦੀ ਦੇ ਮੌਸਮ ਕਾਰਣ ਕੀਤੀਆਂ ਗਈਆਂ ਹਨ । 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਸੀ. ਬੀ. ਐਸ. ਈ. ਤੇ ਆਈ. ਸੀ. ਐਸ. ਈ. ਬੋਰਡ ਪ੍ਰੀਖਿਆਵਾਂ ਦੇ ਪ੍ਰੈਕਟਿਲ ਲਈ ਸਕੂਲ ਆਉਣਾ ਪਵੇਗਾ । ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਇਕ ਟਵੀਟ ਵਿਚ ਸਕੂਲਾਂ ਵਿਚ ਛੁੱਟੀਆਂ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ ।
Punjab Bani 28 December,2024
ਪੰਚਕੂਲਾ ਦੇ ਪਾਉਂਟਾ ਪਿੰਡ ਦੇ ਜੰਗਲਾਂ ਵਿਚੋਂ ਨਵਜੰਮੀ ਬੱਚੀ ਦੀ ਲਾਸ਼ ਮਿਲਣ ਤੇ ਲਾਸ਼ ਦੇਖ ਕੇ ਔਰਤਾਂ ਦਿੱਤੀ ਤੁਰੰਤ ਪਿੰਡ ਵਾਸੀਆਂ ਨੂੰ ਸੂਚਨਾ
ਪੰਚਕੂਲਾ ਦੇ ਪਾਉਂਟਾ ਪਿੰਡ ਦੇ ਜੰਗਲਾਂ ਵਿਚੋਂ ਨਵਜੰਮੀ ਬੱਚੀ ਦੀ ਲਾਸ਼ ਮਿਲਣ ਤੇ ਲਾਸ਼ ਦੇਖ ਕੇ ਔਰਤਾਂ ਦਿੱਤੀ ਤੁਰੰਤ ਪਿੰਡ ਵਾਸੀਆਂ ਨੂੰ ਸੂਚਨਾ ਪੰਚਕੂਲਾ : ਹਰਿਅਣਾ ਦੇ ਸ਼ਹਿਰ ਪੰਚਕੂਲਾ ਦੇ ਪਾਉਂਟਾ ਪਿੰਡ `ਚ ਸ਼ੁੱਕਰਵਾਰ ਨੂੰ ਮੋਰਨੀ ਤੋਂ ਰਾਏਪੁਰ ਰਾਣੀ ਸੜਕ `ਤੇ ਜੰਗਲ `ਚੋਂ ਨਵਜੰਮੀ ਬੱਚੀ ਦੀ ਲਾਸ਼ ਮਿਲੀ । ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪਿੰਡ ਦੀਆਂ ਔਰਤਾਂ ਲੱਕੜਾਂ ਇਕੱਠੀਆਂ ਕਰਨ ਲਈ ਜੰਗਲ ਵਿਚ ਗਈਆਂ । ਜ਼ਿਕਰਯੋਗ ਹੈ ਕਿ ਲਾਸ਼ ਨੂੰ ਦੇਖ ਕੇ ਔਰਤਾਂ ਨੇ ਤੁਰੰਤ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ । ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ । ਪੁਲਸ ਨੇ ਮੌਕੇ `ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ `ਚ ਭੇਜ ਦਿੱਤਾ ਹੈ । ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਿੰਡ ਵਾਸੀਆਂ ਵਿੱਚ ਸੋਗ ਅਤੇ ਸੋਗ ਦਾ ਮਾਹੌਲ ਹੈ । ਅਜਿਹੀ ਅਣਮਨੁੱਖੀ ਘਟਨਾ ਨੇ ਇਲਾਕਾ ਨਿਵਾਸੀਆਂ ਦੇ ਮਨਾਂ `ਚ ਇਨਸਾਨੀਅਤ `ਤੇ ਸਵਾਲ ਖੜ੍ਹੇ ਕਰ ਦਿੱਤੇ ਹਨ । ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ `ਚ ਜੁਟੀ ਹੈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਫੜ ਕੇ ਕਾਨੂੰਨ ਦੇ ਤਹਿਤ ਸਖਤ ਸਜ਼ਾ ਦਿੱਤੀ ਜਾਵੇਗੀ ।
Punjab Bani 27 December,2024
ਹਰਿਆਣਾ ਸਰਕਾਰ ਨੇ ਕਰਮਚਾਰੀਆਂ ਦੇ ਤਬਾਦਲਿਆਂ 'ਤੇ ਜਾਰੀ ਕੀਤੇ ਨਿਰਦੇਸ਼
ਹਰਿਆਣਾ ਸਰਕਾਰ ਨੇ ਕਰਮਚਾਰੀਆਂ ਦੇ ਤਬਾਦਲਿਆਂ 'ਤੇ ਜਾਰੀ ਕੀਤੇ ਨਿਰਦੇਸ਼ -ਐਚ. ਆਰ. ਐਮ. ਐਸ. ਰਾਹੀਂ ਕੀਤੇ ਜਾਣ ਸਾਰੇ ਤਬਾਦਲੇ ਚੰਡੀਗੜ੍ਹ, 26 ਦਸੰਬਰ : ਹਰਿਆਣਾ ਸਰਕਾਰ ਨੇ ਸਾਰੇ ਵਿਭਾਗ ਪ੍ਰਮੁੱਖਾਂ, ਬੋਰਡਾਂ ਅਤੇ ਨਿਗਮਾਂ ਦੇ ਪ੍ਰਬੰਧ ਨਿਦੇਸ਼ਕਾਂ ਅਤੇ ਮੁੱਖ ਪ੍ਰਸਾਸ਼ਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸੇ ਕਰਮਚਾਰੀ ਦੇ ਇਕ ਸਥਾਨ ਤੋਂ ਦੂਜੇ ਸਥਾਨ 'ਤੇ ਤਬਾਦਲੇ ਦੇ ਸਬੰਧ ਵਿਚ ਸਥਾਪਿਤ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਯਕੀਨੀ ਕੀਤਾ ਜਾਵੇ । ਮੁੱਖ ਸਕੱਤਰ ਡਾ. ਵਿਵੇਕ ਜੋਸ਼ੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਅਸਥਾਈ ਸਮੇਤ ਸਾਰੇ ਤਬਾਦਲੇ ਆਦੇਸ਼ ਐਚ. ਆਰ. ਐਮ. ਐਸ. (ਮਾਨਵ ਸੰਸਾਧਨ ਪ੍ਰਬੰਧਨ ਪ੍ਰਣਾਲੀ) ਮਾਡੀਯੂਲ ਰਾਹੀਂ ਜਾਰੀ ਕੀਤੇ ਜਾਣੇ ਚਾਹੀਦੇ ਹਨ । ਇਸ ਪ੍ਰਣਾਲੀ ਦੇ ਬਿਨ੍ਹਾਂ ਜਾਰੀ ਕੀਤੇ ਗਏ ਕਿਸੇ ਵੀ ਆਦੇਸ਼ ਨੂੰ ਅਵੈਧ ਮੰਨਿਆ ਜਾਵੇਗਾ । ਐਚ. ਆਰ. ਐਮ. ਐਸ. ਵੱਲੋਂ ਜਾਰੀ ਆਦੇਸ਼ਾਂ ਦੇ ਬਿਨ੍ਹਾਂ ਟ੍ਰਾਂਸਫਰ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਵੇਂ ਸਥਾਨ 'ਤੇ ਕਾਰਜਭਾਰ ਗ੍ਰਹਿਣ ਕਰਨ ਦੀ ਮੰਜੂਰੀ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੇ ਮੌਜੂਦਾ ਅਹੁਦੇ 'ਤੇ ਬਣੇ ਰਹਿਣਾ ਹੋਵੇਗਾ । ਇਸ ਤੋਂ ਇਲਾਵਾ, ਜੁਆਇਨਿੰਗ ਰਿਪੋਰਟ ਵੀ ਐਚ. ਆਰ. ਐਮ. ਐਸ. ਮਾਡੀਯੂਲ ਰਾਹੀਂ ਆਨਲਾਇਨ ਪੇਸ਼ ਕਰਨੀ ਹੋਵੇਗੀ । ਵਰਨਣਯੋਗ ਹੈ ਕਿ ਸਰਕਾਰ ਦੀ ਜਾਣਕਾਰੀ ਵਿਚ ਕੁੱਝ ਅਜਿਹੇ ਮਾਮਲੇ ਆਏ ਹਨ, ਜਿੱਥੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵੱਲੋਂ ਮੁੱਖ ਮੰਤਰੀ ਦਫਤਰ ਤੋਂ ਜਰੂਰੀ ਸਲਾਹ ਦਿੱਤੇ ਬਿਨ੍ਹਾਂ ਜਾਂ ਐਚ. ਆਰ. ਐਮ. ਐਸ. ਮਾਡੀਯੂਲ ਦੀ ਵਰਤੋ ਕੀਤੇ ਬਿਨ੍ਹਾ ਟ੍ਰਾਂਸਫਰ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਤਰ੍ਹਾ ਦੇ ਉਲੰਘਣ ਸਥਾਪਿਤ ਨਿਯਮਾਂ ਦੇ ਖਿਲਾਫ ਹੈ ਅਤੇ ਪਾਰਦਰਸ਼ੀ ਪ੍ਰਬੰਧਨ ਪ੍ਰਕ੍ਰਿਆ ਨੂੰ ਬਾਧਿਤ ਕਰਦੇ ਹਨ । ਰਾਜ ਸਰਕਾਰ ਨੇ ਇਕ ਵਾਰ ਫਿਰ ਦੋਹਰਾਇਆ ਹੈ ਕਿ ਗਰੁੱਪ -ਏ, ਬੀ. ਸੀ. ਅਤੇ ਡੀ ਕਰਮਚਾਰੀਆਂ ਦਾ ਕੋਈ ਵੀ ਤਬਾਦਲਾ ਮੁੱਖ ਮੰਤਰੀ ਦੀ ਟ੍ਰਾਂਸਫਰ ਏਡਵਾਈਜਰੀ ਦੇ ਬਿਨ੍ਹਾ ਨਾ ਕੀਤਾ ਜਾਵੇ । ਅਜਿਹੀ ਸਲਾਹ ਮਿਲਣ 'ਤੇ, ਐਚ. ਆਰ. ਐਮ. ਐਸ. ਮਾਡੀਯੂਲ ਰਾਹੀਂ ਤੁਰੰਤ ਤਬਾਦਲਾ ਆਦੇਸ਼ ਜਾਰੀ ਕੀਤਾ ਜਾਣਾ ਚਾਹੀਦਾ ਹੈ । ਇੰਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਾ ਕੀਤੇ ਜਾਣ 'ਤੇ ਅਨੁਸਾਸ਼ਨਾਤਮਕ ਕਾਰਵਾਈ ਕੀਤੀ ਜਾਵੇਗੀ ।
Punjab Bani 26 December,2024
ਯਮੁਨਾਨਗਰ ਦੇ ਪਿੰਡ ਖੇੜੀ ਲੱਖਾ ਸਿੰਘ `ਚ ਤਿੰਨ ਨੌਜਵਾਨਾਂ `ਤੇ ਹੋਈ ਗੋਲੀਬਾਰੀ ਦੌਰਾਨ ਦੋ ਦੀ ਹੋਈ ਮੌਤ ਤੇ ਇਕ ਗੰਭੀਰ ਜ਼ਖਮੀ
ਯਮੁਨਾਨਗਰ ਦੇ ਪਿੰਡ ਖੇੜੀ ਲੱਖਾ ਸਿੰਘ `ਚ ਤਿੰਨ ਨੌਜਵਾਨਾਂ `ਤੇ ਹੋਈ ਗੋਲੀਬਾਰੀ ਦੌਰਾਨ ਦੋ ਦੀ ਹੋਈ ਮੌਤ ਤੇ ਇਕ ਗੰਭੀਰ ਜ਼ਖਮੀ ਯਮੁਨਾਨਗਰ : ਹਰਿਆਣਾ ਦੇ ਯਮੁਨਾਨਗਰ ਜਿ਼ਲ੍ਹੇ ਦੇ ਪਿੰਡ ਖੇੜੀ ਲੱਖਾ ਸਿੰਘ `ਚ ਸਵੇਰੇ ਨਕਾਬਪੋਸ਼ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਨੌਜਵਾਨਾਂ `ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋ ਨੌਜਵਾਨਾਂ ਦੀ ਜਿਥੇ ਮੌਤ ਹੋ ਗਈ ਉਥੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਤਿੰਨੋ ਨੌਜਵਾਨ ਰਾਦੌਰ ਸਥਿਤ ਪਾਵਰ ਜਿਮ `ਚ ਕਸਰਤ ਕਰਕੇ ਘਰ ਪਰਤ ਰਹੇ ਸਨ ਤੇ ਜਿਉਂ ਹੀ ਤਿੰਨੋ ਨੌਜਵਾਨ ਜਿਮ ਤੋਂ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ `ਤੇ ਕਰੀਬ 15 ਤੋਂ 20 ਰਾਊਂਡ ਫਾਇਰ ਕੀਤੇ।ਇਸ ਹਮਲੇ `ਚ ਯਮੁਨਾਨਗਰ ਦੇ ਪਿੰਡ ਗੋਲਾਣੀ ਦੇ ਰਹਿਣ ਵਾਲੇ ਵਰਿੰਦਰ ਕੁਮਾਰ ਅਤੇ ਉੱਤਰ ਪ੍ਰਦੇਸ਼ ਦੇ ਬਰੌਤ ਦੇ ਰਹਿਣ ਵਾਲੇ ਪੰਕਜ ਕੁਮਾਰ ਦੀ ਮੌਕੇ `ਤੇ ਹੀ ਮੌਤ ਹੋ ਗਈ । ਇਸ ਦੇ ਨਾਲ ਹੀ ਯਮੁਨਾਨਗਰ ਦੇ ਪਿੰਡ ਉਨਹੇੜੀ ਦਾ ਰਹਿਣ ਵਾਲਾ ਅਰਜੁਨ ਨਾਂ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ 4 ਤੋਂ 5 ਨਕਾਬਪੋਸ਼ ਹਮਲਾਵਰਾਂ ਨੇ ਕੀਤਾ । ਘਟਨਾ ਦੀ ਸੂਚਨਾ ਮਿਲਦੇ ਹੀ ਯਮੁਨਾਨਗਰ ਦੇ ਐੱਸ. ਪੀ. ਰਾਜੀਵ ਦੇਸ਼ਵਾਲ ਜ਼ਖਮੀ ਅਰਜੁਨ ਨੂੰ ਮਿਲਣ ਹਸਪਤਾਲ ਪਹੁੰਚੇ । ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।
Punjab Bani 26 December,2024
ਓਮ ਪ੍ਰਕਾਸ਼ ਚੌਟਾਲਾ ਨਮਿਤ ਸ਼ਰਧਾਂਜਲੀ ਸਮਾਗਮ 31 ਨੂੰ
ਓਮ ਪ੍ਰਕਾਸ਼ ਚੌਟਾਲਾ ਨਮਿਤ ਸ਼ਰਧਾਂਜਲੀ ਸਮਾਗਮ 31 ਨੂੰ ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਮਿਤ ਸ਼ਰਧਾਂਜਲੀ ਸਮਾਗਮ 31 ਦਸੰਬਰ ਨੂੰ ਪਿੰਡ ਚੌਟਾਲਾ ਵਿਚ ਚੌਧਰੀ ਸਾਹਿਬਰਾਮ ਸਟੇਡੀਅਮ ਵਿਚ ਹੋਵੇਗਾ । ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਚੌਟਾਲਾ ਦੀਆਂ ਅਸਥੀਆਂ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿਚ ਲਿਜਾਈਆਂ ਜਾਣਗੀਆਂ ਤਾਂ ਜੋ ਜਿਹੜੇ ਲੋਕ ਉਹਨਾਂ ਦੇ ਅੰਤਿਮ ਸਸਕਾਰ ’ਤੇ ਨਹੀਂ ਪਹੁੰਚ ਸਕੇ ਸਨ, ਉਹ ਇਹਨਾਂ ਦੇ ਦਰਸ਼ਨ ਕਰ ਸਕਣ । ਇਸ ਉਪਰੰਤ ਇਹ ਅਸਥੀਆਂ ਪੁਸ਼ਕਰ, ਸ੍ਰੀ ਆਨੰਦਪੁਰ ਸਾਹਿਬ ਤੇ ਪ੍ਰਯਾਗਰਾਜ ਵਰਗੇ ਪਵਿੱਤਰ ਅਸਥਾਨਾਂ ’ਤੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ ।
Punjab Bani 26 December,2024
ਭਾਰਤ ਦੇਸ਼ ਭਰ `ਚ ਏਅਰਟੈੱਲ ਦੀਆਂ ਸੇਵਾਵਾਂ ਠੱਪ ਹੋਣ ਕਾਰਨ ਕਾਲ ਤੇ ਇੰਟਰਨੈਟ ਦੀ ਵਰਤੋਂ ਕਰਨ ਲਈ ਹਜ਼ਾਰਾਂ ਖਪਤਕਾਰਾਂ ਨੂੰ ਕਰਨਾ ਪੈ ਰਿਹੈ ਪ੍ਰੇਸਾਨੀ ਦਾ ਸਾਹਮਣਾ
ਭਾਰਤ ਦੇਸ਼ ਭਰ `ਚ ਏਅਰਟੈੱਲ ਦੀਆਂ ਸੇਵਾਵਾਂ ਠੱਪ ਹੋਣ ਕਾਰਨ ਕਾਲ ਤੇ ਇੰਟਰਨੈਟ ਦੀ ਵਰਤੋਂ ਕਰਨ ਲਈ ਹਜ਼ਾਰਾਂ ਖਪਤਕਾਰਾਂ ਨੂੰ ਕਰਨਾ ਪੈ ਰਿਹੈ ਪ੍ਰੇਸਾਨੀ ਦਾ ਸਾਹਮਣਾ ਨਵੀਂ ਦਿੱਲੀ : ਭਾਰਤ ਦੇਸ਼ ਦੀ ਦੂਰਸੰਚਾਰ ਦੇ ਖੇਤਰ ਵਿਚ ਸਭ ਤੋਂ ਪ੍ਰਸਿੱਧ ਤੇ ਵੱਡੀ ਕੰਪਨੀ ਏਅਰਟੈੱਲ ਦੀ ਸੇਵਾ 26 ਦਸੰਬਰ ਦੀ ਸਵੇਰ ਨੂੰ ਠੱਪ ਹੋ ਗਈਆਂ, ਜਿਸ ਕਾਰਨ ਉਪਰੋਕਤ ਸੇਵਾਵਾਂ ਦਾ ਇਸਤੇਮਾਲ ਕਰਨ ਵਾਲੇ ਹਜ਼ਾਰਾਂ ਹੀ ਖਪਤਕਾਰਾਂ ਨੂੰ ਕੁਨੈਕਟੀਵਿਟੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ । ਆਊਟੇਜ ਨੂੰ ਟਰੈਕ ਕਰਨ ਵਾਲਾ ਆਨਲਾਈਨ ਪਲੇਟਫਾਰਮ ਦੇ ਅਨੁਸਾਰ, 3,000 ਤੋਂ ਵੱਧ ਰਿਪੋਰਟਾਂ ਦਾਇਰ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦਈਏ ਕਿ ਯੂਜ਼ਰਜ਼ ਨੂੰ ਕਾਲ ਕਰਨ ਤੇ ਇੰਟਰਨੈੱਟ ਐਕਸੈਸ ਕਰਨ `ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬ੍ਰਾਡਬੈਂਡ ਤੇ ਮੋਬਾਈਲ ਸੇਵਾਵਾਂ ਵਿੱਚ ਰੁਕਾਵਟਾਂ ਦੀ ਰਿਪੋਰਟ ਕਰਨ ਵਾਲੇ ਡਾਊਨਡਿਟੇਕਟਰ ਦੇ ਅਨੁਸਾਰ ਸਵੇਰੇ 10:25 ਵਜੇ ਤੱਕ ਉਪਭੋਗਤਾ ਦੀਆਂ ਸ਼ਿਕਾਇਤਾਂ ਦੀ ਗਿਣਤੀ 1,900 ਤੋਂ ਵੱਧ ਹੋ ਗਈ ਹੈ ਪਰ 10:45 ਦੇ ਕਰੀਬ ਸ਼ਿਕਾਇਤਾਂ ਦੀ ਗਿਣਤੀ 3 ਹਜ਼ਾਰ ਨੂੰ ਪਾਰ ਕਰ ਗਈ । ਡਾਊਨਡਿਟੇਕਟਰ ਦੇ ਅਨੁਸਾਰ 46% ਲੋਕਾਂ ਨੂੰ ਕੁੱਲ ਬਲੈਕਆਊਟ ਦਾ ਸਾਹਮਣਾ ਕਰਨਾ ਪਿਆ, ਜਦੋਂ ਕਿ 32 ਫੀਸਦੀ ਲੋਕਾਂ ਕੋਲ ਆਪਣੇ ਫੋਨ `ਤੇ ਕੋਈ ਸਿਗਨਲ ਨਹੀਂ ਸੀ। ਜਦੋਂ ਕਿ 22% ਲੋਕਾਂ ਨੂੰ ਆਪਣੇ ਫੋਨਾਂ ਵਿੱਚ ਨੈੱਟਵਰਕ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਯੂਜ਼ਰਜ਼ ਐਕਸ `ਤੇ ਏਅਰਟੈੱਲ ਡਾਊਨ ਨੂੰ ਲੈ ਕੇ ਼ਿਸ਼ਕਾਇਤ ਕਰ ਰਹੇ ਹਨ।
Punjab Bani 26 December,2024
ਕ੍ਰਿਸਮਿਸ ਦਾ ਤਿਓਹਾਰ ਲੰਘਦੇ ਹੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ
ਕ੍ਰਿਸਮਿਸ ਦਾ ਤਿਓਹਾਰ ਲੰਘਦੇ ਹੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਨਵੀਂ ਦਿੱਲੀ : ਬੀਤੇ ਦਿਨੀਂ ਮਨਾਏ ਗਏ ਕ੍ਰਿਸਮਿਸ ਦੇ ਤਿਓਹਾਰ ਤੋਂ ਤੁਰੰਤ ਬਾਅਦ ਹੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਖਪਤਕਾਰਾਂ ਨੂੰ ਝਟਕਾ ਦਿੱਤਾ ਹੈ, ਜਦੋਂ ਕਿ ਸਾਲ 2024 ਹਾਲੇ ਖਤਮ ਵੀ ਨਹੀਂ ਹੋਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਗਲੋਬਲ ਬਾਜ਼ਾਰ `ਚ ਕੱਚੇ ਤੇਲ ਦੀਆਂ ਕੀਮਤਾਂ `ਚ ਮਾਮੂਲੀ ਵਾਧੇ ਕਾਰਨ ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਕਈ ਸ਼ਹਿਰਾਂ `ਚ ਤੇਲ ਦੀਆਂ ਕੀਮਤਾਂ `ਚ ਵਾਧਾ ਕੀਤਾ,ਜਦੋਂ ਕਿ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ ਵਰਗੇ ਪ੍ਰਮੁੱਖ ਮਹਾਨਗਰਾਂ ਵਿਚ ਕੀਮਤਾਂ ਸਥਿਰ ਰਹੀਆਂ । ਭਾਵ ਇੱਥੇ ਕੋਈ ਬਦਲਾਅ ਨਹੀਂ ਦੇਖਿਆ ਗਿਆ । ਹਾਲ ਹੀ ਤੇਲ ਕੰਪਨੀਆਂ ਵਲੋਂ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਦੇ ਚਲਦਿਆਂ ਕਿਹੜੇ-ਕਿਹੜੇ ਸ਼ਹਿਰਾਂ ਵਿਚ ਕੀਮਤਾਂ ਵਧੀਆਂ ਹਨ ਅਤੇ ਉੱਥੇ ਕਿੰਨੇ ਰੁਪਏ ਤੱਕ ਵਧੀਆਂ ਹਨ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ, ਜਿਸਦੇ ਚਲਦਿਆਂ ਪੰਜਾਬ ਵਿਚ ਪੈਟਰੋਲ 97.30 ਅਤੇ 87.74 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ । ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਉਥੇ ਹੀ ਮੁੰਬਈ `ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ । ਇਸੇ ਤਰ੍ਹਾਂ ਜੇਕਰ ਚੇਨਈ ਵਿਚ ਪ੍ਰਾਪਤ ਜਾਣਕਾਰੀ ਮੁਤਾਬਕ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ । ਅਜਿਹਾ ਹੀ ਹਾਲ ਕੋਲਕਾਤਾ ਵਿੱਚ ਵੀ ਹੈ, ਉੱਥੇ ਵੀ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਪਿਛਲੇ 24 ਘੰਟਿਆਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੀ ਮਾਮੂਲੀ ਵਾਧਾ ਹੋਇਆ ਹੈ । ਬ੍ਰੈਂਟ ਕਰੂਡ ਦੀ ਕੀਮਤ 73.58 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਦੀ ਦਰ 70.29 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ । ਗਲੋਬਲ ਬਾਜ਼ਾਰ `ਚ ਇਸ ਵਾਧੇ ਕਾਰਨ ਘਰੇਲੂ ਕੀਮਤਾਂ `ਚ ਬਦਲਾਅ ਆਇਆ ਹੈ । ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਅਪਡੇਟ ਕੀਤੀਆਂ ਜਾਂਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਵੈਟ ਜੋੜਨ ਤੋਂ ਬਾਅਦ ਇਨ੍ਹਾਂ ਦੀਆਂ ਕੀਮਤਾਂ ਅਸਲ ਕੀਮਤ ਤੋਂ ਲਗਭਗ ਦੁੱਗਣੀਆਂ ਹੋ ਜਾਂਦੀਆਂ ਹਨ । ਇਹੀ ਕਾਰਨ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਮਾਮੂਲੀ ਤਬਦੀਲੀਆਂ ਦਾ ਵੀ ਸਿੱਧਾ ਅਸਰ ਭਾਰਤੀ ਖਪਤਕਾਰਾਂ `ਤੇ ਪੈਂਦਾ ਹੈ । ਤੇਲ ਦੀਆਂ ਕੀਮਤਾਂ ਵਿਚ ਇਹ ਵਾਧਾ ਆਮ ਆਦਮੀ ਦੀਆਂ ਜੇਬਾਂ `ਤੇ ਵਾਧੂ ਬੋਝ ਪਾ ਸਕਦਾ ਹੈ । ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ `ਚ ਗਲੋਬਲ ਬਾਜ਼ਾਰ `ਚ ਤੇਲ ਦੀਆਂ ਕੀਮਤਾਂ ਕਿਸ ਦਿਸ਼ਾ `ਚ ਜਾਂਦੀਆਂ ਹਨ ਅਤੇ ਘਰੇਲੂ ਬਾਜ਼ਾਰ `ਤੇ ਇਸ ਦਾ ਕੀ ਅਸਰ ਪੈਂਦਾ ਹੈ ।
Punjab Bani 26 December,2024
ਸੋਨੀਪਤ ’ਚ ਆਇਆ ਰਿਐਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ
ਸੋਨੀਪਤ ’ਚ ਆਇਆ ਰਿਐਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ ਸੋਨੀਪਤ : ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨ. ਸੀ. ਐੱਸ.) ਨੇ ਦੱਸਿਆ ਕਿ ਅੱਜ ਵੀਰਵਾਰ ਨੂੰ ਹਰਿਆਣਾ ਦੇ ਸੋਨੀਪਤ ’ਚ ਰਿਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ ਆਇਆ । ਭਾਰਤੀ ਸਮੇਂ ਅਨੁਸਾਰ ਭੁਚਾਰ ਸਵੇਰੇ 09:42 ਵਜੇ ਆਇਆ, ਜਿਸ ਦਾ ਕੇਂਦਰ 28.82 ਡਿਗਰੀ ਉੱਤਰ ਅਕਸ਼ਾਂਸ਼ ਅਤੇ ਲੰਬਕਾਰ 76.90 ਡਿਗਰੀ ‘ਤੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਰਿਕਾਰਡ ਕੀਤਾ ਗਿਆ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਸਬੰਧੀ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ । ਇਸ ਤੋਂ ਪਹਿਲਾਂ ਬੀਤੇ ਦਿਨ ਦੁਪਹਿਰ ਸਮੇਂ ਹਰਿਆਣਾ ਦੇ ਰੋਹਤਕ, ਸੋਨੀਪਤ ਅਤੇ ਪਾਣੀਪਤ ਵਿੱਚ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ । ਇਸ ਦੌਰਾਨ ਲੋਕ ਆਪਣੇ ਘਰਾਂ ਤੋਂ ਬਾਹਰ ਨਿੱਕਲ ਆਏ ਸਨ। ਕੌਮੀ ਸੀਸਮੋਲਜੀ ਵਿਭਾਗ ਅਨੁਸਾਰ ਭੂਚਾਰਲ ਦੀ ਤੀਬਰਤਾ 3.5 ਰਹੀ ਸੀ ।
Punjab Bani 26 December,2024
2050 ਤੱਕ ਭਾਰਤ ਇੰਡੋਨੇਸ਼ੀਆ ਨੂੰ ਪਛਾੜ ਕੇ ਸਭ ਤੋਂ ਵੱਧ ਮੁਸਲਿਮ ਆਬਾਦੀ ਵਾਲਾ ਦੇਸ਼ ਬਣ ਜਾਵੇਗਾ ਭਾਰਤ : ਪਿਊ ਰਿਸਰਚ ਸੈਂਟਰ
2050 ਤੱਕ ਭਾਰਤ ਇੰਡੋਨੇਸ਼ੀਆ ਨੂੰ ਪਛਾੜ ਕੇ ਸਭ ਤੋਂ ਵੱਧ ਮੁਸਲਿਮ ਆਬਾਦੀ ਵਾਲਾ ਦੇਸ਼ ਬਣ ਜਾਵੇਗਾ ਭਾਰਤ : ਪਿਊ ਰਿਸਰਚ ਸੈਂਟਰ ਨਵੀਂ ਦਿੱਲੀ : ਭਾਰਤ ਦੇਸ਼ ਵਿਚ ਵਧਦੀ ਆਬਾਦੀ ਅਤੇ ਇਸ ਨਾਲ ਵੱਖ ਵੱਖ ਵਰਗਾਂ ਨਾਲ ਸਬੰਧਤ ਵਿਅਕਤੀਆਂ ਦੀ ਆਬਾਦੀ ਦੀ ਗੱਲ ਕੀਤੀ ਜਾਵੇ ਤਾਂ ਪਿਊ ਰਿਸਰਚ ਸੈਂਟਰ ਦੀ ਰਿਪੋਰਟ ਮੁਤਾਬਕ 2050 ਤੱਕ ਭਾਰਤ ਇੰਡੋਨੇਸ਼ੀਆ ਨੂੰ ਪਛਾੜ ਕੇ ਸਭ ਤੋਂ ਵੱਧ ਮੁਸਲਿਮ ਆਬਾਦੀ ਵਾਲਾ ਦੇਸ਼ ਬਣ ਜਾਵੇਗਾ। ਜਦੋਂ ਕਿ ਉਸ ਸਮੇਂ ਤੱਕ ਹਿੰਦੂ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਬਾਦੀ ਬਣ ਜਾਣਗੇ। ਰਿਪੋਰਟ ‘ਚ ਕਿਹਾ ਗਿਆ ਹੈ ਕਿ 2050 ਤੱਕ ਭਾਰਤ ‘ਚ 31 ਕਰੋੜ ਮੁਸਲਮਾਨ ਹੋਣਗੇ, ਜੋ ਦੁਨੀਆ ਦੀ ਮੁਸਲਿਮ ਆਬਾਦੀ ਦਾ 11 ਫੀਸਦੀ ਹੋਣਗੇ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਵਿੱਚ ਦੁਨੀਆ ਵਿੱਚ ਸਭ ਤੋਂ ਵੱਧ ਹਿੰਦੂਆਂ ਦੀ ਗਿਣਤੀ ਜਾਰੀ ਰਹੇਗੀ, ਜਿਨ੍ਹਾਂ ਦੀ ਆਬਾਦੀ ਵਧ ਕੇ 1.3 ਬਿਲੀਅਨ ਹੋ ਜਾਵੇਗੀ। ਵਰਤਮਾਨ ਵਿੱਚ ਇੰਡੋਨੇਸ਼ੀਆ ਵਿੱਚ ਸਭ ਤੋਂ ਵੱਧ ਮੁਸਲਿਮ ਆਬਾਦੀ ਹੈ। ਪਿਊ ਰਿਸਰਚ ਸੈਂਟਰ ਦੇ ਇੱਕ ਅਧਿਐਨ ਵਿੱਚ ਮੁਸਲਮਾਨਾਂ ਦੀ ਵਧਦੀ ਆਬਾਦੀ ਦੇ ਪਿੱਛੇ ਨੌਜਵਾਨਾਂ ਦੀ ਔਸਤ ਉਮਰ ਅਤੇ ਉੱਚ ਪ੍ਰਜਨਨ ਦਰ ਨੂੰ ਕਾਰਨ ਦੱਸਿਆ ਗਿਆ ਹੈ। ਮੁਸਲਮਾਨਾਂ ਲਈ ਇਹ ਉਮਰ 22 ਸਾਲ ਹੈ, ਜਦੋਂ ਕਿ ਹਿੰਦੂਆਂ ਲਈ ਇਹ ਉਮਰ 26 ਸਾਲ ਹੈ। ਈਸਾਈਆਂ ਦੀ ਔਸਤ ਉਮਰ 28 ਸਾਲ ਹੈ। ਭਾਰਤ ਵਿੱਚ ਮੁਸਲਮਾਨ ਔਰਤਾਂ ਵਿੱਚ ਪ੍ਰਤੀ ਔਰਤ ਔਸਤਨ 3.2 ਬੱਚੇ ਹਨ, ਜਦੋਂ ਕਿ ਹਿੰਦੂ ਔਰਤਾਂ ਵਿੱਚ ਪ੍ਰਤੀ ਔਰਤ ਔਸਤਨ 2.5 ਬੱਚੇ ਹਨ। ਜਦੋਂ ਕਿ ਈਸਾਈ ਔਰਤਾਂ ਵਿੱਚ ਪ੍ਰਤੀ ਔਰਤ ਔਸਤਨ 2.3 ਬੱਚੇ ਹਨ। ਉੱਚ ਜਣਨ ਦਰ ਦੇ ਕਾਰਨ, ਭਾਰਤ ਵਿੱਚ ਮੁਸਲਿਮ ਆਬਾਦੀ ਤੇਜ਼ੀ ਨਾਲ ਵਧੇਗੀ। ਮੁਸਲਿਮ ਆਬਾਦੀ ਜੋ 2010 ਵਿੱਚ 14.4 ਪ੍ਰਤੀਸ਼ਤ ਸੀ, 2050 ਵਿੱਚ ਕੁੱਲ ਆਬਾਦੀ ਦਾ 18.4 ਪ੍ਰਤੀਸ਼ਤ ਹੋ ਜਾਵੇਗੀ। ਹਾਲਾਂਕਿ, ਭਾਰਤ ਵਿੱਚ ਚਾਰ ਵਿੱਚੋਂ ਤਿੰਨ ਲੋਕ ਅਜੇ ਵੀ ਹਿੰਦੂ ਹੋਣਗੇ। ਭਾਰਤ ਵਿੱਚ ਹਿੰਦੂਆਂ ਦੀ ਆਬਾਦੀ ਸਭ ਤੋਂ ਵੱਡੇ ਮੁਸਲਿਮ ਦੇਸ਼ਾਂ ਭਾਰਤ, ਪਾਕਿਸਤਾਨ, ਇੰਡੋਨੇਸ਼ੀਆ, ਨਾਈਜੀਰੀਆ ਅਤੇ ਬੰਗਲਾਦੇਸ਼ ਦੀ ਮੁਸਲਿਮ ਆਬਾਦੀ ਤੋਂ ਵੱਧ ਹੋਵੇਗੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਈਸਾਈ ਆਬਾਦੀ, ਜੋ ਇਸ ਸਮੇਂ ਕੁੱਲ ਆਬਾਦੀ ਦਾ 2.5 ਫੀਸਦੀ ਹੈ, 2050 ਵਿੱਚ ਘਟ ਕੇ ਕੁੱਲ ਆਬਾਦੀ ਦਾ 2.3 ਫੀਸਦੀ ਰਹਿ ਜਾਵੇਗੀ। ਪੀਊ ਰਿਸਰਚ ਸੈਂਟਰ ਨੇ ਇਕ ਹੋਰ ਰਿਪੋਰਟ ਵਿਚ ਕਿਹਾ ਹੈ ਕਿ ਮੁਸਲਮਾਨ ਦੁਨੀਆ ਵਿਚ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਧਾਰਮਿਕ ਸਮੂਹ ਹੈ। ਰਿਪੋਰਟ ਦਾ ਅੰਦਾਜ਼ਾ ਹੈ ਕਿ ਮੁਸਲਿਮ ਆਬਾਦੀ ਪੂਰੀ ਦੁਨੀਆ ਦੀ ਆਬਾਦੀ ਨਾਲੋਂ ਤੇਜ਼ੀ ਨਾਲ ਵਧੇਗੀ। ਜਦੋਂ ਕਿ ਇਸਲਾਮ ਇਸ ਸਮੇਂ ਈਸਾਈ ਤੋਂ ਬਾਅਦ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਧਰਮ ਹੈ। ਇਹ ਹੁਣ ਸਭ ਤੋਂ ਤੇਜ਼ੀ ਨਾਲ ਵਧ ਰਿਹਾ ਪ੍ਰਮੁੱਖ ਧਰਮ ਵੀ ਹੈ। ਅਤੇ ਜੇਕਰ ਮੌਜੂਦਾ ਜਨਸੰਖਿਆ ਦੇ ਰੁਝਾਨ ਜਾਰੀ ਰਹੇ, ਤਾਂ ਇਸ ਸਦੀ ਦੇ ਅੰਤ ਤੱਕ ਮੁਸਲਿਮ ਆਬਾਦੀ ਈਸਾਈਆਂ ਨਾਲੋਂ ਵੱਧ ਹੋਣ ਦੀ ਉਮੀਦ ਹੈ। ਪੀਊ ਰਿਸਰਚ ਸੈਂਟਰ ਦੇ ਅਨੁਮਾਨਾਂ ਅਨੁਸਾਰ, 2010 ਤੱਕ ਦੁਨੀਆ ਵਿੱਚ 1.6 ਬਿਲੀਅਨ ਮੁਸਲਮਾਨ ਸਨ - ਵਿਸ਼ਵ ਦੀ ਆਬਾਦੀ ਦਾ ਲਗਭਗ 23 ਪ੍ਰਤੀਸ਼ਤ ਹੈ। ਪਰ ਆਉਣ ਵਾਲੇ ਦਹਾਕਿਆਂ ਵਿੱਚ ਵਿਸ਼ਵ ਦੀ ਆਬਾਦੀ ਵਿੱਚ 35 ਪ੍ਰਤੀਸ਼ਤ ਵਾਧਾ ਹੋਣ ਦੀ ਸੰਭਾਵਨਾ ਹੈ। 2050 ਵਿੱਚ ਮੁਸਲਮਾਨਾਂ ਦੀ ਗਿਣਤੀ 73 ਫੀਸਦੀ ਵਧ ਕੇ 2.8 ਅਰਬ ਹੋ ਜਾਣ ਦੀ ਸੰਭਾਵਨਾ ਹੈ। ਦੁਨੀਆ ਭਰ ਵਿੱਚ ਜ਼ਿਆਦਾਤਰ ਮੁਸਲਮਾਨ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਰਹਿੰਦੇ ਹਨ। ਇਸ ਖੇਤਰ ਵਿੱਚ ਉਨ੍ਹਾਂ ਦੀ ਆਬਾਦੀ ਲਗਭਗ 72 ਪ੍ਰਤੀਸ਼ਤ ਹੈ। ਇਸ ਵਿੱਚ ਇੰਡੋਨੇਸ਼ੀਆ, ਭਾਰਤ, ਪਾਕਿਸਤਾਨ, ਬੰਗਲਾਦੇਸ਼, ਈਰਾਨ ਅਤੇ ਤੁਰਕੀ ਦੀ ਵੱਡੀ ਆਬਾਦੀ ਸ਼ਾਮਲ ਹੈ। ਇੰਡੋਨੇਸ਼ੀਆ ਇਸ ਸਮੇਂ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ। ਪਰ ਅੰਦਾਜ਼ਾ ਹੈ ਕਿ 2050 ਤੱਕ ਭਾਰਤ 31 ਕਰੋੜ ਮੁਸਲਮਾਨਾਂ ਨਾਲ ਇਹ ਮੁਕਾਮ ਹਾਸਲ ਕਰ ਲਵੇਗਾ। ਪਰ ਆਉਣ ਵਾਲੇ ਦਹਾਕਿਆਂ ਵਿੱਚ ਵਿਸ਼ਵ ਦੀ ਆਬਾਦੀ ਵਿੱਚ 35 ਪ੍ਰਤੀਸ਼ਤ ਵਾਧਾ ਹੋਣ ਦੀ ਸੰਭਾਵਨਾ ਹੈ। 2050 ਵਿੱਚ ਮੁਸਲਮਾਨਾਂ ਦੀ ਗਿਣਤੀ 73 ਫੀਸਦੀ ਵਧ ਕੇ 2.8 ਅਰਬ ਹੋ ਜਾਣ ਦੀ ਸੰਭਾਵਨਾ ਹੈ। ਦੁਨੀਆ ਭਰ ਵਿੱਚ ਜ਼ਿਆਦਾਤਰ ਮੁਸਲਮਾਨ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਰਹਿੰਦੇ ਹਨ। ਇਸ ਖੇਤਰ ਵਿੱਚ ਉਨ੍ਹਾਂ ਦੀ ਆਬਾਦੀ ਲਗਭਗ 72 ਪ੍ਰਤੀਸ਼ਤ ਹੈ। ਇਸ ਵਿੱਚ ਇੰਡੋਨੇਸ਼ੀਆ, ਭਾਰਤ, ਪਾਕਿਸਤਾਨ, ਬੰਗਲਾਦੇਸ਼, ਈਰਾਨ ਅਤੇ ਤੁਰਕੀ ਦੀ ਵੱਡੀ ਆਬਾਦੀ ਸ਼ਾਮਲ ਹੈ। ਇੰਡੋਨੇਸ਼ੀਆ ਇਸ ਸਮੇਂ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ। ਪਰ ਅੰਦਾਜ਼ਾ ਹੈ ਕਿ 2050 ਤੱਕ ਭਾਰਤ 31 ਕਰੋੜ ਮੁਸਲਮਾਨਾਂ ਨਾਲ ਇਹ ਮੁਕਾਮ ਹਾਸਲ ਕਰ ਲਵੇਗਾ ।
Punjab Bani 26 December,2024
ਹਿਸਾਰ ਐਸ. ਡੀ. ਐਮ. ਨੇ ਜੁਆਇਨ ਕਰਦਿਆਂ ਕੀਤੇ ਦਫਤਰਾਂ ‘ਚ ਸਰਕਾਰੀ ਕਰਮਚਾਰੀਆਂ ਅਧਿਕਾਰੀਆਂ ਨੂੰ ਜੀਨਸ ਨਾ ਪਾ ਕੇ ਆਉਣ ਦੇ ਹੁਕਮ
ਹਿਸਾਰ ਐਸ. ਡੀ. ਐਮ. ਨੇ ਜੁਆਇਨ ਕਰਦਿਆਂ ਕੀਤੇ ਦਫਤਰਾਂ ‘ਚ ਸਰਕਾਰੀ ਕਰਮਚਾਰੀਆਂ ਅਧਿਕਾਰੀਆਂ ਨੂੰ ਜੀਨਸ ਨਾ ਪਾ ਕੇ ਆਉਣ ਦੇ ਹੁਕਮ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸ਼ਹਿਰ ਹਿਸਾਰ ‘ਚ ਮਹਿਲਾ ਐਚ. ਸੀ. ਐਸ. ਅਧਿਕਾਰੀ ਨੇ ਸਬ ਡਵੀਜਨਲ ਮੈਜਿਸਟ੍ਰੇਟ (ਐਸ. ਡੀ. ਐਮ. ) ਦੇ ਤੌਰ ਤੇ ਅਹੁਦਾ ਸੰਭਾਲਦਿਆਂ ਹੀ ਇਕ ਹੁਕਮ ਜਾਰੀ ਕਰ ਦਿੱਤਾ ਕਿ ਕੋਈ ਵੀ ਅਧਿਕਾਰੀ ਤੇ ਕਰਮਚਾਰੀ ਡਿਊਟੀ ਦੌਰਾਨ ਦਫ਼ਤਰ ਵਿਚ ਜੀਨਸ ਪੈਂਟ ਪਾ ਕੇ ਨਾ ਆਵੇ ਅਤੇ ਫਾਰਮਲ ਡ੍ਰੈਸ ਪਾਉਣ ਨੂੰ ਹੀ ਯਕੀਨੀ ਬਣਾਵੇ।ਐਸ. ਡੀ. ਐਮ. ਜੋਤੀ ਮਿੱਤਲ ਨੇ ਹੁਕਮ ਵਿਚ ਇਹ ਵੀ ਦਰਸਾਇਆ ਕਿ ਚੌਥੀ ਸ਼੍ਰੇਣੀ ਦੇ ਕਰਮਚਾਰੀ ਨਿਰਧਾਰਤ ਵਰਦੀ ਪਾ ਕੇ ਆਉਣ ਦੇ ਨਾਲ ਨਾਲ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਜ਼ਰੂਰ ਯਕੀਨੀ ਬਣਾਉਣ।
Punjab Bani 24 December,2024
ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ : ਨਰੇਸ਼ ਟਿਕੈਤ
ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ : ਨਰੇਸ਼ ਟਿਕੈਤ ਹਰਿਆਣਾ : ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਟਿਕੈਤ ਧੜੇ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦੀਆਂ ਵੱਡੀਆਂ ਸਿਆਸੀ ਪਾਰਟੀਆਂ ਵਾਂਗ ਸੰਸਦ ਕੰਪਲੈਕਸ ’ਚ ਧਰਨਾ ਦੇਣ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ । ਨਰੇਸ਼ ਟਿਕੈਤ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਦੇ ਮੌਕੇ ’ਤੇ ਇੰਦਰਾ ਚੌਕ, ਗਜਰੌਲਾ ਵਿਖੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿਸ ਨੂੰ ਬੀ. ਕੇ. ਯੂ. ਵਲੋਂ ਹਵਨ-ਯੱਗ ਕਰ ਕੇ ‘ਕਿਸਾਨ ਸ਼ਕਤੀ ਦਿਵਸ’ ਵਜੋਂ ਮਨਾਇਆ ਗਿਆ ਸੀ। ਟਿਕੈਤ ਨੇ ਕਿਹਾ ਕਿ ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਵਲੋਂ ਬੇਲੋੜੇ ਵਿਰੋਧ ਪ੍ਰਦਰਸ਼ਨਾਂ ਅਤੇ ਰੁਕਾਵਟਾਂ ਕਾਰਨ ਕਿਸਾਨਾਂ ਦੇ ਮੁੱਦੇ ਛਾਏ ਰਹੇ । ਟਿਕੈਤ ਨੇ ਦੋਸ਼ ਲਗਾਇਆ ਕਿ ਸਰਦ ਰੁੱਤ ਸੈਸ਼ਨ ’ਚ ਕੋਈ ਵੀ ਸਿਆਸੀ ਪਾਰਟੀ ਪੇਂਡੂ ਭਾਰਤ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਵਿਖਾਈ ਦਿਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ’ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ। ਟਿਕੈਤ ਨੇ ਕਿਹਾ ਕਿ ਪਿੰਡਾਂ ਅਤੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੇ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ ਅਪਣੀਆਂ ਪਾਰਟੀਆਂ ਦੇ ਆਗੂ ਹਨ, ਪਰ ਉਹ ਚੌਧਰੀ ਚਰਨ ਸਿੰਘ ਵਰਗੇ ਪਿੰਡਾਂ ਅਤੇ ਕਿਸਾਨਾਂ ਦੇ ਆਗੂ ਨਹੀਂ ਹਨ ।
Punjab Bani 24 December,2024
ਕੇਂਦਰ ਨੇ ਕੀਤੀ ‘ਨੋ-ਡਿਟੈਂਸ਼ਨ ਨੀਤੀ’ 5ਵੀਂ ਤੇ 8ਵੀਂ ਦੇ ਵਿਦਿਆਰਥੀ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ
ਕੇਂਦਰ ਨੇ ਕੀਤੀ ‘ਨੋ-ਡਿਟੈਂਸ਼ਨ ਨੀਤੀ’ 5ਵੀਂ ਤੇ 8ਵੀਂ ਦੇ ਵਿਦਿਆਰਥੀ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਆਪਣੇ ਅਧੀਨ ਸਕੂਲਾਂ ਵਿੱਚ 5ਵੀਂ ਅਤੇ 8ਵੀਂ ਜਮਾਤ ਲਈ ‘ਨੋ-ਡਿਟੈਂਸ਼ਨ ਨੀਤੀ’ ਭਾਵ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ ਕਰ ਦਿੱਤੀ ਹੈ, ਇਸ ਨਾਲ ਹੁਣ ਸਾਲਾਨਾ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਨਾ ਦਿਖਾਉਣ ਵਾਲੇ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਫੇਲ੍ਹ ਕੀਤਾ ਜਾ ਸਕੇਗਾ । 2019 ਵਿੱਚ ਸਿੱਖਿਆ ਅਧਿਕਾਰ ਐਕਟ (ਆਰਟੀਈ) ਵਿੱਚ ਸੋਧ ਹੋਣ ਤੋਂ ਬਾਅਦ ਘੱਟੋ-ਘੱਟ 16 ਸੂਬਿਆਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਹਿਲਾਂ ਹੀ ਦੋਵਾਂ ਜਮਾਤਾਂ ਲਈ ਇਹ ਨੀਤੀ ਖ਼ਤਮ ਕਰ ਦਿੱਤੀ ਹੈ । ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜੇ ਨਿਯਮਤ ਪ੍ਰੀਖਿਆਵਾਂ ਦੌਰਾਨ ਕੋਈ ਵਿਦਿਆਰਥੀ ਉਸ ਨੂੰ ਅਗਲੀ ਜਮਾਤ ਵਿਚ ਭੇਜੇ ਜਾਣ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿੰਦਾ ਹੈ, ਤਾਂ ਉਸ ਨੂੰ ਸਮੇਂ-ਸਮੇਂ ’ਤੇ ਜਾਰੀ ਕੀਤੇ ਗਏ ਹੁਕਮਾਂ ਤਹਿਤ ਨਤੀਜਿਆਂ ਦੇ ਐਲਾਨ ਦੀ ਤਰੀਕ ਤੋਂ ਦੋ ਮਹੀਨਿਆਂ ਦੇ ਅੰਦਰ ਵਾਧੂ ਜਮਾਤਾਂ ਲਾ ਕੇ ਜਾਂ ਵੱਖਰੇ ਤੌਰ ’ਤੇ ਪੜ੍ਹਾਈ ਕਰਵਾ ਕੇ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ । ਨੋਟੀਫਿਕੇਸ਼ਨ ਅਨੁਸਾਰ, ‘ਜੇ ਮੁੜ-ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲਾ ਬੱਚਾ ਦੁਬਾਰਾ ਮਾਪਦੰਡ ਪੂਰੇ ਕਰਨ ’ਚ ਅਸਫਲ ਰਹਿੰਦਾ ਹੈ, ਤਾਂ ਉਸ ਨੂੰ ਪੰਜਵੀਂ ਜਾਂ ਅੱਠਵੀਂ ਜਮਾਤ ਵਿੱਚ ਹੀ ਰੱਖਿਆ ਜਾਵੇਗਾ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੱਕ ਵਾਰ ਮਾਪਦੰਡ ਪੂਰੇ ਨਾ ਕਰਨ ’ਤੇ ਕਲਾਸ ਅਧਿਆਪਕ ਬੱਚੇ ਦੇ ਨਾਲ-ਨਾਲ ਜ਼ਰੂਰੀ ਹੋਵੇ ਤਾਂ ਉਸ ਦੇ ਮਾਪਿਆਂ ਦਾ ਵੀ ਮਾਰਗਦਰਸ਼ਨ ਕਰੇਗਾ ਅਤੇ ਮੁਲਾਂਕਣ ਦੇ ਵੱਖ-ਵੱਖ ਪੜਾਵਾਂ ’ਤੇ ਸਿੱਖਣ ਸਬੰਧੀ ਪਏ ਪਾੜੇ ਦੀ ਪਛਾਣ ਕਰਨ ਤੋਂ ਬਾਅਦ ਵਿਸ਼ੇਸ਼ ਸਹਾਇਤਾ ਦੇੇਵੇਗਾ।ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਬੱਚੇ ਨੂੰ ਮੁੱਢਲੀ ਸਿੱਖਿਆ ਪੂਰੀ ਹੋਣ ਤੱਕ ਕਿਸੇ ਵੀ ਸਕੂਲ ਤੋਂ ਨਹੀਂ ਕੱਢਿਆ ਜਾਵੇਗਾ ।
Punjab Bani 24 December,2024
ਹਰਿਆਣਾ ਨੇ ਕਰ ਵੀ ਦਿੱਤਾ ਹੈ 24 ਫ਼ਸਲਾਂ `ਤੇ ਐਮ. ਐਸ. ਪੀ. ਦੇਣ ਦਾ ਨੋਟੀਫਿਕੇਸ਼ਨ ਤੇ ਬਾਕੀ ਵੀ ਕਰਨ : ਸੈਣੀ
ਹਰਿਆਣਾ ਨੇ ਕਰ ਵੀ ਦਿੱਤਾ ਹੈ 24 ਫ਼ਸਲਾਂ `ਤੇ ਐਮ. ਐਸ. ਪੀ. ਦੇਣ ਦਾ ਨੋਟੀਫਿਕੇਸ਼ਨ ਤੇ ਬਾਕੀ ਵੀ ਕਰਨ : ਸੈਣੀ ਚੰਡੀਗੜ੍ਹ : ਕਿਸਾਨਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀ ਫਸਲਾਂ ਦਾ ਮੁੱਲ ਐਮ. ਐਸ. ਪੀ. ਦੇ ਆਧਾਰ ਤੇ ਦੇਣ ਵਿਚ ਪਹਿਲ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਵਲੋਂ 24 ਫ਼ਸਲਾਂ `ਤੇ ਐਮ. ਐਸ. ਪੀ. ਦੇਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਹੁਣ ਹਿਮਾਚਲ, ਪੰਜਾਬ, ਦਿੱਲੀ, ਕਰਨਾਟਕ, ਤੇਲੰਗਾਨਾ ਦੀਆਂ ਸਰਕਾਰਾਂ ਨੂੰ ਵੀ ਐਮ. ਐਸ. ਪੀ. ਦੀ ਗਰੰਟੀ ਕਿਸਾਨਾਂ ਭਰਾਵਾਂ ਨੂੰ ਦੇਣੀ ਚਾਹੀਦੀ ਹੈ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰਾਂ ਸਿਆਸਤ ਨਾ ਕਰਨ ਬਲਕਿ ਕਿਸਾਨਾਂ ਦੀ ਮਦਦ ਕਰਨ ।
Punjab Bani 24 December,2024
ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਕਾਰਨ 4 ਬੱਚਿਆਂ ਦੀ ਹੋਈ ਮੌਤ
ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਕਾਰਨ 4 ਬੱਚਿਆਂ ਦੀ ਹੋਈ ਮੌਤ ਹਿਸਾਰ : ਹਰਿਆਣਾ ਦੇ ਜਿ਼ਲਾ ਹਿਸਾਰ ਦੇ ਨਾਰਨੌਂਦ ਇਲਾਕੇ ਦੇ ਪਿੰਡ ਬੁਡਾਨਾ ਵਿਚ ਇੱਟਾਂ ਦੇ ਭੱਠੇ ਦੇ ਨਾਲ ਲਗਦੀ ਕੰਧ ਡਿੱਗਣ ਕਾਰਨ ਕਰੀਬ 20 ਮਜ਼ਦੂਰਾਂ ਅਤੇ ਬੱਚਿਆਂ ਦੇ ਇੱਟਾਂ ਹੇਠਾਂ ਦਬਣ ਦੇ ਚਲਦਿਆਂ ਚਾਰ ਬੱਚਿਆਂ ਦੀ ਮੌਤ ਹੋ ਗਈ । ਮ੍ਰਿਤਕਾਂ `ਚ 3 ਮਹੀਨੇ ਦੀ ਨਿਸ਼ਾ, 9 ਸਾਲਾ ਸੂਰਜ, 9 ਸਾਲਾ ਵਿਵੇਕ ਅਤੇ 5 ਸਾਲਾ ਨੰਦਿਨੀ ਸ਼ਾਮਲ ਹਨ । ਪੰਜ ਸਾਲਾ ਬੱਚੀ ਗੌਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਉਨ੍ਹਾਂ ਨੂੰ ਐਤਵਾਰ ਰਾਤ ਕਰੀਬ 2 ਵਜੇ ਹਿਸਾਰ ਦੇ ਸਿਵਲ ਹਸਪਤਾਲ `ਚ ਭਰਤੀ ਕਰਵਾਇਆ ਗਿਆ । ਸਾਰੇ ਲੋਕ ਉੱਤਰ ਪ੍ਰਦੇਸ਼ ਦੇ ਅੰਬੇਦਕਰ ਨਗਰ ਜਿ਼ਲ੍ਹੇ ਦੇ ਜਲਾਲਪੁਰ ਦੇ ਬਧਵ ਪਿੰਡ ਦੇ ਰਹਿਣ ਵਾਲੇ ਹਨ । ਇਸ ਹਾਦਸੇ ਵਿਚ ਕੰਧ ਹੇਠਾਂ ਦਬੇ ਹੋਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ । ਉਨ੍ਹਾਂ ਦਾ ਇਲਾਜ ਨਾਰਨੌਂਦ ਸਿਵਲ ਹਸਪਤਾਲ ਅਤੇ ਹਾਂਸੀ ਦੇ ਸਿਵਲ ਹਸਪਤਾਲ ਵਿਚ ਚਲ ਰਿਹਾ ਹੈ । ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਕਈ ਮਜ਼ਦੂਰ ਪਰਿਵਾਰ ਨਾਰਨੌਂਦ ਸੈਕਸ਼ਨ ਦੇ ਬੁਢਾਨਾ ਪਿੰਡ `ਚ ਭੱਠੇ `ਤੇ ਕੰਮ ਕਰਦੇ ਹਨ । ਇਨ੍ਹੀਂ ਦਿਨੀਂ ਭੱਠੇ `ਤੇ ਇੱਟਾਂ ਵਿਛਾਉਣ ਅਤੇ ਚਿਮਨੀ ਦੇ ਨੇੜੇ ਗਰੇਟ ਲਗਾਉਣ ਦਾ ਕੰਮ ਚਲ ਰਿਹਾ ਹੈ । ਮਜ਼ਦੂਰ ਓਮ ਪ੍ਰਕਾਸ਼ ਨੇ ਦਸਿਆ ਕਿ ਰਾਤ 12 ਵਜੇ ਦੇ ਕਰੀਬ 25 ਦੇ ਕਰੀਬ ਮਜ਼ਦੂਰ ਇੱਟਾਂ ਦੇ ਭੱਠੇ ’ਤੇ ਕੰਮ ਕਰ ਰਹੇ ਸਨ । ਸਾਰੇ ਬੱਚੇ ਭੱਠੇ ਕੋਲ ਕੰਧ ਨਾਲ ਸੁੱਤੇ ਹੋਏ ਸਨ । ਇਹ ਪੱਕੀਆਂ ਇੱਟਾਂ ਦੀ ਕੰਧ ਸੀ ਜੋ ਬੱਚਿਆਂ `ਤੇ ਡਿੱਗ ਪਈ । ਤਿੰਨ ਬੱਚਿਆਂ ਦੀ ਮੌਕੇ `ਤੇ ਹੀ ਮੌਤ ਹੋ ਗਈ । ਤਿੰਨ ਜ਼ਖ਼ਮੀ ਬੱਚਿਆਂ ਨੂੰ ਇੱਟਾਂ ਦੇ ਹੇਠਾਂ ਤੋਂ ਬਾਹਰ ਕੱਢ ਕੇ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਉਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹਿਸਾਰ ਦੇ ਸਿਵਲ ਹਸਪਤਾਲ ਰੈਫ਼ਰ ਕਰ ਦਿਤਾ ਗਿਆ । ਹਿਸਾਰ ਲਿਜਾਂਦੇ ਸਮੇਂ 3 ਮਹੀਨੇ ਦੀ ਨਿਸ਼ਾ ਦੀ ਵੀ ਰਸਤੇ ਵਿਚ ਹੀ ਮੌਤ ਹੋ ਗਈ ।
Punjab Bani 23 December,2024
ਪੰਚਕੂਲਾ ‘ਚ ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ
ਪੰਚਕੂਲਾ ‘ਚ ਲੜਕੀ ਸਮੇਤ ਤਿੰਨ ਦੀ ਗੋਲੀ ਮਾਰ ਕੇ ਹੱਤਿਆ ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਤੋਂ ਮੋਰਨੀ ਰੋਡ ਸਥਿਤ ਬੁਰਜਕੋਟੀਆ ਰੋਡ ‘ਤੇ ਸਲਤਨਤ ਰੈਸਟੋਰੈਂਟ ‘ਚ ਇੱਕ ਲੜਕੀ ਸਮੇਤ ਤਿੰਨ ਨੌਜਵਾਨਾਂ ਦਾ ਕਤਲ ਰਾਤ 3 ਵਜੇ ਦੇ ਕਰੀਬ ਕਰ ਦਿੱਤਾ ਗਿਆ ।ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਮ੍ਰਿਤਕ ਦਿੱਲੀ ਦੇ ਵਸਨੀਕ ਦੱਸੇ ਜਾ ਰਹੇ ਹਨ । ਪੁਲਸ ਮੁਤਾਬਕ 20 ਸਾਲਾ ਲੜਕੀ ਨਾਲ ਦੋ ਨੌਜਵਾਨ ਜਨਮ ਦਿਨ ਦੀ ਪਾਰਟੀ ਮਨਾਉਣ ਲਈ ਸਲਤਨਤ ਰੈਸਟੋਰੈਂਟ ‘ਚ ਰੁਕੇ ਸਨ । ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਸ਼ ਕਾਰਨ ਰਾਤ ਸਮੇਂ ਤਿੰਨਾਂ ਦਾ ਕਤਲ ਕਰ ਦਿੱਤਾ ਗਿਆ । ਇਕ ਈਟੀਓਸ ਕਾਰ ‘ਚ ਤਿੰਨ ਨੌਜਵਾਨ ਆਏ ਅਤੇ ਜਨਮਦਿਨ ਦੀ ਪਾਰਟੀ ਕਰ ਰਹੇ ਤਿੰਨਾਂ ਲੋਕਾਂ ਤੇ ਗੋਲੀਆਂ ਚਲਾ ਉੱਥੋਂ ਫਰਾਰ ਹੋ ਗਏ । ਇਸ ਘਟਨਾ ਦੀ ਸੂਚਨਾ ਪੁਲੀਸ ਕੰਟਰੋਲ ਰੂਮ ’ਤੇ ਦਿੱਤੀ ਗਈ । ਪੁਲਸ ਨੇ ਤਿੰਨੋਂ ਲਾਸ਼ਾਂ ਨੂੰ ਮੌਰਚਰੀ ਵਿੱਚ ਰੱਖ ਦਿੱਤਾ ਹੈ । ਪੁਲਸ ਟੀਮ ਘਟਨਾ ਦੀ ਜਾਣਕਾਰੀ ਇਕੱਠੀ ਕਰਨ ‘ਚ ਲੱਗੀ ਹੋਈ ਹੈ । ਮ੍ਰਿਤਕਾਂ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ। ਮ੍ਰਿਤਕ ਵਿੱਕੀ ਨੂੰ 7 ਤੋਂ 8 ਗੋਲੀਆਂ ਮਾਰੀਆਂ ਗਈਆਂ । ਪੁਲਸ ਇਸ ਮਾਮਲੇ ਨੂੰ ਪੁਰਾਣੀ ਰੰਜਿਸ਼ ਮੰਨ ਰਹੀ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਸੀ. ਪੀ. ਪੰਚਕੂਲਾ ਹਿਮਾਦਰੀ ਕੌਸ਼ਿਕ ਸਿਵਲ ਹਸਪਤਾਲ ਪੁੱਜੇ । ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦਾ ਰਹਿਣ ਵਾਲਾ ਵਿੱਕੀ ਨਾਂ ਦਾ ਨੌਜਵਾਨ ਆਪਣੇ ਦੋਸਤ ਅਤੇ ਭਤੀਜੇ ਨਾਲ ਇੱਥੇ ਆਇਆ ਸੀ । ਤਿੰਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ।
Punjab Bani 23 December,2024
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ. ਪੀ. ਚੌਟਾਲਾ ਕਰ ਗਏ ਸਵਰਗਵਾਸ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓ. ਪੀ. ਚੌਟਾਲਾ ਕਰ ਗਏ ਸਵਰਗਵਾਸ ਹਰਿਆਣਾ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ( ਓ. ਪੀ.) ਚੌਟਾਲਾ ਦੇ ਦੇਹਾਂਤ ਹੋ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਓ. ਪੀ. ਚੌਟਾਲਾ ਨੇ ਗੁਰੂਗ੍ਰਾਮ ਸਥਿਤ ਨਿਵਾਸ ਸਥਾਨ ਤੇ ਆਖ਼ਰੀ ਸਾਹ ਲਿਆ । ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਹਨ । ਓਮ ਪ੍ਰਕਾਸ਼ ਚੌਟਾਲਾ ਦਾ ਜਨਮ 1 ਜਨਵਰੀ 1935 ਨੂੰ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਚੌਟਾਲਾ ਵਿੱਚ ਹੋਇਆ ਸੀ । ਚੌਟਾਲਾ ਹਰਿਆਣਾ ਦੇ 7ਵੇਂ ਮੁੱਖ ਮੰਤਰੀ ਸਨ। ਉਨ੍ਹਾਂ ਦੇ ਪਿਤਾ ਚੌਧਰੀ ਦੇਵੀ ਲਾਲ ਚੌਟਾਲਾ ਨੇ ਹਰਿਆਣਾ ਰਾਜ ਦੀ ਸਥਾਪਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਬਾਅਦ ਵਿੱਚ ਦੇਵੀ ਲਾਲ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਉਪ ਪ੍ਰਧਾਨ ਮੰਤਰੀ ਰਹੇ । ਓਮ ਪ੍ਰਕਾਸ਼ ਚੌਟਾਲਾ ਨੇ ਹਰਿਆਣਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ। ਉਹ ਪੇਂਡੂ ਖੇਤਰਾਂ ਅਤੇ ਕਿਸਾਨਾਂ ਦੇ ਬਹੁਤ ਪ੍ਰਸ਼ੰਸਕ ਸਨ । ਇਹ ਹਮੇਸ਼ਾ ਉਨ੍ਹਾਂ ਦੀਆਂ ਨੀਤੀਆਂ ਅਤੇ ਭਾਸ਼ਣਾਂ ਵਿੱਚ ਝਲਕਦਾ ਸੀ, ਭਾਵੇਂ ਉਹ ਸੱਤਾ ਵਿੱਚ ਹੋਵੇ ਜਾਂ ਵਿਰੋਧੀ ਧਿਰ ਵਿੱਚ । ਉਹ ਹਰਿਆਣਾ ਵਿੱਚ ਸਭ ਤੋਂ ਸਰਗਰਮ ਆਗੂ ਵਜੋਂ ਜਾਣੇ ਜਾਂਦੇ ਸਨ ।
Punjab Bani 20 December,2024
ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿਚ ਧਮਾਕਾ ਹੋਣ ਉਪਰੰਤ ਲਗੀ ਭਿਆਨਕ ਅੱਗ
ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿਚ ਧਮਾਕਾ ਹੋਣ ਉਪਰੰਤ ਲਗੀ ਭਿਆਨਕ ਅੱਗ ਨੋਇਡਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗੁਰੂਗ੍ਰਾਮ ਵਿਚ ਕਾਦੀਪੁਰ ਉਦਯੋਗਿਕ ਖੇਤਰ ਵਿਚ ਇਕ ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿਚ ਧਮਾਕਾ ਹੋਣ ਉਪਰੰਤ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ । ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸਿ਼ਸ਼ ਸ਼ੁਰੂ ਕਰ ਦਿਤੀ । ਅਧਿਕਾਰੀਆਂ ਨੇ ਦਸਿਆ ਕਿ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ । ਉਨ੍ਹਾਂ ਦਸਿਆ ਕਿ ਅੱਗ ਲੱਗਣ ਦਾ ਸਹੀ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ । ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।
Punjab Bani 20 December,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ : (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Punjab Bani 20 December,2024
ਹਰਿਆਣਾ ਦੀਆਂ ਖਾਪ ਪੰਚਾਇਤਾਂ 29 ਨੂੰ ਕਿਸਾਨ ਅੰਦੋਲਨ ਤੇ ਮਹਾਪੰਚਾਇਤ ਸੱਦ ਕੇ ਲੈਣਗੀਆਂ ਫੈਸਲਾ
ਹਰਿਆਣਾ ਦੀਆਂ ਖਾਪ ਪੰਚਾਇਤਾਂ 29 ਨੂੰ ਕਿਸਾਨ ਅੰਦੋਲਨ ਤੇ ਮਹਾਪੰਚਾਇਤ ਸੱਦ ਕੇ ਲੈਣਗੀਆਂ ਫੈਸਲਾ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੇ ਉਦੇਸ਼ ਤਹਿਤ ਇਕ ਅਹਿਮ ਫ਼ੈਸਲਾ ਲੈਣ ਲਈ 29 ਦਸੰਬਰ ਨੂੰ ਬਾਸ ਮੰਡੀ ਹਿਸਾਰ ਵਿਖੇ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਇਕ ਮਹਾਪੰਚਾਇਤ ਬੁਲਾਉਣ ਦਾ ਫ਼ੈਸਲਾ ਕੀਤਾ ਹੈ । ਜਿਕਰਯੋਗ ਹੈ ਕਿ ਕਿਸਾਨ ਤਿੰਨ ਵਾਰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸ਼ੰਭੂ ਸਰਹੱਦ ਤੋਂ ਅੱਗੇ ਨਹੀਂ ਜਾਣ ਦਿਤਾ । ਚੰਡੀਗੜ੍ਹ ਵਿਚ ਖਾਪ ਪੰਚਾਇਤਾਂ ਦੇ ਫ਼ੈਸਲੇ ਬਾਰੇ ਖਾਪ ਦੇ ਚੇਅਰਮੈਨ ਸਤੀਸ਼ ਨੇ ਕਿਹਾ ਕਿ ਅੰਦੋਲਨ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ । ਹਰਿਆਣਾ ਵਿਚ ਵੀ 3 ਧਰਨੇ ਦਿਤੇ ਗਏ ਅਤੇ 102 ਖਾਪ ਪੰਚਾਇਤਾਂ ਇਕੱਠੀਆਂ ਹੋਈਆਂ ਸਨ । ਹਾਲ ਹੀ ਵਿਚ 11 ਮੈਂਬਰਾਂ ਦੀ ਇੱਕ ਕਮੇਟੀ ਬਣਾਈ ਗਈ ਸੀ ਅਤੇ ਕਮੇਟੀ ਦੇ ਮੈਂਬਰ ਡੱਲੇਵਾਲ ਨੂੰ ਮਿਲੇ ਸਨ । ਖਾਪ ਆਗੂਆਂ ਨੇ ਜਗਜੀਤ ਸਿੰਘ ਡੱਲਵਾਲ ਨੂੰ ਮਰਨ ਵਰਤ ਤੋੜਨ ਦੀ ਅਪੀਲ ਕੀਤੀ ਸੀ ਪਰ ਉਹ ਅਟੱਲ ਰਹੇ । ਹਰਿਆਣਾ ਸਰਕਾਰ ਦੀ ਆਲੋਚਨਾ ਕਰਦਿਆਂ ਖਾਪ ਆਗੂ ਨੇ ਕਿਹਾ ਕਿ ਪਹਿਲਾਂ ਸਰਕਾਰ ਕਹਿੰਦੀ ਸੀ ਕਿ ਕਿਸਾਨਾਂ ਨੂੰ ਦਿੱਲੀ ਜਾਣ ਲਈ ਟਰੈਕਟਰ ਦੀ ਆਗਿਆਂ ਨਹੀਂ ਦਿੱਤੀ ਜਾਵੇਗੀ ਪਰ ਜਦੋਂ ਉਹ ਪੈਦਲ ਕੂਚ ਕਰਨ ਲੱਗੇ ਤਾਂ ਉਨ੍ਹਾਂ ਉਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ, ਜਿਸ ਨਾਲ ਬਹੁਤ ਸਾਰੇ ਕਿਸਾਨ ਜ਼ਖ਼ਮੀ ਵੀ ਹੋ ਗਏ ਸਨ । ਆਗੂ ਨੇ ਕਿਹਾ ਕਿ ਖਾਪ ਪੰਚਾਇਤਾਂ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦਿਤਾ ਸੀ ਪਰ ਚੋਣਾਂ ਕਾਰਨ ਇਸ ਨੂੰ ਮੁਲਤਵੀ ਕਰਨਾ ਪਿਆ ਹੁਣ 29 ਦਸੰਬਰ ਨੂੰ ਮਹਾਪੰਚਾਇਤ ਹੋਵੇਗੀ । ਉਨ੍ਹਾਂ ਦਸਿਆ ਕਿ ਅਸੀਂ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਮਹਾਪੰਚਾਇਤ ਵਿਚ ਬੁਲਾਵਾਂਗੇ। ਧਰਨੇ ਵਿਚ ਸਿਰਫ਼ ਪੰਜਾਬ ਦੇ ਕਿਸਾਨਾਂ ਦੇ ਸ਼ਾਮਲ ਹੋਣ ਦੇ ਮੁੱਦੇ ’ਤੇ ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿਤਾ ਜਾ ਰਿਹਾ ਹੈ, ਜੋ ਕਿ ਸੱਚ ਨਹੀਂ ਹੈ ।
Punjab Bani 19 December,2024
ਅਣਪਛਾਤੇ ਹਮਲਵਰਾਂ ਨੇ ਕੀਤਾ ਹਰਿਆਣਾ ਨਿਵਾਸਨ ਲੜਕੀ ਦਾ ਕਤਲ
ਅਣਪਛਾਤੇ ਹਮਲਵਰਾਂ ਨੇ ਕੀਤਾ ਹਰਿਆਣਾ ਨਿਵਾਸਨ ਲੜਕੀ ਦਾ ਕਤਲ ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਵਿਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਠਸਕਾ ਮੀਰਾਂਜੀ (ਹਰਿਆਣਾ) ਦੀ ਲੜਕੀ ਸਿਮਰਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ । ਇਸ ਦੌਰਾਨ ਨੇੜਲੇ ਕਮਰੇ ’ਚ ਰਹਿੰਦੇ ਉਸ ਦੇ ਦੋ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜੋ ਜ਼ਖ਼ਮੀ ਦੱਸੇ ਜਾ ਰਹੇ ਹਨ । ਪਰਿਵਾਰ ਨੇ ਸਿਮਰਨ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ । ਸਿਮਰਨ ਕੈਨੇਡਾ ਦੇ ਸਰੀ ’ਚ ਰਹਿੰਦੀ ਸੀ । ਤੜਕੇ 3 ਵਜੇ ਦੇ ਕਰੀਬ ਹਮਲਾਵਰਾਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਸਿਮਰਨ ਅਤੇ ਦੋ ਹੋਰਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿਤਾ । ਇਸ ਦੌਰਾਨ ਸਿਮਰਨ ਦੀ ਮੌਤ ਹੋ ਗਈ ਜਦਕਿ ਬਾਕੀ ਦੋ ਜ਼ਖ਼ਮੀ ਹੋ ਗਏ । ਸਿਮਰਨ ਦੇ ਪਿਤਾ ਬਗੀਚਾ ਸਿੰਘ ਨੇ ਦਸਿਆ ਕਿ ਉਹ ਪ੍ਰਾਈਵੇਟ ਸਕੂਲ ਦੀ ਬੱਸ ਚਲਾਉਂਦੇ ਹਨ। ਸਿਮਰਨ ਮਈ 2023 ਵਿਚ 12ਵੀਂ ਪਾਸ ਕਰਨ ਤੋਂ ਬਾਅਦ ਅਗਲੀ ਪੜ੍ਹਾਈ ਲਈ ਕੈਨੇਡਾ, ਜਦਕਿ ਉਸ ਦਾ ਛੋਟਾ ਭਰਾ 10ਵੀਂ ਤੋਂ ਬਾਅਦ ਅਮਰੀਕਾ ਗਿਆ ਸੀ । ਉਨ੍ਹਾਂ ਦਸਿਆ ਕਿ ਹੁਣ ਸਿਮਰਨ ਦੀ ਦੋ ਸਾਲ ਦੀ ਪੜ੍ਹਾਈ ਪੂਰੀ ਹੋਣ ਵਾਲੀ ਸੀ । ਮਾਤਾ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਧੀ ਦਾ ਇਸ ਤਰ੍ਹਾਂ ਕਤਲ ਹੋ ਜਾਵੇਗਾ ।
Punjab Bani 19 December,2024
ਭਾਜਪਾ ਨੇਤਾ ਓਪੀ ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ `ਤੇ ਜਾਨਲੇਵਾ ਹਮਲਾ
ਭਾਜਪਾ ਨੇਤਾ ਓਪੀ ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ `ਤੇ ਜਾਨਲੇਵਾ ਹਮਲਾ ਪੰਚਕੂਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਓ. ਪੀ. ਧਨਖੜ ਦੇ ਬੇਟੇ ਆਸ਼ੂਤੋਸ਼ ਧਨਖੜ ‘ਤੇ ਦੇਰ ਰਾਤ ਪੰਚਕੂਲਾ ਦੇ ਸੈਕਟਰ 11 15 ਚੌਕ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੂਤੋਸ਼ ਦੇ ਸਿਰ ’ਤੇ ਬੇਸਬਾਲ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕੀਤਾ ਗਿਆ। ਕਰੀਬ ਇੱਕ ਦਰਸ਼ਨ ਹਮਲਾਵਰ ਦੋ ਗੱਡੀਆਂ ਵਿੱਚ ਸਫ਼ਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਆਏ ਸੀ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਸੀ. ਪੀ. ਕਰਾਈਮ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ । ਘਟਨਾ ਤੋਂ ਬਾਅਦ ਭਾਜਪਾ ਨੇਤਾ ਓਪੀ ਧਨਖੜ ਖੁਦ ਆਪਣੇ ਜ਼ਖਮੀ ਪੁੱਤਰ ਨੂੰ ਇਲਾਜ ਲਈ ਸੈਕਟਰ 6 ਦੇ ਹਸਪਤਾਲ ਲੈ ਗਏ। ਡੀਸੀਪੀ ਕ੍ਰਾਈਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।
Punjab Bani 19 December,2024
ਅਣਅਧਿਕਾਰਤ ਉਸਾਰੀਆਂ ਨੂੰ ਸਿਰਫ ਪ੍ਰਸ਼ਾਸਨਿਕ ਦੇਰੀ, ਸਮੇਂ ਦੀ ਕਮੀ ਜਾਂ ਮੁਦਰਾ ਨਿਵੇਸ਼ ਦੇ ਆਧਾਰ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ : ਸੁਪਰੀਮ ਕੋਰਟ
ਅਣਅਧਿਕਾਰਤ ਉਸਾਰੀਆਂ ਨੂੰ ਸਿਰਫ ਪ੍ਰਸ਼ਾਸਨਿਕ ਦੇਰੀ, ਸਮੇਂ ਦੀ ਕਮੀ ਜਾਂ ਮੁਦਰਾ ਨਿਵੇਸ਼ ਦੇ ਆਧਾਰ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਇਕ ਇਤਿਹਾਸਕ ਫ਼ੈਸਲੇ ’ਚ ਗੈਰ-ਕਾਨੂੰਨੀ ਉਸਾਰੀਆਂ ’ਤੇ ਰੋਕ ਲਗਾਉਣ ਲਈ ਕਈ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਣਅਧਿਕਾਰਤ ਉਸਾਰੀਆਂ ਨੂੰ ਸਿਰਫ ਪ੍ਰਸ਼ਾਸਨਿਕ ਦੇਰੀ, ਸਮੇਂ ਦੀ ਕਮੀ ਜਾਂ ਮੁਦਰਾ ਨਿਵੇਸ਼ ਦੇ ਆਧਾਰ ’ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਉਸਾਰੀ ਤੋਂ ਬਾਅਦ ਵੀ ਉਲੰਘਣਾ ਦੇ ਮਾਮਲੇ ਵਿਚ ਤੁਰਤ ਸੁਧਾਰਾਤਮਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਸ ਵਿਚ ਗੈਰਕਾਨੂੰਨੀ ਹਿੱਸੇ ਨੂੰ ਢਾਹੁਣਾ ਅਤੇ ਦੋਸ਼ੀ ਅਧਿਕਾਰੀਆਂ ’ਤੇ ਜੁਰਮਾਨਾ ਲਗਾਉਣਾ ਸ਼ਾਮਲ ਹੈ। ਬੈਂਚ ਨੇ ਮੇਰਠ ’ਚ ਇਕ ਰਿਹਾਇਸ਼ੀ ਪਲਾਟ ’ਚ ਅਣਅਧਿਕਾਰਤ ਵਪਾਰਕ ਉਸਾਰੀ ਨੂੰ ਢਾਹੁਣ ਦੇ ਫੈਸਲੇ ਨੂੰ ਵੀ ਬਰਕਰਾਰ ਰੱਖਿਆ ਅਤੇ ਸ਼ਹਿਰੀ ਯੋਜਨਾਬੰਦੀ ਕਾਨੂੰਨਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਦੀ ਜ਼ਰੂਰਤ ’ਤੇ ਜ਼ੋਰ ਦਿਤਾ। ਅਦਾਲਤ ਨੇ ਸ਼ਹਿਰੀ ਵਿਕਾਸ ਅਤੇ ਲਾਗੂ ਕਰਨ ਨੂੰ ਸੁਚਾਰੂ ਬਣਾਉਣ ਲਈ ਵਿਆਪਕ ਜਨਹਿੱਤ ’ਚ ਕਈ ਵਿਆਪਕ ਹੁਕਮ ਜਾਰੀ ਕੀਤੇ। ਅਦਾਲਤ ਨੇ ਕਿਹਾ, ‘‘ਸਾਡਾ ਮੰਨਣਾ ਹੈ ਕਿ ਸਥਾਨਕ ਅਥਾਰਟੀ ਵਲੋਂ ਮਨਜ਼ੂਰ ਕੀਤੀ ਗਈ ਬਿਲਡਿੰਗ ਪਲਾਨ ਦੀ ਉਲੰਘਣਾ ਜਾਂ ਉਲੰਘਣਾ ਕਰ ਕੇ ਕੀਤੀ ਗਈ ਉਸਾਰੀ ਅਤੇ ਬਿਨਾਂ ਕਿਸੇ ਬਿਲਡਿੰਗ ਪਲਾਨ ਦੀ ਮਨਜ਼ੂਰੀ ਦੇ ਹਿੰਮਤ ਭਰੇ ਨਿਰਮਾਣ ਨੂੰ ਉਤਸ਼ਾਹਿਤ ਨਹੀਂ ਕੀਤਾ ਜਾ ਸਕਦਾ। ਹਰ ਉਸਾਰੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ।ਬੈਂਚ ਨੇ ਕਿਹਾ ਕਿ ਜੇਕਰ ਕੋਈ ਉਲੰਘਣਾ ਅਦਾਲਤਾਂ ਦੇ ਧਿਆਨ ਵਿਚ ਲਿਆਂਦੀ ਜਾਂਦੀ ਹੈ ਤਾਂ ਇਸ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਕਿਉਂਕਿ ਕਿਸੇ ਵੀ ਤਰ੍ਹਾਂ ਦੀ ਨਰਮੀ ਗਲਤ ਹਮਦਰਦੀ ਵਿਖਾਉਣ ਦੇ ਬਰਾਬਰ ਹੋਵੇਗੀ। ਅਦਾਲਤ ਨੇ ਕਿਹਾ ਕਿ ਗੈਰ-ਕਾਨੂੰਨੀ ਕੰਮਾਂ ਨੂੰ ਸੁਧਾਰਨ ਲਈ ਹੁਕਮ ਦੇਣ ਵਿਚ ਦੇਰੀ, ਪ੍ਰਸ਼ਾਸਨਿਕ ਅਸਫਲਤਾ, ਰੈਗੂਲੇਟਰੀ ਅਸਮਰੱਥਾ, ਨਿਰਮਾਣ ਅਤੇ ਨਿਵੇਸ਼ ਦੀ ਲਾਗਤ, ਐਕਟ ਦੇ ਤਹਿਤ ਅਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਸਬੰਧਤ ਅਧਿਕਾਰੀਆਂ ਦੀ ਲਾਪਰਵਾਹੀ ਅਤੇ ਢਿੱਲ ਨੂੰ ਗੈਰਕਾਨੂੰਨੀ/ਅਣਅਧਿਕਾਰਤ ਉਸਾਰੀਆਂ ਦੀ ਰੱਖਿਆ ਲਈ ਢਾਲ ਵਜੋਂ ਨਹੀਂ ਵਰਤਿਆ ਜਾ ਸਕਦਾ।ਬੈਂਚ ਨੇ ਕਿਹਾ ਕਿ ਨਿਯਮਿਤ ਕਰਨ ਦੀਆਂ ਯੋਜਨਾਵਾਂ ਸਿਰਫ ਅਸਾਧਾਰਣ ਹਾਲਾਤਾਂ ’ਚ ਅਤੇ ਵਿਸਥਾਰਤ ਸਰਵੇਖਣ ਤੋਂ ਬਾਅਦ ਰਿਹਾਇਸ਼ੀ ਮਕਾਨਾਂ ਲਈ ਇਕ ਵਾਰ ਦੇ ਉਪਾਅ ਵਜੋਂ ਲਿਆਂਦੀਆਂ ਜਾਣੀਆਂ ਚਾਹੀਦੀਆਂ ਹਨ। ਅਦਾਲਤ ਨੇ ਕਿਹਾ, ‘‘ਅਣਅਧਿਕਾਰਤ ਉਸਾਰੀਆਂ ਵਸਨੀਕਾਂ ਅਤੇ ਆਸ ਪਾਸ ਰਹਿਣ ਵਾਲੇ ਨਾਗਰਿਕਾਂ ਦੀ ਜ਼ਿੰਦਗੀ ਲਈ ਖਤਰਾ ਪੈਦਾ ਕਰਨ ਤੋਂ ਇਲਾਵਾ ਬਿਜਲੀ, ਧਰਤੀ ਹੇਠਲੇ ਪਾਣੀ ਅਤੇ ਸੜਕਾਂ ਤਕ ਪਹੁੰਚ ਵਰਗੇ ਸਰੋਤਾਂ ’ਤੇ ਵੀ ਅਸਰ ਪਾਉਂਦੀਆਂ ਹਨ, ਜੋ ਮੁੱਖ ਤੌਰ ’ਤੇ ਯੋਜਨਾਬੱਧ ਵਿਕਾਸ ਅਤੇ ਅਧਿਕਾਰਤ ਗਤੀਵਿਧੀਆਂ ਲਈ ਤਿਆਰ ਕੀਤੇ ਗਏ ਹਨ।ਸੁਪਰੀਮ ਕੋਰਟ ਨੇ ਅਪਣੇ 36 ਪੰਨਿਆਂ ਦੇ ਫੈਸਲੇ ’ਚ ਕਿਹਾ ਕਿ ਬਿਲਡਰਾਂ ਨੂੰ ਇਹ ਸੰਕਲਪ ਲੈਣਾ ਚਾਹੀਦਾ ਹੈ ਕਿ ਉਹ ਬਿਨਾਂ ਮੁਕੰਮਲ/ਕਬਜ਼ਾ ਸਰਟੀਫਿਕੇਟ ਦੇ ਇਮਾਰਤਾਂ ਨਹੀਂ ਸੌਂਪਣਗੇ ਅਤੇ ਉਸਾਰੀ ਦੌਰਾਨ ਪ੍ਰਵਾਨਿਤ ਬਿਲਡਿੰਗ ਪਲਾਨ ਪ੍ਰਦਰਸ਼ਿਤ ਕੀਤੇ ਜਾਣੇ ਚਾਹੀਦੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਬਿਲਡਰ ਜਾਂ ਡਿਵੈਲਪਰ ਜਾਂ ਮਾਲਕ ਨੂੰ ਉਸਾਰੀ ਵਾਲੀ ਥਾਂ ’ਤੇ ਨਿਰਮਾਣ ਦੀ ਪੂਰੀ ਮਿਆਦ ਦੌਰਾਨ ਪ੍ਰਵਾਨਿਤ ਯੋਜਨਾ ਦੀ ਇਕ ਕਾਪੀ ਪ੍ਰਦਰਸ਼ਿਤ ਕਰਨੀ ਚਾਹੀਦੀ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ-ਸਮੇਂ ’ਤੇ ਇਮਾਰਤ ਦਾ ਨਿਰੀਖਣ ਕਰਨਾ ਚਾਹੀਦਾ ਹੈ ਅਤੇ ਅਪਣੇ ਅਧਿਕਾਰਤ ਰੀਕਾਰਡ ਵਿਚ ਅਜਿਹੀ ਜਾਂਚ ਦਾ ਰੀਕਾਰਡ ਰਖਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਜਾਂਚ ਤੋਂ ਬਾਅਦ ਅਤੇ ਇਸ ਗੱਲ ਤੋਂ ਸੰਤੁਸ਼ਟ ਹੋਣ ’ਤੇ ਕਿ ਇਮਾਰਤ ਦਾ ਨਿਰਮਾਣ ਬਿਨਾਂ ਕਿਸੇ ਭਟਕਣ ਦੇ ਇਜਾਜ਼ਤ ਅਨੁਸਾਰ ਕੀਤਾ ਗਿਆ ਹੈ, ਸਬੰਧਤ ਅਥਾਰਟੀ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਮੁਕੰਮਲ ਹੋਣ ਅਤੇ ਕਬਜ਼ਾ ਸਰਟੀਫਿਕੇਟ ਜਾਰੀ ਕਰੇਗੀ।ਬੈਂਚ ਨੇ ਕਿਹਾ ਕਿ ਜੇਕਰ ਕੋਈ ਉਲੰਘਣਾ ਪਾਈ ਜਾਂਦੀ ਹੈ ਤਾਂ ਐਕਟ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਸੰਪੂਰਨ/ਕਬਜ਼ਾ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਉਦੋਂ ਤਕ ਮੁਲਤਵੀ ਕੀਤੀ ਜਾਣੀ ਚਾਹੀਦੀ ਹੈ ਜਦੋਂ ਤਕ ਦਰਸਾਏ ਗਏ ਭਟਕਣਾਂ ਨੂੰ ਪੂਰੀ ਤਰ੍ਹਾਂ ਠੀਕ ਨਹੀਂ ਕਰ ਦਿਤਾ ਜਾਂਦਾ।ਇਸ ਵਿਚ ਕਿਹਾ ਗਿਆ ਹੈ ਕਿ ਬਿਜਲੀ, ਜਲ ਸਪਲਾਈ ਅਤੇ ਸੀਵਰੇਜ ਵਰਗੇ ਸਾਰੇ ਜ਼ਰੂਰੀ ਸੇਵਾ ਕੁਨੈਕਸ਼ਨ ਸੇਵਾ ਪ੍ਰਦਾਤਾਵਾਂ ਵਲੋਂ ਮੁਕੰਮਲ ਹੋਣ ਅਤੇ ਕਬਜ਼ਾ ਸਰਟੀਫਿਕੇਟ ਜਮ੍ਹਾਂ ਕਰਨ ਤੋਂ ਬਾਅਦ ਹੀ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ। ’’ ਇਸ ਵਿਚ ਕਿਹਾ ਗਿਆ ਹੈ ਕਿ ਕੰਪਲੀਸ਼ਨ ਸਰਟੀਫਿਕੇਟ ਜਾਰੀ ਕਰਨ ਤੋਂ ਬਾਅਦ ਵੀ ਜੇਕਰ ਯੋਜਨਾਬੰਦੀ ਦੀ ਇਜਾਜ਼ਤ ਦੇ ਉਲਟ ਕੋਈ ਉਲੰਘਣਾ ਅਥਾਰਟੀ ਦੇ ਧਿਆਨ ਵਿਚ ਲਿਆਂਦੀ ਜਾਂਦੀ ਹੈ ਤਾਂ ਸਬੰਧਤ ਅਥਾਰਟੀ ਨੂੰ ਬਿਲਡਰ/ਮਾਲਕ/ਕਬਜ਼ਾਧਾਰੀ ਵਿਰੁਧ ਕਾਨੂੰਨ ਅਨੁਸਾਰ ਤੁਰਤ ਕਦਮ ਚੁੱਕਣੇ ਚਾਹੀਦੇ ਹਨ।ਅਦਾਲਤ ਨੇ ਕਿਹਾ ਕਿ ਜੇਕਰ ਮਾਲਕ ਜਾਂ ਬਿਲਡਰ ਵਲੋਂ ਮੁਕੰਮਲ ਹੋਣ ਦਾ ਸਰਟੀਫਿਕੇਟ ਜਾਰੀ ਨਾ ਕਰਨ ਜਾਂ ਅਣਅਧਿਕਾਰਤ ਉਸਾਰੀ ਨੂੰ ਨਿਯਮਤ ਕਰਨ ਜਾਂ ਭਟਕਣ ਆਦਿ ਨੂੰ ਠੀਕ ਕਰਨ ਲਈ ਅਰਜ਼ੀ ਦਾਇਰ ਕੀਤੀ ਜਾਂਦੀ ਹੈ ਤਾਂ ਸਬੰਧਤ ਅਥਾਰਟੀ ਵਲੋਂ ਉਸ ਦਾ ਨਿਪਟਾਰਾ ਲੰਬਿਤ ਅਪੀਲਾਂ/ਸੋਧਾਂ ਦੇ ਨਾਲ ਛੇਤੀ ਤੋਂ ਛੇਤੀ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਕਿਸੇ ਵੀ ਹੁਕਮ ਦੀ ਉਲੰਘਣਾ ਕਰਨ ’ਤੇ ਮਾਨਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਕਿਸੇ ਵੀ ਇਮਾਰਤ ਦੇ ਨਿਰਮਾਣ ਦੇ ਮੁਕੰਮਲ ਹੋਣ ਦੇ ਸਰਟੀਫਿਕੇਟ ਦੀ ਤਸਦੀਕ ਕਰਨ ਤੋਂ ਬਾਅਦ ਹੀ ਕਰਜ਼ਾ ਦੇਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਅਪਣੇ ਰਜਿਸਟਰਾਰ ਨੂੰ ਹੁਕਮ ਦਿਤਾ ਕਿ ਉਹ ਫੈਸਲੇ ਦੀ ਇਕ ਕਾਪੀ ਸਾਰੀਆਂ ਹਾਈ ਕੋਰਟਾਂ ਨੂੰ ਭੇਜਣ ਤਾਂ ਜੋ ਉਹ ਅਜਿਹੇ ਵਿਵਾਦਾਂ ’ਤੇ ਵਿਚਾਰ ਕਰਦੇ ਸਮੇਂ ਇਸ ਦਾ ਹਵਾਲਾ ਦੇ ਸਕਣ।ਇਹ ਫੈਸਲਾ ਰਾਜੇਂਦਰ ਕੁਮਾਰ ਬਰਜਾਤਿਆ ਵਲੋਂ ਦਾਇਰ ਪਟੀਸ਼ਨ ਸਮੇਤ ਕਈ ਅਪੀਲਾਂ ਨਾਲ ਸਬੰਧਤ ਹੈ। ਰਾਜੇਂਦਰ ਕੁਮਾਰ ਬਰਜਾਤਿਆ ਨੇ ਇਲਾਹਾਬਾਦ ਹਾਈ ਕੋਰਟ ਦੇ 2014 ਦੇ ਫੈਸਲੇ ਵਿਰੁਧ ਉਕਤ ਅਪੀਲ ਦਾਇਰ ਕੀਤੀ ਸੀ। ਅਦਾਲਤ ਨੇ ਮੇਰਠ ਦੇ ਸ਼ਾਸਤਰੀ ਨਗਰ ’ਚ ਜ਼ਮੀਨ ਦੇ ਇਕ ਪਲਾਟ ’ਤੇ ਗੈਰ-ਕਾਨੂੰਨੀ ਢਾਂਚਿਆਂ ਨੂੰ ਢਾਹੁਣ ਦੇ ਹੁਕਮ ਦਿਤੇ ਸਨ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਅਤੇ ਦੇਸ਼ ’ਚ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਕਈ ਹੁਕਮ ਜਾਰੀ ਕੀਤੇ।
Punjab Bani 18 December,2024
ਪਟਿਆਲਾ ਪੁਲਿਸ ਵੱਲੋਂ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆਂ ਦੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ
ਪਟਿਆਲਾ ਪੁਲਿਸ ਵੱਲੋਂ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆਂ ਦੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ ਪਟਿਆਲਾ, 16 ਦਸੰਬਰ : ਪਟਿਆਲਾ ਪੁਲਿਸ ਨੇ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆ ਦੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ ਕੀਤਾ ਹੈ, ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ. ਪੀ. ਦਿਹਾਤੀ ਰਜੇਸ਼ ਛਿੱਬੜ ਨੇ ਦੱਸਿਆ ਕਿ ਇੱਕ ਦਰਖਾਸਤ ਨੰਬਰ 10156/ਪੇਸ਼ੀ ਮਿਤੀ 27 ਅਕਤੂਬਰ 2024 ਵੱਲੋਂ ਇੰਦਰਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸਿਆਲੂ ਤਹਿਸੀਲ ਰਾਜਪੁਰਾ ਨੇ ਬ੍ਰਹਮ ਪ੍ਰਕਾਸ਼ ਵਿਰੁੱਧ ਪ੍ਰਾਪਤ ਹੋਈ ਸੀ, ਜਿਸਦੀ ਪੜਤਾਲ ਤੋਂ ਬਾਅਦ ਮੁਕੱਦਮਾ ਨੰਬਰ 192 ਮਿਤੀ 24.11.2024 ਅ/ਧ 318(4) 338, 336(3), 340(2) ਬੀ. ਐਨ. ਐਸ. ਥਾਣਾ ਸਦਰ ਪਟਿਆਲਾ ਦਰਜ ਰਜਿਸਟਰ ਕੀਤਾ ਗਿਆ । ਇਸ ਮੌਕੇ ਇੰਪਸੈਕਟਰ ਗੁਰਪ੍ਰੀਤ ਸਿੰਘ ਭਿੰਡਰ ਵੀ ਮੌਜੂਦ ਸਨ । ਐਸ. ਪੀ. ਰਾਜੇਸ਼ ਛਿੱਬੜ ਨੇ ਦੱਸਿਆ ਕਿ ਤਫਤੀਸ਼ ਦੌਰਾਨ ਬ੍ਰਹਮ ਪ੍ਰਕਾਸ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸੇਖਪੁਰਾ ਤਹਿਸੀਲ ਗਨੌਰ ਜਿਲ੍ਹਾ ਸੋਨੀਪਤ ਹਰਿਆਣਾ ਨੂੰ ਮਿਤੀ 13 ਦਸੰਬਰ 2024 ਨੂੰ ਉਕਤ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਸੀ, ਜਿਸਦੀ ਪੁੱਛਗਿੱਛ ਤੋਂ ਪਾਇਆ ਗਿਆ ਕਿ ਬ੍ਰਹਮ ਪ੍ਰਕਾਸ ਦੇ ਲੜਕੇ ਵੰਸ਼ ਦਾ ਜਨਮ ਮਿਤੀ 01.09.2006 ਨੂੰ ਹੋਇਆ ਸੀ, ਪਰ ਦੋਸ਼ੀ ਨੇ ਆਪਣੇ ਲੜਕੇ ਦਾ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਵਾ ਕੇ ਜਿਸ ਵਿੱਚ ਲੜਕੇ ਦੀ ਜਨਮ ਮਿਤੀ 01.09.2009 (ਤਿੰਨ ਸਾਲ ਘੱਟ) ਲਿਖਵਾ ਕੇ ਸਾਲ 2019 ਵਿੱਚ ਜਾਅਲੀ ਸਰਟੀਫਿਕੇਟ ਦੇ ਅਧਾਰ ਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ ਵਿਖੇ ਛੇਵੀਂ ਕਲਾਸ ਵਿੱਚ ਦਾਖਲ ਕਰਵਾ ਕੇ ਪੰਜਾਬ ਵਿੱਚ ਵੱਖ ਵੱਖ ਅੰਡਰ 14 ਸਾਲ ਕੁਸ਼ਤੀ ਮੁਕਾਬਲਿਆ ਵਿੱਚ ਖਿਡਵਾ ਕੇ ਯੋਗ ਖਿਡਾਰੀਆ ਦਾ ਹੱਕ ਮਾਰਿਆ ਹੈ । ਐਸ. ਪੀ. ਛਿੱਬੜ ਨੇ ਅੱਗੇ ਦੱਸਿਆ ਕਿ ਬ੍ਰਹਮ ਪ੍ਰਕਾਸ਼ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਮੁਕੱਦਮਾ ਦੀ ਤਫਤੀਸ਼ ਡੂੰਘਾਈ ਨਾਲ ਅਮਲ ਵਿੱਚ ਲਿਆ ਕੇ ਇਹ ਪਤਾ ਕੀਤਾ ਜਾਵੇਗਾ ਕਿ ਦੋਸ਼ੀ ਨਾਲ ਇਸ ਧੰਦੇ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਿਲ ਹਨ ਅਤੇ ਹੋਰ ਕਿਹੜੇ ਕਿਹੜੇ ਖਿਡਾਰੀਆ ਨੂੰ ਜਾਅਲੀ ਜਨਮ ਸਰਟੀਫਿਕੇਟਾਂ ਦੇ ਅਧਾਰ ਉਪਰ ਖੇਡ ਮੁਕਾਬਲਿਆਂ ਵਿੱਚ ਖਿਡਾਅ ਕੇ ਪੰਜਾਬ ਦੇ ਹੱਕੀ ਅਤੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ । ਇਸ ਤੋਂ ਇਲਾਵਾ ਭਵਿੱਖ ਵਿੱਚ ਸਬੰਧਿਤ ਸਿਵਲ ਅਥਾਰਟੀਆ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਅਜਿਹੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸਦੀ ਡੂੰਘਾਈ ਨਾਲ ਘੋਖ ਪੜਤਾਲ ਕਰਕੇ ਹੀ ਖਿਡਾਰੀਆ ਨੂੰ ਖੇਡ ਮੁਕਾਬਲਿਆ ਵਿੱਚ ਖਿਡਾਇਆ ਜਾਵੇ ਤਾਂ ਜੋ ਕਿਸੇ ਯੋਗ ਖਿਡਾਰੀ ਦੇ ਭਵਿੱਖ ਨਾਲ ਖਿਲਵਾੜ ਨਾ ਹੋ ਸਕੇ ।
Punjab Bani 16 December,2024
ਹਰਿਆਣਾ ’ਚ ਮੰਗਾਂ ਦੇ ਸਮਰਥਨ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ
ਹਰਿਆਣਾ ’ਚ ਮੰਗਾਂ ਦੇ ਸਮਰਥਨ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਹਰਿਆਣਾ : ਹਰਿਆਣਾ ’ਚ ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ’ਚ ਪੰਜਾਬ ਨੂੰ ਛੱਡ ਕੇ ਬਾਕੀ ਦੇਸ਼ ਵਿਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ । ਹਰਿਆਣਾ ’ਚ ਹਿਸਾਰ, ਹਾਂਸੀ, ਸੋਨੀਪਤ ਅਤੇ ਅੰਬਾਲਾ ਵਿਚ ਵੀ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ । ਹਾਂਸੀ ਵਿਚ ਕਿਸਾਨ ਰਾਮਾਇਣ ਟੋਲ ਤੋਂ ਸੇਮਿਨੀ ਸੈਟਰਲ ਵੱਲ ਟਰੈਕਟਰ ਮਾਰਚ ਕੱਢ ਰਹੇ ਹਨ । ਇਸੇ ਤਰ੍ਹਾਂ ਸੋਨੀਪਤ ’ਚ ਖਰਖੌਦਾ ਤੋਂ ਰੋਹਣਾ ਬਾਈਪਾਸ ਚੌਕ ਵੱਲ ਮਾਰਚ ਕੱਢਿਆ ਜਾ ਰਿਹਾ ਹੈ । ਟਰੈਕਟਰ ਮਾਰਚ ਤੋਂ ਬਾਅਦ ਪੰਜਾਬ ਵਿਚ 18 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ । ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਡੱਲੇਵਾਲ ਦੀ ਸ਼ਹਾਦਤ ਹੁੰਦੀ ਹੈ ਤਾਂ ਉਹ ਕੌਮੀ ਪੱਧਰ ’ਤੇ ਚਾਰ ਗੁਣਾ ਵੱਡਾ ਅੰਦੋਲਨ ਕਰਨਗੇ।ਟਰੈਕਟਰ ਮਾਰਚ ਦੇ ਵਿਚਕਾਰ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਬੜੌਲੀ ਨੇ ਕਿਹਾ ਕਿ ਦੇਸ਼ ਵਿਚ ਅਸੀਂ 24 ਫ਼ਸਲਾਂ ’ਤੇ ਐਮ. ਐਸ. ਪੀ. ਦੇ ਰਹੇ ਹਾਂ । ਕਾਂਗਰਸ ਅਤੇ ‘ਆਪ’ ਸਰਕਾਰ ਵੀ ਕਿਸਾਨਾਂ ਨੂੰ ਐਮ. ਐਸ. ਪੀ. ਦੇਣ ।
Punjab Bani 16 December,2024
ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਕੀਤਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਕੀਤਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਚੰਡੀਗੜ੍ਹ : ਹਰਿਆਣਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ । ਦੋਵਾਂ ਨੂੰ ਹਿਸਾਰ ਦੇ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ । ਗ੍ਰਿਫਤਾਰੀ ਤੋਂ ਬਾਅਦ ਸੋਨੀਆ ਅਗਰਵਾਲ ਨੇ ਆਪਣੇ `ਤੇ ਲੱਗੇ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ । ਦੱਸਣਯੋਗ ਹੈ ਕਿ ਸੋਨੀਆ ਅਗਰਵਾਲ ਅਤੇ ਡਰਾਈਵਰ ਕੁਲਬੀਰ ਦੋਵਾਂ ਨੂੰ 14 ਦਸੰਬਰ ਯਾਨੀ ਸ਼ਨੀਵਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ । ਪ੍ਰਾਪਤ ਜਾਣਕਾਰੀ ਮੁਤਾਬਕ ਗ੍ਰਿਫਤਾਰੀ ਤੋਂ ਪਹਿਲਾਂ ਸੋਨੀਆ ਦੇ ਘਰ ਵੀ ਛਾਪਾ ਮਾਰਿਆ ਗਿਆ ਸੀ ਪਰ ਟੀਮ ਨੇ ਛਾਪੇਮਾਰੀ ਦੌਰਾਨ ਉਸ ਦੇ ਘਰੋਂ ਪੈਸੇ ਬਰਾਮਦ ਨਹੀਂ ਕੀਤੇ । ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਸੋਨੀਆ ਅਗਰਵਾਲ ਦੇ ਡਰਾਈਵਰ ਕੁਲਬੀਰ ਨੇ ਹਿਸਾਰ ਵਿੱਚ ਇੱਕ ਜੇ. ਬੀ. ਟੀ. ਅਧਿਆਪਕ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲਈ ਸੀ । ਰਿਸ਼ਵਤ ਲੈਣ ਤੋਂ ਬਾਅਦ ਕੁਲਬੀਰ ਨੇ ਸੋਨੀਆ ਅਗਰਵਾਲ ਨੂੰ ਫੋਨ ਕਰਕੇ ਅਧਿਆਪਕ ਦੇ ਹੱਕ ਵਿੱਚ ਕੇਸ ਲੜਨ ਦੀ ਗੱਲ ਕਹੀ ਸੀ । ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਅਨੁਸਾਰ ਜੁਲਾਣਾ ਵਾਸੀ ਜੇ. ਬੀ. ਟੀ. ਟੀਚਰ ਅਨਿਲ ਜਿਸਦੀ ਪਤਨੀ ਪੁਲਸ ਮੁਲਾਜ਼ਮ ਹੈ ਅਤੇ ਬਹਾਦਰਗੜ੍ਹ `ਚ ਸੇਵਾ ਨਿਭਾਅ ਰਹੀ ਹੈ ਦੋਵਾਂ ਵਿਚਾਲੇ ਘਰੇਲੂ ਝਗੜਾ ਚੱਲ ਰਿਹਾ ਸੀ । ਇਸ ਝਗੜੇ ਨੂੰ ਨਿਪਟਾਉਣ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ । ਅਨਿਲ ਨੇ ਇਸ ਮਾਮਲੇ ਦੀ ਸਿ਼ਕਾਇਤ ਐਂਟੀ ਕੁਰੱਪਸ਼ਨ ਬਿਊਰੋ ਨੂੰ ਕੀਤੀ ਹੈ, ਜਿਸ ਤੋਂ ਬਾਅਦ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਫੜਨ ਦੀ ਯੋਜਨਾ ਬਣਾਈ । ਟੀਮ ਨੇ ਕੁਲਬੀਰ ਨੂੰ ਹਾਂਸੀ ਤੋਂ ਰਿਸ਼ਵਤ ਲੈਂਦਿਆਂ ਕਾਬੂ ਕੀਤਾ । ਅਨਿਲ ਨੇ ਆਪਣੀ ਸਿ਼਼ਕਾਇਤ `ਚ ਦੱਸਿਆ ਸੀ ਕਿ ਪੈਸੇ ਲੈਣ ਤੋਂ ਬਾਅਦ ਕੁਲਬੀਰ ਨੇ ਸੋਨੀਆ ਅਗਰਵਾਲ ਨੂੰ ਫੋਨ ਕਰਕੇ ਮਾਮਲਾ ਨਿਪਟਾਉਣ ਲਈ ਕਿਹਾ ਸੀ । ਅੱਜ ਜਦੋਂ ਦੋਵਾਂ ਨੂੰ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਤਾਂ ਸੋਨੀਆ ਅਗਰਵਾਲ ਨੇ ਮੀਡੀਆ ਦੇ ਸਾਹਮਣੇ ਕਿਹਾ ਕਿ ਉਨ੍ਹਾਂ `ਤੇ ਲੱਗੇ ਸਾਰੇ ਦੋਸ਼ ਝੂਠੇ ਹਨ । ਉਨ੍ਹਾਂ ਨੂੰ ਸਿਰਫ਼ ਫਸਾਇਆ ਜਾ ਰਿਹਾ ਹੈ । ਉਸਨੇ ਕਿਹਾ ਕਿ ਜਲਦੀ ਹੀ ਮੈਂ ਇਸ ਨੂੰ ਸਾਬਤ ਕਰਾਂਗੀ । ਦੋਵਾਂ ਖਿਲਾਫ ਰੋਹਤਕ `ਚ ਐੱਫ. ਆਈ. ਆਰ. ਦੋਵਾਂ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ । ਐਂਟੀ ਕੁਰੱਪਸ਼ਨ ਬਿਊਰੋ ਦੇ ਡੀ. ਐਸ. ਪੀ. ਵਿਪਨ ਕਾਦਿਆਨ ਦਾ ਕਹਿਣਾ ਹੈ ਕਿ ਜੇਕਰ ਲੋੜ ਪਈ ਤਾਂ ਦੋਵਾਂ ਨੂੰ ਅਦਾਲਤ ਤੋਂ ਰਿਮਾਂਡ `ਤੇ ਲਿਆ ਜਾਵੇਗਾ ।
Punjab Bani 16 December,2024
ਹਰਿਆਣਾ ਵਿੱਚ ਇਸ ਮਹੀਨੇ ਤੱਕ ਤਿੰਨੋਂ ਨਵੇਂ ਅਪਰਾਧਿਕ ਕਾਨੂੰਨ ਹੋ ਜਾਣਗੇ ਲਾਗੂ : ਡੀ. ਜੀ. ਪੀ. ਸ਼ਤਰੂਜੀਤ ਕਪੂਰ
ਹਰਿਆਣਾ ਵਿੱਚ ਇਸ ਮਹੀਨੇ ਤੱਕ ਤਿੰਨੋਂ ਨਵੇਂ ਅਪਰਾਧਿਕ ਕਾਨੂੰਨ ਹੋ ਜਾਣਗੇ ਲਾਗੂ : ਡੀ. ਜੀ. ਪੀ. ਸ਼ਤਰੂਜੀਤ ਕਪੂਰ ਚੰਡੀਗੜ੍ਹ :ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ ਅਮਿਤ ਸ਼ਾਹ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਸਰਕਾਰ ਤਿੰਨ ਨਵੇਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਤੇ ਫਰਵਰੀ 2025 ਤੱਕ ਹਰਿਆਣਾ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਪੂਰੀ ਤਰ੍ਹਾਂ ਨਾਲ ਲਾਗੂ ਹੋ ਜਾਣਗੇ । ਦਿੱਲੀ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਅਤੇ ਅਮਿਤ ਸ਼ਾਹ ਵਿਚਾਲੇ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਮਾਰਚ 2025 ਤੱਕ ਦਾ ਸਮਾਂ ਦਿੱਤਾ ਗਿਆ ਸੀ । ਹਾਲਾਂਕਿ, ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਸ਼ਤਰੂਜੀਤ ਕਪੂਰ ਨੇ ਫਰਵਰੀ 2025 ਤੱਕ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਹੈ । ਇਸ ਟੀਚੇ ਦੀ ਪ੍ਰਾਪਤੀ ਲਈ ਡੀ. ਜੀ. ਪੀ. ਨੇ ਐਤਵਾਰ ਨੂੰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਅਪਰਾਧ ਕੰਟਰੋਲ, ਨਸ਼ਾ ਛੁਡਾਊ ਅਤੇ ਨਵੇਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਰਾਜ ਦੇ ਪੁਲਸ ਅਧਿਕਾਰੀ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਡੀ. ਜੀ. ਪੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਡੀ. ਐਸ. ਪੀ. ਅਤੇ ਐਸ. ਐਚ. ਓ. ਪਿੰਡਾਂ ਦਾ ਦੌਰਾ ਕਰਕੇ ਚੌਪਾਲ ਵਿੱਚ ਲੋਕਾਂ ਨਾਲ ਰਾਬਤਾ ਕਾਇਮ ਕਰਨ, ਇਸ ਨਾਲ ਨਾ ਸਿਰਫ ਸਥਾਨਕ ਸਮੱਸਿਆਵਾਂ ਦੀ ਪਛਾਣ ਹੋਵੇਗੀ ਸਗੋਂ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਵੀ ਮਦਦ ਮਿਲੇਗੀ ।
Punjab Bani 16 December,2024
ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਕਰਨਗੇ 18 ਨੂੰ ਧੰਨਵਾਦੀ ਦੌਰਾ
ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਕਰਨਗੇ 18 ਨੂੰ ਧੰਨਵਾਦੀ ਦੌਰਾ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਤੋਂ ਉਤਸ਼ਾਹਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਸਾਰੇ 90 ਵਿਧਾਨ ਸਭਾ ਹਲਕਿਆਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦੀ ਦੌਰਾ ਕਰੇਗੀ । 18 ਦਸੰਬਰ ਤੋਂ ਪੰਚਕੂਲਾ ਦੇ ਕਾਲਕਾ ਤੋਂ ਆਪਣਾ ਧੰਨਵਾਦੀ ਦੌਰਾ ਸ਼ੁਰੂ ਕਰਦੇ ਹੋਏ ਮੁੱਖ ਮੰਤਰੀ ਪੂਰੇ ਹਰਿਆਣਾ ਨੂੰ ਕਵਰ ਕਰਨਗੇ । ਫਿਲਹਾਲ 11 ਵਿਧਾਨ ਸਭਾ ਹਲਕਿਆਂ ਲਈ ਪ੍ਰੋਗਰਾਮ ਤੈਅ ਕੀਤੇ ਗਏ ਹਨ । ਧੰਨਵਾਦੀ ਦੌਰੇ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਸਾਰੇ ਸਰਕਲਾਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ । ਬਡੋਲੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸੈਣੀ, ਸੂਬਾ ਇੰਚਾਰਜ ਡਾ: ਸਤੀਸ਼ ਪੂਨੀਆ ਅਤੇ ਸੰਗਠਨ ਮੰਤਰੀ ਫਨਿੰਦਰ ਨਾਥ ਸ਼ਰਮਾ ਨਾਲ ਵਿਚਾਰ-ਵਟਾਂਦਰਾ ਕਰਕੇ ਸਮੁੱਚੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ । ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ 18 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਕਾਲਕਾ ਪਹੁੰਚਣਗੇ ਅਤੇ ਵਰਕਰਾਂ ਤੇ ਜਨਤਾ ਦਾ ਧੰਨਵਾਦ ਕਰਨਗੇ । ਇਹ ਪ੍ਰੋਗਰਾਮ 19 ਦਸੰਬਰ ਨੂੰ ਕੈਥਲ ਦੇ ਪੁੰਡਰੀ, 22 ਨੂੰ ਹਿਸਾਰ ਦੇ ਉਕਲਾਨਾ, 23 ਨੂੰ ਕਰਨਾਲ ਦੇ ਇੰਦਰੀ ਅਤੇ ਕੁਰੂਕਸ਼ੇਤਰ ਦੇ ਪੇਹਵਾ ਅਤੇ 25 ਦਸੰਬਰ ਨੂੰ ਰੇਵਾੜੀ ਦੇ ਕੋਸਲੀ ਵਿਧਾਨ ਸਭਾ ਹਲਕੇ ਵਿੱਚ ਹੋਵੇਗਾ । ਇਸੇ ਤਰ੍ਹਾਂ 26 ਦਸੰਬਰ ਨੂੰ ਕਰਨਾਲ ਦੇ ਅਸੰਧ ਅਤੇ ਗੁਰੂਗ੍ਰਾਮ ਦੇ ਸੋਹਨਾ, 27 ਦਸੰਬਰ ਨੂੰ ਹਿਸਾਰ ਦੇ ਨਲਵਾ ਅਤੇ ਮਹਿੰਦਰਗੜ੍ਹ ਅਤੇ 29 ਦਸੰਬਰ ਨੂੰ ਜੀਂਦ ਦੇ ਨਰਵਾਣਾ ਵਿਧਾਨ ਸਭਾ ਹਲਕੇ ਵਿੱਚ ਮੁੱਖ ਮੰਤਰੀ ਦਾ ਪ੍ਰੋਗਰਾਮ ਹੋਵੇਗਾ ।
Punjab Bani 16 December,2024
ਉਘੇ ਖਿਡਾਰੀ ਨੀਰਜ ਚੋਪੜਾ ਦੀ ਟੀ-ਸ਼ਰਟ ਨੂੰ ਵਿਸ਼ਵ ਐਥਲੈਟਿਕਸ ਦੇ ਵਿਰਾਸਤ ਮਿਊਜ਼ੀਅਮ ’ਚ ਕੀਤਾ ਗਿਆ ਸ਼ਾਮਲ
ਉਘੇ ਖਿਡਾਰੀ ਨੀਰਜ ਚੋਪੜਾ ਦੀ ਟੀ-ਸ਼ਰਟ ਨੂੰ ਵਿਸ਼ਵ ਐਥਲੈਟਿਕਸ ਦੇ ਵਿਰਾਸਤ ਮਿਊਜ਼ੀਅਮ ’ਚ ਕੀਤਾ ਗਿਆ ਸ਼ਾਮਲ ਨਵੀਂ ਦਿੱਲੀ : ਹਰਿਆਣਾ ਨਿਵਾਸੀ ਤੇ ਭਾਰਤ ਦੇ ਸਟਾਰ ਖਿਡਾਰੀ ਜਿਨ੍ਹਾਂ ਨੂੰ ਭਾਰਤੀ ਜੈਵਲਿਨ ਥਰੋਅਰ ਨੀਰਜ ਚੋਪੜਾ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਉਨ੍ਹਾਂ 23 ਖਿਡਾਰੀਆਂ ਵਿਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਦੀਆਂ ਪ੍ਰਤੀਯੋਗਤਾ ਕਲਾਕ੍ਰਿਤੀਆਂ ਨੂੰ ਵਿਸ਼ਵ ਐਥਲੈਟਿਕਸ ਵਿਰਾਸਤ ਮਿਊਜ਼ੀਅਮ ਵਿਚ ਸ਼ਾਮਲ ਕੀਤਾ ਗਿਆ ਹੈ ਜਿਹੜੀਆਂ ਮੌਜੂਦਾ ਸਮੇਂ ਵਿਚ ਵਿਸ਼ਵ ਐਥਲੈਟਿਕਸ ਮਿਊਜ਼ੀਅਮ (ਐਮ. ਓ. ਡਬਲਿਊ. ਏ.) ਦੇ ਆਨਲਾਈਨ ਥ੍ਰੀ ਡੀ ਪਲੇਟਫ਼ਾਰਮ ’ਤੇ ਪ੍ਰਦਰਿਸ਼ਤ ਹਨ। ਟੋਕੀਉ ਉਲੰਪਿਕ 2021 ਵਿਚ ਐਥਲੈਟਿਕਸ ਵਿਚ ਭਾਰਤ ਦੇ ਪਹਿਲੇ ਉਲੰਪਿਕ ਸੋਨ ਤਮਗ਼ਾ ਜੇਤੂ ਬਣੇ ਚੋਪੜਾ ਨੇ ਇਸ ਸਾਲ ਪੈਰਿਸ ਖੇਡਾਂ ਵਿਚ ਪਹਿਨੀ ਗਈ ਪ੍ਰਤੀਯੋਗਿਤਾ ਦੀ ਟੀ-ਸ਼ਰਟ ਦਾਨ ਕਰ ਦਿਤੀ ਹੈ। ਚੋਪੜਾ ਨੇ ਪੈਰਿਸ ਉਲੰਪਿਕ ਵਿਚ 89.45 ਮੀਟਰ ਦੀ ਥਰੋਅ ਨਾਲ ਪਾਕਿਸਤਾਨ ਦੇ ਅਰਸ਼ਦ ਨਦੀਮ (92.97 ਮੀਟਰ) ਦੇ ਪਿਛੇ ਦੂਜਾ ਸਥਾਨ ਹਾਸਲ ਕੀਤਾ ਸੀ।ਚੋਪੜਾ ਤੋਂ ਇਲਾਵਾ ਯੂਕ੍ਰੇਨ ਦੀ ਯਾਰੋਸਲਾਵਾ ਮਹੂਚਿਖ (ਵਿਸ਼ਵ ਐਥਲੈਟਿਕਸ ਦੀ ਮਹਿਲਾ ‘ਫੀਲਡ ਈਵੈਂਟ ਐਥਲੀਟ ਆਫ਼ ਦਿ ਯੀਅਰ’) ਤੇ ਉਸ ਦੀ ਸਾਥਣ ਪੈਰਿਸ ਉਲੰਪਿਕ ਤਮਗਾ ਜੇਤੂ ਥਿਯਾ ਲਾਫਾਂਡ ਉਨ੍ਹਾਂ ਐਥਲੀਟਾਂ ਵਿਚ ਸ਼ਾਮਲ ਹਨ, ਜਿਨ੍ਹਾਂ ਦੀਆਂ ਪ੍ਰਤੀਯੋਗਤਾ ਕਲਾਕ੍ਰਿਤੀਆਂ ਨੂੰ ਵਿਰਾਸਤ ਮਿਊਜ਼ੀਅਮ ਵਿਚ ਸ਼ਾਮਲ ਕੀਤਾ ਗਿਆ ਹੈ।
Punjab Bani 16 December,2024
ਇੰਜਨੀਅਰ ਸੁਭਾਸ਼ ਅਤੁਲ ਖੁਦਕੁਸ਼ੀ ਮਾਮਲੇ ਵਿਚ ਸੁਭਾਸ਼ ਅਤੁਲ ਦੀ ਪਤਨੀ ਹਰਿਆਣਾ ਤੋਂ ਹੋਈ ਗ੍ਰਿਫ਼ਤਾਰ
ਇੰਜਨੀਅਰ ਸੁਭਾਸ਼ ਅਤੁਲ ਖੁਦਕੁਸ਼ੀ ਮਾਮਲੇ ਵਿਚ ਸੁਭਾਸ਼ ਅਤੁਲ ਦੀ ਪਤਨੀ ਹਰਿਆਣਾ ਤੋਂ ਹੋਈ ਗ੍ਰਿਫ਼ਤਾਰ ਬੰਗਲੁੂਰੂ/ਲਖਨਊ : ਬੈਂਗਲੂਰੂ ਪੁਲਸ ਨੇ ਇੰਜਨੀਅਰ ਸੁਭਾਸ਼ ਅਤੁਲ ਦੀ ਖੁਦਕੁਸ਼ੀ ਮਾਮਲੇ ਵਿਚ ਸੁਭਾਸ਼ ਦੀ ਪਤਨੀ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੈਂਗਲੂਰੂ ਪੁਲਸ ਦੇ ਅਧਿਕਾਰੀ ਨੇ ਕਿਹਾ ਕਿ ਸੁਭਾਸ਼ ਦੀ ਪਤਨੀ ਨਿਕਿਤਾ ਸਿੰਘਾਨੀਆ ਨੂੰ ਗੁਰੂਗ੍ਰਾਮ (ਹਰਿਆਣਾ) ਜਦਕਿ ਨਿਕਿਤਾ ਦੀ ਮਾਂ ਨਿਸ਼ਾ ਸਿੰਘਾਨੀਆ ਅਤੇ ਭਰਾ ਅਨੁਰਾਗ ਸਿੰਘਾਨੀਆ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਸਵੇਰੇ ਗ੍ਰਿਫ਼ਤਾਰ ਕਰ ਕੇ ਬੰਗਲੂਰੂ ਲਿਆਂਦਾ ਗਿਆ। ਇਸ ਮਗਰੋਂ ਪੁਲਸ ਨੇ ਉਨ੍ਹਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਤੇ ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪ੍ਰਯਾਗਰਾਜ ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦਾਅਵਾ ਕੀਤਾ ਕਿ ਬੰਗਲੂਰੂ ਪੁਲਸ ਨੇ ਉਨ੍ਹਾਂ ਨੂੰ ਨਿਸ਼ਾ ਸਿੰਘਾਨੀਆ ਅਤੇ ਅਨੁਰਾਗ ਸਿੰਘਾਨੀਆ ਦੀ ਗ੍ਰਿਫ਼ਤਾਰੀ ਬਾਰੇ ਸੂਚਿਤ ਨਹੀਂ ਕੀਤਾ। ਜਿ਼ਕਰਯੋਗ ਹੈ ਕਿ 34 ਸਾਲਾ ਸੁਭਾਸ਼ ਨੇ 9 ਦਸੰਬਰ ਨੂੰ ਦੱਖਣ-ਪੂਰਬੀ ਬੰਗਲੂਰੂ ਦੇ ਮੁੰਨੇਕੋਲਾਲੂ ਵਿੱਚ ਆਪਣੇ ਘਰ ’ਚ ਫਾਹਾ ਲੈ ਕੇ ਜਾਨ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਉਸ ਨੇ ਵੀਡੀਓ ਅਤੇ ਖ਼ੁਦਕੁਸ਼ੀ ਨੋਟ ਪਿੱਛੇ ਛੱਡੇ ਸਨ, ਜਿਨ੍ਹਾਂ ਵਿੱਚ ਉਸ ਦੀ ਪਤਨੀ ਅਤੇ ਸਹੁਰਿਆਂ ’ਤੇ ਉਸ ਨੂੰ ‘ਝੂਠੇ’ ਮਾਮਲਿਆਂ ਅਤੇ ‘ਲਗਾਤਾਰ ਤਸ਼ੱਦਦ’ ਰਾਹੀਂ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਦੋਸ਼ ਲਾਇਆ ਗਿਆ ਸੀ। ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਕਿਹਾ ਕਿ ਸੁਭਾਸ਼ ਦੀ ਪਤਨੀ, ਸੱਸ ਅਤੇ ਸਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ।
Punjab Bani 16 December,2024
ਐਚ. ਐਸ. ਐਨ. ਸੀ. ਬੀ. ਨੇ ਇਕ ਔਰਤ ਨੂੰ ਕੀਤਾ ਹੈਰੋਇਨ ਸਣੇ ਗ੍ਰਿਫ਼ਤਾਰ
ਐਚ. ਐਸ. ਐਨ. ਸੀ. ਬੀ. ਨੇ ਇਕ ਔਰਤ ਨੂੰ ਕੀਤਾ ਹੈਰੋਇਨ ਸਣੇ ਗ੍ਰਿਫ਼ਤਾਰ ਚੰਡੀਗੜ੍ਹ, 14 ਦਸੰਬਰ : ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ (ਐਚ. ਐਸ. ਐਨ. ਸੀ. ਬੀ.) ਯੂਨਿਟ ਰੋਹਤਕ ਨੇ ਸੋਨੀਪਤ ਦੇ ਖਰਖੌਦਾ ਦੇ ਮਟਿੰਦੂ ਚੌਕ ਬਰੌਨੀ ਰੋਡ ਤੋਂ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਵਲੋਂ ਇਹ ਹੀਰੋਇਨ ਕਿਸੇ ਨੂੰ ਵੇਚਣ ਦੀ ਕੋਸਿਸਿ਼ ਕੀਤੀ ਜਾ ਰਹੀ ਸੀ । ਰੋਹਤਕ ਯੂਨਿਟ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ, ਨਸ਼ਾ ਮੁਕਤ ਹਰਿਆਣਾ “ਨਸ਼ਾ ਮੈਂ ਭਾਰਤ” ਚਲਾ ਰਹੀ ਹੈ, ਜਿਸ ਤਹਿਤ ਨਸ਼ਾ ਵਿਰੋਧੀ ਕਾਰਵਾਈ ਕੀਤੀ ਜਾ ਰਹੀ ਹੈ । ਇਸ ਦੌਰਾਨ ਮੁਖਬਰ ਤੋਂ ਗੁਪਤ ਸੂਚਨਾ ਮਿਲਣ `ਤੇ ਟੀਮ ਹਰਕਤ `ਚ ਆ ਗਈ ਅਤੇ ਛਾਪੇਮਾਰੀ ਕਰਨ ਲਈ ਨਿਰਧਾਰਤ ਸਥਾਨ `ਤੇ ਪਹੁੰਚ ਗਈ ।ਰੋਹਤਕ ਯੂਨਿਟ ਦੇ ਇੰਚਾਰਜ ਸਬ-ਇੰਸਪੈਕਟਰ ਜੈਵੀਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਏ. ਐਸ. ਆਈ. ਰੋਹਤਾਸ਼ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਮਹਿਲਾ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ, ਜਿਸ ਤੋਂ ਬਾਅਦ ਮਹਿਲਾ ਕੋਲੋਂ ਬਰਾਮਦ ਹੋਈ ਹੈਰੋਇਨ ਦਾ ਵਜ਼ਨ ਗਜ਼ਟਿਡ ਅਧਿਕਾਰੀ ਦੇ ਸਾਹਮਣੇ ਮਾਪਿਆ ਗਿਆ ਤਾਂ ਇਹ 18 ਗ੍ਰਾਮ 43 ਮਿਲੀਗ੍ਰਾਮ ਹੀ ਪਾਈ ਗਈ, ਜਿਸ ਨੂੰ ਪਿੰਡ ਦੀ ਛੋਟੀ ਵਸਨੀਕ ਮਮਤਾ ਵੇਚਣ ਦੀ ਕੋਸ਼ਿਸ਼ ਕਰ ਰਹੀ ਸੀ । ਔਰਤ ਦੇ ਖਿਲਾਫ ਸੋਨੀਪਤ ਥਾਣਾ ਖਰਖੌਦਾ `ਚ ਨਾਰਕੋਟਿਕ ਡਰੱਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਮਾਮਲੇ ਦੀ ਜਾਂਚ ਕਰਕੇ ਔਰਤ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ।
Punjab Bani 14 December,2024
ਅੰਬਾਲਾ ਜਿ਼ਲ੍ਹੇ ਦੇ 12 ਪਿੰਡਾਂ ’ਚ ਇੰਟਰਨੈਟ ਬੰਦ
ਅੰਬਾਲਾ ਜਿ਼ਲ੍ਹੇ ਦੇ 12 ਪਿੰਡਾਂ ’ਚ ਇੰਟਰਨੈਟ ਬੰਦ ਅੰਬਾਲਾ : ਹਰਿਆਣਾ ਦੇ ਸ਼ਹਿਰ ਅੰਬਾਲਾ ਦੇ ਪੰਜਾਬ ਨਾਲ ਲੱਗਦੇ 12 ਪਿੰਡਾਂ ਵਿਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸੇ ਨਾਲ ਹੀ ਬਲਕ ਐਸ ਐਮ ਐਸ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਪਾਬੰਦੀ 14 ਦਸੰਬਰ ਤੋਂ 17 ਦਸੰਬਰ ਦੀ ਰਾਤ ਨੂੰ 11.59 ਵਜੇ ਤੱਕ ਲਾਗੂ ਰਹੇਗੀ।ਇਹ ਹੁਕਮ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਲਾਗੂ ਕੀਤੇ ਗਏ ਹਨ । ਅੱਜ ਕਿਸਾਨਾਂ ਦਾ 101 ਮੈਂਬਰੀ ਮਰਜੀਵੜਾ ਜੱਥਾ ਫਿਰ ਤੋਂ ਸ਼ੰਭੂ ਤੋਂ ਦਿੱਲੀ ਕੂਚ ਕਰਨ ਦਾ ਯਤਨ ਕਰੇਗਾ ।
Punjab Bani 14 December,2024
ਜੱਜਾਂ ਨੂੰ ਫ਼ੈਸਲਿਆਂ ਬਾਰੇ ਕੋਈ ਰਾਏ ਨਹੀਂ ਜ਼ਾਹਰ ਕਰਨੀ ਚਾਹੀਦੀ ਹੈ : ਸੁਪਰੀਮ ਕੋਰਟ
ਜੱਜਾਂ ਨੂੰ ਫ਼ੈਸਲਿਆਂ ਬਾਰੇ ਕੋਈ ਰਾਏ ਨਹੀਂ ਜ਼ਾਹਰ ਕਰਨੀ ਚਾਹੀਦੀ ਹੈ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੱਜਾਂ ਨੂੰ ਸੰਤ ਵਰਗਾ ਜੀਵਨ ਜਿਊਣਾ ਚਾਹੀਦਾ ਹੈ ਅਤੇ ਲਗਨ ਨਾਲ ਕੰਮ ਕਰਨਾ ਚਾਹੀਦਾ ਹੈ ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ । ਕੋਰਟ ਨੇ ਕਿਹਾ ਕਿ ਜੱਜਾਂ ਨੂੰ ਫ਼ੈਸਲਿਆਂ ਬਾਰੇ ਕੋਈ ਰਾਏ ਨਹੀਂ ਜ਼ਾਹਰ ਕਰਨੀ ਚਾਹੀਦੀ ਹੈ । ਜਸਟਿਸ ਬੀ. ਵੀ.ਨਾਗਰਥਨਾ ਅਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੇ ਇਹ ਜ਼ੁਬਾਨੀ ਟਿਪਣੀ ਕੀਤੀ । ਇਹ ਬੈਂਚ ਮੱਧ ਪ੍ਰਦੇਸ਼ ਹਾਈ ਕੋਰਟ ਵਲੋਂ ਦੋ ਮਹਿਲਾ ਨਿਆਂਇਕ ਅਧਿਕਾਰੀਆਂ ਨੂੰ ਬਰਖ਼ਾਸਤ ਕੀਤੇ ਜਾਣ ਦੇ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ । ਸੁਪਰੀਮ ਕੋਰਟ ਨੇ ਟਿਪਣੀ ਕੀਤੀ ਕਿ ਨਿਆਂਪਾਲਿਕਾ ਵਿੱਚ ਦਿਖਾਵੇ ਲਈ ਕੋਈ ਥਾਂ ਨਹੀਂ ਹੈ।ਬੈਂਚ ਨੇ ਕਿਹਾ ਕਿ ਨਿਆਇਕ ਅਧਿਕਾਰੀਆਂ ਨੂੰ ਫੇਸਬੁੱਕ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ । ਉਨ੍ਹਾਂ ਨੂੰ ਫ਼ੈਸਲਿਆਂ `ਤੇ ਟਿਪਣੀ ਨਹੀਂ ਕਰਨੀ ਚਾਹੀਦੀ, ਕਿਉਂਕਿ ਜੇ ਕੱਲ੍ਹ ਨੂੰ ਫ਼ੈਸਲਾ ਸੁਣਾਇਆ ਜਾਂਦਾ ਹੈ, ਤਾਂ ਜੱਜ ਪਹਿਲਾਂ ਹੀ ਕਿਸੇ ਨਾ ਕਿਸੇ ਰੂਪ ਵਿਚ ਆਪਣੇ ਵਿਚਾਰ ਪ੍ਰਗਟ ਕਰ ਚੁੱਕੇ ਹੋਣਗੇ । ਬੈਂਚ ਨੇ ਕਿਹਾ ਕਿ ਇਹ ਇੱਕ ਖੁੱਲ੍ਹਾ ਮੰਚ ਹੈ ਤੇ ਤੁਹਾਨੂੰ ਇੱਕ ਸੰਤ ਦੀ ਤਰ੍ਹਾਂ ਰਹਿਣਾ ਹੋਵੇਗਾ, ਲਗਨ ਨਾਲ ਕੰਮ ਕਰਨਾ ਹੋਵੇਗਾ । ਜੁਡੀਸ਼ੀਅਲ ਅਫ਼ਸਰਾਂ ਨੂੰ ਬਹੁਤ ਕੁਰਬਾਨੀਆਂ ਕਰਨੀਆਂ ਪੈਂਦੀਆਂ ਹਨ। ਉਨ੍ਹਾਂ ਨੂੰ ਫੇਸਬੁੱਕ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ । ਬਰਖ਼ਾਸਤ ਮਹਿਲਾ ਜੱਜਾਂ ਵਿੱਚੋਂ ਇੱਕ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ. ਬਸੰਤ ਨੇ ਬੈਂਚ ਦੇ ਵਿਚਾਰਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿਸੇ ਵੀ ਨਿਆਂਇਕ ਅਧਿਕਾਰੀ ਜਾਂ ਜੱਜ ਨੂੰ ਫੇਸਬੁੱਕ `ਤੇ ਨਿਆਂਇਕ ਕੰਮ ਨਾਲ ਸਬੰਧਤ ਕੋਈ ਪੋਸਟ ਨਹੀਂ ਪਾਉਣੀ ਚਾਹੀਦੀ । ਇਹ ਟਿਪਣੀ ਸੀਨੀਅਰ ਵਕੀਲ ਗੌਰਵ ਅਗਰਵਾਲ, ਜੋ ਕਿ ਨਿਆਮਿੱਤਰ ਹੈ, ਵੱਲੋਂ ਬਰਖ਼ਾਸਤ ਮਹਿਲਾ ਜੱਜ ਵਿਰੁਧ ਵੱਖ-ਵੱਖ ਸ਼ਿਕਾਇਤਾਂ ਬਾਰੇ ਬੈਂਚ ਅੱਗੇ ਪੇਸ਼ ਕੀਤੇ ਜਾਣ ਤੋਂ ਬਾਅਦ ਆਈ ਹੈ। ਅਗਰਵਾਲ ਨੇ ਬੈਂਚ ਨੂੰ ਦੱਸਿਆ ਕਿ ਮਹਿਲਾ ਜੱਜ ਨੇ ਫੇਸਬੁੱਕ `ਤੇ ਇਕ ਪੋਸਟ ਵੀ ਪਾਈ ਸੀ । 11 ਨਵੰਬਰ, 2023 ਨੂੰ, ਸੁਪਰੀਮ ਕੋਰਟ ਨੇ ਕਥਿਤ ਅਸੰਤੁਸ਼ਟੀਜਨਕ ਕਾਰਗੁਜ਼ਾਰੀ ਕਾਰਨ ਰਾਜ ਸਰਕਾਰ ਦੁਆਰਾ ਛੇ ਮਹਿਲਾ ਸਿਵਲ ਜੱਜਾਂ ਨੂੰ ਬਰਖ਼ਾਸਤ ਕੀਤੇ ਜਾਣ ਦਾ ਖ਼ੁਦ ਨੋਟਿਸ ਲਿਆ ਸੀ । ਹਾਲਾਂਕਿ, ਮੱਧ ਪ੍ਰਦੇਸ਼ ਹਾਈ ਕੋਰਟ ਦੀ ਕੋਰਟ ਨੇ 1 ਅਗਸਤ ਨੂੰ ਆਪਣੇ ਪੁਰਾਣੇ ਮਤਿਆਂ `ਤੇ ਮੁੜ ਵਿਚਾਰ ਕੀਤਾ ਅਤੇ ਚਾਰ ਅਧਿਕਾਰੀਆਂ ਜੋਤੀ ਵਰਕੜੇ, ਸ਼੍ਰੀਮਤੀ ਸੋਨਾਕਸ਼ੀ ਜੋਸ਼ੀ, ਸ਼੍ਰੀਮਤੀ ਪ੍ਰਿਆ ਸ਼ਰਮਾ ਅਤੇ ਰਚਨਾ ਅਤੁਲਕਰ ਜੋਸ਼ੀ ਨੂੰ ਕੁਝ ਸ਼ਰਤਾਂ ਦੇ ਨਾਲ ਬਹਾਲ ਕਰਨ ਦਾ ਫ਼ੈਸਲਾ ਕੀਤਾ, ਜਦੋਂ ਕਿ ਹੋਰ ਦੋ ਅਦਿਤੀ ਕੁਮਾਰ ਸ਼ਰਮਾ ਅਤੇ ਸਰਿਤਾ ਚੌਧਰੀ ਨੂੰ ਇਸ ਪ੍ਰਕਿਰਿਆ ਤੋਂ ਬਾਹਰ ਰੱਖਿਆ ਗਿਆ। ਸਿਖਰਲੀ ਅਦਾਲਤ ਉਨ੍ਹਾਂ ਜੱਜਾਂ ਦੇ ਮਾਮਲਿਆਂ `ਤੇ ਵਿਚਾਰ ਕਰ ਰਹੀ ਸੀ ਜੋ ਕ੍ਰਮਵਾਰ 2018 ਅਤੇ 2017 ਵਿੱਚ ਮੱਧ ਪ੍ਰਦੇਸ਼ ਨਿਆਂਇਕ ਸੇਵਾ ਵਿੱਚ ਸ਼ਾਮਲ ਹੋਏ ਸਨ ।
Punjab Bani 13 December,2024
ਕੇਂਦਰ ਨੇ ਫ਼ਸਲਾਂ ਸਬੰਧੀ ਨਵੀਂ ਮੰਡੀਕਰਨ ਨੀਤੀ ਦਾ ਖਰੜਾ ਤਿਆਰ ਕਰਕੇ ਮਾਹਰਾਂ ਤੇ ਸੂਬਾ ਸਰਕਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਸ਼ੁਰੂ
ਕੇਂਦਰ ਨੇ ਫ਼ਸਲਾਂ ਸਬੰਧੀ ਨਵੀਂ ਮੰਡੀਕਰਨ ਨੀਤੀ ਦਾ ਖਰੜਾ ਤਿਆਰ ਕਰਕੇ ਮਾਹਰਾਂ ਤੇ ਸੂਬਾ ਸਰਕਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਸ਼ੁਰੂ ਚੰਡੀਗੜ੍ਹ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਨੈਸ਼ਨਲ ਪੱਧਰ ਦੇ ਮੰਡੀਕਰਨ ਮਾਹਰਾਂ ਦੀ ਸਲਾਹ ਨਾਲ ਮੌਜੂਦਾ ਕੇਂਦਰ ਸਰਕਾਰ ਨੇ ਨਵੀਂ ਮੰਡੀਕਰਨ ਨੀਤੀ ਦਾ ਖਰੜਾ ਤਿਆਰ ਕਰ ਕੇ ਵਿਚਾਰ ਤੇ ਚਰਚਾ ਕਰਨ ਲਈ ਜਾਰੀ ਕਰ ਦਿਤਾ ਹੈ। ਇਸ ਖਰੜੇ ਨੇ ਖੇਤੀ ਨਾਲ ਸਬੰਧਤ ਕਿਸਾਨ ਯੂਨੀਅਨਾਂ, ਵਿਸ਼ੇਸ਼ ਕਰ ਕੇ ਪੰਜਾਬ ਹਰਿਆਣਾ ਵਿਚ ਮਾਹਰਾਂ ਵਲੋਂ ਬਹਿਸਾਂ ਦਾ ਦੌਰ ਸ਼ੁਰੂ ਹੋ ਗਿਆ ਹੈ । ਇਸ ਨਵੀਂ ਨੀਤੀ ਦਾ ਖਰੜਾ ਜਾਰੀ ਕਰਨ ਦਾ ਵਕਤ ਕਾਫ਼ੀ ਨਾਜ਼ੁਕ ਹੈ ਕਿਉਂਕਿ ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਦੀ ਸਖ਼ਤ ਸੁਰੱਖਿਆ ਪੁਲਿਸ, ਪੈਦਲ ਵੀ ਦਿੱਲੀ ਵਲ ਕੂਚ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਪੰਜਾਬ ਹਰਿਆਣਾ ਦੇ ਖੇਤੀ ਤੇ ਮੰਡੀਕਰਨ ਮਾਹਰਾਂ ਨੂੰ ਡਰ ਹੈ ਕਿ ਕੇਂਦਰ ਸਰਕਾਰ ਕਿਤੇ ਆਉਂਦੇ ਕੁੱਝ ਦਿਨਾਂ ਵਿਚ ਸੰਸਦ ਰਾਹੀਂ ਹੀ ਖਰੜੇ ਨੂੰ ਪ੍ਰਵਾਨਗੀ ਨਾ ਦੁਆ ਲਵੇ । ਪੰਜਾਬ ਕੇਡਰ ਆਈ. ਏ. ਐਸ. ਸੇਵਾ ਮੁਕਤ, ਸੀਨੀਅਰ ਅਧਿਕਾਰੀ ਕੇ. ਬੀ. ਐਸ. ਸਿੱਧੂ ਨੇ ਇਕ ਅੰਗਰੇਜ਼ੀ ਅਖ਼ਬਾਰ ਵਿਚ ਛਾਪੇ ਇਕ ਲੇਖ ਵਿਚ ਕਿਹਾ ਹੈ ਕਿ ਭਾਵੇਂ ਸੰਵਿਧਾਨ ਵਿਚ ਫ਼ਸਲਾਂ ਦੀ ਮੰਡੀਕਰਨ ਦਾ ਅਧਿਕਾਰ, ਸੂਬਾ ਸਰਕਾਰਾਂ ਦਾ ਅਧਿਕਾਰ ਹੁੰਦਾ ਹੈ ਅਤੇ ਨਵੇਂ ਬੀਜਾਂ ਜਾਂ ਹੋਰ ਸਬੰਧਤ ਖੋਜ ਹੀ ਕੇਂਦਰ ਕੋਲ ਹੈ, ਪਰ ਇਹ ਬਹੁਤ ਜ਼ਰੂਰੀ ਹੈ ਕਿ ਫ਼ਸਲਾਂ ਦੀ ਖ਼ਰੀਦ ਅਤੇ ਵਿਕਰੀ ਸਬੰਧੀ ਜੁੜੇ ਮੁੱਦਿਆਂ ’ਤੇ ਨਵੀਂ ਨੀਤੀ ਤਾਂ ਹੀ ਕਿਸਾਨਾਂ ਲਈ ਲਾਹੇਵੰਦ ਰਹੇਗੀ ਜੇ ਫ਼ਸਲਾਂ ਦੀ ਐਮ. ਐਸ. ਪੀ. ਬਾਰੇ ਕੇਂਦਰ, ਕਾਨੂੰਨੀ ਗਰੰਟੀ ਦੇੇਵੇ । ਸਿੱਧੂ ਦਾ ਕਹਿਣਾ ਹੈ ਕਿ ਡਰਾਫ਼ਟ ਪਾਲਿਸੀ ਵਿਚ ਮੰਡੀਕਰਨ ਢਾਂਚੇ ਵਿਚ ਬਹੁਤ ਸਾਰੇ ਸੁਧਾਰਾਂ, ਜੀ. ਐਸ. ਟੀ. ਵਾਂਗ, ਸਥਾਨਕ ਖੇਤੀ ਕਮੇਟੀ ਜਾਂ ਕੌਂਸਲਾਂ, ਆਜ਼ਾਦ ਤੇ ਮਜ਼ਬੂਤ ਔਟੋਨੋਮਸ ਸਿਸਟਮ ਅਤੇ ਸਹਿਕਾਰੀ ਕੌਂਸਲਾਂ ਗਠਤ ਕਰਨ ਦਾ ਜ਼ਿਕਰ ਹੈ । ਪੰਜਾਬ ਹਰਿਆਣਾ ਵਿਚ ਮੌਜੂਦਾ ਮੰਡੀਆਂ ਤੇ ਐਮ. ਐਸ. ਪੀ. ਰਾਹੀਂ ਫ਼ਸਲਾਂ ਵੇਚਣ ਦਾ ਪੱਕਾ ਬੰਦੋਬਸਤ ਹੈ ਜਿਸ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਫ਼ੀਸਾ ਨੂੰ ਘੱਟ ਵੱਧ ਕਰਨ ਅਤੇ ਵਪਾਰ ਕਰਨ ਦੀ ਖੁਲ੍ਹ ਦੇਣ ਸਮੇਤ ਲਾਇਸੈਂਸ ਜਾਰੀ ਕਰਨ ਤੇ ਡਿਜੀਟਲ ਸਿਸਟਮ ਰਾਹੀਂ ਕੇਂਦਰੀ ਪੋਰਟਲ ਨਾਲ ਜੋੜਨ ਜਾਂ ਇਸ ਨਵੇਂ ਡਰਾਫ਼ਟ ਵਿਚ ਜ਼ਿਕਰ ਹੈ । ਸਿੱਧੂ ਦਾ ਇਹ ਵੀ ਕਹਿਣਾ ਹੈ ਕਿ ਨਵੀਂ ਨੀਤੀ ਦੇ ਡਰਾਫ਼ਟ ਵਿਚ ਉਪਰੋਂ ਤਾਂ ਕਿਸਾਨਾਂ ਨੂੰ ਸੇਧ ਦੇਣ ਯਾਨੀ ਕੀਮਤਾਂ ਦੇ ਵਧਣ ਬਾਰੇ ਜਾਣੂੰ ਕਰਵਾਉਣ ਅਤੇ ਹੋਰ ਸਬੰਧਤ ਫ਼ਸਲਾਂ ਦੇ ਘੱਟ ਜਾਂ ਵੱਧ ਮੁੱਲ ਸਬੰਧੀ ਦਿਸ਼ਾ ਨਿਰਦੇਸ਼ਾਂ ਦਾ ਜ਼ਿਕਰ ਜ਼ਰੂਰ ਹੈ। ਉਨ੍ਹਾਂ ਦਾ ਇਹ ਵੀ ਤੌਖਲਾ ਹੈ ਕਿ ਕਣਕ ਝੋਨੇ ਦੀ ਮੰਡੀਆਂ ਵਿਚ ਵੇਚ ਖ਼ਰੀਦ ਦਾ ਸਿਸਟਮ ਕਿਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਰੰਟੀ ਦੀ ਅਣਹੋਂਦ ਵਿਚ ਕਿਸਾਨਾਂ ਨਾਲ ਧੋਖਾ ਨਾ ਹੋ ਜਾਵੇ। ਉਨ੍ਹਾਂ ਸੁਝਾਅ ਦਿਤਾ ਹੈ ਕਿ ਕੇਂਦਰ ਜ਼ਰੂਰੀ ਹੀ ਕਿਸਾਨਾਂ, ਆੜ੍ਹਤੀਆਂ ਤੇ ਹੋਰ ਇਸ ਨਾਲ ਜੁੜੇ ਮਾਹਰਾਂ ਨੂੰ ਤਸੱਲੀ ਜ਼ਰੂਰ ਦੇਵੇ ।
Punjab Bani 13 December,2024
ਡਿਪਟੀ ਕਮਿਸ਼ਨਰ ਅੰਬਾਲਾ ਨੇ ਲਿਖਿਆ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ
ਡਿਪਟੀ ਕਮਿਸ਼ਨਰ ਅੰਬਾਲਾ ਨੇ ਲਿਖਿਆ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ ਅੰਬਾਲਾ : ਹਰਿਆਣਾ ਸੂਬੇ ਦੇ ਜਿ਼ਲ੍ਹਾ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਪੰਜਾਬ ਦੇ ਜਿ਼ਲਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਢੁੱਕਵੀਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ । ਪੱਤਰ ਵਿੱਚ ਦੱਸਿਆ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਦਿੱਲੀ ਵੱਲ ਮਾਰਚ ਨੂੰ ਲੈ ਕੇ 13 ਫਰਵਰੀ 2024 ਤੋਂ ਸ਼ੰਭੂ ਬਾਰਡਰ, ਅੰਬਾਲਾ ਅਤੇ ਖਨੌਰੀ ਬਾਰਡਰ, ਜੀਂਦ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਅੰਦੋਲਨ ਦੇ ਸਬੰਧ ਵਿੱਚ ਸੁਪਰੀਮ ਕੋਰਟ ਦਿੱਲੀ ਵੱਲੋਂ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ ਪਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ 6 ਦਸੰਬਰ 2024 ਨੂੰ ਪੈਦਲ ਸ਼ੰਭੂ ਬਾਰਡਰ ਅੰਬਾਲਾ ਤੋਂ ਦਿੱਲੀ ਤੱਕ ਮਾਰਚ ਕਰਨ ਦਾ ਐਲਾਨ ਕਰ ਦਿੱਤਾ। ਹੁਣ, 14 ਦਸੰਬਰ, 2024 ਨੂੰ ਦਿੱਲੀ ਵੱਲ ਮਾਰਚ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸ਼ੰਭੂ ਸਰਹੱਦ `ਤੇ ਇਕੱਠੇ ਹੋਣ ਲਈ ਬੁਲਾਇਆ ਜਾ ਰਿਹਾ ਹੈ । ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ (ਸੰਯੁਕਤ ਕਿਸਾਨ ਮੋਰਚਾ) ਆਪਣੀਆਂ ਮੰਗਾਂ ਨੂੰ ਲੈ ਕੇ 26 ਨਵੰਬਰ 2024 ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ `ਤੇ ਬੈਠੇ ਹਨ। ਕਿਸਾਨ ਆਗੂਆਂ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਰਾਹੀਂ ਇਹ ਗੱਲ ਸਾਹਮਣੇ ਆਈ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਭਾਰ ਕਾਫੀ ਘੱਟ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਤੁਰੰਤ ਪ੍ਰਭਾਵ ਨਾਲ ਢੁਕਵੀਂ ਡਾਕਟਰੀ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣ ਅਤੇ ਹਰ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਸ਼ੰਭੂ ਬਾਰਡਰ, ਅੰਬਾਲਾ ਵਿਖੇ ਚੱਲ ਰਹੇ ਕਿਸਾਨ ਅੰਦੋਲਨ `ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਾ ਪਵੇ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਜਾਵੇ। ਅੰਬਾਲਾ ਜ਼ਿਲੇ `ਚ ਰੱਖਿਆ ਗਿਆ ਹੈ ।
Punjab Bani 13 December,2024
ਬਰਾਤ ਵਿਚ ਆਏ ਲਾੜੇ ਦੇ ਦੋਸਤਾਂ ਨੇ ਫ਼ਾਇਰਿੰਗ ਕਰਕੇ ਉਤਾਰਿਆ 13 ਸਾਲਾ ਲੜਕੀ ਨੂੰ ਮੌਤ ਦੇ ਘਾਟ
ਬਰਾਤ ਵਿਚ ਆਏ ਲਾੜੇ ਦੇ ਦੋਸਤਾਂ ਨੇ ਫ਼ਾਇਰਿੰਗ ਕਰਕੇ ਉਤਾਰਿਆ 13 ਸਾਲਾ ਲੜਕੀ ਨੂੰ ਮੌਤ ਦੇ ਘਾਟ ਹਰਿਆਣਾ : ਹਰਿਆਣਾ ਦੇ ਚਰਖ਼ੀ ਦਾਦਰੀ ਸ਼ਹਿਰ `ਚ ਬੁੱਧਵਾਰ ਰਾਤ ਵਿਆਹ ਦੀ ਬਰਾਤ `ਚ ਆਏ ਲਾੜੇ ਦੇ ਦੋਸਤਾਂ ਨੇ ਫ਼ਾਇਰਿੰਗ ਕਰ ਦਿੱਤੀ, ਜਿਸ ਕਾਰਨ 13 ਸਾਲਾ ਲੜਕੀ ਦੀ ਖੋਪੜੀ `ਤੇ ਗੋਲੀ ਲੱਗਣ ਨਾਲ ਮੌਤ ਹੋ ਗਈ । ਮ੍ਰਿਤਕ ਲੜਕੀ ਦੀ ਮਾਂ ਅਤੇ ਉਸ ਦੇ ਕੋਲ ਖੜ੍ਹੀ ਇਕ ਹੋਰ ਔਰਤ ਨੂੰ ਵੀ ਗੋਲੀ ਛੂਹ ਕੇ ਲੰਘ ਗਈ ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਈਆਂ । ਜ਼ਖ਼ਮੀਆਂ ਨੂੰ ਚਰਖ਼ੀ ਦਾਦਰੀ ਦੇ ਸਿਵਲ ਹਸਪਤਾਲ `ਚ ਦਾਖ਼ਲ ਕਰਵਾਇਆ ਗਿਆ ਹੈ । ਇਹ ਦੇਖ ਕੇ ਫ਼ਾਇਰਿੰਗ ਕਰਨ ਵਾਲੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਲੜਕੀ ਅਤੇ ਉਸ ਦੀ ਮਾਂ ਆਪਣੇ ਪਰਿਵਾਰ ਸਮੇਤ ਝੱਜਰ ਤੋਂ ਚਰਖ਼ੀ ਦਾਦਰੀ ਵਿਆਹ ਵਿਚ ਸ਼ਾਮਲ ਹੋਣ ਲਈ ਆਏ ਸਨ । ਸੂਚਨਾ ਮਿਲਣ `ਤੇ ਥਾਣਾ ਸਿਟੀ ਦੀ ਪੁਲਿਸ ਨੇ ਸਿਵਲ ਹਸਪਤਾਲ ਪਹੁੰਚ ਕੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ `ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ `ਚ ਰਖਵਾਇਆ ਗਿਆ ਹੈ । ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਝੱਜਰ ਜ਼ਿਲ੍ਹੇ ਦੇ ਪਿੰਡ ਬਹੂ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਨੇ ਦੱਸਿਆ ਹੈ ਕਿ ਉਹ ਖਾਦ ਅਤੇ ਬੀਜ ਦੀ ਦੁਕਾਨ ਚਲਾਉਂਦਾ ਹੈ। ਬੁੱਧਵਾਰ ਨੂੰ ਉਹ ਆਪਣੀ ਪਤਨੀ ਸਵਿਤਾ, ਵੱਡੀ ਬੇਟੀ ਜੀਆ, ਛੋਟੀ ਬੇਟੀ ਰੀਆ ਅਤੇ ਬੇਟੇ ਮਯੰਕ ਨਾਲ ਆਪਣੇ ਦੋਸਤ ਦੀ ਬੇਟੀ ਦੇ ਵਿਆਹ ਲਈ ਚਰਖ਼ੀ ਦਾਦਰੀ ਆਏ ਸਨ । ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਖਾਣਾ ਖਾ ਕੇ ਸ਼ਗਨ ਦੇਣ ਤੋਂ ਬਾਅਦ ਜਾਣ ਦੀ ਤਿਆਰੀ ਕਰ ਰਹੇ ਸਨ । ਇਸ ਦੌਰਾਨ ਜਦੋਂ ਬਰਾਤ ਆਈ ਤਾਂ ਉਹ ਰੁਕ ਗਏ । ਬਰਾਤ ਵਿਚ ਆਏ ਕੁਝ ਨੌਜਵਾਨਾਂ ਨੇ ਪੈਲੇਸ ਦੇ ਬਾਹਰ ਹਵਾ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਅਸ਼ੋਕ ਨੇ ਦੱਸਿਆ ਕਿ ਉਹ ਅਤੇ ਉਸ ਦੇ ਪ੍ਰਵਾਰਕ ਮੈਂਬਰ ਫ਼ਾਇਰਿੰਗ ਕਰ ਰਹੇ ਨੌਜਵਾਨਾਂ ਤੋਂ 8-10 ਕਦਮਾਂ ਦੀ ਦੂਰੀ `ਤੇ ਖੜ੍ਹੇ ਸਨ । ਇਸ ਦੌਰਾਨ ਇਕ ਅਣਪਛਾਤੇ ਨੌਜਵਾਨ ਦੀ ਬੰਦੂਕ `ਚੋਂ ਗੋਲੀ ਚੱਲ ਗਈ, ਜੋ ਉਸ ਦੀ ਬੇਟੀ ਜੀਆ ਦੀ ਖੋਪੜੀ `ਚ ਜਾ ਲੱਗੀ । ਇਸ ਕਾਰਨ ਜੀਆ ਖ਼ੂਨ ਨਾਲ ਲਥਪਥ ਹੋ ਕੇ ਜ਼ਮੀਨ `ਤੇ ਡਿੱਗ ਪਈ । ਇਸ ਤੋਂ ਇਲਾਵਾ ਉਸ ਦੀ ਪਤਨੀ ਸਵਿਤਾ ਨੂੰ ਵੀ ਛਰੇ ਲੱਗੇ। ਅਸ਼ੋਕ ਨੇ ਦੱਸਿਆ ਕਿ ਉਹ ਆਪਣੀ ਬੇਟੀ ਅਤੇ ਪਤਨੀ ਨਾਲ ਚਰਖ਼ੀ ਦਾਦਰੀ ਸਿਵਲ ਹਸਪਤਾਲ ਲੈ ਕੇ ਪਹੁੰਚਿਆ, ਜਿੱਥੇ ਡਾਕਟਰਾਂ ਨੇ ਉਸ ਦੀ ਬੇਟੀ ਜੀਆ ਨੂੰ ਮ੍ਰਿਤਕ ਐਲਾਨ ਦਿੱਤਾ ।
Punjab Bani 12 December,2024
ਐਨ. ਆਈ. ਏ. ਨੇ ਮਾਰੇ ਪੰਜਾਬ ਤੇ ਹਰਿਆਣਾ ਵਿਚ ਕੇ. ਟੀ. ਐਫ. ਦੇ ਕਥਿਤ ਸੰਚਾਲਕਾਂ ਅਤੇ ਅਰਸ਼ ਡੱਲਾ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਤੇ ਛਾਪੇ
ਐਨ. ਆਈ. ਏ. ਨੇ ਮਾਰੇ ਪੰਜਾਬ ਤੇ ਹਰਿਆਣਾ ਵਿਚ ਕੇ. ਟੀ. ਐਫ. ਦੇ ਕਥਿਤ ਸੰਚਾਲਕਾਂ ਅਤੇ ਅਰਸ਼ ਡੱਲਾ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਤੇ ਛਾਪੇ ਨਵੀਂ ਦਿੱਲੀ : ਭਾਰਤ ਦੀ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਅੱਜ ਪੰਜਾਬ ਅਤੇ ਹਰਿਆਣਾ ’ਚ ਪਾਬੰਦੀਸ਼ੁਦਾ ਖਾਲਿਸਤਾਨ ਟੈਰਰਿਸਟ ਫੋਰਸ (ਕੇ. ਟੀ. ਐੱਫ.) ਦੇ ਕਥਿਤ ਸੰਚਾਲਕਾਂ ਅਤੇ ਕੈਨੇਡਾ ਰਹਿੰਦੇ ਅਰਸ਼ ਡੱਲਾ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇ ਮਾਰੇ । ਐੱਨ. ਆਈ. ਏ. ਦੇ ਅਧਿਕਾਰੀਆਂ ਵੱਲੋਂ ਪੰਜਾਬ ਦੇ ਬਠਿੰਡਾ, ਮੁਕਤਸਰ ਸਾਹਿਬ, ਮੋਗਾ, ਫਿਰੋਜ਼ਪੁਰ, ਸੰਗਰੂਰ ਅਤੇ ਮਾਨਸਾ ਜਦਕਿ ਹਰਿਆਣਾ ਦੇ ਸਿਰਸਾ ਵਿੱਚ ਮੁਲਜ਼ਮ ਬਲਜੀਤ ਮੌੜ, ਡੱਲਾ ਤੇ ਕੇ. ਟੀ. ਐਫ. ਨਾਲ ਜੁੜੇ ਮਸ਼ਕੂਕਾਂ ਦੇ ਟਿਕਾਣਿਆਂ ’ਤੇ ਕਾਰਵਾਈ ਕੀਤੀ ਗਈ । ਬਲਜੀਤ ਮੌੜ ਇਸ ਵੇਲੇ ਜੇਲ੍ਹ ਵਿੱਚ ਹੈ । ਇਸ ਦੌਰਾਨ ਉਨ੍ਹਾਂ ਮੋਬਾਈਲ, ਡਿਜੀਟਲ ਉਪਕਰਨ ਅਤੇ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ । ਐੱਨ. ਆਈ. ਏ. ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਵਿਦੇਸ਼ ਆਧਾਰਤ ਮੁੱਖ ਮੁਲਜ਼ਮਾਂ ਅਤੇ ਅਤਿਵਾਦੀ ਸੰਗਠਨਾਂ ਦੇ ਹੈਂਡਲਰਾਂ ਵੱਲੋਂ ਭਾਰਤ ਵਿੱਚ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਕਾਡਰ ਭਰਤੀ ਕਰਨ ਦੀਆਂ ਕੋਸਿ਼ਸ਼ਾਂ ਦਾ ਖੁਲਾਸਾ ਹੋਇਆ ਹੈ । ਏਜੰਸੀ ਨੇ ਕਿਹਾ ਕਿ ਐੱਨ. ਆਈ. ਏ. ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਇਸ ਸਬੰਧੀ ਸਾਲ ਦੇ ਸ਼ੁਰੂ ਵਿੱਚ ਕੇਸ ਦਰਜ ਕੀਤਾ ਗਿਆ ਸੀ। ਏਜੰਸੀ ਅਨੁਸਾਰ ਐੱਨ. ਆਈ. ਏ. ਅਪਰਾਧਕ ਦਹਿਸ਼ਤੀ ਕਾਰਵਾਈਆਂ ਨੂੰ ਅੰਜਾਮ ਦੇਣ, ਜਬਰੀ ਵਸੂਲੀ ਰਾਹੀਂ ਫੰਡ ਇਕੱਠਾ ਕਰਨ ਤੇ ਹੋਰ ਮਾਮਲਿਆਂ ਦੀ ਜਾਂਚ ਕਰ ਰਹੀ ਹੈ ।
Punjab Bani 12 December,2024
ਐਨ. ਆਈ. ਏ. ਨੇ ਕੀਤੀ ਗੈਂਗਸਟਰ-ਅੱਤਵਾਦੀ ਗਠਜੋੜ ਮਾਮਲੇ ਸਬੰਧੀ ਪੰਜਾਬ ਹਰਿਆਣਾ ਵਿੱਚ 9 ਥਾਵਾਂ ’ਤੇ ਛਾਪੇਮਾਰੀ
ਐਨ. ਆਈ. ਏ. ਨੇ ਕੀਤੀ ਗੈਂਗਸਟਰ-ਅੱਤਵਾਦੀ ਗਠਜੋੜ ਮਾਮਲੇ ਸਬੰਧੀ ਪੰਜਾਬ ਹਰਿਆਣਾ ਵਿੱਚ 9 ਥਾਵਾਂ ’ਤੇ ਛਾਪੇਮਾਰੀ ਨਵੀਂ ਦਿੱਲੀ, 11 ਦਸੰਬਰ : ਕੇਂਦਰੀ ਜਾਂਚ ਏਜੰਸੀ (ਐਨ. ਆਈ. ਏ.) ਨੇ ਗੈਂਗਸਟਰ-ਅਤਿਵਾਦੀ ਗਠਜੋੜ ਮਾਮਲੇ ਸਬੰਧੀ ਜਾਰੀ ਜਾਂਚ ਦੇ ਮੱਦੇਨਜ਼ਰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਨੌਂ ਥਾਵਾਂ ’ਤੇ ਛਾਪੇਮਾਰੀ ਕੀਤੀ । ਇਸ ਮਾਮਲੇ ਨਾਲ ਜੁੜੇ ਸ਼ੱਕੀ ਵਿਅਕਤੀਆਂ ਵਿਰੁੱਧ ਸੂਹ ਮਿਲਣ ਤੋਂ ਬਾਅਦ ਬੁੱਧਵਾਰ ਤੜਕੇ ਤੋਂ ਪੰਜਾਬ ਦੇ ਅੱਠ ਅਤੇ ਹਰਿਆਣਾ ਦੇ ਇੱਕ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਹੈ । ਕਥਿਤ ਤੌਰ ’ਤੇ ਛਾਪੇਮਾਰੀ ਦਾ ਉਦੇਸ਼ ਅਤਿਵਾਦੀ ਸੰਗਠਨਾਂ ਨਾਲ ਜੁੜੇ ਅਪਰਾਧਿਕ ਗਤੀਵਿਧੀਆਂ ਦੀ ਸਹੂਲਤ ਦੇਣ ਦੇ ਸ਼ੱਕੀ ਵਿਅਕਤੀਆਂ ਅਤੇ ਨੈਟਵਰਕਾਂ ’ਤੇ ਸ਼ਿਕੰਜਾ ਕੱਸਣਾ ਹੈ । ਪਿਛਲੇ ਮਹੀਨੇ ਏਜੰਸੀ ਨੇ ਅਤਿਵਾਦੀ-ਗੈਂਗਸਟਰ ਗਠਜੋੜ ਦੇ ਮਾਮਲੇ ਸਬੰਧੀ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਨੌਂ ਥਾਵਾਂ ’ਤੇ ਦਵਿੰਦਰ ਬੰਬੀਹਾ ਸਿੰਡੀਕੇਟ ਦੇ ਸਹਿਯੋਗੀਆਂ ਨਾਲ ਜੁੜੇ ਟਿਕਾਣਿਆਂ ਦੀ ਵਿਆਪਕ ਤਲਾਸ਼ੀ ਵੀ ਲਈ ਸੀ । ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਦਰਜ ਕੀਤੇ ਗਏ ਕੇਸ ਦੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਨ੍ਹਾਂ ਸੰਗਠਨਾਂ ਅਤੇ ਅੱਤਵਾਦੀਆਂ ਵੱਲੋਂ ਭਾਰਤੀ ਧਰਤੀ ‘ਤੇ ਅੱਤਵਾਦੀ ਕਾਰਵਾਈਆਂ ਕਰਨ ਲਈ ਫੰਡ ਇਕੱਠਾ ਕਰਨ ਦੇ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ।
Punjab Bani 11 December,2024
ਨਾਬਾਲਗ ਲਾੜੇ ਨੂੰ ਬਰਾਤ ਸਣੇ ਪੁਲਸ ਨੇ ਮੋੜਿਆ
ਨਾਬਾਲਗ ਲਾੜੇ ਨੂੰ ਬਰਾਤ ਸਣੇ ਪੁਲਸ ਨੇ ਮੋੜਿਆ ਜੀਂਦ : ਹਰਿਆਣਾ ਦੇ ਜੀਂਦ ‘ਚ ਇਕ 15 ਸਾਲਾ ਨਾਬਾਲਗ ਲੜਕਾ ਵਿਆਹ ਲਈ ਬਰਾਤ ਲੈ ਕੇ ਪਹੁੰਚਿਆ, ਜਿਸ ਲਾੜੀ ਨਾਲ ਉਸ ਦਾ ਵਿਆਹ ਹੋਣਾ ਸੀ, ਉਸ ਦੀ ਉਮਰ 26 ਸਾਲ ਹੈ। ਵਿਆਹ ਲਈ ਬਰਾਤ ਸ਼ਾਮਲੀ (ਯੂ.ਪੀ.) ਤੋਂ ਆਈ ਸੀ। ਬਾਲ ਵਿਆਹ ਦੀ ਸੂਚਨਾ ਮਿਲਣ ‘ਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ।ਜਦੋਂ ਲੜਕੇ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਉਮਰ ਸਿਰਫ਼ 15 ਸਾਲ 4 ਮਹੀਨੇ ਹੀ ਪਾਈ ਗਈ। ਲਾੜੀ ਲਾੜੇ ਤੋਂ 11 ਸਾਲ ਵੱਡੀ ਸੀ। ਇਸ ਤੋਂ ਬਾਅਦ ਬਾਲ ਵਿਆਹ ਰੋਕੂ ਅਧਿਕਾਰੀ ਦੀ ਟੀਮ ਨੇ ਵਿਆਹ ਨੂੰ ਰੋਕ ਦਿੱਤਾ। ਵਿਆਹ ਦੀ ਬਰਾਤ ਲਾੜੀ ਤੋਂ ਬਿਨਾਂ ਵਾਪਸ ਪਰਤੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਲੜਕੇ ਦੇ ਬਾਲਗ ਹੋਣ ‘ਤੇ ਹੀ ਉਸ ਦਾ ਵਿਆਹ ਕਰਨਗੇ।
Punjab Bani 09 December,2024
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਦੇਸ਼ ਭਰ `ਚ ਬੀਮਾ ਸਖੀ ਸਕੀਮ ਦੀ ਸ਼ੁਰੂਆਤ
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਦੇਸ਼ ਭਰ `ਚ ਬੀਮਾ ਸਖੀ ਸਕੀਮ ਦੀ ਸ਼ੁਰੂਆਤ ਪਾਣੀਪਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਇੱਕ ਹੋਰ ਕਾਰਨ ਕਰਕੇ ਖਾਸ ਹੈ। ਅੱਜ ਨੌਵੀਂ ਹੈ। ਸ਼ਾਸਤਰਾਂ ਵਿੱਚ ਨੌਂ ਨੰਬਰ ਨੂੰ ਬਹੁਤ ਸ਼ੁਭ ਮੰਨਿਆ ਗਿਆ ਹੈ। ਨੌਂ ਨੰਬਰ ਨਵਦੁਰਗਾ ਦੀਆਂ ਨੌਂ ਸ਼ਕਤੀਆਂ ਨਾਲ ਜੁੜਿਆ ਹੋਇਆ ਹੈ। ਅੱਜ ਨਾਰੀ ਸ਼ਕਤੀ ਦੀ ਪੂਜਾ ਕਰਨ ਦਾ ਦਿਨ ਹੈ। ਪੀਐਮ ਮੋਦੀ ਨੇ ਕਿਹਾ ਕਿ ਸੰਵਿਧਾਨ ਸਭਾ ਦੀ ਪਹਿਲੀ ਬੈਠਕ 9 ਦਸੰਬਰ ਨੂੰ ਹੀ ਹੋਈ ਸੀ । ਮੈਂ ਪੂਰੇ ਹਰਿਆਣਾ ਅਤੇ ਇਸ ਦੇ ਦੇਸ਼ ਭਗਤ ਲੋਕਾਂ ਨੂੰ ਸਲਾਮ ਕਰਦਾ ਹਾਂ। ਜਿਸ ਤਰ੍ਹਾਂ ਹਰਿਆਣਾ ਨੇ `ਜੇਕਰ ਸਾਥ ਹੈਂ, ਸੁਰੱਖਿਅਤ ਹਾਂ` ਦਾ ਮੰਤਰ ਅਪਣਾਇਆ ਹੈ, ਉਹ ਪੂਰੇ ਦੇਸ਼ ਲਈ ਮਿਸਾਲ ਬਣ ਗਿਆ ਹੈ। ਹਰਿਆਣਾ ਨਾਲ ਮੇਰਾ ਲਗਾਅ ਅਤੇ ਰਿਸ਼ਤਾ ਕਿਸੇ ਤੋਂ ਲੁਕਿਆ ਨਹੀਂ ਹੈ। ਤੁਸੀਂ ਸਾਰਿਆਂ ਨੇ ਸਾਨੂੰ ਲਗਾਤਾਰ ਤੀਜੀ ਵਾਰ ਬਹੁਤ ਆਸ਼ੀਰਵਾਦ ਦਿੱਤਾ ਹੈ, ਭਾਜਪਾ ਦੀ ਸਰਕਾਰ ਬਣੀ ਹੈ, ਮੈਂ ਹਰਿਆਣਾ ਦੇ ਹਰ ਪਰਿਵਾਰ ਨੂੰ ਸਲਾਮ ਕਰਦਾ ਹਾਂ।ਨਾਇਬ ਸੈਣੀ ਦੀ ਸਰਕਾਰ ਨੂੰ ਸੱਤਾ `ਚ ਆਏ ਕੁਝ ਹਫ਼ਤੇ ਹੀ ਹੋਏ ਹਨ ਪਰ ਦੇਸ਼ ਭਰ `ਚ ਉਨ੍ਹਾਂ ਦੀ ਸ਼ਲਾਘਾ ਹੋ ਰਹੀ ਹੈ। ਪੂਰੇ ਦੇਸ਼ ਨੇ ਦੇਖਿਆ ਹੈ ਕਿ ਇੱਥੇ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਖਰਚੇ ਅਤੇ ਬਿਨਾਂ ਕਿਸੇ ਪਰਚੀ ਦੇ ਪੱਕੀ ਨੌਕਰੀ ਮਿਲੀ ਹੈ। ਹੁਣ ਡਬਲ ਇੰਜਣ ਵਾਲੀ ਸਰਕਾਰ ਦੁੱਗਣੀ ਰਫ਼ਤਾਰ ਨਾਲ ਕੰਮ ਕਰ ਰਹੀ ਹੈ। ਚੋਣਾਂ ਦੌਰਾਨ ਤੁਸੀਂ ਸਾਰੀਆਂ ਮਾਵਾਂ-ਭੈਣਾਂ ਨੇ `ਮਹਾਰਾ ਹਰਿਆਣਾ, ਨਾਨ ਸਟਾਪ ਹਰਿਆਣਾ` ਦਾ ਨਾਅਰਾ ਦਿੱਤਾ ਸੀ, ਅਸੀਂ ਸਾਰਿਆਂ ਨੇ ਉਸ ਨਾਅਰੇ ਨੂੰ ਆਪਣਾ ਸੰਕਲਪ ਬਣਾਇਆ ਹੈ। ਇਸੇ ਸੰਕਲਪ ਨਾਲ ਮੈਂ ਅੱਜ ਤੁਹਾਨੂੰ ਮਿਲਣ ਆਇਆ ਹਾਂ। ਆਜ਼ਾਦੀ ਤੋਂ ਬਾਅਦ ਕਈ ਸਾਲਾਂ ਤੱਕ ਔਰਤਾਂ ਦੇ ਬੈਂਕ ਖਾਤੇ ਨਹੀਂ ਸਨ। ਸਾਡੀ ਸਰਕਾਰ ਨੇ ਸਭ ਤੋਂ ਪਹਿਲਾਂ ਮਾਵਾਂ-ਭੈਣਾਂ ਦੇ ਬੈਂਕ ਖਾਤੇ ਖੋਲ੍ਹੇ। ਅੱਜ ਜਨ ਧਨ ਯੋਜਨਾ ਤਹਿਤ 30 ਕਰੋੜ ਤੋਂ ਵੱਧ ਔਰਤਾਂ ਦੇ ਖਾਤੇ ਖੋਲ੍ਹੇ ਗਏ ਹਨ। ਜੇਕਰ ਇਹ ਜਨ ਧਨ ਬੈਂਕ ਖਾਤੇ ਨਾ ਹੁੰਦੇ ਤਾਂ ਗੈਸ ਸਬਸਿਡੀ ਦੇ ਪੈਸੇ ਸਿੱਧੇ ਤੁਹਾਡੇ ਖਾਤੇ ਵਿੱਚ ਨਹੀਂ ਆਉਂਦੇ। ਕੋਰੋਨਾ ਦੇ ਸਮੇਂ ਕੋਈ ਮਦਦ ਨਹੀਂ ਮਿਲਦੀ। ਕਿਸਾਨ ਭਲਾਈ ਫੰਡ ਦੇ ਪੈਸੇ ਉਪਲਬਧ ਨਹੀਂ ਹਨ। ਸੁਕੰਨਿਆ ਸਮ੍ਰਿਧੀ ਯੋਜਨਾ ਦਾ ਲਾਭ ਉਪਲਬਧ ਨਹੀਂ ਹੈ। ਤੁਹਾਨੂੰ ਆਪਣਾ ਘਰ ਬਣਾਉਣ ਲਈ ਪੈਸੇ ਨਾ ਮਿਲਦੇ। ਬੈਂਕਾਂ ਦੇ ਦਰਵਾਜ਼ੇ ਰੇਹੜੀ ਵਾਲਿਆਂ ਲਈ ਬੰਦ ਰਹੇ। ਔਰਤਾਂ ਮੁਦਰਾ ਲੋਨ ਲੈ ਸਕਦੀਆਂ ਸਨ ਕਿਉਂਕਿ ਉਨ੍ਹਾਂ ਦੇ ਬੈਂਕ ਖਾਤੇ ਸਨ। ਆਪਣੇ ਮਨ ਦਾ ਕੰਮ ਪਹਿਲੀ ਵਾਰ ਸ਼ੁਰੂ ਕੀਤਾ। ਹਰ ਪਿੰਡ ਵਿੱਚ ਬੈਂਕਿੰਗ ਸੁਵਿਧਾਵਾਂ ਪਹੁੰਚਾਉਣ ਵਿੱਚ ਔਰਤਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਜਿਨ੍ਹਾਂ ਦੇ ਬੈਂਕ ਖਾਤੇ ਨਹੀਂ ਸਨ, ਉਹ ਅੱਜ ਬੈਂਕ ਸਖੀ ਵਜੋਂ ਲੋਕਾਂ ਨੂੰ ਬੈਂਕਾਂ ਨਾਲ ਜੋੜ ਰਹੇ ਹਨ। ਔਰਤਾਂ ਨੂੰ ਬੀਮੇ ਵਰਗੇ ਖੇਤਰਾਂ ਦੇ ਵਿਸਤਾਰ ਦੀ ਜ਼ਿੰਮੇਵਾਰੀ ਵੀ ਮਿਲੀ ਹੈ। ਬੀਮਾ ਸਖੀ ਸਕੀਮ ਤਹਿਤ ਦੋ ਲੱਖ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇੱਕ ਏਜੰਟ ਹਰ ਮਹੀਨੇ ਔਸਤਨ 15 ਹਜ਼ਾਰ ਰੁਪਏ ਕਮਾਉਂਦਾ ਹੈ। ਜੇਕਰ ਅਸੀਂ ਇਸ ਹਿਸਾਬ ਨਾਲ ਦੇਖੀਏ ਤਾਂ ਸਾਡੇ ਬੀਮਾ ਮਿੱਤਰ ਹਰ ਸਾਲ ਢਾਈ ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰਨਗੇ। ਭੈਣਾਂ ਦੀ ਇਹ ਕਮਾਈ ਪਰਿਵਾਰ ਨੂੰ ਵਾਧੂ ਆਮਦਨ ਪ੍ਰਦਾਨ ਕਰੇਗੀ। ਬੀਮਾ ਸਖੀਆਂ ਦਾ ਯੋਗਦਾਨ ਇਸ ਤੋਂ ਕਿਤੇ ਵੱਧ ਹੋਣ ਵਾਲਾ ਹੈ। ਸਾਡੇ ਵਿਕਾਸਸ਼ੀਲ ਦੇਸ਼ ਵਿੱਚ, ਗਰੀਬੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ ਜ਼ਰੂਰੀ ਹੈ। ਅੱਜ ਤੁਸੀਂ ਜੋ ਭੂਮਿਕਾ ਨਿਭਾਉਂਦੇ ਹੋ, ਉਹ ਸਭ ਲਈ ਬੀਮਾ ਮਿਸ਼ਨ ਨੂੰ ਮਜ਼ਬੂਤ ਕਰੇਗੀ। ਜਦੋਂ ਕਿਸੇ ਵਿਅਕਤੀ ਕੋਲ ਬੀਮੇ ਦੀ ਸ਼ਕਤੀ ਹੁੰਦੀ ਹੈ, ਤਾਂ ਉਸਨੂੰ ਬਹੁਤ ਫਾਇਦਾ ਹੁੰਦਾ ਹੈ। ਦੇਸ਼ ਦੇ 20 ਕਰੋੜ ਤੋਂ ਵੱਧ ਗ਼ਰੀਬ ਲੋਕਾਂ ਦਾ ਬੀਮਾ ਕੀਤਾ ਗਿਆ ਹੈ। ਉਨ੍ਹਾਂ ਨੂੰ 20 ਹਜ਼ਾਰ ਕਰੋੜ ਰੁਪਏ ਦੀ ਕਲੇਮ ਰਾਸ਼ੀ ਦਿੱਤੀ ਗਈ ਹੈ। ਬੀਮਾ ਸਖੀਆਂ ਦੇਸ਼ ਦੇ ਪਰਿਵਾਰਾਂ ਨੂੰ ਸਮਾਜਿਕ ਸੁਰੱਖਿਆ ਕਵਰ ਪ੍ਰਦਾਨ ਕਰਨਗੀਆਂ। ਪਿਛਲੇ 10 ਸਾਲਾਂ ਵਿੱਚ ਭਾਰਤ ਵਿੱਚ ਪੇਂਡੂ ਔਰਤਾਂ ਲਈ ਬਣਾਈਆਂ ਗਈਆਂ ਕ੍ਰਾਂਤੀਕਾਰੀ ਨੀਤੀਆਂ ਅਸਲ ਵਿੱਚ ਅਧਿਐਨ ਦਾ ਵਿਸ਼ਾ ਹਨ। ਬੀਮਾ ਸਖੀ, ਬੈਂਕ ਸਖੀ, ਕ੍ਰਿਸ਼ੀ ਸਖੀ, ਪਸ਼ੂ ਸਖੀ, ਦਾਰੋਣ ਦੀਦੀ, ਲਖਪਤੀ ਦੀਦੀ, ਇਹ ਨਾਂ ਭਾਵੇਂ ਬਹੁਤ ਸਾਧਾਰਨ ਅਤੇ ਆਮ ਹਨ, ਪਰ ਇਹ ਭਾਰਤ ਦੀ ਤਕਦੀਰ ਬਦਲ ਰਹੇ ਹਨ। ਖਾਸ ਕਰਕੇ ਭਾਰਤ ਦੀ ਸਵੈ ਸਹਾਇਤਾ ਸਮੂਹ ਮੁਹਿੰਮ ਮਹਿਲਾ ਸਸ਼ਕਤੀਕਰਨ ਦੀ ਅਜਿਹੀ ਕਹਾਣੀ ਹੈ, ਜੋ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖੀ ਜਾਵੇਗੀ। ਪੇਂਡੂ ਆਰਥਿਕਤਾ ਵਿੱਚ ਬਦਲਾਅ ਲਿਆਉਣ ਲਈ ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਨੂੰ ਇੱਕ ਪ੍ਰਮੁੱਖ ਮਾਧਿਅਮ ਬਣਾਇਆ ਗਿਆ ਹੈ। ਅੱਜ ਦੇਸ਼ ਦੀਆਂ 10 ਕਰੋੜ ਔਰਤਾਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਹੋਈਆਂ ਹਨ। ਉਹ ਕਮਾ ਰਹੇ ਹਨ। 10 ਸਾਲਾਂ ਵਿੱਚ, ਅਸੀਂ ਇਹਨਾਂ ਸਮੂਹਾਂ ਦੀਆਂ ਔਰਤਾਂ ਨੂੰ 8 ਲੱਖ ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਮੈਂ ਦੇਸ਼ ਭਰ ਦੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ ਕਹਾਂਗੀ ਕਿ ਤੁਹਾਡੀ ਭੂਮਿਕਾ ਅਸਾਧਾਰਨ ਹੈ, ਤੁਹਾਡਾ ਯੋਗਦਾਨ ਬਹੁਤ ਵੱਡਾ ਹੈ। ਤੁਸੀਂ ਸਾਰੇ ਭਾਰਤ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣਾਉਣ ਲਈ ਕੰਮ ਕਰ ਰਹੇ ਹੋ। ਸਵੈ-ਸਹਾਇਤਾ ਸਮੂਹ ਨਾ ਸਿਰਫ਼ ਇੱਕ ਔਰਤ ਦੀ ਆਮਦਨ ਵਿੱਚ ਵਾਧਾ ਕਰਦਾ ਹੈ, ਸਗੋਂ ਪੂਰੇ ਪਰਿਵਾਰ ਅਤੇ ਪਿੰਡ ਦਾ ਆਤਮ-ਵਿਸ਼ਵਾਸ ਵੀ ਵਧਾਉਂਦਾ ਹੈ। ਮੈਂ ਲਾਲ ਕਿਲੇ ਤੋਂ ਤਿੰਨ ਕਰੋੜ ਲੱਖਪਤੀ ਦੀਦੀ ਬਣਾਉਣ ਦਾ ਐਲਾਨ ਕੀਤਾ ਹੈ। 1 ਕਰੋੜ 15 ਲੱਖ ਤੋਂ ਵੱਧ ਲੱਖਪਤੀ ਦੀਦੀ ਬਣ ਚੁੱਕੇ ਹਨ। ਹਰ ਸਾਲ ਇੱਕ ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰਦੀ ਹੈ। ਹਰਿਆਣਾ ਵਿੱਚ ਨਮੋ ਦਰੋਂ ਦੀਦੀ ਸਕੀਮ ਦੀ ਚਰਚਾ ਹੋ ਰਹੀ ਹੈ। ਮੈਂ ਚੋਣਾਂ ਦੌਰਾਨ ਕੁਝ ਇੰਟਰਵਿਊ ਪੜ੍ਹੇ ਸਨ। ਅੱਜ ਦੇਸ਼ ਵਿੱਚ ਆਧੁਨਿਕ ਖੇਤੀ ਅਤੇ ਕੁਦਰਤੀ ਖੇਤੀ ਬਾਰੇ ਜਾਗਰੂਕਤਾ ਵਧਾਉਣ ਲਈ ਕ੍ਰਿਸ਼ੀ ਸਾਖੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਕ੍ਰਿਸ਼ੀ ਸਾਖੀਆਂ ਹਰ ਸਾਲ 60 ਹਜ਼ਾਰ ਰੁਪਏ ਤੋਂ ਵੱਧ ਦੀ ਕਮਾਈ ਕਰਦੀਆਂ ਹਨ। 1.25 ਲੱਖ ਤੋਂ ਵੱਧ ਪਸ਼ੂ ਸਾਖੀਆਂ ਪਸ਼ੂ ਪਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਹਨ। ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ। ਜਿਸ ਤਰ੍ਹਾਂ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਨਰਸਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ, ਉਸੇ ਤਰ੍ਹਾਂ ਸਾਡੇ ਖੇਤੀ ਮਿੱਤਰ ਸਾਡੀ ਧਰਤੀ ਮਾਂ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ। ਕੁਦਰਤੀ ਖੇਤੀ ਲਈ ਜਾਗਰੂਕਤਾ ਫੈਲਾਉਣਾ। 10 ਸਾਲ ਪਹਿਲਾਂ ਕਰੋੜਾਂ ਭੈਣਾਂ ਕੋਲ ਟਾਇਲਟ ਨਹੀਂ ਸੀ। ਮੋਦੀ ਨੇ 12 ਕਰੋੜ ਟਾਇਲਟ ਬਣਾਏ। ਦਸ ਸਾਲ ਪਹਿਲਾਂ ਕਰੋੜਾਂ ਭੈਣਾਂ ਕੋਲ ਗੈਸ ਕੁਨੈਕਸ਼ਨ ਨਹੀਂ ਸਨ। ਮੋਦੀ ਨੇ ਉੱਜਵਲਾ ਨੂੰ ਮੁਫਤ ਕੁਨੈਕਸ਼ਨ ਦਿੱਤੇ। ਪਾਣੀ ਦੀਆਂ ਟੂਟੀਆਂ ਦਿੱਤੀਆਂ। ਜਾਇਦਾਦ ਔਰਤਾਂ ਦੇ ਨਾਂ ਨਹੀਂ ਸੀ। ਅਸੀਂ ਔਰਤਾਂ ਨੂੰ ਪੱਕੇ ਮਕਾਨਾਂ ਦਾ ਮਾਲਕ ਬਣਾਇਆ, ਅਸੀਂ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ 33 ਫੀਸਦੀ ਰਾਖਵਾਂਕਰਨ ਦੇਣ ਦਾ ਕੰਮ ਵੀ ਕੀਤਾ। ਜਦੋਂ ਤੁਸੀਂ ਸਹੀ ਇਰਾਦੇ ਨਾਲ ਇਮਾਨਦਾਰੀ ਨਾਲ ਯਤਨ ਕਰਦੇ ਹੋ ਤਾਂ ਹੀ ਤੁਹਾਨੂੰ ਭੈਣਾਂ ਤੋਂ ਅਸੀਸਾਂ ਮਿਲਦੀਆਂ ਹਨ। ਸਾਡੀ ਡਬਲ ਇੰਜਣ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਪਹਿਲੀਆਂ ਦੋ ਮਿਆਦਾਂ `ਚ ਤੋਂ 1.25 ਲੱਖ ਕਰੋੜ ਰੁਪਏ ਮਿਲੇ ਸਨ। ਸੋਕਾ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ 800 ਕਰੋੜ ਰੁਪਏ ਤੋਂ ਵੱਧ ਦਿੱਤੇ।
Punjab Bani 09 December,2024
ਹਰਿਆਣਾ ਰਾਜ ਸਭਾ ਚੋਣਾ ਲਈ ਭਾਜਪਾ ਨੇ ਰੇਖਾ ਸ਼ਰਮਾ ਨੂੰ ਕੀਤਾ ਉਮੀਦਵਾਰ ਵਜੋਂ ਨਾਮਜ਼ਦ
ਹਰਿਆਣਾ ਰਾਜ ਸਭਾ ਚੋਣਾ ਲਈ ਭਾਜਪਾ ਨੇ ਰੇਖਾ ਸ਼ਰਮਾ ਨੂੰ ਕੀਤਾ ਉਮੀਦਵਾਰ ਵਜੋਂ ਨਾਮਜ਼ਦ ਹਰਿਆਣਾ : ਹਰਿਆਣਾ ਰਾਜ ਸਭਾ ਚੋਣਾ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰੇਖਾ ਸ਼ਰਮਾ ਨੂੰ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ । ਰੇਖਾ ਸ਼ਰਮਾ ਰਾਸ਼ਟਰੀ ਮਹਿਲਾ ਆਯੋਗ ਦੀ ਚੇਅਰਪ੍ਰਸਨ ਰਹੀ ਹਨ । ਉਹ 2018 ਵਿੱਚ ਰਾਸ਼ਟਰੀ ਮਹਿਲਾ ਆਯੋਗ ਦੀ ਚੇਅਰਪ੍ਰਸਨ ਨਿਯੁਕਤ ਹੋਈ ਸਨ ਅਤੇ ਇਸ ਸਾਲ ਅਗਸਤ ਵਿੱਚ ਉਨ੍ਹਾਂ ਨੇ ਇਸ ਪਦ ਤੋਂ ਅਸਤੀਫਾ ਦੇ ਦਿੱਤਾ ਸੀ । ਰੇਖਾ ਸ਼ਰਮਾ ਪੰਚਕੁਲਾ ਦੀ ਵਾਸੀ ਹਨ । ਉਹ ਮੋਦੀ ਦੇ ਨਾਲ ਉਸ ਸਮੇਂ ਜੁੜੀ ਸਨ ਜਦੋਂ ਮੋਦੀ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਇੰਚਾਰਜ ਸਨ ਅਤੇ ਪੰਚਕੁਲਾ ਵਿੱਚ ਰਹਿੰਦੇ ਸਨ । ਪ੍ਰਧਾਨ ਮੰਤਰੀ ਮੋਦੀ ਦੇ ਪਾਣੀਪਤ ਦੌਰੇ ਤੋਂ ਪਹਿਲਾਂ, ਪਾਰਟੀ ਨੇ ਰੇਖਾ ਸ਼ਰਮਾ ਦੇ ਨਾਮ ਦਾ ਐਲਾਨ ਕੀਤਾ ।
Punjab Bani 09 December,2024
ਹਰਿਆਣਾ ਪੁਲਿਸ ਵੱਲੋਂ ਪੱਤਰਕਾਰਾਂ ਲਈ ਇੱਕ ਪੱਤਰ ਜਾਰੀ
ਹਰਿਆਣਾ ਪੁਲਿਸ ਵੱਲੋਂ ਪੱਤਰਕਾਰਾਂ ਲਈ ਇੱਕ ਪੱਤਰ ਜਾਰੀ ਚੰਡੀਗੜ੍ਹ : ਹਰਿਆਣਾ ਪੁਲਿਸ ਵੱਲੋਂ ਪੱਤਰਕਾਰਾਂ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਹੈ । ਪੱਤਰ 'ਚ ਕਿਹਾ ਗਿਆ ਹੈ ਕਿ ਸ਼ੰਭੂ ਬਾਰਡਰ ਜਾਂ ਕਿਸੇ ਹੋਰ ਜਗ੍ਹਾ 'ਤੇ ਜਿੱਥੇ ਕਿਸਾਨਾਂ ਦ ਡਰਨਾ ਚੱਲ ਰਿਹਾ ਹੈ, ਉਥੇ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਤ ਡਿਊਟੀ ਚੱਲ ਰਹੀ ਹੈ, ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਭੀੜ ਤੋਂ ਉਚਿਤ ਦੂਰੀ ਬਣਾਈ ਰੱਖੋ । ਇਸ ਦੇ ਨਾਲ ਹੀ ਡੀ. ਜੀ. ਪੀ. ਪੰਜਾਬ ਨੂੰ ਪੰਜਾਬ ਵਿੱਚ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੀ ਦੂਰੀ 'ਤੇ ਪੱਤਰਕਾਰਾਂ ਨੂੰ ਰੋਕਣ ਦੀ ਵੀ ਬੇਨਤੀ ਕੀਤੀ ਗਈ ਹੈ ।
Punjab Bani 07 December,2024
ਇਨੈਲੋ ਦੇ ਕੌਮੀ ਪ੍ਰਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ
ਇਨੈਲੋ ਦੇ ਕੌਮੀ ਪ੍ਰਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਚੰਡੀਗੜ੍ਹ : ਇਨੈਲੋ ਦੇ ਕੌਮੀ ਪ੍ਰਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਆਗੂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਅਭੈ ਸਿੰਘ ਚੌਟਾਲਾ ਨੇ ਸਾਂਝੀਆਂ ਕੀਤੀਆਂ ਹਨ । ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੇਰੇ ਪਿਆਰੇ ਸੁਖਬੀਰ ਸਿੰਘ ਬਾਦਲ ਜੀ ਨਾਲ ਮੁਲਾਕਾਤ ਕੀਤੀ, ਉਹਨਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਹਨਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ।
Punjab Bani 07 December,2024
ਸੁਪਰੀਮ ਕੋਰਟ ਨੇ ਸਮੁੱਚੀਆਂ ਸੂਬਾ ਸਰਕਾਰਾਂ ਕੀਤੀ ਸਰਕਾਰੀ ਨੌਕਰੀਆਂ ਲਈ ਚੁਣੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਛੇ ਮਹੀਨਿਆਂ ਦੇ ਅੰਦਰ ਕਰਨ ਦੀ ਹਦਾਇਤ
ਸੁਪਰੀਮ ਕੋਰਟ ਨੇ ਸਮੁੱਚੀਆਂ ਸੂਬਾ ਸਰਕਾਰਾਂ ਕੀਤੀ ਸਰਕਾਰੀ ਨੌਕਰੀਆਂ ਲਈ ਚੁਣੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਛੇ ਮਹੀਨਿਆਂ ਦੇ ਅੰਦਰ ਕਰਨ ਦੀ ਹਦਾਇਤ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਸੁਪਰੀਮ ਕੋਰਟ ਨੇ ਸਾਰੀਆਂ ਸੂਬਾ ਸਰਕਾਰਾਂ ਦੇ ਪੁਲਸ ਅਧਿਕਾਰੀਆਂ ਨੂੰ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਦੇ ਚਰਿੱਤਰ, ਪਿਛੋਕੜ ਅਤੇ ਨਾਗਰਿਕਤਾ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਅਤੇ ਤਸਦੀਕ ਉਨ੍ਹਾਂ ਦੀ ਨਿਯੁਕਤੀ ਤੋਂ ਛੇ ਮਹੀਨਿਆਂ ਦੇ ਅੰਦਰ ਕਰਨ ਦੀ ਹਦਾਇਤ ਕੀਤੀ ਹੈ । ਜਸਟਿਸ ਜੇ ਕੇ ਮਹੇਸ਼ਵਰੀ ਅਤੇ ਆਰ ਮਹਾਦੇਵਨ ਦੇ ਬੈਂਚ ਨੇ 5 ਦਸੰਬਰ ਨੂੰ ਦਿੱਤੇ ਹੁਕਮ ਵਿੱਚ ਕਿਹਾ ਕਿ ਸਰਕਾਰੀ ਅਹੁਦਿਆਂ ’ਤੇ ਨਿਯੁਕਤੀਆਂ ਨੂੰ ਉਮੀਦਵਾਰਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਨਿਯਮਤ ਕੀਤਾ ਜਾਣਾ ਚਾਹੀਦਾ ਹੈ । ਸਿਖਰਲੀ ਅਦਾਲਤ ਨੇ ਇਹ ਨਿਰਦੇਸ਼ ਸੇਵਾਮੁਕਤੀ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਇੱਕ ਅੱਖਾਂ ਦੇ ਮਾਹਿਰ ਦੇ ਸਹਾਇਕ ਦੀ ਬਰਖਾਸਤਗੀ ਬਾਰੇ ਫ਼ੈਸਲਾ ਸੁਣਾਉਂਦਿਆਂ ਦਿੱਤਾ । ਪਟੀਸ਼ਨਰ 6 ਮਾਰਚ 1985 ਨੂੰ ਜਨਤਕ ਸੇਵਾ ਵਿੱਚ ਸ਼ਾਮਲ ਹੋਇਆ ਸੀ ਪਰ ਪੁਲਸ ਨੇ ਵਿਭਾਗ ਨੂੰ ਉਸ ਦੀ ਸੇਵਾਮੁਕਤੀ ਦੀ ਮਿਤੀ ਤੋਂ ਸਿਰਫ਼ ਦੋ ਮਹੀਨੇ ਪਹਿਲਾਂ ਤਸਦੀਕ ਰਿਪੋਰਟ ਭੇਜਦਿਆਂ ਕਿਹਾ ਸੀ ਕਿ ਉਹ ਦੇਸ਼ ਦਾ ਨਾਗਰਿਕ ਨਹੀਂ ਹੈ ।
Punjab Bani 07 December,2024
ਹਰਿਆਣਾ ‘ਚ ਇੰਟਰਨੈਟ ‘ਤੇ ਲੱਗੀ ਪਾਬੰਦੀ
ਹਰਿਆਣਾ ‘ਚ ਇੰਟਰਨੈਟ ‘ਤੇ ਲੱਗੀ ਪਾਬੰਦੀ ਹਰਿਆਣਾ : ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾ ਇਕ ਵੱਡੀ ਖਬਰ ਸਾਹਮਣੇ ਆਈ ਹੈ । ਅੰਬਾਲਾ ਦੇ ਕੁਝ ਖੇਤਰਾਂ ‘ਚ 9 ਦਸੰਬਰ ਤਕ ਇੰਟਰਨੈਟ ‘ਤੇ ਪਾਬੰਦੀ ਲੱਗਾ ਦਿਤੀ ਗਈ ਹੈ । ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਸੀਲ ਕਰ ਦਿੱਤਾ ਹੈ । ਪੁਲਸ ਨੇ ਇੱਥੇ ਨਾਕਾਬੰਦੀ ਕਰ ਦਿੱਤੀ ਹੈ । ਪੁਲ ਦੇ ਉੱਪਰ ਅਤੇ ਹੇਠਾਂ ਕਰੀਬ 500 ਜਵਾਨ ਤਾਇਨਾਤ ਕੀਤੇ ਗਏ ਹਨ । ਇਸ ਦੇ ਨਾਲ ਹੀ ਇੱਥੇ ਵਾਟਰ ਕੈਨਨ ਗੱਡੀ, ਪੁਲਿਸ ਬੱਸ ਅਤੇ ਐਂਬੂਲੈਂਸ ਖੜ੍ਹੀ ਕੀਤੀ ਗਈ ਹੈ । ਪੁਲਸ ਹਰ ਹਰਕਤ ‘ਤੇ ਨਜ਼ਰ ਰੱਖ ਰਹੀ ਹੈ । ਇਸ ਤੋਂ ਪਹਿਲਾ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ “ਉਨ੍ਹਾਂ ਨੂੰ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾਣ ਦਿੱਤਾ ਜਾ ਸਕਦਾ। ਉਨ੍ਹਾਂ ਨੂੰ ਮਨਜ਼ੂਰੀ ਲੈਣੀ ਪਵੇਗੀ ।
Punjab Bani 06 December,2024
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ –ਨਵੇਂ ਹੁਕਮ ਕੀਤੇ ਜਾਰੀ, ਵੱਡੀ ਗਿਣਤੀ ‘ਚ ਫੋਰਸ ਵੀ ਤਾਇਨਾਤ ਚੰਡੀਗੜ੍ਹ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ 6 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹਰਿਆਣਾ ਪੁਲਿਸ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਤੋਂ ਹੁਕਮਾਂ ਦੀ ਕਾਪੀ ਮੰਗੀ ਹੈ । ਜ਼ਿਲ੍ਹਾ ਪ੍ਰਸ਼ਾਸਨ ਨੇ ਅੰਬਾਲਾ ਜ਼ਿਲ੍ਹੇ ਵਿੱਚ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਵੀ ਲਾਗੂ ਕਰ ਦਿੱਤੀ ਹੈ, ਜਿਸ ਵਿੱਚ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ, ਜੇਕਰ ਇਕੱਠ ਦੇ ਰੂਪ ਵਿੱਚ ਕੋਈ ਰੋਸ ਪ੍ਰਦਰਸ਼ਨ ਕਰਨਾ ਹੋਵੇ ਤਾਂ ਇਸ ਸੰਬੰਧੀ ਲਿਖਤੀ ਇਜਾਜ਼ਤ ਲੈਣੀ ਪਵੇਗੀ । ਓਧਰ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਪਣੇ ਪ੍ਰੋਗਰਾਮ ਅਨੁਸਾਰ ਸ਼ੁੱਕਰਵਾਰ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ ।
Punjab Bani 05 December,2024
ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਦਿੱਤੇ ਕੰਮ ਵਾਲੀਆਂ ਥਾਵਾਂ ’ਤੇ ਜਿਨਸੀ ਸ਼ੋਸ਼ਣ ਰੋਕਥਾਮ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼
ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਦਿੱਤੇ ਕੰਮ ਵਾਲੀਆਂ ਥਾਵਾਂ ’ਤੇ ਜਿਨਸੀ ਸ਼ੋਸ਼ਣ ਰੋਕਥਾਮ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਰੋਕਣ ਦੇ ਕਾਨੂੰਨ, 2013 ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦਾ ਹੁਕਮ ਦਿੱਤਾ ਹੈ । ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਂਦਰ, ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਕੰਮ ਵਾਲੀਆਂ ਥਾਵਾਂ ’ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਰੋਕਣ ਲਈ ਸਾਰੇ ਸਰਕਾਰੀ ਵਿਭਾਗਾਂ, ਜਨਤਕ ਅਦਾਰਿਆਂ ’ਚ ਅੰਦਰੂਨੀ ਸ਼ਿਕਾਇਤ ਕਮੇਟੀਆਂ ਦਾ ਗਠਨ ਹੋਣਾ ਯਕੀਨੀ ਬਣਾਇਆ ਜਾਵੇ । ਕੋਰਟ ਨੇ ਕਿਹਾ ਕਿ ਕਾਨੂੰਨ ਦੀ ਵਿਵਸਥਾ ਬਰਾਬਰ ਰੂਪ ਨਾਲ ਪੂਰੇ ਦੇਸ਼ ’ਚ ਲਾਗੂ ਹੋਣੀ ਚਾਹੀਦੀ ਹੈ । ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਐੱਨ. ਕੋਟਿਸ਼ਵਰ ਸਿੰਘ ਦੇ ਬੈਂਚ ਨੇ ਇਹ ਹੁਕਮ ਦਿੱਤੇ । ਕੋਰਟ ਨੇ ਕਾਨੂੰਨ ਦੀ ਅਸਰਦਾਰ ਪਾਲਣਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਨੂੰ ਪੂਰੇ ਦੇਸ਼ ’ਚ ਬਰਾਬਰ ਰੂਪ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ । ਕੋਰਟ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ 31 ਦਸੰਬਰ, 2024 ਤੱਕ ਇਕ ਅਧਿਕਾਰੀ ਨਿਯੁਕਤ ਕੀਤਾ ਜਾਵੇ ਜੋ ਕਿ ਜ਼ਿਲ੍ਹਾ ਅਧਿਕਾਰੀ ਹੋਵੇਗਾ । ਜ਼ਿਲ੍ਹਾ ਅਧਿਕਾਰੀ 31 ਦਸੰਬਰ, 2025 ਤੱਕ ਸਥਾਨਕ ਸ਼ਿਕਾਇਤ ਕਮੇਟੀ ਦਾ ਗਠਨ ਕਰੇਗਾ ਤੇ ਤਾਲੁਕਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰੇਗਾ । ਨੋਡਲ ਅਧਿਕਾਰੀਆਂ, ਸਥਾਨਕ ਸ਼ਿਕਾਇਤ ਕਮੇਟੀਆਂ ਤੇ ਅੰਦਰੂਨੀ ਸ਼ਿਕਾਇਤ ਕਮੇਟੀਆਂ ਦਾ ਵੇਰਵਾ ਸ਼ੀਬਾਕਸ ਪੋਰਟਲ ’ਤੇ ਅਪਲੋਡ ਕੀਤਾ ਜਾਵੇਗਾ । ਸੁਪਰੀਮ ਕੋਰਟ ਨੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸਾਰੇ ਸਰਕਾਰੀ ਤੇ ਨਿੱਜੀ ਸੰਸਥਾਨਾਂ ਦਾ ਸਰਵੇ ਕਰਨਗੇ ਤੇ ਕਾਨੂੰਨ ਦੀ ਧਾਰਾ 26 ਦੇ ਤਹਿਤ ਅੰਦਰੂਨੀ ਸ਼ਿਕਾਇਤ ਕਮੇਟੀ ਦਾ ਗਠਨ ਕਰਨ ਦੇ ਸਬੰਧ ’ਚ ਪਾਲਣਾ ਰਿਪੋਰਟ ਦੇਣਗੇ। ਸ਼ੀਬਾਕਸ ’ਤੇ ਹਾਸਲ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਸੰਬਧਤ ਅੰਦਰੂਨੀ ਸ਼ਿਕਾਇਤ ਕਮੇਟੀ ਤੇ ਸਥਾਨਕ ਸ਼ਿਕਾਇਤ ਕਮੇਟੀ ਨੂੰ ਭੇਜਿਆ ਜਾਵੇਗਾ । ਸਾਰੇ ਸਰਕਾਰੀ ਵਿਭਾਗਾਂ ਤੇ ਜਨਤਕ ਅਦਾਰਿਆਂ ’ਚ ਅੰਦਰੂਨੀ ਸ਼ਿਕਾਇਤ ਕਮੇਟੀ ਦਾ ਗਠਨ ਯਕੀਨੀ ਕੀਤਾ ਜਾਵੇਗਾ । ਕੋਰਟ ਨੇ ਹੁਕਮ ਦੀ ਪਾਲਣਾ ਲਈ 31 ਮਾਰਚ, 2025 ਤੱਕ ਦਾ ਸਮਾਂ ਦਿੱਤਾ ਹੈ । ਕੋਰਟ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਅਮਲ ਦੀ ਨਿਗਰਾਨੀ ਕਰਨ ਦਾ ਨਿਰਦੇਸ਼ ਦਿੱਤਾ ਹੈ । ਸੁਪਰੀਮ ਕੋਰਟ ਨੇ ਇਹ ਹੁਕਮ ਅਦਾਲਤ ਦੇ ਮਈ 2023 ਦੇ ਹੁਕਮ ਨੂੰ ਲਾਗੂ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ’ਚ ਦਿੱਤੇ। ਉਸ ਹੁਕਮ ’ਚ ਕੋਰਟ ਨੇ ਕੇਂਦਰ ਤੇ ਸੂਬਿਆਂ ਨੂੰ ਕਿਹਾ ਸੀ ਕਿ ਉਹ ਕੰਮ ਵਾਲੀ ਥਾਂ ’ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਰੋਕਣ ਦੇ ਕਾਨੂੰਨ ਦੀ ਸਮਾਂਬੱਧ ਪਾਲਣਾ ਯਕੀਨੀ ਬਣਾਉਣ। ਇਹ ਦੇਖਣ ਕਿ ਕੀ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ ਵੱਖ-ਵੱਖ ਵਿਭਾਗਾਂ ਤੇ ਮੰਤਰਾਲਿਆਂ ’ਚ ਜਾਂਚ ਕਮੇਟੀਆਂ ਦਾ ਗਠਨ ਹੋਇਆ ਹੈ । ਪਹਿਲਾਂ ਦੀ ਸੁਣਵਾਈ ’ਚ ਕੋਰਟ ਨੇ ਇਸ ਗੱਲ ’ਤੇ ਨਿਰਾਸ਼ਾ ਜ਼ਾਹਰ ਕੀਤੀ ਸੀ ਕਿ ਕਾਨੂੰਨ ਲਾਗੂ ਹੋਏ ਏਨਾ ਸਮਾਂ ਬੀਤ ਜਾਣ ਦੇ ਬਾਵਜੂਦ ਕਾਨੂੰਨ ਨੂੰ ਲਾਗੂ ਕਰਨ ਨੂੰ ਲੈ ਕੇ ਗੰਭੀਰ ਖਾਮੀਆਂ ਹਨ ।
Punjab Bani 04 December,2024
ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ ਤੇ ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ : ਖੇਤੀਬਾੜੀ ਮੰਤਰੀ ਸਿ਼ਆਮ ਸਿੰਘ ਰਾਣਾ
ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ ਤੇ ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ : ਖੇਤੀਬਾੜੀ ਮੰਤਰੀ ਸਿ਼ਆਮ ਸਿੰਘ ਰਾਣਾ ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਮੰਤਰੀ ਸਿ਼ਆਮ ਸਿੰਘ ਰਾਣਾ ਨੇ ਹਰਿਆਣਾ ਵਿਚ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਦਾ ਦਿੱਲੀ ਜਾਣ ਦਾ ਕੋਈ ਮਤਲਬ ਵੀ ਨਹੀਂ ਹੈ । ਉਨ੍ਹਾਂ ਕਿਹਾ ਕਿ ਆਪੋ-ਅਪਣੇ ਸੂਬੇ ’ਚ ਅਪਣੀਆਂ ਸਰਕਾਰਾਂ ਨਾਲ ਗੱਲ ਕਰਨ ਤਾਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ। ਕਿਸਾਨਾਂ ਨੂੰ ਦਿੱਲੀ ਤਕ ਜਾਣ ਦਾ ਰਸਤਾ ਦੇਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਹੀ ਇਸ ਬਾਰੇ ਆਖ਼ਰੀ ਫੈਸਲਾ ਕਰਨਗੇ । ਉਨ੍ਹਾਂ ਕਿਹਾ ਕਿ ਸਾਡੇ ਸੂਬੇ ’ਚ ਸਾਡੇ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿਤਾ ਹੈ । 24 ਫ਼ਸਲਾਂ ਅਸੀਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਦੇ ਹਾਂ । ਹੋਰ ਫ਼ਸਲਾਂ ਦੀ ਗੱਲ ਆਈ ਸੀ, ਜੇਕਰ ਕੋਈ ਕਿਸਾਨ ਬੀਜੇਗਾ ਤਾਂ ਉਹ ਵੀ ਖ਼ਰੀਦ ਲਵਾਂਗੇ । ਪਰਾਲੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਬਾਰੇ ਸਰਕਾਰ ਸਖ਼ਤ ਅਤੇ ਪਿੱਛੇ ਜਿਹੇ ਬਲਾਕ ਦੇ 24 ਅਧਿਕਾਰੀਆਂ ’ਤੇ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ ਮੁਅੱਤਲ ਕੀਤਾ ਸੀ । ਪਰਾਲੀ ਸਾੜਨ ਵਾਲਿਆਂ ’ਤੇ ਕੇਸ ਦਰਜ ਕੀਤਾ ਗਿਆ ਹੈ ਅਤੇ ਜੁਰਮਾਨਾ ਵੀ ਲਾਇਆ ਗਿਆ ਹੈ । ਸਰਕਾਰ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧ ਕਰਨ ਲਈ ਮਸ਼ੀਨਾਂ ’ਤੇ ਸਬਸਿਡੀ ਵੀ ਦੇ ਰਹੀ ਹੈ ।
Punjab Bani 03 December,2024
ਹਰਿਆਣਾ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੇ ਦਿੱਤੇ ਆਪਣੇ ਅਹੁਦਿਆਂ ਤੋਂ ਅਸਤੀਫਾ
ਹਰਿਆਣਾ ਦੀਆਂ ਤਿੰਨ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੇ ਦਿੱਤੇ ਆਪਣੇ ਅਹੁਦਿਆਂ ਤੋਂ ਅਸਤੀਫਾ ਹਰਿਆਣਾ : ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਜੀਂਦ ਵਿੱਚ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ (ਸੀਆਰਐਸਯੂ) ਅਤੇ ਸਿਰਸਾ ਵਿੱਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ (ਸੀਡੀਐਲਯੂ) ਦੇ ਉਪ ਕੁਲਪਤੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ । ਉਨ੍ਹਾਂ ਦਾ ਕਾਰਜਕਾਲ ਅਜੇ ਬਾਕੀ ਸੀ। ਵਾਈਸ ਚਾਂਸਲਰ ਨੇ ਆਪਣੇ ਅਸਤੀਫੇ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਹੈ ।
Punjab Bani 30 November,2024
ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਦਿੱਤੇ ਹੁਕਮ
ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਦਿੱਤੇ ਹੁਕਮ ਹਰਿਆਣਾ : ਹਰਿਆਣਾ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰ ਵੱਲੋਂ ਹੁੱਡਾ ਨੂੰ ਕਿਹਾ ਗਿਆ ਹੈ ਕਿ ਉਸ ਨੂੰ ਚੰਡੀਗੜ੍ਹ ਵਿੱਚ ਦਿੱਤੇ ਮਕਾਨ ਨੰਬਰ 70 ਨੂੰ ਖਾਲੀ ਕਰਨਾ ਪਵੇਗਾ । ਹੁੱਡਾ ਨੇ ਘਰ ਖਾਲੀ ਕਰਨ ਲਈ ਸਰਕਾਰ ਤੋਂ 15 ਦਿਨਾਂ ਦਾ ਸਮਾਂ ਮੰਗਿਆ ਹੈ । ਵਿਰੋਧੀ ਧਿਰ ਦੇ ਕਾਂਗਰਸੀ ਆਗੂ ਨੂੰ ਲੈ ਕੇ ਹਰਿਆਣਾ ਵਿੱਚ ਪਹਿਲਾਂ ਹੀ ਹੰਗਾਮਾ ਚੱਲ ਰਿਹਾ ਹੈ। ਹੁਣ ਸਰਕਾਰੀ ਘਰ ਖਾਲੀ ਕਰਨ ਦੇ ਹੁਕਮਾਂ ਨੇ ਭੁਪਿੰਦਰ ਸਿੰਘ ਹੁੱਡਾ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ।
Punjab Bani 30 November,2024
ਹਰਿਆਣਾ ਸਰਕਾਰ ਸੂਬੇ ਵਿੱਚ ਪ੍ਰਦੂਸ਼ਣ ਖ਼ਤਮ ਕਰਨ ਲਈ ਚਲਾਏਗੀ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਵਿੱਚ ਇਲੈਕਟ੍ਰਿਕ ਬੱਸਾਂ
ਹਰਿਆਣਾ ਸਰਕਾਰ ਸੂਬੇ ਵਿੱਚ ਪ੍ਰਦੂਸ਼ਣ ਖ਼ਤਮ ਕਰਨ ਲਈ ਚਲਾਏਗੀ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਵਿੱਚ ਇਲੈਕਟ੍ਰਿਕ ਬੱਸਾਂ ਚੰਡੀਗੜ੍ਹ : ਹਰਿਆਣਾ ਸਰਕਾਰ ਸੂਬੇ ਵਿੱਚ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਪਰਾਲੀ ਦੇ ਧੂੰਏਂ ਕਾਰਨ ਸਿਰਫ ਪੰਜ ਫੀਸਦੀ ਪ੍ਰਦੂਸ਼ਣ ਹੁੰਦਾ ਹੈ, ਜਿਸ `ਤੇ ਸੂਬੇ `ਚ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਚੁੱਕਾ ਹੈ । ਹੁਣ ਸਰਕਾਰ ਪ੍ਰਦੂਸ਼ਣ ਫੈਲਾਉਣ ਦੇ ਹੋਰ ਸਾਧਨਾਂ ਨੂੰ ਕੰਟਰੋਲ ਕਰਨ ਲਈ ਕੰਮ ਕਰੇਗੀ । ਇਸ ਦੇ ਤਹਿਤ ਜਿੱਥੇ ਗੁਰੂਗ੍ਰਾਮ, ਫਰੀਦਾਬਾਦ ਅਤੇ ਸੋਨੀਪਤ ਵਿੱਚ ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ, ਉੱਥੇ ਹੀ ਐਨ. ਸੀ. ਆਰ. ਵਿੱਚ ਚੰਗੀ ਕੁਆਲਿਟੀ ਦੇ ਜਨਰੇਟਰ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਨ੍ਹਾਂ ਸੜਕਾਂ `ਤੇ ਚਿੱਕੜ ਜ਼ਿਆਦਾ ਹੈ, ਉਨ੍ਹਾਂ ਨੂੰ ਦੁਬਾਰਾ ਬਣਾਇਆ ਜਾਵੇਗਾ । ਹਰਿਆਣਾ ਸਰਕਾਰ ਅਤੇ ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਇੱਕ ਤਾਲਮੇਲ ਮੀਟਿੰਗ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਚਿੰਤਾਵਾਂ ਸਾਂਝੀਆਂ ਕੀਤੀਆਂ। ਮੀਟਿੰਗ ਵਿੱਚ ਹਰਿਆਣਾ ਦੇ ਪੱਖ ਤੋਂ ਮਤਾ ਪਾਸ ਕੀਤਾ ਗਿਆ ਕਿ ਅੱਜ ਵੀ ਪਿੰਡਾਂ ਵਿੱਚ ਚੁੱਲ੍ਹੇ ’ਤੇ ਖਾਣਾ ਪਕਾਇਆ ਜਾਂਦਾ ਹੈ । ਇਹ ਸਥਿਤੀ ਉਦੋਂ ਹੈ ਜਦੋਂ ਗੈਸ ਸਿਲੰਡਰਾਂ ਦਾ ਪੂਰਾ ਪ੍ਰਬੰਧ ਹੈ। ਚੁੱਲ੍ਹੇ `ਤੇ ਰੋਟੀਆਂ ਬਣਾਉਣ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਹ ਗੈਸ ਸਿਲੰਡਰ ਲੈ ਕੇ ਆਉਣ । ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਘਟਾਉਣ ਲਈ ਖੋਜ ਪ੍ਰੋਜੈਕਟ ਵੀ ਦਿੱਤੇ ਜਾਣਗੇ । ਇਨ੍ਹਾਂ ਸਾਰੀਆਂ ਸਕੀਮਾਂ ’ਤੇ ਅਗਲੇ ਇੱਕ ਮਹੀਨੇ ਵਿੱਚ ਕੰਮ ਸ਼ੁਰੂ ਕਰਨ ਲਈ ਸਹਿਮਤੀ ਬਣੀ ਹੈ । ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਅਤੇ ਵਾਤਾਵਰਣ ਮੰਤਰੀ ਰਾਓ ਨਰਬੀਰ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਵਿੱਚ ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰਿਆਣਾ ਸਵੱਛ ਹਵਾ ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ । ਪਹਿਲਕਦਮੀ ਦਾ ਉਦੇਸ਼ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਰਾਜ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ । ਇਸ ਯੋਜਨਾ ਤਹਿਤ ਸਾਲ 2030 ਤੱਕ ਹਰਿਆਣਾ ਨੂੰ ਪ੍ਰਦੂਸ਼ਣ ਮੁਕਤ ਰਾਜ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। 3647 ਕਰੋੜ ਰੁਪਏ ਦੇ ਕੁੱਲ ਪ੍ਰੋਜੈਕਟ ਨਿਵੇਸ਼ ਦੇ ਨਾਲ, ਵਿਸ਼ਵ ਬੈਂਕ ਨੇ ਪ੍ਰੋਜੈਕਟ ਨੂੰ ਲਾਗੂ ਕਰਨ ਲਈ 2498 ਕਰੋੜ ਰੁਪਏ ਦਾ ਕਰਜ਼ਾ ਦੇਣ ਲਈ ਵਚਨਬੱਧ ਕੀਤਾ ਹੈ । ਹਰਿਆਣਾ ਸਰਕਾਰ 1066 ਕਰੋੜ ਰੁਪਏ ਦਾ ਯੋਗਦਾਨ ਦੇਵੇਗੀ ਅਤੇ ਸਰਕਾਰ ਨੂੰ 83 ਕਰੋੜ ਰੁਪਏ ਦੀ ਸਬਸਿਡੀ ਮਿਲੇਗੀ। ਇਹ ਰਕਮ ਹਵਾ ਪ੍ਰਦੂਸ਼ਣ ਕੰਟਰੋਲ ਉਪਾਵਾਂ, ਟਿਕਾਊ ਸ਼ਹਿਰੀ ਵਿਕਾਸ ਅਤੇ ਸਾਫ਼-ਸੁਥਰੀ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਪਹਿਲਕਦਮੀਆਂ `ਤੇ ਖਰਚ ਕੀਤੀ ਜਾਵੇਗੀ । ਹਰਿਆਣਾ ਸਵੱਛ ਹਵਾ ਪ੍ਰੋਜੈਕਟ ਅਗਲੇ ਛੇ ਸਾਲਾਂ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਤਹਿਤ 11 ਵਿਭਾਗਾਂ ਦੇ ਸਹਿਯੋਗ ਨਾਲ ਹਵਾ ਪ੍ਰਬੰਧਨ ਲਈ ਸਮਰੱਥਾ ਨਿਰਮਾਣ, ਵੱਖ-ਵੱਖ ਖੇਤਰਾਂ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਪਾਅ ਅਤੇ ਹੋਰ ਗਤੀਵਿਧੀਆਂ ਨੂੰ ਅਪਣਾਇਆ ਜਾਵੇਗਾ ।
Punjab Bani 30 November,2024
ਹਰਿਆਣਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ
ਹਰਿਆਣਾ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹਰਿਆਣਾ : ਜੀਂਦ ‘ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਕਿਸੇ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਵਸੂਲਣ ਆਏ ਸਨ। ਜਿਵੇਂ ਹੀ ਬਦਮਾਸ਼ਾਂ ਨੇ ਇੱਥੇ ਪੁਲਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ । ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਗੋਲੀਆਂ ਚਲਾਈਆਂ, ਬਦਮਾਸ਼ਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਬਦਮਾਸ਼ਾਂ ਦੀ ਕਾਰ ‘ਤੇ ਗੋਲੀ ਲੱਗੀ । ਇਸ ਤੋਂ ਬਾਅਦ ਬਦਮਾਸ਼ ਕਾਰ ਛੱਡ ਕੇ ਜੰਗਲ ਵੱਲ ਭੱਜ ਗਏ। ਪੁਲਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚੋਂ ਇੱਕ ਤਲਵਾਰ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ । ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 30 November,2024
ਹਰਿਆਣਾ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਦਿੱਤੇ ਸੰਚਾਲਕ ਸੰਸਥਾ ਦੇ ਮੈਨੇਜਰ ਤੇ ਬਸ ਡਰਾਈਵਰ ਨੂੰ ਮੁਅੱਤਲ
ਹਰਿਆਣਾ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਦਿੱਤੇ ਸੰਚਾਲਕ ਸੰਸਥਾ ਦੇ ਮੈਨੇਜਰ ਤੇ ਬਸ ਡਰਾਈਵਰ ਨੂੰ ਮੁਅੱਤਲ ਕੈਥਲ : ਹਰਿਆਣਾ ਦੇ ਸ਼ਹਿਰ ਕੈਥਲ ਦੇ ਬਸ ਸਟੈਂਡ ਵਿਖੇ ਪਹੁੰਚੇ ਹਰਿਆਣਾ ਦੇ ਟਰਾਂਸਪੋਰਟ, ਊਰਜਾ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਸ਼ੁੱਕਰਵਾਰ ਸ਼ਾਮ ਨੂੰ ਕੈਥਲ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੱਸ ਸਟੈਂਡ ‘ਤੇ ਮੁਸਾਫਰਾਂ ਲਈ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਅਧਿਕਾਰੀਆਂ ਨੂੰ ਬੱਸ ਸਟੈਂਡ ‘ਤੇ ਚਲਾਈਆਂ ਜਾ ਰਹੀਆਂ ਦੁਕਾਨਾਂ ‘ਚ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ, ਯਾਤਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਾਫ਼-ਸਫ਼ਾਈ ਅਤੇ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ । ਪਖਾਨਿਆਂ ਵਿੱਚ ਸਫ਼ਾਈ ਨਾ ਹੋਣ ਕਾਰਨ ਉਨ੍ਹਾਂ ਨੇ ਸੰਚਾਲਕ ਸੰਸਥਾ ਦੇ ਮੈਨੇਜਰ ਸੁਨੀਲ ਕੁਮਾਰ ਨੂੰ ਅਤੇ ਸਵਾਰੀਆਂ ਤੋਂ ਧੱਕਾ ਲਵਾ ਕੇ ਬੱਸ ਸਟਾਰਟ ਕਰਵਾਉਣ ਦੇ ਦੋਸ਼ ਹੇਠ ਬੱਸ ਡਰਾਈਵਰ ਮੋਨੂੰ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ । ਟਰਾਂਸਪੋਰਟ ਮੰਤਰੀ ਵਿੱਜ ਸਿਰਸਾ ਤੋਂ ਚੰਡੀਗੜ੍ਹ ਜਾਂਦੇ ਸਮੇਂ ਅਚਾਨਕ ਸ਼ਾਮ ਨੂੰ ਕੈਥਲ ਦੇ ਬੱਸ ਸਟੈਂਡ ‘ਤੇ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਬੱਸ ਨੂੰ ਧੱਕਾ ਲਾ ਕੇ ਸਟਾਰਟ ਕੀਤਾ ਜਾ ਰਿਹਾ ਸੀ । ਨਿਰੀਖਣ ਦੌਰਾਨ ਵੀਟਾ ਬੂਥ ਨੂੰ ਬੰਦ ਕਰਨ ਦੀ ਸੂਚਨਾ ਮਿਲਦਿਆਂ ਹੀ ਟਰਾਂਸਪੋਰਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੈਂਪਲ ਲੈਣ ਦੇ ਨਿਰਦੇਸ਼ ਵੀ ਦਿੱਤੇ।ਵਿੱਜ ਨੇ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਪ੍ਰਾਈਵੇਟ ਬੱਸਾਂ ਦੀਆਂ ਟਿਕਟਾਂ ਵੀ ਚੈੱਕ ਕਰਨ ਅਤੇ ਪਖਾਨੇ ਦੀ ਸਫਾਈ ਨਾ ਹੋਣ ‘ਤੇ ਰੋਡਵੇਜ਼ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਪਖਾਨਿਆਂ ਵਿੱਚ 24 ਘੰਟੇ ਸਾਫ਼-ਸਫ਼ਾਈ ਅਤੇ ਪਾਣੀ ਦਾ ਪ੍ਰਬੰਧ ਹੋਣਾ ਚਾਹੀਦਾ ਹੈ ।
Punjab Bani 30 November,2024
ਨਸ਼ੇ ਦੀ ਖੇਪ ਦੀ ਦਵਾਈ ਦੇ ਰੂਪ ’ਚ ਬਰਾਮਦਗੀ ਦੇ ਵਧਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਨਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਦਿੱਤੇ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚਣ ਦੇ ਆਦੇਸ਼
ਨਸ਼ੇ ਦੀ ਖੇਪ ਦੀ ਦਵਾਈ ਦੇ ਰੂਪ ’ਚ ਬਰਾਮਦਗੀ ਦੇ ਵਧਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਨਾਉਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਦਿੱਤੇ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚਣ ਦੇ ਆਦੇਸ਼ ਚੰਡੀਗੜ੍ਹ : ਨਸ਼ੇ ਦੀ ਖੇਪ ਦੀ ਦਵਾਈ ਦੇ ਰੂਪ ’ਚ ਬਰਾਮਦਗੀ ਦੇ ਵਧਦੇ ਮਾਮਲਿਆਂ ’ਤੇ ਸਖ਼ਤ ਰੁਖ ਅਪਨਾਉਂਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਫਾਰਮਾ ਕੰਪਨੀਆਂ ਦੀ ਭੂਮਿਕਾ ਜਾਂਚਣ ਦੇ ਆਦੇਸ਼ ਦਿੱਤੇ ਹਨ । ਹਾਈ ਕੋਰਟ ਨੇ ਹਰਿਆਣਾ ਤੇ ਪੰਜਾਬ ਦੇ ਡੀ. ਜੀ. ਪੀ. ਨੂੰ ਆਦੇਸ਼ ਦਿੱਤਾ ਕਿ ਉਹ ਸੀ. ਬੀ. ਆਈ. ਨੂੰ ਪੂਰੀ ਸਹਾਇਤਾ ਮੁਹੱਈਆ ਕਰਵਾਉਣ । ਪਟੀਸ਼ਨ ਦਾਇਰ ਕਰਦੇ ਹੋਏ ਜੀਂਦ ਨਿਵਾਸੀ ਸਾਹਿਬ ਸਿੰਘ ਨੇ ਐੱਨ. ਡੀ. ਪੀ. ਐੱਸ. ਦੇ ਮਾਮਲੇ ’ਚ ਸੁਣਾਈ ਗਈ ਸਜ਼ਾ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ । ਹਾਈ ਕੋਰਟ ਨੇ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਦਾਇਰਾ ਵਧਾ ਦਿੱਤਾ । ਹਾਈ ਕੋਰਟ ਨੇ ਐੱਨ. ਸੀ. ਬੀ. ਤੋਂ ਪੁੱਛਿਆ ਸੀ ਕਿ ਜਦੋਂ ਨਸ਼ਾ ਦਵਾਈਆਂ ਦੇ ਰੂਪ ’ਚ ਵਿਕ ਰਿਹਾ ਹੈ ਤਾਂ ਇਸ ਨੁੰ ਬਣਾਉਣ ਵਾਲੀਆਂ ਕੰਪਨੀਆਂ ’ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ । ਐੱਨ. ਸੀ. ਬੀ. ਨੇ ਕਿਹਾ ਕਿ ਫਾਰਮਾ ਕੰਪਨੀਆਂ ਲਈ ਰੈਗੂਲੇਸ਼ਨ ਮੌਜ਼ੂਦ ਹਨ । ਹਾਈ ਕੋਰਟ ਨੇ ਕਿਹਾ ਕਿ ਸਾਡੇ ਸਾਹਮਣੇ ਲਗਾਤਾਰ ਅਜਿਹੇ ਮਾਮਲੇ ਆ ਰਹੇ ਹਨ, ਜਿਨ੍ਹਾਂ ’ਚ ਦਵਾਈ, ਟੀਕੇ ਆਦਿ ਦੇ ਰੂਪ ’ਚ ਨਸ਼ੇ ਦੀ ਖੇਪ ਫੜੀ ਜਾ ਰਹੀ ਹੈ । ਉਹ ਸਿੱਧ ਕਰਦਾ ਹੈ ਕਿ ਨਸ਼ੇ ਦੇ ਰੂਪ ’ਚ ਇਸ ਨੂੰ ਵੇਚਿਆ ਜਾ ਰਿਹਾ ਹੈ । ਅਦਾਲਤ ਨੇ ਕਿਹਾ ਕਿ ੲਨ੍ਹਾਂ ਦਵਾਈਆਂ ਦਾ ਨਿਰਮਾਣ ਪੰਜਾਬ, ਹਰਿਆਣਾ ਤੇ ਗੁਆਂਢੀ ਰਾਜਾਂ ’ਚ ਹੋ ਰਿਹਾ ਹੈ । ਅਜਿਹੇ ’ਚ ਜਾਂਚ ਨੂੰ ਸੀ. ਬੀ. ਆਈ. ਨੂੰ ਸੌਂਪਿਆ ਜਾਣਾ ਚਾਹੀਦਾ ਹੈ । ਸੀ. ਬੀ. ਆਈ. ਨੇ ਕਿਹਾ ਕਿ ਜੇਕਰ ਅਦਾਲਤ ਆਦੇਸ਼ ਦਿੰਦੀ ਹੈ ਤਾਂ ਉਹ ਜਾਂਚ ਲਈ ਤਿਆਰ ਹੈ । ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਦੋ ਮਹੀਨਿਆਂ ਅੰਦਰ ਫਾਰਮਾ ਕੰਪਨੀਆਂ ਦੀ ਭੂਮਿਕਾ ਨੂੰ ਲੈ ਕੇ ਰਿਪੋਰਟ ਸੌਂਪਣ ਦਾ ਆਦੇਸ਼ ਦਿੱਤਾ ਹੈ ।
Punjab Bani 28 November,2024
ਬਿਨਾਂ ਕਿਸੇ ਆਸਥਾ ਤੋਂ ਸਿਰਫ਼ ਰਾਖਵੇਂਕਰਨ ਦਾ ਲਾਭ ਲੈਣ ਲਈ ਕੀਤਾ ਗਿਆ ਧਰਮ ਪਰਿਵਰਤਨ ‘ਸੰਵਿਧਾਨ ਨਾਲ ਧੋਖਾਧੜੀ’ ਹੈ : ਸੁਪਰੀਮ ਕੋਰਟ
ਬਿਨਾਂ ਕਿਸੇ ਆਸਥਾ ਤੋਂ ਸਿਰਫ਼ ਰਾਖਵੇਂਕਰਨ ਦਾ ਲਾਭ ਲੈਣ ਲਈ ਕੀਤਾ ਗਿਆ ਧਰਮ ਪਰਿਵਰਤਨ ‘ਸੰਵਿਧਾਨ ਨਾਲ ਧੋਖਾਧੜੀ’ ਹੈ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਅਹਿਮ ਫ਼ੈਸਲੇ ਵਿੱਚ ਕਿਹਾ ਕਿ ਬਿਨਾਂ ਕਿਸੇ ਆਸਥਾ ਤੋਂ ਸਿਰਫ਼ ਰਾਖਵੇਂਕਰਨ ਦਾ ਲਾਭ ਲੈਣ ਲਈ ਕੀਤਾ ਗਿਆ ਧਰਮ ਪਰਿਵਰਤਨ ‘ਸੰਵਿਧਾਨ ਨਾਲ ਧੋਖਾਧੜੀ’ ਹੈ। ਜਸਟਿਸ ਪੰਕਜ ਮਿਥਲ ਅਤੇ ਜਸਟਿਸ ਆਰ. ਮਹਾਦੇਵਨ ਨੇ ਸੀ. ਸੇਲਵਾਰਾਨੀ ਵੱਲੋਂ ਦਾਇਰ ਪਟੀਸ਼ਨ ’ਤੇ ਇਹ ਫੈਸਲਾ ਸੁਣਾਇਆ ਅਤੇ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਨੇ ਈਸਾਈ ਧਰਮ ਅਪਣਾਉਣ ਵਾਲੀ ਔਰਤ ਨੂੰ ਅਨੁਸੂਚਿਤ ਜਾਤੀ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਔਰਤ ਨੇ ਬਾਅਦ ਵਿੱਚ ਰਾਖਵਾਂਕਰਨ ਤਹਿਤ ਰੁਜ਼ਗਾਰ ਲਾਭ ਲੈਣ ਲਈ ਹਿੰਦੂ ਹੋਣ ਦਾ ਦਾਅਵਾ ਕੀਤਾ ਸੀ । ਜਸਟਿਸ ਮਹਾਦੇਵਨ ਨੇ ਬੈਂਚ ਲਈ 21 ਪੰਨਿਆਂ ਦਾ ਫੈਸਲਾ ਲਿਖਿਆ । ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੋਈ ਵਿਅਕਤੀ ਹੋਰ ਧਰਮ ਨੂੰ ਉਦੋਂ ਹੀ ਸਵੀਕਾਰ ਕਰਦਾ ਹੈ, ਜਦੋਂ ਉਹ ਸੱਚਮੁੱਚ ਇਸ ਦੇ ਸਿਧਾਂਤਾਂ, ਧਰਮ ਅਤੇ ਅਧਿਆਤਮਿਕ ਵਿਚਾਰਾਂ ਤੋਂ ਪ੍ਰੇਰਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਮ ਪਰਿਵਰਤਨ ਦਾ ਮੁੱਖ ਮਨੋਰਥ ਕਿਸੇ ਹੋਰ ਧਰਮ ਵਿਚ ਸੱਚੀ ਆਸਥਾ ਰੱਖਣ ਦੀ ਬਜਾਏ ਰਾਖਵੇਂਕਰਨ ਦਾ ਲਾਭ ਲੈਣਾ ਹੈ ਤਾਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਅਜਿਹੇ ਗ਼ਲਤ ਇਰਾਦੇ ਰੱਖਣ ਵਾਲੇ ਲੋਕਾਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਨਾਲ ਰਾਖਵਾਂਕਰਨ ਨੀਤੀ ਦੇ ਸਮਾਜਿਕ ਸਰੋਕਾਰਾਂ ਨੂੰ ਹੀ ਨੁਕਸਾਨ ਹੋਵੇਗਾ।ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਈਸਾਈ ਧਰਮ ਵਿੱਚ ਸ਼ਰਧਾ ਰੱਖਦੀ ਹੈ ਅਤੇ ਸਿਰਫ਼ ਨੌਕਰੀ ਵਿੱਚ ਰਾਖਵੇਂਕਰਨ ਦਾ ਲਾਭ ਲੈਣ ਦੇ ਇਰਾਦੇ ਨਾਲ ਉਹ ਹਿੰਦੂਤਵ ਨੂੰ ਹੁਣ ਤੱਕ ਮੰਨਣ ਦਾ ਦਾਅਵਾ ਕਰਦੀ ਹੈ ।
Punjab Bani 28 November,2024
ਗੈਂਗਸਟਰ ਅਰਸ਼ ਡੱਲਾ ਖਿਲਾਫ NIA ਦੀ ਵੱਡੀ ਕਾਰਵਾਈ
ਗੈਂਗਸਟਰ ਅਰਸ਼ ਡੱਲਾ ਖਿਲਾਫ NIA ਦੀ ਵੱਡੀ ਕਾਰਵਾਈ ਪੰਜਾਬ-ਹਰਿਆਣਾ ਅਤੇ ਯੂ. ਪੀ. ‘ਚ 9 ਟਿਕਾਣਿਆਂ ‘ਤੇ ਛਾਪੇਮਾਰੀ ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA ) ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ‘ਚ ਗੈਂਗਸਟਰ ਅਰਸ਼ ਡੱਲਾ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ । ਇਹ ਛਾਪੇਮਾਰੀ ਤਿੰਨ ਰਾਜਾਂ ਦੇ 9 ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ । ਅਰਸ਼ ਡੱਲਾ ਦੀ ਕੈਨੇਡਾ ‘ਚ ਗ੍ਰਿਫਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਜਾਂਚ ਏਜੰਸੀ ਨੇ ਉਸ ਖਿਲਾਫ ਇੰਨੇ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਹੈ । ਜਾਣਕਾਰੀ ਅਨੁਸਾਰ ਅਰਸ਼ ਡੱਲਾ ਦਾ ਕਰੀਬੀ ਸਾਥੀ NIA ਦੇ ਰਾਡਾਰ ‘ਤੇ ਹੈ, ਤਾਂ ਜੋ ਡੱਲਾ ਦਾ ਪੂਰਾ ਨੈੱਟਵਰਕ ਤੋੜਿਆ ਜਾ ਸਕੇ । NIA ਦੀ ਜਾਂਚ ਮੁਤਾਬਕ ਡੱਲਾ ਦੇ ਤਿੰਨ ਸਾਥੀ ਹਨ । ਇਹ ਤਿੰਨੇ ਸਾਥੀ ਭਾਰਤ ਵਿੱਚ ਇੱਕ ਵੱਡਾ ਅੱਤਵਾਦੀ-ਗੈਂਗਸਟਰ ਸਿੰਡੀਕੇਟ ਚਲਾ ਰਹੇ ਸਨ। ਗੌਰਤਲਬ ਹੈ ਕਿ ਭਾਰਤ ਸਰਕਾਰ ਨੇ 2022 ਵਿੱਚ ਉਸਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ ਸੀ । NIA ਨਾਲ ਜੁੜੇ ਸੂਤਰਾਂ ਮੁਤਾਬਕ ਜਿਨ੍ਹਾਂ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ, ਉਹ ਡੱਲਾ ਨਾਲ ਗੱਲਬਾਤ ਕਰਦੇ ਸਨ, ਇਹ ਛਾਪੇਮਾਰੀ ਲੰਬੀ ਜਾਂਚ ਤੋਂ ਬਾਅਦ ਸ਼ੁਰੂ ਕੀਤੀ ਗਈ ਹੈ ।
Punjab Bani 27 November,2024
ਜੀਂਦ ਰੈਲੀ ਵਿੱਚ 1194 ਸਰਕਾਰੀ ਬੱਸਾਂ ਦੀ ਵਰਤੋਂ ਕੀਤੇ ਜਾਣ ਤੇ ਮੋਹਾਲੀ ਦੇ ਵਕੀਲ ਨੇ ਕੀਤੀ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ
ਜੀਂਦ ਰੈਲੀ ਵਿੱਚ 1194 ਸਰਕਾਰੀ ਬੱਸਾਂ ਦੀ ਵਰਤੋਂ ਕੀਤੇ ਜਾਣ ਤੇ ਮੋਹਾਲੀ ਦੇ ਵਕੀਲ ਨੇ ਕੀਤੀ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ 24 ਨਵੰਬਰ ਨੂੰ ਜੀਂਦ ਵਿੱਚ ਕੀਤੀ ਗਈ ਰੈਲੀ ਦਾ ਵਿਵਾਦ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ । ਇਸ ਸਬੰਧੀ ਮੁਹਾਲੀ ਦੇ ਇੱਕ ਵਕੀਲ ਨੇ ਪਟੀਸ਼ਨ ਦਾਇਰ ਕੀਤੀ ਹੈ । ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜੀਂਦ ਰੈਲੀ ਵਿੱਚ 1194 ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਗਈ ਹੈ । ਇਹ ਜਨਤਕ ਆਵਾਜਾਈ ਦੀ ਪੂਰੀ ਦੁਰਵਰਤੋਂ ਹੈ । ਪਟੀਸ਼ਨ `ਚ ਉਨ੍ਹਾਂ `ਤੇ ਆਪਣੀ ਸਿਆਸੀ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਜਨਤਾ ਦੇ ਪੈਸੇ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਲਗਾਇਆ ਗਿਆ ਹੈ । ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਕੋਈ ਵੀ ਸਰਕਾਰ ਲੋਕ ਪ੍ਰਤੀਨਿਧਤਾ ਐਕਟ 1951 ਤਹਿਤ ਮਿਲੇ ਅਧਿਕਾਰਾਂ ਨਾਲ ਅਜਿਹਾ ਨਹੀਂ ਕਰ ਸਕਦੀ । ਇਸ ਰੈਲੀ ਵਿੱਚ ਨੈਸ਼ਨਲ ਹਾਈਵੇਅ ਅਤੇ ਸਟੇਟ ਹਾਈਵੇਅ ਦੀ ਵੀ ਦੁਰਵਰਤੋਂ ਕੀਤੀ ਗਈ । ਪਟੀਸ਼ਨ `ਚ ਦੋਸ਼ ਲਾਇਆ ਗਿਆ ਹੈ ਕਿ ਮੁੱਖ ਮੰਤਰੀ ਦੇ ਸਮਾਗਮ ਲਈ ਲੋਕਾਂ ਨੂੰ ਮੁਫਤ ਲਿਆਉਣ ਲਈ ਰਾਜ ਟਰਾਂਸਪੋਰਟ ਦੀਆਂ ਬੱਸਾਂ ਦੀ ਵਰਤੋਂ ਕੀਤੀ ਗਈ। ਪਟੀਸ਼ਨ `ਚ ਇਸ ਨੂੰ ਨਿਯਮਾਂ ਦੇ ਖਿਲਾਫ ਦੱਸਦਿਆਂ ਹਾਈਕੋਰਟ ਨੂੰ ਜੀਂਦ ਰੈਲੀ `ਤੇ ਹੋਏ ਖਰਚੇ ਦੀ ਵਸੂਲੀ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ । ਪਟੀਸ਼ਨ ਅਨੁਸਾਰ ਸਿਆਸੀ ਲਾਹੇ ਲਈ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਕੇ ਰਾਜ ਅਤੇ ਸਰਕਾਰੀ ਖਜ਼ਾਨੇ ਦੀ ਕੀਮਤ `ਤੇ ਰੈਲੀ ਲਈ ਰਾਜ ਟਰਾਂਸਪੋਰਟ ਦੀਆਂ ਬੱਸਾਂ ਦੀ ਮੰਗ ਕੀਤੀ ਗਈ ਸੀ । ਨਿਆਂ ਦੇ ਹਿੱਤ ਵਿੱਚ ਇਹ ਰਕਮ ਮੁੱਖ ਮੰਤਰੀ ਅਤੇ ਮੰਤਰੀਆਂ ਤੋਂ ਵਸੂਲੀ ਜਾਣੀ ਚਾਹੀਦੀ ਹੈ । ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਾਲਮੀਕਿ ਜੈਅੰਤੀ ਮੌਕੇ ਰੈਲੀ ਲਈ ਭੀੜ ਇਕੱਠੀ ਕਰਨ ਲਈ 1194 ਬੱਸਾਂ ਤਾਇਨਾਤ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ 103 ਬੱਸਾਂ ਕਰਨਾਲ ਜ਼ਿਲ੍ਹੇ ਤੋਂ, 75 ਕੈਥਲ, 25 ਸਿਰਸਾ, 10 ਗੁਰੂਗ੍ਰਾਮ, 24 ਪੰਚਕੂਲਾ, 250 ਰੋਹਤਕ, 25 ਫਤਿਹਾਬਾਦ, 20 ਨੂਹ, 250 ਜੀਂਦ, 60 ਭਿਵਾਨੀ, 50 ਹਿਸਾਰ ਤੋਂ ਹਨ। ਚਰਖੀ ਤੋਂ 30, ਪਾਣੀਪਤ ਤੋਂ 50, ਸੋਨੀਪਤ ਜ਼ਿਲ੍ਹੇ ਤੋਂ 25, ਰੇਵਾੜੀ ਤੋਂ 20, ਯਮੁਨਾਨਗਰ ਤੋਂ 42, ਅੰਬਾਲਾ ਤੋਂ 50, ਕੁਰੂਕਸ਼ੇਤਰ ਤੋਂ 65, ਝੱਜਰ ਤੋਂ 10 ਅਤੇ ਪਲਵਲ ਤੋਂ 10 ਬੱਸਾਂ ਰੈਲੀ ਵਿਚ ਸ਼ਾਮਲ ਹੋਈਆਂ ।
Punjab Bani 27 November,2024
ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ : ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ
ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ : ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਹਰਿਆਣਾ : ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ, ਕਿਉਂਕਿ ਕਿਸੇ ਨੂੰ ਪੈਦਲ ਜਾਣ ਤੋਂ ਰੋਕਣਾ ਗੈਰ-ਕਾਨੂੰਨੀ ਹੈ । ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਜਾਣਾ ਚਾਹੀਦਾ ਹੈ । ਜਿਕਰਯੋਗ ਹੈ ਕਿ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ ।
Punjab Bani 27 November,2024
ਬਾਜ਼ਾਰ ਵਿਚ ਔਰਤਾਂ ਦੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰਦੇ ਨੌਜਵਾਨ ਨੂੰ ਪਕੜ ਲੋਕਾਂ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਚਿਤਾਵਨੀ ਦੇ ਛੱਡਿਆ
ਬਾਜ਼ਾਰ ਵਿਚ ਔਰਤਾਂ ਦੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰਦੇ ਨੌਜਵਾਨ ਨੂੰ ਪਕੜ ਲੋਕਾਂ ਬੁਰੀ ਤਰ੍ਹਾਂ ਕੁੱਟਣ ਤੋਂ ਬਾਅਦ ਚਿਤਾਵਨੀ ਦੇ ਛੱਡਿਆ ਪਾਣੀਪਤ : ਹਰਿਆਣਾ ਦੇ ਪਾਣੀਪਤ ਦੇ ਇਨਸਰ ਬਾਜ਼ਾਰ ‘ਚ ਕੁਝ ਦੁਕਾਨਦਾਰਾਂ ਨੇ ਔਰਤਾਂ ਦੇ ਕੱਪੜੇ ਪਾ ਕੇ ਅਸ਼ਲੀਲ ਡਾਂਸ ਕਰਦੇ ਇਕ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ । ਨੌਜਵਾਨ ਔਰਤਾਂ ਦੇ ਕੱਪੜੇ ਪਾ ਕੇ ਬਾਜ਼ਾਰ ‘ਚ ਰੀਲਾਂ ਬਣਾ ਰਿਹਾ ਸੀ । ਉਸਦਾ ਸਾਥੀ ਵੀਡੀਓ ਸ਼ੂਟ ਕਰ ਰਿਹਾ ਸੀ । ਬਾਜ਼ਾਰ ‘ਚ ਆਉਣ ਵਾਲੀਆਂ ਔਰਤਾਂ ਨੌਜਵਾਨ ਨੂੰ ਦੇਖ ਕੇ ਹੋ ਰਹੀਆਂ ਸਨ । ਇਸ ਦੌਰਾਨ ਦੁਕਾਨਦਾਰਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਜ਼ੋਰਦਾਰ ਥੱਪੜ ਮਾਰੇ। ਰਾਹਗੀਰਾਂ ਨੇ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਤੇ ਦੁਕਾਨਦਾਰਾਂ ਨੇ ਚਿਤਾਵਨੀ ਦੇ ਕੇ ਨੌਜਵਾਨ ਨੂੰ ਛੱਡ ਦਿੱਤਾ । ਮਾਮਲਾ ਅਜੇ ਤੱਕ ਪੁਲਿਸ ਤੱਕ ਨਹੀਂ ਪਹੁੰਚਿਆ ਹੈ । ਜਾਣਕਾਰੀ ਅਨੁਸਾਰ ਦੁਕਾਨਦਾਰਾਂ ਨੇ ਨੌਜਵਾਨ ਨੂੰ ਪੁੱਛਿਆ ਕਿ ਉਹ ਅਜਿਹਾ ਕਿਉਂ ਕਰ ਰਿਹਾ ਹੈ । ਨੌਜਵਾਨ ਨੇ ਦੱਸਿਆ ਕਿ ਉਹ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਹੈ ਅਤੇ ਇਸ ਲਈ ਉਹ ਵੀਡੀਓ ਬਣਾਉਂਦਾ ਹੈ ਅਤੇ ਬਲੌਗ ਬਣਾ ਕੇ ਕਮਾਈ ਕਰਦਾ ਹੈ । ਉਸ ਦੇ ਫਾਲੋਅਰਜ਼ ਇਸ ਤਰ੍ਹਾਂ ਦੀਆਂ ਵੀਡੀਓਜ਼ ਨੂੰ ਪਸੰਦ ਕਰਦੇ ਹਨ । ਇਸੇ ਲਈ ਉਹ ਅਜਿਹੀਆਂ ਵੀਡੀਓਜ਼ ਬਣਾ ਰਿਹਾ ਸੀ । ਉਹ ਪਹਿਲਾਂ ਵੀ ਅਜਿਹੀਆਂ ਵੀਡੀਓਜ਼ ਸ਼ੂਟ ਕਰ ਚੁੱਕੇ ਹਨ। ਇਸ ਤਰ੍ਹਾਂ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੁੰਦੀਆਂ ਹਨ, ਜਿਸ ਕਾਰਨ ਉਹ ਅਜਿਹੀਆਂ ਵੀਡੀਓਜ਼ ਸ਼ੂਟ ਕਰਦਾ ਹੈ ।
Punjab Bani 27 November,2024
ਪਿਛਲੇ ਸਾਲ ਹਰ ਰੋਜ਼ ਔਸਤਨ 140 ਔਰਤਾਂ ਅਤੇ ਕੁੜੀਆਂ ਦਾ ਕਤਲ ਉਨ੍ਹਾਂ ਦੇ ਘਰਾਂ ’ਚ ਹੀ ਉਨ੍ਹਾਂ ਦੇ ਸਾਥੀਆਂ ਜਾਂ ਪਰਵਾਰ ਦੇ ਜੀਆਂ ਨੇ ਕਰ ਦਿਤਾ : ਸੰਯੁਕਤ ਰਾਸ਼ਟਰ
ਪਿਛਲੇ ਸਾਲ ਹਰ ਰੋਜ਼ ਔਸਤਨ 140 ਔਰਤਾਂ ਅਤੇ ਕੁੜੀਆਂ ਦਾ ਕਤਲ ਉਨ੍ਹਾਂ ਦੇ ਘਰਾਂ ’ਚ ਹੀ ਉਨ੍ਹਾਂ ਦੇ ਸਾਥੀਆਂ ਜਾਂ ਪਰਵਾਰ ਦੇ ਜੀਆਂ ਨੇ ਕਰ ਦਿਤਾ : ਸੰਯੁਕਤ ਰਾਸ਼ਟਰ ਅਮਰੀਕਾ : ਔਰਤਾਂ ਲਈ ਉਨ੍ਹਾਂ ਦੇ ਘਰ ਹੀ ਸਭ ਤੋਂ ਖ਼ਤਰਨਾਕ ਸਥਾਨ ਬਣ ਗਏ ਹਨ। ਸੰਯੁਕਤ ਰਾਸ਼ਟਰ ਦੀਆਂ ਦੋ ਏਜੰਸੀਆਂ ਨੇ ਸੋਮਵਾਰ ਨੂੰ ਕਿਹਾ ਕਿ ਪਿਛਲੇ ਸਾਲ ਹਰ ਰੋਜ਼ ਔਸਤਨ 140 ਔਰਤਾਂ ਅਤੇ ਕੁੜੀਆਂ ਦਾ ਕਤਲ ਉਨ੍ਹਾਂ ਦੇ ਘਰਾਂ ’ਚ ਹੀ ਉਨ੍ਹਾਂ ਦੇ ਸਾਥੀਆਂ ਜਾਂ ਪਰਿਵਾਰ ਦੇ ਜੀਆਂ ਨੇ ਕਰ ਦਿਤਾ । ਸੰਯੁਕਤ ਰਾਸ਼ਟਰ ਮਹਿਲਾ ਅਤੇ ਸੰਯੁਕਤ ਰਾਸ਼ਟਰ ਦੇ ਡਰੱਗਜ਼ ਐਂਡ ਕ੍ਰਾਈਮ ਦਫਤਰ (ਯੂ.ਐਨ. ਆਫਿਸ ਆਨ ਡਰੱਗਜ਼ ਐਂਡ ਕ੍ਰਾਈਮ) ਨੇ ਕਿਹਾ ਕਿ ਵਿਸ਼ਵ ਪੱਧਰ ’ਤੇ 2023 ਦੌਰਾਨ ਲਗਭਗ 51,100 ਔਰਤਾਂ ਅਤੇ ਲੜਕੀਆਂ ਦੀ ਮੌਤ ਲਈ ਇਕ ਨਜ਼ਦੀਕੀ ਸਾਥੀ ਜਾਂ ਪਰਵਾਰਕ ਮੈਂਬਰ ਜ਼ਿੰਮੇਵਾਰ ਹੈ, ਜਦਕਿ 2022 ਵਿਚ ਇਹ ਗਿਣਤੀ 48,800 ਸੀ । ਔਰਤਾਂ ਵਿਰੁਧ ਹਿੰਸਾ ਦੇ ਖਾਤਮੇ ਲਈ ਕੌਮਾਂਤਰੀ ਦਿਵਸ ਦੇ ਮੌਕੇ ’ਤੇ ਜਾਰੀ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਇਹ ਵਾਧਾ ਵਧੇਰੇ ਕਤਲਾਂ ਦਾ ਨਤੀਜਾ ਨਹੀਂ ਹੈ, ਬਲਕਿ ਮੁੱਖ ਤੌਰ ’ਤੇ ਦੇਸ਼ਾਂ ਤੋਂ ਉਪਲਬਧ ਵਧੇਰੇ ਅੰਕੜਿਆਂ ਕਾਰਨ ਹੋਇਆ ਹੈ । ਏਜੰਸੀ ਨੇ ਜ਼ੋਰ ਦੇ ਕੇ ਕਿਹਾ, ‘‘ਹਰ ਥਾਂ ਔਰਤਾਂ ਅਤੇ ਕੁੜੀਆਂ ਲਿੰਗ ਅਧਾਰਤ ਹਿੰਸਾ ਦੇ ਇਸ ਅਤਿਅੰਤ ਰੂਪ ਤੋਂ ਪ੍ਰਭਾਵਤ ਹੋ ਰਹੀਆਂ ਹਨ ਅਤੇ ਕੋਈ ਵੀ ਖੇਤਰ ਬਚਿਆ ਨਹੀਂ ਹੈ। ਘਰ ਔਰਤਾਂ ਅਤੇ ਕੁੜੀਆਂ ਲਈ ਸੱਭ ਤੋਂ ਖਤਰਨਾਕ ਜਗ੍ਹਾ ਹੈ।ਰਿਪੋਰਟ ਅਨੁਸਾਰ, ਨਜ਼ਦੀਕੀ ਸਾਥੀਆਂ ਅਤੇ ਪਰਵਾਰਕ ਮੈਂਬਰਾਂ ਵਲੋਂ ਕੀਤੇ ਗਏ ਕਤਲਾਂ ਦੀ ਸੱਭ ਤੋਂ ਵੱਧ ਗਿਣਤੀ ਅਫਰੀਕਾ ’ਚ ਹੋਈ, ਜਿੱਥੇ 2023 ’ਚ ਔਰਤਾਂ ਦਾ ਅਨੁਮਾਨਤ 21,700 ਸ਼ਿਕਾਰ ਹੋਇਆ । ਅਫ਼ਰੀਕਾ ’ਚ ਅਪਣੀ ਆਬਾਦੀ ਦੇ ਮੁਕਾਬਲੇ ਸੱਭ ਤੋਂ ਵੱਧ ਪੀੜਤ ਸਨ, ਪ੍ਰਤੀ 100,000 ਲੋਕਾਂ ’ਤੇ 2.9 ਪੀੜਤ ਸਨ । ਰਿਪੋਰਟ ’ਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਅਮਰੀਕਾ ’ਚ ਇਹ ਦਰ ਹੋਰ ਵੀ ਜ਼ਿਆਦਾ ਸੀ, ਜਿੱਥੇ ਪ੍ਰਤੀ 1 ਲੱਖ ’ਤੇ 1.6 ਔਰਤਾਂ ਪੀੜਤ ਸਨ, ਜਦਕਿ ਓਸ਼ੇਨੀਆ ’ਚ ਇਹ ਗਿਣਤੀ 1.5 ਪ੍ਰਤੀ 1 ਲੱਖ ਸੀ। ਏਸ਼ੀਆ ’ਚ ਇਹ ਦਰ ਬਹੁਤ ਘੱਟ ਸੀ, ਪ੍ਰਤੀ 1 ਲੱਖ .8 ਪੀੜਤਾਂ ਦੇ ਨਾਲ, ਜਦਕਿ ਯੂਰਪ ’ਚ ਇਹ ਪ੍ਰਤੀ 1 ਲੱਖ 0.6 ਸੀ । ਰਿਪੋਰਟ ਮੁਤਾਬਕ ਯੂਰਪ ਅਤੇ ਅਮਰੀਕਾ ’ਚ ਔਰਤਾਂ ਦਾ ਕਤਲ ਜਾਣਬੁਝ ਕੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਵਲੋਂ ਕੀਤਾ ਜਾਂਦਾ ਹੈ। ਇਸ ਦੇ ਉਲਟ, ਮਰਦਾਂ ਦੇ ਜ਼ਿਆਦਾਤਰ ਕਤਲ ਘਰ ਤੋਂ ਬਾਹਰ ਹੁੰਦੇ ਹਨ । ਰੀਪੋਰਟ ’ਚ ਕਿਹਾ ਗਿਆ ਹੈ ਕਿ ਹਾਲਾਂਕਿ ਕਤਲ ਦੇ ਜ਼ਿਆਦਾਤਰ ਪੀੜਤ ਮਰਦ ਅਤੇ ਮੁੰਡੇ ਹਨ ਪਰ ਨਿੱਜੀ ਖੇਤਰ ’ਚ ਹਿੰਸਾ ਕਾਰਨ ਔਰਤਾਂ ਅਤੇ ਕੁੜੀਆਂ ਪ੍ਰਭਾਵਤ ਹੋ ਰਹੀਆਂ ਹਨ ।
Punjab Bani 26 November,2024
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੌਦਾ ਸਾਧ ਦੀ ਸਜ਼ਾ ਵਿਰੁੱਧ ਅਪੀਲ 'ਤੇ ਸੁਣਵਾਈ 10 ਦਸੰਬਰ ਤੱਕ ਮੁਲਤਵੀ ਕਰ ਦਿੱਤੀ
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੌਦਾ ਸਾਧ ਦੀ ਸਜ਼ਾ ਵਿਰੁੱਧ ਅਪੀਲ 'ਤੇ ਸੁਣਵਾਈ 10 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਸੌਦਾ ਸਾਧ ਦੀ ਸਜ਼ਾ ਵਿਰੁੱਧ ਅਪੀਲ 'ਤੇ ਸੁਣਵਾਈ 10 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸੀਬੀਆਈ ਨੂੰ ਸਮਾਂ ਮੰਗਣ 'ਤੇ ਵੀ ਫਟਕਾਰ ਲਗਾਈ । ਅਗਸਤ 2017 ਵਿੱਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਡੇਰੇ ਦੀਆਂ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਨਾਲ ਹੀ ਸੌਦਾ ਸਾਧ ਨੂੰ 30 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ ਪਹਿਲੇ ਕੇਸ ’ਚ ਦਸ ਸਾਲ ਦੀ ਸਜ਼ਾ ਪੂਰੀ ਹੋਣ ’ਤੇ ਦੂਜੇ ਕੇਸ ਵਿੱਚ ਦਸ ਸਾਲ ਦੀ ਸਜ਼ਾ ਸ਼ੁਰੂ ਹੋਣੀ ਹੈ । ਸੌਦਾ ਸਾਧ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਦੋਵੇਂ ਪੀੜਤ ਸਾਧਵੀਆਂ ਨੇ ਉਦੋਂ ਹਾਈ ਕੋਰਟ ’ਚ ਅਪੀਲ ਦਾਇਰ ਕਰਕੇ ਸੌਦਾ ਸਾਧ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ । ਉਦੋਂ ਹਾਈ ਕੋਰਟ ਨੇ ਇਨ੍ਹਾਂ ਅਪੀਲਾਂ ਨੂੰ ਸਵੀਕਾਰ ਕਰ ਲਿਆ ਸੀ । ਅਕਤੂਬਰ 2017 'ਚ ਹਾਈ ਕੋਰਟ ਨੇ ਸੌਦਾ ਸਾਧ 'ਤੇ ਲਗਾਏ ਗਏ 30 ਲੱਖ 20 ਹਜ਼ਾਰ ਰੁਪਏ ਦੇ ਜੁਰਮਾਨੇ 'ਤੇ ਰੋਕ ਲਗਾਉਂਦੇ ਹੋਏ ਸੌਦਾ ਸਾਧ ਨੂੰ ਜੁਰਮਾਨੇ ਦੀ ਇਹ ਰਕਮ ਦੋ ਮਹੀਨਿਆਂ ਦੇ ਅੰਦਰ ਸੀ. ਬੀ. ਆਈ. ਅਦਾਲਤ 'ਚ ਜਮ੍ਹਾ ਕਰਵਾਉਣ ਦੇ ਹੁਕਮ ਵੀ ਦਿੱਤੇ ਸਨ । ਇਸ ਜੁਰਮਾਨੇ ਦੀ ਰਕਮ ਨੂੰ ਰਾਸ਼ਟਰੀਕ੍ਰਿਤ ਬੈਂਕ ’ਚ ਇਸ ਦੀ ਐਫਡੀ ਕਰਵਾਉਣ ਲਈ ਵੀ ਆਦੇਸ਼ ਦਿੱਤਾ ਸੀ, ਉਦੋਂ ਹਾਈ ਕੋਰਟ ਨੇ ਇਨ੍ਹਾਂ ਅਪੀਲਾਂ ਨੂੰ ਸਵੀਕਾਰ ਕਰ ਲਿਆ ਸੀ । ਸੌਦਾ ਸਾਧ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਕੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਬਿਨਾਂ ਪੁਖਤਾ ਸਬੂਤਾਂ ਅਤੇ ਗਵਾਹਾਂ ਦੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ, ਜੋ ਕਿ ਨਿਰਧਾਰਤ ਵਿਧੀ ਅਨੁਸਾਰ ਗਲਤ ਹੈ । ਸੌਦਾ ਸਾਧ ਨੇ ਕਿਹਾ ਕਿ ਇਸ ਮਾਮਲੇ ’ਚ ਪਹਿਲਾਂ ਵੀ ਦੋ-ਤਿੰਨ ਸਾਲ ਦੀ ਦੇਰੀ ਨਾਲ ਐਫ. ਆਈ. ਆਰ. ਦਰਜ ਕੀਤੀ ਗਈ ਸੀ, ਜਿਸ ਵਿੱਚ ਸ਼ਿਕਾਇਤਕਰਤਾ ਦਾ ਨਾਂ ਵੀ ਨਹੀਂ ਸੀ । ਸੀ. ਬੀ. ਆਈ. ਨੇ 6 ਸਾਲਾਂ ਬਾਅਦ ਇਸ ਮਾਮਲੇ ਵਿੱਚ ਪੀੜਤਾ ਦੇ ਬਿਆਨ ਦਰਜ ਕੀਤੇ ਹਨ। ਸੀਬੀਆਈ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਸਾਲ 1999 ਵਿੱਚ ਹੋਇਆ ਸੀ ਪਰ ਬਿਆਨ ਸਾਲ 2005 ’ਚ ਦਰਜ ਕੀਤੇ ਗਏ ਸਨ, ਜਦੋਂ ਸੀਬੀਆਈ ਨੇ ਐਫਆਈਆਰ ਦਰਜ ਕੀਤੀ ਤਾਂ ਕੋਈ ਸ਼ਿਕਾਇਤਕਰਤਾ ਨਹੀਂ ਸੀ । ਆਪਣੀ ਅਪੀਲ 'ਚ ਸੌਦਾ ਸਾਧ ਨੇ ਸਵਾਲ ਉਠਾਇਆ ਹੈ ਕਿ ਇਹ ਕਹਿਣਾ ਗਲਤ ਹੈ ਕਿ ਪੀੜਤਾਂ 'ਤੇ ਕੋਈ ਦਬਾਅ ਨਹੀਂ ਸੀ। ਕਿਉਂਕਿ ਦੋਵੇਂ ਪੀੜਤ ਸੀ. ਬੀ. ਆਈ. ਦੀ ਸੁਰੱਖਿਆ ਹੇਠ ਸਨ। ਅਜਿਹੇ 'ਚ ਉਸ 'ਤੇ ਇਸਤਗਾਸਾ ਪੱਖ ਵੱਲੋਂ ਦਬਾਅ ਪਾਇਆ ਗਿਆ ਅਤੇ ਜਾਂਚ ਚੱਲਦੀ ਰਹੀ ਅਤੇ 30 ਜੁਲਾਈ 2007 ਤੱਕ ਬਿਨਾਂ ਕਿਸੇ ਸ਼ਿਕਾਇਤ ਦੇ ਮੁਕੰਮਲ ਹੋ ਗਈ । ਸੀ. ਬੀ. ਆਈ. ਅਦਾਲਤ ਨੇ ਉਸ ਦੇ ਪੱਖ ਦੇ ਸਬੂਤਾਂ ਅਤੇ ਗਵਾਹਾਂ ਨੂੰ ਵੀ ਨਹੀਂ ਮੰਨਿਆ । ਇਥੋਂ ਤੱਕ ਕਿ ਸੀ. ਬੀ. ਆਈ. ਨੇ ਸੌਦਾ ਸਾਧ ਦੀ ਮੈਡੀਕਲ ਜਾਂਚ ਕਰਵਾਉਣ ਦੀ ਲੋੜ ਵੀ ਨਹੀਂ ਸਮਝੀ ਕਿ ਸੌਦਾ ਸਾਧ 'ਤੇ ਲਗਾਏ ਗਏ ਦੋਸ਼ ਲਗਾਏ ਗਏ ਹਨ ਉਹ ਸਹੀ ਵੀ ਹੋ ਸਕਦੇ ਹਨ ਜਾਂ ਨਹੀਂ, ਇਸ ਲਈ ਸੌਦਾ ਸਾਥ ਨੇ ਇਸ ਸਾਰੇ ਆਧਾਰ 'ਤੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਵਿਰੁੱਧ ਸੁਣਾਈ ਗਈ ਸਜ਼ਾ ਨੂੰ ਰੱਦ ਕੀਤਾ ਜਾਵੇ ਅਤੇ ਉਸ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਖਾਰਜ ਕੀਤਾ ਜਾਵੇ ।
Punjab Bani 25 November,2024
ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ : ਸਕੱਤਰ ਨਿਧੀ ਖਰੇ
ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ : ਸਕੱਤਰ ਨਿਧੀ ਖਰੇ ਪਟਿਆਲਾ : ਖਪਤਕਾਰ ਮਾਮਲਿਆਂ ਦੀ ਸਕੱਤਰ ਨਿਧੀ ਖਰੇ ਦਾ ਕਹਿਣਾ ਹੈ ਕਿ ਟਮਾਟਰ ਦੀ ਮੁੱਲ ਲੜੀ ਦੇ ਵੱਖ-ਵੱਖ ਪੱਧਰਾਂ ‘ਤੇ ਨਵੇਂ ਆਇਡੀਆ ਨੂੰ ਸੱਦਾ ਦੇਣ ਲਈ ਟਮਾਟਰ ਗ੍ਰੈਂਡ ਚੈਲੇਂਜ (ਟੀਜੀਸੀ) ਹੈਕਾਥਾਨ ਦੀ ਸ਼ੁਰੂਆਤ ਪਿਛਲੇ ਸਾਲ ਜੂਨ ਵਿੱਚ ਕੀਤੀ ਗਈ ਸੀ। ਇਸ ਦਾ ਉਦੇਸ਼ ਖਪਤਕਾਰਾਂ ਨੂੰ ਸਸਤੇ ਭਾਅ ‘ਤੇ ਟਮਾਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਅਤੇ ਟਮਾਟਰ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲਣਾ ਯਕੀਨੀ ਬਣਾਉਣਾ ਸੀ।ਟਮਾਟਰ ਦੀਆਂ ਕੀਮਤਾਂ ‘ਚ ਭਾਰੀ ਉਤਰਾਅ-ਚੜ੍ਹਾਅ ਹੈ। ਇਸ ਦੇ ਕਈ ਕਾਰਨ ਹਨ। ਕਈ ਵਾਰ ਬਹੁਤ ਜ਼ਿਆਦਾ ਮੀਂਹ ਜਾਂ ਗਰਮੀ ਫਸਲਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ। ਕਈ ਵਾਰ ਕੀੜੇ-ਮਕੌੜਿਆਂ ਦੇ ਹਮਲੇ ਕਾਰਨ ਫਸਲ ਬਰਬਾਦ ਹੋ ਜਾਂਦੀ ਹੈ, ਜਿਸ ਕਾਰਨ ਕੀਮਤਾਂ ਤੇਜ਼ੀ ਨਾਲ ਵਧ ਜਾਂਦੀਆਂ ਹਨ। ਨਿਧੀ ਖਰੇ ਦਾ ਕਹਿਣਾ ਹੈ ਕਿ ਸਾਲ ‘ਚ ਘੱਟੋ-ਘੱਟ 2-3 ਵਾਰ ਕੀਮਤਾਂ ‘ਚ 100 ਫੀਸਦੀ ਤੱਕ ਅਚਾਨਕ ਵਾਧਾ ਹੁੰਦਾ ਹੈ। ਕਈ ਵਾਰ ਰੇਟ ਬਹੁਤ ਘੱਟ ਹੋ ਜਾਂਦੇ ਹਨ, ਜਿਸ ਨਾਲ ਕਿਸਾਨਾਂ ਦੀ ਆਮਦਨ ਪ੍ਰਭਾਵਿਤ ਹੁੰਦੀ ਹੈ। ਖਰੇ ਨੇ ਜ਼ੋਰ ਦੇ ਕੇ ਕਿਹਾ ਕਿ ਸਪਲਾਈ ਲੜੀ ਨੂੰ ਮਜ਼ਬੂਤ ਕਰਨ, ਵਾਢੀ ਤੋਂ ਪਹਿਲਾਂ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਨੂੰ ਘਟਾਉਣ ਅਤੇ ਪ੍ਰੋਸੈਸਿੰਗ ਪੱਧਰ ਵਧਾਉਣ ਦੀ ਲੋੜ ਹੈ, ਤਾਂ ਜੋ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਫਾਇਦੇ ਲਈ ਕੀਮਤਾਂ ਨੂੰ ਸਥਿਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 28 ਵਿਚਾਰਾਂ ਵਿੱਚੋਂ 14 ਪੇਟੈਂਟ ਰਜਿਸਟਰਡ ਹੋ ਚੁੱਕੇ ਹਨ। ਸਟਾਰਟਅੱਪਸ ਨੂੰ ਸਿਖਲਾਈ ਦਿੱਤੀ ਜਾਵੇਗੀ ਕਿ ਕਿਵੇਂ ਨਿਵੇਸ਼ਕਾਂ ਅਤੇ ਵੱਡੀਆਂ ਕੰਪਨੀਆਂ ਨੂੰ ਆਪਣੇ ਨਵੇਂ ਵਿਚਾਰ ਪੇਸ਼ ਕਰਨੇ ਹਨ।
Punjab Bani 25 November,2024
ਕੇਂਦਰ ਸਰਕਾਰ ਵਲੋਂ ਪੰਚਾਇਤਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਜਾਰੀ
ਕੇਂਦਰ ਸਰਕਾਰ ਵਲੋਂ ਪੰਚਾਇਤਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਜਾਰੀ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬੈਠੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਚਾਇਤਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾਣੇ ਜਾਰੀ ਹਨ ਪਰ ਸੂਬੇ ਸਥਾਨਕ ਪੇਂਡੂ ਸੰਸਥਾਵਾਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਦਿਲਚਸਪੀ ਨਹੀਂ ਲੈ ਰਹੇ ਹਨ । ਦੱਸਣਯੋਗ ਹੈ ਕਿ ਸੰਵਿਧਾਨ ਨੇ ਅਨੁਛੇਦ 243 ਵਿੱਚ ਵਿਵਸਥਾ ਕੀਤੀ ਹੈ ਕਿ ਰਾਜ ਵਿਧਾਨ ਮੰਡਲ ਪੰਚਾਇਤਾਂ ਨੂੰ ਟੈਕਸ, ਫੀਸਾਂ, ਟੋਲ ਆਦਿ ਵਸੂਲਣ ਦਾ ਅਧਿਕਾਰ ਦੇ ਸਕਦਾ ਹੈ। ਸੂਬਾ ਵਿਧਾਨ ਸਭਾ ਇਸ ਲਈ ਕਾਨੂੰਨ ਬਣਾ ਸਕਦੀ ਹੈ ਪਰ ਅਸਲੀਅਤ ਇਹ ਹੈ ਕਿ ਸੂਬੇ ਇਸ ਪ੍ਰਤੀ ਉਦਾਸੀਨ ਹਨ । ਕਈ ਰਾਜਾਂ ਨੇ ਆਪਣੇ ਸਾਧਨਾਂ ਤੋਂ ਪੰਚਾਇਤਾਂ ਦੀ ਆਮਦਨ ਲਈ ਨਿਯਮ ਬਣਾਏ ਹਨ ਪਰ ਬਹੁਤੇ ਅਧਿਕਾਰ ਨਹੀਂ ਦਿੱਤੇ ਹਨ।ਹੁਣ ਕੇਂਦਰ ਸਰਕਾਰ ਰਾਸ਼ਟਰੀ ਪੱਧਰ ‘ਤੇ ਇਸ ਲਈ ਮਾਡਲ ਨਿਯਮ ਬਣਾਉਣ ਜਾ ਰਹੀ ਹੈ। ਹਾਲ ਹੀ ਵਿੱਚ, ਪੰਚਾਇਤੀ ਰਾਜ ਮੰਤਰਾਲੇ ਨੇ ਕੇਂਦਰੀ ਵਿੱਤ ਕਮਿਸ਼ਨ ਦੇ ਸਹਿਯੋਗ ਨਾਲ ਰਾਜ ਵਿੱਤ ਕਮਿਸ਼ਨਾਂ ਦੀ ਇੱਕ ਕਾਨਫਰੰਸ ਦਾ ਆਯੋਜਨ ਕੀਤਾ । ਇੱਕ ਰਿਪੋਰਟ ਪੇਸ਼ ਕੀਤੀ ਗਈ ਜਿਸ ਵਿੱਚ ਚਿੰਤਾਜਨਕ ਤੱਥ ਸਾਹਮਣੇ ਆਇਆ ਕਿ ਦੇਸ਼ ਭਰ ਦੀਆਂ ਗ੍ਰਾਮ ਪੰਚਾਇਤਾਂ ਦਾ ਔਸਤ ਪ੍ਰਤੀ ਵਿਅਕਤੀ ਮਾਲੀਆ ਸਿਰਫ਼ 59 ਰੁਪਏ ਹੈ। ਇਹ ਵੀ ਓਦੋਂ ਹੈ ਜਦੋਂ ਆਂਧਰਾ ਪ੍ਰਦੇਸ਼, ਅਸਾਮ, ਛੱਤੀਸਗੜ੍ਹ, ਗੋਆ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਿਜ਼ੋਰਮ, ਉੜੀਸਾ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਤ੍ਰਿਪੁਰਾ, ਉੱਤਰਾਖੰਡ, ਪੱਛਮੀ ਬੰਗਾਲ ਅਤੇ ਪੁਡੂਚੇਰੀ ਨੇ ਆਪਣੇ ਸਾਧਨਾਂ ਤੋਂ ਪੰਚਾਇਤਾਂ ਦੀ ਆਮਦਨ ਲਈ ਨਿਯਮ ਬਣਾਏ ਹਨ। ਬਾਕੀ ਰਾਜਾਂ ਨੇ ਤਾਂ ਅਜਿਹਾ ਵੀ ਨਹੀਂ ਕੀਤਾ। ਇਸ ‘ਤੇ ਚਿੰਤਾ ਪ੍ਰਗਟ ਕਰਦਿਆਂ 15ਵੇਂ ਕੇਂਦਰੀ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਚਾਇਤਾਂ ਨੂੰ ਵਿਕਾਸ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਆਮਦਨ ਦੇ ਵਸੀਲੇ ਵਧਾਉਣੇ ਪੈਣਗੇ। ਪੰਚਾਇਤੀ ਰਾਜ ਮੰਤਰਾਲੇ ਵੱਲੋਂ ਪੇਸ਼ਕਾਰੀ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਰਾਜ ਚਾਹੇ ਤਾਂ ਪੰਚਾਇਤਾਂ ਵਿੱਤੀ ਤੌਰ ’ਤੇ ਆਤਮ ਨਿਰਭਰ ਬਣ ਸਕਦੀਆਂ ਹਨ। ਅਸਲ ਵਿੱਚ ਸੰਵਿਧਾਨ ਨੇ ਖੁਦ ਰਾਜਾਂ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਦਿੱਤਾ ਹੈ ਅਤੇ ਪੰਚਾਇਤਾਂ ਨੂੰ ਟੈਕਸ, ਫੀਸਾਂ, ਟੋਲ ਆਦਿ ਲਗਾਉਣ ਦਾ ਅਧਿਕਾਰ ਦਿੱਤਾ ਹੈ। ਮਾਹਿਰਾਂ ਨੇ ਇਹ ਵੀ ਸਿਫ਼ਾਰਸ਼ ਕੀਤੀ ਹੈ ਕਿ ਪੰਚਾਇਤਾਂ ਨੂੰ ਉਸ ਖੇਤਰ ਵਿੱਚ ਮਾਈਨਿੰਗ ਰਾਇਲਟੀ, ਜ਼ਿਲ੍ਹਾ ਮਾਈਨਿੰਗ ਫੰਡ, ਜੀਐਸਟੀ ਅਤੇ ਸਟੈਂਪ ਡਿਊਟੀ ਵਿੱਚ ਵੀ ਹਿੱਸਾ ਦਿੱਤਾ ਜਾਣਾ ਚਾਹੀਦਾ ਹੈ। ਪੰਚਾਇਤੀ ਰਾਜ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੰਤਰਾਲਾ ਪੰਚਾਇਤਾਂ ਦੀ ਆਮਦਨ ਦੇ ਸਰੋਤਾਂ ਨੂੰ ਵਧਾਉਣ ਲਈ ਮਾਡਲ ਨਿਯਮ ਬਣਾਉਣ ਜਾ ਰਿਹਾ ਹੈ। ਉਨ੍ਹਾਂ ਵਿੱਚ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਅਤੇ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕੀਤਾ ਜਾਵੇਗਾ। ਰਾਜਾਂ ਤੋਂ ਇਹ ਉਮੀਦ ਕੀਤੀ ਜਾਵੇਗੀ ਕਿ ਉਹ ਇੱਕੋ ਜਿਹੇ ਨਿਯਮਾਂ ਨੂੰ ਲਾਗੂ ਕਰਕੇ ਪੰਚਾਇਤਾਂ ਨੂੰ ਸ਼ਕਤੀਆਂ ਦੇਣ, ਤਾਂ ਜੋ ਦੇਸ਼ ਭਰ ਦੀਆਂ ਪੰਚਾਇਤਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਇਆ ਜਾ ਸਕੇ।
Punjab Bani 23 November,2024
ਪ੍ਰੈਸ਼ਰ ਹਾਰਨਾਂ ਵਿਰੁੱਧ ਹਰਿਆਣਾ ਪ੍ਰਸ਼ਾਸਨ ਚੁੱਕੀ ਅੱਤ
ਪ੍ਰੈਸ਼ਰ ਹਾਰਨਾਂ ਵਿਰੁੱਧ ਹਰਿਆਣਾ ਪ੍ਰਸ਼ਾਸਨ ਚੁੱਕੀ ਅੱਤ ਅੰਬਾਲਾ : ਹਰਿਆਣਾ ਵਿੱਚ ਪ੍ਰੈਸ਼ਰ ਹਾਰਨਾਂ ਕਾਰਨ ਆਮ ਲੋਕਾਂ ਦੀ ਵਧਦੀਆਂ ਜਾ ਰਹੀਆਂ ਮੁਸ਼ਕਲਾਂ ਦੇ ਚਲਦਿਆਂ ਨੈਸ਼ਨਲ ਹਾਈਵੇਅ ‘ਤੇ ਵੱਡੇ ਵਾਹਨਾਂ ਵੱਲੋਂ ਜਿਥੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਉੱਥੇ ਹੀ ਇਨ੍ਹੀਂ ਦਿਨੀਂ ਸੂਬੇ ‘ਚ ਸਰਕਾਰੀ ਬੱਸਾਂ ਦੇ ਨਾਲ-ਨਾਲ ਪ੍ਰਾਈਵੇਟ ਬੱਸਾਂ ‘ਚ ਵੀ ਪ੍ਰੈਸ਼ਰ ਹਾਰਨ ਦੀ ਵਰਤੋਂ ਕੀਤੀ ਜਾ ਰਹੀ ਹੈ । ਅੰਬਾਲਾ ਦੇ ਬੱਸ ਸਟੈਂਡ ਪ੍ਰਸ਼ਾਸਨ ਨੇ ਸਟੈਂਡ ‘ਤੇ ਪ੍ਰੈਸ਼ਰ ਹਾਰਨ ਵਜਾਉਣ ਵਾਲੀਆਂ ਬੱਸਾਂ ਦੇ ਚਲਾਨ ਕਰਨ ਦੀ ਤਿਆਰੀ ਕਰ ਲਈ ਹੈ । ਅੰਬਾਲਾ ਛਾਉਣੀ ਬੱਸ ਸਟੈਂਡ ਨੂੰ ਆਉਣ ਵਾਲੀਆਂ ਸਾਰੀਆਂ ਬੱਸਾਂ ਨੂੰ ਬੱਸ ਸਟੈਂਡ ਪ੍ਰਸ਼ਾਸਨ ਵੱਲੋਂ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਬੱਸ ਡਰਾਈਵਰਾਂ ਨੂੰ ਐਲਾਨਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ । ਕਈ ਥਾਵਾਂ ‘ਤੇ ਬੱਸ ਸਟੈਂਡ ਦੀਆਂ ਕੰਧਾਂ ‘ਤੇ ਪ੍ਰੈਸ਼ਰ ਹਾਰਨ ਵਜਾਉਣ ‘ਤੇ 500 ਰੁਪਏ ਜੁਰਮਾਨਾ ਕਰਨ ਬਾਰੇ ਵੀ ਲਿਖਿਆ ਹੋਇਆ ਹੈ । ਇਸ ਸਬੰਧੀ ਅੰਬਾਲਾ ਛਾਉਣੀ ਬੱਸ ਸਟੈਂਡ ਦੇ ਇੰਚਾਰਜ ਵਿਜੇਂਦਰ ਸਿੰਘ ਤੋਂ ਇਸ ਸਬੰਧੀ ਜਾਣਕਾਰੀ ਲਈ ਗਈ ਤਾਂ ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਐਲਾਨਾਂ ਰਾਹੀਂ ਬੱਸ ਚਾਲਕਾਂ ਨੂੰ ਪ੍ਰੈਸ਼ਰ ਹਾਰਨ ਨਾ ਵਰਤਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ । ਉਹ ਖੁਦ ਬੱਸਾਂ ਨੂੰ ਰੋਕ ਰਹੇ ਹਨ ਅਤੇ ਉਨ੍ਹਾਂ ਦੇ ਡਰਾਈਵਰਾਂ ਨੂੰ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਲਈ ਸਮਝਾ ਰਹੇ ਹਨ ।
Punjab Bani 23 November,2024
ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਕਦਮਾਂ ਦੀ ਨਿਗਰਾਨੀ ਲਈ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਸੁਪਰੀਮ ਕੋਰਟ ਦੀ ਤਜਵੀਜ਼ ਦਾ ਕੇਂਦਰ ਨੇ ਕੀਤਾ ਵਿਰੋਧ
ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਕਦਮਾਂ ਦੀ ਨਿਗਰਾਨੀ ਲਈ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਸੁਪਰੀਮ ਕੋਰਟ ਦੀ ਤਜਵੀਜ਼ ਦਾ ਕੇਂਦਰ ਨੇ ਕੀਤਾ ਵਿਰੋਧ ਨਵੀਂ ਦਿੱਲੀ : ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਲਾਗੂ ਕੀਤੇ ਗਏ ਕਦਮਾਂ ਦੀ ਨਿਗਰਾਨੀ ਲਈ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੀ ਸੁਪਰੀਮ ਕੋਰਟ ਦੀ ਤਜਵੀਜ਼ ਦਾ ਕੇਂਦਰ ਨੇ ਅੱਜ ਵਿਰੋਧ ਕੀਤਾ ਹੈ । ਕਮੇਟੀ ਬਣਾਉਣ ਦਾ ਸੁਝਾਅ ਸੀਨੀਅਰ ਵਕੀਲ ਅਤੇ ਅਦਾਲਤੀ ਮਿੱਤਰ ਅਪਰਾਜਿਤਾ ਸਿੰਘ ਵੱਲੋਂ ਜਸਟਿਸ ਅਭੈ ਐੱਸ ਓਕਾ ਅਤੇ ਆਗਸਟੀਨ ਜੌਰਜ ਮਸੀਹ ਦੇ ਬੈਂਚ ਅੱਗੇ ਰੱਖਿਆ ਗਿਆ ਸੀ ਜੋ ਦਿੱਲੀ-ਐੱਨ. ਸੀ. ਆਰ. ’ਚ ਵਧ ਰਹੇ ਪ੍ਰਦੂਸ਼ਣ ਨਾਲ ਸਬੰਧਤ ਕੇਸ ਦੀ ਸੁਣਵਾਈ ਕਰ ਰਿਹਾ ਹੈ । ਉਨ੍ਹਾਂ ਪ੍ਰਸਤਾਵਿਤ ਤੱਥ ਖੋਜ ਕਮੇਟੀ ਦਾ ਹਿੱਸਾ ਬਣਾ ਕੇ ਜੱਜਾਂ ਦੀ ਮਹਾਰਤ ਦਾ ਲਾਹਾ ਲੈਣ ਦੀ ਮੰਗ ਕੀਤੀ । ਅਦਾਲਤੀ ਮਿੱਤਰ ਨੇ ਕਿਹਾ ਕਿ ਜੱਜ ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਜਿਹੇ ਮੁੱਦਿਆਂ ਨਾਲ ਪਹਿਲਾਂ ਸਿੱਝਦੇ ਆਏ ਹਨ । ਇਸ ਦੌਰਾਨ ਬੈਂਚ ਨੇ ਦਿੱਲੀ-ਐੱਨ. ਸੀ. ਆਰ. ’ਚ ਜੀਆਰਏਪੀ-4 ਪਾਬੰਦੀਆਂ ਲਾਗੂ ਕਰਨ ’ਚ ਕੋਤਾਹੀ ’ਤੇ ਨਾਰਾਜ਼ਗੀ ਜਤਾਈ । ਉਨ੍ਹਾਂ ਸੁਪਰੀਮ ਕੋਰਟ ਦੇ 13 ਵਕੀਲਾਂ ਨੂੰ ਕੋਰਟ ਕਮਿਸ਼ਨਰ ਵਜੋਂ ਦਿੱਲੀ ਦੇ ਵੱਖ ਵੱਖ ਦਾਖ਼ਲਾ ਪੁਆਇੰਟਾਂ ਦਾ ਦੌਰਾ ਕਰਕੇ ਟਰੱਕਾਂ ਦੇ ਦਾਖ਼ਲੇ ’ਤੇ ਪਾਬੰਦੀ ਦੀ ਨਿਗਰਾਨੀ ਕਰਨ ਲਈ ਕਿਹਾ । ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਜੀ. ਆਰ. ਏ. ਪੀ.-4 ਪਾਬੰਦੀਆਂ ਹਟਾਉਣ ਜਾਂ ਰੋਕਾਂ ਜਾਰੀ ਰੱਖਣ ਬਾਰੇ 25 ਨਵੰਬਰ ਨੂੰ ਵਿਚਾਰ ਕਰਨਗੇੇ । ਅਦਾਲਤੀ ਮਿੱਤਰ ਅਪਰਾਜਿਤਾ ਸਿੰਘ ਵੱਲੋਂ ਸਾਬਕਾ ਜੱਜਾਂ ’ਤੇ ਆਧਾਰਿਤ ਕਮੇਟੀ ਬਣਾਉਣ ਦੇ ਸੁਝਾਅ ਦਾ ਅੱਜ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਤਿੱਖਾ ਵਿਰੋਧ ਕੀਤਾ । ਭਾਟੀ ਨੇ ਕਿਹਾ ਕਿ ਕੇਂਦਰ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਕ ਹੋਰ ਨਿਗਰਾਨ ਕਮੇਟੀ ਬਣਾਏ ਜਾਣ ਨਾਲ ਇਸ ਦਾ ਉਲਟਾ ਪ੍ਰਭਾਵ ਪੈ ਸਕਦਾ ਹੈ । ਉਨ੍ਹਾਂ ਕਿਹਾ ਕਿ ਅਸੀਂ ਕਮੇਟੀ ਬਣਾਉਣ ਦੇ ਸੁਝਾਅ ਦਾ ਤਿੱਖਾ ਵਿਰੋਧ ਕਰਦੇ ਹਾਂ । ਵਾਧੂ ਜੁਡੀਸ਼ਲ ਕਮੇਟੀ ਬਣਾਉਣ ਦੀ ਲੋੜ ਨਹੀਂ ਹੈ ਕਿਉਂਕਿ ਅਦਾਲਤ ਪਹਿਲਾਂ ਹੀ ਹਾਲਾਤ ’ਤੇ ਨਜ਼ਰ ਰੱਖ ਰਹੀ ਹੈ । ਅਸੀਂ ਚਿੰਤਾਵਾਂ ਦੂਰ ਕਰਕੇ ਤੇ ਖਾਮੀਆਂ ਦਰੁਸਤ ਕਰਕੇ ਅੱਗੇ ਵਧ ਰਹੇ ਹਾਂ ।
Punjab Bani 23 November,2024
ਹਾਈਕੋਰਟ ਨੇ ਕੀਤਾ ਜੇਲ੍ਹ ਸੁਪਰਡੈਂਟ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ
ਹਾਈਕੋਰਟ ਨੇ ਕੀਤਾ ਜੇਲ੍ਹ ਸੁਪਰਡੈਂਟ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਚੰਡੀਗੜ੍ਹ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਅੰਦਰ ਮੋਬਾਈਲ ਫ਼ੋਨ ਸਪਲਾਈ ਕਰਨ ਲਈ ਗੈਂਗਸਟਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ੀ ਜੇਲ੍ਹ ਸੁਪਰਡੈਂਟ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਰਜਿਸਟਰ ਵਿੱਚ ਐਂਟਰੀ ਕੀਤੇ ਬਿਨਾਂ ਹਾਰਡ ਕੋਰ ਅਪਰਾਧੀਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ । ਦੋਸ਼ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਅਤੇ ਕੱਟੜ ਅਪਰਾਧੀਆਂ ਨੇ ਨਾਜਾਇਜ਼ ਸ਼ਰਾਬ ਬਣਾਉਣ ਦੀ ਸਾਜ਼ਿਸ਼ ਰਚੀ ਸੀ।ਅਦਾਲਤ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ ਦੇ ਉਪਬੰਧਾਂ ਦੀ ਪਾਲਣਾ ਕੀਤੇ ਬਿਨਾਂ ਜੇਲ੍ਹ ਸੁਪਰਡੈਂਟ ਵਿਰੁੱਧ ਜਾਂਚ ਦਰਜ ਕੀਤੀ ਗਈ ਸੀ ਕਿਉਂਕਿ ਪੀ. ਸੀ. ਐਕਟ ਦੇ ਤਹਿਤ ਪੁਲਸ ਅਧਿਕਾਰੀਆਂ ਨੂੰ ਕਿਸੇ ਦੁਆਰਾ ਕੀਤੇ ਗਏ ਕਥਿਤ ਅਪਰਾਧ ਦੀ ਪੂਰਵ ਪ੍ਰਵਾਨਗੀ ਲੈਣ ਦਾ ਅਧਿਕਾਰ ਹੈ। ਜਨਤਕ ਸੇਵਕ ਨੂੰ ਪੂਰੀ ਜਾਣਕਾਰੀ ਤੋਂ ਬਿਨਾਂ ਜਾਂਚ ਕਰਨ ਦੀ ਕੋਈ ਸ਼ਕਤੀ ਨਹੀਂ ਹੈ ਜੇਕਰ ਕਥਿਤ ਅਪਰਾਧ ਸਰਕਾਰੀ ਕਾਰਜਾਂ ਨੂੰ ਚਲਾਉਣ ਵਿੱਚ ਕਿਸੇ ਜਨਤਕ ਸੇਵਕ ਦੁਆਰਾ ਕੀਤੀ ਗਈ ਕਿਸੇ ਸਿਫਾਰਸ਼ ਜਾਂ ਫੈਸਲੇ ਨਾਲ ਸਬੰਧਤ ਹੈ ।
Punjab Bani 20 November,2024
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਹੋਵੇਗੀ 17 ਨੂੰ ਰਿਲੀਜ਼
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਹੋਵੇਗੀ 17 ਨੂੰ ਰਿਲੀਜ਼ ਮੁੰਬਈ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਹਰੀ ਝੰਡੀ ਮਿਲ ਗਈ ਹੈ । ਪਹਿਲਾਂ 6 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਵਾਲੀ ਇਸ ਦੀ ਫਿਲਮ ਦੀ ਹੁਣ ਨਵੀਂ ਰਿਲੀਜ਼ ਮਿਤੀ ਸਾਹਮਣੇ ਆ ਗਈ ਹੈ। ਇਸ ਸੰਬੰਧੀ ਜਾਣਕਾਰੀ ਖੁਦ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਉਤੇ ਸਾਂਝੀ ਕੀਤੀ ਹੈ।ਫਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ । ਆਪਣੀ ਫਿਲਮ ਦੇ ਪੋਸਟਰ ਦੇ ਨਾਲ ਅਦਾਕਾਰਾ ਨੇ ਇੰਸਟਾਗ੍ਰਾਮ ਉਤੇ ਫਿਲਮ ਦੀ ਨਵੀਂ ਰਿਲੀਜ਼ ਮਿਤੀ ਸਾਂਝੀ ਕੀਤੀ ਅਤੇ ਲਿਖਿਆ ਕਿ 17 ਜਨਵਰੀ 2025 ਨੂੰ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਔਰਤ ਦੀ ਮਹਾਂਕਾਵਿ ਗਾਥਾ ਅਤੇ ਉਹ ਪਲ ਜਿਸਨੇ ਭਾਰਤ ਦੀ ਕਿਸਮਤ ਨੂੰ ਬਦਲ ਦਿੱਤਾ। ਐਮਰਜੈਂਸੀ-ਸਿਨੇਮਾਘਰਾਂ ਵਿੱਚ ਆਉਣ ਲਈ ਤਿਆਰ ਹੈ ।
Punjab Bani 18 November,2024
ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਨਾਲ ਲੈਸ ਨਿਜੀ ਵਾਹਨ ਚਾਲਕਾਂ ਨੂੰ 20 ਕਿਲੋਮੀਟਰ ਦੇ ਸਫਰ ਤੱਕ ਨਹੀਂ ਦੇਣਾ ਪਵੇਗਾ ਟੋਲ : ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰਾਲਾ
ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਨਾਲ ਲੈਸ ਨਿਜੀ ਵਾਹਨ ਚਾਲਕਾਂ ਨੂੰ 20 ਕਿਲੋਮੀਟਰ ਦੇ ਸਫਰ ਤੱਕ ਨਹੀਂ ਦੇਣਾ ਪਵੇਗਾ ਟੋਲ : ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰਾਲਾ ਨਵੀਂ ਦਿੱਲੀ : ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰਾਲੇ ਨੇ ਟੋਲ ਟੈਕਸ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਕੇਂਦਰੀ ਸੜਕ ਅਤੇ ਆਵਾਜਾਈ ਮੰਤਰਾਲੇ ਨੇ ਟੋਲ ਟੈਕਸ ਨੂੰ ਲੈ ਕੇ ਨਵੇਂ ਨਿਯਮ ਬਣਾਏ ਹਨ। ਹੁਣ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ ਨਾਲ ਲੈਸ ਨਿੱਜੀ ਵਾਹਨਾਂ ਨੂੰ ਟੋਲ ਟੈਕਸ ਤੋਂ ਛੋਟ ਮਿਲੇਗੀ ਜੇਕਰ ਉਹ 20 ਕਿਲੋਮੀਟਰ ਤੱਕ ਦਾ ਸਫਰ ਕਰਦੇ ਹਨ। ਇਹ ਪ੍ਰਣਾਲੀ ਡਰਾਈਵਰਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹੈ। ਇਸ ਨਵੀਂ ਨੀਤੀ ਦਾ ਲਾਭ ਸਿਰਫ਼ ਉਨ੍ਹਾਂ ਵਾਹਨਾਂ ਨੂੰ ਮਿਲੇਗਾ ਜਿਨ੍ਹਾਂ ਵਿੱਚ ਜੀਐਨਐਸਐਸ ਸਿਸਟਮ ਕੰਮ ਕਰ ਰਿਹਾ ਹੈ ਅਤੇ ਡਰਾਈਵਰ 20 ਕਿਲੋਮੀਟਰ ਤੱਕ ਦਾ ਸਫ਼ਰ ਤੈਅ ਕਰਦੇ ਹਨ।ਟਰਾਂਸਪੋਰਟ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਿੱਜੀ ਵਾਹਨ ਮਾਲਕਾਂ ਨੂੰ ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ ਰੋਜ਼ਾਨਾ 20 ਤੱਕ ਦੀ ਯਾਤਰਾ ਕਰਨ ਲਈ ਕੋਈ ਟੈਕਸ ਨਹੀਂ ਦੇਣਾ ਪਵੇਗਾ। ਹਾਲਾਂਕਿ ਇਹ ਛੋਟ ਉਨ੍ਹਾਂ ਲੋਕਾਂ ਨੂੰ ਮਿਲੇਗੀ ਜਿਨ੍ਹਾਂ ਦੇ ਵਾਹਨਾਂ ‘ਚ ਸਿਸਟਮ ਚੱਲ ਰਿਹਾ ਹੈ। ਜਦੋਂ ਕਿ ਜੇਕਰ ਨਿੱਜੀ ਵਾਹਨ ਚਾਲਕ 20 ਕਿਲੋਮੀਟਰ ਤੋਂ ਵੱਧ ਦੀ ਦੂਰੀ ਤੈਅ ਕਰਦੇ ਹਨ ਤਾਂ ਅਸਲ ਦੂਰੀ ਦੇ ਆਧਾਰ ‘ਤੇ ਹੀ ਟੋਲ ਵਸੂਲਿਆ ਜਾਵੇਗਾ।ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਇੱਕ ਆਧੁਨਿਕ ਤਕਨਾਲੋਜੀ ਹੈ ਜੋ ਵਾਹਨ ਟਰੈਕਿੰਗ ਅਤੇ ਨੇਵੀਗੇਸ਼ਨ ਲਈ ਵਰਤੀ ਜਾਂਦੀ ਹੈ। ਇਹ ਤਕਨੀਕ ਵਰਗੀ ਹੈ, ਜੋ ਵਾਹਨ ਦੀ ਸਹੀ ਸਥਿਤੀ ਅਤੇ ਯਾਤਰਾ ਦੇ ਰਸਤੇ ਦਾ ਪਤਾ ਲਗਾਉਂਦੀ ਹੈ। ਇਸ ਪ੍ਰਣਾਲੀ ਨੂੰ ਹਾਲ ਹੀ ਵਿੱਚ ਸੜਕ ਅਤੇ ਆਵਾਜਾਈ ਮੰਤਰਾਲੇ ਨੇ ਫਾਸਟੈਗ ਨਾਲ ਜੋੜ ਕੇ ਟੋਲ ਵਸੂਲੀ ਪ੍ਰਣਾਲੀ ਵਜੋਂ ਲਾਗੂ ਕੀਤਾ ਹੈ। ਵਾਹਨ ਦੀ ਯਾਤਰਾ ਨੂੰ ਸਿਸਟਮ ਦੁਆਰਾ ਟਰੈਕ ਕੀਤਾ ਜਾਂਦਾ ਹੈ, ਅਤੇ ਟੋਲ ਫੀਸ ਦੀ ਗਣਨਾ ਇਸ ਦੇ ਅਧਾਰ ‘ਤੇ ਕੀਤੀ ਜਾਂਦੀ ਹੈ। ਇਹ ਪ੍ਰਣਾਲੀ ਪਹਿਲਾਂ ਹੀ ਕੁਝ ਪ੍ਰਮੁੱਖ ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ ਵਰਤੀ ਜਾ ਰਹੀ ਹੈ।ਇਸ ਪ੍ਰਣਾਲੀ ਨੂੰ ਪਹਿਲੀ ਵਾਰ ਹਰਿਆਣਾ ਅਤੇ ਕਰਨਾਟਕ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਜੀਐਨਐਸਐਸ ਅਧਾਰਤ ਟੋਲ ਉਗਰਾਹੀ ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਹ ਪ੍ਰਣਾਲੀ ਸਫਲ ਹੁੰਦੀ ਹੈ ਤਾਂ ਇਸ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਜਾਵੇਗਾ।
Punjab Bani 16 November,2024
ਜਲਦੀ ਹੀ ਔਰਤਾਂ ਦੇ ਖਾਤਿਆਂ ਵਿੱਚ 2100 ਰੁਪਏ ਜਮ੍ਹਾ ਕਰਵਾਏ ਜਾਣਗੇ : ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ
ਜਲਦੀ ਹੀ ਔਰਤਾਂ ਦੇ ਖਾਤਿਆਂ ਵਿੱਚ 2100 ਰੁਪਏ ਜਮ੍ਹਾ ਕਰਵਾਏ ਜਾਣਗੇ : ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਦੇਣ ਦੇ ਕੀਤੇ ਗਏ ਵਾਅਦੇ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ ਨੇ ਦੱਸਿਆ ਕਿ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਹੈ ਕਿ ਜਲਦੀ ਹੀ ਔਰਤਾਂ ਦੇ ਖਾਤਿਆਂ ਵਿੱਚ 2100 ਰੁਪਏ ਜਮ੍ਹਾ ਕਰਵਾਏ ਜਾਣਗੇ। ਇਸ ਯੋਜਨਾ ਨੂੰ ਪੀ. ਐਮ. ਮੋਦੀ ਲਾਂਚ ਕਰਨਗੇ ਅਤੇ ਉਨ੍ਹਾਂ ਤੋਂ ਸਮਾਂ ਮੰਗਿਆ ਗਿਆ ਹੈ। ਹਾਲਾਂਕਿ ਅਜੇ ਤੱਕ ਪ੍ਰਧਾਨ ਮੰਤਰੀ ਦਫਤਰ ਤੋਂ ਸਮਾਂ ਨਹੀਂ ਮਿਲਿਆ ਹੈ । ਉਨ੍ਹਾਂ ਨੇ ਦੱਸਿਆ ਕਿ ਅਗਲੇ ਮਹੀਨੇ ਤੱਕ ਦਾ ਸਮਾਂ ਮਿਲੇਗਾ । ਇਹ ਜਾਣਕਾਰੀ ਉਨ੍ਹਾਂ ਸ਼ੁੱਕਰਵਾਰ ਦੇਰ ਸ਼ਾਮ ਨਾਰਨੌਲ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ । ਉਨ੍ਹਾਂ ਦੱਸਿਆ ਕਿ ਭਾਜਪਾ ਨੇ ਹਰਿਆਣਾ ਦੇ 20629 ਬੂਥਾਂ ਉਤੇ 50 ਹਜ਼ਾਰ ਪ੍ਰਾਇਮਰੀ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਹੈ । ਹਰੇਕ ਬੂਥ ‘ਤੇ 250 ਪ੍ਰਾਇਮਰੀ ਮੈਂਬਰ ਬਣਾਏ ਜਾਣੇ ਹਨ । ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਟੀਚਾ ਹਾਸਲ ਕਰ ਲਿਆ ਜਾਵੇਗਾ। ਲਾਡੋ ਲਕਸ਼ਮੀ ਯੋਜਨਾ ਦੇ ਅਜੇ ਤੱਕ ਲਾਗੂ ਨਾ ਹੋਣ ਉਤੇ ਵੀ ਵਿਰੋਧੀ ਨੇਤਾ ਸਵਾਲ ਉਠਾ ਰਹੇ ਹਨ। ਹਾਲ ਹੀ ‘ਚ ਕੁਮਾਰੀ ਸ਼ੈਲਜਾ ਨੇ ਵੀ ਭਾਜਪਾ ਸਰਕਾਰ ਤੋਂ ਪੁੱਛਿਆ ਸੀ ਕਿ ਔਰਤਾਂ ਨੂੰ 2100 ਰੁਪਏ ਕਦੋਂ ਮਿਲਣਗੇ। ਹਾਲਾਂਕਿ ਅਜੇ ਤੱਕ ਇਸ ਮਾਮਲੇ ‘ਚ ਸਰਕਾਰ ਵੱਲੋਂ ਕੋਈ ਬਿਆਨ ਜਾਂ ਜਾਣਕਾਰੀ ਨਹੀਂ ਦਿੱਤੀ ਗਈ ਹੈ । ਇਸ ਸਮੇਂ ਹਰਿਆਣਾ ਵਿੱਚ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਹੁਣ ਤੱਕ ਸੈਸ਼ਨ ਦੌਰਾਨ ਸਰਕਾਰ ਵੱਲੋਂ ਲਾਡੋ ਲਕਸ਼ਮੀ ਯੋਜਨਾ ਨੂੰ ਲੈ ਕੇ ਕੋਈ ਬਿਆਨ ਨਹੀਂ ਆਇਆ ਹੈ। ਰਾਜਪਾਲ ਦੇ ਸੰਬੋਧਨ ਵਿੱਚ ਵੀ ਇਸ ਸਕੀਮ ਦਾ ਕੋਈ ਜ਼ਿਕਰ ਨਹੀਂ ਸੀ । ਵਰਣਨਯੋਗ ਹੈ ਕਿ ਕਾਂਗਰਸ ਨੇ ਵੀ ਹਰਿਆਣਾ ਵਿਚ ਔਰਤਾਂ ਨੂੰ 2000 ਰੁਪਏ ਦੇਣ ਦੀ ਗਰੰਟੀ ਦਿੱਤੀ ਸੀ। ਪਰ ਪਾਰਟੀ ਸਰਕਾਰ ਨਹੀਂ ਬਣਾ ਸਕੀ ।
Punjab Bani 16 November,2024
ਸਕੂਲ ਤੋਂ ਘਰ ਆ ਰਹੀ 6 ਸਾਲਾ ਵਿਦਿਆਰਥਣ ਦੇ ਵੈਨ ਵਲੋਂ ਦਰੜਨ ਕਾਰਨ ਹੋਈ ਮੌਤ
ਸਕੂਲ ਤੋਂ ਘਰ ਆ ਰਹੀ 6 ਸਾਲਾ ਵਿਦਿਆਰਥਣ ਦੇ ਵੈਨ ਵਲੋਂ ਦਰੜਨ ਕਾਰਨ ਹੋਈ ਮੌਤ ਪਾਣੀਪਤ : ਹਰਿਆਣਾ ਦੇ ਸ਼ਹਿਰ ਪਾਣੀਪਤ ਵਿਚ ਵੈਨ ਡਰਾਈਵਰ ਦੀ ਲਾਪਰਵਾਹੀ ਨੇ 6 ਸਾਲ ਦੀ ਸਕੂਲੀ ਬੱਚੀ ਦੀ ਜਾਨ ਲੈ ਲਈ। ਮਾਮਲਾ ਸੈਕਟਰ-29 ਥਾਣੇ ਦਾ ਹੈ । ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ । ਜਾਣਕਾਰੀ ਮੁਤਾਬਕ ਸਕੂਲ ਤੋਂ ਘਰ ਆ ਰਹੀ 6 ਸਾਲਾ ਵਿਦਿਆਰਥਣ ਨੂੰ ਵੈਨ ਨੇ ਕੁਚਲ ਦਿੱਤਾ ਅਤੇ ਉਸ ਦੀ ਮੌਤ ਹੋ ਗਈ । ਵਿਦਿਆਰਥਣ ਇਸੇ ਵੈਨ ਵਿੱਚ ਸਵਾਰ ਹੋ ਕੇ ਘਰ ਪਰਤ ਰਹੀ ਸੀ ਕਿ ਇਹ ਹਾਦਸਾ ਵਾਪਰ ਗਿਆ । ਜਿਵੇਂ ਹੀ ਬੱਚੀ ਆਪਣੇ ਪਿਤਾ ਵੱਲ ਵਧਣ ਲੱਗੀ ਤਾਂ ਵੈਨ ਚਾਲਕ ਨੇ ਲਾਪਰਵਾਹੀ ਦਿਖਾਉਂਦੇ ਹੋਏ ਤੇਜ਼ ਰਫਤਾਰ ਨਾਲ ਵੈਨ ਭਜਾ ਲਈ । ਬੱਚੀ ਵੈਨ ਦੀ ਲਪੇਟੇ ਵਿਚ ਆ ਗਈ ਅਤੇ ਪਿਛਲੇ ਪਹੀਏ ਲੜਕੀ ਦੇ ਉੱਪਰੋਂ ਲੰਘ ਗਏ । ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ । ਇਸ ਦੌਰਾਨ 6 ਸਾਲ ਦੀ ਬੱਚੀ ਆਪਣੇ ਪਿਤਾ ਦੀ ਗੋਦ ਵਿਚ ਹੀ ਦਮ ਤੋੜ ਗਈ । ਲੜਕੀ ਦੀ ਪਛਾਣ ਰੁਚੀ ਵਜੋਂ ਹੋਈ ਹੈ । ਬੱਚੀ ਐਲਕੇਜੀ ਵਿੱਚ ਪੜ੍ਹਦੀ ਸੀ । ਦੂਜੇ ਪਾਸੇ ਪੁਲਿਸ ਨੇ ਪਿਤਾ ਦੀ ਸ਼ਿਕਾਇਤ ਦੇ ਆਧਾਰ ਉਤੇ ਮਾਮਲਾ ਦਰਜ ਕਰ ਲਿਆ ਹੈ। ਬੱਚੀ ਦੇ ਪਿਤਾ ਅਭਿਨੰਦਨ ਨੇ ਦੱਸਿਆ ਕਿ ਉਸ ਦੀਆਂ ਤਿੰਨ ਬੇਟੀਆਂ ਹਨ ਅਤੇ ਵੱਡੀ ਬੇਟੀ ਦਾ ਨਾਂ ਮਾਸੂਮ (8) ਹੈ, ਜਦੋਂ ਕਿ ਵਿਚਕਾਰਲੀ ਬੇਟੀ ਰੁਚੀ ਸੀ, ਜੋ ਕਿ ਐਲ. ਕੇ. ਜੀ. ਦੀ ਵਿਦਿਆਰਥਣ ਸੀ । ਤੀਜੀ ਬੇਟੀ ਜੀਆ 1 ਸਾਲ ਦੀ ਹੈ । ਪਿਤਾ ਨੇ ਦੱਸਿਆ ਕਿ ਉਹ ਰਾਸ਼ਨ ਦੀ ਦੁਕਾਨ ਚਲਾਉਂਦਾ ਹੈ । ਬੇਟੀ ਰੁਚੀ ਦਾ ਜਨਮ 13 ਜਨਵਰੀ 2019 ਨੂੰ ਹੋਇਆ ਸੀ । ਬੇਟੀ ਦੁਪਹਿਰ 1 ਵਜੇ ਦੇ ਕਰੀਬ ਸਕੂਲ ਤੋਂ ਵਾਪਸ ਆ ਰਹੀ ਸੀ । ਉਹ ਈਕੋ ਵੈਨ ਵਿੱਚ ਸਕੂਲ ਜਾਂਦੀ ਸੀ । ਇਸ ਦੌਰਾਨ ਬੁੱਧਵਾਰ ਨੂੰ ਜਦੋਂ ਉਹ ਵੈਨ ਤੋਂ ਉਤਰ ਕੇ ਘਰ ਵੱਲ ਆ ਰਹੀ ਸੀ ਤਾਂ ਇਸੇ ਵੈਨ ਨੇ ਉਸ ਨੂੰ ਕੁਚਲ ਦਿੱਤਾ । ਇਸ ਦੌਰਾਨ ਪਿਛਲਾ ਟਾਇਰ ਲੜਕੀ ਦੀ ਗਰਦਨ ਦੇ ਉੱਪਰੋਂ ਲੰਘ ਗਿਆ । ਪਿਤਾ ਉੱਥੇ ਖੜ੍ਹਾ ਆਪਣੀ ਧੀ ਦੀ ਉਡੀਕ ਕਰ ਰਿਹਾ ਹੈ। ਹਾਦਸੇ ਤੋਂ ਬਾਅਦ ਉਹ ਤੁਰੰਤ ਆਪਣੀ ਧੀ ਨੂੰ ਨਿੱਜੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।
Punjab Bani 15 November,2024
ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿਚ ਥਾਂ ਦੇਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ
ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿਚ ਥਾਂ ਦੇਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਧਾਨ ਸਭਾ ਨੂੰ ਚੰਡੀਗੜ੍ਹ ਵਿਚ ਥਾਂ ਦੇਣ ਦਾ ਮਾਮਲਾ ਗਰਮਾਇਆ ਹੋਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਅੱਜ ਇਸ ਸੰਬੰਧੀ ਮੁਲਾਕਾਤ ਕੀਤੀ ਹੈ।ਮੀਟਿੰਗ ਤੋਂ ਬਾਅਦ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਹਾਂ। ਚੰਡੀਗੜ੍ਹ ਪੰਜਾਬ ਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੀ ਸਥਿਤੀ ਵਿਚ ਹਰਿਆਣਾ ਕੋਲ ਨਾ ਤਾਂ ਚੰਡੀਗੜ੍ਹ ਵਿਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਹੈ ਅਤੇ ਨਾ ਹੀ ਕੋਈ ਹੋਰ ਇਮਾਰਤ। ਜਿਸ ਤਰ੍ਹਾਂ ਈਕੋ-ਸੰਵੇਦਨਸ਼ੀਲ ਜ਼ੋਨ ਨੂੰ ਹਟਾਇਆ ਗਿਆ ਹੈ, ਉਹ ਉਚਿਤ ਨਹੀਂ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਰਾਜਪਾਲ ਨੂੰ ਪ੍ਰਸਤਾਵ ਭੇਜਿਆ ਹੈ ਕਿ ਤੁਸੀਂ ਸਾਨੂੰ 10 ਏਕੜ ਜ਼ਮੀਨ ਦਿਓ, ਅਸੀਂ ਤੁਹਾਨੂੰ ਪੰਚਕੂਲਾ ਵਿਚ 12 ਏਕੜ ਜ਼ਮੀਨ ਦੇਵਾਂਗੇ। ਉਨ੍ਹਾਂ ਨੇ ਪ੍ਰਸਤਾਵ ਵਿਚ ਮਕਸਦ ਨਹੀਂ ਲਿਖਿਆ ਹੈ। ਹਾਲਾਂਕਿ ਇਸ ਦਾ ਉਦੇਸ਼ ਇੱਥੇ ਹਰਿਆਣਾ ਵਿਧਾਨ ਸਭਾ ਬਣਾਉਣਾ ਹੈ। ਅਸੀਂ ਇਸ ਗੱਲ ਦਾ ਵਿਰੋਧ ਦਰਜ ਕਰਵਾਇਆ ਹੈ। ਚੰਡੀਗੜ੍ਹ ਪੰਜਾਬ ਦਾ ਹੈ। ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਦੇਣ ਲਈ ਤਿਆਰ ਨਹੀਂ ਹਾਂ।
Punjab Bani 15 November,2024
ਸਕੂਲੀ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾ ਦੀ ਕੁਰਸੀ ਹੇਠਾਂ ਬੰਬ ਵਰਗਾ ਪਟਾਕਾ ਰੱਖਣ ਤੇ ਸਕੂਲੋਂ ਕੱਢਿਆ
ਸਕੂਲੀ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾ ਦੀ ਕੁਰਸੀ ਹੇਠਾਂ ਬੰਬ ਵਰਗਾ ਪਟਾਕਾ ਰੱਖਣ ਤੇ ਸਕੂਲੋਂ ਕੱਢਿਆ ਹਰਿਆਣਾ : ਹਰਿਆਣਾ ਦੇ ਭਿਵਾਨੀ ਵਿਚ ਇੱਕ ਸਰਕਾਰੀ ਸਕੂਲ ਦੇ ਬੱਚਿਆਂ ਨੇ ਸਕੂਲ ਵਿੱਚ ਬਹੁਤ ਹੀ ਖਤਰਨਾਕ ਕਾਰਾ ਕੀਤਾ। ਬੱਚਿਆਂ ਨੇ ਆਪਣੀ ਸਾਇੰਸ ਟੀਚਰ ਦੀ ਕੁਰਸੀ ਹੇਠ ਪਟਾਕਾ ਨੁਮਾ ਬੰਬ ਰੱਖ ਦਿੱਤਾ । ਇਸ ਦੌਰਾਨ ਮਹਿਲਾ ਅਧਿਆਪਕ ਜ਼ਖਮੀ ਹੋਣ ਤੋਂ ਵਾਲ-ਵਾਲ ਬਚ ਗਈ । ਹੁਣ ਸਿੱਖਿਆ ਵਿਭਾਗ ਨੇ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਦੋਸ਼ੀ ਵਿਦਿਆਰਥੀਆਂ ਨੂੰ ਸਕੂਲ ‘ਚੋਂ ਕੱਢ ਦਿੱਤਾ ਹੈ । ਦਰਅਸਲ, ਇਹ ਮਾਮਲਾ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਬੋਪਾੜਾ ਦਾ ਹੈ । ਪਿਛਲੇ ਸ਼ਨੀਵਾਰ ਇੱਥੇ 12ਵੀਂ ਜਮਾਤ ਚੱਲ ਰਹੀ ਸੀ । ਇਸ ਦੌਰਾਨ ਬੱਚਿਆਂ ਨੇ ਮੈਡਮ ਦੀ ਕੁਰਸੀ ਹੇਠ ਬੰਬ ਲਾ ਦਿੱਤਾ। ਇਸ ਪਟਾਕੇ ਦੇ ਫਟਣ ਤੋਂ ਬਾਅਦ ਮੈਡਮ ਵਾਲ-ਵਾਲ ਬਚ ਗਈ । ਇਲਜ਼ਾਮ ਹੈ ਕਿ ਇੱਕ ਬੱਚਿਆਂ ਨੇ ਕੁਰਸੀ ਦੇ ਹੇਠਾਂ ਬੰਬ ਫਿੱਟ ਕੀਤਾ, ਜਦੋਂ ਕਿ ਦੂਜੇ ਨੇ ਰਿਮੋਟ ਨਾਲ ਇੱਕ ਬਟਨ ਦਬਾ ਕੇ ਧਮਾਕਾ ਕਰ ਦਿੱਤਾ। ਘਟਨਾ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ । ਬੁੱਧਵਾਰ ਨੂੰ ਸਿੱਖਿਆ ਵਿਭਾਗ ਦੀ ਟੀਮ ਸਕੂਲ ਪਹੁੰਚੀ ਅਤੇ ਦੋਸ਼ੀ ਵਿਦਿਆਰਥੀਆਂ ਖਿਲਾਫ ਕਾਰਵਾਈ ਕੀਤੀ ਗਈ । ਇਸ ਮਾਮਲੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਨਰੇਸ਼ ਮਹਤਾ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਹੀ ਉਨ੍ਹਾਂ ਨੇ ਬੀਓ ਨੂੰ ਮੌਕੇ ’ਤੇ ਭੇਜਿਆ ਸੀ ਅਤੇ ਪ੍ਰਿੰਸੀਪਲ ਤੋਂ ਵੀ ਜਵਾਬ ਮੰਗਿਆ ਗਿਆ ਸੀ । ਉਨ੍ਹਾਂ ਨੇ ਦੱਸਿਆ ਕਿ ਉਹ ਖੁਦ ਸਕੂਲ ਗਏ ਸੀ ਅਤੇ ਬੁੱਧਵਾਰ ਨੂੰ ਸਾਰੀ ਜਮਾਤ ਅਤੇ ਗ੍ਰਾਮ ਪੰਚਾਇਤ ਨੂੰ ਵੀ ਬੁਲਾਇਆ ਗਿਆ ਸੀ । ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਜਮਾਤ ਦੇ 15 ਬੱਚਿਆਂ ਵਿੱਚੋਂ 13 ਬੱਚੇ ਸ਼ਾਮਲ ਸਨ । ਇੱਕ ਬੱਚੇ ਨੇ ਬੰਬ ਬਣਾਇਆ ਸੀ ਤੇ ਇੱਕ ਨੇ ਕੁਰਸੀ ਥੱਲੇ ਲਾਇਆ ਸੀ ਤੇ ਦੂਜੇ ਬੱਚੇ ਨੇ ਰਿਮੋਟ ਨਾਲ ਬਟਨ ਦਬਾਇਆ ਸੀ ।
Punjab Bani 15 November,2024
ਸੁਰੱਖਿਆ ਲਈ ਆਪਣੇ ਆਪ ਨੂੰ ਜਾਗਰੂਕ ਕਰਨਾ ਜ਼ਰੂਰੀ
ਸੁਰੱਖਿਆ ਲਈ ਆਪਣੇ ਆਪ ਨੂੰ ਜਾਗਰੂਕ ਕਰਨਾ ਜ਼ਰੂਰੀ ਪਟਿਆਲਾ : ਹਰ ਸਾਲ ਦੁਨੀਆ ਵਿਚ ਨਵੰਬਰ ਦੇ ਤੀਸਰੇ ਐਤਵਾਰ ਨੂੰ, ਸੜਕੀ ਹਾਦਸਿਆਂ ਦੌਰਾਨ ਮਾਰੇ ਗਏ ਅਤੇ ਪੀੜਤ ਹੋਏ ਲੋਕਾਂ ਨੂੰ ਯਾਦ ਕਰਦਿਆਂ ਆਪਣੀਂ ਸੁਰੱਖਿਆ ਬਚਾਉ ਮਦਦ ਲਈ ਆਪ ਹੀ ਜਾਗਰੂਕ ਹੋਣ, ਦਾ ਦਿਹਾੜਾ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਅਤੇ ਸਯੁੰਕਤ ਰਾਸ਼ਟਰਜ਼ ਵਲੋਂ, ਇਸ ਸਾਲ ਕਿਹਾ ਗਿਆ ਹੈ ਕਿ ਕੁਦਰਤ ਅਤੇ ਮਨੁੱਖ, ਇਨਸਾਨਾਂ ਪਸ਼ੂ ਪੰਛੀਆਂ ਨੂੰ ਤਬਾਹ ਕਰਨ ਲਈ ਜ਼ੰਗੀ ਪੱਧਰ ਤੇ ਯਤਨਸ਼ੀਲ ਹਨ, ਜਿਸ ਕਾਰਨ ਜਿਥੇ ਕੁਦਰਤੀ ਆਫਤਾਵਾਂ ਲਗਾਤਾਰ ਤਬਾਹੀ ਕਰ ਰਹੀਆਂ ਹਨ ਉਥੇ, ਕੁਝ ਖੁਦਗਰਜ਼ ਇਨਸਾਨ ਹੀ ਇਨਸਾਨਾਂ ਨੂੰ ਮਾਰਨ ਲਈ ਵਹੀਕਲਾਂ, ਹਥਿਆਰਾਂ, ਬੰਬਾਂ ਮਿਜ਼ਾਇਲਾਂ ਰਸਾਇਣਕ ਐਟਮੀ ਹਥਿਆਰਾਂ ਦੀ ਲਗਾਤਾਰ ਵਰਤੋਂ ਕਰ ਰਹੇ ਹਨ । ਕਿਹਾ ਗਿਆ ਹੈ ਕਿ 80 ਪ੍ਰਤੀਸ਼ਤ ਲੋਕ, ਵਿਦਿਆਰਥੀ, ਕਰਮਚਾਰੀ ਆਪਣੇ ਵਹੀਕਲਾਂ ਦੀ ਵਰਤੋਂ, ਸਮੇਂ ਸਿਰ ਠੀਕ ਥਾਂ ਪਹੁੰਚਣ ਦੀ ਥਾਂ, ਚਲਣ ਵਾਲੇ ਸਮੇਂ ਤੋਂ ਲੇਟ, ਚਲਦੇ ਹਨ ਅਤੇ ਫੇਰ ਆਪਣੀਆਂ ਗੱਡੀਆਂ ਨੂੰ ਇਤਨੀ ਤੇਜ਼ ਰਫ਼ਤਾਰ ਨਾਲ ਚਲਾਉਂਦੇ ਹਨ ਜਿਵੇਂ ਉਨ੍ਹਾਂ ਦਾ ਆਖਰੀ ਸਫ਼ਰ ਹੋਵੇ ਜਾਂ ਉਨ੍ਹਾਂ ਨੇ ਸੜਕਾਂ ਤੇ ਚਲਦੇ ਫਿਰਦੇ ਲੋਕਾਂ ਨੂੰ ਮਾਰਨਾ ਹੁੰਦਾ ਜਾ ਆਪ ਆਤਮ ਹੱਤਿਆਂ ਕਰਨੀ ਹੁੰਦੀ ਹੈ । ਇਸੇ ਕਰਕੇ ਉਹ ਲੋਕ, ਬਿਨਾਂ ਠੀਕ ਟ੍ਰੇਨਿੰਗ ਅਭਿਆਸ ਅਤੇ ਨਿਯਮਾਂ ਕਾਨੂੰਨਾਂ ਅਸੂਲਾਂ ਫਰਜ਼ਾਂ ਦੀ ਪਾਲਣਾ ਨਾ ਕਰਦੇ ਹੋਏ, ਆਪਣੇ ਵਹੀਕਲਾਂ ਨੂੰ ਲੋੜ ਤੋਂ ਵੱਧ ਸਪੀਡ ਤੇ ਚਲਾਉਂਦੇ ਹਨ। ਦੁਨੀਆਂ ਅਤੇ ਭਾਰਤ ਵਿੱਚ ਸੱਭ ਤੋਂ ਵੱਧ ਆਵਾਜਾਈ ਹਾਦਸੇ, ਓਵਰ ਸਪੀਡ ਕਾਰਨ ਹੋ ਰਹੇ ਹਨ । ਨਿਯਮਾਂ ਕਾਨੂੰਨਾਂ ਅਸੂਲਾਂ ਅਨੁਸਾਰ ਨੈਸ਼ਨਲ ਹਾਈਵੇ ਤੇ ਸਰਕਾਰ ਵੱਲੋਂ ਗੱਡੀਆਂ ਦੀ ਸਪੀਡ 80/90/100 ਤੱਕ ਨਿਰਧਾਰਤ ਕੀਤੀ ਗਈ ਹੈ ਪਰ ਨੈਸ਼ਨਲ ਹਾਈਵੇ ਤੇ ਲੋਕ, ਗੱਡੀਆਂ 150 ਤੋਂ 200 ਪ੍ਰਤੀ ਘੰਟਾ ਦੀ ਰਫ਼ਤਾਰ ਤੇ ਗੱਡੀਆਂ ਚਲਾਉਂਦੇ ਹਨ। ਸਟੇਟ ਹਾਈਵੇ ਤੇ ਸਪੀਡ ਰਖੀਂ ਗਈ ਹੈ, 50 ਤੋਂ 60 ਦੇ ਵਿਚਕਾਰ ਪਰ ਉਥੇ ਹਾਰਨ ਵਜਾਉਂਦੇ ਹੋਏ, ਸਪੀਡ ਹੁੰਦੀ ਹੈ 100 ਤੋਂ 120 ਤੱਕ, ਸ਼ਹਿਰ ਦੀਆਂ ਸੜਕਾਂ ਤੇ ਸਪੀਡ ਰਖੀਂ ਗਈ ਹੈ 30 ਤੋਂ 40 ਪ੍ਰਤੀ ਘੰਟਾ, ਪਰ ਸ਼ਹਿਰ ਵਿੱਚ ਲੋਕ, ਹਾਰਨ ਵਜਾਉਦੇ ਹੋਏ, ਮੋਟਰਸਾਈਕਲਾਂ ਰਾਹੀਂ ਪ੍ਰੈਸਰ ਹਾਰਨ ਅਤੇ ਪਟਾਕੇ ਚਲਾਏ ਹੋਏ, 60/70 ਦੀ ਸਪੀਡ ਰੱਖਦੇ ਹਨ। ਇਸੇ ਤਰ੍ਹਾਂ ਗਲੀਆਂ ਜਾਂ ਪਿੰਡਾਂ ਵਿਖੇ ਸਪੀਡ ਰਖੀਂ ਗਈ ਹੈ 15/20 ਪਰ ਉਥੇ ਵੀ ਦੌਗਣੀ ਸਪੀਡ, ਭਾਵ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ । ਸਚਾਈ ਹੈ ਕਿ 90 ਪ੍ਰਤੀਸ਼ਤ ਹਾਦਸੇ, ਦੁਰਘਟਨਾਵਾਂ ਅਤੇ ਮੌਤਾਂ, ਇਨਸਾਨ ਦੀ ਆਪਣੀ ਗਲਤੀਆਂ ਲਾਪਰਵਾਹੀਆਂ ਕਾਹਲੀ ਤੇਜ਼ੀ ਨਾਸਮਝੀ ਕਾਰਨ ਹੋ ਰਹੀਆਂ ਹਨ । ਭਾਰਤ ਵਿੱਚ ਹਰ ਸਾਲ ਸੜਕੀ ਹਾਦਸਿਆਂ ਕਾਰਨ, ਇੱਕ ਕਰੋੜ ਲੋਕਾਂ ਬੱਚਿਆਂ ਬਜ਼ੁਰਗਾਂ ਨੋਜਵਾਨਾਂ ਦੀ ਬਰਬਾਦੀ ਹੋ ਰਹੀ ਹੈ। ਕਿਉਂਕਿ ਹਰ ਸਾਲ ਆਵਾਜਾਈ ਹਾਦਸਿਆਂ ਕਾਰਨ ਮਰਨ ਵਾਲੇ ਦੋ ਲੱਖ ਤੋਂ ਵੱਧ ਲੋਕਾਂ, 5-6 ਲੱਖ ਲੋਕਾਂ ਦੇ ਅਪਾਹਜ ਜਾਂ ਕੌਮੇ ਬੇਹੋਸ਼ੀ ਵਿੱਚ ਜਾਣ ਅਤੇ 3-4 ਲੱਖ ਡਰਾਈਵਰਾਂ ਦਾ ਸੜਕਾਂ ਤੇ ਆਪਣੀ ਗੱਡੀਆਂ ਨਾਲ ਕਤਲ ਕਰਨ ਕਰਕੇ, ਜੇਲਾਂ ਵਿੱਚ ਜਾਣਾ ਪੈਂਦਾ ਹੈ, ਬਿਨਾਂ ਲਾਇਸੰਸ ਪ੍ਰਦੂਸ਼ਣ ਬੀਮਾ ਅਤੇ ਆਰ ਸੀ, ਕਾਰਨ, ਗੱਡੀਆਂ ਚਲਾਉਣ ਵਾਲਿਆਂ ਨੂੰ ਆਪਣੇ ਘਰ ਮਕਾਨ, ਦੁਕਾਨਾਂ ਆਦਿ ਵੇਚਕੇ, ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਦਾਲਤਾਂ ਵਲੋਂ ਨਿਰਧਾਰਤ ਮੁਆਵਜ਼ੇ ਦੀ ਰਕਮ ਦੇਣੀਆਂ ਪੈਂਦੀਆਂ ਹਨ । ਸਤਿਕਾਰਯੋਗ ਸੁਪਰੀਮ ਕੋਰਟ ਵਲੋਂ ਆਵਾਜਾਈ ਹਾਦਸੇ ਘਟਾਉਣ, ਪੀੜਤਾਂ ਨੂੰ ਫਸਟ ਏਡ ਦੇਕੇ ਹਸਪਤਾਲਾਂ ਵਿਖੇ ਪਹੁੰਚਾਉਣ ਅਤੇ ਗੱਡੀਆਂ ਇਮਾਰਤਾਂ ਨੂੰ ਅੱਗਾਂ ਤੋਂ ਬਚਾਉਣ ਲਈ, 2012 ਵਿੱਚ ਸੇਫ ਸਕੂਲ ਵਾਹਨ ਅਤੇ ਟ੍ਰੇਨਿੰਗ ਪਾਲਿਸੀ, ਸਕੂਲਾਂ ਵਿਖੇ ਲਾਗੂ ਕਰਨ ਲਈ ਸਰਕਾਰਾਂ ਨੂੰ ਦਿੱਤੀ ਪਰ, ਸਰਕਾਰੀ ਅਧਿਕਾਰੀਆਂ ਅਤੇ ਸਕੂਲਾਂ ਵਲੋਂ ਸੇਫ ਸਕੂਲ ਵਾਹਨ ਅਤੇ ਟ੍ਰੇਨਿੰਗ ਪਾਲਿਸੀ ਅਨੁਸਾਰ, ਵਿਦਿਆਰਥੀਆਂ ਅਧਿਆਪਕਾਂ ਨੂੰ ਸਾਲ ਵਿੱਚ ਦੋ ਵਾਰ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ, ਫਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਅਤੇ ਫਾਇਰ ਸੇਫਟੀ ਦੀ ਟ੍ਰੇਨਿੰਗ ਕਰਵਾਉਣ ਅਤੇ ਸਾਲ ਵਿੱਚ ਇੱਕ ਦੋ ਵਾਰ ਮੌਕ ਡਰਿੱਲਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ, ਪਰ ਅੱਜ ਵੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਮਨੋਰੰਜਨ ਫੈਸ਼ਨਾਂ ਸੰਵਾਦਾਂ ਸੈਰ ਸਪਾਟਿਆ ਨੱਚਣ ਗਾਉਣ ਭੰਗੜੇ ਗਿੱਧੇ ਪਾਉਣ ਲਈ ਤਾਂ ਸਕੂਲਾਂ ਵਲੋਂ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਪਰ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਸੇਫ ਸਕੂਲ ਵਾਹਨ ਅਤੇ ਟ੍ਰੇਨਿੰਗ ਪਾਲਿਸੀ ਅਨੁਸਾਰ, ਵਿਦਿਆਰਥੀਆਂ ਨੂੰ ਟ੍ਰੇਨਿੰਗ ਨਹੀਂ ਦਿੱਤੀ ਜਾ ਰਹੀ। ਜਦਕਿ ਸੁਪਰੀਮ ਕੋਰਟ ਦੀ ਰਾਏ ਸੀ ਕਿ ਜਦੋਂ ਵਿਦਿਆਰਥੀ 7/8 ਸਾਲਾਂ ਵਿੱਚ ਹਰ ਸਾਲ ਦੋ ਵਾਰ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ, ਫਸਟ ਏਡ ਸੀ ਪੀ ਆਰ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਦੀ ਟ੍ਰੇਨਿੰਗ ਲੈਣਗੇ ਤਾਂ ਉਹ ਬਾਲਗ ਹੋਣ ਤੱਕ, ਇੱਕ ਜੁਮੇਵਾਰ ਵਫ਼ਾਦਾਰ ਸਹਿਣਸ਼ੀਲਤਾ ਨਿਮਰਤਾ ਸਬਰ ਸ਼ਾਂਤੀ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਵਾਲੇ ਨਾਗਰਿਕ ਬਣ ਜਾਣਗੇ ਅਤੇ ਉਨ੍ਹਾਂ ਵਲੋਂ ਨਿਯਮਾਂ ਕਾਨੂੰਨਾਂ ਅਸੂਲਾਂ ਫਰਜ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਤਾਂ ਸੁਰੱਖਿਆ ਬਚਾਉ ਮਦਦ ਦੇ ਮਾਹੌਲ ਪੈਦਾ ਹੋਣਗੇ ਼। ਪਰ ਭਾਰਤ ਅਤੇ ਪੰਜਾਬ ਵਿੱਚ ਹਰ ਸਾਲ ਹਾਦਸਿਆਂ ਅਤੇ ਮੌਤਾਂ ਦੀ ਗਿਣਤੀ ਵਧਦੀਆਂ ਜਾ ਰਹੀਆਂ ਹਨ। ਹੁਣ ਤਾਂ ਲੋਕਾਂ ਵਲੋਂ ਆਪਣੇ ਨਾਬਾਲਗਾਂ ਨੂੰ ਵੀ ਖੁਦਕਸ਼ੀਆਂ ਜਾਂ ਸੜਕਾਂ ਤੇ ਚਲਦੇ ਫਿਰਦੇ ਲੋਕਾਂ ਦੇ ਕਤਲ ਕਰਨ, ਲਈ ਮੋਟਰਸਾਈਕਲ ਸਕੂਟਰ ਕਾਰਾਂ ਸਿਖਾਈਆਂ ਅਤੇ ਚਲਾਉਣ ਲਈ ਦਿੱਤੀਆਂ ਜਾਂਦੀਆਂ ਹਨ ਜਦਕਿ ਉਨ੍ਹਾਂ ਨੂੰ ਪਤਾ ਹੈ ਕਿ ਨਾਬਾਲਗਾਂ ਦੇ ਪਕੜੇ ਜਾਣ ਤੇ, ਬੱਚਿਆਂ ਅਤੇ ਮਾਪਿਆਂ ਨੂੰ ਤਿੰਨ ਸਾਲਾਂ ਦੀ ਕੈਦ, 25000 ਰੂਪੈ ਜੁਰਮਾਨਾ ਅਤੇ ਵ੍ਹੀਕਲ, ਪੁਲਿਸ ਸਟੇਸ਼ਨਾਂ ਤੇ ਪੱਕੇ ਤੌਰ ਤੇ ਬੰਦ ਹੋ ਜਾਣਗੀਆਂ ਪਰ ਲੋਕਾਂ ਨੇ ਫੈਸਲਾ ਕੀਤਾ ਹੋਇਆ ਹੈ ਕਿ ਉਹ ਹਰਰੋਜ ਕੋਸ਼ਿਸ਼ਾਂ ਕਰਨਗੇ ਕਿ ਕਿਸੇ ਨੂੰ ਆਪਣੀਂ ਗੱਡੀਆਂ ਨਾਲ ਜ਼ਖਮੀ ਕਰਕੇ ਜਾਂ ਮਾਰਕੇ ਆਈਏ ਜਾਂ ਫਿਰ ਆਪ ਹੀ ਖੁਦਕਸ਼ੀਆਂ ਕਰਕੇ, ਜਾਂ ਹਾਦਸਿਆਂ ਕਾਰਨ, ਬੇਹੋਸ਼ੀ ਕੌਮੇ ਜਾਂ ਅਧਰੰਗ ਦੀ ਹਾਲਤ ਵਿੱਚ ਆਪਣੇ ਘਰ ਪਰਿਵਾਰਾਂ ਵਿਚ ਪਹੁੰਚੀਏ ਅਤੇ ਇਕਠੇ ਕੀਤੇ ਧੰਨ ਦੌਲਤ ਨੂੰ ਆਪਣੇ ਠੀਕ ਹੋਣ ਲਈ ਅਤੇ ਦੋਵਾਰਾ ਹਾਦਸੇ ਕਰਨ, ਖੁਦਕਸ਼ੀਆਂ ਕਰਨ ਲਈ ਯਤਨ ਕਰੀਏ ਇਸ ਲਈ ਆਪਣੀ ਧੰਨ ਦੌਲਤ ਬਰਬਾਦ ਕਰ ਰਹੇ ਹਨ । ਬਹੁਤ ਠੀਕ ਲਿਖਿਆ ਹੈ : ਆਵਾਜਾਈ ਨਿਯਮ ਕਾਨੂੰਨ ਜੇਕਰ ਮੰਨਾਂਗੇ, ਰਹਾਂਗੇ ਸੁਰੱਖਿਅਤ, ਮਿਲਾਂਗੇ ਵਾਰ ਵਾਰ । ਨਿਯਮ ਕਾਨੂੰਨ ਜੇਕਰ ਤੋੜਾਂਗੇ, ਹੋਵਾਂਗੇ ਬਰਬਾਦ, ਪਹੁੰਚਾਂਗੇ - ਜੇਲ, ਹਸਪਤਾਲ ਜਾਂ ਹਰਿਦੁਆਰ। ਵਲੋਂ ਕਾਕਾ ਰਾਮ ਵਰਮਾ ਪਟਿਆਲਾ 9878611620
Punjab Bani 15 November,2024
ਖਪਤਕਾਰ ਸੁਰੱਖਿਆ ਐਕਟ, 2019 ਦੇ ਤਹਿਤ ਦੇਣਦਾਰੀ ਤੋਂ ਬਚਣ ਲਈ ਸਮਰਥਨ ਕਰਨ ਵਾਲਿਆਂ ਨੂੰ ਦਾਅਵਿਆਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ : ਸੀ. ਸੀ. ਪੀ. ਏ.
ਖਪਤਕਾਰ ਸੁਰੱਖਿਆ ਐਕਟ, 2019 ਦੇ ਤਹਿਤ ਦੇਣਦਾਰੀ ਤੋਂ ਬਚਣ ਲਈ ਸਮਰਥਨ ਕਰਨ ਵਾਲਿਆਂ ਨੂੰ ਦਾਅਵਿਆਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ : ਸੀ. ਸੀ. ਪੀ. ਏ. ਨਵੀਂ ਦਿੱਲੀ : ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (ਸੀ. ਸੀ. ਪੀ. ਏ.) ਨੇ ਭਾਰਤ ਦੇ ਕੋਚਿੰਗ ਸੈਕਟਰ ’ਚ ਗੁਮਰਾਹਕੁੰਨ ਇਸ਼ਤਿਹਾਰਾਂ ਨਾਲ ਨਜਿੱਠਣ ਲਈ ਹਦਾਇਤਾਂ ਪੇਸ਼ ਕੀਤੀਆਂ ਹਨ। ਹਦਾਇਤਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਧੋਖਾਧੜੀ ਵਾਲੇ ਮਾਰਕੀਟਿੰਗ ਅਭਿਆਸਾਂ ਤੋਂ ਬਚਾਉਣਾ, ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ। ਪ੍ਰਮੁੱਖ ਪ੍ਰਬੰਧਾਂ ’ਚ ਇਸ਼ਤਿਹਾਰਾਂ ਨੂੰ ਨਿਯਮਤ ਕਰਨਾ, ਸੱਚੀ ਨੁਮਾਇੰਦਗੀ, ਵਿਦਿਆਰਥੀ ਦੀ ਸਫਲਤਾ ਦੀ ਕਹਾਣੀ ਦੀ ਸਹਿਮਤੀ, ਪਾਰਦਰਸ਼ਤਾ ਅਤੇ ਖੁਲਾਸੇ ਸ਼ਾਮਲ ਹਨ। ਕੋਚਿੰਗ ਸੈਂਟਰਾਂ ਨੂੰ ਕੋਰਸਾਂ, ਫੀਸਾਂ, ਫੈਕਲਟੀ ਯੋਗਤਾਵਾਂ, ਸਫਲਤਾ ਦਰਾਂ ਅਤੇ ਨੌਕਰੀ ਦੀ ਸੁਰੱਖਿਆ ਬਾਰੇ ਝੂਠੇ ਦਾਅਵੇ ਕਰਨ ਤੋਂ ਮਨਾਹੀ ਹੈ । ਖਪਤਕਾਰ ਸੁਰੱਖਿਆ ਐਕਟ, 2019 ਦੇ ਤਹਿਤ ਦੇਣਦਾਰੀ ਤੋਂ ਬਚਣ ਲਈ ਸਮਰਥਨ ਕਰਨ ਵਾਲਿਆਂ ਨੂੰ ਦਾਅਵਿਆਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ। ਹਦਾਇਤਾਂ ’ਚ ਨਿਰਪੱਖ ਇਕਰਾਰਨਾਮਿਆਂ ਦੀ ਵੀ ਲੋੜ ਹੁੰਦੀ ਹੈ, ਗਲਤ ਤੁਰਤ ਰਣਨੀਤੀਆਂ ’ਤੇ ਰੋਕ ਲਗਾਈ ਜਾਂਦੀ ਹੈ, ਅਤੇ ਕੌਮੀ ਖਪਤਕਾਰ ਹੈਲਪਲਾਈਨ ਨਾਲ ਸਹਿਯੋਗ ਨੂੰ ਲਾਜ਼ਮੀ ਬਣਾਇਆ ਜਾਂਦਾ ਹੈ। ਪਹਿਲਾਂ ਹੀ ਗੁਮਰਾਹਕੁੰਨ ਇਸ਼ਤਿਹਾਰਾਂ, ਨੋਟਿਸ ਜਾਰੀ ਕਰਨ ਅਤੇ ਕੋਚਿੰਗ ਸੰਸਥਾਵਾਂ ’ਤੇ ਜੁਰਮਾਨਾ ਲਗਾਉਣ ਵਿਰੁਧ ਕਾਰਵਾਈ ਕਰ ਚੁੱਕਾ ਹੈ। ਹਦਾਇਤਾਂ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਿੱਸੇਦਾਰਾਂ ਨਾਲ ਕੰਮ ਕਰਨ ਲਈ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਹਦਾਇਤਾਂ ਅਤੇ ਉਨ੍ਹਾਂ ਦੇ ਪ੍ਰਭਾਵ ਬਾਰੇ ਵਧੇਰੇ ਜਾਣਕਾਰੀ ਲਈ, ਭਾਰਤ ਦੇ ਕੋਚਿੰਗ ਸੈਕਟਰ ’ਚ ਖਪਤਕਾਰ ਸੁਰੱਖਿਆ ਨਿਯਮਾਂ ਬਾਰੇ ਅਪਡੇਟਾਂ ਲਈ ਆਨਲਾਈਨ ਖੋਜ ਕਰਨ ’ਤੇ ਵਿਚਾਰ ਕਰੋ ।
Punjab Bani 14 November,2024
ਪੰਚਕੂਲਾ `ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ `ਚ ਅਪਰਾਧੀ ਜ਼ਖ਼ਮੀ
ਪੰਚਕੂਲਾ `ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ `ਚ ਅਪਰਾਧੀ ਜ਼ਖ਼ਮੀ ਪੰਚਕੂਲਾ : ਹਰਿਆਣਾ ਦੇ ਸ਼ਹਿਰ ਪੰਚਕੂਲਾ `ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ `ਚ ਇਕ ਅਪਰਾਧੀ ਜ਼ਖ਼ਮੀ ਹੋ ਗਿਆ । ਮੌਲੀ ਪੁਲਿਸ ਅਤੇ ਡਿਟੈਕਟਿਵ ਸਟਾਫ਼ ਦੀ ਟੀਮ ਨੇ ਪੰਚਕੂਲਾ ਦੇ ਬਰਵਾਲਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ । ਇਸ ਦੌਰਾਨ ਰਾਏਪੁਰਾਨੀ ਵਾਲੇ ਪਾਸੇ ਤੋਂ ਆ ਰਹੀਆਂ ਦੋ ਗੱਡੀਆਂ ਹਰਿਆਣਾ ਨੰਬਰ ਸਕਾਰਪੀਓ ਅਤੇ ਹਿਮਾਚਲ ਨੰਬਰ ਫਾਰਚੂਨਰ ਪੁਲਿਸ ਨੂੰ ਦੇਖ ਕੇ ਭੱਜਣ ਲੱਗੀਆਂ । ਇਨ੍ਹਾਂ `ਚੋਂ ਇਕ ਗੱਡੀ `ਚ ਬੈਠੇ ਨੌਜਵਾਨ ਨੇ ਪੁਲਿਸ `ਤੇ ਗੋਲੀਆਂ ਚਲਾ ਦਿੱਤੀਆਂ । ਜਵਾਬ `ਚ ਚੌਕੀ `ਤੇ ਤਾਇਨਾਤ ਡਿਟੈਕਟਿਵ ਸਟਾਫ ਦੀ ਟੀਮ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ । ਸਕਾਰਪੀਓ `ਤੇ ਕਰੀਬ 6 ਗੋਲੀਆਂ ਚਲਾਈਆਂ ਗਈਆਂ । ਇਸ ਤੋਂ ਬਾਅਦ ਦੋ ਨੌਜਵਾਨ ਫਾਰਚੂਨਰ ਕਾਰ ਨੂੰ ਮੌਕੇ `ਤੇ ਛੱਡ ਕੇ ਭੱਜ ਗਏ ਜਦਕਿ ਸਕਾਰਪੀਓ `ਚ ਬੈਠੇ ਨੌਜਵਾਨ ਨੂੰ ਗੋਲੀ ਲੱਗ ਗਈ । ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਦੋਵੇਂ ਵਾਹਨ ਚੋਰੀ ਦੇ ਸਨ। ਮੁਲਜ਼ਮ ਫਾਰਚੂਨਰ ਚੋਰੀ ਕਰਕੇ ਇੱਥੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਮੁਲਜ਼ਮਾਂ ਕੋਲੋਂ ਵੱਡੀ ਗਿਣਤੀ ਵਿੱਚ ਜੈਮਰ, ਨੰਬਰ ਪਲੇਟ ਅਤੇ ਹਥਿਆਰ ਬਰਾਮਦ ਹੋਏ ਹਨ ।ਸੂਤਰਾਂ ਅਨੁਸਾਰ ਇਹ ਮੁਲਜ਼ਮ ਚੋਰੀ ਵਾਲੀ ਥਾਂ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਜਾਮ ਕਰਨ ਲਈ ਆਪਣੇ ਨਾਲ ਜੈਮਰ ਵੀ ਰੱਖਦੇ ਸਨ । ਉਨ੍ਹਾਂ ਨੇ ਆਪਣੇ ਨਾਲ ਇੱਕ ਵਿਸ਼ੇਸ਼ ਜੈਮਰ ਵੀ ਰੱਖਿਆ ਤਾਂ ਜੋ ਵਾਹਨ ਦੀ ਕੋਈ ਆਵਾਜ਼ ਨਾ ਆਵੇ ।
Punjab Bani 13 November,2024
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣਾਉਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਬਣਾਉਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਦੇ ਨਿਰਮਾਣ ਦਾ ਰਸਤਾ ਸਾਫ਼ ਹੋ ਗਿਆ ਹੈ । ਇੰਨੀ ਜ਼ਮੀਨ ਵਿਧਾਨ ਸਭਾ ਦੀ ਜ਼ਮੀਨ ਦੇ ਬਦਲੇ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਹੈ। ਸੰਵੇਦਨਸ਼ੀਲ ਜ਼ੋਨ ਸਬੰਧੀ ਜੋ ਰੁਕਾਵਟਾਂ ਸਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ । ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਸਨ । ਚੰਡੀਗੜ੍ਹ ਪ੍ਰਸ਼ਾਸਨ ਨੇ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਦੇਣ ਦੇ ਪ੍ਰਸਤਾਵ ‘ਤੇ ਸਹਿਮਤੀ ਜਤਾਈ ਸੀ ਪਰ ਵਾਤਾਵਰਨ ਅਤੇ ਜੰਗਲਾਂ ਦੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੋਕ ਦਿੱਤਾ ਗਿਆ । ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਬਦਲਾਅ ਲਈ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਸੀ । ਜਿਸ ‘ਤੇ ਕੇਂਦਰ ਸਰਕਾਰ ਨੇ ਹੁਣ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । ਪ੍ਰਸ਼ਾਸਨ ਮੁਤਾਬਕ ਪੰਚਕੂਲਾ ਖੇਤਰ ਤੋਂ ਹਰਿਆਣਾ ਨੂੰ ਮਿਲੀ ਜ਼ਮੀਨ ਚੰਡੀਗੜ੍ਹ ਦੇ ਆਈਟੀ ਪਾਰਕ ਦੀ 123 ਏਕੜ ਜ਼ਮੀਨ ਦੇ ਨਾਲ ਲੱਗਦੀ ਹੈ । ਜੁਲਾਈ 2022 ਵਿੱਚ ਜੈਪੁਰ ਵਿੱਚ ਦੀ ਮੀਟਿੰਗ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਵਿਧਾਨ ਸਭਾ ਦੀ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਨਵੀਂ ਅਸੈਂਬਲੀ ਲਈ ਚੰਡੀਗੜ੍ਹ ਵੱਲੋਂ ਰੇਲਵੇ ਸਟੇਸ਼ਨ ਤੋਂ ਆਈ. ਟੀ. ਪਾਰਕ ਨੂੰ ਜਾਣ ਵਾਲੀ ਸੜਕ ਨੇੜੇ 10 ਏਕੜ ਜ਼ਮੀਨ ਦਿੱਤੀ ਜਾ ਰਹੀ ਹੈ । ਬਦਲੇ ਵਿੱਚ ਹਰਿਆਣਾ ਤੋਂ 12 ਏਕੜ ਜ਼ਮੀਨ ਲਈ ਜਾਵੇਗੀ। ਮਨਸਾ ਦੇਵੀ ਕੰਪਲੈਕਸ ਨੇੜੇ 12 ਏਕੜ ਜ਼ਮੀਨ ਈਕੋ-ਸੰਵੇਦਨਸ਼ੀਲ ਜ਼ੋਨ ਵਿੱਚ ਆਉਂਦੀ ਹੈ, ਜਿਸ ‘ਤੇ ਕੇਂਦਰ ਸਰਕਾਰ ਦੇ ਵਾਤਾਵਰਣ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਬਦਲਾਅ ਕੀਤਾ ਹੈ ।
Punjab Bani 13 November,2024
ਮੁੱਖ ਚੋਣ ਅਧਿਕਾਰੀ ਨੇ ਹਰਿਆਣਾ ਨੂੰ ਗੈਂਗਸਟਰ ਭਗਵਾਨਪੁਰੀਆ 'ਤੇ ਨਿਗਰਾਨੀ ਵਧਾਉਣ ਲਈ ਕਿਹਾ
ਮੁੱਖ ਚੋਣ ਅਧਿਕਾਰੀ ਨੇ ਹਰਿਆਣਾ ਨੂੰ ਗੈਂਗਸਟਰ ਭਗਵਾਨਪੁਰੀਆ 'ਤੇ ਨਿਗਰਾਨੀ ਵਧਾਉਣ ਲਈ ਕਿਹਾ ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਲਿਖ ਕੇ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ 'ਤੇ ਸਖ਼ਤ ਨਜ਼ਰ ਰੱਖਣ ਦੀ ਬੇਨਤੀ ਕੀਤੀ ਹੈ । ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਹੈ ਕਿ ਗੈਂਗਸਟਰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੀ ਉਪ ਚੋਣ ਨੂੰ ਪ੍ਰਭਾਵਿਤ ਕਰਨ ਲਈ ਵੋਟਰਾਂ ਨੂੰ ਡਰਾ ਧਮਕਾ ਰਿਹਾ ਹੈ । ਪੰਜਾਬ ਦੇ ਸੀਈਓ ਨੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਜੇਲ੍ਹਾਂ ਨੂੰ ਪੱਤਰ ਲਿਖ ਕੇ ਭਗਵਾਨਪੁਰੀਆ ਵਿਰੁੱਧ ਸ਼ਿਕਾਇਤ ਦੇ ਸਬੰਧ ਵਿੱਚ ਪਹਿਲ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ, ਜੋ ਇਸ ਸਮੇਂ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਹੈ ।
Punjab Bani 12 November,2024
ਹਰਿਆਣਾ ਦੇ ਰੋਹਤਕ ਦੇ ਝੱਜਰ ਵਿੱਚ ਸਵੇਰੇ 7:50 ਦੇ ਕਰੀਬ ਹੋਏ ਭੂਚਾਲ ਦੇ ਝਟਕੇ ਮਹਿਸੂਸ
ਹਰਿਆਣਾ ਦੇ ਰੋਹਤਕ ਦੇ ਝੱਜਰ ਵਿੱਚ ਸਵੇਰੇ 7:50 ਦੇ ਕਰੀਬ ਹੋਏ ਭੂਚਾਲ ਦੇ ਝਟਕੇ ਮਹਿਸੂਸ ਚੰਡੀਗੜ੍ਹ, 12 ਨਵੰਬਰ : ਹਰਿਆਣਾ ਦੇ ਰੋਹਤਕ ਦੇ ਝੱਜਰ ਵਿੱਚ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਅਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ । ਸਵੇਰ ਸਮੇਂ ਆਏ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ । ਜ਼ਿਕਰਯੋਗ ਹੈ ਕਿ ਰੋਹਤਕ ਵਿਚ ਪਹਿਲਾਂ ਵੀ ਭੁਚਾਲ ਆ ਚੁੱਕੇ ਹਨ, ਸਾਲ 2023 ਵਿਚ ਇੱਥੇ 2 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਬੀਤੇ ਵਰ੍ਹੇ 2 ਅਕਤੂਬਰ 2023 ਵਿਚ 2.6 ਦੀ ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣੋ ਬਚਾਅ ਰਿਹਾ ।
Punjab Bani 12 November,2024
ਪੀੜਤ ਜਾਂ ਸਿ਼ਕਾਇਕਰਤਾ ਧਿਰ ਨੂੰ 90 ਦਿਨਾਂ ਦੇ ਅੰਦਰ ਜਾਂਚ ਦੀ ਤਰੱਕੀ ਬਾਰੇ ਸੂਚਿਤ ਕੀਤਾ ਜਾਵੇ : ਹਾਈ ਕੋਰਟ
ਪੀੜਤ ਜਾਂ ਸਿ਼ਕਾਇਕਰਤਾ ਧਿਰ ਨੂੰ 90 ਦਿਨਾਂ ਦੇ ਅੰਦਰ ਜਾਂਚ ਦੀ ਤਰੱਕੀ ਬਾਰੇ ਸੂਚਿਤ ਕੀਤਾ ਜਾਵੇ : ਹਾਈ ਕੋਰਟ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਡੀ. ਜੀ. ਪੀਜ਼. ਨੂੰ ਹੁਕਮ ਦਿਤੇ ਹਨ ਕਿ ਉਹ ਜਾਂਚ ਅਧਿਕਾਰੀਆਂ ਨੂੰ ਬੀ. ਐਨ. ਐਸ. ਐਸ. ਦੀ ਧਾਰਾ 193 (3) (ਪਹਿਲਾਂ ਸੀ. ਆਰ. ਪੀ. ਸੀ. ਦੀ ਧਾਰਾ 173 (3) ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਹੁਕਮ ਜਾਰੀ ਕਰਨ। ਹਾਈ ਕੋਰਟ ਨੇ ਕਿਹਾ ਕਿ ਪੀੜਤ ਜਾਂ ਸ਼ਿਕਾਇਤਕਰਤਾ ਨੂੰ 90 ਦਿਨਾਂ ਦੇ ਅੰਦਰ ਜਾਂਚ ਦੀ ਤਰੱਕੀ ਬਾਰੇ ਸੂਚਿਤ ਕੀਤਾ ਜਾਵੇ। ਲੁਧਿਆਣਾ ਦੀ ਵਸਨੀਕ ਔਰਤ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ’ਚ ਐਫ.ਆਈ.ਆਰ. ਦੀ ਜਾਂਚ ਤਬਦੀਲ ਕਰਨ ਦੀ ਮੰਗ ਕਰਨ ਦਾ ਮਾਮਲਾ ਹਾਈ ਕੋਰਟ ’ਚ ਆਇਆ। ਮ੍ਰਿਤਕ ਔਰਤ ਕਥਿਤ ਤੌਰ ’ਤੇ ਅਪਣੇ ਸਹੁਰੇ ਘਰ ’ਚ ਲਟਕਦੀ ਮਿਲੀ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿਤੀ ਸੀ ਕਿ ਜਾਂਚ ਨਿਰਪੱਖ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ ਹੈ।ਮ੍ਰਿਤਕ ਪਤੀ ਦਾ ਸਥਾਨਕ ਪੁਲਿਸ ਨਾਲ ਸਬੰਧ ਹੈ। ਮ੍ਰਿਤਕਾ ਦੇ ਪਤੀ ਦੇ ਪ੍ਰਭਾਵ ਕਾਰਨ ਨਾ ਤਾਂ ਕ੍ਰਾਈਮ ਸੀਨ ਦਾ ਨਿਰੀਖਣ ਕੀਤਾ ਗਿਆ ਅਤੇ ਨਾ ਹੀ ਮ੍ਰਿਤਕਾਂ ਦੇ ਸਹੁਰੇ ਪਰਵਾਰ ਨੂੰ ਐਫ.ਆਈ.ਆਰ. ’ਚ ਸ਼ਾਮਲ ਕੀਤਾ ਗਿਆ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਕਿਹਾ ਕਿ ਇਕ ਸੁਤੰਤਰ ਅਤੇ ਨਿਰਪੱਖ ਜਾਂਚ ਅਪਰਾਧਕ ਮੁਕੱਦਮੇ ਦੀ ਨੀਂਹ ਹੈ, ਜੋ ਨਿਆਂ ਦੇ ਵੱਡੇ ਟੀਚੇ ਨੂੰ ਪ੍ਰਾਪਤ ਕਰਨ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਪਹਿਲਾ ਕਦਮ ਹੈ। ਬੀ. ਐਨ. ਐਸ. ਐਸ. ਦੀ ਧਾਰਾ 193 (3) ਅਤੇ ਸੀ.ਆਰ.ਪੀ.ਸੀ. ਦੀ ਧਾਰਾ 173 (2) ’ਚ ਪੁਲਿਸ ਨੂੰ 90 ਦਿਨਾਂ ਦੀ ਮਿਆਦ ਦੇ ਅੰਦਰ ਜਾਂਚ ਦੀ ਪ੍ਰਗਤੀ ਬਾਰੇ ਪੀੜਤ ਜਾਂ ਸ਼ਿਕਾਇਤਕਰਤਾ-ਸੂਚਨਾ ਦੇਣ ਵਾਲੇ ਨੂੰ ਸੂਚਿਤ ਕਰਨ ਦਾ ਵਿਸ਼ੇਸ਼ ਪ੍ਰਬੰਧ ਹੈ। ਸਿ਼ਕਾਇਤ ਦਰਜ ਹੋਣ ਤੋਂ ਬਾਅਦ, ਪੀੜਤ ਜਾਂ ਸ਼ਿਕਾਇਤਕਰਤਾ ਨੂੰ ਜਾਂਚ ਤੋਂ ਦੂਰ ਨਹੀਂ ਰੱਖਿਆ ਜਾ ਸਕਦਾ, ਕਿਉਂਕਿ ਉਹ ਨਿਆਂ ਦੀ ਭਾਲ ’ਚ ਮਹੱਤਵਪੂਰਨ ਹਿੱਸੇਦਾਰ ਹਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਲਈ ਐਸ. ਆਈ. ਟੀ. ਦੇ ਗਠਨ ਦੇ ਹੁਕਮ ਦਿਤੇ ਹਨ।
Punjab Bani 12 November,2024
ਬੰਦੂਕ ਦੀ ਨੋਕ ਤੇ ਦਲਿਤ ਵਿਅਕਤੀ ਕੋਲੋਂ ਆਪਣੇ ਗੁਪਤ ਅੰਗਾਂ ਦੀ ਮਾਲਿਸ਼ ਕਰਾਉਣ ਵਾਲੇ ਨੂੰ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਸ ਨੇ ਗ੍ਰਿਫਤਾਰ
ਬੰਦੂਕ ਦੀ ਨੋਕ ਤੇ ਦਲਿਤ ਵਿਅਕਤੀ ਕੋਲੋਂ ਆਪਣੇ ਗੁਪਤ ਅੰਗਾਂ ਦੀ ਮਾਲਿਸ਼ ਕਰਾਉਣ ਵਾਲੇ ਨੂੰ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਸ ਨੇ ਗ੍ਰਿਫਤਾਰ ਚੰਡੀਗੜ੍ਹ : ਹਰਿਆਣਾ ਦੇ ਐਚ. ਸੀ. ਐਸ. ਅਧਿਕਾਰੀ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਕੁਲਭੂਸ਼ਣ ਬਾਂਸਲ `ਤੇ ਦਲਿਤ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਵਿਅਕਤੀ ਨੇ ਦੋਸ਼ ਲਾਇਆ ਕਿ ਅਧਿਕਾਰੀ ਨੇ ਬੰਦੂਕ ਦੀ ਨੋਕ `ਤੇ ਉਸ ਦੇ ਗੁਪਤ ਅੰਗਾਂ ਦੀ ਮਾਲਿਸ਼ ਕਰਵਾਈ । ਪੀੜਤ ਨੇ ਐਸ. ਸੀ. ਕਮਿਸ਼ਨ, ਸੀ. ਐਮ ਵਿੰਡੋ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੂੰ ਲਿਖਤੀ ਸਿ਼ਕਾਇਤ ਭੇਜ ਕੇ ਮੁਲਜ਼ਮ ਖਿ਼ਲਾਫ਼ ਕਾਰਵਾਈ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਹਾਂਸੀ ਵਿੱਚ ਐਸ. ਡੀ. ਐਮ. ਵਜੋਂ ਤਾਇਨਾਤ ਕੁਲਭੂਸ਼ਣ ਬਾਂਸਲ ਨੂੰ 7 ਨਵੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ । ਇਸ ਦੇ ਨਾਲ ਹੀ ਉਸ ਦੇ ਖਿਲਾਫ਼ ਹਿਸਾਰ ਦੀ ਸਿਵਲ ਲਾਈਨ `ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ । ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕੀਤੇ ਸਨ । ਹਾਂਸੀ ਵਿੱਚ ਐਸ. ਡੀ. ਐਮ. ਵਜੋਂ ਤਾਇਨਾਤ ਐਚ. ਸੀ. ਐਸ. ਅਧਿਕਾਰੀ ਕੁਲਭੂਸ਼ਣ ਬਾਂਸਲ ਉੱਤੇ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ । ਪੀੜਤ ਨੇ ਦੱਸਿਆ ਕਿ ਉਹ ਮਸਾਜ ਥੈਰੇਪਿਸਟ ਦਾ ਕੰਮ ਕਰਦਾ ਹੈ । ਮਸਾਜ ਕਰਵਾਉਣ ਦੇ ਬਹਾਨੇ ਦੋਸ਼ੀ ਅਧਿਕਾਰੀ ਨੇ ਪ੍ਰਾਈਵੇਟ ਪਾਰਟ ਦੀ ਮਸਾਜ ਕਰਵਾਈ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਪਿਸਤੌਲ ਤਾਣ ਕੇ ਧਮਕੀ ਦਿੱਤੀ । ਪੀੜਤਾ ਨੇ ਉੱਚ ਅਧਿਕਾਰੀਆਂ ਨੂੰ ਇੱਕ ਵੀਡੀਓ ਵੀ ਭੇਜੀ ਹੈ, ਜਿਸ ਵਿੱਚ ਅਧਿਕਾਰੀ ਉਸ ਨਾਲ ਦੁਰਵਿਵਹਾਰ ਕਰਦਾ ਨਜ਼ਰ ਆ ਰਿਹਾ ਹੈ।ਪੀੜਤ ਨੇ ਸਿ਼ਕਾਇਤ ਵਿੱਚ ਕਿਹਾ ਕਿ ਜੇਕਰ ਉਸ ਨੇ ਵਿਰੋਧ ਕੀਤਾ ਤਾਂ ਅਧਿਕਾਰੀ ਨੇ ਉਸ ਨੂੰ ਨੌਕਰੀ ਤੋਂ ਕੱਢ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਕਾਰਨ ਉਹ ਕਾਫੀ ਪਰੇਸ਼ਾਨ ਹੈ। ਹਰਿਆਣਾ ਸਰਕਾਰ ਇਸ ਮਾਮਲੇ ਨੂੰ ਲੈ ਕੇ ਸਰਗਰਮ ਹੋ ਗਈ ਹੈ ਅਤੇ ਖੁਫੀਆ ਵਿਭਾਗ ਤੋਂ ਇਸ ਪੂਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
Punjab Bani 09 November,2024
ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ
ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ ਕਰਨਾਲ : ਹਰਿਆਣਾ ਦੇ ਕਰਨਾਲ `ਚ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਕੁਰੂਕਸ਼ੇਤਰ ਸੀ. ਆਈ. ਏ. ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਕਾਬਲੇ `ਚ ਤਿੰਨੋਂ ਬਦਮਾਸ਼ ਫੜੇ ਗਏ ਹਨ । ਤਿੰਨੋਂ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ। ਕਾਕਾ ਰਾਣਾ ਗੈਂਗ ਨੇ ਘਰੌਂਡਾ ਵਿੱਚ ਜੇਐਮਡੀ ਮੋਬਾਈਲ ਸ਼ੋਅ ਰੂਮ, ਪਿਪਲੀ ਵਿੱਚ ਅਨਾਜ ਮੰਡੀ ਅਤੇ ਕੁਰੂਕਸ਼ੇਤਰ ਵਿੱਚ ਇਮੀਗ੍ਰੇਸ਼ਨ ਕੇਂਦਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ । ਸ਼ਨੀਵਾਰ ਸਵੇਰੇ ਕਰੀਬ 3 ਵਜੇ ਸੀ. ਆਈ. ਏ. ਕੁਰੂਕਸ਼ੇਤਰ ਨੂੰ ਕੈਮਲਾ-ਗੜ੍ਹੀ ਮੁਲਤਾਨ ਰੋਡ `ਤੇ ਤਿੰਨ ਬਦਮਾਸ਼ਾਂ ਦੀ ਮੌਜੂਦਗੀ ਦੀ ਸੂਚਨਾ ਮਿਲੀ । ਜਿਸ ਤੋਂ ਬਾਅਦ ਪੁਲਿਸ ਹਰਕਤ `ਚ ਆਈ ਅਤੇ ਮੌਕੇ `ਤੇ ਪਹੁੰਚ ਗਈ। ਜਿੱਥੇ ਪੁਲਿਸ ਨੇ ਬਾਈਕ `ਤੇ ਸਵਾਰ ਤਿੰਨ ਨੌਜਵਾਨਾਂ ਨੂੰ ਦੇਖਿਆ ਤਾਂ ਤਿੰਨਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਭੱਜਦੇ ਹੋਏ ਪੁਲਿਸ `ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ । ਬਦਮਾਸ਼ਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਹੋਏ ਹਨ । ਟੀਮ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਇਸ ਮੁਕਾਬਲੇ `ਚ ਦੋ ਬਦਮਾਸ਼ਾਂ ਦੀ ਲੱਤ `ਚ ਗੋਲੀ ਲੱਗੀ, ਜਦਕਿ ਇਕ ਜ਼ਖਮੀ ਹੋ ਗਿਆ। ਦੋਵਾਂ ਬਦਮਾਸ਼ਾਂ ਦੇ ਨਾਂ ਸੰਦੀਪ ਹੈ। ਇਨ੍ਹਾਂ `ਚੋਂ ਇਕ ਹਿਸਾਰ ਅਤੇ ਦੂਜਾ ਫਰੀਦਾਬਾਦ ਦਾ ਰਹਿਣ ਵਾਲਾ ਹੈ । ਤੀਜੇ ਅਪਰਾਧੀ ਦਾ ਨਾਂ ਰਿਤਿਕ ਹੈ, ਉਹ ਭਿਵਾਨੀ ਦਾ ਰਹਿਣ ਵਾਲਾ ਹੈ । ਮੋਹਨ ਲਾਲ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਅਪਰਾਧੀ ਕਾਕਾ ਰਾਣਾ ਗੈਂਗ ਨਾਲ ਜੁੜੇ ਹੋਏ ਹਨ ਅਤੇ ਤਿੰਨਾਂ ਦਾ ਕੰਮ ਫਿਰੌਤੀ ਮੰਗਣਾ ਸੀ । ਕਾਕਾ ਰਾਣਾ ਵਿਦੇਸ਼ ਤੋਂ ਆਪਣਾ ਗੈਂਗ ਚਲਾ ਰਿਹਾ ਹੈ ਅਤੇ ਵਿਦੇਸ਼ਾਂ ਤੋਂ ਦੇਸ਼ ਦੇ ਕਾਰੋਬਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਕਰਦਾ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ। ਮੋਹਨ ਲਾਲ ਨੇ ਦੱਸਿਆ ਕਿ ਦੋ ਬਦਮਾਸ਼ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹਨ ਜਦਕਿ ਤੀਜੇ ਬਦਮਾਸ਼ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
Punjab Bani 09 November,2024
ਦੋ ਪਹੀਆ ਵਾਹਨ ਪਿੱਛੇ ਬੈਠਣ ਵਾਲਾ ਚਾਰ ਸਾਲ ਤੋਂ ਉਪਰ ਦੀ ਉਮਰ ਦਾ ਹੋਣ ਤੇ ਹੈਲਮਟ ਪਾਏਗਾ ਹੀ ਪਾਏਗਾ
ਦੋ ਪਹੀਆ ਵਾਹਨ ਪਿੱਛੇ ਬੈਠਣ ਵਾਲਾ ਚਾਰ ਸਾਲ ਤੋਂ ਉਪਰ ਦੀ ਉਮਰ ਦਾ ਹੋਣ ਤੇ ਹੈਲਮਟ ਪਾਏਗਾ ਹੀ ਪਾਏਗਾ ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੋ ਪਹੀਆ ਵਾਹਨ ਚਲਾਉਣ ਵਾਲੇ ਦੇ ਪਿੱਛੇ ਬੈਠਣ ਵਾਲੇ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਜਿਥੇ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ, ਉਥੇ ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ । ਦੱਸਣਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਦਿੱਤੀ ਹੈ । ਇਸ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੁਲਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ । ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ । ਹਾਈ ਕੋਰਟ ਨੇ ਆਪਣੇ ਹੁਕਮਾਂ ‘ਚ ਆਖਿਆ ਹੈ ਕਿ ਇਹ ਹੁਕਮ 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ‘ਤੇ ਲਾਗੂ ਹੋਣਗੇ ਜੋ ਦੋਪਹੀਆ ਵਾਹਨ ਦੇ ਪਿੱਛੇ ਬੈਠਾ ਹੈ । ਇਹ ਹੁਕਮ ਹਰ ਕਿਸਮ ਦੀ ਬਾਈਕ ‘ਤੇ ਲਾਗੂ ਹੋਵੇਗਾ, ਚਾਹੇ ਉਹ ਕਿਸੇ ਵੀ ਸ਼੍ਰੇਣੀ ਦੀ ਹੋਵੇ, ਜੇਕਰ ਕੋਈ ਸਿੱਖ ਵਿਅਕਤੀ ਬਾਈਕ ‘ਤੇ ਸਵਾਰ ਹੋਣ ਜਾਂ ਬੈਠਣ ਸਮੇਂ ਪੱਗ ਬੰਨ੍ਹਦਾ ਹੈ ਤਾਂ ਉਸ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ।
Punjab Bani 09 November,2024
ਹਰਿਆਣਾ ਸਰਕਾਰ ਨੇ ਹਿਸਾਰ ਦੇ ਹਾਂਸੀ ਦੇ ਐਸ. ਡੀ. ਐਮ. ਕੁਲਭੂਸ਼ਣ ਨੂੰ ਕੀਤਾ ਮੁਅੱਤਲ
ਹਰਿਆਣਾ ਸਰਕਾਰ ਨੇ ਹਿਸਾਰ ਦੇ ਹਾਂਸੀ ਦੇ ਐਸ. ਡੀ. ਐਮ. ਕੁਲਭੂਸ਼ਣ ਨੂੰ ਕੀਤਾ ਮੁਅੱਤਲ ਹਰਿਆਣਾ : ਹਰਿਆਣਾ ਸਰਕਾਰ ਨੇ ਹਿਸਾਰ ਦੇ ਹਾਂਸੀ ਦੇ ਐਸ. ਡੀ. ਐਮ. ਕੁਲਭੂਸ਼ਣ ਨੂੰ ਮੁਅੱਤਲ ਕਰ ਦਿੱਤਾ ਹੈ । ਐੱਸ. ਡੀ. ਐੱਮ ‘ਤੇ ਸਫਾਈ ਕਰਮਚਾਰੀ ਤੋਂ ਜ਼ਬਰਦਸਤੀ ਮਸਾਜ ਕਰਵਾਉਣ ਦਾ ਦੋਸ਼ ਸੀ ਅਤੇ ਹੁਣ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਅਧਿਕਾਰੀ ਨੂੰ ਸਸਪੈਂਡ ਕਰ ਦਿੱਤਾ ਹੈ । ਦਰਅਸਲ ਹਰਿਆਣਾ ਦੇ ਇੱਕ ਆਈ. ਪੀ. ਐਸ. ਅਧਿਕਾਰੀ ‘ਤੇ ਗੰਭੀਰ ਦੋਸ਼ਾਂ ਤੋਂ ਬਾਅਦ ਹੁਣ ਇੱਕ ਐਚ. ਸੀ. ਐਸ. ਅਧਿਕਾਰੀ ‘ਤੇ ਗੰਭੀਰ ਦੋਸ਼ ਲੱਗੇ ਹਨ । ਵਿਅਕਤੀ ਦਾ ਦੋਸ਼ ਹੈ ਕਿ ਅਧਿਕਾਰੀ ਨੇ ਉਸ ਤੋਂ ਮਸਾਜ ਕਰਵਾਉਂਦੇ ਸਮੇਂ ਉਸ ਵੱਲ ਬੰਦੂਕ ਤਾਣ ਦਿੱਤੀ ਅਤੇ ਫਿਰ ਉਸ ਤੋਂ ਆਪਣੇ ਗੁਪਤ ਅੰਗਾਂ ਦੀ ਮਾਲਿਸ਼ ਕਰਵਾਈ ਅਤੇ ਇੰਨਾ ਹੀ ਨਹੀਂ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ । ਇਸ ਸਬੰਧੀ ਨੌਜਵਾਨ ਨੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਭੇਜੀ ਹੈ । ਬੁੱਧਵਾਰ ਨੂੰ ਪੀੜਤ ਨੌਜਵਾਨ ਨੇ ਫਤਿਹਾਬਾਦ ਮਿੰਨੀ ਸਕੱਤਰੇਤ ਵਿਚ ਐੱਸ. ਪੀ. ਨਾਲ ਮੁਲਾਕਾਤ ਕੀਤੀ । ਹੁਣ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਕੋਲ ਵੀ ਲਿਜਾਣਗੇ। ਪੀੜਤ ਨੇ ਹੋਰ ਵਿਭਾਗਾਂ ਦੇ ਅਧਿਕਾਰੀਆਂ ‘ਤੇ ਮਾਮਲੇ ਨੂੰ ਰਫਾ ਦਫ਼ਾ ਕਰਨ ਅਤੇ ਦਬਾਅ ਬਣਾਉਣ ਦੇ ਵੀ ਦੋਸ਼ ਲਾਏ ਹਨ ।
Punjab Bani 08 November,2024
ਈ. ਡੀ. ਦੇ ਚੰਡੀਗੜ੍ਹ ਜੋਨਲ ਦਫ਼ਤਰ ਨੇ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ `ਤੇ ਛਾਪੇਮਾਰੀ
ਈ. ਡੀ. ਦੇ ਚੰਡੀਗੜ੍ਹ ਜੋਨਲ ਦਫ਼ਤਰ ਨੇ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਕੀਤੀ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ `ਤੇ ਛਾਪੇਮਾਰੀ ਚੰਡੀਗੜ੍ਹ : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਨੇ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ `ਤੇ ਛਾਪੇਮਾਰੀ ਕੀਤੀ ਹੈ । ਇਸ ਸਮੇਂ ਦੌਰਾਨ, ਈ. ਡੀ .ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਉਪਕਰਣ ਅਤੇ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਈ. ਡੀ. ਨੇ ਦਿੱਤੀ । ਈ. ਡੀ. ਵੱਲੋਂ ਇਹ ਛਾਪੇਮਾਰੀ 5 ਨਵੰਬਰ ਨੂੰ ਇੱਕੋ ਸਮੇਂ ਸਾਰੇ ਰਾਜਾਂ ਵਿੱਚ ਕੀਤੀ ਗਈ ਸੀ । ਈ. ਡੀ. ਦੀ ਛਾਪੇਮਾਰੀ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਮੈਸਰਜ਼ ਸੁਪਰ ਮਲਟੀ ਕਲਰ ਪ੍ਰਿੰਟਰਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਡਨ ਫੂਡਜ਼ ਪ੍ਰਾਈਵੇਟ ਲਿਮਟਿਡ ਦੁਆਰਾ ਕੀਤੇ ਗਏ ਦੋ ਬੈਂਕ ਧੋਖਾਧੜੀ ਦੇ ਮਾਮਲਿਆਂ ਦੇ ਸਬੰਧ ਵਿੱਚ ਸੀ । ਇਨ੍ਹਾਂ ਮਾਮਲਿਆਂ ਵਿੱਚ ਕ੍ਰਮਵਾਰ 125.40 ਕਰੋੜ ਰੁਪਏ ਅਤੇ 53.88 ਕਰੋੜ ਰੁਪਏ (ਕੁੱਲ 179.28 ਕਰੋੜ ਰੁਪਏ) ਦੀ ਧੋਖਾਧੜੀ ਹੋਈ ਹੈ । ਈ. ਡੀ. ਦੀ ਟੀਮ ਲੰਬੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਸੀ । ਈ. ਡੀ. ਦੇ ਅਨੁਸਾਰ, ਮੈਸਰਜ਼ ਸੁਪਰ ਮਲਟੀਕਲਰਜ਼ ਪ੍ਰਿੰਟਰਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਡਨ ਫੂਡ ਪ੍ਰਾਈਵੇਟ ਲਿਮਟਿਡ ਅਤੇ ਉਨ੍ਹਾਂ ਦੇ ਵਿਰੁੱਧ ਬੈਂਕਾਂ ਦੇ ਇੱਕ ਸੰਘ (ਪੀ. ਐਨ. ਬੀ., ਕੇਨਰਾ, ਐਸ. ਬੀ. ਆਈ. ਅਤੇ ਸੈਂਟਰਲ ਬੈਂਕ ਆਫ਼ ਇੰਡੀਆ) ਨਾਲ ਜਾਣਬੁੱਝ ਕੇ ਕੁੱਲ 179.28 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਸੀ। ਨਿਰਦੇਸ਼ਕ, ਪ੍ਰਮੋਟਰ ਸੁਨੀਲ ਗੁਗਲਾਨੀ ਅਤੇ ਸੁਮਨ ਗੁਗਲਾਨੀ ਅਤੇ ਹੋਰਾਂ `ਤੇ ਨੁਕਸਾਨ ਪਹੁੰਚਾਉਣ ਦੇ ਦੋਸ਼ `ਚ ਐੱਫ. ਆਈ. ਆਰ. ਈ. ਡੀ. ਨੇ ਵੀ ਇਸ ਐਫਆਈਆਰ ਦੇ ਆਧਾਰ `ਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਸੀ ।
Punjab Bani 08 November,2024
ਹਰਿਆਣਾ ਵਿਧਾਨ ਸਭਾ `ਚ ਮਿਲਿਆ ਖ਼ਤਰਨਾਕ ਪ੍ਰਜਾਤੀ ਦਾ ਸੱਪ
ਹਰਿਆਣਾ ਵਿਧਾਨ ਸਭਾ `ਚ ਮਿਲਿਆ ਖ਼ਤਰਨਾਕ ਪ੍ਰਜਾਤੀ ਦਾ ਸੱਪ ਹਰਿਆਣਾ : ਹਰਿਆਣਾ ਵਿਧਾਨ ਸਭਾ ਵਿੱਚ ਅੱਜ ਸਵੇਰੇ ਸੱਪ ਮਿਲਣ ਤੋਂ ਬਾਅਦ ਹੰਗਾਮਾ ਹੋ ਗਿਆ । ਸਵੇਰੇ ਜਦੋਂ ਮੁਲਾਜ਼ਮ ਡਿਊਟੀ ਲਈ ਆਏ ਤਾਂ ਵਿਧਾਨ ਸਭਾ ਵਿੱਚ ਸੱਪ ਦੇਖ ਕੇ ਹੈਰਾਨ ਰਹਿ ਗਏ । ਮੁਲਾਜ਼ਮਾਂ ਨੇ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਬੁਲਾ ਕੇ ਸੂਚਨਾ ਦਿੱਤੀ । ਇਸ ਤੋਂ ਬਾਅਦ ਜੰਗਲਾਤ ਵਿਭਾਗ ਨੂੰ ਸੂਚਿਤ ਕੀਤਾ ਗਿਆ । ਜੰਗਲਾਤ ਵਿਭਾਗ ਨੇ ਸੱਪ ਮਾਹਿਰ ਨੂੰ ਮੌਕੇ `ਤੇ ਭੇਜ ਕੇ ਸੱਪ ਨੂੰ ਫੜ ਲਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੁੱਖ ਦਾ ਸਾਹ ਲਿਆ । ਰਸੇਲਜ਼ ਵਾਈਪਰ ਸੱਪ ਇੱਕ ਖਤਰਨਾਕ ਪ੍ਰਜਾਤੀ ਹੈ। ਇਸ ਨੂੰ ਦੁਨੀਆ ਦੇ ਸਭ ਤੋਂ ਖਤਰਨਾਕ ਸੱਪਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ । ਇਸ ਦੇ ਜ਼ਹਿਰ ਦੀ ਇੱਕ ਬੂੰਦ ਵੀ ਕਈ ਲੋਕਾਂ ਦੀ ਜਾਨ ਲੈ ਸਕਦੀ ਹੈ । ਦੱਸਣਯੋਗ ਹੈ ਕਿ ਵਿਧਾਨ ਸਭਾ ਸੈਸ਼ਨ 13 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ । ਵਿਧਾਇਕ ਸੈਸ਼ਨ ਦੌਰਾਨ ਮੁੱਖ ਮੰਤਰੀ ਸਮੇਤ ਸਮੁੱਚੀ ਕੈਬਨਿਟ ਅਤੇ ਹੋਰ ਪਾਰਟੀਆਂ ਦੇ ਵਿਧਾਇਕ ਹਾਜ਼ਰ ਹੋਣਗੇ । ਅਜਿਹੇ `ਚ ਸੱਪਾਂ ਦੇ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ `ਤੇ ਸਵਾਲ ਖੜ੍ਹੇ ਹੋ ਰਹੇ ਹਨ । ਫਿਲਹਾਲ ਸੱਪ ਨੂੰ ਫੜ ਲਿਆ ਗਿਆ ਹੈ ਅਤੇ ਦੂਰ ਜੰਗਲ `ਚ ਛੱਡਿਆ ਜਾਵੇਗਾ । ਇਸ ਤੋਂ ਪਹਿਲਾਂ ਕਰੀਬ 4 ਮਹੀਨੇ ਪਹਿਲਾਂ ਚੰਡੀਗੜ੍ਹ ਦੇ ਹਰਿਆਣਾ ਸਕੱਤਰੇਤ `ਚ ਸੱਪ ਮਿਲਣ `ਤੇ ਹਲਚਲ ਮਚ ਗਈ ਸੀ । ਸੱਪ ਸਕੱਤਰੇਤ ਦੀ ਚੌਥੀ ਮੰਜ਼ਿਲ ਤੱਕ ਪਹੁੰਚ ਗਿਆ ਸੀ । ਸੱਪ ਨੂੰ ਦੇਖ ਕੇ ਸਾਰਿਆਂ ਦੇ ਹੱਥ-ਪੈਰ ਫੁਲ ਗਏ । ਇਸ ਤੋਂ ਬਾਅਦ ਜੰਗਲਾਤ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਗਈ ।ਸੱਪ ਮਾਹਿਰ ਨੇ ਕੁਝ ਹੀ ਸਮੇਂ ਵਿੱਚ ਸੱਪ ਨੂੰ ਫੜ ਲਿਆ। ਮਹੱਤਵਪੂਰਨ ਵਿਭਾਗਾਂ ਦੇ ਦਫ਼ਤਰ ਵੀ ਇੱਥੇ ਸਥਿਤ ਹਨ। ਇਹ ਸੱਪ ਵਿਭਾਗ ਦੀਆਂ ਫਾਈਲਾਂ ਪਿੱਛੇ ਲੁਕਿਆ ਹੋਇਆ ਸੀ । ਫਾਈਲ ਕੱਢਦੇ ਹੀ ਸੱਪ ਬਾਹਰ ਆ ਗਿਆ ।
Punjab Bani 08 November,2024
ਸਰਕਾਰੀ ਨੌਕਰੀਆਂ ਲਈ ਭਰਤੀ ਨੇਮ ਅੱਧ ਵਿਚਾਲੇ ਨਹੀਂ ਬਦਲੇ ਜਾ ਸਕਦੇ : ਸੁਪਰੀਮ ਕੋਰਟ
ਸਰਕਾਰੀ ਨੌਕਰੀਆਂ ਲਈ ਭਰਤੀ ਨੇਮ ਅੱਧ ਵਿਚਾਲੇ ਨਹੀਂ ਬਦਲੇ ਜਾ ਸਕਦੇ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰੀ ਨੌਕਰੀਆਂ ’ਚ ਨਿਯੁਕਤੀ ਦੇ ਨੇਮਾਂ ’ਚ ਉਦੋਂ ਤੱਕ ਅੱਧ-ਵਿਚਾਲੇ ਬਦਲਾਅ ਨਹੀਂ ਕੀਤਾ ਜਾ ਸਕਦਾ ਹੈ, ਜਦੋਂ ਤੱਕ ਕਿ ਅਜਿਹਾ ਨਿਰਧਾਰਤ ਨਾ ਕੀਤਾ ਗਿਆ ਹੋਵੇ । ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਿਹਾ ਕਿ ਭਰਤੀ ਦਾ ਅਮਲ ਅਰਜ਼ੀਆਂ ਲਈ ਇਸ਼ਤਿਹਾਰ ਜਾਰੀ ਕਰਨ ਤੋਂ ਸ਼ੁਰੁ ਹੋ ਜਾਂਦਾ ਹੈ ਅਤੇ ਅਸਾਮੀਆਂ ਭਰਨ ਮਗਰੋਂ ਖ਼ਤਮ ਹੁੰਦਾ ਹੈ । ਬੈਂਚ ’ਚ ਜਸਟਿਸ ਰਿਸ਼ੀਕੇਸ਼ ਰੌਏ, ਪੀ ਐੱਸ ਨਰਸਿਮਹਾ, ਪੰਕਜ ਮਿੱਤਲ ਅਤੇ ਮਨੋਜ ਮਿਸ਼ਰਾ ਵੀ ਸ਼ਾਮਲ ਸਨ । ਬੈਂਚ ਨੇ ਸਰਬ ਸੰਮਤੀ ਨਾਲ ਕਿਹਾ ਕਿ ਜੇ ਮੌਜੂਦਾ ਨੇਮਾਂ ਜਾਂ ਇਸ਼ਤਿਹਾਰ ਤਹਿਤ ਮਾਪਦੰਡਾਂ ’ਚ ਬਦਲਾਅ ਦੀ ਇਜਾਜ਼ਤ ਹੈ ਤਾਂ ਇਹ ਧਾਰਾ 14 ਮੁਤਾਬਕ ਹੋਣਾ ਚਾਹੀਦਾ ਹੈ ਨਾ ਕਿ ਮਨਮਾਨੇ ਢੰਗ ਨਾਲ ਹੋਵੇ। ਜਸਟਿਸ ਮਿਸ਼ਰਾ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਚੋਣ ਸੂਚੀ ’ਚ ਥਾਂ ਮਿਲਣ ਨਾਲ ਨਿਯੁਕਤੀ ਦਾ ਕੋਈ ਹੱਕ ਨਹੀਂ ਮਿਲ ਜਾਂਦਾ ਹੈ। ਸੂਬੇ ਜਾਂ ਉਸ ਦੇ ਅਦਾਰੇ ਅਸਲ ਕਾਰਨਾਂ ਕਰਕੇ ਖਾਲੀ ਅਹੁਦਿਆਂ ਨੂੰ ਨਾ ਭਰਨ ਦਾ ਬਦਲ ਚੁਣ ਸਕਦੇ ਹਨ । ਉਨ੍ਹਾਂ ਕਿਹਾ ਕਿ ਭਰਤੀਆਂ ਲਈ ਅਪਣਾਇਆ ਗਿਆ ਅਮਲ ਪਾਰਦਰਸ਼ੀ, ਵਿਤਕਰੇ ਰਹਿਤ ਅਤੇ ਗ਼ੈਰ-ਇਕਪਾਸੜ ਨਹੀਂ ਹੋਣਾ ਚਾਹੀਦਾ ਹੈ । ਬੈਂਚ ਨੇ ਕਿਹਾ ਕਿ ਵਿਧਾਨਕ ਤਾਕਤ ਵਾਲੇ ਮੌਜੂਦਾ ਨੇਮ ਅਮਲ ਅਤੇ ਯੋਗਤਾ ਦੋਹਾਂ ਦੇ ਸੰਦਰਭ ’ਚ ਭਰਤੀ ਅਦਾਰਿਆਂ ’ਤੇ ਲਾਗੂ ਹੁੰਦੇ ਹਨ । ਸਿਖਰਲੀ ਅਦਾਲਤ ਨੇ ਕਿਹਾ ਕਿ ਜੇ ਮੌਜੂਦਾ ਨੇਮ ਜਾਂ ਇਸ਼ਤਿਹਾਰ ’ਚ ਭਰਤੀ ਅਮਲ ਦੇ ਵੱਖ ਵੱਖ ਪੜਾਅ ਲਈ ਪੈਮਾਨੇ ਤੈਅ ਕਰਨ ਦਾ ਪ੍ਰਬੰਧ ਹੈ ਅਤੇ ਜੇ ਅਜਿਹਾ ਕੋਈ ਪੈਮਾਨਾ ਤੈਅ ਕੀਤਾ ਗਿਆ ਹੈ ਤਾਂ ਉਸ ਨੂੰ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਨਿਰਧਾਰਤ ਕੀਤਾ ਜਾਣਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਜੇ ਮੌਜੂਦਾ ਨੇਮ ਜਾਂ ਅਰਜ਼ੀਆਂ ਦੀ ਮੰਗ ਕਰਨ ਵਾਲਾ ਇਸ਼ਤਿਹਾਰ ਸਮਰੱਥ ਅਥਾਰਿਟੀ ਨੂੰ ਭਰਤੀ ਅਮਲ ਦੇ ਵੱਖ ਵੱਖ ਪੜਾਅ ਤਹਿਤ ਪੈਮਾਨਾ ਤੈਅ ਕਰਨ ਦਾ ਹੱਕ ਦਿੰਦਾ ਹੈ ਤਾਂ ਅਜਿਹੇ ਪੈਮਾਨੇ ਉਸ ਪੜਾਅ ਤੱਕ ਪਹੁੰਚਣ ਤੋਂ ਪਹਿਲਾਂ ਕਦੇ ਵੀ ਤੈਅ ਕੀਤੇ ਜਾ ਸਕਦੇ ਹਨ ਤਾਂ ਜੋ ਨਾ ਤਾਂ ਉਮੀਦਵਾਰ ਅਤੇ ਨਾ ਹੀ ਮੁਲਾਂਕਣਕਰਤਾ/ਪ੍ਰੀਖਿਅਕ/ਇੰਟਰਵਿਊ ਲੈਣ ਵਾਲੇ ਹੈਰਾਨ ਹੋਣ ।
Punjab Bani 08 November,2024
ਸੂਬੇ ਵਿਚ ਬਿਨ੍ਹਾ ਨੰਬਰ ਦੇ ਵਾਹਨ ਸੜਕ `ਤੇ ਮਿਲਣ `ਤੇ ਹੋਵੇਗੀ ਸਖਤ ਕਾਰਵਾਈ : ਟ੍ਰਾਂਸਪੋਰਟ ਮੰਤਰੀ
ਸੂਬੇ ਵਿਚ ਬਿਨ੍ਹਾ ਨੰਬਰ ਦੇ ਵਾਹਨ ਸੜਕ `ਤੇ ਮਿਲਣ `ਤੇ ਹੋਵੇਗੀ ਸਖਤ ਕਾਰਵਾਈ : ਟ੍ਰਾਂਸਪੋਰਟ ਮੰਤਰੀ ਚੰਡੀਗੜ੍ਹ : ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿਚ ਬਿਨ੍ਹਾਂ ਨੰਬਰ ਦੇ ਕੋਈ ਵੀ ਵਾਹਨ ਸੜਕ `ਤੇ ਨਹੀਂ ਹੋਣਾ ਚਾਹੀਦਾ ਹੈ, ਜੇਕਰ ਅਜਿਹਾ ਕੋਈ ਵੀ ਵਾਹਨ ਅਜਿਹਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ । ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੋਈ ਵੀ ਸਰਕਾਰੀ ਬੱਸ ਕਿਸੇ ਵੀ ਪ੍ਰਾਈਵੇਟ ਢਾਬੇ `ਤੇ ਖੜੀ ਨਾ । ਸ੍ਰੀ ਵਿਜ ਅੱਜ ਇੱਥੇ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਾਰੇ ਜਨਰਲ ਮੈਨੇਜਰ ਰੋਜਾਨਾ ਬੱਸ ਸਟੈਂਡ ਚੈਕ ਕਰਨ ਅਤੇ ਸੂਬੇ ਵਿਚ ਬਿਨ੍ਹਾਂ ਪਰਮਿਟ ਦੇ ਚੱਲਣ ਵਾਲੇ ਵਾਹਨਾਂ `ਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਬੱਸਾਂ ਦੇ ਆਉਣ-ਜਾਣ ਦੇ ਸਮੇਂ ਆਦਿ ਦੀ ਵਿਵਸਥਾ ਨੂੰ ਲੈ ਕੇ ਹਰ ਤਰ੍ਹਾਂ ਨਾਲ ਨਿਗਰਾਨੀ ਕੀਤੀ ਜਾਵੇ।ਬੱਸ ਸਟੈਂਡਾਂ ਦੇ ਜਰੂਰੀ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਠੀਕ ਕੀਤਾ ਜਾਵੇ ।ਟ੍ਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸਾਰੇ ਬੱਸ ਸਟੈਂਡਾਂ `ਤੇ ਪੀਣ ਦੇ ਪਾਣੀ ਦੀ ਵਿਵਸਥਾ, ਸਾਫ-ਸਫਾਈ, ਯਾਤਰੀਆਂ ਦੇ ਬੈਠਣ ਲਈ ਬੈਂਚ, ਲਾਇਟ ਅਤੇ ਪੱਖਿਆ ਸਮੇਤ ਮੇਂਟੇਨੈਂਸ ਦੇ ਕੰਮਾਂ ਦਾ ਪਹਿਲ ਦੇ ਆਧਾਰ `ਤੇ ਦਰੁਸਤ ਕੀਤਾ ਜਾਵੇ। ਇਸ ਦੇ ਨਾਲ ਹੀ ਉੱਥੇ ਖਾਣ ਪੀਣ ਦੀ ਵਸਤੂਆਂ ਨੂੰ ਰੋਜਾਨਾ ਚੈਕ ਕਰਵਾਇਆ ਜਾਵੇ। ਰੇਲਵੇ ਦੀ ਤਰਜ `ਤੇ ਬੱਸ ਅੱਡਿਆ `ਤੇ ਖੋਲੀ ਜਾਵੇਗੀ ਕੈਂਟੀਨ ਟ੍ਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਸ ਤਰ੍ਹਾਂ ਨਾਲ ਰੇਲਵੇ ਆਪਣੇ ਯਾਤਰੀਆਂ ਲਈ ਕੈਂਟੀਨ ਬਣਾਈ ਹੋਈ ਹੈ ਇਸੀ ਤਰਜ `ਤੇ ਬੱਸ ਅੱਡਿਆਂ `ਤੇ ਕੈਂਟੀਨ ਬਨਾਉਣ ਦੀ ਸੰਭਾਵਨਾਵਾਂ ਤਲਾਸ਼ੀ ਜਾਵੇ ਤਾਂ ਜੋ ਬੱਸ ਅੱਡੇ `ਤੇ ਆਉਣ ਵਾਲੇ ਯਾਤਰੀਆਂ ਨੂੰ ਬਿਹਤਰ ਵਿਵਸਥਾਵਾਂ ਦਿੱਤੀਆਂ ਜਾ ਸਕਣ। ਸੂਬੇ ਵਿਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਹਰ ਸੜਕ `ਤੇ ਲੱਗਣਗੇ ਸਪੀਡ ਬੋਰਡ ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੀ ਹਰ ਸੜਕ `ਤੇ ਸਪੀਡ ਬੋਰਡ ਲਗਾਏ ਜਾਣ ਅਤੇ ਨਾਲ ਹੀ ਦੁਰਘਟਨਾ ਹੋਣ ਵਾਲੇ ਸਥਾਨਾਂ ਦੀ ਚੋਣ ਕੀਤੀ ਜਾਵੇ। ਇਸ ਦਾ ਮੁੱਖ ਉਦੇਸ਼ ਸੂਬੇ ਵਿਚ ਪ੍ਰਤੀ ਸਾਲ ਹੋਣ ਵਾਲੀ ਸੜਕ ਦੁਰਘਟਨਾਵਾਂ ਨੂੰ ਰੋਕਨਾ ਅਤੇ ਘੱਟ ਕਰਨਾ ਹੈ । ਰਮਚਾਰੀਆਂ ਨੂੰ ਸਮੇਂ `ਤੇ ਮਿਲੇਗੀ ਸੈਲਰੀ ਤੇ ਪਦੋਓਨਤੀ ਸ੍ਰੀ ਵਿਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੋ ਕਰਮਚਾਰੀਆਂ ਦੀ ਸੈਲਰੀ ਸਮੇਂ `ਤੇ ਮਿਲੇ। ਇਸ ਦੇ ਨਾਲ ਹੀ ਵਿਭਾਗ ਵਿਚ ਕਿਸੇ ਵੀ ਕਰਮਚਾਰੀ ਤੇ ਅਧਿਕਾਰੀ ਦੀ ਪਦੋਓਨਤੀ ਨਹੀਂ ਰੁਕਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਵਾਹਨਾਂ ਦੀ ਫਿਟਨੈਂਸ ਲਈ ਨਵੀਂ ਤਕਨੀਕ ਦੀ ਸਮੱਗਰੀ ਖਰੀਦੀ ਜਾਵੇ। ਟ੍ਰਾਸਪੋਰਟ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਬੱਸ ਡਰਾਈਵਰ ਤੇ ਕੰਡਕਟਰ ਦੀ ਫਿਟਨੈਸ ਲਈ ਹਿਕ ਪੋਲਿਸੀ ਤਿਆਰ ਕੀਤੀ ਜਾਵੇ, ਜਿਸ ਵਿਚ ਉਨ੍ਹਾਂ ਦੀ ਵਿਟਨੈਸ ਨਾਲ ਸਬੰਧਿਤ ਨਿਯਮ ਬਣਾਏ ਜਾਣਾ ਟ੍ਰਾਂਸਪੋਰਟ ਮੰਤਰੀ ਨੂੰ ਅਧਿਕਾਰੀਆਂ ਨੇ ਦਸਿਆ ਕਿ ਸੂਬੇ ਵਿਚ 4040 ਬੱਸਾਂ, 24 ਬੱਸ ਡਿਪੇ ਤੇ 13 ਸਬ-ਡਿਪੋ ਹਨ। ਇਸ ਦੇ ਨਾਲ ਹੀ 649 ਰੂਟਾਂ `ਤੇ ਸੂਬੇ ਦੇ ਅੰਦਰ ਰੂਟ, 443 ਸੂਬੇ ਦੇ ਬਾਹਰ ਰੂਟ, 877 ਪਿੰਡਾਂ ਦੇ ਬੈਂਸ ਰੂਟ ਹਨ । ਉਨ੍ਹਾਂ ਦਸਿਆ ਕਿ ਰੋਜਾਨਾ ਲਗਭਗ 11 ਲੱਖ ਕਿਲੋਮੀਟਰ ਬੱਸਾਂ ਚਲਦੀਆਂ ਹਨ। ਜਿਸ ਵਿਚ ਰੋਜਾਨਾ 10 ਲੱਖ ਤੋਂ ਵੱਧ
Punjab Bani 07 November,2024
ਹਰਿਆਣਾ ਨੂੰ ਵਿਕਸਿਤ ਸੂਬਾ ਬਨਾਉਣ ਲਈ ਸੂਬਾ ਸਰਕਾਰ ਨੌਨ-ਸਟਾਪ ਹਰਿਆਣਾ ਦੀ ਰਾਹ `ਤੇ ਅੱਗੇ ਵੱਧਦਿਆਂ ਸੂਬੇ ਦੇ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿਚ ਹੁਣ ਤਿੰਨ ਗੁਣਾ ਰਫਤਾਰ ਨਾਲ ਕਰਵਾਏਗੀ ਵਿਕਾਸ : ਮੁੱਖ ਮੰਤਰੀ ਸੈਣੀ
ਹਰਿਆਣਾ ਨੂੰ ਵਿਕਸਿਤ ਸੂਬਾ ਬਨਾਉਣ ਲਈ ਸੂਬਾ ਸਰਕਾਰ ਨੌਨ-ਸਟਾਪ ਹਰਿਆਣਾ ਦੀ ਰਾਹ `ਤੇ ਅੱਗੇ ਵੱਧਦਿਆਂ ਸੂਬੇ ਦੇ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿਚ ਹੁਣ ਤਿੰਨ ਗੁਣਾ ਰਫਤਾਰ ਨਾਲ ਕਰਵਾਏਗੀ ਵਿਕਾਸ : ਮੁੱਖ ਮੰਤਰੀ ਸੈਣੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਨੂੰ ਵਿਕਸਿਤ ਸੂਬਾ ਬਨਾਉਣ ਲਈ ਸੂਬਾ ਸਰਕਾਰ ਨੌਨ-ਸਟਾਪ ਹਰਿਆਣਾ ਦੀ ਰਾਹ `ਤੇ ਅੱਗੇ ਵੱਧ ਰਹੀ ਹੈ । ਸੂਬੇ ਦੇ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿਚ ਹੁਣ ਤਿੰਨ ਗੁਣਾ ਰਫਤਾਰ ਨਾਲ ਵਿਕਾਸ ਕੰਮ ਕਰਵਾਏ ਜਾਣਗੇ । ਇਸ ਉਦੇਸ਼ ਨੂੰ ਹਾਸਲ ਕਰਨ ਲਈ ਅਧਿਕਾਰੀਆਂ ਨੂੰ ਵੀ ਦਿਨ ਰਾਤ ਮਿਹਨਤ ਅਤੇ ਲਗਨ ਨਾਲ ਕੰਮ ਕਰਨਾ ਹੋਵੇਗਾ । ਮੁੱਖ ਮੰਤਰੀ ਨਾਇਬ ਸਿੰਘ ਸੈਨੀ ਬੁੱਧਵਾਰ ਨੁੰ ਦੇਰ ਸ਼ਾਮ ਜਿਲ੍ਹਾ ਕੁਰੂਕਸ਼ੇਤਰ ਦੇ ਲਾਡਵਾ ਹਲਕਾ ਦੇ ਪਿੰਡ ਬੜਤੌਲੀ, ਰਾਮਸ਼ਰਣ ਮਾਜਰਾ ਅਤੇ ਬੀਟ ਵਿਚ ਪ੍ਰਬੰਧਿਤ ਧੰਨਵਾਦ ਸਭਾਵਾਂ ਵਿਚ ਬੋਲ ਰਹੇ ਸਨ । ਮੁੱਖ ਮੰਤਰੀ ਦਾ ਪਿੰਡ ਵਿਚ ਪਹੁੰਚਣ `ਤੇ ਸ਼ਮਸ਼ੇਰ ਸਿੰਘ, ਕਰਮਜੀਤ, ਓਮਪ੍ਰਕਾਸ਼, ਰਣਬੀਰ ਤੇ ਪ੍ਰਦੀਪ ਸਮੇਤ ਹੋਰ ਸਰਪੰਚਾਂ ਅਤੇ ਮਾਣਯੋਗ ਲੋਕਾਂ ਨੇ ਪੱਗ ਪਹਿਨਾ ਕੇ ਸਵਾਗਤ ਕੀਤਾ । ਮੁੱਖ ਮੰਤਰੀ ਨੇ ਪਿੰਡ ਬੜਤੌਲੀ ਅਤੇ ਰਾਮਸ਼ਰਣ ਮਾਜਰਾ ਨੁੰ 21-21 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਤੋਂ ਇਲਾਵਾ ਸਰਪੰਚਾਂ ਵੱਲੋਂ ਪਿੰਡ ਦੇ ਵਿਕਾਸ ਲਈ ਰੱਖੀ ਗਈ ਮੰਗਾਂ `ਤੇ ਵੀ ਜਲਦੀ ਕੰਮ ਕੀਤਾ ਜਾਵੇਗਾ । ਮੁੱਖ ਮੰਤਰੀ ਨੇ ਧੰਨਵਾਦ ਸਭਾਵਾਂ ਵਿਚ ਹੱਥ ੧ੋੜ ਕੇ ਲੋਕਾਂ ਦਾ ਧੰਨਵਾਦ ਵਿਅਕਤ ਕਰਦੇ ਹੋਏ ਕਿਹਾ ਕਿ ਲਾਡਵਾ ਹਲਕਾ ਦੇ ਲੋਕਾਂ ਨੇ ਸਾਡੇ `ਤੇ ਜੋ ਭਰੋਸਾ ਕੀਤਾ ਹੈ, ਉਸ ਭਰੋਸੇ `ਤੇ ਖਰਾ ਉਤਰਣ ਦਾ ਯਤਨ ਕਰਣਗੇ । ਇਸ ਹਲਕੇ ਦੇ ਲੋਕਾਂ ਦੀ ਇਕ-ਇਕ ਸਮਸਿਆ ਦਾ ਹੱਲ ਕਰਾਂਗੇ ਅਤੇ ਆਮਜਨਤਾ ਤੋਂ ਸੁਝਾਅ ਲੈਣ ਦੇ ਬਾਅਦ ਹਲਕੇ ਦਾ ਚਹੁਮੁਖੀ ਵਿਕਾਸ ਯਕੀਨੀ ਕਰਾਂਗੇ । ਸੂਬੇ ਵਿਚ ਤੀਜੀ ਵਾਰ ਭਾਜਪਾ ਸਰਕਾਰ ਬਣਾ ਕੇ ਨਾਗਰਿਕਾਂ ਨੇ ਇਕ ਬਹੁਤ ਵੱਡੀ ਜਿਮੇਵਾਰੀ ਸੌਂਪੀ ਹੈ। ਇਸ ਜਿਮੇਵਾਰੀ ਦਾ ਬਹੁਤ ਸ਼ਿਦੱਤ ਦੇ ਨਾਲ ਪੂਰਾ ਕਰਨ ਦਾ ਕੰਮ ਕਰਾਂਗੇ । ਉਨ੍ਹਾਂ ਨੇ ਵਿਰੋਧੀ ਧਿਰ `ਤੇ ਸਖਤ ਵਾਰ ਕਰਦੇ ਹੋਏ ਕਿਹਾ ਕਿ ਕਾਂਗਰਸ ਦੇ ਨੈਤਾਵਾਂ ਅਤੇ ਕਾਰਜਕਰਤਾਵਾਂ ਨੇ ਚੋਣ ਨਤੀਜੇ ਆਉਣ ਤੋਂ ਪਹਿਲਾਂ ਹੀ ਸਰਕਾਰ ਬਨਾਉਣਾ ਅਤੇ ਆਪਸ ਵਿਚ ਰਿਊੜੀਆਂ ਵੰਡਣ ਦੀ ਯੋਜਨਾ ਤੈਅ ਕਰ ਲਈ ਸੀ, ਪਰ ਸੂਬੇ ਦੀ ਜਨਤਾ ਨੈ ਉਨ੍ਹਾਂ ਨੁੰ ਸ਼ੀਸ਼ਾ ਦਿਖਾ ਦਿੱਤਾ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸੂਬੇ ਨੂੰ ਵਿਕਸਿਤ ਬਨਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਸੂਬੇ ਵਿਚ ਸਾਰੀ ਪਰਿਯੋਜਨਾਵਾਂ ਨੂੰ ਨਨੌ-ਸਟਾਪ ਦੀ ਨੀਤੀ ਅਪਣਾ ਕੇ ਪੂਰਾ ਕੀਤਾ ਜਾਵੇਗਾ ।
Punjab Bani 07 November,2024
ਬ੍ਰਿਜ ਭੂਸ਼ਣ ਸਿੰਘ ਨਾਲ ਜੁੜੇ ਲੋਕਾਂ ਤੋਂ ਮਿਲ ਰਹੀਆਂ ਹਨ ਧਮਕੀਆਂ : ਸਾਕਸ਼ੀ ਮਲਿਕ
ਬ੍ਰਿਜ ਭੂਸ਼ਣ ਸਿੰਘ ਨਾਲ ਜੁੜੇ ਲੋਕਾਂ ਤੋਂ ਮਿਲ ਰਹੀਆਂ ਹਨ ਧਮਕੀਆਂ : ਸਾਕਸ਼ੀ ਮਲਿਕ ਚੰੰਡੀਗੜ੍ਹ : ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਜਿਨ੍ਹਾਂ ਇਕ ਕਿਤਾਬ ਲਿਖ ਕੇ ਉਸ ਵਿਚ ਕਈ ਵੱਡੇ ਖੁਲਾਸੇ ਕਰਦਿਆਂ ਦੱਸਿਆ ਹੈ ਕਿ ਕਿਸ ਤਰ੍ਹਾਂ ਬ੍ਰਿਜ ਭੂਸ਼ਣ ਸਿੰਘ ਨੇ ਉਸਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸਿ਼ਸ਼ ਕੀਤੀ। ਸਾਕਸ਼ੀ ਮਲਿਕ ਨੇ ਹੁਣ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਹੈ ਕਿ ਉਸ ਨੂੰ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਕੁਸ਼ਤੀ ਦਾ ਭਵਿੱਖ ਬਚਾਉਣ ਦੀ ਅਪੀਲ ਕੀਤੀ । ਸਾਕਸ਼ੀ ਮਲਿਕ ਨੇ ਸੋਸ਼ਲ ਮੀਡੀਆ `ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ `ਚ ਉਸ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਭਾਰਤੀ ਕੁਸ਼ਤੀ ਮਹਾਸੰਘ ਦੇਸ਼ `ਚ ਇਸ ਖੇਡ ਦਾ ਕੰਮਕਾਜ ਦੇਖ ਰਿਹਾ ਹੈ। ਉਸ ਨੂੰ ਇਹ ਵੀ ਦੱਸਿਆ ਗਿਆ ਸੀ ਕਿ ਉਸ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੀ ਧਮਕੀ ਦਿੱਤੀ ਗਈ ਹੈ। ਸਾਕਸ਼ੀ ਨੇ ਆਪਣੇ ਵੀਡੀਓ `ਚ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਖੇਡ ਮੰਤਰੀ ਜੀ, ਤੁਹਾਨੂੰ ਮੇਰੀਆਂ ਸ਼ੁਭਕਾਮਨਾਵਾਂ। ਪਿਛਲੇ ਸਾਲ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਹੋਈਆਂ, ਜਿਸ ਦੇ ਅਗਲੇ ਹੀ ਦਿਨ ਤੁਸੀਂ ਅਤੇ ਪੂਰੇ ਦੇਸ਼ ਨੇ ਬ੍ਰਿਜ ਭੂਸ਼ਣ ਦੀ ਧੱਕੇਸ਼ਾਹੀ ਅਤੇ ਦਬਦਬਾ ਦੇਖਿਆ, ਜਿਸ ਕਾਰਨ ਮੈਨੂੰ ਉਦਾਸੀ ਅਤੇ ਪ੍ਰੇਸ਼ਾਨੀ ਵਿੱਚ ਕੁਸ਼ਤੀ ਛੱਡਣੀ ਪਈ। ਇਸ ਤੋਂ ਬਾਅਦ ਸਰਕਾਰ ਨੇ ਫੈਡਰੇਸ਼ਨ ਨੂੰ ਮੁਅੱਤਲ ਕਰ ਦਿੱਤਾ। ਹਾਲਾਂਕਿ ਫੈਡਰੇਸ਼ਨ ਨੇ ਫਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ ਕਿ ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਸਰਕਾਰ ਵੱਲੋਂ ਪਾਬੰਦੀ ਲਗਾਉਣ ਤੋਂ ਬਾਅਦ ਫੈਡਰੇਸ਼ਨ ਕੰਮ ਨੂੰ ਕਿਵੇਂ ਦੇਖ ਸਕਦੀ ਹੈ। ਹਾਈਕੋਰਟ ਨੇ ਰੋਕ ਲਗਾ ਦਿੱਤੀ। ਫੈਡਰੇਸ਼ਨ ਨੇ ਇੱਕ ਵੀ ਹੁਕਮ ਨਹੀਂ ਮੰਨਿਆ। ਜਦੋਂ ਅਦਾਲਤ ਨੇ ਫੈਡਰੇਸ਼ਨ ਨੂੰ ਮੁੜ ਫਟਕਾਰ ਲਗਾਈ ਤਾਂ ਬੱਚਿਆਂ ਨੂੰ ਅੱਗੇ ਕਰ ਦਿੱਤਾ ਗਿਆ। ਮੈਂ ਉਨ੍ਹਾਂ ਬੱਚਿਆਂ ਦੀ ਬੇਵਸੀ ਨੂੰ ਸਮਝ ਸਕਦੀ ਹਾਂ। ਉਨ੍ਹਾਂ ਦੇ ਅੱਗੇ ਉਨ੍ਹਾਂ ਦਾ ਪੂਰਾ ਕਰੀਅਰ ਹੈ ਅਤੇ ਉਹ ਕਰੀਅਰ ਫੈਡਰੇਸ਼ਨ ਦੇ ਹੱਥਾਂ ਵਿਚ ਹੈ। ਸਰ (ਪ੍ਰਧਾਨ ਮੰਤਰੀ), ਜੇਕਰ ਤੁਸੀਂ ਸੋਚਦੇ ਹੋ ਕਿ ਬ੍ਰਿਜ ਭੂਸ਼ਣ ਦੇ ਦਬਦਬੇ ਵਾਲੇ ਫੈਡਰੇਸ਼ਨ ਦੇ ਹੱਥਾਂ ਵਿੱਚ ਲੜਕੀਆਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਤੁਹਾਨੂੰ ਮੁਅੱਤਲੀ ਨੂੰ ਹਟਾ ਦੇਣਾ ਚਾਹੀਦਾ ਹੈ। ਨਹੀਂ ਤਾਂ ਇਸ ਦਾ ਪੱਕਾ ਇਲਾਜ ਲੱਭੋ। ਸਾਕਸ਼ੀ ਨੇ ਦੱਸਿਆ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ, `ਪਿਛਲੇ ਕੁਝ ਦਿਨਾਂ ਤੋਂ ਮੈਨੂੰ ਬ੍ਰਿਜ ਭੂਸ਼ਣ ਨਾਲ ਜੁੜੇ ਲੋਕਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਕਿ ਜੇਕਰ ਤੁਸੀਂ ਉੱਤਰੀ ਰੇਲਵੇ `ਚ ਬੱਚਿਆਂ ਦੀ ਭਰਤੀ ਨੂੰ ਦੇਖਿਆ ਤਾਂ ਉਹ ਤੁਹਾਡੇ `ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲਗਾਉਣਗੇ। ਸਰ, ਮੈਨੂੰ ਇਹਨਾਂ ਧਮਕੀਆਂ ਦੀ ਕੋਈ ਪਰਵਾਹ ਨਹੀਂ ਹੈ। ਮੈਂ ਤੁਹਾਨੂੰ ਸਾਡੀ ਕੁਸ਼ਤੀ ਨੂੰ ਬਚਾਉਣ ਲਈ ਬੇਨਤੀ ਕਰਦੀ ਹਾਂ।
Punjab Bani 07 November,2024
ਐਲ. ਐਮ. ਵੀ. ਡ੍ਰਾਈਵਿੰਗ ਲਾਇਸੈਂਸ ਰੱਖਣ ਵਾਲਾ ਵਿਅਕਤੀ 7500 ਕਿਲੋਗ੍ਰਾਮ ਤੋਂ ਘੱਟ ਵਜ਼ਨ ਵਾਲਾ ਟਰਾਂਸਪੋਰਟ ਵਾਹਨ ਚਲਾਉਣ ਦਾ ਹੱਕਦਾਰ ਹੈ : ਸੁਪਰੀਮ ਕੋਰਟ
ਐਲ. ਐਮ. ਵੀ. ਡ੍ਰਾਈਵਿੰਗ ਲਾਇਸੈਂਸ ਰੱਖਣ ਵਾਲਾ ਵਿਅਕਤੀ 7500 ਕਿਲੋਗ੍ਰਾਮ ਤੋਂ ਘੱਟ ਵਜ਼ਨ ਵਾਲਾ ਟਰਾਂਸਪੋਰਟ ਵਾਹਨ ਚਲਾਉਣ ਦਾ ਹੱਕਦਾਰ ਹੈ : ਸੁਪਰੀਮ ਕੋਰਟ ਨਵੀ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਲਾਈਟ ਮੋਟਰ ਵਹੀਕਲ (ਐਲ. ਐਮ. ਵੀ.) ਦਾ ਡਰਾਈਵਿੰਗ ਲਾਇਸੈਂਸ ਰੱਖਣ ਵਾਲੇ ਵਿਅਕਤੀਆਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਉਂਦਿਆਂ ਆਖਿਆ ਹੈ ਕਿ ਐਲ. ਐਮ. ਵੀ. ਡ੍ਰਾਈਵਿੰਗ ਲਾਇਸੈਂਸ ਰੱਖਣ ਵਾਲਾ ਵਿਅਕਤੀ 7500 ਕਿਲੋਗ੍ਰਾਮ ਤੋਂ ਘੱਟ ਵਜ਼ਨ ਵਾਲਾ ਟਰਾਂਸਪੋਰਟ ਵਾਹਨ ਚਲਾਉਣ ਦਾ ਹੱਕਦਾਰ ਹੈ।ਦੱਸਣਯੋਗ ਹੈ ਕਿ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ। ਇਹ ਕਾਨੂੰਨੀ ਸਵਾਲ ਡਰਾਈਵਿੰਗ ਲਾਈਸੈਂਸ ਧਾਰਕਾਂ ਦੁਆਰਾ ਚਲਾਏ ਜਾਣ ਵਾਲੇ ਟਰਾਂਸਪੋਰਟ ਵਾਹਨਾਂ ਦੇ ਦੁਰਘਟਨਾ ਦੇ ਮਾਮਲਿਆਂ ਵਿੱਚ ਬੀਮਾ ਕੰਪਨੀਆਂ ਦੁਆਰਾ ਮੁਆਵਜ਼ੇ ਦੇ ਦਾਅਵਿਆਂ ਨੂੰ ਲੈ ਕੇ ਵਿਵਾਦ ਪੈਦਾ ਕਰ ਰਿਹਾ ਸੀ ।
Punjab Bani 06 November,2024
ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਨੂੰ ਪ੍ਰਾਈਵੇਟ ਰੈਸਟੋਰੈਂਟਾਂ ਵਿੱਚ ਰੁਕਣ ਦੀ ਮਨਾਹੀ
ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਨੂੰ ਪ੍ਰਾਈਵੇਟ ਰੈਸਟੋਰੈਂਟਾਂ ਵਿੱਚ ਰੁਕਣ ਦੀ ਮਨਾਹੀ ਚੰਡੀਗੜ੍ਹ, 6 ਨਵੰਬਰ : ਹਰਿਆਣਾ ‘ਚ ਹੁਣ ਰੋਡਵੇਜ਼ ਦੀ ਕਿਸੇ ਵੀ ਬੱਸ ਨੂੰ ਪ੍ਰਾਈਵੇਟ ਰੈਸਟੋਰੈਂਟ ‘ਚ ਨਹੀਂ ਰੁਕਣ ਦਿੱਤਾ ਜਾਵੇਗਾ । ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਸੜਕ ‘ਤੇ ਦੇਖੇ ਜਾਣ ਵਾਲੇ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ। ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਸਾਰੇ ਰੋਡਵੇਜ਼ ਦੇ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਬੱਸ ਸਟੈਂਡਾਂ ‘ਤੇ ਪੱਖੇ, ਲਾਈਟਾਂ, ਪੀਣ ਵਾਲੇ ਪਾਣੀ ਅਤੇ ਸਾਫ਼-ਸੁਥਰੇ ਰੈਸਟ ਰੂਮ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਅਤੇ ਨਿਯਮਤ ਨਿਰੀਖਣ ਕੀਤੇ ਜਾਣ। ਮੰਗਲਵਾਰ ਨੂੰ ਚੰਡੀਗੜ੍ਹ ‘ਚ ਅਧਿਕਾਰੀਆਂ ਨਾਲ ਹੋਈ ਬੈਠਕ ‘ਚ ਵਿਜ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਰੋਡਵੇਜ਼ ਦੀਆਂ ਬੱਸਾਂ ਸਿਰਫ ਹਰਿਆਣਾ ਸਰਕਾਰ ਜਾਂ ਸੈਰ-ਸਪਾਟਾ ਵਿਭਾਗ ਦੁਆਰਾ ਅਧਿਕਾਰਤ ਖਾਣ-ਪੀਣ ਵਾਲੀਆਂ ਥਾਵਾਂ ‘ਤੇ ਰੁਕਣੀਆਂ ਚਾਹੀਦੀਆਂ ਹਨ । ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, ਵਿਜ ਨੇ ਕਾਵਿਕ ਤੌਰ ‘ਤੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਬਤਦਾ-ਏ-ਇਸ਼ਕ ਹੈ ਰੋਹਤਾ ਹੈ ਕੀ, ਆਗੇ-ਆਗੇ ਦੇਖਿਏ ਹੋਤਾ ਹੈ ਕੀ” (“ਇਹ ਤਾਂ ਸਿਰਫ਼ ਸ਼ੁਰੂਆਤ ਹੈ; ਦੇਖਦੇ ਹਾਂ ਅੱਗੇ ਕੀ ਹੁੰਦਾ ਹੈ”)। ਵਿਜ ਨੇ ਨੋਟ ਕੀਤਾ ਕਿ ਡਰਾਈਵਰ ਅਕਸਰ ਨਿੱਜੀ ਲਾਭ ਲਈ ਨਿੱਜੀ ਹੋਟਲਾਂ ਅਤੇ ਰੈਸਟੋਰੈਂਟਾਂ ‘ਤੇ ਰੁਕਦੇ ਹਨ, ਜਿਸ ਨਾਲ ਸਰਕਾਰ ਅਤੇ ਯਾਤਰੀਆਂ ਦੋਵਾਂ ਦਾ ਨੁਕਸਾਨ ਹੁੰਦਾ ਹੈ। ਹੁਣ ਤੋਂ ਪ੍ਰਾਈਵੇਟ ਖਾਣ-ਪੀਣ ਵਾਲੀਆਂ ਦੁਕਾਨਾਂ ‘ਤੇ ਕੋਈ ਬੱਸ ਨਹੀਂ ਰੁਕੇਗੀ । ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰਾਜ ਵਿਆਪੀ ਮੁਹਿੰਮ ਤਹਿਤ ਬਿਨਾਂ ਲਾਇਸੈਂਸ ਪਲੇਟਾਂ ਵਾਲੇ ਵਾਹਨ ਜ਼ਬਤ ਕਰਨ ਅਤੇ ਬਿਨਾਂ ਪਰਮਿਟ ਜਾਂ ਅਣਅਧਿਕਾਰਤ ਰੂਟਾਂ ‘ਤੇ ਚੱਲਣ ਵਾਲੀਆਂ ਨਿੱਜੀ ਬੱਸਾਂ ਦੀ ਜਾਂਚ ਕਰਨ।ਯਾਤਰੀਆਂ ਦੀ ਸਹੂਲਤ ਨੂੰ ਬਿਹਤਰ ਬਣਾਉਣ ਲਈ, ਬੱਸ ਦੀ ਸਮਾਂ-ਸਾਰਣੀ ਲਈ ਇੱਕ ਡਿਜੀਟਲ ਐਪ ਵਿਕਸਤ ਕੀਤੀ ਜਾਵੇਗੀ। ਟਰਾਂਸਪੋਰਟ ਵਿਭਾਗ ਨੇ ਬੱਸ ਸਟੈਂਡ ਦੀਆਂ ਦੁਕਾਨਾਂ ‘ਤੇ ਵਿਕਣ ਵਾਲੇ ਖਾਣ-ਪੀਣ ਦੀਆਂ ਵਸਤੂਆਂ ਦੀ ਜਾਂਚ ਅਤੇ ਨਮੂਨੇ ਲੈਣ ਦੀ ਵੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, ਅਧਿਕਾਰੀਆਂ ਨੂੰ ਸੇਵਾਵਾਂ ਵਾਂਗ ਬੱਸਾਂ ‘ਤੇ ਭੋਜਨ ਦੀ ਪੇਸ਼ਕਸ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਅਧਿਕਾਰੀਆਂ ਨੂੰ ਰਾਜ ਦੀਆਂ ਸੜਕਾਂ ‘ਤੇ ਦੁਰਘਟਨਾਗ੍ਰਸਤ ਬਲੈਕ ਸਪਾਟਸ ਦੀ ਪਛਾਣ ਕਰਨ ਅਤੇ ਰਿਪੋਰਟ ਦੇਣ ਲਈ ਵੀ ਕਿਹਾ ਗਿਆ ਹੈ । ਬੱਸਾਂ ਦੀ ਫਿਟਨੈਸ ਜਾਂਚ ਲਈ ਆਧੁਨਿਕ ਉਪਕਰਨ ਖਰੀਦੇ ਜਾਣਗੇ। ਅਨਿਲ ਵਿੱਜ ਨੇ ਭਰੋਸਾ ਦਿਵਾਇਆ ਕਿ ਅਧਿਕਾਰੀਆਂ ਨੂੰ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਭੱਤਿਆਂ ਦੀ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਬਕਾਇਆ ਤਰੱਕੀਆਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇਗੀ। ਟਰਾਂਸਪੋਰਟ ਡਿਪੂਆਂ ‘ਤੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਨਿਯਮਤ ਸਿਹਤ ਜਾਂਚ ਕੈਂਪ ਵੀ ਲਗਾਏ ਜਾਣਗੇ ।
Punjab Bani 06 November,2024
ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਬਣੀ ਵਿਆਹੁਤਾ ਧੀ ਨੇ ਕੀਤਾ ਮਾਂ ਦਾ ਪ੍ਰੇਮੀ ਨਾਲ ਮਿਲ ਕੇ ਕਤਲ
ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਬਣੀ ਵਿਆਹੁਤਾ ਧੀ ਨੇ ਕੀਤਾ ਮਾਂ ਦਾ ਪ੍ਰੇਮੀ ਨਾਲ ਮਿਲ ਕੇ ਕਤਲ ਹਰਿਆਣਾ : ਕੁੱਖ ਤੋਂ ਪੈਦਾ ਹੋਈ ਇਕਲੌਤੀ ਧੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਾਂ ਦਾ ਕਤਲ ਕਰ ਦਿੱਤਾ । ਨਜਾਇਜ਼ ਸਬੰਧਾਂ ‘ਚ ਅੜਚਨ ਕਾਰਨ ਧੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਅਲਾਵਲਪੁਰ ਪਿੰਡ ਦੀ ਹੈ। ਰੁਖਸਾਨਾ ਪਤਨੀ ਇਜ਼ਹਾਰ ਉਮਰ 45 ਸਾਲ ਦੀ ਇਕਲੌਤੀ ਬੇਟੀ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਪੁੱਤਰ ਸ਼ਰਾਫਤ ਨਾਲ ਮਿਲ ਕੇ ਸੋਮਵਾਰ ਰਾਤ ਘਰ ‘ਚ ਹੀ ਉਸ ਦਾ ਕਤਲ ਕਰ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨੂੰ ਫੋਨ ਕਰ ਕੇ ਬੁਲਾਇਆ। ਘਰ ਵਿੱਚ ਨਾਜਾਇਜ਼ ਸਬੰਧ ਬਣਾਏ । ਜਦੋਂ ਮਾਂ ਜਾਗ ਪਈ ਤਾਂ ਇਹ ਸਭ ਦੇਖ ਕੇ ਉਸ ਦੇ ਹੋਸ਼ ਉੱਡ ਗਏ । ਉਸ ਨੇ ਆਪਣੀ ਧੀ ਨੂੰ ਗਾਲ੍ਹਾਂ ਕੱਢੀਆਂ। ਮਾਂ ਦੀਆਂ ਗੱਲਾਂ ਸੁਣ ਕੇ ਧੀ ਨੂੰ ਗੁੱਸਾ ਆ ਗਿਆ । ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮਾਂ ਦੀ ਜਾਨ ਲੈ ਲਈ। ਕਈ ਮਹੀਨਿਆਂ ਤੋਂ ਦੋਵਾਂ ਦੇ ਇੱਕ ਦੂਜੇ ਨਾਲ ਨਾਜਾਇਜ਼ ਸਬੰਧ ਦੱਸੇ ਜਾ ਰਹੇ ਹਨ । ਪਿੰਡ ਵਾਸੀਆਂ ਅਨੁਸਾਰ ਮੁਸਕਾਨ ਦਾ ਵਿਆਹ 5 ਮਹੀਨੇ ਪਹਿਲਾਂ ਹੀ ਪਲਵਲ ਜ਼ਿਲ੍ਹੇ ਦੇ ਪਿੰਡ ਮਲਾਈ ਵਿੱਚ ਹੋਇਆ ਸੀ, ਪਰ ਉਸ ਦੇ ਪਿੰਡ ਦੇ ਜਾਵੇਦ ਨਾਲ ਨਾਜਾਇਜ਼ ਸਬੰਧ ਸਨ। ਮ੍ਰਿਤਕ ਰੁਖਸਾਨਾ ਨੇ ਇਸ ਬਾਰੇ ਆਪਣੇ ਪਰਿਵਾਰ ਦੇ ਨਾਲ-ਨਾਲ ਲੜਕੇ ਦੇ ਰਿਸ਼ਤੇਦਾਰਾਂ ਨੂੰ ਵੀ ਸੂਚਿਤ ਕੀਤਾ। ਉਹ ਲਗਾਤਾਰ ਨਾਜਾਇਜ਼ ਸਬੰਧਾਂ ਦਾ ਵਿਰੋਧ ਕਰ ਰਹੀ ਸੀ, ਜਿਸ ਕਾਰਨ ਪ੍ਰੇਮੀ ਅਤੇ ਪ੍ਰੇਮਿਕਾ ਨੇ ਉਸ ਨੂੰ ਹਮੇਸ਼ਾ ਲਈ ਰਸਤੇ ਤੋਂ ਹਟਾਉਣ ਦਾ ਫੈਸਲਾ ਕਰ ਲਿਆ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਡੀ. ਐਸ. ਪੀ. ਨੂਹ ਸੁਰਿੰਦਰ ਕਿਨਾ ਨੇ ਦੱਸਿਆ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨਾਲ ਮਿਲ ਕੇ ਆਪਣੀ ਮਾਂ ਰੁਖਸਾਨਾ ਦਾ ਕਤਲ ਕੀਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪੂਰਾ ਪਤਾ ਲੱਗ ਸਕੇਗਾ । ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਮੁਸਕਾਨ ਨੇ ਆਪਣੇ ਪ੍ਰੇਮੀ ਜਾਵੇਦ ਨਾਲ ਮਿਲ ਕੇ ਰੁਖਸਾਨਾ ਦੀ ਜਾਨ ਲੈ ਲਈ। ਜਲਦ ਹੀ ਦੋਵਾਂ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਖਾਸ ਗੱਲ ਇਹ ਹੈ ਕਿ ਨੂਹ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ ਇਹ ਪਹਿਲੀ ਘਟਨਾ ਹੈ । ਜਦੋਂ ਕੁੱਖ ਤੋਂ ਜੰਮੀ ਧੀ ਨੇ ਨਜਾਇਜ਼ ਸਬੰਧਾਂ ਕਾਰਨ ਆਪਣੀ ਜਨਮ ਦੇਣ ਵਾਲੀ ਮਾਂ ਦਾ ਕਤਲ ਕਰ ਦਿੱਤਾ। ਘਟਨਾ ਕਾਰਨ ਪੂਰੇ ਅਲਾਵਲਪੁਰ ਪਿੰਡ ਵਿੱਚ ਸੋਗ ਦੀ ਲਹਿਰ ਹੈ । ਇਸ ਘਟਨਾ ਨੇ ਮਾਂ-ਧੀ ਦੇ ਰਿਸ਼ਤੇ ਨੂੰ ਵੀ ਤਾਰ-ਤਾਰ ਕਰ ਦਿੱਤਾ ਹੈ । ਘਟਨਾ ਦੇ ਸਮੇਂ ਰੁਖਸਾਨਾ ਦਾ ਪਤੀ ਇਜ਼ਹਾਰ ਹਜ਼ਾਰਾਂ ਕਿਲੋਮੀਟਰ ਦੂਰ ਟਰੱਕ ਚਲਾ ਰਿਹਾ ਸੀ। ਮੁਸਕਾਨ ਪਹਿਲਾਂ ਆਪਣੀ ਮਾਂ ਰੁਖਸਾਨਾ ਨਾਲ ਰਹਿੰਦੀ ਸੀ ਪਰ ਹੁਣ ਉਸ ਦੇ ਆਪਣੇ ਬੱਚੇ ਨੇ ਹੀ ਉਸ ਦਾ ਕਤਲ ਕਰ ਦਿੱਤਾ ਹੈ ।
Punjab Bani 06 November,2024
ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ‘ਤੇ ਟ੍ਰੈਫਿਕ ਜਾਮ ਤੋਂ ਛੁਟਕਾਰਾ ਦਿਵਾਉਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਕੀਤੇ ਯਤਨ ਤੇਜ਼
ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ‘ਤੇ ਟ੍ਰੈਫਿਕ ਜਾਮ ਤੋਂ ਛੁਟਕਾਰਾ ਦਿਵਾਉਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਕੀਤੇ ਯਤਨ ਤੇਜ਼ ਹਰਿਆਣਾ : ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ‘ਤੇ ਟ੍ਰੈਫਿਕ ਜਾਮ ਜੋ ਕਿ ਅਕਸਰ ਹੀ ਸਵੇਰ ਅਤੇ ਸ਼ਾਮ ਦੇ ਪੀਕ ਘੰਟਿਆਂ ਦੌਰਾਨ ਬਹੁਤ ਹੀ ਜਿ਼ਆਦਾ ਹੁੰਦਾ ਹੈ ਜਿਸਦੇ ਹੱਲ ਲਈ ਹੁਣ ਹਰਿਆਣਾ ਅਤੇ ਕੇਂਦਰ ਸਰਕਾਰ ਦੋਹਾਂ ਨੇ ਯਤਨ ਤੇਜ਼ ਕਰ ਦਿੱਤੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੇ ਲਈ ਨੈਲਸਨ ਮੰਡੇਲਾ ਮਾਰਗ-ਐਮਜੀ ਰੋਡ ਲਿੰਕ ਦੇ 3 ਕਿਲੋਮੀਟਰ ਲੰਬੇ ਹਿੱਸੇ ਸ਼ੁਰੂ ਕਰਨ, ਐਮਜੀ ਰੋਡ ਤੋਂ ਗੁਰੂਗ੍ਰਾਮ-ਫਰੀਦਾਬਾਦ ਰੋਡ (5.5 ਕਿਲੋਮੀਟਰ) ਤੱਕ ਬਾਈਪਾਸ ਬਣਾਉਣ ਅਤੇ ਧਨਚਿਰੀ ਕੈਂਪ ਤੋਂ ਐਮਜੀ ਰੋਡ (8.3 ਕਿਲੋਮੀਟਰ) ਤੱਕ ਬਾਈਪਾਸ ਬਣਾਉਣ ‘ਤੇ ਚਰਚਾ ਕੀਤੀ ਗਈ ਹੈ। ਹਾਲ ਹੀ ਵਿੱਚ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਰਮਿਆਨ ਹੋਈ ਮੀਟਿੰਗ ਵਿੱਚ ਇਨ੍ਹਾਂ ਤਿੰਨਾਂ ਪ੍ਰਾਜੈਕਟਾਂ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਜੇਕਰ ਨੈਲਸਨ ਮੰਡੇਲਾ ਮਾਰਗ-ਐਮਜੀ ਰੋਡ ਲਿੰਕ ਦਾ 3 ਕਿਲੋਮੀਟਰ ਦਾ ਹਿੱਸਾ ਚਾਲੂ ਹੋ ਜਾਂਦਾ ਹੈ, ਤਾਂ ਇਸ ਨਾਲ ਨਾ ਸਿਰਫ਼ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ਬਲਕਿ ਮਹਿਰੌਲੀ-ਗੁਰੂਗ੍ਰਾਮ ਰੋਡ ‘ਤੇ ਵੀ ਟ੍ਰੈਫਿਕ ਜਾਮ ਘੱਟ ਹੋ ਜਾਵੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਜੇਕਰ ਇਸ ਹਿੱਸੇ ਨੂੰ ਨੈਸ਼ਨਲ ਹਾਈਵੇ ਐਲਾਨ ਦੇਵੇ ਤਾਂ ਇਸ ਦਾ ਵਿਕਾਸ ਕਰਨਾ ਆਸਾਨ ਹੋ ਜਾਵੇਗਾ। ਭਾਰੀ ਟਰੈਫਿਕ ਦੇ ਮੱਦੇਨਜ਼ਰ ਇਨ੍ਹਾਂ ਤਿੰਨਾਂ ਪ੍ਰਾਜੈਕਟਾਂ ਬਾਰੇ ਜਲਦੀ ਹੀ ਫੈਸਲਾ ਲਿਆ ਜਾ ਸਕਦਾ ਹੈ। ਟਾਈਮਜ਼ ਆਫ਼ ਇੰਡੀਆ ਦੀ ਇੱਕ ਰਿਪੋਰਟ ਦੇ ਅਨੁਸਾਰ, ਹਰਿਆਣਾ ਸਰਕਾਰ ਨੇ ਨੈਲਸਨ ਮੰਡੇਲਾ ਰੋਡ ਐਕਸਟੈਂਸ਼ਨ ਤੋਂ ਐਮਜੀ ਰੋਡ ਅਤੇ ਗੁਰੂਗ੍ਰਾਮ-ਫਰੀਦਾਬਾਦ ਰੋਡ ਦੇ ਚੌਰਾਹੇ ਤੱਕ ਨਵੀਂ ਕਨੈਕਟੀਵਿਟੀ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ ਹੈ। ਸਰਕਾਰ ਨੇ ਇਸ 3 ਕਿਲੋਮੀਟਰ ਲੰਬੀ ਸੜਕ ‘ਤੇ ਐਲੀਵੇਟਿਡ ਰੋਡ ਬਣਾਉਣ ਦਾ ਪ੍ਰਸਤਾਵ ਦਿੱਤਾ ਹੈ। ਹਾਲਾਂਕਿ, ਸਿਰਫ ਇੱਕ ਵਿਸਤ੍ਰਿਤ ਅਧਿਐਨ ਹੀ ਇਹ ਫੈਸਲਾ ਕਰੇਗਾ ਕਿ ਇਸਨੂੰ ਉੱਚਾ ਬਣਾਉਣਾ ਉਚਿਤ ਹੋਵੇਗਾ ਜਾਂ ਇੱਕ ਸੁਰੰਗ ਦੇ ਰੂਪ ਵਿੱਚ, ਕਿਉਂਕਿ ਇਹ ਰਿਜ ਖੇਤਰ ਵਿੱਚੋਂ ਲੰਘਦਾ ਹੈ। ਸ਼ੁਰੂਆਤੀ ਅਨੁਮਾਨਾਂ ਅਨੁਸਾਰ, ਐਮਜੀ ਰੋਡ ਤੋਂ ਗੁਰੂਗ੍ਰਾਮ-ਫਰੀਦਾਬਾਦ ਰੋਡ ਤੱਕ ਐਲੀਵੇਟਿਡ ਲਿੰਕ ਬਣਾਉਣ ‘ਤੇ ਲਗਭਗ 2,000 ਕਰੋੜ ਰੁਪਏ ਦਾ ਖ਼ਰਚ ਆ ਸਕਦਾ ਹੈ। ਜੇਕਰ ਇਸ ਨੂੰ ਸੁਰੰਗ ਦੇ ਤੌਰ ‘ਤੇ ਬਣਾਇਆ ਜਾਂਦਾ ਹੈ ਤਾਂ ਲਾਗਤ ਵੱਧ ਕੇ 4,000 ਕਰੋੜ ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ, ਧਨਚਿਰੀ ਕੈਂਪ ਤੋਂ ਐਮਜੀ ਰੋਡ ਲਿੰਕ ਦੀ ਲਾਗਤ ਲਗਭਗ 1,000 ਕਰੋੜ ਰੁਪਏ ਹੋ ਸਕਦੀ ਹੈ।
Punjab Bani 06 November,2024
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ `ਤੇ
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ `ਤੇ ਚੰਡੀਗੜ੍ਹ : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ `ਤੇ ਪਹੁੰਚੇ, ਜਿੱਥੇ ਸੀ. ਐਮ. ਨਾਇਬ ਸੈਣੀ ਨੇ ਉਨ੍ਹਾਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ । ਹਰਿਆਣਾ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਿੰਦਰ ਸਿੰਘ ਢਿੱਲੋਂ ਨਾਲ ਨਾਇਬ ਸਿੰਘ ਸੈਣੀ ਦੀ ਇਹ ਪਹਿਲੀ ਮੁਲਾਕਾਤ ਹੈ । ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਪ੍ਰਮੁੱਖ ਗੁਰਿੰਦਰ ਸਿੰਘ ਢਿੱਲੋਂ ਤੇ ਜਸਦੀਪ ਗਿੱਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨਾਇਰ ਸਿੰਘ ਸੈਣੀ ਨੇ ਐਕਸ ਪੋਸਟ ਕੀਤੀ ਹੈ।ਉਨ੍ਹਾਂ ਆਪਣੇ ਅਧਿਕਾਰਤ ਐਕਸ ਅਕਾਊਂਟ `ਤੇ ਪੋਸਟ ਕਰਦਿਆਂ ਲਿਖਿਆ ਕਿ ਅੱਜ ਮੁੱਖ ਮੰਤਰੀ ਆਵਾਸ ਸੰਤ ਕਬੀਰ ਕੁਟੀਰ ਪਹੁੰਚਣ `ਤੇ ਸਹਿ-ਪਰਿਵਾਰ `ਰਾਧਾ ਸਵਾਮੀ ਸਤਿਸੰਗ ਬਿਆਸ ਡੇਰਾ ਪ੍ਰਮੁੱਖ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਸਵਾਗਤ ਸਤਿਕਾਰ ਕਰ ਕੇ ਉਨ੍ਹਾਂ ਦਾ ਪਿਆਰ ਤੇ ਅਸ਼ੀਰਵਾਦ ਪ੍ਰਾਪਤ ਕੀਤਾ । ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਸਮਾਜ `ਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ `ਚ ਸੰਤਾਂ ਤੇ ਮਹਾਪੁਰਸ਼ਾਂ ਦਾ ਹਮੇਸ਼ਾ ਹੀ ਬੇਮਿਸਾਲ ਯੋਗਦਾਨ ਰਿਹਾ ਹੈ।ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਮਾਨਵਤਾ ਦੀ ਸੇਵਾ ਤੇ ਸਮਾਜਿਕ ਸਦਭਾਵਨਾ ਲਈ ਕੀਤੇ ਜਾ ਰਹੇ ਨਿਰੰਤਰ ਕਾਰਜ ਆਪਣੇ ਆਪ `ਚ ਅਦਭੁਤ ਤੇ ਪ੍ਰੇਰਨਾਦਾਇਕ ਹਨ। ਸਾਰੇ ਸੰਤਾਂ ਦਾ ਅਸ਼ੀਰਵਾਦ ਸੂਬੇ ਦੇ ਮੇਰੇ ਪਰਿਵਾਰਾਂ `ਤੇ ਬਣਿਆ ਰਹੇ ਤੇ ਉਨ੍ਹਾਂ ਦੀ ਸੁੱਖ ਤੇ ਖੁਸ਼ਹਾਲੀ `ਚ ਵਾਧਾ ਕਰੇ ।
Punjab Bani 05 November,2024
ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਮਹੋਤਸਵ 28 ਨਵੰਬਰ ਤੋਂ 15 ਦਸੰਬਰ ਤਕ ਹੋਵੇਗਾ
ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਮਹੋਤਸਵ 28 ਨਵੰਬਰ ਤੋਂ 15 ਦਸੰਬਰ ਤਕ ਹੋਵੇਗਾ ਚੰਡੀਗੜ੍ਹ, 4 ਨਵੰਬਰ : ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਮਹੋਤਸਵ ਦਾ ਪ੍ਰਬੰਧ 28 ਨਵੰਬਰ ਤੋਂ 15 ਦਸੰਬਰ ਤਕ ਕੀਤਾ ਜਾਵੇਗਾ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਕੌਮਾਂਤਰੀ ਗੀਤਾ ਮਹੋਤਸਵ ਧੂਮਧਾਮ ਨਾਲ ਪ੍ਰਬੰਧਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹੋਤਸਵ ਦੇ ਮੁੱਖ ਪ੍ਰੋਗ੍ਰਾਮ 5 ਦਸੰਬਰ ਤੋਂ 11 ਦਸੰਬਰ ਤਕ ਪ੍ਰਬੰਧਿਤ ਹੋਣਗੇ । ਆਵਾਜਾਈ ਦੀ ਮੱਦੇਨਜਰ ਵਿਆਪਕ ਪ੍ਰਬੰਧ ਕੀਤੇ ਜਾਣਗੇ । ਉਨ੍ਹਾਂ ਨੇ ਦਸਿਆ ਕਿ ਸਾਲ 2016 ਤੋਂ ਸੂਬਾ ਸਰਕਾਰ ਨੇ ਗੀਤਾ ਮਹੱਤਸਵ ਨੂੰ ਕੌਮਾਂਤਰੀ ਪੱਧਰ 'ਤੇ ਮਨਾਉਣ ਦੀ ਸ਼ੁਰੂਆਤ ਕੀਤੀ ਸੀ । ਇਸ ਵਾਰ ਕੌਮਾਂਤਰੀ ਗੀਤਾ ਮਹੋਤਸਵ ਵਿਚ ਤਜਾਨਿਆ ਪਾਰਟਨਰ ਦੇਸ਼ ਹੋਵੇਗਾ ਅਤੇ ਉੜੀਸਾ ਪਾਰਟਨਰ ਸੂਬਾ ਹੋਵੇਗਾ । ਉਨ੍ਹਾਂ ਨੇ ਇਹ ਵੀ ਦਸਿਆ ਕਿ ਕੌਮਾਂਤਰੀ ਗੀਤਾ ਮਹੋਤਸਵ ਦੇ ਮੌਕੇ 'ਤੇ ਕ੍ਰਾਫਟ ਅਤੇ ਸਰਸ ਮੇਲੇ ਦਾ ਵੀ ਪ੍ਰਬੰਧ ਹੋਵੇਗਾ । ਉਨ੍ਹਾਂ ਨੇ ਦਸਿਆ ਕਿ 48 ਕੇਸ ਦੇ ਘੇਰੇ ਵਿਚ ਆਉਣ ਵਾਲੇ ਸਥਾਨਾਂ 'ਤੇ ਗੀਤਾ ਮਹੋਤਸਵ ਨਾਲ ਸਬੰਧਿਤ ਪ੍ਰੋਗ੍ਰਾਮ ਪ੍ਰਬੰਧਿਤ ਕੀਤੇ ਜਾਣਗੇ ।
Punjab Bani 05 November,2024
ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਹਰਿਆਣਾ ਤੇ ਪੰਜਾਬ ਜਵਾਬ ਦੇਣ : ਸੁਪਰੀਮ ਕੋਰਟ
ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਹਰਿਆਣਾ ਤੇ ਪੰਜਾਬ ਜਵਾਬ ਦੇਣ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਅਕਤੂਬਰ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਵਾਧੇ ’ਤੇ ਹਰਿਆਣਾ ਤੇ ਪੰਜਾਬ ਦੋਵੇਂ ਹੀ ਸੂਬਿਆਂ ਦੀਆਂ ਸਰਕਾਰਾਂ ਤੋਂ 14 ਨਵੰਬਰ ਤੱਕ ਜਵਾਬ ਮੰਗਿਆ ਹੈ। ਦਿੱਲੀ-ਐੱਨ ਸੀ ਆਰ ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਸੁਣਵਾਈ ਦੌਰਾਨ ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜੌਰਜ ਮਸੀਹ ਦੇ ਬੈਂਚ ਨੇ ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ (ਸੀਐੱਸਈ) ਦੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੀਵਾਲੀ ਤੋਂ ਇਕ ਦਿਨ ਪਹਿਲਾਂ ਖੇਤਾਂ ’ਚ ਅੱਗ ਲਾਉਣ ਦੀਆਂ 160 ਘਟਨਾਵਾਂ ਵਾਪਰੀਆਂ ਸਨ ਜੋ ਦੀਵਾਲੀ ਵਾਲੇ ਦਿਨ ਵੱਧ ਕੇ 605 ਹੋ ਗਈਆਂ। ਉਨ੍ਹਾਂ ਸੀ ਐੱਸ ਈ ਦੀ ਰਿਪੋਰਟ ਦਾ ਵੀ ਨੋਟਿਸ ਲਿਆ ਜਿਸ ’ਚ ਕਿਹਾ ਗਿਆ ਕਿ 2022 ਅਤੇ 2023 ਦੇ ਮੁਕਾਬਲੇ ’ਚ ਐਤਕੀਂ ਦੀਵਾਲੀ ਵਧੇਰੇ ਪ੍ਰਦੂਸ਼ਿਤ ਅਤੇ ਗਰਮ ਸੀ । ਦੀਵਾਲੀ ਦੌਰਾਨ ਦਿੱਲੀ ਵਿਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧਣ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲੀਸ ਕਮਿਸ਼ਨਰ ਤੋਂ ਇਕ ਹਫ਼ਤੇ ਅੰਦਰ ਦੀਵਾਲੀ ਮੌਕੇ ਆਤਿਸ਼ਬਾਜ਼ੀ ’ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਹੋਣ ਬਾਰੇ ਵੀ ਜਵਾਬ ਮੰਗਿਆ ਹੈ। ਬੈਂਚ ਨੇ ਅਖ਼ਬਾਰਾਂ ਦੀਆਂ ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਨ੍ਹਾਂ ਵਿੱਚ ਅਦਾਲਤੀ ਆਦੇਸ਼ਾਂ ਦੀ ਵੱਡੇ ਪੱਧਰ ’ਤੇ ਉਲੰਘਣਾ ਹੋਣ ਦਾ ਜ਼ਿਕਰ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ’ਚ ਆਤਿਸ਼ਬਾਜ਼ੀ ’ਤੇ ਪਾਬੰਦੀ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਮੰਗੀ ਹੈ। ਬੈਂਚ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ, ਆਤਿਸ਼ਬਾਜ਼ੀ ਬਣਾਉਣ ਅਤੇ ਇਨ੍ਹਾਂ ਨੂੰ ਚਲਾਉਣ ’ਤੇ ਪਾਬੰਦੀ ਦੇ ਸਾਰੇ ਆਦੇਸ਼ ਰਿਕਾਰਡ ’ਤੇ ਰੱਖੇ ਜਾਣ। ਅਸੀਂ ਦਿੱਲੀ ਪੁਲਸ ਕਮਿਸ਼ਨਰ ਨੂੰ ਵੀ ਨੋਟਿਸ ਜਾਰੀ ਕਰ ਰਹੇ ਹਾਂ ਕਿ ਉਸ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀ ਕਾਰਵਾਈ ਕੀਤੀ ਅਤੇ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਕਿਹੜੇ ਕਦਮ ਚੁੱਕੇ ਗਏ। ਉਨ੍ਹਾਂ ਦਿੱਲੀ ਸਰਕਾਰ ਅਤੇ ਪੁਲਸ ਕਮਿਸ਼ਨਰ ਨੂੰ ਇਕ ਹਫ਼ਤੇ ਦੇ ਅੰਦਰ ਜਵਾਬ ਦਾਖ਼ਲ ਕਰਨ ਲਈ ਆਖਿਆ। ਬੈਂਚ ਨੇ ਆਪਣੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ । ਇਸ ਮਾਮਲੇ ’ਚ ਸਹਿਯੋਗ ਲਈ ਅਦਾਲਤੀ ਮਿੱਤਰ ਵਜੋਂ ਨਿਯੁਕਤ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਹੋਈ ਹੈ । ਉਨ੍ਹਾਂ ਸੀ ਐੱਸ ਈ ਦੀ ਰਿਪੋਰਟ ਪੇਸ਼ ਕੀਤੀ ਜਿਸ ’ਚ ਦੱਸਿਆ ਗਿਆ ਹੈ ਕਿ ਦੀਵਾਲੀ ਵਾਲੇ ਦਿਨ ਪ੍ਰਦੂਸ਼ਣ ਦਾ ਪੱਧਰ ਕਰੀਬ 30 ਫ਼ੀਸਦੀ ਤੱਕ ਵੱਧ ਗਿਆ ਸੀ।
Punjab Bani 05 November,2024
ਘਰ ’ਚ ਗੈਸ ਸਿਲੰਡਰ ਫਟਣ ਕਾਰਨ ਭੂਆ-ਭਤੀਜੀ ਦੀ ਮੌਤ
ਘਰ ’ਚ ਗੈਸ ਸਿਲੰਡਰ ਫਟਣ ਕਾਰਨ ਭੂਆ-ਭਤੀਜੀ ਦੀ ਮੌਤ ਗੂਹਲਾ ਚੀਕਾ, 4 ਨਵੰਬਰ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸ਼ਹਿਰ ਗੂਹਲਾ ਚੀਕਾ ਸ਼ਹਿਰ ਦੇ ਇੱਕ ਘਰ ਵਿੱਚ ਸੋਮਵਾਰ ਤੜਕੇ ਗੈਸ ਸਲੰਡਰ ਫਟਣ ਕਾਰਨ ਦੋ ਲੜਕੀਆਂ ਦੀ ਮੌਤ ਗਈ ਅਤੇ ਘਰ ਦੇ ਤਿੰਨ ਜੀਅ ਹੋਏ ਬੁਰੀ ਤਰ੍ਹਾਂ ਫੱਟੜ ਹੋ ਗਏ ਹਨ । ਘਟਨਾ ਸੋਮਵਾਰ ਤੜਕੇ ਕਰੀਬ 3.30 ਵਜੇ ਵਾਪਰੀ, ਜਿਸ ਨਾਲ ਪੂਰੀ ਇਮਾਰਤ ਤਬਾਹ ਹੋ ਗਈ । ਇਸ ਭਿਆਨਕ ਹਾਦਸੇ ਵਿੱਚ 16 ਸਾਲ ਦੀ ਕੋਮਲ ਅਤੇ ਉਸ ਦੀ ਡੇਢ ਸਾਲਾ ਭਤੀਜੀ ਰੂਹੀ ਦੀ ਜਾਨ ਜਾਂਦੀ ਰਹੀ । ਕਸਬੇ ਦੇ ਵਾਰਡ ਨੰਬਰ 3 ਵਿੱਚ ਇਸ ਘਰ ਵਿੱਚ ਦੋ ਭਰਾ ਬਲਵਾਨ ਸਿੰਘ ਅਤੇ ਬਲਜੀਤ ਸਿੰਘ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ । ਧਮਾਕਾ ਘਰ ਦੇ ਇਕ ਹਿੱਸੇ ‘ਚ ਹੋਇਆ, ਜਿਸ ਕਾਰਨ ਇਕ ਪਾਸੇ ਦੀ ਕੰਧ ਪੂਰੀ ਤਰ੍ਹਾਂ ਢਹਿ ਗਈ ਅਤੇ ਘਰ ਦੀ ਛੱਤ (ਲੈਂਟਰ) ਹੇਠਾਂ ਲਟਕ ਗਿਆ । ਧਮਾਕੇ ਸਮੇਂ ਬਲਵਾਨ ਦੀ ਪਤਨੀ ਸੁਮਿਤਾ ਆਪਣੀ ਧੀ ਕੋਮਲ, ਨੂੰਹ ਸਪਨਾ ਅਤੇ ਦੋਹਤੀ ਰੂਹੀ ਨਾਲ ਇੱਕ ਕਮਰੇ ਵਿੱਚ ਸੌਂ ਰਹੀਆਂ ਸਨ । ਇਸ ਹਾਦਸੇ ‘ਚ ਕੋਮਲ ਅਤੇ ਰੂਹੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸੁਮਿਤਾ ਦੀ ਨੂੰਹ ਸਪਨਾ ਗੰਭੀਰ ਜ਼ਖਮੀ ਹੋ ਗਈ । ਪਰਿਵਾਰ ਦੇ ਦੋ ਹੋਰ ਜੀਆਂ ਨੂੰ ਵੀ ਸੱਟਾਂ ਲੱਗੀਆਂ ਹਨ । ਘਟਨਾ ਦੇ ਤੁਰੰਤ ਬਾਅਦ ਡੀ. ਐੱਸ. ਪੀ. ਗੂਹਲਾ ਕੁਲਦੀਪ ਸਿੰਘ ਅਤੇ ਚੀਕਾ ਥਾਣਾ ਇੰਚਾਰਜ ਸੁਰੇਸ਼ ਕੁਮਾਰ ਨੇ ਮੌਕੇ ਦਾ ਮੁਆਇਨਾ ਕੀਤਾ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ । ਡੀ. ਐੱਸ. ਪੀ. ਕੁਲਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਲਈ ਫੋਰੈਂਸਿਕ ਟੀਮ ਬੁਲਾਈ ਗਈ ਹੈ । ਇਸ ਦਰਦਨਾਕ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।
Punjab Bani 04 November,2024
ਹਰਿਆਣਾ ਸਰਕਾਰ ਨੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ
ਹਰਿਆਣਾ ਸਰਕਾਰ ਨੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਨੋਟੀਫਿਕੇਸ਼ਨ ਕੀਤੀ ਜਾਰੀ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਬਣੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਨਵੇਂ ਸਿਰੇ ਤੋਂ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ । ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਸ ਸਬੰਧ ਦੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੂੰ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ । ਇਸੇ ਤਰ੍ਹਾਂ ਊਰਜਾ ਮੰਤਰੀ ਅਨਿਲ ਵਿਜ ਨੂੰ ਕੈਥਲ ਤੇ ਸਿਰਸਾ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੂੰ ਹਿਸਾਰ ਤੇ ਰੋਹਤਕ, ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਨੂੰ ਨੂੰਹ ਤੇ ਫਰੀਦਾਬਾਦ ਅਤੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾਂ ਨੂੰ ਭਿਵਾਨੀ ਤੇ ਜੀਂਦ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ । ਇੰਨ੍ਹਾਂ ਤੋਂ ਇਲਾਵਾ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੂੰ ਰਿਵਾੜੀ ਤੇ ਪੰਚਕੂਲਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੂੰ ਮਹੇਂਦਰਗੜ੍ਹ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਾਮ ਸਿੰਘ ਰਾਣਾ ਨੂੰ ਚਰਖੀ ਦਾਦਰੀ ਤੇ ਝੱਜਰ, ਜਨਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਅੰਬਾਲਾ ਤੇ ਕਰਨਾਲ, ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੂਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੂੰ ਪਾਣੀਪਤ ਤੇ ਯਮੁਨਾਨਗਰ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੁੰ ਫਤਿਹਾਬਾਦ ਅਤੇ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੂੰ ਪਲਵਲ ਜਿਲ੍ਹਿਆਂ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਦੀ ਜਿਮੇਵਾਰੀ ਦਿੱਤੀ ਗਈ ਹੈ ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੀਵ ਨਾਗਰ ਨੂੰ ਕੁਰੂਕਸ਼ੇਤਰ ਅਤੇ ਨੌਜੁਆਨ ਸ਼ਕਤੀਕਰਣ ਅਤੇ ਉਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੂੰ ਸੋਨੀਪਤ ਜਿਲ੍ਹਾ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀਆਂ ਦੇ ਚੇਅਰਮੈਨਸ ਨਿਯੁਕਤ ਕੀਤਾ ਹੈ ।
Punjab Bani 04 November,2024
ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਜਲਦ ਹੋਵੇਗੀ ਚੋਣਾਂ ਦੀ ਘੋਸ਼ਣਾ : ਲਖਵਿੰਦਰ ਸਿੰਘ ਔਲਖ
ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ, ਜਲਦ ਹੋਵੇਗੀ ਚੋਣਾਂ ਦੀ ਘੋਸ਼ਣਾ : ਲਖਵਿੰਦਰ ਸਿੰਘ ਔਲਖ ਚੰਡੀਗੜ੍ਹ : ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਚੋਣਾਂ ਅਗਲੇ ਦੋ ਮਹੀਨਿਆਂ ਵਿੱਚ ਹੋ ਜਾਣਗੀਆਂ ਅਤੇ ਇਸ ਦੀ ਅਧਿਕਾਰਤ ਘੋਸ਼ਣਾ ਹਰਿਆਣਾ ਸਿੱਖ ਗੁਰੂਦੁਆਰਾ ਚੋਣ ਆਯੋਗ ਦੁਆਰਾ ਜਲਦੀ ਕਰ ਦਿੱਤੀ ਜਾਵੇਗੀ, ਇਹ ਭਰੋਸਾ ਅੱਜ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਹਰਿਆਣਾ ਸਿੱਖ ਏਕਤਾ ਦਲ ਦੇ ਡੇਲੀਗੇਸ਼ਨ ਨੂੰ ਦਿੱਤਾ। ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਹਰਿਆਣਾ ਦੇ ਸਿੱਖ ਸਮਾਜ ਦੇ ਮੁੱਦਿਆਂ ‘ਤੇ ਗੱਲਬਾਤ ਲਈ ਵਿਸ਼ੇਸ਼ ਰੂਪ ਵਿੱਚ ਬੁਲਾਏ ਗਏ ਹਰਿਆਣਾ ਸਿੱਖ ਏਕਤਾ ਦਲ ਦੇ ਮੈਂਬਰਾਂ ਨੂੰ ਮੁੱਖ ਮੰਤਰੀ ਸੈਨੀ ਨੇ ਕਿਹਾ ਕਿ ਇਸ ਲਈ ਅਸੀਂ ਹਰ ਜ਼ਿਲੇ ਦੇ ਉਪਾਇਕਰਤਾ ਨੂੰ ਨੋਡਲ ਅਧਿਕਾਰੀ ਬਣਾ ਦਿੱਤਾ ਹੈ ਅਤੇ ਸਿੱਖ ਸਮਾਜ ਜਲਦੀ ਤੋਂ ਜਲਦੀ ਆਪਣੀ ਵੋਟ ਬਣਾਉਣ ਦੀ ਪ੍ਰਕਿਰਿਆ ਚਲ ਰਹੀ ਹੈ। ਉਨ੍ਹਾਂ ਸਿੱਖ ਸਮਾਜ ਦੀਆਂ ਬਾਕੀ ਮਾਂਗਾਂ ‘ਤੇ ਵੀ ਸਕਾਰਾਤਮਕ ਰੁਖ ਦਿਖਾਉਂਦੇ ਹੋਏ ਉਨ੍ਹਾਂ ਦੇ ਜਲਦੀ ਹੱਲ ਦਾ ਯਕੀਨ ਦਿਲਾਇਆ। ਔਲਖ ਨੇ ਮੁੱਖ ਮੰਤਰੀ ਦੇ ਸਾਹਮਣੇ 2020 ਵਿੱਚ ਸਿਰਸਾ ਜ਼ਿਲੇ ਦੇ ਸੰਤਨਗਰ ਪਿੰਡ ਵਿੱਚ ਸ਼੍ਰੀ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖ਼ਿਲਾਫ਼ ਸ਼ਾਂਤੀਪੂਰਵ ਪ੍ਰਦਰਸ਼ਨ ਕਰ ਰਹੇ 14 ਸਿੱਖਾਂ ਉੱਤੇ ਐਲਨਬਾਦ ਥਾਣੇ ਵਿੱਚ ਦੇਸ਼ਦ੍ਰੋਹ ਅਤੇ ਹੋਰ ਧਾਰਾਵਾਂ ਵਿੱਚ ਦਰਜ ਮੁਕਦਮੇ ਦੀ ਗੱਲ ਰੱਖੀ, ਜਿਸ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਕਦਮਾ ਰੱਦ ਕਰਨ ਦੀ ਕਾਰਵਾਈ ਦੇ ਆਦੇਸ਼ ਦਿੱਤੇ। ਹਰਿਆਣਾ ਸਿੱਖ ਏਕਤਾ ਦਲ ਵੱਲੋਂ ਅੱਜ ਲਖਵਿੰਦਰ ਸਿੰਘ ਔਲਖ, ਪ੍ਰੀਤਪਾਲ ਸਿੰਘ ਪੰਨੂ, ਜਗਦੀਪ ਸਿੰਘ ਔਲਖ, ਗੁਰਤੇਜ ਸਿੰਘ ਖਾਲਸਾ, ਅਮਰਜੀਤ ਸਿੰਘ ਮੋਹੜੀ ਅੰਬਾਲਾ, ਜਥੇਦਾਰ ਅਵਤਾਰ ਸਿੰਘ ਚੱਕੂ, ਸ਼ਰਨਜੀਤ ਸਿੰਘ ਸੌਂਤਾ ਕੈਥਲ, ਸੁਖਵਿੰਦਰ ਸਿੰਘ ਝੱਬਰ, ਅਮ੍ਰਿਤ ਸਿੰਘ ਬੁਗਾ, ਵਕੀਲ ਗੁਰਤੇਜ ਸਿੰਘ ਸੇਖੋਂ ਕੁਰੁਕਸ਼ੇਤਰ, ਕੁਲਵਿੰਦਰ ਸਿੰਘ ਗਿਲ ਹਿਸਾਰ, ਮਨਦੀਪ ਸਿੰਘ ਫਤਿਹਾਬਾਦ, ਸੁਖਦੀਪ ਸਿੰਘ ਕੁਰੁਕਸ਼ੇਤਰ, ਸਰਬਜੀਤ ਸਿੰਘ ਬੱਤਰ ਯਮੁਨਾਨਗਰ, ਸੁਖਵਿੰਦਰ ਸਿੰਘ ਚੰਮੂ ਅਤੇ ਪਾਣੀਪਤ ਤੋਂ ਤੇਜਿੰਦਰ ਸਿੰਘ ਨੇ ਮੁੱਖ ਮੰਤਰੀ ਨੂੰ ਹਰਿਆਣਾ ਦੇ ਸਿੱਖ ਸਮਾਜ ਦੀਆਂ ਮਗਾਂ ਦਾ ਮੰਗ ਪੱਤਰ ਸੌਂਪਿਆ। ਬੈਠਕ ਵਿੱਚ ਮੁੱਖ ਮੰਤਰੀ ਦੇ ਮੁਖ ਪ੍ਰਧਾਨ ਸਚਿਵ ਰਾਜੇਸ਼ ਖੁੱਲਰ, ਓਐਸਡੀ ਭਾਰਤ ਭੂਸ਼ਣ ਭਾਰਤੀ ਅਤੇ ਓਐਸਡੀ ਪ੍ਰਭਲੀਨ ਸਿੰਘ ਵੀ ਮੌਜੂਦ ਰਹੇ। ਸਿੱਖ ਡੇਲੀਗੇਸ਼ਨ ਵੱਲੋਂ ਮੁੱਖ ਮੰਤਰੀ ਦੇ ਸਕਾਰਾਤਮਕ ਰੁਖ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਉਮੀਦ ਜਾਹਰ ਕੀਤੀ ਗਈ ਕਿ ਸਿੱਖ ਸਮਾਜ ਨੂੰ ਉਨ੍ਹਾਂ ਦੇ ਬਣਦੇ ਹੱਕ ਜਲਦੀ ਦਿੱਤੇ ਜਾਣਗੇ।ਹਰਿਆਣਾ ਸਿੱਖ ਏਕਤਾ ਦਲ ਵੱਲੋਂ ਹੇਠਾਂ ਲਿਖੀਆਂ ਮਗਾਂ ਨੂੰ ਜਲਦੀ ਹੱਲ ਕਰਨ ਲਈ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਚੋਣਾਂ ਦੀ ਤਾਰੀਖ਼ ਘੋਸ਼ਿਤ ਕੀਤੀ ਜਾਵੇ ਅਤੇ ਨਾਲ ਹੀ ਨਵੀਂ ਵੋਟ ਬਣਾਉਣ ਦੀ ਪ੍ਰਕਿਰਿਆ ਨੂੰ ਸਰਲ ਕਰ ਵੱਧ ਤੋਂ ਵੱਧ ਵੋਟ ਬਣਾਈਆਂ ਜਾਣ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਖਿ਼ਲਾਫ਼ ਸ਼ਾਂਤੀਪੂਰਵ ਪ੍ਰਦਰਸ਼ਨ ਕਰ ਰਹੇ ਸਿਰਸਾ ਜ਼ਿਲੇ ਦੇ 14 ਸਿੱਖਾਂ ਉੱਤੇ ਐਲਨਬਾਦ ਵਿੱਚ ਦੇਸ਼ ਦ੍ਰੋਹ ਅਤੇ ਹੋਰ ਧਾਰਾਵਾਂ ਵਿੱਚ ਦਰਜ ਮੁਕਦਮੇ ਨੂੰ ਰੱਦ ਕੀਤਾ ਜਾਵੇ, ਸਜ਼ਾ ਪੂਰੀ ਕਰ ਚੁੱਕੇ ਬੰਦੀਆਂ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਤੱਕ ਹਰਿਆਣਾ ਦੇ ਸਿੱਖਾਂ ਦੀ ਭਾਵਨਾ ਨੂੰ ਪਹੁੰਚਾਇਆ ਜਾਵੇ, ਪੰਜਾਬੀ ਭਾਸ਼ਾ ਨੂੰ ਪੂਰਨ ਰੂਪ ਵਿੱਚ ਦੂਜੀ ਭਾਸ਼ਾ ਦਾ ਦਰਜਾ ਦੇਣ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀ ਭਰਤੀ, ਸਭ ਵਿਭਾਗਾਂ ਵਿੱਚ ਪੰਜਾਬੀ ਅਨੁਵਾਦਕ ਅਤੇ ਟਾਈਪਿਸਟ ਦੀ ਭਰਤੀ ਕੀਤੀ ਜਾਵੇ,ਹਰਿਆਣਾ ਸਰਕਾਰ ਵਿੱਚ ਸਿੱਖ ਸਮਾਜ ਦੀ ਕੋਈ ਨੁਮਾਇੰਦਗੀ ਨਹੀਂ ਹੈ। ਰਾਜ ਸਭਾ ਦੀ ਖਾਲੀ ਸੀਟ ਅਤੇ ਹੋਰ ਅਦਾਰਿਆਂ ਵਿੱਚ ਸਿੱਖ ਸਮਾਜ ਨੂੰ ਨੁਮਾਇੰਦਗੀ ਦਿੱਤੀ ਜਾਵੇ। ਰਾਸ਼ਟਰੀ ਅਲਪਸੰਖਿਆਕ ਆਯੋਗ, ਰਾਸ਼ਟਰੀ ਅਨੁਸੂਚਿਤ ਜਾਤੀ ਜਨਜਾਤੀ ਆਯੋਗ, ਰਾਸ਼ਟਰੀ ਪਿੱਛੜਾ ਆਯੋਗ ਵਿੱਚ ਵੀ ਹਰਿਆਣਾ ਦੇ ਸਿੱਖਾਂ ਨੂੰ ਲਿਆ ਜਾਵੇ, ਵਿੱਚ ਅਲਪਸੰਖਿਆਕ ਆਯੋਗ ਦਾ ਗਠਨ ਕੀਤਾ ਜਾਵੇ,ਸੋਸ਼ਲ ਮੀਡੀਆ ‘ਤੇ ਸਿੱਖ ਸਮਾਜ ਅਤੇ ਗੁਰੂਆਂ ਦੇ ਖਿਲਾਫ਼ ਭੱਦੀ ਸ਼ਬਦਾਵਲੀ ਅਤੇ ਕਿਸੇ ਵੀ ਸਮੁਦਾਏ ਦੇ ਖਿਲਾਫ਼ ਗ਼ਲਤ ਪੋਸਟ ਵਿੱਚ ਤੁਰੰਤ ਕਾਰਵਾਈ ਲਈ ਹਰ ਜ਼ਿਲੇ ਵਿੱਚ ਪੁਲਿਸ ਵਿਭਾਗ ਦੀ ਵਿਸ਼ੇਸ਼ ਟੀਮ ਬਣਾਈ ਜਾਵੇ,ਸਿੱਖ ਬੱਚਿਆਂ ਨੂੰ ਪਰੀਖਿਆਵਾਂ ਵਿੱਚ ਕਕਾਰ, ਕੜਾ ਆਦਿ ਪਹਿਨਣ ਤੋਂ ਨਾ ਰੋਕਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ ਜਾਣ।ਹਰ ਜ਼ਿਲੇ ਵਿੱਚ ਸਿੱਖ ਸਮਾਜ ਨੂੰ ਹੋਰ ਸਮੁਦਿਆਂ ਦੀ ਤਰ੍ਹਾਂ ਆਪਣੀ ਧਰਮਸ਼ਾਲਾ, ਸਮਾਜਿਕ ਕੇਂਦਰ ਬਣਾਉਣ ਲਈ ਸਥਾਨ ਦਿੱਤਾ ਜਾਵੇ। ਅਤੇ ਪਿਛਲੀ ਬੀਜੇਪੀ ਸਰਕਾਰ ਦੁਆਰਾ ਕੀਤੀਆਂ ਘੋਸ਼ਨਾਵਾਂ, ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਯੂਨੀਵਰਸਿਟੀ, ਗੁਰੂ ਤੇਗ ਬਹਾਦੁਰ ਜੀ ਦੇ ਨਾਮ ‘ਤੇ ਕੁਰੁਕਸ਼ੇਤਰ ਯੂਨੀਵਰਸਿਟੀ ਵਿੱਚ ਚੇਅਰ ਬਣਾਉਣਾ, ਕੁਰੁਕਸ਼ੇਤਰ ਵਿੱਚ ਸਿੱਖ ਸਮਾਜ ਲਈ ਘੋਸ਼ਿਤ ਤਿੰਨ ਇਕੜ ਜ਼ਮੀਨ ਦੇਣੀਆਂ ਸ਼ਾਮਲ ਹਨ, ਨੂੰ ਪੂਰਾ ਕੀਤਾ ਜਾਵੇ ਸ਼ਾਮਲ ਹਨ।
Punjab Bani 03 November,2024
ਪੀ. ਜੀ. ਆਈ. ਐਮ. ਈ. ਆਰ. ਦੇ ਐਡਵਾਂਸਡ ਆਈ ਸੈਂਟਰ ਨੇ ਕੀਤਾ 2 ਨਵੰਬਰ ਤੱਕ ਪਟਾਕਿਆਂ ਦੀਆਂ ਸੱਟਾਂ ਦੇ ਕੇਸਾਂ ਦੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਐਮਰਜੈਂਸੀ ਪ੍ਰੋਟੋਕੋਲ ਨੂੰ ਸਰਗਰਮ
ਪੀ. ਜੀ. ਆਈ. ਐਮ. ਈ. ਆਰ. ਦੇ ਐਡਵਾਂਸਡ ਆਈ ਸੈਂਟਰ ਨੇ ਕੀਤਾ 2 ਨਵੰਬਰ ਤੱਕ ਪਟਾਕਿਆਂ ਦੀਆਂ ਸੱਟਾਂ ਦੇ ਕੇਸਾਂ ਦੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਐਮਰਜੈਂਸੀ ਪ੍ਰੋਟੋਕੋਲ ਨੂੰ ਸਰਗਰਮ ਚੰਡੀਗੜ੍ਹ : ਦੀਵਾਲੀ ਨਾਲ ਸਬੰਧਤ ਮਾਮਲਿਆਂ ’ਚ ਪੀਜੀਆਈਐਮਈਆਰ ਦੇ ਐਡਵਾਂਸਡ ਆਈ ਸੈਂਟਰ ਨੇ 30 ਅਕਤੂਬਰ ਤੋਂ 2 ਨਵੰਬਰ, 2024 ਤੱਕ ਪਟਾਕਿਆਂ ਦੀਆਂ ਸੱਟਾਂ ਦੇ ਕੇਸਾਂ ਦੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਐਮਰਜੈਂਸੀ ਪ੍ਰੋਟੋਕੋਲ ਨੂੰ ਸਰਗਰਮ ਕੀਤਾ ਹੈ। ਐਡਵਾਂਸਡ ਆਈ ਸੈਂਟਰ, ਡਾਕਟਰਾਂ, ਨਰਸਾਂ ਅਤੇ ਸਹਿਯੋਗੀ ਕਰਮਚਾਰੀਆਂ ਦੀ 24 ਘੰਟੇ ਮੌਜੂਦਗੀ ਦੇ ਨਾਲ, ਪਟਾਕਿਆਂ ਦੀਆਂ ਘਟਨਾਵਾਂ ਕਾਰਨ ਅੱਖਾਂ ਦੀਆਂ ਸੱਟਾਂ ਦੇ 21 ਮਾਮਲਿਆਂ ਦਾ ਪ੍ਰਬੰਧਨ ਕੀਤਾ ਗਿਆ।ਇਹ ਯਕੀਨੀ ਬਣਾਉਣ ਲਈ ਦੋ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ ਕਿ ਮਰੀਜ਼ਾਂ ਦਾ ਤੁਰੰਤ ਇਲਾਜ ਕੀਤਾ ਗਿਆ ਸੀ। ਰੈਟੀਨਾ, ਕੋਰਨੀਆ, ਗਲਾਕੋਮਾ ਅਤੇ ਓਕੂਲੋਪਲਾਸਟੀ ਉਪ-ਵਿਸ਼ੇਸ਼ਤਾਵਾਂ ਵਾਲੀ ਇੱਕ ਟੀਮ ਨੂੰ ਐਡਵਾਂਸਡ ਆਈ ਸੈਂਟਰ ’ਚ ਐਮਰਜੈਂਸੀ ਵਿੱਚ ਪਹੁੰਚਦੇ ਹੀ ਜ਼ਖਮੀ ਮਰੀਜ਼ਾਂ ਦੀ ਦੇਖਭਾਲ ਲਈ ਤਾਇਨਾਤ ਕੀਤਾ ਗਿਆ ਸੀ। ਸਰਜਰੀ ਦੀ ਲੋੜ ਵਾਲੇ ਮਰੀਜ਼ਾਂ ਨੂੰ ਤੁਰੰਤ ਸਰਜੀਕਲ ਟੀਮ ’ਚ ਤਬਦੀਲ ਕਰ ਦਿੱਤਾ ਗਿਆ, ਜਿਸ ਨੇ ਇਹ ਯਕੀਨੀ ਬਣਾਇਆ ਕਿ ਉਹਨਾਂ ਨੂੰ ਤੁਰੰਤ ਦੇਖਭਾਲ ਪ੍ਰਦਾਨ ਕੀਤੀ ਜਾਵੇ।ਇਸ ਸਮੇਂ ਦੌਰਾਨ, ਐਡਵਾਂਸਡ ਆਈ ਸੈਂਟਰ ਵਿੱਚ ਪਿਛਲੇ 48 ਘੰਟਿਆਂ ਵਿੱਚ ਪਟਾਕਿਆਂ ਕਾਰਨ ਸੱਟ ਲੱਗਣ ਦੀ ਰਿਪੋਰਟ ਦੇ ਨਾਲ ਕੁੱਲ 21 ਮਰੀਜ਼ ਆਏ ਸਨ। ਇਨ੍ਹਾਂ ਵਿੱਚੋਂ 16 ਪੁਰਸ਼ ਅਤੇ 5 ਔਰਤਾਂ ਸਨ। 21 ਮਰੀਜ਼ਾਂ ਵਿੱਚੋਂ, 12 (57%) 14 ਸਾਲ ਤੋਂ ਘੱਟ ਉਮਰ ਦੇ ਬੱਚੇ ਸਨ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟਾ 3 ਸਾਲ ਦਾ ਸੀ। ਟ੍ਰਾਈਸਿਟੀ (ਸਾਰੇ ਚੰਡੀਗੜ੍ਹ ਤੋਂ) ਦੇ 8 ਮਰੀਜ਼ ਸਨ। ਬਾਕੀ 13 ਮਰੀਜ਼ ਗੁਆਂਢੀ ਰਾਜਾਂ ਪੰਜਾਬ (4), ਹਰਿਆਣਾ (4), ਹਿਮਾਚਲ ਪ੍ਰਦੇਸ਼ (1), ਯੂਪੀ (1), ਰਾਜਸਥਾਨ (1) ਦੇ ਸਨ। 12 ਮਰੀਜ਼ ਦਰਸ਼ਕ/ਦਰਸ਼ਕ ਸਨ ਅਤੇ ਬਾਕੀ 9 ਖੁਦ ਪਟਾਕੇ ਚਲਾ ਰਹੇ ਸਨ । ਪਟਾਕਿਆਂ ਦੀਆਂ ਕਿਸਮਾਂ: ਤਿਤਲੀ ਬੰਬ, ਪੁਤਲੀ ਬੰਬ, ਸਕਾਈ ਸ਼ਾਟ, ਬਿੱਕੂ ਬੰਬ, ਮੁਰਗਾ ਚਾਪ, ਅਨਾਰ, ਆਲੂ ਬੰਬ, ਫੁਲਝੜੀ ਕੁੱਲ 21 ਮਰੀਜ਼ਾਂ ਵਿੱਚੋਂ, 6 ਮਰੀਜ਼ਾਂ ਦੇ ਆਪ੍ਰੇਸ਼ਨ ਦੀ ਲੋੜ ਹੈ ਅਤੇ ਸਾਰਿਆਂ ਦੇ ਆਪਰੇਸ਼ਨ ਕੀਤੇ ਗਏ ਹਨ। ਇਸ ਤੋਂ ਇਲਾਵਾ, ਪੀਜੀਆਈਐਮਈਆਰ ਦੇ ਟਰੌਮਾ ਸੈਂਟਰ ਨੇ ਦੀਵਾਲੀ ਦੇ ਜਸ਼ਨਾਂ ਨਾਲ ਸਬੰਧਤ 5 ਜਲਣ ਦੇ ਕੇਸਾਂ ਨੂੰ ਸੰਭਾਲਿਆ। ਇਨ੍ਹਾਂ ਵਿੱਚੋਂ ਇੱਕ 18 ਮਹੀਨਿਆਂ ਦੇ ਲੜਕੇ ਦੇ ਸੱਜੇ ਪਾਸੇ 30% ਝੁਲਸ ਗਿਆ ਸੀ ਅਤੇ ਇੱਕ 16 ਸਾਲ ਦੀ ਲੜਕੀ ਦੇ ਉੱਪਰਲੇ ਹਿੱਸੇ ਵਿੱਚ 50-55% ਸੜ ਗਿਆ ਸੀ। ਦੋਵਾਂ ਦੀ ਹਾਲਤ ਸਥਿਰ ਹੈ ਅਤੇ ਉਹ ਹੁਣ ਅਗਲੇਰੀ ਸੰਭਾਲ ਲਈ ਬਰਨ ਆਈਸੀਯੂ ਵਿੱਚ ਹਨ, ਜਦਕਿ ਬਾਕੀ ਤਿੰਨ ਕੇਸ ਏਟੀਸੀ ਓਪੀਡੀ ਵਿੱਚ ਦੇਖਭਾਲ ਅਧੀਨ ਹਨ ਅਤੇ ਸੱਟਾਂ ਦੇ ਅਨੁਸਾਰ ਸੰਭਾਲਿਆ ਜਾ ਰਿਹਾ ਹੈ। ਪਿਛਲੇ ਤਿੰਨ ਸਾਲਾਂ ਵਿੱਚ, ਪੀਜੀਆਈਐਮਈਆਰ ਦੇ ਐਡਵਾਂਸਡ ਆਈ ਸੈਂਟਰ ਨੇ ਦੀਵਾਲੀ ਨਾਲ ਸਬੰਧਤ ਸੱਟਾਂ ਦਾ ਪ੍ਰਬੰਧਨ ਸਾਵਧਾਨੀਪੂਰਵਕ ਯੋਜਨਾਬੰਦੀ ਅਤੇ ਐਮਰਜੈਂਸੀ ਪ੍ਰੋਟੋਕੋਲ ਨਾਲ ਕੀਤਾ ਹੈ ।
Punjab Bani 01 November,2024
ਵਿਵੇਕ ਜੋਸ਼ੀ ਬਣੇ ਹਰਿਆਣਾ ਦੇ ਨਵੇਂ ਮੁੱਖ ਸਕੱਤਰ
ਵਿਵੇਕ ਜੋਸ਼ੀ ਬਣੇ ਹਰਿਆਣਾ ਦੇ ਨਵੇਂ ਮੁੱਖ ਸਕੱਤਰ ਚੰਡੀਗੜ੍ਹ : 1989 ਬੈਚ ਦੇ ਆਈ. ਏ. ਐਸ. ਅਧਿਕਾਰੀ ਵਿਦੇਕ ਜੋਸ਼ੀ ਹਰਿਆਣਾ ਦੇ ਨਵੇਂ ਮੁੱਖ ਸਕੱਤਰ (ਸੀ. ਐਸ.) ਹੋਣਗੇ । ਦੱਸ ਦੇਈਏ ਕਿ 26 ਅਕਤੂਬਰ ਨੂੰ ਹੀ ਉਨ੍ਹਾਂ ਨੂੰ ਕੇਂਦਰ ਤੋਂ ਉਨ੍ਹਾਂ ਦੇ ਅਸਲ ਕਾਡਰ ਵਿੱਚ ਦਾਪਸ ਭੇਜ ਦਿੱਤਾ ਗਿਆ ਸੀ । ਵਿਦੇਕ ਜੋਸ਼ੀ ਕੇਂਦਰ ਵਿੱਚ ਦਿੱਤ ਮੰਤਰਾਲੇ ਵਿੱਚ ਸਕੱਤਰ ਰਹਿ ਚੁੱਕੇ ਹਨ। ਹੁਣ ਤੱਕ ਉਹ ਪਰਸੋਨਲ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਦੀਆਂ ਜ਼ਿੰਮੇਦਾਰੀਆਂ ਸੰਭਾਲ ਰਹੇ ਸਨ । ਵਿਦੇਕ ਜੋਸ਼ੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸੂਚੀ ਵਿੱਚ ਰਹੇ ਹਨ। ਅੱਜ ਹੀ 1988 ਬੈਚ ਦੇ ਆਈ. ਏ. ਐਸ. ਅਧਿਕਾਰੀ ਅਤੇ ਰਾਜ ਦੇ ਮੁੱਖ ਸਕੱਤਰ ਟੀਦੀਐਸਐਨ ਪ੍ਰਸਾਦ ਸੇਦਾਮੁਕਤ ਹੋ ਗਏ ਹਨ ।
Punjab Bani 01 November,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੂਹੀ ਮਹਲਾ ੩ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ ਅਰਥ : ਵਰੁ = ਖਸਮ-ਪ੍ਰਭੂ (ਦਾ ਮਿਲਾਪ)। ਬਾਲੜੀਏ = ਹੇ ਅੰਞਾਣ ਜੀਵ-ਇਸਤ੍ਰੀ! ਲਾਏ = ਲਾਇ। ਸੋਹਾਗਣੀ = ਸੁਹਾਗ-ਭਾਗ ਵਾਲੀ। ਜਾਏ = ਨਾਸ ਹੁੰਦਾ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ। ਸਾਧਨ = ਜੀਵ-ਇਸਤ੍ਰੀ। ਸਚਿ = ਸਦਾ-ਥਿਰ ਹਰਿ-ਨਾਮ ਵਿਚ। ਸੰਜਮਿ = ਸੰਜਮ ਵਿਚ, ਬੰਦਸ਼ ਵਿਚ। ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੀਗਾਰੀ = ਆਤਮਕ ਜੀਵਨ ਨੂੰ ਸੋਹਣਾ ਬਣਾਂਦੀ ਹੈ। ਸਾਚਾ = ਸਦਾ-ਥਿਰ ਰਹਿਣ ਵਾਲਾ। ਜਿਨਿ = ਜਿਸ (ਪ੍ਰਭੂ) ਨੇ। ਆਪੇ = ਆਪ ਹੀ। ਆਪੁ = ਆਪਣੇ ਆਪ ਨੂੰ। ਜਿਨਿ = ਜਿਸ ਜੀਵ-ਇਸਤ੍ਰੀ ਨੇ।੧। ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।
Punjab Bani 30 October,2024
ਸਾਈਬਰ ਠੱਗ ਦੇ ਟਿਕਾਣੇ ‘ਤੇ ਆਯੋਜਿਤ ਵਿਆਹ ਸਮਾਰੋਹ ‘ਚ ਦਾਅਵਤ ਖਰਾਬ ਕਰਨ ਵਾਲੇ ਜੂਨੀਅਰ ਪੁਲਸ ਸਟੇਸ਼ਨ ਦਾ ਏ. ਐੱਸ. ਆਈ. ਦੇਵੇਂਦਰ ਸਿੰਘ ਗ੍ਰਿਫਤਾਰ
ਸਾਈਬਰ ਠੱਗ ਦੇ ਟਿਕਾਣੇ ‘ਤੇ ਆਯੋਜਿਤ ਵਿਆਹ ਸਮਾਰੋਹ ‘ਚ ਦਾਅਵਤ ਖਰਾਬ ਕਰਨ ਵਾਲੇ ਜੂਨੀਅਰ ਪੁਲਸ ਸਟੇਸ਼ਨ ਦਾ ਏ. ਐੱਸ. ਆਈ. ਦੇਵੇਂਦਰ ਸਿੰਘ ਗ੍ਰਿਫਤਾਰ ਭਰਤਪੁਰ : ਦੇਗ ਜਿ਼ਲੇ ਦੇ ਪਹਾੜੀ ਥਾਣਾ ਖੇਤਰ ‘ਚ ਸਾਈਬਰ ਠੱਗ ਦੇ ਟਿਕਾਣੇ ‘ਤੇ ਆਯੋਜਿਤ ਵਿਆਹ ਸਮਾਰੋਹ ‘ਚ ਦਾਅਵਤ ਖਰਾਬ ਕਰਨ ਵਾਲੇ ਜੂਨੀਅਰ ਪੁਲਸ ਸਟੇਸ਼ਨ ਦੇ ਏ.ਐੱਸ.ਆਈ ਦੇਵੇਂਦਰ ਸਿੰਘ ਨੂੰ ਆਖਿਰਕਾਰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲੀਸ ਸੁਪਰਡੈਂਟ ਨੇ ਸਹਾਇਕ ਸਬ ਇੰਸਪੈਕਟਰ ਦੇਵੇਂਦਰ ਸਿੰਘ ਨੂੰ ਪਹਾੜੀ ਪੁਲਿਸ ਸਟੇਸ਼ਨ ਦੀ ਲਾਈਨ ’ਤੇ ਲਾਇਆ ਹੈ। ਸ਼ਨੀਵਾਰ ਰਾਤ ਨੂੰ ਇੱਕ ਸਾਈਬਰ ਠੱਗ ਦੇ ਟਿਕਾਣੇ ‘ਤੇ ਆਯੋਜਿਤ ਵਿਆਹ ਸਮਾਰੋਹ ‘ਚ ਮਹਿਮਾਨ ਨਿਵਾਜ਼ੀ ਕਰਦੇ ਹੋਏ ਉਨ੍ਹਾਂ ਦਾ ਵੀਡੀਓ ਐਤਵਾਰ ਨੂੰ ਵਾਇਰਲ ਹੋ ਗਿਆ। ਇਸ ਤੋਂ ਬਾਅਦ ਮਾਮਲਾ ਵਧ ਗਿਆ ਅਤੇ ਦੇਵੇਂਦਰ ਸਿੰਘ ਖਿਲਾਫ ਸਖਤ ਕਾਰਵਾਈ ਕੀਤੀ ਗਈ। ਮੇਵਾਤ ਖੇਤਰ ਵਿਚ ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਭਰਤਪੁਰ ਅਤੇ ਦੇਗ ਜ਼ਿਲ੍ਹੇ ਸਾਈਬਰ ਧੋਖਾਧੜੀ ਲਈ ਦੇਸ਼ ਭਰ ਵਿਚ ਬਦਨਾਮ ਹਨ। ਇਸ ਇਲਾਕੇ ਨੂੰ ਦੇਸ਼ ਦਾ ਦੂਜਾ ਜਾਮਤਾਰਾ ਮੰਨਿਆ ਜਾਂਦਾ ਹੈ । ਸਾਈਬਰ ਠੱਗ ਇੱਥੇ ਬੈਠ ਕੇ ਦੇਸ਼ ਭਰ ਦੇ ਲੋਕਾਂ ਨੂੰ ਠੱਗਦੇ ਹਨ। ਇਨ੍ਹਾਂ ਸਾਈਬਰ ਠੱਗਾਂ ਦੀ ਕਮਰ ਤੋੜਨ ਲਈ ਪੁਲਿਸ ਵੱਲੋਂ ਆਪਰੇਸ਼ਨ ਐਂਟੀ ਵਾਇਰਸ ਚਲਾਇਆ ਜਾ ਰਿਹਾ ਹੈ। ਇਸ ਤਹਿਤ ਸਾਈਬਰ ਫਰਾਡ ਨੂੰ ਖਤਮ ਕਰਨ ਲਈ ਧੋਖਾਧੜੀ ਕਰਨ ਵਾਲਿਆਂ ਨੂੰ ਲਗਾਤਾਰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਅਜਿਹੇ ਮਾਹੌਲ ‘ਚ ਇਕ ਪੁਲਸ ਅਧਿਕਾਰੀ ਦੀ ਇਕ ਨਾਮੀ ਸਾਈਬਰ ਠੱਗ ਦੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਅਤੇ ਉਸ ਦੀ ਮੇਜ਼ਬਾਨੀ ਕਰਨ ਦੀ ਵੀਡੀਓ ਸਾਹਮਣੇ ਆਉਣ ‘ਤੇ ਪੁਲਸ ਦੀ ਕਾਫੀ ਆਲੋਚਨਾ ਹੋਈ। ਇਹ ਵਿਆਹ ਸਮਾਰੋਹ ਸਾਈਬਰ ਫਰਾਡ ਦੇ ਦੋਸ਼ੀ ਅਰਸ਼ਦ ਦੇ ਬੇਟੇ ਦਾ ਸੀ। ਇਹ ਪੁਲਿਸ ਅਧਿਕਾਰੀ ਹੀ ਹਨ ਜੋ ਆਪਰੇਸ਼ਨ ਐਂਟੀ ਵਾਇਰਸ ਨੂੰ ਧੋਖਾ ਦੇ ਰਹੇ ਹਨ। ਦੋਸ਼ ਹੈ ਕਿ ਉਹ ਇਸ ਦੇ ਨਾਂ ‘ਤੇ ਮੋਟੀ ਰਕਮ ਵੀ ਕਮਾ ਰਹੇ ਹਨ। ਇੱਥੇ ਵਾਰ-ਵਾਰ ਪੁਲਿਸ ਅਤੇ ਸਾਈਬਰ ਠੱਗਾਂ ਵਿਚਕਾਰ ਗਠਜੋੜ ਦੇ ਦੋਸ਼ ਲਗਾਏ ਜਾਂਦੇ ਹਨ। ਦੱਸਿਆ ਜਾ ਰਿਹਾ ਹੈ ਕਿ ਪਹਾੜੀ ਥਾਣੇ ਦੇ ਅਧਿਕਾਰੀ ਬੰਨੇ ਸਿੰਘ ਦੇ ਨਿਰਦੇਸ਼ਾਂ ‘ਤੇ ਏਐਸਆਈ ਦਵਿੰਦਰ ਸਿੰਘ ਸਾਈਬਰ ਠੱਗ ਦੇ ਟਿਕਾਣੇ ‘ਤੇ ਗਏ ਸਨ। ਦਵਿੰਦਰ ਸਿੰਘ ਵਿਆਹ ਵਿੱਚ ਮਹਿਮਾਨ ਨਿਵਾਜ਼ੀ ਦਾ ਆਨੰਦ ਲੈ ਰਿਹਾ ਸੀ। ਲਾਈਟਾਂ ਵਾਲੀ ਪੁਲਿਸ ਜੀਪ ਬਾਹਰ ਨਿਗਰਾਨੀ ਕਰਦੀ ਰਹੀ। ਦੇਵੇਂਦਰ ਸਿੰਘ ਦੀ ਵਾਇਰਲ ਹੋਈ ਵੀਡੀਓ ‘ਚ ਉਸ ਦੇ ਨਾਲ ਸਾਈਬਰ ਠੱਗ ਬੈਠੇ ਨਜ਼ਰ ਆ ਰਹੇ ਹਨ। ਹੁਣ ਚਰਚਾ ਹੈ ਕਿ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਅਜੇ ਤੱਕ ਥਾਣੇਦਾਰ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ।
Punjab Bani 29 October,2024
ਹਰਿਆਣਾ ਦੇ ਰੋਹਤਕ ਤੋਂ ਬਹਾਦਰਗੜ੍ਹ ਜਾ ਰਹੀ ਟਰੇਨ `ਚ ਲਿਜਾਏ ਜਾ ਰਹੇ ਸਲਫਰ-ਪੋਟਾਸ਼ `ਚ ਅੱਗ ਲੱਗਣ ਕਾਰਨ ਵਾਪਰਿਆ ਹਾਦਸਾ
ਹਰਿਆਣਾ ਦੇ ਰੋਹਤਕ ਤੋਂ ਬਹਾਦਰਗੜ੍ਹ ਜਾ ਰਹੀ ਟਰੇਨ `ਚ ਲਿਜਾਏ ਜਾ ਰਹੇ ਸਲਫਰ-ਪੋਟਾਸ਼ `ਚ ਅੱਗ ਲੱਗਣ ਕਾਰਨ ਵਾਪਰਿਆ ਹਾਦਸਾ ਹਰਿਆਣਾ : ਹਰਿਆਣਾ ਦੇ ਰੋਹਤਕ ਤੋਂ ਬਹਾਦਰਗੜ੍ਹ ਜਾ ਰਹੀ ਟਰੇਨ `ਚ ਜ਼ੋਰਦਾਰ ਧਮਾਕਾ ਹੋਇਆ । ਇਹ ਧਮਾਕਾ ਟਰੇਨ `ਚ ਲਿਜਾਏ ਜਾ ਰਹੇ ਸਲਫਰ-ਪੋਟਾਸ਼ `ਚ ਅੱਗ ਲੱਗਣ ਕਾਰਨ ਹੋਇਆ। ਧਮਾਕੇ ਤੋਂ ਬਾਅਦ ਟਰੇਨ ਦੀ ਬੋਗੀ ਨੂੰ ਅੱਗ ਲੱਗ ਗਈ । ਇਸ ਤੋਂ ਬਚਣ ਲਈ ਚਾਰ ਯਾਤਰੀਆਂ ਨੇ ਚੱਲਦੀ ਟਰੇਨ ਤੋਂ ਛਾਲ ਮਾਰ ਦਿੱਤੀ ਅਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ । ਅੱਗ ਵਿੱਚ ਚਾਰ ਹੋਰ ਯਾਤਰੀਆਂ ਦੇ ਝੁਲਸ ਜਾਣ ਦੀ ਖ਼ਬਰ ਹੈ । ਇਹ ਹਾਦਸਾ ਸਾਂਪਲਾ ਸਟੇਸ਼ਨ `ਤੇ ਵਾਪਰਿਆ। ਸੂਚਨਾ ਮਿਲਣ `ਤੇ ਜੀ. ਆਰ. ਪੀ. ਅਤੇ ਆਰ. ਪੀ. ਐਫ. ਨੇ ਮੌਕੇ `ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਮੁਤਾਬਕ ਇਹ ਟਰੇਨ ਰੋਹਤਕ ਸਟੇਸ਼ਨ ਤੋਂ ਸ਼ਾਮ 4.20 ਵਜੇ ਰਵਾਨਾ ਹੋਈ ਸੀ । ਜਿਵੇਂ ਹੀ ਇਹ ਟਰੇਨ ਸਾਂਪਲਾ ਸਟੇਸ਼ਨ ਤੋਂ ਰਵਾਨਾ ਹੋਈ ਤਾਂ ਅਚਾਨਕ ਧਮਾਕਾ ਹੋਇਆ ਅਤੇ ਬੋਗੀ ਨੂੰ ਅੱਗ ਲੱਗ ਗਈ। ਪੁਲਿਸ ਮੁਤਾਬਕ ਇਸ ਟਰੇਨ ਵਿੱਚ ਵਿਅਕਤੀ ਦੀਵਾਲੀ ਮੌਕੇ ਵੇਚਣ ਲਈ ਸਲਫਰ ਪੋਟਾਸ਼ ਲੈ ਕੇ ਜਾ ਰਿਹਾ ਸੀ । ਇਹ ਵਿਸਫੋਟਕ ਚੀਜ਼ ਸੀਟ ਦੇ ਉੱਪਰ ਲੱਗੇ ਸਮਾਨ ਰੈਕ `ਤੇ ਰੱਖੀ ਹੋਈ ਸੀ। ਧਮਾਕੇ ਅਤੇ ਅੱਗ ਦੀ ਆਵਾਜ਼ ਨੂੰ ਦੇਖ ਕੇ ਟਰੇਨ ਦੀ ਬੋਗੀ `ਚ ਬੈਠੇ ਯਾਤਰੀਆਂ `ਚ ਦਹਿਸ਼ਤ ਫੈਲ ਗਈ।ਚੱਲਦੀ ਟਰੇਨ `ਚੋਂ ਚਾਰ ਯਾਤਰੀਆਂ ਨੇ ਛਾਲ ਮਾਰ ਦਿੱਤੀ। ਇਹ ਚਾਰੇ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਅਚਾਨਕ ਹੋਏ ਧਮਾਕੇ ਅਤੇ ਅੱਗ ਕਾਰਨ ਚਾਰ ਹੋਰ ਯਾਤਰੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਜੀਆਰਪੀ ਨੇ ਇਨ੍ਹਾਂ ਸਾਰੇ ਯਾਤਰੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ । ਟਰੇਨ `ਚ ਬੈਠੇ ਯਾਤਰੀ ਰੋਹਤਕ ਰੇਲਵੇ ਸਟੇਸ਼ਨ ਤੋਂ ਬਹਾਦਰਗੜ੍ਹ ਜਾਣ ਲਈ ਸ਼ਾਮ 4.20 ਵਜੇ ਟਰੇਨ `ਚ ਸਵਾਰ ਹੋਏ ਸਨ । ਰੇਲਗੱਡੀ ਸੈਪਲਾ ਰੇਲਵੇ ਸਟੇਸ਼ਨ `ਤੇ ਰੁਕੀ ਅਤੇ ਜਿਵੇਂ ਹੀ ਇਹ ਬਹਾਦਰਗੜ੍ਹ ਲਈ ਰਵਾਨਾ ਹੋਈ ਤਾਂ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਇਸ ਵਿੱਚ ਕਿਸੇ ਨੂੰ ਉਭਰਨ ਦਾ ਮੌਕਾ ਵੀ ਨਹੀਂ ਮਿਲਿਆ । ਖੁਸ਼ਕਿਸਮਤੀ ਇਹ ਰਹੀ ਕਿ ਡਰਾਈਵਰ ਨੇ ਤੁਰੰਤ ਟਰੇਨ ਰੋਕ ਦਿੱਤੀ । ਹਾਲਾਂਕਿ ਇਸ ਸਮੇਂ ਤੱਕ ਚਾਰ ਯਾਤਰੀ ਟਰੇਨ ਤੋਂ ਛਾਲ ਮਾਰ ਚੁੱਕੇ ਸਨ । ਯਾਤਰੀਆਂ ਅਨੁਸਾਰ ਰੈਕ ਵਿੱਚ ਸਲਫਰ ਪੋਟਾਸ਼ ਤੋਂ ਇਲਾਵਾ ਕੁਝ ਲੋਹੇ ਦੇ ਔਜ਼ਾਰ ਵੀ ਰੱਖੇ ਹੋਏ ਸਨ ।
Punjab Bani 29 October,2024
ਔਰਤਾਂ ਲਈ ਸੁਰੱਖਿਆ ਸਭ ਤੋਂ ਅਹਿਮ ਹੈ : ਵਿਨੇਸ਼
ਔਰਤਾਂ ਲਈ ਸੁਰੱਖਿਆ ਸਭ ਤੋਂ ਅਹਿਮ ਹੈ : ਵਿਨੇਸ਼ ਨਵੀਂ ਦਿੱਲੀ : ਹਰਿਆਣਾ ਤੋਂ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਨੇ ਦੋਸ਼ ਲਾਇਆ ਕਿ ਆਪਣੀ ਆਵਾਜ਼ ਉਠਾਉਣ ਵਾਲੀਆਂ ਔਰਤਾਂ ਨੂੰ ਅਕਸਰ ਦਬਾਇਆ ਜਾਂਦਾ ਹੈ ਅਤੇ ਉਨ੍ਹਾਂ ਨਾਲ ਵੀ ਪਹਿਲਾਂ ਅਜਿਹਾ ਹੋ ਚੁੱਕਾ ਹੈ। ਫੋਗਾਟ ਨੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਮੁਖੀ ਅਲਕਾ ਲਾਂਬਾ ਨਾਲ ਵਾਰਾਣਸੀ ਦੀ ਯੂਥ ਕਾਂਗਰਸ ਆਗੂ ਰੌਸ਼ਨ ਜੈਸਵਾਲ ਅਤੇ ਉਸ ਦੇ ਪਰਿਵਾਰ ਦੇ ਹੱਕ ਵਿੱਚ ਇੱਥੇ ਪ੍ਰੈੱਸ ਕਾਨਫਰੰਸ ਕੀਤੀ। ਜੈਸਵਾਲ ਉੱਤੇ ਸੋਸ਼ਲ ਮੀਡੀਆ ’ਤੇ ‘ਜਬਰ-ਜਨਾਹ ਦੀਆਂ ਧਮਕੀਆਂ’ ਦੇਣ ’ਤੇ ਭਾਜਪਾ ਸਮਰਥਕ ਨੂੰ ਥੱਪੜ ਮਾਰਨ ਦੇ ਦੋਸ਼ ਲੱਗ ਰਹੇ ਹਨ। ਇਸ ਸਬੰਧੀ ਪ੍ਰੈੱਸ ਕਾਨਫਰੰਸ ਵਿੱਚ ਇੱਕ ਵੀਡੀਓ ਵੀ ਦਿਖਾਈ ਗਈ, ਜਿਸ ਵਿੱਚ ਜੈਸਵਾਲ ਆਖ ਰਹੀ ਹੈ ਕਿ ਉਸ ਨੇ ਸਤੰਬਰ ਵਿੱਚ ਜਬਰ-ਜਨਾਹ ਦੀਆਂ ਧਮਕੀਆਂ ਦੇਣ ਵਾਲੇ ਰਾਜੇਸ਼ ਕੁਮਾਰ ਨਾਂ ਦੇ ਇੱਕ ਵਿਅਕਤੀ ਨੂੰ ਥੱਪੜ ਮਾਰਿਆ ਸੀ। ਉਸ ਨੇ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਉਸ ਦੇ ਘਰ ਦੀ ਕੁਰਕੀ ਦਾ ਨੋਟਿਸ ਜਾਰੀ ਕੀਤਾ ਗਿਆ। ਵਿਨੇਸ਼ ਫੋਗਾਟ ਨੇ ਇਸ ਬਾਰੇ ਕਿਹਾ ਕਿ ਭਾਜਪਾ ਜਾਂ ਯੂ. ਪੀ. ਸਰਕਾਰ ਦੇ ਅਧਿਕਾਰੀਆਂ ਨੇ ਹਾਲੇ ਤੱਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਹਾਲਾਂਕਿ ਭਾਜਪਾ ਸਰਕਾਰ ਤੋਂ ਮੈਨੂੰ ਬਹੁਤੀ ਉਮੀਦ ਨਹੀਂ ਹੈ। ਸਾਕਸ਼ੀ ਮਲਿਕ ਅਤੇ ਮੇਰੇ ਵਰਗੀਆਂ ਔਰਤਾਂ ਸੰਘਰਸ਼ ਕਰਦੀਆਂ ਰਹਿੰਦੀਆਂ ਹਨ ਕਿਉਂਕਿ ਅਸੀਂ ਜਾਣਦੀਆਂ ਹਾਂ ਕਿ ਕਿਵੇਂ ਸਾਡੀ ਆਵਾਜ਼ ਨੂੰ ਦਬਾਇਆ ਜਾਂਦਾ ਹੈ । ਫੋਗਾਟ ਨੇ ਕਿਹਾ ਕਿ ਔਰਤਾਂ ਲਈ ਸੁਰੱਖਿਆ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ, ‘ਸਾਡੀ ਆਬਾਦੀ ਦਾ 50 ਫੀਸਦ ਹਿੱਸਾ ਔਰਤਾਂ ਹਨ ਅਤੇ ਸਾਡੇ ਅਧਿਕਾਰ ਅਤੇ ਸੁਰੱਖਿਆ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਇਹ ਭੁੱਲ ਸਕਦੇ ਹਨ ਪਰ ਮੈਂ ਅੰਤ ਤੱਕ ਲੜਦੀ ਰਹਾਂਗੀ।’ ਇਸ ਦੌਰਾਨ ਅਲਕਾ ਲਾਂਬਾ ਨੇ ਕੇਂਦਰ ਸਰਕਾਰ ਦੀ ‘ਬੇਟੀ ਬਚਾਓ’ ਮੁਹਿੰਮ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨੂੰ ਪੁੱਛਿਆ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਕਿਸੇ ਔਰਤ ਨੂੰ ਇਨਸਾਫ਼ ਮਿਲਿਆ ਵੀ ਹੈ ਜਾਂ ਨਹੀਂ ।
Punjab Bani 29 October,2024
ਹਰਿਆਣਾ ਰੋਡਵੇਜ਼ ਦੀ ਪੁਲਸ ਮੁਲਾਜਮ ਦੇ ਰਾਜਸਥਾਨ ਰੋਡਵੇਜ਼ ਦੀ ਬਸ ਵਿਚ ਟਿਕਟ ਨੂੰ ਲੈ ਕੇ ਹੋਏ ਵਿਵਾਦ ਦੇ ਚਲਦਿਆਂ ਹਰਿਆਣਾ ਤੇ ਰਾਜਸਥਾਨ ਵਲੋਂ ਇਕ ਦੂਸਰੇ ਦੇ ਸੂਬੇ ਦੀਆਂ ਬਸਾਂ ਦੇ ਚਲਾਨ ਕੱਟਣੇ ਨੇ ਪਕੜੀ ਰਫ਼ਤਾਰ
ਹਰਿਆਣਾ ਰੋਡਵੇਜ਼ ਦੀ ਪੁਲਸ ਮੁਲਾਜਮ ਦੇ ਰਾਜਸਥਾਨ ਰੋਡਵੇਜ਼ ਦੀ ਬਸ ਵਿਚ ਟਿਕਟ ਨੂੰ ਲੈ ਕੇ ਹੋਏ ਵਿਵਾਦ ਦੇ ਚਲਦਿਆਂ ਹਰਿਆਣਾ ਤੇ ਰਾਜਸਥਾਨ ਵਲੋਂ ਇਕ ਦੂਸਰੇ ਦੇ ਸੂਬੇ ਦੀਆਂ ਬਸਾਂ ਦੇ ਚਲਾਨ ਕੱਟਣੇ ਨੇ ਪਕੜੀ ਰਫ਼ਤਾਰ ਚੰਡੀਗੜ੍ਹ : ਰਾਜਸਥਾਨ ਰੋਡਵੇਜ਼ ‘ਤੇ ਸਫ਼ਰ ਕਰ ਰਹੀ ਹਰਿਆਣਾ ਦੀ ਮਹਿਲਾ ਪੁਲਿਸ ਮੁਲਾਜ਼ਮ ਤੋਂ ਕਿਰਾਏ ਦੀ ਮੰਗ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਅਤੇ ਇਸ ਨੂੰ ਲੈ ਕੇ ਬਹਿਸ ਹੋ ਗਈ । ਦਰਅਸਲ ਮਹਿਲਾ ਪੁਲਿਸ ਮੁਲਾਜ਼ਮ ਕਿਰਾਇਆ ਨਹੀਂ ਦੇ ਰਹੀ ਸੀ । ਉਸ ਨੇ ਦੱਸਿਆ ਕਿ ਬੱਸ ਵਿੱਚ ਪੁਲਿਸ ਦਾ ਕਿਰਾਇਆ ਮੁਫ਼ਤ ਹੈ । ਇਸ ‘ਤੇ ਕੰਡਕਟਰ ਨੇ ਕਿਹਾ ਸੀ ਕਿ 50 ਰੁਪਏ ਦੀ ਟਿਕਟ ਲੈਣੀ ਪਵੇਗੀ । ਇਸ ਤੋਂ ਬਾਅਦ ਦੋਵਾਂ ‘ਚ ਬਹਿਸ ਹੋ ਗਈ। ਔਰਤ ਦਾ ਕਹਿਣਾ ਹੈ ਕਿ ਸਟਾਫ਼ ਹੈ ਅਤੇ ਉਹ ਟਿਕਟ ਦਾ ਭੁਗਤਾਨ ਨਹੀਂ ਕਰੇਗੀ ਅਤੇ ਨਾ ਹੀ ਬੱਸ ਤੋਂ ਹੇਠਾਂ ਉਤਰੇਗੀ । ਰਾਜਸਥਾਨ ਵਿਚ ਹਰਿਆਣਾ ਰੋਡਵੇਜ਼ ਦੀਆਂ 26 ਬੱਸਾਂ ਦੇ ਚਲਾਨ ਕੱਟੇ ਗਏ ਹਨ। ਇਸ ਕਾਰਵਾਈ ਨੂੰ ਹਰਿਆਣਾ ‘ਚ ਰਾਜਸਥਾਨ ਰੋਡਵੇਜ਼ ਦੀਆਂ ਬੱਸਾਂ ਉਤੇ ਲਗਾਏ ਜਾ ਰਹੇ ਜੁਰਮਾਨਿਆਂ ਦੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ । ਦੋਵਾਂ ਰਾਜਾਂ ਵਿੱਚ ਚਲਾਨ ਕੱਟਣ ਦੀ ਪ੍ਰਕਿਰਿਆ ਤੇਜ਼ ਰਫ਼ਤਾਰ ਨਾਲ ਚੱਲ ਰਹੀ ਹੈ ਅਤੇ ਇਸ ਦੌਰਾਨ ਬੱਸਾਂ ਨੂੰ ਘੰਟਿਆਂਬੱਧੀ ਖੜ੍ਹੀਆਂ ਰੱਖਿਆ ਜਾ ਰਿਹਾ ਹੈ । ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਪਿਛਲੇ 3 ਦਿਨਾਂ ‘ਚ ਹਰਿਆਣਾ ‘ਚ ਰਾਜਸਥਾਨ ਰੋਡਵੇਜ਼ ਦੀਆਂ 90 ਬੱਸਾਂ ਦੇ ਚਲਾਨ ਕੱਟੇ ਗਏ ਹਨ। ਅਜਿਹੀ ਹੀ ਕਾਰਵਾਈ ਹੁਣ ਰਾਜਸਥਾਨ ਵਿੱਚ ਵੀ ਕੀਤੀ ਜਾ ਰਹੀ ਹੈ, ਜਿੱਥੇ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਦੇ ਚਲਾਨ ਕੀਤੇ ਜਾ ਰਹੇ ਹਨ । ਇਸ ਨੂੰ ਬਦਲੇ ਦੀ ਕਾਰਵਾਈ ਵੀ ਦੱਸਿਆ ਗਿਆ ਹੈ । ਸਿੰਧੀ ਕੈਂਪ ਵਿਖੇ ਹਰਿਆਣਾ ਰੋਡਵੇਜ਼ ਦੀਆਂ 9 ਬੱਸਾਂ ਦੇ ਚਲਾਨ ਅਤੇ ਸੜਵਾ ਮੋੜ ਵਿਖੇ 17 ਬੱਸਾਂ ਦੇ ਚਲਾਨ ਕੀਤੇ ਗਏ । ਇੱਕ ਕੰਡਕਟਰ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਰਾਜਸਥਾਨ ਪੁਲਿਸ ਗੈਰ ਕਾਨੂੰਨੀ ਢੰਗ ਨਾਲ ਚਲਾਨ ਜਾਰੀ ਕਰ ਰਹੀ ਹੈ, ਇਹ ਬਦਲੇ ਦੀ ਕਾਰਵਾਈ ਹੈ । ਕੰਡਕਟਰ ਦਾ ਕਹਿਣਾ ਹੈ ਕਿ ਰਾਜਸਥਾਨ ਪੁਲਿਸ ਉਨ੍ਹਾਂ ਨੂੰ ਤੰਗ ਕਰਨ ਲਈ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਅਜਿਹਾ ਪਹਿਲਾਂ ਨਹੀਂ ਹੁੰਦਾ ਸੀ । ਜੇਕਰ ਬੱਸਾਂ ‘ਚ 2-4 ਵੱਧ ਸਵਾਰੀਆਂ ਹੁੰਦੀਆਂ ਤਾਂ ਚਲਾਨ ਨਹੀਂ ਹੋਣਾ ਸੀ, ਪਰ ਹੁਣ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਰੋਡਵੇਜ਼ ‘ਤੇ ਸਫ਼ਰ ਕਰ ਰਹੀ ਹਰਿਆਣਾ ਦੀ ਮਹਿਲਾ ਪੁਲਿਸ ਮੁਲਾਜ਼ਮ ਤੋਂ ਕਿਰਾਏ ਦੀ ਮੰਗ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਅਤੇ ਇਸ ਨੂੰ ਲੈ ਕੇ ਬਹਿਸ ਹੋ ਗਈ। ਦਰਅਸਲ ਮਹਿਲਾ ਪੁਲਿਸ ਮੁਲਾਜ਼ਮ ਕਿਰਾਇਆ ਨਹੀਂ ਦੇ ਰਹੀ ਸੀ। ਉਸ ਨੇ ਦੱਸਿਆ ਕਿ ਬੱਸ ਵਿੱਚ ਪੁਲਿਸ ਦਾ ਕਿਰਾਇਆ ਮੁਫ਼ਤ ਹੈ। ਇਸ ‘ਤੇ ਕੰਡਕਟਰ ਨੇ ਕਿਹਾ ਸੀ ਕਿ 50 ਰੁਪਏ ਦੀ ਟਿਕਟ ਲੈਣੀ ਪਵੇਗੀ। ਇਸ ਤੋਂ ਬਾਅਦ ਦੋਵਾਂ ‘ਚ ਬਹਿਸ ਹੋ ਗਈ। ਔਰਤ ਦਾ ਕਹਿਣਾ ਹੈ ਕਿ ਸਟਾਫ਼ ਹੈ ਅਤੇ ਉਹ ਟਿਕਟ ਦਾ ਭੁਗਤਾਨ ਨਹੀਂ ਕਰੇਗੀ ਅਤੇ ਨਾ ਹੀ ਬੱਸ ਤੋਂ ਹੇਠਾਂ ਉਤਰੇਗੀ ।
Punjab Bani 28 October,2024
ਸਰਕਾਰ ਨੇ ਕੀਤੇ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਸਬੰਧੀ ਨਿਯਮਾਂ ਵਿੱਚ ਬਦਲਾਅ
ਸਰਕਾਰ ਨੇ ਕੀਤੇ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਸਬੰਧੀ ਨਿਯਮਾਂ ਵਿੱਚ ਬਦਲਾਅ ਨਵੀਂ ਦਿੱਲੀ : ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀ ਸੇਵਾਮੁਕਤੀ ਸਬੰਧੀ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਕਰਮਚਾਰੀ ਹੁਣ 20 ਸਾਲਾਂ ‘ਚ ਰਿਟਾਇਰਮੈਂਟ ਲੈ ਸਕਦੇ ਹਨ । ਉਨ੍ਹਾਂ ਨੂੰ ਆਮ ਸੇਵਾਮੁਕਤੀ ਵਾਂਗ ਸਾਰੇ ਲਾਭ ਮਿਲਣਗੇ।ਰਾਸ਼ਟਰੀ ਪੈਨਸ਼ਨ ਯੋਜਨਾ ਜਨਵਰੀ 2004 ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਸ਼ੁਰੂ ਕੀਤੀ ਗਈ ਸੀ। ਇਸ ਨੂੰ 2009 ਵਿੱਚ ਸੋਧਿਆ ਗਿਆ ਸੀ ਅਤੇ ਹੁਣ ਇਹ ਪ੍ਰਾਈਵੇਟ ਕਰਮਚਾਰੀਆਂ ਲਈ ਵੀ ਖੁੱਲ੍ਹੀ ਹੈ । ਇੱਕ ਸਵੈ-ਇੱਛੁਕ ਪੈਨਸ਼ਨ ਸਕੀਮ ਹੈ, ਜਿਸ ਦਾ ਉਦੇਸ਼ ਕਰਮਚਾਰੀਆਂ ਲਈ ਇੱਕ ਰਿਟਾਇਰਮੈਂਟ ਫੰਡ ਬਣਾਉਣਾ ਹੈ। ਇਹ ਸਰਕਾਰ ਅਤੇ ਪੈਨਸ਼ਨ ਫੰਡ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ ਦੁਆਰਾ ਚਲਾਇਆ ਜਾਂਦਾ ਹੈ ।ਹਾਲ ਹੀ ਵਿੱਚ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੇਂਦਰੀ ਕਰਮਚਾਰੀ ਹੁਣ ਐਨਪੀਐਸ ਦੇ ਤਹਿਤ ਸਵੈ-ਇੱਛਤ ਸੇਵਾਮੁਕਤੀ ਲੈ ਸਕਦੇ ਹਨ । ਇਹ ਜਾਣਕਾਰੀ ਕਰਮਚਾਰੀ ਕਲਿਆਣ ਮੰਤਰਾਲੇ ਦੇ ਅਧੀਨ ਪੈਨਸ਼ਨ ਅਤੇ ਪੈਨਸ਼ਨਰਜ਼ ਵਿਭਾਗ ਦੁਆਰਾ ਦਿੱਤੀ ਗਈ ਹੈ। ਕੇਂਦਰੀ ਸਿਵਲ ਸਰਵਿਸਿਜ਼ 2021 ਨਿਯਮਾਂ ਦੇ ਤਹਿਤ ਵਿੱਚ ਸ਼ਾਮਲ ਹੋਣ ਵਾਲੇ ਕਰਮਚਾਰੀ ਇਹ ਸੇਵਾ ਪ੍ਰਾਪਤ ਕਰਨਗੇ । ਇਸ ਨਿਯਮ ਦੇ ਤਹਿਤ ਕੇਂਦਰੀ ਕਰਮਚਾਰੀ 20 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਕਿਸੇ ਵੀ ਸਮੇਂ ਸਵੈ-ਇੱਛਤ ਸੇਵਾਮੁਕਤੀ ਲੈ ਸਕਦੇ ਹਨ। ਇਸ ਦਾ ਮਤਲਬ ਹੈ ਕਿ ਕੋਈ ਵੀ ਕਰਮਚਾਰੀ ਜਿਸ ਨੇ 20 ਸਾਲ ਲਗਾਤਾਰ ਕੰਮ ਕੀਤਾ ਹੈ, ਉਹ ਸੇਵਾਮੁਕਤੀ ਦਾ ਲਾਭ ਲੈ ਸਕਦਾ ਹੈ। ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਸਵੈ-ਇੱਛਤ ਸੇਵਾਮੁਕਤੀ ਲੈਣ ਦੇ ਚਾਹਵਾਨ ਕਰਮਚਾਰੀਆਂ ਨੂੰ ਘੱਟੋ-ਘੱਟ ਤਿੰਨ ਮਹੀਨੇ ਪਹਿਲਾਂ ਲਿਖਤੀ ਨੋਟਿਸ ਦੇਣਾ ਹੋਵੇਗਾ । ਰੁਜ਼ਗਾਰਦਾਤਾ ਇਸ ਅਰਜ਼ੀ ਨੂੰ ਰੱਦ ਨਹੀਂ ਕਰ ਸਕਦੇ ਹਨ। ਤਿੰਨ ਮਹੀਨਿਆਂ ਦੀ ਨੋਟਿਸ ਮਿਆਦ ਪੂਰੀ ਹੋਣ ‘ਤੇ ਸੇਵਾਮੁਕਤੀ ਪ੍ਰਭਾਵੀ ਹੋਵੇਗੀ। ਸਵੈ-ਇੱਛਤ ਸੇਵਾਮੁਕਤੀ ਲੈਣ ਵਾਲੇ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਰਧਾਰਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗੀ । ਇਹ ਸਹੂਲਤਾਂ ਰੈਗੂਲਰ ਸੇਵਾਮੁਕਤੀ ‘ਤੇ ਮਿਲਣ ਵਾਲੀਆਂ ਸਹੂਲਤਾਂ ਵਾਂਗ ਹੀ ਹੋਣਗੀਆਂ। ਜੇਕਰ ਕਿਸੇ ਕਰਮਚਾਰੀ ਨੇ ਕੋਈ ਹੋਰ ਖਾਤਾ ਖੋਲ੍ਹਿਆ ਹੈ ਤਾਂ ਉਸ ਨੂੰ ਇਸ ਬਾਰੇ ਨੂੰ ਵੀ ਸੂਚਿਤ ਕਰਨਾ ਹੋਵੇਗਾ । ਹਾਲ ਹੀ ਵਿੱਚ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੇਂਦਰੀ ਕਰਮਚਾਰੀ ਹੁਣ ਐਨਪੀਐਸ ਦੇ ਤਹਿਤ ਸਵੈ-ਇੱਛਤ ਸੇਵਾਮੁਕਤੀ ਲੈ ਸਕਦੇ ਹਨ। ਇਹ ਜਾਣਕਾਰੀ ਕਰਮਚਾਰੀ ਕਲਿਆਣ ਮੰਤਰਾਲੇ ਦੇ ਅਧੀਨ ਪੈਨਸ਼ਨ ਅਤੇ ਪੈਨਸ਼ਨਰਜ਼ ਵਿਭਾਗ ਦੁਆਰਾ ਦਿੱਤੀ ਗਈ ਹੈ । ਕੇਂਦਰੀ ਸਿਵਲ ਸਰਵਿਸਿਜ਼ 2021 ਨਿਯਮਾਂ ਦੇ ਤਹਿਤ ਵਿੱਚ ਸ਼ਾਮਲ ਹੋਣ ਵਾਲੇ ਕਰਮਚਾਰੀ ਇਹ ਸੇਵਾ ਪ੍ਰਾਪਤ ਕਰਨਗੇ ।
Punjab Bani 26 October,2024
ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਬੱਸ ‘ਚ ਖੜ੍ਹੇ ਹੋ ਕੇ ਸਫਰ ਕਰੇਗਾ ਤਾਂ ਉਸ ਨੂੰ ਟਿਕਟ ਨਹੀਂ ਲੈਣੀ ਪਵੇਗੀ : ਅਨਿਲ ਵਿਜ
ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਬੱਸ ‘ਚ ਖੜ੍ਹੇ ਹੋ ਕੇ ਸਫਰ ਕਰੇਗਾ ਤਾਂ ਉਸ ਨੂੰ ਟਿਕਟ ਨਹੀਂ ਲੈਣੀ ਪਵੇਗੀ : ਅਨਿਲ ਵਿਜ ਹਰਿਆਣਾ : ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਬਾਰੇ ਇੱਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਮੈਸੇਜ ਤੇ ਸਪੱਸ਼ਟੀਕਰਨ ਦਿੰਦਿਆਂ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਰਕਾਰ ਵਲੋਂ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ ਕਿ ਜਿਸ ਵਿਚ ਇਹ ਆਖਿਆ ਗਿਆ ਹੋਵੇ ਕਿ ਕੋਈ ਵੀ ਵਿਅਕਤੀ ਜੇਕਰ ਹਰਿਆਣਾ ਰੋਡਵੇਜ਼ ਵਿਚ ਖੜ੍ਹਾ ਹੋ ਕੇ ਸਫਰ ਕਰੇਗਾ ਤਾਂ ਉਸਨੂੰ ਕਿਰਾਇਆ ਨਹੀਂ ਦੇਣਾ ਪਵੇਗਾ। ਹਰਿਆਣਾ ਦੇ ਟਰਾਂਸਪੋਰਟ ਅਤੇ ਊਰਜਾ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਕੁਝ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਜੇਕਰ ਕੋਈ ਬੱਸ ‘ਚ ਖੜ੍ਹੇ ਹੋ ਕੇ ਸਫਰ ਕਰੇਗਾ ਤਾਂ ਉਸ ਨੂੰ ਟਿਕਟ ਨਹੀਂ ਲੈਣੀ ਪਵੇਗੀ। ਜਦਕਿ ਅਜਿਹਾ ਕੁਝ ਵੀ ਨਹੀਂ ਹੈ।ਦੱਸਣਯੋਗ ਹੈ ਕਿ ਅਨਿਲ ਵਿੱਜ ਨੂੰ ਇਸ ਵਾਰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ ਅਤੇ ਮੰਤਰਾਲੇ ਦਾ ਅਹੁਦਾ ਸੰਭਾਲਦੇ ਹੀ ਉਹ ਹਰਕਤ ਵਿੱਚ ਨਜ਼ਰ ਆਏ। ਅਜੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਰੋਡਵੇਜ਼ ਦੀ ਬੱਸ ਵਿੱਚ ਸਫਰ ਕਰਕੇ ਅੰਬਾਲਾ ਤੋਂ ਕਰਨਾਲ ਤੱਕ ਬੱਸ ਸਟੈਂਡ ਦਾ ਨਿਰੀਖਣ ਕੀਤਾ ਸੀ ਅਤੇ ਇੱਕ ਅਧਿਕਾਰੀ ਨੂੰ ਮੁਅੱਤਲ ਵੀ ਕੀਤਾ ਸੀ। ਵਿਜ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ । ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ‘ਤੇ ਲੱਗੇ ਦੋਸ਼ਾਂ ‘ਤੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਗਲਤੀ ਲਈ ਦੂਜਿਆਂ ਨੂੰ ਦੋਸ਼ੀ ਠਹਿਰਾਉਂਦੀ ਹੈ। ਪੰਜਾਬ ਵਿੱਚੋਂ ਧੂੰਆਂ ਆ ਰਿਹਾ ਹੈ ਅਤੇ ਇਸ ਨਾਲ ਪ੍ਰਦੂਸ਼ਣ ਵੀ ਹੋ ਰਿਹਾ ਹੈ।
Punjab Bani 26 October,2024
ਭਾਜਪਾ ਵਿਧਾਇਕ ਦਲ ਦੀ ਬੈਠਕ ਵਿੱਚ ਦਿੱਤੀ ਜਾਵੇਗੀ ਸਪੀਕਰ ਅਤੇ ਡਿਪਟੀ ਦੇ ਨਾਵਾਂ ਨੂੰ ਮਨਜ਼ੂਰੀ
ਭਾਜਪਾ ਵਿਧਾਇਕ ਦਲ ਦੀ ਬੈਠਕ ਵਿੱਚ ਦਿੱਤੀ ਜਾਵੇਗੀ ਸਪੀਕਰ ਅਤੇ ਡਿਪਟੀ ਦੇ ਨਾਵਾਂ ਨੂੰ ਮਨਜ਼ੂਰੀ ਚੰਡੀਗੜ੍ਹ : ਭਾਜਪਾ ਵਿਧਾਇਕ ਦਲ ਦੀ ਬੈਠਕ ਵੀਰਵਾਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦੇ ਨਾਲ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਵੀ ਮੌਜੂਦ ਰਹਿਣਗੇ। ਸੂਤਰਾਂ ਦਾ ਦਾਅਵਾ ਹੈ ਕਿ ਮੀਟਿੰਗ ਵਿੱਚ ਵਿਧਾਨ ਸਭਾ ਸਪੀਕਰ ਅਤੇ ਡਿਪਟੀ ਸਪੀਕਰ ਦੇ ਨਾਵਾਂ ਨੂੰ ਲੈ ਕੇ ਸਹਿਮਤੀ ਬਣ ਜਾਵੇਗੀ। ਸਰਬ ਸੰਮਤੀ ਨਾਲ ਨਾਵਾਂ ਦਾ ਫੈਸਲਾ ਹੋਣ ਤੋਂ ਬਾਅਦ ਹੀ ਦੋਵਾਂ ਅਹੁਦਿਆਂ ਦੀ ਚੋਣ ਦੀ ਰਸਮ 25 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਕਰਵਾਈ ਜਾਵੇਗੀ। ਸਪੀਕਰ ਲਈ ਘੜੂੰਆਂ ਦੇ ਵਿਧਾਇਕ ਹਰਵਿੰਦਰ ਕਲਿਆਣ ਦਾ ਨਾਂ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਾਬਕਾ ਮੰਤਰੀ ਮੂਲਚੰਦ ਸ਼ਰਮਾ ਦਾ ਨਾਂ ਵੀ ਉੱਭਰ ਰਿਹਾ ਹੈ। ਇਸੇ ਤਰ੍ਹਾਂ ਡਿਪਟੀ ਸਪੀਕਰ ਲਈ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਅਤੇ ਜੀਂਦ ਤੋਂ ਵਿਧਾਇਕ ਕ੍ਰਿਸ਼ਨਾ ਮਿੱਡਾ ਦੇ ਨਾਵਾਂ 'ਤੇ ਚਰਚਾ ਚੱਲ ਰਹੀ ਹੈ। ਡਿਪਟੀ ਸਪੀਕਰ ਲਈ ਪੰਜਾਬੀ ਵਿਧਾਇਕ ਦਾ ਨਾਂ ਆਉਣਾ ਤੈਅ ਹੈ ਕਿਉਂਕਿ ਕੈਬਨਿਟ ਵਿੱਚ ਪੰਜਾਬੀ ਭਾਈਚਾਰੇ ਵਿੱਚੋਂ ਅਨਿਲ ਵਿੱਜ ਹੀ ਮੰਤਰੀ ਹਨ। ਜਦੋਂ ਕਿ ਇਸ ਤੋਂ ਪਹਿਲਾਂ ਸਰਕਾਰ ਵਿੱਚ ਪੰਜਾਬੀ ਭਾਈਚਾਰੇ ਦੀ ਵਧੇਰੇ ਸ਼ਮੂਲੀਅਤ ਸੀ ।
Punjab Bani 24 October,2024
ਸਾਬਕਾ ਭਾਰਤੀ ਮਹਿਲਾ ਪਹਿਲਵਾਨ ਬਬੀਤਾ ਫੋਗਾਟ ਨੇ ਕੀਤੇ ਬਾਲੀਵੁੱਡ ਫਿਲਮ ਦੰਗਲ ਨੂੰ ਲੈ ਕੇ ਵੱਡੇ ਖੁਲਾਸੇ
ਸਾਬਕਾ ਭਾਰਤੀ ਮਹਿਲਾ ਪਹਿਲਵਾਨ ਬਬੀਤਾ ਫੋਗਾਟ ਨੇ ਕੀਤੇ ਬਾਲੀਵੁੱਡ ਫਿਲਮ ਦੰਗਲ ਨੂੰ ਲੈ ਕੇ ਵੱਡੇ ਖੁਲਾਸੇ ਨਵੀਂ ਦਿੱਲੀ : ਸਾਬਕਾ ਭਾਰਤੀ ਮਹਿਲਾ ਪਹਿਲਵਾਨ ਬਬੀਤਾ ਫੋਗਾਟ ਨੇ ਬਾਲੀਵੁੱਡ ਫਿਲਮ ਦੰਗਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਆਮਿਰ ਖਾਨ ਸਟਾਰਰ ਫਿਲਮ ਦੰਗਲ ਗੀਤਾ, ਬਬੀਤਾ ਅਤੇ ਉਨ੍ਹਾਂ ਦੇ ਪਿਤਾ ਮਹਾਵੀਰ ਫੋਗਟ ਦੀ ਕਹਾਣੀ ਤੋਂ ਪ੍ਰੇਰਿਤ ਸੀ। ਇਸ ਫਿਲਮ ਨੇ ਬਾਕਸ ਆਫਿਸ `ਤੇ ਚੰਗਾ ਪ੍ਰਦਰਸ਼ਨ ਕੀਤਾ ਸੀ। ਕੁਸ਼ਤੀ ਤੋਂ ਸੰਨਿਆਸ ਲੈਣ ਤੋਂ ਬਾਅਦ, ਬਬੀਤਾ ਫੋਗਾਟ ਨੇ ਰਾਜਨੀਤਿਕ ਰਾਹ ਅਪਣਾਇਆ ਅਤੇ ਫਿਲਮ ਦੰਗਲ ਦੇ ਵਿੱਤੀ ਵੇਰਵਿਆਂ ਦਾ ਖੁਲਾਸਾ ਕਰਕੇ ਬਹੁਤ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਜਾਣਕਾਰੀ ਮੁਤਾਬਕ ਫਿਲਮ ਦੰਗਲ ਨੇ 2000 ਕਰੋੜ ਰੁਪਏ ਤੋਂ ਜਿਆਦਾ ਦੀ ਕਮਾਈ ਕੀਤੀ ਸੀ। ਹਾਲਾਂਕਿ, ਬਬੀਤਾ ਫੋਗਾਟ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਨਿਰਮਾਤਾਵਾਂ ਤੋਂ ਸਿਰਫ 1 ਕਰੋੜ ਰੁਪਏ ਮਿਲੇ ਸਨ।ਬਬੀਤਾ ਫੋਗਾਟ ਨਾਲ ਇੰਟਰਵਿਊ ਕੀਤੀ ਸੀ, ਜਿਸ `ਚ ਉਨ੍ਹਾਂ ਨੂੰ ਪੁੱਛਿਆ ਗਿਆ ਸੀ, "ਦੰਗਲ ਨੇ 2,000 ਕਰੋੜ ਰੁਪਏ ਕਮਾਏ ਤਾਂ ਫੋਗਾਟ ਪਰਿਵਾਰ ਨੂੰ ਸਿਰਫ 1 ਕਰੋੜ ਰੁਪਏ ਮਿਲੇ?" ਇਸ `ਤੇ ਬਬੀਤਾ ਫੋਗਟ ਨੇ ਹਾਂ `ਚ ਜਵਾਬ ਦਿੱਤਾ। ਇਹ ਪੁੱਛੇ ਜਾਣ `ਤੇ ਕਿ ਕੀ ਫੋਗਾਟ ਪਰਿਵਾਰ ਨੂੰ ਸਿਰਫ 1 ਕਰੋੜ ਰੁਪਏ ਮਿਲਣ ਤੋਂ ਨਿਰਾਸ਼ਾ ਹੋਈ ਕਿਉਂਕਿ ਫਿਲਮ ਨੇ ਬਾਕਸ ਆਫਿਸ `ਤੇ ਅੱਗ ਲਗਾਈ, ਬਬੀਤਾ ਨੇ ਕਿਹਾ ਕਿ ਉਸ ਦੇ ਪਰਿਵਾਰ ਦਾ ਉਦੇਸ਼ ਪਿਆਰ ਅਤੇ ਸਨਮਾਨ ਕਮਾਉਣਾ ਹੈ।ਬਬੀਤਾ ਫੋਗਾਟ ਨੇ ਕਿਹਾ ਕਿ ਨਹੀਂ, ਪਾਪਾ ਨੇ ਇੱਕ ਗੱਲ ਆਖੀ ਸੀ ਕਿ ਲੋਕਾਂ ਦਾ ਪਿਆਰ ਅਤੇ ਸਨਮਾਨ ਚਾਹੀਦਾ ਹੈ।ਇਹ ਫਿਲਮ ਬਬੀਤਾ, ਉਸ ਦੀ ਵੱਡੀ ਭੈਣ ਗੀਤਾ ਅਤੇ ਉਸ ਦੇ ਪਿਤਾ ਮਹਾਵੀਰ ਫੋਗਾਟ ਦੀ ਕਹਾਣੀ `ਤੇ ਆਧਾਰਤ ਹੈ। ਫਿਲਮ ਨੇ ਦਿਖਾਇਆ ਕਿ ਕਿਵੇਂ ਮਹਾਵੀਰ ਫੋਗਾਟ ਨੇ ਆਪਣੀਆਂ ਧੀਆਂ ਨੂੰ ਉੱਚ ਦਰਜੇ ਦੇ ਪਹਿਲਵਾਨ ਬਣਾਇਆ, ਜਿਨ੍ਹਾਂ ਨੇ ਦੇਸ਼ ਲਈ ਕਈ ਤਗਮੇ ਜਿੱਤੇ।
Punjab Bani 23 October,2024
ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਕੀਤਾ 24 ਅਧਿਕਾਰੀਆਂ ਨੂੰ ਮੁਅੱਤਲ
ਪਰਾਲੀ ਸਾੜਨ ਦੇ ਮਾਮਲਿਆਂ ਦੇ ਚਲਦਿਆਂ ਹਰਿਆਣਾ ਸਰਕਾਰ ਨੇ ਕੀਤਾ 24 ਅਧਿਕਾਰੀਆਂ ਨੂੰ ਮੁਅੱਤਲ ਚੰਡੀਗੜ੍ਹ : ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 24 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ । ਇਹ ਕਾਰਵਾਈ ਪਰਾਲੀ ਸਾੜਨ ਦੇ ਕਈ ਮਾਮਲਿਆਂ ਨੂੰ ਲੈ ਕੇ ਕੀਤੀ ਗਈ ਹੈ। ਹਰਿਆਣਾ ਖੇਤੀਬਾੜੀ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ । ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਪਾਣੀਪਤ ਤੋਂ ਦੋ, ਹਿਸਾਰ ਤੋਂ ਦੋ, ਜੀਂਦ ਤੋਂ ਦੋ, ਕੈਥਲ ਤੋਂ ਤਿੰਨ, ਕਰਨਾਲ ਤੋਂ ਤਿੰਨ, ਫਤਿਹਾਬਾਦ ਤੋਂ ਤਿੰਨ, ਕੁਰੂਕਸ਼ੇਤਰ ਤੋਂ ਚਾਰ, ਅੰਬਾਲਾ ਤੋਂ ਤਿੰਨ ਅਤੇ ਸੋਨੀਪਤ ਤੋਂ ਦੋ ਸ਼ਾਮਲ ਹਨ । ਦੱਸ ਦੇਈਏ ਕਿ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇੱਕ ਮਹੀਨੇ ਵਿੱਚ ਪਰਾਲੀ ਸਾੜਨ ਦੇ 656 ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਕਾਰ ਨੇ ਪਰਾਲੀ ਸਾੜਨ ਲਈ ਕਈ ਕਿਸਾਨਾਂ ਵਿਰੁੱਧ ਕੇਸ ਵੀ ਦਰਜ ਕੀਤੇ ਹਨ । ਕੁਝ ਕਿਸਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪਰਾਲੀ ਸਾੜਨ ਕਾਰਨ ਦਿੱਲੀ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਇਨ੍ਹਾਂ ਅਧਿਕਾਰੀਆਂ `ਤੇ ਲਾਪ੍ਰਵਾਹੀ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਇਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ । ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਘਰੌਂਡਾ ਦੇ ਬੀ.ਏ.ਓ ਗੌਰਵ, ਫਤਿਹਾਬਾਦ ਦੇ ਭੂਨਾ ਦੇ ਬੀ.ਏ.ਓ ਕ੍ਰਿਸ਼ਨ ਕੁਮਾਰ, ਇੰਸਪੈਕਟਰ ਸੁਨੀਲ ਸ਼ਰਮਾ, ਕੁਰੂਕਸ਼ੇਤਰ ਤੋਂ ਓਮਪ੍ਰਕਾਸ਼, ਰਾਮੇਸ਼ਵਰ ਸ਼ਿਓਕੰਦ, ਏ.ਡੀ.ਓ ਪਿਪਲੀ ਪ੍ਰਤਾਪ ਸਿੰਘ, ਥਾਨੇਸਰ ਦੇ ਬੀ.ਏ.ਓ ਵਿਨੋਦ ਕੁਮਾਰ, ਥਾਨੇਸਰ ਤੋਂ ਅਮਿਤ ਕੰਬੋਜ ਸ਼ਾਮਿਲ ਹਨ। ਲਾਡਵਾ ਨੇ ਕਾਰਵਾਈ ਕੀਤੀ ਹੈ। ਪਾਣੀਪਤ ਜ਼ਿਲ੍ਹੇ ਦੇ ਮਤਲੋਧਾ ਵਿੱਚ ਸੁਲਤਾਨਾ ਦੇ ਏਡੀਓ ਸੰਗੀਤਾ ਯਾਦਵ, ਇਸਰਾਨਾ ਏਟੀਐਮ ਸਤਿਆਵਾਨ, ਜੀਂਦ ਦੇ ਖੇਤੀਬਾੜੀ ਸੁਪਰਵਾਈਜ਼ਰ ਪੁਨੀਤ ਕੁਮਾਰ ਅਤੇ ਖੇਤੀਬਾੜੀ ਸੁਪਰਵਾਈਜ਼ਰ ਸੰਜੀਤ (ਜੀਂਦ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਇਸੇ ਤਰ੍ਹਾਂ ਵਿਸ਼ਾਲ ਗਿੱਲ, ਸ਼ੇਖਰ ਕੁਮਾਰ, ਅੰਬਾਲਾ ਤੋਂ ਰਮੇਸ਼, ਸੋਨੀਪਤ ਤੋਂ ਐਗਰੀਕਲਚਰ ਸੁਪਰਵਾਈਜ਼ਰ ਨਿਤਿਨ, ਗਨੌਰ ਤੋਂ ਐਗਰੀਕਲਚਰ ਸੁਪਰਵਾਈਜ਼ਰ ਕਿਰਨ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸੂਚੀ ਵਿੱਚ ਓਏਓ ਏਏਈ ਹੈਲਪਰ ਗੋਬਿੰਦ, ਹਿਸਾਰ ਵਿੱਚ ਹੈਲਪਰ ਪੂਜਾ, ਐਗਰੀਕਲਚਰ ਸੁਪਰਵਾਈਜ਼ਰ ਦੀਪ ਕੁਮਾਰ, ਐਗਰੀਕਲਚਰ ਸੁਪਰਵਾਈਜ਼ਰ ਹਰਪ੍ਰੀਤ ਕੁਮਾਰ, ਐਗਰੀਕਲਚਰ ਸੁਪਰਵਾਈਜ਼ਰ ਯਾਦਵਿੰਦਰ ਸਿੰਘ, ਕੈਥਲ ਵਿੱਚ ਏਐਸਓ ਸੁਨੀਲ ਕੁਮਾਰ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ ।
Punjab Bani 22 October,2024
ਹਰਿਆਣਾ ਰੋਡਵੇਜ਼ ਦੀ ਬੱਸ ਦੇ ਟੋਲ ਪਲਾਜ਼ਾ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 17 ਯਾਤਰੂ ਜ਼ਖ਼ਮੀ
ਹਰਿਆਣਾ ਰੋਡਵੇਜ਼ ਦੀ ਬੱਸ ਦੇ ਟੋਲ ਪਲਾਜ਼ਾ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 17 ਯਾਤਰੂ ਜ਼ਖ਼ਮੀ ਯਮੁਨਾਨਗਰ : ਯਮੁਨਾਨਗਰ `ਚ ਹਰਿਆਣਾ ਰੋਡਵੇਜ਼ ਦੀ ਬੱਸ ਟੋਲ ਪਲਾਜ਼ਾ ਦੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ `ਚ ਬੱਸ `ਚ ਸਵਾਰ 17 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਹ ਹਾਦਸਾ ਗਢੌਲਾ ਮਿਲਕ ਟੋਲ ਪਲਾਜ਼ਾ `ਤੇ ਵਾਪਰਿਆ ਹੈ ਤੇ ਬੱਸ ਵਿੱਚ 40 ਤੋਂ 45 ਯਾਤਰੀ ਸਵਾਰ ਸਨ।ਹਾਦਸੇ ਦਾ ਕਾਰਨ ਬੱਸ ਦੀ ਬਰੇਕ ਫੇਲ ਹੋਣਾ ਦੱਸਿਆ ਜਾ ਰਿਹਾ ਹੈ। ਕੰਡਕਟਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਪੁਲਿਸ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਜਾਂਚ ਕਰ ਰਹੀ ਹੈ । ਰੋਡਵੇਜ਼ ਦੀ ਬੱਸ ਯਮੁਨਾਨਗਰ ਤੋਂ ਅੰਬਾਲਾ ਜਾ ਰਹੀ ਸੀ । ਇਸ ਦੌਰਾਨ ਦੁਪਹਿਰ 1 ਵਜੇ ਤੋਂ ਬਾਅਦ ਬੱਸ ਗੜ੍ਹੌਲਾ ਟੋਲ ਪਲਾਜ਼ਾ ’ਤੇ ਪੁੱਜੀ ਤੇ ਤੇਜ਼ ਰਫਤਾਰ ਨਾਲ ਡਿਵਾਈਡਰ ਨਾਲ ਟਕਰਾ ਗਈ । ਬੱਸ ਦੀ ਟੱਕਰ ਹੁੰਦੇ ਹੀ ਲੋਕ ਸੀਟਾਂ ਤੋਂ ਹੇਠਾਂ ਡਿੱਗ ਗਏ, ਜਿਸ ਕਾਰਨ ਉਹਨਾਂ ਦੇ ਮੂੰਹ `ਤੇ ਸੱਟਾਂ ਲੱਗੀਆਂ ਹਨ । ਸਾਰੇ ਜ਼ਖਮੀਆਂ ਨੂੰ ਜਗਾਧਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ । ਵਥਾਣਾ ਛਪਾਰ ਦੇ ਜਾਂਚ ਅਧਿਕਾਰੀ ਰਾਜਿੰਦਰ ਕੁਮਾਰ ਨੇ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਲਏ ਹਨ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
Punjab Bani 22 October,2024
ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਦੇ ਚੀਫ ਪਿੰ੍ਰੰਸੀਪਲ ਸੈਕਟਰੀ ਬਣੇ ਰਾਜੇਸ਼ ਖੁੱਲਰ
ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਦੇ ਚੀਫ ਪਿੰ੍ਰੰਸੀਪਲ ਸੈਕਟਰੀ ਬਣੇ ਰਾਜੇਸ਼ ਖੁੱਲਰ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਚੀਫ ਪਿ੍ਰੰਸੀਪਲ ਸੈਕਟਰੀ ਦੇ ਤੌਰ ਤੇ ਰਾਜੇਸ਼ ਖੁੱਲਰ ਨੂੰ ਨਿਯੁਕਤ ਕੀਤਾ ਗਿਆ ਹੈ। ਹਰਿਆਣਾ ਸਰਕਾਰ ਤੋਂ ਸੇਵਾਮੁਕਤ ਆਈਏਐਸ ਅਧਿਕਾਰੀ ਰਾਜੇਸ਼ ਖੁੱਲਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਹਰਿਆਣਾ ਦੇ ਮੁੱਖ ਸਕੱਤਰ ਨੇ ਸੇਵਾਮੁਕਤ ਆਈਏਐਸ ਅਧਿਕਾਰੀ ਰਾਜੇਸ਼ ਖੁੱਲਰ ਦੇ ਹੁਕਮਾਂ ’ਤੇ 4 ਘੰਟੇ ਬਾਅਦ ਰੋਕ ਲਗਾ ਦਿੱਤੀ। 18 ਅਕਤੂਬਰ ਨੂੰ ਰਾਤ 8 ਵਜੇ ਹੁਕਮ ਜਾਰੀ ਕੀਤੇ ਗਏ ਸਨ ਪਰ ਅੱਧੀ ਰਾਤ 12 ਵਜੇ ਹੁਕਮਾਂ ’ਤੇ ਰੋਕ ਲਾ ਦਿੱਤੀ ਗਈ। ਇਹ ਮਾਮਲਾ ਪੂਰੇ ਸੂਬੇ ਵਿੱਚ ਅਤੇ ਅਧਿਕਾਰੀਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
Punjab Bani 22 October,2024
ਹਰਿਆਣਾ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ; ਜਾਣੋ ਕਿਸ ਮੰਤਰੀ ਕੋਲ ਆਇਆ ਕਿਹੜਾ ਵਿਭਾਗ
ਹਰਿਆਣਾ ਕੈਬਨਿਟ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ; ਜਾਣੋ ਕਿਸ ਮੰਤਰੀ ਕੋਲ ਆਇਆ ਕਿਹੜਾ ਵਿਭਾਗ ਚੰਡੀਗੜ੍ਹ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਨਵੀਂ ਬਣੀ ਹਰਿਆਣਾ ਸਰਕਾਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਕੋਲ ਗ੍ਰਹਿ, ਵਿੱਤ, ਆਬਕਾਰੀ ਅਤੇ ਕਰ ਵਿਭਾਗ ਸਮੇਤ ਮੁੱਖ ਵਿਭਾਗ ਰੱਖੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ, ਨਿਆਂ ਪ੍ਰਸ਼ਾਸਨ, ਆਮ ਪ੍ਰਸ਼ਾਸਨ, ਅਪਰਾਧਿਕ ਜਾਂਚ (ਸੀ.ਆਈ.ਡੀ.), ਅਮਲਾ ਅਤੇ ਸਿਖਲਾਈ ਅਤੇ ਕਾਨੂੰਨ ਅਤੇ ਵਿਧਾਨਕ ਵਿਭਾਗ ਵੀ ਆਪਣੇ ਕੋਲ ਰੱਖੇ। ਇਸ ਤੋਂ ਇਲਾਵਾ ਸੱਤ ਵਾਰ ਦੇ ਵਿਧਾਇਕ ਅਤੇ ਕੈਬਨਿਟ ਵਿੱਚ ਸਭ ਤੋਂ ਸੀਨੀਅਰ ਵਿਧਾਇਕ ਰਹੇ ਅਨਿਲ ਵਿਜ ਨੂੰ ਊਰਜਾ, ਟਰਾਂਸਪੋਰਟ ਅਤੇ ਲੇਬਰ ਵਿਭਾਗ ਦਿੱਤੇ ਗਏ ਹਨ। ਉਹ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਧੀਨ ਗ੍ਰਹਿ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸਨ।ਪਹਿਲੀ ਵਾਰ ਦੀ ਮਹਿਲਾ ਵਿਧਾਇਕ ਸ਼ਰੂਤੀ ਚੌਧਰੀ ਨੂੰ ਮਹਿਲਾ ਅਤੇ ਬਾਲ ਵਿਕਾਸ ਅਤੇ ਸਿੰਚਾਈ ਅਤੇ ਜਲ ਸਰੋਤ ਅਲਾਟ ਕੀਤੇ ਗਏ ਹਨ, ਜਦੋਂ ਕਿ ਮੰਤਰੀ ਆਰਤੀ ਸਿੰਘ ਰਾਓ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਅਤੇ ਆਯੂਸ਼ ਵਿਭਾਗ ਦਿੱਤੇ ਗਏ ਹਨ। ਰਾਓ ਨਰਬੀਰ ਸਿੰਘ ਨੂੰ ਉਦਯੋਗ ਅਤੇ ਵਣਜ, ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ, ਜਦਕਿ ਮਹੀਪਾਲ ਢਾਂਡਾ ਨੂੰ ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ।
Punjab Bani 21 October,2024
ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੀ ਆਦਤ ਸਿਰਫ ਝੂਠ ਬੋਲਣਾ ਅਤੇ ਆਪਣੀਆਂ ਕਮੀਆਂ ਲਈ ਦੂਜਿਆਂ ਨੂੰ ਦੋਸ਼ੀ ਠਹਿਰਾਉਣਾ ਹੈ : ਨਾਇਬ ਸਿੰਘ ਸੈਣੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੀ ਆਦਤ ਸਿਰਫ ਝੂਠ ਬੋਲਣਾ ਅਤੇ ਆਪਣੀਆਂ ਕਮੀਆਂ ਲਈ ਦੂਜਿਆਂ ਨੂੰ ਦੋਸ਼ੀ ਠਹਿਰਾਉਣਾ ਹੈ : ਨਾਇਬ ਸਿੰਘ ਸੈਣੀ ਹਰਿਆਣਾ ਤੋਂ ਦਿੱਲੀ ਨੂੰ ਸਪਲਾਈ ਕੀਤੇ ਜਾਣ ਵਾਲੇ ਪਾਣੀ ਦਾ ਬੀਓਡੀ ਲਗਭਗ 2-3 ਮਿਲੀਗ੍ਰਾਮ ਪ੍ਰਤੀ ਲੀਟਰ ਹੈ ਦਿੱਲੀ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਦਿੱਲੀ ਦੀ ਸਰਹੱਦ ਤੋਂ ਲੈ ਕੇ ਓਖਲਾ ਤੱਕ ਪਾਣੀ ਦੇ ਪ੍ਰਦੂਸ਼ਣ ਲਈ ਕੌਣ ਜ਼ਿੰਮੇਵਾਰ ਹੈ। ਚੰਡੀਗੜ੍ਹ, 21 ਅਕਤੂਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਸਰਕਾਰ ਵੱਲੋਂ ਹਰਿਆਣਾ ਨੂੰ ਸਪਲਾਈ ਕੀਤਾ ਜਾਂਦਾ ਪਾਣੀ ਗੰਦਾ ਹੋਣ ਦੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੀ ਆਦਤ ਸਿਰਫ਼ ਝੂਠ ਬੋਲਣਾ ਅਤੇ ਆਪਣੀਆਂ ਕਮੀਆਂ ਬਾਰੇ ਸ਼ਿਕਾਇਤ ਕਰਨਾ ਹੈ | ਦੋਸ਼ ਦੂਜਿਆਂ 'ਤੇ ਪਾਇਆ ਜਾਣਾ ਹੈ। ਦਿੱਲੀ ਦੀ ਸਰਕਾਰ ਚਲਾਉਣ ਵਾਲੀ ਆਮ ਆਦਮੀ ਪਾਰਟੀ ਦੀ ਇਹ ਰਵਾਇਤ ਰਹੀ ਹੈ ਕਿ ਉਹ ਹਮੇਸ਼ਾ ਆਪਣੇ ਤੋਂ ਇਲਾਵਾ ਹਰ ਕਿਸੇ ਵਿੱਚ ਕਮੀਆਂ ਲੱਭਦੇ ਹਨ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਤੋਂ ਦਿੱਲੀ ਨੂੰ ਸਪਲਾਈ ਕੀਤੇ ਜਾਣ ਵਾਲੇ ਪਾਣੀ ਦਾ ਬੀਓਡੀ ਲਗਭਗ 2-3 ਮਿਲੀਗ੍ਰਾਮ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਸੀਐਲਸੀ ਨਹਿਰ ਰਾਹੀਂ ਦਿੱਲੀ ਨੂੰ ਸਪਲਾਈ ਕੀਤੇ ਜਾਣ ਵਾਲੇ ਪਾਣੀ ਦਾ ਬੀਓਡੀ ਜ਼ੀਰੋ ਦੇ ਬਰਾਬਰ ਹੈ। ਪਰ ਦਿੱਲੀ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਦਿੱਲੀ ਦੀ ਸਰਹੱਦ ਤੋਂ ਓਖਲਾ ਤੱਕ ਨਿਕਲਣ ਵਾਲੇ 28 ਜਲ ਨਾਲਿਆਂ ਵਿੱਚ ਪ੍ਰਦੂਸ਼ਣ ਲਈ ਕੌਣ ਜ਼ਿੰਮੇਵਾਰ ਹੈ। ਦਿੱਲੀ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਯਮੁਨਾ ਦੀ ਸਫਾਈ ਲਈ ਕੇਂਦਰ ਤੋਂ ਮਿਲੇ ਪੈਸੇ ਦਾ ਕੀ ਕੀਤਾ। ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਦਿੱਲੀ ਸਰਕਾਰ ਨੂੰ ਹੁਣ ਤੱਕ ਯਮੁਨਾ ਨਦੀ ਦੀ ਸਫਾਈ ਲਈ ਕੇਂਦਰ ਸਰਕਾਰ ਤੋਂ 6,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ 'ਚੋਂ ਸ. 3. ,000 ਕਰੋੜ ਉਸ ਨੂੰ ਪਿਛਲੇ 2 ਸਾਲਾਂ ਵਿੱਚ ਮਿਲੇ ਹਨ। ਦਿੱਲੀ ਸਰਕਾਰ ਨੇ ਉਸ ਪੈਸੇ ਦਾ ਕੀ ਕੀਤਾ? ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੂਸਰਿਆਂ 'ਤੇ ਦੋਸ਼ ਲਗਾਉਣਾ ਅਤੇ ਸਰਕਾਰੀ ਪੈਸੇ ਨਾਲ ਆਪਣਾ ਸ਼ੀਸ਼ ਮਹਿਲ ਬਣਾਉਣਾ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਰਵਾਇਤ ਬਣ ਗਈ ਹੈ, ਜਿਸ ਵਿਚ ਉਨ੍ਹਾਂ ਨੂੰ ਆਪਣੇ ਫਾਇਦੇ ਤੋਂ ਇਲਾਵਾ ਹੋਰ ਲੋਕ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ।
Punjab Bani 21 October,2024
ਪੰਚਕੂਲਾ ਵਿੱਚ ਸਕੂਲੀ ਬੱਸ ਖਾਈ ਵਿੱਚ ਪਲਟਣ ਨਾਲ 15 ਦੇ ਕਰੀਬ ਬੱਚੇ ਜ਼ਖ਼ਮੀ
ਪੰਚਕੂਲਾ ਵਿੱਚ ਸਕੂਲੀ ਬੱਸ ਖਾਈ ਵਿੱਚ ਪਲਟਣ ਨਾਲ 15 ਦੇ ਕਰੀਬ ਬੱਚੇ ਜ਼ਖ਼ਮੀ ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਵਿੱਚ ਸ਼ਨੀਵਾਰ ਦੁਪਹਿਰ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਇੱਕ ਖਾਈ ਵਿੱਚ ਪਲਟ ਗਈ। ਹਾਦਸੇ ਵਿੱਚ ਸਕੂਲ ਸਟਾਫ਼ ਤੋਂ ਇਲਾਵਾ 10 ਤੋਂ 15 ਬੱਚੇ ਜ਼ਖ਼ਮੀ ਹੋ ਗਏ। ਸਾਰੇ ਬੱਚਿਆਂ ਨੂੰ ਇਲਾਜ ਲਈ ਮੋਰਨੀ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।ਗੰਭੀਰ ਜ਼ਖਮੀ ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਹਸਪਤਾਲ `ਚ ਰੈਫਰ ਕਰ ਦਿੱਤਾ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਵੇਂ ਵਾਪਰਿਆ। ਪੁਲਿਸ ਟੀਮਾਂ ਪੀਐਚਸੀ ਪਹੁੰਚ ਗਈਆਂ ਹਨ। ਪੁਲਸ ਦੀ ਮੁਢਲੀ ਜਾਂਚ ਅਨੁਸਾਰ ਪੰਜਾਬ ਦੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਸਕੂਲ ਦੇ ਸਟਾਫ਼ ਮੈਂਬਰ ਉਨ੍ਹਾਂ ਨੂੰ ਪੰਚਕੂਲਾ ਦੀ ਮੋਰਨੀ ਹਿੱਲਜ਼ `ਤੇ ਘੁੰਮਣ ਲਈ ਲੈ ਕੇ ਜਾ ਰਹੇ ਸਨ। ਟਿੱਕਰ ਤਾਲ ਰੋਡ `ਤੇ ਪਿੰਡ ਥਲ ਨੇੜੇ ਬੱਸ ਅਚਾਨਕ ਪਲਟ ਗਈ। ਘਟਨਾ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।ਆਸ-ਪਾਸ ਦੇ ਲੋਕਾਂ ਨੇ ਮੌਕੇ `ਤੇ ਪਹੁੰਚ ਕੇ ਤੁਰੰਤ ਬੱਚਿਆਂ ਨੂੰ ਬੱਸ `ਚੋਂ ਬਾਹਰ ਕੱਢਿਆ। ਪੁਲਿਸ ਦੀਆਂ ਟੀਮਾਂ ਵੀ ਮੌਕੇ `ਤੇ ਪਹੁੰਚ ਗਈਆਂ। ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀ ਬੱਚਿਆਂ ਅਤੇ ਹੋਰ ਸਟਾਫ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ।
Punjab Bani 19 October,2024
ਪੰਜਾਬ ਤੇ ਹਰਿਆਣਾ ਹਾਈਕੋਰਟ ਕੀਤਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜਿ਼ਲ੍ਹਾ ਖ਼ਪਤਕਾਰ ਫੋਰਮ ਤੇ ਸੂਬਾ ਕਮਿਸ਼ਨ ’ਚ ਨਿਯੁਕਤ ਮੈਂਬਰਾਂ ਦੇ ਕਾਰਜਕਾਲ ’ਚ 6 ਮਹੀਨਿਆਂ ਦਾ ਵਾਧਾ
ਪੰਜਾਬ ਤੇ ਹਰਿਆਣਾ ਹਾਈਕੋਰਟ ਕੀਤਾ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜਿ਼ਲ੍ਹਾ ਖ਼ਪਤਕਾਰ ਫੋਰਮ ਤੇ ਸੂਬਾ ਕਮਿਸ਼ਨ ’ਚ ਨਿਯੁਕਤ ਮੈਂਬਰਾਂ ਦੇ ਕਾਰਜਕਾਲ ’ਚ 6 ਮਹੀਨਿਆਂ ਦਾ ਵਾਧਾ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਜਿ਼ਲ੍ਹਾ ਖ਼ਪਤਕਾਰ ਫੋਰਮ ਤੇ ਸੂਬਾ ਕਮਿਸ਼ਨ ’ਚ ਨਿਯੁਕਤ ਮੈਂਬਰਾਂ ਦੇ ਕਾਰਜਕਾਲ ’ਚ 6 ਮਹੀਨਿਆਂ ਦਾ ਵਾਧਾ ਕੀਤਾ ਹੈ। ਜ਼ਿਲ੍ਹਾ ਤੇ ਰਾਜ ਪੱਧਰ ’ਤੇ ਮੈਂਬਰਾਂ ਦੀ ਨਿਯੁਕਤੀ ਪ੍ਰਕਿਰਿਆ ’ਚ ਬਦਲਾਅ ਹੋਣ ਕਾਰਨ ਮਾਮਲਾ ਹਾਈਕੋਰਟ ’ਚ ਚਲਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਕੀਤੇ ਗਏ ਬਦਲਾਅ ਕਾਰਨ ਸੂਬਿਆਂ ਤੇ ਯੂ. ਟੀ. ’ਚ ਮੈਂਬਰਾਂ ਦੇ ਸੇਵਾਮੁਕਤ ਹੋਣ ਤੋਂ ਬਾਅਦ ਨਵੀਂ ਨਿਯੁਕਤੀ ਨਹੀਂ ਸੀ ਹੋ ਰਹੀ। ਹਾਈਕੋਰਟ ਨੇ ਆਪਣੇ ਹੁਕਮ ’ਚ ਕਿਹਾ ਹੈ ਕਿ ਦੋ ਮਹੀਨਿਆਂ ਅੰਦਰ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਤੇ ਯੂ.ਟੀ. ਪ੍ਰਸ਼ਾਸਨ ਨਿਯੁਕਤੀਆਂ ਨੂੰ ਲੈ ਕੇ ਸੁਪਰੀਮ ਕੋਰਟ ਜਾਵੇ ਤੇ ਸਥਿਤੀ ਸਪੱਸ਼ਟ ਕਰੇ। ਸਥਿਤੀ ਸਪੱਸ਼ਟ ਹੋਣ ਦੇ ਨਾਲ ਹੀ ਚਾਰ ਹਫ਼ਤਿਆਂ ’ਚ ਨਿਯੁਕਤੀ ਪ੍ਰਕਿਰਿਆ ਨੂੰ ਖ਼ਤਮ ਕੀਤਾ ਜਾਵੇ। ਖ਼ਪਤਕਾਰ ਮਾਮਲੇ ਕਾਨੂੰਨ ’ਚ ਸੋਧ ਤੋਂ ਬਾਅਦ ਮੈਂਬਰਾਂ ਦੀ ਨਿਯੁਕਤੀ ’ਚ ਕੇਂਦਰ ਦਾ ਦਖ਼ਲ ਹੋ ਗਿਆ ਸੀ। ਇਸ ਤੋਂ ਬਾਅਦ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਫਿਰ ਸੁਪਰੀਮ ਕੋਰਟ ’ਚ ਚਲਾ ਗਿਆ। ਪਿਛਲੇ ਸਾਲ ਸੁਪਰੀਮ ਕੋਰਟ ਨੇ ਮੈਂਬਰਾਂ ਦੀ ਨਿਯੁਕਤੀ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਸੀ। ਕੇਂਦਰ ਸਰਕਾਰ ਵੱਲੋਂ ਫਿਰ ਤੋਂ ਵਿਚਾਰ ਕਰਨ ਲਈ ਪਟੀਸ਼ਨ ਦਾਖ਼ਲ ਕੀਤੀ ਗਈ ਪਰ ਇਸ ਨੂੰ ਖ਼ਾਰਜ ਕਰ ਦਿੱਤਾ ਗਿਆ ਸੀ। ਹਾਲ ਹੀ ’ਚ ਕੇਂਦਰ ਸਰਕਾਰ ਨੇ ਫਿਰ ਕੁਝ ਬਦਲਾਅ ਨਾਲ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਪਰ ਉਸ ਦੇ ਵਿਰੋਧ ’ਚ ਵੀ ਪਟੀਸ਼ਨ ਦਾਖ਼ਲ ਹੋ ਗਈ ਸੀ। ਹਾਈਕੋਰਟ ’ਚ ਦੋਵੇਂ ਸੂਬਿਆਂ ਤੇ ਯੂ. ਟੀ. ਵੱਲੋਂ ਕਿਹਾ ਗਿਆ ਕਿ ਮੌਜੂਦਾ ਮੈਂਬਰਾਂ ਦੇ ਸੇਵਾਕਾਲ ’ਚ ਵਾਧੇ ’ਤੇ ਕੋਈ ਇਤਰਾਜ਼ ਨਹੀਂ ਹੈ। ਇਸ ਲਈ ਹਾਈਕੋਰਟ ਨੇ ਇਸ ਨੂੰ ਮਨਜ਼ੂਰੀ ਦਿੰਦਿਆਂ 2 ਮਹੀਨਿਆਂ ’ਚ ਸੁਪਰੀਮ ਕੋਰਟ ਤੇ ਕੇਂਦਰ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਵਾਉਣ ਲਈ ਕਿਹਾ ਹੈ। ਇਸ ਤੋਂ ਬਾਅਦ ਖ਼ਪਤਕਾਰ ਫੋਰਮ ਤੇ ਕਮਿਸ਼ਨ ਦੇ ਪ੍ਰਧਾਨਾਂ ਤੇ ਮੈਂਬਰਾਂ ਦੀ ਨਿਯੁਕਤੀ ਹੋਵੇਗੀ।
Punjab Bani 19 October,2024
ਹਰਿਆਣਾ ਵਿਚ ਕਿਸਾਨ ਨਹੀਂ ਸਾੜਨਗੇ ਪਰਾਲੀ ਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਮਝਾਉਣਗੇ : ਮੁੱਖ ਮੰਤਰੀ ਸੈਣੀ
ਹਰਿਆਣਾ ਵਿਚ ਕਿਸਾਨ ਨਹੀਂ ਸਾੜਨਗੇ ਪਰਾਲੀ ਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਮਝਾਉਣਗੇ : ਮੁੱਖ ਮੰਤਰੀ ਸੈਣੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਕਿਹਾ ਹੈ ਕਿ ਹਰਿਆਣਾ ਵਿਚ ਕਿਸਾਨਾਂ ਵਲੋਂ ਪਰਾਲੀ ਨਹੀਂ ਸਾੜੀ ਜਾਵੇਗੀ ਅਤੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਮਝਾਇਆ ਜਾਵੇਗਾ, ਇਹ ਗੱਲ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਆਖੀ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹੁਕਮ ਜਾਰੀ ਕੀਤਾ ਹੈ ਕਿ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਵਾਲੇ ਜਾਂ ਪਰਾਲੀ ਸਾੜਨ ਵਾਲੇ ਕਿਸੇ ਵੀ ਕਿਸਾਨ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਕਾਰਵਾਈ 15 ਸਤੰਬਰ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਕਿਸਾਨਾਂ ਦੇ ਖੇਤਾਂ ਦੇ ਰਿਕਾਰਡ ਵਿੱਚ ‘ਰੈੱਡ ਐਂਟਰੀ’ ਕੀਤੀ ਜਾਵੇਗੀ, ਜਿਸ ਕਾਰਨ ਉਹ ਅਗਲੇ ਦੋ ਸੀਜ਼ਨਾਂ ਲਈ ਈ-ਖਰੀਦ ਪੋਰਟਲ ਰਾਹੀਂ ਮੰਡੀਆਂ ਵਿੱਚ ਆਪਣੀ ਫ਼ਸਲ ਨਹੀਂ ਵੇਚ ਸਕਣਗੇ। ਹਰਿਆਣਾ ਸਰਕਾਰ ਨੇ ਦੋ ਦਿਨ ਪਹਿਲਾਂ ਹੁਕਮ ਜਾਰੀ ਕੀਤਾ ਸੀ ਕਿ ਜੋ ਵੀ ਕਿਸਾਨ ਪਰਾਲੀ ਸਾੜਦਾ ਹੈ, ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਨਹੀਂ ਵੇਚ ਸਕੇਗਾ। ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਸਖ਼ਤ ਹੁਕਮ ਜਾਰੀ ਕੀਤਾ ਸੀ ਕਿ ਜੇਕਰ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਉਹ ਆਪਣੀ ਫ਼ਸਲ ਮੰਡੀਆਂ ਵਿੱਚ ਨਹੀਂ ਵੇਚ ਸਕੇਗਾ। ਇਸ ਤਰ੍ਹਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਨਹੀਂ ਵਿਕਣਗੀਆਂ। ਸਰਕਾਰ ਦੇ ਇਸ ਹੁਕਮ ਦਾ ਮਕਸਦ ਸੂਬੇ ਵਿੱਚ ਪਰਾਲੀ ਸਾੜਨ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣਾ ਹੈ, ਤਾਂ ਜੋ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਹੁਕਮਾਂ ਅਨੁਸਾਰ ਸਾਰੇ ਜ਼ਿਲ੍ਹਿਆਂ ਦੇ ਉਪ ਖੇਤੀਬਾੜੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਕਿਸਾਨਾਂ ਦੇ ਖੇਤਾਂ ਨੂੰ ਅੱਗ ਲੱਗੀ ਹੈ, ਉਨ੍ਹਾਂ ਦੇ ਨਾਂ ਤੁਰੰਤ ਰਿਕਾਰਡ ਵਿੱਚ ਸ਼ਾਮਲ ਕੀਤੇ ਜਾਣ। ਇਹ ਕਦਮ ਇਸ ਲਈ ਚੁੱਕਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਤੋਂ ਰੋਕਿਆ ਜਾ ਸਕੇ।
Punjab Bani 19 October,2024
ਕੈਬਨਿਟ ਮੰਤਰੀ ਅਨਿਲ ਵਿਜ ਨੇ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਅਨਿਲ ਵਿਜ ਨੇ ਅਹੁਦਾ ਸੰਭਾਲਿਆ ਚੰਡੀਗੜ੍ਹ : ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਇੱਥੇ ਸਕੱਤਰੇਤ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ।
Punjab Bani 18 October,2024
ਸਲਮਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਮਾਮਲੇ ’ਚ ਹਰਿਆਣਾ ਤੋਂ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ
ਸਲਮਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਮਾਮਲੇ ’ਚ ਹਰਿਆਣਾ ਤੋਂ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ ਮੁੰਬਈ : ਬੌਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਦੇ ਸਬੰਧ ਵਿੱਚ ਨਵੀਂ ਮੁੰਬਈ ਪੁਲੀਸ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਉਰਫ਼ ਸੁਖਬੀਰ ਸਿੰਘ ਨੂੰ ਪਨਵੇਲ ਟਾਊਨ ਪੁਲੀਸ (ਨਵੀਂ ਮੁੰਬਈ) ਦੀ ਇਕ ਟੀਮ ਨੇ ਬੁੱਧਵਾਰ ਨੂੰ ਹਰਿਆਣਾ ਦੇ ਪਾਣੀਪਤ ਤੋਂ ਕਾਬੂ ਕੀਤਾ। ਅਧਿਕਾਰੀ ਨੇ ਕਿਹਾ ਕਿ ਸੁਖਬੀਰ ਨੇ ਬਿਸ਼ਨੋਈ ਗਰੋਹ ਦੇ ਮੈਂਬਰਾਂ ਨੂੰ ਖਾਨ ਨੂੰ ਕਥਿਤ ਤੌਰ ’ਤੇ ਮਾਰਨ ਦੀ ਸੁਪਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਪਾਕਿਸਤਾਨ ਵਿੱਚ ਬੈਠੇ ਆਪਣੇ ਕਥਿਤ ਸਰਗਨਾ ਡੋਗਰ ਦੇ ਸੰਪਰਕ ਵਿੱਚ ਸੀ। ਅਧਿਕਾਰੀ ਨੇ ਕਿਹਾ ਕਿ ਸਿੰਘ ਨੇ ਬਿਸ਼ਨੋਈ ਗਰੋਹ ਦੇ ਮੈਂਬਰਾਂ ਨਾਲ ਮਿਲ ਕੇ ਸਲਮਾਨ ਖਾਨ ਨੂੰ ਮਾਰਨ ਦੀ ਕਥਿਤ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਤੋਂ ਏਕੇ-47, ਐੱਮ16 ਅਤੇ ਏਕੇ92 ਵਰਗੇ ਹਥਿਆਰਾਂ ਦਾ ਇਸਤੇਮਾਲ ਕਰਨ ਦੀ ਯੋਜਨਾ ਬਣਾਈ ਸੀ। ਪੁਲੀਸ ਨੇ ਕਿਹਾ ਕਿ ਉਸ ਨੂੰ ਨਵੀਂ ਮੁੰਬਈ ਲਿਆਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵੀਂ ਮੁੰਬਈ ਪੁਲੀਸ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਸੁਖਬੀਰ ਸਿੰਘ ਕੋਲੋਂ ਪੁੱਛ ਪੜਤਾਲ ਕਰੇਗੀ।
Punjab Bani 17 October,2024
ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿਖੇ ਆਯੋਜਿਤ ਸਮਾਗਮ ਵਿਚ ਚੁੱਕੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੂੰ
ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿਖੇ ਆਯੋਜਿਤ ਸਮਾਗਮ ਵਿਚ ਚੁੱਕੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੂੰ ਪੰਚਕੂਲਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਪੰਚਕੂਲਾ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਦੇ ਤੌਰ ਤੇ ਨਾਇਬ ਸਿੰਘ ਸੈਣੀ ਨੇ ਸਹੁੰ ਚੁੱਕੀ ਲਈ ਹੈ। ਸਹੁੰ ਚੁੱਕ ਸਮਾਰੋਹ `ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਵੱਡੇ ਆਗੂ ਅਤੇ ਸਹਿਯੋਗੀ ਮੌਜੂਦ ਰਹੇ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਸੈਣੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਨਾਇਬ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਹਨ। ਨਾਇਬ ਸਿੰਘ ਸੈਣੀ ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਵਿਚ ਸਹੁੰ ਚੁੱਕਣ ਤੋਂ ਪਹਿਲਾਂ ਨਤਮਸਤਕ ਹੋਏ। ਇਸ ਤੋਂ ਇਲਾਵਾ ਸੈਣੀ ਨੇ ਪੰਚਕੂਲਾ ਦੇ ਮਨਸਾ ਦੇਵੀ ਮੰਦਰ `ਚ ਵੀ ਮੱਥਾ ਟੇਕਿਆ। ਸੈਣੀ ਨੇ ਕਿਹਾ ਕਿ ਮੈਂ ਹਰਿਆਣਾ ਦੇ ਲੋਕਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਦੇ ਪਿਛਲੇ 10 ਸਾਲ ਦੇ ਕਾਰਜਕਾਲ ਵਿਚ ਕੀਤੇ ਗਏ ਕੰਮਾਂ ਨੂੰ ਦਿਲ ਤੋਂ ਅਪਣਾਇਆ ਹੈ। ਹਰਿਆਣਾ ਦੀ ਜਨਤਾ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਡਬਲ ਇੰਜਣ ਵਾਲੀ ਸਰਕਾਰ `ਤੇ ਭਰੋਸਾ ਜਤਾਇਆ ਹੈ। ਆਉਣ ਵਾਲੇ ਸਮੇਂ ਵਿਚ ਸਾਡੀ ਸਰਕਾਰ ਪ੍ਰਧਾਨ ਮੰਤਰੀ ਮੋਦੀ ਨਾਲ ਮਜ਼ਬੂਤੀ ਨਾਲ ਕੰਮ ਕਰੇਗੀ ਅਤੇ ਹਰਿਆਣਾ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਲੈ ਕੇ ਜਾਵੇਗੀ ।ਦੱਸਣਯੋਗ ਹੈ ਕਿ 5 ਅਕਤੂਬਰ ਨੂੰ ਹਰਿਆਣਾ ਦੀਆਂ ਚੋਣਾਂ ਵਿਚ ਭਾਜਪਾ ਨੇ 90 ਮੈਂਬਰੀ ਵਿਧਾਨ ਸਭਾ ਵਿਚ 48 ਸੀਟਾਂ ਜਿੱਤ ਕੇ ਸੂਬੇ `ਚ ਤੀਜੀ ਵਾਰ ਜਿੱਤ ਹਾਸਲ ਕੀਤੀ। ਕਾਂਗਰਸ ਨੇ 37 ਸੀਟਾਂ `ਤੇ ਜਿੱਤ ਦਰਜ ਕੀਤੀ ਸੀ। 54 ਸਾਲਾ ਨਾਇਬ ਸੈਣੀ ਨੂੰ ਬੁੱਧਵਾਰ ਨੂੰ ਪੰਚਕੂਲਾ ਸਥਿਤ ਪਾਰਟੀ ਦਫ਼ਤਰ `ਚ ਹੋਈ ਮੀਟਿੰਗ `ਚ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਨੇ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਰਿਆਣਾ `ਚ ਸੱਤਾ ਵਿਚ ਵਾਪਸ ਆਉਂਦੀ ਹੈ ਤਾਂ ਸੈਣੀ ਮੁੱਖ ਮੰਤਰੀ ਬਣੇ ਰਹਿਣਗੇ। ਪਾਰਟੀ ਦੇ ਇਕ ਓ. ਬੀ. ਸੀ ਚਿਹਰੇ ਸੈਣੀ ਨੇ ਮਾਰਚ `ਚ ਮਨੋਹਰ ਲਾਲ ਖੱਟੜ ਦੀ ਥਾਂ ਹਰਿਆਣਾ ਦਾ ਮੁੱਖ ਮੰਤਰੀ ਅਹੁਦਾ ਸੰਭਾਲਿਆ ਸੀ।
Punjab Bani 17 October,2024
ਤਿੰਨ ਰੋਜ਼ਾ ਖੇਤੀ ਮੇਲੇ ਵਿਚ ਪਹੁੰਚਿਆ 23 ਕਰੋੜ ਰੁਪਏ ਦੀ ਕੀਮਤ ਦਾ ਅਨਮੋਲ ਨਾਮ ਦਾ ਝੋਟਾ
ਤਿੰਨ ਰੋਜ਼ਾ ਖੇਤੀ ਮੇਲੇ ਵਿਚ ਪਹੁੰਚਿਆ 23 ਕਰੋੜ ਰੁਪਏ ਦੀ ਕੀਮਤ ਦਾ ਅਨਮੋਲ ਨਾਮ ਦਾ ਝੋਟਾ ਹਰਿਆਣਾ : ਸਰਦਾਰ ਵੱਲਭਭਾਈ ਪਟੇਲ ਯੂਨੀਵਰਸਿਟੀ ਆਫ ਐਗਰੀਕਲਚਰ ਐਂਡ ਟੈਕਨਾਲੋਜੀ ਵਿੱਚ ਆਯੋਜਿਤ ਤਿੰਨ ਰੋਜ਼ਾ ਖੇਤੀ ਮੇਲੇ ਵਿਚ 23 ਕਰੋੜ ਰੁਪਏ ਦੀ ਕੀਮਤ ਦਾ ਅਨਮੋਲ ਨਾਮ ਦਾ ਝੋਟਾ ਪਹੁੰਚਿਆ ਹੈ, ਜੋ ਕਿ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਦੇ ਮਾਲਕ ਦਾ ਦਾਅਵਾ ਹੈ ਕਿ ਉਸ ਦੇ ਝੋਟੇ ਦੇ ਵੀਰਜ ਤੋਂ ਪੈਦਾ ਹੋਣ ਵਾਲੀ ਮੱਝ 21 ਲੀਟਰ ਦੁੱਧ ਦਿੰਦੀ ਹੈ। ਹੁਣ ਤੱਕ ਉਹ 10 ਕਰੋੜ ਰੁਪਏ ਦਾ ਵੀਰਜ ਵੇਚ ਚੁੱਕਾ ਹੈ। ਹਰਿਆਣਾ ਦੇ ਸਿਰਸਾ ਦੇ ਪਿੰਡ ਹੱਸੂ ਦੇ ਵਸਨੀਕ ਜਗਤਾਰ ਸਿੰਘ ਨੇ ਦੱਸਿਆ ਕਿ ਐਮ-29 ਦੇ ਬੱਚੇ ਅਨਮੋਲ ਦੀ ਕੀਮਤ ਕਰੀਬ 23 ਕਰੋੜ ਰੁਪਏ ਲੱਗ ਚੁੱਕੀ ਹੈ। ਜਿਸ ਦੀ ਕੀਮਤ ਮਹਾਰਾਸ਼ਟਰ ਦੇ ਇੱਕ ਕਿਸਾਨ ਅਤੇ ਪੰਜਾਬ ਦੇ ਇੱਕ ਵਿਧਾਇਕ ਨੇ ਲਗਾਈ ਹੈ। ਅਨਮੋਲ ਦਾ ਵੀਰਜ ਹੁਣ ਤੱਕ ਕਰੀਬ ਚਾਰ ਲੱਖ ਲੋਕਾਂ ਨੂੰ ਵੇਚਿਆ ਜਾ ਚੁੱਕਾ ਹੈ।ਜਗਤਾਰ ਨੇ ਦੱਸਿਆ ਕਿ ਉਸ ਨੇ ਕਰੀਬ 10 ਕਰੋੜ ਰੁਪਏ ਦਾ ਵੀਰਜ ਵੇਚਿਆ ਹੈ। ਅਨਮੋਲ ਦੇ ਵੀਰਜ ਦੀ ਕੀਮਤ 250 ਰੁਪਏ ਰੱਖੀ ਗਈ ਹੈ। ਝੋਟੇ ਦੇ ਮਾਲਕ ਅਨੁਸਾਰ ਅਨਮੋਲ ਦੀ ਖੁਰਾਕ ਪ੍ਰਤੀ ਦਿਨ 2000 ਰੁਪਏ ਹੈ। ਇਸ ਨੂੰ ਖਾਣ ਲਈ ਦੁੱਧ, ਆਂਡਾ, ਬਦਾਮ, ਕਾਜੂ, ਸਰ੍ਹੋਂ, ਕਣਕ, ਮੱਕੀ, ਸੋਇਆਬੀਨ ਆਦਿ ਦਿੱਤਾ ਜਾਂਦਾ ਹੈ । ਵੀਰਜ ਕੱਢਣ ਲਈ ਉਹ ਨਕਲੀ ਰਬੜ ਦੀ ਮੱਝ ਦੀ ਵਰਤੋਂ ਕਰਦੇ ਹਨ। ਅਨਮੋਲ ਨਾਮ ਦੇ ਝੋਟੇ ਉਤੇ ਇੰਨਾ ਖਰਚ ਹੋਣਾ ਕੋਈ ਅਜੀਬ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਗੋਲੂ-2 ਦੀ ਕੀਮਤ 10 ਕਰੋੜ ਰੁਪਏ ਲੱਗੀ ਸੀ । ਇਸ ਮੇਲੇ ਵਿਚ ਦੋ ਹੋਰ ਝੋਟੇ ਆਏ ਹਨ, ਜਿਨ੍ਹਾਂ ਦੀ ਕੀਮਤ ਦਸ ਕਰੋੜ ਤੇ ਨੌਂ ਕਰੋੜ ਰੁਪਏ ਹੈ। ਦਸ ਕਰੋੜ ਦੇ ਝੋਟੇ ਦਾ ਨਾਂ ਗੋਲੂ 2 ਹੈ, ਜਦੋਂ ਕਿ ਨੌਂ ਕਰੋੜ ਦੇ ਝੋਟੇ ਦਾ ਨਾਂ ਵਿਧਾਇਕ ਹੈ। ਮੇਰਠ ਦੀ ਸਰਦਾਰ ਵੱਲਭ ਭਾਈ ਪਟੇਲ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਕੇ.ਕੇ ਸਿੰਘ ਦਾ ਕਹਿਣਾ ਹੈ ਕਿ ਮੇਰਠ ਵਿੱਚ ਅਜਿਹੀ ਪਸ਼ੂ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ ਜਿਸ ਵਿੱਚ ਕਰੋੜਾਂ ਰੁਪਏ ਦੇ ਝੋਟੇ ਆ ਰਹੇ ਹਨ। ਇਨ੍ਹਾਂ ਝੋਟਿਆਂ ਦੀਆਂ ਵਿਸ਼ੇਸ਼ਤਾ ਜਾਣ ਕੇ ਦੰਗ ਰਹਿ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਕੀਮਤ 9 ਕਰੋੜ 10 ਕਰੋੜ ਰੁਪਏ ਹੈ ਪਰ ਮਾਲਕ ਇਨ੍ਹਾਂ ਨੂੰ ਵੇਚਣ ਲਈ ਤਿਆਰ ਨਹੀਂ ਹੈ ।
Punjab Bani 17 October,2024
ਹਰਿਆਣਾ ਦੇ ਮੁੱਖ ਮੰਤਰੀ ਵਜੋਂ ਨਾਇਬ ਸੈਣੀ ਚੁੱਕਣਗੇ 17 ਨੂੰ ਸਹੂੰ
ਹਰਿਆਣਾ ਦੇ ਮੁੱਖ ਮੰਤਰੀ ਵਜੋਂ ਨਾਇਬ ਸੈਣੀ ਚੁੱਕਣਗੇ 17 ਨੂੰ ਸਹੂੰ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਈ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਵੱਡੇ ਫਰਕ ਨਾਲ ਹੋਈ ਜਿੱਤ ਤੋਂ ਬਾਅਦ ਹਰਿਆਣਾ ਦਾ ਮੁੱਖ ਮੰਤਰੀ ਕੌਣ ਬਣੇਗਾ ਸਬੰਧੀ ਅੱਜ ਹੋਈ ਮੀਟਿੰਗ ਵਿਚ ਨਾਇਬ ਸੈਣੀ ਦੇ ਨਾਮ ਨੂੰ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਵਜੋਂ ਐਲਾਨ ਹੋ ਗਿਆ ਹੈ। ਨਾਇਬ ਸੈਣੀ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਐਲਾਨ ਪੰਚਕੂਲਾ ਦੇ ਸੈਕਟਰ 5 ਸਥਿਤ ਭਾਜਪਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੀਤਾ ਗਿਆ। ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਅਨਿਲ ਵਿੱਜ ਨੇ ਨਾਇਬ ਸੈਣੀ ਦੇ ਨਾਂ ਦਾ ਪ੍ਰਸਤਾਵ ਰੱਖਿਆ ਅਤੇ ਫਿਰ ਭਾਜਪਾ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ। ਅਜਿਹੇ ‘ਚ ਨਾਇਬ ਸੈਣੀ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਵੀਰਵਾਰ 17 ਅਕਤੂਬਰ ਨੂੰ ਉਹ ਪੰਚਕੂਲਾ ਦੇ ਸੈਕਟਰ 5 ਸਥਿਤ ਸ਼ਾਲੀਮਾਰ ਮਾਲ ਦੇ ਕੋਲ ਮੈਦਾਨ ਵਿੱਚ ਮੁੱਖਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
Punjab Bani 16 October,2024
ਸੁਪਰੀਮ ਕੋਰਟ ਨੇ ਕੀਤਾ ਪੰਜਾਬ ਤੇ ਹਰਿਆਣਾ ਦੇ ਦੋਵੇਂ ਮੁੱਖ ਸਕੱਤਰਾਂ ਨੂੰ ਮੁੜ 23 ਨੂੰ ਤਲਬ
ਸੁਪਰੀਮ ਕੋਰਟ ਨੇ ਕੀਤਾ ਪੰਜਾਬ ਤੇ ਹਰਿਆਣਾ ਦੇ ਦੋਵੇਂ ਮੁੱਖ ਸਕੱਤਰਾਂ ਨੂੰ ਮੁੜ 23 ਨੂੰ ਤਲਬ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਸਰਵ ਉਚ ਮਾਨਯੋਗ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ `ਚ ਦੋਸ਼ੀ ਪਾਏ ਗਏ ਲੋਕਾਂ ਖਿ਼ਲਾਫ਼ ਮੁਕੱਦਮਾ ਨਹੀਂ ਚਲਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਬੁੱਧਵਾਰ ਨੂੰ ਫਟਕਾਰ ਲਗਾਈ ਅਤੇ ਦੋਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਅਦਾਲਤ `ਚ ਪੇਸ਼ ਹੋਣ ਲਈ ਕਿਹਾ। ਜੱਜ ਅਭੈ ਐੱਸ. ਓਕਾ ਦੀ ਅਗਵਾਈ ਵਾਲੀ ਬੈਂਚ ਨੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ `ਚ ਅਸਫ਼ਲ ਰਹਿਣ ਲਈ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਦੰਡਕਾਰੀ ਕਾਰਵਾਈ ਕਰਨ ਦਾ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਨੂੰ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਸੀ.ਏ.ਕਿਊ.ਐੱਮ. ਦੀ ਤੁਲਨਾ ਬਿਨਾਂ ਦੰਦ ਵਾਲੇ ਟਾਈਗਰ ਨਾਲ ਕੀਤੀ। ਅਦਾਲਤ ਨੇ ਪਰਾਲੀ ਸਾੜਨ ਦੇ ਮਾਮਲੇ `ਤੇ ਹਰਿਆਣਾ ਸਰਕਾਰ ਦੇ ਰੁਖ `ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਕੋਈ ਰਾਜਨੀਤਕ ਮਾਮਲਾ ਨਹੀਂ ਹੈ, ਜੇਕਰ ਮੁੱਖ ਸਕੱਤਰ ਕਿਸੇ ਦੇ ਇਸ਼ਾਰੇ `ਤੇ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਜਾਵੇਗਾ। ਇਸ ਮੁੱਦੇ `ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਸੂਬੇ `ਚ ਪਿਛਲੇ 3 ਸਾਲਾਂ `ਚ ਪਰਾਲੀ ਸਾੜਨ ਨੂੰ ਲੈ ਕੇ ਇਕ ਵੀ ਮੁਕੱਦਮਾ ਨਹੀਂ ਚਲਾਇਆ ਗਿਆ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 23 ਅਕਤੂਬਰ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਅਤੇ ਪਾਲਣਾ ਨਾ ਕਰਨ ਲਈ ਸਪੱਸ਼ਟੀਕਰਨ ਦੇਣ ਦਾ ਨਿਰਦੇਸ਼ ਦਿੱਤਾ।
Punjab Bani 16 October,2024
ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ : ਅੱਜ ਭਾਜਪਾ ਨੇ ਪੰਚਕੂਲਾ ਸਥਿਤ ਪੰਚਕਮਲ ਦਫਤਰ ‘ਚ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਹਰਿਆਣਾ ‘ਚ ਮੁੱਖ ਮੰਤਰੀ ਦੇ ਅਹੁਦੇ ‘ਤੇ ਕੌਣ ਬੈਠੇਗਾ ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਜਾਵੇਗਾ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਸ਼ਿਰਕਤ ਕਰਨਗੇ। ਵਿਧਾਇਕ ਪੰਚਕਮਲ ‘ਚ ਪੁੱਜਣੇ ਸ਼ੁਰੂ ਹੋ ਗਏ ਹਨ। ਦਰਅਸਲ, ਹਰਿਆਣਾ ਵਿੱਚ ਚੋਣਾਂ ਤੋਂ ਪਹਿਲਾਂ ਹੀ ਨਾਇਬ ਸਿੰਘ ਸੈਣੀ ਨੂੰ ਸੀਐਮ ਚਿਹਰਾ ਐਲਾਨ ਦਿੱਤਾ ਗਿਆ ਸੀ। ਪਰ ਅਨਿਲ ਵਿੱਜ ਨੇ ਵੀ ਆਪਣੀ ਸੀਨੀਆਰਤਾ ਦਾ ਹਵਾਲਾ ਦਿੰਦੇ ਹੋਏ ਦਾਅਵਾ ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਦਾ ਨਾਂ ਅੱਗੇ ਰੱਖਿਆ ਗਿਆ ਹੈ। ਮੁੱਖ ਮੰਤਰੀ ਦੇ ਅਹੁਦੇ ‘ਤੇ ਫੈਸਲੇ ਤੋਂ ਬਾਅਦ ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਕੱਲ੍ਹ ਵੀਰਵਾਰ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ। ਪੰਚਕੂਲਾ ਦੇ ਸ਼ਾਲੀਮਾਰ ਗਰਾਊਂਡ ‘ਚ ਸਹੁੰ ਚੁੱਕ ਸਮਾਗਮ ਲਈ ਵੱਡੀ ਸਟੇਜ ਤਿਆਰ ਕੀਤੀ ਜਾ ਰਹੀ ਹੈ।
Punjab Bani 16 October,2024
ਸੌਧਾਪੁਰ ਪਿੰਡ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਕੰਧ ਅਤੇ ਲਿਫਟ ਵਿਚਕਾਰ ਫਸ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ
ਸੌਧਾਪੁਰ ਪਿੰਡ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਕੰਧ ਅਤੇ ਲਿਫਟ ਵਿਚਕਾਰ ਫਸ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ ਪਾਣੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਪਾਣੀਪਤ ਦੇ ਪਿੰਡ ਸੌਧਾਪੁਰ `ਚ ਵਾਪਰੇ ਇੱਕ ਭਿਆਨਕ ਹਾਦਸੇ `ਚ ਇੱਕ ਪਰਵਾਸੀ ਮਜਦੂਰ ਦੀ ਮੌਤ ਹੋ ਗਈ ਹੈ। ਮ੍ਰਿਤਕ ਮਜਦੂਰ ਮੂਲ ਰੂਪ ਤੋਂ ਪੱਛਮੀ ਬੰਗਾਲ ਦਾ ਰਹਿਣ ਵਾਲਾ ਸਿਜਬੁਲ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 22 ਸਾਲ ਸੀ।ਜਾਣਕਾਰੀ ਅਨੁਸਾਰ ਸੌਧਾਪੁਰ ਪਿੰਡ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਕੰਧ ਅਤੇ ਲਿਫਟ ਵਿਚਕਾਰ ਫਸ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ। ਮਜ਼ਦੂਰ ਖੁੱਲ੍ਹੀ ਲਿਫਟ ਦੀ ਗਰਿੱਲ ਫੜ ਕੇ ਉੱਪਰ ਜਾ ਰਿਹਾ ਸੀ। ਇਸ ਦੌਰਾਨ ਉਹ ਕੰਧ ਅਤੇ ਲਿਫਟ ਵਿਚਕਾਰ ਫਸ ਗਿਆ, ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਾਲਕ ਨੂੰ ਦਿੱਤੀ ਗਈ। ਮਕਾਨ ਮਾਲਕ ਨੇ ਇਸ ਮਾਮਲੇ ਦੀ ਸੂਚਨਾ ਪੁਰਾਣਾ ਸਨਅਤੀ ਏਰੀਆ ਥਾਣੇ ਦੀ ਪੁਲਿਸ ਨੂੰ ਦਿੱਤੀ। ਮੌਕੇ `ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਜ਼ਿਲ੍ਹਾ ਸਿਵਲ ਹਸਪਤਾਲ ਭੇਜ ਦਿੱਤਾ। ਸੋਮਵਾਰ ਨੂੰ ਲਾਸ਼ ਦਾ ਸਸਕਾਰ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਦੇ ਗੋਲ ਪੋਖਰ ਇਲਾਕੇ ਦਾ ਰਹਿਣ ਵਾਲਾ ਸਿਜਬੁਲ (22) ਪਿਛਲੇ ਕਈ ਸਾਲਾਂ ਤੋਂ ਜਾਤਲ ਰੋਡ `ਤੇ ਪਿੰਡ ਸੌਂਧਾਪੁਰ `ਚ ਸ਼ੀਟ ਫੈਕਟਰੀ ਦੇ ਲੇਬਰ ਕੁਆਰਟਰ `ਚ ਰਹਿੰਦਾ ਸੀ। ਉਹ ਇੱਥੇ ਹੀ ਕਰਦਾ ਸੀ। ਉਹ ਐਤਵਾਰ ਦੁਪਹਿਰ ਕਰੀਬ 2.30 ਵਜੇ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ।ਹਾਦਸਾ ਉਸ ਸਮੇਂ ਵਾਪਰਿਆ ਜਦੋਂ ਖੁੱਲ੍ਹੀ ਲਿਫਟ ਰਾਹੀਂ ਜ਼ਮੀਨ ਤੋਂ ਪਹਿਲੀ ਮੰਜ਼ਿਲ ਤੱਕ ਸਾਮਾਨ ਭੇਜਿਆ ਜਾ ਰਿਹਾ ਸੀ। ਜਦੋਂ ਲਿਫਟ ਸਾਮਾਨ ਲੈ ਕੇ ਉੱਪਰ ਜਾਣ ਲੱਗੀ ਤਾਂ ਅਚਾਨਕ ਸਿਜਬੁਲ ਲਿਫਟ ਦੀ ਗਰਿੱਲ `ਤੇ ਲਟਕ ਗਿਆ ਅਤੇ ਉਹ ਲਿਫਟ ਅਤੇ ਕੰਧ ਵਿਚਕਾਰ ਫਸ ਗਿਆ। ਦੂਜੇ ਕਰਮਚਾਰੀਆਂ ਨੇ ਤੁਰੰਤ ਲਿਫਟ ਬੰਦ ਕਰ ਦਿੱਤੀ ਅਤੇ ਸਿਜਬੁਲ ਨੂੰ ਬਾਹਰ ਕੱਢਿਆ। ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਹੁਣ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ।
Punjab Bani 14 October,2024
ਨਹਿਰ ਵਿਚ ਕਾਰ ਦੇ ਡਿੱਗਣ ਨਾਲ ਹੋਈ 7 ਜਣਿਆਂ ਦੀ ਮੌਤ
ਨਹਿਰ ਵਿਚ ਕਾਰ ਦੇ ਡਿੱਗਣ ਨਾਲ ਹੋਈ 7 ਜਣਿਆਂ ਦੀ ਮੌਤ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂੁੁਬੇ ਹਰਿਆਣਾ ਦੇ ਸ਼ਹਿਰ ਕੈਥਲ ਦੇ ਵਿੱਚ ਇੱਕ ਵੱਡਾ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਡਿੱਗ ਗਈ, ਜਿਸ ਦੇ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਡਰਾਈਵਰ ਦੀ ਜਾਨ ਇਸ ਹਾਦਸੇ ਵਿੱਚ ਬਚ ਗਈ ਹੈ।
Punjab Bani 12 October,2024
ਮਜ਼ਦੂਰਾਂ ਤੋਂ ਕੰਮ ਕਰਵਾ ਕੇ ਮਜ਼ਦੂਰੀ ਨਾ ਦੇ ਕੇ ਬੰਧੀ ਬਣਾਉਣ, ਕੁੱਟਮਾਰ ਕਰਨ ਅਤੇ ਫਿਰੌਤੀ ਮੰਗਣ ਤੇ ਠੇਕੇਦਾਰ ਖਿਲਾਫ਼ ਕੇਸ ਦਰਜ
ਮਜ਼ਦੂਰਾਂ ਤੋਂ ਕੰਮ ਕਰਵਾ ਕੇ ਮਜ਼ਦੂਰੀ ਨਾ ਦੇ ਕੇ ਬੰਧੀ ਬਣਾਉਣ, ਕੁੱਟਮਾਰ ਕਰਨ ਅਤੇ ਫਿਰੌਤੀ ਮੰਗਣ ਤੇ ਠੇਕੇਦਾਰ ਖਿਲਾਫ਼ ਕੇਸ ਦਰਜ ਹਿਸਾਰ : ਹਰਿਆਣਾ `ਚ ਹਿਸਾਰ ਜਿ਼ਲ੍ਹੇ ਦੇ ਬਰਵਾਲਾ `ਚ ਮੇਲੇ `ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਮਜ਼ਦੂਰੀ ਮੰਗਣ `ਤੇ ਬੰਧਕ ਬਣਾਉਣ, ਉਨ੍ਹਾਂ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਫਿਰੌਤੀ ਮੰਗਣ ਦੇ ਦੋਸ਼ `ਚ ਠੇਕੇਦਾਰ ਖਿਲਿਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਅਨੁਸਾਰ ਉੱਤਰ ਪ੍ਰਦੇਸ਼ ਤੋਂ 2 ਅਕਤੂਬਰ ਨੂੰ ਆਏ 11 ਮਜ਼ਦੂਰਾਂ ਦੇ ਪਿੰਡ ਬਨਭੌਰੀ ਮੇਲੇ `ਚ ਠੇਕੇਦਾਰ ਸਤੀਸ਼ ਜਾਂਗੜਾ ਲਈ ਕੰਮ ਕੀਤਾ ਸੀ।ਦੋਸ਼ ਹੈ ਕਿ ਮੇਲੇ ਦਾ ਕੰਮ ਪੂਰਾ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਆਪਣੀ ਮਜ਼ਦੂਰੀ ਦੇ ਪੈਸੇ ਮੰਗੇ ਤਾਂ ਸਤੀਸ਼ ਜਾਂਗੜਾ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਇਕ ਕਮਰੇ `ਚ ਬੰਧਕ ਬਣਾ ਕੇ ਰੱਖਿਆ। ਬਾਅਦ `ਚ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ 5 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ। ਬਰਵਾਲਾ ਪੁਲਸ ਨੇ ਕਿਸੇ ਅਣਪਛਾਤੇ ਵਿਅਕਤੀ ਤੋਂ ਸੂਚਨਾ ਮਿਲਣ `ਤੇ ਉੱਥੋਂ ਛੁਡਵਾਇਆ ਸੀ। ਉਨ੍ਹਾਂ ਦੀ ਸ਼ਿਕਾਇਤ `ਤੇ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 190, 191 (2), 115 (2), 127 (2), 308 (4), 351 (3) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ ।
Punjab Bani 12 October,2024
ਹਰਿਆਣਾ ’ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ 15 ਦੀ ਥਾਂ ਬਦਲ ਕੇ ਹੁਣ ਹੋਈ 17
ਹਰਿਆਣਾ ’ਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ 15 ਦੀ ਥਾਂ ਬਦਲ ਕੇ ਹੁਣ ਹੋਈ 17 ਪੰਚਕੁਲਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ 2024 ਜਿੱਤੀ ਭਾਰਤੀ ਜਨਤਾ ਪਾਰਟੀ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ ਬਦਲ ਕੇ ਹੁਣ 15 ਅਕਤੂਬਰ ਤੋਂ 17 ਅਕਤੂਬਰ ਹੋ ਗਈ ਹੈ। ਦੱਸਣਯੋਗ ਹੈ ਕਿ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਸਹੁੰ ਚੁੱਕ ਸਮਾਗਮ ਪੰਚਕੁਲਾ ਦੇ ਸੈਕਟਰ 5 ਦੇ ਪਰੇਡ ਗਰਾਉਂਡ ਵਿਚ ਹੋਵੇਗਾ ਜਿਸ ਵਿਚ 50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ।
Punjab Bani 12 October,2024
ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਕੀਤਾ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ
ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਕੀਤਾ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਸੋਨੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸੋਨੀਪਤ ਦੀ ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਨੇ ਲੁੱਟ ਅਤੇ ਕਤਲ ਦੀ ਕੋਸ਼ਿਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਆਰੀਅਨ ਅਤੇ ਵਿਸ਼ੇਸ਼ ਸੋਨੀਪਤ ਦੇ ਪਿੰਡ ਰਾਜਪੁਰ ਦੇ ਰਹਿਣ ਵਾਲੇ ਹਨ। ਪੁਲੀਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ, ਤਾਂ ਜੋ ਹੋਰ ਵਾਰਦਾਤਾਂ ਦਾ ਖੁਲਾਸਾ ਹੋ ਸਕੇ। ਦਰਅਸਲ, ਸੋਨੀਪਤ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਆਪਸੀ ਰੰਜਿਸ਼ ਨੇ ਦੋ ਦੋਸਤਾਂ ਨੂੰ ਅਪਰਾਧੀ ਬਣਾ ਦਿੱਤਾ। ਦੱਸ ਦੇਈਏ ਕਿ ਪਿੰਡ ਰਾਜਪੁਰ ਦੇ ਵਸਨੀਕ ਵਿਸ਼ੇਸ਼ ਅਤੇ ਆਰੀਅਨ ਦੋਵੇਂ ਦੋਸਤ ਸਨ ਪਰ ਪਿੰਡ ਵਿੱਚ ਹੀ ਆਪਸੀ ਰੰਜਿਸ਼ ਕਾਰਨ ਦੋਵਾਂ ਨੇ ਹਥਿਆਰ ਚੁੱਕ ਲਏ ਅਤੇ ਇੱਕ ਵਿਅਕਤੀ ‘ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਗੋਲੀ ਲੱਗੀ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪਰ ਪੁਲਿਸ ਵਿਸ਼ੇਸ਼ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ । ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਵਿਸ਼ੇਸ਼ ਨੇ ਆਪਣੇ ਦੋਸਤ ਆਰੀਅਨ ਨਾਲ ਮਿਲ ਕੇ ਫ਼ਰਾਰ ਹੋਣ ਲਈ ਡਕੈਤੀ ਦੀ ਯੋਜਨਾ ਬਣਾਈ ਅਤੇ 2 ਨੂੰ ਸਮਾਲਖਾ ਸਥਿਤ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਕਰਨਾਲ ਦੇ ਵਿਚਕਾਰ ਸਥਿਤ ਪੈਟਰੋਲ ਪੰਪ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਫਿਲਹਾਲ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ, ਤਾਂ ਜੋ ਵਾਰਦਾਤਾਂ ਦਾ ਖੁਲਾਸਾ ਹੋ ਸਕੇ ।
Punjab Bani 11 October,2024
ਵਿਧਾਨ ਸਭਾ ਚੋਣਾਂ ਵਿਚ ਜਿੱਤ ਤੋਂ ਬਾਅਦ ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਨੂੰ
ਵਿਧਾਨ ਸਭਾ ਚੋਣਾਂ ਵਿਚ ਜਿੱਤ ਤੋਂ ਬਾਅਦ ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਨੂੰ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੁਲਾ ਵਿਚ ਹੋਵੇਗਾ। ਹਰਿਆਣਾ ਦੇ ਰਾਜਪਾਲ ਨੇ ਪੰਚਕੁਲਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਕਰਵਾਏਗੀ।ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ।ਹਰਿਆਣਾ ਦੇ ਮੁੱਖ ਸਕੱਤਰ ਟੀ ਵੀ ਐਸ ਐਨ ਪ੍ਰਸਾਦ ਵੱਲੋਂ ਜਾਰੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੁਲਾ ਵਿਚ ਹੋਵੇਗਾ।ਭਾਜਪਾ ਨੇ ਸੂਬੇ ਵਿਚ ਲਗਾਤਾਰ ਤੀਜੀ ਵਾਰ ਚੋਣਾਂ ਜਿੱਤ ਕੇ 57 ਸਾਲ ਬਾਅਦ ਇਤਿਹਾਸ ਸਿਰਜਿਆ ਹੈ।
Punjab Bani 11 October,2024
ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ
ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਹਰਿਆਣਾ ਚੋਣ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਬਿਆਨ ਦੇਸ਼ ਦੇ ਲੋਕਤੰਤਰੀ ਇਤਿਹਾਸ ਵਿੱਚ ਪਹਿਲਾਂ ਨਹੀਂ ਸੁਣੇ ਗਏ ਅਤੇ ਇਹ ਬੋਲਣ ਦੀ ਆਜ਼ਾਦੀ ਦੀ ਵਿਧਾਨਕਤਾ ਤੋਂ ਪਰੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਕਿ ਪਾਰਟੀ ਆਗੂਆਂ ਜੈਰਾਮ ਰਮੇਸ਼ ਤੇ ਪਵਨ ਖੇੜਾ ਦੀਆਂ ਅਜਿਹੀਆਂ ਟਿੱਪਣੀਆਂ ਵਿਧਾਨਕ ਤੇ ਰੈਗੂਲੇਟਰੀ ਚੋਣ ਢਾਂਚੇ ਮੁਤਾਬਕ ਜ਼ਾਹਿਰ ਕੀਤੀਆਂ ਗਈਆਂ ‘ਲੋਕਾਂ ਦੀ ਇੱਛਾ ਨੂੰ ਗੈਰ ਲੋਕਤੰਤਰੀ ਢੰਗ ਨਾਲ ਖਾਰਜ ਕਰਨ’ ਵੱਲ ਲੈ ਕੇ ਜਾਂਦੀਆਂ ਹਨ। ਕਮਿਸ਼ਨ ਨੇ ਕਿਹਾ ਕਿ ਉਸ ਨੇ ਖੜਗੇ ਤੇ ਰਾਹੁਲ ਗਾਂਧੀ ਦੇ ਬਿਆਨਾਂ ’ਤੇ ਵੀ ਗੌਰ ਕੀਤਾ ਹੈ ਜਿਨ੍ਹਾਂ ਵਿੱਚ ਹਰਿਆਣਾ ਦੇ ਨਤੀਜਿਆਂ ਨੂੰ ਆਸ ਨਾਲੋਂ ਉਲਟ ਦੱਸਿਆ ਹੈ ਅਤੇ ਪਾਰਟੀ ਨੇ ਇਸ ਦਾ ਵਿਸ਼ਲੇਸ਼ਣ ਕਰਨ ਅਤੇ ਆਪਣੀਆਂ ਸ਼ਿਕਾਇਤਾਂ ਦੇ ਨਾਲ ਚੋਣ ਕਮਿਸ਼ਨ ਨਾਲ ਸੰਪਰਕ ਕਰਨ ਦਾ ਪ੍ਰਸਤਾਵ ਰੱਖਿਆ ਹੈ। ਕਮਿਸ਼ਨ ਨੇ ਕਿਹਾ ਕਿ ਕਾਂਗਰਸ ਦੇ 12 ਮੈਂਬਰੀ ਅਧਿਕਾਰਤ ਵਫ਼ਦ ਵੱਲੋਂ ਮੀਟਿੰਗ ਲਈ ਉਸ ਤੋਂ ਸਮਾਂ ਮੰਗਿਆ ਗਿਆ ਹੈ ਜਿਸ ਵਿੱਚ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਆਗੂ ਵੀ ਸ਼ਾਮਲ ਹਨ। ਖੜਗੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ, ‘‘ਇਹ ਮੰਨਦੇ ਹੋਏ ਕਿ ਪਾਰਟੀ ਪ੍ਰਧਾਨ ਦਾ ਬਿਆਨ ਚੋਣ ਨਤੀਜਿਆਂ ’ਤੇ ਪਾਰਟੀ ਦਾ ਰਸਮੀ ਰੁਖ਼ ਹੈ, ਚੋਣ ਕਮਿਸ਼ਨ ਨੇ ਅੱਜ ਸ਼ਾਮ ਨੂੰ 6 ਵਜੇ ਵਫ਼ਦ ਨੂੰ ਮਿਲਣ ’ਤੇ ਸਹਿਮਤੀ ਜਤਾਈ ਹੈ।
Punjab Bani 09 October,2024
ਹਰਿਆਣਾ ‘ਚ ਭਾਜਪਾ ਦਾ ਦਬਦਬਾ ਜਾਰੀ, 50 ਤੋਂ ਵੱਧ ਸੀਟਾਂ ‘ਤੇ ਰੁਝਾਨ
ਹਰਿਆਣਾ ‘ਚ ਭਾਜਪਾ ਦਾ ਦਬਦਬਾ ਜਾਰੀ, 50 ਤੋਂ ਵੱਧ ਸੀਟਾਂ ‘ਤੇ ਰੁਝਾਨ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣ ਨਤੀਜੇ 2024: ਹਰਿਆਣਾ ਵਿੱਚ ਆਖਰਕਾਰ ਉਡੀਕ ਖਤਮ ਹੋ ਗਈ ਹੈ। 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਹੋਈਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ । ਸ਼ੁਰੂਆਤੀ ਰੁਝਾਨਾਂ ਵਿੱਚ ਕਾਂਗਰਸ ਅੱਗੇ ਸੀ। ਇਸ ਦੇ ਨਾਲ ਹੀ ਹੁਣ ਭਾਜਪਾ ਦੂਜੀਆਂ ਪਾਰਟੀਆਂ ਨਾਲੋਂ ਅੱਗੇ ਹੈ । ਹਾਲਾਂਕਿ ਸ਼ਨੀਵਾਰ ਨੂੰ ਵੋਟਿੰਗ ਤੋਂ ਤੁਰੰਤ ਬਾਅਦ ਆਏ ਐਗਜ਼ਿਟ ਪੋਲ ‘ਚ ਭਾਜਪਾ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਇਹ ਐਗਜ਼ਿਟ ਪੋਲ ਕਾਂਗਰਸ ਲਈ ਕਾਫੀ ਸਕਾਰਾਤਮਕ ਰਹੇ। ਹਾਲਾਂਕਿ ਇਹ ਤਾਂ ਅੱਜ ਹੀ ਸਪੱਸ਼ਟ ਤੌਰ ‘ਤੇ ਪਤਾ ਲੱਗੇਗਾ ਕਿ ਸੂਬੇ ‘ਚ ਕਿਹੜੀ ਸਿਆਸੀ ਪਾਰਟੀ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਚੋਣ ‘ਚ ਹਿਸਾਰ, ਪੰਚਕੂਲਾ, ਗੜ੍ਹੀ ਸਾਂਪਲਾ, ਅੰਬਾਲਾ ਛਾਉਣੀ, ਜੁਲਾਨਾ ਅਤੇ ਲਾਡਵਾ ਸੀਟਾਂ ‘ਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ । ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਬਹੁਮਤ ਲਈ 46 ਦਾ ਅੰਕੜਾ ਜ਼ਰੂਰੀ ਹੈ। ਵੋਟਾਂ ਦੀ ਗਿਣਤੀ ਨਾਲ ਸਬੰਧਤ ਹਰ ਪਲ ਅਪਡੇਟ ਜਾਣਨ ਲਈ ਜੁੜੇ ਰਹੋ ।
Punjab Bani 08 October,2024
ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਕੀਤੀ ਜਿੱਤ ਪ੍ਰਾਪਤ
ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਕੀਤੀ ਜਿੱਤ ਪ੍ਰਾਪਤ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਈਆਂ ਵਿਧਾਨ ਸਭਾ ਚੋਣਾਂ 2024 ਦੀ ਵੋਟਿੰਗ ਦੌਰਾਨ ਪਹਿਲਾ ਨਤੀਜਾ ਸਾਹਮਣੇ ਆਉਣ ਤੇ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਜਿੱਤ ਹਾਸਲ ਕਰਨ ਦਾ ਪਤਾ ਚੱਲਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਪੂਰੀ ਹੋਣ ਤੱਕ ਕਿਸ ਪਾਰਟੀ ਦੇ ਕਿੰਨੇ ਉਮੀਦਵਾਰ ਕਿੰਨੇ ਫਰਕ ਨਾਲ ਜਿੱਤ ਪ੍ਰਾਪਤ ਕਰਦੇ ਹਨ ਤੇ ਹਾਰਦੇ ਹਨ ਬਾਰੇ ਹਾਲੇ ਕੁਝ ਸਮੇਂ ਬਾਅਦ ਹੀ ਪਤਾ ਲੱਗ ਸਕੇਗਾ ।
Punjab Bani 08 October,2024
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਨੂਹ ਵਿਖੇ ਵੱਖ ਵੱਖ ਧੜਿਆਂ ਵਿਚਕਾਰ ਟਕਰਾਅ
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਨੂਹ ਵਿਖੇ ਵੱਖ ਵੱਖ ਧੜਿਆਂ ਵਿਚਕਾਰ ਟਕਰਾਅ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸ਼ਨਿਚਰਵਾਰ ਨੂੰ ਜਾਰੀ ਪੋਲਿੰਗ ਦੌਰਾਨ ਨੂਹ ਵਿਚ ਵੱਖ-ਵੱਖ ਸਮੂਹਾਂ ਦਰਮਿਆਨ ਟਕਰਾਅ ਹੋਣ ਕਾਰਨ ਤਣਾਅ ਪੈਦਾ ਹੋ ਗਿਆ। ਇਸ ਦੌਰਾਨ ਵੱਖ-ਵੱਖ ਧਿਰਾਂ ਦਰਮਿਆਨ ਪਥਰਾਅ ਤੇ ਟਕਰਾਅ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਇਸ ਦੌਰਾਨ ਸੂਬੇ ਦੇ 90 ਵਿਧਾਨ ਸਭਾ ਹਲਕਿਆਂ ਲਈ ਸਵੇਰੇ 7 ਵਜੇ ਤੋਂ ਜਾਰੀ ਪੋਲਿੰਗ ਦੌਰਾਨ ਬਾਅਦ ਦੁਪਹਿਰ 1.00 ਵਜੇ ਤੱਕ 37 ਫ਼ੀਸਦੀ ਪੋਲਿੰਗ ਹੋਣ ਦੀ ਖ਼ਬਰ ਹੈ।ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਓਲੰਪਿਕ ਤਗ਼ਮਾ ਜੇਤੂ ਮਨੂ ਭਾਕਰ ਸ਼ੁਰੂ ਵਿਚ ਵੋਟਾਂ ਪਾਉਣ ਵਾਲਿਆਂ ਵਿਚ ਸ਼ਾਮਲ ਸਨ। ਇਸੇ ਤਰ੍ਹਾਂ ਵਿਰੋਧੀ ਧਿਰ ਦੇ ਆਗੂਆਂ ਭੁਪਿੰਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ ਤੇ ਰਣਦੀਪ ਸੂਰਜੇਵਾਲਾ ਨੇ ਵੀ ਸਵੇਰ ਵੇਲੇ ਆਪੋ-ਆਪਣੀਆਂ ਵੋਟਾਂ ਪਾਈਆਂ।
Punjab Bani 05 October,2024
ਜਨਸੇਵਕ ਪਾਰਟੀ ਦੇ ਉਮੀਦਵਾਰ ਸਾਬਕਾ ਵਿਧਾਇਕ ਬਲਰਾਜ ਕੁੰਡੂ `ਤੇ ਹਮਲਾ ਕਰਕੇ ਪਾੜੇ ਕੱਪੜੇ
ਜਨਸੇਵਕ ਪਾਰਟੀ ਦੇ ਉਮੀਦਵਾਰ ਸਾਬਕਾ ਵਿਧਾਇਕ ਬਲਰਾਜ ਕੁੰਡੂ `ਤੇ ਹਮਲਾ ਕਰਕੇ ਪਾੜੇ ਕੱਪੜੇ ਰੋਹਤਕ : ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਹਰਿਆਣਾ ਦੇ ਰੋਹਤਕ ਜਿਲ੍ਹੇ ਦੀ ਮਹਿਮ ਵਿਧਾਨ ਸਭਾ ਸੀਟ ਤੋਂ ਹਰਿਆਣਾ ਜਨਸੇਵਕ ਪਾਰਟੀ ਦੇ ਉਮੀਦਵਾਰ ਸਾਬਕਾ ਵਿਧਾਇਕ ਬਲਰਾਜ ਕੁੰਡੂ `ਤੇ ਕੁਝ ਲੋਕਾਂ ਨੇ ਹਮਲਾ ਕਰ ਕਰਕੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ, ਜਿਸ ਕਾਰਨ ਉਹ ਜ਼ਖ਼ਮੀ ਵੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਮਲੇ ਦੌਰਾਨ ਹਰਿਆਣਾ ਜਨਸੇਵਕ ਪਾਰਟੀ ਦੇ ਉਮੀਦਵਾਰ ਬਲਰਾਜ ਕੁੰਡੂ ਦੇ ਕੱਪੜੇ ਹੀ ਨਹੀਂ ਪਾੜੇ ਗਏ ਬਲਕਿ ਉਨ੍ਹਾਂ ਦੇ ਪ੍ਰਾਈਵੇਟ ਸੈਕਟਰੀ ਨੂੰ ਵੀ ਜ਼ਖ਼ਮੀ ਕਰ ਦਿੱਤਾ ਗਿਆ । ਬਲਰਾਜ ਕੁੰਡੂ ਨੇ ਦੋਸ਼ ਲਗਾਇਆ ਹੈ ਕਿ ਉਹ ਜਦੋਂ ਮਦੀਨਾ ਦੇ ਬੂਥ ਨੰਬਰ 134 `ਤੇ ਨਿਰੀਖਣ ਕਰਨ ਗਏ ਸੀ ਤਾਂ ਉੱਥੇ ਹੀ ਕਾਂਗਰਸੀ ਉਮੀਦਵਾਰ ਬਲਰਾਮ ਡਾਂਗੀ ਦੇ ਪਿਤਾ ਆਨੰਦ ਡਾਂਗੀ ਆਪਣੇ 20-25 ਸਮਰਥਕਾਂ ਨਾਲ ਜ਼ਬਰਦਸਤੀ ਬੂਥ ਅੰਦਰ ਦਾਖਲ ਹੋ ਗਏ ਤੇ ਉਨ੍ਹਾਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਵਿਚ ਉਨ੍ਹਾਂ ਦਾ ਕੁੜਤਾ ਫਟ ਗਿਆ ਤੇ ਪੀ. ਏ. ਦੀ ਕੁੱਟਮਾਰ ਵੀ ਕੀਤੀ ਗਈ ।
Punjab Bani 05 October,2024
ਪੰਜਾਬ ਤੇ ਹਰਿਆਣਾ ਵਿਚ 3 ਅਕਤੂਬਰ ਤੱਕ 302 ਮਾਮਲੇ ਆਏ ਹਨ ਪਰਾਲੀ ਸਾੜਨ ਦੇ ਸਾਹਮਣੇ
ਪੰਜਾਬ ਤੇ ਹਰਿਆਣਾ ਵਿਚ 3 ਅਕਤੂਬਰ ਤੱਕ 302 ਮਾਮਲੇ ਆਏ ਹਨ ਪਰਾਲੀ ਸਾੜਨ ਦੇ ਸਾਹਮਣੇ ਨਵੀਂ ਦਿੱਲੀ : ਕੇਂਦਰੀ ਜੰਗਲਾਤ ਤੇ ਵਾਤਾਵਰਣ ਮੰਤਰਾਲੇ ਦੀ ਇਕ ਰਿਪੋਰਟ ਮੁਤਾਬਕ ਤਿੰਨ ਅਕਤੂਬਰ ਤੱਕ ਪੰਜਾਬ ਤੇ ਹਰਿਆਣਾ ਦੋਵੇ਼ ਸੂਬਿਆਂ ਵਿਚ ਪਰਾਲੀ ਸਾੜਨ ਦੇ ਲਗਭਗ 315 ਮਾਮਲੇ ਰਿਪੋਰਟ ਹੋਏ ਹਨ, ਇਨ੍ਹਾਂ ਵਿਚੋਂ ਇਕੱਲੇ 200 ਮਾਮਲੇ ਪੰਜਾਬ ਤੇ 115 ਮਾਮਲੇ ਹਰਿਆਣਾ ਦੇ ਹਨ।ਦੱਸਣਯੋਗ ਹੈ ਕਿ ਪਰਾਲੀ ਪ੍ਰਬੰਧਨ ਦੀਆਂ ਸਾਰੀਆਂ ਯੋਜਨਾਵਾਂ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ ਅਤੇ ਲੋਕਾਂ ਦੇ ਜੀਵਨ ਨੂੰ ਰੱਬ ਆਸਰੇ ਛੱਡ ਦਿੱਤਾ ਗਿਆ ਹੈ। ਇਹ ਸਥਿਤੀ ਉਦੋਂ ਹੈ ਜਦੋਂ ਪਰਾਲੀ ਪ੍ਰਬੰਧਨ ਲਈ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਸਰਕਾਰ ਹੁਣ ਤੱਕ ਕਰੋੜਾਂ ਰੁਪਏ ਦੀ ਮਦਦ ਦੇ ਚੁੱਕੀ ਹੈ। ਰਿਪੋਰਟ ਮੁਤਾਬਕ ਪੰਜਾਬ ਨੂੰ ਹੁਣ ਤੱਕ 1682 ਕਰੋੜ ਅਤੇ ਹਰਿਆਣਾ ਨੂੰ 1082 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਤੇ ਇਸ ਸਾਲ ਵੀ ਪੰਜਾਬ ਨੂੰ ਪਰਾਲੀ ਮੈਨੇਜਮੈਂਟ ਲਈ 150 ਕਰੋੜ ਰੁਪਏ ਅਤੇ ਹਰਿਆਣਾ ਨੂੰ 75 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋਂ ਬਾਅਦ ਵੀ ਦੋਵਾਂ ਸੂਬਿਆਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਜਾਰੀ ਹਨ। ਪਰਾਲੀ ਮੈਨੇਜਮੈਂਟ ਨੂੰ ਲੈ ਕੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ-ਹਰਿਆਣਾ ਦੇ ਦਾਅਵੇ ਖੋਖਲੇ ਸਾਬਤ ਹੁੰਦੇ ਦਿਖਾਈ ਦੇ ਰਹੇ ਹਨ। ਦੋਵਾਂ ਸੂਬਿਆਂ ਵਿਚ ਸਰੇਆਮ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਐੱਨਸੀਆਰ ਨੂੰ ਪਰਾਲੀ ਦੇ ਜ਼ਹਿਰੀਲੇ ਧੂੰਏਂ ਤੋਂ ਬਚਾਉਣ ਲਈ ਦੋਵਾਂ ਸੂਬਿਆਂ ਨੇ ਕੇਂਦਰ ਸਰਕਾਰ ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੂੰ ਪਰਾਲੀ ਮੈਨੇਜਮੈਂਟ ਦੀ ਜਿਹੜੀ ਯੋਜਨਾ ਦਿੱਤੀ ਹੈ, ਉਸ ਵਿਚ ਇਕ-ਇਕ ਤਿਨਕੇ ਨੂੰ ਸੜਨ ਤੋਂ ਰੋਕਣਾ ਹੈ। ਇਨ੍ਹਾਂ ਵਿਚ ਪਰਾਲੀ ਦੇ ਕਰੀਬ ਅੱਧੇ ਹਿੱਸੇ ਨੂੰ ਖੇਤਾਂ ਵਿਚ ਹੀ ਮਸ਼ੀਨਾਂ ਤੇ ਬਾਇਓ-ਡੀਕੰਪੋਜ਼ਰ ਦੀ ਮਦਦ ਨਾਲ ਨਸ਼ਟ ਕਰਨ ਦਾ ਟੀਚਾ ਹੈ ਪਰ ਹੁਣ ਤੱਕ ਜ਼ਿਆਦਾਤਰ ਮਸ਼ੀਨਾਂ ਕਸਟਮਰ ਹਾਇਰਿੰਗ ਸੈਂਟਰਾਂ ਤੋਂ ਨਹੀਂ ਹਿੱਲੀਆਂ ਹਨ ਅਤੇ ਨਾ ਹੀ ਪਰਾਲੀ ਨੂੰ ਖੇਤਾਂ ਵਿਚ ਨਸ਼ਟ ਕਰਨ ਲਈ ਇਨ੍ਹਾਂ ਸੂਬਿਆਂ ਨੇ ਬਾਇਓ-ਡੀਕੰਪੋਜ਼ਰ ਦਾ ਛਿੜਕਾਅ ਸ਼ੁਰੂ ਕੀਤਾ ਹੈ। ਯਾਨੀ ਪਰਾਲੀ ਪ੍ਰਬੰਧਨ ਦੀਆਂ ਸਾਰੀਆਂ ਯੋਜਨਾਵਾਂ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਹਨ ਅਤੇ ਲੋਕਾਂ ਦੇ ਜੀਵਨ ਨੂੰ ਰੱਬ ਆਸਰੇ ਛੱਡ ਦਿੱਤਾ ਗਿਆ ਹੈ ।
Punjab Bani 05 October,2024
ਹਰਿਆਣਾ ਵਿਧਾਨ ਸਭਾ ਚੋਣਾਂ ਵਿਚ 90 ਸੀਟਾਂ ਤੇ ਹੋਵੇਗੀ 6 ਵਜੇ ਤੱਕ ਵੋਟਿੰਗ
ਹਰਿਆਣਾ ਵਿਧਾਨ ਸਭਾ ਚੋਣਾਂ ਵਿਚ 90 ਸੀਟਾਂ ਤੇ ਹੋਵੇਗੀ 6 ਵਜੇ ਤੱਕ ਵੋਟਿੰਗ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਵਲੋਂ ਬੂਥਾਂ ਤੇ ਜਾ ਕੇ ਕੀਤੀ ਜਾਣ ਵਾਲੀ ਵੋਟਿੰਗ ਜਿਥੇ 7 ਵਜੇ ਤੋਂ ਹੀ ਸ਼ੁਰੂ ਹੋ ਗਈ ਹੈ ਸਬੰਧੀ ਇਹ ਵੋਟਿੰਗ ਸ਼ਾਮ ਦੇ 6 ਵਜੇ ਤੱਕ ਜਾਰੀ ਰਹੇਗੀ। ਦੱਸਣਯੋਗ ਹੈ ਕਿ ਉਕਤ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਚੋਣ ਵਿੱਚ 2 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ।ਹਰਿਆਣਾ ਵਿਧਾਨ ਸਭਾ ਚੋਣਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਹਰਿਆਣਾ ਸੂਬੇ ਵਿਚ ਚੋਣ ਪ੍ਰਚਾਰ ਜੋ ਕਿ ਬੀਤੀ ਸ਼ਾਮ 4 ਅਕਤੂਬਰ ਸ਼ਾਮ ਨੂੰ ਹੀ ਖਤਮ ਹੋ ਗਿਆ ਸੀ ਤੋਂ ਬਾਅਦ ਅੱਜ ਯਾਨੀ 5 ਅਕਤੂਬਰ ਨੂੰ ਸ਼ੁਰੂ ਹੋਈ ਵੋਟਿੰਗ ਦਾ ਨਤੀਜਾ 8 ਅਕਤੂਬਰ ਨੂੰ ਐਲਾਨਿਆ ਜਾਵੇਗਾ। ਜਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ 20 ਹਜ਼ਾਰ 632 ਪੋਲਿੰਗ ਬੂਥ ਬਣਾਏ ਗਏ ਹਨ । ਹਰਿਆਣਾ ਚੋਣਾਂ ਲਈ ਭਾਜਪਾ ਨੇ 90 ਵਿੱਚੋਂ 89 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਕਾਂਗਰਸ ਨੇ ਵੀ 89 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਇੱਕ ਸੀਟ ‘ਤੇ ਚੋਣ ਲੜ ਰਹੀ ਹੈ। ਜੇਜੇਪੀ-ਆਜ਼ਾਦ ਸਮਾਜ ਪਾਰਟੀ ਗਠਜੋੜ 78 ਸੀਟਾਂ ‘ਤੇ ਚੋਣ ਲੜ ਰਹੀ ਹੈ। ਇਨ੍ਹਾਂ ‘ਚੋਂ ਜੇਜੇਪੀ ਨੇ 66 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ, ਜਦਕਿ 12 ਸੀਟਾਂ ‘ਏਐੱਸਪੀ’ ਨੂੰ ਦਿੱਤੀਆਂ ਗਈਆਂ ਹਨ। 51 ਸੀਟਾਂ ‘ਤੇ ਚੋਣ ਲੜ ਰਹੀ ਹੈ। ਜਦਕਿ ਇਸ ਨੇ ਆਪਣੀ ਸਹਿਯੋਗੀ ਬਸਪਾ ਨੂੰ 35 ਸੀਟਾਂ ਦਿੱਤੀਆਂ ਹਨ । ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ 88 ਸੀਟਾਂ ‘ਤੇ ਆਪਣੀ ਦਾਅ ਲਗਾਇਆ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕੁੱਲ 1031 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 101 ਔਰਤਾਂ ਹਨ ।
Punjab Bani 05 October,2024
ਪਾਰੁਲ ਨਾਗਪਾਲ ਤੇ ਹਰਿਆਣਾ ਵਿਚ ਹੋਇਆ ਬੀਤੀ ਰਾਤ ਹਮਲਾ
ਪਾਰੁਲ ਨਾਗਪਾਲ ਤੇ ਹਰਿਆਣਾ ਵਿਚ ਹੋਇਆ ਬੀਤੀ ਰਾਤ ਹਮਲਾ ਹਰਿਆਣਾ : ਜਨਨਾਇਕ ਜਨਤਾ ਪਾਰਟੀ ਅਤੇ ਆਜ਼ਾਦ ਸਮਾਜ ਪਾਰਟੀ ਗਠਜੋੜ ਦੇ ਅੰਬਾਲਾ ਸ਼ਹਿਰ ਤੋਂ ਉਮੀਦਵਾਰ ਪਾਰੁਲ ਨਾਗਪਾਲ `ਤੇ ਬੀਤੀ ਰਾਤ ਹਮਲਾ ਕੀਤਾ ਗਿਆ । ਉਪਰੋਕਤ ਘਟਨਾ ਨੂੰ ਬਾਈਕ ਸਵਾਰ ਨੌਜਵਾਨਾਂ ਵੱਲੋਂ ਪਾਰੁਲ ਨਾਗਪਾਲ ਦੀ ਕਾਰ ਦਾ ਪਿੱਛਾ ਕਰਦੇ ਹੋਏ ਅੰਜਾਮ ਦਿੱਤਾ ਗਿਆ। ਬਦਮਾਸ਼ ਚੱਲਦੀ ਗੱਡੀ `ਤੇ ਚਮਗਿੱਦੜਾਂ ਅਤੇ ਤਲਵਾਰਾਂ ਨਾਲ ਹਮਲਾ ਕਰ ਰਹੇ ਸਨ। ਇਸ ਹਮਲੇ ਵਿੱਚ ਕਾਰ ਦਾ ਸ਼ੀਸ਼ਾ ਟੁੱਟ ਗਿਆ। ਜਦੋਂ ਕਿ ਪਾਰੁਲ ਨਾਗਪਾਲ ਨੇ ਤੇਜ਼ ਰਫਤਾਰ ਨਾਲ ਕਾਰ ਭਜਾ ਕੇ ਆਪਣੀ ਜਾਨ ਬਚਾਈ ਅਤੇ ਸਿੱਧੇ ਥਾਣੇ ਪਹੁੰਚ ਗਈ। ਜਿੱਥੇ ਉਸ ਨੇ ਪੁਲਿਸ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਸ ਜਾਂਚ ਕਰ ਕੇ ਕਾਰਵਾਈ ਕਰ ਰਹੀ ਹੈ। ਪੁਲੀਸ ਰਸਤੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰੁਲ ਨਾਗਪਾਲ ਵੀਰਵਾਰ ਸ਼ਾਮ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਇਸਮਾਈਲਪੁਰ ਵਿੱਚ ਸੀ। ਕੁਝ ਸਮੇਂ ਬਾਅਦ ਜਦੋਂ ਉਹ ਇੱਥੋਂ ਨਿਕਲਿਆ ਤਾਂ ਉਸ ਨੂੰ ਪਿੰਡ ਦੇ ਬਾਹਰ ਸੁੰਨਸਾਨ ਸੜਕ ’ਤੇ ਦੋ ਬਾਈਕ ’ਤੇ ਸਵਾਰ ਚਾਰ ਨੌਜਵਾਨ ਮਿਲੇ । ਜੋ ਉਥੇ ਮੂੰਹ ਢੱਕ ਕੇ ਖੜ੍ਹੇ ਸਨ। ਇਨ੍ਹਾਂ ਨੌਜਵਾਨਾਂ ਨੇ ਜਿਵੇਂ ਹੀ ਪਾਰੁਲ ਨਾਗਪਾਲ ਦੀ ਕਾਰ ਨੂੰ ਦੇਖਿਆ ਤਾਂ ਉਹ ਤੁਰੰਤ ਸਰਗਰਮ ਹੋ ਗਏ ਅਤੇ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਨੌਜਵਾਨਾਂ ਦੇ ਹੱਥਾਂ ਵਿੱਚ ਬੈਟ ਅਤੇ ਤਲਵਾਰਾਂ ਸਨ। ਉਨ੍ਹਾਂ ਦਾ ਪਿੱਛਾ ਕਰਦੇ ਹੋਏ ਕੁਝ ਦੂਰ ਜਾ ਕੇ ਪਾਰੁਲ ਨਾਗਪਾਲ ਦੀ ਕਾਰ `ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਦਾ ਸ਼ੀਸ਼ਾ ਟੁੱਟ ਗਿਆ ।
Punjab Bani 04 October,2024
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ’ਤੇ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀਏਕਿਊਐੱਮ) ਨੂੰ ਝਾੜ ਪਾਉਂਦਿਆਂ ਸਿਖਰਲੀ ਅਦਾਲਤ ਨੇ ਕਿਹਾ ਕਿ ਕਮਿਸ਼ਨ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਨਿਰਦੇਸ਼ਾਂ ਨੂੰ ਲਾਗੂ ਕਰਨ ਦਾ ਕੋਈ ਉਪਰਾਲਾ ਨਹੀਂ ਕੀਤਾ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵੇਂ ਸੂਬਿਆਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਜੁਰਮਾਨਾ ਵਸੂਲਣ ਤੋਂ ਇਲਾਵਾ ਹੋਰ ਕੋਈ ਕਦਮ ਨਹੀਂ ਚੁੱਕਿਆ ਹੈ। ਜਸਟਿਸ ਅਭੈ ਐੱਸ. ਓਕਾ, ਅਹਿਸਾਨੂਦੀਨ ਅਮਾਨਉੱਲ੍ਹਾ ਅਤੇ ਅਗਸਟੀਨ ਜੌਰਜ ਮਸੀਹ ’ਤੇ ਆਧਾਰਿਤ ਤਿੰਨ ਜੱਜਾਂ ਦੇ ਬੈਂਚ ਨੇ ਸੀਏਕਿਊਐੱਮ, ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਇਸ ਮਾਮਲੇ ’ਤੇ ਇਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਾਮਲੇ ਦੀ ਸੁਣਵਾਈ 16 ਅਕਤੂਬਰ ’ਤੇ ਪਾ ਦਿੱਤੀ। ਬੈਂਚ ਨੇ ਕਿਹਾ ਕਿ ਕਮਿਸ਼ਨ ਨੇ ਕੌਮੀ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਖਿ਼ਲਾਫ਼ ਇੱਕ ਵੀ ਕੇਸ ਦਰਜ ਨਹੀਂ ਕੀਤਾ ਜਦਕਿ ਉਹ ਮੀਟਿੰਗਾਂ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੇ ਵੀ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਸਬੰਧੀ ਕੋਈ ਦਸਤਾਵੇਜ਼ ਪੇਸ਼ ਹੀ ਨਹੀਂ ਕੀਤਾ ਹੈ। ਬੈਂਚ ਨੇ ਕਿਹਾ ਕਿ ਕਮਿਸ਼ਨ ਦੀ ਉਪ-ਕਮੇਟੀ ਦੀ ਆਖਰੀ ਮੀਟਿੰਗ 29 ਅਗਸਤ ਨੂੰ ਹੋਈ ਸੀ, ਜਿਸ ਵਿੱਚ ਨਿਰਦੇਸ਼ ਲਾਗੂ ਕਰਨ ਬਾਰੇ ਕੋਈ ਵਿਚਾਰ ਵਟਾਂਦਰਾ ਨਹੀਂ ਹੋਇਆ। ਹਾਲਾਂਕਿ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਪਰਾਲੀ ਸਾੜਨ ਵਾਲਿਆਂ ਨੂੰ ਸਜ਼ਾ ਦੇਣ ਦੇ ਵਿਸ਼ੇਸ਼ ਨਿਰਦੇਸ਼ ਸਨ। ਸਿਖਰਲੀ ਅਦਾਲਤ ਨੇ ਕਿਹਾ ਕਿ ਮੀਟਿੰਗ ਵਿੱਚ 11 ਵਿੱਚੋਂ ਸਿਰਫ਼ ਪੰਜ ਮੈਂਬਰ ਹਾਜ਼ਰ ਸਨ ਪਰ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਕੋਈ ਚਰਚਾ ਨਹੀਂ ਕੀਤੀ ਗਈ ।
Punjab Bani 04 October,2024
ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਹੋਏ ਮੁੜ ਕਾਂਗਰਸ ਵਿੱਚ ਸ਼ਾਮਲ
ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਹੋਏ ਮੁੜ ਕਾਂਗਰਸ ਵਿੱਚ ਸ਼ਾਮਲ ਹਰਿਆਣਾ : ਹਰਿਆਣਾ ਵਿੱਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਭਾਜਪਾ ਆਗੂ ਅਤੇ ਸਿਰਸਾ ਦੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮਹਿੰਦਰਗੜ੍ਹ `ਚ ਰਾਹੁਲ ਗਾਂਧੀ ਦੀ ਚੋਣ ਰੈਲੀ ਦੌਰਾਨ ਤੰਵਰ ਕਾਂਗਰਸ `ਚ ਸ਼ਾਮਲ ਹੋਏ ਸਨ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਸਾਬਕਾ ਸੀਐਮ ਭੂਪੇਂਦਰ ਸਿੰਘ ਹੁੱਡਾ ਵੀ ਮੌਜੂਦ ਸਨ। ਫਿਲਹਾਲ ਇਹ ਅਸ਼ੋਕ ਤੰਵਰ ਦੀ ਕਾਂਗਰਸ `ਚ ਘਰ ਵਾਪਸੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਤੋਂ ਪਹਿਲਾਂ ਤੰਵਰ ਦਾ ਕਾਂਗਰਸ `ਚ ਸ਼ਾਮਲ ਹੋਣਾ ਭਾਜਪਾ ਲਈ ਝਟਕੇ ਵਾਲੀ ਖਬਰ ਹੈ।
Punjab Bani 03 October,2024
ਸੁਪਰੀਮ ਕੋਰਟ ਨੇ ਦਿੱਤੇ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਨੂੰ ਜੇਲ੍ਹ ਮੈਨੂਅਲ ਤੋਂ ਹਟਾਉਣ ਦੇ ਹੁਕਮ
ਸੁਪਰੀਮ ਕੋਰਟ ਨੇ ਦਿੱਤੇ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਨੂੰ ਜੇਲ੍ਹ ਮੈਨੂਅਲ ਤੋਂ ਹਟਾਉਣ ਦੇ ਹੁਕਮ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਨੂੰ ਜੇਲ੍ਹ ਮੈਨੂਅਲ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਕੁਝ ਸੂਬਿਆਂ ਨੂੰ ਜਾਤੀ ਆਧਾਰ ’ਤੇ ਜੇਲ੍ਹਾਂ ਵਿਚ ਕੰਮ ਨਾ ਵੰਡਣ ਲਈ ਵੀ ਕਿਹਾ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਜਿਹਾ ਭੇਦਭਾਵ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਕਿਹਾ ਕਿ ਕਿਸੇ ਵਿਸ਼ੇਸ਼ ਜਾਤੀ ਦੇ ਕੈਦੀਆਂ ਪਾਸੋਂ ਸੀਵਰੇਜ ਤੇ ਟੈਂਕੀਆਂ ਦੀ ਸਫ਼ਾਈ ਕਰਵਾਉਣਾ ਗਲਤ ਹੈ ਤੇ ਪੁਲੀਸ ਨੂੰ ਇਸ ਮਾਮਲੇ ਵਿਚ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੂਬਿਆਂ ਦੀਆਂ ਸਰਕਾਰਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਜੇਲ੍ਹ ਮੈਨੂਅਲ ਵਿਚ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਵਿਚ ਬਦਲਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਵਿਚ ਦਸੰਬਰ 2023 ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕਰਦਿਆਂ ਕਿਹਾ ਗਿਆ ਸੀ ਕਿ ਦੇਸ਼ ਦੇ ਲਗਪਗ 17 ਸੂਬਿਆਂ ਦੀਆਂ ਜੇਲ੍ਹਾਂ ਵਿਚ ਕੈਦੀਆਂ ਨਾਲ ਜਾਤ ਦ ਆਧਾਰ ’ਤੇ ਵਿਤਕਰਾ ਕੀਤਾ ਜਾਂਦਾ ਹੈ ।
Punjab Bani 03 October,2024
ਲੋਕਾਂ ਦੀ ਸੁਰੱਖਿਆ, ਬਚਾਅ ਮਦਦ ਲਈ ਜੰਗੀ ਪੱਧਰ ਤੇ ਯਤਨ ਕਰਨੇ ਜ਼ਰੂਰੀ
ਲੋਕਾਂ ਦੀ ਸੁਰੱਖਿਆ, ਬਚਾਅ ਮਦਦ ਲਈ ਜੰਗੀ ਪੱਧਰ ਤੇ ਯਤਨ ਕਰਨੇ ਜ਼ਰੂਰੀ ਭਾਰਤ ਅਤੇ ਪੰਜਾਬ ਵਿੱਚ ਦਿਲ ਦੇ ਦੌਰੇ, ਕੈਂਸਰ, ਸਾਹ ਦੀਆਂ ਬਿਮਾਰੀਆਂ ਦੇ ਮਗਰੋਂ ਆਵਾਜਾਈ ਹਾਦਸੇ ਲੋਕਾਂ, ਨੋਜਵਾਨਾਂ ਅਤੇ ਬੱਚਿਆਂ ਦੀ ਮੌਤਾਂ ਦੀ ਸਰਵੋਤਮ ਤਬਾਹੀ ਅਤੇ ਪਰਿਵਾਰ ਉਜਾੜਣ ਵਾਲੀਆਂ ਆਫਤਾਵਾਂ ਬਣ ਗਈਆ ਹਨ । ਪੰਜਾਬ ਸਰਕਾਰ ਵੱਲੋਂ 1500 ਪੁਲਿਸ ਜਵਾਨਾਂ ਨੂੰ 100 ਗੱਡੀਆਂ ਅਤੇ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਅਤੇ ਫ਼ਸਟ ਏਡ ਬਕਸੇ ਦੇਕੇ, ਸੜਕ ਸੁਰੱਖਿਆ ਫੋਰਸ ਵਜੋਂ ਪੰਜਾਬ ਦੀਆਂ ਸੜਕਾਂ ਤੇ ਤੈਨਾਤ ਕੀਤਾ ਗਿਆ ਹੈ ਤਾਂ ਜੋ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਫ਼ਸਟ ਏਡ ਦੇਕੇ ਹਸਪਤਾਲਾਂ ਵਿਖੇ ਪਹੁੰਚਾਇਆ ਜਾਵੇ ਅਤੇ ਕੀਮਤੀ ਜਾਨਾਂ ਬਚਾਈਆਂ ਜਾਣ । ਮਿਸ਼ਨ ਪ੍ਰਸ਼ੰਸਾਯੋਗ ਹਨ ਪਰ ਪੂਰਨ ਸਫਲਤਾ ਨਹੀਂ ਮਿਲ ਸਕਦੀ ਕਿਉਂਕਿ ਵਿਦਿਆਰਥੀਆਂ, ਲੋਕਾਂ ਅਤੇ ਡਰਾਈਵਰਾਂ ਨੂੰ ਆਵਾਜਾਈ, ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਜ਼ੁਮੇਵਾਰੀਆਂ ਸਹਿਣਸ਼ੀਲਤਾ ਨਿਮਰਤਾ ਸਬਰ ਸ਼ਾਂਤੀ ਨਿਭਾਉਣ ਦੀ ਟ੍ਰੇਨਿੰਗ ਅਭਿਆਸ ਅਤੇ ਡਰ ਨਹੀਂ ਹਨ । ਆਵਾਜਾਈ ਹਾਦਸਿਆਂ ਵਿੱਚ ਸੱਭ ਤੋਂ ਵੱਡੇ ਕਾਰਨ, ਤੇਜ਼ ਰਫ਼ਤਾਰ, ਨਸ਼ਿਆਂ, ਤਣਾਅ, ਗੁੱਸੇ, ਆਕੜ, ਅਤੇ ਬਿਨਾਂ ਹੈਲਮਟ ਸੀਟ ਬੈਲਟ ਵ੍ਹੀਕਲ ਚਲਾਉਣੇ, ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ ਦੀ ਜਾਣਕਾਰੀ ਵਿਦਿਆਰਥੀਆਂ ਅਧਿਆਪਕਾਂ ਨਾਗਰਿਕਾਂ ਕਰਮਚਾਰੀਆਂ ਨੂੰ ਕਦੇ ਵੀ ਨਹੀਂ ਦਿੱਤੀ ਜਾਂਦੀ ਅਤੇ ਸਖ਼ਤ ਸਜ਼ਾਵਾਂ ਦੇ ਡਰ ਮਾਹੋਲ ਅਤੇ ਭਾਵਨਾਵਾਂ, ਵਿਚਾਰ, ਆਦਤਾਂ, ਵਿਦਿਆਰਥੀਆਂ ਨੋਜਵਾਨਾਂ ਅਤੇ ਨਾਗਰਿਕਾਂ ਵਿਚੋਂ ਖਤਮ ਹੋ ਗਈਆ ਹਨ । ਨੋਜਵਾਨਾਂ ਨੂੰ ਪੁਲਿਸ ਪ੍ਰਸ਼ਾਸਨ ਨਿਯਮਾਂ ਕਾਨੂੰਨਾਂ ਅਤੇ ਤਬਾਹੀ ਵਾਲੇ ਭਵਿੱਖ ਦੇ ਡਰ ਨਹੀਂ ਹਨ । ਪੰਜਾਬ ਸਰਕਾਰ, ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨਰ, ਡਿਪਟੀ ਕਮਿਸ਼ਨਰਾਂ, ਜ਼ਿਲੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਜ਼ਿਲਾ ਸਿੱਖਿਆ ਅਫਸਰਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰਾਂ ਵਲੋਂ ਸਕੂਲਾਂ ਦੇ ਬੱਚਿਆਂ ਅਤੇ ਨਾਬਾਲਗਾਂ ਨੂੰ ਬਿਨਾਂ ਲਾਇਸੰਸ, ਹੈਲਮਟ, ਵ੍ਹੀਕਲ ਚਲਾਉਣ ਤੋਂ ਰੁਕਣ ਲਈ ਜਿਸ ਜ਼ੋਰ ਸੋਰ ਅਤੇ ਪੱਕੇ ਇਰਾਦੇ ਨਾਲ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਮਝਾਉਣ, ਡਰਾਉਣ, ਫਸਾਉਣ ਅਤੇ ਜਾਗਰੂਕ ਕਰਨ ਦੀ ਜੰਗ ਸ਼ੁਰੂ ਕੀਤੀ ਸੀ ਅਤੇ ਵਿਸ਼ਵਾਸ ਸੀ ਕਿ ਹੁਣ ਨਾਬਾਲਗਾਂ ਵਲੋਂ ਮੋਟਰਸਾਈਕਲ ਸਕੂਟਰ ਕਾਰਾਂ ਨਹੀਂ ਚਲਾਈਆਂ ਜਾਣਗੀਆਂ ਪਰ ਉਹ ਡਰ ਭੈ ਤਾਂ ਖਤਮ ਹੋ ਗਏ ਹਨ । ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਰੇਆਮ ਸਕੂਲ ਜਾਂਦੇ, ਵਾਪਸ ਆਉਂਦੇ ਅਤੇ ਟਿਊਸ਼ਨਾਂ ਪੜ੍ਹਣ ਜਾਂਦੇ ਸਮੇਂ, ਅਤੇ ਅਵਾਰਾਗਰਦੀ ਕਰਦੇ ਹੋਏ ਮੋਟਰਸਾਈਕਲਾਂ, ਸਕੂਟਰਾਂ ਅਤੇ ਕਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। 90 ਪ੍ਰਤੀਸ਼ਤ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਾਹਰ ਵਿਦਿਆਰਥੀਆਂ ਦੇ ਮੋਟਰਸਾਈਕਲ ਅਤੇ ਸਕੂਟਰ ਖੜ੍ਹੇ ਮਿਲਦੇ ਹਨ। ਛੁੱਟੀ ਮਗਰੋਂ ਸਕੂਲਾਂ ਤੋਂ ਨਿਕਲ ਕੇ ਵਿਦਿਆਰਥੀਆਂ ਵੱਲੋਂ, ਬਹੁਤ ਆਕੜ ਹੰਕਾਰ ਨਾਲ ਅਧਿਆਪਕਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਆਪਣੇ ਸਕੂਟਰ ਮੋਟਰਸਾਈਕਲ ਲੈਕੇ ਜਾਂਦੇ ਦੇਖਿਆ ਜਾਂਦਾ ਹੈ। ਸਕੂਲਾਂ ਦੇ ਸੀ ਸੀ ਟੀ ਵੀ ਕੈਮਰਿਆਂ ਵਿਚ ਹਰਰੋਜ ਵਿਦਿਆਰਥੀਆਂ ਦੀ ਰਿਕਾਰਡਿੰਗ ਵੀ ਹੋ ਰਹੀਆਂ ਹਨ ਪਰ ਬੱਚਿਆਂ ਅਤੇ ਨਾਬਾਲਗਾਂ ਤੋਂ ਇਲਾਵਾ ਨੋਜਵਾਨਾਂ ਨੂੰ ਪੁਲਿਸ, ਪ੍ਰਸ਼ਾਸਨ, ਅਧਿਆਪਕਾਂ ਅਤੇ ਮਾਪਿਆਂ ਦਾ ਕੋਈ ਡਰ ਭੈ ਨਹੀਂ ਦਿਖਾਈ ਦਿੰਦਾ ਜਾਂ ਇਹ ਸਪਸ਼ਟ ਹੋ ਗਿਆ ਕਿ ਮਾਪਿਆਂ, ਆਪਣੇ ਬੱਚਿਆਂ, ਨਾਬਾਲਗਾਂ ਅਤੇ ਨੋਜਵਾਨਾ ਨੂੰ ਸੜਕਾਂ ਤੇ ਹਾਦਸੇ ਘਟਾਉਣ ਅਤੇ ਮਰਨ ਤੋਂ ਬਚਾਉਣ ਲਈ ਗੰਭੀਰ ਨਹੀਂ । ਮੁਫ਼ਤ ਦੀਆਂ ਸਹੂਲਤਾਂ, ਬੱਚਿਆਂ ਨੂੰ ਮਿਲਦੇ ਵੱਧ ਧੰਨ ਦੌਲਤ, ਆਰਾਮ ਪ੍ਰਸਤੀਆ, ਸੰਵਾਦਾਂ ਫੈਸ਼ਨਾਂ ਦੀ ਪੂਰਤੀ ਲਈ ਖੁਲੀ ਆਜ਼ਾਦੀ ਰਾਹੀਂ ਬੱਚਿਆਂ ਨੂੰ ਕੰਮਚੋਰੀਆ, ਲਾਪਰਵਾਹੀਆਂ, ਐਸ਼ ਪ੍ਰਸਤੀਆਂ, ਸੰਵਾਦਾਂ ਫੈਸ਼ਨਾਂ, ਆਰਾਮ ਪ੍ਰਸਤੀਆ ਵਲ਼ ਥਕਿਆ ਜਾ ਰਿਹਾ ਹੈ । ਜ਼ਿਲਿਆਂ ਵਿੱਚ ਚਿਲਡਰਨਜ਼ ਟਰੇਫਿਕ ਟਰੇਨਿੰਗ ਪਾਰਕ ਨਹੀਂ ਬਨਵਾਏ ਗਏ। ਅਤੇ ਨਾ ਹੀ ਬੱਚਿਆਂ, ਨਾਬਾਲਗਾਂ ਅਤੇ ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ, ਡਰਾਈਵਰਾਂ, ਕਰਮਚਾਰੀਆਂ ਨੂੰ ਬਚਪਨ ਤੋਂ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ ਦੀ ਜਾਣਕਾਰੀ ਨਹੀਂ ਦਿੱਤੀ ਜਾਂਦੀ। ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਜ਼ੁਮੇਵਾਰੀਆਂ ਦੇਣ ਲਈ ਪਿਛਲੇ 25 ਸਾਲਾਂ ਤੋਂ ਹਰ ਜ਼ਿਲ੍ਹੇ ਵਿੱਚ ਕੇਵਲ ਇੱਕ ਪੁਲਿਸ ਥਾਣੇਦਾਰ ਜਾਂ ਇੰਸਪੈਕਟਰ ਹੀ ਕਾਰਜ ਕਰ ਰਹੇ ਹਨ ਜੋਂ ਆਪਣੇ ਜਿਲ੍ਹੇ ਦੇ ਸੈਂਕੜੇ ਸਿਖਿਆ ਸੰਸਥਾਵਾਂ, ਟਰਾਂਸਪੋਰਟ ਯੂਨੀਅਨਾਂ, ਐਨ ਐਸ ਐਸ ਅਤੇ ਐਨ ਸੀ ਸੀ ਕੈਂਪਾਂ ਵਿਖੇ ਜਾ ਹੀ ਨਹੀਂ ਸਕਦੇ। ਅਕਸਰ ਉਨ੍ਹਾਂ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਧਰਨਿਆਂ ਜਲਸੇ ਜਲੂਸਾਂ ਵਿਖੇ ਲਾਅ ਐਂਡ ਆਰਡਰ ਲਈ ਭੇਜਿਆ ਜਾਂਦਾ ਹੈ। ਜਦਕਿ 25 ਸਾਲਾਂ ਵਿੱਚ ਆਬਾਦੀ ਅਤੇ ਗੱਡੀਆਂ ਵਿੱਚ ਸੈਂਕੜੇ ਗੁਣਾ ਵਾਧਾ ਹੋਇਆ ਹੈ । ਦੂਜੇ ਪਾਸੇ ਸਤਿਕਾਰਯੋਗ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ 2012 ਵਿੱਚ ਆਵਾਜਾਈ ਹਾਦਸੇ ਘਟਾਉਣ, ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਸੇਫ ਸਕੂਲ ਵਾਹਨ ਅਤੇ ਟਰੇਨਿੰਗ ਪਾਲਸੀ ਦੇਸ਼ ਦੇ ਹਰ ਸਕੂਲ ਵਿਖੇ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ ਕਿ ਹਰੇਕ ਸਕੂਲ ਵਿਖੇ ਵਿਦਿਆਰਥੀਆਂ ਦੀ ਸੁਰੱਖਿਆ, ਬਚਾਉ, ਮਦਦ, ਟ੍ਰੇਨਿੰਗ ਲਈ ਕਮੇਟੀਆਂ ਬਣਾਈਆਂ ਜਾਣ, ਕਮੇਟੀ ਮੈਂਬਰਾਂ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਬਚਾਉ ਨੂੰ ਯਕੀਨੀ ਬਣਾਉਣ ਲਈ ਹਰ ਮਹੀਨੇ ਮੀਟਿੰਗਾਂ ਦੌਰਾਨ ਜਾਂਚ ਕੀਤੀ ਜਾਵੇ। ਪਾਲਸੀ ਅਨੁਸਾਰ ਸਾਲ ਵਿੱਚ ਦੋ ਵਾਰ ਵਿਦਿਆਰਥੀਆਂ ਅਧਿਆਪਕਾਂ ਅਤੇ ਦੂਸਰੇ ਸਟਾਫ਼ ਮੈਂਬਰਾਂ ਡਰਾਈਵਰਾਂ ਕਡੰਕਟਰਾਂ ਨੈਨੀ ਨੂੰ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਜ਼ੁਮੇਵਾਰੀਆਂ ਨਿਭਾਉਣ ਦੀ ਟ੍ਰੇਨਿੰਗ ਦਿੱਤੀ ਜਾਵੇ। ਇਸੇ ਤਰ੍ਹਾਂ ਸਾਲ ਵਿੱਚ ਦੋ ਵਾਰ ਹੀ ਉਨ੍ਹਾਂ ਨੂੰ ਫ਼ਸਟ ਏਡ, ਸੀ ਪੀ ਆਰ , ਜ਼ਖਮੀਆਂ ਦੀ ਸੇਵਾ ਸੰਭਾਲ ਅਤੇ ਫਾਇਰ ਸੇਫਟੀ ਦੀ ਟ੍ਰੇਨਿੰਗ, ਸਿਲੰਡਰਾਂ ਦੀ ਵਰਤੋਂ, ਰੈਸਕਿਯੂ ਅਤੇ ਹੈਲਪ ਲਾਈਨ ਨੰਬਰਾਂ ਦੀ ਵਰਤੋਂ ਕਰਨ ਦੀ ਟ੍ਰੇਨਿੰਗ ਕਰਵਾਈ ਜਾਵੇ ਅਤੇ ਸਾਲ ਵਿੱਚ ਇੱਕ ਦੋ ਵਾਰ ਮੌਕ ਡਰਿੱਲਾਂ ਕਰਵਾਕੇ ਵਿਦਿਆਰਥੀਆਂ, ਅਧਿਆਪਕਾਂ ਨੂੰ ਭਵਿੱਖ ਵਿੱਚ ਐਮਰਜੈਂਸੀ ਹਾਦਸਿਆਂ ਦੁਰਘਟਨਾਵਾਂ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੇ ਅਭਿਆਸ ਕਰਵਾਏ ਜਾਣ ਤਾਂ ਜੋਂ 10 ਸਾਲਾਂ ਵਿੱਚ ਹਰੇਕ ਵਿਦਿਆਰਥੀ, ਅਧਿਆਪਕ ਅਤੇ ਉਨ੍ਹਾਂ ਰਾਹੀਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਨ੍ਹਾਂ ਮਨੁੱਖੀ ਆਫਤਾਵਾਂ, ਵਿਸ਼ੇਸ਼ ਤੌਰ ਤੇ ਆਵਾਜਾਈ ਹਾਦਸਿਆਂ ਅਚਾਨਕ ਦਿਲ ਦੇ ਦੌਰੇ ਅਨਜਾਇਨਾ ਕਾਰਡੀਅਕ ਅਰੈਸਟ ਬੇਹੋਸ਼ੀ ਸਦਮੇਂ ਸਮੇਂ ਜਾਨੀ ਅਤੇ ਮਾਲੀ ਨੁਕਸਾਨ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼, ਸਮਾਜ ਘਰ ਪਰਿਵਾਰਾਂ ਦੇ ਜੁਮੇਵਾਰ ਵਫ਼ਾਦਾਰ ਪੀੜਤਾਂ ਦੇ ਮਦਦਗਾਰ ਫਰਿਸਤੇ ਬਣਾਇਆ ਜਾਵੇ ਪਰ ਪੰਜਾਬ ਸਰਕਾਰ ਦੇ ਨਾਲ ਨਾਲ ਜ਼ਿਲਾ ਅਧਿਕਾਰੀਆਂ ਸਿਖਿਆ ਸੰਸਥਾਵਾਂ ਦੇ ਪ੍ਰਬੰਧਕਾਂ ਪ੍ਰਿੰਸੀਪਲਾਂ ਅਤੇ ਮਾਪਿਆਂ ਦੀ ਵੀ ਜ਼ੁਮੇਵਾਰੀਆਂ ਬਣਦੀਆਂ ਹਨ ਕਿ ਬੱਚਿਆਂ ਨਾਬਾਲਗਾਂ ਦੀ ਸੁਰੱਖਿਆ ਬਚਾਉ ਮਦਦ ਟ੍ਰੇਨਿੰਗ ਅਭਿਆਸ ਅਤੇ ਸਾਵਧਾਨੀਆਂ ਬਾਰੇ ਬੱਚਿਆਂ ਨੂੰ ਸਾਲ ਵਿੱਚ ਦੋ ਵਾਰ ਜਾਗਰੂਕ ਕੀਤਾ ਜਾਵੇ। ਪੁਲਿਸ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਡਿਊਟੀਆਂ, ਤਣਾਅ ਭੱਜਦੋੜ ਕਰਕੇ, ਤਰਾਂ ਤਰਾਂ ਦੀਆਂ ਬਿਮਾਰੀਆਂ ਤਣਾਅ, ਪ੍ਰੇਸ਼ਾਨੀਆਂ ਨੇ ਘੇਰ ਰਖਿਆ ਹੈ ਪਰ ਫੇਰ ਵੀ ਉਹ, ਅਧਿਕਾਰੀਆਂ, ਲੀਡਰਾਂ ਅਤੇ ਮੰਤਰੀਆਂ ਸੰਤਰੀਆਂ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਕੋਠੀਆਂ, ਕਾਰਾਂ, ਬੱਚਿਆਂ ਅਤੇ ਜਾਨਵਰਾਂ ਦੀ ਸੁਰੱਖਿਆ ਬਚਾਉ ਮਦਦ ਲਈ ਦਿਨ ਰਾਤ ਡਿਊਟੀਆਂ ਕਰਦੇ ਫਿਰਦੇ ਹਨ। ਜਿਸ ਕਾਰਨ, ਖ਼ਾਲੀ ਸੜਕਾਂ ਅਤੇ ਪੁਲਿਸ ਸਟੇਸ਼ਨਾਂ ਨੂੰ ਦੇਖਦੇ ਹੋਏ, ਬੱਚੇ, ਨਾਬਾਲਗ, ਨੋਜਵਾਨ ਅਤੇ ਨਾਗਰਿਕ ਆਪਣੀਆਂ ਮਰਜ਼ੀਆਂ, ਇਛਾਵਾਂ, ਖਾਹਿਸ਼ਾਂ, ਦਿਖਾਵਿਆਂ ਲਈ ਆਵਾਜਾਈ ਅਤੇ ਇਨਸਾਨੀਅਤ ਵਾਲੇ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ ਦੀਆਂ ਥੱਜੀਆ ਉਡਾਉਂਦੇ ਫਿਰ ਰਹੇ ਹਨ। 90 ਪ੍ਰਤੀਸ਼ਤ ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ, ਡਰਾਈਵਰਾਂ, ਕਡੰਕਟਰਾਂ, ਕਰਮਚਾਰੀਆਂ ਨੂੰ ਆਵਾਜਾਈ ਅਤੇ ਦੂਸਰੇ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ, ਜ਼ੁਮੇਵਾਰੀਆਂ, ਸਹਿਣਸ਼ੀਲਤਾ, ਨਿਮਰਤਾ, ਸਬਰ ਸ਼ਾਂਤੀ ਅਤੇ ਆਪਣੇ ਬਚਾਅ ਅਤੇ ਦੂਸਰਿਆਂ ਦੀ ਸੁਰੱਖਿਆ ਮਦਦ ਦੀ ਭਾਵਨਾਵਾਂ, ਵਿਚਾਰ ਇਰਾਦੇ ਅਤੇ ਆਦਤਾਂ ਹੀ ਨਹੀਂ। ਕਿਉਂਕਿ ਉਨ੍ਹਾਂ ਨੂੰ ਬਣਾਏ ਨਿਯਮਾਂ ਕਾਨੂੰਨਾਂ ਦੇ ਆਦੇਸ਼ਾਂ ਦੀ ਪਾਲਣਾ ਕਰਨ ਲਈ ਇਮਾਨਦਾਰੀ ਵਫ਼ਾਦਾਰੀ ਸਬਰ ਸ਼ਾਂਤੀ ਇਨਸਾਨੀਅਤ ਦੀਆਂ ਆਦਤਾਂ ਭਾਵਨਾਵਾਂ ਇਰਾਦੇ ਨਹੀਂ ਹੁੰਦੇ । ਬਿਨਾਂ ਡਰ ਦੇ ਨਾਜ ਵਿਦਿਆਰਥੀ, ਨਾਗਰਿਕ, ਕਰਮਚਾਰੀ, ਡਰਾਈਵਰ ਅਤੇ ਪੈਦਲ ਚਲਦੇ, ਰੇਹੜੀਆਂ, ਰਿਕਸ਼ੇ, ਆਟੋਜ ਚਲਾਉਣ ਵਾਲੇ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ ਨੂੰ ਭੁੱਲ ਹੀ ਗਏ ਹਨ ਅਤੇ ਆਪਣੀ ਮਨਮਰਜ਼ੀਆਂ, ਆਪਣੀਆਂ ਸਹੂਲਤਾਂ, ਖਾਹਿਸ਼ਾਂ ਦੀ ਪੂਰਤੀ ਲਈ ਆਵਾਜਾਈ ਅਤੇ ਦੇਸ਼ ਸਮਾਜ, ਘਰ ਪਰਿਵਾਰਾਂ, ਰਿਸ਼ਤਿਆਂ ਅਤੇ ਇਨਸਾਨੀਅਤ ਦੇ ਨਿਯਮਾਂ, ਕਾਨੂੰਨਾਂ, ਅਸੂਲਾਂ, ਮਰਿਆਦਾਵਾਂ, ਫਰਜ਼ਾਂ ਦੇ ਬਲਾਤਕਾਰ ਕਰਦੇ ਫਿਰਦੇ ਹਨ ਕਿਉਂਕਿ ਉਨ੍ਹਾਂ ਨੂੰ ਰੋਕਣ ਟੋਕਣ ਸਮਝਾਉਣ ਡਰਾਉਣ ਅਤੇ ਸਜ਼ਾਵਾਂ ਦੇਣ ਵਾਲੇ ਤਾਂ ਸੜਕਾਂ ਅਤੇ ਪੁਲਿਸ ਸਟੇਸ਼ਨਾਂ ਤੇ ਘਟ ਹੀ ਦਿਖਾਈ ਦਿੰਦੇ ਹਨ । ਵਲੋਂ ਕਾਕਾ ਰਾਮ ਵਰਮਾ ਪਟਿਆਲਾ 9878611620
Punjab Bani 03 October,2024
ਸੁਪਰੀਮ ਕੋਰਟ ਕਰੇਗੀ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਜਾਰੀ ਆਪਣੀਆਂ ਹਦਾਇਤਾਂ ਬਾਰੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਦਾਇਰ ਕਾਰਵਾਈ ਰਿਪੋਰਟ ’ਤੇੇ ਅੱਜ ਗੌਰ
ਸੁਪਰੀਮ ਕੋਰਟ ਕਰੇਗੀ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਜਾਰੀ ਆਪਣੀਆਂ ਹਦਾਇਤਾਂ ਬਾਰੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਦਾਇਰ ਕਾਰਵਾਈ ਰਿਪੋਰਟ ’ਤੇੇ ਅੱਜ ਗੌਰ ਨਵੀਂ ਦਿੱਲੀ : ਸੁਪਰੀਮ ਕੋਰਟ ਪੰਜਾਬ, ਹਰਿਆਣਾ ਤੇ ਯੂਪੀ ਵਿਚ ਪਰਾਲੀ ਸਾੜਨ ਕਰਕੇ ਦਿੱਲੀ-ਐੱਨਸੀਆਰ ਵਿਚ ਹੁੰਦੇ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ਲਈ ਜਾਰੀ ਆਪਣੀਆਂ ਹਦਾਇਤਾਂ ਬਾਰੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ)ਵੱਲੋਂ ਦਾਇਰ ਕਾਰਵਾਈ ਰਿਪੋਰਟ ’ਤੇੇ ਵੀਰਵਾਰ ਨੂੰ ਗੌਰ ਕਰ ਸਕਦੀ ਹੈ। ਜਸਟਿਸ ਅਭੈ ਐੱਸ.ਓਕਾ, ਜਸਟਿਸ ਅਹਿਸਾਨੂਦੀਨ ਅਮਾਨੁੱਲ੍ਹਾ ਤੇ ਜਸਟਿਸ ਅਗਸਟੀਨ ਮਸੀਹ ਖੇਤਰ ਵਿਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੀ ਮੰਗ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰ ਰਿਹਾ ਹੈ। ਭਲਕ ਦੀ ਸੁਣਵਾਈ ਇਸ ਲਈ ਵੀ ਅਹਿਮ ਹੈ ਕਿਉਂਕਿ ਸਰਬਉੱਚ ਅਦਾਲਤ ਨੇ 27 ਸਤੰਬਰ ਦੀ ਪਿਛਲੀ ਸੁਣਵਾਈ ਦੌਰਾਨ ਹਵਾ ਪ੍ਰਦੂਸ਼ਣ ਨੂੰ ਨੱਥ ਪਾਉਣ ’ਚ ਨਾਕਾਮ ਰਹਿਣ ਬਦਲੇ ਸੀਏਕਿਊਐੱਮ ਦੀ ਝਾੜਝੰਬ ਕੀਤੀ ਸੀ। ਸੁਪਰੀਮ ਕੋਰਟ ਨੇ ਕਮਿਸ਼ਨ ਵੱਲੋਂ ਵਧੇਰੇ ਸਰਗਰਮ ਪਹੁੰਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਅਦਾਲਤ ਨੇ ਕਮਿਸ਼ਨ ਵੱਲੋਂ ਚੁੱਕੇ ਕਦਮਾਂ ਨੂੰ ਗੈਰਤਸੱਲੀਬਖ਼ਸ਼ ਦੱਸਦਿਆਂ ਕਿਹਾ ਸੀ ਕਿ ਉਹ ਕੌਮੀ ਰਾਜਧਾਨੀ ਖੇਤਰ ਤੇ ਨਾਲ ਲੱਗਦੇ ਇਲਾਕੇ ਐਕਟ 2021 ਤਹਿਤ ਮਿਲੀਆਂ ਤਾਕਤਾਂ ਨੂੰ ਅਮਲ ਵਿਚ ਲਿਆਉਂਦਿਆਂ ਪਰਾਲੀ ਸਾੜਨ ਤੇ ਹੋਰ ਕਾਰਨਾਂ ਕਰਕੇ ਹੁੰਦੇ ਹਵਾ ਪ੍ਰਦੂਸ਼ਣ ਨੂੰ ਰੋਕੇ। ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਕਮਿਸ਼ਨ ਇਹ ਯਕੀਨੀ ਬਣਾਏ ਕਿ ਪਰਾਲੀ ਸਾੜਨ ਤੋਂ ਰੋਕਣ ਦੇ ਬਦਲ ਵਜੋਂ ਮੁਹੱਈਆ ਕਰਵਾਏ ਸਾਜ਼ੋ-ਸਾਮਾਨ ਦੀ ਜ਼ਮੀਨੀ ਪੱਧਰ ’ਤੇ ਵਰਤੋਂ ਯਕੀਨੀ ਬਣੇ। ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਤੇ ਹਰਿਆਣਾ ਦੇ ਡਿਪਟੀ ਕਮਿਸ਼ਨਰਾਂ ਨਾਲ ਬੈਠਕਾਂ ਕੀਤੀਆਂ ਹਨ।
Punjab Bani 03 October,2024
ਸੁਨਾਰੀਆ ਜੇਲ ਤੋਂ 20 ਦਿਨਾਂ ਦੀ ਪੈਰੋਲ ਤੇ ਬਾਹਰ ਆਏ ਗੁਰਮੀਤ ਰਾਮ ਰਹੀਤ ਨਾਲ ਹਨੀਪ੍ਰੀਤ ਵੀ ਹੋਈ ਯੂ. ਪੀ. ਰਵਾਨਾ
ਸੁਨਾਰੀਆ ਜੇਲ ਤੋਂ 20 ਦਿਨਾਂ ਦੀ ਪੈਰੋਲ ਤੇ ਬਾਹਰ ਆਏ ਗੁਰਮੀਤ ਰਾਮ ਰਹੀਤ ਨਾਲ ਹਨੀਪ੍ਰੀਤ ਵੀ ਹੋਈ ਯੂ. ਪੀ. ਰਵਾਨਾ ਰੋਹਤਕ : ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਹੈ ਅਤੇ ਉਹ ਬੁੱਧਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸਵੇਰੇ 6:35 ਵਜੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਦੀ ਕਾਰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਲਈ ਰਵਾਨਾ ਹੋਇਆ। ਹਨੀਪ੍ਰੀਤ ਗੁਰਮੀਤ ਨੂੰ ਲੈਣ ਆਈ ਸੀ। ਉਸ ਨੂੰ ਪੁਲਿਸ ਸੁਰੱਖਿਆ ਹੇਠ ਲੇ ਕੇ ਜਾਇਆ ਗਿਆ ।ਹਰਿਆਣਾ ਚੋਣ ਕਮਿਸ਼ਨ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਸ਼ਰਤੀਆ ਪੈਰੋਲ ਦਿੱਤੀ ਹੈ। ਰਾਮ ਰਹੀਮ ਨੂੰ ਪੈਰੋਲ ਦੌਰਾਨ ਹਰਿਆਣਾ ਵਿੱਚ ਕਿਤੇ ਵੀ ਨਹੀਂ ਜਾਣ ਦਿੱਤਾ ਜਾਵੇਗਾ। ਚੋਣ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਗੁਰਮੀਤ ਸਿੰਘ ਨੂੰ ਕਾਨੂੰਨ ਅਨੁਸਾਰ ਪੈਰੋਲ ਦਾ ਅਧਿਕਾਰ ਹੈ। ਕਮਿਸ਼ਨ ਵੱਲੋਂ ਕਿਹਾ ਗਿਆ ਸੀ ਕਿ ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਕਿਸੇ ਵੀ ਤਰ੍ਹਾਂ ਦੇ ਸਿਆਸੀ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲਵੇਗਾ। ਡੇਰਾਮੁਖੀ ਹਰਿਆਣਾ ਨਹੀਂ ਆਵੇਗੀ ਅਤੇ ਇੰਟਰਨੈੱਟ ਮੀਡੀਆ ‘ਤੇ ਕਿਸੇ ਤਰ੍ਹਾਂ ਦਾ ਸਿਆਸੀ ਬਿਆਨ ਨਹੀਂ ਦੇਵੇਗਾ।ਗੁਰਮੀਤ ਸਿੰਘ ਉਰਫ ਰਾਮ ਰਹੀਮ ਨੂੰ ਹਰਿਆਣਾ ਚੋਣਾਂ ਤੋਂ ਠੀਕ ਪਹਿਲਾਂ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਹਰਿਆਣਾ ਵਿੱਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕਾਂਗਰਸ ਨੇ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕਰਦੇ ਹੋਏ ਚੋਣ ਕਮਿਸ਼ਨ ਨੂੰ ਸਿਕਾਇਤ ਕੀਤੀ ਹੈ। ਕਾਂਗਰਸ ਨੇ ਕਿਹਾ ਕਿ ਡੇਰਾ ਮੁਖੀ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਚੋਣ ਨਤੀਜਿਆਂ ‘ਤੇ ਅਸਰ ਪੈਣ ਦੀ ਸੰਭਾਵਨਾ ਹੈ।
Punjab Bani 02 October,2024
ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ
ਸਰਬਜੀਤ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਜਪਾ ਦੀ ਕੀਤੀ ਨਿੰਦਾ ਇਸ ਮੁੱਦੇ `ਤੇ ਅਖੌਤੀ ਪੰਥ ਹਿਤੈਸ਼ੀ ਸਿਰਸਾ, ਦਾਦੂਵਾਲ ਅਤੇ ਕਾਲਕਾ ਦੀ ਚੁੱਪੀ ਉੱਤੇ ਵੀ ਚੁੱਕੇ ਸਵਾਲ ਚੰਡੀਗੜ੍ਹ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸਿਆਸੀ ਫਾਇਦੇ ਲਈ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ ਬਾਰ ਪੈਰੋਲ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਖ਼ਤ ਨਿਖੇਧੀ ਕੀਤੀ ਹੈ। ਝਿੰਝਰ ਨੇ ਇਸ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਝੀ ਕੋਸ਼ਿਸ਼ ਦੱਸਿਆ ਅਤੇ ਇਸ ਨੂੰ ਭਾਰਤ ਦੇ ਲੋਕਤੰਤਰ `ਤੇ "ਕਾਲਾ ਧੱਬਾ" ਕਰਾਰ ਦਿੱਤਾ। ਝਿੰਜਰ ਨੇ ਕਿਹਾ ਕਿ ਸਿੱਖ ਭਾਈਚਾਰਾ ਨਾਰਾਜ਼ ਹੈ। "ਸਾਡੇ ਬੰਦੀ ਸਿੰਘ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਜੇਲ੍ਹਾਂ ਵਿੱਚ ਬੰਦ ਹਨ ਜਦੋਂਕਿ ਬਲਾਤਕਾਰੀ ਰਾਮ ਰਹੀਮ ਨੂੰ ਹਰ ਕੁਝ ਮਹੀਨਿਆਂ ਬਾਅਦ ਪੈਰੋਲ ਮਿਲਦੀ ਹੈ।ਇਹ ਸਿੱਖਾਂ ਨਾਲ ਸਿੱਧੇ ਤੌਰ `ਤੇ ਅਨੁਚਿਤ ਵਿਵਹਾਰ ਅਤੇ ਵਿਤਕਰਾ ਹੈ।ਇੱਕ ਫੇਸਬੁੱਕ ਲਾਈਵ ਸਟ੍ਰੀਮ ਵਿੱਚ, ਝਿੰਜਰ ਨੇ ਅਖੌਤੀ ਪੰਥਕ ਆਗੂਆਂ ਬਲਜੀਤ ਸਿੰਘ ਦਾਦੂਵਾਲ, ਮਨਜਿੰਦਰ ਸਿਰਸਾ ਅਤੇ ਹਰਮੀਤ ਕਾਲਕਾ ਤੋਂ ਰਾਮ ਰਹੀਮ ਦੀ ਵਾਰ-ਵਾਰ ਪੈਰੋਲ `ਤੇ ਚੁੱਪੀ ਬਾਰੇ ਸਵਾਲ ਕੀਤੇ। ਝਿੰਜਰ ਨੇ ਕਿਹਾ ਕਿ ਭਾਜਪਾ ਦੀਆਂ ਕਾਰਵਾਈਆਂ ਨਿਰਾਸ਼ਾ ਦੀ ਲਹਿਰ ਪੈਦਾ ਕਰਦੀਆਂ ਹਨ, ਚੋਣ ਲਾਭ ਲਈ ਰਾਮ ਰਹੀਮ ਦੇ ਪ੍ਰਭਾਵ ਦਾ ਸ਼ੋਸ਼ਣ ਕਰਦੀਆਂ ਹਨ। ਝਿੰਜਰ ਨੇ ਕਿਹਾ ਕਿ ਇਸ ਦੌਰਾਨ ਸਾਡੇ ਬੰਦੀ ਸਿੰਘਾਂ ਨੇ ਸਜ਼ਾ ਪੂਰੀ ਕਰਨ ਦੇ ਬਾਵਜੂਦ ਪੈਰੋਲ ਤੋਂ ਇਨਕਾਰ ਕਰ ਦਿੱਤਾ।ਇਹ ਨਿਆਂ ਦਾ ਧੋਖਾ ਹੈ।ਝਿੰਝਰ ਨੇ ਪੰਥਕ ਆਗੂਆਂ ਦੀ ਚੁੱਪੀ ਦੀ ਆਲੋਚਨਾ ਕਰਦਿਆਂ ਕਿਹਾ, "ਇਹ ਵੈਸੇ ਤਾਂ ਸਿੱਖਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੇ ਹਨ ਪਰ ਸਾਡੇ ਗੁਰੂ ਸਾਹਿਬਾਨ ਦੇ ਸਰੂਪਾਂ ਦੀ ਬੇਦਬੀ ਵਿੱਚ ਸ਼ਾਮਲ ਦੋਸ਼ੀ ਰਾਮ ਰਹੀਮ ਨੂੰ ਪੈਰੋਲ ਮਿਲਣ ਅਤੇ ਆਜ਼ਾਦ ਘੁੰਮਣ ਦੇ ਮਸਲੇ ਤੇ ਬਿਲਕੁਲ ਚੁੱਪ ਰਹਿੰਦੇ ਹਨ।ਉਨ੍ਹਾਂ ਨੇ ਸਿੱਖਾਂ ਨੂੰ ਇਸ ਬੇਇਨਸਾਫੀ ਵਾਲੀ ਨਿਆਂ ਪ੍ਰਣਾਲੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਰਾਮ ਰਹੀਮ ਦੇ ਪੀੜਤਾਂ ਅਤੇ ਆਪਣੇ ਬੰਦੀ ਸਿੰਘਾਂ ਦੇ ਨਾਲ ਡੱਟਕੇ ਖੜੇ ਹਾਂ। ਆਓ ਰਲ ਕੇ ਆਪਣੀ ਕੌਮ ਅਤੇ ਆਪਣੇ ਬੰਦੀ ਸਿੰਘਾਂ ਲਈ ਲੜੀਏ।"
Punjab Bani 02 October,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਝੂਠ ਬੋਲਣ ਦੇ ਮਾਹਿਰ’ ਹਨ : ਖੜਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਝੂਠ ਬੋਲਣ ਦੇ ਮਾਹਿਰ’ ਹਨ : ਖੜਗੇ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਉਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਝੂਠ ਬੋਲਣ ਦੇ ਮਾਹਿਰ’ ਹਨ। ਉਹ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਹਰਿਆਣਾ ਦੇ ਚਰਖੀ ਦਾਦਰੀ ਵਿਚ ਇਕ ਚੋਣ ਰੈਲੀਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਜਨਮ ਦਿਵਸ ਹਨ। ਮਹਾਤਮਾ ਗਾਂਧੀ ਨੇ ਸਾਨੂੰ ਸੱਚਾਈ ਅਤੇ ਅਹਿੰਸਾ ਦੀ ਸਿੱਖਿਆ ਦਿੱਤੀ ਹੈ। ਮੈਂ ਇਹ ਕਹਿਣਾ ਨਹੀਂ ਚਾਹੁੰਦਾ, ਪਰ ਜਿਹੜੇ ਲੋਕ ਸੱਤਾ ਵਿਚ ਹਨ ਉਹ ਕਿੰਨਾ ਕੁ ਸੱਚ ਤੇ ਕਿੰਨਾ ਕੁ ਝੂਠ ਬੋਲਦੇ ਹਨ । ਉਨ੍ਹਾਂ ਕਿਹਾ, ‘‘ਮੋਦੀ ਜੀ ਤੋ ਭਰੋਸਾ ਤੋੜਨੇ ਵਾਲੋਂ ਕਾ ਭੀ ਸਰਦਾਰ ਹੈ। ਇਸ ਮੌਕੇ ਰੈਲੀ ਦੇ ਮੰਚ ਉਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਵੀ ਮੌਜੂਦ ਸਨ। ਉਨ੍ਹਾਂ ਦੋਸ਼ ਲਾਇਆ ਕਿ ਬੀਤੇ ਦਸ ਸਾਲਾਂ ਦੌਰਾਨ ਮੋਦੀ ਨੇ ‘ਅਣਗਿਣਤ’ ਝੂਠੇ ਵਾਅਦੇ ਕੀਤੇ ਹਨ।
Punjab Bani 02 October,2024
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਇਆ ਜੇਲ੍ਹ ਤੋਂ ਬਾਹਰ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਇਆ ਜੇਲ੍ਹ ਤੋਂ ਬਾਹਰ ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਜਿਸਨੂੰ 20 ਦਿਨਾਂ ਦੀ ਪੈਰੋਲ ਮਿਲੀ ਹੈ ਜੇਲ੍ਹ ਤੋਂ ਬਾਹਰ ਆ ਗਿਆ ਹੈ।ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਦਿੱਤੀ ਹੈ ਅਤੇ ਉਹ ਵੀ ਬੁੱਧਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸਵੇਰੇ 6:35 ਵਜੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਦੀ ਕਾਰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਲਈ ਰਵਾਨਾ ਹੋਈ। ਹਨੀਪ੍ਰੀਤ ਗੁਰਮੀਤ ਨੂੰ ਲੈਣ ਆਈ ਸੀ। ਉਸ ਨੂੰ ਪੁਲਿਸ ਸੁਰੱਖਿਆ ਹੇਠ ਲਿਆ ਗਿਆ ਹੈ। ਗੁਰਮੀਤ ਰਾਮ ਰਹੀਮ ਨੇ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 20 ਦਿਨਾਂ ਦੀ ਪੈਰੋਲ ਲਈ ਅਰਜ਼ੀ ਦਿੱਤੀ ਸੀ। ਪੈਰੋਲ ਦੀਆਂ ਸ਼ਰਤਾਂ ਅਨੁਸਾਰ ਡੇਰਾ ਮੁਖੀ ਕਿਸੇ ਵੀ ਚੋਣ ਸਬੰਧੀ ਗਤੀਵਿਧੀ ਵਿੱਚ ਹਿੱਸਾ ਨਹੀਂ ਲਵੇਗਾ ਅਤੇ ਇਸ ਦੌਰਾਨ ਉਹ ਹਰਿਆਣਾ ਤੋਂ ਬਾਹਰ ਰਹੇਗਾ। ਇਸ ਤੋਂ ਇਲਾਵਾ, ਦੋਸ਼ੀ ਦੀ ਗਤੀਵਿਧੀ `ਤੇ ਨੇੜਿਓਂ ਨਜ਼ਰ ਰੱਖੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਚੋਣ ਨਾਲ ਸਬੰਧਤ ਕਿਸੇ ਗਤੀਵਿਧੀ ਵਿੱਚ ਸ਼ਾਮਲ ਨਾ ਹੋਵੇ।
Punjab Bani 02 October,2024
ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ
ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ ਨਵੀਂ ਦਿੱਲੀ : ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅੱਜ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਕੇਂਦਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਿਤ ਕੀਤਾ ਜਾਵੇਗਾ। ਇਹ ਫੈਸਲਾ ਉਦੋਂ ਕੀਤਾ ਗਿਆ ਹੈ ਜਦੋਂ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਸੀਏਕਿਊਐਮ ਦੀ ਕਾਰਵਾਈ ’ਤੇ ਸਵਾਲ ਉਠਾਏ ਹਨ। ਸੀਏਕਿਊਐਮ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ 2024 ਦੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਯੋਜਨਾਵਾਂ ਤਿਆਰ ਕੀਤੀਆਂ ਹਨ। ਇਸ ਤੋਂ ਇਲਾਵਾ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਡਣ ਦਸਤੇ ਅਗਲੇ ਦੋ ਮਹੀਨਿਆਂ ਲਈ ਦੋਵਾਂ ਰਾਜਾਂ ਵਿੱਚ ਤਾਇਨਾਤ ਕੀਤੇ ਗਏ ਹਨ। ਇਹ ਦਸਤੇ ਸੂਬਾ ਸਰਕਾਰ ਨਾਲ ਤਾਲਮੇਲ ਕਰਨਗੇ। ਪੰਜਾਬ ਦੇ ਜਿਨ੍ਹਾਂ 16 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨ ਤਾਰਨ ਸ਼ਾਮਲ ਹਨ।
Punjab Bani 02 October,2024
ਉਹ ਮੈਨੂੰ ਤੋੜਨਾ ਚਾਹੁੰਦੇ ਸਨ ਤੇ ਝੁਕਾਉਣਾ ਚਾਹੁੰਦੇ ਸਨ ਪਰ ਮੈਂ ਵੀ ਹਰਿਆਣਾ ਦਾ ਹਾਂ ਤੇ ਹਰਿਆਣੇ ਵਾਲਿਆਂ ਨੂੰ ਤੋੜ ਨਹੀਂ ਜਾ ਸਕਦਾ : ਕੇਜਰੀਵਾਲ
ਉਹ ਮੈਨੂੰ ਤੋੜਨਾ ਚਾਹੁੰਦੇ ਸਨ ਤੇ ਝੁਕਾਉਣਾ ਚਾਹੁੰਦੇ ਸਨ ਪਰ ਮੈਂ ਵੀ ਹਰਿਆਣਾ ਦਾ ਹਾਂ ਤੇ ਹਰਿਆਣੇ ਵਾਲਿਆਂ ਨੂੰ ਤੋੜ ਨਹੀਂ ਜਾ ਸਕਦਾ : ਕੇਜਰੀਵਾਲ ਫਰੀਦਾਬਾਦ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੱਲਭਗੜ੍ਹ ਵਿੱਚ ਪਾਰਟੀ ਉਮੀਦਵਾਰ ਰਵਿੰਦਰ ਫੌਜਦਾਰ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਹਾਲ ਹੀ ਵਿੱਚ ਜੇਲ੍ਹ ਵਿੱਚੋਂ ਬਾਹਰ ਆਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਝੂਠੇ ਮਾਮਲੇ ਵਿੱਚ ਉਨ੍ਹਾਂ ਨੂੰ ਜੇਲ੍ਹ ਭੇਜਿਆ, ਪਰ ਉੱਥੇ ਸ਼ੂਗਰ ਦੇ ਟੀਕੇ ਤੱਕ ਮੁਹੱਈਆ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਮਗਰੋਂ ਦਵਾਈ ਦਿੱਤੀ ਜਾਣੀ ਸ਼ੁਰੂ ਹੋਈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਹ ਮੈਨੂੰ ਤੋੜਨਾ ਚਾਹੁੰਦੇ ਸਨ ਤੇ ਝੁਕਾਉਣਾ ਚਾਹੁੰਦੇ ਸਨ ਪਰ ਮੈਂ ਵੀ ਹਰਿਆਣਾ ਦਾ ਹਾਂ ਤੇ ਹਰਿਆਣੇ ਵਾਲਿਆਂ ਨੂੰ ਤੋੜ ਨਹੀਂ ਜਾ ਸਕਦਾ। ਕੇਜਰੀਵਾਲ ਨੇ ਕਿਹਾ ਕਿ ਮੈਂ ਹਰਿਆਣਾ ਦਾ ਨਾਮ ਸੰਸਾਰ ਵਿੱਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦਿੱਲੀ ਤੇ ਪੰਜਾਬ ਵਿੱਚ ਬਣ ਗਈ ਹੈ, ਜਦਕਿ ਹਰਿਆਣਾ ਦੋਵਾਂ ਵਿਚਕਾਰ ਪੈਂਦਾ ਹੈ। ਇਸ ਲਈ ਇਸ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿਓ। ਉਨ੍ਹਾਂ ਕਿਹਾ ਕਿ ਬੱਲਭਗੜ੍ਹ ਤੋਂ ਕੌਮੀ ਰਾਜਧਾਨੀ ਜਾਣ ਵਾਲੇ ਲੋਕ ਜਾਣਦੇ ਹਨ ਕਿ ਦਿੱਲੀ ਵਿੱਚ ਪਾਣੀ, ਬਿਜਲੀ, ਸਕੂਲ, ਹਸਪਤਾਲ ਵਧੀਆ ਬਣਾਏ ਗਏ ਹਨ ਤੇ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਬੱਲਭਗੜ੍ਹ ਵਿੱਚ ਸੜਕਾਂ, ਪਾਣੀ ਤੇ ਬਿਜਲੀ, ਸੀਵਰੇਜ, ਕੂੜੇ ਦੀ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਰਵਿੰਦਰ ਫੌਜਦਾਰ ਕਰੇਗਾ ਕਿਉਂਕਿ ਇਹ ਤੁਹਾਡੇ ਵਿੱਚੋਂ ਹੀ ਹੈ ਤੇ ਇੱਥੋਂ ਦਾ ਵਸਨੀਕ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਫੌਜਦਾਰ ਰਾਤ ਦੋ ਵਜੇ ਵੀ ਤੁਹਾਡਾ ਕੰਮ ਕਰਨ ਆਵੇਗਾ। ਰੋਡ ਸ਼ੋਅ ਦੌਰਾਨ ਵੱਡੀ ਗਿਣਤੀ ਨੌਜਵਾਨ ਮੌਜੂਦ ਸਨ।
Punjab Bani 02 October,2024
ਹਰਿਆਣਾ ਵਿਧਾਨ ਸਭਾ ਚੋਣ ਲਈ ਏਗਜਿਟ ਪੋਲ ਜਾਰੀ ਕਰਨ `ਤੇ ਲਗਾਈ ਰੋਕ
ਹਰਿਆਣਾ ਵਿਧਾਨ ਸਭਾ ਚੋਣ ਲਈ ਏਗਜਿਟ ਪੋਲ ਜਾਰੀ ਕਰਨ `ਤੇ ਲਗਾਈ ਰੋਕ ਚੰਡੀਗੜ੍ਹ : ਭਾਰਤ ਚੋਣ ਕਮਿਸ਼ਨ (ਈਸੀਆਈ) ਨੇ ਹਰਿਆਣਾ ਵਿਧਾਨਸਭਾ ਚੋਣ ਦੇ ਲਈ ਏਗਜਿਟ ਪੋਲ ਜਾਰੀ ਕਰਨ `ਤੇ ਰੋਕ ਲਗਾਈ ਹੈ। ਜਨਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਏ , ਤਹਿਤ ਚੋਣ ਸ਼ੁਰੂ ਹੋਣ ਲਈ ਨਿਰਧਾਰਿਤ ਸਮੇਂ ਤੋਂ ਲੈ ਕੇ ਚੋਣ ਸਮਾਪਤ ਹੋਣ ਲਈ ਨਿਰਧਾਰਿਤ ਸਮੇਂ ਦੇ ਅੱਧੇ ਘੰਟੇ ਬਾਅਦ ਤਕ ਦੇ ਸਮੇਂ ਦੌਰਾਨ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਰਾਹੀਂ ਏਗਜਿਟ ਪੋਲ ਪ੍ਰਬੰਧਿਤ ਕਰਨ ਅਤੇ ਉਨ੍ਹਾਂ ਦੇ ਨਤੀਜਿਆਂ ਦੇ ਪ੍ਰਸਾਰ `ਤੇ ਰੋਕ ਰਹੇਗੀ। ਹਰਿਆਣਾ, ਜੰਮੂ ਤੇ ਕਸ਼ਮੀਰ ਵਿਧਾਨਸਭਾ ਚੋਣਾਂ ਦੀ ਨੋਟੀਫਿਕੇਸ਼ਨ ਇਕੱਠੇ ਜਾਰੀ ਹੋਣ ਦੇ ਕਾਰਨ ਚੋਣ ਸ਼ੁਰੂ ਹੋਣ ਦਾ ਸਮੇਂ 18.09.2024 ਨੂੰ ਸਵੇਰੇ 7 ਵਜੇ ਤੋਂ ਮੰਨਿਆ ਗਿਆ ਹੈ। ਇਹ ਪਾਬੰਦੀ ਵੋਟਿੰਗ ਦੇ ਦਿਨ 5 ਅਕਤੂਬਰ, 2024 ਨੂੰ ਸ਼ਾਮ 6:30 ਵਜੇ ਤਕ ਪ੍ਰਭਾਵੀ ਰਹੇਗੀ।ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਪ੍ਰਿੰਟ ਜਾਂ ਇਲੈਕਟ੍ਰੋਨਿਕ ਮੀਡੀਆ ਰਾਹੀਂ ਏਗਜਿਟ ਪੋਲ ਪ੍ਰਬੰਧਿਤ ਕਰਨਾ, ਪ੍ਰਕਾਸ਼ਿਤ ਕਰਨਾ ਜਾਂ ਪ੍ਰਸਾਰਿਤ ਕਰਨਾ ਜਾਂ ਕਿਸੇ ਹੋਰ ਢੰਗ ਨਾਲ ਪ੍ਰਸਾਰਿਤ ਕਰਨਾ, ਉਪਰੋਕਤ ਆਮ ਚੋਣ ਦੇ ਸਬੰਧ ਵਿਚ ਕਿਸੇ ਵੀ ਏਗਜਿਟ ਪੋਲ ਦੇ ਨਤੀਜੇ `ਤੇ 05.10.2024 (ਸ਼ਨੀਵਾਰ) ਸ਼ਾਮ 6:30 ਵਜੇ ਤਕ ਰੋਕ ਰਹੇਗੀ।ਇਸ ਤੋਂ ਇਲਾਵਾ, ਕਿਸੇ ਵੀ ਇਲੈਕਟ੍ਰੋਨਿਕ ਮੀਡੀਆ ਵਿਚ ਕਿਸੇ ਵੀ ਜਨਮਤ ਸਰਵੇਖਣ ਜਾਂ ਕਿਸੇ ਹੋਰ ਚੋਣ ਸਰੰਖਣ ਦੇ ਨਤੀਜੇ ਸਮੇਂ ਕਿਸੇ ਵੀ ਚੋਣਾਵੀ ਮਾਮਲੇ ਨੁੰ ਪ੍ਰਦਰਸ਼ਿਤ ਕਰਨਾ, ਆਮ ਚੋਣ ਦੇ ਸਬੰਧ ਵਿਚ ਚੋਣ ਦੇ ਸਮਾਪਨ ਲਈ ਨਿਰਧਾਰਿਤ ਸਮੇਂ ਤੋਂ ਸਮਾਪਤ ਹੋਣ ਵਾਲੀ 48 ਘੰਟਿਆਂ ਦੇ ਸਮੇਂ ਦੌਰਾਨ ਪਾਬੰਦੀਸ਼ੁਦਾ ਰਹੇਗਾ। ਇੰਨ੍ਹਾਂ ਨਿਯਮਾਂ ਦਾ ਉਲੰਘਣ ਕਰਨ `ਤੇ ਦੋ ਸਾਲ ਤਕ ਦੀ ਕੈਦ ਜਾਂ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਸਾਰੇ ਮੀਡੀਆ ਘਰਾਨਿਆਂ ਨੁੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿਚ ਨਿਰਦੇਸ਼ਾਂ ਦਾ ਪਾਲਣ ਕਰਨ।
Punjab Bani 02 October,2024
ਕਾਂਗਰਸ ਪਾਰਟੀ ਨੇ ਨਰਿੰਦਰ ਲਾਲੀ ਨੂੰ ਵੱਡੀ ਜਿੰਮੇਵਾਰੀ ਦੇ ਕੇ ਨਿਵਾਜਿਆ
ਕਾਂਗਰਸ ਪਾਰਟੀ ਨੇ ਨਰਿੰਦਰ ਲਾਲੀ ਨੂੰ ਵੱਡੀ ਜਿੰਮੇਵਾਰੀ ਦੇ ਕੇ ਨਿਵਾਜਿਆ ਹਰਿਆਣਾ ਦੇ ਸੱਤ ਜ਼ਿਲਿਆਂ ਵਿੱਚ ਲਗਾਈ ਚੋਣ ਡਿਊਟੀ ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਰਿੰਦਰ ਲਾਲੀ ਨੂੰ ਹਰਿਆਣਾ ਚੋਣਾਂ ਲਈ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਅਹਿਮ ਡਿਊਟੀ ਲਗਾਕੇ ਨਿਵਾਜਿਆ ਹੈ। ਕਾਂਗਰਸ ਪਾਰਟੀ ਤੇ ਜਨਰਲ ਸਕੱਤਰ ਅਤੇ ਸੰਗਠਨ ਇੰਚਾਰਜ ਕੈਪਟਨ ਸੰਦੀਪ ਵੱਲੋਂ ਜਾਰੀ ਪੱਤਰ ਅਨੁਸਾਰ ਲਾਲੀ ਨੂੰ ਅੰਬਾਲਾ ਸ਼ਹਿਰ, ਅੰਬਾਲਾ ਕੈਂਟ, ਨਰਾਇਣਗੜ੍ਹ, ਪੰਚਕੁਲਾ, ਗੁਲਹਾ, ਪਿਉਵਾ ਅਤੇ ਕਾਲਕਾ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਕਾਂਗਰਸ ਪਾਰਟੀ ਦੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਭੇਜਿਆ ਹੈ। ਇਸ ਮੌਕੇ ਲਾਲੀ ਨੇ ਪਾਰਟੀ ਕੈਡਰ ਦਾ ਧੰਨਵਾਦ ਕਰਦੇ ਹੋਏ ਆਪਣੀ ਡਿਊਟੀ ਨੂੰ ਅੰਬਾਲਾ ਕੈਂਟ, ਨਰਾਇਣਗੜ੍ਹ ਅਤੇ ਅੰਬਾਲਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਅਤੇ ਰਾਹੁਲ ਗਾਂਧੀ ਦੀ ਰੈਲੀ ਵਿੱਚ ਸ਼ਮੂਲੀਅਤ ਕਰਕੇ ਜੋਰ ਸ਼ੋਰ ਨਾਲ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ । ਇਸ ਮੌਕੇ ਅਨੂਜ ਤ੍ਰਿਵੇਦੀ, ਸੰਜੇ ਸ਼ਰਮਾ, ਗੋਪੀ ਰੰਗੀਲਾ, ਪਰਵੀਨ ਕੁਮਾਰ, ਪਿੰਚੁ ਮਲਹੋਤਰਾ, ਨਰਿੰਦਰ ਪੱਪਾ, ਨਰਿੰਦਰ ਨੀਟੂ, ਸ਼ਿਵ ਕੁਮਾਰ ਖੰਨਾ, ਸਤੀਸ਼ ਕੰਬੋਜ, ਸਤਪਾਲ ਮਹਿਤਾ, ਜਗਜੀਤ ਸਿੰਘ, ਪ੍ਰਦੀਪ ਦੀਵਾਨ, ਅਸ਼ੋਕ ਖੰਨਾ ਸਵੀਟੀ ਅਤੇ ਸਮੂਹ ਕੌਂਸਲਰ ਹਾਜ਼ਰ ਸਨ ।
Punjab Bani 01 October,2024
ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ
ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ 20 ਦਿਨਾਂ ਦੀ ਮੰਗੀ ਗਈ ਪੈਰੋਲ ਨੂੰ ਚੋਣ ਕਮਿਸ਼ਨ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਦੱੱਸਣਯੋਗ ਹੈ ਕਿ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। ਇਥੇ ਇਕ ਗੱਲ ਇਹ ਵੀ ਵੇਖਣਯੋਗ ਹੈ ਕਿ ਡੇਰਾ ਮੁਖੀ ਪਹਿਲਾਂ ਵੀ 10 ਵਾਰ ਪੈਰੋਲ ਜਾਂ ਛੁੱਟੀ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।
Punjab Bani 01 October,2024
ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2 ਲੱਖ 50 ਹਜ਼ਾਰ ਵੀਜ਼ਾ ਸਲਾਟ
ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2 ਲੱਖ 50 ਹਜ਼ਾਰ ਵੀਜ਼ਾ ਸਲਾਟ ਨਵੀਂ ਦਿੱਲੀ : ਭਾਰਤ ਵਿਚਲੇ ਅਮਰੀਕੀ ਦੂਤਾਵਾਸ ਨੇ ਦੱਸਿਆ ਕਿ ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2,50,000 ਵੀਜ਼ਾ ਸਲਾਟ (ਵੀਜ਼ਾ ਲੈਣ ਲਈ ਦਰਖਾਸਤ ਕਰਨ ਦੀ ਪ੍ਰਕਿਰਿਆ) ਖੋਲ੍ਹ ਦਿੱਤੇ ਹਨ। ਅਮਰੀਕੀ ਦੂਤਾਵਾਸ ਨੇ ਕਿਹਾ ਕਿ ਨਵੇਂ ਸਲਾਟ ਭਾਰਤੀ ਬਿਨੈਕਾਰਾਂ ਨੂੰ ਸਮੇਂ ਸਿਰ ਇੰਟਰਵਿਊ ਦੇਣ ਤੇ ਉਨ੍ਹਾਂ ਵਲੋਂ ਅਮਰੀਕਾ ਦੀ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕਰਨਗੇ। ਦੱਸਣਾ ਬਣਦਾ ਹੈ ਕਿ ਭਾਰਤ ਵਾਸੀਆਂ ਨੂੰ ਕਈ ਕਈ ਮਹੀਨੇ ਤੇ ਸਾਲ ਤੋਂ ਉਪਰ ਅਮਰੀਕਾ ਦੀ ਇੰਟਰਵਿਊ ਦੇਣ ਲਈ ਇੰਤਜ਼ਾਰ ਕਰਨਾ ਪੈਂਦਾ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਵੀਜ਼ਾ ਮਿਲਣ ਜਾਂ ਨਾ ਮਿਲਣ ਦਾ ਫੈਸਲਾ ਹੁੰਦਾ ਸੀ ਪਰ ਅਮਰੀਕਾ ਦੇ ਇਸ ਕਦਮ ਨਾਲ ਵੱਡੀ ਗਿਣਤੀ ਭਾਰਤੀਆਂ ਨੂੰ ਫਾਇਦਾ ਹੋਵੇਗਾ। ਦੂਤਾਵਾਸ ਦੇ ਰਿਕਾਰਡ ਅਨੁਸਾਰ ਇਸ ਸਾਲ ਵਿਚ ਹੁਣ ਤੱਕ 12 ਲੱਖ ਤੋਂ ਵੱਧ ਭਾਰਤੀਆਂ ਨੇ ਅਮਰੀਕਾ ਦੀ ਯਾਤਰਾ ਕੀਤੀ ਹੈ ਜੋ ਕਿ 2023 ਦੀ ਇਸ ਮਿਆਦ ਦੇ ਮੁਕਾਬਲੇ 35 ਫੀਸਦੀ ਵੱਧ ਹੈ।ਇਹ ਵੀ ਦੱਸਦਾ ਬਣਦਾ ਹੈ ਕਿ ਘੱਟੋ-ਘੱਟ 60 ਲੱਖ ਭਾਰਤੀਆਂ ਕੋਲ ਪਹਿਲਾਂ ਹੀ ਅਮਰੀਕਾ ਜਾਣ ਦਾ ਵੀਜ਼ਾ ਹੈ ।
Punjab Bani 30 September,2024
ਐਮਰਜੈਂਸੀ ਦੀ ਨਿਰਮਾਤਾ ਤੇ ਅਦਾਕਾਰਾ ਕੰਗਨਾ ਰਣੌਤ ਫਿਲਮ ਦੇ ਕਈ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ
ਐਮਰਜੈਂਸੀ ਦੀ ਨਿਰਮਾਤਾ ਤੇ ਅਦਾਕਾਰਾ ਕੰਗਨਾ ਰਣੌਤ ਫਿਲਮ ਦੇ ਕਈ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ ਮੁੰਬਈ : ਦੀ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਅੱਜ ਬੰਬੇ ਹਾਈ ਕੋਰਟ ਵਿਚ ਦੱਸਿਆ ਕਿ ਫਿਲਮ ਐਮਰਜੈਂਸੀ ਦੀ ਨਿਰਮਾਤਾ ਤੇ ਅਦਾਕਾਰਾ ਕੰਗਨਾ ਰਣੌਤ ਫਿਲਮ ਦੇ ਕਈ ਦ੍ਰਿਸ਼ਾਂ ’ਤੇ ਕੱਟ ਲਾਉਣ ਲਈ ਸਹਿਮਤ ਹੋ ਗਈ ਹੈ। ਇਸ ਸਬੰਧੀ ਪਟੀਸ਼ਨ ਫਿਲਮ ਦੇ ਸਹਿ-ਨਿਰਮਾਤਾ ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜਿਜ਼ ਵਲੋਂ ਦਾਇਰ ਕੀਤੀ ਗਈ ਸੀ ਜੋ ਫਿਲਮ ਦਾ ਸਰਟੀਫਿਕੇਟ ਜਾਰੀ ਕਰਨ ਦੀ ਮੰਗ ਕਰ ਰਹੇ ਹਨ। ਇਹ ਫਿਲਮ ਪਹਿਲਾਂ ਛੇ ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਿੱਖ ਜਥੇਬੰਦੀਆਂ ਵਲੋਂ ਇਸ ਫਿਲਮ ਦੇ ਦ੍ਰਿਸ਼ਾਂ ’ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ ਜਿਸ ਕਾਰਨ ਫਿਲਮ ਦੀ ਰਿਲੀਜ਼ ਰੁਕ ਗਈ ਸੀ।ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਸੋਮਵਾਰ ਨੂੰ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਅਦਾਕਾਰਾ-ਨਿਰਮਾਤਾ ਕੰਗਨਾ ਰਣੌਤ ਨੇ ਆਪਣੀ ਫਿਲਮ ‘ਐਮਰਜੈਂਸੀ’ ਵਿੱਚ ਸੀਬੀਐਫਸੀ ਵੱਲੋਂ ਸੁਝਾਈਆਂ ਗਈਆਂ ਕਟੌਤੀਆਂ ਲਈ ਸਹਿਮਤੀ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੋਸ਼ ਪੂਨੀਵਾਲਾ ਦੇ ਬੈਂਚ ਨੇ ਕੀਤੀ।
Punjab Bani 30 September,2024
ਯੂ. ਜੀ. ਸੀ. ਨੇ ਕੀਤਾ ਲਾਜ਼ਮੀ ਰੂਪ ਵਿਚ ਵਾਤਾਵਰਣ ਦੀ ਸਿੱਖਿਆ ਪ੍ਰਦਾਨ ਕੀਤੇ ਜਾਣ ਦਾ ਲਿਆ ਫ਼ੈਸਲਾ
ਯੂ. ਜੀ. ਸੀ. ਨੇ ਕੀਤਾ ਲਾਜ਼ਮੀ ਰੂਪ ਵਿਚ ਵਾਤਾਵਰਣ ਦੀ ਸਿੱਖਿਆ ਪ੍ਰਦਾਨ ਕੀਤੇ ਜਾਣ ਦਾ ਲਿਆ ਫ਼ੈਸਲਾ ਨਵੀਂ ਦਿੱਲੀ : ਪੌਣ-ਪਾਣੀ ਤਬਦੀਲੀ ਵਰਗੀਆਂ ਚੁਣੌਤੀਆਂ ਵਿਚਾਲੇ ਨੌਜਵਾਨਾਂ ਨੂੰ ਵਾਤਾਵਰਣ ਨਾਲ ਜੋੜਨ ਦੀ ਇਕ ਹੋਰ ਅਹਿਮ ਪਹਿਲ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਗ੍ਰੈਜੂਏਸ਼ਨ ਦੀ ਪੜ੍ਹਾਈ ਕਰਨ ਵਾਲੇ ਹਰੇਕ ਵਿਦਿਆਰਥੀ, ਭਾਵੇਂ ਉਹ ਇੰਜੀਨੀਅਰਿੰਗ ਜਾਂ ਮੈਨੇਜਮੈਂਟ ਦੀ ਪੜ੍ਹਾਈ ਕਰਨ ਵਾਲਾ ਵਿਦਿਆਰਥੀ ਹੀ ਕਿਉਂ ਨਾ ਹੋਵੇ, ਸਾਰਿਆਂ ਨੂੰ ਹੁਣ ਲਾਜ਼ਮੀ ਰੂਪ ਵਿਚ ਵਾਤਾਵਰਣ ਦੀ ਸਿੱਖਿਆ ਦਿੱਤੀ ਜਾਵੇਗੀ। ਇਸ ਵਿਚ ਉਨ੍ਹਾਂ ਨੂੰ ਵਾਤਾਵਰਣ ਨਾਲ ਜੁੜੇ ਖ਼ਤਰਿਆਂ ਪ੍ਰਤੀ ਸੁਚੇਤ ਕਰਨ ਦੇ ਨਾਲ ਹੀ ਵਾਤਾਵਰਣ ਮੁਤਾਬਕ ਜੀਵਨ-ਸ਼ੈਲੀ ਅਪਣਾਉਣ ਦੀ ਸਿੱਖਿਆ ਵੀ ਦਿੱਤੀ ਜਾਵੇਗੀ। ਇਹ ਪੜ੍ਹਾਈ ਕਰਨ ’ਤੇ ਉਨ੍ਹਾਂ ਨੂੰ ਚਾਰ ਵਾਧੂ ਕ੍ਰੈਡਿਟ ਅੰਕ ਵੀ ਮਿਲਣਗੇ, ਜੋ ਪੜ੍ਹਾਈ ਤੋਂ ਬਾਅਦ ਮਿਲਣ ਵਾਲੀ ਅੰਕ ਸੂਚੀ ਜਾਂ ਫਿਰ ਡਿਗਰੀ ਵਿਚ ਦਰਜ ਹੋਣਗੇ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਚਿੱਠੀ ਲਿਖ ਕੇ ਗ੍ਰੈਜੂਏਸ਼ਨ ਪੱਧਰ ’ਤੇ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਲਾਜ਼ਮੀ ਰੂਪ ਨਾਲ ਵਾਤਾਵਰਣ ਸਿੱਖਿਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਇਸਦੇ ਨਾਲ ਹੀ ਗ੍ਰੈਜੂਏਸ਼ਨ ਪੱਧਰ ਲਈ ਤਿਆਰ ਕੀਤੀ ਗਈ ਵਾਤਾਵਰਣ ਸਿੱਖਿਆ ਦਾ ਪਾਠਕ੍ਰਮ ਵੀ ਜਾਰੀ ਕੀਤਾ ਹੈ। ਇਸ ਵਿਚ ਮਨੁੱਖ ਤੇ ਵਾਤਾਵਰਣ ਵਿਚਾਲੇ ਤਾਲਮੇਲ ਦੇ ਨਾਲ ਵਾਤਾਵਰਣ ਨਾਲ ਜੁੜੇ ਸਥਾਨਕ ਮੁੱਦੇ, ਪ੍ਰਦੂਸ਼ਣ, ਇਸਦੇ ਖ਼ਤਰੇ ਅਤੇ ਇਸ ਨਾਲ ਜੁੜੇ ਕਾਨੂੰਨ ਵਰਗੇ ਵਿਸ਼ਾ ਵਸਤੂ ਨੂੰ ਰੱਖਿਆ ਗਿਆ ਹੈ। ਨਵੀਂ ਰਾਸ਼ਟਰੀ ਸਿੱਖਿਆ ਨੀਤੀ ਵਿਚ ਸਾਰੇ ਵਿਦਿਆਰਥੀਆਂ ਨੂੰ ਲਾਜ਼ਮੀ ਰੂਪ ਨਾਲ ਵਾਤਾਵਰਣ ਨਾਲ ਜੁੜੀ ਸਿੱਖਿਆ ਦੇਣ ਦੀ ਪਹਿਲ ਤੋਂ ਬਾਅਦ ਕਮਿਸ਼ਨ ਨੇ ਇਹ ਪਾਠਕ੍ਰਮ ਤਿਆਰ ਕੀਤਾ ਸੀ। ਇਸ ਤਹਿਤ ਤਿਆਰ ਕੀਤੇ ਗਏ ਕ੍ਰੈਡਿਟ ਫਰੇਮਵਰਕ ਵਿਚ ਇਕ ਕ੍ਰੈਡਿਟ ਅੰਕ ਲਈ ਵਿਦਿਆਰਥੀਆਂ ਨੂੰ ਘੱਟ ਤੋਂ ਘੱਟ 30 ਘੰਟੇ ਦੀ ਪੜ੍ਹਾਈ ਕਰਨੀ ਹੋਵੇਗੀ। ਅਜਿਹੇ ਵਿਚ ਚਾਰ ਕ੍ਰੈਡਿਟ ਅੰਕਾਂ ਲਈ ਵਿਦਿਆਰਥੀਆਂ ਨੂੰ ਆਪਣੇ ਕੋਰਸ ਦੀ ਮਿਆਦ ਦੌਰਾਨ ਘੱਟ ਤੋਂ ਘੱਟ 160 ਘੰਟੇ ਵਾਤਾਵਰਣ ਨਾਲ ਜੁੜੀ ਪੜ੍ਹਾਈ ਵੀ ਕਰਨੀ ਹੋਵੇਗੀ। ਇਸ ਵਿਚ ਪ੍ਰੈਕਟੀਕਲ ਵੀ ਸ਼ਾਮਲ ਹੈ। ਗ੍ਰੈਜੂਏਸ਼ਨ ਪੱਧਰ ’ਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਿੱਖਿਆ ਦੇਣ ਦੀ ਪਹਿਲ ਵੈਸੇ ਤਾਂ ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ ਪਰ ਹਾਲੇ ਤੱਕ ਇਸਨੂੰ ਅਸਰਦਾਰ ਤਰੀਕੇ ਨਾਲ ਲਾਗੂ ਨਹੀਂ ਕੀਤਾ ਗਿਆ ਸੀ। ਹਾਲਾਂਕਿ, ਹੁਣ ਯੂਜੀਸੀ ਨੇ ਇਸਦਾ ਪਾਠਕ੍ਰਮ ਤਿਆਰ ਕਰਨ ਦੇ ਨਾਲ ਹੀ ਅਧਿਆਪਕਾਂ ਨੂੰ ਵੀ ਇਸਦੇ ਲਈ ਤਿਆਰ ਕਰਨ ਦਾ ਕੰਮ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਨੌਜਵਾਨਾਂ ਨੂੰ ਇਸ ਦੀ ਸਿੱਖਿਆ ਦੇਣ ਨਾਲ ਉਹ ਆਪਣੇ ਜੀਵਨਕਾਲ ਵਿਚ ਵਾਤਾਵਰਣ ਨੂੰ ਲੈ ਕੇ ਜਾਗਰੂਕ ਰਹਿਣਗੇ, ਤਾਂ ਇਸਦੀ ਸਾਂਭ-ਸੰਭਾਲ ਵਿਚ ਵੀ ਹੱਥ ਵੰਡਾਉਣਗੇ।
Punjab Bani 30 September,2024
ਗੁਰਸ਼ਰਨ ਕੌਰ ਰੰਧਾਵਾ ਦੀ ਹਰਿਆਣਾ ਦੇ 7 ਹਲਕਿਆਂ ਵਿੱਚ ਕਾਂਗਰਸ ਨੇ ਲਾਈ ਡਿਊਟੀ
ਗੁਰਸ਼ਰਨ ਕੌਰ ਰੰਧਾਵਾ ਦੀ ਹਰਿਆਣਾ ਦੇ 7 ਹਲਕਿਆਂ ਵਿੱਚ ਕਾਂਗਰਸ ਨੇ ਲਾਈ ਡਿਊਟੀ ਰਾਜਾ ਵੜਿੰਗ ਨੇ ਪੰਜਾਬੀ ਬੋਲਦੇ ਇਲਾਕਿਆਂ ਵਿੱਚ ਚੋਣ ਪ੍ਰਚਾਰ ਲਈ ਭੇਜਿਆ ਪਟਿਆਲਾ : ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਹਰਿਆਣਾ ਚੋਣਾਂ ਲਈ ਪੰਜਾਬੀ ਬੋਲਦੇ 7 ਹਲਕਿਆਂ ਵਿੱਚ ਪ੍ਰਚਾਰ ਕਰਨ ਲਈ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ । ਇਥੇ ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹਰਿਆਣਾ ਦੇ ਵੱਖ ਵੱਖ ਕਾਂਗਰਸੀ ਉਮੀਦਵਾਰਾਂ ਨੇ ਗੁਰਸ਼ਰਨ ਕੌਰ ਰੰਧਾਵਾ ਨੂੰ ਓਨ੍ਹਾਂ ਦੇ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਦੀ ਬੇਨਤੀ ਕੀਤੀ ਸੀ ਜਿਸਦੇ ਤਹਿਤ ਉਹ ਸੰਧ, ਟੋਹਾਣਾ, ਗੂਹਲਾ, ਸਿਰਸਾ ਵਿਖੇ ਚੋਣ ਪ੍ਰਚਾਰ ਕਰਕੇ ਆਏ ਹਨ ਅਤੇ ਅੱਜ ਉਨ੍ਹਾਂ ਨੂੰ ਉਚੇਚੇ ਤੌਰ ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਚਿੱਠੀ ਕੱਢ ਕੇ ਹਰਿਆਣਾ ਦੇ ਸੱਤ ਵਿਧਾਨ ਸਭਾ ਪੰਜਾਬੀ ਬੋਲਦੇ ਹਲਕਿਆਂ ਪਿਹੋਵਾ, ਪੰਚਕੁਲਾ ,ਅੰਬਾਲਾ ਸਿਟੀ,ਅੰਬਾਲਾ ਕੈਂਟ, ਨਰਾਇਣਗੜ੍ਹ, ਕਾਲਕਾ ਤੇ ਗੁਹਲਾ ਵਿਖੇ ਅੱਜ ਹੀ ਚੋਣ ਪ੍ਰਚਾਰ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਬੀਬੀ ਰੰਧਾਵਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਹਰਿਆਣੇ ਵਿੱਚ ਚੋਣ ਪ੍ਰਚਾਰ ਕਰਕੇ ਆਏ ਹਨ ਤੇ ਦੇਖਿਆ ਗਿਆ ਕਿ ਹਰਿਆਣਾ ਦੇ ਲੋਕ ਸਿਰਫ ਤੇ ਸਿਰਫ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਚਾਹੁੰਦੇ ਹਨ । ਓਨ੍ਹਾਂ ਕਿਹਾ ਕਿ ਹਰਿਆਣਾ ਦੇ ਕਈ ਉਮੀਦਵਾਰਾਂ ਨੇ ਆਪਣੇ ਵਰਕਰਾਂ ਰਾਹੀਂ ਮੇਰੇ ਨਾਲ ਤਾਲਮੇਲ ਕਰਕੇ ਮੈਨੂੰ ਖੁਦ ਓਨ੍ਹਾਂ ਦੇ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਲਈ ਬੁਲਾਇਆ ਗਿਆ ਹੈ ਜਿਸਦੇ ਲਈ ਉਹ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦੇ ਹਨ।ਉਹਨਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਰਿਆਣਾ ਨੂੰ ਬਹੁਤ ਪਿੱਛੇ ਤੱਕ ਦਿੱਤਾ ਹੈ ਅਤੇ ਅੱਜ ਕਿਸਾਨ ਵਪਾਰੀ ਮੁਲਾਜ਼ਮ ਗਰੀਬ ਮਜ਼ਦੂਰ ਤੇ ਕਾਰੋਬਾਰੀਆਂ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਲੋਕ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਦੇਖਣ ਲਈ ਉਤਾਵਲੇ ਹਨ ਜਿਸ ਕਰਕੇ ਉਹ ਹਰ ਸੂਬੇ ਵਿੱਚ ਕਾਂਗਰਸ ਨੂੰ ਤਕੜਾ ਕਰਨਾ ਚਾਹੁੰਦੇ ਹਨ । ਉਹਨਾਂ ਇਹ ਵੀ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਮੋਦੀ ਦੀ ਧਰਮ ਤੇ ਅਧਾਰਿਤ ਰਾਜਨੀਤੀ ਤੋ ਤੰਗ ਆ ਚੁੱਕੇ ਹਨ ਜਿਸ ਕਰਕੇ ਸਮੇਂ ਸਮੇਂ ਤੇ ਕਿਤੇ ਨਾ ਕਿਤੇ ਦੰਗੇ ਹੁੰਦੇ ਰਹਿੰਦੇ ਹਨ ਅਤੇ ਲੋਕਾਂ ਨੂੰ ਕਰਫਿਊ ਵਰਗੇ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਬੀਬੀ ਰੰਧਾਵਾ ਨੇ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤੇਗੀ
Punjab Bani 29 September,2024
ਸੱਤਾ 'ਚ ਆਉਣ 'ਤੇ ਕਾਂਗਰਸ ਹਰਿਆਣਾ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵੇਗੀ: ਬਾਜਵਾ
ਸੱਤਾ 'ਚ ਆਉਣ 'ਤੇ ਕਾਂਗਰਸ ਹਰਿਆਣਾ ਦੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇਵੇਗੀ: ਬਾਜਵਾ ਚੰਡੀਗੜ੍ਹ, : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਆਬਜ਼ਰਵਰ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਪਾਰਟੀ ਸਰਕਾਰ ਬਣਨ 'ਤੇ ਸੂਬੇ 'ਚ ਉਗਾਈਆਂ ਜਾਣ ਵਾਲੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਣ ਲਈ ਵਚਨਬੱਧ ਹੈ। ਬਾਜਵਾ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਸ਼ੀਸ਼ਪਾਲ ਕੇਹਰਵਾਲ ਦੇ ਹੱਕ ਵਿੱਚ ਕਾਲਿਆਂਵਾਲੀ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ। ਸੀਨੀਅਰ ਕਾਂਗਰਸ ਆਗੂ ਤੇ ਸਿਰਸਾ ਐੱਮਪੀ ਕੁਮਾਰੀ ਸ਼ੈਲਜਾ ਵੀ ਉੱਥੇ ਮੌਜੂਦ ਸਨ। ਹਰਿਆਣਾ ਦੇ ਵਿਧਾਨ ਸਭਾ ਹਲਕਾ ਕਾਲਿਆਂਵਾਲੀ ਅਤੇ ਰਾਣੀਆਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਭਰੋਸਾ ਦਿਵਾਇਆ ਕਿ ਹਰਿਆਣਾ ਕਾਂਗਰਸ ਆਪਣੀਆਂ ਸੱਤ ਵੱਡੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਵਿੱਤੀ ਸੁਤੰਤਰਤਾ ਨਾਲ ਲੈਸ ਕਰਨ ਲਈ ਕਾਂਗਰਸ ਸਰਕਾਰ 18 ਸਾਲ ਤੋਂ 60 ਸਾਲ ਦੀ ਉਮਰ ਤੱਕ ਦੀਆਂ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਔਰਤਾਂ ਨੂੰ 500 ਰੁਪਏ 'ਚ ਗੈਸ ਸਲੰਡਰ ਦੇਵੇਗੀ ਜਿਵੇਂ ਕਿ ਕਾਂਗਰਸ ਸਰਕਾਰ ਰਾਜਸਥਾਨ 'ਚ ਕਰ ਰਹੀ ਹੈ। ਸਮਾਜਿਕ ਸੁਰੱਖਿਆ ਤਹਿਤ ਅਸੀਂ ਬੁਢਾਪਾ ਪੈਨਸ਼ਨ, ਅਪੰਗਤਾ ਪੈਨਸ਼ਨ ਅਤੇ ਵਿਧਵਾ ਪੈਨਸ਼ਨ ਵਜੋਂ 6,000 ਰੁਪਏ ਦੇਵਾਂਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਂਗੇ। ਬਾਜਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਅਸੀਂ 2 ਲੱਖ ਸੁਰੱਖਿਅਤ ਨੌਕਰੀਆਂ ਪ੍ਰਦਾਨ ਕਰਾਂਗੇ। ਇੱਥੇ ਬਹੁਤ ਸਾਰੀਆਂ ਅਸਾਮੀਆਂ ਹਨ ਜਿਨ੍ਹਾਂ ਨੂੰ ਸਰਕਾਰ ਨਹੀਂ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ 300 ਯੂਨਿਟ ਤੱਕ ਮੁਫ਼ਤ ਬਿਜਲੀ ਅਤੇ 25 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸੇਵਾਵਾਂ ਦੇਣ ਦੀ ਰਣਨੀਤੀ ਤਿਆਰ ਕੀਤੀ ਹੈ। ਇਸੇ ਤਰ੍ਹਾਂ ਸਮਾਜ ਦੇ ਗ਼ਰੀਬ ਵਰਗਾਂ ਲਈ ਅਸੀਂ 3.5 ਲੱਖ ਰੁਪਏ 'ਚ 100 ਗਜ਼ ਦਾ ਪਲਾਟ ਅਤੇ ਦੋ ਕਮਰੇ ਦਾ ਮਕਾਨ ਦੇਵਾਂਗੇ। ਬਾਜਵਾ ਨੇ ਅੰਤ ਵਿੱਚ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਨੇ ਸੰਸਦ ਵਿੱਚ ਜਾਤੀ ਜਨਗਣਨਾ ਦਾ ਮੁੱਦਾ ਉਠਾਇਆ ਸੀ ਅਤੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਵੀ ਇਸ ਦਾ ਵਾਅਦਾ ਕੀਤਾ ਸੀ ਅਤੇ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹਰਿਆਣਾ ਵਿੱਚ ਅਜਿਹਾ ਯਕੀਨੀ ਬਣਾਇਆ ਜਾਵੇਗਾ।
Punjab Bani 28 September,2024
ਈ. ਡੀ. ਨੇ ਕੀਤੇ ਯੂਟਿਊਬਰ ਐਲਵਿਸ਼ ਯਾਦਵ ਅਤੇ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਨੂੰ ਜ਼ਬਤ
ਈ. ਡੀ. ਨੇ ਕੀਤੇ ਯੂਟਿਊਬਰ ਐਲਵਿਸ਼ ਯਾਦਵ ਅਤੇ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਨੂੰ ਜ਼ਬਤ ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਯੂਟਿਊਬਰ ਐਲਵਿਸ਼ ਯਾਦਵ ਅਤੇ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਨੂੰ ਜ਼ਬਤ ਕਰ ਲਿਆ ਹੈ। ਅਧਿਕਾਰੀਆਂ ਮੁਤਾਬਕ ਇਸ ਮਾਮਲੇ ਤਹਿਤ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਸਥਿਤ ਕੁਝ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ।ਈਡੀ ਨੇ ਪਹਿਲਾਂ ਦੋਵਾਂ ਮਸ਼ਹੂਰ ਹਸਤੀਆਂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਸੀ। ਉਨ੍ਹਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਏਜੰਸੀ ਨੇ ਲੰਬੀ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ, ਜਿਸ ਕਾਰਨ ਉਸ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਹੋਰ ਮਜ਼ਬੂਤ ਹੋ ਗਿਆ ਹੈ।
Punjab Bani 26 September,2024
ਅੰਬਾਲਾ ਛਾਉਣੀ ਨਾਗਰਿਕ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਹੋ ਕੇ ਵਿਅਕਤੀ ਨੇ ਦੂਸਰੇ ਵਿਅਕਤੀ ਦਾ ਕਤਲ
ਅੰਬਾਲਾ ਛਾਉਣੀ ਨਾਗਰਿਕ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਹੋ ਕੇ ਵਿਅਕਤੀ ਨੇ ਦੂਸਰੇ ਵਿਅਕਤੀ ਦਾ ਕਤਲ ਅੰਬਾਲਾ : ਹਰਿਆਣਾ ਦੇ ਅੰਬਾਲਾ ਛਾਉਣੀ ਨਾਗਰਿਕ ਹਸਪਤਾਲ ਦੇ ਐਮਰਜੈਂਸੀ ਵਾਰਡ `ਚ ਚਾਕੂਆਂ ਨਾਲ ਇਕ ਵਿਅਕਤੀ ਵਲੋਂ ਦੂਸਰੇ ਵਿਅਕਤੀ ਤੇ ਹਮਲਾ ਕਰੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਦੱਸਣਯੋਗ ਹੈ ਕਿ ਸ਼ਾਹਪੁਰ ਵਾਸੀ ਅਮਰੀਕ ਸਿੰਘ ਪਿੰਡ ਤੋਂ ਪਤਨੀ ਅਤੇ ਆਪਣੀ ਧੀ ਨਾਲ ਕਿਧਰੇ ਜਾ ਰਿਹਾ ਸੀ ਤਾਂ ਅਚਾਨਕ ਪਿੰਡ ਦੇ ਕੁਝ ਨੌਜਵਾਨਾਂ ਨੇ ਅਮਰੀਕ `ਤੇ ਹਮਲਾ ਕਰ ਦਿੱਤਾ। ਜਦੋਂ ਉਹ ਇਸ ਦੀ ਸ਼ਿਕਾਇਤ ਪੁਲਸ ਨੂੰ ਦੇਣ ਪਹੁੰਚੇ ਤਾਂ ਪੁਲਸ ਨੇ ਮੈਡੀਕਲ ਕਰਵਾਉਣ ਲਈ ਕਿਹਾ। ਜਦੋਂ ਅਮਰੀਕ ਸਿੰਘ ਮੈਡੀਕਲ ਕਰਵਾਉਣ ਸ਼ਹਿਰ ਦੇ ਨਾਗਰਿਕ ਹਸਪਤਾਲ ਪਹੁੰਚਿਆ ਤਾਂ ਇਸ ਦੌਰਾਨ ਹਮਲਾਵਰ ਸਿਵਲ ਹਸਪਤਾਲ ਪਹੁੰਚ ਗਏ ਅਤੇ ਐਮਰਜੈਂਸੀ ਵਾਰਡ ਵਿਚ ਹੀ ਹਮਲਾਵਰਾਂ ਨੇ ਅਮਰੀਕ `ਤੇ ਚਾਕੂਆਂ ਨਾਲ ਵਾਰ ਕਰ ਦਿੱਤੇ। ਹਮਲਾਵਰਾਂ ਵਲੋਂ ਇਕ ਵਾਰ ਗਰਦਨ ਅਤੇ ਦੂਜਾ ਢਿੱਡ `ਤੇ ਕੀਤਾ ਗਿਆ । ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਅਸੀਂ ਆਪਣੀ ਬੱਚੀ ਲਈ ਟੀ-ਸ਼ਰਟ ਲੈਣ ਕੈਂਟ ਆਏ ਹੋਏ ਸੀ। ਅਸੀਂ ਟੀ-ਸ਼ਰਟ ਲੈ ਕੇ ਜਾ ਰਹੇ ਸਨ ਤਾਂ ਕੁਝ ਲੋਕਾਂ ਨੇ ਪਤੀ `ਤੇ ਹਮਲਾ ਕਰ ਦਿੱਤਾ। ਅਸੀਂ ਥਾਣੇ ਪਹੁੰਚੇ ਤਾਂ ਪੁਲਸ ਵਾਲਿਆਂ ਨੇ ਕਿਹਾ ਕਿ ਪਹਿਲਾਂ ਹਸਪਤਾਲ ਜਾ ਕੇ ਮੈਡੀਕਲ ਕਰਵਾਓ। ਇਸ ਤੋਂ ਬਾਅਦ ਅਸੀਂ ਮੈਡੀਕਲ ਕਰਵਾਉਣ ਇੱਥੇ ਪਹੁੰਚੇ ਤਾਂ ਫਿਰ ਕੁਝ ਲੋਕ ਆਏ ਅਤੇ ਉਨ੍ਹਾਂ ਨੇ ਦੋ ਥਾਵਾਂ ਮੇਰੇ ਢਿੱਡ ਅਤੇ ਗਰਦਨ `ਤੇ ਮੇਰੇ ਪਤੀ ਨੂੰ ਚਾਕੂ ਮਾਰ ਦਿੱਤਾ। ਔਰਤ ਨੇ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਦੇ ਪਤੀ ਨੂੰ ਚਾਕੂ ਮਾਰਿਆ ਗਿਆ ਸੀ, ਉਸ ਸਮੇਂ ਘਟਨਾ ਵਾਲੀ ਥਾਂ `ਤੇ ਲੋਕ ਮੌਜੂਦ ਸਨ। ਉਹ ਕਿਸੇ ਵੀ ਦੋਸ਼ੀ ਨੂੰ ਨਹੀਂ ਜਾਣਦੀ ਹੈ ਪਰ ਕਈ ਦਿਨ ਪਹਿਲਾਂ ਉਨ੍ਹਾਂ ਲੋਕਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ।
Punjab Bani 26 September,2024
ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਭੇਜਿਆ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਸ ਦੇ ਠਿਕਾਣਿਆਂ ਬਾਰੇ ਨੋਟਿਸ
ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਭੇਜਿਆ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਸ ਦੇ ਠਿਕਾਣਿਆਂ ਬਾਰੇ ਨੋਟਿਸ ਨਵੀਂ ਦਿੱਲੀ : ਕੁਸ਼ਤੀ ਤੋਂ ਸੰਨਿਆਸ ਲੈ ਚੁੱਕੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਸ ਦੇ ਠਿਕਾਣਿਆਂ ਬਾਰੇ ਨੋਟਿਸ ਨੈਸ਼ਨਲ ਐਂਟੀ ਡੋਪਿੰਗ ਏਜੰਸੀ ਨੇ ਭੇਜਿਆ ਹੈ । ਦੱਸਣਯੋਗ ਹੈ ਕਿ ਡੋਪਿੰਗ ਰੋਕੂ ਏਜੰਸੀ (ਨਾਡਾ) ਦੇ ਅਧਿਕਾਰੀਆਂ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਨਮੂਨਾ ਇਕੱਠਾ ਕਰਨ ਦੀ ਮਿਤੀ `ਤੇ ਉਸ ਨੂੰ ਪਹਿਲਾਂ ਤੋਂ ਘੋਸ਼ਿਤ ਕੀਤੇ ਸਥਾਨ `ਤੇ ਨਹੀਂ ਪਾਇਆ ਗਿਆ ਸੀ । ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਦੇ ਅਧਿਕਾਰੀ ਕਥਿਤ ਤੌਰ `ਤੇ 9 ਸਤੰਬਰ ਨੂੰ ਹਰਿਆਣਾ ਦੇ ਖਰਖੋਦਾ ਸਥਿਤ ਵਿਨੇਸ਼ ਦੇ ਘਰ ਪਹੁੰਚੇ ਸਨ। ਹਾਲਾਂਕਿ, ਉਹ ਆਪਣੇ ਡੋਪ ਸੈਂਪਲ ਦੇਣ ਲਈ ਉਪਲਬਧ ਨਹੀਂ ਸੀ। ਨਤੀਜੇ ਵਜੋਂ, ਡੋਪਿੰਗ ਵਿਰੋਧੀ ਏਜੰਸੀ ਨੇ ਉਸ ਨੂੰ ਨੋਟਿਸ ਭੇਜ ਕੇ 14 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਹੈ ।
Punjab Bani 26 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥ ਅਰਥ: ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।
Punjab Bani 26 September,2024
ਭਾਜਪਾ ਨੇ ਰੁਜ਼ਗਾਰ ਦੇ ਮੌਕੇ ਖੋਹ ਕੇ ਹਰਿਆਣਾ ਸਣੇ ਦੇਸ਼ ਦੇ ਨੌਜਵਾਨਾਂ ਨਾਲ ‘ਵੱਡੀ ਬੇਇਨਸਾਫ਼ੀ’ ਕੀਤੀ ਹੈ : ਰਾਹੁਲ
ਭਾਜਪਾ ਨੇ ਰੁਜ਼ਗਾਰ ਦੇ ਮੌਕੇ ਖੋਹ ਕੇ ਹਰਿਆਣਾ ਸਣੇ ਦੇਸ਼ ਦੇ ਨੌਜਵਾਨਾਂ ਨਾਲ ‘ਵੱਡੀ ਬੇਇਨਸਾਫ਼ੀ’ ਕੀਤੀ ਹੈ : ਰਾਹੁਲ ਨਵੀਂ ਦਿੱਲੀ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਭਾਜਪਾ ਨੇ ਰੁਜ਼ਗਾਰ ਦੇ ਮੌਕੇ ਖੋਹ ਕੇ ਹਰਿਆਣਾ ਸਣੇ ਦੇਸ਼ ਦੇ ਨੌਜਵਾਨਾਂ ਨਾਲ ‘ਵੱਡੀ ਬੇਇਨਸਾਫ਼ੀ’ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ‘ਡੰਕੀ’ ਲਾ ਕੇ ਵਿਦੇਸ਼ ਜਾਣ ਵਾਸਤੇ ‘ਤਸੀਹਿਆਂ ਵਾਲੀ ਯਾਤਰਾ’ ਲਈ ਮਜਬੂਰ ਕੀਤਾ ਜਾ ਰਿਹਾ ਹੈ। ਗਾਂਧੀ ਨੇ ਆਪਣੀ ਹਾਲੀਆ ਅਮਰੀਕਾ ਫੇਰੀ ਦੌਰਾਨ ਹਰਿਆਣਾ ਨਾਲ ਸਬੰਧਤ ਕੁਝ ਪਰਵਾਸੀਆਂ ਨਾਲ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਇਹ ਟਿੱਪਣੀਆਂ ਕੀਤੀਆਂ। ਗਾਂਧੀ ਨੇ ਐਕਸ ’ਤੇ ਪੋਸਟ ਨਾਲ ਇਹ ਵੀਡੀਓ ਟੈਗ ਕਰਦਿਆਂ ਕਿਹਾ, ‘ਹਰਿਆਣਾ ਦੇ ਨੌਜਵਾਨਾਂ ਨੇ ਡੰਕੀ ਵੱਲ ਮੂੰਹ ਕਿਉਂ ਕੀਤਾ?’ ਗੈਰਕਾਨੂੰਨੀ ਤਰੀਕੇ ਨਾਲ ਪਰਵਾਸ ਕਰਨ ਦੀ ਤਕਨੀਕ ਨੂੰ ਡੰਕੀ ਕਿਹਾ ਜਾਂਦਾ ਹੈ। ਗਾਂਧੀ ਨੇ ਕਿਹਾ, ‘ਲੱਖਾਂ ਪਰਿਵਾਰਾਂ ਨੂੰ ਭਾਜਪਾ ਵੱਲੋਂ ਫੈਲਾਈ ‘ਬੇਰੁਜ਼ਗਾਰੀ ਦੇ ਰੋਗ’ ਦੀ ਕੀਮਤ ਆਪਣੇ ਨੇੜਲਿਆਂ ਨੂੰ ਖ਼ੁਦ ਤੋਂ ਦੂਰ ਭੇਜ ਕੇ ਤਾਰਨੀ ਪੈ ਰਹੀ ਹੈ। ਅਮਰੀਕਾ ਦੀ ਫੇਰੀ ਦੌਰਾਨ ਮੈਨੂੰ ਹਰਿਆਣਾ ਦੇ ਕਈ ਨੌਜਵਾਨ ਮਿਲੇ, ਜਿਨ੍ਹਾਂ ਨੂੰ ਆਪਣੇ ਪਰਿਵਾਰਾਂ ਤੋਂ ਦੂਰ ਵਿਦੇਸ਼ ਵਿਚ ਸੰਘਰਸ਼ ਕਰਨਾ ਪੈ ਰਿਹਾ ਹੈ।’ ਗਾਂਧੀ ਨੇ ਕਿਹਾ ਕਿ ਦੇਸ਼ ਵਾਪਸੀ ’ਤੇ ਜਦੋਂ ਉਹ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਿਆ ਤਾਂ ਉਨ੍ਹਾਂ ਦੀਆਂ ਅੱਖਾਂ ਦੁੁੱਖ ਤੇ ਪੀੜ ਨਾਲ ਭਰੀਆਂ ਸਨ। ਮੌਕਿਆਂ ਦੀ ਘਾਟ ਨੇ ਬੱਚਿਆਂ ਤੋਂ ਉਨ੍ਹਾਂ ਦੇ ਪਿਤਾ ਦਾ ਸਹਾਰਾ ਤੇ ਬਜ਼ੁਰਗਾਂ ਤੋਂ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਖੋਹ ਲਿਆ। ਰਾਹੁਲ ਗਾਂਧੀ ਨੇ ਲੰਘੇ ਸ਼ੁੱਕਰਵਾਰ ਨੂੰ ਹਰਿਆਣਾ ਦੇ ਕਰਨਾਲ ਵਿਚ ਅਜਿਹੇ ਹੀ ਇਕ ਨੌਜਵਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਗਾਂਧੀ ਅਮਰੀਕਾ ਫੇਰੀ ਦੌਰਾਨ ਇਸ ਨੌਜਵਾਨ ਨੂੰ ਮਿਲੇ ਸਨ, ਜੋ ਇਕ ਹਾਦਸੇ ਵਿਚ ਜ਼ਖ਼ਮੀ ਹੋ ਗਿਆ ਸੀ।
Punjab Bani 25 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ : ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥
Punjab Bani 25 September,2024
ਮੈਨੂੰ ਇਸ ਕਾਰਨ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਸੀ ਕਿਉਂਕਿ ਹਾਕਮ ਪਾਰਟੀ ਮੈਨੂੰ ‘ਚੋਰ’ ਵਜੋਂ ਪੇਸ਼ ਕਰਨਾ ਚਾਹੁੰਦੀ ਸੀ : ਕੇਜਰੀਵਾਲ
ਮੈਨੂੰ ਇਸ ਕਾਰਨ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਸੀ ਕਿਉਂਕਿ ਹਾਕਮ ਪਾਰਟੀ ਮੈਨੂੰ ‘ਚੋਰ’ ਵਜੋਂ ਪੇਸ਼ ਕਰਨਾ ਚਾਹੁੰਦੀ ਸੀ : ਕੇਜਰੀਵਾਲ ਚੰਡੀਗੜ੍ਹ : ਹਰਿਆਣਾ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਹਰਿਆਣਾ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਜ਼ੋਰਦਾਰ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਸ ਕਾਰਨ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਸੀ ਕਿਉਂਕਿ ਹਾਕਮ ਪਾਰਟੀ ਉਨ੍ਹਾਂ ਨੂੰ ‘ਚੋਰ’ ਵਜੋਂ ਪੇਸ਼ ਕਰਨਾ ਚਾਹੁੰਦੀ ਸੀ, ਜਦੋਂਕਿ ਹਕੀਕਤ ਵਿਚ ਉਨ੍ਹਾਂ ਦੇ ‘ਕੱਟੜ ਤੋਂ ਕੱਟੜ’ ਦੁਸ਼ਮਣ ਨੂੰ ਵੀ ਪਤਾ ਹੈ ਕਿ ਉਹ ਭ੍ਰਿਸ਼ਟ ਨਹੀਂ ਹਨ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਹਰਿਆਣਾ ਦੇ ਸਿਰਸਾ ਜਿ਼ਲ੍ਹੇ ਦੇ ਰਾਣੀਆ ਹਲਕੇ ਵਿਚ ਪਾਰਟੀ ਉਮੀਦਵਾਰ ਹਰਪਿੰਦਰ ਸਿੰਘ ਦੇ ਹੱਕ ਵਿਚ ਰੋਡ ਸ਼ੋਅ ਕੀਤਾ। ਹਰਿਆਣਾ ਵਿਧਾਨ ਸਭਾ ਦੀ ਚੋਣ ਲਈ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਸਾਢੇ ਪੰਜ ਮਹੀਨੇ ਜੇਲ੍ਹ ਵਿਚ ਕੱਟਣੇ ਪਏ। ਉਨ੍ਹਾਂ ਸਵਾਲ ਕੀਤਾ, ‘‘ਮੇਰਾ ਕਸੂਰ ਕੀ ਸੀ? ਮੇਰਾ ਕਸੂਰ ਸੀ 10 ਸਾਲਾਂ ਤੱਕ ਦਿੱਲੀ ਦਾ ਮੁੱਖ ਮੰਤਰੀ ਰਹਿਣਾ, ਜਿਥੇ ਮੈਂ ਗ਼ਰੀਬਾਂ ਦੇ ਬੱਚਿਆਂ ਲਈ ਵਧੀਆ ਸਕੂਲ ਬਣਵਾਏ। ਪਹਿਲਾਂ ਦਿੱਲੀ ਵਿਚ 7-8 ਘੰਟਿਆਂ ਤੱਕ ਦੇ ਬਿਜਲੀ ਕੱਟ ਲੱਗਦੇ ਸਨ, ਪਰ ਹੁਣ ਉਥੇ ਕਰੀਬ ਹਰ ਸਮੇਂ ਬਿਜਲੀ ਮਿਲਦੀ ਹੈ। ਮੇਰਾ ਕਸੂਰ ਇਹ ਸੀ ਕਿ ਮੈਂ ਦਿੱਲੀ ਅਤੇ ਪੰਜਾਬ ਵਿਚ ਬਿਜਲੀ ਮੁਫ਼ਤ ਕਰ ਦਿੱਤੀ ਹੈ। ਭਾਜਪਾ ਉਤੇ ਜ਼ੋਰਦਾਰ ਨਿਸ਼ਾਨੇ ਸੇਧਦਿਆਂ ਉਨ੍ਹਾਂ ਕਿਹਾ, ‘‘ਮੈਨੂੰ ਇਸ ਕਾਰਨ ਜੇਲ੍ਹ ਵਿਚ ਸੁੱਟਿਆ ਗਿਆ ਕਿ ਵੋ ਮੇਰੀ ਈਮਾਨਦਾਰੀ ਪੇ ਚੋਟ ਕਰਨਾ ਚਾਹਤੇ ਹੈਂ। ਉਨ੍ਹਾਂ ਕਿਹਾ ਕਿ ਪਰ ਲੋਕ ਜਾਣਦੇ ਹਨ ਕਿ ਉਹ ‘ਚੋਰ’ ਨਹੀਂ ਹਨ ।
Punjab Bani 24 September,2024
ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀ ਪਾਉਣ ਵਾਲੇ ਦੋ ਹਰਿਆਣਵੀ ਮੁਲਾਜਮਾਂ ਵਿਰੁੱਧ ਕੇਸ ਦਰਜ
ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਨੌਕਰੀ ਪਾਉਣ ਵਾਲੇ ਦੋ ਹਰਿਆਣਵੀ ਮੁਲਾਜਮਾਂ ਵਿਰੁੱਧ ਕੇਸ ਦਰਜ ਬਠਿੰਡਾ : ਫਰਜ਼ੀ ਦਸਵੀਂ ਦੇ ਸਰਟੀਫਿਕੇਟਾਂ ਨਾਲ ਪੰਜਾਬ ਵਿੱਚ ਡਾਕ ਮਾਸਟਰ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਹਰਿਆਣਾ ਦੇ ਦੋ ਨੌਜਵਾਨਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੋਸਟ ਆਫਿਸ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਸੁਪਰਡੈਂਟ ਪੋਸਟ ਅਫਸਰ ਬਠਿੰਡਾ ਡਿਵੀਜ਼ਨ ਅਜੇ ਕੁਮਾਰ ਚੁੱਘ ਨੇ ਦੱਸਿਆ ਕਿ ਇਹ ਦੋਵੇਂ ਮੁਲਾਜ਼ਮ ਸਨ ਅਤੇ ਸਾਲ 2022 ਵਿੱਚ ਉਨ੍ਹਾਂ ਦੇ ਮਹਿਕਮੇ ਵਿੱਚ ਪੇਂਡੂ ਪੋਸਟਮੈਨ ਦੀ ਭਰਤੀ ਹੋਈ ਸੀ ਜਿਸ ਵਿੱਚ ਇਹ ਦੋਵੇਂ ਭਰਤੀ ਹੋਏ ਸਨ। ਇਹ ਦੋਨੋਂ ਹੀ ਹਰਿਆਣਾ ਦੇ ਰਹਿਣ ਵਾਲੇ ਹਨ ਅਤੇ ਕਰੀਬ ਦੋ ਸਾਲ ਤੋਂ ਉਨ੍ਹਾਂ ਦੇ ਮਹਿਕਮੇ ’ਚ ਕੰਮ ਕਰ ਰਹੇ ਸਨ। ਜਦ ਇਨ੍ਹਾਂ ਦੇ ਦਸਤਾਵੇਜ਼ ਅਤੇ ਦਸਵੀਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਵਾਈ ਗਈ ਤਾਂ ਪਤਾ ਲੱਗਿਆ ਕਿ ਇਨ੍ਹਾਂ ਦੇ ਦਸਵੀਂ ਦੇ ਸਰਟੀਫਿਕੇਟ ਜਾਅਲੀ ਸਨ ਜਿਸ ਦੇ ਆਧਾਰ ’ਤੇ ਇਨ੍ਹਾਂ ਨੂੰ ਮਹਿਕਮੇ ਵਿੱਚੋਂ ਕੱਢ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਬਠਿੰਡਾ ਦੇ ਐਸਐਸਪੀ ਨੂੰ ਦੇ ਦਿੱਤੀ ਗਈ। ਉਨ੍ਹਾਂ ਵੱਲੋਂ ਤਕਨੀਕੀ ਵਿਭਾਗ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਇਨ੍ਹਾਂ ਦੋਹਾਂ ’ਤੇ ਬਠਿੰਡਾ ਦੇ ਥਾਣਾ ਕੋਤਵਾਲੀ ਵਿੱਚ ਮਾਮਲਾ ਦਰਜ ਹੋ ਗਿਆ ਹੈ। ਇਹ ਸਾਡੇ ਕੋਲ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ’ਤੇ ਕੰਮ ਕਰਦੇ ਸਨ। ਦੂਜੇ ਪਾਸੇ ਥਾਣਾ ਕੋਤਵਾਲੀ ਦੇ ਐਸਐਚਓ ਦਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਐਸਐਸਪੀ ਬਠਿੰਡਾ ਨੂੰ ਸੁਪਰਡੈਂਟ ਪੋਸਟ ਅਫਸਰ ਅਜੇ ਕੁਮਾਰ ਅਤੇ ਰਾਜਕੁਮਾਰ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਡਾਕ ਵਿਭਾਗ ਵਿੱਚ 2022 ਵਿੱਚ ਪੋਸਟਾਂ ਕੱਢੀਆਂ ਗਈਆਂ ਸਨ। ਇਨ੍ਹਾਂ ਪੋਸਟਾਂ ਵਿੱਚ ਹਰਿਆਣਾ ਨਾਲ ਸਬੰਧਿਤ ਜੰਟਾ ਸਿੰਘ ਨਿਵਾਸੀ ਕੁਲਾ ਜ਼ਿਲ੍ਹਾ ਫਤਿਹਾਬਾਦ ਹਰਿਆਣਾ ਅਤੇ ਜਗਨਦੀਪ ਸਿੰਘ ਨਿਵਾਸੀ ਬਣੀ ਜ਼ਿਲ੍ਹਾ ਸਿਰਸਾ ਹਰਿਆਣਾ ਵੱਲੋਂ ਅਪਲਾਈ ਕੀਤਾ ਗਿਆ ਸੀ ਅਤੇ ਇਨ੍ਹਾਂ ਦੋਹਾਂ ਨੌਜਵਾਨਾਂ ਦੀ ਚੋਣ ਡਾਕ ਵੱਲੋਂ ਕੀਤੀ ਗਈ ਸੀ ਪਰ ਜੋ ਸਰਟੀਫਿਕੇਟ ਇਨ੍ਹਾਂ ਵੱਲੋਂ ਇਨ੍ਹਾਂ ਪੋਸਟਾਂ ਸਬੰਧੀ ਵਿਭਾਗ ਨੂੰ ਉਪਲਬਧ ਕਰਵਾਏ ਗਏ, ਜਦੋਂ ਉਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਉਹ ਫਰਜ਼ੀ ਨਿਕਲੇ ਹਨ। ਇਨ੍ਹਾਂ ਵੱਲੋਂ ਇਹ ਫਰਜ਼ੀ ਸਰਟੀਫਿਕੇਟ ਯੂਪੀ ਦੇ ਕਿਸੇ ਸਕੂਲ ਤੋਂ ਤਿਆਰ ਕਰਵਾਏ ਗਏ। ਪੋਸਟ ਆਫਿਸ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਦੋਵੇਂ ਨੌਜਵਾਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 24 September,2024
ਐਸ. ਜੀ. ਪੀ. ਸੀ. ਕੀਤੀ ਹਾਈਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਖਿ਼ਲਾਫ਼ ਕਾਰਵਾਈ ਦੀ ਮੰਗ
ਐਸ. ਜੀ. ਪੀ. ਸੀ. ਕੀਤੀ ਹਾਈਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਖਿ਼ਲਾਫ਼ ਕਾਰਵਾਈ ਦੀ ਮੰਗ ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਰਵੀਜ਼ਨ ਪਟੀਸ਼ਨ ਦਾਇਰ ਕਰਕੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਖਿ਼ਲਾਫ਼ 2007 ਵਿੱਚ ਬਠਿੰਡਾ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਦਰਜ ਐਫ. ਆਈ. ਆਰ. ਖਿ਼ਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।ਮਾਮਲੇ ਵਿੱਚ ਬਠਿੰਡਾ ਦੇ ਸੈਸ਼ਨ ਜੱਜ ਵੱਲੋਂ ਡੇਰਾ ਮੁਖੀ ਨੂੰ ਜਾਰੀ ਕੀਤੇ ਸੰਮਨਾਂ ਦੇ ਹੁਕਮਾਂ ਨੂੰ ਰੱਦ ਕਰਨ ਦੀ ਚੁਣੌਤੀ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਸਲਾਬਤਪੁਰਾ ਵਿੱਚ ਗੁਰੂ ਮਹਾਰਾਜ ਦਾ ਭੇਸ ਧਾਰਨ ਦੇ ਆਰੋਪ ਵਿੱਚ ਡੇਰਾ ਮੁਖੀ ਖ਼ਿਲਾਫ਼ 20 ਮਈ 2007 ਨੂੰ ਬਠਿੰਡਾ ਵਿੱਚ ਆਈਪੀਸੀ ਦੀ ਧਾਰਾ 295ਏ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। 2014 `ਚ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਕਿ ਕੋਈ ਅਪਰਾਧ ਨਹੀਂ ਕੀਤਾ ਗਿਆ ਸੀ। ਪਰ ਸੀ.ਜੇ.ਐਮ.ਬਠਿੰਡਾ ਨੇ ਕਿਹਾ ਕਿ ਇਹ ਜੁਰਮ ਸੀ ਅਤੇ ਡੇਰਾ ਮੁਖੀ ਨੂੰ ਤਲਬ ਕੀਤਾ ਗਿਆ ਸੀ। ਰਾਮ ਰਹੀਮ ਨੇ ਸੀਜੇਐਮ ਦੇ ਹੁਕਮਾਂ ਖ਼ਿਲਾਫ਼ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਦਾਇਰ ਕੀਤੀ ਸੀ। 7 ਅਗਸਤ 2014 ਨੂੰ ਸੈਸ਼ਨ ਜੱਜ ਨੇ ਡੇਰਾ ਮੁਖੀ ਦੀ ਮੁੜ ਵਿਚਾਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਡੇਰਾ ਮੁਖੀ ਨੂੰ ਤਲਬ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ।ਉਪਰੰਤ ਜਸਪਾਲ ਸਿੰਘ ਮੰਜਪੁਰ ਨੇ ਸੈਸ਼ਨ ਜੱਜ ਦੇ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ 2015 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੈਸ਼ਨ ਜੱਜ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ, ਜਿਸ ’ਤੇ ਹਾਈ ਕੋਰਟ ਨੇ ਡੇਰਾ ਮੁਖੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਬਾਅਦ ਡੇਰਾ ਮੁਖੀ ਨੇ ਵੀ ਇਸੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਹੁਣ ਸ਼੍ਰੋਮਣੀ ਕਮੇਟੀ ਨੇ ਵੀ ਰਿਵੀਜ਼ਨ ਦਾਇਰ ਕਰਕੇ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਬ ਆਫਿਸ ਦੇ ਇੰਚਾਰਜ ਲਖਬੀਰ ਸਿੰਘ ਨੇ ਹੁਣ ਰਿਵੀਜ਼ਨ ਦਾਇਰ ਕਰਦਿਆਂ ਕਿਹਾ ਹੈ ਕਿ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਵਰਗੇ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ, ਇਸ ਲਈ ਡੇਰਾ ਮੁਖੀ ਨੂੰ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ।ਸ਼੍ਰੋਮਣੀ ਕਮੇਟੀ ਦੀ ਇਹ ਪਟੀਸ਼ਨ ਲਗਭਗ 9 ਸਾਲਾਂ ਬਾਅਦ ਦਾਇਰ ਕੀਤੀ ਗਈ ਹੈ, ਇਸ ਲਈ ਫਿਲਹਾਲ ਹਾਈ ਕੋਰਟ ਨੇ ਪਟੀਸ਼ਨ ਦੇਰੀ ਨਾਲ ਦਾਇਰ ਹੋਣ ਕਾਰਨ ਹੀ ਨੋਟਿਸ ਜਾਰੀ ਕੀਤਾ ਹੈ । ਹਾਈਕੋਰਟ ਨੇ ਹੁਣ ਇਸ ਮਾਮਲੇ ਦੀ ਸੁਣਵਾਈ 7 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਉਕਤ ਮਾਮਲੇ ਸਬੰਧੀ ਪਹਿਲਾਂ ਹੀ ਦਾਇਰ ਪਟੀਸ਼ਨਾਂ ਦੇ ਨਾਲ ਸੁਣਵਾਈ ਕਰਨ ਦੇ ਹੁਕਮ ਦਿੱਤੇ ਹਨ ।
Punjab Bani 24 September,2024
ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲਣ ਦੇ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ : ਭੁਪੇਂਦਰ ਹੁੱਡਾ
ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲਣ ਦੇ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ : ਭੁਪੇਂਦਰ ਹੁੱਡਾ ਚੰਡੀਗੜ੍ਹ : ਹਰਿਆਣਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਵੀ ਖੋਲ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿਚ ਕੋਈ ਭਰੋਸਾ ਨਹੀਂ ਹੈ। ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਉਤੇ ਲਾਠੀਚਾਰਜ ਕੀਤੇ ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰਾਹ ਰੋਕਣ ਲਈ ਸੜਕਾਂ ਪੁੱਟੀਆਂ ਗਈਆਂ । ਹੁਣ ਵੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਉਤੇ ਰੋਕਿਆ ਹੋਇਆ ਹੈ, ਜਿਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ਅੰਬਾਲਾ ਸ਼ਹਿਰ ਦੀ ਪੁਲਿਸ ਲਾਈਨ ਗਰਾਊਂਡ ਵਿਚ ਪਾਰਟੀ ਉਮੀਦਵਾਰ ਨਿਰਮਲ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਹੂਲਤਾਂ ਦੇਣ ਦਾ ਵੀ ਵਾਅਦਾ ਕੀਤਾ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਨੇ ਹੁਣ ਤੱਕ ਜੋ ਸੱਤ ਗਾਰੰਟੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਭਾਜਪਾ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਨਕਲ ਕੀਤੀ ਹੈ ।
Punjab Bani 24 September,2024
ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ :
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫਤਿਹ ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ : ਗੁਰੂ ਤੇਗ਼ ਬਹਾਦਰ ਜੀ ਦਾ ਜਨਮ 1 ਅਪ੍ਰੈਲ 1621 ਵਿੱਚ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਘਰ ਮਾਤਾ ਨਾਨਕੀ ਜੀ ਦੀ ਕੁੱਖੋਂ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ । ਬਚਪਨ ਵਿੱਚ ਆਪ ਜੀ ਦਾ ਨਾਮ ਤਿਆਗ ਮੱਲ ਰੱਖਿਆ ਗਿਆ । ਗੁਰੂ ਜੀ ਬਚਪਨ ਤੋਂ ਹੀ ਬਹੁਤ ਸ਼ਾਂਤ ਸੁਬਾਹ ਦੇ ਸਨ । ਜਦ ਆਪ ਦਾ ਜਨਮ ਹੋਇਆ ਤਾਂ ਪਿਤਾ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਦੇ ਚਰਨਾਂ ’ਤੇ ਸੀਸ ਨਿਵਾਇਆ ਤੇ ਮੱਥਾ ਟੇਕਿਆ। ਭਾਈ ਬਿਧੀ ਚੰਦ ਦੇ ਪੁੱਛਣ ’ਤੇ ਆਪ ਨੇ ਦੱਸਿਆ ਕਿ ਇਹ ਬਾਲਕ ਸੱਚਾਈ ਦੇ ਰਾਹ ’ਤੇ ਜ਼ੁਲਮ ਨੂੰ ਮਿਟਾਉਣ ਲਈ ਆਖ਼ਰੀ ਸਵਾਸਾਂ ਤੱਕ ਲੜੇਗਾ। ਆਪ ਨੂੰ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਤੋਂ ਸਿੱਖਿਆ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਆਪ ਨੇ ਪੰਜਾਬੀ, ਬਿ੍ਰਜ ਭਾਸ਼ਾ, ਗਣਿਤ ਤੇ ਸੰਗੀਤ ਦੀ ਸਿੱਖਿਆ ਵਿਚ ਡੂੰਘਾ ਗਿਆਨ ਪ੍ਰਾਪਤ ਕੀਤਾ। ਆਪ ਨੂੰ ਘੋੜ ਸਵਾਰੀ ਤੇ ਸ਼ਸਤਰ ਚਲਾਉਣ ਵਿਚ ਨਿਪੁੰਨਤਾ ਹਾਸਿਲ ਸੀ। ਗੁਰੂ ਤੇਗ਼ ਬਹਾਦਰ ਜੀ ਦਇਆ ਦੀ ਮੂਰਤ ਸਨ। ਆਪ ਦੇ ਵੱਡੇ ਭਰਾ ਬਾਬਾ ਗੁਰਦਿੱਤਾ ਜੀ ਦਾ ਵਿਆਹ ਸੀ। ਵਿਆਹ ਸਮੇਂ ਆਪ ਨੂੰ ਸੁੰਦਰ ਪੋਸ਼ਾਕੇ ਪਹਿਨਾਏ ਗਏ। ਸਾਰੀ ਬਰਾਤ ਜਾਣ ਲਈ ਬਾਹਰ ਦਰਵਾਜ਼ੇ ਵਿਚ ਖੜ੍ਹੀ ਸੀ। ਆਪ ਵੀ ਨਾਲ ਖੜ੍ਹੇ ਸਨ। ਉੱਥੇ ਆਪ ਨੇ ਇਕ ਨੰਗਾ ਭਿਖਾਰੀ ਬੱਚਾ ਵੇਖਿਆ ਤਾਂ ਆਪਣੇ ਤਨ ਦੇ ਸਾਰੇ ਕੱਪੜੇ ਉਤਾਰ ਕੇ ਉਸ ਭਿਖਾਰੀ ਨੂੰ ਪਹਿਨਾ ਦਿੱਤੇ। ਆਪ ਵਾਪਸ ਮਹਿਲਾਂ ’ਚ ਭੱਜ ਗਏ। ਮਾਤਾ ਜੀ ਦੇ ਪੁੱਛਣ ’ਤੇ ਆਪ ਨੇ ਦੱਸਿਆ ਕਿ ‘ਮਾਤਾ ਜੀ ਮੈਨੂੰ ਤਾਂ ਹੋਰ ਮਿਲ ਜਾਣਗੇ। ਉਸ ਨੂੰ ਕਿਸ ਨੇ ਦੇਣੇ ਹਨ।’ ਆਪ ਜੀ ਦੇ ਇਹੋ ਜਿਹੇ ਸੁਬਾਹ ਨੂੰ ਦੇਖਦੇ ਹੋਏ ਆਪ ਜੀ ਦੇ ਪਿਤਾ ਗੁਰੂ ਹਰਗੋਬਿੰਦ ਸਿੰਘ ਜੀ ਕਿਹਾ ਕਰਦੇ ਸਨ ਕਿ ਇਹ ਮਹਾਂਪੁਰਖ ਗ੍ਰਹਿਸਤ ਜੀਵਨ ਵਿੱਚ ਰਹਿਕੇ ਵੈਰਾਗੀ ਬਣੇਗਾ । ਗੁਰੂ ਤੇਗ਼ ਬਹਾਦਰ ਜੀ ਇਕ ਬਹਾਦਰ ਯੋਧਾ ਵੀ ਸਨ । ਆਪ ਜੀ ਨੇ ਆਪਣੇ ਪਿਤਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਕਰਤਾਰਪੁਰ ਦੀ ਲੜਾਈ ਵਿੱਚ ਹਿੱਸਾ ਲਿਆ । ਆਪ ਜੀ ਨੇ ਯੁੱਧ ਵਿੱਚ ਡੱਟ ਕੇ ਵੈਰੀਆਂ ਦਾ ਮੁਕਾਬਲਾ ਕੀਤਾ ਅਤੇ ਆਪਣੇ ਤਲਵਾਰ ਚਲਾਉਣ ਦੇ ਜੌਹਰ ਵਿਖਾਏ । ਆਪ ਜੀ ਦੇ ਤਲਵਾਰ ਚਲਾਉਣ ਦੇ ਜੌਹਰ ਨੂੰ ਦੇਖਦੇ ਹੋਏ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਦਾ ਨਾਮ 'ਤਿਆਗ ਮੱਲ' ਤੋਂ 'ਤੇਗ਼ ਬਹਾਦਰ' ਰੱਖ ਦਿੱਤਾ । ਯੁੱਧ ਵਿੱਚ ਜ਼ਖਮੀ ਹੋਏ ਸਿਪਾਹੀਆਂ ਨੂੰ ਦੇਖ ਕੇ ਗੁਰੂ ਤੇਗ਼ ਬਹਾਦਰ ਜੀ ਤੇ ਬਹੁਤ ਡੂੰਘਾ ਪ੍ਰਭਾਵ ਪਿਆ । ਗੁਰੂ ਜੀ ਨੇ ਸ਼ਸ਼ਤਰ ਤਾਂ ਨਹੀਂ ਤਿਆਗੇ ਪਰ ਆਪਣਾ ਜੀਵਨ ਬਤੀਤ ਕਰਨ ਦਾ ਢੰਗ ਬਦਲ ਲਿਆ । ਆਪ ਜੀ ਆਪਣੇ ਪਰਿਵਾਰ ਨਾਲ ਕਰਤਾਰਪੁਰ ਵਿਖੇ ਰਹਿਣ ਲੱਗੇ । ਕਰਤਾਰਪੁਰ ਦੇ ਨਿਵਾਸੀ ਭਾਈ ਲਾਲ ਚੰਦ ਜੀ ਗੁਰੂ ਘਰ ਦੀ ਬਹੁਤ ਸੇਵਾ ਕਰਿਆ ਕਰਦੇ ਸਨ । ਭਾਈ ਲਾਲ ਚੰਦ ਤੇ ਓਹਨਾ ਦਾ ਪਰਿਵਾਰ ਗੁਰੂ ਘਰ ਦੇ ਪਿਆਰੇ ਸੇਵਕ ਸਨ । ਲਾਲ ਚੰਦ ਦੀ ਪੁੱਤਰੀ ਮਾਤਾ ਗੁਜਰੀ ਜੀ ਮਾਤਾ ਨਾਨਕੀ ਜੀ ਦੀ ਬਹੁਤ ਸੇਵਾ ਕਰਿਆ ਕਰਦੇ ਸਨ । ਇਸ ਕਰਕੇ ਮਾਤਾ ਗੁਜਰੀ ਜੀ ਮਾਤਾ ਨਾਨਕੀ ਜੀ ਨੂੰ ਬਹੁਤ ਹੀ ਪਿਆਰੇ ਸਨ । ਇਸ ਲਈ ਦੋਨਾਂ ਪਰਿਵਾਰਾਂ ਨੇ ਮਿਲਕੇ ਗੁਰੂ ਤੇਗ਼ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਦਾ ਵਿਆਹ ਕਰਵਾ ਦਿੱਤਾ । ਵਿਆਹ ਤੋਂ 34 ਸਾਲ ਬਾਅਦ ਆਪ ਜੀ ਦੇ ਘਰ ਇੱਕ ਤੇਜਸਵੀ ਪੁੱਤਰ ਨੇ ਜਨਮ ਲਿਆ ਜਿਸ ਦਾ ਨਾਮ ਗੋਬਿੰਦ ਰਾਏ ਰੱਖਿਆ ਗਿਆ ਅਤੇ ਬਾਅਦ ਵਿੱਚ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਜਾਣਿਆ ਗਿਆ । ਯੁੱਧ ਤੋਂ 2 ਸਾਲ ਬਾਅਦ ਆਪ ਜੀ ਆਪਣੀ ਪਤਨੀ ਮਾਤਾ ਗੁਜਰੀ ਜੀ ਅਤੇ ਮਾਤਾ ਨਾਨਕੀ ਜੀ ਨਾਲ ਬਕਾਲੇ ਵਿਖੇ ਜਾ ਕੇ ਰਹਿਣ ਲੱਗ ਗਏ । ਇੱਥੇ ਆਕੇ ਗੁਰੂ ਜੀ ਨੇ 26 ਸਾਲ ਇੱਕ ਛੋਟੇ ਜਿਹੇ ਕਮਰੇ ਵਿੱਚ ਤੱਪਸਿਆ ਕੀਤੀ । ਬਕਾਲੇ ਦੇ ਨਿਵਾਸੀ ਗੁਰੂ ਜੀ ਤੇ ਓਹਨਾ ਦੇ ਪਰਿਵਾਰ ਦੀ ਬਹੁਤ ਸੇਵਾ ਕਰਿਆ ਕਰਦੇ ਸਨ । ਜਦੋ ਅੱਠਵੇਂ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੋਤਿ ਜੋਤ ਸਮਾਉਣ ਦਾ ਸਮਾਂ ਆਇਆ ਤਾਂ ਓਹਨਾ ਨੇ ਜੋਤਿ ਜੋਤ ਸਮਾਉਂਦੇ ਸਮੇਂ 'ਬਾਬਾ ਬਕਾਲੇ' ਕਿਹਾ ਜਿਸਦਾ ਅਰਥ ਸੀ ਕਿ ਅਗਲੇ ਗੁਰੂ ਬਕਾਲੇ ਵਿਖੇ ਮਿਲਣਗੇ । ਜਦੋ ਧੀਰ ਮੱਲ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਬਕਾਲੇ ਵਿਖੇ ਜਾ ਕੇ ਆਪਣੇ ਨੌਵੇਂ ਗੁਰੂ ਹੋਣ ਦਾ ਝੂਠਾ ਦਿਖਾਵਾ ਕਰਨ ਲਗਿਆ ਅਤੇ ਧੀਰ ਮੱਲ ਨੂੰ ਦੇਖਦੇ ਹੋਏ ਹੀ ਓਥੇ ਹੋਰ 22 ਮੰਜਿਆਂ ਲੱਗ ਗਈਆਂ । ਮੱਖਣ ਸ਼ਾਹ ਲੁਬਾਣਾ ਨੇ ਅਸਲੀ ਨੌਵੇਂ ਗੁਰੂ ਨੂੰ ਲੱਭਿਆ । ਮੱਖਣ ਸ਼ਾਹ ਲੁਬਾਣਾ ਇੱਕ ਵਪਾਰੀ ਸੀ । ਓਹਨੇ ਆਪਣਾ ਜਹਾਜ ਪਾਣੀ ਵਿੱਚ ਡੁੱਬਣ ਤੋਂ ਬਚਾਉਣ ਲਈ ਅਰਦਾਸ ਕੀਤੀ ਸੀ ਅਤੇ 500 ਮੋਹਰਾਂ ਸੁੱਖੀਆਂ ਸਨ । ਜਦੋ ਉਹ ਆਪਣੀ ਸੁੱਖ ਪੂਰੀ ਕਰਨ ਆਇਆ ਤਾਂ ਉਹ 22 ਮੰਜਿਆਂ ਦੇਖ ਕੇ ਸ਼ਸ਼ੋਪੰਜ ਵਿੱਚ ਪੈ ਗਿਆ ਫਿਰ ਉਸਨੇ 2 - 2 ਮੋਹਰਾਂ ਰੱਖ ਕੇ ਸਭ ਅੱਗੇ ਮੱਥਾ ਟੇਕਿਆ ਉਸਨੇ ਸੋਚਿਆ ਸੀ ਕਿ ਜਿਹੜਾ ਅਸਲੀ ਗੁਰੂ ਹੋਊਗਾ ਉਸਨੇ 500 ਮੋਹਰਾਂ ਦੀ ਮੰਗ ਕਰ ਲੈਣੀ ਹੈ ਪਰ ਓਥੇ 22 ਮੰਜਿਆਂ ਵਿੱਚੋਂ ਕਿਸੇ ਨੇ ਵੀ 500 ਮੋਹਰਾਂ ਦੀ ਮੰਗ ਨਹੀਂ ਕੀਤੀ । ਮੱਖਣ ਸ਼ਾਹ ਨਿਰਾਸ਼ ਹੋ ਕੇ ਵਾਪਿਸ ਪਰਤ ਰਿਹਾ ਸੀ ਕਿ ਓਹਨੂੰ ਪਤਾ ਲਗਿਆ ਕਿ ਇੱਕ ਮਹਾਂਪੁਰਖ ਭੋਰੇ ਵਿੱਚ ਸਮਾਧੀ ਵਿੱਚ ਲੀਨ ਹੈ । ਮੱਖਣ ਸ਼ਾਹ ਲੁਬਾਣਾ ਭੋਰੇ ਵਿੱਚ ਜਾਂਦਾ ਹੈ ਅਤੇ ਗੁਰੂ ਜੀ ਦੇ ਅੱਗੇ ਵੀ 2 ਹੀ ਮੋਹਰਾਂ ਰੱਖਦਾ ਹੈ ਫਿਰ ਗੁਰੂ ਜੀ ਮੱਖਣ ਸ਼ਾਹ ਲੁਬਾਣਾ ਨੂੰ ਕਹਿੰਦੇ ਹਨ ਕਿ ਸਾਨੂੰ ਹਨ ਮੋਹਰਾਂ ਦਾ ਕੋਈ ਲਾਲਚ ਨਹੀਂ ਪਰ ਤੁਸੀਂ ਅਰਦਾਸ ਵਿੱਚ 500 ਸੁੱਖੀਆਂ ਸਨ ਇਸ ਲਈ ਉਹ 500 ਮੋਹਰਾਂ ਲੈਣਾ ਮੇਰਾ ਹੱਕ ਹੈ । ਇਹ ਸੁਣ ਕੇ ਮੱਖਣ ਸ਼ਾਹ ਲੁਬਾਣਾ ਸਮਾਜ ਗਿਆ ਕਿ ਇਹ ਹੀ ਨੌਵੇਂ ਗੁਰੂ ਹਨ । ਮੱਖਣ ਸ਼ਾਹ ਲੁਬਾਣਾ ਬਹੁਤ ਖੁਸ਼ ਹੋ ਗਿਆ ਅਤੇ ਓਹਨੇ ਕੋਠੇ ਉੱਤੇ ਚੜ ਕੇ ਉੱਚੀ ਉੱਚੀ ਰੋਲ ਪਾ ਦਿੱਤਾ ਗੁਰੂ ਲਾਧੋ ਰੇ , ਗੁਰੂ ਲਾਧੋ ਰੇ ਭਾਵ ਕੇ ਉਸਨੇ ਅਸਲੀ ਨੌਵੇਂ ਗੁਰੂ ਨੂੰ ਖੋਜ ਲਿਆ ਹੈ ਇਸ ਉਪਰੰਤ ਮੱਖਣ ਸ਼ਾਹ ਨੇ ਸੰਗਤਾਂ ਨੂੰ ਸਾਰੀ ਗੱਲ ਦੱਸੀ ਸਾਰੀ ਸੰਗਤ ਨੇ ਗੁਰੂ ਜੀ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ । ਗੁਰਗੱਦੀ ਤੇ ਵਿਰਾਜਮਾਨ ਹੋਣ ਤੋਂ ਬਾਅਦ ਗੁਰੂ ਤੇਗ਼ ਬਹਾਦਰ ਜੀ ਨੇ ਇੱਕ ਨਵੇਂ ਨਗਰ ਦੀ ਸਥਾਪਨਾ ਲਈ ਕਹਿਲੂਰ ਦੇ ਰਾਜੇ ਤੋਂ ਜਮੀਨ ਖਰੀਦੀ ਅਤੇ ਓਥੇ ਚੱਕ ਨਾਨਕੀ ਨਾਮ ਦੇ ਨਗਰ ਦੀ ਸਥਾਪਨਾ ਕੀਤੀ ਜੋ ਕਿ ਵਰਤਮਾਨ ਵਿੱਚ ਆਨੰਦਪੁਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ । ਆਪ ਜੀ ਨੇ ਧਰਮ ਪ੍ਰਚਾਰ ਲਈ ਕਈ ਦੇਸ਼ਾਂ ਵਿਦੇਸ਼ਾਂ ਵਿੱਚ ਯਾਤਰਾਵਾਂ ਕੀਤੀਆਂ ਅਤੇ ਸਿੱਖੀ ਦਾ ਪ੍ਰਚਾਰ ਕੀਤਾ । ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਸਮੇਂ ਵੀ ਆਪ ਜੀ ਧਰਮ ਪ੍ਰਚਾਰ ਲਈ ਅਸਾਮ ਗਏ ਹੋਏ ਸਨ । ਇਸ ਸਮੇਂ ਭਾਰਤ ਵਿੱਚ ਔਰੰਗਜ਼ੇਬ ਸਾਰੇ ਹਿੰਦੂਆਂ ਨੂੰ ਧੱਕੇ ਨਾਲ ਮੁਸਲਮਾਨ ਬਣਾਉਣ ਵਿੱਚ ਲਗਿਆ ਹੋਇਆ ਸੀ ਅਤੇ ਹਿੰਦੂਆਂ ਤੇ ਬਹੁਤ ਅੱਤਿਆਚਾਰ ਕਰ ਰਿਹਾ ਸੀ । ਇੱਕ ਵਾਰ ਆਪ ਜੀ ਕੋਲ ਕਸ਼ਮੀਰੀ ਪੰਡਿਤ ਫਰਿਆਦ ਲੈਕੇ ਆਏ ਕਿ ਓਹਨਾ ਦੀ ਔਰੰਗਜ਼ੇਬ ਤੋਂ ਰੱਖਿਆ ਕਰੋ ਉਹ ਜਬਰਨ ਹੀ ਹਿੰਦੂਆਂ ਨੂੰ ਮੁਸਲਮਾਨ ਬਣਾਉਣ ਤੇ ਲਗਿਆ ਹੋਇਆ ਹੈ ਤਾਂ ਆਪ ਜੀ ਨੇ ਕਿਹਾ ਕਿ ਇਸ ਅੱਤਿਆਚਾਰ ਨੂੰ ਰੋਕਣ ਲਈ ਕਿਸੇ ਮਹਾਨ ਸ਼ਖਸ਼ੀਅਤ ਦੀ ਕੁਰਬਾਨੀ ਦੀ ਜਰੂਰਤ ਹੈ ਤਾਂ ਕੋਲ ਬੈਠੇ ਆਪ ਜੀ ਦੇ ਪੁੱਤਰ ਗੋਬਿੰਦ ਰਾਏ ਜੀ ਨੇ ਕਿਹਾ ਕਿ ਪਿਤਾ ਜੀ ਆਪ ਨਾਲੋਂ ਮਹਾਨ ਤਾਂ ਕੋਈ ਨਹੀਂ ਹੈ । ਆਪਣੇ ਪੁੱਤਰ ਦੇ ਮੂੰਹੋਂ ਇਹ ਬੋਲ ਸੁਣ ਕੇ ਆਪ ਬਹੁਤ ਪ੍ਰਸੰਨ ਹੋਏ ਅਤੇ ਕੁਰਬਾਨੀ ਦੇਣ ਲਈ ਤਿਆਰ ਹੋ ਗਏ । ਆਪ ਦੇ ਕਹਿਣ ਤੇ ਕਸ਼ਮੀਰੀ ਪੰਡਤਾਂ ਨੇ ਔਰੰਗਜ਼ੇਬ ਨੂੰ ਪੱਤਰ ਲਿਖਿਆ ਕਿ ਜੇਕਰ ਸਾਡੇ ਗੁਰੂ ਜੀ ਧਰਮ ਆਪਣਾ ਲੈਣ ਗਏ ਤਾਂ ਅਸੀਂ ਵੀ ਆਪਣਾ ਲਵਾਂਗੇ । ਇਹ ਪੱਤਰ ਪੜ੍ਹਣ ਤੋਂ ਬਾਅਦ ਔਰੰਗਜ਼ੇਬ ਨੇ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਲੀ ਵਿਖੇ ਬੁਲਾ ਕੇ ਗ੍ਰਿਫਤਾਰ ਕਰ ਲਿਆ ਅਤੇ ਮੁਸਲਮਾਨ ਧਰਮ ਅਪਨਾਉਣ ਲਈ ਕਿਹਾ । ਗੁਰੂ ਜੀ ਦੇ ਮਨਾ ਕਰਨ ਤੋਂ ਬਾਅਦ ਔਰੰਗਜ਼ੇਬ ਨੇ ਗੁਰੂ ਜੀ ਨੂੰ ਬਹੁਤ ਤਸੀਹੇ ਦਿੱਤੇ । ਅੰਤ 1675 ਈ ਨੂੰ ਆਪ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹੀਦ ਕਰ ਦਿੱਤਾ ਗਿਆ । ਗੁਰੂ ਜੀ ਦੀ ਸ਼ਹੀਦੀ ਦਾ ਸਿੱਖਾਂ ਤੇ ਬਹੁਤ ਡੂੰਘਾ ਪ੍ਰਭਾਵ ਪਿਆ । ਗੁਰੂ ਗੋਬਿੰਦ ਸਿੰਘ ਜੀ ਨੇ ਵੀ ਜਾਂਚ ਲਿਆ ਸੀ ਕਿ ਹੁਣ ਜ਼ੁਲਮ ਦੇ ਵਿਰੁੱਧ ਹਥਿਆਰ ਚੁੱਕੇ ਬਿਨਾਂ ਗੁਜਾਰਾ ਨਹੀਂ ਹੈ । ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕਿ ਫਤਿਹ
Punjab Bani 24 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ ਅਰਥ : ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
Punjab Bani 23 September,2024
ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ : ਭਗਵੰਤ ਮਾਨ
ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ : ਭਗਵੰਤ ਮਾਨ ਰੇਵਾੜੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਰੇਵਾੜੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤੀਸ਼ ਯਾਦਵ ਦੇ ਸਮਰਥਨ ‘ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਮੋਜੂਦ ਲੋਕਾਂ ਦੀ ਭਾਰੀ ਭੀੜ ਨੇ ਸੀਐਮ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਸਮਰਥਕਾਂ ਨੇ ‘ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ’ ਦੇ ਨਾਅਰੇ ਲਾਏ। ਇਸ ਮੌਕੇ ‘ਆਪ’ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਵੀ ਹਾਜ਼ਰ ਸਨ। ਮਾਨ ਨੇ ਕਿਹਾ ਕਿ ਤੁਹਾਡੇ ਲੋਕਾਂ ਦੇ ਪਿਆਰ ਅਤੇ ਸਤਿਕਾਰ ਨੂੰ ਦੇਖ ਕੇ ਮੈਨੂੰ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਇਸ ਛੋਟੇ ਜਿਹੇ ਰੋਡ ਸ਼ੋਅ ਵਿੱਚ ਆਏ ਸਾਰੇ ਲੋਕ ਆਪਣੇ ਪਰਿਵਾਰਾਂ ਸਮੇਤ ਵੋਟਾਂ ਪਾ ਦੇਣ ਤਾਂ ਇਹ ਸੀਟ ਨਿਕਲ ਜਾਵੇਗੀ। ਉਨ੍ਹਾਂ ਕਿਹਾ ਕਿ ਸਤੀਸ਼ ਯਾਦਵ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ। ਇਹ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਛੋਟੇ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਾਇਆ ਗਿਆ।ਉਨ੍ਹਾਂ ਕਿਹਾ ਕਿ ਮੈਂ ਆਪਣੇ ਲਈ ਵੋਟਾਂ ਮੰਗਣ ਨਹੀਂ ਆਇਆ। ਮੈਂ ਤੁਹਾਡੇ ਬੱਚਿਆਂ ਲਈ ਵੋਟਾਂ ਮੰਗਣ ਆਇਆ ਹਾਂ। ਜੇ ਹਰ ਘਰ ਵਿੱਚ ਕੇਜਰੀਵਾਲ ਹੋਵੇ, ਹਰ ਘਰ ਵਿੱਚ ਭਗਵੰਤ ਮਾਨ, ਮਨੀਸ਼ ਸਿਸੋਦੀਆ ਹੋਵੇ ਤਾਂ ਗੱਲ ਬਣ ਜਾਵੇਗੀ। ਤੁਸੀਂ ਸਾਰਿਆਂ ਨੂੰ ਮੌਕਾ ਦੇਕੇ ਵੇਖ ਲਿਆ। ਹੁਣ ਅਰਵਿੰਦ ਕੇਜਰੀਵਾਲ ਮੌਕਾ ਮੰਗ ਰਹੇ ਹਨ। ਆਮ ਆਦਮੀ ਪਾਰਟੀ ਮੰਗ ਰਹੀ ਹੈ। ਪੁਰਾਣੀਆਂ ਪਾਰਟੀਆਂ ਦਾ ਆਮ ਆਦਮੀ ਪਾਰਟੀ ਦੇ ਨਾਂ ‘ਤੇ ਧੂਆਂ ਨਿੱਕਲ ਰਹੀ ਹੈ। ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਬੱਚੇ ਵੱਡੀਆਂ ਨੌਕਰੀਆਂ ਵੱਲ ਜਾ ਰਹੇ ਹਨ। ਦਿੱਲੀ ਅਤੇ ਪੰਜਾਬ ਦੇ ਹਸਪਤਾਲਾਂ ਵਿੱਚ ਪੈਰਾਸੀਟਾਮੋਲ ਦੀਆਂ ਗੋਲੀਆਂ ਤੋਂ ਲੈ ਕੇ 50 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਦੇ ਦੂਜੇ ਪਾਸੇ ਪੰਜਾਬ ਹੈ, ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਗਿਆ ਹੈ। 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਗੱਲ ਕਰਦਿਆਂ ਕੇਂਦਰ ਸਰਕਾਰ ਦੀ ਰਿਪੋਰਟ ਆਈ ਸੀ ਕਿ ਹਰਿਆਣਾ ਵਿੱਚ ਬੇਰੁਜ਼ਗਾਰੀ ਦੀ ਦਰ ਪੂਰੇ ਦੇਸ਼ ਦੀ ਦਰ ਨਾਲੋਂ ਪੰਜ ਗੁਣਾ ਵੱਧ ਹੈ। ਉਥੇ ਹੀ ਮੁੱਖ ਮੰਤਰੀ ਖੱਟਰ ਰੂਸੀ ਫੌਜ ਵਿੱਚ ਭਰਤੀ ਹੋਣ ਲਈ ਕਹਿੰਦੇ ਸਨ। ਭਾਜਪਾ ਨੇ ਹਰਿਆਣਾ ਦੇ ਨੌਜਵਾਨਾਂ ਨੂੰ ਅਗਨੀਵੀਰ ਬਣਾਉਣ ਦਾ ਕੰਮ ਕੀਤਾ। 18 ਸਾਲ ਦੀ ਉਮਰ ਵਿੱਚ ਭਰਤੀ ਹੋਵੇਗਾ ਅਤੇ 21 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋ ਜਾਵੇਗਾ। ਨੌਜਵਾਨਾਂ ਨੂੰ ਭਰੀ ਜਵਾਨੀ ਵਿੱਚ ਸੇਵਾਮੁਕਤ ਕੀਤਾ। ਢਾਈ ਸਾਲਾਂ ਵਿੱਚ ਪੰਜਾਬ ਵਿੱਚ 45 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਮੈਂ ਤੁਹਾਡੇ ਸਾਹਮਣੇ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਤਿੰਨ ਲੱਖ ਨੌਜਵਾਨਾਂ ਲਈ ਪ੍ਰਾਈਵੇਟ ਨੌਕਰੀਆਂ ਦਾ ਪ੍ਰਬੰਧ ਕੀਤਾ ਹੈ। ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਨਿੱਜੀ ਖੇਤਰ ਵਿੱਚ ਦਸ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਰਾਦਾ ਸਾਫ਼ ਹੋਣਾ ਚਾਹੀਦਾ ਹੈ। ਪਹਿਲਾਂ ਕਹਿੰਦੇ ਸੀ ਡਬਲ ਇੰਜਣ, ਵਿਚਕਾਰ ਖੱਟਰ ਇੰਜਣ ਖੱਟਾਰਾ ਹੋ ਗਿਆ। ਉਨਾਂ ਨੂੰ ਹਟਾ ਦਿੱਤਾ ਗਿਆ। ਨਵੇਂ ਇੰਜਣ ਨੂੰ ਇਹ ਨਹੀਂ ਪਤਾ ਕਿ ਕਿਸ ਟਰੈਕ ‘ਤੇ ਚੱਲਣਾ ਹੈ। ਉਹ ਕੁਝ ਨਹੀਂ ਜਾਣਦੇ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਜੇਕਰ ਆਮ ਆਦਮੀ ਪਾਰਟੀ ਹਰਿਆਣਾ ਵਿੱਚ ਆਉਂਦੀ ਹੈ ਤਾਂ ਅਸੀਂ ਦਿਖਾਵਾਂਗੇ ਕਿ ਬਿਜਲੀ ਕਿਵੇਂ ਮੁਫ਼ਤ ਹੁੰਦੀ ਹੈ। ਦਿੱਲੀ ਅਤੇ ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੋਨੇ ਦੇ ਚਮਚੇ ਲੈ ਕੇ ਪੈਦਾ ਹੋਏ ਹਨ, ਉਨ੍ਹਾਂ ਨੂੰ ਕੀ ਪਤਾ ਕਿ ਗਰੀਬੀ ਕੀ ਹੁੰਦੀ ਹੈ? ਨਾ ਹੀ ਉਹ ਇੰਨੀ ਧੁੱਪ ਵਿੱਚ ਖੜ੍ਹੇ ਹੋ ਸਕਦੇ ਹਨ। ਇਹ ਸ਼ਹੀਦਾਂ ਦੀ ਧਰਤੀ ਹੈ, ਗੁਰੂਆਂ ਦੀ ਧਰਤੀ ਹੈ। ਗਰੀਬਾਂ ਦੇ ਹੱਕ ਵਿੱਚ ਖੜੇ ਰਹਿੰਦੇ ਹਨ। ਉਹ ਸੋਚਦੇ ਹਨ ਕਿ ਲੋਕ ਸਭ ਕੁਝ ਭੁੱਲ ਜਾਂਦੇ ਹਨ। ਬੀਜੇਪੀ ਨੇ ਸਾਢੇ ਪੰਜ ਸਾਲ ਬਹੁਤ ਲੁੱਟ-ਘਸੁੱਟ ਕੀਤੀ ਤੇ ਆਖਰ ਵਿੱਚ ਸਿਲੰਡਰ 100 ਰੁਪਏ ਸਸਤਾ ਕਰਕੇ ਲੋਕਾਂ ਨੂੰ ਲਾਲੀਪਾਪ ਦੇ ਦਿੱਤਾ। ਉਨ੍ਹਾਂ ਦੇ ਜੁਮਲਿਆਂ ਵਿੱਚ ਨਾ ਫ਼ਸਿਓ। ਮੋਦੀ ਜੀ ਦਾ 15 ਲੱਖ ਰੁਪਏ ਦਾ ਵਾਅਦਾ ਵੀ ਜੁਮਲਾ ਹੀ ਨਿਕਲਿਆ। ਸਾਡੇ ਭਰਾ ਸਤੀਸ਼ ਯਾਦਵ ਦਾ ਬਟਨ ਤਿੰਜੇ ਨੰਬਰ ‘ਤੇ ਹੈ, ਉਹ ਮਸ਼ੀਨ ‘ਚ ਤੀਜੇ ਨੰਬਰ ‘ਤੇ ਹੈ, ਪਰ ਆਉਣਾ ਪਹਿਲੇ ਨੰਬਰ ‘ਤੇ ਹੈ।
Punjab Bani 21 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨। ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩। ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪। ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫। ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭। ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।
Punjab Bani 21 September,2024
ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ
ਹਰਿਆਣਾ ਦੇ ਰੋਹਤਕ ਵਿਚ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਕਾਰਨ ਤਿੰਨ ਜਣਿਆਂ ਦੀ ਦੀ ਮੌਤ ਰੋਹਤਕ : ਹਰਿਆਣਾ ਦੇ ਸੋਨੀਪਤ ਰੋਡ ‘ਤੇ ਬੋਹੜ ਪਿੰਡ ਨੇੜੇ ਵੀਰਵਾਰ ਦੇਰ ਰਾਤ ਅੰਨ੍ਹੇਵਾਹ ਗੋਲੀਬਾਰੀ ਕਰਦੇ ਸਮੇਂ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।ਮਰਨ ਵਾਲੇ ਵਿਅਕਤੀ ਇਸੇ ਪਿੰਡ ਬੋਹੜ ਦੇ ਰਹਿਣ ਵਾਲੇ ਹਨ ਜਦਕਿ ਇੱਕ ਜ਼ਖਮੀ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਐਸ. ਪੀ. ਹਿਮਾਂਸ਼ੂ ਗਰਗ, ਉਪ ਪੁਲਿਸ ਕਪਤਾਨ ਅਮਿਤ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਪਿੱਛੇ ਗੈਂਗ ਵਾਰ ਦਾ ਖੁਲਾਸਾ ਹੋਇਆ ਹੈ। ਹਾਲਾਂਕਿ ਪੁਲਿਸ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕਰ ਸਕੀ ਹੈ। ਬੋਹੜ ਪਿੰਡ ਦੇ ਪਲੋਤਰਾ ਗੈਂਗ ਨਾਲ ਰੰਜ਼ਿਸ਼ ਰੱਖਣ ਵਾਲੇ ਰਾਹੁਲ ਬਾਬਾ ਗੈਂਗ ‘ਤੇ ਅਪਰਾਧ ਕਰਨ ਦਾ ਸ਼ੱਕ ਹੈ। ਐਸਪੀ ਹਿਮਾਂਸ਼ੂ ਗਰਗ ਨੇ ਚਾਰ ਟੀਮਾਂ ਬਣਾਈਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਰਾਤ ਕਰੀਬ 10.30 ਵਜੇ ਸੋਨੀਪਤ ਰੋਡ ‘ਤੇ ਪਿੰਡ ਬੋਹੜ ਨੇੜੇ ਸ਼ਰਾਬ ਦੇ ਠੇਕੇ ‘ਤੇ ਕੁਝ ਨੌਜਵਾਨ ਬੈਠੇ ਸਨ। ਇਸੇ ਦੌਰਾਨ ਮੋਟਰਸਾਈਕਲਾਂ ‘ਤੇ ਸਵਾਰ ਸੱਤ ਤੋਂ ਅੱਠ ਹਮਲਾਵਰ ਹਥਿਆਰਾਂ ਨਾਲ ਲੈਸ ਆ ਗਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ‘ਚ ਪੰਜ ਨੌਜਵਾਨ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਉਥੋਂ ਫਰਾਰ ਹੋ ਗਏ।ਜ਼ਖ਼ਮੀਆਂ ਨੂੰ ਇਲਾਜ ਲਈ ਪੀਜੀਆਈਐਮਐਸ ਦੇ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਹੋਰ ਵੀ ਗੰਭੀਰ ਜ਼ਖਮੀ ਹਨ। ਮ੍ਰਿਤਕਾਂ ਦੀ ਪਛਾਣ 30 ਸਾਲਾ ਜੈਦੀਪ, 37 ਸਾਲਾ ਅਮਿਤ ਨੰਦਲ ਅਤੇ 28 ਸਾਲਾ ਵਿਨੈ ਵਜੋਂ ਹੋਈ ਹੈ, ਜੋ ਪਿੰਡ ਬੋਹੜ ਦੇ ਰਹਿਣ ਵਾਲੇ ਸਨ। ਜ਼ਖਮੀਆਂ ‘ਚ ਸਿਰਫ ਇਕ ਨੌਜਵਾਨ ਦੀ ਪਛਾਣ 29 ਸਾਲਾ ਅਨੁਜ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੂਜੇ ਜ਼ਖ਼ਮੀ ਦੀ ਪਛਾਣ 32 ਸਾਲਾ ਮਨੋਜ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਥਾਣਾ ਪੁਲਸ ਪਹਿਲਾਂ ਘਟਨਾ ਵਾਲੀ ਥਾਂ ‘ਤੇ ਪਹੁੰਚੀ ਅਤੇ ਬਾਅਦ ‘ਚ ਪੀਜੀਆਈ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
Punjab Bani 20 September,2024
ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਗੁਰਮਰਿਆਦਾ ਤੋਂ ਉਲਟ ਰਾਸਲੀਲਾ ਜਗਰਾਤਾ ਆਦਿਕ ਗਤੀਵਿਧੀਆਂ ਕੀਤੀਆਂ ਗਈਆਂ ਜੋ ਕੇ ਕਿਸੇ ਤਰਾਂ ਵੀ ਬਰਦਾਸ਼ਤ ਦੇ ਕਾਬਲ ਨਹੀਂ ਹਨ : ਦਾਦੂਵਾਲ
ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਗੁਰਮਰਿਆਦਾ ਤੋਂ ਉਲਟ ਰਾਸਲੀਲਾ ਜਗਰਾਤਾ ਆਦਿਕ ਗਤੀਵਿਧੀਆਂ ਕੀਤੀਆਂ ਗਈਆਂ ਜੋ ਕੇ ਕਿਸੇ ਤਰਾਂ ਵੀ ਬਰਦਾਸ਼ਤ ਦੇ ਕਾਬਲ ਨਹੀਂ ਹਨ : ਦਾਦੂਵਾਲ ਕਰਨਾਲ : ਗੁਰਦੁਆਰਾ ਸਾਹਿਬ ਪਿੰਡ ਸ਼ਾਮਗੜ ਜਿ਼ਲਾ ਕਰਨਾਲ ਵਿਖੇ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਹੋਏ ਜਗਰਾਤੇ ਸਬੰਧੀ ਨੋਟਿਸ ਲੈਂਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੁਰਮਰਿਆਦਾ ਦੇ ਵਿਰੁੱਧ ਗੱਲ ਹੈ ਕਿ ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਗੁਰਮਰਿਆਦਾ ਤੋਂ ਉਲਟ ਰਾਸਲੀਲਾ ਜਗਰਾਤਾ ਆਦਿਕ ਗਤੀਵਿਧੀਆਂ ਕੀਤੀਆਂ ਗਈਆਂ ਜੋ ਕੇ ਕਿਸੇ ਤਰਾਂ ਵੀ ਬਰਦਾਸ਼ਤ ਦੇ ਕਾਬਿਲ ਨਹੀਂ ਹਨ । ਜਥੇਦਾਰ ਦਾਦੂਵਾਲ ਨੇ ਕਿਹਾ ਕੇ ਉਨਾਂ ਵਲੋਂ ਸਕੱਤਰ ਧਰਮ ਪ੍ਰਚਾਰ ਦੀ ਡਿਊਟੀ ਤੁਰੰਤ ਲਗਾਈ ਗਈ ਸੀ ਜਿਨਾਂ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਗੁਰਦੁਆਰਾ ਕਮੇਟੀ ਤੋਂ ਪ੍ਰਬੰਧ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਅਗਲੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜੇ ਗੁਰਮਰਿਯਾਦਾ ਦੇ ਵਿਰੁੱਧ ਹੋ ਰਹੀਆਂ ਇਨਾਂ ਗਤੀਵਿਧੀਆਂ ਨੂੰ ਕਿਸੇ ਸਿੱਖ ਨੇ ਜਨਤਕ ਕਰ ਦਿੱਤਾ ਤਾਂ ਉਸਦੇ ਘਰ ਤੇ ਹਮਲਾ ਕਰਨਾ ਅਤੇ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣੀਆਂ ਉਸ ਤੋਂ ਵੀ ਮੰਦਭਾਗੀ ਗੱਲ ਹੈ । ਜਥੇਦਾਰ ਦਾਦੂਵਾਲ ਨੇ ਕਿਹਾ ਕੇ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਤਨਾਅ ਪੈਦਾ ਕਰਦੀਆਂ ਜਿਸ ਦੇ ਨਾਲ ਮਾਹੌਲ ਖਰਾਬ ਹੁੰਦਾ ਹੈ ਤੇ ਅਮਨ ਸ਼ਾਂਤੀ ਵੀ ਭੰਗ ਹੁੰਦੀ ਹੈ ਕੋਈ ਵੀ ਵਿਅਕਤੀ ਜਦੋਂ ਅਜਿਹੀ ਕਾਰਵਾਈ ਕਰਦਾ ਹੈ ਤਾਂ ਪ੍ਰਸ਼ਾਸਨ ਦੀ ਜਿੰਮੇਵਾਰੀ ਬਣਦੀ ਹੈ ਕਿ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਤਾਂ ਕੇ ਅਜਿਹੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਜਥੇਦਾਰ ਦਾਦੂਵਾਲ ਨੇ ਕਿਹਾ ਕੇ ਘਟਨਾ ਨੂੰ ਵਾਇਰਲ ਕਰਨ ਵਾਲੇ ਨੌਜਵਾਨ ਲਾਡੀ ਸਿੰਘ ਦੇ ਕਿਸੇ ਵੀ ਤਰਾਂ ਦੇ ਹੋਏ ਜਾਨੀ ਮਾਲੀ ਨੁਕਸਾਨ ਲਈ ਧਮਕੀਆਂ ਦੇਣ ਵਾਲੇ ਸ਼ਰਾਰਤੀ ਲੋਕ ਜਿੰਮੇਵਾਰ ਹੋਣਗੇ। ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ।
Punjab Bani 20 September,2024
ਰਾਹੁਲ ਗਾਂਧੀ ਨੇ ਦਿੱਤੀ ਅਮਰੀਕਾ ਵਿਚ ਬਿਮਾਰ ਹੋਏ ਅਮਿਤ ਨਾਮੀ ਨੌਜਵਾਨ ਦੇ ਘਰ ਵਿਖੇ ਪਹੁੰਚ
ਰਾਹੁਲ ਗਾਂਧੀ ਨੇ ਦਿੱਤੀ ਅਮਰੀਕਾ ਵਿਚ ਬਿਮਾਰ ਹੋਏ ਅਮਿਤ ਨਾਮੀ ਨੌਜਵਾਨ ਦੇ ਘਰ ਵਿਖੇ ਪਹੁੰਚ ਕਰਨਾਲ : ਭਾਰਤ ਦੇਸ਼ ਦੀਆਂ ਵੱਖ ਵੱਖ ਇਤਿਹਾਸਕ ਪਾਰਟੀਆਂ ਵਿਚੋਂ ਇਕ ਪਾਰਟੀ ਕਾਂਗਰਸ ਪਾਰਟੀ ਦੇ ਅਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਅੱਜ ਸਵੇਰੇ 5.30 ਵਜੇ ਕਰਨਾਲ ਜਿ਼ਲ੍ਹੇ ਦੇ ਪਿੰਡ ਘੋਘੜੀਪੁਰ ਵਿਖੇ ਅਮਿਤ ਨਾਮ ਦੇ ਨੌਜਵਾਨ ਦੇ ਘਰ ਪਹੁੰਚ ਕਰਕੇ ਪਰਿਵਾਰ ਨਾਲ ਮੁਲਾਕਾਤ ਕੀਤੀ।ਦੱਸਣਯੋਗ ਹੈ ਕਿ ਅਮਿਤ ਨਾਮੀ ਨੌਜਵਾਨ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ ਜਿਥੇ ਇਸਨੂੰ ਸੱਟ ਲੱਗ ਗਈ ਤੇ ਇਹ ਗੰਭੀਰ ਬਿਮਾਰ ਹੈ। ਰਾਹੁਲ ਗਾਂਧੀ ਨੇ ਆਪਣੀ ਅਮਰੀਕਾ ਫੇਰੀ ਮੌਕੇ ਉਸ ਨਾਲ ਵਾਅਦਾ ਕੀਤਾ ਸੀ ਕਿ ਉਹ ਉਸਦੇ ਪਰਿਵਾਰ ਨੂੰ ਮਿਲਣਗੇ। ਇਸੇ ਤਹਿਤ ਅੱਜ ਸਵੇਰੇ ਉਹ ਪਿੰਡ ਘੋਘੜੀਪੁਰ ਪਹੁੰਚੇ ਜਿਥੇ ਇਕ ਘੰਟਾ ਪਰਿਵਾਰ ਨਾਲ ਰਹੇ ।
Punjab Bani 20 September,2024
ਹਰਿਆਣਾ `ਚ ਗੈਂਗਵਾਰ, 3 ਦੀ ਮੌਤ
ਹਰਿਆਣਾ `ਚ ਗੈਂਗਵਾਰ, 3 ਦੀ ਮੌਤ ਰੋਹਤਕ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਰੋਹਤਕ ਵਿਚ ਬੀਤੀ ਰਾਤ ਗੈਂਗਵਾਰ ਵਿਚ 3 ਜਣਿਆਂ ਦੀ ਜਾਨ ਚਲੀ ਗਈ ਅਤੇ ਇਸ ਲਈ ਦੂਜੀ ਧਿਰ ਨੇ ਜਿੰਮੇਵਾਰੀ ਵੀ ਚੁੱਕ ਲਈ ਹੈ। ਦਰਅਸਲ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਬੀਤੀ ਰਾਤ ਗੈਂਗ ਵਾਰ ਹੋਈ। ਤੇਜ਼ ਫਾਇਰਿੰਗ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਗੋਲੀਬਾਰੀ `ਚ 2 ਲੋਕ ਗੰਭੀਰ ਜ਼ਖਮੀ ਹੋ ਗਏ। ਗੈਂਗ ਵਾਰ ਦੀ ਜ਼ਿੰਮੇਵਾਰੀ ਰਾਹੁਲ ਬਾਬਾ ਗੈਂਗ ਨੇ ਲਈ ਹੈ। ਸੋਨੀਪਤ ਰੋਡ `ਤੇ ਬੋਹੜ ਪਿੰਡ ਨੇੜੇ ਖੂਨੀ ਖੇਡ ਖੇਡੀ ਗਈ। ਮਰਨ ਵਾਲੇ ਪਿੰਡ ਬੋਹੜ ਦੇ ਹੀ ਰਹਿਣ ਵਾਲੇ ਹਨ। ਇੱਕ ਜ਼ਖਮੀ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਐਸਪੀ ਹਿਮਾਂਸ਼ੂ ਗਰਗ, ਉਪ ਪੁਲੀਸ ਕਪਤਾਨ ਅਮਿਤ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਰਾਹੁਲ ਬਾਬਾ ਗੈਂਗ ਦੀ ਬੋਹੜ ਪਿੰਡ ਦੇ ਪਲੋਤਰਾ ਗੈਂਗ ਨਾਲ ਲਗਾਤਾਰ ਦੁਸ਼ਮਣੀ ਚੱਲ ਰਹੀ ਹੈ। ਐਸਪੀ ਹਿਮਾਂਸ਼ੂ ਗਰਗ ਨੇ 4 ਟੀਮਾਂ ਬਣਾਈਆਂ ਹਨ ਅਤੇ ਜਾਂਚ ਜਾਰੀ ਹੈ।
Punjab Bani 20 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥ ਅਰਥ : ਹੇ ਭਾਈ! ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ। ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ ॥੧॥ ਰਹਾਉ॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ॥੧॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ। ਹੇ ਨਾਨਕ! (ਆਖ-) ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ॥੨॥੨॥੧੨੯॥
Punjab Bani 20 September,2024
ਭਾਜਪਾ ਨੇ ਕੀਤਾ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਵਾਅਦਿਆਂ ਤੇ ਆਧਾਰਤ ਚੋਣ ਮੈਨੀਫੈਸਟੋ ਜਾਰੀ
ਭਾਜਪਾ ਨੇ ਕੀਤਾ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਵਾਅਦਿਆਂ ਤੇ ਆਧਾਰਤ ਚੋਣ ਮੈਨੀਫੈਸਟੋ ਜਾਰੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਵੀ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਦਿਆਂ ਭਾਜਪਾ ਲਾਡਲੀ ਲਕਸ਼ਮੀ ਯੋਜਨਾ ਤਹਿਤ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ।ਚੋਣ ਮੈਨੀਫੈਸਟੋ ਜਿਸਨੂੰ ਭਾਜਪਾ ਵਲੋਂ ਸੰਕਲਪ ਪੱਤਰ ਦਾ ਨਾਮ ਦਿੱਤਾ ਗਿਆ ਹੈ ਵਿਚ ਉਪਰੋਕਤ ਵਾਅਦੇ ਤੋਂ ਇਲਾਵਾ 2 ਲੱਖ ਲੋਕਾਂ ਨੂੰ ਰੁਜ਼ਗਾਰ ਅਤੇ ਹਰਿਆਣਾ ਦੇ ਫਾਇਰ ਫਾਈਟਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ 10 ਫੀਸਦੀ ਰਾਖਵਾਂਕਰਨ ਪ੍ਰਦਾਨ ਕਰਨਾ, ਵਿਵਾ ਆਯੁਸ਼ਮਾਨ ਯੋਜਨਾ ਦੇ ਤਹਿਤ, ਭਾਜਪਾ ਸੱਤਾ ਵਿੱਚ ਆਉਣ ‘ਤੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ, ਘੱਟੋ-ਘੱਟ ਸਮਰਥਨ ਮੁੱਲ ‘ਤੇ 24 ਫਸਲਾਂ ਦੀ ਖਰੀਦ, ਹਰ ਜਿ਼ਲ੍ਹੇ ਵਿੱਚ ਓਲੰਪਿਕ ਖੇਡ ਨਰਸਰੀ, ਆਈਐਮਟੀ ਖਰਖੌਦਾ ਦੀ ਤਰਜ਼ ‘ਤੇ 10 ਉਦਯੋਗਿਕ ਸ਼ਹਿਰਾਂ ਦੀ ਉਸਾਰੀ, ਪ੍ਰਤੀ ਸ਼ਹਿਰ 50 ਹਜ਼ਾਰ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਸ਼ਾਮਲ ਹਨ। ਇਥੇ ਹੀ ਬਸ ਨਹੀਂ ਔਰਤਾਂ ਨੂੰ 500 ਰੁਪਏ ਦਾ ਸਿਲੰਡਰ, ਪੱਛੜੀਆਂ ਸ਼੍ਰੇਣੀਆਂ ਲਈ ਭਲਾਈ ਬੋਰਡ, ਤੇਜ਼ ਰੇਲ ਸੇਵਾ ਸਮੇਤ ਕੁੱਲ 20 ਵਾਅਦੇ ਕੀਤੇ ਗਏ ਹਨ।
Punjab Bani 19 September,2024
ਬਾਬਾ ਬੁੱਢਾ ਜੀ ਦੀ ਜੀਵਨੀ
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਦੀ ਫਤਹਿ ਬਾਬਾ ਬੁੱਢਾ ਜੀ ਦੀ ਜੀਵਨੀ : ਬਾਬਾ ਬੁੱਢਾ ਜੀ ਦਾ ਜਨਮ 1506 ਈ: ਨੂੰ ਭਾਈ ਸੁਘਾ ਜੀ ਰੰਧਾਵਾ ਦੇ ਘਰ ਮਾਤਾ ਗੌਰਾਂ ਜੀ ਦੀ ਕੁੱਖੋਂ ਪਿੰਡ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਬਾਬਾ ਜੀ ਦਾ ਨਾਮ ਬੁੜਾ ਰੱਖਿਆ ਗਿਆ। ਕੁਝ ਸਮੇਂ ਬਾਅਦ ਬਾਬਾ ਬੁੱਢਾ ਜੀ ਆਪਣੇ ਪਰਿਵਾਰ ਸਮੇਤ ਪਿੰਡ ਰਮਦਾਸ ਰਹਿਣ ਲੱਗ ਪਏ।ਇੱਕ ਵਾਰ ਗੁਰੂ ਨਾਨਕ ਦੇਵ ਜੀ ਪਿੰਡ ਰਮਦਾਸ ਵਿੱਚ ਠਹਿਰੇ ਹੋਏ ਸਨ ਅਤੇ ਬਾਬਾ ਬੁੱਢਾ ਜੀ ਨੂੰ ਮਿਲੇ। ਉਸ ਸਮੇਂ ਬਾਬਾ ਬੁੱਢਾ ਜੀ ਦੀ ਉਮਰ 12 ਸਾਲ ਸੀ। ਗੁਰੂ ਨਾਨਕ ਦੇਵ ਜੀ ਆਪਣੇ ਸਾਥੀਆਂ ਵਿਚਕਾਰ ਬੈਠ ਕੇ ਕੀਰਤਨ ਕਰ ਰਹੇ ਸਨ। ਕੀਰਤਨ ਤੋਂ ਬਾਅਦ, ਗੁਰੂ ਨਾਨਕ ਦੇਵ ਜੀ ਇੱਕ ਬੱਚੇ ਨੂੰ ਆਪਣੇ ਲਈ ਇੱਕ ਭਾਂਡੇ ਵਿੱਚ ਦੁੱਧ ਲੈ ਕੇ ਆਉਂਦੇ ਹੋਏ ਦੇਖਦੇ ਹਨ, ਉਹ ਬੱਚਾ ਕੋਈ ਹੋਰ ਨਹੀਂ ਸਗੋਂ ਬਾਬਾ ਬੁੱਢਾ ਜੀ ਸੀ। ਬਾਬਾ ਬੁੱਢਾ ਜੀ ਹਰ ਰੋਜ਼ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸੁਣਨ ਲਈ ਕੀਰਤਨ ਵਿੱਚ ਆਉਂਦੇ ਸਨ ਅਤੇ ਗੁਰੂ ਨਾਨਕ ਦੇਵ ਜੀ ਲਈ ਭਾਂਡੇ ਵਿਚ ਦੁੱਧ ਲਿਆਉਂਦੇ ਸਨ। ਗੁਰੂ ਜੀ ਨੇ ਇੱਕ ਵਾਰ ਬਾਬਾ ਬੁੱਢਾ ਜੀ ਨੂੰ ਉਸ ਬਾਰੇ ਪੁੱਛਿਆ। ਬਾਬਾ ਬੁੱਢਾ ਜੀ ਨੇ ਗੁਰੂ ਨਾਨਕ ਦੇਵ ਜੀ ਨੂੰ ਜਨਮ ਮਰਨ ਤੋਂ ਮੁਕਤ ਕਰਨ ਲਈ ਕਿਹਾ। ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ ਤੁਸੀਂ ਅਜੇ ਬੱਚੇ ਹੋ ਅਤੇ ਬੁੱਢੇ ਵਾਂਗ ਗੱਲਾਂ ਕਰ ਰਹੇ ਹੋ। ਗੁਰੂ ਨਾਨਕ ਦੇਵ ਜੀ ਉਹਨਾਂ ਦੀ ਗੱਲਾਂ ਤੋਂ ਬਹੁਤ ਪ੍ਰਸੰਨ ਹੋਏ ਅਤੇ ਕਿਹਾ ਕਿ ਤੇਰਾ ਨਾਮ ਬੁੜਾ ਨਹੀਂ ਬੁੱਢਾ ਹੋਣਾ ਚਾਹੀਦਾ ਹੈ। ਉਸੇ ਦਿਨ ਤੋਂ ਬਾਬਾ ਜੀ ਦਾ ਨਾਮ ਬੁੜੇ ਤੋਂ ਬਦਲ ਕੇ ਬਾਬਾ ਬੁੱਢਾ ਜੀ ਹੋ ਗਿਆ। ਬਾਬਾ ਬੁੱਢਾ ਜੀ ਗੁਰੂ ਨਾਨਕ ਦੇਵ ਜੀ ਦੇ ਪਿਆਰੇ ਸੇਵਕ ਬਣ ਗਏ ਅਤੇ ਆਪਣੇ ਮਾਤਾ-ਪਿਤਾ ਤੋਂ ਆਗਿਆ ਲੈ ਕੇ ਗੁਰੂ ਜੀ ਦੇ ਨਾਲ ਕਰਤਾਰਪੁਰ ਚਲੇ ਗਏ ਅਤੇ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ ਰਹਿੰਦੇ । ਆਪ ਜੀ ਨੇ ਆਪਣਾ ਜੀਵਨ ਸੰਗਤਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਅਤੇ ‘ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ’ ਦਾ ਉਪਦੇਸ਼ ਹਾਸਲ ਕੀਤਾ। ਜਦੋਂ ਬਾਬਾ ਬੁੱਢਾ ਜੀ 20 ਸਾਲ ਦੇ ਹੋ ਗਏ ਤਾਂ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਨੂੰ ਵਿਆਹ ਕਰਵਾਉਣ ਲਈ ਘਰ ਲਿਜਾਉਣ ਲਈ ਆਏ । ਪਰ ਬਾਬਾ ਬੁੱਢਾ ਜੀ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਮੈਂ ਗ੍ਰਹਿਸਥੀ ਜੀਵਨ ਦੇ ਚੱਕਰ ਵਿੱਚ ਨਹੀਂ ਪੈਣਾ ਚਾਹੁੰਦਾ, ਮੈਂ ਕੇਵਲ ਗੁਰੂ ਦੀ ਸ਼ਰਨ ਵਿੱਚ ਰਹਿ ਕੇ ਸੇਵਾ ਕਰਨੀ ਚਾਹੁੰਦਾ ਹਾਂ। ਕਿਹਾ ਜਾਂਦਾ ਹੈ ਕਿ ਫਿਰ ਬਾਬਾ ਜੀ ਦੇ ਮਾਤਾ-ਪਿਤਾ ਗੁਰੂ ਨਾਨਕ ਦੇਵ ਜੀ ਕੋਲ ਗਏ ਅਤੇ ਕਿਹਾ ਕਿ ਤੁਸੀਂ ਬੁੱਢੇ ਨੂੰ ਸਮਝਾਓ ਕਿ ਉਹ ਵਿਆਹ ਲਈ ਰਾਜ਼ੀ ਹੋ ਜਾਵੇ ਤਾਂ ਜੋ ਸਾਡਾ ਖਾਨਦਾਨ ਅੱਗੇ ਵਧ ਸਕੇ, ਸਾਡੇ ਕੋਲ ਤਾਂ ਇਕ ਹੀ ਪੁੱਤਰ ਹੈ ਜੇਕਰ ਦੋ ਪੁੱਤਰ ਹੁੰਦੇ ਤਾਂ ਅਸੀਂ ਯਕੀਨੀ ਤੌਰ `ਤੇ ਬੁੱਢੇ ਨੂੰ ਸੰਤ ਬਣਾ ਦੇਣਾ ਸੀ। ਫਿਰ ਗੁਰੂ ਨਾਨਕ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਆਪਣੇ ਕੋਲ ਬੁਲਾਇਆ ਅਤੇ ਬਾਬਾ ਬੁੱਢਾ ਜੀ ਦੌੜ ਕੇ ਗੁਰੂ ਨਾਨਕ ਦੇਵ ਜੀ ਕੋਲ ਆਏ। ਗੁਰੂ ਨਾਨਕ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਸਮਝਾਇਆ ਕਿ ਉਹ ਆਪਣੇ ਪਰਿਵਾਰਕ ਜੀਵਨ ਵਿੱਚ ਰਹਿ ਕੇ ਵੀ ਸੇਵਾ ਕਰ ਸਕਦੇ ਹਨ। ਗੁਰੂ ਜੀ ਦੇ ਸਮਝਾਉਣ ਤੇ ਬਾਬਾ ਬੁੱਢਾ ਜੀ ਵਿਆਹ ਲਈ ਰਾਜ਼ੀ ਹੋ ਗਏ ਅਤੇ ਫਿਰ ਉਨ੍ਹਾਂ ਦਾ ਵਿਆਹ ਬਟਾਲੇ ਦੇ ਪਿੰਡ ਅਚਲ ਵਿੱਚ ਮੇਰੋਆਂ ਨਾਮਕ ਲੜਕੀ ਨਾਲ ਤੈਅ ਹੋਇਆ। ਵਿਆਹ ਤੋਂ ਬਾਅਦ ਵੀ ਬਾਬਾ ਬੁੱਢਾ ਜੀ ਜ਼ਿਆਦਾ ਸਮਾਂ ਕਰਤਾਰਪੁਰ ਹੀ ਰਹਿੰਦੇ ਸਨ। ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਅੰਤਿਮ ਸਮੇਂ ਵਿੱਚ ਸਨ ਤਾਂ ਗੁਰੂ ਜੀ ਨੇ ਆਪਣੇ ਪਿਆਰੇ ਸੇਵਕ ਭਾਈ ਲਹਿਣਾ ਜੀ ਨੂੰ ਸਿੱਖਾਂ ਦਾ ਦੂਜਾ ਗੁਰੂ ਨਿਯੁਕਤ ਕੀਤਾ ਅਤੇ ਉਨ੍ਹਾਂ ਦਾ ਨਾਮ ਗੁਰੂ ਅੰਗਦ ਦੇਵ ਜੀ ਪੈ ਗਿਆ। ਗੁਰੂ ਅੰਗਦ ਦੇਵ ਜੀ ਨੂੰ ਗੁਰਗੱਦੀ ਸੌਂਪਣ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਾ ਬੁੱਢਾ ਜੀ ਤੋਂ ਅੰਗਦ ਦੇਵ ਜੀ ਨੂੰ ਤਿਲਕ ਲਗਵਾ ਕੇ ਗੁਰੂ ਅੰਗਦ ਦੇਵ ਜੀ ਨੂੰ ਗੁਰਗੱਦੀ ਸੋਂਪੀ ਅਤੇ ਕਿਹਾ ਇਸ ਤੋਂ ਬਾਅਦ ਉਹ ਭਵਿੱਖ ਵਿੱਚ ਬਾਬਾ ਬੁੱਢਾ ਜੀ ਹੀ ਗੁਰਗੱਦੀ ਦੀ ਰਸਮ ਨਿਭਾਉਣਗੇ ਅਤੇ ਸਿੱਖੀ ਦੀ ਸੰਭਾਲ ਕਰਨਗੇ । ਇਸ ਤਰ੍ਹਾਂ ਬਾਬਾ ਬੁੱਢਾ ਜੀ ਦਾ ਸਿੱਖਾਂ ਵਿਚ ਹੋਰ ਸਤਿਕਾਰ ਹੋ ਗਿਆ। ਜਦੋਂ ਗੁਰੂ ਨਾਨਕ ਦੇਵ ਜੀ ਜੋਤਿ ਜੋਤ ਸਮਾ ਗਏ ਤਾਂ ਗੁਰੂ ਅੰਗਦ ਦੇਵ ਜੀ ਬਹੁਤ ਦੁਖੀ ਹੋਏ ਅਤੇ ਗੁਰੂ ਜੀ ਨੇ ਇਕਾਂਤ ਵਿਚ ਰਹਿਣ ਦਾ ਫੈਸਲਾ ਕੀਤਾ। ਗੁਰੂ ਅੰਗਦ ਦੇਵ ਜੀ ਆਪਣੀ ਧਰਮ ਦੀ ਭੈਣ ਮਾਈ ਵਿਰਾਈ ਦੇ ਘਰ ਪਹੁੰਚੇ ਅਤੇ ਮਾਈ ਵਿਰਾਈ ਨੂੰ ਕਿਹਾ ਕਿ ਮੈਂ ਕੁਝ ਸਮਾਂ ਇਕੱਲਾ ਰਹਿਣਾ ਹੈ, ਕਿਰਪਾ ਕਰਕੇ ਸਾਨੂੰ ਇਕੱਲੇ ਰਹਿਣ ਦਿਓ ਅਤੇ ਕਿਹਾ ਕਿ ਜੇਕਰ ਕੋਈ ਸਾਡੇ ਬਾਰੇ ਪੁੱਛੇ ਤਾਂ ਉਸ ਨੂੰ ਕੁਝ ਨਾ ਕਹਿਣਾ। ਗੁਰੂ ਜੀ ਦੇ ਹੁਕਮ ਦੀ ਪਾਲਣਾ ਕਰਦਿਆਂ ਮਾਈ ਵਿਰਾਈ ਜੀ ਨੇ ਗੁਰੂ ਜੀ ਦੇ ਕਮਰੇ ਨੂੰ ਬਾਹਰੋਂ ਤਾਲਾ ਲਗਾ ਦਿੱਤਾ। ਗੁਰੂ ਅੰਗਦ ਦੇਵ ਜੀ ਗੁਰੂ ਨਾਨਕ ਦੇਵ ਜੀ ਦੇ ਧਿਆਨ ਵਿੱਚ ਲੀਨ ਹੋ ਗਏ ਅਤੇ ਉਨ੍ਹਾਂ ਨੇ ਖਾਣਾ-ਪੀਣਾ ਛੱਡ ਦਿੱਤਾ। ਸਾਰੀ ਸੰਗਤ ਗੁਰੂ ਜੀ ਦੇ ਦਰਸ਼ਨਾਂ ਲਈ ਬੇਚੈਨ ਸੀ ਪਰ ਗੁਰੂ ਜੀ ਦਾ ਕੋਈ ਪਤਾ ਨਹੀਂ ਲੱਗਾ। ਕੁਝ ਸਿੱਖ ਸੰਗਤਾਂ ਇਕੱਠੀਆਂ ਹੋ ਕੇ ਬਾਬਾ ਬੁੱਢਾ ਜੀ ਕੋਲ ਆ ਕੇ ਗੁਰੂ ਜੀ ਨੂੰ ਲੱਭਣ ਲਈ ਬੇਨਤੀ ਕਰਦੀਆਂ ਹਨ। ਬਾਬਾ ਬੁੱਢਾ ਜੀ ਅੰਤਰ ਧਿਆਨ ਵਿੱਚ ਚਲੇ ਗਏ ਅਤੇ ਉਹਨਾਂ ਨੂੰ ਪਤਾ ਲੱਗਾ ਕਿ ਗੁਰੂ ਅੰਗਦ ਦੇਵ ਜੀ ਗੁਰੂ ਨਾਨਕ ਦੇਵ ਜੀ ਦਾ ਧਿਆਨ ਕਰਦੇ ਹੋਏ, ਓਹਨਾ ਦੀ ਸ਼ਰਨ ਵਿੱਚ ਚਲੇ ਗਏ ਹਨ। ਫਿਰ ਬਾਬਾ ਬੁੱਢਾ ਜੀ ਨੇ ਮਾਈ ਵਿਰਾਈ ਦੇ ਘਰ ਦੇ ਕੋਲ ਸੰਗਤਾਂ ਨੂੰ ਨਾਲ ਲਿਜਾ ਕੇ ਕੀਰਤਨ ਕਰਨਾ ਸ਼ੁਰੂ ਕਰ ਦਿੱਤਾ। ਕੀਰਤਨ ਅਜੇ ਸ਼ੁਰੂ ਹੀ ਹੋਇਆ ਸੀ ਕਿ ਗੁਰੂ ਅੰਗਦ ਦੇਵ ਜੀ ਨੇ ਦਰਵਾਜ਼ਾ ਖੜਕਾਇਆ ਅਤੇ ਫਿਰ ਮਾਈ ਵਿਰਾਈ ਨੇ ਦਰਵਾਜ਼ਾ ਖੋਲ੍ਹਿਆ ਅਤੇ ਗੁਰੂ ਅੰਗਦ ਦੇਵ ਜੀ ਨੇ ਸਾਰੀਆਂ ਸੰਗਤਾਂ ਨੂੰ ਦਰਸ਼ਨ ਦਿੱਤੇ। ਇਸ ਤਰ੍ਹਾਂ ਬਾਬਾ ਬੁੱਢਾ ਜੀ ਨੇ ਅੰਤਰ ਧਿਆਨ ਹੋ ਕੇ ਮਾਈ ਵਿਰਾਈ ਜੀ ਦੇ ਵਚਨ ਨੂੰ ਤੋੜਨ ਤੋਂ ਬਚਾਇਆ ਅਤੇ ਸੰਗਤਾਂ ਨੂੰ ਗੁਰੂ ਜੀ ਦੇ ਦਰਸ਼ਨ ਦੀਦਾਰੇ ਵੀ ਕਰਵਾ ਦਿੱਤੇ। ਬਾਬਾ ਬੁੱਢਾ ਜੀ ਹੀ ਅਜਿਹੇ ਸਿੱਖ ਹਨ ਜਿਨ੍ਹਾਂ ਨੇ 12 ਸਾਲ ਤੋਂ 125 ਸਾਲ ਤੱਕ ਗੁਰੂ ਘਰ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਹੰਕਾਰ ਨਹੀਂ ਸੀ, ਇਸ ਲਈ ਉਨ੍ਹਾਂ ਨੂੰ ਬ੍ਰਹਮ ਗਿਆਨੀ ਦਾ ਦਰਜਾ ਦਿੱਤਾ ਗਿਆ। ਬਾਬਾ ਬੁੱਢਾ ਜੀ ਹੀ ਇਹੋ ਜਿਹੇ ਸਿੱਖ ਹਨ ਜਿਨ੍ਹਾਂ ਨੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸੱਤਵੇਂ ਗੁਰੂ ਹਰਿਰਾਇ ਜੀ ਅਤੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਸ਼ਨ ਕੀਤੇ ਅਤੇ ਛੇਵੇਂ ਗੁਰੂ ਤੱਕ ਗੁਰਗੱਦੀ ਦੀ ਰਸਮ ਨਿਭਾਈ, ਬਾਬਾ ਬੁੱਢਾ ਜੀ ਤੋਂ ਬਾਅਦ ਬਾਬਾ ਜੀ ਦੇ ਪੋਤਰਿਆਂ ਨੇ ਇਹ ਗੁਰਗੱਦੀ ਦੀ ਰਸਮ ਨਿਭਾਈ। ਗੁਰੂ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੇ ਬਹੁਤ ਹੀ ਪਿਆਰੇ ਸੇਵਕ ਸਨ ਜੋ ਗੁਰੂ ਜੀ ਦੇ ਇਸ਼ਨਾਨ ਲਈ ਬਿਆਸ ਦਰਿਆ ਤੋਂ ਪਾਣੀ ਲਿਆਉਂਦੇ ਸਨ। ਬਾਬਾ ਬੁੱਢਾ ਜੀ ਦੇਖ ਰਹੇ ਸਨ ਕਿ ਜਿਵੇਂ ਹੀ ਗੁਰੂ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੀ ਭਗਤੀ ਵਿਚ ਰੁੱਝੇ ਹੋਏ ਸਨ, ਗੁਰੂ ਅੰਗਦ ਦੇਵ ਜੀ ਦੇ ਦੋਵੇਂ ਪੁੱਤਰ ਦਾਤੂ ਜੀ ਅਤੇ ਦਾਸੂ ਜੀ ਈਰਖਾ ਨਾਲ ਸੜ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਲੱਗ ਗਿਆ ਸੀ ਕਿ ਗੁਰੂ ਅੰਗਦ ਦੇਵ ਜੀ ਆਪਣੇ ਪਿਆਰੇ ਸੇਵਕ ਅਮਰਦਾਸ ਜੀ ਨੂੰ ਹੀ ਗੁਰਗੱਦੀ ਸੌਂਪ ਦੇਣਗੇ। ਬਾਬਾ ਬੁੱਢਾ ਜੀ ਨੇ ਗੁਰੂ ਪੁੱਤਰਾਂ ਨੂੰ ਸਮਝਾਇਆ ਕਿ ਇਹ ਕੋਈ ਜਾਇਦਾਦ ਨਹੀਂ ਹੈ ਅਤੇ ਸੇਵਾ ਕਰਨ ਵਾਲੇ ਨੂੰ ਹੀ ਫਲ ਮਿਲਦਾ ਹੈ ਇਸ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਨੇ ਬਾਬਾ ਬੁੱਢਾ ਜੀ ਤੋਂ ਤਿਲਕ ਲਗਾ ਕੇ ਗੁਰੂ ਅਮਰਦਾਸ ਜੀ ਨੂੰ ਸਿੱਖਾਂ ਦੇ ਤੀਜੇ ਗੁਰੂ ਬਣਾ ਦਿੱਤਾ । ਦੁਸ਼ਮਣੀ ਤੋਂ ਬਚਣ ਲਈ ਗੁਰੂ ਅਮਰਦਾਸ ਜੀ ਖਡੂਰ ਸਾਹਿਬ ਛੱਡ ਕੇ ਗੋਇੰਦਵਾਲ ਆ ਗਏ। ਗੋਇੰਦਵਾਲ ਵੀ ਖਡੂਰ ਸਾਹਿਬ ਵਾਂਗ ਹੀ ਰੌਣਕਾਂ ਲੱਗਣ ਲਗਿਆਂ । ਇੱਕ ਵਾਰ ਦਾਸੂ ਜੀ ਗੁੱਸੇ ਵਿੱਚ ਗੋਇੰਦਵਾਲ ਆਏ ਅਤੇ ਗੁਰੂ ਅਮਰਦਾਸ ਜੀ ਨੂੰ ਲੱਤ ਮਾਰ ਕੇ ਗੱਦੀ ਤੋਂ ਡੇਗ ਦਿੱਤਾ ਅਤੇ ਉਹ ਆਪ ਗੁਰੂ ਬਣ ਕੇ ਬੈਠ ਗਿਆ । ਸ਼ਾਂਤੀ ਦੇ ਪੁੰਜ ਗੁਰੂ ਅਮਰਦਾਸ ਜੀ ਨੇ ਦਾਸੂ ਜੀ ਦੇ ਪੈਰ ਫੜ ਲਏ ਅਤੇ ਕਿਹਾ, "ਕੀ ਤੁਹਾਡੇ ਨਾਜ਼ੁਕ ਪੈਰਾਂ ਵਿੱਚ ਸੱਟ ਤਾਂ ਨਹੀਂ ਲੱਗੀ ?" ਇਹ ਦੇਖ ਕੇ ਸੰਗਤਾਂ ਗੁੱਸੇ ਵਿਚ ਆ ਗਈਆਂ ਅਤੇ ਦਾਸੂ ਜੀ ਨੂੰ ਗੋਇੰਦਵਾਲ ਤੋਂ ਭਜਾ ਦਿੱਤਾ। ਇਸ ਤੋਂ ਬਾਅਦ ਬਿਨਾਂ ਕਿਸੇ ਨੂੰ ਦੱਸੇ ਗੁਰੂ ਅਮਰਦਾਸ ਜੀ ਆਪਣੀ ਘੋੜੀ `ਤੇ ਸਵਾਰ ਹੋ ਕੇ ਗੋਇੰਦਵਾਲ ਛੱਡ ਕੇ ਆਪਣੇ ਪਿੰਡ ਬਾਸਰਕੇ ਚਲੇ ਗਏ। ਕੁਝ ਦੇਰ ਬਾਅਦ ਘੋੜੀ ਆਪਣੀ ਥਾਂ `ਤੇ ਵਾਪਸ ਆ ਗਈ। ਇਸ ਸਮੇਂ ਬਾਬਾ ਬੁੱਢਾ ਜੀ ਆਪਣੇ ਪਿੰਡ ਗਏ ਹੋਏ ਸਨ। ਜਦੋਂ ਬਾਬਾ ਬੁੱਢਾ ਜੀ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਗੋਇੰਦਵਾਲ ਆਏ ਅਤੇ ਸੰਗਤਾਂ ਨੂੰ ਹੋਂਸਲਾ ਦਿੰਦੇ ਹੋਏ ਕਿਹਾ ਕਿ ਉਸ ਘੋੜੀ ਨੂੰ ਅਜਾਦ ਛੱਡਣ ਲਈ ਕਿਹਾ ਅਤੇ ਫਿਰ ਸੰਗਤਾਂ ਘੋੜੀ ਦੇ ਪਿੱਛੇ ਕੀਰਤਨ ਕਰਦੀਆਂ ਹੋਈਆਂ ਬਾਸਰਕੇ ਨੂੰ ਜਾਣ ਲੱਗ ਪਈਆਂ। ਘੋੜੀ ਬਾਸਰਕੇ ਪਹੁੰਚੀ ਅਤੇ ਇੱਕ ਘਰ ਦੇ ਬਾਹਰ ਰੁਕ ਗਈ। ਦਰਵਾਜ਼ੇ `ਤੇ ਲਿਖੇ ਸ਼ਬਦ ਦੇਖ ਕੇ ਸੰਗਤਾਂ ਨਿਰਾਸ਼ ਹੋ ਗਈ ਦਰਵਾਜੇ ਉੱਤੇ ਲਿਖਿਆ ਸੀ ਕਿ ਜਿਸ ਨੇ ਦਰਵਾਜ਼ਾ ਖੋਲ੍ਹਿਆ ਉਹ ਸਾਡਾ ਸਿੱਖ ਨਹੀਂ ਹੋਵੇਗਾ। ਸੰਗਤਾਂ ਨੇ ਬਾਬਾ ਜੀ ਨੂੰ ਬੇਨਤੀ ਕੀਤੀ ਕਿ ਹੁਣ ਓਹੀ ਕੁੱਝ ਕਰਨ । ਬਾਬਾ ਜੀ ਨੇ ਕਮਰੇ ਦੀ ਪਿਛਲੀ ਕੰਧ ਵਿੱਚ ਇੱਕ ਵੱਡਾ ਮੋਰਾ ਕਰ ਦਿੱਤਾ ਅਤੇ ਕਮਰੇ ਦੇ ਅੰਦਰ ਦਾਖਲ ਹੋਏ ਜਿੱਥੇ ਗੁਰੂ ਅਮਰਦਾਸ ਜੀ ਸਮਾਧੀ ਵਿੱਚ ਬੈਠੇ ਸਨ। ਬਾਬਾ ਬੁੱਢਾ ਜੀ ਨੇ ਗੁਰੂ ਜੀ ਦੇ ਚਰਨ ਛੂਹ ਕੇ ਮੱਥਾ ਟੇਕਿਆ ਤਾਂ ਗੁਰੂ ਅਮਰਦਾਸ ਜੀ ਨੇ ਕਿਹਾ, "ਕੀ ਤੁਸੀਂ ਦਰਵਾਜ਼ੇ `ਤੇ ਲਿਖਿਆ ਨਹੀਂ ਪੜ੍ਹਿਆ?" ਤੁਸੀਂ ਸਾਡੇ ਹੁਕਮ ਦੀ ਉਲੰਘਣਾ ਕੀਤੀ ਹੈ ਤਾਂ ਬਾਬਾ ਬੁੱਢਾ ਜੀ ਕਹਿੰਦੇ ਹਨ ਕਿ ਮੈਂ ਦਰਵਾਜ਼ਾ ਹੀ ਨਹੀਂ ਖੋਲ੍ਹਿਆ ਸਗੋਂ ਕਮਰੇ ਦੀ ਪਿਛਲੀ ਕੰਧ ਤੋੜ ਕੇ ਹੀ ਤੁਹਾਡੇ ਦਰਸ਼ਨ ਕੀਤੇ। ਇਹ ਸੁਣ ਕੇ ਗੁਰੂ ਅਮਰਦਾਸ ਜੀ ਨੇ ਬਾਬਾ ਬੁੱਢਾ ਜੀ ਨੂੰ ਜੱਫੀ ਪਾ ਲਈ। ਸੰਗਤਾਂ ਨਿਹਾਲ ਹੋਕੇ ਬੋਲੀਆਂ, `ਧੰਨ ਭਾਈ ਬੁੱਢਾ ਜਿਨ ਗੁਰ ਲੱਧਾ`। ਗੁਰੂ ਅਮਰਦਾਸ ਜੀ ਨੇ ਪ੍ਰਸੰਨ ਹੋ ਕੇ ਕਿਹਾ ਕਿ ਤੁਸੀਂ ਸਿੱਖੀ ਦੇ ਚਮਕਦੇ ਸਿਤਾਰੇ ਹੋ। ਇਸੇ ਤਰ੍ਹਾਂ ਬਾਬਾ ਬੁੱਢਾ ਜੀ ਨੇ ਗੁਰੂ ਅਮਰਦਾਸ ਜੀ ਦੇ ਪਿਆਰੇ ਸੇਵਕ ਭਾਈ ਜੇਠਾ ਜੀ ਨੂੰ ਗੁਰਗੱਦੀ ਦੀ ਰਸਮ ਨਿਭਾਕੇ ਗੁਰੂ ਬਣਾਇਆ। ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਸਾਹਿਬ ਦੀ ਨੀਂਹ ਰੱਖੀ। ਲਾਹੌਰ ਵਿੱਖੇ ਬਾਉਲੀ ਵੀ ਬਣਵਾਈ। ਗੁਰੂ ਰਾਮਦਾਸ ਜੀ ਦੇ ਤਿੰਨ ਪੁੱਤਰ ਸਨ। ਗੁਰੂ ਰਾਮਦਾਸ ਜੀ ਨੇ ਇੱਕ ਵਾਰ ਬਾਬਾ ਬੁੱਢਾ ਜੀ ਨੂੰ ਕਿਹਾ ਕਿ ਬਾਬਾ ਜੀ, ਤੁਸੀਂ ਗੁਰੂ ਨਾਨਕ ਦੇਵ ਜੀ ਦੇ ਬਹੁਤ ਪਿਆਰੇ ਸੇਵਕ ਹੋ ਅਤੇ ਗੁਰੂ ਅੰਗਦ ਦੇਵ ਜੀ ਅਤੇ ਗੁਰੂ ਅਮਰਦਾਸ ਜੀ ਦੇ ਵੀ ਪਿਆਰੇ ਹੋ, ਕਿਰਪਾ ਕਰਕੇ ਮੈਨੂੰ ਦੱਸੋ ਕਿ ਮੇਰੇ ਤਿੰਨ ਪੁੱਤਰਾਂ ਵਿੱਚੋਂ ਕਿਹੜਾ ਪੁੱਤਰ ਗੁਰਗੱਦੀ ਦੇ ਲਾਇਕ ਹੋਵੇਗਾ? ਬਾਬਾ ਜੀ ਨੇ ਕਿਹਾ ਕਿ ਗੁਰੂ ਜੀ ਆਪ ਨੇ ਦੇਖਿਆ ਹੀ ਹੈ ਕਿ ਪ੍ਰਿਥੀ ਚੰਦ ਧੋਖੇ ਨਾਲ ਗੁਰਗੱਦੀ ਹਾਸਿਲ ਕਰਨਾ ਚਾਹੁੰਦਾ ਹੈ ਅਤੇ ਦੂਜੇ ਪਾਸੇ ਅਰਜਨ ਜੀ ਹਨ ਜੋ ਹਰ ਸਮੇਂ ਗੁਰੂ ਘਰ ਦੀ ਸੇਵਾ ਕਰਦੇ ਹਨ ਅਤੇ ਨਾ ਪੈਸੇ ਨਾਲ ਮੋਹ ਰੱਖਦੇ ਹਨ ਅਤੇ ਨਾ ਹੀ ਕਿਸੇ ਗੱਲ ਦਾ ਹੰਕਾਰ ਕਰਦੇ ਹਨ। ਜਦੋਂ ਪ੍ਰਿਥੀ ਚੰਦ ਨੇ ਬਾਬਾ ਜੀ `ਤੇ ਆਪਣਾ ਗੁੱਸਾ ਕੱਢਣਾ ਚਾਹਿਆ ਤਾਂ ਬਾਬਾ ਜੀ ਨੇ ਪ੍ਰਿਥੀ ਚੰਦ ਨੂੰ ਸਮਝਾਇਆ ਕਿ ਇਹ ਗੁਰਗੱਦੀ ਕਿਸੇ ਦੀ ਵਿਰਾਸਤ ਨਹੀਂ ਹੈ, ਕੇਵਲ ਸੱਚਾ ਸੇਵਕ ਹੀ ਗੁਰਗੱਦੀ ਦੇ ਲਾਇਕ ਹੁੰਦਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਗੁਰੂ ਸਾਹਿਬਾਨਾਂ ਨੇ ਬਾਬਾ ਜੀ ਨੂੰ ਕਿੰਨੀ ਇੱਜਤ ਦਿੱਤੀ ਹੈ। ਗੁਰੂ ਰਾਮਦਾਸ ਜੀ ਨੇ ਗੁਰਗੱਦੀ ਅਰਜਨ ਜੀ ਨੂੰ ਸੌਂਪੀ ਅਤੇ ਗੋਇੰਦਵਾਲ ਚਲੇ ਗਏ। ਗੁਰੂ ਜੀ ਅਜੇ ਗੋਇੰਦਵਾਲ ਪਹੁੰਚੇ ਹੀ ਸਨ ਕਿ ਜੋਤਿ ਜੋਤ ਸਮਾ ਗਏ । ਜਦੋਂ ਗੁਰੂ ਅਰਜਨ ਦੇਵ ਜੀ ਗੁਰਗੱਦੀ ਤੇ ਬਿਰਾਜਮਾਨ ਹੋਏ ਤਾਂ ਪ੍ਰਿਥੀ ਚੰਦ ਨੇ ਬਹੁਤ ਰੋਸ ਪ੍ਰਗਟਾਇਆ ਅਤੇ ਓਹਨਾ ਤੋਂ ਗੁਰਗੱਦੀ ਖੋਹਣ ਦੀਆਂ ਵਿਉਂਤਾਂ ਬਣਾਈਆਂ ਪਰ ਬਾਬਾ ਬੁੱਢਾ ਜੀ ਨੇ ਪ੍ਰਿਥੀ ਚੰਦ ਦੀ ਇੱਕ ਵੀ ਵਿਓਂਤ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਗੁਰੂ ਅਰਜਨ ਦੇਵ ਜੀ ਬਾਬਾ ਬੁੱਢਾ ਜੀ ਦਾ ਬਹੁਤ ਸਤਿਕਾਰ ਕਰਦੇ ਸਨ। ਇਤਿਹਾਸ ਵਿੱਚ ਦਰਜ ਹੈ ਕਿ ਗੁਰੂ ਅਰਜਨ ਦੇਵ ਜੀ ਦੇ ਵਿਆਹ ਤੋਂ ਬਾਅਦ ਕਾਫੀ ਸਮਾਂ ਤੱਕ ਗੁਰੂ ਜੀ ਨੂੰ ਔਲਾਦ ਦੀ ਪ੍ਰਾਪਤੀ ਨਹੀਂ ਹੋ ਰਹੀ ਸੀ । ਜਿਸ ਕਾਰਨ ਗੁਰੂ ਅਰਜਨ ਦੇਵ ਜੀ ਦੀ ਪਤਨੀ ਮਾਤਾ ਗੰਗਾ ਜੀ ਬਹੁਤ ਦੁਖੀ ਰਹਿੰਦੇ ਸਨ। ਗੁਰੂ ਅਰਜਨ ਦੇਵ ਜੀ ਨੇ ਮਾਤਾ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਕੋਲ ਪੁੱਤਰ ਪ੍ਰਾਪਤੀ ਦਾ ਵਰਦਾਨ ਮੰਗਣ ਲਈ ਭੇਜਿਆ ਅਤੇ ਗੁਰੂ ਜੀ ਨੇ ਉਨ੍ਹਾਂ ਨੂੰ ਸਮਝਾਇਆ ਕਿ ਉਹ ਬਾਬਾ ਜੀ ਤੋਂ ਬੜੀ ਸਾਦਗੀ ਨਾਲ ਵਰਦਾਨ ਮੰਗਣ, ਮਿੱਸੀ ਰੋਟੀ, ਅਚਾਰ, ਪਿਆਜ਼ ਅਤੇ ਲੱਸੀ ਲੈ ਕੇ ਨੰਗੇ ਪੈਰੀਂ ਚੱਲਕੇ ਬਾਬਾ ਜੀ ਨੂੰ ਭੋਜਨ ਛਕਾ ਕੇ ਆਉਣਾ ਅਤੇ ਮਾਤਾ ਜੀ ਨੇ ਉਸੇ ਤਰ੍ਹਾਂ ਜਾ ਕੇ ਬਾਬਾ ਜੀ ਨੂੰ ਭੋਜਨ ਛਕਾਇਆ । ਬਾਬਾ ਜੀ ਨੇ ਬੜੇ ਪਿਆਰ ਨਾਲ ਭੋਜਨ ਛਕਿਆ ਅਤੇ ਪਿਆਜ਼ ਨੂੰ ਆਪਣੇ ਹੱਥਾਂ ਨਾਲ ਤੋੜ ਕੇ ਕਿਹਾ ਕਿ ਤੁਹਾਡੇ ਘਰ ਇੱਕ ਮਹਾਨ ਅਤੇ ਹੁਸ਼ਿਆਰ ਪੁੱਤਰ ਪੈਦਾ ਹੋਵੇਗਾ ਜੋ ਇਸ ਪਿਆਜ਼ ਵਾਂਗ ਦੁਸ਼ਟਾਂ ਦਾ ਸਿਰ ਭੰਨੇਗਾ। ਵਰਦਾਨ ਅਨੁਸਾਰ, ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਘਰ ਇੱਕ ਬਹਾਦਰ ਅਤੇ ਹੁਸ਼ਿਆਰ ਪੁੱਤਰ ਦਾ ਜਨਮ ਹੋਇਆ ਜੋ ਸਿੱਖਾਂ ਦੇ ਛੇਵੇਂ ਗੁਰੂ ਹੋਏ। ਇਤਿਹਾਸ ਵਿੱਚ ਦਰਜ ਹੈ ਕਿ ਬੱਚੇ ਦਾ ਨਾਮ ਹਰਗੋਬਿੰਦ ਸਾਹਿਬ ਜੀ ਬਾਬਾ ਬੁੱਢਾ ਜੀ ਨੇ ਰੱਖਿਆ ਸੀ ਅਤੇ ਸਿੱਖਿਆ ਵੀ ਬਾਬਾ ਜੀ ਨੇ ਹੀ ਦਿੱਤੀ ਸੀ। ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਰਚਨਾ ਕੀਤੀ ਅਤੇ ਸਭ ਤੋਂ ਪਹਿਲਾਂ ਸ੍ਰੀ ਹਰਮਿੰਦਰ ਸਾਹਿਬ ਵਿੱਚ ਆਦਿ ਗ੍ਰੰਥ ਦਾ ਪ੍ਰਕਾਸ਼ ਕੀਤਾ ਅਤੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਵੱਜੋਂ ਨਿਯੁਕਤ ਕੀਤਾ ਗਿਆ। ਬਾਬਾ ਬੁੱਢਾ ਜੀ ਹਰਮਿੰਦਰ ਸਾਹਿਬ ਵਿਖੇ ਸੰਗਤਾਂ ਨੂੰ ਆਦਿ ਗ੍ਰੰਥ ਦਾ ਸਰਲ ਉਪਦੇਸ਼ ਸਮਝਾਉਂਦੇ ਸਨ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਬਾਬਾ ਬੁੱਢਾ ਜੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਤਿਲਕ ਲਗਾ ਕੇ ਛੇਵੇਂ ਗੁਰੂ ਦਾ ਦਰਜ ਦਿੱਤਾ ਅਤੇ ਉਨ੍ਹਾਂ ਨੂੰ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਵੀ ਦਿੱਤੀਆਂ, ਕਿਹਾ ਜਾਂਦਾ ਹੈ ਕਿ ਜਦੋਂ ਜਹਾਂਗੀਰ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਕੀਤਾ ਸੀ ਤਾਂ ਬਾਬਾ ਬੁੱਢਾ ਜੀ ਹੀ ਸਨ ਜਿਨ੍ਹਾਂ ਨੇ ਸਿੱਖ ਸੰਗਤ ਦਾ ਮਨੋਬਲ ਬਣਾ ਕੇ ਰੱਖਿਆ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਹਰਮਿੰਦਰ ਸਾਹਿਬ ਦੀ ਉਸਾਰੀ ਦੀ ਸਾਰੀ ਜ਼ਿੰਮੇਵਾਰੀ ਬਾਬਾ ਬੁੱਢਾ ਜੀ ਨੂੰ ਸੌਂਪੀ ਸੀ। ਬਾਬਾ ਬੁੱਢਾ ਜੀ ਆਪਣੇ ਜੀਵਨ ਦੇ ਆਖਰੀ ਸਾਲ ਆਪਣੇ ਪਿੰਡ ਰਮਦਾਸ ਵਿੱਚ ਬਿਤਾਉਣਾ ਚਾਹੁੰਦੇ ਸਨ। ਬਾਬਾ ਬੁੱਢਾ ਜੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਕਿਹਾ ਕਿ ਉਹ ਓਹਨਾ ਨੂੰ ਆਗਿਆ ਦੇਣ ਅਤੇ ਓਹਨਾ ਦੇ ਬੁਲਾਉਣ ਤੇ ਦਰਸ਼ਨ ਜਰੂਰ ਦੇਣ। ਬਾਬਾ ਬੁੱਢਾ ਜੀ 125 ਸਾਲ ਦੀ ਉਮਰ ਭੋਗ ਕੇ ਵੀ ਥੱਕੇ ਨਹੀਂ ਸਗੋਂ ਰਮਦਾਸ ਆ ਕੇ ਵੀ ਸੰਗਤਾਂ ਨੂੰ ਗੁਰਬਾਣੀ ਦਾ ਅਭਿਆਸ ਕਰਵਾਉਂਦੇ ਰਹੇ। ਜਦੋਂ ਬਾਬਾ ਜੀ ਦਾ ਸਮਾਂ ਨੇੜੇ ਆਇਆ ਤਾਂ ਬਾਬਾ ਜੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਦਰਸ਼ਨ ਦੇਣ ਲਈ ਸੁਨੇਹਾ ਭੇਜਿਆ। ਜਿਵੇਂ ਹੀ ਗੁਰੂ ਜੀ ਨੂੰ ਸੁਨੇਹਾ ਮਿਲਿਆ, ਗੁਰੂ ਹਰਗੋਬਿੰਦ ਜੀ ਤੁਰੰਤ ਬਾਬਾ ਬੁੱਢਾ ਜੀ ਕੋਲ ਆ ਪਹੁੰਚੇ । ਗੁਰੂ ਜੀ ਨੇ ਆ ਕੇ ਬਾਬਾ ਜੀ ਦੇ ਚਰਨ ਛੂਹੇ। ਇਸ ਤਰਾਂ ਪਤਾ ਚਲਦਾ ਹੈ ਕਿ ਗੁਰੂ ਜੀ ਬਾਬਾ ਜੀ ਦਾ ਕਿੰਨਾ ਸਤਿਕਾਰ ਕਰਦੇ ਸਨ ਅਤੇ ਸਿੱਖ ਧਰਮ ਵਿੱਚ ਉਨ੍ਹਾਂ ਦੀ ਕੀ ਮਹੱਤਤਾ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਕਿਹਾ ਕਿ ਆਪ ਜੀ ਨੇ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਪੰਜਵੇ ਗੁਰੂ ਅਰਜਨ ਦੇਵ ਜੀ ਦੇ ਦਰਸ਼ਨ ਕੀਤੇ ਹਨ ਅਤੇ ਓਹਨਾ ਦੇ ਉਪਦੇਸ਼ ਸੁਣੇ ਹਨ, ਆਪ ਜੀ ਓਹਨਾ ਦੇ ਉਪਦੇਸ਼ਾਂ ਤੋਂ ਕੋਈ ਸਿੱਖਿਆ ਦਿਓ। ਬਾਬਾ ਬੁੱਢਾ ਜੀ ਨੇ ਕਿਹਾ ਕਿ ਮੈਂ ਤਾਂ ਇੱਕ ਮਾਮੂਲੀ ਪ੍ਰਾਣੀ ਹਾਂ, ਗੁਰੂ ਸਾਹਿਬਾਨ ਉਪਦੇਸ਼ ਕਿਵੇਂ ਦੱਸਾਂ। ਕਿਹਾ ਜਾਂਦਾ ਹੈ ਕਿ ਗੁਰੂ ਹਰਗੋਬਿੰਦ ਜੀ ਅਤੇ ਬਾਬਾ ਬੁੱਢਾ ਜੀ ਸਾਰੀ ਰਾਤ ਗੱਲਬਾਤ ਕਰਦੇ ਰਹੇ ਅਤੇ ਅੰਮ੍ਰਿਤ ਵੇਲੇ ਬਾਬਾ ਬੁੱਢਾ ਜੀ ਨੇ ਸਰੀਰ ਤਿਆਗ ਦਿੱਤਾ। ਬਾਬਾ ਬੁੱਢਾ ਜੀ ਦਾ ਅੰਤਿਮ ਸੰਸਕਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕੀਤਾ ਸੀ। ਅੰਮ੍ਰਿਤਸਰ ਤੋਂ 40 ਕਿਲੋਮੀਟਰ ਦੂਰ, ਜਿੱਥੇ ਬਾਬਾ ਬੁੱਢਾ ਜੀ ਦਾ ਪਿੰਡ ਸੀ ਅਤੇ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ, ਉਨ੍ਹਾਂ ਦੀ ਯਾਦ ਵਿੱਚ ਗੁਰਦੁਆਰਾ ਬਾਬਾ ਬੁੱਢਾ ਜੀ ਸਥਾਪਿਤ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਇਹ ਸੀ ਬਾਬਾ ਬੁੱਢਾ ਜੀ ਦਾ ਜੀਵਨ, ਅਸੀਂ ਉਮੀਦ ਕਰਦੇ ਹਾਂ ਕਿ ਤੁਹਾਨੂੰ ਸਾਡੀ ਇਹ ਵੀਡੀਓ ਪਸੰਦ ਆਵੇਗੀ , ਇਹੋ ਜਿਹੀ ਹੋਰ ਵੀਡੀਓਜ਼ ਦੇਖਣ ਲਈ ਸਾਡੇ ਚੈਨਲ ਨਿਤਨੇਮ ਪਾਠ ਨੂੰ ਸਬਸਕ੍ਰਾਈਬ ਕਰੋ ਅਤੇ ਵੀਡੀਓ ਨੂੰ ਲਾਈਕ ਅਤੇ ਸ਼ੇਅਰ ਕਰੋ। ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਦੀ ਫਤਹਿ
Punjab Bani 19 September,2024
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਕੀਤਾ ਆਪਣਾ `ਮੈਨੀਫੈਸਟੋ` ਜਾਰੀ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਕੀਤਾ ਆਪਣਾ `ਮੈਨੀਫੈਸਟੋ` ਜਾਰੀ ਹਰਿਆਣਾ: ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ 'ਮੈਨੀਫੈਸਟੋ' ਜਾਰੀ ਕਰ ਦਿੱਤਾ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੁਪਹਿਰ ਨੂੰ ਦਿੱਲੀ 'ਚ ਕੁਲ ਹਿੰਦ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ ਤੋਂ 'ਮੈਨੀਫੈਸਟੋ' ਲਾਂਚ ਕੀਤਾ। ਇਸ ਮੌਕੇ ਖੜਗੇ ਦੇ ਨਾਲ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਉਦੈ ਭਾਨ, ਸਾਬਕਾ ਸੀਐਮ ਭੂਪੇਂਦਰ ਹੁੱਡਾ, ਹਰਿਆਣਾ ਚੋਣਾਂ ਲਈ ਸੀਨੀਅਰ ਅਬਜ਼ਰਵਰ ਨਿਯੁਕਤ ਅਜੈ ਮਾਕਨ, ਰਾਜਸਥਾਨ ਦੇ ਸਾਬਕਾ ਸੀਐਮ ਅਸ਼ੋਕ ਗਹਿਲੋਤ ਅਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਮੌਜੂਦ. ਇਸ ਵਾਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਸੂਬੇ ਦੇ ਲੋਕਾਂ ਲਈ ਬੰਪਰ ਐਲਾਨਾਂ ਦਾ ਡੱਬਾ ਖੋਲ੍ਹ ਦਿੱਤਾ ਹੈ। ਹਰਿਆਣਾ ਲਈ ਆਪਣੇ 'ਮੈਨੀਫੈਸਟੋ' 'ਚ ਕਾਂਗਰਸ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਸਮਰਥਨ ਦੇਣ ਦੇ ਨਾਲ-ਨਾਲ 7 ਪੱਕੇ ਵਾਅਦੇ ਕੀਤੇ ਹਨ। ਹਰਿਆਣਾ ਚੋਣਾਂ ਵਿੱਚ ਕਾਂਗਰਸ ‘7 ਵਾਅਦੇ-ਪੱਕੇ ਇਰਾਦੇ’ ਦੇ ਨਾਅਰੇ ਨਾਲ ਚੋਣ ਮੈਦਾਨ ਵਿੱਚ ਉਤਰੀ ਹੈ। ਕਾਂਗਰਸ ਦੇ ਇਨ੍ਹਾਂ 7 ਵਾਅਦਿਆਂ ਵਿੱਚ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ, ਗਰੀਬਾਂ ਨੂੰ 100 ਗਜ਼ ਦਾ ਪਲਾਟ, 300 ਯੂਨਿਟ ਮੁਫਤ ਬਿਜਲੀ, ਐਮਐਸਪੀ ਗਾਰੰਟੀ ਕਾਨੂੰਨ ਅਤੇ ਬੁਢਾਪਾ-ਵਿਧਵਾ ਪੈਨਸ਼ਨ ਵਿੱਚ ਵਾਧਾ ਸਮੇਤ ਹੋਰ ਵਾਅਦਿਆਂ ਦੀ ਝਲਕ ਦਿਖਾਈ ਦੇ ਰਹੀ ਹੈ। ਕਾਂਗਰਸ ਦੇ '7 ਵਾਅਦੇ ਤੇ ਪੱਕੇ ਇਰਾਦੇ' ਕਿਹੜੇ ਹਨ? 1- ਔਰਤਾਂ ਦੀ ਸ਼ਕਤੀ 2,000 ਰੁਪਏ ਹਰ ਮਹੀਨੇ ਗੈਸ ਸਿਲੰਡਰ 500 ਰੁਪਏ ਵਿੱਚ 2- ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ 6,000 ਰੁਪਏ ਬੁਢਾਪਾ ਪੈਨਸ਼ਨ 6,000 ਰੁਪਏ ਅਪੰਗਤਾ ਪੈਨਸ਼ਨ ਵਿਧਵਾ ਪੈਨਸ਼ਨ 6,000 ਰੁਪਏ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ 3- ਨੌਜਵਾਨਾਂ ਲਈ ਸੁਰੱਖਿਅਤ ਭਵਿੱਖ 2 ਲੱਖ ਦੀ ਪੁਸ਼ਟੀ ਹੋਈ ਭਰਤੀ ਨਸ਼ਾ ਮੁਕਤ ਹਰਿਆਣਾ 4- ਹਰ ਪਰਿਵਾਰ ਲਈ ਖੁਸ਼ੀਆਂ 300 ਯੂਨਿਟ ਮੁਫਤ ਬਿਜਲੀ 25 ਲੱਖ ਰੁਪਏ ਤੱਕ ਦਾ ਮੁਫਤ ਇਲਾਜ 5- ਗਰੀਬਾਂ ਲਈ ਛੱਤ 100 ਗਜ਼ ਦਾ ਪਲਾਟ 2 ਕਮਰਿਆਂ ਵਾਲਾ ਮਕਾਨ ਜਿਸ ਦੀ ਕੀਮਤ 3.5 ਲੱਖ ਰੁਪਏ ਹੈ ਇਸ ਵਿੱਚ ਹੋਰ ਤਬਦੀਲੀਆਂ ਸੰਭਵ ਹਨ 6- ਕਿਸਾਨਾਂ ਦੀ ਖੁਸ਼ਹਾਲੀ MSP ਦੀ ਕਾਨੂੰਨੀ ਗਾਰੰਟੀ ਫਸਲ ਦਾ ਤੁਰੰਤ ਮੁਆਵਜ਼ਾ 7- ਪਛੜੇ ਲੋਕਾਂ ਦੇ ਅਧਿਕਾਰ ਜਾਤੀ ਸਰਵੇਖਣ ਕ੍ਰੀਮੀ ਲੇਅਰ ਸੀਮਾ 10 ਲੱਖ ਰੁਪਏ 'ਮੈਨੀਫੈਸਟੋ' ਨੂੰ ਲਾਂਚ ਕਰਦੇ ਹੋਏ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ 'ਚ ਮੁੱਖ ਤੌਰ 'ਤੇ 7 ਗਾਰੰਟੀਆਂ ਯਾਨੀ 7 ਵਾਅਦੇ ਅਤੇ ਦ੍ਰਿੜ ਇਰਾਦੇ ਸ਼ਾਮਲ ਹਨ। ਪਰ ਸਾਰਾ ‘ਮੈਨੀਫੈਸਟੋ’ 53 ਪੰਨਿਆਂ ਦਾ ਹੈ। ਖੜਗੇ ਨੇ ਕਿਹਾ ਕਿ ਜੇਕਰ ਹਰਿਆਣਾ 'ਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਉਥੇ ਪੱਤਰਕਾਰਾਂ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮਿਲ ਰਹੀ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਜਾਵੇਗਾ। ਹਰਿਆਣਾ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ‘ਸਮਾਰਕ ਸਥਾਨ’ ਬਣਾਇਆ ਜਾਵੇਗਾ। ਨਾਲ ਹੀ ਸ਼ਹੀਦ ਕਿਸਾਨਾਂ ਦੇ ਬੱਚਿਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਖੜਗੇ ਨੇ ਕਿਹਾ ਕਿ ਸਾਡੇ ਕੋਲ ਹਰਿਆਣਾ ਲਈ ਕਈ ਯੋਜਨਾਵਾਂ ਹਨ। ਜੇਕਰ ਸਰਕਾਰ ਬਣੀ ਤਾਂ ਅਸੀਂ ਹਰਿਆਣਾ ਵਿੱਚ ਖੁਸ਼ਹਾਲੀ ਲਿਆਵਾਂਗੇ ਅਤੇ ਲੋਕਾਂ ਲਈ ਲਾਭਕਾਰੀ ਫੈਸਲੇ ਲਵਾਂਗੇ।
Punjab Bani 18 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਅਰਥ : (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
Punjab Bani 18 September,2024
ਸੁਪਰੀਮ ਕੋਰਟ ਨੇ ਲਗਾਈ ਦੇਸ਼ ਭਰ `ਚ `ਬੁਲਡੋਜ਼ਰ ਐਕਸ਼ਨ` `ਤੇ ਰੋਕ
ਸੁਪਰੀਮ ਕੋਰਟ ਨੇ ਲਗਾਈ ਦੇਸ਼ ਭਰ `ਚ `ਬੁਲਡੋਜ਼ਰ ਐਕਸ਼ਨ` `ਤੇ ਰੋਕ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ `ਬੁਲਡੋਜ਼ਰ ਐਕਸ਼ਨ` `ਤੇ ਰੋਕ ਲਗਾਉਂਦਿਆਂ ਹੁਣ ਕਿਸੇ ਦੀ ਨਿੱਜੀ ਜਾਇਦਾਦ `ਤੇ `ਬੁਲਡੋਜ਼ਰ ਐਕਸ਼ਨ` ਤੋਂ ਪਹਿਲਾਂ ਸੁਪਰੀਮ ਕੋਰਟ ਦੀ ਇਜਾਜ਼ਤ ਲੈਣੀ ਦਾ ਹੁਕਮ ਦਾਗ ਦਿੱਤਾ ਹੈ। ਦੇਸ਼ ਵਿੱਚ ਕਿਤੇ ਵੀ ਮਨਮਾਨੀ ‘ਬੁਲਡੋਜ਼ਰ ਐਕਸ਼ਨ’ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਸਬੰਧੀ ਸਾਰੇ ਰਾਜਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸੁਪਰੀਮ ਕੋਰਟ ਦੇ ਅਗਲੇ ਹੁਕਮਾਂ ਤੱਕ `ਬੁਲਡੋਜ਼ਰ ਐਕਸ਼ਨ` `ਤੇ ਰੋਕ ਰਹੇਗੀ। `ਬੁਲਡੋਜ਼ਰ ਐਕਸ਼ਨ` `ਤੇ ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ। ਹਾਲਾਂਕਿ ਜਨਤਕ ਥਾਵਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸੁਪਰੀਮ ਕੋਰਟ ਦਾ ਨਿਰਦੇਸ਼ ਲਾਗੂ ਨਹੀਂ ਹੋਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਸ ਕਬਜ਼ੇ ਨੂੰ ਹਟਾਉਣ ਲਈ ਕਾਰਵਾਈ ਕੀਤੀ ਜਾ ਸਕਦੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਾਨੂੰਨੀ ਪ੍ਰਕਿਰਿਆ ਦੇ ਮੁਤਾਬਕ ਹੀ ਨਾਜਾਇਜ਼ ਕਬਜ਼ਿਆਂ `ਤੇ `ਬੁਲਡੋਜ਼ਰ ਐਕਸ਼ਨ` ਅਤੇ ਢਾਹਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਬਹੁਤ ਜਲਦੀ `ਬੁਲਡੋਜ਼ਰ ਐਕਸ਼ਨ` ਬਾਰੇ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕਰਾਂਗੇ, ਪੂਰੇ ਦੇਸ਼ `ਚ `ਬੁਲਡੋਜ਼ਰ ਐਕਸ਼ਨ` ਬਾਰੇ ਕਾਫੀ ਚਰਚਾ ਹੈ। ਇਸ ਨੂੰ ‘ਬੁਲਡੋਜ਼ਰ ਜਸਟਿਸ’ ਕਿਹਾ ਜਾ ਰਿਹਾ ਹੈ। ਜਿਸ `ਤੇ ਸੁਪਰੀਮ ਕੋਰਟ ਨੇ ਚਿੰਤਾ ਪ੍ਰਗਟ ਕਰਦਿਆਂ ਸਖ਼ਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ `ਬੁਲਡੋਜ਼ਰ ਇਨਸਾਫ` ਦੇ ਪ੍ਰਦਰਸ਼ਨ `ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਦੇਸ਼ ਵਿਚ ਬੁਲਡੋਜ਼ਰ ਇਨਸਾਫ਼ ਦੀ ਵਡਿਆਈ ਅਤੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਕਿਹਾ ਕਿ ਇਸ ਨੂੰ ਰੋਕਣਾ ਚਾਹੀਦਾ ਹੈ। ਇਹ ਵਡਿਆਈ ਬੰਦ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ `ਬੁਲਡੋਜ਼ਰ ਐਕਸ਼ਨ` `ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜਦੋਂ ਕੋਈ ਵਿਅਕਤੀ ਦੋਸ਼ੀ ਜਾਂ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸ ਦੇ ਘਰ ਨੂੰ ਮਨਮਾਨੇ ਢੰਗ ਨਾਲ ਨਹੀਂ ਢਾਹਿਆ ਜਾ ਸਕਦਾ। ਇਹ ਤਰੀਕਾ ਸਹੀ ਨਹੀਂ ਹੈ। ਉਸ ਸਮੇਂ ਵੀ ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ਵਿਰੁੱਧ ਦਾਇਰ ਪਟੀਸ਼ਨਾਂ `ਤੇ ਧਿਆਨ ਕੇਂਦਰਿਤ ਕਰਦੇ ਹੋਏ ਰਾਸ਼ਟਰੀ ਪੱਧਰ `ਤੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਗੱਲ ਕਹੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਬੁਲਡੋਜ਼ਰ ਕਾਰਵਾਈ ਨੂੰ ਲੈ ਕੇ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਲੋੜ ਹੈ। ਇਸ ਲਈ ਅਸੀਂ ਬੁਲਡੋਜ਼ਰ ਦੀ ਕਾਰਵਾਈ ਸਬੰਧੀ ਰਾਸ਼ਟਰੀ ਪੱਧਰ `ਤੇ ਦਿਸ਼ਾ-ਨਿਰਦੇਸ਼ ਜਾਰੀ ਕਰਾਂਗੇ। ਸਾਰੇ ਰਾਜਾਂ ਨੂੰ ਸਾਡੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਦਿਸ਼ਾ-ਨਿਰਦੇਸ਼ ਜਾਰੀ ਕਰਨ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਤੋਂ ਸੁਝਾਅ ਮੰਗੇ ਸਨ। ਅਦਾਲਤ ਨੇ ਕਿਹਾ, ਸਾਰੀਆਂ ਧਿਰਾਂ ਤੋਂ ਸੁਝਾਅ ਆਉਣ ਦਿਓ। ਇਸ ਤੋਂ ਬਾਅਦ ਅਸੀਂ ਇਸ ਸਬੰਧੀ ਦਿਸ਼ਾ-ਨਿਰਦੇਸ਼ ਬਣਾਵਾਂਗੇ। ਬੁਲਡੋਜ਼ਰ ਦੀ ਕਾਰਵਾਈ ਨੂੰ ਲੈ ਕੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਬੇਟੇ `ਤੇ ਕਿਸੇ ਸਮਾਜ ਵਿਰੋਧੀ ਗਤੀਵਿਧੀ ਦਾ ਦੋਸ਼ ਹੈ ਤਾਂ ਕੀ ਉਸ ਵਿਅਕਤੀ ਦੇ ਘਰ ਨੂੰ ਢਾਹੁਣਾ ਸਹੀ ਹੈ? ਸੁਪਰੀਮ ਕੋਰਟ ਨੇ ਕਿਹਾ ਕਿ ਇੱਕ ਪਿਓ ਦਾ ਬੇਟਾ ਬੇਸ਼ੱਕ ਵਿਭਚਾਰੀ ਹੋ ਸਕਦਾ ਹੈ ਪਰ ਉਸ ਲਈ ਉਸ ਦਾ ਘਰ ਢਾਹੁਣਾ ਠੀਕ ਨਹੀਂ ਹੈ। ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਅਸੀਂ ਗੈਰ-ਕਾਨੂੰਨੀ ਨਿਰਮਾਣ ਨੂੰ ਸੁਰੱਖਿਆ ਦੇਣ ਦੇ ਪੱਖ `ਚ ਬਿਲਕੁਲ ਨਹੀਂ ਹਾਂ, ਪਰ ਤੁਸੀਂ ਕਿਸੇ ਵਿਅਕਤੀ ਦੇ ਘਰ ਨੂੰ ਸਿਰਫ ਇਸ ਲਈ ਨਹੀਂ ਢਾਹ ਸਕਦੇ ਕਿਉਂਕਿ ਉਹ ਇਕ ਮਾਮਲੇ `ਚ ਦੋਸ਼ੀ ਹੈ। ਸਿਰਫ਼ ਦੋਸ਼ੀ ਹੋਣ ਕਾਰਨ ਕਿਸੇ ਦਾ ਘਰ ਕਿਵੇਂ ਢਾਹਿਆ ਜਾ ਸਕਦਾ ਹੈ? ਭਾਵੇਂ ਉਹ ਦੋਸ਼ੀ ਸਾਬਤ ਹੋ ਜਾਵੇ, ਉਸ ਦੇ ਘਰ ਨੂੰ ਮਨਮਾਨੇ ਢੰਗ ਨਾਲ ਨਹੀਂ ਢਾਹਿਆ ਜਾ ਸਕਦਾ।
Punjab Bani 17 September,2024
ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ‘ਚ 50 ਤੋਂ ਵੱਧ ਲੋਕ ਹੋਏ ਜ਼ਖਮੀ
ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ‘ਚ 50 ਤੋਂ ਵੱਧ ਲੋਕ ਹੋਏ ਜ਼ਖਮੀ ਸੋਨੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸੋਨੀਪਤ ਦੇ ਖਰਖੋਦਾ ਨੇੜੇ ਸੋਮਵਾਰ ਸ਼ਾਮ ਨੂੰ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 50 ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੰੁ ਇਲਾਜ ਲਈ ਖਰਖੋਦਾ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਖਰਖੋਦਾ ਦੇ ਪਿੰਡ ਬਰੋਨਾ ਨੇੜੇ ਵਾਪਰਿਆ। ਦੋਵੇਂ ਪ੍ਰਾਈਵੇਟ ਬੱਸਾਂ ਖਰਖਦਾ-ਬਹਾਦੁਰਗੜ੍ਹ ਮਾਰਗ ’ਤੇ ਆਪਣੀ ਮੰਜ਼ਿਲ ਵੱਲ ਜਾ ਰਹੀਆਂ ਸਨ। ਇਸ ਦੌਰਾਨ ਸ਼ਾਮ 4.15 ਵਜੇ ਦੇ ਕਰੀਬ ਖੁਰਮਪੁਰ ਮੋੜ ਤੋਂ ਕੁਝ ਦੂਰੀ ‘ਤੇ ਬੱਸਾਂ ਦੀ ਆਪਸ ‘ਚ ਟੱਕਰ ਹੋ ਗਈ। ਬੱਸ ਸਵਾਰਾਂ ਨੇ ਦੱਸਿਆ ਕਿ ਬਹਾਦਰਗੜ੍ਹ ਤੋਂ ਖਰਖੋਦਾ ਵੱਲ ਆ ਰਹੀ ਬੱਸ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਉਲਟ ਦਿਸ਼ਾ ਵਿੱਚ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕਰੀਬ 50 ਲੋਕ ਜ਼ਖਮੀ ਹੋਏ ਹਨ।
Punjab Bani 17 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥
Punjab Bani 17 September,2024
ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰਿਆਣਾ ਪੁਲਸ ਕੀਤਾ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਸ਼ੁਰੂ
ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰਿਆਣਾ ਪੁਲਸ ਕੀਤਾ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਸ਼ੁਰੂ ਗੁਰੂਗ੍ਰਾਮ : ਔਰਤਾਂ ਦੀ ਸੁਰੱਖਿਆ ਨੂੰ ਘਰ ਤੋਂ ਬਾਹਰ ਜਾਣ ਸਮੇਂ ਵੀ ਯਕੀਨੀ ਬਣਾਉਣ ਦੇ ਚਲਦਿਆਂ ਹਰਿਆਣਾ ਪੁਲਸ ਨੇ ਆਪਣੀ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਦੇ ਤਹਿਤ ਇਕ ਨਵੀਂ ਪਹਿਲ ਸ਼ੁਰੂ ਕੀਤੀ ਹੈ, ਜਿਸ ਰਾਹੀਂ ਇਕੱਲੀਆਂ ਯਾਤਰਾ ਕਰ ਰਹੀਆਂ ਔਰਤਾਂ ਰਾਤ ਦੇ ਸਮੇਂ ਆਪਣੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਨਾਲ ਸੰਪਰਕ `ਚ ਰਹਿ ਸਕਦੀਆਂ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੇਵਾ ਦਾ ਲਾਭ ਲੈਣ ਲਈ ਔਰਤਾਂ ਹੁਣ 112 ਨੰਬਰ ਡਾਇਲ ਕਰ ਸਕਦੀਆਂ ਹਨ ਅਤੇ ਪੁਲਸ ਕੰਟਰੋਲ ਰੂਮ ਨਾਲ `ਤੇ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰ ਸਕਦੀਆਂ ਹਨ। ਅਧਿਕਾਰੀ ਨੇ ਦੱਸਿਆ ਔਰਤਾਂ ਕੋਲ ਆਪਣੀ ਮੰਜਿ਼ਲ ਤੱਕ ਪਹੁੰਚਣ ਤੱਕ ਪੁਲਸ ਨਾਲ ਗੱਲਬਾਤ ਦਾ ਵੀ ਬਦਲ ਹੋਵੇਗਾ। ਉਨ੍ਹਾਂ ਕਿਹਾ ਕਿ ਰਜਿਸਟਰਡ ਕਰਨ ਲਈ ਔਰਤਾਂ 112 `ਤੇ ਕਾਲ ਕਰ ਸਕਦੀਆਂ ਹਨ ਅਤੇ ਨਾਮ, ਮੋਬਾਇਲ ਨੰਬਰ, ਰਵਾਨਗੀ ਅਤੇ ਪਹੁੰਚਣ ਦੇ ਸਥਾਨਾਂ ਅਤੇ ਸੰਭਾਵਿਤ ਯਾਤਰਾ ਦੇ ਸਮੇਂ ਸਮੇਤ ਆਪਣੀ ਯਾਤਰਾ ਦੇ ਵੇਰਵੇ ਸਾਂਝੇ ਕਰ ਸਕਦੀਆਂ ਹਨ। ਹਰਿਆਣਾ ਡਾਇਲ `112` ਟੀਮ ਔਰਤ ਦੇ ਸਥਾਨ ਨੂੰ `ਟਰੈਕ` ਕਰੇਗੀ ਅਤੇ ਜਦੋਂ ਤੱਕ ਉਹ ਆਪਣੀ ਮੰਜ਼ਿਲ `ਤੇ ਨਹੀਂ ਪਹੁੰਚ ਜਾਂਦੀ ਉਦੋਂ ਤੱਕ ਉਸ ਦੇ ਸੰਪਰਕ `ਚ ਰਹੇਗੀ।
Punjab Bani 16 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
Punjab Bani 16 September,2024
ਫਰੀਦਾਬਾਦ ਵਿਖੇ ਅੰਡਰਪਾਸ ਵਿੱਚ ਕਾਰ ਡੁੱਬਣ ਨਾਲ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੀ ਹੋਈ ਮੌਤ
ਫਰੀਦਾਬਾਦ ਵਿਖੇ ਅੰਡਰਪਾਸ ਵਿੱਚ ਕਾਰ ਡੁੱਬਣ ਨਾਲ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੀ ਹੋਈ ਮੌਤ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਫਰੀਦਾਬਾਦ ਵਿੱਚ ਮਹਿੰਦਰਾ 700 ਦੇ ਪਾਣੀ ਨਾਲ ਭਰੇ ਅੰਡਰਪਾਸ ਵਿੱਚ ਡੁੱਬਣ ਕਾਰਨ ਬੈਂਕ ਮੈਨੇਜਰ ਅਤੇ ਕੈਸ਼ੀਅਰ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਪੁਨਯਾਸ਼੍ਰੇ ਸ਼ਰਮਾ ਅਤੇ ਵਿਰਾਜ ਦਿਵੇਦੀ ਵਜੋਂ ਹੋਈ ਹੈ। ਮ੍ਰਿਤਕ ਪੁਣਯਸ਼੍ਰੇ ਸ਼ਰਮਾ ਗੁਰੂਗ੍ਰਾਮ ਸੈਕਟਰ 31 ਬੈਂਕ ਬ੍ਰਾਂਚ ਦਾ ਮੈਨੇਜਰ ਸੀ ਅਤੇ ਵਿਰਾਜ ਦਿਵੇਦੀ ਇੱਥੇ ਕੈਸ਼ੀਅਰ ਸੀ। ਇਹ ਹਾਦਸਾ ਗੁਰੂਗ੍ਰਾਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ।ਪ੍ਰਾਪਤ ਜਾਣਕਾਰੀ ਅਨੁਸਾਰ ਪਾਣੀ ਜ਼ਿਆਦਾ ਭਰ ਜਾਣ ਕਾਰਨ ਗੱਡੀ ਲਾਕ ਹੋ ਗਈ ਅਤੇ ਇਹ ਹਾਦਸਾ ਵਾਪਰਿਆ। ਖ਼ਬਰ ਇਹ ਵੀ ਹੈ ਕਿ ਪੁਲਿਸ ਦੇ ਮਨ੍ਹਾ ਕਰਨ ਦੇ ਬਾਵਜੂਦ ਬੈਂਕ ਮੈਨੇਜਰ ਨੇ ਗੱਡੀ ਨੂੰ ਅੰਡਰਪਾਸ ਵਿੱਚ ਭਜਾ ਦਿੱਤਾ। ਇਸ ਦਾ ਨਤੀਜਾ ਉਸ ਨੂੰ ਆਪਣੀ ਜਾਨ ਦੇ ਕੇ ਭੁਗਤਣਾ ਪਿਆ।ਵਿਰਾਜ ਗੁਰੂਗ੍ਰਾਮ `ਚ ਰਹਿੰਦਾ ਸੀ, ਜਿਸ ਕਾਰਨ ਉਸ ਨੂੰ ਅੰਦਾਜ਼ਾ ਨਹੀਂ ਸੀ ਕਿ ਓਲਡ ਫਰੀਦਾਬਾਦ ਰੇਲਵੇ ਅੰਡਰ ਬ੍ਰਿਜ ਦੇ ਹੇਠਾਂ ਇੰਨਾ ਪਾਣੀ ਹੈ ਕਿ ਉਸ ਦੀ ਕਾਰ ਪਾਣੀ `ਚ ਡੁੱਬ ਜਾਵੇਗੀ। ਵਿਰਾਜ ਨੇ ਇਸ ਪਾਣੀ `ਚੋਂ ਕਾਰ ਕੱਢਣ ਦੀ ਕੋਸਿਸ਼ ਕੀਤੀ ਪਰ ਪਾਣੀ ਜ਼ਿਆਦਾ ਹੋਣ ਕਾਰਨ ਕਾਰ ਰੁਕ ਗਈ ਅਤੇ ਲਾਕ ਹੋ ਗਈ। ਕਾਰ ਪਾਣੀ ਨਾਲ ਭਰ ਗਈ, ਜਿਸ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਆਦਿਤਿਆ ਨੇ ਦੱਸਿਆ ਕਿ ਕਰੀਬ 11:30 ਵਜੇ ਉਸ ਨੂੰ ਬੈਂਕ ਮੈਨੇਜਰ ਦੀ ਪਤਨੀ ਦਾ ਫੋਨ ਆਇਆ ਸੀ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਇਹ ਪੁਲ ਬਣਿਆ ਹੈ, ਉਦੋਂ ਤੋਂ ਇੱਥੇ ਭਾਰੀ ਭਰਾਈ ਦੀ ਸਮੱਸਿਆ ਹੈ ਅਤੇ ਕਈ-ਕਈ ਦਿਨ ਇਹ ਭਰਿਆ ਰਹਿੰਦਾ ਹੈ। ਹਰ ਬਾਰਿਸ਼ ਵਿੱਚ ਇਹ ਆਮ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਅੰਡਰਪਾਸ `ਤੇ ਕਿਸੇ ਵੀ ਤਰ੍ਹਾਂ ਦੀ ਕੋਈ ਬੈਰੀਕੇਡਿੰਗ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਕਾਰ ਚਲਾ ਰਹੇ ਲੋਕਾਂ ਨੂੰ ਅੰਦਾਜ਼ਾ ਨਹੀਂ ਸੀ ਕਿ ਉਨ੍ਹਾਂ ਦੀ ਕਾਰ ਡੁੱਬ ਜਾਵੇਗੀ ।ਪੁਲਸ ਦਾ ਕਹਿਣਾ ਹੈ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਫੀ ਹੱਦ ਤੱਕ ਸਥਿਤੀ ਪੋਸਟਮਾਰਟਮ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ । ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵੇਂ ਵਿਅਕਤੀ ਯੂਪੀ ਦੇ ਰਹਿਣ ਵਾਲੇ ਸਨ ।
Punjab Bani 14 September,2024
ਹਰਿਆਣਾ ਵਿਚ ਚੋਣਾ ਦੇ ਚਲਦਿਆਂ ਵੋਟਿੰਗ ਦੋ ਦਿਨ ਪਹਿਲਾਂ ਹਰਿਆਣਾ ਅਤੇ ਨਾਲ ਲੱਗਦੇ 3 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਹੋਵੇਗੀ ਸ਼ਰਾਬ ਤੇ ਪਾਬੰਦੀ
ਹਰਿਆਣਾ ਵਿਚ ਚੋਣਾ ਦੇ ਚਲਦਿਆਂ ਵੋਟਿੰਗ ਦੋ ਦਿਨ ਪਹਿਲਾਂ ਹਰਿਆਣਾ ਅਤੇ ਨਾਲ ਲੱਗਦੇ 3 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਹੋਵੇਗੀ ਸ਼ਰਾਬ ਤੇ ਪਾਬੰਦੀ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਵੋਟਿੰਗ ਤੋਂ 48 ਘੰਟੇ ਪਹਿਲਾ ਹਰਿਆਣਾ ਅਤੇ ਹਰਿਆਣਾ ਦੇ ਨਾਲ ਲੱਗਦੇ 3 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਸ਼ਰਾਬ ਵੇਚਣ ਤੇ ਖਰੀਦਣ ਤੇ ਪਾਬੰਦੀ ਹੋਵੇਗੀ। ਹਰਿਆਣਾ ਦੇ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਜਿਨ੍ਹਾਂ ਖੇਤਰਾਂ ਵਿਚ ਸ਼ਰਾਬ ਤੇ ਪਾਬੰਦੀ ਹੋਵੇਗੀ ਵਿਚ ਯੂ. ਪੀ. ਦੇ ਗੌਤਮ ਬੁੱਧ ਨਗਰ, ਬਾਗਪਤ, ਅਲੀਗੜ੍ਹ, ਮਥੁਰਾ, ਸਹਾਰਨਪੁਰ ਅਤੇ ਸ਼ਾਮਲੀ ਵਰਗੇ ਜ਼ਿਲ੍ਹੇ ਸ਼ਾਮਲ ਹਨ।ਪ੍ਰਾਪਤ ਜਾਣਕਾਰੀ ਮੁਤਾਬਕ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਯੂ. ਪੀ. ਦੇ ਜਿ਼ਲ੍ਹਿਆਂ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਜਿਸ ਦਾ ਕਾਰਨ ਇਹ ਹੈ ਕਿ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖੀ ਜਾਵੇ। ਹਰਿਆਣਾ ਵਿੱਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 5 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਦੇ ਮੱਦੇਨਜ਼ਰ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਸ਼ਰਾਬ ‘ਤੇ ਪਾਬੰਦੀ ਲਾਈ ਜਾਵੇਗੀ ਅਤੇ ਗਿਣਤੀ ਦੇ ਦਿਨ ਤੱਕ ਲਾਗੂ ਰਹੇਗੀ। ਜਿਸ ਕਾਰਨ ਯੂਪੀ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਡਰਾਈ ਡੇਅ ਰਹੇਗਾ । ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ, ਨਿਰਪੱਖ ਚੋਣਾਂ ਅਤੇ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣਾਂ ਕਰਵਾਉਣ ਲਈ ਰੋਹਤਕ ਜ਼ਿਲ੍ਹੇ ਵਿੱਚ 15 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ ਹੈ। ਪੁਲਿਸ ਸੁਪਰਡੈਂਟ ਹਿਮਾਂਸ਼ੂ ਗਰਗ ਨੇ ਸ਼ੁੱਕਰਵਾਰ ਨੂੰ ਰੋਹਤਕ ਜ਼ਿਲ੍ਹੇ ਦੀਆਂ ਚੌਕੀਆਂ ਦਾ ਦੌਰਾ ਕੀਤਾ। ਨੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਪ ਪੁਲਿਸ ਕਪਤਾਨ, ਥਾਣਾ ਇੰਚਾਰਜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਨਿਰਪੱਖ ਚੋਣਾਂ ਲਈ ਪੁਲਿਸ ਵੱਲੋਂ ਅਰਧ ਸੈਨਿਕ ਬਲਾਂ ਦੇ ਸਹਿਯੋਗ ਨਾਲ ਠੋਸ ਪ੍ਰਬੰਧ ਕੀਤੇ ਗਏ ਹਨ ।
Punjab Bani 14 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਅਰਥ : ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ॥੧॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।
Punjab Bani 14 September,2024
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰਦਿਆਂ ਕਾਂਗਰਸ ਨੇ ਬਜਰੰਗ ਅਤੇ ਵਿਨੇਸ਼ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰਦਿਆਂ ਕਾਂਗਰਸ ਨੇ ਬਜਰੰਗ ਅਤੇ ਵਿਨੇਸ਼ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ ਦੇ ਨਾਲ ਹੀ ਹੁਣ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ਦੀਆਂ ਤਿਆਰੀਆਂ ਕਰ ਰਹੀਆਂ ਹਨ । ਇਸ ਦੌਰਾਨ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਲੋਕ ਸਭਾ `ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਦੀ ਸਾਬਕਾ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ। ਉਨ੍ਹਾਂ ਦੇ ਨਾਲ ਹੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪ੍ਰਿਅੰਕਾ ਗਾਂਧੀ ਦੀਆਂ ਚੋਣ ਰੈਲੀਆਂ ਵੀ ਹੋਣਗੀਆਂ। ਹਰਿਆਣਾ ਵਿੱਚ ਚੋਣ ਪ੍ਰਚਾਰ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਜੈ ਮਾਕਨ, ਕਾਂਗਰਸ ਦੀ ਕੌਮੀ ਜਨਰਲ ਸਕੱਤਰ ਤੇ ਸਿਰਸਾ ਤੋਂ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ, ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ, ਰਾਜ ਸਭਾ ਮੈਂਬਰ ਰਣਦੀਪ ਸਿੰਘ ਸੁਰਜੇਵਾਲਾ, ਸੀਨੀਅਰ ਕਾਂਗਰਸੀ ਆਗੂ ਆਨੰਦ ਸ਼ਰਮਾ। , ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਦਿੱਗਜ ਆਗੂ ਸਚਿਨ ਪਲਾਇਤ, ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੈਡਿੰਗ, ਰੋਹਤਕ ਦੇ ਲੋਕ ਸਭਾ ਮੈਂਬਰ ਦੀਪੇਂਦਰ ਹੁੱਡਾ, ਹਿਸਾਰ ਲੋਕ ਸਭਾ ਮੈਂਬਰ ਜੈਪ੍ਰਕਾਸ਼, ਸੀਨੀਅਰ ਕਾਂਗਰਸੀ ਆਗੂ ਪਵਨ ਖੇੜਾ, ਸੋਨੀਪਤ ਲੋਕ ਸਭਾ ਮੈਂਬਰ ਸਤਪਾਲ ਬ੍ਰਹਮਚਾਰੀ ਕਾਂਗਰਸੀ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ। ਇਸ ਦੇ ਨਾਲ ਹੀ ਸੰਸਦ ਮੈਂਬਰ ਰਾਜੀਵ ਸ਼ੁਕਲਾ, ਇਮਰਾਨ ਪ੍ਰਤਾਪਗੜ੍ਹੀ, ਰਾਜ ਬੱਬਰ, ਯੁਵਾ ਆਗੂ ਕਾਹੱਨਿਆ ਕੁਮਾਰ, ਗੋਵਿੰਦ ਸਿੰਘ, ਦੇਵੇਂਦਰ ਯਾਦਵ, ਸੁਪ੍ਰੀਆ ਸ਼੍ਰੀਨੇਤ, ਸਾਬਕਾ ਮੰਤਰੀ ਕੈਪਟਨ ਅਜੈ ਯਾਦਵ, ਅਲਕਾ ਲਾਂਬਾ, ਰਾਜੇਸ਼ ਲੋਹਟੀਆ, ਉਦਿਤ ਰਾਮ, ਰੋਹਿਤ ਚੌਧਰੀ, ਸ੍ਰੀਨਿਵਾਸ ਬੀਵੀ, ਫੂਲ ਸਿੰਘ ਬਾਹਰੀਆ ਅਤੇ ਸੁਭਾਸ਼ ਬੱਤਰਾ ਵਿਧਾਨ ਸਭਾ ਚੋਣਾਂ `ਚ ਕਾਂਗਰਸ ਦੇ ਉਮੀਦਵਾਰਾਂ ਦੇ ਸਮਰਥਨ `ਚ ਆਯੋਜਿਤ ਜਨ ਸਭਾਵਾਂ ਨੂੰ ਸਟਾਰ ਪ੍ਰਚਾਰਕ ਵਜੋਂ ਸੰਬੋਧਨ ਕਰਨਗੇ ।
Punjab Bani 13 September,2024
ਅੱਜ ਦਾ ਹੁਕਮਨਾਮਾ
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
Punjab Bani 13 September,2024
ਵ੍ਹਾਟਸਐਪ ਬਿਜ਼ਨਸ ਵਿੱਚ ਹੁਣ ਏਆਈ ਟੂਲ ਸਮੇਤ ਨਵੀਆਂ ਖੂਬੀਆਂ ਸ਼ਾਮਲ ਹੋਣਗੀਆਂ
ਵ੍ਹਾਟਸਐਪ ਬਿਜ਼ਨਸ ਵਿੱਚ ਹੁਣ ਏਆਈ ਟੂਲ ਸਮੇਤ ਨਵੀਆਂ ਖੂਬੀਆਂ ਸ਼ਾਮਲ ਹੋਣਗੀਆਂ ਮੁੰਬਈ : ਸੋਸ਼ਲ ਮੀਡੀਆ ਕੰਪਨੀ ਮੈਟਾ ਨੇ ਮੈਸੇਜਿੰਗ ਫੋਰਮ ਵਟਸਐਪ ਦੇ ਬਿਜ਼ਨਸ ਹਿੱਸੇ ਵਿੱਚ ਕਈ ਨਵੀਂਆਂ ਖੂਬੀਆਂ ਅਤੇ ਸੁਵਿਧਾਵਾਂ ਨੂੰ ਪੇਸ਼ ਕਰਦੇ ਹੋਏ ਦੱਸਿਆ ਕਿ ਵੱਡੀ ਗਿਣਤੀ ਵਿਚ ਕਾਰੋਬਾਰ ਆਪਣੇ ਗ੍ਰਾਹਕਾਂ ਨਾਲ ਜੁੜਨ ਲਈ ਇਸ ਸੰਦੇਸ਼ ਸੇਵਾ ਦਾ ਸਹਾਰਾ ਲੈ ਰਹੇ ਹਨ। ਵ੍ਹਾਟਸਐਪ ਬਿਜ਼ਨਸ ਵਿਚ ਹੁਣ ਛੋਟੇ ਕਾਰੋਬਾਰੀਆਂ ਲਈ ਪ੍ਰਮਾਣਿਤ ਬੈਚ ਉਪਲਬਧ ਹੋਵੇਗਾ ਜੋ ਉਪਭੋਗਤਾਵਾਂ ਦਾ ਭਰੋਸਾ ਅਤੇ ਪ੍ਰਮਾਣਿਕਤਾ ਸਥਾਪਤ ਕਰਨ ਦਾ ਕੰਮ ਕਰੇਗਾ।ਫੇਸਬੁੱਕ, ਵ੍ਹਾਟਸਐਪ ਅਤੇ ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਮੰਚਾਂ ਦਾ ਸੰਚਾਲਨ ਕਰਨ ਵਾਲੀ ਕੰਪਨੀ ਮੈਟਾ ਨੇ ਇੱਥੇ ਆਯੋਜਿਤ ‘ਵ੍ਹਾਟਸਐਪ ਬਿਜ਼ਨਸ ਸਮਿਟ’ ਵਿੱਚ ਏਆਈਆਈ ਟੂਲ ਬਾਰੇ ਵੀ ਚਾਨਣਾ ਪਾਇਆ। ਮੇੈਟਾ ਨੇ ਕਿਹਾ ਕਿ ਵ੍ਹਾਟਸਐਪ ਬਿਜ਼ਨਸ ਐਪ ਰਾਹੀਂ ਸਿੱਧੇ ਆਈ ਟੂਲ ਨੂੰ ਚਲਾਇਆ ਜਾ ਸਕਦਾ ਹੈ। ਮੈਟਾ ਨੇ ਇਸ ਟੂਲ ਦਾ ਹਾਲ ਹੀ ਵਿੱਚ ਭਾਰਤ ਵਿੱਚ ਪਰੀਖਣ ਸ਼ੁਰੂ ਕੀਤਾ ਹੈ, ਅਤੇ ਇਸਦੇ ਸ਼ੁਰੂਆਤੀ ਨਤੀਜੇ ਚੰਗੇ ਹਨ।
Punjab Bani 12 September,2024
ਕਾਂਗਰਸ ਨੇ ਕੀਤਾ 86 ਉਮੀਦਵਾਰਾਂ ਦਾ ਐਲਾਨ
ਕਾਂਗਰਸ ਨੇ ਕੀਤਾ 86 ਉਮੀਦਵਾਰਾਂ ਦਾ ਐਲਾਨ ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 86 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ, ਹਾਲਾਂਕਿ ਚਾਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਤੇ ਕੁੱਝ ਦਿਨਾਂ ਤੋਂ ਕਾਂਗਰਸ ਅਤੇ ‘ਆਪ’ ਵਿਚਕਾਰ ਗੱਠਜੋੜ ਲਈ ਕਿਆਸ ਲਾਏ ਜਾ ਰਹੇ ਸਨ, ਪਰ ਦੋਹਾਂ ਪਾਰਟੀਆਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ’ਤੇ ਵਿਰਾਮ ਲੱਗਦਾ ਨਜ਼ਰ ਆਇਆ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਜਿਸ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
Punjab Bani 12 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
Punjab Bani 12 September,2024
ਆਮ ਆਦਮੀ ਪਾਰਟੀ ਨੇ ਹਰਿਆਣਾ ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
ਆਮ ਆਦਮੀ ਪਾਰਟੀ ਨੇ ਹਰਿਆਣਾ ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋ਼ਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਕੀਤੇ ਜਾ ਰਹੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਵਾਲੇ ਚੋਣ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।
Punjab Bani 11 September,2024
ਹਰਿਆਣਾ ਚੋਣਾਂ ਦੇ ਮੱਦੇਨ਼ਜ਼ਰ ਆਪ ਨੇ ਕੀਤੀ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ
ਹਰਿਆਣਾ ਚੋਣਾਂ ਦੇ ਮੱਦੇਨ਼ਜ਼ਰ ਆਪ ਨੇ ਕੀਤੀ 15 ਨਵੇਂ ਉਮੀਦਵਾਰਾਂ ਦੀ ਸੂਚੀ ਜਾਰੀ ਚੰਡੀਗੜ੍ਹ : ਹਰਿਆਣਾ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
Punjab Bani 11 September,2024
ਜਨਨਾਇਕ ਜਨਤਾ ਪਾਰਟੀ ਨੇ ਚੋਣਾ ਦੇ ਮੱਦੇਨਜਰ ਕੀਤੀ 18 ਉਮੀਦਵਾਰਾਂ ਦੀ ਸੂਚੀ ਜਾਰੀ
ਜਨਨਾਇਕ ਜਨਤਾ ਪਾਰਟੀ ਨੇ ਚੋਣਾ ਦੇ ਮੱਦੇਨਜਰ ਕੀਤੀ 18 ਉਮੀਦਵਾਰਾਂ ਦੀ ਸੂਚੀ ਜਾਰੀ ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਆਪਣੇ ਉਮੀਦਵਾਰਾਂ ਨੂੰ ਉਤਾਰਨ ਦੇ ਚਲਦਿਆਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ 18 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ
Punjab Bani 11 September,2024
ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
ਆਮ ਆਦਮੀ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ ੍ਹ: ਆਮ ਆਦਮੀ ਪਾਰਟੀ ਨੇ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ 11 ਉਮੀਦਵਾਰਾਂ ਦੀ ਤੀਜੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਤੀਜੀ ਸੂਚੀ ਵਿੱਚ ਰਾਦੌਰ ਤੋਂ ਭੀਮ ਸਿੰਘ ਰਾਠੀ, ਨੀਲੋਖੇੜੀ ਤੋਂ ਅਮਰ ਸਿੰਘ, ਇਸਰਾਨਾ ਤੋਂ ਅਮਿਤ ਕੁਮਾਰ, ਅਟੇਲੀ ਤੋਂ ਸੁਨੀਲ ਰਾਓ ਅਤੇ ਰੇਵਾੜੀ ਤੋਂ ਸਤੀਸ਼ ਯਾਦਵ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੇ ਹਰਿਆਣਾ `ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 9 ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ ਸੀ। ਕੁੱਲ ਮਿਲਾ ਕੇ ‘ਆਪ’ ਨੇ ਆਪਣੀਆਂ ਤਿੰਨ ਸੂਚੀਆਂ ਵਿੱਚ ਹੁਣ ਤੱਕ ਹਰਿਆਣਾ ਦੇ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਜਾਰੀ ਪਹਿਲੀ ਸੂਚੀ ਵਿੱਚ 20 ਨਾਮ ਸਨ। ਹਰਿਆਣਾ ਦੀਆਂ 90 ਸੀਟਾਂ `ਤੇ 5 ਅਕਤੂਬਰ ਨੂੰ ਇਕੋ ਪੜਾਅ `ਚ ਵੋਟਿੰਗ ਹੋ ਰਹੀ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ‘ਆਪ’ ਨੇ ਆਪਣੀ ਦੂਜੀ ਸੂਚੀ ਵਿੱਚ ਸਢੌਰਾ ਤੋਂ ਰਿਤੂ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨਾ ਬਜਾਜ, ਇੰਦਰਾ ਤੋਂ ਹਵਾ ਸਿੰਘ, ਰਤੀਆ ਤੋਂ ਮੁਖਤਿਆਰ ਸਿੰਘ ਬਾਜ਼ੀਗਰ ਅਤੇ ਆਦਮਪੁਰ ਤੋਂ ਭੁਪਿੰਦਰ ਬੈਣੀਵਾਲ ਨੂੰ ਉਮੀਦਵਾਰ ਬਣਾਇਆ ਹੈ। ਆਮ ਆਦਮੀ ਪਾਰਟੀ ਨੇ ਰਤੀਆ ਵਿਧਾਨ ਸਭਾ ਹਲਕੇ ਤੋਂ ਦੋ ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ ਛੱਡ ਕੇ ਸਾਬਕਾ ਪੰਚਾਇਤ ਸੰਮਤੀ ਚੇਅਰਪਰਸਨ ਦੇ ਨੁਮਾਇੰਦੇ ਮੁਖਤਿਆਰ ਸਿੰਘ ਬਾਜ਼ੀਗਰ ਨੂੰ ਟਿਕਟ ਦਿੱਤੀ ਹੈ। ਪਿੰਡ ਹਿਜੜਾਵਾਂ ਕਲਾਂ ਦੇ ਰਹਿਣ ਵਾਲੇ 55 ਸਾਲਾ ਮੁਖ਼ਤਿਆਰ ਸਿੰਘ ਬਾਜ਼ੀਗਰ ਪਿਛਲੇ 30 ਸਾਲਾਂ ਤੋਂ ਸਿਆਸਤ ਵਿੱਚ ਹਨ ।
Punjab Bani 11 September,2024
ਟੋਲ ਟੈਕਸ ਕਲੈਕਸ਼ਨ ਲਈ ਸ਼ੁਰੂ ਹੋਵੇਗੀ ਨਵੀਂ ਪ੍ਰਣਾਲੀ, 20 ਕਿਲੋਮੀਟਰ ਤੱਕ ਮੁਫਤ ਸਫਰ ਦੀ ਮਿਲੇਗੀ ਸਹੂਲਤ
ਟੋਲ ਟੈਕਸ ਕਲੈਕਸ਼ਨ ਲਈ ਸ਼ੁਰੂ ਹੋਵੇਗੀ ਨਵੀਂ ਪ੍ਰਣਾਲੀ, 20 ਕਿਲੋਮੀਟਰ ਤੱਕ ਮੁਫਤ ਸਫਰ ਦੀ ਮਿਲੇਗੀ ਸਹੂਲਤ ਨਵੀਂ ਦਿੱਲੀ : ਭਾਰਤ ਵਿਚ ਫਾਸਟੈਗ ਤੋਂ ਇਲਾਵਾ ਇਕ ਹੋਰ ਟੋਲ ਟੈਕਸ ਕੁਲੈਕਸ਼ਨ ਸਿਸਟਮ ਸ਼ੁਰੂ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਇਸਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਨਵੀਂ ਪ੍ਰਣਾਲੀ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ ਤਹਿਤ ਟੋਲ ਟੈਕਸ ਨੂੰ ਕੁਲੈਕਟ ਕੀਤਾ ਜਾਵੇਗਾ। ਇਸ ਲਈ ਸਰਕਾਰ ਨੇ 4 ਹਾਈਵੇ 'ਤੇ ਟਰਾਇਲ ਵੀ ਕਰ ਲਿਆ ਹੈ ਅਤੇ ਟਰਾਇਲ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਤਹਿਤ Global Navigation Satellite System On-Board Unit ਰਾਹੀਂ ਟੋਲ ਦੀ ਸ਼ੁਰੂਆਤ ਜਲਦੀ ਹੋਵੇਗੀ। ਸੜਕ ਆਵਾਜਾਈ ਮੰਤਰਾਲੇ ਨੇ ਨਿਯਮ ਜਾਰੀ ਕਰ ਦਿੱਤੇ ਹਨ। ਜਾਰੀ ਨੋਟੀਫਿਕੇਸ਼ਨ 'ਚ ਦੱਸਿਆ ਗਿਆ ਹੈ ਕਿ ਇਸ ਲਈ ਜੀ.ਪੀ.ਐੱਸ. ਦਾ ਸਹਾਰਾ ਲਿਆ ਜਾਵੇਗਾ। ਜੀ.ਪੀ.ਐੱਸ. ਦੀ ਮਦਦ ਨਾਲ ਟੋਲ ਟੈਕਸ ਨੂੰ ਵਸੂਲਿਆ ਜਾਵੇਗਾ। ਗੱਡੀਆਂ 'ਤੇ ਜੀ.ਪੀ.ਐੱਸ. ਡਿਵਾਈਸ ਨੂੰ ਇੰਸਟਾਲ ਕੀਤਾ ਜਾਵੇਗਾ। GNSSOBU ਵਾਲੀਆਂ ਗੱਡੀਆਂ ਲਈ ਵਿਸ਼ੇਸ਼ ਲੇਨ ਤਿਆਰ ਕੀਤੀ ਜਾਵੇਗੀ ਅਤੇ ਹੋਰ ਗੱਡੀਆਂ ਉਸ ਲੇਨ 'ਚ ਆਉਣਗੀਆਂ ਤਾਂ ਦੁੱਗਣਾ ਟੋਲ ਵਸੂਲਿਆ ਜਾਵੇਗਾ। ਨੋਟੀਫਿਕੇਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਗੱਡੀਆਂ 'ਤੇ ਨੈਸ਼ਨਲ ਪਰਮਿਟ ਨਹੀਂ ਹੈ, ਉਨ੍ਹਾਂ ਨੂੰ 1 ਦਿਨ 'ਚ ਦੋਵਾਂ ਪਾਸੇ 20 ਕਿਲੋਮੀਟਰ ਦੀ ਯਾਤਰਾ ਲਈ ਛੋਟ ਦਿੱਤੀ ਜਾਵੇਗੀ। ਆਸਾਨ ਭਾਸ਼ਾ 'ਚ ਸਮਝੀਏ ਤਾਂ ਜਿੰਨੀ ਯਾਤਰਾ ਓਨਾ ਹੀ ਟੋਲ ਟੈਕਸ ਦਿੱਤਾ ਜਾਵੇਗਾ। ਦੱਸ ਦੇਈਏ ਕਿ ਮੌਜੂਦਾ ਸਮੇਂ 'ਚ ਇਕ ਟੋਲ ਤੋਂ ਲੈ ਕੇ ਦੂਜੇ ਟੋਲ ਤਕ ਯਾਤਰਾ ਕਰਨ 'ਤੇ ਪੂਰੀ ਕੀਮਤ ਦੇਣੀ ਹੁੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਡਿਵਾਈਸ ਨਾਲ ਲੈਸ ਪ੍ਰਾਈਵੇਟ ਵਾਹਨਾਂ ਦੇ ਮਾਲਕਾਂ ਨੂੰ ਹਾਈਵੇ ਅਤੇ ਐਕਸਪ੍ਰੈਸਵੇ 'ਤੇ ਰੋਜ਼ਾਨਾ 20 ਕਿਲੋਮੀਟਰ ਦਾ ਸਫਰ ਕਰਨ ਲਈ ਕੋਈ ਫੀਸ ਨਹੀਂ ਦੇਣੀ ਪਵੇਗੀ। ਮੌਜੂਦਾ ਸਿਸਟਮ ਦੇ ਮੁਕਾਬਲੇ ਜੀ.ਪੀ.ਐੱਸ. ਰਾਹੀਂ ਕੱਟੇ ਜਾਣ ਵਾਲੇ ਟੋਲ ਟੈਕਸ ਸਸਤੇ ਹੋਣਗੇ। ਨੈਸ਼ਨਲ ਹਾਈਵੇ ਫ਼ੀਸ (ਦਰਾਂ ਦਾ ਨਿਰਧਾਰਨ ਅਤੇ ਉਗਰਾਹੀ) ਸੋਧ ਨਿਯਮ, 2024 ਵਜੋਂ ਅਧਿਸੂਚਿਤ ਕੀਤੇ ਗਏ ਨਵੇਂ ਨਿਯਮਾਂ ਦੇ ਤਹਿਤ ਹਾਈਵੇਅ ਅਤੇ ਐਕਸਪ੍ਰੈਸਵੇਅ 'ਤੇ 20 ਕਿਲੋਮੀਟਰ ਤੋਂ ਵੱਧ ਦੂਰੀ ਤੈਅ ਕਰਨ 'ਤੇ ਹੀ ਵਾਹਨ ਮਾਲਕ ਤੋਂ ਕੁੱਲ ਦੂਰੀ 'ਤੇ ਹੀ ਫ਼ੀਸ ਵਸੂਲੀ ਜਾਵੇਗੀ। ਅਜੇ ਇਨ੍ਹਾਂ ਹਾਈਵੇ 'ਤੇ ਹੋਇਆ ਟਰਾਇਲ ਰਾਸ਼ਟਰੀ ਪਰਮਿਟ ਰੱਖਣ ਵਾਲੇ ਵਾਹਨਾਂ ਤੋਂ ਇਲਾਵਾ ਕਿਸੇ ਹੋਰ ਵਾਹਨ ਦਾ ਡਰਾਈਵਰ, ਮਾਲਕ ਜਾਂ ਵਿਅਕਤੀ ਜੋ ਹਾਈਵੇ, ਸਥਾਈ ਪੁਲ, ਬਾਈਪਾਸ ਜਾਂ ਸੁਰੰਗ ਦੇ ਉਸ ਹਿੱਸੇ ਦੀ ਵਰਤੋਂ ਕਰਦਾ ਹੈ, ਉਸ ਤੋਂ ਜੀ.ਐੱਨ.ਐੱਸ.ਐੱਸ.-ਆਧਾਰਿਤ ਉਪਭੋਗਤਾ ਫੀਸ ਵਸੂਲੀ ਪ੍ਰਣਾਲੀ ਤਹਿਤ ਇਕ ਦਿਨ 'ਚ ਹਰੇਕ ਦਿਸ਼ਾ 'ਚ 20 ਕਿਲੋਮੀਟਰ ਦੀ ਯਾਤਰਾ ਤਕ ਕੋਈ ਫੀਸ ਨਹੀਂ ਲਈ ਜਾਵੇਗੀ। ਸੜਕ ਆਵਾਜਾਈ ਮੰਤਰਾਲੇ ਨੇ ਜੁਲਾਈ ਵਿੱਚ ਕਿਹਾ ਸੀ ਕਿ ਉਸਨੇ ਫਾਸਟੈਗ ਦੇ ਨਾਲ ਇੱਕ ਵਾਧੂ ਵਿਸ਼ੇਸ਼ਤਾ ਦੇ ਤੌਰ 'ਤੇ ਪਾਇਲਟ ਆਧਾਰ 'ਤੇ ਚੋਣਵੇਂ ਰਾਸ਼ਟਰੀ ਰਾਜਮਾਰਗਾਂ 'ਤੇ ਸੈਟੇਲਾਈਟ ਅਧਾਰਤ ਟੋਲ ਕੁਲੈਕਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਕਰਨਾਟਕ ਵਿੱਚ NH-275 ਦੇ ਬੈਂਗਲੁਰੂ-ਮੈਸੂਰ ਸੈਕਸ਼ਨ ਅਤੇ ਹਰਿਆਣਾ ਵਿੱਚ NH-709 ਦੇ ਪਾਣੀਪਤ-ਹਿਸਾਰ ਸੈਕਸ਼ਨ 'ਤੇ GNSS- ਅਧਾਰਤ ਉਪਭੋਗਤਾ ਫੀਸ ਵਸੂਲੀ ਪ੍ਰਣਾਲੀ ਬਾਰੇ ਇੱਕ ਪਾਇਲਟ ਅਧਿਐਨ ਕੀਤਾ ਗਿਆ ਹੈ।
Punjab Bani 11 September,2024
ਇਜ਼ਰਾਈਲ ਨੇ ਕੀਤਾ 10,000 ਭਾਰਤੀ ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਚਲਾਉਣ ਲਈ ਭਾਰਤ ਨਾਲ ਸੰਪਰਕ
ਇਜ਼ਰਾਈਲ ਨੇ ਕੀਤਾ 10,000 ਭਾਰਤੀ ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਚਲਾਉਣ ਲਈ ਭਾਰਤ ਨਾਲ ਸੰਪਰਕ ਇਜ਼ਰਾਈਲ : ਇਜ਼ਰਾਈਲ ਨੇ 10,000 ਭਾਰਤੀ ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਚਲਾਉਣ ਲਈ ਭਾਰਤ ਨਾਲ ਸੰਪਰਕ ਸੰਪਰਕ ਕੀਤਾ ਹੈ ਤਾ ਜੋ 5000 ਕੇਅਰਟੇਕਰ ਦੀ ਭਰਤੀ ਕੀਤੀ ਜਾ ਸਕੇ । ਜਿਨ੍ਹਾਂ ਮਜਦੂਰਾਂ ਦੀ ਭਾਰਤੀ ਕੀਤੀ ਜਾਵੇਗੀ ਸਿਹਤ ਸੰਭਾਲ ਪੇਸ਼ੇਵਰਾਂ ਵਜੋਂ ਕੰਮ ਕਰਨਗੇ। ਇਜ਼ਰਾਈਲ ਦੀ ਆਬਾਦੀ ਇਮੀਗ੍ਰੇਸ਼ਨ ਅਤੇ ਬਾਰਡਰ ਅਥਾਰਟੀ ਨੂੰ ਜਿਨ੍ਹਾਂ ਚਾਰ ਵੱਖ-ਵੱਖ ਨੌਕਰੀਆਂ ਲਈ ਲੋਕਾਂ ਦੀ ਲੋੜ ਹੈ ਵਿੱਚ ਫਰੇਮਵਰਕ, ਆਇਰਨ ਬੈਂਡਿੰਗ, ਪਲਾਸਟਰਿੰਗ ਅਤੇ ਸਿਰੇਮਿਕ ਟਾਇਲਿੰਗ ਸ਼ਾਮਲ ਹਨ, ਜਿਸ ਲਈ ਪੀਆਈਬੀਏ ਦੀ ਟੀਮ ਅਗਲੇ ਹਫ਼ਤੇ ਇਸ ਭਰਤੀ ਲਈ ਭਾਰਤ ਦਾ ਦੌਰਾ ਕਰੇਗੀ। ਨਿਰਮਾਣ ਮਜ਼ਦੂਰਾਂ ਦੀ ਭਰਤੀ ਮੁਹਿੰਮ ਦਾ ਦੂਜਾ ਪੜਾਅ ਮਹਾਰਾਸ਼ਟਰ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਜ਼ਰਾਈਲ ਨੂੰ ਆਪਣੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ 5000 ਕੇਅਰਟੇਕਰਾਂ ਦੀ ਲੋੜ ਹੈ। ਇਸ ਦੇ ਲਈ ਉਮੀਦਵਾਰ ਦਾ ਘੱਟੋ-ਘੱਟ 10ਵੀਂ ਪਾਸ ਹੋਣਾ ਜ਼ਰੂਰੀ ਹੈ ਅਤੇ ਉਸ ਕੋਲ ਕਿਸੇ ਮਾਨਤਾ ਪ੍ਰਾਪਤ ਭਾਰਤੀ ਸੰਸਥਾ ਵੱਲੋਂ ਜਾਰੀ ਸਰਟੀਫਿਕੇਟ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਦੇਖਭਾਲ ਦਾ ਕੋਰਸ ਪੂਰਾ ਕੀਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ 990 ਘੰਟੇ ਦੀ ਨੌਕਰੀ ਦੀ ਸਿਖਲਾਈ ਦਾ ਤਜਰਬਾ ਹੋਣਾ ਚਾਹੀਦਾ ਹੈ। ਸਿਰਫ਼ ਅਜਿਹੇ ਲੋਕ ਹੀ ਇਸ ਨੌਕਰੀ ਲਈ ਅਪਲਾਈ ਕਰ ਸਕਣਗੇ। ਇਜ਼ਰਾਈਲ ਲਈ ਨਿਰਮਾਣ ਮਜ਼ਦੂਰਾਂ ਦੀ ਭਰਤੀ ਦੇ ਪਹਿਲੇ ਪੜਾਅ ਵਿੱਚ ਕੁੱਲ 16832 ਉਮੀਦਵਾਰਾਂ ਨੇ ਹੁਨਰ ਦੀ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 10349 ਦੀ ਚੋਣ ਕੀਤੀ ਗਈ। ਚੁਣੇ ਗਏ ਉਮੀਦਵਾਰਾਂ ਨੂੰ 1.92 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਦੇ ਨਾਲ ਮੈਡੀਕਲ ਬੀਮਾ, ਭੋਜਨ ਅਤੇ ਰਿਹਾਇਸ਼ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਵਰਕਰਾਂ ਨੂੰ ਹਰ ਮਹੀਨੇ 16,515 ਰੁਪਏ ਬੋਨਸ ਵੀ ਦਿੱਤਾ ਜਾਂਦਾ ਹੈ। ਪਿਛਲੇ ਸਾਲ ਨਵੰਬਰ ‘ਚ ਦੋਵਾਂ ਸਰਕਾਰਾਂ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਰਾਸ਼ਟਰੀ ਹੁਨਰ ਵਿਕਾਸ ਨਿਗਮ ਨੇ ਭਰਤੀ ਲਈ ਸਾਰੇ ਰਾਜਾਂ ਨਾਲ ਸੰਪਰਕ ਕੀਤਾ ਸੀ। ਭਰਤੀ ਮੁਹਿੰਮ ਦਾ ਪਹਿਲਾ ਦੌਰ ਉੱਤਰ ਪ੍ਰਦੇਸ਼, ਹਰਿਆਣਾ ਅਤੇ ਤੇਲੰਗਾਨਾ ਵਿੱਚ ਚਲਾਇਆ ਗਿਆ ਸੀ।
Punjab Bani 11 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥
Punjab Bani 11 September,2024
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕੀਤਾ ਹੈ। ਜਾਰੀ ਕੀਤੀ ਗਈ ਦੂਜੀ ਸੂਚੀ ਮੁਤਾਬਕ, ਵਿਧਾਨ ਸਭਾ ਹਲਕਾ ਸਢੌਰਾ ਤੋਂ ਰੀਟਾ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰੀ ਤੋਂ ਹਵਾ ਸਿੰਘ, ਰਤੀਆ ਤੋਂ ਮੁਖ਼ਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਐਡਵੋਕੇਟ ਭੁਪੇਂਦਰ ਬੈਨੀਵਾਲ, ਬਰਵਾਲਾ ਤੋਂ ਪ੍ਰੋਫੈਸਰ ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ, ਫ਼ਰੀਦਾਬਾਦ ਤੋਂ ਪ੍ਰਵੇਸ਼ ਮਹਿਤਾ ਅਤੇ ਤਿਗਾਓਂ ਤੋਂ ਅਬਾਸ਼ ਚੰਦੇਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਦੇ ਨਾਲ ਆਮ ਆਦਮੀ ਪਾਰਟੀ ਨੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਵਿੱਚੋਂ 29 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Punjab Bani 10 September,2024
ਗੁਰੂਗ੍ਰਾਮ ਵਿਚ ਲੜਕੇ ਨੇ ਆਨਲਾਈਨ ਲੜਕੀ ਯੂਪੀ ਤੋਂ ਕਰਵਾਉਣੀ ਸੀ ਮਾਲਿਸ ਤੇ ਕਰ ਦਿੱਤਾ ਗਲਾ ਘੁਟ ਕੇ ਕਤਲ
ਗੁਰੂਗ੍ਰਾਮ ਵਿਚ ਲੜਕੇ ਨੇ ਆਨਲਾਈਨ ਲੜਕੀ ਯੂਪੀ ਤੋਂ ਕਰਵਾਉਣੀ ਸੀ ਮਾਲਿਸ ਤੇ ਕਰ ਦਿੱਤਾ ਗਲਾ ਘੁਟ ਕੇ ਕਤਲ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਲੜਕੇ ਵਲੋਂ ਮਾਲਿਸ਼ ਕਰਵਾਉਣ ਲਈ ਆਨ ਲਾਈਨ ਬੁੱਕ ਕੀਤੀ ਗਈ ਲੜਕੀ ਦਾ ਗੁਲਾ ਘੁਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਲੜਕੀ ਦੀ ਯੂਪੀ ਤੋਂ ਹੋਈ ਸੀ ਨੌਜਵਾਨ ਨੇ ਇਕ ਗੈਸਟ ਹਾਊਸ ਵਿਚ ਲੜਕੀ ਲਈ ਕਮਰਾ ਬੁੱਕ ਕਰਵਾਇਆ। ਲੜਕੀ ਅਤੇ ਨੌਜਵਾਨ ਵਿਚਕਾਰ 5000 ਰੁਪਏ ਵਿੱਚ ਸੌਦਾ ਹੋ ਗਿਆ। ਉਸ ਨੇ ਗੈਸਟ ਹਾਊਸ ਆ ਕੇ ਨੌਜਵਾਨ ਦੀ ਮਾਲਸ਼ ਕਰਨੀ ਸੀ। ਪਰ ਜਦੋਂ ਲੜਕੀ ਨੌਜਵਾਨ ਨਾਲ ਕਮਰੇ ਅੰਦਰ ਗਈ ਤਾਂ ਉਸ ਨੇ ਉਸ ਕੋਲੋਂ 5000 ਰੁਪਏ ਤੋਂ ਇਲਾਵਾ 2500 ਰੁਪਏ ਦੀ ਹੋਰ ਮੰਗ ਕੀਤੀ। ਜਿਸ ਤੋਂ ਬਾਅਦ ਦੋਹਾਂ ਵਿਚਕਾਰ ਕੁਝ ਅਜਿਹਾ ਹੋਇਆ। ਇਹ ਦੇਖ ਕੇ ਪੁਲਸ ਨੇ ਵੀ ਅੱਖਾਂ ਬੰਦ ਕਰ ਲਈਆਂ ।ਇਹ ਮਾਮਲਾ ਹਰਿਆਣਾ ਦੇ ਝਾਰਸਾ ਪਿੰਡ ਦਾ ਹੈ। ਜਿੱਥੇ ਇੱਕ ਨੌਜਵਾਨ ਨੇ ਗੈਸਟ ਹਾਊਸ ਵਿੱਚ ਪਹਿਲਾਂ 23 ਸਾਲਾ ਲੜਕੀ ਨਾਲ ਸਬੰਧ ਬਣਾਏ ਅਤੇ ਫਿਰ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਇਸ ਦੋਸ਼ ‘ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਸਾਜ ਕਰਨ ਵਾਲੀ ਲੜਕੀ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਸੀ, ਜਿਸ ਨੂੰ ਅਨਿਲ ਪਹਿਲ ਨੇ ਸ਼ਨੀਵਾਰ ਸ਼ਾਮ ਨੂੰ ਗੈਸਟ ਹਾਊਸ ‘ਚ ਬੁਲਾਇਆ ਸੀ।ਪੁਲਸ ਨੇ ਦੱਸਿਆ ਕਿ ਅਨਿਲ ਦੀ ਉਮਰ 40 ਸਾਲ ਹੈ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਲੜਕੀ ਹੋਰ ਪੈਸੇ ਦੀ ਮੰਗ ਕਰ ਰਹੀ ਸੀ, ਜਿਸ ਕਾਰਨ ਉਸ ਦੀ ਉਸ ਨਾਲ ਤਕਰਾਰ ਹੋ ਗਈ ਅਤੇ ਉਸ ਨੇ ਲੜਕੀ ਦਾ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਗੈਸਟ ਹਾਊਸ ਦੇ ਇਕ ਕਮਰੇ ‘ਚ ਇਕ ਲੜਕੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ।
Punjab Bani 09 September,2024
ਜਾਨਾਂ ਬਚਾਉਣ ਵਾਲੇ ਲੋਕ ਫ਼ਰਿਸ਼ਤੇ ਹੁੰਦੇ ਹਨ : ਡਾਕਟਰ ਮੂਰਥੀ
ਜਾਨਾਂ ਬਚਾਉਣ ਵਾਲੇ ਲੋਕ ਫ਼ਰਿਸ਼ਤੇ ਹੁੰਦੇ ਹਨ : ਡਾਕਟਰ ਮੂਰਥੀ ਪਟਿਆਲਾ : 70/80 ਪ੍ਰਤੀਸ਼ਤ ਹੱਸਦੀਆਂ, ਨਚਦੀਆਂ, ਜਿੰਦਗੀਆਂ, ਕਿਸੇ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਕਾਰਨ ਕੁੱਝ ਹੀ ਮਿੰਟਾਂ ਵਿੱਚ ਇਸ ਕਰਕੇ ਖ਼ਤਮ ਹੋ ਰਹੀਆਂ ਹਨ ਕਿਉਂਕਿ ਸਾਨੂੰ, ਬਚਪਨ ਤੋਂ ਮਾਨਵਤਾ ਨੂੰ ਬਚਾਉਣ ਲਈ, ਸਾਨੂੰ ਇੱਕ ਚੰਗੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਫਾਇਟਰ ਵਜੋਂ ਤਿਆਰ ਨਹੀਂ ਕੀਤਾ ਜਾਂਦਾ ਪਰ ਬਹੁਤ ਜ਼ਰੂਰੀ ਹੈ ਕਿ ਆਫਤਾਵਾਂ, ਘਰਾਂ, ਮੁਹੱਲਿਆਂ, ਸੜਕਾਂ ਤੇ ਜ਼ਖਮੀਆਂ, ਅਚਾਨਕ ਆਏ ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ, ਸਮੇਂ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਟ੍ਰੇਨਿੰਗ ਲੈ ਕੇ ਪੀੜਤਾਂ ਦੇ ਮਦਦਗਾਰ ਦੋਸਤ ਬਣੀਏ। ਇਹ ਵਿਚਾਰ ਸੈਂਟਰਲ ਆਯੁਰਵੈਦ ਰਿਸਰਚ ਇੰਸਟੀਚਿਊਟ ਪਟਿਆਲਾ ਦੇ ਡਾਇਰੈਕਟਰ ਡਾਕਟਰ ਐਸ.ਐਨ. ਮੂਰਥੀ ਨੇ ਸ਼੍ਰੀ ਕਾਕਾ ਰਾਮ ਵਰਮਾ, ਚੀਫ਼ ਟ੍ਰੇਨਰ, ਫ਼ਸਟ ਏਡ, ਸਿਹਤ, ਸੇਫਟੀ, ਜਾਗਰੂਕਤਾ ਮਿਸ਼ਨ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ ਟ੍ਰੇਨਰ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ ਜਿਨ੍ਹਾਂ ਨੇ ਦੋ ਘੰਟਿਆਂ ਵਿੱਚ ਸਾਰੇ ਡਾਕਟਰਾਂ ਨਰਸਿੰਗ ਅਤੇ ਦੂਸਰੇ ਸਟਾਫ਼ ਮੈਂਬਰਾਂ ਨੂੰ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਸਮੇਂ, ਬਚਾਉ, ਮਦਦ, ਸੇਫਟੀ ਦੀ ਮੌਕ ਡਰਿੱਲ ਕਰਵਾਉਣ ਲਈ 8 ਟੀਮਾਂ ਬਣਾਈਆਂ ਜਿਨ੍ਹਾਂ ਨੇ ਪੀੜਤਾਂ ਨੂੰ ਰੈਸਕਿਯੂ ਕਰਕੇ ਫ਼ਸਟ ਏਡ ਪੋਸਟ ਤੇ ਟਰਾਂਸਪੋਰਟ ਕੀਤਾ। ਅਲਾਰਮ ਟੀਮ ਨੇ ਖ਼ਤਰੇ ਦਾ ਸਾਇਰਨ ਬਜਾਇਆ। ਸਾਰੇ ਸਟਾਫ ਮੈਂਬਰਾਂ ਅਸੈਂਬਲੀ ਪੁਆਇੰਟ ਤੇ ਇਕਠੇ ਹੋਏ, ਗਿਣਤੀ ਕੀਤੀ, ਪੀੜਤਾਂ ਨੂੰ ਫ਼ਸਟ ਏਡ, ਸੀ ਪੀ ਆਰ,ਵੈਟੀਲੈਟਰ ਬਣਾਉਟੀ ਸਾਹ ਕਿਰਿਆ ਕੀਤੀ। ਅੱਗਾਂ ਬੁਝਾਉਣ ਲਈ ਪਾਣੀ,ਮਿੱਟੀ, ਸਿਲੰਡਰਾਂ ਦੀ ਵਰਤੋਂ ਕੀਤੀ। ਫੋਨ ਕਰਕੇ ਪੁਲਿਸ, ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਨੂੰ ਬੁਲਾਇਆ ਗਿਆ। ਹਸਪਤਾਲਾਂ ਵਿਖੇ ਫੋਨ ਕਰਕੇ ਪੀੜਤਾਂ ਲਈ ਤੁਰੰਤ ਯੋਗ ਪ੍ਰਬੰਧ ਕਰਵਾਏ। ਚੋਰਾਂ ਤੋਂ ਬਚਾਓ, ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ। ਸਹਾਇਕ ਡਾਇਰੈਕਟਰ ਸ੍ਰੀ ਸੰਜੀਵ ਕੁਮਾਰ, ਰਿਸਰਚ ਆਫਿਸਰ ਡਾਕਟਰ ਰਿੰਕੂ ਤੋਮਰ ਅਤੇ ਸਾਰੇ ਸਟਾਫ ਮੈਂਬਰਾਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਜੇਕਰ ਇਸ ਤਰ੍ਹਾਂ ਦੀਆਂ ਮੌਕ ਡਰਿਲਾਂ, ਹਰ ਸੰਸਥਾ ਵਲੋਂ ਸਾਲ ਵਿੱਚ ਦੋ ਤਿੰਨ ਵਾਰ ਕਰਵਾਈਆਂ ਜਾਣ ਤਾਂ ਐਮਰਜੈਂਸੀ ਅਤੇ ਆਫਤਾਵਾਂ ਸਮੇਂ ਕੀਮਤੀ ਜਾਨਾਂ ਬਚਾਉਣ ਵਾਲੇ ਹਰ ਥਾਂ ਮਿਲ ਸਕਦੇ ਹਨ।
Punjab Bani 09 September,2024
ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ
ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜਣ ਤੇ ਕੀਤਾ ਏਮਜ਼ ਹਸਪਤਾਲ `ਚ ਦਾਖਲ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੇ ਵੰਡ ਵਿਚਾਲੇ ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪ੍ਰੈਸ਼ਰ (ਬੀਪੀ) ਵਧਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ।
Punjab Bani 09 September,2024
ਦੇਸ ਦੇ ਟੋਲ ਪਲਾਜਿਆਂ ‘ਤੇ ਆਟੋਮੈਟਿਕ ਨੰਬਰ ਪਲੇਟ ਪਛਾਣ ਵਾਲੇ ਏਐਨਪੀਆਰ ਲਗਾ ਕੇ ਟੋਲ ਟੈਕਸ ਵਾਹਨਾਂ ਦੀ ਨੰਬਰ ਪਲੇਟ ਤੋਂ ਜਾਵੇਗਾ ਕੱਟਿਆ
ਦੇਸ ਦੇ ਟੋਲ ਪਲਾਜਿਆਂ ‘ਤੇ ਆਟੋਮੈਟਿਕ ਨੰਬਰ ਪਲੇਟ ਪਛਾਣ ਵਾਲੇ ਏਐਨਪੀਆਰ ਲਗਾ ਕੇ ਟੋਲ ਟੈਕਸ ਵਾਹਨਾਂ ਦੀ ਨੰਬਰ ਪਲੇਟ ਤੋਂ ਜਾਵੇਗਾ ਕੱਟਿਆ ਨਵੀਂ ਦਿੱਲੀ : ਭਾਰਤ ਦੇਸ਼ ਵਿਚ ਟੋਲ ਪਲਾਜਿ਼ਆਂ ‘ਤੇ ਟੋਲ ਟੈਕਸ ਦੀ ਥਾਂ ਤੇ ਟੋਲ ਫੀਸ ਵਸੂਲਣ ਲਈ ਹੁਣ ਟੋਲ ਪਲਾਜ਼ਿਆਂ ‘ਤੇ ਲਗਾਏ ਜਾਣ ਵਾਲੇੇ ਆਟੋਮੈਟਿਕ ਏਐਨਪੀਆਰ ਰਾਹੀਂ ਨੰਬਰ ਪਲੇਟਾਂ ਰਾਹੀਂ ਕੱਟਿਆ ਜਾਵੇਗਾ।ਦੱਸਣਯੋਗ ਹੈ ਕਿ ਹਰਿਆਣਾ ਦੇ ਹਿਸਾਰ ਅਤੇ ਰੋਹਤਕ ਜਿ਼ਲ੍ਹਿਆਂ ਵਿੱਚ ਇੱਕ-ਇੱਕ ਟੋਲ ‘ਤੇ ਨਵੀਂ ਪ੍ਰਣਾਲੀ ਲਗਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਅਤੇ ਕਰੀਬ ਦੋ ਮਹੀਨਿਆਂ ਬਾਅਦ ਇਨ੍ਹਾਂ ਦੋਵਾਂ ਟੋਲ ਪੁਆਇੰਟਾਂ ‘ਤੇ ਵਾਹਨਾਂ ਦੀ ਨੰਬਰ ਪਲੇਟ ਤੋਂ ਟੋਲ ਟੈਕਸ ਕੱਟਿਆ ਜਾਣਾ ਸ਼ੁਰੂ ਹੋ ਜਾਵੇਗਾ। ਇਸ ਦਾ ਇੱਕ ਫਾਇਦਾ ਇਹ ਹੋਵੇਗਾ ਕਿ ਜੇਕਰ ਵਾਹਨ ‘ਤੇ ਜਾਅਲੀ ਨੰਬਰ ਪਲੇਟ ਲੱਗੀ ਹੋਵੇਗੀ ਤਾਂ ਉਹ ਵੀ ਫੜੀ ਜਾਵੇਗੀ। ਇਨ੍ਹਾਂ ਦੋਵਾਂ ਟੋਲ ਪਲਾਜ਼ਿਆਂ ‘ਤੇ ਸਫਲ ਟਰਾਇਲ ਤੋਂ ਬਾਅਦ ਇਸ ਨੂੰ ਪਹਿਲਾਂ ਹਰਿਆਣਾ ਅਤੇ ਫਿਰ ਦੇਸ਼ ਦੇ ਹੋਰ ਸੂਬਿਆਂ ‘ਚ ਲਾਗੂ ਕੀਤਾ ਜਾਵੇਗਾ। ਟੋਲ ਕੰਪਨੀਆਂ ਦਾ ਮੰਨਣਾ ਹੈ ਕਿ ਇਸ ਨਾਲ ਟੋਲ ਪੁਆਇੰਟਾਂ ‘ਤੇ ਧੋਖਾਧੜੀ ਬੰਦ ਹੋ ਜਾਵੇਗੀ। ਨਵੀਂ ਪ੍ਰਣਾਲੀ ਦੇ ਲਾਗੂ ਹੋਣ ‘ਤੇ ਵਾਹਨ ਦੀ ਨੰਬਰ ਪਲੇਟ ਨੂੰ ਫਾਸਟੈਗ ਨਾਲ ਜੁੜੇ ਬੈਂਕ ਖਾਤੇ ਨਾਲ ਵੀ ਜੋੜਿਆ ਜਾਵੇਗਾ ਤਾਂ ਕਿ ਜਿਵੇਂ ਹੀ ਵਾਹਨ ਟੋਲ ‘ਤੇ ਪਹੁੰਚੇਗਾ, ਕੈਮਰਾ ਨੰਬਰ ਪਲੇਟ ਨੂੰ ਪਛਾਣ ਕੇ ਟੋਲ ਟੈਕਸ ਕੱਟ ਲਵੇਗਾ। ਹਿਸਾਰ ਅਤੇ ਰੋਹਤਕ ਟੋਲ ਦੇ ਰਾਮਾਇਣ ਟੋਲ ਪਲਾਜ਼ਾ ‘ਤੇ ਆਟੋਮੈਟਿਕ ਨੰਬਰ ਪਲੇਟ ਪਛਾਣ ਆਧਾਰਿਤ ਸਕੈਨਿੰਗ ਕੈਮਰੇ ਅਤੇ ਨਵੇਂ ਕੰਪਿਊਟਰ ਸਿਸਟਮ ਲਗਾਏ ਜਾ ਰਹੇ ਹਨ। ਇਹ ਕੈਮਰੇ ਨੰਬਰ ਪਲੇਟਾਂ ਨੂੰ ਪਛਾਣ ਕੇ ਡਿਜੀਟਲ ਬਣਾਉਂਦੇ ਹਨ। ਕੈਮਰਿਆਂ ਦੀ ਖਾਸ ਗੱਲ ਇਹ ਹੈ ਕਿ ਇਹ ਕੈਮਰੇ ਬਹੁਤ ਪਾਵਰਫੁੱਲ ਹੋਣਗੇ ਅਤੇ ਪਲੇਟ ਨੂੰ ਤੁਰੰਤ ਸਕੈਨ ਕਰਨਗੇ।ਜਿਵੇਂ ਹੀ ਗੱਡੀ ਟੋਲ ਦੇ ਨੇੜੇ ਆਵੇਗੀ ਲਾਲ ਬੱਤੀ ਹੋਵੇਗੀ। ਜਦੋਂ ਤੱਕ ਆਪਰੇਟਰ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਵਾਹਨ ਉਥੇ ਹੀ ਖੜ੍ਹਾ ਰਹੇਗਾ। ਇਸ ਦੇ ਨਾਲ ਹੀ ਟੋਲ ਅਦਾ ਕਰਨ ਲਈ ਰੁਕੇ ਵਾਹਨ ਦਾ ਨੰਬਰ ਅਤੇ ਵਾਹਨ ਦਾ ਮਾਡਲ ਵੀ ਸਕਰੀਨ ‘ਤੇ ਲਿਖਿਆ ਹੋਵੇਗਾ। ਜੇਕਰ ਡਰਾਈਵਰ ਦਾ ਫਾਸਟੈਗ ਕੰਮ ਨਹੀਂ ਕਰ ਰਿਹਾ ਹੈ ਤਾਂ ਨੰਬਰ ਪਲੇਟ ਸਕੈਨ ਹੁੰਦੇ ਹੀ ਬੈਂਕ ਦੇ ਸਰਵਰ ਤੋਂ ਟੋਲ ਕੰਪਨੀ ਨੂੰ ਸੁਨੇਹਾ ਭੇਜਿਆ ਜਾਵੇਗਾ। ਇਹ ਵੀ ਦੱਸੇਗਾ ਕਿ ਇਹ ਫਾਸਟੈਗ ਅਸਲੀ ਹੈ ਜਾਂ ਨਹੀਂ।
Punjab Bani 08 September,2024
ਪ੍ਰਸਿੱਧ ਗਾਇਕ ਕਨ੍ਹਈਆ ਮਿੱਤਲ ਦੇ ਕਾਂਗਰਸ ਵਿਚ ਸ਼਼ਾਮਲ ਹੋਣ ਦੀਆਂ ਕਿਆਸਰਾਈਆਂ ਨੇ ਫੜਿਆ ਜ਼ੋਰ
ਪ੍ਰਸਿੱਧ ਗਾਇਕ ਕਨ੍ਹਈਆ ਮਿੱਤਲ ਦੇ ਕਾਂਗਰਸ ਵਿਚ ਸ਼਼ਾਮਲ ਹੋਣ ਦੀਆਂ ਕਿਆਸਰਾਈਆਂ ਨੇ ਫੜਿਆ ਜ਼ੋਰ ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਮਸ਼ਹੂਰ ਗਾਇਕ ਕਨ੍ਹਈਆ ਮਿੱਤਲ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਨੇ ਜੋਰ ਪਕੜ ਲਿਆ ਹੈ, ਜਿਸਦੇ ਚਲਦਿਆਂ ਕਨ੍ਹਈਆ ਮਿੱਤਲ ਨੇ ਕਿਹਾ ਕਿ ਮੈਂ ਪਹਿਲਾਂ ਕਦੇ ਕਿਸੇ ਪਾਰਟੀ ਲਈ ਕੰਮ ਨਹੀਂ ਕੀਤਾ ਪਰ ਮੈਨੂੰ ਲੱਗਦਾ ਹੈ ਕਿ ਮੈਨੂੰ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਵੀ ਕਾਂਗਰਸ ਨਾਲ ਜੁੜੀ ਹੋਈ ਹੈ, ਫਿਰ ਵੀ ਉਹ ਅੱਤਿਆਚਾਰਾਂ ਦਾ ਸਾਹਮਣਾ ਕਰ ਰਹੀ ਹੈ। ਇਸ ਤੋਂ ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਸਾਨੂੰ ਉਨ੍ਹਾਂ ਦੇ ਸਮਰਥਨ ਨਾਲ ਅਜਿਹੀ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੱਲ ਬਣ ਜਾਂਦੀ ਹੈ ਤਾਂ ਉਹ ਯਕੀਨੀ ਤੌਰ ‘ਤੇ ਕਾਂਗਰਸ ‘ਚ ਜਾਣਗੇ।
Punjab Bani 08 September,2024
ਸੀਨੀਅਰ ਨੇਤਾ ਅਤੇ ਬਰੋਦਾ ਵਿਧਾਨ ਸਭਾ ਖੇਤਰ ਤੋਂ ਕਾਂਗਰਸ ਟਿਕਟ ਦੇ ਦਾਵੇਦਾਰ ਡਾ. ਕਪੂਰ ਸਿੰਘ ਨਰਵਾਲ ਨੇ ਦਿੱਤਾ ਕਾਂਗਰਸ ਪਾਰਟੀ ਤੋਂ ਅਸਤੀਫਾ
ਸੀਨੀਅਰ ਨੇਤਾ ਅਤੇ ਬਰੋਦਾ ਵਿਧਾਨ ਸਭਾ ਖੇਤਰ ਤੋਂ ਕਾਂਗਰਸ ਟਿਕਟ ਦੇ ਦਾਵੇਦਾਰ ਡਾ. ਕਪੂਰ ਸਿੰਘ ਨਰਵਾਲ ਨੇ ਦਿੱਤਾ ਕਾਂਗਰਸ ਪਾਰਟੀ ਤੋਂ ਅਸਤੀਫਾ ਹਰਿਆਣਾ : ਹਰਿਆਣਾ ਦੇ ਸੋਨੀਪਤ ਵਿੱਚ ਜਿੱਥੇ ਕਾਂਗਰਸ ਤੋਂ ਟਿਕਟ ਨਾ ਮਿਲਣ `ਤੇ ਹਰਸ਼ ਛਿਕਾਰਾ ਨੇ ਆਜਾਦ ਚੋਣ ਉਮੀਦਵਾਰ ਦੇ ਤੌਰ ਤੇ ਐਲਾਨ ਕਰ ਦਿੱਤਾ ਹੈ ਉਥੇ ਮੁੱਖ ਮੰਤਰੀ ਹੁੱਡਾ ਦੇ ਨੇੜਲੇ ਅਤੇ ਸੀਨੀਅਰ ਨੇਤਾ ਅਤੇ ਬਰੋਦਾ ਚੋਣ ਖੇਤਰ ਤੋਂ ਕਾਂਗਰਸ ਟਿਕਟ ਦੇ ਦਾਵੇਦਾਰ ਡਾ. ਕਪੂਰ ਸਿੰਘ ਨਰਵਾਲ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿੱਚ ਚੋਣਾਂ ਦੇ ਮੱਦੇਨਜ਼ਰ ਬੀਜੇਪੀ ਦੇ ਬਾਅਦ ਕਾਂਗਰਸ ਨੇ ਵੀ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਉਥੇ ਹੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਬੀਜੇਪੀ ਵਾਂਗ ਕਾਂਗਰਸ ਵਿੱਚ ਅਸਤੀਫਿਆਂ ਦਾ ਦੌਰਾ ਸ਼ੁਰੂ ਹੋ ਗਿਆ ਹੈ, ਜਿਸਦੇ ਚਲਦਿਆਂ ਇੱਕ ਤੋ਼ ਬਾਅਦ ਇੱਕ ਅਸਤੀਫੇ ਸਾਹਮਣੇ ਆ ਰਹੇ ਹਨ। ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਡਾ. ਕਪੂਰ ਸਿੰਘ ਨਰਵਾਲ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ `ਤੇ ਉਨ੍ਹਾਂ ਨੂੰ ਟਿਕਟ ਨਾ ਮਿਲਨ ਵਾਸਤੇ ਸਿੱਧੇ ਸਿੱਧੇ ਭੂਪੇਂਦਰ ਹੁੱ੍ਡਾ ਨੂੰ ਜਿੰਮੇਦਾਰ ਠਹਿਰਾਉਂਦਿਆਂ ਕਿਹਾ ਕਿ ਹੁੱ੍ਡਾ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਡਾਕਟਰ ਕਪੂਰ ਸਿੰਘ ਨਰਵਾਲ ਨੇ ਕਿਹਾ ਕਿ ਬਰੋਦਾ ਚੋਣ ਵਿੱਚ ਹੱਡਾ ਨੇ ਉਨ੍ਹਾਂ ਨੂੰ ਵਾਅਦਾ ਕੀਤਾ ਸੀ ਪਰ ਹੁਣ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ। ਭਰੋਸੇਯੋਗ ਸੂਤਰਾਂ ਅਨੁਸਾਰ ਕਾਂਗਰਸ ਦੀ ਟਿਕਟ ਨਾ ਮਿਲਣ ਤੋਂ ਦੁਖੀ ਕਪੂਰ ਸਿੰਘ ਨਰਵਾਲ ਹੁਣ ਬੀਜੇਪੀ ਵੱਲ ਜਾਣ ਦੀ ਤਿਆਰੀ ਵਿਚ ਜੁਗਾੜ ਲਗਾ ਰਹੇ ਹਨ।
Punjab Bani 07 September,2024
ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿ਼ਸ਼ ਹੈ : ਬ੍ਰਿਜ ਭੂਸ਼ਣ
ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿ਼ਸ਼ ਹੈ : ਬ੍ਰਿਜ ਭੂਸ਼ਣ ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਓਲੰਪੀਅਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਵਲੋਂ ਕਾਂਗਰਸ ਪਾਰਟੀ ਦੀ ਮੈਂਬਰਸਿ਼ਪ ਲੈਣ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵਲੋਂ ਵਿਨੇਸ ਫੋਗਾਟ ਨੂੰ ਟਿਕਟ ਦੇਣ ਤੇ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿਸ਼ ਹੈ। ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜਦੋਂ 18 ਤਰੀਕ 2023 ਨੂੰ ਜੰਤਰ-ਮੰਤਰ `ਤੇ ਪ੍ਰਦਰਸ਼ਨ ਸ਼ੁਰੂ ਹੋਇਆ ਸੀ ਤਾਂ ਮੈਂ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਹੈ। ਇਹ ਕਾਂਗਰਸ ਦੀ ਸਾਜਿ਼ਸ਼ ਹੈ। ਇਸ ਪਿੱਛੇ ਦੀਪੇਂਦਰ ਅਤੇ ਭੂਪੇਂਦਰ ਹੁੱਡਾ ਦਾ ਹੱਥ ਹੈ। ਕਾਂਗਰਸ ਦਫ਼ਤਰ ਵਿੱਚ ਅੰਤਿਮ ਸਕ੍ਰਿਪਟ ਲਿਖੀ ਗਈ। ਹੁਣ ਫੈਸਲਾ ਜਨਤਾ ਕਰੇਗੀ। ਇਨ੍ਹਾਂ ਲੋਕਾਂ ਨੇ ਖੇਡ, ਖਿਡਾਰੀਆਂ ਅਤੇ ਸਾਡਾ ਅਪਮਾਨ ਕੀਤਾ। ਇਨ੍ਹਾਂ ਲੋਕਾਂ ਨੇ ਮਹਿਲਾ ਖਿਡਾਰੀਆਂ ਦਾ ਅਪਮਾਨ ਕੀਤਾ। ਇਨ੍ਹਾਂ ਲੋਕਾਂ ਨੇ ਮਹਿਲਾ ਖਿਡਾਰਨਾਂ ਦਾ ਅਪਮਾਨ ਕੀਤਾ ਹੈ, ਇਹ ਮੈਂ ਨਹੀਂ ਸਗੋਂ ਕਾਂਗਰਸ ਨੇ ਖਿਡਾਰੀਆਂ ਦਾ ਅਪਮਾਨ ਕੀਤਾ ਹੈ। ਚੋਣ ਲੜਨ ਅਤੇ ਪ੍ਰਚਾਰ ਕਰਨ ਬਾਰੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਕਹੇਗੀ ਤਾਂ ਮੈਂ ਚੋਣ ਪ੍ਰਚਾਰ ਕਰਾਂਗਾ। ਭਾਜਪਾ `ਚ ਨੇਤਾਵਾਂ ਦਾ ਕਾਲ ਨਹੀਂ ਹੈ। ਫਿਲਹਾਲ ਮੈਂ ਚੋਣ ਨਹੀਂ, ਕੇਸ ਲੜ ਰਿਹਾ ਹਾਂ। ਇਨ੍ਹਾਂ ਲੋਕਾਂ ਨੇ ਗੇਮ `ਤੇ ਕਬਜ਼ਾ ਕਰ ਲਿਆ ਹੈ। ਰੱਬ ਨੇ ਉਸੇ ਦਾ ਨਤੀਜਾ ਦਿੱਤਾ ਹੈ। ਵਿਨੇਸ਼ ਬਾਅਦ ਵਿਚ ਕਹੇਗੀ ਕਿ ਉਸ ਨਾਲ ਕੋਈ ਸਾਜ਼ਿਸ਼ ਰਚੀ ਗਈ ਸੀ। ਇੱਕ ਦਿਨ ਕਾਂਗਰਸ ਵੀ ਪਛਤਾਵੇਗੀ ।ਜਿ਼ਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ੁੱਕਰਵਾਰ ਨੂੰ 31 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ `ਚ ਵੀਰਵਾਰ ਨੂੰ ਕਾਂਗਰਸ ਪਾਰਟੀ `ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਨਾ ਸੀਟ ਤੋਂ ਟਿਕਟ ਦਿੱਤੀ ਗਈ ਹੈ।
Punjab Bani 07 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ : ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
Punjab Bani 07 September,2024
ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਜਾਣਕਾਰੀ ਜਨਤਕ ਕਰਨ ਦੀ ਲੋੜ : ਮੁੱਖ ਚੋਣ ਅਧਿਕਾਰੀ
ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਜਾਣਕਾਰੀ ਜਨਤਕ ਕਰਨ ਦੀ ਲੋੜ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪਰਾਧਿਕ ਪਿਛੋਕੜਾਂ ਨੂੰ ਪ੍ਰਕਾਸ਼ਿਤ ਕਰਨਾ ਚਾਹੀਦਾ ਹੈ । ਇਸ ਤੋਂ ਇਲਾਵਾ ਅਜਿਹੀ ਜਾਣਕਾਰੀ ਉਨ੍ਹਾਂ ਦੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਵੀ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਤਿੰਨ ਵਾਰ ਅਖਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਰਾਹੀਂ ਇਸ ਸਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਨੀ ਚਾਹੀਦੀ ਹੈ।ਇੱਕ ਸਿਆਸੀ ਪਾਰਟੀ ਜੋ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਖੜ੍ਹੇ ਕਰਦੀ ਹੈ। ਉਸ ਨੂੰ ਵੀ ਤਿੰਨ ਮੌਕਿਆਂ ’ਤੇ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਆਪਣੀ ਵੈੱਬਸਾਈਟ ਅਤੇ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ‘ਤੇ ਪ੍ਰਕਾਸ਼ਿਤ ਕਰਨ ਦੀ ਲੋੜ ਹੁੰਦੀ ਹੈ। ਸਿਆਸੀ ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ, ਫੇਸਬੁੱਕ ਅਤੇ ਟਵਿੱਟਰ ਸਮੇਤ ਇਹ ਜਾਣਕਾਰੀ ਇੱਕ ਸਥਾਨਕ ਅਖ਼ਬਾਰ ਅਤੇ ਇੱਕ ਕੌਮੀ ਅਖਬਾਰ ਵਿੱਚ ਵੀ ਪ੍ਰਕਾਸਿ਼਼ਤ ਕੀਤੀ ਜਾਵੇ।ਇਹ ਵੇਰਵੇ ਉਮੀਦਵਾਰ ਦੀ ਚੋਣ ਦੇ 48 ਘੰਟਿਆਂ ਦੇ ਅੰਦਰ ਪ੍ਰਕਾਸ਼ਿਤ ਕੀਤੇ ਜਾਣ ਲਈ ਕਿਹਾ ਗਿਆ ਹੈ, ਫਿਰ ਸਬੰਧਤ ਰਾਜਨੀਤਿਕ ਪਾਰਟੀ ਉਮੀਦਵਾਰ ਦੀ ਚੋਣ ਦੇ 72 ਘੰਟਿਆਂ ਦੇ ਅੰਦਰ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਸੌਂਪੇਗੀ। ਪਾਲਣਾ ਨਾ ਕਰਨ ’ਤੇ ਸੁਪਰੀਮ ਕੋਰਟ ਦੇ ਨੋਟਿਸ ਵਿੱਚ ਲਿਆਂਦਾ ਜਾਵੇਗਾ, ਕਿਉਂਕਿ ਉਹ ਇਸ ਅਦਾਲਤ ਦੇ ਹੁਕਮਾਂ/ਨਿਦੇਸ਼ਾਂ ਦੀ ਉਲੰਘਣਾ ਹੈ।
Punjab Bani 06 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ ਵਿਆਖਿਆ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥
Punjab Bani 06 September,2024
ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦੇਣ ਵਾਲੇ ਸਾਬਕਾ ਜੇਲ ਸੁਪਰਡੈਂਟ ਨੂੰ ਭਾਜਪਾ ਦਿੱਤੀ ਟਿਕਟ
ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦੇਣ ਵਾਲੇ ਸਾਬਕਾ ਜੇਲ ਸੁਪਰਡੈਂਟ ਨੂੰ ਭਾਜਪਾ ਦਿੱਤੀ ਟਿਕਟ ਹਰਿਆਣਾ : ਭਾਰਤੀ ਜਨਤਾ ਪਾਰਟੀ ਨੇ ਜਿਥੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਉਥੇ ਇਕ ਟਿਕਟ ਦਾਦਰੀ ਤੋਂ ਜਿਹੜੀ ਕਿ ਸੁਨੀਲ ਸਾਂਗਵਾਨ ਨੂੰ ਵੀ ਦਿੱਤੀ ਗਈ ਹੈ ਬਹੁਤ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉ਼ਕਿ ਸੁਨੀਲ ਸਾਂਗਵਾਨ ਓਹੀ ਸਾਬਕਾ ਜੇਲ ਸੁਪਰਡੈਂਟ ਹਨ ਜਿਨ੍ਹਾਂ ਦੇ ਕਾਰਜਕਾਲ ਦੌਰਾਨ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦਿੱਤੀ ਸੀ। ਦੱਸਣਯੋਗ ਹੈ ਕਿ ਜੇਲ ਸੁਪਰਡੈਂਟ ਰਹੇ ਸੁਨੀਲ ਸਾਂਗਵਾਨ ਵਲੋਂ ਹਾਲ ਹੀ ਵਿਚ ਯਾਨੀ ਕਿ ਸਿਰਫ਼ ਤਿੰਨ ਦਿਨ ਪਹਿਲਾਂ ਹੀ ਜੇਲ੍ਹ ਸੁਪਰਡੈਂਟ ਦੇ ਅਹੁਦੇ ਤੋਂ ਵੀ. ਆਰ. ਐਸ. ਲਈ ਹੈ ਤੇ ਹੈਰਾਨੀ ਤਾਂ ਇਹ ਹੈ ਕਿ ਵੀਆਰਐਸ ਅਪਲਾਈ ਕਰਦਿਆਂ ਹੀ ਸਰਕਾਰ ਨੇ ਵੀ ਤੁਰੰਤ ਸੇਵਾਮੁਕਤ ਕਰ ਦਿੱਤਾ।
Punjab Bani 05 September,2024
ਭਾਜਪਾ ਆਗੂ ਕਰਨ ਦੇਵ ਕੰਬੋਜ ਨੇ ਦਿੱਤਾ ਅਸਤੀਫਾ
ਭਾਜਪਾ ਆਗੂ ਕਰਨ ਦੇਵ ਕੰਬੋਜ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਕਰਨ ਦੇਵ ਕੰਬੋਜ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਅਸਤੀਫਾ ਦੇ ਦਿੱਤਾ ਹੈ। ਇੰਦਰੀ ਵਿਧਾਨ ਸਭਾ ਤੋਂ 2014 ਦੇ ਵਿਧਾਇਕ ਅਤੇ ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ ਦੇ ਸਾਬਕਾ ਰਾਜ ਮੰਤਰੀ ਕਰਨਦੇਵ ਕੰਬੋਜ ਨੇ ਇੰਦਰੀ ਤੋਂ ਟਿਕਟ ਨਾ ਮਿਲਣ `ਤੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਮੇਂ ਉਹ ਭਾਜਪਾ ਓਬੀਸੀ ਮੋਰਚਾ ਹਰਿਆਣਾ ਦੇ ਸੂਬਾ ਪ੍ਰਧਾਨ ਸਨ ਪਰ ਉਨ੍ਹਾਂ ਨੇ ਆਪਣੇ ਅਹੁਦੇ ਦੇ ਨਾਲ-ਨਾਲ ਭਾਜਪਾ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
Punjab Bani 05 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ : ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।
Punjab Bani 05 September,2024
ਕੰਗਨਾ ਰਣੌਤ ਦੀ ਫਿ਼ਲਮ ਐਮਰਜੈਂਸੀ ਦੀ 6 ਸਤੰਬਰ ਦੀ ਰਿਲੀਜਿੰਗ ਰੁਕੀ
ਕੰਗਨਾ ਰਣੌਤ ਦੀ ਫਿ਼ਲਮ ਐਮਰਜੈਂਸੀ ਦੀ 6 ਸਤੰਬਰ ਦੀ ਰਿਲੀਜਿੰਗ ਰੁਕੀ ਮੰੁਬਈ : ਪ੍ਰਸਿੱਧ ਬਾਲੀਵੁੱਡ ਅਦਾਕਾਰਾ ਅਤੇ ਬੀਜੇਪੀ ਸੰਸਦ ਕੰਗਨਾ ਰਣੌਤ ਦੀ ਫਿਲਮ `ਐਮਰਜੈਂਸੀ` ਜੋ ਕਿ ਹਾਲ ਦੀ ਘੜੀ ਚੱਲ ਰਹੇ ਸਤੰਬਰ ਮਹੀਨੇ ਦੀ 6 ਤਰੀਕ ਨੂੰ ਰਿਲੀਜ ਹੋਣੀ ਸੀ ਹੁਣ 6 ਸਤੰਬਰ ਨੂੰ ਰਿਲੀਜ਼ ਨਹੀਂ ਹੋ ਸਕੇਗੀ ਕਿਉਂਕਿ ਇਸ ਫਿਲਮ ਨੂੰ ਲੈ ਕੇ ਹੋ ਰਹੇ ਕਾਫੀ ਹੰਗਾਮੇ ਦੇ ਚਲਦਿਆ ਜ਼ੀ ਐਂਟਰਟੇਨਮੈਂਟ ਇੰਟਰਪ੍ਰਾਈਜਿਜ਼ ਜਿਸ ਵਲੋਂ ਫਿਲਮ ਦੀ ਰਿਲੀਜਿੰਗ ਲਈ ਸੈਂਸਰ ਸਰਟੀਫਿਕੇਟ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਗਿਆ ਸੀ ਤੇ ਬੰਬੇ ਹਾਈ ਕੋਰਟ ਨੇ ਫਿਲਮ ਨੂੰ ਸਰਟੀਫਿਕੇਟ ਦੀ ਮੰਗ ਕਰਨ ਵਾਲੀ ਪਟੀਸ਼ਨ `ਤੇ ਸੁਣਵਾਈ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ।ਅਦਾਲਤ ਨੇ ਕਿਹਾ ਕਿ ਇਸ ਮਾਮਲੇ `ਚ ਇੰਨੀ ਜਲਦੀ ਹੁਕਮ ਨਹੀਂ ਦਿੱਤੇ ਜਾ ਸਕਦੇ, ਇਸ ਮਾਮਲੇ `ਚ 18 ਸਤੰਬਰ ਤੱਕ ਫੈਸਲਾ ਲਿਆ ਜਾਵੇਗਾ। ਜਿਸ ਤੋਂ ਬਾਅਦ 19 ਸਤੰਬਰ ਨੂੰ ਅਦਾਲਤ `ਚ ਮਾਮਲੇ ਦੀ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸੀਬੀਐਫਸੀ ਨੂੰ ਵੀ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਫਿਲਮ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਹੈ, ਸੀਬੀਐਫਸੀ ਗਣਪਤੀ ਤਿਉਹਾਰ ਦੇ ਨਾਂ `ਤੇ ਛੁੱਟੀ ਦਾ ਕਹਿ ਕੇ ਸਰਟੀਫਿਕੇਟ ਦੇ ਮੁੱਦੇ `ਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਦੱਸਣਯੋਗ ਹੈ ਕਿ ਜ਼ੀ ਐਂਟਰਟੇਨਮੈਂਟ ਇਸ ਮਾਮਲੇ ਵਿੱਚ ਪਟੀਸ਼ਨਰ ਹੈ ਜੋ ਫਿਲਮ ਨਾਲ ਇੱਕ ਐਸੋਸੀਏਟ ਮੇਕਰ ਯਾਨੀ ਸਹਿ-ਨਿਰਮਾਤਾ ਵਜੋਂ ਜੁੜਿਆ ਹੋਇਆ ਹੈ। ਉਨ੍ਹਾਂ ਵੱਲੋਂ ਸੀਨੀਅਰ ਵਕੀਲ ਵੈਂਕਟੇਸ਼ ਢੌਂਡ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਅਭਿਨਵ ਚੰਦਰਚੂੜ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਵੱਲੋਂ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਸੈਂਸਰ ਬੋਰਡ ਨੂੰ ਨਿਰਦੇਸ਼ ਦਿੱਤਾ ਕਿ ਉਹ ਫਿਲਮ ਬਾਰੇ ਪੇਸ਼ ਇਤਰਾਜ਼ਾਂ `ਤੇ ਵਿਚਾਰ ਕਰੇ ਅਤੇ 18 ਸਤੰਬਰ ਤੱਕ ਇਸ ਦਾ ਸਰਟੀਫਿਕੇਟ ਜਾਰੀ ਕਰੇ। ਜਸਟਿਸ ਬੀਪੀ ਕੋਲਾਬਾਵਾਲਾ ਅਤੇ ਜਸਟਿਸ ਫਿਰਦੌਸ ਪੂਨਾਵਾਲਾ ਦੇ ਬੈਂਚ ਨੇ ਨਿਰਮਾਤਾ ਦੀ ਦਲੀਲ ਨੂੰ ਸਵੀਕਾਰ ਕਰ ਲਿਆ ਕਿ ਸਰਟੀਫਿਕੇਟ ਤਿਆਰ ਹੈ ਪਰ ਜਾਰੀ ਨਹੀਂ ਕੀਤਾ ਗਿਆ। ਬੈਂਚ ਨੇ ਕਿਹਾ ਕਿ ਜਦੋਂ ਫਿਲਮ ਦੇ ਨਿਰਮਾਤਾਵਾਂ ਨੂੰ ਪਹਿਲਾਂ ਆਨਲਾਈਨ ਸਰਟੀਫਿਕੇਟ ਜਾਰੀ ਕੀਤਾ ਗਿਆ ਸੀ, ਤਾਂ ਸੀਬੀਐਫਸੀ ਦੀ ਇਹ ਦਲੀਲ ਕਿ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਕਿਉਂਕਿ ਇਸ `ਤੇ ਚੇਅਰਮੈਨ ਦੇ ਦਸਤਖਤ ਨਹੀਂ ਸਨ।
Punjab Bani 04 September,2024
ਕਾਂਗਰਸ ਵਿੱਚ ਸ਼ਾਮਲ ਹੋਏ ਗੋਕੁਲ ਸੇਤੀਆ ਦੀਆਂ ਗੈਂਗਸਟਰ ਗੋਲਡੀ ਬਰਾੜ ਨਾਲ ਸਾਹਮਣੇ ਆਈਆਂ ਤਸਵੀਰਾਂ ਨਾਲ ਸਿਆਸੀ ਹਲਕਿਆਂ ਵਿਚ ਛਿੜਿਆ ਵਿਵਾਦ
ਕਾਂਗਰਸ ਵਿੱਚ ਸ਼ਾਮਲ ਹੋਏ ਗੋਕੁਲ ਸੇਤੀਆ ਦੀਆਂ ਗੈਂਗਸਟਰ ਗੋਲਡੀ ਬਰਾੜ ਨਾਲ ਸਾਹਮਣੇ ਆਈਆਂ ਤਸਵੀਰਾਂ ਨਾਲ ਸਿਆਸੀ ਹਲਕਿਆਂ ਵਿਚ ਛਿੜਿਆ ਵਿਵਾਦ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਸਿਰਸਾ ਸੀਟ ਤੋਂ ਸਾਬਕਾ ਵਿਧਾਇਕ ਲਕਸ਼ਮਣ ਦਾਸ ਅਰੋੜਾ ਦੇ ਪੋਤਰੇ ਗੋਕੁਲ ਸੇਤੀਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਹੀ ਗੈਂਗਸਟਰ ਗੋਲਡੀ ਬਰਾੜ ਨਾਲ ਵਾਇਰਲ ਹੋਈਆਂ ਤਸਵੀਰਾਂ ਨੇ ਸਿਆਸੀ ਹਲਕਿਆਂ ਵਿਚ ਵਾਦ ਵਿਵਾਦ ਪੈਦਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਗੋਕੁਲ ਸੇਤੀਆ ਸਿਰਸਾ ਤੋਂ ਸੰਭਾਵਿਤ ਉਮੀਦਵਾਰ ਵੀ ਹਨ। ਤਸਵੀਰਾਂ ਵਾਇਰਲ ਹੁੰਦਿਆਂ ਹੀ ਗੋਕੁਲ ਸੇਤੀਆ ਨੇ ਸਿਰਸਾ ਦੇ ਵਿਧਾਇਕ ਗੋਪਾਲ ਕਾਂਡਾ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਹ ਸਭ ਟਿਕਟ ਕਟਵਾਉਣ ਲਈ ਕੀਤਾ ਜਾ ਰਿਹਾ ਹੈ। ਗੋਕੁਲ ਸੇਤੀਆ ਨੇ ਕਿਹਾ ਕਿ ਗੋਲਡੀ ਬਰਾੜ ਉਸ ਨਾਲ ਕਾਲਜ ਵਿਚ ਪੜ੍ਹਿਆ ਹੈ ਪਰ ਹੁਣ ਕੋਈ ਲਿੰਕ ਨਹੀਂ ਹੈ । ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਾਤਲ ਲਾਰੈਂਸ ਬਿਸ਼ਨੋਈ ਦਾ ਕਰੀਬੀ ਗੋਲਡੀ ਬਰਾੜ ਵਿਦੇਸ਼ ਵਿਚ ਅਲੋਪ ਦੱਸਿਆ ਜਾਂਦਾ ਹੈ। ਵਿਦੇਸ਼ ਵਿਚ ਬੈਠ ਕੇ ਉਹ ਲਾਰੈਂਸ ਬਿਸ਼ਨੋਈ ਦਾ ਗੈਂਗ ਚਲਾ ਰਿਹਾ ਹੈ ।
Punjab Bani 04 September,2024
ਹਰਿਆਣਾ ਕਾਂਗਰਸ ਨੇ 66 ਸੀਟਾਂ `ਤੇ ਨਾਵਾਂ ਨੂੰ ਅੰਤਿਮ ਰੂਪ ਦਿੰਦਿਆਂ ਬਾਕੀ 24 ਸੀਟਾਂ ਲਈ ਬਣਾਈ ਸਬ-ਕਮੇਟੀ
ਹਰਿਆਣਾ ਕਾਂਗਰਸ ਨੇ 66 ਸੀਟਾਂ `ਤੇ ਨਾਵਾਂ ਨੂੰ ਅੰਤਿਮ ਰੂਪ ਦਿੰਦਿਆਂ ਬਾਕੀ 24 ਸੀਟਾਂ ਲਈ ਬਣਾਈ ਸਬ-ਕਮੇਟੀ ਚੰਡੀਗੜ੍ਹ : ਕੇਂਦਰੀ ਕਾਂਗਰਸ ਚੋਣ ਕਮੇਟੀ ਨੇ ਦਿੱਲੀ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ 66 ਸੀਟਾਂ ਲਈ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਬਾਕੀ 24 ਸੀਟਾਂ ਲਈ ਸਬ-ਕਮੇਟੀ ਬਣਾਈ ਗਈ ਹੈ। ਇਹ ਜਾਣਕਾਰੀ ਹਰਿਆਣਾ ਦੇ ਇੰਚਾਰਜ ਦੀਪਕ ਬਾਬਰੀਆ ਨੇ ਦਿੱਤੀ। ਬਾਕੀ 41 ਸੀਟਾਂ `ਤੇ ਕਾਂਗਰਸ ਦੇ ਉਮੀਦਵਾਰਾਂ ਦਾ ਫੈਸਲਾ ਕਰਨ ਲਈ ਮੰਗਲਵਾਰ ਸ਼ਾਮ ਨੂੰ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ।
Punjab Bani 04 September,2024
ਸੈਕਸ ਦੌਰਾਨ ਕੰਡੋਮ ਨਾ ਪਾਉਣ ਨਾਲ ਆਰਾਮ ਮਿਲਦਾ ਹੈ ਤੇ ਫ੍ਰੀ ਸੈਕਸ ਵਿੱਚ ਜਿ਼ਆਦਾ ਆਰਾਮ ਮਿਲਣ ਨੂੰ ਪਹਿਲ ਦਿੰਦੇ ਹਨ ਗੁਜਰਾਤੀ
ਸੈਕਸ ਦੌਰਾਨ ਕੰਡੋਮ ਨਾ ਪਾਉਣ ਨਾਲ ਆਰਾਮ ਮਿਲਦਾ ਹੈ ਤੇ ਫ੍ਰੀ ਸੈਕਸ ਵਿੱਚ ਜਿ਼ਆਦਾ ਆਰਾਮ ਮਿਲਣ ਨੂੰ ਪਹਿਲ ਦਿੰਦੇ ਹਨ ਗੁਜਰਾਤੀ ਗੁਜਰਾਤ : ਗੁਜਰਾਤੀਆਂ ਨੂੰ ਕੰਡੋਮ ਪਸੰਦ ਨਹੀਂ ਹੈ, ਉਹ ਬਿਨਾ ਕੰਡੋਮ ਸੈਕਸ ਵਿੱਚ ਦਿਲਚਸਪੀ ਰੱਖਦੇ ਹਨ। ਇਹ ਅਸੀਂ ਨਹੀਂ ਕਹਿ ਰਹੇ ਹਾਂ, ਪਰ ਇਹ ਹੈਰਾਨ ਕਰਨ ਵਾਲੀ ਗੱਲ ਸਰਵੇਖਣ ਵਿੱਚ ਸਾਹਮਣੇ ਆਏ ਅੰਕੜਿਆਂ ਤੋਂ ਸਾਹਮਣੇ ਆਈ ਹੈ… ਹਾਲ ਹੀ ਵਿੱਚ ਵਿਸ਼ਵ ਸਿਹਤ ਸੰਗਠਨ ਦੁਆਰਾ ਕਰਵਾਏ ਗਏ ਇੱਕ ਮਹੱਤਵਪੂਰਨ ਸਰਵੇਖਣ ਅਨੁਸਾਰ, ਕੰਡੋਮ ਦੀ ਵਰਤੋਂ ਘੱਟ ਰਹੀ ਹੈ। 10,000 ਜੋੜਿਆਂ ਵਿੱਚੋਂ ਪੁਡੂਚੇਰੀ ਵਿੱਚ ਸਿਰਫ਼ 960, ਪੰਜਾਬ ਵਿੱਚ 895, ਚੰਡੀਗੜ੍ਹ ਵਿੱਚ 822 ਅਤੇ ਹਰਿਆਣਾ ਵਿੱਚ 685, ਹਿਮਾਚਲ ਪ੍ਰਦੇਸ਼ ਵਿੱਚ 567, ਰਾਜਸਥਾਨ ਵਿੱਚ 514 ਅਤੇ ਗੁਜਰਾਤ ਵਿੱਚ 430 ਜੋੜੇ ਕੰਡੋਮ ਦੀ ਵਰਤੋਂ ਕਰਦੇ ਹਨ। ਜਦੋਂ ਗੁਜਰਾਤ ਦੇ ਕਈ ਜੋੜਿਆਂ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਰਾਮ ਦੀ ਗੱਲ ਕੀਤੀ। ਕਿ ਕੰਡੋਮ ਦੀ ਬਜਾਏ ਫ੍ਰੀ ਸੈਕਸ ਵਿੱਚ ਜ਼ਿਆਦਾ ਆਰਾਮ ਮਿਲਦਾ ਹੈ। ਇਹ ਵੀ ਇੱਕ ਵੱਡਾ ਕਾਰਨ ਹੈ।
Punjab Bani 04 September,2024
10 ਹਜ਼ਾਰ ਵਿੱਚੋਂ 1 ਹਜ਼ਾਰ ਲੋਕ ਨਹੀਂ ਕਰਦੇ ਕੰਡੋਮ ਦੀ ਵਰਤੋਂ : ਨੈਸ਼ਨਲ ਫੈਮਿਲੀ ਹੈਲਥ ਡਿਪਾਰਟਮੈਂਟ
10 ਹਜ਼ਾਰ ਵਿੱਚੋਂ 1 ਹਜ਼ਾਰ ਲੋਕ ਨਹੀਂ ਕਰਦੇ ਕੰਡੋਮ ਦੀ ਵਰਤੋਂ : ਨੈਸ਼ਨਲ ਫੈਮਿਲੀ ਹੈਲਥ ਡਿਪਾਰਟਮੈਂਟ ਨਵੀਂ ਦਿੱਲੀ : ਡਾਕਟਰ ਅਤੇ ਮੈਡੀਕਲ ਸਾਇੰਸ ਵਲੋਂ ਕਈ ਬਿਮਾਰੀਆਂ ਤੋਂ ਬਚਣ ਲਈ ਜਿਨਸੀ ਸੰਬੰਧਾਂ ਦੌਰਾਨ ਕੰਡੋਮ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ ਪਰ ਹਾਲਾਤ ਅਜਿਹੇ ਹੋਏ ਪਏ ਹਨ ਕਿ ਨੌਜਵਾਨਾਂ ਵਿੱਚ ਕੰਡੋਮ ਦੀ ਵਰਤੋਂ ਲਗਾਤਾਰ ਘਟਦੀ ਜਾ ਰਹੀ ਹੈ। ਨੈਸ਼ਨਲ ਫੈਮਿਲੀ ਸਰਵੇ ਮੁਤਾਬਕ ਭਾਰਤ ਵਿੱਚ 6 ਫੀਸਦੀ ਲੋਕ ਕੰਡੋਮ ਬਾਰੇ ਨਹੀਂ ਜਾਣਦੇ। ਕੰਡੋਮ ਬਾਰੇ ਸਿਰਫ 94 ਫੀਸਦੀ ਲੋਕ ਜਾਣਦੇ ਹਨ। ਭਾਰਤ ਵਿੱਚ ਹਰ ਸਾਲ ਔਸਤਨ 33.07 ਕਰੋੜ ਕੰਡੋਮ ਖਰੀਦੇ ਜਾਂਦੇ ਹਨ। ਯੂਪੀ ਦੀ ਗੱਲ ਕਰੀਏ ਤਾਂ ਇੱਥੇ ਹਰ ਸਾਲ 5.3 ਕਰੋੜ ਕੰਡੋਮ ਦੀ ਖਪਤ ਹੁੰਦੀ ਹੈ। ਇਹ ਅੰਕੜਾ ਬਾਕੀ ਰਾਜਾਂ ਨਾਲੋਂ ਕਿਤੇ ਵੱਧ ਹੈ। 2024 ਦੇ ਅੰਤ ਤੱਕ ਯੂਪੀ ਦੀ ਆਬਾਦੀ 22 ਕਰੋੜ ਨੂੰ ਪਾਰ ਕਰ ਜਾਵੇਗੀ। ਭਾਰਤ ਵਿੱਚ ਕਿਸ ਰਾਜ ਦੇ ਲੋਕ ਸਭ ਤੋਂ ਵੱਧ ਕੰਡੋਮ ਦੀ ਵਰਤੋਂ ਕਰਦੇ ਹਨ? ਅਤੇ ਕਿਹੜੇ ਰਾਜ ਦੇ ਲੋਕ ਕੰਡੋਮ ਦੀ ਵਰਤੋਂ ਕਰਨਾ ਪਸੰਦ ਨਹੀਂ ਕਰਦੇ? ਜਾਣੋ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ।ਨੈਸ਼ਨਲ ਫੈਮਿਲੀ ਹੈਲਥ ਡਿਪਾਰਟਮੈਂਟ ਦੇ ਸਰਵੇਖਣ ਅਨੁਸਾਰ, ਦਾਦਰਾ ਨਗਰ ਹਵੇਲੀ ਭਾਰਤ ਵਿੱਚ ਇੱਕੋ ਇੱਕ ਅਜਿਹੀ ਥਾਂ ਹੈ ਜਿੱਥੇ ਕੰਡੋਮ ਦੀ ਵਰਤੋਂ ਸਭ ਤੋਂ ਵੱਧ ਕੀਤੀ ਜਾਂਦੀ ਹੈ। ਇੱਥੇ 10 ਹਜ਼ਾਰ ਜੋੜਿਆਂ ਵਿੱਚੋਂ 993 ਜੋੜੇ ਸੈਕਸ ਕਰਦੇ ਸਮੇਂ ਕੰਡੋਮ ਦੀ ਵਰਤੋਂ ਕਰਦੇ ਹਨ। ਦੂਜੇ ਸਥਾਨ ‘ਤੇ ਆਂਧਰਾ ਪ੍ਰਦੇਸ਼ ਹੈ। ਜਿੱਥੇ 10 ਹਜ਼ਾਰ ਵਿੱਚੋਂ 978 ਜੋੜੇ ਕੰਡੋਮ ਦੀ ਵਰਤੋਂ ਕਰਦੇ ਹਨ।ਦੱਸਣਯੋਗ ਹੈ ਕਿ ਕੰਡੋਮ ਕੋਈ ਬੁਰੀ ਚੀਜ਼ ਨਹੀਂ ਹੈ ਬਲਕਿ ਇਹ ਦੋਹਾਂ ਦੀ ਸਿਹਤ ਦੀ ਰੱਖਿਆ ਕਰਦਾ ਹੈ।
Punjab Bani 04 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
Punjab Bani 04 September,2024
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੇ ਵਿਰੋਧ ‘ਚ ਸਿੱਖਾਂ ਨੇ ਕੱਢਿਆ ਰੋਸ ਮਾਰਚ
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੇ ਵਿਰੋਧ ‘ਚ ਸਿੱਖਾਂ ਨੇ ਕੱਢਿਆ ਰੋਸ ਮਾਰਚ ਅੰਬਾਲਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਸਿੱਖ ਦਲ ਵੱਲੋਂ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿਰੁੱਧ ਰੋਸ ਮਾਰਚ ਕੱਢਦਿਆਂ ਡੀ. ਸੀ ਦਫ਼ਤਰ ਪਹੁੰਚ ਕੇ ਸਿੱਖਾਂ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਅੰਬਾਲਾ ਵਿੱਚ ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋਵੇਗਾ, ਜਿਸ ਕਾਰਨ ਸ਼ਹਿਰ ਦਾ ਮਾਹੌਲ ਖਰਾਬ ਹੋਣ ਦਾ ਖਦਸ਼ਾ ਹੈ। ਹਰਿਆਣਾ ਸਿੱਖ ਏਕਤਾ ਦਲ ਨੇ ਮੰਗ ਕੀਤੀ ਕਿ ਸੰਸਦ ਮੈਂਬਰ ਨੂੰ ਸੂਚਿਤ ਕੀਤਾ ਜਾਵੇ ਕਿ ਉਹ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖੇ ਅਤੇ ਕਿਸੇ ਵੀ ਧਰਮ ਜਾਂ ਅੰਦੋਲਨ ਬਾਰੇ ਅਜਿਹੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰੇ, ਜਿਸ ਨਾਲ ਸਮਾਜਿਕ ਮਾਹੌਲ ਵਿਚ ਤਣਾਅ ਪੈਦਾ ਹੋਵੇ।
Punjab Bani 03 September,2024
ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਦੇ ਚਲਦਿਆਂ ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਦਿੱਤੇ ਮੋਟਰ ਵਹੀਕਲ ਐਕਟ ਦੀ ਧਾਰਾ 136ਏ ਲਾਗੂ ਕਰਨ ਦੇ ਸਖ਼ਤ ਨਿਰਦੇਸ਼
ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਦੇ ਚਲਦਿਆਂ ਸੁਪਰੀਮ ਕੋਰਟ ਨੇ ਰਾਜ ਸਰਕਾਰਾਂ ਨੂੰ ਦਿੱਤੇ ਮੋਟਰ ਵਹੀਕਲ ਐਕਟ ਦੀ ਧਾਰਾ 136ਏ ਲਾਗੂ ਕਰਨ ਦੇ ਸਖ਼ਤ ਨਿਰਦੇਸ਼ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵ ਉਚ ਮਾਨਯੋਗ ਸੁਪਰੀਮ ਕੋਰਟ ਨੇ ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਦੇ ਚਲਦਿਆਂ ਰਾਜ ਸਰਕਾਰਾਂ ਨੂੰ ਦਿੱਤੇ ਮੋਟਰ ਵਹੀਕਲ ਐਕਟ ਦੀ ਧਾਰਾ 136ਏ ਲਾਗੂ ਕਰਨ ਦੇ ਸਖ਼ਤ ਨਿਰਦੇਸ ਜਾਰੀ ਕੀਤੇ ਹਨ।ਮੋਟਰ ਵਹੀਕਲ ਐਕਟ ਦੀ ਧਾਰਾ 136 ਏ ਜੋ ਤੇਜ਼ੀ ਨਾਲ ਚੱਲਣ ਵਾਲੇ ਵਾਹਨਾਂ ਦੀ ਇਲੈਕਟ੍ਰਾਨਿਕ ਨਿਗਰਾਨੀ ਲਈ ਇੱਕ ਪ੍ਰਣਾਲੀ ਪ੍ਰਦਾਨ ਕਰਦਾ ਹੈ ਦਾ ਉਦੇਸ਼ ਹਾਈਵੇਅ ਅਤੇ ਸ਼ਹਿਰੀ ਸੜਕਾਂ ‘ਤੇ ਸੜਕ ਸੁਰੱਖਿਆ ਨੂੰ ਵਧਾਉਣਾ ਹੈ।
Punjab Bani 03 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ : ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥
Punjab Bani 03 September,2024
1 ਜੁਲਾਈ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ ਬਣਵਾ ਸਕਦੇ ਹਨ ਵੋਟ : ਮੁੱਖ ਚੋਣ ਅਫਸਰ ਪੰਕਜ ਅਗਰਵਾਲ
1 ਜੁਲਾਈ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ ਬਣਵਾ ਸਕਦੇ ਹਨ ਵੋਟ : ਮੁੱਖ ਚੋਣ ਅਫਸਰ ਪੰਕਜ ਅਗਰਵਾਲ ਵਿਧਾਨਸਭਾ ਚੋਣ ਲਈ 27 ਅਗਸਤ ਨੁੰ ਪ੍ਰਕਾਸ਼ਿਤ ਆਖੀਰੀ ਵੋਟਰ ਲਿਸਟ ਵਿਚ ਕਰ ਲੈਣ ਆਪਣਾ ਨਾਂਅ ਚੈਕ ਜੇਕਰ ਆਖੀਰੀ ਪ੍ਰਕਾਸ਼ਨ ਸੂਚੀ ਵਿਚ ਨਾਂਅ ਨਹੀਂ, ਬੀਐਲਓ ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਫਾਰਮ 6 ਭਰ ਕੇ ਵੋਟ ਬਨਵਾਉਣ ਲਈ ਕਰ ਸਕਦੇ ਹਨ ਬਿਨੈ ਚੰਡੀਗੜ੍ਹ, 1 ਸਤੰਬਰ 2024 - ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ 1 ਜੁਲਾਈ 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਿਨ੍ਹਾਂ ਨਾਗਰਿਕਾਂ ਦਾ ਨਾਂਅ ਵੋਟਰ ਲਿਸਟ ਵਿਚ ਨਹੀਂ ਹੈ ਤਾਂ ਉਨ੍ਹਾਂ ਦੇ ਕੋਲ ਵਿਧਾਨਸਭਾ ਆਮ ਚੋਣ ਤੋਂ ਪਹਿਲਾਂ ਵੋਟ ਬਨਵਾਉਣ ਦਾ ਆਖੀਰੀ ਮੌਕਾ 2 ਸਤੰਬਰ, 2024 ਤਕ ਹੈ । ਉਨ੍ਹਾਂ ਨੇ ਦਸਿਆ ਕਿ ਜੇਕਰ 27 ਅਗਸਤ ਨੂੰ ਆਖੀਰੀ ਪ੍ਰਕਾਸ਼ਿਤ ਵੋਟਰ ਲਿਸਟ ਵਿਚ ਨਾਂਅ ਨਹੀਂ ਹੈ ਤਾਂ ਉਹ ਬੀਐਲਓ ਦੇ ਕੋਲ ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਫਾਰਮ 6 ਭਰ ਕੇ ਵੋਟ ਬਨਵਾਉਣ ਲਈ ਬਿਨੈ ਕਰ ਸਕਦੇ ਹਨ। 02 ਸਤੰਬਰ ਤਕ ਪ੍ਰਾਪਤ ਹੋਏ ਸਾਰੇ ਬਿਨਿਆਂ 'ਤੇ ਨਿਯਮ ਅਨੁਸਾਰ ਕਾਰਵਾਈ ਕਰਦੇ ਹੋਏ ਵੋਟ ਬਨਾਉਣ ਦਾ ਕੰਮ ਕੀਤਾ ਜਾਵੇਗਾ, ਅਤੇ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦਾ ਬਿਨੈ ਸਹੀ ਪਾਇਆ ਜਾਵੇਗਾ, ਉਨ੍ਹਾਂ ਦਾ ਵੋਟ ਬਨਾਉਂਦੇ ਹੋਏ ਉਨ੍ਹਾਂ ਦਾ ਨਾਂਅ ਵੋਟਰ ਲਿਸਟ ਵਿਚ ਸ਼ਾਮਿਲ ਕੀਤਾ ਜਾਵੇਗਾ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਿਧਾਨਸਭਾ ਚੋਣ ਲਈ 27 ਅਗਸਤ ਨੂੰ ਆਖੀਰੀ ਵੋਟਰ ਲਿਸਟ ਪ੍ਰਕਾਸ਼ਿਤ ਕੀਤੀ ਗਈ ਹੈ ਜੋ ਸਾਰੇ ਜਿਲ੍ਹਾ ਚੋਣ ਅਧਿਕਾਰੀ ਦਫਤਰ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, ਵਿਭਾਗ ਦੀ ਵੈਬਸਾਇਟ ਫਕਰੀ.ਗਖ.ਅ.।ਪਰਡ।ਜਅ 'ਤੇ ਵੋਟਰ ਸੂਚੀਆਂ ਅਪਗ੍ਰੇਡ ਹਨ, ਉਸ ਨੂੰ ਡਾਉਨਲੋਡ ਕਰ ਕੇ ਕੋਈ ਵੀ ਵਿਅਕਤੀ ਆਪਣਾ ਨਾਂਅ ਵੋਟਰ ਲਿਸਟ ਵਿਚ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਪਲਾਇਨ ਨੰਬਰ-1950 'ਤੇ ਕਾਲ ਕਰ ਕੇ ਵੀ ਆਪਣੀ ਵੋਟ ਨੂੰ ਚੈਕ ਕੀਤਾ ਜਾ ਸਕਦਾ ਹੈ। 02 ਸਤੰਬਰ, 2024 ਦੇ ਬਾਅਦ ਕੀਤੇ ਗਏ ਕਿਸੇ ਵੀ ਬਿਨੈ ਦੇ ਉੱਪਰ ਫੈਸਲਾ ਭਾਰਤ ਚੋਣ ਕਮਿਸ਼ਨ ਦੀ ਹਿਦਾਇਤਾਂ ਅਨੁਸਾਰ ਵਿਧਾਨਸਭਾ ਆਮ ਚੋਣ ਦੇ ਬਾਅਦ ਕੀਤਾ ਜਾਵੇਗਾ । ਸ੍ਰੀ ਪੰਕਜ ਅਗਰਵਾਲ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕਤੰਤਰ ਦੇ ਇਸ ਪਰਵ ਵਿਚ ਆਗਾਮੀ 05 ਅਕਤੂਬਰ, 2024 ਨੂੰ ਵੋਟ ਜਰੂਰ ਕਰਨ। ਵੋਟਿੰਗ ਦੇ ਦਿਨ ਪਰਵ ਦੀ ਤਰ੍ਹਾ ਮਨਾਉਣ ਅਤੇ ਪੂਰੇ ਉਤਸਾਹ ਦੇ ਨਾਲ ਹਿੱਸਾ ਲੈਣ। ਵੋਟਿੰਗ ਕਰ ਕੇ ਹੀ ਅਸੀਂ ਲੋਕਤੰਤਰ ਨੂੰ ਮਜਬੂਤ ਬਣਾ ਸਕਦੇ ਹਨ।
Punjab Bani 02 September,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।1। ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।1। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।2। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।3। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।4।2। 28।
Punjab Bani 02 September,2024
ਅਮਰੀਕਾ ਦੀਆਂ ਡੇਢ ਦਰਜਨ ਸਿੱਖ ਜਥੇਬੰਦੀਆਂ ਕੀਤਾ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ
ਅਮਰੀਕਾ ਦੀਆਂ ਡੇਢ ਦਰਜਨ ਸਿੱਖ ਜਥੇਬੰਦੀਆਂ ਕੀਤਾ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ ਨਿਊਯਾਰਕ : ਵਿਸ਼ਵ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਦੀਆਂ ਡੇਢ ਦਰਜਨ ਸਿੱਖ ਜਥੇਬੰਦੀਆਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਇਨ੍ਹਾਂ ਜਥੇਬੰਦੀਆਂ ਵੱਲੋਂ ਟਕਸਾਲ ਦੇ ਟਕਸਾਲੀ ਸਿੰਘਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟਕਸਾਲ ਨੂੰ ਧੁੰਮਾਂ ਦੇ ਕਬਜ਼ੇ ਵਿਚੋਂ ਛਡਵਾਉਣ ਲਈ ਤਿਆਰੀ ਕਰਨ .ਧੁੰਮਾਂ ਨੂੰ ਸਿੱਖ ਵਿਰੋਧੀ ਅਤੇ ਸਰਕਾਰਾਂ ਅਤੇ ਪੰਥ ਵਿਰੋਧੀਆਂ ਦੇ ਹੱਥਾਂ ਵਿਚ ਖੇਡਾਂ ਵਾਲੇ ਕਰਾਰ ਦੇਕੇ ਆਰ ਐਸ ਐਸ ਦੀ ਨੇੜਤਾ ਦਾ ਦੋਸ਼ੀ ਵੀ ਕਿਹਾ ਗਿਆ ਹੈ .ਹਿੰਮਤ ਸਿੰਘ , ਹਰਜਿੰਦਰ ਸਿੰਘ ਅਤੇ ਜਸਵੰਤ ਸਿੰਘ ਹੋਠੀ ਸਮੇਤ ਹੋਰਨਾਂ ਆਗੂਆਂ ਦੀ ਤਰਫ਼ੋਂ ਜਾਰੀ ਕੀਤੇ ਇੱਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਜ ਅਮਰੀਕਾ ਭਰ ਦੀਆਂ ਪੰਥਕ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਪ੍ਰਸਤਾਂ ਦੀ ਹੰਗਾਮੀ ਤੌਰ ਤੇ ਇੱਕ ਟੈਲੀਕਾਨਫਰੰਸ ਸੱਦੀ ਗਈ, ਜਿਸ ਵਿੱਚ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੇ ਬਹੁਤ ਵੱਡੀ ਤਾਦਾਦ ਵਿੱਚ ਹਿੱਸਾ ਲਿਆ। ਦਮਦਮੀ ਟਕਸਾਲ ਜਿਸ ਨੂੰ ਯੋਧਿਆਂ ਦੀ ਖਾਣ ਵੀ ਕਿਹਾ ਜਾਂਦਾ ਹੈ, ਪੰਥ ਦੀ ਇੱਕ ਸਤਿਕਾਰਤ ਜਥੇਬੰਦੀ ਹੈ, ਜਿਸ ਉੱਪਰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਬੈਠੇ ਭਾਈ ਹਰਨਾਮ ਸਿੰਘ ਧੁੰਮਾ ਜੋ ਕਿ ਆਪਣੇ ਆਪ ਨੂੰ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਉਤਰਾਧਿਕਾਰੀ ਹੋਣ ਦਾ ਦਾਅਵਾ ਕਰਦੇ ਹਨ, ਪਰੰਤੂ ਕਿਰਦਾਰ ਪੱਖੋਂ ਸਰਕਾਰਾਂ ਤੇ ਪ੍ਰਧਾਨ ਮੰਤਰੀਆਂ ਅੱਗੇ ਖਲੋਣ ਵਾਲੇ ਟਕਸਾਲ ਦੇ ਪੁਰਾਣੇ ਮੁਖੀਆਂ ਸਾਹਮਣੇ ਬਿਲਕੁਲ ਬੌਣੇ ਕਿਰਦਾਰ ਦੇ ਨਜ਼ਰ ਆਉਂਦੇ ਹਰਨਾਮ ਸਿੰਘ ਧੁੰਮਾਂ, ਆਪਣੇ ਗੁਰੂ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਮੇਂ ਜਦੋਂ ਹਰ ਸਿੱਖ ਦਾ ਕਲੇਜਾ ਪਾਟ ਗਿਆ ਸੀ ਉਸ ਮੌਕੇ ਵੀ ਚੁੱਪ ਰਹਿ ਕੇ ਸਰਕਾਰ ਤੇ ਬਾਦਲਾਂ ਨਾਲ ਵਫਾਦਾਰੀ ਨਿਭਾਉਣ ਵਾਲੇ ਹਰਨਾਮ ਸਿੰਘ ਧੁੰਮਾ ਟਕਸਾਲ ਦੇ ਆਗੂ ਕਹਾਉਣ ਦੇ ਬਿਲਕੁਲ ਵੀ ਯੋਗ ਨਹੀਂ ਹਨ। ਸਿੱਖ ਕੌਮ ਦੇ ਪਾਤਸ਼ਾਹੀ ਦਾਅਵੇ ਨੂੰ ਮੁੜ ਸੁਰਜੀਤ ਕਰਕੇ ਮੌਜੂਦਾ ਸੰਘਰਸ਼ ਨੂੰ ਰੁਸ਼ਨਾਉਣ ਵਾਲੇ ਸੰਤ ਸਿਪਾਹੀ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਰਸਤੇ ਤੋਂ ਉਲਟ ਚੱਲ ਕੇ ਹਰਨਾਮ ਸਿੰਘ ਧੁੰਮਾ ਨੇ ਦਮਦਮੀ ਟਕਸਾਲ ਅਤੇ ਸਿੱਖ ਕੌਮ ਦੋਵਾਂ ਨੂੰ ਵੱਡੀ ਢਾਹ ਲਾਈ ਹੈ। ਸ਼ੁਰੂ ਤੋਂ ਹੀ ਸਵਾਲਾਂ ਵਿਚ ਘਿਰੇ ਰਹੇ ਹਰਨਾਮ ਸਿੰਘ ਧੁੰਮਾ ਨੂੰ ਬੜੇ ਹੀ ਸ਼ੱਕੀ ਤਰੀਕੇ ਨਾਲ ਅਮਰੀਕਾ ਤੋਂ ਲਿਜਾ ਕੇ ਏਜੰਸੀਆਂ ਦੀ ਮਦਦ ਨਾਲ ਕੇ ਪੀ ਗਿੱਲ ਨੇ ਦਮਦਮੀ ਟਕਸਾਲ ਮਹਿਤਾ ਉੱਪਰ ਕਬਜ਼ਾ ਕਰਵਾਉਣ ਵਿੱਚ ਮਦਦ ਕੀਤੀ। ਇੱਕ ਸਮੇਂ ਸਿੱਖ ਸੰਘਰਸ਼ ਦਾ ਧੁਰਾ ਰਹੀ ਟਕਸਾਲ ਨੂੰ ਕਾਬੂ ਕਰਨਾ ਸਰਕਾਰੀ ਏਜੰਡੇ ਵਿੱਚ ਨੰਬਰ ਇੱਕ ਉੱਤੇ ਸੀ, ਜਿਸ ਕੰਮ ਨੂੰ ਹਰਨਾਮ ਸਿੰਘ ਧੁੰਮਾ ਦੇ ਕਾਬਜ਼ ਹੋਣ ਨਾਲ ਸੌਖਿਆਂ ਹੀ ਅੰਜਾਮ ਤੱਕ ਪਹੁੰਚਾਉਣ ਵਿੱਚ ਮਦਦ ਮਿਲੀ। ਹਰਨਾਮ ਸਿੰਘ ਧੁੰਮਾ ਦੀ ਮਦਦ ਨਾਲ ਏਜੰਸੀਆਂ ਨੇ ਧਾਰਮਿਕ ਅਤੇ ਸਿਆਸੀ ਤੌਰ ਤੋਂ ਸਿੱਖ ਕੌਮ ਦਾ ਨੁਕਸਾਨ ਕੀਤਾ। ਇਨ੍ਹਾਂ ਸਰਕਾਰੀ ਸਾਜ਼ਿਸ਼ਾਂ ਨੂੰ ਅੰਜਾਮ ਦੇਣ ਦਾ ਜਿ਼ਕਰ ਆਈ. ਬੀ. ਦੇ ਡਾਇਰੈਕਟਰ ਰਹੇ ਮਲੋਆ ਕ੍ਰਿਸ਼ਨ ਧਰ ਨੇ ਆਪਣੀ ਕਿਤਾਬ ਖੁੱਲ੍ਹੇ ਭੇਦ ਵਿੱਚ ਵੀ ਵਿਸਤਾਰ ਨਾਲ ਕੀਤਾ ਹੈ। ਇਸ 4 ਘੰਟੇ ਦੇ ਕਰੀਬ ਚੱਲੀ ਕਾਨਫ਼ਰੰਸ ਵਿੱਚ ਸਾਰੇ ਬੁਲਾਰਿਆਂ ਨੇ ਇਕਮੱਤ ਹੋ ਕੇ ਸਮੂਹ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇੱਕ ਦੂਜੇ ਨਾਲ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਬਣਾਈ ਰੱਖਣ। ਅੱਜ ਟੈਲੀਕਾਨਫਰੰਸ ਵਿੱਚ ਸ਼ਾਮਲ ਸਮੂਹ ਨੁਮਾਇੰਦਿਆਂ ਨੇ ਦਮਦਮੀ ਟਕਸਾਲ ਨੂੰ ਪੰਥ ਦੀ ਬਹੁਤ ਸਤਿਕਾਰਤ ਜਥੇਬੰਦੀ ਐਲਾਨਦਿਆਂ ਪਿਛਲੇ ਸਮੇਂ ਵਿੱਚ ਕੌਮੀ ਅਗਵਾਈ ਕਰਨ ਲਈ ਬੇਹੱਦ ਸ਼ਲਾਘਾ ਕੀਤੀ, ਅਤੇ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਬਚਨਾਂ ਉੱਤੇ ਆਖ਼ਰੀ ਸਾਹਾਂ ਤੱਕ ਪਹਿਰਾ ਦੇਣ ਦੀ ਵਚਨਬੱਧਤਾ ਦੁਹਰਾਈ । ਨਾਲ ਹੀ ਸਾਰਿਆਂ ਨੇ ਇੱਕ ਅਵਾਜ਼ ਵਿੱਚ ਦਮਦਮੀ ਟਕਸਾਲ ਦੇ ਸੁਹਿਰਦ ਟਕਸਾਲੀ ਸਿੰਘਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਮਹਾਰਾਜ ਦੇ ਓਟ ਆਸਰੇ ਨਾਲ ਇਕਜੁੱਟ ਹੋ ਕੇ ਇਸ ਮਾਣਮੱਤੀ ਜਥੇਬੰਦੀ ਨੂੰ ਸਰਕਾਰੀ ਪ੍ਰਭਾਵ ਤੋਂ ਮੁਕਤ ਕਰਾਉਣ ਲਈ ਤਤਪਰ ਹੋਣ ਤਾਂ ਕਿ ਗੁਰੂ ਸਾਹਿਬ ਦੀ ਅਗੰਮੀ ਬਖ਼ਸ਼ੀਸ਼ ਦੇ ਪਾਤਰ ਉੱਚੇ ਜੀਵਨ ਵਾਲੇ ਕਿਸੇ ਯੋਗ ਜਰਨੈਲ ਨੂੰ ਦਮਦਮੀ ਟਕਸਾਲ ਦੀ ਅਗਵਾਈ ਦਿੱਤੀ ਜਾਵੇ ।
Punjab Bani 01 September,2024
2015 `ਚ ਹੋਈ ਬੇਅਦਬੀ ਲਈ ਹਰਜਿੰਦਰ ਸਿੰਘ ਮਾਝੀ ਵੀ ਜ਼ਿੰਮੇਵਾਰ ਹੈ : ਅਮਰੀਕ ਸਿੰਘ ਅਜਨਾਲਾ
2015 `ਚ ਹੋਈ ਬੇਅਦਬੀ ਲਈ ਹਰਜਿੰਦਰ ਸਿੰਘ ਮਾਝੀ ਵੀ ਜ਼ਿੰਮੇਵਾਰ ਹੈ : ਅਮਰੀਕ ਸਿੰਘ ਅਜਨਾਲਾ ਚੰਡੀਗੜ੍ਹ : ਸਾਲ 2015 ਵਿਚ ਹੋਈ ਬੇਅਦਬੀ ਦਾ ਖੁਲਾਸਾ ਕਰਦਿਆਂ ਅਮਰੀਕ ਸਿੰਘ ਅਜਨਾਲਾ ਨੇ ਬੇਅਦਬੀ ਲਈ ਭਾਈ ਹਰਜਿੰਦਰ ਸਿੰਘ ਮਾਝੀ `ਤੇ ਇਲਜ਼ਾਮ ਲਗਾ਼ਉਂਦਿਆਂ ਕਿਹਾ ਕਿ 2015 `ਚ ਹੋਈ ਬੇਅਦਬੀ ਲਈ ਹਰਜਿੰਦਰ ਸਿੰਘ ਮਾਝੀ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੀਵਾਨ ਤੋਂ ਬਾਅਦ ਹੀ ਬੇਅਦਬੀ ਹੋਈ ਸੀ। ਅਮਰੀਕ ਸਿੰਘ ਅਜਨਾਲਾ ਨੇ ਹਰਜਿੰਦਰ ਸਿੰਘ ਮਾਝੀ `ਤੇ ਦੋਸ਼ ਲਾਉਂਦਿਆਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਦੀਵਾਨ ਤੋਂ ਬਾਅਦ ਹੀ ਬੇਅਦਬੀਆਂ ਦਾ ਮੁੱਢ ਬੱਝਿਆ ਸੀ। ਉਨ੍ਹਾਂ ਦੇ ਦੀਵਾਨ ਮੌਕੇ ਹੀ ਡੇਰੇ ਦੇ ਧਾਰਮਿਕ ਚਿੰਨ੍ਹ ਦਾ ਨਿਰਾਦਰ ਹੋਇਆ ਸੀ ਤੇ ਉਸ ਤੋਂ ਬਾਅਦ ਹੀ ਬੇਅਦਬੀ ਦੀਆਂ ਘਟਨਾਵਾਂ ਦਾ ਦੌਰ ਸ਼ੁਰੂ ਹੋਇਆ ਸੀ।
Punjab Bani 01 September,2024
ਹਰਿਆਣਾ ਵਿਚ ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
ਹਰਿਆਣਾ ਵਿਚ ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਵੋਟਾਂ ਦਾ ਦਿਨ ਬਦਲ ਦਿੱਤਾ ਹੈ। ਹੁਣ ਹਰਿਆਣਾ ਵਿਚ 5 ਅਕਤੂਬਰ ਨੂੰ ਵੋਟਿੰਗ ਹੋਵੇਗੀ।
Punjab Bani 31 August,2024
ਪੁਲਸ ਨੇ ਬੀਫ ਪਕਾਉਣ ਨੂੰ ਲੈ ਕੇ ਝਗੜੇ ਦੌਰਾਨ ਕੁੱਟ ਕੁਟ ਕੇ ਮੌਤ ਦੇ ਘਾਟ ਉਤਾਰਨ ਤੇ 7 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
ਪੁਲਸ ਨੇ ਬੀਫ ਪਕਾਉਣ ਨੂੰ ਲੈ ਕੇ ਝਗੜੇ ਦੌਰਾਨ ਕੁੱਟ ਕੁਟ ਕੇ ਮੌਤ ਦੇ ਘਾਟ ਉਤਾਰਨ ਤੇ 7 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ ਚਰਖੀ ਦਾਦਰੀ : ਹਰਿਆਣਾ ਦੇ ਚਰਖੀ ਦਾਦਰੀ ਅਧੀਨ ਪੈਂਦੇ ਬਧਰਾ `ਚ ਕਥਿਤ ਤੌਰ `ਤੇ ਬੀਫ ਪਕਾਉਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਉਸੇ ਝੁੱਗੀ `ਚ ਰਹਿਣ ਵਾਲੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਹਰਿਆਣਾ ਦੇ ਚਰਖੀ ਦਰਦੀ ਜ਼ਿਲ੍ਹੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਕਥਿਤ ਤੌਰ `ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੋ ਨਾਬਾਲਗਾਂ ਸਮੇਤ ਗਊ ਰੱਖਿਅਕ ਸਮੂਹ ਦੇ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ 27 ਅਗਸਤ ਦੀ ਹੈ, ਜਦੋਂ ਪੀੜਤ ਦੀ ਪਛਾਣ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਾਬਿਰ ਮਲਿਕ ਵਜੋਂ ਹੋਈ ਸੀ, ਜਿਸ `ਤੇ ਬੀਫ ਖਾਣ ਦਾ ਸ਼ੱਕ ਸੀ । ਪੁਲਿਸ ਅਨੁਸਾਰ ਮੁਲਜ਼ਮ, ਜਿਨ੍ਹਾਂ ਦੀ ਪਛਾਣ ਅਭਿਸ਼ੇਕ, ਮੋਹਿਤ, ਰਵਿੰਦਰ, ਕਮਲਜੀਤ ਅਤੇ ਸਾਹਿਲ ਵਜੋਂ ਹੋਈ ਹੈ, ਨੇ ਮਲਿਕ ਨੂੰ ਪਲਾਸਟਿਕ ਦੀਆਂ ਬੋਤਲਾਂ ਵੇਚਣ ਦੀ ਆੜ ਵਿੱਚ ਇੱਕ ਦੁਕਾਨ ’ਤੇ ਲਿਜਾ ਕੇ ਕੁੱਟਮਾਰ ਕੀਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਮਲਾਵਰ ਫਿਰ ਮਲਿਕ ਨੂੰ ਕਿਸੇ ਹੋਰ ਥਾਂ `ਤੇ ਲੈ ਗਏ ਜਿੱਥੇ ਉਨ੍ਹਾਂ ਨੇ ਕੁੱਟਮਾਰ ਜਾਰੀ ਰੱਖੀ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਪੀੜਤ ਦੇ ਜੀਜਾ ਸੁਜਾਉਦੀਨ ਨੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕਰਦਿਆਂ ਖੁਲਾਸਾ ਕੀਤਾ ਕਿ ਮਲਿਕ ਨੂੰ ਝੂਠੇ ਬਹਾਨੇ ਚੁੱਕ ਕੇ ਲਿਜਾਇਆ ਗਿਆ ਸੀ ਅਤੇ ਬਾਅਦ ਵਿੱਚ ਇੱਕ ਨਹਿਰ ਨੇੜੇ ਮ੍ਰਿਤਕ ਪਾਇਆ ਗਿਆ ਸੀ। ਮਲਿਕ, ਜੋ ਬਾਂਦਰਾ ਪਿੰਡ ਵਿੱਚ ਇੱਕ ਝੌਂਪੜੀ ਵਿੱਚ ਰਹਿੰਦਾ ਸੀ ਅਤੇ ਕੂੜਾ ਇਕੱਠਾ ਕਰਕੇ ਗੁਜ਼ਾਰਾ ਕਰਦਾ ਸੀ, ਆਪਣੇ ਪਰਿਵਾਰ ਲਈ ਮੁੱਖ ਰੋਟੀ ਕਮਾਉਣ ਵਾਲਾ ਸੀ।ਪੁਲਿਸ ਨੇ ਇਸ ਮਾਮਲੇ `ਚ ਸਾਰੇ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੋ ਨਾਬਾਲਗਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ । ਇਸ ਘਟਨਾ `ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਅਫਸੋਸਨਾਕ ਹਨ ਅਤੇ ਨਹੀਂ ਹੋਣੀਆਂ ਚਾਹੀਦੀਆਂ। ਹਾਲਾਂਕਿ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ "ਮੌਬ ਲਿੰਚਿੰਗ" ਸ਼ਬਦ ਦੀ ਵਰਤੋਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਗਊ ਸੁਰੱਖਿਆ ਲਈ ਪਹਿਲਾਂ ਹੀ ਵਿਧਾਨ ਸਭਾ ਵਿੱਚ ਇੱਕ ਸਖ਼ਤ ਕਾਨੂੰਨ ਸਥਾਪਤ ਕੀਤਾ ਗਿਆ ਹੈ, ਜਿਸ ਨਾਲ ਸਮਝੌਤਾ ਕਰਨ ਲਈ ਕੋਈ ਥਾਂ ਨਹੀਂ ਬਚੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਊਜ਼ ਏਜੰਸੀ ਏਐਨਆਈ ਦੇ ਹਵਾਲੇ ਨਾਲ ਕਿਹਾ, "ਮੌਬ ਲਿੰਚਿੰਗ ਵਰਗੀਆਂ ਗੱਲਾਂ ਨੂੰ ਕਹਿਣਾ ਸਹੀ ਨਹੀਂ ਹੈ, ਕਿਉਂਕਿ ਗਊ ਰੱਖਿਆ ਲਈ ਵਿਧਾਨ ਸਭਾ ਵਿੱਚ ਸਖ਼ਤ ਕਾਨੂੰਨ ਬਣਾਇਆ ਗਿਆ ਹੈ ਅਤੇ ਇਸ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਗਿਆ ਹੈ... ਮੈਂ ਕਹਿਣਾ ਚਾਹੁੰਦਾ ਹਾਂ ਕਿ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਇਹ ਘਟਨਾਵਾਂ ਮੰਦਭਾਗੀਆਂ ਹਨ ।
Punjab Bani 31 August,2024
ਚਰਖੀ ਦਾਦਰੀ ਵਿਖੇ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
ਚਰਖੀ ਦਾਦਰੀ ਵਿਖੇ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਚਰਖੀ ਦਾਦਰੀ ਵਿਖੇ ਇੱਕ ਪ੍ਰਵਾਸੀ ਨੂੰ ਬੀਫ ਖਾਣ ਦੇ ਦੋਸ਼ ਵਿੱਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ, ਜਿਸਦਾ ਦੋਸ਼ ਗਊ ਰੱਖਿਆ ਦਲ ਦੇ ਮੈਂਬਰਾਂ ‘ਤੇ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਲੜਾਈ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਜ਼ਖਮੀ ਹੋ ਗਿਆ। ਫਿਲਹਾਲ ਪੁਲਸ ਨੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਦੋ ਨਾਬਾਲਗਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਘਟਨਾ 27 ਅਗਸਤ ਨੂੰ ਵਾਪਰੀ ਸੀ, ਜਿਸ ਦੀ ਸੂਚਨਾ ਪੁਲਿਸ ਨੂੰ 28 ਅਗਸਤ ਨੂੰ ਮਿਲੀ ਸੀ। ਪੱਛਮੀ ਬੰਗਾਲ ਦੇ ਦੋ ਨੌਜਵਾਨ ਚਰਖੀ ਦਾਦਰੀ ਵਿੱਚ ਕੂੜਾ ਇਕੱਠਾ ਕਰਨ ਦਾ ਕੰਮ ਕਰਦੇ ਹਨ। ਇੱਥੇ ਉਹ ਝੁੱਗੀਆਂ ਵਿੱਚ ਰਹਿੰਦੇ ਹਨ। ਗਊ ਰਕਸ਼ਾ ਬਾਦਲ ਦੇ ਮੈਂਬਰਾਂ ਨੂੰ ਸ਼ੱਕ ਸੀ ਕਿ ਸ਼ਬੀਰ ਖਾਨ (23) ਨੇ ਬੀਫ ਪਕਾਇਆ ਅਤੇ ਆਪਣੇ ਸਾਥੀ ਨਾਲ ਖਾਧਾ। ਇਸ ਦੌਰਾਨ 27 ਅਗਸਤ ਨੂੰ ਭੀੜ ਉਸ ਨੂੰ ਘਰ ਲੈ ਗਈ ਅਤੇ ਫਿਰ ਡੰਡਿਆਂ ਅਤੇ ਡੰਡਿਆਂ ਨਾਲ ਬੇਰਹਿਮੀ ਨਾਲ ਕੁੱਟਿਆ।
Punjab Bani 31 August,2024
ਹਰਿਆਣਾ ਲੋਕ ਸਭਾ ਚੋਣਾਂ `ਚ ਐਨਡੀਏ ਦਾ ਸਾਥ ਦੇਵੇਗੀ ਸਹਿਜਧਾਰੀ ਸਿੱਖ ਪਾਰਟੀ: ਪਰਮਜੀਤ ਰਾਣੂ
ਹਰਿਆਣਾ ਲੋਕ ਸਭਾ ਚੋਣਾਂ `ਚ ਐਨਡੀਏ ਦਾ ਸਾਥ ਦੇਵੇਗੀ ਸਹਿਜਧਾਰੀ ਸਿੱਖ ਪਾਰਟੀ: ਪਰਮਜੀਤ ਰਾਣੂ ਚੰਡੀਗੜ੍ਹ : ਹਰਿਆਣਾ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿੱਚ ਐਨ. ਡੀ. ਏ ਨੂੰ ਸਮਰਥਨ ਦੇਵੇਗੀ ਅਤੇ ਮੋਦੀ ਅਤੇ ਅਮਿਤ ਸ਼ਾਹ ਦੇ ਹੱਥ ਮਜ਼ਬੂਤ ਕਰੇਗੀ। ਡਾ: ਰਾਣੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਿਛਲੇ ਚਾਰ ਮਹੀਨਿਆਂ ਤੋਂ ਭਾਜਪਾ ਦੇ ਐਨ.ਡੀ.ਏ ਨਾਲ ਲੜ ਰਹੀ ਹੈ। ਨੂੰ ‘ਆਪ’ ਦਾ ਹਿੱਸਾ ਬਣਾਉਣ ਲਈ ਬੇਨਤੀ ਕੀਤੀ ਜਾ ਰਹੀ ਸੀ, ਜਿਸ ਲਈ ਉਨ੍ਹਾਂ ਨੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਅਤੇ ਸੰਗਠਨ ਮੰਤਰੀ ਨਿਵਾਸਲੂ ਨਾਲ ਕਈ ਮੀਟਿੰਗਾਂ ਕੀਤੀਆਂ ਪਰ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇਹ ਕਹਿ ਕੇ ਪਾਰਟੀ ਅੰਦਰ ਬੇਲੋੜਾ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਕਿ ਪਾਰਟੀ ਨੇ ਡਾ. ਨੂੰ ਕਿਸਾਨਾਂ ਤੋਂ ਬਚਾਇਆ ਨਹੀਂ ਜਾ ਸਕਦਾ।
Punjab Bani 31 August,2024
ਅੰਮ੍ਰਿਤਪਾਲ ਸਿੰਘ ਦੀ ਸੜਕ ਹਾਦਸੇ ਵਿਚ ਅਮਰੀਕਾ ਵਿੱਚ ਹੋਈ ਮੌਤ
ਅੰਮ੍ਰਿਤਪਾਲ ਸਿੰਘ ਦੀ ਸੜਕ ਹਾਦਸੇ ਵਿਚ ਅਮਰੀਕਾ ਵਿੱਚ ਹੋਈ ਮੌਤ ਚੰਡੀਗੜ੍ਹ : ਹਰਿਆਣਾ ਦੇ ਸ਼ਹਿਰ ਕਰਨਾਲ ਦੇ ਜਲਮਾਣਾ ਇਲਾਕੇ ਦੇ ਪਿੰਡ ਪਰਜਾ ਮਾਜਰਾ ਦੇ ਰਹਿਣ ਵਾਲੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਆਪਣੀ ਪਤਨੀ ਨਾਲ ਅਮਰੀਕਾ ਦੇ ਸੈਕਰਾਮੈਂਟੋ ਇਲਾਕੇ ‘ਚ ਰਹਿ ਰਿਹਾ ਸੀ। ਅੰਮ੍ਰਿਤਪਾਲ ਸਿੰਘ ਇੱਕ ਟਰੱਕ ਡਰਾਈਵਰ ਸੀ ਅਤੇ ਆਪਣੇ ਸਹਿ-ਡਰਾਈਵਰ ਨਾਲ ਟਰੱਕ ਵਿੱਚ ਕੰਮ ਉਤੇ ਜਾ ਰਿਹਾ ਸੀ। ਜਦੋਂ ਸਾਥੀ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਤਾਂ ਟਰੱਕ ਅਸੰਤੁਲਿਤ ਹੋ ਗਿਆ ਅਤੇ ਖਾਈ ਵਿੱਚ ਜਾ ਡਿੱਗਾ। ਇਸ ਕਾਰਨ ਅੰਮ੍ਰਿਤਪਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।
Punjab Bani 31 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
Punjab Bani 31 August,2024
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਅੰਤ੍ਰਿੰਗ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪ੍ਰਬੰਧਾਂ ਦੇ ਗੁਰਮਤੇ ਪਾਸ ਕੀਤੇ ਗਏ ਜਿਸ ਵਿੱਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਅਤੇ ਕਾਨੂੰਨੀ ਵਿੰਗ ਦੇ ਚੇਅਰਮੈਨ ਦੀ ਮੁੜ ਸੇਵਾ ਜੈਕਾਰਿਆਂ ਦੀ ਗੂੰਜ ਵਿੱਚ ਸੌਂਪੀ ਗਈ। ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਜਥੇਦਾਰ ਦਾਦੂਵਾਲ ਨੇ ਪਿਛਲੇ ਥੋੜੇ ਸਮੇਂ ਅੰਦਰ ਧਰਮ ਪ੍ਰਚਾਰ ਦੀਆਂ ਵੱਡੀਆਂ ਸੇਵਾਵਾਂ ਕੀਤੀਆਂ ਹਨ ਜਿਸ ਨੂੰ ਮੱਦੇ ਨਜ਼ਰ ਰੱਖਦਿਆਂ ਸਰਬਸੰਮਤੀ ਦੇ ਨਾਲ ਮੁੜ ਇਹ ਸੇਵਾਵਾਂ ਜਥੇਦਾਰ ਦਾਦੂਵਾਲ ਨੂੰ ਸੌਂਪੀਆਂ ਜਾ ਰਹੀਆਂ ਹਨ। ਜਥੇਦਾਰ ਦਾ ਦਾਦੂਵਾਲ ਨੇ ਗੁਰੂ ਦਾ ਸ਼ੁਕਰਾਨਾ ਅਤੇ ਹਰਿਆਣਾ ਕਮੇਟੀ ਦੇ ਸਮੂੰਹ ਅਹੁਦੇਦਾਰ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕ ਹਰਿਆਣਾ ਕਮੇਟੀ ਵੱਲੋਂ ਬਖਸ਼ੀਆਂ ਸੇਵਾਵਾਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਤਨਦੇਹੀ ਦੇ ਨਾਲ ਪਹਿਲਾਂ ਦੀ ਤਰ੍ਹਾਂ ਨਿਭਾਇਆ ਜਾਵੇਗਾ ਅਤੇ ਧਰਮ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਚੰਡ ਕਰਨ ਲਈ ਯਤਨ ਕੀਤੇ ਜਾਣਗੇ ।
Punjab Bani 30 August,2024
ਐਨ. ਆਈ. ਏ. ਨੇ ਹਰਿਆਣਾ ਵਿੱਚ ਕੀਤੀ ਛਾਪੇਮਾਰੀ
ਐਨ. ਆਈ. ਏ. ਨੇ ਹਰਿਆਣਾ ਵਿੱਚ ਕੀਤੀ ਛਾਪੇਮਾਰੀ ਹਰਿਆਣਾ : ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. ਨੇ ਪੰਜਾਬ ਤੋਂ ਇਲਾਵਾ ਉਸਦੇ ਗੁਆਂਢੀ ਸੂਬੇ ਹਰਿਆਣਾ ਦੇ ਸੋਨੀਪਤ ਵਿੱਚ ਪੰਕਜ ਤਿਆਗੀ ਦੇ ਘਰ ਪਹੁੰਚ ਗਈ ਹੈ। ਇਹ ਛਾਪੇਮਾਰੀ ਵਰਧਮਾਨ ਗਾਰਡਨੀਆ ਟਾਵਰ ਰਾਏਪੁਰ ਦੀ 11ਵੀਂ ਮੰਜਿ਼ਲ `ਤੇ ਫਲੈਟ ਨੰਬਰ 1101 `ਚ ਕੀਤੀ ਜਾ ਰਹੀ ਹੈ ।
Punjab Bani 30 August,2024
ਰਾਸ਼ਟਰੀ ਤੇ ਕੇਂਦਰੀ ਜਾਂਚ ਏਜੰਸੀ ਐੱਨਆਈਏ ਮਾਰੇ ਜਾਸੂਸੀ ਦੇ ਮਾਮਲੇ ’ਚ 7 ਸੂਬਿਆਂ ’ਚ ਛਾਪੇ
ਰਾਸ਼ਟਰੀ ਤੇ ਕੇਂਦਰੀ ਜਾਂਚ ਏਜੰਸੀ ਐੱਨਆਈਏ ਮਾਰੇ ਜਾਸੂਸੀ ਦੇ ਮਾਮਲੇ ’ਚ 7 ਸੂਬਿਆਂ ’ਚ ਛਾਪੇ ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਵੱਲੋਂ ਜਾਸੂਸੀ ਰਾਹੀਂ ਜਲ ਸੈਨਾ ਬਾਰੇ ਜਾਣਕਾਰੀ ਹਾਸਲ ਕਰਨ ਦੇ ਮਾਮਲੇ ’ਚ ਸੱਤ ਸੂਬਿਆਂ ’ਚ 16 ਥਾਵਾਂ ’ਤੇ ਛਾਪੇ ਮਾਰੇ। ਐੱਨਆਈਏ ਨੇ ਬਿਆਨ ’ਚ ਕਿਹਾ ਕਿ ਇਹ ਛਾਪੇ ਹਰਿਆਣਾ, ਗੁਜਰਾਤ, ਕਰਨਾਟਕ, ਕੇਰਲ, ਤਿਲੰਗਾਨਾ, ਉੱਤਰ ਪ੍ਰਦੇਸ਼, ਅਤੇ ਬਿਹਾਰ ’ਚ ਮਾਰੇ ਗਏ ਹਨ। ਤਲਾਸ਼ੀ ਦੌਰਾਨ 22 ਮੋਬਾਈਲ ਫੋਨ ਅਤੇ ਹੋਰ ਸੰਵੇਦਨਸ਼ੀਲ ਦਸਤਾਵੇਜ਼ ਬਰਾਮਦ ਕੀਤੇ ਗਏ। ਅਧਿਕਾਰੀਆਂ ਨੇ ਕਿਹਾ ਕਿ ਦੇਸ਼ ’ਚ ਜਾਸੂਸੀ ਸਰਗਰਮੀਆਂ ਚਲਾਉਣ ਵਾਲਿਆਂ ਨੂੰ ਪਾਕਿਸਤਾਨ ਤੋਂ ਪੈਸੇ ਮਿਲੇ ਸਨ। ਐੱਨਆਈਏ ਨੇ ਇਹ ਮਾਮਲਾ ਜੁਲਾਈ 2023 ’ਚ ਆਪਣੇ ਹੱਥਾਂ ’ਚ ਲਿਆ ਸੀ, ਜਦਕਿ ਆਂਧਰਾ ਪ੍ਰਦੇਸ਼ ਦੇ ਕਾਊਂਟਰ ਇੰਟੈਲੀਜੈਂਸ ਸੈੱਲ ਵੱਲੋਂ ਜਨਵਰੀ 2021 ’ਚ ਕੇਸ ਦਰਜ ਕੀਤਾ ਗਿਆ ਸੀ। ਸੰਘੀ ਜਾਂਚ ਏਜੰਸੀ ਨੇ ਕਿਹਾ ਕਿ ਇਹ ਮਾਮਲਾ ਭਾਰਤੀ ਜਲ ਸੈਨਾ ਦੀ ਸੰਵੇਦਨਸ਼ੀਲ ਅਹਿਮ ਜਾਣਕਾਰੀ ਲੀਕ ਕਰਨ ਨਾਲ ਜੁੜਿਆ ਹੋਇਆ ਹੈ, ਜਿਸ ਦੀ ਸਾਜ਼ਿਸ਼ ਸਰਹੱਦ ਪਾਰ ਤੋਂ ਘੜੀ ਗਈ ਸੀ। ਐੱਨਆਈਏ ਨੇ 19 ਜੁਲਾਈ, 2023 ਨੂੰ ਭਗੌੜੇ ਪਾਕਿਸਤਾਨੀ ਨਾਗਰਿਕ ਮੀਰ ਬਾਲਜ ਖ਼ਾਨ ਸਮੇਤ ਦੋ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।ਜਾਂਚ ਦੌਰਾਨ ਖ਼ੁਲਾਸਾ ਹੋਇਆ ਕਿ ਗ੍ਰਿਫ਼ਤਾਰ ਕੀਤਾ ਗਿਆ ਆਕਾਸ਼ ਸੋਲੰਕੀ ਵੀ ਜਾਸੂਸੀ ’ਚ ਸ਼ਾਮਲ ਹੈ। ਐੱਨਆਈਏ ਨੇ ਦੋ ਹੋਰ ਮੁਲਜ਼ਮਾਂ ਮਨਮੋਹਨ ਸੁਰੇਂਦਰ ਪਾਂਡਾ ਅਤੇ ਐਲਵੇਨ ਖ਼ਿਲਾਫ਼ 6 ਨਵੰਬਰ, 2023 ’ਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਪਾਂਡਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਦਾ ਕਾਰਕੁਨ ਐਲਵੇਨ ਭਗੌੜਾ ਹੈ। ਐੱਨਆਈਏ ਨੇ ਮੌਜੂਦਾ ਵਰ੍ਹੇ ਮਈ ਵਿੱਚ ਇਕ ਹੋਰ ਮੁਲਜ਼ਮ ਅਮਾਨ ਸਲੀਮ ਸ਼ੇਖ਼ ਖ਼ਿਲਾਫ਼ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ।
Punjab Bani 30 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
Punjab Bani 30 August,2024
ਐਡਵੋਕੇਟ ਸੁਖਵੰਤ ਡਾਂਗੀ ਨੇ ਆਖਰ ਕਿਊਂ ਭੇਜਿਆ ਕੰਗਨਾ ਰਣੌਤ ਨੂੰ ਨੋਟਿਸ
ਐਡਵੋਕੇਟ ਸੁਖਵੰਤ ਡਾਂਗੀ ਨੇ ਆਖਰ ਕਿਊਂ ਭੇਜਿਆ ਕੰਗਨਾ ਰਣੌਤ ਨੂੰ ਨੋਟਿਸ ਹਰਿਆਣਾ : ਐਡਵੋਕੇਟ ਸੁਖਵੰਤ ਡਾਂਗੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋ਼ ਮੈਂਬਰ ਪਾਰਲੀਮੈਂਟ ਬਣੀ ਕੰਗਨਾ ਰਣੌਤ ਨੂੰ ਚਰਖੀ ਦਾਦਰੀ ਕੋਰਟ ਤੋਂ ਕਿਸਾਨਾਂ ‘ਤੇ ਦਿੱਤੇ ਬਿਆਨ ਨੂੰ ਲੈ ਕੇ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ‘ਚ ਉਨ੍ਹਾਂ ਨੇ 7 ਦਿਨਾਂ ਦੇ ਅੰਦਰ ਜਨਤਕ ਮੁਆਫੀ ਮੰਗਣ ਅਤੇ ਅਜਿਹਾ ਨਾ ਕਰਨ ‘ਤੇ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਸੋਨਾਲੀ ਕਤਲ ਕੇਸ ਵਿੱਚ ਮੁਲਜ਼ਮਾਂ ਵੱਲੋਂ ਵਕੀਲ ਸੁਖਵੰਤ ਡਾਂਗੀ ਪੇਸ਼ ਹੋ ਰਹੇ ਹਨ ਅਤੇ ਇਸ ਮਾਮਲੇ ਵਿੱਚ ਕਾਫੀ ਸੁਰਖੀਆਂ ਵਿੱਚ ਰਹੇ ਹਨ। ਭਾਜਪਾ ਦੇ ਮੈਂਬਰ ਨੂੰ ਭੇਜੇ ਨੋਟਿਸ ਵਿੱਚ ਸੀਨੀਅਰ ਵਕੀਲ ਸੁਖਵੰਤ ਡਾਂਗੀ ਨੇ ਲਿਖਿਆ ਹੈ ਕਿ ਉਹ ਪੇਸ਼ੇ ਤੋਂ ਵਕੀਲ ਹਨ ਅਤੇ ਇੱਕ ਕਿਸਾਨ ਪਰਿਵਾਰ ਵਿੱਚ ਪੈਦਾ ਹੋਏ ਹਨ ਅਤੇ ਇੱਕ ਕਿਸਾਨ ਪਰਿਵਾਰ ਵਿੱਚ ਪਾਲਣ-ਪੋਸ਼ਣ ਅਤੇ ਸਿੱਖਿਆ ਪ੍ਰਾਪਤ ਕਰਕੇ ਕਿਸਾਨਾਂ ਨਾਲ ਭਾਵਨਾਤਮਕ ਤੌਰ ‘ਤੇ ਜੁੜੇ ਹੋਏ ਹਨ। ਕੰਗਨਾ ਨੂੰ ਭੇਜੇ ਨੋਟਿਸ ‘ਚ ਲਿਖਿਆ ਹੈ ਕਿ 26 ਅਗਸਤ ਨੂੰ ਇਕ ਅਖਬਾਰ ‘ਚ ਮੈਂਬਰ ਕੰਗਨਾ ਦੀ ਤਰਫੋਂ ਕਿਸਾਨਾਂ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ।
Punjab Bani 29 August,2024
ਵਿਧਾਇਕ ਰਾਮਨਿਵਾਸ ਸੂਰਜਖੇੜਾ ਤੇ ਹੋਇਆ ਬਲਾਤਕਾਰ ਦਾ ਮਾਮਲਾ ਦਰਜ
ਵਿਧਾਇਕ ਰਾਮਨਿਵਾਸ ਸੂਰਜਖੇੜਾ ਤੇ ਹੋਇਆ ਬਲਾਤਕਾਰ ਦਾ ਮਾਮਲਾ ਦਰਜ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਐਲਾਨ ਹੁੰਦਿਆਂ ਹੀ ਜਿਥੇ ਇਕ ਪਾਸੇ ਸਿਆਸੀ ਸਰਗਰਮੀਆਂ ਨੇ ਜ਼ੋਰ ਪਕੜ ਲਿਆ, ਉਥੇ ਉਸ ਸਮੇਂ ਸਿਆਸਤ ਵਿਚ ਇੰਨੀਂ ਜਿ਼ਆਦਾ ਗਰਮਾਹਟ ਪੈਦਾ ਹੋ ਗਈ ਜਦੋਂ ਵਿਧਾਇਕ ਰਾਮਨਿਵਾਸ ਸੂਰਜਖੇੜਾ ਦੇ ਖਿਲਾਫ ਬਲਾਤਕਾਰ ਦਾ ਮਾਮਲਾ ਦਰਜ ਹੋਇਆ। ਇਸ ਮਾਮਲੇ ਤੋਂ ਬਾਅਦ ਵਿਧਾਇਕ ਰਾਮਨਿਵਾਸ ਨੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਆਪਣਾ ਅਸਤੀਫਾ ਵੀ ਭੇਜ ਦਿੱਤਾ ਹੈ ਅਤੇ ਅਸਤੀਫ਼ੇ ਨੂੰ ਮਨਜ਼ੂਰੀ ਵੀ ਮਿਲ ਗਈ ਹੈ।
Punjab Bani 29 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
Punjab Bani 29 August,2024
ਰਾਜਪੁਰਾ ਸਮੇਤ ਦੇਸ਼ ਦੇ 12 ਸ਼ਹਿਰ ਬਨਣਗੇ ਸਮਾਰਟ ਸਿਟੀ, ਕੇਂਦਰੀ ਕੈਬਨਿਟ `ਚ ਮਿਲੀ ਮਨਜ਼ੂਰੀ
ਰਾਜਪੁਰਾ ਸਮੇਤ ਦੇਸ਼ ਦੇ 12 ਸ਼ਹਿਰ ਬਨਣਗੇ ਸਮਾਰਟ ਸਿਟੀ, ਕੇਂਦਰੀ ਕੈਬਨਿਟ `ਚ ਮਿਲੀ ਮਨਜ਼ੂਰੀ ਨਵੀਂ ਦਿੱਲੀ, 28 ਅਗਸਤ () : ਪਟਿਆਲਾ ਦਾ ਰਾਜਪੁਰਾ ਸਮਾਰਟ ਸਿਟੀ ਬਣੇਗਾ। ਇਸ ਤੋਂ ਇਲਾਵਾ ਦੇਸ਼ ਦੇ 12 ਸ਼ਹਿਰਾਂ ਵੀ ਸਮਾਰਟ ਸਿਟੀ ਪ੍ਰੋਜੈਕਟ ਵਿੱਚ ਸ਼ਾਮਲ ਹੋ ਗਏ ਹਨ। ਦਰਅਸਲ, ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ 28,602 ਕਰੋੜ ਰੁਪਏ ਦੇ ਅੰਦਾਜ਼ਨ ਨਿਵੇਸ਼ ਨਾਲ 10 ਰਾਜਾਂ ਵਿੱਚ 12 ਨਵੇਂ ਉਦਯੋਗਿਕ ਸ਼ਹਿਰਾਂ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਵਿੱਚ ਲਏ ਇਸ ਅਹਿਮ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ, ਕੇਂਦਰੀ ਮੰਤਰੀ ਮੰਡਲ ਵੱਲੋਂ ਸਮਾਰਟ ਸਿਟੀ ਪ੍ਰੋਜੈਕਟਾਂ ਲਈ ਚੁਣੇ ਗਏ ਭਾਰਤ ਦੇ 12 ਸ਼ਹਿਰਾਂ ਵਿੱਚੋਂ ਪਟਿਆਲਾ ਦਾ ਰਾਜਪੁਰਾ ਵੀ ਸ਼ਾਮਲ ਹੈ।ਜਿਹੜੇ 12 ਸ਼ਹਿਰ ਬਣਨਗੇ ਸਮਾਰਟ ਸਿਟੀ ਵਿਚ ਉੱਤਰਾਖੰਡ ਦੇ ਖੁਰਪੀਆ, ਪੰਜਾਬ ਦੇ ਰਾਜਪੁਰਾ-(ਪਟਿਆਲਾ), ਮਹਾਰਾਸ਼ਟਰ ਦੇ ਦਿਘੀ, ਕੇਰਲਾ ਦੇ ਪਲੱਕੜ, ਉੱਤਰ ਪ੍ਰਦੇਸ਼ ਦੇ ਆਗਰਾ ਅਤੇ ਪ੍ਰਯਾਗਰਾਜ, ਬਿਹਾਰ ਦੇ ਗਯਾ, ਤੇਲੰਗਾਨਾ ਦੇ ਜ਼ਹੀਰਾਬਾਦ, ਆਂਧਰਾ ਪ੍ਰਦੇਸ਼ ਦੇ ਓਰਵਕਲ ਅਤੇ ਕੋਪਰਥੀ ਅਤੇ ਜੋਧਪੁਰ-ਪਾਲੀ ਵਿੱਚ ਰਾਜਸਥਾਨ ਸਥਿਤ ਹਨ। ਇਨ੍ਹਾਂ ਉਦਯੋਗਿਕ ਸ਼ਹਿਰਾਂ ਨੂੰ ਰਣਨੀਤਕ ਤੌਰ `ਤੇ ਛੇ ਵੱਡੇ ਗਲਿਆਰਿਆਂ ਦੇ ਨੇੜੇ ਸੰਕਲਪਿਤ ਕੀਤਾ ਗਿਆ ਹੈ। ਇਹ ਪ੍ਰੋਜੈਕਟ ਭਾਰਤ ਦੀ ਨਿਰਮਾਣ ਸਮਰੱਥਾ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਨੂੰ ਦਰਸਾਉਂਦੇ ਹਨ।
Punjab Bani 28 August,2024
ਦੁਸ਼ਯੰਤ ਚੌਟਾਲਾ ਦੀ ਪਾਰਟੀ ਦਾ ਹੋਇਆ ਆਜ਼ਾਦ ਸਮਾਜ ਪਾਰਟੀ ਨਾਲ ਗਠਜੋੜ
ਦੁਸ਼ਯੰਤ ਚੌਟਾਲਾ ਦੀ ਪਾਰਟੀ ਦਾ ਹੋਇਆ ਆਜ਼ਾਦ ਸਮਾਜ ਪਾਰਟੀ ਨਾਲ ਗਠਜੋੜ ਨਵੀਂ ਦਿੱਲੀ : ਸਾਬਕਾ ਉਪ ਮੁੱਖ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇ ਜੇ ਪੀ) ਦਾ ਚੰਦਰ ਸ਼ੇਖਰ ਆਜ਼ਾਦ ਦੀ ਪਾਰਟੀ ਆਜ ਸਮਾਜ ਪਾਰਟੀ (ਕਾਂਸ਼ੀ ਰਾਮ) ਨਾਲ ਗਠਜੋੜ ਹੋ ਗਿਆ ਹੈ। ਦੋਵੇਂ ਪਾਰਟੀਆਂ ਰਲ ਕੇ ਵਿਧਾਨ ਸਭਾ ਚੋਣਾਂ ਲੜਨਗੀਆਂ ਅਤੇ 90 ਸੀਟਾਂ ਵਿਚੋਂ ਦੁਸ਼ਯੰਤ ਚੌਟਾਲਾ ਦੀ ਪਾਰਟੀ 70 ਅਤੇ ਚੰਦਰ ਸ਼ੇਖਰ ਦੀ ਪਾਰਟੀ 20 ਸੀਟਾਂ ’ਤੇ ਚੋਣਾਂ ਲੜੇਗੀ।
Punjab Bani 28 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ ਅਰਥ : ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।
Punjab Bani 28 August,2024
ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋਂ- ਪੰਕਜ ਅਗਰਵਾਲ
ਹਰਿਆਣਾ ਦੇ 2 ਕਰੋੜ ਤੋਂ ਵੱਧ ਵੋਟਰ ਕਰ ਸਕਣਗੇ ਆਪਣੇ ਵੋਟ ਅਧਿਕਾਰ ਦੀ ਵਰਤੋਂ- ਪੰਕਜ ਅਗਰਵਾਲ ਵਿਧਾਨਸਭਾ ਚੋਣ ਲਈ ਸਾਰੇ 20,629 ਪੋਲਿੰਗ ਬੂਥਾਂ ਦੀ ਵੋਟਰ ਸੂਚੀ ਦਾ ਕੀਤਾ ਗਿਆ ਆਖੀਰੀ ਪ੍ਰਕਾਸ਼ਨ ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਹਰਿਆਣਾ ਵਿਧਾਨਸਭਾ ਚੋਣ ਲਈ 27 ਅਗਸਤ ਨੂੰ ਸੂਬੇ ਦੀ 90 ਵਿਧਾਨਸਭਾ ਖੇਤਰਾਂ ਦੇ ਸਾਰੇ 20,629 ਪੋਲਿੰਗ ਬੂਥਾਂ ਦੀ ਵੋਟਰ ਸੂਚੀਆਂ ਦਾ ਆਖੀਰੀ ਪ੍ਰਕਾਸ਼ਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦਸਿਆ ਕਿ ਸੂਬੇ ਵਿਚ 2 ਅਗਸਤ, 2024 ਨੁੰ ਸ਼ੁਰੂਆਤੀ ਸੂਚੀ ਵਿਚ 2,01,61,950 ਵੋਟਰ ਸਨ। ਜਿਸ ਵਿਚ 27 ਅਗਸਤ ਨੂੰ ਪ੍ਰਕਾਸ਼ਿਤ ਆਖੀਰੀ ਸੂਚੀ ਵਿਚ 2,35,804 ਨਵੇਂ ਵੋਟਰ ਜੁੜੇ ਅਤੇ 1,72,796 ਵੋਟਰ ਸੂਚੀ ਤੋਂ ਹਟਾ ਦਿੱਤੇ ਹਨ। ਮਤਲਬ ਦੂਜੀ ਸੰਖੇਪ ਮੁੜਨਿਰੀਖਣ ਦੌਰਾਨ ਕੁੱਲ 63,008 ਵੋਟਰ ਸੂਚੀ ਵਿਚ ਜੁੜੇ। ਪੰਕਜ ਅਗਰਵਾਲ ਨੇ ਦਸਿਆ ਕਿ ਵੋਟਰ ਸੂਚੀ ਦੇ ਆਖੀਰੀ ਪ੍ਰਕਾਸ਼ਨ 'ਤੇ ਸੂਬੇ ਵਿਚ 2,02,24,958 ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਸਕਣਗੇ, ਜਿਨ੍ਹਾਂ ਵਿੱਚੋਂ 1,07,11,926 ਪੁਰਸ਼, 95,12,574 ਮਹਿਲਾਵਾਂ ਅਤੇ ਥਰਡ ਜੇਂਡਰ 458 ਵੋਟਰ ਹਨ। ਉਨ੍ਹਾਂ ਨੇ ਦਸਿਆ ਕਿ 18 ਤੋਂ 19 ਉਮਰ ਵਰਗ ਦੇ 5,01,682 ਨੌਜੁਆਨ ਵੋਟਰ ਹਨ। ਇਸੀ ਤਰ੍ਹਾ, 1,48,508 ਦਿਵਆਂਗ ਵੋਟਰ, 85 ਸਾਲ ਤੋਂ ਵੱਧ ਉਮਰ ਦੇ 2,30,967 ਵੋਟਰ ਹਨ। ਇਸ ਤੋਂ ਇਲਾਵਾ, 100 ਸਾਲ ਤੋਂ ਵੱਧ ਵੋਟਰਾਂ ਦੀ ਗਿਣਤੀ 8,818 ਹੈ। ਇਸੀ ਤਰ੍ਹਾ, 20 ਤੋਂ 29 ਉਮਰ ਵਰਗ ਦੇ 41,86,591 ਵੋਟਰ ਹਨ । ਉਨ੍ਹਾਂ ਨੇ ਦਸਿਆ ਕਿ 1 ਜੁਲਾਈ ਨੁੰ ਕੁਆਲੀਫਾਇੰਗ ਮਿੱਤੀ ਮੰਨ ਕੇ 2 ਅਗਸਤ ਨੂੰ ਸ਼ੁਰੂਆਤੀ ਪ੍ਰਕਾਸ਼ਨ ਕੀਤਾ ਗਿਆ ਸੀ। ਜੇਕਰ ਪਹਿਲੀ ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜੁਆਨਾਂ ਦਾ ਨਾਂਅ ਵੋਟਰ ਲਿਸਟ ਵਿਚ ਨਹੀਂ ਹੈ ਤਾਂ ਉਹ ਸਬੰਧਿਤ ਬੀਐਲਓ ਨਾਲ ਸੰਪਰਕ ਕਰਨ ਅਤੇ ਨਿਰਧਾਰਿਤ ਫਾਰਮ ਭਰ ਕੇ ਆਪਣਾ ਰਜਿਸਟ੍ਰੇਸ਼ਣ ਜਰੂਰ ਕਰਵਾਉਣ। ਫਿਰ ਵੀ ਜੇਕਰ 27 ਅਗਸਤ ਨੂੰ ਆਖੀਰੀ ਪ੍ਰਕਾਸ਼ਿਤ ਵੋਟਰ ਲਿਸਟ ਵਿਚ ਨਾਂਅ ਨਹੀਂ ਹੈ ਤਾਂ ਉਹ ਬੀਐਲਓ ਨਾਲ ਸੰਪਰਕ ਕਰ ਫਾਰਮ 6 ਭਰ ਕੇ ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਵੋਟ ਬਨਵਾਉਣ ਲਈ ਬਿਨੈ ਕਰ ਸਕਦੇ ਹਨ। ਨਾਮਜਦਗੀ ਪੱਤਰ ਲੈਣ ਦੀ ਆਖੀਰੀ ਮਿੱਤੀ 12 ਸਤੰਬਰ ਹੈ, ਆਖੀਰੀ ਮਿੱਤੀ ਤੋਂ 10 ਦਿਨ ਪਹਿਲਾਂ ਯਾਨੀ 2 ਸਤੰਬਰ ਤਕ ਵੋਟ ਬਣਵਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਿਧਾਨਸਭਾ ਚੋਣ ਲਈ 27 ਅਗਸਤ ਨੁੰ ਆਖੀਰੀ ਵੋਟਰ ਲਿਸਟ ਪ੍ਰਕਾਸ਼ਿਤ ਕੀਤੀ ਗਈ ਹੈ ਜੋ ਸਾਰੇ ਜਿਲ੍ਹਾ ਚੋਣ ਅਧਿਕਾਰੀ ਦਫਤਰ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, ਵਿਭਾਗ ਦੀ ਵੈਬਸਾਇਟ ceoharyana.gov.in 'ਤੇ ਵੋਟਰ ਸੂਚੀਆਂ ਅਪਲੋਡ ਹਨ, ਉਸ ਨੁੰ ਡਾਉਨਲੋਡ ਕਰ ਕੇ ਕੋਈ ਵਿਅਕਤੀ ਆਪਣਾ ਨਾਂਅ ਵੋਟਰ ਲਿਸਟ ਵਿਚ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟਰ ਹੈਲਪਲਾਇਨ ਨੰਬਰ 1950 'ਤੇ ਕਾਲ ਕਰ ਕੇ ਵੀ ਆਪਣੀ ਵੋਟ ਨੂੰ ਚੈਕ ਕੀਤਾ ਜਾ ਸਕਦਾ ਹੈ ।
Punjab Bani 27 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਵਿਆਖਿਆ: (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ਜੀ! ਆਖੋ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।
Punjab Bani 27 August,2024
ਦੋਹਾ ਅੰਦਰ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ- ਐਡਵੋਕੇਟ ਧਾਮੀ
ਦੋਹਾ ਅੰਦਰ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ- ਐਡਵੋਕੇਟ ਧਾਮੀ - ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ ਮੰਤਰੀ ਨੂੰ ਮਾਮਲੇ ਦੀ ਗਹਿਰੀ ਜਾਂਚ ਕਰਕੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਅੰਮ੍ਰਿਤਸਰ, : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਸ੍ਰੀ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਕੇ ਸਿੱਖ ਜਗਤ ਨੂੰ ਅਸਲ ਸਥਿਤੀ ਬਾਰੇ ਸਪਸ਼ਟ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਸ੍ਰੀ ਰਣਧੀਰ ਜੈਸਵਾਲ ਵੱਲੋਂ ਇੱਕ ਬਿਆਨ ਰਾਹੀਂ ਦੱਸਿਆ ਗਿਆ ਸੀ ਕਿ ਦੋਹਾ ਪੁਲਿਸ ਕੋਲ ਮੌਜੂਦ ਇੱਕ ਪਾਵਨ ਸਰੂਪ ਵਾਪਸ ਪ੍ਰਾਪਤ ਕਰ ਲਿਆ ਗਿਆ ਹੈ, ਜਦਕਿ ਦੂਸਰੇ ਬਾਰੇ ਕਾਰਵਾਈ ਜਾਰੀ ਹੈ। ਪਰੰਤੂ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਪੁਖਤਾ ਜਾਣਕਾਰੀ ਹਾਸਲ ਹੋਈ ਹੈ ਕਿ ਦੋਵੇਂ ਹੀ ਪਾਵਨ ਸਰੂਪ ਅਜੇ ਤੱਕ ਦੋਹਾ ਪੁਲਿਸ ਕੋਲ ਹੀ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਭਾਵਨਾਵਾਂ ਨਾਲ ਦਿਲੋਂ ਜੁੜੇ ਇਸ ਮਾਮਲੇ ਵਿੱਚ ਅਸਪਸ਼ਟ ਬਿਆਨਬਾਜੀ ਨਾ ਕਰੇ ਸਗੋਂ ਸੰਜੀਦਾ ਯਤਨ ਕਰਕੇ ਪਾਵਨ ਸਰੂਪ ਸਤਿਕਾਰ ਸਹਿਤ ਵਾਪਸ ਕਰਵਾਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰਾਲੇ ਦਾ ਇਸ ਗੱਲੋਂ ਸਤਿਕਾਰ ਕਰਦੀ ਹੈ ਕਿ ਉਨ੍ਹਾਂ ਨੇ ਇਸ ’ਤੇ ਯਤਨ ਅਰੰਭੇ ਹਨ, ਪਰੰਤੂ ਸਿੱਖ ਸੰਗਤ ਅੰਦਰ ਦੁਬਿਧਾ ਪੈਦਾ ਕਰਨੀ ਵੀ ਠੀਕ ਨਹੀਂ ਹੈ। ਐਡਵੋਕੇਟ ਧਾਮੀ ਨੇ ਸਾਫ਼ ਤੌਰ ’ਤੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਦੋਹਾ ਵਿਖੇ ਦੋ ਧਿਰਾਂ ਪਾਸੋਂ ਤਿੰਨ ਪਾਵਨ ਸਰੂਪ ਪੁਲਿਸ ਨੇ ਆਪਣੇ ਪਾਸ ਲਏ ਸਨ, ਜਿਨ੍ਹਾਂ ਵਿੱਚੋਂ ਦੋ ਅਜੇ ਵੀ ਪੁਲਿਸ ਪਾਸ ਹੀ ਹਨ। ਉਨ੍ਹਾਂ ਆਖਿਆ ਕਿ ਸਰਕਾਰ ਦਾ ਨੁਮਾਇੰਦਾ ਜਿਸ ਇੱਕ ਪਾਵਨ ਸਰੂਪ ਦੇ ਵਾਪਸ ਕੀਤੇ ਜਾਣ ਦੀ ਗੱਲ ਕਰ ਰਿਹਾ ਹੈ ਉਹ ਤਾਂ ਕਈ ਮਹੀਨੇ ਪਹਿਲਾਂ ਹੀ ਉੱਥੋਂ ਦੇ ਸਬੰਧਤ ਸਿੱਖਾਂ ਨੇ ਪ੍ਰਾਪਤ ਕਰ ਲਿਆ ਸੀ। ਜਦਕਿ ਦੋ ਹੋਰ ਪਾਵਨ ਸਰੂਪ ਅਜੇ ਵੀ ਦੋਹਾ ਪੁਲਿਸ ਪਾਸ ਹਨ, ਜਿਨ੍ਹਾਂ ਵਿੱਚੋਂ ਕੋਈ ਵੀ ਵਾਪਸ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਸ ਮਾਮਲੇ ਬਾਰੇ ਮੁਕੰਮਲ ਜਾਣਕਾਰੀ ਹਾਸਲ ਕਰਨ ਉਪਰੰਤ ਪੂਰੀ ਪਾਰਦਰਸ਼ਤਾ ਨਾਲ ਸੰਗਤ ਸਾਹਮਣੇ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਇਹ ਜਿੰਮੇਵਾਰੀ ਹੈ ਕਿ ਉਹ ਇਸ ਗੰਭੀਰ ਮਾਮਲੇ ਪ੍ਰਤੀ ਡੂੰਘਾਈ ਨਾਲ ਜਾਂਚ ਕਰਵਾਏ ਅਤੇ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ।
Punjab Bani 24 August,2024
ਹਰਿਆਣਾ ’ਚ ਕਾਂਗਰਸ ਨਹੀਂ ਕਰੇਗੀ ਆਪ ਨਾਲ ਚੋਣ ਗੱਠਜੋੜ: ਸ਼ੈਲਜਾ
ਹਰਿਆਣਾ ’ਚ ਕਾਂਗਰਸ ਨਹੀਂ ਕਰੇਗੀ ਆਪ ਨਾਲ ਚੋਣ ਗੱਠਜੋੜ: ਸ਼ੈਲਜਾ ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਪਣੇ ਆਪ ਵਿੱਚ ਮਜ਼ਬੂਤ ਹੈ ਅਤੇ ਆਪਣੇ ਦਮ ’ਤੇ ਚੋਣਾਂ ਲੜੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਨੈਲੋ ਤੇ ਬਸਪਾ ਗੱਠਜੋੜ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਕਾਰਨ ਇਸ ਚੋਣ ਵਿੱਚ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ ਅਤੇ ਮੁੱਖ ਵਿਰੋਧੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਸ਼ੈਲਜਾ ਨੇ ਇਹ ਵੀ ਕਿਹਾ ਕਿ ਕਾਂਗਰਸ ਆਮ ਤੌਰ ‘ਤੇ ਉਨ੍ਹਾਂ ਰਾਜਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰਦੀ, ਜਿਥੇ ਉਹ ਵਿਰੋਧੀ ਧਿਰ ਵਿੱਚ ਹੈ। ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 4 ਅਕਤੂਬਰ ਨੂੰ ਨਤੀਜਾ ਆਵੇਗਾ।
Punjab Bani 24 August,2024
ਭਾਰਤੀ ਜਨਤਾ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਸਮੇਂ ਵਿਚ ਤਬਦੀਲੀ ਦੀ ਮੰਗ
ਭਾਰਤੀ ਜਨਤਾ ਪਾਰਟੀ ਨੇ ਕੀਤੀ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਸਮੇਂ ਵਿਚ ਤਬਦੀਲੀ ਦੀ ਮੰਗ ਹਿਸਾਰ : ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਿੱਚ ਫੇਰਬਦਲ ਦੀ ਜਿਥੇ ਇਕ ਪਾਸੇ ਮੰਗ ੀਤੀ ਹੇ ਉਥੇ ਦੂਸਰੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਇਸ ਸਬੰਧੀ ਕੇਂਦਰੀ ਚੋਣ ਕਮਿਸ਼ਨ ਨੂੰ ਪੱਤਰ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੇ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਦੇ ਕਾਰਨਾਂ ਵਜੋਂ 4 ਹਫਤੇ ਦੀਆਂ ਛੁੱਟੀਆਂ ਅਤੇ ਬਿਸ਼ਨੋਈ ਭਾਈਚਾਰੇ ਦੇ ਇੱਕ ਵੱਡੇ ਧਾਰਮਿਕ ਪ੍ਰੋਗਰਾਮ ਦਾ ਹਵਾਲਾ ਦਿੱਤਾ ਹੈ। ਇਸ ਦਾ ਕਾਰਨ ਭਾਜਪਾ ਦਾ ਵੋਟ ਪ੍ਰਤੀਸ਼ਤ ਘਟਣ ਦਾ ਡਰ ਮੰਨਿਆ ਜਾ ਰਿਹਾ ਹੈ। ਭਾਜਪਾ ਦਾ ਮੰਨਣਾ ਹੈ ਕਿ ਜਦੋਂ ਵੀ ਵੋਟ ਪ੍ਰਤੀਸ਼ਤ ਘਟਦਾ ਹੈ, ਉਨ੍ਹਾਂ ਨੂੰ ਨੁਕਸਾਨ ਹੁੰਦਾ ਹੈ। ਚੋਣ ਕਮਿਸ਼ਨ ਨੇ 16 ਅਗਸਤ ਨੂੰ ਹਰਿਆਣਾ ਵਿੱਚ ਚੋਣਾਂ ਦਾ ਐਲਾਨ ਕੀਤਾ ਸੀ। 1 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 4 ਅਕਤੂਬਰ ਨੂੰ ਗਿਣਤੀ ਹੋਵੇਗੀ।
Punjab Bani 24 August,2024
ਹਰਿਆਣਾ ਦੇ ਦਾਦਰੀ ਤੋਂ ਵਿਧਾਇਕ ਸੋਮਬੀਰ ਨੇ ਦਿੱਤਾ ਅਸਤੀਫ਼ਾ
ਹਰਿਆਣਾ ਦੇ ਦਾਦਰੀ ਤੋਂ ਵਿਧਾਇਕ ਸੋਮਬੀਰ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ : ਹਰਿਆਣਾ ਦੇ ਚਰਖੀ ਦਾਦਰੀ ਇਲਾਕੇ ਤੋਂ ਆਜ਼ਾਦ ਐਮ ਐਲ ਏ ਸੋਮਬੀਰ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਹਰਿਆਣਾ ਦੇ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਚਰਖੀ ਦਾਦਰੀ ਦੇ ਵਿਧਾਇਕ ਸੋਮਬੀਰ ਸਾਂਗਵਾਨ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਨੇ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੂੰ ਸੌਂਪ ਦਿੱਤਾ ਹੈ।
Punjab Bani 24 August,2024
ਹਰਿਆਣਾ ਦੇ ਵਿਧਾਇਕ ਅਸੀਮ ਗੋਇਲ ਤੇ ਲੱਗਿਆ ਚੋਣ ਜਾਬਤੇ ਦੀ ਉਲੰਘਣਾਂ ਦਾ ਦੋਸ਼
ਹਰਿਆਣਾ ਦੇ ਵਿਧਾਇਕ ਅਸੀਮ ਗੋਇਲ ਤੇ ਲੱਗਿਆ ਚੋਣ ਜਾਬਤੇ ਦੀ ਉਲੰਘਣਾਂ ਦਾ ਦੋਸ਼ ਅੰਬਾਲਾ : ਪੰਜਾਬ ਦੇ ਗੁਆਂਢੀ ਸੂੁਬੇ ਹਰਿਆਣਾ ਦੇ ਅੰਬਾਲਾ ਸ਼ਹਿਰ ਤੋਂ ਭਾਜਪਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਕਿਉਂਕਿ ਅਸੀਮ ਗੋਇਲ `ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ ਲੱਗਿਆ ਹੈ, ਜਿਸ ਕਾਰਨ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਇਸ ਸਬੰਧੀ ਅਸੀਮ ਗੋਇਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ।
Punjab Bani 24 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਅਰਥ : (ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।੧।
Punjab Bani 24 August,2024
18 ਰਾਜਾਂ ਦੇ ਕਿਸਾਨ ਆਗੂਆਂ ਨੇ ਜੈਨੇਟਿਕਲੀ ਮੋਡੀਫਾਈਡ ਫਸਲਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ
18 ਰਾਜਾਂ ਦੇ ਕਿਸਾਨ ਆਗੂਆਂ ਨੇ ਜੈਨੇਟਿਕਲੀ ਮੋਡੀਫਾਈਡ ਫਸਲਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਚੰਡੀਗੜ੍ਹ : 22 ਸਾਲਾਂ ਤੋਂ ਕਿਸਾਨਾਂ ਨੇ ਦੇਸ਼ ਵਿੱਚ ਜੈਨੇਟਿਕਲੀ ਮੋਡੀਫਾਈਡ (ਜੀਐਮ) ਫਸਲਾਂ ਦੇ ਦਾਖਲੇ `ਤੇ ਰੋਕ ਲਗਾਈ ਹੋਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭਵਿੱਖ ਵਿੱਚ ਵੀ ਇਸ ਦਾ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਫਸਲਾਂ ਦੀਆਂ ਕਿਸਮਾਂ ਕਿਸਾਨਾਂ ਲਈ ਅਸੁਰੱਖਿਅਤ ਅਤੇ ਅਣਚਾਹੇ ਹਨ। ਜਿਵੇਂ ਕਿ 18 ਰਾਜਾਂ ਦੇ 90 ਕਿਸਾਨ ਨੇਤਾ ਜੈਨੇਟਿਕ ਤੌਰ `ਤੇ ਸੋਧੀਆਂ ਫਸਲਾਂ ਅਤੇ ਵਾਤਾਵਰਣ, ਵਸਤੂਆਂ ਦੇ ਵਪਾਰ, ਖੇਤੀਬਾੜੀ ਵਿਭਿੰਨਤਾ ਅਤੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ `ਤੇ ਇਸ ਦੇ ਪ੍ਰਭਾਵਾਂ ਬਾਰੇ ਰਾਸ਼ਟਰੀ ਸੰਮੇਲਨ ਲਈ ਇਕੱਠੇ ਹੋਏ, ਉਹ ਅਜਿਹੀਆਂ ਫਸਲਾਂ ਦੇ ਵਿਰੋਧ ਵਿੱਚ ਇੱਕਮਤ ਸਨ। ਇਸ ਸਬੰਧੀ ਇੱਕ ਮਤੇ ’ਤੇ ਸਾਰੇ ਆਗੂਆਂ ਵੱਲੋਂ ਹਸਤਾਖਰ ਕੀਤੇ ਗਏ। ਇਹ ਕੇਂਦਰੀ ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨੂੰ ਦਿੱਤਾ ਜਾਵੇਗਾ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮੰਤਰਾਲੇ ਨੂੰ ਜੀਐਮ ਫਸਲਾਂ ਬਾਰੇ ਇੱਕ ਰਾਸ਼ਟਰੀ ਨੀਤੀ ਤਿਆਰ ਕਰਨ ਲਈ ਕਿਹਾ ਸੀ।ਗੁਜਰਾਤ ਦੇ ਇੱਕ ਕਿਸਾਨ ਆਗੂ ਕਪਿਲ ਸ਼ਾਹ ਨੇ ਕਿਹਾ ਕਿ ਜੀਐਮ ਬੀਜ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਨੂੰ ਦੂਰ ਕਰ ਦਿੰਦੇ ਹਨ ਅਤੇ ਫਸਲਾਂ ਮੀਲੀਬੱਗ, ਚਿੱਟੀ ਮੱਖੀ ਅਤੇ ਗੁਲਾਬੀ ਕੀੜੇ ਦੇ ਹਮਲੇ ਲਈ ਸੰਵੇਦਨਸ਼ੀਲ ਨਹੀਂ ਹੋਣਗੀਆਂ। ਅਸਲ ਵਿੱਚ, ਕੀਟਨਾਸ਼ਕਾਂ ਦੀ ਵਰਤੋਂ ਕਈ ਗੁਣਾ ਵਧ ਗਈ ਹੈ ਕਿਉਂਕਿ ਕੀੜੇ-ਮਕੌੜਿਆਂ ਦੇ ਹਮਲੇ ਆਮ ਹਨ, ਇਸ ਲਈ ਇਸਨੇ ਕਪਾਹ ਦੀ ਖੇਤੀ ਨੂੰ ਆਰਥਿਕ ਤੌਰ `ਤੇ ਅਸਮਰਥ ਬਣਾ ਦਿੱਤਾ ਹੈ।
Punjab Bani 23 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਵਿਆਖਿਆ : (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥
Punjab Bani 23 August,2024
ਸ਼ਿਕਾਇਤ ਹੋਣ 'ਤੇ ਚੋਣ ਕਮਿਸ਼ਨ ਨੇ ਹਰਿਆਣਾ 'ਚ ਸਰਕਾਰੀ ਨੌਕਰੀ ਦੇ ਨਤੀਜੇ ਰੋਕੇ
ਸ਼ਿਕਾਇਤ ਹੋਣ 'ਤੇ ਚੋਣ ਕਮਿਸ਼ਨ ਨੇ ਹਰਿਆਣਾ 'ਚ ਸਰਕਾਰੀ ਨੌਕਰੀ ਦੇ ਨਤੀਜੇ ਰੋਕੇ ਚੰਡੀਗੜ੍ਹ : ਚੋਣ ਕਮਿਸ਼ਨ ਨੇ ਕਾਰਵਾਈ ਕਰਦਿਆਂ ਹੋਇਆਂ ਹਰਿਆਣਾ ਪੁਲਿਸ ਵਿੱਚ ਕਾਂਸਟੇਬਲ ਦੀਆਂ 5600 ਅਸਾਮੀਆਂ ਅਤੇ ਟੀਜੀਟੀ ਅਤੇ ਪੀਟੀਆਈ ਦੀਆਂ 76 ਅਸਾਮੀਆਂ ਲਈ ਐਚਐਸਐਸਸੀ ਦੁਆਰਾ ਭਰਤੀ ਦੀ ਪ੍ਰਕਿਰਿਆ ਦੇ ਨਤੀਜੇ ਉਤੇ ਰੋਕ ਲਾ ਦਿੱਤੀ ਹੈ। ਹਰਿਆਣਾ ਭਾਜਪਾ ਨੇ ਇਸ ਫੈਸਲੇ 'ਤੇ ਕਾਂਗਰਸ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ-ਹਰਿਆਣਾ ਦੇ ਨੌਜਵਾਨ, ਧਿਆਨ ਦਿਓ, ਇਕ ਵਾਰ ਫਿਰ ਕਾਂਗਰਸ ਦੇ ਭਰਤੀ ਰੋਕੂ ਗੈਂਗ ਨੇ ਹਰਿਆਣਾ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਅਸਲ ਵਿਚ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਭਰਤੀ ਦੇ ਨਤੀਜਿਆਂ ਦੀ ਸ਼ਿਕਾਇਤ ਕੀਤੀ ਹੈ। ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਹਰਿਆਣਾ ਭਰਤੀ ਪ੍ਰਕਿਰਿਆ ਦੇ ਨਤੀਜਿਆਂ ਦੇ ਐਲਾਨ ਨੂੰ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੱਕ ਰੋਕ ਦਿੱਤਾ ਹੈ।
Punjab Bani 22 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥
Punjab Bani 22 August,2024
ਰੋਡਵੇਜ਼ ਬੱਸ ਦੇ ਟੋਹਾਣਾ ਨੇੜੇ ਸੜਕ ਕੰਢੇ ਪਲਟਣ ਕਾਰਨ 24 ਜਣੇ ਹੋਏ ਫੱਟੜ
ਰੋਡਵੇਜ਼ ਬੱਸ ਦੇ ਟੋਹਾਣਾ ਨੇੜੇ ਸੜਕ ਕੰਢੇ ਪਲਟਣ ਕਾਰਨ 24 ਜਣੇ ਹੋਏ ਫੱਟੜ ਫਤਿਹਾਬਾਦ : ਹਰਿਆਣਾ ਦੇ ਫਤਿਹਾਬਾਦ ਤੋਂ ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ। ਬੱਸ ਵਿੱਚ ਸਵਾਰ ਕਈ ਸਵਾਰੀਆਂ, ਬੱਸ ਦਾ ਡਰਾਈਵਰ ਅਤੇ ਕੰਡਕਟਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਕੁੱਲ 24 ਲੋਕ ਜ਼ਖਮੀ ਹੋਏ ਹਨ। ਬੱਸ ਪਲਟਦਿਆਂ ਹੀ ਪਿੰਡ ਵਾਸੀ ਬੱਸ ਵੱਲ ਭੱਜੇ ਅਤੇ ਲੋਕਾਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ ਅਤੇ ਜ਼ਖਮੀਆਂ ਨੂੰ ਐਂਬੂਲੈਂਸਾਂ ਅਤੇ ਨਿੱਜੀ ਵਾਹਨਾਂ `ਚ ਟੋਹਾਣਾ ਦੇ ਸਿਵਲ ਹਸਪਤਾਲ `ਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਬਾਅਦ ਵਿੱਚ ਜਾਮ ਖੋਲ੍ਹ ਦਿੱਤਾ ਗਿਆ।ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਜਦੋਂ ਬੱਸ ਰਤੀਆ ਛੱਡ ਕੇ ਟੋਹਾਣਾ ਵੱਲ ਚੱਲ ਪਈ। ਟੋਹਾਣਾ ਨੇੜੇ ਪਿੰਡ ਜਮਾਲਪੁਰ ਕੋਲ ਉਸਾਰੀ ਅਧੀਨ ਓਵਰਬ੍ਰਿਜ ਕਾਰਨ ਟੋਹਾਣਾ ਤੋਂ ਜਮਾਲਪੁਰ ਵਾਇਆ ਦਮਕੌਰਾ ਨੂੰ ਵਾਹਨ ਚੱਲ ਰਹੇ ਹਨ। ਇਸੇ ਸੜਕ `ਤੇ ਸਫਰ ਕਰਦੇ ਸਮੇਂ ਰਾਤ ਕਰੀਬ 8.30 ਵਜੇ ਰੋਡਵੇਜ਼ ਦੀ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਹੋਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ `ਤੇ ਪਹੁੰਚੇ ਅਤੇ ਬੱਸ `ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
Punjab Bani 21 August,2024
ਐਸ. ਡੀ. ਓ. ਨੂੰ ਆਪਣੀ ਮੌਤ ਦਾ ਜਿੰਮੇਵਾਰ ਠਹਿਰਾਉਣ ਦਾ ਸੁਸਾਇਡ ਨੋਟ ਲਿਖ ਲਾਈਨਮੈਨ ਨੇ ਕੀਤੀ ਰੇਲ ਅੱਗੇ ਛਾਲ ਮਾਰ ਖੁਦਕੁਸ਼ੀ
ਐਸ. ਡੀ. ਓ. ਨੂੰ ਆਪਣੀ ਮੌਤ ਦਾ ਜਿੰਮੇਵਾਰ ਠਹਿਰਾਉਣ ਦਾ ਸੁਸਾਇਡ ਨੋਟ ਲਿਖ ਲਾਈਨਮੈਨ ਨੇ ਕੀਤੀ ਰੇਲ ਅੱਗੇ ਛਾਲ ਮਾਰ ਖੁਦਕੁਸ਼ੀ ਸੋਨੀਪਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਸੋਨੀਪਤ ਵਿਚ ਬਿਜਲੀ ਵਿਭਾਗ ਵਿਚ ਲਾਈਨਮੈਨ ਦੇ ਅਹੁਦੇ ‘ਤੇ ਤਾਇਨਾਤ ਇਕ ਕਰਮਚਾਰੀ ਨੇ ਟਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਅਜੀਤ ਰਾਠੀ ਸੋਨੀਪਤ ਦਾ ਰਹਿਣ ਵਾਲਾ ਸੀ ਅਤੇ ਪੁਲਸ ਨੇ ਉਸ ਕੋਲੋਂ ਇਕ ਨੋਟ ਵੀ ਬਰਾਮਦ ਕੀਤਾ ਹੈ, ਜਿਸ ‘ਚ ਉਸ ਨੇ ਐੱਸ.ਡੀ.ਓ ਵਿੱਕੀ ਗਹਿਲਾਵਤ ‘ਤੇ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ, ਸੋਨੀਪਤ ਪੁਲਸ ਨੇ ਹੁਣ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ ਸੋਨੀਪਤ ਦਾ ਰਹਿਣ ਵਾਲਾ ਅਜੀਤ ਨਾਂ ਦਾ ਨੌਜਵਾਨ ਬਿਜਲੀ ਵਿਭਾਗ ‘ਚ ਬਤੌਰ ਲਾਈਨਮੈਨ ਕੰਮ ਕਰਦਾ ਸੀ ਪਰ ਮੰਗਲਵਾਰ ਨੂੰ ਉਸ ਨੇ ਸੋਨੀਪਤ ਤੋਂ ਲੰਘ ਰਹੀ ਟਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਖੌਫਨਾਕ ਕਦਮ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੰਬੋਧਿਤ ਇੱਕ ਨੋਟ ਵੀ ਛੱਡਿਆ ਅਤੇ ਬਿਜਲੀ ਵਿਭਾਗ ਵਿੱਚ ਕੰਮ ਕਰਦੇ ਐਸਡੀਓ ਵਿੱਕੀ ਗਹਿਲਾਵਤ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਉਸ ਨੇ ਨੋਟ ‘ਚ ਲਿਖਿਆ ਕਿ ਵਿੱਕੀ ਗਹਿਲਾਵਤ ਕਾਫੀ ਸਮੇਂ ਤੋਂ ਉਸ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਹੁਣ ਉਹ ਇਸ ਲਈ ਆਪਣੀ ਜਾਨ ਦੀ ਕੁਰਬਾਨੀ ਦੇ ਰਿਹਾ ਹੈ।
Punjab Bani 21 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ ਅਰਥ : ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।
Punjab Bani 21 August,2024
ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਕਾਂਗਰਸੀ ਵਿਧਾਇਕ ਕਿਰਨ ਚੌਧਰੀ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਵਿਧਾਨ ਸਭਾ ਸਪੀਕਰ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ ਕਿਰਨ ਚੌਧਰੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ।
Punjab Bani 20 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਅਰਥ : ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
Punjab Bani 20 August,2024
ਕੋਚਿੰਗ ਸੈਂਟਰਾਂ, ਸਕੂਲਾਂ ਅਤੇ ਟਿਊਸ਼ਨਾਂ ਦੀ ਭਰਮਾਰ, ਫੇਰ ਵੀ ਗਿਆਨ ਤੋਂ ਬੱਚੇ ਨੋਜਵਾਨ ਲਾਚਾਰ
ਕੋਚਿੰਗ ਸੈਂਟਰਾਂ, ਸਕੂਲਾਂ ਅਤੇ ਟਿਊਸ਼ਨਾਂ ਦੀ ਭਰਮਾਰ, ਫੇਰ ਵੀ ਗਿਆਨ ਤੋਂ ਬੱਚੇ ਨੋਜਵਾਨ ਲਾਚਾਰ ਗਲੀਆਂ, ਮੁਹੱਲਿਆਂ, ਸੜਕਾਂ ਕਿਨਾਰੇ ਛੋਟੇ ਵੱਡੇ, ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਚਲ ਰਹੇ ਹਨ, ਜਿਨ੍ਹਾਂ ਵਿਖੇ ਵਿਦਿਆਰਥੀਆਂ ਨੂੰ ਸਾਰਾ ਸਾਲ ਕਿਤਾਬਾਂ ਅਤੇ ਬੋਰਡਾਂ ਦੀਆਂ ਗਾਈਡ ਲਾਇਨਾਂ ਅਨੁਸਾਰ, ਕੇਵਲ ਪੜਾਇਆ, ਲਿਖਾਇਆ ਅਤੇ ਰਟਾਇਆ ਜਾਂਦਾ ਹੈ, ਪਰ ਸਮਝਾਇਆ ਨਹੀਂ ਜਾਂਦਾ ਕਿਉਂਕਿ ਕਲਾਸਾਂ ਵਿੱਚ ਜਾਂ ਤਾਂ ਬੱਚਿਆਂ ਦੀ ਗਿਣਤੀ ਲੋੜ ਤੋਂ ਵੱਧ ਭਾਵ 30 ਤੋ ਵੱਧ ( ਅਨੇਕਾਂ ਸਕੂਲਾਂ ਵਿਖੇ ਤਾਂ ਪ੍ਰਤੀ ਕਲਾਸ 50/60 ਵਿਦਿਆਰਥੀ ਵੀ ਬੈਠਕੇ ਪੜਦੇ ਘਟ ਪਰ ਸੋਰ ਵਧ ਕਰਦੇ ਅਤੇ ਅਧਿਆਪਕਾਂ ਨੂੰ 10/15 ਵਾਰ ਤਾਂ ਬੱਚਿਆਂ ਨੂੰ ਚੁੱਪ ਕਰਵਾਉਣ ਲਈ ਚੀਕਾਂ ਮਾਰਨੀਆਂ ਪੈਂਦੀਆਂ ਹਨ), ਜਾਂ ਗਲ਼ੀ ਮਹੱਲੇ ਵਿੱਚ ਚਲਦੇ ਪ੍ਰਾਈਵੇਟ ਸਕੂਲਾਂ ਵਿਖੇ ਜਿਥੇ ਬਾਰਵੀਂ ਜਾਂ ਬੀ ਏ ਪਾਸ ਲੜਕੀਆਂ ਔਰਤਾਂ ਪੜਾ ਰਹੀਆਂ ਹਨ ਜਿਨ੍ਹਾਂ ਨੂੰ ਆਪ ਕੁਝ ਵੀ ਨਹੀਂ ਆਉਂਦਾ। ਬਚਪਨ ਵਿੱਚ ਭਟਕਦੇ ਬੱਚੇ ਫੇਰ ਕਿਸੇ ਵੀ ਕੋਚਿੰਗ ਸੈਂਟਰਾਂ ਵਿਖੇ ਜਾਕੇ ਵਿਦਵਾਨ ਸਿਆਣੇ ਨਹੀਂ ਬਣ ਸਕਦੇ। ਪਰ ਸਕੂਲਾਂ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਨੰਬਰ ਮਿਲਦੇ ਰਹਿੰਦੇ ਹਨ, ਚਾਹੇਂ ਬੱਚਿਆਂ ਨੂੰ ਸਮਝ ਕੁੱਝ ਵੀ ਨਾ ਆਵੇ। ਸਿਖਿਆ ਦੇ ਅਧਿਕਾਰ ਐਕਟ ਤਹਿਤ ਤਾਂ ਬੱਚਿਆਂ ਨੂੰ ਸਮਝ ਹੈ ਕਿ ਉਨ੍ਹਾਂ ਨੂੰ ਫੇਰ ਨਹੀਂ ਕੀਤਾ ਜਾ ਸਕਦਾ, ਸਕੂਲ ਤੋਂ ਕਢਿਆ ਨਹੀਂ ਜਾ ਸਕਦਾ, ਸ਼ਰੀਰਕ ਮਾਨਸਿਕ ਸਮਾਜਿਕ ਆਰਥਿਕ ਸਜ਼ਾਵਾਂ ਨਹੀਂ ਦਿੱਤੀਆਂ ਜਾ ਸਕਦੀਆਂ। ਸਰਕਾਰੀ ਸਕੂਲਾਂ ਵਿਖੇ ਉਨ੍ਹਾਂ ਨੂੰ ਮਹਿਮਾਨਾਂ ਵਾਂਗ ਰਖਿਆ ਜਾਵੇਗਾ । ਰੱਟੇ ਲਗਵਾਕੇ ਬੱਚਿਆਂ ਨੂੰ ਵੱਧ ਤੋਂ ਵੱਧ ਨੰਬਰ ਲੈਣ ਲਈ ਭਰਮਾਇਆ ਜਾਂਦਾ ਹੈ। 50/100 ਪੰਨਿਆਂ ਦੀ ਕਿਤਾਬਾਂ ਨੂੰ ਕਈ ਵਾਰ ਰਟਾਇਆ ਅਤੇ ਦੋਹਰਾਇਆ ਜਾਂਦਾ ਹੈ, ਕਿਉਂਕਿ ਅਧਿਆਪਕਾਂ ਨੇ ਸਲੈਬਸ ਪੂਰੇ ਕਰਨੇ ਹੁੰਦੇ ਹਨ ਪਰ ਇਹ ਨਹੀਂ ਜਾਂਚਿਆ ਜਾਂਦਾ ਕਿ ਵਿਦਿਆਰਥੀਆਂ ਨੂੰ, ਕੁੱਝ ਸਮੇਂ ਲਈ ਜਾਣਕਾਰੀ ( Information) ਮਿਲੀ ਜਾਂ ਹਮੇਸ਼ਾ ਲਈ ਯਾਦ ਰਹਿਣ ਵਾਲੇ ਗਿਆਨ ( knowledge)। ਬੱਚਿਆਂ ਨੂੰ ਅਧਿਆਪਕਾਂ ਰਾਹੀਂ ਕੇਵਲ ਜਾਣਕਾਰੀ ਹੀ ਦਿੱਤੀ ਜਾਂਦੀ ਹੈ ਜੋਂ ਕੁੱਝ ਦਿਨਾਂ ਮਗਰੋਂ ਭੁੱਲ ਜਾਂਦੀ ਹੈ, ਪਰ ਗਿਆਨ, ਸਮਝ, ਅਨੁਸ਼ਾਸਨ, ਨਹੀਂ ਮਿਲਦੇ, ਜੋਂ ਜ਼ਿੰਦਗੀ ਵਿੱਚ ਹਮੇਸ਼ਾ ਸਾਥ ਅਤੇ ਸਹਾਰਾ ਦਿੰਦੇ ਹਨ। ਬੱਚਿਆਂ ਨੂੰ ਘਰ ਜਾਕੇ ਵੀ ਹੋਮ ਵਰਕ ਕਰਨਾ ਹੁੰਦਾ ਹੈ, ਜਿਸ ਹਿੱਤ ਮਾਪਿਆਂ ਜਾਂ ਬਜ਼ੁਰਗਾਂ ਦਾ ਸਹਾਰਾ, ਸਹਾਇਤਾ ਜ਼ਰੂਰੀ ਹੁੰਦੀ ਹੈ। ਪਰ ਗਲੀਆ, ਮੁਹੱਲਿਆਂ ਵਿਖੇ ਚਲਦੇ ਟਿਊਸਨ ਸ਼ੇਟਰਾਂ ਵਿਖੇ ਛੋਟੇ ਛੋਟੇ ਬੱਚੇ ਅਤੇ ਨੋਜਵਾਨ ਵਿਦਿਆਰਥੀ, ਕੋਚਿੰਗ ਸੈਂਟਰਾਂ ਵਿਖੇ ਹੋਰ ਜਾਣਕਾਰੀ ਲੈਣ ਲਈ ਭਜੇ ਫਿਰਦੇ ਹਨ ਕਿਉਂਕਿ ਉਨ੍ਹਾਂ ਨੂੰ ਸਕੂਲਾਂ ਵਿਖ਼ੇ ਕੁਰਸੀ ਤੇ ਬੈਠ ਕੇ ਕਿਤਾਬਾਂ ਪੜਾਉਣ ਵਾਲੇ ਅਧਿਆਪਕਾਂ ਵਲੋਂ, 30/40 ਮਿੰਟਾਂ ਦੇ ਪੀਰੀਅਡਾਂ ਦੌਰਾਨ ਜੋਂ ਪੜਾਇਆ ਜਾਂਦਾ, ਉਹ ਸੋਰ ਸਰਾਬੇ ਦੌਰਾਨ, ਬੱਚਿਆਂ ਨੂੰ ਸਮਝ ਨਹੀਂ ਆਉਂਦੇ। ਟਿਊਸਨ ਸ਼ੇਟਰਾਂ ਵਿਖੇ ਵੀ ਬੱਚਿਆਂ ਦੀ ਭੀੜ ਹੁੰਦੀ ਹੈ ਜਦਕਿ ਟਿਊਸਨ ਦਾ ਭਾਵ ਇੱਕ ਜਾਂ ਦੋ ਤਿੰਨ, ਇਕੋ ਕਲਾਸ ਦੇ ਵਿਦਿਆਰਥੀ। ਪਰ 10/20/30 ਵੱਖ ਵੱਖ ਕਲਾਸਾਂ ਦੇ ਟਿਊਸ਼ਨਾਂ ਪੜਣ ਲਈ ਪਹੁੰਚੇ ਵਿਦਿਆਰਥੀ, ਇੱਕ ਹੀ ਅਧਿਆਪਕ ਜਾਂ ਕਿਸੇ ਪੜੇ ਲਿਖੇ ਇਨਸਾਨ ਤੋਂ ਹੋਮ ਵਰਕ ਹੀ ਕਰਵਾਉਂਦੇ ਹਨ, ਪਰ ਸਕੂਲਾਂ, ਕਾਲਜਾਂ ਕੋਚਿੰਗ ਅਤੇ ਟਿਊਸ਼ਨ ਸੈਂਟਰਾਂ ਵਿਖੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਗਲਤੀਆਂ ਨਹੀਂ ਦਸੀਆਂ ਜਾਂਦੀਆਂ, ਅਤੇ ਨਾ ਹੀ ਵਿਦਿਆਰਥੀ ਹੌਸਲੇ ਹਿੰਮਤ ਕਰਕੇ, ਨਾ ਸਮਝ ਆਉਣ ਵਾਲੀ ਗਲਾਂ ਬਾਰੇ ਪੁਛਦੇ ਹਨ। ਜੇਕਰ ਬੱਚਿਆਂ, ਨੋਜਵਾਨਾਂ ਨੂੰ ਉਨ੍ਹਾਂ ਦੀਆਂ ਗਲਤੀਆਂ ਦਸੀਆਂ ਜਾਣ ਤਾਂ ਉਹ ਵਿਦਵਾਨ ਬਣ ਸਕਦੇ ਹਨ। ਪਰ ਇਹ ਸਭ ਬਚਪਨ ਵਿੱਚ ਹੋ ਸਕਦਾ ਹੈ। ਬੱਚੇ, ਆਪਣੇ ਘਰ ਬੈਠਕੇ ਆਪਣੇ ਮਾਤਾ ਪਿਤਾ ਜਾਂ ਬਜ਼ੁਰਗਾਂ ਦੀ ਸਹਾਇਤਾ ਨਾਲ ਆਰਾਮ ਨਾਲ ਹੋਮ ਵਰਕ ਕਰ ਸਕਦੇ ਹਨ। ਅਤੇ ਇੱਕ ਚਿੱਤ ਹੋਕੇ ਪੜਕੇ ਯਾਦ ਕਰ ਸਕਦੇ ਹਨ। ਇਸੇ ਕਰਕੇ ਬਜ਼ੁਰਗਾਂ ਨੂੰ ਜਾਣਕਾਰੀ ਘਟ ਹੈ ਪਰ ਗਿਆਨ ਸਮਝ ਵੱਧ ਹਨ। ਪਰ ਮਾਪਿਆਂ ਕੋਲ ਬੱਚਿਆਂ ਨਾਲ ਗੱਲਬਾਤ ਕਰਨ, ਪੜ੍ਹਣ ਗਿਆਨ ਵਧਾਉਣ, ਇਕਠੇ ਹੋਕੇ ਖੇਡਣ ਨੱਚਣ, ਭੋਜਨ ਕਰਨ, ਗੱਲਾਂਬਾਤਾਂ ਕਰਨ ਦਾ ਸਮਾਂ ਹੀ ਨਹੀਂ ਹੁੰਦਾ। ਬੱਚਿਆਂ ਵਿੱਚ ਸਿੱਖਣ ਦੀ ਇੱਛਾ (desire) ਤਾਂ ਹੁੰਦੀ ਹੈ ਪਰ ਪੱਕੇ ਇਰਾਦੇ (determination, dedication devotion sincerity honesty) ਨਹੀਂ ਹੁੰਦੇ ਕਿਉਂਕਿ ਬੱਚਿਆਂ ਨੂੰ ਬਚਪਨ ਵਿੱਚ ਕੋਈ ਗਿਆਨਵਾਨ, ਵਿਦਵਾਨ, ਸਮਝਦਾਰ ਗੁਰੂ ਅਧਿਆਪਕਾਂ, ਅਗਵਾਈ ਸਹਿਯੋਗ ਅਤੇ ਉਤਸ਼ਾਹਿਤ ਨਹੀਂ ਕਰਦੇ। ਮਾਪੇ ਆਪਣੇ ਬੱਚਿਆਂ ਦੇ, ਆਉਂਣ ਵਾਲੇ 10/15 ਸਾਲਾਂ ਦੇ ਭਵਿੱਖ ਨੂੰ ਉਜਵੱਲ ਬਣਾਉਣ ਲਈ, ਵਿਦੇਸ਼ਾਂ ਵਿੱਚ ਭੇਜਣ ਲਈ ਨੋਟ ਕਮਾਉਣ, ਨੋਟ ਜਮਾਂ ਕਰਨ, ਵਾਸਤੇ ਦਿਨ ਰਾਤ ਡਿਊਟੀਆਂ ਕਰਦੇ ਹਨ। ਕਰਜ਼ੇ ਲੈਂਦੇ ਅਤੇ ਫੇਰ ਤਣਾਅ ਵਿਚ ਫ਼ਸੇ ਰਹਿੰਦੇ ਹਨ। ਵੱਧ ਧੰਨ ਦੌਲਤ ਕਮਾਉਣ ਲਈ ਹੇਰਾਫੇਰੀਆਂ, ਬੇਇਮਾਨੀਆ, ਲੁਟਮਾਰਾ, ਰਿਸ਼ਵਤਖੋਰੀਆਂ ਕਰਦੇ ਹਨ । ਸਵੇਰੇ ਸਵੇਰੇ ਸੁੱਤੇ ਪਏ ਬੱਚਿਆਂ ਨੂੰ ਜ਼ਬਰਦਸਤੀ ਉਠਾਇਆ ਜਾਂਦਾ ਹੈ, ਫਟਾਫਟ, ਬਿਨਾਂ ਪ੍ਰੈਸਰ ਦੇ ਬਾਥਰੂਮ ਕਰਵਾਏ ਜਾਂਦੇ ਹਨ, ਜਲਦੀ ਜਲਦੀ ਬੱਚਿਆਂ ਨੂੰ ਇਸ਼ਨਾਨ ਕਰਵਾਕੇ, ਨਾਸ਼ਤਾ ਕਰਵਾਇਆ ਜਾਂਦਾ ਹੈ, ਚਾਹੇ ਪੇਟ ਵਿੱਚ ਥਾਂ ਹੈ ਜਾਂ ਨਹੀਂ, ਕਿਉਂਕਿ ਬੱਚਿਆਂ ਨੇ ਛੇ ਸੱਤ ਘੰਟੇ ਕਲਾਸਾਂ ਵਿਖੇ ਬੈਠਕੇ ਪੜ੍ਹਣਾ ਹੁੰਦਾ ਹੈ। ਦੁਪਹਿਰ ਦੇ ਖਾਣੇ ਲਈ ਗਰੀਬ ਅਤੇ ਆਮ ਲੋਕਾਂ ਵਲੋਂ ਆਪਣੇ ਬੱਚਿਆਂ ਨੂੰ ਪਰਾਂਠੇ, ਸਬਜ਼ੀ, ਜਾਂ ਆਚਾਰ ਅਤੇ ਅਮੀਰਾਂ ਜਾਂ ਕੰਮਕਾਜੀ ਵੱਧ ਔਰਤਾਂ ਵਲੋਂ ਫਾਸਟ ਫੂਡ, ਜੰਕ ਫੂਡ, ਪੈਕ ਕਰਕੇ ਦਿੱਤੇ ਜਾਂਦੇ ਹਨ। ਲਗਾਤਾਰ ਕਲਾਸਾਂ ਵਿੱਚ ਫ਼ਸੇ ਬੈਠੇ ਬੱਚੇ, ਬਿਨਾਂ ਭੁੱਖ ਦੇ ਅੱਧੀ ਛੁੱਟੀ ਵੇਲੇ ਜ਼ਬਰਦਸਤੀ ਪੇਟ ਭਰਦੇ ਹਨ, ਉਨ੍ਹਾਂ ਨੂੰ ਪਤਾ ਕਿ ਘਰ ਜਾਕੇ, ਕੁੱਝ ਵੀ ਨਹੀਂ ਮਿਲਦਾ, ਕਿਉਂਕਿ ਮਾਤਾ ਪਿਤਾ ਤਾਂ ਨੋਟ ਕਮਾਉਣ ਲਈ ਸਵੇਰੇ ਤੋਂ ਹੀ ਘਰੋਂ ਨਿਕਲ ਜਾਂਦੇ ਹਨ ਅਤੇ ਘਰਾਂ ਵਿੱਚ ਦਾਦਾ ਦਾਦੀ ਹੁੰਦੇ ਹੀ ਨਹੀਂ। ਜਿਨ੍ਹਾਂ ਦੇ ਘਰ ਦਾਦਾ, ਦਾਦੀ ਹੋਣ, ਉਨ੍ਹਾਂ ਬੱਚਿਆਂ ਵਿੱਚ ਸਿਹਤ, ਤਦੰਰੁਸਤੀ, ਤਾਕ਼ਤ, ਸੰਸਕਾਰ, ਮਰਿਆਦਾਵਾਂ, ਸਹਿਣਸ਼ੀਲਤਾ, ਨਿਮਰਤਾ, ਪ੍ਰੇਮ ਹਮਦਰਦੀ, ਅਨੁਸ਼ਾਸਨ ਆਗਿਆ ਪਾਲਣ ਦੇ ਗੁਣ ਗਿਆਨ ਵੀਚਾਰ ਭਾਵਨਾਵਾਂ ਆਦਤਾਂ ਵੱਧ ਹੁੰਦੀਆਂ ਹਨ । ਕੁਝ ਦੇਰ ਆਰਾਮ ਕਰਨ ਅਤੇ ਕਪੜੇ ਬਦਲਣ ਮਗਰੋਂ ਬੱਚੇ ਟਿਊਸ਼ਨਾਂ ਜਾਂ ਕੋਚਿੰਗ ਸੈਂਟਰਾਂ ਲਈ ਭਜਦੇ ਹਨ, ਉਥੇ ਦੋ ਤਿੰਨ ਜਾਂ ਚਾਰ ਘੰਟੇ ਬੈਠਕੇ, ਆਪਣੇ ਪਹਿਲਾਂ ਤੋਂ ਭਰੇ ਅਤੇ ਤੰਗ ਪ੍ਰੇਸਾਨ ਦਿਮਾਗ ਨੂੰ ਤੂੜੀ ਵਾਂਗ ਹੋਰ ਵੀ ਭਰਕੇ, ਧੱਕੇ ਟੁੱਟੇ ਘਰ ਆਕੇ, ਫੇਰ ਹੋਮ ਵਰਕ ਕਰਨ ਲੱਗਦੇ। ਆਪਣੇ ਕਮਰਿਆਂ ਵਿੱਚ ਟੀ ਵੀ ਜਾਂ ਮੋਬਾਈਲ ਚਲਾਕੇ, ਅਗਲੇ ਦਿਨ ਸਵੇਰੇ ਜਲਦੀ ਉੱਠਣ ਲਈ ਛੋਟੇ ਬੱਚਿਆਂ ਨੂੰ ਜ਼ਬਰਦਸਤੀ ਜਲਦੀ ਸੁਲਾਇਆ ਜਾਂਦਾ ਹੈ। ਮਾਪੇ ਆਪਣੇ ਕਮਰਿਆਂ ਵਿੱਚ ਆਪਣੀ ਖੁਸ਼ੀਆਂ ਲਈ ਬੰਦ ਅਤੇ ਬੱਚੇ ਆਪਣੇ ਕਮਰਿਆਂ ਵਿੱਚ ਮੋਬਾਈਲ ਚਲਾਉਂਦੇ ਰਹਿੰਦੇ ਹਨ। ਉਹ ਕੀ ਦੇਖ ਰਹੇ ਹਨ, ਮਾਪਿਆਂ ਨੂੰ ਕੋਈ ਫ਼ਿਕਰ ਨਹੀਂ ਹੁੰਦੀ। ਵੱਧ ਤੋਂ ਵੱਧ ਨੰਬਰ ਲੈਣ ਵਾਸਤੇ,ਕਿਤਾਬੀ ਜਾਣਕਾਰੀ, ਫੈਸ਼ਨ ਮੋਜ਼ ਮਸਤੀਆਂ (information) ਦੀ ਦੌੜ ਵਿੱਚ ਬੱਚਿਆਂ ਦਾ ਬਚਪਨ, ਲੁੱਟਿਆ, ਕੁਟਿਆ ਅਤੇ ਤਬਾਹ ਕੀਤਾ ਜਾ ਰਿਹਾ ਹੈ। ਕਿਉਂਕਿ ਮਾਪਿਆਂ ਨੂੰ ਤਾਂ ਫ਼ਿਕਰ ਹਨ, ਕਿ ਉਨ੍ਹਾਂ ਦੇ ਬੱਚਿਆਂ ਨੂੰ 95 ਪ੍ਰਤੀਸ਼ਤ ਤੋਂ ਵੱਧ ਨੰਬਰ ਮਿਲਦੇ ਰਹਿਣ। ਪਰ ਇਨ੍ਹਾਂ ਪ੍ਰੇਸ਼ਾਨੀਆਂ, ਦੋੜਭੱਜ, ਬੇਆਰਾਮੀਆ ਕਰਕੇ, ਬੱਚੇ ਅਤੇ ਨੋਜਵਾਨ ਮੋਟਾਪੇ, ਡਿਪਰੈਸ਼ਨ, ਗੁੱਸੇ, ਬਦਹਜ਼ਮੀ, ਕਾਲਾ ਪੀਲੀਆਂ, ਅਨੀਮੀਆ, ਅੰਧਰਾਤਾ, ਬੇਸਹਾਰੇ ਅਤੇ ਇਕੱਲੇਪਣ ਦਾ ਸ਼ਿਕਾਰ ਹੋ ਰਹੇ ਹਨ। ਆਪਣੀ ਸਮਸਿਆਵਾਂ, ਇਛਾਵਾਂ, ਜ਼ਰੂਰਤਾਂ, ਖੁਸ਼ੀਆਂ ਪ੍ਰੇਸ਼ਾਨੀਆਂ ਉਹ ਕਿਸੇ ਨਾਲ ਸਾਂਝੀ ਨਹੀਂ ਕਰ ਸਕਦੇ । ਛੇ ਸੱਤ ਘੰਟੇ ਸਕੂਲਾਂ ਵਿਖੇ, ਦੋ ਤਿੰਨ ਜਾਂ ਚਾਰ ਘੰਟੇ ਟਿਊਸ਼ਨਾਂ ਜਾਂ ਕੋਚਿੰਗ ਸੈਂਟਰਾਂ ਵਿਖੇ ਅਤੇ ਉਸ ਮਗਰੋਂ ਦੋ ਤਿੰਨ ਘੰਟੇ, ਘਰਾਂ ਵਿੱਚ ਬੈਠਕੇ ਹੋਮ ਵਰਕ ਕਰਦੇ ਹੋਏ ਬੱਚੇ, ਨਾਬਾਲਗ ਅਤੇ ਨੋਜਵਾਨ ਸੋਚਦੇ ਹਨ ਕਿ ਇਸ ਜ਼ਿੰਦਗੀ ਵਿੱਚ ਆਰਾਮ, ਖੁਸ਼ੀਆਂ, ਅਨੰਦ, ਮੋਜ਼ ਮਸਤੀਆਂ, ਖੇਡਣਾ, ਪਾਰਕਾਂ ਵਿੱਚ ਤਿਤਲੀਆਂ ਪਕੜਨਾ, ਬਰਸਾਤਾਂ ਵਿੱਚ ਨਹਾਉਣਾ ਅਤੇ ਪਾਣੀ ਤੇ ਕਿਸਤੀਆ ਚਲਾਉਣਾਂ, ਦਰਖਤਾਂ ਤੇ ਚੜਣਾ ਛਾਲਾਂ ਮਾਰਨੀਆਂ, ਪਤੰਗ ਉਡਾਉਣੇ, ਗੁੱਲੀ ਡੰਡੇ ਖੇਡਣਾ, ਗੀਤ ਗਾਉਣੇ, ਸਾਈਕਲ ਚਲਾਉਣੇ, ਨਚਣਾ ਟੱਪਣਾ, ਗੀਤ ਗਾਉਣੇ ਅਤੇ ਗਰਾਉਂਡ ਵਿਖੇ ਖੇਡਾਂ, ਮੋਜ਼ ਮਸਤੀਆਂ ਤਾਂ ਅਗਲੇ ਜਨਮਾਂ ਵਿੱਚ ਜਾਕੇ ਹੀ ਮਿਲਣਗੀਆਂ ਇਹ ਜਨਮ ਤਾਂ, ਮਾਪਿਆਂ ਦੀਆ ਇਛਾਵਾਂ, ਖਾਹਿਸ਼ਾਂ, ਸਨਮਾਨ ਪੂਰੇ ਕਰਨ ਲਈ, ਅਤੇ ਵੱਧ ਤੋਂ ਵੱਧ ਨੰਬਰ ਲੈਕੇ, ਵਿਦੇਸ਼ਾਂ ਜਾ ਦੂਸਰੇ ਰਾਜਾਂ ਵਿਖੇ ਜਾਕੇ ਨੋਟ, ਡਾਲਰ ਕਮਾਉਣ ਲਈ ਹੀ ਜ਼ਿੰਦਗੀ ਮਿਲੀ ਹੈ। ਜਦਕਿ ਡਾਲਰਾਂ ਦੀ ਕਮਾਈ ਲਈ ਨੋਜਵਾਨ , ਪੱਕੇ ਤੌਰ ਤੇ ਪ੍ਰਦੇਸੀਂ ਹੋਕੇ ਰਹਿ ਜਾਂਦੇ ਹਨ। ਕਿਉਂਕਿ ਮਾਪਿਆਂ ਦੇ ਪਿਆਰ, ਦੁਲਾਰ, ਹਮਦਰਦੀ ਤੋਂ ਬਾਂਝੇ ਰਹਿਣ ਵਾਲੇ ਅਤੇ ਨੋਕਰਾਂ ਕੋਲ , ਟਿਊਸ਼ਨਾਂ ਜਾਂ ਕੋਚਿੰਗ ਸੈਂਟਰਾਂ ਵਿੱਚ ਬਚਪਨ ਦੇ ਸੁਨਹਿਰੇ ਦਿਨ ਬਰਬਾਦ ਕਰਨ ਵਾਲੇ ਨੋਜਵਾਨਾਂ ਨੂੰ ਆਪਣੇ ਮਾਪਿਆਂ, ਦੇਸ਼, ਸਮਾਜ, ਘਰ ਪਰਿਵਾਰਾਂ, ਧਰਤੀ ਮਾਤਾ, ਨਿਯਮਾਂ ਕਾਨੂੰਨਾਂ ਅਸੂਲਾਂ ਨਾਲ ਕੋਈ ਹਮਦਰਦੀ ਪਿਆਰ ਨਹੀਂ ਹੁੰਦਾ। ਦੂਜੇ ਪਾਸੇ, ਸਿੱਖਿਆ ਬੋਰਡਾਂ ਅਤੇ ਯੂਨੀਵਰਸਿਟੀਆਂ ਤੋਂ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਦੀ ਜਾਣਕਾਰੀ (Information) ਤਾਂ ਕੁੱਝ ਸਮੇਂ ਲਈ ਯਾਦ ਰਹਿੰਦੀਆਂ ਹਨ, ਪਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਖੁਸ਼ੀਆਂ, ਨਚਣ, ਗੀਤ ਗਾਉਣ, ਟੱਪਣ ਦਾ ਸਮਾਂ ਸ਼ਾਇਦ ਅਗਲੇ ਜਨਮ ਹੀ ਮਿਲੇਗਾ ਜਦੋਂ ਉਹ ਜਾਨਵਰ ਜਾਂ ਪਸ਼ੂ, ਪੰਛੀ ਬਣਕੇ, ਆਪਣੀਂ ਮਰਜੀ ਨਾਲ ਮਹਿਕਦੇ ਚਹਿਕਦੇ ਨੱਚਦੇ, ਟੱਪਦੇ, ਸੋਂਦੇ ਜਾਗਦੇ ਰਹਿਣਗੇ । ਹੁਣ ਤਾਂ ਬੱਚੇ, ਸਿੱਧੇ ਜਵਾਨੀ ਵਿੱਚ ਪੈਰ ਰਖ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਮੋਬਾਈਲ, ਨੈੱਟ ਅਤੇ ਵੱਡੀ ਉਮਰ ਦੇ ਦੋਸਤ ਮਿੱਤਰ ਅਸ਼ਲੀਲਤਾ ਸੈਕਸ ਨਸ਼ਿਆਂ ਨਾਲ ਭਰਪੂਰ ਕਰ ਰਹੇ ਹਨ । ਬੱਚਿਆਂ ਨੂੰ ਜ਼ਿੰਦਗੀ ਵਿੱਚ ਅਸਲੀ ਖੁਸ਼ੀਆਂ, ਇੱਜ਼ਤ, ਸਨਮਾਨ, ਸਤੁੰਸ਼ਟੀ ਸਬਰ ਸ਼ਾਂਤੀ ਵਾਲੇ ਗਿਆਨ, ਸੰਸਕਾਰ, ਮਰਿਆਦਾਵਾਂ, ਸਹਿਣਸ਼ੀਲਤਾ, ਨਿਮਰਤਾ, ਅਨੁਸ਼ਾਸਨ, ਆਗਿਆ ਪਾਲਣ, ਮਿੱਤਰਤਾ ਅਤੇ ਰਿਸ਼ਤਿਆਂ (Relationship) ਨੂੰ ਸਮਝਣ ਅਤੇ ਨਿਭਾਉਣ ਦੇ ਗੁਣ ਗਿਆਨ ਨਾ ਤਾਂ ਮਾਤਾ ਪਿਤਾ ਤੋਂ ਮਿਲੇ ਨਾਂ ਅਧਿਆਪਕਾਂ ਤੋਂ, ਬਜ਼ੁਰਗਾਂ ਕੋਲ ਬੱਚਿਆਂ ਨੂੰ ਜਾਣ ਹੀ ਨਹੀਂ ਦਿੱਤਾ ਜਾਂਦਾ ਜਦਕਿ ਬੱਚੇ ਨੋਜਵਾਨ ਦੋਸਤੀ ( Friendship) ਨੂੰ ਹੀ ਰਿਸ਼ਤੇ ਸਮਝਦੇ ਹਨ ਅਤੇ ਥੋੜ੍ਹੀ ਜਿਹੀ ਬੇਇਜ਼ਤੀ ਨਾਸਮਝੀ ਅਤੇ ਆਕੜ ਗੁੱਸੇ ਕਾਰਨ ਉਹ ਦੋਸਤੀਆਂ ਅਤੇ ਰਿਸ਼ਤਿਆਂ ਨੂੰ ਤੋੜ ਰਹੇ ਹਨ । ਨੋਜਵਾਨ ਮਾਪਿਆਂ ਵੱਲੋਂ, ਬੱਚਿਆਂ ਨੂੰ ਆਪਣੇ ਕਮਰਿਆਂ ਵਿੱਚ, ਆਪਣੇ ਨਾਲ ਪਿਆਰ, ਸਤਿਕਾਰ ਨਾਲ ਕਥਾ ਕਹਾਣੀਆਂ ਸੁਣਾਕੇ ਸੁਲਾਇਆ ਨਹੀਂ ਜਾਂਦਾ ਅਤੇ ਨਾ ਹੀ ਬਜ਼ੁਰਗਾਂ ਦੀ ਗੱਲਾਂ ਨੂੰ, ਮਾਪਿਆਂ ਵਲੋਂ ਸਨਮਾਨ ਦਿੱਤਾ ਜਾਂਦਾ ਹੈ। ਇਸੇ ਕਰਕੇ ਅੱਜ ਪੰਜਾਬ, ਪੰਜਾਬੀ ਨੋਜਵਾਨਾਂ ਤੋਂ ਸੱਖਣਾ ਹੋ ਰਿਹਾ ਹੈ, ਅਤੇ ਪ੍ਰਵਾਸੀ, ਗੈਰ ਪੰਜਾਬੀ , ਪੰਜਾਬ ਦੇ ਵਸਨੀਕ ਬਣ ਰਹੇ ਹਨ । ਸਿੱਖਿਆ ਬੋਰਡਾਂ ਕਾਲਜਾਂ, ਅਤੇ ਯੂਨੀਵਰਸਿਟੀਆਂ ਤੋਂ, 15/16 ਘੰਟੇ ਹਰਰੋਜ ਪੜਕੇ ਡਿਗਰੀਆਂ ਲੈਕੇ ਨੋਕਰੀਆ ਦੀ ਦੋੜ ਵਿੱਚ ਭਟਕਦੇ, ਨੋਜਵਾਨਾਂ ਨੂੰ ਕੇਵਲ ਕਿਤਾਬਾਂ, ਕਾਪੀਆ ਅਤੇ ਕਲਾਸਾਂ ਵਿੱਚ ਸ਼ਰਾਰਤਾਂ ਦੀ ਜਾਣਕਾਰੀ ਤਾਂ ਹੁੰਦੀ ਹੈ, ਪਰ ਜ਼ਿੰਦਗੀ ਵਿੱਚ ਕੰਮ ਆਉਂਣ ਵਾਲੀਆਂ ਅਤੇ ਜ਼ਿੰਦਗੀ ਨੂੰ ਖੁਸ਼ਹਾਲ, ਸੁਰੱਖਿਅਤ, ਹਸਦੇ ਨਚਦੇ, ਮਹਿਕਦੇ ਬਣਾਉਂਣ ਵਾਲੇ ਸੰਸਕਾਰ, ਫਰਜ਼ਾਂ, ਜ਼ੁਮੇਵਾਰੀਆਂ, ਵਾਲੀਆਂ ਗਤੀਵਿਧੀਆਂ ਤੋਂ ਬੱਚੇ ਹਮੇਸ਼ਾ, ਸਿਖਿਆ ਸੰਸਥਾਵਾਂ ਅਤੇ ਘਰ ਪਰਿਵਾਰਾਂ ਦੇ ਖੁਸ਼ਹਾਲ ਸੁਰੱਖਿਅਤ ਹਸਦੇ ਨਚਦੇ ਮਹਿਕਦੇ ਮਾਹੌਲ ਤੋਂ ਬਹੁਤ ਦੂਰ ਰਹਿੰਦੇ ਹਨ। ਜ਼ਰੂਰੀ ਗਤੀਵਿਧੀਆਂ, ਸੰਸਕਾਰਾਂ, ਮਰਿਆਦਾਵਾਂ, ਫਰਜ਼ਾਂ, ਨਿਮਰਤਾ, ਪ੍ਰੇਮ, ਹਮਦਰਦੀ, ਸਬਰ ਸ਼ਾਂਤੀ, ਸਿਹਤ, ਤਦੰਰੁਸਤੀ, ਤਾਕ਼ਤ, ਸੁਰੱਖਿਆ, ਸਨਮਾਨ, ਉੱਨਤੀ, ਖੁਸ਼ਹਾਲੀ ਬਾਰੇ ਤਾਂ ਬੱਚਿਆਂ ਨੋਜਵਾਨਾਂ ਨੂੰ ਸਮਝ ਹੀ ਨਹੀਂ ਦਿੱਤੀ ਜਾਂਦੀ। ਵਿਦਿਆਰਥੀਆਂ ਕੋਲ ਮੌਬਾਈਲਾ ਰਾਹੀਂ ਜਾਣਕਾਰੀ ਤਾਂ ਬਹੁਤ ਜ਼ਿਆਦਾ ਹੁੰਦੀ ਹੈ ਪਰ ਜ਼ਿੰਦਗੀ ਨੂੰ ਮੁੱਲਵਾਨ, ਗਿਆਨਵਾਨ, ਵਿਦਵਾਨ, ਚੰਗੇ ਸਬਰ ਸ਼ਾਂਤੀ, ਨੇਕ ਵਿਚਾਰਾਂ, ਆਦਤਾਂ, ਭਾਵਨਾਵਾਂ, ਰਿਸ਼ਤਿਆਂ ਨੂੰ ਨਿਭਾਉਣ ਅਤੇ ਚੰਗੇ ਜੁਮੇਵਾਰ, ਵਫ਼ਾਦਾਰ, ਇਮਾਨਦਾਰ, ਇਨਸਾਨ ਬਣਾਉਣ ਦੇ ਗੂਣ ਗਿਆਨ ਤਜਰਬੇ ਸੰਸਕਾਰ ਆਦਤਾਂ ਭਾਵਨਾਵਾਂ ਅਤੇ ਮਾਹੋਲ ਨਹੀਂ ਦਿੱਤੇ ਜਾਂਦੇ । ਭਾਰਤ ਰਤਨ ਡਾਕਟਰ ਏ ਪੀ ਜੇ ਅਬਦੁਲ ਕਲਾਮ ਸਾਹਿਬ ਜੀ ਨੇ ਕਿਹਾ ਸੀ ਕਿ ਛੋਟੀ ਜਹੀ ਜ਼ਿੰਦਗੀ ਦਾ ਉਦੇਸ਼, ਆਪਣੇ ਦੇਸ਼, ਸਮਾਜ, ਘਰ ਪਰਿਵਾਰਾਂ ਲਈ ਖੁਸ਼ੀਆਂ ਅਤੇ ਦੂਸਰਿਆਂ ਲਈ ਸਨਮਾਨ, ਖੁਸ਼ੀਆਂ, ਇੱਜ਼ਤ ਦੇਣਾ ਹੀ ਸਿਖਿਆ ਸੰਸਥਾਵਾਂ ਅਤੇ ਮਾਪਿਆਂ ਦੇ ਉਦੇਸ਼ ਹੋਣੇ ਚਾਹੀਦੇ ਹਨ, ਪਰ ਮਾਪੇ ਅਤੇ ਸਿਖਿਆ ਸੰਸਥਾਵਾਂ ਵਲੋਂ ਬੱਚਿਆਂ, ਨੋਜਵਾਨਾਂ ਨੂੰ ਕੇਵਲ, ਧੰਨ ਦੌਲਤ ਸ਼ੋਹਰਤ ਕਮਾਉਣ ਲਈ ਹੀ ਸਿਖਿਅਤ ਕੀਤਾ ਜਾ ਰਿਹਾ ਹੈ। ਕਿਉਂਕਿ ਲੋਕ ਧੰਨ ਦੌਲਤ ਸ਼ੋਹਰਤ ਵਿਚ ਹੀ ਇਜ਼ਤ ਸਨਮਾਨ ਸਮਝਦੇ ਹਨ, ਰਿਸ਼ਤਿਆਂ ਅਤੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਵਿੱਚ ਨਹੀਂ ਸਮਝਦੇ। ਬੱਚਿਆਂ ਨੂੰ ਸਾਡੇ ਮਹਾਨ ਧਾਰਮਿਕ ਗ੍ਰੰਥਾਂ, ਅਵਤਾਰਾਂ ਗੁਰੂਆਂ ਯੋਧਿਆਂ ਦੇਸ਼ ਭਗਤਾਂ ਦੇ ਜ਼ਿੰਦਗੀ ਦੇ ਸੰਘਰਸ਼ਾਂ, ਮਹਿਨਤ ਪ੍ਰਾਪਤੀਆਂ ਪ੍ਰਾਪਤ ਕਰਨ ਵਾਲੇ ਲੋਕਾਂ ਦੀਆਂ ਕੁਰਬਾਨੀਆਂ, ਤਿਆਗ, ਮਾਪਿਆਂ ਬਜ਼ੁਰਗਾਂ ਦਾ ਸਤਿਕਾਰ, ਆਗਿਆ ਪਾਲਣ, ਵਫ਼ਾਦਾਰੀਆਂ, ਸਹਿਣਸ਼ੀਲਤਾ, ਸਬਰ ਸ਼ਾਂਤੀ ਬਾਰੇ ਕਦੇ ਦਸਿਆ ਹੀ ਨਹੀਂ ਜਾਂਦਾ, ਪਰ ਬੱਚਿਆਂ ਨੂੰ ਫ਼ਿਲਮੀ ਸਿਤਾਰਿਆਂ, ਪੰਜਾਬੀ ਲਚਕੀਲੇ ਗੀਤ ਗਾਉਣ ਵਾਲੇ, ਲੜਕੀ ਲੜਕੇ ਦੇ ਪਿਆਰ ਨੂੰ ਕਾਇਮ ਰੱਖਣ ਲਈ, ਬੱਚਿਆਂ ਅਤੇ ਨੌਜਵਾਨਾਂ ਵਲੋਂ ਮਾਪਿਆਂ, ਨਿਯਮਾਂ, ਕਾਨੂੰਨਾਂ, ਅਸੂਲਾਂ, ਅਤੇ ਘਰ ਪਰਿਵਾਰਾਂ ਦੀ ਇੱਜ਼ਤ, ਸਨਮਾਨ ਦਾ ਬਲਾਤਕਾਰ ਜ਼ਰੂਰ ਕਰਦੇ ਦੇਖਿਆ ਜਾਂਦਾ ਹੈ। ਬਚਪਨ ਵਿੱਚ ਬੱਚਿਆਂ ਨੂੰ ਇਨਸਾਨੀਅਤ ਵਾਲੇ ਗੁਣ ਗਿਆਨ, ਵੀਚਾਰ, ਮਾਹੋਲ, ਭਾਵਨਾਵਾਂ, ਆਦਤਾਂ ਤਾਂ ਪ੍ਰਾਪਤ ਹੀ ਨਹੀਂ ਹੋ ਰਹੀਆਂ। ਉਨ੍ਹਾਂ ਵਲੋਂ ਦਿਨ ਰਾਤ, ਦੌੜ ਭਜ ਕਰਕੇ ਜੋਂ ਜਾਣਕਾਰੀ ਪ੍ਰਾਪਤ ਕੀਤੀਆਂ ਜਾਂਦੀਆਂ ਹਨ, ਉਹ ਤਾਂ ਜ਼ਿੰਦਗੀ ਵਿੱਚ ਕੰਮ ਹੀ ਨਹੀਂ ਆਉਂਦੀਆਂ । ਡਿਗਰੀ ਹੋਲਡਰ ਨੋਜਵਾਨਾਂ ਨੂੰ ਅਰਜ਼ੀਆਂ ਤੱਕ ਤਾਂ ਲਿਖਣੀਆਂ ਨਹੀਂ ਆਉਂਦੀਆਂ। ਜਦਕਿ ਉਨ੍ਹਾਂ ਨੇ ਬਚਪਨ ਅਤੇ ਜਵਾਨੀ ਵਿੱਚ 15 ਤੋ 18 ਘੰਟੇ ਕਿਤਾਬਾਂ, ਮੋਬਾਇਲਾਂ, ਅਧਿਆਪਕਾਂ ਅਤੇ ਕੋਚਿੰਗ ਸੈਂਟਰਾਂ ਦੇ ਮਾਹਰਾਂ ਰਾਹੀਂ, ਲੱਖਾਂ ਰੁਪਏ ਬਰਬਾਦ ਕਰਕੇ, ਸਿੱਖਿਆ ਅਤੇ ਜਾਣਕਾਰੀਆਂ ਪ੍ਰਾਪਤ ਕੀਤੀ ਹੁੰਦੀਆਂ ਹਨ । ਜ਼ਿੰਦਗੀ ਨੂੰ ਖੁਸ਼ੀਆਂ, ਇੱਜ਼ਤ, ਸਨਮਾਨ, ਅਨੰਦ, ਸਤੁੰਸ਼ਟੀ ਨਾਲ ਭਰਨ ਲਈ ਵੱਧ ਤੋਂ ਵੱਧ ਧੰਨ ਦੌਲਤ, ਡਾਲਰ, ਕੋਠੀਆਂ ਕਾਰਾਂ ਜ਼ਮੀਨ ਜਾਇਦਾਤਾਂ ਕਮਾਉਣ ਲਈ ਆਪਣੀ ਜ਼ਿੰਦਗੀ ਦੇ ਆਰਾਮ, ਮੌਜ ਮਸਤੀਆ, ਨਚਣਾ ਟੱਪਣਾ, ਖੇਡਾਂ ਦੇ ਤਿਆਗ ਕੀਤੇ ਹਨ। ਫ਼ਾਰਮ ਤੱਕ ਭਰਨੇ ਨਹੀਂ ਆਉਂਦੇ ਅਜ ਦੇ ਪੜੇ ਲਿਖੇ ਵੱਡੀਆਂ ਵੱਡੀਆਂ ਡਿਗਰੀਆਂ ਲੈਕੇ ਚਲਦੇ ਫਿਰਦੇ ਨੋਜਵਾਨਾਂ ਨੂੰ। ਕਿਸੇ ਬਜ਼ੁਰਗ, ਉੱਚ ਅਧਿਕਾਰੀਆਂ, ਬੱਚਿਆਂ, ਅਧਿਆਪਕਾਂ, ਨਾਲ ਸਨਮਾਨ ਨਾਲ ਗਲਬਾਤ ਕਿਵੇਂ ਕਰਨੀ ਚਾਹੀਦੀ ਹੈ਼, ਪਤਾ ਹੀ ਨਹੀਂ । ਕਿਉਂਕਿ ਸਕੂਲਾਂ ਵਿਖੇ ਸੰਸਕਾਰ, ਮਰਿਆਦਾਵਾਂ, ਸਹਿਣਸ਼ੀਲਤਾ, ਨਿਮਰਤਾ ਫਰਜ਼ਾਂ ਦੀ ਪੂਰਤੀ ਲਈ ਆਦਤਾਂ, ਭਾਵਨਾਵਾਂ, ਵਿਚਾਰ, ਇਰਾਦੇ ਦੇਣ ਦੀ ਥਾਂ, ਕਿਤਾਬਾਂ ਕਾਪੀਆਂ ਦੀ ਜਾਣਕਾਰੀ ਅਤੇ ਵੱਧ ਤੋਂ ਵੱਧ ਨੰਬਰ ਲੈਕੇ, ਵੱਡੇ ਅਫਸਰ ਬਨਕੇ, ਵੱਧ ਤੋਂ ਵੱਧ ਧੰਨ, ਦੌਲਤ, ਸ਼ੋਹਰਤ, ਡਾਲਰ ਕਮਾਉਣ ਤੋਂ ਇਲਾਵਾ, ਅਧਿਆਪਕਾਂ ਅਤੇ ਮਾਪਿਆਂ ਨੇ ਕਦੇ, ਬੱਚਿਆਂ ਨੂੰ ਸੰਸਕਾਰ, ਸਿਹਤ, ਤਦੰਰੁਸਤੀ ਤਾਕ਼ਤ, ਮਿੱਤਰਤਾ, ਇਨਸਾਨੀਅਤ, ਪਰਿਵਾਰਿਕ ਸਬੰਧਾਂ ਦੀ ਮਹੱਤਤਾ, ਖੁਸ਼ਹਾਲ ਵਾਤਾਵਰਨ ਬਾਰੇ ਤਾਂ ਵਿਚਾਰ, ਭਾਵਨਾਵਾਂ, ਸੰਸਕਾਰ ਦਿੱਤੇ ਹੀ ਨਹੀਂ । ਅਜਿਹੇ ਬੱਚੇ, ਨੋਜਵਾਨ ਜਦੋਂ ਮੁਸੀਬਤਾਂ, ਸਮਸਿਆਵਾਂ, ਇਕਲੇਪਣ ਅਤੇ ਬੇਸਹਾਰੇ ਦੇ ਸ਼ਿਕਾਰ ਹੁੰਦੇ ਹਨ ਤਾਂ ਸਬਰ ਸ਼ਾਂਤੀ, ਬਰਦਾਸ਼ਤ ਕਰਨ, ਸ਼ਹਿਣਸ਼ੀਲਤਾ, ਅਨੁਸ਼ਾਸਨ ਅਤੇ ਮੁਸੀਬਤਾਂ ਦੀ ਤਪਸ਼, ਝਟਕਿਆਂ ਤੋਂ ਹਮੇਸ਼ਾ ਦੂਰ ਰਹਿਣ ਕਰਕੇ, ਉਹ, ਪ੍ਰੇਸ਼ਾਨੀਆਂ ਸਮੇਂ ਨਸ਼ਿਆਂ, ਬਿਮਾਰੀਆਂ, ਅਪਰਾਧਾਂ ਦੀ ਲਪੇਟ ਵਿਚ ਆ ਜਾਂਦੇ ਹਨ । ਅੱਜ ਬੱਚਿਆਂ ਨੂੰ ਟੈਕਨਾਲੋਜੀ, ਸਾਇੰਸ, ਵਿਗਿਆਨ ਅਤੇ ਕਿਤਾਬਾਂ ਦੀ ਜਾਣਕਾਰੀ ਤਾਂ ਅਧਿਆਪਕਾਂ ਅਤੇ ਮਾਪਿਆਂ ਤੋ ਬਹੁਤ ਜ਼ਿਆਦਾ ਹੈ, ਪਰ ਜ਼ਿੰਦਗੀ ਵਿੱਚ ਮੁਸੀਬਤਾਂ, ਸਮਸਿਆਵਾਂ, ਗਰਮੀ ਸਰਦੀਆਂ, ਦੌੜ ਭੱਜ, ਗਰੀਬੀ ਅਤੇ ਹੱਥੀਂ ਕਾਰਜ ਕਰਨ ਤੋਂ ਦੂਰ ਰਹਿਣ ਵਾਲੇ ਬੱਚੇ ਅਤੇ ਨੋਜਵਾਨ, ਆਪਣੇ ਮਾਪਿਆਂ, ਸਿਖਿਆ ਸੰਸਥਾਵਾਂ ਅਤੇ ਦੇਸ਼ ਦੇ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਸਰਕਾਰਾਂ ਵਿਰੁੱਧ ਹੋ ਰਹੇ ਹਨ, ਨਫ਼ਰਤਾਂ ਨਾਲ ਭਰੇ ਹੋਏ ਹਨ, ਕਿਉਂਕਿ ਉਨ੍ਹਾਂ ਨੂੰ ਬਚਪਨ ਵਿੱਚ ਜਿਸ ਹਿੱਤ ਲੋੜ ਤੋਂ ਵੱਧ ਭਜਾਇਆ ਦੌੜਾਇਆ ਅਤੇ ਸਤਾਇਆ ਗਿਆ, ਉਹ ਜਾਣਕਾਰੀ ਅਤੇ ਵਾਰ ਵਾਰ ਯਾਦ ਕੀਤੇ ਫਾਰਮੂਲੇ, ਜ਼ਿੰਦਗੀ ਵਿੱਚ ਕਦੇ ਮਦਦਗਾਰ ਦੋਸਤ ਨਹੀਂ ਬਣੇ । ਮਾਵਾਂ ਅਤੇ ਬਜ਼ੁਰਗਾਂ ਨੇ ਕਦੇ ਸੰਸਕਾਰ, ਮਰਿਆਦਾਵਾਂ, ਸਹਿਣਸ਼ੀਲਤਾ, ਨਿਮਰਤਾ, ਪ੍ਰੇਮ ਹਮਦਰਦੀ, ਸਬਰ ਸ਼ਾਂਤੀ ਦੀਆਂ ਕਥਾਂ ਕਹਾਣੀਆਂ ਨਹੀਂ ਸੁਣਾਈਆਂ, ਕਦੇ ਗੋਂਦ ਵਿਚ ਸਿਰ ਰਖਕੇ ਪਿਆਰ ਅਤੇ ਆਪਣਾਪਨ ਨਹੀਂ ਦਿਤੇ, ਪਿਤਾ ਬੱਚਿਆਂ ਨੂੰ ਅਨੁਸ਼ਾਸਨ, ਆਗਿਆ ਪਾਲਣ, ਸਖ਼ਤ ਮਿਹਨਤ, ਇਮਾਨਦਾਰੀ ਦੀ ਕਮਾਈ ਕਰਨ ਦੀ ਸਿਖਿਆ ਅਤੇ ਸੰਸਕਾਰ ਦੇਣ ਦੀ ਥਾਂ, ਬੱਚਿਆਂ ਨੂੰ ਬੇਈਮਾਨੀ, ਹੇਰਾਫੇਰੀਆਂ, ਲੁਟਮਾਰਾਂ, ਧੋਖੇਬਾਜ਼ੀਆ, ਰਿਸ਼ਵਤਖੋਰੀ ਦੀਆਂ ਕਮਾਈਆਂ ਨਾਲ, ਵੱਧ ਤੋਂ ਵੱਧ ਧੰਨ ਦੌਲਤ, ਸ਼ੋਹਰਤ ਸਹੂਲਤਾਂ, ਐਸ ਕਰਵਾਉਂਣ ਲਈ ਯਤਨਸ਼ੀਲ ਰਹਿੰਦੇ ਹਨ। ਘਰਾਂ ਵਿੱਚ ਬਜ਼ੁਰਗਾਂ ਦੀ ਅਣਹੋਂਦ ਜਾਂ ਕੰਟਰੋਲ ਨਾ ਹੋਣ ਕਾਰਨ, ਬੱਚਿਆਂ ਨੂੰ ਧਰਮ, ਕਰਮ, ਸੰਸਕਾਰਾਂ, ਮਰਿਆਦਾਵਾਂ, ਫਰਜ਼ਾਂ, ਇਨਸਾਨੀਅਤ, ਪ੍ਰੇਮ ਹਮਦਰਦੀ, ਸੇਵਾ ਕਰਨ ਨਾਲ ਕਿਸੇ ਨੇ ਜੋੜਿਆ ਹੀ ਨਹੀਂ । ਧਾਰਮਿਕ ਸਥਾਨਾਂ ਤੇ ਪ੍ਰਸ਼ਾਦ ਤਾਂ ਮਿਲਦੇ ਹਨ ਪਰ ਗੁਰੂਆਂ, ਅਵਤਾਰਾਂ, ਗ੍ਰੰਥਾਂ ਦੀਆਂ ਸਿਖਿਆਵਾਂ, ਗੁਰੂਆਂ ਅਵਤਾਰਾਂ ਦੀਆਂ ਆਦਤਾਂ, ਆਚਰਨ ਅਤੇ ਕੁਰਬਾਨੀਆਂ, ਤਿਆਗ, ਸਹਿਣਸ਼ੀਲਤਾ, ਸਖ਼ਤ ਮਹਿਨਤ, ਆਗਿਆ ਪਾਲਣ, ਸਬਰ ਸ਼ਾਂਤੀ ਇਨਸਾਨੀਅਤ ਵਾਲੇ ਗੁਣ ਗਿਆਨ ਤਾਂ ਕਿਥਰੇ ਵੀ ਨਹੀਂ ਦਿੱਤੇ ਜਾਂਦੇ। ਸਵਰਗ ਜਾਣ ਦੀ ਗਲਾਂ , ਪਾਪ, ਕਰਨ ਮਗਰੋਂ, ਦਾਨ ਪੁੰਨ ਭਗਤੀਆਂ ਕਰਕੇ, ਪਾਪ ਬਖਸ਼ਾਉਣ ਦੀਆਂ ਗੱਲਾਂ ਤਾਂ ਹਰ ਧਾਰਮਿਕ ਕਥਾਂ ਵਾਚਕ ਕਰਕੇ, ਬੱਚਿਆਂ ਨੋਜਵਾਨਾਂ ਦੇ ਦਿਲ ਦਿਮਾਗ ਭਾਵਨਾਵਾਂ ਵਿਚਾਰਾਂ ਆਦਤਾਂ ਵਿੱਚ ਸਮਝ ਨਾ ਰਹੇ ਹਨ ਕਿ ਪਾਪ ਗਲਤੀਆਂ, ਬੇਈਮਾਨੀਆਂ, ਹਿੰਸਾ ਲੁਟਮਾਰਾ, ਕਰਕੇ, ਧਾਰਮਿਕ ਸਥਾਨਾਂ ਤੇ ਦਾਨ ਪੁੰਨ, ਪੂਜਾ ਪਾਠ ਕਰਕੇ, ਕੀਤੇ ਪਾਪਾਂ ਤੋਂ ਮੁਕਤੀ ਪਾਈ ਜਾ ਸਕਦੀ ਹੈ। ਪਰ ਜਿਨ੍ਹਾਂ ਅਵਤਾਰਾਂ ਰਿਸ਼ੀਆਂ ਗੁਰੂਆਂ ਦੀਆਂ ਕਥਾਵਾਂ ਸੁਣਾਕੇ, ਉਨ੍ਹਾਂ ਦੀਆਂ ਸ਼ਕਤੀਆਂ ਦੇ ਵਖਿਆਨ ਕਰਦੇ ਹਨ, ਉਨ੍ਹਾਂ ਦੇ ਜੀਵਨ ਵਿੱਚ ਆਈਆਂ ਸਮਸਿਆਵਾਂ, ਦੁੱਖ ਦਰਦਾਂ ਬਾਰੇ ਨਹੀਂ ਦੱਸਿਆ ਜਾਂਦਾ । ਇਸ ਤਰ੍ਹਾਂ ਅੱਜ ਦੇ ਨੋਜਵਾਨ, ਆਪਣੇ ਮਾਪਿਆਂ, ਦੇਸ਼, ਸਮਾਜ, ਸਰਕਾਰਾਂ, ਧਾਰਮਿਕ ਲੀਡਰਾਂ, ਘਰ ਪਰਿਵਾਰਾਂ, ਸਿੱਖਿਆ ਸੰਸਥਾਵਾਂ ਦੇ ਨਿਯਮਾਂ, ਕਾਨੂੰਨਾਂ, ਅਸੂਲਾਂ ਨੂੰ ਨਫ਼ਰਤ ਕਰ ਰਹੇ ਹਨ, ਡਿਗਰੀਆਂ ਲੈਕੇ ਨੋਕਰੀਆ ਲਈ ਭੱਜਦੋੜ ਦੀ ਜ਼ਿੰਦਗੀ ਅਤੇ ਬਦਨਾਮੀ ਦੇ ਬੋਝ ਨਾ ਸਹਿਣ ਹੋਣ ਕਰਕੇ, ਚੰਗੀਆਂ ਡਿਗਰੀਆਂ ਅਤੇ ਭਰਪੂਰ ਜਾਣਕਾਰੀਆਂ ਲੈਕੇ, ਸੰਸਕਾਰਾਂ, ਮਰਿਆਦਾਵਾਂ, ਫਰਜ਼ਾਂ, ਨਿਮਰਤਾ ਸ਼ਹਿਣਸ਼ੀਲਤਾ, ਸਬਰ ਸ਼ਾਂਤੀ, ਅਨੁਸ਼ਾਸਨ ਦੀ ਕਮੀਂ ਕਰਕੇ, ਬੇਹੱਦ ਦੁੱਖੀ ਪ੍ਰੇਸ਼ਾਨ ਨੋਜਵਾਨ, ਨਸ਼ਿਆਂ, ਲੁਟਮਾਰਾ, ਅਪਰਾਧਾਂ, ਖੁਦਕਸ਼ੀਆਂ ਅਤੇ ਵਿਦੇਸ਼ਾਂ ਵਿਖੇ ਜਾਕੇ ਆਪਣੀਆਂ ਇਛਾਵਾਂ, ਖਾਹਿਸ਼ਾਂ ਦੀ ਪੂਰਤੀ ਕਰਨ ਅਤੇ ਮਾਪਿਆਂ ਤੋਂ ਛੁਟਕਾਰਾ ਪਾਉਣ ਲਈ ਤਿਆਰ ਰਹਿੰਦੇ ਹਨ। ਕਿਉਂਕਿ ਉਨ੍ਹਾਂ ਨੂੰ ਪਿਆਰ, ਸਤਿਕਾਰ, ਹਮਦਰਦੀ, ਅਗਵਾਈ, ਸਹਾਰਾ, ਸਹਾਇਤਾ ਅਤੇ ਸਮਝ ਦੇਣ ਵਾਲੇ ਇਸ ਦੇਸ਼, ਸਮਾਜ, ਘਰ ਪਰਿਵਾਰਾਂ, ਵਿੱਚ ਕੋਈ ਵੀ ਨਹੀਂ ਮਿਲਿਆ ਸੀ। ਆਪਣੀ ਖਾਹਿਸ਼ਾਂ ਦੀ ਪੂਰਤੀ ਲਈ, ਮਾਪਿਆਂ ਵਲੋਂ ਬੱਚਿਆਂ ਨੂੰ ਜਨਮ ਦਿੱਤੇ, ਪਰ ਬੱਚਿਆਂ ਨੂੰ ਸੰਸਕਾਰ, ਫਰਜ਼ਾਂ, ਜ਼ੁਮੇਵਾਰੀਆਂ, ਪ੍ਰੇਮ ਹਮਦਰਦੀ, ਨਿਮਰਤਾ, ਸ਼ਹਿਣਸ਼ੀਲਤਾ, ਸਮਝੋਤੇ ਕਰਨ ਅਤੇ ਅਨੁਸ਼ਾਸਨ ਦੇ ਗੁਣ ਗਿਆਨ ਦੇਣ ਦੀ ਥਾਂ, ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਨੋਟ, ਸਹੂਲਤਾਂ, ਫਾਸਟ ਫੂਡ, ਜੰਕ ਫੂਡ, ਕੋਲਡ ਡਰਿੰਕ, ਨਸ਼ੇ, ਆਰਾਮ ਪ੍ਰਸਤੀਆ ਦਿੱਤੀਆਂ ਪਰ ਸੰਸਕਾਰ ਨਹੀਂ ਦਿੱਤੇ। ਵਲੋਂ ਕਾਕਾ ਰਾਮ ਵਰਮਾ ਪਟਿਆਲਾ 78141-82749
Punjab Bani 19 August,2024
ਹਰਿਆਣਾ ਸਰਕਾਰ ਨੇ ਓਲੰਪਿਕ ਮੈਡਲ ਜੇਤੂਆਂ ਤੇ ਹੋਰ ਖਿਡਾਰੀਆਂ ਦੇ ਖ਼ਾਤਿਆਂ ’ਚ ਇਨਾਮੀ ਰਾਸ਼ੀ ਭੇਜ ਕੀਤੀ ਚੋਣ ਜ਼ਾਬਤੇ ਦੀ ਉਲੰਘਣਾਂ
ਹਰਿਆਣਾ ਸਰਕਾਰ ਨੇ ਓਲੰਪਿਕ ਮੈਡਲ ਜੇਤੂਆਂ ਤੇ ਹੋਰ ਖਿਡਾਰੀਆਂ ਦੇ ਖ਼ਾਤਿਆਂ ’ਚ ਇਨਾਮੀ ਰਾਸ਼ੀ ਭੇਜ ਕੀਤੀ ਚੋਣ ਜ਼ਾਬਤੇ ਦੀ ਉਲੰਘਣਾਂ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਖਿਡਾਰੀਆਂ ਦੇ ਖਾਤਿਆਂ ਵਿਚ ਇਨਾਮੀ ਰਾਸ਼ੀ ਭੇਜਣਾ ਸਿੱਧੇ ਸਿੱਧੇ ਚੋਣ ਜਾਬਤੇ ਦੀ ਉਲੰਘਣਾਂ ਹੈ, ਜਦੋਂ ਕਿ ਇਸੇ ਚੋਣ ਜਾਬਤੇ ਦੇ ਚਲਦਿਆਂ ਪੈਰਿਸ ਓਲੰਪਿਕਸ ਵਿਚ ਮੈਡਲ ਜੇਤੂ ਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ ਲਈ 17 ਅਗਸਤ ਨੂੰ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮ ਨੂੰ ਰੱਦ ਤੱਕ ਕਰਨਾ ਪੈ ਗਿਆ ਸੀ।ਦੱਸਣਯੋਗ ਹੈ ਕਿ ਦੋ ਬਰੋਂਜ ਮੈਡਲ ਜਿੱਤਣ ਵਾਲੀ ਮਨੂ ਭਾਕਰ ਦੇ ਖ਼ਾਤੇ ਵਿਚ 5 ਕਰੋੜ ਰੁਪਏ, ਨੀਰਜ ਚੋਪੜਾ ਦੇ 4 ਕਰੋੜ ਰੁਪਏ, ਸ਼ੂਟਰ ਸਰਬਜੋਤ ਸਿੰਘ ਦੇ ਖ਼ਾਤੇ ਵਿਚ 2.5 ਕਰੋੜ ਰੁਪਏ, ਪਹਿਲਵਾਨ ਅਮਨ ਸਹਿਰਾਵਤ ਦੇ ਖ਼ਾਤੇ ਵਿਚ 2.5 ਕਰੋੜ ਰੁਪਏ ਪਾਉਣ ਸਮੇਤ 25 ਖਿਡਾਰੀਆਂ ਦੇ ਖ਼ਾਤਿਆਂ ਵਿਚ ਇਨਾਮੀ ਰਾਸ਼ੀ ਭੇਜੀ ਗਈ ਹੈ।
Punjab Bani 19 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਅਰਥ :- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩। (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
Punjab Bani 19 August,2024
ਗੋਲਡੀ ਬਰਾੜ ਤੇ ਹਨ ਪੰਜਾਬ ਤੇ ਹਰਿਆਣਾ ਵਿਚ 54 ਅਪਰਾਧਕ ਮਾਮਲੇ ਦਰਜ ਚੰਡੀਗੜ੍ਹ : ਗੈਂਗਸਟਰ ਗੋਲਡੀ ਬਰਾੜ ਜਿਸ ਵਲੋਂ ਬਾਹਰ ਬੈਠਿਆਂ ਹੋਇਆਂ ਹੀ ਪੰਜਾਬ ਤੇ ਹਰਿਆਣਾ ਹੀ ਨਹੀਂ ਭਾਰਤ ਵਿਚ ਹੀ ਆਪਣਾ ਨੈਟਵਰਕ ਚਲਾਇਆ ਜਾ ਰਿਹਾ ਹੈ ਤੇ ਪੰਜਾਬ ਤੇ ਹਰਿਆਣਾ ਵਿਚ 54 ਅਪਰਾਧਕ ਮਾਮਲੇ ਦਰਜ ਹਨ। ਗੋਲਡੀ ਬਰਾੜ ਉਕਤ ਗੱਲ ਦਾ ਖੁਲਾਸਾ ਉਸ ਵਿਰੁੱਧ ਦਾਇਰ ਹੋਈ ਚਾਰਜਸ਼ੀਟ ਵਿਚ ਹੋਇਆ। ਦੱਸਣਯੋਗ ਹੈ ਕਿ ਗੋਲਡੀ ਬਰਾੜ ਮੂਲ ਰੂਪ ਵਿੱਚ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਹੈ।
ਗੋਲਡੀ ਬਰਾੜ ਤੇ ਹਨ ਪੰਜਾਬ ਤੇ ਹਰਿਆਣਾ ਵਿਚ 54 ਅਪਰਾਧਕ ਮਾਮਲੇ ਦਰਜ ਚੰਡੀਗੜ੍ਹ : ਗੈਂਗਸਟਰ ਗੋਲਡੀ ਬਰਾੜ ਜਿਸ ਵਲੋਂ ਬਾਹਰ ਬੈਠਿਆਂ ਹੋਇਆਂ ਹੀ ਪੰਜਾਬ ਤੇ ਹਰਿਆਣਾ ਹੀ ਨਹੀਂ ਭਾਰਤ ਵਿਚ ਹੀ ਆਪਣਾ ਨੈਟਵਰਕ ਚਲਾਇਆ ਜਾ ਰਿਹਾ ਹੈ ਤੇ ਪੰਜਾਬ ਤੇ ਹਰਿਆਣਾ ਵਿਚ 54 ਅਪਰਾਧਕ ਮਾਮਲੇ ਦਰਜ ਹਨ। ਗੋਲਡੀ ਬਰਾੜ ਉਕਤ ਗੱਲ ਦਾ ਖੁਲਾਸਾ ਉਸ ਵਿਰੁੱਧ ਦਾਇਰ ਹੋਈ ਚਾਰਜਸ਼ੀਟ ਵਿਚ ਹੋਇਆ। ਦੱਸਣਯੋਗ ਹੈ ਕਿ ਗੋਲਡੀ ਬਰਾੜ ਮੂਲ ਰੂਪ ਵਿੱਚ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਹੈ।
Punjab Bani 17 August,2024
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ 12 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ 12 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ ਹਰਿਆਣਾ, 17 ਅਗਸਤ : ਹਰਿਆਣਾ ਵਿਚ ਚੋਣ ਪ੍ਰੋਗਰਾਮ ਅਨੁਸਾਰ 5 ਸਤੰਬਰ ਨੂੰ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ 12 ਸਤੰਬਰ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਦੀ ਪੜਤਾਲ 13 ਸਤੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 16 ਸਤੰਬਰ ਹੋਵੇਗੀ। 1 ਅਕਤੂਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਅਤੇ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
Punjab Bani 17 August,2024
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੌਤਮ ਥਾਪਰ ਦੀ ਮਲਕੀਅਤ ਵਾਲੇ ਅਵੰਤਾ ਗਰੁੱਪ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੌਤਮ ਥਾਪਰ ਦੀ ਮਲਕੀਅਤ ਵਾਲੇ ਅਵੰਤਾ ਗਰੁੱਪ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉੱਤਰਾਖੰਡ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ 678 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਨ੍ਹਾਂ ਜਾਇਦਾਦਾਂ ਵਿੱਚ ਜ਼ਮੀਨ ਅਤੇ ਇਮਾਰਤਾਂ ਸ਼ਾਮਲ ਹਨ। ਅਵੰਤਾ ਗਰੁੱਪ ਦੇ ਮਾਲਕ ਗੌਤਮ ਥਾਪਰ ਨੂੰ ਸਾਲ 2021 ਵਿੱਚ ਹੀ ਗ੍ਰਿਫਤਾਰ ਕੀਤਾ ਗਿਆ ਹੈ। ਮਨੀ ਲਾਂਡਰਿੰਗ ਨਾਲ ਜੁੜਿਆ ਇਹ ਮਾਮਲਾ 2019 ਤੋਂ ਚੱਲ ਰਿਹਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਗਰੁੱਪ ਵੱਲੋਂ ਦੱਸੀ ਗਈ ਜਾਇਦਾਦ ਦੀ ਕੀਮਤ ਬਹੁਤ ਘੱਟ ਸੀ। ਅਵੰਤਾ ਗਰੁੱਪ ਦੀ ਸੀਜੀ ਪਾਵਰ ਐਂਡ ਇੰਡਸਟਰੀਅਲ ਸਲਿਊਸ਼ਨਜ਼ ਲਿਮਟਿਡ ਨੇ ਈਡੀ ਨੂੰ ਆਪਣੀ ਜਾਇਦਾਦ ਦੀ ਜਾਣਕਾਰੀ ਦਿੱਤੀ ਸੀ। ਪਰ ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਨ੍ਹਾਂ ਜਾਇਦਾਦਾਂ ਦੀ ਦੱਸੀ ਗਈ ਕੀਮਤ ਅਸਲ ਕੀਮਤ ਤੋਂ ਬਹੁਤ ਘੱਟ ਸੀ। ਕਈ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦੇ ਕਰਜ਼ੇ ਵੀ ਲਏ ਗਏ ਹਨ। ਇਸ ਵਿੱਚ ਕੰਪਨੀ ਨੂੰ ਗਾਰੰਟਰ ਵਜੋਂ ਦਰਸਾਇਆ ਗਿਆ ਸੀ। ਸੀਬੀਆਈ ਨੇ ਹੋਰ ਵਿੱਤੀ ਬੇਨਿਯਮੀਆਂ ਦਾ ਪਤਾ ਲਗਾਉਣ ਤੋਂ ਬਾਅਦ 22 ਜੂਨ, 2021 ਨੂੰ ਕੇਸ ਦਰਜ ਕੀਤਾ ਸੀ। ਇਸ ਵਿੱਚ ਗੌਤਮ ਥਾਪਰ, ਮਾਧਵ ਆਚਾਰੀਆ, ਬੀ ਹਰੀਹਰਨ, ਓਮਕਾਰ ਗੋਸਵਾਮੀ, ਕੇਐਨ ਨੀਲਕੰਠ ਸਮੇਤ ਅਣਪਛਾਤੇ ਸਰਕਾਰੀ ਅਧਿਕਾਰੀ ਸ਼ਾਮਲ ਸਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਾਂਚ ਸ਼ੁਰੂ ਕੀਤੀ ਅਤੇ ਅਵੰਤਾ ਗਰੁੱਪ ਦੇ ਅਧਿਕਾਰੀ ਮਾਧਵ ਅਚਾਰੀਆ ਨੂੰ ਵੀ ਉਸੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ। ਪੁੱਛ-ਗਿੱਛ ਦੌਰਾਨ ਮਾਧਵ ਆਚਾਰੀਆ ਨੇ ਦੱਸਿਆ ਕਿ ਉਸ ਨੇ ਆਪਣੇ ਫੰਡਾਂ ਤੋਂ ਕੰਪਨੀ ਨੂੰ 1307 ਕਰੋੜ ਰੁਪਏ ਟਰਾਂਸਫਰ ਕੀਤੇ ਸਨ। ਹੁਣ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਹੇਠ ਤਿੰਨ ਰਾਜਾਂ ਦੀ 678 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਕੇ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 17 August,2024
ਬਸ ਦੇ ਹਾਈਵੇਅ ਤੇ ਖੜ੍ਹੇ ਟਰਾਲੇ ਨਾਲ ਜਾ ਟਕਰਾਉਣ ਕਾਰਨ ਵਾਪਰਿਆ ਭਿਆਨਕ ਸੜਕੀ ਹਾਦਸਾ
ਬਸ ਦੇ ਹਾਈਵੇਅ ਤੇ ਖੜ੍ਹੇ ਟਰਾਲੇ ਨਾਲ ਜਾ ਟਕਰਾਉਣ ਕਾਰਨ ਵਾਪਰਿਆ ਭਿਆਨਕ ਸੜਕੀ ਹਾਦਸਾ ਜੀਂਦ : ਹਰਿਆਣਾ ਸੂਬੇ ਦੇ ਜੀਂਦ ਵਿਚ ਜੈਪੁਰ ਤੋਂ ਲੁਧਿਆਣਾ ਜਾ ਰਹੀ ਬੱਸ ਉਸ ਸਮੇਂ ਹਾਦਸਾਗ੍ਰਸਤ ਹੋ ਗਈ ਜਦੋਂ ਉਹ ਜੁਲਾਨਾ ਤੋਂ ਲੰਘਦੇ ਨੈਸ਼ਨਲ -ਐਨ. ਐਚ 152 `ਤੇ ਹਾਈਵੇਅ `ਤੇ ਖੜ੍ਹੇ ਇਕ ਟਰਾਲੇ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਡਰਾਈਵਰ ਦੀ ਧੋਣ ਧੜ ਤੋਂ ਲੱਥ ਕੇ ਟਰਾਲੇ ਵਿਚ ਜਾ ਡਿੱਗੀ ਤੇ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਕਈ ਸਵਾਰੀਆਂ ਵੀ ਜ਼ਖ਼ਮੀ ਹਨ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਲ ਹਨ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਤਕਰੀਬਨ 27 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ `ਚ ਲਿਆਂਦਾ ਗਿਆ, ਜਿਨ੍ਹਾਂ `ਚੋਂ 17 ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੋਹਤਕ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਬਾਕੀ ਜ਼ਖ਼ਮੀਆਂ ਦਾ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੂਰਾ ਪ੍ਰਸ਼ਾਸਨ ਮੌਕੇ `ਤੇ ਪਹੁੰਚ ਗਿਆ ਅਤੇ ਰਾਹਤ ਕਾਰਜਾਂ `ਚ ਜੁੱਟ ਗਿਆ ਹੈ। ਜੁਲਾਨਾ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਤੋਂ ਵੀ ਰਾਹਤ ਕਾਰਜਾਂ ਲਈ ਐਂਬੂਲੈਂਸ ਬੁਲਾ ਕੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਮੌਕੇ `ਤੇ ਪਹੁੰਚੇ ਜੁਲਾਨਾ ਥਾਣਾ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ `ਤੇ ਸੂਚਨਾ ਮਿਲੀ ਸੀ ਕਿ ਐਨ.ਐਚ-152 ਡੀ `ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ, ਜਿਸ `ਚ ਇਕ ਵਿਅਕਤੀ ਦੀ ਮੌਕੇ `ਤੇ ਹੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਲਈ ਜੁਲਾਨਾ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੀ ਐਂਬੂਲੈਂਸ ਬੁਲਾ ਕੇ ਉਨ੍ਹਾਂ ਨੂੰ ਹਸਪਤਾਲ ਭਿਜਵਾਇਆ ਗਿਆ ਹੈ।
Punjab Bani 17 August,2024
ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ : ਸੈਣੀ
ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ : ਸੈਣੀ ਸ਼ਾਹਬਾਦ ਮਾਰਕੰਡਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਾਏ ਗਏ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲੀ ਬੱਚਿਆਂ ਲਈ 5 ਲੱਖ ਰੁਪਏ ਦੀ ਮਠਿਆਈ ਦੇਣ ਦਾ ਐਲਾਨ ਵੀ ਕੀਤਾ। ਪਰੇਡ ਦੀ ਸਲਾਮੀ ਲੈਣ ਤੋਂ ਬਾਅਦ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ। ਉਨ੍ਹਾਂ ਦੇਸ਼ ਦੀ ਵੰਡ ਨੂੰ 20ਵੀਂ ਸਦੀ ਦੀ ਸਭ ਤੋਂ ਵੱਡੀ ਤਰਾਸਦੀ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੇ ਰਾਜ ਵਿੱਚ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਭੇਦਭਾਵ, ਡਰ, ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਤੇ ਖੇਤਰਵਾਦ ਤੋਂ ਮੁਕਤ ਕੀਤਾ ਹੈ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਖੱਜਲ ਖੁਆਰ ਨਹੀਂ ਹੋਣਾ ਪੈਂਦਾ। ਇਸ ਮੌਕੇ ਉਨ੍ਹਾਂ ਪ੍ਰਸ਼ਾਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ।
Punjab Bani 17 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
Punjab Bani 17 August,2024
ਹਰਿਆਣਾ ਸਰਕਾਰ ਕੀਤੇ 86 ਆਈ. ਏ. ਐਸ. ਅਤੇ ਐਚ. ਸੀ. ਐਸ. ਅਫਸਰਾਂ ਦੇ ਤਬਾਦਲੇ
ਹਰਿਆਣਾ ਸਰਕਾਰ ਕੀਤੇ 86 ਆਈ. ਏ. ਐਸ. ਅਤੇ ਐਚ. ਸੀ. ਐਸ. ਅਫਸਰਾਂ ਦੇ ਤਬਾਦਲੇ ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਸਰਕਾਰ ਨੇ ਜਿਨ੍ਹਾਂ 86 ਆਈ. ਏ. ਐਸ. ਅਤੇ ਐਚ. ਸੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਹਨ ਵਿਚ
Punjab Bani 16 August,2024
ਜੰਮੂ-ਕਸ਼ਮੀਰ ਵਿਧਾਨ ਸਭਾਵਾਂ ਲਈ ਤਿੰਨ ਪੜਾਵਾਂ ’ਚ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ
ਜੰਮੂ-ਕਸ਼ਮੀਰ ਵਿਧਾਨ ਸਭਾਵਾਂ ਲਈ ਤਿੰਨ ਪੜਾਵਾਂ ’ਚ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਿਆਣਾ ’ਚ ਵੋਟਾਂ 1 ਅਕਤੂਬਰ ਨੂੰ, ਨਤੀਜੇ 4 ਨੂੰ ਨਵੀਂ ਦਿੱਲੀ, 16 ਅਗਸਤ : ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਲਈ ਵੋਟਾਂ ਪਹਿਲੀ ਅਕਤੂਬਰ ਨੂੰ ਪੈਣਗੀਆਂ ਤੇ ਦੋਵਾਂ ਰਾਜਾਂ ਦੀਆਂ ਚੋਣਾਂ ਦੇ ਨਤੀਜੇ 4 ਅਕਤੂਬਰ ਨੂੰ ਅਲਾਨੇ ਜਾਣਗੇ। ਜੰਮੂ ਕਸ਼ਮੀਰ ਵਿੱਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕਸ਼ਮੀਰ ਵਿੱਚ 47 ਤੇ ਜੰਮੂ ਖੇਤਰ ਵਿੱਚ 43 ਹਲਕੇ ਹਨ।ਇਸ ਤੋਂ ਪਹਿਲਾਂ ਸਾਲ 2014 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਹਰਿਆਣਾ ਵਿਧਾਨ ਸਭਾਵਾਂ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਦੀ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਸੀ। ਇਹ ਸਮਾਂ ਸੀਮਾ ਸੁਪਰੀਮ ਕੋਰਟ ਨੇ ਤੈਅ ਕੀਤੀ ਹੈ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 90 ਵਿਧਾਨ ਸਭਾ ਹਲਕਿਆਂ ਵਿੱਚ 87.09 ਲੱਖ ਵੋਟਰ ਹਨ ਤੇ ਇਨ੍ਹਾਂ ਵਿੱਚ 42.6 ਲੱਖ ਮਹਿਲਾ ਵੋਟਰ ਹਨ। ਹਰਿਆਣਾ ’ਚ ਵੀ 90 ਵਿਧਾਨ ਸਭਾ ਹਲਕੇ ਹਨ ਤੇ ਇਥੇ 2 ਕਰੋੜ ਤੋਂ ਵੱਧ ਵੋਟਰ ਹਨ।
Punjab Bani 16 August,2024
ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਨੇ ਕੀਤਾ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ
ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਨੇ ਕੀਤਾ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਹਰਿਆਣਾ : ਪੰਜਾਬ ਦੇ ਗੁਆਂਢ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ। ਦੱਸਣਯੋਗ ਹੈ ਕਿ ਹਰਿਆਣਾ ਸੂਬੇ ਵਿਚ ਘੱਟ ਮੀਂਹ ਕਾਰਣ ਕਿਸਾਨਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜਿਸਦੀ ਪਹਿਲੀ ਕਿਸ਼ਤ ਲਈ 535 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।
Punjab Bani 16 August,2024
ਸਪਨਾ ਚੌਧਰੀ ਦੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੀਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ
ਸਪਨਾ ਚੌਧਰੀ ਦੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਕੀਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹਰਿਆਣਾ : ਹਰਿਆਣਵੀ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਦੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਹਾਈ-ਪ੍ਰੋਫਾਈਲ ਧੋਖਾਧੜੀ ਮਾਮਲੇ ਵਿੱਚ ਸਪਨਾ ਚੌਧਰੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।ਦੱਸਣਯੋਗ ਹੈ ਕਿ ਹਰਿਆਣਵੀ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਹਮੇਸ਼ਾ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਦਾ ਹਿੱਸਾ ਬਣੀ ਰਹਿੰਦੀ ਹੈ ਪਰ ਇਸ ਵਾਰ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ ਤੇ ਗਾਇਕਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਥੇ ਹੀ ਬਸ ਨਹੀਂ ਸਪਨਾ `ਤੇ ਗ੍ਰਿਫਤਾਰੀ ਦੀ ਧਮਕੀ ਮੰਡਰਾ ਰਹੀ ਹੈ।ਗੌਰਤਲਬ ਹੈ ਕਿ ਸਪਨਾ ਚੌਧਰੀ ਨੂੰ ਕੋਰਟ `ਚ ਪੇਸ਼ ਹੋਣਾ ਸੀ ਤੇ ਨਿਰਧਾਰਤ ਤਰੀਕ ਨੂੰ ਸਪਨਾ ਪਹੁੰਚੀ, ਜਿਸ ਤੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੀ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਰਸ਼ਮੀ ਗੁਪਤਾ ਨੇ ਮੰਗਲਵਾਰ ਨੂੰ ਸਪਨਾ ਚੌਧਰੀ ਦੇ ਅਦਾਲਤ `ਚ ਪੇਸ਼ ਨਾ ਹੋਣ `ਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ। ਇਸ ਮਾਮਲੇ `ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਦੋਸ਼ੀ (ਸਪਨਾ ਚੌਧਰੀ) ਨੇ ਪਿਛਲੀ ਸੁਣਵਾਈ `ਤੇ ਹਾਜ਼ਰੀ ਤੋਂ ਛੋਟ ਮੰਗੀ ਸੀ। ਸਪਨਾ ਮੰਗਲਵਾਰ ਨੂੰ ਵੀ ਪੇਸ਼ ਨਹੀਂ ਹੋਈ। ਸਪਨਾ ਨੂੰ ਬੁਲਾਉਣ ਦੇ ਬਾਵਜੂਦ ਉਹ ਅਦਾਲਤ `ਚ ਪੇਸ਼ ਨਹੀਂ ਹੋਈ।
Punjab Bani 14 August,2024
ਡੇਰਾ ਪ੍ਰੇਮੀ ਕਤਲ ਕੇਸ 'ਚ ਪੁਲਿਸ ਦੀ ਤਿਆਰੀ ਦੇ ਬਾਵਜੂਦ ਟਲ਼ੀ ਗਵਾਹੀ
ਡੇਰਾ ਪ੍ਰੇਮੀ ਕਤਲ ਕੇਸ 'ਚ ਪੁਲਿਸ ਦੀ ਤਿਆਰੀ ਦੇ ਬਾਵਜੂਦ ਟਲ਼ੀ ਗਵਾਹੀ ਪੁਲਿਸ ਵਿਭਾਗ 'ਚ ਤਾਲਮੇਲ ਦੀ ਕਮੀ ਆਈ ਸਾਹਮਣੇ ਫਰੀਦਕੋਟ : ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਕੇਸ ਵਿੱਚ ਪੁਲਿਸ ਤਾਲਮੇਲ ਦੀ ਘਾਟ ਕਾਰਨ ਮੰਗਲਵਾਰ ਨੂੰ ਮ੍ਰਿਤਕ ਪ੍ਰਦੀਪ ਕੁਮਾਰ ਦੀ ਪਤਨੀ ਦੀ ਗਵਾਹੀ ਮੁਲਤਵੀ ਕਰਨੀ ਪਈ। ਮੰਗਲਵਾਰ ਨੂੰ ਹੋਣ ਵਾਲੀ ਗਵਾਹੀ ਵਿੱਚ ਮ੍ਰਿਤਕ ਦੀ ਪਤਨੀ ਵੱਲੋਂ ਵੀਸੀ ਰਾਹੀਂ ਮੁਲਜ਼ਮ ਦੀ ਪਛਾਣ ਕੀਤੀ ਜਾਣੀ ਸੀ ਪਰ ਮਾਨਸਾ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗਵਾਹੀ ਤੋਂ ਇੱਕ ਦਿਨ ਪਹਿਲਾਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਜਾਣ ਕਾਰਨ ਦੋ ਦਿਨ ਦੀ ਤਿਆਰੀ ਦੇ ਬਾਵਜੂਦ ਇਸ ਨੂੰ ਟਾਲਣਾ ਪਿਆ। ਇਹ ਗਵਾਹੀ ਨਾ ਦੇਣ ਲਈ ਮ੍ਰਿਤਕ ਦੀ ਪਤਨੀ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਨਾਂ 'ਤੇ ਧਮਕੀਆਂ ਮਿਲ ਰਹੀਆਂ ਹਨ ਅਤੇ ਇਸੇ ਕਾਰਨ ਇਹ ਮਾਮਲਾ ਸੰਵੇਦਨਸ਼ੀਲ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਚਰਚਿਤ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ 10 ਨਵੰਬਰ 2022 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਕਾਰਵਾਈ ਤਹਿਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਸਥਾਨਕ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਹਨ। ਇਸੇ ਮਾਮਲੇ 'ਚ ਮੰਗਲਵਾਰ ਨੂੰ ਮ੍ਰਿਤਕ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਪਤਨੀ ਸਿਮਰਨ ਕੌਰ ਦੀ ਗਵਾਹੀ ਹੋਈ। ਇਹ ਗਵਾਹੀ ਉਸ ਵੱਲੋਂ ਵੀਸੀ ਰਾਹੀਂ ਦਿੱਤੀ ਜਾਣੀ ਸੀ ਅਤੇ ਇਸ ਦੌਰਾਨ ਮੁਲਜ਼ਮਾਂ ਦੀ ਪਛਾਣ ਵੀ ਕੀਤੀ ਜਾਣੀ ਸੀ। ਪਿਛਲੇ ਕੁਝ ਸਮੇਂ ਤੋਂ ਉਕਤ ਸਿਮਰਨ ਕੌਰ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਗਵਾਹੀ ਨਾ ਦੇਣ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਇਸੇ ਕਾਰਨ ਜ਼ਿਲ੍ਹਾ ਪੁਲਿਸ ਵੱਲੋਂ ਹਾਲ ਹੀ ’ਚ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਇਹ ਮਾਮਲਾ ਸੰਵੇਦਨਸ਼ੀਲ ਬਣਿਆ ਰਿਹਾ। ਇਸ ਕਾਰਨ ਪਿਛਲੇ ਦੋ ਦਿਨਾਂ ਤੋਂ ਇਸ ਗਵਾਹੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਅੱਜ ਵੀ ਇੱਕ ਡੀਐਸਪੀ ਸਿਮਰਨ ਕੌਰ ਕੋਲ ਸੀ ਅਤੇ ਉਥੋਂ ਵੀਸੀ ਰਾਹੀਂ ਇਹ ਗਵਾਹੀ ਦਿੱਤੀ ਜਾਣੀ ਸੀ। ਪਰ ਮੰਗਲਵਾਰ ਨੂੰ ਹੀ ਇਹ ਗੱਲ ਸਾਹਮਣੇ ਆਈ ਕਿ ਤਿੰਨ ਮੁਲਜ਼ਮਾਂ ਜਤਿੰਦਰ ਜੀਤੂ, ਰਮਜ਼ਾਨ ਹੁੱਡਾ ਅਤੇ ਭੋਲਾ ਸਿੰਘ, ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ, ਨੂੰ ਮਾਨਸਾ ਪੁਲਿਸ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਕਿਸੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲੈ ਗਈ ਸੀ। ਇਸ ਸਬੰਧੀ ਮਾਨਸਾ ਪੁਲਿਸ ਵੱਲੋਂ ਸਥਾਨਕ ਪੁਲਿਸ ਥਾਣਾ ਸਿਟੀ ਨੂੰ ਰਿਪੋਰਟ ਵੀ ਦਿੱਤੀ ਗਈ ਸੀ। ਪਰ ਇਸ ਦੇ ਬਾਵਜੂਦ ਕੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਇਹ ਜਾਣਕਾਰੀ ਨਹੀਂ ਮਿਲੀ ਤਾਂ ਕਿ ਗਵਾਹੀ ਦੇ ਮੱਦੇਨਜ਼ਰ ਉਕਤ ਦੋਸ਼ੀਆਂ ਨੂੰ ਰੋਕਿਆ ਜਾ ਸਕੇ? ਕੀ ਇਸ ਪਿੱਛੇ ਪੁਲਿਸ ਦੇ ਤਾਲਮੇਲ ਦੀ ਕਮੀ ਸੀ ਕਿ ਇੰਨੇ ਸੰਵੇਦਨਸ਼ੀਲ ਮਾਮਲੇ 'ਚ ਗਵਾਹੀ ਦੇਣ ਦੇ ਬਾਵਜੂਦ ਉਕਤ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਜ਼ਿਲ੍ਹਾ ਪੁਲਿਸ ਕੋਲ ਭੇਜ ਦਿੱਤਾ ਗਿਆ |
Punjab Bani 07 August,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਅਰਥ : ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥
Punjab Bani 07 August,2024
ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ
ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ ਸਪੈਸ਼ਲ ਡੀਜੀਪੀ ਨੇ ਸਾਈਕਲਿਸਟ ਆਰਵ ਭਾਰਦਵਾਜ ਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ, ਨਸ਼ਿਆਂ ਵਿਰੁੱਧ ਸੰਦੇਸ਼ ਵਾਲਾ ਪੋਸਟਰ ਸੌਂਪਿਆ ਆਰਵ ਭਾਰਦਵਾਜ ਲੇਹ ਵਿੱਚ ਕਾਰਗਿਲ ਵਾਰ ਮੈਮੋਰੀਅਲ ਤੋਂ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਤੱਕ ਕਰ ਰਿਹਾ ਹੈ 1200 ਕਿਲੋਮੀਟਰ ਦੀ ਸਾਈਕਲ ਯਾਤਰਾ ਚੰਡੀਗੜ੍ਹ, 5 ਅਗਸਤ : ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਕਾਰਗਿਲ ਵਿਜੈ ਦੀ ਰਜਤ ਜੈਯੰਤੀ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲੇਹ ਵਿੱਚ ਕਾਰਗਿਲ ਜੰਗ ਸਮਾਰਕ ਤੋਂ 1200 ਕਿਲੋਮੀਟਰ ਦੀ ਸਾਈਕਲ ਯਾਤਰਾ 'ਤੇ ਨਿਕਲਣ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਆਰਵ ਭਾਰਦਵਾਜ ਦੀ ਦੇਸ਼ ਭਗਤੀ ਦੀਆਂ ਭਾਵਨਾਵਾਂ ਦੀ ਸ਼ਲਾਘਾ ਕਰਦਿਆਂ ਉਸ ਨੂੰ ਸਲਾਮ ਕੀਤਾ। ਦੱਸਣਯੋਗ ਹੈ ਕਿ 27 ਜੁਲਾਈ, 2024 ਨੂੰ ਸ਼ੁਰੂ ਹੋਈ ਇਹ ਸਾਈਕਲ ਯਾਤਰਾ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਵੇਗੀ । ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਆਰਵ ਨੂੰ ਆਸ਼ੀਰਵਾਦ ਦਿੰਦਿਆਂ ਉਸਨੂੰ ਪੰਜਾਬ ਪੁਲਿਸ ਦਾ ਯਾਦਗਾਰੀ ਚਿੰਨ੍ਹ ਦਿੱਤਾ ਅਤੇ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਲਈ “ਨਸ਼ਿਆਂ ਨੂੰ ਕਹੋ ਨਾਹ, ਪੰਜਾਬ ਨੂੰ ਕਹੋ ਹਾਂ” ਸੰਦੇਸ਼ ਵਾਲਾ ਇੱਕ ਪੋਸਟਰ ਵੀ ਸੌਂਪਿਆ । ਉਨ੍ਹਾਂ ਕਿਹਾ ਕਿ ਆਰਵ ਭਾਰਦਵਾਜ ਇੱਕ ਅਜਿਹਾ ਰਾਜਦੂਤ ਹੈ ਜੋ ਨਸ਼ਿਆਂ ਵਿਰੁੱਧ ਸੰਦੇਸ਼ ਫੈਲਾਉਣ ਦੇ ਨਾਲ ਨਾਲ ਕਾਰਗਿਲ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ । ਲੇਹ ਤੋਂ ਚੰਡੀਗੜ੍ਹ ਤੱਕ ਦੀ ਆਪਣੀ ਯਾਤਰਾ ਦੌਰਾਨ ਆਰਵ ਨੇ ਜ਼ੋਜਿਲਾ, ਬਦਾਮੀ ਬਾਗ, ਅਤੇ ਪੰਜਾਬ ਸਟੇਟ ਵਾਰ ਮੈਮੋਰੀਅਲ ਸਮੇਤ ਵੱਖ-ਵੱਖ ਜੰਗੀ ਸਮਾਰਕਾਂ 'ਤੇ ਸ਼ਰਧਾਂਜਲੀ ਭੇਟ ਕੀਤੀ। ਆਪਣੀ ਇਸ 13 ਦਿਨਾਂ ਦੀ ਯਾਤਰਾ ਦੌਰਾਨ ਉਹ ਆਪਣੇ ਪਿਤਾ ਨਾਲ ਜੰਮੂ ਅਤੇ ਕਸ਼ਮੀਰ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੀ ਯਾਤਰਾ ਕਰੇਗਾ । ਜ਼ਿਕਰਯੋਗ ਹੈ ਕਿ ਹੈਰੀਟੇਜ ਸਕੂਲ ਨਵੀਂ ਦਿੱਲੀ ਵਿਖੇ ਪੜ੍ਹ ਰਹੇ 8ਵੀਂ ਜਮਾਤ ਦੇ ਵਿਦਿਆਰਥੀ ਆਰਵ ਭਾਰਦਵਾਜ ਨੇ 2022 ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਨਮ ਵਰ੍ਹੇਗੰਢ ਅਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾਉਣ ਲਈ ਆਈਐਨਏ ਵਾਰ ਮੈਮੋਰੀਅਲ, ਮੋਇਰਾਂਗ, ਮਣੀਪੁਰ ਤੋਂ ਨੈਸ਼ਨਲ ਵਾਰ ਮੈਮੋਰੀਅਲ, ਨਵੀਂ ਦਿੱਲੀ ਤੱਕ 32 ਦਿਨਾਂ ਦੀ 2612 ਕਿਲੋਮੀਟਰ ਲੰਮੀ ਯਾਤਰਾ ਵੀ ਕੀਤੀ ।
Punjab Bani 05 August,2024
ਹਰਿਆਣਾ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟ ਗਈ
ਹਰਿਆਣਾ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟ ਗਈ ਹਰਿਆਣਾ: ਹਰਿਆਣਾ ਵਿੱਚ ਸਕੂਲੀ ਬੱਚਿਆਂ ਨਾਲ ਹੋਣ ਵਾਲੇ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੱਜ ਸਵੇਰੇ ਜੀਂਦ ਵਿੱਚ ਬੱਚਿਆਂ ਨਾਲ ਭਰੀ ਇੱਕ ਸਕੂਲ ਵੈਨ ਪਲਟ ਗਈ। ਜਿੱਥੇ ਹਾਦਸੇ ਤੋਂ ਬਾਅਦ ਵੈਨ ਵਿੱਚ ਮੌਜੂਦ ਬੱਚਿਆਂ ਵਿੱਚ ਰੌਲਾ ਪੈ ਗਿਆ। ਬੱਚੇ ਵੈਨ ਦੇ ਅੰਦਰ ਹੀ ਫਸ ਗਏ। ਆਸ-ਪਾਸ ਦੇ ਲੋਕਾਂ ਨੇ ਬੱਚਿਆਂ ਨੂੰ ਵੈਨ 'ਚੋਂ ਬਾਹਰ ਕੱਢ ਕੇ ਉਨ੍ਹਾਂ ਦੀ ਜਾਨ ਬਚਾਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਵੈਨ 'ਚ 14 ਤੋਂ 15 ਬੱਚੇ ਸਵਾਰ ਸਨ। ਹਾਦਸੇ 'ਚ ਕੁਝ ਬੱਚੇ ਜ਼ਖਮੀ ਹੋਏ ਹਨ। ਇਸ ਹਾਦਸੇ ਤੋਂ ਬਾਅਦ ਬੱਚੇ ਬੁਰੀ ਤਰ੍ਹਾਂ ਡਰੇ ਹੋਏ ਹਨ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾਂਦਾ ਹੈ ਕਿ ਇਹ ਹਾਦਸਾ ਜੀਂਦ ਦੇ ਨਰਵਾਣਾ ਇਲਾਕੇ ਦੇ ਸੁੰਦਰਪੁਰਾ ਰੋਡ 'ਤੇ ਵਾਪਰਿਆ। ਜੋ ਕਿ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਉਹ ਵੈਨ ਕਿਡਜ਼ ਮੈਲੋਡੀ ਪ੍ਰਾਈਵੇਟ ਸਕੂਲ ਨਾਲ ਸਬੰਧਤ ਹੈ। ਦੱਸਿਆ ਜਾਂਦਾ ਹੈ ਕਿ ਸ਼ਨੀਵਾਰ ਸਵੇਰੇ ਵੈਨ ਵੱਖ-ਵੱਖ ਥਾਵਾਂ ਤੋਂ ਬੱਚਿਆਂ ਨੂੰ ਲੈ ਕੇ ਸਕੂਲ ਵੱਲ ਆ ਰਹੀ ਸੀ। ਜਿਵੇਂ ਹੀ ਬੱਸ ਸੁੰਦਰਪੁਰਾ ਰੋਡ 'ਤੇ ਪਹੁੰਚੀ ਤਾਂ ਅਚਾਨਕ ਵੈਨ ਦੇ ਅੱਗੇ ਇਕ ਟਰੱਕ ਆਉਂਦਾ ਦਿਖਾਈ ਦਿੱਤਾ। ਟਰੱਕ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਵੈਨ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਰਾਈਵਰ ਵੈਨ ਤੋਂ ਕੰਟਰੋਲ ਗੁਆ ਬੈਠਾ। ਜਿਸ ਤੋਂ ਬਾਅਦ ਵੈਨ ਸੜਕ ਤੋਂ ਉਤਰ ਕੇ ਸਾਈਡ 'ਤੇ ਪਏ ਟੋਇਆਂ 'ਚ ਪਲਟ ਗਈ। ਹਾਦਸੇ ਦੀ ਆਵਾਜ਼ ਕਾਫੀ ਤੇਜ਼ ਸੀ। ਹਾਦਸੇ ਨੂੰ ਦੇਖ ਕੇ ਆਸਪਾਸ ਕੰਮ ਕਰਦੇ ਲੋਕ ਤੁਰੰਤ ਮੌਕੇ 'ਤੇ ਪੁੱਜੇ ਅਤੇ ਬੱਚਿਆਂ ਨੂੰ ਵੈਨ 'ਚੋਂ ਬਾਹਰ ਕੱਢਿਆ। ਬੱਚੇ ਵੈਨ ਵਿੱਚ ਫਸ ਕੇ ਰੋ ਰਹੇ ਸਨ। ਸਥਾਨਕ ਲੋਕਾਂ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰਿਆ ਤਾਂ ਉਹ ਨੇੜੇ ਹੀ ਕੰਮ ਕਰ ਰਹੇ ਸਨ। ਵੈਨ ਵਿੱਚ ਮੌਜੂਦ ਬੱਚਿਆਂ ਨੂੰ ਕੁਝ ਦੇਰ ਵਿੱਚ ਹੀ ਬਾਹਰ ਕੱਢ ਲਿਆ ਗਿਆ। ਇਲਜ਼ਾਮ ਹੈ ਕਿ ਵੈਨ ਵਿੱਚ 10 ਦੇ ਕਰੀਬ ਬੱਚਿਆਂ ਨੂੰ ਹੀ ਬੈਠਣ ਦਿੱਤਾ ਗਿਆ ਸੀ ਪਰ ਵੈਨ ਵਿੱਚ 14 ਤੋਂ 15 ਬੱਚੇ ਹੀ ਸਵਾਰ ਸਨ, ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ 17 ਜੁਲਾਈ ਨੂੰ ਪੰਚਕੂਲਾ ਵਿੱਚ ਇੱਕ ਨਿੱਜੀ ਸਕੂਲ ਦੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਰਿਆਣਾ ਗਿਆ। ਇਹ ਹਾਦਸਾ ਪੰਚਕੂਲਾ ਦੇ ਸੈਕਟਰ-25 ਵਿੱਚ ਵਾਪਰਿਆ। ਮੋੜ ਲੈਂਦੇ ਸਮੇਂ ਵੈਨ ਅਚਾਨਕ ਪਲਟ ਗਈ। ਇਸ ਹਾਦਸੇ ਦੇ ਸਮੇਂ ਵੈਨ ਵਿੱਚ ਡਰਾਈਵਰ ਤੋਂ ਇਲਾਵਾ ਕੁੱਲ 8 ਬੱਚੇ ਸਵਾਰ ਸਨ। ਜਿਨ੍ਹਾਂ ਦੀ ਜਾਨ ਬੱਚ ਗਈ ਪਰ ਇਸ ਹਾਦਸੇ ਵਿੱਚ ਬੱਚੇ ਜ਼ਖਮੀ ਹੋ ਗਏ। ਸਾਰੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਸੈਕਟਰ-6 ਸਥਿਤ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਤਿੰਨਾਂ ਬੱਚਿਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਓਜਸ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਤੋਂ ਪਹਿਲਾਂ 8 ਜੁਲਾਈ ਨੂੰ ਵੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ ਸੀ। ਬੱਸ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਮੌਜੂਦ ਸਨ। ਜੋ ਜ਼ਖਮੀ ਹੋ ਗਏ। ਇਹ ਹਾਦਸਾ ਕਾਫੀ ਗੰਭੀਰ ਸੀ। ਖੁਸ਼ਕਿਸਮਤੀ ਨਾਲ, ਕਿਸੇ ਦੀ ਮੌਤ ਨਹੀਂ ਹੋਈ.
Punjab Bani 03 August,2024
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਦੀ ਫਰਲੋ `ਤੇ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ `ਤੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਸੁਣਵਾਈ 8 ਅਗਸਤ ਤੱਕ ਕੀਤੀ ਮੁਲਤਵੀ
ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਗੁਰਮੀਤ ਰਾਮ ਰਹੀਮ ਦੀ ਫਰਲੋ `ਤੇ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ `ਤੇ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਸੁਣਵਾਈ 8 ਅਗਸਤ ਤੱਕ ਕੀਤੀ ਮੁਲਤਵੀ ਚੰਡੀਗੜ੍ਹ: ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ `ਤੇ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ `ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਸੁਣਵਾਈ 8 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਅਰਜ਼ੀ ਦਾਇਰ ਕਰਦੇ ਹੋਏ ਡੇਰਾ ਮੁਖੀ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਹ 21 ਦਿਨਾਂ ਲਈ ਫਰਲੋ ਦੇਣ ਦੇ ਨਿਰਦੇਸ਼ ਜਾਰੀ ਕਰੇ। ਅਰਜ਼ੀ ਵਿੱਚ ਉਸ ਨੇ ਕਿਹਾ ਹੈ ਕਿ ਉਸ ਨੂੰ ਭਲਾਈ ਦੇ ਕੰਮਾਂ ਲਈ ਇਸ ਫਰਲੋ ਦੀ ਲੋੜ ਹੈ। ਪਟੀਸ਼ਨਕਰਤਾ ਨੇ ਹਰਿਆਣਾ ਸਰਕਾਰ ਨੂੰ ਫਰਲੋ ਲਈ ਅਰਜ਼ੀ ਦਿੱਤੀ ਸੀ ਪਰ ਹਾਈ ਕੋਰਟ ਦੇ 29 ਫਰਵਰੀ ਦੇ ਹੁਕਮਾਂ ਕਾਰਨ ਉਸ ਨੂੰ ਇਹ ਲਾਭ ਨਹੀਂ ਮਿਲ ਸਕਿਆ। ਉਸ ਹੁਕਮ ਤਹਿਤ ਹਾਈ ਕੋਰਟ ਨੇ ਸਰਕਾਰ ਨੂੰ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟੀਸ਼ਨਰ ਨੂੰ ਪੈਰੋਲ ਦੇਣ ਤੋਂ ਰੋਕਿਆ ਸੀ। ਪਟੀਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਕੈਂਪ ਵਿੱਚ ਕਈ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਗਰੀਬ ਲੜਕੀਆਂ ਦੇ ਵਿਆਹ, ਰੁੱਖ ਲਗਾਉਣ ਆਦਿ ਸ਼ਾਮਲ ਹਨ। ਹਰਿਆਣਾ ਸਰਕਾਰ ਨੇ 89 ਹੋਰ ਕੈਦੀਆਂ ਨੂੰ ਪੈਰੋਲ ਦਿੱਤੀ ਹੈ ਜੋ ਤਿੰਨ ਜਾਂ ਇਸ ਤੋਂ ਵੱਧ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਗਏ ਹਨ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਹਾਈ ਕੋਰਟ ਨੇ 7 ਅਪ੍ਰੈਲ, 2022 ਦੇ ਆਪਣੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਪਟੀਸ਼ਨਕਰਤਾ ਸਖ਼ਤ ਅਪਰਾਧੀ ਦੀ ਪਰਿਭਾਸ਼ਾ ਵਿੱਚ ਨਹੀਂ ਆਉਂਦਾ ਹੈ।ਹਰਿਆਣਾ ਗੁਡ ਕੰਡਕਟ ਆਫ ਪ੍ਰਿਜ਼ਨਰਜ਼ ਐਕਟ ਦੇ ਤਹਿਤ ਕੈਦੀਆਂ ਨੂੰ ਹਰ ਸਾਲ 70 ਦਿਨ ਦੀ ਪੈਰੋਲ ਅਤੇ 21 ਦਿਨ ਦੀ ਫਰਲੋ ਦੇਣ ਦੀ ਵਿਵਸਥਾ ਹੈ। ਪਟੀਸ਼ਨਰ ਨੇ ਹੁਣ ਤੱਕ ਮਿਲੀ ਪੈਰੋਲ ਜਾਂ ਫਰਲੋ ਦੀ ਦੁਰਵਰਤੋਂ ਨਹੀਂ ਕੀਤੀ ਹੈ ਅਤੇ ਅਜਿਹੀ ਸਥਿਤੀ ਵਿੱਚ ਉਹ ਫਰਲੋ ਦਾ ਹੱਕਦਾਰ ਹੈ। ਪਟੀਸ਼ਨਰ ਦੀ 20 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਪਹਿਲਾਂ ਹੀ ਅਧਿਕਾਰੀਆਂ ਦੇ ਸਾਹਮਣੇ ਵਿਚਾਰ ਅਧੀਨ ਹੈ।
Punjab Bani 31 July,2024
ਸ਼ੋ੍ਰਮਣੀ ਅਕਾਲੀ ਦਲ ਨੇ ਹਟਾਏ 7 ਹਲਕਾ ਇੰਚਾਰਜ ਅਤੇ ਤੁਰੰਤ ਪ੍ਰਭਾਵ ਨਾਲ ਹੋਰ ਵੱਖ ਵੱਖ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਇਆ ਜਾ ਰਿਹੈ : ਭੁੰਦੜ
ਸ਼ੋ੍ਰਮਣੀ ਅਕਾਲੀ ਦਲ ਨੇ ਹਟਾਏ 7 ਹਲਕਾ ਇੰਚਾਰਜ ਅਤੇ ਤੁਰੰਤ ਪ੍ਰਭਾਵ ਨਾਲ ਹੋਰ ਵੱਖ ਵੱਖ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਹਟਾਇਆ ਜਾ ਰਿਹੈ : ਭੁੰਦੜ ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਹੰਗਾਮੀ ਮੀਟਿੰਗ ਦੀ ਅਗਵਾਈ ਕਰ ਰਹੇ ਅਕਾਲੀ ਆਗੂ ਬਲਵਿੰਦਰ ਸਿੰਘ ਭੁੰਦੜ ਨੇ ਦੱਸਿਆ ਕਿ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਜਿਨ੍ਹਾਂ ਆਗੂਆਂ ਦੀ ਪਾਰਟੀ ਵਿਚੋਂ ਮੁੱਢਲੀ ਮੈਂਬਰਸਿ਼ਪ ਨੂੰ ਖਾਰਜ ਕਰ ਦਿੱਤਾ ਗਿਆ ਹੈ ਵਿਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਤੇ ਇਸ ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਿਨ੍ਹਾਂ ਵਿਚ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ ਅਤੇ ਜਲਦੀ ਇਨ੍ਹਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਦੱਸਣਯੋਗ ਹੈ ਕਿ ਉਕਤ ਆਗੂਆਂ ਨੂੰ ਤੁਰੰਤ ਪ੍ਰਭਾਵ ਤੋਂ ਪਾਰਟੀ ਦੀ ਮੁੱਢਲੀ ਮੈਂਬਰਸਿ਼ਪ ਤੋਂ ਲਾਂਬੇ ਕਰਨ ਦਾ ਮੁੱਖ ਕਾਰਨ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਹਨ। ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ `ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਨ੍ਹਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਨ੍ਹਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ ਪਾਰਟੀ ਅਨੁਸ਼ਾਸ਼ਨ ਨੂੰ ਭੰਗ ਕੀਤਾ ਜਾਵੇਗਾ ਤਾਂ ਉਨ੍ਹਾਂ ਖਿਲਾਫ ਵੀ ਸਖਤ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।
Punjab Bani 30 July,2024
ਮੈਨੂੰ ਝੂਠੇ ਕੇਸ ’ਚ ਫਸਾਇਆ ਹੀ ਨਹੀਂ ਗਿਆ ਬਲਕਿ ਮੇਰੇ ਤੇ ਲੱਗੇ ਨਸ਼ੇ ਦੀ ਬਰਾਮਦਗੀ ਦੇ ਦੋਸ਼ ਵੀ ਬੇਬੁਨਿਆਦੇ ਹਨ : ਹਰਪ੍ਰੀਤ ਸਿੰਘ
ਮੈਨੂੰ ਝੂਠੇ ਕੇਸ ’ਚ ਫਸਾਇਆ ਹੀ ਨਹੀਂ ਗਿਆ ਬਲਕਿ ਮੇਰੇ ਤੇ ਲੱਗੇ ਨਸ਼ੇ ਦੀ ਬਰਾਮਦਗੀ ਦੇ ਦੋਸ਼ ਵੀ ਬੇਬੁਨਿਆਦੇ ਹਨ : ਹਰਪ੍ਰੀਤ ਸਿੰਘ ਚੰਡੀਗੜ੍ਹ : ਪੰਜਾਬ ਦੇ ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੇ ਜੇਲ ਵਿਚੋਂ ਜ਼ਮਾਨਤ ਤੇ ਬਾਹਰ ਆਉਂਦਿਆਂ ਹੀ ਸਪੱਸ਼ਟ ਆਖਿਆ ਹੈ ਕਿ ਮੈਨੂੰ ਝੂਠੇ ਕੇਸ ’ਚ ਫਸਾਇਆ ਹੀ ਨਹੀਂ ਗਿਆ ਬਲਕਿ ਮੇਰੇ ਤੇ ਲੱਗੇ ਨਸ਼ੇ ਦੀ ਬਰਾਮਦਗੀ ਦੇ ਦੋਸ਼ ਵੀ ਬੇਬੁਨਿਆਦੇ ਹਨ। ਦੱਸਣਯੋਗ ਹੈ ਕਿ ਨਸ਼ੇ ਦੀ ਦੀ ਬਰਾਮਦਗੀ ਮਾਮਲੇ ਵਿਚ ਹਰਪ੍ਰੀਤ ਸਿੰਘ ਨਾਲ ਜੇਲ ਵਿਚ ਬੰਦ ਲਵਪ੍ਰੀਤ ਸਿੰਘ ਨੂੰ ਵੀ ਜ਼ਮਾਨਤ ਮਿਲ ਚੁੱਕੀ ਹੈ। ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਆਈਸ ਡਰੱਗ ਦੀ ਬਰਾਮਦਗੀ ’ਤੇ ਫੋਨ ਅਤੇ ਪੈਸੇ ਭੇਜਣ ਦੇ ਵੀ ਦੋਸ਼ ਝੂਠੇ ਹਨ ।ਹਰਪ੍ਰੀਤ ਸਿੰਘ ਨੇ ਆਪਣੀ ਗੱਲਬਾਤ ਕਰਦਿਆਂ ਇਥੋਂ ਤੱਕ ਆਖ ਦਿੱਤਾ ਕਿ ਅੰਮ੍ਰਿਤਪਾਲ ਦੇ ਚੋਣ ਜਿੱਤਣ ਪਿੱਛੋ ਉਸ ਨੂੰ ਸਰਕਾਰ ਵਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿੱਖੀ ਲਈ ਆਵਾਜ਼ ਚੁੱਕੀ ਹੈ ਜਿਸ ਕਾਰਨ ਸਰਕਾਰਾਂ ਵੱਲੋਂ ਉਸਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Punjab Bani 30 July,2024
ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ. ਆਈ. ਆਰ. ਦਰਜ
ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਪੰਜਾਬ ਸਰਕਾਰ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ: ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਮਿਲੇਗਾ 1 ਲੱਖ ਦਾ ਇਨਾਮ ਅਤੇ ਬਹਾਦਰੀ ਪੁਰਸਕਾਰ ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ । ਸ. ਧਾਲੀਵਾਲ ਨੇ ਇਸ ਮਾਮਲੇ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਜ਼ੀਰੋ ਐਫ.ਆਰ.ਆਈ. ਕਰਨ ਕਰਨ ਲਈ ਚਿੱਠੀ ਲਿਖੀ ਸੀ ਅਤੇ ਉਕਤ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਪਹਿਚਾਣ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ, ‘’ਮੈਂ ਹਰਿਆਣਾ ਦੇ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਵੀ ਮੰਗਿਆ ਹੈ ਤਾਂ ਜੋ ਦਿੱਲੀ ਅਤੇ ਪੰਜਾਬ ਵਿਚਕਾਰ ਸਫਰ ਕਰਨ ਵਾਲੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ । ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੁਖਵਿੰਦਰ ਕੌਰ ਜੋ ਕਿ ਵਿਦੇਸ਼ ਤੋਂ ਪਰਤੇ ਸਨ, ਦੇ ਪਤੀ ਬੂਟਾ ਸਿੰਘ ਉਨ੍ਹਾਂ ਨੂੰ ਲੈਣ ਲਈ ਦਿੱਲੀ ਗਏ ਸਨ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ‘ਤੇ ਹਮਲਾ ਹੋਇਆ ਸੀ। ਇਸ ਵਾਰਦਾਤ ਦੌਰਾਨ ਡਰਾਈਵਰ ਦੀ ਫੁਰਤੀ ਨੇ ਸਬੰਧਤਾਂ ਨੂੰ ਵੱਡੇ ਜਾਨੀ ਨੁਕਸਾਨ ਤੋਂ ਬਚਾਇਆ ਲਿਆ ਸੀ । ਵਰਣਨਯੋਗ ਹੈ ਕਿ ਇਸ ਘਟਨਾ ਦੌਰਾਨ ਐਨ.ਆਰ.ਆਈ. ਪਰਿਵਾਰ ਨੂੰ ਬਚਾਉਣ ਵਾਲੇ ਡਰਾਈਵਰ ਨੂੰ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ 1 ਲੱਖ ਰੁਪਏ ਦਾ ਇਨਾਮ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਹੈ।
Punjab Bani 30 July,2024
ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ : ਗਿਆਨੀ ਹਰਪ੍ਰੀਤ ਸਿੰਘ
ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿੰਨਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ : ਸਿੱਖਾਂ ਨੂੰ ਅੱਤਵਾਦੀ ਕਹਿਣ ਵਾਲੇ ਐਸ. ਐਚ. ਓ. ਖਿਲਾਫ ਯੂ. ਪੀ. ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਸਬੰਧੀ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਅੱਤਵਾਦੀ ਸ਼ਬਦ ਵਰਤਣਾ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਪੁਲਸ ਅਧਿਕਾਰੀਆਂ ਉਤੇ ਨਸਲੀ ਟਿੱਪਣੀ ਕਰਨ ਦਾ ਦੋਸ਼ ਲੱਗਾ ਹੈ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਅੰਦਰ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਵੀ ਆਇਆ ਹੈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Punjab Bani 29 July,2024
ਰੂਸੀ ਸੈਨਾ ਵੱਲੋਂ ਯੂਕਰੇਨ ਖਿ਼ਲਾਫ਼ ਜੰਗ ਵਿਚ ਭੇਜੇ ਹਰਿਆਣਾ ਵਾਸੀ ਦੀ ਮੌਤ
ਰੂਸੀ ਸੈਨਾ ਵੱਲੋਂ ਯੂਕਰੇਨ ਖਿ਼ਲਾਫ਼ ਜੰਗ ਵਿਚ ਭੇਜੇ ਹਰਿਆਣਾ ਵਾਸੀ ਦੀ ਮੌਤ ਚੰਡੀਗੜ੍ਹ, 29 ਜੁਲਾਈ : ਰੂਸ ਵੱਲੋਂ ਯੂਕਰੇਨ ਖਿ਼ਲਾਫ਼ ਜੰਗ ਲੜਨ ਲਈ ਭੇਜੇ ਗਏ ਹਰਿਆਣਾ ਦੇ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੇ ਭਰਾ ਅਜੇ ਮੌਨ ਨੇ ਦੱਸਿਆ ਕਿ ਮੋਸਕੋ ਸਥਿਤ ਭਾਰਤੀ ਦੂਤਾਵਾਸ ਨੇ ਰਵੀ ਮੌਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਕਿ ਰਵੀ ਮੌਨ ਨੌਕਰੀ ਸਬੰਧੀ 13 ਜਨਵਰੀ ਨੂੰ ਰੂਸ ਗਿਆ ਸੀ ਪਰ ਉੱਥੇ ਉਸਨੂੰ ਫ਼ੌਜ ਵਿਚ ਭਰਤੀ ਕਰ ਲਿਆ ਗਿਆ। ਪਰਿਵਾਰ ਨੂੰ ਰਵੀ ਦੀ ਮੌਤ ਬਾਰੇ 21 ਜੁਲਾਈ ਨੂੰ ਭਾਰਤੀ ਦੂਤਾਵਾਸ ਨੂੰ ਭੇਜੇ ਪੱਤਰ ਤੋਂ ਬਾਅਦ ਪਤਾ ਲੱਗਾ ਹੈ। ਮ੍ਰਿਤਕ ਦੇ ਭਰਾ ਅਜੇ ਮੌਨ ਨੇ ਦੋਸ਼ ਲਾਇਆ ਕਿ ਰੂਸੀ ਸੈਨਾ ਨੇ ਉਸਦੇ ਭਰਾ ਨੂੰ ਕਿਹਾ ਸੀ ਕਿ ਉਹ ਯੂਕਰੇਨ ਖ਼ਿਲਾਫ਼ ਜੰਗ ਲੜਨ ਲਈ ਮੋਰਚੇ ਤੇ ਜਾਵੇ ਜਾਂ ਫਿਰ ਜੇਲ੍ਹ ਜਾਣ ਲਈ ਤਿਆਰ ਰਹੇ । ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਇਕ ਏਕੜ ਜ਼ਮੀਨ ਵੇਚ ਆਪਣੇ ਪੁੱਤਰ ਨੂੰ ਵਿਦੇਸ਼ ਕੰਮ ਕਰਨ ਲਈ ਭੇਜਿਆ ਸੀ, ਹੁਣ ਉਨ੍ਹਾਂ ਕੋਲ ਪੁੱਤਰ ਦੀ ਦੇਹ ਭਾਰਤ ਵਾਪਸ ਮੰਗਵਾਉਣ ਯੋਗ ਪੈਸੇ ਨਹੀਂ ਹਨ । ਉਨ੍ਹਾਂ ਦੇਹ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਵੀ ਬੇਨਤੀ ਕੀਤੀ ਹੈ ।
Punjab Bani 29 July,2024
ਹਰਿਆਣਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਦੀ ਬਦਲੀ ਰੋਕਣ ਲਈ ਪ੍ਰਦਰਸ਼ਨ
ਹਰਿਆਣਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਦੀ ਬਦਲੀ ਰੋਕਣ ਲਈ ਪ੍ਰਦਰਸ਼ਨ ਚਰਖੀ-ਦਾਦਰੀ ਵਿੱਚ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਤੁਸੀਂ ਅਕਸਰ ਹੀ ਕਿਸੇ ਨਾ ਕਿਸੇ ਹਾਦਸੇ, ਕਿਸੇ ਮੁੱਦੇ ਜਾਂ ਆਪਣੀਆਂ ਕੁਝ ਮੰਗਾਂ ਕਾਰਨ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਦੇਖਿਆ ਹੋਵੇਗਾ। ਪਰ ਜਦੋਂ ਲੋਕ ਕਿਸੇ ਅਧਿਕਾਰੀ ਦੇ ਹੱਕ ਵਿੱਚ ਪ੍ਰਦਰਸ਼ਨ ਕਰਨ ਅਤੇ ਉਸ ਅਧਿਕਾਰੀ ਬਾਰੇ ਸਰਕਾਰ ਨੂੰ ਚੇਤਾਵਨੀ ਦੇਣ ਲਈ ਨਿਕਲਦੇ ਹਨ। ਤਾਂ ਤੁਸੀਂ ਕੀ ਕਹੋਗੇ? ਅਸਲ ਵਿੱਚ ਹਰਿਆਣਾ ਵਿੱਚ ਵੀ ਅਜਿਹਾ ਹੀ ਹੋ ਰਿਹਾ ਹੈ। ਲੋਕਾਂ ਦੀ ਇਹ ਕਾਰਵਾਈ ਇੱਕ ਅਧਿਕਾਰੀ ਲਈ ਹੈਰਾਨੀਜਨਕ ਹੈ। ਦੱਸ ਦਈਏ ਕਿ ਚਰਖੀ ਦਾਦਰੀ ਜ਼ਿਲੇ 'ਚ ਡੀਸੀ ਮਨਦੀਪ ਕੌਰ ਦੇ ਤਬਾਦਲੇ ਨੂੰ ਰੋਕਣ ਲਈ ਲੋਕ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਸਮਾਜਿਕ ਸੰਸਥਾਵਾਂ ਦੇ ਲੋਕ ਵੀ ਸ਼ਾਮਲ ਹਨ। ਮਨਦੀਪ ਕੌਰ ਦੀ ਬਦਲੀ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਲੋਕ ਨਹੀਂ ਚਾਹੁੰਦੇ ਕਿ ਡੀਸੀ ਮਨਦੀਪ ਕੌਰ ਆਪਣਾ ਜ਼ਿਲ੍ਹਾ ਛੱਡ ਕੇ ਕਿਤੇ ਹੋਰ ਚਲੇ ਜਾਣ। ਲੋਕਾਂ ਨੇ ਸਰਕਾਰ ਨੂੰ ਮਨਦੀਪ ਕੌਰ ਦੀ ਬਦਲੀ ਰੋਕਣ ਦਾ ਅਲਟੀਮੇਟਮ ਵੀ ਦਿੱਤਾ ਹੈ। ਸੋਮਵਾਰ ਨੂੰ ਡੀਸੀ ਮਨਦੀਪ ਕੌਰ ਦੀ ਬਦਲੀ ਰੋਕਣ ਲਈ ਲੋਕ ਸੜਕ ਜਾਮ ਕਰਦੇ ਦੇਖੇ ਗਏ। ਲੋਕ ਮਨਦੀਪ ਕੌਰ ਦੀ ਬਦਲੀ ਰੋਕਣ ਲਈ ਨਾਅਰੇਬਾਜ਼ੀ ਕਰ ਰਹੇ ਸਨ। ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਸੀ। ਇਸ ਦੇ ਨਾਲ ਹੀ ਲੋਕਾਂ ਨੇ ਹੱਥਾਂ ਵਿੱਚ ਤਖ਼ਤੀਆਂ ਵੀ ਫੜੀਆਂ ਹੋਈਆਂ ਸਨ। ਵੱਖ-ਵੱਖ ਤਖ਼ਤੀਆਂ 'ਤੇ ਵੱਖ-ਵੱਖ ਨਾਅਰੇ ਲਿਖੇ ਹੋਏ ਸਨ। ਕਿਸੇ ਵਿੱਚ ਲਿਖਿਆ ਸੀ - "ਦਾਦਰੀ ਦੇ ਲੋਕ ਇਨਸਾਫ਼ ਚਾਹੁੰਦੇ ਹਨ, ਡਿਪਟੀ ਕਮਿਸ਼ਨਰ ਵਾਪਸ ਚਾਹੁੰਦੇ ਹਨ।" ਇਸ ਲਈ ਉੱਥੇ ਇੱਕ ਤਖ਼ਤੀ 'ਤੇ ਲਿਖਿਆ ਸੀ - "ਹਰਿਆਣਾ ਸਰਕਾਰ, ਹੋਸ਼ ਵਿੱਚ ਆਓ, ਇਮਾਨਦਾਰੀ ਅਧਿਕਾਰੀ ਨੂੰ ਬਹਾਲ ਕਰੋ"। ਕਿਸੇ ਵਿੱਚ ਲਿਖਿਆ ਸੀ- “ਚਰਖੀ-ਦਾਦਰੀ ਦਾ ਜ਼ਿਲ੍ਹਾ ਮੈਜਿਸਟ੍ਰੇਟ ਕਿਹੋ ਜਿਹਾ ਹੋਵੇ, ਡਿਪਟੀ ਕਮਿਸ਼ਨਰ ਮਨਦੀਪ ਕੌਰ ਵਰਗਾ ਹੋਵੇ”। ਇਸ ਦੌਰਾਨ ਐਡਵੋਕੇਟ ਸੰਜੀਵ ਤਸ਼ਕ ਦੀ ਅਗਵਾਈ ਹੇਠ ਲੋਕਾਂ ਨੇ ਸੜਕ ਜਾਮ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
Punjab Bani 29 July,2024
ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ : ਐਸ. ਜੀ. ਪੀ. ਸੀ.
ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ : ਐਸ. ਜੀ. ਪੀ. ਸੀ. ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟ ਵੱਲੋਂ ਆਖਿਆ ਗਿਆ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ, ਪਰ ਜ਼ਿਆਦਾਤਰ ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ।ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੁੱਜੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ‘ਚ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਰੰਗ ਦੀ ਪੁਸ਼ਾਕ ਨਿਸ਼ਾਨ ਸਾਹਿਬ ਉਤੇ ਚੜ੍ਹਾਉਣ ਦੇ ਹੁਕਮ ਜਾਰੀ ਕੀਤੇ ਸਨ।ਜਿਸ ਤੋਂ ਬਾਅਦ ਹੁਣ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਨੇ ਆਪਣੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਾਹਿਬਾਨਾਂ ਨੂੰ ਸਰਕੂਲਰ ਜਾਰੀ ਕਰਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ।
Punjab Bani 29 July,2024
ਹਰਿਆਣਾ 'ਚ ਬਦਮਾਸ਼ਾਂ ਨੇ ਭਾਜਪਾ ਵਿਧਾਇਕ 'ਤੇ ਪਿਸਤੌਲ ਤਾਣ ਦਿੱਤਾ
ਹਰਿਆਣਾ 'ਚ ਬਦਮਾਸ਼ਾਂ ਨੇ ਭਾਜਪਾ ਵਿਧਾਇਕ 'ਤੇ ਪਿਸਤੌਲ ਤਾਣ ਦਿੱਤਾ ਗੋਲੀ ਮਾਰਨ ਦੀ ਕੋਸ਼ਿਸ਼; ਜ਼ਮੀਨੀ ਝਗੜੇ ਨੂੰ ਲੈ ਕੇ ਟਰੱਕ ਯੂਨੀਅਨ ਕੋਲ ਪਹੁੰਚ ਗਏ ਸਨ। ਹਰਿਆਣਾ: ਹਰਿਆਣਾ 'ਚ ਬਦਮਾਸ਼ ਇੰਨੇ ਨਿਡਰ ਹਨ ਕਿ ਉਹ ਸੱਤਾਧਾਰੀ ਭਾਜਪਾ ਵਿਧਾਇਕ 'ਤੇ ਪਿਸਤੌਲ ਤਾਣ ਰਹੇ ਹਨ। ਦਰਅਸਲ, ਘਟਨਾ ਹਾਂਸੀ ਤੋਂ ਸਾਹਮਣੇ ਆਈ ਹੈ। ਇੱਥੇ ਬਦਮਾਸ਼ਾਂ ਨੇ ਭਾਜਪਾ ਵਿਧਾਇਕ ਵਿਨੋਦ ਭਯਾਨਾ 'ਤੇ ਪਿਸਤੌਲ ਤਾਣ ਦਿੱਤਾ। ਬਦਮਾਸ਼ਾਂ ਨੇ ਵਿਨੋਦ ਭਯਾਨਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਮੌਕੇ 'ਤੇ ਵਧਦੀ ਭੀੜ ਨੂੰ ਦੇਖ ਕੇ ਬਦਮਾਸ਼ ਪਿਸਤੌਲ ਛੱਡ ਕੇ ਭੱਜ ਗਏ। ਇਸ ਘਟਨਾ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਬਦਮਾਸ਼ਾਂ ਦੀ ਭਾਲ ਵੀ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਬਦਮਾਸ਼ਾਂ ਵੱਲੋਂ ਛੱਡਿਆ ਪਿਸਤੌਲ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਭਾਜਪਾ ਵਿਧਾਇਕ ਵਿਨੋਦ ਭਯਾਨਾ ਨਾਲ ਵਾਪਰੀ ਹੈ। ਜਦੋਂ ਉਹ ਜ਼ਮੀਨੀ ਝਗੜੇ ਨੂੰ ਲੈ ਕੇ ਹਾਂਸੀ ਸਥਿਤ ਟਰੱਕ ਯੂਨੀਅਨ ਕੋਲ ਪੁੱਜਿਆ ਸੀ। ਇਸੇ ਦੌਰਾਨ ਬਦਮਾਸ਼ ਉਥੇ ਆ ਗਏ ਅਤੇ ਭਿਆਣਾ ਨੂੰ ਪਿਸਤੌਲ ਤਾਣ ਦਾ ਇਸ਼ਾਰਾ ਕੀਤਾ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਅਚਾਨਕ ਕਿਸੇ ਨੇ ਬਦਮਾਸ਼ਾਂ ਦੇ ਹੱਥ 'ਤੇ ਪੱਥਰ ਮਾਰ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪਿਸਤੌਲ ਹੇਠਾਂ ਡਿੱਗ ਗਿਆ। ਮੌਕੇ 'ਤੇ ਮੌਜੂਦ ਟਰੱਕ ਯੂਨੀਅਨ ਦੀ ਭੀੜ ਨੂੰ ਦੇਖ ਕੇ ਲੁਟੇਰੇ ਫ਼ਰਾਰ ਹੋ ਗਏ। ਦੱਸਿਆ ਜਾਂਦਾ ਹੈ ਕਿ ਹਾਂਸੀ ਦੇ ਤੋਸ਼ਾਮ ਰੋਡ 'ਤੇ ਸਥਿਤ ਟਰੱਕ ਯੂਨੀਅਨ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਵਿਵਾਦ 6 ਹਜ਼ਾਰ ਗਜ਼ ਜ਼ਮੀਨ ਨੂੰ ਲੈ ਕੇ ਹੈ। ਜਿਸ 'ਤੇ ਪ੍ਰਸ਼ਾਸਨ ਨੇ 5 ਦਿਨ ਪਹਿਲਾਂ ਟਰੱਕ ਯੂਨੀਅਨ ਦਾ ਕਬਜ਼ਾ ਹਟਾ ਦਿੱਤਾ ਸੀ। ਇਸ ਕਾਰਵਾਈ ਦਾ ਟਰੱਕ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਟਰੱਕ ਯੂਨੀਅਨ ਨੇ ਵਿਧਾਇਕ ਵਿਨੋਦ ਭਿਆਣਾ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਵਿਧਾਇਕ ਮੌਕੇ 'ਤੇ ਪੁੱਜੇ।
Punjab Bani 27 July,2024
ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਡਿਊਟੀ ’ਤੇ ਪਰਤੇ ਹੜਤਾਲੀ ਡਾਕਟਰ
ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਡਿਊਟੀ ’ਤੇ ਪਰਤੇ ਹੜਤਾਲੀ ਡਾਕਟਰ ਚੰਡੀਗੜ੍ਹ, 27 ਜੁਲਾਈ : ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ’ਤੇ ਚੱਲ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਵਾਪਸ ਕੰਮ ’ਤੇ ਪਰਤ ਆਏ ਹਨ। ਇਹ ਜਾਣਕਾਰੀ ਹੜਤਾਲ ਦੀ ਅਗਵਾਈ ਕਰ ਰਹੇ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲਿਆ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਨੁਮਾਇੰਦਿਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਮਿਤ ਅਗਰਵਾਲ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਇਹ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲਾਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ ।
Punjab Bani 27 July,2024
ਡੀ ਪੀ ਆਰ ਓ ਹਰਿਆਣਾ ਮੁਅੱਤਲ
ਡੀ ਪੀ ਆਰ ਓ ਹਰਿਆਣਾ ਮੁਅੱਤਲ ਚੰਡੀਗੜ੍ਹ, 26 ਜੁਲਾਈ : ਹਰਿਆਣਾ ਦੇ ਫਤਿਹਾਬਾਦ ਵਿੱਚ ਕਾਂਗਰਸ ਦੀ ਭੂਪੇਂਦਰ ਸਿੰਘ ਹੁੱਡਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਸੂਚੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸੌਂਪਣ ਕਾਰਨ ਜ਼ਿਲ੍ਹਾ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ (ਡੀ ਪੀ ਆਈ ਆਰ ਓ) ਆਤਮਾਰਾਮ ਕਸਾਨਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਆਤਮਾਰਾਮ ਦੀ ਮੁਅੱਤਲੀ ਦੇ ਹੁਕਮ ਸ਼ਾਮ ਨੂੰ ਜਾਰੀ ਕੀਤੇ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫਤਿਹਾਬਾਦ ਵਿੱਚ ਰੈਲੀ ਵਿੱਚ ਸੂਬਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਸੂਚੀ ਸਟੇਜ ਤੋਂ ਪੜ੍ਹ ਕੇ ਸੁਣਾਈ ਪਰ ਇਸ ਵਿੱਚ ਅਜਿਹੇ ਕਈ ਵਿਕਾਸ ਕਾਰਜ ਸਨ, ਜੋ ਕਿ ਕਾਫੀ ਸਮਾਂ ਪਹਿਲਾਂ ਮੁਕੰਮਲ ਹੋ ਚੁੱਕੇ ਸਨ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਕਾਰਜਕਾਲ ਦੌਰਾਨ ਐਲਾਨੇ ਗਏ ਸਨ ।
Punjab Bani 26 July,2024
ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ
ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ ਜਲੰਧਰ : ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਐਮ. ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਫਿਲੌਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। 4 ਦਿਨ ਪਹਿਲਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਬੀਤੇ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਮੰਗਲਵਾਰ 23 ਜੁਲਾਈ ਦੀ ਤਰੀਕ ਦਿੱਤੀ ਸੀ। ਪਰ ਮੰਗਲਵਾਰ ਨੂੰ ਵੀ ਲਵਪ੍ਰੀਤ ਸਿੰਘ ਅਤੇ ਹੈਪੀ ਦੀ ਜ਼ਮਾਨਤ ਦੀ ਸੁਣਵਾਈ ਪੂਰੀ ਨਹੀਂ ਹੋ ਸਕੀ। ਅੱਜ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸੁਣਵਾਈ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਹੈਪੀ ਨੂੰ ਜ਼ਮਾਨਤ ਦੇ ਦਿੱਤੀ ਹੈ।
Punjab Bani 25 July,2024
ਹਰਿਆਣਾ ਸਰਕਾਰ ਨੇ ਗ੍ਰਾਮ ਨਿਯਾਲਿਆ ਦੇ ਸੰਚਾਲਨ ਲਈ 6 ਅਸਾਮੀਆਂ ਦੀ ਸਿਰਜਣਾ ਨੂੰ ਦਿੱਤੀ ਮਨਜ਼ੂਰੀ
ਹਰਿਆਣਾ ਸਰਕਾਰ ਨੇ ਗ੍ਰਾਮ ਨਿਯਾਲਿਆ ਦੇ ਸੰਚਾਲਨ ਲਈ 6 ਅਸਾਮੀਆਂ ਦੀ ਸਿਰਜਣਾ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 24 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਬੱਲਭਗੜ੍ਹ, ਫਰੀਦਾਬਾਦ ਵਿਖੇ ਗ੍ਰਾਮ ਨਿਯਾਲਿਆ ਦੇ ਸੰਚਾਲਨ ਲਈ 6 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ 4 ਮਾਰਚ 2024 ਨੂੰ ਬੱਲਭਗੜ੍ਹ, ਫਰੀਦਾਬਾਦ ਵਿਖੇ ਗ੍ਰਾਮ ਨਿਯਾਲਿਆ ਨੂੰ ਪੇਂਡੂ ਖੇਤਰਾਂ ਵਿੱਚ ਨਿਆਂਇਕ ਬੁਨਿਆਦੀ ਢਾਂਚੇ ਅਤੇ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਅਧਿਸੂਚਿਤ ਕੀਤਾ ਸੀ।ਉਨ੍ਹਾਂ ਦੱਸਿਆ ਕਿ ਹਰਿਆਣਾ ਸਿਵਲ ਸਰਵਿਸਿਜ਼ ਨਿਯਮ, 2016 ਦੇ ਅਨੁਸਾਰ, ਪ੍ਰਵਾਨਿਤ ਅਸਾਮੀਆਂ ਵਿੱਚ ਸਟੈਨੋਗ੍ਰਾਫਰ ਗ੍ਰੇਡ-2, ਰੀਡਰ ਗ੍ਰੇਡ-3, ਅਹਿਲਮਦ, ਸਟੈਨੋਗ੍ਰਾਫਰ ਗ੍ਰੇਡ-, ਚਪੜਾਸੀ ਅਤੇ ਇੱਕ ਵਾਧੂ ਚਪੜਾਸੀ ਸ਼ਾਮਲ ਹੈ ਜਿਸ ਦਾ ਕੁੱਲ ਮਹੀਨਾਵਾਰ ਵਿੱਤੀ ਬੋਝ 3,95,128 ਰੁਪਏ ਹੈ। ਅਤੇ ਸਾਲਾਨਾ ਲਾਗਤ 47,41,536 ਰੁਪਏ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਪਹਿਲਕਦਮੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸਮੇਂ ਸਿਰ ਨਿਆਂ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ, ਖਾਸ ਕਰਕੇ ਪੇਂਡੂ ਖੇਤਰ ਵਿੱਚ।
Punjab Bani 24 July,2024
ਕਿਸਾਨਾਂ ਪ੍ਰੈਸ ਕਾਨਫਰੰਸ ਵਿਚ ਕੀਤਾ 15 ਅਗਸਤ ਨੂੰ ਟੈ੍ਰਕਟਰ ਮਾਰਚ ਕੱਢਣ ਦਾ ਐਲਾਨ
ਕਿਸਾਨਾਂ ਪ੍ਰੈਸ ਕਾਨਫਰੰਸ ਵਿਚ ਕੀਤਾ 15 ਅਗਸਤ ਨੂੰ ਟੈ੍ਰਕਟਰ ਮਾਰਚ ਕੱਢਣ ਦਾ ਐਲਾਨ ਨਵੀਂ ਦਿੱਲੀ : ਭਾਰਤ ਦੇਸ਼ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ 15 ਅਗਸਤ ਨੂੰ ਸਮੁੱਚੇ ਦੇਸ਼ ਵਿਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਨੇਤਾਵਾਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਥੇ ਹੀ ਬਸ ਨਹੀਂ ਨਵੇਂ ਅਪਰਾਧਕ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ 1 ਅਗਸਤ ਤੋਂ 22 ਸਤੰਬਰ ਤੱਕ ਵੱਖ-ਵੱਖ ਦਿਨਾਂ `ਚ ਪ੍ਰਦਰਸ਼ਨ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਇਸ ਲਈ ਕਿਸਾਨਾਂ ਨੂੰ ਸ਼ੰਭੂ, ਸਿੰਘੂ ਬਾਰਡਰ ਸਮੇਤ ਦਿੱਲੀ ਦੀਆਂ ਸਰਹੱਦਾਂ `ਚ ਪਹੁੰਚਣ ਦੀ ਅਪੀਲ ਕੀਤੀ ਹੈ।ਦੱਸਣਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਦੋਂ ਸ਼ੰਭੂ ਵਿਚ ਸਥਿਤੀ ਸ਼ਾਂਤੀਪੂਰਨ ਹੈ ਤਾਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦਾ ਕੋਈ ਮਤਲਬ ਨਹੀਂ ਹੈ। ਜੱਜਾਂ ਨੇ ਕਿਹਾ ਕਿ ਵਿਰੋਧ ਕਰਨਾ ਲੋਕਤਾਂਤਰਿਕ ਅਧਿਕਾਰ ਹੈ ਅਤੇ ਕਿਸਾਨਾਂ ਨੂੰ ਹਰਿਆਣਾ ਵਿਚ ਦਾਖ਼ਲ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ ਹੈ। ਸ਼ੰਭੂ ਬਾਰਡਰ ਦੇ ਕਾਰੋਬਾਰੀਆਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਬਾਰਡਰ ਖੋਲ੍ਹੇ ਜਾਣ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਰੀਬ 400 ਕਿਸਾਨ ਅਜੇ ਵੀ ਸ਼ੰਭੂ ਬਾਰਡਰ `ਤੇ ਡੇਰੇ ਲਾਈ ਬੈਠੇ ਹਨ।
Punjab Bani 22 July,2024
ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿ਼ਪ ਰੱਦ ਕਰਨ ਲਈ ਹਾਈਕੋਰਟ ਵਿਚ ਪਈ ਰਿਟ
ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿ਼ਪ ਰੱਦ ਕਰਨ ਲਈ ਹਾਈਕੋਰਟ ਵਿਚ ਪਈ ਰਿਟ ਚੰਡੀਗੜ੍ਹ, 22 ਜੁਲਾਈ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਪਟੀਸ਼ਨਕਰਤਾ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਮੈਂਬਰਸਿਪ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨਕਰਤਾ ਨੇ ਪਟੀਸ਼ਨ ਵਿੱਚ ਆਖਿਆ ਹੈ ਕਿ ਅੰਮ੍ਰਿਤਪਾ ਸਿੰਘ ਦੀ ਚੋਣ ਸਮੇਂ ਹੋਏ ਚੋਣ ਪ੍ਰਚਾਰ ਦੇ ਖਰਚ ਦਾ ਪੂਰਾ ਬਿਓਰਾ ਨਹੀਂ ਦਿੱਤਾ ਗਿਆ ਹੈ ਅਤੇ ਨਾਲ ਹੀ ਪ੍ਰਚਾਰ ਵਿੱਚ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ।ਦੱਸਣਯੋਗ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਵੱਡੇ ਫਰਕ ਨਾਲ ਚੋਣ ਜਿੱਤੇ ਹਨ ਜਿੱਥੇ ਉਹ ਆਜ਼ਾਦ ਉਮੀਦਵਾਰ ਖੜੇ ਸਨ। ਇਸ ਵੇਲੇ ਅੰਮ੍ਰਿਤਪਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
Punjab Bani 22 July,2024
ਪਰਿਵਾਰ ਦੇ ਪੰਜ ਜੀਆਂ ਦੀ ਸਾਬਕਾ ਫ਼ੌਜੀ ਨੇ ਕੀਤੀ ਹੱਤਿਆ
ਪਰਿਵਾਰ ਦੇ ਪੰਜ ਜੀਆਂ ਦੀ ਸਾਬਕਾ ਫ਼ੌਜੀ ਨੇ ਕੀਤੀ ਹੱਤਿਆ ਅੰਬਾਲਾ 22 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਨਰਾਇਣਗੜ੍ਹ ਦੇ ਪਿੰਡ ਰਤੌੜ ਵਿੱਚ ਐਤਵਾਰ ਰਾਤ ਇੱਕ ਸਾਬਕਾ ਸੈਨਿਕ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਮਰਨ ਵਾਲਿਆਂ ਵਿੱਚ ਉਸ ਦੀ ਮਾਂ, ਭਰਾ, ਭਰਜਾਈ ਅਤੇ ਦੋ ਬੱਚੇ ਸਨ। ਮੁਲਜ਼ਮ ਭੂਸ਼ਣ ਨੇ ਆਪਣੇ ਪਿਤਾ ਓਮ ਪ੍ਰਕਾਸ਼ ਅਤੇ ਉਸ ਦੇ ਭਰਾ ਦੀ ਇਕ ਹੋਰ ਬੇਟੀ ’ਤੇ ਵੀ ਹਮਲਾ ਕੀਤਾ।
Punjab Bani 22 July,2024
ਸੋੋਨੀਪਤ ਤੋਂ ਕਾਂਗਰਸੀ ਵਿਧਾਇਕ ਦਾ ਮਿਲਿਆ ਈ. ਡੀ. ਨੂੰ 29 ਤੱਕ ਦਾ ਰਿਮਾਂਡ
ਸੋੋਨੀਪਤ ਤੋਂ ਕਾਂਗਰਸੀ ਵਿਧਾਇਕ ਦਾ ਮਿਲਿਆ ਈ. ਡੀ. ਨੂੰ 29 ਤੱਕ ਦਾ ਰਿਮਾਂਡ ਸੋਨੀਪਤ : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਸਵੇਰ ਸਮੇਂ ਜੋ ਹਰਿਆਣਾ ਦੇ ਸੋਨੀਪਤ ਤੋਂ ਕਾਂਗਰਸੀ ਜਿਸ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਗੈਰ ਕਾਨੂੰਨੀ ਮਾਈਨਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ ਦਾ ਅਦਾਲਤ ਕੋਲੋਂ ਮੰਗੇ ਗਏ 14 ਦਿਨਾਂ ਦੇ ਰਿਮਾਂਡ ਵਿਚੋਂ 9 ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ। ਦੱਸਣਯੋਗ ਹੈ ਕਿ ਹਰਿਆਣਾ ਦੇ ਅੰਬਾਲਾ ਦੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਕੰਚਨ ਮਾਹੀ ਦੀ ਅਦਾਲਤ ਨੇ ਵਿਧਾਇਕ ਨੂੰ 29 ਜੁਲਾਈ ਤੱਕ ਈ. ਡੀ. ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ, ਜਿਸ ਤੋਂ ਬਾਅਦ ਈ. ਡੀ. ਵਲੋਂਵਿਧਾਇਕ ਨੂੰ ਵਾਪਸ ਆਪਣੇ ਗੁਰੂਗ੍ਰਾਮ ਸਥਿਤ ਦਫ਼ਤਰ ਵਿਖੇ ਲਿਜਾਇਆ ਗਿਆ ਹੈ।
Punjab Bani 20 July,2024
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤਾ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ
ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਕੀਤਾ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਚੰਡੀਗੜ੍ਹ, 20 ਜੁਲਾਈ : ਭਾਰਤ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਨੀਪਤ ਦੇ ਵਿਧਾਇਕ ਨੂੰ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਬੀਤੀ ਅੱਧੀ ਰਾਤ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਈ. ਡੀ. ਨੇ ਇਸ ਸਾਲ ਜਨਵਰੀ ਮਹੀਨੇ ਦੌਰਾਨ ਵਿਧਾਇਕ ਦੇ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇ ਸੋਨੀਪਤ ਅਤੇ ਹੋਰ ਜਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਲਈ ਹਰਿਆਣਾ ਪੁਲੀਸ ਦੁਆਰਾ ਦਰਜ ਕੀਤੀਆਂ ਗਈਆਂ ਕਈ ਐਫਆਈਆਰਜ਼ ਤੋਂ ਬਾਅਦ ਮਾਰੇ ਗਏ ਸਨ।
Punjab Bani 20 July,2024
ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 19 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ. ਏ. ਸੀ. ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ. ਏ. ਸੀ. ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ਉਤੇ ਪੀਏਸੀਐਲ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀ ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਮਕ ਦੋ ਕਲੋਨੀਆਂ ਤਿਆਰ ਕੀਤੀਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਜਿਸ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 19 July,2024
ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ : ਕੈਨੇਡਾ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ
ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ : ਕੈਨੇਡਾ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਕੈਨੇਡਾ : ਕੌਮਾਂਤਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਪੱਕੇ ਤੌਰ ਉਤੇ ਕੈਨੇਡਾ ਵਿਚ ਨਹੀਂ ਰਹਿ ਸਕਦੇ, ਇਹ ਗੱਲ ਕੈਨੇਡਾ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖੀ । ਉਨ੍ਹਾਂ ਸਪੱਸ਼ਟ ਆਖਿਆ ਹੈ ਕਿ ਵਿਦਿਆਰਥੀ ਪੜ੍ਹਾਈ ਪੂਰੀ ਕਰਕੇ ਆਪਣੇ ਦੇਸ਼ ਵਾਪਸ ਜਾਣ ਅਤੇ ਸਟੱਡੀ ਵੀਜ਼ੇ ਨੂੰ ਕੈਨੇਡਾ ਦੀ ਨਾਗਰਿਕਤਾ ਦੀ ਗਾਰੰਟੀ ਵਜੋਂ ਨਾ ਦੇਖਣ ਕਿਉਂਕਿ ਸਟੱਡੀ ਪਰਮਿਟ ਕੈਨੇਡਾ ਵਿਚ ਪੱਕੇ ਤੌਰ ‘ਤੇ ਰਹਿਣ ਦੀ ਗਾਰੰਟੀ ਨਹੀਂ ਹੈ।ਕੈਨੇਡਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਚਿਤਾਵਨੀ ਜਾਰੀ ਕਰਦਿਆਂ ਸਪੱਸ਼ਟ ਆਖਿਆ ਹੈ ਕਿ ਆਪਣੇ ਘਰ ਚਲੇ ਜਾਓ ਅਤੇ ਕੈਨੇਡਾ ਵਿਚ ਕੀਤੀ ਪੜ੍ਹਾਈ ਨੂੰ ਆਪਣੇ ਮੁਲਕ ਜਾ ਕੇ ਵਰਤੋ। ਇਮੀਗ੍ਰੇਸ਼ਨ ਮੰਤਰੀ ਨੇ ਦਾਅਵਾ ਕੀਤਾ ਕਿ ਕਿਸੇ ਨੂੰ ਵੀ ਕੈਨੇਡਾ ਵਿਚ ਪੱਕਾ ਕਰਨ ਦਾ ਵਾਅਦਾ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇਕ ਜ਼ਬਰਦਸਤ ਝਟਕਾ ਦਿੱਤਾ ਹੈ ਤੇ ਇਸਦਾ ਅਸਰ ਭਾਰਤੀ ਖਾਸਕਰ ਪੰਜਾਬੀ ਵਿਦਿਆਰਥੀਆਂ ਉਤੇ ਪਵੇਗਾ।
Punjab Bani 19 July,2024
ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਲਵਾਰਸ ਕਾਰ ਨਾਲ ਛਿੜੀ ਸੁਰੱਖਿਆ ਅਧਿਕਾਰੀਆਂ ਨੂੰ ਕਬੰਣੀ
ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਲਵਾਰਸ ਕਾਰ ਨਾਲ ਛਿੜੀ ਸੁਰੱਖਿਆ ਅਧਿਕਾਰੀਆਂ ਨੂੰ ਕਬੰਣੀ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਵਿਚ ਬਣੇ ਪੰਜਾਬ ਸਿਵਲ ਸਕੱਤਰੇਤ ਵਿੱਚ ਇਕ ਅਣਪਛਾਤੀ ਕਾਰ ਵੱਡੇ ਅਧਿਕਾਰੀਆਂ ਦੀ ਪਾਰਕਿੰਗ `ਚ ਖੜੀ ਮਿਲਣ ਨਾਲ ਹੜਕੰਪ ਮਚ ਗਿਆ। ਭਾਵੇਂ ਕਿ ਇਹ ਇਮਾਰਤ ਚੰਡੀਗੜ੍ਹ ਅਧੀਨ ਹੈ ਪਰ ਇਹ ਸਿਵਲ ਸਕੱਤਰ ਦੀ ਬਹੁ ਮੰਜਲੀ ਇਮਾਰਤ ਵਿੱਚ ਪੰਜਾਬ ਸਿਵਿਲ ਸਕੱਤਰੇਤ ਤੋ ਇਲਾਵਾ ਹਰਿਆਣਾ ਸਿਵਿਲ ਸਕੱਤਰੇਤ ਦੇ ਕੋਲ ਹੈ ਅਤੇ ਇੱਥੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਮੰਤਰੀ ਤੇ ਵੱਡੇ ਅਧਿਕਾਰੀ ਵੀ ਬੈਠਦੇ ਹਨ, ਜਿਸ ਕਾਰਨ ਇਹ ਹਾਈ ਸਕਿਓਰਿਟੀ ਜੋਨ ਵੀ ਹੈ ਪਰ ਇਸ ਦੀ ਸੁਰੱਖਿਆ ਦਾ ਜਿੰਮਾ ਕੇਂਦਰੀ ਸੁਰੱਖਿਆ ਏਜੰਸੀ ਸੀ. ਆਈ. ਐਸ. ਐਫ. ਦੇ ਕੋਲ ਹੈ । ਦੱਸਣ ਯੋਗ ਹੈ ਇੱਥੇ ਪੰਜਾਬ, ਕੇਂਦਰੀ ਤੇ ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਦੀਆਂ ਖੁਫੀਆਂ ਏਜੰਸੀਆਂ ਦੀ ਵੀ ਤਿੱਖੀ ਨਜ਼ਰ ਰਹਿੰਦੀ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਪ੍ਰਾਈਵੇਟ ਕਾਰ ਜਿਸ ਤੇ ਕੋਈ ਵੀ ਪਾਸ ਵਾਲਾ ਸਟਿਕਰ ਵੀ ਨਹੀਂ ਲੱਗਿਆ ਇਹ ਕਾਰ ਸਿਵਲ ਸਕੱਤਰੇਤ ਵਿੱਚ ਦਾਖਲ ਕਿਵੇਂ ਹੋਈ ਅਤੇ ਦੂਜੇ ਪਾਸੇ ਸੀ. ਆਈ. ਐਸ. ਐਫ. ਦੇ ਅਧਿਕਾਰੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਅਤੇ ਇਸ ਦੀ ਸੀ. ਸੀ. ਟੀ. ਵੀ. ਫੋਟੋਜ਼ ਵੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ ਕਿ ਕਿਧਰੇ ਕੋਈ ਸਪੈਸ਼ਲ ਪ੍ਰਾਈਵੇਟ ਗੱਡੀ ਦਾ ਏਡੀਓ ਬਰਾਂਚ ਵਿੱਚੋਂ ਪਾਸ ਤਾਂ ਨਹੀਂ ਬਣਵਾ ਕੇ ਅੰਦਰ ਦਾਖਲ ਹੋਇਆ ।
Punjab Bani 19 July,2024
ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ
ਥਾਣਾ ਪਾਤੜਾਂ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਪਾਤੜਾਂ, 19 ਜੁਲਾਈ () : ਥਾਣਾ ਪਾਤੜਾਂ ਦੀ ਪੁਲਸ ਨੇ ਮਹਿਲਾ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਚਾਰ ਵਿਅਕਤੀਆਂ ਵਿਰੁੱਧ ਧਾਰਾ 376, 354 ਏ, 354 ਡੀ., 451, 511, 34 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਦੇਵ ਪੁੱਤਰ ਦਰਸ਼ਨ ਰਾਮ, ਗੁਰਨਾਮ ਪੁੱਤਰ ਦਰਸ਼ਨ ਰਾਮ, ਕਸ਼ਮੀਰ ਪੁੱਤਰ ਬੱਟੂ ਰਾਮ, ਸੁਰਜੀਤ ਰਾਮ ਪੁੱਤਰ ਪ੍ਰਕਾਸ਼ ਰਾਮ ਵਾਸੀਆਨ ਪਿੰਡ ਅਰਨੋ ਥਾਣਾ ਪਾਤੜਾਂ ਸ਼ਾਮਲ ਹਨ।ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦਾ ਵਿਆਹ ਸਾਲ 2013 ਵਿਚ ਜਗਦੀਸ਼ ਰਾਮ ਪੁੱਤਰ ਬੱਟੂ ਰਾਮ ਨਾਲ ਹੋਇਆ ਸੀ ਤੇ ਉਸਦੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਆ ਕੇ ਉਸ ਨਾਲ ਛੇੜਛਾੜ ਅਤੇ ਅਸ਼ਲੀਲ ਹਰਕਤ ਕਰਦੇ ਰਹਿੰਦੇ ਸਨ। ਮਹਿਲਾ ਸਿ਼ਕਾਇਤਕਰਤਾ ਨੇ ਦੱਸਿਆ ਕਿ ਇਥੇ ਹੀ ਬਸ ਨਹੀਂ ਸੁਰਜੀਤ ਰਾਮ ਨੇ ਤਾਂ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸਿ਼ਸ਼ ਵੀ ਕੀਤੀ। ਜਿਸ ਦੇ ਚਲਦਿਆਂ ਪੁਲਸ ਥਾਣਾ ਚੀਕਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 19 July,2024
ਕਰੋੜਾਂ ਦੇ ਕਥਿਤ ਬੈਂਕ ਲੋਨ ਧੋਖਾਧੜੀ ਮਾਮਲੇ ਨਾਲ ਜੁੜੀ ਮਨੀ ਲਾਂਡਰਿੰਗ ਦੀ ਜਾਂਚ ਕਰੀ ਏਜੰਸੀ ਈ.ਡੀ. ਨੇ ਮਾਰਿਆ ਕਾਂਗਰਸ ਵਿਧਾਇਕ ਰਾਓ ਦਾਨ ਸਿੰਘ ਦੀ ਰਿਹਾਇਸ਼ `ਤੇ ਛਾਪਾ
ਕਰੋੜਾਂ ਦੇ ਕਥਿਤ ਬੈਂਕ ਲੋਨ ਧੋਖਾਧੜੀ ਮਾਮਲੇ ਨਾਲ ਜੁੜੀ ਮਨੀ ਲਾਂਡਰਿੰਗ ਦੀ ਜਾਂਚ ਕਰੀ ਏਜੰਸੀ ਈ.ਡੀ. ਨੇ ਮਾਰਿਆ ਕਾਂਗਰਸ ਵਿਧਾਇਕ ਰਾਓ ਦਾਨ ਸਿੰਘ ਦੀ ਰਿਹਾਇਸ਼ `ਤੇ ਛਾਪਾ ਨਵੀਂ ਦਿੱਲੀ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਰਾਓ ਦਾਨ ਸਿੰਘ ਦੀ ਰਿਹਾਇਸ਼ `ਤੇ ਅੱਜ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ 1,392 ਕਰੋੜ ਰੁਪਏ ਦੇ ਕਥਿਤ ਬੈਂਕ ਲੋਨ ਧੋਖਾਧੜੀ ਮਾਮਲੇ ਨਾਲ ਜੁੜੀ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਵੀਰਵਾਰ ਨੂੰ ਛਾਪਾ ਮਾਰਿਆ, ਇਸ ਦੇ ਨਾਲ ਹੀ ਈ. ਡੀ. ਨੇ ਮੈਟਲ ਫੈਬਰੀਕੇਟਿੰਗ ਕੰਪਨੀ ਅਤੇ ਉਸ ਦੇ ਪ੍ਰਮੋਟਰਾਂ ਦੇ ਅਹਾਤੇ `ਤੇ ਵੀ ਛਾਪੇਮਾਰੀ ਕੀਤੀ। ਕੇਂਦਰੀ ਏਜੰਸੀ ਦੇ ਗੁਰੂਗ੍ਰਾਮ ਦਫ਼ਤਰ ਵੱਲੋਂ ਹਰਿਆਣਾ ਦੇ ਮਹਿੰਦਰਗੜ੍ਹ, ਬਹਾਦਰਗੜ੍ਹ ਅਤੇ ਗੁਰੂਗ੍ਰਾਮ, ਦਿੱਲੀ ਅਤੇ ਜਮਸ਼ੇਦਪੁਰ ਸਮੇਤ ਕਰੀਬ 15 ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਵਿੱਚ ਮਹਿੰਦਰਗੜ੍ਹ ਹਲਕੇ ਦੇ 65 ਸਾਲਾ ਵਿਧਾਇਕ, ਉਨ੍ਹਾਂ ਦੇ ਪੁੱਤਰ ਅਕਸ਼ਿਤ ਸਿੰਘ, ਕੰਪਨੀ ਅਲਾਇਡ ਸਟ੍ਰਿਪਸ ਲਿਮਟਿਡ (ਏਐਸਐਲ) ਅਤੇ ਇਸ ਦੇ ਪ੍ਰਮੋਟਰ ਮਹਿੰਦਰ ਅਗਰਵਾਲ, ਗੌਰਵ ਅਗਰਵਾਲ ਅਤੇ ਕੁਝ ਹੋਰ ਸ਼ਾਮਲ ਹਨ।
Punjab Bani 18 July,2024
ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਇਆ ਨਵਦੀਪ ਸਿੰਘ
ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਇਆ ਨਵਦੀਪ ਸਿੰਘ ਅੰਬਾਲਾ, 17 ਜੁਲਾਈ : ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਕਿਸਾਨ ਕਾਰਕੁਨ ਨਵਦੀਪ ਸਿੰਘ ਅੰਬਾਲਾ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਨਵਦੀਪ ਸਿੰਘ ਖ਼ਿਲਾਫ਼ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੇ ਸਬੰਧ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਹਰਿਆਣਾ ਪੁਲੀਸ ਨੇ ਉਸਨੂੰ 28 ਮਾਰਚ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨਵਦੀਪ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ, ਨਵਦੀਪ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੁਣ ਕਿਸਾਨਾਂ ਨੇ ਐਸਪੀ ਦਫ਼ਤਰ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ।
Punjab Bani 17 July,2024
ਬਿਜਲੀ ਮੁਲਾਜ਼ਮਾਂ ਤੇ ਪੁਲਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ
ਬਿਜਲੀ ਮੁਲਾਜ਼ਮਾਂ ਤੇ ਪੁਲਸ ਦਰਮਿਆਨ ਧੱਕਾ-ਮੁੱਕੀ; ਬਿਜਲੀ ਮੰਤਰੀ ਦਾ ਘਰ ਘੇਰਿਆ ਸਿਰਸਾ, 16 ਜੁਲਾਈ : ਹਰਿਆਣਾ ਰਾਜ ਬਿਜਲੀ ਬੋਰਡ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਬਿਜਲੀ ਮੰਤਰੀ ਦਾ ਘਰ ਘੇਰਿਆ। ਇਸ ਦੌਰਾਨ ਬਿਜਲੀ ਮੁਲਾਜ਼ਮਾਂ ਤੇ ਪੁਲੀਸ ਵਿਚਾਲੇ ਕਾਫੀ ਦੇਰ ਤੱਕ ਧੱਕਾ-ਮੁੱਕੀ ਹੁੰਦੀ ਰਹੀ। ਬਿਜਲੀ ਮੁਲਾਜ਼ਮਾਂ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਖਟਾਣਾ ਤੇ ਜਨਰਲ ਸਕੱਤਰ ਯਸ਼ਪਾਲ ਦੇਸਵਾਲ ਨੇ ਸਾਂਝੇ ਤੌਰ ’ਤੇ ਕੀਤੀ ।
Punjab Bani 16 July,2024
ਸਜ਼ਾ ਪੂਰੀ ਕਰ ਚੁੱਕੇ ਜੇਲਾਂ ਵਿਚ ਬੰਦ ਪਾਕਿਸਤਾਨੀਆਂ ਨੂੰ ਪਾਕਿਸਤਾਨ ਭੇਜੇ ਸਰਕਾਰ : ਹਾਈਕੋਰਟ
ਸਜ਼ਾ ਪੂਰੀ ਕਰ ਚੁੱਕੇ ਜੇਲਾਂ ਵਿਚ ਬੰਦ ਪਾਕਿਸਤਾਨੀਆਂ ਨੂੰ ਪਾਕਿਸਤਾਨ ਭੇਜੇ ਸਰਕਾਰ : ਹਾਈਕੋਰਟ ਚੰਡੀਗੜ੍ਹ : ਕਿਸ਼ੋਰ ਘਰ ਵਿਚ ਬੰਦ ਦੋ ਪਾਕਿਸਤਾਨੀ ਨਾਬਾਲਗਾਂ ਨੂੰ ਜਦੋਂ ਜਸਟਿਸ ਐਨ. ਐਸ. ਸ਼ੇਖਾਵਤ ਅੱਗੇ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਦੋਹਾਂ ਨੇ ਜੰਜ ਸਾਹਿਬ ਨੂੰ ਦੱਸਿਆ ਕਿ ਉਨ੍ਹਾਂ ਨੂੰ 2023 ਵਿਚ ਬਰੀ ਹੋਣ ਤੋਂ ਬਾਅਦ ਵੀ ਹਿਰਾਸਤ ਵਿਚ ਰੱਖਿਆ ਗਿਆ ਸੀ ਤੇ ਉਨ੍ਹਾਂ ਦੀ ਵਾਪਸੀ ਦਾ ਮਾਮਲਾ ਵੀ ਸਮਾਜਿਕ ਸੁਰੱਖਿਆ ਵਿਭਾਗ ਅਤੇ ਪੰਜਾਬ ਦੇ ਇਸਤਰੀ ਤੇ ਬਾਲ ਵਿਕਾਸ ਡਾਇਰੈਕਟੋਰੇਟ ਕੋਲ ਵਿਚਾਰ ਅਧੀਨ ਹੈ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਆਖਿਆ ਹੈ ਕਿ ਉਹ ਸਜ਼ਾ ਪੂਰੀ ਕਰਨ ਦੇ ਬਾਵਜੂਦ ਹਿਰਾਸਤ ਵਿਚ ਬੰਦ ਪਾਕਿਸਤਾਨੀ ਕੈਦੀਆਂ ਨੂੰ ਵਾਪਸ ਭੇਜਣ ਦੇ ਸੰਵੇਦਨਸ਼ੀਲ ਮੁੱਦੇ `ਤੇ ਜੋ ਢਿੱਲਮੱਠ ਅਪਣਾ ਰਹੀ ਹੈ ਤੇ ਜੇਕਰ ਅਗਲੀ ਸੁਣਵਾਈ ਤੱਕ ਕਾਰਵਾਈ ਨਾ ਕੀਤੀ ਗਈ ਤਾਂ ਸਖ਼ਤ ਜ਼ੁਰਮਾਨਾ ਲਗਾਇਆ ਜਾਵੇਗਾ। ਦੂਜੇ ਪਾਸੇ ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ 30 ਵਿੱਚੋਂ 6 ਪਾਕਿਸਤਾਨੀ ਕੈਦੀਆਂ ਨੂੰ 26 ਜੁਲਾਈ ਨੂੰ ਵਾਪਸ ਭੇਜਿਆ ਜਾ ਸਕਦਾ ਹੈ ਅਤੇ ਬਾਕੀ 24 ਦੇ ਮਾਮਲੇ ਨੂੰ ਸਰਗਰਮੀ ਨਾਲ ਵਿਚਾਰਿਆ ਜਾ ਰਿਹਾ ਹੈ।
Punjab Bani 16 July,2024
ਟਰੰਪ ‘ਤੇ ਗੋਲੀ ਚਲਾਉਣ ਵਾਲੇ ਨੇ ਉਹੀ ਮਾਨਸਿਕਤਾ ਅਪਣਾਈ ਹੈ ਜੋ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਪਣੇ ਵਿਰੋਧੀਆਂ ਵਿਰੁੱਧ ਅਪਣਾਉਂਦੀ ਹੈ : ਗੁਰਪਤਵੰਤ ਪਨੂੰ
ਟਰੰਪ ‘ਤੇ ਗੋਲੀ ਚਲਾਉਣ ਵਾਲੇ ਨੇ ਉਹੀ ਮਾਨਸਿਕਤਾ ਅਪਣਾਈ ਹੈ ਜੋ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਪਣੇ ਵਿਰੋਧੀਆਂ ਵਿਰੁੱਧ ਅਪਣਾਉਂਦੀ ਹੈ : ਗੁਰਪਤਵੰਤ ਪਨੂੰ ਨਵੀਂ ਦਿੱਲੀ 16 ਜੁਲਾਈ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹੱਤਿਆ ਦੇ ਅਸਫਲ ਯਤਨਾਂ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਬੇਬੁਨਿਆਦ ਦੋਸ਼ ਲਗਾਉਂਦਿਆਂ ਆਖਿਆ ਹੈ ਕਿ ਟਰੰਪ ‘ਤੇ ਗੋਲੀ ਚਲਾਉਣ ਵਾਲੇ ਨੇ ਓਹੀ ਮਾਨਸਿਕਤਾ ਅਪਣਾਈ ਹੈ ਜੋ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਆਪਣੇ ਵਿਰੋਧੀਆਂ ਵਿਰੁੱਧ ਅਪਣਾਉਂਦੀ ਹੈ। ਪੰਨੂ ਨੇ ਕਿਹਾ ਕਿ ਸਿਆਸੀ ਮਤਭੇਦਾਂ ਨੂੰ ਹਮੇਸ਼ਾ ਬੈਠ ਕੇ ਹੱਲ ਕਰਨਾ ਚਾਹੀਦਾ ਹੈ ਨਾ ਕਿ ਗੋਲੀ ਨਾਲ।
Punjab Bani 16 July,2024
ਮੌਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਨੇ ਲਿਖੀ ਸਪੀਕਰ ਨੂੰ ਚਿੱਠੀ
ਮੌਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਨੇ ਲਿਖੀ ਸਪੀਕਰ ਨੂੰ ਚਿੱਠੀ ਨਵੀਂ ਦਿੱਲੀ 16 ਜੁਲਾਈ (): ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਮੌਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਲਈ ਸਪੀਕਰ ਨੂੰ ਪੱਤਰ ਲਿਖੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ ਵਿਚ ਬੰਦ ਹਨ। ਦੱਸਣਯੋਗ ਹੈ ਕਿ 22 ਜੁਲਾਈ ਨੂੰ ਇਸ ਸਾਲ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ।
Punjab Bani 16 July,2024
ਭਲਕੇ ਚੰਡੀਗੜ੍ਹ ਤੋਂ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੇ ਐਲਾਨ ਕਰਨਗੇ ਸਰਵਣ ਸਿੰਘ ਪੰਧੇਰ
ਭਲਕੇ ਚੰਡੀਗੜ੍ਹ ਤੋਂ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੇ ਐਲਾਨ ਕਰਨਗੇ ਸਰਵਣ ਸਿੰਘ ਪੰਧੇਰ ਚੰਡੀਗੜ੍ਹ,: ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਭੁ ਬਾਰਡਰ ਤੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਅੰਦੋਲਨ ਦੀ ਰਣਨੀਤੀ ਤਿਆਰੀ ਕਰਨ ਸਬੰਧੀ ਆਖਿਆ ਹੈ ਕਿ 22 ਜੁਲਾਈ ਨੂੰ ਦਿੱਲੀ ਵਿਚ ਐਮ. ਐਸ. ਪੀ. ਨੂੰ ਲੈ ਕੇ ਕਨਵੋਕੇਸ਼ਨ ਕੀਤੀ ਜਾਵੇਗੀ ਤੇ ਨਾਲ ਹੀ ਸੱਤਾ ਵਿਰੋਧੀ ਧਿਰ ਦੇ ਵੱਡੇ ਆਗੂਆਂ ਨਾਲ ਵੀ ਮੁਲਾਕਾਤ ਕਰਨ ਦੀ ਯੋਜਨਾ ਬਣਾਈ ਗਈ। ਪੰਧੇਰ ਨੇ ਆਖਿਆ ਹੈ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਵਲੋਂ ਬਾਰਡਰ ਬੰਦ ਕੀਤਾ ਗਿਆ ਹੈ ਅਤੇ ਉਨ੍ਹਾਂ ਕਰਕੇ ਹੀ ਵਪਾਰੀਆਂ ਅਤੇ ਟ੍ਰਾਂਸਪੋਟਰਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਦਾ ਨੁਕਸਾਨ ਕਰ ਰਹੇ ਹਨ ਇਸ ਦੇ ਲਈ ਸਰਕਾਰ ਨੂੰ ਜਵਾਬ ਦੇਣਾ ਹੋਵਗਾ। ਪੰਜਾਬ ਸਰਕਾਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅਪੀਲ ਕੀਤੀ ਹੈ ਅਤੇ ਨਰਮੇ ਨੂੰ ਬਚਾਉਣ ਲਈ ਕਿਹਾ ਹੈ। ਭਲਕੇ ਚੰਡੀਗੜ੍ਹ ‘ਚ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਮੀਡੀਆ ਨੂੰ ਮੁਖ਼ਾਤਿਬ ਹੋਣਗੇ ਅਤੇ ਕਈ ਕਿਸਾਨੀ ਮਸਲੇ ਤੇ ਅੰਦੋਲਨ ਸੰਬਧੀ ਰਣਨੀਤੀ ਦੱਸਣਗੇ।
Punjab Bani 15 July,2024
ਕਿਸਾਨਾਂ ਨੇ ਘੱਤੀਆਂ ਦਿੱਲੀ ਵੱਲ ਘਤੀਰਾ
ਕਿਸਾਨਾਂ ਨੇ ਘੱਤੀਆਂ ਦਿੱਲੀ ਵੱਲ ਘਤੀਰਾ ਚੰਡੀਗੜ੍ਹ, 15 ਜੁਲਾਈ () : ਦਿੱਲੀ ਤੋਂ ਆਪਣੇ ਹੱਕ ਲੈਣ ਲਈ ਪੰਜਾਬ ਦੇ ਸ਼ੰਭੂ ਤੇ ਖਨੌਰੀ ਬਾਰਡਰ ਤੇ ਧਰਨੇ ਤੇ ਬੈਠੇ ਕਿਸਾਨਾਂ ਨੇ ਦਿੱਲੀਜਾਣ ਲਈ ਘਤੀਰਾ ਘੱਤ ਲਈਆਂ ਹਨ। ਦੱਸਣਯੋਗ ਹੈ ਕਿ ਆਖਰੀ ਫ਼ੈਸਲਾ ਹਾਲੇ ਸਮੇਂ ਦੇ ਗਰਭ ਵਿਚ ਹੈ ਪਰ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸਪੱਸ਼ਟ ਆਖ ਦਿੱਤਾ ਹੈ ਕਿ ਉਹ ਆਪਣਾ ਸਮਾਨ ਬੰਨਣਾ ਸ਼ੁਰੂ ਕਰ ਦੇਣ ਕਦੇ ਵੀ ਦਿੱਲੀ ਵੱਲ ਕੂਚ ਕਰਨਾ ਪੈ ਸਕਦਾ ਹੈ।ਕਿਸਾਨ ਆਗੂ ਸਰਵਣ ਪੰਧੇਰ ਨੇ ਸ਼ੰਭੂ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਮਾਰਚ ਦੀ ਤਿਆਰੀ ਕਰਨ ਲਈ ਕਿਹਾ।ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਰਣਜੀਤ ਸਾਹ ਸਵਾਜਪੁਰ ਅਤੇ ਮਨਜੀਤ ਸਾਹ ਘੁਮਾਣਾ ਨੇ ਦੱਸਿਆ ਕਿ ਪਿੰਡਾਂ ਵਿੱਚ ਭੇਜੇ ਜਾ ਰਹੇ ਸੰਦੇਸ਼ਾਂ ਤੋਂ ਬਾਅਦ ਕਿਸਾਨਾਂ ਵੱਲੋਂ ਰਾਸ਼ਨ ਅਤੇ ਟਰੈਕਟਰ-ਟਰਾਲੀਆਂ ਲੈ ਕੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂਆਂ ਤੋਂ ਸੰਕੇਤ ਮਿਲਣ ’ਤੇ ਉਹ ਤੁਰੰਤ ਦਿੱਲੀ ਵੱਲ ਮਾਰਚ ਕਰਨਗੇ। ਸਵਾਜਪੁਰ ਨੇ ਕਿਹਾ ਕਿ ਪਹਿਲੇ ਅੰਦੋਲਨ ਵਿੱਚ ਵੀ ਔਰਤਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਲੰਗਰ ਸੇਵਾ ਤੋਂ ਲੈ ਕੇ ਆਪਣੇ ਜ਼ਬਰਦਸਤ ਭਾਸ਼ਣਾਂ ਤੱਕ ਉਨ੍ਹਾਂ ਨੇ ਜੋਸ਼ ਭਰਨ ਦਾ ਕੰਮ ਕੀਤਾ। ਇਸ ਵਾਰ ਵੀ ਔਰਤਾਂ ਵਿੱਚ ਉਤਸ਼ਾਹ ਬਰਕਰਾਰ ਹੈ। ਵੱਡੀ ਗਿਣਤੀ ‘ਚ ਔਰਤਾਂ ਗਰੁੱਪਾਂ ‘ਚ ਇੱਥੇ ਪੁੱਜਣਗੀਆਂ ਅਤੇ ਫਿਰ ਦਿੱਲੀ ਲਈ ਰਵਾਨਾ ਹੋਣਗੀਆਂ।
Punjab Bani 15 July,2024
ਹਮ ਦੋਨੋਂ ਦੋ ਪ੍ਰੇਮੀ
ਹਮ ਦੋਨੋਂ ਦੋ ਪ੍ਰੇਮੀ ਪ੍ਰੇਮੀ ਜੋੜੇ ਵਿਚੋਂ ਕੁੜੀ ਨੇ ਅੱਧੀ ਰਾਤ ਗੁਆਂਢ ਵਿਚ ਰਹਿੰਦੇ ਪ੍ਰੇਮੀ ਨੂੰ ਸੱਦਿਆ ਅਮਰੋਹਾ : ਹਮ ਦੋਨੋਂ ਦੋ ਪ੍ਰੇਮੀ ਦੇ ਚਲਦਿਆਂ ਅਮਰੋਹਾ ਦੇ ਨੌਗਾਵਾਂ ਸ਼ਾਦਤ ਥਾਣਾ ਖੇਤਰ ਅਧੀਨ ਆਉਂਦੇ ਖੇਤਰ ਦੇ ਪ੍ਰੇਮੀ ਜੋੜੇ ਵਿਚੋਂ ਕੁੜੀ ਵਲੋਂ ਆਪਣੇ ਪ੍ਰੇਮੀ ਨੂੰ ਅੱਧੀ ਰਾਤ ਨੂੰ ਸੱਦਣ ਤੋਂ ਬਾਅਦ ਘਰ ਨੂੰ ਪਤਾ ਲੱਗਣ ਤੇ ਹੋ ਹੱਲਾ ਹੋ ਗਿਆ, ਜਿਸ ਤੇ ਪ੍ਰੇਮੀ ਦੀ ਕੁੜੀ ਦੇ ਪਰਿਵਾਰਕ ਮੈਂਬਰਾਂ ਵਲੋਂ ਕੁੱਟਮਾਰ ਕੀਤੀ ਗਈ ਤੇ ਪੰਚਾਇਤੀ ਦੀ ਮੀਟਿੰਗ ਵਿਚ ਬਣੀ ਸਹਿਮਤੀ ਤੋਂ ਬਾਅਦ ਵਿਆਹ ਦੀ ਰਸਮ ਵੀ ਅਦਾ ਕਰ ਦਿੱਤੀ ਗਈ। ਪ੍ਰੰਤੂ ਕੁੜੀ ਦੇ ਘਰਦਿਆ ਨੂੰ ਜੋ ਹੋਇਆ ਉਹ ਨਾ ਮਨਜ਼ੂਰ ਸੀ ਦੇ ਚਲਦਿਆਂ ਲੰਘੇ ਦਿਨਾਂ ਮੁੰਡੇ ਨੂੰ ਘਰ ਸੱਦ ਕੁਟਾਪਾ ਵੀ ਚਾੜ੍ਹਿਆ ਗਿਆ। ਜਿਸ ਤੇ ਪੁਲਸ ਥਾਣੇ ਵਿਚ ਹੋਈ ਸਿ਼ਕਾਇਤ ਦੇ ਚਲਦਿਆਂ ਕੇਸ ਵੀ ਦਰਜ ਹੋਇਆ।
Punjab Bani 13 July,2024
ਭਾਰਤੀ ਕਿਸਾਨ ਯੂਨੀਅਨ ਨੇ ਦਿੱਤਾ ਕਿਸਾਨਾਂ ਨੂੰ ਦੋਵੇਂ ਬਾਰਡਰਾਂ ਤੇ ਟੈ੍ਰਕਟਰ ਟਰਾਲੀਆਂ ਸਮੇਤ ਪਹੁੰਚਣ ਲਈ ਸੱਦਾ
ਭਾਰਤੀ ਕਿਸਾਨ ਯੂਨੀਅਨ ਨੇ ਦਿੱਤਾ ਕਿਸਾਨਾਂ ਨੂੰ ਦੋਵੇਂ ਬਾਰਡਰਾਂ ਤੇ ਟੈ੍ਰਕਟਰ ਟਰਾਲੀਆਂ ਸਮੇਤ ਪਹੁੰਚਣ ਲਈ ਸੱਦਾ ਪਟਿਆਲਾ, 12 ਜੁਲਾਈ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਮਾਨ ਸਿੰਘ ਰਾਜਪੁਰਾ ਅਤੇ ਹੋਰ ਨੇਤਾਵਾਂ ਨੇ ਸਮੁੱਚੇ ਕਿਸਾਨਾ ਨੂੰ ਅਪੀਲ ਕੀਤੀ ਕਿ ਸਮੁੱਚੇ ਕਿਸਾਨ ਬਾਰਡਰਾਂ ਅਤੇ ਘਰਾਂ ਵਿਚ ਖੜ੍ਹੇ ਟੈ੍ਰਕਟਰਾਂ ਦੇ ਤੇਲ ਪਾਣੀ ਚੈਕ ਕਰਨ ਲੈਣ ਅਤੇ ਦੋਵੇਂ ਮੋਰਚਿਆਂ ਵਿਚ ਬਣਾਏ ਗਏ ਕੱਚੇ ਪੱਕੇ ਘਰਾਂ ਵਿਚ 10-10 ਵਿਅਕਤੀ ਮੌਜੂਦ ਰਹਿਣ ਤੇ ਵਧ ਤੋਂ ਵਧ ਟ੍ਰੈਕਟਰ ਟਰਾਲੀਆਂ ਤੇ ਬੰਦੇ ਲੈ ਕੇ ਦੇਵੇਂ ਬਾਰਡਰਾਂ ’ਤੇ ਪਹੁੰਚਣ। ਕਿਸਾਨ ਨੇਤਾਵਾਂ ਨੇ ਦੋਵੇਂ ਵੱਡੇ ਬਾਰਡਰਾਂ ਦੀ 14 ਜੁਲਾਈ ਨੂੰ ਐਮਰਜੈਂਸੀ ਮੀਟਿੰਗ ਸੱਦ ਲਈ ਹੈ, ਜਿਸ ਵਿਚ ਕੋਈ ਵੀ ਸਖ਼ਤ ਐਲਾਨ ਸੰਭਵ ਹੈ। ਕਿਸਾਨ ਨੇਤਾਵਾਂ ਨੇ ਮਾਨਯੋਗ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਫ਼ੈਸਲਿਆਂਦਾ ਸਵਾਗਤ ਕੀਤਾ ਹੈ। ਉਨ੍ਹਾਂ ਇਹ ਵੀ ਆਖਿਆ ਹੈ ਕਿ ਦੀ ਐਮਰਜੈਂਸੀ ਮੀਟਿੰਗ ਖਨੌਰੀ ਬਾਰਡਰ ਉੱਪਰ ਸੂਬਾ ਪ੍ਰਧਾਨ ਸ। ਜਗਜੀਤ ਸਿੰਘ ਡੱਲੇਵਾਲ,ਜਸਵੀਰ ਸਿੰਘ ਸਿੱਧੂਪੁਰ,ਕਾਕਾ ਸਿੰਘ ਕੋਟੜਾ,ਮੇਹਰ ਸਿੰਘ ਥੇੜੀ,ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈਕੋਰਟ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਰਸਤੇ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੇ ਗਏ ਹਨ ਕਿਸਾਨਾਂ ਵੱਲੋਂ ਨਹੀਂ ਅਤੇ ਅਦਾਲਤ ਵੱਲੋਂ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਦੇ ਵਿੱਚ ਰਸਤੇ ਖੋਲ ਕੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਰਸਤਾ ਦੇਣ ਦੇ ਹੁਕਮ ਦਿੱਤੇ ਗਏ ਹਨ ਜਿਸ ਲਈ ਉਹ ਮਾਣਯੋਗ ਅਦਾਲਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਦੋਨਾਂ ਫੋਰਮਾਂ ਵੱਲੋਂ ਜੋ ਦਿੱਲੀ ਚੱਲੋ ਦਾ ਪ੍ਰੋਗਰਾਮ ਦਿੱਤਾ ਗਿਆ ਸੀ ਉਹ ਪ੍ਰੋਗਰਾਮ ਉਸੇ ਤਰ੍ਹਾਂ ਸਟੈਂਡ ਕਰਦਾ ਹੈ ਅਤੇ ਜਦੋਂ ਵੀ ਰਸਤੇ ਖੁੱਲਦੇ ਹਨ ਉਹ ਦਿੱਲੀ ਵੱਲ ਨੂੰ ਕੂਚ ਕਰਨਗੇ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸਾਰੀਆਂ ਹੀ ਜ਼ਿਲਾ ਟੀਮ,ਬਲਾਕ ਟੀਮ ਅਤੇ ਪਿੰਡ ਇਕਾਈਆਂ ਨੂੰ ਦਿੱਲੀ ਕੂਚ ਲਈ ਹਰ ਸਮੇਂ ਤਿਆਰ ਰਹਿਣ ਲਈ ਆਖਿਆ ਗਿਆ ਹੈ ਅਤੇ ਜਿੰਨੇ ਵੀ ਮੋਰਚਿਆਂ ਵਿੱਚ ਪੱਕੇ ਘਰ ਬਣਾਏ ਗਏ ਹਨ ਉਹਨਾਂ ਘਰਾਂ ਵਿੱਚ ਹਰ ਇੱਕ ਪਿੰਡ ਤੋਂ ਪੰਜ ਪੰਜ ਸੱਤ ਬੰਦਿਆ ਨੂੰ ਹਰ ਸਮੇਂ ਹਾਜਰ ਰਹਿਣ ਲਈ ਵੀ ਕਹਿ ਦਿੱਤਾ ਗਿਆ ਹੈ ਤਾਂ ਜੋ ਕੁੱਝ ਸਮੇਂ ਵਿੱਚ ਹੀ ਉਹਨਾਂ ਘਰਾਂ ਨੂੰ ਖੋਲ ਕੇ ਟਰਾਲੀਆਂ ਵਿੱਚ ਲੋੜ ਕਰ ਸਕਣ ਅਤੇ ਜਿੰਨੇ ਵੀ ਟ੍ਰੈਕਟਰ ਅਤੇ ਟਰਾਲੀਆਂ ਮੋਰਚਿਆਂ ਖੜੀਆਂ ਹਨ ਉਹਨਾਂ ਸਾਰਿਆਂ ਵਿੱਚ ਤੇਲ ਪਾਣੀ ਚੈੱਕ ਕਰਕੇ ਤਿਆਰ ਰਹਿਣ ਲਈ ਅਤੇ ਜਿਹੜੀਆ ਪਿੰਡਾਂ ਵਿੱਚੋ ਹੋਰ ਤਿਆਰ ਹੋ ਕੇ ਟਰਾਲੀਆਂ ਆਉਣੀਆਂ ਹਨ ਉਹਨਾਂ ਨੂੰ ਵੀ ਹਰ ਸਮੇਂ ਤਿਆਰ ਕਰਕੇ ਰੱਖਣ ਲਈ ਆਖ ਦਿੱਤਾ ਗਿਆ ਹੈ ਕਿਉਂਕਿ ਦੋਨਾਂ ਫੋਰਮਾ ਦੀ ਮੀਟਿੰਗ ਤੋਂ ਬਾਅਦ ਕਿਸੇ ਸਮੇਂ ਵੀ ਦਿੱਲੀ ਕੂਚ ਲਈ ਐਲਾਨ ਕੀਤਾ ਜਾ ਸਕਦਾ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ 13,14 ਤੇ 21 ਫਰਵਰੀ ਨੂੰ ਕਿਸਾਨ ਵੱਲੋ ਕੇਂਦਰ ਸਰਕਾਰ ਦੁਆਰਾ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਸ਼ਾਂਤਮਈ ਦਿੱਲੀ ਲਈ ਕੂਚ ਕੀਤੀ ਜਾ ਰਹੀ ਸੀ ਪ੍ਰੰਤੂ ਬੀਜੇਪੀ ਦੀ ਹਰਿਆਣਾ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਨਾਗਰਿਕਾਂ ਉੱਪਰ ਉਹਨਾਂ ਮਾਰੂ ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ ਜਿਨਾ ਦੇ ਇਸਤੇਮਾਲ ਦੀ ਇਜਾਜ਼ਤ ਯੁੱਧ ਵਿੱਚ ਵੀ ਕੋਈ ਅੰਤਰਰਾਸ਼ਟਰੀ ਕਾਨੂੰਨ ਨਹੀਂ ਦਿੰਦਾ ਹੈ ਪ੍ਰੰਤੂ ਹਰਿਆਣਾ ਸਰਕਾਰ ਦੀ ਸ਼ਹਿ ਉੱਤੇ ਪੁਲਿਸ ਬਲ ਦੇ ਨਾਲ ਮੌਜੂਦ ਜੀਨਾ ਪਾਈ ਬਿਨਾਂ ਵਰਦੀ ਵਾਲੇ ਗੁੰਡਿਆਂ ਵੱਲੋਂ ਕਿਸਾਨਾਂ ਉੱਪਰ ਅੱਤਿਆਚਾਰ ਕੀਤਾ ਗਿਆ ਅਤੇ ਕਿਸਾਨਾਂ ਦੇ ਟਰੈਕਟਰ,ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਉਹਨਾਂ ਬਿਨਾਂ ਵਰਦੀ ਵਾਲੇ ਗੁੰਡਿਆਂ ਅਤੇ ਪੁਲਿਸ ਵੱਲੋਂ ਸ਼ੁਭਕਰਨ ਸਿੰਘ ਨੂੰ ਗੋਲੀ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਅਨੇਕਾ ਹੀ ਕਿਸਾਨਾਂ ਨੂੰ ਗੰਭੀਰ ਰੂਪ ਵਿੱਚ ਫੱਟੜ ਕਰ ਦਿੱਤਾ ਅਤੇ ਕਈ ਕਿਸਾਨਾਂ ਦੀ ਅੱਖ ਵਿੱਚ ਗੋਲੀਆਂ ਦੇ ਛਰਲੇ ਵੱਜਣ ਕਾਰਨ ਅੱਖਾਂ ਦੀ ਰੌਸ਼ਨੀ ਚਲੀ ਗਈ ਜਿਸ ਦੀਆਂ ਵੀਡੀਓ ਵੱਖ ਵੱਖ ਚੈਨਲਾਂ,ਸੋਸ਼ਲ ਮੀਡੀਆ ਉੱਪਰ ਚੱਲਦੀ ਹੋਈ ਸਾਰੀ ਦੁਨੀਆ ਨੇ ਦੇਖੀਆਂ ਹਨ ਅਤੇ ਉਹਨਾਂ ਵੱਲੋਂ ਇਹ ਵੀਡੀਓ ਪਹਿਲਾਂ ਵੀ ਜਾਂਚ ਕਮੇਟੀ ਨੂੰ ਦਿੱਤੀਆਂ ਗਈਆਂ ਤੇ ਹੁਣ ਫਿਰ ਤੋਂ ਇਹ ਵੀਡੀਓ ਮਾਣਯੋਗ ਅਦਾਲਤ ਵੱਲੋਂ ਜੋ ਸਾਬਕਾ ਜੱਜ ਦੀ ਅਗਵਾਈ ਵਿੱਚ ਜਾਚ ਕਮੇਟੀ ਬਣਾਈ ਗਈ ਹੈ ਉਸ ਨੂੰ ਸੌਂਪੀਆਂ ਜਾਣਗੀਆਂ। ਇਸ ਲਈ ਮਾਣਯੋਗ ਅਦਾਲਤ ਨੂੰ ਜੋ ਹਰਿਆਣਾ ਸਰਕਾਰ ਵੱਲੋ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਸ ਲਈ ਹਰਿਆਣਾ ਸਰਕਾਰ ਉੱਪਰ ਮਾਣਯੋਗ ਹਾਈਕੋਰਟ ਮੁਕਦਮਾ ਦਰਜ ਕਰੇ। ਜਾਰੀ ਕਰਤਾ: ਸ। ਕਾਕਾ ਸਿੰਘ ਕੋਟੜਾ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ।
Punjab Bani 12 July,2024
ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਭਰਾ ਨੂੰ ਪੁਲਸ ਨੇ ਕੀਤਾ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ
ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਭਰਾ ਨੂੰ ਪੁਲਸ ਨੇ ਕੀਤਾ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ ਜਲੰਧਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਜਲੰਧਰ ਦੇਹਾਤ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਆਈਸ ਡਰੱਗਜ਼ ਸਮੇਤ ਗ੍ਰਿਫ਼ਤਾਰ ਕੀਤੇ ਗਏ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਜਲੰਧਰ ਦੇਹਾਤ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਕਰਦਿਆਂ ਕਹਾ ਕਿ ਉਨ੍ਹਾਂ ਵਲੋਂ ਜਲਦੀ ਹੀ ਸਮੁੱਚੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
Punjab Bani 12 July,2024
ਪਿੰਡ ਗਿਗਲਾਨਾ ਪਿੰਡ ਦਾ ਰਹਿਣ ਵਾਲਾ ਮੋਹਿਤ ਰੇਵਾੜੀ ਸਥਿਤ 17 ਸਾਲਾਂ ਲੜਕੀ ਨੂੰ ਮਿਲਣ ਲਈ ਆਏ ਲੜਕੇ ਦੀ ਲੜਕੀ ਦੇ ਪਰਿਵਾਰਕ ਮੈਂਬਰਾਂ ਕੁੱਟ ਕੁੱਟ ਕੀਤੀ ਹੱਤਿਆ
ਪਿੰਡ ਗਿਗਲਾਨਾ ਪਿੰਡ ਦਾ ਰਹਿਣ ਵਾਲਾ ਮੋਹਿਤ ਰੇਵਾੜੀ ਸਥਿਤ 17 ਸਾਲਾਂ ਲੜਕੀ ਨੂੰ ਮਿਲਣ ਲਈ ਆਏ ਲੜਕੇ ਦੀ ਲੜਕੀ ਦੇ ਪਰਿਵਾਰਕ ਮੈਂਬਰਾਂ ਕੁੱਟ ਕੁੱਟ ਕੀਤੀ ਹੱਤਿਆ ਰੇਵਾੜੀ, 11 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਅਲਵਰ ਜਿ਼ਲੇ ਦੇ ਪਿੰਡ ਗਿਗਲਾਨਾ ਪਿਡ ਦੇ ਰਹਿਣ ਵਾਲੇ ਮੋਹਿਤ ਵਲੋਂ ਜਦੋਂ ਰੇਵਾੜੀ ਸਥਿਤ 17 ਸਾਲਾ ਲੜਕੀ ਨੂੰ ਮਿਲਣ ਲਈ ਪਹੁੰਚ ਕੀਤੀ ਗਈ ਤਾਂ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸਦੀ ਕੁੱਟਮਾਰ ਕੀਤੀ ਗਈ ਅਤੇ ਇਲਾਜ ਦੌਰਾਨ ਮੋਹਿਤ ਨੇ ਦਮ ਤੋੜ ਦਿੱਤਾ। ਪੁਲਸ ਅਧਿਕਾਰੀ ਪ੍ਰਹਿਲਾਦ ਸਿੰਘ ਨੇ ਕਿਹਾ ਕਿ ਇਹ ਘਟਨਾ ਸੋਮਵਾਰ ਰਾਤ ਰੇਵਾੜੀ ਦੇ ਚਿਤਰਦੁਰਗਾ ਪਿੰਡ ਵਿੱਚ ਵਾਪਰੀ ਹੈ, ਲੜਕੀ ਦੇ 2 ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੋਰ ਸ਼ੱਕੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 11 July,2024
ਸੁਪਰੀਮ ਕੋਰਟ ਨੇ ਕੀਤਾ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ
ਸੁਪਰੀਮ ਕੋਰਟ ਨੇ ਕੀਤਾ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਨਵੀਂ ਦਿੱਲੀ, 11 ਜੁਲਾਈ : ਭਾਰਤ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ, ‘ਅਸੀਂ ਜਾਣਦੇ ਹਾਂ ਕਿ ਹੁਣ ਪਾਲਣਾ ਕਿਵੇਂ ਕਰਨੀ ਹੈ। ਜੇਕਰ ਅਸੀਂ ਇਹ ਕਹਿ ਦੇਈਏ ਕਿ ਜੇ ਹਲਫਨਾਮਾ ਨਹੀਂ ਦਿੱਤਾ ਗਿਆ ਤਾਂ ਮੁੱਖ ਸਕੱਤਰ ਹਾਜ਼ਰ ਹੋਣਗੇ।
Punjab Bani 11 July,2024
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕਦਲ ਅਤੇ ਬਹੁਜਨ ਸਮਾਜਵਾਦੀ ਪਾਰਟੀ ਨੇ ਕੀਤਾ ਗਠਜੋੜ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕਦਲ ਅਤੇ ਬਹੁਜਨ ਸਮਾਜਵਾਦੀ ਪਾਰਟੀ ਨੇ ਕੀਤਾ ਗਠਜੋੜ ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਅਤੇ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਨੇ ਗਠਜੋੜ ਕਰ ਲਿਆ ਹੈ। ਚੰਡੀਗੜ੍ਹ `ਚ ਗਠਜੋੜ ਦਾ ਐਲਾਨ ਕਰਦੇ ਹੋਏ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ `ਚ 90 ਸੀਟਾਂ `ਚੋਂ ਬਸਪਾ 37 ਸੀਟਾਂ `ਤੇ ਅਤੇ ਇਨੈਲੋ 53 ਸੀਟਾਂ `ਤੇ ਚੋਣ ਲੜੇਗੀ। ਅਭੈ ਚੌਟਾਲਾ ਬਸਪਾ-ਇਨੈਲੋ ਗਠਜੋੜ ਦਾ ਮੁੱਖ ਮੰਤਰੀ ਦਾ ਚਿਹਰਾ ਹੋਣਗੇ।ਦੱਸਣਯੋਗ ਹੈ ਕਿ ਹਰਿਆਣਾ `ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
Punjab Bani 11 July,2024
ਹਾਈ ਕੋਰਟ ਦੇ ਫ਼ੈਸਲੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸ਼ੰਭੂ ਬੈਰੀਅਰ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਰੋਕਿਆ ਸੀ ਨਾ ਕਿ ਕਿਸਾਨਾਂ ਨੇ : ਕਿਸਾਨ ਆਗੂ
ਹਾਈ ਕੋਰਟ ਦੇ ਫ਼ੈਸਲੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸ਼ੰਭੂ ਬੈਰੀਅਰ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਰੋਕਿਆ ਸੀ ਨਾ ਕਿ ਕਿਸਾਨਾਂ ਨੇ : ਕਿਸਾਨ ਆਗੂ ਰਾਜਪੁਰਾ : ਹਾਈ ਕੋਰਟ ਦੇ ਫ਼ੈਸਲੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸ਼ੰਭੂ ਬੈਰੀਅਰ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਰੋਕਿਆ ਸੀ ਨਾ ਕਿ ਕਿਸਾਨਾਂ ਨੇ, ਇਹ ਗੱਲ ਕਿਸਾਨ ਆਗੂਆਂ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਘੁਮਾਣਾ, ਦਿਲਬਾਗ ਸਿੰਘ ਗਿੱਲ ਤੇ ਮਨਜੀਤ ਸਿੰਘ ਰਾਏ ਸਮੇਤ ਹੋਰਨਾਂ ਨੇ ਆਖੀ। ਉਨ੍ਹਾਂ ਆਖਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬੈਰੀਅਰ ’ਤੇ ਹਰਿਆਣਾ ਸਰਕਾਰ ਵੱਲੋਂ ਬੈਰੀਕੇਟਿੰਗ ਲਗਾ ਕੇ ਬੰਦ ਕੀਤੇ ਗਏ ਰਸਤੇ ਨੂੰ ਇੱਕ ਹਫਤੇ ਦੇ ਅੰਦਰ ਅੰਦਰ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ। ਜਿਸਦੇ ਚੱਲਦਿਆਂ ਸ਼ੰਭੂ ਬੈਰੀਅਰ ’ਤੇ ਰੋਸ ਧਰਨਾ ਦੇ ਰਹੇ ਕਿਸਾਨਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸ਼ੰਭੂ ਬੈਰੀਅਰ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਰੋਕਿਆ ਸੀ ਨਾ ਕਿ ਕਿਸਾਨਾਂ ਨੇ। ਆਗੂਆਂ ਨੇ ਕਿਹਾ ਕਿ ਉਹ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਕਿਸਾਨਾਂ ਵੱਲੋਂ ਸ਼ੰਭੂ ਬੈਰੀਅਰ ਵਾਲਾ ਰਸਤਾ ਬੰਦ ਨਹੀਂ ਕੀਤਾ ਹੋਇਆ। ਸਗੋਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਦੇ ਲਈ ਨੈਸ਼ਨਲ ਹਾਈਵੇ ’ਤੇ ਲੋਹੇ ਦੇ ਸਰੀਏ ਗੱਡ ਕੇ ਅਤੇ ਸੀਮਿੰਟ ਦੇ ਪਿੱਲਰਾਂ ਦੇ ਨਾਲ ਬੈਰੀਕੇਟਿੰਗ ਕਰ ਕੇ ਅਤੇ ਕੇਂਦਰੀ ਸੁਰੱਖਿਆ ਬਲ ਫੋਰਸ ਤਾਇਨਾਤ ਕਰ ਕੇ ਇਹ ਰਸਤਾ ਰੋਕਿਆ ਹੋਇਆ ਹੈ। ਜਿਸਦੇ ਚਲਦਿਆਂ ਮਾਣਯੋਗ ਹਾਈ ਕੋਰਟ ਨੇ ਕਿਸਾਨਾਂ ਦੇ ਦੱਸੇ ਮੁਤਾਬਿਕ ਹੀ ਮੋਹਰ ਲਗਾ ਕੇ ਫ਼ੈਸਲਾ ਜਾਰੀ ਕੀਤਾ ਹੈ। ਆਗੂਆਂ ਨੇ ਕਿਹਾ ਕਿ 16 ਜੁਲਾਈ ਨੂੰ ਦੋਵੇਂ ਫੋਰਮਾਂ ਦੇ ਆਗੂਆਂ ਦੇ ਨਾਲ ਮੀਟਿੰਗ ਸੱਦੀ ਜਾਵੇਗੀ ਤੇ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਕੀਤੀ ਬੈਰੀਕੇਟਿੰਗ ਕਰ ਕੇ ਹੀ ਕਿਸਾਨ ਅੱਗੇ ਜਾਣ ਤੋਂ ਰੁਕੇ ਸੀ ਤਾਂ ਜੋ ਟਕਰਾਅ ਵਰਗੀ ਸਥਿਤੀ ਬਣਨ ਕਰ ਕੇ ਨੁਕਸਾਨ ਹੋਣ ਦਾ ਡਰ ਸੀ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਕੋਰਟ ਨੇ ਇਹ ਸਿੱਧ ਕਰ ਦਿੱਤਾ ਹੈ ਕਿ 13 ਫਰਵਰੀ ਤੋਂ ਲੈ ਕੇ ਅੱਜ ਤੱਕ ਜੇਕਰ ਸ਼ੰਭੂ ਬੈਰੀਅਰ ਵਾਲਾ ਰਸਤਾ ਬੰਦ ਹੋਣ ਕਰ ਕੇ ਪੰਜਾਬ, ਹਰਿਆਣਾ ਅਤੇ ਹੋਰਨਾਂ ਸੂਬਿਆਂ ਦੇ ਵਪਾਰੀਆਂ ਦੇ ਕੰਮਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ ਤਾਂ ਇਸ ਸਭ ਦੇ ਲਈ ਹਰਿਆਣਾ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਅਤੇ ਤੇਜ਼ਵੀਰ ਸਿੰਘ ਪੰਖੋਜਰਾ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਮਾਣਯੋਗ ਸੁਪਰੀਮ ਕੋਰਟ ਬੰਦ ਕੀਤੇ ਗਏ ਰਸਤਿਆਂ ਸਬੰਧੀ ਆਪਣਾ ਫ਼ੈਸਲਾ ਸੁਣਾ ਚੁੱਕੀ ਹੈ ਕਿ ਕਿਸਾਨਾਂ ਵੱਲੋਂ ਰਸਤੇ ਨਹੀ ਰੋਕੇ ਗਏ ਸਗੋਂ ਸੂਬੇ ਦੀਆਂ ਸਰਕਾਰਾਂ ਨੇ ਰਸਤੇ ਰੋਕੇ ਗਏ ਹਨ, ਜਦ ਕਿ ਕਿਸਾਨ ਤਾਂ ਦਿੱਲੀ ਵਿੱਚ ਆ ਕੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਚਾਹੁੰਦੇ ਸਨ। ਜਿਸ ’ਤੇ ਹੁਣ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸ਼ੰਭੂ ਬੈਰੀਅਰ ਵਾਲਾ ਰਸਤਾ ਹਰਿਆਣਾ ਸਰਕਾਰ ਵੱਲੋਂ ਰੋਕਿਆ ਗਿਆ ਹੈ। ਹੁਣ ਤਾਂ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਮਾਣਯੋਗ ਹਾਈ ਕੋਰਟ ਇਹ ਵੀ ਫ਼ੈਸਲਾ ਕਰੇ ਕਿ ਜਿਹੜੇ ਵੀ ਟਰਾਂਸਪੋਰਟਰਾਂ ਅਤੇ ਵਪਾਰੀਆਂ ਨੂੰ ਕਰੋੜਾਂ ਦਾ ਘਾਟਾ ਪਿਆ ਹੈ, ਦੀ ਰਾਸ਼ੀ ਵੀ ਹਰਿਆਣਾ ਹਾਈ ਕੋਰਟ ਜਾਰੀ ਕਰੇ। ਆਗੂਆਂ ਨੇ ਕਿਹਾ ਉਹ ਅੱਜ ਵੀ ਦਿੱਲੀ ਵਿਖੇ ਆਪਣੀਆਂ ਮੰਗਾਂ ਦੇ ਸਬੰਧ ’ਚ ਕੀਤੇ ਜਾਣ ਵਾਲੇ ਰੋਸ ਧਰਨੇ ਲਈ ਸਟੈੱਡ ’ਤੇ ਕਾਇਮ ਹਨ ਅਤੇ ਅੱਜ ਸ਼ਾਮ ਨੂੰ ਕਿਸਾਨ ਜਥੇਬੰਦੀਆਂ ਦੀ ਐਮਰਜੈਂਸੀ ਮੀਟਿੰਗ ਸੱਦ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫਤੇ ਦੇ ਅੰਦਰ-ਅੰਦਰ ਰਸਤਾ ਖੁੱਲ੍ਹਦਾ ਹੈ ਤਾਂ ਸ਼ੰਭੂ ਬੈਰੀਅਰ ’ਤੇ ਪਿਛਲੇ 5 ਮਹੀਨਿਆਂ ਤੋਂ ਰੋਸ ਧਰਨਾ ਦੇ ਰਹੇ ਕਿਸਾਨਾਂ ਨੂੰ ਵੀ ਆਪਣਾ ਸਮਾਨ ਸਮੇਟਣ ਦੇ ਲਈ ਵੀ ਸਮਾਂ ਲੱਗ ਸਕਦਾ ਹੈ।
Punjab Bani 10 July,2024
ਭਾਜਪਾ ਆਗੂ ਪ੍ਰਨੀਤ ਕੌਰ ਨੇ ਰੂਸ-ਯੂਕਰੇਨ ਯੁੱਧ ਤੋਂ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ
ਭਾਜਪਾ ਆਗੂ ਪ੍ਰਨੀਤ ਕੌਰ ਨੇ ਰੂਸ-ਯੂਕਰੇਨ ਯੁੱਧ ਤੋਂ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਫਸੇ ਹੋਏ ਨੌਜਵਾਨ ਗੁਰਪ੍ਰੀਤ ਦੀ ਮਾਂ ਨੇ ਵੀ ਪ੍ਰਨੀਤ ਕੌਰ ਦਾ ਉਨ੍ਹਾਂ ਦਾ ਮਾਮਲਾ ਉੱਚ ਪੱਧਰ ਤੱਕ ਪਹੁੰਚਾਉਣ ਲਈ ਕੀਤਾ ਧੰਨਵਾਦ ਪਟਿਆਲਾ, 10 ਜੁਲਾਈ : ਮਾਨਯੋਗ ਭਾਜਪਾ ਆਗੂ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੂਸ-ਯੂਕਰੇਨ ਯੁੱਧ ਵਿੱਚ ਲੜਨ ਲਈ ਜਬਰੀ ਭਰਤੀ ਕੀਤੇ ਗਏ ਭਾਰਤੀ ਨੌਜਵਾਨਾਂ ਦੀ ਰਿਹਾਈ ਲਈ ਸਫਲ ਕੂਟਨੀਤਕ ਯਤਨਾਂ ਲਈ ਤਹਿ ਦਿਲੋਂ ਧੰਨਵਾਦ ਕੀਤਾ । ਪ੍ਰਨੀਤ ਕੌਰ ਨੇ ਇੱਕ ਬਿਆਨ ਵਿੱਚ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ ਦਾ ਰੂਸ-ਯੂਕਰੇਨ ਯੁੱਧ ਤੋਂ ਸਾਡੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕਰਨਾ ਚਾਹੁੰਦੀ ਹਾਂ।" "ਉਨ੍ਹਾਂ ਦੀ ਅਗਵਾਈ ਅਤੇ ਕੂਟਨੀਤੀ ਸੱਚਮੁੱਚ ਸ਼ਲਾਘਾਯੋਗ ਹੈ, ਅਤੇ ਅਸੀਂ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਅਸੀਂ ਉਨ੍ਹਾਂ ਦੇ ਧੰਨਵਾਦੀ ਹਾਂ । ਪ੍ਰਨੀਤ ਕੌਰ ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ, ਖਾਸ ਕਰਕੇ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡ ਡਕਾਲਾ ਦੇ 21 ਸਾਲਾ ਗੁਰਪ੍ਰੀਤ ਸਿੰਘ ਦੇ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਸਨ। 2 ਅਪ੍ਰੈਲ ਨੂੰ, ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇੱਕ ਪੱਤਰ ਵੀ ਲਿਖਿਆ ਸੀ, ਜਿਸ ਵਿੱਚ ਇਹਨਾਂ ਨੌਜਵਾਨਾਂ ਦੇ ਸੁਰੱਖਿਅਤ ਭਾਰਤ ਵਾਪਸ ਲਿਆਉਣ ਨੂੰ ਯਕੀਨੀ ਬਣਾਉਣ ਲਈ ਦਖਲ ਦੀ ਮੰਗ ਕੀਤੀ ਗਈ। ਉਦੋਂ ਤੋਂ, ਉਹ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੰਤਰਾਲੇ ਨਾਲ ਪੈਰਵੀ ਕਰ ਰਹੇ ਹਨ । ਗੁਰਪ੍ਰੀਤ ਸਿੰਘ ਦੀ ਮਾਤਾ ਬਲਜਿੰਦਰ ਕੌਰ (45) ਨੇ ਵੀ ਪ੍ਰਨੀਤ ਕੌਰ ਅਤੇ ਪ੍ਰਧਾਨ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। "ਮੈਂ ਆਪਣੇ ਬੇਟੇ ਦੇ ਕੇਸ ਨੂੰ ਇੰਨੀ ਗੰਭੀਰਤਾ ਨਾਲ ਲੈਣ ਅਤੇ ਉਸਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਵਿੱਚ ਵਿੱਚ ਸਾਡੀ ਮਦਦ ਕਰਨ ਲਈ ਸਦਾ ਲਈ ਪ੍ਰਨੀਤ ਕੌਰ ਜੀ ਦੀ ਧੰਨਵਾਦੀ ਹਾਂ। ਜਦੋਂ ਮੈਂ ਪਹਿਲੀ ਵਾਰ ਉਨ੍ਹਾਂ ਨੂੰ ਮਿਲੀ ਸੀ, ਤਾਂ ਉਨ੍ਹਾਂ ਨੇ ਮੈਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਭਾਰਤ ਸਰਕਾਰ ਗੁਰਪ੍ਰੀਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਸ਼ਕਤੀ ਵਿੱਚ ਸਭ ਕੁਝ ਕਰਨਗੇ। ਅੱਜ, ਪ੍ਰਧਾਨ ਮੰਤਰੀ ਦੇ ਯਤਨਾਂ ਦੀ ਖਬਰ ਨਾਲ, ਸਾਡੇ ਦਿਨ ਉਮੀਦਾਂ ਅਤੇ ਖੁਸ਼ੀ ਨਾਲ ਭਰ ਗਏ ਹਨ, ਅਸੀਂ ਗੁਰਪ੍ਰੀਤ ਦੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ ਅਤੇ ਦਿਲ ਦੀਆਂ ਗਹਿਰਾਈਆਂ ਤੋਂ ਪ੍ਰਧਾਨ ਮੰਤਰੀ ਅਤੇ ਪ੍ਰਨੀਤ ਕੌਰ ਜੀ ਦਾ ਧੰਨਵਾਦ ਕਰਦੇ ਹਾਂ। ਪ੍ਰਨੀਤ ਕੌਰ ਨੇ ਅੱਗੇ ਕਿਹਾ, " ਹੁਣ ਮੈਂ ਵਾਹਿਗੁਰੂ ਜੀ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਰੂਸ ਵਿੱਚ ਫਸੇ ਸਾਡੇ ਇਹ ਸਾਰੇ ਭਾਰਤੀ ਨੌਜਵਾਨ ਸਹੀ ਸਲਾਮਤ ਅਤੇ ਬਹੁਤ ਜਲਦੀ ਘਰ ਵਾਪਸ ਆਉਣ।
Punjab Bani 10 July,2024
ਅਰਚਨਾ ਮਕਵਾਨਾ ਪੁਲਿਸ ਜਾਂਚ 'ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ
ਅਰਚਨਾ ਮਕਵਾਨਾ ਪੁਲਿਸ ਜਾਂਚ 'ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਜਿਸਦਾ ਨਾਮ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਹਨਾਂ ਤਿੰਨਾਂ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਥਾਣਾ ਕਤਵਾਲੀ ਵੱਲੋਂ ਉਸ ਲੜਕੀ ਨੂੰ ਸਮਨ ਵੀ ਜਾਰੀ ਕੀਤੇ ਗਏ ਸਨ। ਜਿਹੜੇ ਉਸ ਨੇ ਆਨਲਾਈਨ ਤਮੀਲ ਕਰ ਲਏ ਇਸ ਤੇ ਗੱਲਬਾਤ ਕਰਦੇ ਹੋਏ ਡੀਸੀਪੀ ਦਰਪਨ ਆਲੂਵਾਲੀਆ ਨੇ ਦੱਸਿਆ ਕਿ ਜਿਹੜੀ ਦੋਸ਼ੀ ਅਚਨਾ ਮਕਵਾਣਾ ਸੀ ਉਸਨੇ ਸੰਮਨ ਤਾ ਮੀਲ ਕਰ ਲਏ ਹਨ। ਤੇ ਉਸਨੇ ਇਨਵੈਸਟੀਗੇਸ਼ਨ ਜੁਇਨ ਕਰ ਲਈ ਹੈ ਤੇ ਜੋਇਨ ਨਾ ਕਰਦੀ ਜਾਂਚ ਵਿੱਚ ਸ਼ਾਮਿਲ ਨਾ ਹੁੰਦੀ ਤਾਂ ਸੱਤ ਸਾਲ ਦੀ ਸਜ਼ਾ ਜਾਂ ਉਸ ਤੋਂ ਘੱਟ ਦੀ ਸਜ਼ਾ ਵੀ ਹੋ ਸਕਦੀ ਸੀ ਪਰ ਉਸ ਨੇ ਜਾਂਚ ਵਿੱਚ ਸ਼ਾਮਿਲ ਪਾਇਆ ਹੈ ਜਿਸ ਦੇ ਚਲਦੇ ਜਾਂਚ ਕੀਤੀ ਜਾ ਰਹੀ ਹੈ।
Punjab Bani 10 July,2024
ਸੜਕ ਹਾਦਸੇ ’ਚ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਹੋਈ ਮੌਤ
ਸੜਕ ਹਾਦਸੇ ’ਚ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਹੋਈ ਮੌਤ ਹਰਿਆਣਾ, 10 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡ ਚੂੜਲ ਕਲਾਂ ਵਿਖੇ ਲੰਘੀ ਰਾਤ ਸੜਕ ਹਾਦਸੇ ’ਚ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਿੰਡ ਕਾਲੀਆ ਦਾ ਪ੍ਰਿੰਸੀਪਲ ਪਵਨ ਕੁਮਾਰ ਵਾਸੀ ਨਵੀਂ ਆਬਾਦੀ ਜਾਖਲ ਲੰਘੀ ਦੇਰ ਰਾਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕਾਲੀਆ ਤੋਂ ਜਾਖਲ ਵੱਲ ਜਾ ਰਹੇ ਸੀ ਤਾਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਉਹ ਮੋਟਰਸਾਈਕਲ ਤੋਂ ਡਿੱਗ ਜਾਣ ਕਰ ਕੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਟੋਹਾਣਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
Punjab Bani 10 July,2024
ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ : ਸੁਪਰੀਮ ਕੋਰਟ
ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇੱਕ ਮੁਸਲਿਮ ਤਲਾਕਸ਼ੁਦਾ ਔਰਤ ਵੀ ਸੀ. ਆਰ. ਪੀ. ਸੀ. ਦੀ ਧਾਰਾ 125 ਤਹਿਤ ਗੁਜ਼ਾਰੇ ਲਈ ਆਪਣੇ ਪਤੀ ਖਿ਼ਲਾਫ਼ ਪਟੀਸ਼ਨ ਦਾਇਰ ਕਰ ਸਕਦੀ ਹੈ। ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ `ਤੇ ਅਹਿਮ ਫੈਸਲਾ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਹਰ ਧਰਮ ਦੀਆਂ ਔਰਤਾਂ `ਤੇ ਲਾਗੂ ਹੈ।ਦੱਸਣਯੋਗ ਹੈ ਕਿ ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਦੋਹਾਂ ਜੱਜਾਂ ਨੇ ਵੱਖ-ਵੱਖ ਫੈਸਲਾ ਸੁਣਾਇਆ।
Punjab Bani 10 July,2024
ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਜਾਣ ਦਿਓ : ਹਾਈਕੋਰਟ
ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਜਾਣ ਦਿਓ : ਹਾਈਕੋਰਟ ਚੰਡੀਗੜ੍ਹ, : ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਆਖਿਆ ਹੈ ਕਿ ਜੇਕਰ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ। ਮਾਨਯੋਗ ਕੋਰਟ ਨੇ ਸ਼ੰਭੁ ਬਾਰਡਰ ਤੇ ਬੰਦ ਕੀਤੇ ਰਸਤਿਆਂ ਨੂੰ ਖੋਲਣ ਦੇ ਦਿੱਤੇ ਹੁਕਮਾਂ ਦੇ ਚਲਦਿਆਂ ਆਖਿਆ ਹੈ ਕਿ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ । ਹਾਈ ਕੋਰਟ ਨੇ ਕਿਹਾ ਕਿ ਬਾਰਡਰ ਉਤੇ ਸਥਿਤੀ ਸ਼ਾਂਤ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ, ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
Punjab Bani 10 July,2024
ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਅਰਥ : ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
Punjab Bani 10 July,2024
ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਵੈਟ ਘੁਟਾਲੇ ਮਾਮਲੇ `ਚ ਹਰਿਆਣਾ `ਚ 14 ਥਾਵਾਂ `ਤੇ ਛਾਪੇਮਾਰੀ
ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਵੈਟ ਘੁਟਾਲੇ ਮਾਮਲੇ `ਚ ਹਰਿਆਣਾ `ਚ 14 ਥਾਵਾਂ `ਤੇ ਛਾਪੇਮਾਰੀ ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ `ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੈਟ ਘੁਟਾਲੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ 14 ਥਾਵਾਂ `ਤੇ ਛਾਪੇਮਾਰੀ ਕੀਤੀ ਹੈ।ਛਾਪੇਮਾਰੀ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਥਾਵਾਂ `ਤੇ ਹਰਿਆਣਾ ਸਰਕਾਰ ਦੇ ਤਿੰਨ ਹਰਿਆਣਾ ਸਿਵਲ ਸਰਵਿਸ ਅਧਿਕਾਰੀ ਅਤੇ ਕੁਝ ਹੋਰ ਪ੍ਰਾਈਵੇਟ ਵਿਅਕਤੀ ਸ਼ਾਮਲ ਸਨ। ਈਡੀ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
Punjab Bani 09 July,2024
ਦਿੱਲੀ ਪੁਲਸ ਨੇ ਕੀਤਾ ਮਨੁੱਖੀ ਅੰਗਾਂ ਨੂੰ ਟਰਾਂਸਪਲਾਂਟ ਕਰਨ ਦੇ ਰੈਕੇਟ ਵਿਚ ਡਾਕਟਰ ਸਣੇ ਸਤ ਜਣਿਆਂ ਨੂੰ ਗਿ੍ਫ਼ਤਾਰ
ਦਿੱਲੀ ਪੁਲਸ ਨੇ ਕੀਤਾ ਮਨੁੱਖੀ ਅੰਗਾਂ ਨੂੰ ਟਰਾਂਸਪਲਾਂਟ ਕਰਨ ਦੇ ਰੈਕੇਟ ਵਿਚ ਡਾਕਟਰ ਸਣੇ ਸਤ ਜਣਿਆਂ ਨੂੰ ਗਿ੍ਫ਼ਤਾਰ ਨਵੀਂ ਦਿੱਲੀ, 9 ਜੁਲਾਈ : 2019 ਤੋਂ ਮਨੁੱਖੀ ਅੰਗਾਂ ਨੂੰ ਟ੍ਰਾਂਸਪਲਾਟ ਕਰਨ ਦੇ ਰੈਕੇਟ ਵਿਚ ਸ਼ਾਮਲ ਵਿਅਕਤੀਆਂ ਵਿਚੋਂ ਡਾਕਟਰ ਸਣੇ 7 ਜਣਿਆਂ ਨੂੰ ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਪਕੜੇ ਜਾਣ ਵਾਲੇ ਹਰ ਟਰਾਂਸਪਲਾਂਟ ਲਈ 25-30 ਲੱਖ ਰੁਪਏ ਲੈਂਦੇ ਸਨ। ਪੁਲਸ ਦੇ ਡਿਪਟੀ ਕਮਿਸ਼ਨਰ ਕ੍ਰਾਈਮ ਬ੍ਰਾਂਚ ਅਮਿਤ ਗੋਇਲ ਨੇ ਦੱਸਿਆ ਕਿ ਆਰਗਨ ਟਰਾਂਸਪਲਾਂਟ ਰੈਕੇਟ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੱਤ ਜਣਿਆਂ ਨੂੰ ਓਪਰੇਟ ਕਰਨ ਵਾਲਾ ਯਾਨੀ ਕਿ ਗਿਰੋਹ ਦਾ ਮੁੱਖ ਸਰਗਨ੍ਹਾਂ ਬੰਗਲਾਦੇਸ਼ੀ ਹੈ। ਅੰਗ ਦਾਨ ਤੇ ਹਾਸਲ ਕਰਨ ਵਾਲੇ ਦੋਵੇਂ ਬੰਗਲਾਦੇਸ਼ ਦੇ ਰਹਿਣ ਵਾਲੇ ਹਨ। ਉਨ੍ਹਾਂ ਰਸੇਲ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਮਰੀਜ਼ਾਂ ਅਤੇ ਦਾਨੀਆਂ ਦਾ ਇੰਤਜ਼ਾਮ ਕਰਦਾ ਸੀ। ਟਰਾਂਸਪਲਾਂਟ ਵਿੱਚ ਸ਼ਾਮਲ ਇੱਕ ਮਹਿਲਾ ਡਾਕਟਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
Punjab Bani 09 July,2024
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਸਿਆ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਤੇ ਸਿ਼ਕੰਜਾ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਸਿਆ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਤੇ ਸਿ਼ਕੰਜਾ ਕਰਨਾਲ, 9 ਜੁਲਾਈ () : ਭਾਰਤੀ ਜਾਂਚ ਏਜੰੋਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਮਸ਼ਹੂਰ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ‘ਤੇ ਸਿਕਿੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਫਾਜਿ਼ਲਪੁਰੀਆ ਦੇ ਇਕ ਗੀਤ ਵਿਚ ਸੱਪਾਂ ਦੀ ਨਜਾਇਜ਼ ਵਰਤੋਂ ਕੀਤੀ ਗਈ ਸੀ ਤੇ ਈ. ਡੀ. ਨੇ ਸ਼ੱਕ ਜਾਹਰ ਕੀਤਾ ਹੈ ਕਿ ਇਹ ਐਲਵਿਸ਼ ਹੀ ਸੀ ਜਿਸ ਨੇ ਫਾਜ਼ਿਲਪੁਰੀਆ ਨੂੰ ਸੱਪ ਮੁਹੱਈਆ ਕਰਵਾਏ ਸਨ।
Punjab Bani 09 July,2024
ਸਵਿਫਟ ਕਾਰ ਦੇ ਟਰਾਲੇ ਨਾਲ ਟਕਰਾਉਣ ਕਾਰਨ ਲੱਗੀ ਅੱਗ ਵਿਚ ਤਿੰਨ ਜਿੰਦਾ ਸੜੇ
ਸਵਿਫਟ ਕਾਰ ਦੇ ਟਰਾਲੇ ਨਾਲ ਟਕਰਾਉਣ ਕਾਰਨ ਲੱਗੀ ਅੱਗ ਵਿਚ ਤਿੰਨ ਜਿੰਦਾ ਸੜੇ ਕੁਰੂਕਸ਼ੇਤਰ, 9 ਜੁਲਾਈ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਹੋਵਾ ਵਿਚ ਨੈਸ਼ਨਲ ਹਾਈਵੇ-152 ਡੀ ਉੱਤੇ ਬੀਤੀ ਦੇਰ ਰਾਤ ਸਵਿਫਟ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਾਰ ਵਿਚ ਸਵਾਰ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਸਥਾਨਕ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ । ਜਾਣਕਾਰੀ ਅਨੁਸਾਰ ਚਾਰ ਵਿਅਕਤੀ ਝੱਜਰ ਤੋਂ ਕਾਰ ਵਿੱਚ ਚੰਡੀਗੜ੍ਹ ਜਾ ਰਹੇ ਸਨ। ਰਸਤੇ ਵਿਚ ਜਦੋਂ ਉਹ ਦੇਰ ਰਾਤ ਪਿਹੋਵਾ ਪਹੁੰਚੇ ਤਾਂ ਹਾਈਵੇ ਉਤੇ ਕਾਰ ਅੱਗੇ ਜਾ ਰਹੇ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਤਿੰਨ ਸਵਾਰੀਆਂ ਜ਼ਿੰਦਾ ਸੜ ਗਈਆਂ, ਜਦਕਿ ਚੌਥਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਕੀਤਾ।
Punjab Bani 09 July,2024
ਆਯੁਸ਼ਮਾਨ ਕਾਰਡ ਧਾਰਕ ਕਰਵਾ ਸਕਣਗੇ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਤੇ ਚੱਲ ਰਿਹਾ ਵਿਚਾਰ
ਆਯੁਸ਼ਮਾਨ ਕਾਰਡ ਧਾਰਕ ਕਰਵਾ ਸਕਣਗੇ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਤੇ ਚੱਲ ਰਿਹਾ ਵਿਚਾਰ ਨਵੀਂ ਦਿੱਲੀ, 7 ਜੁਲਾਈ : ਭਾਰਤ ਸਰਕਾਰ ਨੇ ਭਾਰਤ ਵਾਸੀਆਂ ਨੂੰ ਆਯੁਸ਼ਮਾਨ ਕਾਰਡ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਦੀ 5 ਲੱਖ ਤੱਕ ਦੀ ਹਦ ਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਜਾਣ ਵਾਲਾ ਹੈ। ਇਥੇ ਹੀ ਬਸ ਨਹੀਂ ਸਰਕਾਰ ਵਲੋਂ ਉਪਰੋਕਤ ਯੋਜਨਾ ਨੂੰ ਮਨਜ਼ੂਰੀ ਮਿਲਣ ਤੇ ਲਗਭਗ 12 ਕਰੋੜ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਸਕੇਗਾ। ਦੱਸਣਯੋਗ ਹੈ ਕਿ ਸਿਰਫ਼ ਇਹੋ ਨਹੀਂ ਸਰਕਾਰ ਵਲੋਂ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਇਸ ਦਾਇਰੇ ਵਿੱਚ ਸ਼ਾਮਲ ਕਰਨ ਦੀ ਤਿਆਰੀਆਂ ਨੂੰ ਅਮਲੀ ਜਾਮਾ ਪਾਉਣ ਦੀਆਂ ਕੋਸਿ਼ਸ਼ਾਂ ਜਾਰੀ ਹਨ।
Punjab Bani 07 July,2024
ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ
ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਅੰਮ੍ਰਿਤਸਰ, 7 ਜੁਲਾਈ () : ਗਿਆਨੀ ਹਰਪ੍ਰੀਤ ਸਿੰਘ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਨੇ ਖਡੂਰ ਸਾਹਿਬ ਤੋਂ ਸੰਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰ ਵਿਚਾਰ ਵਟਾਂਦਰਾ ਕਰਨ ਉਪਰੰਤ ਗੱਲਬਾਤ ਦੌਰਾਨ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੇਰਾ ਪਿਆਰ ਹੈ ਤੇ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਹੋਈ ਹੈ।ਅੰਮ੍ਰਿਤਪਾਲ ਬਾਰੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਨਾਲ ਵਿਤਕਰਾ ਨਾ ਕਰੇ ਤੇ ਬਾਕੀ ਸਟੇਟਾਂ ਵਾਂਗ ਪੰਜਾਬ ਵਿੱਚ ਵੀ ਇੱਕੋ ਜਿਹੇ ਨਿਯਮ ਹੋਣ। ਉਹਨਾਂ ਕਿਹਾ ਕਿ ਬਾਕੀ ਸਟੇਟਾਂ `ਚ ਐੱਨ. ਐੱਸ. ਏ. ਇਕ ਸਾਲ ਦੀ ਹੈ ਪੰਜਾਬ `ਚ ਦੋ ਸਾਲ ਦੀ ਹੈ ਬਿਨਾਂ ਵਜ੍ਹਾ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ `ਚ ਰੱਖਣਾ ਗੈਰ ਵਾਜ੍ਹਬ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਕਾਨੂੰਨ ਵੇਖ ਕੇ ਇੰਝ ਲੱਗਦਾ ਹੈ ਕਿ ਸਿੱਖਾਂ ਨਾਲ ਆਪਣੇ ਦੇਸ਼ ਵਿੱਚ ਵੀ ਬੇਗਾਨਿਆਂ ਵਰਗਾ ਵਰਤਾਅ ਕੀਤਾ ਜਾ ਰਿਹਾ ਹੈ । ਸਰਕਾਰ ਦੀ ਬਦਨੀਤੀ ਸਿੱਖਾਂ ਨਾਲ ਹਮੇਸ਼ਾ ਹੀ ਧੱਕਾ ਕਰਦੀ ਆਈ ਹੈ।
Punjab Bani 07 July,2024
ਮਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਸੁਣ ਕੇ ਮਨ ਬੇਹੱਦ ਦੁਖ਼ੀ ਹੋਇਆ ਹਾਂ : ਅੰਮ੍ਰਿਤਪਾਲ
ਮਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਸੁਣ ਕੇ ਮਨ ਬੇਹੱਦ ਦੁਖ਼ੀ ਹੋਇਆ ਹਾਂ : ਅੰਮ੍ਰਿਤਪਾਲ ਅੰਮ੍ਰਿਤਸਰ/ਆਸਾਮ, 7 ਜੁਲਾਈ : ਅੰਮ੍ਰਿਤਪਾਲ ਨੇ ਆਪਣੇ ਐਕਸ ਅਕਾਊਂਟ `ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਮਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਸੁਣ ਕੇ ਮਨ ਬੇਹੱਦ ਦੁਖ਼ੀ ਹੋਇਆ ਹੈ।ਇਹ ਸਪੱਸ਼ਟੀਕਰਨ ਅੰਮ੍ਰਿਤਪਾਲ ਸਿੰਘ ਨੇ ਮਾਂ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਦਿੱਤਾ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵੀ ਹੈ। ਅੰਮ੍ਰਿਤਪਾਲ ਨੇ ਆਖਿਆ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ `ਚ ਦਿੱਤਾ ਗਿਆ ਹੈ ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਮੇਰੇ ਕਿਸੇ ਵੀ ਹਮਾਇਤੀ ਵੱਲੋਂ ਨਹੀਂ ਆਉਣਾ ਚਾਹੀਦਾ।
Punjab Bani 07 July,2024
ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ ਵਿਚੋਂ ਛਾਲ ਮਾਰ ਡਰਾਈਰ ਬਚਾਈ ਜਾਨ
ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ ਵਿਚੋਂ ਛਾਲ ਮਾਰ ਡਰਾਈਰ ਬਚਾਈ ਜਾਨ ਹਿਸਾਰ, 7 ਜੁਲਾਈ : ਬਠਿੰਡਾ ਤੋਂ ਬਹਾਦਰਗੜ੍ਹ ਲਿਜਾ ਰਹੇ ਤੇਲ ਨਾਲ ਭਰੇ ਟੈਂਕਰ ਨੂੰ ਹਰਿਆਣਾ ਦੇ ਹਿਸਾਰ ਜਿ਼ਲ੍ਹੇ `ਚ ਕੈਂਟ ਕੋਲ ਅੱਗ ਲੱਗ ਗਈ, ਜਿਸ ਤੇ ਸੂਝ ਬੂਝ ਨਾਲ ਕੰਮ ਲੈਂਦਿਆਂ ਡਰਾਈਵਰ ਰਾਕੇਸ਼ ਨੇ ਟੈਂਕਰ ਵਿਚੋਂ ਛਾਲ ਮਾਰ ਕੇ ਆਪਣੀ ਕਮੀਤੀ ਜਾਨ ਬਚਾ ਲਈ। ਅੱਗ ਲੱਗਣ ਕਾਰਨ ਭਾਂਬੜ ਮਚ ਗਿਆ ਸੀ ਤੇ ਚੁਫੇਰੇਂ ਕਾਲਾ ਧੂੰਆਂ ਹੀ ਧੂੰਆਂ ਹੋ ਗਿਆ ਸੀ, ਜਿਸ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ `ਤੇ ਪਹੁੰਚੀ ਅਤੇ ਅੱਗ `ਤੇ ਕਾਬੂ ਪਾਇਆ ।
Punjab Bani 07 July,2024
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।
Punjab Bani 06 July,2024
ਅੰਮ੍ਰਿਤਪਾਲ ਨੂੰ ਪਹਿਲਾਂ ਸਹੂੰ ਚੁਪਕੇ ਚੁਪਕੇ ਚੁਕਵਾਈ ਤੇ ਹੁਣ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਵੀ ਚੁਪਕੇ ਚੁਪਕੇ
ਅੰਮ੍ਰਿਤਪਾਲ ਨੂੰ ਪਹਿਲਾਂ ਸਹੂੰ ਚੁਪਕੇ ਚੁਪਕੇ ਚੁਕਵਾਈ ਤੇ ਹੁਣ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਵੀ ਚੁਪਕੇ ਚੁਪਕੇ ਨਵੀਂ ਦਿੱਲੀ, 5 ਜੁਲਾਈ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਜਿਥੇ ਸਰਕਾਰ ਨੇ ਪਹਿਲਾਂ ਸਹੂੰ ਪੂਰੇ ਚੁਪਕੇ ਚੁਪਕੇ ਚੁਕਵਾਈ ਤੇ ਹੁਣ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਚੁਪਕੇ ਚੁਪਕੇ ਹੀ ਕਰਵਾਈ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਅੱਧੇ ਘੰਟੇ ਤੋਂ 45 ਮਿੰਟ ਤੱਕ ਦੀ ਹੀ ਹੋ ਸਕਦੀ ਹੈ। ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਨੂੰ ਤੁਰੰਤ ਡਿਬਰੂਗੜ੍ਹ ਜੇਲ ਰਵਾਨਾ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਹੰੁ ਚੁੱਕਣ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਪਰ ਸੁਰੱਖਿਆ ਕਾਰਨਾ ਕਰਕੇ ਉਹਨਾਂ ਨੂੰ ਜਲਦ ਤੋਂ ਜਲਦ ਵਾਪਸ ਜੇਲ ਦੇ ਵਿੱਚ ਭੇਜਿਆ ਜਾਵੇਗਾ।
Punjab Bani 05 July,2024
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੂੰ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੂੰ ਦਿੱਲੀ, 5 ਜੁਲਾਈ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਮੈਂਬਰ ਪਾਰਲੀਮੈਂਟ ਵਜੋਂ ਸਹੁੰ ਚੁੱਕ ਲਈ ਹੈ ਤੇ ਹੁਣ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਹੋ ਸਕੇਗੀ। ਸਹੂੰ ਚੁੱਕਣ ਲਈ ਡਿਬਰੂਗੜ੍ਹ ਜੇਲ ਤੋਂ ਲਿਆਂਦੇ ਗਏ ਅੰਮ੍ਰਿਤਪਾਲ ਨੂੰ ਸਵੇਰ ਸਮੇਂ ਜੇਲ ਤੋਂ ਬਾਹਰ ਲਿਆਂਦਾ ਗਿਆ ਅਤੇ ਸਖ਼ਤ ਸੁਰੱਖਿਆ ਘੇਰੇ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਹਵਾਈ ਅੱਡੇ ਲਿਜਾਇਆ ਗਿਆ ਅਤੇ ਫਿਰ ਸਹੂੰ ਚੁੱਕਣ ਦੇ ਸਮੇਂ ਮੁਤਾਬਕ ਸਿੱਧੇ ਦਿੱਲੀ ਲਿਆ ਕੇ ਸੰਸਦ ਭਵਨ ਪਹੁੰਚਾਇਆ ਗਿਆ।
Punjab Bani 05 July,2024
ਪਰਿਵਾਰ ਦੇ ਉਹ ਕਿਹੜੇ ਮੈਂਬਰ ਹਨ ਜੋ ਮਿਲ ਸਕਣਗੇ ਅੰਮ੍ਰਿਤਪਾਲ ਨੂੰ
ਪਰਿਵਾਰ ਦੇ ਉਹ ਕਿਹੜੇ ਮੈਂਬਰ ਹਨ ਜੋ ਮਿਲ ਸਕਣਗੇ ਅੰਮ੍ਰਿਤਪਾਲ ਨੂੰ ਨਵੀਂ ਦਿੱਲੀ, 5 ਜੁਲਾਈ : ਲੋਕ ਸਭਾ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਸਹੂੰ ਚੁੱਕਣ ਤੋਂ ਬਾਅਦ ਮਿਲੀ ਪੈਰੋਲ ਦੇ ਚਲਦਿਆਂ ਪ੍ਰਾਪਤ ਜਾਣਕਾਰੀ ਅਨੁਸਾਰ ਜਿ਼ਆਦਾ ਤੋਂ ਜਿਆਦਾ ਅਤੇ ਸਿਰਫ਼ ਤੇ ਸਿਰਫ਼ ਪਰਿਵਾਰਕ ਮੈਂਬਰਾਂ ਨੂੰ ਹੀ ਮਿਲ ਸਕਣਗੇ ਉਹ ਵੀ ਸਿਰਫ਼ ਪੰਜ ਜਾਂ ਛੇ ਕੁ ਵਿਅਕਤੀਆਂ ਨੂੰ ਹੀ। ਅੰਮ੍ਰਿਤਪਾਲ ਸਿੰਘ ਜਿਨ੍ਹਾਂ ਆਪਣੀ ਸਹੂੰ ਤੈਅ ਕੀਤੇ ਸਮੇਂ ਮੁਤਾਬਕ ਬੇਸ਼ਕ ਚੁੱਕ ਲਈ ਹੈ ਸਬੰਧੀ ਕੋਈ ਵੀ ਥਹੁ ਪਤਾ ਨਹੀਂ ਲੱਗ ਰਿਹਾ ਹੈ, ਜਿਸ ਦਾ ਮੁੱਖ ਕਾਰਨ ਸੁਰੱਖਿਆ ਕਾਰਨ ਦੱਸੇ ਜਾ ਰਹੇ ਹਨ। ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਹੈ ਕਿ ਅਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ 1 ਘੰਟੇ ਦਾ ਸਮਾਂ ਦਿੱਤਾ ਗਿਆ ਹੈ ਤੇ ਪੂਰਾ ਪਰਿਵਾਰ ਮੁਲਾਕਾਤ ਕਰ ਸਕੇਗਾ ਜਾ ਨਹੀਂ ਇਸ ਬਾਰੇ ਕਿਹਾ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਿਤਾ ਜੀ ਜਰੂਰ ਮੁਲਾਕਾਤ ਕਰਨਗੇ।
Punjab Bani 05 July,2024
ਹਰਿਆਣਾ ਸਰਕਾਰ ਨੇ ਕੀਤਾ 10ਵੀਂ-12ਵੀਂ `ਚ 60 ਫੀਸਦੀ ਨੰਬਰ ਲੈਣ ਵਾਲੇ ਬੱਚਿਆਂ ਨੂੰ ਸਰਕਾਰੀ ਬੱਸ `ਚ ਮੁਫ਼ਤ ਸਫ਼ਰ ਦੇਣ ਦਾ ਫ਼ੈਸਲਾ
ਹਰਿਆਣਾ ਸਰਕਾਰ ਨੇ ਕੀਤਾ 10ਵੀਂ-12ਵੀਂ `ਚ 60 ਫੀਸਦੀ ਨੰਬਰ ਲੈਣ ਵਾਲੇ ਬੱਚਿਆਂ ਨੂੰ ਸਰਕਾਰੀ ਬੱਸ `ਚ ਮੁਫ਼ਤ ਸਫ਼ਰ ਦੇਣ ਦਾ ਫ਼ੈਸਲਾ ਹਰਿਆਣਾ : ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਕਰਨ, ਉਨ੍ਹਾਂ ਨੂੰ ਪੜ੍ਹਾਈ ਵਿਚ ਮੱਲ੍ਹਾਂ ਮਾਰਨ ਅਤੇ ਹੋਣਹਾਰ ਵਿਦਿਆਰਥੀਆਂ ਦਾ ਡਾਟਾ ਇਕੱਠਾ ਕਰਨ ਦੇ ਉਦੇਸ਼ ਦੇ ਚਲਦਿਆਂ ਜਿਹੜੇ ਵੀ ਵਿਦਿਆਰਥੀ 10ਵੀਂ ਤੇ 12ਵੀਂ ਜਮਾਤ ਵਿਚ 60 ਫੀਸਦੀ ਨੰਬਰ ਲੈਣਗੇ ਨੂੰ ਹਰਿਆਣਾ ਰੋਡਵੇਜ਼ ਦੀਆਂ ਬਸਾਂ ਵਿਚ ਮੁਫ਼ਤ ਸਫਰ ਕਰਨ ਦਿੱਤਾ ਜਾਵੇਗਾ। ਇਥੇ ਹੀ ਬਸ ਨਹੀਂ ਇਹ ਸਹੂਲਤ ਪਾਉਣ ਵਾਲੇ ਵਿਦਿਆਰੀਆਂ ਨੂੰ ਸੂਬਾ ਸਰਕਾਰ ਵਲੋਂ ਹੈਪੀ ਕਾਰਡ ਵੀ ਦਿੱਤਾ ਜਾਵੇਗਾ ਤਾਂ ਜੋ 500 ਕਿਲੋਮੀਟਰ ਤੱਕ ਦਾ ਮੁਫ਼ਤ ਸਫਰ ਕੀਤਾ ਜਾ ਸਕੇ।
Punjab Bani 04 July,2024
ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਅੱਜ ਦੇਵੇਗਾ ਅੰਮ੍ਰਿਤਪਾਲ ਨੂੰ ਪੈਰੋਲ ਮਿਲਣ ਦੇ ਮਾਮਲੇ ਵਿਚ ਰਾਜਪਾਲ ਨੂੰ ਦਿੱਤਾ ਜਾਵੇਗਾ ਪੱਤਰ ਅਤੇ ਕੀਤੀ ਜਾ ਸਕਦੀ ਹੈ ਹਾਈ ਕੋਰਟ ਵਿਚ ਪਟੀਸ਼ਨ ਦਾਇਰ
ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਅੱਜ ਦੇਵੇਗਾ ਅੰਮ੍ਰਿਤਪਾਲ ਨੂੰ ਪੈਰੋਲ ਮਿਲਣ ਦੇ ਮਾਮਲੇ ਵਿਚ ਰਾਜਪਾਲ ਨੂੰ ਦਿੱਤਾ ਜਾਵੇਗਾ ਪੱਤਰ ਅਤੇ ਕੀਤੀ ਜਾ ਸਕਦੀ ਹੈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਅੰਬਾਲਾ, 4 ਜੁਲਾਈ : ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਲਯ ਨੇ ਇਕ ਬਿਆਨ ਜਾਰੀ ਕਰਦਿਆਂ ਸਪੱਸ਼ਟ ਆਖਿਆ ਹੈ ਕਿ 5 ਜੁਲਾਈ ਨੂੰ ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਵਲੋਂ ਹਾਈਕੋਰਟ ਵਿਚ ਅੰਮ੍ਰਿਤਪਾਲ ਸਿੰਘ ਨੂੰ ਜੋ ਪੈਰੋਲ ਦਿੱਤੀ ਗਈ ਹੈ ਦੇ ਖਿਲਾਫ਼ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇਕ ਪੱਤਰ ਦਿੱਤਾ ਜਾਵੇਗਾ ਤੇ ਨਾਲ ਹੀ ਸਮਾਂ ਰਹਿੰਦੇ ਲੋੜ ਪੈਣ ਤੇ ਪਟੀਸ਼ਨ ਹਾਈਕੋਰਟ ਵਿਚ ਵੀ ਦਾਇਰ ਕੀਤੀ ਜਾ ਸਕਦੀ ਹੈ। ਕਿਉਂਕਿ ਉਸ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੇ ਚਲਦਿਆਂ ਉਸ ਤੇ ਨੈਸ਼ਨਲ ਸਕਿਓਰਿਟੀ ਐਕਟ (ਐਨ. ਐਸ. ਏ.) ਲੱਗਿਆ ਹੋਇਆ ਹੈ।
Punjab Bani 04 July,2024
ਮੰਤਰੀ ਅਸੀਮ ਗੋਇਲ ਨੇ ਕੀਤੀ ਦਿੱਲੀ ਵਿਖੇ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ
ਮੰਤਰੀ ਅਸੀਮ ਗੋਇਲ ਨੇ ਕੀਤੀ ਦਿੱਲੀ ਵਿਖੇ ਮੰਤਰੀ ਸਿ਼ਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਚੰਡੀਗੜ੍ਹ 4 ਜੁਲਾਈ : ਕਿਸਾਨੀ ਸੰਘਰਸ਼ ਦੇ ਚਲਦਿਆਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਦਿੱਲੀ ਵਿਖੇ ਹਰਿਆਣਾ ਦੇ ਟ੍ਰਾਂਸਪੋਰਟ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਸੀਮ ਗੋਇਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ।ਦੱਸਣਯੋਗ ਹੈ ਕਿ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪਿਛਲੇ ਪੰਜ ਮਹੀਨਿਆਂ ਤੋਂ ਖੜ੍ਹੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਦੀ ਮੰਗ ਕੀਤੀ ਜਾ ਰਹੀ ਹੈ।ਅਸੀਮ ਗੋਇਲ ਨੇ ਦੱਸਿਆ ਕਿ ਕਿਸਾਨਾਂ ਨੇ ਕਰੀਬ ਸਾਢੇ ਪੰਜ ਮਹੀਨੇ ਪਹਿਲਾਂ ਅੰਬਾਲਾ ਜਿ਼ਲ੍ਹੇ ਦੀ ਸਰਹੱਦ ’ਤੇ ਪੈਂਦੇ ਪਿੰਡ ਸ਼ੰਭੂ ਨੇੜੇ ਆਪਣਾ ਅੰਦੋਲਨ ਸ਼ੁਰੂ ਕਰਕੇ ਸਰਹੱਦ ’ਤੇ ਆਵਾਜਾਈ ਬੰਦ ਕਰ ਦਿੱਤੀ ਸੀ, ਉਦੋਂ ਤੋਂ ਹੁਣ ਤੱਕ ਇਹ ਸਰਹੱਦ ਬੰਦ ਹੈ। ਇਸ ਕਾਰਨ ਆਮ ਲੋਕਾਂ ਅਤੇ ਖਾਸ ਕਰਕੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Punjab Bani 04 July,2024
ਖਡੂਰ ਸਾਹਿਬ ਤੋਂ ਲੋਕ ਸਭਾ ਸੀਟ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਚੁਣਣਗੇ ਸਹੂੰ ਅੰਮ੍ਰਿਤਸਰ, 4 ਜੁਲਾਈ : ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਖੜ੍ਹੇ ਹੋਏ ਅੰਮ੍ਰਿਤਪਾਲ ਸਿੰਘ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਲੋਕ ਸਭਾ ਸੀਟ ਜਿੱਤਣ ਤੇ ਸੰਸਦ ਮੈਂਬਰ ਵਜੋਂ ਸਹੂੰ ਚੁੱਕਣਗੇ ਤੇ ਇਸ ਲਈ ਉਨ੍ਹਾਂ ਨੂੰ ਚਾਰ ਦਿਨ ਦੀ ਪੈਰੋਲ ਵੀ ਦਿੱਤੀ ਗਈ ਹੈ।
ਖਡੂਰ ਸਾਹਿਬ ਤੋਂ ਲੋਕ ਸਭਾ ਸੀਟ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਚੁਣਣਗੇ ਸਹੂੰ ਅੰਮ੍ਰਿਤਸਰ, 4 ਜੁਲਾਈ : ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਖੜ੍ਹੇ ਹੋਏ ਅੰਮ੍ਰਿਤਪਾਲ ਸਿੰਘ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਲੋਕ ਸਭਾ ਸੀਟ ਜਿੱਤਣ ਤੇ ਸੰਸਦ ਮੈਂਬਰ ਵਜੋਂ ਸਹੂੰ ਚੁੱਕਣਗੇ ਤੇ ਇਸ ਲਈ ਉਨ੍ਹਾਂ ਨੂੰ ਚਾਰ ਦਿਨ ਦੀ ਪੈਰੋਲ ਵੀ ਦਿੱਤੀ ਗਈ ਹੈ।
Punjab Bani 04 July,2024
ਰਾਹੁਲ ਗਾਂਧੀ ਤੀਜੀ ਵਾਰ ਹਾਰ ਤੋਂ ਬਾਅਦ ਬੁਖਲਾਹਟ ਵਿੱਚ ਹਨ : ਸੈਣੀ
ਰਾਹੁਲ ਗਾਂਧੀ ਤੀਜੀ ਵਾਰ ਹਾਰ ਤੋਂ ਬਾਅਦ ਬੁਖਲਾਹਟ ਵਿੱਚ ਹਨ : ਸੈਣੀ ਸਿਰਸਾ, 4 ਜੁਲਾਈ : ਰਾਹੁਲ ਗਾਂਧੀ ਤੀਜੀ ਵਾਰ ਹਾਰ ਤੋਂ ਬਾਅਦ ਬੁਖਲਾਹਟ ਵਿੱਚ ਨਹੀਂ ਆ ਗਏ ਹਨ ਬਲਕਿ ਉਨ੍ਹਾਂ ਨੇ ਸੰਸਦ ਵਿੱਚ ਹਿੰਦੂਆਂ ਦਾ ਕਥਿਤ ਤੌਰ ’ਤੇ ਅਪਮਾਨ ਵੀ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਹਿੰਦੂ ਸਮਾਜ ਬਾਰੇ ਹੋਰ ਗਿਆਨ ਪ੍ਰਾਪਤ ਕਰਨ ਦੀ ਲੋੜ ਹੈ।ਇਹ ਵਿਚਾਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ’ਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀਆਂ ਕਈ ਯੋਜਨਾਵਾਂ ਦਾ ਉਦਘਾਟਨ ਤੇ ਕਈਆਂ ਦੇ ਨੀਂਹ ਪੱਥਰ ਰੱਖਣ ਮੌਕੇ ਗੱਲਬਾਤ ਕਰਨ ਦੌਰਾਨ ਪ੍ਰਗਟ ਕੀਤੇ। ਸ੍ਰੀ ਸੈਣੀ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੀ ਤੀਜੀ ਵਾਰ ਦੀ ਹਾਰ ਤੋਂ ਬੁਖ਼ਲਾਹਟ ਵਿੱਚ ਹਨ ਜਿਸ ਕਾਰਨ ਉਹ ਹਿੰਦੂ ਸਮਾਜ ਨੂੰ ਹਿੰਸਕ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਗੁੱਟਬਾਜ਼ੀ ਦਾ ਸ਼ਿਕਾਰ ਹੈ। ਇੱਥੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਇਸ ਤੋਂ ਪਹਿਲਾਂ ਦੇਸ਼ੂਯੋਧਾ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਪੰਚਾਇਤ ਭਵਨ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਜਪਾ ਵਿੱਚ ਸ਼ਾਮਲ ਕੀਤਾ। ਇਸ ਮਗਰੋਂ ਉਨ੍ਹਾਂ ਨੇ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਕਰਵਾਏ ਪ੍ਰੋਗਰਾਮ ਵਿੱਚ 78 ਕਰੋੜ ਰੁਪਏ ਤੋਂ ਵੱਧ ਦੇ 13 ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ 67 ਕਰੋੜ 66 ਲੱਖ 72 ਹਜ਼ਾਰ ਰੁਪਏ ਦੀ ਲਾਗਤ ਵਾਲੇ 8 ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋੜਵੰਦਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ, ਡਾ. ਅਸ਼ੋਕ ਤੰਵਰ, ਉੜੀਸਾ ਦੇ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਅਮਨ ਚੋਪੜਾ ਹਾਜ਼ਰ ਸਨ।
Punjab Bani 04 July,2024
ਪ੍ਰਦੂਸ਼ਣ ਕਾਰਨ ਅਹਿਮਦਾਬਾਦ, ਬੈਂਗਲੁਰੂ, ਚੇਨਈ, ਦਿੱਲੀ, ਹੈਦਰਾਬਾਦ, ਕੋਲਕਾਤਾ, ਮੁੰਬਈ, ਪੁਣੇ, ਸ਼ਿਮਲਾ ਅਤੇ ਵਾਰਾਣਸੀ ਸ਼ਹਿਰਾਂ ਵਿੱਚ ਪੀਐਮ (ਕਣ ਦੇ ਪਦਾਰਥ) ਦਾ ਪੱਧਰ 2.5 ਪਾਇਆ
ਪ੍ਰਦੂਸ਼ਣ ਕਾਰਨ ਅਹਿਮਦਾਬਾਦ, ਬੈਂਗਲੁਰੂ, ਚੇਨਈ, ਦਿੱਲੀ, ਹੈਦਰਾਬਾਦ, ਕੋਲਕਾਤਾ, ਮੁੰਬਈ, ਪੁਣੇ, ਸ਼ਿਮਲਾ ਅਤੇ ਵਾਰਾਣਸੀ ਸ਼ਹਿਰਾਂ ਵਿੱਚ ਪੀਐਮ (ਕਣ ਦੇ ਪਦਾਰਥ) ਦਾ ਪੱਧਰ 2.5 ਪਾਇਆ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਧੂੰਏਂ ਨਾਲ ਭਰੇ ਭਾਰਤੀ ਸ਼ਹਿਰ ਦੁਨੀਆ ਦੇ ਸਭ ਤੋਂ ਭੈੜੇ ਹਵਾ ਪ੍ਰਦੂਸ਼ਣ, ਲੋਕਾਂ ਦੇ ਫੇਫੜਿਆਂ ਵਿੱਚ ਰੁਕਾਵਟ ਅਤੇ ਵਧ ਰਹੇ ਸਿਹਤ ਖਤਰਿਆਂ ਤੋਂ ਪੀੜਤ ਹਨ । ਨਵੀਂ ਖੋਜ ਵਿੱਚ, ਇੱਕ ਭਾਰਤੀ ਦੀ ਅਗਵਾਈ ਵਾਲੀ ਟੀਮ ਨੇ ਅਹਿਮਦਾਬਾਦ, ਬੈਂਗਲੁਰੂ, ਚੇਨਈ, ਦਿੱਲੀ, ਹੈਦਰਾਬਾਦ, ਕੋਲਕਾਤਾ, ਮੁੰਬਈ, ਪੁਣੇ, ਸ਼ਿਮਲਾ ਅਤੇ ਵਾਰਾਣਸੀ ਸ਼ਹਿਰਾਂ ਵਿੱਚ ਪੀਐਮ (ਕਣ ਦੇ ਪਦਾਰਥ) ਦਾ ਪੱਧਰ 2.5 ਪਾਇਆ, ਜਿਸ ਨਾਲ ਕੈਂਸਰ ਦਾ ਖ਼ਤਰਾ ਵਧਦਾ ਹੈ। ਭਾਰਤ ਦੇ 10 ਸਭ ਤੋਂ ਵੱਡੇ ਸ਼ਹਿਰਾਂ ਵਿੱਚ ਹੋਣ ਵਾਲੀਆਂ ਸਾਰੀਆਂ ਮੌਤਾਂ ਵਿੱਚੋਂ ਸੱਤ ਫੀਸਦੀ ਤੋਂ ਵੱਧ ਹਵਾ ਪ੍ਰਦੂਸ਼ਣ ਕਾਰਨ ਹੁੰਦਾ ਹੈ। ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ
Punjab Bani 04 July,2024
ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੀਤੀ ਥਾਣੇਦਾਰ ਦੀ ਹੱਤਿਆ
ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੀਤੀ ਥਾਣੇਦਾਰ ਦੀ ਹੱਤਿਆ ਕਰਨਾਲ, 3 ਜੁਲਾਈ : ਹਰਿਆਣਾ ਦੇ ਕਰਨਾਲ ਦੇ ਪਿੰਡ ਕੁਟੇਲ ਨੇੜੇ ਹਰਿਆਣਾ ਪੁਲਸ ਦੇ ਇੱਕ ਏ. ਐਸ. ਆਈ. ਸੰਜੀਵ ਕੁਮਾਰ ਜੋ ਕਿ ਯਮੁਨਾਨਗਰ ਵਿਚ ਸਟੇਟ ਕਰਾਈਮ ਬ੍ਰਾਂਚ ਵਿਚ ਤਾਇਨਾਤ ਸਨ ਦਾ ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
Punjab Bani 03 July,2024
ਥੱਪੜ ਕੰਗਨਾ ਦੇ ਨਹੀਂ, ਸਿਸਟਮ `ਤੇ ਵੱਜਾ ਹੈ : ਸ਼ੇਰ ਸਿੰਘ
ਥੱਪੜ ਕੰਗਨਾ ਦੇ ਨਹੀਂ, ਸਿਸਟਮ `ਤੇ ਵੱਜਾ ਹੈ : ਸ਼ੇਰ ਸਿੰਘ ਸੁਲਤਾਨਪੁਰ ਲੋਧੀ, ਚੰਡੀਗੜ੍ਹ 3 ਜੁਲਾਈ : ਐਮ. ਪੀ. ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਭਰਾ ਨੇ ਭੈਣ ਕੁਲਵਿੰਦਰ ਕੌਰ ਦੀ ਬੈਂਗਲੁਰੂ ਵਿਖੇ ਹੋਈ ਬਦਲੀ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਭੈਣ ਕੁਲਵਿੰਦਰ ਕੌਰ ਅਤੇ ਜੀਜਾ ਦੋਵੇਂ ਇਕੋ ਹੀ ਮਹਿਕਮੇ ਵਿਚ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਦੇ ਪਤੀ ਦੀ ਪੋਸਟਿੰਗ ਬੈਂਗਲੁਰੂ ਹੋਈ ਹੈ ਅਤੇ ਕੁਲਵਿੰਦਰ ਕੌਰ ਨੂੰ ਵੀ ਜਗ੍ਹਾ ਬਦਲ ਕੇ ਉਨ੍ਹਾਂ ਦੇ ਨਾਲ ਉਥੇ ਭੇਜਿਆ ਗਿਆ ਹੈ ਅਤੇ ਜੋ ਕੁਲਵਿੰਦਰ ਕੌਰ ਵਲੋਂ ਥੱਪੜ ਮਾਰਿਆ ਗਿਆ ਸੀ ਦਰਸਅਲ ਉਹ ਥੱਪੜ ਕੰਗਨਾ ਦੇ ਨਹੀਂ ਸਿਸਟਮ ਤੇ ਵੱਜਿਆ ਹੈ। ਸ਼ੇਰ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ `ਤੇ ਕੁਲਵਿੰਦਰ ਕੌਰ ਵੱਲੋਂ ਮੁਆਫ਼ੀ ਮੰਗਣ ਵਾਲੀ ਜਿਹੜੀ ਗੱਲ ਚੱਲ ਰਹੀ ਹੈ, ਉਸ ਬਾਰੇ ਮੈਂ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਬੀਆਂ ਨੂੰ ਲੈ ਕੇ ਕਿਸਾਨ ਅੰਦੋਲਨ ਦੌਰਾਨ ਕੰਗਨਾ ਵੱਲੋਂ ਦਿੱਤੇ ਬਿਆਨ `ਤੇ ਜੇਕਰ ਕੰਗਨਾ ਨੇ ਮੁਆਫ਼ੀ ਨਹੀਂ ਮੰਗੀ ਤਾਂ ਸਾਡੇ ਕੋਲੋਂ ਵੀ ਮੁਆਫ਼ੀ ਦੀ ਆਸ ਨਾ ਰੱਖੇ। ਉਨ੍ਹਾਂ ਕਿਹਾ ਕਿ ਦਰਅਸਲ ਥੱਪੜ ਕੰਗਨਾ ਦੇ ਨਹੀਂ, ਸਿਸਟਮ `ਤੇ ਵੱਜਾ ਹੈ, ਇਸ ਕਰਕੇ ਭੈਣ ਚੜ੍ਹਦੀ ਕਲਾਂ ਵਿਚ ਹਨ ਅਤੇ ਚੜ੍ਹਦੀ ਕਲਾਂ ਵਿਚ ਹੀ ਰਹਿਣਗੇ।
Punjab Bani 03 July,2024
ਐਮ. ਪੀ. ਸਹੂੰ ਚੁੱਕਵਾਉਣ ਲਈ ਪੰਜਾਬ ਪੁਲਸ ਹੋ ਗਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਤੋਂ ਲੈਣ ਲਈ ਰਵਾਨਾ
ਐਮ. ਪੀ. ਸਹੂੰ ਚੁੱਕਵਾਉਣ ਲਈ ਪੰਜਾਬ ਪੁਲਸ ਹੋ ਗਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਤੋਂ ਲੈਣ ਲਈ ਰਵਾਨਾ ਅੰਮ੍ਰਿਤਸਰ : ਪੰਜ ਜੁਲਾਈ ਨੂੰ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਜਾ ਰਹੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਪੰਜਾਬ ਪੁਲਸ ਅਸਾਮ ਦੇ ਡਿਬਰੂਗੜ੍ਹ ਜੇਲ ਲਈ ਰਵਾਨਾ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਨੂੰ ਉਕਤ ਸਹੂੰ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਚੁਕਾਈ ਜਾਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜੋ ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਦੀ ਸਾਰੀ ਕਾਗਜ਼ੀ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਸ ਅੰਮ੍ਰਿਤਪਾਲ ਨੂੰ ਲੈ ਕੇ ਸਿੱਧਾ ਦਿੱਲੀ ਲਈ ਰਵਾਨਾ ਹੋਵੇਗੀ।
Punjab Bani 03 July,2024
ਰਾਜ ਸਭਾ ਵਿਚ ਭਾਸ਼ਣ ਦੌਰਾਨ ਮੋਦੀ ਬੋਲੇਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ
ਰਾਜ ਸਭਾ ਵਿਚ ਭਾਸ਼ਣ ਦੌਰਾਨ ਮੋਦੀ ਬੋਲੇਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ ਨਵੀਂ ਦਿੱਲੀ, 3 ਜੁਲਾਈ : ਰਾਜ ਸਭਾ ਵਿਚ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਪਾਰਲੀਮੈਂਟਸ ਤੇ ਵਿਰੋਧੀ ਧਿਰ ਦੇ ਮੈਂਬਰ ਪਾਰਲੀਮੈਂਟਸ ਨੂੰ ਭਾਸ਼ਣ ਦੇਣ ਮੌਕੇ ਪ੍ਰਧਾਨ ਮੰਤਰੀ ਨਰੇਦਰ ਮੋਦੀ ਨੇ ਕਿਹਾ ਕਿ ਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਸਕਦੇ।ਇਹ ਗੱਲ ਉਨ੍ਹਾਂ ਉਸ ਸਮੇਂ ਆਖੀ ਜਦੋਂ ਵਿਰੋਧੀ ਧਿਰ ਦੇ ਆਗੂ ਭਾਸ਼ਣ ਤੇ ਰਾਜ ਸਭਾ ਸੈਸ਼ਨ ਦਾ ਬਾਈਕਾਟ ਕਰ ਰਹੇ ਸਨ। ਉਨ੍ਹਾਂ ਆਖਿਆਕਿ ਪਿਛਲੇ 10 ਸਾਲਾਂ ਵਿੱਚ ਸਮਰਪਣ ਅਤੇ ਨਿਰੰਤਰ ਸੇਵਾ ਦੇ ਨਾਲ ਕੀਤੇ ਗਏ ਲੋਕ-ਮੁਖੀ ਕੰਮਾਂ ਦਾ ਲੋਕਾਂ ਨੇ ਦਿਲੋਂ ਸਮਰਥਨ ਕੀਤਾ ਹੈ। ਦੇਸ਼ ਦੇ ਲੋਕਾਂ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਹੈ। ਪੀਐਮ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਵੈੱਲ ਵਿੱਚ ਆ ਗਏ ਅਤੇ ਨਾਅਰੇਬਾਜ਼ੀ ਕਰਦੇ ਰਹੇ। ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ ਦੇ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਵਿਚਕਾਰ ਧੰਨਵਾਦ ਦੇ ਮਤੇ ‘ਤੇ ਚਰਚਾ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ,ਵਿਰੋਧੀ ਧਿਰ ਦੇ ਨੇਤਾ, ਸਾਨੂੰ ਵੀ ਬੋਲਣ ਦਿਓ। ਮੋਦੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਲਗਾਤਾਰ ਨਾਅਰੇਬਾਜ਼ੀ ਕਰ ਰਹੇ ਵਿਰੋਧੀ ਧਿਰ ਦੇ ਮੈਂਬਰ ਵਾਕਆਊਟ ਕਰ ਗਏ। ਿਿਵਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਈ ਬਾਬੇ ਜੇਲ੍ਹ ਵਿੱਚ ਹਨ। ਅਜਿਹਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਜੋ ਅੰਧ-ਵਿਸ਼ਵਾਸ ‘ਤੇ ਰੋਕ ਲੱਗੇ । ਇਸ ਤੋਂ ਪਹਿਲਾਂ ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਹਾਥਰਸ ਤ੍ਰਾਸਦੀ ਵਿੱਚ ਮਾਰੇ ਗਏ ਲੋਕਾਂ ਲਈ ਸੋਗ ਪ੍ਰਗਟ ਕੀਤਾ ਗਿਆ। ਰਾਜ ਸਭਾ ਦੇ ਚੇਅਰਮੈਨ ਜੈਦੀਪ ਧਨਖੜੇ ਨੇ ਸਦਨ ਵਿੱਚ ਦੋ ਮਿੰਟ ਦਾ ਮੌਨ ਰੱਖਿਆ।
Punjab Bani 03 July,2024
ਖਡੂਰ ਸਾਹਿਬ ਤੋਂ ਐਮ. ਪੀ. ਦੀ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਚੁੱਕਣਗੇ ਪੰਜ ਨੂੰ ਸਹੂੰ
ਖਡੂਰ ਸਾਹਿਬ ਤੋਂ ਐਮ. ਪੀ. ਦੀ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਚੁੱਕਣਗੇ ਪੰਜ ਨੂੰ ਸਹੂੰ ਚੰਡੀਗੜ੍ਹ, 3 ਜੁਲਾਈ : ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬਤੌਰ ਮੈਂਬਰ ਪਾਰਲੀਮੈਂਟ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਪੰਜ ਜੁਲਾਈ ਨੂੰ ਸਹੂੰ ਚੁੱਕਣ ਜਾ ਰਹੇ ਹਨ।ਦੱਸਣਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਸਹੂੰ ਚੁੱਕਣ ਤੋਂ ਇਸ ਲਈ ਵਾਂਝੇ ਰਹਿ ਗਏ ਸਨ ਕਿਉਂਕਿ ਉਨ੍ਹਾਂ ਉਪਰ ਚੱਲ ਰਹੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਐਨ. ਐਸ. ਏ. ਵਿਚ ਵਾਧਾ ਕਰ ਦਿੱਤਾ ਗਿਆ ਸੀ ਪਰ ਹੁਣ ਸਮੁੱਚੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਦੇ ਚਲਦਿਆਂ ਸਹੂੰ ਚੁੱਕੀ ਜਾ ਸਕੇਗੀ।
Punjab Bani 03 July,2024
ਰਾਜ ਸਭਾ ਵਿਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਵਿਰੋਧੀ ਧਿਰ ਕੀਤਾ ਵਾਕਆਊਟ
ਰਾਜ ਸਭਾ ਵਿਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਵਿਰੋਧੀ ਧਿਰ ਕੀਤਾ ਵਾਕਆਊਟ ਨਵੀਂ ਦਿੱਲੀ, 3 ਜੁਲਾਈ : ਰਾਜ ਸਭਾ ਵਿਚ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਭਾਸ਼ਣ ਦੇ ਰਹੇ ਸਨ ਕਿ ਵਿਰੋਧੀ ਧਿਰ ਦੇ ਆਗੂਆਂ ਵਲੋਂ ਭਾਸ਼ਣ ਦਾ ਬਾਈਕਾਟ ਹੀ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਵਲੋਂ ਆਪਣੇ ਭਾਸ਼ਣ ਵਿਚ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖਿਲਿਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਹਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਬਾਰੇ ਦੱਸਿਆ ਜਾ ਰਿਹਾ ਸੀ।ਆਪਣੇ ਭਾਸ਼ਣ ਦੌਰਾਨ ਨਰਿੰਦਰ ਮੋਦੀ ਨੇ ਕਿਹਾ ਕਿ 60 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ 10 ਸਾਲਾਂ ਬਾਅਦ ਮੁੜ ਓਹੀ ਸਰਕਾਰ ਵਾਪਸ ਆਈ ਹੈ ਪਰ ਇਹ ਗੱਲ ਕਈਆਂ ਨੂੰ ਹਜ਼ਮ ਨਹੀਂ ਹੋ ਰਹੀ।
Punjab Bani 03 July,2024
ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦੇ ਸ਼ੁਰੂ ਹੁੰਦਿਆਂ ਹੀ ਕਈ ਸੂਬਿਆਂ ਵਿਚ ਸਫਰ ਹੋਵੇਗਾ ਸੌਖਾ
ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦੇ ਸ਼ੁਰੂ ਹੁੰਦਿਆਂ ਹੀ ਕਈ ਸੂਬਿਆਂ ਵਿਚ ਸਫਰ ਹੋਵੇਗਾ ਸੌਖਾ ਦਿੱਲੀ : ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦੇ ਸ਼ੁਰੂ ਹੁੰਦਿਆਂ ਹੀ ਕਈ ਸੂਬਿਆਂ ਵਿਚ ਸਫਰ ਸੌਖਾ ਹੋ ਜਾਵੇਗਾ। ਜਿਨ੍ਹਾਂ ਸੂਬਿਆਂ ਦਾ ਸਫਰ ਸੌਖਾ ਹੋਵੇਗਾ ਵਿਚ ਦਿੱਲੀ, ਹਰਿਆਣਾ, ਰਾਜਸਥਾਨ ਆਦਿ ਸ਼ਾਮਲ ਹਨ।ਵੱਖ ਵੱਖ ਪੜਾਵਾਂ ਵਿਚ ਬਣਨ ਵਾਲੇ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦੇ ਤਕਰੀਬਨ ਤਕਰੀਬਨ ਸਮੁੱਚੇ ਪੜਾਅ ਤਿਆਰ ਹੋ ਜਾਣਗੇ ਅਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਜਾਵੇਗੀ। ਇਨ੍ਹਾਂ ਵਿੱਚੋਂ ਦੋ ਫੇਜ਼ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ ਅਤੇ ਆਵਾਜਾਈ ਚੱਲ ਰਹੀ ਹੈ।
Punjab Bani 03 July,2024
ਹਾਥਰਸ ਕਾਂਡ ਮੁਖੀ ਘਟਨਾ ਦੇ ਕਈ ਘੰਟਿਆਂ ਬਾਅਦ ਵੀ ਨਹੀਂ ਆਇਆ ਕਿਸੇ ਹੱਥ
ਹਾਥਰਸ ਕਾਂਡ ਮੁਖੀ ਘਟਨਾ ਦੇ ਕਈ ਘੰਟਿਆਂ ਬਾਅਦ ਵੀ ਨਹੀਂ ਆਇਆ ਕਿਸੇ ਹੱਥ ਪਟਿਆਲਾ, 3 ਜੁਲਾਈ : ਭਾਰਤ ਦੀ ਉਤਰ ਪ੍ਰਦੇਸ਼ ਸਟੇਟ ਦੇ ਹਾਥਰਸ ਵਿਖੇ ਮਚੀ ਭੱਜਨੱਠ ਕਾਰਨ ਮੌਤ ਦੇ ਘਾਟ ਉਤਰੇ ਲੋਕਾਂ ਦੀ ਮੌਤ ਦੇ ਜਿੰਮੇਵਾਰ ਠਹਿਰਾਏ ਜਾ ਰਹੇ ਸਾਕਾਰ ਵਿਸ਼ਵ ਹਰੀ ਭੋਲੇ ਬਾਬਾ ਘਟਨਾ ਦੇ ਕਈ ਘੰਟਿਆਂ ਬਾਅਦ ਵੀ ਕਿਸੇ ਦੇ ਹੱਥ ਨਹੀਂ ਆਏ ਹਨ।ਦੱਸਣਯੋਗ ਹੈ ਕਿ ਭੋਲੇ ਬਾਬਾ ਦੀ ਭਾਲ ਵਿਚ ਪੁਲਸ ਮੈਨਪੁਰੀ ਜ਼ਿਲ੍ਹੇ ਦੇ ਰਾਮ ਕੁਟੀਰ ਚੈਰੀਟੇਬਲ ਟਰੱਸਟ ਵਿਚ ਵੀ ਭਾਲ ਕਰ ਚੁੱਕੀ ਹੈ ਪਰ ਬਾਬਾ ਦਾ ਕਿਤੇ ਕੋਈ ਥਹੁ ਪਤਾ ਨਹੀਂ ਹੈ।ਜ਼ਿਕਰਯੋਗ ਹੈ ਕਿ ਭੋਲੇ ਬਾਬਾ ਪਹਿਲਾਂ ਕੋਵਿਡ ਮਹਾਂਮਾਰੀ ਦੌਰਾਨ ਵੀ ਚਰਚਾ ਵਿਚ ਆ ਚੁੱਕਾ ਹੈ।
Punjab Bani 03 July,2024
ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਧਾਰਾ 43-ਬੀ ਨੂੰ ਟਾਲਣ ਦੀ ਕੀਤੀ ਮੰਗ
ਵੜਿੰਗ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਧਾਰਾ 43-ਬੀ ਨੂੰ ਟਾਲਣ ਦੀ ਕੀਤੀ ਮੰਗ ਨਵੇਂ ਕਾਨੂੰਨ ਨੂੰ ਪੜਾਅਵਾਰ ਢੰਗ ਨਾਲ ਲਾਗੂ ਕਰਨ ਦਾ ਸੁਝਾਅ ਦਿੱਤਾ ਨਵੀਂ ਦਿੱਲੀ/ਲੁਧਿਆਣਾ, 2 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੂੰ ਵਿੱਤ ਐਕਟ 2023 ਦੀ ਧਾਰਾ 43ਬੀ ਨੂੰ ਲਾਗੂ ਕਰਨ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ, ਜੋ ਕਿ MSME ਨਾਲ ਰਜਿਸਟਰਡ ਲਘੂ ਅਤੇ ਛੋਟੀਆਂ ਨੂੰ ਅਦਾਇਗੀਆਂ ਨਾਲ ਸਬੰਧਤ ਹੈ । ਵੜਿੰਗ ਨੇ ਦਿੱਲੀ ਵਿਖੇ ਸ਼੍ਰੀਮਤੀ ਸੀਤਾਰਮਨ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ । ਇਸ ਸੋਧ ਦੇ ਅਨੁਸਾਰ, ਜੇਕਰ ਛੋਟੇ ਅਤੇ ਲਘੂ ਵਿਕਰੇਤਾਵਾਂ ਨੂੰ MSMED ਐਕਟ, 2006 ਦੀ ਧਾਰਾ 15 ਦੇ ਤਹਿਤ ਨਿਰਧਾਰਤ ਮਿਆਦ ਦੇ ਅੰਦਰ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਆਮਦਨ ਟੈਕਸ ਦੀ ਕਾਨੂੰਨਾਂ ਦੇ ਤਹਿਤ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਨੇ MSME ਸੈਕਟਰ ਨੂੰ ਬਹੁਤ ਬੁਰੀ ਤਰ੍ਹਾਂ ਮਾਰਿਆ ਹੈ ਅਤੇ ਉਨ੍ਹਾਂ ਦੀ ਵਿੱਤੀ ਸਮਰੱਥਾ ਨੂੰ ਦਬਾਅ ਦਿੱਤਾ ਹੈ । ਉਨ੍ਹਾਂ ਕਿਹਾ, MSME ਸੈਕਟਰ ਦੀ ਮੌਜੂਦਾ ਗਤੀਸ਼ੀਲਤਾ ਨੂੰ ਦੇਖਦੇ ਹੋਏ, ਜੋ ਕਿ ਬਹੁਤ ਹੀ ਖੰਡਿਤ ਅਤੇ ਵੱਡੇ ਪੱਧਰ 'ਤੇ ਗੈਰ ਰਸਮੀ ਹੈ, ਇੰਟਰ-ਸੈਕਟਰ ਕ੍ਰੈਡਿਟ ਸਹਾਇਤਾ 'ਤੇ ਭਾਰੀ ਨਿਰਭਰਤਾ ਹੈ। ਉਨ੍ਹਾਂ ਕਿਹਾ, ਸੈਕਟਰ ਨੂੰ ਰਸਮੀ ਬੈਂਕਿੰਗ ਚੈਨਲਾਂ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਕ੍ਰੈਡਿਟ ਸੁਵਿਧਾਵਾਂ ਦਾ ਵਿਆਪਕ ਤੌਰ 'ਤੇ ਲਾਭ ਨਹੀਂ ਹੁੰਦਾ ਅਤੇ ਉਦਯੋਗ ਦੇ ਅੰਦਰ ਆਮ ਕਰਜ਼ੇ ਦੀ ਮਿਆਦ 90 ਤੋਂ 120 ਦਿਨਾਂ ਤੱਕ ਹੁੰਦੀ ਹੈ, ਜੋ ਅਕਸਰ 180 ਦਿਨਾਂ ਤੱਕ ਵਧ ਜਾਂਦੀ ਹੈ। ਵੜਿੰਗ ਨੇ ਕਿਹਾ ਕਿ ਇਹ ਸਥਿਤੀ ਵਿਸ਼ੇਸ਼ ਤੌਰ 'ਤੇ ਲੁਧਿਆਣਾ ਵਿੱਚ ਪ੍ਰਚਲਿਤ ਹੈ, ਜਿੱਥੇ ਕਾਰੋਬਾਰ ਆਪਣੇ ਕੰਮਕਾਜ ਨੂੰ ਕਾਇਮ ਰੱਖਣ ਅਤੇ ਨਕਦੀ ਦੇ ਪ੍ਰਵਾਹ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਲਚਕਦਾਰ ਕ੍ਰੈਡਿਟ ਸ਼ਰਤਾਂ 'ਤੇ ਬਹੁਤ ਜ਼ਿਆਦਾ ਨਿਰਭਰ ਕਰਦੇ ਹਨ । ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਖਰੀਦਦਾਰਾਂ ਤੋਂ ਭੁਗਤਾਨ ਪ੍ਰਾਪਤ ਕਰਨ ਦੀ ਸਮਾਂ ਸੀਮਾ ਨੂੰ 31 ਮਾਰਚ, 2025 ਤੱਕ ਵੱਧ ਤੋਂ ਵੱਧ 90 ਦਿਨਾਂ ਅਤੇ 31 ਮਾਰਚ, 2026 ਤੱਕ 60 ਦਿਨਾਂ ਤੱਕ ਵਧਾਉਣ 'ਤੇ ਵਿਚਾਰ ਕਰਨ ਅਤੇ ਅੰਤ ਵਿੱਚ ਇਸਨੂੰ 31 ਮਾਰਚ 2027 ਤੱਕ ਘਟਾ ਕੇ 45 ਦਿਨਾਂ ਤੱਕ ਕਰਨ 'ਤੇ ਵਿਚਾਰ ਕਰਨ । ਉਸਨੇ ਦੇਖਿਆ ਕਿ ਇਹ ਪੜਾਅਵਾਰ ਪਹੁੰਚ ਲੁਧਿਆਣਾ ਦੇ ਨਾਲ-ਨਾਲ ਭਾਰਤ ਭਰ ਦੇ ਉੱਦਮੀਆਂ ਨੂੰ ਵਿੱਤੀ ਐਕਟ 2023 ਦੀ ਸੋਧੀ ਹੋਈ ਧਾਰਾ 43ਬੀ ਦੇ ਅਨੁਸਾਰ ਨਵੀਆਂ ਭੁਗਤਾਨ ਸ਼ਰਤਾਂ ਨੂੰ ਅਨੁਕੂਲ ਕਰਨ ਅਤੇ ਲਾਗੂ ਕਰਨ ਲਈ ਕਾਫ਼ੀ ਸਮਾਂ ਪ੍ਰਦਾਨ ਕਰੇਗੀ ।
Punjab Bani 02 July,2024
ਬਿਜਲੀ ਦੀ ਵਧਦੀ ਮੰਗ ਦੇ ਚਲਦਿਆਂ ਹੋ ਸਕਦੀ ਹੈ ਸਾਲ 2031-32 ਤੱਕ 400 ਗੀਗਾਵਾਟ ਤੋਂ ਪਾਰ ਮੰਗ
ਬਿਜਲੀ ਦੀ ਵਧਦੀ ਮੰਗ ਦੇ ਚਲਦਿਆਂ ਹੋ ਸਕਦੀ ਹੈ ਸਾਲ 2031-32 ਤੱਕ 400 ਗੀਗਾਵਾਟ ਤੋਂ ਪਾਰ ਮੰਗ ਨਵੀਂ ਦਿੱਲੀ : ਬਿਜਲੀ ਜੋ ਕਿ ਅੱਜ ਦੇ ਯੁੱਗ ਵਿਚ ਬਹੁਤ ਹੀ ਜਿ਼ਆਦਾ ਜ਼ਰੂਰੀ ਹੈ ਦੀ ਮੰਗ ਵੀ ਲਗਾਤਾਰ ਵਧਦੀ ਹੀ ਚਲੀ ਜਾ ਰਹੀ ਹੈ ਦੇ ਚਲਦਿਆਂ ਆਉਣ ਵਾਲੇ ਸਮੇਂ ਵਿਚ ਸਾਲ ਵਧ ਕੇ ਇਸਦੀ ਮੰਗ 400 ਗੀਗਾਵਾਟ ਤੋਂ ਵੀ ਵਧ ਸਕਦੀ ਹੈ।ਊਰਜਾ ਸਕੱਤਰ ਪੰਕਜ ਅਗਰਵਾਲ ਨੇ ਕਿਹਾ ਕਿ ਇਹ ਸਾਲ 2031-32 ਤੱਕ 400 ਗੀਗਾਵਾਟ ਤੋਂ ਪਾਰ ਵੀ ਪਹੁੰਚ ਸਕਦੀ ਹੈ।ਪੰਕਜ ਅਗਰਵਾਲ ਜੋ ਸਮਾਰਟ ਮੀਟਰਿੰਗ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸੀ ਨੇ ਕਿਹਾ ਕਿ ਇਸ ਸਾਲ ਮਈ ਵਿੱਚ ਬਿਜਲੀ ਦੀ ਮੰਗ 250 ਗੀਗਾਵਾਟ ਨੂੰ ਪਾਰ ਕਰ ਗਈ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਕਈ ਰਾਜਾਂ ਵਿੱਚ ਬਿਜਲੀ ਦੀ ਮੰਗ ਵਧੀ ਹੈ। ਬਿਜਲੀ ਦੀ ਖਪਤ ਵਿੱਚ ਲਗਾਤਾਰ ਵਾਧਾ 384 ਗੀਗਾਵਾਟ ਨੂੰ ਛੂਹ ਗਿਆ ਹੈ ਅਤੇ ਜੇਕਰ ਇਹ ਰਫ਼ਤਾਰ ਹੋਰ ਜਾਰੀ ਰਹੀ ਤਾਂ ਸਾਲ 2031-32 ਵਿੱਚ ਬਿਜਲੀ ਦੀ ਖਪਤ 400 ਗੀਗਾਵਾਟ ਨੂੰ ਪਾਰ ਕਰ ਸਕਦੀ ਹੈ। ਇੰਨੀ ਬਿਜਲੀ ਦੀ ਖਪਤ ਕਰਨ ਲਈ ਸਾਨੂੰ ਬਿਜਲੀ ਉਤਪਾਦਨ ਲਗਾਉਣਾ ਹੋਵੇਗਾ ਜਿਸ ਦੀ ਮਦਦ ਨਾਲ 900 ਗੀਗਾਵਾਟ ਬਿਜਲੀ ਪੈਦਾ ਕੀਤੀ ਜਾ ਸਕੇਗੀ।
Punjab Bani 02 July,2024
ਬੰਗਾਲ ਵਿੱਚ ਮਹਿਲਾ ਨੂੰ ਸ਼ਰੇਆਮ ਛੜੀ ਨਾਲ ਕੁੱਟਣ ਦਾ ਵੀਡਿਓ ਹੋਇਆ ਵਾਇਰਲ
ਬੰਗਾਲ ਵਿੱਚ ਮਹਿਲਾ ਨੂੰ ਸ਼ਰੇਆਮ ਛੜੀ ਨਾਲ ਕੁੱਟਣ ਦਾ ਵੀਡਿਓ ਹੋਇਆ ਵਾਇਰਲ - ਭਾਜਪਾ ਦਾ ਦੋਸ਼ ਤੇ੍ਰਣਮੂਲ ਕਾਂਗਰਸ ਪਾਰਟੀ ਨਾਲ ਸਬੰਧ ਰੱਖਦਾ ਹੈ ਕੁੱਟਣ ਵਾਲਾ ਵਿਅਕਤੀ - ਪੁਲਸ ਨੇ ਮਾਮਲਾ ਦਰਜ ਕਰਕੇ ਕੀਤੀ ਕੁੱਟਣ ਵਾਲੇ ਵਿਅਕਤੀ ਦੀ ਤਲਾਸ਼ ਸ਼ੁਰੂ
Punjab Bani 02 July,2024
ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਐਲਾਨਿਆਂ ਗੋਲਡੀ ਬਰਾੜ ਲਈ 10 ਲੱਖ ਰੁਪਏ ਦਾ ਇਨਾਮ
ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਐਲਾਨਿਆਂ ਗੋਲਡੀ ਬਰਾੜ ਲਈ 10 ਲੱਖ ਰੁਪਏ ਦਾ ਇਨਾਮ ਨਵੀਂ ਦਿੱਲੀ 2 ਜੁਲਾਈ : ਕੌਮੀ ਜਾਂਚ ਏਜੰਸੀ ਐੱਨ. ਆਈ. ਏ. ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਦੇ ਗਿਰੋਹ ਨਾਲ ਸਬੰਧਤ ਗੈਂਗਸਟਰ ਗੋਲਡੀ ਬਰਾੜ ਅਤੇ ਇੱਕ ਹੋਰ ਲਈ 10-10 ਲੱਖ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਜਨਤਕ ਨੋਟਿਸ ਜਾਰੀ ਕਰਕੇ ਐਲਾਨ ਕਰ ਦਿੱਤਾ ਹੈ। ਪਬਲਿਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਦੇ ਕੈਨੇਡਾ ਜਾਂ ਅਮਰੀਕਾ ਵਿੱਚ ਰਹਿਣ ਦਾ ਸ਼ੱਕ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 34 ਮੁਲਜ਼ਮਾਂ ਖ਼ਿਲਾਫ਼ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਦਰਮਿਆਨ ਬਦਲੇ ਦੀ ਕਾਰਵਾਈ ਦੀ ਲੜੀ ਦਾ ਹਿੱਸਾ ਸੀ।
Punjab Bani 02 July,2024
ਕਰਨਾਲ ਵਿੱਚ ਮਾਲ ਗੱਡੀ ਦੇ ਪਟੜੀ ਤੋਂ ਲੀਹੋ ਲੱਥੀ ਹੋਣ ਕਾਰਨ ਕੰਟੇਨਰ ਚਲਦੀ ਗੱਡੀ ਵਿੱਚੋਂ ਡਿੱਗੇ
ਕਰਨਾਲ ਵਿੱਚ ਮਾਲ ਗੱਡੀ ਦੇ ਪਟੜੀ ਤੋਂ ਲੀਹੋ ਲੱਥੀ ਹੋਣ ਕਾਰਨ ਕੰਟੇਨਰ ਚਲਦੀ ਗੱਡੀ ਵਿੱਚੋਂ ਡਿੱਗੇ ਕਰਨਾਲ, 2 ਜੁਲਾਈ : ਦਿੱਲੀ-ਅੰਬਾਲਾ ਰੇਲਵੇ ਟਰੈਕ ’ਤੇ ਕਰਨਾਲ ਦੇ ਤਰਾਵੜੀ ਨੇੜੇ ਅੱਜ ਸਵੇਰ ਮਾਲ ਗੱਡੀਆਂ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਜਿਸ ਕਾਰਨ ਰੇਲ ਆਵਾਜਾਈ ਠੱਪ ਹੋ ਗਈ। ਇਸ ਘਟਨਾ ਤੋਂ ਬਾਅਦ ਰੇਲਵੇ ਅਧਿਕਾਰੀਆਂ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੋਵਾਂ ਦਿਸ਼ਾਵਾਂ ਵਿੱਚ ਰੇਲ ਸੇਵਾਵਾਂ ਨੂੰ ਰੋਕ ਦਿੱਤਾ ਹੈ। ਇਸ ਦੌਰਾਨ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।
Punjab Bani 02 July,2024
ਅੰਮ੍ਰਿਤਪਾਲ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਲਈ ਦਿੱਤੀ ਜਾਣ ਵਾਲੀ ਪੈਰੋਲ ਲਈ ਪੰਜਾਬ ਸਰਕਾਰ ਨੇ ਭੇਜੀ ਲੋਕ ਸਭਾ ਸਪੀਕਰ ਨੂੰ ਅਰਜ਼ੀ
ਅੰਮ੍ਰਿਤਪਾਲ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਲਈ ਦਿੱਤੀ ਜਾਣ ਵਾਲੀ ਪੈਰੋਲ ਲਈ ਪੰਜਾਬ ਸਰਕਾਰ ਨੇ ਭੇਜੀ ਲੋਕ ਸਭਾ ਸਪੀਕਰ ਨੂੰ ਅਰਜ਼ੀ ਚੰਡੀਗੜ੍ਹ, 2 ਜੁਲਾਈ : ਅੰਮ੍ਰਿਤਪਾਲ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੂੰ ਚੁੱਕਣ ਲਈ ਦਿੱਤੀ ਜਾਣ ਵਾਲੀ ਪੈਰੋਲ ਲਈ ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਹੈ।ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨ. ਐਸ. ਏ. ਤਹਿਤ ਨਜ਼ਰਬੰਦ ਹੈ। ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਜਿਲ੍ਹਾ ਮੈਜਿਸਟਰੇਟ ਨੂੰ ਪੈਰੋਲ ਦੇਣ ਲਈ ਅਰਜ਼ੀ ਭੇਜੀ ਗਈ ਸੀ ਕਿਉਂਕਿ ਅੰਮ੍ਰਿਤਸਰ ਵਿੱਚ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਖਾਲਸਾ ਨੇ ਇਹ ਵੀ ਕਿਹਾ ਕਿ ਡੀ. ਐਮ. ਨੇ ਅਰਜ਼ੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜ ਦਿੱਤੀ, ਜਿਨ੍ਹਾਂ ਨੇ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਚੁਣੇ ਹੋਏ ਸੰਸਦ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਲੋਕ ਸਭਾ ਸਪੀਕਰ ਨੇ ਅਰਜ਼ੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ।
Punjab Bani 02 July,2024
ਗੁਜਰਾਤ ਦੇ ਲੋਕਾਂ ਨੂੰ ਕਰਨਾ ਪੈ ਰਿਹਾ ਹੜ੍ਹ ਦਾ ਸਾਹਮਣਾ
ਗੁਜਰਾਤ ਦੇ ਲੋਕਾਂ ਨੂੰ ਕਰਨਾ ਪੈ ਰਿਹਾ ਹੜ੍ਹ ਦਾ ਸਾਹਮਣਾ - ਹਾਲਾਤ ਸਹੀ ਹੋਣ ਤੱਕ ਸਕੂਲਾਂ, ਕਾਲਜਾਂ ਤੇ ਹੋਰ ਸੰਸਥਾਨਾਂ ਨੂੰ ਕੀਤਾ ਬੰਦ ਗੁਜਰਾਤ, 2 ਜੁਲਾਈ : ਗੁਜਰਾਤ ਦੇ ਲੋਕਾਂ ਨੂੰ ਭਾਰੀ ਬਰਸਾਤ ਦੇ ਕਾਰਨ ਹ੍ੜ੍ਹ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਰਕਾਰ ਨੇ ਸਕੂਲਾਂ, ਕਾਲਜਾਂ ਤੇ ਹੋਰ ਸਿੱਖਿਅਕ ਸੰਸਥਾਨਾਂ ਨੂੰ ਹਾਲਾਤ ਸਹੀ ਹੋਣ ਤੱਕ ਬੰਦ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ ਗੁਜਰਾਤ ਦੇ ਸੂਰਤ ਤੇ ਹੋਰ ਕਈ ਇਲਾਕਿਆਂ ਵਿੱਚ ਹੜ੍ਹਾਂ ਨੇ ਭਾਰੀ ਤਬਾਹੀ ਕੀਤੀ ਹੈ, ਜਿਸ ਕਾਰਨ ਲੋਕਾਂ ਦਾ ਜਨ ਜੀਵਨ ਅਸਤ ਵਿਅਸਤ ਨਜਰ ਆ ਰਿਹਾ ਹੈ।
Punjab Bani 02 July,2024
ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ `ਚ ਛਾਲ ; ਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਸੀ ਦੁਖੀ
ਅਥਲੈਟਿਕਸ ਖਿਡਾਰਨ ਨੇ ਮਾਰੀ ਭਾਖੜਾ ਨਹਿਰ `ਚ ਛਾਲ ; ਪਿਤਾ ਦੀ ਕੁੱਟਮਾਰ ਤੇ ਛੇੜਛਾੜ ਤੋਂ ਸੀ ਦੁਖੀ ਹਰਿਆਣਾ : ਪਿਤਾ ਦੀ ਕੁੱਟਮਾਰ ਤੇ ਛੇੜਤਾੜ ਤੋਂ ਦੁਖੀ ਇਕ ਐਥਲੈਟਿਕਸ ਖਿਡਾਰਨ ਨੇ ਭਾਖੜਾ ਨਹਿਰ ਵਿਚ ਛਾਲ ਹੀ ਮਾਰ ਦਿੱਤੀ ਹੈ। ਉਕਤ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ਦਾ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਜਾਰੀ ਹੈ। ਹਰਿਆਣਾ ਦੇ ਫਤਿਹਾਬਾਦ ਦੇ ਭੂਨਾ ਇਲਾਕੇ ‘ਚ ਛੇੜਛਾੜ ਅਤੇ ਪਿਤਾ ਨਾਲ ਹੋਈ ਕੁੱਟਮਾਰ ਤੋਂ ਦੁਖੀ ਨਾਬਾਲਗ ਲੜਕੀ ਨੇ ਖੁਦਕੁਸ਼ੀ ਕਰ ਲਈ। ਕੁੱਟਮਾਰ ਕੀਤੇ ਜਾਣ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਦਰਅਸਲ, ਇਕ ਨਾਬਾਲਗ ਲੜਕੀ ਨੇ ਭਾਖੜਾ ਵਿਚ ਛਾਲ ਮਾਰ ਦਿੱਤੀ ਸੀ। ਬੀਤੀ ਸ਼ਾਮ ਜਦੋਂ ਉਸ ਦੀ ਲਾਸ਼ ਗੋਰਖਪੁਰ ਨੇੜੇ ਮਿਲੀ ਤਾਂ ਮਾਮਲੇ ‘ਚ ਖੁਲਾਸਾ ਹੋਇਆ ਕਿ ਦੋਸ਼ੀਆਂ ਨੇ ਲੜਕੀ ਦੇ ਪਿਤਾ ਦੀ ਕੁੱਟਮਾਰ ਕੀਤੀ ਸੀ, ਜਿਸ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਸੰਦੀਪ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ।
Punjab Bani 02 July,2024
ਅਕਾਲੀ ਦਲ ਦੇ ਐਸਸੀ ਵਿੰਗ ਨੇ ਪ੍ਰਗਟਾਇਆ ਸੁਖਬੀਰ ਬਾਦਲ ਦੀ ਲੀਡਰਸਿ਼ਪ ਵਿੱਚ ਭਰੋਸਾ
ਅਕਾਲੀ ਦਲ ਦੇ ਐਸਸੀ ਵਿੰਗ ਨੇ ਪ੍ਰਗਟਾਇਆ ਸੁਖਬੀਰ ਬਾਦਲ ਦੀ ਲੀਡਰਸਿ਼ਪ ਵਿੱਚ ਭਰੋਸਾ ਚੰਡੀਗੜ੍ਹ 2 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਐਸ ਸੀ ਵਿੰਗ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਇਆ ਤੇ ਵਿੰਗ ਦੇ ਆਗੂਆਂ ਨੇ ਐਲਾਨ ਕੀਤਾ ਕਿ ਵਿੰਗ ਦਾ ਇੱਕ ਵੀ ਆਗੂ ਜਾਂ ਵਰਕਰ ਬਾਗੀਆਂ ਦੇ ਨਾਲ ਨਹੀਂ ਹੈ, ਸਮੁੱਚਾ ਵਿੰਗ ਸੁਖਬੀਰ ਸਿੰਘ ਬਾਦਲ ਦੇ ਨਾਲ ਹੈ। ਅੱਜ ਸ਼ਾਮ ਐਸ ਸੀ ਵਿੰਗ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਅਤੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਐਸ ਸੀ ਵਿੰਗ ਦੇ ਸਮੁੱਚੇ ਅਹੁਦੇਦਾਰਾਂ ਤੇ ਵਰਕਰਾਂ ਨੇ ਅੱਜ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਤੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟ ਕੀਤਾ। ਉਹਨਾਂ ਕਿਹਾ ਕਿ ਜੋ ਵੀ ਰਾਜ ਵਿੱਚ ਐਸ ਸੀ ਵਰਗ ਵਾਸਤੇ ਸਰਕਾਰੀ ਸਕੀਮਾਂ ਹਨ, ਉਹ ਸਾਰੀਆਂ ਬਾਦਲ ਸਰਕਾਰ ਵੇਲੇ ਬਣਾਈਆਂ ਤੇ ਲਾਗੂ ਕੀਤੀਆਂ ਗਈਆਂ ਭਾਵੇਂ ਉਹ 200 ਯੂਨਿਟ ਮੁਫਤ ਬਿਜਲੀ ਹੋਵੇ, ਐਸ ਸੀ ਵਿਦਿਆਰਥੀਆਂ ਵਾਸਤੇ ਸਕਾਲਰਸ਼ਿਪ ਹੋਵੇ, ਸ਼ਗਨ ਸਕੀਮ ਹੋਵੇ, ਆਟਾ ਦਾਲ ਸਕੀਮ ਹੋਵੇ ਜਾਂ ਫਿਰ ਹੋਰ ਸਕੀਮਾਂ ਹੋਣ ਸਾਰੀਆਂ ਹੀ ਅਕਾਲੀ ਸਰਕਾਰਾਂ ਨੇ ਲਾਗੂ ਕੀਤੀਆਂ। ਉਹਨਾਂ ਕਿਹਾ ਕਿ ਸਮੁੱਚਾ ਐਸ ਸੀ ਵਿੰਗ ਪਾਰਟੀ ਦੇ ਨਾਲ ਹੈ ਤੇ ਕੋਈ ਵੀ ਬਾਗੀ ਆਗੂਆਂ ਨਾਲ ਨਹੀਂ ਹੈ। ਉਹਨਾਂ ਕਿਹਾ ਕਿ ਐਸ ਸੀ ਵਿੰਗ ਸੁਖਬੀਰ ਸਿੰਘ ਬਾਦਲ ਦੇ ਨਾਲ ਡੱਟ ਕੇ ਖੜ੍ਹਾ ਹੈ ਅਤੇ ਸਿਰਫ ਉਹ ਹੀ ਇਸ 120 ਸਾਲ ਪੁਰਾਣੀ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਯੋਗ ਆਗੂ ਹਨ ਜੋ ਗਰੀਬਾਂ, ਦਬੇ ਕੁਚਲਿਆਂ, ਕਿਸਾਨਾਂ, ਮਜ਼ਦੂਰਾਂ ਤੇ ਸਮਾਜ ਦੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਦੀ ਹੈ।
Punjab Bani 02 July,2024
ਪਤੀ ਦੇ ਵਿਦੇਸ਼ ਜਾਣ ਮਗਰੋਂ ਹੀ ਪਤਨੀ ਨੇ ਕਰਵਾਇਆ ਵਿਆਹ
ਪਤੀ ਦੇ ਵਿਦੇਸ਼ ਜਾਣ ਮਗਰੋਂ ਹੀ ਪਤਨੀ ਨੇ ਕਰਵਾਇਆ ਵਿਆਹ ਜ਼ੀਰਾ, 2 ਜੁਲਾਈ : ਪੰਜਾਬ ਦੇ ਇਕ ਸ਼ਹਿਰ ਜੀਰਾ ਦੇ ਵਿਚ ਇਕ ਪਤਨੀ ਨੇ ਆਪਣੇ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਹੀ ਬਿਨਾਂ ਤਲਾਕ ਦਿੱਤਿਆਂ ਦੂਜਾ ਵਿਆਹ ਕਰਵਾ ਲਿਆ ਹੈ। ਜਿਸ ਤੇ ਥਾਣਾ ਮੱਖੂ ਦੀ ਪੁਲਸ ਨੇ ਔਰਤ ਸਮੇਤ 2 ਖਿ਼ਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਕੁਲਦੀਪ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਘੁੱਦੂ ਵਾਲਾ ਦੱਸਿਆ ਕਿ ਉਹ ਵਿਦੇਸ਼ ਗਿਆ ਹੋਇਆ ਸੀ। $;ਉਸ ਦੀ ਪਤਨੀ ਮਨਜੀਤ ਕੌਰ ਨੇ ਬਿਨਾਂ ਤਲਾਕ ਦਿੱਤੇ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਵਲੂਰ ਨਾਲ ਦੂਜਾ ਵਿਆਹ ਕਰਵਾ ਲਿਆ ਤੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਵਿਦੇਸ਼ ਚਲੇ ਗਏ। ਪੁਲਸ ਵੱਲੋਂ ਮਨਜੀਤ ਕੌਰ ਤੇ ਗੁਰਮੀਤ ਸਿੰਘ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 02 July,2024
ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਫੀਸ ਕੀਤੀ ਦੁੱਗਣੀ
ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਫੀਸ ਕੀਤੀ ਦੁੱਗਣੀ ਦਿੱਲੀ : ਆਸਟ੍ਰੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਫੀਸ ਦੁੱਗਣੀ ਕਰਕੇ ਜਿਥੇ ਕੌਮਾਂਤਰੀ ਵਿਦਿਆਰਥੀਆਂ ਨੂੰ ਇਕ ਵਿੱਤੀ ਝਟਕਾ ਦਿੱਤਾ ਹੈ ਉਥੇ ਆਪਣੇ ਮਾਲੀਏ ਵਿਚ ਵਾਧਾ ਵੀ ਕੀਤਾ ਹੈ। ਗ੍ਰਹਿ ਮਾਮਲਿਆਂ ਮੰਤਰੀ ਵਲੋਂ ਜਾਰੀ ਬਿਆਨ ਵਿਚ ਕਿਹਾ ਵੀ ਗਿਆ ਹੈ ਕਿ ਰਿਕਾਰਡ ਮਾਈਗ੍ਰੇਸ਼ਨ `ਤੇ ਲਗਾਮ ਲਗਾਉਣ ਲਈ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਕ ਜੁਲਾਈ ਤੋਂ ਕੌਮਾਂਤਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਆਈ ਡਾਲਰ (ਕਰੀਬ 39,527 ਰੁਪਏ) ਤੋਂ ਵਧਾ ਕੇ 1600 ਆਸਟ੍ਰੇਲੀਆਈ ਡਾਲਰ (ਕਰੀਬ 89,059 ਰੁਪਏ) ਕਰ ਦਿੱਤੀ ਹੈ।
Punjab Bani 02 July,2024
ਪਨਵੇਲ ਪੁਲਸ ਦੀ ਚਾਰਜਸ਼ੀਟ ਵਿਚ ਹੋਇਆ ਸਲਮਾਨ ਖ਼ਾਨ ਨੂੰ ਵੀ ਮਾਰਨਾ ਚਾਹੁੰਦਾ ਸੀ ਸਿੱਧੁ ਮੂਸੇਵਾਲਾ ਵਾਂਗ ਲਾਰੈਂਸ ਬਿਸ਼ਨੋਈ ਵਾਲੀ ਗੱਲ ਦਾ ਖੁਲਾਸਾ
ਪਨਵੇਲ ਪੁਲਸ ਦੀ ਚਾਰਜਸ਼ੀਟ ਵਿਚ ਹੋਇਆ ਸਲਮਾਨ ਖ਼ਾਨ ਨੂੰ ਵੀ ਮਾਰਨਾ ਚਾਹੁੰਦਾ ਸੀ ਸਿੱਧੁ ਮੂਸੇਵਾਲਾ ਵਾਂਗ ਲਾਰੈਂਸ ਬਿਸ਼ਨੋਈ ਵਾਲੀ ਗੱਲ ਦਾ ਖੁਲਾਸਾ ਮੁੰਬਈ : ਭਾਰਤ ਦਾ ਦਿਲ ਆਖੀ ਜਾਣ ਵਾਲੀ ਫਿਲਮੀ ਨਗਰੀ ਵਿਚ ਆਪਣੀ ਕਲਾਕਾਰੀ ਨਾਲ ਲੋਕਾਂ ਦੇ ਹਰਮਨ ਪਿਆਰੇ ਬਾਲੀਵੁੱਡ ਕਲਾਕਾਰ ਸਲਮਾਨ ਖਾਨ ਨੂੰ ਵੀ ਸਿੱਧੁ ਮੂਸੇਵਾਲਾ ਵਾਂਗ ਹੀ ਮਾਰਨਾ ਚਾਹੁੰਦਾ ਸੀ ਮਸ਼ਹੂਰ ਗੈਂਗਸਟਰ ਲਾਰੈਂਸ ਬਿਸ਼ਨੋਈ। ਇਸ ਗੱਲ ਦਾ ਖੁਲਾਸਾ ਪਨਵੇਲ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਮਿਲੇ ਸੰਕੇਤਾਂ ਤੋਂ ਹੋਇਆ ਹੈ।ਨਵੀਂ ਮੁੰਬਈ ਪੁਲਿਸ ਮੁਤਾਬਕ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਦੇ 5 ਗ੍ਰਿਫਤਾਰ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਦੋਸ਼ੀ ਪਾਕਿਸਤਾਨ ਤੋਂ ਏ.ਕੇ.-47 ਰਾਈਫਲ, ਏ.ਕੇ.-92 ਰਾਈਫਲ ਅਤੇ ਐੱਮ-16 ਰਾਈਫਲ ਖਰੀਦਣ ਦੀ ਤਿਆਰੀ ਕਰ ਰਹੇ ਸਨ ਅਤੇ ਜ਼ੀਗਾਨਾ ਪਿਸਤੌਲ ਵੀ ਜਿਸ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ।
Punjab Bani 02 July,2024
ਨੈਸ਼ਨਲ ਬੈਂਕਾਂ `ਚ ਕਲਰਕ ਦੀਆਂ 6 ਹਜ਼ਾਰ ਅਸਾਮੀਆਂ ਖ਼ਲਈ ਨੋਟੀਫਿਕੇਸ਼ਨ ਹੋਇਆ ਜਾਰੀ
ਬੈਂਕ ਭਰਤੀ ਪ੍ਰੀਖਿਆਰਥੀਆਂ ਲਈ ਖੁਸ਼ਖਬਰੀ ਨੈਸ਼ਨਲ ਬੈਂਕਾਂ `ਚ ਕਲਰਕ ਦੀਆਂ 6 ਹਜ਼ਾਰ ਅਸਾਮੀਆਂ ਖ਼ਲਈ ਨੋਟੀਫਿਕੇਸ਼ਨ ਹੋਇਆ ਜਾਰੀ ਨਵੀਂ ਦਿੱਲੀ : ਬੈਂਕਿੰਗ ਖੇਤਰ ਵਿਚ ਨੌਕਰੀਆਂ ਪਾਉਣ ਦੀ ਇੱਛਾ ਰੱਖਣ ਵਾਲੇ ਪ੍ਰੀਖਿਆਰਥੀਆਂ ਲਈ ਖੁਸ਼ਖਬਰੀ ਹੈ ਕਿ ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ਸਿਲੈਕਸ਼ਨ ਵੱਲੋਂ ਦੇਸ਼ ਭਰ ਦੇ ਵੱਖ-ਵੱਖ ਨੈਸ਼ਨਲਾਈਜਡ ਬੈਂਕਾਂ `ਚ ਕਲਰਕ ਕਾਡਰ ਦੀਆਂ ਖਾਲੀ ਅਸਾਮੀਆਂ ਲਈ ਸਿੱਧੀ ਭਰਤੀ ਲਈ ਹਰ ਸਾਲ ਕਰਵਾਈ ਜਾਂਦੀ ਕਲਰਕ ਪ੍ਰੀਖਿਆ ਦੇ ਇਸ ਸਾਲ ਦੇ ਐਡੀਸ਼ਨ ਲਈ ਨੋਟੀਫਿਕੇਸ਼ਨ 1 ਜੁਲਾਈ 2024 ਨੂੰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਇਸ ਵਾਰ ਦੀ ਪ੍ਰੀਖਿਆ ਜ਼ਰੀਏ ਨੈਸ਼ਨਲ ਬੈਂਕਾਂ `ਚ 6 ਹਜ਼ਾਰ ਤੋਂ ਜਿ਼ਆਦਾ ਕਲਰਕਾਂ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ।
Punjab Bani 01 July,2024
ਪੰਜਾਬ ਵਿਚ ਖਾਲਿਸਤਾਨੀ ਅੰਮ੍ਰਿਤਪਾਲ ਦੇ ਸਾਥੀਆਂ ਦੇ ਜਿਮਨੀ ਚੋਣ ਨਾ ਲੜਨ ਨੂੰ ਲੈ ਕੇ ਦਿੱਤਾ ਜਾਵੇਗਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ : ਵੀਰੇਸ਼ ਸ਼ਾਂਡਲਯ
ਪੰਜਾਬ ਵਿਚ ਖਾਲਿਸਤਾਨੀ ਅੰਮ੍ਰਿਤਪਾਲ ਦੇ ਸਾਥੀਆਂ ਦੇ ਜਿਮਨੀ ਚੋਣ ਨਾ ਲੜਨ ਨੂੰ ਲੈ ਕੇ ਦਿੱਤਾ ਜਾਵੇਗਾ ਚੋਣ ਕਮਿਸ਼ਨਰ ਨੂੰ ਮੰਗ ਪੱਤਰ : ਵੀਰੇਸ਼ ਸ਼ਾਂਡਲਯ ਅੰਬਾਲਾ, 1 ਜੁਲਾਈ : ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਲਯ ਨੇ ਆਖਿਆ ਹੈ ਕਿ ਪੰਜਾਬ ਵਿਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਜਿਮਨੀ ਚੋਣਾ ਨਾ ਲੜਨ ਨੂੰ ਲੈ ਕੇ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ਤੇ ਦੇਸ਼ ਵਿਰੋਧੀ ਕੰਮਾਂ ਵਿਚ ਜੇਲ ਅੰਦਰ ਬੰਦ ਦੇਸ਼ ਧਰੋਹੀਆਂ ਨੂੰ ਚੋਣ ਲੜਨ ਦੀ ਮਨਜ਼ੂਰੀ ਨਹੀਂ ਮਿਲਣੀ ਚਾਹੀਦੀ ਹੈ। ਵੀਰੇਸ਼ ਸ਼ਾਂਡਲਯ ਨੇ ਦੱਸਿਆ ਕਿ ਇਥੇ ਹੀ ਬਸ ਨਹੀਂ ਇਸ ਤੋਂ ਪਹਿਲਾਂ ਵੀ ਉਹ ਅੰਮ੍ਰਿਤਪਾਲ ਦੇ ਵੀ ਸੰਸਦ ਵਿਚ ਸਹੂੰ ਚੁੱਕਣ ਦਾ ਵਿਰੋਧ ਕਰ ਚੁੱਕੇ ਹਨ।
Punjab Bani 01 July,2024
ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਸਦ ਮੈਬਰਾਂ ਨੇ ਹੱਥ ਵਿੱਚ ਤਖਤੀਆਂ ਫੜ ਕੇਦਰ ਸਰਕਾਰ ਖਿਲਾਫ ਲਗਾਏ ਨਾਅਰੇ
ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਸਦ ਮੈਬਰਾਂ ਨੇ ਹੱਥ ਵਿੱਚ ਤਖਤੀਆਂ ਫੜ ਕੇਦਰ ਸਰਕਾਰ ਖਿਲਾਫ ਲਗਾਏ ਨਾਅਰੇ ਦਿੱਲੀ, 1 ਜੁਲਾਈ : ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੀਆਂ ਸੰਘਟਕ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ 'ਚ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ 'ਮਕਰ ਗੇਟ' ਅੱਗੇ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ, 'ਭਾਰਤ ਗਠਜੋੜ ਦੇ ਸਾਰੇ ਸੰਸਦ ਮੈਂਬਰਾਂ ਨੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ' ਅਤੇ 'ਵਿਰੋਧੀ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨਾ ਬੰਦ ਕਰੋ' ਵਰਗੇ ਨਾਅਰੇ ਲਗਾਏ ਹਨ।
Punjab Bani 01 July,2024
ਪੱਛਮ ਬੰਗਾਲ : ਔਰਤ ਦੀ ਸ਼ਰੇਆਮ ਕੀਤੀ ਕੁੱਟਮਾਰ : ਵਿਵਾਦਾਂ ਵਿੱਚ ਘਿਰੀ ਮਮਤਾ ਬੈਨਰਜੀ
ਪੱਛਮ ਬੰਗਾਲ : ਔਰਤ ਦੀ ਸ਼ਰੇਆਮ ਕੀਤੀ ਕੁੱਟਮਾਰ : ਵਿਵਾਦਾਂ ਵਿੱਚ ਘਿਰੀ ਮਮਤਾ ਬੈਨਰਜੀ ਦਿੱਲੀ, 1 ਜੁਲਾਈ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਰਕਾਰ ਇੱਕ ਵਿਅਕਤੀ ਵੱਲੋਂ ਇੱਕ ਔਰਤ ਸਮੇਤ ਦੋ ਲੋਕਾਂ ਦੀ ਕੁੱਟਮਾਰ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ਵਾਇਰਲ ਕਲਿੱਪ 'ਚ ਸੜਕ 'ਤੇ ਬੈਠੇ ਲੋਕ ਚੁੱਪਚਾਪ ਦੇਖ ਰਹੇ ਹਨ ਕਿ ਵਿਅਕਤੀ ਦੋਵਾਂ 'ਤੇ ਹਮਲਾ ਕਰਦਾ ਹੈ। ਵੀਡੀਓ 'ਚ ਇਕ ਵਿਅਕਤੀ ਔਰਤ 'ਤੇ ਵਾਰ-ਵਾਰ ਡੰਡਿਆਂ ਨਾਲ ਵਾਰ ਕਰਦਾ ਨਜ਼ਰ ਆ ਰਿਹਾ ਹੈ ਜਦਕਿ ਇਕ ਛੋਟੀ ਭੀੜ ਚੁੱਪ ਰਹੀ। ਉਹ ਦਰਦ ਨਾਲ ਰੋਂਦੀ ਹੈ, ਪਰ ਹਮਲਾ ਜਾਰੀ ਹੈ। ਉਹ ਫਿਰ ਇੱਕ ਆਦਮੀ ਵੱਲ ਮੁੜਦਾ ਹੈ ਅਤੇ ਉਸਨੂੰ ਮਾਰਨਾ ਸ਼ੁਰੂ ਕਰ ਦਿੰਦਾ ਹੈ। ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦੀ ਬਜਾਏ ਜ਼ਿਆਦਾਤਰ ਭੀੜ ਹਮਲਾਵਰ ਦੀ ਮਦਦ ਕਰਦੀ ਨਜ਼ਰ ਆ ਰਹੀ ਹੈ।
Punjab Bani 01 July,2024
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਟੀਮ ਇੰਡੀਆ ਦੀ ਤਾਰੀਫ : ਦਿੱਤੀ ਵਧਾਈ
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਟੀਮ ਇੰਡੀਆ ਦੀ ਤਾਰੀਫ : ਦਿੱਤੀ ਵਧਾਈ ਨਵੀਂ ਦਿੱਲੀ: ਟੀ-20 ਵਿਸ਼ਵ ਕੱਪ ‘ਚ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸਵੇਰੇ ਭਾਰਤੀ ਕ੍ਰਿਕਟ ਟੀਮ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪੂਰੀ ਟੀਮ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਰੋਹਿਤ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਟੀ-20 ਕਰੀਅਰ ਦੀ ਤਾਰੀਫ ਕੀਤੀ। ਉਨ੍ਹਾਂ ਨੇ ਫਾਈਨਲ ‘ਚ ਵਿਰਾਟ ਕੋਹਲੀ ਦੀ ਪਾਰੀ ਅਤੇ ਭਾਰਤੀ ਕ੍ਰਿਕਟ ‘ਚ ਉਨ੍ਹਾਂ ਦੇ ਯੋਗਦਾਨ ਦੀ ਵੀ ਤਾਰੀਫ ਕੀਤੀ। ਪੀਐਮ ਮੋਦੀ ਨੇ ਹਾਰਦਿਕ ਪਟੇਲ ਦੇ ਆਖਰੀ ਓਵਰ ਅਤੇ ਸੂਰਿਆ ਕੁਮਾਰ ਯਾਦਵ ਦੇ ਕੈਚ ਦੀ ਤਾਰੀਫ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਤਾਰੀਫ ਕੀਤੀ। ਪ੍ਰਧਾਨ ਮੰਤਰੀ ਨੇ ਰਾਹੁਲ ਦ੍ਰਾਵਿੜ ਦਾ ਭਾਰਤੀ ਕ੍ਰਿਕਟ ਵਿੱਚ ਯੋਗਦਾਨ ਲਈ ਧੰਨਵਾਦ ਵੀ ਕੀਤਾ।
Punjab Bani 01 July,2024
ਸਿੰਧੂ ਦਾ ਟੀਚਾ ਤਿੰਨ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਬਣਨਾ
ਸਿੰਧੂ ਦਾ ਟੀਚਾ ਤਿੰਨ ਓਲੰਪਿਕ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਬਣਨਾ ਨਵੀਂ ਦਿੱਲੀ, 30 ਜੂਨ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਸਰੀਰਕ ਅਤੇ ਮਾਨਸਿਕ ਤੌਰ ’ਤੇ ਚੰਗੀ ਹਾਲਤ ’ਚ ਹੈ ਪਰ ਉਸ ਨੂੰ ਲੱਗਦਾ ਹੈ ਕਿ ਓਲੰਪਿਕ ’ਚ ਤੀਜਾ ਤਗ਼ਮਾ ਜਿੱਤਣ ਲਈ ਉਸ ਨੂੰ ਹੋਰ ਸੁਧਾਰ ਦੀ ਲੋੜ ਹੈ। ਰੀਓ ਅਤੇ ਟੋਕੀਓ ਵਿੱਚ ਪਿਛਲੇ ਦੋ ਓਲੰਪਿਕ ਵਿੱਚ ਕ੍ਰਮਵਾਰ ਚਾਂਦੀ ਅਤੇ ਕਾਂਸੇ ਦੇ ਤਗ਼ਮੇ ਜਿੱਤਣ ਵਾਲੀ ਸਿੰਧੂ ਦਾ ਟੀਚਾ ਤਿੰਨ ਓਲੰਪਿਕ ਤਗ਼ਮੇ ਜਿੱਤਣ ਵਾਲੀ ਪਹਿਲੀ ਭਾਰਤੀ ਬਣਨਾ ਹੈ। ਉਸ ਨੇ ਭਾਰਤੀ ਖੇਡ ਅਥਾਰਟੀ (ਐੱਸਏਆਈ), ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਅਤੇ ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀਏਆਈ) ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਿਹਾ, “ਇਹ ਚੁਣੌਤੀਪੂਰਨ ਹੈ। ਇਹ ਸੌਖਾ ਨਹੀਂ ਹੈ ਪਰ ਅਸੰਭਵ ਵੀ ਨਹੀਂ ਹੈ।’’
Punjab Bani 01 July,2024
ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਪਤਨੀ ਸਣੇ ਮੰਦਰ ਪੁੱਜ ਲਿਆ ਆਸ਼ੀਰਵਾਦ
ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਪਤਨੀ ਸਣੇ ਮੰਦਰ ਪੁੱਜ ਲਿਆ ਆਸ਼ੀਰਵਾਦ ਲੰਡਨ, 30 ਜੂਨ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਤੇ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਨੇ 4 ਜੁਲਾਈ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਸ਼ਨਿੱਚਰਵਾਰ ਸ਼ਾਮੀਂ ਇਥੇ ਸ੍ਰੀ ਸਵਾਮੀਨਾਰਾਇਣ ਮੰਦਰ, ਜੋ ਨਿਆਸਡੈੱਨ ਟੈਂਪਲ ਦੇ ਨਾਮ ਨਾਲ ਵੀ ਮਕਬੂਲ ਹੈ, ਵਿਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਸੂਨਕ ਜੋੜਾ ਜਿਉਂ ਹੀ ਕਾਫਲੇ ਦੇ ਰੂਪ ਵਿਚ ਮੰਦਰ ਪੁੱਜਾ ਤਾਂ ਉਨ੍ਹਾਂ ਦਾ ਤਾੜੀਆਂ ਨਾਲ ਸਵਾਗਤ ਕੀਤਾ ਗਿਆ। ਸੂਨਕ ਜੋੜੇ ਨੇ ਮੰਦਰ ਵਿਚ ਪੂਜਾਰੀਆਂ ਦੀ ਦੇਖ ਰੇਖ ਵਿਚ ਪੂਜਾ ਕੀਤੀ। ਇਸ ਵਿਸ਼ਾਲ ਮੰਦਰ ਦਾ ਗੇੜਾ ਲਾਉਣ ਮਗਰੋਂ ਸੂਨਕ ਤੇ ਉਨ੍ਹਾਂ ਦੀ ਪਤਨੀ ਵਲੰਟੀਅਰਾਂ ਤੇ ਭਾਈਚਾਰੇ ਦੇ ਸੀਨੀਅਰ ਮੈਂਬਰਾਂ ਦੇ ਰੂਬਰੂ ਵੀ ਹੋਏ।
Punjab Bani 01 July,2024
ਸੋਨਾਕਸ਼ੀ ਸਿਨਹਾ ਦੇ ਪਿਤਾ ਸ਼ਤਰੁਘਨ ਸਿਨਹਾ ਦੀ ਵਿਗੜੀ ਤਬੀਅਤ
ਸੋਨਾਕਸ਼ੀ ਸਿਨਹਾ ਦੇ ਪਿਤਾ ਸ਼ਤਰੁਘਨ ਸਿਨਹਾ ਦੀ ਵਿਗੜੀ ਤਬੀਅਤ ਹਸਪਤਾਲ ਵਿੱਚ ਹੋਏ ਦਾਖਲ ਮੁੰਬਈ: ਹਾਲ ਹੀ ਵਿੱਚ ਨਵ ਵਿਆਹੀ ਅਦਾਕਾਰਾ ਸੋਨਾਕਸ਼ੀ ਸਿਨਹਾ ਦੇ ਪਿਤਾ ਸ਼ਤਰੁਘਨ ਸਿਨਹਾ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਨਾ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।ਸ਼ਤਰੂਘਨ ਦੇ ਪੁੱਤਰ ਲਵ ਸਿਨਹਾ ਨੇ ਕਿਹਾ ਕਿ ਉਨ੍ਹਾਂ ਦਾ ਸਾਲਾਨਾ ਰੁਟੀਨ ਚੈਕਅੱਪ ਵੀ ਕਰਵਾਇਆ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਸਿਨਹਾ ਨੂੰ ਹਸਪਤਾਲ ਕਦੋਂ ਦਾਖ਼ਲ ਕਰਵਾਇਆ ਗਿਆ ਸੀ।
Punjab Bani 01 July,2024
ਯੂਨੈਸਕੋ ਕਰਨ ਜਾ ਰਿਹੈ ਸ੍ਰੀ ਰਾਮਾਇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵਿਸ਼ਵ ਵਿਰਾਸਤ ਦੀ ਸੂਚੀ ’ਚ ਸ਼ਾਮਲ
ਯੂਨੈਸਕੋ ਕਰਨ ਜਾ ਰਿਹੈ ਸ੍ਰੀ ਰਾਮਾਇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵਿਸ਼ਵ ਵਿਰਾਸਤ ਦੀ ਸੂਚੀ ’ਚ ਸ਼ਾਮਲ ਰਾਏਪੁਰ : ਸ੍ਰੀ ਰਾਮਾਇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਕਿ ਭਾਰਤ ਦੇ ਦੋ ਸਭ ਤੋਂ ਵੱਡੇ ਧਾਰਮਿਕ ਗ੍ਰੰਥ ਹਨ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਦੀ ਸੂਚੀ ’ਚ ਸ਼ਾਮਲ ਕਰਨ ਦੀ ਤਿਆਰੀ ਵਿਚ ਹੈ।ਦੱਸਣਯੋਗ ਹੈ ਕਿ ਸ੍ਰੀ ਰਾਮਾਇਣ ਜੋ ਮਹਾਰਿਸ਼ੀ ਵਾਲਮੀਕਿ ਵੱਲੋਂ ਰਚੀ ਗਈ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਅਸ਼ੋਕ ਦੇ ਸ਼ਿਲਾਲੇਖ, ਕੌਟਿਲਿਆ ਦਾ ਅਰਥਸ਼ਾਸਤਰ ਤੇ ਤਮਿਲ ਕਵੀ ਤਿਰੁਵੱਲੁਵਰ ਵੱਲੋਂ ਰਚੇ ਗਏ ਥਿਰੂਕੁਰਲ ਨੂੰ ਵੀ ਯੂਨੈਸਕੋ ਦੇ ਨੈਸ਼ਨਲ ਤੇ ਰੀਜਨਲ ਰਜਿਸਟਰ ’ਚ ਸ਼ਾਮਲ ਕਰਨ ਲਈ ਨਾਮਜ਼ਦ ਕੀਤਾ ਜਾਵੇਗਾ। ਇਥੇ ਹੀ ਬਸ ਨਹੀਂ ਅਗਲੇ ਸਾਲ ਮਾਰਚ ’ਚ ਹੋਣ ਵਾਲੀ ਇੰਟਰਨੈਸ਼ਨਲ ਐਡਵਾਇਜ਼ਰੀ ਦੀ ਬੈਠਕ ’ਚ ਇਸ ਸਬੰਧੀ ਤਜਵੀਜ਼ ਰੱਖੀ ਜਾ ਸਕਦੀ ਹੈ। ਇਕ ਪ੍ਰੋਗਰਾਮ ’ਚ ਸ਼ਾਮਲ ਹੋਣ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਪੁੱਜੇ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ’ਚ ਯੂਨੈਸਕੋ ਮੈਮਰੀ ਆਫ ਦਿ ਵਰਲਡ ਨੋਡਲ ਕੇਂਦਰ ਦੇ ਮੁਖੀ ਪ੍ਰੋਫੈਸਰ ਡਾ. ਰਮੇਸ਼ ਚੰਦਰ ਗੌੜ ਨੇ ਉਕਤ ਜਾਣਕਾਰੀ ਦਿੱਤੀ।
Punjab Bani 01 July,2024
ਬਰਫ ਦੇ ਤੋਦੇ ਡਿੱਗਣ ਕਾਰਨ ਸ਼ਰਧਾਲੂਆਂ ਵਿੱਚ ਮਚਿਆ ਹੜਕੰਪ
ਬਰਫ ਦੇ ਤੋਦੇ ਡਿੱਗਣ ਕਾਰਨ ਸ਼ਰਧਾਲੂਆਂ ਵਿੱਚ ਮਚਿਆ ਹੜਕੰਪ - ਕੇਦਾਰਨਾਥ ਜਾ ਰਹੇ ਸ਼ਰਧਾਲੂਆਂ ਵਿੱਚ ਸਹਿਮ ਦਿਲੀ , 30 ਜੂਨ ਧਾਰਮਿਕ ਧਾਤਰਾ ਸ੍ਰੀ ਕੇਦਾਰਨਾਥ ਧਾਮ ਦੇ ਨੇੜੇ ਅੱਜ ਉਸ ਸਮੇ ਸ਼ਰਧਾਲੂਆਂਵਿੱਚ ਹੜਕੰਪ ਮਚ ਗਿਆ, ਜਦੋ ਬਰਫ ਦੇ ਵੱਡੇ ਵੱਡੇ ਤੋਦੇ ਡਿੱਗਣੇ ਸ਼ੁਰੂ ਹੋਏ। ਇਸ ਦੋਰਾਨ ਕੋਈ ਜਾਨੀ ਮਾਲੀ ਨੁਕਸਾਨ ਤੋ ਬਚਾਅ ਰਿਹਾ। ਉਤਰਾਖੰਡ ਵਿੱਚ ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਤੇ ਬਦਰੀਨਾਥ ਆਧਾਰਿਤ ਚਾਰ ਧਾਮ ਯਾਤਰਾ ਅਜੇ ਵੀ ਜਾਰੀ ਹੋਣ ਕਾਰਨ ਕੇਦਾਰਨਾਥ ਮੰਦਰ ’ਚ ਵੱਡੀ ਗਿਣਤੀ ਸ਼ਰਧਾਲੂ ਪਹੁੰਚ ਰਹੇ ਹਨ। ਇਸ ਘਟਨਾ ਦੌਰਾਨ ਬਰਫ ਦਾ ਵੱਡਾ ਹਿੱਸਾ ਤੇਜ਼ੀ ਨਾਲ ਪਹਾੜ ਤੋਂ ਤਿਲਕਦਾ ਹੋਇਆ ਦਿਖਾਈ ਦਿੱਤਾ ਅਤੇ ਇੱਕ ਡੂੰਘੀ ਖੱਡ ’ਚ ਡਿੱਗ ਕੇ ਰੁਕ ਗਿਆ। ਰੁਦਰਪ੍ਰਯਾਗ ਜ਼ਿਲ੍ਹੇ ਦੇ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਰ ਸਿੰਘ ਰਜਵਾੜ ਨੇ ਕਿਹਾ ਕਿ ਇਸ ਘਟਨਾ ’ਚ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ ਹੈ ਅਤੇ ਕੇਦਾਰਨਾਥ ਘਾਟੀ ਸਮੇਤ ਸਾਰਾ ਇਲਾਕਾ ਸੁਰੱਖਿਅਤ ਹੈ।
Punjab Bani 01 July,2024
ਦੀਨਾਨਗਰ ਰੇਲਵੇ ਸਟੇਸ਼ਨ ਦੇ ਨੇੜੇ ਗੁਰੂ ਨਾਨਕ ਮੁਹੱਲਾ ਵਿਖੇ ਵਿਖੇ ਦਿਖੇ ਦੋ ਸ਼ੱਕੀ ਵਿਅਕਤੀ
ਦੀਨਾਨਗਰ ਰੇਲਵੇ ਸਟੇਸ਼ਨ ਦੇ ਨੇੜੇ ਗੁਰੂ ਨਾਨਕ ਮੁਹੱਲਾ ਵਿਖੇ ਵਿਖੇ ਦਿਖੇ ਦੋ ਸ਼ੱਕੀ ਵਿਅਕਤੀ ਦੀਨਾਨਗਰ : ਪਿਛਲੇ ਕੁੱਝ ਦਿਨਾਂ ਤੋਂ ਵੱਖ ਵੱਖ ਥਾਵਾਂ ਤੇ ਵਰਦੀ ਪਾਈ ਅਤੇ ਬਿਨਾਂ ਵਰਦੀ ਦੇ ਬੈਗ ਚੁੱਕੀ ਵਿਅਕਤੀਆਂ ਦੇ ਦਿਖਾਈ ਦੇਣ ਦੇ ਮਾਮਲੇ ਲਗਾਤਾਰ ਜੋਰਦਾਰ ਤਰੀਕੇ ਨਾਲ ਸਾਹਮਣੇ ਆਉਂਦੇ ਜਾ ਰਹੇ ਹਨ ਦੇ ਚਲਦਿਆਂ ਬੀਤੀ ਦੇਰ ਰਾਤ ਦੀਨਾਨਾਗਰ ਰੇਲਵੇ ਸਟੇਸ਼ਨ ਦੇ ਨੇੜੇ ਗੁਰੂ ਨਾਨਕ ਨਗਰ ਮੁਹੱਲਾ ਵਿਖੇ ਦੋ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਬਾਰੇ ਰੌਲਾ ਪਿਆ ਹੋਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੋ ਸ਼ੱਕੀ ਵਿਅਕਤੀ ਨੂੰ ਉਪਰੋਕਤ ਥਾਂ ਤੇ ਵੇਖਿਆ ਗਿਆ ਹੈ ਵੱਲੋਂ ਆਪਣੇ ਮੂੰਹ ਬੰਨੇ ਹੋਏ ਸਨ ਅਤੇ ਆਪਣੇ ਪਿੱਠਾਂ `ਤੇ ਪਿੱਠੂ ਬੈਗ ਪਾਏ ਹੋਏ ਸਨ।ਜਿਸਦੇ ਚਲਦਿਆਂ ਸੂਚਨਾ ਮਿਲਦਿਆਂ ਹੀ ਦੀਨਾਨਗਰ ਪੁਲਸ ਵੱਲੋਂ ਰਾਤ ਸਮੇਂ ਵਿਚ ਹੀ ਵੱਡੇ ਪੱਧਰ `ਤੇ ਇਲਾਕੇ ਅੰਦਰ ਸਰਚ ਮੁਹਿੰਮ ਚਲਾਈ ਗਈ। ਇਸ ਘਟਨਾ ਨੂੰ ਲੈ ਕੇ ਥਾਣਾ ਮੁਖੀ ਦੀਨਾਨਗਰ ਕਰਿਸ਼ਮਾ ਨੇ ਗੱਲਬਾਤ ਦੌਰਾਨ ਕਿਹਾ ਕਿ ਬੀਤੀ ਰਾਤ ਕਿਸੇ ਵੱਲੋਂ ਕੰਟਰੋਲ ਰੂਮ ਤੇ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲਸ ਵੱਲੋਂ ਪੂਰੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਬਾਕੀ ਇਲਾਕੇ ਅੰਦਰ ਥਾਂ-ਥਾਂ `ਤੇ ਪੁਲਸ ਵੱਲੋਂ ਪੂਰੀ ਨਜ਼ਰ ਬਣਾਈ ਹੋਈ ਹੈ।
Punjab Bani 01 July,2024
ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਤੇ ਅਨਿਆਂਪੂਰਨ : ਹਰਜਿੰਦਰ ਧਾਮੀ
ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਤੇ ਅਨਿਆਂਪੂਰਨ : ਹਰਜਿੰਦਰ ਧਾਮੀ ਅੰਮ੍ਰਿਤਸਰ : ਭਾਰਤ ਦੇਸ਼ ਦੀ ਸੂਬੇ ਰਾਜਸਥਾਨ ਦੇ ਜੋਧਪੁਰ ਵਿਖੇ ਹੋਈਆਂ ਜੁਡੀਸ਼ੀਅਲ ਪ੍ਰੀਖਿਆਵਾਂ ਵਿਚ ਵੱਡੀ ਗਿਣਤੀ ਵਿਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿ਼ਲਾਫ਼ ਸਰਕਾਰ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁੱਖਦਾਈ ਤੇ ਅਨਿਆਂਪੂਰਨ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲਾਂ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਵੱਲੋਂ ਜੋਧਪੁਰ ਜੁਡੀਸ਼ੀਅਲ ਪ੍ਰੀਖਿਆ ਦੇ ਇਕ ਕੇਂਦਰ ’ਤੇ ਉਸ ਦੇ ਕਕਾਰ ਲੁਹਾਉਣ ਦੇ ਸਾਹਮਣੇ ਆਏ ਮਾਮਲੇ ਨੇ ਰਾਜਸਥਾਨ ਅੰਦਰ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਖਰੇਵੇਂ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਹੈ।
Punjab Bani 01 July,2024
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਰਾਕੇਸ਼ ਯਾਦਵ ਨੂੰ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਰਾਕੇਸ਼ ਯਾਦਵ ਨੂੰ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਚੰਡੀਗੜ੍ਹ, 30 ਜੂਨ: ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਸ੍ਰੀ ਰਾਕੇਸ਼ ਯਾਦਵ ਨੂੰ ਅੱਜ ਇਥੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿਚ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ। ਸ੍ਰੀ ਰਾਕੇਸ਼ ਯਾਦਵ ਦਾ 17 ਜੂਨ 2024 ਨੂੰ ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਅੰਤਿਮ ਅਰਦਾਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇਕਿਹਾ ਕਿ ਸ਼੍ਰੀ ਰਾਕੇਸ਼ ਯਾਦਵ ਜਿੱਥੇ ਸਮਾਜ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ, ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਜ਼ਿੰਦਗੀ ਚ ਅਹਿਮ ਸਥਾਨ ਅਤੇ ਯੋਗਦਾਨ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੇ ਮਾਂ-ਬਾਪ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ, ਉਨ੍ਹਾਂ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਇਹ ਭਾਣਾ ਮਿੱਠਾ ਕਰਕੇ ਮੰਨਣਾ ਪਵੇਗਾ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਸਾਨੂੰ ਕਿਰਤ ਕਰਨ, ਨਾਮ ਜਪਣ, ਵੰਡ ਛੱਕਣ ਦਾ ਉਪਦੇਸ਼ ਦਿੰਦੀ ਹੈ। ਇਸ ਤੋਂ ਵੀ ਅੱਗੇ ਦੁੱਖ ਵੇਲੇ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਓਟ ਆਸਰਾ ਲੈਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਦੇ ਤਿਆਗ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਜਿਹੀ ਅਦੁੱਤੀ ਮਿਸਾਲ ਕਿਧਰੇ ਵੀ ਨਹੀਂ ਮਿਲਦੀ ਪਰ ਉਨ੍ਹਾਂ ਵੀ ਇਸ ਤੇ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਪ੍ਰਮਾਤਮਾ ਦੀ ਰਜ਼ਾ ਦਾ ਸ਼ੁਕਰਾਨਾ ਹੀ ਕੀਤਾ ਸੀ। ਇਸ ਲਈ ਸਾਨੂੰ ਵੀ ਆਪਣੇ ਗੁਰੂ ਸਾਹਿਬਾਨ ਤੋਂ ਸਿਖਿਆ ਲੈਂਦਿਆਂ ਇਸ ਭਾਣੇ ਨੂੰ ਮੰਨ ਕੇ ਉਸ ਦੀ ਰਜ਼ਾ ਚ ਰਹਿਣਾ ਪਵੇਗਾ। ਉਨ੍ਹਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜੱਥੇ ਵੱਲੋਂ ਰਸ ਭਿੰਨਾ ਅਤੇ ਵੈਰਾਗਮਈ ਕੀਰਤਨ ਸਮੂਹ ਸੰਗਤ ਨੂੰ ਸਰਵਣ ਕਰਵਾਇਆ ਗਿਆ।
Punjab Bani 30 June,2024
ਡਿਬਰੂਗੜ ਜੇਲ ਵਿੱਚ ਬੰਦ ਦਿਲਜੀਤ ਕਲਸੀ ਨੇ ਚੋਣ ਲੜਨ ਦਾ ਕੀਤਾ ਐਲਾਨ
ਡਿਬਰੂਗੜ ਜੇਲ ਵਿੱਚ ਬੰਦ ਦਿਲਜੀਤ ਕਲਸੀ ਨੇ ਚੋਣ ਲੜਨ ਦਾ ਕੀਤਾ ਐਲਾਨ ਚੰਡੀਗੜ੍ਹ : ਹੁਣ ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਹੋਣਗੇ। ਕਲਸੀ ਦੀ ਪਤਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਕੁਲਵੰਤ ਸਿੰਘ ਨੇ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।
Punjab Bani 30 June,2024
ਸੁਖਬੀਰ ਬਾਦਲ ਹੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸਿ਼ਪ ਦੇ ਸਕਦੇ ਹਨ : ਯੂਥ ਅਕਾਲੀ ਦਲ
ਸੁਖਬੀਰ ਬਾਦਲ ਹੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸਿ਼ਪ ਦੇ ਸਕਦੇ ਹਨ : ਯੂਥ ਅਕਾਲੀ ਦਲ ਚੰਡੀਗੜ੍ਹ, 29 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਯੂਥ ਅਕਾਲੀ ਦਲ ਦੀ ਸੁਮੱਚੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਯੂਥ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿਰਫ਼ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵਕਾਰ ਨਾਲ ਸਮਝੌਤਾ ਨਾ ਕਰਨ ਦੀ ਸ਼ਲਾਘਾ ਕੀਤੀ। ਮੀਟਿੰਗ ’ਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।
Punjab Bani 30 June,2024
ਰਾਜਪਾਲ ਸੀਵੀ ਆਨੰਦ ਨੇ ਮਮਤਾ ਬੈਨਰਜੀ ਸਰਕਾਰ ਨੂੰ ਵਾਈਟ ਪੇਪਰ ਲਿਆਉਣ ਲਈ ਕਿਹਾ
ਰਾਜਪਾਲ ਸੀਵੀ ਆਨੰਦ ਨੇ ਮਮਤਾ ਬੈਨਰਜੀ ਸਰਕਾਰ ਨੂੰ ਵਾਈਟ ਪੇਪਰ ਲਿਆਉਣ ਲਈ ਕਿਹਾ ਕੋਲਕਾਤਾ, 30 ਜੂਨ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਸੂਬੇ ਦੇ ਵਿੱਤੀ ਸੰਕਟ ਦਾ ਸਾਹਮਣਾ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਰਾਂ ਨੇ ਮਮਤਾ ਬੈਨਰਜੀ ਸਰਕਾਰ ਨੂੰ ਸੂਬੇ ਦੇ ਆਰਥਿਕ ਹਾਲਾਤ ਬਾਰੇ ਵ੍ਹਾਈਟ ਪੇਪਰ ਲਿਆਉਣ ਨੂੰ ਕਿਹਾ ਹੈ। ਰਾਜਪਾਲ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਬੋਸ ਦਾ ਇਹ ਬਿਆਨ ਆਇਆ। ਰਾਜਭਵਨ ਵੱਲੋਂ ਜਾਰੀ ਇਕ ਬਿਆਨ ਵਿੱਚ ਰਾਜਪਾਲ ਨੇ ਕਿਹਾ, ‘‘ਪੱਛਮੀ ਬੰਗਾਲ ਦੇ ਆਰਥਿਕ ਹਾਲਾਤ ਕਈ ਵਿੱਤੀ ਜੋਖ਼ਮਾਂ ਤੇ ਜਨਤਕ ਵਿੱਤ ਪ੍ਰਬੰਧਨ ਦੇ ਮੁੱਦਿਆਂ ਦਾ ਸਾਹਮਣਾ ਕਰ ਰਹੇ ਹਨ, ਜੋ ਸੂਬਾ ਸਰਕਾਰ ਦੀਆਂ ਗੰਭੀਰ ਕਮੀਆਂ ਨੂੰ ਉਜਾਗਰ ਕਰਦੇ ਹਨ।
Punjab Bani 30 June,2024
ਮੋਦੀ ਨੇ ਨੀਟ ਰੇਲ ਹਾਦਸੇ ਜਾਂ ਬੁਨਿਆਦੀ ਢਾਂਚਿਆਂ ਦੇ ਡਿੱਗਣ ਦਾ ਜਿਕਰ ਕਿਉ ਨਹੀ ਕੀਤਾ : ਪਵਨ ਖੇੜਾ
ਮੋਦੀ ਨੇ ਨੀਟ ਰੇਲ ਹਾਦਸੇ ਜਾਂ ਬੁਨਿਆਦੀ ਢਾਂਚਿਆਂ ਦੇ ਡਿੱਗਣ ਦਾ ਜਿਕਰ ਕਿਉ ਨਹੀ ਕੀਤਾ : ਪਵਨ ਖੇੜਾ ਨਵੀਂ ਦਿੱਲੀ, 30 ਜੂਨ ਕਾਂਗਰਸੀ ਆਗੂ ਪਵਨ ਖੇੜਾ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ, ਜਿਨ੍ਹਾ ਬਾਰੇ ਲੋਕ ਸੁਣਨਾ ਚਾਹੁੰਦੇ ਸੀ। ਪ੍ਰਧਾਨ ਮੰਤਰੀ ਵੱਲੋਂ ਆਪਣੇ ਤੀਜੇ ਕਾਰਜਕਾਲ ’ਚ ਪਹਿਲੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ’ਤੇ ਵਰ੍ਹਦਿਆਂ ਕਾਂਗਰਸ ਦੇ ਮੀਡੀਆ ਤੇ ਪ੍ਰਚਾਰ ਵਿੰਗ ਦੇ ਮੁਖੀ ਖੇੜਾ ਨੇ ਸਵਾਲ ਕੀਤਾ ਕਿ ਉਨ੍ਹਾਂ ਨੇ ਨੀਟ, ਰੇਲ ਹਾਦਸੇ ਜਾਂ ਬੁਨਿਆਦੀ ਢਾਂਚਿਆਂ ਦੇ ਡਿੱਗਣ ਦਾ ਜ਼ਿਕਰ ਕਿਉਂ ਨਹੀਂ ਕੀਤਾ।
Punjab Bani 30 June,2024
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਵਣ ਵਿਭਾਗ ਸੂਬੇ ਨੂੰ ਸਵੱਛ ਅਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ। ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਉੱਦਮ ਨਾਲ 136 ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਤੋਂ ਇਲਾਵਾ ਵਿਭਾਗ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 72 ਕਲਰਕ, 2 ਉਪਰੇਂਜਰ, 2 ਫਾਰੈਸਟਰ ਅਤੇ 199 ਵਣਗਾਰਡਾਂ ਦੀ ਨਿਯੁਕਤੀ ਕੀਤੀ ਗਈ ਹੈ। ਵਿਭਾਗ ਵਿੱਚ ਨਵੇਂ ਭਰਤੀ ਹੋਏ ਕਲਰਕ, ਉਪਰੇਂਜਰ, ਫਾਰੈਸਟਰ, ਵਣ ਗਾਰਡਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਵਿਭਾਗ ਵੱਲੋਂ ਹੁਸ਼ਿਆਰਪੁਰ ਵਿਖੇ ਪਾਲੀਥੀਨ ਬੈਗ ਫੈਕਟਰੀ ਵਿੱਚ ਨਵੀਆਂ ਮਸ਼ੀਨਾਂ ਲਗਵਾਕੇ ਵਧੀਆ ਕਿਸਮ ਦੇ ਪਾਲੀਥੀਨ ਤਿਆਰ ਕੀਤੇ ਜਾ ਰਹੇ ਹਨ। ਪੰਜਾਬ ਰਾਜ ਵਣ ਨਿਗਮ ਵੱਲੋਂ ਸਾਲ 2023-24 ਦੌਰਾਨ ਬਠਿੰਡਾ ਵਿਖੇ ਫੈਂਸਿੰਗ ਪੋਸਟ ਵਰਮੀਕੰਪੋਸਟ ਅਤੇ ਵੂਡਨ ਕਰੇਟ ਤਿਆਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
Punjab Bani 30 June,2024
ਐਸਪੀ ਸਿ਼ਵ ਸੈਨਾ ਨਾਲ ਮਿਲਕੇ ਲੜੇਗੀ ਮਹਾਰਾਸ਼ਟਰ ਚੋਣਾਂ : ਪਵਾਰ
ਐਸਪੀ ਸਿ਼ਵ ਸੈਨਾ ਨਾਲ ਮਿਲਕੇ ਲੜੇਗੀ ਮਹਾਰਾਸ਼ਟਰ ਚੋਣਾਂ : ਪਵਾਰ ਦਿਲੀ, 30 ਜੂਨ ਰਾਸ਼ਟਰਵਾਦੀ ਕਾਂਗਰਸ ਪਾਰਟੀ-ਐੱਸਪੀ ਦੇ ਮੁਖੀ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ, ਕਾਂਗਰਸ ਅਤੇ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਊਧਵ ਬਾਲਾਸਾਹੇਬ ਠਾਕਰੇ) ਮਿਲ ਕੇ ਇਸ ਸਾਲ ਅਕਤੂਬਰ ਵਿੱਚ ਹੋਣ ਵਾਲੀਆਂ ਮਹਾਰਾਸ਼ਟਰ ਚੋਣਾਂ ਲੜਨਗੀਆਂ। ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਵਿੱਚ ਪ੍ਰਮੁੱਖ ਵਿਰੋਧੀ ਪਾਰਟੀਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛੋਟੇ ਸਹਿਯੋਗੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਜੋ 2024 ਲੋਕ ਸਭਾ ਚੋਣਾਂ ਵਿੱਚ ਗੱਠਜੋੜ ਦਾ ਹਿੱਸਾ ਸਨ।
Punjab Bani 30 June,2024
ਜਨਰਲ ਉਪੇਦਰ ਦਿਵੇਦੀ ਨੇ ਫੌਜ ਮੁਖੀ ਵਜੋ ਸੰਭਾਲਿਆ ਅਹੁਦਾ
ਜਨਰਲ ਉਪੇਦਰ ਦਿਵੇਦੀ ਨੇ ਫੌਜ ਮੁਖੀ ਵਜੋ ਸੰਭਾਲਿਆ ਅਹੁਦਾ ਨਵੀਂ ਦਿੱਲੀ, 30 ਜੂਨ ਜਨਰਲ ਉਪੇਂਦਰ ਦਿਵੇਦੀ ਨੇ ਅੱਜ 30ਵੇਂ ਚੀਫ਼ ਆਫ਼ ਆਰਮੀ ਸਟਾਫ (ਫੌਜ ਮੁਖੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਜਨਰਲ ਮਨੋਜ ਪਾਂਡੇ ਦੇ ਸੇਵਾਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਫ਼ੌਜ ਦੀ ਕਮਾਨ ਸੰਭਾਲੀ ਹੈ। ਜਨਰਲ ਦਿਵੇਦੀ ਇਸ ਤੋਂ ਪਹਿਲਾਂ ਭਾਰਤੀ ਫ਼ੌਜ ਦੇ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਕੋਲ ਚੀਨ ਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ’ਤੇ ਕੰਮ ਕਰਨ ਦਾ ਕਾਫੀ ਵੱਡਾ ਤਜਰਬਾ ਹੈ।
Punjab Bani 30 June,2024
ਕੈਨੇਡਾ ਦੀ ਏਅਰ ਲਾਈਨ ਵੈਸਟਜੈਨ ਨੇ ਹੜਤਾਲ ਕਾਰਨ ਕੀਤੀਆਂ 407 ਉਡਾਣਾਂ ਰੱਦ
ਕੈਨੇਡਾ ਦੀ ਏਅਰ ਲਾਈਨ ਵੈਸਟਜੈਨ ਨੇ ਹੜਤਾਲ ਕਾਰਨ ਕੀਤੀਆਂ 407 ਉਡਾਣਾਂ ਰੱਦ ਟੋਰਾਂਟੋ, 30 ਜੂਨ ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ‘ਵੈਸਟਜੈੱਟ’ ਨੇ ਰੱਖ-ਰਖਾਓ ਕਰਮਚਾਰੀ ਐਸੋਸੀਏਸ਼ਨ ਦੀ ਹੜਤਾਲ ਦਾ ਐਲਾਨ ਹੋਣ ਤੋਂ ਬਾਅਦ 407 ਉਡਾਣਾਂ ਰੱਦ ਕਰ ਦਿੱਤੀਆਂ, ਜਿਸ ਨਾਲ 49,000 ਯਾਤਰੀ ਪ੍ਰਭਾਵਿਤ ਹੋਏ। ‘ਏਅਰਕ੍ਰਾਫਟ ਮੈਕੇਨਿਕਸ ਫਰੈਟਰਨਲ ਐਸੋਸੀਏਸ਼ਨ’ ਨੇ ਕਿਹਾ ਕਿ ਉਸ ਦੇ ਮੈਂਬਰਾਂ ਨੇ ਏਅਰਲਾਈਨ ਵੱਲੋਂ ਐਸੋਸੀਏਸ਼ਨ ਨਾਲ ਗੱਲਬਾਤ ਤੋਂ ਇਨਕਾਰ ਕੀਤੇ ਜਾਣ ’ਤੇ ਸ਼ੁੱਕਰਵਾਰ ਸ਼ਾਮ ਨੂੰ ਹੜਤਾਲ ਸ਼ੁਰੂ ਕਰ ਦਿੱਤੀ। ਇਸ ਹੜਤਾਲ ਕਾਰਨ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ।
Punjab Bani 30 June,2024
ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੇਸ਼ ਵਾਸੀਆਂ ਦਾ ਧੰਨਵਾਦ
ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੇਸ਼ ਵਾਸੀਆਂ ਦਾ ਧੰਨਵਾਦ ਲੋਕਾਂ ਨੇ ਸੰਵਿਧਾਨ ਤੇ ਦੇਸ਼ ਦੀ ਲੋਕਤੰਤਰੀ ਵਿਵਸਥਾਵਾਂਵਿੱਚ ਆਪਣਾ ਵਿਸ਼ਵਾਸ਼ ਦੋਹਰਾਇਆ ਨਵੀਂ ਦਿੱਲੀ, 30 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2024 ਦੀਆਂਲੋਕ ਸਭਾ ਚੋਣਾਂ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਕਰਾਰ ਦਿੰਦੇ ਹੋਏ ਅੱਜ ਕਿਹਾ ਕਿ ਇਸ ਵਿੱਚ 65 ਕਰੋੜ ਲੋਕਾਂ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਕੇ ਸੰਵਿਧਾਨ ਅਤੇ ਦੇਸ਼ ਦੀ ਲੋਕਤੰਤਰੀ ਵਿਵਸਥਾਵਾਂ ਵਿੱਚ ਆਪਣਾ ਅਟੁੱਟ ਵਿਸ਼ਵਾਸ ਦੋਹਰਾਇਆ ਹੈ। ‘ਮਨ ਕੀ ਬਾਤ’ ਦੀ 111ਵੀਂ ਕੜੀ ਵਿੱਚ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਇਹ ਗੱਲ ਆਖੀ। ਉਨ੍ਹਾਂ ਕਿਹਾ, ‘‘ਮੈਂ ਅੱਜ ਦੇਸ਼ ਵਾਸੀਆਂ ਦਾ ਇਸ ਗੱਲ ਲਈ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕੰਤਤਰੀ ਵਿਵਸਥਾਵਾਂ ਵਿੱਚ ਆਪਣਾ ਅਟੁੱਟ ਵਿਸ਼ਵਾਸ ਦੋਹਰਾਇਆ ਹੈ। ਸਾਲ 2024 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਐਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਨ੍ਹਾਂ ਵਿੱਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹੋਣ।’’
Punjab Bani 30 June,2024
ਨੀਟ ਪ੍ਰੀਖਿਆ ਮਾਮਲਾ : ਸਹੀ ਸਮੇ ਵਿਦਿਆਰਥੀਆਂ ਦੇ ਹਿੱਤ ਵਿੱਚ ਲਿਆ ਜਾਵੇਗਾ ਫੈਸਲਾ : ਚਿਰਾਗ ਪਾਸਵਾਨ
ਨੀਟ ਪ੍ਰੀਖਿਆ ਮਾਮਲਾ : ਸਹੀ ਸਮੇ ਵਿਦਿਆਰਥੀਆਂ ਦੇ ਹਿੱਤ ਵਿੱਚ ਲਿਆ ਜਾਵੇਗਾ ਫੈਸਲਾ : ਚਿਰਾਗ ਪਾਸਵਾਨ ਪਟਨਾ, 30 ਜੂਨ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਸਰਕਾਰ ਕੌਮੀ ਯੋਗਤਾ ਤੇ ਦਾਖਲਾ ਪ੍ਰੀਖਿਆ (ਨੀਟ) ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ‘ਸਾਰੇ ਹਿੱਤਧਾਰਕਾਂ’ ਦੇ ਸੰਪਰਕ ਵਿੱਚ ਹੈ ਅਤੇ ਸਹੀ ਸਮੇਂ ’ਤੇ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲਿਆ ਜਾਵੇਗਾ। ਚਿਰਾਗ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ’ਤੇ ਨੀਟ ਦੇ ਮੁੱਦੇ ’ਤੇ ਸੰਸਦ ਦੀ ਕਾਰਵਾਈ ਵਿੱਚ ਅੜਿੱਕਾ ਡਾਹੁਣ ਦਾ ਦੋਸ਼ ਲਾਉਂਦੇ ਹੋਏ ਉਸ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਉਸ ਦੀ ਗ਼ਲਤ ਸੋਚ ਨੂੰ ਦਰਸਾਉਂਦਾ ਹੈ। ਪਾਸਵਾਨ ਨੇ ਕਿਹਾ, ‘‘ਨੀਟ ਮਾਮਲੇ ਦੀ ਜਾਂਚ ਸਬੰਧਤ ਏਜੰਸੀਆਂ ਕਰ ਰਹੀਆਂ ਹਨ
Punjab Bani 30 June,2024
ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼
ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਚੰਡੀਗੜ੍ਹ, 30 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥਾਵਾਂ ਨੂੰ ਲੋਕ ਹਿੱਤ ਲਈ ਵਰਤਣ ਵੇਲੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਉਸਾਰੀਆਂ ਹੋਈਆਂ ਵੱਖ-ਵੱਖ ਸਰਕਾਰੀ ਇਮਾਰਤਾਂ ਜਿਵੇਂ ਪੰਚਾਇਤ ਘਰ, ਧਰਮਸ਼ਾਲਾਵਾਂ, ਪਸ਼ੂ ਡਿਸਪੈਂਸਰੀਆਂ ਆਦਿ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਲੋਕਾਂ ਵੱਲੋਂ ਇਨ੍ਹਾਂ ਸਰਕਾਰੀ ਇਮਾਰਤਾਂ ਵਿੱਚ ਆਪਣੇ ਘਰਾਂ ਦਾ ਗੰਦਾ ਪਾਣੀ ਛੱਡਿਆ ਜਾਂਦਾ ਹੈ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਇਮਾਰਤਾਂ ਲੋਕਾਂ ਦੇ ਵਰਤਣਯੋਗ ਨਹੀਂ ਰਹਿ ਜਾਂਦੀਆਂ। ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਖ਼ਤ ਕਦਮ ਚੁੱਕਣ, ਭਵਿੱਖ ਵਿੱਚ ਹੋਣ ਵਾਲੇ ਅਣ-ਅਧਿਕਾਰਤ ਕਬਜ਼ਿਆਂ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ ਅਤੇ ਮੌਜੂਦਾ ਸਰਕਾਰੀ ਇਮਾਰਤਾਂ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬ ਭਰ ਵਿੱਚ ਲੋਕ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਇਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।
Punjab Bani 30 June,2024
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ 'ਤੇ ਦਿੱਤੀ ਜਾਵੇਗੀ * ਪ੍ਰਤੀ ਕਿਲੋਗ੍ਰਾਮ ਹਾਈਬ੍ਰਿਡ ਮੱਕੀ ਦੇ ਬੀਜ ਦੀ ਖਰੀਦ 'ਤੇ ਦਿੱਤੀ ਜਾਵੇਗੀ 100 ਰੁਪਏ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ * 4700 ਹੈਕਟੇਅਰ ਰਕਬੇ ਉਤੇ ਲਗਾਈਆਂ ਜਾਣਗੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਅਤੇ ਪ੍ਰਤੀ ਹੈਕਟੇਅਰ ਦਿੱਤੀ ਜਾਵੇਗੀ 6000 ਰੁਪਏ ਦੀ ਵਿੱਤੀ ਸਹਾਇਤਾ * ਪੰਜਾਬ ਨੇ ਸਾਉਣੀ ਦੀ ਮੱਕੀ ਦੀ ਕਾਸ਼ਤ ਦੇ ਟੀਚੇ ਨੂੰ ਦੁੱਗਣਾ ਕਰਕੇ ਰਿਕਾਰਡ 2 ਲੱਖ ਹੈਕਟੇਅਰ ਤੱਕ ਵਧਾਇਆ ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁੱਲ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਮੇਤ ਵੱਖ-ਵੱਖ ਸਮੱਗਰੀ ਲਈ ਪ੍ਰਤੀ ਹੈਕਟੇਅਰ 6000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੀ ਝੋਨੇ ਦੀ ਫ਼ਸਲ ਤੋਂ ਛੁਟਕਾਰਾ ਦਿਵਾਉਣ ਲਈ ਸੂਬਾ ਸਰਕਾਰ ਨੇ ਰਿਕਾਰਡ 2 ਲੱਖ ਹੈਕਟੇਅਰ ਰਕਬੇ 'ਤੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਦਾ ਟੀਚਾ ਮਿੱਥਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਦੁੱਗਣਾ ਹੈ। ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਸਕੀਮ ਰਾਹੀਂ ਸਬਸਿਡੀ ਦੀ ਰਕਮ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ ਲੈਣ ਲਈ ਇਛੁੱਕ ਕਿਸਾਨ ਆਨਲਾਈਨ ਪੋਰਟਲ agrimachinerypb.com ਉਤੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਮਿਆਰੀ ਬੀਜ ਹੀ ਉਪਲਬਧ ਕਰਵਾਏ ਜਾਣ।
Punjab Bani 30 June,2024
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀ * ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਨੂੰ ਸ਼ਰਧਾਂਜਲੀ ਭੇਟ * ਸਰਕਾਰ ਨੂੰ ਅਸਥਿਰ ਕਰਨ ਦਾ ਸੁਪਨਾ ਦੇਖ ਰਹੇ ਵਿਰੋਧੀਆਂ ਉੱਤੇ ਕੱਸਿਆ ਵਿਅੰਗ * 25 ਸਾਲਾਂ ਤੱਕ ਰਾਜ ਕਰਨ ਦਾ ਦਾਅਵਾ ਕਰਨ ਵਾਲੇ ਲੋਪ ਹੋਣ ਕੰਢੇ ਪੁੱਜੇ * ਕੇਂਦਰ ਤੋਂ ਫੰਡ ਨਹੀਂ ਮੰਗਾਂਗੇ ਆਪਣੇ ਸਰੋਤ ਪੈਦਾ ਕਰਾਂਗੇ * ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਾਲਵਾ ਨਹਿਰ ਬਣਾਉਣ ਦਾ ਐਲਾਨ * ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਮਿਲੇਗੀ ਸੰਗਰੂਰ, 29 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾਂ ਨੇ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਇਕ ਸੱਚਾ ਸਿੱਖ ਹੋਣ ਦੇ ਨਾਤੇ ਨਿਆਂ ਵਿਵਸਥਾ ਅਤੇ ਆਪਣੀ ਜਨਤਾ ਦੀ ਭਲਾਈ ਯਕੀਨੀ ਬਣਾਈ ਅਤੇ ਲੋਕਾਂ ਦੀ ਦਿੱਕਤਾਂ ਨੂੰ ਮਹਿਸੂਸ ਕਰਨ ਲਈ ਰਾਤ ਨੂੰ ਭੇਸ ਬਦਲ-ਬਦਲ ਕੇ ਆਪਣੇ ਰਾਜ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਪ੍ਰਤੀ ਪਿਆਰ ਅਤੇ ਸਨੇਹ ਕਾਰਨ ਹੀ ਮਹਾਰਾਜਾ ਰਣਜੀਤ ਸਿੰਘ ਲੋਕਾਂ ਦੇ ਸੱਚੇ ਬਾਦਸ਼ਾਹ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਮੋਢੀ ਸਨ, ਜਿਨ੍ਹਾਂ ਦਾ ਰਾਜ ਪੱਛਮ ਵਿੱਚ ਖੈਬਰ ਦੱਰੇ ਤੋਂ ਲੈ ਕੇ ਉੱਤਰ ਵਿੱਚ ਕਸ਼ਮੀਰ, ਦੱਖਣ ਵਿੱਚ ਸਿੰਧ ਅਤੇ ਪੂਰਬ ਵਿੱਚ ਤਿੱਬਤ ਤੱਕ ਫੈਲਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮ 'ਤੇ ਚੱਲਦਿਆਂ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਬਖਸ਼ਿਸ਼ ਕੀਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਉਨ੍ਹਾਂ ਸਮਿਆਂ ਵਿੱਚ ਬਾਦਸ਼ਾਹ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਸਹਿਜੇ ਹੀ ਸਵੀਕਾਰ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੇ ਸੂਬੇ ਦੇ ਪਿਛਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬਉੱਚਤਾ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਇਸ ਪਵਿੱਤਰ ਧਰਤੀ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਵਧਣ-ਫੁੱਲਣ ਦਿੱਤਾ, ਜਿਸ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਬਰਬਾਦ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਆਦਿ ਮਹਾਨ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ ਜਦਕਿ ਸੂਬੇ ਦੇ ਪਿਛਲੇ ਸ਼ਾਸਕਾਂ ਨੇ ਸੂਬੇ ਨੂੰ ਲੁੱਟਣ ਅਤੇ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। । ਮੁੱਖ ਮੰਤਰੀ ਨੇ ਇਸ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਸਦ ਮੈਂਬਰ ਚੁਣਨ ਲਈ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਚੁਣਿਆ ਗਿਆ ਸੰਸਦ ਮੈਂਬਰ ਲੋਕ ਸਭਾ ਵਿੱਚ ਇਸ ਖੇਤਰ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਵੇਗਾ। ਉਨ੍ਹਾਂ ਕਿਹਾ ਕਿ ਸੰਗਰੂਰ ਖੇਤਰ ਦਾ ਵੱਡੇ ਪੱਧਰ 'ਤੇ ਵਿਕਾਸ ਹੋਵੇਗਾ ਕਿਉਂਕਿ ਹੁਣ ਸੰਸਦ ਮੈਂਬਰ ਅਤੇ ਸੂਬਾ ਸਰਕਾਰ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਿਲ ਕੇ ਤਾਲਮੇਲ ਨਾਲ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਇਹ ਦਾਅਵਾ ਕਰਕੇ ਹਵਾ ਕਿਲ੍ਹੇ ਉਸਾਰ ਰਹੇ ਹਨ ਕਿ ਪੰਜਾਬ ਸਰਕਾਰ ਅਸਥਿਰ ਹੈ, ਜੋ ਜਲਦੀ ਹੀ ਡਿੱਗ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸਮਰਥਨ ਨਾਲ ਆਪਣਾ ਕਾਰਜਕਾਲ ਪੂਰਾ ਕਰੇਗੀ, ਜਿਨ੍ਹਾਂ ਨੇ 92 ਸੀਟਾਂ ਨਾਲ ਲੋਕ ਪੱਖੀ ਸਰਕਾਰ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1920 ਵਿੱਚ ਹੋਂਦ ‘ਚ ਆਏ ਅਕਾਲੀ ਦਲ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ, ਜੋ 2020 ਤੋਂ ਬਾਅਦ ਲਗਾਤਾਰ ਨਿਘਾਰ ਵੱਲ ਵਧ ਰਿਹਾ ਹੈ ਅਤੇ ਹੁਣ ਖ਼ਤਮ ਹੋਣ ਦੇ ਕਿਨਾਰੇ ਹੈ, ਜਦਕਿ ਇਸ ਦੇ ਆਗੂ ਸੱਚ ਤੋਂ ਮਨਫ਼ੀ ਹੋ ਕੇ 25 ਸਾਲ ਰਾਜ ਕਰਨ ਦਾ ਦਾਅਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘੋਰ ਪਾਪ ਕੀਤਾ ਹੈ, ਜੋ ਮੁਆਫ਼ੀ ਦੇ ਕਾਬਿਲ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਫੰਡ ਨਹੀਂ ਮੰਗਣਗੇ, ਸਗੋਂ ਸੂਬਾ ਆਪਣੇ ਖੁਦ ਦੇ ਸਾਧਨ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਵੀ ਸੀਟ ਨਹੀਂ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਜਨਤਕ ਵੰਡ ਪ੍ਰਣਾਲੀ ਤਹਿਤ ਲੋਕਾਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਦੇਵੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਜਲਦ ਹੀ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਅਖਤਿਆਰ ਦੇ ਕੇ ਪਰਵਾਸ ਨੂੰ ਪੁੱਠਾ ਗੇੜ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ‘ਖਵਾਜ਼ਾ ਪੀਰ’ ਦੀ ਪੂਜਾ ਕਰਦੇ ਹਨ ਪਰ ਕੈਪਟਨ ਅਤੇ ਸੁਖਬੀਰ ਵਰਗੇ ਆਗੂਆਂ ਨੂੰ ਇਸ ਜਲ ਦੇਵਤਾ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਕਦੇ ਜ਼ਮੀਨੀ ਪੱਧਰ ‘ਤੇ ਕੋਈ ਕੰਮ ਹੀ ਨਹੀਂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਦੋਂਕਿ ਪਹਿਲਾਂ ਦੇ ਹੁਕਮਰਾਨਾਂ ਨੇ ਕਦੇ ਵੀ ਇਸ ਪਾਸੇ ਵੱਲ ਧਿਆਨ ਦੇਣਾ ਜ਼ਰੂਰੀ ਨਹੀਂ ਸਮਝਿਆ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿਸ ਕਾਰਨ ਉਹ ਰੋਜ਼ਾਨਾ ਉਨ੍ਹਾਂ ਵਿਰੁੱਧ ਜ਼ਹਿਰ ਉਗਲਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜੋ ਇਹ ਮੰਨਦੇ ਹਨ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਭਾਅ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਅਤੇ ਇੱਕ ਇਤਿਹਾਸਕ ਪਹਿਲਕਦਮੀ ਹੈ ਪਰ 90 ਫੀਸਦੀ ਬਿਜਲੀ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲਣ ਦੇ ਬਾਵਜੂਦ ਵਿਰੋਧੀ ਧਿਰ ਨੇ ਕਦੇ ਵੀ ਇਸ ਦੀ ਸ਼ਲਾਘਾ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਾਲਵਾ ਖੇਤਰ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਜਲਦ ਹੀ ਮਾਲਵਾ ਨਹਿਰ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਗਿੱਦੜਬਾਹਾ, ਲੰਬੀ ਅਤੇ ਅਜਿਹੇ ਹੋਰ ਇਲਾਕਿਆਂ ਨੂੰ ਇਸ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਤੋਂ ਬਾਅਦ ਬਣਨ ਵਾਲੀ ਪਹਿਲੀ ਨਹਿਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਨੇ ਕਦੇ ਵੀ ਇਨ੍ਹਾਂ ਮੁੱਦਿਆਂ ਦੀ ਪਰਵਾਹ ਨਹੀਂ ਕੀਤੀ ਅਤੇ ਇਨ੍ਹਾਂ ਮਾਮਲਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਅਤੇ ਹੋਰਨਾਂ ਆਗੂਆਂ ਨੂੰ ਪੰਜਾਬੀ ਦੀ ਮੁੱਢਲੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਵੰਗਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਾਂ ਯਕੀਨੀ ਹੈ ਕਿ ਇਨ੍ਹਾਂ ਸੱਤਾ ਪਿੱਛੇ ਪਾਗਲ ਹੋਏ ਸਿਆਸਤਦਾਨਾਂ ਨੂੰ ਸੂਬੇ ਦੀ ਰਾਜਧਾਨੀ ਦਾ ਨਾਂ ਜ਼ਰੂਰ ਪਤਾ ਹੋਵੇਗਾ ਪਰ ਉਹ ਇਸ ਨੂੰ ਪੰਜਾਬੀ ਵਿੱਚ ਨਹੀਂ ਲਿਖ ਸਕਦੇ। ਉਨ੍ਹਾਂ ਕਿਹਾ ਕਿ ਸਨਾਵਰ ਅਤੇ ਦੂਨ ਸਕੂਲ ਤੋਂ ਪੜ੍ਹੇ ਇਨ੍ਹਾਂ ਆਗੂਆਂ ਨੂੰ ਮੁੱਢਲੀ ਪੰਜਾਬੀ ਦੀ ਜਾਣਕਾਰੀ ਨਹੀਂ ਹੈ ਅਤੇ ਉਹ ਇਹ ਪ੍ਰੀਖਿਆ ਪਾਸ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਹੈਲਪ ਡੈਸਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਮਰਪਿਤ ਅਧਿਕਾਰੀ ਇਸ ਡੈਸਕ 'ਤੇ ਬੈਠ ਕੇ ਰੁਟੀਨ ਪ੍ਰਸ਼ਾਸਨਿਕ ਕੰਮਾਂ ਲਈ ਆਮ ਲੋਕਾਂ ਤੋਂ ਅਰਜ਼ੀਆਂ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਪ੍ਰਸ਼ਾਸਨਿਕ ਕੰਮਾਂ ਸਬੰਧੀ ਅਰਜ਼ੀਆਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਦੀਆਂ ਅਰਜ਼ੀਆਂ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਭੇਜਿਆ ਜਾਵੇਗਾ, ਜਿੱਥੋਂ ਅੱਗੇ ਇਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨਿਕ ਵਿਭਾਗਾਂ ਕੋਲ ਭੇਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਡੈਸ਼ਬੋਰਡ ਜ਼ਿਲ੍ਹਿਆਂ ਵਿੱਚ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ ਅਤੇ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਕਈ ਤਜਵੀਜ਼ਾਂ 'ਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਦੀਆਂ ਵਿਕਾਸ ਵਿਰੋਧੀ ਤਾਕਤਾਂ ਨੇ ਇਸ ਅਹਿਮ ਪ੍ਰੋਜੈਕਟ ਨੂੰ ਰੋਕ ਦਿੱਤਾ ਹੈ, ਇਸ ਪ੍ਰੋਜੈਕਟ ਨਾਲ ਖੇਤਰ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਲੋਕਾਂ ਦੀ ਭਲਾਈ ਨਾਲ ਕੋਈ ਦਿਲਚਸਪੀ ਨਹੀਂ ਹੈ, ਸਗੋਂ ਇਹ ਹਮੇਸ਼ਾ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਪੂਰਨ ਵਿੱਚ ਹੀ ਲੱਗੇ ਰਹਿੰਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਨਾਨਕੇ ਪਿੰਡ ਸਥਿਤ ਸਮਾਰਕ 'ਤੇ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਹੋਰ ਪਤਵੰਤੇ ਹਾਜ਼ਰ ਸਨ।
Punjab Bani 29 June,2024
ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤ
ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤ 16.34 ਲੱਖ ਦੀ ਲਾਗਤ ਨਾਲ ਖਰੀਦੀ ਮਸ਼ੀਨ ਨਾਲ ਸੜਕਾਂ ਦੁਆਲਿਓਂ ਗੰਦਗੀ ਦਾ ਹੋਵੇਗਾ ਮੁਕੰਮਲ ਨਿਪਟਾਰਾ: ਅਮਨ ਅਰੋੜਾ ਮਿੱਟੀ, ਰੇਤ, ਪਾਲੀਥੀਨ, ਕਾਗਜ਼, ਕੂੜਾ ਕਰਕਟ, ਇੱਟਾਂ ਦੇ ਟੁਕੜਿਆਂ ਸਮੇਤ ਹੋਰ ਗੰਦਗੀ ਨੂੰ ਕਰਦੀ ਹੈ ਆਪਣੇ ਅੰਦਰ ਜਜ਼ਬ, ਨਾਲੋ ਨਾਲ ਹੁੰਦਾ ਹੈ ਪਾਣੀ ਦਾ ਛਿੜਕਾਅ ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 29 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦੇ ਹੋਏ ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ ਨੂੰ ਹਰੀ ਝੰਡੀ ਦਿਖਾ ਕੇ ਸ਼ਹਿਰ ਦੇ ਸਫ਼ਾਈ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਵਿਦੇਸ਼ਾਂ ਤੇ ਮਹਾਂਨਗਰਾਂ ਵਿੱਚ ਵਰਤੋਂ ਵਿੱਚ ਲਿਆਉਂਦੀ ਜਾਣ ਵਾਲੀ ਅਤਿ ਆਧੁਨਿਕ ਸਫਾਈ ਮਸ਼ੀਨ ਵੀ ਸੁਨਾਮ ਵਾਸੀਆਂ ਨੂੰ ਸਮਰਪਿਤ ਕਰਨ, ਜਿਸ ਨਾਲ ਸ਼ਹਿਰ ਵਿੱਚੋਂ ਗੰਦਗੀ ਦਾ ਨਾਮੋ ਨਿਸ਼ਾਨ ਮਿਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਲਟਰਾ ਮਾਡਰਨ ਤਕਨੀਕਾਂ ਵਾਲੀ ਇਸ ਮਸ਼ੀਨ ਦੀ ਖੂਬੀ ਇਹ ਹੈ ਕਿ ਇਹ ਸੜਕਾਂ ਦੇ ਆਲੇ ਦੁਆਲੇ ਪਈ ਮਿੱਟੀ, ਰੇਤ, ਪਾਲੀਥੀਨ, ਕਾਗਜ਼, ਕੂੜਾ ਕਰਕਟ, ਇੱਟਾਂ ਦੇ ਟੁਕੜਿਆਂ ਸਮੇਤ ਹੋਰ ਗੰਦਗੀ ਨੂੰ ਆਪਣੀ ਅੰਦਰ ਜਜ਼ਬ ਕਰ ਲੈਂਦੀ ਹੈ ਅਤੇ ਮਸ਼ੀਨ ਦੇ ਪਿਛਲੇ ਪਾਸੇ ਪਾਣੀ ਦਾ ਹਲਕਾ ਛਿੜਕਾਅ ਹੁੰਦਾ ਰਹਿੰਦਾ ਹੈ ਜਿਸ ਨਾਲ ਨਾ ਤਾਂ ਪ੍ਰਦੂਸ਼ਣ ਪੈਂਦਾ ਹੈ ਅਤੇ ਨਾ ਹੀ ਮਿੱਟੀ ਆਦਿ ਉਡ ਕੇ ਰਾਹਗੀਰਾਂ ਦੀਆਂ ਅੱਖਾਂ ਵਿੱਚ ਪੈਂਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਵਿਚਾਲੇ ਬਣੇ ਡਿਵਾਈਡਰਾਂ ਦੇ ਕੋਨਿਆਂ ’ਤੇ ਜੰਮੀ ਰਹਿਣ ਵਾਲੀ ਮਿੱਟੀ ਦੀ ਸਫਾਈ ਵੀ ਇਸ ਮਸ਼ੀਨ ਨਾਲੋਂ ਨਾਲ ਹੁੰਦੀ ਰਹੇਗੀ ਜਿਸ ਨਾਲ ਸੜਕਾਂ ਸਾਫ਼ ਸੁਥਰੀਆਂ ਨਜ਼ਰ ਆਉਣਗੀਆਂ ਅਤੇ ਕੂੜੇ ਕਰਕਟ ਦੇ ਪਾਸਾਰ ਨੂੰ ਮੁਕੰਮਲ ਰੋਕ ਲੱਗ ਸਕੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਇਹ ਮਸ਼ੀਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਕਾਰਜਸਾਧਕ ਅਫ਼ਸਰ ਤੇ ਸਮੂਹ ਕੌਂਸਲਰਾਂ ਦੀ ਹਾਜ਼ਰੀ ਵਿੱਚ ਸੌਂਪ ਦਿੱਤੀ ਗਈ ਹੈ ਅਤੇ ਸੁਨਾਮ ਵਾਸੀ ਇਸ ਨਾਲ ਕਾਫ਼ੀ ਰਾਹਤ ਮਹਿਸੂਸ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦੋ ਵਰਿ੍ਹਆਂ ਤੋਂ ਹੀ ਇਸ ਮਸ਼ੀਨ ਦੀ ਖਰੀਦ ਕਰਵਾਉਣ ਦੇ ਇੱਛੁਕ ਸਨ ਪਰ ਮਸ਼ੀਨ ਦੀ ਖਰੀਦ ’ਤੇ ਲਗਭਗ 30-32 ਲੱਖ ਦਾ ਵਿੱਤੀ ਖਰਚ ਹੋਣ ਦੀ ਸੰਭਾਵਨਾ ਦੇ ਚਲਦਿਆਂ ਖਰੀਦ ਪ੍ਰਕਿਰਿਆ ਨਹੀਂ ਕੀਤੀ ਗਈ ਸੀ ਅਤੇ ਹੁਣ ਇਸ ਸਬੰਧੀ ਟੈਂਡਰ ਲਗਾ ਕੇ ਜਿਹੜੀ ਕੰਪਨੀ ਨੂੰ ਟੈਂਡਰ ਅਲਾਟ ਹੋਇਆ ਹੈ ਉਸ ਵੱਲੋਂ ਇਹੀ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਮਸ਼ੀਨ ਉਸ ਰਾਸ਼ੀ ਨਾਲੋਂ ਕਰੀਬ ਅੱਧੇ ਮੁੱਲ ’ਤੇ ਮਹਿਜ਼ 16.34 ਲੱਖ ਵਿੱਚ ਦਿੱਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਹਲਕਿਆਂ ਵਿੱਚ ਹੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦਾ ਤਹੱਈਆ ਕੀਤਾ ਗਿਆ ਹੈ ਅਤੇ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਨੂੰ ਵੀ ਸੁਵਿਧਾਵਾਂ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਮੀਤ ਪ੍ਰਧਾਨ ਆਸ਼ਾ ਬਜਾਜ, ਰਵੀ ਕਮਲ ਗੋਇਲ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਮਨੀ ਸਰਾਓ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੰਨੀ ਖਟਕ, ਕੁਲਵੀਰ ਭੰਗੂ, ਕਨ੍ਹਈਆ ਲਾਲ, ਸਾਹਿਲ ਗਿੱਲ ਤੇ ਸਾਰੇ ਹੀ ਕੌਂਸਲਰ ਮੌਜੂਦ ਸਨ।
Punjab Bani 29 June,2024
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ - ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 30,000 ਰੁਪਏ ਦੀ ਡਰੱਗ ਮਨੀ, ਇਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਕੀਤੇ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ *ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ - ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 29 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਹੀਰੋ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਹਨ, ਜਿਸ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਪਿੰਡ ਬਚੀਵਿੰਡ ਵਿਖੇ ਇੱਟਾਂ ਦੇ ਭੱਠੇ ਨੇੜੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਮੰਝ ਦੇ ਰਹਿਣ ਵਾਲੇ ਗੁਰਭੇਜ ਸਿੰਘ ਅਤੇ ਜਸਕਰਨ ਸਿੰਘ ਨਾਮੀ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕਰਕੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਲੋਪੋਕੇ, ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 134 ਮਿਤੀ 29/06/2024 ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਪੈਟਰੋਲਿੰਗ ਟੀਮਾਂ ਨੇ ਥਾਣਾ ਲੋਪੋਕੇ ਦੀ ਹਦੂਦ ਅੰਦਰ ਪੈਂਦੇ ਪਿੰਡ ਨੂਰਪੁਰ ਨੇੜੇ 2 ਕਿਲੋ ਹੈਰੋਇਨ ਦੀ ਖੇਪ ਦੀ ਡੀਲ ਕਰਦਿਆਂ ਪਿਉ-ਪੁੱਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਦੋਵੇਂ ਵਿਅਕਤੀਆਂ ਦੀ ਪਛਾਣ ਬਲਬੀਰ ਸਿੰਘ ਅਤੇ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ ਦੋਵੇਂ ਵਾਸੀ ਕੋਹਾਲੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਵਿਅਕਤੀਆਂ, ਜੋ ਖੇਪ ਲੈਣ ਆਏ ਸਨ, ਦੀ ਪਛਾਣ ਫਿਲਪਸ ਅਤੇ ਜੋਬਨਜੀਤ ਸਿੰਘ ਵਾਸੀ ਪਿੰਡ ਮੂਲਚੱਕ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ 'ਚੋਂ 30,000 ਰੁਪਏ ਦੀ ਡਰੱਗ ਮਨੀ ਅਤੇ ਉਨ੍ਹਾਂ ਦਾ ਐਕਟਿਵਾ ਸਕੂਟਰ ਤੇ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਥਾਣਾ ਲੋਪੋਕੇ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 25, 27-ਏ ਅਤੇ 29 ਤਹਿਤ ਮੁਕੱਦਮਾ ਨੰਬਰ 132 ਮਿਤੀ 28/06/2024 ਦਰਜ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਵੇਰਵੇ ਦਿੰਦਿਆਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਅਨੁਸਾਰ ਦੋਵਾਂ ਮਾਮਲਿਆਂ ਵਿੱਚ ਫੜੇ ਗਏ ਸਾਰੇ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
Punjab Bani 29 June,2024
ਡਰੋਨਾਂ ਰਾਹੀ ਸੁਟੇ ਦੋ ਪੈਕੇਟਾਂ ਵਿੱਚੋ ਕਿਲੋ ਤੋ ਵਧ ਹੈਰੋਇਨ ਬਰਾਮਦ
ਡਰੋਨਾਂ ਰਾਹੀ ਸੁਟੇ ਦੋ ਪੈਕੇਟਾਂ ਵਿੱਚੋ ਕਿਲੋ ਤੋ ਵਧ ਹੈਰੋਇਨ ਬਰਾਮਦ ਅੰਮ੍ਰਿਤਸਰ, 29 ਜੂਨ ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਨੇ ਅੰਮ੍ਰਿਤਸਰ ਜ਼ਿਲ੍ਹੇ ਚੋਂ ਛੇ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਰੋਨਾਂ ਦੀ ਗਤੀਵਿਧੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਚਲਾਈ ਖੋਜ ਮੁਹਿੰਮ ਦੌਰਾਨ ਦੋ ਵੱਖ-ਵੱਖ ਥਾਵਾਂ ਤੋਂ 6.130 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਹਵਾ ਅਤੇ ਕੱਕੜ ਪਿੰਡ ਚੋਂ ਕ੍ਰਮਵਾਰ 560 ਗ੍ਰਾਮ ਅਤੇ 5.570 ਕਿਲੋ ਦੀ ਖੇਪ ਬਰਮਾਦ ਹੋਈ ਹੈ। ਬੀਐੱਸਐੱਫ਼ ਨੇ ਕਿਹਾ ਕਿ ਦੋਵੇਂ ਪੈਕੇਟ ਪਾਕਿਸਤਾਨੀ ਡਰੋਨਾਂ ਰਾਹੀਂ ਸੁੱਟੇ ਗਏ ਹਨ।
Punjab Bani 29 June,2024
ਝਾਰਖੰਡ ਦੇ ਲੋਕ ਭਾਜਪਾ ਨੂੰ ਨਹੀ ਬਖਸ਼ਣਗੇ : ਹੇਮੰਤ ਸੋਰੇਨ
ਝਾਰਖੰਡ ਦੇ ਲੋਕ ਭਾਜਪਾ ਨੂੰ ਨਹੀ ਬਖਸ਼ਣਗੇ : ਹੇਮੰਤ ਸੋਰੇਨ ਰਾਂਚੀ, 29 ਜੂਨ ਮਨੀ ਲਾਂਡਰਿੰਗ ਕੇਸ ਵਿਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਮਗਰੋਂ ਬਿਰਸਾ ਮੁੰਡਾ ਜੇਲ੍ਹ ’ਚੋਂ ਰਿਹਾਅ ਹੋਏ ਸਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਾਮੀ ਅਸੈਂਬਲੀ ਚੋਣਾਂ ਮਗਰੋਂ ਭਾਜਪਾ ਸੂਬੇ ਵਿਚੋਂ ਸਾਫ਼ ਹੋ ਜਾਵੇਗੀ। ਉਨ੍ਹਾਂ ਨੂੰ ਜੇਲ੍ਹ ਵਿਚ ਡੱਕਣ ਦੀ ਸਾਜ਼ਿਸ਼ ਘੜਨ ਵਾਲਿਆ ਖਿਲਾਫ਼ ਵਿਦਰੋਹ ਹੋਵੇਗਾ ਤੇ ਝਾਰਖੰਡ ਦੇ ਲੋਕ ਭਾਜਪਾ ਨੂੰ ਨਹੀਂ ਬਖ਼ਸ਼ਣਗੇ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ, ‘‘ਭਾਜਪਾ ਦੇ ਤਾਬੂਤ ’ਚ ਆਖਰੀ ਕਿੱਲ ਗੱਡਣ ਦਾ ਸਮਾਂ ਆ ਗਿਆ ਹੈ ਤੇ ਆਉਂਦੇ ਦਿਨਾਂ ’ਚ ਭਾਜਪਾ ਝਾਰਖੰਡ ’ਚੋਂ ਸਾਫ਼ ਹੋ ਜਾਵੇਗੀ।’’
Punjab Bani 29 June,2024
ਮਨੀ ਲਾਂਡਰਿੰਗ : ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ
ਮਨੀ ਲਾਂਡਰਿੰਗ : ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਨਵੀਂ ਦਿੱਲੀ, 29 ਜੂਨ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸੀਬੀਆਈ ਦੀ ਅਪੀਲ ਉੱਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਸੀਬੀਆਈ ਨੇ ਕੇਜਰੀਵਾਲ ਨੂੰ ਤਿੰਨ ਦਿਨਾ ਨਿਆਂਇਕ ਰਿਮਾਂਡ ਮੁੱਕਣ ਮਗਰੋਂ ਅੱਜ ਕੋਰਟ ਵਿਚ ਪੇਸ਼ ਕੀਤਾ ਸੀ।
Punjab Bani 29 June,2024
ਹਾਦਸਾ : ਮਾਂ-ਪੁੱਤ ਨੂੰ ਰੇਲਗੱਡੀ ਨੇ ਮਾਰੀ ਫੇਟ ਪੁੱਤ ਦੀ ਹੋਈ ਮੌਤ, ਮਾਂ ਗੰਭੀਰ ਜ਼ਖਮੀ
ਹਾਦਸਾ : ਮਾਂ-ਪੁੱਤ ਨੂੰ ਰੇਲਗੱਡੀ ਨੇ ਮਾਰੀ ਫੇਟ ਪੁੱਤ ਦੀ ਹੋਈ ਮੌਤ, ਮਾਂ ਗੰਭੀਰ ਜ਼ਖਮੀ ਚੰਡੀਗੜ : ਖੰਨਾ ‘ਚ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਜਾ ਰਹੇ ਮਾਂ-ਪੁੱਤ ਦੀ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਲਲਹੇੜੀ ਰੋਡ ਰੇਲਵੇ ਫਲਾਈਓਵਰ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਕਰਨ (24) ਵਾਸੀ ਨੰਦੀ ਕਲੋਨੀ ਖੰਨਾ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਬੀਤੀ ਰਾਤ ਆਪਣੇ ਬੇਟੇ ਨਾਲ ਬਲੱਡ ਸੈਂਪਲ ਦੇਣ ਲਈ ਇਕ ਨਿੱਜੀ ਹਸਪਤਾਲ ਆਈ ਸੀ। ਸੈਂਪਲ ਦੀ ਰਿਪੋਰਟ ਸਬੰਧੀ ਜਦੋਂ ਹਸਪਤਾਲ ਦੇ ਸਟਾਫ਼ ਨੇ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਆਉਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਲਈ ਨਿਕਲ ਗਏ। ਜਿਵੇਂ ਹੀ ਮਾਂ-ਪੁੱਤ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵਾਂ ਨੂੰ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੀ ਤੇਜ਼ ਰਫ਼ਤਾਰ ਰੇਲਗੱਡੀ ਨੇ ਫੇਟ ਮਾਰ ਦਿੱਤੀ।
Punjab Bani 29 June,2024
ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ
ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਚੰਡੀਗੜ੍ਹ : ਵਿਦੇਸ਼ਾਂ ਵਿੱਚ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ‘ਚ ਰੋਜ਼ੀ-ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਚਰਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਨਾਲ ਪਰਿਵਾਰ ਵੀ ਸਦਮੇ ਵਿੱਚ ਹਨ ਅਤੇ ਪਿੰਡ ਵਿੱਚ ਵੀ ਸੋਗ ਦੀ ਲਹਿਰ ਹੈ। ਜਦੋਂ ਕਿ ਮਾਪੇ ਸਦਮੇ ਕਾਰਨ ਕੁਝ ਨਹੀਂ ਕਹਿ ਰਹੇ। ਚਰਨਪ੍ਰੀਤ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਚਰਨਪ੍ਰੀਤ 10 ਮਹੀਨੇ ਪਹਿਲਾਂ ਆਈਲੈਟਸ ਕਰਨ ਤੋਂ ਬਾਅਦ ਕੈਨੇਡਾ ਗਿਆ ਸੀ ਅਤੇ ਉਸਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ‘ਤੇ ਸਵਾਲ ਵੀ ਉਠਾਇਆ ਕਿ ਬੱਚੇ ਵਿਦੇਸ਼ ਕਿਉਂ ਜਾ ਰਹੇ ਹਨ ਅਤੇ ਮੰਗ ਕੀਤੀ ਕਿ ਉਸਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ।
Punjab Bani 29 June,2024
ਅੰਮ੍ਰਿਤਪਾਲ ਦੇ ਸਾਥੀ ਭਾਈ ਕੁਲਵੰਤ ਰਾਉਕੇ ਲੜਨਗੇ ਬਰਨਾਲਾ ਤੋ ਜਿਮਨੀ ਚੋਣ
ਅੰਮ੍ਰਿਤਪਾਲ ਦੇ ਸਾਥੀ ਭਾਈ ਕੁਲਵੰਤ ਰਾਉਕੇ ਲੜਨਗੇ ਬਰਨਾਲਾ ਤੋ ਜਿਮਨੀ ਚੋਣ ਮੋਗਾ : ਡਿਬੜੂਗੜ ਜ਼ੇਲ੍ਹ ਵਿੱਚ ਐੱਨਐੱਸਏ ਅਧੀਨ ਬੰਦ ਭਾਈ ਕੁਲਵੰਤ ਸਿੰਘ ਰਾਊਕੇ ਬਰਨਾਲਾ ਤੋਂ ਜਿਮਨੀ ਚੋਣ ਲੜਣਗੇ। ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਚਚੇਰੇ ਭਾਈ ਮਹਾ ਸਿੰਘ ਨੇ ਦੱਸਿਆ ਕਿ ਸਾਰੇ ਸਾਥੀਆਂ ਦੇ ਸਲਾਹ ਮਸ਼ਵਰੇ ਤੋਂ ਭਾਈ ਕੁਲਵੰਤ ਸਿੰਘ ਨੇ ਉਨ੍ਹਾਂ ਨਾਲ ਜੇਲ੍ਹ ਤੋਂ ਗੱਲਬਾਤ ਦੌਰਾਨ ਚੋਣ ਲੜਣ ਦੇ ਫੈਸਲੇ ਨੂੰ ਸਾਂਝਾ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਦੀਪ ਸਿੱਧੂ ਦੇ ਵੀ ਕਾਫੀ ਨਜ਼ਦੀਕੀਆਂ ਵਿਚੋਂ ਇਕ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੇ ਰਾਊਕੇ ਕਲਾਂ ਘਰ ਵਿੱਚ ਗ੍ਰਿਫਤਾਰੀ ਦਿੱਤੀ ਸੀ।
Punjab Bani 29 June,2024
ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ
ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ ਸੂਬੇ 'ਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਲਾਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 29 ਜੂਨ: ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਸੰਭਾਵਤ ਫਲ ਤੇ ਫੁੱਲ, ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਦੇ ਮਕਸਦ ਨਾਲ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਦੇ ਅਗਾਂਹਵਧੂ ਕਿਸਾਨਾਂ ਨੇ ਜੰਮੂ-ਕਸ਼ਮੀਰ ਦਾ ਪੰਜ ਦਿਨਾ ਐਕਸਪੋਜ਼ਰ ਦੌਰਾ ਕੀਤਾ। ਕੈਬਨਿਟ ਮੰਤਰੀ ਅਤੇ ਕਿਸਾਨਾਂ ਵੱਲੋਂ ਬਾਗ਼ਬਾਨੀ ਨਾਲ ਸਬੰਧਤ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼ (ਜ਼ਵੂਰਾ, ਸ੍ਰੀਨਗਰ), ਸ਼ੇਰ-ਏ-ਕਸ਼ਮੀਰ ਯੂਨੀਵਰਸਿਟੀ ਆਫ਼ ਐਗਰੀਕਲਚਰ ਸਾਇੰਸ ਅਤੇ ਟੈਕਨਾਲੌਜੀ (ਕਸ਼ਮੀਰ), ਸੈਫ਼ਰਨ ਪਾਰਕ (ਦੁੱਸੂ, ਪੁਲਵਾਮਾ), ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਮਾਡਲ ਹਾਈਡੈਂਸਟੀ ਐਪਲ ਓਰਚਰਡ (ਸ੍ਰੀਨਗਰ), ਆਲੂ ਫ਼ਾਰਮ (ਗੁਲਮਾਰਗ), ਇੰਡਸਟਰੀਅਲ ਗਰੋਥ ਸੈਂਟਰ (ਲਾਸੀਪੋਰਾ) ਅਤੇ ਰੇਸ਼ਮ ਸਬੰਧੀ ਸੈਂਟਰਲ ਸੈਰੀਕਲਚਰ ਰਿਸਰਚ ਐਂਡ ਟ੍ਰੇਨਿੰਗ ਇੰਸਟੀਚਿਊਟ - ਕੇਂਦਰੀ ਰੇਸ਼ਮ ਬੋਰਡ (ਪਾਮਪੋਰ) ਦਾ ਦੌਰਾ ਕਰਦਿਆਂ ਵੰਨ-ਸੁਵੰਨੀ ਜਾਣਕਾਰੀ ਇਕੱਤਰ ਕੀਤੀ ਗਈ। ਬਾਗ਼ਬਾਨੀ ਵਿਭਾਗ ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਵਲੋਂ ਪੰਜਾਬ ਨਾਲ ਸਬੰਧਤ ਬਾਗ਼ਬਾਨੀ ਫ਼ਸਲਾਂ ਦੀ ਖੇਤੀ, ਨਵੀਆਂ ਤਕਨੀਕਾਂ ਦੀ ਵਰਤੋਂ ਦੀ ਜਾਣਕਾਰੀ ਅਤੇ ਭਵਿੱਖ ਵਿੱਚ ਪੰਜਾਬ ਵਿੱਚ ਬਾਗ਼ਬਾਨੀ ਦੇ ਮਿਆਰ ਨੂੰ ਬਿਹਤਰ ਕਰਨ ਸਬੰਧੀ ਨਾਖ, ਆੜੂ, ਅਲੂਚੇ ਅਤੇ ਸੇਬ ਦੀਆਂ ਲੋਅ ਚਿਲਿੰਗ ਵਾਲੀਆਂ ਕਿਸਮਾਂ ਅਤੇ ਰੇਸ਼ਮ ਸਬੰਧੀ ਰਿਲਿੰਗ ਯੂਨਿਟ ਸਥਾਪਿਤ ਕਰਨ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਮੌਜੂਦਾ ਸਮੇਂ ਮੁਤਾਬਕ ਵੱਧ ਮੁਨਾਫ਼ੇ ਵਾਲੇ ਫਲ ਤੇ ਫੁੱਲ ਪੈਦਾ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਲੜੀ ਨੂੰ ਅੱਗੇ ਵਧਾਉਣ ਲਈ ਇਹ ਦੌਰਾ ਮਹੱਤਵਪੂਰਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਖੇਤਰ 'ਚ ਮੌਸਮ ਬਾਕੀ ਸੂਬੇ ਦੇ ਮੁਕਾਬਲੇ ਠੰਢਾ ਹੋਣ ਕਰਕੇ ਇਨ੍ਹਾਂ ਖੇਤਰਾਂ ਵਿੱਚ ਨਵੇਂ ਸੰਭਾਵੀ ਫਲ ਤੇ ਫੁੱਲ ਪੈਦਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜੰਮੂ-ਕਸ਼ਮੀਰ ਤੋਂ ਰੇਸ਼ਮ ਦੇ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਲਾਗੂ ਕਰਨ ਸਹਾਇਤਾ ਲਈ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਗ਼ਬਾਨੀ ਮੰਤਰੀ ਅਤੇ ਅਧਿਕਾਰੀਆਂ ਨੇ ਪੰਜਾਬ ਵਿੱਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ ਇੰਡਸਟਰੀ ਨੂੰ ਲੈ ਕੇ ਆਉਣ ਲਈ ਵੱਖ-ਵੱਖ ਇੰਡਸਟਰੀਅਲ ਗਰੋਥ ਸੈਂਟਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਸੂਬੇ ਦੇ ਸਾਜ਼ਗਾਰ ਮਾਹੌਲ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਬਾਗ਼ਬਾਨੀ ਮੰਤਰੀ ਨਾਲ ਗਏ ਅਗਾਂਹਵਧੂ ਕਿਸਾਨਾਂ ਦੇ ਵਫ਼ਦ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਬਾਗ਼ਬਾਨੀ ਵਿਭਾਗ ਦੇ ਡਾ. ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਹਰਪ੍ਰੀਤ ਸਿੰਘ ਸੇਠੀ ਡਿਪਟੀ ਡਾਇਰੈਕਟਰ ਬਾਗ਼ਬਾਨੀ, ਡਾ. ਸੰਦੀਪ ਗਰੇਵਾਲ ਸਹਾਇਕ ਡਾਇਰੈਕਟਰ ਬਾਗ਼ਬਾਨੀ (ਪਟਿਆਲਾ), ਡਾ. ਲਖਬੀਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਹੁਸ਼ਿਆਰਪੁਰ) ਸ਼ਾਮਿਲ ਸਨ।
Punjab Bani 29 June,2024
ਕ੍ਰਾਇਮ : ਗੋਲੀ ਚੱਲਣ ਕਾਰਨ ਇੱਕ ਕਿਸਾਨ ਤੇ ਤਿੰਨ ਪੁਲਸ ਮੁਲਾਜ਼ਮ ਹੋਏ ਜ਼ਖਮੀ
ਕ੍ਰਾਇਮ : ਗੋਲੀ ਚੱਲਣ ਕਾਰਨ ਇੱਕ ਕਿਸਾਨ ਤੇ ਤਿੰਨ ਪੁਲਸ ਮੁਲਾਜ਼ਮ ਹੋਏ ਜ਼ਖਮੀ ਮੋਗਾ,29 ਜੂਨ ਪਿੰਡ ਅਮੀਵਾਲਾ ‘ਚ ਬੀਤੀ ਰਾਤ ਕਰੀਬ 1 ਵਜੇ ਝਗੜੇ ਦੌਰਾਨ ਚੱਲੀ ਗੋਲੀ ਕਾਰਨ ਇੱਕ ਕਿਸਾਨ ਆਗੂ ਤੋਂ ਇਲਾਵਾ ਏਐੱਸਆਈ, ਹੌਲਦਾਰ ਤੇ ਹੌਮਗਾਰਡ ਵਲੰਟੀਅਰ ਜਖ਼ਮੀ ਹੋ ਗਏ। ਕਿਸਾਨ ਆਗੂ ਦੀ ਹਾਲਤ ਗੰਭੀਰ ਹੋਣ ਕਾਰਨ ਡੀਐੱਮਸੀ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ, ਜਦਕਿ ਏਐੱਸਆਈ ਸਮੇਤ ਤਿੰਨ ਪੁਲੀਸ ਮੁਲਾਜ਼ਮ ਸਥਾਨਕ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ਼ ਹਨ। ਵੇਰਵਿਆਂ ਅਨੁਸਾਰ ਪਿੰਡ ਅਮੀਵਾਲਾ ਵਿਚ ਦੋ ਧਿਰਾਂ ਦਰਮਿਆਨ ਲੜਾਈ ਬਾਰੇ ਸ਼ਿਕਾਇਤ ਮਿਲਣ ‘ਤੇ ਏਐੱਸਆਈ ਗੁਰਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਜਾਂਚ ਲਈ ਮੌਕੇ ‘ਤੇ ਪਹੁੰਚੀ ਸੀ। ਇਸ ਦੌਰਾਨ ਲੋਕਾਂ ਨੇ ਪੁਲੀਸ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਪੁਲੀਸ ਸੂਤਰਾਂ ਅਨੁਸਾਰ ਹਜ਼ੂਮ ਨੇ ਪੁਲੀਸ ਦਾ ਸਰਕਾਰੀ ਰਿਵਾਲਵਰ ਖੋਹ ਕੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਇਕ ਗੋਲੀ ਏਐੱਸਆਈ ਗੁਰਦੀਪ ਸਿੰਘ ਨੂੰ ਲੱਗੀ। ਪਥਾਰਾਅ ਦੌਰਾਨ ਹੌਲਦਾਰ ਰਾਜਿੰਦਰ ਸਿੰਘ ਤੇ ਹੋਮਗਾਰਡ ਵਾਲੰਟੀਅਰ ਗੋਪਾਲ ਸਿੰਘ ਵੀ ਜਖ਼ਮੀ ਹੋ ਗਏ, ਇਨ੍ਹਾਂ ਤੋਂ ਇਲਾਵਾ ਦੋ ਹੋਰ ਪੁਲੀਸ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
Punjab Bani 29 June,2024
ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਹੁਦੇਦਾਰ ਸੁਖਬੀਰ ਸਿੰਘ ਬਾਦਲ ਨਾਲ ਡਟ ਕੇ ਖੜੇ ਹਨ-ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ
ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰ ਅਹੁਦੇਦਾਰ ਸੁਖਬੀਰ ਸਿੰਘ ਬਾਦਲ ਨਾਲ ਡਟ ਕੇ ਖੜੇ ਹਨ-ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ - ਮੌਕਾਪ੍ਰਸਤ ਲੋਕਾਂ ਦੇ ਭੱਜਣ ਨਾਲ ਅਕਾਲੀ ਵਰਕਰਾਂ ਨੇ ਲਿਆ ਸੁੱਖ ਦਾ ਸਾਹ -ਸਰਕਲ ਪ੍ਰਧਾਨ ਘਨੌਰ, 29 ਜੂਨ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਅੱਜ ਹਲਕਾ ਘਨੌਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂ ਸਾਹਿਬਾਨ ਅਤੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਘਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜਾ ਹੈ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀਆਂ, ਅਤੇ ਕਿਸਾਨੀ ਵਰਗ ਦੀ ਹਮਦਰਦ ਪਾਰਟੀ ਹੈ। ਅਤੇ ਸੁਖਬੀਰ ਸਿੰਘ ਬਾਦਲ ਸਰਬ ਪ੍ਰਵਾਨਤ ਪਾਰਟੀ ਦੇ ਪ੍ਰਧਾਨ ਹਨ। ਕੁਝ ਕੁ ਮੌਕਾ ਪ੍ਰਸਤ ਅਤੇ ਆਪਣੇ ਟੱਬਰ ਨੂੰ ਪਾਲਣ ਵਾਲੇ ਲੋਕਾਂ ਦੇ ਪਿੱਛੇ ਲੱਗ ਕੇ ਪੰਜਾਬ ਅਤੇ ਕੌਮ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਹਲਕਾ ਘਨੌਰ ਦੇ ਸਾਰੇ ਹੀ ਸਰਕਲ ਪ੍ਰਧਾਨਾਂ ਵੱਲੋਂ ਇੱਕ ਆਵਾਜ਼ ਵਿੱਚ ਕਿਹਾ ਕਿ ਸੱਤਾ ਦੇ ਭੁੱਖੇ ਅਤੇ ਮੌਕਾਪ੍ਰਸਤ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਨਾਲ ਹਰ ਅਕਾਲੀ ਵਰਕਰ ਨੂੰ ਸੁੱਖ ਦਾ ਸਾਹ ਆਇਆ ਹੈ। ਕਿਉਂਕਿ ਲੋਕਾਂ ਦੀਆਂ ਜੇਬਾਂ ਵੱਲ ਝਾਕਣ ਵਾਲੇ ਕਦੇ ਵੀ ਲੋਕ ਲੀਡਰ ਨਹੀਂ ਹੋ ਸਕਦੇ। ਜਿਸ ਕਰਕੇ ਹਲਕਾ ਘਨੌਰ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਜੀ ਦੀ ਅਗਵਾਹੀ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜੇਗਾ। ਇਸ ਮੌਕੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ, ਅਜੈਬ ਸਿੰਘ ਮਜੌਲੀ, ਬਹਾਦਰ ਸਿੰਘ, ਅਵਤਾਰ ਸਿੰਘ ਕਪੂਰੀ, ਅਵਤਾਰ ਸਿੰਘ ਸੰਭੂ, ਕੁਲਦੀਪ ਸਿੰਘ ਘਨੌਰ ਸ਼ਹਿਰੀ,( ਸਾਰੇ ਸਰਕਲ ਪ੍ਰਧਾਨ )ਅਤੇ ਬਲਕਾਰ ਸਿੰਘ ਘਨੌਰ, ਸਰਬਜੀਤ ਸਿੰਘ ਭੋਗਲਾਂ, ਸੁਖਦੇਵ ਸਿੰਘ ਭੋਗਲਾਂ, ਸਰਦੂਲ ਸਿੰਘ ਚਮਾਰੂ, ਕਰਮਜੀਤ ਸਿੰਘ ਚਮਾਰੂ, ਮਹਿੰਦਰ ਸਿੰਘ ਚਮਾਰੂ, ਅੰਗਰੇਜ਼ ਸਿੰਘ ਕਾਮੀ, ਸੁਰਿੰਦਰ ਸਿੰਘ ਕਾਮੀ, ਅਮਰੀਕ ਸਿੰਘ ਸੰਭੂਕਲਾਂ, ਸੁੱਚਾ ਸਿੰਘ ਘਨੌਰ, ਗੁਰਦੀਪ ਸਿੰਘ ਸਰਾਲਾਕਲਾਂ, ਸੰਜੀਵ ਕੁਮਾਰ ਚਪੜ, ਮਨਮਿੰਦਰ ਸਿੰਘ ਚਪੜ, ਮਲਕੀਤ ਸਿੰਘ ਨੰਬਰਦਾਰ ਸਿਹਰਾ, ਅਵਤਾਰ ਸਿੰਘ ਆਕੜੀ, ਸੋਮਨਾਥ ਸਿੰਘ ਸੰਭੂ ਕਲਾਂ, ਮੇਵਾ ਸਿੰਘ ਸਰਾਲਾ ਕਲਾਂ, ਸੁਖਦੇਵ ਸਿੰਘ ਘਨੌਰ, ਦਰਸ਼ਨ ਸਿੰਘ ਸੀਲ, ਗੁਰਪ੍ਰੀਤ ਸਿੰਘ ਬਹਾਵਲਪੁਰ, ਬੇਅੰਤ ਸਿੰਘ ਆਕੜੀ, ਅਜੈਪ੍ਰੀਤ ਸਿੰਘ ਮੁਖਮੇਲਪੁਰ, ਓੰਕਾਰ ਸਿੰਘ ਸਰਪੰਚ ਰਾਮਪੁਰ, ਧੰਨਾ ਸਿੰਘ ਹਰਪਾਲਾਂ, ਕੁਲਦੀਪ ਸਿੰਘ ਬੋਬੀ ਹਰਪਾਲਾਂ, ਨਰੇਸ਼ ਕੁਮਾਰ ਪੀਏ, ਅਤੇ ਹੋਰ ਮੌਜੂਦ ਸਨ।
Punjab Bani 29 June,2024
ਸ੍ਰੀ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਦੂਸਰਾ ਜਥਾ ਰਵਾਨਾ
ਸ੍ਰੀ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦਾ ਦੂਸਰਾ ਜਥਾ ਰਵਾਨਾ ਜੰਮੂ, 29 ਜੂਨ ਸ੍ਰੀ ਅਮਰਨਾਥ ਯਾਤਰਾ ਦੇ ਲਈ 1881 ਸ਼ਰਧਾਲੂਆਂ ਦਾ ਦੂਸਰਾ ਜਥਾ ਸੁਰੱਖਿਆ ਕਾਫ਼ਲਿਆਂ ਸਮੇਤ ਸ਼ਨੀਵਾਰ ਸਵੇਰ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ 1881 ਯਾਤਰੀਆਂ ਦਾ ਜਥਾ 200 ਵਾਹਨਾਂ ਦੇ ਦੋ ਸੁਰੱਖਿਆ ਕਾਫ਼ਲਿਆਂ ਸਮੇਤ ਯਾਤਰੀ ਨਿਵਾਸ ਤੋਂ ਘਾਟੀ ਲਈ ਰਵਾਨਾ ਹੋਇਆ। ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੇ ਐਕਸ ਤੇ ਪੋਸਟ ਸਾਂਝੀ ਕਰਦਿਆਂ ਸ਼ਰਧਾਲੂਆਂ ਨੂੰ ਅਮਰਨਾਥ ਯਾਤਰਾ ਲਈ ਵਧਾਈ ਦਿੱਤੀ।
Punjab Bani 29 June,2024
ਪੱਛਮੀ ਬੰਗਾਲ ਦੇ ਰਾਜਪਾਲ ਨੇ ਕੀਤਾ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਕੇਸ ਦਰਜ
ਪੱਛਮੀ ਬੰਗਾਲ ਦੇ ਰਾਜਪਾਲ ਨੇ ਕੀਤਾ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਕੇਸ ਦਰਜ ਕੋਲਕਾਤਾ, 29 ਜੂਨ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ਼ ਕਲਕੱਤਾ ਹਾਈ ਕੋਰਟ ਵਿਚ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਬੈਨਰਜੀ ਨੇ ਲੰਘੇ ਦਿਨ ਸੂਬਾ ਸਕੱਤਰੇਤ ਵਿਚ ਪ੍ਰਸ਼ਾਸਨਿਕ ਬੈਠਕ ਦੌਰਾਨ ਕਿਹਾ ਸੀ ਕਿ ਕੁਝ ਮਹਿਲਾਵਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਰਾਜ ਭਵਨ ਵਿਚ ਚਲਦੀਆਂ ਸਰਗਰਮੀਆਂ ਕਰਕੇ ਉਥੇ ਜਾਣ ਤੋਂ ਡਰਦੀਆਂ ਹਨ। ਬੋਸ ਨੇ ਇਸ ਟਿੱਪਣੀ ਲਈ ਬੈਨਰਜੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਸੀ ਕਿ ਲੋਕ ਨੁਮਾਇੰਦਿਆਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਗ਼ਲਤ ਤਸਵੀਰ ਪੇਸ਼ ਕਰਨ ਜਾਂ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਨਾ ਕਰਨ।
Punjab Bani 29 June,2024
ਮਨੀ ਲਾਂਡਰਿੰਗ ਮਾਮਲਾ : ਪੁਲਸ ਨੇ ਆਪ ਨੂੰ ਰੋਕਿਆ ਭਾਜਪਾ ਹੈਡ ਕੁਆਟਰ ਦੇ ਘਿਰਾਓ ਤੋ
ਮਨੀ ਲਾਂਡਰਿੰਗ ਮਾਮਲਾ : ਪੁਲਸ ਨੇ ਆਪ ਨੂੰ ਰੋਕਿਆ ਭਾਜਪਾ ਹੈਡ ਕੁਆਟਰ ਦੇ ਘਿਰਾਓ ਤੋ ਨਵੀਂ ਦਿੱਲੀ, 29 ਜੂਨ ਦਿੱਲੀ ਪੁਲੀਸ ਨੇ ਅੱਜ ਆਮ ਆਦਮੀ ਪਾਰਟੀ ਨੂੰ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰਨ ਤੋਂ ਰੋਕ ਦਿੱਤਾ। ਪੁਲੀਸ ਨੇ ਕਿਹਾ ਕਿ ‘ਆਪ’ ਨੇ ਘਿਰਾਓ ਲਈ ਲੋੜੀਂਦੀ ਮਨਜ਼ੂਰੀ ਨਹੀਂ ਲਈ। ‘ਆਪ’ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰੀ ਖਿਲਾਫ਼ ਅੱਜ ਸਵੇਰੇ 11:30 ਵਜੇ ਭਾਜਪਾ ਹੈੱਡਕੁਆਰਟਰ ਦੇ ਘਿਰਾਓ ਦਾ ਸੱਦਾ ਦਿੱਤਾ ਸੀ। ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਵੱਲ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਸਣੇ ਹੋਰ ਪ੍ਰਬੰਧ ਕੀਤੇ ਗਏ ਸਨ।
Punjab Bani 29 June,2024
ਨੀਟ ਪ੍ਰੀਖਿਆ ਮਾਮਲਾ : ਸੀਬੀਆਈ ਨੇ ਕੀਤੀ ਸੱਤ ਥਾਵਾਂ ਤੇ ਛਾਪਾਮਾਰੀ
ਨੀਟ ਪ੍ਰੀਖਿਆ ਮਾਮਲਾ : ਸੀਬੀਆਈ ਨੇ ਕੀਤੀ ਸੱਤ ਥਾਵਾਂ ਤੇ ਛਾਪਾਮਾਰੀ ਨਵੀਂ ਦਿੱਲੀ, 29 ਜੂਨ ਨੀਟ ਪ੍ਰੀਖਿਆ ਮਾਮਲੇ ਨੂੰ ਲੈ ਕੇ ਸੀਬੀਆਈ ਨੇ ਅੱਜ ਗੁਜਰਾਤ ਵਿਚ ਸੱਤ ਥਾਵਾਂ ਉੱਤੇ ਛਾਪੇ ਮਾਰੇ। ਅਧਿਕਾਰੀਆਂ ਨੇ ਕਿਹਾ ਕਿ ਛਾਪਿਆਂ ਦੀ ਕਾਰਵਾਈ ਅੱਜ ਸਵੇਰੇ ਚਾਰ ਜ਼ਿਲ੍ਹਿਆਂ- ਆਨੰਦ, ਖੇੜਾ, ਅਹਿਮਦਾਬਾਦ ਤੇ ਗੋਧਰਾ ਵਿਚ ਮਸ਼ਕੂਕਾਂ ਦੇ ਟਿਕਾਣਿਆਂ ਤੋਂ ਸ਼ੁਰੂ ਕੀਤੀ ਗਈ। ਸੀਬੀਆਈ ਨੇ ਇਸ ਮਾਮਲੇ ਵਿਚ ਹੁਣ ਤੱਕ ਇਸ ਮਾਮਲੇ ਵਿਚ ਛੇ ਐੱਫਆਈਆਰ ਦਰਜ ਕਰ ਚੁੱਕੀ ਹੈ।
Punjab Bani 29 June,2024
ਸ਼ਯੋਕ ਨਦੀ ਵਿੱਚ ਡੁਬਣ ਕਾਰਨ ਪੰਜ ਜਵਾਨ ਸ਼ਹੀਦ
ਸ਼ਯੋਕ ਨਦੀ ਵਿੱਚ ਡੁਬਣ ਕਾਰਨ ਪੰਜ ਜਵਾਨ ਸ਼ਹੀਦ ਦਿਲੀ, 29 ਜੂਨ ਲੱਦਾਖ ਵਿਚ ਸ਼ਯੋਕ ਨਦੀ ਵਿਚ ਆਏ ਹੜ੍ਹ ਵਿਚ ਟੀ-72 ਟੈਂਕ ਡੁੱਬਣ ਨਾਲ ਇਸ ਉੱਤੇ ਸਵਾਰ ਜੇਸੀਓ (ਜੂਨੀਅਰ ਕਮਿਸ਼ਨਡ ਅਧਿਕਾਰੀ) ਸਣੇ ਥਲ ਸੈਨਾ ਦੇ ਪੰਜ ਜਵਾਨ ਡੁੱਬ ਗਏ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਾਦਸੇ ਨੂੰ ਮੰਦਭਾਗਾ ਦੱਸ ਕੇ ਦੁਖ ਜਤਾਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਹਾਦਸਾ ਇਥੋਂ 148 ਕਿਲੋਮੀਟਰ ਦੂਰ ਮੰਦਿਰ ਮੋੜ ਨੇੜੇ ਵੱਡੇ ਤੜਕੇ ਡੇਢ ਵਜੇ ਦੇ ਕਰੀਬ ਫੌਜੀ ਮਸ਼ਕ ਦੌਰਾਨ ਵਾਪਰਿਆ।
Punjab Bani 29 June,2024
ਚੈੱਕ ਰਿਪਬਲਿਕ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ਾਂ ਨੇ ਜਿੱਤੇ ਸੋਨ ਤਗ਼ਮੇ
ਚੈੱਕ ਰਿਪਬਲਿਕ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ਾਂ ਨੇ ਜਿੱਤੇ ਸੋਨ ਤਗ਼ਮੇ ਪਟਿਆਲਾ, 29 ਜੂਨ ਚੈੱਕ ਰਿਪਬਲਿਕ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਰੈੰਕਿੰਗ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ ਅਤੇ ਪੂਜਾ ਨੇ ਰਿਕਰਵ ਮਿਕਸ ਟੀਮ ਈਵੈਂਟ ਦੇ ਫ਼ਾਈਨਲ ਵਿੱਚ ਪੋਲੈਂਡ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਭਾਰਤ ਦੀ ਝੋਲ਼ੀ ਪਾਇਆ ਹੈ। ਪਰੀ-ਕੁਆਰਟਰ ਫ਼ਾਈਨਲ ਵਿੱਚ ਯੂ. ਐੱਸ. ਏ., ਕੁਆਰਟਰ ਫ਼ਾਈਨਲ ਵਿੱਚ ਜਪਾਨ ਅਤੇ ਸੈਮੀ ਫ਼ਾਈਨਲ ਵਿੱਚ ਚੀਨ ਨੂੰ ਹਰਾਉਣ ਤੋਂ ਬਾਅਦ ਇਹ ਮਿਕਸ ਟੀਮ ਪੋਲੈਂਡ ਦੀ ਟੀਮ ਨਾਲ਼ ਭਿੜੀ ਸੀ। ਇਸ ਪ੍ਰਾਪਤੀ ਦੇ ਨਾਲ਼ ਹੀ ਪੂਜਾ ਨੇ ਰਿਕਰਵ ਵਿਮੈਨ ਟੀਮ ਵਿੱਚ ਸੋਨ ਤਗ਼ਮਾ ਅਤੇ ਹਰਵਿੰਦਰ ਸਿੰਘ ਨੇ ਕਾਂਸੀ ਤਗ਼ਮਾ ਵੀ ਜਿੱਤ ਲਿਆ ਹੈ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਦੋਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ ਅਤੇ ਪੈਰਾ ਓਲਿੰਪਕਸ ਪੈਰਿਸ ਲਈ ਸ਼ੁਭ-ਕਾਮਨਾਵਾਂ ਦਿੱਤੀਆਂ। ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਯੂਨੀਵਰਸਿਟੀ ਤੋਂ ਇਹ ਦੋ ਪੈਰਾ ਤੀਰਅੰਦਾਜ਼ ਹੁਣ 2024 ਦੀਆਂ ਪੈਰਾ ਓਲਿੰਪਕਸ ਪੈਰਿਸ ਵਿੱਚ ਸ਼ਿਰਕਤ ਕਰਨਗੇ।
Punjab Bani 29 June,2024
ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ
ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ * ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ * 18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ 'ਚ ਪਾਣੀ ਦਾ ਵਹਾਅ ਹੋਇਆ ਸ਼ੁਰੂ * ਇਸ ਵਰ੍ਹੇ ਕਰੀਬ 1,573 ਜਲ ਪ੍ਰਵਾਹ ਕੀਤੇ ਬਹਾਲ ਚੰਡੀਗੜ੍ਹ, 28 ਜੂਨ: ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਅਤੇ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨ ਸਣੇ ਹੋਰ ਪਾਣੀ ਪ੍ਰਬੰਧਨ ਪਹਿਲਕਦਮੀਆਂ ਕਰਕੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਖੇਤਾਂ ਤੱਕ ਪਾਣੀ ਪਹੁੰਚਾਉਣ ਦੀਆਂ ਪਹਿਲਕਦਮੀ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਪਹਿਲੀ ਵਾਰ ਲਗਭਗ 900 ਥਾਵਾਂ 'ਤੇ ਪਾਣੀ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਥਾਵਾਂ 35-40 ਵਰ੍ਹਿਆਂ ਤੋਂ ਸੁੱਕੀਆਂ ਸਨ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੱਸਿਆ, "ਸਥਾਈ ਜਲ ਪ੍ਰਬੰਧਨ ਸਬੰਧੀ ਸਰਕਾਰ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਅਸੀਂ ਇਸ ਵਰ੍ਹੇ ਪਹਿਲਾਂ ਹੀ 114 ਸਥਾਨਾਂ 'ਤੇ ਖਾਲਿਆਂ ਨੂੰ ਬਹਾਲ ਕੀਤਾ ਹੈ। ਇਨ੍ਹਾਂ ਵਿਚੋਂ 13 ਖੇਤਰਾਂ ਨੂੰ 40 ਸਾਲਾਂ ਤੋਂ ਬਾਅਦ, ਦੋ ਖੇਤਰਾਂ ਨੂੰ 35 ਸਾਲਾਂ ਬਾਅਦ, ਪੰਜ ਖੇਤਰਾਂ ਨੂੰ 25 ਸਾਲਾਂ ਬਾਅਦ ਅਤੇ ਲਗਭਗ 50 ਥਾਵਾਂ ਨੂੰ 18 ਸਾਲਾਂ ਬਾਅਦ ਪਾਣੀ ਮਿਲਿਆ ਹੈ। ਇਹ ਖੇਤਰ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਐਸ.ਏ.ਐਸ. ਨਗਰ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ, ਰੋਪੜ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿੱਚ ਹਨ। ਇਸ ਤੋਂ ਇਲਾਵਾ ਖਾਲਿਆਂ ਦੀ ਬਹਾਲੀ ਲਈ ਪਿਛਲੇ ਸਾਲ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲ ਸਰੋਤ ਵਿਭਾਗ ਵੱਲੋਂ ਇਸ ਸਾਲ ਵੀ ਲਗਭਗ 1573 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ। ਸਿੰਜਾਈ ਦੇ ਬੁਨਿਆਦੀ ਢਾਂਚੇ ਵਿੱਚ ਅਹਿਮ ਪ੍ਰਾਪਤੀਆਂ ਉਜਾਗਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਾਲਾਂਕਿ ਕੰਢੀ ਨਹਿਰ ਪ੍ਰਾਜੈਕਟ ਦੋ ਦਹਾਕੇ ਪਹਿਲਾਂ ਸ਼ੁਰੂ ਹੋਇਆ ਸੀ ਪਰ ਕਿਸਾਨਾਂ ਤੱਕ ਪਾਣੀ ਨਹੀਂ ਸੀ ਪਹੁੰਚ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਨੇ ਕੰਢੀ ਨਹਿਰੀ ਨੈਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਪੁਨਰ-ਨਿਰਮਾਣ ਮੁਹਿੰਮ ਚਲਾਈ ਜਿਸ ਦੇ ਸਿੱਟੇ ਵਜੋਂ 18 ਸਾਲਾਂ ਦੇ ਸੁੱਕੇ ਦੌਰ ਉਪਰੰਤ ਆਖ਼ਰਕਾਰ ਕੰਢੀ ਨਹਿਰ ਵਿੱਚ ਪਾਣੀ ਦਾ ਵਹਾਅ ਸ਼ੁਰੂ ਹੋਇਆ ਹੈ। ਜ਼ਿਕਰਯੋਗ ਹੈ ਕਿ ਜਿੱਥੇ ਪਿਛਲੇ ਵਰ੍ਹੇ ਬਹਾਲ ਕੀਤੇ ਨਹਿਰੀ ਖਾਲੇ ਸਰਕਾਰੀ ਜ਼ਮੀਨਾਂ 'ਤੇ ਸਨ, ਉਥੇ ਹੀ ਇਸ ਸਾਲ ਕਿਸਾਨਾਂ ਦੀ ਸਹਿਮਤੀ ਨਾਲ ਨਿੱਜੀ ਜ਼ਮੀਨਾਂ 'ਚ ਵਗਦੇ ਖਾਲਿਆਂ ਨੂੰ ਵੀ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਇਹ ਕੰਮ ਅਸੰਭਵ ਮੰਨਿਆ ਜਾਂਦਾ ਸੀ ਅਤੇ ਇਸ ਸਬੰਧੀ ਕੋਈ ਉਪਰਾਲਾ ਵੀ ਨਹੀਂ ਸੀ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਜਾਈ ਨੈੱਟਵਰਕ ਨੂੰ ਮੁੜ ਸੁਰਜੀਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਲ ਸਰੋਤ ਪ੍ਰਬੰਧਨ ਅਤੇ ਪਾਣੀ ਦੀ ਸੁਜੱਚੀ ਵੰਡ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੂਰੇ ਖੇਤਰ ਵਿੱਚ ਖੇਤੀਬਾੜੀ ਪੈਦਾਵਾਰ ਨੂੰ ਹੁਲਾਰਾ ਮਿਲੇਗਾ।
Punjab Bani 28 June,2024
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 28 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 28 June,2024
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੁਲਿਸ ਟੀਮਾਂ ਵੱਲੋਂ 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਵੇਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਚੰਡੀਗੜ੍ਹ/ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ 'ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ। ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ 'ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ। ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਵਾਸਤੇ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ਼ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।
Punjab Bani 28 June,2024
ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.
ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 28 ਜੂਨ ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਭਰ ਅੰਦਰ 16 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਇਸ ਨਾਲ ਯਾਤਰੀਆਂ ਨੂੰ ਰੋਜ਼ਾਨਾ 58.77 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਟੋਲ ਪਲਾਜ਼ਿਆਂ ਨੂੰ ਹਟਾਉਣਾ ਪੰਜਾਬ ਦੇ ਲੋਕਾਂ ਨੂੰ ਆਰਥਿਕ ਰਾਹਤ ਪਹੁੰਚਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨਾਗਰਿਕਾਂ 'ਤੇ ਵਿੱਤੀ ਬੋਝ ਘੱਟਿਆ ਹੈ ਬਲਕਿ ਇਹਨਾਂ ਸੜਕਾਂ 'ਤੇ ਨਿਰਵਿਘਨ ਅਤੇ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਸਮਾਪਤ ਕਰ ਦਿੱਤੇ ਹਨ। ਸਬੰਧਤ ਸੜਕਾਂ 'ਤੋਂ ਟੋਲ ਹਟਾਏ ਜਾਣ ਨਾਲ ਮਿਲਣ ਵਾਲੀ ਰੋਜ਼ਾਨਾ ਰਾਹਤ ਦੇ ਵੇਰਵੇ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪਟਿਆਲਾ-ਸਮਾਣਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ, ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ 'ਤੇ 2 ਟੋਲ ਪਲਾਜ਼ਿਆਂ ਨੂੰ ਬੰਦ ਕਰਨ 'ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ 'ਤੇ 3 ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.52 ਲੱਖ ਰੁਪਏ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 10.12 ਲੱਖ ਰੁਪਏ, ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 1.94 ਲੱਖ ਰੁਪਏ, ਮੱਖੂ ਵਿਖੇ ਸਤਲੁਜ ਦਰਿਆ 'ਤੇ ਉੱਚ ਪੱਧਰੀ ਪੁਲ ਤੋਂ ਟੋਲ ਬੰਦ ਕਰਕੇ ਰੋਜ਼ਾਨਾ 60 ਹਜ਼ਾਰ ਰੁਪਏ, ਮੋਗਾ-ਕੋਟਕਪੂਰਾ ਰੋਡ 'ਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 4.50 ਲੱਖ ਰੁਪਏ, ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 6.34 ਲੱਖ ਰੁਪਏ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ ਤੋਂ 2 ਟੋਲ ਪਲਾਜ਼ੇ ਹਟਾ ਕੇ ਰੋਜਾਨਾ 3.50 ਲੱਖ ਰੁਪਏ , ਦਾਖਾ-ਰਾਏਕੋਟ-ਬਰਨਾਲਾ ਰੋਡ ਤੋਂ 2 ਟੋਲ ਪਲਾਜ਼ਾ ਹਟਾ ਕੇ ਰੋਜ਼ਾਨਾ ਔਸਤਨ 4.50 ਲੱਖ ਰੁਪਏ ਦੀ ਰਾਹਤ ਇੰਨ੍ਹਾਂ ਸੜਕਾਂ ਤੋਂ ਗੁਜਰਨ ਵਾਲੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਵਿੱਚ ਮਹਿੰਗਾਈ ਦੇ ਵਧੇ ਹੋਏ ਪੱਧਰ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸਦੇ ਨਾਲ-ਨਾਲ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ।
Punjab Bani 28 June,2024
ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ
ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਵਿੱਤੀ ਲੈਣ-ਦੇਣ ਦੀ ਪੜਤਾਲ ਜ਼ਰੀਏ 42 ਬੈਂਕ ਖਾਤਿਆਂ ਵਿੱਚ ਜਮ੍ਹਾਂ 1.86 ਕਰੋੜ ਰੁਪਏ ਜਮ੍ਹਾ ਫ੍ਰੀਜ਼ ਕੀਤੇ: ਡੀਜੀਪੀ ਗੌਰਵ ਯਾਦਵ ਸਿੰਡੀਕੇਟ ਪਿੱਛੇ ਵੱਡੇ ਤਸਕਰ ਦੀ ਵੀ ਹੋਈ ਪਛਾਣ, ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਾਜ਼ਿਲਕਾ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫਟ ਕਾਰ (ਪੀਬੀ 05 ਏਸੀ 5015) ਅਤੇ ਇੱਕ ਟਰੈਕਟਰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਵਿੱਤੀ ਜਾਂਚ ਅਤੇ ਪੈਰਵੀ ਦੇ ਨਤੀਜੇ ਵਜੋਂ 42 ਬੈਂਕ ਖਾਤਿਆਂ ਦਾ ਪਤਾ ਲਗਾਇਆ ਗਿਆ ਹੈ, ਜੋ ਸੰਗਠਿਤ ਅਫੀਮ ਸਿੰਡੀਕੇਟ ਦੁਆਰਾ ਵਿੱਤੀ ਲੈਣ-ਦੇਣ ਲਈ ਵਰਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਜੋੜਦਿਆਂ ਫਾਜ਼ਿਲਕਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਰੇ 42 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 1.86 ਕਰੋੜ ਰੁਪਏ ਦੀ ਡਰੱਗ ਮਨੀ ਜਮ੍ਹਾਂ ਸੀ। ਡੀਜੀਪੀ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਬਾਰੇ ਉਨ੍ਹਾਂ ਨੂੰ ਠੋਸ ਸੂਚਨਾ ਮਿਲੀ ਹੈ ਕਿ ਉਹ ਝਾਰਖੰਡ ਤੋਂ ਅਫੀਮ ਦੀ ਢੋਆ-ਢੁਆਈ ਕਰਦੇ ਰਹਿੰਦੇ ਹਨ ਅਤੇ ਉਹ ਆਪਣੀ ਸਵਿਫਟ ਕਾਰ ਵਿੱਚ ਭਾਰੀ ਮਾਤਰਾ ਵਿੱਚ ਅਫੀਮ ਲੈ ਕੇ ਝਾਰਖੰਡ ਤੋਂ ਸ੍ਰੀ ਗੰਗਾਨਗਰ ਦੇ ਰਸਤੇ ਦਲਮੀਰ ਖੇੜਾ ਜਾਣਗੇ। ਪ੍ਰਾਪਤ ਜਾਣਕਾਰੀ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸ.ਐਚ.ਓ ਥਾਣਾ ਖੂਈਆਂ ਸਰਵਰ ਰਮਨ ਕੁਮਾਰ ਵੱਲੋਂ ਡੀ.ਐਸ.ਪੀ ਅਬੋਹਰ ਅਰੁਣ ਮੁੰਡਨ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਸਮੇਤ ਅਬੋਹਰ-ਗੰਗਾਨਗਰ ਰੋਡ 'ਤੇ ਪਿੰਡ ਸੱਪਾਂ ਵਾਲੀ ਦੇ ਬੱਸ ਅੱਡੇ ਵਿਖੇ ਨਾਕਾਬੰਦੀ ਕੀਤੀ ਗਈ ਅਤੇ ਨਿਰਧਾਰਿਤ ਵਾਹਨ ਨੂੰ ਸਫ਼ਲਤਾਪੂਰਵਕ ਰੋਕ ਲਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਵੱਲੋਂ ਭੱਜਣ ਦੀ ਕੋਸ਼ਿਸ਼ ਦੇ ਬਾਵਜੂਦ ਪੁਲਿਸ ਪਾਰਟੀ ਨੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 66 ਕਿੱਲੋ ਅਫ਼ੀਮ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ | ਉਸ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਦਾ ਪਿੱਛਾ ਕਰਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਸਿੰਡੀਕੇਟ ਦੇ ਪਿੱਛੇ ਵੱਡੇ ਤਸਕਰ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਤਸਕਰੀ ਕਰ ਰਿਹਾ ਹੈ ਅਤੇ ਆਬਕਾਰੀ ਐਕਟ ਤੇ ਐਨਡੀਪੀਐਸ ਐਕਟ ਤਹਿਤ ਕਤਲ ਦੀ ਕੋਸ਼ਿਸ਼ ਅਤੇ ਚੋਰੀ ਦੇ ਘੱਟੋ-ਘੱਟ 9 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦਾ ਨਾਮ ਐਫਆਈਆਰ ਵਿੱਚ ਦਰਜ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਖੂਈਆਂ ਸਰਵਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18 (ਅਫੀਮ ਦੇ ਡੋਡੇ ਅਤੇ ਅਫੀਮ ਦੇ ਸਬੰਧ ਵਿੱਚ ਉਲੰਘਣਾ ਲਈ ਸਜ਼ਾ), 27ਏ (ਜੋ ਕੋਈ ਵੀ ਨਸ਼ਾ ਤਸਕਰਾਂ ਨੂੰ ਵਿੱਤੀ ਸਹਾਇਤਾ ਜਾਂ ਪਨਾਹ ਦੇਣ ਵਿੱਚ ਸ਼ਾਮਲ ਹੁੰਦਾ ਹੈ) ਅਤੇ 29 (ਉਕਸਾਉਣ ਅਤੇ ਅਪਰਾਧਿਕ ਸਾਜ਼ਿਸ਼ ਲਈ ਸਜ਼ਾ) ਤਹਿਤ ਐਫਆਈਆਰ ਨੰਬਰ 71 ਮਿਤੀ 26.06.2024 ਦਰਜ ਹੈ।
Punjab Bani 28 June,2024
ਮਾਮਲਾ : ਆਈਸਕ੍ਰੀਮ ਵਿਚ ਕਿਸ ਦੀ ਉਂਗਲ ਦਾ ਟੁੱਕੜਾ ਸੀ ਬਾਰੇ ਜਾਣਨ ਲਈ ਪੜ੍ਹੋ
ਮਾਮਲਾ : ਆਈਸਕ੍ਰੀਮ ਵਿਚ ਕਿਸ ਦੀ ਉਂਗਲ ਦਾ ਟੁੱਕੜਾ ਸੀ ਬਾਰੇ ਜਾਣਨ ਲਈ ਪੜ੍ਹੋ ਮੁੰਬਈ : ਭਾਰਤ ਦੇਸ਼ ਦੀ ਵਿੱਤੀ ਰਾਜਧਾਨੀ ਤੇ ਭਾਰਤ ਦੇਸ਼ ਦਾ ਦਿੱਲ ਮੰਨੀ ਜਾਣ ਵਾਲੀ ਮੁੰਬਈ ਨਗਰੀ ਵਿਖੇ ਵਾਪਰੀ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਕਿ ਆਈਸਕ੍ਰੀਮ ਵਿਚ ਕਿਸ ਦੀ ਉਂਗਲ ਸੀ ਬਾਰੇ ਪਤਾ ਲਗਾਉਂਦਿਆਂ ਪੁਲਸ ਨੇ ਖੁਲਾਸਾ ਕੀਤਾ ਹੈ ਕਿ ਆਈਸਕ੍ਰੀਮ ‘ਚ ਮਿਲੀ ਕੱਟੀ ਹੋਈ ਉਂਗਲੀ ਦਾ ਟੁਕੜਾ ਪੁਣੇ ਦੀ ਫਾਰਚਿਊਨ ਕੰਪਨੀ ‘ਚ ਕੰਮ ਕਰਦੇ ਸਹਾਇਕ ਓਮਕਾਰ ਪੋਟੇ ਦਾ ਸੀ। ਵੀਰਵਾਰ ਨੂੰ ਆਈ. ਡੀ. ਐਨ. ਏ. ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ। 11 ਮਈ 2024 ਨੂੰ ਆਈਸਕ੍ਰੀਮ ਪੈਕ ਕਰਦੇ ਸਮੇਂ ਓਮਕਾਰ ਪੋਟੇ ਦੇ ਸੱਜੇ ਹੱਥ ਦੀ ਵਿਚਕਾਰਲੀ ਉਂਗਲੀ ਕੱਟੀ ਗਈ ਸੀ। ਲਾਪਰਵਾਹੀ ਦੀ ਹੱਦ ਤਾਂ ਇਹ ਹੈ ਕਿ ਆਈਸਕ੍ਰੀਮ ਬਿਨਾਂ ਸਪਾਟ ਮੋਨੀਟਰਿੰਗ ਦੇ ਪੈਕ ਕਰ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਆਈਸਕ੍ਰੀਮ ਦੀ ਮੈਨੂਫੈਕਚਰਿੰਗ ਡੇਟ ਵੀ ਉਸੇ ਦਿਨ ਹੁੰਦੀ ਹੈ। ਇਸ ਖੁਲਾਸੇ ਤੋਂ ਬਾਅਦ ਮੁੰਬਈ ਪੁਲਸ ਨੇ ਫਾਰਚਿਊਨ ਕੰਪਨੀ ਖਿਲਾਫ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਕੰਪਨੀ ‘ਚ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਗ੍ਰਿਫਤਾਰੀ ਦੀ ਟਲ ਗਈ ਹੈ।
Punjab Bani 27 June,2024
ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ
ਨੀਟ ਪੇਪਰ ਮਾਮਲੇ ਵਿਚ ਸੀ. ਬੀ. ਆਈ ਨੇ ਕੀਤੀਆਂ ਦੋ ਗ੍ਰਿਫਤਾਰੀਆਂ ਨਵੀਂ ਦਿੱਲੀ : ਭਾਰਤ ਵਿਚ ਹੋਈਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਾਲੇ ਐਮ. ਪੀ. ਸਹੂੰ ਚੁੱਕ ਹੀ ਰਹੇ ਸਨ ਕਿ ਭਾਰਤ ਵਿਚ ਨੀਟ ਪ੍ਰੀਖਿਆ ਮਾਮਲਾ ਗਰਮਾ ਗਿਆ ਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਮਾਮਲੇ ਵਿਚ ਆਪਣੇ ਹੱਥਾਂ ਵਿਚ ਲੈਂਦਿਆਂ ਪਹਿਲੀਆਂ ਦੋ ਗ੍ਰਿਫ਼ਤਾਰੀਆਂ ਨੂੰ ਅੰਜਾਮ ਦੇ ਦਿੱਤਾ ਹੈ।ਸੀ. ਬੀ. ਆਈ. ਨੇ ਜਿਨ੍ਹਾਂ ਦੋ ਨੂੰ ਗ੍ਰਿਫ਼ਤਾਰ ਕੀਤਾ ਹੈ ਵਿਚ ਮਨੀਸ਼ ਪ੍ਰਕਾਸ਼ ਅਤੇ ਆਸ਼ੂਤੋਸ਼ ਕੁਮਾਰ ਸ਼ਾਮਲ ਹਨ। ਸੀ. ਬੀ. ਆਈ. ਨੇ ਗ੍ਰਿਫਤਾਰੀ ਦੀ ਅਧਿਕਾਰਤ ਜਾਣਕਾਰੀ ਮਨੀਸ਼ ਦੀ ਪਤਨੀ ਨੂੰ ਫੋਨ ‘ਤੇ ਦਿੱਤੀ ਕਿਉਂਕਿ ਸੀ. ਬੀ. ਆਈ. ਨੇਮੁਨੀਸ਼ ਨੂੰ ਸਿਰਫ਼ ਗੱਲਬਾਤ ਲਈ ਬੁਲਾਇਆ ਸੀ।
Punjab Bani 27 June,2024
ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 27 ਜੂਨ : ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸ. ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਸ੍ਰੀ ਕੇਵਿਨ ਕੈਲੀ ਨਾਲ ਸ੍ਰੀ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਸ੍ਰੀ ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਸ੍ਰੀ ਕੈਰਬਰੇ ਓ'ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।
Punjab Bani 27 June,2024
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ
ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ — ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੇਰਾਬੱਸੀ ਵਿੱਚ ਨਸ਼ਾ ਨਸ਼ਟ ਕਰਨ ਵਾਲੀ ਥਾਂ ਦਾ ਕੀਤਾ ਅਚਨਚੇਤ ਦੌਰਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਤਿੰਨ-ਪੱਖੀ ਰਣਨੀਤੀ ਆਪਣਾਈ
Punjab Bani 26 June,2024
ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ
ਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟ ਪਠਾਨਕੋਟ, 26 ਜੂਨ ਸਰਹੱਦੀ ਜ਼ਿਲ੍ਹਿਆਂ ’ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਕਿਉਂਕਿ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਦੋ ਮਸ਼ਕੂਕ ਅਤਿਵਾਦੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਦੇ ਕਰੀਬ ਕੰਟਰੋਲ ਰੂਮ ਸੂਚਨਾ ਦਿੱਤੀ ਕਿ ਦੋ ਨਕਾਬਪੋਸ਼, ਜੋ ਭਾਰੀ ਹਥਿਆਰਾਂ ਨਾਲ ਲੈਸ ਸਨ, ਉਸ ਦੇ ਫਾਰਮ ਹਾਊਸ ਅੰਦਰ ਜਬਰੀ ਦਾਖ਼ਲ ਹੋ ਗਏ। ਉਸ ਨੇ ਦੱਸਿਆ, ‘ਹਥਿਆਬੰਦ ਬੰਦਿਆਂ ਨੇ ਮੇਰੇ ਸਿਰ ’ਤੇ ਬੰਦੂਕ ਤਾਣ ਦਿੱਤੀ ਤੇ ਮੈਨੂੰ ਰਾਤ ਦਾ ਖਾਣਾ ਤਿਆਰ ਕਰਨ ਲਈ ਕਿਹਾ। ਇੱਕ ਵਾਰ ਜਦੋਂ ਉਨ੍ਹਾਂ ਨੇ ਰਾਤ ਦਾ ਖਾਣਾ ਖਾ ਲਿਆ, ਉਹ ਮੇਰਾ ਘਰ ਛੱਡ ਕੇ ਪਠਾਨਕੋਟ ਵੱਲ ਚਲੇ ਗਏ।’
Punjab Bani 26 June,2024
ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ
ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਵੀਂ ਦਿੱਲੀ, 26 ਜੂਨ ਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, ਜਿੱਥੇ ਸੀਬੀਆਈ ਨੇ ਉਸ ਤੋਂ ਪੁੱਛ ਪੜਤਾਲ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ।
Punjab Bani 26 June,2024
ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ
ਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤ ਰਾਜਪੁਰਾ, 26 ਜੂਨ : ਪਿੰਡ ਚਤਰ ਨਗਰ ਵਿਖੇ ਜਮੀਨ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੀ ਹੋਈ ਆਪਸੀ ਲੜਾਈ ਵਿੱਚ ਪਿਓ ਪੁੱਤਰ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜਖਮੀ ਹੋਣ ਕਾਰਨ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹਨ। ਇਸ ਮੌਕੇ ਡੀਐਸਪੀ ਸਰਕਲ ਘਨੌਰ ਬੂਟਾ ਸਿੰਘ ਅਤੇ ਥਾਣਾ ਸੰਭੂ ਪੁਲਿਸ ਦੀ ਐਸ ਐਚ ਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਹਨ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦਿਲਬਾਗ ਸਿੰਘ ਅਤੇ ਉਸ ਦਾ ਪੁੱਤਰ ਜਸਵਿੰਦਰ ਸਿੰਘ ਜੱਸੀ ਵਾਸੀ ਪਿੰਡ ਨੋਗਾਵਾਂ ਜਦੋਂ ਨੇੜਲੇ ਪਿੰਡ ਚਤਰ ਨਗਰ ਵਿਖੇ ਠੇਕੇ ਉੱਤੇ ਲਈ ਜਮੀਨ ਵਿੱਚ ਪੁੱਜੇ ਤਾਂ ਉਥੇ ਪਹਿਲਾਂ ਤੋਂ ਹੀ ਦੂਜੀ ਧਿਰ ਦੇ ਵਿਅਕਤੀ ਮੌਜੂਦ ਸਨ। ਇਸ ਦੌਰਾਨ ਦੋਨਾਂ ਧਿਰਾਂ ਦੀ ਠੇਕੇ ਉੱਤੇ ਲਈ ਜਮੀਨ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਅਤੇ ਹੱਥੋਂ ਪਾਈ ਤੋਂ ਬਾਅਦ ਗੋਲੀਬਾਰੀ ਵੀ ਹੋਈ। ਇਸ ਦੌਰਾਨ ਦੂਜੀ ਧਿਰ ਦੇ ਵਿਅਕਤੀਆਂ ਨੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਸਿੰਘ ਜੱਸੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਦ ਕਿ ਪਹਿਲੀ ਧਿਰ ਦੇ ਵਿਅਕਤੀ ਸਤਵਿੰਦਰ ਸਿੰਘ ਦੀ ਵੀ ਮੌਤ ਹੋ ਗਈ। ਅਤੇ ਉਸ ਦੇ ਨਾਲ ਦੇ ਸਾਥੀ ਹਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਰਜਿੰਦਰਾ ਹਸਪਤਾਲ ਪਟਿਆਲਾ ਗੋਲੀ ਵੱਜਣ ਕਾਰਨ ਜੇਰੇ ਇਲਾਜ ਹਨ। ਇਸ ਮੌਕੇ ਡੀਐਸਪੀ ਘਨੌਰ ਬੂਟਾ ਸਿੰਘ ਅਤੇ ਥਾਣਾ ਸ਼ੰਭੂ ਪੁਲਿਸ ਦੇ ਐਸਐਚਓ ਅਮਨਪਾਲ ਸਿੰਘ ਵਿਰਕ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਸਨ। ਘਟਨਾ ਸਥਲ ਉੱਤੇ ਦਿਲਬਾਗ ਸਿੰਘ ਅਤੇ ਉਸਦੇ ਪੁੱਤਰ ਜਸਵਿੰਦਰ ਜੱਸੀ ਦੀਆਂ ਲਾਸ਼ਾਂ ਖੇਤਾਂ ਵਿੱਚ ਪਈਆਂ ਸਨ। ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਥਾਣਾ ਸ਼ੰਭੂ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਸੀ।
Punjab Bani 26 June,2024
ਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ
ਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ ਦਿੱਲੀ, 25 ਜੂਨ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਸਹਿਮਤੀ ਨਾ ਬਣਨ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਕੋਡੀਕੁਨਿਲ ਸੁਰੇਸ਼ ਨੇ ਅੱਜ ਵਿਰੋਧੀ ਧਿਰ ਦੀ ਤਰਫੋਂ ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ। ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰਐੱਸਪੀ) ਦੇ ਆਗੂ ਐੱਨਕੇ ਪ੍ਰੇਮਚੰਦਰਨ ਨੇ ਕਿਹਾ ਕਿ ਸੁਰੇਸ਼ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਲੋਕ ਸਭਾ ਸਪੀਕਰ ਦੇ ਅਹੁਦੇ ਲਈ ਸਰਕਾਰ ਅਤੇ ਵਿਰੋਧੀ ਧਿਰ ਦਰਮਿਆਨ ਸਹਿਮਤੀ ਨਹੀਂ ਬਣੀ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਡੀਐੱਮਕੇ ਨੇਤਾ ਟੀਆਰ ਬਾਲੂ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਐੱਨਡੀਏ ਉਮੀਦਵਾਰ ਨੂੰ ਸਮਰਥਨ ਦੇਣ ਤੋਂ ਇਨਕਾਰ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਦਫ਼ਤਰ ਤੋਂ ਵਾਕਆਊਟ ਕੀਤਾ।
Punjab Bani 25 June,2024
ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ
ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ - ਭੁੱਖ ਹੜਤਾਲ ਤੇ ਬੈਠਣ ਕਾਰਨ ਪਿਛਲੇ ਪੰਜ ਦਿਨਾਂ ਤੋ ਨਹੀ ਖਾਧਾ ਕੁੱਝ ਨਵੀਂ ਦਿੱਲੀ, 25 ਜੂਨ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੇ ਬੈਠੀ ਦਿਲੀ ਦੀ ਜਲ ਮੰਤਰੀ ਆਤਿਸ਼ੀ ਦੀ ਅੱਜ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਵਰਨਣਯੋਗ ਹੈ ਕਿ ਕੌਮੀ ਰਾਜਧਾਨੀ ਲਈ ਪਾਣੀ ਛੱਡਣ ਦੀ ਮੰਗ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੀ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਅੱਜ ਸਵੇਰੇ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਆਪ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਰਾਹੀਂ ਕਿਹਾ ਕਿ ਮੰਤਰੀ ਨੂੰ ਲੋਕ ਨਾਇਕ ਜੈਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਦੇ ਐਮਰਜੰਸੀ ਆਈਸੀਯੂ (ਇੰਟੈਂਸਿਵ ਕੇਅਰ ਯੂਨਿਟ) ਵਿੱਚ ਦਾਖਲ ਕਰਵਾਇਆ ਗਿਆ ਹੈ। ਪਾਰਟੀ ਨੇ ਕਿਹਾ, ‘ਜਲ ਸਰੋਤ ਮੰਤਰੀ ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੇ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾਧਾ ਹੈ।’
Punjab Bani 25 June,2024
ਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲ
ਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲ ਦਿੱਲੀ, 25 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕਰਨ ਤੋ. ਬਾਅਦ ਅੱਜ ਓਮ ਬਿਰਲਾ ਨੇ ਸੱਤਾਧਾਰੀ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰ ਦਿੱਤੀ। ਇਹ ਜਾਣਕਾਰੀ ਜੇਡੀ (ਯੂ) ਨੇਤਾ ਲਲਨ ਸਿੰਘ ਨੇ ਦਿੱਤੀ। ਸ੍ਰੀ ਬਿਰਲਾ ਪਿਛਲੀ ਲੋਕ ਸਭਾ ਵਿੱਚ ਵੀ ਸਪੀਕਰ ਸਨ।
Punjab Bani 25 June,2024
ਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ
ਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ ਨਵੀਂ ਦਿੱਲੀ, 25 ਜੂਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ ਜੈਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਕੀਤੀ ਸਮੱਗਰੀ ਦਾ ਸਹੀ ਤਰ੍ਹਾਂ ਵਿਸ਼ਲੇਸ਼ਣ ਕਰਨ ਵਿੱਚ ਅਸਫਲ ਰਹੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਕਰਦੇ ਸਮੇਂ ਵਿਵੇਕ ਦੀ ਵਰਤੋਂ ਨਹੀਂ ਕੀਤੀ। ਬੈਂਚ ਨੇ ਇਹ ਵੀ ਕਿਹਾ ਕਿ ਹੇਠਲੀ ਅਦਾਲਤ ਨੂੰ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ।
Punjab Bani 25 June,2024
ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਚੰਡੀਗੜ੍ਹ, 25 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਦੀ ਸਦੀਵੀ ਵਿਰਾਸਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਅਟੁੱਟ ਵਚਨਬੱਧਤਾ ਕਾਰਨ ਬਾਬਾ ਬੰਦਾ ਸਿੰਘ ਬਹਾਦਰ ਦਾ ਸਿੱਖ ਇਤਿਹਾਸ ਵਿੱਚ ਇੱਕ ਸਤਿਕਾਰਤ ਮੁਕਾਮ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜੀਵਨ ਦੌਰਾਨ ਹਾਸ਼ੀਏ ’ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਅਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਮਿਸਾਲੀ ਕੁਰਬਾਨੀਆਂ ਅਤੇ ਅਣਥੱਕ ਯਤਨ ਕੀਤੇ। ਸ. ਸੰਧਵਾਂ ਨੇ ਕਿਹਾ ਕਿ ਸਾਢੇ ਤਿੰਨ ਸਦੀਆਂ ਬਾਅਦ ਵੀ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਹੈ ਅਤੇ ਉਨ੍ਹਾਂ ਦੀ ਹਿੰਮਤ, ਦਿਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ। ਸੂਬੇ ਦੇ ਲੋਕਾਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਓ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਦਰਸਾਈਆਂ ਕਦਮਾਂ-ਕੀਮਤਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ’ਚ ਕਾਇਮ ਰੱਖਣ ਦਾ ਯਤਨ ਕਰੀਏ।
Punjab Bani 25 June,2024
ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪੁੱਜੇ ਕਾਂਗਰਸੀ ਨੇਤਾ
ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪੁੱਜੇ ਕਾਂਗਰਸੀ ਨੇਤਾ ਨਵੀਂ ਦਿੱਲੀ, 24 ਜੂਨ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ’) ਦੇ ਕਈ ਭਾਈਵਾਲ ਦਲਾਂ ਦੇ ਨੇਤਾ 18ਵੀਂ ਲੋਕ ਸਭਾ ਦੀ ਬੈਠਕ ਦੇ ਪਹਿਲੇ ਦਿਨ ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪਹੁੰਚੇ ਅਤੇ ਕਿਹਾ ਕਿ ਉਹ ਸੰਵਿਧਾਨ ਦੀ ਰੱਖਿਆ ਕਰਨਗੇ। ਕਾਂਗਰਸ ਤੋਂ ਇਲਾਵਾ ਡੀਐੱਮਕੇ, ਤ੍ਰਿਣਮੂਲ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਵੀ ਸੰਸਦ ਕੰਪਲੈਕਸ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ‘ਅਸੀਂ ਸੰਵਿਧਾਨ ਦੀ ਰੱਖਿਆ ਕਰਾਂਗੇ’ ਅਤੇ ‘ਤਾਨਾਸ਼ਾਹੀ ਨਹੀਂ ਚੱਲੇਗੀ’ ਦੇ ਨਾਅਰੇ ਲਾਏ।
Punjab Bani 24 June,2024
ਨੀਟ : ਸੀਬੀਆਈ ਦੀ ਟੀਮ ਬਿਹਾਰ ਦੇ ਦਫਤਰ ਵਿਖੇ ਪੁੱਜੀ
ਨੀਟ : ਸੀਬੀਆਈ ਦੀ ਟੀਮ ਬਿਹਾਰ ਦੇ ਦਫਤਰ ਵਿਖੇ ਪੁੱਜੀ ਪਟਨਾ, 24 ਜੂਨ ਕੌਮੀ ਯੋਗਤਾ-ਕਮ-ਦਾਖਲਾ ਪ੍ਰੀਖਿਆ-ਅੰਡਰ ਗ੍ਰੈਜੂਏਟ 2024 (ਨੀਟ-ਯੂਜੀ) ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿੱਚ ਦਿੱਲੀ ਤੋਂ ਸੀਬੀਆਈ ਦੀ ਟੀਮ ਅੱਜ ਬਿਹਾਰ ਪੁਲੀਸ ਦੇ ਆਰਥਿਕ ਅਪਰਾਧ ਯੂਨਿਟ (ਈਓਯੂ) ਦਫ਼ਤਰ ਪਹੁੰਚੀ। ਆਰਥਿਕ ਅਪਰਾਧ ਯੂਨਿਟ ਨੇ ਇਸ ਮਾਮਲੇ ਵਿੱਚ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਤੱਕ ਕੇਂਦਰ ਨੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਨਹੀਂ ਦਿੱਤੇ, ਉਦੋਂ ਤੱਕ ਈਓਯੂ ਹੀ ਇਸ ਦੀ ਜਾਂਚ ਕਰ ਰਿਹਾ ਸੀ। ਅਧਿਕਾਰੀ ਨੇ ਕਿਹਾ, ‘ਸੀਬੀਆਈ ਅਧਿਕਾਰੀ ਇਸ ਮਾਮਲੇ ਵਿੱਚ ਈਓਯੂ ਤੋਂ ਸਬੂਤ ਇਕੱਠੇ ਕਰ ਰਹੇ ਹਨ।’
Punjab Bani 24 June,2024
ਦੇਸ਼ ਨੂੰ ਚੰਗੇ ਅਤੇ ਜਿੰਮੇਦਾਰ ਵਿਰੋਧੀ ਧਿਰਦੀ ਲੋੜ ਹੈ : ਨਰਿੰਦਰ ਮੋਦੀ
ਦੇਸ਼ ਨੂੰ ਚੰਗੇ ਅਤੇ ਜਿੰਮੇਦਾਰ ਵਿਰੋਧੀ ਧਿਰਦੀ ਲੋੜ ਹੈ : ਨਰਿੰਦਰ ਮੋਦੀ ਨਵੀਂ ਦਿੱਲੀ, 24 ਜੂਨ 18ਵੀ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਸ੍ਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਇਸ ਸੈਸ਼ਨ ਨੂੰ ਲੋਕ ਹਿੱਤ ਵਿੱਚ ਵਰਤਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, ‘ਦੇਸ਼ ਨੂੰ ਸਾਰੇ ਸੰਸਦ ਮੈਂਬਰਾਂ ਤੋਂ ਬਹੁਤ ਉਮੀਦਾਂ ਹਨ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਲੋਕ ਹਿੱਤ ਲਈ ਇਸ ਮੌਕੇ ਦੀ ਵਰਤੋਂ ਕਰਨ ਅਤੇ ਲੋਕ ਹਿੱਤ ਵਿੱਚ ਹਰ ਸੰਭਵ ਕਦਮ ਚੁੱਕਣ ਦੀ ਅਪੀਲ ਕਰਦਾ ਹਾਂ।’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੇ ਲੋਕ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਆਸ ਰੱਖਦੇ ਹਨ ਨਾ ਕਿ ‘ਨਖ਼ਰੇਬਾਜ਼, ਡਰਾਮੇਬਾਜ਼ੀ, ਨਾਅਰੇਬਾਜ਼ੀ ਅਤੇ ਵਿਘਨ’ ਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਚੰਗੇ ਅਤੇ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ ਹੈ।
Punjab Bani 24 June,2024
ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ
ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ ਨਵੀਂ ਦਿੱਲੀ : ਟੀ-20 ਵਿਸ਼ਵ ਕੱਪ 2024 ਦੇ 47ਵੇਂ ਮੈਚ 'ਚ ਸ਼ਨੀਵਾਰ ਨੂੰ ਭਾਰਤੀ ਟੀਮ ਨੇ ਬੰਗਲਾਦੇਸ਼ ਦੀ ਟੀਮ ਨੂੰ 50 ਦੌੜਾਂ ਨਾਲ ਹਰਾਇਆ। ਸੁਪਰ-8 'ਚ ਭਾਰਤੀ ਟੀਮ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਬੰਗਲਾਦੇਸ਼ ਨੂੰ ਹਰਾ ਕੇ ਟੀਮ ਇੰਡੀਆ ਨੇ ਨਾ ਸਿਰਫ ਸੈਮੀਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ਕੀਤਾ ਹੈ ਸਗੋਂ ਇਤਿਹਾਸ ਵੀ ਰਚ ਦਿੱਤਾ ਹੈ। ਭਾਰਤੀ ਟੀਮ ਨੇ ਹੁਣ ਸ਼੍ਰੀਲੰਕਾ ਟੀਮ ਦੀ ਬਰਾਬਰੀ ਕਰ ਲਈ ਹੈ। ਭਾਰਤ ਹੁਣ ਟੀ-20 ਵਿਸ਼ਵ ਕੱਪ 'ਚ ਸਾਂਝੇ ਤੌਰ 'ਤੇ ਸਭ ਤੋਂ ਵੱਧ ਮੈਚ ਜਿੱਤਣ ਵਾਲੀ ਟੀਮ ਬਣ ਗਈ ਹੈ।
Punjab Bani 23 June,2024
ਬਸਪਾ : ਮਾਇਆਵਤੀ ਨੇ ਮੁੜ ਅਕਾਸ ਨੂੰ ਲਗਾਇਆ ਉਤਰਾਧਿਕਾਰੀ
ਬਸਪਾ : ਮਾਇਆਵਤੀ ਨੇ ਮੁੜ ਅਕਾਸ ਨੂੰ ਲਗਾਇਆ ਉਤਰਾਧਿਕਾਰੀ ਲਖਨਊ, 23 ਜੂਨ ਬਸਪਾ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਹੁਣ ਉਹ ਦੇਸ਼ ਭਰ ਵਿਚ ਪਾਰਟੀ ਦਾ ਕੰਮ ਕਾਜ ਸੰਭਾਲਣਗੇ।
Punjab Bani 23 June,2024
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਲੜਕੀ ਖਿਲਾਫ ਹੋਇਆ ਮਾਮਲਾ ਦਰਜ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਲੜਕੀ ਖਿਲਾਫ ਹੋਇਆ ਮਾਮਲਾ ਦਰਜ ਅੰਮ੍ਰਿਤਸਰ, 23 ਜੂਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਖ਼ਸ੍ਰੋ਼ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਖਿਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲੀਸ ਨੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸ ਦੀ ਪੁਸ਼ਟੀ ਸਹਾਇਕ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਨੇ ਕੀਤੀ ਹੈ।
Punjab Bani 23 June,2024
ਸੈਪਲ ਨਾ ਦੇਣ ਕਾਰਨ ਪਹਿਲਵਾਨ ਬਜਰੰਗ ਪੁਨੀਆ ਨੂੰ ਕੀਤਾ ਨੋਟਿਸ ਜਾਰੀ
ਸੈਪਲ ਨਾ ਦੇਣ ਕਾਰਨ ਪਹਿਲਵਾਨ ਬਜਰੰਗ ਪੁਨੀਆ ਨੂੰ ਕੀਤਾ ਨੋਟਿਸ ਜਾਰੀ ਨਵੀਂ ਦਿੱਲੀ, 23 ਜੂਨ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੂੰ ਪਿਸ਼ਾਬ ਦਾ ਨਮੂਨਾ ਦੇਣ ਤੋਂ ਇਨਕਾਰ ਕਰਨ ਦੇ ਦੋਸ਼ ਹੇਠ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਉਸ ਨੂੰ ਨਾਡਾ ਵੱਲੋਂ ਮੁੜ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੂਨੀਆ ਨੇ ਇਸ ਸਾਲ 10 ਮਾਰਚ ਨੂੰ ਸੋਨੀਪਤ ਵਿੱਚ ਚੋਣ ਟਰਾਇਲਾਂ ਦੌਰਾਨ ਨਾਡਾ ਨੂੰ ਆਪਣੇ ਪਿਸ਼ਾਬ ਦੇ ਨਮੂਨੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਸੀ।
Punjab Bani 23 June,2024
ਪੇਪਰ ਲੀਕ ਨਾ ਹੋਵੇ ਅਜਿਹੀ ਪ੍ਰਕਿਰਿਆਵਾਂ ਦੀ ਲੋੜ ਹੈ : ਕਾਂਗਰਸ
ਪੇਪਰ ਲੀਕ ਨਾ ਹੋਵੇ ਅਜਿਹੀ ਪ੍ਰਕਿਰਿਆਵਾਂ ਦੀ ਲੋੜ ਹੈ : ਕਾਂਗਰਸ ਨਵੀਂ ਦਿੱਲੀ, 22 ਜੂਨ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਇਸ ਕਾਨੂੰਨ ਦੀ ਜ਼ਰੂਰਤ ਸੀ ਪਰ ਇਹ ਪੇਪਰ ਲੀਕ ਹੋਣ ਤੋਂ ਬਾਅਦ ਦੀ ਸਥਿਤੀ ਨੂੰ ਨਜਿੱਠਦਾ ਹੈ, ਜਦੋਂ ਕਿ ਇਹ ਯਕੀਨੀ ਬਣਾਉਣ ਲਈ ਕਾਨੂੰਨ ਅਤੇ ਪ੍ਰਕਿਰਿਆਵਾਂ ਦੀ ਲੋੜ ਹੈ ਕਿ ਪੇਪਰ ਲੀਕ ਨਾ ਹੋਵੇ। ਅੱਜ ਦੋਸ਼ ਲਗਾਇਆ ਕਿ ਨੀਟ-ਗ੍ਰੈਜੂਏਟ, ਯੂਜੀਸੀ-ਨੈੱਟ ਕਾਰਨ ਚੱਲ ਰਹੇ ਵਿਵਾਦ ਦੌਰਾਨ ਕੇਂਦਰ ਸਰਕਾਰ ਨੇ ਜਨਤਕ ਪ੍ਰੀਖਿਆਵਾਂ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਐਕਟ, 2024 ਨੂੰ ਨੋਟੀਫਾਈ ਕਰਨਾ ‘’ਡੈਮੇਜ ਕੰਟਰੋਲ’ ਦੀ ਕੋਸ਼ਿਸ਼ ਹੈ। ਪਾ
Punjab Bani 22 June,2024
ਪ੍ਰੀਖਿਆਵਾਂ ਵਿੱਚ ਗੜਬੜ ਕਰਨ ਤੇ ਹੁਣ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਜੁਰਮਾਨਾ
ਪ੍ਰੀਖਿਆਵਾਂ ਵਿੱਚ ਗੜਬੜ ਕਰਨ ਤੇ ਹੁਣ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਜੁਰਮਾਨਾ - ਪ੍ਰੀਖਿਆਵਾਂ ਨੂੰ ਲੈ ਕੇ ਕੇਦਰ ਸਰਕਾਰ ਨੇ ਕੀਤਾ ਸਖਤ ਕਾਨੂੰਨ ਲਾਗੂ ਨਵੀਂ ਦਿੱਲੀ, 22 ਜੂਨ ਕੇਂਦਰ ਸਰਕਾਰ ਨੇ ਪ੍ਰੀਖਿਆਵਾਂ ਵਿੱਚ ਗੜਬੜ ਕਰਨ ਤੇ ਹੁਣ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਜੁਰਮਾਨਾ ਲਗਾਉਣ ਦਾ ਨਵਾਂ ਸਖਤ ਕਾਨੂੰ ਲਾਗੂ ਕੀਤਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਮਹੀਨੇ ਪਹਿਲਾਂ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਬਿੱਲ 2024 ਨੂੰ ਮਨਜ਼ੂਰੀ ਦਿੱਤੀ ਸੀ। ਪਰਸੋਨਲ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਇਸ ਕਾਨੂੰਨ ਦੀਆਂ ਵਿਵਸਥਾਵਾਂ 21 ਜੂਨ ਤੋਂ ਲਾਗੂ ਹੋ ਗਈਆਂ ਹਨ। ਯੂਜੀਸੀ-ਨੈੱਟ 2024 ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਚੱਲ ਰਹੇ ਵਿਵਾਦ ਕਾਰਨ ਸਰਕਾਰ ਦੇ ਇਸ ਕਦਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Punjab Bani 22 June,2024
ਤੁਰਕੀ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-3 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ
ਤੁਰਕੀ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-3 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ -ਭਾਰਤੀ ਟੀਮ ਨੇ ਫ਼ਾਈਨਲ ਵਿੱਚ ਇਸਟੋਨੀਆ ਦੀ ਟੀਮ ਨੂੰ ਹਰਾ ਕੇ ਤਗ਼ਮਾ ਕੀਤਾ ਹਾਸਿਲ ਪਟਿਆਲਾ, 22 ਜੂਨ ਤੁਰਕੀ ਵਿਖੇ ਹੋਏ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-3 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਸ਼ਮੂਲੀਅਤ ਵਾਲ਼ੀ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਸਟੋਨੀਆ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ। ਵਿਸ਼ਵ ਕੱਪ ਲੜੀ ਦੌਰਾਨ ਇਹ ਇਸ ਟੀਮ ਦਾ ਲਗਾਤਾਰ ਤੀਜਾ ਗੋਲਡ ਮੈਡਲ ਹੈ। ਇਸ ਟੀਮ ਨੇ ਇਸੇ ਸਾਲ ਸ਼ੰਘਾਈ ਵਿਖੇ ਹੋਏ ਵਿਸ਼ਵ ਕੱਪ ਸਟੇਜ-1 ਅਤੇ ਕੋਰੀਆ ਵਿਖੇ ਹੋਏ ਸਟੇਜ-2 ਵਿੱਚ ਵੀ ਸੋਨ ਤਗ਼ਮਾ ਜਿੱਤਿਆ ਸੀ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਪਰਨੀਤ ਕੌਰ ਉੱਤੇ ਮਾਣ ਹੈ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ। ਉਹ 25 ਦੇ ਕਰੀਬ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।
Punjab Bani 22 June,2024
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗੁਰੂ ਸਾਹਿਬ ਦੁਨੀਆ ਦੇ ਇਤਿਹਾਸ ਅੰਦਰ ਧਾਰਮਕ, ਸਮਾਜਕ ਅਤੇ ਰਾਜਨੀਤਕ ਕ੍ਰਾਂਤੀ ਲੈ ਕੇ ਆਏ : ਪ੍ਰੋ. ਬਡੂੰਗਰ ਪਟਿਆਲਾ 22 ਜੂਨ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਇਸੇ ਤਰ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਵਿਖੇ ਵੀ ਸੰਗਤਾਂ ਧਾਰਮਕ ਸਮਾਗਮ ਵਿਚ ਪੁੱਜੀਆਂ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਥੇ ਹੀ ਭਾਈ ਭੁਪਿੰਦਰਪਾਲ ਸਿੰਘ ਮੁੱਖਵਾਕ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਢਾਡੀ ਜਥਾ ਗੁਰਪਿਆਰ ਸਿੰਘ ਜੌਹਰ ਨੇ ਸੰਗਤਾਂ ਨੂੰ ਇਤਿਹਾਸ ਵਾਰਾਂ ਨਾਲ ਜੋੜਿਆ। ਇਸ ਦੌਰਾਨ ਸ਼ੋ੍ਰਮਣੀ ਭਗਤ ਕਬੀਰ ਦਾ ਜੀ ਦਾ ਜਨਮ ਦਿਹਾੜਾ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਸੰਸਾਰ ਪੱਧਰ ’ਤੇ ਧਾਰਮਕ, ਸਮਾਜਕ ਅਤੇ ਰਾਜਨੀਤਕ ਖੇਤਰ ਵਿਚ ਕ੍ਰਾਂਤੀ ਲੈ ਕੇ ਆਏ ਅਤੇ ਸਮੁੱਚੀ ਮਾਨਵਤਾ ਨੂੰ ਮੀਰੀ ਪੀਰੀ ਦਾ ਵਿਲੱਖਣ ਸਿਧਾਂਤ ਪ੍ਰਦਾਨ ਕੀਤਾ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਮਹਾਨ ਕਾਰਜ ਕੀਤੇ, ਜਿਨ੍ਹਾਂ ਵਿਚ ਤਖਤ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜ ਵੱਡਮੁੱਲੇ ਕਾਰਜਾਂ ਵਿਚੋਂ ਇਕ ਹੈ, ਜੋ ਦੁਨੀਆ ਦੇ ਇਤਿਹਾਸ ਅੰਦਰ ਸਿੱਖਾਂ ਦੇ ਮੁਕੱਦਸ ਅਸਥਾਨ ਵਜੋਂ ਜਾਣਿਆ ਜਾਂਦਾ, ਜਿਥੋਂ ਖਾਲਸਾ ਪੰਥ ਹਮੇਸ਼ਾ ਆਪਣਾ ਮਾਰਗ ਦਰਸ਼ਨ ਕਰਦਾ ਹੈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਮੁੱਚੀ ਮਾਨਵਤਾ ਗੁਰੂ ਸਾਹਿਬ ਦੇ ਮੀਰੀ-ਪੀਰੀ ਦੇ ਫਲਸਫੇ ਦੀ ਧਾਰਨੀ ਹੋਵੇ। ਇਸ ਉਪਰੰਤ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਪੁੱਜੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਤੇ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਜੋਗਿੰਦਰ ਸਿੰਘ ਪੰਛੀ, ਸੁਖਬੀਰ ਸਿੰਘ ਅਬਲੋਵਾਲ, ਭਾਈ ਗੁਲਵਿੰਦਰ ਸਿੰਘ ਤੋਂ ਇਲਾਵਾ ਸਾਬਕਾ ਮੈਨੇਜਰ ਸਾਹਿਬਾਨ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਸਟਾਫ ਮੈਂਬਰ ਆਦਿ ਸ਼ਾਮਲ ਸਨ। (ਡੱਬੀ) ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ ‘ਅੰਮਿ੍ਰਤ ਸੰਚਾਰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਹੋਣ ਕਾਰਨ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਦੌਰਾਨ 90 ਦੇ ਕਰੀਬ ਪ੍ਰਾਣੀਆਂ ਨੇ ‘ਅੰਮਿ੍ਰਤ’ ਦੀ ਦਾਤ ਪ੍ਰਾਪਤ ਕੀਤੀ ਅਤੇ ਗੁਰੂ ਸਾਹਿਬ ਵੱਲੋਂ ਦੱਸੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।
Punjab Bani 22 June,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਅਧਿਆਪਨ ਤੇ ਗੈਰ ਅਧਿਆਪਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 25 ਜੂਨ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਅਧਿਆਪਨ ਤੇ ਗੈਰ ਅਧਿਆਪਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 25 ਜੂਨ ਨੂੰ ਪਟਿਆਲਾ, 22 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਜੀ.ਸੀ.ਐੱਮ ਕਾਨਵੈਂਟ ਸਕੂਲ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25 ਜੂਨ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੀ.ਆਰ.ਟੀ, ਟੀ.ਜੀ.ਟੀ (ਇੰਗਲਿਸ਼, ਮੈਥ, ਐੱਸ.ਐੱਸ.ਟੀ) ਪੀ.ਜੀ.ਟੀ (ਕੈਮਿਸਟਰੀ, ਫਿਜ਼ਿਕਸ, ਮੈਥ, ਕਾਮਰਸ) ਗੈਰ ਅਧਿਆਪਨ ਵਿੱਚ ਕਾਊਸਲਰ ਦੀ ਅਸਾਮੀਆਂ ਦੀ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬੀ.ਏ, ਐੱਮ.ਏ, ਬੀ.ਐੱਸ.ਸੀ, ਐੱਮ.ਐੱਸ.ਸੀ, ਬੀ.ਕਾਮ, ਐੱਮ ਕਾਮ, ਈ.ਟੀ.ਟੀ, ਐਨ.ਟੀ.ਟੀ, ਬੀ ਐਡ, ਬੀ.ਟੈਕ ਅਤੇ ਐੱਮ.ਟੈਕ ਅਤੇ ਉਮਰ20-45 ਸਾਲ ਹੋਵੇ,ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ,ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ98776-10877 ਤੇ ਸੰਪਰਕ ਕਰ ਸਕਦੇ ਹਨ।
Punjab Bani 22 June,2024
ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.
ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਉਪਲਬਧਤਾ ਦੇ ਢੁਕਵੇਂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਦਕਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 22 ਜੂਨ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਮੁਹੱਈਆ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ 'ਤੇ ਕੋਈ ਕੱਟ ਨਹੀਂ ਲਗਾਏ ਗਏ। ਬਿਜਲੀ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿੱਚ 11 ਕੇਵੀ ਦੇ 13340 ਫੀਡਰ ਹਨ ਜਿਨ੍ਹਾਂ ਵਿੱਚੋਂ 6954 ਫੀਡਰ ਕਰੀਬ 14 ਲੱਖ ਟਿਊਬਵੈੱਲ ਕੁਨੈਕਸ਼ਨਾਂ ਨੂੰ ਖੇਤੀਬਾੜੀ ਸਪਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲਬਧਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਸਮੇਤ ਕਈ ਕਦਮ ਚੁੱਕੇ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਝੋਨੇ ਦੇ ਚੱਲ ਰਹੇ ਸੀਜ਼ਨ ਲਈ ਸੂਬੇ ਦੇ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ ਬਿਜਲੀ ਸ੍ਰੀ ਤਜਵੀਰ ਸਿੰਘ, ਸੀ.ਐਮ.ਡੀ./ਪੀ.ਐਸ.ਪੀ.ਸੀ.ਐਲ. ਇੰਜ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ, ਪੀ.ਐਸ.ਪੀ.ਸੀ.ਐਲ., ਇੰਜ. ਡੀ.ਪੀ.ਐਸ. ਗਰੇਵਾਲ, ਅਤੇ ਡਾਇਰੈਕਟਰ ਜਨਰੇਸ਼ਨ, ਪੀ.ਐਸ.ਪੀ.ਸੀ.ਐਲ, ਇੰਜ. ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਸ ਗਰਮੀ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਕਈ ਉਪਾਅ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼ਹਿਰੀ ਕੇਂਦਰਾਂ ਵਿੱਚ ਮੋਬਾਈਲ ਟਰਾਂਸਫਾਰਮਰ ਸਥਾਪਤ ਕਰਨਾ, ਡਿਵੀਜ਼ਨ ਪੱਧਰ ਅਤੇ ਗਰਿੱਡ ਸਬਸਟੇਸ਼ਨ ’ਤੇ ਮਟੀਰੀਅਲ ਸਟੋਰ ਸਥਾਪਤ ਕਰਨਾ, ਡਵੀਜ਼ਨ ਪੱਧਰ ’ਤੇ 104 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕਰਨਾ, 21 ਸਰਕਲਾਂ 'ਤੇ ਕੰਟਰੋਲ ਰੂਮ ਸਥਾਪਤ ਕਰਨਾ, ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਦੇ ਕੰਟਰੋਲ ਰੂਮ ਤੋਂ ਇਲਾਵਾ 5 ਜ਼ੋਨ ਸਥਾਪਤ ਕਰਨਾ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਲੋੜੀਂਦੀ ਮੈਨਪਾਵਰ ਤਾਇਨਾਤ ਕਰਨਾ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ, ਪੀ.ਐਸ.ਪੀ.ਸੀ.ਐਲ. ਵੱਲੋਂ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਲੋੜਾਂ ਨੂੰ ਪੂਰਾ ਕਰਨ ਲਈ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ, ਕੇਬਲਾਂ/ਪੀ.ਵੀ.ਸੀ, ਕੰਡਕਟਰਾਂ, ਖੰਭਿਆਂ ਅਤੇ ਹੋਰ ਸਮਾਨ ਦੀ ਸਟਾਕ ਸਥਿਤੀ ਅਤੇ ਸਪਲਾਈ ਲੋੜੀਂਦੀ ਮਾਤਰਾ ਵਿੱਚ ਮੌਜੂਦ ਹੈ। ਪੀ.ਐਸ.ਪੀ.ਸੀ.ਐਲ ਵੱਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਅਤੇ ਪਾਵਰ ਲਾਈਨਾਂ ਸਮੇਤ ਬਿਜਲੀ ਵੰਡ ਪ੍ਰਣਾਲੀ ਦਾ ਵਿਆਪਕ ਰੱਖ-ਰਖਾਅ ਕੀਤਾ ਗਿਆ। ਇਸ ਪ੍ਰਬੰਧਾਂ ਦੇ ਨਤੀਜੇ ਵਜੋਂ ਪੰਜਾਬ ਵਿੱਚ ਇਸ ਸਾਲ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਵੀ ਘਟਨਾ ਰਿਪੋਰਟ ਨਹੀਂ ਹੋਈ। ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੇ ਕੱਟ ਨਾ ਲੱਗਣ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੀ ਸਮਾਪਤੀ ਬਿਜਲੀ ਮੰਤਰੀ ਨੇ ਬਿਜਲੀ ਕੰਪਨੀਆਂ ਵੱਲੋਂ ਕੀਤੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਭਰੋਸਾ ਹੈ ਕਿ ਗਰਮੀ ਦੇ ਮੌਸਮ ਦੌਰਾਨ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ।
Punjab Bani 22 June,2024
ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 22 ਜੂਨ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
Punjab Bani 22 June,2024
ਆਪ੍ਰੇਸ਼ਨ ਈਗਲ-4: ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਆਪ੍ਰੇਸ਼ਨ ਈਗਲ-4: ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ - ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ - ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਸਮਰੱਥ ਅਥਾਰਟੀ ਕੋਲ 246 ਕਰੋੜ ਰੁਪਏ ਦੀਆਂ 559 ਹੋਰ ਤਜਵੀਜ਼ਾਂ ਲੰਬਿਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਕੀਤੀ ਆਪ੍ਰੇਸ਼ਨ ਦੀ ਨਿਗਰਾਨੀ - 500 ਤੋਂ ਵੱਧ ਪੁਲਿਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ 'ਤੇ ਚਲਾਈ ਤਲਾਸ਼ੀ ਮੁਹਿੰਮ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਸੀਨੀਅਰ ਅਧਿਕਾਰੀਆਂ ਨੇ ਸੀ. ਪੀਜ਼./ਐਸ.ਐਸ.ਪੀਜ਼ ਨਾਲ ਮਿਲ ਕੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ (ਡਰੱਗ ਹੌਟਸਪੌਟਸ) 'ਤੇ 'ਈਗਲ-IV' ਨਾਮੀ ਆਪ੍ਰੇਸ਼ਨ ਅਧੀਨ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਪੀਪੀਐਚਕਿਊ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਸਨ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ, ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਅਜਿਹੀਆਂ ਥਾਵਾਂ ‘ਤੇ ਛਾਪੇਮਾਰੀ ਕਰਨ, ਜੋ ਕਿ ਪੁਲਿਸ ਫੋਰਸ ਦੀ ਵੱਡੇ ਪੱਧਰ ‘ਤੇ ਤੈਨਾਤੀ ਨੂੰ ਦੇਖਦਿਆਂ ਨਸ਼ਾ ਤਸਕਰਾਂ ਲਈ ਸੁਰੱਖਿਅਤ ਪਨਾਹਗਾਹ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀਐਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਕੇਸਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡਰੋਨਾਂ ਦੀ ਆਵਾਜਾਈ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ, ਜੋ ਕਿ ਸਰਹੱਦ ਪਾਰ ਤੋਂ ਨਸ਼ਿਆਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਦੇ ਨਵਾਂ ਜ਼ਰੀਆ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਤੰਬਰ 2019 ਤੋਂ ਹੁਣ ਤੱਕ ਸੂਬੇ ਦੇ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੁੱਲ 906 ਡਰੋਨ ਦੇਖੇ ਗਏ ਹਨ, ਜਿਨ੍ਹਾਂ ਵਿੱਚੋਂ 187 ਡਰੋਨ ਸਫਲਤਾਪੂਰਵਕ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਕਿਲੋ ਜਾਂ ਇਸ ਤੋਂ ਵੱਧ ਹੈਰੋਇਨ ਸਮੇਤ ਫੜੇ ਗਏ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਵੱਡੇ ਸਮੱਗਲਰਾਂ ਦੀਆਂ 200 ਕਰੋੜ ਰੁਪਏ ਦੀਆਂ 459 ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ 246 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀਆਂ 559 ਹੋਰ ਤਜਵੀਜ਼ਾਂ ਸਮਰੱਥ ਅਧਿਕਾਰੀ ਕੋਲ ਲੰਬਿਤ ਹਨ। ਜ਼ਿਕਰਯੋਗ ਹੈ ਕਿ ਇਸ ਆਪ੍ਰੇਸ਼ਨ ਦੌਰਾਨ 4000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 500 ਤੋਂ ਵੱਧ ਪੁਲਿਸ ਟੀਮਾਂ ਨੇ ਨਸ਼ਿਆਂ ਦੇ 392 ਹੌਟਸਪੌਟਸ ਦੀ ਘੇਰਾਬੰਦੀ ਕੀਤੀ। ਇਸ ਦੇ ਨਾਲ ਹੀ ਨਸ਼ਿਆਂ ਦੇ ਹੌਟਸਪੌਟਸ 'ਤੇ ਅਤੇ ਇਸ ਦੇ ਆਲੇ-ਦੁਆਲੇ 352 ਮਜ਼ਬੂਤ ਨਾਕੇ ਵੀ ਲਗਾਏ ਗਏ ਸਨ। ਅਪਰੇਸ਼ਨ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 221 ਐਫਆਈਆਰਜ਼ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ 4575 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਡਰੱਗ ਮਨੀ, 83 ਕਿਲੋ ਭੁੱਕੀ, 2.6 ਕਿਲੋ ਗਾਂਜਾ, 550 ਗ੍ਰਾਮ ਅਫੀਮ, 7553 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਨ ਬਰਾਮਦ ਕੀਤੀ ਹੈ।
Punjab Bani 21 June,2024
15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ
15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼ ਵਧੀਆ ਗੁਣਵੱਤਾ ਵਾਲਾ ਰੇਸ਼ਮ ਬੀਜ ਤਿਆਰ ਕਰਕੇ ਘੱਟ ਖ਼ਰਚੇ 'ਤੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਪਲਾਈ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਆਦਿ ਦੇ ਕਿਸਾਨਾਂ ਨੂੰ ਮਿਲੇਗਾ ਫ਼ਾਇਦਾ ਚੰਡੀਗੜ੍ਹ/ਡਲਹੌਜ਼ੀ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਇਸ ਅਮਾਨਤ ਨੂੰ ਅਣਗੌਲਿਆ ਹੋਇਆ ਸੀ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਉਨ੍ਹਾਂ ਨੇ ਇਸ ਕੇਂਦਰ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਤਹੱਈਆ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕਰਕੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ 'ਤੇ ਦਿੱਤਾ ਜਾਵੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਡਲਹੌਜ਼ੀ ਦਾ ਵਾਤਾਵਰਣ ਰੇਸ਼ਮ ਬੀਜ ਉਤਪਾਦਨ ਲਈ ਬਹੁਤ ਅਨੁਕੂਲ ਹੈ ਅਤੇ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਪੰਜਾਬ ਦੇ ਕੰਢੀ ਖੇਤਰ ਦੇ ਲਗਭਗ 1500 ਕਿਸਾਨਾਂ ਨੂੰ ਸਿੱਧੇ ਤੌਰ 'ਤੇ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਤੋਂ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਆਦਿ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਭਾਗ ਵਲੋਂ ਰੇਸ਼ਮ ਕੀਟ ਪਾਲਕਾਂ ਨੂੰ ਕੇਂਦਰੀ ਰੇਸ਼ਮ ਬੋਰਡ ਦੇ ਸੈਂਟਰਾਂ ਤੋਂ ਰੇਸ਼ਮ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਸੀ ਪਰ ਹੁਣ ਡਲਹੌਜ਼ੀ ਸਥਿਤ ਇਸ ਰੇਸ਼ਮ ਬੀਜ ਸੈਂਟਰ ਦੇ ਚਾਲੂ ਹੋਣ ਨਾਲ ਸੂਬਾ ਸਰਕਾਰ ਵਲੋਂ ਆਪਣੀ ਪੱਧਰ 'ਤੇ ਰੇਸ਼ਮ ਬੀਜ ਤਿਆਰ ਕੀਤਾ ਜਾ ਸਕੇਗਾ ਅਤੇ ਟਰਾਂਸਪੋਰਟੇਸ਼ਨ ਦੇ ਘੱਟ ਖ਼ਰਚੇ 'ਤੇ ਰੇਸ਼ਮ ਕੀਟ ਪਾਲਕਾਂ ਨੂੰ ਰੇਸ਼ਮ ਬੀਜ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਰਾਜ ਵਿਚ ਆਪਣੀ ਪੱਧਰ 'ਤੇ ਰੇਸ਼ਮ ਬੀਜ ਸੈਂਟਰ ਚਾਲੂ ਹੋਣ ਨਾਲ ਰੇਸ਼ਮ ਬੀਜ ਦਾ ਵੱਧ ਉਤਪਾਦਨ ਹੋਵੇਗਾ ਅਤੇ ਇਸ ਨਾਲ ਰਾਜ ਵਿੱਚ ਰੇਸ਼ਮ ਦੀ ਪੈਦਾਵਾਰ ਵੀ ਵਧੇਗੀ ਅਤੇ ਵੱਧ ਤੋਂ ਵੱਧ ਕਿਸਾਨਾਂ ਮੁੱਖ ਤੌਰ 'ਤੇ ਔਰਤਾਂ ਨੂੰ ਇਸ ਕਿੱੱਤੇ ਨਾਲ ਜੋੜਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੈਰੀਕਲਚਰ ਵਿੰਗ ਬਾਗ਼ਬਾਨੀ ਵਿਭਾਗ ਦਾ ਇੱਕ ਅਹਿਮ ਹਿੱਸਾ ਹੈ, ਜੋ ਰਾਜ ਵਿੱਚ ਰੇਸ਼ਮ ਉਤਪਾਦਨ ਦੇ ਨਾਲ-ਨਾਲ ਕੰਢੀ ਖੇਤਰ ਦੇ ਗ਼ਰੀਬ ਰੇਸ਼ਮ ਕੀਟ ਪਾਲਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਬਹੁਤ ਸਹਾਈ ਹੋ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਡਾਇਰੈਕਟਰ ਬਾਗ਼ਬਾਨੀ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਵੱਖ-ਵੱਖ ਸਕੀਮਾਂ ਤਹਿਤ ਰੇਸ਼ਮ ਕੀਟ ਪਾਲਕਾਂ ਨੂੰ ਹਰ ਪੱਖ ਤੋਂ ਲੋੜੀਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਉਪਲੱਬਧ ਕਰਵਾਉਣ ਤਾਂ ਜੋ ਰਾਜ ਵਿੱਚ ਵੱਧ ਤੋਂ ਵੱਧ ਰੇਸ਼ਮ ਉਤਪਾਦਨ ਕੀਤਾ ਜਾ ਸਕੇ ਅਤੇ ਗ਼ਰੀਬ ਕਿਸਾਨਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੱਕਿਆ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਾਗ਼ਬਾਨੀ, ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ਅਫ਼ਸਰ, ਅਵਤਾਰ ਸਿੰਘ ਮੈਨਜਰ, ਸੁਖਵੀਰ ਸਿੰਘ ਸੈਰੀਕਲਚਰ ਪਰਮੋਸ਼ਨ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 21 June,2024
ਯੋਗ ਦਿਵਸ : ਯੋਗ ਅਤੀਤ ਦਾ ਭਾਰ ਚੁਕੇ ਬਗੈਰ ਵਰਤਮਾਨ ਵਿੱਚ ਜੀਣ ਵਿੱਚ ਕਰਦਾ ਹੈ ਮਦਦ : ਮੋਦੀ
ਯੋਗ ਦਿਵਸ : ਯੋਗ ਅਤੀਤ ਦਾ ਭਾਰ ਚੁਕੇ ਬਗੈਰ ਵਰਤਮਾਨ ਵਿੱਚ ਜੀਣ ਵਿੱਚ ਕਰਦਾ ਹੈ ਮਦਦ : ਮੋਦੀ ਦਿਲੀ, 21 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਅੱਜ ਯੋਗ ਨੂੰ ਵਿਸ਼ਵ ਭਲਾਈ ਲਈ ਸ਼ਕਤੀਸ਼ਾਲੀ ਮਾਧਿਅਮ ਵਜੋਂ ਦੇਖਦੀ ਹੈ, ਕਿਉਂਕਿ ਇਹ ਲੋਕਾਂ ਨੂੰ ਅਤੀਤ ਦਾ ਭਾਰ ਚੁੱਕੇ ਬਗ਼ੈਰ ਵਰਤਮਾਨ ਵਿੱਚ ਜੀਣ ਵਿੱਚ ਮਦਦ ਕਰਦਾ ਹੈ। ਪ੍ਰਧਾਨ ਮੰਤਰੀ ਨੇ 10ਵੇਂ ਕੌਮਾਂਤਰੀ ਯੋਗ ਦਿਵਸ ’ਤੇ ਇੱਥੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ’ਚ ਮੁੱਖ ਸਮਾਰੋਹ ‘ਚ ਇਹ ਗੱਲ ਕਹੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗ ਨੇ ਲੋਕਾਂ ਨੂੰ ਇਹ ਅਹਿਸਾਸ ਕਰਵਾਉਣ ਵਿੱਚ ਮਦਦ ਕੀਤੀ ਹੈ ਕਿ ਉਨ੍ਹਾਂ ਦੀ ਭਲਾਈ ਉਨ੍ਹਾਂ ਦੇ ਆਲੇ-ਦੁਆਲੇ ਦੀ ਦੁਨੀਆ ਦੀ ਭਲਾਈ ਨਾਲ ਜੁੜੀ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2014 ਵਿੱਚ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿੱਚ ਕੌਮਾਂਤਰੀ ਯੋਗ ਦਿਵਸ ਦਾ ਪ੍ਰਸਤਾਵ ਰੱਖਿਆ ਸੀ ਅਤੇ ਭਾਰਤ ਦੇ ਪ੍ਰਸਤਾਵ ਨੂੰ 177 ਦੇਸ਼ਾਂ ਨੇ ਸਮਰਥਨ ਦਿੱਤਾ ਸੀ, ਜੋ ਆਪਣੇ ਆਪ ਵਿੱਚ ਰਿਕਾਰਡ ਹੈ।
Punjab Bani 21 June,2024
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ
ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀਆਂ ਦੇ 185 ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਨਾਲ ਸਬੰਧਤ 337 ਲਾਭਪਾਤਰੀਆਂ ਨੂੰ 1.71 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਦਸੰਬਰ 2022 ਦੇ 57, ਜਨਵਰੀ 2023 ਦੇ 26, ਫਰਵਰੀ 2023 ਦੇ 51 ਅਤੇ ਮਾਰਚ 2023 ਦੇ 51, ਕੁੱਲ 185 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
Punjab Bani 21 June,2024
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼ 1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਸਣੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ ,ਪਰ ਟੈਂਡਰਰ ਫਰਮ ਨੇ ਚੌਲਾਂ ਨੂੰ ਅੱਗੇ ਚੌਲ-ਫ਼ਰੋਸ਼ਾਂ ਨੂੰ ਸਿੱਧੇ ਵੇਚਣ ਦੇ ਇਰਾਦੇ ਨਾਲ ਨਾ ਤਾਂ ਚੌਲਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਚੌਲ ਬੋਰੀਆਂ ਵਿੱਚ ਭਰੇ। ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰੱਖੇ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਹਿੰਗੇ ਭਾਅ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜੈ ਜਨੇਂਦਰ ਫਰਮ ਦੇ ਮਾਲਕਾਂ ਨੇ ਹਰੀਸ਼ ਕੁਮਾਰ ਨਾਮਕ ਦਲਾਲ ਅਤੇ ਭਾਰਤੀ ਖੁਰਾਕ ਨਿਗਮ ਦੇ ਅਣਪਛਾਤੇ ਅਧਿਕਾਰੀਆਂ ਰਾਹੀਂ ਇਸ ਗੋਦਾਮ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਨਾਲ ਮਿਲੀਭੁਗਤ ਕਰਕੇ ਗਲੋਬਲ ਵੇਅਰਹਾਊਸ (ਸੋਮਾ ਵੇਅਰਹਾਊਸ), ਮੌੜ ਮੰਡੀ ਤੋਂ ਚੌਲ ਹਾਸਲ ਕਰਕੇ ਰਿਸ਼ਵਤ ਦੇਣ ਤੋਂ ਬਾਅਦ ਇੰਨਾਂ ਚੌਲਾਂ ਦੀਆਂ ਬੋਰੀਆਂ ਨੂੰ ਅੰਜਨੀ ਰਾਈਸ ਮਿੱਲ, ਕੁੱਤੀਵਾਲ ਕਲਾਂ, ਮੌੜ ਮੰਡੀ ਵਿਖੇ ਭੇਜ ਦਿੱਤਾ ਅਤੇ ਇਸ ਤੋਂ ਬਾਅਦ ਚੌਲਾਂ ਦੀਆਂ ਬੋਰੀਆਂ ਨੂੰ ਇਨ੍ਹਾਂ ਟਰੱਕਾਂ ਰਾਹੀਂ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਲਿਜਾਇਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਅਤੇ ਉਕਤ ਫਰਮਾਂ ਦੇ ਮਾਲਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 21 June,2024
ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ - - - ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ
ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਚ ਜ਼ਮਾਨਤ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਦੀ ਜ਼ਮਾਨਤ ਰਾਸ਼ੀ ’ਤੇ ਇਹ ਰਾਹਤ ਮਿਲੀ ਹੈ। ਈ.ਡੀ. ਨੇ ਜ਼ਮਾਨਤ ਦਾ ਵਿਰੋਧ ਕਰਨ ਲਈ 48 ਘੰਟੇ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਭਲਕੇ ਡਿਊਟੀ ਜੱਜ ਅੱਗੇ ਇਹ ਦਲੀਲਾਂ ਦਿੱਤੀਆਂ ਜਾ ਸਕਦੀਆਂ ਹਨ। ਰਾਊਜ਼ ਐਵੇਨਿਊ ਕੋਰਟ ਨੇ ਕਿਹਾ ਕਿ ਕੇਜਰੀਵਾਲ ਭਲਕੇ ਸ਼ੁੱਕਰਵਾਰ ਨੂੰ 1 ਲੱਖ ਰੁਪਏ ਦੇ ਬਾਂਡ 'ਤੇ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਉਨ੍ਹਾਂ ਨੂੰ ਈ.ਡੀ. ਨੇ ਮੁਲਜ਼ਮ ਬਣਾਇਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।
Punjab Bani 20 June,2024
ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਹੋਏ ਧਮਾਕੇ ਵਿਚ ਦੀ ਮੌਤ ਤੇ ਸੱਤ ਸਣੇ ਜ਼ਖਮੀ
ਪੰਜਾਬ ਦੇ ਗੁਆਂਢੀ ਦੇਸ਼ ਪਾਕਿਸਤਾਨ `ਚ ਹੋਏ ਧਮਾਕੇ ਵਿਚ ਦੀ ਮੌਤ ਤੇ ਸੱਤ ਸਣੇ ਜ਼ਖਮੀ ਇਸਲਾਮਾਬਾਦ : ਪਾਕਿਸਤਾਨ ਦੇ ਫੈਸਲਾਬਾਦ ਦੇ ਸ਼ਰੀਫਪੁਰਾ ਇਲਾਕੇ `ਚ ਇਕ ਘਰ `ਚੋਂ ਲੈਪਟਾਪ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਾਕੇ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਅੱਗ ਲੱਗਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਏਆਰਵਾਈ ਨਿਊਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਬਚਾਅ ਅਧਿਕਾਰੀਆਂ ਮੁਤਾਬਕ ਲੈਪਟਾਪ ਚਾਰਜ ਕਰਦੇ ਸਮੇਂ ਫਟ ਗਿਆ।
Punjab Bani 20 June,2024
ਹਿਮਾਚਲ ਅਤੇ ਪੰਜਾਬ ਦੀ ਸਰਹੱਦ ‘ਤੇ ਪੁਲਿਸ ਦੀ ਸਖ਼ਤ ਚੈਕਿੰਗ
ਹਿਮਾਚਲ ਅਤੇ ਪੰਜਾਬ ਦੀ ਸਰਹੱਦ ‘ਤੇ ਪੁਲਿਸ ਦੀ ਸਖ਼ਤ ਚੈਕਿੰਗ ਮੋਹਾਲੀ : ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਚੈਕਿੰਗ ਥਾਣਾ ਮੁੱਲੇਪੁਰ ਦੀ ਪੁਲੀਸ ਵੱਲੋਂ ਸਿਸਵਾਂ ਰੋਡ ’ਤੇ ਨਾਕਾ ਲਗਾ ਕੇ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਵੱਲੋਂ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਾਹਨਾਂ ਨੂੰ ਰੋਕ ਕੇ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਹਾਲਾਂਕਿ ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਚੈਕਿੰਗ ਰਾਹੀਂ ਪੁਲਿਸ ਵੱਲੋਂ ਕਿਹੜੇ-ਕਿਹੜੇ ਸ਼ੱਕੀ ਆਰੋਪੀ ਅਤੇ ਨਸ਼ਾ ਤਸਕਰਾਂ ਨੂੰ ਫੜਿਆ ਜਾਂਦਾ ਹੈ ਅਤੇ ਪੁਲਿਸ ਉਨ੍ਹਾਂ ਖਿਲਾਫ ਕੀ ਕਾਰਵਾਈ ਕਰਦੀ ਹੈ।
Punjab Bani 20 June,2024
ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ
ਝੋਨੇ ਦੀ ਐਮ ਐਸ ਪੀ ’ਚ ਅੰਸ਼ਕ ਵਾਧਾ ਕਰਨ ਵੇਲੇ ਕੇਂਦਰ ਸਰਕਾਰ ਅਤੇ ਸਵਾਮੀਨਾਥਨ ਕਮਿਸ਼ਨ ਦੇ ਕਹੇ ਮੁਤਾਬਕ ਸੀ 2 ਅਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ: ਸੁਖਬੀਰ ਸਿੰਘ ਬਾਦਲ ਸਾਉਣੀ ਦੀਆਂ ਸਾਰੀਆਂ 14 ਫਸਲਾਂ ’ਤੇ ਸੀ-2 ਅਤੇ 50 ਫੀਸਦੀ ਮੁਨਾਫਾ ਗਿਣਨ ਲਈ ਕਿਸਾਨਾਂ ਦੇ ਪ੍ਰਤੀਨਿਧਾਂ ਸਮੇਤ ਕਮੇਟੀ ਗਠਿਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 20 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੈਅ ਕਰਨ ਲਈ ਵਿਗਿਆਨਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ ਤੇ ਜ਼ੋਰ ਦੇ ਕੇ ਕਿਹਾ ਕਿ ਝੋਨੇ ਦੀ ਐਮ ਐਸ ਪੀ ਵਿਚ 117 ਰੁਪਏ ਦਾ ਨਿਗੂਣਾ ਵਾਧਾ ਕਰਨ ਸਮੇਂ ਕੇਂਦਰ ਸਰਕਾਰ ਤੇ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫੇ ਦਾ ਖਿਆਲ ਨਹੀਂ ਰੱਖਿਆ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਮੂੰਗੀ ਤੇ ਮੱਕੀ ਦੀ ਐਮ ਐਸ ਪੀ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ, ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਵਾਸਤੇ ਕੋਈ ਯੰਤਰ ਵਿਧੀ ਤੈਅ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਕਿਸਾਨਾਂ ਨੂੰ ਪ੍ਰਾਈਵੇਟ ਖਿਡਾਰੀਆਂ ਦੇ ਰਹਿਮੋ ਕਰਮ ’ਤੇ ਛੱਡ ਦਿੱਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਇਹਨਾਂ ਫਸਲਾਂ ਦੀ ਐਮ ਐਸ ਪੀ ’ਤੇ ਖਰੀਦ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਪੰਜਾਬ ਦੇ ਮਾਮਲੇ ਵਿਚ ਕਿਸਾਨਾਂ ਨੂੰ ਉਦੋਂ ਵੱਡਾ ਘਾਟਾ ਝੱਲਣਾ ਪਿਆ ਜਦੋਂ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਅਪੀਲ ’ਤੇ ਵੱਡੀ ਪੱਧਰ ’ਤੇ ਮੂੰਗੀ ਬੀਜ ਲਈ ਸੀ ਪਰ ਇਸਦੀ ਐਮ ਐਸ ਪੀ ਖਰੀਦ ਨਹੀਂ ਕੀਤੀ ਗਈ ਤੇ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ। ਜਿਸ ਤਰੀਕੇ ਝੋਨੇ ਦੀ ਐਮ ਐਸ ਪੀ ਵਿਚ ਵਾਧਾ ਕੀਤਾ ਗਿਆ ਹੈ, ਉਸਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਐਮ ਐਸ ਪੀ ਗਿਣਨ ਸਮੇਂ ਜ਼ਮੀਨ ਦੀ ਕੀਮਤ, ਇਸਦੇ ਠੇਕੇ ਦੀ ਲਾਗਤ ਸਮੇਤ ਵਿਆਪਕ ਕੀਮਤ (ਸੀ-2) ਜਨਤਕ ਤੌਰ ’ਤੇ ਗਿਣੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਿਸਾਨ ਸਹੀ ਮਹਿਸੂਸ ਕਰਦੇ ਹਨ ਕਿ ਉਹਨਾਂ ਦਾ ਸਹੀ ਸਤਿਕਾਰ ਨਹੀਂ ਕੀਤਾ ਜਾ ਰਿਹਾ ਹੈ ਤੇ ਜੇਕਰ ਇਹ ਸੀ-2 ਸਹੀ ਤਰੀਕੇ ਨਾ ਗਿਣੀ ਗਈ ਤਾਂ ਉਹਨਾਂ ਨੂੰ ਸੀ-2 ’ਤੇ 50 ਫੀਸਦੀ ਮੁਨਾਫੇ ਸਮੇਤ ਬਣਦੀ ਐਮ ਐਸ ਪੀ ਦਾ ਲਾਭ ਨਹੀਂ ਮਿਲੇਗਾ। ਉਹਨਾਂ ਨੇ ਇਕ ਕਮੇਟੀ ਬਣਾਉਣ ਦੀ ਵਕਾਲ ਕੀਤੀ ਜੋ ਸੀ-2 ਦੇ ਨਾਲ 50 ਫੀਸਦੀ ਮੁਨਾਫਾ ਗਿਣ ਕੇ ਸਾਉਣੀ ਦੀਆਂ 14 ਫਸਲਾਂ ’ਤੇ ਆਈ ਲਾਗਤ ਮੁਤਾਬਕ ਐਮ ਐਸ ਪੀ ਗਿਣੇ ਅਤੇ ਇਸ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਵੀ ਸ਼ਾਮਲ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਇਹ ਕਮੇਟੀ ਤੁਰੰਤ ਗਠਿਤ ਕੀਤੀ ਜਾਂਦੀ ਹੈ ਤੇ ਇਸਨੂੰ ਆਪਣੀਆਂ ਸਿਫਾਰਸ਼ਾਂ ਦੇਣ ਲਈ ਇਕ ਸਮਾ ਨਿਰਧਾਰਿਤ ਕੀਤਾ ਜਾਂਦਾ ਹੈ ਤਾਂ ਫਿਰ ਸਾਉਣੀ ਦੀਆਂ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਸਹੀ ਤਰੀਕੇ ਤੈਅ ਹੋ ਸਕਦੀ ਹੈ। ਜਿਣਸ ਦੀ ਪੈਦਾਵਾਰ ਦੀ ਲਾਗਤ ਸਹੀ ਤਰੀਕੇ ਗਿਣੇ ਜਾਣ ਦੀ ਜ਼ੋਰਦਾਰ ਵਕਾਲਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਤੱਕ ਅਜਿਹਾ ਨਹੀਂ ਕੀਤਾ ਜਾਂਦਾ ਖੇਤੀਬਾੜੀ ਸੈਕਟਰ ਆਰਥਿਕ ਸੰਕਟ ਵਿਚੋਂ ਨਹੀਂ ਨਿਕਲ ਸਕੇਗਾ ਤੇ ਪ੍ਰਧਾਨ ਮੰਤਰੀ ਵੱਲੋਂ ਇਸ ਸਾਲ ਦੇ ਅਖੀਰ ਤੱਕ ਕਿਸਾਨਾਂ ਦੀ ਆਮਦਨ ਦੁੱਗਣਾ ਕਰਨ ਦਾ ਤੈਅ ਟੀਚਾ ਪੂਰਾ ਨਹੀਂ ਹੋ ਸਕੇਗਾ।
Punjab Bani 20 June,2024
ਸੰਤ ਸਮਾਜ ਵੱਲੋਂ ਕੈਨੇਡਾ ’ਚ ਤਾਨੀਆ ਸੋਢੀ ਨੂੰ ਟਰੂਡੋ ਦੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਪਿਤਾ ਜਗਦੀਪ ਸੋਢੀ ਦਾ ਸਨਮਾਨ
ਸੰਤ ਸਮਾਜ ਵੱਲੋਂ ਕੈਨੇਡਾ ’ਚ ਤਾਨੀਆ ਸੋਢੀ ਨੂੰ ਟਰੂਡੋ ਦੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਪਿਤਾ ਜਗਦੀਪ ਸੋਢੀ ਦਾ ਸਨਮਾਨ ਪਟਿਆਲਾ, 20 ਜੂਨ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਮੋਨਕਟਾਨ ਉੱਤਰ ਪੱਛਮੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਗਏ ਤਾਨੀਆ ਸੋਢੀ ਦੇ ਪਿਤਾ ਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਸੋਢੀ ਦਾ ਸੰਤ ਸਮਾਜ ਵੱਲੋਂ ਸਨਮਾਨ ਕੀਤਾ ਗਿਆ। ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਦੀ ਅਗਵਾਈ ਹੇਠ ਪਟਿਆਲਾ ਮੀਡੀਆ ਕਲੱਬ ਵਿਚ ਇਕੱਤਰ ਹੋਏ ਸੰਤ ਸਮਾਜ ਦੇ ਮੈਂਬਰ ਸੰਤਾਂ ਮਹਾਂਪੁਰਖਾਂ ਨੇ ਤਾਨੀਆ ਸੋਢੀ ਨੂੰ ਟਿਕਟ ਮਿਲਣ ਦੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਤਾਨੀਆ ਨੂੰ ਕੈਨੇਡਾ ਗਈ ਨੂੰ ਹਾਲੇ ਸਿਰਫ 4 ਸਾਲ ਹੀ ਹੋਏ ਹਨ। ਉਹਨਾਂ ਕਿਹਾ ਕਿ ਕੈਨੇਡਾ ਦੀ ਰਾਜਨੀਤੀ ਵਿਚ ਇਹ ਵਿਵਸਥਾ ਹੈ ਕਿ ਪਾਰਟੀ ਉਮੀਦਵਾਰ ਬਣਨ ਲਈ ਪਹਿਲਾਂ ਪਾਰਟੀ ਵਿਚ ਹੀ ਚੋਣ ਲੜਨੀ ਪੈਂਦੀ ਹੈ। ਉਹਨਾਂ ਦੱਸਿਆ ਕਿ ਪਾਰਟੀ ਦੀ ਇਸ ਅੰਦਰੂਨੀ ਚੋਣ ਵਿਚ ਤਾਨੀਆ ਸੋਢੀ ਨੂੰ 157 ਵੋਟਾਂ ਮਿਲੀਆਂ ਜਦੋਂ ਕਿ ਉਸਦੀ ਵਿਰੋਧੀ ਉਮੀਦਵਾਰ ਨੂੰ ਸਿਰਫ 6 ਵੋਟਾਂ ਹੀ ਮਿਲੀਆਂ ਹਨ। ਉਹਨਾਂ ਦੱਸਿਆ ਕਿ ਇਸ ਵਿਧਾਨ ਸਭਾ ਹਲਕੇ ਵਿਚ ਤਕਰੀਬਨ 11 ਹਜ਼ਾਰ ਘਰ ਹਨ ਤੇ ਤਕਰੀਬਨ 25 ਹਜ਼ਾਰ ਦੀ ਆਬਾਦੀ ਹੈ ਜਿਸ ਵਿਚੋਂ 3 ਤੋਂ 4 ਹਜ਼ਾਰ ਲੋਕ ਪੰਜਾਬੀ ਹਨ। ਸੰਤਾਂ ਮਹਾਂਪੁਰਖਾਂ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਪੰਜਾਬੀਆਂ ਨੇ ਵਿਦੇਸ਼ ਦੀ ਧਰਤੀ ’ਤੇ ਵੀ ਝੰਡੇ ਗੱਡ ਰੱਖੇ ਹਨ। ਉਹਨਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਤਾਨੀਆ ਸੋਢੀ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗੀ ਅਤੇ ਆਪਣੇ ਦੇਸ਼ ਦੇ ਨਾਲ-ਨਾਲ ਪੰਜਾਬੀਆਂ ਦੀ ਸੇਵਾ ਕਰੇਗੀ। ਇਸ ਸਨਮਾਨ ਲਈ ਸਮੁੱਚੇ ਸੰਤ ਸਮਾਜ ਦਾ ਧੰਨਵਾਦ ਕਰਦਿਆਂ ਜਗਦੀਪ ਸਿੰਘ ਸੋਢੀ ਨੇ ਕਿਹਾ ਕਿ ਉਹ ਸਮੁੱਚੇ ਸੰਤਾਂ ਮਹਾਂਪੁਰਖਾਂ ਦੇ ਰਿਣੀ ਹਨ ਜਿਹਨਾਂ ਨੇ ਉਹਨਾਂ ਦੀ ਧੀ ਦੀ ਪ੍ਰਾਪਤੀ ਲਈ ਉਹਨਾਂ ਦਾ ਸਨਮਾਨ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਅੱਜ ਇਸ ਗੱਲ ਦੀ ਖੁਸ਼ੀ ਹੈ ਕਿ ਉਹਨਾਂ ਦੀ ਧੀ ਤਾਨੀਆ ਸੋਢੀ ਦੀ ਪ੍ਰਾਪਤੀ ’ਤੇ ਅੱਜ ਸਮੁੱਚਾ ਪੰਜਾਬੀ ਸਮਾਜ ਮਾਣ ਮਹਿਸੂਸ ਕਰ ਰਿਹਾ ਹੈ। ਇਸ ਮੌਕੇ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ,ਬਾਬਾ ਅਰਜਨ ਸਿੰਘ ਰੱਬ ਜੀ ਆਲਮਪੁਰ,ਬਾਬਾ ਅਮਰੀਕ ਸਿੰਘ ਬੋਹੜਪੁਰ ਜਨਹੇੜੀਆਂ,ਬਾਬਾ ਗੁਰਪ੍ਰੀਤ ਸਿੰਘ ਕਾਲਵਾ ਸੁਨਿਆਰਹੇੜੀ,ਸੁਆਮੀ ਰਗੇਸ਼ਵਰ ਨੰਦ ਅੰਬਾਲਾ,ਬਾਬਾ ਪ੍ਰੀਤਮ ਸਿੰਘ ਰਾਜਪੁਰਾ,ਬਾਬਾ ਸੁਖਦੇਵ ਸਿੰਘ ਨਾਨਕਸਰ ਅਮਨ ਨਗਰ,ਬਾਬਾ ਸੁਖਵਿੰਦਰ ਸਿੰਘ ਸ਼ੰਕਰਪੁਰ,ਬਾਬਾ ਜਰਨੈਲ ਸਿੰਘ ਅੰਗੀਠਾ ਸਾਹਿਬ, ਬਾਬਾ ਜਸਕਰਨ ਸਿੰਘ ਬੋਹੜਪੁਰ ਜਨੇੜੀਆਂ,ਸੁਖਬੀਰ ਸਿੰਘ ਬਲਵੇੜਾ ਰਣਜੀਤ ਸਿੰਘ ਰਾਣਾ ਲਲੀਨਾ ਸਨੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ
Punjab Bani 20 June,2024
ਵਿੱਤ ਮੰਤਰੀ ਪੰਜਾਬ ਚੀਮਾ ਨੇ ਦਿੱਤੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ ਸਿਧਾਂਤਕ ਮਨਜ਼ੂਰੀ
ਵਿੱਤ ਮੰਤਰੀ ਪੰਜਾਬ ਚੀਮਾ ਨੇ ਦਿੱਤੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ ਸਿਧਾਂਤਕ ਮਨਜ਼ੂਰੀ ਚੰਡੀਗੜ੍ਹ : ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ `ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Punjab Bani 20 June,2024
ਭਿਆਨਕ ਗਰਮੀ ਨੇ ਲੈ ਲਈ ਘੱਟੋ-ਘੱਟ 110 ਲੋਕਾਂ ਦੀ ਜਾਨ
ਭਿਆਨਕ ਗਰਮੀ ਨੇ ਲੈ ਲਈ ਘੱਟੋ-ਘੱਟ 110 ਲੋਕਾਂ ਦੀ ਜਾਨ ਨਵੀਂ ਦਿੱਲੀ : ਭਿਆਨਕ ਗਰਮੀ ਨੇ ਘੱਟੋ-ਘੱਟ 110 ਲੋਕਾਂ ਦੀ ਜਾਨ ਲੈ ਲਈ ਅਤੇ 40 ਹਜਾਰ ਤੋਂ ਵੱਧ ਲੋਕਾਂ ਨੂੰ ਹੀਟਵੇਵ ਨਾਲ ਜੂਝਣਾ ਪਿਆ।ਦੱਸਣਯੋਗ ਹੈ ਕਿ ਉਪਰੋਕਤ ਘਟਨਾਕ੍ਰਮ ਇਸ ਸਾਲ ਮਾਰਚ ਤੋਂ ਲੈ ਕੇ 18 ਜੂਨ ਦਰਮਿਆਨ ਦੇਸ਼ ਦੇ ਵੱਡੇ ਹਿੱਸੇ `ਚ ਜਾਰੀ ਭਿਆਨਕ ਗਰਮੀ ਕਰਕੇ ਹੋਇਆ ਹੈ।ਰਾਸ਼ਟਰੀ ਰੋਗ ਕੰਟਰੋਲ ਕੇਂਦਰ ਵਲੋਂ ਗਰਮੀ ਨਾਲ ਸਬੰਧਤ ਬੀਮਾਰੀਆਂ ਅਤੇ ਮੌਤ ਨਿਗਰਾਨੀ ਤਹਿਤ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਉੱਤਰ ਪ੍ਰਦੇਸ਼ ਸਭ ਤੋਂ ਵੱਧ ਪ੍ਰਭਾਵਿਤ ਹੈ। ਇੱਥੇ ਲੂ ਨਾਲ ਕਰੀਬ 36 ਲੋਕਾਂ ਦੀ ਮੌਤ ਹੋਈ ਹੈ। ਉਸ ਤੋਂ ਬਾਅਦ ਬਿਹਾਰ, ਰਾਜਸਥਾਨ ਅਤੇ ਓਡੀਸ਼ਾ ਵਿਚ ਲੋਕਾਂ ਦੀ ਜਾਨ ਗਈ ਹੈ।
Punjab Bani 20 June,2024
ਜ਼ਬਰਦਸਤੀ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ
ਜ਼ਬਰਦਸਤੀ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਲੰਡਨ : ਵਿਦੇਸ਼ੀ ਧਰਤੀ ਤੇ ਵਸੇ ਬ੍ਰਿਟੇਨ ਦੇ ਪੱਛਮੀ ਲੰਡਨ ਦੇ ਹਾਊਂਸਲੋ ਸ਼ਹਿਰ `ਚ ਛੋਟੇ ਬੱਚਿਆਂ `ਤੇ ਜ਼ਬਰਦਸਤੀ ਧਰਮ ਪਰਿਵਰਤਨ ਲਈ ਦਬਾਅ ਪਾਉਣ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਘਟਨਾ 13 ਜੂਨ 2024 ਦੀ ਹੈ। ਹਾਉਂਸਲੋ ਦ਼ੇ ਇੱਕ ਸਕੂਲ ਵਿੱਚ 7 ਸਾਲ ਦੇ ਦੂਜੀ ਜਮਾਤ ਦੇ ਤਿੰਨ ਲੜਕਿਆਂ ਨੇ ਇੱਕ ਹਿੰਦੂ ਸਹਿਪਾਠੀ ਨੂੰ ਵਾਰ-ਵਾਰ ਦਬਾਅ ਪਾ ਕੇ ਇਸਲਾਮ ਕਬੂਲ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਸ ਨੇ ਹੋਰਾਂ ਨਾਲ ਵੀ ਅਜਿਹਾ ਕੀਤਾ ਸੀ। ਪੀੜਤ ਬੱਚੇ ਦੇ ਪਿਤਾ ਨੇ ਕਿਹਾ ਕਿ ਦੂਜੇ ਬੱਚਿਆਂ ਦੇ ਮਾਪੇ ਚੁੱਪ ਰਹੇ, ਪਰ ਮੈਂ ਜਾਗਰੂਕਤਾ ਪੈਦਾ ਕਰਨ ਲਈ ਆਪਣਾ ਅਨੁਭਵ ਸਾਂਝਾ ਕਰਨ ਦਾ ਫੈਸਲਾ ਕੀਤਾ।
Punjab Bani 20 June,2024
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਇਸਲਾਮਾਬਾਦ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਕੀਤਾ ਅਗਵਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਇਸਲਾਮਾਬਾਦ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਕੀਤਾ ਅਗਵਾ ਲਾਹੌਰ : ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਆਸੀ ਸਲਾਹਕਾਰ ਨੂੰ ਪਾਕਿਸਤਾਨ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਤੋਂ ਅਣਪਛਾਤੇ ਲੋਕਾਂ ਨੇ ਅਗਵਾ ਕਰ ਲਿਆ ਹੈ।
Punjab Bani 20 June,2024
ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼ -ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ
ਬਾਗਬਾਨੀ ਵਿਭਾਗ ਵੱਲੋਂ ਵੱਖ ਵੱਖ ਫਲਾ ਤੋਂ ਤਿਆਰ ਕੀਤੇ ਜਾ ਰਹੇ ਸਕੁਐਸ਼ -ਲੀਚੀ, ਅੰਬ, ਕਿਨੂੰ ਅਤੇ ਬਿੱਲ ਦਾ ਸਕੁਐਸ਼ ਬਾਗਬਾਨੀ ਵਿਭਾਗ ਕੋਲ ਉਪਲਬਧ : ਡਾ. ਨਰਿੰਦਰਬੀਰ ਸਿੰਘ ਮਾਨ ਪਟਿਆਲਾ, 20 ਜੂਨ : ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਰਹਿਨੁਮਾਈ ਹੇਠ ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ ਵੱਖ ਫਲਾਂ ਤੋਂ ਸਕੁਐਸ਼ ਤਿਆਰ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਬਾਗਬਾਨੀ, ਪਟਿਆਲਾ ਡਾ. ਨਰਿੰਦਰਬੀਰ ਸਿੰਘ ਮਾਨ ਨੇ ਦੱਸਿਆ ਕਿ ਲੀਚੀ, ਅੰਬ, ਕਿਨੂੰ ਅਤੇ ਬਿੱਲ ਆਦਿ ਫਲਾਂ ਦੇ ਰਸ ਤੋਂ ਤਿਆਰ ਕੀਤੇ ਗਏ ਸਕੁਐਸ਼ ਬਹੁਤ ਹੀ ਵਾਜਬ ਕੀਮਤ 'ਤੇ ਆਮ ਲੋਕਾਂ ਲਈ ਉਪਲਬਧ ਹਨ। ਲੈਬਾਰਟਰੀ ਦੇ ਇੰਚਾਰਜ ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਰਾਂਦਰੀ ਬਾਗ਼ ਪਟਿਆਲਾ ਵਿਖੇ ਸਥਿਤ ਸਰਕਾਰੀ ਫਲ ਸੁਰੱਖਿਆ ਲੈਬਾਰਟਰੀ ਵਿੱਚ ਤਿਆਰ ਵਧੀਆ ਅਤੇ ਸ਼ੁੱਧ ਫਲਾਂ ਦੇ ਸ਼ਰਬਤ ਤੇ ਸਕੁਐਸ਼ ਦੀ ਪੰਜਾਬ ਭਰ ਵਿੱਚ ਬਹੁਤ ਮੰਗ ਹੈ। ਪਟਿਆਲਾ ਦੀ ਇਸ ਫਲ ਲੈਬ ਤੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ ਸਕੁਐਸ਼ ਸਪਲਾਈ ਕੀਤੇ ਜਾਂਦੇ ਹਨ। ਸਹਾਇਕ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਡਾ. ਸੰਦੀਪ ਗਰੇਵਾਲ ਨੇ ਦੱਸਿਆ ਨੇ ਕਿਹਾ ਕਿ ਨੌਜਵਾਨਾਂ, ਵਿਦਿਆਰਥੀਆਂ ਅਤੇ ਪੇਂਡੂ ਸੁਆਣੀਆਂ ਨੂੰ ਫਲ੍ਹਾ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਅਤੇ ਸਾਂਭ ਸੰਭਾਲ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਜਿਸ ਵਿੱਚ ਵੱਖ ਵੱਖ ਫਲਾਂ ਤੋਂ ਜੂਸ, ਜੈਮ, ਚਟਣੀਆਂ ਤੇ ਅਚਾਰ ਆਦਿ ਤਿਆਰ ਕਰਨ ਸਬੰਧੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਉਕਤ ਫਲ਼ ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦਾ ਕੈਮੀਕਲ ਜਿਸ ਨਾਲ ਸਿਹਤ ਨੂੰ ਨੁਕਸਾਨ ਹੋਵੇ, ਨਹੀਂ ਵਰਤਿਆ ਜਾਂਦਾ।
Punjab Bani 20 June,2024
ਟਰੇਨਿੰਗ, ਅਭਿਆਸ, ਹੋਂਸਲਾ ਅਫਜ਼ਾਈ, ਹਾਦਸੇ ਘਟਾਉਣ ਜਾਨਾਂ ਬਚਾਉਣ ਲਈ ਪ੍ਰਸ਼ੰਸਾਯੋਗ ਉਦਮ : ਚੀਫ਼ ਸੇਫਟੀ ਅਫਸਰ ਰਾਮ ਸਿੰਘ
ਟਰੇਨਿੰਗ, ਅਭਿਆਸ, ਹੋਂਸਲਾ ਅਫਜ਼ਾਈ, ਹਾਦਸੇ ਘਟਾਉਣ ਜਾਨਾਂ ਬਚਾਉਣ ਲਈ ਪ੍ਰਸ਼ੰਸਾਯੋਗ ਉਦਮ : ਚੀਫ਼ ਸੇਫਟੀ ਅਫਸਰ ਰਾਮ ਸਿੰਘ ਪਟਿਆਲਾ : () : ਪੀ ਐਮ ਡਵਲਿਯੂ ਰੇਲਵੇ ਵਿਭਾਗ ਪਟਿਆਲਾ ਦੇ ਸਾਬਕਾ ਚੀਫ਼ ਸੇਫਟੀ ਅਫਸਰ ਸ੍ਰੀ ਰਾਮ ਸਿੰਘ ਨੇ ਦਸਿਆ ਕਿ ਹਾਦਸੇ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਨਿਰੰਤਰ ਟਰੇਨਿੰਗ, ਅਭਿਆਸ, ਮੌਕ ਡਰਿੱਲਾਂ ਅਤੇ ਜੰਗੀ ਪੱਧਰ ਤੇ, ਸਮੇਂ ਸਮੇਂ ਕਰਮਚਾਰੀਆਂ, ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਆਪਣੇ ਦੇਸ਼, ਸਮਾਜ, ਘਰ ਪਰਿਵਾਰਾਂ, ਫੈਕਟਰੀਆਂ, ਅਤੇ ਵਿਉਪਾਰਕ ਅਦਾਰਿਆਂ ਨੂੰ ਸੁਰੱਖਿਅਤ ਖੁਸ਼ਹਾਲ ਅਤੇ ਹਾਦਸੇ ਰਹਿਤ ਬਣਾਇਆ ਜਾ ਸਕਦਾ ਹੈ, ਇਹ ਵਿਚਾਰ ਸ਼੍ਰੀ ਰਾਮ ਸਿੰਘ, ਸਾਬਕਾ ਚੀਫ਼ ਸੇਫਟੀ ਅਫਸਰ ਰੇਲਵੇ ਨੇ ਭਾਸ਼ਾ ਭਵਨ ਵਿਖੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪੰਜਾਬ ਵਲੋਂ ਰੇਲਵੇ ਵਿਭਾਗ ਦੇ 7 ਕਰਮਚਾਰੀਆਂ ਨੂੰ ਸਨਮਾਨਿਤ ਹੋਣ ਸਮੇਂ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਡੀ ਐਮ ਡਵਲਿਯੂ ਵਿਖੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਵਾਰ ਵਾਰ ਟ੍ਰੇਨਿੰਗਾਂ ਅਭਿਆਸ ਅਤੇ ਮੌਕ ਡਰਿੱਲਾਂ ਕਰਵਾਕੇ, ਹਾਦਸੇ ਘਟਾਏ, ਕੀਮਤੀ ਜਾਨਾਂ ਬਚਾਈਆਂ ਕਿਉਂਕਿ ਨੋਕਰੀਆ ਮਿਲਣ ਮਗਰੋਂ ਕਰਮਚਾਰੀ, ਬਿਨਾਂ ਟਰੇਨਿੰਗ ਅਭਿਆਸ ਤੇ ਕੰਮਾਂ ਤੇ ਲੱਗ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਫ਼ਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਦੀ ਟ੍ਰੇਨਿੰਗ ਲਈ ਸ਼੍ਰੀ ਕਾਕਾ ਰਾਮ ਵਰਮਾ ਨੇ ਹਮੇਸ਼ਾ ਸਹਿਯੋਗ ਦਿੱਤੇ ਹਨ। ਪੀ ਐਮ ਡਵਲਿਯੂ ਦੇ ਚੀਫ਼ ਸੇਫਟੀ ਅਫਸਰ ਸ੍ਰੀ ਅਰੁਣ ਕੁਮਾਰ ਗੁਪਤਾ ਨੇ ਕੀਮਤੀ ਜਾਨਾਂ ਬਚਾਉਣ ਦਾ ਸਨਮਾਨ ਪ੍ਰਾਪਤ ਕਰਨ ਸਮੇਂ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ, ਸਕੱਤਰ ਸ੍ਰੀ ਹਰਪ੍ਰੀਤ ਸੰਧੂ ਅਤੇ ਕੋਆਰਡੀਨੇਟਰ ਸ੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ, ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਦਾ ਧੰਨਵਾਦ ਕਰਦੇ ਹੋਏ, ਹਾਦਸਿਆਂ ਦੇ ਕਾਰਨਾਂ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕੱਟ ਅਤੇ ਮਕੇਨਿਕਲ, ਬਿਜਲੀ ਘਟਨਾਵਾਂ ਅਤੇ ਕਰਮਚਾਰੀਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਪਰਿਵਾਰਕ ਹਾਲਾਤਾਂ ਕਰਕੇ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਰੋਕਣ ਲਈ ਸਾਲ ਵਿੱਚ ਚਾਰ ਵਾਰ ਟਰੇਨਿੰਗ, ਟਰੇਨਿੰਗ ਦੋਰਾਨ ਸਿਖਿਆਰਥੀਆਂ ਦੇ ਅਭਿਆਸ ਅਤੇ ਸਾਲ ਵਿੱਚ ਦੋ ਤਿੰਨ ਵਾਰ ਮੌਕ ਡਰਿੱਲਾਂ ਕਰਵਾਕੇ,ਅੱਗ ਬੁਝਾਉਣ ਵਾਲੇ ਸਿਲੰਡਰਾਂ ਦੀ ਟ੍ਰੇਨਿੰਗ, ਰਾਹੀਂ ਜਾਨੀ ਅਤੇ ਮਾਲੀ ਨੁਕਸਾਨਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਮੌਕੇ ਤੇ ਠੀਕ ਫਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਂਟੀਲੇਟਰ ਬਣਾਉਟੀ ਸਾਹ ਕਿਰਿਆ, ਅੱਗ ਬੁਝਾਉਣ ਵਾਲੇ ਸਿਲੰਡਰਾਂ ਦੀ ਠੀਕ ਵਰਤੋਂ, ਰੈਸਕਿਯੂ, ਟਰਾਂਸਪੋਰਟ ਸਿਸਟਮ ਰਾਹੀਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਜਿਸ ਹਿੱਤ ਸ਼੍ਰੀ ਕਾਕਾ ਰਾਮ ਵਰਮਾ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਪੰਜਾਬ ਪਟਿਆਲਾ ਵਿਖੇ ਸਰਵੋਤਮ ਟ੍ਰੇਨਰ ਹਨ। ਡਾਕਟਰ ਰਾਕੇਸ਼ ਵਰਮੀ ਅਤੇ ਹਰਪ੍ਰੀਤ ਸੰਧੂ ਨੇ ਦੱਸਿਆ ਕਿ ਡੀ ਬੀ ਜੀ ਵਲੋ ਹਰ ਮਹੀਨੇ ਦੇ ਪਹਿਲੇ ਐਤਵਾਰ ਨੂੰ ਕੀਮਤੀ ਜਾਨਾਂ ਬਚਾਉਣ ਵਾਲੇ ਵਿਦਿਆਰਥੀਆਂ, ਨਾਗਰਿਕਾਂ, ਕਰਮਚਾਰੀਆਂ, ਪੁਲਿਸ, ਹੋਮ ਗਾਰਡ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਰੇਲਵੇ ਪੁਲਿਸ, ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੈਡਿਟਸ ਆਦਿ ਨੂੰ ਪ੍ਰਸੰਸਾ ਪੱਤਰ ਅਤੇ ਗੋਲਡ ਮੈਡਲ ਦੇਕੇ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ 7 ਜੁਲਾਈ, ਐਤਵਾਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਪੰਜ ਵਜੇ, 37 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਤੋਂ ਇਲਾਵਾ 32 ਮਦਦਗਾਰ ਫਰਿਸਤਿਆ ਨੂੰ ਸ਼੍ਰੀ ਮਨਦੀਪ ਸਿੰਘ ਸਿੱਧੂ, ਆਈ ਪੀ ਐਸ, ਕਮਾਂਡੈਂਟ ਰਿਜ਼ਰਵ ਬਟਾਲੀਅਨ, ਸਾਬਕਾ ਐਸ ਐਸ ਪੀ ਪਟਿਆਲਾ ਅਤੇ ਸਾਬਕਾ ਪੁਲਿਸ ਕਮਿਸ਼ਨਰ ਲੁਧਿਆਣਾ ਜੀ ਦੇ ਕਰ ਕਮਲਾਂ ਅਤੇ ਅਸ਼ੀਰਵਾਦ ਰਾਹੀਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ, ਪੀ ਐਮ. ਡਵਲਿਯੂ ਦੇ ਸਾਬਕਾ ਚੀਫ਼ ਸੇਫਟੀ ਅਫਸਰ ਸ੍ਰੀ ਰਾਮ ਸਿੰਘ, ਚੀਫ਼ ਸੇਫਟੀ ਅਫਸਰ ਸ੍ਰੀ ਅਰੁਣ ਗੁਪਤਾ, ਤੋਂ ਇਲਾਵਾ ਰੇਲਵੇ ਵਿਭਾਗ ਦੇ ਰੈੱਡ ਕਰਾਸ ਸੈਂਟ ਜੌਹਨ ਐਂਬੂਲੈਂਸ ਬਰੀਗੇਡ ਦੇ ਡਵੀਜ਼ਨਲ ਕਮਾਂਡਰ ਸ੍ਰੀ ਅਨਿਲ ਕੁਮਾਰ, ਮਲਕੀਅਤ ਸਿੰਘ ਰਾਣਾ, ਬਲਵੀਰ ਸਿੰਘ, ਦਵਿੰਦਰ ਪਾਲ , ਰਾਜੇਸ਼ ਕੁਮਾਰ ਅਤੇ ਬੋਬੀ ਨੂੰ ਸਨਮਾਨਿਤ ਕੀਤਾ ਗਿਆ ਹੈ।
Punjab Bani 20 June,2024
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 20 ਜੂਨ () : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 20 June,2024
ਭਾਰਤੀ ਚੋਣ ਕਮਿਸ਼ਨ ਨੇ ਲਿਆ ਕਰਨਾਲ ਅਤੇ ਫਰੀਦਾਬਾਦ ਲੋਕ ਸਭਾ ਸੀਟਾਂ ਤੇ ਜਾਂਚ ਕਰਵਾਉਣ ਦਾ ਫ਼ੈਸਲਾ
ਭਾਰਤੀ ਚੋਣ ਕਮਿਸ਼ਨ ਨੇ ਲਿਆ ਕਰਨਾਲ ਅਤੇ ਫਰੀਦਾਬਾਦ ਲੋਕ ਸਭਾ ਸੀਟਾਂ ਤੇ ਜਾਂਚ ਕਰਵਾਉਣ ਦਾ ਫ਼ੈਸਲਾ ਹਰਿਆਣਾ, 20 ਜੂਨ () : ਚੋਣਾਂ ਦੌਰਾਨ ਗੜਬੜੀ ਦੀ ਸੰਭਾਵਨਾ ਨੂੰ ਲੈ ਕੇ ਕਾਂਗਰਸੀ ਉਮੀਦਵਾਰਾਂ ਦੀ ਸ਼ਿਕਾਇਤ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ `ਚ ਈ. ਵੀ. ਐਮ. ਖਰਾਬ ਹੋਣ ਦੀ ਸਿ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਡਾ ਫੈਸਲਾ ਲੈਂਦਿਆਂ ਹਰਿਆਣਾ ਦੀਆਂ ਕਰਨਾਲ ਅਤੇ ਫਰੀਦਾਬਾਦ ਲੋਕ ਸਭਾ ਸੀਟਾਂ `ਤੇ ਦੀ ਜਾਂਚ ਕਰਵਾਉਣ ਦਾ ਫੈਸ਼ਲਾ ਕੀਤਾ ਹੈ।
Punjab Bani 20 June,2024
ਰਵੀ ਸ਼ਾਸਤਰੀ ਨੇ ਦੱਸੇ ਵਿਕਟਕੀਪਰ ਬੱਲੇਬਾਜ ਦੇ ਗੁਣ
ਰਵੀ ਸ਼ਾਸਤਰੀ ਨੇ ਦੱਸੇ ਵਿਕਟਕੀਪਰ ਬੱਲੇਬਾਜ ਦੇ ਗੁਣ ਨਵੀਂ ਦਿੱਲੀ : ਪ੍ਰਸਿੱਧ ਕ੍ਰਿਕਟਰ ਰਵੀ ਸ਼ਾਸਤਰੀ ਨੇ ਦੱਸਿਆ ਕਿ ਟੀ-20 ਵਿਸ਼ਵ ਕੱਪ 2024 `ਚ ਭਾਰਤੀ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਪੰਤ ਦੇ ਪ੍ਰਦਰਸ਼ਨ ਨੂੰ ਦੇਖ ਕੇ ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਰਵੀ ਸ਼ਾਸਤਰੀ ਵੀ ਕਾਫੀ ਪ੍ਰਭਾਵਿਤ ਹੋਏ ਹਨ। ਹਾਲ ਹੀ `ਚ ਨਾਲ ਗੱਲ ਕਰਦੇ ਹੋਏ ਰਵੀ ਸ਼ਾਸਤਰੀ ਨੇ ਪੰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸ਼ਾਸਤਰ਼ੀ ਨੇ ਦੱਸਿਆ ਕਿ ਰਿਸ਼ਭ ਪੰਤ ਟੀਮ ਇੰਡੀਆ ਲਈ ਐਕਸ ਫੈਕਟਰ ਕਿਉਂ ਹਨ।
Punjab Bani 20 June,2024
24 ਸਾਲਾ ਲੜਕੀ ਦਾ ਹੋਇਆ ਕਤਲ ; ਹਤਿਆਰਾ ਫਰਾਰ
24 ਸਾਲਾ ਲੜਕੀ ਦਾ ਹੋਇਆ ਕਤਲ ; ਹਤਿਆਰਾ ਫਰਾਰ ਮੁਹਾਲੀ : ਪੰਜਾਬ ਦੇ ਪ੍ਰਸਿੱਧ ਸ਼ਹਿਰ ਮੁਹਾਲੀ ਦੇ ਇਕ ਹੋਟਲ ਦੇ ਕਮਰੇ ਵਿਚ ਨਵਾਂ ਸ਼ਹਿਰ ਵਾਸੀ ਸੁਨੀਤਾ ਨਾਮੀ 24 ਸਾਲਾ ਲੜਕੀ ਦੀ ਲਾਸ਼ ਮਿਲੀ ਹੈ।ਮਿਲੀ ਜਾਣਕਾਰੀ ਮੁਤਾਬਕ ਕਮਰਾ ਸੁਨੀਲ ਨਾਮ ਦੇ ਲੜਕੇ ਨੇ ਬੁੱਕ ਕਰਵਾਇਆ ਸੀ ਅਤੇ ਉਹ ਮੌਕੇ ਤੋਂ ਫਰਾਰ ਹੈ।
Punjab Bani 20 June,2024
ਉਪ ਮੁੱਖ ਮੰਤਰੀ ਨੇ ਲਗਾਏ ਤੇਜਸਵੀ ਯਾਦਵ ਦੇ ਨਿਜੀ ਸਕੱਤਰ ਤੇ ਦੋਸ਼
ਉਪ ਮੁੱਖ ਮੰਤਰੀ ਨੇ ਲਗਾਏ ਤੇਜਸਵੀ ਯਾਦਵ ਦੇ ਨਿਜੀ ਸਕੱਤਰ ਤੇ ਦੋਸ਼ ਪਟਨਾ : ਹਾਲ ਹੀ ਵਿਚ ਵਾਪਰੇ ਨੀਟ ਪੇਪਰ ਲੀਕ ਘਟਨਾਕ੍ਰਮ ਨੂੰ ਥੋੜੀ ਜਿਹੀ ਵੀ ਰਾਹਤ ਵੀ ਨਹੀਂ ਮਿਲੀ ਸੀ ਕਿ ਇਸ ਮਾਮਲੇ ਵਿਚ ਇਕ ਹੋਰ ਨਵਾਂ ਦਿਲਚਸਪ ਮੋੜ ਆ ਗਿਆ। ਉਪ ਮੁੱਖ ਮੰਤਰੀ ਵਿਜੈ ਸਿਨ੍ਹਾ ਨੇ ਇਕ ਵੱਡਾ ਦਾਅਵਾ ਕਰਦਿਆਂ ਤੇਜਸਵੀ ਯਾਦਵ ਦੇ ਨਿਜੀ ਸਕੱਤਰ ਪ੍ਰੀਤਮ `ਤੇ ਨੀਟ ਪੇਪਰ ਲੀਕ ਮਾਮਲੇ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਲਈ ਕਮਰਾ ਬੁੱਕ ਕਰਨ ਦੇ ਦੋਸ਼ ਲਗਾਏ ਤੇ ਬਕਾਇਦਾ ਇਸਦੇ ਸਬੂਤ ਵੀ ਪੇਸ਼ ਕੀਤੇ।
Punjab Bani 20 June,2024
ਆਨਲਾਈਨ ਸ਼ਾਪਿੰਗ ਰਾਹੀਂ ਮੰਗਵਾਏ ਸਮਾਨ ਵਿਚੋਂ ਨਿਕਲਿਆ ਕੋਬਰਾ ; ਉਡੇ ਹੋਸ਼
ਆਨਲਾਈਨ ਸ਼ਾਪਿੰਗ ਰਾਹੀਂ ਮੰਗਵਾਏ ਸਮਾਨ ਵਿਚੋਂ ਨਿਕਲਿਆ ਕੋਬਰਾ ; ਉਡੇ ਹੋਸ਼ ਬੈਂਗੁਲਰੂ : ਬੈਂਗਲੁਰੂ ਦੇ ਇੱਕ ਜੋੜੇ ਦੇ ਉਸ ਸਮੇਂ ਹੋਸ਼ ਉੱਡ ਗਏ, ਜਦੋਂ ਉਨ੍ਹਾਂ ਵਲੋਂ ਆਨਲਾਈਨ ਆਰਡਰ ਕੀਤੇ ਗਏ ਸਮਾਨ ਵਿੱਚ ਇੱਕ ਜ਼ਿੰਦਾ ਕੋਬਰਾ ਨਿਕਲਿਆ। ਜੋੜੇ ਨੇ ਆਨਲਾਈਨ ਸਾਮਾਨ ਦੀ ਆਈਟਮ ਐਮਾਜ਼ਾਨ ਤੋਂ ਮੰਗਵਾਈ ਸੀ। ਦੂਜੇ ਪਾਸੇ ਇਹ ਘਟਨਾ ਐਤਵਾਰ ਦੀ ਦੱਸੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਜੋੜੇ ਸਾਫਟਵੇਅਰ ਇੰਜੀਨੀਅਰ ਹਨ। ਉਹਨਾਂ ਨੇ ਕਿਹਾ ਕਿ ਅਸੀਂ ਐਮਾਜ਼ਾਨ ਤੋਂ ਐਕਸਬਾਕਸ ਕੰਟਰੋਲਰ ਨੂੰ ਆਨਲਾਈਨ ਆਰਡਰ ਕੀਤਾ ਸੀ। ਸਾਮਾਨ ਘਰ ਆਉਣ `ਤੇ ਜਦੋਂ ਅਸੀਂ ਪੈਕੇਜ ਖੋਲ੍ਹ ਕੇ ਦੇਖਿਆ ਤਾਂ ਉਸ ਦੇ ਅੰਦਰ ਕੋਬਰਾ ਸੱਪ ਸੀ, ਜਿਸ ਨੂੰ ਦੇਖ ਕੇ ਉਹ ਹੈਰਾਨ ਹੋ ਗਏ।
Punjab Bani 19 June,2024
ਪੰਜਾਬ 'ਚ 10 ਜੁਲਾਈ ਨੂੰ ਹੋਣ ਵਾਲੇ ਸਾਰੇ ਪੇਪਰ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਕਾਰਨ ਲਿਆ ਫ਼ੈਸਲਾ
ਪੰਜਾਬ 'ਚ 10 ਜੁਲਾਈ ਨੂੰ ਹੋਣ ਵਾਲੇ ਸਾਰੇ ਪੇਪਰ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਕਾਰਨ ਲਿਆ ਫ਼ੈਸਲਾ ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10 ਜੁਲਾਈ 2024 ਨੂੰ ਹੋਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਵੇਰਵਿਆਂ ਅਨੁਸਾਰ ਜਲੰਧਰ ਵਿਖੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਕਰ ਕੇ ਅਧਿਕਾਰੀਆਂ ਨੇ ਪਹਿਲਾਂ ਜਾਰੀ ਡੇਟਸ਼ੀਟ ਤਬਦੀਲ ਕਰ ਦਿੱਤੀ ਹੈ।
Punjab Bani 19 June,2024
ਪੁਲਸ ਨਾਲ ਮੁਕਾਬਲੇ ਵਿਚ ਲੱਤ ਤੇ ਬਾਂਹ ਵਿਚ ਲੱਗੀਆਂ ਗੋਲੀਆਂ
ਪੁਲਸ ਨਾਲ ਮੁਕਾਬਲੇ ਵਿਚ ਲੱਤ ਤੇ ਬਾਂਹ ਵਿਚ ਲੱਗੀਆਂ ਗੋਲੀਆਂ ਫਰੀਦਕੋਟ : ਪੰਜਾਬ ਦੇ ਪ੍ਰਸਿੱਧ ਸ਼ਹਿਰ ਫਰੀਦਕੋਟ ਵਿਖੇ ਦੋ ਨੌਜਵਾਨਾਂ ਦੇ ਪੁਲਸ ਨਾਲ ਹੋਏ ਮੁਕਾਬਲੇ ਦੌਰਾਨ ਲੱਤ ਤੇ ਬਾਂਹ ਤੇ ਗੋਲੀਆਂ ਵੱਜੀਆਂ, ਜਿਸ ਤੇ ਫੱਟੜ ਹੋਏ ਨੌਜਵਾਨ ਨੂੰ ਗੋਲੀਆਂ ਮਾਰ ਕੇ ਫੱਟੜ ਕਰਨ ਵਾਲੇ ਪੁਲਸ ਮੁਲਾਜਮਾਂ ਵਿਚੋਂ ਹੀ ਕਈਆਂ ਨੇ ਪੱਟੀ ਬੰਨ੍ਹ ਕੇ ਲਿਜਾਇਆ ਗਿਆ ਤਾਂ ਜੋ ਇਲਾਜ ਲਈ ਲਿਜਾਇਆ ਜਾ ਸਕੇ। ਦੱਸਣਯੋਗ ਹੈ ਕਿ ਜਿਨ੍ਹਾਂ ਨੌਜਵਾਨਾਂ ਦਾ ਪੁਲਸ ਨਾਲ ਮੁਕਾਬਲਾ ਹੋਇਆ ਦੋਵੇਂ ਹੀ ਲੁੱਟ-ਖੋਹ ਅਤੇ ਫਿਰੌਤੀ ਦੇ ਮਾਮਲਿਆਂ `ਚ ਲੋੜੀਂਦੇ ਸਨ।
Punjab Bani 19 June,2024
ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ
ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਨਾਲ ਰੋਜ਼ਾਨਾ 79 ਟਨ ਸੀ.ਬੀ.ਜੀ. ਪੈਦਾ ਕਰਨਗੇ ਇਹ ਪ੍ਰੋਜੈਕਟ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ, 19 ਜੂਨ () : ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ ਖ਼ਪਤ ਕਰਕੇ ਪ੍ਰਤੀ ਦਿਨ 79 ਟਨ ਸੀ.ਬੀ.ਜੀ. ਪੈਦਾ ਕਰਨਗੇ । ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 469.50 ਟਨ ਸੀਬੀਜੀ ਰੋਜ਼ਾਨਾ ਦੀ ਕੁੱਲ ਸਮਰੱਥਾ ਵਾਲੇ 38 ਪ੍ਰਾਜੈਕਟ ਅਲਾਟ ਕੀਤੇ ਹਨ, ਜਿਨ੍ਹਾਂ ਵਿੱਚ ਫਸਲੀ ਰਹਿੰਦ-ਖੂੰਹਦ ਈਂਧਣ ਵਜੋਂ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਇਹ ਪ੍ਰੋਜੈਕਟ ਸਹਾਈ ਹੋਣਗੇ। ਇਸ ਤੋਂ ਇਲਾਵਾ ਇਹ ਪ੍ਰੋਜੈਕਟ ਕਿਸਾਨਾਂ ਲਈ ਆਮਦਨ ਦੇ ਵਾਧੂ ਸਰੋਤ ਪੈਦਾ ਕਰਨ ਦੇ ਨਾਲ ਨਾਲ ਹੁਨਰਮੰਦ ਅਤੇ ਗ਼ੈਰ-ਹੁਨਰਮੰਦ ਕਾਮਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੀ.ਬੀ.ਜੀ. ਪ੍ਰੋਜੈਕਟਾਂ ਲਈ ਭਰਪੂਰ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਵਿੱਚ ਹਰ ਸਾਲ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਜਿਸ ਵਿੱਚੋਂ ਲਗਭਗ 10 ਮਿਲੀਅਨ ਟਨ ਦਾ ਹੀ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਸ੍ਰੀ ਅਮਨ ਅਰੋੜਾ ਨੂੰ ਦੱਸਿਆ ਕਿ 462 ਟਨ ਸੀ.ਬੀ.ਜੀ. ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 32 ਹੋਰ ਪ੍ਰੋਜੈਕਟ ਅਲਾਟਮੈਂਟ ਪ੍ਰਕਿਰਿਆ ਅਧੀਨ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਾਲਾਨਾ ਲਗਭਗ 14.04 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ । ਸ੍ਰੀ ਅਮਨ ਅਰੋੜਾ ਨੇ ਸੋਲਰ ਪੰਪ ਸਕੀਮ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਵਿੱਚ ਖੇਤੀਬਾੜੀ ਲਈ ਕਿਸਾਨਾਂ ਨੂੰ 20,000 ਨਵੇਂ ਸੋਲਰ ਪੰਪ ਮੁਹੱਈਆ ਕਰਵਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਡਾਰਕ ਜ਼ੋਨਾਂ ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਹੀ ਅਲਾਟ ਕੀਤੇ ਜਾਣਗੇ, ਜਿਨ੍ਹਾਂ ਕੋਲ ਸਪ੍ਰਿੰਕਲਰ ਅਤੇ ਡਰਿੱਪ ਸਿੰਜਾਈ ਪ੍ਰਣਾਲੀ ਮੌਜੂਦ ਹੈ। ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ । ਉਨ੍ਹਾਂ ਨੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੂੰ ਸੂਬੇ ਵਿੱਚ ਚੱਲ ਰਹੇ ਹਰੀ ਊਰਜਾ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ ।
Punjab Bani 19 June,2024
ਪੰਜਾਬ ਦੇ ਕਾਂਸਟੇਬਲ ਦੀ ਹੋਈ ਗੋਲੀ ਲੱਗਣ ਕਾਰਨ ਮੌਤ
ਪੰਜਾਬ ਦੇ ਕਾਂਸਟੇਬਲ ਦੀ ਹੋਈ ਗੋਲੀ ਲੱਗਣ ਕਾਰਨ ਮੌਤ ਲੌਂਗੋਵਾਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਰਹੇ ਪੰਜਾਬ ਪੁਲਸ ਦੇ ਨੌਜਵਾਨ ਕਾਂਸਟੇਬਲ ਦੀ ਅੱਜ ਇਥੇ ਗੋਲੀ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੰਗਰੂਰ ਪੁਲਸ ਲਾਈਨ ਵਿਖੇ ਤਾਇਨਾਤ ਕਾਂਸਟੇਬਲ ਪ੍ਰਭਜੋਤ ਸਿੰਘ ਅੱਜ ਸਵੇਰੇ ਆਪਣੇ ਘਰ ਲੌਂਗੋਵਾਲ ਵਿਖੇ ਜਦੋਂ ਡਿਊਟੀ `ਤੇ ਜਾਣ ਲਈ ਤਿਆਰ ਹੋਣ ਲੱਗਾ ਤਾਂ ਗੰਨ ਦੀ ਸਫਾਈ ਕਰਦਿਆਂ ਅਚਾਨਕ ਚੱਲੀ ਗੋਲੀ ਉਸ ਦੀ ਮੌਤ ਦਾ ਕਾਰਨ ਬਣੀ।
Punjab Bani 19 June,2024
ਭਾਰਤੀ ਜਨਤਾ ਪਾਰਟੀ ਕਰ ਰਹੀ ਹੈ ਅਹਿਮ ਨਿਯੁਕਤੀਆਂ ਲਈ ਦੋ ਅਹੁਦੇਦਾਰਾਂ ਦੀ ਜ਼ਬਰਦਸਤ ਭਾਲ
ਭਾਰਤੀ ਜਨਤਾ ਪਾਰਟੀ ਕਰ ਰਹੀ ਹੈ ਅਹਿਮ ਨਿਯੁਕਤੀਆਂ ਲਈ ਦੋ ਅਹੁਦੇਦਾਰਾਂ ਦੀ ਜ਼ਬਰਦਸਤ ਭਾਲ ਨਵੀਂ ਦਿੱਲੀ : ਭਾਰਤ ਦੀ ਰਾਜਧਾਨੀ ਦਿੱਲੀ ਵਿਚ ਕੇਂਦਰ ਵਿਚ ਪੂਰੇ ਦੇਸ਼ ਦੀ ਅਗਵਾਈ ਕਰ ਰਹੀ ਭਾਰਤੀ ਜਨਤਾ ਪਾਰਟੀ ਵਲੋਂ ਜਿਹੜੀਆਂ ਦੋ ਅਹਿਮ ਨਿਯੁਕਤੀਆਂ ਲਈ ਦੋ ਅਹੁਦੇਦਾਰਾਂ ਦੀ ਜ਼ਬਰਦਸਤ ਭਾਲ ਕੀਤੀ ਜਾ ਰਹੀ ਹੈ ਵਿਚ ਸ਼ਾਮਲ ਹੈ ਭਾਜਪਾ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ। ਉਪਰੋਕਤ ਦੋਵੇਂ ਅਹੁਦੇ ਪ੍ਰਧਾਨ ਜੇ. ਪੀ. ਨੱਢਾ ਦੀ ਥਾਂ ਤੇ ਦੂਸਰਾ ਰਾਜ ਸਭਾ ਮੈਂਬਰ ਪਿਊਸ਼ ਗੋਇਲ ਦੀ ਥਾਂ ਸ਼ਾਮਲ ਹੈ। ਦੱਸਣਯੋਗ ਹੈ ਕਿ ਨੱਢਾ ਨੂੰ ਸਿਹਤ, ਰਸਾਇਣ ਤੇ ਖਾਦ ਮੰਤਰੀ ਨਿਯੁਕਤ ਕੀਤਾ ਗਿਆ ਹੈ, ਇਸ ਲਈ ਹਾਈ ਕਮਾਂਡ ਨੂੰ ਤੁਰੰਤ ਨਵੇਂ `ਵਰਕਿੰਗ ਪ੍ਰਧਾਨ` ਦੀ ਚੋਣ ਕਰਨੀ ਪਏਗੀ। ਭਾਜਪਾ ਦੇ ਇਕ ਉੱਚ ਪੱਧਰੀ ਸੂਤਰ ਨੇ ਕਿਹਾ ਕਿ ਪਾਰਟੀ ਦੀ ਪਹੁੰਚ ਨੂੰ ਮਜ਼ਬੂਤ ਕਰਨ ਲਈ ਭਾਜਪਾ ਕਿਸੇ ਵੀ ਦਲਿਤ ਜਾਂ ਓ. ਬੀ. ਸੀ. ਨੇਤਾ ’ਤੇ ਸੱਟਾ ਲਾ ਸਕਦੀ ਹੈ। 24 ਸਾਲ ਪਹਿਲਾਂ ਬੰਗਾਰੂ ਲਕਸ਼ਮਣ ਤੋਂ ਬਾਅਦ ਭਾਜਪਾ ਨੇ ਕਿਸੇ ਵੀ ਦਲਿਤ ਨੂੰ ਪ੍ਰਧਾਨ ਨਹੀਂ ਬਣਾਇਆ। ਨੱਢਾ ਨੂੰ ਸਿਹਤ, ਰਸਾਇਣ ਤੇ ਖਾਦ ਮੰਤਰੀ ਨਿਯੁਕਤ ਕੀਤਾ ਗਿਆ ਹੈ, ਇਸ ਲਈ ਹਾਈ ਕਮਾਂਡ ਨੂੰ ਤੁਰੰਤ ਨਵੇਂ `ਵਰਕਿੰਗ ਪ੍ਰਧਾਨ` ਦੀ ਚੋਣ ਕਰਨੀ ਪਏਗੀ। ਭਾਜਪਾ ਦੇ ਇਕ ਉੱਚ ਪੱਧਰੀ ਸੂਤਰ ਨੇ ਕਿਹਾ ਕਿ ਪਾਰਟੀ ਦੀ ਪਹੁੰਚ ਨੂੰ ਮਜ਼ਬੂਤ ਕਰਨ ਲਈ ਭਾਜਪਾ ਕਿਸੇ ਵੀ ਦਲਿਤ ਜਾਂ ਓ. ਬੀ. ਸੀ. ਨੇਤਾ ’ਤੇ ਸੱਟਾ ਲਾ ਸਕਦੀ ਹੈ। 24 ਸਾਲ ਪਹਿਲਾਂ ਬੰਗਾਰੂ ਲਕਸ਼ਮਣ ਤੋਂ ਬਾਅਦ ਭਾਜਪਾ ਨੇ ਕਿਸੇ ਵੀ ਦਲਿਤ ਨੂੰ ਪ੍ਰਧਾਨ ਨਹੀਂ ਬਣਾਇਆ।
Punjab Bani 19 June,2024
ਪੰਜਾਬ ਸਰਕਾ ਨੇ ਕੀਤਾ ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਸਣੇ 9 ਸਾਥੀਆਂ ਦੀ ਐਨ. ਐਸ. ਏ. ਮਿਆਦ ਵਿਚ ਵਾਧਾ
ਪੰਜਾਬ ਸਰਕਾ ਨੇ ਕੀਤਾ ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਸਣੇ 9 ਸਾਥੀਆਂ ਦੀ ਐਨ. ਐਸ. ਏ. ਮਿਆਦ ਵਿਚ ਵਾਧਾ ਚੰਡੀਗੜ੍ਹ 19 ਜੂਨ 2024 : ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਸਣੇ 9 ਸਾਥੀਆਂ ਦੀ ਐਨ. ਐਸ. ਏ. ਮਿਆਦ ਵਿਚ ਪੰਜਾਬ ਸਰਕਾਰ ਨੇ ਵਾਧਾ ਕਰ ਦਿੱਤਾ ਹੈ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ 9 ਸਾਥੀਆਂ ਉਪਰ ਲੱਗੇ ਨੈਸ਼ਨਲ ਸਕਿਓਰਿਟੀ ਐਕਟ (ਐਨ. ਐਸ. ਏ.) ਮਿਆਦ ’ਚ ਇੱਕ ਸਾਲ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਇਸ ਸਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਲੋਕ ਸਭਾ ਦੇ ਚੋਣ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ 3 ਜੂਨ ਨੂੰ ਇਹ ਚਿੱਠੀ ਜਾਰੀ ਕੀਤੀ ਸੀ ਜਿਸ ’ਚ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ 9 ਸਾਥੀਆਂ ’ਤੇ ਲਗਾਈ ਐਨ. ਐਸ. ਏ. ’ਚ ਵਾਧਾ ਕੀਤਾ ਸੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ ਤਿੰਨ ਸਾਥੀਆਂ ਦੀ ਐਨਐਸਏ ਦੀ ਮਿਆਦ 24 ਜੁਲਾਈ ਨੂੰ ਖਤਮ ਹੋਣੀ ਸੀ ਜਦਕਿ 6 ਸਾਥੀਆਂ ਦੀ ਐਨਐਸਏ 18 ਜੂਨ ਨੂੰ ਖ਼ਤਮ ਹੋਣ ਜਾ ਰਹੀ ਸੀ। ਪਰ ਸਰਕਾਰ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੀ ਯਾਨੀ 3 ਜੂਨ ਨੂੰ ਹੀ ਚਿੱਠੀ ਜਾਰੀ ਕਰ ਦਿੱਤੀ ਜਿਸ ’ਚ ਇਨ੍ਹਾਂ ਸਾਰਿਆਂ ’ਤੇ ਲੱਗੀ ਐਨਐਸਏ ਨੂੰ 24 ਅਪ੍ਰੈਲ 2025 ਤੱਕ ਵਧਾਇਆ ਗਿਆ ਹੈ।
Punjab Bani 19 June,2024
ਪਟਿਆਲਾ ਪੁਲਿਸ ਵੱਲੋਂ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਬਰ ਕਾਬੂ
ਪਟਿਆਲਾ ਪੁਲਿਸ ਵੱਲੋਂ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਬਰ ਕਾਬੂ ਪਟਿਆਲਾ, 19 ਜੂਨ () : ਸ੍ਰੀ ਵਰੁਣ ਸ਼ਰਮਾਂ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਨੇ ਪ੍ਰੈਸ ਨੋਟ ਰਾਹੀਂ ਦੱਸਿਆਂ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਪੈਸਲ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਸ੍ਰੀ ਯੁਗੇਸ ਸ਼ਰਮਾਂ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ, ਸ੍ਰੀ ਅਵਤਾਰ ਸਿੰਘ,ਪੀ.ਪੀ.ਐਸ, ਉਪ ਕਪਤਾਨ ਪੁਲਿਸ (ਡੀ) ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਪਟਿਆਲਾ ਦੀ ਟੀਮ ਵੱਲੋਂ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨ੍ਹਾ ਵਿੱਚ 1) ਵਿਨੈ ਕੁਮਾਰ ਪੁੱਤਰ ਪਤੰਬਰ ਵਾਸੀ ਮਕਾਨ ਨੰਬਰ 102 ਗਲੀ ਨੰਬਰ 10 ਦੇਵ ਨਗਰ ਲੁਧਿਆਣਾ, 2) ਪ੍ਰਵੀਨ ਕੁਮਾਰ ਪੁੱਤਰ ਸਿੰਦਰਪਾਲ ਵਾਸੀ ਮਕਾਨ ਨੰਬਰ 264 ਪਿੰਡ ਬਾਰਨਹਾੜਾ ਹੰਬੜਾ ਰੋਡ ਲੁਧਿਆਣਾ, 3) ਅਮਿਤ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਪਿੰਡ ਸਿਉਣਾ ਥਾਣਾ ਤ੍ਰਿਪੜੀ ਜਿਲ੍ਹਾ ਪਟਿਆਲਾ, 4) ਸੂਰਜ ਭਾਨ ਪੁੱਤਰ ਰਾਮ ਅਧਾਰ ਵਾਸੀ ਕਿਰਾਏਦਾਰ ਮਕਾਨ ਨੰਬਰ 10 ਨੇੜੇ ਧਮੋਟ ਪੈਟਰੋਲ ਪੰਪ ਲਹਿਲ ਕਲੋਨੀ ਪਟਿਆਲਾ ਨੂੰ ਗ੍ਰਿਫਤਾਰ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰੀ ਅਤੇ ਬਰਾਮਦਗੀ : ਜਿੰਨ੍ਹਾ ਨੇ ਅੱਗੇ ਦੱਸਿਆ ਕਿ ਸੀ.ਆਈ.ਏ.ਪਟਿਆਲਾ ਦੀ ਟੀਮ ਦੇ ਏ.ਐਸ.ਆਈ. ਸੂਰਜ ਪ੍ਰਕਾਸ ਨੇ ਗੁਪਤ ਸੂਚਨਾ ਦੇ ਅਧਾਰ ਪਰ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਖਿਲਾਫ ਮੁਕੱਦਮਾ ਨੰਬਰ 120 ਮਿਤੀ 19.06.2024 ਅ/ਧ 380,411 ਹਿੰ:ਦਿੰ: ਥਾਣਾ ਕੋਤਵਾਲੀ ਪਟਿਆਲਾ ਬਰ-ਖਿਲਾਫ ਦੋਸੀਆਨ 1) ਵਿਨੈ ਕੁਮਾਰ ਪੁੱਤਰ ਪਤੰਬਰ ਵਾਸੀ ਮਕਾਨ ਨੰਬਰ 102 ਗਲੀ ਨੰਬਰ 10 ਦੇਵ ਨਗਰ ਲੁਧਿਆਣਾ, 2) ਪ੍ਰਵੀਨ ਕੁਮਾਰ ਪੁੱਤਰ ਸਿੰਦਰਪਾਲ ਵਾਸੀ ਮਕਾਨ ਨੰਬਰ 264 ਪਿੰਡ ਬਾਰਨਹਾੜਾ ਹੰਬੜਾ ਰੋਡ ਲੁਧਿਆਣਾ, 3) ਅਮਿਤ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਪਿੰਡ ਸਿਉਣਾ ਥਾਣਾ ਤ੍ਰਿਪੜੀ ਜਿਲ੍ਹਾ ਪਟਿਆਲਾ, 4) ਸੂਰਜ ਭਾਨ ਪੁੱਤਰ ਰਾਮ ਅਧਾਰ ਵਾਸੀ ਕਿਰਾਏਦਾਰ ਮਕਾਨ ਨੰਬਰ 10 ਨੇੜੇ ਧਮੋਟ ਪੈਟਰੋਲ ਪੰਪ ਲਹਿਲ ਕਲੋਨੀ ਪਟਿਆਲਾ ਦਰਜ ਰਜਿਸਟਰ ਕਰਕੇ ਅੱਜ ਮਿਤੀ 19.06.2024 ਨੂੰ ਉਕਤ ਦੋਸੀਆਨ ਵਿਨੈ ਕੁਮਾਰ, ਪ੍ਰਵੀਨ ਕੁਮਾਰ, ਅਮਿਤ ਕੁਮਾਰ ਅਤੇ ਸੂਰਜ ਭਾਨ ਨੂੰ ਨੇੜੇ ਸਬਜੀ ਮੰਡੀ ਪਟਿਆਲਾ ਤੋ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ ਜਿੰਨ੍ਹਾ ਪਾਸੋਂ ਇਕ ਮੋਟਰਸਾਇਕਲ ਅਤੇ ਚੋਰੀ ਕਰਨ ਵਾਲੇ ਔਜਾਰ, ਪੇਚਕਸ, ਸੱਬਲ ਆਦਿ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਗਈ ਹੈ ਅਤੇ ਪਟਿਆਲੇ ਦੀਆਂ ਕਈ ਵਾਰਦਾਤਾਂ ਟਰੇਸ ਹੋਈਆਂ ਹਨ। ਗਿਰੋਹ ਬਾਰੇ ਜਾਣਕਾਰੀ : ਗ੍ਰਿਫਤਾਰ ਹੋਏ ਦੋਸੀਆਨ ਦੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਿਰੋਹ ਪਟਿਆਲਾ ਸਹਿਰ ਅਤੇ ਆਸ ਪਾਸ ਦੇ ਇਲਾਕਾ ਦੀ ਕਲੋਨੀਆ ਅਤੇ ਹੋਰ ਥਾਵਾਂ ਪਰ ਪਹਿਲਾ ਦਿਨ ਸਮੇਂ ਬੰਦ ਪਏ ਘਰਾਂ ਦੀ ਰੈਕੀ ਕਰਕੇ ਫਿਰ ਰਾਤ ਸਮੇਂ ਘਰ ਦੇ ਤਾਲੇ ਤੋੜਕੇ ਘਰ ਵਿੱਚੋਂ ਪੈਸੇ ਅਤੇ ਗਹਿਣੇ ਆਦਿ ਦੀ ਚੋਰੀ ਕਰਦੇ ਹਨ ਇਸ ਗਿਰੋਹ ਦੇ ਖਿਲਾਫ ਪਹਿਲਾ ਵੀ ਚੋਰੀ ਆਦਿ ਦੇ ਮੁਕੱਦਮੇ ਦਰਜ ਹਨ ਜਿੰਨ੍ਹਾ ਵਿੱਚ ਇਹ ਗ੍ਰਿਫਤਾਰ ਹੋਕੇ ਵੱਖ-ਵੱਖ ਜੇਲਾ ਪਟਿਆਲਾ ਅਤੇ ਲੁਧਿਆਣ ਵਿਖੇ ਰਹਿ ਚੁੱਕੇ ਹਨ । ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਿਰੋਹ ਦੇ ਮੈਬਰਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾ ਨੂੰ ਕੱਲ ਮਿਤੀ 20.06.2024 ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਤਫਤੀਸ ਕੀਤਾ ਜਾਵੇਗੀ।
Punjab Bani 19 June,2024
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸਖਤ ਨਿਖੇਧੀ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸਖਤ ਨਿਖੇਧੀ ਚੰਡੀਗੜ੍ਹ, 19 ਜੂਨ () : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਜੁਆਇੰਟ ਸਕੱਤਰ ਗੁਰਦੀਪ ਕੌਰ ਵੱਲੋਂ ਪ੍ਰੈਸ ਨੂੰ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਪ੍ਰਤੀ ਲਗਾਤਾਰ ਰੰਜਸ਼ੀ ਰਵਈਆ ਅਪਣਾਇਆ ਹੋਇਆ ਹੈ। ਜਿਸ ਕਰਕੇ ਉਹਨਾਂ ਨੂੰ ਲਗਾਤਾਰ ਨੋਟਿਸ ਕੱਢਣਾ ਅਤੇ ਉਹਨਾਂ ਦੀਆਂ ਹਾਜ਼ਰੀਆਂ ਉੱਤੇ ਸ਼ਾਨਬੀਨ ਕਰਨਾ ਸ਼ਾਮਿਲ ਰਿਹਾ ਹੈ । ਉਹਨਾਂ ਨੇ ਕਿਹਾ ਆਂਗਣਵਾੜੀ ਵਰਕਰ ਨੂੰ ਜਦੋਂ ਆਈ ਸੀ.ਡੀ.ਐਸ ਦੀਆਂ ਸੇਵਾਵਾਂ ਲਈ ਭਰਤੀ ਕੀਤਾ ਜਾਂਦਾ ਹੈ ਤਾਂ ਉਸ ਸਮੇਂ ਉਸ ਨੂੰ ਸਵੈ ਇਛੁੱਕ ਸੇਵਕ ਦੇ ਰੂਪ ਵਿੱਚ ਮਾਨਭੱਤੇ ਤੇ ਭਰਤੀ ਕੀਤਾ ਜਾਂਦਾ ਹੈ। ਪਰ ਕਾਰਵਾਈ ਪੱਕੇ ਮੁਲਾਜ਼ਮ ਵਾਲੀ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਜੇਕਰ ਅਸੀਂ ਸਵੈ ਇਛੁੱਕ ਸੇਵਕਾਂ ਹਾਂ ਤਾ ਲੋਕਤੰਤਰੀ ਪ੍ਰਦੇਸ਼ ਵਿੱਚ ਸਾਡਾ ਪੂਰਨ ਹੱਕ ਹੈ ਕਿ ਅਸੀਂ ਆਪਣਾ ਚੋਣ ਪ੍ਰਚਾਰ ਕਰ ਸਕਦੇ ਹਾਂ ਅਤੇ ਚੋਣਾਂ ਵਿੱਚ ਭਾਗ ਵੀ ਲੈ ਸਕਦੇ ਹਾਂ। ਇਹ ਕਾਨੂੰਨੀ ਅਧਿਕਾਰ ਵੀ ਮਾਨਯੋਗ ਹਾਈਕੋਰਟ ਵੱਲੋਂ ਪ੍ਰਾਪਤ ਹੈ। ਪਰ ਇਸ ਸਭ ਨੂੰ ਰੰਜਸ਼ੀ ਨਿਸ਼ਾਨਾ ਬਣਾ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖਤਮ ਕਰਨੀਆਂ ਇਹ ਸੰਵਿਧਾਨਿਕ ਅਧਿਕਾਰਾਂ ਦੀ ਉਲਘੰਣਾ ਵੀ ਹੈ। ਜਿਸ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਜਾਂਦੀ ਹੈ।
Punjab Bani 19 June,2024
ਵਧਦੇ ਪ੍ਰਦੂਸਣ ਕਾਰਨ ਹੋ ਚੁੱਕੀ ਹੈ 2021 ਵਿਚ ਸੰਸਾਰ ਭਰ ਵਿਚ 81 ਲੱਖ ਲੋਕਾਂ ਦੀ ਮੌਤ
ਵਧਦੇ ਪ੍ਰਦੂਸਣ ਕਾਰਨ ਹੋ ਚੁੱਕੀ ਹੈ 2021 ਵਿਚ ਸੰਸਾਰ ਭਰ ਵਿਚ 81 ਲੱਖ ਲੋਕਾਂ ਦੀ ਮੌਤ ਨਵੀਂ ਦਿੱਲੀ- ਦਿਨੋ਼ ਦਿਨ ਮਨੁੱਖ ਆਪਣੀ ਜਿ਼ੰਦਗੀ ਨੂੰ ਵਧੀਆ ਤੋਂ ਵਧੀਆ ਤਰੀਕਿਆਂ ਨਾਲ ਜਿਊਣ ਲਈ ਜਿਥੇ ਇਕ ਪਾਸੇ ਮਿਹਨਤ ਕਰਕੇ ਐਸ਼ੋ ਆਰਾਮ ਦੀਆਂ ਵਸਤਾਂ ਬਣਾਉਂਦਾ ਜਾ ਰਿਹਾ ਹੈ, ਉਥੇ ਨਾਲ ਹੀ ਇਨ੍ਹਾਂ ਵਸਤੂਆਂ ਨੂੰ ਪਾਉਣ ਲਈ ਕੁਦਰਤੀ ਮਾਹੌਲ ਨੂੰ ਵੀ ਦਿਨੋਂ ਦਿਨ ਗੰਧਲਾ ਕਰਦਾ ਚਲਿਆ ਜਾ ਰਿਹਾ ਹੈ, ਜਿਸਦਾ ਨਤੀਜਾ ਉਸਨੂੰ ਆਪਣੀ ਜਾਨ ਦੇ ਕੇ ਹੀ ਭੁਗਤਣਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2021 ਵਿਚ ਸਮੁੱਚੇ ਸੰਸਾਰ ਭਰ ਵਿਚ 81 ਲੱਖ ਲੋਕ ਸਿਰਫ਼ ਪ੍ਰਦੂਸ਼ਣ ਕਰਕੇ ਹੀ ਮੌਤ ਦੇ ਘਾਟ ਉਤਰ ਚੁੱਕੇ ਹਨ ਪਰ ਮਨੁੱਖ ਹੈ ਕਿ ਹਾਲੇ ਵੀ ਰੁਕ ਨਹੀਂ ਰਿਹਾ ਹੈ ਬਸ ਅੱਗੇ ਵਲ ਨੂੰ ਹੀ ਵਧਦਾ ਚਲਿਆ ਜਾ ਰਿਹਾ ਹੈ।ਬੁੱਧਵਾਰ ਨੂੰ ਜਾਰੀ ਇਕ ਰਿਪੋਰਟ ਵਿਚ ਦੱਸਿਆ ਗਿਆ ਕਿ ਹਵਾ ਪ੍ਰਦੂਸ਼ਣ ਦੇ ਚੱਲਦੇ ਭਾਰਤ `ਚ 21 ਲੱਖ ਅਤੇ ਚੀਨ `ਚ 23 ਲੱਖ ਮੌਤਾਂ ਦੇ ਮਾਮਲੇ ਦਰਜ ਕੀਤੇ ਗਏ। ਯੂਨੀਸੇਫ ਦੇ ਨਾਲ ਸਾਂਝੇਦਾਰੀ `ਚ ਅਮਰੀਕਾ ਦੇ ਸੁਤੰਤਰ ਖੋਜ ਸੰਸਥਾ `ਹੈਲਥ ਇਫੈਕਟਸ ਇੰਸਟੀਚਿਊਟ` ਨੇ ਇਹ ਰਿਪੋਰਟ ਜਾਰੀ ਕੀਤੀ। ਇਸ ਰਿਪੋਰਟ `ਚ ਕਿਹਾ ਗਿਆ ਹਵਾ ਪ੍ਰਦੂਸ਼ਣ ਕਾਰਨ 2021 `ਚ ਭਾਰਤ `ਚ 5 ਸਾਲ ਤੋਂ ਘੱਟ ਤੋਂ ਉਮਰ ਦੇ 1,69,400 ਬੱਚਿਆਂ ਦੀ ਮੌਤ ਹੋਈ। ਇਸ ਦੇ ਨਾਲ ਹੀ ਨਾਈਜੀਰੀਆ ਵਿਚ 1,14,100, ਪਾਕਿਸਤਾਨ `ਚ 68,100, ਇਥੋਪੀਆ `ਚ 31,100 ਅਤੇ ਬੰਗਲਾਦੇਸ਼ ਵਿਚ 19,100 ਬੱਚਿਆਂ ਦੀ ਜਾਨ ਗਈ ਸੀ। ਰਿਪੋਰਟ ਮੁਤਾਬਕ 2021 `ਚ ਹਵਾ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲਿਆਂ ਦੀ ਗਿਣਤੀ ;ਪਿਛਲੇ ਸਾਲ ਦੇ ਅਨੁਮਾਨ ਨਾਲੋਂ ਜ਼ਿਆਦਾ ਰਹੀ। ਜ਼ਿਆਦਾ ਆਬਾਦੀ ਵਾਲੇ ਦੇਸ਼ ਭਾਰਤ `ਚ 21 ਲੱਖ ਮੌਤਾਂ ਅਤੇ ਚੀਨ ਵਿਚ 23 ਲੱਖ ਮੌਤਾਂ `ਚ ਕੁੱਲ ਨੂੰ ਮਿਲਾ ਕੇ ਮੌਤਾਂ ਦੇ ਮਾਮਲੇ ਕੁੱਲ ਵੈਸ਼ਵਿਕ ਮਾਮਲਿਆਂ ਦੇ 54 ਫ਼ੀਸਦੀ ਹੈ।
Punjab Bani 19 June,2024
ਅੰਤਰਜਾਤੀ ਵਿਆਹ ਤੋਂ ਨਾ ਖੁਸ਼ ਭਰਾ ਨੇ ਮਾਰੀ ਭੈਣ ਨੂੰ ਗੋਲੀ
ਅੰਤਰਜਾਤੀ ਵਿਆਹ ਤੋਂ ਨਾ ਖੁਸ਼ ਭਰਾ ਨੇ ਮਾਰੀ ਭੈਣ ਨੂੰ ਗੋਲੀ ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੈਥਲ ਜਿ਼ਲ੍ਹੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੰਤਰਜਾਤੀ ਵਿਆਹ ਤੋਂ ਗੁੱਸੇ ਵਿੱਚ ਆਏ ਇੱਕ ਭਰਾ ਨੇ ਆਪਣੀ ਵੱਡੀ ਭੈਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਇਸ ਦੇ ਨਾਲ ਹੀ ਭਰਾ ਨੇ ਉਸ ਦੀ ਨਣਾਨ ਅਤੇ ਸੱਸ ਨੂੰ ਵੀ ਗੋਲੀ ਮਾਰ ਦਿੱਤੀ। ਇਸ ਮੌਕੇ ਕੁੜੀ ਦੀ ਨਣਾਨ ਅਤੇ ਸੱਸ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਡਾਕਟਰ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਕੁਮਾਰ ਨਾਨਪੁਰੀ ਕਲੋਨੀ ਖੁਰਾਣਾ ਰੋਡ ਕੈਥਲ ਦਾ 6 ਫਰਵਰੀ ਨੂੰ ਕਯੋਦਕ ਦੀ ਰਹਿਣ ਵਾਲੀ ਕੋਮਲ ਰਾਣੀ ਨਾਲ ਪ੍ਰੇਮ ਵਿਆਹ ਹੋਇਆ ਸੀ। ਭੈਣ ਦੇ ਪ੍ਰੇਮ ਵਿਆਹ ਤੋਂ ਭਰਾ ਬਹੁਤ ਨਾਰਾਜ਼ ਸੀ। ਪੀੜਤ ਦੇ ਪਿਤਾ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਆਹੁਤਾ ਦਾ ਭਰਾ ਅਤੇ ਉਸਦੇ ਪਰਿਵਾਰਕ ਮੈਂਬਰ ਕਈ ਵਾਰ ਸਾਡੇ ਘਰ ਆਏ ਅਤੇ ਧਮਕੀਆਂ ਦਿੱਤੀਆਂ। ਪ੍ਰੇਮੀ ਜੋੜੇ ਨੂੰ ਹਾਈਕੋਰਟ ਤੋਂ ਸੁਰੱਖਿਆ ਵੀ ਮਿਲੀ ਹੈ। ਇਸ ਦੇ ਬਾਵਜੂਦ ਅੱਜ ਮੁਲਜ਼ਮਾਂ ਨੇ ਘਰ ਵਿੱਚ ਦਾਖ਼ਲ ਹੋ ਕੇ ਅੰਨ੍ਹੇਵਾਹ ਫਾਇਰਿੰਗ ਕਰਦੇ ਹੋਏ ਤਿੰਨ ਔਰਤਾਂ ਨੂੰ ਗੋਲੀਆਂ ਮਾਰ ਦਿੱਤੀਆਂ।
Punjab Bani 19 June,2024
ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕੀਤਾ ਸੁਚੇਤ
ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕੀਤਾ ਸੁਚੇਤ ਸਿਹਤ ਟੀਮ ਵੱਲੋਂ ਬਿਸ਼ਨ ਨਗਰ ਪਟਿਆਲਾ ਵਿੱਚ ਡਾਇਰੀਆ ਰੋਕਥਾਮ ਸਬੰਧੀ ਕੀਤੀ ਕਾਰਵਾਈ ਪਟਿਆਲਾ 19 ਜੂਨ : ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਧਿਆਨ ਵਿੱਚ ਯੂ ਪੀ ਐਚ ਸੀ ਬਿਸ਼ਨ ਨਗਰ ਪਟਿਆਲਾ ਦੇ ਮੈਡੀਕਲ ਅਫਸਰ ਡਾ. ਭਵਨੀਤ ਕੌਰ ਵੱਲੋਂ ਲਿਆਦਾਂ ਗਿਆ ਕਿ ਉਹਨਾਂ ਅਧੀਨ ਆਉੱਦੇ ਏਰੀਏ ਸੁੰਦਰ ਨਗਰ, ਨਿਊ ਬਿਸ਼ਨ ਨਗਰ, ਦੀਨ ਦਿਆਲ ਉਪਾਧਿਆ ਨਗਰ ਅਤੇ ਪੁਰਾਣਾਂ ਬਿਸ਼ਨ ਨਗਰ ਦੇ ਇਲਾਕੇ ਵਿੱਚੋਂ ਵੱਖ-ਵੱਖ ਥਾਵਾਂ ਤੋਂ ਡਾਇਰੀਏ ਨਾਲ ਸਬੰਧਿਤ ਕੁਝ ਕੇਸ ਸਾਹਮਣੇ ਆ ਰਹੇ ਹਨ। ਜਿਸ ਤੇ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਜਿਲ੍ਹਾ ਐਪੀਡੋਮੋਲੋਜਿਸਟ ਆਈ.ਡੀ.ਐਸ.ਪੀ. ਡਾ. ਦਿਵਜੋਤ ਸਿੰਘ ਦੀ ਅਗਵਾਈ ਵਿੱਚ ਐਸ ਆਈ ਅਨਿਲ ਗੁਰੂ ਤੇ ਪਰਮਜੀਤ ਸਿੰਘ ਦੀ ਗਠਨ ਕੀਤਾ ਟੀਮ ਵੱਲੋਂ ਪ੍ਰਭਾਵਤ ਖੇਤਰ ਦੌਰਾ ਕੀਤਾ ਗਿਆ।ਜਿਸ ਦੌਰਾਨ ਟੀਮ ਵੱਲੋਂ ਯੂ ਪੀ ਐਚ ਸੀ ਬਿਸ਼ਨ ਨਗਰ ਦੇ ਸਟਾਫ ਨਾਲ ਮਿਲ ਕੇ ਸਰਵੇ ਕੀਤਾ ਗਿਆ, ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਅਤੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਡਾ. ਸੰਜੇ ਗੋਇਲ ਨੇ ਪ੍ਰਭਾਵਿਤ ਖੇਤਰ ਵਿੱਚ ਡਾਇਰੀਏ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬੰਧਿਤ ਏਰੀਏ ਵਿੱਚੋਂ ਇੱਕਾ ਦੁੱਕਾ ਕੇਸ ਸਾਹਮਣੇ ਆਏ ਹਨ , ਜਿਹਨਾਂ ਨੂੰ ਇਲਾਜ ਸਬੰਧੀ ਲੋੜੀਂਦੀਆਂ ਦਵਾਈਆਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਰ-ਘਰ ਸਰਵੇ ਦੌਰਾਨ ਬਿਮਾਰੀ ਤੋਂ ਬਚਾਅ ਲਈ ਸਾਫ ਸਫਾਈ ਦਾ ਖਾਸ ਧਿਆਨ ਰੱਖਣ, ਹੱਥਾਂ ਨੁੰ ਵਾਰ ਵਾਰ ਧੋਣ, ਪਾਣੀ ਉਬਾਲ ਕੇ ਠੰਡਾ ਕਰਕੇ ਪੀਣ, ਖਾਣ ਪੀਣ ਵਾਲੀਆਂ ਚੀਜਾਂ ਨੂੰ ਢੱਕ ਕੇ ਰੱਖਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਲੋੜਵੰਦ ਲੋਕਾਂ ਨੂੰ ਓ. ਆਰ. ਐਸ. ਦੇ ਪੈਕਟਾਂ ਦੀ ਵੰਡ ਅਤੇ ਪਾਣੀ ਨੂੰ ਸ਼ੁਧ ਕਰਕੇ ਪੀਣ ਲਈ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਗਈ। ਲੋਕਾਂ ਨੂੰ ਟੱਟੀਆਂ, ਉਲਟੀਆਂ ਦੀ ਸ਼ਿਕਾਇਤ ਹੋਣ ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨ ਲਈ ਕਿਹਾ ਜਾ ਰਿਹਾ ਹੈ । ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਪਟਿਆਲਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਚੱਲ ਰਹੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਦੂਸ਼ਿਤ ਭੋਜਨ ਅਤੇ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਰੱਖਿਆ ਜਾਵੇੇ।ਇਸ ਲਈ ਗਲੇ ਸੜੇ , ਜ਼ਿਆਦਾ ਪੱਕੇ ਹੋਏ ਅਤੇ ਕੱਟੇ ਹੋਏ ਫਲ ਨਾ ਖਾਓ, ਅਣਢੱਕੀਆਂ ਚੀਜਾਂ ਨਾ ਖਾਓ, ਖਾਣਾ ਖਾਣ ਤੋਂ ਪਹਿਲਾਂ, ਪਖਾਨਾਂ ਜਾਣ ਤੋਂ ਬਾਅਦ ਸਾਬਣ ਨਾਲ ਹੱਥ ਧੋਵੋ।ਜੇਕਰ ਪਾਣੀ ਗੰਧਲਾ ਆਉਂਦਾ ਹੋਵੇ ਤਾਂ ਉਸ ਦੀ ਸ਼ਿਕਾਇਤ ਤੁਰੰਤ ਸਬੰਧਿਤ ਵਿਭਾਗ ਨੂੰ ਕੀਤੀ ਜਾਵੇ ਤਾਂ ਕਿ ਦੂਸ਼ਿਤ ਪੀਣ ਵਾਲੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
Punjab Bani 19 June,2024
ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਨੌਜਵਾਨ
ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਨੌਜਵਾਨ ਜਲੰਧਰ : ਮਲੌਟ ਨੇੜਲੇ ਪਿੰਡ ਰੱਤਾ ਟਿੱਬਾ ਤੋਂ ਮੋਹਲਾਂ ਸੜ੍ਹਕ ’ਤੇ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਤੇ ਲਾਸ਼ ਨੂੰ ਕਬਜੇ ’ਚ ਲੈ ਕੇ ਸਿਵਲ ਹਸਪਤਾਲ ਮਲੋਟ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਦੀ ਦੁਪਹਿਰ ਕਰੀਬ 2 ਵਜ੍ਹੇ ਵਿਸ਼ਾਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਗੱਦਾ ਡੋਬ ਜਦ ਕੁਝ ਦਿਨ ਪਹਿਲਾਂ ਨਵੇਂ ਲਏ ਮੋਟਰਸਾਈਕਲ ਦੀ ਕਿਸ਼ਤ ਭਰ ਕੇ ਪੰਨੀਵਾਲਾ ਫੱਤਾ ਤੋਂ ਆਪਣੇ ਮੋਟਰਸਾਈਕਲ ਉਪਰ ਵਾਪਸ ਪਿੰਡ ਪਰਤ ਰਿਹਾ ਸੀ ਤਾਂ ਰਸਤੇ ’ਚ ਰੱਤੇ ਟਿੱਬੇ ਵਾਲੇ ਪਾਸਿਓਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਵਿਸ਼ਾਲ ਸਿੰਘ ਦਾ ਮੋਟਰਸਾਈਕਲ ਰੋਕ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁੂਰੂ ਕਰ ਦਿੱਤੀ। ਇਸ ਦੌਰਾਨ ਉਕਤ ਨੌਜਵਾਨਾਂ ਨੇ ਵਿਸ਼ਾਲ ਸਿੰਘ ’ਤੇ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਮੌਕੇ ’ਤੇ ਹੀ ਵਿਸ਼ਾਲ ਸਿੰਘ ਦੀ ਮੌਤ ਹੋ ਗਈ।
Punjab Bani 19 June,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ/ਪਠਾਨਕੋਟ, 19 ਜੂਨ () : ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਅੱਜ ਉਨ੍ਹਾਂ ਨੇ ਬੈਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੌਰਾ ਕੀਤਾ ਹੈ । ਇਸ ਮੌਕੇ ਉਨ੍ਹਾਂ ਨਾਲ ਡੈਮਜ਼ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ ਸ. ਸ਼ੇਰ ਸਿੰਘ, ਐਸ.ਈ. ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਅਰਵਿੰਦ ਕੁਮਾਰ, ਐਕਸੀਅਨ ਹੈੱਡਕੁਆਰਟਰ ਲਖਵਿੰਦਰ ਸਿੰਘ, ਓਮੀਤ ਜੇਵੀ ਕੰਪਨੀ ਦੇ ਜਨਰਲ ਮੈਨੇਜਰ ਆਰ.ਐਸ. ਰੇਅ, ਐਚ.ਆਰ. ਸ੍ਰੀਹੰਸ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਾਹਪੁਰ ਕੰਢੀ ਬੈਰਾਜ ’ਤੇ ਬਣ ਰਹੇ ਪੁਲ ਅਤੇ ਝੀਲ ਦਾ ਨਿਰੀਖਣ ਕੀਤਾ। ਡੈਮਜ਼ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਕਤੂਬਰ ਮਹੀਨੇ ਤੋਂ ਬੈਰਾਜ ਡੈਮ ਦੀ ਝੀਲ ਵਿੱਚ ਪਾਣੀ ਭਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਬਿਜਲੀ ਉਤਪਾਦਨ ਵਧਾ ਕੇ ਨੀਵੇਂ ਇਲਾਕਿਆਂ ਵਿੱਚ ਸਿੰਚਾਈ ਲਈ ਪਾਣੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰਾਜੈਕਟ 1999 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਕਈ ਕਾਰਨਾਂ ਕਰਕੇ ਅੱਗੇ ਨਹੀਂ ਵਧ ਸਕਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਕਰੀਬ 65 ਫ਼ੀਸਦੀ ਕੰਮ ਪਿਛਲੇ ਦੋ ਸਾਲਾਂ ਵਿੱਚ ਹੀ ਮੁਕੰਮਲ ਹੋਇਆ ਹੈ । ਕੈਬਨਿਟ ਮੰਤਰੀ ਨੇ ਡੈਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਰਾਜ ਡੈਮ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਵਿੱਚ ਝੀਲ ਨੂੰ ਪੂਰੀ ਤਰ੍ਹਾਂ ਭਰਿਆ ਜਾ ਸਕੇ । ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਕਮੂਆਲ ਅਤੇ ਮਾਧੋਪੁਰ ਵਿੱਚ ਬਣ ਰਹੇ ਦੋ ਬਿਜਲੀ ਘਰਾਂ ਦਾ ਜਾਇਜ਼ਾ ਲਿਆ ਅਤੇ ਬਿਜਲੀ ਘਰਾਂ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ । ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਬੈਰਾਜ ਡੈਮ ਦੇ ਬਣਨ ਨਾਲ, ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਪੂਰੀ ਸਮਰੱਥਾ ਨਾਲ 600 ਮੈਗਾਵਾਟ ਬਿਜਲੀ ਉਤਪਾਦਨ ਦੇ ਨਾਲ-ਨਾਲ ਬੈਰਾਜ ਡੈਮ ਤੋਂ 206 ਮੈਗਾਵਾਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ ਪੰਜਾਬ ਨੂੰ ਵੱਡੀ ਮਾਤਰਾ ਵਿਚ ਬਿਜਲੀ ਦੇ ਉਤਪਾਦਨ ਵਿਚ ਮਦਦ ਮਿਲੇਗੀ । ਇਸ ਤੋਂ ਪਹਿਲਾਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਰਣਜੀਤ ਸਾਗਰ ਡੈਮ ਵਿਖੇ ਸਥਿਤ, ਡੈਮ ਦੀ ਉਸਾਰੀ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੀ ਯਾਦ ਵਿੱਚ ਬਣੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।
Punjab Bani 19 June,2024
ਅਧਿਆਪਕਾ ਨੇ ਵਿਆਹ ਤੋਂ ਮੁਕਰੇ ਨੌਜਵਾਨ ਦੀ ਗੱਲ ਸੁਣਦਿਆਂ ਹੀ ਨਿਗਲਿਆ ਜਹਿਰ ; ਮੌਤ
ਅਧਿਆਪਕਾ ਨੇ ਵਿਆਹ ਤੋਂ ਮੁਕਰੇ ਨੌਜਵਾਨ ਦੀ ਗੱਲ ਸੁਣਦਿਆਂ ਹੀ ਨਿਗਲਿਆ ਜਹਿਰ ; ਮੌਤ ਅਬੋਹਰ : ਲੁਧਿਆਣਾ ਵਾਸੀ ਇਕ ਨੌਜਵਾਨ ਵਲੋਂ ਪਿੰਡ ਤੇਲਪੁਰਾ ਦੀ ਵਸਨੀਕ ਈ. ਟੀ. ਟੀ. ਅਧਿਆਪਕ ਨੂੰ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਲੰਘੇ ਦਿਨੀਂ ਜਦੋਂ ਨੌਜਵਾਨ ਵਲੋਂ ਵਿਆਹ ਕਰਵਾਉਣ ਤੋਂ ਇਨਕਾਰੀ ਹੋਇਆ ਗਿਆ ਤਾਂ ਈ. ਟੀ. ਟੀ. ਅਧਿਆਪਕਾ ਨੇ ਜਹਿਰੀਲੀ ਵਸਤੂ ਖਾ ਲਈ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
Punjab Bani 19 June,2024
ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ
ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕਿਸੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨਾ ਆਵੇ- ਬ੍ਰਮ ਸ਼ੰਕਰ ਜਿੰਪਾ ਆਵਾਮ ਪੱਖੀ ਕਾਰਜ ਲੋਕ ਅਰਪਿਤ ਕਰਨ ਮੌਕੇ ਸਥਾਨਕ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਕੂੜਾ ਪ੍ਰਬੰਧਨ ਲਈ ਵਿਆਪਕ ਪੱਧਰ ‘ਤੇ ਮੁਹਿੰਮ ਚਲਾਉਣ ਦੀ ਹਦਾਇਤ ਬਜਵਾੜਾ ਸੀਵਰੇਜ ਪ੍ਰੋਜੈਕਟ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਹੁਕਮ ਚੰਡੀਗੜ੍ਹ, 19 ਜੂਨ () : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ ਪਾਣੀ ਦੀ ਕੋਈ ਕਿੱਲਤ ਨਾ ਆਵੇ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਨਹੀਂ ਹੈ ਉੱਥੇ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੰਜਾਬ ਵਿਚ ਕਾਰਜ ਅਧੀਨ 15 ਨਹਿਰੀ ਪਾਣੀ ਸਕੀਮਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਕੇ ਲੋਕ ਅਰਪਿਤ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ । ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਦੱਸਿਆ ਗਿਆ ਕਿ 2940 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ 15 ਨਹਿਰੀ ਪਾਣੀ ਆਧਾਰਿਤ ਸਕੀਮਾਂ ਕਾਰਜ ਅਧੀਨ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੀਮਾਂ ਇਸੇ ਸਾਲ ਦੇ ਅੰਤ ਤੱਕ ਚਾਲੂ ਹੋ ਜਾਣਗੀਆਂ ਅਤੇ ਕੁਝ ਸਕੀਮਾਂ ਅਗਲੇ ਸਾਲ ਤੱਕ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਸਕੀਮਾਂ ਦੇ ਸ਼ੁਰੂ ਹੋਣ ਨਾਲ 1706 ਪਿੰਡਾਂ ਦੇ 4 ਲੱਖ 33055 ਘਰਾਂ ਦੇ 24 ਲੱਖ 73 ਹਜ਼ਾਰ 261 ਲੋਕਾਂ ਨੂੰ ਫਾਇਦਾ ਮਿਲੇਗਾ । ਇਹ ਸਕੀਮਾਂ ਮੰਡੋਲੀ ਤੇ ਪਾਬਰਾ (ਪਟਿਆਲਾ), ਨਾਨੋਵਾਲ (ਫਤਹਿਗੜ੍ਹ ਸਾਹਿਬ), ਪਾਰੋਵਾਲ ਤੇ ਕੁੰਜਰ (ਗੁਰਦਾਸਪੁਰ), ਚਵਿੰਡਾ ਕਲਾਂ, ਗੌਂਸਲ ਅਫਗਾਨਾ ਤੇ ਕੰਦੋਵਾਲੀ (ਅੰਮ੍ਰਿਤਸਰ), ਸੰਗਨਾ, ਭੁੱਚਰ ਕਲਾਂ (ਤਰਨਤਾਰਨ), ਮਾਣਕਪੁਰ (ਰੂਪਨਗਰ), ਪੱਤਰੇਵਾਲਾ, ਘੱਟਿਆ ਵਾਲੀ ਬੋਦਲਾ (ਫਾਜ਼ਿਲਕਾ), ਸੋਹਣਗੜ੍ਹ ਰੱਤੇਵਾਲਾ (ਫਿਰੋਜ਼ਪੁਰ) ਅਤੇ ਤਲਵਾੜਾ (ਹੁਸ਼ਿਆਰਪੁਰ) ‘ਚ ਸਥਿਤ ਹਨ। ਜਿੰਪਾ ਨੇ ਹਦਾਇਤ ਕੀਤੀ ਕਿ ਨਹਿਰੀ ਪਾਣੀ ਆਧਾਰਿਤ ਇਨ੍ਹਾਂ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਕੇ ਲੋਕ ਅਰਪਿਤ ਕੀਤਾ ਜਾਵੇ ਤਾਂ ਜੋ ਹਰੇਕ ਪਿੰਡ ਵਾਸੀ ਤੱਕ ਸਾਫ ਪਾਣੀ ਦੀ ਸਪਲਾਈ ਯਕੀਨੀ ਹੋਵੇ । ਇਸ ਮੌਕੇ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਪਾਣੀ ਸਪਲਾਈ ਨਾ ਹੋਣ ਦੀਆਂ ਮਈ ਮਹੀਨੇ ਵਿਚ ਟੋਲ ਫ੍ਰੀ ਨੰਬਰ 1800-180-2468 ਉੱਤੇ ਆਈਆਂ 1463 ਸ਼ਿਕਾਇਤਾਂ ਵਿਚੋਂ 1433 ਸ਼ਿਕਾਇਤਾਂ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਜੂਨ ਮਹੀਨੇ ਵਿਚ ਆਈਆਂ 947 ਸ਼ਿਕਾਇਤਾਂ ਵਿਚੋਂ ਵੀ 17 ਜੂਨ ਤੱਕ 548 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ।ਜਿੰਪਾ ਨੇ ਉੱਚ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਵਾਮ ਪੱਖੀ ਕਾਰਜ/ਸਕੀਮਾਂ ਲੋਕ ਅਰਪਿਤ ਕਰਨ ਮੌਕੇ ਸਥਾਨਕ ਨੁਮਾਇੰਦਿਆਂ ਜਿਵੇਂ ਕਿ ਵਿਧਾਇਕ, ਐਮ.ਸੀ., ਸਰਪੰਚ-ਪੰਚ ਆਦਿ ਨੂੰ ਜ਼ਰੂਰ ਸ਼ਾਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਪਹਿਲਾਂ ਤੋਂ ਜਾਰੀ ਸਕੀਮਾਂ, ਆਰ.ਓ ਪਲਾਂਟਾਂ, ਟਿਊਬਵੈੱਲਾਂ ਅਤੇ ਹੋਰ ਕੰਮਾਂ ਬਾਬਤ ਵੀ ਜਾਣਕਾਰੀ ਹਾਸਲ ਕੀਤੀ ਅਤੇ ਜ਼ਰੂਰੀ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ । ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਬਜਵਾੜਾ ਸੀਵਰੇਜ ਪ੍ਰੋਜੈਕਟ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਦੀ ਸਮਾਂ ਸੀਮਾ ਅਗਸਤ 2025 ਹੈ। ਜਿੰਪਾ ਨੇ ਕਿਹਾ ਕਿ ਇਹ ਪ੍ਰੋਜੈਕਟ ਹਰ ਹਾਲ ਵਿਚ ਨਿਰਧਾਰਿਤ ਸਮੇਂ ਵਿਚ ਪੂਰਾ ਕਰਕੇ ਲੋਕ ਅਰਪਿਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦੀ ਚੰਗੀ ਤਰ੍ਹਾਂ ਨਿਗਰਾਨੀ ਕੀਤੀ ਜਾਵੇ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਸੀਵਰੇਜ ਵਿਛਾਉਣ ਸਮੇਂ ਨਗਰ ਵਾਸੀਆਂ ਨੂੰ ਘੱਟ ਤੋਂ ਘੱਟ ਦਿੱਕਤਾਂ ਪੇਸ਼ ਆਉਣ । ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦਿਹਾਤੀ ਇਲਾਕਿਆਂ ਵਿਚ ਕੂੜਾ ਪ੍ਰਬੰਧਨ ਲਈ ਵਿਆਪਕ ਪੱਧਰ ‘ਤੇ ਮੁਹਿੰਮ ਚਲਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ ਇਸ ਲਈ ਲੋਕਾਂ ਨੂੰ ਪ੍ਰੇਰਿਤ ਤੇ ਜਾਗਰੂਕ ਕਰਕੇ ਪੰਜਾਬ ਦੇ ਪਿੰਡਾਂ ਨੂੰ ਸਾਫ-ਸੁਥਰਾ ਬਣਾਉਣ ਲਈ ਵਿਭਾਗ ਨੂੰ ਕਾਰਗਰ ਕਦਮ ਉਠਾਉਣੇ ਚਾਹੀਦੇ ਹਨ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਨੀਲਕੰਠ ਅਵਹਦ, ਵਿਭਾਗ ਮੁਖੀ ਅਮਿਤ ਤਲਵਾੜ, ਸਾਰੇ ਚੀਫ ਇੰਜੀਨੀਅਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ ।
Punjab Bani 19 June,2024
ਯੋਗ ਜ਼ੋੜਿਆਂ ਨੂੰ ਪਰਿਵਾਰ ਭਲਾਈ ਦੀਆਂ ਸੇਵਾਵਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ, ਰੈਸ਼ ਅਤੇ ਫੀਵਰ ਦੇ ਸ਼ੱਕੀ
ਯੋਗ ਜ਼ੋੜਿਆਂ ਨੂੰ ਪਰਿਵਾਰ ਭਲਾਈ ਦੀਆਂ ਸੇਵਾਵਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ ਰੈਸ਼ ਅਤੇ ਫੀਵਰ ਦੇ ਸ਼ੱਕੀ ਕੇਸਾਂ ਦੇ ਸਰਵੇਲੈਂਸ ਨੂੰ ਵਧਾਇਆ ਜਾਵੇ: ਸਿਵਲ ਸਰਜਨ ਡਾ. ਸੰਜੇ ਗੋਇਲ ਪਟਿਆਲਾ, 19 ਜੂਨ : ਅੱਜ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਇਮੂਨਾਈਜੇਸ਼ਨ ਵਿੱਚ ਐਮ ਆਰ 1 ਅਤੇ 2 ਦੀ ਕਵਰੇਜ ਨੂੰ ਹੋਰ ਵਧਾਉਣ ਸਬੰਧੀ ਸਿਵਲ ਸਰਜਨ ਡਾ. ਸੰਜੇ ਗੋਇਲ, ਸਟੇਟ ਸਰਵੇਲੈੱਸ ਮੈਡੀਕਲ ਅਫਸਰ (ਡਬਲਯੂ ਐਚ ਓ) ਡਾ. ਵਿਕਰਮ ਗੁਪਤਾ ਅਤੇ ਜਿਲਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਜਿਲੇ ਦੇ ਵੱਖ-ਵੱਖ ਸੀਨੀਅਰ ਮੈਡੀਕਲ ਅਫਸਰਾਂ, ਬੀ ਈ ਈਜ ਅਤੇ ਐਲ ਐਚ ਵੀਜ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਵਲ ਸਰਜਨ ਵੱਲੋਂ ਕਿਹਾ ਗਿਆ ਕਿ ਸਰਕਾਰ ਵੱਲੋਂ ਦੇਸ ਨੂੰ 2024 ਵਿੱਚ ਮੀਜ਼ਲ ਫਰੀ ਕਰਨ ਦੇ ਰੱਖੇ ਗਏ ਟੀਚੇ ਨੂੰ ਮੁੱਖ ਰੱਖਦੇ ਹੋਏ ਆਪਣੇ ਆਪਣੇ ਏਰੀਏ ਵਿੱਚ ਰੈਸ਼ ਅਤੇ ਫੀਵਰ ਦੇ ਸ਼ੱਕੀ ਕੇਸਾਂ ਦੀ ਸਰਵੇਲੈਂਸ ਨੂੰ ਵਧਾਇਆ ਜਾਵੇ ਤਾਂ ਜੋ ਮੀਜ਼ਲ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਮੂਨਾਈਜ਼ੇਸ਼ਨ ਵਿੱਚ ਐਮ ਆਰ 1 ਅਤੇ 2 ਦੀ ਕਵਰੇਜ ਨੂੰ ਹੋਰ ਵਧਾਇਆ ਜਾਵੇ। ਮੀਟਿੰਗ ਉਪਰੰਤ ਸਿਵਲ ਸਰਜਨ ਡਾ. ਸੰਜੇ ਗੋਇਲ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਐਸ ਜੇ ਸਿੰਘ ਵੱਲੋਂ ਆਮ ਆਦਮੀ ਕਲੀਨਿਕ ਸ੍ਰੀ ਦੁਖਨਿਵਾਰਨ ਸਾਹਿਬ ਅਤੇ ਝਿੱਲ ਦਾ ਦੌਰਾ ਕੀਤਾ ਗਿਆ, ਜਿੱਥੇ ਸਿਵਲ ਸਰਜਨ ਵੱਲੋਂ ਹਾਜ਼ਰ ਸਟਾਫ ਨੂੰ ਆਭਾ ਆਈ ਡੀ ਬਣਾਉਣ ਲਈ ਨਿਰਦੇਸ਼ ਦਿੱਤੇ, ਤਾਂ ਜੋ ਹਰ ਭਾਰਤੀ ਨਾਗਰਿਕ ਦੀ ਇਲਾਜ ਲਈ ਆਈ ਡੀ ਬਣ ਸਕੇ। ਇਸ ਮੌਕੇ ਉਹਨਾਂ ਹਾਜ਼ਰ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ ਮਿਲਣ ਵਾਲੀਆਂ ਸੁਵਿਧਾਵਾਂ ਅਤੇ ਦਵਾਈਆਂ ਸਬੰਧੀ ਵੈਰੀਫਿਕੇਸ਼ਨ ਵੀ ਕੀਤੀ। ਉਹਨਾਂ ਵੱਲੋਂ ਅੱਜ ਸੀ ਐਚ ਸੀ ਤ੍ਰਿਪੜੀ ਦਾ ਦੌਰਾ ਵੀ ਕੀਤਾ ਗਿਆ, ਜਿੱਥੇ ਓ ਪੀ ਡੀ, ਵਾਰਡ ਅਤੇ ਹੋਰ ਥਾਵਾਂ ਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਸਾਰੇ ਮੈਡੀਕਲ ਅਫਸਰਾਂ ਦੇ ਟੇਬਲ ਤੇ ਬੀ ਪੀ ਅਪਰੇਟਸ ਜਰੂਰ ਹੋਣਾ ਚਾਹੀਦਾ ਹੈ। ਹਰ ਗਰਭਵਤੀ ਔਰਤ ਦਾ ਬੀ ਪੀ ਚੈੱਕ ਕੀਤਾ ਜਾਵੇ ਅਤੇ ਹਰੇਕ ਗਰਭਵਤੀ ਔਰਤ ਦੀ ਮੈਡੀਕਲ ਓਪੀਨੀਅਨ ਮੈਡੀਕਲ ਸਪੈਸਲਿਸਟ ਪਾਸੋਂ ਜ਼ਰੂਰ ਲਈ ਜਾਵੇ ਤਾਂ ਜੋ ਜਣੇਪੇ ਦੌਰਾਨ ਕੋਈ ਮੁਸ਼ਕਿਲ ਨਾ ਆਵੇ। ਇਸ ਤਰਾਂ ਅਸੀਂ ਗਰਭਵਤੀ ਮਾਵਾਂ ਦੀਆਂ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਤੇ ਵੀ ਕਾਬੂ ਪਾ ਸਕਦੇ ਹਾਂ। ਉਹਨਾਂ ਇਹ ਵੀ ਕਿਹਾ ਕਿ ਫੈਮਲੀ ਪਲੈਨਿੰਗ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸੀ ਐਚ ਸੀ ਮਾਡਲ ਟਾਊਨ ਅਤੇ ਸੀ ਐਚ ਸੀ ਤ੍ਰਿਪੜੀ ਵਿੱਚ ਹਰੇਕ ਵਿਅਕਤੀ ਨੂੰ ਪਰਿਵਾਰ ਭਲਾਈ ਦੀਆਂ ਸੇਵਾਵਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਇਸੇ ਦੌਰਾਨ ਸਟੇਟ ਸਰਵੇਲੈੱਸ ਮੈਡੀਕਲ ਅਫਸਰ ਡਬਲਯੂ ਐਚ ਓ ਡਾ. ਵਿਕਰਮ ਗੁਪਤਾ ਅਤੇ ਜਿਲਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਵੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਲਗਾਏ ਜਾ ਰਹੇ ਟੀਕਾਕਰਨ ਸੈਸ਼ਨਾਂ ਦੀ ਸੁਪਰਵੀਜਨ ਵੀ ਕੀਤੀ ਗਈ ।
Punjab Bani 19 June,2024
3 ਜੁਲਾਈ ਤੱਕ ਵਧਾਈ ਕੇਜਰੀਵਾਲ ਦੀ ਨਿਆਇਕ ਹਿਰਾਸਤ
3 ਜੁਲਾਈ ਤੱਕ ਵਧਾਈ ਕੇਜਰੀਵਾਲ ਦੀ ਨਿਆਇਕ ਹਿਰਾਸਤ ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਆਂਇਕ ਕਾਰਜਕਾਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ। ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਐਕਸਾਈਜ਼ ਮਾਮਲੇ 'ਚ ਈਡੀ ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ 21 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ।
Punjab Bani 19 June,2024
ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਨੇ ਫੜਿਆ ਭਾਜਪਾ ਦਾ ਪਲਾ
ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਨੇ ਫੜਿਆ ਭਾਜਪਾ ਦਾ ਪਲਾ ਨਵੀਂ ਦਿੱਲੀ, 19 ਜੂਨ ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ ਇੱਥੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ ਜਾਗੀਰ’ ਵਾਂਗ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅਸਿੱਧਾ ਇਸ਼ਾਰਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਵੱਲ ਮੰਨਿਆ ਜਾਂਦਾ ਹੈ। ਕਿਰਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੀ ਨੂੰਹ ਹੈ ਅਤੇ ਤੋਸ਼ਾਮ ਭਿਵਾਨੀ ਜ਼ਿਲ੍ਹੇ ਦੀ ਵਿਧਾਇਕਾ ਹੈ।
Punjab Bani 19 June,2024
ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ
ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਦਘਾਟਨ ਦਿਲੀ 19 ਜੂਨ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਯੂਨੀਵਰਸਿਟੀ ਦਾ ਨਵਾਂ ਕੈਂਪਸ ਵਿਸ਼ਵ ਵਿਰਾਸਤ ਸਥਾਨ ਪ੍ਰਾਚੀਨ ਨਾਲੰਦਾ ਮਹਾਵਿਹਾਰ ਦੇ ਨੇੜੇ ਹੈ। ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਇਸ ਮੌਕੇ ਸਮਾਗਮ ਨੂੰ ਸੰਬੋਧਨ ਕੀਤਾ। ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਰਾਜਗੀਰ ਵਿੱਚ ਯੂਨੈਸਕੋ ਦੀ ਵਿਸ਼ਵ ਵਿਰਾਸਤ ਸਥਾਨ ਨਾਲੰਦਾ ਮਹਾਵਿਹਾਰ ਦਾ ਦੌਰਾ ਕੀਤਾ। ਨਾਲੰਦਾ ਯੂਨੀਵਰਸਿਟੀ ਦੀ ਸਥਾਪਨਾ ਪੰਜਵੀਂ ਸਦੀ ਵਿੱਚ ਕੀਤੀ ਗਈ ਸੀ ਅਤੇ ਦੁਨੀਆ ਭਰ ਦੇ ਵਿਦਿਆਰਥੀ ਇਥੇ ਆਉਂਦੇ ਸਨ। ਮਾਹਿਰਾਂ ਅਨੁਸਾਰ ਇਹ ਪ੍ਰਾਚੀਨ ਯੂਨੀਵਰਸਿਟੀ 12ਵੀਂ ਸਦੀ ਵਿੱਚ ਹਮਲਾਵਰਾਂ ਵੱਲੋਂ ਤਬਾਹ ਹੋਣ ਤੋਂ ਪਹਿਲਾਂ 800 ਸਾਲ ਤੱਕ ਵਧਦੀ-ਫੁੱਲਦੀ ਰਹੀ ਸੀ।
Punjab Bani 19 June,2024
ਕੈਨੇਡਾ ਦੀ ਸੰਸਦ ਹਾਊਸ ਨੇ ਹਰਦੀਪ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ
ਕੈਨੇਡਾ ਦੀ ਸੰਸਦ ਹਾਊਸ ਨੇ ਹਰਦੀਪ ਨਿੱਝਰ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ, 19 ਜੂਨ ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਵੱਲੋਂ ਅਤਿਵਾਦੀ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖ਼ਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ਮੌਕ ਕੋਰਟ ਸਥਾਪਤ ਕੀਤੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ।
Punjab Bani 19 June,2024
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਜੂਨ ਨੂੰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਜੂਨ ਨੂੰ ਪਟਿਆਲਾ, 19 ਜੂਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਆਈ.ਟੀ.ਐਮ ਐਜੂਟੈਕ ਫਾਰ ਐਕਸਿਸ ਬੈਂਕ ਨਾਲ ਤਾਲਮੇਲ ਕਰਕੇ ਮਿਤੀ 20 ਜੂਨ ਦਿਨ ਵੀਰਵਾਰ ਨੂੰ ਸੇਲਜ਼ ਅਫ਼ਸਰ ਦੀ ਅਸਾਮੀ ਦੀ ਇੰਟਰਵਿਊ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ ਡੀ ਪਟਿਆਲਾ ਵਿਖੇ ਲਈ ਜਾਵੇਗੀ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 20 ਜੂਨ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਈ.ਟੀ.ਐਮ ਐਜੂਟੈਕ ਫਾਰ ਐਕਸਿਸ ਬੈਂਕ ’ਚ ਸੈਲਜ਼ ਅਫ਼ਸਰ ਦੀ ਅਸਾਮੀ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗਰੈਜੂਏਸ਼ਨ ਅਤੇ ਉਮਰ 21-28 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-6-2024 ਦਿਨ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।
Punjab Bani 19 June,2024
18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
18,000 ਰੁਪਏ ਰਿਸ਼ਵਤ ਮੰਗਣ ਵਾਲਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 19 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ, 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਤਰਨਤਾਰਨ, ਜਿਲਾ ਤਰਨਤਾਰਨ, ਅਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏ.ਐਸ.ਆਈ. ਸਿਕੰਦਰ ਰਾਜ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ 'ਤੇ ਪਹੁੰਚਿਆ ਅਤੇ ਦੋਵੇਂ ਵਾਹਨਾਂ ਨੂੰ ਥਾਣੇ ਲੈ ਗਏ। ਇਸ ਤੋਂ ਬਾਅਦ ਏ.ਐਸ.ਆਈ. ਸਿਕੰਦਰ ਰਾਜ ਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਰ ਨੂੰ ਜ਼ਮਾਨਤ ਦਿਵਾਉਣ, ਉਸਦੀ ਗੱਡੀ ਵਿੱਚ ਲੱਦਿਆ ਸਮਾਨ ਛੱਡਣ ਅਤੇ ਉਸਦੇ ਡਰਾਈਵਰ ਖਿਲਾਫ ਦਰਜ ਹੋਏ ਹਾਦਸੇ ਦੇ ਕੇਸ 'ਚੋਂ ਬਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਆਖਰਕਾਰ ਸੌਦਾ 18,000 ਰੁਪਏ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਦਰੁੱਸਤ ਪਾਏ ਗਏ ਹਨ। ਇਸ ਤੋਂ ਬਾਅਦ ਥਾਣਾ ਦੋਰਾਹਾ ਵਿਖੇ ਤਾਇਨਾਤ ਏਐਸਆਈ ਸਿਕੰਦਰ ਰਾਜ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਮੁਲਜ਼ਮ ਨੂੰ ਅੱਜ ਬਿਉਰੋ ਦੀ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਥਾਣਾ ਦੋਰਾਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 19 June,2024
ਅੱਤਵਾਦੀਆਂ ਦੀ ਭਾਲ ਲਈ ਚੱਪੇ ਚੱਪੇ ਦੀ ਤਲਾਸ਼ੀ ਵਿਚ ਲੱਗੀ ਫੌਜ
ਅੱਤਵਾਦੀਆਂ ਦੀ ਭਾਲ ਲਈ ਚੱਪੇ ਚੱਪੇ ਦੀ ਤਲਾਸ਼ੀ ਵਿਚ ਲੱਗੀ ਫੌਜ ਦਿੱਲੀ : ਅੱਤਵਾਦੀਆਂ ਨਾਲ ਮੁਕਾਬਲੇ ਤੇ ਮੁਕਾਬਲਾ ਕਰ ਰਹੀ ਭਾਰਤੀ ਫੌਜ ਦੇ ਜਵਾਨ ਪੁੰਛ ਸੈਕਟਰ ਦੇ ਸੂਰਨਕੋਟ ਵਿਚ ਜੰਗਲਾਂ ਦੇ ਚੱਪੇ ਚੱਪੇ ਦੀ ਤਲਾਸ਼ੀ ਲੈ ਰਹੀ ਹੈ। ਦੱਸਣਯੋਗ ਹੈ ਕਿ ਅੱਤਵਾਦੀਆਂ ਵਲੋਂ ਲੰਘੀ 9 ਜੂਨ ਨੂੰ ਰਿਆਸੀ ਵਿਖੇ ਵੈਸ਼ਨੂੰ ਦੇਵੀ ਜਾ ਰਹੇ ਯਾਤਰੂਆਂ ਦੀ ਬਸ ਤੇ ਹਮਲਾ ਕਰਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।
Punjab Bani 18 June,2024
ਹਾਈ ਕੋਰਟ ਨੇ ਦਿੱਤੀ ਬਿਕਰਮ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ
ਹਾਈ ਕੋਰਟ ਨੇ ਦਿੱਤੀ ਬਿਕਰਮ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਛੋਟ ਬਿਕਰਮ ਸਿੰਘ ਮਜੀਠੀਆ ਤੇ ਚੱਲ ਰਹੇ ਐਨ. ਡੀ. ਪੀ. ਐਸ. ਮਾਮਲੇ ਵਿਚ ਮਿਲੀ ਹੈ।
Punjab Bani 18 June,2024
ਯੂ. ਪੀ. ਵਿਚ ਲੋਕ ਸਭਾ ਚੋਣਾਂ ਵਿਚ ਹੋਈ ਵੱਡੀ ਹਾਰ ਦੀ ਸਮੀਖਿਆ ਕਰੇਗੀ ਭਾਜਪਾ
ਯੂ. ਪੀ. ਵਿਚ ਲੋਕ ਸਭਾ ਚੋਣਾਂ ਵਿਚ ਹੋਈ ਵੱਡੀ ਹਾਰ ਦੀ ਸਮੀਖਿਆ ਕਰੇਗੀ ਭਾਜਪਾ ਦਿੱਲੀ : ਭਾਰਤ ਦੇ ਸਭ ਤੋਂ ਵੱਡੇ ਵਿਧਾਨ ਸਭਾ ਖੇਤਰ ਉਤਰ ਪ੍ਰਦੇਸ਼ ਵਿਚ ਹਾਲ ਹੀ ਵਿਚ ਹੋਈਆ ਲੋਕ ਸਭਾ ਚੋਣਾਂ 2024 ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਵੱਡੀ ਹਾਰ ਦੇ ਕਾਰਨਾਂ ਲਈ ਭਾਜਪਾ ਸਮੀਖਿਆ ਕਰਨ ਜਾ ਰਹੀ ਹੈ।ਜਿਸ ਵਾਸਤੇ ਲੀਡਰਾਂ ਵਲੋਂ ਰਿਪੋਰਟ ਵੀ ਤਿਆਰ ਕੀਤੀ ਗਈ ਹੈ।ਦੱਸਣਯੋਗ ਹੈ ਕਿ ਇਹ ਰਿਪੋਰਟ ਇਸ ਹਫਤੇ ਦੇ ਅਖੀਰ ਤਕ ਹਾਈਕਮਾਨ ਨੂੰ ਸੌਂਪੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾ ਭਾਜਪਾ ਵਲੋਂ ਯੂ. ਪੀ. ’ਚ ਹਾਰ ਦੇ ਕਾਰਨਾਂ ਦੀ ਪੜ੍ਹਤਾਲ ਕਰਨ ਲਈ ਇਕ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ, ਜਿਸ ਨੂੰ ਸੂਬੇ ਦੀਆਂ 78 ਸੀਟਾਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।
Punjab Bani 18 June,2024
ਵੀ. ਐਮ. ਤੇ ਫੋਨ ਦਾ ਆਪਸ ਵਿਚ ਕੋਈ ਲੈਣਾ ਦੇਣਾ ਨਹੀਂ : ਚੋਣ ਕਮਿਸ਼ਨ
ਸਿਆਸਤ ਵਿਚ ਈ. ਵੀ. ਐਮ. ਨੂੰ ਲੈ ਕੇ ਫਿਰ ਪਿਆ ਵਧਿਆ ਰਾਮ ਰੌਲਾ ਈ. ਵੀ. ਐਮ. ਤੇ ਫੋਨ ਦਾ ਆਪਸ ਵਿਚ ਕੋਈ ਲੈਣਾ ਦੇਣਾ ਨਹੀਂ : ਚੋਣ ਕਮਿਸ਼ਨ ਦਿੱਲੀ : ਭਾਰਤ ਵਿਚ ਵੱਖ ਵੱਖ ਸਮਿਆਂ ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿਚ ਗੜਬੜੀ ਨੂੰ ਲੈ ਕੇ ਪੈਂਦੇ ਰਹੇ ਰਾਮ ਰੌਲੇ ਦੇ ਚਲਦਿਆਂ ਇਕ ਵਾਰ ਸਿਆਸੀ ਗਲਿਆਰਿਆਂ ਵਿਚ ਫਿਰ ਈ. ਵੀ. ਐਮ. ਤੇ ਓ. ਟੀ. ਪੀ. ਦਾ ਆਪਸੀ ਤਾਲਮੇਲ ਹੈ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ। ਉਕਤ ਮੁੱਦੇ ਦੇ ਭਖਣ ਦਾ ਮੁੱਖ ਕਾਰਨ ਭਾਰਤ ਦੀ ਵਿੱਤੀ ਤੇ ਫਿ਼ਲਮੀ ਨਗਰੀ ਮੁੰਬਈ ਦੀ ਇਕ ਘਟਨਾ ਸਾਹਮਣੇ ਆਉਣਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਤੋਂ ਲੈ ਕੇ ਅਖਿਲੇਸ਼ ਯਾਦਵ ਤੱਕ ਨੇ ਗੰਭੀਰ ਸਵਾਲ ਉਠਾ ਦਿੱਤੇ ਹਨ।ਜਿਸ ਦੇ ਚਲਦਿਆਂ ਭਾਰਤ ਦੇ ਚੋਣ ਕਮਿਸ਼ਨ ਨੇ ਪੱਤਰਕਾਰ ਸੰਮੇਲਨ ਦੌਰਾਨ ਵੱਖ ਵੱਖ ਤਰ੍ਹਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਪੱਸ਼ਟ ਆਖ ਦਿੱਤਾ ਹੈ ਕਿ ਈ. ਵੀ. ਐੱਮ. ਦਾ ਫੋਨ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਇਸ ਸਬੰਧੀ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਕਮਿਸ਼ਨ ਦੀ ਰਿਟਰਨਿੰਗ ਅਫਸਰ ਵੰਦਨਾ ਸੂਰੀਆਵੰਸ਼ੀ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੱਜ ਈ. ਵੀ. ਐੱਮ. ਨੂੰ ਅਨਲੌਕ ਕਰਨ ਲਈ ਕੋਈ ਵਨ ਟਾਈਮ ਪਾਸਵਰਡ (ਓ. ਟੀ. ਪੀ.) ਵੀ ਨਹੀਂ ਲੱਗਦਾ। ਉਂਝ ਤਾਂ ਈ. ਵੀ. ਐੱਮ. ਸਬੰਧੀ ਵਿਵਾਦ ਕੋਈ ਪਹਿਲੀ ਵਾਰ ਨਹੀਂ ਹੋ ਰਿਹਾ ਪਰ ਇਸ ਵਾਰ ਇਕ ਅਜਿਹਾ ਮਾਮਲਾ ਸਾਹਮਣੇ ਆ ਗਿਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ।
Punjab Bani 18 June,2024
1700 ਏਕੜ ਵਿਚ ਫੈਲੀ ਵਾਇਲਡ ਲਾਈਫ ਸੈਂਚੁਰੀ ਵਿਚ ਲੱਗੀ ਭਿਆਨਕ ਅੱਗ
1700 ਏਕੜ ਵਿਚ ਫੈਲੀ ਵਾਇਲਡ ਲਾਈਫ ਸੈਂਚੁਰੀ ਵਿਚ ਲੱਗੀ ਭਿਆਨਕ ਅੱਗ ਦਿੱਲੀ : ਭਾਰਤ ਦੇ ਸਰਹੱਦੀ ਖੇਤਰ ਦੇ ਪਿੰਡ ਕਥਲੌਰ ਦੇ ਨਜ਼ਦੀਕ ਰਾਵੀ ਦਰਿਆ ਦੇ ਕੰਢੇ ਸਥਿਤ 1700 ਏਕੜ ਵਿਚ ਫੈਲੀ ਵਾਈਲਡ ਲਾਈਫ ਸੈਂਚੁਰੀ ਅਚਾਨਕ ਲੱਗੀ ਅੰਗ ਭਿਆਨਕ ਰੂਪ ਧਾਰ ਗਈ, ਜਿਸ ਨਾਲ ਜੰਗਲ ਵਿਚ ਜੀਵਨ ਗੁਜਾਰ ਰਹੇ ਕੁਦਰਤੀ ਜੀਵਾਂ ਦੇ ਨਾਲ ਪੂਰਾ ਜੰਗਲ ਸੜਨ ਦਾ ਭਾਰੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਲੀ ਹੋਲੀ ਅੱਗੇ ਅੱਗੇ ਵਧਦੀ ਗਈ ਤੇ ਪੂਰੇ ਜੰਗਲ ਵਿਚ ਇਸ ਕਦਰ ਫੈਲ ਗਈ ਕਿ ਕੋਈ ਵੀ ਹਿੱਸਾ ਨਹੀਂ ਬਚਿਆ।
Punjab Bani 18 June,2024
ਬਰਨਾਲਾ ਤੋਂ ਵਿਧਾਇਕ ਰਹੇ ਮੀਤ ਹੇਅਰ ਨੇ ਐਮ. ਪੀ. ਬਣਨ ਤੋਂ ਬਾਅਦ ਦਿੱਤਾ ਵਿਧਾਇਕੀ ਤੋਂ ਅਸਤੀਫਾ
ਬਰਨਾਲਾ ਤੋਂ ਵਿਧਾਇਕ ਰਹੇ ਮੀਤ ਹੇਅਰ ਨੇ ਐਮ. ਪੀ. ਬਣਨ ਤੋਂ ਬਾਅਦ ਦਿੱਤਾ ਵਿਧਾਇਕੀ ਤੋਂ ਅਸਤੀਫਾ ਚੰਡੀਗੜ੍ਹ : ਭਾਰਤ ਦੇਸ਼ ਵਿਚ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਲੋਕ ਸਭਾ ਹਲਕੇ ਵਿਚੋਂ ਸੰਗਰੂਰ ਵਿਚੋਂ ਬਤੌਰ ਮੈਂਬਰ ਪਾਰਲੀਮੈਂਟ ਜਿੱਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਬਤੌਰ ਐਮ. ਪੀ. ਬਣਨ ਤੋਂ ਬਾਅਦ ਬਰਨਾਲਾ ਸੀਟ ਤੋਂ ਆਪਣਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਭੇਜ ਦਿੱਤਾ ਹੈ।
Punjab Bani 18 June,2024
ਉਦਘਾਟਨ ਹੋਣ ਤੋਂ ਪਹਿਲਾਂ ਹੀ 7 ਕਰੋੜ ਦੀ ਲਾਗਤ ਨਾਲ ਬਣਿਆਂ ਪੁਲ ਹੋਇਆ ਢੇਰੀ
ਉਦਘਾਟਨ ਹੋਣ ਤੋਂ ਪਹਿਲਾਂ ਹੀ 7 ਕਰੋੜ ਦੀ ਲਾਗਤ ਨਾਲ ਬਣਿਆਂ ਪੁਲ ਹੋਇਆ ਢੇਰੀ ਬਿਹਾਰ : ਕਮਾਲ ਤੇ ਕਮਾਲ ਹੋ ਰਿਹਾ ਹੈ, ਜਿਸਦੀ ਇਕ ਉਦਹਾਰਣ ਬਿਹਾਰ ਵਿਚ 7 ਕਰੋੜ ਦੀ ਲਾਗਤ ਨਾਲ ਬਣੇ ਪੁਲ ਦੇ ਉਦਘਾਟਨ ਵੇਲੇ ਹੀ ਢਹਿ ਢੇਰੀ ਹੋਣ ਤੋਂ ਮਿਲਦੀ ਹੈ। ਦੱਸਣਯੋਗ ਹੈ ਕਿ ਉਕਤ ਢਹਿ ਢੇਰੀ ਹੋਇਆ ਪੁੱਲ ਬਕਰਾ ਨਦੀ ਦੇ ਪਡਾਰੀਆ ਘਾਟ `ਤੇ ਬਣਿਆ ਹੋਇਆ ਸੀ। ਉਕਤ ਪੁੱਲ ਦੇ ਇਸ ਤਰ੍ਹਾਂ ਢਹਿ ਢੇਰੀ ਹੋਣ ਪਿੱਛੇ ਘਟੀਆ ਮਟੀਰੀਅਲ ਦੀ ਵਰਤੋਂ ਹੋਣਾ ਦੱਸਿਆ ਜਾ ਰਿਹਾ ਹੈ।
Punjab Bani 18 June,2024
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕੀਤੀ ਜਾਰੀ
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਕੀਤੀ ਜਾਰੀ ਦਿੱਲੀ : ਭਾਰਤ ਦੇਸ਼ ਭਰ ਦੇ ਸਮੁੱਚੇ ਕਿਸਾਨਾਂ ਵਲੋਂ ਭਾਜਪਾ ਦੀਆਂ ਕਿਸਾਨ ਤੇ ਖੇਤੀ ਵਿਰੋਧੀ ਨੀਤੀਆਂ ਦਾ ਇਕ ਪਾਸੇ ਜ਼ਬਰਦਸਤ ਵਿਰੋਧ ਜਾਰੀ ਹੈ ਪਰ ਦੂਸਰੇ ਪਾਸੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਕੇਂਦਰ ਵਿਚ ਪ੍ਰਧਾਨ ਮੰਤਰੀ ਵਜੋਂ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 9.26 ਕਰੋੜ ਕਿਸਾਨਾਂ ਲਈ ਖੁਸ਼ਖਬਰੀ, ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉਕਤ ਯੋਜਨਾ ਸਬੰਧੀ ਸਮਾਗਮ ਵਾਰਾਣਸੀ ਵਿੱਚ ਕਿਸਾਨ ਸੰਮੇਲਨ ਦੇ ਨਾਮ ਹੇਠ ਰੱਖਿਆ ਗਿਆ ਸੀ।ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ 9.26 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ 17ਵੀਂ ਕਿਸ਼ਤ ਵਜੋਂ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਹੋਈ ਹੈ ਤੇ ਇਸ ਵਿੱਚ ਵਾਰਾਣਸੀ ਦੇ 2 ਲੱਖ 74 ਹਜ਼ਾਰ 615 ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ।
Punjab Bani 18 June,2024
ਮੋਹਾਲੀ ’ਚ ਟ੍ਰੈਫ਼ਿਕ ਜਾਮ ਦਾ ਸਬੱਬ ਬਣ ਰਹੇ ਹਨ 4 ਵੱਡੇ ਨਿੱਜੀ ਹਸਪਤਾਲ
ਮੋਹਾਲੀ ’ਚ ਟ੍ਰੈਫ਼ਿਕ ਜਾਮ ਦਾ ਸਬੱਬ ਬਣ ਰਹੇ ਹਨ 4 ਵੱਡੇ ਨਿੱਜੀ ਹਸਪਤਾਲ -ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ’ਚ ਚੁੱਕਿਆ ਸੀ ਮੁੱਦਾ -ਅਜੇ ਤੱਕ ਕਾਰਵਾਈ ਕਾਗਜ਼ਾਂ ਤੱਕ ਸੀਮਿਤ ਚੰਡੀਗੜ੍ਹ, ਮੋਹਾਲੀ, 18 ਜੂਨ (ਬਿਊਰੋ ਚੀਫ)-ਮੋਹਾਲੀ ਸ਼ਹਿਰ ਇਨ੍ਹੀਂ ਦਿਨੀਂ ਆਵਾਜਾਈ ਦੀਆਂ ਬੇਤਰਤੀਆਂ ਨਾਲ ਜੂਝ ਰਿਹਾ ਹੈ, ਇਸ ਸ਼ਹਿਰ ਨੂੰ ਰੁਜ਼ਗਾਰ ਅਤੇ ਸਿੱਖਿਆ ਦਾ ਧੁਰਾ ਮੰਨਿਆ ਜਾਂਦਾ ਹੈ ਪਰ ਬੇਤਰਤੀਬੀਆਂ ਅਤੇ ਸਰਕਾਰੀ ਹਦਾਇਤਾਂ ਦੀਆਂ ਧੱਜੀਆਂ ਸ਼ਰੇਆਮ ਉਡਦੀਆਂ ਹਨ, ਸ਼ਹਿਰ ’ਚ ਵੱਡੇ-ਵੱਡੇ ਮਲਟੀਸਪੈਸ਼ਲ ਹਸਪਤਾਲ ਹਨ, ਜਿਨ੍ਹਾਂ ’ਚ ਮੈਕਸ, ਆਈ.ਵੀ.ਵਾਈ., ਫ਼ੋਰਟਿਸ ਅਤੇ ਇੰਡਸ ਵਰਗੇ ਹਸਪਤਾਲ ਸ਼ੁਮਰ ਹਨ ਇਹ ਹਸਪਤਾਲ ਸਰਕਾਰੀ ਨਿਯਮਾਂ ਨੂੰ ਟਿੱਚ ਜਾਣਦੇ ਹਨ, ਸਰਕਾਰ ਦੇ ਨਿਯਮਾਂ ਚ ਹੋਰਨਾਂ ਹਦਾਇਤਾਂ ਤੋਂ ਇਲਾਵਾ ਪਾਰਕਿੰਗ ਲਈ ਵਿਸ਼ੇਸ਼ ਤੌਰ ’ਤੇ ਜਗ੍ਹਾ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ’ਚ ਕ੍ਰਮਵਾਰ ਮੈਕਸ ਹਸਪਤਾਲ ਨੂੰ 216.88 ਈ.ਸੀ.ਐਸ, ਆਈ.ਵੀ.ਵਾਈ. ਨੂੰ 17564.491 ਵਰਗ ਫੁੱਟ, ਫ਼ੋਰਟਿਸ ਨੂੰ 10455.28 ਵਰਗ ਫ਼ੁੱਟ ਅਤੇ ਇੰਡਸ ਨੂੰ 2348.71 ਵਰਗ ਫ਼ੁੱਟ ਪਾਰਕਿੰਗ ਥਾਂ ਵਿੱਚ ਸਤਹਾ ਦੇ ਨਾਲ-ਨਾਲ ਬੇਸਮੈਂਟ ਪਾਰਕਿੰਗ ਦੋਵੇਂ ਸ਼ਾਮਿਲ ਸਨ, ਪਰ ਇਸ ਹਸਪਤਾਲ ਇਸ ਜਗ੍ਹਾ ਨੂੰ ਨਿੱਜੀ ਕੰਮਾਂ ਲਈ ਵਰਤ ਰਹੇ ਸਨ ਤੇ ਗੱਡੀਆਂ ਬਾਹਰ ਸੜਕਾਂ ’ਤੇ ਖੜ੍ਹਦੀਆਂ ਸਨ, ਇਸ ਸੰਬੰਧੀ ਜਦ ਮਾਮਲਾ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤੁਰੰਤ ਐਕਸ਼ਨ ਲੈਂਦਿਆਂ ਲੋਕਾਂ ਦੀ ਸਹੂਲਤ ਲਈ ਇਸਨੂੰ ਹੱਲ ਕਰਵਾਉਣ ਦਾ ਵਾਅਦਾ ਕੀਤਾ, ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਾਲ 2024-25 ਦੇ 16ਵੀਂ ਵਿਧਾਨ ਸਭਾ ਦੇ 6ਵੇਂ ਸੈਸ਼ਨ (ਬਜਟ ਸੈਸ਼ਨ) ਦੌਰਾਨ ਇਸ ਸੰਬੰਧੀ ਸਵਾਲ ਪੁੱਛਿਆ ਤਾਂ ਸਰਕਾਰ ਤੁਰੰਤ ਹਰਕਤ ਵਿੱਚ ਆਈ, ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਗਮਾਡਾ ਵੱਲੋਂ ਹਸਪਤਾਲਾਂ ਦੇ ਬਿਲਡਿੰਗ ਪਲਾਨ ਪਾਸ ਕਰਦੇ ਸਮੇਂ ਵਾਹਨਾਂ ਦੀ ਪਾਰਕਿੰਗ ਲਈ ਥਾਂ ਨਿਰਧਾਰਿਤ ਕੀਤੀ ਗਈ ਸੀ ਪਰ ਚੈਕਿੰਗ ਕਰਨ ’ਤੇ ਪਾਇਆ ਗਿਆ ਕਿ ਇਨ੍ਹਾਂ ਹਸਪਤਾਲਾਂ ਵਿੱਚ ਬੇਸਮੈਂਟ ਪਾਰਕਿੰਗ ਨੂੰ ਨਿਰਧਾਰਿਤ ਮੰਤਵ ਲਈ ਨਹੀਂ ਵਰਤਿਆ ਜਾ ਰਿਹਾ, ਇਸ ਲਈ ਪੰਜਾਬ ਰੀਜਨਲ ਟਾਊਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ 1995 ਦੀ ਧਾਰਾ 45 (3) ਅਧੀਨ ਅਸਟੇਟ ਅਫ਼ਸਰ ਵੱਲੋਂ ਇਨ੍ਹਾਂ ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ, ਅਸੀਂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਫ਼ੋਨ ਨਹੀਂ ਚੁੱਕਿਆ। ਇਸ ਬਾਬਤ ਗੱਲਬਾਤ ਕਰਦਿਆਂ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਿਆ ਹੈ ਤਾਂ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਸ਼ਹਿਰ ਵਾਸੀਆਂ ਦੀ ਹਰ ਮੁਸ਼ਕਲ ਦਾ ਹੱਲ ਕਰਵਾਉਣ, ਉਨ੍ਹਾਂ ਕਿਹਾ ਕਿ ਮੋਹਾਲੀ ਦੇ ਜਿਹੜੇ ਹਸਪਤਾਲ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਦੇ ਨਾਲ-ਨਾਲ ਪਾਰਕਿੰਗ ਦਾ ਮਸਲਾ ਬਹੁਤ ਜਲਦ ਹੱਲ ਕਰਵਾਉਣਗੇ।
Punjab Bani 18 June,2024
ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ
ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ ਹੁਣ ਸੂਬਾ ਸਰਕਾਰ ‘ਕਮਿਸ਼ਨ’ ਉਤੇ ਨਹੀਂ, ਸਗੋਂ ‘ਮਿਸ਼ਨ’ ਵਾਂਗ ਚੱਲ ਰਹੀ ਹੈ ਥਾਣਿਆਂ ਵਿੱਚ ਆਮ ਜਨਤਾ ਦੀ ਬੇਲੋੜੀ ਪ੍ਰੇਸ਼ਾਨੀ ਲਈ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ ਚੰਡੀਗੜ੍ਹ, 18 ਜੂਨ : ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ । ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹੇਠਲੇ ਪੱਧਰ ਉਤੇ ਕਈ ਪੁਲਿਸ ਅਫ਼ਸਰਾਂ ਦੀ ਨਸ਼ਾ ਤਸਕਰਾਂ ਨਾਲ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਆਪਣੀ ਹੋਂਦ ਤੋਂ ਬਾਅਦ ਹੁਣ ਤੱਕ ਸੜਕ ਹਾਦਸਿਆਂ ਤੋਂ ਬਾਅਦ ਦੋ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਈਆਂ ਹਨ । ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੀ ਭਲਾਈ ਲਈ ਜਨਤਕ ਲਹਿਰ ਵਿੱਚ ਬਦਲਣ ਲਈ ਆਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ, ਜਦੋਂ ਸੂਬਾ ਸਰਕਾਰ ‘ਕਮਿਸ਼ਨ’ ਉਤੇ ਚੱਲਦੀ ਸੀ। ਹੁਣ ਤਾਂ ਸਰਕਾਰ ‘ਮਿਸ਼ਨ’ ਵਾਂਗ ਚੱਲ ਰਹੀ ਹੈ। ਇਸੇ ਤਰ੍ਹਾਂ ਸੂਬੇ ਵਿੱਚ ਸਮਗਲਿੰਗ ਲਈ ਡਰੋਨਾਂ ਦੀ ਵਰਤੋਂ ਕਰਨ ਵਾਲੇ ਸਮਗਲਰਾਂ, ਗੈਂਗਸਟਰਾਂ ਤੇ ਅਤਿਵਾਦੀਆਂ ਨਾਲ ਸਿੱਝਣ ਲਈ ਤਫ਼ਸੀਲ ਨਾਲ ਰਣਨੀਤੀ ਬਣਾਈ ਗਈ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁੱਲ ਵੀ ਨਸ਼ਾ ਪੈਦਾ ਨਹੀਂ ਹੁੰਦਾ, ਸਗੋਂ ਹੋਰ ਸੂਬਿਆਂ ਤੇ ਸਰਹੱਦ ਪਾਰੋਂ ਨਸ਼ਾ ਸਮਗਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਦੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਤੇ ਨਸ਼ਿਆਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਰਣਨੀਤੀ ਅਪਣਾਈ ਹੈ ਅਤੇ ਇਸ ਕਾਰਜ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਘਿਨਾਉਣੇ ਅਪਰਾਧਾਂ ਵਿੱਚ ਚਾਹੇ ਕੋਈ ਵੀ ਸ਼ਾਮਲ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਵੇਚ ਕੇ ਸਾਡੀਆਂ ਪੀੜੀਆਂ ਦਾ ‘ਨਸਲਘਾਤ’ ਕਰਨ ਵਾਲੇ ਇਨ੍ਹਾਂ ਲੋਕਾਂ ਬਾਰੇ ਸੂਬਾ ਸਰਕਾਰ ਅੱਖਾਂ ਮੀਟ ਕੇ ਨਹੀਂ ਬੈਠ ਸਕਦੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਏਗੀ ਤਾਂ ਕਿ ਹੋਰ ਲੋਕਾਂ ਨੂੰ ਅਜਿਹੇ ਘਿਨਾਉਣੇ ਕਾਰਿਆਂ ਵਿੱਚ ਸ਼ਾਮਲ ਹੋਣੋਂ ਰੋਕਿਆ ਜਾ ਸਕੇ । ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਭਾਈਵਾਲ ਨਾ ਬਣਨ ਕਾਰਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਨਿਰਾਸ਼ਾ ਕਾਰਨ ਸਾਬਕਾ ਸੰਸਦ ਮੈਂਬਰ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਬੇਬੁਨਿਆਦ ਬਿਆਨ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਿਰਫ਼ ਆਪਣੇ ਨਿੱਜੀ ਸੁਆਰਥਾਂ ਦੀ ਚਿੰਤਾ ਹੈ, ਜਦੋਂ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਚਿੰਤਤ ਹਨ । ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਲੰਮੇ ਸਮੇਂ ਤੱਕ ਚੋਣ ਜ਼ਾਬਤਾ ਲਾਗੂ ਰਹਿਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ਵਿੱਚ ਖੜੋਤ ਆਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਮੁੜ ਹਰਕਤ ਵਿੱਚ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੋਕਾਂ ਪਾਸੋਂ ਪ੍ਰਤੀਕਰਮ ਲੈ ਕੇ ਸੂਬਾ ਸਰਕਾਰ, ਲੋਕਾਂ ਦੀ ਭਲਾਈ ਲਈ ਵੱਖ-ਵੱਖ ਰਣਨੀਤੀਆਂ ਬਣਾ ਰਹੀ ਹੈ।
Punjab Bani 18 June,2024
ਗਾਂਧੀ ਰਾਏਬਰੇਲੀ ਸੀਟ ਹੀ ਰੱਖਣਗੇ ਤੇ ਵਾਇਨਾਡ ਸੀਟ ਤੋਂ ਅਸਤੀਫ਼ਾ ਦੇਣਗੇ : ਖੜਗੇ
ਰਾਹੁਲ ਗਾਂਧੀ ਰਾਏਬਰੇਲੀ ਸੀਟ ਹੀ ਰੱਖਣਗੇ ਤੇ ਵਾਇਨਾਡ ਸੀਟ ਤੋਂ ਅਸਤੀਫ਼ਾ ਦੇਣਗੇ : ਖੜਗੇ ਦਿੱਲੀ : ਰਾਹੁਲ ਗਾਂਧੀ ਰਾਏਬਰੇਲੀ ਸੀਟ ਹੀ ਰੱਖਣਗੇ ਤੇ ਵਾਇਨਾਡ ਸੀਟ ਤੋਂ ਅਸਤੀਫ਼ਾ ਦੇਣਗੇ।ਇਸ ਸਬੰਧੀ ਸਪੱਸ਼ਟ ਕਰਦਿਆਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਸ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ। ਇਥੇ ਹੀ ਬਸ ਨਹੀਂ ਰਾਹੁਲ ਗਾਂਧੀ ਨੇ ਵਾਇਨਾਡ ਤੇ ਰਾਏਬਰੇਲੀ ਦੋਵਾਂ ਹਲਕਿਆਂ ਦੇ ਲੋਕਾਂ ਨੂੰ ਉਨ੍ਹਾਂ ਨੂੰ ਜਿਤਾਉਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿਖਾਏ ਗਏ ਇਸ ਪਿਆਰ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ।
Punjab Bani 17 June,2024
ਕੁਵੈਤ ਅਗਨੀਕਾਂਡ ਵਿਚ ਮੌਤ ਦੇ ਘਾਟ ਉਤਰੇ ਹੁਸਿ਼ਆਰ ਵਾਸੀ ਦਾ ਹੋਇਆ ਅੰਤਿਮ ਸਸਕਾਰ
ਕੁਵੈਤ ਅਗਨੀਕਾਂਡ ਵਿਚ ਮੌਤ ਦੇ ਘਾਟ ਉਤਰੇ ਹੁਸਿ਼ਆਰ ਵਾਸੀ ਦਾ ਹੋਇਆ ਅੰਤਿਮ ਸਸਕਾਰ ਜਲੰਧਰ : ਕੁਵੈਤ ਬਿਲਡਿੰਗ ਅਗਨੀਕਾਂਡ ਵਿਚ ਮੌਤ ਦੇ ਘਾਟ ਉਤਰੇ ਹੁਸਿ਼ਆਰ ਦੇ ਵਸਨੀਕ ਹਿੰਮਤ ਰਾਏ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਹਿੰਮਤ ਰਾਏ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਲਿਆਂਦੀ ਗਈ ਸੀ ਤੇ ਜਿਵੇਂ ਹੀ ਹਿੰਮਤ ਰਾਏ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ। ਹਿੰਮਤ ਰਾਏ ਤਿੰਨ ਬੱਚਿਆਂ ਦਾ ਪਿਓ ਸੀ। ਅੰਤਿਮ ਸੰਸਕਾਰ ਮੌਕੇ ਵਿਧਾਇਕ ਡਾ. ਰਵਜੋਤ ਸਿੰਘ ਮੌਜੂਦ ਰਹੇ ਅਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਉਪਲੱਬਧ ਕਰਵਾਉਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਉਥੇ ਹੀ ਹਿੰਮਤ ਰਾਏ ਦੀ ਬੇਟੀ ਨੇ ਕਿਹਾ ਕਿ ਉਨ੍ਹਾਂ ਦਾ 15 ਸਾਲਾ ਭਰਾ ਅਜੇ ਬਹੁਤ ਛੋਟਾ ਹੈ ਅਤੇ ਉਹ ਪਿਤਾ ਦਾ ਜਾਨ ਮਗਰੋਂ ਇਕੱਲਾ ਰਹਿ ਗਿਆ ਹੈ। ਪਿਤਾ ਨੇ ਭਰਾ ਦੇ ਪਾਲਣ-ਪੋਸ਼ਣ ਲਈ 15 ਸਾਲ ਅਜੇ ਹੋਰ ਮਿਹਨਤ ਕਰਨੀ ਸੀ ਤਾਂਕਿ ਭਰਾ ਦਾ ਭਵਿੱਖ ਬਣ ਸਕੇ। ਹਿੰਮਤ ਰਾਏ ਦੀ ਧੀ ਵੱਲੋਂ ਵੀ ਵਿਧਵਾ ਮਾਂ ਅਤੇ ਭਰਾ ਲਈ ਪੰਜਾਬ ਸਰਕਾਰ ਨੂੰ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ।
Punjab Bani 17 June,2024
ਦੁਬਈ `ਚ ਫਾਂਸੀ ਤੋਂ ਬਚੇ ਨੌਜਵਾਨ ਨੇ ਕੀਤੀ 9 ਸਾਲ ਬਾਅਦ ਮਾਂ ਨਾਲ ਮੁਲਾਕਾਤ
ਤੇਰਾ ਸ਼ੁਕਰ ਦਾਤਿਆ ਦੁਬਈ `ਚ ਫਾਂਸੀ ਤੋਂ ਬਚੇ ਨੌਜਵਾਨ ਨੇ ਕੀਤੀ 9 ਸਾਲ ਬਾਅਦ ਮਾਂ ਨਾਲ ਮੁਲਾਕਾਤ ਅੰਮ੍ਰਿਤਸਰ : ਦੂਜਿਆਂ ਦੇ ਦੁੱਖ ਨੂੰ ਆਪਣਾ ਦੁੱਖ ਸਮਝਣ ਵਾਲੇ ਪਟਿਆਲਾ ਨਿਵਾਸੀ ਤੇ ਪ੍ਰਸਿੱਧ ਐਨ. ਆਰ. ਆਈ ਡਾਕਟਰ ਐਸ. ਪੀ. ਸਿੰਘ ਓਬਰਾਏ ਨੇ ਆਪਣੇ ਵਲੋ਼ਂ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਨੂੰ ਅਮਲੀ ਜਾਮਾ ਪਾਉਂਦਿਆਂ ਇਕ ਹੋਰ ਸੁਖਬੀਰ ਨਾਮੀ ਨੌਜਵਾਨ ਨੂੰ ਦੁਬਾਈ ਵਿਚ ਫਾਂਸੀ ਦੀ ਸਜ਼ਾ ਤੋਂ ਬਚਾਅ ਕੇ ਜਿਥੇ ਉਸਦੀ ਆਪਣੀ ਜਿ਼ੰਦਗੀ ਨੂੰ ਬਚਾਇਆ, ਉਥੇ ਉਸਦੇ ਮਾਪਿਆਂ ਨੂੰ ਵੀ ਇਕ ਤਰ੍ਹਾਂ ਨਾਲ ਨਵੀਂ ਜਿ਼ੰਦਗੀ ਪ੍ਰਦਾਨ ਕੀਤੀ ਹੈ।
Punjab Bani 17 June,2024
ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ
ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - 350 ਤੋਂ ਵੱਧ ਪੁਲਿਸ ਟੀਮਾਂ ਨੇ 106 ਰੇਲਵੇ ਸਟੇਸ਼ਨਾਂ ਅਤੇ 178 ਬੱਸ ਅੱਡਿਆਂ ’ਤੇ 2841 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ ਅਤੇ ਬਾਹਰ ਖੜ੍ਹੀਆਂ ਗੱਡੀਆਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 17 ਜੂਨ () : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਅਭਿਆਨ ਚਲਾਇਆ। ਸੂਬੇ ਵਿੱਚ ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਦਾ ਅੱਜ ਦੂਜਾ ਦਿਨ ਸੀ । ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ - ਜਾਣ ਵਾਲੇ ਲੋਕਾਂ ਦੀ ਜਾਮਾਂ-ਤਲਾਸ਼ੀ ਲਈ । ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਰੇਂਜ ਅਫਸਰਾਂ, ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਉਕਤ ਆਪ੍ਰੇਸ਼ਨ ਦੀ ਨਜ਼ਰ-ਸਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਹਰੇਕ ਰੇਲਵੇ ਸਟੇਸ਼ਨ /ਬੱਸ ਅੱਡੇ ’ਤੇ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ ਸੂਬੇ ਭਰ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਵਾਲੀਆਂ 350 ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 106 ਰੇਲਵੇ ਸਟੇਸ਼ਨਾਂ ਅਤੇ 178 ਬੱਸ ਅੱਡਿਆਂ ’ਤੇ ਕੀਤੇ ਗਏ ਇਸ ਅਪਰੇਸ਼ਨ ਦੌਰਾਨ 2841 ਵਿਅਕਤੀਆਂ ਦੀ ਜਾਮਾਂ ਤਲਾਸ਼ੀ ਲਈ ਗਈ । ਜ਼ਿਕਰਯੋਗ ਹੈ ਕਿ ਪੁਲੀਸ ਟੀਮਾਂ ਨੇ ਅਪਰੇਸ਼ਨ ਦੌਰਾਨ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ।
Punjab Bani 17 June,2024
ਪਿੰਡ ਨਨਾਨੰਸੂ ਵਾਸੀ ਗੁਰਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਚ ਨਹਾਉਂਦੇ ਸਮੇਂ ਮੌਤ
ਪਿੰਡ ਨਨਾਨੰਸੂ ਵਾਸੀ ਗੁਰਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਚ ਨਹਾਉਂਦੇ ਸਮੇਂ ਮੌਤ ਪਟਿਆਲਾ : ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰਨ ਅਤੇ ਕੰਮ ਕਾਜ ਕਰਕੇ ਆਪਣੀ ਜਿੰਦਗੀ ਬਣਾਉਣ ਦੇ ਲਈ ਲੱਖਾਂ ਦੀ ਗਿਣਤੀ ਵਿਚ ਪੰਜਾਬ ਤੋਂ ਜਾ ਰਹੇ ਨੌਜਵਾਨਾਂ ਨੂੰ ਬੇਸ਼ਕ ਰੋਕ ਪਾਉਣਾ ਸਮੇਂ ਦੀਆਂ ਸਰਕਾਰਾਂ ਵਲੋਂ ਅਸੰਭਵ ਜਿਹਾ ਰਿਹਾ ਹੈ ਪਰ ਇਸ ਸਭ ਵਿਚਾਲੇ ਪਟਿਆਲਾ ਦੇ ਨੇੜਲੇ ਪਿੰਡ ਨਨਾਨਸੂੰ ਦਾ ਵਸਨੀਕ ਗੁਰਪ੍ਰੀਤ ਸਿੰਘ 24 ਸਾਲਾ ਬੀਤੇ ਦਿਨੀਂ ਆਪਣੀ ਜਿ਼ੰਦਗੀ ਤੋਂ ਕੈਨੇਡਾ ਵਿਚ ਨਹਾਉਂਦੇ ਸਮੇਂ ਹੱਥ ਧੋ ਬੈਠਿਆ, ਜਿਸ ਕਾਰਨ ਸਿਰਫ਼ ਉਸਦੇ ਘਰ ਵਿਚ ਹੀ ਨਹੀਂ ਬਲਕਿ ਸਮੁੱਚੇ ਖੇਤਰ ਵਿਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਨੇ ਹਾਲ ਹੀ ਵਿਚ ਕੈਨੇਡਾ ਦੀ ਸਿਟੀਜਨਸਿ਼ਪ ਪ੍ਰਾਪਤ ਕੀਤੀ ਸੀ ਤੇ ਗੁਰਪ੍ਰੀਤ ਸਿੰਘ ਦਾ ਸਸਕਾਰ 18 ਜੂਨ ਨੂੰ ਭਾਰਤ ਦੀ ਧਰਤੀ ਤੇ ਪਹੁੰਚਣ ਤੋਂ ਬਾਅਦ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪਟਿਆਲਾ ਦੇ ਕਸਬਾ ਬਲਬੇੜਾ ਨੇੜਲੇ ਛੋਟੇ ਜਿਹੇ ਪਿੰਡ ਨਨਾਨਸੂੰ ਤੋਂ ਕਰਮਜੀਤ ਸਿੰਘ ਪ੍ਰਧਾਨ ਆੜ੍ਹਤੀ ਐਸ਼ੋਸੀਏਸ਼ਨ ਬਲਬੇੜਾ ਦੇ ਭਤੀਜੇ ਅਤੇ ਰਾਜਿੰਦਰ ਕਰਿਆਨਾ ਸਟੋਰ ਬਲਬੇੜਾ ਦੇ ਮਾਲਕ ਅਤੇ ਆੜਤੀ ਰਾਜਿੰਦਰ ਸਿੰਘ ਦਾ ਇਕਲੌਤਾ ਪੁੱਤਰ ਗੁਰਪ੍ਰੀਤ ਸਿੰਘ ਜੋ ਕਿ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ਤੇ ਮਾਪਿਆਂ ਵੱਲੋਂ ਆਪਣੇ ਬੱਚੇ ਦੇ ਚੰਗੇ ਭਵਿੱਖ ਲਈ ਕੈਨੇਡਾ ਦੀ ਧਰਤੀ ਤੇ ਪੜਾਈ ਕਰਨ ਲਈ ਭੇਜਿਆ ਸੀ।
Punjab Bani 17 June,2024
ਹਰਿਆਣਾ ਸਰਕਾਰ ਨੂੰ ਪਾਣੀ ਛੱਡਣ ਲਈ ਦਿੱਲੀ ਜਲ ਮੰਤਰੀ ਨੇ ਜੋੜੇ ਹੱਥ
ਹਰਿਆਣਾ ਸਰਕਾਰ ਨੂੰ ਪਾਣੀ ਛੱਡਣ ਲਈ ਦਿੱਲੀ ਜਲ ਮੰਤਰੀ ਨੇ ਜੋੜੇ ਹੱਥ ਦਿੱਲੀ : ਦਿੱਲੀ ਵਾਸੀਆਂ ਦੀਆਂ ਕੀਮਤੀ ਜਾਨਾਂ ਦੀ ਦੁਹਾਈ ਮੰਗਦਿਆਂ ਪਾਣੀ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਜਲ ਮੰਤਰੀ ਆਤਿਸ਼ੀ ਨੇ ਹਰਿਆਣਾ ਸਰਕਾਰ ਨੂੰ ਹੱਂਥ ਜੋੜ ਕੇ ਬੇਨਤੀ ਕੀਤੀ ਕਿ ਉਹ ਪਾਣੀ ਛੱਡ ਦੇਣ ਤਾਂ ਜੋ ਤੁਹਾਡੇ ਹੱਥਾਂ ਵਿਚ ਕੈਦ ਦਿੱਲੀ ਵਾਸੀਆਂ ਦੀਆਂ ਜਿ਼ੰਦਗੀਆਂ ਬਚ ਸਕਣ। ਜਲ ਮੰਤਰੀ ਆਤਿਸ਼ੀ ਨੇ ਕਿਹਾ ਕਿ ਵਜ਼ੀਰਾਬਾਦ ਬੈਰਾਜ ਤੋਂ ਕਈ ਵਾਟਰ ਟ੍ਰੀਟਮੈਂਟ ਪਲਾਂਟਸ ’ਚ ਪਾਣੀ ਭੇਜਿਆ ਜਾਂਦਾ ਹੈ ਪਰ ਵਜ਼ੀਰਾਬਾਦ ਬੈਰਾਜ ’ਚ ਪਾਣੀ ਨਹੀਂ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਿਆ ਗਿਆ ਹੈ, ਜਿਸ ਕਾਰਨ ਨਦੀ ਦੀ ਜ਼ਮੀਨ ਤੱਕ ਦਿਖਾਈ ਦੇ ਰਹੀ ਹੈ।
Punjab Bani 17 June,2024
ਹੇਠਲੇ ਪੱਧਰ `ਤੇ ਅਫਸਰ ਜਾਂ ਮੁਲਾਜ਼ਮ ਦੇ ਭ੍ਰਿਸ਼ਟਾਚਾਰ ਦੌਰਾਨ ਫੜੇ ਜਾਣ ਤੇ ਸਿੱਧੀ ਸਿੱਧੀ ਜਿੰੰਮੇਵਾਰੀ ਹੋਵੇਗੀ ਡੀ. ਸੀ ਜਾਂ ਐੱਸ. ਐੱਸ. ਪੀ. : ਭਗਵੰਤ ਮਾਨ
ਹੇਠਲੇ ਪੱਧਰ `ਤੇ ਅਫਸਰ ਜਾਂ ਮੁਲਾਜ਼ਮ ਦੇ ਭ੍ਰਿਸ਼ਟਾਚਾਰ ਦੌਰਾਨ ਫੜੇ ਜਾਣ ਤੇ ਸਿੱਧੀ ਸਿੱਧੀ ਜਿੰੰਮੇਵਾਰੀ ਹੋਵੇਗੀ ਡੀ. ਸੀ ਜਾਂ ਐੱਸ. ਐੱਸ. ਪੀ. : ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੁਣ ਤੱਕ ਦੀਆਂ ਸਰਕਾਰਾਂ ਦੇ ਕਾਰਜਕਾਲ ਤੋਂ ਵੀ ਵਧ ਜ਼ੋਰ ਸ਼ੋਰ ਨਾਲ ਚਲਾ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖ ਦਿੱਤਾ ਹੈ ਕਿ ਹੇਠਲੇ ਪੱਧਰ `ਤੇ ਅਫਸਰ ਜਾਂ ਮੁਲਾਜ਼ਮ ਦੇ ਭ੍ਰਿਸ਼ਟਾਚਾਰ ਦੌਰਾਨ ਫੜੇ ਜਾਣ ਤੇ ਸਿੱਧੀ ਸਿੱਧੀ ਜਿੰੰਮੇਵਾਰੀ ਹੋਵੇਗੀ ਡੀ. ਸੀ ਜਾਂ ਐੱਸ. ਐੱਸ. ਪੀ. ਦੀ ਹੋਵੇਗੀ। ਉਕਤ ਫ਼ੈਸਲਾ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਦੇ ਸਮੁੱਚੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਅਜਿਹਾ ਹੋਣ ਦੀ ਸੂਰਤ ਵਿਚ ਉਪਰੋਕਤ ਦੋਵੇਂ ਅਫ਼ਸਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਨਸ਼ੇ ਦੇ ਮਾਮਲੇ `ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜਕ ਲਹਿਰ ਬਣਾਉਣੀ ਪਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਹੁਣ ਆਰਟੀਫਿਸ਼ੀਅਲ ਇੰਟੈਲੀਜੈਂਸ ਬਣਾਈ ਜਾ ਰਹੀ ਹੈ। ਜਿਸ ਰਾਹੀਂ ਉਨ੍ਹਾਂ ਦੀ ਹਰ ਮਹਿਕਮੇ ਵਿਚ ਬਾਜ਼ ਅੱਖ ਹੋਵੇਗੀ। ਹਰ ਜ਼ਿਲ੍ਹੇ ਵਿਚ ਇਕ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਜਾਵੇਗਾ। ਜਿਸ ਲਈ ਬਕਾਇਦਾ ਡੀ. ਸੀ. ਦਫਤਰ ਵਿਚ ਇਕ ਵਿੰਡੇ ਰੱਖੀ ਜਾਵੇਗੀ, ਉਥੇ ਕੋਈ ਵੀ ਕੰਮ ਲੈ ਕੇ ਆ ਸਕਦਾ ਹੈ। ਜੇਕਰ ਉਹ ਜ਼ਿਲ੍ਹੇ ਪੱਧਰ ਦਾ ਕੰਮ ਹੋਇਆ ਤਾਂ ਉਹ ਤੁਰੰਤ ਕੀਤਾ ਜਾਵੇਗਾ, ਜੇ ਉਹ ਮੰਤਰੀ ਪੱਧਰ ਦਾ ਕੰਮ ਹੈ ਤਾਂ ਉਸ ਨੂੰ ਅੱਗੇ ਭੇਜਿਆ ਜਾਵੇਗਾ।
Punjab Bani 17 June,2024
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਿਆਸੀ ਹਮਲੇ ਦੀ ਜਾਂਚ ਐਨ. ਆਈ. ਏ. ਨੂੰ ਸੌਂਪੀ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਿਆਸੀ ਹਮਲੇ ਦੀ ਜਾਂਚ ਐਨ. ਆਈ. ਏ. ਨੂੰ ਸੌਂਪੀ ਜੰਮੂ ਕਸ਼ਮੀਰ : ਜੰਮੂ-ਕਸ਼ਮੀਰ ਦੇ ਰਿਆਸੀ ਜਿਲ੍ਹਿੇ ਵਿੱਚ ਪਿਛਲੇ ਹਫ਼ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੀ ਜਿ਼ੰਮੇਵਾਰੀ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਸੌਂਪ ਦਿੱਤੀ ਹੈ।ਦੱਸਣਯੋਗ ਹੈ ਕਿ ਉਕਤ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ ਅਮਿਤ ਸ਼ਾਹ ਨੇ ਲਿਆ ਹੈ। ਦੱਸਣਯੋਗ ਹੈ ਕਿ 9 ਜੂਨ ਨੂੰ ਜੰਮੂ ਖੇਤਰ ਦੇ ਰਿਆਸੀ ਜਿ਼ਲ੍ਹੇ `ਚ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਬੱਸ `ਤੇ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਬੱਸ ਡੂੰਘੀ ਖੱਡ `ਚ ਪਲਟ ਗਈ ਸੀ। ਇਸ ਘਟਨਾ `ਚ 10 ਲੋਕਾਂ ਦੀ ਮੌਤ ਹੋ ਗਈ ਸੀ ਅਤੇ 30 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਸਨ।
Punjab Bani 17 June,2024
ਚੰਕੀ ਪਾਂਡੇ ਤੇ ਅਦਾਕਾਰਾ ਅਨੰਨਿਆ ਨੇ ਕੀਤੀ ਅਸਲੀ ਚੰਦੂ ਚੈਪੀਅਨ ਨਾਲ ਮੁਲਾਕਾਤ
ਚੰਕੀ ਪਾਂਡੇ ਤੇ ਅਦਾਕਾਰਾ ਅਨੰਨਿਆ ਨੇ ਕੀਤੀ ਅਸਲੀ ਚੰਦੂ ਚੈਪੀਅਨ ਨਾਲ ਮੁਲਾਕਾਤ ਮੁੰਬਈ: ਫਿਲਮ ‘ਚੰਦੂ ਚੈਂਪੀਅਨ’ ਦੇ ਰਿਲੀਜ਼ ਹੋਣ ਦੇ ਇੱਕ ਦਿਨ ਮਗਰੋਂ ਅਦਾਕਾਰਾ ਅਨੰਨਿਆ ਪਾਂਡੇ ਅਤੇ ਉਸ ਦੇ ਪਿਤਾ ਚੰਕੀ ਪਾਂਡੇ ਨੂੰ ਇਸ ਫ਼ਿਲਮ ਦੇ ਪ੍ਰੇਰਨਾ ਸਰੋਤ ਰਹੇ ਮੁਰਲੀਕਾਂਤ ਪੇਟਕਰ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਚੰਕੀ ਪਾਂਡੇ ਨੇ ਇੰਸਟਾਗ੍ਰਾਮ ’ਤੇ ਇਸ ਮੁਲਾਕਾਤ ਸਬੰਧੀ ਆਪਣਾ ਅਨੁਭਵ ਦੱਸਦਿਆਂ ਇਸ ਮੁਲਾਕਾਤ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ। ਤਸਵੀਰ ਵਿੱਚ ਚੰਕੀ ਪਾਂਡੇ , ਅਨੰਨਿਆ ਪਾਂਡੇ ਅਤੇ ਮੁਰਲੀਕਾਂਤ ਪੇਟਕਰ ਭਾਵ ਅਸਲੀ ‘ਚੰਦੂ ਚੈਂਪੀਅਨ’ ਨਜ਼ਰ ਆ ਰਹੇ ਹਨ।
Punjab Bani 17 June,2024
ਸ੍ਰੀ ਅਮਰਨਾਥ ਯਾਤਰਾ ਲਈ 25 ਨੂੰ ਰਵਾਨਾ ਹੋਵੇਗਾ ਜਥਾ
ਸ੍ਰੀ ਅਮਰਨਾਥ ਯਾਤਰਾ ਲਈ 25 ਨੂੰ ਰਵਾਨਾ ਹੋਵੇਗਾ ਜਥਾ ਦਿਲੀ : ਛੱਤੀਸਗੜ੍ਹ ਤੇ ਰਾਜਸਥਾਨ ਸਮੇਤ ਦੇਸ਼ ਭਰ ਦੇ ਪ੍ਰਮੁੱਖ ਸ਼ਹਿਰਾਂ ਤੋਂ ਪਹਿਲਾ ਜੱਥਾ ਜੰਮੂ-ਕਸ਼ਮੀਰ ਦੇ ਬਾਬਾ ਅਮਰਨਾਥ ਵਿਖੇ ਕੁਦਰਤੀ ਤੌਰ 'ਤੇ ਬਰਫ਼ ਤੋਂ ਬਣੇ ਸ਼ਿਵਲਿੰਗ ਦੇ ਦਰਸ਼ਨ ਕਰਨ ਲਈ 25 ਜੂਨ ਨੂੰ ਰਵਾਨਾ ਹੋਵੇਗਾ। ਇਸ ਦੇ ਨਾਲ ਹੀ ਇਹ ਯਾਤਰਾ 29 ਜੂਨ ਤੋਂ ਸ਼ੁਰੂ ਹੋਵੇਗੀ। ਰਾਏਪੁਰ ਤੋਂ 150 ਅਤੇ ਰਾਜ ਭਰ ਤੋਂ 500 ਤੋਂ ਵੱਧ ਸ਼ਰਧਾਲੂ ਰਵਾਨਾ ਹੋਣਗੇ।
Punjab Bani 17 June,2024
ਏਅਰ ਇੰਡੀਆ ਦੀ ਫਲਾਈਟ ਵਿੱਚ ਯਾਤਰੀ ਦੇ ਭੋਜਨ ਵਿੱਚੋ ਨਿਕਲਿਆ ਬਲੇਡ
ਏਅਰ ਇੰਡੀਆ ਦੀ ਫਲਾਈਟ ਵਿੱਚ ਯਾਤਰੀ ਦੇ ਭੋਜਨ ਵਿੱਚੋ ਨਿਕਲਿਆ ਬਲੇਡ ਨਵੀਂ ਦਿੱਲੀ। ਏਅਰ ਇੰਡੀਆ ਦੀ ਬੈਂਗਲੁਰੂ ਤੋਂ ਸੈਨ ਫਰਾਂਸਿਸਕੋ ਜਾਣ ਵਾਲੀ ਫਲਾਈਟ 'ਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਫਲਾਈਟ ਵਿੱਚ ਇੱਕ ਯਾਤਰੀ ਦੇ ਭੋਜਨ ਵਿੱਚ ਇੱਕ ਮੈਟਲ ਬਲੇਡ ਮਿਲਿਆ ਹੈ। ਇਸ ਗੱਲ ਦੀ ਪੁਸ਼ਟੀ ਖੁਦ ਏਅਰਲਾਈਨ ਨੇ ਕੀਤੀ ਹੈ। ਏਅਰਲਾਈਨ ਦੇ ਮੁੱਖ ਗਾਹਕ ਅਨੁਭਵ ਅਧਿਕਾਰੀ ਰਾਜੇਸ਼ ਡੋਗਰਾ ਨੇ ਕਿਹਾ ਕਿ ਏਅਰ ਇੰਡੀਆ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਸਾਡੀ ਇੱਕ ਉਡਾਣ ਵਿੱਚ ਇੱਕ ਯਾਤਰੀ ਦੇ ਭੋਜਨ ਵਿੱਚ ਇੱਕ ਧਾਤ ਦੀ ਵਸਤੂ ਪਾਈ ਗਈ ਸੀ। ਜਾਂਚ ਤੋਂ ਬਾਅਦ, ਇਹ ਪਤਾ ਲੱਗਾ ਕਿ ਇਹ ਸਾਡੇ ਕੇਟਰਿੰਗ ਪਾਰਟਨਰ ਦੀਆਂ ਸਹੂਲਤਾਂ ਵਿੱਚ ਵਰਤੀ ਜਾਂਦੀ ਸਬਜ਼ੀਆਂ ਦੀ ਪ੍ਰੋਸੈਸਿੰਗ ਮਸ਼ੀਨ ਤੋਂ ਆਈ ਸੀ। ਅਸੀਂ, ਸਾਡੇ ਕੇਟਰਿੰਗ ਭਾਈਵਾਲਾਂ ਦੇ ਨਾਲ, ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਪਾਵਾਂ ਨੂੰ ਮਜ਼ਬੂਤ ਕੀਤਾ ਹੈ।
Punjab Bani 17 June,2024
ਆਈਆਈਟੀ ਦੀ ਵਿਦਿਆਰਥ਼ਣ ਨੇ ਕੀਤੀ ਖੁਦਕੁਸ਼ੀ
ਆਈਆਈਟੀ ਦੀ ਵਿਦਿਆਰਥ਼ਣ ਨੇ ਕੀਤੀ ਖੁਦਕੁਸ਼ੀ ਕੋਲਕਾਤਾ, 17 ਜੂਨ ਆਈਆਈਟੀ ਖੜਗਪੁਰ ਦੇ ਚੌਥੇ ਸਾਲ ਦੀ ਵਿਦਿਆਰਥਣ ਦੀ ਲਾਸ਼ ਅੱਜ ਉਸ ਦੇ ਹੋਸਟਲ ਵਿਚ ਲਟਕਦੀ ਮਿਲੀ। ਵਿਦਿਆਰਥਣ ਦੀ ਪਛਾਣ ਦੇਵਿਕਾ ਪਿੱਲਈ (21) ਵਜੋਂ ਹੋਈ ਹੈ। ਪੁਲੀਸ ਮੁਤਾਬਕ ਇਹ ਖੁਦਕੁਸ਼ੀ ਹੈ ਜਾਂ ਕੁਝ ਹੋਰ ਇਹ ਜਾਂਚ ਤੋਂ ਬਾਅਦ ਸਾਹਮਣੇ ਆਏਗਾ। ਬਾਇਓਟੈਕਨਾਲੋਜੀ ਦੀ ਚੌਥੇ ਸਾਲ ਦੀ ਵਿਦਿਆਰਥਣ ਦੇਵਿਕਾ ਪਿੱਲੇ ਦੀ ਲਾਸ਼ ਸਵੇਰੇ ਸਰੋਜਨੀ ਨਾਇਡੂ ਹੋਸਟਲ ਕੰਪਲੈਕਸ ‘ਚ ਛੱਤ ਨਾਲ ਲਟਕਦੀ ਮਿਲੀ।
Punjab Bani 17 June,2024
ਜਿਮਨੀ ਚੋਣਾਂ : ਆਪ ਤੋ ਮੋਹਿੰਦਰ ਭਗਤ ਤੇ ਭਾਜਪਾ ਤੋ ਸ਼ੀਤਲ ਅੰਗੁਰਾਲ ਹੋਏ ਆਹਮੋ ਸਾਹਮਣੇ
ਜਿਮਨੀ ਚੋਣਾਂ : ਆਪ ਤੋ ਮੋਹਿੰਦਰ ਭਗਤ ਤੇ ਭਾਜਪਾ ਤੋ ਸ਼ੀਤਲ ਅੰਗੁਰਾਲ ਹੋਏ ਆਹਮੋ ਸਾਹਮਣੇ ਜਲੰਧਰ, 17 ਜੂਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ ਆਏ ਮੋਹਿੰਦਰ ਭਗਤ ਨੂੰ ਆਪ ਨੇ, ਜਦ ਕਿ ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਤੇ ਸ਼ੀਤਲ ਅੰਗੁਰਾਲ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ।
Punjab Bani 17 June,2024
ਹਾਦਸਾ : ਰੇਲ ਗੱਡੀਆਂ ਟਕਰਾਉਣ ਕਾਰਨ ਦਰਜਨ ਤੋ ਵਧ ਮੌਤਾਂ, ਕਈ ਜ਼ਖਮੀ
ਹਾਦਸਾ : ਰੇਲ ਗੱਡੀਆਂ ਟਕਰਾਉਣ ਕਾਰਨ ਦਰਜਨ ਤੋ ਵਧ ਮੌਤਾਂ, ਕਈ ਜ਼ਖਮੀ ਕੋਲਕਾਤਾ, 17 ਜੂਨ ਪੱਛਮੀ ਬੰਗਾਲ ਵਿਖੇ ਅਗਰਤਲਾ ਤੋਂ ਆ ਰਹੀ 13174 ਕੰਚਨਜੰਗਾ ਐਕਸਪ੍ਰੈਸ ਨਿਊ ਜਲਪਾਈਗੁੜੀ ਸਟੇਸ਼ਨ ਦੇ ਕੋਲ ਰੰਗਪਾਨੀ ਨੇੜੇ ਮਾਲ ਗੱਡੀ ਨਾਲ ਟਕਰਾਅ ਗਈ , ਜਿਸ ਕਾਰਨ ਦਰਜਨ ਤੋ ਵਧ ਵਿਅਕਤੀਆਂ ਦੀ ਮੌਤ ਹੋ ਗਈ ਤੇ 60 ਜ਼ਖ਼ਮੀ ਹੋ ਗਏ। ਉੱਤਰੀ ਸਰਹੱਦੀ ਰੇਲਵੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਹੋਇਆ।
Punjab Bani 17 June,2024
ਬੰਗਾਲ ; ਰਾਜ ਭਵਨ ਖਾਲੀ ਕਰਨ ਲਈ ਪੁਲਸ ਮੁਲਾਜ਼ਮਾਂ ਨੂੰ ਦਿੱਤਾ ਆਦੇਸ਼
ਬੰਗਾਲ ; ਰਾਜ ਭਵਨ ਖਾਲੀ ਕਰਨ ਲਈ ਪੁਲਸ ਮੁਲਾਜ਼ਮਾਂ ਨੂੰ ਦਿੱਤਾ ਆਦੇਸ਼ ਕੋਲਕਾਤਾ, 17 ਜੂਨ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਅੱਜ ਸਵੇਰੇ ਰਾਜ ਭਵਨ ’ਚ ਤਾਇਨਾਤ ਕੋਲਕਾਤਾ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਇਮਾਰਤ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਅਧਿਕਾਰੀ ਨੇ ਦੱਸਿਆ ਕਿ ਰਾਜਪਾਲ ਉੱਤਰੀ ਗੇਟ ਕੋਲ ਪੁਲੀਸ ਚੌਕੀ ਨੂੰ ‘ਜਨ ਮੰਚ’ ਨੂੰ ਬਦਲਣ ਦੀ ਯੋਜਨਾ ਬਣਾ ਰਹੇ ਹਨ। ਕੁਝ ਦਿਨ ਪਹਿਲਾਂ ਪੁਲੀਸ ਨੇ ਭਾਜਪਾ ਦੇ ਨੇਤਾ ਸੁਭੇਂਦੂ ਅਧਿਕਾਰੀ ਅਤੇ ਰਾਜ ਵਿੱਚ ਚੋਣਾਂ ਤੋਂ ਬਾਅਦ ਹਿੰਸਾ ਦੇ ਕਥਿਤ ਪੀੜਤਾਂ ਨੂੰ ਸ੍ਰੀ ਬੋਸ ਨੂੰ ਮਿਲਣ ਲਈ ਰਾਜ ਭਵਨ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਸੀ, ਭਾਵੇਂ ਰਾਜਪਾਲ ਨੇ ਇਸ ਦੀ ਲਿਖਤੀ ਇਜਾਜ਼ਤ ਦਿੱਤੀ ਸੀ। ਇਸ ਤੋਂ ਬਾਅਦ ਰਾਜਪਾਲ ਦਾ ਇਹ ਹੁਕਮ ਆਇਆ ਹੈ।
Punjab Bani 17 June,2024
ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਨੇ ਅਮਰੀਕਾ ਹਵਾਲੇ ਕੀਤਾ
ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈਕ ਗਣਰਾਜ ਨੇ ਅਮਰੀਕਾ ਹਵਾਲੇ ਕੀਤਾ ਵਾਸ਼ਿੰਗਟਨ, 17 ਜੂਨ ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਾਉਣ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਲ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਗੁਪਤਾ (52) ਨੂੰ ਅਮਰੀਕੀ ਨਾਗਰਿਕ ਅਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਅਮਰੀਕੀ ਸਰਕਾਰ ਦੀ ਅਪੀਲ ‘ਤੇ ਪਿਛਲੇ ਸਾਲ ਚੈੱਕ ਗਣਰਾਜ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਚੈੱਕ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਹਵਾਲਗੀ ਵਿਰੁੱਧ ਗੁਪਤਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਗੁਪਤਾ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।
Punjab Bani 17 June,2024
ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਪ੍ਰੋ. ਬਡੂੰਗਰ ਨੇ ਪੁਸਤਕਾਂ ਕੀਤੀਆਂ ਭੇਂਟ
ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਪ੍ਰੋ. ਬਡੂੰਗਰ ਨੇ ਪੁਸਤਕਾਂ ਕੀਤੀਆਂ ਭੇਂਟ ਅਜੌਕੀ ਪੀੜ੍ਹੀ ਲਈ ਪੁਸਤਕਾਂ ਗਿਆਨ ਦਾ ਸੋਮਾ : ਪ੍ਰੋ. ਬਡੂੰਗਰ ਪਟਿਆਲਾ 17 ਜੂਨ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਜਥੇਦਾਰ ਅਕਾਲੀ ਕੌਰ ਸਿੰਘ ਲਾਇਬ੍ਰੇਰੀ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਧਾਰਮਕ ਪੁਸਤਕਾਂ ਤੋਂ ਇਲਾਵਾ ਵੱਖ ਵੱਖ ਪ੍ਰਸਿੱਧ ਲੇਖਕਾਂ, ਰਚਨਾਕਾਰਾਂ ਦੀਆਂ ਪੁਸਤਕਾਂ ਭੇਂਟ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਪ੍ਰੋ. ਬਡੂੰਗਰ ਵੱਲੋਂ ਖਾਲਸਾ ਕਾਲਜ ਪਟਿਆਲਾ ਦੀ ਲਾਇਬ੍ਰੇਰੀ, ਬੀਐਨਖਾਲਸਾ ਸੀਨੀ. ਸੈਕੰਡਰੀ ਸਕੂਲ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਜਥੇਦਾਰ ਅਕਾਲੀ ਕੌਰ ਸਿੰਘ ਲਈ 3000 ਦੇ ਕਰੀਬ ਪੁਸਤਕਾਂ ਭੇਂਟ ਕੀਤੀਆਂ ਜਾ ਚੁੱਕੀਆਂ। ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੂੰ ਧਾਰਮਕ ਪੁਸਤਕਾਂ ਭੇਂਟ ਕਰਨ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਜੌਕੀ ਪੀੜ੍ਹੀ ਲਈ ਪੁਸਤਕਾਂ ਗਿਆਨ ਦਾ ਸੋਮਾ ਹਨ, ਜੋ ਹਮੇਸ਼ਾ ਸਾਰਿਆਂ ਲਈ ਪ੍ਰੇਰਨਾ ਸਰੋਤ ਰਹਿਣ ਦੇ ਨਾਲ ਨਾਲ ਮਾਰਗ ਦਰਸ਼ਨ ਵੀ ਕਰਦੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਆਧੁਨਿਕ ਯੁੱਗ ਵਿਚ ਅਜੌਕੀ ਪੀੜ੍ਹੀ ਮੋਬਾਇਲ ਕਲਚਰ ਦਾ ਸ਼ਿਕਾਰ ਹੋ ਚੁੱਕੀ ਹੈ, ਜਿਸ ਨਾਲ ਪੁਸਤਕਾਂ ਦੇ ਗਿਆਨ ਤੋਂ ਵਾਂਝੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੁਸਤਕਾਂ ਦੇ ਸ਼ਬਦਦਿਕ ਗਿਆਨ ਨਾਲ ਜੁੜਨਾ ਅੱਜ ਸਭ ਤੋਂ ਵੱਡੀ ਲੋੜ ਹੈ ਅਤੇ ਅਜੌਕੀ ਪੀੜੀ ਨੂੰ ਪੁਸਤਕ ਗਿਆਨ ਦੀ ਜੋਤ ਨਾਲ ਆਪਣੇ ਭਵਿੱਖ ਨੂੰ ਰੌਸ਼ਨਮਈ ਬਣਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ। ਭਾਈ ਭੁਪਿੰਦਰਪਾਲ ਸਿੰਘ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 17 June,2024
ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ-ਜੌੜਾਮਾਜਰਾ
ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ, ਮੌਜੂਦਾ ਸਰਕਾਰ ਨੇ ਨਸ਼ਾ ਵਿਰੁੱਧ ਇਮਾਨਦਾਰੀ ਨਾਲ ਕੰਮ ਕੀਤਾ-ਜੌੜਾਮਾਜਰਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਨਸ਼ਿਆਂ ਤਸਕਰਾਂ 'ਤੇ ਸਿਕੰਜ਼ਾ ਕਸਿਆ -ਸਬ ਜੂਨੀਅਰ-ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ -ਦੇਸ਼ ਦੇ 28 ਰਾਜਾਂ ਤੋਂ ਪੁੱਜੇ 450 ਪਾਵਰ ਲਿਫਟਰ, ਭਾਰ ਚੁੱਕਣ ਦੇ ਮੁਕਾਬਲਿਆਂ 'ਚ ਉਤਸ਼ਾਹ ਨਾਲ ਲਿਆ ਹਿੱਸਾ ਪਟਿਆਲਾ, 17 ਜੂਨ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਸਬ ਜੂਨੀਅਰ ਤੇ ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਇੱਥੇ ਰਿੰਕ ਹਾਲ ਵਿਖੇ 28 ਰਾਜਾਂ ਤੋਂ ਪੁੱਜੇ ਕਰੀਬ 450 ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਖੇਡ ਭਾਵਨਾ ਨਾਲ ਹਿੱਸਾ ਲੈਣ ਲਈ ਪ੍ਰੇਰਤ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮੱਲੀ ਤੇ ਹੋਰ ਅਹੁਦੇਦਾਰਾਂ ਨੂੰ ਇਹ ਚੈਂਪੀਅਨਸ਼ਿਪ ਕਰਵਾਉਣ ਲਈ ਵਧਾਈ ਦਿੱਤੀ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਇਸ ਮੌਕੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਉਪਰਾਲੇ ਕੀਤੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਦੋਸ਼ੀ ਹਨ, ਕਿਉਂਕਿ ਪਿਛਲੇ ਸਮੇਂ ਵਿੱਚ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਇਮਾਨਦਾਰੀ ਨਾਲ ਨਸ਼ਾ ਤਸਕਰਾਂ 'ਤੇ ਸਿਕੰਜ਼ਾ ਕਸਦੇ ਹੋਏ ਕਾਰਵਾਈ ਕੀਤੀ ਹੈ, ਜਿਸ ਦੇ ਸਿੱਟੇ ਬਹੁਤ ਜਲਦ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਦਾ ਨਸ਼ਾ ਛੁਡਾਉਣ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਹੈ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਲਈ ਵਿਸ਼ੇਸ਼ ਬਜਟ ਰੱਖਿਆ ਹੈ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਨਗ਼ਦ ਇਨਾਮ ਦੇਣ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਸਮੇਤ ਖੇਡ ਨਰਸਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ 21 ਜੂਨ ਤੱਕ ਕਰਵਾਈ ਜਾਣ ਵਾਲੀ ਚੈਂਪੀਨਸ਼ਿਪ ਦੌਰਾਨ ਇਕੁਇਪਡ ਮੁਕਾਬਲਿਆਂ 'ਚ ਸੁਕੈਡ, ਬੈਂਚ ਪ੍ਰੈਸ ਤੇ ਡੈਡ ਲਿਫ਼ਟ ਮੁਕਾਬਲੇ ਸ਼ਾਮਲ ਹਨ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਇਸ ਮੌਕੇ ਆਲ ਇੰਡੀਆ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ, ਜਨਰਲ ਸਕੱਤਰ ਅਰਜਨਾ ਅਵਾਰਡੀ ਪੀ.ਜੇ. ਜੌਸਫ਼, ਪੀ.ਏ. ਸੁਰਜੀਤ ਸਿੰਘ ਫ਼ੌਜੀ, ਗੁਰਿੰਦਰਪਾਲ ਸਿੰਘ, ਨਿਰਮਲ ਸਿੰਘ ਬਾਊ, ਰਸ਼ਪਾਲ ਸਿੰਘ, ਪ੍ਰੇਮ ਕੁਮਾਰ ਪ੍ਰੇਮੀ, ਕਰਮਜੀਤ ਸਿੰਘ ਸਾਹੀ, ਹਰਕੀਰਤ ਸਿੰਘ ਲਵਲੀ, ਮਹਿੰਦਰਪਾਲ ਸਿੰਘ, ਰਸ਼ਪਾਲ ਸਿੰਘ ਸਮੇਤ ਜਿਊਰੀ ਮੈਂਬਰ, ਰੈਫ਼ਰੀ, ਕੋਚ, ਸਕੱਤਰ ਤੇ 28 ਰਾਜਾਂ ਤੋਂ 450 ਦੇ ਕਰੀਬ ਪਾਵਰ ਲਿਫਟਰ ਖਿਡਾਰੀ ਮੌਜੂਦ ਸਨ।
Punjab Bani 17 June,2024
ਅਜੋਕੇ ਵਾਤਾਵਰਣ ਦੀਆਂ ਚਨੌਤੀਆਂ ਮਨੁੱਖ ਨੇ ਆਪ ਸਹੇੜੀਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਅਜੋਕੇ ਵਾਤਾਵਰਣ ਦੀਆਂ ਚਨੌਤੀਆਂ ਮਨੁੱਖ ਨੇ ਆਪ ਸਹੇੜੀਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਗੁਰਦੁਆਰਾ ਅਗਾੜਾ ਪਿਛਾੜਾ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਪੂਰਨ ਸ਼ਰਧਾ ਸਤਿਕਾਰ ਨਾਲ ਮਨਇਆ ਗਿਆ ਅੰਮ੍ਰਿਤਸਰ :- 17 ਜੂਨ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਅਗਾੜਾ ਪਿਛਾੜਾ ਪਾਤਸ਼ਾਹੀ ਪੰਜਵੀਂ ਪਿੰਡ ਜੀਓਬਾਲਾ ਜਿਸ ਦੀ ਕਾਰਸੇਵਾ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਵੱਲੋਂ ਸੰਤ ਮਹਾਂਪੁਰਸ਼ ਬਾਬਾ ਗੁਰਪਿੰਦਰ ਸਿੰਘ ਕਾਰ ਸੇਵਾ ਗੁਰੁਸਰ ਸਤਲਾਣੀ ਸੰਪਰਦਾ ਨੂੰ ਸੋਂਪੀ ਗਈ ਹੈ। ਉਨ੍ਹਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁ: ਅਗਾੜਾ ਪਿਛਾੜਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਇਆ ਗਿਆ। ਇਸ ਮੌਕੇ ਦੀਵਾਨ ਵਿੱਚ ਉਚੇਚੇ ਤੌਰ ਤੇ ਪੁਜੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਅਸਥਾਨ ਦੀ ਇਤਿਹਾਸਕ ਮਹੱਤਤਾ ਸੰਗਤਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਕਿੱਲੇ ਗੁਰੂ ਸਾਹਿਬ ਗੱਡੇ ਸਨ ਅਸੀ ਪੁਟਣੇ ਸ਼ੁਰੂ ਕਰ ਦਿਤੇ ਹਨ। ਗੁਰੂ ਵੱਲੋਂ ਬਖਸ਼ੀ ਮਰਯਾਦਾ ਦੇ ਉਲੰਘਣ ਕਾਰਨ ਮਨੁੱਖੀ ਜੀਵ ਨੂੰ ਬਹੁਤ ਸਾਰੀਆਂ ਦੁਖਦ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਅਧੁਨਿਕ ਵਿਗਿਆਨਕ ਯੁੱਗ ਅੰਦਰ ਮਨੁੱਖ ਨੂੰ ਸੁਖ ਸਹੂਲਤਾਂ ਦੀ ਪ੍ਰਾਪਤੀ ਲਈ ਸਮੁੱਚੇ ਵਾਤਾਵਰਣ ਨੂੰ ਹੀ ਤਹਿਸ, ਨਹਿਸ਼, ਗੰਧਲਾ ਤੇ ਜੀਵਨ ਮਾਰੂ ਬਣਾ ਲਿਆ ਹੈ। ਉਨ੍ਹਾਂ ਕਿਹਾ ਜੇਕਰ ਸਮੁੱਚੀ ਲੋਕਾਈ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਅਪਨਾ ਲਵੇ ਤਾਂ ਸਾਰੇ ਦੁੱਖਾਂ ਤੋਂ ਛੁਟਕਾਰਾ ਪਾ ਕੇ ਸੁਖੀ ਜੀਵਨ ਬਤੀਤ ਕਰ ਸਕਦੀ ਹੈ। ਜਿਨ੍ਹੀਆਂ ਵੀ ਚੁਨੌਤੀਆਂ ਸਾਡੇ ਸਾਹਮਣੇ ਹਨ। ਇਹ ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸਿੱਖ ਸਿਧਾਂਤ ਨੂੰ ਪਿੱਠ ਦੇ ਕੇ ਮਨੁੱਖ ਨੇ ਆਪ ਸਹੇੜੀਆਂ ਹਨ। ਉਨ੍ਹਾਂ ਕਿਹਾ ਸਰਕਾਰਾਂ ਵੋਟ ਪ੍ਰਾਪਤੀ ਲਈ ਲੀਹਾਂ ਤੋਂ ਲੱਥ ਕੇ ਗੁੰਮਰਾਹ ਕੁੰਨ ਪ੍ਰਚਾਰ ਰਾਹੀਂ ਲੋਕਾਂ ਨੂੰ ਬੇਵਕੂਫ ਬਣਾ ਰਹੀਆਂ ਹਨ ਜਿਸ ਵੋਟ ਖਾਤਰ ਸਮੁੱਚਾ ਤਾਣਾ ਬਾਣਾ ਹੀ ਵਿਗੜ ਰਿਹਾ ਹੈ। ਇਸ ਲਈ ਸਿੱਧੇ ਰੂਪ ਵਿੱਚ ਸਰਕਾਰਾਂ ਅਸੀ ਤੇ ਆਮ ਜਨਤਾ ਵੀ ਬਰਾਬਰ ਦੀ ਜੁੰਮੇਵਾਰ ਹੈ। ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਜੀ ਸਪੰਰਦਾ ਬਾਬਾ ਮੇਜਰ ਸਿੰਘ ਮੁਖੀ ਤਰਨਾਦਲ ਨੇ ਵੀ ਸਬੋਧਨ ਕੀਤਾ। ਉਪਰੰਤ ਕਬੱਡੀ ਮੈਚ ਹੋਏ ਜਿਸ ਵਿੱਚ ਰਮਦਾਸ ਕਲੱਬ ਯੂ.ਐਸ.ਏ ਅਤੇ ਖੋਖਰ ਫੌਜੀਆਂ ਗੁਰਦਾਸਪੁਰ ਟੀਮਾਂ ਵਿਚ ਗਹਿਗਚ ਮੁਕਾਬਲਾ ਹੋਇਆ। ਯੂ.ਐਸ.ਏ ਟੀਮ ਨੇ ਜੇਤੂ ਟਰਾਫੀ ਪ੍ਰਾਪਤ ਕੀਤੀ। ਇਸ ਮੌਕੇ ਸਿੱਖ ਇਤਿਹਾਸ ਗਿਆਨੀ ਪਰਮਜੀਤ ਸਿੰਘ ਖਾਲਸਾ ਕਵੀਸ਼ਰ, ਗਿ. ਕੇਵਲ ਸਿੰਘ ਕੋਮਲ, ਭਾਈ ਗੁਰਸ਼ਰਨ ਸਿੰਘ ਜਾਗੋ ਲਹਿਰ, ਗਿ. ਜਤਿੰਦਰ ਪਾਲ ਸਿੰਘ ਜੋਧ, ਢਾਡੀ ਭਾਈ ਲਖਬੀਰ ਸਿੰਘ ਕੋਮਲ ਨੇ ਸੰਗਤਾਂ ਨਾਲ ਸਾਂਝਾ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ਤੇ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਦੇਵ ਸਿੰਘ ਭੱਟੀ, ਸੰਤ ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਸੰਤ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਸੰਤ ਬਾਬਾ ਬਲਕਾਰ ਸਿੰਘ ਹਨੂੰਮਾਨਗੜ੍ਹ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੱਮਣ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਕੁੱਲੀਵਾਲੇ, ਸੰਤ ਬਾਬਾ ਦਰਸ਼ਨ ਸਿੰਘ ਬੋਰੀਵਾਲੇ, ਸੰਤ ਬਾਬਾ ਹਰੀ ਸਿੰਘ ਨਾਨਕਸਰ ਹਰੀਕੇ, ਸੰਤ ਬਾਬਾ ਵੀਰ ਸਿੰਘ ਜੀਓਬਾਲਾ, ਸੰਤ ਬਾਬਾ ਗੁਲਾਬ ਸਿੰਘ ਠੱਠੀਖਾਰਾ, ਸੰਤ ਬਾਬਾ ਹਰਦੇਵ ਸਿੰਘ ਝਾੜ ਸਾਹਿਬ, ਬਾਬਾ ਹੀਰਾ ਸਿੰਘ ਠੱਠਾ, ਬਾਬਾ ਅਵਤਾਰ ਸਿੰਘ ਧੱਤਲਾਂਵਾਲੇ, ਭਾਈ ਕੁਲਵਿੰਦਰ ਸਿੰਘ, ਬਾਬਾ ਸੁਲੱਖਣ ਸਿੰਘ ਪੰਜਵੜ, ਬਾਬਾ ਬਲਦੇਵ ਸਿੰਘ ਢੋਢੀਵਿੰਡ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਹੋਏ। ਸਟੇਜ ਸੰਚਾਲਣ ਗਿਆਨੀ ਗੁਰਬਚਨ ਸਿੰਘ ਕਲਸੀਆਂ ਅਤੇ ਭਾਈ ਬੂਟਾ ਸਿੰਘ ਨੇ ਬਾਖੂਬੀ ਨਿਭਾਇਆ। ਅੰਤ ਵਿਚ ਸੰਤ ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਜੋ ਗੁਰਦੁਆਰਾ ਅਗਾੜਾ ਪਿਛਾੜਾ ਦੀ ਕਾਰਸੇਵਾ ਕਰਵਾ ਰਹੇ ਹਨ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
Punjab Bani 17 June,2024
ਦਿੱਲੀ ਵਿਚ ਜਲ ਸੰਕਟ ਲੈਂਦਾ ਜਾ ਰਿਹਾ ਵਿਸ਼ਾਲ ਰੂਪ
ਦਿੱਲੀ ਵਿਚ ਜਲ ਸੰਕਟ ਲੈਂਦਾ ਜਾ ਰਿਹਾ ਵਿਸ਼ਾਲ ਰੂਪ ਦਿੱਲੀ : ਜਿੳਂੂ ਜਿਊਂ ਗਰਮੀ ਵਧਦੀ ਜਾ ਰਹੀ ਹੈ ਤਿਊ਼ ਤਿਉਂ ਪਾਣੀ ਦਾ ਸੰਕਟ ਵੀ ਵਧਦਾ ਚਲਿਆ ਜਾ ਰਿਹਾ ਹੈ।ਪਾਣੀ ਸੰਕਟ ਦੇ ਚਲਦਿਆਂ ਆਮ ਆਦਮੀ ਪਾਰਟੀ ਦੀ ਸੀਨੀਅਰ ਮਹਿਲਾ ਆਗੂ ਤੇ ਮੰਤਰੀ ਆਤਿਸ਼ੀ ਨੇ ਕੌਮੀ ਰਾਜਧਾਨੀ ਵਿਚ ਜਿਥੇ ਪਾਣੀ ਦੀ ਕਮੀ ਨੂੰ ਵੇਖਦਿਆਂ ਹਰਿਆਣਾ ਨੂੰ ਮਨੁੱਖੀ ਆਧਾਰ ’ਤੇ ਯਮੁਨਾ ’ਚੋਂ ਵਾਧੂ ਪਾਣੀ ਛੱਡਣ ਦੀ ਅਪੀਲ ਕੀਤੀ ਤਾਂ ਦੂਸਰੇ ਪਾਸੇ ਕਾਂਗਰਸ ਨੇ ਦਿੱਲੀ ਸਰਕਾਰ ਖਿਲਾਫ ਮਟਕਾ-ਤੋੜ ਵਿਖਾਵਾ ਸ਼ੁਰੂ ਕਰ ਦਿੱਤਾ। ਦਿੱਲੀ ਦੀ ਜਲ ਮੰਤਰੀ ਨੇ ਇਕ ਸਮਾਗਮ ਦੌਰਾਨ ਕਿਹਾ ਕਿ ਮੂਣਕ ਨਹਿਰ ਤੇ ਵਜ਼ੀਰਾਬਾਦ ਵਾਟਰ ਪਿਓਰੀਫਿਕੇਸ਼ਨ ਪਲਾਂਟ ’ਚ ਪਾਣੀ ਦੀ ਕਮੀ ਕਾਰਨ ਕੌਮੀ ਰਾਜਧਾਨੀ ਵਿਚ ਸ਼ੁੱਧ ਪਾਣੀ ਦਾ ਉਤਪਾਦਨ ਕਰਨ ’ਚ 7 ਕਰੋੜ ਗੈਲਨ ਰੋਜ਼ਾਨਾ (ਐੱਮ. ਜੀ. ਡੀ.) ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Punjab Bani 16 June,2024
ਭਾਰਤ ਦੇ ਵਿਦੇਸ਼ ਮੰਤਰੀ ਕਰਨਗੇ ਸ਼੍ਰੀਲੰਕਾ ਦਾ 20 ਨੂੰ ਦੌਰਾ
ਭਾਰਤ ਦੇ ਵਿਦੇਸ਼ ਮੰਤਰੀ ਕਰਨਗੇ ਸ਼੍ਰੀਲੰਕਾ ਦਾ 20 ਨੂੰ ਦੌਰਾ ਦਿੱਲੀ : ਭਾਰਤ ਦੇਸ਼ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 20 ਜੂਨ ਨੂੰ ਸ਼੍ਰੀਲੰਕਾ ਦਾ ਦੌਰਾ ਕਰਨਗੇ। ਵਿਦੇਸ਼ ਮੰਤਰੀ ਐਸ. ਸ਼ੰਕਰ ਦੇ ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲਾ ਦੇ ਸੂਤਰਾਂ ਨੇ ਦੱਸਿਆ ਕਿ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਸ਼੍ਰੀਲੰਕਾ ਜੈਸ਼ੰਕਰ ਦੀ ਯਾਤਰਾ ਨੂੰ ਲੈ ਕੇ ਉਤਸੁਕ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਆਉਣ ਵਾਲੇ ਦਿਨਾਂ `ਚ ਸ਼੍ਰੀਲੰਕਾ ਦਾ ਦੌਰਾ ਕਰਨ ਦੀ ਉਮੀਦ ਹੈ। ਸਾਬਰੀ ਨੇ ਕਿਹਾ ਕਿ ਇਹ ਦੌਰੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੇ ਪਿਛਲੇ ਹਫ਼ਤੇ ਨਵੀਂ ਦਿੱਲੀ ਫੇਰੀ ਦਾ ਨਤੀਜਾ ਹਨ, ਜਿੱਥੇ ਉਹ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਗਏ ਸਨ।
Punjab Bani 16 June,2024
ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਕੀਤਾ ਜਾ ਸਕਦੈ ਹੈ ਈ. ਵੀ. ਐਮ. ਨੂੰ ਹੈਕ : ਐਲਨ ਮਸਕ
ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਕੀਤਾ ਜਾ ਸਕਦੈ ਹੈ ਈ. ਵੀ. ਐਮ. ਨੂੰ ਹੈਕ : ਐਲਨ ਮਸਕ ਨਿਊ ਦਿੱਲੀ : ਆਰਟੀਫਿਕਸ਼ੀਅਲ ਇੰਟੈਲੀਜੈਂਸ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨੂੰ ਹੈਕ ਕਰਨ ਦਾ ਦਾਅਵਾ ਕਰਨ ਵਾਲੇ ਐਲਨ ਮਸਕ ਨੇ ਕਿਹਾ ਕਿ ਇਸ ਨੂੰ ਖਤਮ ਕਰਨ ਦੀ ਲੋੜ ਹੈ। ਐਲਨ ਮਸਕ ਨੇ ਇਸ ਸਭ ਦੇ ਚਲਦਿਆਂ ਅਮਰੀਕ ਚੋਣਾਂ ਵਿਚ ਈ. ਵੀ. ਐਮ. ਨੂੰ ਹਟਾਉਣ ਦੀ ਮੰਗ ਵੀ ਕੀਤੀ ਹੈ। ਦੱਸਣਯੋਗ ਹੈ ਕਿ ਐਲਨ ਮਸਕ ਸੰਸਾਰ ਦੇ ਦੂਸਰੇ ਸਭ ਤੋਂ ਅਮੀਰ ਵਿਅਕਤੀਆਂ ਵਿਚੋਂ ਇਕ ਹਨ ਤੇ ਅੰਤਰਿਕਸ਼ ਵਿਚ ਛਾ ਜਾਣ ਦੀ ਲੱਗੀ ਹੋੜ ਵਿਚ ਆਪਣੀ ਸਪੇਸ ਐਕਸ ਕੰਪਨੀ ਰਾਹੀਂ ਮੰਗਲ ਗ੍ਰਹਿ ਵਿਖੇ ਦੁਨੀਆਂ ਵਸਾਉਣ ਨੂੰ ਲੈ ਕੇ ਕਾਫੀ ਉਤਸ਼ਾਹਿਤ ਵੀ ਹਨ।
Punjab Bani 16 June,2024
ਲੌਂਗੋਵਾਲ ਵਿਖੇ ਬਡਬਰ ਰੋਡ `ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਅਚਨਚੇਤ ਅੱਗ
ਲੌਂਗੋਵਾਲ ਵਿਖੇ ਬਡਬਰ ਰੋਡ `ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਅਚਨਚੇਤ ਅੱਗ ਲੌਂਗੋਵਾਲ : ਲੌਂਗੋਵਾਲ ਵਿਖੇ ਬਡਬਰ ਰੋਡ `ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਤੇਲ ਨਾਲ ਭਰੇ ਟੈਂਕਰ ਨੂੰ ਅਚਨਚੇਤ ਅੱਗ ਲੱਗਣ ਕਾਰਨ ਮਿੰਟਾਂ ਸਕਿੰਟਾਂ ਵਿਚ ਹੀ ਟੈਂਕਰ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਜਿ਼ਆਦਾ ਭਿਆਨਕ ਸੀ ਕਿ ਉਥੇ ਮੌਜੂਦ ਲੋਕ ਦੇਖ ਕੇ ਦੰਗ ਰਹਿ ਗਏ। ਭਾਰਤ ਪੈਟਰੋਲੀਅਮ ਦੇ ਕ੍ਰਿਸ਼ਨਾ ਪੈਟਰੋ ਸੈਂਟਰ ਤੇ ਅਣਲੋਡ ਹੋਣ ਲਈ ਆਈ ਇਸ ਗੱਡੀ ਨੂੰ ਜਦ ਡਰਾਈਵਰ ਬੈਕ ਕਰਕੇ ਪੰਪ ਤੇ ਲਾਉਣ ਲੱਗਾ ਤਾਂ ਗੱਡੀ ਦੇ ਕੈਬਿਨ ਵਿੱਚ ਅਚਾਨਕ ਅੱਗ ਫੈਲ ਗਈ। ਡਰਾਈਵਰ ਅਤੇ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੇ। ਸੜਕ ਤੇ ਖੜ੍ਹੀ ਗੱਡੀ ਦਾ ਕੈਬਿਨ ਬੁਰੀ ਤਰ੍ਹਾਂ ਸੜ ਰਿਹਾ ਸੀ ਅਤੇ ਟਾਇਰਾਂ ਦੇ ਪਟਾਕੇ ਪੈ ਰਹੇ ਸਨ।
Punjab Bani 16 June,2024
ਕੈਨੇਡਾ ਕਰੇਗਾ ਅਗਲੇ ਸਾਲ ਜੀ-7 ਸਿਖਰ ਸੰਮੇਲਨ ਦੀ ਪ੍ਰਧਾਨਗੀ : ਟਰੂਡੋ
ਕੈਨੇਡਾ ਕਰੇਗਾ ਅਗਲੇ ਸਾਲ ਜੀ-7 ਸਿਖਰ ਸੰਮੇਲਨ ਦੀ ਪ੍ਰਧਾਨਗੀ : ਟਰੂਡੋ ਕੈਨੇਡਾ : ਕੈਨੇਡਾ ਕਰੇਗਾ ਅਗਲੇ ਸਾਲ ਜੀ-7 ਸਿਖਰ ਸੰਮੇਲਨ ਦੀ ਪ੍ਰਧਾਨਗੀ ਸਬੰਧੀ ਵਿਚਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿਚ ਹੋਏ ਜੀ-7 ਸਿਖਰ ਸੰਮੇਲਨ ਮੌਕੇ ਆਖੇ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨਾਲ ਮੁਲਾਕਾਤ ਵੀ ਕੀਤੀ ਜੋ ਕਿ ਇਟਲੀ ਵਿਖੇ ਹੋਈ ਸੀ। ਦੱਸਣਯੋਗ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਭਾਰਤ ਨਾਲ ਸਬੰਧਾਂ ਨੂੰ ਲੈ ਕੇ ਟਰੂਡੋ ਦੇ ਸੁਰਾਂ ਵਿਚ ਵੀ ਕਾਫੀ ਤਬਦੀਲੀ ਆਈ ਦੇਖੀ ਗਈ ਹੈ।
Punjab Bani 16 June,2024
ਦਿੱਲੀ ਦੇ ਛਤਰਪੁਰ ਖੇਤਰ ਵਿਚ ਬਣੇ ਜਲ ਬੋਰਡ ਦੇ ਦਫ਼ਤਰ ਵਿਚ ਹੋਈ ਤੋੜਭੰਨ
ਪਾਣੀ ਸੰਕਟ ਗਹਿਰਾਇਆ ਦਿੱਲੀ ਦੇ ਛਤਰਪੁਰ ਖੇਤਰ ਵਿਚ ਬਣੇ ਜਲ ਬੋਰਡ ਦੇ ਦਫ਼ਤਰ ਵਿਚ ਹੋਈ ਤੋੜਭੰਨ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦੇ ਛਤਰਪੁ ਖੇਤਰ ਵਿਚ ਬਣੇ ਜਲ ਬੋਰਡ ਦੇ ਦਫ਼ਤਰ ਵਿਖੇ ਪਾਣੀ ਦੇ ਵਧਦੇ ਜਾ ਰਹੇ ਸੰਕਟ ਦੇ ਚਲਦਿਆਂ ਭਾਜਪਾ ਵਰਕਰਾਂ ਨੇ ਐਤਵਾਰ ਨੂੰ ਛਤਰਪੁਰ ਇਲਾਕੇ ਵਿੱਚ ਦਿੱਲੀ ਜਲ ਬੋਰਡ ਦੇ ਦਫ਼ਤਰ ਵਿੱਚ ਭੰਨਤੋੜ ਕੀਤੀ, ਜਿਸਦੇ ਚਲਦਿਆਂ ਭਾਜਪਾਈ ਅਤੇ ਆਪ ਆਹਮੋ ਸਾਹਮਣੇ ਹੋ ਗਏ ਹਨ। ਦੱਸਣਯੋਗ ਹੈ ਕਿ ਦਵਾਰਕਾ ਵਿਖੇ ਵੀ ਪਾਣੀ ਨੂੰ ਲੈ ਕੇ ਹੋਈ ਲੜਾਈ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ। ਇਥੇ ਇਕ ਗੱਲ ਖਾਸ ਧਿਆਨ ਦੇਣਯੋਗ ਹੈ ਕਿ ਦਿੱਲੀ ਵਿੱਚ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਕਈ ਥਾਵਾਂ `ਤੇ ਲੋਕ ਪਾਣੀ ਦੇ ਟੈਂਕਰਾਂ ਦੇ ਪਿੱਛੇ ਭੱਜਦੇ ਨਜ਼ਰ ਆ ਰਹੇ ਹਨ। ਪਾਣੀ ਦੇ ਵਧਦੇ ਸੰਕਟ ਦੇ ਚਲਦਿਆਂ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ।
Punjab Bani 16 June,2024
ਭਾਰਤੀ ਨਿਆਏ ਸੰਹਿਤਾ ਤਹਿਤ ਤਿੰਨ ਨਵੇਂ ਅਪਰਾਧਕ ਕਾਨੂੰਨ ਹੋਣਗੇ 1 ਜੁਲਾਈ ਤੋਂ ਲਾਗੂ : ਕਾਨੂੰਨ ਤੇ ਨਿਆਂ ਮੰਤਰੀ
ਭਾਰਤੀ ਨਿਆਏ ਸੰਹਿਤਾ ਤਹਿਤ ਤਿੰਨ ਨਵੇਂ ਅਪਰਾਧਕ ਕਾਨੂੰਨ ਹੋਣਗੇ 1 ਜੁਲਾਈ ਤੋਂ ਲਾਗੂ : ਕਾਨੂੰਨ ਤੇ ਨਿਆਂ ਮੰਤਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਕਿਹਾ ਕਿ ਤਿੰਨ ਨਵੇਂ ਅਪਰਾਧਕ ਕਾਨੂੰਨ ‘ਭਾਰਤੀ ਨਿਆਏ ਸੰਹਿਤਾ’, ‘ਭਾਰਤੀ ਸੁਰਕਸ਼ਾ ਸੰਹਿਤਾ’ ਅਤੇ ‘ਭਾਰਤੀ ਸਾਕਸ਼ਯਾ ਅਧਿਨਿਯਮ’ 1 ਜੁਲਾਈ ਤੋਂ ਲਾਗੂ ਹੋ ਜਾਣਗੇ। ਮੇਘਵਾਲ ਮੁਤਾਬਕ, ‘‘ਆਈਪੀਸੀ, ਸੀਆਰਪੀਸੀ ਅਤੇ ਇੰਡੀਅਨ ਐਵੀਡੈਂਸ ਐਕਟ ਬਦਲ ਰਹੇ ਹਨ। ਢੁੱਕਵੇਂ ਸਲਾਹ ਮਸ਼ਵਰੇ ਦੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਅਤੇ ਭਾਰਤੀ ਕਾਨੂੰਨ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਧਿਆਨ ’ਚ ਰੱਖਦਿਆਂ ਤਿੰਨੋਂ ਕਾਨੂੰਨ ਬਦਲ ਦਿੱਤੇ ਗਏ ਹਨ।’’
Punjab Bani 16 June,2024
ਭਾਰਤੀ ਰਿਜਰਵ ਬੈਂਕ ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ `ਸੈਂਟਰਲ ਬੈਂਕਿੰਗ` ਨੇ ਕੀਤਾ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ
ਆਰ. ਬੀ. ਆਈ. ਦੀ ਹੋ ਗਈ ਬੱਲੇ ਬੱਲੇ ਭਾਰਤੀ ਰਿਜਰਵ ਬੈਂਕ ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ `ਸੈਂਟਰਲ ਬੈਂਕਿੰਗ` ਨੇ ਕੀਤਾ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ `ਸੈਂਟਰਲ ਬੈਂਕਿੰਗ` ਵੱਲੋਂ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਰਿਜ਼ਰਵ ਬੈਂਕ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ `ਐਕਸ` `ਤੇ ਪੋਸਟ ਕੀਤਾ ਕਿ ਇਸ ਨੂੰ ਆਪਣੇ ਜੋਖਮ ਸੰਸਕ੍ਰਿਤੀ ਅਤੇ ਜਾਗਰੂਕਤਾ ਨੂੰ ਬਿਹਤਰ ਬਣਾਉਣ ਲਈ ਸਰਵੋਤਮ ਜੋਖਮ ਪ੍ਰਬੰਧਕ ਪੁਰਸਕਾਰ ਦਿੱਤਾ ਗਿਆ ਹੈ। ਕੇਂਦਰੀ ਬੈਂਕ ਨੇ ਕਿਹਾ ਕਿ ਇਹ ਪੁਰਸਕਾਰ ਆਰਬੀਆਈ ਦੀ ਤਰਫੋਂ ਕਾਰਜਕਾਰੀ ਨਿਰਦੇਸ਼ਕ ਮਨੋਰੰਜਨ ਮਿਸ਼ਰਾ ਨੇ ਪ੍ਰਾਪਤ ਕੀਤਾ।
Punjab Bani 16 June,2024
ਪੰਜਾਬ ਪੁਲਸ ਦੇ ਹੋਏ ਤਬਾਦਲੇ
ਪੰਜਾਬ ਪੁਲਸ ਦੇ ਹੋਏ ਤਬਾਦਲੇ ਸੰਗਰੂਰ : ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ (ਪਟਿਆਲਾ ਰੇਂਜ) ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਰੇਂਜ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਦੇ ਕੁੱਲ 916 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਚਾਰ ਜਿ਼ਲ੍ਹਿਆਂ ਦੇ ਐਸ. ਐਸ. ਪੀ., ਐਸ. ਪੀ. ਤੇ ਡੀ. ਐਸ. ਪੀਜ. ਨਾਲ ਮੀਟਿੰਗ ਕਰ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਕੇ ਸਖ਼ਤ ਰਣਨੀਤੀ ਤਿਆਰ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਪੁਲਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਤੇ ਨਸ਼ਿਆਂ ਦੀ ਰੋਕਥਾਮ ਲਈ ਸੰਗਰੂਰ ਜਿ਼ਲ੍ਹੇ ਦੇ 188 ਪੁਲਿਸ ਮੁਲਾਜ਼ਮਾਂ ਤੇ ਪਟਿਆਲਾ ਰੇਂਜ ਅਧੀਨ ਆਉਂਦੇ ਮਾਲੇਰਕੋਟਲਾ ਜਿ਼ਲ੍ਹੇ ਦੇ 73 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਨੀਤੀ ਤਹਿਤ ਸਹਾਇਕ ਥਾਣੇਦਾਰ ਤੋਂ ਇੰਸਪੈਕਟਰ ਰੈਂਕ ਦੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।
Punjab Bani 16 June,2024
ਮੋਹਾਲੀ-ਰਾਜਪੁਰਾ ਬਰਾਡ-ਗੇਜ ਰੇਲ ਲਿੰਕ ਦਾ ਕੰਮ ਸ਼ੁਰੂ ਕੀਤਾ ਜਾਵੇਗਾ : ਰਵਨੀਤ ਬਿੱਟੂ
ਮੋਹਾਲੀ-ਰਾਜਪੁਰਾ ਬਰਾਡ-ਗੇਜ ਰੇਲ ਲਿੰਕ ਦਾ ਕੰਮ ਸ਼ੁਰੂ ਕੀਤਾ ਜਾਵੇਗਾ : ਰਵਨੀਤ ਬਿੱਟੂ ਲੁਧਿਆਣਾ : ਪੰਜਾਬ ਦੇ ਸਾਬਕਾ ਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੇਤਰੇ ਤੇ ਫੂਡ ਪ੍ਰੋਸੈਸਿੰਗ ਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੋਹਾਲੀ-ਰਾਜਪੁਰਾ ਬਰਾਡ-ਗੇਜ ਰੇਲ ਲਿੰਕ ਦਾ ਕੰਮ ਛੇਤੀ ਹੀ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ 2016-2017 `ਚ ਰੇਲਵੇ ਨੇ ਡੀਪੀਆਰ ਤਿਆਰ ਕਰ ਕੇ ਚੰਡੀਗੜ੍ਹ-ਮੁਹਾਲੀ ਰਾਜਪੁਰਾ-ਲਿੰਕ ਬਣਾਉਣ ਲਈ ਪ੍ਰਸਤਾਵ ਬਣਾਇਆ ਸੀ ਪਰ ਰੇਲਵੇ ਨੇ ਮੁਨਾਫ਼ਾ ਨਾ ਹੋਣ ਕਾਰਨ ਇਸ ਦੀ ਫਾਈਲ ਬੰਦ ਕਰ ਦਿੱਤੀ ਸੀ ਪਰ ਮਾਲਵਾ ਨੂੰ ਪੰਜਾਬ ਦੀ ਰਾਜਧਾਨੀ ਨਾਲ ਜੋੜਿਆ ਜਾਣਾ ਸਮੇਂ ਦੀ ਮੰਗ ਹੈ, ਇਸ ਲਈ ਜਲਦੀ ਹੀ ਇਹ ਮਾਮਲਾ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਸਾਹਮਣੇ ਉਠਾਇਆ ਜਾਵੇਗਾ ਤੇ ਰੇਲ ਲਿੰਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।
Punjab Bani 16 June,2024
ਨਫ਼ਰਤ ਦੀ ਰਾਜਨੀਤੀ ਭਾਜਪਾ ਨੂੰ ਬੰਦ ਕਰਨੀ ਚਾਹੀਦੀ ਹੈ : ਵਿੱਤ ਮੰਤਰੀ ਹਰਪਾਲ ਚੀਮਾ
ਨਫ਼ਰਤ ਦੀ ਰਾਜਨੀਤੀ ਭਾਜਪਾ ਨੂੰ ਬੰਦ ਕਰਨੀ ਚਾਹੀਦੀ ਹੈ : ਵਿੱਤ ਮੰਤਰੀ ਹਰਪਾਲ ਚੀਮਾ ਚੰਡੀਗੜ੍ਹ : ਸਮੁੱਚੇ ਦੇਸ਼ ਵਿਚ ਫਿਰਕੇ ਦੇ ਲੋਕਾਂ ਵਿੱਚ ਆਪਸੀ ਨਫ਼ਰਤ ਪੈਦਾ ਕਰਨ ਤੇ ਉਤਾਰੂ ਭਾਰਤੀ ਜਨਤਾ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਭਾਜਪਾ ਦੇ ਆਗੂ ਨਫ਼ਰਤ ਦੀ ਰਾਜਨੀਤੀ ਕਰ ਰਹੇ ਹਨ ਬਹੁਤ ਹੀ ਮਾੜੀ ਗੱਲ ਹੈ, ਅਜਿਹਾ ਕਰਨ ਨਾਲ ਭਾਰਤ ਦੇਸ਼ ਦੇ ਵਿਰੋਧੀਆਂ ਨੂੰ ਆਪਣੇ ਨਾਕਾਮ ਮਨਸੂਬਿਆਂ ਨੂੰ ਅੰਜਾਮ ਦੇਣ ਵਿਚ ਮਦਦ ਮਿਲਦੀ ਹੈ। ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਏਅਰਪੋਰਟ ’ਤੇ ਹੋਈ ਇੱਕ ਘਟਨਾ ਨੂੰ ਲੈ ਕੇ ਸਾਰੇ ਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਅੱਤਵਾਦੀ ਜਾਂ ਵੱਖਵਾਦੀ ਕਹਿ ਕੇ ਪ੍ਰਚਾਰਿਆ ਜਾ ਰਿਹਾ। ਜਿਸ ਨਾਲ ਪੰਜਾਬੀਆਂ ਪ੍ਰਤੀ ਕੁੱਜੜ ਕੱਟੜ ਪੰਥੀ ਲੋਕਾਂ ਦਾ ਨਜ਼ਰੀਆ ਬਦਲਦਾ ਜਾ ਰਿਹਾ। ਚਾਹੇ ਉਹ ਹਰਿਆਣੇ ਦੀ ਘਟਨਾ ਹੋਵੇ ਜਿੱਥੇ ਇੱਕ ਪੰਜਾਬੀ ਨੂੰ ਖਾਲਿਸਤਾਨੀ ਜਾਂ ਵੱਖਵਾਦੀ ਕਹਿ ਕੇ ਕੁੱਟਿਆ ਗਿਆ ਅਤੇ ਹਿਮਾਚਲ ਦੇ ਵਿੱਚ ਇੱਕ ਐਨਆਰਆਈ ਨੂੰ ਵੀ ਇਸੇ ਘਟਨਾ ਦਾ ਸ਼ਿਕਾਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਨਫ਼ਰਤ ਦੀ ਰਾਜਨੀਤੀ ਕਰਨੀ ਬੰਦ ਕਰ ਦੇਣੀ ਚਾਹੀਦੀ ਹੈ। ਇਸ ਨਾਲ ਦੇਸ਼ ਦੇ ਲੋਕਾਂ ਦਾ ਆਪਸੀ ਭਾਈਚਾਰਾ ਅਤੇ ਮਿਲਵਰਤਣ ਵਿੱਚ ਖਟਾਸ ਆ ਰਹੀ ਹੈ ਇੱਕ ਛੋਟੀ ਜਿਹੀ ਘਟਨਾ ਨੂੰ ਲੈ ਕੇ ਪੂਰੇ ਇੱਕ ਫਿਰਕੇ ਨੂੰ ਬਦਨਾਮ ਕਰਨਾ ਚੰਗੀ ਸੋਚ ਨਹੀਂ ਹੈ। ਇਸ ਕਰ ਕੇ ਭਾਜਪਾ ਸਾਡੇ ਦੇਸ਼ ਨੂੰ ਫਿਰਕਿਆਂ ਵਿੱਚ ਵੰਡਣਾ ਬੰਦ ਕਰੇ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਕੋਠੀ ਖੁਸ ਜਾਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਚੀਮਾ ਨੇ ਕਿਹਾ ਜਾਖੜ ਮੁੱਖ ਮੰਤਰੀ ਬਣਨ ਦੇ ਸੁਪਨੇ ਲੈਣੇ ਬੰਦ ਕਰ ਦੇਵੇ, ਉਨ੍ਹਾਂ ਨੂੰ ਇਹ ਕੁਰਸੀ ਕਦੇ ਨਹੀਂ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੁਰਸੀ ਨੂੰ ਕੋਈ ਖਤਰਾ ਨਹੀਂ ਹੈ। ਜਾਖੜ ਸਾਹਿਬ ਆਪਣੀ ਕੁਰਸੀ ਬਚਾ ਕੇ ਰੱਖੋ ਪਤਾ ਨਹੀਂ ਕਦੋਂ ਕਿਹੜੀ ਪਾਰਟੀ ਵੱਲੋਂ ਕੁਰਸੀ ਆਫਰ ਆ ਜਾਵੇ ਤਾਂ ਤੁਸੀਂ ਉਧਰ ਚਲੇ ਜਾਓਗੇ।
Punjab Bani 16 June,2024
ਮੁਲਕ ਦੀ ਆਰਥਿਕ ਸਥਿਰਤਾ ਲਈ ਇਮਰਾਨ ਖਾਨ ਨੂੰ ਕੈਦ ਰੱਖਿਆ ਜਾਣਾ ਚਾਹੀਦੈ : ਇਕਬਾਲ
ਮੁਲਕ ਦੀ ਆਰਥਿਕ ਸਥਿਰਤਾ ਲਈ ਇਮਰਾਨ ਖਾਨ ਨੂੰ ਕੈਦ ਰੱਖਿਆ ਜਾਣਾ ਚਾਹੀਦੈ : ਇਕਬਾਲ ਪਾਕਿਸਤਾਨ : ਪਾਕਿਸਤਾਨ ਦੇਸ਼ ਦੀ ਆਰਥਿਕ ਸਥਿਰਤਾ ਲਈ ਜੇਲ੍ਹ ’ਚ ਬੰਦ ਇਮਰਾਨ ਖ਼ਾਨ ਨੂੰ 2029 ਤੱਕ ਕੈਦ ਰੱਖਿਆ ਜਾਣਾ ਚਾਹੀਦਾ ਹੈ ਬਾਰੇ ਦਾਅਵਾ ਕਰਦਿਆਂ ਪਾਕਿਸਤਾਨ ਦੇ ਯੋਜਨਾ ਅਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਅਜਿਹਾ ਦੇਸ਼ ਦੇ ਲੋਕਾਂ ਦਾ ਮੰਨਣਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਖ਼ਾਨ ਦੀ ਰਿਹਾਈ ਕਾਰਨ ਰੋਸ ਮੁਜ਼ਾਹਰੇ ਮੁੜ ਸ਼ੁਰੂ ਹੋਣ ਤੇ ਰੋਸ ਫੈਲ ਸਕਦਾ ਹੈ, ਜਿਸ ਨੂੰ ਮੁਲਕ ਸਹਿਣ ਨਹੀਂ ਕਰ ਸਕਦਾ।
Punjab Bani 16 June,2024
ਸੁਪਰ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਮਾਮਲੇ ਵਿਚ ਇਕ ਨਵਾਂ ਕੇਸ ਹੋਇਆ ਦਰਜ
ਸੁਪਰ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਮਾਮਲੇ ਵਿਚ ਇਕ ਨਵਾਂ ਕੇਸ ਹੋਇਆ ਦਰਜ ਮੰੁਬਈ : ਪ੍ਰਸਿੱਧ ਫਿ਼ਲਮ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀ ਚਲਾਉਣ ਦੇ ਚੱਲ ਰਹੇ ਮਾਮਲੇ ਵਿਚ ਅਪਰਾਧਾ ਸ਼ਾਖਾ ਵਲੋਂ ਇਕ ਹੋਰ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਥੇ ਹੀ ਬਸ ਨਹੀਂ ਅਪਰਾਧਕ ਧਮਕੀ ਦੇਣ ਦੇ ਦੋਸ਼ ਹੇਠ ਰਾਜਸਥਾਨ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।ਅਪਰਾਧ ਸ਼ਾਖਾ ਦੇ ਅਧਿਕਾਰੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰਰਰ ਮੁਲਜ਼ਮ ਰਾਜਸਥਾਨ ਦੇ ਬੂੰਦੀ ਵਾਸੀ ਬਨਵਾਰੀਲਾਲ ਗੁਰਜਰ ਹੈ ਤੇ ਉਸਦੀ ਉਮ 25 ਸਾਲ ਹੈ।
Punjab Bani 16 June,2024
ਬਿਜਲੀ ਦੀਆਂ ਤਾਰਾਂ ਨੂੰ ਹੱਥ ਪਾਉਣ ਵਾਲੇ ਇਕ ਵਿਅਕਤੀ ਨਾਲ ਪਰਿਵਾਰਕ ਦੇ 7 ਜੀਅ ਵੀ ਆਏ ਲਪੇਟੇ ਵਿਚ
ਬਿਜਲੀ ਦੀਆਂ ਤਾਰਾਂ ਨੂੰ ਹੱਥ ਪਾਉਣ ਵਾਲੇ ਇਕ ਵਿਅਕਤੀ ਨਾਲ ਪਰਿਵਾਰਕ ਦੇ 7 ਜੀਅ ਵੀ ਆਏ ਲਪੇਟੇ ਵਿਚ ਮਾਨਸਾ : ਮਾਨਸਾ ਦੇ ਖੇਤਰ ਸਰਦੂਲਗੜ੍ਹ ਦੇ ਵਾਰਡ ਨੰਬਰ 3 ਬੇਅੰਤ ਨਗਰ ਵਿਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜੋ ਕਿ ਇਕ ਦਰੱਖਤ ਨੂੰ ਛੂ ਰਹੀਆਂ ਸਨ ਤਾਂ ਦੇ ਹੇਠਾਂ ਖੜ੍ਹੇ ਇਕ ਵਿਅਕਤੀ ਨੇ ਅਚਾਨਕ ਦਰੱਖਤ ਨੂੰ ਹੱਥ ਪਾ ਲਿਆ ਤਾਂ ਉਹ ਕਰੰਟ ਦੀ ਲਪੇਟ ਵਿਚ ਆ ਗਿਆ ਜਦੋਂ ਉਸ ਨੂੰ ਛਡਵਾਉਣ ਲਈ ਉਸਦੇ ਦੂਜੇ ਪਰਿਵਾਰਿਕ ਮੈਂਬਰ ਨੇ ਉਸ ਨਾਲ ਹੱਥ ਲਾਇਆ ਤਾਂ ਉਹ ਵੀ ਉਸ ਦੇ ਨਾਲ ਲੱਗ ਗਿਆ। ਇਸੇ ਤਰ੍ਹਾਂ ਲਗਾਤਾਰ ਸੱਤ ਪਰਿਵਾਰ ਦੇ ਜੀਅ ਬਿਜਲੀ ਦੇ ਕਰੰਟ ਦੀ ਲਪੇਟ ਵਿਚ ਆ ਗਏ। ਇਹ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਹੀ ਮੈਂਬਰ ਜਗਜੀਤ ਸਿੰਘ ਨੇ ਦੱਸਿਆ ਕਿ ਕੁੱਲ ਸੱਤ ਜੀਆਂ ’ਚੋਂ ਚਾਰ ਜੀਅ ਗੁਰਦੀਪ ਸਿੰਘ (50), ਰਣਜੀਤ ਸਿੰਘ (22), ਕੋਮਲ ਕੌਰ (16) ਅਤੇ ਵੀਰਪਾਲ ਕੌਰ (16) ਗੰਭੀਰ ਜ਼ਖਮੀ ਹੋ ਗਏ ਅਤੇ ਤਿੰਨ ਜੀਅ ਹਲਕਾ ਫੁਲਕਾ ਕਰੰਟ ਲੱਗਣ ਤੋਂ ਬਾਅਦ ਠੀਕ ਹਨ।
Punjab Bani 16 June,2024
ਸ੍ਰੀ ਅਮਰਨਾਥ ਯਾਤਰਾ ਲਈ ਹੈਲੀਕਾਪਟਰ ਸੇਵਾ ਦੀ ਆਨਲਾਈਨ ਬੁਕਿੰਗ ਸ਼ੁਰੂ
ਜੈ ਸ੍ਰੀ ਅਮਰਨਾਥ ਜੀ ਦੀ ਸ੍ਰੀ ਅਮਰਨਾਥ ਯਾਤਰਾ ਲਈ ਹੈਲੀਕਾਪਟਰ ਸੇਵਾ ਦੀ ਆਨਲਾਈਨ ਬੁਕਿੰਗ ਸ਼ੁਰੂ ਦਿੱਲੀ : ਹਿੰਦੂਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਅਤੇ ਭਗਵਾਨ ਸ਼੍ਰੀ ਸਿ਼ਵ ਸ਼ੰਕਰ ਜੀ ਦੇ ਪਵਿੱਤਰ ਅਸਥਾਨ ਸ਼੍ਰੀ ਅਮਰਨਾਥ ਯਾਤਰਾ ਦੀਆਂ ਚੱਲ ਰਹੀਆਂ ਤਿਆਰੀਆਂ ਦਰਮਿਆਨ ਸ਼ਰਧਾਲੂਆਂ ਲਈ ਹੈਲੀਕਾਪਟਰ ਸੇਵਾ ਦੀ ਆਨਲਾਈਨ ਬੁਕਿੰਗ ਸ਼ੁਰੂ ਹੋ ਗਈ ਹੈ। ਇਸ ਵਾਰ ਵੀ ਯਾਤਰਾ ਦੇ ਦੋਵੇਂ ਮਾਰਗਾਂ `ਤੇ ਬਾਲਟਾਲ ਅਤੇ ਪਹਿਲਗਾਮ ਤੋਂ ਹੈਲੀਕਾਪਟਰ ਸੇਵਾ ਉਪਲਬਧ ਹੋਵੇਗੀ। ਹੈਲੀਕਾਪਟਰ ਸੇਵਾ ਬਾਲਟਾਲ ਰੂਟ ਨੀਲਗ੍ਰਾਥ-ਪੰਜਤਰਨੀ-ਨੀਲਗ੍ਰਾਥ ਅਤੇ ਪਹਿਲਗਾਮ ਰੂਟ ਤੋਂ ਪਹਿਲਗਾਮ-ਪੰਜਤਰਨੀ-ਪਹਿਲਗਾਮ ਤੋਂ ਉਪਲਬਧ ਹੋਵੇਗੀ।
Punjab Bani 16 June,2024
ਸੂਰਤ ਏਅਰਪੋਰਟ `ਤੇ ਹੋਈ ਚੈਕਿੰਗਿ ਤਾਂ ਜੁਰਾਬਾਂ `ਚ ਨਿਕਲੇ ਕਰੋੜਾਂ ਦੇ ਹੀਰੇ, ਮੁਲਜ਼ਮ ਗ੍ਰਿਫ਼ਤਾਰ
ਸੂਰਤ ਏਅਰਪੋਰਟ `ਤੇ ਹੋਈ ਚੈਕਿੰਗਿ ਤਾਂ ਜੁਰਾਬਾਂ `ਚ ਨਿਕਲੇ ਕਰੋੜਾਂ ਦੇ ਹੀਰੇ, ਮੁਲਜ਼ਮ ਗ੍ਰਿਫ਼ਤਾਰ ਸੂਰਤ : ਲੋਕਤੰਤਰਿਕ ਦੇ ਖੇਤਰ ਦੇ ਸਭ ਤੋਂ ਪ੍ਰਸਿੱਧ ਦੇਸ਼ ਭਾਰਤ ਦੇ ਸੂਰਤ ਏਅਰਪੋਰਟ ਤੇ ਚੈਕਿੰਗ ਦੌਰਾਨ ਦੁਬਈ ਜਾ ਰਹੇ ਇੱਕ ਭਾਰਤੀ ਯਾਤਰੀ ਨੂੰ ਕਰੋੜਾਂ ਦੇ ਹੀਰੇ ਲੁਕਾਉਣ ਦੇ ਦੋਸ਼ ਵਿੱਚ ਫੜਿਆ ਗਿਆ ਹੈ। ਉਕਤ ਕਾਰਵਾਈ ਨੂੰ ਅੰਜਾਮ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਜਵਾਨਾਂ ਵਲੋਂ ਜਿਥੇ ਦਿੱਤਾ ਗਿਆ ਹੈ ਉਥੇ ਫੜੇ ਗਏ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁਲਜ਼ਮਾਂ ਨੇ ਆਪਣੇ ਕੋਲ 2 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਕੱਚੇ ਹੀਰੇ ਲੁਕਾਏ ਹੋਏ ਸਨ।
Punjab Bani 16 June,2024
ਅਮਰੀਕਾ ਵਿਚ ਹੋਈ ਗੋਲੀੁਬਾਰੀ ਵਿਚ ਦੋ ਬੱਚਿਆਂ ਸਮੇਤ ਮਾਂ ਅਤੇ 9 ਜਣੇ ਹੋਏ ਜਖ਼ਮੀ
ਅਮਰੀਕਾ ਵਿਚ ਹੋਈ ਗੋਲੀੁਬਾਰੀ ਵਿਚ ਦੋ ਬੱਚਿਆਂ ਸਮੇਤ ਮਾਂ ਅਤੇ 9 ਜਣੇ ਹੋਏ ਜਖ਼ਮੀ ਅਮਰੀਕਾ ’ਚ ਮਿਸ਼ੀਗਨ ਸੂਬੇ ਦੇ ਡੈਟਰੌਇਟ ਸ਼ਹਿਰ ਵਿਚ ਚਿਲਡਰਨ ਪਾਰਕ ਵਿੱਚ ਸ਼ਨਿਚਰਵਾਰ ਨੂੰ ਹੋਈ ਗੋਲੀਬਾਰੀ ਦੌਰਾਨ ਦੋ ਬੱਚਿਆਂ ਤੇ ਉਨ੍ਹਾਂ ਦੀ ਮਾਂ ਸਣੇ 9 ਜਣੇ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਬੱਚੇ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਨੇਕਾਂ ਪਰਿਵਾਰ ਗਰਮੀ ਤੋਂ ਰਾਹਤ ਪਾਉਣ ਲਈ ਪਾਰਕ ਵਿੱਚ ਆਏ ਸਨ। ਓਕਲੈਂਡ ਕਾਊਂਟੀ ਦੇ ਸ਼ੈਰਿਫ ਮਾਈਕ ਬਾਊਚਰਡ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਸ਼ੱਕੀ ਵਿਅਕਤੀ ਨੇੜਲੇ ਘਰ ਵਿੱਚ ਲੁਕ ਗਿਆ ਅਤੇ ਪੁਲੀਸ ਨੇ ਘਰ ਦੀ ਘੇਰਾਬੰਦੀ ਕੀਤੀ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਸ਼ੈਰਿਫ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਇਕ ਬੰਦੂਕ ਅਤੇ ਤਿੰਨ ਖਾਲੀ ਮੈਗਜ਼ੀਨ ਬਰਾਮਦ ਹੋਏ ਹਨ। ਪੁਲੀਸ ਨੇ ਲੋਕਾਂ ਦੀ ਆਵਾਜਾਈ ਨੂੰ ਰੋਕਣ ਲਈ ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਦਿੱਤੇ ਸੁਨੇਹੇ ਮੁਤਾਬਕ ਖ਼ਤਰਾ ਹਾਲੇ ਬਰਕਰਾਰ ਹੈ ਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਜਗ੍ਹਾ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
Punjab Bani 16 June,2024
ਮਾਮਲਾ : ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਾ
ਮਾਮਲਾ : ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਾ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਈ ਜਾਵੇ : ਕਪਿਲ ਸਿੱਬਲ ਦਿੱਲੀ : ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਰਮਿਆਨਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਉਣ ਦੀ ਮੰਗ ਕਰ ਰਹੇ ਸਾਬਕਾ ਮਨੁੱਖੀ ਸਰੋਤ ਵਿਕਾਸ ਮੰਤਰੀ ਕਪਿਲ ਸਿੱਬਲ ਨੇ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਪ੍ਰੀਖਿਆ ਕਰਵਾਉਣ ਲਈ ਰੂਪ-ਰੇਖਾ ਉਲੀਕਣ ਬਾਰੇ ਸਾਰੇ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ।
Punjab Bani 16 June,2024
ਭਾਰਤ ਵਿੱਚ ਈ. ਵੀ. ਐੱਮ. ਮਸ਼ੀਨਾਂ ਪੂਰੀ ਤਰ੍ਹਾਂ ‘ਬਲੈਕ ਬਾਕਸ’ ਹਨ : ਰਾਹੁਲ ਗਾਂਧੀ
ਭਾਰਤ ਵਿੱਚ ਈ. ਵੀ. ਐੱਮ. ਮਸ਼ੀਨਾਂ ਪੂਰੀ ਤਰ੍ਹਾਂ ‘ਬਲੈਕ ਬਾਕਸ’ ਹਨ : ਰਾਹੁਲ ਗਾਂਧੀ ਦਿੱਲੀ : ਭਾਰਤ ਵਿੱਚ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ ਜਿਨ੍ਹਾਂ ਨੂੰ ਈ. ਵੀ. ਐਮ. ਦੇ ਨਾਮ ਨਾਲ ਜਾਣਿਆਂ ਜਾਂਦਾ ਹੈ ਪੂਰੀ ਤਰ੍ਹਾਂ ‘ਬਲੈਕ ਬਾਕਸ’ ਹਨ, ਜਿਨ੍ਹਾਂ ਦੀ ਜਾਂਚ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਹੈ।ਇ ਵਿਚਾਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਗਟ ਕੀਤੇ। ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਲੈ ਕੇ ‘ਗੰਭੀਰ ਚਿੰਤਾਵਾਂ’ ਜਤਾਈਆਂ ਜਾ ਰਹੀਆਂ ਹਨ। ‘ਐਕਸ’ ਉੱਤੇ ਪੋਸਟ ਵਿੱਚ ਰਾਹੁਲ ਗਾਂਧੀ ਨੇ ਕਿਹਾ, ‘‘ਜਦੋਂ ਅਦਾਰਿਆਂ ਦੀ ਜਵਾਬਦੇਹੀ ਹੀ ਨਹੀਂ ਹੁੰਦੀ ਤਾਂ ਜਮਹੂਰੀਅਤ ਸਿਰਫ ਇੱਕ ਦਿਖਾਵਾ ਬਣ ਕੇ ਰਹਿ ਜਾਂਦੀ ਹੈ ਅਤੇ ਹੇਰਾਫੇਰੀ ਦਾ ਖ਼ਦਸ਼ਾ ਵਧ ਜਾਂਦਾ ਹੈ।’’ ਇਸ ਪੋਸਟ ਨਾਲ ਰਾਹੁਲ ਨੇ ਇੱਕ ਖ਼ਬਰ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੰਬਈ ਦੇ ਉੱਤਰ-ਪੱਛਮ ਤੋਂ 48 ਵੋਟਾਂ ਨਾਲ ਜੇਤੂ ਰਹੇ ਸ਼ਿਵ ਸੈਨਾ ਦੇ ਇੱਕ ਉਮੀਦਵਾਰ ਦੇ ਰਿਸ਼ਤੇਦਾਰ ਕੋਲ ਇੱਕ ਫੋਨ ਅਜਿਹਾ ਹੈ ਜਿਸ ਨਾਲ ਈਵੀਐੱਮ ਨੂੰ ਖੋਲ੍ਹਿਆ ਜਾ ਸਕਦਾ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਐਕਸ ’ਤੇ ਐਲਨ ਮਸਕ ਦੀ ਉਹ ਪੋਸਟ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਈਵੀਐੱਮ ਨੂੰ ਹਟਾਉਣ ਦੀ ਗੱਲ ਕੀਤੀ ਸੀ।
Punjab Bani 16 June,2024
ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਹੰਡਿਆਇਆ ਨੇੜੇ ਪਿੰਡ ਦਰਾਜ ਦੇ ਨੌਜਵਾਨ ਦੀ ਚੱਲਦੀ ਕਾਰ ਨੂੰ ਲੱਗੀ ਅੱਗ ; ਮੌਤ
ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਹੰਡਿਆਇਆ ਨੇੜੇ ਪਿੰਡ ਦਰਾਜ ਦੇ ਨੌਜਵਾਨ ਦੀ ਚੱਲਦੀ ਕਾਰ ਨੂੰ ਲੱਗੀ ਅੱਗ ; ਮੌਤ ਤਪਾ ਮੰਡੀ : ਪੰਜਾਬ ਦੇ ਬਰਨਾਲਾ ਬਠਿੰਡਾ ਮੇਨ ਰੋਡ ਤੇ ਹੰਡਿਆਇਆ ਨੇੜੇ ਦੁਪਹਿਰ ਵੇਲੇ ਚਲਦੀ ਕਾਰ ਨੂੰ ਅੱਗ ਲੱਗਣ ਕਾਰਨ ਪਿੰਡ ਦਰਾਜ ਦੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਗੱਡੀ ਵਿਚ ਲੱਗੀ ਅੱਗ ਕਾਨ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਚਲਦੀ ਕਾਰ ਵਿਚ ਲੱਗੀ ਅੱਗ ਵਿਚ ਝੁਲਸਿਆ ਨੌਜਵਾਨ ਪਿੰਡ ਤੋਂ ਬਰਨਾਲਾ ਵਿਖੇ ਕੋਈ ਘਰੇਲੂ ਕੰਮ ਜਾ ਰਿਹਾ ਸੀ।
Punjab Bani 16 June,2024
ਮਾਮਲਾ : ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ
ਮਾਮਲਾ : ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ ਗ੍ਰਹਿ ਮੰਤਰੀ ਭਾਰਤ ਅਮਿਤ ਸ਼ਾਹ ਨੇ ਕੀਤੀ ਰਾਸ਼ਟਰੀ ਰਾਜਧਾਨੀ ਵਿਚ ਉਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦਿੱਲੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਰਾਜਧਾਨੀ `ਚ ਉੱਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ।ਉਕਤ ਮੀਟਿੰਗ ਦਾ ਮੁੱਖ ਉਦੇਸ਼ ਜਿਥੇ ਜੰਮੂ-ਕਸ਼ਮੀਰ ਦੇ ਰਿਆਸੀ `ਚ ਸ਼ਰਧਾਲੂਆਂ ਦੀ ਬੱਸ `ਤੇ ਹੋਏ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਤੇ ਕਾਬੂ ਪਾਉਣਾ ਸੀ, ਉਥੇ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਯੋਜਨਾ ਬਣਾਉਣਾ ਵੀ ਸੀ। ਮੀਟਿੰਗ ਜਿਸ ਵਿੱਚ ਸ਼ਰਧਾਲੂਆਂ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਕੀਤੀ ਗਈ। ਮੀਟਿੰਗ ਵਿੱਚ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਅਤੇ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੇ ਡਾਇਰੈਕਟਰ ਜਨਰਲ, ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਸੀਨੀਅਰ ਫ਼ੌਜੀ ਅਧਿਕਾਰੀ ਵੀ ਹਾਜ਼ਰ ਸਨ। 9 ਜੂਨ ਤੋਂ ਹੁਣ ਤੱਕ ਰਿਆਸੀ, ਕਠੂਆ ਅਤੇ ਡੋਡਾ `ਚ ਚਾਰ ਥਾਵਾਂ `ਤੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਜਿਸ ਵਿੱਚ 9 ਸ਼ਰਧਾਲੂ ਮਾਰੇ ਗਏ ਸਨ। ਘਟਨਾ ਦੌਰਾਨ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ) ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇੱਕ ਨਾਗਰਿਕ ਵੀ ਜ਼ਖਮੀ ਹੋ ਗਿਆ, ਇਸ ਦੇ ਨਾਲ ਹੀ ਕਰੀਬ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।
Punjab Bani 16 June,2024
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ ਨਾਲ ਕੀਤੀ ਬੈਠਕ
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ ਦੇ ਐਸ.ਐਸ.ਪੀਜ਼ ਨਾਲ ਕੀਤੀ ਬੈਠਕ -ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾਵੇ ਸਖਤ ਕਾਰਵਾਈ : ਹਰਚਰਨ ਸਿੰਘ ਭੁੱਲਰ -ਪਟਿਆਲਾ ਰੇਂਜ ਦੇ ਜਿਲ੍ਹਿਆਂ 'ਚ 916 ਪੁਲਿਸ ਮੁਲਾਜ਼ਮਾਂ ਦੇ ਕੀਤੇ ਤਬਦਾਲੇ : ਡੀ.ਆਈ.ਜੀ. ਪਟਿਆਲਾ, 16 ਜੂਨ () : ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ. ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਪੁਲਿਸ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਟਿਆਲਾ ਰੇਂਜ ਦੇ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਪੁਲਿਸ ਕਰਮਚਾਰੀਆਂ ਨੂੰ ਚੌਕਸ ਕਰਨ ਅਤੇ ਪੁਲਿਸ ਕੰਮਕਾਜ ਨੂੰ ਦਰੁਸਤ ਕਰਨ ਲਈ ਪ੍ਰਬੰਧਕੀ ਅਧਾਰ 'ਤੇ ਪੰਜਾਬ ਪੁਲਿਸ ਰੂਲਜ਼ ਅਤੇ ਡੀ.ਜੀ.ਪੀ. ਪੰਜਾਬ ਦੇ ਦਫ਼ਤਰ ਵੱਲੋਂ ਜਾਰੀ ਤਬਾਦਲਾ ਨੀਤੀ ਅਨੁਸਾਰ ਸਿਪਾਹੀ ਰੈਂਕ ਤੋ ਇੰਸਪੈਕਟਰ ਰੈਂਕ ਦੇ ਸਮੂਹ ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆ ਕੀਤੀਆਂ ਜਾਣ ਅਤੇ ਕਿਸੇ ਵੀ ਰੈਂਕ ਦਾ ਪੁਲਿਸ ਕਰਮਚਾਰੀ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਨੂੰ ਆਪਣੀ ਰਿਹਾਇਸ਼ੀ ਸਬ ਡਵੀਜ਼ਨ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ। ਜਿਸ ਦੇ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਐਸ.ਐਸ.ਪੀਜ਼ ਵੱਲੋਂ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਭਾਰੀ ਫੇਰ ਬਦਲ ਕੀਤਾ ਗਿਆ ਹੈ। ਜਿਸ ਵਿੱਚ ਕੁੱਲ 916 ਸਿਪਾਹੀ ਤੋਂ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ, ਜਿਸ ਵਿੱਚ ਐਸ.ਐਸ.ਪੀ. ਪਟਿਆਲਾ ਵੱਲੋਂ 537, ਐਸ.ਐਸ.ਪੀ. ਸੰਗਰੂਰ ਵੱਲੋਂ 188, ਐਸ.ਐਸ.ਪੀ ਬਰਨਾਲਾ ਵੱਲੋਂ 118 ਅਤੇ ਐਸ.ਐਸ.ਪੀ., ਮਲੇਰਕੋਟਲਾ ਵੱਲੋਂ 73 ਪੁਲਿਸ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਤੋ ਇਲਾਵਾ ਤਬਾਦਲਾ ਨੀਤੀ ਤਹਿਤ ਕਵਰ ਹੁੰਦੇ ਸਹਾਇਕ ਥਾਣੇਦਾਰ ਤੋ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਦੀਆਂ ਪਟਿਆਲਾ ਰੇਂਜ ਦੇ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਬਦਲੀਆਂ ਵੀ ਕੀਤੀਆਂ ਗਈਆਂ ਹਨ। ਇੱਥੇ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣਾ 2024 ਦੇ ਸਬੰਧ ਵਿੱਚ ਮਾਨਯੋਗ ਚੋਣ ਕਮਿਸ਼ਨ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਅਨੁਸਾਰ ਐਸ.ਆਈ. ਅਤੇ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਨੂੰ ਜਿਨ੍ਹਾਂ ਦੀ ਇੱਕ ਜ਼ਿਲ੍ਹੇ ਵਿੱਚ ਤਿੰਨ ਸਾਲ ਅਰਸਾ ਦੀ ਸਰਵਿਸ ਅਤੇ ਰਿਹਾਇਸ਼ੀ ਜ਼ਿਲ੍ਹਾ ਹੋਣ ਕਰਕੇ ਪਟਿਆਲਾ ਰੇਂਜ ਦੇ ਦੂਜੇ ਜ਼ਿਲ੍ਹਿਆਂ ਵਿੱਚ ਤਬਾਦਲਾ ਕਰ ਦਿੱਤਾ ਗਿਆ ਸੀ। ਡੀ.ਆਈ.ਜੀ. ਪਟਿਆਲਾ ਰੇਂਜ ਪਟਿਆਲਾ ਵੱਲੋਂ ਆਪਣੇ ਅਧੀਨ ਆਉਂਦੇ ਸਾਰੇ ਐਸ.ਐਸ.ਪੀਜ਼, ਐਸ.ਪੀ. ਅਤੇ ਡੀ.ਐਸ.ਪੀਜ਼ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਖ਼ਿਲਾਫ਼ ਜ਼ੀਰੋ-ਟੋਲਰੇਂਸ ਨੀਤੀ ਨੂੰ ਅਪਣਾਉਂਦਿਆਂ ਠੋਸ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ। ਜਿਸ ਤਹਿਤ ਡਰੱਗ ਹਾਟਸਪਾਟ 'ਤੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਛਾਪੇਮਾਰੀ/ਰੇਡਾ ਕਰਕੇ ਆਦਤਾਨ ਅਪਰਾਧੀਆਂ ਦੀ ਅਚਨਚੇਤ ਚੈਕਿੰਗ ਅਤੇ ਯੋਜਨਾਬੱਧ ਤਰੀਕੇ ਨਾਲ ਉਪਰੇਸ਼ਨ ਕੀਤੇ ਜਾਣ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਸਰੋਤ ਅਤੇ ਖਪਤਕਾਰਾਂ ਨੂੰ ਵੀ ਜ਼ਾਬਤੇ ਅਨੁਸਾਰ ਗ੍ਰਿਫ਼ਤਾਰ ਕੀਤਾ ਜਾਵੇ। ਅਧਿਕਾਰੀਆਂ ਨੂੰ ਵੱਡੇ ਸਮਗਲਰਾਂ ਦੀ ਪਹਿਚਾਣ ਕਰਨ ਅਤੇ ਸਪਲਾਈ ਚੈਨ ਤੋੜਨ ਲਈ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਹਨਾਂ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68 ਐਫ ਦੀ ਵੱਧ ਵੱਧ ਤੋ ਵਰਤੋ ਕਰਨ ਲਈ ਕਿਹਾ ਤਾਂ ਜੋ ਨਸ਼ਾ ਸਮਗਲਰਾਂ ਦੁਆਰਾ ਗੈਰ ਕਾਨੂੰਨੀ ਤਰੀਕੇ ਨਾਲ ਹਾਸਲ ਕੀਤੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਸਕਣ। ਐਸ.ਐਸ.ਪੀਜ਼ ਨੂੰ ਆਦੇਸ਼ ਕੀਤੇ ਕਿ ਕੋਈ ਪੁਲਿਸ ਕਰਮਚਾਰੀ ਜੋ ਭ੍ਰਿਸ਼ਟਾਚਾਰ ਜਾ ਕਿਸੇ ਤਰੀਕੇ ਨਾਲ ਨਸ਼ਾ ਤਸਕਰਾਂ ਨਾਲ ਜੋੜਿਆ ਹੋਵੇ ਨੂੰ ਨਾ ਬਖ਼ਸ਼ਿਆ ਜਾਵੇ। ਅਜਿਹੀਆਂ ਕਾਲੀਆਂ ਭੇਡਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰਕੇ ਉਦਾਹਰਣਤੱਮਕ ਸਜਾਂ ਨੂੰ ਯਕੀਨੀ ਬਣਾਇਆ ਜਾਵੇ। ਸਾਰੇ ਅਧਿਕਾਰੀਆਂ ਅਤੇ ਮੁੱਖ ਅਫ਼ਸਰਾਂ ਨੂੰ ਲੋਕਾਂ ਨਾਲ ਜੁੜਨ, ਚੰਗੇ ਸਲੀਕੇ ਨਾਲ ਪੇਸ਼ ਆਉਣ ਹੋਣ ਲਈ ਕਿਹਾ ਗਿਆ ਨਾਲ ਹੀ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਸਮੂਹ ਸਰਕਲ ਅਫ਼ਸਰ, ਮੁੱਖ ਅਫ਼ਸਰ ਥਾਣਾ ਅਤੇ ਇੰਚਾਰਜ ਚੌਕੀਆਂ ਨੂੰ ਰੋਜ਼ਾਨਾ ਕੰਮਕਾਜ ਵਾਲੇ ਦਿਨ ਆਪਣੇ ਦਫ਼ਤਰ ਵਿਖੇ ਹਾਜ਼ਰ ਰਹਿਣ ਅਤੇ ਸਵੇਰੇ 11 ਵਜੇ ਤੋ ਦੁਪਹਿਰ 01 ਵਜੇ ਤੱਕ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਨਿਪਟਾਰਾ ਕਰਨ ਲਈ ਪਾਬੰਦ ਕੀਤਾ ਗਿਆ। ਇਸ ਤੋਂ ਇਲਾਵਾ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੈਡਿੰਗ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਅਪਰਾਧਿਕ ਮੁਕੱਦਮਿਆਂ ਅਤੇ ਗੰਭੀਰ ਜੁਰਮਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵੀ ਕਿਹਾ।ਕਿਸੇ ਵੀ ਗੈਰ ਸਮਾਜਿਕ ਗਤੀਵਿਧੀ/ਵਿਅਕਤੀ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਾ ਜਾਵੇ।ਸਮੂਹ ਮੁੱਖ ਅਫ਼ਸਰ ਆਪਣੇ ਇਲਾਕੇ ਵਿੱਚ ਗਸਤ ਕਰਨ, ਕਾਨੂੰਨ ਵਿਵਸਥਾ ਸਥਿਤੀ ਦੀ ਸਮੀਖਿਆ ਅਤੇ ਨਾਗਰਿਕ-ਮਿੱਤਰਤਾ ਪੁਲੀਸਿੰਗ ਨੂੰ ਯਕੀਨੀ ਬਣਾਇਆ ਜਾਵੇ।
Punjab Bani 16 June,2024
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲੇ ਸ਼ਾਹਬਾਜ ਸੋਹੀ ਨਾਲ ਲਈਆਂ ਲਾਵਾਂ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲੇ ਸ਼ਾਹਬਾਜ ਸੋਹੀ ਨਾਲ ਲਈਆਂ ਲਾਵਾਂ ਚੰਡੀਗੜ੍ਹ, 16 ਜੂਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਈ। ਜ਼ੀਰਕਪੁਰ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਉਨ੍ਹਾਂ ਨੇ ਬਲਟਾਣਾ ਦੇ ਵਸਨੀਕ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਲਾਵਾਂ ਲੈ ਕੇ ਆਪਣੀ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਅਨਮੋਲ ਗਗਨ ਮਾਨ ਵਲੋਂ ਪੀਚ ਰੰਗ ਦਾ ਲਹਿੰਗਾ ਅਤੇ ਹਰੇ ਰੰਗ ਦੀ ਚੁੰਨੀ ਜਦਕਿ ਮੁੰਡੇ ਨੇ ਕ੍ਰੀਮ ਰੰਗ ਦੀ ਸ਼ੇਰਵਾਨੀ ਪਾਈ ਹੋਈ ਸੀ। ਦੋਵਾਂ ਨੇ ਬੜੇ ਸਾਦੇ ਢੰਗ ਨਾਲ ਵਿਆਹ ਕੀਤਾ ਗਿਆ ਜਿਥੇ ਦੋਵਾਂ ਦੇ ਪਰਿਵਾਰਕ ਮੈਂਬਰ, ਰਿਸਤੇਦਾਰ ਅਤੇ ਖ਼ਾਸ ਦੋਸਤ ਹੀ ਸ਼ਾਮਲ ਹੋਏ।
Punjab Bani 16 June,2024
ਨੀਟ ਪ੍ਰੀਖਿਆ ਵਿਵਾਦ ; ਬੇਨੇਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋ ਨਿਯੁੱਕਤ ਅਧਿਕਾਰੀਆਂ ਤੋ ਕਰਵਾਉਣ : ਸਿੱਬਲ
ਨੀਟ ਪ੍ਰੀਖਿਆ ਵਿਵਾਦ ; ਬੇਨੇਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋ ਨਿਯੁੱਕਤ ਅਧਿਕਾਰੀਆਂ ਤੋ ਕਰਵਾਉਣ : ਸਿੱਬਲ ਦਿੱਲੀ, 16 ਜੂਨ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਸਬੰਧੀ ਨੀਟ ਪ੍ਰੀਖਿਆ ਦੇ ਚੱਲ ਰਹੇ ਵਿਵਾਦ ਦਰਮਿਆਨ ਸਾਬਕਾ ਮਨੁੱਖੀ ਸਰੋਤ ਵਿਕਾਸ ਮੰਤਰੀ ਕਪਿਲ ਸਿੱਬਲ ਨੇ ਬੇਨੇਮੀਆਂ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਅਧਿਕਾਰੀਆਂ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਸਰਕਾਰ ਵੱਲੋਂ ਪ੍ਰੀਖਿਆ ਕਰਵਾਉਣ ਲਈ ਰੂਪ-ਰੇਖਾ ਉਲੀਕਣ ਬਾਰੇ ਸਾਰੇ ਸੂਬਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ। ਰਾਜ ਸਭਾ ਮੈਂਬਰ ਨੇ ਅੱਜ ਇਸ ਮੁੱਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਨਿਸ਼ਾਨਾ ਸੇਧਿਆ ਤੇ ਕਿਹਾ ਕਿ ਜੇਕਰ ਕਿਸੇ ਪ੍ਰੀਖਿਆ ’ਚ ਪ੍ਰੀਖਿਆ ਪ੍ਰਣਾਲੀ ਹੀ ਭ੍ਰਿਸ਼ਟ ਹੋ ਜਾਵੇ ਤਾਂ ‘ਪ੍ਰਧਾਨ ਮੰਤਰੀ ਲਈ ਚੁੱਪ ਵੱਟਣਾ ਠੀਕ ਨਹੀਂ ਹੈ।’’ ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਸੰਸਦ ਦੇ ਆਗਾਮੀ ਸੈਸ਼ਨ ’ਚ ਇਹ ਮੁੱਦਾ ਜ਼ੋਰਦਾਰ ਤਰੀਕੇ ਨਾਲ ਚੁੱਕਣ ਦੀ ਅਪੀਲ ਵੀ ਕੀਤੀ।
Punjab Bani 16 June,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਨਾਗਰਿਕਾਂ ਨੂੰ ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਅਪੀਲ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਨਾਗਰਿਕਾਂ ਨੂੰ ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਅਪੀਲ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕੀਤਾ ਜਾਵੇ ਸਿਹਤ ਵਿਭਾਗ ਵੱਲੋਂ ਲੋਕ ਹਿੱਤ ਵਿੱਚ ਜਾਰੀ ਐਡਵਾਈਜਰੀ ਦੀ ਪਾਲਣਾ ਕਰਨ ਦੀ ਅਪੀਲ ਸੰਗਰੂਰ, 16 ਜੂਨ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀ ਚੱਲ ਰਹੀ ਲੂ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਲੋਕ ਹਿੱਤ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਾਂਗ ਸੰਗਰੂਰ ਜ਼ਿਲ੍ਹਾ ਵੀ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਜਰੂਰੀ ਹੈ। ਉਹਨਾਂ ਕਿਹਾ ਕਿ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਾਅ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾਂ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡਿਆ ਜਾਵੇ। ਉਹਨਾਂ ਕਿਹਾ ਕਿ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਲਈ ਭਾਰਤ ਸਰਕਾਰ ਦੇ ਨੈਸ਼ਨਲ ਡਿਜਾਸਟਰ ਐਲਰਟ ਪੋਰਟਲ ਦੀ ਮੋਬਾਈਲ ਐਪ https://sachet.ndma.gov.in ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ।
Punjab Bani 16 June,2024
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਸੀਪੀਜ਼/ਐਸਐਸਪੀਜ਼ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਲਈ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੇਡ ਸਮਾਗਮ, ਸਾਈਕਲੋਥਨ, ਡਰਾਮੇ, ਸੈਮੀਨਾਰ ਕਰਵਾਉਣਗੇ - ਫਤਿਹਗੜ੍ਹ ਸਾਹਿਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਲਈ "ਫਤਿਹ ਕੱਪ"- ਬਾਸਕਟਬਾਲ ਈਵੈਂਟ ਦਾ ਕੀਤਾ ਆਯੋਜਨ - ਫਤਿਹ ਕੱਪ ਨੇ ਨਾ ਸਿਰਫ ਮੁਕਾਬਲੇ ਦੇ ਪਲੇਟਫਾਰਮ ਵਜੋਂ ਕੰਮ ਕੀਤਾ ਸਗੋਂ ਇਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਵੀ ਅਹਿਮ ਕਦਮ ਹੈ: ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਚੰਡੀਗੜ੍ਹ, 16 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ (ਸੀਪੀਜ਼/ਐਸਐਸਪੀਜ਼) ਆਪੋ-ਆਪਣੇ ਜ਼ਿਲ੍ਹਿਆਂ ‘ਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਨਗੇ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਇਸ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬਾਲ, ਸਾਈਕਲੋਥਨ, ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਰਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਫਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਬੀਤੇ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕਰਵਾਏ ਗਏ "ਫਤਹਿ ਕੱਪ- ਸੰਮਲਿਤ ਅਤੇ ਉਤਸ਼ਾਹੀ ਬਾਸਕਟਬਾਲ ਈਵੈਂਟ" ਨਾਲ ਹੋਈ। ਇਸ ਸਮਾਗਮ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਉਪਰਾਲਾ ਕਰਾਰ ਦਿੰਦਿਆਂ ਫਤਹਿਗੜ੍ਹ ਸਾਹਿਬ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਡਾ. ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ, ਖਾਸ ਕਰਕੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਜੋੜ ਕੇ ਉਹਨਾਂ ਦੇ ਜੀਵਨ ਅਨੁਸ਼ਾਸਨ ਅਤੇ ਸਿਹਤਮੰਦ ਜੀਵਨ, ਟੀਮ ਵਰਕ 'ਤੇ ਜ਼ੋਰ ਦਿੱਤਾ ਗਿਆ। ਇਸ ਈਵੈਂਟ ਵਿੱਚ ਸੁਚੱਜੀ ਸਮਾਂ-ਸਾਰਣੀ ਰਾਹੀਂ 17 ਟੀਮਾਂ ਵੱਲੋਂ ਕੁੱਲ 16 ਮੈਚ ਖੇਡੇ ਗਏ ਜਿਸ ਵਿੱਚ ਅੰਡਰ-14 ਲੜਕਿਆਂ ਦੀਆਂ ਚਾਰ ਟੀਮਾਂ, ਅੰਡਰ-17 ਲੜਕਿਆਂ ਦੀਆਂ ਪੰਜ ਟੀਮਾਂ, ਅੰਡਰ-17 ਲੜਕੀਆਂ ਦੀਆਂ ਚਾਰ ਟੀਮਾਂ ਅਤੇ ਸੀਨੀਅਰ ਪੁਰਸ਼ ਵਰਗ ਦੀਆਂ ਚਾਰ ਟੀਮਾਂ ਸ਼ਾਮਲ ਸਨ। ਡਾ. ਰਵਜੋਤ ਨੇ ਕਿਹਾ ਕਿ ਫਤਿਹ ਕੱਪ ਨੇ ਨਾ ਸਿਰਫ਼ ਮੁਕਾਬਲੇ ਦੇ ਪਲੇਟਫਾਰਮ ਵਜੋਂ ਕੰਮ ਕੀਤਾ ਹੈ ਸਗੋਂ ਇਹ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਅਹਿਮ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਆਪਣੇ ਭਾਈਚਾਰੇ ਦੀ ਭਲਾਈ ਪ੍ਰਤੀ ਆਪਣੇ ਸਮਰਪਣ ਨੂੰ ਹੋਰ ਮਜ਼ਬੂਤ ਕੀਤਾ ਹੈ। ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਐਸਐਸਪੀ ਨੇ ਕਿਹਾ ਕਿ ਇਸ ਈਵੈਂਟ ਦੌਰਾਨ ਸਮੁੱਚੀ ਭਾਗੀਦਾਰੀ ਅਤੇ ਸਮਰਥਨ ਨਸ਼ਿਆਂ ਦੇ ਖਾਤਮੇ ਅਤੇ ਤੰਦਰੁਸਤੀ ਤੇ ਜੋਸ਼ੀਲੀ ਪ੍ਰਵਿਰਤੀ ਨੂੰ ਉਤਸ਼ਾਹਿਤ ਕਰਨ ਦੇ ਸਮੂਹਿਕ ਸੰਕਲਪ ਨੂੰ ਦਰਸਾਉਂਦਾ ਹੈ।
Punjab Bani 16 June,2024
ਅਰਵਿੰਦ ਕੇਜਰੀਵਾਲ ਨੇ ਅਦਾਲਤ `ਚ ਪਟੀਸ਼ਨ ਦਾਇਰ ਕਰਕੇ ਕੀਤੀ ਡਾਕਟਰੀ ਜਾਂਚ ਉਸਦੀ ਪਤਨੀ ਦੀ ਮੌਜੂਦਗੀ `ਚ ਕੀਤੇ ਜਾਣ ਦੀ ਮੰਗ
ਅਰਵਿੰਦ ਕੇਜਰੀਵਾਲ ਨੇ ਅਦਾਲਤ `ਚ ਪਟੀਸ਼ਨ ਦਾਇਰ ਕਰਕੇ ਕੀਤੀ ਡਾਕਟਰੀ ਜਾਂਚ ਉਸਦੀ ਪਤਨੀ ਦੀ ਮੌਜੂਦਗੀ `ਚ ਕੀਤੇ ਜਾਣ ਦੀ ਮੰਗ ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਦੌਰਾਨ ਪਤਨੀ ਦੀ ਮੌਜੂਦਗੀ ਨੂੰ ਲੈ ਕੇ ਦਾਇਰ ਪਟੀਸ਼ਨ `ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਰਾਉਸ ਐਵੇਨਿਊ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 19 ਜੂਨ ਨੂੰ ਕਰੇਗੀ।
Punjab Bani 15 June,2024
ਝੱਜਰ `ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਝੱਜਰ `ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਹਰਿਆਣਾ ਦੇ ਝੱਜਰ ਇਲਾਕੇ `ਚ ਸ਼ਨੀਵਾਰ ਸ਼ਾਮ ਕਰੀਬ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਕਿਹਾ ਕਿ ਸ਼ਨੀਵਾਰ ਨੂੰ ਹਰਿਆਣਾ ਦੇ ਝੱਜਰ ਵਿੱਚ 2.3 ਤੀਬਰਤਾ ਦਾ ਭੂਚਾਲ ਆਇਆ । ਐਨਸੀਐਸ ਨੇ ਕਿਹਾ ਕਿ ਭੂਚਾਲ ਦਾ ਕੇਂਦਰ 28.70 ਉੱਤਰੀ ਅਕਸ਼ਾਂਸ਼ ਅਤੇ 76.66 ਪੂਰਬ ਵਿੱਚ ਲੰਬਕਾਰ ਅਤੇ 5 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ।
Punjab Bani 15 June,2024
ਗਊ ਤਸਕਰਾਂ ਦੀ ਗੋਲੀ ਕਾਰਨ ਨੂਹ ’ਚ ਨੌਜਵਾਨ ਜ਼ਖ਼ਮੀ
ਗਊ ਤਸਕਰਾਂ ਦੀ ਗੋਲੀ ਕਾਰਨ ਨੂਹ ’ਚ ਨੌਜਵਾਨ ਜ਼ਖ਼ਮੀ ਹਰਿਆਣਾ ਦੇ ਨੂਹ ਜਿ਼ਲ੍ਹੇ ਦੇ ਮਹੂ-ਚੋਪਟਾ ਪਿੰਡ ਨੇੜੇ ਅੱਜ ਸਵੇਰੇ ਗਊ ਤਸਕਰਾਂ ਨੇ ਗਊ ਰੱਖਿਅਕ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਦਿੱਤੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੇਵਾੜੀ ਜ਼ਿਲੇ ਦੇ ਰਹਿਣ ਵਾਲੇ ਸੋਨੂੰ ਸਰਪੰਚ ਵਜੋਂ ਹੋਈ ਹੈ। ਉਸ ਨੂੰ ਫਰੀਦਾਬਾਦ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੋਂ ਉਸ ਨੂੰ ਗੁਰੂਗ੍ਰਾਮ ਵਿੱਚ ਮੇਦਾਂਤਾ ਮੈਡੀਸਿਟੀ ਭੇਜ ਦਿੱਤਾ ਗਿਆ ਅਤੇ ਉੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ‘ਤੇ ਵਾਪਰੀ, ਜਦੋਂ ਗਊ ਰੱਖਿਅਕ ਪਸ਼ੂ ਤਸਕਰਾਂ ਦੇ ਵਾਹਨ ਦਾ ਪਿੱਛਾ ਕਰ ਰਹੇ ਸਨ। ਪੁਲੀਸ ਮੁਤਾਬਕ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਇਲਾਕੇ ’ਚ ਤਣਾਅ ਹੈ।
Punjab Bani 15 June,2024
ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਲੀ ਹਾਈ ਕੋਰਟ ਨੇ ਦਿੱਤੇ ਨਿਰਦੇਸ਼
ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਲੀ ਹਾਈ ਕੋਰਟ ਨੇ ਦਿੱਤੇ ਨਿਰਦੇਸ਼ ਨਿਊ ਦਿੱਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਦਿੱਲੀ ਹਾਈ ਕੋਰਟ ਨੇ ਜਾਰੀ ਕੀਤੇ ਹਨ। ਵੀਡੀਓ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੇਠਲੀ ਅਦਾਲਤ ਵਿੱਚ ਆਪਣੀ ਗੱਲ ਰੱਖਦੇ ਹੋਏ ਨਜ਼ਰ ਆ ਰਹੇ ਹਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਵੀਡੀਓ ਕਾਨਫਰੰਸਿੰਗ ਨਿਯਮਾਂ ਦੀ ਉਲੰਘਣਾ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ’ਤੇ ਸੁਨੀਤਾ ਕੇਜਰੀਵਾਲ ਸਮੇਤ ਛੇ ਵਿਅਕਤੀਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ, ਮੇਟਾ ਅਤੇ ਯੂਟਿਊਬ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਜੇ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਅਜਿਹੀ ਸਮੱਗਰੀ ਦੁਬਾਰਾ ਪੋਸਟ ਕੀਤੀ ਗਈ ਹੈ ਤਾਂ ਉਹ ਇਸ ਨੂੰ ਹਟਾ ਦੇਣ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਤੈਅ ਕੀਤੀ ਹੈ।
Punjab Bani 15 June,2024
ਨੀਟ 2024 ਪੇਪਰ ਲੀਕ ਮਾਮਲੇ ਵਿਚ ਸੱਤ ਲੜਕੀਆਂ ਸਮੇਤ 11 ਸ਼ੱਕੀ ਉਮੀਦਵਾਰਾਂ ਨੂੰ ਨੋਟਿਸ ਜਾਰੀ
ਨੀਟ 2024 ਪੇਪਰ ਲੀਕ ਮਾਮਲੇ ਵਿਚ ਸੱਤ ਲੜਕੀਆਂ ਸਮੇਤ 11 ਸ਼ੱਕੀ ਉਮੀਦਵਾਰਾਂ ਨੂੰ ਨੋਟਿਸ ਜਾਰੀ ਚੰਡੀਗੜ੍ਹ : ਨੀਟ 2024 ਪੇਪਰ ਲੀਕ ਮਾਮਲੇ ਦੀ ਜਾਂਚ ਕਰ ਰਹੀ ਬਿਹਾਰ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਸੱਤ ਲੜਕੀਆਂ ਸਮੇਤ 11 ਸ਼ੱਕੀ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਦੇ ਨਾਂ ਅਤੇ ਰੋਲ ਨੰਬਰ ਪ੍ਰੀਖਿਆ ਮਾਫ਼ੀਆ ਕੋਲੋਂ ਮਿਲਣ ਮਗਰੋਂ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਦੀ ਜਾਣਕਾਰੀ ਐੱਨਟੀਏ ਨੇ ਆਰਥਿਕ ਅਪਾਰਧ ਸ਼ਾਖਾ ਨਾਲ ਸਾਂਝੀ ਕੀਤੀ ਹੈ।
Punjab Bani 15 June,2024
ਇਟਲੀ ਦੌਰੇ ਤੇ ਗਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਰਤ ਲਈ ਰਵਾਨਾ
ਇਟਲੀ ਦੌਰੇ ਤੇ ਗਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਰਤ ਲਈ ਰਵਾਨਾ ਦਿੱਲੀ : ਇਟਲੀ ਵਿੱਚ ਜੀ-7 ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਭਾਰਤ ਲਈ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਨੇ ਇਟਲੀ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਪੋਪ ਫਰਾਂਸਿਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਵੀ ਦੁਵੱਲੀ ਬੈਠਕ ਕੀਤੀ।
Punjab Bani 15 June,2024
ਫਿਰੌਤੀ ਮਾਮਲੇ ਵਿਚ ਅੱਤਵਾਦੀ, ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰ ਗ੍ਰਿਫ਼ਤਾਰ
ਫਿਰੌਤੀ ਮਾਮਲੇ ਵਿਚ ਅੱਤਵਾਦੀ, ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰ ਗ੍ਰਿਫ਼ਤਾਰ ਜਲੰਧਰ : ਜਲੰਧਰ ਦੇ ਮਾਡਲ ਟਾਊਨ `ਚ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਅਤੇ ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਲਖਬੀਰ ਸਿੰਘ ਲੰਡਾ ਦੀ ਮਾਂ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਕਾਂਸਟੇਬਲ ਜੀਜਾ ਰਣਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
Punjab Bani 15 June,2024
ਪੈਟਰੋਲੀਅਮ ਪਦਾਰਥਾਂ ਦੀ ਕੀਮਤ ਵਿਚ ਵਾਧੇ ਨਾਲ ਪਈ ਜਨਤਾ ਤੇ ਮਹਿੰਗਾਈ ਦੀ ਮਾਰ
ਪੈਟਰੋਲੀਅਮ ਪਦਾਰਥਾਂ ਦੀ ਕੀਮਤ ਵਿਚ ਵਾਧੇ ਨਾਲ ਪਈ ਜਨਤਾ ਤੇ ਮਹਿੰਗਾਈ ਦੀ ਮਾਰ ਕਰਨਾਟਕ : ਆਮ ਜਨਤਾ `ਤੇ ਮਹਿੰਗਾਈ ਦੀ ਮਾਰ, ਇਸ ਸੂਬੇ `ਚ ਤਿੰਨ ਰੁਪਏ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ਕਰਨਾਟਕ ਦੀ ਕਾਂਗਰਸ ਸਰਕਾਰ ਨੇ ਮਹਿੰਗਾਈ ਨਾਲ ਜਨਤਾ ਨੂੰ ਕਰਾਰਾ ਝਟਕਾ ਦਿੱਤਾ ਹੈ। ਸੂਬਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਮੁਤਾਬਕ ਕਰਨਾਟਕ `ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ `ਚ ਕ੍ਰਮਵਾਰ 3 ਰੁਪਏ ਅਤੇ 3.05 ਰੁਪਏ ਦਾ ਵਾਧਾ ਹੋਇਆ ਹੈ।
Punjab Bani 15 June,2024
ਟੈਂਪੂ ਟੈ੍ਰਵਲਰ ਦੇ ਅਲਕਨੰਦਾ ਨਦੀ ਵਿਚ ਡਿੱਗਣ ਨਾਲ 12 ਯਾਤਰੀਆਂ ਦੇ ਨਦੀ ਵਿਚ ਡਿੱਗੇ
ਟੈਂਪੂ ਟੈ੍ਰਵਲਰ ਦੇ ਅਲਕਨੰਦਾ ਨਦੀ ਵਿਚ ਡਿੱਗਣ ਨਾਲ 12 ਯਾਤਰੀਆਂ ਦੇ ਨਦੀ ਵਿਚ ਡਿੱਗੇ ਉਤਰਾਖੰਡ : ਭਾਰਤ ਦੇ ਪ੍ਰਸਿੱਧ ਉਤਰਾਖੰਡ `ਚ ਰੁਦਰਪ੍ਰਯਾਗ ਨੇੜੇ ਰੰਤੋਲੀ `ਚ ਬਦਰੀਨਾਥ ਹਾਈਵੇਅ `ਤੇ ਯਾਤਰੀਆਂ ਨੂੰ ਲੈ ਕੇ ਜਾ ਰਹੇ ਇਕ ਟੈਂਪੂ ਟਰੈਵਲਰ ਵਾਹਨ ਦੀ ਅਲਕਨੰਦਾ ਨਦੀ `ਚ ਡਿੱਗਣ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਇਸ ਘਟਨਾ `ਚ 12 ਯਾਤਰੀਆਂ ਦੇ ਮੌਕੇ `ਤੇ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ 13 ਯਾਤਰੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਮੌਕੇ `ਤੇ ਪਹੁੰਚ ਗਏ।
Punjab Bani 15 June,2024
ਬਿਹਾਰ ਵਿਚ ਲੁਟੇਰਿਆਂ 17 ਲੱਖ 36 ਹਜ਼ਾਰ ਦੀ ਕੀਤੀ ਡਕੈਤੀ
ਬਿਹਾਰ ਵਿਚ ਲੁਟੇਰਿਆਂ 17 ਲੱਖ 36 ਹਜ਼ਾਰ ਦੀ ਕੀਤੀ ਡਕੈਤੀ ਪਟਨਾ : ਭਾਰਤ ਦੇਸ਼ ਦੇ ਬਿਹਾਰ `ਚ ਬਣੇ ਪਟਨਾ ਜਿ਼ਲ੍ਹੇ ਦੇ ਬੀਹਟਾ ਥਾਣਾ ਖੇਤਰ `ਚ ਸ਼ਨੀਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਬੇਖੌਫ਼ ਲੁਟੇਰੇ ਐਕਸਿਸ ਬੈਂਕ ਤੋਂ 17 ਲੱਖ 36 ਹਜ਼ਾਰ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਸੂਤਰਾਂ ਅਨੁਸਾਰ ਅਪਰਾਧੀਆਂ ਨੇ ਦੇਵਕੁਲੀ ਮੋਡ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਨੂੰ ਲੁੱਟ ਦਾ ਨਿਸ਼ਾਨਾ ਬਣਾਇਆ ਸੀ। ਮਿਲੀ ਜਾਣਕਾਰੀ ਅਨੁਸਾਰ ਬੈਂਕ ਵਿਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਲੁਟੇਰਿਆਂ ਨੇ ਬੈਂਕ ਵਿਚ ਮੌਜੂਦ ਕਰਮਚਾਰੀਆਂ ਅਤੇ ਲੋਕਾਂ ਨੂੰ ਪਹਿਲਾਂ ਬੰਦੂਕ ਦੀ ਨੋਕ `ਤੇ ਬੰਧਕ ਬਣਾਇਆ ਅਤੇ ਫਿਰ 17.36 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਬੈਂਕ ਕਰਮਚਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਕਈ ਥਾਣਿਆਂ ਦੀ ਪੁਲਸ ਅਤੇ ਉੱਚ ਅਧਿਕਾਰੀ ਮੌਕੇ `ਤੇ ਪਹੁੰਚੇ। ਪੁਲਸ ਵਲੋਂ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
Punjab Bani 15 June,2024
ਅਮਰੀਕਾ `ਚ ਕੇ. ਵੀ. 3 ਕੋਵਿਡ ਸਟ੍ਰੇਨ ਨੇ ਮਚਾਇਆ ਕਹਿਰ
ਅਮਰੀਕਾ `ਚ ਕੇ. ਵੀ. 3 ਕੋਵਿਡ ਸਟ੍ਰੇਨ ਨੇ ਮਚਾਇਆ ਕਹਿਰ ਵਾਸ਼ਿੰਗਟਨ: ਅਮਰੀਕਾ `ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਕਿਉਂਕਿ ਕੇ. ਵੀ. 3 ਕੋਵਿਡ ਸਟ੍ਰੇਨ ਨੇ ਕਹਿਰ ਢਾਹਿਆ ਪਿਆ ਹੈ।ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰਾਂ ਨੇ ਦੱਸਿਆ ਕਿ ਦੇਸ਼ ਵਿੱਚ ਜੋ ਇਹ ਨਵਾਂ ਕੋਰੋਨਾ ਵੇਰੀਐਂਟ ਆਇਆ ਹੈ ਦੇ ਕਾਰਨ ਅਮਰੀਕਾ ਵਿੱਚ 25 ਫੀਸਦੀ ਤੋਂ ਵੱਧ ਕੋਰੋਨਾ ਪੀੜਤਾਂ ਵਿੱਚ ਪਾਇਆ ਗਿਆ ਹੈ।
Punjab Bani 15 June,2024
ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਬਣਿਆ ਵਰਦਾਨ ਪਟਿਆਲਵੀਆਂ ਨੂੰ ਦਿੱਤੀ ਬਿਮਾਰੀਆਂ ਤੋਂ ਰਾਹਤ
ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਬਣਿਆ ਵਰਦਾਨ ਪਟਿਆਲਵੀਆਂ ਨੂੰ ਦਿੱਤੀ ਬਿਮਾਰੀਆਂ ਤੋਂ ਰਾਹਤ -ਯੋਗਾ ਕਲਾਸਾਂ ਨਾਲ ਗੰਭੀਰ ਬਿਮਾਰੀਆਂ ਤੋਂ ਨਿਜਾਤ ਪਾਉਣ ਲੱਗੇ ਲੋਕ ਪਟਿਆਲਾ, 15 ਜੂਨ () : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰੋਜੈਕਟ ਸੀ.ਐਮ. ਦੀ ਯੋਗਸ਼ਾਲਾ ਨਾਲ ਪਟਿਆਲਾ ਦੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ। ਪੰਜਾਬ ਸਰਕਾਰ ਦਾ ਇਹ ਅਹਿਮ ਪ੍ਰੋਜੈਕਟ 'ਸੀ.ਐਮ. ਦੀ ਯੋਗਸ਼ਾਲਾ', ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਜ਼ਿਲ੍ਹੇ ਭਰ ਵਿੱਚ ਸ਼ੁਰੂ ਕੀਤੀਆਂ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ। ਇਸ ਪ੍ਰੋਗਰਾਮ ਤਹਿਤ ਯੋਗਾ ਇੰਸਟ੍ਰਕਟਰਾਂ ਵੱਲੋਂ ਮੁਫਤ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਯੋਗਾਤਮਕ ਸੂਖਮ ਅਭਿਆਸ, ਆਸਣ, ਪ੍ਰਾਣਾਯਾਮ ਅਤੇ ਧਿਆਨ ਸਿਖਾਇਆ ਜਾਂਦਾ ਹੈ। ਹਰ ਉਮਰ ਦੇ ਲੋਕ ਇਨ੍ਹਾਂ ਕਲਾਸਾਂ ਵਿਚ ਸ਼ਾਮਲ ਹੋ ਰਹੇ ਹਨ ਅਤੇ ਉਹ ਜੋੜਾਂ ਦੇ ਦਰਦ, ਸ਼ੂਗਰ, ਥਾਇਰਾਇਡ, ਬਲੱਡ ਪ੍ਰੈਸ਼ਰ ਆਦਿ ਕਈ ਬਿਮਾਰੀਆਂ ਤੋਂ ਰਾਹਤ ਪਾ ਰਹੇ ਹਨ। ਯੋਗਾ ਕਲਾਸਾਂ ਦੇ ਯੋਗਾ ਇੰਸਟ੍ਰਕਟਰ ਪ੍ਰੀਤੀ ਨੇ ਕਿਹਾ, “ਯੋਗਾ ਸਿਰਫ਼ ਕਸਰਤ ਨਹੀਂ ਹੈ,ਬਲਕਿ ਇਹ ਇੱਕ ਜੀਵਨ ਸ਼ੈਲੀ ਹੈ, ਜੋ ਕਿ ਨਾ ਸਿਰਫ਼ ਸਰੀਰਕ ਸਿਹਤ ਨੂੰ ਲਾਭ ਪਹੁੰਚਾਉਂਦੀ ਹੈ ਬਲਕਿ ਮਾਨਸਿਕ ਸ਼ਕਤੀ ਵੀ ਪ੍ਰਦਾਨ ਕਰਦੀ ਹੈ ਇਸ ਲਈ ਹਰੇਕ ਵਿਅਕਤੀ ਇੱਕ ਸਿਹਤਮੰਦ ਜੀਵਨ ਸ਼ੈਲੀ ਲਈ ਯੋਗਾ ਕਲਾਸਾਂ ਦਾ ਲਾਭ ਜਰੂਰ ਲਵੇ । ਕੁਝ ਦਿਨ ਪਹਿਲਾਂ ਇਹ ਯੋਗਾ ਕਲਾਸਾਂ ਸ਼ੁਰੂ ਕਰਨ ਵਾਲੇ ਪਵਨ ਕੁਮਾਰ ਦਾ ਕਹਿਣਾ ਹੈ, ਕਿ "ਮੈਂ ਪਿਛਲੇ ਕੁਝ ਸਾਲਾਂ ਤੋਂ ਗੋਡਿਆਂ ਦੇ ਦਰਦ ਤੋਂ ਪੀੜਤ ਸੀ। ਦਵਾਈਆਂ ਲੈਣ ਤੋਂ ਬਾਅਦ ਵੀ ਕੋਈ ਰਾਹਤ ਨਹੀਂ ਮਿਲੀ। ਪਰ ਪਿਛਲੇ ਦੋ ਮਹੀਨਿਆਂ ਤੋਂ ਮੈਂ ਨਿਯਮਿਤ ਤੌਰ 'ਤੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋ ਰਿਹਾ ਹਾਂ ਅਤੇ ਮੈਨੂੰ ਬਹੁਤ ਫਰਕ ਮਹਿਸੂਸ ਹੋ ਰਿਹਾ ਹੈ, ਮੇਰਾ ਦਰਦ ਘੱਟ ਗਿਆ ਹੈ ਅਤੇ ਮੈਂ ਪਹਿਲਾਂ ਨਾਲੋਂ ਜ਼ਿਆਦਾ ਤੰਦਰੁਸਤ ਮਹਿਸੂਸ ਕਰ ਰਿਹਾ ਹਾਂ। ਪਟਿਆਲਾ ਦੀ ਇੱਕ ਵਸਨੀਕ ਮੀਨੂੰ ਨੇ ਕਿਹਾ, "ਮੈਂ ਥਾਇਰਾਈਡ ਦੀ ਸਮੱਸਿਆ ਤੋਂ ਪੀੜਤ ਸੀ। ਦਵਾਈਆਂ ਲੈਣ ਦੇ ਨਾਲ-ਨਾਲ ਮੈਂ ਇੱਕ ਯੋਗਾ ਕਲਾਸ ਵਿੱਚ ਸ਼ਾਮਲ ਹੋ ਗਈ। ਯੋਗਾ ਕਰਨ ਨਾਲ ਮੈਨੂੰ ਬਹੁਤ ਫਾਇਦਾ ਹੋਇਆ ਹੈ। ਮੇਰਾ ਥਾਇਰਾਈਡ ਲੈਵਲ ਹੁਣ ਕੰਟਰੋਲ ਵਿੱਚ ਹੈ। ਮਾਨਸਿਕ ਤਣਾਅ ਘੱਟ ਗਿਆ ਹੈ।" ਯੋਗਾ ਕਲਾਸਾਂ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਦਾ ਕਹਿਣਾ ਹੈਕਿ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਜੈਕਟ, ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਯੋਗਾ ਦਾ ਨਿਯਮਤ ਅਭਿਆਸ ਨਾ ਸਿਰਫ਼ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ ਬਲਕਿ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਦੀ ਪ੍ਰੇਰਣਾ ਵੀ ਦਿੰਦਾ ਹੈ । ਇਸੇ ਦੌਰਾਨ ਸੀਐਮ ਯੋਗਸ਼ਾਲਾ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸੀਐਮ ਯੋਗਸ਼ਾਲਾ ਪਟਿਆਲਾ ਦੇ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਯੋਗਾ ਕਲਾਸਾਂ ਪਟਿਆਲਾ ਸ਼ਹਿਰ ਦੇ ਨਾਲ-ਨਾਲ ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ, ਭਾਦਸੋਂ, ਘੱਗਾ ਅਤੇ ਘਨੌਰ ਵਿੱਚ ਵੀ ਚੱਲ ਰਹੀਆਂ ਹਨ।
Punjab Bani 15 June,2024
ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ
ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 15 ਜੂਨ () : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ । ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ । ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਲੈ ਰਹੇ ਹਨ । ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫਸਰ ਬਣਨ 'ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ ।
Punjab Bani 15 June,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ -ਕਿਹਾ, ਮਾਨਸੂਨ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਣਗੇ ਮੁਕੰਮਲ -ਚੋਣ ਜਾਬਤੇ ਕਰਕੇ ਰੁਕੇ ਕੰਮਾਂ 'ਚ ਲਿਆਂਦੀ ਜਾਵੇਗੀ ਤੇਜੀ-ਡਾ. ਬਲਬੀਰ ਸਿੰਘ ਪਟਿਆਲਾ, 15 ਜੂਨ () : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੂੰ ਨਾਲ ਲੈਕੇ ਪਟਿਆਲਾ ਦਿਹਾਤੀ ਹਲਕੇ ਦੇ ਦਰਜਨ ਦੇ ਕਰੀਬ ਮੁਹੱਲਿਆਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਪਣੀ ਟੀਮਾ ਨਾਲ ਵੱਖ-ਵੱਖ ਕਲੋਨੀਆਂ ਵਿੱਚ ਦੌਰਾ ਕਰਦਿਆਂ ਇੱਥੇ ਸੜਕਾਂ ਤੇ ਡਰੇਨੇਜ਼ ਸਿਸਟਮ ਦਾ ਜਾਇਜ਼ਾ ਲੈਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਸਿਹਤ ਮੰਤਰੀ ਨੇ ਫ਼ੁਲਕੀਆਂ ਇਨਕਲੇਵ, ਅਨੰਦ ਨਗਰ ਏ ਤੇ ਬੀ, ਰਣਜੀਤ ਨਗਰ, ਫਰੈਂਡਸ ਇਨਕਲੇਵ, ਕੋਹਿਨੂਰ ਇਨਕਲੇਵ, ਗੋਬਿੰਦ ਬਾਗ, ਹੀਰਾ ਨਗਰ, ਪੁਰਾਣਾ ਬਿਸ਼ਨ ਨਗਰ, ਨਿਊ ਬਿਸ਼ਨ ਨਗਰ, ਦੀਨ ਦਿਆਲ ਉਪਾਧਿਆ ਨਗਰ ਤੇ ਹੋਰ ਕਲੋਨੀਆਂ ਵਿਖੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਕੰਮਾਂ ਦੀ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਲੰਘੇ ਵਰ੍ਹੇ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਇਨ੍ਹਾਂ ਕਲੋਨੀਆਂ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿਛਲੀ ਵਾਰ ਬਰਸਾਤ ਤੇ ਹੜ੍ਹਾਂ ਦੌਰਾਨ ਪਛਾਣ ਕੀਤੀਆਂ ਥਾਵਾਂ ਵਿੱਚੋਂ ਪਾਣੀ ਦੀ ਨਿਕਾਸੀ ਤੇ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਚੋਣਾਂ ਕਰਕੇ ਰੁਕੇ ਸਾਰੇ ਕੰਮ ਤੇਜੀ ਨਾਲ ਮੁਕੰਮਲ ਕੀਤੇ ਜਾਣਗੇ। ਸਿਹਤ ਮੰਤਰੀ ਦੇ ਇਸ ਦੌਰੇ ਦੌਰਾਨ ਕਰਨਲ ਜੇ.ਵੀ., ਨਗਰ ਨਿਗਮ ਦੇ ਐਕਸੀਐਨ ਗੁਰਜੀਤ ਸਿੰਘ ਵਾਲੀਆ, ਸਥਾਨਕ ਆਗੂ ਚਰਨਜੀਤ ਸਿੰਘ ਐਸ.ਕੇ., ਦਵਿੰਦਰ ਕੌਰ, ਮਨਜੀਤ ਸਿੰਘ ਵਿਰਦੀ, ਮੋਹਿਤ ਕੁਮਾਰ, ਸੰਤੋਖ ਸਿੰਘ ਸ਼ੋਕੀ, ਜਤਿੰਦਰ ਕੌਰ ਐਸ.ਕੇ, ਕਮਲਜੀਤ ਸਿੰਘ, ਇਨਾਇਤ ਅਲੀ ਤੇ ਹੋਰ ਮੌਜੂਦ ਸਨ ।
Punjab Bani 15 June,2024
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ ਚੰਡੀਗੜ੍ਹ, 14 ਜੂਨ: ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਭੌਂ ਸੰਭਾਲ/ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ,ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਐਲ.ਸੀ.ਐਸ, ਕਿਰਤ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਆਸਾਮੀਆਂ ਲਈ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ । ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਇੱਛੁਕ ਅਧਿਕਾਰੀ ਆਪਣੇ ਵਿਭਾਗਾਂ ਰਾਹੀਂ 28 ਜੂਨ, 2024 ਤੱਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ। ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ’ਤੇ ਕਿਸੇ ਵੀ ਸੂਰਤ ਵਿੱਚ ਵਿਚਾਰ ਨਹੀਂ ਕੀਤਾ ਜਾਵੇਗਾ। ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨੂੰ 12 ਜੁਲਾਈ, 2024 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐਸ. ਸ਼ਾਖਾ ਨਾਲ ਈਮੇਲ supdt.pcs@punjab.gov.in ਜਾਂ ਟੈਲੀਫੋਨ ਨੰਬਰ 0172-2740553 (ਪੀ.ਬੀ.ਐਕਸ-4648) ’ਤੇ ਸੰਪਰਕ ਕਰ ਸਕਦਾ ਹੈ।
Punjab Bani 14 June,2024
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ ਚੰਡੀਗੜ੍ਹ, 14 ਜੂਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ ਪੈਦਾਵਾਰ ਵਧਾ ਕੇ ਸੂਬੇ ਦੀ ਵਿੱਤੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸਦਾ ਮੁੱਖ ਉਦੇਸ਼ ਸੂਬੇ ਦੀ ਵਿੱਤੀ ਪ੍ਰਬੰਧਨ ਅਤੇ ਸੰਸਥਾਗਤ ਸਮਰੱਥਾ ਨੂੰ ਵਧਾਉਣਾ ਹੈ। ਸ੍ਰੀ ਵਰਮਾ ਨੇ ਇਸ ਸਬੰਧੀ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪ੍ਰਾਜੈਕਟ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਧੇਰੇ ਸਹਿਯੋਗ ਅਤੇ ਪ੍ਰਭਾਵੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਅਤੇ ਮਿਉਂਸਪਲ ਸੰਸਥਾਵਾਂ ਦੀ ਸਮਰੱਥਾ ਨੂੰ ਵਧਾਉਣ ਲਈ ਈ-ਗਵਰਨੈਂਸ ਪਲੇਟਫਾਰਮਾਂ ਦੇ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਫੰਡਾਂ ਦੀ ਸੁਚੱਜੀ ਵਰਤੋਂ ਬਹੁਤ ਜ਼ਰੂਰੀ ਹੈ। ਸ੍ਰੀ ਵਰਮਾ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬਾ ਸਰਕਾਰ ਦਾ ਇਕ-ਇਕ ਪੈਸਾ ਸੂਬੇ ਦੀ ਭਲਾਈ ਲਈ ਪੂਰੀ ਸੂਝ-ਬੂਝ ਨਾਲ ਵਰਤਿਆ ਜਾਵੇ। ਇਸ ਤੋਂ ਪਹਿਲਾਂ ਸਬੰਧਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੇ ਪ੍ਰਗਤੀ, ਵਿੱਤੀ ਪ੍ਰਬੰਧਨ, ਸਮਰੱਥਾ ਨਿਰਮਾਣ ਅਤੇ ਲਾਗੂਕਰਨ ਦੌਰਾਨ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਇਹ ਮੀਟਿੰਗ ਪ੍ਰਾਜੈਕਟ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਵਿੱਤੀ ਜਵਾਬਦੇਹੀ ਅਤੇ ਸੰਸਥਾਗਤ ਲਚਕਤਾ ਨੂੰ ਵਧਾਉਣ ਦੀ ਵਚਨਬੱਧਤਾ ਨਾਲ ਸਮਾਪਤ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਰਾਜੀ ਪੀ ਸ਼੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਵਿੱਤ ਦੀਪਰਵਾ ਲਾਕੜਾ, ਸਕੱਤਰ ਯੋਜਨਾ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖਰਚਾ ਮੁਹੰਮਦ ਤਈਅਬ, ਵਿਸ਼ਵ ਬੈਂਕ ਦੀ ਪ੍ਰੋਗਰਾਮ ਲੀਡਰ ਭਾਵਨਾ ਭਾਟੀਆ ਅਤੇ ਸੀਨੀਅਰ ਅਰਥ ਸ਼ਾਸਤਰੀ ਧਰੁਵ ਸ਼ਰਮਾ ਸ਼ਾਮਲ ਸਨ।
Punjab Bani 14 June,2024
ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ
ਲੋਕ ਸੇਵਾ ’ਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ -ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ 18 ਮਹਿਲਾਵਾਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ ਪਟਿਆਲਾ, 14 ਜੂਨ ()-ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੇ ਨੇ ਕਿਹਾ ਕਿ ਲੋਕ ਸੇਵਾ ਵਿਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ। ਜ਼ਿਲਾ ਪ੍ਰਸ਼ਾਸ਼ਨ ਵਲੋਂ ਸਮਾਜ ਸੇਵਾ ਦੇ ਕਾਰਜਾਂ ਵਿਚ ਜੁਟੀਆਂ ਸੰਸਥਾਵਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਦਿੱਤਾ ਜਾਂਦਾ ਰਹੇਗਾ। ਇਹ ਸੰਸਥਾਵਾਂ ਸਮਾਜ ਦਾ ਇਕ ਅਹਿਮ ਅੰਗ ਹਨ ਜੋ ਕਿ ਜ਼ਰੂਰਤਮੰਦ ਲੋਕਾਂ ਦੀ ਮਦਦ ਕਰ ਰਹੀਆਂ ਹਨ। ਪਟਿਆਲਾ ਸ਼ਹਿਰ ਦੀਆਂ ਸੰਸਥਾਵਾਂ ਖੂਨਦਾਨ, ਰਾਸ਼ਨ ਵੰਡ, ਐਜੂਕੇਸ਼ਨ, ਸਿਹਤ ਅਤੇ ਵਾਤਾਵਰਣ ਦੇ ਖੇਤਰ ਵਿਚ ਬਹੁਤ ਵਧੀਆ ਕੰਮ ਕਰ ਰਹੀਆਂ ਹਨ। ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੀ ਪਟਿਆਲਾ ਵਿਚ ਸੇਵਾ ਦੇ ਵੱਡੇ ਕਾਰਜ ਕਰ ਰਿਹਾ ਹੈ। ਇਸ ਕਲੱਬ ਵਲੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਰੋਟਰੀ ਭਵਨ ਵਿਖੇ ਜੋ ਸਿਲਾਈ ਕਢਾਈ ਟ੍ਰੇਨਿੰਗ ਸੈਂਟਰ ਖੋਲ੍ਹਿਆ ਗਿਆ ਹੈ, ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਕਲੱਬ ਵਲੋਂ ਸਿਲਾਈ ਕਢਾਈ ਦਾ ਕੋਰਸ ਕਰਵਾਉਣ ਤੋਂ ਬਾਅਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਬੇਹੱਦ ਸ਼ਲਾਘਾਯੋਗ ਹੈ। ਸ਼ੌਕਤ ਅਹਿਮਦ ਪਰੇ ਇਥੇ ਐਸ. ਐਸ. ਟੀ. ਨਗਰ ਸਥਿਤ ਰੋਟਰੀ ਭਵਨ ਵਿਖੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਸਿਲਾਈ ਕਢਾਈ ਦੀ ਟ੍ਰੇਨਿੰਗ ਲੈਣ ਵਾਲੀਆਂ 18 ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੰਡਣ ਤੋਂ ਬਾਅਦ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਹ ਪ੍ਰੋਗਰਾਮ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਅਤੇ ਡੇਅਰੀ ਡਿਵੈਲਪਮੈਂਟ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਅਸ਼ੋਕ ਰੌਣੀ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ। ਸੀਨੀਅਰ ਰੋਟੇਰੀਅਨ ਐਨ. ਕੇ. ਜੈਨ ਇਸ ਪ੍ਰੋਜੈਕਟ ਦੇ ਚੇਅਰਮੈਨ ਸਨ। ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇਣ ਤੋਂ ਬਾਅਦ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਨਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੀਆਂ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਕਰ ਰਹੀਆਂ ਹਨ। ਪਟਿਆਲਾ ਕੋਈ ਉਦਯੋਗਿਕ ਸ਼ਹਿਰ ਨਹੀਂ ਹੈ ਪਰ ਇਸ ਦੇ ਬਾਵਜੂਦ ਵੀ ਇਸ ਸ਼ਹਿਰ ਦੀਆਂ ਸੰਸਥਾਵਾਂ ਸਮਾਜ ਸੇਵਾ ਦੇ ਹਰ ਖੇਤਰ ਵਿਚ ਵੱਡੇ ਕਾਰਜ ਕਰ ਰਹੀਆਂ ਹਨ ਅਤੇ ਸਮਾਜ ਨੂੰ ਉਸ ਦਾ ਬਹੁਤ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲ ਪੰਜਾਬ ਸਰਕਾਰ ਸਮਾਜ ਸੇਵੀ ਸੰਸਥਾਵਾਂ ਨੂੰ ਵਿਸ਼ੇਸ਼ ਮਾਣ ਸਨਮਾਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪਟਿਆਲਾ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਹਰ ਮਾਣ ਸਨਮਾਨ ਦੇਣ ਲਈ ਅਤੇ ਇਨ੍ਹਾਂ ਸੰਸਥਾਵਾਂ ਦਾ ਸਮਾਜ ਦੇ ਹਿੱਤ ਵਿਚ ਹੋਰ ਬਿਹਤਰੀਨ ਇਸਤੇਮਾਲ ਕਰਨ ਲਈ ਡੀ. ਸੀ. ਦਫ਼ਤਰ ਵਿਖੇ ਇਕ ਵਿਸ਼ੇਸ਼ ਐਨ. ਜੀ. ਓ. ਸੈਲ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਵੱਖ ਵੱਖ ਖੇਤਰ ਵਿਚ ਕੰਮ ਕਰਨ ਵਾਲੀਆਂ ਇਨ੍ਹਾਂ ਸੰਸਥਾਵਾਂ ਦਾ ਡਾਟਾ ਤਿਆਰ ਕਰਕੇ ਸਮਾਜ ਦੇ ਹਿੱਤ ਵਿਚ ਇਨ੍ਹਾਂ ਸੰਸਥਾਵਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਦੇ ਇਸ ਪ੍ਰੋਗਰਾਮ ਵਿਚ ਆ ਕੇ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਇਸ ਕਲੱਬ ਵਲੋਂ ਰੋਟਰੀ ਭਵਨ ਵਿਖੇ ਜੋ ਸਿਲਾਈ ਕਢਾਈ ਸੈਂਟਰ ਖੋਲ੍ਹਿਆ ਗਿਆ ਹੈ, ਉਸ ਦਾ ਜ਼ਰੂਰਤਮੰਦ ਮਹਿਲਾਵਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਸ ਮੌਕੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਅਸ਼ੋਕ ਰੌਣੀ ਨੇ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਧੰਨਵਾਦ ਕਰਦਿਆਂ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਅਸ਼ੋਕ ਰੌਣੀ ਨੇ ਕਿਹਾ ਕਿ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਹਮੇਸ਼ਾ ਜ਼ਿਲਾ ਪ੍ਰਸ਼ਾਸ਼ਨ ਦੇ ਨਾਲ ਮਿਲ ਕੇ ਸੇਵਾ ਦੇ ਕਾਰਜ ਕਰਦਾ ਹੈ। ਕਲੱਬ ਵਲੋਂ ਹੜ੍ਹਾਂ ਦੌਰਾਨ ਰਾਸ਼ਨ ਵੰਡ ਵਿਚ ਅਹਿਮ ਯੋਗਦਾਨ ਪਾਇਆ ਗਿਆ। ਇਸ ਤੋਂ ਇਲਾਵਾ ਲੰਘੀਆਂ ਲੋਕ ਸਭਾ ਚੋਣਾਂ ਵਿਚ ਵੋਟਰਾਂ ਨੂੰ ਜਾਗਰੁਕ ਕਰਨ ਲਈ ਰੈਲੀਆਂ ਕੀਤੀਆਂ ਗਈਆਂ ਅਤੇ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਵੋਟਿੰਗ ਵਾਲੇ ਦਿਨ ਕਲੱਬ ਵਲੋਂ ਐਸ. ਐਸ. ਟੀ. ਨਗਰ ਦੇ ਪੋÇਲੰਗ ਬੂਥਾਂ ’ਤੇ ਛਬੀਲਾਂ ਲਾਈਆਂ ਗਈਆਂ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਵਾਇਆ ਕਿ ਰੋਟਰੀ ਕਲੱਬ ਪ੍ਰਸ਼ਾਸ਼ਨ ਨਾਲ ਮਿਲ ਕੇ ਲਗਾਤਾਰ ਸੇਵਾ ਕਾਰਜ ਕਰਦਾ ਰਹੇਗਾ। ਕਲੱਬ ਦੇ ਸਕੱਤਰ ਐਨ. ਐਸ. ਢੀਂਡਸਾ ਨੇ 1 ਜੁਲਾਈ 2023 ਤੋਂ ਲੈ ਕੇ ਹੁਣ ਤੱਕ ਕਲੱਬ ਵਲੋਂ ਕੀਤੇ ਗਏ ਵੱਖ ਵੱਖ ਸੇਵਾ ਪ੍ਰੋਜੈਕਟਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ। ਇਸ ਪ੍ਰੋਜੈਕਟ ਦੇ ਚੇਅਰਮੈਨ ਰੋਟੇਰੀਅਨ ਐਨ. ਕੇ. ਜੈਨ ਨੇ ਕਿਹਾ ਕਿ ਪਿਛਲੇ 28 ਸਾਲਾਂ ਤੋਂ ਰੋਟਰੀ ਭਵਨ ਵਿਖੇ ਮੁਫਤ ਸਲਾਈ ਕਢਾਈ ਸੈਂਟਰ ਚੱਲ ਰਿਹਾ ਹੈ, ਜਿਸ ਤੋਂ ਟ੍ਰੇਨਿੰਗ ਲੈ ਕੇ ਹਜ਼ਾਰਾਂ ਮਹਿਲਾਵਾਂ ਅੱਜ ਆਪਣੇ ਸਵੈ ਰੁਜ਼ਗਾਰ ਸਥਾਪਿਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਰੋਟਰੀ ਇੰਟਰਨੈਸ਼ਨਲ ਦੀਆਂ ਗਾਈਡਲਾਈਨਜ਼ ਅਨੁਸਾਰ ਸੇਵਾ ਪ੍ਰੋਜੈਕਟ ਕੀਤੇ ਜਾ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਰੋਟੇਰੀਅਨ ਦੇਵੀ ਦਿਆਲ ਗੋਇਲ, ਹਨੀਸ਼ ਗੋਇਲ, ਸਹਾਇਕ ਗਵਰਨਰ ਰਮਨਜੀਤ ਢਿੱਲੋਂ, ਰਾਕੇਸ਼ ਸਿੰਗਲਾ, ਤਰਸੇਮ ਬਾਂਸਲ, ਖਜ਼ਾਨਚੀ ਸੀ. ਏ. ਰਾਜੀਵ ਗੋਇਲ, ਕਰਨਲ ਜੇ. ਐਸ. ਥਿੰਦ, ਸਾਬਕਾ ਗਵਰਨਰ ਐਸ. ਆਰ. ਪਾਸੀ, ਸਾਬਕਾ ਪ੍ਰਧਾਨ ਭਗਵਾਨ ਦਾਸ ਗੁਪਤਾ, 2024-25 ਦੇ ਪ੍ਰਧਾਨ ਸ਼ੀਸ਼ਪਾਲ ਮਿੱਤਲ, ਜੀਵਨ ਗਰਗ, ਆਦੀਸ਼ ਬਜਾਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਰੋਟੇਰੀਅਨ ਹਾਜ਼ਰ ਸਨ।
Punjab Bani 14 June,2024
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਗਰਭਵਤੀ ਕੈਦੀਆਂ ਬਾਰੇ ਹਾਈ ਕੋਰਟ ਦੇ ਅਗਾਂਹਵਧੂ ਫੈਸਲੇ ਦੀ ਸ਼ਲਾਘਾ ਚੰਡੀਗੜ੍ਹ, 14 ਜੂਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫੈਸਲੇ ਦੀ ਸ਼ਲਾਘਾ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਗੰਭੀਰ ਅਪਰਾਧਾਂ ਵਾਲੇ ਮਾਮਲਿਆਂ ਵਿੱਚ ਵੀ ਤਰਸ ਦੇ ਆਧਾਰ ‘ਤੇ ਜੇਲ੍ਹ ਤੋਂ ਰਿਹਾਈ ਦਿੱਤੀ ਜਾਣੀ ਚਾਹੀਦੀ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਾਣਯੋਗ ਜਸਟਿਸ ਅਨੂਪ ਚਿਤਕਾਰਾ ਦੇ ਫੈਸਲੇ ਦਾ ਪੁਰਜ਼ੋਰ ਸਮਰਥਨ ਕਰਦਿਆਂ ਇਸਨੂੰ ਜੇਲ੍ਹ ਵਿੱਚ ਬੰਦ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਕਮਿਸ਼ਨ ਦੇ ਯਤਨਾਂ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਟਿੱਪਣੀ ਕੀਤੀ ਕਿ ਮਾਣਯੋਗ ਜਸਟਿਸ ਚਿਤਕਾਰਾ ਦਾ ਫੈਸਲਾ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਅਤੇ ਸਨਮਾਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇੱਕ ਗਰਭਵਤੀ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀਆਂ ਮੌਲਿਕ ਜ਼ਰੂਰਤਾਂ ਨੂੰ ਸਮਝਦਾ ਹੈ ਅਤੇ ਮਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਾ ਹੈ। ਹਾਈ ਕੋਰਟ ਦੇ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਗੰਭੀਰ ਮਾਮਲਿਆਂ ਵਿੱਚ ਵੀ ਗਰਭਵਤੀ ਅਤੇ ਮਾਂ ਬਣਨ ਵਾਲੀਆਂ ਔਰਤਾਂ ਨੂੰ ਜਣੇਪੇ ਤੋਂ ਬਾਅਦ ਇੱਕ ਸਾਲ ਤੱਕ ਦੀ ਆਰਜ਼ੀ ਜ਼ਮਾਨਤ ਜਾਂ ਉਨ੍ਹਾਂ ਦੀ ਸਜ਼ਾ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਇਹ ਫੈਸਲਾ ਉਦੋਂ ਆਇਆ ਜਦੋਂ ਮਾਣਯੋਗ ਜਸਟਿਸ ਚਿਤਕਾਰਾ ਨੇ ਪਿਛਲੇ ਸਾਲ ਜੁਲਾਈ ਤੋਂ ਐਨਡੀਪੀਐਸ ਐਕਟ ਤਹਿਤ ਜੇਲ੍ਹ ਵਿੱਚ ਬੰਦ 24 ਸਾਲਾ ਔਰਤ, ਜੋ ਪੰਜ ਮਹੀਨਿਆਂ ਦੀ ਗਰਭਵਤੀ ਹੈ, ਨੂੰ ਅੰਤਰਿਮ ਜ਼ਮਾਨਤ ਦੀ ਮਨਜ਼ੂਰੀ ਦਿੱਤੀ। ਰਾਜ ਲਾਲੀ ਗਿੱਲ ਨੇ ਐਲਾਨ ਕੀਤਾ ਕਿ ਹਿਰਾਸਤ ਵਿੱਚ ਬੰਦ ਔਰਤਾਂ ਦੇ ਹਾਲਾਤਾਂ ਵਿੱਚ ਤੁਰੰਤ ਸੁਧਾਰ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦੀ ਹੀ ਸੂਬੇ ਦੀਆਂ ਜੇਲ੍ਹਾਂ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਮਹਿਲਾ ਕੈਦੀਆਂ ਨੂੰ ਦਰਪੇਸ਼ ਹਾਲਾਤਾਂ ਦਾ ਜਾਇਜ਼ਾ ਲੈਣ ਅਤੇ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਦਿਆਂ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਦੌਰੇ ਸਾਨੂੰ ਉਕਤ ਮਹਿਲਾ ਕੈਦੀਆਂ ਦੀਆਂ ਜ਼ਰੂਰਤਾਂ ਨੂੰ ਬਿਹਤਰ ਤਰੀਕੇ ਨਾਲ ਸਮਝਣ ਅਤੇ ਲੋੜੀਂਦੇ ਸੁਧਾਰਾਂ ਦੀ ਵਕਾਲਤ ਕਰਨ ਵਿੱਚ ਮਦਦ ਕਰਨਗੇ। ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਸੂਚੀ ਮੁਹੱਈਆ ਕਰਵਾਉਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਵਕਾਲਤ ਕਰਨ ਦੇ ਨਾਲ-ਨਾਲ ਨਿਆਂ ਪ੍ਰਣਾਲੀ ਵਿੱਚ ਉਨ੍ਹਾਂ ਲਈ ਦਇਆ-ਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
Punjab Bani 14 June,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਤੇ ਓਮੈਕਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਤੇ ਓਮੈਕਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ -ਪੀ.ਡੀ.ਏ. ਨੂੰ ਰਿਹਾਇਸ਼ੀ ਕਲੋਨੀਆਂ ਦੇ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀ ਹਦਾਇਤ -ਚੋਣ ਜਾਬਤੇ ਕਰਕੇ ਰੁਕੇ ਕੰਮਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਤੇਜੀ ਨਾਲ ਕੀਤਾ ਜਾਵੇਗਾ ਮੁਕੰਮਲ-ਡਾ. ਬਲਬੀਰ ਸਿੰਘ ਪਟਿਆਲਾ, 14 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਡੀ.ਏ. ਅਧਿਕਾਰੀਆਂ ਨੂੰ ਅਰਬਨ ਅਸਟੇਟ ਦੀਆਂ ਕਲੋਨੀਆਂ ਤੇ ਓਮੈਕਸ ਸਿਟੀ ਵਿਖੇ ਸਾਰੇ ਵਿਕਾਸ ਕਾਰਜ ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਕਰਕੇ ਰੁਕੇ ਸਾਰੇ ਕੰਮ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਹੁਣ ਤੇਜੀ ਨਾਲ ਨਿਪਟਾਏ ਜਾਣੇ ਯਕੀਨੀ ਬਣਾਏ ਜਾਣ। ਸਿਹਤ ਮੰਤਰੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਟੀ ਅਧੀਨ ਆਉਂਦੀਆਂ ਪਟਿਆਲਾ ਦੇ ਅਰਬਨ ਅਸਟੇਟ ਦੇ ਸਾਰੇ ਫ਼ੇਜਾਂ ਤੇ ਓਮੈਕਸ ਦੀਆਂ 22 ਦੇ ਕਰੀਬ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਨਾਲ ਇੱਕ ਅਹਿਮ ਬੈਠਕ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪੀ.ਡੀ.ਏ. ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੰਘੇ ਵਰ੍ਹੇ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਅਰਬਨ ਅਸਟੇਟ ਨੂੰ ਹੜ੍ਹਾਂ ਵਰਗੀ ਸਥਿਤੀ ਤੋਂ ਬਚਾਉਣ ਲਈ ਇਸ ਵਾਰ ਕੋਈ ਢਿਲਮੱਠ ਨਾ ਵਰਤੀ ਜਾਵੇ। ਉਨ੍ਹਾਂ ਨੇ ਸਾਰੀਆਂ ਹੀ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਠਰ੍ਹੰਮੇ ਨਾਲ ਸੁਣਦਿਆਂ ਇਕੱਲੀ-ਇਕੱਲੀ ਗੱਲ ਦਾ ਨੋਟਿਸ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਤੁਰੰਤ ਹੱਲ ਲਈ ਯੋਗ ਆਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਨਾਗਰਿਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਮੁੱਖ ਮੰਤਰੀ ਵੱਲੋਂ ਸਖ਼ਤ ਨਿਰਦੇਸ਼ ਹਨ ਕਿ ਕਿਸੇ ਵੀ ਨਾਗਰਿਕ ਨੂੰ ਬਿਨ੍ਹਾਂ ਵਜ੍ਹਾ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਬੈਠਕ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਠੋਸ ਪ੍ਰਬੰਧਾਂ ਤੋਂ ਇਲਾਵਾ ਸੜਕਾਂ, ਫੁਟਪਾਥਾਂ, ਪਾਰਕਾਂ, ਸਟਰੀਟ ਲਾਇਟਾਂ, ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਸੀਵਰੇਜ, ਬਿਜਲੀ, ਸਫ਼ਾਈ ਆਦਿ ਸਮੇਤ ਸਥਾਨਕ ਵਸਨੀਕਾਂ ਨੂੰ ਦਰਪੇਸ਼ ਹੋਰ ਮੁਸ਼ਕਿਲਾਂ ਉਪਰ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਹਦਾਇਤ ਕੀਤੀ। ਬੈਠਕ ਦੌਰਾਨ ਕਰਨਲ ਜੇ.ਵੀ ਸਿੰਘ, ਪੀ.ਡੀ.ਏ. ਦੇ ਕਾਰਜਕਾਰੀ ਇੰਜੀਨੀਅਰ ਹਿਮਾਂਸ਼ੂ ਸੰਧੂ, ਪਰਮਿੰਦਰ ਸਿੰਘ ਔਲਖ, ਡਰੇਨੇਜ ਦੇ ਐਕਸੀਐਨ ਰਾਜਿੰਦਰ ਘਈ, ਨਗਰ ਨਿਗਮ ਦੇ ਸਕੱਤਰ ਸੁਨੀਲ ਮਹਿਤਾ, ਪੀ.ਡੀ.ਏ. ਦੇ ਐਸ.ਡੀ.ਓਜ ਗੁਣਪ੍ਰੀਤ ਬਿੰਦਰਾ, ਮੁਨੀਸ਼ ਮਹਿਤਾ, ਰਾਜੀਵ ਕੁਮਾਰ, ਗੁਰਪ੍ਰੀਤ ਸਿੰਘ ਤੇ ਪ੍ਰਿਤਪਾਲ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਡਾ. ਭੀਮਇੰਦਰ ਸਿੰਘ, ਉਜਾਗਰ ਸਿੰਘ, ਅਮਰਜੀਤ ਸਿੰਘ ਵੜੈਚ, ਰਜਿੰਦਰ ਸਿੰਘ ਥਿੰਦ ਤੇ ਹੋਰ ਮੈਂਬਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
Punjab Bani 14 June,2024
ਡੇਰਾ ਮੁਖੀ ਨੇ ਖੜਕਾਇਆ ਕੋਰਟ ਦਾ ਦਰਵਾਜਾ
ਡੇਰਾ ਮੁਖੀ ਨੇ ਖੜਕਾਇਆ ਕੋਰਟ ਦਾ ਦਰਵਾਜਾ ਚੰਡੀਗੜ੍ਹ, 14 ਜੂਨ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਫਰਵਰੀ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦੇਵੇ।
Punjab Bani 14 June,2024
ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ
ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ ਪਟਿਆਲਾ, 14 ਜੂਨ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਨਗਰ ਨਿਗਮ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ 'ਤੇ ਲੱਗੇ ਸਾਈਨ ਬੋਰਡਾਂ 'ਤੇ ਵੱਖ ਵੱਖ ਤਰ੍ਹਾਂ ਦੇ ਪੋਸਟਰ ਲਗਾ ਦਿੱਤੇ ਜਾਂਦੇ ਹਨ ਜਿਸ ਕਾਰਨ ਵਾਹਨ ਚਾਲਕਾਂ ਨੂੰ ਟਰੈਫਿਕ ਸੰਕੇਤਾਂ ਦਾ ਪਤਾ ਨਹੀਂ ਲੱਗਦਾ ਜੋ ਦੁਰਘਟਨਾ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਟਿਆਲਾ ਦੀਆਂ ਜਿਨ੍ਹਾਂ ਸੜਕਾਂ 'ਤੇ ਸਾਈਨ ਬੋਰਡ ਖਰਾਬ ਹੋ ਗਏ ਹਨ ਜਾ ਨਹੀਂ ਲੱਗੇ ਹਨ, ਉਥੇ ਟਰੈਫ਼ਿਕ ਪੁਲਿਸ ਅਤੇ ਪੀ.ਡਬਲਿਊ.ਡੀ. ਵਿਭਾਗ ਸਾਂਝੇ ਤੌਰ 'ਤੇ ਦੌਰਾ ਕਰਕੇ ਅਜਿਹੀਆਂ ਸਾਈਟਾਂ ਦੀ ਪਹਿਚਾਣ ਕਰਨ ਅਤੇ ਇਥੇ ਤੁਰੰਤ ਸਾਈਨ ਬੋਰਡ ਲਗਾਉਣ ਦੀ ਕਾਰਵਾਈ ਅਰੰਭ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ 'ਤੇ ਲੱਗੀ ਰੇਲਿੰਗ ਕਈ ਵਾਰ ਦੁਰਘਟਨਾ ਕਾਰਨ ਟੁੱਟ ਜਾਂਦੀ ਹੈ ਜੋ ਸਮੇਂ ਸਿਰ ਠੀਕ ਨਾ ਕਰਨ ਕਾਰਨ ਹੋਰ ਦੁਰਘਟਨਾਵਾਂ ਦਾ ਕਾਰਨ ਬਣ ਸਕਦੀ ਹੈ ਇਸ ਲਈ ਸਬੰਧਤ ਵਿਭਾਗ ਸੜਕਾਂ 'ਤੇ ਲੱਗੀਆਂ ਰੇਲਿੰਗਾਂ ਦੀ ਸਮੇਂ ਸਮੇਂ 'ਤੇ ਜਾਂਚ ਕਰਨ ਅਤੇ ਕਿਸੇ ਦੁਰਘਟਨਾ ਹੋਣ 'ਤੇ ਤੁਰੰਤ ਰੇਲਿੰਗ ਨੂੰ ਠੀਕ ਕੀਤਾ ਜਾਵੇ। ਮੀਟਿੰਗ 'ਚ ਏ.ਡੀ.ਸੀ ਮੈਡਮ ਕੰਚਨ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ. ਕਰਨੈਲ ਸਿੰਘ, ਐਚ.ਪੀ.ਐਸ. ਲਾਂਬਾ ਸਮੇਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 14 June,2024
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ - ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਕੀਤੀਆਂ ਜਾਣਗੀਆਂ ਸ਼ੁਰੂ: ਜਿੰਪਾ - ਫੀਲਡ ਅਫਸਰਾਂ ਲਈ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੀ ਹਦਾਇਤ - ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ - ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਈ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ ਚੰਡੀਗੜ੍ਹ, 14 ਜੂਨ: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਫੀਲਡ ਅਫਸਰਾਂ (ਪਟਵਾਰੀ/ਕਾਨੂੰਨਗੋ/ਨਾਇਬ ਤਹਿਸੀਲਦਾਰ/ਤਹਿਸੀਲਦਾਰ) ਲਈ ਇਹ ਜ਼ਰੂਰੀ ਕੀਤਾ ਜਾਵੇਗਾ ਕਿ ਉਹ ਆਮ ਲੋਕਾਂ ਨੂੰ ਮਿਲਣ, ਸ਼ਿਕਾਇਤਾਂ ਸੁਣਨ ਤੇ ਜਨਤਾ ਦੀ ਸੁਵਿਧਾ ਲਈ ਰੋਜ਼ਾਨਾ ਇਕ ਨਿਸ਼ਚਿਤ ਸਮੇਂ ਉੱਤੇ ਆਪਣੇ ਦਫਤਰ ਵਿਚ ਬੈਠਣ ਅਤੇ ਇਸ ਦੀ ਜਾਣਕਾਰੀ ਸਾਰੇ ਦਫਤਰਾਂ ਦੇ ਬਾਹਰ ਬੋਰਡ ਲਗਾ ਕੇ ਦਿੱਤੀ ਜਾਵੇ। ਮਾਲ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਇਸ ਬਾਬਤ ਜਲਦ ਵਿਭਾਗੀ ਹੁਕਮ ਜਾਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਸਾਲ 6 ਜਨਵਰੀ ਅਤੇ 15 ਜਨਵਰੀ ਨੂੰ ਪੈਂਡਿੰਗ ਪਏ ਇੰਤਕਾਲਾਂ ਦੇ ਮਾਮਲੇ ਨਿਪਟਾਉਣ ਲਈ ਲਗਾਏ ਵਿਸ਼ੇਸ਼ ਕੈਂਪਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ ਤੋਂ ਪੰਜਾਬ ਵਿਚ ਜਨ ਲੋਕ ਅਦਾਲਤਾਂ ਸ਼ੁਰੂ ਕਰਨ ਲਈ ਕਿਹਾ ਹੈ। ਜਿੰਪਾ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਲੋਕ ਅਦਾਲਤਾਂ ਵਿਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਅ ਸੁਣਨਗੇ ਅਤੇ ਮੌਕੇ ਉੱਤੇ ਹੱਲ ਕਰਵਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੈਂਡਿੰਗ ਇੰਤਕਾਲਾਂ ਨੂੰ ਹੋਰ ਵਿਸ਼ੇਸ਼ ਕੈਂਪ ਲਗਾ ਕੇ ਨਿਪਟਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਲਗਾਏ ਦੋ ਕੈਂਪਾਂ ਵਿਚ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਸਨ। ਮੀਟਿੰਗ ਦੌਰਾਨ ਮਾਲ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰਾਂ 8184900002 ਅਤੇ 9464100168 (ਐਨ.ਆਰ.ਆਈਜ਼ ਲਈ) ‘ਤੇ ਪ੍ਰਾਪਤ ਸ਼ਿਕਾਇਤਾਂ ਬਾਬਤ ਵੀ ਜਾਣਕਾਰੀ ਲਈ। ਉਨ੍ਹਾਂ ਨੂੰ ਦੱਸਿਆ ਗਿਆ ਕਿ 13 ਜੂਨ, 2024 ਤੱਕ ਦੋਵਾਂ ਨੰਬਰਾਂ ਉੱਤੇ 4387 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 3064 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਜਿੰਪਾ ਨੇ ਕਿਹਾ ਕਿ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ ਅਤੇ ਇਸ ਕੰਮ ਵਿਚ ਕੋਈ ਵੀ ਢਿੱਲ ਜਾਂ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਹਰ ਹਫਤੇ ਇਸ ਬਾਰੇ ਸਮੀਖਿਆ ਕਰਿਆ ਕਰਨਗੇ। ਇਸ ਤੋਂ ਇਲਾਵਾ ਜਿੰਪਾ ਨੇ ਵੱਖ-ਵੱਖ ਤਹਿਸੀਲਾਂ/ਸਬ ਤਹਿਸੀਲਾਂ ਅਤੇ ਐਸ.ਡੀ.ਐਮ ਕੰਪਲੈਕਸਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਲਈ ਜਾਰੀ ਕੀਤੇ ਫੰਡਾਂ ਬਾਬਤ ਵੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਇਨ੍ਹਾਂ ਇਮਾਰਤਾਂ ਨੂੰ ਉੱਚ ਦਰਜੇ ਦੀਆਂ ਬਣਾਇਆ ਜਾਵੇ ਜਿੱਥੇ ਆਉਣ ਵਾਲੇ ਲੋਕਾਂ ਨੂੰ ਸਭ ਸਹੂਲਤਾਂ ਇਕ ਹੀ ਛੱਤ ਹੇਠਾਂ ਮਿਲਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਵਿਕਾਸ ਕੰਮਾਂ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਮੇਂ ਸਿਰ ਪੂਰਾ ਮੁਆਵਜ਼ਾਂ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਵਿਭਾਗ ਦੇ ਹੋਰ ਵੀ ਕਈ ਕੰਮਾਂ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨ੍ਹਾ, ਸਕੱਤਰ ਅਲਕਨੰਦਾ ਦਿਆਲ ਤੇ ਅਰਸ਼ਦੀਪ ਸਿੰਘ ਥਿੰਦ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Punjab Bani 14 June,2024
21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ
21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਬੈਠਕ -ਤਣਾਉ ਰਹਿਤ ਦਿਮਾਗ ਤੇ ਤੰਦਰੁਸਤ ਸਰੀਰ ਲਈ ਯੋਗਾ ਅਹਿਮ : ਏ.ਡੀ.ਸੀ. -ਕਿਹਾ, ਪੋਲੋ ਗਰਾਊਂਡ ਵਿਖੇ 21 ਜੂਨ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਯੋਗ ਦਿਵਸ 'ਚ ਪਟਿਆਲਾ ਵਾਸੀ ਵੱਧ ਤੋਂ ਵੱਧ ਕਰਨ ਸ਼ਮੂਲੀਅਤ ਪਟਿਆਲਾ, 14 ਜੂਨ: 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਕਰਨ ਸਬੰਧੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਬੈਠਕ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੈਡਮ ਕੰਚਨ ਨੇ ਕਿਹਾ ਕਿ ਤਣਾਉ ਰਹਿਤ ਦਿਮਾਗ ਅਤੇ ਤੰਦਰੁਸਤ ਮਨੁੱਖੀ ਸਰੀਰ ਲਈ ਯੋਗਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ 'ਸੀ.ਐਮ ਦੀ ਯੋਗਸ਼ਾਲਾ' ਪਟਿਆਲਾ ਸ਼ਹਿਰ ਦੇ ਵੱਖ ਵੱਖ ਪਾਰਕਾਂ 'ਚ ਚਲਾਈ ਜਾ ਰਹੀ ਹੈ, ਉਥੇ ਹੀ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾ ਕੇ ਸਿਹਤਮੰਦ ਨਾਗਰਿਕ ਦਾ ਸੁਨੇਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ 21 ਜੂਨ ਨੂੰ ਸਵੇਰੇ 6 ਵਜੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਲਈ ਤਿਆਰੀਆਂ ਸਬੰਧੀਂ ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਆਯੂਸ਼, ਖੇਡ, ਸਿੱਖਿਆ, ਰੈਡ ਕਰਾਸ ਆਦਿ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਆਮ ਲੋਕਾਂ ਨੂੰ ਇਸ ਯੋਗ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੀਟਿੰਗ 'ਚ ਯੋਗ ਦਿਵਸ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਗਈ ਅਤੇ ਪ੍ਰਬੰਧ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਸ ਯੋਗ ਦਿਵਸ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਸ ਮੌਜੂਦਾ ਤੇਜ ਰਫ਼ਤਾਰ ਜਿੰਦਗੀ 'ਚ ਤਣਾਓ ਗ੍ਰਸਤ ਦਿਮਾਗ ਤੇ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਚਾਹੀਦਾ ਹੈ, ਕਿਉਂਕਿ ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਮੀਟਿੰਗ 'ਚ ਡੀ.ਐਸ.ਪੀ. ਸੁਖਦੇਵ ਸਿੰਘ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਰਜਨੇਸ਼, ਡਾ. ਮੋਹਨ ਲਾਲ, ਡਾ ਯੋਗੇਸ਼ ਭਾਟੀਆ, ਸਚਿਨ ਵਰਮਾ, ਡੀ.ਡੀ.ਐਫ ਨਿਧੀ ਮਲਹੋਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 14 June,2024
ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ
ਪਟਿਆਲਾ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ 11 ਲੱਖ ਬੂਟੇ ਲਗਾਏ ਜਾਣਗੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਬੂਟੇ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ -ਜ਼ਿਲ੍ਹੇ ਦੀਆਂ 400 ਪੰਚਾਇਤਾਂ 'ਚ ਇੱਕ ਕਨਾਲ ਜਮੀਨ 'ਚ ਬੂਟੇ ਲਗਾਏ ਜਾਣਗੇ -ਜ਼ਿਲ੍ਹੇ ਦਾ ਹਰੇਕ ਵਿਦਿਆਰਥੀ ਸ਼ੁੱਧ ਵਾਤਾਵਰਣ ਲਈ ਇੱਕ ਬੂਟਾ ਲਗਾਏ ਤੇ ਬੂਟੇ ਦੀ ਸਾਂਭ ਸੰਭਾਲ ਕਰੇ : ਡਿਪਟੀ ਕਮਿਸ਼ਨਰ -ਕਿਹਾ, ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ ਪਟਿਆਲਾ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਲਗਾਤਾਰ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੁਣ ਜ਼ਿਲ੍ਹੇ ਅੰਦਰ ਬਰਸਾਤੀ ਸੀਜ਼ਨ ਦੌਰਾਨ 11 ਲੱਖ ਬੂਟੇ ਲਗਾਉਣ ਲਈ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੌਨਸੂਨ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ 11 ਲੱਖ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਲਈ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਘੱਟੋ ਘੱਟ 400 ਪੰਚਾਇਤਾਂ ਵਿੱਚ 1 ਕਨਾਲ ਪ੍ਰਤੀ ਪੰਚਾਇਤ ਦੇ ਹਿਸਾਬ ਨਾਲ ਬੂਟੇ ਲਗਵਾਏ ਜਾਣਗੇ। ਜਦਕਿ ਸਿੱਖਿਆ ਵਿਭਾਗ ਵੱਲੋਂ ਹਰੇਕ ਵਿਦਿਆਰਥੀ ਨੂੰ ਇੱਕ ਬੂਟਾ ਲਗਾਉਣ ਦੇ ਉਸ ਦੀ ਸਾਂਭ ਸੰਭਾਲ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੀਆਂਵਾਕੀ ਤਕਨੀਕ ਨਾਲ ਛੋਟੇ ਜੰਗਲ ਸਥਾਪਤ ਕੀਤੇ ਜਾਣ ਜਿਸ ਨਾਲ ਘੱਟ ਰਕਬੇ ਵਿੱਚ ਜ਼ਿਆਦਾ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਜ਼ਿਲ੍ਹੇ 'ਚ 73 ਹਜ਼ਾਰ ਤੋਂ ਵੱਧ ਟਿਊਬਵੈੱਲਾਂ 'ਤੇ ਤਿੰਨ ਤਿੰਨ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਬੂਟੇ ਲਗਾਉਣ ਲਈ 60 ਰੁਪਏ ਪ੍ਰਤੀ ਬੂਟਾ ਦੇ ਹਿਸਾਬ ਨਾਲ ਦਿੱਤੀ ਜਾਦੀ ਰਾਸ਼ੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਆਈ ਹਰਿਆਲੀ ਐਪ ਰਾਹੀਂ ਮੁਫ਼ਤ ਦਿੱਤੇ ਜਾਂਦੇ ਬੂਟਿਆਂ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੂਟੇ ਲਗਾਏ ਜਾ ਸਕਣ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਦੂਸ਼ਿਤ ਹੋਏ ਵਾਤਾਵਰਣ ਨੂੰ ਫੇਰ ਤੋਂ ਸਾਫ਼ ਸੁਥਰਾ ਬਣਾਇਆ ਜਾਵੇ। ਮੀਟਿੰਗ 'ਚ ਵਣਪਾਲ ਸਾਊਥ ਸਰਕਲ ਅਜੀਤ ਕੁਲਕਰਨੀ, ਏ.ਡੀ.ਸੀ ਮੈਡਮ ਕੰਚਨ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਵੰਤ ਕੌਰ, ਵਣ ਮੰਡਲ ਅਫ਼ਸਰ ਰਾਕੇਸ਼ ਗੁਲਹਾਟੀ, ਐਚ.ਪੀ.ਐਸ. ਲਾਂਬਾ ਸਮੇਤ ਸਮੂਹ ਵਣ ਰੇਂਜ ਅਫ਼ਸਰ ਤੇ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 14 June,2024
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ -ਹੜ੍ਹਾਂ ਤੋਂ ਬਚਾਅ ਲਈ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕੀਤਾ ਜਾਵੇ : ਡਿਪਟੀ ਕਮਿਸ਼ਨਰ -ਡਰੇਨੇਜ਼ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਰੋਜ਼ਾਨਾ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਹਦਾਇਤ ਪਟਿਆਲਾ, 14 ਜੂਨ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹੇ 'ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਦੇ ਡਰੇਨੇਜ਼ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਅਧੀਨ ਚੱਲ ਰਹੇ ਸਾਰੇ ਕੰਮਾਂ ਦੀ ਰੋਜ਼ਾਨਾ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਨ੍ਹਾਂ ਖੇਤਰਾਂ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹ ਆਏ ਸਨ, ਉਨ੍ਹਾਂ ਖੇਤਰਾਂ 'ਚ ਵਿਸ਼ੇਸ਼ ਤੌਰ 'ਤੇ ਕੰਮ ਕੀਤਾ ਜਾਵੇ। ਉਨ੍ਹਾਂ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਮੇਤ ਹਰੇਕ ਸਬ ਡਵੀਜ਼ਨ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਸ਼ੀਟ ਫਲੋਅ ਰੋਕਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਜਾਂਦੇ ਹਨ, ਇਸ ਸਬੰਧੀ ਲੋਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ ਕਿ ਪਾਣੀ ਦੇ ਕੁਦਰਤੀ ਵਹਾਅ ਵਿੱਚ ਰੁਕਾਵਟ ਪਾਉਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਸਬ ਡਵੀਜ਼ਨ ਪੱਧਰ ਦੇ ਪਲਾਨ 'ਤੇ ਗੱਲ ਕਰਦਿਆਂ ਕਿਹਾ ਕਿ ਐਸ.ਡੀ.ਐਮ. ਦੀ ਅਗਵਾਈ 'ਚ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਥਿਤੀ 'ਚ ਤੁਰੰਤ ਐਕਸ਼ਨ ਲਿਆ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕਰਨ ਲਈ ਕਿਹਾ ਜਿਸ ਵਿੱਚ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਦਾ ਪੂਰਾ ਵੇਰਵਾ ਹੋਵੇ ਤਾਂ ਜੋ ਲੋੜ ਪੈਣ 'ਤੇ ਸੈਕਟਰ ਪਲਾਨ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ। ਉਨ੍ਹਾਂ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਬਣਾਏ ਗਏ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਬਣਾਈ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜ੍ਹਾਂ ਵਾਲੇ ਸੰਵੇਦਨਸ਼ੀਲ ਸਥਾਨਾਂ ਅਤੇ ਨੀਂਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ 'ਤੇ ਕੰਮ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਭਾਰਤੀ ਫ਼ੌਜ, ਪੁਲਿਸ, ਸਿਹਤ ਤੇ ਖੁਰਾਕ ਤੇ ਸਿਵਲ ਸਪਲਾਈਜ਼, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਹਿਰਾਂ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਕੰਮ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕਾਰਜਾਂ ਦੀ ਨਿਗਰਾਨੀ ਖ਼ੁਦ ਕਰਨ। ਮੀਟਿੰਗ 'ਚ ਐਸ.ਪੀ. ਮੁਹੰਮਦ ਸਰਫ਼ਰਾਜ ਆਲਮ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀ ਮੈਡਮ ਕੰਚਨ, ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ, ਐਸ.ਪੀ. ਹਰਵੰਤ ਕੌਰ ਸਮੇਤ ਸਮੂਹ ਐਸ.ਡੀ.ਐਮਜ਼ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Punjab Bani 14 June,2024
ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਪਟੀਸ਼ਨ ਤੇ ਸੁਣਵਾਈ 19 ਨੂੰ
ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਦੀ ਪਟੀਸ਼ਨ ਤੇ ਸੁਣਵਾਈ 19 ਨੂੰ ਨਵੀਂ ਦਿੱਲੀ, 14 ਜੂਨ ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ 19 ਜੂਨ ਲਈ ਤੈਅ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ ਮੁਕੇਸ਼ ਕੁਮਾਰ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ।
Punjab Bani 14 June,2024
ਮੋਦੀ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਪੁੱਜੇ
ਮੋਦੀ ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਲਈ ਪੁੱਜੇ ਦਿਲੀ, 14 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਲਮੀ ਚੁਣੌਤੀਆਂ ਦੇ ਹੱਲ ਅਤੇ ਸੁਨਹਿਰੇ ਭਵਿੱਖ ਲਈ ਅੰਤਰਰਾਸ਼ਟਰੀ ਸਹਿਯੋਗ ਵਧਾਉਣ ਲਈ ਅੱਜ ਜੀ-7 ਸਿਖ਼ਰ ਸੰਮੇਲਨ ਦੌਰਾਨ ਵਿਸ਼ਵ ਨੇਤਾਵਾਂ ਨਾਲ ਸਾਰਥਕ ਗੱਲਬਾਤ ਕਰਨ ਲਈ ਬਹੁਤ ਉਤਸੁਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖ਼ਰ ਸੰਮੇਲਨ ’ਚ ਸ਼ਾਮਲ ਹੋਣ ਲਈ ਅਪੂਲੀਆ ਪਹੁੰਚਣ ਤੋਂ ਬਾਅਦ ਇਹ ਟਿੱਪਣੀ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬ੍ਰਿੰਦਿਸੀ ਹਵਾਈ ਅੱਡੇ ਤੋਂ ਵੀਡੀਓ ਸੰਦੇਸ਼ ਵਿੱਚ ਕਿਹਾ, ‘ਉਹ (ਮੋਦੀ) ਅੱਜ ਬਹੁਤ ਰੁੱਝੇ ਰਹਿਣਗੇ। ਅਸ
Punjab Bani 14 June,2024
ਕੁਵੈਤ ਹਾਦਸਾ : 45 ਭਾਰਤੀਆਂ ਦੀ ਲਾਸ਼ਾਂ ਪੁੱਜੀਆਂ ਭਾਰਤ
ਕੁਵੈਤ ਹਾਦਸਾ : 45 ਭਾਰਤੀਆਂ ਦੀ ਲਾਸ਼ਾਂ ਪੁੱਜੀਆਂ ਭਾਰਤ ਕੋਚੀ, 14 ਜੂਨ ਕੁਵੈਤ ਵਿਚ ਦੋ ਦਿਨ ਪਹਿਲਾਂ ਅੱਗ ਲੱਗਣ ਕਾਰਨ ਮਾਰੇ ਗਏ 45 ਭਾਰਤੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਅੱਜ ਸਵੇਰੇ ਇਥੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਭਾਰਤੀ ਹਵਾਈ ਫ਼ੌਜ ਦੇ ਸੀ-130ਜੇ ਟਰਾਂਸਪੋਰਟ ਜਹਾਜ਼ ਰਾਹੀਂ 31 ਭਾਰਤੀਆਂ ਦੀਆਂ ਦੇਹਾਂ ਇੱਥੇ ਉਤਾਰੀਆਂ ਗਈਆਂ। ਦੇਹਾਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਲਿਜਾਇਆ ਜਾਵੇਗਾ। ਕੋਚੀ ਤੋਂ ਇਹ ਜਹਾਜ਼ ਦਿੱਲੀ ਲਈ ਉਡਾਣ ਭਰੇਗਾ ਕਿਉਂਕਿ ਕੁਵੈਤ ਦੀ ਅੱਗ ਵਿੱਚ ਮਾਰੇ ਗਏ ਕੁਝ ਭਾਰਤੀਆਂ ਦੇ ਉੱਤਰੀ ਅਤੇ ਉੱਤਰ-ਪੂਰਬੀ ਰਾਜਾਂ ਦੇ ਵੀ ਹਨ।
Punjab Bani 14 June,2024
ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ
ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ 96044 ਮਹਿਲਾ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਦਿੱਤੇ ਗਏ ਵਿੱਤੀ ਲਾਭ ਚੰਡੀਗੜ੍ਹ, 14 ਜੂਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਵਿੱਤੀ ਸਾਲ ਦੌਰਾਨ 96044 ਔਰਤ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਵਿੱਚੋ ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਗਏ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿੱਤੇ ਜਾਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ। ਇਸ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨੂੰ ਬਲ ਮਿਲੇਗਾ ਅਤੇ ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਠੱਲ ਪਾਉਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਇਸ ਤੋਂ ਇਲਾਵਾ ਲਾਭਪਾਤਰੀ ਘਰ ਬੈਠ ਕਿ ਵੀ ਆਨਲਾਈਨ ਪੋਰਟਲ (https://pmmvy.nic.in/) ਤੇ ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮਾ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
Punjab Bani 14 June,2024
ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਵਾਧਾ: ਪ੍ਰੋ. ਏ. ਕੇ. ਤਿਵਾੜੀ
ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 40 ਫ਼ੀਸਦੀ ਵਾਧਾ: ਪ੍ਰੋ. ਏ. ਕੇ. ਤਿਵਾੜੀ ਪਟਿਆਲਾ, 14 ਜੂਨ ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 40 ਫ਼ੀਸਦੀ ਵਾਧਾ ਹੋਇਆ ਹੈ। ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਅਸ਼ੋਕ ਕੁਮਾਰ ਤਿਵਾੜੀ ਵੱਲੋਂ ਕੈਂਪਸ ਵਿੱਚ ਵੱਖ-ਵੱਖ ਥਾਵਾਂ ਉੱਤੇ ਚਲਦੀ ਕਾਊਂਸਲਿੰਗ ਦਾ ਮੁਆਇਨਾ ਕਰਨ ਉਪਰੰਤ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਪਿਛਲੇ ਸਾਲ ਦੇ ਮੁਕਾਬਲੇ ਪ੍ਰਾਪਤ ਹੋਈਆਂ ਦਾਖ਼ਲਾ ਅਰਜ਼ੀਆਂ ਦੀ ਗਿਣਤੀ ਵਿੱਚ ਲਗਭਗ 40 ਫ਼ੀਸਦੀ ਵਾਧਾ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਵਿਭਾਗਾਂ/ਕੇਂਦਰਾਂ ਵਿੱਚ ਬਿਨੈਕਾਰਾਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਰੀਜਨਲ ਸੈਂਟਰ, ਮੋਹਾਲੀ ਵਿਖੇ ਕੰਪਿਊਟਰ ਸਾਇੰਸ ਵਿੱਚ ਬੀ.ਟੈਕ (ਸੀ.ਐੱਸ.ਈ) ਵਿੱਚ 50 ਅਤੇ ਪੰਜ ਸਾਲਾ ਯੂ.ਜੀ.-ਪੀ.ਜੀ. ਪ੍ਰੋਗਰਾਮ (ਆਨਰਜ਼ ਵਿਦ ਰਿਸਰਚ) ਲਈ ਵੀ ਕਾਫ਼ੀ ਦਾਖ਼ਲਾ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਨਾਲ਼ ਸੰਬੰਧਤ ਪ੍ਰਣਾਲੀ ਵਿੱਚ ਕੀਤੇ ਗਏ ਕੁੱਝ ਬਦਲਾਅ, ਜਿਵੇਂ ਕਿ ਦਾਖ਼ਲੇ ਦੇ ਸਮੇਂ ਮੇਜਰ ਵਿਸ਼ਿਆਂ ਦੀ ਵੰਡ ਵਰਗੇ ਮਹੱਤਵਪੂਰਨ ਕਦਮਾਂ ਨੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੇ ਮਨ ਵਿੱਚ ਇਨ੍ਹਾਂ ਕੋਰਸਾਂ ਸੰਬੰਧੀ ਅਨਿਸ਼ਚਿਤਤਾ ਨੂੰ ਦੂਰ ਕੀਤਾ ਹੈ ਅਤੇ ਸੰਤੁਸ਼ਟੀ ਦੀ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਕਾਰਾਤਮਕ ਤਬਦੀਲੀਆਂ ਪੰਜਾਬ ਸਰਕਾਰ ਦੇ ਸੁਹਿਰਦ ਸਹਿਯੋਗ ਅਤੇ ਵਾਈਸ-ਚਾਂਸਲਰ ਕੇ. ਕੇ. ਯਾਦਵ ਦੀ ਅਗਵਾਈ ਤੋਂ ਬਿਨਾਂ ਸੰਭਵ ਨਹੀਂ ਸਨ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਪ੍ਰਾਪਤ ਹੋਈ ਵਿੱਤੀ ਸਹਾਇਤਾ ਨੇ ਯੂਨੀਵਰਸਿਟੀ ਵਿੱਚ ਸਥਿਰਤਾ ਦਾ ਮਾਹੌਲ ਬਣਾਇਆ ਹੈ ਅਤੇ ਯੂਨੀਵਰਸਿਟੀ ਦੇ ਕਰਮਚਾਰੀਆਂ ਦਾ ਮਨੋਬਲ ਵਧਾਇਆ ਹੈ।
Punjab Bani 14 June,2024
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼
ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼ - ਸੂਬੇ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਦਿੱਤੀ ਖੁੱਲ੍ਹ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ - ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਲਈ ਸਾਰੀਆਂ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, ਸੀਪੀਜ਼/ਐਸਐਸਪੀਜ਼, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ ਐਸਐਚਓਜ਼ ਨਾਲ ਵਰਚੁਅਲ ਮੀਟਿੰਗ - ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਪੁਲਿਸ ਕਰਮਚਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਪੁਲਿਸਿੰਗ ਨੂੰ ਯਕੀਨੀ ਬਣਾਉਂਦਿਆਂ ਜਨਤਾ ਨਾਲ ਨੇੜੀਓ ਸਬੰਧ ਬਣਾਉਣ ਦੇ ਨਿਰਦੇਸ਼ - ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਲਈ ਕਿਹਾ ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ ‘ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ। ਪੰਜਾਬ ਦੇ ਸਾਰੀਆਂ ਅੱਠ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 454 ਐਸਐਚਓਜ਼ ਨੂੰ ਸੰਬੋਧਨ ਕਰਦਿਆਂ, ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਜ਼ਮੀਨੀ ਪੱਧਰ ‘ਤੇ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਪੱਧਰ ਦੇ ਅਧਿਕਾਰੀ ਸ਼ਾਮਲ ਸਨ। ਇਹ ਦੱਸਦਿਆਂ ਕਿ ਪੰਜਾਬ ਪੁਲਿਸ ਨੇ 2023 ਵਿੱਚ ਰਿਕਾਰਡ 1450 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ, ਡੀਜੀਪੀ ਗੌਰਵ ਯਾਦਵ ਨੇ ਨਸ਼ਾ ਤਸਕਰਾਂ/ਸਮੱਗਲਰਾਂ ‘ਤੇ ਚੌਕਸੀ ਨੂੰ ਵਧਾਉਂਦਿਆਂ ਵਿਕਰੀ ਵਾਲੀਆਂ ਥਾਵਾਂ 'ਤੇ ਨਸ਼ੇ ਦੀ ਸਪਲਾਈ ਨੂੰ ਕੰਟਰੋਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਤਸਕਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੱਗ ਮਨੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ ਡਰੱਗ ਸਪਲਾਇਰਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਅਧੀਨ ਵੱਧ ਤੋਂ ਵੱਧ ਮਾਮਲੇ ਦਰਜ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵਿੱਤੀ ਮਾਹਿਰਾਂ ਦੇ ਖੇਤਰ ਵਿੱਚ ਡੋਮੇਨ ਮਾਹਿਰਾਂ ਦੀ ਭਰਤੀ ਕੀਤੀ ਹੈ। ਡੀਜੀਪੀ ਨੇ ਸਾਰੇ ਐਸ.ਐਚ.ਓਜ਼ ਨੂੰ ਇਹ ਵੀ ਕਿਹਾ ਕਿ ਉਹ ਲੋਕਾਂ ਨਾਲ ਸੰਪਰਕ ਕਾਇਮ ਕਰਦਿਆਂ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਾ ਜਾਵੇ। ਜਿਕਰਯੋਗ ਹੈ ਕਿ ਡੀਜੀਪੀ ਨੇ ਪਹਿਲਾਂ ਹੀ ਏਡੀਜੀਪੀ ਰੈਂਕ ਤੋਂ ਲੈ ਕੇ ਐਸਐਚਓਜ਼ ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਫੀਲਡ ਅਫਸਰਾਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਸਥਾਪਤ ਕੀਤੀ ਜਾ ਰਹੀ ਹੈ ਜਿਸ ਨਾਲ ਆਮ ਲੋਕ ਨਸ਼ਿਆਂ ਸਬੰਧੀ ਗੁਪਤ ਜਾਣਕਾਰੀ ਸਾਂਝੀ ਕਰ ਸਕਣਗੇ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਨਾਈਟ ਡੌਮੀਨੈਂਸ ਅਪ੍ਰੇਸ਼ਨਾਂ ਨੂੰ ਅੰਜਾਮ ਦੇਣ ਅਤੇ ਵਾਰ-ਵਾਰ ਅਪਰਾਧ ਕਰਨ ਵਾਲਿਆਂ, ਖਾਸ ਤੌਰ 'ਤੇ ਜਿਨ੍ਹਾਂ ਵਿਰੁੱਧ ਤਿੰਨ ਐਫਆਈਆਰ ਦਰਜ ਹਨ, ‘ਤੇ ਚੌਕਸੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਫੀਲਡ ਯੂਨਿਟ ਦੇ ਅਧਿਕਾਰੀਆਂ ਨੂੰ ਜ਼ਮਾਨਤ ‘ਤੇ ਰਿਹਾਅ ਹੋਏ ਗੈਂਗਸਟਰਾਂ ਅਤੇ ਅਪਰਾਧੀਆਂ 'ਤੇ ਨਜ਼ਰ ਰੱਖਣ ਲਈ ਕਿਹਾ। ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਨੇ ਸੀਪੀਜ਼/ਐਸਐਸਪੀਜ਼ ਨੂੰ ਸਥਾਨਕ ਸੀਆਈਡੀ ਅਧਿਕਾਰੀਆਂ ਦੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ, ਜੋ ਕਿ ਜ਼ਿਲ੍ਹਿਆਂ ਵਿੱਚ ਬਲ ਵਧਾਉਣ ਦਾ ਕੰਮ ਕਰੇਗਾ। ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਪੁਰਾਣੀ ਹੂਮੈਨ ਇੰਟੈਲੀਜੈਂਸ ਨੂੰ ਸਰਗਰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਅਪਰਾਧਿਕ ਤੱਤਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪਿੰਡਾਂ ਵਿਚ ਸਮਾਂ ਬਿਤਾਉਣ ਲਈ ਕਿਹਾ। ਇਸ ਦੌਰਾਨ ਫੀਲਡ ਅਫਸਰਾਂ ਨੂੰ ਸਮੇਂ ਅਤੇ ਪੁਲਿਸ ਸਿਧਾਂਤਾਂ ਦੀ ਜਾਂਚ ਕਰਨ ਅਤੇ ਸਰਗਰਮ ਰਹਿਣ ਲਈ ਵੀ ਕਿਹਾ ਗਿਆ।
Punjab Bani 14 June,2024
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੂੰ ਇਸ ਮੁਹਿੰਮ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 78 ਫੀਸਦ ਅਤੇ 75 ਫੀਸਦ ਪਸ਼ੂਆਂ ਨੂੰ ਕ੍ਰਮਵਾਰ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ। ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਤ ਰੇਟ 70,000 ਰੁਪਏ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰਾਸ਼ਟਰੀ ਪਸ਼ੂਧਨ ਯੋਜਨਾ ਤਹਿਤ ਪਿਛਲੇ ਪੰਜ ਹਫ਼ਤਿਆਂ ਦੌਰਾਨ ਪਸ਼ੂ ਪਾਲਕਾਂ ਨੂੰ 7200 ਦੁਧਾਰੂ ਪਸ਼ੂਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਯੋਜਨਾ ਤਹਿਤ ਛੋਟੇ/ਦਰਮਿਆਨੇ ਦੁੱਧ ਉਤਪਾਦਕਾਂ ਨੂੰ ਇੱਕ ਤੋਂ ਪੰਜ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਜਨਰਲ ਵਰਗ ਨੂੰ 50 ਫੀਸਦੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਨੂੰ 70 ਫੀਸਦੀ ਤੱਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
Punjab Bani 14 June,2024
ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ
ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਖੇਡ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਰਸਰੀਆਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉਤੇ ਦਿੱਤਾ ਜ਼ੋਰ ਚੰਡੀਗੜ੍ਹ, 13 ਜੂਨ : ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ । ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ । ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।
Punjab Bani 13 June,2024
ਕੁਵੈਤ ਅਗਨੀਕਾਂਡ ਵਿਚ ਮੌਤ ਦੇ ਘਾਟ ਉਤਰਿਆਂ ਦੀਆਂ ਲਾਸ਼ਾਂ ਦਾ ਹੋ ਰਿਹੈ ਬੇਸਬਰੀ ਨਾਲ ਇੰਤਜ਼ਾਰ
ਕੁਵੈਤ ਅਗਨੀਕਾਂਡ ਵਿਚ ਮੌਤ ਦੇ ਘਾਟ ਉਤਰਿਆਂ ਦੀਆਂ ਲਾਸ਼ਾਂ ਦਾ ਹੋ ਰਿਹੈ ਬੇਸਬਰੀ ਨਾਲ ਇੰਤਜ਼ਾਰ ਕੁਵੈਤ ਦੇ ਵਿਦੇਸ਼ ਮੰਤਰੀ ਨੇ ਦਿੱਤਾ ਭਾਰਤ ਨੂੰ ਭਰੋਸਾ ਨਵੀਂ ਦਿੱਲੀ: ਵਿਦੇਸ਼ੀ ਧਰਤੀ ਕੁਵੈਤ ਦੇ ਮੰਗਾਫ ਸ਼ਹਿਰ `ਚ ਬੁੱਧਵਾਰ ਸਵੇਰੇ ਵਾਪਰੇ ਅਗਨੀ ਕਾਂਡ ਵਿਚ ਮੌਤ ਦੇ ਘਾਟ ਉਤਰੇ 40 ਵਿਅਕਤੀਆਂ ਦੀਆਂ ਲਾਸ਼ਾਂ ਦਾ ਭਾਰਤ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਬੇਸਬਰੀ ਨਾਲ ਇਕ ਟਕ ਮੂੰਹ ਦੇਖਣ ਲਈ ਇੰਤਜ਼ਾਰ ਤੇ ਇੰਤਜ਼ਾਰ ਹੋ ਰਿਹਜਾ ਹੈ। ਉਕਤ ਹਾਦਸਾ ਇੰਨਾਂ ਭਿਆਨਕ ਸੀ ਕਿ ਜਿਥੇ ਇਕ ਪਾਸੇ 40 ਭਾਰਤੀ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ ਉਂਥੇ 50 ਤੋਂ ਵਧ ਜ਼ਖ਼ਮੀ ਵੀ ਹੋ ਗਏ ਸਨ। 40 ਭਾਰਤੀ ਵਿਅਕਤੀਆਂ ਦੀਆਂ ਲਾਸ਼ਾਂ ਦੇ ਭਾਰਤ ਕਦੋਂ ਤੱਕ ਪਰਤਣ ਤੇ ਕੁਵੈਤ ਦੇ ਵਿਦੇਸ਼ੀ ਮੰਤਰੀ ਨੇ ਭਾਰਤ ਨੂੰ ਸਟੈਂਡ ਬਾਏ ਦਾ ਭਰੋਸਾ ਦਿੱਤਾ ਹੈ।ਇਥੇ ਹੀ ਬਸ ਨਹੀਂ ਇਸ ਦਰਦਨਾਕ ਹਾਦਸੇ ਤੋਂ ਬਾਅਦ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਕੁਵੈਤ ਦੇ ਮੁਬਾਰਕ ਅਲ ਕਬੀਰ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਾਰੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਆਪਣੀ ਫੇਰੀ ਦੌਰਾਨ, ਵਿਦੇਸ਼ ਰਾਜ ਮੰਤਰੀ ਨੇ ਭਾਰਤੀਆਂ ਦੀ ਚੰਗੀ ਦੇਖਭਾਲ ਕਰਨ ਲਈ ਹਸਪਤਾਲ ਦੇ ਅਧਿਕਾਰੀਆਂ, ਡਾਕਟਰਾਂ ਅਤੇ ਨਰਸਾਂ ਦੀ ਪ੍ਰਸ਼ੰਸਾ ਕੀਤੀ।
Punjab Bani 13 June,2024
ਪਿਛਲੇ ਸਾਲ ਮੈਂ (ਜਸਟਿਨ ਟਰੂਡੋ) ਨੇ ਬਣਾ ਲਿਆ ਸੀ ਅਸਤੀਫ਼ਾ ਦੇਣ ਦਾ ਮਨ
ਪਿਛਲੇ ਸਾਲ ਮੈਂ (ਜਸਟਿਨ ਟਰੂਡੋ) ਨੇ ਬਣਾ ਲਿਆ ਸੀ ਅਸਤੀਫ਼ਾ ਦੇਣ ਦਾ ਮਨ ਕੈਨੇਡਾ : ਪੰਜਾਬੀਆਂ ਦੀ ਮਨਪਸੰਦੀਦਾ ਧਰਤੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਬੇਹਦ ਹੈਰਾਨੀਜਨਕ ਖੁਲਾਸਾ ਕਰਦਿਆਂ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਨੇ ਆਪਣਾ ਅਸਤੀਫ਼ਾ ਦੇਣ ਦਾ ਪੂਰਾ ਮਨ ਬਣਾ ਲਿਆ ਸੀ, ਜਦੋਂ ਉਨ੍ਹਾਂ ਦੀ ਵਿਆਹੁਤਾ ਜ਼ਿੰਦਗੀ ਵਿਚ ਤਰੇੜਾਂ ਆਉਣ ਲੱਗੀਆਂ। ‘ਰੀਥਿੰਕਿੰਗ ਪੌਡਕਾਸਟ’ ਦੇ ਇਕ ਐਪੀਸੋਡ ਦੌਰਾਨ ਟਰੂਡੋ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਉਹ ਅਹੁਦਾ ਛੱਡਣ ਬਾਰੇ ਸੋਚ ਰਹੇ ਹਨ ਤਾਂ ਉਨ੍ਹਾਂ ਕਿਹਾ, ‘‘ਨਹੀਂ, ਇਸ ਵੇਲੇ ਬਿਲਕੁਲ ਵੀ ਨਹੀਂ।’’ ਪਰ ਨਾਲ ਹੀ ਮੰਨਿਆ ਕਿ ਪਿਛਲੇ ਸਾਲ ਪਰਿਵਾਰਕ ਜ਼ਿੰਦਗੀ ਵਿਚ ਸਮੱਸਿਆਵਾਂ ਆਉਣ ’ਤੇ ਉਹ ਕੁਰਸੀ ਛੱਡਣਾ ਚਾਹੁੰਦੇ ਸਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਤੁਸੀਂ ਵੱਡੀਆਂ ਜ਼ਿੰਮੇਵਾਰੀਆਂ ਵਾਲਾ ਕੰਮ ਕਰ ਰਹੇ ਹੁੰਦੇ ਹੋ ਤਾਂ ਤੁਹਾਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਕਮੀ ਨਾ ਰਹਿ ਜਾਵੇ ਅਤੇ ਤੁਸੀਂ ਪੂਰੀ ਸਮਰੱਥਾ ਨਾਲ ਕੰਮ ਕਰੋ। ਬਤੌਰ ਪ੍ਰਧਾਨ ਮੰਤਰੀ ਭਾਵੇਂ ਕੁਝ ਸਾਲ ਹੀ ਲੰਘੇ ਹਨ ਪਰ ਪਹਿਲਾਂ ਦੇ ਮੁਕਾਬਲੇ ਹਾਲਾਤ ਮੁਸ਼ਕਲ ਹੋ ਚੁੱਕੇ ਹਨ। ਜਸਟਿਨ ਟਰੂਡੋ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਉਹ ਕੈਨੇਡੀਅਨਜ਼ ਵੱਲੋਂ ਕੀਤੀ ਜਾ ਰਹੀ ਨੁਕਤਾਚੀਨੀ ਨਾਲ ਕਿਵੇਂ ਨਜਿੱਠਦੇ ਹਨ ਤਾਂ ਉਨ੍ਹਾਂ ਕਿਹਾ, ‘‘ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੋਈ ਮੈਨੂੰ ਕਿੰਨਾ ਨਾਪਸੰਦ ਕਰਦਾ ਹੈ। ਮੈਂ ਹੁਣ ਵੀ ਮੁਲਕ ਦੇ ਲੋਕਾਂ, ਉਨ੍ਹਾਂ ਦੇ ਬੱਚਿਆਂ ਜਾਂ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦੇ ਯਤਨ ਕਰ ਰਿਹਾ ਹਾਂ।
Punjab Bani 13 June,2024
ਐਨ. ਐਸ. ਏ. ਦੇ ਅਹੁਦੇ `ਤੇ ਬਣੇ ਰਹਿਣਗੇ ਅਜੀਤ ਡੋਭਾਲ
ਐਨ. ਐਸ. ਏ. ਦੇ ਅਹੁਦੇ `ਤੇ ਬਣੇ ਰਹਿਣਗੇ ਅਜੀਤ ਡੋਭਾਲ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸਾਬਕਾ ਆਈ. ਪੀ. ਐਸ. ਅਧਿਕਾਰੀ ਅਜੀਤ ਡੋਭਾਲ ਨੂੰ ਮੁੜ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ. ਐਸ. ਏ) ਨਿਯੁਕਤ ਕੀਤਾ ਹੈ। ਅਧਿਕਾਰਤ ਹੁਕਮਾਂ ਮੁਤਾਬਕ ਉਨ੍ਹਾਂ ਦੀ ਨਿਯੁਕਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਜਾਂ ਅਗਲੇ ਹੁਕਮਾਂ ਤੱਕ ਹੋਵੇਗੀ।
Punjab Bani 13 June,2024
ਜਾਅਲੀ ਰਜਿਸਟਰੀਆਂ ਵਿਚ ਹੋਏ ਵੱਡੇ ਘਪਲੇ ਤਹਿਤ ਰਜਿਸਟਰੀਆਂ ਬੈਂਕ ’ਚ ਗਿਰਵੀ ਰੱਖ ਕੇ ਹਾਸਲ ਕਰਦੇ ਸਨ ਮੋਟਾ ਲੋਨ
ਜਾਅਲੀ ਰਜਿਸਟਰੀਆਂ ਵਿਚ ਹੋਏ ਵੱਡੇ ਘਪਲੇ ਤਹਿਤ ਰਜਿਸਟਰੀਆਂ ਬੈਂਕ ’ਚ ਗਿਰਵੀ ਰੱਖ ਕੇ ਹਾਸਲ ਕਰਦੇ ਸਨ ਮੋਟਾ ਲੋਨ ਲੁਧਿਆਣਾ : ਲੁਧਿਆਣਾ ਪੁਲਿਸ ਨੇ ਜਾਅਲੀ ਰਜਿਸਟਰੀਆਂ ਕੱਢਵਾਉਣ ਦੇ ਫਰਜ਼ੀਵਾੜੇ ਦਾ ਖੁਲਾਸਾ ਕਰਦਿਆਂ 11 ਵਿਅਕਤੀਆਂ ਦੇ ਖਿਲਾਫ਼ ਮੁੱਕਦਮਾ ਦਰਜ ਕੀਤਾ ਥਾਣਾ ਸਦਰ ਦੀ ਪੁਲਿਸ ਨੇ ਸੰਗੀਨ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਮੁਤਾਬਕ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਿਮਲਾਪੁਰੀ ਦੇ ਵਾਸੀ ਗੁਰਜੀਤ ਖੁਸ਼ਹਾਲ ਰਾਏ, ਗੁਰੂ ਗੋਬਿੰਦ ਸਿੰਘ ਨਗਰ ਨੇੜੇ ਲਾਲ ਕੋਠੀ ਦੀ ਵਾਸੀ ਸਪਨਾ ਢੀਂਗਰਾ, ਨੀਰਜ ਕਲੋਨੀ ਦੇ ਵਾਸੀ ਗੁਰਸੇਵਕ ਸਿੰਘ, ਮਾਨ ਕਲੋਨੀ ਦੀ ਰਹਿਣ ਵਾਲੀ ਸੰਤੋਸ਼ ਕੌਰ, ਮਨਪ੍ਰੀਤ ਸਿੰਘ ਉਰਫ ਸੋਨੂੰ, ਮਹਿੰਦਰ ਸਿੰਘ ਭੰਗੂ, ਵਰਿੰਦਰ ਸਿੰਘ ਸੁਪਰੀਆ, ਪ੍ਰਭਜੀਤ ਸਿੰਘ ਚਾਵਲਾ, ਅਜੇ ਢੀਂਗਰਾ ਅਤੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਮਨਸਾ ਰਾਮ ਵਜੋਂ ਹੋਈ ਹੈ ਪੁਲਿਸ ਨੇ ਇਸ ਮੁੱਕਦਮੇ ਵਿੱਚ ਇੱਕ ਅਣਪਛਾਤੇ ਮੁਲਜ਼ਮ ਨੂੰ ਵੀ ਰੱਖਿਆ ਹੈ
Punjab Bani 13 June,2024
ਇਟਲੀ ਦੇ ਹੇਠਲੇ ਸਦਨ ਵਿੱਚ ਹੋਈ ਇਕ ਵਿਵਾਦਿਤ ਸਰਕਾਰੀ ਪ੍ਰਸਤਾਵ ਨੂੰ ਲੈ ਕੇ ਹੱਥੋਪਾਈ
ਇਟਲੀ ਦੇ ਹੇਠਲੇ ਸਦਨ ਵਿੱਚ ਹੋਈ ਇਕ ਵਿਵਾਦਿਤ ਸਰਕਾਰੀ ਪ੍ਰਸਤਾਵ ਨੂੰ ਲੈ ਕੇ ਹੱਥੋਪਾਈ ਦਿੱਲੀ : ਵਿਦੇਸ਼ੀ ਮੁਲਕ ਇਟਲੀ ਦੇ ਹੇਠਲੇ ਸਦਨ ਵਿੱਚ ਇਕ ਵਿਵਾਦਿਤ ਸਰਕਾਰੀ ਪ੍ਰਸਤਾਵ ਨੂੰ ਲੈ ਕੇ ਹੱਥੋਪਾਈ ਹੋਈ, ਜਿਸ ਮਗਰੋੰ ਵਿਰੋਧੀ ਧਿਰ ਦੇ ਇੱਕ ਸੰਸਦ ਮੈਂਬਰ ਨੂੰ ਇਲਾਜ ਲਈ ਹਸਪਤਾਲ ਤੱਕ ਦਾਖਲ ਕਰਾਉਣਾ ਪਿਆ। ਵਿਰੋਧੀਆਂ ਆਖਿਆ ਕਿ ਇਸ ਮਤੇ ਨਾਲ ਦੱਖਣ ਦਾ ਗਰੀਬ ਇਲਾਕਾ ਹੋਰ ਕੰਗਾਲ ਹੋ ਜਾਵੇਗਾ। ਬੁੱਧਵਾਰ ਨੂੰ ਹੋਈ ਲੜਾਈ ਦਾ ਵੀਡੀਓ ਦਿਖਾਉਂਦਾ ਹੈ ਕਿ 5-ਸਟਾਰ ਮੂਵਮੈਂਟ ਦੇ ਸੰਸਦ ਮੈਂਬਰ ਲਿਓਨਾਰਡੋ ਡੋਨੋ `ਤੇ ਹਮਲਾ ਕਰ ਰਹੇ ਹਨ, ਜੋ ਤਬਦੀਲੀਆਂ ਦਾ ਵਿਰੋਧ ਕਰ ਰਹੇ ਹਨ। ਡੋਨੋ ਨੇ ਖੇਤਰੀ ਮਾਮਲਿਆਂ ਦੇ ਮੰਤਰੀ ਰੌਬਰਟੋ ਕੈਲਡਰੋਲੀ ਨੂੰ ਇਤਾਲਵੀ ਝੰਡਾ ਸੌਂਪਣ ਦੀ ਕੋਸ਼ਿਸ਼ ਕੀਤੀ। ਲੇਗਾ ਪਾਰਟੀ ਦੇ ਇੱਕ ਫਾਇਰਬ੍ਰਾਂਡ ਸੰਸਦ ਮੈਂਬਰ ਕੈਲਡੇਰੋਲੀ ਨੇ ਖੇਤਰੀ ਖੁਦਮੁਖਤਿਆਰੀ ਦੇ ਵਿਵਾਦਿਤ ਵਿਸਥਾਰ ਦਾ ਖਰੜਾ ਤਿਆਰ ਕੀਤਾ ਸੀ, ਜੋ ਜ਼ਿਆਦਾਤਰ ਵੇਨੇਟੋ ਅਤੇ ਲੋਂਬਾਰਡੀ ਦੇ ਲੇਗਾ ਗੜ੍ਹਾਂ ਵਰਗੇ ਖੇਤਰਾਂ ਨੂੰ ਲਾਭ ਪਹੁੰਚਾਏਗਾ। ਇਤਾਲਵੀ ਮੀਡੀਆ ਨੇ ਦੱਸਿਆ ਕਿ ਡੋਨੋ ਨੂੰ ਸਿਰ ਅਤੇ ਛਾਤੀ ਵਿੱਚ ਸੱਟ ਲੱਗਣ ਤੋਂ ਬਾਅਦ ਜਾਂਚ ਲਈ ਹਸਪਤਾਲ ਲਿਜਾਇਆ ਗਿਆ। ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਨੇ ਸਕਾਈ 24 `ਤੇ ਇੰਟਰਵਿਊ ਦੌਰਾਨ ਇਸ ਘਟਨਾ `ਤੇ ਨਿਰਾਸ਼ਾ ਪ੍ਰਗਟਾਈ।
Punjab Bani 13 June,2024
ਜਾਅਲੀ ਅਸਲਾ, ਡਰਾਈਵਿੰਗ ਲਾਇਸੈਂਸ, ਪਾਸੋਪਰਟ ਅਤੇ ਸਰਟੀਫਿਕੇਟ ਤਿਆਰ ਕਰਨ ਦੇ ਮਾਮਲੇ ਵਿਚ ਪੰਜ ਵਿਰੁੱਧ ਕੇਸ ਦਰਜ
ਜਾਅਲੀ ਅਸਲਾ, ਡਰਾਈਵਿੰਗ ਲਾਇਸੈਂਸ, ਪਾਸੋਪਰਟ ਅਤੇ ਸਰਟੀਫਿਕੇਟ ਤਿਆਰ ਕਰਨ ਦੇ ਮਾਮਲੇ ਵਿਚ ਪੰਜ ਵਿਰੁੱਧ ਕੇਸ ਦਰਜ ਪਟਿਆਲਾ, : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਜਾਅਲੀ ਅਸਲਾ, ਡਰਾਈਵਿੰਗ ਲਾਇਸੈਂਸ, ਪਾਸੋਪਰਟ ਅਤੇ ਸਰਟੀਫਿਕੇਟ ਤਿਆਰ ਕਰਨ ਦੇ ਮਾਮਲਾ ਸੁਰਖੀਆਂ ਬਣ ਰਿਹਾ ਹੈ, ਜਿਸ ਵਿਚ ਸ਼ਾਮਲ ਪੰਜ ਵਿਅਕਤੀਆਂ ਵਿਰੁੱਧ ਥਾਣਾ ਤ੍ਰਿਪੜੀ ਵਿਖੇ ਕੇਸ ਵੀ ਦਰਜ ਕਰ ਲਿਆ ਗਿਆ ਹੈ।ਜਿਨ੍ਹਾਂ ਵਿਅਕਤੀਆਂ ਵਲੋਂ ਉਕਤ ਸਕੈਮ ਕੀਤਾ ਜਾ ਰਿਹਾ ਸੀ ਵਿਚ ਯਾਦਵਿੰਦਰ ਸਿੰਘ ਪੁੱਤਰ ਜਗਨਨਾਥ, ਰਾਜਪਾਲ ਸਿੰਘ ਪੁੱਤਰ ਨਿਰੰਜਣ ਸਿੰਘ, ਦੀਪਕ ਆਰੀਆ ਪੁੱਤਰ ਕ੍ਰਿਸ਼ਨ ਵਾਸੀ ਅਰਬਨ ਅਸਟੇਟ ਪਟਿਆਲਾ, ਰਾਜੇਸ਼ ਕੁਮਾਰ ਵਾਸੀ ਪਟਿਆਲਾ, ਰਾਜ ਕੁਮਾਰ ਵਾਸੀ ਤ੍ਰਿਪੜੀ ਖਿ਼ਲਾਫ ਕੇਸ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਸਕੈਮ ਦੀ ਪੁਸ਼ਟੀ ਜੀਤ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਰਤਨ ਨਗਰ ਪਟਿਆਲਾ ਵਲੋਂ ਪੁਲਸ ਨੂੰ ਦਿੱਤੀ ਗਈ ਸਿ਼ਕਾਇਤ ਤੇ ਹੋ ਸਕੀ ਹੈ। ਉਕਤ ਵਿਅਕਮਤੀ ਜਾਅਲੀ ਅਸਲਾ ਅਤੇ ਡਰਾਈਵਿੰਗ ਲਾਇਸੈਂਸ, ਜਾਅਲੀ ਪਾਸੋਪਰਟ, ਸਰਟੀਫਿਕੇਟ, ਆਰ. ਸੀ. ਆਦਿ ਤਿਆਰ ਕਰਦੇ ਹਨ ਅਤੇ ਇਨ੍ਹਾਂ ਵੱਲੋਂ ਰੱਖੇ ਗਏ ਵਿਅਕਤੀ ਵੀ ਜਾਅਲੀ ਦਸਤਾਵੇਜ਼ ਤਿਆਰ ਕਰਕੇ ਜਾਅਲੀ ਮੋਹਰਾਂ ਲਗਾਉਂਦੇ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਯਾਦਵਿੰਦਰ ਸਿੰਘ ਦਾ ਮਿੰਨੀ ਸਕੱਤਰੇਤ ਦੇ ਸਾਹਮਣੇ ਬਣੇ ਬੂਥਾਂ ਵਿਚ ਬੂਥ ਹੈ।
Punjab Bani 13 June,2024
ਹਵਾਈ ਟਿਕਟਾਂ ਦੀਆਂ ਕੀਮਤਾਂ ਨੂੰ ਸਸਤੇ ਬਣਾਉਣਾ ਮੇਰੀ ਪਹਿਲ : ਹਵਾਬਾਜੀ ਮੰਤਰੀ
ਹਵਾਈ ਟਿਕਟਾਂ ਦੀਆਂ ਕੀਮਤਾਂ ਨੂੰ ਸਸਤੇ ਬਣਾਉਣਾ ਮੇਰੀ ਪਹਿਲ : ਹਵਾਬਾਜੀ ਮੰਤਰੀ ਨਵੀਂ ਦਿੱਲੀ - ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਆਪਣਾ ਅਹੁਦਾ ਸੰਭਾਲਦੇ ਹੀ ਫੋਰੀ ਕਾਰਵਾਈ ਕਰਦਿਆਂ ਹਵਾਈ ਟਿਕਟ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਨੂੰ ਸਵੀਕਾਰ ਕਰਦਿਆਂ ਟਿਕਟਾਂ ਦੀਆਂ ਕੀਮਤਾਂ ਨੂੰ ਸਸਤੇ ਬਣਾਉਣ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਇੱਕ ਯਾਤਰੀ ਵਜੋਂ ਆਪਣਾ ਨਿੱਜੀ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੇਰਾ ਪੂਰਾ ਇਰਾਦਾ ਇਸ ਨੂੰ ਯਕੀਨੀ ਬਣਾਉਣ ਦਾ ਹੈ ਕਿ ਆਮ ਆਦਮੀ ਲਈ ਹਵਾਈ ਯਾਤਰਾ ਸਸਤੀ ਅਤੇ ਅਰਾਮਦਾਇਕ ਹੋਵੇ। ਉਨ੍ਹਾਂ ਨੇ ਕਿਹਾ ਕਿ ਮੇਰੀ ਪਹਿਲ ਕੀਮਤਾਂ ਨੂੰ ਘੱਟ ਕਰਨ ਦੀ ਹੋਵੇਗੀ।
Punjab Bani 13 June,2024
ਲੈਂਡਿੰਗ ਨਾ ਕਰਨ ਦੇ ਚਲਦਿਆਂ ਸਵਾਰੀਆਂ ਲੈ ਉਡਦਾ ਰਿਹਾ 9 ਘੰਟੇ ਬੋਇੰਗ ਜਹਾਜ਼
ਲੈਂਡਿੰਗ ਨਾ ਕਰਨ ਦੇ ਚਲਦਿਆਂ ਸਵਾਰੀਆਂ ਲੈ ਉਡਦਾ ਰਿਹਾ 9 ਘੰਟੇ ਬੋਇੰਗ ਜਹਾਜ਼ ਦਿੱਲੀ : ਅੱਜ ਅਸਮਾਨ ਵਿਚ ਉਸ ਵੇਲੇ ਇਕ ਹੈਰਾਨੀਜਨਕ ਘਟਨਾ ਵਾਪਰੀ ਜਦੋਂ ਇਕ ਬੋਇੰਗ ਜਹਾਜ਼ ਅਸਮਾਨ ਵਿਚ ਹੀ ਪੂਰੇ 9 ਘੰਟਿਆਂ ਤੱਕ ਸਵਾਰੀਆਂ ਨੂੰ ਲੈਂਡਿੰਗ ਕਰਨ ਦੇ ਚਲਦਿਆਂ ਉਡਦਾ ਰਿਹਾ। ਇਸ ਦੌਰਾਨ ਜਹਾਜ਼ ਨੇ ਤਕਰੀਬਨ 7 ਹਜ਼ਾਰ ਕਿਲੋਮੀਟਰ ਦਾ ਸਫਰ ਵੀ ਤੈਅ ਕੀਤਾ ਅਤੇ ਫਿਰ ਉਹ ਆਪਣੀ ਮੰਜਿ਼ਲ ਤੇ ਲੈਂਡ ਕਰ ਗਿਆ। ਦੱਸਣਯੋਗ ਹੈ ਕਿ ਉਪਰੋਕਤ ਘਟਨਾਕ੍ਰਮ ਬ੍ਰਿਟਿਸ਼ ਏਅਰਵੇਜ਼ ਦੇ ਯਾਤਰੀਆਂ ਨਾਲ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ 195 ਲੰਡਨ ਤੋਂ ਅਮਰੀਕਾ ਦੇ ਹਿਊਸਟਨ ਲਈ 10 ਘੰਟੇ 20 ਮਿੰਟ ਦੀ ਯਾਤਰਾ `ਤੇ ਰਵਾਨਾ ਹੋਈ। ਬੋਇੰਗ 787-9 ਡਰੀਮਲਾਈਨਰ ਜਹਾਜ਼ ਨੇ ਇਸ ਲਈ ਲੰਡਨ ਤੋਂ ਉਡਾਣ ਭਰੀ। ਜਹਾਜ਼ 5 ਘੰਟੇ ਤੱਕ ਹਵਾ ਵਿੱਚ ਰਿਹਾ। ਉਹ ਨਿਊਫਾਊਂਡਲੈਂਡ ਦੇ ਤੱਟ `ਤੇ ਪਹੁੰਚ ਰਿਹਾ ਸੀ। ਇਸ ਦੌਰਾਨ ਜਹਾਜ਼ ਨੇ ਪੂਰੇ ਅਟਲਾਂਟਿਕ ਮਹਾਸਾਗਰ ਨੂੰ ਪਾਰ ਕੀਤਾ। ਅਚਾਨਕ ਪਾਇਲਟ ਨੇ ਜਹਾਜ਼ ਨੂੰ ਮੋੜ ਦਿੱਤਾ ਅਤੇ ਵਾਪਸ ਆਉਣਾ ਸ਼ੁਰੂ ਕਰ ਦਿੱਤਾ।
Punjab Bani 13 June,2024
ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਚੰਡੀਗੜ੍ਹ, 13 ਜੂਨ, 2024 ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ। ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤੇ ਮਹੱਤਵਪੂਰਨ ਸੇਵਾਵਾਂ ਮਿਲ ਸਕਣ। ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ, ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।
Punjab Bani 13 June,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਰਾਜਿੰਦਰਾ ਹਸਪਤਾਲ ਪੁੱਜੇ, ਪਿੰਡ ਉੜਦਨ ਵਾਸੀ ਜਖ਼ਮੀਆਂ ਦਾ ਹਾਲ-ਚਾਲ ਜਾਣਿਆ, ਤਿੰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ -ਕਿਹਾ, ਫ਼ਰਿਸਤੇ ਸਕੀਮ ਤਹਿਤ ਜਖ਼ਮੀਆਂ ਦਾ ਹੋਵੇਗਾ ਮੁਫ਼ਤ ਇਲਾਜ, ਡਾਕਟਰਾਂ ਨੂੰ ਹਦਾਇਤਾਂ ਜਾਰੀ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਸ਼ਰਧਾਲੂ ਪਿੰਡ ਵਾਸੀਆਂ ਦੇ ਦੁੱਖ 'ਚ ਸ਼ਰੀਕ-ਡਾ. ਬਲਬੀਰ ਸਿੰਘ ਪਟਿਆਲਾ, 13 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੀਤੇ ਦਿਨੀਂ ਬਨੂੜ ਨੇੜਲੇ ਪਿੰਡ ਉੜਦਨ ਦੇ ਵਸਨੀਕ 3 ਸ਼ਰਧਾਲੂਆਂ ਦੀ ਇੱਕ ਸੜਕ ਹਾਦਸੇ ਵਿੱਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਅੱਜ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜ ਕੇ ਇੱਥੇ ਇਲਾਜ ਲਈ ਦਾਖਲ ਜਖ਼ਮੀ ਸ਼ਰਧਾਲੂਆਂ ਦਾ ਹਾਲ-ਚਾਲ ਜਾਣਿਆ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਰਧਾਲੂ ਪਿੰਡ ਵਾਸੀਆਂ ਦੇ ਦੁੱਖ 'ਚ ਸ਼ਰੀਕ ਹੈ। ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਪਿੰਡ ਉੜਦਨ ਦੇ ਜਖ਼ਮੀ ਸ਼ਰਧਾਲੂਆਂ ਦੇ ਬਿਹਤਰ ਇਲਾਜ ਲਈ ਡਾਕਟਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਫ਼ਰਿਸਤੇ ਸਕੀਮ ਤਹਿਤ ਸੜਕ ਹਾਦਸੇ ਦੇ ਪੀੜਤ ਜਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਪਿੰਡ ਉੜਦਨ ਦੇ ਕੁਝ ਜਖ਼ਮੀ ਜੋ ਕਿ ਪੀ.ਜੀ.ਆਈ.ਚੰਡੀਗੜ੍ਹ ਤੇ ਨੀਲਮ ਹਸਪਤਾਲ ਰਾਜਪੁਰਾ ਵਿਖੇ ਦਾਖਲ ਹਨ, ਦੇ ਵੀ ਬਿਹਤਰ ਇਲਾਜ ਲਈ ਉਥੋਂ ਦੇ ਡਾਕਟਰਾਂ ਨੂੰ ਵੀ ਮੌਕੇ 'ਤੇ ਫੋਨ ਕਰਕੇ ਗੱਲਬਾਤ ਕੀਤੀ ਤੇ ਬਿਹਤਰ ਇਲਾਜ ਦੀ ਤਾਕੀਦ ਕੀਤੀ। ਇਕ ਮੌਕੇ ਕਰਨਲ ਜੇ.ਵੀ ਸਿੰਘ, ਡਾ. ਗਿਰੀਸ਼ ਸਾਹਨੀ ਅਤੇ ਹੋਰ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਬੀਤੇ ਦਿਨੀਂ ਬਨੂੜ ਨੇੜਲੇ ਪਿੰਡ ਉੜਦਨ ਦੇ ਸ਼ਰਧਾਲੂ ਗੁਰਦੁਆਰਾ ਚਰਨ ਗੰਗਾ ਸਾਹਿਬ ਖੁਰਾਲਗੜ੍ਹ, ਹੁਸ਼ਿਆਰਪੁਰ ਵਿਖੇ ਇੱਕ ਧਾਰਮਿਕ ਸਮਾਗਮ ਤੋਂ ਵਾਪਸ ਪਰਤ ਰਹੇ ਸਨ ਤੇ ਰਸਤੇ ਵਿੱਚ ਇਨ੍ਹਾਂ ਦਾ ਟਰੱਕ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ ਕਰਕੇ ਤਿੰਨ ਪਿੰਡ ਵਾਸੀ ਸ਼ਰਧਾਲੂਆਂ ਦਾ ਦੇਹਾਂਤ ਹੋ ਗਿਆ ਸੀ ਤੇ ਵੱਡੀ ਗਿਣਤੀ ਸ਼ਰਧਾਲੂ ਜਖ਼ਮੀ ਹੋਏ ਸਨ।
Punjab Bani 13 June,2024
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ। ਸ੍ਰੀ ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ ਵਪਾਰਕ ਭਾਈਚਾਰੇ ਦੇ ਵਿਕਾਸ ਅਤੇ ਸਫਲਤਾ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ।
Punjab Bani 13 June,2024
ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ
ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ ਚੰਡੀਗੜ੍ਹ, 13 ਜੂਨ: ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪ੍ਰੈਲ 2024 ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾਮੁਕਤ) ਨੇ ਇਹਨਾਂ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
Punjab Bani 13 June,2024
ਭਾਜਪਾ ਦੇ ਪੰਜਾਬ ਪ੍ਰਧਾਨ ਜਾਖੜ ਨੇ ਲਿਖੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ `ਤੇ ਰੱਖਣ ਲਈ ਚਿੱਠੀ
ਭਾਜਪਾ ਦੇ ਪੰਜਾਬ ਪ੍ਰਧਾਨ ਜਾਖੜ ਨੇ ਲਿਖੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ `ਤੇ ਰੱਖਣ ਲਈ ਚਿੱਠੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ `ਤੇ ਰੱਖਣ ਲਈ ਚਿੱਠੀ ਲਿਖ ਕੇ ਜਿਥੇ ਮੰਗ ਕੀਤੀ ਹੈ, ਉਥੇ ਦਿੱਲੀ ਦੇ ਤੁਗ਼ਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ।
Punjab Bani 13 June,2024
ਪੰਜਾਬੀ ਯੂਨੀਵਰਸਿਟੀ ਦੇ ਸੇਵਾ-ਮੁਕਤ ਹੋ ਰਹੇ 14 ਅਧਿਆਪਕਾਂ ਨੂੰ ਨਿੱਘੀ ਵਿਦਾਇਗੀ
ਪੰਜਾਬੀ ਯੂਨੀਵਰਸਿਟੀ ਦੇ ਸੇਵਾ-ਮੁਕਤ ਹੋ ਰਹੇ 14 ਅਧਿਆਪਕਾਂ ਨੂੰ ਨਿੱਘੀ ਵਿਦਾਇਗੀ ਪਟਿਆਲਾ, 13 ਜੂਨ ਪੰਜਾਬੀ ਯੂਨੀਵਰਸਿਟੀ ਵਿਖੇ ਇਸ ਮਹੀਨੇ ਦੇ ਅੰਤ 30 ਜੂਨ ਨੂੰ 14 ਅਧਿਆਪਕ ਸੇਵਾ-ਨਵਿਰਤ ਹੋ ਰਹੇ ਹਨ। ਯੂਨੀਵਰਸਿਟੀ ਵੱਲੋਂ ਇਨ੍ਹਾਂ ਸਾਰੇ ਅਧਿਆਪਕਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਗੌਰਤਲਬ ਹੈ ਕਿ ਯੂਨੀਵਰਸਿਟੀ ਅਧਿਆਪਨ ਅਮਲੇ ਨੂੰ ਕੱਲ੍ਹ ਤੋਂ ਸ਼ੁਰੂ ਹੋ ਕੇ ਮੱਧ ਜੁਲਾਈ ਤੱਕ ਛੁੱਟੀਆਂ ਹੋ ਰਹੀਆਂ ਹਨ, ਇਸ ਕਾਰਨ ਇਹ ਵਿਦਾਇਗੀ ਪਾਰਟੀ ਅਗਾਊਂ ਤੌਰ ਉੱਤੇ ਦਿੱਤੀ ਗਈ। ਸੈਨੇਟ ਹਾਲ ਵਿਖੇ ਇਸ ਸੰਬੰਧੀ ਰੱਖੀ ਗਈ ਬੈਠਕ ਦੀ ਪ੍ਰਧਾਨਗੀ ਡੀਨ ਖੋਜ ਡਾ. ਮਨਜੀਤ ਪਾਤੜ ਨੇ ਕੀਤੀ। ਉਨ੍ਹਾਂ ਸਾਰੇ ਅਧਿਆਪਕਾਂ ਨੂੰ ਸੇਵਾ-ਮੁਕਤੀ ਦੀ ਵਧਾਈ ਦਿੱਤੀ ਅਤੇ ਜ਼ਿੰਦਗੀ ਦੇ ਅਗਲੇ ਪੜਾਅ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੇਵਾ-ਮੁਕਤ ਹੋਣ ਵਾਲ਼ੇ ਅਧਿਆਪਕਾਂ ਵਿੱਚ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿੱਚ ਕਾਰਜਸ਼ੀਲ ਅਧਿਆਪਕਾਂ ਤੋਂ ਇਲਾਵਾ ਰਿਜਨਲ ਸੈਂਟਰ ਅਤੇ ਯੂਨੀਵਰਸਿਟੀ ਕਾਲਜ ਦੇ ਅਧਿਆਪਕ ਵੀ ਸ਼ਾਮਿਲ ਸਨ। ਸੇਵਾ-ਮੁਕਤ ਹੋਏ ਅਧਿਆਪਕਾਂ ਵਿੱਚ ਯੂਨੀਵਰਸਿਟੀ ਮੁੱਖ ਕੈਂਪਸ ਦੇ ਦਰਸ਼ਨ ਸ਼ਾਸਤਰ ਵਿਭਾਗ ਤੋਂ ਡਾ. ਪਰਮਿੰਦਰ ਕੌਰ, ਭਾਸ਼ਾ ਵਿਗਿਆਨ ਅਤੇ ਕੋਸ਼ਕਾਰੀ ਵਿਭਾਗ ਤੋਂ ਡਾ. ਚਿਰਾਗ ਦੀਨ, ਭੂ-ਵਿਗਿਆਨ ਵਿਭਾਗ ਤੋਂ ਡਾ. ਬਲਜੀਤ ਕੌਰ, ਬਨਸਪਤੀ ਵਿਗਿਆਨ ਵਿਭਾਗ ਤੋਂ ਡਾ. ਦਵਿੰਦਰ ਪਾਲ ਸਿੰਘ, ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿਭਾਗ ਤੋਂ ਡਾ. ਹਰਵਿੰਦਰ ਕੌਰ, ਪੰਜਾਬੀ ਸਾਹਿਤ ਅਧਿਐਨ ਵਿਭਾਗ ਤੋਂ ਡਾ. ਰਾਜਿੰਦਰ ਕੁਮਾਰ, ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿਭਾਗ ਤੋਂ ਡਾ. ਲਖਵਿੰਦਰ ਸਿੰਘ, ਅੰਗਰੇਜ਼ੀ ਵਿਭਾਗ ਤੋਂ ਡਾ. ਰਾਜੇਸ਼ ਕੁਮਾਰ, ਪੰਜਾਬੀ ਵਿਭਾਗ ਤੋਂ ਡਾ. ਜਸਵਿੰਦਰ ਸਿੰਘ, ਸਿੱਖਿਆ ਅਤੇ ਸੁਮਦਾਇ ਵਿਭਾਗ ਤੋਂ ਡਾ. ਜਸਰਾਜ ਕੌਰ, ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਭਾਗ ਤੋਂ ਡਾ. ਗੁਰਚਰਨ ਸਿੰਘ, ਕਾਮਰਸ ਵਿਭਾਗ ਤੋਂ ਡਾ. ਰਾਧਾ ਸ਼ਰਨ ਅਰੋੜਾ, ਰਿਜਨਲ ਸੈਂਟਰ ਬਠਿੰਡਾ ਤੋਂ ਡਾ. ਸੁਮਨ ਸ਼ਰਮਾ, ਯੂਨੀਵਰਸਿਟੀ ਕਾਲਜ, ਚੁੰਨੀ ਕਲਾਂ ਤੋਂ ਡਾ. ਸਰਬਜੀਤ ਕੌਰ ਸ਼ਾਮਿਲ ਸਨ। ਸੇਵਾ-ਮੁਕਤ ਹੋਏ ਅਧਿਆਪਕਾਂ ਵੱਲੋਂ ਇਸ ਮੌਕੇ ਬੋਲਦਿਆਂ ਆਪਣੇ ਅਧਿਆਪਨ ਕਾਰਜ ਕਾਲ ਦੌਰਾਨ ਹੋਏ ਵੱਖ-ਵੱਖ ਤਜਰਬੇ ਸਾਂਝੇ ਕੀਤੇ ਗਏ। ਅਧਿਆਪਕਾਂ ਵੱਲੋਂ ਆਪਣੇ ਸੰਬੋਧਨ ਵਿੱਚ ਯੂਨੀਵਰਸਿਟੀ ਦੇ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Punjab Bani 13 June,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ -ਅਧਿਕਾਰੀਆਂ ਨੂੰ ਤਿੰਨ ਹਫ਼ਤੇ 'ਚ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਹੋਰ ਤੇਜ ਹੋਣਗੇ ਪਟਿਆਲਾ, 13 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਤੇ ਸਥਾਨਕ ਵਸਨੀਕਾਂ ਦੇ ਨੁਮਾਇੰਦਿਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਪਟਿਆਲਾ ਦਿਹਾਤੀ ਹਲਕੇ 'ਚ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ, ਵਿਕਾਸ ਕਾਰਜਾਂ ਤੇ ਸਥਾਨਕ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਜਾਇਜ਼ਾ ਲਿਆ। ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਹੋਰ ਅਧਿਕਾਰੀਆਂ ਸਮੇਤ ਹਲਕੇ ਦੇ ਪਤਵੰਤੇ ਵੀ ਵੱਡੀ ਗਿਣਤੀ 'ਚ ਮੌਜੂਦ ਰਹੇ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਬਾਰੇ ਉਹ ਖ਼ੁਦ ਹਰ ਹਫ਼ਤੇ ਅਧਿਕਾਰੀਆਂ ਤੋਂ ਜਾਣਕਾਰੀ ਲੈਕੇ ਲਗਾਤਾਰ ਜਾਇਜ਼ਾ ਲੈ ਰਹੇ ਹਨ ਇਸ ਬਾਰੇ ਆਪਣੇ ਲੋਕਾਂ ਨੂੰ ਵੀ ਅਪਡੇਟ ਕਰਨਗੇ। ਮੀਟਿੰਗ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਮੇਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਹੱਲ ਕਰਵਾਉਣ ਲਈ ਦ੍ਰਿੜ ਸੰਕਲਪ ਹੈ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਜੰਗੀ ਪੱਧਰ 'ਤੇ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਇਸ ਦੌਰਾਂਨ ਪੁੱਜੇ ਸਥਾਨਕ ਨੁਮਾਇੰਦਿਆਂ ਵੱਲੋਂ ਉਠਾਏ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੰਘੇ ਵਰ੍ਹੇ ਆਏ ਹੜ੍ਹਾਂ ਕਰਕੇ ਪਟਿਆਲਾ ਤੇ ਨੇੜਲੇ ਇਲਾਕਿਆਂ ਵਿੱਚ ਕਾਫ਼ੀ ਨੁਕਸਾਨ ਹੋਇਆ ਸੀ, ਇਸ ਲਈ ਵੱਡੀ ਨਦੀ ਦੇ ਬੰਨ੍ਹ (ਖਾਸ ਕਰਕੇ ਚੜ੍ਹਦੇ ਪਾਸੇ ਵਾਲੇ ਕਿਨਾਰੇ) ਅਗਲੇ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਮਜ਼ਬੂਤ ਕੀਤੇ ਜਾਣ। ਉਨ੍ਹਾਂ ਨੇ ਪਿੰਡਾਂ ਵਿੱਚ ਜਿਥੇ ਕਿਤੇ ਡਰੇਨਾਂ ਤੇ ਸਾਇਫਨਾਂ ਦੀ ਸਫਾਈ ਦੀ ਲੋੜ ਹੈ ਬਾਰੇ ਵੀ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਰੇਨਾਂ ਨੂੰ ਹੋਰ ਡੂੰਘਾ ਕੀਤਾ ਜਾਵੇ ਤੇ ਇਨ੍ਹਾਂ ਦੁਆਲਿਉਂ ਨਾਜਾਇਜ਼ ਕਬਜ਼ੇ ਛੁਡਵਾ ਕੇ ਦਰਖ਼ਤ ਲਗਾਏ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਲਿਜਾਣ ਦੀ ਸਮਰੱਥਾ ਵਧਾਈ ਜਾਣ ਸਮੇਤ ਘੱਟ ਸਮੇਂ 'ਚ ਹੰਗਾਮੀ ਹਾਲਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਤੇ ਲੰਬੇ ਸਮੇਂ ਦੇ ਹੱਲ ਕੱਢਣ ਵੱਲ ਤਵੱਜੋ ਦਿੱਤੀ ਜਾਵੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ, ਇਸ ਲਈ ਕੰਮਾਂ ਵਿੱਚ ਜਾਣ ਬੁੱਝਕੇ ਦੇਰੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡ ਲੌਟ, ਨੰਦਪੁਰ ਕੇਸ਼ੋ, ਸਿੰਬੜੋ, ਬਾਰਨ ਤੇ ਹੋਰ ਪਿੰਡਾਂ 'ਚ ਛੱਪੜਾਂ ਦੇ ਮਸਲੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਕਈ ਕਲੋਨੀਆਂ, ਫੈਕਟਰੀ ਏਰੀਆ, ਰਾਮ ਬਾਗ ਆਦਿ ਵਿੱਚ ਪਾਣੀ ਦੀ ਨਿਕਾਸੀ, ਪੀਣ ਵਾਲੇ ਦੀ ਸਮੱਸਿਆ ਸਮੇਤ ਅਵਾਰਾ ਕੁੱਤਿਆਂ ਦੀਆਂ ਸਾਹਮਣੇ ਆਈਆਂ ਸ਼ਿਕਾਇਤਾਂ ਬਾਬਤ ਸਿਹਤ ਮੰਤਰੀ ਨੇ ਨਗਰ ਨਿਗਮ ਨੂੰ ਲੋੜੀਂਦੇ ਕਦਮ ਤੁਰੰਤ ਉਠਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਫੂਲਕੀਆਂ ਇਨਕਲੇਵ-ਪੁਲਿਸ ਲਾਈਨ ਸਮੇਤ ਫੈਕਟਰੀ ਏਰੀਆ, ਮਨਜੀਤ ਨਗਰ ਤੇ ਡੀ.ਐਲ.ਐਫ਼ ਕਲੋਨੀ ਵਿਖੇ ਬਰਸਾਤ ਦੇ ਖੜ੍ਹੇ ਹੁੰਦੇ ਪਾਣੀ ਦੀ ਸਮੱਸਿਆ ਦਾ ਵੀ ਸਥਾਈ ਹੱਲ ਕਰਨ ਲਈ ਸਟਰੌਮ ਵਾਟਰ ਚੈਨਲ ਪਾਉਣ ਦਾ ਕੰਮ ਮੁਕੰਮਲ ਹੋਣ ਨੇੜੇ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੁਲਕੀਆਂ ਇਨਕਲੇਵ ਤੋਂ ਅਨੰਦ ਨਗਰ-ਰਣਜੀਤ ਨਗਰ ਤੱਕ ਪਈ ਪਾਈਪ ਕਰਕੇ ਖਰਾਬ ਹੋਈ ਸੜਕ ਦੀ ਮੁਰੰਮਤ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਇਸੇ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਸਮੇਤ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਕ ਮੌਕੇ ਏ.ਡੀ.ਸੀ. (ਜ) ਕੰਚਨ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਡਾ. ਭੀਮਇੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੂਬਾ ਆਗੂ ਜਗਦੀਪ ਸਿੰਘ ਜੱਗਾ, ਜਸਬੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ.ਕੇ, ਲਾਲ ਸਿੰਘ, ਮਨਦੀਪ ਸਿੰਘ ਵਿਰਦੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 13 June,2024
ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ
ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ ਕਿਹਾ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 13 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ ਜਿੱਥੇ ਮਹਿਲਾਵਾਂ ਤਰੱਕੀ ਕਰ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ। ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਮਹਿਲਾ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ 'ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. 5, ਸੈਕਟਰ 55, ਫੇਜ਼ 1, ਮੁਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਈਮੇਲ: punjabwomencommission@gmail.com, ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ।
Punjab Bani 13 June,2024
ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 13 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੇ ਪੰਜਾਬੀ, ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੰਦਭਾਗੇ ਹਾਦਸੇ ਦੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ।
Punjab Bani 13 June,2024
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ -ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨੇ ਸਿੱਖਿਆ ਤੇ ਰੁਜ਼ਗਾਰ ਲਈ ਨੌਜਵਾਨਾਂ ਦਾ ਕੀਤਾ ਮਾਰਗ ਦਰਸ਼ਨ ਪਟਿਆਲਾ, 13 ਜੂਨ: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ 'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਅੱਜ ਨਗਰ ਨਿਗਮ ਪਟਿਆਲਾ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਆਈ.ਏ.ਐਸ. ਨੌਜਵਾਨਾਂ ਦੇ ਰੂਬਰੂ ਹੋਏ ਤੇ ਉਨ੍ਹਾਂ ਦਾ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ। ਮੈਡਮ ਮਨੀਸ਼ਾ ਰਾਣਾ ਨੇ ਆਪਣੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਵਿੱਚ ਸਫਲਤਾ ਲਈ ਮਿਹਨਤ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੀ ਤਿਆਰੀ ਲਈ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਸਫਲਤਾ ਲਈ ਚੰਗੀ ਕਿਤਾਬਾਂ ਪੜਨ ਦੇ ਸੁਝਾਅ ਵੀ ਦਿੱਤੇ। ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਆਪਣੇ ਟੀਚੇ ਨਿਰਧਾਰਤ ਕਰਨ ਸਮੇਂ ਆਪਣੀ ਰੁਚੀ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ, ਜੇਕਰ ਅਸੀ ਆਪਣੀ ਰੁਚੀ ਅਨੁਸਾਰ ਕੈਰੀਅਰ ਦੀ ਚੋਣ ਕਰਾਂਗੇ ਤਾਂ ਨਤੀਜੇ ਸਾਰਥਕ ਸਾਹਮਣੇ ਆਉਣਗੇ। ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਸਰਪ੍ਰਸਤੀ ਹੇਠ ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ। ਪ੍ਰੋਗਰਾਮ ਮੌਕੇ ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।
Punjab Bani 13 June,2024
ਹਾਦਸਾ : ਘਰ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ
ਹਾਦਸਾ : ਘਰ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਦਿਲੀ, 13 ਜੂਨ : ਗਾਜ਼ੀਆਬਾਦ ਜ਼ਿਲ੍ਹੇ ਦੇ ਲੋਨੀ ਇਲਾਕੇ ਵਿੱਚ ਘਰ ਵਿੱਚ ਅੱਗ ਲੱਗਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਘਰ ਦੀ ਹੇਠਲੀ ਮੰਜ਼ਿਲ ‘ਚ ਅੱਗ ਲੱਗ ਗਈ ਅਤੇ ਉੱਪਰ ਮੌਜੂਦ ਲੋਕ ਇਸ ‘ਚ ਫਸ ਗਏ। ਇਸ ਕਾਰਨ ਦੋ ਬੱਚਿਆਂ ਸਮੇਤ ਕੁੱਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜਣੇ ਝੁਲਸ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਘਰ ਅੰਦਰ ਭਾਰੀ ਮਾਤਰਾ ਵਿੱਚ ਫੋਮ ਪਿਆ ਸੀ ਤੇ ਸ਼ੱਕ ਹੈ ਕਿ ਅੱਗ ਅਚਾਨਕ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਪੂਰੇ ਘਰ ਵਿੱਚ ਫੈਲ ਗਈ।
Punjab Bani 13 June,2024
ਸੈਸੈਕਸ ਤੇ ਨਿਫਟੀ ਨੇ ਵਾਧੇ ਨਾਲ ਬਣਾਇਆ ਰਿਕਾਰਡ
ਸੈਸੈਕਸ ਤੇ ਨਿਫਟੀ ਨੇ ਵਾਧੇ ਨਾਲ ਬਣਾਇਆ ਰਿਕਾਰਡ ਮੁੰਬਈ, 13 ਜੂਨ ਸੈਂਸੈਕਸ 204.33 ਅੰਕ ਵੱਧ ਕੇ 76,810.90 ਦੇ ਨਵੇਂ ਸਿਖ਼ਰ ’ਤੇ ਪਹੁੰਚ ਗਿਆ ਤੇ ਨਿਫਟੀ ਨੇ ਵੀ 75.95 ਅੰਕਾਂ ਦੇ ਵਾਧੇ ਨਾਲ 23,398.90 ਅੰਕਾਂ ਦਾ ਨਵਾਂ ਰਿਕਾਰਡ ਬਣਾਇਆ। ਇਸ ਤੋਂ ਪਹਿਲਾਂ ਸਵੇਰੇ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਆਪਣੇ ਨਵੇਂ ਰਿਕਾਰਡ ਪੱਧਰ ‘ਤੇ ਪਹੁੰਚ ਗਏ ਸਨ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਸੈਂਸੈਕਸ 538.89 ਅੰਕਾਂ ਦੀ ਛਾਲ ਮਾਰ ਕੇ 77,145.46 ਅੰਕਾਂ ਦੇ ਸਰਬਕਾਲੀ ਸਿਖ਼ਰ ‘ਤੇ ਪਹੁੰਚ ਗਿਆ।
Punjab Bani 13 June,2024
ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਾਲੇ ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪਧਾਰੇ
ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਾਲੇ ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪਧਾਰੇ ਬੁੱਢਾ ਦਲ ਵੱਲੋਂ ਨਿੱਘਾ ਸੁਆਗਤ ਅੰਮ੍ਰਿਤਸਰ:- 13 ਜੂਨ ( ) ਸਿੱਖ ਕੌਮ ਦੇ ਚੌਥੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸ੍ਰੀ ਅਬਿਚਲ ਨਗਰ ਨਾਂਦੇੜ ਮਹਾਂਰਾਸਟਰ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਆਪਣੀ ਦੋ ਰੋਜ਼ਾ ਧਾਰਮਿਕ ਯਾਤਰਾ ਸਮੇਂ ਵਿਸ਼ੇਸ਼ ਤੌਰ ਤੇ ਰੁਹਾਨੀਅਤ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ ਅਤੇ ਵਾਪਸੀ ਸਮੇਂ ਉਹ ਆਪਣੇ ਕਾਫਲੇ ਸਮੇਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਛਾਉਣੀ ਬੁੰਗਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਉਚੇਚੇ ਤੌਰ ਤੇ ਪਧਾਰੇ, ਇੱਥੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਸਮੇਤ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਬਾਬਾ ਭਗਤ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਸੁੰਦਰ ਫੁੱਲਮਾਲਾ ਸਿਰਪਾਓ ਦੋਸਾਲੇ ਨਾਲ ਸਨਮਾਨਿਤ ਕੀਤਾ। ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਸਿੱਖ ਕੌਮ ਦੇ ਚੌਥੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਜਥੇਦਾਰ ਹਨ ਇਹ ਅਸਥਾਨ ਗੋਦਾਵਰੀ ਨਦੀ ਦੇ ਕੰਢੇ ਨਾਂਦੇੜ ਸ਼ਹਿਰ ਮਹਾਰਸ਼ਟਰਾ ਵਿੱਚ ਹੈ ਇਸ ਅਸਥਾਨ ਤੇ ਦਸਮ ਪਾਤਸ਼ਾਹ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਆਈ ਦਿਤੀ ਅਤੇ ਇਸ ਅਸਥਾਨ ਤੇ ਹੀ ਦਸਮ ਪਾਤਸ਼ਾਹ ਜੋਤੀ ਜੋਤ ਸਮਾਏ ਸਨ। ਉਨ੍ਹਾਂ ਕਿਹਾ ਨਾਂਦੇੜ ਵਿਖੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਧੋਦਾਸ ਬੈਰਾਗੀ ਨੂੰ ਸਿੰਘ ਸਜਾ ਕੇ ਬੰਦਾ ਸਿੰਘ ਬਹਾਦਰ ਬਨਾਇਆ ਤੇ ਉਸ ਨੂੰ ਬਾਬਾ ਬਿਨੋਦ ਸਿੰਘ ਦੀ ਅਗਵਾਈ ਵਿਚ ਪੰਜਾਬ ਵਿੱਚ ਹੋ ਰਹੇ ਜ਼ੁਲਮਾਂ ਤੇ ਠੱਲ ਪਾਉਣ ਲਈ ਭੇਜਿਆ। ਉਨ੍ਹਾਂ ਦਸਿਆ ਕਿ ਬੁੰਗਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਸਥਾਨ ਤੇ ਪੁਜਣ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜੀ ਆਇਆ ਤੇ ਨਿੱਘਾ ਸੁਆਗਤ ਕੀਤਾ ਗਿਆ। ਸਵਾਗਤ ਸਮੇਂ ਬਾਬਾ ਭਗਤ ਸਿੰਘ, ਸ. ਹਰਮੀਤ ਸਿੰਘ ਸਲੂਜਾ ਗੁਰੂ ਅੰਗਦ ਦੇਵ ਨਿਵਾਸ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨ ਸਿੰਘ, ਬਾਬਾ ਹਰਜੀਤ ਸਿੰਘ ਅਤੇ ਅਨੇਕਾਂ ਨਿਹੰਗ ਸਿੰਘ ਹਾਜ਼ਰ ਸਨ। ਸਿੰਘ ਸਾਹਿਬ ਗਿ. ਕੁਲਵੰਤ ਸਿੰਘ ਆਪਣੀ ਦੋ ਦਿਨ ਦੀ ਹਰਿਮੰਦਰ ਸਾਹਿਬ ਧਾਰਮਿਕ ਯਾਤਰਾ ਤੇ ਆਏ ਸਨ। ਬੁੰਗਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਫੇਰੀ ਪਾਉਣ ਉਪਰੰਤ ਉਹ ਤੁਰੰਤ ਹਵਾਈ ਅੱਡੇ ਨੂੰ ਰਵਾਨਾ ਹੋ ਗਏ ਉਨ੍ਹਾਂ ਨਾਲ ਬਾਬਾ ਬਿਧੀਚੰਦ ਸਾਹਿਬ ਤਰਨਾਦਲ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਅਤੇ ਹੋਰ ਨਿਹੰਗ ਸਿੰਘ ਹਾਜ਼ਰ ਸਨ।
Punjab Bani 13 June,2024
ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ ਚੰਡੀਗੜ੍ਹ, 12 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ । ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ । ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ ।
Punjab Bani 12 June,2024
ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਛਾਪੇਮਾਰੀ
ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਛਾਪੇਮਾਰੀ ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ : ਅਨਮੋਲ ਗਗਨ ਮਾਨ ਚੰਡੀਗੜ੍ਹ,12 ਜੂਨ : ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਡਾਇਰੈਕਟਰ ਆਫ ਫੈਕਟਰੀਜ ਅਤੇ ਸਹਾਇਕ ਕਿਰਤ ਕਮਿਸ਼ਨਰ ਅਧੀਨ ਜ਼ਿਲਾ ਪੱਧਰੀ ਟੀਮਾਂ ਬਣਾਈਆਂ ਗਈਆਂ ਜਿਸ ਵਿਚ ਕਿਰਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੈਂਬਰ ਬਣਾਇਆ ਗਿਆ। ਇਨ੍ਹਾਂ ਟੀਮਾਂ ਵਲੋਂ ਵੱਖ ਵੱਖ ਕੰਮਕਾਜੀ ਥਾਵਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਲੁਧਿਆਣਾ ਵਿਖੇ ਵੱਖ-ਵੱਖ ਉਦਯੋਗਿਕ ਇਕਾਈਆਂ ਵਿੱਚ ਰੇਡਾਂ ਦੌਰਾਨ ਮੈਸ: ਨੀਰਜ ਜੈਨ ਹੌਜਰੀ, ਗੇਲੇ ਵਾਲ ਇੰਡਸਟਰਲ ਏਰੀਆ, ਰਾਹੋ ਰੋਡ ਤੋਂ 21 ਬਾਲ/ ਕਿਸ਼ੋਰ ਮਜ਼ਦੂਰ,ਮੈਸ: ਫਰੰਟ ਲਾਈਨ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 25, ਮੈਸ: ਏ ਐਸ ਨਾਰੰਗ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 22, ਮੈਂਸ : ਲੀਲਾ ਗਾਰਮੈਂਟ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 13 ਅਤੇ ਮੈਸ: ਆਰ ਪੀ ਸਹਿਗਲ ਹੌਜਰੀ ਕੰਪਲੈਕਸ ਕਾਕੌਵਾਲ ਵਿੱਚੋਂ ਵੀ 14 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਗਏl ਇਸ ਤਰ੍ਹਾਂ ਲੁਧਿਆਣਾ ਵਿੱਚ ਦੋ ਦਿਨਾਂ ਵਿੱਚ 95 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਜਾ ਚੁੱਕੇ ਹਨ । ਕਿਰਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਵੀ 4 ਬਾਲ/ ਕਿਸ਼ੋਰ ਪਾਏ ਗਏ ਜੋ ਕਿ ਹੋਟਲ ਰੋਹਿਤ, ਰੇਲਵੇ ਰੋਡ, ਬਠਿੰਡਾ ਵਿਖੇ 1 ਕਿਸ਼ੋਰ, ਮੈਸ: ਪੱਪੂ ਢਾਬਾ 2 ਕਿਸ਼ੋਰ, ਮੈਸ: ਬਾਲਾ ਜੀ ਪਗੜੀ ਹਾਉਸ ਵਿਖੇ 1 ਕਿਸ਼ੋਰ ਕੰਮ ਕਰਦਾ ਛੁਡਵਾਇਆ ਗਿਆ । ਅਨਮੋਲ ਗਗਨ ਮਾਨ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਨੂੰ ਬਾਲ ਮਜ਼ਦੂਰੀ ਦੀ ਅਲਾਮਤ ਤੋਂ ਮੁਕਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇ ।
Punjab Bani 12 June,2024
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ
ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਚੰਡੀਗੜ੍ਹ, 12 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ । ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੀ ਮੌਜੂਦਾ ਬਿਜਾਈ ਸੀਜ਼ਨ ਦੌਰਾਨ 2 ਲੱਖ ਹੈਕਟੇਅਰ ਝੋਨਾ (ਗ਼ੈਰ-ਬਾਸਮਤੀ) ਇਸ ਤਕਨੀਕ ਅਧੀਨ ਲਿਆਉਣ ਦੀ ਯੋਜਨਾ ਹੈ ਜਦੋਂਕਿ ਪਿਛਲੇ ਸਾਲ ਇਸ ਵਿਧੀ ਅਧੀਨ 1.70 ਲੱਖ ਹੈਕਟੇਅਰ ਰਕਬਾ ਸੀ। ਖੇਤੀਬਾੜੀ ਮੰਤਰੀ ਨੇ ਜੈਵਿਕ ਖਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ, ਬਠਿੰਡਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਥਾਪਿਤ ਕੀਤੀਆਂ ਜਾ ਰਹੀਆਂ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਗੁਰਦਾਸਪੁਰ ਲੈਬ ਲਈ ਪਹਿਲਾਂ ਹੀ 80 ਲੱਖ ਰੁਪਏ ਰੱਖੇ ਜਾ ਚੁੱਕੇ ਹਨ ਅਤੇ ਜਲਦ ਹੀ ਇਸ ਲੈਬ ਲਈ ਉਪਕਰਣਾਂ ਦੀ ਖਰੀਦ ਕੀਤੀ ਜਾਵੇਗੀ । ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਸਮੇਂ ਸਮੇਂ ਉਤੇ ਨਮੂਨੇ ਲੈ ਕੇ ਕਿਸਾਨਾਂ ਨੂੰ ਬਿਹਤਰ ਗੁਣਵੱਤਾ ਵਾਲੀਆਂ ਖੇਤੀਬਾੜੀ ਸਮੱਗਰੀਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਇਹਨਾਂ ਸਮੱਗਰੀਆਂ ਦੀ ਗੁਣਵੱਤਾ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ । ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਫੈਰੋਮੋਨ ਟਰੈਪ ਦੀ ਖਰੀਦ ਲਈ ਲਗਭਗ 2 ਕਰੋੜ ਰੁਪਏ ਰੱਖੇ ਗਏ ਹਨ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ (ਅੰਕੜਾ) ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ (ਈ ਐਂਡ ਟੀ) ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 12 June,2024
15 ਦੇ ਕਰੀਬ ਭਾਰਤੀ ਨੌਜਵਾਨਾਂ ਦੀ ਮਦਦ ਲਈ ਸੰਤ ਸੀਚੇਵਾਲ ਆਏ ਅੱਗੇ
15 ਦੇ ਕਰੀਬ ਭਾਰਤੀ ਨੌਜਵਾਨਾਂ ਦੀ ਮਦਦ ਲਈ ਸੰਤ ਸੀਚੇਵਾਲ ਆਏ ਅੱਗੇ ਸੁਲਤਾਨਪੁਰ ਲੋਧੀ : ਆਪਣਾ ਦੇਸ਼ ਛੱਡ ਕੇ ਵਿਦੇਸ਼ੀ ਧਰਤੀ ਤੇ ਕੰਮ ਕਰਕੇ ਪੈਸਾ ਕਮਾਉਣ ਲਈ ਜਾਣ ਵਾਲੇ ਨੌਜਵਾਨਾਂ ਦੀ ਜਿਥੇ ਕੋਈ ਕਮੀ ਨਹੀਂ ਹੈ ਉਥੇ ਉਨ੍ਹਾਂ ਦੇ ਉਥੇ ਫਸ ਕੇ ਜੇਲਾਂ ਵਿਚ ਪਹੁੰਚਣ ਵਿਚ ਕੋਈ ਕਮੀ ਆਉਂਦੀ ਦਿਖਾਈ ਨਹੀਂ ਦੇ ਹੀ ਹੈ। ਹਾਲ ਹੀ ਵਿਚ ਇਕ ਮਾਮਲਾ 15 ਦੇ ਕਰੀਬ ਭਾਰਤੀ ਨੌਜਵਾਨਾਂ ਦਾ ਅਰਮੀਨੀਆ ਵਿਖੇ ਫਸਣ ਦਾ ਆਇਆ ਹੈ, ਜਿਨ੍ਹਾਂ ਦੀ ਮਦਦ ਲਈ ਪੰਜਾਬ ਦੇ ਪ੍ਰਸਿੱਧ ਸੰਤ ਤੇ ਸਮਾਜ ਸੇਵਕ ਬਲਬੀਰ ਸਿੰਘ ਸੀਚੇਵਾਲ ਅੱਗੇ ਆਏ ਹਨ। ਦੱਸਣਯੋਗ ਹੈ ਕਿ ਨੌਜਵਾਨਾਂ ਦੀ ਜਾਣ ਦੀ ਇੱਂਛਾ ਅਤੇ ਏਜੰਟਾਂ ਵਲੋਂ ਉਨ੍ਹਾਂ ਦੀ ਜਾਣ ਦੀ ਇੱਂਛਾ ਦੇ ਮੱਦੇਨਜ਼ਰ ਕੀਤੀ ਜਾਂਦੀ ਧੋਖਾਧੜੀ ਦਾ ਨਤੀਜਾ ਅੱਜ ਇਹ ਸਿਰਫ਼ ਨੌਜਵਾਨ ਹੀ ਨਹੀਂ ਭੁਗਤ ਰਹੇ ਬਲਕਿ ਉਨ੍ਹਾਂ ਨੂੰ ਪੇਸ਼ ਆਈ ਸਮੱਸਿਆ ਦਾ ਨਤੀਜਾ ਉਨ੍ਹਾਂ ਨੌਜਵਾਨਾਂ ਦੇ ਪਵਿਾਰਕ ਮੈਂਬਰਾਂ ਨੰੁ ਵੀ ਭੁਗਤਣਾ ਪੈਂਦਾ ਹੈ।
Punjab Bani 12 June,2024
ਬਿਕਰਮ ਸਿੰਘ ਮਜੀਠੀਆ ਫਿਰ ਹੋਏ ਐਸ. ਆਈ. ਟੀ. ਅੱਗੇ ਪੇਸ਼
ਬਿਕਰਮ ਸਿੰਘ ਮਜੀਠੀਆ ਫਿਰ ਹੋਏ ਐਸ. ਆਈ. ਟੀ. ਅੱਗੇ ਪੇਸ਼ ਪਟਿਆਲਾ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਤੇ ਚੱਲ ਰਹੇ ਬਹੁ-ਕਰੋੜੀ ਡਰੱਗ ਮਾਮਲੇ `ਚ ਅੱਜ ਪਟਿਆਲਾ ਵਿਖੇ ਐਸ. ਆਈ. ਟੀ. ਅੰਗੇ ਬਿਕਰਮ ਮਜੀਠੀਆ ਨੂੰ ਇਕ ਵਾਰ ਫਿਰ ਪੇਸ਼ ਹੋਣਾ ਪਿਆ ਹੈ। ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਗ਼ ਐੱਸ. ਆਈ. ਟੀ. ਅੱਗੇ 18 ਜੂਨ ਨੂੰ ਪਟਿਆਲਾ ਵਿਖੇ ਪੇਸ਼ ਹੋਣਾ ਪਵੇਗਾ ਤਾਂ ਜੋ ਉਪਰੋਕਤ ਡਰੱਗ ਕੇਸ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਉਕਤ ਮਾਮਲੇ ਦੀ ਜਾਂਚ ਐਸ. ਆਈ. ਟੀ. ਮੁਖੀ ਦੇ ਰੂਪ ਵਿਚ ਪਟਿਆਲਾ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਹੋਰ ਵੀ ਕਈ ਪੁਲਸ ਅਧਿਕਾਰੀ ਸ਼ਾਮਲ ਹਨ।
Punjab Bani 12 June,2024
ਪੰਜਾਬ ਕੈਬਨਿਟ `ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾਵਾਂ ਨੇ ਫੜਿਆ ਜ਼ੋਰ
ਪੰਜਾਬ ਕੈਬਨਿਟ `ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾਵਾਂ ਨੇ ਫੜਿਆ ਜ਼ੋਰ ਚੰਡੀਗੜ੍ਹ : ਭਾਰਤ ਦੇਸ਼ ਦੇ ਸਭ ਤੋਂ ਅਹਿਮ ਸੂਬੇ ਪੰਜਾਬ ਦੀ ਕੈਬਨਿਟ `ਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾਵਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ `ਚ ਵੱਡੇ ਫੇਰਬਦਲ ਕੀਤੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ `ਚ ਸ਼ਾਮਲ ਕੁੱਝ ਨਾਵਾਂ ਨੂੰ ਡਰਾਪ ਕੀਤਾ ਜਾ ਸਕਦਾ ਹੈ, ਜਦੋਂ ਕਿ ਕੁੱਝ ਨਵੇਂ ਨਾਵਾਂ ਨੂੰ ਮੰਤਰੀ ਮੰਡਲ `ਚ ਸ਼ਾਮਲ ਕੀਤਾ ਜਾ ਸਕਦਾ ਹੈ।ਦੱਸਣਯੋਗ ਹੈ ਕਿ ਦਰਅਸਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਪਹੁੰਚੇ ਹਨ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ।
Punjab Bani 12 June,2024
ਲੋਕ ਸਭਾ ਚੋਣਾਂ ਤੋਂ ਬਾਅਦ ਰਾਜ ਸਭਾ ਵਿਚ ਹੋਈਆਂ 10 ਸੀਟਾਂ ਖਾਲੀ
ਲੋਕ ਸਭਾ ਚੋਣਾਂ ਤੋਂ ਬਾਅਦ ਰਾਜ ਸਭਾ ਵਿਚ ਹੋਈਆਂ 10 ਸੀਟਾਂ ਖਾਲੀ ਨਵੀਂ ਦਿੱਲੀ : ਹਾਲ ਹੀ ਵਿਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਰਾਜ ਸਭਾ ਵਿਚ 10 ਸੀਟਾਂ ਖਾਲੀ ਹੋ ਗਈਆਂ ਹਨ ਅਤੇ ਰਾਜ ਸਭਾ ਸਕੱਤਰੇਤ ਨੇ ਇਨ੍ਹਾਂ ਆਸਾਮੀਆਂ ਨੂੰ ਨੋਟੀਫਾਈਡ ਵੀ ਕੀਤਾ ਹੈ। ਜਿਹੜੀਆਂ 10 ਸੀਟਾਂ ਖਾਲੀ ਹੋਈਆਂ ਹਨ ਵਿਚ ਆਸਾਮ, ਬਿਹਾਰ ਅਤੇ ਮਹਾਰਾਸ਼ਟਰ ’ਚ ਦੋ-ਦੋ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ ਤੇ ਤ੍ਰਿਪੁਰਾ ਵਿਚ ਇਕ-ਇਕ ਆਸਾਮੀਆਂ ਸ਼ਾਮਲ ਹਨ। ਇਹ ਆਸਾਮੀਆਂ ਕਾਮਾਖਿਆ ਪ੍ਰਸਾਦ ਤਾਸਾ (ਆਸਾਮ), ਸਰਬਾਨੰਦ ਸੋਨੋਵਾਲ (ਆਸਾਮ), ਮੀਸਾ ਭਾਰਤੀ (ਬਿਹਾਰ), ਵਿਵੇਕ ਠਾਕੁਰ (ਬਿਹਾਰ), ਦੀਪੇਂਦਰ ਸਿੰਘ ਹੁੱਡਾ (ਹਰਿਆਣਾ), ਜੋਤੀਰਾਦਿੱਤਿਆ ਸਿੰਧੀਆ (ਮੱਧ ਪ੍ਰਦੇਸ਼), ਉਦਯਨਰਾਜੇ ਭੌਂਸਲੇ (ਮਹਾਰਾਸ਼ਟਰ), ਪੀਯੂਸ਼ ਗੋਇਲ (ਮਹਾਰਾਸ਼ਟਰ), ਕੇ. ਸੀ. ਵੇਣੂਗੋਪਾਲ (ਰਾਜਸਥਾਨ) ਅਤੇ ਬਿਪਲਬ ਕੁਮਾਰ ਦੇਬ (ਤ੍ਰਿਪੁਰਾ) ਨਾਲ ਜੁੜੇ ਹਨ। ਇਹ ਸਾਰੇ ਹਾਲ ਹੀ ਵਿਚ ਸੰਪੰਨ ਲੋਕ ਸਭਾ ਚੋਣਾਂ ਵਿਚ ਜੇਤੂ ਹੋਏ ਹਨ।
Punjab Bani 12 June,2024
ਭਾਰਤੀ ਮੂਲ ਦੇ ਨਾਗਰਿਕ ਨੂੰ ਸਿੰਗਾਪੁਰ ਵਿਚ ਹੋਈ ਸਾਬਕਾ ਮਾਲਕ ਦੇ ਸਰਵਰ ਸਿਸਟਮ ਨੂੰ ਹੈਕ ਕਰਨ ਦੇ ਦੋਸ਼ ਹੇਠ ਸਜ਼ਾ
ਭਾਰਤੀ ਮੂਲ ਦੇ ਨਾਗਰਿਕ ਨੂੰ ਸਿੰਗਾਪੁਰ ਵਿਚ ਹੋਈ ਸਾਬਕਾ ਮਾਲਕ ਦੇ ਸਰਵਰ ਸਿਸਟਮ ਨੂੰ ਹੈਕ ਕਰਨ ਦੇ ਦੋਸ਼ ਹੇਠ ਸਜ਼ਾ ਸਿੰਗਾਪੁਰ : ਵਿਦੇਸ਼ੀ ਧਰਤੀ ਸਿੰਗਾਪੁਰ ਵਿਖੇ ਭਾਰਤੀ ਮੂਲ ਦੇ ਇੱਕ ਨਾਗਰਿਕ ਨੂੰ ਆਪਣੇ ਸਾਬਕਾ ਮਾਲਕ ਦੇ ਸਰਵਰ ਸਿਸਟਮ ਨੂੰ ਹੈਕ ਕਰਨ ਦੇ ਦੋਸ਼ ਵਿੱਚ ਦੋ ਸਾਲ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ `ਤੇ ਆਪਣੇ ਸਾਬਕਾ ਮਾਲਕ ਦੀ ਕੰਪਿਊਟਰ ਸਮੱਗਰੀ ਤੱਕ ਅਣਅਧਿਕਾਰਤ ਪਹੁੰਚ ਅਤੇ 180 `ਵਰਚੁਅਲ ਸਰਵਰਾਂ` ਨੂੰ ਮਿਟਾਉਣ ਦਾ ਦੋਸ਼ ਹੈ, ਜਿਸ ਨਾਲ ਮਾਲਕ ਨੂੰ ਲਗਭਗ 918,000 ਸਿੰਗਾਪੁਰ ਡਾਲਰ ($678,000) ਦਾ ਨੁਕਸਾਨ ਹੋਇਆ ਹੈ। ਦੋਸ਼ੀ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਗਈ ਸੀ।
Punjab Bani 12 June,2024
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ 'ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਾਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ 'ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।
Punjab Bani 12 June,2024
ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ
ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹਨਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।
Punjab Bani 12 June,2024
ਆਂਧਰਾ ਪ੍ਰਦੇਸ਼ ਦੇ ਨਾਲ ਨਾਲ ਓੜੀਸਾ ਨੂੰ ਵੀ ਮਿਲਿਆ ਮੁੱਖ ਮੰਤਰੀ
ਆਂਧਰਾ ਪ੍ਰਦੇਸ਼ ਦੇ ਨਾਲ ਨਾਲ ਓੜੀਸਾ ਨੂੰ ਵੀ ਮਿਲਿਆ ਮੁੱਖ ਮੰਤਰੀ ਆਂਧਰਾ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਆਂਧਰਾ ਪ੍ਰਦੇਸ਼ `ਚ ਜਿਥੇ ਚੰਦਰਬਾਬੂ ਨਾਇਡੂ ਨੇ ਸਹੁੰ ਚੁੱਕਣ ਲਈ ਹੈ ਦੇ ਚਲਦਿਆਂ ਹੁਣ ਓੜੀਸ਼ਾ ਨੂੰ ਵੀ ਉਸਦਾ ਆਪਣਾ ਨਵਾਂ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਦੇ ਰੂਪ ਵਿਚ ਆਖਰਕਾਰ ਮਿਲ ਹੀ ਗਿਆ ਹੈ। ਇਥੇ ਹੀ ਬਸ ਨਹੀਂ ਕਨਕਵਰਧਨ ਸਿੰਘ ਦੇਵ ਅਤੇ ਪ੍ਰਵਤੀ ਪਰੀਦਾ ਡਿਪਟੀ ਸੀ. ਐੱਮ. ਵਜੋਂ ਸਹੂੰ ਚੁਕਾਈ ਗਈ ਹੈ। ਦੱਸਣਯੋਗ ਹੈ ਕਿ ਓੜੀਸਾ ਦੇ ਮੁੱਖ ਮੰਤਰੀ ਬਣੇ ਮਾਂਝੀ ਚਾਰ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਕਨਕਵਰਧਨ ਸਿੰਘ ਜਿਨ੍ਹਾਂ ਨੇ ਡਿਪਟੀ ਸੀ.ਐੱਮ. ਵਜੋਂ ਸਹੁੰ ਚੁੱਕੀ ਹੈ 1995 ਤੋਂ ਵਿਧਾਇਕ ਬਣਦੇ ਆ ਰਹੇ ਹਨ। ਗਠਜੋੜ ਸਰਕਾਰ `ਚ ਦੋ ਵਾਰ ਮੰਤਰੀ ਰਹਿ ਚੁੱਕੇ ਹਨ। ਪਟਨਾਗੜ੍ਹ ਸੀਟ ਤੋਂ 6 ਵਾਰ ਵਿਧਾਇਕ ਰਹੇ ਹਨ ਅਤੇ ਓਡੀਸ਼ਾ ਦੇ ਪ੍ਰਧਾਨ ਰਹੇ ਹਨ। ਇਥੇ ਹੀ ਬਸ ਨਹੀਂ ਉਨ੍ਹਾਂ ਦੀ ਪਤਨੀ ਭਾਜਪਾ ਦੀ ਪ੍ਰਧਾਨ ਰਹਿ ਚੁੱਕੀ ਹੈ।
Punjab Bani 12 June,2024
ਸੇਠੀ ਸ਼ੋਅਰੂਮ ਵਿਚ ਲੱਗੀ ਅੱਗ ਦੇ ਕਾਰਨਾਂ ਦਾ ਨਹੀਂ ਚੱਲ ਸਕੇ ਹਾਲੇ ਤੱਕ ਪਤਾ
ਸੇਠੀ ਸ਼ੋਅਰੂਮ ਵਿਚ ਲੱਗੀ ਅੱਗ ਦੇ ਕਾਰਨਾਂ ਦਾ ਨਹੀਂ ਚੱਲ ਸਕੇ ਹਾਲੇ ਤੱਕ ਪਤਾ ਜਲੰਧਰ : ਪੰਜਾਬ ਦੇ ਮੰਨੇ ਪ੍ਰਮੰਨੇ ਸ਼ਹਿਰ ਜਲੰਧਰ ਵਿਖੇ ਨਕੋਦਰ ਚੌਂਕ ਨੇੜੇ ਸਥਿਤ ਸੇਠੀ ਸ਼ੋਅਰੂਮ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਜਿਥੇ ਪ੍ਰਾਪਤ ਹੋਈ ਹੈ ਉਥੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸ਼ੋਅਰੂਮ ਵਿਚ ਬੈੱਡਸ਼ੀਟ ਅਤੇ ਕੰਬਲਾਂ ਦਾ ਕੰਮ ਕੀਤਾ ਜਾਂਦਾ ਹੈ। ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਅਤੇ ਅੱਗ `ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸ਼ੋਅਰੂਮ ਸੜ ਕੇ ਸੁਆਹ ਹੋ ਗਿਆ ਹੈ।
Punjab Bani 12 June,2024
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪੰਜਾਬ ਪੁਲਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਪੰਜਾਬ ਪੁਲਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ ਜਲੰਧਰ : ਪੰਜਾਬ ਪੁਲਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫ਼ਾਸ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਤੀਸਰੀ ਆਈ. ਆਰ. ਬੀ. ਵਿੱਚ ਬਤੌਰ ਕਲੀਨਰ (ਗਰੇਡ-4 ਕਰਮਚਾਰੀ) ਵਜੋਂ ਤਾਇਨਾਤ ਤਰਲੋਚਨ ਪਾਲ (ਨੰ. 207/ਐੱਸ) ਨਿਵਾਸੀ ਮੁਹੱਲਾ ਬੇਗਮਪੁਰ, ਆਦਮਪੁਰ, ਜ਼ਿਲ੍ਹਾ ਜਲੰਧਰ ਅਤੇ ਪੰਜਾਬ ਪੁਲਸ ਅਕੈਡਮੀ ਫਿਲੌਰ ਵਿੱਚ ਨਾਈ (ਗ੍ਰੇਡ-4 ਵਰਕਰ) ਵਜੋਂ ਤਾਇਨਾਤ ਸਹਿ-ਮੁਲਜ਼ਮ ਸੁਰਿੰਦਰਪਾਲ (ਨੰ. 3ਬੀ) ਨਿਵਾਸੀ ਪਿੰਡ ਸੀਕਰੀ, ਨੀਲੋਖੇੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਦਾ ਰਹਿਣ ਵਾਲੇ ਵਜੋਂ ਹੋਈ ਹੈ।
Punjab Bani 12 June,2024
ਤੇਜ਼ ਰਫ਼ਤਾਰ ਟਿੱਪਰ ਨੇ ਦਰੜੇ ਮੋਟਰਸਾਈਕਲ ਸਵਾਰ ਦੋਵੇਂ ਪਿਓ-ਪੁੱਤਰ
ਤੇਜ਼ ਰਫ਼ਤਾਰ ਟਿੱਪਰ ਨੇ ਦਰੜੇ ਮੋਟਰਸਾਈਕਲ ਸਵਾਰ ਦੋਵੇਂ ਪਿਓ-ਪੁੱਤਰ ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿਚ ਬਣੇ ਨਕੋਦਰ ਰੋਡ `ਤੇ ਖਾਲਸਾ ਸਕੂਲ ਕੋਲ ਅੱਜ ਸਵੇਰੇ ਤੇਜ਼ ਰਫ਼ਤਾਰ ਟਿੱਪਰ ਨੇ ਉਸ ਸਮੇਂ ਦੋ ਵਿਅਕਤੀਆਂ ਪਿਤਾ ਪੁੱਤਰ ਨੂੰ ਦਰੜ ਦਿੱਤਾ ਜਦੋਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਦੇਖਣ ਵਾਲਿਆਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ `ਤੇ ਹੀ ਮੌਤ ਹੋ ਗਈ। ਉਕਤ ਹਾਦਸੇ ਵਿਚ ਦੋਵਾਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ। ਉਧਰ ਭਾਰਗੋ ਕੈਂਪ ਥਾਣਾ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਪਛਾਣ ਹੇਰਾਂ ਪਿੰਡ ਦੇ ਰਹਿਣ ਵਾਲੇ ਜਸਵੀਰ ਸਿੰਘ (42) ਅਤੇ ਕਰਮਨ ਸਿੰਘ (16) ਦੇ ਰੂਪ ਵਿਚ ਹੋਈ ਹੈ। ਜਸਵੀਰ ਸਿੰਘ ਦੇ ਜੀਜਾ ਮੋਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਧੀ ਦਾ ਵਿਆਹ ਸੀ। ਅਸੀਂ ਮਕਸੂਦਾਂ ਮੰਡੀਆਂ ਵਿਚ ਸਬਜੀ ਲੈਣ ਲਈ ਜਾਣਾ ਸੀ। ਮੈਂ ਮੋਟਰਸਾਈਕਲ `ਤੇ ਥੋੜੀ ਅੱਗੇ ਨਿਕਲ ਗਿਆ। ਦੂਜੇ ਮੋਟਰਸਾਈਕਲ `ਤੇ ਜਸਵੀਰ ਸਿੰਘ ਤੇ ਕਰਮਨ ਆ ਰਹੇ ਸਨ। ਕੁਝ ਦੂਰੀ `ਤੇ ਜਾ ਕੇ ਜਸਵੀਰ ਨਹੀਂ ਆਇਆ ਤਾਂ ਉਸ ਨੇ ਕਾਲ ਕੀਤੀ ਪਰ ਕਿਸੇ ਨੇ ਕਾਲ ਨਹੀਂ ਚੁੱਕੀ ਤਾਂ ਉਸ ਨੇ ਪਿੰਡ ਫੋਨ ਕਰਕੇ ਕਿਹਾ ਕਿ ਜਸਵੀਰ ਅਤੇ ਕਰਮਨ ਫੋਨ ਨਹੀਂ ਚੁੱਕ ਰਹੇ ਹਨ। ਇਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ `ਤੇ ਵਾਪਸ ਆਉਣ ਲੱਗਾ। ਇਸ ਦੌਰਾਨ ਜਦੋਂ ਖਾਲਸਾ ਸਕੂਲ ਡੰਪ ਕੋਲ ਪਹੁੰਚਿਆ ਤਾਂ ਉਸ ਨੂੰ ਹਾਦਸੇ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਉਸ ਨੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਵਿਆਹ ਵਾਲੇ ਘਰ ਵਿਚ ਕੋਹਰਾਮ ਮਚ ਗਿਆ।
Punjab Bani 12 June,2024
ਜੇਕਰ ਪ੍ਰਿਯੰਕਾ ਵਾਰਾਨਸੀ ਤੋ ਚੋਣ ਲੜਦੀ ਤਾਂ ਮੋਦੀ ਤਿੰਨ ਲੱਖ ਵੋਟਾਂ ਨਾਲ ਹਾਰਦੇ : ਰਾਹੁਲ
ਜੇਕਰ ਪ੍ਰਿਯੰਕਾ ਵਾਰਾਨਸੀ ਤੋ ਚੋਣ ਲੜਦੀ ਤਾਂ ਮੋਦੀ ਤਿੰਨ ਲੱਖ ਵੋਟਾਂ ਨਾਲ ਹਾਰਦੇ : ਰਾਹੁਲ ਦਿਲੀ : ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ਪ੍ਰਿਅੰਕਾ ਗਾਂਧੀ ਵਾਰਾਣਸੀ ਤੋਂ ਚੋਣ ਲੜਦੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ-ਤਿੰਨ ਲੱਖ ਵੋਟਾਂ ਨਾਲ ਚੋਣ ਹਾਰ ਜਾਂਦੇ। ਰਾਏਬਰੇਲੀ ਸੀਟ ਤੋਂ ਚੋਣ ਜਿੱਤਣ ਤੋਂ ਬਾਅਦ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਰਾਏਬਰੇਲੀ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਉੱਥੇ ਗਏ ਸਨ। ਇਸ ਦੌਰਾਨ ਧੰਨਵਾਦ ਸਭਾ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ।
Punjab Bani 12 June,2024
ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ 13-0 ਮਿਸ਼ਨ ਦੀ ਅਸਫਲਤਾ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿੱਚ ਮੰਤਰੀ ਮੰਡਲ ਦੇ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ ਪਹੁੰਚੇ। ਇਹ ਮੁਲਾਕਾਤ ਕਰੀਬ 20 ਮਿੰਟ ਚੱਲੀ। ਇਸ ਦੌਰਾਨ ਆਪ ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਮੌਜੂਦ ਸਨ। ਪਾਰਟੀ ਸੂਤਰਾਂ ਅਨੁਸਾਰ ਪੰਜਾਬ 'ਚ ਮੰਤਰੀ ਮੰਡਲ 'ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਮੰਤਰੀ-ਮੰਡਲ 'ਚ 4 ਮੰਤਰੀ ਬਦਲੇ ਜਾ ਸਕਦੇ ਹਨ।
Punjab Bani 12 June,2024
ਰੂਸ-ਯੁਕਰੇਨ ਜੰਗ ਵਿੱਚ ਦੋ ਭਾਰਤੀਆਂ ਦੀ ਹੋਈ ਮੌਤ
ਰੂਸ-ਯੁਕਰੇਨ ਜੰਗ ਵਿੱਚ ਦੋ ਭਾਰਤੀਆਂ ਦੀ ਹੋਈ ਮੌਤ ਨਵੀਂ ਦਿੱਲੀ : ਰੂਸ-ਯੂਕਰੇਨ ਜੰਗ ’ਚ ਦੋ ਭਾਰਤੀਆਂ ਦੀ ਮੌਤ ਹੋ ਗਈ। ਮਾਰੇ ਗਏ ਦੋਵੇਂ ਭਾਰਤੀ ਰੂਸੀ ਫ਼ੌਜ ’ਚ ਜਬਰੀ ਭਰਤੀ ਕੀਤੇ ਗਏ ਸਨ। ਭਾਰਤ ਨੇ ਇਸ ਮਾਮਲੇ ਨੂੰ ਰੂਸ ਦੇ ਸਾਹਮਣੇ ਜ਼ੋਰਦਾਰ ਤਰੀਕੇ ਨਾਲ ਉਠਾਇਆ ਹੈ ਤੇ ਰੂਸੀ ਫ਼ੌਜ ’ਚ ਸ਼ਾਮਲ ਸਾਰੇ ਭਾਰਤੀ ਨਾਗਰਿਕਾਂ ਦੀ ਛੇਤੀ ਰਿਹਾਈ ਤੇ ਵਾਪਸੀ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਰੂਸ-ਯੂਕਰੇਨ ਜੰਗ ’ਚ ਭਾਰਤੀ ਨਾਗਰਿਕ ਦੀ ਮੌਤ ਹੋ ਚੁੱਕੀ ਹੈ। ਵੰਤਰਾਲੇ ਨੇ ਕਿਹਾ ਹੈ ਕਿ ਅਸੀਂ ਮਿ੍ਰਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਾਂ। ਮਾਸਕੋ ’ਚ ਸਾਡੀ ਅੰਬੈਸੀ ਨੇ ਰੱਖਿਆ ਮੰਤਰਾਲੇ ਸਮੇਤ ਰੂਸੀ ਅਧਿਕਾਰੀਆਂ ਨੂੰ ਮਾਰੇ ਗਏ ਭਾਰਤੀਆਂ ਦੀਆਂ ਮਿ੍ਰਤਕ ਦੇਹਾਂ ਛੇਤੀ ਤੋਂ ਛੇਤੀ ਵਾਪਸ ਭੇਜਣ ਦੀ ਵਿਵਸਥਾ ਕਰਨ ਲਈ ਕਿਹਾ ਹੈ।
Punjab Bani 12 June,2024
ਦਿਲੀ ਦੇ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਦਿਲੀ ਦੇ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਕਈ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਦਿੱਲੀ ਦੇ ਰੇਲਵੇ ਮਿਊਜ਼ੀਅਮ ਸਮੇਤ 10-15 ਮਿਊਜ਼ੀਅਮਾਂ ਨੂੰ ਮੰਗਲਵਾਰ ਨੂੰ ਬੰਬ ਦੀ ਝੂਠੀ ਧਮਕੀ ਮਿਲੀ। ਦਿੱਲੀ ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ 100 ਤੋਂ ਵੱਧ ਸਕੂਲਾਂ ਅਤੇ ਕਈ ਹਸਪਤਾਲਾਂ ਨੂੰ ਵੀ ਬੰਬ ਦੀ ਧਮਕੀ ਨਾਲ ਸਬੰਧਤ ਈਮੇਲ ਆਈਆਂ ਸਨ।
Punjab Bani 12 June,2024
ਜੰਮੂ ਵਿਖੇ ਅਤਵਾਦੀਆਂ ਤੇ ਸੁਰਖਿਆ ਬਲਾਂ ਦੇ ਮੁਕਾਬਲੇ ਵਿੱਚ ਇਕ ਜਵਾਨ ਸ਼ਹੀਦ, ਕਈ ਜ਼ਖਮੀ
ਜੰਮੂ ਵਿਖੇ ਅਤਵਾਦੀਆਂ ਤੇ ਸੁਰਖਿਆ ਬਲਾਂ ਦੇ ਮੁਕਾਬਲੇ ਵਿੱਚ ਇਕ ਜਵਾਨ ਸ਼ਹੀਦ, ਕਈ ਜ਼ਖਮੀ ਜੰਮੂ, 12 ਜੂਨ ਜੰਮੂ-ਕਸ਼ਮੀਰ ਦੇ ਡੋਡਾ ਅਤੇ ਕਠੂਆ ਜ਼ਿਲ੍ਹਿਆਂ ‘ਚ ਅਤਿਵਾਦੀਆਂ ਨਾਲ ਮੁਕਾਬਲਿਆਂ ’ਚ ਸੀਆਰਪੀਐੱਫ ਦਾ ਜਵਾਨ ਸ਼ਹੀਦ ਹੋ ਗਿਆ ਅਤੇ 6 ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ। ਅਤਿਵਾਦੀਆਂ ਨੇ ਡੋਡਾ ਜ਼ਿਲ੍ਹੇ ਦੇ ਭਦਰਵਾਹ-ਪਠਾਨਕੋਟ ਰੋਡ ’ਤੇ ਚਤਰਗਲਾ ਦੇ ਉਪਰਲੇ ਖੇਤਰ ਵਿਚ ਨਾਕੇ ’ਤੇ ਹਮਲਾ ਕੀਤਾ, ਜਿਸ ਵਿਚ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਅਤੇ ਐੱਸਪੀਓ ਜ਼ਖ਼ਮੀ ਹੋ ਗਏ। ਦੂਜੇ ਪਾਸੇ ਕਠੂਆ ਜ਼ਿਲ੍ਹੇ ਦੇ ਸੈਦਾ ਸੁਖਲ ਪਿੰਡ ‘ਚ ਮੰਗਲਵਾਰ ਰਾਤ ਕਰੀਬ 3 ਵਜੇ ਪਿੰਡ ‘ਚ ਲੁਕੇ ਅਤਿਵਾਦੀ ਦੀ ਗੋਲੀਬਾਰੀ ‘ਚ ਸੀਆਰਪੀਐੱਫ ਜਵਾਨ ਕਬੀਰ ਦਾਸ ਗੰਭੀਰ ਜ਼ਖਮੀ ਹੋ ਗਿਆ। ਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸੁਰੱਖਿਆ ਜਵਾਨਾਂ ਨੇ ਕਠੂਆ ਇਲਾਕੇ ’ਚ ਲੁਕੇ ਦੂਜੇ ਅਤਿਵਾਦੀ ਨੂੰ ਵੀ ਮਾਰ ਦਿੱਤਾ।
Punjab Bani 12 June,2024
ਹਾਦਸਾ : ਕੁਵੈਤ ਵਿੱਚ 6 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ
ਹਾਦਸਾ : ਕੁਵੈਤ ਵਿੱਚ 6 ਮੰਜਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, ਕਈਆਂ ਦੀ ਮੌਤ ਦੁਬਈ, 12 ਜੂਨ ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਇਹ ਫ਼ੈਲ ਗਈ। ਇਮਾਰਤ ਵਿਚ ਲਗਪਗ 160 ਲੋਕ ਰਹਿੰਦੇ ਸਨ, ਜੋ ਉਸੇ ਕੰਪਨੀ ਦੇ ਕਰਮਚਾਰੀ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਕਰਮਚਾਰੀ ਭਾਰਤੀ ਸਨ। ਭਾਰਤੀ ਕਾਮਿਆਂ ਨਾਲ ਵਾਪਰੇ ਦੁਖਦਾਈ ਅੱਗ ਹਾਦਸੇ ਦੇ ਸਬੰਧ ਵਿੱਚ ਦੂਤਘਰ ਨੇ ਐਮਰਜੰਸੀ ਹੈਲਪਲਾਈਨ ਨੰਬਰ +965-65505246 ਜਾਰੀ ਕੀਤਾ ਹੈ।
Punjab Bani 12 June,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੋਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਸਰਕਾਰੀ ਵਿਭਾਗਾਂ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ ਨਿਰਦੇਸ਼ ਜਾਰੀ ਸੰਗਰੂਰ, 12 ਜੂਨ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਆਪਣੇ ਕੰਮਕਾਰ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨੂੰ ਸਾਫ਼ ਸੁਥਰੀਆਂ, ਪਾਰਦਰਸ਼ੀ ਤੇ ਸਮਾਂਬੱਧ ਸੁਵਿਧਾਵਾਂ ਮੁਹੱਈਆ ਕਰਵਾਏ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰੋਜਾਨਾ ਦੇ ਆਧਾਰ ’ਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਕਾਰ ਕਰਵਾਉਣ ਲਈ ਪਹੁੰਚਦੇ ਹਨ ਇਸ ਲਈ ਸਰਕਾਰੀ ਵਿਭਾਗਾਂ ਵਿੱਚ ਲੋਕਾਂ ਦੇ ਬੈਠਣ ਲਈ ਯੋਗ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਜਨਤਕ ਪਖਾਨਿਆਂ ਦੀ ਨਿਯਮਤ ਸਫ਼ਾਈ ਆਦਿ ਪ੍ਰਬੰਧਾਂ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇੰਤਕਾਲ ਦੇ ਬਕਾਇਆ ਮਾਮਲਿਆਂ, ਕੋਰਟ ਕੇਸਾਂ, ਨਿਸ਼ਾਨਦੇਹੀ, ਜਮ੍ਹਾਂਬੰਦੀਆਂ, ਵੰਡ ਦੇ ਕੇਸਾਂ, ਬਕਾਇਆ ਵਰਤੋਂ ਸਰਟੀਫਿਕੇਟਾਂ, ਮੇਰਾ ਘਰ ਮੇਰੇ ਨਾਮ ਯੋਜਨਾ ਆਦਿ ਬਾਰੇ ਵੀ ਵਿਸਤ੍ਰਿਤ ਜਾਇਜ਼ਾ ਲਿਆ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਰਧਾਰਿਤ ਸਮੇਂ ਅੰਦਰ ਮਾਮਲਿਆਂ ਦਾ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਰਾ ਮਾਲ ਅਫ਼ਸਰ ਬਾਦਲ ਦੀਨ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 12 June,2024
ਹਰਿਆਣਾ ਦੀ ਛੇਤੀ ਹੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦਾ ਪੂਰਾ ਦਾ ਪੂਰਾ ਹੋਵੇਗਾ ਸਫਾਇਆ: ਹੁੱਡਾ
ਹਰਿਆਣਾ ਦੀ ਛੇਤੀ ਹੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦਾ ਪੂਰਾ ਦਾ ਪੂਰਾ ਹੋਵੇਗਾ ਸਫਾਇਆ: ਹੁੱਡਾ
Punjab Bani 12 June,2024
ਬੈਡਮਿੰਟਨ ਵਿਚ ਸਾਤਵਿਕ-ਚਿਰਾਗ ਦੀ ਜੋੜੀ ਤੀਜੇ ਸਥਾਨ ’ਤੇ ਖਿਸਕੀ
ਬੈਡਮਿੰਟਨ ਵਿਚ ਸਾਤਵਿਕ-ਚਿਰਾਗ ਦੀ ਜੋੜੀ ਤੀਜੇ ਸਥਾਨ ’ਤੇ ਖਿਸਕੀ ਪਿਛਲੇ ਹਫਤੇ ਇੰਡੋਨੇਸ਼ੀਆ ਓਪਨ ’ਚ ਖਿਤਾਬ ਦਾ ਬਚਾਅ ਕਰਨ ਤੋਂ ਖੁੰਝੀ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਅੱਵਲ ਦਰਜਾ ਪੁਰਸ਼ ਡਬਲਜ਼ ਜੋੜੀ ਅੱਜ ਜਾਰੀ ਤਾਜ਼ਾ ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀਡਬਲਿਊਐੱਫ) ਰੈਂਕਿੰਗ ’ਚ ਦੋ ਸਥਾਨ ਹੇਠਾਂ ਤੀਜੇ ਸਥਾਨ ’ਤੇ ਖਿਸਕ ਗਈ ਹੈ। ਚੀਨ ਦੀ ਲਿਆਂਗ ਵੇਈ ਕੇਂਗ ਅਤੇ ਵਾਂਗ ਚਾਂਗ ਦੀ ਜੋੜੀ ਪੁਰਸ਼ ਡਬਲਜ਼ ਵਿੱਚ ਨਵੀਂ ਨੰਬਰ ਇਕ ਜੋੜੀ ਬਣ ਗਈ ਹੈ। ਇਸ ਤੋਂ ਬਾਅਦ ਡੈਨਮਾਰਕ ਦੇ ਕਿਮ ਏਸਟਰਪ ਅਤੇ ਐਂਡਰਸ ਸਕਾਰੂਪ ਰਾਸਮੁਸੇਨ ਦਾ ਨੰਬਰ ਆਉਂਦਾ ਹੈ ਜਿਨ੍ਹਾਂ ਨੇ ਦੋ ਸਥਾਨਾਂ ਦੀ ਛਾਲ ਮਾਰੀ ਹੈ। ਸਾਤਵਿਕ ਅਤੇ ਚਿਰਾਗ ਦੀ ਜੋੜੀ ਨੇ ਮਈ ਵਿੱਚ ਥਾਈਲੈਂਡ ਓਪਨ ਜਿੱਤ ਕੇ ਨੰਬਰ ਇੱਕ ਰੈਂਕਿੰਗ ਹਾਸਲ ਕੀਤੀ ਸੀ ਪਰ ਪਿਛਲੇ ਮਹੀਨੇ ਸਿੰਗਾਪੁਰ ਓਪਨ ਦੇ ਪਹਿਲੇ ਗੇੜ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤੀ ਜੋੜੀ ਨੇ ਮੌਜੂਦਾ ਆਸਟਰੇਲੀਅਨ ਓਪਨ ਤੋਂ ਵੀ ਨਾਮ ਵਾਪਸ ਲੈ ਲਿਆ ਸੀ। ਪੁਰਸ਼ ਸਿੰਗਲਜ਼ ਵਿੱਚ ਐੱਚਐੱਸ ਪ੍ਰਣੌਏ ਅਤੇ ਲਕਸ਼ੈ ਸੇਨ ਕ੍ਰਮਵਾਰ 10ਵੇਂ ਅਤੇ 14ਵੇਂ ਸਥਾਨ ’ਤੇ ਕਾਇਮ ਹਨ। ਕਿਦਾਂਬੀ ਸ੍ਰੀਕਾਂਤ ਚਾਰ ਸਥਾਨ ਹੇਠਾਂ 32ਵੇਂ ਸਥਾਨ ’ਤੇ ਖਿਸਕ ਗਿਆ ਹੈ ਜਦਕਿ ਪ੍ਰਿਯਾਂਸ਼ੂ ਰਾਜਾਵਤ 34ਵੇਂ ਅਤੇ ਕਿਰਨ ਜੌਰਜ 35ਵੇਂ ਸਥਾਨ ’ਤੇ ਕਾਬਜ਼ ਹਨ।
Punjab Bani 12 June,2024

ਲਓ ਜੀ ਪੰਜਾਬ ਪੁਲਿਸ ਨੇ ਚੜ੍ਹਿਆ ਇਕ ਹੋ ਚੰਨ
ਲਓ ਜੀ ਪੰਜਾਬ ਪੁਲਿਸ ਨੇ ਚੜ੍ਹਿਆ ਇਕ ਹੋ ਚੰਨ ਭਰਤੀ ਦੇ ਨਾਂ ’ਤੇ 102 ਨੌਜਵਾਨਾਂ ਤੋਂ ਠੱਗੇ 36 ਲੱਖ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮ ਵੀ ਹੋਏ ਗ੍ਰਿਫ਼ਤਾਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਨੇ ਅਜਿਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਪਿਛਲੇ ਤਿੰਨ ਸਾਲਾਂ ’ਚ ਪੁਲਿਸ ਵਿਭਾਗ ’ਚ ਦਰਜਾ ਚਾਰ ਮੁਲਾਜ਼ਮ ਦੇ ਰੂਪ ’ਚ ਭਰਤੀ ਕਰਾਉਣ ਦੇ ਨਾਂ ’ਤੇ 102 ਨੌਜਵਾਨਾਂ ਤੋਂ 36 ਲੱਖ ਰੁਪਏ ਠੱਗ ਲਏ ਹਨ। ਇਹ ਜਾਣਕਾਰੀ ਖ਼ੁਦ ਮੁੱਖ ਮੰਤਰੀ ਨੇ ਮੰਗਲਵਾਰ ਦੇਰ ਸ਼ਾਮ ਇਕ ਵੀਡੀਓ ਸੰਦੇਸ਼ ’ਚ ਦਿੰਦੇ ਹੋਏ ਕਿਹਾ ਕਿ ਵਿਜੀਲੈਂਸ ਨੇ ਅੱਜ ਦੋ ਪੁਲਿਸ ਮੁਲਾਜ਼ਮ ਗਿ੍ਰਫ਼ਤਾਰ ਕੀਤੇ ਹਨ ਜਿਨ੍ਹਾਂ ਨੇ 102 ਵਿਅਕਤੀਆਂ ਤੋਂ 36 ਲੱਖ ਰੁਪਏ ਠੱਗੇ ਹਨ। ਇਹ ਲੋਕ 2021 ਤੋਂ ਨੌਜਵਾਨਾਂ ਨੂੰ ਭਰਤੀ ਕਰਾਉਣ ਦੇ ਨਾਂ ’ਤੇ ਠੱਗ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੀ ਗਈ ਐਂਟੀ ਕੁਰੱਪਸ਼ਨ ਹੈਲਪਲਾਈਨ ’ਤੇ ਇਕ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਟਰੈਪ ਲਗਾਇਆ ਤੇ ਦੋਵੇਂ ਪੁਲਿਸ ਮੁਲਾਜ਼ਮ ਫੜੇ ਗਏ।
Punjab Bani 12 June,2024
ਉਮਾ ਭਾਰਤੀ ਦਾ ਅਤਾ ਪਤਾ ਲਾਉਣ ਲਈ ਪਾਕਿਸਤਾਨ ਤੇ ਦੁਬਈ ਤਕ ਤੋਂ ਆਏ ਫੋਨ
ਉਮਾ ਭਾਰਤੀ ਦਾ ਅਤਾ ਪਤਾ ਲਾਉਣ ਲਈ ਪਾਕਿਸਤਾਨ ਤੇ ਦੁਬਈ ਤਕ ਤੋਂ ਆਏ ਫੋਨ ਮੱਧ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਉਮਾ ਭਾਰਤੀ ਦੀ ਸੁਰੱਖਿਆ ਲਈ ਤਾਇਨਾਤ ਇੱਕ ਅਧਿਕਾਰੀ ਨੂੰ ਪਾਕਿਸਤਾਨ ਅਤੇ ਦੁਬਈ ਤੋਂ ਫੋਨ ਕਾਲਾਂ ਆਈਆਂ ਜਿਸ ਵਿੱਚ ਉਨ੍ਹਾਂ ਤੋਂ ਉਮਾ ਭਾਰਤੀ ਦੇ ਟਿਕਾਣੇ ਬਾਰੇ ਪੁੱਛਿਆ ਗਿਆ। ਭਾਜਪਾ ਆਗੂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ। ਭਾਰਤੀ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਫੋਨ ਕਰਨ ਵਾਲਿਆਂ ਨੇ ਖੁਦ ਨੂੰ ਅਪਰਾਧ ਸ਼ਾਖਾ ਤੋਂ ਦੱਸਿਆ ਅਤੇ ਕਿਹਾ ਕਿ ਉਹ ਪੁੱਛ-ਪੜਤਾਲ ਲਈ ਉਨ੍ਹਾਂ ਦਾ ਟਿਕਾਣਾ ਜਾਣਨਾ ਚਾਹੁੰਦੇ ਹਨ। ਟਰੂਕਾਲਰ ਆਈਡੀ ਤੋਂ ਪਤਾ ਲੱਗਿਆ ਹੈ ਕਿ ਇੱਕ ਨੰਬਰ ਪਾਕਿਸਤਾਨ ਦੇ ਐਮ. ਹੁਸੈਨ ਦਾ ਹੈ ਜਦਕਿ ਦੂਜਾ ਦੁਬਈ ਦੇ ਅੱਬਾਸ ਦਾ ਹੈ।
Punjab Bani 12 June,2024
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
Punjab Bani 12 June,2024
ਬਹਿਰੀਨ ’ਚ ਹਾਦਸੇ ਕਾਰਨ 35 ਸਾਲਾ ਨੌਜਵਾਨ ਦੀ ਮੌਤ
ਬਹਿਰੀਨ ’ਚ ਹਾਦਸੇ ਕਾਰਨ 35 ਸਾਲਾ ਨੌਜਵਾਨ ਦੀ ਮੌਤ ਫਿਰੋਜ਼ਪੁਰ: ਮੱਲਾਂਵਾਲਾ ਦੇ ਕਮਾਲਾ ਬੋਦਲਾ ਦੇ 35 ਸਾਲਾ ਨੌਜਵਾਨ ਦੀ ਬਹਿਰੀਨ ’ਚ ਮੌਤ ਹੋ ਗਈ। ਮਨਜੀਤ ਸਿੰਘ ਪੁੱਤਰ ਕਰਤਾਰ ਸਿੰਘ ਕਰੀਬ ਛੇ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਬਹਿਰੀਨ ਗਿਆ ਸੀ। ਇੱਥੇ ਉਹ ਲੱਕੜ ਦੀ ਫੈਕਟਰੀ ’ਚ ਕੰਮ ਕਰਦਾ ਸੀ। ਰੋਜ਼ਾਨਾ ਕੰਪਨੀ ਦੀ ਕਾਰ ਉਸ ਨੂੰ ਫੈਕਟਰੀ ਅੱਗੇ ਉਤਾਰਦੀ ਸੀ। ਮੌਤ ਵਾਲੇ ਦਿਨ ਕਾਰ ਸੜਕ ਦੇ ਦੂਜੇ ਪਾਸੇ ਖੜ੍ਹੇ ਸੀ। ਉਹ ਕਾਰ ’ਚੋਂ ਉਤਰ ਕੇ ਸੜਕ ਪਾਰ ਕਰ ਕੇ ਫੈਕਟਰੀ ਵੱਲ ਜਾਣ ਲੱਗਾ ਤਾਂ ਅਚਾਨਕ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਬੱਸ ਆ ਗਈ ਜਿਸ ਹੇਠਾਂ ਆ ਕੇ ਉਸ ਦੀ ਮੌਤ ਹੋ ਗਈ। ਨੌਜਵਾਨ ਦੇ ਪਰਿਵਾਰ ’ਚ ਪਤਨੀ, ਇਕ ਬੇਟੀ ਤੇ ਇਕ ਬੇਟਾ ਹਨ।
Punjab Bani 12 June,2024
ਪਿੰਡ ਗੱਗੜਮਾਜਰਾ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ
ਪਿੰਡ ਗੱਗੜਮਾਜਰਾ ਦੇ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਮੌਤ ਖੰਨਾ : ਨਜ਼ਦੀਕ ਪਿੰਡ ਗੱਗੜਮਾਜਰਾ ਦੇ ਨੌਜਵਾਨ ਦੀ ਇਟਲੀ ’ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਬੀਤੇ 15 ਸਾਲਾਂ ਤੋਂ ਇਟਲੀ ’ਚ ਰਹਿ ਰਿਹਾ ਕੁਲਵੰਤ ਸਿੰਘ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹਰਲਾਲਪੁਰ ਦਾ ਰਹਿਣ ਵਾਲਾ ਜਸਪ੍ਰੀਤ ਸਿੰਘ (22) ਦੇਰ ਰਾਤ ਆਪਣੇ ਕੰਮ ਤੋਂ ਘਰ ਪਰਤ ਰਹੇ ਸਨ ਕਿ ਰਸਤੇ ’ਚ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀ ਇਕ ਹੋਰ ਕਾਰ ਨਾਲ ਟਕਰਾ ਕੇ ਇਕ ਪੋਲ ਨਾਲ ਟਕਰਾ ਗਈ। ਕੁਲਵੰਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਜਸਪ੍ਰੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
Punjab Bani 12 June,2024
ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਲਿਆ ਕਰੜਾ ਨੋਟਿਸ
ਸਿੱਖ ਦੀ ਕੁੱਟਮਾਰ ਦਾ ਸ਼੍ਰੋਮਣੀ ਕਮੇਟੀ ਲਿਆ ਕਰੜਾ ਨੋਟਿਸ ਅੰਮ੍ਰਿਤਸਰ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤ ਦੀ ਭਾਵਨਾ ਨਾਲ ਕੁੱਟਮਾਰ ਕਰਨ ਦੀ ਵਾਪਰੀ ਘਟਨਾ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੈਥਲ ਵਾਸੀ ਸੁਖਵਿੰਦਰ ਸਿੰਘ ਨੂੰ ਅਣਪਛਾਤੇ ਦੋ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਜ਼ਦੀਕ ਰੋਕ ਕੇ ਨਫ਼ਰਤੀ ਟਿੱਪਣੀਆਂ ਕਰਨ ਤੋਂ ਬਾਅਦ ਕੁੱਟਮਾਰ ਕੀਤੀ ਗਈ ਜੋ ਦੇਸ਼ ਵਿੱਚ ਵਧ ਰਹੀ ਨਫ਼ਰਤੀ ਹਿੰਸਾ ਦਾ ਪ੍ਰਗਟਾਵਾ ਹੈ। ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਵਰਤਾਰੇ ਨੂੰ ਸੰਜੀਦਗੀ ਨਾਲ ਲਵੇ ਕਿਉਂਕਿ ਅਜਿਹੀਆਂ ਘਟਨਾਵਾਂ ਦੇਸ਼ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਇਸ ਕਰਕੇ ਹਰਿਆਣਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਸੂਬੇ ਅੰਦਰ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ।
Punjab Bani 12 June,2024
ਇਜ਼ਰਾਈਲ-ਹਮਾਸ ਵਿਚਾਲੇ ਜੰਗਬੰਦੀ ਦਾ ਮਤਾ ਸੰਯੁਕਤ ਰਾਸ਼ਟਰ ਵੱਲੋਂ ਪ੍ਰਵਾਨ
ਇਜ਼ਰਾਈਲ-ਹਮਾਸ ਵਿਚਾਲੇ ਜੰਗਬੰਦੀ ਦਾ ਮਤਾ ਸੰਯੁਕਤ ਰਾਸ਼ਟਰ ਵੱਲੋਂ ਪ੍ਰਵਾਨ ਸੰਯੁਕਤ ਰਾਸ਼ਟਰ (ਯੂਐੱਨ) ਸੁਰੱਖਿਆ ਕੌਂਸਲ ਨੇ ਗਾਜ਼ਾ ’ਚ ਇਜ਼ਰਾਈਲ ਤੇ ਹਮਾਸ ਵਿਚਾਲੇ ਅੱਠ ਮਹੀਨੇ ਤੋਂ ਜਾਰੀ ਜੰਗ ਖਤਮ ਕਰਨ ਦੇ ਮਕਸਦ ਤਹਿਤ ਆਪਣੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਦੀ ਹਮਾਇਤ ਪ੍ਰਾਪਤ ਜੰਗਬੰਦੀ ਦੇ ਮਤੇ ਦਾ ਐਲਾਨ ਰਾਸ਼ਟਰਪਤੀ ਜੋਅ ਬਾਇਡਨ ਨੇ ਕੀਤਾ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਇਹ ਮਤਾ ਸਵੀਕਾਰ ਕਰਨ ਲਈ ਯੂਐੱਨ ਦਾ ਧੰਨਵਾਦ ਕੀਤਾ ਤੇ ਹਮਾਸ ਨੂੰ ਮੁੜ ਇਹ ਮਤਾ ਸਵੀਕਾਰ ਕਰਨ ਦੀ ਅਪੀਲ ਕੀਤੀ।
Punjab Bani 12 June,2024
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਕੰਮ ’ਤੇ ਲੱਗੀ
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਕੰਮ ’ਤੇ ਲੱਗੀ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਦੇਸ਼ ਦੀ ਨਵੀਂ ਸਰਕਾਰ ਤਬਦੀਲੀ ਤੇ ਲਗਾਤਾਰਤਾ ਦਾ ਸੰਕੇਤ ਦਿੰਦਿਆਂ ਅੱਜ ਕੰਮ ’ਤੇ ਲੱਗ ਗਈ ਹੈ। ਸੋਮਵਾਰ ਨੂੰ ਜਿਨ੍ਹਾਂ ਕੈਬਨਿਟ ਮੰਤਰੀਆਂ ਤੇ ਰਾਜ ਮੰਤਰੀਆਂ ਨੂੰ ਮੰਤਰਾਲੇ ਵੰਡੇ ਗਏ ਸਨ, ਨੇ ਅੱਜ ਆਪੋ ਆਪਣੇ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ। ਸ੍ਰੀ ਮੋਦੀ ਤੇ ਉਨ੍ਹਾਂ ਦੀ ਕੇਂਦਰੀ ਕੈਬਨਿਟ ਦੇ 71 ਮੰਤਰੀਆਂ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ਦੇ ਅਹਾਤੇ ਵਿਚ ਰੱਖੇ ਵਿਸ਼ਾਲ ਸਮਾਗਮ ਦੌਰਾਨ ਅਹੁਦੇ ਦਾ ਹਲਫ਼ ਲਿਆ ਸੀ। ਸੱਤਾ ਦੇ ਤਬਾਦਲੇ ਦੌਰਾਨ ਐੱਨ ਡੀ ਏ ਦੀ ਮੁੱਖ ਭਾਈਵਾਲ ਭਾਜਪਾ ਨੇ ਚਾਰ ਅਹਿਮ ਮੰਤਰਾਲੇ- ਅਮਿਤ ਸ਼ਾਹ ਨੂੰ ਗ੍ਰਹਿ, ਐੱਸ.ਜੈਸ਼ੰਕਰ ਨੂੰ ਵਿਦੇਸ਼ ਮਾਮਲੇ, ਨਿਰਮਲਾ ਸੀਤਾਰਮਨ ਨੂੰ ਵਿੱਤ ਤੇ ਰਾਜਨਾਥ ਸਿੰਘ ਨੂੰ ਰੱਖਿਆ ਵਿਭਾਗ- ਆਪਣੇ ਕੋਲ ਹੀ ਰੱਖੇ ਹਨ।
Punjab Bani 12 June,2024
ਅੱਜ ਦਾ ਹੁਕਮਨਾਮਾ (12-06-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
ਅੱਜ ਦਾ ਹੁਕਮਨਾਮਾ(12-06-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
Punjab Bani 12 June,2024
ਨਸ਼ਿਆਂ ਦਾ ਜ਼ਹਿਰ ਕਰ ਰਿਹਾ ਪੰਜਾਬ ਨੂੰ ਤਬਾਹ
ਨਸ਼ਿਆਂ ਦਾ ਜ਼ਹਿਰ ਕਰ ਰਿਹਾ ਪੰਜਾਬ ਨੂੰ ਤਬਾਹ ਪੰਜਾਬ ’ਚ ਨਸ਼ਿਆਂ ਨੇ ਜਿੱਥੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕੀਤੀ ਹੈ, ਉੱਥੇ ਘਰਾਂ ਨੂੰ ਵੀ ਉਜਾੜ ਦਿੱਤਾ ਹੈ। ਇਸ ਕਾਰਨ ਸੂਬੇ ਦਾ ਅਰਥਚਾਰਾ ਵੀ ਤਬਾਹ ਹੋ ਰਿਹਾ ਹੈ ਤੇ ਅਪਰਾਧ ਵੀ ਵਧ ਰਹੇ ਹਨ। ਨਸ਼ੇ ਅੱਜ ਨਾ ਸਿਰਫ਼ ਪੰਜਾਬ ਦੀ ਬਲਕਿ ਕੌਮਾਂਤਰੀ ਸਮੱਸਿਆ ਬਣ ਗਏ ਹਨ ਜਿਸ ਲਈ ਕਾਫ਼ੀ ਮੁਲਕਾਂ ’ਚ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ’ਤੇ ਸਹਿਮਤੀ ਵੀ ਬਣੀ ਹੈ। ਨਸ਼ਿਆਂ ਖ਼ਾਤਰ ਨੌਜਵਾਨ ਚੋਰੀ, ਲੁੱਟਮਾਰ ਤੇ ਡਕੈਤੀ ਤੋਂ ਲੈ ਕੇ ਕਿਸੇ ਦਾ ਖ਼ੂਨ ਤੱਕ ਕਰਨ ਤੋਂ ਗੁਰੇਜ਼ ਨਹੀਂ ਕਰਦੇ। ਹਾਲਤ ਇਹ ਹੋ ਗਈ ਹੈ ਕਿ ਨਸ਼ੇ ਦੇ ਆਦੀ ਲੋਕ ਆਪਣਿਆਂ ਦੀ ਵੀ ਜਾਨ ਲੈ ਰਹੇ ਹਨ।
Punjab Bani 12 June,2024
ਬਾਲ ਮਜ਼ਦੂਰੀ ਆਖਿਰ ਕਿਊ ਨਹੀਂ ਲੈ ਰਹੀ ਰੁਕਣ ਦਾ ਨਾਮ
ਬਾਲ ਮਜ਼ਦੂਰੀ ਆਖਿਰ ਕਿਊ ਨਹੀਂ ਲੈ ਰਹੀ ਰੁਕਣ ਦਾ ਨਾਮ Active Desk : ਹਰ ਸਾਲ 12 ਜੂਨ ਬਾਲ ਮਜ਼ਦੂਰੀ ਰੋਕੂ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਬਾਲ ਮਜ਼ਦੂਰੀ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਹਰ ਗ਼ਰੀਬ ਮਾਂ-ਬਾਪ ਇਹ ਨਹੀਂ ਚਾਹੁਣਗੇ ਕਿ ਉਨ੍ਹਾਂ ਦੇ ਬੱਚੇ ਛੋਟੀ ਉਮਰ ’ਚ ਦਿਹਾੜੀਦਾਰ ਵਜੋਂ ਕੰਮ ਕਰਨ ਪਰ ਮਜਬੂਰਨ ਉਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਮਜ਼ਦੂਰੀ ਕਰਨ ਲਈ ਭੇਜਣਾ ਪੈਂਦਾ ਹੈ। ਮਾੜੀਆਂ ਆਦਤਾਂ ਦੇ ਸ਼ਿਕਾਰ ਪਿਤਾ ਵੀ ਆਪਣੇ ਬੱਚਿਆਂ ਨੂੰ ਮਜ਼ਦੂਰੀ ਕਰਨ ਲਈ ਮਜਬੂਰ ਕਰਦੇ ਹਨ।
Punjab Bani 12 June,2024
ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਤਹਿਤ ਬਣਨ ਵਾਲੇ 3 ਕਰੋੜ ਨਵੇਂ ਘਰ ਦੀ ਯੋਜਨਾ ਦਾ ਲਾਭ ਲੈਣਾ ਚੌਂਦੇ ਹੋ ਤਾ ਪੜੋ ਇਹ ਖ਼ਬਰ
ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਤਹਿਤ ਬਣਨ ਵਾਲੇ 3 ਕਰੋੜ ਨਵੇਂ ਘਰ ਦੀ ਯੋਜਨਾ ਦਾ ਲਾਭ ਲੈਣਾ ਚੌਂਦੇ ਹੋ ਤਾ ਪੜੋ ਇਹ ਖ਼ਬਰ ਨਵੀਂ ਦਿੱਲੀ : ਸੋਮਵਾਰ ਨੂੰ ਮੋਦੀ ਕੈਬਨਿਟ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 3 ਕਰੋੜ ਨਵੇਂ ਮਕਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਅੰਕੜਿਆਂ ਅਨੁਸਾਰ ਪਿਛਲੇ 10 ਸਾਲਾਂ ਵਿੱਚ ਕੇਂਦਰ ਸਰਕਾਰ ਨੇ ਗਰੀਬਾਂ ਲਈ 4.21 ਕਰੋੜ ਘਰ ਬਣਾਏ ਹਨ। ਕੇਂਦਰ ਸਰਕਾਰ ਦੇ ਇਸ ਫੈਸਲੇ 'ਤੇ ਸਿਗਨੇਚਰ ਗਲੋਬਲ (ਇੰਡੀਆ) ਲਿਮਟਿਡ ਦੇ ਸੰਸਥਾਪਕ ਤੇ ਚੇਅਰਮੈਨ ਪ੍ਰਦੀਪ ਅਗਰਵਾਲ ਨੇ ਕਿਹਾ, ਨਵੇਂ ਬਣੇ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਦੇ ਤਹਿਤ ਵਾਧੂ 3 ਕਰੋੜ ਪੇਂਡੂ ਅਤੇ ਸ਼ਹਿਰੀ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ "ਸਭ ਲਈ ਮਕਾਨ" ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਅਤੇ ਪਹਿਲਾਂ ਦੀ 'ਕ੍ਰੈਡਿਟ ਲਿੰਕਡ ਸਬਸਿਡੀ ਸਕੀਮ' (CLLS) ਦੇ ਮੁਕਾਬਲੇ ਇਸ ਵਾਰ ਪੀ.ਐੱਮ.ਏ.ਵਾਈ.-ਅਰਬਨ ਦੇ ਅਧੀਨ ਕਾਰਪੇਟ ਖੇਤਰ ਦੀ ਯੋਗਤਾ ਨੂੰ ਵਧਾਇਆ ਗਿਆ ਹੈ।
Punjab Bani 12 June,2024
ਸਾਬਕਾ ਵਿਧਾਇਕ ਧਨਵੰਤ ਦਾ ਹੋਇਆ ਦੇਹਾਂਤ
ਸਾਬਕਾ ਵਿਧਾਇਕ ਧਨਵੰਤ ਦਾ ਹੋਇਆ ਦੇਹਾਂਤ ਧੂਰੀ, 11 ਜੂਨ ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਖਰਾਬ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਮਾਨਵਾਲਾ ਵਿਖੇ 12 ਜੂਨ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ। ਸ੍ਰੀ ਧਨਵੰਤ ਇੱਕ ਵਾਰ ਕਾਂਗਰਸ ਦੀ ਟਿਕਟ ਤੋਂ ਇੱਕ ਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਸਨ।
Punjab Bani 11 June,2024
ਟਰਾਈਡੈਂਟ ਸਟਾਲੀਅਨਜ਼ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਟਰਾਈਡੈਂਟ ਸਟਾਲੀਅਨਜ਼ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਦਿੱਲੀ : ਟਰਾਈਡੈਂਟ ਸਟਾਲੀਅਨਜ਼ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਸ਼ੇਰ-ਏ-ਪੰਜਾਬ ਟੀ-20 ਕੱਪ ਵਿੱਚ ਚੰਗੀ ਸ਼ੁਰੂਆਤ ਕੀਤੀ, ਪਰ ਇੱਕ ਰੋਮਾਂਚਕ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ।ਐਗਰੀ ਕਿੰਗਜ਼ ਨਾਈਟਸ ਨੇ ਉਨ੍ਹਾਂ ਖਿਲਾਫ 10 ਦੌੜਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਐਗਰੀ ਕਿੰਗਜ਼ ਨਾਈਟਸ ਨੇ ਪਹਿਲੇ ਲੀਗ ਮੈਚ ਵਿੱਚ 212/8 ਦੌੜਾਂ ਬਣਾਈਆਂ, ਜਦੋਂਕਿ ਟ੍ਰਾਈਡੈਂਟ ਸਟਾਲੀਅਨਜ਼ ਨੇ ਸਕੋਰ ਬੋਰਡ `ਤੇ 202/9 ਦੌੜਾਂ ਬਣਾਈਆਂ। ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਟ੍ਰਾਈਡੈਂਟ ਸਟਾਲੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ ਅਤੇ ਐਗਰੀ ਕਿੰਗਜ਼ ਨਾਈਟਸ ਨੂੰ ਬੱਲੇਬਾਜ਼ੀ ਲਈ ਭੇਜਿਆ। ਸਹਿਜ ਦੀਆਂ 35 ਦੌੜਾਂ ਅਤੇ ਮਯੰਕ ਦੀਆਂ 24 ਦੌੜਾਂ ਤੋਂ ਬਾਅਦ ਮਨਦੀਪ ਸਿੰਘ ਨੇ 60 ਦੌੜਾਂ ਦੀ ਪਾਰੀ ਖੇਡੀ। ਮਾਧਵ ਨੇ 31 ਦੌੜਾਂ ਅਤੇ ਆਰੀਅਨ ਭਾਟੀਆ ਨੇ 23 ਦੌੜਾਂ ਜੋੜ ਕੇ 20 ਓਵਰਾਂ ਵਿੱਚ ਸਕੋਰ 212/8 ਤੱਕ ਪਹੁੰਚਾਇਆ। ਟਰਾਈਡੈਂਟ ਦੇ ਗੁਰਨੂਰ ਬਰਾੜ ਨੇ 5 ਬੱਲੇਬਾਜ਼ਾਂ ਨੂੰ ਆਊਟ ਕੀਤਾ, ਜਦਕਿ ਬਲਤੇਜ ਅਤੇ ਸ਼ੁਭਮ ਰਾਣਾ ਨੇ 1-1 ਵਿਕਟ ਹਾਸਲ ਕੀਤੀ। ਜਵਾਬ `ਚ ਕਪਤਾਨ ਪ੍ਰਭਸਿਮਰਨ ਸਿੰਘ ਨੇ ਟਰਾਈਡੈਂਟ ਸਟਾਲੀਅਨਜ਼ ਲਈ ਤੇਜ਼ ਸ਼ਾਟ ਲਗਾਏ ਪਰ ਉਹ 13 ਗੇਂਦਾਂ `ਤੇ 22 ਦੌੜਾਂ ਬਣਾ ਕੇ ਵਾਪਸ ਪਰਤ ਗਏ। ਵਿਹਾਨ ਮਲਹੋਤਰਾ ਨੇ ਵੀ 21 ਗੇਂਦਾਂ ਵਿੱਚ 28 ਦੌੜਾਂ ਜੋੜੀਆਂ।ਮਿਡਲ ਆਰਡਰ ਵਿਚ ਅਭੈ ਚੌਧਰੀ ਨੇ 29 ਗੇਂਦਾਂ `ਤੇ 48 ਦੌੜਾਂ ਅਤੇ ਸਾਹਿਲ ਸ਼ਰਮਾ ਨੇ 23 ਗੇਂਦਾਂ `ਤੇ 55 ਦੌੜਾਂ ਦੀ ਤੇਜ਼ ਪਾਰੀ ਖੇਡੀ। ਗੁਰਨੂਰ ਬਾਅਦ ਵਿੱਚ ਆਇਆ ਅਤੇ 15 ਦੌੜਾਂ ਬਣਾਈਆਂ, ਪਰ ਟੀਮ 202/9 `ਤੇ ਦਸ ਦੌੜਾਂ ਨਾਲ ਪਿੱਛੇ ਹੋ ਗਈ। ਅਸ਼ਵਨੀ ਕੁਮਾਰ ਨੇ 4 ਅਤੇ ਆਯੂਸ਼ ਗੋਇਲ ਨੇ 3 ਵਿਕਟਾਂ ਲਈਆਂ। ਸੁਮਿਤ ਅਤੇ ਮਾਧਵ ਸਿੰਘ ਨੂੰ 1-1 ਸਫਲਤਾ ਮਿਲੀ।
Punjab Bani 11 June,2024
ਭਾਰਤੀ ਯੂਨੀਵਰਸਿਟੀਆਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ
ਭਾਰਤੀ ਯੂਨੀਵਰਸਿਟੀਆਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਦਿੱਲੀ, 11 ਜੂਨ ਭਾਰਤੀ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਇਸ ਸਬੰਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਕਿਰਿਆ ਵਿੱਦਿਅਕ ਸੈਸ਼ਨ 2024-25 ਤੋਂ ਦੋ ਵਾਰ ਜੁਲਾਈ-ਅਗਸਤ ਅਤੇ ਜਨਵਰੀ-ਫਰਵਰੀ ਵਿੱਚ ਸ਼ੁਰੂ ਕੀਤੀ ਜਾਵੇਗੀ।
Punjab Bani 11 June,2024
ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਮੰਗਿਆ ਜਵਾਬ
ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਮੰਗਿਆ ਜਵਾਬ ਨਵੀਂ ਦਿੱਲੀ, 11 ਜੂਨ ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਹੋਰ ਗੜਬੜੀਆਂ ਕਾਰਨ ਕੌਮੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਗ੍ਰੈਜੂਏਟ’ (ਨੀਟ-ਯੂਜੀ)-2024 ਮੁੜ ਕਰਵਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਕੌਮੀ ਪ੍ਰੀਖਿਆ ਏਜੰਸੀ(ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੇ ਛੁੱਟੀ ਵਾਲੇ ਬੈਂਚ ਨੇ ਹਾਲਾਂਕਿ ਐੱਮਬੀਬੀਐੱਸ, ਬੀਡੀਐੱਸ ਅਤੇ ਹੋਰ ਕੋਰਸਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ ਦਾਖਲਾ ਦੇਣ ਲਈ ਕਾਉਂਸਲਿੰਗ ਦੀ ਪ੍ਰਕਿਰਿਆ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਨੀਟ-ਯੂਜੀ 2024, 5 ਮਈ ਨੂੰ ਕਰਵਾਈ ਗਈ ਸੀ ਤੇ ਇਸ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ। ਇਸ ਲਈ ਹੁਣ ਜਵਾਬ ਮੰਗਿਆ ਗਿਆ ਹੈ।
Punjab Bani 11 June,2024
ਸ਼ਰਧਾਲੂਆਂ ਨਾਲ ਭਰੇ ਟਰੱਕ ਦਾ ਹੋਇਆ ਐਕਸੀਡੈਟ, ਤਿੰਨ ਮੌਤਾਂ, ਕਈ ਜਖਮੀ
ਸ਼ਰਧਾਲੂਆਂ ਨਾਲ ਭਰੇ ਟਰੱਕ ਦਾ ਹੋਇਆ ਐਕਸੀਡੈਟ, ਤਿੰਨ ਮੌਤਾਂ, ਕਈ ਜਖਮੀ ਰਾਜਪੁਰਾ, 11 ਜੂਨ ਥਾਣਾ ਬਨੂੜ ਅਧੀਨ ਪਿੰਡ ਉੜਦਣ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਹੁਸ਼ਿਆਰਪੁਰ ਦੇ ਗੜਸ਼ੰਕਰ ਨੇੜੇ ਪੰਦਰਾਂ ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 20 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਪੀਜੀਆਈ ਭੇਜਿਆ ਗਿਆ ਹੈ। ਬ
Punjab Bani 11 June,2024
ਸ਼ਤਰੂਘਨ ਸਿਨ੍ਹਹਾ ਦੀ ਬੇਟੀ ਸੋਨਾਕਸ਼ੀ ਸਿਨਹਾ ਤੇ ਜਹੀਰ ਇਕਬਾਲ ਦਾ ਵਿਆਹ ਹੋਵੇਗਾ ਇਸ ਆਲੀਸ਼ਾਨ ਜਗ੍ਹਾ `ਤੇ
ਸ਼ਤਰੂਘਨ ਸਿਨ੍ਹਹਾ ਦੀ ਬੇਟੀ ਸੋਨਾਕਸ਼ੀ ਸਿਨਹਾ ਤੇ ਜਹੀਰ ਇਕਬਾਲ ਦਾ ਵਿਆਹ ਹੋਵੇਗਾ ਇਸ ਆਲੀਸ਼ਾਨ ਜਗ੍ਹਾ `ਤੇ ਨਵੀਂ ਦਿੱਲੀ : ਪਿਛਲੇ ਕੁਝ ਸਾਲਾਂ `ਚ ਬਾਲੀਵੁੱਡ ਦੀਆਂ ਕਈ ਅਭਿਨੇਤਰੀਆਂ ਆਪਣੇ ਘਰ ਸੈਟਲ ਹੋ ਗਈਆਂ ਹਨ। ਹੁਣ ਇਸ ਲਿਸਟ `ਚ ਇਕ ਹੋਰ ਅਭਿਨੇਤਰੀ ਦਾ ਨਾਂ ਸ਼ਾਮਲ ਹੋਣ ਜਾ ਰਿਹਾ ਹੈ, ਜਿਸ ਦੀ 10 ਜੂਨ ਸੋਮਵਾਰ ਤੋਂ ਮੀਡੀਆ `ਚ ਚਰਚਾ ਹੋ ਰਹੀ ਹੈ। ਸੋਨਾਕਸ਼ੀ ਸਿੰਘ ਆਪਣੇ ਬੁਆਏਫ੍ਰੈਂਡ ਜ਼ਹੀਰ ਇਕਬਾਲ ਨਾਲ ਵਿਆਹ ਕਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜੋੜਾ 23 ਜੂਨ ਨੂੰ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ `ਚ ਇਕ-ਦੂਜੇ ਨੂੰ ਆਪਣਾ ਜੀਵਨ ਸਾਥੀ ਬਣਾਉਣ ਜਾ ਰਿਹਾ ਹੈ। ਵਿਆਹ ਦੀ ਤਰੀਕ ਦੇ ਨਾਲ ਹੀ ਇਸ ਜੋੜੇ ਦੇ ਵਿਆਹ ਸਥਾਨ ਨੂੰ ਲੈ ਕੇ ਵੀ ਖਬਰਾਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੋਨਾਕਸ਼ੀ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਆਲੀਸ਼ਾਨ ਰੈਸਟੋਰੈਂਟ ਬੈਸਟੀਅਨ `ਚ ਵਿਆਹ ਕਰਨ ਜਾ ਰਹੀ ਹੈ। ਤਾਂ ਆਓ ਅਸੀਂ ਤੁਹਾਨੂੰ ਇਸ ਰੈਸਟੋਰੈਂਟ ਦੀ ਇੱਕ ਝਲਕ ਦਿਖਾਉਂਦੇ ਹਾਂ ਜੋ ਮੁੰਬਈ ਦੇ ਕੋਹਿਨੂਰ ਟਾਵਰ ਵਿੱਚ ਹੈ।
Punjab Bani 11 June,2024
ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ
ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਚੰਡੀਗੜ੍ਹ, 11 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਹੋਰ ਖਪਤਕਾਰਾਂ ਦੀਆਂ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦੇ ਸਮਾਂ-ਬੱਧ ਨਿਪਟਾਰੇ ਲਈ ਢੁਕਵੀਂ ਵਿਵਸਥਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਲਈ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਿਕਾਇਤ ਕੇਂਦਰਾਂ ਨੂੰ ਮਜ਼ਬੂਤ ਬਣਾਇਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਕਿਸਾਨ ਨੂੰ ਸ਼ਿਕਾਇਤ ਦੇ ਨਿਬੇੜੇ ਵਿੱਚ ਕਿਸੇ ਕਿਸਮ ਦੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਜੀ.ਵੀ.ਕੇ. ਥਰਮਲ ਪਲਾਂਟ 1080 ਕਰੋੜ ਰੁਪਏ ਦੀ ਕੀਮਤ ਨਾਲ ਖਰੀਦ ਕੇ ਬਿਜਲੀ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਪੰਜਾਬ ਨੂੰ ਅਲਾਟ ਹੋਇਆ ਕੋਲਾ ਸਿਰਫ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਵਰਤਿਆ ਜਾ ਸਕਦਾ ਹੈ ਜਿਸ ਕਰਕੇ ਹੁਣ ਇਹ ਪਲਾਂਟ ਖਰੀਦਣ ਨਾਲ ਕੋਲਾ ਇਸ ਪਲਾਂਟ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਕਾਰਨ ਪੰਜਾਬ ਵਿੱਚ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿਲ ਆ ਰਿਹਾ ਹੈ।
Punjab Bani 11 June,2024
ਨਵਾਂਸ਼ਹਿਰ ਦੇ ਕਸਬਾ ਮੁਕੰਦਪੁਰ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ
ਨਵਾਂਸ਼ਹਿਰ ਦੇ ਕਸਬਾ ਮੁਕੰਦਪੁਰ ਦੇ ਨੌਜਵਾਨ ਦੀ ਕੈਨੇਡਾ ’ਚ ਮੌਤ, ਪਰਿਵਾਰ 'ਚ ਸੋਗ ਦੀ ਲਹਿਰ ਨਵਾਂਸ਼ਹਿਰ : 26 ਸਾਲਾ ਨੌਜਵਾਨ ਪੁਨੀਤ ਸ਼ਰਮਾ ਵਾਸੀ ਮੁਕੰਦਪੁਰ ਦੀ ਕੈਲਗਿਰੀ (ਕੈਨੇਡਾ) ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਪਰਿਵਾਰ, ਰਿਸ਼ਤੇਦਾਰ ਅਤੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਕਸਬਾ ਮੁਕੰਦਪੁਰ ਦਾ ਪੁਨੀਤ ਸ਼ਰਮਾ ਕੈਲਗਿਰੀ ਕੈਨੇਡਾ ਵਿਚ ਆਪਣੇ ਭਰਾ ਸਾਹਿਲ ਸ਼ਰਮਾ ਕੋਲ ਗਿਆ ਹੋਇਆ ਸੀ। ਸੋਮਵਾਰ ਸ਼ਾਮ ਨੂੰ ਜਦੋਂ ਉਸ ਦਾ ਭਰਾ ਸਾਹਿਲ ਘਰੋਂ ਕੰਮ ’ਤੇ ਚਲਾ ਗਿਆ ਤਾਂ ਪੁਨੀਤ ਸ਼ਰਮਾ ਘਰ ਦੇ ਬਾਥਰੂਮ ਵਿਚ ਡਿੱਗ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।
Punjab Bani 11 June,2024
ਖੰਨਾ ਦੇ ਬੈਂਕ 'ਚ ਦਿਨ-ਦਿਹਾੜੇ ਵੱਡੀ ਲੁੱਟ, ਸਟਾਫ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਲੈ ਗਏ ਹਥਿਆਰਬੰਦ ਲੁਟੇਰੇ
ਖੰਨਾ ਦੇ ਬੈਂਕ 'ਚ ਦਿਨ-ਦਿਹਾੜੇ ਵੱਡੀ ਲੁੱਟ, ਸਟਾਫ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਲੈ ਗਏ ਹਥਿਆਰਬੰਦ ਲੁਟੇਰੇ ਖੰਨਾ : ਪੁਲਿਸ ਜ਼ਿਲ੍ਹਾ ਖੰਨਾ 'ਚ ਪੈਂਦੇ ਪਿੰਡ ਬਗਲੀ ਵਿਖੇ ਦਿਨ-ਦਿਹਾੜੇ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਹਥਿਆਰਬੰਦ ਬਦਮਾਸ਼ਾਂ ਨੇ ਬੈਂਕ ਸਟਾਫ਼ ਨੂੰ ਬੰਧਕ ਬਣਾ ਕੇ ਪੰਜਾਬ ਐਂਡ ਸਿੰਧ ਬੈਂਕ 'ਚੋਂ ਲੱਖਾਂ ਰੁਪਏ ਲੁੱਟ ਲਏ। ਉਹ ਗੰਨਮੈਨ ਦੀ ਬੰਦੂਕ ਖੋਹ ਕੇ ਭੱਜ ਗਏ ਤੇ ਗੋਲ਼ੀ ਚਲਾ ਦਿੱਤੀ। ਜਾਂਦੇ ਸਮੇਂ ਬੰਦੂਕ ਸੁੱਟ ਦਿੱਤੀ। ਇਕ ਮੋਟਰਸਾਈਕਲ 'ਤੇ ਤਿੰਨ ਲੁਟੇਰੇ ਸਵਾਰ ਸਨ।
Punjab Bani 11 June,2024
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਭਗਵੰਤ ਮਾਨ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਿਰੰਤਰ ਬਿਜਲੀ ਸਪਲਾਈ ਲਈ ਢੁੱਕਵੇਂ ਇੰਤਜ਼ਾਮ ਕੀਤੇ ਹਨ ਤਾਂ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਲਈ ਸੂਬੇ ਦੇ ਅਨਾਜ ਉਤਪਾਦਕਾਂ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ ਜਿਸ ਕਰਕੇ ਝੋਨੇ ਦੇ ਸੀਜ਼ਨ ਮੌਕੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਪੂਰੀ ਕਰਨ ਲਈ ਸਰਕਾਰ ਨੇ ਵਿਆਪਕ ਬੰਦੋਬਸਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਨਿਗਮ ਵੱਲੋਂ ਬਿਜਲੀ ਦੀ ਅਨੁਮਾਨਿਤ ਮੰਗ ਤੋਂ ਵੱਧ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਅਤੇ ਗਰਮੀਆਂ ਦੇ ਦਿਨਾਂ ਵਿੱਚ ਘਰੇਲੂ ਖਪਤਕਾਰਾਂ ਨੂੰ ਚੱਤੋ-ਪਹਿਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।
Punjab Bani 11 June,2024
ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਲੋਕ ਪੱਖੀ ਫੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ: ਜਤਿੰਦਰ ਜੋਰਵਾਲ
ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਲੋਕ ਪੱਖੀ ਫੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ: ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ’ਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵਿਕਾਸ ਕਾਰਜਾਂ ਦਾ ਨਿਯਮਤ ਜਾਇਜ਼ਾ ਲੈਣ ਦੇ ਆਦੇਸ਼ ਸੰਗਰੂਰ, 11 ਜੂਨ () : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਯੋਜਨਾਵਾਂ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ, ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿਸ਼ਾ ਵਿੱਚ ਅਨੇਕਾਂ ਅਹਿਮ ਉਪਰਾਲੇ ਕਰ ਰਹੀ ਹੈ ਅਤੇ ਜੇਕਰ ਕੋਈ ਵਿਭਾਗੀ ਅਧਿਕਾਰੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫ਼ਲ ਰਹੇਗਾ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਇਸ ਲਈ ਨਾਗਰਿਕਾਂ ਦਾ ਸਮਾਂ ਅਜਾਈਂ ਨਸ਼ਟ ਕਰਨ ਤੋਂ ਗੁਰੇਜ਼ ਕਰਦੇ ਹੋਏ ਲੋਕ ਪੱਖੀ ਸੋਚ ਨੂੰ ਅਪਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਜਲ ਸਪਲਾਈ ਸਕੀਮਾਂ, ਸੀਵਰੇਜ ਕਾਰਜਾਂ, ਇਰੀਗੇਸ਼ਨ ਦੇ ਕਾਰਜਾਂ, ਮਿਡ ਡੇਅ ਮੀਲ, ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ ਤੇ ਈ-ਸੇਵਾ ’ਤੇ ਬਕਾਇਆ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਨਿਯਮਤ ਸਮੀਖਿਆਵਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਲੱਗਣ ਵਾਲੇ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਵੀ ਕਦਮ ਪੁੱਟੇ ਜਾਣ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
Punjab Bani 11 June,2024
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ -ਕਿਹਾ, ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪ੍ਰਸ਼ਾਸਨ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਵਚਨਬੱਧ -ਆਗਾਮੀ ਮਾਨਸੂਨ ਸੀਜ਼ਨ 'ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ-ਸ਼ੌਕਤ ਅਹਿਮਦ ਪਰੇ ਪਟਿਆਲਾ, 11 ਜੂਨ: ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ, ਟਾਂਗਰੀ ਤੇ ਮਾਰਕੰਡਾ ਦਰਿਆਵਾਂ ਸਮੇਤ ਪੱਚੀ ਦਰਾ, ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਰਾਲਾ ਹੈਡ ਸਮੇਤ ਰਸੌਲੀ, ਸਾਗਰਾ, ਅਰਨੇਟੂ ਵਿਖੇ ਘੱਗਰ ਦਾ ਜਾਇਜ਼ਾ ਲਿਆ। ਦੇਵੀਗੜ੍ਹ ਨੇੜੇ ਟਾਂਗਰੀ ਤੇ ਦੂਧਨ ਗੁੱਜਰਾਂ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੌਕੇ 'ਤੇ ਜਾ ਕੇ ਦੇਖਣ ਸਮੇਤ ਉਨ੍ਹਾਂ ਨੇ ਸਰਾਲਾ ਸਾਇਫ਼ਨ, ਖ਼ਰਾਜਪੁਰਾ, ਰਾਜਪੁਰਾ ਸਮੇਤ ਵੱਡੀ ਨਦੀ ਤੇ ਛੋਟੀ ਨਦੀ ਦਾ ਜਾਇਜ਼ਾ ਲੈਣ ਲਈ ਦੌਲਤ ਪੁਰ, ਵੱਡੀ ਨਦੀ 'ਤੇ ਰੇਲਵੇ ਪੁਲ ਤੇ ਰਾਜਪੁਰਾ ਰੋਡ ਪੁਲ ਦਾ ਵੀ ਦੌਰਾ ਕੀਤਾ। ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਇਸ ਵਾਰ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਅਗੇਤੇ ਮੁਕੰਮਲ ਕੀਤੇ ਜਾ ਰਹੇ ਹਨ, ਇਸ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਦਿੱਤੀਆਂ ਹਦਾਇਤਾਂ ਦੇ ਚਲਦਿਆਂ ਉਨ੍ਹਾਂ ਨੇ ਘੱਗਰ ਤੇ ਹੋਰਨਾਂ ਦਰਿਆਵਾਂ ਦੀਆਂ ਨਾਜ਼ੁਕ ਥਾਵਾਂ ਦਾ ਖ਼ੁਦ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਲਈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਸਬੰਧੀ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਪੁਖ਼ਤਾ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਆਗਾਮੀ ਮਾਨਸੂਨ ਸੀਜ਼ਨ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਰਸੌਲੀ ਤੇ ਅਰਨੇਟੂ ਵਿਖੇ ਜਿੱਥੇ ਪਿਛਲੇ ਸਾਲ ਬੰਨ੍ਹ ਟੁੱਟੇ ਸਨ, ਦਾ ਵੀ ਜਾਇਜ਼ਾ ਲੈ ਕੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਨੇਟੂ ਵਿਖੇ ਸੜਕ ਦੀ ਲੋੜੀਂਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਕੀਤੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਰਣਨੀਤਕ ਥਾਵਾਂ 'ਤੇ ਮਿੱਟੀ ਨਾਲ ਭਰੇ ਏ.ਸੀ. ਥੈਲਿਆਂ ਦਾ ਸਟਾਕ ਜਮ੍ਹਾਂ ਕਰਨ ਸਮੇਤ ਮਗਨਰੇਗਾ ਤੇ ਜਲ ਸਰੋਤ ਵਿਭਾਗ ਵੱਲੋਂ ਲੋਂੜੀਦੇ ਬਚਾਅ ਕਾਰਜ ਪਹਿਲਾਂ ਹੀ ਅਰੰਭੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲ ਸਰੋਤ ਤੇ ਲੋਕ ਨਿਰਮਾਣ ਵਿਭਾਗ ਨੂੰ ਪਾਣੀ ਦੇ ਵਹਾਅ ਵਿੱਚ ਆਉਣ ਵਾਲੀਆਂ ਰੁਕਾਵਟਾਂ, ਜੋਕਿ ਪਿਛਲੇ ਸਾਲ ਪਛਾਣੀਆਂ ਗਈਆਂ ਸਨ, ਨੂੰ ਵੀ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਡਰੇਨਾਂ ਦੀ ਸਫ਼ਾਈ ਤੇ ਹੋਰ ਪ੍ਰਬੰਧ ਵੀ ਪੁਖ਼ਤਾ ਕੀਤੇ ਜਾ ਰਹੇ ਹਨ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਾਲ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜਲ ਸਰੋਤ ਵਿਭਾਗ ਦੇ ਐਕਸੀਐਨ ਰਾਜਿੰਦਰ ਘਈ, ਐਸ.ਡੀ.ਓ. ਨਿਸ਼ਾਤ ਗਰਗ, ਵਰੁਣ ਗਰਗ ਤੇ ਰਾਘਵ ਗਰਗ ਸਮੇਤ ਸਬੰਧਤ ਇਲਾਕਿਆਂ ਦੇ ਬੀ.ਡੀ.ਪੀ.ਓਜ਼ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 11 June,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਵਿਭਾਗੀ ਮੁਖੀਆਂ ਨੂੰ ਸਮੇਂ ਸਿਰ ਹਰ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਬਰਸਾਤੀ ਨਾਲਿਆਂ, ਨਹਿਰਾਂ, ਛੱਪੜਾਂ ਦੀ ਸਫ਼ਾਈ ਤੁਰੰਤ ਯਕੀਨੀ ਬਣਾਉਣ ਦੇ ਆਦੇਸ਼ 15 ਜੂਨ ਤੋਂ ਸਥਾਪਤ ਹੋਵੇਗਾ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਸੰਗਰੂਰ, 11 ਜੂਨ () : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਦੌਰਾਨ ਦਰਪੇਸ਼ ਆਈਆਂ ਚੁਣੌਤੀਆਂ ਤੇ ਸਮੱਸਿਆਵਾਂ ਨਾਲ ਨਜਿੱਠਣ ਲਈ ਕੀਤੇ ਗਏ ਉਪਰਾਲਿਆਂ ਤੋਂ ਸੇਧ ਲੈਂਦੇ ਹੋਏ ਇਸ ਵਾਰ ਹਰ ਪੱਧਰ ’ਤੇ ਅਗੇਤੇ ਤੌਰ ’ਤੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ 15 ਜੂਨ ਤੋਂ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨੰਬਰ ਅਤੇ ਸਬ ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਜਾਵੇਗਾ ਅਤੇ ਸਮੂਹ ਅਧਿਕਾਰੀ ਕਰਮਚਾਰੀ ਇਸ ਸਬੰਧੀ ਪਰਸਪਰ ਸਹਿਯੋਗ ਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੋਣਗੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐਕਸੀਅਨ ਡਰੇਨੇਜ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਬਰਸਾਤੀ ਨਾਲਿਆਂ, ਨਹਿਰਾਂ, ਛੱਪੜਾਂ ਆਦਿ ਦੀ ਸਾਫ਼ ਸਫਾਈ ਨੂੰ ਤੁਰੰਤ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਮੀਂਹ ਦਾ ਮੌਸਮ ਆਰੰਭ ਹੋਣ ਸਮੇਂ ਪਾਣੀ ਦੇ ਨਿਰੰਤਰ ਵਹਾਅ ਵਿੱਚ ਕੋਈ ਅੜਚਣ ਪੈਦਾ ਨਾ ਹੋਵੇ। ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਮਿੱਟੀ ਨਾਲ ਭਰੇ ਥੈਲਿਆਂ ਦੀ ਉਪਲਬਧਤਾ, ਪੋਕਲੇਨ ਤੇ ਜੇ.ਸੀ.ਬੀ ਮਸ਼ੀਨਾਂ, ਕਿਸ਼ਤੀਆਂ, ਤੈਰਾਕਾਂ, ਮੈਡੀਕਲ ਸੁਵਿਧਾਵਾਂ, ਬਿਜਲੀ ਸਪਲਾਈ, ਟੈਲੀਫੋਨ ਸੇਵਾਵਾਂ, ਪਸ਼ੂਆਂ ਦੇ ਚਾਰੇ, ਜਰਨੇਟਰ, ਲਾਈਟਾਂ ਸਮੇਤ ਹੋਰ ਫਲੱਡ ਰਿਲੀਫ਼ ਵਸਤਾਂ ਦੀ ਉਪਲਬਧਤਾ ਬਾਰੇ ਜਾਇਜ਼ਾ ਲਿਆ ਤੇ ਢੁਕਵੇਂ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘੱਗਰ ਨੇੜਲੀਆਂ ਸੰਵੇਦਨਸ਼ੀਲ ਥਾਵਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਬੰਨ੍ਹਾਂ ਦੀ ਮਜ਼ਬੂਤੀ ਲਈ ਮਗਨਰੇਗਾ ਵਰਕਰਾਂ ਰਾਹੀਂ ਕਰਵਾਏ ਜਾ ਰਹੇ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਹਾ ਮਾਲ ਅਫ਼ਸਰ ਬਾਦਲ ਦੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਐਕਸੀਅਨ ਡਰੇਨੇਜ਼ ਗੁਨਦੀਪ ਬਾਂਸਲ ਸਮੇਤ ਹੋਰ ਐਕਸੀਅਨ ਤੇ ਵਿਭਾਗੀ ਮੁਖੀ ਵੀ ਹਾਜ਼ਰ ਸਨ।
Punjab Bani 11 June,2024
ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ
ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ ਸਮੂਹ ਵਿਭਾਗਾਂ ਨੂੰ ਖਾਲੀ ਥਾਵਾਂ ਦੀ ਚੋਣ ਕਰਕੇ ਬੂਟੇ ਲਗਾਉਣ ਲਈ ਪ੍ਰੇਰਿਆ ਬੂਟੇ ਲਗਾਉਣ ਤੇ ਸਹੀ ਸਾਂਭ ਸੰਭਾਲ ਕਰਨ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ ਸੰਗਰੂਰ, 11 ਜੂਨ () : ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ । ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ 1 ਜੁਲਾਈ ਤੋਂ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਰਾਹੀਂ 1.5 ਲੱਖ ਬੂਟੇ ਲਗਾਏ ਜਾਣਗੇ ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ । ਇਸ ਮੌਕੇ ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ 1 ਲੱਖ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ। ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗ ਦੀਆਂ 6 ਨਰਸਰੀਆਂ ਵਿੱਚ 8 ਲੱਖ ਬੂਟੇ ਤਿਆਰ ਕੀਤੇ ਗਏ ਹਨ ਜਦਕਿ 5 ਨਰਸਰੀਆਂ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਵਿਕਸਤ ਕੀਤੇ ਗਏ ਹਨ । ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ ।
Punjab Bani 11 June,2024
ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਸੁਨਾਮ ਦੀ ਖਾਧ ਪਦਾਰਥ ਬਣਾਉਣ ਵਾਲੀ ਇੱਕ ਫੈਕਟਰੀ ਦੇ ਗੋਦਾਮ ਕੀਤੇ ਸੀਲ
ਪੰਜਾਬ ਸਰਕਾਰ ਵੱਲੋਂ ਮਿਲਾਵਟਖੋਰੀ ਵਿਰੁੱਧ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਸੁਨਾਮ ਦੀ ਖਾਧ ਪਦਾਰਥ ਬਣਾਉਣ ਵਾਲੀ ਇੱਕ ਫੈਕਟਰੀ ਦੇ ਗੋਦਾਮ ਕੀਤੇ ਸੀਲ ਖੁਰਾਕੀ ਵਸਤਾਂ ਦੇ ਸੈਂਪਲ ਜਾਂਚ ਲਈ ਸਟੇਟ ਫੂਡ ਲੈਬ ਵਿੱਚ ਭੇਜੇ ਸੁਨਾਮ ਊਧਮ ਸਿੰਘ ਵਾਲਾ /ਸੰਗਰੂਰ, 10 ਜੂਨ () : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਅੰਦਰ ਖੁਰਾਕੀ ਵਸਤਾਂ ‘ਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਸਿਹਤ ਵਿਭਾਗ ਸੰਗਰੂਰ ਦੀ ਟੀਮ ਵੱਲੋਂ ਅੱਜ ਸੁਨਾਮ ਊਧਮ ਸਿੰਘ ਵਾਲਾ ਨੇੜਲੇ ਪਿੰਡ ਜਗਤਪੁਰਾ ਵਿਖੇ ਖੁਰਾਕੀ ਪਦਾਰਥ ਤਿਆਰ ਕਰਨ ਵਾਲੀ ਇੱਕ ਫੈਕਟਰੀ ‘ਚ ਅਚਨਚੇਤ ਛਾਪਾ ਮਾਰ ਕੇ ਸੈਂਪਲਿੰਗ ਤੋਂ ਬਾਅਦ ਫੈਕਟਰੀ ਦੇ ਗੋਦਾਮਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲਿਸ ਦੇ ਸਹਿਯੋਗ ਨਾਲ ਮਾਰੇ ਗਏ ਇਸ ਛਾਪੇ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਫੈਕਟਰੀ ਵਿੱਚ ਤਿਆਰ ਕੀਤੇ ਜਾ ਰਹੇ ਮੁਰੱਬੇ, ਆਂਵਲਾ ਕੈਂਡੀ, ਚੈਰੀ ਆਦਿ ਖਾਧ ਪਦਾਰਥਾਂ ਦੇ ਚਾਰ ਸੈਂਪਲ ਭਰੇ ਗਏ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਪਛਾਣ ਗੁਪਤ ਰੱਖਣ ਦੀ ਸ਼ਰਤ ‘ਤੇ ਕਿਸੇ ਨਾਗਰਿਕ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਗਤਪੁਰਾ ਸਥਿਤ ਇੱਕ ਪ੍ਰਾਇਵੇਟ ਫੈਕਟਰੀ ‘ਚ ਗੈਰ-ਮਿਆਰੀ ਢੰਗ ਨਾਲ ਖਾਧ ਪਦਾਰਥ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ‘ਤੇ ਤੁਰੰਤ ਕਾਰਵਾਈ ਕਰਦਿਆਂ ਖਾਣ ਵਾਲੀਆਂ ਵੱਖ-ਵੱਖ ਵਸਤਾਂ ਦੇ ਨਮੂਨੇ ਭਰੇ ਅਤੇ ਇਨ੍ਹਾਂ ਨਮੂਨਿਆਂ ਨੂੰ ਜਾਂਚ ਲਈ ਸਟੇਟ ਫੂਡ ਲੈਬ ਵਿੱਚ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਸੈਂਪਲਾਂ ਦੀ ਰਿਪੋਰਟ ਆਉਣ ਤੱਕ ਫੈਕਟਰੀ ਦੇ ਗੋਦਾਮਾਂ ਨੂੰ ਸੀਲ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਫੈਕਟਰੀ ਵਿੱਚ ਸਾਫ-ਸਫਾਈ ਦੀ ਬਹੁਤ ਘਾਟ ਪਾਈ ਗਈ ਜਿਸ ਕਰਕੇ ਸਬੰਧਤ ਫਰਮ ਨੂੰ ਚਾਲਾਨ ਵੀ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਮਿਲਾਵਟਖੋਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਕਿਸੇ ਨੂੰ ਵੀ ਮਿਲਾਵਟੀ ਭੋਜਨ ਪਦਾਰਥ ਵੇਚ ਕੇ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ ਉਤੇ ਅਜਿਹੀਆਂ ਕਾਰਵਾਈਆਂ ਅਮਲ ਵਿੱਚ ਲਿਆਉਣ ਲਈ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ। ਇਸ ਮੌਕੇ ਥਾਣਾ ਸਿਟੀ ਸੁਨਾਮ ਦੇ ਮੁੱਖ ਥਾਣਾ ਅਫਸਰ ਸੁਖਦੀਪ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਿਹਤ ਵਿਭਾਗ ਦੀ ਟੀਮ ਨਾਲ ਛਾਪੇਮਾਰੀ ਦੌਰਾਨ ਪੂਰਾ ਸਹਿਯੋਗ ਦਿੱਤਾ ਗਿਆ ਹੈ ਅਤੇ ਜੇਕਰ ਇਨ੍ਹਾਂ ਸੈਂਪਲਾਂ ਦੀ ਰਿਪੋਰਟ ਮਾੜੀ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਫੂਡ ਸੇਫਟੀ ਅਫ਼ਸਰ ਚਰਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਦਵਿੰਦਰ ਸਿੰਘ ਵੀ ਹਾਜ਼ਰ ਸਨ।
Punjab Bani 11 June,2024
ਏ. ਜੀ. ਟੀ. ਐਫ. ਨੇ ਕੀਤਾ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਏ. ਜੀ. ਟੀ. ਐਫ. ਨੇ ਕੀਤਾ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁੰਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ `ਤੇ ਸੂਬੇ `ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।
Punjab Bani 11 June,2024
ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਹੁਸ਼ਿਆਰਪੁਰ : ਹੁਸ਼ਿਆਰਪੁਰ-ਜਲੰਧਰ ਰੋਡ `ਤੇ ਪਿਪਲਾਂਵਾਲਾ ਮੇਨ ਮਾਰਕੀਟ ਵਿੱਚ ਦੋ ਮੋਟਰ ਸਾਈਕਲਾਂ `ਤੇ ਆਏ ਛੇ ਅਣਪਛਾਤੇ ਵਿਅਕਤੀਆਂ ਨੇ ਇੱਕ ਦੁਕਾਨਦਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ । ਮੌਕੇ `ਤੇ ਇਕੱਠੇ ਹੁੰਦੇ ਲੋਕਾਂ ਨੂੰ ਵੇਖਦਿਆਂ ਹਮਲਾਵਰ ਫ਼ਰਾਰ ਹੋਣ ਵਿੱਚ ਸਫਲ ਹੋ ਗਏ . ਗੰਭੀਰ ਜ਼ਖ਼ਮੀ ਹੋਏ ਨੌਜਵਾਨ, ਜਿਸ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੁਰਹੀਰਾਂ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵੱਜੋਂ ਹੋਈ ਹੈ,ਨੂੰ ਨਜ਼ਦੀਕੀ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖਲ ਕਰਵਾਇਆ ਜਿੱਥੇ ਉਹ ਇਲਾਜ ਅਧੀਨ ਹੈ . ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਜ਼ਖਮੀ ਨੌਜਵਾਨ ਪਰਮਜੀਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਓਂਕਾਰ ਸਿੰਘ, ਕਪੂਰ ਸਿੰਘ ਪਰਮਜੀਤ ਸਿੰਘ ਅਤੇ ਗੁਰਮੁਖ ਸਿੰਘ ਨੇ ਦੱਸਿਆ ਕਿ ਗੰਭੀਰ ਜ਼ਖਮੀ ਹੋਇਆ ਨੌਜਵਾਨ ਪਰਮਜੀਤ ਸਿੰਘ ਜਲੰਧਰ ਰੋਡ ਤੇ ਪਿੱਪਲਾਂਵਾਲਾ ਨਜ਼ਦੀਕ ਮਕੈਨਿਕੀ ਦੀ ਦੁਕਾਨ ਕਰਦਾ ਹੈ, ਸੋਮਵਾਰ ਸ਼ਾਮ 7:30 ਵਜੇ ਦੇ ਕਰੀਬ ਪਿਪਲਾਂਵਾਲਾ ਨਜ਼ਦੀਕ ਉਸ ਨੂੰ ਦੋ ਮੋਟਰਸਾਈਕਲਾਂ ਤੇ ਆਏ ਛੇ ਦੇ ਕਰੀਬ ਹਮਲਾਵਰਾਂ ਨੇ ਘੇਰ ਕੇ ਜਾਨ ਲੇਵਾ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਰੀਰ ਉੱਪਰ ਵਾਰ ਕਰ ਦਿੱਤੇ ।
Punjab Bani 11 June,2024
ਐਨ. ਡੀ. ਏ. ਨੇ ਲਗਾਇਆ ਭਾਜਪਾ ਤੇ ਸਹਿਯੋਗੀ ਦਲਾਂ ਨੂੰ ਵਿਭਾਗਾਂ ਦੀ ਵੰਡ ਨੂੰ ਲੈ ਕੇ ਨਿਰਾਸ਼ ਕਨ ਦਾ ਦੋਸ਼
ਐਨ. ਡੀ. ਏ. ਨੇ ਲਗਾਇਆ ਭਾਜਪਾ ਤੇ ਸਹਿਯੋਗੀ ਦਲਾਂ ਨੂੰ ਵਿਭਾਗਾਂ ਦੀ ਵੰਡ ਨੂੰ ਲੈ ਕੇ ਨਿਰਾਸ਼ ਕਨ ਦਾ ਦੋਸ਼ ਨਵੀਂ ਦਿੱਲੀ, : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਤੇ ਜਦੋਂ ਤੋਂ ਵਿਭਾਗਾਂ ਦੀ ਵੰਡ ਹੋਈ ਹੈ ਵਿਰੋਧੀ ਧਿਰ ਗੱਠਜੋੜ ਵਲੋਂ ਸਰਕਾਰ ਦੀ ਵੰਡ ਦੀ ਨਿੰਦਾ ਹੀ ਨਿੰਦਾ ਕੀਤੀ ਜਾ ਹੀ ਹੈ ਤੇ ਆਖਿਆ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨਾਲ ਵਿਤਕਰਾ ਕੀਤਾ ਹੈ।
Punjab Bani 11 June,2024
ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ, 11 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 11 June,2024
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦਾ ਪਰਦਾ ਫਾਸ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਦੋ ਅਸਲਾ ਤਸਕਰਾਂ ਨੂੰ ਕੀਤਾ ਤਿੰਨ ਪਿਸਤੌਲਾਂ ਸਣੇ ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦਾ ਪਰਦਾ ਫਾਸ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਦੋ ਅਸਲਾ ਤਸਕਰਾਂ ਨੂੰ ਕੀਤਾ ਤਿੰਨ ਪਿਸਤੌਲਾਂ ਸਣੇ ਗ੍ਰਿਫ਼ਤਾਰ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ `ਚੋਂ ਤਿੰਨ ਪਿਸਤੌਲਾਂ - ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ।
Punjab Bani 11 June,2024
ਪੰਜਾਬ 'ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ
ਪੰਜਾਬ 'ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ ਕਿਹਾ, ਸਕਾਲਰਸ਼ਿਪ ਸਕੀਮ ਅਧੀਨ 12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ ਚੰਡੀਗੜ੍ਹ, 11 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਅਤੇ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫਾਰ ਹੈਂਡੀਕੈਪਡ ਲੜਕੇ ਅਤੇ ਲੜਕੀਆਂ ਸਕੀਮ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਤੋਂ ਡਿਗਰੀ ਪੱਧਰ ਤੱਕ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ 300 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਵਜੀਫਾ ਸਕੀਮ ਤਹਿਤ ਪਿੰਡਾਂ ਵਿੱਚ ਪੜ੍ਹਾਈ ਕਰ ਰਹੀਆਂ ਦਿਵਿਆਂਗਜਨ ਲੜਕੀਆਂ ਦੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੱਕਣ ਲਈ ਲਾਭ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੀ ਤੋਂ ਦਸਵੀਂ ਤੱਕ 100 ਰੁਪਏ ਪ੍ਰਤੀ ਮਹੀਨਾ ਅਤੇ ਦਸਵੀਂ ਤੋਂ ਡਿਗਰੀ ਪੱਧਰ ਦੇ ਪੜ੍ਹਾਈ ਤੱਕ 200 ਰੁਪਏ ਪ੍ਰਤੀ ਮਹੀਨਾ ਵਾਧੂ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਦਿਵਿਆਂਗ ਵਿਦਿਆਰਥੀਆਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਜਿਸ ਨਾਲ ਉਹਨਾਂ ਦੀ ਪੜ੍ਹਾਈ ਵਿੱਚ ਕੋਈ ਮੁਸ਼ਕਿਲ ਨਾ ਆਵੇ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
Punjab Bani 11 June,2024
ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ - ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ .30 ਬੋਰ ਦੇ ਪਿਸਤੌਲ ਸਮੇਤ 26 ਜਿੰਦਾ ਕਾਰਤੂਸ, ਸਵਿਫਟ ਕਾਰ ਤੇ ਮੋਟਰਸਾਈਕਲ ਕੀਤਾ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਵਿਅਕਤੀ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ - ਜਾਂਚ ਮੁਤਾਬਿਕ ਪਾਕਿ-ਅਧਾਰਤ ਨਸ਼ਾ ਤਸਕਰ ਨੇ ਹੈਰੋਇਨ ਦੀ ਖੇਪ ਸੁੱਟਣ ਲਈ ਡਰੋਨ ਦੀ ਕੀਤੀ ਸੀ ਵਰਤੋਂ ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਖੂਫੀਆ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪਿੰਡ ਧਰਮਕੋਟ ਪੱਤਣ ਨੇੜੇ ਭਾਰਤ-ਪਾਕਿ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੱਗੇ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਅੰਮ੍ਰਿਤਸਰ ਵਿੱਚ ਖਾਲਸਾ ਕਾਲਜ ਦੇ ਸਾਹਮਣੇ ਕੋਟ ਖਾਲਸਾ ਨੇੜੇ ਪਹੁੰਚਾਉਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਅੱਡਾ ਖੁਸਰੋ ਟਾਹਲੀ ਵਿਖੇ ਵਿਸ਼ੇਸ਼ ਨਾਕਾ ਲਗਾਇਆ ਅਤੇ ਗੁਰਸਾਹਿਬ ਤੇ ਸਾਜਨ ਨੂੰ 7.5 ਕਿਲੋ ਹੈਰੋਇਨ ਅਤੇ 16 ਜਿੰਦਾ ਕਾਰਤੂਸਾਂ ਸਮੇਤ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਬਾਅਦ 'ਚ ਪੁਲਿਸ ਟੀਮਾਂ ਨੇ ਜਾਲ ਵਿਛਾ ਕੇ ਥਾਣਾ ਕੋਟ ਖਾਲਸਾ ਦੇ ਇਲਾਕੇ 'ਚੋਂ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਗਿ੍ਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 500 ਗ੍ਰਾਮ ਹੈਰੋਇਨ ਅਤੇ .30 ਬੋਰ ਦੇ ਪਿਸਤੌਲ ਸਮੇਤ 10 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਸਵਿਫ਼ਟ ਕਾਰ ਨੂੰ ਜ਼ਬਤ ਕਰ ਲਿਆ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਮੁਲਜ਼ਮ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਆਈ ਹੈਰੋਇਨ ਨੂੰ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨੇ ਸਰਹੱਦ ਪਾਰ ਤੋਂ ਇਹ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 34 ਮਿਤੀ 10-06-2024 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 11 June,2024
ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ
ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ ਢਾਡੀ ਕਵੀਸ਼ਰੀ ਜੱਥਿਆਂ ਨੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੁਣਾਈਆਂ ਇਤਿਹਾਸਕ ਵਾਰਾਂ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਨੇ ਪ੍ਰਗਟਾਈ ਆਸਥਾ, ਅਤੁੱਟ ਚਲਾਏ ਗਏ ਲੰਗਰ ਪਟਿਆਲਾ 11 ਜੂਨ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਪਹੁੰਚ ਕੇ ਗੁਰੂ ਦਰਬਾਰ ਵਿਚ ਸੀਸ ਨਿਵਾਇਆ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਆਸਾ ਕੀ ਵਾਰ, ਮੁੱਖਵਾਕ ਲੈਣ ਉਪਰੰਤ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਦਰਬਾਰ ਵਿਚ ਹਜੂਰੀ ਰਾਗੀ ਕੀਰਤਨੀ ਜੱਥੇ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਸੰਗਤਾਂ ਨੇ ਜਿਥੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਪੰਗਤ ਤੇ ਸੰਗਤ ਕੀਤੀ। ਇਸ ਪਵਿੱਤਰ ਦਿਹਾੜੇ ’ਤੇ ਗੁਰੂ ਘਰ ਵਿਚ ਧਾਰਮਕ ਦੀਵਾਨ ਸਜਾਏ ਗਏ ਜਿਥੇ ਪੁੱਜੇ ਢਾਡੀ ਕਵੀਸ਼ਰੀ ਜੱਥਿਆਂ ’ਚ ਭਾਈ ਅਵਤਾਰ ਸਿੰਘ ਮੂਲੇਵਾਲ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਸੁਖਜਿੰਦਰ ਸਿੰਘ ਚੰਗਿਆੜਾ, ਭਾਈ ਚਮਕੌਰ ਸਿੰਘ ਚਮਨ, ਭਾਈ ਗੁਰਦਿਆਲ ਸਿੰਘ ਸਨੌਰ, ਭਾਈ ਅਰਜਨ ਸÇੰਘ ਬੂੜੇਮਾਜਰਾ, ਭਾਈ ਸਵਰਨ ਸਿੰਘ, ਭਾਈ ਸਾਹਿਬ ਸਿੰਘ ਨੇ ਪੰਚਮ ਪਾਤਸ਼ਾਹ ਦੀ ਸ਼ਹੀਦੀ ਪੁਰਬ ਨਾਲ ਸਬੰਧਤ ਇਤਿਹਾਸ ਦੇ ਪਰਿਪੇਖ ’ਚ ਸੰਗਤਾਂ ਨਾਲ ਸਾਂਝ ਪਾਈ। ਧਾਰਮਕ ਦੀਵਾਨਾਂ ’ਚ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਹੈਡ ਗ੍ਰੰਥੀ ਅਤੇ ਸਿੱਖ ਸਕਾਲਰ ਭਾਈ ਭੁਪਿੰਦਰ ਸਿੰਘ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਸੰਗਤਾਂ ਨੂੰ ਪ੍ਰੇਰਨਾ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਮਾਜਕ ਕੁਰੀਤੀਆਂ ਦੀ ਲਪੇਟ ’ਚ ਆ ਚੁੱਕੀ ਸਾਡੀ ਅਜੌਕੀ ਪੀੜ੍ਹੀ ਗੁਰੂ ਸਾਹਿਬ ਦੇ ਫਲਸਫੇ ਦੀ ਧਾਰਨੀ ਬਣੇ ਅਤੇ ਗੁਰੂ ਆਸ਼ੇ ਅਨੁਸਾਰ ਆਪਣੇ ਆਪ ਨੂੰ ਢਾਲਣ ਦਾ ਯਤਨ ਕਰੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਭੈੜੀ ਪ੍ਰਵਿਰਤੀ ਦੀ ਲਪੇਟ ਵਿਚ ਅਜੌਕੀ ਪੀੜ੍ਹੀ ਦਾ ਆਉਣਾ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਭੈੜੀ ਲਾਹਨ ਤੋਂ ਬਚਣ ਲਈ ਇਕੋ ਇਕ ਰਾਹ ਗੁਰੂ ਸਾਹਿਬ ਦੀ ਸ਼ਰਨ ਵਿਚ ਆ ਕੇ ਅੰਮ੍ਰਿਤਧਾਰੀ ਹੋਣਾ ਬਾਣੀ ਅਤੇ ਬਾਣੇ ਨਾਲ ਜੁੜਕੇ ਹੀ ਬਚਿਆ ਜਾ ਸਕਦਾ ਕਿਉਂਕਿ ਗੁਰੂ ਸਾਹਿਬ ਹੀ ਤਾਰਨ ਵਾਲੇ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਧਾਰਮਕ ਦੀਵਾਨ ’ਚ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਭਾਈ ਭੁਪਿੰਦਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਜਸਵਿੰਦਰ ਸਿੰਘ ਬਿੱਲਾ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ, ਸਮੂਹ ਸਟਾਫ ਮੈਂਬਰ ਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।
Punjab Bani 11 June,2024
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਘੱਗਰ, ਟਾਂਗਰੀ, ਮਾਰਕੰਡਾ, ਛੋਟੀ ਤੇ ਵੱਡੀ ਨਦੀ ਦਾ ਦੌਰਾ -ਕਿਹਾ, ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪ੍ਰਸ਼ਾਸਨ ਨਾਗਰਿਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਲਈ ਵਚਨਬੱਧ -ਆਗਾਮੀ ਮਾਨਸੂਨ ਸੀਜ਼ਨ 'ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ-ਸ਼ੌਕਤ ਅਹਿਮਦ ਪਰੇ ਪਟਿਆਲਾ, 11 ਜੂਨ: ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਵਿਚੋਂ ਲੰਘਦੇ ਘੱਗਰ, ਟਾਂਗਰੀ ਤੇ ਮਾਰਕੰਡਾ ਦਰਿਆਵਾਂ ਸਮੇਤ ਪੱਚੀ ਦਰਾ, ਛੋਟੀ ਤੇ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਸਰਾਲਾ ਹੈਡ ਸਮੇਤ ਰਸੌਲੀ, ਸਾਗਰਾ, ਅਰਨੇਟੂ ਵਿਖੇ ਘੱਗਰ ਦਾ ਜਾਇਜ਼ਾ ਲਿਆ। ਦੇਵੀਗੜ੍ਹ ਨੇੜੇ ਟਾਂਗਰੀ ਤੇ ਦੂਧਨ ਗੁੱਜਰਾਂ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੌਕੇ 'ਤੇ ਜਾ ਕੇ ਦੇਖਣ ਸਮੇਤ ਉਨ੍ਹਾਂ ਨੇ ਸਰਾਲਾ ਸਾਇਫ਼ਨ, ਖ਼ਰਾਜਪੁਰਾ, ਰਾਜਪੁਰਾ ਸਮੇਤ ਵੱਡੀ ਨਦੀ ਤੇ ਛੋਟੀ ਨਦੀ ਦਾ ਜਾਇਜ਼ਾ ਲੈਣ ਲਈ ਦੌਲਤ ਪੁਰ, ਵੱਡੀ ਨਦੀ 'ਤੇ ਰੇਲਵੇ ਪੁਲ ਤੇ ਰਾਜਪੁਰਾ ਰੋਡ ਪੁਲ ਦਾ ਵੀ ਦੌਰਾ ਕੀਤਾ। ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਇਸ ਵਾਰ ਹੜ੍ਹਾਂ ਤੋਂ ਬਚਾਅ ਦੇ ਪ੍ਰਬੰਧ ਅਗੇਤੇ ਮੁਕੰਮਲ ਕੀਤੇ ਜਾ ਰਹੇ ਹਨ, ਇਸ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਦਿੱਤੀਆਂ ਹਦਾਇਤਾਂ ਦੇ ਚਲਦਿਆਂ ਉਨ੍ਹਾਂ ਨੇ ਘੱਗਰ ਤੇ ਹੋਰਨਾਂ ਦਰਿਆਵਾਂ ਦੀਆਂ ਨਾਜ਼ੁਕ ਥਾਵਾਂ ਦਾ ਖ਼ੁਦ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਵੀ ਲਈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਸਬੰਧੀ ਜਲ ਨਿਕਾਸ ਤੇ ਹੋਰ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਪੁਖ਼ਤਾ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਸ਼ਾਸਨ ਆਗਾਮੀ ਮਾਨਸੂਨ ਸੀਜ਼ਨ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਰਸੌਲੀ ਤੇ ਅਰਨੇਟੂ ਵਿਖੇ ਜਿੱਥੇ ਪਿਛਲੇ ਸਾਲ ਬੰਨ੍ਹ ਟੁੱਟੇ ਸਨ, ਦਾ ਵੀ ਜਾਇਜ਼ਾ ਲੈ ਕੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਨੇਟੂ ਵਿਖੇ ਸੜਕ ਦੀ ਲੋੜੀਂਦੀ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਕੀਤੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਰਣਨੀਤਕ ਥਾਵਾਂ 'ਤੇ ਮਿੱਟੀ ਨਾਲ ਭਰੇ ਏ.ਸੀ. ਥੈਲਿਆਂ ਦਾ ਸਟਾਕ ਜਮ੍ਹਾਂ ਕਰਨ ਸਮੇਤ ਮਗਨਰੇਗਾ ਤੇ ਜਲ ਸਰੋਤ ਵਿਭਾਗ ਵੱਲੋਂ ਲੋਂੜੀਦੇ ਬਚਾਅ ਕਾਰਜ ਪਹਿਲਾਂ ਹੀ ਅਰੰਭੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲ ਸਰੋਤ ਤੇ ਲੋਕ ਨਿਰਮਾਣ ਵਿਭਾਗ ਨੂੰ ਪਾਣੀ ਦੇ ਵਹਾਅ ਵਿੱਚ ਆਉਣ ਵਾਲੀਆਂ ਰੁਕਾਵਟਾਂ, ਜੋਕਿ ਪਿਛਲੇ ਸਾਲ ਪਛਾਣੀਆਂ ਗਈਆਂ ਸਨ, ਨੂੰ ਵੀ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਡਰੇਨਾਂ ਦੀ ਸਫ਼ਾਈ ਤੇ ਹੋਰ ਪ੍ਰਬੰਧ ਵੀ ਪੁਖ਼ਤਾ ਕੀਤੇ ਜਾ ਰਹੇ ਹਨ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਾਲ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜਲ ਸਰੋਤ ਵਿਭਾਗ ਦੇ ਐਕਸੀਐਨ ਰਾਜਿੰਦਰ ਘਈ, ਐਸ.ਡੀ.ਓ. ਨਿਸ਼ਾਤ ਗਰਗ, ਵਰੁਣ ਗਰਗ ਤੇ ਰਾਘਵ ਗਰਗ ਸਮੇਤ ਸਬੰਧਤ ਇਲਾਕਿਆਂ ਦੇ ਬੀ.ਡੀ.ਪੀ.ਓਜ਼ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 11 June,2024
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦਾ ਸੱਦਾ -ਪਟਿਆਲਾ 'ਚ 207 ਥਾਵਾਂ 'ਤੇ ਚੱਲ ਰਹੀ ਹੈ 'ਸੀ.ਐਮ. ਦੀ ਯੋਗਸ਼ਾਲਾ' -ਮੁਫ਼ਤ ਯੋਗ ਸਿਖਲਾਈ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.inਉਤੇ ਲਾਗਇਨ ਕਰਨ ਲੋਕ ਪਟਿਆਲਾ, 11 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ 'ਸੀ.ਐਮ. ਦੀ ਯੋਗਸ਼ਾਲਾ' ਦਾ ਲਾਭ ਲੈਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਇਹ ਇੱਕ ਅਹਿਮ ਉਪਰਾਲਾ ਹੈ। ਡਿਪਟੀ ਕਮਿਸ਼ਨਰ ਨੇ ਸੀ.ਐਮ. ਦੀ ਯੋਗਸ਼ਾਲਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪਟਿਆਲਵੀਆਂ ਦੀ ਸਿਹਤ ਲਈ ਵਰਦਾਨ ਸਾਬਤ ਹੋਣ ਲੱਗੀ ਹੈ।ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 207 ਥਾਵਾਂ 'ਤੇ ਸੀ.ਐਮ. ਦੀ ਯੋਗਸ਼ਾਲਾ ਚੱਲ ਰਹੀ ਹੈ, ਜਿਸ ਦਾ ਸਥਾਨਕ ਵਾਸੀਆਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਸਮੇਤ ਰਾਜਪੁਰਾ, ਸਮਾਣਾ, ਪਾਤੜਾਂ, ਨਾਭਾ, ਭਾਦਸੋਂ, ਘੱਗਾ ਤੇ ਘਨੌਰ ਵਿਖੇ ਇਹ ਯੋਗਸ਼ਾਲਾਵਾ ਚੱਲ ਰਹੀਆਂ ਹਨ ਤੇ ਜਲਦੀ ਹੀ ਇਨ੍ਹਾਂ ਦੀ ਗਿਣਤੀ ਵਧਾ ਕੇ 216 ਕਰ ਦਿੱਤੀ ਜਾਵੇਗੀ। ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂhttps://cmdiyogshala.punjab.gov.inਉਤੇ ਲਾਗਇਨ ਕਰ ਸਕਦੇ ਹਨ। ਇਸੇ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਭਾਰਤੀ ਭਾਵਨਾ ਨੇ ਕਿਹਾ ਕਿ ਹਰੇਕ ਯੋਗਸ਼ਾਲਾ 'ਚ 25 ਜਾਂ ਇਸ ਤੋਂ ਵੀ ਵਧੇਰੇ ਲੋਕ ਯੋਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ 'ਚ ਵੱਖ-ਵੱਖ ਥਾਵਾਂ 'ਤੇ ਸਵੇਰੇ 5 ਵਜੇ ਸ਼ੁਰੂ ਹੋ ਕੇ ਰਾਤ 8 ਵਜੇ ਤੱਕ ਚੱਲ ਰਹੀਆਂ ਯੋਗਸ਼ਾਲਾਵਾਂ ਚੱਲਦੀਆਂ ਹਨ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਨੇੜਲੀ ਯੋਗਸ਼ਾਲਾ ਵਿਖੇ ਜਾ ਕੇ ਯੋਗ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।
Punjab Bani 11 June,2024
ਸਾਡੇ ਵਿਚਕਾਰ ਸਭ ਕੁਝ ਹੁੰਦਾ ਹੈ`, ਸੀਮਾ ਹੈਦਰ ਨੂੰ ਕਿਸ ਗੱਲ ਨੇ ਆਇਆ ਗੁੱਸਾ; ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ
ਸਾਡੇ ਵਿਚਕਾਰ ਸਭ ਕੁਝ ਹੁੰਦਾ ਹੈ`, ਸੀਮਾ ਹੈਦਰ ਨੂੰ ਕਿਸ ਗੱਲ ਨੇ ਆਇਆ ਗੁੱਸਾ; ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਨੋਇਡਾ : ਸੀਮਾ ਹੈਦਰ, ਜਿਸ ਨੂੰ ਪਹਿਲਾਂ ਪੀ. ਯੂ. ਬੀ. ਜੀ. `ਤੇ ਸਚਿਨ ਨਾਲ ਪਿਆਰ ਹੋਇਆ ਅਤੇ ਫਿਰ ਉਸ ਪਿਆਰ ਨੂੰ ਲੱਭਣ ਲਈ ਆਪਣੇ ਪਹਿਲੇ ਪਤੀ ਅਤੇ ਬੱਚਿਆਂ ਨੂੰ ਛੱਡ ਕੇ ਪਾਕਿਸਤਾਨ ਤੋਂ ਭਾਰਤ ਆਈ ਸੀਮਾ ਹੈਦਰ ਇਨ੍ਹੀਂ ਦਿਨੀਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਸਚਿਨ ਮੀਨਾ ਅਤੇ ਸੀਮਾ ਹੈਦਰ ਕਿਸੇ ਨਾ ਕਿਸੇ ਕਾਰਨ ਸੁਰਖੀਆਂ `ਚ ਰਹਿੰਦੇ ਹਨ।
Punjab Bani 11 June,2024
ਚੰਦਰਬਾਬੂ ਨਾਇਡੂ ਸੀ. ਐਮ. ਉਮੀਦਵਾਰ ਚੁਣੇ ਜਾਣ ਤੋਂ ਬਾਅਦ ਅੱਜ ਚੁੱਕਣਗੇ ਸਹੁੰ ਚੁੱਕ ਸਮਾਗਮ ਵਿਚ ਸਹੂੰ
ਚੰਦਰਬਾਬੂ ਨਾਇਡੂ ਸੀ. ਐਮ. ਉਮੀਦਵਾਰ ਚੁਣੇ ਜਾਣ ਤੋਂ ਬਾਅਦ ਅੱਜ ਚੁੱਕਣਗੇ ਸਹੁੰ ਚੁੱਕ ਸਮਾਗਮ ਵਿਚ ਸਹੂੰ ਨਵੀਂ ਦਿੱਲੀ : ਤੇਲਗੂ ਦੇਸ਼ਮ ਪਾਰਟੀ (ਟੀ. ਡੀ. ਪੀ.) ਦੇ ਸੁਪਰੀਮੋ ਚੰਦਰਬਾਬੂ ਨਾਇਡੂ ਨੂੰ ਆਂਧਰਾ ਪ੍ਰਦੇਸ਼ ਵਿੱਚ ਐਨ. ਡੀ. ਏ. ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਚੰਦਰਬਾਬੂ ਨਾਇਡੂ ਬੁੱਧਵਾਰ ਯਾਨੀ 12 ਜੂਨ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਦੂਜੇ ਪਾਸੇ ਸਹਿਯੋਗੀ ਜਨਸੇਨਾ ਵਿਧਾਇਕ ਦਲ ਦੀ ਮੀਟਿੰਗ ਮੰਗਲਵਾਰ ਸਵੇਰੇ ਮੰਗਲਾਗਿਰੀ ਸਥਿਤ ਪਾਰਟੀ ਹੈੱਡਕੁਆਰਟਰ `ਤੇ ਹੋਈ। ਮੀਟਿੰਗ ਵਿੱਚ ਪਵਨ ਕਲਿਆਣ ਨੂੰ ਜਨਸੇਨਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।
Punjab Bani 11 June,2024
ਕਲਯੁੱਗ ਵਿਚ ਮਾਂ ਨੇ ਅਜਿਹਾ ਮਾੜਾ ਕੀਤਾ ਕਿ ਦੇਖ ਕੰਬ ਜਾਵੇਗੀ ਰੂਹ
ਕਲਯੁੱਗ ਵਿਚ ਮਾਂ ਨੇ ਅਜਿਹਾ ਮਾੜਾ ਕੀਤਾ ਕਿ ਦੇਖ ਕੰਬ ਜਾਵੇਗੀ ਰੂਹ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਤ੍ਰਿਪੁਰਾ ਸੂਬੇ `ਚ ਇਕ ਔਰਤ ਨੇ ਕਥਿਤ ਤੌਰ `ਤੇ ਆਪਣੇ 9 ਸਾਲਾ ਬੇਟੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਔਰਤ ਨੇ ਆਪਣੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਕਿਉਂਕਿ ਉਹ ਉਸਦੀ ਗੱਲ ਨਹੀਂ ਮੰਨ ਰਿਹਾ ਸੀ। ਔਰਤ ਆਪਣੇ ਬੇਟੇ ਦੇ `ਅਨਿਆਕਾਰੀ` ਵਿਵਹਾਰ ਤੋਂ ਨਿਰਾਸ਼ ਸੀ ਅਤੇ ਉਸ ਨੂੰ ਸੰਭਾਲਣ ਤੋਂ ਅਸਮਰੱਥ ਸੀ। ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਹ ਦਰਦਨਾਕ ਘਟਨਾ ਸੋਮਵਾਰ ਸ਼ਾਮ ਅਗਰਤਲਾ ਦੇ ਜੋਏਨਗਰ `ਚ ਵਾਪਰੀ।
Punjab Bani 11 June,2024
ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ * ਸਾਡੀ ਸਰਕਾਰ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈਃ ਮੁੱਖ ਮੰਤਰੀ * 'ਆਪ' ਦੀ ਕਾਰਗੁਜ਼ਾਰੀ ਨੂੰ ਪਿਛਲੀਆਂ ਚੋਣਾਂ ਨਾਲੋਂ ਬਿਹਤਰ ਦੱਸਿਆ * ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ * ਜਲੰਧਰ (ਪੱਛਮੀ) ਜ਼ਿਮਨੀ ਚੋਣ ਲਈ 'ਆਪ' ਪੂਰੀ ਤਰ੍ਹਾਂ ਤਿਆਰ * ਕੰਗਨਾ ਵੱਲੋਂ ਪੰਜਾਬੀਆਂ ਨੂੰ ਅਤਿਵਾਦੀ ਦੱਸਣ ਵਾਲੇ ਬਿਆਨ ਦੀ ਨਿੰਦਾ * ਐਨ.ਡੀ.ਏ. ਸਰਕਾਰ ਪਿਛਲੀਆਂ ਮੋਦੀ ਸਰਕਾਰਾਂ ਨਾਲੋਂ ਵੱਧ ਜਮਹੂਰੀ ਸਾਬਤ ਹੋਵੇਗੀ * ਅਮਿਤ ਸ਼ਾਹ ਨੂੰ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀ ਚਿੰਤਾ ਕਰਨ ਦੀ ਬਜਾਏ ਆਪਣਾ ਪੁਰਾਣਾ ਮੰਤਰਾਲਾ ਬਰਕਰਾਰ ਰੱਖਣ ਦੀ ਚਿੰਤਾ ਕਰਨੀ ਚਾਹੀਦੀ ਹੈ * ਸੂਬੇ ਦੇ ਬਕਾਇਆ ਫੰਡ ਕੇਂਦਰ ਸਰਕਾਰ ਕੋਲ ਜਾਰੀ ਕਰਵਾਏ ਬਿੱਟੂ ਐਸ.ਏ.ਐਸ. ਨਗਰ (ਮੁਹਾਲੀ), 10 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਅਤੇ ਸਿਆਣਪ ਦਾ ਖ਼ਜ਼ਾਨਾ ਹੈ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਭਗਵੰਤ ਸਿੰਘ ਮਾਨ ਨੇ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ ਨੂੰ ਮਾਤਾ ਦੇ ਬਰਾਬਰ ਦਰਜਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਮੌਜੂਦਾ ਚੋਣਾਂ ਦੌਰਾਨ ਵੋਟ ਸ਼ੇਅਰ 2019 ਵਿੱਚ 7 ਫੀਸਦੀ ਤੋਂ ਵਧ ਕੇ 26 ਫੀਸਦੀ ਤੋਂ ਵੱਧ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 2019 ਦੀ ਇੱਕ ਸੀਟ ਦੇ ਮੁਕਾਬਲੇ ਇਸ ਵਾਰ ਪਾਰਟੀ ਨੂੰ ਤਿੰਨ ਸੀਟਾਂ ਮਿਲੀਆਂ ਹਨ, ਜਦਕਿ ਕਾਂਗਰਸ ਦਾ ਵੋਟ ਫੀਸਦ ਘਟਿਆ ਹੈ ਅਤੇ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੰਮਕਾਜ ਵਿੱਚ ਕੋਈ ਕਮੀਆਂ ਹਨ ਤਾਂ ਪਾਰਟੀ ਉਨ੍ਹਾਂ ਦਾ ਨਿਸ਼ਚਿਤ ਵਿਸ਼ਲੇਸ਼ਣ ਕਰੇਗੀ ਅਤੇ ਉਨ੍ਹਾਂ ਨੂੰ ਦੂਰ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਬਹੁਤ ਲੰਮਾ ਹੋਣ ਕਾਰਨ ਸੂਬੇ ਦੇ ਵਿਕਾਸ ਵਿਚ ਰੁਕਾਵਟ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 50 ਫੀਸਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੇ ਨੇਕ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਕੌਮੀ ਪਾਰਟੀ ਹੈ, ਜੋ ਜ਼ਿਮਨੀ ਚੋਣ ਜ਼ੋਰਦਾਰ ਢੰਗ ਨਾਲ ਲੜੇਗੀ ਅਤੇ ਜਿੱਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਇਹ ਚੋਣ ਪੂਰੀ ਤਾਕਤ ਨਾਲ ਲੜੇਗੀ ਅਤੇ ਵਿਧਾਇਕ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਇਸ ਸੀਟ 'ਤੇ ਜਿੱਤ ਦਰਜ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਬਾਰੇ ਭਾਰੀ ਬਿਆਨਬਾਜ਼ੀ ਦੇ ਬਾਵਜੂਦ 250 ਦਾ ਅੰਕੜਾ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐਨ.ਡੀ.ਏ. ਸਰਕਾਰ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਬਹੁਮਤ ਤੋਂ ਬਹੁਤ ਦੂਰ ਹੈ ਅਤੇ ਲੋਕ ਸਭਾ ਦੇ ਮੌਜੂਦਾ ਸਰੂਪ ਵਿੱਚ ਵਿਰੋਧੀ ਧਿਰ ਵੀ ਬਰਾਬਰ ਦੀ ਮਜ਼ਬੂਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤਾ ਕਿ ਭਗਵਾ ਪਾਰਟੀ ਦੀ ਤਾਨਾਸ਼ਾਹੀ ਇਸ ਵਾਰ ਨਜ਼ਰ ਨਹੀਂ ਆਵੇਗੀ ਕਿਉਂਕਿ ਉਹ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਚਲਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਵਿੱਚ ਆਮ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਅਤੇ ਸਮੁੱਚੇ ਪੰਜਾਬੀਆਂ ਨੂੰ ਦਹਿਸ਼ਤਗਰਦ ਕਰਾਰ ਦੇਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਤੁਕਾ ਬਿਆਨ ਕੰਗਨਾ ਵਰਗੀ ਜਨਤਕ ਹਸਤੀ ਨੂੰ ਸ਼ੋਭਾ ਨਹੀਂ ਦਿੰਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੇਸ਼ ਵਿੱਚ ਬਦਲਾਅ ਦੀ ਹਵਾ ਚੱਲ ਰਹੀ ਹੈ ਕਿਉਂਕਿ ਭਾਜਪਾ ਬਹੁਮਤ ਦੇ ਅੰਕੜੇ ਨੂੰ ਛੂਹਣ ਵਿੱਚ ਅਸਫ਼ਲ ਰਹੀ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਅਗਨੀਵੀਰ ਦੀ ਲੋਕ ਵਿਰੋਧੀ ਸਕੀਮ ਨੂੰ ਵਾਪਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ 4 ਜੂਨ ਤੋਂ ਬਾਅਦ ਪੰਜਾਬ ਸਰਕਾਰ ਡਿੱਗਣ ਬਾਰੇ ਪੁੱਛੇ ਜਾਣ 'ਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਾਹ ਨੂੰ ਪੰਜਾਬ ਦੀ ਚਿੰਤਾ ਕਰਨ ਦੀ ਬਜਾਏ ਨਵੀਂ ਸਰਕਾਰ 'ਚ ਆਪਣਾ ਵਿਭਾਗ ਬਰਕਰਾਰ ਰੱਖਣ 'ਤੇ ਧਿਆਨ ਦੇਣਾ ਚਾਹੀਦਾ ਹੈ।
Punjab Bani 10 June,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਕੈਬਨਿਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਕੈਬਨਿਟ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਅਹੁਦੇ ਦੀ ਸਹੁੰ ਬੀਤੀ ਸ਼ਾਮ 7.15 'ਤੇ ਰਾਸ਼ਟਰਪਤੀ ਭਵਨ 'ਚ 71 ਮੰਤਰੀਆਂ ਸਣੇ ਸਹੁੰ ਚੁੱਕੀ। ਸ਼ਨੀਵਾਰ ਨੂੰ ਹੀ, ਐਨ ਡੀਏ ਦੇ ਸਹਿਯੋਗੀਆਂ ਵਿਚਕਾਰ ਸਹਿਮਤੀ ਬਣ ਗਈ ਸੀ ਕਿ ਕਿਸ ਸੰਸਦ ਮੈਂਬਰ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲੇਗੀ। ਲੋਕ ਸਭਾ ਚੋਣ 2024 ਦੇ ਨਤੀਜਿਆਂ ਵਿੱਚ, ਭਾਰਤੀ ਜਨਤਾ ਪਾਰਟੀ ਨੇ 240 ਸੀਟਾਂ ਜਿੱਤੀਆਂ ਹਨ ਅਤੇ ਐਨਡੀਏ ਨੇ 293 ਸੀਟਾਂ ਜਿੱਤੀਆਂ ਹਨ। ਜਦੋਂ ਕਿ ਤੇਲਗੂ ਦੇਸ਼ਮ ਪਾਰਟੀ ਨੇ 16 ਅਤੇ ਜਨਤਾ ਦਲ ਯੂਨਾਈਟਿਡ ਨੇ 12 ਸੀਟਾਂ ਜਿੱਤੀਆਂ ਹਨ। ਪੰਡਿਤ ਜਵਾਹਰ ਲਾਲ ਨਹਿਰੂ ਵਾਂਗ ਨਰਿੰਦਰ ਮੋਦੀ ਵੀ ਲਗਾਤਾਰ ਤਿੰਨ ਵਾਰ (1952, 1957 ਅਤੇ 1962) ਆਮ ਚੋਣਾਂ ਜਿੱਤ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ। ਪੀਐਮ ਮੋਦੀ ਦੇ ਨਾਲ-ਨਾਲ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ, ਨਿਤਿਨ ਗਡਕਰੀ, ਅਮਿਤ ਸ਼ਾਹ, ਜੇਪੀ ਨੱਡਾ, ਐਸ ਜੈਸ਼ੰਕਰ ਅਤੇ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 73 ਸਾਲਾ ਮੋਦੀ ਪਹਿਲਾਂ 2014 ਵਿੱਚ ਪ੍ਰਧਾਨ ਮੰਤਰੀ ਬਣੇ ਅਤੇ ਫਿਰ 2019 ਵਿੱਚ। ਜਵਾਹਰ ਲਾਲ ਨਹਿਰੂ ਤੋਂ ਬਾਅਦ ਉਹ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਦੂਜੇ ਪ੍ਰਧਾਨ ਮੰਤਰੀ ਹਨ। ਉਹ ਵਾਰਾਣਸੀ ਤੋਂ ਲੋਕ ਸਭਾ ਲਈ ਦੁਬਾਰਾ ਚੁਣੇ ਗਏ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੋਦੀ ਅਤੇ 30 ਕੈਬਨਿਟ ਮੰਤਰੀਆਂ ਨੂੰ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਜੇਡੀ (ਐਸ) ਨੇਤਾ ਐਚਡੀ ਕੁਮਾਰਸਵਾਮੀ, ਐਚਏਐਮ (ਸੈਕੂਲਰ) ਦੇ ਮੁਖੀ ਜੀਤਨ ਰਾਮ ਮਾਂਝੀ, ਜੇਡੀ (ਯੂ) ਨੇਤਾ ਰਾਜੀਵ ਰੰਜਨ ਸਿੰਘ 'ਲੱਲਨ', ਟੀਡੀਪੀ ਦੇ ਕੇਕੇ ਰਾਮ ਮੋਹਨ ਨਾਇਡੂ ਅਤੇ ਐਲਜੇਪੀ-ਆਰਵੀ ਨੇਤਾ ਚਿਰਾਗ ਪਾਸਵਾਨ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਇਨ੍ਹਾਂ ਪੰਜ ਸਹਿਯੋਗੀਆਂ ਵਿੱਚੋਂ ਹਰੇਕ ਨੂੰ ਇੱਕ-ਇੱਕ ਕੈਬਨਿਟ ਬਰਥ ਮਿਲਿਆ ਹੈ। ਕੁਮਾਰਸਵਾਮੀ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਹਨ ਅਤੇ ਮਾਂਝੀ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਹਨ। ਪ੍ਰਧਾਨ ਮੰਤਰੀ ਮੋਦੀ ਕੈਬਨਿਟ ਸੂਚੀ 2024 ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਪ੍ਰਮੁੱਖ ਨੇਤਾ ਮੌਜੂਦ ਸਨ। ਮੰਤਰੀ ਪ੍ਰਵਿੰਦ ਕੁਮਾਰ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਸੇਸ਼ੇਲਸ ਦੇ ਉਪ ਰਾਸ਼ਟਰਪਤੀ ਅਹਿਮਦ ਅਫੀਫ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਹਨ। ਨੇਤਾਵਾਂ ਅਤੇ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ, ਟਰਾਂਸਜੈਂਡਰ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਨਵੀਂ ਸੰਸਦ ਦੀ ਇਮਾਰਤ ਦੇ ਨਿਰਮਾਣ ਵਿੱਚ ਸ਼ਾਮਲ ਸੈਨੀਟੇਸ਼ਨ ਵਰਕਰਾਂ ਅਤੇ ਮਜ਼ਦੂਰਾਂ ਨੇ ਵੀ ਮੋਦੀ ਅਤੇ ਨਵੀਂ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਸਹੁੰ ਚੁੱਕ ਸਮਾਗਮ ਨੂੰ ਦੇਖਣ ਲਈ ਰਾਸ਼ਟਰਪਤੀ ਭਵਨ ਦੇ ਵਿਹੜੇ 'ਚ ਕਰੀਬ 9,000 ਲੋਕ ਮੌਜੂਦ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਇੱਕ ਵਿਕਸਤ ਅਤੇ ਸਵੈ-ਨਿਰਭਰ ਭਾਰਤ ਦੇ ਨਿਰਮਾਣ ਲਈ ਵਚਨਬੱਧ ਹੈ। ਉਨ੍ਹਾਂ ਨੇ ਐਕਸ 'ਤੇ ਪੋਸਟ ਕੀਤਾ ਅਤੇ ਕਿਹਾ ਕਿ ਮੈਂ ਪੀਐਮ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਮੈਨੂੰ ਦੁਬਾਰਾ ਦੇਸ਼ ਵਾਸੀਆਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਸ਼ਾਹ ਨੇ ਕਿਹਾ, ਪੀਐਮ ਮੋਦੀ ਦੀ ਅਗਵਾਈ ਵਿੱਚ ਅਸੀਂ ਇੱਕ ਨਵੇਂ, ਵਿਕਸਤ ਅਤੇ ਸਵੈ-ਨਿਰਭਰ ਭਾਰਤ ਦੇ ਨਿਰਮਾਣ ਲਈ ਵਚਨਬੱਧ ਰਹਾਂਗੇ। ਮੋਦੀ ਮੰਤਰੀ ਮੰਡਲ ਵਿੱਚ ਹਰ ਛੇ ਨਵੇਂ ਮੰਤਰੀਆਂ ਵਿੱਚੋਂ ਇੱਕ ਰਾਜ ਸਭਾ ਦਾ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਕੈਬਨਿਟ ਵਿੱਚ ਹਰ ਛੇ ਵਿੱਚੋਂ ਇੱਕ ਮੈਂਬਰ ਰਾਜ ਸਭਾ ਦਾ ਹੈ। ਮੋਦੀ ਮੰਤਰੀ ਮੰਡਲ ਵਿੱਚ ਸੰਸਦ ਦੇ ਉਪਰਲੇ ਸਦਨ ਤੋਂ 13 ਮੈਂਬਰ ਹਨ, ਜਦੋਂ ਕਿ 57 ਲੋਕ ਸਭਾ ਦੇ ਨਵੇਂ ਚੁਣੇ ਗਏ ਮੈਂਬਰ ਹਨ। ਦੋ ਨਵੇਂ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਜਾਰਜ ਕੁਰੀਅਨ ਲੋਕ ਸਭਾ ਜਾਂ ਰਾਜ ਸਭਾ ਦੇ ਮੈਂਬਰ ਨਹੀਂ ਹਨ। ਉਨ੍ਹਾਂ ਨੂੰ ਸਹੁੰ ਚੁੱਕਣ ਦੇ ਛੇ ਮਹੀਨਿਆਂ ਦੇ ਅੰਦਰ ਸੰਸਦ ਮੈਂਬਰ ਬਣਨ ਦੀ ਲੋੜ ਹੈ, ਜੋ ਰਾਜ ਸਭਾ ਮੈਂਬਰ ਹਨ, ਉਨ੍ਹਾਂ ਵਿੱਚ ਜਗਤ ਪ੍ਰਕਾਸ਼ ਨੱਡਾ, ਨਿਰਮਲਾ ਸੀਤਾਰਮਨ, ਐਸ ਜੈਸ਼ੰਕਰ, ਕਿੰਜਰਾਪੂ ਰਾਮਮੋਹਨ ਨਾਇਡੂ, ਅਸ਼ਵਨੀ ਵੈਸ਼ਨਵ ਅਤੇ ਹਰਦੀਪ ਸਿੰਘ ਪੁਰੀ ਸ਼ਾਮਲ ਹਨ। ਸਰਬਾਨੰਦ ਸੋਨੋਵਾਲ ਅਤੇ ਜੋਤੀਰਾਦਿੱਤਿਆ ਸਿੰਧੀਆ ਰਾਜ ਸਭਾ ਦੇ ਮੈਂਬਰ ਹਨ, ਪਰ ਇਸ ਵਾਰ ਲੋਕ ਸਭਾ ਲਈ ਚੁਣੇ ਗਏ ਹਨ। ਰਾਜ ਸਭਾ ਦੇ ਮੈਂਬਰ ਜਿਨ੍ਹਾਂ ਨੂੰ ਰਾਜ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਰਾਮਦਾਸ ਅਠਾਵਲੇ, ਰਾਮਨਾਥ ਠਾਕੁਰ, ਬੀਐਲ ਵਰਮਾ, ਐਲ ਮੁਰੂਗਨ, ਸਤੀਸ਼ ਚੰਦਰ ਦੂਬੇ, ਸੰਜੇ ਸੇਠ ਅਤੇ ਪਵਿੱਤਰ ਮਾਰਗਰੀਟਾ ਸ਼ਾਮਲ ਹਨ। ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਮੰਤਰੀਆਂ ਦੀ ਸੂਚੀ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਨਾਂ ਨਾ ਹੋਣ 'ਤੇ ਉਨ੍ਹਾਂ ਕਿਹਾ ਕਿ ਉਹ ਭਾਜਪਾ ਦੇ ਵਰਕਰ ਵਜੋਂ ਕੰਮ ਕਰਦੇ ਰਹਿਣਗੇ ਅਤੇ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਲਈ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣਗੇ ਨੂੰ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀਆਂ ਦੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸਰਕਾਰ ਵਿੱਚ ਮੰਤਰੀ ਦੇ ਅਹੁਦਿਆਂ ਲਈ ਚੁਣੇ ਗਏ ਸਾਰੇ ਲੋਕ "ਬਹੁਤ ਸਮਰੱਥ" ਹਨ।
Punjab Bani 10 June,2024
ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਨਤੀਜੇ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ : ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਨਤੀਜੇ ਪੰਥ ਤੇ ਕਿਸਾਨ ਪੱਖੀ ਏਜੰਡੇ ਤੋਂ ਪਾਸੇ ਨਹੀਂ ਕਰ ਸਕਦੇ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਉਹਨਾਂ ਨੂੰ ਅਤੇ ਉਹਨਾਂ ਦੀ ਪਾਰਟੀ ਨੂੰ ਪੰਥ, ਪੰਜਾਬ, ਕਿਸਾਨਾਂ ਤੇ ਸਮਾਜ ਦੇ ਹੋਰ ਕਮਜ਼ੋਰ ਤੇ ਪੀੜਤ ਵਰਗਾਂ ਦੀ ਹਮਾਇਤ ਕਰਨ ਦੇ ਏਜੰਡੇ ਤੋਂ ਥਿੜਕਣ ਨਹੀਂ ਦੇ ਸਕਦੇ। ਉਹਨਾਂ ਕਿਹਾ ਕਿ ਅਸੀਂ ਪੰਥ ਅਤੇ ਪੰਜਾਬ ਖਾਸ ਤੌਰ ’ਤੇ ਕਿਸਾਨਾਂ ਤੇ ਹੋਰ ਗਰੀਬ ਵਰਗਾਂ ਪ੍ਰਤੀਵਚਨਬੱਧ ਹਾਂ ਤੇ ਚੋਣ ਨਤੀਜੇ ਭਾਵੇਂ ਚੰਗੇ ਹੋਣ ਜਾਂ ਮਾੜੇ, ਅਸੀਂ ਇਹਨਾਂ ਪ੍ਰਤੀ ਵਚਨਬੱਧਤਾ ਤੋਂ ਕਦੇ ਪਿੱਛੇ ਨਹੀਂ ਹਟਾਂਗੇ। ਅਸੀਂ ਹੋਰ ਸਖ਼ਤ ਮਿਹਨਤ ਕਰ ਕੇ ਸਮਾਜ ਦੇ ਪੀੜ ਤੇ ਕਮਜ਼ੋਰ ਵਰਗਾਂ ਲਈ ਆਪਣੀ ਵਚਨਬੱਧਤਾ ਪੂਰੀ ਕਰਾਂਗੇ।
Punjab Bani 10 June,2024
ਅਧਿਕਾਰੀ ਦੇ ਦੇਹਾਂਤ ਕਾਰਨ ਭਾਰਤੀ ਕ੍ਰਿਕਟ 'ਚ ਸੋਗ ਦੀ ਲਹਿਰ
ਅਧਿਕਾਰੀ ਦੇ ਦੇਹਾਂਤ ਕਾਰਨ ਭਾਰਤੀ ਕ੍ਰਿਕਟ 'ਚ ਸੋਗ ਦੀ ਲਹਿਰ ਨਵੀਂ ਦਿੱਲੀ : ਟੀ-20 ਵਿਸ਼ਵ ਕੱਪ ਦਾ ਮੈਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ। ਭਾਰਤੀ ਟੀਮ ਨੇ ਇਹ ਮੈਚ ਜਿੱਤ ਲਿਆ। ਪਰ ਇਸ ਜਿੱਤ ਦੇ ਕੁਝ ਘੰਟਿਆਂ ਬਾਅਦ ਹੀ ਭਾਰਤੀ ਕ੍ਰਿਕਟ ਲਈ ਬੁਰੀ ਖ਼ਬਰ ਆਈ ਹੈ। ਮੁੰਬਈ ਕ੍ਰਿਕਟ ਸੰਘ ਦੇ ਪ੍ਰਧਾਨ ਅਮੋਦ ਕਾਲੇ ਦਾ ਦਿਹਾਂਤ ਹੋ ਗਿਆ ਹੈ।
Punjab Bani 10 June,2024
ਸਵਾਮੀ ਮਾਲੀਵਾਲ : ਬਿਭਵ ਕੁਮਾਰ ਵਿਰੁੱਧ ਜੋੜੀ ਇੱਕ ਹੋਰ ਧਾਰਾ
ਸਵਾਮੀ ਮਾਲੀਵਾਲ : ਬਿਭਵ ਕੁਮਾਰ ਵਿਰੁੱਧ ਜੋੜੀ ਇੱਕ ਹੋਰ ਧਾਰਾ ਨਵੀਂ ਦਿੱਲੀ, 10 ਜੂਨ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਵਿਰੁੱਧ ਸਬੂਤ ਨਸ਼ਟ ਕਰਨ ਅਤੇ ਝੂਠੀ ਜਾਣਕਾਰੀ ਦੇਣ ਲਈ ਭਾਰਤੀ ਦੰਡਾਵਲੀ ਦੀ ਨਵੀਂ ਧਾਰਾ ਜੋੜ ਦਿੱਤੀ ਹੈ। ਬਿਭਵ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਅਧਿਕਾਰੀ ਨੇ ਕਿਹਾ ਕਿ ਕੇਸ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 201 (ਅਪਰਾਧ ਦੇ ਸਬੂਤ ਨਸ਼ਟ ਕਰਨ ਜਾਂ ਕਿਸੇ ਅਪਰਾਧੀ ਨੂੰ ਬਚਾਉਣ ਲਈ ਗਲਤ ਜਾਣਕਾਰੀ ਦੇਣਾ) ਨੂੰ ਜੋੜਿਆ ਗਿਆ ਹੈ।
Punjab Bani 10 June,2024
ਮਨੀਪੁਰ : ਮੁੱਖ ਮੰਤਰੀ ਦੇ ਸੁਰਖਿਆ ਕਾਫਲੇ ਤੇ ਕੀਤਾ ਹਮਲਾ
ਮਨੀਪੁਰ : ਮੁੱਖ ਮੰਤਰੀ ਦੇ ਸੁਰਖਿਆ ਕਾਫਲੇ ਤੇ ਕੀਤਾ ਹਮਲਾ ਦਿੱਲੀ, 10 ਜੂਨ ਅੱਤਵਾਦੀਆਂ ਨੇ ਅੱਜ ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ’ਤੇ ਹਮਲਾ ਕਰ ਦਿੱਤਾ ਤੇ ਇਸ ਹਮਲੇ ’ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ। ਸੁਰੱਖਿਆ ਬਲਾਂ ਦੇ ਵਾਹਨਾਂ ’ਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਸ ਨੇ ਇਸ ਦਾ ਢੁਕਵਾਂ ਜੁਆਬ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਮਾਰਗ-53 ’ਤੇ ਗੋਲੀਬਾਰੀ ਜਾਰੀ ਹੈ। ਮੁੱਖ ਮੰਤਰੀ, ਜੋ ਹਾਲੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ, ਜ਼ਿਲ੍ਹੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸਨ।
Punjab Bani 10 June,2024
ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ
ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਇਆ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਆਦਿ ਸਖਸ਼ੀਅਤਾਂ ਪੁੱਜੀਆਂ ਸਮਾਜਕ ਬਰਾਬਰੀ, ਵਿਚਾਰਾਂ ਦੀ ਅਜ਼ਾਦੀ ਅਤੇ ਧਾਰਮਕ ਸਹਿਨਸ਼ੀਲਤਾ ਲਈ ਹੋਈ ਗੁਰੂ ਸਾਹਿਬ ਦੀ ਸ਼ਹਾਦਤ : ਪ੍ਰੋ. ਬਡੂੰਗਰ ਪਟਿਆਲਾ 10 ਜੂਨ () ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਥ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਦੌਰਾਨ ਹਜੂਰੀ ਰਾਗੀ ਭਾਈ ਹਰਦੀਪ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ਤੇ ਪੁੱਜੀਆਂ ਸਖਸ਼ੀਅਤਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਆਦਿ ਸ਼ਾਮਲ ਸਨ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਭਾਰਤ ਦੇਸ਼ ਅੰਦਰ ਪਹਿਲੀ ਸ਼ਹੀਦੀ ਸੀ ਅਤੇ ਭਾਰਤ ਅੰਦਰ ਸ਼ਹੀਦੀ ਦੀ ਕੋਈ ਪ੍ਰੰਪਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਪਹਿਲੇ ਕ੍ਰਾਂਤੀਕਾਰੀ ਸ਼ਹੀਦ ਸਨ, ਜਿਨਾਂ ਨੇ ਸਬਰ ਨਾਲ ਜਬਰ ’ਤੇ ਜਿੱਤ ਦਰਜ ਕੀਤੀ ਅਤੇ ਤੇਰਾ ਕੀਆ ਮਿੱਠਾ ਲਾਗੇ, ਹਰਿ ਨਾਮ ਪਦਾਰਥੁ ਨਾਨਕੁ ਮਾਂਗੇ ਦਾ ਫਲਸਫਾ ਆਪਣੀ ਰਚਿਤ ਗੁਰਬਾਣੀ ਰਾਹੀਂ ਦਿੱਤਾ। ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਗੁਰੂ ਸਾਹਿਬ ਦੀ ਸ਼ਹੀਦੀ ਤੋਂ ਬਖਸ਼ੀ ਧੁਰ ਕੀ ਬਾਣੀ ਤੋਂ ਸਬਕ ਲੈਂਦਿਆਂ ਦੁਨਿਆਵੀ ਜੀਵਨ ਸਫਲਾ ਬਣਾਈਏ। ਇਸ ਉਪਰੰਤ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਅਨੇਕਾਂ ਹੀ ਮਹਾਨ ਕਾਰਜ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਮਹਾਨ ਕਾਰਜ ਕਰਕੇ ਸਮੁੱਚੀ ਮਾਨਵਤਾ ਨੂੰ ਅਜਿਹਾ ਧਰਮ ਗ੍ਰੰਥ ਦਿੱਤਾ, ਜੋ ਮਨੁੱਖ ਨੂੰ ਸਚਿਆਰ ਬਣਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ। ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਬੀਬੀ ਕੁਲਦੀਪ ਕੌਰ ਟੌਹੜਾ ਨੇ ਵਿਚਾਰਾਂ ਦੀ ਸਾਂਝ ਪਾਈ। ਧਾਰਮਕ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਜੋਗਿੰਦਰ ਸਿੰਘ ਪੰਛੀ, ਪਲਵਿੰਦਰ ਸਿੰਘ ਰਿੰਕੂ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੂਹ ਸਟਾਫ ਮੈਂਬਰ ਅਤੇ ਸੰਗਤਾਂ ਆਦਿ ਹਾਜਰ ਸਨ।
Punjab Bani 10 June,2024
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ ਚੰਡੀਗੜ੍ਹ, 10 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
Punjab Bani 10 June,2024
ਇਜ਼ਰਾਈਲ ਨੇ ਚਾਰ ਬੰਧਕਾਂ ਦੇ ਬਦਲੇ ਮਾਰ ਦਿੱਤੇ ਗਾਜ਼ਾ 'ਚ 274 ਫਲਸਤੀਨੀ
ਇਜ਼ਰਾਈਲ ਨੇ ਚਾਰ ਬੰਧਕਾਂ ਦੇ ਬਦਲੇ ਮਾਰ ਦਿੱਤੇ ਗਾਜ਼ਾ 'ਚ 274 ਫਲਸਤੀਨੀ ਜ਼ਰਾਈਲ ਨੇ ਕਿਹਾ, ਅੱਤਵਾਦੀ ਸੰਗਠਨ ਨੇ ਜਾਣਬੁੱਝ ਕੇ ਆਬਾਦੀ ਵਾਲੇ ਇਲਾਕਿਆਂ 'ਚ ਬੰਦੀਆਂ ਨੂੰ ਆਜ਼ਾਦ ਕਰਵਾਉਣ 'ਚ ਰੁਕਾਵਟ ਪਾਉਣ ਲਈ ਰੱਖਿਆ ਸੀ ਪਰ ਇਜ਼ਰਾਈਲੀ ਏਜੰਸੀਆਂ ਨੇ ਯੋਜਨਾਬੱਧ ਤਰੀਕੇ ਨਾਲ ਪੂਰੀ ਕਾਰਵਾਈ ਨੂੰ ਅੰਜਾਮ ਦਿੱਤਾ। ਉਧਰ ਹਮਾਸ ਨੇ ਦਾਅਵਾ ਕੀਤਾ ਹੈ ਕਿ ਨੁਸੀਰਤ ਵਿੱਚ ਇਜ਼ਰਾਈਲੀ ਕਾਰਵਾਈ ਵਿੱਚ ਤਿੰਨ ਬੰਧਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਅਮਰੀਕੀ ਨਾਗਰਿਕ ਸੀ।
Punjab Bani 10 June,2024
ਚੋਣ ਕਮਿਸ਼ਨ ਕੀਤਾ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ
ਚੋਣ ਕਮਿਸ਼ਨ ਕੀਤਾ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।
Punjab Bani 10 June,2024
ਬਲੋਚਿਸਤਾਨ 'ਚ ਪੋਲੀਓ ਨੇ ਮਚਾਇਆ ਕੋਹਰਾਮ, ਪੰਜਵਾਂ ਮਾਮਲਾ ਆਇਆ ਸਾਹਮਣੇ; ਹਸਪਤਾਲ 'ਚ ਬੱਚੇ ਦੀ ਮੌਤ
ਬਲੋਚਿਸਤਾਨ 'ਚ ਪੋਲੀਓ ਨੇ ਮਚਾਇਆ ਕੋਹਰਾਮ, ਪੰਜਵਾਂ ਮਾਮਲਾ ਆਇਆ ਸਾਹਮਣੇ; ਹਸਪਤਾਲ 'ਚ ਬੱਚੇ ਦੀ ਮੌਤ
Punjab Bani 10 June,2024
'ਆਪ' ਨੇ ਪਾਣੀ ਸੰਕਟ ਨੂੰ ਲੈ ਕੇ ਭਾਜਪਾ 'ਤੇ ਮੁੜ ਵਿੰਨ੍ਹਿਆ ਨਿਸ਼ਾਨਾ 'ਦਿੱਲੀ ਦੇ ਹੱਕ ਪਾਣੀ ਵੀ ਰੋਕ ਰਹੀ ਹੈ ਹਰਿਆਣਾ ਸਰਕਾਰ',
'ਆਪ' ਨੇ ਪਾਣੀ ਸੰਕਟ ਨੂੰ ਲੈ ਕੇ ਭਾਜਪਾ 'ਤੇ ਮੁੜ ਵਿੰਨ੍ਹਿਆ ਨਿਸ਼ਾਨਾ 'ਦਿੱਲੀ ਦੇ ਹੱਕ ਪਾਣੀ ਵੀ ਰੋਕ ਰਹੀ ਹੈ ਹਰਿਆਣਾ ਸਰਕਾਰ ਨਵੀਂ ਦਿੱਲੀ : 'ਆਪ' ਨੇ ਪਾਣੀ ਦੇ ਸੰਕਟ ਨੂੰ ਲੈ ਕੇ ਇਕ ਵਾਰ ਫਿਰ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਪਾਰਟੀ ਦੀ ਮੁੱਖ ਬੁਲਾਰੇ ਪ੍ਰਿਅੰਕਾ ਕੱਕੜ ਨੇ ਕੁਝ ਸਮਾਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਹਰਿਆਣਾ ਸਰਕਾਰ ਨਾ ਤਾਂ ਦਿੱਲੀ ਨੂੰ ਆਪਣਾ ਪੂਰਾ ਹਿੱਸਾ ਪਾਣੀ ਦੇ ਰਹੀ ਹੈ ਅਤੇ ਨਾ ਹੀ ਦੂਜੇ ਰਾਜਾਂ ਨੂੰ ਦੇਣ ਦੇ ਰਹੀ ਹੈ।
Punjab Bani 10 June,2024
ਹੀਟ ਵੇਵ ਦੇ ਚਲਦਿਆਂ ਪੰਜਾਬ ਵਿਚ ਤਾਪਮਾਨ ‘ਚ ਕਰੀਬ 3 ਡਿਗਰੀ ਦਾ ਵਾਧਾ ਚੰਡੀਗੜ੍ਹ, 10 ਜੂਨ 2024: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ‘ਚ ਫਿਰ ਤੋਂ ਗਰਮੀ (heat wave) ਵਧਣੀ ਸ਼ੁਰੂ ਹੋ ਗਈ ਹੈ | ਇੱਕ ਦਿਨ ਵਿੱਚ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਵਾਧਾ ਹੋਇਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਹੇਠਾਂ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ।
Punjab Bani 10 June,2024
ਜ਼ਿਮਨੀ ਚੋਣਾਂ ਲਈ ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਹੋਵੇਗੀ ਵੋਟਿੰਗ
ਜ਼ਿਮਨੀ ਚੋਣਾਂ ਲਈ ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਹੋਵੇਗੀ ਵੋਟਿੰਗ ਚੰਡੀਗੜ੍ਹ, 10 ਜੂਨ 2024: ਭਾਰਤੀ ਚੋਣ ਕਮਿਸ਼ਨ ਨੇ ਬਿਹਾਰ, ਬੰਗਾਲ, ਮੱਧ ਪ੍ਰਦੇਸ਼ ਸਮੇਤ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। 13 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ। ਇਸਦੇ ਨਾਲ ਹੀ ਜਲੰਧਰ ਪੱਛਮੀ ਸੀਟ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਵੇਗੀ |ਕਿਉਂਕਿ ਇੱਥੋਂ ਦੀ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ |
Punjab Bani 10 June,2024
ਡੂੰਗਰਪੁਰ ਦੇ ਇਕ ਹੋਰ ਮਾਮਲੇ ‘ਚ ਸਪਾ ਆਗੂ ਆਜ਼ਮ ਖਾਨ ਸਣੇ ਚਾਰ ਜਣੇ ਸਬੂਤਾਂ ਦੀ ਘਾਟ ਕਾਰਨ ਬਰੀ
ਡੂੰਗਰਪੁਰ ਦੇ ਇਕ ਹੋਰ ਮਾਮਲੇ ‘ਚ ਸਪਾ ਆਗੂ ਆਜ਼ਮ ਖਾਨ ਸਣੇ ਚਾਰ ਜਣੇ ਸਬੂਤਾਂ ਦੀ ਘਾਟ ਕਾਰਨ ਬਰੀ ਚੰਡੀਗੜ੍ਹ, : ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ (Azam Khan) ਨਾਲ ਸਬੰਧਤ ਡੂੰਗਰਪੁਰ ਦੇ ਇੱਕ ਹੋਰ ਮਾਮਲੇ ਵਿੱਚ ਫੈਸਲਾ ਆਇਆ ਹੈ। ਅਦਾਲਤ ਨੇ ਇਸ ਮਾਮਲੇ ‘ਚ ਸਪਾ ਆਗੂ ਆਜ਼ਮ ਖਾਨ ਸਮੇਤ ਚਾਰ ਜਣਿਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। 2019 ‘ਚ ਡੂੰਗਰਪੁਰ ਕਾਲੋਨੀ ‘ਚ ਰਹਿਣ ਵਾਲੇ ਲੋਕਾਂ ਨੇ ਆਜ਼ਮ ਖਾਨ ਦੇ ਖ਼ਿਲਾਫ਼ ਗੰਜ ਥਾਣੇ ‘ਚ ਕਾਲੋਨੀ ਖਾਲੀ ਕਰਵਾਉਣ ਦੇ ਨਾਂ ‘ਤੇ ਲੁੱਟ, ਚੋਰੀ, ਕੁੱਟਮਾਰ, ਛੇੜਛਾੜ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 12 ਮਾਮਲੇ ਦਰਜ ਕਰਵਾਏ ਸਨ। ਜਿਸ ਵਿੱਚ ਚਾਰ ਕੇਸਾਂ ਵਿੱਚ ਫੈਸਲਾ ਸੁਣਾਇਆ ਗਿਆ ਹੈ। ਸਪਾ ਆਗੂਆਂ ਨੂੰ ਦੋ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਗਿਆ ਹੈ, ਜਦੋਂ ਕਿ ਦੋ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਪਾ ਆਏਗਾ ਫਿਲਹਾਲ ਸੀਤਾਪੁਰ ਜੇਲ ‘ਚ ਬੰਦ ਹੈ। ਬਸਤੀ ਵਾਸੀ ਵੱਲੋਂ ਦਾਇਰ ਕੇਸ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ। ਇਸ ਤੋਂ ਇਲਾਵਾ ਅਦਾਲਤ ਨੇ ਆਜ਼ਮ ਖਾਨ (Azam Khan) ਦੇ ਕਰੀਬੀ ਸਾਥੀ ਫਸਾਹਤ ਅਲੀ ਖਾਨ ਸ਼ਾਨੂ, ਇਮਰਾਨ, ਇਕਰਾਮ, ਸ਼ਾਵੇਜ਼ ਖਾਨ ਅਤੇ ਠੇਕੇਦਾਰ ਬਰਕਤ ਅਲੀ ਨੂੰ ਵੀ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।
Punjab Bani 10 June,2024
ਮੋਦੀ 3.0 ਦੇ ਸਹੁੰ ਚੁੱਕ ਸਮਾਗਮ ਕਵਰਿਜ਼ 'ਤੇ ਬੋਲਿਆ ਵਿਦੇਸ਼ੀ ਮੀਡੀਆ
ਮੋਦੀ 3.0 ਦੇ ਸਹੁੰ ਚੁੱਕ ਸਮਾਗਮ ਕਵਰਿਜ਼ 'ਤੇ ਬੋਲਿਆ ਵਿਦੇਸ਼ੀ ਮੀਡੀਆ ਨਵੀਂ ਦਿੱਲੀ : ਨਰਿੰਦਰ ਮੋਦੀ ਨੇ ਐਤਵਾਰ ਨੂੰ ਇਤਿਹਾਸਕ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਪੀਐਮ ਮੋਦੀ ਦੇ ਨਾਲ-ਨਾਲ 72 ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ, ਜਿਨ੍ਹਾਂ ਨੂੰ ਅਜੇ ਤੱਕ ਆਪਣੇ ਅਹੁਦੇ ਨਹੀਂ ਸੌਂਪੇ ਗਏ ਹਨ। ਮੰਤਰੀਆਂ ਵਿੱਚ ਭਾਜਪਾ ਦੇ ਗੱਠਜੋੜ ਭਾਈਵਾਲਾਂ ਦੇ ਕੁਝ ਚਿਹਰੇ ਸ਼ਾਮਲ ਸਨ, ਜਿਨ੍ਹਾਂ ਦਾ ਸਮਰਥਨ ਸਰਕਾਰ ਬਣਾਉਣ ਵਿੱਚ ਮਹੱਤਵਪੂਰਨ ਰਿਹਾ ਹੈ। 2014 ਵਿੱਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਜਦੋਂ ਉਹ ਆਪਣੇ ਸਹਿਯੋਗੀਆਂ ਨਾਲ ਸੱਤਾ ਦੀ ਵੰਡ ਕਰਨਗੇ।
Punjab Bani 10 June,2024
ਇਕ ਨਵੀ ਤਕਨੀਕ ਰਾਹੀਂ ਸਰਕਾਰ ਕਰ ਰਹੀ ਹੈ ਫਾਸਟੈਗ ਲਿਆਉਨ ਦੀ ਤਿਆਰੀ
ਇਕ ਨਵੀ ਤਕਨੀਕ ਰਾਹੀਂ ਸਰਕਾਰ ਕਰ ਰਹੀ ਹੈ ਫਾਸਟੈਗ ਲਿਆਉਨ ਦੀ ਤਿਆਰੀ ਭਾਰਤ ਸਰਕਾਰ ਦੇਸ਼ ਵਿੱਚ ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸਭ ਤੋਂ ਪਹਿਲਾਂ ਇਸ ਨੂੰ ਵਪਾਰਕ ਵਾਹਨਾਂ ਲਈ ਲਾਗੂ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਤਕਨੀਕ ਪੜਾਅਵਾਰ ਪ੍ਰਾਈਵੇਟ ਕਾਰਾਂ, ਜੀਪਾਂ ਅਤੇ ਵੈਨਾਂ ਲਈ ਵੀ ਲਾਗੂ ਕੀਤੀ ਜਾਵੇਗੀ। ਅਗਲੇ ਦੋ ਸਾਲਾਂ ਵਿੱਚ ਸਾਰੇ ਟੋਲ ਕਲੈਕਸ਼ਨ ਪੁਆਇੰਟਾਂ ‘ਤੇ ਇਸ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ (GNSS) ਨੂੰ ਸਥਾਪਿਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਨਾਲ ਟੋਲ ਪਲਾਜ਼ਾ ਅਤੇ ਫਾਸਟੈਗ ਦਾ ਕੰਮ ਖਤਮ ਹੋ ਜਾਵੇਗਾ।
Punjab Bani 10 June,2024
ਸਹੁੰ ਚੁੱਕਦੇ ਹੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਡੀ ਜੀ ਪੀ ਨੂੰ ਫੋਨ ਤੇ ਦਿਤਾ ਪ੍ਰਧਾਨ ਮੰਤਰੀ ਦਾ ਹੁਕਮ
ਸਹੁੰ ਚੁੱਕਦੇ ਹੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਡੀ ਜੀ ਪੀ ਨੂੰ ਫੋਨ ਤੇ ਦਿਤਾ ਪ੍ਰਧਾਨ ਮੰਤਰੀ ਦਾ ਹੁਕਮ ਸਹੁੰ ਚੁੱਕਣ ਤੋਂ ਬਾਅਦ ਕੈਬਨਿਟ ਮੰਤਰੀ ਅਮਿਤ ਸ਼ਾਹ ਦਾ ਪਹਿਲਾ ਫੋਨ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਅਤੇ ਡੀਜੀਪੀ ਨੂੰ ਸੀ ਅਤੇ ਸ਼ਿਵਖੋੜੀ ਮੰਦਰ ਨੇੜੇ ਸ਼ਰਧਾਲੂਆਂ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਤੋਂ ਇਸ ਅੱਤਵਾਦੀ ਹਮਲੇ ਨਾਲ ਜੁੜੀ ਸਾਰੀ ਜਾਣਕਾਰੀ ਲਈ ਅਤੇ ਜ਼ਖਮੀਆਂ ਨੂੰ ਬਿਹਤਰੀਨ ਡਾਕਟਰੀ ਸਹੂਲਤਾਂ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਉਪ ਰਾਜਪਾਲ ਨੂੰ ਕੁਝ ਸਖ਼ਤ ਨਿਰਦੇਸ਼ ਵੀ ਦਿੱਤੇ ਹਨ, ਜਿਨ੍ਹਾਂ ਦਾ ਅਸਰ ਜਲਦੀ ਹੀ ਘਾਟੀ ‘ਚ ਦੇਖਣ ਨੂੰ ਮਿਲੇਗਾ।
Punjab Bani 10 June,2024
ਰਨਵੇਅ 'ਤੇ ਆ ਗਏ ਦੋ ਜਹਾਜ਼ ;583 ਯਾਤਰੀਆਂ ਦੀ ਗਈ ਜਾਨ
ਰਨਵੇਅ 'ਤੇ ਆ ਗਏ ਦੋ ਜਹਾਜ਼ ;583 ਯਾਤਰੀਆਂ ਦੀ ਗਈ ਜਾਨ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਸ਼ਨੀਵਾਰ ਸਵੇਰੇ ਮੁੰਬਈ ਹਵਾਈ ਅੱਡੇ ‘ਤੇ ਇਕੱਠੇ ਰਨਵੇਅ ‘ਤੇ ਪਹੁੰਚੇ। ਇਸ ਤੋਂ ਪਹਿਲਾਂ ਕਿ ਕਰੀਬ 240 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਚੱਲ ਰਹੇ ਇਹ ਦੋਵੇਂ ਜਹਾਜ਼ ਇਕ-ਦੂਜੇ ਨਾਲ ਟਕਰਾਉਂਦੇ, ਏਅਰ ਇੰਡੀਆ ਦੇ ਜਹਾਜ਼ ਨੇ ਉਡਾਣ ਭਰੀ। ਇਸ ਤਰ੍ਹਾਂ ਮੁੰਬਈ ਏਅਰਪੋਰਟ ‘ਤੇ ਕੁਝ ਹੀ ਸਕਿੰਟਾਂ ‘ਚ ਵੱਡਾ ਹਾਦਸਾ ਟਲ ਗਿਆ। ਜੇਕਰ ਏਅਰ ਇੰਡੀਆ ਦਾ ਜਹਾਜ਼ ਸਮੇਂ ਸਿਰ ਟੇਕ ਆਫ ਨਾ ਹੁੰਦਾ ਤਾਂ ਏਅਰਪੋਰਟ ‘ਤੇ ਕੀ ਸਥਿਤੀ ਹੁੰਦੀ, ਇਸ ਦਾ ਅੰਦਾਜ਼ਾ ਲਾਸ ਰੋਡੀਓਸ ਏਅਰਪੋਰਟ ‘ਤੇ ਵਾਪਰੀ ਅਜਿਹੀ ਹੀ ਘਟਨਾ ਤੋਂ ਲਗਾਇਆ ਜਾ ਸਕਦਾ ਹੈ।
Punjab Bani 10 June,2024
ਧੀ ਦੇ ਮੰਗੇਤਰ ਨੇ ਚਾਕੂ ਮਾਰ ਕੇ ਕੀਤੀ ਮਾਂ-ਪੁੱਤ ਦੀ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਧੀ ਦੇ ਮੰਗੇਤਰ ਨੇ ਚਾਕੂ ਮਾਰ ਕੇ ਕੀਤੀ ਮਾਂ-ਪੁੱਤ ਦੀ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab Bani 10 June,2024
ਪੀਲੀਭੀਤ ’ਚ ਗੁਰਦੁਆਰੇ ਦੇ ਬਾਹਰ ਭਿੰਡਰਾਂਵਾਲੇ ਦਾ ਪੋਸਟਰ ਲਾਉਣ ’ਤੇ 53 ਜਣੇ ਨਾਮਜ਼ਦ, ਅਗਲੇਰੀ ਕਾਰਵਾਈ ਜਾਰੀ
ਪੀਲੀਭੀਤ ’ਚ ਗੁਰਦੁਆਰੇ ਦੇ ਬਾਹਰ ਭਿੰਡਰਾਂਵਾਲੇ ਦਾ ਪੋਸਟਰ ਲਾਉਣ ’ਤੇ 53 ਜਣੇ ਨਾਮਜ਼ਦ, ਅਗਲੇਰੀ ਕਾਰਵਾਈ ਜਾਰੀ
Punjab Bani 10 June,2024
ਮੌਨਸੂਨ ਦੇ ਮੁੰਬਈ ’ਚ ਦੋ ਦਿਨ ਪਹਿਲਾਂ ਪਹੁੰਚਣ ਕਰਨ ਆਸ-ਪਾਸ ਦੇ ਇਲਾਕਿਆਂ 'ਚ ਹੋਈ ਭਾਰੀ ਬਾਰਿਸ਼
ਮੁੰਬਈ ’ਚ ਦੋ ਦਿਨ ਪਹਿਲਾਂ ਪੁੱਜਾ ਮੌਨਸੂਨ, ਆਸ-ਪਾਸ ਦੇ ਇਲਾਕਿਆਂ 'ਚ ਹੋਈ ਭਾਰੀ ਬਾਰਿਸ਼ ਨਵੀਂ ਦਿੱਲੀ : ਦੱਖਣ-ਪੱਛਮ ਮੌਨਸੂਨ ਦੋ ਦਿਨ ਪਹਿਲਾਂ ਐਤਵਾਰ ਨੂੰ ਮੁੰਬਈ ਪੁੱਜ ਗਿਆ। ਮੌਸਮ ਵਿਭਾਗ ਅਨੁਸਾਰ ਕੇਰਲ ਅਤੇ ਉੱਤਰ-ਪੂਰਬ ਖੇਤਰ ’ਚ ਵੀ ਮੌਨਸੂਨ ਜਲਦੀ ਪੁੱਜਾ ਸੀ। ਮੌਨਸੂਨ ਕੇਰਲ ਅਤੇ ਉੱਤਰ-ਪੂਰਬ ’ਚ 30 ਮਈ ਨੂੰ ਪੁੱਜਾ ਸੀ। ਆਮ ਤੌਰ ’ਤੇ ਮੌਨਸੂਨ ਇਕ ਜੂਨ ਤੱਕ ਕੇਰਲ, 11 ਜੂਨ ਤੱਕ ਮੁੰਬਈ ਅਤੇ ਪੰਜ ਜੂਨ ਨੂੰ ਉੱਤਰ-ਪੂਰਬ ਪੁੱਜਦਾ ਹੈ।
Punjab Bani 10 June,2024
ਸ਼ਰਧਾਲੂਆਂ ਨਾਲ ਭਰੀ ਬੱਸ ’ਤੇ ਜੰਮੂ ’ਚ ਅੱਤਵਾਦੀ ਹਮਲਾ, 9 ਦੀ ਮੌਤ ਤੇ 33 ਜ਼ਖ਼ਮੀ
ਸ਼ਰਧਾਲੂਆਂ ਨਾਲ ਭਰੀ ਬੱਸ ’ਤੇ ਜੰਮੂ ’ਚ ਅੱਤਵਾਦੀ ਹਮਲਾ, 9 ਦੀ ਮੌਤ ਤੇ 33 ਜ਼ਖ਼ਮੀ ਜੰਮੂ : ਜੰਮੂ ਡਵੀਜ਼ਨ ਦੇ ਰਿਆਸੀ ਜ਼ਿਲ੍ਹੇ ’ਚ ਸ਼ਿਵਖੋੜੀ ਧਾਮ ਦੇ ਦਰਸ਼ਨ ਕਰ ਕੇ ਪਰਤ ਰਹੀ ਸ਼ਰਧਾਲੂਆਂ ਦੀ ਬੱਸ ’ਤੇ ਅੱਤਵਾਦੀਆਂ ਨੇ ਘਾਤ ਲਾ ਕੇ ਹਮਲਾ ਕਰ ਦਿੱਤਾ। ਅੱਤਵਾਦੀਆਂ ਨੇ ਪਹਿਲਾਂ ਬੱਸ ਡਰਾਈਵਰ ਅਤੇ ਬਾਅਦ ’ਚ ਬੱਸ ’ਚ ਸਵਾਰ ਸ਼ਰਧਾਲੂਆਂ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। ਇਸ ਪਿੱਛੋਂ ਬੱਸ ਬੇਕਾਬੂ ਹੋ ਕੇ ਖੱਡ ’ਚ ਜਾ ਡਿੱਗੀ ਜਿਸ ਨਾਲ 9 ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 33 ਜਣੇ ਜ਼ਖ਼ਮੀ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਭੱਜ ਗਏ। ਕੁਝ ਹੀ ਸਮੇਂ ਬਾਅਦ ਸਥਾਨਕ ਲੋਕਾਂ ਨੇ ਮੌਕੇ ’ਤੇ ਪੁੱਜ ਕੇ ਬਚਾਅ ਤੇ ਰਾਹਤ ਕਾਰਜ ਸ਼ੁਰੂ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ, ਸੀਆਰਪੀਐੱਫ, ਫ਼ੌਜ ਦੇ ਜਵਾਨ ਤੇ ਅਧਿਕਾਰੀ ਮੌਕੇ ’ਤੇ ਪੁੱਜ ਗਏ। ਦੱਸਿਆ ਜਾਂਦਾ ਹੈ ਕਿ ਸ਼ਰਧਾਲੂਆਂ ’ਚ ਜ਼ਿਆਦਾਤਰ ਯੂਪੀ, ਰਾਜਸਥਾਨ ਤੇ ਦਿੱਲੀ ਦੇ ਲੋਕ ਹਨ। ਉੱਧਰ, ਇਸ ਹਮਲੇ ਦੀ ਜ਼ਿੰਮੇਵਾਰੀ ਹਾਲੇ ਤੱਕ ਕਿਸੇ ਅੱਤਵਾਦੀ ਜੱਥੇਬੰਦੀ ਨੇ ਨਹੀਂ ਲਈ।
Punjab Bani 10 June,2024
ਪਾਕਿਸਤਾਨੀ ’ਚ ਅੱਤਵਾਦੀ ਹਮਲਾ; ਕੈਪਟਨ ਸਣੇ ਸੱਤ ਜਵਾਨਾਂ ਦੀ ਮੌਤ ਪਿਸ਼ਾਵਰ (ਰਾਇਟਰ) : ਦੇਸ਼ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਐਤਵਾਰ ਨੂੰ ਅੱਤਵਾਦੀ ਹਮਲੇ ’ਚ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਲਗਪਗ ਸੱਤ ਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਨੂੰ ਉਦੋਂ ਹੋਈ ਜਦੋਂ ਫੌਜ ਦਾ ਕਾਫਲਾ ਸੂਬੇ ਦੇ ਲੱਕੀ ਮਾਰਵਤ ਵੱਲ ਜਾ ਰਿਹਾ ਸੀ। ਇਸੇ ਦੌਰਾਨ ਅੱਤਵਾਦੀਆਂ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਅੱਤਵਾਦੀਆਂ ਨੇ ਪਹਿਲਾਂ ਆਈਈਡੀ ਧਮਾਕਾ ਕੀਤਾ। ਇਸ ਤੋਂ ਬਾਅਦ ਕਾਫਲੇ ’ਤੇ ਜੰਮ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਅਨੁਸਾਰ, ਇਸ ਹਮਲੇ ਵਿਚ ਇਕ ਕੈਪਟਨ ਸਮੇਤ ਕੁੱਲ ਸੱਤ ਸੈਨਿਕ ਮਾਰੇ ਗਏ। ਅੱਤਵਾਦੀਆਂ ਨੇ ਇਕ ਆਈਈਡੀ ਧਮਾਕਾ ਕੀਤਾ ਅਤੇ ਬਾਅਦ ਵਿਚ ਕਾਫਲੇ ’ਤੇ ਗੋਲੀਬਾਰੀ ਕੀਤੀ। ਸੁਰੱਖਿਆ ਅਧਿਕਾਰੀਆਂ ਅਨੁਸਾਰ, ਲੱਕੀ ਮਾਰਵਾਤ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਅੱਤਵਾਦੀਆਂ ਦਾ ਗੜ੍ਹ ਹੈ। ਇੱਥੇ ਇਹ ਕਾਫੀ ਸਮੇਂ ਤੋਂ ਸਰਗਰਮ ਹੈ। ਧਮਾਕੇ ਤੋਂ ਬਾਅਦ ਫੌਜ ਦੇ ਜਵਾਨ ਘਟਨਾ ਸਥਾਨ ’ਤੇ ਪੁੱਜੇ ਅਤੇ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਹਮਲੇ ਦੀ ਜ਼ਿੰਮੇਵਾਰੀ ਹਾਲੇ ਕਿਸੇ ਵੀ ਅੱਤਵਾਦੀ ਜਥੇਬੰਦੀ ਨੇ ਨਹੀਂ ਲਈ ਹੈ।
Punjab Bani 10 June,2024
ਪੰਜਾਬ ਸਥਿਤ ਫੂਡ ਚੇਨ ਡੋਨੀਟੋ ’ਤੇ ਡੋਮੀਨੋਜ਼ ਦੇ ਟ੍ਰੇਡਮਾਰਕ ਦੀ ਵਰਤੋਂ ਕਰਨ 'ਤੇ ਦਿੱਲੀ ਹਾਈ ਕੋਰਟ ਨੇ ਲਾਈ ਰੋਕ
ਪੰਜਾਬ ਸਥਿਤ ਫੂਡ ਚੇਨ ਡੋਨੀਟੋ ’ਤੇ ਡੋਮੀਨੋਜ਼ ਦੇ ਟ੍ਰੇਡਮਾਰਕ ਦੀ ਵਰਤੋਂ ਕਰਨ 'ਤੇ ਦਿੱਲੀ ਹਾਈ ਕੋਰਟ ਨੇ ਲਾਈ ਰੋਕ ਨਵੀਂ ਦਿੱਲੀ : ਪੰਜਾਬ ਸਥਿਤ ਫੂਡ ਚੇਨ ਡੋਨੀਟੋ ’ਤੇ ਪਿਜ਼ਾ ਤੇ ਬਰਗਰ ਵੇਚਣ ਲਈ ਡੋਮੀਨੋਜ਼ ਦੇ ਟ੍ਰੇਡਮਾਰਕ ਦੀ ਵਰਤੋਂ ਕਰਨ ’ਤੇ ਦਿੱਲੀ ਹਾਈ ਕੋਰਟ ਨੇ ਰੋਕ ਲਗਾਈ ਹੈ। ਜਸਟਿਸ ਅਨੀਸ਼ ਦਿਆਲ ਨੇ ਡੋਨੀਟੋ ਨੂੰ ਆਪਣੇ ਡੋਮੇਨ ਤੋਂ ਡੋਮੀਨੋਜ਼ ਦੇ ਸਾਰੇ ਸੰਦਰਭ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਡੋਨੀਟੋ ਦੇ ਉਤਪਾਦਾਂ ਦੀ ਲਿਸਟਿੰਗ ਹਟਾਉਣ ਦਾ ਨਿਰਦੇਸ਼ ਦਿੱਤਾ। ਡੋਮੀਨੋਜ਼ ਨੇ ਤਰਕ ਦਿੱਤਾ ਕਿ ਉਸ ਕੋਲ ਆਪਣੇ ਕਾਰੋਬਾਰ ਸਬੰਧੀ ਡੋਮੀਨੋਜ਼ ਤੇ ਡੋਮੀਨੋਜ਼ ਪਿਜ਼ਾ ਸਣੇ ਰਜਿਸਟਰਡ ਟ੍ਰੇਡਮਾਰਕ ਦੀ ਵਰਤੋਂ ਕਰਨ ਅਤੇ ਉਸ ਦੀ ਵਰਤੋਂ ਕਰਨ ’ਤੇ ਰੋਕ ਲਗਾਉਣ ਦਾ ਵਿਸ਼ੇਸ਼ ਅਧਿਕਾਰ ਹੈ।
Punjab Bani 10 June,2024
ਸਤਲੁਜ ਦਰਿਆ ’ਚ ਨਹਾਉਣ ਗਏ 6 ਦੋਸਤ, ਇਕ ਦੂਜੇ ਨੂੰ ਬਚਾਉਂਦੇ ਚਾਰ ਰੁੜ੍ਹੇ; ਭਾਲ ਜਾਰੀ
ਸਤਲੁਜ ਦਰਿਆ ’ਚ ਨਹਾਉਣ ਗਏ 6 ਦੋਸਤ, ਇਕ ਦੂਜੇ ਨੂੰ ਬਚਾਉਂਦੇ ਚਾਰ ਰੁੜ੍ਹੇ; ਭਾਲ ਜਾਰੀ ਲੁਧਿਆਣਾ : ਪਿੰਡ ਕਸਾਬਾਦ ਵਿੱਚ ਐਤਵਾਰ ਨੂੰ ਸਤਲੁਜ ਦਰਿਆ ਵਿੱਚ ਨਹਾਉਣ ਲਈ ਆਏ ਛੇ ਵਿੱਚੋਂ ਚਾਰ ਦੋਸਤ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਦੋ ਦੋਸਤਾਂ ਨੇ ਰੌਲਾ ਪਾਇਆ ਅਤੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਫਿਰ ਪੁਲਿਸ ਨੂੰ ਸੂਚਨਾ ਦਿੱਤੀ। ਦੇਰ ਰਾਤ ਤੱਕ ਥਾਣਾ ਸਲੇਮਟਾਬਰੀ ਦੀ ਪੁਲਿਸ ਗੋਤਾਖੋਰਾਂ ਦੀ ਮਦਦ ਨਾਲ ਚਾਰਾਂ ਦੀ ਭਾਲ ਕਰਦੀ ਰਹੀ। ਨੌਜਵਾਨਾਂ ਦੀ ਪਛਾਣ ਸ਼ੰਮੀ, ਚਾਹਲੂ, ਅੰਸਾਰੀ ਅਤੇ ਜ਼ਹੀਰ ਵਜੋਂ ਹੋਈ ਹੈ। ਸਾਰਿਆਂ ਦੀ ਉਮਰ 18 ਤੋਂ 20 ਸਾਲ ਦੇ ਵਿਚਕਾਰ ਹੈ।
Punjab Bani 10 June,2024
ਹਰਪ੍ਰੀਤ ਬਹਿਣੀਵਾਲ ਨੇ ਹੇਮਾ ਮਾਲਿਨੀ ਨੂੰ ਵਧਾਈਆਂ ਦੇ ਤੌਰ ’ਤੇ ਦਿੱਤੀ 41 ਅੱਖਰੀ ਫੱਟੀ, ਅਦਾਕਾਰਾ ਹੋਈ ਬਾਗੋ-ਬਾਗ
ਹਰਪ੍ਰੀਤ ਬਹਿਣੀਵਾਲ ਨੇ ਹੇਮਾ ਮਾਲਿਨੀ ਨੂੰ ਵਧਾਈਆਂ ਦੇ ਤੌਰ ’ਤੇ ਦਿੱਤੀ 41 ਅੱਖਰੀ ਫੱਟੀ, ਅਦਾਕਾਰਾ ਹੋਈ ਬਾਗੋ-ਬਾਗ ਮਾਨਸਾ : ਮਥੁਰਾ ਲੋਕ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਮੈਂਬਰ ਪਾਰਲੀਮੈਂਟ ਚੁਣੀ ਅਤੇ ਰਾਜ ਸਭਾ ਮੈਂਬਰ ਰਹਿ ਚੁੱਕੀ ਅਦਾਕਾਰਾ ਹੇਮਾ ਮਾਲਿਨੀ ਨੂੰ ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਨਵੀਂ ਦਿੱਲੀ ਵਿਖੇ ਉਨ੍ਹਾਂ ਨੂੰ 41 ਅੱਖਰੀ ਪੰਜਾਬੀ ਫੱਟੀ ਭੇਂਟ ਕੀਤੀ। ਇਸ 41 ਅੱਖਰੀ ਫੱਟੀ ’ਤੇ ਪੰਜਾਬੀ ਅੱਖਰਾਂ ਹੇਠ ਪੰਜਾਬੀ ਭਾਸ਼ਾ ਨਾ ਜਾਨਣ ਵਾਲਿਆਂ ਲਈ ਅੱਖਰਾਂ ਦੀ ਪਛਾਣ ਅੰਗਰੇਜ਼ੀ ਵਿੱਚ ਵੀ ਲਿਖੀ ਗਈ ਹੈ। ਅਦਾਕਾਰਾ ਹੇਮਾ ਮਾਲਿਨੀ ਨੇ ਹਰਪ੍ਰੀਤ ਬਹਿਣੀਵਾਲ ਦੇ ਇਸ ਨਿਵੇਕਲੇ ਯਤਨ ਅਤੇ ਮਾਤ ਭਾਸ਼ਾ ਦੇ ਪ੍ਰਚਾਰ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੱਟੀ ਉਨ੍ਹਾਂ ਦੇ ਦਫਤਰ ਦਾ ਸ਼ਿੰਗਾਰ ਬਣ ਕੇ ਰਹੇਗੀ।
Punjab Bani 10 June,2024
ਡ੍ਰੋਨ ਰਾਹੀਂ ਆਈ ਅੱਧਾ ਕਿੱਲੋ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਐੱਨ ਡੀ ਪੀ ਐੱਸ ਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ
ਡ੍ਰੋਨ ਰਾਹੀਂ ਆਈ ਅੱਧਾ ਕਿੱਲੋ ਹੈਰੋਇਨ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਐੱਨ ਡੀ ਪੀ ਐੱਸ ਤੇ ਏਅਰ ਕਰਾਫਟ ਐਕਟ ਤਹਿਤ ਕੇਸ ਦਰਜ ਤਰਨਤਾਰਨ: ਸਰਹੱਦੀ ਚੌਂਕੀ ਮਸਤਗੜ੍ਹ ਦੇ ਇਲਾਕੇ ਵਿੱਚੋਂ ਬੀਐੱਸਐੱਫ ਦੇ ਪੁਲਿਸ ਨੇ ਸਾਂਝੇ ਆਪੇ੍ਰਸ਼ਨ ਦੌਰਾਨ ਡ੍ਰੋਨ ਰਾਹੀਂ ਆਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਤੇ ਏਅਰ ਕਰਾਫਟ ਐਕਟ ਦੇ ਤਹਿਤ ਥਾਣਾ ਖੇਮਕਰਨ ਵਿਚ ਕੇਸ ਦਰਜ ਕੀਤਾ ਗਿਆ ਹੈ। 103 ਬਟਾਲੀਅਨ ਦੇ ਕੰਪਨੀ ਕਮਾਂਡਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ ’ਤੇ ਇਲਾਕੇ ਵਿਚ ਪੁਲਿਸ ਪ੍ਰਸ਼ਾਸਨ ਦੇ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਜਿਸ ਦੌਰਾਨ ਮਸਤਗੜ੍ਹ ਬੀਓਪੀ ਦੇ ਇਲਾਕੇ ਵਿੱਚੋਂ 588 ਗ੍ਰਾਮ ਦਾ ਪੈਕੇਟ ਬਰਾਮਦ ਹੋਇਆ। ਜਿਸ ਵਿੱਚੋਂ 563 ਗ੍ਰਾਮ ਹੈਰੋਇਨ ਮਿਲੀ। ਥਾਣਾ ਖੇਮਕਰਨ ਦੇ ਏਐੱਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਹੈਰੋਇਨ ਨੂੰ ਕਬਜੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਖੇਪ ਕਿਸਦੇ ਲਈ ਆਈ ਸੀ।
Punjab Bani 10 June,2024
ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਕੀਤੀ 1.62 ਕਰੋੜ ਦੀ ਠੱਗੀ, ਮਾਮਲਾ ਦਰਜ
ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਕੀਤੀ 1.62 ਕਰੋੜ ਦੀ ਠੱਗੀ, ਮਾਮਲਾ ਦਰਜ ਦੇਵੀਗੜ੍ਹ : ਥਾਣਾ ਜੁਲਕਾਂ ਦੀ ਪੁਲਿਸ ਨੇ ਹਵਾਈ ਜਹਾਜ਼ ਦੀਆਂ ਜਾਅਲੀ ਟਿਕਟਾਂ ਕਰਵਾ ਕੇ ਇਕ ਕਰੋੜ 62 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਜੋਧਪੁਰ ਦੇ ਬਲਦੀਪ ਸਿੰਘ ਤੇ ਅਮਰਜੀਤ ਸਿੰਘ ਵਾਸੀ ਪਿੰਡ ਪਠਾਣਮਾਜਰਾ ਨੇ ਆਪਣੇ ਗਾਹਕਾਂ ਦੀਆਂ ਵਿਦੇਸ਼ ਜਾਣ ਲਈ ਹਵਾਈ ਟਿਕਟਾਂ ਬੁੱਕ ਕਰਨ ਸਬੰਧੀ ਮੁਲਜ਼ਮਾਂ ਨੂੰ 1 ਕਰੋੜ 62 ਲੱਖ ਰੁਪਏ ਦਿੱਤੇ ਸਨ ਪਰ ਮੁਲਜ਼ਮਾਂ ਨੇ ਉਨ੍ਹਾਂ ਦੇ ਗਾਹਕਾਂ ਦੀਆਂ ਜਾਅਲੀ ਟਿਕਟਾਂ ਬਣਾ ਦਿੱਤੀਆਂ। ਇਸ ਗੱਲ ਦਾ ਪਤਾ ਜਦੋਂ ਬਲਦੀਪ ਸਿੰਘ ਤੇ ਅਮਰਜੀਤ ਸਿੰਘ ਨੂੰ ਲੱਗਾ ਤਾਂ ਉਨ੍ਹਾਂ ਤੁਰੰਤ ਮੁਲਜ਼ਮਾਂ ਤੋਂ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਤਾਂ ਉਕਤ ਮੁਲਜ਼ਮਾਂ ਨੇ 1 ਕਰੋੜ 62 ਲੱਖ ਰੁਪਏ ’ਚੋਂ 20.80 ਲੱਖ ਰੁਪਏ ਹੀ ਵਾਪਸ ਕੀਤੇ ਤੇ 1 ਕਰੋੜ 41 ਲੱਖ ਵੀਹ ਹਜ਼ਾਰ ਰੁਪਏ ਵਾਪਸ ਨਹੀਂ ਕੀਤੇ। ਜਿਸ ਦੀ ਇਤਲਾਹ ਬਲਦੀਪ ਸਿੰਘ ਅਤੇ ਉਸਦੇ ਸਾਥੀ ਅਮਰਜੀਤ ਸਿੰਘ ਨੇ ਥਾਣਾ ਜ਼ੁਲਕਾਂ ਨੂੰ ਦਿੱਤੀ। ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚੇਤਨ ਗੋਇਲ, ਵੰਸ਼ ਗੋਇਲ ਪੁੱਤਰਾਨ ਨਰਿੰਦਰ ਕੁਮਾਰ, ਨੇਹਾ ਸ਼ਰਮਾ ਪਤਨੀ ਚੇਤਨ ਗੋਇਲ, ਅਮਿਤਾ ਗੋਇਲ ਪਤਨੀ ਨਰਿੰਦਰ ਕੁਮਾਰ, ਨਰਿੰਦਰ ਕੁਮਾਰ ਪੁੱਤਰ ਦਰਗਾ ਦਾਸ ਵਾਸੀ ਮਕਾਨ ਨੰ. 45 ਗਲੀ ਨੰ. 01 ਅਬਚਲ ਨਗਰ ਪਟਿਆਲਾ ਮਾਲਕ ਟ੍ਰੈਵਲ ਹੱਬ ਤ੍ਰਿਪੜੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Bani 10 June,2024
ਮੇਰੇ ਮੁੰਡੇ ਨੂੰ ਛੁਡਾ ਕੇ ਪੰਜਾਬ ਲਿਆ ਦਿਓ ਕੋਈ ; ਇਕ ਮਾਂ ਨੇ ਲਗਾਈ
ਮੇਰੇ ਮੁੰਡੇ ਨੂੰ ਛੁਡਾ ਕੇ ਪੰਜਾਬ ਲਿਆ ਦਿਓ ਕੋਈ ; ਇਕ ਮਾਂ ਨੇ ਲਗਾਈ
Punjab Bani 10 June,2024
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਈ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋਈ, ਮਾਪਿਆਂ ਦਾ ਸੀ ਇਕਲੌਤਾ ਪੁੱਤਰ ਗੁਰੂਹਰਸਹਾਏ : ਗੁਰੂਹਰਸਹਾਏ ਦੇ ਕਬਰਸਤਾਨ ਵਿਖੇ ਇਕ ਨੌਜਵਾਨ ਦੀ ਚਿੱਟੇ ਨਸ਼ੇ ਦਾ ਟੀਕਾ ਲਾਉਣ ਸਮੇਂ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ ਵਜੋਂ ਹੋਈ ਹੈ। ਕਰੀਬ 42 ਸਾਲਾ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸਦਾ ਇਕ ਲੜਕਾ ਹੈ। ਨੌਜਵਾਨ ਦੀ ਮੌਤ ਨਾਲ ਮਾਪਿਆਂ ਨੂੰ ਗਹਿਰਾ ਸਦਮਾ ਲੱਗਾ ਹੈ। ਚਿੱਟੇ ਨਸ਼ੇ ਦੀ ਵਿਕਰੀ ਗੁਰੂਹਰਸਹਾਏ ਸ਼ਹਿਰ ਤੇ ਆਸ ਪਾਸ ਪਿੰਡਾਂ ਵਿਚ ਵੱਡੇ ਪੱਧਰ ’ਤੇ ਹੋ ਰਹੀ ਹੈ। ਇਸ ਚਿੱਟੇ ਨਸ਼ੇ ਨੂੰ ਰੋਕਣ ਲਈ ਨਸ਼ਾ ਵਿਰੋਧੀ ਫਰੰਟ ਸਮੇਤ ਵੱਖ-ਵੱਖ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਸੀ, ਜਿਨ੍ਹਾਂ ਨੇ ਸਮੇਂ-ਸਮੇਂ ’ਤੇ ਅਵਾਜ਼ ਉਠਾਈ, ਪੁਲਿਸ ਪ੍ਰਸ਼ਾਸਨ ਨੂੰ ਦੱਸਿਆ ਗਿਆ ਪਰ ਕੋਈ ਵੀ ਹੱਲ ਨਹੀਂ ਨਿਕਲਿਆ।
Punjab Bani 10 June,2024
ਵੀਜ਼ੇ ’ਤੇ ਸਪੱਸ਼ਟ ਮੋਹਰ ਨਾ ਲੱਗਣ ਕਾਰਨ ਪਟਿਆਲਾ ਵਾਸੀ ਰਜਿੰਦਰ ਸਿੰਘ ਵੀ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੋਂ ਵਾਂਝੇ ਰਹਿ ਗਏ
ਵੀਜ਼ੇ ’ਤੇ ਸਪੱਸ਼ਟ ਮੋਹਰ ਨਾ ਲੱਗਣ ਕਾਰਨ ਪਟਿਆਲਾ ਵਾਸੀ ਰਜਿੰਦਰ ਸਿੰਘ ਵੀ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੋਂ ਵਾਂਝੇ ਰਹਿ ਗਏ ਅੰਮ੍ਰਿਤਸਰ : ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼ਨਿਚਰਵਾਰ ਨੂੰ ਪਾਕਿਸਤਾਨ ਗਏ ਜਥੇ ਵਿਚ ਵੀਜ਼ੇ ’ਤੇ ਸਪੱਸ਼ਟ ਮੋਹਰ ਨਾ ਲੱਗਣ ਕਾਰਨ ਪਟਿਆਲਾ ਵਾਸੀ ਰਜਿੰਦਰ ਸਿੰਘ ਵੀ ਗੁਰਦੁਆਰਾ ਸਾਹਿਬਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੋਂ ਵਾਂਝੇ ਰਹਿ ਗਏ ਹਨ। ਸ਼ਨਿਚਰਵਾਰ ਦੁਪਹਿਰ 4.30 ਵਜੇ ਉਨ੍ਹਾਂ ਨੂੰ ਵਾਹਗਾ ਬਾਰਡਰ ’ਤੇ ਪਾਕਿਸਤਾਨੀ ਇਮੀਗੇ੍ਰਸ਼ਨ ਅਧਿਕਾਰੀਆਂ ਨੇ ਵਾਪਸ ਭੇਜ ਦਿੱਤਾ ਤੇ ਭਾਰਤੀ ਇਮੀਗੇ੍ਰਸ਼ਨ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ। ਜਦੋਂ ਕਿ ਰਜਿੰਦਰ ਸਵੇਰੇ 10.30 ਵਜੇ ਦੇ ਕਰੀਬ ਭਾਰਤੀ ਅਟਾਰੀ ਸਰਹੱਦ ਪਾਰ ਕਰ ਕੇ ਪਾਕਿਸਤਾਨੀ ਸਰਹੱਦ ਵਿਚ ਦਾਖ਼ਲ ਹੋ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਹੋਰ ਸ਼ਰਧਾਲੂਆਂ ਨਾਲ ਅਟਾਰੀ ਸਰਹੱਦੀ ਸੜਕ ਰਾਹੀਂ ਪਾਕਿਸਤਾਨ ਵਾਹਗਾ ਸਰਹੱਦ ਵਿਚ ਦਾਖ਼ਲ ਹੋਇਆ ਸੀ। ਪਰ ਵੀਜ਼ੇ ’ਤੇ ਲੱਗੀ ਮੋਹਰ ਸਪੱਸ਼ਟ ਨਾ ਹੋਣ ਕਾਰਨ ਪਾਕਿਸਤਾਨੀ ਇਮੀਗੇ੍ਰਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਮੂਹ ਨਾਲ ਪਾਕਿਸਤਾਨ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਉਥੇ ਹੀ ਰੋਕ ਦਿੱਤਾ ਗਿਆ। 65 ਸਾਲਾ ਰਜਿੰਦਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਉਸ ਨੂੰ ਗਰੁੱਪ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ ਤੇ ਸ਼ਾਮ 4.30 ਵਜੇ ਭਾਰਤ ਵਾਪਸ ਭੇਜ ਦਿੱਤਾ ਗਿਆ।
Punjab Bani 10 June,2024
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ, ਗੁਰੂ ਘਰ ਪ੍ਰਤੀ ਸੰਗਤਾਂ ’ਚ ਵਧ ਰਹੀ ਸ਼ਰਧਾ ਹਾਕਮਾਂ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ ਸੀ
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ, ਗੁਰੂ ਘਰ ਪ੍ਰਤੀ ਸੰਗਤਾਂ ’ਚ ਵਧ ਰਹੀ ਸ਼ਰਧਾ ਹਾਕਮਾਂ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ ਸੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ। ਇਸ ਸ਼ਹਾਦਤ ਨੇ ਜਿੱਥੇ ਧਾਰਮਿਕ ਕੱਟੜਤਾ ਦੇ ਨਾਮ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖਰਲੀ ਚੁਣੌਤੀ ਦਿੱਤੀ, ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ। ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ ਪ੍ਰੇਰਣਾ ਅੱਜ ਵੀ ਹਰ ਸਿੱਖ ਲਈ ਰਾਹ-ਦਸੇਰਾ ਹੈ। ਗੁਰੂ ਸਾਹਿਬ ਦੀ ਇਸ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ, ਦਿ੍ਰੜ੍ਹਤਾ ਨਾਲ ਆਪਣੇ ਹੱਕਾਂ ਦੀ ਰੱਖਿਆ ਕਰ ਸਕਣ ਦਾ ਰਾਹ ਦਿਖਾ ਕੇ ਸਿੱਖੀ ਦੇ ਮਹਿਲ ਦੀਆਂ ਨੀਹਾਂ ਨੂੰ ਏਨਾ ਪੱਕਾ ਤੇ ਮਜ਼ਬੂਤ ਕਰ ਦਿੱਤਾ ਕਿ ਜ਼ੁਲਮ ਦੇ ਝੱਖੜ ਇਸ ਦਾ ਕੁਝ ਨਾ ਵਿਗਾੜ ਸਕੇ। ਇਸ ਪਾਵਨ ਸ਼ਹਾਦਤ ਨੇ ਸਿੱਖ ਮਰਜੀਵੜਿਆਂ ਨੂੰ ਹੱਕ ਸੱਚ ਖਾਤਰ ਕੁਰਬਾਨ ਹੋਣ ਦੀ ਅਜਿਹੀ ਜਾਚ ਸਿਖਾਈ ਕਿ ਉਨ੍ਹਾਂ ਨੇ ਸ਼ਹਾਦਤਾਂ ਦੀ ਇਕ ਲੰਮੀ ਲੜੀ ਸਿਰਜ ਦਿੱਤੀ। ਸ਼ਹਾਦਤਾਂ ਦੀ ਇਹ ਲੜੀ ਸਿੱਖ ਇਤਿਹਾਸ ਦਾ ਹਾਸਲ ਹੈ।
Punjab Bani 10 June,2024
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁਖਵਾਕ : 10-06-2024, Ang 729
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁਖਵਾਕ : 10-06-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
Punjab Bani 10 June,2024
ਬਿਕਰਮ ਮਜੀਠੀਆ ਨੂੰ ਮੁੜ ਭੇਜੇ ਸੰਮਨ, 18 ਨੂੰ ਹੋਵੇਗੀ ਪੁਛਗਿਛ
ਬਿਕਰਮ ਮਜੀਠੀਆ ਨੂੰ ਮੁੜ ਭੇਜੇ ਸੰਮਨ, 18 ਨੂੰ ਹੋਵੇਗੀ ਪੁਛਗਿਛ ਚੰਡੀਗੜ੍ਹ, 8 ਜੂਨ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। ਉਨ੍ਹਾਂ ਨੂੰ ਪੁੱਛ-ਪੜਤਾਲ ਲਈ 18 ਜੂਨ ਨੂੰ ਮੁੜ ਸਿੱਟ ਸਾਹਮਣੇ ਪੇਸ਼ ਹੋਣ ਲਈ ਪੁਲੀਸ ਲਾਈਨ ਪਟਿਆਲਾ ਪਹੁੰਚਣ ਲਈ ਆਖਿਆ ਗਿਆ ਹੈ।
Punjab Bani 09 June,2024
ਕੈਨੇਡਾ ਵਿੱਚ ਨੌਜਵਾਨ ਦੀ ਗੋਲੀਆਂ ਮਾਰ ਕੀਤੀ ਹਤਿਆ
ਕੈਨੇਡਾ ਵਿੱਚ ਨੌਜਵਾਨ ਦੀ ਗੋਲੀਆਂ ਮਾਰ ਕੀਤੀ ਹਤਿਆ ਲੁਧਿਆਣਾ, 9 ਜੂਨ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਪਰਿਵਾਰ ਦੇ ਕੁਝ ਦੋਸਤਾਂ-ਮਿੱਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ। ਜਾਣਕਾਰੀ ਅਨੁਸਾਰ ਯੁਵਰਾਜ ਜਿਮ ਤੋਂ ਪਰਤਦਿਆਂ ਫੋਨ ’ਤੇ ਆਪਣੀ ਮਾਂ ਨਾਲ ਗੱਲ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਘਰ ਦੀ ਪਾਰਕਿੰਗ ਕੋਲ ਪੁੱਜਾ ਤਾਂ ਉਸ ਨੇ ਫੋਨ ਕੱਟ ਦਿੱਤਾ। ਪੁਲੀਸ ਮੁਤਾਬਕ ਕੁਝ ਸਮੇਂ ਬਾਅਦ ਕਿਸੇ ਨੇ ਯੁਵਰਾਜ ਨੂੰ ਇਮਾਰਤ ਵੱਲ ਇਸ਼ਾਰਾ ਕਰਕੇ ਪੁੱਛਿਆ ਕਿ ਕੀ ਉਹ ਇਸ ਵਿਚ ਰਹਿੰਦਾ ਹੈ, ਜਿਵੇਂ ਹੀ ਉਸ ਨੇ ‘ਹਾਂ’ ਕਿਹਾ ਤਾਂ ਉਸ ਦੇ ਛੇ ਗੋਲੀਆਂ ਮਾਰੀਆਂ ਗਈਆਂ। ਯੁਵਰਾਜ ਦੀ ਮੌਕੇ ’ਤੇ ਹੀ ਮੌਤ ਹੋ ਗਈ।
Punjab Bani 09 June,2024
ਐਚਡੀ ਦੇਵਗੌੜਾ ਨੇ ਦਿੱਤਾ ਐਨਡੀਏ ਸਰਕਾਰ ਨੂੰ ਪੂਰਾ ਸਮਰਥਨ
ਐਚਡੀ ਦੇਵਗੌੜਾ ਨੇ ਦਿੱਤਾ ਐਨਡੀਏ ਸਰਕਾਰ ਨੂੰ ਪੂਰਾ ਸਮਰਥਨ ਨਵੀਂ ਦਿੱਲੀ, 9 ਜੂਨ ਕਾਂਗਰਸ ’ਤੇ ਤਿੱਖਾ ਹਮਲਾ ਬੋਲਦਿਆਂ ਜਨਤਾ ਦਲ (ਸੈਕੁਲਰ) ਦੇ ਮੁਖੀ ਐੱਚਡੀ ਦੇਵਗੌੜਾ ਨੇ ਅੱਜ ਵਿਰੋਧੀ ਧਿਰ ਉੱਤੇ ਉਸ ਦੇ ‘ਹੰਕਾਰੀ ਤੇ ਨਾਂਹ ਪੱਖੀ ਰਵੱਈਏ’ ਨੂੰ ਲੈ ਕੇ ਨਿਸ਼ਾਨਾ ਸੇਧਿਆ। ਉਨ੍ਹਾਂ ਆਪਣੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਐੱਨਡੀਏ ਸਰਕਾਰ ਨੂੰ ਪੂਰਾ ਸਮਰਥਨ ਦਿੱਤਾ।ਦੇਵਗੌੜਾ ਨੇ ਜੇਡੀ (ਐੱਸ) ਨੂੰ ਕੈਬਨਿਟ ਵਿੱਚ ਥਾਂ ਦੇਣ ਦੀ ਪੇਸ਼ਕਸ਼ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਮੰਤਰੀ ਵੱਲੋਂ ਗੱਠਜੋੜ ਨਾਲ ਮਿਲ ਕੇ ‘ਪੂਰੀ ਦ੍ਰਿੜ੍ਹਤਾ’ ਨਾਲ ਕੰਮ ਕੀਤਾ ਜਾਵੇਗਾ।
Punjab Bani 09 June,2024
ਇੱਕ ਕਮਜੋਰ ਪ੍ਰਧਾਨ ਮੰਤਰੀ ਹਲਫ ਲੈ ਰਿਹਾ ਹੈ : ਅਲਕਾ ਲਾਂਬਾ
ਇੱਕ ਕਮਜੋਰ ਪ੍ਰਧਾਨ ਮੰਤਰੀ ਹਲਫ ਲੈ ਰਿਹਾ ਹੈ : ਅਲਕਾ ਲਾਂਬਾ ਸ੍ਰੀਨਗਰ, 9 ਜੂਨ ਕਾਂਗਰਸ ਆਗੂ ਅਲਕਾ ਲਾਂਬਾ ਨੇ ਅੱਜ ਕਿਹਾ ਕਿ ਨਰਿੰਦਰ ਮੋਦੀ ਆਪਣੇ ਤੀਸਰੇ ਕਾਰਜਕਾਲ ਦੌਰਾਨ ਇੱਕ ‘ਕਮਜ਼ੋਰ ਪ੍ਰਧਾਨ ਮੰਤਰੀ’ ਸਾਬਤ ਹੋਣਗੇ ਕਿਉਂਕਿ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੇ ਦਮ ’ਤੇ ਬਹੁਮਤ ਨਹੀਂ ਮਿਲਿਆ। ਲਾਂਬਾ ਇੱਥੇ ਮਹਿਲਾ ਕਾਂਗਰਸ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰ ਰਹੀ ਸੀ। ਉਨ੍ਹਾਂ ਕਿਹਾ, ‘‘ਇੱਕ ਕਮਜ਼ੋਰ ਪ੍ਰਧਾਨ ਮੰਤਰੀ ਹਲਫ਼ ਲੈ ਰਿਹਾ ਹੈ, ਇਸ ਪ੍ਰਧਾਨ ਮੰਤਰੀ ਕੋਲ ਬਹੁਮੱਤ ਨਹੀਂ ਹੈ।
Punjab Bani 09 June,2024
ਅਧ ਵਿਚਾਲੇ ਲਟਕ ਗਈ ਹੈ ਨਵੀ ਸਰਕਾਰ : ਅਖਿਲੇਸ਼ ਯਾਦਵ
ਅਧ ਵਿਚਾਲੇ ਲਟਕ ਗਈ ਹੈ ਨਵੀ ਸਰਕਾਰ : ਅਖਿਲੇਸ਼ ਯਾਦਵ ਦਿਲੀ, 9 ਜੂਨ ਸਮਾਜਵਾਦੀ ਪਾਰਟੀ (ਸਪਾ) ਪ੍ਰਧਾਨ ਅਖਿਲੇਸ਼ ਯਾਦਵ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਦੇ ਹਲਫ਼ਦਾਰੀ ਸਮਾਗਮ ’ਤੇ ਤਨਜ਼ ਕੱਸਦਿਆਂ ਕਿਹਾ ਕਿ ਨਵੀਂ ਸਰਕਾਰ ਅੱਧ-ਵਿਚਾਲੇ ਲਟਕ ਜਾਵੇਗੀ। ਅਖਿਲੇਸ਼ ਨੇ ‘ਐਕਸ’ ’ਤੇ ਹਿੰਦੀ ਵਿੱਚ ਸਾਂਝੀ ਕੀਤੀ ਪੋਸਟ ਵਿੱਚ ਕਿਹਾ, ‘‘ਊਪਰ ਸੇ ਕੋਈ ਤਾਰ ਨਹੀਂ, ਨੀਚੇ ਕੋਈ ਆਧਾਰ ਨਹੀ। ਅਧਰ ਮੇ ਜੋ ਲਟਕੀ ਹੂਈ ਵੋ ਤੋ ਕੋਈ ‘ਸਰਕਾਰ’ ਨਹੀਂ।’’ ਇਸ ਦਾ ਅਰਥ ਹੈ ਕਿ ਨਵੀਂ ਸਰਕਾਰ ਦੀ ਕਿਸਮਤ ਅੱਧ-ਵਿਚਾਲੇ ਲਟਕ ਗਈ ਹੈ।
Punjab Bani 09 June,2024
ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ
ਰਵਨੀਤ ਬਿੱਟੂ ਬਣਨਗੇ ਕੇਦਰੀ ਮੰਤਰੀ ਨਵੀਂ ਦਿੱਲੀ, 9 ਜੂਨ ਅੱਜ ਸ਼ਾਮੀਂ ਰਾਸ਼ਟਰਪਤੀ ਭਵਨ ਵਿਚ ਰੱਖੇ ਹਲਫਦਾਰੀ ਸਮਾਗਮ ਵਿਚ ਕੇਂਦਰੀ ਮੰਤਰੀ ਵਜੋਂ ਲੁਧਿਆਣਾ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਹਲਫ ਲੈਣਗੇ। ਬਿੱਟੂ ਨੂੰ ਕਾਂਗਰਸ ਦੇ ਰਾਜਾ ਵੜਿੰਗ ਨੇ ਹਰਾਇਆ ਸੀ। ਬਿੱਟੂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਧਰ ਰਾਜਨਾਥ ਸਿੰਘ ਤੇ ਅਮਿਤ ਸ਼ਾਹ ਸਣੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਮੋਦੀ ਸਰਕਾਰ 3.0 ਵਿਚ ਮੁੜ ਮੰਤਰੀ ਵਜੋਂ ਸਹੁੰ ਚੁੱਕਣਗੇ।
Punjab Bani 09 June,2024
ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ
ਤੀਸਰੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ, 8 ਜੂਨ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਐਤਵਾਰ ਨੂੰ ਅਹੁਦੇ ਅਤੇ ਰਾਜ਼ਦਾਰੀ ਦਾ ਹਲਫ਼ ਲੈ ਲਿਆ ਹੈ। ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲੇ ਦੂਜੇ ਸਿਆਸੀ ਆਗੂ ਹਨ। ਇਸ ਵਿਚਾਲੇ, ਨਵੀਂ ਸਰਕਾਰ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਵੱਖ-ਵੱਖ ਭਾਈਵਾਲਾਂ ਵਾਸਤੇ ਮੰਤਰੀ ਮੰਡਲ ਵਿੱਚ ਹਿੱਸੇਦਾਰੀ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਅਤੇ ਸਹਿਯੋਗੀ ਪਾਰਟੀਆਂ ਵਿਚਾਲੇ ਡੂੰਘੀ ਚਰਚਾ ਚੱਲ ਰਹੀ ਹੈ। ਇਸ ਸਮਾਗਮ ਦੌਰਾਨ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਤੋਂ ਇਲਾਵਾ ਪਾਰਟੀ ਪ੍ਰਧਾਨ ਜੇਪੀ ਨੱਢਾ ਵਰਗੇ ਸੀਨੀਅਰ ਭਾਜਪਾ ਆਗੂ ਤੇ ਹੋਰ ਨੇਤਾ ਸਾਹਿਬਾਨ ਵੀ ਮੌਜੂਦ ਰਹੇ।
Punjab Bani 09 June,2024
2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ
2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ: ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਵਚਨਬੱਧ - ਗ੍ਰਿਫ਼ਤਾਰ ਦੋਸ਼ੀ ਜਸਵਿੰਦਰ ਮੁਨਸ਼ੀ ਨੇ ਚਰਚ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਦਾ ਦੋਸ਼ ਕਬੂਲਿਆ: ਡੀਜੀਪੀ ਗੌਰਵ ਯਾਦਵ - ਪੁਲਿਸ ਟੀਮਾਂ ਗੁਰਵਿੰਦਰ ਅਫ਼ਰੀਦੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ 'ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ 'ਚੋਂ ਗੈਰ-ਕਾਨੂੰਨੀ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਦੇ ਸਬੰਧ ਵਿੱਚ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਹ ਮਿਲੀ ਸੀ ਕਿ ਮੁਲਜ਼ਮ ਜਸਵਿੰਦਰ ਉਰਫ਼ ਮੁਨਸ਼ੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ 'ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ਸੂਹ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਵਿਅਕਤੀ ਨੂੰ ਇਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ ਨੰ. 71 ਮਿਤੀ 09/06/2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਚਾਟੀਵਿੰਡ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 09 June,2024
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਜਨਤਕ ਛੁੱਟੀ ਦਾ ਐਲਾਨ ਚੰਡੀਗੜ੍ਹ, 9 ਜੂਨ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ’ਤੇ ਸੋਮਵਾਰ 10 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਤਹਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 10 ਜੂਨ ਨੂੰ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 09 June,2024
'ਜਨਤਕ ਸੇਵਾ ਲਈ ਉਪਲੱਬਧ ਰਹੋ', ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ 'ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼
'ਜਨਤਕ ਸੇਵਾ ਲਈ ਉਪਲੱਬਧ ਰਹੋ', ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ 'ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼ - ਡੀਜੀਪੀ ਗੌਰਵ ਯਾਦਵ ਵੱਲੋਂ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪਣੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਉਪਲਬਧ ਰਹਿਣ ਦੇ ਨਿਰਦੇਸ਼ - ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸਪੈਸ਼ਲ ਡੀਜੀਪੀਜ਼ /ਐਡੀਸ਼ਨਲ ਡੀਜੀਪੀਜ਼ ਨੂੰ ਨਾਗਰਿਕਾਂ ਲਈ ਉਪਲਬਧ ਰਹਿਣ ਲਈ ਦਿਨ ਨਿਰਧਾਰਤ ਕੀਤੇ ਗਏ ਹਨ: ਡੀਜੀਪੀ ਪੰਜਾਬ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧ ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) 'ਤੇ ਜਾਣਕਾਰੀ ਦਿੱਤੀ ਕਿ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੇਵਾ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਵਿਖੇ, ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਪਲਬਧ ਰਹਿਣ ਵੀ ਦਿਨ ਨਿਰਧਾਰਤ ਕੀਤੇ ਗਏ ਹਨ। ਜਾਣਕਾਰੀ ਮੁਤਾਬਿਕ ਸਪੈਸ਼ਲ ਡੀਜੀਪੀ ਭਲਾਈ ਈਸ਼ਵਰ ਸਿੰਘ ਸੋਮਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਸੇ ਤਰ੍ਹਾਂ, ਏਡੀਜੀਪੀ ਸੁਰੱਖਿਆ ਐਸ.ਐਸ. ਸ੍ਰੀਵਾਸਤਵ ਮੰਗਲਵਾਰ ਨੂੰ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਬੁੱਧਵਾਰ ਨੂੰ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ ਵੀਰਵਾਰ ਨੂੰ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। 'ਨਾਗਰਿਕਾਂ ਤੱਕ ਪਹੁੰਚ' ਨੂੰ ਲੋਕ ਕੇਂਦਰਿਤ ਪੁਲਿਸਿੰਗ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਫੋਨ 'ਤੇ ਉਪਲਬਧ ਰਹਿਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸ਼ਾਂਤੀਪੂਰਵਕ ਨਾਲ ਸੁਣਨ ਲਈ ਉਨ੍ਹਾਂ ਨਾਲ ਫੋਨ 'ਤੇ ਗੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗੀ।
Punjab Bani 09 June,2024
ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ
ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ ਅੰਮ੍ਰਿਤਸਰ:- 9 ਜੂਨ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਆਪਣੇ ਸਾਥੀਆਂ ਸਮੇਤ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਲਈ ਪੁੱਜੇ। ਬੁੱਢਾ ਦਲ ਦੀ ਛਾਉਣੀ ਪੁੱਜਣ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਸਿਰਪਾਓ ਤੇ ਦੋਸ਼ਾਲੇ ਨਾਲ ਸਨਮਾਨਿਤ ਕੀਤਾ। ਏਥੇ ਉਨ੍ਹਾਂ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਨੇ ਫੈਸਲਾ ਕਰ ਦਿਤਾ ਹੈ ਕਿ ਰਵਾਇਤੀ ਲੀਡਰ ਕੌਮ ਨੂੰ ਬਹੁਤਾ ਚਿਰ ਗੁੰਮਰਾਹ ਨਹੀਂ ਕਰ ਸਕਦੇ, ਕੌਮ ਦੀ ਬੇੜੀ ਨੂੰ ਮੰਝਧਾਰ ਚੋਂ ਕੱਢਣ ਲਈ ਸਿਰਲੱਥ, ਨਿਰਸਵਾਰਥ ਆਪਾਵਾਰੋ, ਕੌਮਪ੍ਰਸਤ, ਸੱਚੇ ਸੁੱਚੇ ਕੁਰਬਾਨੀ ਵਾਲੇ ਆਗੂ ਦੀ ਲੋੜ ਹੈ। ਉਨ੍ਹਾਂ ਕਿਹਾ ਜੋ ਸਿੱਖ ਸਿਧਾਂਤਾ ਤੇ ਪਹਿਰਾ ਦੇ ਸਕਣ ਅਤੇ ਕੌਮ ਨੂੰ ਸਹੀ ਅਗਵਾਈ ਦੇ ਕੇ ਸਿੱਖ ਸਮੱਸਿਆਵਾਂ ਅਤੇ ਪੰਜਾਬ ਦੇ ਮਸਲਿਆਂ ਦੇ ਸਰਲੀਕਰਨ ਲਈ ਲੋਕਸ਼ਕਤੀ ਪੈਦਾ ਕਰਨ ਦੇ ਸਮੱਰਥ ਹੋਣ। ਉਨ੍ਹਾਂ ਕਿਹਾ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਫੇਲ੍ਹ ਹੋਈਆਂ ਹਨ। ਮੌਜੂਦਾ ਲੋਕ ਸਭਾ ਚੋਣਾ ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੋਟ ਰਾਹੀਂ ਚੰਗਾ ਸਬਕ ਸਿੱਖਾਇਆ ਅਤੇ ਆਪਣੀ ਵੇਦਨਾ ਦਾ ਇਜ਼ਹਾਰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਭਾਈ ਸਰਬਜੀਤ ਸਿੰਘ ਖਾਲਸਾ ਦਾ ਵੱਡੀ ਲੀਡ ਨਾਲ ਜਿੱਤਣਾ ਇਸੇ ਗੱਲ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਸਿੱਖ ਸਿਧਾਂਤਾ ਨੂੰ ਬਚਾਉਣ ਤੇ ਸਿੱਖ ਸ਼ਕਤੀ ਨੂੰ ਪ੍ਰਚੰਡ ਕਰਨ ਲਈ ਇਕ ਨਿਸਾਨ ਤੇ ਇਕ ਵਿਧਾਨ ਥੱਲੇ ਇਕੱਠੇ ਹੋਈਏ ਅਤੇ ਸੱਚੇ ਸੁੱਚੇ ਨਿਰਸਵਾਰਥ ਆਗੂ ਦੀ ਅਗਵਾਈ ਨੂੰ ਪ੍ਰਵਾਨ ਕਰੀਏ। ਇਸ ਸਮੇਂ ਸੰਤ ਬਾਬਾ ਜਤਿੰਦਰ ਸਿੰਘ ਗੋਬਿੰਦਬਾਗ਼, ਸੰਤ ਬਾਬਾ ਸਜਨ ਸਿੰਘ ਵਾੜਾ ਸ਼ੇਰ ਸਿੰਘ ਵਾਲੇ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਨਿਹੰਗ ਬਾਬਾ ਭਗਤ ਸਿੰਘ ਅਤੇ ਸ. ਰਾਜਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ।
Punjab Bani 09 June,2024
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਬਣੇ ਭਾਰਤੀ ਫ਼ੌਜ ਦੇ ਕਮਿਸ਼ਨਡ ਅਫ਼ਸਰ * ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ * ਇੰਸਟੀਚਿਊਟ ਨੇ 56.64 ਫੀਸਦ ਦੀ ਸਫ਼ਲਤਾ ਦਰ ਨਾਲ ਸਥਾਪਤ ਕੀਤਾ ਇੱਕ ਹੋਰ ਮੀਲ ਪੱਥਰ ਚੰਡੀਗੜ੍ਹ, 9 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ) ਤੋਂ ਸਫਲਤਾਪੂਰਵਕ ਪਾਸ ਹੋਣ ਉਪਰੰਤ ਭਾਰਤੀ ਫੌਜ ਵਿੱਚ ਕਮਿਸ਼ਨ ਮਿਲ ਗਿਆ ਹੈ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਐੱਮ.ਵੀ. ਸੁਚਿੰਦਰ ਕੁਮਾਰ, ਪੀ.ਵੀ.ਐਸ.ਐੱਮ., ਏ.ਵੀ.ਐਸ.ਐਮ., ਵਾਈ.ਐਸ.ਐਮ., ਵੀ.ਐਸ.ਐਮ., ਜੀਓਸੀ-ਇਨ-ਸੀ, ਨਾਰਦਰਨ ਕਮਾਂਡ ਵੱਲੋਂ ਕੀਤਾ ਗਿਆ। ਇਨ੍ਹਾਂ ਛੇ ਕੈਡਿਟਾਂ ਅਮਰਿੰਦਰ ਸਿੰਘ (ਜ਼ਿਲ੍ਹਾ ਮੋਹਾਲੀ), ਸ਼ੋਭਿਤਦੀਪ ਸਿੰਘ (ਗੁਰਦਾਸਪੁਰ), ਅਭੈ ਪ੍ਰਤਾਪ ਸਿੰਘ (ਮੋਹਾਲੀ), ਅਦਿੱਤਿਆ ਬਰਮੀ (ਹੁਸ਼ਿਆਰਪੁਰ), ਅਦਿੱਤਿਆ ਸ਼ਰਮਾ (ਮੋਹਾਲੀ) ਅਤੇ ਤੁਸ਼ਾਂਤ (ਪਠਾਨਕੋਟ) ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨ ਤੋਂ ਲੈ ਕੇ ਹੁਣ ਤੱਕ ਕੁੱਲ 158 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਹਨਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸਫ਼ਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 50 ਕੈਡਿਟ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਇੰਸਟੀਚਿਊਟ ਨੇ 56.64 ਫੀਸਦ ਦੀ ਸਫਲਤਾ ਦਰ ਹਾਸਲ ਕਰਕੇ ਇੱਕ ਹੋਰ ਮੀਲ ਪੱਥਰ ਸਥਾਪਤ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਸੰਸਥਾ ਦੇ ਦੋ ਹੋਰ ਕੈਡਿਟਾਂ ਜਸਕੀਰਤ ਸਿੰਘ (ਜ਼ਿਲ੍ਹਾ ਮੋਹਾਲੀ) ਅਤੇ ਜਲੰਧਰ ਜ਼ਿਲ੍ਹੇ ਦੇ ਸਕਸ਼ਮ ਗੁਪਤਾ ਨੂੰ ਇਸ ਸਾਲ ਮਈ ਵਿੱਚ ਭਾਰਤੀ ਜਲ ਸੈਨਾ ਵਿੱਚ ਸਬ-ਲੈਫ਼ਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਇੰਸਟੀਚਿਊਟ ਦੇ 'ਨਿਸ਼ਚੈ ਕਰ ਅਪਨੀ ਜੀਤ ਕਰੋਂ' ਵਾਲੇ ਮੋਟੋ ਉਤੇ ਖਰਾ ਉਤਰਨ ਅਤੇ ਦੇਸ਼ ਦੀ ਸੇਵਾ ਪ੍ਰਤੀ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ। ਬਾਕਸ 22 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ ਦੀ ਇੰਟਰਵਿਊ ਕੀਤੀ ਪਾਸ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ 22 ਹੋਰ ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਇੰਟਰਵਿਊ ਵੀ ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਸਾਲ ਅਪ੍ਰੈਲ ਵਿੱਚ ਐਨ.ਡੀ.ਏ.-152 ਕੋਰਸ ਦੀ ਮੈਰਿਟ ਸੂਚੀ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਕੈਡਿਟ ਨਵਜੋਤ ਸਿੰਘ ਨੇ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ 11ਵਾਂ ਰੈਂਕ ਹਾਸਲ ਕੀਤਾ ਹੈ। ਹੁਣ ਇਹ 22 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਵਿੱਚ ਜਾਣ ਲਈ ਜੁਆਇੰਨ ਲੈਟਰਾਂ ਦੀ ਉਡੀਕ ਕਰ ਰਹੇ ਹਨ।
Punjab Bani 09 June,2024
ਚੰਡੀਗੜ੍ਹ ਪੀਜੀਆਈ ਵੱਲੋਂ ਡਾਕਟਰ ਤੇ ਸਟਾਫ ਲਈ ਨਵਾਂ ਸਰਕੂਲਰ ਜਾਰੀ
ਚੰਡੀਗੜ੍ਹ ਪੀ ਜੀ ਆਈ ਵੱਲੋਂ ਡਾਕਟਰ ਤੇ ਸਟਾਫ ਲਈ ਨਵਾਂ ਸਰਕੂਲਰ ਜਾਰੀ ਚੰਡੀਗੜ੍ਹ, 8 ਜੂਨ (): ਚੰਡੀਗੜ੍ਹ ਪੀ ਜੀ ਆਈ ਦੇ ਡਾਇਰੈਕਟਰ ਡਾ: ਵਿਵੇਕ ਲਾਲ ਵੱਲੋਂ ਇੱਕ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਪੀਜੀਆਈ ਵਿੱਚ ਡਾਕਟਰ ਜਾਂ ਸਟਾਫ ਸਾਰੇ ਮਰੀਜ਼ਾਂ ਨਾਲ ਹਿੰਦੀ ਵਿੱਚ ਗੱਲ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਪੀ.ਜੀ. ਆਈ.ਆਈ. ਵਿਚ ਜ਼ਿਆਦਾਤਰ ਕੰਮ ਹਿੰਦੀ ਵਿਚ ਵੀ ਹੋਣਗੇ, ਇਸ ਦਾ ਮਕਸਦ ਮਰੀਜ਼ਾਂ ਅਤੇ ਡਾਕਟਰਾਂ ਵਿਚ ਬਿਹਤਰ ਤਾਲਮੇਲ ਪੈਦਾ ਕਰਨਾ ਹੈ। ਪੀ.ਜੀ. ਆਈ. ਰੋਜ਼ਾਨਾ ਪੰਜਾਬ, ਹਰਿਆਣਾ, ਹਿਮਾਚਲ, ਯੂ.ਪੀ. ਲਗਭਗ 10 ਹਜ਼ਾਰ ਮਰੀਜ਼ ਬਿਹਾਰ ਅਤੇ ਹੋਰ ਕਈ ਸੂਬਿਆਂ ਤੋਂ ਆਉਂਦੇ ਹਨ। ਇਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਘੱਟ ਪੜ੍ਹੇ-ਲਿਖੇ ਹਨ ਅਤੇ ਇਹ ਸਮਝ ਨਹੀਂ ਸਕਦੇ ਕਿ ਅੰਗਰੇਜ਼ੀ ਵਿੱਚ ਕੀ ਲਿਖਿਆ ਹੈ। ਟੈਸਟਾਂ ਆਦਿ ਲਈ ਫਾਰਮ ਭਰਨੇ ਔਖੇ ਹਨ। ਜਿਸ ਕਾਰਨ ਉਹ ਦੂਜਿਆਂ ‘ਤੇ ਨਿਰਭਰ ਰਹਿੰਦੇ ਹਨ। ਪੀਜੀਆਈ ਦੇ ਅੰਦਰ ਲੱਗੇ ਜ਼ਿਆਦਾਤਰ ਸਾਈਨ ਬੋਰਡ ਅੰਗਰੇਜ਼ੀ ਭਾਸ਼ਾ ਵਿੱਚ ਲਿਖੇ ਹੋਏ ਹਨ। ਇਨ੍ਹਾਂ ਸਾਈਨ ਬੋਰਡਾਂ ਨੂੰ ਵੀ ਹਿੰਦੀ ਵਿੱਚ ਬਦਲ ਦਿੱਤਾ ਜਾਵੇਗਾ।
Punjab Bani 08 June,2024
ਡੇਰਾ ਸੱਚਾ ਮੁਖੀ ਦੀ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਤੇ ਸੀ. ਬੀ. ਆਈ. ਨੂੰ ਨੋਟਿਸ
ਡੇਰਾ ਸੱਚਾ ਮੁਖੀ ਦੀ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਤੇ ਸੀ. ਬੀ. ਆਈ. ਨੂੰ ਨੋਟਿਸ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਦੀ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੇ ਸੀਬੀਆਈ ਨੂੰ ਨਵੇਂ ਸਿਰਿਓਂ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਹਾਈ ਕੋਰਟ ਨੇ ਪਹਿਲਾਂ ਜੋ ਨੋਟਿਸ ਜਾਰੀ ਕੀਤੇ ਸਨ, ਉਹ ਪ੍ਰੋਸੈੱਸ ਫੀਸ ਜਮ੍ਹਾਂ ਨਾ ਹੋਣ ਕਾਰਨ ਬਚਾਅ ਧਿਰ ਨੂੰ ਸੌਂਪੇ ਨਹੀਂ ਜਾ ਸਕੇ। ਇਸ ’ਤੇ ਹਾਈ ਕੋਰਟ ਨੇ ਦੁਬਾਰਾ ਨੋਟਿਸ ਜਾਰੀ ਕਰ ਕੇ ਸਾਰੀਆਂ ਧਿਰਾਂ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਜਵਾਬ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ। ਡੇਰਾ ਮੁਖੀ ਨੇ ਆਪਣੀ ਪਟੀਸ਼ਨ ’ਚ ਬੇਅਦਬੀ ਮਾਮਲੇ ’ਚ ਅਕਤੂਬਰ 2015 ’ਚ ਬਠਿੰਡਾ ਦੇ ਦਿਆਲਪੁਰ ਅਤੇ ਨਵੰਬਰ 2015 ’ਚ ਮੋਗਾ ਦੇ ਸਮਾਲਸਰ ਵਿਚ ਦਰਜ ਇਨ੍ਹਾਂ ਦੋਵਾਂ ਐੱਫਆਈਆਰਜ਼ ਦੀ ਸੀਬੀਆਈ ਤਾਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਫਰਵਰੀ ’ਚ ਇਸ ਮਾਮਲੇ ਦੇ ਇਕ ਮੁਲਜ਼ਮ ਪ੍ਰਦੀਪ ਕਲੇਰ ਵੱਲੋਂ ਉਸ ਖ਼ਿਲਾਫ਼ ਮੈਜਿਸਟ੍ਰੇਟ ਸਾਹਮਣੇ ਦਿੱਤੇ ਬਿਆਨ ਦੇ ਆਧਾਰ ’ਤੇ ਪੰਜਾਬ ਸਰਕਾਰ ਹੁਣ ਉਨ੍ਹਾਂ ਖ਼ਿਲਾਫ਼ ਇਨ੍ਹਾਂ ਮਾਮਲਿਆਂ ’ਚ ਪ੍ਰੋਡਕਸ਼ਨ ਵਾਰੰਟ ਮੰਗ ਸਕਦੀ ਹੈ।
Punjab Bani 08 June,2024
ਤਨਖਾਹ ਮੰਗਣ `ਤੇ ਲਾਲਮ ਲਾਲ ਹੋਈ ਮਾਲਕਣ ਨੇ ਕੀਤੀ ਆਪਣੇ ਸ਼ਰਾਬੀ ਦੋਸਤ ਨਾਲ ਮਿਲ ਕੇ ਨੌਕਰ ਦੀ ਕੁੱਟਮਾਰ
ਤਨਖਾਹ ਮੰਗਣ `ਤੇ ਲਾਲਮ ਲਾਲ ਹੋਈ ਮਾਲਕਣ ਨੇ ਕੀਤੀ ਆਪਣੇ ਸ਼ਰਾਬੀ ਦੋਸਤ ਨਾਲ ਮਿਲ ਕੇ ਨੌਕਰ ਦੀ ਕੁੱਟਮਾਰ ਦੱਖਣੀ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਦੱਖਣੀ ਦਿੱਲੀ ਵਿਚ ਬਣੇ ਵਸੰਤ ਕੁੰਜ ਥਾਣਾ ਖੇਤਰ ਦੇ ਕਾਵੇਰੀ ਅਪਾਰਟਮੈਂਟ `ਚ ਸ਼ਰਾਬ ਦੇ ਨਸ਼ੇ `ਚ ਇਕ ਮਕਾਨ ਮਾਲਕਣ ਨੇ ਆਪਣੇ ਦੋਸਤ ਨਾਲ ਮਿਲ ਕੇ ਨੌਕਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਕਿਉਂਕਿ ਉਸਨੇ ਮਾਲਕਣ ਕੋਲੋਂ ਤਨਖਾਹ ਮੰਗ ਲਈ ਸੀ। ਉਪਰੋਕਤ ਦੋਹਾਂ ਨੇ ਤਨਖਾਹ ਮੰਗਣ ਵਾਲੇ ਆਪਣੇ ਨੌਕਰ ਦੀ ਘਰ ਵਿੱਚ ਕੈਦ ਕਰਕੇ ਕੁੱਟਮਾਰ ਕੀਤੀ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
Punjab Bani 08 June,2024
ਐੱਨਆਈਏ ਨੇ ਕੀਤੀ ਗੋਲਡੀ ਬਰਾੜ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਦੀ ਮੰਗ
ਐੱਨਆਈਏ ਨੇ ਕੀਤੀ ਗੋਲਡੀ ਬਰਾੜ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਦੀ ਮੰਗ ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ ਆਈ ਏ) ਨੇ ਕੈਨੇਡਾ ਬੈਠੇ ਅੱਤਵਾਦੀ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਦੇ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ। ਪੰਜ ਮਹੀਨੇ ਪਹਿਲਾਂ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੈਕਟਰ 5 ’ਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਹਮਲੇ ਉਹ ਬਚ ਗਏ ਸਨ। ਬਾਅਦ ਵਿਚ ਉਨ੍ਹਾਂ ਤੋਂ ਦੋ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਦੀ ਜਾਂਚ ਇਸ ਸਮੇਂ ਐੱਨਆਈਏ ਕੋਲ ਹੈ। ਇਸ ਲਈ ਐੱਨਆਈਏ ਨੇ ਗੋਲਡੀ ਬਰਾੜ ਅਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਗਿ੍ਰਫ਼ਤਾਰੀ ਵਾਰੰਟ ਜਾਰੀ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ ਜਿਸ ’ਤੇ ਪੰਜ ਜੁਲਾਈ ਨੂੰ ਸੁਣਵਾਈ ਹੋਵੇਗੀ। ਗਿ੍ਰਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਮੁਲਜ਼ਮ ਨੂੰ ਫੜਨ ਅਤੇ ਫਿਰ ਵਿਦੇਸ਼ ਤੋਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
Punjab Bani 08 June,2024
ਲਾਸ ਏਂਜਲਸ ’ਚ ਸਕੂਲ ਨੇੜੇ ਅੰਨ੍ਹੇਵਾਹ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ; 4 ਲੋਕ ਜ਼ਖਮੀ
ਲਾਸ ਏਂਜਲਸ ’ਚ ਸਕੂਲ ਨੇੜੇ ਅੰਨ੍ਹੇਵਾਹ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ; 4 ਲੋਕ ਜ਼ਖਮੀ ਨਿਊਯਾਰਕ : ਲਾਸ ਏਂਜਲਸ ਦੇ ਇਕ ਸਕੂਲ ਨੇੜੇ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਲਾਸ ਏਂਜਲਸ ਕਾਉਂਟੀ ਸ਼ੈਰਿਫ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਹੋਮਿਸਾਇਡ ਜਾਸੂਸ ਕੰਪਟਨ ਵਿੱਚ ਗ੍ਰੀਨਲੀਫ ਬੁਲੇਵਾਰਡ ਦੇ 800 ਬਲਾਕ ਵਿੱਚ ਗੋਲੀਬਾਰੀ ਦੀ ਮੌਤ ਦੀ ਜਾਂਚ ਵਿੱਚ ਸ਼ਾਮਲ ਸਨ।
Punjab Bani 08 June,2024
ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਦੀ ਭਤੀਜੀ ਨੇ ਕੀਤਾ -ਕਿਸ ਕਰਨ ਵੇਲੇ ਦਾ ਫੋਟੋਸ਼ੂਟ ਜਾਰੀ
ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਦੀ ਭਤੀਜੀ ਨੇ ਕੀਤਾ -ਕਿਸ ਕਰਨ ਵੇਲੇ ਦਾ ਫੋਟੋਸ਼ੂਟ ਜਾਰੀ ਫਿ਼ਲਮੀ : ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਦੀ ਭਤੀਜੀ ਟੀਵੀ ਅਦਾਕਾਰਾ ਆਰਤੀ ਸਿੰਘ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਦੀਪਕ ਚੌਹਾਨ ਨਾਲ ਹੋਇਆ ਸੀ। ਹੁਣ ਅਦਾਕਾਰਾ ਹਨੀਮੂਨ ਲਈ ਗਈ ਹੈ। ਹਾਲ ਹੀ ‘ਚ ਆਰਤੀ ਨੇ ਆਪਣਾ ਰੋਮਾਂਟਿਕ ਫੋਟੋਸ਼ੂਟ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖਦੇ ਹੋਏ ਯੂਜ਼ਰਸ ਨੇ ਉਨ੍ਹਾਂ ਨੂੰ ਡਿਲੀਟ ਕਰਨ ਦੀ ਸਲਾਹ ਦਿੱਤੀ ਹੈ।
Punjab Bani 08 June,2024
ਇਕਾਦਸ਼ੀਆਂ 'ਚੋਂ ਨਿਰਜਲਾ ਇਕਾਦਸ਼ੀ ਨੂੰ ਵਧੇਰੇ ਮਹੱਤਵਪੂਰਨ
ਇਕਾਦਸ਼ੀਆਂ 'ਚੋਂ ਨਿਰਜਲਾ ਇਕਾਦਸ਼ੀ ਨੂੰ ਵਧੇਰੇ ਮਹੱਤਵਪੂਰਨ ਧਰਮ : ਇਕਾਦਸ਼ੀਆਂ 'ਚੋਂ ਨਿਰਜਲਾ ਇਕਾਦਸ਼ੀ ਨੂੰ ਵਧੇਰੇ ਮਹੱਤਵਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਇਸ ਦਿਨ ਸ਼ਰਧਾਲੂ ਭੋਜਨ ਤੇ ਪਾਣੀ ਦਾ ਸੇਵਨ ਕੀਤੇ ਬਿਨਾਂ ਵਰਤ ਰੱਖਦੇ ਹਨ। ਇਹ ਵਰਤ ਹਰ ਸਾਲ ਜੇਠ ਮਹੀਨੇ ਦੇ ਸ਼ੁਕਲ ਪੱਖ ਦੀ ਇਕਾਦਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਨਿਰਜਲਾ ਇਕਾਦਸ਼ੀ 18 ਜੂਨ ਨੂੰ ਹੈ। ਇਸ ਇਕਾਦਸ਼ੀ ਨੂੰ ਭੀਮਸੇਨੀ ਇਕਾਦਸ਼ੀ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਵਰਤ ਦਾ ਸਬੰਧ ਗਦਾਧਾਰੀ ਭੀਮ ਦੇ ਜੀਵਨ ਨਾਲ ਵੀ ਹੈ। ਨਿਰਜਲਾ ਇਕਾਦਸ਼ੀ ਦਾ ਵਰਤ ਔਰਤਾਂ ਲਈ ਜ਼ਿਆਦਾ ਸ਼ੁਭ ਮੰਨਿਆ ਜਾਂਦਾ ਹੈ। ਸ਼ਾਸਤਰਾਂ ਅਨੁਸਾਰ ਕੁਝ ਔਰਤਾਂ ਨੂੰ ਇਹ ਵਰਤ ਰੱਖਣ ਦੀ ਮਨਾਹੀ ਹੈ। ਅਜਿਹੀ ਸਥਿਤੀ 'ਚ ਆਓ ਜਾਣਦੇ ਹਾਂ ਕਿ ਕਿਨ੍ਹਾਂ ਨੂੰ ਨਿਰਜਲਾ ਇਕਾਦਸ਼ੀ ਦਾ ਵਰਤ ਨਹੀਂ ਰੱਖਣਾ ਚਾਹੀਦਾ।
Punjab Bani 08 June,2024
ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸਿਸਟਮ ਜਲਦੀ ਹੀ ਦੇਸ਼ ਵਿੱਚ ਕੀਤਾ ਜਾਵੇਗਾ ਲਾਗੂ
ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸਿਸਟਮ ਜਲਦੀ ਹੀ ਦੇਸ਼ ਵਿੱਚ ਕੀਤਾ ਜਾਵੇਗਾ ਲਾਗੂ ਨਵੀਂ ਦਿੱਲੀ, 7 ਜੂਨ () : ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਸੈਟੇਲਾਈਟ ਆਧਾਰਿਤ ਇਲੈਕਟ੍ਰਾਨਿਕ ਟੋਲ ਕਲੈਕਸ਼ਨ ਸਿਸਟਮ ਨੂੰ ਲਾਗੂ ਕਰਨ ਲਈ ਦੁਨੀਆ ਭਰ ਤੋਂ ਬੋਲੀ ਨੂੰ ਸੱਦਾ ਦਿੱਤਾ ਹੈ। ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ `ਤੇ ਆਧਾਰਿਤ ਇਹ ਪ੍ਰਣਾਲੀ ਰਾਸ਼ਟਰੀ ਰਾਜਮਾਰਗਾਂ `ਤੇ ਚੱਲਣ ਵਾਲੇ ਵਾਹਨਾਂ ਨੂੰ ਸਹਿਜ ਟੋਲ ਉਗਰਾਹੀ ਦਾ ਅਨੁਭਵ ਪ੍ਰਦਾਨ ਕਰੇਗੀ।
Punjab Bani 08 June,2024
ਵਿਆਹ ਤੋਂ ਇਨਕਾਰ ਕਰਨ `ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ
ਵਿਆਹ ਤੋਂ ਇਨਕਾਰ ਕਰਨ `ਤੇ ਕੁੜੀ ਨੂੰ ਉਤਾਰਿਆ ਮੌਤ ਦੇ ਘਾਟ ਐਸ. ਏ. ਐਸ. ਨਗਰ : ਪੰਜਾਬ ਦੇ ਸ਼ਹਿਰ ਮੁਹਾਲੀ ਦੇ ਫੇਜ਼ ਪੰਜ ਸਾਹਮਣੇ ਉਦਯੋਗਿਕ ਖੇਤਰ ਨੇੜੇ ਮੁੱਖ ਸੜਕ `ਤੇ ਸ਼ਰੇਆਮ ਇਕ ਨੌਜਵਾਨ ਵੱਲੋਂ ਲੜਕੀ ਨੂੰ ਤਲਵਾਰ ਨਾਲ ਅੰਨ੍ਹੇਵਾਹ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ `ਚ ਵੀ ਕੈਦ ਹੋ ਗਈ। ਪ੍ਰਤੱਖ ਦਰਸ਼ੀ ਅਨੁਸਾਰ ਸਵੇਰੇ ਫੇਜ਼ ਪੰਜ ਸਥਿਤ ਗੁਰਦੁਆਰਾ ਸਾਹਿਬ ਨੇੜੇ ਮੁੱਖ ਸੜਕ `ਤੇ ਇਕ ਲੜਕੀ ਨੂੰ ਨੌਜਵਾਨ ਨੇ ਘੇਰ ਲਿਆ ਜਦੋਂ ਉਹ ਕੰਮ `ਤੇ ਜਾ ਰਹੀ ਸੀ। ਉਸਨੇ ਲੜਕੀ `ਤੇ ਤਲਵਾਰ ਨਾਲ ਲਗਾਤਾਰ ਕਈ ਵਾਰ ਕੀਤੇ ਜਿਸ ਕਾਰਨ ਉਹ ਗੰਭੀਰ ਰੂਪ `ਚ ਜ਼ਖ਼ਮੀ ਹੋ ਗਈ। ਲੋਕਾਂ ਨੇ ਲੜਕੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਅਨੁਸਾਰ ਲੜਕੀ ਦੀ ਮੌਤ ਹੋ ਚੁੱਕੀ ਹੈ,ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Punjab Bani 08 June,2024
ਐਸ. ਜੀ. ਪੀ. ਸੀ. ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਅਮਿਤ ਸ਼ਾਹ ਨੂੰ ਆਖਿਆ ਕੰਗਨਾ ਨੂੰ ਪੜ੍ਹਾਉਣ ਅਕਲ ਦਾ ਪਾਠ
ਐਸ. ਜੀ. ਪੀ. ਸੀ. ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਅਮਿਤ ਸ਼ਾਹ ਨੂੰ ਆਖਿਆ ਕੰਗਨਾ ਨੂੰ ਪੜ੍ਹਾਉਣ ਅਕਲ ਦਾ ਪਾਠ ਅੰਮ੍ਰਿਤਸਰ, 7 ਜੂਨ () : ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਨੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵ-ਨਿਯੁਕਤ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਅਕਲ (ਸਦਬੁੱਧੀ ਦੇਣ) ਦਾ ਪਾਠ ਪੜ੍ਹਾਉਣ ਦੀ ਸਲਾਹ ਦਿੱਤੀ ਹੈ।
Punjab Bani 08 June,2024
ਸੜਕ ਹਾਦਸੇ ਵਿਚ ਜਿਊਂਦਾ ਸੜਿਆ ਨੌਜਵਾਨ
ਸੜਕ ਹਾਦਸੇ ਵਿਚ ਜਿਊਂਦਾ ਸੜਿਆ ਨੌਜਵਾਨ, ਮੋਟਰਸਾਈਕਲ ਤੇ ਟਰੱਕ ਦੀ ਹੋਈ ਟੱਕਰ ਮਗਰੋਂ ਲੱਗੀ ਅੱਗ ਕਾਰਨ ਵਾਪਰਿਆ ਪਟਿਆਲਾ, 7 ਜੂਨ () : ਸ਼ਨੀਵਾਰ ਸਵੇਰੇ 3 ਵਜੇ ਦੇ ਕਰੀਬ ਸਥਾਨਕ ਨਵਾਂ ਬੱਸ ਸਟੈਂਡ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਅੱਗ ਲੱਗ ਜਾਣ ਕਾਰਨ ਇੱਕ ਨੌਜਵਾਨ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ (25) ਵਾਸੀ ਸਨੌਰ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਸ ਦੌਰਾਨ ਮੋਟਰਸਾਈਕਲ ਤੇ ਟਰੱਕ ਵੀ ਸੜ ਕੇ ਸਵਾਹ ਹੋ ਗਏ। ਜਾਣਕਾਰੀ ਅਨੁਸਾਰ ਸਾਹਿਲ ਜੋ ਕਿ ਅਰਬਨ ਅਸਟੇਟ-1 ਦੇ ਇੱਕ ਰੈਸਟੋਰੈਂਟ ’ਚ ਕੰਮ ਕਰਦਾ ਸੀ ਤੇ ਆਪਣੀ ਡਿਊਟੀ ਖਤਮ ਕਰਕੇ ਘਰ ਵਾਪਸ ਜਾ ਰਿਹਾ ਸੀ ਤਾਂ ਨਵੇਂ ਬੱਸ ਸਟੈਂਡ ਚੌਕ ’ਚ ਮੋਟਰਸਾਈਕਲ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ, ਜਿਸ ਦੌਰਾਨ ਸਾਹਿਲ ਮੋਟਰਸਾਈਕਲ ਸਮੇਤ ਟਰੱਕ ਦੇ ਹੇਠਾ ਫਸ ਜਾਣ ’ਤੇ ਮੋਟਰਸਾਈਕਲ ਤੇ ਟਰੱਕ ਨੂੰ ਅੱਗ ਲੱਗ ਗਈ, ਜਿਸ ਦੌਰਾਨ ਅੱਗ ’ਚ ਝੁਲਸ ਜਾਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇਨਾ ਦਰਦਨਾਕ ਸੀ ਕਿ ਕੁਝ ਹੀ ਸਮੇਂ ’ਚ ਮ੍ਰਿਤਕ ਦੀਆਂ ਹੱਡੀਆਂ ਦਾ ਪਿੰਜਰ ਹੀ ਰਹਿ ਗਿਆ ਤੇ ਉਹ ਸਾਰਾ ਸੜ ਗਿਆ ਸੀ।
Punjab Bani 08 June,2024
ਪੰਜਾਬੀਆਂ ਅੱਤਵਾਦੀ ਕਹਿਣ ਵਾਲੀ ਕੰਗਨਾ ਅੱਤਵਾਦ ਸਮੇ ਕਿਥੇ ਸੀ : ਸੁਖਜਿੰਦਰ ਰੰਧਾਵਾ
ਪੰਜਾਬੀਆਂ ਅੱਤਵਾਦੀ ਕਹਿਣ ਵਾਲੀ ਕੰਗਨਾ ਅੱਤਵਾਦ ਸਮੇ ਕਿਥੇ ਸੀ : ਸੁਖਜਿੰਦਰ ਰੰਧਾਵਾ ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੰਗਨਾ ਰਣੌਤ ਨੂੰ ਤਿੱਖੇ ਸਵਾਲ ਪੁੱਛੇ ਹਨ। ਉਨ੍ਹਾਂ ਆਖਿਆ ਕਿ ਪੰਜਾਬੀਆਂ ਨੂੰ ਵਾਰ-ਵਾਰ ਅੱਤਵਾਦੀ ਅਤੇ ਮਾੜੀ ਸ਼ਬਦਾਵਲੀ ਮੋਲਣ ਵਾਲੀ ਇਹ ਔਰਤ ਅੱਤਵਾਦ ਵੇਲੇ ਕਿਥੇ ਸੀ। ਉਸ ਵੇਲੇ ਭਾਜਪਾ ਕਿੱਥੇ ਸੀ। ਉਸ ਵੇਲੇ ਸੈਂਕੜੇ ਕਾਂਗਰਸੀਆਂ ਨੇ ਕੁਰਬਾਨੀਆਂ ਦਿੱਤੀਆਂ ਸਨ। ਦਿੱਲੀ ਵਿਚ ਕਾਂਗਰਸ ਦੀ ਮੀਟਿੰਗ ‘ਚ ਸ਼ਾਮਲ ਹੋਣ ਆਏ ਰੰਧਾਵਾ ਨੇ ਕਿਹਾ ਕਿ ਜੇ ਕੋਈ ਸੁਰੱਖਿਆ ਜਾਂਚ ਦੌਰਾਨ ਕਿਸੇ ਨੂੰ ਥੱਪੜ ਮਾਰਦਾ ਹੈ ਤਾਂ ਮੈਂ ਇਸ ਦਾ ਸਮਰਥਨ ਨਹੀਂ ਕਰਦਾ। ਅਜਿਹਾ ਨਹੀਂ ਹੋਣਾ ਚਾਹੀਦਾ ਪਰ ਬਾਅਦ ਵਿੱਚ ਕੰਗਨਾ ਰਣੌਤ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ। ਰੰਧਾਵਾ ਨੇ ਕਿਹਾ ਕਿ ਮੈਂ ਕੰਗਨਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਪਹਿਲਾਂ ਸੋਚੋ ਅਤੇ ਫਿਰ ਬੋਲੋ, ਅਸੀਂ ਪੰਜਾਬੀਆਂ ਨੇ ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਖੂਨ ਵਹਾਇਆ ਹੈ। ਸਾਨੂੰ ਨਹੀਂ ਪਤਾ ਕਿ ਉਹ ਉਸ ਸਮੇਂ ਕਿੱਥੇ ਸੀ ਜਾਂ ਭਾਜਪਾ ਕਿੱਥੇ ਸੀ…ਉਸ ਨੇ ਜੋ ਕਿਹਾ ਉਹ ਗਲਤ ਹੈ ਅਤੇ ਸੰਸਦ ਵਿੱਚ ਜਵਾਬ ਦਿੱਤਾ ਜਾਵੇਗਾ।
Punjab Bani 08 June,2024
ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਦੇ ਪੁੱਤਰ ਤੇ ਸਾਥੀ ਦੀ ਹੋਈ ਮੌਤ
ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਦੇ ਪੁੱਤਰ ਤੇ ਸਾਥੀ ਦੀ ਹੋਈ ਮੌਤ ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਏ ਹਨ।
Punjab Bani 08 June,2024
ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪੁੱਜਾ ਡਿਬਰੁਗੜ
ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪੁੱਜਾ ਡਿਬਰੁਗੜ ਚੰਡੀਗੜ੍ਹ : ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਅੰਮ੍ਰਿਤਪਾਲ ਸਿੰਘ ਦਾ ਪੂਰਾ ਪਰਿਵਾਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਪਹੁੰਚਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਜਿੱਤੀ ਹੈ। ਪਰਿਵਾਰ ਵੱਲੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।
Punjab Bani 08 June,2024
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜ਼ਖਮੀ
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜ਼ਖਮੀ ਚੀਮਾ ਮੰਡੀ : ਨੇੜਲੇ ਪਿੰਡ ਕਣਕਵਾਲ ਭੰਗੂਆਂ ਵਿਖੇ ਇਕ ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਦੋ ਮਜ਼ਦੂਰਾਂ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਉਕਤ ਮਜ਼ਦੂਰ ਸ਼ੈਲਰ ਦੀ ਕੰਧ ਨੂੰ ਪਲੱਸਤਰ ਕਰ ਰਹੇ ਸਨ ਤਾਂ ਬਣਾਈ ਪੈੜ ਦੇ ਟੁੱਟ ਜਾਣ ਕਾਰਨ ਉਹ ਕਾਫੀ ਉਚਾਈ ਤੋਂ ਹੇਠਾਂ ਡਿੱਗ ਪਏ, ਜਿਸ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਵਿਖੇ ਭੇਜਿਆ ਗਿਆ ਜਿੱਥੋਂ ਉਨਾਂ ਨੂੰ ਸਰਕਾਰੀ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਮਜ਼ਦੂਰਾਂ 'ਚ ਤਰਸੇਮ ਸਿੰਘ ਬਿੱਟੂ ਪੁੱਤਰ ਜੀਤ ਸਿੰਘ, ਅਮਨਦੀਪ ਸਿੰਘ ਪੁੱਤਰ ਬਿੱਲੂ ਸਿੰਘ (ਦੋਵੇਂ ਵਾਸੀ ਹੀਰੋਂ ਖੁਰਦ) ਤੇ ਜਨਕ ਰਾਜ ਪੁੱਤਰ ਨਛੱਤਰ ਸਿੰਘ ਵਾਸੀ ਧਰਮਗੜ੍ਹ ਸ਼ਾਮਲ ਹਨ। ਗੰਭੀਰ ਜ਼ਖ਼ਮੀ ਹੋਏ ਮਜ਼ਦੂਰਾਂ 'ਚ ਜੱਸਾ ਸਿੰਘ ਪੁੱਤਰ ਗਾਜ ਸਿੰਘ ਵਾਸੀ ਧਰਮਗੜ੍ਹ ਤੇ ਕ੍ਰਿਸ਼ਨ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਰਤਨਗੜ ਪਾਟਿਆਵਾਲੀ ਸ਼ਾਮਲ ਹਨ।
Punjab Bani 08 June,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁਕ ਸਮਾਗਮ ਲਈ ਮਹਿਮਾਨਾਂ ਦੀ ਆਮਦ ਸ਼ੁਰੂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁਕ ਸਮਾਗਮ ਲਈ ਮਹਿਮਾਨਾਂ ਦੀ ਆਮਦ ਸ਼ੁਰੂ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਮਹਿਮਾਨਾਂ ਦੀ ਆਮਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸ਼ਨੀਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਹੁੰਚਣ ਦੇ ਨਾਲ ਹੀ ਸ਼ੁਰੂ ਹੋ ਗਈ ਹੈ। ਸਕੱਤਰ ਮੁਕਤੇਸ਼ ਪਰਦੇਸ਼ੀ ਨੇ ਪ੍ਰਧਾਨ ਮੰਤਰੀ ਹਸੀਨਾ ਦਾ ਹਵਾਈ ਅੱਡੇ 'ਤੇ ਸਵਾਗਤ ਕੀਤਾ। ਰਾਸ਼ਟਰਪਤੀ ਭਵਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 9 ਜੂਨ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਉਨ੍ਹਾਂ ਦਾ ਤੀਜਾ ਕਾਰਜਕਾਲ ਹੋਵੇਗਾ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਵੀ ਉਸੇ ਦਿਨ ਸਹੁੰ ਚੁੱਕਣਗੇ। ਵਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਗੁਆਂਢੀ ਖੇਤਰ ਅਤੇ ਹਿੰਦ ਮਹਾਸਾਗਰ ਖੇਤਰ ਦੇ ਕਈ ਨੇਤਾਵਾਂ ਅਤੇ ਰਾਜਾਂ ਦੇ ਮੁਖੀਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਬੁਲਾਇਆ ਗਿਆ ਹੈ, ਜੋ ਕਿ ਭਾਰਤ ਦੀ ਨੇਬਰਜ਼ ਫਸਟ ਨੀਤੀ ਦਾ ਪ੍ਰਮਾਣ ਹੈ।
Punjab Bani 08 June,2024
ਬੀਐਸਐਫ ਨੇ ਕੱਢੀਆਂ ਨੌਜਵਾਨਾਂ ਲਈ ਅਸਾਮੀਆਂ
ਬੀਐਸਐਫ ਨੇ ਕੱਢੀਆਂ ਨੌਜਵਾਨਾਂ ਲਈ ਅਸਾਮੀਆਂ ਨਵੀਂ ਦਿੱਲੀ : ਬੀਐਸਐਫ ਨੇ ਅਸਿਸਟੈਂਟ ਸਬ-ਇੰਸਪੈਕਟਰ (ਏਐਸਆਈ- ਸਟੈਨੋਗ੍ਰਾਫਰ) ਅਤੇ ਹੈੱਡ ਕਾਂਸਟੇਬਲ (ਮੰਤਰੀ) ਦੀਆਂ ਅਸਾਮੀਆਂ ਲਈ ਬੰਪਰ ਭਰਤੀ ਦਾ ਐਲਾਨ ਕੀਤਾ ਹੈ। ਇਸ ਭਰਤੀ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸਾਰੇ ਉਮੀਦਵਾਰ ਕੱਲ੍ਹ ਯਾਨੀ 9 ਜੂਨ ਤੋਂ ਆਨਲਾਈਨ ਅਪਲਾਈ ਕਰ ਸਕਣਗੇ। ਬਿਨੈ-ਪੱਤਰ ਸਿਰਫ ਬੀਐਸਐਫ ਦੀ ਅਧਿਕਾਰਤ ਵੈੱਬਸਾਈਟ rectt.bsf.gov.in 'ਤੇ ਜਾ ਕੇ ਆਨਲਾਈਨ ਮੋਡ ਰਾਹੀਂ ਭਰਿਆ ਜਾ ਸਕਦਾ ਹੈ। ਫਾਰਮ ਭਰਨ ਤੋਂ ਪਹਿਲਾਂ, ਉਮੀਦਵਾਰਾਂ ਨੂੰ ਇੱਕ ਵਾਰ ਨਿਰਧਾਰਤ ਯੋਗਤਾ ਦੀ ਜਾਂਚ ਕਰਨੀ ਚਾਹੀਦੀ ਹੈ।
Punjab Bani 08 June,2024
ਮਨੀਪੁਰ : ਅੱਤਵਾਦੀਆਂ ਨੇ ਫੂਕੀ ਪੁਲਸ ਚੌਕੀ ਤੇ ਘਰ
ਮਨੀਪੁਰ : ਅੱਤਵਾਦੀਆਂ ਨੇ ਫੂਕੀ ਪੁਲਸ ਚੌਕੀ ਤੇ ਘਰ ਇੰਫਾਲ, 8 ਜੂਨ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਅੱਜ ਮਸ਼ਕੂਕ ਅਤਿਵਾਦੀਆਂ ਨੇ ਪੁਲੀਸ ਚੌਕੀ ਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਅਤਿਵਾਦੀਆਂ ਨੇ ਰਾਤ ਕਰੀਬ 12.30 ਵਜੇ ਬਰਾਕ ਨਦੀ ਦੇ ਕੰਢੇ ‘ਤੇ ਚੋਟੋਬੇਕਰਾ ਖੇਤਰ ‘ਚ ਸਥਿਤ ਜੀਰੀ ਪੁਲੀਸ ਚੌਕੀ ਨੂੰ ਅੱਗ ਲਗਾ ਦਿੱਤੀ। ਜਿਰੀਬਾਮ ਵਿੱਚ ਸਥਿਤ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਕਈ ਘਰਾਂ ਨੂੰ ਸਾੜ ਦਿੱਤਾ ਗਿਆ ਹੈ। ਇਸਲਈ ਕਮਾਂਡੋ ਟੁਕੜੀ ਨੂੰ ਰਵਾਨਾ ਕਰ ਦਿੱਤਾ ਗਿਆ ਹੈ।
Punjab Bani 08 June,2024
ਅਪਰਾਧ : ਦਿਨ ਦਿਹਾੜੇ ਲੜਕੀ ਨੂੰ ਨਕਾਬਪੋਸ਼ ਨੌਜਵਾਨ ਨੇ ਤਲਵਾਰ ਨਾਲ ਵੱਢਿਆ
ਅਪਰਾਧ : ਦਿਨ ਦਿਹਾੜੇ ਲੜਕੀ ਨੂੰ ਨਕਾਬਪੋਸ਼ ਨੌਜਵਾਨ ਨੇ ਤਲਵਾਰ ਨਾਲ ਵੱਢਿਆ ਚੰਡੀਗੜ੍ਹ, 8 ਜੂਨ ਮੋਹਾਲੀ ਵਿਖੇ ਅੱਜ ਦਿਨ ਦਿਹਾੜੇ ਇਕ ਨਕਾਬਪੋਸ਼ ਨੌਜਵਾਨ ਨੇ ਸਵੇਰੇ ਆਪਣੇ ਦਫ਼ਤਰ ਜਾ ਰਹੀ ਲੜਕੀ ਨੂੰ ਰਸਤੇ ਵਿੱਚ ਘੇਰ ਕੇ ਉਸ ਦੀ ਤਲਵਾਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਨੌਜਵਾਨ ਨੇ ਲੜਕੀ ਨੂੰ ਸੜਕ ਵਿਚਕਾਰ ਤਲਵਾਰਾਂ ਨਾਲ ਕਈ ਵਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਅੱਧਮਰੀ ਛੱਡ ਕੇ ਫ਼ਰਾਰ ਹੋ ਗਿਆ। ਸੜਕ ਤੋਂ ਲੰਘ ਰਹੇ ਲੋਕਾਂ ਨੇ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਗਈ। ਬਾਅਦ ਵਿੱਚ ਲੜਕੀ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਜਿੰਦਰ ਕੌਰ (26) ਵਜੋਂ ਹੋਈ ਹੈ। ਪੁਲਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ।
Punjab Bani 08 June,2024
ਰਾਮੋਜੀ ਗਰੁਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਹੋਇਆ ਦੇਹਾਂਤ
ਰਾਮੋਜੀ ਗਰੁਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਹੋਇਆ ਦੇਹਾਂਤ ਹੈਦਰਾਬਾਦ, 8 ਜੂਨ ਮਸ਼ਹੂਰ ਮੀਡੀਆ ਸ਼ਖਸੀਅਤ ਅਤੇ ਰਾਮੋਜੀ ਗਰੁੱਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਅੱਜ ਸਵੇਰੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਸੂਤਰਾਂ ਨੇ ਦੱਸਿਆ ਕਿ ਰਾਓ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ 5 ਜੂਨ ਨੂੰ ਇੱਥੋਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਤੜਕੇ 4.50 ਵਜੇ ਉਨ੍ਹਾਂ ਦੀ ਮੌਤ ਹੋ ਗਈ।
Punjab Bani 08 June,2024
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ, 8 ਜੂਨ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Punjab Bani 08 June,2024
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ
ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਰਿਪੋਰਟ ਮੰਗੀ ਸੂਬੇ ਵਿੱਚ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀਆਂ ਨੂੰ ਮਿਲ ਰਿਹਾ ਰਾਸ਼ਨ ਚੰਡੀਗੜ੍ਹ, 8 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਭਰ ਵਿੱਚ ਸਥਾਪਿਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਜ਼ (ਐਮ.ਐਫ.ਪੀ.ਐਸ.) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਹਰ ਤਰ੍ਹਾਂ ਨਾਲ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਦਾ ਅਨਾਜ ਪ੍ਰਾਪਤ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਛੱਡਣ ਜਾਂ ਬੇਵਕਤ ਅਨਾਜ ਲੈਣ ਸਮੇਂ ਬਹੁਤੀ ਵਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਰਾਸ਼ਨ ਦੀ ਵੰਡ ਕਰਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਖਾਸ ਕਰਕੇ ਖਰਾਬ ਮੌਸਮ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਉਥੇ ਹੀ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਵੀ ਹੋਵੇਗੀ।
Punjab Bani 08 June,2024
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਵਰਤਣ ਦਾ ਸੱਦਾ ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ ’ਤੇ ਪੰਜਾਬ ਚੰਡੀਗੜ੍ਹ, 8 ਜੂਨ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ 'ਤੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 'ਤੇ ਕਾਲ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਚੋਅ/ਬਰਸਾਤੀ ਨਾਲੇ/ਦਰਿਆਵਾਂ ਨੂੰ 100 ਸਾਲਾਂ ਤੱਕ ਹੜ੍ਹਾਂ ਦੇ ਪਾਣੀ ਦੇ ਵਹਾਅ ਅਨੁਸਾਰ ਡਿਜ਼ਾਇਨ ਕਰਨਾ ਅਤੇ ਇਸ ਅਨੁਸਾਰ ਦਰਿਆਵਾਂ ਅਤੇ ਸੇਮ ਨਾਲਿਆਂ/ਚੋਅ ਦੇ ਹੜ੍ਹ ਵਾਲੇ ਇਲਾਕੇ ਨੂੰ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ ਤਹਿਤ ਨੋਟੀਫਾਈ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਨਦੀਆਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਅਗਾਊਂ ਬੰਨ੍ਹਾਂ 'ਤੇ ਕੰਮ ਦੀ ਪਾਬੰਦੀ ਲਾਈ ਗਈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਸਬੰਧਤ ਲੋਕਾਂ ਜਿਵੇਂ ਕਿ ਬੈਗ ਸਪਲਾਇਰ, ਵਾਇਰ ਬਾਈਂਡਰ, ਮਿੱਟੀ ਪੁੱਟਣ ਵਾਲੀ ਮਸ਼ੀਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਦਾ ਡਾਟਾ ਸੰਕਲਿਤ ਕੀਤਾ ਗਿਆ ਹੈ ਅਤੇ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਥੈਲਿਆਂ ਨੂੰ ਸੰਕਟਕਾਲੀਨ ਵਰਤੋਂ ਲਈ ਸਬੰਧਤ ਸਥਾਨਾਂ 'ਤੇ ਭੰਡਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਦੀਆਂ ਦੀਆਂ ਅੰਦਰਲੀਆਂ ਢਲਾਣਾਂ 'ਤੇ ਬਾਂਸ ਦੇ ਬੂਟੇ ਲਾਏ ਜਾ ਰਹੇ ਹਨ ਅਤੇ ਐਨ.ਐਚ.ਏ.ਆਈ., ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਵਹਾਅ 'ਚ ਆਉਣ ਵਾਲੀਆਂ ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।
Punjab Bani 08 June,2024
ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਸੀ. ਬੀ. ਆਈ ਹਰਕਤ `ਚ, ਲਾਲੂ ਖਿ਼ਲਾਫ਼ ਦਾਇਰ ਅੰਤਿਮ ਚਾਰਜਸ਼ੀਟ
ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਸੀ. ਬੀ. ਆਈ ਹਰਕਤ `ਚ, ਲਾਲੂ ਖਿ਼ਲਾਫ਼ ਦਾਇਰ ਅੰਤਿਮ ਚਾਰਜਸ਼ੀਟ ਦਿੱਲੀ/ਪਟਨਾ: ਲੈਂਡ ਫਾਰ ਜੌਬ ਮਾਮਲੇ `ਚ ਲਾਲੂ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਮੁਸੀਬਤਾਂ ਘੱਟ ਹੋਣ ਦਾ ਸੰਕੇਤ ਨਹੀਂ ਦੇ ਰਹੀਆਂ ਹਨ। ਸੀਬੀਆਈ ਨੇ ਇਸ ਮਾਮਲੇ ਵਿੱਚ ਆਰਜੇਡੀ ਸੁਪਰੀਮੋ ਲਾਲੂ ਯਾਦਵ ਅਤੇ 77 ਹੋਰ ਮੁਲਜ਼ਮਾਂ ਖ਼ਿਲਾਫ਼ ਅੰਤਿਮ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ `ਚ ਸ਼ਾਮਲ ਦੋਸ਼ੀਆਂ `ਚ 38 ਉਮੀਦਵਾਰ ਵੀ ਸ਼ਾਮਲ ਹਨ, ਇਸ ਮਾਮਲੇ `ਚ ਲਾਲੂ ਯਾਦਵ ਤੋਂ ਇਲਾਵਾ ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਵੀ ਮੁਲਜ਼ਮ ਹਨ।
Punjab Bani 07 June,2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ।
Punjab Bani 07 June,2024
ਛੇਤੀ ਅਮੀਰ ਬਣਨ ਦੇ ਚੱਕਰ ਵਿਚ ਖਾਲਿਸਤਾਨ ਦੇ ਨਾਂ `ਤੇ ਮਜ਼ਦੂਰਾਂ ਨੇ ਮੰਗੀ ਜਿੰ਼ਮੀਂਦਾਰ ਤੋਂ ਫਿਰੌਤੀ; ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਛੇਤੀ ਅਮੀਰ ਬਣਨ ਦੇ ਚੱਕਰ ਵਿਚ ਖਾਲਿਸਤਾਨ ਦੇ ਨਾਂ `ਤੇ ਮਜ਼ਦੂਰਾਂ ਨੇ ਮੰਗੀ ਜਿੰ਼ਮੀਂਦਾਰ ਤੋਂ ਫਿਰੌਤੀ; ਪੁਲਿਸ ਨੇ ਕੀਤਾ ਗ੍ਰਿਫ਼ਤਾਰ ਬਠਿੰਡਾ, 7 ਜੂਨ () : ਖ਼ਾਲਿਸਤਾਨ ਦੇ ਨਾਂ ’ਤੇ ਫ਼ਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਸੀਆਈਏ ਸਟਾਫ 1 ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਦੋ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਫ਼ਿਰੌਤੀ ਮੰਗਣ ਵਾਲਾ ਉਕਤ ਕਿਸਾਨ ਦਾ ਸੀਰੀ ਨਿਕਲਿਆ। ਉਕਤ ਸੀਰੀ ਨੇ ਘਰ ਵਿਚ ਰੰਗ ਰੋਗਣ ਦਾ ਕੰਮ ਕਰ ਕੇ ਗਏ ਦੋ ਮਜ਼ਦੂਰਾਂ ਨਾਲ ਮਿਲ ਕੇ ਫ਼ਿਰੌਤੀ ਮੰਗਣ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਜਲਦੀ ਅਮੀਰ ਬਣਨ ਦੇ ਚੱਕਰ ’ਚ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਫੂਲ ਵਿਖੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਸੈਕਟਰੀਏਟ ’ਚ ਕੀਤੀ ਗਈ ਪ੍ਰੈੱਸ ਵਾਰਤਾ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਨੇ ਦੱਸਿਆ ਹੈ ਕਿ ਲੰਘੀ 20 ਮਈ ਨੂੰ ਥਾਣਾ ਫੂਲ ਦੇ ਇਲਾਕੇ ਵਿਚ ਰਹਿੰਦੇ ਇਕ ਵਿਅਕਤੀ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਪੀੜਤ ਵਿਅਕਤੀ ਕੋਲੋਂ 6 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਗਈ ਸੀ ਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਕੋਲ ਦਰਜ ਕਰਵਾਏ ਬਿਆਨ ’ਚ ਪੀੜਤ ਨੇ ਦੱਸਿਆ ਸੀ ਕਿ ਉਕਤ ਧਮਕੀ ਭਰਿਆ ਪੱਤਰ ਕੋਈ ਅਣਪਛਾਤਾ ਵਿਅਕਤੀ ਉਸ ਦੇ ਸੀਰੀ ਕਰਮ ਸਿੰਘ ਨੂੰ ਦੇ ਕੇ ਗਿਆ ਹੈ। ਪੀੜਤ ਅਨੁਸਾਰ ਇਸ ਤੋਂ ਬਾਅਦ ਲੰਘੀ 2 ਜੂਨ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਕਰ ਕੇ ਫ਼ਿਰੌਤੀ ਦੀ ਮੰਗ ਕੀਤੀ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੀੜਤ ਵਿਅਕਤੀ ਵੱਲੋਂ ਇਸ ਸਬੰਧੀ ਥਾਣਾ ਫੂਲ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਐੱਸਐੱਸਪੀ ਨੇ ਦੱਸਿਆ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਥਾਣਾ ਫੂਲ ਤੇ ਸੀਆਈਏ ਸਟਾਫ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਇਸ ਆਪੇ੍ਰਸ਼ਨ ਦੀ ਅਗਵਾਈ ਐੱਸਪੀ (ਡੀ) ਅਜੇ ਗਾਂਧੀ ਕਰ ਰਹੇ ਸਨ। ਡੀਐੱਸਪੀ ਫੂਲ ਪ੍ਰਿਤਪਾਲ ਸਿੰਘ ਤੇ ਡੀਐੱਸਪੀ (ਡੀ) ਰਾਜੇਸ਼ ਸ਼ਰਮਾ ਦੀ ਅਗਵਾਈ ਹੇਠਲੀਆਂ ਪੁਲਿਸ ਟੀਮਾਂ ਨੇ ਵੱਖ-ਵੱਖ ਪਹਿਲੂਆਂ ’ਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੂਰੇ ਮਾਮਲੇ ਦੀ ਪੜਤਾਲ ਤੋਂ ਬਾਅਦ ਖ਼ੁਲਾਸਾ ਹੋਇਆ ਕਿ ਉਕਤ ਕਿਸਾਨ ਕੋਲ ਫ਼ਿਰੌਤੀ ਮੰਗਣ ਵਾਲਾ ਉਸਦਾ ਸੀਰੀ ਕਰਮ ਸਿੰਘ ਹੀ ਸੀ। ਕਰਮ ਸਿੰਘ ਨੇ ਘਰ ਵਿਚ ਰੰਗ ਰੋਗਨ ਕੰਮ ਕਰ ਕੇ ਗਏ ਦੋ ਮਜ਼ਦੂਰਾਂ ਨਾਲ ਮਿਲ ਕੇ ਫ਼ਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ। ਜਿਸ ਤੋਂ ਬਾਅਦ ਫਿਲਮੀ ਸਟਾਈਲ ਵਿਚ ਕਰਮ ਸਿੰਘ ਨੇ ਆਪਣੇ ਮਾਲਕ ਨੂੰ ਧਮਕੀ ਭਰਿਆ ਪੱਤਰ ਦਿੱਤਾ ਸੀ, ਜਿਸ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਲਿਖਿਆ ਹੋਇਆ ਸੀ। ਪੁਲਿਸ ਅਧਿਕਾਰੀ ਨੂੰ ਅਨੁਸਾਰ ਮੁਲਜ਼ਮ ਕਰਮ ਸਿੰਘ ਪਿਛਲੇ 6, 7 ਸਾਲਾਂ ਤੋਂ ਪੀੜਤ ਜ਼ਿਮੀਂਦਾਰ ਦੇ ਘਰ ਸੀਰੀ ਵਜੋਂ ਕੰਮ ਕਰਦਾ ਸੀ। ਕੁਝ ਸਮਾਂ ਪਹਿਲਾਂ ਹੀ ਉਕਤ ਕਿਸਾਨ ਨੇ ਆਪਣੇ ਘਰ ਰੰਗ ਰੋਗਨ ਕਰਵਾਇਆ ਸੀ, ਜਿਸ ਕਾਰਨ ਕਰਮ ਸਿੰਘ ਦੀ ਦੋ ਮਜ਼ਦੂਰਾਂ ਨਾਲ ਚੰਗੀ ਜਾਣ ਪਛਾਣ ਹੋ ਗਈ। ਤਿੰਨਾਂ ਵਿਅਕਤੀਆਂ ਨੇ ਜਲਦੀ ਅਮੀਰ ਬਣਨ ਦਾ ਸੁਪਨਾ ਦੇਖਿਆ ਤੇ ਫ਼ਿਰੌਤੀ ਮੰਗਣ ਦੀ ਯੋਜਨਾ ਬਣਾ ਲਈ।
Punjab Bani 07 June,2024
ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਨਫਰਤ ਦੀ ਰਾਜਨੀਤੀ ਦਾ ਹਿੱਸਾ-ਕੇਸ ਦਰਜ ਕਰਨ ਦੀ ਮੰਗ
ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਨਫਰਤ ਦੀ ਰਾਜਨੀਤੀ ਦਾ ਹਿੱਸਾ-ਕੇਸ ਦਰਜ ਕਰਨ ਦੀ ਮੰਗ ਕੁਲਵਿੰਦਰ ਕੌਰ ਨੂੰ ਬਿਨਾ ਪੜਤਾਲ ਕੀਤਿਆਂ ਮੁਅੱਤਲ ਕਰਨ ਦੀ ਨਿਖੇਧੀ-ਹਵਾਈ ਅੱਡੇ ਦੀ ਸੀਸੀਟੀਵੀ ਫੁਟੇਜ ਜਨਤਕ ਕੀਤੀ ਜਾਵੇ ਕੁਲਵਿੰਦਰ ਕੌਰ ਅਤੇ ਉਸ ਦੇ ਪਰਿਵਾਰ ਤੇ ਜਬਰ ਢਾਹੁਣ ਦੀ ਇਜਾਜ਼ਤ ਨਹੀਂ ਦਿਆਂਗੇ ਪਟਿਆਲਾ 7 ਜੂਨ - ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਬੀਤੀ ਕੱਲ ਚੰਡੀਗੜ੍ਹ ਹਵਾਈ ਅੱਡੇ ਤੇ ਸੀ ਆਈ ਐਸ ਐਫ ਦੀ ਮੁਲਾਜ਼ਮ ਕੁਲਵਿੰਦਰ ਕੌਰ ਅਤੇ ਕੰਗਣਾ ਰਣੌਤ ਵਿਚਕਾਰ ਹੋਏ ਤਕਰਾਰ ਵਿੱਚ ਜੋ ਵਾਪਰਿਆ ਹੈ ਉਸ ਲਈ ਕੰਗਣਾ ਰਣੌਤ ਨੂੰ ਖੁਦ ਜ਼ਿੰਮੇਵਾਰ ਕਰਾਰ ਦਿੰਦਿਆਂ ਉਸਦੇ ਹਵਾਈ ਅੱਡੇ ਤੇ ਹੰਕਾਰ ਨਾਲ ਭਰੇ ਵਿਵਹਾਰ ਨੂੰ ਘਟੀਆ ਸੰਘੀ ਸਿਆਸਤ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਜੱਥੇਬੰਦੀ ਨੇ ਘਟਨਾਕ੍ਰਮ ਮਗਰੋਂ ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਪੰਜਾਬ ਅਤੇ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਨੂੰ ਉਕਸਾਊ ਅਤੇ ਭਾਈਚਾਰਿਆਂ ਵਿਚਕਾਰ ਨਫਰਤ ਵਧਾਉਣ ਵਾਲੀ ਬਿਆਨਬਾਜ਼ੀ ਕਰਾਰ ਦਿੰਦਿਆਂ ਇਸ ਲਈ ਕੰਗਣਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਨੇ ਸਿਪਾਹੀ ਕੁਲਵਿੰਦਰ ਕੌਰ ਨੂੰ ਬਿਨਾ ਪੜਤਾਲ ਕੀਤਿਆਂ ਮੁਅੱਤਲ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਹਵਾਈ ਅੱਡੇ ਦੀ ਸੀਸੀਟੀਵੀ ਫੁਟੇਜ ਜਨਤਕ ਕਰਨੀ ਚਾਹੀਦੀ ਹੈ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਘਟਨਾ ਬਾਰੇ ਜੋ ਜਾਣਕਾਰੀ ਸਾਹਮਣੇ ਆ ਰਹੀ ਹੈ ਉਸ ਅਨੁਸਾਰ ਸਿਪਾਹੀ ਕੁਲਵਿੰਦਰ ਕੌਰ ਨੇ ਆਪਣੀ ਡਿਊਟੀ ਤਹਿਤ ਕੰਗਣਾ ਰਣੌਤ ਨੂੰ ਆਪਣਾ ਮੋਬਾਈਲ ਅਤੇ ਪਰਸ ਵਗੈਰਾ ਸਿਕਿਉਰਟੀ ਚੈੱਕ ਵਾਸਤੇ ਟਰੇਅ ਵਿੱਚ ਰੱਖਣ ਲਈ ਕਿਹਾ ਸੀ ਪਰ ਹੰਕਾਰ ਵਿੱਚ ਗੜੁੱਚ ਕੰਗਣਾ ਵੱਲੋਂ ਕੁਲਵਿੰਦਰ ਕੌਰ ਨਾਲ ਦੁਰਵਿਹਾਰ ਕਰਦੇ ਹੋਏ ਉਸਨੂੰ "ਕੌਰ ਖਾਲਿਸਤਾਨੀ' ਤੱਕ ਕਿਹਾ। ਜਿਸ ਦੇ ਪ੍ਰਤੀਕਰਮ ਵਜੋਂ ਕੁਲਵਿੰਦਰ ਕੌਰ ਨੇ ਹੱਥ ਚੁੱਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੰਗਣਾ ਰਣੌਤ ਵਲੋਂ ਪਹਿਲਾ ਵੀ ਅੰਦੋਲਨਕਾਰੀ ਔਰਤਾਂ ਬਾਰੇ ਵਰਤੀ ਗਈ ਘਟੀਆ ਸ਼ਬਦਾਵਲੀ ਕਰਕੇ ਪੰਜਾਬ ਦੇ ਲੋਕਾਂ ਵਿੱਚ ਉਸ ਪ੍ਰਤੀ ਵਿਆਪਕ ਗੁੱਸਾ ਹੈ। ਦਿੱਲੀ ਮੋਰਚੇ ਵੇਲੇ ਵੀ ਰੋਪੜ ਵਿਖੇ ਉਸਦੀ ਕਾਰ ਘੇਰੇ ਜਾਣ ਤੇ ਉਸਨੇ ਆਪਣੀ ਘਟੀਆ ਸ਼ਬਦਾਵਲੀ ਲਈ ਮਾਫੀ ਮੰਗ ਕੇ ਖਹਿੜਾ ਛੁਡਾਇਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਘਟਨਾ ਮਗਰੋਂ ਕੰਗਣਾ ਵਲੋਂ ਦਿੱਲੀ ਜਾਕੇ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਖਾਲਿਸਤਾਨ ਸਬੰਧੀ ਦਿੱਤਾ ਬਿਆਨ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਭਾਜਪਾ ਅਤੇ ਨਰਿੰਦਰ ਮੋਦੀ ਦੀ ਧਾਰਮਿਕ ਭਾਈਚਾਰਿਆਂ ਵਿਚਕਾਰ ਨਫਰਤ ਵਧਾਉਣ ਵਾਲੀ ਧਰੁਵੀਕਰਨ ਦੀ ਰਾਜਨੀਤੀ ਦਾ ਹਿੱਸਾ ਹੈ। ਇਨ੍ਹਾਂ ਬਿਆਨਾਂ ਦੇ ਅਧਾਰ ਤੇ ਕੰਗਣਾ ਰਣੌਤ ਤੇ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਕੰਗਣਾ ਰਣੌਤ ਦੀ ਜਬਾਨ ਨੂੰ ਲਗਾਮ ਲਗਾਕੇ ਨਫਰਤ ਦੀ ਰਾਜਨੀਤੀ ਕਰਨੀ ਬੰਦ ਕਰੇ। ਕਿਸਾਨ ਆਗੂਆਂ ਨੇ ਸਪੱਸ਼ਟ ਕਿਹਾ ਕਿ ਜੱਥੇਬੰਦੀ ਕੁਲਵਿੰਦਰ ਕੌਰ ਅਤੇ ਉਸਦੇ ਪਰਿਵਾਰ ਤੇ ਜਬਰ ਢਾਹਕੇ ਬੇਇਨਸ਼ਾਫੀ ਕਰਨ ਦੀ ਇਜਾਜਤ ਨਹੀ ਦੇਵੇਗੀ।
Punjab Bani 07 June,2024
ਡਾ. ਉੱਭਾ ਰਚਿਤ ਕਾਵਿ ਸੰਗ੍ਰਹਿ 'ਈਕੋ ਆਫ਼ ਦਾ ਸੋਲ' ਕੀਤਾ ਗਿਆ ਲੋਕ ਅਰਪਣ
ਡਾ. ਉੱਭਾ ਰਚਿਤ ਕਾਵਿ ਸੰਗ੍ਰਹਿ 'ਈਕੋ ਆਫ਼ ਦਾ ਸੋਲ' ਕੀਤਾ ਗਿਆ ਲੋਕ ਅਰਪਣ ਪਟਿਆਲਾ : ਸਮਕਾਲੀ ਕਵਿਤਾ ਦੇ ਖੇਤਰ ਵਿੱਚ ਡਾ. ਧਰਮਿੰਦਰ ਸਿੰਘ ਉੱਭਾ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲੀ ਸ਼ਾਇਰਾਨਾ ਸ਼ਖਸ਼ੀਅਤ ਹਨ। ਜਿਨ੍ਹਾਂ ਦੀ ਕਵਿਤਾ ਨੇ ਵੀ ਉਨਾਂ ਦੀ ਸ਼ਖਸ਼ੀਅਤ ਵਾਂਗ ਹੀ ਬੂੰਦ ਤੋਂ ਸਾਗਰ ਤੱਕ ਦਾ ਸਫਰ ਤੈਅ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਰੰਗ ਕਰਮੀ ਅਤੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਵੱਲੋਂ ਡਾ. ਧਰਮਿੰਦਰ ਸਿੰਘ ਉੱਭਾ ਦੀਆਂ ਚੋਣਵੀਆਂ ਕਵਿਤਾਵਾਂ ਦੇ ਅੰਗਰੇਜ਼ੀ ਵਿੱਚ ਛਪੇ ਕਾਵਿ-ਸੰਗ੍ਰਹਿ 'ਈਕੋ ਆਫ਼ ਦਾ ਸੋਲ' (ਰੂਹ ਦੀਆਂ ਗੂੰਜਾਂ) ਦੇ ਲੋਕ ਅਰਪਣ ਕਰਨ ਮੌਕੇ ਕੀਤਾ ਗਿਆ। ਵਰਨਣਯੋਗ ਹੈ ਕਿ ਡਾ. ਧਰਮਿੰਦਰ ਸਿੰਘ ਉੱਭਾ ਦੇ ਹੁਣ ਤੱਕ ਪੰਜਾਬੀ ਵਿੱਚ ਸੱਤ ਕਾਵਿ-ਸੰਗ੍ਰਹਿ ਛਪ ਚੁੱਕੇ ਹਨ, ਜਿਨ੍ਹਾਂ ਵਿੱਚੋਂ 101 ਚੋਣਵੀਆਂ ਰਚਨਾਵਾਂ ਨੂੰ ਪ੍ਰੋ. ਜਸਪ੍ਰੀਤ ਕੌਰ ਵੱਲੋਂ ਅੰਗਰੇਜ਼ੀ ਭਾਸ਼ਾ ਵਿੱਚ ਢਾਲਿਆ ਗਿਆ ਹੈ। ਜੋ ਕਿ ਇਸ ਕਾਵਿ ਸੰਗ੍ਰਹਿ ਵਿੱਚ ਛਾਪੀਆਂ ਗਈਆਂ ਹਨ। ਇਹ ਕਾਵਿ-ਸੰਗ੍ਰਹਿ ਡਾ. ਉੱਭਾ ਦੇ ਮੌਲਿਕ ਅਨੁਭਵ ਨੂੰ ਹੀ ਆਪਣੇ ਆਪੇ ਵਿੱਚ ਸਮੋਈ ਬੈਠਾ ਹੈ ਕਿਉਂਕਿ ਡਾ. ਉੱਭਾ ਵੱਲੋਂ ਇਨ੍ਹਾਂ ਕਵਿਤਾਵਾਂ ਦੇ ਅੰਗਰੇਜ਼ੀ ਰੂਪ ਨੂੰ ਵੀ ਆਪਣੀ ਮੌਲਿਕ ਛੁਹ ਨਾਲ ਸ਼ਿੰਗਾਰਿਆ ਗਿਆ ਹੈ। ਅੱਜ ਡਾ. ਧਰਮਿੰਦਰ ਸਿੰਘ ਉੱਭਾ ਦੇ 56ਵੇਂ ਜਨਮ ਦੇ ਵਿਸ਼ੇਸ਼ ਮੌਕੇ ਇਸ ਕਾਵਿ-ਸੰਗ੍ਰਹਿ ਨੂੰ ਲੋਕ ਅਰਪਣ ਕਰਦੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਸ. ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਪੰਜਾਬ ਸਰਕਾਰ ਨੇ ਡਾ. ਉੱਭਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਅਨੁਵਾਦਿਤ ਕਾਵਿ-ਸੰਗ੍ਰਹਿ ਰਾਹੀਂ ਡਾ. ਉੱਭਾ ਦਾ ਕਾਵਿਕ ਅਨੁਭਵ ਪੰਜਾਬੀ ਪਾਠਕਾਂ ਜਾਂ ਸਰੋਤਿਆਂ ਤੋਂ ਪਰਵਾਜ਼ ਕਰਦਾ ਹੋਇਆ ਸਮੁੱਚੇ ਵਿਸ਼ਵ ਨਾਲ ਆਪਣਾ ਰਾਬਤਾ ਕਾਇਮ ਕਰੇਗਾ ਅਤੇ ਵਿਸ਼ਵ ਦਾ ਪਾਠਕ ਵਰਗ ਡਾ. ਉੱਭਾ ਦੀ ਕਾਵਿ ਸੰਵੇਦਨਾ ਦੇ ਰੂ-ਬਾ-ਰੂ ਹੋਵੇਗਾ। ਸ. ਸਤਵਿੰਦਰ ਸਿੰਘ ਟੌਹੜਾ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਡਾ. ਉੱਭਾ ਨੂੰ ਜਿੱਥੇ ਕਾਵਿ ਸੰਗ੍ਰਹਿ ਦੇ ਲੋਕ ਅਰਪਣ ਹੋਣ ਦੀ ਵਧਾਈ ਦਿੱਤੀ ਉੱਥੇ ਨਾਲ ਦੀ ਨਾਲ ਉਨਾਂ ਆਸ ਵੀ ਪ੍ਰਗਟ ਕੀਤੀ ਕਿ ਇਹ ਕਾਵਿ ਸੰਗ੍ਰਹਿ ਵਿਸ਼ਵ ਦੇ ਪਾਠਕ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹੇਗਾ। ਡਾ. ਧਰਮਿੰਦਰ ਸਿੰਘ ਉੱਭਾ ਨੇ ਇਸ ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਕਾਵਿਕ ਅਨੁਭਵ ਨਾਲ ਸਬੰਧਿਤ ਕੁੱਝ ਤਜ਼ਰਬੇ ਵੀ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਕਵਿਤਾ ਨਾਲ ਮੇਰਾ ਰਿਸ਼ਤਾ ਸੂਰਜ ਦੀ ਪਹਿਲੀ ਕਿਰਨ ਤੇ ਘਾਹ ਦੀਆਂ ਪੱਤੀਆਂ ਤੇ ਪਈ ਤਰੇਲ ਵਰਗਾ ਹੀ ਹੈ ਜਿਸ ਦੇ ਆਵੇਸ਼ ਨਾਲ ਮੇਰਾ ਕਾਵਿਕ ਆਪਾ ਲਿਸ਼ਕ ਉੱਠਦਾ ਹੈ। ਇਸ ਮੌਕੇ ਉਨਾਂ ਆਪਣੀਆਂ ਕਵਿਤਾਵਾਂ ਦੇ ਅੰਗਰੇਜ਼ੀ ਰੂਪਾਂਤਰਨ ਲਈ ਪ੍ਰੋ. ਜਸਪ੍ਰੀਤ ਕੌਰ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਪ੍ਰੋ. ਜਸਪ੍ਰੀਤ ਵੱਲੋਂ ਬਾਖੂਬੀ ਕੀਤਾ ਗਿਆ ਇਸ ਮੌਕੇ ਹੋਰਨਾਂ ਤੋਂ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
Punjab Bani 07 June,2024
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਈਕੋ ਕਲੱਬ ਨੇ ਫਲੌਲੀ ਪਿੰਡ ਵਿੱਚ ਵਿਸ਼ਵ ਵਾਤਾਵਰਣ ਦਿਵਸ ਸੰਬੰਧੀ ਜਾਗਰੂਕਤਾ ਰੈਲੀ ਕੱਢੀ
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਈਕੋ ਕਲੱਬ ਨੇ ਫਲੌਲੀ ਪਿੰਡ ਵਿੱਚ ਵਿਸ਼ਵ ਵਾਤਾਵਰਣ ਦਿਵਸ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਪਟਿਆਲਾ, 7 ਜੂਨ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਈਕੋ ਕਲੱਬ ਵੱਲੋਂ ਅਰਬਨ ਫੁੱਟਬਾਲ ਕਲੱਬ ਚਿਨਾਰ ਬਾਗ ਪਟਿਆਲਾ ਦੇ ਸਹਿਯੋਗ ਨਾਲ਼ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਤਹਿਤ ਪਿੰਡ ਫਲੌਲੀ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਵਿੱਚ ਯੂਨੀਵਰਸਿਟੀ ਦੇ ਈਕੋ ਕਲੱਬ ਦੇ ਨੋਡਲ ਅਫ਼ਸਰ ਅਤੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ, ਡਾ. ਸੰਦੀਪ, ਡਾ. ਸਿਮਰਨਜੀਤ ਅਤੇ ਡਾ. ਅਭਿਨਵ ਭੰਡਾਰੀ ਦੀ ਅਗਵਾਈ ਵਿੱਚ ਈਕੋ ਕਲੱਬ ਦੇ ਮੈਂਬਰਾਂ ਅਤੇ ਐੱਨ. ਐੱਸ. ਐੱਸ. ਵਲੰਟੀਅਰਾਂ ਤੋਂ ਇਲਾਵਾ ਅਰਬਨ ਕਲੱਬ ਦੇ ਲਗਭਗ 100 ਤੋਂ ਵੱਧ ਛੋਟੇ ਬੱਚਿਆਂ ਨੇ ਪਿੰਡ ਵਿਚ ਵਾਤਾਵਰਣ ਨੂੰ ਬਚਾਉਣ ਦਾ ਹੋਕਾ ਦਿੱਤਾ। ਇਸ ਰੈਲੀ ਵਿੱਚ ਛੋਟੇ ਬੱਚਿਆਂ ਨੂੰ ਸ਼ਾਮਲ ਕਰਨ ਦਾ ਮੰਤਵ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਜਾਗਰੂਕ ਕਰਨਾ ਸੀ ਤਾਂ ਜੋ ਉਹ ਵਾਤਾਵਰਣ ਦੀ ਸਾਂਭ ਸੰਭਾਲ ਲਈ ਸੰਵੇਦਨਸ਼ੀਲ ਹੋ ਸਕਣ ਅਤੇ ਇਸ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾ ਸਕਣ। ਬੱਚਿਆਂ ਨੇ ਇਸ ਰੈਲੀ ਵਿੱਚ ਹਿੱਸਾ ਲੈਂਦੇ ਹੋਏ ਜਿੱਥੇ ਆਪਣੇ ਆਪ ਨੂੰ ਵਾਤਾਵਰਣ ਨਾਲ ਜੋੜਨ ਲਈ ਉਤਸ਼ਾਹ ਦਿਖਾਇਆ ਉੱਥੇ ਨਾਲ ਹੀ ਉਸੇ ਉਤਸ਼ਾਹ ਨਾਲ ਪਿੰਡ ਵਾਸੀਆਂ ਨੂੰ ਵੀ ਪ੍ਰੇਰਿਤ ਕੀਤਾ। ਇਸੇ ਵਿਸ਼ਵ ਵਾਤਾਵਰਣ ਦਿਵਸ ਦੀ ਲੜੀ ਤਹਿਤ ਯੂਨੀਵਰਸਿਟੀ ਦੇ ਈਕੋ ਕਲੱਬ ਨੋਡਲ ਅਫ਼ਸਰ ਅਤੇ ਪ੍ਰੋਗਰਾਮ ਅਫਸਰ ਸੰਦੀਪ ਸਿੰਘ ਵਲੋਂ ਸਵੇਰੇ ਪੰਜ ਕਿਲੋਮੀਟਰ ਦੌੜ ਲਗਾ ਕੇ ਰੁੱਖਾਂ ਦੀ ਮਹਤਤਾ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਇਆ ਗਿਆ । ਪ੍ਰੋਗਰਾਮ ਕੋਆਡੀਨੇਟਰ ਪ੍ਰੋ.ਮਮਤਾ ਸ਼ਰਮਾ ਨੇ ਇਸ ਰੈਲੀ ਰਾਹੀਂ ਬੱਚਿਆਂ ਤੱਕ ਵਾਤਾਵਰਣ ਪ੍ਰਤੀ ਸੁਹਿਰਦ ਰਹਿਣ ਦਾ ਸੁਨੇਹਾ ਦੇਣ ਲਈ ਸਾਰਿਆਂ ਦਾ ਧੰਨਵਾਦ ਕੀਤਾ।
Punjab Bani 07 June,2024
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਜੂਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਨਾਜ਼ੁਕ ਥਾਵਾਂ ਦਾ ਦੌਰਾ ਕਰ ਕੇ ਸਮੀਖਿਆ ਕਰਨ। ਮੁੱਖ ਸਕੱਤਰ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਪਹਿਲੀ ਵਾਰ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ.) ਰਾਹੀਂ 75 ਕਰੋੜ ਰੁਪਏ ਦੀ ਲਾਗਤ ਵਾਲੇ 65 ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਗਨਰੇਗਾ ਅਧੀਨ ਅਤੇ ਉਨ੍ਹਾਂ ਨਾਲ ਮਿਲ ਕੇ ਲਗਭਗ 150 ਕਰੋੜ ਰੁਪਏ ਦੇ 716 ਕੰਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲਗਭਗ 15 ਕਰੋੜ ਰੁਪਏ ਦੇ 129 ਕੰਮ ਵਿਭਾਗੀ ਮਸ਼ੀਨਰੀ ਰਾਹੀਂ ਪੂਰੇ ਕੀਤੇ ਜਾਣੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਤਰਜੀਹ ਅਤੇ ਜ਼ਰੂਰਤ ਦੇ ਆਧਾਰ ’ਤੇ ਸਟੇਟ ਫੰਡਾਂ ਰਾਹੀਂ ਲਗਭਗ 81 ਕਰੋੜ ਰੁਪਏ ਦੇ 327 ਕੰਮ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤਰ੍ਹ੍ਹਾਂ ਜਲ ਸਰੋਤ ਵਿਭਾਗ ਵੱਲੋਂ ਸਾਲ 2024-25 ਵਿੱਚ ਲਗਭਗ 321 ਕਰੋੜ ਰੁਪਏ ਦੇ ਕੁੱਲ 1237 ਕੰਮ ਕੀਤੇ ਜਾਣਗੇ। ਇਸ ਵਾਰ ਡਰੇਨਾਂ ਦੇ ਕਿਨਾਰਿਆਂ ’ਤੇ ਬਾਂਸ ਦੇ ਪੌਦੇ ਲਗਾ ਕੇ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਬਾਂਸ ਦੇ ਪੌਦੇ ਕੁਦਰਤੀ ਰੁਕਾਵਟ ਵਜੋਂ ਕੰਮ ਕਰਦੇ ਹਨ ਅਤੇ ਡਰੇਨਾਂ ਦੇ ਕਿਨਾਰਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਡਰੇਨਾਂ ਦੇ ਨਾਲ ਕੁੱਲ 2,50,000 ਬਾਂਸ ਦੇ ਪੌਦੇ ਲਗਾਏ ਗਏ ਹਨ। ਵਿਭਾਗ ਵੱਲੋਂ ਹੜ੍ਹ੍ਹਾਂ ਦੀ ਰੋਕਥਾਮ ਲਈ ਚੈਕ ਡੈਮਾਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਡਰੇਨਾਂ/ਚੋਅ ’ਤੇ ਲਗਭਗ 432 ਚੈਕ ਡੈਮ ਬਣਾਏ ਗਏ ਹਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਨੂੰ ਹੜ੍ਹ੍ਹਾਂ ਦੇ ਪਾਣੀ ਵਿਚ ਆਉਣ ਵਾਲੀਆਂ ਸੰਭਾਵਿਤ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਐਨ.ਐਚ.ਏ.ਆਈ. ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਮਾਲ ਅਰਸ਼ਦੀਪ ਸਿੰਘ ਥਿੰਦ, ਸਕੱਤਰ ਵਿੱਤ ਦਿਪਰਵਾ ਲਾਕੜਾ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਮਿਤ ਕੁਮਾਰ, ਸਕੱਤਰ ਖੇਤੀਬਾੜੀ ਅਜੀਤ ਜੋਸ਼ੀ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਐਨ.ਐਚ.ਆਈ. ਦੇ ਅਧਿਕਾਰੀ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।
Punjab Bani 07 June,2024
ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ, ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਨਾਲ ਕੀਤਾ ਵਿਚਾਰ ਵਟਾਂਦਰਾ
ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ, ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਨਾਲ ਕੀਤਾ ਵਿਚਾਰ ਵਟਾਂਦਰਾ ਦੋਹਾਂ ਜਥੇਦਾਰਾਂ ਨੇ ਬੁੱਢਾ ਦਲ ਦੇ ਮੁਖੀ ਨੂੰ ਕੀਤਾ ਸਨਮਾਨਤ ਅੰਮ੍ਰਿਤਸਰ:- 7 ਜੂਨ ( ) ਸਿੱਖ ਕੌਮ ਦੇ ਸਰਵਉਚ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੀਤੇ ਕੱਲ ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਬੈਠਕ ਕੀਤੀ। ਉਨ੍ਹਾਂ ਨੇ ਸਿੰਘ ਸਾਹਿਬ ਨਾਲ ਧਾਰਮਿਕ-ਰਾਜਸੀ, ਸਮਾਜਕ ਪੱਧਰ ਤੇ ਮੌਜੂਦਾ ਹਲਾਤਾਂ ਦੇ ਨਵੇਂ ਬਣੇ ਸਮੀਕਰਨਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਦੇਸ ਅੰਦਰ ਰਾਜਸੀ ਰੱਦੋ ਬਦਲ ਹੋ ਰਿਹਾ ਹੈ। ਦੇਸ ਦੀ ਨਵੀਂ ਬਣ ਰਹੀ ਸਰਕਾਰ ਦੀਆਂ ਨਵੀਆਂ ਜੁੰਮੇਵਾਰੀਆਂ ਅਤੇ ਉਸ ਦੇ ਸਨਮੁੱਖ ਨਵੀਆਂ ਚਨੌਤੀਆਂ ਹਨ, ਜਨਤਾ ਸੁਖੀ ਜੀਵਨ ਬਤੀਤ ਕਰਨਾ ਚਾਹੁੰਦੀ ਹੈ। ਰਾਜਸੀ ਆਗੂਆਂ ਨੂੰ ਧਰਮ ਦੀ ਕਮਾਨ ਹੇਠ ਰਹਿ ਕੇ ਸਮਾਜ ਦੀ ਅਗਵਾਈ ਕਰਨੀ ਚਾਹੀਦੀ ਹੈ। ਦੇਸ਼ ਵਿੱਚ ਰਾਜਸੀ ਆਗੂ ਜਿਸ ਤਰ੍ਹਾਂ ਦਾ ਜ਼ਬਰੀ ਮਾਹੌਲ ਸਿਰਜਦੇ ਹਨ, ਉਸ ਨਾਲ ਜਨਤਾ ਘੁੱਟਣ ਤੇ ਬੇਬਸੀ ਮਹਿਸੂਸ ਕਰਦੀ ਹੈ। ਭਾਰਤ ਸਰਕਾਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਮਾਡਲ ਅਪਨਾਉਣ ਦੀ ਲੋੜ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨ ਵਰਗ ਦੀਆਂ ਮੰਗਾਂ ਤੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਰਕਾਰ ਦੇ ਪਹਿਲੇ ਕਾਰਜ ਹੋਣੇ ਚਾਹੀਦੇ ਹਨ। ਪੰਜਾਬ ਪ੍ਰਤੀ ਵਿਤਕਰਾ ਨਹੀਂ ਸਗੋਂ ਉਨਤ ਭਰਿਆ ਵਤੀਰਾ ਅਪਨਾਉਣ ਦੀ ਲੋੜ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੂੰ ਸਿਰਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਤ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜ਼ਰ, ਸ. ਹਰਦੇਵ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਰਣਜੋਧ ਸਿੰਘ, ਬਾਬਾ ਸੁਖਦੇਵ ਸਿੰਘ ਸਮਾਣਾ, ਸ. ਭਗਵਾਨ ਸਿੰਘ ਪੀ.ਏ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆਦਿ ਹਾਜ਼ਰ ਸਨ।
Punjab Bani 07 June,2024
ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ
ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਕੇਸ ਵਿੱਚ ਦਿੱਤੀ ਰਾਹਤ ਦਿਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਜਪਾ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਬੈਂਗਲੁਰੂ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਮੁੱਖ ਧਾਰਾ ਦੀਆਂ ਅਖ਼ਬਾਰਾਂ ਵਿਚ ‘ਅਪਮਾਨਜਨਕ’ ਇਸ਼ਤਿਹਾਰ ਜਾਰੀ ਕਰਨ ਦੇ ਮਾਮਲੇ ਕਾਂਗਰਸੀ ਆਗੂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਹੁਲ ਗਾਂਧੀ ਨੂੰ ਡੀਕੇ ਸੁਰੇਸ਼ ਦੀ ਸੁਰੱਖਿਆ 'ਤੇ ਜ਼ਮਾਨਤ ਮਿਲ ਗਈ ਹੈ।
Punjab Bani 07 June,2024
ਨਰਿੰਦਰ ਮੋਦੀ ਨੇ ਕੀਤੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ
ਨਰਿੰਦਰ ਮੋਦੀ ਨੇ ਕੀਤੀ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਨਵੀਂ ਦਿੱਲੀ : ਐਨਡੀਏ ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲਣ ਪਹੁੰਚੇ। ਉਹ ਇੱਥੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਤੋਂ ਅਸ਼ੀਰਵਾਦ ਲੈਣ ਆਏ ਸਨ। ਇਸ ਦੌਰਾਨ ਉਨ੍ਹਾਂ ਭਾਜਪਾ ਦੇ ਸੀਨੀਅਰ ਆਗੂ ਨੂੰ ਗੁਲਦਸਤਾ ਭੇਟ ਕੀਤਾ। ਅਡਵਾਨੀ ਦੀ ਬੇਟੀ ਪ੍ਰਤਿਭਾ ਵੀ ਉੱਥੇ ਮੌਜੂਦ ਸੀ। ਇਸ ਤੋਂ ਬਾਅਦ ਉਹ ਭਾਜਪਾ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਨੂੰ ਮਿਲਣ ਆਏ ਹਨ। ਪਤਾ ਲੱਗਾ ਹੈ ਕਿ ਭਾਜਪਾ ਨੂੰ 2 ਸੀਟਾਂ ਤੋਂ ਲੈ ਕੇ ਸਰਕਾਰ ਬਣਾਉਣ ਲਈ ਬਹੁਮਤ ਹਾਸਲ ਕਰਨ ਵਿਚ ਦੋਵਾਂ ਆਗੂਆਂ ਦੀ ਵੱਡੀ ਭੂਮਿਕਾ ਰਹੀ ਹੈ।
Punjab Bani 07 June,2024
ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ
ਪਿਛਲੇ ਕੁੱਝ ਸਮੇ ਤੋ ਪਾਰਟੀ ਅੰਦਰ ਆਈ ਭਾਰੀ ਗਿਰਾਵਟ : ਮਨਪ੍ਰੀਤ ਇਯਾਲੀ ਬਠਿੰਡਾ, 7 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੀ ਫੇਸਬੁੱਕ ’ਤੇ ਲਿਖ਼ਿਆ ਹੈ, ‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਦਲ ਵਿੱਚ ਵੱਡੀ ਪੱਧਰ ’ਤੇ ਸਿਧਾਂਤਕ ਗਿਰਾਵਟ ਆਈ ਹੈ। ਪਾਰਟੀ ਪਹਿਲਾਂ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ। ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।’ ਉਨ੍ਹਾਂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।
Punjab Bani 07 June,2024
ਰਾਹੁਲ ਗਾਂਧੀ ਨੇ ਪੈ੍ਸ ਕਾਨਫਰੰਸ ਕਰ ਐਗਜਿਟ ਪੋਲ ਨੂੰ ਦਿੱਤਾ ਘਪਲਾ ਕਰਾਰ
ਰਾਹੁਲ ਗਾਂਧੀ ਨੇ ਪੈ੍ਸ ਕਾਨਫਰੰਸ ਕਰ ਐਗਜਿਟ ਪੋਲ ਨੂੰ ਦਿੱਤਾ ਘਪਲਾ ਕਰਾਰ ਦਿਲੀ : ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਐਗਜ਼ਿਟ ਪੋਲ ਨੂੰ ਘਪਲਾ ਕਰਾਰ ਦਿੱਤਾ। ਰਾਹੁਲ ਗਾਂਧੀ ਨੇ ਕਿਹਾ, ਚੋਣ ਐਗਜ਼ਿਟ ਪੋਲ ਕਾਰਨ ਲੋਕਾਂ ਨੂੰ ਸ਼ੇਅਰ ਬਾਜ਼ਾਰ ‘ਚ 30 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਦੇ ਕਾਲਕ੍ਰਮ ਨੂੰ ਸਮਝੋ। ਪਹਿਲੀ ਵਾਰ, ਅਸੀਂ ਨੋਟ ਕੀਤਾ ਕਿ ਚੋਣਾਂ ਦੇ ਸਮੇਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨੇ ਸ਼ੇਅਰ ਬਾਜ਼ਾਰ ‘ਤੇ ਟਿੱਪਣੀ ਕੀਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ, ਸ਼ੇਅਰ ਬਾਜ਼ਾਰ ਤੇਜ਼ੀ ਨਾਲ ਵਧਣ ਜਾ ਰਿਹਾ ਹੈ, ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨੇ ਵੀ ਇਹੀ ਕਿਹਾ ਹੈ। ਇਸ ਕਾਰਨ ਬਾਜ਼ਾਰ ‘ਚ ਤੇਜ਼ੀ ਦੇਖਣ ਨੂੰ ਮਿਲੀ। ਬਾਅਦ ਵਿੱਚ ਇਹ ਡੁੱਬ ਗਿਆ। ਇਹ ਇੱਕ ਘੁਟਾਲਾ ਹੈ। ਇਸ ਦੀ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਹੋਣੀ ਚਾਹੀਦੀ ਹੈ।
Punjab Bani 07 June,2024
ਮੁੱਖ ਮੰਤਰੀ ਮਾਨ ਨੇ ਜੇਤੂ ਤਿੰਨੋ ਸੰਸਦ ਮੈਬਰਾਂ ਨਾਲ ਕੀਤੀ ਮੀਟਿੰਗ
ਮੁੱਖ ਮੰਤਰੀ ਮਾਨ ਨੇ ਜੇਤੂ ਤਿੰਨੋ ਸੰਸਦ ਮੈਬਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 6 ਜੂਨ ਆਪ’ ਦੇ ਗੜ੍ਹ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਦੇ ਤਿੰਨੋਂ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਹੁਣ ਲੋਕ ਸਭਾ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ (ਸੰਸਦ ਮੈਂਬਰਾਂ) ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ।
Punjab Bani 07 June,2024
ਕੰਗਣਾ ਰਣੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ
ਕੰਗਣਾ ਰਣੌਤ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਡਟੀਆਂ ਚੰਡੀਗੜ੍ਹ : ਕੰਗਣਾ ਰਣੌਤ ਦੇ ਥੱਪੜ ਮਾਰਨ ਵਾਲੀ ਸੀਆਈਐੱਸਐੱਫ ਕਾਂਸਟੇਬਲ ਕੁਲਵਿੰਦਰ ਕੌਰ ਮਾਮਲੇ ਵਿੱਚ ਅੱਜ ਕਿਸਾਨ ਯੂਨੀਅਨਾਂ ਨੇ ਕਾਂਸਟੇਬਲ ਕੁਲਵਿੰਦਰ ਕੌਰ ਨਾਲ ਖੜਨ ਦਾ ਫ਼ੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੁਅੱਤਲ ਕਾਂਸਟੇਬਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬਾਲੀਵੁੱਡ ਅਦਾਕਾਰਾ ਰਣੌਤ ਨੇ ਕੁਲਵਿੰਦਰ ਨੂੰ ‘ਖਾਲਿਸਤਾਨ ਕੌਰ’ ਕਿਹਾ ਸੀ। ਕੁਲਵਿੰਦਰ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਮਾਂ 2020 ਦੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਹਿੱਸਾ ਸੀ, ਜਦੋਂ ਅਭਿਨੇਤੀ ਨੇ ਟਿੱਪਣੀ ਕੀਤੀ ਸੀ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ 100 ਰੁਪਏ ਵਿੱਚ ਕਿਰਾਏ ’ਤੇ ਲਿਆ ਜਾ ਸਕਦਾ ਹੈ।
Punjab Bani 07 June,2024
ਭਾਰਤੀ ਵਿਦਿਆਰਥੀਆਂ ਦੀ ਰੂਸ ਵਿਖੇ ਨਦੀ ਵਿੱਚ ਡੁਬਣ ਕਾਰਨ ਮੌਤ
ਭਾਰਤੀ ਵਿਦਿਆਰਥੀਆਂ ਦੀ ਰੂਸ ਵਿਖੇ ਨਦੀ ਵਿੱਚ ਡੁਬਣ ਕਾਰਨ ਮੌਤ ਮਾਸਕੋ, 7 ਜੂਨਰੂਸ ਦੇ ਸੇਂਟ ਪੀਟਰਸਬਰਗ ਨੇੜੇ ਨਦੀ ਵਿੱਚ ਚਾਰ ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਅਤੇ ਮਾਸਕੋ ਵਿੱਚ ਭਾਰਤੀ ਦੂਤਘਰ ਰੂਸੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲਾਸ਼ਾਂ ਜਲਦੀ ਤੋਂ ਜਲਦੀ ਪਰਿਵਾਰ ਦੇ ਸਪੁਰਦ ਕਰਨ ਲਈ ਕੰਮ ਕਰ ਰਿਹਾ ਹੈ। ਚਾਰ ਵਿਦਿਆਰਥੀਆਂ ਦੀ ਉਮਰ 18-20 ਸਾਲ ਹੈ। ਮਰਨ ਵਾਲਿਆਂ ਵਿੱਚ ਦੋ ਲੜਕੇ ਅਤੇ ਦੋ ਲੜਕੀਆਂ ਹਨ। ਇਹ ਵੇਲੀਕੀ ਨੋਵਗੋਰੋਦ ਸ਼ਹਿਰ ਵਿੱਚ ਨੇੜਲੇ ਨੋਵਗੋਰੋਦ ਸਟੇਟ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਨ।
Punjab Bani 07 June,2024
ਐਨਡੀਏ ਨੇ ਸਰਵਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਸੰਸਦੀ ਦਲ ਦਾ ਨੇਤਾ
ਐਨਡੀਏ ਨੇ ਸਰਵਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਸੰਸਦੀ ਦਲ ਦਾ ਨੇਤਾ - ਮੋਦੀ ਦਾ 9 ਨੂੰ ਹੋਵੇਗਾ ਸਹੁੰ ਚੁਕ ਸਮਾਗਮ ਨਵੀਂ ਦਿੱਲੀ, 7 ਜੂਨ ਅੱਜ ਐਨਡੀਏ ਨੇ ਸਰਵਸੰਮਤੀ ਨਾਲ ਨਰਿੰਦਰ ਮੋਦੀ ਨੂੰ ਮੀਟਿੰਗ ਦੌਰਾਨ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐੱਨਡੀਏ ਸੰਸਦੀ ਦਲ ਦਾ ਨੇਤਾ ਚੁਣਨ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਸ ਬਾਅਦ ਉਹ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਅੱਜ ਸੰਸਦ ਕੰਪਲੈਕਸ ’ਚ ਮੀਟਿੰਗ ਕੀਤੀ। ਭਾਜਪਾ ਨੇਤਾ ਰਾਜਨਾਥ ਸਿੰਘ ਨੇ ਲੋਕ ਸਭਾ ’ਚ ਸ੍ਰੀ ਮੋਦੀ ਦਾ ਨਾਂ ਐੱਨਡੀਏ ਤੇ ਭਾਜਪਾ ਨੇਤਾ ਵਜੋਂ ਪੇਸ਼ ਕੀਤਾ, ਜਿਸ ਦੀ ਪੁਸ਼ਟੀ ਅਮਿਤ ਸ਼ਾਹ ਨੇ ਕੀਤੀ।ਨਿਤਿਨ ਗਡਕਰੀ ਅਤੇ ਐੱਨਡੀਏ ਦੇ ਹੋਰ ਨੇਤਾਵਾਂ ਨੇ ਸ੍ਰੀ ਮੋਦੀ ਨੂੰ ਲੋਕ ਸਭਾ ਵਿੱਚ ਭਾਜਪਾ ਦਾ ਨੇਤਾ, ਭਾਜਪਾ ਸੰਸਦੀ ਦਲ ਅਤੇ ਐੱਨਡੀਏ ਸੰਸਦੀ ਦਲ ਦਾ ਨੇਤਾ ਬਣਾਉਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਨੇਤਾ ਚੁਣੇ ਜਾਣ ਨਾਲ ਸ੍ਰੀ ਮੋਦੀ ਦੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ। ਹੁਣ ਨਰਿੰਦਰਮੋਦੀ ਐਤਵਾਰ 9 ਜੂਨ ਨੂੰ ਸਹੁੰ ਚੁਕਣਗੇ।
Punjab Bani 07 June,2024
ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ ਚੰਡੀਗੜ੍ਹ, 6 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 06 June,2024
ਆਡੀਓ ਮਾਮਲਾ: ਲਾਲ ਸਿੰਘ ਵੱਲੋਂ ਮਾਣਹਾਨੀ ਦਾ ਕੇਸ ਕਰਨ ਦਾ ਐਲਾਨ
ਆਡੀਓ ਮਾਮਲਾ: ਲਾਲ ਸਿੰਘ ਵੱਲੋਂ ਮਾਣਹਾਨੀ ਦਾ ਕੇਸ ਕਰਨ ਦਾ ਐਲਾਨ ਪਟਿਆਲਾ, 6 ਜੂਨ () : ਸਾਬਕਾ ਮੰਤਰੀ ਅਤੇ ਕਾਂਗਰਸ ਦੇ ਟਕਸਾਲੀ ਆਗੂ ਲਾਲ ਸਿੰਘ ਨੇ ਉਸ ਵਾਇਰਲ ਆਡੀਓ ਨੂੰ ਫ਼ਰਜ਼ੀ ਕਰਾਰ ਦਿੱਤਾ ਹੈ ਜਿਸ ’ਚ ਇੱਕ ਆਗੂ (ਕਥਿਤ ਤੌਰ ’ਤੇ ਲਾਲ ਸਿੰਘ) ਕਿਸੇ ਸਮਰਥਕ ਨੂੰ ਡਾ. ਧਰਮਵੀਰ ਗਾਂਧੀ ਨੂੰ ਵੋਟ ਨਾ ਪਾਉਣ ਦੀ ਗੱਲ ਆਖ ਰਿਹਾ ਹੈ। ਉਨ੍ਹਾਂ ਆਖਿਆ ਹੈ ਕਿ ਉਸ ਇਸ ਸਬੰਧੀ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਵਾਇਰਲ ਆਡੀਓ ਜਿਸ ਵਿੱਚ ਕਥਿਤ ਤੌਰ ਲਾਲ ਸਿੰਘ ਕਿਸੇ ਸਮਰਥਕ ਨੂੰ ਫ਼ੋਨ ਕਰ ਕੇ ਕਹਿ ਰਹੇ ਹਨ ਕਿ ਉਹ ਡਾ. ਧਰਮਵੀਰ ਗਾਂਧੀ ਨੂੰ ਵੋਟ ਨਾ ਪਾਉਣ ਕਿਉਂਕਿ ਡਾ . ਗਾਂਧੀ ਨੇ ਉਨ੍ਹਾਂ ਦਾ ਬਹੁਤ ਨੁਕਸਾਨ ਕੀਤਾ ਹੈ। ਇਸ ਆਡੀਓ ਨੇ ਪਟਿਆਲਾ ਹਲਕੇ ’ਚ ਨਵੀਂ ਚਰਚਾ ਛੇੜ ਦਿੱਤੀ ਹੈ। ਜਾਣਕਾਰੀ ਮੁਤਾਬਕ ਆਡੀਓ ਵਿੱਚ ਇੱਕ ਆਗੂ ਸਮਰਥਕ ਨੂੰ ਕਹਿ ਰਿਹਾ ਹੈ ਕਿ ਉਹ ਉਸ ਦਾ ਨਾਮ ਨਾ ਲਵੇ, ਪਰ ਉਹ ਵੋਟ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੂੰ ਪਾ ਦੇਵੇ। ਇਸ ਆਡੀਓ ਦੀ ਕਿਤੋਂ ਵੀ ਪੁਸ਼ਟੀ ਨਹੀਂ ਹੋਈ, ਹਾਲਾਂਕਿ ਲਾਲ ਸਿੰਘ ਨੇ ਕਿਹਾ ਕਿ ਇਹ ਆਡੀਓ ਬਿਲਕੁਲ ਝੂਠੀ ਹੈ। ਉਨ੍ਹਾਂ ਕਿਹਾ ਕਿ ਉਹ ਆਡੀਓ ਵਾਇਰਲ ਕਰਨ ਵਾਲੇ ਸ਼ਖ਼ਸ ਦਾ ਪਤਾ ਲੱਗਣ ’ਤੇ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਕਰਨਗੇ।
Punjab Bani 06 June,2024
ਘਰ ਅੱਗੇ ਪੋਲਿੰਗ ਬੂਥ ਲਾਉਣ ਦੀ ਰੰਜਿਸ਼ ਤਹਿਤ ਵਿਅਕਤੀ ਦਾ ਕਤਲ, ‘ਆਪ’ ਆਗੂ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ
ਘਰ ਅੱਗੇ ਪੋਲਿੰਗ ਬੂਥ ਲਾਉਣ ਦੀ ਰੰਜਿਸ਼ ਤਹਿਤ ਵਿਅਕਤੀ ਦਾ ਕਤਲ, ‘ਆਪ’ ਆਗੂ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ ਲੰਬੀ : ਲੋਕ ਸਭਾ ਚੋਣਾਂ ’ਚ ਵੋਟਿੰਗ ਦੌਰਾਨ ਪਿੰਡ ਕੱਖਾਂਵਾਲੀ ’ਚ ਇਕ ਵਿਅਕਤੀ ਵੱਲੋਂ ਘਰ ਅੱਗੋਂ ਕਾਂਗਰਸ ਦਾ ਪੋਲਿੰਗ ਬੂਥ ਨਾ ਹਟਾਉਣ ਦੀ ਰੰਜਿਸ਼ ’ਚ ਦੋ ਸਕੇ ਭਰਾਵਾਂ ’ਤੇ ਕੀਤੇ ਹਮਲੇ ’ਚ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਕੱਖਾਂਵਾਲੀ ਦੇ ਸਰਪੰਚ ਤੇ ‘ਆਪ’ ਆਗੂ ਦਲੀਪ ਰਾਮ ਸਮੇਤ 14 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Punjab Bani 06 June,2024
ਸਿੱਖ ਕੌਮ ਕਦੇ ਵੀ ਜੂਨ 1984 ਦਾ ਘੱਲੂਆਰਾ ਨਹੀਂ ਭੁੱਲ ਸਕਦੀ : ਐਡਵੋਕੇਟ ਧਾਮੀ
ਸਿੱਖ ਕੌਮ ਕਦੇ ਵੀ ਜੂਨ 1984 ਦਾ ਘੱਲੂਆਰਾ ਨਹੀਂ ਭੁੱਲ ਸਕਦੀ : ਐਡਵੋਕੇਟ ਧਾਮੀ ਅੰਮ੍ਰਿਤਸਰ, 6 ਜੂਨ () : ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜ਼ੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜ਼ੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ।
Punjab Bani 06 June,2024
ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਹੋਈ ਕੈਨੇਡਾ ਵਿਚ ਹਾਦਸੇ ਦੌਰਾਨ ਮੌਤ
ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਹੋਈ ਕੈਨੇਡਾ ਵਿਚ ਹਾਦਸੇ ਦੌਰਾਨ ਮੌਤ ਸ਼ਾਹਕੋਟ/ਮਲਸੀਆਂ : ਵਿਦੇਸ਼ੀ ਧਰਤੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਮਲਸੀਆਂ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਜਸਮੇਰ ਸਿੰਘ ਖਹਿਰਾ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਹ ਨੌਜਵਾਨ ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਖਾਲਸਾ ਦਾ ਪੁੱਤਰ ਸੀ। ਜਾਣਕਾਰੀ ਦਿੰਦਿਆਂ ਸ਼ੂਗਰ ਮਿੱਲ ਨਕੋਦਰ ਦੇ ਚੇਅਰਮੈਨ ਅਸ਼ਵਿੰਦਰ ਸਿੰਘ ਨੀਟੂ ਤੇ ਮ੍ਰਿਤਕ ਦੇ ਭਰਾ ਸੰਤੋਖ ਸਿੰਘ ਖਹਿਰਾ ਨੇ ਦੱਸਿਆ ਕਿ ਜਸਮੇਰ ਸਿੰਘ ਆਪਣੇ ਇਕ ਹੋਰ ਸਾਥੀ ਅਮਨਦੀਪ ਸਿੰਘ ਕਾਹਲੋਂ ਵਾਸੀ ਅੰਮ੍ਰਿਤਸਰ ਨਾਲ ਏਟੀਵੀ ਰਾਈਡਿੰਗ ਕਰਨ ਪਹਾੜਾਂ ‘ਤੇ ਗਿਆ ਸੀ।
Punjab Bani 06 June,2024
ਹਵਾਈ ਫਾਇਰ ਕਰ ਕੇ ਫੈਲਾਈ ਇਲਾਕੇ `ਚ ਦਹਿਸ਼ਤ, ਮੁਲਜ਼ਮਾਂ ਦੇ ਖ਼ਿਲਾਫ਼ ਮੁੱਕਦਮਾ ਦਰਜ
ਹਵਾਈ ਫਾਇਰ ਕਰ ਕੇ ਫੈਲਾਈ ਇਲਾਕੇ `ਚ ਦਹਿਸ਼ਤ, ਮੁਲਜ਼ਮਾਂ ਦੇ ਖ਼ਿਲਾਫ਼ ਮੁੱਕਦਮਾ ਦਰਜ ਲੁਧਿਆਣਾ, 6 ਜੂਨ () : ਨੌਜਵਾਨ ਨਾਲ ਹੋਈ ਮਾਮੂਲੀ ਬਹਿਸ ਤੋਂ ਬਾਅਦ ਬੁਰੀ ਤਰ੍ਹਾਂ ਭੜਕੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੱਲੀ ਚੌਂਕ ਦੇ ਵਾਸੀ ਦੀਪਕ ਕੁਮਾਰ ਦੀ ਸ਼ਿਕਾਇਤ ਤੇ ਡਾਬਾ ਦੇ ਵਾਸੀ, ਸ਼ੌਂਕੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਘਰ ਦੇ ਬਾਹਰ ਬੈਠਾ ਸੀ ਰਾਤ 8 ਵਜੇ ਦੇ ਕਰੀਬ ਐਕਟੀਵਾ ਸਕੂਟਰ ਤੇ ਸਵਾਰ ਹੋ ਕੇ ਤਿੰਨ ਨੌਜਵਾਨ ਆਏ ਕਿਸੇ ਗੱਲ ਨੂੰ ਲੈ ਕੇ ਦੀਪਕ ਦੀ ਉਨ੍ਹਾਂ ਨਾਲ ਬਹਿਸ ਸ਼ੁਰੂ ਹੋ ਗਈ ਦੇਖਦੇ ਹੀ ਦੇਖਦੇ ਮਾਮਲਾ ਵਧ ਗਿਆ ਅਤੇ ਬੁਰੀ ਤਰ੍ਹਾਂ ਭੜਕੇ ਨੌਜਵਾਨਾਂ ਨੇ ਦੀਪਕ ਦੇ ਘਰ ਦੇ ਬਾਹਰ ਹਵਾਈ ਫਾਇਰ ਕਰ ਦਿੱਤੇ ਇਸ ਮਾਮਲੇ ਵਿੱਚ ਏਐਸਆਈ ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਨਾਖਤ ਤੋਂ ਬਾਅਦ ਮੁਲਜ਼ਮਾਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ
Punjab Bani 06 June,2024
280 ਸੰਸਦ ਮੈਂਬਰ ਪਹਿਲੀ ਵਾਰ ਲੋਕ ਸਭਾ `ਚ ਹੋਣਗੇ ਦਾਖਲ, ਫਿਲਮੀ ਸਿਤਾਰਿਆਂ ਸਮੇਤ ਕਈ ਨੇਤਾ ਲਿਸਟ `ਚ ਸ਼ਾਮਲ
280 ਸੰਸਦ ਮੈਂਬਰ ਪਹਿਲੀ ਵਾਰ ਲੋਕ ਸਭਾ `ਚ ਹੋਣਗੇ ਦਾਖਲ, ਫਿਲਮੀ ਸਿਤਾਰਿਆਂ ਸਮੇਤ ਕਈ ਨੇਤਾ ਲਿਸਟ `ਚ ਸ਼ਾਮਲ ਨਵੀਂ ਦਿੱਲੀ, 6 ਜੂਨ () : ਲੋਕ ਸਭਾ ਚੋਣਾਂ 2024 `ਚ ਭਾਰਤੀ ਜਨਤਾ ਪਾਰਟੀ 240 ਸੀਟਾਂ ਨਾਲ ਇਕ ਵਾਰ ਫਿਰ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। 18ਵੀਂ ਲੋਕ ਸਭਾ ਵਿੱਚ ਪਹਿਲੀ ਵਾਰ 280 ਸੰਸਦ ਮੈਂਬਰ ਸੰਸਦ ਦੇ ਹੇਠਲੇ ਸਦਨ ਦੇ ਮੈਂਬਰ ਹੋਣਗੇ। ਇਨ੍ਹਾਂ ਵਿੱਚ ਇੱਕ ਸਾਬਕਾ ਮੁੱਖ ਮੰਤਰੀ, ਇੱਕ ਫਿਲਮ ਸਟਾਰ, ਇੱਕ ਸਾਬਕਾ ਹਾਈ ਕੋਰਟ ਦੇ ਜੱਜ ਅਤੇ ਇੱਕ ਸਿਆਸੀ ਕਾਰਕੁਨ ਸਮੇਤ 280 ਜੇਤੂ ਸ਼ਾਮਲ ਹਨ ਜੋ ਪਹਿਲੀ ਵਾਰ ਸੰਸਦ ਦੇ ਹੇਠਲੇ ਸਦਨ ਦੇ ਮੈਂਬਰ ਹੋਣਗੇ।
Punjab Bani 06 June,2024
ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਤੌਰ ਤੇ ਸਹੁੰ ਚੁੱਕਣਗੇ ਦੇ ਸਸਪੈਂਸ ਨੰਖਤਮ ਕੀਤਾ ਭਾਜਪਾ ਦੇ ਇਸ ਦਿੱਗਜ ਨੇਤਾ ਨੇ
ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਤੌਰ ਤੇ ਸਹੁੰ ਚੁੱਕਣਗੇ ਦੇ ਸਸਪੈਂਸ ਨੰਖਤਮ ਕੀਤਾ ਭਾਜਪਾ ਦੇ ਇਸ ਦਿੱਗਜ ਨੇਤਾ ਨੇ ਨਵੀਂ ਦਿੱਲੀ, 6 ਜੂਨ () : ਭਾਰਤ ਦੇਸ਼ ਦੀ ਰਾਜਨੀਤੀ ਦੀ ਕੇਂਦਰ ਬਿੰਦੂ ਕੇਂਦਰ ਵਿਚ ਜਿਥੇ ਫਿਰ ਇਕ ਵਾਰ ਸਰਕਾਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਣਨ ਜਾ ਰਹੀ ਹੈ, ਉਥੇ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣ ਦੇ ਵਧਦੇ ਜਾ ਰਹੇ ਸਸਪੈਂਸ ਨੂੰ ਖਤਮ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਨੇਤਾ ਛੱਤੀਸਗੜ੍ਹ ਦੇ ਉਪ ਮੁੱਖ ਮੰਤਰੀ ਵਿਜੇ ਸ਼ਰਮਾ ਨੇ ਕਿਹਾ ਕਿ 8 ਜੂਨ ਨੂੰ ਪੀਐਮ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੂੰ ਚੁੱਕਣਗੇ। ਭਲਕੇ ਸੰਸਦ ਮੈਂਬਰਾਂ, ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਮੀਟਿੰਗ ਹੋਵੇਗੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ, ਇਸਦੇ ਨਾਲ ਹੀ ਵਿਰੋਧੀ ਧਿਰ ਨੂੰ ਵੀ ਅਗਲੀਆਂ ਚੋਣਾਂ ਬਾਰੇ ਸੋਚਣਾ ਪਵੇਗਾ। ਉਨ੍ਹਾਂ ਸਪੱਸ਼ਟ ਆਖਿਆ ਕਿ ਵਿਰੋਧੀ ਧਿਰ ਨੂੰ ਸਰਕਾਰ ਬਣਾਉਣ ਦਾ ਸੁਪਨਾ ਨਹੀਂ ਲੈਣਾ ਚਾਹੀਦਾ।
Punjab Bani 06 June,2024
ਮਾਮਲਾ ਪ੍ਰਸਿੱਧ ਫਿਲਮ ਸਟਾਰ ਤੇ ਐਮ. ਪੀ. ਕੰਗਣਾ ਰਣੌਤ ਦੇ ਸੀ. ਆਈ. ਐਸ. ਐਫ. ਦੀ ਮਹਿਲਾ ਜਵਾਨ ਵਲੋਂ ਥੱਪੜ ਜੜਨ ਦਾ
ਮਾਮਲਾ ਪ੍ਰਸਿੱਧ ਫਿਲਮ ਸਟਾਰ ਤੇ ਐਮ. ਪੀ. ਕੰਗਣਾ ਰਣੌਤ ਦੇ ਸੀ. ਆਈ. ਐਸ. ਐਫ. ਦੀ ਮਹਿਲਾ ਜਵਾਨ ਵਲੋਂ ਥੱਪੜ ਜੜਨ ਦਾ ਕੰਗਣਾ ਜਾ ਰਹੀ ਸੀ ਚੰਡੀਗੜ੍ਹ ਤੋਂ ਮੀਟਿੰਗ ਲਈ ਦਿੱਲੀ ਚੰਡੀਗੜ੍ਹ, 6 ਜੂਨ () : ਪ੍ਰਸਿੱਧ ਫਿਲਮ ਅਦਾਕਾਰਾ ਤੇਐਮ. ਪੀ. ਜਿੱਤੀ ਕੰਗਣਾ ਰਣੌਤ ਜੋ ਕਿ ਚੰਡੀਗੜ੍ਹ ਤੋਂ ਮੀਟਿੰਗ ਲਈ ਦਿੱਲੀ ਜਾ ਰਹੀ ਸੀ ਦੇ ਸੀ. ਆਈ. ਐਸ. ਐਫ. ਦੀ ਮਹਿਲਾ ਜਵਾਨ ਵਲੋਂ ਥੱਪੜ ਜੜਨ ਦਾ ਮਾਮਲਾ ਗਰਮਾ ਗਿਆ ਹੈ।ਦੱਸਣਯੋਗ ਹੈ ਕਿ ਕੰਗਣਾ ਰਣੌਤ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਜਿੱਤੀ ਹੈ। ਕੰਗਨਾ ਰਣੌਤ ਨੇ ਇਸ ਮਾਮਲੇ ਦੀ ਸ਼ਿਕਾਇਤ ਕਰਦੇ ਹੋਏ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਦੀ ਮੰਗ ਕੀਤੀ ਹੈ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੰਗਨਾ ਨੂੰ ਮਾਰਨ ਵਾਲੀ ਮੁਲਾਜ਼ਮ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ 707 ਰਾਹੀਂ ਦਿੱਲੀ ਲਈ ਰਵਾਨਾ ਹੋਈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਖਿਲਾਫ ਬੋਲਣ `ਤੇ ਸੀਆਈਐਸਐਫ ਗਾਰਡ ਕੰਗਨਾ ਰਣੌਤ ਤੋਂ ਨਾਰਾਜ਼ ਸੀ। ਕੰਗਨਾ ਰਣੌਤ ਦੇ ਰਾਜਨੀਤਿਕ ਸਲਾਹਕਾਰ ਦੇ ਅਨੁਸਾਰ, ਚੰਡੀਗੜ੍ਹ ਏਅਰਪੋਰਟ ਦੇ ਅੰਦਰ ਇੱਕ ਮਹਿਲਾ ਮੁਲਾਜ਼ਮ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਸੀਆਈਐਸਐਫ ਦੇ ਗਾਰਡਾਂ ਨੂੰ ਹਟਾ ਕੇ ਉਨ੍ਹਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। ਸੁਰੱਖਿਆ ਜਾਂਚ ਦੌਰਾਨ ਵਾਪਰੀ ਘਟਨਾ ਇਹ ਘਟਨਾ ਵੀਰਵਾਰ ਦੁਪਹਿਰ 3.30 ਵਜੇ ਵਾਪਰੀ। ਕੰਗਨਾ ਰਣੌਤ ਏਅਰਪੋਰਟ ਸੁਰੱਖਿਆ ਜਾਂਚ ਤੋਂ ਬਾਹਰ ਨਿਕਲ ਰਹੀ ਸੀ ਜਦੋਂ ਮਹਿਲਾ ਸਿਪਾਹੀ ਨੇ ਉਸ `ਤੇ ਆਪਣਾ ਹੱਥ ਚੁੱਕਿਆ। ਕੰਗਨਾ ਨੇ ਇਸ ਸਬੰਧੀ ਸ਼ਿਕਾਇਤ ਵੀ ਦਰਜ ਕਰਵਾਈ ਹੈ। ਕਿਸਾਨ ਅੰਦੋਲਨ ਦੌਰਾਨ ਕੰਗਨਾ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮਹਿਲਾ ਮੁਲਾਜ਼ਮ ਉਸ ਦੇ ਬਿਆਨ ਤੋਂ ਦੁਖੀ ਸੀ ਫਿਲਹਾਲ ਏਅਰਪੋਰਟ `ਤੇ ਮੌਜੂਦ ਸਕਿਓਰਿਟੀ ਨੇ ਕੁਲਵਿੰਦਰ ਨੂੰ ਕਮਾਂਡੈਂਟ ਦੇ ਕਮਰੇ `ਚ ਬਿਠਾ ਕੇ ਰੱਖਿਆ ਹੈ। ਕੰਗਨਾ ਦਿੱਲੀ ਲਈ ਰਵਾਨਾ ਹੋ ਗਈ ਹੈ। ਕੰਗਨਾ ਨੇ ਸੋਸ਼ਲ ਮੀਡੀਆ `ਤੇ ਆਪਣੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ ਉਹ ਸੰਸਦ ਜਾ ਰਹੀ ਹੈ। ਇਸ ਦੌਰਾਨ ਇਹ ਘਟਨਾ ਵਾਪਰ ਗਈ। ਦੱਸਣਯੋਗ ਹੈ ਕਿ ਕੰਗਨਾ ਰਣੌਤ ਭਾਜਪਾ ਦੀ ਟਿਕਟ `ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਚੋਣ ਜਿੱਤੀ ਸੀ। ਅਦਾਕਾਰਾ ਦੇ ਉਲਟ ਕਾਂਗਰਸ ਪਾਰਟੀ ਦੇ ਨੇਤਾ ਵਿਕਰਮਾਦਿਤਿਆ ਸਿੰਘ ਸਨ। ਕੰਗਨਾ ਨੇ ਉਨ੍ਹਾਂ ਨੂੰ 74,755 ਵੋਟਾਂ ਨਾਲ ਹਰਾਇਆ।
Punjab Bani 06 June,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਜੂਨ ’84 ਘੱਲੂਘਾਰੇ ਦੀ 40ਵੀਂ ਵਰੇਗਢ ਮੌਕੇ ਅਰਦਾਸ ਸਮਾਗਮ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਜੂਨ ’84 ਘੱਲੂਘਾਰੇ ਦੀ 40ਵੀਂ ਵਰੇਗਢ ਮੌਕੇ ਅਰਦਾਸ ਸਮਾਗਮ ਜੂਨ ’84 ਘੱਲੂਘਾਰੇ ਦੀ ਸਾਲਾਨਾ 40ਵੀਂ ਵਰੇਗੰਢ ਮੌਕੇ ਸ਼ਹੀਦ ਸਿੰਘਾਂ, ਸਿੰਘਣੀਆਂ ਨੂੰ ਸ਼ਰਧਾ ਸਤਿਕਾਰ ਭੇਂਟ ਕੇਂਦਰ ਵਿਚ ਰਹਿਣ ਵਾਲੀਆਂ ਸਰਕਾਰਾਂ ਘਟਨਾ ਦੀ ਕਦੇ ਵੀ ਮੁਆਫ਼ੀ ਨਾ ਮੰਗੀ : ਪ੍ਰੋ. ਬਡੂੰਗਰ ਭਾਰਤ ਦੀ ਹਕੂਮਤ ਵੱਲੋਂ ਸਿੱਖ ਕੌਮ ਨੂੰ ਦਿੱਤਾ ਜੂਨ ’84 ਵੱਡਾ ਦੁਖਾਂਤ, ਨਾ ਭੁੱਲਣਯੋਗ : ਸ਼ੋ੍ਰਮਣੀ ਕਮੇਟੀ ਮੈਂਬਰ ਪਟਿਆਲਾ 6 ਜੂਨ () : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ ’84 ਦੀ 40ਵੀਂ ਵਰੇਗੰਢ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਘੱਲੂਘਾਰਾ ਦਿਵਸ ਮੌਕੇ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਕਰਵਾਏ ਅਰਦਾਸ ਸਮਾਗਮ ਵਿਚ ਢਾਡੀ ਕਵੀਸ਼ਰੀ ਭਾਈ ਗੁਰਪਿਆਰ ਸਿੰਘ ਜੌਹਰ ਨੇ ਇਤਿਹਾਸਕ ਵਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਅਰਦਾਸ ਸਮਾਗਮ ਵਿਚ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਾਹਿਬ ਵੀ ਪੁੱਜੇ ਹੋਏ ਸਨ। ਅਰਦਾਸ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਦੌਰਾਨ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਕੇ ਸਿੱਖ ਕੌਮ ਨੂੰ ਅਜਿਹਾ ਜ਼ਖ਼ਮ ਅਤੇ ਦਰਦ ਦਿੱਤਾ, ਜੋ ਅੱਜ ਵੀ ਨਾਸੂਰ ਬਣਿਆ, ਜਿਸ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਫਸੋਸ ਹੈ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਨੂੰ ਢਹਿ ਢੇਰੀ ਕਰਨ ਵਾਲੀ ਸਰਕਾਰ ਸਮੇਤ ਸਮੇਂ ਸਮੇਂ ਦੀਆਂ ਕੇਂਦਰ ਵਿਚ ਰਹਿਣ ਵਾਲੀਆਂ ਸਰਕਾਰਾਂ ਨੇ ਇਸ ਘਟਨਾ ਦੀ ਕਦੇ ਵੀ ਮੁਆਫ਼ੀ ਨਾ ਮੰਗੀ ਗਈ, ਜਿਸ ਤੋਂ ਸਪੱਸ਼ਟ ਹੈ ਕਿ ਸੱਤਾ ਦੇ ਹੰਕਾਰ ਵਿਚ ਰਹਿਣ ਵਾਲੀਆਂ ਸਰਕਾਰਾਂ ਸਿੱਖ ਕੌਮ ਨੂੰ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਣ ’ਤੇ ਲੱਗੀਆਂ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰੀ ਹਕੂਮਤੀ ਸਰਕਾਰ ਦੇ ਇਸ਼ਾਰੇ ’ਤੇ ਭਾਰਤੀ ਫੌਜਾਂ ਵੱਲੋਂ ਕੀਤਾ ਗਿਆ ਹਮਲਾ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲਾ ਕਦਮ ਸੀ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛਡੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਵੀ ਜੂਨ 1984 ਘੱਲੂਘਾਰੇ ਦੀ ਸਾਲਾਨਾ ਵਰੇਗੰਢ ਮੌਕੇ ਕਿਹਾ ਕਿ ਧਰਮ ਦੀ ਰੱਖਿਆ ਕਰਦਿਆਂ ਸੰਘਰਸ਼ੀ ਯੋਧਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਸ਼ੁਬੇਗ ਸਿੰਘ ਅਤੇ ਭਾਈ ਅਮਰੀਕ ਸਿੰਘ ਸਮੇਤ ਅਨੇਕਾਂ ਹੀ ਸਿੰਘਾਂ ਨੇ ਭਾਰਤੀ ਫੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਸਬਕ ਸਿਖਾਇਆ ਕਿ ਸਿੱਖ ਕੌਮ ਕਦੇ ਵੀ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਲਈ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਸੋਚੀ ਸਮਝੀ ਸਾਜਿਸ਼ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੂਨ 1984 ਸਿੱਖ ਕੌਮ ਨੂੰ ਦਿੱਤਾ ਗਿਆ ਅਜਿਹਾ ਦਰਦ ਹੈ, ਜਿਸ ਦੀ ਚੀਸ ਰਹਿੰਦੀ ਦੁਨੀਆ ਤੱਕ ਪੈਂਦੀ ਰਹੇਗੀ। ਉਨ੍ਹਾਂ ਕਿਹਾ ਕਿ ਅਜਿਹੇ ਦੁਖਾਂਤ ਅਤੇ ਘਟਨਾਵਾਂ ਪ੍ਰਤੀ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ। ਅਰਦਾਸ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਲੌਟ, ਜੋਗਿੰਦਰ ਸਿੰਘ ਪੰਛੀ, ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਈਜ਼ਰ ਜੋਗਾ ਸਿੰਘ, ਸਾਬਕਾ ਮੈਨੇਜਰ ਅਜਾਇਬ ਸਿੰਘ, ਕਮਲਜੀਤ ਸਿੰਘ ਜੋਗੀਪੁਰ, ਸਾਬਕਾ ਸਕੱਤਰ ਗੁਰਦਰਸ਼ਨ ਸਿੰਘ ਤੋਂ ਇਲਾਵਾ ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ। (ਡੱਬੀ) ਗੁਰਦੁਆਰਾ ਸਾਹਿਬ ਮੱਸਿਆ ਦੇ ਦਿਹਾੜੇ ਮੌਕੇ ਕਰਵਾਇਆ ਅੰਮਿ੍ਰਤ ਸੰਚਾਰ ਪੰਜ ਪਿਆਰਿਆਂ ਪਾਸੋਂ 42 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ। ਇਸ ਦੌਰਾਨ ਪੰਜ ਪਿਆਰਿਆਂ ਪਾਸੋਂ 42 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਵਿਚ ਬੱਚਿਆਂ, ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗ ਆਦਿ ਸ਼ਾਮਲ ਸਨ। ਪੰਜ ਪਿਆਰਿਆਂ ਨੇ ਅੰਮਿ੍ਰਤ ਦੀ ਦਾਤ ਹਾਸਲ ਕਰਨ ਵਾਲਿਆਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ।
Punjab Bani 06 June,2024
ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 6 ਜੂਨ () : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।
Punjab Bani 06 June,2024
ਚੰਦਰਬਾਬੂ ਨਾਇਡੂ 12 ਨੂੰ ਚੁਕਣਗੇ ਮੁੱਖ ਮੰਤਰੀ ਲਈ ਸਹੁੰ
ਚੰਦਰਬਾਬੂ ਨਾਇਡੂ 12 ਨੂੰ ਚੁਕਣਗੇ ਮੁੱਖ ਮੰਤਰੀ ਲਈ ਸਹੁੰ ਹੈਦਰਾਬਾਦ : ਤੇਲਗੂ ਦੇਸ਼ਮ ਪਾਰਟੀ ਦੇ ਸੁਪਰੀਮੋ ਚੰਦਰਬਾਬੂ ਨਾਇਡੂ ਆਂਧਰਾ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੇ 9 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣੀ ਸੀ, ਪਰ ਇਹ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਉਹ 12 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਦਰਅਸਲ, ਸਹੁੰ ਚੁੱਕ ਸਮਾਗਮ ਦੀ ਤਰੀਕ ਇਸ ਲਈ ਬਦਲੀ ਗਈ ਕਿਉਂਕਿ ਨਰਿੰਦਰ ਮੋਦੀ 8 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
Punjab Bani 06 June,2024
ਵਿਦਿਆਰਥਣ ਨੇ ਘਟ ਨੰਬਰ ਆਉਣ ਤੇ ਕੀਤੀ ਖੁਦਕੁਸ਼ੀ
ਵਿਦਿਆਰਥਣ ਨੇ ਘਟ ਨੰਬਰ ਆਉਣ ਤੇ ਕੀਤੀ ਖੁਦਕੁਸ਼ੀ ਰੀਵਾ : ਮੱਧ ਪ੍ਰਦੇਸ਼ ਦੇ ਰੀਵਾ ਦੀ ਰਹਿਣ ਵਾਲੀ ਵਿਦਿਆਰਥਣ ਰਾਜਸਥਾਨ ਦੇ ਕੋਟਾ ਦੇ ਜਵਾਹਰ ਨਗਰ ਵਿੱਚ ਰਹਿ ਕੇ ਨੀਟ ਦੀ ਤਿਆਰੀ ਕਰ ਰਹੀ ਸੀ। ਨਤੀਜਾ ਇੱਕ ਦਿਨ ਪਹਿਲਾਂ ਆਇਆ ਸੀ, ਜਿਸ ਵਿੱਚ ਘੱਟ ਅੰਕਾਂ ਤੋਂ ਪਰੇਸ਼ਾਨ ਹੋ ਕੇ ਵਿਦਿਆਰਥਣ ਨੇ ਹੋਸਟਲ ਦੀ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।ਜਵਾਹਰ ਨਗਰ ਥਾਣਾ ਇੰਚਾਰਜ ਹਰੀਨਾਰਾਇਣ ਸ਼ਰਮਾ ਨੇ ਦੱਸਿਆ ਕਿ ਕੋਟਾ ਦੇ ਜਵਾਹਰ ਨਗਰ ਇਲਾਕੇ 'ਚ ਪੁਖਰਾਜ ਐਲੀਮੈਂਟ ਬਿਲਡਿੰਗ ਦੀ 5ਵੀਂ ਮੰਜ਼ਿਲ 'ਤੇ ਕਮਰਾ ਨੰਬਰ 5 'ਚ ਮੱਧ ਪ੍ਰਦੇਸ਼ ਦੇ ਰੀਵਾ ਦੀ ਬਗੀਸ਼ਾ ਤਿਵਾਰੀ (18) ਦੀ ਮੌਤ ਹੋ ਗਈ। . 503 ਵਿੱਚ ਰਹਿੰਦਾ ਸੀ। ਮਾਂ ਤੇ ਭਰਾ ਵੀ ਇਕੱਠੇ ਰਹਿੰਦੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬਗੀਸ਼ਾ ਇੱਕ ਸਾਲ ਤੋਂ NEET ਦੀ ਤਿਆਰੀ ਕਰ ਰਹੀ ਸੀ। ਉਸਦਾ ਭਰਾ 11ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਉਹ ਜੇਈਈ ਦੀ ਤਿਆਰੀ ਵੀ ਕਰ ਰਿਹਾ ਹੈ। ਵਿਦਿਆਰਥੀ ਦਾ NEET ਦਾ ਨਤੀਜਾ ਇੱਕ ਦਿਨ ਪਹਿਲਾਂ ਹੀ ਆਇਆ ਸੀ। ਨਤੀਜੇ ਵਿੱਚ ਚੰਗੇ ਅੰਕ ਨਾ ਮਿਲਣ ਕਾਰਨ ਉਹ ਬਹੁਤ ਪਰੇਸ਼ਾਨ ਸੀ। ਜਿਸ ਤੋਂ ਬਾਅਦ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ।
Punjab Bani 06 June,2024
ਰਾਜਾ ਵੜਿੰਗ ਤੇ ਪ੍ਰਤਾਪ ਬਾਵਜਾ ਨੇ ਆਪ ਦੀ ਮਾੜੀ ਕਾਰਗੁਜਾਰੀ ਤੇ ਚੁੱਕੇ ਸਵਾਲ
ਰਾਜਾ ਵੜਿੰਗ ਤੇ ਪ੍ਰਤਾਪ ਬਾਵਜਾ ਨੇ ਆਪ ਦੀ ਮਾੜੀ ਕਾਰਗੁਜਾਰੀ ਤੇ ਚੁੱਕੇ ਸਵਾਲ - ਮੁੱਖ ਮੰਤਰੀ ਤੋ ਅਸਤੀਫੇ ਦੀ ਕੀਤੀ ਮੰਗ ਚੰਡੀਗੜ੍ਹ, 5 ਜੂਨ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਵਿੱਚ 92 ਸੀਟਾਂ ’ਤੇ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਹੁਣ ਲੋਕ ਸਭਾ ਚੋਣਾਂ ਵਿੱਚ ਸੂਬੇ ਦੀਆਂ 13 ’ਚੋਂ ਸਿਰਫ਼ ਤਿੰਨ ਸੀਟਾਂ ’ਤੇ ਹੀ ਜਿੱਤ ਸਕੀ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਈਡੀ, ਸੀਬੀਆਈ ਤੇ ਹੋਰਨਾਂ ਜਾਂਚ ਏਜੰਸੀਆਂ ਦੇ ਧਮਕਾਉਣ ਦੇ ਬਾਵਜੂਦ ਮਜ਼ਬੂਤੀ ਨਾਲ ਚੋਣ ਲੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਕਾਰਦਿਆਂ ਕਾਂਗਰਸ ਨੂੰ 7 ਸੀਟਾਂ ’ਤੇ ਮਾਣ ਬਖਸ਼ਿਆ ਹੈ ਤੇ ਕਾਂਗਰਸ ਪੰਜਾਬ ’ਚ ਵੱਡੀ ਪਾਰਟੀ ਬਣ ਕੇ ਉਭਰੀ ਹੈ।
Punjab Bani 06 June,2024
ਸਿੱਖ ਕੌਮ ਹੀ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਚੜ੍ਹਦੀਕਲਾ ਦੇ ਨਾਲ ਮਨਾਉਂਦੀ ਹੈ: ਬਾਬਾ ਬਲਬੀਰ ਸਿੰਘ 96 ਕਰੋੜੀ
ਸਿੱਖ ਕੌਮ ਹੀ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਚੜ੍ਹਦੀਕਲਾ ਦੇ ਨਾਲ ਮਨਾਉਂਦੀ ਹੈ: ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਦੇ ਮੁਖੀ ਨੇ ਨਿਹੰਗ ਸਿੰਘਾਂ ਸਮੇਤ ਘੱਲੂਘਾਰੇ ਸਮੇਂ ਅਰਦਾਸ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅੰਮ੍ਰਿਤਸਰ:- 6 ਜੂਨ ( ) ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂੰਹ ਤੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਬੇਗਿਣਤ ਸ਼ਹੀਦ ਹੋਏ ਸਿੰਘ ਸਿੰਘਣੀਆਂ ਭੁਜੰਗੀਆਂ ਦੀ 40ਵੀਂ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸਮੇਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਨਿਹੰਗ ਸਿੰਘ ਸਮੇਤ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੀ ਮਨੋਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ 1984 ਸਮੇਂ ਭਾਰਤੀ ਸਰਕਾਰ ਦੀ ਫੌਜ ਵੱਲੋਂ ਸਿੱਖਾਂ ਦੇ ਸਰਵਉਚ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨਾ ਵੱਡੀ ਭੁੱਲ ਸੀ, ਇਹ ਇਤਿਹਾਸ ਵਿੱਚ ਹਮੇਸ਼ਾ ਕਾਲੇ ਹਾਸ਼ੀਏ ਵਿੱਚ ਦਰਜ਼ ਰਹੇਗਾ। ਇਸ ਹਮਲੇ ਸਮੇਂ ਵੱਡੀ ਗਿਣਤੀ ਵਿੱਚ ਸਿੱਖ ਕੌਮ ਦੇ ਮਰਜੀਵੜੇ ਸਿੱਖ, ਸਿੰਘ ਸ਼ਹੀਦ ਹੋਏ ਜਿਨ੍ਹਾਂ ਦੀ 40ਵੀਂ ਸਲਾਨਾ ਯਾਦ ਤਾਜ਼ੀ ਕੀਤੀ ਗਈ ਹੈ ਅਤੇ ਵੱਖ-ਵੱਖ ਧਾਰਮਿਕ ਰਾਜਸੀ ਦਲਾਂ ਨੂੰ ਸ਼ਾਮਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਹੈ। ਨਿਹੰਗ ਮੁਖੀ ਨੇ ਕਿਹਾ ਕਿ ਇਤਿਹਾਸ ਵਿੱਚ ਇਸ ਤੀਸਰੇ ਘੱਲੂਘਾਰੇ ਦੀ ਯਾਦ ਹਰ ਸਾਲ ਤਾਜ਼ਾ ਹੁੰਦੀ ਰਹੇਗੀ ਅਤੇ ਸਿੱਖ ਕੌਮ ਉਸ ਸਮੇਂ ਦੇ ਕੇਂਦਰ ਵਿੱਚ ਬੈਠੇ ਹਾਕਮਾਂ ਨੂੰ ਲਾਹਨਤਾਂ ਪਾਉਂਦੀ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਹੀ ਆਪਣੇ ਸ਼ਹੀਦਾਂ, ਘੱਲੂਘਾਰਿਆਂ, ਸਾਕਿਆਂ ਦੇ ਦਿਨ ਦਿਹਾੜੇ ਪੂਰੀ ਊਰਜਾ ਤੇ ਚੜ੍ਹਦੀਕਲਾ ਅਤੇ ਸਿੱਖ ਪਰੰਪਰਾ ਅਨੁਸਾਰ ਮਨਾਉਂਦੀ ਹੈ।
Punjab Bani 06 June,2024
ਹਨ੍ਹੇਰੀ, ਤੂਫਾਨ ਤੇ ਮੀਹ ਨੇ ਲੋਕਾਂ ਦਾ ਜਨ ਜੀਵਨ ਕੀਤਾ ਅਸਤ ਵਿਅਸਤ
ਹਨ੍ਹੇਰੀ, ਤੂਫਾਨ ਤੇ ਮੀਹ ਨੇ ਲੋਕਾਂ ਦਾ ਜਨ ਜੀਵਨ ਕੀਤਾ ਅਸਤ ਵਿਅਸਤ ਚੰਡੀਗੜ੍ਹ, 6 ਜੂਨ ਬੀਤੀ ਰਾਤ ਆਈ ਹਨ੍ਹੇਰੀ, ਤੂਫਾਨ ਤੇ ਮੀਹ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਕਈ ਇਲਾਕਿਆਂ ‘ਚ ਬਿਜਲੀ ਦੇ ਖੰਭੇ, ਟਾਵਰ ਡਿੱਗ ਗਏ ਤੇ ਦਰੱਖਤ ਪੁੱਟੇ ਗਏ। ਇਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਮੀਂਹ ਤੇ ਝੱਖੜ ਕਾਰਨ ਚੰਡੀਗੜ੍ਹ, ਪੰਚਕੂਲਾ, ਮੁਹਾਲੀ, ਪਟਿਆਲਾ ਅਤੇ ਲੁਧਿਆਣਾ ਦੇ ਕਈ ਇਲਾਕਿਆ ’ਚ ਬਿਜਲੀ ਗੁੱਲ ਰਹੀ। ਇਸ ਦੌਰਾਨ ਲੋਕਾਂ ਨੂੰ ਵੱਡੇ ਪੱਧਰ ਤੇ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ। ਇਸਤੋ ਇਲਾਵਾ ਸਾਹਨੇਵਾਲ ਖੇਤਰ ਵਿੱਚ 62 ਬਿਜਲੀ ਦੇ ਖੰਭੇ ਤੇਜ਼ ਹਨੇਰੀ ਕਾਰਨ ਡਿੱਗ ਗਏ, ਜਿਸ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਗੁਲ ਰਹੀ।
Punjab Bani 06 June,2024
ਅੰਮਿ੍ਤਸਰ ਵਿਖੇ ਮਨਾਇਆ ਸ਼ਰਧਾਂਜਲੀ ਸਮਾਗਮ : ਸ਼ਹਿਰ ਵਿੱਚ ਲਗਭਗ ਰਿਹਾ ਮੁਕੰਮਲ ਬੰਦ
ਅੰਮਿ੍ਤਸਰ ਵਿਖੇ ਮਨਾਇਆ ਸ਼ਰਧਾਂਜਲੀ ਸਮਾਗਮ : ਸ਼ਹਿਰ ਵਿੱਚ ਲਗਭਗ ਰਿਹਾ ਮੁਕੰਮਲ ਬੰਦ ਅੰਮ੍ਰਿਤਸਰ, 6 ਜੂਨ ਅੰਮ੍ਰਿਤਸਰ ਵਿਖੇ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਅੱਜ ਇਥੇ ਅਕਾਲ ਤਖਤ ਵਿਖੇ ਖ਼ਾਲਿਸਤਾਨ ਪੱਖੀ ਨਾਅਰਿਆਂ ਨਾਲ ਮਨਾਈ ਗਈ ਤੇ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਅੱਜ ਸ਼ਹਿਰ ਵਿੱਚ ਲਗਪਗ ਮੁਕੰਮਲ ਬੰਦ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਲ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਤੇ ਕੌਮੀ ਮਸਲਿਆਂ ਦੇ ਹੱਲ ਸਿਰ ਜੋੜ ਕੇ ਮਿਲ ਬੈਠ ਕਰਨ ਲਈ ਕਿਹਾ। ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਕਾਲ ਤਖ਼ਤ ਵਿਖੇ ਰੱਖੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ।
Punjab Bani 06 June,2024
ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਦਿੱਤੀ ਵਧਾਈ
ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਦਿੱਤੀ ਵਧਾਈ ਕੈਨੇਡਾ, 6 ਜੂਨ ਦੇ਼ਸ਼ ਅੰਦਰ ਨਰਿੰਦਰ ਮੋਦੀ ਦੀ ਜਿੱਤ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੁਡੋ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਚੋਣ ਜਿੱਤ ਲਈ ਸ਼ੁਭਕਾਮਨਾਵਾਂ ਤੇ ਵਧਾਈਆਂ ਦਿੱਤੀਆਂ। ਐਕਸ ‘ਤੇ ਪੋਸਟ ਰਾਹੀਂ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਲਿਖਿਆ, ‘ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ ‘ਤੇ ਵਧਾਈਆਂ।
Punjab Bani 06 June,2024
ਦਿੱਲੀ ਪਾਣੀ ਸੰਕਟ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੇ ਦਿੱਤੇ ਨਿਰਦੇਸ਼
ਦਿੱਲੀ ਪਾਣੀ ਸੰਕਟ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ, 6 ਜੂਨ ਕੌਮੀ ਰਾਜਧਾਨੀ ‘ਚ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਨੂੰ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੈ ਅਤੇ ਉਹ ਆਪਣੇ ਕੋਲ ਮੌਜੂਦ ਵਾਧੂ ਪਾਣੀ ਛੱਡਣ ਲਈ ਤਿਆਰ ਹੈ। ਬੈਂਚ ਨੇ ਨਿਰਦੇਸ਼ ਦਿੱਤੇ ਕਿ ਹਰਿਆਣਾ ਨੂੰ ਹਿਮਾਚਲ ਪ੍ਰਦੇਸ਼ ਵੱਲੋਂ ਛੱਡੇ ਵਾਧੂ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਪਾਣੀ ਕੌਮੀ ਰਾਜਧਾਨੀ ਤੱਕ ਪਹੁੰਚ ਸਕੇ।
Punjab Bani 06 June,2024
ਅਰਵਿੰਦ ਕੇਜਰਲੀ ਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ 19 ਜੂਨ ਤੱਕ ਦਾ ਵਾਧਾ
ਅਰਵਿੰਦ ਕੇਜਰਲੀ ਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ 19 ਜੂਨ ਤੱਕ ਦਾ ਵਾਧਾ ਅੰਤਰਿਮ ਜ਼ਮਾਨਤ ਪਟੀਸ਼ਨ ਖਾਰਜ ਦਿੱਲੀਠ, 5 ਜੂਨ () : ਆਮ ਆਦਮੀ ਪਾਰਟੀ ਦੇ ਸੰਯੋਜਕ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਲ ਰਿਮਾਂਡ ਵਿਚ 19 ਜੂਨ ਤੱਕ ਦਾ ਵਾਧਾ ਕਰਦਿਆਂ ਇਕ ਹੋਰ ਝਟਕਾ ਮਿਲਿਆ ਹੈ। ਦੱਸਣਯੋਗ ਹੈ ਕਿ ਅਦਾਲਤ ਨੇ ਸੱਤ ਦਿਨਾਂ ਦੀ ਜ਼ਮਾਨਤ ਦੀ ਮੰਗ ਵਾਲੀ ਅੰਤਰਿਮ ਪਟੀਸ਼ਨ ਰੱਦ ਕਰ ਦਿੱਤੀ। ਅਦਾਲਤ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਮੈਡੀਕਲ ਟੈਸਟ ਕਰਵਾਉਣ ਅਤੇ ਮੁੱਖ ਮੰਤਰੀ ਕੇਜਰੀਵਾਲ ਦਾ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ ਵੀ 19 ਜੂਨ ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਰਚੁਅਲ ਮੋਡ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਉਸ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਅਦਾਲਤ ਨੇ 1 ਜੂਨ ਨੂੰ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ `ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ ਬਹਿਸ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਨ ਹਰੀਹਰਨ ਨੇ ਕਿਹਾ ਕਿ ਅੰਤ੍ਰਿਮ ਜ਼ਮਾਨਤ ਪਾਰਟੀ ਲਈ ਪ੍ਰਚਾਰ ਕਰਨ ਦੇ ਮਕਸਦ ਨਾਲ ਦਿੱਤੀ ਗਈ ਸੀ। ਪ੍ਰਚਾਰ ਕਾਰਨ ਕਾਫੀ ਤਣਾਅ ਬਣਿਆ ਹੋਇਆ ਸੀ। ਇਸ ਕਾਰਨ ਸੀਐਮ ਕੇਜਰੀਵਾਲ ਦੀ ਸ਼ੂਗਰ ਵਧ ਗਈ ਹੈ। ਹਰੀਹਰਨ ਦੀ ਅਦਾਲਤ ਵਿੱਚ ਕੇਜਰੀਵਾਲ ਦੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਗਿਆ। ਈਡੀ ਵੱਲੋਂ ਪੇਸ਼ ਹੋਏ ਵਕੀਲਾਂ ਨੇ ਕਿਹਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ, `ਸਿਹਤ ਦੀਆਂ ਸਥਿਤੀਆਂ ਸਮੇਤ ਕਈ ਤੱਥਾਂ ਨੂੰ ਛੁਪਾਇਆ ਗਿਆ ਹੈ।` ਮੁੱਢਲੇ ਇਤਰਾਜ਼ ਦੌਰਾਨ ਈਡੀ ਦੇ ਵਕੀਲਾਂ ਨੇ ਕਿਹਾ ਕਿ ਸਾਨੂੰ ਅੰਤਰਿਮ ਜ਼ਮਾਨਤ ਦਾਇਰ ਕਰਨ `ਤੇ ਵੀ ਇਤਰਾਜ਼ ਹੈ। ਇਹ ਅਦਾਲਤ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਸੋਧ ਨਹੀਂ ਸਕਦੀ। ਹਾਲ ਹੀ `ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਕਾਨੂੰਨੀ ਟੀਮ ਰਾਹੀਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਹਨ। ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ `ਤੇ 7 ਜੂਨ ਨੂੰ ਸੁਣਵਾਈ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਨੂੰ 10 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ। ਉਸ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ।
Punjab Bani 05 June,2024
ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ਤੇ ਪਤਨੀ ਦਾ ਕਰ ਦਿੱਤਾ ਕਤਲ
ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ਤੇ ਪਤਨੀ ਦਾ ਕਰ ਦਿੱਤਾ ਕਤਲ ਪਤੀ ਸਮੇਤ ਦੋ ਜਣਿਆਂ ਖਿਲਾਫ਼ ਕੀਤਾ ਕੇਸ ਦਰਜ ਕੋਟਕਪੂਰਾ, ਜੂਨ () : ਕੋਟਕਪੁਰਾ ਦੇ ਪਿੰਡ ਮੱਤਾ ਵਿਖੇ ਵਿਆਹੁਤਾ ਦੀ ਲਾਸ਼ ਮਿਲਣ ਦਾ ਮਾਮਲਾ ਕਤਲ ਦਾ ਨਿਕਲਿਆ ਹੈ। ਬੀਤੇ ਕੱਲ ਪੁਲਿਸ ਨੇ ਵਿਆਹੁਤਾ ਪਰਮਜੀਤ ਕੌਰ ਦੀ ਲਾਸ਼ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਕੇ ਆਖਿਆ ਸੀ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਅਸਲੀਅਤ ਸਾਹਮਣੇ ਆਵੇਗੀ। ਪਰ ਮ੍ਰਿਤਕਾ ਦੇ ਭਰਾ ਗੁਰਤੇਜ ਸਿੰਘ ਪੁੱਤਰ ਮੋਦਨ ਸਿੰਘ ਵਾਸੀ ਗੋਬਿੰਦਸਰ ਬਸਤੀ ਫਰੀਦਕੋਟ ਦੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਅਹਿਮ ਪ੍ਰਗਟਾਵੇ ਹੋਏ ਹਨ। ਇਸ ਕਰ ਕੇ ਪੁਲਿਸ ਨੇ ਮ੍ਰਿਤਕਾ ਦੇ ਪਤੀ ਸਮੇਤ ਦੋ ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਿਕ ਉਸ ਦੀ ਭੈਣ ਪਰਮਜੀਤ ਕੌਰ ਦਾ ਵਿਆਹ ਬਲਵੰਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਮੱਤਾ ਨਾਲ ਹੋਇਆ ਸੀ ਪਰ ਬਲਵੰਤ ਸਿੰਘ ਦੇ ਕਥਿਤ ਤੌਰ ’ਤੇ ਆਪਣੀ ਭਰਜਾਈ ਨਾਲ ਨਾਜਾਇਜ਼ ਸਬੰਧ ਸਨ। ਇਸ ਕਰ ਕੇ ਬਲਵੰਤ ਸਿੰਘ ਅਕਸਰ ਪਰਮਜੀਤ ਨਾਲ ਝਗੜਾ ਕਰਦਾ ਰਹਿੰਦਾ ਸੀ। ਇਸ ਸਬੰਧੀ ਕਈ ਵਾਰ ਪੰਚਾਇਤ ਇਕੱਠੀ ਹੋਈ ਅਤੇ ਦੋਵਾਂ ਦਾ ਰਾਜ਼ੀਨਾਮਾ ਵੀ ਕਰਵਾਇਆ ਗਿਆ ਪਰ ਬੀਤੀ ਦੋ ਜੂਨ ਨੂੰ ਫੋਨ ਰਾਹੀਂ ਉਸ ਨੂੰ ਪਤਾ ਲੱਗਾ ਕਿ ਪਰਮਜੀਤ ਕੌਰ ਦੀ ਮੌਤ ਹੋ ਗਈ ਹੈ। ਜਦੋਂ ਉਸ ਨੇ ਆਪਣੀ ਭੈਣ ਦੇ ਸਹੁਰੇ ਘਰ ਪਿੰਡ ਮੱਤਾ ਵਿਖੇ ਆ ਕੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਇਹ ਕਤਲ ਬਲਵੰਤ ਸਿੰਘ ਨੇ ਹੀ ਕੀਤਾ ਹੈ। ਥਾਣਾ ਮੁਖੀ ਇੰਸ ਗੁਰਮੇਹਰ ਸਿੰਘ ਸਿੱਧੂ ਮੁਤਾਬਿਕ ਸ਼ਿਕਾਇਤ ਕਰਤਾ ਦੇ ਬਿਆਨਾ ਦੇ ਆਧਾਰ ’ਤੇ ਬਲਵੰਤ ਸਿੰਘ ਅਤੇ ਉਸ ਦੀ ਭਰਜਾਈ ਖਿਲਾਫ਼ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 05 June,2024
ਮਾਂ ਲਕਸ਼ਮੀ ਦੀ ਕਿਰਪਾ ਚਾਹੁੰਦੇ ਹੋ ਤਾਂ ਕਰੋ ਇਹ ਉਪਾਅ
ਮਾਂ ਲਕਸ਼ਮੀ ਦੀ ਕਿਰਪਾ ਚਾਹੁੰਦੇ ਹੋ ਤਾਂ ਕਰੋ ਇਹ ਉਪਾਅ ਧਰਮ, 5 ਜੂਨ () : 6 ਜੂਨ ਦਿਨ ਵੀਰਵਾਰ ਜੋ ਕਿ ਲਕਸ਼ਮੀਪਤੀ ਭਗਵਾਨ ਵਿਸ਼ਨੂੰ ਨੂੰ ਸਮਰਪਿਤ ਹੈ ਇਸ ਦਿਨ ਸ਼੍ਰੀ ਹਰਿ ਤੇ ਬ੍ਰਹਿਸਪਤੀ ਦੀ ਪੂਜਾ ਕਰਨ ਦੀ ਪਰੰਪਰਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਦਿਨ ਭਗਵਾਨ ਵਿਸ਼ਨੂੰ ਦੀ ਪੂਜਾ ਕਰਨ ਨਾਲ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੁੰਦਾ ਹੈ ਤੇ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਖੁਸ਼ਹਾਲੀ, ਯਸ਼, ਪ੍ਰਸਿੱਧੀ ਤੇ ਕਾਰਜ ਸੰਪਨਤਾ ਦਾ ਕਾਰਕ ਵੀ ਮੰਨਿਆ ਜਾਂਦਾ ਹੈ, ਅਜਿਹੀ ਸਥਿਤੀ `ਚ ਜੇਕਰ ਤੁਹਾਡਾ ਗੁਰੂ ਕਮਜ਼ੋਰ ਹੈ ਤਾਂ ਤੁਸੀਂ ਇਸ ਦਿਨ ਪੂਜਾ ਜ਼ਰੂਰ ਕਰੋ, ਇਸ ਨਾਲ ਜਾਤਕਾਂ ਨੂੰ ਲਾਭ ਮਿਲਦਾ ਹੈ। ਨਾਲ ਹੀ ਨੌਕਰੀ ਤੇ ਆਰਥਿਕ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ। ਤੁਹਾਨੂੰ ਇਸ ਲੇਖ ਵਿਚ ਬ੍ਰਹਿਸਪਤੀਵਾਰ ਨਾਲ ਜੁੜੇ ਕੁਝ ਉਪਾਅ ਦੱਸਦੇ ਹਾਂ ਜੇਕਰ ਤੁਹਾਨੂੰ ਨੌਕਰੀ `ਚ ਮੁਸ਼ਕਲਾਂ ਆ ਰਹੀਆਂ ਹਨ, ਤਰੱਕੀ ਨਹੀਂ ਮਿਲ ਰਹੀ ਹੈ ਜਾਂ ਮਿਹਨਤ ਕਰਨ ਦੇ ਬਾਵਜੂਦ ਸਫਲਤਾ ਨਹੀਂ ਮਿਲ ਰਹੀ ਹੈ ਤਾਂ ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ `ਚ ਪੀਲੇ ਫੁੱਲ, ਨਾਰੀਅਲ, ਪੀਲੇ ਫਲ, ਹਲਦੀ ਤੇ ਨਮਕ ਦਾ ਬੰਡਲ ਬੰਨ੍ਹ ਕੇ ਪੋਟਲੀ ਬਣਾ ਲਓ ਤੇ ਇਸ ਨੂੰ ਮੰਦਰ ਦੀਆਂ ਪੌੜੀਆਂ `ਚ ਰੱਖੋ ਤੇ ਘਰ ਵਾਪਸ ਆ ਜਾਓ। ਭਗਵਾਨ ਵਿਸ਼ਨੂੰ ਨੂੰ ਪੀਲੇ ਫੁੱਲ ਵੀ ਚੜ੍ਹਾਓ। ਵੀਰਵਾਰ ਨੂੰ ਪੀਲੇ ਕੱਪੜੇ ਪਹਿਨ ਕੇ ਮੰਦਰ ਜਾਣਾ ਚਾਹੀਦਾ ਹੈ ਤੇ ਹਲਦੀ ਦੀ ਮਾਲਾ ਚੜ੍ਹਾਉਣੀ ਚਾਹੀਦੀ ਹੈ। ਮਾਨਤਾ ਹੈ ਕਿ ਅਜਿਹਾ ਕਰਨ ਨਾਲ ਵਪਾਰ `ਚ ਆ ਰਹੀਆਂ ਦਿੱਕਤਾਂ ਦੂਰ ਹੁੰਦੀਆਂ ਹਨ ਤੇ ਰੁਕੇ ਕੰਮ ਵੀ ਪੂਰੇ ਹੁੰਦੇ ਹਨ। ਇਸ ਦਿਨ ਹਲਦੀ ਦਾ ਤਿਲਕ ਲਾਉਣਾ ਵੀ ਸ਼ੁੱਭ ਮੰਨਿਆ ਗਿਆ ਹੈ।
Punjab Bani 05 June,2024
ਨਰਿੰਦਰ ਮੋਦੀ ਕਰ ਸਕਦੇ ਹਨ ਐਨ. ਡੀ. ਏ. ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਿਤਿਸ਼ਸਮੇਤ ਨਾਇਡੂ `ਤੇ ਟਿਕੀਆਂ ਸਭ ਦੀਆਂ ਨਿਗਾਹਾਂ
ਨਰਿੰਦਰ ਮੋਦੀ ਕਰ ਸਕਦੇ ਹਨ ਐਨ. ਡੀ. ਏ. ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਿਤਿਸ਼ਸਮੇਤ ਨਾਇਡੂ `ਤੇ ਟਿਕੀਆਂ ਸਭ ਦੀਆਂ ਨਿਗਾਹਾਂ ਨਵੀਂ ਦਿੱਲੀ, 5 ਜੂਨ () : ਹਾਲ ਹੀ ਵਿਚ ਭਾਰਤ ਵਿਚ ਹੋਈਆਂ ਲੋਕ ਸਭਾ ਚੋਣਾਂ 2024 ਦੇ ਆਏ ਨਤੀਜਿਆਂ ਦੇ ਅੰਕੜੇ ਆਉਣ ਤੋਂ ਬਾਅਦ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਨੇ 543 ਲੋਕ ਸਭਾ ਸੀਟਾਂ ਵਿੱਚੋਂ 292 `ਤੇ ਬਹੁਮਤ ਹਾਸਲ ਕਰ ਲਿਆ ਹੈ। ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਦਾਅਵਾ ਕਰ ਸਕਦੇ ਹਨ। ਅੱਜ ਦੀ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਰਾਸ਼ਟਰਪਤੀ ਤੋਂ 17ਵੀਂ ਲੋਕ ਸਭਾ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦੀ ਮੰਗ ਕੀਤੀ। ਰਾਸ਼ਟਰਪਤੀ ਨੇ ਮੰਤਰੀ ਮੰਡਲ ਦੀ ਮੰਗ ਮੰਨ ਲਈ ਹੈ ਅਤੇ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮਾਂ `ਤੇ ਦਸਤਖਤ ਕਰ ਦਿੱਤੇ ਹਨ। 17ਵੀਂ ਲੋਕ ਸਭਾ ਦੇ ਭੰਗ ਹੋਣ ਦੇ ਨਾਲ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੌਜੂਦਾ 18ਵੀਂ ਲੋਕ ਸਭਾ ਦਾ ਗਠਨ ਕਰਨਾ ਸ਼ੁਰੂ ਕਰ ਦੇਵੇਗੀ। ਰਾਸ਼ਟਰਪਤੀ ਮੁਰਮੂ ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਕੇਂਦਰੀ ਮੰਤਰੀ ਮੰਡਲ ਲਈ ਵਿਦਾਇਗੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਵੀ ਕਰਨਗੇ। 292 ਸੀਟਾਂ ਵਾਲੇ ਐਨਡੀਏ ਨੂੰ ਰਾਸ਼ਟਰਪਤੀ ਦੁਆਰਾ ਇੱਕ ਖਾਸ ਸਮਾਂ ਸੀਮਾ ਦੇ ਅੰਦਰ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ ਜਾਵੇਗਾ। ਜਿਵੇਂ ਕਿ ਐਨਡੀਏ ਤੀਜੇ ਕਾਰਜਕਾਲ ਲਈ ਤਿਆਰੀ ਕਰ ਰਿਹਾ ਹੈ, ਕਾਂਗਰਸ ਦੀ ਅਗਵਾਈ ਵਾਲਾ ਭਾਰਤ ਗਠਜੋੜ ਭਾਜਪਾ ਦੇ ਸਹਿਯੋਗੀ ਟੀਡੀਪੀ ਅਤੇ ਜੇਡੀ (ਯੂ) ਨੂੰ ਆਪਣੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰੇਗਾ। ਸਾਰਿਆਂ ਦੀਆਂ ਨਜ਼ਰਾਂ ਪੀਡੀਪੀ ਮੁਖੀ ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ `ਤੇ ਹੋਣਗੀਆਂ। ਲੋਕ ਸਭਾ ਚੋਣਾਂ ਵਿੱਚ 240 ਸੀਟਾਂ ਜਿੱਤਣ ਵਾਲੀ ਭਾਜਪਾ ਨੇ ਆਪਣੇ ਸਹਿਯੋਗੀ ਦਲਾਂ ਦੇ ਸਮਰਥਨ ਨਾਲ ਬਹੁਮਤ ਦਾ ਅੰਕੜਾ 272 ਨੂੰ ਪਾਰ ਕਰ ਲਿਆ ਹੈ। ਵਿਰੋਧੀ ਗਠਜੋੜ ਦਾ ਹਿੱਸਾ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਭਾਰਤੀ ਗਠਜੋੜ ਨੇ ਉਮੀਦਾਂ ਅਤੇ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਨੂੰ ਪਾਰ ਕਰਦੇ ਹੋਏ 234 ਸੀਟਾਂ ਜਿੱਤੀਆਂ ਹਨ। ਜਿਵੇਂ ਕਿ ਐਨਡੀਏ ਤੀਜੇ ਕਾਰਜਕਾਲ ਲਈ ਤਿਆਰੀ ਕਰ ਰਿਹਾ ਹੈ, ਕਾਂਗਰਸ ਦੀ ਅਗਵਾਈ ਵਾਲਾ ਭਾਰਤ ਗਠਜੋੜ ਭਾਜਪਾ ਦੇ ਸਹਿਯੋਗੀ ਟੀਡੀਪੀ ਅਤੇ ਜੇਡੀ (ਯੂ) ਨੂੰ ਆਪਣੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰੇਗਾ। ਸਾਰਿਆਂ ਦੀਆਂ ਨਜ਼ਰਾਂ ਪੀਡੀਪੀ ਮੁਖੀ ਚੰਦਰਬਾਬੂ ਨਾਇਡੂ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ `ਤੇ ਹੋਣਗੀਆਂ। ਲੋਕ ਸਭਾ ਚੋਣਾਂ ਵਿੱਚ 240 ਸੀਟਾਂ ਜਿੱਤਣ ਵਾਲੀ ਭਾਜਪਾ ਨੇ ਆਪਣੇ ਸਹਿਯੋਗੀ ਦਲਾਂ ਦੇ ਸਮਰਥਨ ਨਾਲ ਬਹੁਮਤ ਦਾ ਅੰਕੜਾ 272 ਨੂੰ ਪਾਰ ਕਰ ਲਿਆ ਹੈ। ਵਿਰੋਧੀ ਗਠਜੋੜ ਦਾ ਹਿੱਸਾ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। ਭਾਰਤੀ ਗਠਜੋੜ ਨੇ ਉਮੀਦਾਂ ਅਤੇ ਐਗਜ਼ਿਟ ਪੋਲ ਦੀਆਂ ਭਵਿੱਖਬਾਣੀਆਂ ਨੂੰ ਪਾਰ ਕਰਦੇ ਹੋਏ 234 ਸੀਟਾਂ ਜਿੱਤੀਆਂ ਹਨ। ਭਾਜਪਾ ਦੇ ਮੁੱਖ ਸਹਿਯੋਗੀ ਐਨ ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ 16 ਅਤੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਜਨਤਾ ਦਲ (ਯੂ) ਨੇ 12 ਸੀਟਾਂ ਜਿੱਤੀਆਂ ਹਨ। ਇਸ ਨਾਲ ਗਠਜੋੜ ਦੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ 292 ਸੀਟਾਂ ਹਾਸਲ ਕਰਕੇ ਐਨਡੀਏ ਨੇ ਅੱਧੇ ਤੋਂ ਵੱਧ ਦਾ ਅੰਕੜਾ ਪਾਰ ਕਰ ਲਿਆ ਹੈ। ਭਾਜਪਾ ਦੇ ਮੁੱਖ ਸਹਿਯੋਗੀ ਐਨ ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਵਿੱਚ 16 ਅਤੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਜਨਤਾ ਦਲ (ਯੂ) ਨੇ 12 ਸੀਟਾਂ ਜਿੱਤੀਆਂ ਹਨ। ਇਸ ਨਾਲ ਗਠਜੋੜ ਦੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ 292 ਸੀਟਾਂ ਹਾਸਲ ਕਰਕੇ ਐਨਡੀਏ ਨੇ ਅੱਧੇ ਤੋਂ ਵੱਧ ਦਾ ਅੰਕੜਾ ਪਾਰ ਕਰ ਲਿਆ ਹੈ।
Punjab Bani 05 June,2024
ਤਾਰਾਂ ਦੀ ਲਪੇਟ `ਚ ਆਉਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ
ਤਾਰਾਂ ਦੀ ਲਪੇਟ `ਚ ਆਉਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ ਫਾਜਿਲਕਾ, 5 ਜੂਨ () : ਅਬੋਹਰ ਦੀ ਦਾਣਾ ਮੰਡੀ ਵਿੱਚ ਤਾਰਾਂ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋਏ ਨੌਜਵਾਨ ਦੀ ਅੱਜ ਬਠਿੰਡਾ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਜਿਸਦੀ ਉਮਰ 17 ਸਾਲ ਦੇ ਕਰੀਬ ਹੈ ਦੇ ਚਾਚਾ ਇੰਦਰਜੀਤ ਨੇ ਦੱਸਿਆ ਕਿ ਜਸਰੀਤ ਵੈਲਡਰ ਦਾ ਕੰਮ ਕਰਦਾ ਸੀ ਅਤੇ 2 ਜੂਨ ਨੂੰ ਜਦੋਂ ਉਹ ਆਪਣੀ ਮਾਂ ਨੂੰ ਬਾਈਕ `ਤੇ ਦਾਣਾ ਮੰਡੀ ਛੱਡ ਕੇ ਜਾ ਰਿਹਾ ਸੀ ਤਾਂ ਉਥੇ ਲੱਕੜਾਂ ਨਾਲ ਭਰੀ ਟਰਾਲੀ ਨੇੜੇ ਲੱਕੜਾਂ ਬੰਨ੍ਹਣ ਲਈ ਤਾਰ ਰੱਖੀ ਹੋਈ ਸੀ, ਜੋ ਉਸ ਨੂੰ ਵਿਖਾਈ ਨਹੀਂ ਦਿੱਤੀਆਂ ਅਤੇ ਉਹ ਉਸ ਨਾਲ ਟਕਰਾ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਰੈਫ਼ਰ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਹਸਪਤਾਲ `ਚ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰੱਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਵਾਰਸਾਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਟਰਾਲੀ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Punjab Bani 05 June,2024
ਨਰਿੰਦ ਮੋਦੀ ਨੇ ਕੀਤੀ ਐਨ. ਡੀ. ਏ. ਦੇ `ਕਿੰਗ ਮੇਕਰਸ` ਨਾਲ ਮੀਟਿੰਗ
ਨਰਿੰਦ ਮੋਦੀ ਨੇ ਕੀਤੀ ਐਨ. ਡੀ. ਏ. ਦੇ `ਕਿੰਗ ਮੇਕਰਸ` ਨਾਲ ਮੀਟਿੰਗ ਕੇਂਦਰ `ਚ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਤੇਜ਼; ਪੜ੍ਹੋ ਕੌਣ-ਕੌਣ ਹੋਇਆ ਮੀਟਿੰਗ `ਚ ਸ਼ਾਮਲ ਨਵੀਂ ਦਿੱਲੀ, 5 ਜੂਨ () : ਲੋਕ ਸਭਾ ਚੋਣਾਂ 2024 ਦੇ ਆਏ ਹੈਰਾਨੀਜਨਕ ਨਤੀਜਿਆਂ ਤੋਂ ਬਾਅਦ ਦਿੱਲੀ ਵਿੱਚ ਸਿਆਸੀ ਸਰਗਰਮੀਆਂ ਜ਼ੋਰਾਂ `ਤੇ ਹਨ। ਇਸ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ. ਡੀ. ਏ.) ਦੇ ਨੇਤਾਵਾਂ ਨੇ ਬੁੱਧਵਾਰ ਨੂੰ ਇੱਥੇ ਸਰਕਾਰ ਦੇ ਗਠਨ ਨੂੰ ਲੈ ਕੇ ਚਰਚਾ ਕੀਤੀ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਦਿੱਲੀ ਵਿੱਚ ਸਿਆਸੀ ਸਰਗਰਮੀਆਂ ਜ਼ੋਰਾਂ `ਤੇ ਹਨ। ਇਸ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੇ ਨੇਤਾਵਾਂ ਨੇ ਬੁੱਧਵਾਰ ਨੂੰ ਇੱਥੇ ਸਰਕਾਰ ਦੇ ਗਠਨ ਨੂੰ ਲੈ ਕੇ ਚਰਚਾ ਕੀਤੀ। ਪੀ. ਐਮ. ਮੋਦੀ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਟੀਡੀਪੀ ਪ੍ਰਧਾਨ ਐਨ ਚੰਦਰਬਾਬੂ ਨਾਇਡੂ, ਜੇਡੀਯੂ ਆਗੂ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਸ਼ਿਵ ਸੈਨਾ ਆਗੂ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਲੋਜਪਾ (ਰਾਮ ਵਿਲਾਸ) ਆਗੂ ਚਿਰਾਗ ਪਾਸਵਾਨ ਵੀ ਮੌਜੂਦ ਸਨ। ਮੀਟਿੰਗ ਵਿੱਚ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਸ਼ਾਮਲ ਹੋਏ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਟੀਡੀਪੀ, ਜੇਡੀਯੂ, ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਐਲਜੇਪੀ (ਰਾਮ ਵਿਲਾਸ) ਨੇ ਕ੍ਰਮਵਾਰ 16, 12, ਸੱਤ ਅਤੇ ਪੰਜ ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਸਰਕਾਰ ਬਣਨ ਤੋਂ ਬਾਅਦ ਇਹ ਪਾਰਟੀਆਂ ਅਹਿਮ ਭੂਮਿਕਾ ਨਿਭਾਉਣਗੀਆਂ। ਦੱਸ ਦਈਏ ਕਿ ਇਹ ਬੈਠਕ ਲੋਕ ਸਭਾ ਚੋਣਾਂ `ਚ ਸੱਤਾਧਾਰੀ ਗਠਜੋੜ ਨੂੰ ਬਹੁਮਤ ਮਿਲਣ ਦੇ ਇਕ ਦਿਨ ਬਾਅਦ ਹੋਈ ਹੈ। ਲੋਕ ਸਭਾ ਦੇ ਇਸ ਨਤੀਜੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਤੀਜੇ ਕਾਰਜਕਾਲ ਲਈ ਰਾਹ ਪੱਧਰਾ ਕਰ ਦਿੱਤਾ ਹੈ। ਐਨਡੀਏ ਨੇਤਾਵਾਂ ਦੁਆਰਾ ਰਸਮੀ ਤੌਰ `ਤੇ ਮੋਦੀ ਦੀ ਲੀਡਰਸ਼ਿਪ ਵਿੱਚ ਆਪਣਾ ਭਰੋਸਾ ਪ੍ਰਗਟ ਕਰਨ ਦੀ ਉਮੀਦ ਹੈ ਅਤੇ ਗਠਜੋੜ ਦੀਆਂ ਸੰਘਟਕ ਪਾਰਟੀਆਂ ਦੇ ਸੰਸਦ ਮੈਂਬਰ ਉਨ੍ਹਾਂ ਨੂੰ ਆਪਣਾ ਨੇਤਾ ਚੁਣਨ ਲਈ ਕੁਝ ਦਿਨਾਂ ਵਿੱਚ ਬੈਠਕ ਕਰ ਸਕਦੇ ਹਨ। ਇੱਥੇ ਦਿੱਲੀ ਪਹੁੰਚਣ ਤੋਂ ਬਾਅਦ ਸੀਐਮ ਸ਼ਿੰਦੇ ਨੇ ਏਅਰਪੋਰਟ `ਤੇ ਕਿਹਾ ਕਿ ਮੈਂ ਇੱਥੇ ਕੁਝ ਮੰਗਣ ਨਹੀਂ ਆਇਆ। ਮੈਂ ਇੱਥੇ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਬਣਾਉਣ ਲਈ ਸਮਰਥਨ ਕਰਨ ਆਇਆ ਹਾਂ। ਪ੍ਰਧਾਨ ਮੰਤਰੀ ਨੂੰ ਬਹੁਮਤ ਮਿਲ ਗਿਆ ਹੈ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਐਨਡੀਏ ਸਰਕਾਰ ਬਣਾਏਗੀ।
Punjab Bani 05 June,2024
ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਵੜਿੰਗ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ
ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਵੜਿੰਗ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਲੁਧਿਆਣਾ, 5 ਜੂਨ () : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ 13 ਤੋਂ ਸੱਤ ਸੀਟਾਂ 'ਤੇ ਸ਼ਾਨਦਾਰ ਜਿੱਤ ਦਿਵਾਉਣ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅੱਜ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਪ੍ਰਤੀਕ੍ਰਿਆ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ 'ਤੇ ਅਟੁੱਟ ਭਰੋਸਾ ਜਤਾਇਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਸਮਰਥਨ ਨੂੰ ਸੇਵਾ ਅਤੇ ਸਦਭਾਵਨਾ ਦੇ ਨਾਲ ਸਵੀਕਾਰ ਕਰੇਗੀ। ਇਸ ਦੌਰਾਨ ਆਪਣੀ ਜਿੱਤ ਲਈ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਗਏ ਵਿਸ਼ੇਸ਼ ਸੰਦੇਸ਼ ਵਿੱਚ ਵੜਿੰਗ ਨੇ ਕਿਹਾ ਕਿ ਉਹ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਹਮੇਸ਼ਾ ਉਨ੍ਹਾਂ ਦੇ ਧੰਨਵਾਦੀ ਰਹਿਣਗੇ। ਉਨ੍ਹਾਂ ਨੇ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਇੱਕ ਨਿੱਜੀ ਸੰਦੇਸ਼ ਵਿੱਚ ਕਿਹਾ, “ਸਿਰਫ ਪੰਜ ਸਾਲ ਹੀ ਨਹੀਂ, ਸਗੋਂ ਜਿਹੜਾ ਪਿਆਰ, ਸਨੇਹ ਅਤੇ ਭਰੋਸਾ ਤੁਸੀਂ ਮੇਰੇ ਉੱਪਰ ਪ੍ਰਗਟਾਇਆ ਹੈ, ਮੈਂ ਉਸਨੂੰ ਜ਼ਿੰਦਗੀ ਭਰ ਯਾਦ ਰੱਖਾਂਗਾ।
Punjab Bani 05 June,2024
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚਾਹਵਾਨ ਬੱਚੇ 31 ਜੁਲਾਈ ਤੋਂ ਪਹਿਲਾਂ ਕਰਵਾਉਣ ਰਜਿਸਟ੍ਰੇਸ਼ਨ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ, 5 ਜੂਨ () : ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਪਲਣਾ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲਬਧੀਆਂ ਹਾਸਲ ਕੀਤੀਆਂ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਮਾਣਮੱਤੀਆਂ ਮੱਲਾਂ ਮਾਰੀਆਂ ਹੋਣ। ਉਨ੍ਹਾਂ ਦੱਸਿਆ ਕਿ ਸਿਰਫ ਭਾਰਤ ਦੇ ਨਾਗਰਿਕ ਬੱਚਿਆਂ ਨੂੰ ਮਿਲਣ ਵਾਲੇ ਰਾਸ਼ਟਰੀ ਪੱਧਰ ਦੇ ਇਸ ਪੁਰਸਕਾਰ ਲਈ ਉਮਰ ਹੱਦ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in ‘ਤੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੈਬਸਾਈਟ 'ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਐਵਾਰਡ ਵਿੱਚ ਇੱਕ ਤਮਗ਼ਾ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਦੇ ਫੋਨ ਨੰਬਰ 01672232100 ਜਾਂ 92566-16132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 05 June,2024
ਚਰਨਜੀਤ ਚੰਨੀ ਨੂੰ ਜਿਲਾ ਚੋਣ ਅਧਿਕਾਰੀ ਨੇ ਸੌਪਿਆ ਜਿੱਤ ਦਾ ਸਰਟੀਫਿਕੇਟ
ਚਰਨਜੀਤ ਚੰਨੀ ਨੂੰ ਜਿਲਾ ਚੋਣ ਅਧਿਕਾਰੀ ਨੇ ਸੌਪਿਆ ਜਿੱਤ ਦਾ ਸਰਟੀਫਿਕੇਟ ਜਲੰਧਰ : ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਰਿਕਾਰਡ 1.76 ਲੱਖ ਵੋਟਾਂ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ।ਪੰਜਾਬ ਦੀ ਜਲੰਧਰ ਹੌਟ ਸੀਟ ਤੋਂ ਭਾਜਪਾ ਦੇ ਸੁਸ਼ੀਲ ਰਿੰਕੂ, ਆਪ ਦੇ ਪਵਨ ਟੀਨੂੰ, ਕਾਂਗਰਸ ਦੇ ਚਰਨਜੀਤ ਚੰਨੀ ਤੇ ਅਕਾਲੀ ਦਲ ਦੇ ਮਹਿੰਦਰ ਕੇਪੀ ਚੋਣ ਮੈਦਾਨ ਵਿੱਚ ਸਨ। ਚਰਨਜੀਤ ਸਿੰਘ ਚੰਨੀ ਨੂੰ ਜਿੱਤ ਦਾ ਸਰਟੀਫਿਕੇਟ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਸੌਪਿਆ ਹੈ।
Punjab Bani 04 June,2024
ਡਾ ਧਰਮਵੀਰ ਗਾਂਧੀ ਨੂੰ ਡੀਸੀ ਸ਼ੌਕਤ ਅਹਿਮਦ ਪਰੇ ਨੇ ਸੌਪਿਆ ਸਰਟੀਫਿਕੇਟ
ਡਾ ਧਰਮਵੀਰ ਗਾਂਧੀ ਨੂੰ ਡੀਸੀ ਸ਼ੌਕਤ ਅਹਿਮਦ ਪਰੇ ਨੇ ਸੌਪਿਆ ਸਰਟੀਫਿਕੇਟ ਚੰਡੀਗੜ੍ਹ : ਪਟਿਆਲਾ ਦੇ ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼ੋਕਤ ਅਹਿਮਦ ਪਰੇ ਪਟਿਆਲਾ ਲੋਕ ਸਭਾ ਤੋਂ ਕਾਂਗਰਸ ਦੇ ਡਾਕਟਰ ਧਰਮਵੀਰ ਗਾਂਧੀ ਨੂੰ ਜਿੱਤ ਦਾ ਸਰਟੀਫਿਕੇਟ ਦਿੰਦੇ ਹੋਏ ਡਾ ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੇ ਡਾਕਟਰ ਬਲਬੀਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਪਨੀਤ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਹਾਰ ਦਿੱਤੀ ਹੈ।
Punjab Bani 04 June,2024
ਮੀਤ ਹੇਅਰ ਨੂੰ ਸੰਗਰੂਰ ਚੋਣ ਜਿੱਤਣ 'ਤੇ ਰਿਟਰਨਿੰਗ ਆਫਿਸਰ ਨੇ ਦਿੱਤਾ ਸਰਟੀਫਿਕੇਟ
ਮੀਤ ਹੇਅਰ ਨੂੰ ਸੰਗਰੂਰ ਚੋਣ ਜਿੱਤਣ 'ਤੇ ਰਿਟਰਨਿੰਗ ਆਫਿਸਰ ਨੇ ਦਿੱਤਾ ਸਰਟੀਫਿਕੇਟ ਸੰਗਰੂਰ : ਮੀਤ ਹੇਅਰ ਨੂੰ ਸੰਗਰੂਰ ਚੋਣ ਜਿੱਤਣ 'ਤੇ ਰਿਟਰਨਿੰਗ ਆਫਿਸਰ ਨੇ ਦਿੱਤਾ ਸਰਟੀਫਿਕੇਟ
Punjab Bani 04 June,2024
ਕਾਂਗਰਸ ਦੇ ਡਾ ਧਰਮਵੀਰ ਗਾਂਧੀ ਤੇ ਫਤਿਹਗੜ੍ਹ ਸਾਹਿਬ ਤੋ ਡਾਂ ਅਮਰ ਸਿੰਘ ਰਹੇ ਜੇਤੂ
ਕਾਂਗਰਸ ਦੇ ਡਾ ਧਰਮਵੀਰ ਗਾਂਧੀ ਤੇ ਫਤਿਹਗੜ੍ਹ ਸਾਹਿਬ ਤੋ ਡਾਂ ਅਮਰ ਸਿੰਘ ਰਹੇ ਜੇਤੂ ਚਡੀਗੜ : ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੰਸਦੀ ਸੀਟ ਤੋਂ 304672 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ ਹੈ, ਹਾਲਾਂਕਿ ਅਜੇ ਤੱਕ ਇਸ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਹੈ। ਆਮ ਆਦਮੀ ਪਾਰਟੀ ਦੇ ਡਾ: ਬਲਬੀਰ ਸਿੰਘ ਨੂੰ 289274 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ ‘ਤੇ ਰਹੀ, ਉਨ੍ਹਾਂ ਨੂੰ 287377 ਵੋਟਾਂ ਮਿਲੀਆਂ। ਇਸੇ ਤਰ੍ਹਾਂ ਪੰਜਾਬ ਦੀ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਅਮਰ ਸਿੰਘ ਜਿੱਤ ਗਏ ਹਨ ਉਨ੍ਹਾਂ ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 34,202 ਵੋਟਾਂ ਦੇ ਫਰਕ ਨਾਲ ਹਰਾਇਆ।
Punjab Bani 04 June,2024
ਲੋਕ ਸਭਾ ਚੋਣਾਂ ਦੀ ਸੰਗਰੂਰ ਸੀਟ ਤੋ ਮੀਤ ਹੇਅਰ ਵੱਡੇ ਮਾਰਜਨ ਨਾਲ ਜਿੱਤੀ
ਲੋਕ ਸਭਾ ਚੋਣਾਂ ਦੀ ਸੰਗਰੂਰ ਸੀਟ ਤੋ ਮੀਤ ਹੇਅਰ ਵੱਡੇ ਮਾਰਜਨ ਨਾਲ ਜਿੱਤੀ ਚੰਡੀਗੜ੍ਹ, 4 ਜੂਨ ਚੋਣ ਕਮਿਸ਼ਨ ਅਨੁਸਾਰ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਮੁਕਾਬਲੇ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਹੇਅਰ ਮੌਜੂਦਾ ਐਮਪੀ ਮਾਨ ਦੇ ਮੁਕਾਬਲੇ 1,48,772 ਵੋਟਾਂ ਦੇ ਫਰਕ ਨਾਲ ਅੱਗੇ ਰਹਿੰਦੇ ਹੋਏ ਜਿੱਤ ਪ੍ਰਾਪਤ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ਵਿੱਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Punjab Bani 04 June,2024
ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਭਲਕੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ ਪਟਿਆਲਾ 4 ਜੂਨ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਨ੍ਹਾਂ ਦੇ ਭੋਗ ਭਲਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਵਿਚ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਸਾਂਝੀ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਮੂਹ ਸਟਾਫ ਮੈਂਬਰ ਆਦਿ ਨੇ ਸਿਰ ’ਤੇ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕੀਤੀ ਕਿਉਂਕਿ ਪੰਜ ਸਿੰਘ ਸਾਹਿਬ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਆਦੇਸ਼ਾਂ ’ਤੇ ਜੂਨ 1984 ਘੱਲੂਘਾਰਾ ਦੁਖਾਂਤ ’ਤੇ ਸਿੱਖ ਕੌਮ ਨੂੰ ਆਦੇਸ਼ ਸਨ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਅਜਿਹਾ ਜਖ਼ਮ ਹੈ, ਜੋ ਅੱਜ ਸਿੱਖ ਮਨਾਂ ਅੰਦਰ ਨਾਸੂਰ ਬਣਿਆ ਪਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹਕੂਮਤ ਨੇ ਅਜਿਹਾ ਬਿਰਤਾਂਤ ਸਿਰਜਿਆ, ਜਿਸ ਨਾਲ ਸਿੱਖਾਂ ਦਾ ਮੁਕੱਦਸ ਅਸਥਾਨ ਢਹਿ ਢੇਰ ਕਰ ਦਿੱਤਾ ਗਿਆ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਬੇਦੋਸ਼ ਸਿੰਘਾਂ ਅਤੇ ਸਿੰਘਣੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਸਿੱਖ ਕੌਮ ਅੰਦਰ ਜੂਨ 1984 ਘੱਲੂਘਾਰਾ ਘਟਨਾ ਦਾ ਵੱਡਾ ਰੋਸ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁੱਲਾ ਨਹੀਂ ਸਕਦੀ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਜੋਗਾ ਸਿੰਘ, ਸਰਬਜੀਤ ਸਿੰਘ, ਵਰਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸੰਗਤ ਆਦਿ ਹਾਜ਼ਰ ਸਨ।
Punjab Bani 04 June,2024
ਲੋਕ ਸਭਾ ਚੋਣਾਂ ਸਮੇਂ ਜੇਤੂ ਉਮੀਦਵਾਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦਿਤੀ
ਲੋਕ ਸਭਾ ਚੋਣਾਂ ਸਮੇਂ ਜੇਤੂ ਉਮੀਦਵਾਰਾਂ ਨੂੰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦਿਤੀ ਅੰਮ੍ਰਿਤਸਰ:- 04 ਜੂਨ ( ) ਪੰਜਾਬ ਦੀਆਂ ਲੋਕ ਸਭਾ ਚੋਣਾਂ ਦੌਰਾਨ ਸਮੂੰਹ ਪਾਰਟੀਆਂ ਦੇ ਜੇਤੂ ਉਮੀਦਵਾਰਾਂ ਨੂੰ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਾਰਦਿਕ ਵਧਾਈ ਦਿੰਦਿਆਂ ਅਤੇ ਹਾਰ ਜਾਣ ਵਾਲੇ ਉਮੀਦਵਾਰਾਂ ਨੂੰ ਖਿੜੇ ਮੱਥੇ ਲੋਕ ਫਤਵੇ ਦਾ ਸਵਾਗਤ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਲੋਕ ਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ਆਉਂਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਨ੍ਹਾਂ 2 ਪਾਰਲੀਮਾਨੀ ਹਲਕਿਆਂ ਵਿੱਚ ਕਮਜ਼ੋਰੀ ਦਿਖਾਈ ਦਿੱਤੀ ਹੋਵੇ ਉਸ ਦੀ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਅਤੇ ਅਗਲੇਰੀ ਚੋਣ ਲੜਾਈ ਲਈ ਹੁਣ ਤੋਂ ਹੀ ਮੇਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਵੋਟਾਂ ਦੀ ਗਿਣਤੀ ਨਾਲ ਰਾਜਸੀ ਪਾਰਟੀਆਂ ਆਪੋ ਆਪਣੀ ਵੋਟ ਮਾਰਜਨ ਪ੍ਰਤੀਸ਼ਤ ਅਨੁਸਾਰ ਅਗਲੇਰੀ ਪੈਂਤੜੇਬਾਜੀ ਘੜਨਗੀਆਂ। ਇਨ੍ਹਾਂ ਚੋਣਾਂ ਨਾਲ ਪੰਜਾਬ ਦੇ ਮੌਜੂਦਾ ਤੇ ਅਗਲੇਰੇ ਭਵਿੱਖ ਲਈ ਨਵੇਂ ਸਮੀਕਰਨ ਪੈਦਾ ਕਰਨਗੀਆਂ।
Punjab Bani 04 June,2024
ਸਰਬਜੀਤ ਖਾਲਸਾ ਹੋਏ ਕਰਮਜੀਤ ਅਨਮੋਲ ਤੋ ਵੱਡੇ ਮਾਰਜਨ ਨਾਲ ਅੱਗੇ
ਸਰਬਜੀਤ ਖਾਲਸਾ ਹੋਏ ਕਰਮਜੀਤ ਅਨਮੋਲ ਤੋ ਵੱਡੇ ਮਾਰਜਨ ਨਾਲ ਅੱਗੇ ਫ਼ਰੀਦਕੋਟ : ਫ਼ਰੀਦਕੋਟ ਤੋਂ ਸਰਬਜੀਤ ਸਿੰਘ ਖ਼ਾਲਸਾ 50185 ਵੋਟਾਂ ਨਾਲ ਅੱਗੇ ਹਨ ਜਿਸ ਵਿੱਚ ਸਰਬਜੀਤ ਸਿੰਘ ਨੂੰ 155745 ਵੋਟਾਂ ਪਈਆਂ ਹਨ। ਇਸ ਦੌਰਾਨ ਕਰਮਜੀਤ ਅਨਮੋਲ ਨੂੰ 105560 ਵੋਟਾਂ ਪਈਆਂ ਹਨ। ਜ਼ਿਕਰ ਕਰ ਦਈਏ ਕਿ ਫਰੀਦਕੋਟ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
Punjab Bani 04 June,2024
ਲੋਕ ਸਭਾ ਚੋਣਾਂ ਪੰਜਾਬ ਦੀਆਂ 13 ਸੀਟਾਂ ਤੇ ਇਹ ਹਨ ਅੱਗੇ ਰਹਿਣ ਵਾਲੇ ਉਮੀਦਵਾਰ
ਲੋਕ ਸਭਾ ਚੋਣਾਂ ਪੰਜਾਬ ਦੀਆਂ 13 ਸੀਟਾਂ ਤੇ ਇਹ ਹਨ ਅੱਗੇ ਰਹਿਣ ਵਾਲੇ ਉਮੀਦਵਾਰ ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਦੁਪਹਿਰ 2 ਵਜੇ ਤਕ ਕਾਂਗਰਸ -7,ਆਪ-3, ਅਕਾਲੀ-1, ਹੋਰ-2 ਨਾਲ ਲੀਡ ਚੱਲ ਰਹੀ ਹੈ। ਇਨ੍ਹਾਂ ਨਜੀਤਿਆਂ ਵਿੱਚ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜਪੁਰ, ਗੁਰਦਾਸਪੁਰ, ਹੁਸਿ਼ਆਪੁਰ, ਜਲੰਧਰ, ਖਡੂਰ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ। ਅੰਮ੍ਰਿਤਸਰ ਲੋਕ ਸਭਾ ਸੀਟ 'ਤੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੂੰ 33217 ਵੋਟਾਂ , ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ (ਆਪ) - 12302, ਬਠਿੰਡਾ-ਹਰਸਿਮਰਤ ਬਾਦਲ (ਸ਼੍ਰੋਮਣੀ ਅਕਾਲੀ ਦਲ)- 52068, ਫਰੀਦਕੋਟ- ਸਰਬਜੀਤ ਸਿੰਘ ਖਾਲਸਾ (ਹੋਰ)- 57560, ਫਤਿਹਗੜ੍ਹ ਸਾਹਿਬ- ਡਾ. ਅਮਰ ਸਿੰਘ (ਕਾਂਗਰਸ)- 33714, ਫਿਰੋਜ਼ਪੁਰ- ਸ਼ੇਰ ਸਿੰਘ ਘੁਬਾਇਆ (ਕਾਂਗਰਸ)- 374, ਗੁਰਦਾਸਪੁਰ- ਸੁਖਜਿੰਦਰ ਐਸ ਰੰਧਾਵਾ (ਕਾਂਗਰਸ)- 36952, ਹੁਸ਼ਿਆਰਪੁਰ-ਰਾਜ ਕੁਮਾਰ ਚੱਬੇਵਾਲ, (ਆਪ) - 38868, ਜਲੰਧਰ- ਚਰਨਜੀਤ ਸਿੰਘ ਚੰਨੀ, (ਕਾਂਗਰਸ)- 1,75,807, ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ (ਹੋਰ)- 1,31,269, ਲੁਧਿਆਣਾ- ਰਾਜਾ ਵੜਿੰਗ (ਕਾਂਗਰਸ)- 25619, ਪਟਿਆਲਾ- ਧਰਮਵੀਰ ਗਾਂਧੀ (ਕਾਂਗਰਸ)- 14391, ਸੰਗਰੂਰ- ਮੀਤ ਹੇਅਰ (ਆਪ)- 1,69,122 ਵੋਟਾਂ ਮਿਲੀਆਂ ਹਨ। ਇਹ ਸਾਰੇ ਅੱਗੇ ਚਲ ਰਹੇ ਹਨ।
Punjab Bani 04 June,2024
ਪੰਜਾਬ ਅੰਦਰ ਭਾਜਪਾ ਦੀ ਹਾਲਤ ਹੋਈ ਬੁਰੀ
ਪੰਜਾਬ ਅੰਦਰ ਭਾਜਪਾ ਦੀ ਹਾਲਤ ਹੋਈ ਬੁਰੀ ਚੰਡੀਗੜ੍ਹ- ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਪੰਜਾਬ ਦੀਆਂ 13 ਸੀਟਾਂ ‘ਤੇ ਭਾਜਪਾ ਬੁਰੀ ਤਰ੍ਹਾਂ ਪਿਛੜਦੀ ਨਜਰ ਆਈ ਹੈ। ਫਿਲਹਾਲ ਭਾਜਪਾ ਕਿਸੇ ਵੀ ਸੀਟ ‘ਤੇ ਅੱਗੇ ਨਹੀਂ ਦਿਖਾਈ ਦੇ ਰਹੀ ਹੈ। ਇਨ੍ਹਾਂ ਨਤੀਜਿਆਂ ਵਿੱਚ ਅਜੇ ਤੱਕ ਕਾਂਗਰਸ 7 ਸੀਟਾਂ ‘ਤੇ ਅੱਗੇ ਹੈ ਜਦਕਿ ਆਮ ਆਦਮੀ ਪਾਰਟੀ 3 ਸੀਟਾਂ ‘ਤੇ ਅੱਗੇ ਹੈ। ਜਦੋ. ਕਿ ਭਾਜਪਾ ਕਿਤੇ ਵੀ ਅੱਗੇ ਨਜਰ ਨਹੀ ਆ ਰਹੀ।
Punjab Bani 04 June,2024
ਆਪ ਨੂੰ ਵੱਡਾ ਝਟਕਾ : ਚਾਰ ਮੰਤਰੀ ਹਾਰ ਦੇ ਨੇੜੇ ਪੁੱਜੇ
ਆਪ ਨੂੰ ਵੱਡਾ ਝਟਕਾ : ਚਾਰ ਮੰਤਰੀ ਹਾਰ ਦੇ ਨੇੜੇ ਪੁੱਜੇ ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਆਪ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਵਿੱਚ ਆਪ ਦੇ ਚਾਰ ਮੰਤਰੀ ਹਾਰ ਰਹੇ ਹਨ। ਸਿਰਫ ਸੰਗਰੂਰ ਸੀਟ ਤੋਂ ਮੰਤਰੀ ਮੀਤ ਹੇਅਰ ਹੀ ਜਿੱਤ ਵੱਲ ਵਧ ਰਹੇ ਹਨ। ਲਾਲਜੀਤ ਭੁੱਲਰ ਖਡੂਰ ਸਾਹਿਬ, ਕੁਲਦੀਪ ਧਾਲੀਵਾਲ ਅੰਮ੍ਰਿਤਸਰ, ਪਟਿਆਲਾ ਤੋਂ ਬਲਬੀਰ ਸਿੰਘ ਅਤੇ ਗੁਰਮੀਤ ਖੁੱਡੀਆਂ ਬਠਿੰਡਾ ਤੋਂ ਤਕਰੀਬਨ ਹਾਰ ਚੁੱਕੇ ਹਨ। ਲਾਲਜੀਤ ਸਿੰਘ ਭੁੱਲਰ ਤੀਸਰੇ ਨੰਬਰ ਉਤੇ ਰਹੇ ਹਨ। ਗੁਰਮੀਤ ਖੁੰਡੀਆਂ ਦੂਸਰੇ ਨੰਬਰ ਤੇ ਕੁਲਦੀਪ ਸਿੰਘ ਧਾਲੀਵਾਲ ਵੀ ਦੂਸਰੇ ਨੰਬਰ ਉਤੇ ਰਹੇ ਹਨ।
Punjab Bani 04 June,2024
ਖਡੂਰ ਸਾਹਿਬ ਤੋ਼ ਅੰਮ੍ਰਿਤਪਾਲ ਸਿੰਘ ਵੱਡੇ ਮਾਰਜਨ ਨਾਲ ਅੱਗੇ
ਖਡੂਰ ਸਾਹਿਬ ਤੋ਼ ਅੰਮ੍ਰਿਤਪਾਲ ਸਿੰਘ ਵੱਡੇ ਮਾਰਜਨ ਨਾਲ ਅੱਗੇ ਚੰਡੀਗੜ੍ਹ- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਕਾਂਗਰਸ ਬਾਕੀ ਪਾਰਟੀਆਂ ਨੂੰ ਤੇਜ਼ੀ ਨਾਲ ਪਛਾੜਦੀ ਨਜ਼ਰ ਆ ਰਹੀ ਹੈ। ਚਹੁੰ-ਕੋਣੀ ਪੰਜਾਬ ਦੇ ਮੁਕਾਬਲੇ ‘ਚ ਕਾਂਗਰਸ 6 ਸੀਟਾਂ ‘ਤੇ ਅਤੇ ‘ਆਪ’ 2 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਪਰ ਦਿਲਚਸਪ ਚੋਣ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਹੈ। ਸਰਕਾਰ ਅਤੇ ਪੁਲਿਸ ਨੂੰ ਪਰੇਸ਼ਾਨ ਕਰਨ ਵਾਲੇ ਖਾਲਿਸਤਾਨ ਸਮਰਥਕ ਅਤੇ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਵੋਟਾਂ ਦੇ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਹਨ। ਇਸ ਸਮੇਂ ਉਹ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
Punjab Bani 04 June,2024

ਚੰਨੀ ਨੇ ਕੀਤੀ ਸ਼ਾਨਦਾਰ ਜਿੱਤ ਦਰਜ, ਰਿੰਕੂ ਨੂੰ ਵੱਡੇ ਮਾਰਜਨ ਨਾਲ ਹਰਾਇਆ
ਚੰਨੀ ਨੇ ਕੀਤੀ ਸ਼ਾਨਦਾਰ ਜਿੱਤ ਦਰਜ, ਰਿੰਕੂ ਨੂੰ ਵੱਡੇ ਮਾਰਜਨ ਨਾਲ ਹਰਾਇਆ ਚੰਡੀਗੜ੍ਹ- ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਤ ਦਰਜ ਕੀਤੀ ਹੈ। ਉਹ ਜਲੰਧਰ ਸੀਟ ਤੋਂ ਜਿੱਤੇ ਹਨ । ਉਨ੍ਹਾਂ ਨੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 1 ਲੱਖ ਵੋਟਾਂ ਨਾਲ ਹਰਾਇਆ ਹੈ। ਅਨੁਸੂਚਿਤ ਜਾਤੀ ਲਈ ਰਾਖਵੀਂ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੇ ਵੀ ਚੋਣ ਲੜੀ ਸੀ।
Punjab Bani 04 June,2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 3 ਜੂਨ ਰਾਤ 12 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਪਟਿਆਲਾ, 3 ਜੂਨ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 3 ਜੂਨ ਨੂੰ ਰਾਤ 12:00 ਵਜੇ ਤੋਂ 4 ਜੂਨ ਰਾਤ 12 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।
Punjab Bani 03 June,2024
ਦੋ ਰੇਲਗੱਡੀਆਂ ਆਪਸ ਵਿੱਚ ਟਕਰਾਉਣ ਕਾਰਨ ਹੋਇਆ ਹਾਦਸਾ
ਦੋ ਰੇਲਗੱਡੀਆਂ ਆਪਸ ਵਿੱਚ ਟਕਰਾਉਣ ਕਾਰਨ ਹੋਇਆ ਹਾਦਸਾ ਸਰਹਿੰਦ, 2 ਜੂਨ ਸਰਹਿੰਦ ਨੇੜੇ ਅੱਜ ਤੜਕੇ ਵਾਪਰੇ ਰੇਲ ਹਾਦਸੇ ’ਚ ਦੋ ਰੇਲਗੱਡੀਆਂ ਦੇ ਡਰਾਈਵਰ ਜ਼ਖ਼ਮੀ ਹੋ ਗਏ, ਪਰ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਹਾਦਸੇ ’ਚ ਤਿੰਨ ਰੇਲਗੱਡੀਆਂ ਨੁਕਸਾਨੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕੇ ਸਵਾ ਤਿੰਨ ਵਜੇ ਦੇ ਕਰੀਬ ਸਰਹਿੰਦ ਨੇੜਲੇ ਪਿੰਡ ਮਾਧੋਪੁਰ ਕੋਲ ਡੀਐੱਫਸੀਸੀ (ਡੈਡੀਕੇਟਿਡ ਫਰਾਈਟ ਕਾਰਪੋਰੇਸ਼ਨ ਆਫ ਇੰਡੀਆ) ਦੇ ਰੇਲ ਟਰੈਕ ’ਤੇ ਅੰਬਾਲਾ ਵੱਲੋਂ ਆਈ ਇੱਕ ਕੋਲੇ ਦੀ ਭਰੀ ਮਾਲ ਗੱਡੀ ਰੁਕੀ ਹੋਈ ਸੀ। ਉਸੇੇ ਟਰੈਕ ’ਤੇ ਅੰਬਾਲਾ ਵੱਲੋਂ ਆਈ ਇੱਕ ਹੋਰ ਕੋਲੇ ਨਾਲ ਭਰੀ ਮਾਲ ਗੱਡੀ ਪਹਿਲਾਂ ਖੜ੍ਹੀ ਮਾਲ ਗੱਡੀ ਨਾਲ ਪਿੱਛੋਂ ਟਕਰਾ ਗਈ ਅਤੇ ਇਸ ਦਾ ਇੰਜਣ ਤੇ ਬੋਗੀਆਂ ਪਹਿਲਾਂ ਖੜ੍ਹੀ ਗੱਡੀ ਦੇ ਉੱਪਰ ਚੜ੍ਹ ਗਏ ਅਤੇ ਮਾਲ ਗੱਡੀ ਦਾ ਕੁਝ ਹਿੱਸਾ ਅੰਬਾਲਾ-ਲੁਧਿਆਣਾ ਮੇਨ ਲਾਈਨ ’ਤੇ ਹਾਵੜਾ ਤੋਂ ਜੰਮੂ ਜਾ ਰਹੀ ਰੇਲ ਗੱਡੀ ਨੰਬਰ 04681 ਅੱਗੇ ਫਸ ਗਿਆ। ਇਸ ਹਾਦਸੇ ਵਿੱਚ ਜਖਮੀਆਂ ਨੂੰਸਿਵਲ ਹਸਪਤਾਲ ਪਹੁੰਚਾਇਆ।
Punjab Bani 03 June,2024
ਦੁੱਧ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ
ਦੁੱਧ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਨਵੀਂ ਦਿੱਲੀ, 3 ਜੂਨ ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਬਾਜ਼ਾਰਾਂ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਐਨਸੀਆਰ, ਮਦਰ ਡੇਅਰੀ ਦੇ ਦੁੱਧ ਦੀਆਂ ਨਵੀਆਂ ਕੀਮਤਾਂ ਫੁੱਲ ਕਰੀਮ ਦੁੱਧ ਲਈ 68 ਰੁਪਏ ਪ੍ਰਤੀ ਲੀਟਰ, ਟੋਨਡ ਦੁੱਧ ਲਈ 56 ਰੁਪਏ ਪ੍ਰਤੀ ਲੀਟਰ ਅਤੇ ਡਬਲ-ਟੋਨਡ ਦੁੱਧ ਲਈ 50 ਰੁਪਏ ਪ੍ਰਤੀ ਲੀਟਰ ਹੋਣਗੀਆਂ।
Punjab Bani 03 June,2024
4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਜਾਰੀ - ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ
4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਜਾਰੀ - ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ ਸੰਗਰੂਰ, 3 ਜੂਨ - ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੀ ਸੁਵਿਧਾ ਲਈ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਬਦਲਵਾਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਵਾਲੇ ਪਾਸਿਓ ਧੂਰੀ ਅਤੇ ਸੰਗਰੂਰ ਵਿਖੇ ਆਉਣ ਵਾਲੇ ਭਾਰੀ ਵਾਹਨਾਂ ਲਈ ਬਦਲਵੇਂ ਰੂਟ ਵਜੋਂ ਗਰੇਵਾਲ ਚੌਂਕ ਤੋਂ ਵਾਇਆ ਅਮਰਗੜ੍ਹ ਤੋਂ ਬਾਗੜੀਆਂ ਤੋਂ ਛੀਂਟਾਵਾਲਾ ਵਾਇਆ ਭਲਵਾਨ ਹੁੰਦੇ ਹੋਏ ਸੰਗਰੂਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੰਗਰੂਰ ਵਾਲੇ ਪਾਸਿਓ ਮਾਲੇਰਕੋਟਲਾ ਵਿਖੇ ਜਾਣ ਵਾਲੇ ਵਾਹਨ ਚਾਲਕ ਮੈਕਸ ਆਟੋ ਤੋਂ ਨਾਨਕਿਆਨਾ ਸਾਹਿਬ ਚੌਂਕ ਤੋਂ ਭਲਵਾਨ, ਬਾਗੜੀਆਂ ਰਾਹੀਂ ਜਾਣਗੇ। ਉਨ੍ਹਾਂ ਇਹ ਵੀ ਦਸਿਆ ਕਿ ਧੂਰੀ ਤੋਂ ਮਲੇਰਕੋਟਲਾ ਜਾਣ ਵਾਲੇ ਵਾਹਨ, ਧੂਰੀ ਮਲੇਰਕੋਟਲਾ ਬਾਈਪਾਸ ਤੋਂ ਮੀਮਸਾਂ, ਬਾਗੜੀਆਂ ਤੋਂ ਹੁੰਦੇ ਹੋਏ ਮਲੇਰਕੋਟਲਾ ਵਿਖੇ ਪੁੱਜਣਗੇ।
Punjab Bani 03 June,2024
ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਦੀ ਮੌਤ
ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਦੀ ਮੌਤ ਉੜੀਸਾ, 3 ਜੂਨ ਉੜੀਸਾ ਦੇ ਗੰਜਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੰਨਿਆਸੀ ਸਾਹੂ, ਲੰਬੋਦਰ ਪਨਿਗ੍ਰਹੀ ਅਤੇ ਗੰਜਮ ਜ਼ਿਲ੍ਹੇ ਦੇ ਸੰਜੇ ਗੌੜਾ ਅਤੇ ਖੁਰਦਾ ਜ਼ਿਲ੍ਹੇ ਦੇ ਦੁਗੁਨ ਪ੍ਰਧਾਨ ਵਜੋਂ ਹੋਈ ਹੈ। ਖਿਡੌਣੇ ਵੇਚ ਰਹੇ ਸਾਹੂ ਅਤੇ ਪ੍ਰਧਾਨ ਹਨੇਰੀ ਅਤੇ ਮੀਂਹ ਦੌਰਾਨ ਪੱਤਾਪੁਰ ਵਿੱਚ ਇੱਕ ਦਰੱਖਤ ਦੇ ਕੋਲ ਪਨਾਹ ਲਈ ਸੀ ਜਦੋਂ ਉਨ੍ਹਾਂ ਉੱਤੇ ਬਿਜਲੀ ਡਿੱਗ ਗਈ।
Punjab Bani 03 June,2024
ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਸੁਣਾਈ ਉਮਰ ਕੈਦ ਦੀ ਸਜਾ
ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਸੁਣਾਈ ਉਮਰ ਕੈਦ ਦੀ ਸਜਾ ਦਿਲੀ, 3 ਜੂਨ ਨਾਗਪੁਰ ਦੀ ਜ਼ਿਲ੍ਹਾ ਅਦਾਲਤ ਨੇ ਬ੍ਰਹਮੋਸ ਏਅਰੋਸਪੇਸ ਪ੍ਰਾਈਵੇਟ ਲਿਮਟਿਡ ਦੇ ਸਾਬਕਾ ਇੰਜਨੀਅਰ ਨਿਸ਼ਾਂਤ ਅਗਰਵਾਲ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਐਕਟ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ। ਉਸ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਭੇਤ ਲੀਕ ਕਰਨ ਦੇ ਦੋਸ਼ ਸਨ। ਅਗਰਵਾਲ ਨੂੰ 14 ਸਾਲ ਦੀ ਦੀ ਕੈਦ ਤੇ ਜੁਰਮਾਨਾ ਵੀ ਲਗਾਇਆ ਹੈ।
Punjab Bani 03 June,2024
ਲੋਕ ਸਭਾ ਚੋਣਾਂ ਵਿੱਚ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ
ਲੋਕ ਸਭਾ ਚੋਣਾਂ ਵਿੱਚ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਦਿੱਲੀ, 3 ਜੂਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਨੇ ਹਿੱਸਾ ਲੈ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਇਥੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 68,000 ਤੋਂ ਵੱਧ ਨਿਗਰਾਨ ਟੀਮਾਂ ਅਤੇ 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਦੁਨੀਆ ਦੇ ਸਭ ਤੋਂ ਵੱਡੇ ਚੋਣ ਅਭਿਆਸ ਵਿੱਚ ਸ਼ਾਮਲ ਸਨ।
Punjab Bani 03 June,2024
ਵਿਧਾਇਕ ਸ਼ੀਤਲ ਅੰਗਰਾਲ ਦਾ ਅਸਤੀਫਾ ਹੋਇਆ ਮੰਜੂਰ
ਵਿਧਾਇਕ ਸ਼ੀਤਲ ਅੰਗਰਾਲ ਦਾ ਅਸਤੀਫਾ ਹੋਇਆ ਮੰਜੂਰ ਜਲੰਧਰ, 3 ਜੂਨ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੀਤਲ ਅੰਗੁਰਾਲ ਦੇ ਮਨਜ਼ੂਰ ਕੀਤੇ ਅਸਤੀਫ਼ੇ ਬਾਰੇ ਤਿੰਨ ਵਜੇ ਤੋਂ ਬਾਅਦ ਅਧਿਕਾਰਤ ਤੌਰ ‘ਤੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
Punjab Bani 03 June,2024
ਬਾਬਾ ਬਲਬੀਰ ਸਿੰਘ ਨੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁਖੀ ਸ. ਅਜੀਤ ਸਿੰਘ ਦੀ ਮੌਤ ਦਾ ਦੁੱਖ ਪ੍ਰਗਟਾਇਆ
ਬਾਬਾ ਬਲਬੀਰ ਸਿੰਘ ਨੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁਖੀ ਸ. ਅਜੀਤ ਸਿੰਘ ਦੀ ਮੌਤ ਦਾ ਦੁੱਖ ਪ੍ਰਗਟਾਇਆ ਅੰਮ੍ਰਿਤਸਰ:- 03 ਜੂਨ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਂਕ ਸ੍ਰੀ ਦਰਬਾਰ ਸਾਹਿਬ ਦੇ ਮੁਖੀ ਸ. ਅਜੀਤ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪ੍ਰੀਵਾਰ ਨਾਲ ਪੂਰਨ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲਹਿਰ ਨੂੰ ਪ੍ਰਚੰਡ ਕਰਨ ਲਈ ਉਨ੍ਹਾਂ ਮੋਢੀ ਵੱਜੋਂ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੀ ਉਨ੍ਹਾਂ ਸੁਸਾਇਟੀ ਨਾਲ ਸੁਖਮਨੀ ਸਾਹਿਬ ਦੇ ਪਾਠ ਲੜੀ ਵਿੱਚ ਪ੍ਰਸੰਸਾ ਜਨਕ ਸੇਵਾ ਨਿਭਾਈ ਹੈ। ਉਨ੍ਹਾਂ ਦੇ ਜਾਣ ਨਾਲ ਪਰੀਵਾਰ ਸੱਜਣ ਸਨੇਹੀ ਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਮਿਲਵਰਤਨੀ ਤੇ ਨਿੱਘੇ ਸੁਭਾ ਵਾਲੇ ਇਸ ਪੁਰਸ਼ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ।
Punjab Bani 03 June,2024
-ਵੋਟਾਂ ਦੀ ਗਿਣਤੀ ਅੱਜ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਾ ਜਾਇਜ਼ਾ
ਲੋਕ ਸਭਾ ਚੋਣਾਂ-2024 -ਵੋਟਾਂ ਦੀ ਗਿਣਤੀ ਅੱਜ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਾ ਜਾਇਜ਼ਾ -ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ-ਪਰੇ -ਕਿਹਾ, ਉਮੀਦਵਾਰ ਤੇ ਸਿਆਸੀ ਪਾਰਟੀਆਂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ -ਵੋਟਾਂ ਦੀ ਗਿਣਤੀ ਕੇਂਦਰਾਂ ਦੁਆਲੇ ਸੁਰੱਖਿਆ ਘੇਰਾ ਤਿੰਨ ਪਰਤੀ-ਵਰੁਣ ਸ਼ਰਮਾ ਪਟਿਆਲਾ, 3 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ ਹਨ। ਰਿਟਰਨਿੰਗ ਅਫ਼ਸਰ ਨੇ ਅੱਜ ਇੱਥੇ ਥਾਪਰ ਯੂਨੀਵਰਸਿਟੀ ਵਿਖੇ ਸਟਰੌਂਗ ਰੂਮ ਤੇ ਗਿਣਤੀ ਕੇਂਦਰ ਦਾ ਦੌਰਾ ਕਰਕੇ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਗਿਣਤੀਕਾਰਾਂ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਬੰਧਤ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੋਟਾਂ ਦੀ ਗਿਣਤੀ ਭਾਰਤ ਚੋਣ ਕਮਿਸ਼ਨ ਵੱਲੋਂ ਤਾਇਨਾਤ ਆਬਜ਼ਰਵਰਾਂ, ਮਾਈਕਰੋ ਆਬਜ਼ਰਵਰਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਦੀ ਨਜ਼ਰ ਹੇਠ ਪੂਰੇ ਸੁਤੰਤਰ ਢੰਗ ਨਾਲ ਸਵੇਰੇ 8 ਵਜੇ ਸ਼ੁਰੂ ਕਰਵਾਈ ਜਾਵੇਗੀ। ਜਿਸ ਲਈ ਗਿਣਤੀ ਅਮਲਾ ਤੇ ਹੋਰ ਸਬੰਧਤ ਗਿਣਤੀ ਕੇਂਦਰਾਂ ਵਿਖੇ ਸਵੇਰੇ 6.30 ਵਜੇ ਪੁੱਜ ਜਾਣਗੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟਰ ਦੀ ਵੋਟ ਪੁਆਉਣ ਲਈ ਕੀਤੇ ਵਿਸ਼ੇਸ਼ ਪੁਖ਼ਤਾ ਪ੍ਰਬੰਧਾਂ ਦੇ ਚਲਦਿਆਂ 85 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਤੇ ਦਿਵਿਆਂਗਜਨਾਂ ਸਮੇਤ ਦੂਰ-ਦੁਰਾਡੇ ਡਿਊਟੀ ਕਰਦੇ ਮੁਲਾਜਮਾਂ ਦੀਆਂ ਵੋਟਾਂ ਲਾਜਮੀ ਪੁਆਉਣ ਲਈ ਉਨ੍ਹਾਂ ਨੂੰ ਪੋਸਟਲ ਬੈਲੇਟ ਪੇਪਰਜ਼ ਅਤੇ ਈ.ਟੀ.ਬੀ.ਪੀਜ਼ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ 2500 ਪੋਸਟਲ ਬੈਲੇਟ ਤੇ ਈ.ਟੀ.ਬੀ.ਪੀਜ਼ ਪ੍ਰਾਪਤ ਹੋ ਚੁੱਕੇ ਹਨ, ਇਨ੍ਹਾਂ ਦੀ ਗਿਣਤੀ ਵੱਖਰੇ ਤੌਰ 'ਤੇ ਕਰਵਾਈ ਜਾਵੇਗੀ, ਜਿਸ ਲਈ ਪੋਸਟਲ ਬੈਲੇਟ ਪੇਪਰਾਂ ਅਤੇ ਈ.ਟੀ.ਬੀ.ਪੀਜ਼ ਦੀ ਗਿਣਤੀ ਲਈ ਅਲੱਗ-ਅਲੱਗ ਮੇਜ਼ ਲਗਾਏ ਗਏ ਹਨ। ਵੋਟਾਂ ਦੀ ਗਿਣਤੀ ਦੇ ਹਰ ਰਾਊਂਡ ਦੇ ਨਤੀਜੇ ਮੁਹੱਈਆ ਕਰਵਾਏ ਜਾਣਗੇ ਅਤੇ ਇਹ ਨਤੀਜੇ ਚੋਣ ਕਮਿਸ਼ਨ ਦੀ ਵੈਬਸਾਈਟ ਉਪਰ ਵੀ ਉਪਲਬੱਧ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿਖੇ ਮੀਡੀਆ ਦਾ ਦਾਖਲਾ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਅਥਾਰਟੀ ਲੈਟਰ ਨਾਲ ਹੋਵੇਗਾ ਅਤੇ ਇਨ੍ਹਾਂ ਅਧਿਕਾਰਤ ਪੱਤਰਕਾਰ ਸਾਹਿਬਾਨ ਦੀ ਸਹੂਲਤ ਲਈ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਆਡੀਟੋਰੀਅਮ ਵਿਖੇ ਮੁੱਖ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿੱਥੇ ਮੀਡੀਆ ਨੂੰ ਹਰ ਰਾਊਂਡ ਦੇ ਨਤੀਜਿਆਂ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਦੀਆਂ ਸਪੱਸ਼ਟ ਹਦਾਇਤਾਂ ਮੁਤਾਬਕ ਕਿਸੇ ਵੀ ਗਿਣਤੀ ਕੇਂਦਰ ਦੇ ਅੰਦਰ ਵੀਡੀਓ ਜਾਂ ਫੋਟੋ ਖਿਚਣ ਲਈ ਮੋਬਾਇਲ ਦੀ ਵਰਤੋਂ ਦੀ ਮਨਾਹੀ ਹੈ ਅਤੇ ਫੋਟੋ ਤੇ ਵੀਡੀਓ ਕੇਵਲ ਕੈਮਰੇ ਨਾਲ ਹੀ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 109-ਨਾਭਾ ਹਲਕੇ ਦੀਆਂ ਈ.ਵੀ.ਐਮਜ ਸਰਕਾਰੀ ਆਈ.ਟੀ.ਆਈ. ਲੜਕੇ ਪਟਿਆਲਾ ਦੇ ਇਮਤਿਹਾਨ ਹਾਲ 'ਚ ਏ.ਆਰ.ਓ. ਤਰਸੇਮ ਚੰਦ ਦੀ ਦੇਖ ਰੇਖ ਹੇਠ ਹੋਵੇਗੀ। 110-ਪਟਿਆਲਾ ਦਿਹਾਤੀ ਦੀਆਂ ਵੋਟਾਂ ਦੀ ਗਿਣਤੀ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਅਤੇ 115-ਪਟਿਆਲਾ ਸ਼ਹਿਰੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ ਵਿਖੇ ਏ.ਆਰ.ਓ. ਅਰਵਿੰਦ ਕੁਮਾਰ ਦੀ ਨਿਗਰਾਨੀ ਹੇਠ ਹੋਵੇਗੀ। ਹਲਕਾ 114-ਸਨੌਰ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਐਸ.ਐਸ.ਟੀ. ਨਗਰ ਵਿਖੇ ਏ.ਆਰ.ਓ. ਬਬਨਦੀਪ ਸਿੰਘ ਵਾਲੀਆ ਦੀ ਨਿਗਰਾਨੀ ਹੇਠ ਹੋਵੇਗੀ। 111-ਰਾਜਪੁਰਾ, 112-ਡੇਰਾਬਸੀ ਤੇ 113-ਘਨੌਰ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕੇਂਦਰ ਪੰਜਾਬੀ ਯੂਨੀਵਰਸਿਟੀ ਵਿਖੇ ਬਣਾਏ ਗਏ ਹਨ। ਇੱਥੇ ਏ.ਆਰ.ਓ. ਜਸਲੀਨ ਕੌਰ ਭੁੱਲਰ, ਹਿਮਾਂਸ਼ੂ ਗਰਗ ਤੇ ਕੰਨੂ ਗਰਗ ਨਿਗਰਾਨੀ ਕਰਨਗੇ। ਜਦੋਂਕਿ 116-ਸਮਾਣਾ ਅਤੇ 117-ਸ਼ੁਤਰਾਣਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਪੋਲੋ ਗਰਾਊਂਡ ਦੇ ਸਪੋਰਟਸ ਕੰਪਲੈਕਸ ਵਿਖੇ ਜਿਮਨੇਜ਼ੀਅਮ ਹਾਲ 'ਚ ਐਸ.ਡੀ.ਐਮ. ਰਿਚਾ ਗੋਇਲ ਤੇ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਵੇਗੀ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਾਕਾਬੰਦੀ ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸਖ਼ਤ ਸੁਰੱਖਿਆ ਪ੍ਰਬੰਧ ਹਨ ਜਿਸ ਤਹਿਤ ਬਾਹਰ ਕੇਂਦਰੀ ਸੁਰੱਖਿਆ ਬਲ, ਪੰਜਾਬ ਆਰਮਡ ਪੁਲਿਸ ਤੇ ਜ਼ਿਲ੍ਹਾ ਪੁਲਿਸ ਤਾਇਨਾਤ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਕਿਸੇ ਵੀ ਗ਼ੈਰਸਮਾਜੀ ਅਨਸਰ ਨੂੰ ਕਾਨੂੰਨ ਆਪਣੇ ਹੱਥ 'ਚ ਨਹੀਂ ਲੈਣ ਦਿੱਤਾ ਜਾਵੇਗਾ ਕਿਉਂਕਿ ਸਾਰੀ ਗਿਣਤੀ ਪ੍ਰਕ੍ਰਿਆ ਪੂਰੀ ਤਰ੍ਹਾਂ ਨਿਰਵਿਘਨ ਤੇ ਸ਼ਾਂਤਮਈ ਨੇਪਰੇ ਚਾੜ੍ਹਨ ਲਈ ਪੁਲਿਸ ਨੇ ਪੂਰੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਸਮੇਤ ਉਨ੍ਹਾਂ ਦੇ ਹਮਾਇਤੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਵੋਟਾਂ ਦੀ ਗਿਣਤੀ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ, ਲੋਕਤੰਤਰੀ ਪ੍ਰਕ੍ਰਿਆ ਦਾ ਆਖਰੀ ਅਤੇ ਅਹਿਮ ਪੜਾਅ ਹੈ, ਇਸ ਲਈ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਕਿਸੇ ਵੀ ਤਰ੍ਹਾਂ ਦੀ ਤਣਾਅ ਪੂਰਨ ਅਤੇ ਘਬਰਾਹਟ ਵਾਲੀ ਸਥਿਤੀ ਨਾ ਪੈਦਾ ਹੋਣ ਦੇਣ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਏ.ਡੀ.ਸੀ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਏ.ਆਰ.ਓ ਤੇ ਏ.ਡੀ.ਸੀ. (ਯੂ.ਡੀ.) ਨਵਰੀਤ ਕੌਰ ਸੇਖੋਂ, ਪੀਡੀਏ ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਤੇ ਈ.ਓ. ਪੀਡੀਏ ਦੀਪਜੋਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 03 June,2024
4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜਤਿੰਦਰ ਜੋਰਵਾਲ
4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ : ਜਤਿੰਦਰ ਜੋਰਵਾਲ ਸਵੇਰੇ 8 ਵਜੇ ਤੋਂ ਆਰੰਭ ਹੋਵੇਗੀ ਵੋਟਾਂ ਦੀ ਗਿਣਤੀ ਗਿਣਤੀ ਕੇਂਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਸੰਗਰੂਰ, 3 ਜੂਨ: ਲੋਕ ਸਭਾ ਹਲਕਾ 12-ਸੰਗਰੂਰ ਵਿੱਚ ਲੋਕ ਸਭਾ ਚੋਣਾਂ ਤਹਿਤ 1 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ ਅਤੇ ਇਸ ਕਾਰਜ ਲਈ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 5 ਵਿਧਾਨ ਸਭਾ ਹਲਕਿਆਂ ਤੇ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਿਧਾਨ ਸਭਾ ਹਲਕਾ ਮਲੇਰੋਕਟਲਾ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ, ਬਰੜਵਾਲ ਵਿਖੇ ਸਥਾਪਤ ਕੀਤੇ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਕਰਵਾਈ ਜਾਵੇਗੀ ਜਦਕਿ ਬਰਨਾਲਾ, ਮਹਿਲ ਕਲਾਂ ਤੇ ਭਦੌੜ ਵਿਖੇ ਪਈਆਂ ਵੋਟਾਂ ਦੀ ਗਿਣਤੀ, ਐਸ.ਡੀ ਕਾਲਜ ਬਰਨਾਲਾ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ ਹੋਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਗਿਣਤੀ ਕੇਂਦਰਾਂ ਵਿਖੇ ਤਾਇਨਾਤ ਹੋਣ ਵਾਲੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਸ਼ਨਾਖਤੀ ਕਾਰਡਾਂ ਤੋਂ ਬਿਨਾਂ ਕੋਈ ਵੀ ਅਣਅਧਿਕਾਰਤ ਵਿਅਕਤੀ ਗਿਣਤੀ ਕੇਂਦਰਾਂ ਵਿਖੇ ਦਾਖਲ ਨਹੀਂ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ ਅਤੇ ਉਮੀਦਵਾਰਾਂ, ਅਧਿਕਾਰਤ ਚੋਣ ਏਜੰਟਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਗਿਣਤੀ ਪ੍ਰਕਿਰਿਆ ਸਬੰਧੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਹੜੇ ਪੱਤਰਕਾਰ ਸਾਹਿਬਾਨ ਨੂੰ ਅਥਾਰਟੀ ਕਾਰਡ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਸੁਵਿਧਾ ਲਈ ਮੀਡੀਆ ਸੈਂਟਰ ਬਣਾਇਆ ਗਿਆ ਹੈ ਜਿਥੇ ਸਾਰੇ ਗਿਣਤੀ ਕੇਂਦਰਾਂ ਤੋਂ ਪ੍ਰਾਪਤ ਹੋਣ ਵਾਲੇ ਨਤੀਜੇ ਨਾਲੋ ਨਾਲ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ।
Punjab Bani 03 June,2024
ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ : ਮੋਦੀ
ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ : ਮੋਦੀ ਨਵੀਂ ਦਿੱਲੀ, 3 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ‘ਪੁਰਾਣੀ ਸੋਚ ਅਤੇ ਵਿਸ਼ਵਾਸਾਂ ਦਾ ਪੁਨਰ-ਮੁਲਾਂਕਣ’ ਕਰਨ ਅਤੇ ਸਮਾਜ ਨੂੰ ਪੇਸ਼ੇਵਰ ਨਿਰਾਸ਼ਾਵਾਦੀਆਂ ਦੇ ਦਬਾਅ ਤੋਂ ਮੁਕਤ ਕਰਨ ਦਾ ਸੱਦਾ ਦਿੱਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ਦੀ ਅਜ਼ਾਦੀ ਦੀ ਸ਼ਤਾਬਦੀ ਵਰ੍ਹੇ ਦੇ 25 ਸਾਲਾਂ ਵਿੱਚ ‘ਵਿਕਸਤ ਭਾਰਤ” ਦੀ ਨੀਂਹ ਨਿਸਚਿਤ ਤੌਰ ’ਤੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 21ਵੀਂ ਸਦੀ ਦੀ ਦੁਨੀਆ ਭਾਰਤ ਵੱਲ ਬਹੁਤ ਸਾਰੀਆਂ ਉਮੀਦਾਂ ਨਾਲ ਦੇਖ ਰਹੀ ਹੈ ਅਤੇ ਸਾਨੂੰ ਅੱਗੇ ਵਧਣ ਲਈ ਕਈ ਬਦਲਾਅ ਕਰਨੇ ਪੈਣਗੇ।
Punjab Bani 03 June,2024
ਸਾਨੂੰ ਇੰਤਜਾਰ ਕਰਨਾ ਪਏਗਾ, ਬੱਸ ਇੰਤਜਾਰ ਕਰੋ ਤੇ ਦੇਖੋ : ਸੋਨੀਆ ਗਾਂਧੀ
ਸਾਨੂੰ ਇੰਤਜਾਰ ਕਰਨਾ ਪਏਗਾ, ਬੱਸ ਇੰਤਜਾਰ ਕਰੋ ਤੇ ਦੇਖੋ : ਸੋਨੀਆ ਗਾਂਧੀ ਨਵੀਂ ਦਿੱਲੀ, 3 ਜੂਨ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ। ਮੰਗਲਵਾਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ’ਤੇ ਸੋਨੀਆ ਗਾਂਧੀ ਨੇ ਕਿਹਾ, ‘‘ਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ ਇੰਤਜ਼ਾਰ ਕਰੋ ਅਤੇ ਵੇਖੋ।’’ ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਨੇ ਇੱਥੇ ਡੀਐਮਕੇ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਟਿੱਪਣੀ ਕੀਤੀ।
Punjab Bani 03 June,2024
ਵਿਧਾਨ ਸਭਾ ਸਪੀਕਰ ਨੇ ਕੀਤ ਤਿੰਨ ਵਿਧਾਇਕਾਂ ਦੇ ਅਸਤੀਫੇ ਮੰਜੂਰ
ਵਿਧਾਨ ਸਭਾ ਸਪੀਕਰ ਨੇ ਕੀਤ ਤਿੰਨ ਵਿਧਾਇਕਾਂ ਦੇ ਅਸਤੀਫੇ ਮੰਜੂਰ ਸ਼ਿਮਲਾ, 3 ਜੂਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ ਵਿਧਾਇਕ ਤੁਰੰਤ ਪ੍ਰਭਾਵ ਨਾਲ 14ਵੀਂ ਵਿਧਾਨ ਸਭਾ ਦੀ ਮੈਂਬਰੀ ਤੋਂ ਹਟ ਗਏ ਹਨ।
Punjab Bani 03 June,2024
ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ
ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ - ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ - ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਗਿਣਤੀ ਕੇਂਦਰਾਂ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।
Punjab Bani 03 June,2024
ਯਮੁਨਾ ਨਦੀ ਵਿੱਚ ਡੁੱਬਣ ਕਾਰਨ ਚੰਡੀਗੜ੍ਹ-ਡੇਰਾਬਸੀ ਦੇ ਤਿੰਨ ਨੌਜਵਾਨਾਂ ਦੀ ਮੌਤ
ਯਮੁਨਾ ਨਦੀ ਵਿੱਚ ਡੁੱਬਣ ਕਾਰਨ ਚੰਡੀਗੜ੍ਹ-ਡੇਰਾਬਸੀ ਦੇ ਤਿੰਨ ਨੌਜਵਾਨਾਂ ਦੀ ਮੌਤ ਚੰਡੀਗੜ੍ਹ : ਡੇਰਾਬੱਸੀ ਅਤੇ ਚੰਡੀਗੜ੍ਹ ਦੇ ਤਿੰਨ ਨੌਜਵਾਨਾਂ ਦੀ ਗੁਰਦੁਆਰਾ ਪਾਉਂਟਾ ਸਾਹਿਬ ਨੇੜੇ ਯਮੁਨਾ ਨਦੀ ’ਚ ਇਸ਼ਨਾਨ ਕਰਨ ਦੌਰਾਨ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧੀਰੇਂਦਰ ਸਿੰਘ ਸੈਣੀ ਉਰਫ਼ ਪਿ੍ਰੰਸ (22) ਪੁੱਤਰ ਸ਼ਾਮ ਸਿੰਘ ਸੈਣੀ ਵਾਸੀ ਮਕਾਨ ਨੰਬਰ 1013, ਜੀਬੀਪੀ ਰੋਜ਼ਵੁੱਡ ਵਨ ਡੇਰਾਬੱਸੀ, ਰਾਘਵ ਮਿਸ਼ਰਾ (21) ਪੁੱਤਰ ਨੰਨੇ ਲਾਲ ਮਿਸ਼ਰਾ ਵਾਸੀ ਮਕਾਨ ਨੰਬਰ 1647, ਰੋਜ਼ਵੁੱਡ ਕਾਲੋਨੀ-2, ਬਰਵਾਲਾ ਰੋਡ ਡੇਰਾਬੱਸੀ ਅਤੇ ਅਭਿਸ਼ੇਕ ਆਜ਼ਾਦ (21) ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 2918/1, ਸੈਕਟਰ 9 ਡੀ ਚੰਡੀਗੜ੍ਹ ਵਜੋਂ ਹੋਈ ਹੈ।
Punjab Bani 02 June,2024
ਸ਼ੀਤਲ ਅੰਗਰਾਲ ਨੇ ਵਿਧਾਇਕ ਦੇ ਅਸਤੀਫੇ ਨੂੰ ਲਿਆ ਵਾਪਸ
ਸ਼ੀਤਲ ਅੰਗਰਾਲ ਨੇ ਵਿਧਾਇਕ ਦੇ ਅਸਤੀਫੇ ਨੂੰ ਲਿਆ ਵਾਪਸ ਜਲੰਧਰ : ਜਲੰਧਰ ਪੱਛਮੀ ਤੋਂ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ। ਉਨ੍ਹਾਂ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ। ਸੰਧਵਾ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਪਰ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਅਜੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਅਸਤੀਫਾ ਵਾਪਸ ਲੈਣ ਲਈ ਵਿਧਾਨ ਸਭਾ ਨੂੰ ਪੱਤਰ ਲਿਖਿਆ ਹੈ।
Punjab Bani 02 June,2024
ਕਟੜਾ ਸ਼ਹਿਰ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਪਾਬੰਦੀ ਲਗਾਈ
ਕਟੜਾ ਸ਼ਹਿਰ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਪਾਬੰਦੀ ਲਗਾਈ ਜੰਮੂ : ਕਟੜਾ 'ਚ ਤੰਬਾਕੂ ਦੇ ਸੇਵਨ 'ਤੇ ਪਾਬੰਦੀ: ਜੰਮੂ ਪ੍ਰਸ਼ਾਸਨ ਨੇ ਮਾਤਾ ਵੈਸ਼ਨੋ ਦੇਵੀ ਧਾਮ ਕਟੜਾ ਸ਼ਹਿਰ 'ਚ ਸਿਗਰਟਾਂ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਸੇਵਨ 'ਤੇ ਪਾਬੰਦੀ ਲਗਾ ਦਿੱਤੀ ਹੈ। ਨਿਯਮਾਂ ਦੀ ਉਲੰਘਣਾ ਕਰਨ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
Punjab Bani 02 June,2024
ਮੋਦੀ ਵੱਲੋ ਮਨੋਵਿਗਿਆਨਕ ਖੇਡ ਖੇਡੀ ਜਾ ਰਹੀ ਹੈ : ਰਾਹੁਲ ਗਾਂਧੀ
ਮੋਦੀ ਵੱਲੋ ਮਨੋਵਿਗਿਆਨਕ ਖੇਡ ਖੇਡੀ ਜਾ ਰਹੀ ਹੈ : ਰਾਹੁਲ ਗਾਂਧੀ ਨਵੀਂ ਦਿੱਲੀ, 2 ਜੂਨ ਕਾਂਗਰਸ ਨੇ ਐਗਜ਼ਿਟ ਪੋਲ ਨੂੰ ਅੱਜ ਫਰਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਚੋਣਾਂ ਵਿੱਚ ਧਾਂਦਲੀ ਨੂੰ ਸਹੀ ਠਹਿਰਾਉਣ ਵਾਸਤੇ ‘ਜਾਣਬੁੱਝ ਕਿ ਕੀਤੀ ਗਈ ਕੋਸ਼ਿ਼ਸ਼’ ਅਤੇ ‘ਇੰਡੀਆ’ ਗੱਠਜੋੜ ਦੇ ਕਾਰਕੁਨਾਂ ਦਾ ਮਨੋਬਲ ਘੱਟ ਕਰਨ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਡੇ ਜਾ ਰਹੇ ‘ਮਨੋਵਿਗਿਆਨਕ ਖੇਡ’ ਦਾ ਹਿੱਸਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਗਜ਼ਿਟ ਪੋਲ ਨੂੰ ‘ਮੋਦੀ ਮੀਡੀਆ ਪੋਲ’ ਦੱਸਿਆ।
Punjab Bani 02 June,2024
ਸਿੱਕਮ ਵਿੱਚ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਅੱਜ ਲਗਾਤਾਰ ਦੂਜੀ ਵਾਰ ਬਣਾਈ ਜਿੱਤ
ਸਿੱਕਮ ਵਿੱਚ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਅੱਜ ਲਗਾਤਾਰ ਦੂਜੀ ਵਾਰ ਬਣਾਈ ਜਿੱਤ ਦਿਲੀ : ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸਕੇਐੱਮ) ਅੱਜ ਲਗਾਤਾਰ ਦੂਜੀ ਵਾਰ ਸਿੱਕਮ ਵਿੱਚ ਸੱਤਾ ’ਚ ਪਰਤੀ ਅਤੇ ਉਸ ਨੇ 32 ਮੈਂਬਰੀ ਵਿਧਾਨ ਸਭਾ ਵਿੱਚ 31 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਦੀ ਅਗਵਾਈ ਵਾਲੇ ਐੱਸਕੇਐੱਮ ਨੇ 31 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ। ਤਮਾਂਗ ਨੇ ਰਹੇਨੋਕ ਸੀਟ ’ਤੇ 7000 ਤੋਂ ਜ਼ਿਆਦਾ ਵੋਟਾਂ ਨਾਲ ਜਿੱਤ ਹਾਸਲ ਕੀਤੀ।
Punjab Bani 02 June,2024
ਭਾਜਪਾ ਨੇ 46 ਸੀਟਾਂ ਜਿੱਤ ਲਗਾਤਾਰ ਤੀਸਰੀ ਵਾਰ ਅਰੁਣਾਚਲ ਪ੍ਰਦੇਸ ਵਿੱਚ ਕੀਤੀ ਜਿੱਤ ਹਾਸਲ
ਭਾਜਪਾ ਨੇ 46 ਸੀਟਾਂ ਜਿੱਤ ਲਗਾਤਾਰ ਤੀਸਰੀ ਵਾਰ ਅਰੁਣਾਚਲ ਪ੍ਰਦੇਸ ਵਿੱਚ ਕੀਤੀ ਜਿੱਤ ਹਾਸਲ ਦਿਲੀ, 2 ਜੂਨ ਭਾਰਤੀ ਜਨਤਾ ਪਾਰਟੀ ਅੱਜ 60 ਮੈਂਬਰੀ ਵਿਧਾਨ ਸਭਾ ’ਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੀ ਸੱਤਾ ਵਿੱਚ ਪਰਤੀ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਰੁਣਾਚਲ ਪ੍ਰਦੇਸ਼ ਵਿੱਚ 50 ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 6 ਵਜੇ ਸਖ਼ਤ ਸੁਰੱਖਿਅਤ ਵਿਚਾਲੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ ’ਚੋਂ 10 ਸੀਟਾਂ ਪਹਿਲਾਂ ਹੀ ਨਿਰਵਿਰੋਧ ਜਿੱਤ ਲਈਆਂ ਹਨ। ਅਰੁਣਾਚਲ ਪ੍ਰਦੇਸ਼ ਵਿੱਚ ਚੋਣਾਂ ਦੇ ਪਹਿਲੇ ਗੇੜ ’ਚ 19 ਅਪਰੈਲ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲਈ ਇਕੋ ਨਾਲ ਮਤਦਾਨ ਹੋਇਆ ਸੀ। ਭਾਜਪਾ ਨੇ ਬਾਕੀ ਰਹਿੰਦੀਆਂ 50 ਵਿੱਚੋਂ 36 ਸੀਟਾਂ ਜਿੱਤ ਲਈਆਂ ਹਨ। ਮੁੱਖ ਮੰਤਰੀ ਪੇਮਾ ਖਾਂਡੂ ਨਿਰਵਿਰੋਧ ਜਿੱਤਣ ਵਾਲੇ 10 ਉਮੀਦਵਾਰਾਂ ’ਚੋਂ ਇਕ ਹਨ।
Punjab Bani 02 June,2024
ਸੋਹੀ ਪਰਿਵਾਰ ਵਿੱਚ ਹੋਇਆ ਅਨਮੋਲ ਗਗਨ ਮਾਨ ਦਾ ਰਿਸ਼ਤਾ ਤੈਅ
ਸੋਹੀ ਪਰਿਵਾਰ ਵਿੱਚ ਹੋਇਆ ਅਨਮੋਲ ਗਗਨ ਮਾਨ ਦਾ ਰਿਸ਼ਤਾ ਤੈਅ ਜ਼ੀਰਕਪੁਰ, 2 ਜੂਨ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।
Punjab Bani 02 June,2024
ਤਾਨਾਸ਼ਾਹੀ ਖਿਲਾਫ ਅਵਾਜ ਉਠਾਈ ਇਸ ਲਈ ਜੇਲ ਜਾ ਰਿਹਾ ਹਾਂ : ਕੇਜਰੀਵਾਲ
ਤਾਨਾਸ਼ਾਹੀ ਖਿਲਾਫ ਅਵਾਜ ਉਠਾਈ ਇਸ ਲਈ ਜੇਲ ਜਾ ਰਿਹਾ ਹਾਂ : ਕੇਜਰੀਵਾਲ ਨਵੀਂ ਦਿੱਲੀ, 2 ਜੂਨ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਖ਼ਤਮ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ। ਉਨ੍ਹਾਂ ਕਿਹਾ, ‘‘ਮੈਂ ਜੇਲ੍ਹ ਵਾਪਸ ਜਾ ਰਿਹਾ ਹਾਂ, ਇਸ ਵਾਸਤੇ ਨਹੀਂ ਕਿ ਮੈਂ ਭ੍ਰਿਸ਼ਟਾਚਾਰ ’ਚ ਸ਼ਾਮਲ ਸੀ ਬਲਕਿ ਇਸ ਵਾਸਤੇ ਜਾ ਰਿਹਾ ਹਾਂ ਕਿਉਂਕਿ ਮੈਂ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਉਠਾਈ।
Punjab Bani 02 June,2024
ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਪੋਲਿੰਗ ਹੋਈ
ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਪੋਲਿੰਗ ਹੋਈ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਲਈ ਸਮੂਹ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ ਸੰਗਰੂਰ, 1 ਜੂਨ: ਲੋਕ ਸਭਾ ਹਲਕਾ 12-ਸੰਗਰੂਰ ’ਚ ਲੋਕ ਸਭਾ ਚੋਣਾਂ-2024 ਤਹਿਤ ਵੋਟਾਂ ਪਾਉਣ ਦਾ ਕੰਮ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 64.63 ਫੀਸਦੀ ਵੋਟਰਾਂ ਵਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਲਹਿਰਾ ’ਚ 66.68 ਫੀਸਦੀ, ਦਿੜ੍ਹਬਾ ’ਚ 67.36 ਫੀਸਦੀ, ਸੁਨਾਮ ’ਚ 65.38 ਫੀਸਦੀ, ਭਦੌੜ ’ਚ 63.51 ਫੀਸਦੀ, ਬਰਨਾਲਾ ਵਿਖੇ 59.99 ਫੀਸਦੀ, ਮਹਿਲ ਕਲਾਂ ਵਿਖੇ 61.81 ਫੀਸਦੀ, ਮਲੇਰਕੋਟਲਾ ਵਿਖੇ 69.76 ਫੀਸਦੀ, ਧੂਰੀ ਵਿਖੇ 65.94 ਫੀਸਦੀ ਅਤੇ ਹਲਕਾ ਸੰਗਰੂਰ ’ਚ 61.65 ਫੀਸਦੀ ਵੋਟਾਂ ਪਈਆਂ ਜੋ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਕੁੱਲ 64.63 ਫੀਸਦੀ ਬਣਦਾ ਹੈ। ਰਿਟਰਨਿੰਗ ਅਫ਼ਸਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੁੱਚੇ ਵੋਟਰਾਂ ਦਾ ਸ਼ਾਂਤਮਈ ਵੋਟਿੰਗ ਪ੍ਰਕਿਰਿਆ ਲਈ ਧੰਨਵਾਦ ਕੀਤਾ। ਉਨ੍ਹਾਂ ਸਹਾਇਕ ਰਿਟਰਨਿੰਗ ਅਧਿਕਾਰੀਆਂ, ਚੋਣ ਅਮਲੇ, ਪੁਲਿਸ , ਸੁਰੱਖਿਆ ਬਲਾਂ ਸਮੇਤ ਸਮੂਹ ਚੌਕਸੀ ਟੀਮਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਭ ਦੇ ਸਹਿਯੋਗ ਨਾਲ ਲੋਕ ਸਭਾ ਹਲਕਾ ਸੰਗਰੂਰ ਵਿਖੇ ਸਮੁੱਚਾ ਪੋਲਿੰਗ ਕਾਰਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ।
Punjab Bani 02 June,2024
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ ਚੰਡੀਗੜ੍ਹ, 2 ਜੂਨ- ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ, ਗੁਰਦਾਸਪੁਰ ਵਿੱਚ 66.67 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਵਿੱਚ 59.70 ਫ਼ੀਸਦੀ, ਖਡੂਰ ਸਾਹਿਬ ਵਿੱਚ 62.55 ਫ਼ੀਸਦੀ, ਲੁਧਿਆਣਾ ਵਿੱਚ 60.12 ਫ਼ੀਸਦੀ, ਪਟਿਆਲਾ ਵਿੱਚ 63.63 ਫ਼ੀਸਦੀ ਅਤੇ ਸੰਗਰੂਰ ਵਿੱਚ 64.63 ਫ਼ੀਸਦੀ ਵੋਟਿੰਗ ਹੋਈ ਹੈ।
Punjab Bani 02 June,2024
ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਤਿਆਰੀਆਂ ਮੁਕੰਮਲ ਸ਼ੌਕਤ ਅਹਿਮਦ ਪਰੇ
ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਤਿਆਰੀਆਂ ਮੁਕੰਮਲ ਸ਼ੌਕਤ ਅਹਿਮਦ ਪਰੇ -ਕਿਹਾ, ਗਿਣਤੀ ਕੇਂਦਰਾਂ ਵਿਖੇ ਸੁਪਰਵਾਈਜ਼ਰ, ਮਾਈਕਰੋ ਅਬਜ਼ਰਵਰ, ਸਹਾਇਕ ਤੇ ਤਕਨੀਕੀ ਅਮਲਾ ਤਾਇਨਾਤ -ਈ.ਵੀ.ਐਮਜ਼ ਸਟਰੌਂਗ ਰੂਮਾਂ ਵਿਖੇ ਸਖ਼ਤ ਪਹਿਰੇ ਹੇਠ ਸੁਰੱਖਿਅਤ ਪਟਿਆਲਾ, 2 ਜੂਨ : ਲੋਕ ਸਭਾ ਹਲਕਾ ਪਟਿਆਲਾ-13 ਲਈ 1 ਜੂਨ ਨੂੰ ਪਈਆਂ ਵੋਟਾਂ ਦੀ ਕਰਵਾਈ ਜਾਣ ਵਾਲੀ ਗਿਣਤੀ ਲਈ 9 ਵਿਧਾਨ ਸਭਾ ਹਲਕਿਆਂ ਦੇ ਬਣਾਏ ਗਏ ਗਿਣਤੀ ਕੇਂਦਰਾਂ ਵਿਖੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੋਟਾਂ ਦੀ ਇਹ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਵਜੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 'ਡਰਾਈ ਰਨ' ਕਰਕੇ ਤਿਆਰੀਆਂ ਵਜੋਂ ਸਾਫ਼ਟਵੇਅਰ ਅਤੇ ਸਰਵਰ ਅਪਲੋਡਿੰਗ ਨੂੰ ਜਾਂਚ ਲਿਆ ਗਿਆ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹਰ ਗਿਣਤੀ ਕੇਂਦਰ ਵਿਖੇ ਇੱਕ ਗਿਣਤੀ ਸੁਪਰਵਾਈਜ਼ਰ, ਮਾਈਕਰੋ ਅਬਜ਼ਰਵਰ ਅਤੇ ਸਹਾਇਕ ਸਮੇਤ ਹੋਰ ਤਕਨੀਕੀ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਨ ਸੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮੁੱਚੀਆਂ ਤਿਆਰੀਆਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਹਰੇਕ ਹਲਕੇ 'ਚ ਰਾਊਂਡ ਵਾਈਜ ਗਿਣਤੀ ਲਈ 14-14 ਟੇਬਲ ਲੱਗਣਗੇ। ਉਨ੍ਹਾਂ ਦੱਸਿਆ ਕਿ ਗਿਣਤੀ ਪ੍ਰਕ੍ਰਿਆ ਨੂੰ ਨਿਰਵਿਘਨ ਮੁਕੰਮਲ ਕਰਨ ਲਈ 580 ਗਿਣਤੀ ਅਮਲੇ ਦੀ ਡਿਊਟੀ ਲਗਾਈ ਗਈ ਹੈ ਜਦਕਿ ਪੋਸਟਲ ਬੈਲੇਟ ਪੇਪਰਜ ਦੀ ਗਿਣਤੀ ਲਈ 60 ਜਣਿਆਂ ਦੇ ਸਟਾਫ਼ ਨੂੰ ਵੱਖਰੇ ਤੌਰ 'ਤੇ ਥਾਪਰ ਯੂਨੀਵਰਸਿਟੀ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਵਿਖੇ ਵੋਟਾਂ ਦੀ ਗਿਣਤੀ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਗਿਣਤੀ ਲਈ ਨਿਗਰਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਗਿਣਤੀ ਕੇਂਦਰਾਂ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵੋਟਾਂ ਦੀ ਗਿਣਤੀ ਦੀ ਸਮੁੱਚੀ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਨ ਲਈ ਥਾਪਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਮੁੱਖ ਮੀਡੀਆ ਕੇਂਦਰ ਸਥਾਪਤ ਕੀਤਾ ਗਿਆ ਹੈ ਜਿੱਥੇ ਸਾਰੇ ਹਲਕਿਆਂ ਦੀ ਸਾਂਝੀ ਜਾਣਕਾਰੀ ਮੀਡੀਆ ਨੂੰ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 109-ਨਾਭਾ ਹਲਕੇ ਦੀਆਂ ਈ.ਵੀ.ਐਮਜ ਸਰਕਾਰੀ ਆਈ.ਟੀ.ਆਈ. ਲੜਕੇ ਪਟਿਆਲਾ ਦੇ ਸਟਰੌਂਗ ਰੂਮ ਵਿਖੇ ਰੱਖੀਆਂ ਗਈਆਂ ਹਨ ਤੇ ਇਨ੍ਹਾਂ ਦੀ ਗਿਣਤੀ ਇੱਥੇ ਹੀ ਇਮਤਿਹਾਨ ਹਾਲ 'ਚ ਏ.ਆਰ.ਓ. ਤਰਸੇਮ ਚੰਦ ਦੀ ਦੇਖ ਰੇਖ ਹੇਠ ਹੋਵੇਗੀ। ਜਦੋਂਕਿ 110-ਪਟਿਆਲਾ ਦਿਹਾਤੀ ਦੀਆਂ ਈ.ਵੀ.ਐਮਜ਼ ਥਾਪਰ ਯੂਨੀਵਰਸਿਟੀ ਵਿਖੇ ਰੱਖੀਆਂ ਹਨ, ਇੱਥੇ ਵੋਟਾਂ ਦੀ ਗਿਣਤੀ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ 115-ਪਟਿਆਲਾ ਸ਼ਹਿਰੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ ਵਿਖੇ ਏ.ਆਰ.ਓ. ਅਰਵਿੰਦ ਕੁਮਾਰ ਦੀ ਨਿਗਰਾਨੀ ਹੇਠ ਹੋਵੇਗੀ। ਹਲਕਾ 114-ਸਨੌਰ ਦੀਆਂ ਈ.ਵੀ.ਐਮਜ. ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਐਸ.ਐਸ.ਟੀ. ਨਗਰ ਵਿਖੇ ਰੱਖੀਆਂ ਗਈਆਂ ਹਨ ਤੇ ਵੋਟਾਂ ਦੀ ਗਿਣਤੀ ਵੀ ਇੱਥੇ ਹੀ ਏ.ਆਰ.ਓ. ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ ਦੀ ਨਿਗਰਾਨੀ ਹੇਠ ਹੋਵੇਗੀ। ਇਸੇ ਤਰ੍ਹਾਂ 111-ਰਾਜਪੁਰਾ, 112-ਡੇਰਾਬਸੀ ਤੇ 113-ਘਨੌਰ ਹਲਕਿਆਂ ਦੇ ਸਟਰਾਂਗ ਰੂਮ ਪੰਜਾਬੀ ਯੂਨੀਵਰਸਿਟੀ ਵਿਖੇ ਬਣਾਏ ਗਏ ਸਨ, ਇਨ੍ਹਾਂ ਵਿੱਚੋਂ ਡੇਰਾਬਸੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਯੂਨੀਵਰਸਿਟੀ ਇੰਜੀਨੀਅਰਿੰਗ ਕਾਲਜ ਅਤੇ ਰਾਜਪੁਰਾ ਤੇ ਘਨੌਰ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿਖੇ ਹੋਵੋਗੀ। ਇਥੇ ਕ੍ਰਮਵਾਰ ਏ.ਆਰ.ਓ. ਜਸਲੀਨ ਕੌਰ ਭੁੱਲਰ, ਹਿਮਾਂਸ਼ੂ ਗਰਗ ਤੇ ਕੰਨੂ ਗਰਗ ਨਿਗਰਾਨੀ ਕਰਨਗੇ। ਜਦੋਂਕਿ 116-ਸਮਾਣਾ ਅਤੇ 117-ਸ਼ੁਤਰਾਣਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਪੋਲੋ ਗਰਾਊਂਡ ਦੇ ਸਪੋਰਟਸ ਕੰਪਲੈਕਸ ਵਿਖੇ ਜਿਮਨੇਜੀਅਮ ਹਾਲ 'ਚ ਐਸ.ਡੀ.ਐਮ. ਰਿਚਾ ਗੋਇਲ ਤੇ ਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਵੇਗੀ।
Punjab Bani 02 June,2024
ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਦੁਖਾਂਤ ਕਦੇ ਭੁਲਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ
ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਦੁਖਾਂਤ ਕਦੇ ਭੁਲਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ ਪਟਿਆਲਾ 2 ਜੂਨ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਦਿੱਤਾ ਉਹ ਜ਼ਖ਼ਮ ਹੈ, ਜੋ ਨਾਸੂਰ ਬਣਿਆ ਹੋਇਆ, ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪ੍ਰੋ. ਬਡੂੰਗਰ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਨ ਤੋਂ ਬਾਅਦ ਜਿਥੇ ਪੰਜਾਬ ਨੇ ਵੱਡਾ ਦੁਖਾਂਤ ਦਾ ਸਾਹਮਣਾ ਕੀਤਾ, ਉਥੇ ਹੀ ਦੇਸ਼ ਦੇ ਵੱਖ ਵੱਖ ਹਿੱਸਿਆਂ ’ਚ ਹੋਇਆ ਕਤਲੇਆਮ ਉਸ ਸਮੇਂ ਦੀ ਜ਼ਾਲਮ ਹਾਕਮਾਂ ਦੇ ਅਜਿਹੇ ਰਵੱਈਏ ਨੂੰ ਪੇਸ਼ ਕਰਦਾ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨਾਂ ਘੱਟ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੁੱਖ ਗੱਲ ਤਾਂ ਇਹ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕੀਤੇ ਜਾਣ ਤੋਂ ਬਾਅਦ ਕੇਂਦਰ ਵਿਚ ਰਹਿਣ ਵਾਲੀ ਕਿਸੇ ਵੀ ਸਰਕਾਰ ਨੇ ਹੁਣ ਤੱਕ ਅਸਲ ਅਰਥਾਂ ’ਚ ਮੁਆਫ਼ੀ ਤੱਕ ਨਹੀਂ ਮੰਗੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਜੂਨ 1984 ਘੱਲੂਘਾਰੇ ਦੀ 40ਵੀਂ ਵਰੇਗੰਢ ਮਨਾਈ ਜਾ ਰਹੀ ਹੈ ਤਾਂ ਉਸ ਸਮੇਂ ਵਪਾਰੇ ਦੁਖਾਂਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ਨੂੰ ਦਿੱਤਾ ਉਹ ਜ਼ਖਮ ਜੋ ਰਹਿੰਦੇ ਦੁਨੀਆ ਤੱਕ ਕਦੇ ਵੀ ਭਰ ਨਹੀਂ ਸਕੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਧਰਮ ਵਿਚ ਹਮੇਸ਼ਾ ਸਰਬ ਸਾਂਝੀਵਾਲਤਾ ਤੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਦੀ ਗੱਲ ਹੁੰਦੀ ਹੈ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤਾ ਫਲਸਫੇ ਸਮੁੱਚੀ ਮਾਨਵਤਾ ਦਾ ਭਲਾ ਮੰਗਦਾ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਾਡੀ ਅਜੌਕੀ ਪੀੜ੍ਹੀ ਜੂਨ 1984 ਘੱਲੂਘਾਰਾ ਦਿਵਸ ਦੀ 40ਵਰੇਗੰਢ ਮੌਕੇ ਆਪਣੀ ਇਤਿਹਾਸ ਦੀ ਮਹਾਨ ਵਿਰਾਸਤ ਨੂੰ ਸਮਝਣ ਦਾ ਯਤਨ ਕਰੇ ਤਾਂ ਕਿ ਇਤਿਹਾਸ ਤੇ ਵਿਰਾਸਤ ਤੋਂ ਦੂਰ ਹੰੁਦੀ ਜਾ ਰਹੀ ਪੀੜ੍ਹੀ ਉਨ੍ਹਾਂ ਸਰਕਾਰਾਂ ਦੇ ਇਤਿਹਾਸ ਨੂੰ ਯਾਦ ਰੱਖੇ, ਜਿਨ੍ਹਾਂ ਨੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ।
Punjab Bani 02 June,2024
ਜਿੱਤਣ ਵਾਲੇ ਉਮੀਦਵਾਰ ਸਹਿਜਤਾ ਦਾ ਪੱਲਾ ਨਾ ਛੱਡਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਜਿੱਤਣ ਵਾਲੇ ਉਮੀਦਵਾਰ ਸਹਿਜਤਾ ਦਾ ਪੱਲਾ ਨਾ ਛੱਡਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਜਿੱਤ ਹਾਰ ਮੁਕਾਬਲੇ ਵਿੱਚੋਂ ਹੀ ਪੈਦਾ ਹੁੰਦੀ ਹੈ ਅੰਮ੍ਰਿਤਸਰ:- 2 ਜੂਨ ( ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮੌਜੂਦਾ ਹੋਈਆਂ ਚੋਣਾਂ ਦੇ ਸੰਦਰਭ ਵਿੱਚ ਨਤੀਜੇ ਆਉਣ ਤੋਂ ਇੱਕ ਦਿਨ ਪਹਿਲਾਂ ਹੀ ਟਿਪਣੀ ਦੇਂਦਿਆ ਕਿਹਾ ਕਿ ਮੇਹਨਤੀ ਤੇ ਸੰਘਰਸ਼ਕਾਰੀ ਵਿਅਕਤੀ ਲਈ ਹਾਰ ਜਿੱਤ ਜਿੰਦਗੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਇਹ ਚੈਲੰਜ਼ ਵਿਚੋਂ ਹੀ ਪੈਦਾ ਹੁੰਦੀ ਹੈ, ਪਾਰਲੀਮਾਨੀ ਚੋਣਾਂ ਦੌਰਾਨ ਲੋਕ ਫਤਵਾ ਲੈ ਕੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਸਹਿਜਤਾ ਦਾ ਲੜ ਫੜ ਕੇ ਰੱਖਣਾ ਚਾਹੀਦਾ ਹੈ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਬਿਨ੍ਹਾਂ ਕਿਸੇ ਸ਼ੋਰ ਸ਼ਰਾਬੇ ਦੇ ਨਿਮਰ ਵਿਅਕਤੀ ਵਜੋਂ ਆਪਣੇ ਧਾਰਮਿਕ ਆਸਥਾ ਵਾਲੇ ਅਸਥਾਨ ਤੇ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਰਨ ਵਾਲੇ ਵਿਅਕਤੀ ਨੂੰ ਵੀ ਅਕਾਲ ਪੁਰਖ ਦੀ ਢਾਰਸ ਲੈਂਦਿਆ ਹਿੰਮਤ ਹੌਸਲਾ ਰਖਦਿਆਂ ਅਗਲੇ ਪੜਾਅ ਲਈ ਤਿਆਰੀ ਕਰਨੀ ਚਾਹੀਦੀ ਹੈ। ਹਾਰ ਵੀ ਮਨੁੱਖ ਨੂੰ ਬਹੁਤ ਕੁੱਝ ਸਿਖਾਉਂਦੀ ਹੈ। ਬਿਨ੍ਹਾਂ ਹੱਲੇ ਗੁੱਲੇ ਦੇ ਚੋਣਾਂ ਦੇ ਮੈਦਾਨ ਵਿੱਚ ਉਮੀਦਵਾਰਾਂ ਨੂੰ ਹੌਸਲਾ, ਦਲੇਰੀ, ਸਹਿਜ ਤੇ ਨਿਮਰਤਾ ‘ਚ ਰਹਿਣ ਦੇ ਗੁਣ ਸਿਖਾਉਂਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਜੈਤੂ ਉਮੀਦਵਾਰ ਸਾਂਤੀ ਪੂਰਵਕ ਆਪਣੀ ਜਿੱਤ ਦੀ ਖੁਸ਼ੀ ਮਨਾਉਣ। ਉਨ੍ਹਾਂ ਕਿਹਾ ਖੇਡ ਤੇ ਚੋਣ ਦੇ ਮੈਦਾਨ ਵਿੱਚ ਇੱਕ ਨੇ ਤਾਂ ਹਾਰਨਾ ਹੀ ਹੁੰਦਾ ਹੈ ਤੇ ਇਕ ਨੇ ਜਿੱਤ ਪ੍ਰਾਪਤ ਕਰਨੀ ਹੁੰਦੀ ਹੈ। ਇਹ ਅਟੱਲ ਸਚਾਈ ਨੂੰ ਪੱਲੇ ਬੰਨ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਾਉਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਸ਼ੁਭਕਾਮਨਾਵਾਂ ਦੇਂਦਾ ਹਾਂ। ਉਨ੍ਹਾਂ ਕਿਹਾ ਪਛੜ ਜਾਣ ਵਾਲੇ ਉਮੀਦਵਾਰਾਂ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਹੌਸਲਾ, ਚੰਗੀ ਸੇਹਤ ਤੇ ਅਗਲੇ ਪੜਾਅ ਲਈ ਲੜਨ ਦੀ ਹਿੰਮਤ ਬਖਸ਼ਣ ਤੇ ਉਹ ਸਹਿਜਤਾ ਦਾ ਪੱਲਾ ਨਾ ਛੱਡਣ।
Punjab Bani 02 June,2024
ਪਟਿਆਲਾ ਲੋਕ ਸਭਾ ਹਲਕੇ 'ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ
ਪਟਿਆਲਾ ਲੋਕ ਸਭਾ ਹਲਕੇ 'ਚ ਕੁਲ 63.63 ਫੀਸਦੀ ਵੋਟਾਂ ਪਈਆਂ-ਸ਼ੌਕਤ ਅਹਿਮਦ ਪਰੇ -ਕੁਲ 18 ਲੱਖ 6 ਹਜ਼ਾਰ 424 'ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਪਾਈਆਂ ਵੋਟਾਂ -6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ -ਜ਼ਿਲ੍ਹੇ 'ਚ ਸਭ ਤੋਂ ਵੱਧ ਹਲਕਾ ਘਨੌਰ ਵਿਖੇ 67.40 ਫ਼ੀਸਦੀ ਤੇ ਪਟਿਆਲਾ ਦਿਹਾਤੀ 'ਚ 58.98 ਫ਼ੀਸਦੀ ਵੋਟਾਂ ਪਈਆਂ ਪਟਿਆਲਾ, 2 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਦੀਆਂ ਆਮ ਚੋਣਾਂ-2024 ਲਈ 1 ਜੂਨ ਨੂੰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਹਲਕੇ ਵਿੱਚ 63.63 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਉਨ੍ਹਾਂ ਅੱਜ ਇੱਥੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਸਮੇਤ ਡੇਰਾਬਸੀ ਹਲਕੇ ਵਿੱਚ ਕੁਲ 18 ਲੱਖ 6 ਹਜ਼ਾਰ 424 'ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਵੋਟ ਪਾ ਕੇ ਲੋਕਤੰਤਰ ਦੀ ਮਜ਼ਬੂਤੀ 'ਚ ਆਪਣਾ ਯੋਗਦਾਨ ਪਾਇਆ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਮੁੱਚਾ ਵੋਟ ਪ੍ਰਕਿਰਿਆ ਦਾ ਅਮਲ ਬੀਤੀ ਦੇਰ ਰਾਤ ਸਫ਼ਲਤਾ ਪੂਰਵਕ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ 'ਚ 9 ਲੱਖ 44 ਹਜ਼ਾਰ 300 ਮਰਦ ਅਤੇ 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਹਨ। ਇਨ੍ਹਾਂ ਵਿਚੋਂ 6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜਦੋਂਕਿ ਕੁਲ 80 ਟਰਾਂਸਜੈਂਡਰ ਵੋਟਰਾਂ 'ਚੋਂ 28 ਟਰਾਂਸਜੈਂਡਰ ਵੋਟਰਾਂ ਨੇ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਹਲਕਾਵਾਰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ (ਐਸ.ਸੀ.), ਇੱਥੇ ਕੁਲ 1 ਲੱਖ 87 ਹਜ਼ਾਰ 190 ਵੋਟਰਾਂ 'ਚੋਂ ਕੁਲ 1 ਲੱਖ 21 ਹਜ਼ਾਰ 43 (64.66 ਫ਼ੀਸਦੀ) ਨੇ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ, ਜਿਨ੍ਹਾਂ 'ਚੋਂ 65337 ਮਰਦਾਂ ਤੇ 55700 ਮਹਿਲਾਵਾਂ ਸਮੇਤ 6 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ। ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰਾਂ 'ਚੋਂ 69200 ਮਰਦਾਂ ਤੇ 60483 ਮਹਿਲਾ ਤੇ 1 ਟਰਾਂਸਜੈਂਡਰਾਂ, ਕੁਲ 1 ਲੱਖ 29 ਹਜ਼ਾਰ 684 (58.98 ਫ਼ੀਸਦੀ) ਵੋਟਰਾਂ ਨੇ ਮਤਦਾਨ ਕੀਤਾ। ਜਦੋਂਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ, ਇਨ੍ਹਾਂ 'ਚੋਂ 1 ਲੱਖ 16 ਹਜ਼ਾਰ 699 (64.38 ਫ਼ੀਸਦੀ), 62747 ਮਰਦ ਤੇ 53951 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਤਰ੍ਹਾਂ ਹਲਕਾ 112-ਡੇਰਾਬਸੀ ਵਿਖੇ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ, ਇਨ੍ਹਾਂ ਵਿੱਚੋਂ ਮਰਦ 105763 ਤੇ 90467 ਮਹਿਲਾ ਤੇ 4 ਟਰਾਂਸਜੈਂਡਰਾਂ ਨੇ ਆਪਣੀਆਂ ਵੋਟਾਂ ਪਾਈਆਂ ਜੋ ਕਿ 1 ਲੱਖ 96 ਹਜ਼ਾਰ 234 (66.08 ਫ਼ੀਸਦੀ) ਬਣਦੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਹਲਕਾ 113-ਘਨੌਰ ਵਿਖੇ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ, ਜਿਥੇ ਕਿ 1 ਲੱਖ 10 ਹਜ਼ਾਰ 682 (67.40 ਫ਼ੀਸਦੀ) 60948 ਮਰਦਾਂ ਅਤੇ 49734 ਮਹਿਲਾ ਵੋਟਰਾਂ ਨੇ ਵੋਟਾਂ ਪਾਈਆਂ। ਇੱਥੇ ਕੋਈ ਟਰਾਂਸਜੈਂਡਰ ਵੋਟਰ ਨਹੀਂ ਹੈ। ਹਲਕਾ 114-ਸਨੌਰ ਵਿਖੇ 2 ਲੱਖ 26 ਹਜ਼ਾਰ 886 ਵੋਟਰ ਹਨ, ਜਿਨ੍ਹਾਂ 'ਚੋਂ 1 ਲੱਖ 41 ਹਜ਼ਾਰ 12 ਵੋਟਾਂ ਭੁਗਤੀਆਂ (62.15 ਫ਼ੀਸਦੀ), ਇਨ੍ਹਾਂ 'ਚ 75437 ਮਰਦ ਤੇ 65568 ਮਹਿਲਾ ਵੋਟਰ ਤੇ 7 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ। ਜਦੋਂਕਿ ਹਲਕਾ 115-ਪਟਿਆਲਾ (ਸ਼ਹਿਰੀ) ਹਲਕੇ 'ਚ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ 'ਚੋਂ ਕੁਲ 94 ਹਜ਼ਾਰ 333 ਵੋਟਰਾਂ, ਇਨ੍ਹਾਂ 'ਚ 49684 ਮਰਦ, 44643 ਮਹਿਲਾ ਤੇ 6 ਟਰਾਂਸਜੈਂਡਰ ਵੋਟਰਾਂ (61.83 ਫ਼ੀਸਦੀ) ਨੇ ਵੋਟਾਂ ਪਾਈਆਂ। ਇਸੇ ਤਰ੍ਹਾਂ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰਾਂ 'ਚੋਂ ਕੁਲ 1 ਲੱਖ 25 ਹਜ਼ਾਰ 888, ਜਿਨ੍ਹਾਂ 'ਚ 67141 ਮਰਦਾਂ, 58746 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ (66.67 ਫ਼ੀਸਦੀ) ਨੇ ਵੋਟਾਂ ਪਾਈਆਂ ਹਨ। ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 117-ਸ਼ੁਤਰਾਣਾ ਹਲਕੇ 'ਚ ਕੁਲ 1 ਲੱਖ 88 ਹਜ਼ਾਰ 642 ਵੋਟਰਾਂ 'ਚੋਂ 1 ਲੱਖ 13 ਹਜ਼ਾਰ 842, ਇਨ੍ਹਾਂ 'ਚ 60670 ਮਰਦ ਤੇ 53170 ਮਹਿਲਾ ਤੇ 2 ਟਰਾਂਸਜੈਂਡਰ ਵੋਟਰਾਂ ਨੇ (60.35 ਫ਼ੀਸਦੀ) ਵੋਟਾਂ ਦਾ ਭੁਗਤਾਨ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਭੁਗਤੀਆਂ ਵੋਟਾਂ ਵਿੱਚੋਂ ਮਰਦ ਵੋਟਰਾਂ ਦੀ ਪ੍ਰਤੀਸ਼ਤਤਾ ਦਰ 65.33 ਅਤੇ ਮਹਿਲਾ ਵੋਟਰਾਂ ਦੀ ਵੋਟ ਪ੍ਰਤੀਸ਼ਤਤਾ ਦਰ 61.77 ਅਤੇ ਟਰਾਂਸਜੈਂਡਰਾਂ ਦੀ 35 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 26 ਉਮੀਦਵਾਰਾਂ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
Punjab Bani 02 June,2024
ਲੋਕਾਂ ਨੇ ਕੀਤਾ ਵੋਟਾਂ ਦਾ ਬਾਈਕਾਟ, ਕੰਮ ਰੁਕਵਾਇਆ
ਲੋਕਾਂ ਨੇ ਕੀਤਾ ਵੋਟਾਂ ਦਾ ਬਾਈਕਾਟ, ਕੰਮ ਰੁਕਵਾਇਆ ਰਮਦਾਸ, 1 ਜੂਨ ਬੀਤੀ ਰਾਤ ਸਰਹੱਦੀ ਪਿੰਡ ਲੱਖੂਵਾਲ ਵਿਚ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰਨ ਅਤੇ ਚਾਰ ਨੂੰ ਜ਼ਖ਼ਮੀ ਕਰਨ ਦੇ ਰੋਸ ਵਜੋਂ ਅੱਜ ਲੋਕਾਂ ਨੇ ਪਿੰਡ ਦੇ ਸਾਰੇ ਪੋਲਿੰਗ ਬੂਥਾਂ ਨੂੰ ਬੰਦ ਕਰ ਦਿੱਤਾ ਅਤੇ ਕੋਈ ਵੋਟ ਨਹੀਂ ਪੈਣ ਦਿੱਤੀ। ਅੱਜ ਸਵੇਰੇ ਕੁਝ ਲੋਕਾਂ ਵਲੋਂ ਵੋਟਾਂ ਨਾ ਪਾਉਣ ਦਾ ਸੱਦਾ ਦਿੱਤਾ ਸੀ ਅਤੇ ਜਿਉਂ ਹੀ ਸਟਾਫ ਨੇ ਬੂਥਾਂ ਉਪਰ ਕੰਮ ਸ਼ੁਰੂ ਕੀਤਾ ਤਾਂ ਲੋਕਾਂ ਨੇ ਆ ਕੇ ਰੋਕ ਦਿੱਤਾ।
Punjab Bani 01 June,2024
ਖੜਗੇ ਨੇ 295ਸੀਟਾਂ ਆਉਣ ਦਾ ਬੈਠਦ ਦੌਰਾਨ ਕੀਤਾ ਦਾਅਵਾ
ਖੜਗੇ ਨੇ 295ਸੀਟਾਂ ਆਉਣ ਦਾ ਬੈਠਦ ਦੌਰਾਨ ਕੀਤਾ ਦਾਅਵਾ ਨਵੀਂ ਦਿੱਲੀ, 1 ਜੂਨ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਅੱਜ ਇੱਥੇ ਹੋਈ। ਮੀਟਿੰਗ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸਾਡੀਆਂ ਘੱਟੋ-ਘੱਟ 295 ਸੀਟਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਕੋਲ ਜਾਣਗੇ ਤੇ ਆਪਣੀਆਂ ਸ਼ਿਕਾਇਤਾਂ ਉਸ ਸਾਹਮਣੇ ਰੱਖਣਗੇ। ਇਸ ਲਈ ਗੱਠਜੋੜ ਨੇ ਐਤਵਾਰ ਦਾ ਸਮਾਂ ਮੰਗਿਆ ਹੈ।ਮੀਟਿੰਗ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਨਾਲ ਸਬੰਧਤ ਰਣਨੀਤੀ ‘ਤੇ ਚਰਚਾ ਕੀਤੀ ਗਈ।
Punjab Bani 01 June,2024
ਸੰਗਰੂਰ ਵਿਖੇ ਕੀਤੀ ਗਈ 57.21% ਪੋਲਿੰਗ ਦਰਜ
ਸੰਗਰੂਰ ਵਿਖੇ ਕੀਤੀ ਗਈ 57.21% ਪੋਲਿੰਗ ਦਰਜ ਸੰਗਰੂਰ : ਸੰਗਰੂਰ ਦੇ ਚੋਣ ਮੈਦਾਨ ਵਿੱਚ ਸ਼ਾਮ 5 ਵਜੇ ਤਕ 57.21% ਪੋਲਿੰਗ ਦਰਜ ਕੀਤੀ ਗਈ ਸੀ। ਲੋਕ ਸਭਾ ਹਲਕਾ ਸੰਗਰੂਰ ਦੇ ਚੋਣ ਮੈਦਾਨ 'ਚ ਨਿੱਤਰੇ 23 ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ 'ਚ ਬੰਦ ਹੋ ਗਈ ਹੈ, ਜਿਨਾ ਦੇ ਨਤੀਜੇ 4 ਜੂਨ ਨੂੰ ਆਉਣਗੇ।
Punjab Bani 01 June,2024
ਵਿਧਾਇਕ ਨੀਨਾ ਮਿਤਲ ਨੇ ਵੋਟ ਪਾਉਣ ਦੀ ਵੀਡਿਓ ਕੀਤੀ ਸਾਂਝੀ, ਜਿਲਾ ਚੋਦ ਅਧਿਕਾਰੀ ਵੱਲੋ ਨੋਟਿਸ ਜਾਰੀ
ਵਿਧਾਇਕ ਨੀਨਾ ਮਿਤਲ ਨੇ ਵੋਟ ਪਾਉਣ ਦੀ ਵੀਡਿਓ ਕੀਤੀ ਸਾਂਝੀ, ਜਿਲਾ ਚੋਦ ਅਧਿਕਾਰੀ ਵੱਲੋ ਨੋਟਿਸ ਜਾਰੀ ਰਾਜਪੁਰਾ : ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਨੇ ਵੋਟ ਪਾਉਣ ਦੀ ਵੀਡਿਓ ਇੰਟਰਨੈੱਟ ਮੀਡੀਆ 'ਤੇ ਸਾਂਝੀ ਕੀਤੀ ਹੈ। ਪੋਲਿੰਗ ਬੂਥ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ। ਵਿਧਾਇਕ ਵੱਲੋਂ ਸਾਂਝੀ ਕੀਤੀ ਗਈ ਵੀਡਿਓ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਤੇ ਜ਼ਿਲਾ ਚੋਣ ਅਧਿਕਾਰੀ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
Punjab Bani 01 June,2024
ਲੋਕ ਸਭਾ ਚੋਣਾਂ : ਪੰਜਾਬ ਭਰ ਵਿੱਚ 60.50 ਫੀਸਦੀ ਹੋਈ ਵੋਟਿੰਗ
ਲੋਕ ਸਭਾ ਚੋਣਾਂ : ਪੰਜਾਬ ਭਰ ਵਿੱਚ 60.50 ਫੀਸਦੀ ਹੋਈ ਵੋਟਿੰਗ ਚੰਡੀਗੜ੍ਹ, 1 ਜੂਨ ਪੰਜਾਬ ਪਰ ਵਿਚ ਵੋਟਾਂ ਪੈਣ ਦਾ ਕੰਮ ਸਵੇਰੇ ਸੱਤ ਵਜੇ ਤੋ ਸ਼ੁਰੂ ਹੋ ਕੇ ਸ਼ਾਮ ਨੂੰ ਛੇ ਵਜੇ ਤੱਕ ਚਲਿਆ, ਜਿਸ ਵਿੱਚ ਲੋਕਾਂ ਨੇ ਹੰਮਹੰਮਾ ਕੇ ਵੋਟਿੰਗ ਕੀਤੀ।ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਤੇ 60.50 ਫੀਸਦ ਵੋਟਿੰਗ ਹੋਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਲੋਕ ਸਭਾ ਚੋਣਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਦੇ 70000 ਜਵਾਨ ਤਾਇਨਾਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਵਿੱਚੋਂ 302 ਮਰਦ ਉਮੀਦਵਾਰ ਅਤੇ 26 ਔਰਤਾਂ ਹਨ। ਬਠਿੰਡਾ ਜਿਲੇ ਵਿੱਚ ਸਭ ਤੋ ਵੱਧ ਵੋਟਾਂ ਪੲੀਆਂ ਹਨ। ਇਸੇ ਤਰ੍ਹਾਂ ਹੋਰ ਪਾਸੇ ਵੀ ਵੋਟਿਗ ਹੋਈ ਹੈ।
Punjab Bani 01 June,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਨਿਗਰਾਨੀ ਨੂੰ ਯਕਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਉਸਾਰੂ ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰਾਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਪੰਜਾਬ ਪੁਲਿਸ ਦੇ ਸਮੂਹ ਕਰਮਚਾਰੀਆਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਵੀ ਧੰਨਵਾਦ ਕੀਤਾ, ਜੋ ਚੋਣਾਂ ਦੇ ਐਲਾਨ ਤੋਂ ਲੈ ਕੇ ਵੋਟਿੰਗ ਵਾਲੇ ਦਿਨ ਤੱਕ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਧੇਰੇ ਮਹੱਤਵਪੂਰਨ ਸੀ। ਸਿਬਿਨ ਸੀ ਨੇ ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ, ਵਚਨਬੱਧਤਾ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦੌਰਾਨ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰਿਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਸਦਕਾ ਸਮੁੱਚੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਢੰਗ ਨਾਲ ਮੁਕੰਮਲ ਹੋ ਗਈ ਹੈ। ਮੁੱਖ ਚੋਣ ਅਧਿਕਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਭਾਈਵਾਲਾਂ ਨੇ ਲੋਕਤੰਤਰ ਦੀ ਅਸਲ ਭਾਵਨਾ ਦਿਖਾਉਂਦਿਆਂ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਵਧ-ਚੜ੍ਹ ਕੇ ਸਹਿਯੋਗ ਦਿੱਤਾ ਅਤੇ ਸਮੁੱਚੇ ਚੋਣ ਅਮਲ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ।
Punjab Bani 01 June,2024
ਪਟਿਆਲਾ ਲੋਕ ਸਭਾ ਹਲਕੇ 'ਚ ਵੋਟਰਾਂ ਨੇ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਕੀਤੀ ਵਰਤੋਂ
ਪਟਿਆਲਾ ਲੋਕ ਸਭਾ ਹਲਕੇ 'ਚ ਵੋਟਰਾਂ ਨੇ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਕੀਤੀ ਵਰਤੋਂ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ -ਚੋਣ ਕਮਿਸ਼ਨ ਵੱਲੋਂ ਨਿਯੁਕਤ ਨਿਗਰਾਨਾਂ, ਡੀ.ਆਈ.ਜੀ., ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਵੱਲੋਂ ਪੋਲਿੰਗ ਬੂਥਾਂ ਦੇ ਦੌਰੇ -ਗਰਮੀ ਦੇ ਬਾਵਜੂਦ ਲੰਮੀਆਂ ਕਤਾਰਾਂ 'ਚ ਲੱਗਕੇ ਵੋਟਰਾਂ ਨੇ ਭਾਰੀ ਉਤਸ਼ਾਹ ਤੇ ਅਮਨ-ਅਮਾਨ ਨਾਲ ਪਾਈਆਂ ਵੋਟਾਂ -ਮਾਡਲ ਪੋਲਿੰਗ ਬੂਥਾਂ 'ਤੇ ਵ੍ਹੀਲ ਚੇਅਰ, ਪੀਣ ਵਾਲੇ ਪਾਣੀ ਸਮੇਤ ਵੋਟਰਾਂ ਨੂੰ ਪ੍ਰਦਾਨ ਕੀਤੀਆਂ ਸਹੂਲਤਾਂ -ਮਹਿਲਾਵਾਂ ਲਈ ਵੱਖਰੇ ਬੂਥ, ਸੈਲਫ਼ੀ ਪੁਆਇੰਟ ਤੇ ਛੋਟੇ ਬੱਚਿਆਂ ਲਈ ਕ੍ਰੈਚ ਰਹੇ ਖਿਚ ਦਾ ਕੇਂਦਰ - ਦਿਵਿਆਂਗ ਵੋਟਰਾਂ, ਛੋਟੇ ਬੱਚਿਆਂ ਦੀਆਂ ਮਾਵਾਂ ਤੇ ਬਜ਼ੁਰਗਾਂ ਦੀ ਸਹੂਲਤ ਲਈ ਤਤਪਰ ਰਹੇ ਵਲੰਟੀਅਰਾਂ, ਆਸ਼ਾ ਤੇ ਆਂਗਣਵਾੜੀ ਵਰਕਰ ਪਟਿਆਲਾ, 1 ਜੂਨ : ਲੋਕ ਸਭਾ ਹਲਕਾ ਪਟਿਆਲਾ-13 ਲਈ ਅੱਜ ਪਈਆਂ ਵੋਟਾਂ ਦੌਰਾਨ ਗਰਮੀ ਦੇ ਬਾਵਜੂਦ ਭਾਰੀ ਉਤਸ਼ਾਹ ਦਿਖਾਉਂਦਿਆਂ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਸਮੁੱਚੀ ਚੋਣ ਪ੍ਰਕ੍ਰਿਆ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹ ਗਈ। ਸਵੇਰੇ 7 ਵਜੇ ਸ਼ੁਰੂ ਹੋਏ ਮਤਦਾਨ ਦਾ ਸਮਾਂ ਬੇਸ਼ੱਕ ਸ਼ਾਮ 6 ਵਜੇ ਤੱਕ ਸੀ ਪਰੰਤੂ ਵੋਟਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਕਈ ਪੋਲਿੰਗ ਲੋਕੇਸ਼ਨਾਂ ਅੰਦਰ ਵੋਟ ਪਰਚੀ ਲੈਕੇ ਦਾਖਲ ਹੋਏ ਵੋਟਰਾਂ ਨੇ ਦੇਰ ਸ਼ਾਮ ਤੱਕ ਆਪਣੀਆਂ ਵੋਟਾਂ ਦਾ ਭੁਗਤਾਨ ਕਤਾਰਾਂ 'ਚ ਲੱਗਕੇ ਕੀਤਾ। ਇਸੇ ਦੌਰਾਨ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਅਬਜ਼ਰਵਰ ਆਮਿਰ ਜਾਵੇਦ ਤੇ ਖ਼ਰਚਾ ਅਬਜ਼ਰਵਰ ਮੀਤੂ ਅਗਰਵਾਲ ਨੇ ਪੂਰੇ ਲੋਕ ਸਭਾ ਹਲਕੇ ਅੰਦਰ ਚੋਣ ਪ੍ਰਕ੍ਰਿਆ 'ਤੇ ਨਜ਼ਰ ਰੱਖਣ ਲਈ ਵੱਖੋ-ਵੱਖਰੇ ਤੌਰ 'ਤੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਮਿਲਕੇ ਉਨ੍ਹਾਂ ਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ ਅਤੇ ਪੋਲਿੰਗ ਏਜੰਟਾਂ ਤੇ ਚੋਣ ਅਮਲੇ ਨਾਲ ਵੀ ਗੱਲਬਾਤ ਕੀਤੀ। ਜਦੋਂਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਖ਼ੁਦ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਇਸੇ ਦੌਰਾਨ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਵੀ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਚੋਣ ਅਮਲ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼ੌਕਤ ਅਹਿਮਦ ਪਰੇ ਨੇ ਵੋਟਰਾਂ ਵੱਲੋਂ ਅਮਨ-ਅਮਾਨ ਤੇ ਸ਼ਾਂਤੀਪੂਰਵਕ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਪਾਏ ਗਏ ਯੋਗਦਾਨ ਲਈ ਸਮੂਹ ਵੋਟਰਾਂ ਅਤੇ ਚੋਣ ਅਤੇ ਸੁਰੱਖਿਆ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਅੰਦਰ ਵੋਟਰਾਂ ਨੇ ਜਮਹੂਰੀਅਤ ਪ੍ਰਤੀ ਸ਼ਰਧਾ ਵਿਖਾਉਂਦਿਆਂ ਅਮਨ ਪੂਰਵਕ ਲੰਮੀਆਂ ਕਤਾਰਾਂ 'ਚ ਲੱਗਕੇ ਵੋਟਾਂ ਪਾਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਪੂਰਾ ਚੋਣ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਤੋਂ ਕਰੀਬ 10000 ਦੇ ਕਰੀਬ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਪੋਲਿੰਗ ਅਫ਼ਸਰਾਂ ਦੀ ਪਾਰਟੀ ਬਣਾ ਕੇ ਭੇਜਿਆ ਗਿਆ ਜਦਕਿ ਚੋਣ ਪ੍ਰਕ੍ਰਿਆ 'ਤੇ ਤਿੱਖੀ ਨਜ਼ਰ ਰੱਖਣ ਲਈ ਮਾਈਕਰੋ ਅਬਜ਼ਰਵਰ ਵੀ ਲਗਾਏ ਗਏ ਸਨ। ਚੋਣ ਅਮਲੇ ਵੱਲੋਂ ਸਵੇਰੇ 6 ਵਜੇ ਚੋਣ ਏਜੰਟਾਂ ਦੀ ਹਾਜ਼ਰੀ 'ਚ ਈ.ਵੀ.ਐਮਜ 'ਤੇ 'ਮੌਕ ਪੋਲ' ਕਰਵਾਈ ਗਈ ਅਤੇ ਸਹੀ 7 ਵਜੇ ਚੋਣ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਸੀ। ਦਿਵਿਆਂਗ ਵੋਟਰਾਂ ਅਤੇ ਬਜ਼ੁਰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਪਹਿਲ ਦੇਣ ਸਮੇਤ ਸਥਾਪਤ ਕੀਤੇ ਗਏ ਮਾਡਲ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਲਈ ਸਵਾਗਤੀ ਬੋਰਡ, ਕਾਰਪੈਟ, ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦੇਣ ਸਮੇਤ ਅੰਗਹੀਣਾਂ ਲਈ ਵ੍ਹੀਲ-ਚੇਅਰਾਂ ਲਗਾਈਆਂ ਗਈਆਂ ਸਨ। ਇਸ ਤੋਂ ਬਿਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ। ਜਦਕਿ ਇਸਤਰੀਆਂ ਲਈ ਬਣਾਏ ਵਿਸ਼ੇਸ਼ ਪੋਲਿੰਗ ਬੂਥ, ਛੋਟੇ ਬੱਚਿਆਂ ਲਈ ਕ੍ਰੈਚ ਤੇ ਸੈਲਫ਼ੀ ਪੁਆਇੰਟ ਵੀ ਖਿੱਚ ਦਾ ਕੇਂਦਰ ਰਹੇ। ਇਸੇ ਦੌਰਾਨ ਕਈ ਪੋਲਿੰਗ ਸਟੇਸ਼ਨ ਯੂਨੀਕ ਪੋਲਿੰਗ ਸਟੇਸ਼ਨਾਂ ਵਜੋਂ ਖਿੱਚ ਦਾ ਕੇਂਦਰ ਰਹੇ, ਇਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਪ੍ਰਮੁੱਖ ਸੀ। ਇਸ ਦੌਰਾਨ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਤਿ ਸੰਵੇਦਨਸ਼ੀਲ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਸੀ। ਸਮੂਹ ਪੋਲਿੰਗ ਬੂਥਾਂ 'ਤੇ ਅਰਧ ਸੁਰੱਖਿਆ ਬਲਾਂ, ਆਰਮਡ ਪੁਲਿਸ ਤੇ ਪੀ.ਏ.ਪੀ. ਸਮੇਤ ਸਥਾਨਕ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਗਈ ਤੇ ਪੈਟਰੋਲਿੰਗ ਪਾਰਟੀਆਂ ਵੱਲੋਂ ਲਗਾਤਾਰ ਗਸ਼ਤ ਕੀਤੀ ਗਈ, ਇਸ ਤੋਂ ਬਿਨ੍ਹਾਂ ਮਾਈਕਰੋ ਆਬਜ਼ਰਵਰ, ਵੈਬ ਕਾਸਟਿੰਗ ਨਾਲ ਵੀ ਪੋਲਿੰਗ ਸਟੇਸ਼ਨਾਂ 'ਤੇ ਨਿਗ੍ਹਾ ਰੱਖੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪੁਆਉਣ ਦੀ ਪ੍ਰਕ੍ਰਿਆ ਸਮਾਪਤ ਹੋਣ ਉਪਰੰਤ ਈ.ਵੀ.ਐਮਜ. ਨੂੰ ਪੋਲਿੰਗ ਏਜੰਟਾਂ ਦੀ ਹਾਜ਼ਰੀ 'ਚ ਸੀਲ ਕਰਕੇ ਸਟਰਾਂਗ ਰੂਮਾਂ 'ਚ ਸੁਰੱਖਿਆ ਬਲਾਂ ਦੇ ਸਖ਼ਤ ਪਹਿਰੇ ਹੇਠ ਰਖਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਪਟਿਆਲਾ ਵਿਖੇ ਸਥਾਪਤ ਕੀਤੇ ਗਏ ਵੱਖ-ਵੱਖ ਗਿਣਤੀ ਕੇਂਦਰਾਂ ਵਿਖੇ ਹੋਵੇਗੀ।
Punjab Bani 01 June,2024
ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ
ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ -ਬੋਲਣ ਤੇ ਸੁਨਣ ਤੋਂ ਅਸਮਰਥ ਦਿਵਿਆਂਗਜਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਪਟਿਆਲਾ, 1 ਜੂਨ: ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਵਿੱਚ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਡੈਫ਼ ਹੈਲਪਲਾਈਨ ਦੀ ਇਤਿਹਾਸਕ ਪਹਿਲਕਦਮੀ ਲਈ ਬੋਲਣ ਤੇ ਸੁਨਣ ਤੋਂ ਅਸਮਰਥ ਦਿਵਿਆਂਗਜਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਹੈ।ਡਿਸਟ੍ਰਿਕਟ ਆਈਕਨ ਫਾਰ ਪਰਸਨਜ਼ ਵਿਦ ਡਿਸੇਬਿਲਿਟੀਜ਼ (ਪੀ.ਡਬਲਿਊ.ਡੀ.) ਜਗਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਪਟਿਆਲਾ ਦੇ 20 ਅਜਿਹੇ ਦਿਵਿਆਂਗਜਨਾਂ ਨੇ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਉਨ੍ਹਾਂ ਦੀ ਇਸ ਪਹਿਲਕਦਮੀ ਲਈ ਤਹਿ ਦਿਲੋਂ ਧੰਨਵਾਦ ਕੀਤਾ। ਇਨ੍ਹਾਂ ਨੇ ਸੰਕੇਤ ਭਾਸ਼ਾ ਨਾਲ ਆਪਣੇ ਇੰਟਰਪ੍ਰੇਟਰ ਰਾਹੀਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਚੋਣਾਂ ਦੌਰਾਨ ਭਾਰਤੀ ਸੰਕੇਤਿਕ ਭਾਸ਼ਾ (ਭਾਰਤੀ ਸੰਕੇਤਕ ਭਾਸ਼ਾ) ਰਾਹੀਂ ਪਹੁੰਚਯੋਗਤਾ ਨੂੰ ਵਧਾਉਣਾ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਜ਼ਿਲ੍ਹੇ ਲਈ ਪਹਿਲੀ ਇਤਿਹਾਸਕ ਪਹਿਲਕਦਮੀ ਦੀ ਨਿਸ਼ਾਨਦੇਹੀ ਕਰਦੀ ਹੋਈ ਇਹ ਯਕੀਨੀ ਬਣਾਉਂਦੀ ਹੈ ਕਿ ਬੋਲ਼ੇ ਅਤੇ ਗੁੰਗੇ ਵੋਟਰ ਚੋਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ, “ਸਾਡਾ ਟੀਚਾ ਚੋਣ ਪ੍ਰਕਿਰਿਆ ਨੂੰ ਵੱਧ ਤੋਂ ਵੱਧ ਲੋਕਾਂ ਦੀ ਪਹੁੰਚਯੋਗ ਬਣਾਉਣਾ ਹੈ, ਇਹ ਯਕੀਨੀ ਬਣਾਉਣਾ ਕਿ ਹਰੇਕ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲੇ ਅਤੇ ਇਹ ਪਹਿਲਕਦਮੀ ਉਸ ਟੀਚੇ ਨੂੰ ਪ੍ਰਾਪਤ ਕਰਨ ਵੱਲ ਇੱਕ ਕਦਮ ਹੈ।” ਜਗਦੀਪ ਸਿੰਘ ਸੋਢੀ ਨੇ ਕਿਹਾਕਿ ਬੋਲਣ ਤੇ ਸੁਨਣ ਤੋਂ ਅਸਮਰਥ ਵੋਟਰਾਂ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਹੈਲਪਲਾਈਨ ਨੰਬਰਾਂ ਨੂੰ ਲਾਗੂ ਕਰਨਾ ਪ੍ਰਸ਼ਾਸਨ ਦੀ ਦਿਵਿਆਂਗਜਨਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰਤੀ ਸੰਕੇਤਕ ਭਾਸ਼ਾ ਵਿੱਚ ਲੋੜੀਂਦੀ ਸਹਾਇਤਾ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਬਣਾਇਆ ਗਿਅ ਹੈ। ਇਹਨਾਂ ਸਮਰਪਿਤ ਹੈਲਪਲਾਈਨਾਂ ਦੀ ਸ਼ੁਰੂਆਤ ਅਤੇ ਭਾਰਤੀ ਸੈਨਤ ਭਾਸ਼ਾ ਵਿੱਚ ਜਾਣਕਾਰੀ ਦੀ ਵਿਵਸਥਾ, ਕਮਿਊਨਿਟੀ ਦੇ ਸਾਰੇ ਮੈਂਬਰਾਂ ਲਈ ਚੋਣਾਂ ਨੂੰ ਵਧੇਰੇ ਪਹੁੰਚਯੋਗ ਬਣਾਉਣ ਵਿੱਚ ਇੱਕ ਮਹੱਤਵਪੂਰਨ ਕਦਮ ਨੂੰ ਦਰਸਾਉਂਦੀ ਹੈ।
Punjab Bani 01 June,2024
81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ
81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ -ਪਹਿਲੀ ਵਾਰ ਵੋਟ ਪਾਉਣ ਵਾਲੀ ਵੋਟਰ ਪਰਾਂਜਲ ਨੇ ਕੀਤਾ ਖੁਸ਼ੀ ਦਾ ਇਜ਼ਹਾਰ -ਵੋਟ ਪਾ ਕੇ ਲੋਕਤੰਤਰ ’ਚ ਸ਼ਮੂਲੀਅਤ ਕਰਨ ਵਾਲੇ ਵੋਟਰਾਂ ਦਾ ਯੋਗਦਾਨ ਅਹਿਮ : ਸ਼ੌਕਤ ਅਹਿਮਦ ਪਰੇ -ਕਿਹਾ, ਹਰ ਬੂਥ ’ਤੇ ਪਹਿਲੇ ਪੰਜ ਬਜ਼ੁਰਗਾਂ, ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਸੌਂਪੇ ਪ੍ਰਸੰਸਾ ਪੱਤਰ ਪਟਿਆਲਾ, 1 ਜੂਨ: ਪਟਿਆਲਾ ਲੋਕ ਸਭਾ ਹਲਕੇ ’ਚ ਪਈਆਂ ਵੋਟਾਂ ਦੌਰਾਨ ਜਿਥੇ ਹਰੇਕ ਉਮਰ ਵਰਗ ਦੇ ਵੋਟਰਾਂ ਨੇ ਉਤਸ਼ਾਹ ਦਿਖਾਇਆ, ਉਥੇ 81 ਸਾਲਾ ਦ੍ਰਿਸ਼ਟੀਹੀਣ ਕੁਲਭੂਸ਼ਣ ਲਾਲ ਨੇ ਗਰਮੀ ਦੇ ਬਾਵਜੂਦ ਵੋਟ ਪਾ ਕੇ ਮਜ਼ਬੂਤ ਲੋਕਤੰਤਰ ਨੂੰ ਰੁਸ਼ਨਾਉਣ ਵਿੱਚ ਅਹਿਮ ਕਦਮ ਪੁੱਟਿਆ। 115-ਪਟਿਆਲਾ ਸ਼ਹਿਰੀ ਦੇ ਬੂਥ ਨੰਬਰ 64 ’ਤੇ ਜਦੋਂ ਛੋਟਾ ਅਰਾਈ ਮਾਜਰਾ ਦੇ ਵਸਨੀਕ ਕੁਲਭੂਸ਼ਣ ਲਾਲ ਪਹੁੰਚੇ ਤਾਂ ਸਭ ਦੀਆਂ ਨਜ਼ਰਾਂ ਉਨ੍ਹਾਂ ਵੱਲ ਸਨ। ਸ੍ਰੀ ਲਾਲ ਦੇ ਲੋਕਤੰਤਰ ਪ੍ਰਤੀ ਦ੍ਰਿੜ ਵਿਸ਼ਵਾਸ ਨੇ ਹੋਰਨਾਂ ਵੋਟਰਾਂ ਨੂੰ ਵੀ ਪ੍ਰਭਾਵਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਲਈ ਬੂਥਾਂ ’ਤੇ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਹਰ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਪਹਿਲੇ ਪੰਜ ਬਜ਼ੁਰਗਾਂ ਨੂੰ ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ ਪਟਿਆਲਾ ਦੇ ਹੀ ਬੂਥ ਨੰਬਰ 43 ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੀ ਪਰਾਂਜਲ ਪੁੱਤਰੀ ਰਾਜਕੁਮਾਰ ਵਾਸੀ ਪੁਰਾਣਾ ਬੱਸ ਅੱਡਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਕੀ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਪਰਾਂਜਲ ਨੂੰ ਪ੍ਰੀਜਾਈਡਿਗ ਅਫ਼ਸਰ ਵੱਲੋਂ ਪ੍ਰਸੰਸਾ ਪੱਤਰ ਵੀ ਸੌਂਪਿਆਂ ਗਿਆ। ਪ੍ਰਸ਼ਾਸਨ ਵੱਲ ਹਰ ਬੂਥ ’ਤੇ ਸਭ ਤੋਂ ਪਹਿਲਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਪੰਜ ਨੌਜਵਾਨ ਨੂੰ ਪ੍ਰਸੰਸਾ ਪੱਤਰ ਸੌਂਪੇ ਗਏ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਹਿਲੇ ਪੰਜ ਬਜ਼ੁਰਗਾਂ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਹਰ ਬੂਥ ’ਤੇ ਪ੍ਰਸੰਸਾ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਪਹਿਲੇ ਪੰਜ ਟਰਾਂਸਜੈਡਰ ਨੂੰ ਵੀ ਬੂਥ ’ਤੇ ਹੀ ਪ੍ਰਸੰਸਾ ਪੱਤਰ ਸੌਂਪਣ ਦੇ ਪ੍ਰਬੰਧ ਕੀਤੇ ਗਏ।
Punjab Bani 01 June,2024
ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਣੇ ਪਾਈ ਵੋਟ
ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਣੇ ਪਾਈ ਵੋਟ ਸੰਗਰੂਰ, 1 ਜੂਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਮੰਗਵਾਲ ਦੇ ਬੂਥ ’ਤੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵੋਟ ਪਾਈ ਗਈ।
Punjab Bani 01 June,2024
ਚੋਣਾਂ ਦਾ ਪਰਵ; ਗਰੀਨ ਪੋਲਿੰਗ ਬੂਥਾਂ ’ਤੇ ਵੰਡੇ ਬੂਟੇ
ਚੋਣਾਂ ਦਾ ਪਰਵ; ਗਰੀਨ ਪੋਲਿੰਗ ਬੂਥਾਂ ’ਤੇ ਵੰਡੇ ਬੂਟੇ -ਬੱਚਿਆਂ ਲਈ ਆਕਰਸ਼ਿਤ ਰਹੇ ਕਿਡਜ਼ ਪਲੇਅ ਜ਼ੋਨ -ਦੁਪਹਿਰ 1 ਵਜੇ ਤੱਕ 39.11 ਫ਼ੀਸਦੀ ਪਈਆਂ ਵੋਟਾਂ : ਸ਼ੌਕਤ ਅਹਿਮਦ ਪਰੇ ਪਟਿਆਲਾ, 1 ਜੂਨ: ਪਟਿਆਲਾ ਲੋਕ ਸਭਾ ਹਲਕੇ ਵਿੱਚ ਜਿਥੇ ਅਮਨ ਅਮਾਨ ਨਾਲ ਵੋਟ ਪ੍ਰਕਿਰਿਆ ਸ਼ੁਰੂ ਹੋਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਇੰਤਜਾਮਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਸਮੇਂ ਦੀ ਨਜ਼ਾਕਤ ਸਮਝਦਿਆਂ ਛਬੀਲਾਂ ਲਗਾਉਣ ਤੋਂ ਇਲਾਵਾ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਵੀ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਗਰੀਨ ਬੂਥ ਵੀ ਸਥਾਪਤ ਕੀਤੇ ਗਏ, ਜਿਥੇ ਵੋਟਰਾਂ ਨੂੰ ਮੁਫ਼ਤ ਬੂਟੇ ਵੰਡੇ ਗਏ, ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਾਤਾਵਰਣ ਅਨੁਕੂਲ ਥੈਲੇ ਵੀ ਵੰਡੇ ਗਏ। ਬੱਚਿਆਂ ਦੇ ਖੇਡਣ ਲਈ ਕਿਡਜ਼ ਪਲੇਅ ਜ਼ੋਨ ਬਣਾਏ ਗਏ ਅਤੇ ਇਹ ਜ਼ੋਨ ਬੱਚਿਆਂ ਲਈ ਕਾਫ਼ੀ ਆਕਰਸ਼ਿਤ ਰਹੇ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਸ਼ਾਂਤੀਪੂਰਵਕ ਤਰੀਕੇ ਨਾਲ ਵੋਟਿੰਗ ਹੋਈ ਅਤੇ ਦੁਪਹਿਰ 1 ਵਜੇ ਤੱਕ 39.11 ਫ਼ੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਦੱਸਿਆ ਕਿ 109 ਨਾਭਾ ਵਿਖੇ 41.65 ਫ਼ੀਸਦੀ ਵੋਟਿੰਗ ਹੋਈ ਹੈ। ਜਦਕਿ 110-ਪਟਿਆਲਾ ਵਿਖੇ 37.1 ਫ਼ੀਸਦੀ, 111-ਰਾਜਪੁਰਾ ਵਿਖੇ 39.8 ਫ਼ੀਸਦੀ, 112-ਡੇਰਾਬਸੀ ਵਿਖੇ 39.8 ਫ਼ੀਸਦੀ, 113-ਘਨੌਰ ਵਿਖੇ 32.23 ਫ਼ੀਸਦੀ, 114-ਸਨੌਰ ਵਿਖੇ 39.6 ਫ਼ੀਸਦੀ, 115-ਪਟਿਆਲਾ ਸ਼ਹਿਰੀ ਵਿਖੇ 41.43 ਫ਼ੀਸਦੀ, 116-ਸਮਾਣਾ ਵਿਖੇ 41 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਦੁਪਹਿਰ 1 ਵਜੇ ਤੱਕ 39 ਫ਼ੀਸਦੀ ਵੋਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 11 ਵਜੇ ਤੱਕ 25.18 ਫ਼ੀਸਦੀ ਵੋਟਾਂ ਪਈਆਂ, ਜਿਨ੍ਹਾਂ ਵਿੱਚ ਨਾਭਾ ਵਿਧਾਨ ਸਭਾ ਹਲਕੇ ਵਿੱਚ 26.60 ਫ਼ੀਸਦੀ, ਪਟਿਆਲਾ ਦਿਹਾਤੀ 24.10 ਫ਼ੀਸਦੀ, ਰਾਜਪੁਰਾ 27 ਫ਼ੀਸਦੀ, ਡੇਰਾਬਸੀ 18.10 ਫ਼ੀਸਦੀ, ਘਨੌਰ 26.52 ਫ਼ੀਸਦੀ, ਸਨੌਰ 28.29 ਫ਼ੀਸਦੀ, ਪਟਿਆਲਾ ਸ਼ਹਿਰੀ 27.64 ਫ਼ੀਸਦੀ, ਸਮਾਣਾ 26 ਫ਼ੀਸਦੀ ਅਤੇ ਸ਼ੁਤਰਾਣਾ ਵਿਧਾਨ ਸਭਾ ਹਲਕੇ ਵਿੱਚ 26.70 ਫ਼ੀਸਦੀ ਵੋਟਿੰਗ ਹੋਈ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਤੱਕ 109 ਨਾਭਾ ਵਿਖੇ 11.6 ਫ਼ੀਸਦੀ ਵੋਟਿੰਗ ਹੋਈ । ਜਦਕਿ 110-ਪਟਿਆਲਾ ਵਿਖੇ 7.54 ਫ਼ੀਸਦੀ, 111-ਰਾਜਪੁਰਾ ਵਿਖੇ 12 ਫ਼ੀਸਦੀ, 112-ਡੇਰਾਬਸੀ ਵਿਖੇ 7.5 ਫ਼ੀਸਦੀ, 113-ਘਨੌਰ ਵਿਖੇ 13.94 ਫ਼ੀਸਦੀ, 114-ਸਨੌਰ ਵਿਖੇ 8.9 ਫ਼ੀਸਦੀ, 115-ਪਟਿਆਲਾ ਵਿਖੇ 11.9 ਫ਼ੀਸਦੀ, 116-ਸਮਾਣਾ ਵਿਖੇ 11 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਸਵੇਰੇ 9 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ।
Punjab Bani 01 June,2024
ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ
ਫੀਲਡ ’ਚ ਉਤਰੇ ਡਿਪਟੀ ਕਮਿਸ਼ਨਰ; ਵੋਟ ਪ੍ਰਕਿਰਿਆ ਅਤੇ ਇੰਤਜਾਮਾਂ ਦਾ ਲਿਆ ਜਾਇਜ਼ਾ -ਚੋਣ ਅਮਲੇ ਦੀ ਕੀਤੀ ਹੌਂਸਲਾ ਅਫ਼ਜ਼ਾਈ ਅਤੇ ਵੋਟਰਾਂ ਦੇ ਉਤਸ਼ਾਹ ਸਲਾਹਿਆ -ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੈਬ ਕਾਸਟਿੰਗ ’ਤੇ ਨਿਭਾਈ ਜਾ ਰਹੀ ਡਿਊਟੀ ਦਾ ਮੁਆਇਨਾ -ਐਨ.ਜੀ.ਓਜ਼ ਅਤੇ ਵਲੰਟੀਅਰਾਂ ਵੱਲੋਂ ਲਗਾਈ ਛਬੀਲ ਵਰਤਾ ਕੇ ਅਤੇ ਟੇਸਟ ਕਰਕੇ ਵਧਾਇਆ ਉਤਸ਼ਾਹ ਪਟਿਆਲਾ, 1 ਜੂਨ: ਅਮਨ ਅਮਾਨ ਨਾਲ ਸ਼ੁਰੂ ਹੋਈ ਵੋਟਿੰਗ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫੀਲਡ ’ਚ ਗਏ ਅਤੇ ਜਿਥੇ ਉਨ੍ਹਾਂ ਨੇ ਵੋਟ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ’ਤੇ ਕੀਤੇ ਇੰਤਜਾਮਾਂ ਦਾ ਨਿਰੀਖਣ ਕੀਤਾ, ਉਥੇ ਵੋਟਰਾਂ ਅਤੇ ਚੋਣ ਅਮਲੇ ਸਮੇਤ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਨ ਦੌਰਾਨ ਵੋਟਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਆਪ ਸਭ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਘਰਾਂ ਤੋਂ ਬਾਹਰ ਆਉਣਾ ਪਟਿਆਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਬੂਥਾਂ ’ਤੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ ਸਮੁੱਚੇ ਅਮਲਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣੀ ਲੋਕਤੰਤਰ ਵਿੱਚ ਸੱਚੀ ਦ੍ਰਿੜ੍ਹਤਾ ਨੂੰ ਦਰਸਾਉਂਦੀ ਹੈ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ਦੇ 200 ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ, ਜਿਹੜੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਵੈਬਕਾਸਟਿੰਗ ਜਰੀਏ ਪੋਲਿੰਗ ਬੂਥਾਂ ’ਤੇ ਨਜ਼ਰਸਾਨੀ ਦੀ ਡਿਊਟੀ ਨਿਭਾਅ ਰਹੇ ਸਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਗਰਮੀ ਦੇ ਮੱਦੇਨਜ਼ਰ ਵੱਖ ਵੱਖ ਐਨ.ਜੀ.ਓਜ਼, ਰੈੱਡ ਕਰਾਸ ਸੁਸਾਇਟੀ ਅਤੇ ਵਲੰਟੀਅਰਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਲਗਾਈਆਂ ਛਬੀਲਾ ਦਾ ਵੀ ਦੌਰਾ ਕੀਤਾ। ਉਨ੍ਹਾਂ ਹੌਸਲਾ ਅਫ਼ਜ਼ਾਈ ਲਈ ਛਬੀਲ ਨੂੰ ਵਰਤਾਇਆ ਅਤੇ ਆਪ ਵੀ ਟੇਸਟ ਕੀਤਾ।
Punjab Bani 01 June,2024
ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਬਜ਼ੁਰਗ, ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ
ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਸ਼ੁਰੂ ਹੋਈ ਵੋਟਿੰਗ, ਉਤਸ਼ਾਹ ਨਾਲ ਵੋਟ ਪਾਉਣ ਲਈ ਬਜ਼ੁਰਗ, ਨੌਜਵਾਨ, ਦਿਵਿਆਂਗ ਅਤੇ ਮਹਿਲਾ ਵੋਟਰ ਨਿਕਲੇ ਘਰਾਂ ਤੋਂ ਬਾਹਰ ਪਟਿਆਲਾ, 1 ਜੂਨ: ਪਟਿਆਲਾ ਲੋਕ ਸਭਾ ਹਲਕੇ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ ਵੋਟਿੰਗ ਸ਼ੁਰੂ ਹੋਈ ਅਤੇ ਤੜਕਸਾਰ ਹੀ ਬਜ਼ੁਰਗ, ਦਿਵਿਆਂਗ, ਨੌਜਵਾਨ ਅਤੇ ਮਹਿਲਾ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਲਈ ਬਣਾਏ ਮਾਡਲ ਪੋਲਿੰਗ ਬੂਥ ਖਿੱਚ ਦਾ ਕੇਂਦਰ ਰਹੇ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਵੋਟਰਾਂ ਦਾ ਸਵਾਗਤ ਪੰਜਾਬੀ ਸਭਿਆਚਾਰ ਮੁਤਾਬਕ ਕੀਤਾ ਗਿਆ। ਮੁਟਿਆਰਾਂ ਨੇ ਸੂਬੇ ਦੇ ਪ੍ਰਸਿੱਧ ਲੋਕ ਨਾਚ ਗਿੱਧੇ ਰਾਹੀਂ ਵੋਟਰਾਂ ਦਾ ਸੁਆਗਤ ਕਰਕੇ ਉਤਸ਼ਾਹ ਵਧਾਇਆ। ਇਸ ਦੇ ਨਾਲ ਹੀ ਵਲੰਟੀਅਰਾਂ ਨੇ ਬਜ਼ੁਰਗਾਂ ਲਈ ਵੀਲ ਚੇਅਰ ਅਤੇ ਉਨ੍ਹਾਂ ’ਤੇ ਫੁਲਕਾਰੀ ਤਾਣ ਕੇ ਬਣਦਾ ਮਾਣ ਸਤਿਕਾਰ ਦਿੱਤਾ। ਗਰਮੀ ਦੇ ਮੱਦੇਨਜ਼ਰ ਜਿਥੇ ਪੀਣ ਵਾਲੇ ਪਾਣੀ ਅਤੇ ਛਬੀਲ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਗਿਆ, ਉਥੇ ਮੈਡੀਕਲ ਸਹੂਲਤ ਲਈ ਟੀਮਾਂ ਵੀ ਤਾਇਨਾਤ ਰਹੀਆਂ। ਛੋਟੇ ਬੱਚਿਆਂ ਲਈ ਕਰੈੱਚ ਦਾ ਵੀ ਪ੍ਰਬੰਧ ਕੀਤਾ ਗਿਆ। ਪਹਿਲੀ ਵਾਰ ਵੋਟ ਪਾ ਕੇ ਲੋਕਤੰਤਰ ਦਾ ਹਿੱਸਾ ਬਣਨ ਵਾਲੇ ਵੋਟਰਾਂ ਦੀ ਹੌਸਲਾ ਅਫ਼ਜਾਈ ਲਈ ਪ੍ਰਸੰਸਾ ਪੱਤਰ ਸੌਂਪੇ ਗਏ। ਸਵੇਰੇ 9 ਵਜੇ ਤੱਕ ਪਟਿਆਲਾ ਲੋਕ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 10.35 ਫ਼ੀਸਦੀ ਪੋਲਿੰਗ ਸ਼ਾਂਤੀਪੂਰਵਕ ਤਰੀਕੇ ਨਾਲ ਸ਼ੁਰੂ ਹੋਈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਹਲਕਾ ਵਾਰ ਸਵੇਰੇ 9 ਵਜੇ ਤੱਕ ਵੋਟ ਪ੍ਰਤੀਸ਼ਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 109 ਨਾਭਾ ਵਿਖੇ 11.6 ਫ਼ੀਸਦੀ ਵੋਟਿੰਗ ਹੋਈ ਹੈ। ਜਦਕਿ 110-ਪਟਿਆਲਾ ਵਿਖੇ 7.54 ਫ਼ੀਸਦੀ, 111-ਰਾਜਪੁਰਾ ਵਿਖੇ 12 ਫ਼ੀਸਦੀ, 112-ਡੇਰਾਬਸੀ ਵਿਖੇ 7.5 ਫ਼ੀਸਦੀ, 113-ਘਨੌਰ ਵਿਖੇ 13.94 ਫ਼ੀਸਦੀ, 114-ਸਨੌਰ ਵਿਖੇ 8.9 ਫ਼ੀਸਦੀ, 115-ਪਟਿਆਲਾ ਵਿਖੇ 11.9 ਫ਼ੀਸਦੀ, 116-ਸਮਾਣਾ ਵਿਖੇ 11 ਫ਼ੀਸਦੀ ਅਤੇ 117-ਸ਼ੁਤਰਾਣਾ ਵਿਖੇ ਸਵੇਰੇ 9 ਵਜੇ ਤੱਕ 12 ਫ਼ੀਸਦੀ ਵੋਟਿੰਗ ਹੋਈ।
Punjab Bani 01 June,2024
ਹਾਈਕੋਰਟ ਨੇ ਚੰਡੀਗੜ ਤਬਦੀਲ ਕੀਤੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ
ਹਾਈਕੋਰਟ ਨੇ ਚੰਡੀਗੜ ਤਬਦੀਲ ਕੀਤੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ : ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ 'ਚੋਂ ਟਰਾਂਸਫਰ ਕਰ ਦਿੱਤਾ ਗਿਆ ਹੈ। ਹੁਣ ਇਹ ਕੇਸ ਚੰਡੀਗੜ੍ਹ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਚੱਲੇਗਾ। ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕੀਤੀ ਹੈ। ਦਰਅਸਲ ਸਾਬਕਾ ਐਸਐਸਪੀ ਤੇ ਇਸ ਮਾਮਲੇ ਦੇ ਮੁਲਜ਼ਮ ਚਰਨਜੀਤ ਸ਼ਰਮਾ ਨੇ ਇਸ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਫਰੀਦਕੋਟ 'ਚ ਇਸ ਕੇਸ ਦੀ ਸੁਣਵਾਈ ਦੌਰਾਨ ਜਾਨ ਨੂੰ ਖਤਰਾ ਹੋਣ ਦੀ ਗੱਲ ਕਹੀ ਸੀ ਤੇ ਕੇਸ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰਨ ਦੀ ਅਪੀਲ ਕੀਤੀ ਸੀ।
Punjab Bani 31 May,2024
ਬਰਜਿੰਦਰ ਹਮਦਰਦ ਨੂੰ ਮਿਲੀ ਵੱਡੀ ਰਾਹਤ, ਕੋਰਟ ਨੇ ਗ੍ਰਿਫਤਾਰੀ ਤੇ ਲਗਾਈ ਰੋਕ
ਬਰਜਿੰਦਰ ਹਮਦਰਦ ਨੂੰ ਮਿਲੀ ਵੱਡੀ ਰਾਹਤ, ਕੋਰਟ ਨੇ ਗ੍ਰਿਫਤਾਰੀ ਤੇ ਲਗਾਈ ਰੋਕ ਚੰਡੀਗੜ੍ਹ : ਜਲੰਧਰ ਦੇ ਕਸਬਾ ਕਰਤਾਰਪੁਰ 'ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ 'ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਜੰਗ-ਏ-ਆਜ਼ਾਦੀ ਉਸਾਰੀ ਮਾਮਲੇ 'ਚ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ ਤੇ ਮਾਮਲੇ ਦੀ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।ਹਮਦਰਦ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
Punjab Bani 31 May,2024
ਕਾਮੇਡੀਅਨ ਭਾਰਤੀ ਸਿੰਘ ਨਵੇ ਸੋ ਲਈ ਤਿਆਰ
ਕਾਮੇਡੀਅਨ ਭਾਰਤੀ ਸਿੰਘ ਨਵੇ ਸੋ ਲਈ ਤਿਆਰ ਨਵੀਂ ਦਿੱਲੀ: ਕਾਮੇਡੀਅਨ ਭਾਰਤੀ ਸਿੰਘ ਨਵੇਂ ਸ਼ੋਅ 'ਲਾਫਟਰ ਸ਼ੈੱਫਜ਼ ਅਨਲਿਮਟਿਡ ਇੰਟਰਟੇਨਮੈਂਟ' ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ੋਅ ਦਾ ਵਿਸ਼ਾ ਰਸੋਈ ਦੇ ਨਾਲ ਕਾਮੇਡੀ ਹੈ ਅਤੇ ਇਸ ਵਿੱਚ ਕ੍ਰਿਸ਼ਨਾ ਅਭਿਸ਼ੇਕ ਅਤੇ ਕਸ਼ਮੀਰਾ ਸ਼ਾਹ, ਵਿੱਕੀ ਜੈਨ ਅਤੇ ਅੰਕਿਤਾ ਲੋਖੰਡੇ, ਰਾਹੁਲ ਵੈਦਿਆ ਅਤੇ ਅਲੀ ਗੋਨੀ, ਰੀਮ ਸਮੀਰ ਸ਼ੇਖ ਅਤੇ ਜੰਨਤ ਜ਼ੁਬੈਰ, ਕਰਨ ਕੁੰਦਰਾ ਅਤੇ ਅਰਜੁਨ ਬਿਜਲਾਨੀ, ਸੁਦੇਸ਼ ਲਹਿਰੀ ਅਤੇ ਨਿਆ ਸ਼ਰਮਾ ਵਰਗੀਆਂ ਮਸ਼ਹੂਰ ਹਸਤੀਆਂ ਸ਼ਾਮਲ ਹਨ।
Punjab Bani 31 May,2024
ਜਿਨਸੀ ਸੋਸ਼ਣ ਮਾਮਲਾ : ਪ੍ਰਜਵਲ ਰੇਵੰਨਾ ਨੂੰ ਲਿਆ ਹਿਰਾਸਤ ਵਿੱਚ
ਜਿਨਸੀ ਸੋਸ਼ਣ ਮਾਮਲਾ : ਪ੍ਰਜਵਲ ਰੇਵੰਨਾ ਨੂੰ ਲਿਆ ਹਿਰਾਸਤ ਵਿੱਚ ਬੈਂਗਲੁਰੂ: ਜੇਡੀ(ਐੱਸ) ਦੇ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਬੈਂਗਲੁਰੂ ਅਦਾਲਤ ਨੇ 6 ਜੂਨ ਤੱਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਿਨਸੀ ਸ਼ੋਸ਼ਣ ਮਾਮਲੇ 'ਚ ਪ੍ਰਜਵਲ ਰੇਵੰਨਾ ਵੀਰਵਾਰ ਰਾਤ ਨੂੰ ਜਰਮਨੀ ਤੋਂ ਬੈਂਗਲੁਰੂ ਪਰਤਿਆ। ਇਸ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਰਾਤ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗ੍ਰਿਫਤਾਰ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਛੇ ਦਿਨਾਂ ਦੇ ਪੁਲੀਸ ਰਿਮਾਂਡ ਦੇ ਹੁਕਮ ਦਿੱਤੇ ਹਨ।
Punjab Bani 31 May,2024
ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,
ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ, -ਗਰਮੀ ਲੂਅ ਦੌਰਾਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਆਰਾਮ ਦੇਣ 'ਤੇ ਜ਼ੋਰ ਦਿੱਤਾ ਪਟਿਆਲਾ, 31 ਮਈ: ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਅਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਪੰਜਾਬ ਲਈ ਵਿਸ਼ੇਸ਼ ਜਨਰਲ ਆਬਜ਼ਰਵਰ ਵਜੋਂ ਨਿਯੁਕਤ 1987 ਬੈਚ ਦੇ ਸੇਵਾਮੁਕਤ ਆਈ.ਏ.ਐਸ. ਸ੍ਰੀ ਰਾਮ ਮੋਹਨ ਮਿਸ਼ਰਾ ਨੇ ਅੱਜ ਆਪਣੀ ਪਟਿਆਲਾ ਫੇਰੀ ਦੌਰਾਨ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਮੁੱਖ ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ। ਲੋਕ ਸਭਾ ਚੋਣਾਂ ਲਈ ਪਟਿਆਲਾ ਲਈ ਤਾਇਨਾਤ ਤਿੰਨੋ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ, ਸੀਨੀਅਰ ਪੁਲਿਸ ਕਪਤਾਨ ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਹੋਰ ਨੋਡਲ ਅਫ਼ਸਰਾਂ ਨਾਲ ਮੀਟਿੰਗ ਮੌਕੇ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋਰੀਆ, ਖਰਚਾ ਨਿਗਰਾਨ ਮੀਤੂ ਅਗਰਵਾਲ, ਪੁਲਿਸ ਅਬਜ਼ਰਵਰ ਆਮਿਰ ਜਾਵੇਦ, ਡੀਸੀ ਸ਼ੌਕਤ ਅਹਿਮਦ ਪੈਰੇ ਅਤੇ ਐਸਐਸਪੀ ਵਰੁਣ ਸ਼ਰਮਾ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਸਪੈਸ਼ਲ ਜਨਰਲ ਆਬਜ਼ਰਵਰ ਨੇ 1 ਜੂਨ ਨੂੰ ਵੋਟਾਂ ਪੈਣ ਦੇ ਸਮੇਂ ਦੌਰਾਨ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਮੁਫ਼ਤ, ਨਕਦੀ ਅਤੇ ਸ਼ਰਾਬ ਦੀ ਵੰਡ 'ਤੇ ਸਖ਼ਤ ਨਿਯੰਤਰਣ ਕਰਨ ਦੇ ਨਾਲ-ਨਾਲ ਇੱਕ ਆਜ਼ਾਦ ਅਤੇ ਨਿਰਪੱਖ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸ੍ਰੀ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ਼ਾਨਦਾਰ ਵਿਉਂਤਬੰਦੀ ਅਤੇ ਕਾਰਜਸ਼ੀਲ ਪਹੁੰਚ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਇਸ ਮੌਕੇ ਮੌਜੂਦ ਸਾਰੇ ਅਧਿਕਾਰੀਆਂ ਦੇ ਤਾਲਮੇਲ ਵਾਲੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਪਟਿਆਲਾ ਵਿੱਚ ਲੋਕ ਸਭਾ ਚੋਣਾਂ 2024 ਦੇ ਸਫਲ ਆਯੋਜਨ ਵਿੱਚ ਭਰੋਸਾ ਪ੍ਰਗਟਾਇਆ। ਇਸ ਤੋਂ ਇਲਾਵਾ, ਚੱਲ ਰਹੀ ਗਰਮ ਲੂਅ ਦੇ ਮੱਦੇਨਜ਼ਰ, ਸ੍ਰੀ ਰਾਮ ਮੋਹਨ ਮਿਸ਼ਰਾ ਨੇ ਵੋਟਰਾਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ।ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ 'ਤੇ ਗਰਮੀ ਨਾਲ ਸਬੰਧਤ ਕਿਸੇ ਵੀ ਸਿਹਤ ਸਮੱਸਿਆ ਦੇ ਹੱਲ ਲਈ ਛਾਂਦਾਰ ਵੇਟਿੰਗ ਏਰੀਆ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਡਾਕਟਰੀ ਸਹਾਇਤਾ ਦੀ ਸਹੂਲਤ ਵਰਗੇ ਪੁਖਤਾ ਪ੍ਰਬੰਧ ਕੀਤੇ ਜਾਣ। ਡੀ.ਸੀ. ਸ਼ੌਕਤ ਅਹਿਮਦ ਪਰੇ ਨੇ 1 ਜੂਨ, 2024 ਨੂੰ ਚੋਣਾਂ ਕਰਵਾਉਣ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਐਸਐਸਪੀ ਵਰੁਣ ਸ਼ਰਮਾ ਨੇ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਏ.ਡੀ.ਸੀਜ ਕੰਚਨ ਅਤੇ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 31 May,2024
ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ
ਐਨ ਕੇ ਸ਼ਰਮਾ ਨੇ ਅਗਜ਼ਨੀ ਨਾਲ ਸੜੀਆਂ ਦੁਕਾਨਾਂ ਦੇ ਹਾਲਾਤ ਦਾ ਲਿਆ ਜਾਇਜ਼ਾ ਦੁਕਾਨਦਾਰਾਂ ਨੂੰ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਮਦਦ ਦੇਣ ਦਾ ਭਰੋਸਾ ਦੁਆਇਆ ਮੰਗ ਕੀਤੀ ਕਿ ਪ੍ਰਸ਼ਾਸਨ ਫੌਰੀ 50-50 ਲੱਖ ਰੁਪਏ ਦੀ ਮਦਦ ਦੇਵੇ ਅਤੇ ਪੱਕੀਆਂ ਦੁਕਾਨਾਂ ਬਣਾ ਕੇ ਦੇਵੇ ਪਟਿਆਲਾ, 31 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਦੇ ਬਾਰਾਂਦਰੀ ਵਿਚ ਖੋਖਿਆਂ ਨੂੰ ਅੱਗ ਲੱਗਣ ਕਾਰਨ ਗਰੀਬ ਲੋਕਾਂ ਦੇ ਹੋਏ ਲੱਖਾਂ ਦੇ ਨੁਕਸਾਨ ਦੇ ਮਾਮਲੇ ਦਾ ਜਾਇਜ਼ਾ ਲਿਆ ਤੇ ਸਰਕਾਰ ਤੋਂ ਮੰਗ ਕੀਤੀ ਤੇ ਪੀੜਤਾਂ ਨੂੰ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਤੇ ਦੁਖਦਾਈ ਘਟਨਾ ਹੈ। ਅੱਜ 16 ਗਰੀਬ ਵਿਅਕਤੀ ਜਿਹੜੇ 30-35 ਸਾਲਾਂ ਤੋਂ ਇਥੇ ਦੁਕਾਨਾਂ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਹੈ, ਜੋ ਇਹਨਾਂ ਲਈ ਸਥਾਈ ਪ੍ਰਬੰਧ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਮੈਂ ਦੋ ਵਾਰ ਮੁਹਾਲੀ ਦਾ ਇੰਚਾਰਜ ਸੀ, ਅਸੀਂ ਇਕ ਵੀ ਖੋਖਾ ਨਹੀਂ ਰਹਿਣ ਦਿੱਤਾ ਅਤੇ ਪੱਕੀਆਂ ਦੁਕਾਨਾਂ ਬਣਾ ਕੇ ਅਸੀਂ ਇਹਨਾਂ ਨੂੰ ਦਿੱਤੀਆਂ ਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਵੀ ਦੁਕਾਨਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਗਰੀਬ ਆਦਮੀਆਂ ਦਾ ਨੁਕਸਾਨ ਹੋਣਾ ਬਹੁਤ ਹੀ ਦੁਖਦਾਈ ਹੈ। ਉਹਨਾਂ ਕਿਹਾ ਕਿ ਇਕ ਗਰੀਬ ਚਾਹ ਦਾ ਕੰਮ ਕਰਦਾ ਹੈ ਜਿਹੜਾ ਹੁਣ ਸਿਲੰਡਰ ਵੀ ਨਹੀਂ ਖਰੀਦ ਸਕਦਾ, ਉਹ ਪੂਰੀ ਤਰ੍ਹਾਂ ਆਰਥਿਕ ਤੌਰ ’ਤੇ ਤਬਾਹ ਹੋ ਚੁੱਕਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ 7500 ਕਰੋੜ ਰੁਪਏ ਦਾ ਘੁਟਾਲਾ ਬਿਜਲੀ ਬੋਰਡ ਵਿਚ ਭਗਵੰਤ ਮਾਨ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਘਟੋ ਘੱਟ 50-50 ਹਜ਼ਾਰ ਰੁਪਏ ਤੇ ਇਕ-ਇਕ ਲੱਖ ਰੁਪਏ ਦਾ ਫੌਰੀ ਮੁਆਵਜ਼ਾ ਪ੍ਰਸ਼ਾਸਨ ਦੇਵੇ ਅਤੇ ਇਹਨਾਂ ਨੂੰ ਪੱਕੀਆਂ ਦੁਕਾਨਾਂ ਬਣਾ ਕੇ ਦੇਵੇ। ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਆਪ ਸਰਕਾਰ ਹੈ ਤੇ ਇਥੇ ਵਿਧਾਇਕ ਸਾਹਿਬ ਮੇਅਰ ਵੀ ਰਹੇ ਹਨ, ਉਹਨਾਂ ਨੂੰ ਇਕ-ਇਕ ਚੀਜ਼ ਦਾ ਪਤਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਅਸੀਂ ਇਹਨਾਂ ਨੂੰ ਪੱਕੀਆਂ ਦੁਕਾਨਾਂ ਵੀ ਬਣਾ ਕੇ ਦੇਵਾਂਗੇ ਤਾਂ ਜੋ ਇਹ ਆਪਣੇ ਪੈਰਾਂ ਸਿਰ ਹੋ ਸਕਣ। ਉਹਨਾਂ ਕਿਹਾ ਕਿ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਚੋਣ ਪ੍ਰਚਾਰ ’ਤੇ ਅਰਬਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਡਿਪਟੀ ਕਮਿਸ਼ਨਰ, ਐਸ ਡੀ ਐਮ ਤੇ ਹੋਰ ਅਫਸਰਾਂ ਨੂੰ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਸੀ। ਉਹਨਾਂ ਕਿਹਾ ਕਿ ਮੈਂ ਫਿਰ ਅਪੀਲ ਕਰਦਾ ਹਾਂ ਕਿ ਅਫਸਰਸ਼ਾਹੀ ਤੇ ਸਰਕਾਰ ਇਥੇ ਆ ਕੇ ਜਾਇਜ਼ਾ ਲੈ ਕੇ ਮੁਆਵਜ਼ੇ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਖੁਦ ਅਜਿਹੇ ਮਾਮਲਿਆਂ ਵਿਚ ਮੌਕੇ ’ਤੇ ਪਹੁੰਚ ਕੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਮੁਆਵਜ਼ਾ ਦਿੰਦੇ ਸਨ। ਉਹਨਾਂ ਕਿਹਾ ਕਿ ਹੁਣ ਤੱਕ ਤਾਂ ਟਵੀਟ ਮੁੱਖ ਮੰਤਰੀ ਵੱਲੋਂ ਆ ਜਾਣਾ ਚਾਹੀਦਾ ਸੀ ਕਿ ਇਹਨਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਡਾ. ਧਰਮਵੀਰ ਗਾਂਧੀ ਤਾਂ ਬਤੌਰ ਐਮ ਪੀ ਲੋਕ ਸਭਾ ਵਿਚ ਵੀ ਜਾ ਕੇ ਨਹੀਂ ਵੜ੍ਹੇ, ਉਹ ਕਿਸ ਤਰੀਕੇ ਲੋਕਾਂ ਨੂੰ ਐਮ ਪੀ ਲੈਡ ਫੰਡ ਦੇਣ ਦਾ ਭਰੋਸਾ ਦੁਆ ਸਕਦੇ ਹਨ। ਐਨ ਕੇ ਸ਼ਰਮਾ ਨੇ ਕਿਹਾ ਕਿ ਮੈਂ ਚੋਣਾਂ ਉਪਰੰਤ ਨਿੱਜੀ ਤੌਰ ’ਤੇ ਇਹਨਾਂ ਦੁਕਾਨਦਾਰਾਂ ਦੀ ਨਿੱਜੀ ਮਦਦ ਕਰਾਂਗਾ ਕਿਉਂਕਿ ਇਸ ਵੇਲੇ ਚੋਣ ਜ਼ਾਬਤਾ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਚੋਣਾਂ ਉਪਰੰਤ ਉਹ ਤਾਲਮੇਲ ਕਰ ਕੇ ਇਹਨਾਂ ਦੀਆਂ ਦੁਕਾਨਾਂ ਪੱਕੀਆਂ ਬਣਵਾ ਕੇ ਦੇਣਗੇ, ਇਹ ਵਾਅਦਾ ਕਰਦੇ ਹਨ।
Punjab Bani 31 May,2024
ਲੋਕ ਸਭਾ ਹਲਕਾ ਪਟਿਆਲਾ 'ਚ ਬਣਾਏ 43 ਮਾਡਲ ਪੋਲਿੰਗ ਸਟੇਸ਼ਨ : ਰਿਟਰਨਿੰਗ ਅਫ਼ਸਰ
ਲੋਕ ਸਭਾ ਹਲਕਾ ਪਟਿਆਲਾ 'ਚ ਬਣਾਏ 43 ਮਾਡਲ ਪੋਲਿੰਗ ਸਟੇਸ਼ਨ : ਰਿਟਰਨਿੰਗ ਅਫ਼ਸਰ -ਵੋਟਰਾਂ ਦਾ ਰੰਗ ਬਿਰੰਗੇ ਸ਼ਾਮਿਆਨਿਆਂ ਨਾਲ ਕੀਤਾ ਜਾਵੇਗਾ ਸੁਆਗਤ, ਕਰੈੱਚ ਦੀ ਮਿਲੇਗੀ ਸਹੂਲਤ, ਏ.ਸੀ. ਸਮੇਤ ਥੀਮ ਅਧਾਰਤ ਹੋਵੇਗਾ ਮਾਡਲ ਪੋਲਿੰਗ ਸਟੇਸ਼ਨ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਵਿੱਚ ਬਣਾਏ ਗਏ 1786 ਪੋਲਿੰਗ ਸਟੇਸ਼ਨਾਂ ਵਿਚੋਂ 43 ਮਾਡਲ (ਆਦਰਸ਼) ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਥੇ ਵੋਟਰਾਂ ਦਾ ਰੰਗ ਬਿਰੰਗੇ ਸ਼ਾਮਿਆਨਿਆਂ ਨਾਲ ਸੁਆਗਤ ਕੀਤਾ ਜਾਵੇਗਾ ਅਤੇ ਛੋਟੇ ਬੱਚਿਆਂ ਲਈ ਕਰੈੱਚ ਦੀ ਸਹੂਲਤ ਦੇ ਨਾਲ ਨਾਲ ਪੋਲਿੰਗ ਸਟੇਸ਼ਨ ਅੰਦਰ ਏ.ਸੀ. ਸਮੇਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਥੀਮ ਅਧਾਰਤ ਮਾਡਲ (ਸਭਿਆਚਾਰ ਨੂੰ ਦਰਸਾਉਂਦੇ) ਪੋਲਿੰਗ ਸਟੇਸ਼ਨਾਂ 'ਤੇ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਇਹ ਪ੍ਰਗਟਾਵਾ ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਇਥੇ ਕੀਤਾ। ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਹਲਕਾ ਪਟਿਆਲਾ ਵਿੱਚ ਸਥਾਪਤ 43 ਮਾਡਲ ਪੋਲਿੰਗ ਸਟੇਸ਼ਨਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 109-ਨਾਭਾ ਵਿਖੇ ਸਰਕਾਰੀ ਰਿਪੁਦਮਨ ਕਾਲਜ ਨਾਭਾ (ਸਾਊਥ ਸਾਈਡ), ਅਰਿਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨਾਭਾ (ਵੈਸਟ ਸਾਈਡ), ਸਰਕਾਰੀ ਸੀ.ਸੈ. ਸਕੂਲ (ਲੜਕੀਆਂ) ਬੈਂਕ ਸਟਰੀਟ ਅਲੌਰਾ ਗੇਟ, ਨਾਭਾ (ਈਸਟ ਸਾਈਡ), ਸਰਕਾਰੀ ਸੀ.ਸੈ. ਸਕੂਲ ਲੜਕੇ, ਨਾਭਾ (ਨੌਰਥ ਸਾਈਡ) ਵਿਖੇ ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। 110-ਪਟਿਆਲਾ ਦਿਹਾਤੀ ਵਿਖੇ ਸਰਕਾਰੀ ਹਾਈ ਸਕੂਲ ਮਡੌਰ, ਸਰਕਾਰੀ ਸੀ.ਸੈ. ਸਕੂਲ ਸਿਊਣਾ, ਥਾਪਰ ਬਹੁਤਕਨੀਕੀ ਕਾਲਜ, ਪਟਿਆਲਾ, ਮਾਈਲਸਟੋਨ ਪਬਲਿਕ ਸਕੂਲ, ਹਰਿੰਦਰ ਨਗਰ ਅਤੇ ਰਿਆਨ ਇੰਟਰਨੈਸ਼ਨਲ ਪਬਲਿਕ ਸਕੂਲ, ਅਰਬਨ ਅਸਟੇਟ ਫੇਜ-2 ਪਟਿਆਲਾ ਵਿਖੇ ਮਾਡਲ ਪੋਲਿੰਗ ਸਟੇਸ਼ਨ ਹੋਣਗੇ। 111-ਰਾਜਪੁਰਾ ਵਿਖੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਰਾਜਪੁਰਾ, ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਲੜਕੀਆਂ ਸੀ.ਸੈ. ਸਕੂਲ ਕਸਤੁਰਬਾ ਸੇਵਾ ਮੰਦਰ ਰੋਡ, ਰਾਜਪੁਰਾ ਟਾਊਨ, ਰੋਟਰੀ ਭਵਨ, ਰਾਜਪੁਰਾ ਟਾਊਨ, ਸਰਕਾਰੀ ਸੀ.ਸੈ. ਸਕੂਲ ਰਾਮਗੜ੍ਹ ਉਰਫ਼ ਬੂਟਾ ਸਿੰਘ ਵਾਲਾ ਅਤੇ ਸਰਕਾਰੀ ਸੀ.ਸੈ. ਸਕੂਲ (ਲੜਕੇ) ਬਨੂੜ ਵਿਖੇ ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। 113-ਘਨੌਰ ਵਿਖੇ ਸਰਕਾਰੀ ਸੀ.ਸੈ. ਸਕੂਲ ਪਬਰੀ, ਸਰਕਾਰੀ ਐਲੀ. ਸਕੂਲ ਸੈਦਖੇੜੀ, ਸਰਕਾਰੀ ਐਲ. ਸਕੂਲ ਖੇੜੀ ਮੰਡਲਾ, ਸਰਕਾਰੀ ਸੀ.ਸੈ. ਸਕੂਲ ਹਰਪਾਲਪੁਰ ਅਤੇ ਸਰਕਾਰੀ ਸੀ.ਸੈ. ਸਕੂਲ ਕਪੂਰੀ ਵਿਖੇ ਮਾਡਲ ਪੋਲਿੰਗ ਬੂਥ ਬਣਾਏ ਗਏ ਹਨ। 114-ਸਨੌਰ ਵਿਖੇ ਸਰਕਾਰੀ ਸੀ.ਸੈ. ਸਮਾਰਟ ਸਕੂਲ ਬਹਾਦਰਗੜ੍ਹ (ਨਾਰਥ), ਸਰਕਾਰੀ ਐਲੀ. ਸਕੂਲ ਜੋਗੀਪੁਰ (ਈਸਟ), ਸਰਕਾਰੀ ਐਲੀ. ਸਕੂਲ ਨੇੜੇ ਪੁਰਾਣੀ ਅਨਾਜ ਮੰਡੀ ਸਨੌਰ (ਈਸਟ), ਸਰਕਾਰੀ ਸੀ.ਸੈ. ਸਕੂਲ (ਲੜਕੇ) ਸਨੌਰ (ਵੈਸਟ) ਅਤੇ ਸਰਕਾਰੀ ਸੀ.ਸੈਕ ਸਮਾਰਟ ਸਕੂਲ (ਲੜਕੀਆਂ) ਨੇੜੇ ਬੱਸ ਸਟੈਂਡ ਸਨੌਰ (ਸੈਂਟਰ) ਬਣਾਏ ਗਏ ਹਨ। 115-ਪਟਿਆਲਾ ਵਿਖੇ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ, ਪਲੇਅ ਵੇਅ ਸੀ.ਸੈ. ਸਕੂਲ ਆਰਿਆ ਸਮਾਜ ਅਤੇ ਖਾਲਸਾ ਕਾਲਜ ਪਟਿਆਲਾ ਵਿਖੇ ਵੋਟਰ ਮਾਡਲ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣਗੇ। 116-ਸਮਾਣਾ ਵਿਖੇ ਸਰਕਾਰੀ ਸੀ.ਸੈ. ਸਕੂਲ ਕਲਿਆਣ, ਸਰਕਾਰੀ ਸੀ.ਸੈ. ਸਕੂਲ ਵਜੀਦਪੁਰ, ਸਰਕਾਰੀ ਐਲੀ. ਸਕੂਲ ਸੇਖਪੁਰਾ, ਸਰਕਾਰੀ ਸੀ.ਸੈ. ਸਕੂਲ ਫ਼ਤਿਹਗੜ੍ਹ ਛੰਨਾ, ਪੁਲਿਕ ਕਾਲਜ ਸਮਾਣਾ, ਸਰਕਾਰੀ ਐਲੀ. ਧਨੌਰੀ ਅਤੇ ਸਰਕਾਰੀ ਸੀ.ਸੈ. ਸਕੂਲ ਬੀਬੀਪੁਰ। 117-ਸ਼ੁਤਰਾਣਾ ਵਿਖੇ ਸਰਕਾਰੀ ਹਾਈ ਸਕੂਲ ਕੁਲਾਰਾ, ਸਰਕਾਰੀ ਹਾਈ ਸਕੂਲ ਧਨੇਠਾ, ਸਰਕਾਰੀ ਸੀ.ਸੈ. ਸਕੂਲ ਘੱਗਾ, ਸਰਕਾਰੀ ਸੀ.ਸੈ. ਪਾਤੜਾਂ, ਸਰਕਾਰੀ ਐਲੀ. ਸਕੂਲ ਦਿਓਗੜ੍ਹ, ਸਰਕਾਰੀ ਸੀ.ਸੈ. ਬਨਵਾਲਾ ਅਤੇ ਸਰਕਾਰੀ ਸੀ.ਸੈ. ਸਕੂਲ ਸ਼ੁਤਰਾਣਾ ਵਿਖੇ ਮਾਡਲ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਨੂੰ ਇਸ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਵੋਟਰ ਦੀ ਵੋਟ ਕੀਮਤੀ ਹੈ ਤੇ ਉਹ ਪੋਲਿੰਗ ਸਟੇਸ਼ਨ 'ਤੇ ਜਾ ਕੇ ਆਪਣੀ ਇਸ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਜ਼ਰੂਰ ਕਰੇ।
Punjab Bani 31 May,2024
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ -ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ 'ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ।
Punjab Bani 31 May,2024
1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ : ਜਤਿੰਦਰ ਜੋਰਵਾਲ
1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ : ਜਤਿੰਦਰ ਜੋਰਵਾਲ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ’ਚ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ: ਜਤਿੰਦਰ ਜੋਰਵਾਲ ਕੁਲ 15 ਲੱਖ 56 ਹਜ਼ਾਰ 601 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ ਸੰਗਰੂਰ, 31 ਮਈ: ਲੋਕ ਸਭਾ ਚੋਣਾਂ ਤਹਿਤ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਹਲਕਾ 12-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ 23 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਕੁਲ 15 ਲੱਖ 56 ਹਜ਼ਾਰ 601 ਵੋਟਰਾਂ ਵੱਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ ਜਿਨ੍ਹਾਂ ਵਿੱਚ 8 ਲੱਖ 24 ਹਜ਼ਾਰ 001 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ ਟਰਾਂਸਜੈਂਡਰ 46 ਵੋਟਰ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਹਲਕੇ ਵਿੱਚ ਕੁੱਲ 1765 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਥੇ ਵੋਟ ਪਾਉਣ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਤੇ ਅਮਨ-ਕਾਨੂੰਨ ਨਾਲ ਨੇਪਰੇ ਚੜ੍ਹਾਉਣ ਵਿੱਚ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਨਾਗਰਿਕ ਨੂੰ ਵੋਟ ਪਾਉਣ ਦੇ ਇਵਜ਼ ਵਿੱਚ ਧਨ ਜਾਂ ਉਪਹਾਰ ਦੀ ਪੇਸ਼ਕਸ਼ ਕਰਦਾ ਹੈ ਜਾਂ ਡਰਾਉਂਦਾ ਜਾਂ ਧਮਕਾਉਦਾ ਹੈ ਤਾਂ ਇਸ ਸਬੰਧੀ 24 ਘੰਟੇ ਕੰਮ ਕਰਨ ਵਾਲੇ ਸ਼ਿਕਾਇਤ ਸੈਲ ਵਿਖੇ ਟੋਲ ਫਰੀ ਫੋਨ ਨੰਬਰ 1950 ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਲਹਿਰਾ, ਦਿੜਬਾ, ਸੁਨਾਮ, ਧੂਰੀ, ਸੰਗਰੂਰ, ਭਦੋੜ, ਬਰਨਾਲਾ, ਮਹਿਲ ਕਲਾਂ, ਅਤੇ ਮਲੇਰਕੋਟਲਾ ਵਿਧਾਨ ਸਭਾ ਸੈਗਮੈਂਟਾਂ ਤੋਂ ਸਬੰਧਿਤ ਸਹਾਇਕ ਰਿਟਰਨਿੰਗ ਅਫਸਰਾਂ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ ਹਨ। ਉਹਨਾਂ ਦੱਸਿਆ ਕਿ ਜ਼ਿਲਾ ਸੰਗਰੂਰ ਵਿੱਚ 4828, ਮਲੇਰਕੋਟਲਾ ਵਿੱਚ 694 ਅਤੇ ਬਰਨਾਲਾ ਵਿੱਚ 2232 ਚੋਣ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਾ ਸੰਗਰੂਰ ਵਿੱਚ 3000 ਤੋਂ ਵਧੇਰੇ ਸੁਰੱਖਿਆ ਮੁਲਾਜ਼ਮ ਚੋਣ ਪ੍ਰਕਿਰਿਆ ਦੌਰਾਨ ਸੇਵਾਵਾਂ ਪ੍ਰਦਾਨ ਕਰਨਗੇ। ਉਹਨਾਂ ਦੱਸਿਆ ਕਿ ਸੀਏਪੀਐਫ ਅਤੇ ਸਟੇਟ ਆਰਮਡ ਪੁਲਿਸ ਵੀ ਸੁਰੱਖਿਆ ਅਤੇ ਅਮਨ ਕਾਨੂੰਨ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਹੈ।
Punjab Bani 31 May,2024
ਆਪ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦਾ ਹੋਇਆ ਦੇਹਾਂਤ
ਆਪ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਦਾ ਹੋਇਆ ਦੇਹਾਂਤ ਜਲੰਧਰ: ਨਕੋਦਰ ਤੋਂ ਆਪ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦੇਹਾਂਤ ਹੋ ਗਿਆ ਹੈ। ਬੀਤੀ ਰਾਤ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਅਚਾਨਕ ਮੌਤ ਦੀ ਖ਼ਬਰ ਜਦੋਂ ਲੋਕਾਂ ਤੱਕ ਪਹੁੰਚੀ ਤਾਂ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਪਿੰਡ ਬੀੜ ਨਕੋਦਰ ਵਿਖੇ ਕੀਤਾ ਜਾਵੇਗਾ।
Punjab Bani 31 May,2024
ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ
ਆੜਤੀ ਤੋ ਪਰੇਸ਼ਾਨ ਹੋ ਕਿਸਾਨ ਨੇ ਕੀਤੀ ਆਤਮਹੱਤਿਆ ਗੁਰਦਾਸਪੁਰ, 31 ਮਈ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਨੌਜਵਾਨ ਕਿਸਾਨ ਵੱਲੋਂ ਆੜ੍ਹਤੀ ਤੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ ਗਈ। ਕਿਸਾਨ ਵੱਲੋਂ ਆਤਮਹੱਤਿਆ ਤੋਂ ਪਹਿਲਾਂ ਲਾਈਵ ਵੀਡੀਓ ਵੀ ਬਣਾਈ, ਜੋ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਪਵਨਦੀਪ ਨੇ ਕਿਹਾ ਕਿ ਉਸ ਦੀ ਮੌਤ ਦਾ ਜ਼ਿੰਮੇਵਾਰ ਉਕਤ ਆੜਤੀ ਹੋਵੇਗਾ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਉਹ ਬੇਹੱਦ ਪ੍ਰੇਸ਼ਾਨ ਰਿਹਾ। ਥਾਣਾ ਡੇਰਾ ਬਾਬਾ ਨਾਨਕ ਵੱਲੋਂ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਦੇ ਬਿਆਨ ’ਤੇ ਆੜ੍ਹਤੀ ਬੰਟੀ ਭਾਟੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Punjab Bani 31 May,2024
ਮੇਰੇ ਜੇਲ ਵਿੱਚ ਰਹਿਣ ਦੌਰਾਨ ਲੋਕਾਂ ਦੀ ਸੇਵਾਵਾਂ ਨੂੰ ਬੰਦ ਨਹੀ਼ ਕੀਤਾ ਜਾਵੇਗਾ : ਕੇਜਰੀਵਾਲ
ਮੇਰੇ ਜੇਲ ਵਿੱਚ ਰਹਿਣ ਦੌਰਾਨ ਲੋਕਾਂ ਦੀ ਸੇਵਾਵਾਂ ਨੂੰ ਬੰਦ ਨਹੀ਼ ਕੀਤਾ ਜਾਵੇਗਾ : ਕੇਜਰੀਵਾਲ ਨਵੀਂ ਦਿੱਲੀ, 31 ਮਈ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾ ਨੇ ਅੱਜ ਆਪਣੇ ਸੁਨੇਹੇ ਵਿੱਚ ਕਿਹਾ ਕਿ ਜੇਲ੍ਹ ਦੇ ਅੰਦਰ ਉਨ੍ਹਾਂ ਦਾ ਹੌਸਲਾ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ 2 ਜੂਨ ਨੂੰ ਵਾਪਸ ਜੇਲ੍ਹ ਜਾਣ ’ਤੇ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ,‘ਮੈਂ ਦਿੱਲੀ ਵਾਸੀਆਂ ਨੂੰ ਭਰੋਸਾ ਦਿੰਦਾ ਹਾਂ ਕਿ ਮੇਰੇ ਜੇਲ੍ਹ ’ਚ ਰਹਿਣ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਜਲਦ ਹੀ ਔਰਤਾਂ ਲਈ 1000 ਰੁਪਏ ਦੀ ਸਨਮਾਨ ਰਾਸ਼ੀ ਸਕੀਮ ਵੀ ਸ਼ੁਰੂ ਕਰਾਂਗਾ।
Punjab Bani 31 May,2024
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣ 'ਚ ਪਾ ਰਹੇ ਨੇ ਆਪਣਾ ਯੋਗਦਾਨ -ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ 'ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਾਇਆ ਗਿਆ ਹੈ। ਇਸ ਕੰਟਰੋਲ ਰੂਮ ਦੀ ਨਿਗਰਾਨੀ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦੱਸਵੀਂ ਜਮਾਤ 'ਚ ਪੜ੍ਹਦੇ 200 ਵਿਦਿਆਰਥੀ ਕਰ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰੀ ਤਿਉਹਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨਿਰਵਿਘਨ ਸੰਪੰਨ ਕਰਵਾਉਣ ਲਈ ਇਨ੍ਹਾਂ ਵਿਦਿਆਰਥੀਆਂ ਵੱਲੋਂ ਆਪਣਾ ਯੋਗਦਾਨ ਪਾਉਣਾ ਅਹਿਮ ਗੱਲ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਵੈਬ ਕਾਸਟਿੰਗ ਰਾਹੀਂ ਨਜ਼ਰ ਰੱਖੀ ਜਾਵੇਗੀ ਤਾਂ ਕਿ ਕੋਈ ਗ਼ਲਤ ਹਰਕਤ ਨਾ ਹੋਵੇ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਤੇ ਨੋਡਲ ਅਫ਼ਸਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਆਈ.ਸੀ. ਦੀ ਟੀਮ ਵੱਲੋਂ ਸਿਖਲਾਈ ਦਿੱਤੀ ਗਈ ਹੈ। ਇਹ ਵਿਦਿਆਰਥੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣ ਦੇ ਆਖਰੀ ਸਮੇਂ ਤੱਕ ਨਿਗਰਾਨੀ ਕਰਨਗੇ, ਇਨ੍ਹਾਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਡੀ.ਆਈ.ਓ. ਸੰਜੀਵ ਕੁਮਾਰ ਸ਼ਰਮਾ ਤੇ ਡੀ.ਐਸ.ਐਮ. ਸੁਖਮੰਦਰ ਸਿੰਘ ਵੀ ਮੌਜੂਦ ਸਨ। ******
Punjab Bani 31 May,2024
ਸਪੈਸ਼ਲ ਜਨਰਲ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਸਪੈਸ਼ਲ ਜਨਰਲ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਐਸ.ਐਸ.ਪੀਜ਼ ਨੇ ਲਿਆ ਮੀਟਿੰਗ ’ਚ ਹਿੱਸਾ ਸੰਗਰੂਰ, 31 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਜ਼ਿਲਿ੍ਹਆਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਐਸ.ਐਸ.ਪੀਜ਼ ਸਮੇਤ ਸਮੂਹ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਜਨਰਲ ਆਬਜ਼ਰਵਰ ਦਿਨੇਸ਼ਨ ਐਚ., ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ, ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਮੌਜੂਦ ਸਨ ਜਦਕਿ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਤੇ ਐਸ.ਐਸ.ਪੀ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਤੇ ਐਸ.ਐਸ.ਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਦਿਆਂ ਜ਼ਿਲਿ੍ਹਆਂ ਵਿੱਚ 1 ਜੂਨ ਨੂੰ ਵੋਟਿੰਗ ਮੌਕੇ ਤੇ ਵੋਟਾਂ ਦੀ ਗਿਣਤੀ ਲਈ 4 ਜੂਨ ਨੂੰ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸਪੈਸ਼ਲ ਜਨਰਲ ਆਬਜ਼ਰਵਰ ਨੇ ਪੋÇਲੰਗ ਸਟੇਸ਼ਨਾਂ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸੁਵਿਧਾ ਲਈ ਕੀਤੇ ਪ੍ਰਬੰਧਾਂ, ਚੋਣ ਅਮਲੇ ਦੀ ਤਾਇਨਾਤੀ, ਈ.ਵੀ.ਐਮ ਦੀ ਸੁਰੱਖਿਆ, ਚੌਕਸੀ ਲਈ ਕਾਰਜਸ਼ੀਲ ਵੱਖ-ਵੱਖ ਟੀਮਾਂ ਨੂੰ ਵਧੇਰੇ ਮੁਸਤੈਦ ਕਰਨ, ਸੁਰੱਖਿਆ ਵਿਵਸਥਾਵਾਂ, ਸੀਨੀਅਰ ਸਿਟੀਜ਼ਨ, ਦਿਵਿਆਂਗਜਨਾਂ ਦੀਆਂ ਸੁਵਿਧਾਵਾਂ, ਸੈਕਟਰ ਅਫ਼ਸਰਾਂ, ਟਰਾਂਸਪੋਰਟੇਸ਼ਨ ਪ੍ਰਬੰਧਾਂ, ਨਸ਼ਿਆਂ ਤੇ ਨਗਦੀ ਦੀ ਬਰਾਮਦਗੀ, ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕੀਤੀ ਕਾਰਵਾਈ, ਰੈਂਡਮਾਈਜੇਸ਼ਨ ਤੇ ਸਿਖਲਾਈ ਪ੍ਰਕਿਰਿਆਵਾਂ, ਚੋਣ ਅਮਲੇ ਦੀ ਰਵਾਨਗੀ, ਸਟਰੌਂਗ ਰੂਮਾਂ, ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਆਦਿ ਬਾਰੇ ਵਿਸਤ੍ਰਿਤ ਜਾਇਜ਼ਾ ਲਿਆ। ਉਨ੍ਹਾਂ ਲੋਕ ਸਭਾ ਹਲਕੇ ਵਿੱਚ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦੇ ਹੋਏ ਸ਼ਾਂਤਮਈ ਤੇ ਸੁਰੱਖਿਆ ਚੋਣਾਂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ ਨੇ ਲੋਕ ਸਭਾ ਹਲਕੇ ਵਿੱਚ ਕੀਤੇ ਪ੍ਰਬੰਧਾਂ ਬਾਰੇ ਸਪੈਸ਼ਲ ਜਨਰਲ ਆਬਜ਼ਰਵਰ ਨੂੰ ਜਾਣੂ ਕਰਵਾਉਂਦੇ ਹੋਏ ਵਿਸ਼ਵਾਸ ਦਿਵਾਇਆ ਕਿ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
Punjab Bani 31 May,2024
ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ ਵੋਟਰ : ਜਤਿੰਦਰ ਜੋਰਵਾਲ
ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ ਵੋਟਰ : ਜਤਿੰਦਰ ਜੋਰਵਾਲ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਸੰਗਰੂਰ, 31 ਮਈ - ਜ਼ਿਲ੍ਹਾ ਸੰਗਰੂਰ ਦੇ ਵੋਟਰ, ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਇਨ੍ਹੀਂ ਦਿਨੀਂ ਪੈ ਰਹੀ ਸਖਤ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਅਤੇ ਸਮੇਂ ਦੀ ਬੱਚਤ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਿਊ ਇਨਫਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਵੱਲੋ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਉਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ।
Punjab Bani 31 May,2024
ਲੋਕ ਸਭਾ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ
ਲੋਕ ਸਭਾ ਚੋਣਾਂ ਲਈ ਵੋਟਾਂ ਅੱਜ, ਪਟਿਆਲਾ 'ਚ ਸਮੁੱਚੀਆਂ ਤਿਆਰੀਆਂ ਮੁਕੰਮਲ -2077 ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਬੂਥਾਂ 'ਤੇ ਪੁੱਜੀਆਂ, 170 ਮਾਈਕਰੋ ਆਬਜ਼ਰਵਰ ਤਾਇਨਾਤ -ਬਿਨ੍ਹਾਂ ਕਿਸੇ ਡਰ-ਭੈਅ ਤੇ ਲਾਲਚ ਦੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਾਰੇ ਵੋਟਰ-ਸ਼ੌਕਤ ਅਹਿਮਦ ਪਰੇ -ਕਿਹਾ, 18 ਲੱਖ 6 ਹਜ਼ਾਰ 424 ਵੋਟਰ ਕਰਨਗੇ ਵੋਟ ਦੇ ਅਧਿਕਾਰ ਦੀ ਵਰਤੋਂ -ਹਰ ਵਿਧਾਨ ਸਭਾ ਹਲਕੇ 'ਚ ਔਰਤਾਂ ਤੇ ਦਿਵਿਆਂਗ ਵੋਟਰਾਂ ਲਈ ਇੱਕ-ਇੱਕ ਵਿਸ਼ੇਸ਼ ਬੂਥ, ਗਰੀਨ ਬੂਥਾਂ 'ਤੇ ਵੋਟਰਾਂ ਨੂੰ ਮਿਲਣਗੇ ਬੂਟੇ -ਪੁਲਿਸ ਤੇ ਅਰਧ ਸੁਰੱਖਿਆ ਬਲਾਂ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ-ਐਸ.ਐਸ.ਪੀ. ਵਰੁਣ ਸ਼ਰਮਾ -ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਵੋਟਰਾਂ ਨੂੰ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪਟਿਆਲਾ ਦੇ 2077 ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਲੋਕ ਸਭਾ ਹਲਕੇ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਪੋਲਿੰਗ ਅਫ਼ਸਰਾਂ ਦੀਆਂ ਪਾਰਟੀਆਂ ਨੂੰ ਈ.ਵੀ.ਐਮਜ ਤੇ ਹੋਰ ਚੋਣ ਸਮਗਰੀ ਸੌਂਪਕੇ ਸੁਰੱਖਿਆ ਦਸਤਿਆਂ ਦੀ ਜ਼ੇਰੇ ਨਿਗਰਾਨੀ ਹੇਠ ਰਵਾਨਾ ਕੀਤਾ ਗਿਆ। ਸ਼ੌਕਤ ਅਹਿਮਦ ਪਰੇ ਨੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੀ ਚਲ ਰਹੀ ਪ੍ਰਕਿਆ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਲੋਕ ਸਭਾ ਹਲਕਾ ਪਟਿਆਲਾ ਦੀ ਚੋਣ ਲਈ 9 ਹਲਕਿਆਂ ਦੇ 18 ਲੱਖ 6 ਹਜ਼ਾਰ 424 ਵੋਟਰਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਈਆਂ ਜਾਣਗੀਆਂ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ, ਇਨ੍ਹਾਂ 'ਚ 13763 ਦਿਵਿਆਂਗ ਵੋਟਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 100 ਫੀਸਦੀ ਮਤਦਾਨ ਕਰਵਾਉਣ ਲਈ ਹਰ ਪੱਖੋਂ ਲੋੜੀਂਦੇ ਪ੍ਰਬੰਧ ਕੀਤੇ ਹਨ, ਇਸ ਲਈ ਹਲਕੇ ਦੇ ਸਮੂਹ ਵੋਟਰ ਆਪਣੇ ਜਮਹੂਰੀ ਹੱਕ ਦੀ ਲਾਜ਼ਮੀ ਵਰਤੋਂ ਕਰਨ। ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ ਲਗਪਗ ਲੋਕ ਸਭਾ ਹਲਕੇ ਅੰਦਰ 10500 ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਪਟਿਆਲਾ ਲੋਕ ਸਭਾ ਹਲਕੇ ਦਾ ਇੱਕ ਵਿਧਾਨ ਸਭਾ ਹਲਕਾ ਡੇਰਾਬਸੀ, ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਪੈਂਦਾ ਹੈ, ਇੱਥੇ ਦੇ 291 ਬੂਥਾਂ 'ਤੇ 1551 ਚੋਣ ਅਮਲੇ ਦੀ ਡਿਊਟੀ ਲੱਗੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਰ ਹਲਕੇ 'ਚ ਔਰਤਾਂ ਲਈ ਅਤੇ ਦਿਵਿਆਂਗ ਵੋਟਰਾਂ ਲਈ ਵੀ ਇੱਕ-ਇੱਕ ਵਿਸ਼ੇਸ਼ ਬੂਥ ਬਣਾਇਆ ਗਿਆ ਹੈ, 'ਇਸਤਰੀ ਬੂਥ' ਵਿਖੇ ਸਮੁਚਾ ਮਹਿਲਾ ਅਮਲਾ ਤਾਇਨਾਤ ਕੀਤਾ ਗਿਆ ਹੈ। ਥਾਪਰ ਯੂਨੀਵਰਸਿਟੀ ਵਿਖੇ ਇੱਕ ਬੂਥ ਨੌਜਵਾਨਾਂ ਦਾ ਬਣਾਇਆ ਗਿਆ ਹੈ, ਜਿਸ ਦਾ ਪ੍ਰਬੰਧ ਨੌਜਵਾਨਾਂ ਵੱਲੋਂ ਕੀਤਾ ਜਾਵੇਗਾ। ਜਦਕਿ ਜ਼ਿਲ੍ਹੇ ਅੰਦਰ 43 ਪੋਲਿੰਗ ਬੂਥ ਮਾਡਲ ਵੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਤੇ ਲੋੜੀਂਦੀਆਂ ਜਰੂਰੀ ਸਹੂਲਤਾਂ, ਵਲੰਟੀਅਰ ਦੀ ਸਹਾਇਤਾ, ਵੀਲ੍ਹ ਚੇਅਰ, ਸਟਰੈਚਰ ਦੇ ਪ੍ਰਬੰਧ ਅਤੇ ਗਰਮ ਲੂਅ ਦੇ ਮੱਦੇਨਜ਼ਰ ਪੀਣ ਵਾਲਾ ਪਾਣੀ, ਛਾਂ, ਛੋਟੇ ਬੱਚਿਆਂ ਲਈ ਕਰੈਚ, ਪ੍ਰਦਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗਰਮੀ ਕਰਕੇ ਮੈਡੀਕਲ ਟੀਮਾਂ ਤੇ ਐਂਬੂਲੈਂਸਾਂ ਕਰਨ ਸਮੇਤ ਸਾਰੇ ਬੂਥਾਂ 'ਤੇ ਆਸ਼ਾ ਵਰਕਰਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੈਕਟਰ ਅਫ਼ਸਰਾਂ ਅਤੇ ਮਾਈਕਰੋ ਆਬਜ਼ਰਵਰਾਂ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਨੂੰ ਘਰ-ਘਰ ਜਾ ਕੇ ਫੋਟੋ ਵੋਟਰ ਸਲਿਪਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਵੋਟਰ ਸਮੇਤ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ ਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸਿਜ ਦੇ 5000 ਤੋਂ ਜ਼ਿਆਦਾ ਜਵਾਨ ਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਅਰਧ ਸੁਰੱਖਿਆ ਬਲਾਂ ਦੀਆਂ 14 ਕੰਪਨੀਆਂ ਸ਼ਾਮਲ ਹਨ। ਇਸਤੋਂ ਇਲਾਵਾ ਹਲਕੇ ਨੂੰ ਜੋਨਾਂ ਵਿੱਚ ਵੰਡਕੇ ਐਸ.ਪੀ. ਅਤੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਜਦੋਂਕਿ 143 ਪੈਟਰੌਲਿੰਗ ਪਾਰਟੀਆਂ ਨੂੰ ਵੀ ਵਾਇਰਲੈਸ ਨਾਲ ਲੈਸ ਕਰਕੇ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ 'ਚ 14 ਅੰਤਰਰਾਜੀ ਨਾਕੇ ਅਤੇ 8 ਅੰਤਰ ਜ਼ਿਲ੍ਹਾ ਨਾਕੇ ਲਗਾਏ ਗਏ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਪੋਲਿੰਗ ਸਟੇਸ਼ਨਾਂ ਦੀਆਂ 123 ਲੋਕੇਸ਼ਨਾਂ ਕ੍ਰਿਟੀਕਲ ਤੇ ਵਨਰਏਬਲ ਹਨ, ਇੱਥੇ 170 ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜੋਕਿ ਕਿਸੇ ਵੀ ਗੜਬੜ ਦੀ ਸਥਿਤੀ ਵਿੱਚ ਤੁਰੰਤ ਆਬਜ਼ਰਵਰ ਨੂੰ ਰਿਪੋਰਟ ਕਰਨਗੇ। ਇਸ ਤੋਂ ਇਲਾਵਾ ਵੈਬ ਕਾਸਟਿੰਗ ਤੇ ਵਿਸ਼ੇਸ਼ ਵੀਡੀਓਗ੍ਰਾਫ਼ੀ ਕਰਵਾਉਣ ਲਈ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਵੋਟਰ ਨਿਰਭੈਅ ਹੋ ਕੇ ਵੋਟਾਂ ਪਾ ਸਕਣ। ਹਲਕੇ ਅੰਦਰ ਤਾਇਨਾਤ 81 ਟੀਮਾਂ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ 81 ਹੀ ਜੀ.ਪੀ.ਐਸ. ਤੇ ਕੈਮਰਿਆਂ ਨਾਲ ਲੈਸ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਜੋਕਿ ਹਰ ਗਤੀਵਿਧੀ 'ਤੇ ਨਜ਼ਰ ਰੱਖਣਗੀਆਂ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
Punjab Bani 31 May,2024
ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ 'ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ - 24,451 ਪੋਲਿੰਗ ਸਟੇਸ਼ਨਾਂ 'ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ - ਵੋਟਰਾਂ ਲਈ ਵਿਆਪਕ ਸਹੂਲਤਾਂ ਅਤੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ - ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਪ੍ਰਬੰਧਿਤ ਬੂਥਾਂ ਦਾ ਪ੍ਰਬੰਧ - ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਲਗਾਈ ਜਾਵੇਗੀ 'ਛਬੀਲ' - ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ 100 ਫੀਸਦ ਲਾਈਵ ਵੈਬਕਾਸਟਿੰਗ ਅਤੇ ਸੀ.ਸੀ.ਟੀ.ਵੀ. ਦੀ ਸਹੂਲਤ - ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ: ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਚੰਡੀਗੜ੍ਹ, 31 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਮਹਿਲਾਵਾਂ ਦੁਆਰਾ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਦੁਆਰਾ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ 'ਤੇ ਬਣਾਏ ਗਏ 117 ਕਾਊਂਟਿੰਗ ਸੈਟਰਾਂ 'ਤੇ ਹੋਵੇਗੀ। ਘਰ ਤੋਂ ਵੋਟਿੰਗ ਦੀ ਸਹੂਲਤ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ 9239 ਦੇ ਵੋਟਰਾਂ ਅਤੇ 4530 ਦਿਵਿਆਂਗ ਵੋਟਰਾਂ ਨੂੰ ਮਿਲਾ ਕੇ ਕੁੱਲ 13,769 ਵੋਟਰਾਂ ਪਾਸੋਂ ਘਰ ਤੋਂ ਵੋਟ ਦੀ ਸਹੂਲਤ ਸਬੰਧੀ ਸਹਿਮਤੀ ਪ੍ਰਾਪਤ ਹੋਈ ਸੀ, ਜਿਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 8640 ਅਤੇ 4203 ਦਿਵਿਆਂਗ ਵੋਟਰਾਂ ਸਮੇਤ ਕੁੱਲ 12,843 ਵੋਟਰਾਂ ਨੇ 30 ਮਈ ਤੱਕ ਆਪਣੀ ਵੋਟ ਪਾ ਲਈ ਹੈ। ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਕੁੱਲ 2,60,000 ਕਰਮਚਾਰੀ ਚੋਣ ਡਿਊਟੀ ਨਿਭਾ ਰਹੇ ਹਨ ਜਿਨ੍ਹਾਂ ਵਿੱਚ 1,20,114 ਪੋਲਿੰਗ ਸਟਾਫ਼, 70,724 ਸੁਰੱਖਿਆ ਕਰਮਚਾਰੀ (ਸੂਬਾ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲ), 50,000 ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਕਰਮਚਾਰੀ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੋਲਿੰਗ ਸਟਾਫ ਨੂੰ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਆਸ਼ਾ ਵਰਕਰਾਂ ਨੂੰ ਐਮਰਜੈਂਸੀ ਮੈਡੀਕਲ ਹਾਲਾਤਾਂ ਨਾਲ ਨਜਿੱਠਣ ਲਈ ਪੋਲਿੰਗ ਸਟੇਸ਼ਨਾਂ 'ਤੇ ਤਾਇਨਾਤ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨ ‘ਤੇ ਫਸਟ ਏਡ ਕਿੱਟਾਂ, ਓਰਲ ਰੀਹਾਈਡਰੇਸ਼ਨ ਸਲਿਊਸ਼ਨ (ਓ.ਆਰ.ਐਸ. ਘੋਲ), ਸ਼ੂਗਰ ਕੈਂਡੀਜ਼, ਦਵਾਈਆਂ ਅਤੇ ਮੱਲ੍ਹਮ-ਪੱਟੀਆਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ 'ਛਬੀਲ' ਵੀ ਲਗਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਵਾਲੇ ਅਤੇ ਦਿਵਿਆਂਗ ਵੋਟਰ, ਜਿਨ੍ਹਾਂ ਨੇ ਹੋਮ ਵੋਟਿੰਗ (ਘਰ ਤੋਂ ਵੋਟ) ਸਹੂਲਤ ਦੀ ਚੋਣ ਨਹੀਂ ਕੀਤੀ, ਉਹ ਸਕਸ਼ਮ ਐਪਲੀਕੇਸ਼ਨ 'ਤੇ ਰਜਿਸਟਰ ਕਰਕੇ 'ਪਿਕ ਐਂਡ ਡਰਾਪ ਸੁਵਿਧਾ' (ਘਰੋਂ ਲਿਜਾਣ ਅਤੇ ਛੱਡਣ) ਲੈ ਸਕਦੇ ਹਨ। ਸਿਬਿਨ ਸੀ ਨੇ ਤਫ਼ਸੀਲ ਨਾਲ ਦੱਸਿਆ ਕਿ 24 ਸੈਂਟਰਲ ਅਤੇ ਸਟੇਟ ਐਨਫੋਰਸਮੈਂਟ ਏਜੰਸੀਆਂ, ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਵੋਟਰਾਂ ਨੂੰ ਭਰਮਾਉਣ ਲਈ ਵੰਡੀ ਜਾਣ ਵਾਲੀ ਨਗਦੀ, ਸ਼ਰਾਬ ਅਤੇ ਹੋਰ ਚੀਜ਼ਾਂ ਨੂੰ ਜ਼ਬਤ ਕਰਨ ਲਈ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 30 ਮਈ ਤੱਕ ਸੂਬੇ ਵਿੱਚ 801.47 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 26.89 ਕਰੋੜ ਰੁਪਏ ਦੀ ਨਗਦੀ, 26.75 ਕਰੋੜ ਰੁਪਏ ਦੀ ਸ਼ਰਾਬ, 716.78 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 23.86 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਤੋਂ ਇਲਾਵਾ 7.17 ਕਰੋੜ ਰੁਪਏ ਦੀਆਂ ਹੋਰ ਵਸਤਾਂ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 14643 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ 100 ਮਿੰਟ ਦੀ ਸਮਾਂ-ਸੀਮਾ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਔਸਤਨ 32.50 ਮਿੰਟ ਦੇ ਸਮੇਂ ਅੰਦਰ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਬਾਰੇ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਟਰਾਂਗ ਰੂਮਾਂ ਦੇ ਬਾਹਰ ਅਰਧ ਸੈਨਿਕ ਬਲ ਅਤੇ ਹੋਰ ਸੁਰੱਖਿਆ ਟੀਮਾਂ 24 ਘੰਟੇ ਤਾਇਨਾਤ ਰਹਿਣਗੀਆਂ ਅਤੇ ਇਸ ਦੇ ਨਾਲ ਹੀ ਡਬਲ ਲਾਕ ਸਿਸਟਮ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਫੁਟੇਜ ਲਈ ਹਰੇਕ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ। ਸਾਰੇ ਪ੍ਰੋਟੋਕੋਲਾਂ ਦੀ ਢੁੱਕਵੇਂ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਦਾ ਰੋਜ਼ਾਨਾ ਆਧਾਰ ‘ਤੇ ਨਿਰੀਖਣ ਕੀਤਾ ਜਾਵੇਗਾ। ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਸੂਬੇ ਵਿੱਚ ਸੁਰੱਖਿਅਤ ਹਾਲਾਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ 55039 ਜਵਾਨ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਜਾਂ ਹੰਗਾਮੀ ਸਥਿਤੀ ਵਿੱਚ ਤੁਰੰਤ ਕਾਰਵਾਈ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਨੂੰ 2098 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨਾਲ 1 ਹੈਡ-ਕਾਂਸਟੇਬਲ ਅਤੇ 3 ਕਾਂਸਟੇਬਲਾਂ ਦੀ ਸ਼ਮੂਲੀਅਤ ਵਾਲੀ ਪੈਟਰੋਲਿੰਗ ਪਾਰਟੀ ਹਰ ਸਮੇਂ ਤਾਇਨਾਤ ਰਹੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਦਰਮਿਆਨ ਬਿਹਤਰ ਸੰਚਾਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਿਆਂ ਨੂੰ 20 ਵਾਟਸ ਦੇ 3496 ਵਾਧੂ ਵਾਇਰਲੈੱਸ ਸੈੱਟ ਅਤੇ 8385 ਵਾਇਰਲੈੱਸ ਵਾਕੀ-ਟਾਕੀ ਸੈੱਟ ਮੁਹੱਈਆ ਕਰਵਾਏ ਗਏ ਹਨ। ਸਿਬਿਨ ਸੀ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।
Punjab Bani 31 May,2024
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ ਸੰਗਰੂਰ, 30 ਮਈ - ਸ਼੍ਰੀ ਮੁਨੀਸ਼ ਸਿੰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਦਲਜੀਤ ਕੌਰ, ਸੀ.ਜੇ.ਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਜੀ.ਐੱਸ. ਸੇਖੋਂ, ਸਿਵਲ ਜੱਜ (ਸੀਨੀਅਰ ਡਵੀਜ਼ਨ) ਵੀ ਹਾਜ਼ਰ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਪਰਿਸਰ ਸਮੇਤ ਰਸੋਈ ਘਰ, ਈ-ਮੁਲਾਕਾਤ ਸਿਸਟਮ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਸਾਫ਼—ਸਫਾਈ ਅਤੇ ਬੰਦੀਆਂ ਨੂੰ ਦਿੱਤੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸ੍ਰੀਮਤੀ ਦਲਜੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਜੀ.ਐੱਸ. ਸੇਖੋਂ, ਸੀ.ਜੇ. (ਸੀਨੀਅਰ ਡਵੀਜ਼ਨ) ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਸੰਗਰੂਰ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ ਅਤੇ ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।
Punjab Bani 30 May,2024
ਪੋਲਿੰਗ ਸਟਾਫ ਦੀ ਤੀਜੀ ਅਤੇ ਮਾਈਕਰੋ ਆਬਜ਼ਰਵਰਾਂ ਦੀ ਦੂਜੀ ਰੈਂਡਮਾਈਜੇਸ਼ਨ ਹੋਈ
ਪੋਲਿੰਗ ਸਟਾਫ ਦੀ ਤੀਜੀ ਅਤੇ ਮਾਈਕਰੋ ਆਬਜ਼ਰਵਰਾਂ ਦੀ ਦੂਜੀ ਰੈਂਡਮਾਈਜੇਸ਼ਨ ਹੋਈ ਸੰਗਰੂਰ, 30 ਮਈ - ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਨਾਤ ਕੀਤੇ ਗਏ ਜਨਰਲ ਅਬਜਰਵਰ ਸ੍ਰੀ ਦਿਨੇਸ਼ਨ ਐਚ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਹਲਕਾ 12 - ਸੰਗਰੂਰ ਅਧੀਨ ਆਉਂਦੇ ਤਿੰਨਾਂ ਜਿਲ੍ਹਿਆਂ ਦੇ 9 ਵਿਧਾਨ ਸਭਾ ਸੈਗਮੈਂਟਾਂ ਵਿੱਚ ਤੈਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਤੀਜੀ ਅਤੇ ਮਾਈਕਰੋ ਆਬਜਰਵਰਾਂ ਦੀ ਦੂਜੀ ਰੈਡਮਾਈਜੇਸ਼ਨ ਹੋਈ। ਇਸ ਮੌਕੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਉਹਨਾਂ ਨੇ ਜਨਰਲ ਆਬਜਰਵਰ ਨੂੰ ਦੱਸਿਆ ਕਿ ਚੋਣਾਂ ਦੇ ਸਮੁੱਚੇ ਅਮਲ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਬੰਧਿਤ ਚੋਣ ਅਮਲੇ ਨੂੰ ਅਤੇ ਮਾਈਕਰੋ ਆਬਜਰਵਰਾਂ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਡਾ. ਮਨਜੀਤ ਸਿੰਘ ਚੀਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 30 May,2024
ਲੋਕ ਭਲਾਈ ਲਈ ਕਾਂਗਰਸ ਨੂੰ ਵੋਟ ਦਿਓ: ਵੜਿੰਗ
ਲੋਕ ਭਲਾਈ ਲਈ ਕਾਂਗਰਸ ਨੂੰ ਵੋਟ ਦਿਓ: ਵੜਿੰਗ ਲੋਕਾਂ ਨੂੰ ਭਾਜਪਾ ਦੇ ਨੁਮਾਇੰਦਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਹਰ ਗਰੀਬ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦੇਣ ਦਾ ਵਾਅਦਾ ਦੁਹਰਾਇਆ ਸਾਰੇ ਨਵੇਂ ਗ੍ਰੈਜੂਏਟਾਂ ਲਈ 'ਪਹਿਲੀ ਨੌਕਰੀ ਦਾ ਭਰੋਸਾ' ਮੁਫਤ ਰਾਸ਼ਨ ਦੀ ਮਾਤਰਾ 5 ਤੋਂ ਵਧਾ ਕੇ 10 ਕਿਲੋ ਕੀਤੀ ਜਾਵੇਗੀ ਲੁਧਿਆਣਾ, 30 ਮਈ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਦੇ ਲੋਕਾਂ ਨੂੰ ਲੋਕ ਭਲਾਈ ਲਈ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਦੇ ਨੁਮਾਇੰਦਿਆਂ ਨੂੰ ਵੋਟ ਨਾ ਪਾਉਣ ਦੀ ਚੇਤਾਵਨੀ ਵੀ ਦਿੱਤੀ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀਆਂ ਕੁਝ ਗਾਰੰਟੀਆਂ ਦਾ ਜ਼ਿਕਰ ਕੀਤਾ, ਜਿਸ ਵਿੱਚ ਹਰ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ, ਮੁਫਤ ਰਾਸ਼ਨ 5 ਕਿਲੋ ਤੋਂ ਵਧਾ ਕੇ 10 ਕਿਲੋ, ਕਿਸਾਨਾਂ ਲਈ ਕਰਜ਼ਾ ਮੁਆਫੀ ਅਤੇ ਨੌਜਵਾਨਾਂ ਲਈ 'ਪਹਿਲੀ ਨੌਕਰੀ ਪੱਕੀ' (ਪਹਿਲੀ ਗਾਰੰਟੀਸ਼ੁਦਾ ਨੌਕਰੀ) ਸ਼ਾਮਲ ਹਨ। ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵੜਿੰਗ ਨੇ ਭਾਜਪਾ ਵੱਲੋਂ ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਲਈ ਸ਼ੁਰੂ ਉਤਾਰੇ ਗਏ ਮੋਹਰੇ ਤੋਂ ਵੀ ਲੋਕਾਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਕਈ ਅਜਿਹੇ ਮੋਹਰੇ ਹਨ ਜੋ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ 'ਤੇ ਜਾਂ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਹਨ, ਜਦਕਿ ਅਸਲ 'ਚ ਉਹ ਸਾਰੇ ਭਾਜਪਾ ਲਈ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਹਿਲਾਂ ਹੀ ਇਹ ਅਹਿਸਾਸ ਹੋ ਗਿਆ ਹੈ ਕਿ ਉਹ ਪੰਜਾਬ ਵਿੱਚ ਕਾਂਗਰਸ ਦਾ ਮੁਕਾਬਲਾ ਨਹੀਂ ਕਰ ਸਕੇਗੀ, ਇਸ ਲਈ ਇਸ ਨੇ ਕੁਝ ਲੋਕਾਂ ਅਤੇ ਕੁਝ ਪਾਰਟੀਆਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਨੂੰ ਉਹ ਹੁਣ ਕਾਂਗਰਸ ਵਿਰੁੱਧ ਵਰਤ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, "ਮੇਰੇ ਪਿਆਰੇ ਵੀਰੋ ਅਤੇ ਭੈਣੋ, ਜੇਕਰ ਤੁਸੀਂ ਇਹ ਸੋਚ ਕੇ ਇਨ੍ਹਾਂ ਪਾਰਟੀਆਂ ਦੇ ਹੱਕ ਵਿੱਚ ਵੋਟ ਪਾਉਂਦੇ ਹੋ ਕਿ ਤੁਸੀਂ ਭਾਜਪਾ ਨੂੰ ਵੋਟ ਨਹੀਂ ਪਾ ਰਹੇ, ਤਾਂ ਕਿਰਪਾ ਕਰਕੇ ਯਾਦ ਰੱਖੋ ਕਿ ਭਾਜਪਾ ਨੂੰ ਵੋਟ ਦਿੱਤੇ ਬਿਨਾਂ ਤੁਸੀਂ ਸਿਰਫ਼ ਭਾਜਪਾ ਦੀ ਮਦਦ ਅਤੇ ਸਮਰਥਨ ਕਰ ਰਹੇ ਹੋ।" ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, "ਜੇਕਰ ਤੁਸੀਂ ਭਾਜਪਾ ਨੂੰ ਹਰਾਉਣਾ ਚਾਹੁੰਦੇ ਹੋ ਤਾਂ ਕਾਂਗਰਸ ਨੂੰ ਹੀ ਵੋਟ ਦਿਓ ਅਤੇ ਹੱਥ ਦੇ ਚੋਣ ਨਿਸ਼ਾਨ ਦਾ ਬਟਨ ਦਬਾਓ।" ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇ ਆਮ ਆਦਮੀ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸੋਚਿਆ-ਸਮਝਿਆ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 2004 ਤੋਂ 2014 ਦਰਮਿਆਨ ਯੂ.ਪੀ.ਏ ਸਰਕਾਰ ਦੌਰਾਨ ਪਾਰਟੀ ਨੇ ਭੋਜਨ ਦਾ ਅਧਿਕਾਰ ਵਰਗੀਆਂ ਸਕੀਮਾਂ ਲਿਆਂਦੀਆਂ ਸਨ, ਜਿਸ ਤਹਿਤ ਹਰ ਗਰੀਬ ਨੂੰ ਮੁਫ਼ਤ ਭੋਜਨ ਅਤੇ ਮਨਰੇਗਾ ਸਕੀਮ ਤਹਿਤ ਪੇਂਡੂ ਖੇਤਰਾਂ ਵਿੱਚ ਹਰੇਕ ਨੂੰ 100 ਦਿਨ ਕੰਮ ਦੀ ਗਰੰਟੀ ਦਿੱਤੀ ਗਈ ਸੀ। ਪਾਰਟੀ ਨੇ ਇੱਕ ਵਾਰ ਫਿਰ ਇਨਕਲਾਬੀ ਭਲਾਈ ਦੇ ਉਪਰਾਲਿਆਂ ਦੀ ਵਿਉਂਤਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਲਿਆਂਦੇ ਭੋਜਨ ਦੇ ਅਧਿਕਾਰ ਕਾਨੂੰਨ ਤਹਿਤ ਗਰੀਬਾਂ ਨੂੰ ਮੌਜੂਦਾ ਪੰਜ ਕਿਲੋ ਮੁਫਤ ਰਾਸ਼ਨ ਦੁੱਗਣਾ ਕਰਕੇ 10 ਕਿਲੋ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ ਦੌਰਾਨ ਕਾਂਗਰਸ ਦੀ ਯੋਜਨਾ ਵਿਚ ਇਕ ਕਿੱਲੋ ਵੀ ਵਾਧਾ ਨਹੀਂ ਕੀਤਾ। ਵੜਿੰਗ ਨੇ ਕਿਹਾ ਕਿ ਇਕ ਹੋਰ ਕ੍ਰਾਂਤੀਕਾਰੀ ਯੋਜਨਾ ਤਹਿਤ ਦੇਸ਼ ਦੇ ਹਰ ਗਰੀਬ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦੀ ਸਿੱਧੀ ਨਕਦ ਸਹਾਇਤਾ ਮਿਲੇਗੀ, ਜੋ ਪਰਿਵਾਰ ਦੀ ਇਕ ਔਰਤ ਮੈਂਬਰ ਦੇ ਖਾਤੇ ਵਿਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੀ ਨੌਕਰੀ ਪੱਕੀ ਸਕੀਮ ਤਹਿਤ ਨੌਜਵਾਨਾਂ ਲਈ ਪਹਿਲੀ ਨੌਕਰੀ ਦੀ ਗਰੰਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਰ ਨਵੇਂ ਗ੍ਰੈਜੂਏਟ ਜਾਂ ਡਿਪਲੋਮਾ ਹੋਲਡਰ ਨੂੰ ਇੱਕ ਸਾਲ ਲਈ ਅਪ੍ਰੈਂਟਿਸਸ਼ਿਪ ਦਾ ਅਧਿਕਾਰ ਮਿਲੇਗਾ ਅਤੇ 8500 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ 1 ਲੱਖ ਰੁਪਏ ਦੀ ਗਾਰੰਟੀਸ਼ੁਦਾ ਆਮਦਨ ਪ੍ਰਾਪਤ ਹੋਵੇਗੀ। ਕਾਂਗਰਸੀ ਉਮੀਦਵਾਰ ਨੇ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੀਐਸਟੀ ਨੂੰ ਸਰਲ ਬਣਾਇਆ ਜਾਵੇਗਾ ਅਤੇ ਸਿਰਫ਼ ਇੱਕ ਟੈਕਸ ਹੋਵੇਗਾ ਅਤੇ ਟੈਕਸ ਦੀਆਂ ਦਰਾਂ ਹੁਣ ਨਾਲੋਂ ਘੱਟ ਹੋਣਗੀਆਂ। ਇਸੇ ਤਰ੍ਹਾਂ, ਲੁਧਿਆਣਾ ਲਈ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਡਾ: ਮਨਮੋਹਨ ਸਿੰਘ ਨੇ ਸ਼ਹਿਰ ਨੂੰ ਵਿਸ਼ੇਸ਼ ਗ੍ਰਾਂਟ ਪ੍ਰਦਾਨ ਕੀਤੀ ਸੀ ਅਤੇ ਇਸਨੂੰ ਰਾਸ਼ਟਰੀ ਸ਼ਹਿਰੀ ਨਵੀਨੀਕਰਨ ਮਿਸ਼ਨ ਵਿੱਚ ਸ਼ਾਮਲ ਕੀਤਾ ਸੀ, ਉਸੇ ਤਰ੍ਹਾਂ ਇਸ ਸ਼ਹਿਰ ਦੇ ਮੁਕੰਮਲ ਅਤੇ ਵਿਆਪਕ ਪੁਨਰ ਨਿਰਮਾਣ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਗ੍ਰਾਂਟ ਮਨਜ਼ੂਰ ਕੀਤੀ ਜਾਵੇਗੀ, ਜਿਸ ਵਿੱਚ ਸਫ਼ਾਈ ਤੋਂ ਇਲਾਵਾ ਬੁਨਿਆਦੀ ਢਾਂਚੇ ਜਿਵੇਂ ਕਿ ਸੜਕਾਂ ਅਤੇ ਆਵਾਜਾਈ ਵਿੱਚ ਸੁਧਾਰ ਕਰਨਾ ਵੀ ਸ਼ਾਮਲ ਹੋਵੇਗਾ।
Punjab Bani 30 May,2024
ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ
ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਪੰਜਾਬ ਵਿੱਚੋਂ ਮਾਈਨਿੰਗ, ਡਰੱਗਜ਼ ਅਤੇ ਲੈਂਡ ਮਾਫੀਆ ਨੂੰ ਖਤਮ ਕਰਨ ਲਈ ਮੈਂ ਆਪਣੇ ਬੁਲਡੋਜ਼ਰ ਦੀਆਂ ਚਾਬੀਆਂ ਡਾ. ਸੁਭਾਸ਼ ਨੂੰ ਭੇਜਾਂਗਾ : ਯੋਗੀ ਮੋਦੀ, ਨੱਡਾ ਤੇ ਯੋਗੀ ਨੇ ਭਾਜਪਾ ਉਮੀਦਵਾਰ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ - ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ। ਬਾਅਦ ਵਿੱਚ, ਡਾ ਸ਼ਰਮਾ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਵੋਟਰਾਂ ਲਈ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾਵਾਂ ਨੂੰ ਸੰਸਦ ਵਿੱਚ ਭੇਜਣਾ ਲਾਜ਼ਮੀ ਹੈ, ਤਾਂ ਜੋ ਉਹ ਤੁਹਾਡਾ ਮੁੱਦਾ ਉਠਾ ਸਕਣ ਅਤੇ ਉਹਨਾਂ ਨੂੰ ਹੱਲ ਕਰੋ ਸਕਣ। ਨੰਗਲ ਵਿੱਚ ਰੋਡ ਸ਼ੋਅ ਦੌਰਾਨ ਨੱਡਾ ਨੇ ਇਹ ਵੀ ਕਿਹਾ ਕਿ ਡਾ. ਸ਼ਰਮਾ ਦੀ ਸਰਬਪੱਖੀ ਵਿਕਾਸਮੁਖੀ ਪਹੁੰਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਵਿਕਸਤ ਹਲਕਿਆਂ ਵਿੱਚੋਂ ਇੱਕ ਚ ਬਦਲ ਦੇਵੇਗੀ। ਵਿਰੋਧੀ ਪਾਰਟੀਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਕਿਹਾ ਕਿ ਇੰਡੀ ਗਠਜੋੜ ਭ੍ਰਿਸ਼ਟ ਨੇਤਾਵਾਂ ਦਾ ਗਠਜੋੜ ਹੈ। ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਇੰਡੀ ਗਠਜੋੜ ਦੀ ਗੰਦੀ ਰਾਜਨੀਤੀ 'ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਜਨਤਾ ਨੂੰ ਇੱਕ ਵਾਰ ਫਿਰ ਮੋਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਭਾਰਤ ਦੁਨੀਆ ਭਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰੇਗਾ ਜਦੋਂ ਮੋਦੀ ਲਗਾਤਾਰ ਤੀਜੀ ਵਾਰ ਸ਼ਾਨਦਾਰ ਬਹੁਮਤ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਕਿਹਾ ਕਿ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾ ਨੂੰ ਵੱਡੇ ਫਰਕ ਨਾਲ ਜਿੱਤਣਾ ਚਾਹੀਦਾ ਹੈ। ਯੋਗੀ ਨੇ ਆਪਣੇ ਭਾਸ਼ਣ ਵਿੱਚ ਕਿਹਾ, “ਬਾਹਰ ਆਓ ਅਤੇ ਵੱਡੀ ਗਿਣਤੀ ਵਿੱਚ ਵੋਟ ਪਾਓ ਅਤੇ ਇਹ ਯਕੀਨੀ ਬਣਾਓ ਕਿ ਡਾ. ਸ਼ਰਮਾ ਦੀ ਵੱਡੀ ਜਿੱਤ ਦਰਜ ਕੀਤੀ ਜਾਵੇ”। ਯੋਗੀ ਆਦਿਤਿਆਨਾਥ ਨੇ ਅੱਗੇ ਕਿਹਾ, “ਪਿਛਲੇ 70 ਸਾਲਾਂ ਤੋਂ ਰਾਜ ਕਰਨ ਵਾਲਿਆਂ ਦੇ ਮਾੜੇ ਸ਼ਾਸਨ ਕਾਰਨ ਪੰਜਾਬ ਅੱਜ ਦੁਖੀ ਹੈ। ਯੋਗੀ ਨੇ ਕਿਹਾ ਕਿ ਉਹ ਇੱਥੇ ਆਪਣੇ 'ਬੁਲਡੋਜ਼ਰ' ਦੀਆਂ ਚਾਬੀਆਂ ਡਾਕਟਰ ਸੁਭਾਸ਼ ਨੂੰ ਸੌਂਪਣ ਆਏ ਹਨ। “ਡਾ. ਸੁਭਾਸ਼ ਨੂੰ ਮੇਰਾ ਇਹ ਭਰੋਸਾ ਹੈ ਕਿ ਪੰਜਾਬ ਵਿੱਚੋਂ ਮਾਈਨਿੰਗ, ਰੇਤ, ਡਰੱਗ ਅਤੇ ਲੈਂਡ ਮਾਫੀਆ ਦਾ ਸਫਾਇਆ ਕਰਨ ਲਈ ਮੈਂ ਡਾਕਟਰ ਸੁਭਾਸ਼ ਨੂੰ ਜਿੰਨੇ ਵੀ ਬੁਲਡੋਜ਼ਰ ਚਾਹੀਦੇ ਹਨ, ਭੇਜਾਂਗਾ”। ਯੋਗੀ ਨੇ ਕਿਹਾ ਕਿ ਅੱਜ ਉੱਤਰ ਪ੍ਰਦੇਸ਼ 'ਚ ਸਿੱਖਾਂ ਅਤੇ ਹਿੰਦੂਆਂ ਦੇ ਤਿਉਹਾਰ ਧਾਰਮਿਕ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕੋਸ਼ਿਸ਼ਾਂ ਕੀਤੀਆਂ ਜਿਸ ਕਾਰਨ ਕਰਤਾਰਪੁਰ ਲਾਂਘਾ ਖੁੱਲ੍ਹਿਆ। ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ, ਵੀਰ ਬਾਲ ਦਿਵਸ 26 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਸਾਡੇ ਸਿੱਖ ਭੈਣਾਂ-ਭਰਾਵਾਂ ਲਈ ਪ੍ਰਧਾਨ ਮੰਤਰੀ ਦਾ ਪਿਆਰ ਹੈ। ਯੋਗੀ ਨੇ ਕਿਹਾ, ਜਦੋਂ ਤੋਂ ਉਹ ਯੂਪੀ ਵਿੱਚ 2017 ਵਿੱਚ ਸਰਕਾਰ ਬਣੀ ਸੀ, ਸਿੱਖਾਂ ਵਿਰੁੱਧ ਕੋਈ ਦੰਗਾ ਨਹੀਂ ਹੋਇਆ ਸੀ। ਯੂਪੀ ਦੇ ਮੁੱਖ ਮੰਤਰੀ ਨੇ ਕਿਹਾ, "ਡਾ. ਸੁਭਾਸ਼ ਨੂੰ ਦਿੱਤੀ ਗਈ ਹਰ ਵੋਟ ਮੋਦੀ ਨੂੰ ਵਿਕਸ਼ਿਤ ਭਾਰਤ ਬਣਾਉਣ ਦੇ ਸੰਕਲਪ ਨੂੰ ਮਜ਼ਬੂਤ ਕਰੇਗੀ।" ਪੂਰਾ ਪੰਡਾਲ ''ਫਿਰ ਏਕ ਬਾਰ ਮੋਦੀ ਸਰਕਾਰ'', ''ਅਬਕੀ ਬਾਰ, 400 ਪਾਰ'', ''ਜੋ ਬੋਲੇ ਸੋ ਨਿਹਾਲ'', ''ਜੈ ਸ਼੍ਰੀ ਰਾਮ'' ਅਤੇ ''ਭਾਰਤ ਮਾਤਾ ਦੀ ਜੈ'' ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਦੌਰਾਨ ਪਹਿਲਾਂ 'ਬੁਲਡੋਜ਼ਰ ਬਾਬਾ' ਵਜੋਂ ਜਾਣੇ ਜਾਂਦੇ ਯੋਗੀ ਦਾ ਇੱਥੇ ਪੁੱਜਣ 'ਤੇ ਅਨੋਖਾ ਸਵਾਗਤ ਕੀਤਾ ਗਿਆ। ਯੋਗੀ ਦੇ ਹਜ਼ਾਰਾਂ ਸਮਰਥਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਚੋਣ ਰੈਲੀ ਵਾਲੀ ਥਾਂ 'ਤੇ ਕਈ ਬੁਲਡੋਜ਼ਰ ਖੜ੍ਹੇ ਸਨ।
Punjab Bani 30 May,2024
-ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਮੁਫ਼ਤ ਸਮਾਨ ਵੰਡਣ 'ਤੇ ਰੱਖੀ ਜਾਵੇਗੀ ਬਾਜ਼ ਅੱਖ
-ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਮੁਫ਼ਤ ਸਮਾਨ ਵੰਡਣ 'ਤੇ ਰੱਖੀ ਜਾਵੇਗੀ ਬਾਜ਼ ਅੱਖ -ਜ਼ਿਲ੍ਹਾ ਚੋਣ ਅਫ਼ਸਰ ਦੀ ਚਿਤਾਵਨੀ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ ਸਾਹਮਣੇ ਆਉਣ 'ਤੇ ਹੋਵੇਗੀ ਸਖ਼ਤ ਕਾਰਵਾਈ -ਵੋਟਰਾਂ ਨੂੰ ਮੁਫ਼ਤ ਵੰਡੇ ਜਾ ਸਕਣ ਵਾਲੇ ਸੰਭਾਵਤ ਸਮਾਨ ਦੀ ਵਿਕਰੀ ਈ-ਬਿਲ ਰਾਹੀਂ ਹੀ ਕਰਵਾਉਣ ਲਈ ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ ਨੂੰ ਪੱਤਰ ਲਿਖਿਆ -ਕਿਸੇ ਵੀ ਥੋਕ ਵਿਕਰੇਤਾ ਦੀ ਵਿਕਰੀ 'ਚ ਅਚਾਨਕ ਵਾਧਾ ਸਾਹਮਣੇ ਆਉਣ 'ਤੇ ਪਿਛਲੇ 6 ਸਾਲਾਂ ਦੀ ਜੀ.ਐਸ.ਟੀ. ਡਾਟਾ ਜਾਂਚਿਆ ਜਾਵੇਗਾ ਪਟਿਆਲਾ, 30 ਮਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਨੂੰ ਮੁਫ਼ਤ ਸਾਜੋ-ਸਮਾਨ ਆਦਿ ਵੰਡਕੇ ਪ੍ਰਭਾਵਤ ਕਰਨ ਦੀ ਕਿਸੇ ਵੀ ਸੰਭਾਵਤ ਘਟਨਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦਿਆਂ ਅਜਿਹੇ ਸਮਾਨ ਦੇ ਥੋਕ ਵਪਾਰੀਆਂ ਤੇ ਸ਼ੋਅ ਰੂਮਜ਼ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ/ਟੈਕਸੇਸ਼ਨ ਨੂੰ ਪੱਤਰ ਲਿਖਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਲਈ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਖਰਚਾ ਆਬਜ਼ਰਵਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਵੋਟਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਤ ਕਰਨ ਲਈ ਕੁਝ ਵਸਤਾਂ ਮੁਫ਼ਤ ਵੰਡਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਂਦਾ ਹੈ, ਅਜਿਹੀ ਗ਼ੈਰਕਾਨੂੰਨੀ ਕਾਰਵਾਈ 'ਤੇ ਰੋਕ ਲਾਉਣ ਲਈ ਕਰ ਵਿਭਾਗ ਵੱਲੋਂ ਥੋਕ ਵਪਾਰੀਆਂ ਤੇ ਸ਼ੋਅ ਰੂਮਜ਼ 'ਤੇ ਨਜ਼ਰ ਰੱਖੀ ਜਾਵੇਗੀ ਤਾਂ ਕਿ ਉਮੀਦਵਾਰਾਂ ਵੱਲੋ ਵੋਟਰਾਂ ਨੂੰ ਲੁਭਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਮੁਫ਼ਤ ਵਸਤਾਂ ਜਿਵੇਂ ਕਿ ਇਲੈਕਟ੍ਰੋਨਿਕ ਸਮਾਨ, ਪੱਖਾ, ਕੂਲਰ, ਏ.ਸੀ, ਫਰਿਜ, ਸਿਲਾਈ ਮਸ਼ੀਨਾਂ, ਜੂਸਰ ਆਦਿ ਵੰਡਣ ਦੀ ਸੰਭਾਵਨਾ ਨੂੰ ਰੋਕਿਆ ਜਾਵੇ। ਇਸ ਲਈ ਇਨ੍ਹਾਂ ਵਸਤਾਂ ਦੇ ਥੋਕ ਵਿਕਰੇਤਾਵਾਂ ਤੇ ਸ਼ੋਅ ਰੂਮਜ ਨੂੰ ਅਜਿਹੀਆਂ ਵਸਤਾਂ ਦੀ ਵਿਕਰੀ ਦੇ ਈ-ਬਿਲ ਕੱਟਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਬਾਰੇ ਇਕ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਦੁਕਾਨਦਾਰਾਂ, ਥੋਕ ਵਪਾਰੀਆਂ, ਡਿਸਟਰੀਬਿਊਟਰਾਂ, ਵੈਂਡਰਾਂ ਦੀ ਅਜਿਹੀਆਂ ਵਸਤਾਂ ਦੀ ਵਿਕਰੀ ਵਿੱਚ ਇਕਦਮ ਵਾਧਾ ਦਰਜ ਕੀਤਾ ਗਿਆ ਤਾਂ ਉਸ ਵਪਾਰੀ ਦੇ ਜੀ.ਐਸ.ਟੀ. ਬਿੱਲਾਂ ਦੀ ਪਿਛਲੇ 6 ਸਾਲਾਂ ਦੀ ਪੜਤਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਪਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦੀ ਪਿਛਲੇ ਦੋ ਸਾਲਾਂ ਦੀ ਇਨ੍ਹਾਂ ਦਿਨਾਂ ਦੀ ਸੇਲ ਨਾਲ ਮੌਜੂਦਾ ਪਿਛਲੇ ਹਫ਼ਤੇ ਦੀ ਸੇਲ ਦਾ ਵੀ ਮਿਲਾਣ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਵਧੀਕ ਕਮਿਸ਼ਨਰ ਟੈਕਸੇਸ਼ਨ/ਇਨਵੈਸਟੀਗੇਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪੂਰੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਪਟਿਆਲਾ ਜ਼ਿਲ੍ਹੇ ਵਿੱਚ ਜੇਕਰ ਵੋਟਰਾਂ ਨੂੰ ਪ੍ਰਭਾਵਤ ਕਰਨ ਦੀ ਕੋਈ ਵੀ ਗ਼ੈਰਕਾਨੂੰਨੀ ਗਤੀਵਿਧੀ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Punjab Bani 30 May,2024
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ -ਪੰਜਾਬ ਦੇ ਲੋਕਾਂ ਦੇ ਨਾਂ ਜਾਰੀ ਕੀਤੀ ਗਈ ਚਿੱਠੀ ਪਟਿਆਲਾ, 30 ਜੂਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਇੱਕ ਵਿਸ਼ੇਸ਼ ਪੱਤਰ ਜਾਰੀ ਕੀਤਾ। ਆਪਣੇ ਪੱਤਰ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਖ਼ਰਾਬ ਸਿਹਤ ਕਾਰਨ ਲੋਕ ਸਭਾ ਚੋਣਾਂ ਵਿੱਚ ਹਿੱਸਾ ਨਹੀਂ ਲੈ ਸਕੇ। ਉਨ੍ਹਾਂ ਕਿਹਾ ਕਿ ਇਸ ਪੱਤਰ ਰਾਹੀਂ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇੱਕ ਖੁਸ਼ਹਾਲ ਅਤੇ ਵਿਕਸਤ ਪੰਜਾਬ ਦੇ ਸਾਡੇ ਸਾਂਝੇ ਸੁਪਨੇ ਲਈ ਤੁਹਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਜਨਤਾ ਪਾਰਟੀ ਨੂੰ ਸਮਰਪਿਤ ਹੋ ਕੇ ਪੂਰੀ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰ ਰਹੇ ਹਨ। 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣ ਸਾਡੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਫੈਸਲਾਕੁੰਨ ਪਲ ਹੈ। ਇਹ ਚੋਣ ਇੱਕ ਅਜਿਹਾ ਰਾਹ ਚੁਣਨ ਦੀ ਹੈ ਜੋ ਵਿਕਸਤ ਪੰਜਾਬ ਵੱਲ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਵਿਕਸਤ ਅਤੇ ਖੁਸ਼ਹਾਲ ਪੰਜਾਬ ਹੋਵੇਗਾ ਜਿੱਥੇ ਹਰ ਨਾਗਰਿਕ ਨੂੰ ਤਰੱਕੀ ਅਤੇ ਖੁਸ਼ਹਾਲੀ ਦਾ ਲਾਭ ਮਿਲੇਗਾ। ਲੋਕਾਂ ਦੇ ਲਗਾਤਾਰ ਵੱਧ ਰਹੇ ਸਮਰਥਨ ਨਾਲ ਮੈਨੂੰ ਪੂਰਾ ਭਰੋਸਾ ਹੈ ਕਿ ਪਟਿਆਲਾ ਅਤੇ ਪੂਰੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਮੇਰੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜ ਰਹੀ ਹੈ। ਮੈਂ ਵਿਸ਼ੇਸ਼ ਤੌਰ 'ਤੇ ਪਟਿਆਲਾ ਲੋਕ ਸਭਾ ਦੇ ਨਾਗਰਿਕਾਂ ਨੂੰ ਵੱਡੀ ਗਿਣਤੀ 'ਚ ਕਮਲ ਦਾ ਬਟਨ ਦਬਾ ਕੇ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕਰਦਾ ਹਾਂ।
Punjab Bani 30 May,2024
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- 1 ਜੂਨ ਨੂੰ ਵੋਟ ਪਾਉਣ ਜ਼ਰੂਰ ਜਾਓ, ਪਟਿਆਲਾ ਦੀ ਪੋਲਿੰਗ ਮਸ਼ੀਨ 'ਤੇ 5ਵੇਂ ਨੰਬਰ 'ਤੇ ਹੋਵੇਗਾ "ਆਪ" ਦਾ ਬਟਨ
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- 1 ਜੂਨ ਨੂੰ ਵੋਟ ਪਾਉਣ ਜ਼ਰੂਰ ਜਾਓ, ਪਟਿਆਲਾ ਦੀ ਪੋਲਿੰਗ ਮਸ਼ੀਨ 'ਤੇ 5ਵੇਂ ਨੰਬਰ 'ਤੇ ਹੋਵੇਗਾ "ਆਪ" ਦਾ ਬਟਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਟਿਆਲਾ 'ਚ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਡਾ. ਬਲਬੀਰ ਸਿੰਘ ਵਰਗਾ ਵਿਅਕਤੀ ਹੀ ਤੁਹਾਡੇ ਕੰਮ ਆਵੇਗਾ, ਮਹਾਰਾਜ ਅਤੇ ਮਹਾਰਾਣੀ ਕਿਸੇ ਵੀ ਕੰਮ ਦੇ ਨਹੀਂ : ਅਰਵਿੰਦ ਕੇਜਰੀਵਾਲ ਅੱਛੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ, ਇਸ ਚੋਣ ਵਿਚ ਭਾਜਪਾ ਬੁਰੀ ਤਰ੍ਹਾਂ ਹਾਰੇਗੀ, ਕੇਂਦਰ ਵਿਚ ਇੰਡੀਆ ਗੱਠਜੋੜ ਦੀ ਸਰਕਾਰ ਬਣ ਰਹੀ ਹੈ: ਅਰਵਿੰਦ ਕੇਜਰੀਵਾਲ ਚੰਡੀਗੜ੍ਹ/ਪਟਿਆਲਾ, 30 ਮਈ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਜ਼ਰੂਰੀ ਹੈ। ਪਟਿਆਲਾ ਵਿੱਚ ‘ਆਪ’ ਦੇ ਸੀਨੀਅਰ ਆਗੂਆਂ ਨੇ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਹਜ਼ਾਰਾਂ ਦੀ ਭੀੜ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਈ ਸੂਬਿਆਂ ਦਾ ਦੌਰਾ ਕਰ ਚੁੱਕੇ ਹਨ। ਉਹ ਲੋਕਾਂ ਨੂੰ ਖ਼ੁਸ਼ੀ ਨਾਲ ਦੱਸ ਸਕਦੇ ਹਨ ਕਿ ਇਸ ਵਾਰ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ‘ਆਪ’ ਦੇ ਇਸ ਸਰਕਾਰ ਵਿੱਚ ਪੰਜਾਬ ਦੇ ਨੁਮਾਇੰਦੇ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਦੋ ਸਾਲਾਂ 'ਚ ਬੇਮਿਸਾਲ ਕੰਮ ਕੀਤੇ ਹਨ। ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫ਼ੰਡ ਰੁਕੇ ਹੋਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਸੀ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ 'ਆਪ' ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਧਮਕੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਉਨ੍ਹਾਂ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਡਾ. ਬਲਬੀਰ ਸਿੰਘ ਵਰਗਾ ਵਿਅਕਤੀ ਹੀ ਤੁਹਾਡੇ ਕੰਮ ਆਵੇਗਾ, ਮਹਾਰਾਜ ਅਤੇ ਮਹਾਰਾਣੀ ਕਿਸੇ ਕੰਮ ਦੇ ਨਹੀਂ ਹਨ। ਉਹ ਆਮ ਲੋਕਾਂ ਲਈ ਕੁਝ ਨਹੀਂ ਕਰਦੇ, ਉਨ੍ਹਾਂ ਕਿਹਾ ਕਿ ਜੇਕਰ ਪਟਿਆਲਾ ਦੇ ਲੋਕ ਰਾਤ ਦੇ 2 ਵਜੇ ਵੀ ਡਾ.ਬਲਬੀਰ ਨੂੰ ਫ਼ੋਨ ਕਰਨਗੇ ਤਾਂ ਉਹ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ.ਬਲਬੀਰ ਨੂੰ ਪਟਿਆਲਾ ਤੋਂ ਭਾਰੀ ਵੋਟਾਂ ਨਾਲ ਜਿਤਾਉਣ।
Punjab Bani 30 May,2024
ਪ੍ਰਨੀਤ ਕੌਰ ਨੇ ਆਡਿਓ ਬ੍ਰਿਜ ਰਾਹੀਂ 4.50 ਲੱਖ ਵਰਕਰਾਂ ਨਾਲ ਕੀਤੀ ਗੱਲ
ਪ੍ਰਨੀਤ ਕੌਰ ਨੇ ਆਡਿਓ ਬ੍ਰਿਜ ਰਾਹੀਂ 4.50 ਲੱਖ ਵਰਕਰਾਂ ਨਾਲ ਕੀਤੀ ਗੱਲ -ਕਿਹਾ ਚੌਣ ਪ੍ਰਚਾਰ ਦੌਰਾਨ ਵਰਕਰਾਂ ਦੇ ਘਰ ਜਾਣ ਦਾ ਨਹੀਂ ਮਿਲ ਸਕਿਆ ਸੀ ਸਮਾਂ ਪਟਿਆਲਾ 30 ਮਈ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਰਤ ਜਨਤਾ ਪਾਰਟੀ ਦੀ ਉਮੀਦਵਾਰ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਨੇ ਵੀਰਵਾਰ ਦੀ ਸਵੇਰ ਚੋਣ ਪ੍ਰਚਾਰ ਦੇ ਆਖਰੀ ਦਿਨ ਆਡੀਉ ਬ੍ਰਿਜ ਰਾਹੀਂ ਜਿਲੇ ਦੇ ਸਾਰੇ 9 ਹਲਕਿਆਂ ਦੇ ਸਾਢੇ ਚਾਰ ਲੱਖ (4,50,000) ਹਰਕਰਾਂ ਨਾਲ ਗੱਲ ਕੀਤੀ। ਪਟਿਆਲਾ ਦਿਹਾਤੀ ਇਲਾਕੇ ਦੇ 50 ਹਜ਼ਾਰ ਸਮਰਥਕਾਂ ਨਾਲ ਗੱਲਬ ਕਰਦਿਆਂ ਪਰਨੀਤ ਕੌਰ ਨੇ 1 ਜੂਨ ਨੂੰ ਚੋਣ ਵਾਲੇ ਦਿਨ ਈਵੀਐਮ ਦੇ 4 ਨੰਬਰ ਬਟਨ ਨੂੰ ਦਬਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਮੋਬਾਈਲ ਤੋਂ ਜੀਰੋ ਦਬਾਉਣ ਨਾਲ ਉਨ੍ਹਾਂ ਨਾਲ ਗੱਲ ਕਰਨ ਦੀ ਸੁਵਿਧਾ ਦਿੱਤੀ। ਲੋਕਾਂ ਨੇ ਕਿਹਾ ਕਿ ਉਹ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਉਹ ਇਲਾਕੇ ਵਿੱਚ ਕੇਂਦਰੀ ਮੰਤਰੀ ਬਣ ਕੇ ਆਉਣਗੇ। ਨਾਭਾ ਵਿਧਾਨ ਸਭਾ ਹਲਕੇ ਦੇ 50 ਹਜ਼ਾਰ ਸਮਰਥਕਾਂ ਨਾਲ ਇੱਕ ਹੀ ਸਮੇਂ ਵਿੱਚ ਆਡਿਓ ਬ੍ਰਿਜ ਰਾਹੀਂ ਗੱਲ ਕਰਦਿਆਂ ਕਿਹਾ ਕਿ ਉਹਨਾਂ ਦੇ ਚੋਣ ਪ੍ਰਚਾਰ ਦੌਰਾਨ ਹਰੇਕ ਵਰਕਰ ਦੇ ਘਰ ਨਹੀਂ ਜਾ ਸਕੀ। ਇਸੇ ਕਰਕੇ ਉਹਨਾਂ ਸਾਰਿਆਂ ਨਾਲ ਫੋਨ ਰਾਹੀਂ ਗੱਲ ਕੀਤੀ। ਉਨ੍ਹਾਂ ਕਿਹਾ ਕਿ ਨਾਭਾ ਦੇ ਲੋਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਹ ਕੋਈ ਸਰਪੰਚੀ ਚੋਣ ਨਹੀਂ ਹੈ, ਅਸੀਂ ਇਸ ਚੋਣ ਨਾਲ ਆਪਣੇ ਇਲਾਕੇ ਦਾ ਭਵਿੱਖ ਯਕੀਨੀ ਬਣਾਉਣ ਦੇ ਨਾਲ-ਨਾਲ ਦੇਸ਼ ਲਈ ਪ੍ਰਧਾਨ ਮੰਤਰੀ ਦੀ ਚੌਣ ਕਰਨੀ ਹੈ। ਪ੍ਰਧਾਨ ਮੰਤਰੀ ਵਲੋਂ ਪਟਿਆਲਾ ਨੂੰ ਵਿਕਸਿਤ ਪਟਿਆਲਾ ਬਨਾਉਣ ਦਾ ਜੋ ਸੁਪਨਾ ਵੇਖਿਆ ਗਿਆ ਹੈ ਉਸਨੂੰ ਪੂਰਾ ਕਰਵਾਉਣ ਲਈ ਸਾਨੂੰ ਸਾਰਿਆਂ ਨੂੰ 1 ਜੂਨ ਵਾਲੇ ਦਿਨ ਭਾਜਪਾ ਦੇ ਕਮਲ ਦੇ ਫੁੱਲ ਨੂੰ ਆਪਣੀ ਵੋਟ ਦੇਣੀ ਹੋਵੇਗੀ। ਉਸੇ ਤਰ੍ਹਾਂ ਇਸ ਵਾਰ ਵੀ ਉਹਨਾਂ ਨੂੰ ਵੋਟ ਪਾ ਕੇ ਕੇਂਦਰ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰਨ ਦਾ ਮੌਕਾ ਦੇਣ ਉਹਨਾਂ ਕਿਹਾ ਕਿ ਕੇਂਦਰ ਵਿੱਚ ਸਥਿਰ ਸਰਕਾਰ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਭਾਜਪਾ ਨੂੰ ਵੋਟ ਦੇਣਾ ਜਰੂਰੀ ਹੈ ਉਹਨਾਂ ਯਾਦ ਕਰਵਾਇਆ ਰਾਜਪੁਰਾ ਨੂੰ ਦੇਸ਼ ਦਾ ਪ੍ਰਮੁੱਖ ਉਦੋਗਕ ਕੇਂਦਰ ਬਣਾਉਣ ਦਾ ਸੰਕਲਪ ਸੱਚ ਕਰਨ ਲਈ ਭਾਜਪਾ ਦੇ ਬਟਨ ਨੰਬਰ ਚਾਰ ਨੂੰ ਦਬਾਉਣ ਸਾਡੇ ਸਾਰਿਆਂ ਦੇ ਸੁਨਹਿਰੀ ਭਵਿੱਖ ਲਈ ਬੇਹਦ ਲਾਜ਼ਮੀ ਹੈ। ਸਮਾਣਾ ਹਲਕੇ ਦੇ 50 ਹਜਾਰ ਲੋਕਾਂ ਨਾਲ ਆਡੀਓ ਬਰਿਜ ਦੇ ਰਾਹੀਂ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਾਡੀ ਆਸਥਾ ਨੂੰ ਪੂਰਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਪਟਿਆਲਾ ਦੇ ਸੁਪਨੇ ਨੂੰ ਸੱਚ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਚੋਣਾਂ ਵਾਲੇ ਦਿਨ ਈਵੀਐਮ ਦੇ ਚਾਰ ਨੰਬਰ ਬਟਨ ਨੂੰ ਦਬਾਉਣਾ ਜਰੂਰੀ ਹੈ। ਸਮਾਣਾ ਦੇ ਲੋਕਾਂ ਨੂੰ ਰੇਲ ਲਾਈਨ ਨਾਲ ਜੋੜਨ ਲਈ ਈਵੀਐਮ ਦਾ ਚਾਰ ਬਟਨ ਹੀ ਇਸ ਉਸਾਰੀ ਦੀ ਗਰੰਟੀ ਹੈ। ਡੇਰਾ ਬੱਸੀ ਵਿਧਾਨ ਸਭਾ ਹਲਕੇ ਦੇ 50 ਹਜਾਰ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਈਵੀਐਮ ਦਾ ਚਾਰ ਨੰਬਰ ਬਟਨ ਦਬਾਉਣਾ ਇਸ ਗੱਲ ਦੀ ਗਰੰਟੀ ਹੋਵੇਗਾ ਕਿ ਜੀਰਕਪੁਰ ਵਿੱਚ ਅੰਤਰਰਾਜੀ ਵਿਤ੍ਤੀ ਕੇਂਦਰ ਸਥਾਪਿਤ ਕਰਕੇ ਕਾਰੋਬਾਰ ਨੂੰ ਸਿਖਰਾਂ ਤੇ ਪਹੁੰਚਾਇਆ ਜਾਵੇ। ਕਾਰੋਵਾਰੀਆਂ ਦੀ ਹਰੇਕ ਸਮੱਸਿਆ ਦਾ ਨਿਪਟਾਰਾ ਕਰਦਿਆਂ ਕਾਰੋਵਾਰੀਆਂ ਨੂੰ ਸੁਗਦ ਮਾਹੌਲ ਦਿੱਤਾ ਜਾਵੇ। ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ 50 ਹਜਾਰ ਸਮਰਥਕਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਲੋਕਾਂ ਦਾ ਪੂਰਾ ਭਰੋਸਾ ਉਹਨਾਂ ਦੇ ਨਾਲ ਹੈ, ਪਰ ਇੱਕ ਜੂਨ ਵਾਲੇ ਦਿਨ ਈਵੀਐਮ ਦੇ ਚਾਰ ਨੰਬਰ ਬਟਨ ਨੂੰ ਦੱਬ ਕੇ ਅਸੀਂ ਇਸ ਗੱਲ ਦੀ ਗਾਰੰਟੀ ਲੈ ਸਕਦੇ ਹਾਂ ਕਿ ਪ੍ਰਧਾਨ ਮੰਤਰੀ ਵਿਕਸਿਤ ਪਟਿਆਲਾ ਦੇ ਨਾਲ-ਨਾਲ ਵਿਕਸਿਤ ਪੰਜਾਬ ਦਾ ਸੰਕਲਪ ਪੂਰਾ ਕਰਨ। ਸ਼ੁਤਰਾਣਾ ਵਿਧਾਨ ਸਭਾ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ-ਕਟੜਾ ਹਾਈਵੇ ਐਕਸਪ੍ਰੈਸ ਆਪਣੇ ਅੰਤਿਮ ਦੌਰ ਵਿੱਚ ਪਹੁੰਚ ਚੁੱਕਾ ਹੈ ਅਤੇ ਇਸ ਦੇ ਚਾਲੂ ਹੋਣ ਨਾਲ ਇਲਾਕੇ ਵਿੱਚ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਹਨਾਂ ਕਿਹਾ ਕਿ ਇਲਾਕੇ ਦੀ ਨੌਜਵਾਨਾਂ ਨੂੰ ਰੋਜਗਾਰ ਲਈ ਕਈ ਰਸਤੇ ਖੁੱਲ ਸਕਣਗੇ। ਸਨੌਰ ਅਤੇ ਘਨੌਰ ਵਿਧਾਨ ਸਭਾ ਹਲਕੇ ਦੇ 1 ਲੱਖ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ 1 ਜੂਨ ਨੂੰ ਇਲਾਕੇ ਦੀ ਲੋਕ ਜਦੋਂ ਵੋਟ ਪਾਉਣ ਲਈ ਜਾਣ ਤਾਂ ਉਹ ਚਾਰ ਨੰਬਰ ਬਟਨ ਨੂੰ ਦੱਬ ਕੇ ਘੱਗਰ ਦੇ ਸਥਾਈ ਹੱਲ ਦੀ ਗਰੰਟੀ ਲੈਣ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਘਨੌਰ ਅਤੇ ਸਨੌਰ ਇਲਾਕੇ ਨੂੰ ਖੇਤੀਬਾੜੀ ਉਤਪਾਦਨ ਕੇਂਦਰ ਦੇ ਰੂਪ ਵਿੱਚ ਵਿਕਸਿਤ ਕਰਕੇ ਇਲਾਕੇ ਦੇ ਲੋਕਾਂ ਨੂੰ ਮੂਲ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਨਾਲ ਹੀ ਉਹਨਾਂ ਕਿਹਾ ਕਿ ਪੂਰੇ ਜਿਲੇ ਨੂੰ ਪ੍ਰਧਾਨ ਮੰਤਰੀ ਵੱਲੋਂ ਜਾਰੀ ਹੋਣ ਵਾਲੀਆਂ ਸਾਰੀਆਂ ਯੋਜਨਾਵਾਂ ਦਾ ਸਹੀ ਲਾਭ ਬਿਨਾਂ ਕਿਸੇ ਪੱਖਪਾਤ ਤੋਂ ਮਿਲ ਸਕੇ ਜਿਸ ਦੀ ਵੀ ਗਰੰਟੀ ਈਵੀਐਮ ਦੇ ਚਾਰ ਨੰਬਰ ਬਟਨ ਨੂੰ ਦੱਬਣ ਨਾਲ ਮਿਲ ਜਾਵੇਗੀ।
Punjab Bani 30 May,2024
'ਯੂਥ ਚੱਲਿਆ ਬੂਥ' ਵਾਕਾਥੋਨ 'ਚ ਨੌਜਵਾਨਾਂ ਵੱਲੋਂ ਭਰਵੀਂ ਸ਼ਮੂਲੀਅਤ
'ਯੂਥ ਚੱਲਿਆ ਬੂਥ' ਵਾਕਾਥੋਨ 'ਚ ਨੌਜਵਾਨਾਂ ਵੱਲੋਂ ਭਰਵੀਂ ਸ਼ਮੂਲੀਅਤ -ਨੌਜਵਾਨਾਂ ਤੇ ਆਮ ਲੋਕਾਂ ਨੂੰ 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ ਦਿੱਤਾ -'ਯੂਥ ਚੱਲਿਆ ਬੂਥ' ਵਾਕਾਥੋਨ ਨੂੰ ਏ.ਡੀ.ਸੀ. ਕੰਚਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਪਟਿਆਲਾ, 30 ਮਈ: 'ਯੂਥ ਚੱਲਿਆ ਬੂਥ' ਵਾਕਾਥੋਨ ਮੌਕੇ ਅੱਜ ਵੱਡੀ ਗਿਣਤੀ 'ਚ ਪੁੱਜੇ ਨੌਜਵਾਨਾਂ ਨੇ ਪ੍ਰਣ ਲਿਆ ਕਿ ਉਹ ਜਿੱਥੇ ਖ਼ੁਦ ਲੋਕ ਸਭਾ ਚੋਣਾਂ ਲਈ 1 ਜੂਨ 2024 ਨੂੰ ਵੋਟ ਪਾਉਣਗੇ ਉਥੇ ਹੀ ਹੋਰਨਾਂ ਨੂੰ ਵੱਧ ਚੜ੍ਹਕੇ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਪਟਿਆਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਅੱਜ ਸਵੇਰੇ ਇਸ ਵਾਕਾਥੋਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਏ.ਡੀ.ਸੀ. (ਜ) ਮੈਡਮ ਕੰਚਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ 'ਯੂਥ ਚੱਲਿਆ ਬੂਥ' ਦੇ ਨਾਮ ਹੇਠ ਇਹ ਵਾਕਾਥੋਨ ਕਰਵਾਈ ਗਈ ਹੈ। ਏ.ਡੀ.ਸੀ. ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਾਸ਼ਸਨ ਵੱਲੋਂ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਚੋਣ ਕਮਿਸ਼ਨ ਵੱਲੋਂ ਦਿੱਤੇ ਟੀਚੇ ਇਸ ਵਾਰ 70 ਫ਼ੀਸਦੀ ਤੋਂ ਪਾਰ ਵੋਟਾਂ ਪੁਆਈਆਂ ਜਾ ਸਕਣ। ਏ.ਡੀ.ਸੀ. ਕੰਚਨ ਨੇ ਕਿਹਾ ਕਿ ਇਸ ਵਾਕਾਥੋਨ ਰਾਹੀਂ ਇਹ ਸੁਨੇਹਾ ਦਿੱਤਾ ਹੈ ਗਿਆ ਕਿ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਆਪਣਾ ਕੁਝ ਸਮਾਂ ਕੱਢਕੇ ਵੋਟਾਂ ਜਰੂਰ ਪਾਉਣ ਲਈ ਬੂਥ ਉਪਰ ਜਾਵੇ। ਇਸ 'ਯੂਥ ਚੱਲਿਆ ਬੂਥ' ਰੈਲੀ 'ਚ ਪੰਜਾਬੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਲੰਟੀਅਰ, ਸਰਕਾਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਕੂਲ ਆਫ਼ ਐਮੀਨੈਂਸ ਫੀਲਖਾਨਾ, ਰਿਆਨ ਇੰਟਰਨੈਸ਼ਨਲ ਸਕੂਲ, ਮਾਤਾ ਕੌਸ਼ੱਲਿਆ ਨਰਸਿੰਗ ਕਾਲਜ, ਸਰਕਾਰੀ ਕਾਲਜ ਲੜਕੀਆਂ, ਮਹਿੰਦਰਾ ਕਾਲਜ, ਆਈ.ਟੀ.ਆਈ. ਲੜਕੇ, ਸਰੀਰਕ ਸਿੱਖਿਆ ਕਾਲਜ, ਸਟੇਟ ਕਾਲਜ ਆਫ਼ ਐਜੂਕੇਸ਼ਨ, ਆਯੁਰਵੈਦਿਕ ਮੈਡੀਕਲ ਕਾਲਜ, ਸਰਕਾਰੀ ਪੋਲੀਟੈਕਨਿਕ ਕਾਲਜ ਗਰਲਜ਼ ਆਦਿ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਵੋਟਰ ਜਾਗਰੂਕਤਾ ਰੈਲੀ ਦੌਰਾਨ ਨੌਜਵਾਨਾਂ ਨੇ 'ਮੇਰੀ ਵੋਟ ਮੇਰਾ ਅਧਿਕਾਰ', 'ਹਰ ਮੁੱਦੇ 'ਤੇ ਚੋਟ ਕਰਾਂਗੇ, ਵੋਟ ਕਰਾਂਗੇ, ਵੋਟ ਕਰਾਂਗੇ' ਤੇ 'ਵੋਟ ਪਾਉਣ ਜਾਣਾ ਹੈ, ਆਪਣਾ ਫ਼ਰਜ ਨਿਭਾਉਣਾਂ ਹੈ' ਆਦਿ ਨਾਅਰੇ ਮਾਰਦਿਆਂ ਪੂਰੇ ਜੋਸ਼ ਨਾਲ ਵਾਕਾਥੋਨ 'ਚ ਹਿੱਸਾ ਲੈਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ ਸਮਾਰਟ ਸਕੂਲ, ਪਾਸੀ ਰੋਡ ਵਿਖੇ ਪੋਲਿੰਗ ਬੂਥ ਤੱਕ ਪੈਦਲ ਚੱਲਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਡੀ.ਡੀ.ਐਫ. ਨਿਧੀ ਮਲਹੋਤਰਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਮਨੋਜ ਥਾਪਰ, ਸਤਵੀਰ ਸਿੰਘ, ਦਿਸ਼ਾ ਫਾਊਂਡੇਸ਼ਨ ਦੇ ਰਾਜੀਵ ਗਰਗ, ਯੁੱਧਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਨੌਜਵਾਨ ਤੇ ਪਟਿਆਲਾ ਵਾਸੀ ਮੌਜੂਦ ਸਨ।
Punjab Bani 30 May,2024
ਪੰਜਾਬੀ ਯੂਨੀਵਰਸਿਟੀ ਚ ਦਾਖ਼ਲੇ ਲਈ ਵਾਈਸ-ਚਾਂਸਲਰ ਕੇ. ਕੇ. ਯਾਦਵ ਵਲੋਂ ਪ੍ਰਾਸਪੈਕਟਸ ਜਾਰੀ
ਪੰਜਾਬੀ ਯੂਨੀਵਰਸਿਟੀ ਚ ਦਾਖ਼ਲੇ ਲਈ ਵਾਈਸ-ਚਾਂਸਲਰ ਕੇ. ਕੇ. ਯਾਦਵ ਵਲੋਂ ਪ੍ਰਾਸਪੈਕਟਸ ਜਾਰੀ ਪਟਿਆਲਾ, 30 ਮਈ ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੁੂਕੇਸ਼ਨ ਵਿਖੇ ਸੈਸ਼ਨ 2024-25 ਲਈ ਪਹਿਲੇ ਗੇੜ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਵਾਈਸ-ਚਾਂਸਲਰ ਸ੍ਰੀ ਕੇ. ਕੇ. ਯਾਦਵ ਵੱਲੋਂ ਇਸ ਸੰਬੰਧੀ ਪਹਿਲੇ ਗੇੜ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਪ੍ਰਾਸਪੈਕਟਸ ਜਾਰੀ ਕਰਨ ਸਮੇਂ ਸੈਂਟਰ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ ਅਤੇ ਹੋਰ ਸੀਨੀਅਰ ਪ੍ਰੋਫ਼ੈਸਰ ਡਾ. ਸੈ਼ਲਇੰਦਰ ਸੇਖੋਂ, ਡਾ. ਹਰਪ੍ਰੀਤ ਕੌਰ ਅਤੇ ਡਾ. ਸਿ਼ਵਾਨੀ ਠੱਕਰ ਵੀ ਮੌਜੂਦ ਰਹੇ। ਡਾਇਰੈਕਟਰ ਪ੍ਰੋ. ਹਰਵਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰ ਵਿਖੇ ਸੈਸ਼ਨ 2024-25 ਲਈ ਬੀ.ਏ., ਬੀ.ਕਾਮ., ਬੀ.ਲਿਬ. ਐਮ.ਏ.(ਅੰਗਰੇਜ਼ੀ), ਐਮ.ਏ.(ਐਜੂਕੇਸ਼ਨ), ਐਮ.ਏ.(ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ) ਅਤੇ ਐਮ.ਬੀ.ਏ. ਕੋਰਸਾਂ ਦੇ ਐਂਟਰੀ ਪੁਆਇੰਟ (ਭਾਵ ਸਮੈਸਟਰ ਪਹਿਲਾ) ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਲਈ ਬਾਕੀ ਕੋਰਸਾਂ ਦੀ ਦਾਖ਼ਲਾ ਪ੍ਰਕ੍ਰਿਆ ਬਾਰੇ ਡੈੱਬ ਤੋਂ ਪ੍ਰਵਾਨਗੀ ਮਿਲਣ ਉਪਰੰਤ ਜਲਦ ਹੀ ਉਨ੍ਹਾਂ ਦੇ ਦਾਖ਼ਲੇ ਵੀ ਸ਼ੁਰੂ ਹੋ ਜਾਣਗੇ। ਸੈਂਟਰ ਵਿਖੇ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਨਲਾਈਨ ਵਿਧੀ ਰਾਹੀਂ ਦਾਖ਼ਲਾ ਪ੍ਰਾਪਤ ਕਰ ਸਕਦੇ ਹਨ। ਦਾਖ਼ਲਿਆਂ ਸਬੰਧੀ ਵਧੇਰੇ ਜਾਣਕਾਰੀ ਸੈਂਟਰ ਦੀ ਵੈਬਸਾਈਟ(www.pbidde.org) ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਦਿਆਰਥੀ ਸੁਵਿਧਾ ਕੇਂਦਰ ਦੀ ਤਰਜ਼ ਉੱਤੇ ਸੈਂਟਰ ਵਿਖੇ ਵੀ ਇਸ ਵਾਰੀ ਆਪਣਾ ਵੱਖਰਾ ਸੈੱਲ ਬਣਾਇਆ ਗਿਆ ਹੈ ਤਾਂ ਕਿ ਵਿਦਿਆਰਥੀ ਆ ਕੇ ਆਨਲਾਈਨ ਫਾਰਮ ਭਰਵਾ ਸਕਣ ਅਤੇ ਇਸ ਸੁਵਿਧਾ ਦਾ ਲਾਭ ਉਠਾ ਸਕਣ।
Punjab Bani 30 May,2024
ਛੋਟਾ ਰਾਜਨ ਨੂੰ ਇੱਕ ਮਾਮਲੇ ਵਿੱਚ ਹੋਈ ਉਮਰ ਕੈਦ ਦੀ ਸਜਾ
ਛੋਟਾ ਰਾਜਨ ਨੂੰ ਇੱਕ ਮਾਮਲੇ ਵਿੱਚ ਹੋਈ ਉਮਰ ਕੈਦ ਦੀ ਸਜਾ ਦਿਲੀ : ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਗੈਂਗਸਟਰ ਛੋਟਾ ਰਾਜਨ ਨੂੰ 2001 ‘ਚ ਜਯਾ ਸ਼ੈੱਟੀ ਦੇ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਜੈ ਦਾ ਹੋਟਲ ਦਾ ਕਾਰੋਬਾਰ ਸੀ। ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਅਧੀਨ ਕੇਸਾਂ ਲਈ ਵਿਸ਼ੇਸ਼ ਜੱਜ ਏ.ਐਮ. ਪਾਟਿਲ ਨੇ ਰਾਜਨ ਨੂੰ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ ਤਹਿਤ ਕਤਲ ਦਾ ਦੋਸ਼ੀ ਠਹਿਰਾਇਆ ਅਤੇ ਬਾਅਦ ਵਿੱਚ ਫੈਸਲਾ ਸੁਣਾਉਂਦੇ ਹੋਏ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ।
Punjab Bani 30 May,2024
ਕਬੱਡੀ ਖਿਡਾਰੀ ਪੰਮਾ ਸੋਹਾਣਾ ਦੀ ਹਾਦਸੇ ਵਿੱਚ ਹੋਈ ਮੌਤ
ਕਬੱਡੀ ਖਿਡਾਰੀ ਪੰਮਾ ਸੋਹਾਣਾ ਦੀ ਹਾਦਸੇ ਵਿੱਚ ਹੋਈ ਮੌਤ ਮੁਹਾਲੀ, 30 ਮਈ ਇਥੋਂ ਦੇ ਵਸਨੀਕ ਅਤੇ ਪੰਜਾਬ ਦੇ ਪ੍ਰਸਿੱਧ ਜਾਫੀ (ਇੰਟਰਨੈਸ਼ਨਲ ਕਬੱਡੀ ਖਿਡਾਰੀ) ਪੰਮਾ ਸੋਹਾਣਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੁਹਾਲੀ ਦਾ ਮਾਣ ਇਸ ਨੌਜਵਾਨ ਦੀ ਮੌਤ ਨਾਲ ਖੇਡ ਜਗਤ ਅਤੇ ਮੁਹਾਲੀ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਦੇਰ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਪੰਮਾ ਸੋਹਾਣਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਜੂਨ ਮਹੀਨੇ ਕੈਨੇਡਾ ਵਿੱਚ ਹੋਣ ਵਾਲੇ ਕਬੱਡੀ ਕੱਪ ਵਿੱਚ ਪੰਮਾ ਸੋਹਾਣਾ ਨੇ ਪੰਜਾਬ ਦੀ ਨੁਮਾਇੰਦਗੀ ਕਰਨੀ ਸੀ। ਇਸ ਤੋਂ ਪਹਿਲਾਂ ਵੀ ਉਸ ਨੇ ਵੱਖ-ਵੱਖ ਮੁਲਕਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਖਾਸ ਕਰ ਕੇ ਮੁਹਾਲੀ ਦਾ ਨਾਂ ਰੌਸ਼ਨ ਕੀਤਾ।
Punjab Bani 30 May,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਅੱਜ 30 ਮਈ ਨੂੰ ਚੋਣ ਪ੍ਰਚਾਰ ਖਤਮ ਹੋਣ 'ਤੇ ਸ਼ਾਮ 6.00 ਵਜੇ ਤੋਂ ਤੁਰੰਤ ਬਾਅਦ ਬਾਹਰੀ ਵਿਅਕਤੀਆਂ ਨੂੰ ਜ਼ਿਲ੍ਹਾ ਸੰਗਰੂਰ ਛੱਡਣ ਦੀ ਹਦਾਇਤ ਸੰਗਰੂਰ, 30 ਮਈ - ਵਧੀਕ ਜਿਲ੍ਹਾ ਮੈਜਿਸਟਰੇਟ ਸੰਗਰੂਰ ਆਕਾਸ਼ ਬਾਂਸਲ ਨੇ ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਪੈਂਦੇ ਸਾਰੇ ਲੋਕ ਸਭਾ ਹਲਕੇ ਅਤੇ ਇਸ ਜਿਲ੍ਹੇ ਦੀਆਂ ਸਬ ਡਵੀਜਨਾਂ ਸੰਗਰੂਰ, ਧੂਰੀ, ਭਵਾਨੀਗੜ੍ਹ, ਦਿੜ੍ਹਬਾ, ਲਹਿਰਾ, ਮੂਣਕ, ਸੁਨਾਮ ਦੀ ਹਦੂਦ ਅੰਦਰ ਪਿੰਡਾਂ-ਸ਼ਹਿਰਾਂ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਸੰਗਰੂਰ ਵਿੱਚ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ, ਉਸ ਉਮੀਦਵਾਰ ਦੇ ਹਲਕੇ ਤੋਂ ਬਾਹਰ ਤੋਂ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰ ਅਤੇ ਸਮਰਥਕਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਮਿਤੀ 30.05.2024 ਨੂੰ ਚੋਣ ਪ੍ਰਚਾਰ ਖਤਮ ਹੋਣ 'ਤੇ ਸ਼ਾਮ 6.00 ਵਜੇ ਤੋਂ ਤੁਰੰਤ ਬਾਅਦ ਤੋਂ ਵੋਟਾਂ ਪੈਣ ਦੀ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜ਼ਿਲ੍ਹਾ ਸੰਗਰੂਰ ਤੋਂ ਬਾਹਰ ਚਲੇ ਜਾਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਮਿਤੀ 01.06.2024 ਨੂੰ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 04.06.2024 ਨੂੰ ਹੋਣੀ ਨਿਯਤ ਹੋਈ ਹੈ। ਇਨ੍ਹਾਂ ਨੂੰ ਮੁੱਖ ਰੱਖਦੇ ਹੋਏ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਸਾਰੇ ਚੋਣ ਹਲਕਿਆਂ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਵਿਅਕਤੀ, ਸਮਰਥਕ, ਰਿਸ਼ਤੇਦਾਰ ਅਤੇ ਉਮੀਦਵਾਰਾਂ ਨਾਲ ਹਮਦਰਦੀ ਰੱਖਣ ਵਾਲੇ ਵਿਅਕਤੀ, ਜੋ ਕਿ ਉਨ੍ਹਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਬਾਹਰ ਤੋਂ ਆਏ ਹਨ, ਅਜਿਹੇ ਵਿਅਕਤੀਆਂ ਦਾ ਚੋਣ ਪ੍ਰਚਾਰ/ ਮੁਹਿੰਮ ਖਤਮ ਹੋਣ ਤੋਂ ਬਾਅਦ ਜਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਮੀਟਿੰਗਾਂ ਕਰਨ, ਨਾਹਰੇ ਲਗਾਉਣ, ਵਿਖਾਵਾ ਕਰਨ, ਘਰ-ਘਰ ਜਾ ਕੇ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਪ੍ਰਚਾਰ ਲਈ ਬਾਹਰੋਂ ਆਏ ਵਿਅਕਤੀਆਂ ਦਾ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦੇ ਸਬੰਧ ਵਿੱਚ ਅਤੇ ਅਮਨ ਕਾਨੂੰਨ ਬਣਾਏ ਰੱਖਣ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣੇ ਜਰੂਰੀ ਹਨ। ਇਹ ਹੁਕਮ ਆਰਮੀ ਪ੍ਰਸਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30.05.2024 ਨੂੰ ਚੋਣ ਪ੍ਰਚਾਰ ਸ਼ਾਮ 6.00 ਵਜੇ ਖਤਮ ਹੋਣ ਤੋਂ ਲੈ ਕੇ ਮਿਤੀ 01.06.2024 ਨੂੰ ਵੋਟਾਂ ਦਾ ਅਮਲ ਮੁਕੰਮਲ ਹੋਣ ਤੱਕ ਅਤੇ ਮਿਤੀ 04.06.2024 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਸਵੇਰੇ 6.00 ਵਜੇ ਤੋਂ ਸ਼ਾਮ 7.00 ਵਜੇ ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ, ਸੰਗਰੂਰ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਮਿਊਨਟੀ ਹਾਲ, ਹੋਟਲ,ਲਾਜ, ਰੈਸਟੋਰੈਂਟਾਂ ਅਤੇ ਕਿਸੇ ਵੀ ਠਹਿਰਣ ਵਾਲੇ ਸਥਾਨਾਂ ਆਦਿ ਦੀ ਚੈਕਿੰਗ ਕਰਵਾ ਕੇ ਇਹ ਵੇਖਣਗੇ ਕਿ ਇਨ੍ਹਾਂ ਵਿੱਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ਼ ਮੁਹੱਈਆ ਕੀਤੀ ਗਈ ਹੈ ਅਤੇ ਬਾਹਰਲੇ ਵਿਅਕਤੀਆਂ, ਜੋ ਇਸ ਹਲਕੇ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਣਾਉਣਗੇ।
Punjab Bani 30 May,2024
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼ - ਈ.ਵੀ.ਐਮ. ਦੇ ਢੁੱਕਵੇਂ ਪ੍ਰਬੰਧਨ ਅਤੇ ਪੋਲਿੰਗ ਸਟੇਸ਼ਨ ਪ੍ਰਟੋਕੋਲ ਦੇ ਅਮਲ ਵਾਸਤੇ ਠੋਸ ਕਦਮ ਚੁੱਕਣ ਲਈ ਕਿਹਾ - ਪੋਲਿੰਗ ਸਟਾਫ਼ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ। ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।
Punjab Bani 30 May,2024
ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ
ਚੋਣ ਪ੍ਰਚਾਰ ਦੌਰਾਨ ਕੀਤੀਆਂ 792 ਜਨਸਭਾਵਾਂ : ਐਨ.ਕੇ. ਸ਼ਰਮਾ ਅਕਾਲੀ ਦਲ ਉਮੀਦਵਾਰ ਨੇ ਚੋਣ ਪ੍ਰਚਾਰ ਖਤਮ ਹੋਣ ’ਤੇ ਜਾਰੀ ਕੀਤੀ ਰਿਪੋਰਟ 62 ਸਮਾਜਿਕ ਸੰਗਠਨਾਂ ਨੇ ਕੀਤਾ ਸਮਰਥਨ ਦਾ ਐਲਾਨ ਹੋਰ ਪਾਰਟੀਆਂ ਦੇ ਕਰੀਬ ਨੌ ਸੌ ਵਰਕਰਾਂ ਨੇ ਅਕਾਲੀ ਦਲ ਦਾ ਫੜ੍ਹਿਆ ਪੱਲਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਲੋਕ ਸਭਾ ਹਲਕੇ ਦੇ 650 ਪਿੰਡਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕੀਤਾ, ਉੱਥੇ ਹੀ ਸ਼ਹਿਰੀ ਖੇਤਰਾਂ ਵਿੱਚ ਉਨ੍ਹਾਂ ਦੀਆਂ ਕੁੱਲ 142 ਜਨਸਭਾਵਾਂ ਹੋਈਆਂ ਹਨ। ਇਸ ਪ੍ਰਚਾਰ ਮੁਹਿੰਮ ਦੌਰਾਨ ਸਮਾਜ ਦੇ ਹਰ ਵਰਗ ਤੋਂ ਉਨ੍ਹਾਂ ਨੂੰ ਸਨਮਾਨ ਮਿਲਿਆ ਹੈ। ਚੋਣ ਪ੍ਰਚਾਰ ਦੀ ਸਮਾਪਤੀ ਤੋਂ ਪਹਿਲਾਂ ਐਨ.ਕੇ.ਸ਼ਰਮਾ ਨੇ ਅੱਜ ਸਵੇਰੇ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਮੋਟਰਸਾਈਕਲ ’ਤੇ ਘੁੰਮ ਕੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਿਕਾਸ ਦੇ ਮੁੱਦੇ ’ਤੇ ਚੋਣ ਲੜਨ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਸੀ। ਇਸ ਪ੍ਰਚਾਰ ਮੁਹਿੰਮ ਦੌਰਾਨ ਕੁੱਲ 62 ਸਮਾਜਿਕ ਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਸਮਰਥਨ ਦਿੱਤਾ। ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕਰੀਬ 900 ਪ੍ਰਮੁੱਖ ਵਰਕਰਾਂ ਅਤੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਕਾਂ ਦੀ ਗਿਣਤੀ ਵੱਖਰੀ ਰਹੀ। ਪ੍ਰਚਾਰ ਦੌਰਾਨ ਉਨ੍ਹਾਂ ਨੇ ਕੁੱਲ 792 ਜਨ ਸਭਾਵਾਂ ਨੂੰ ਸੰਬੋਧਨ ਕੀਤਾ, ਜਦੋਂ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਟਿਆਲਾ ਵਿੱਚ ਰੈਲੀ ਹੋਈ ਤਾਂ ਪੰਜਾਬ ਬਚਾਓ ਯਾਤਰਾ ਵੀ ਇੱਥੇ ਕਈ ਹਲਕਿਆਂ ਤੋਂ ਨਿਕਲੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਹੀ ਪਟਿਆਲਾ ਲੋਕ ਸਭਾ ਵਿੱਚ ਕੁੱਲ 110 ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾਵਾਂ ਨੇ ਵੀ ਵੱਖ-ਵੱਖ ਥਾਵਾਂ 'ਤੇ ਜਾ ਕੇ ਪ੍ਰਚਾਰ ਕੀਤਾ। ਸ਼ਰਮਾ ਨੇ ਕਿਹਾ ਕਿ ਪ੍ਰਚਾਰ ਦੌਰਾਨ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣੇ ਵਿਰੋਧੀਆਂ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਬਲਬੀਰ ਸਿੰਘ ਨੂੰ ਪੰਜ-ਪੰਜ ਸਵਾਲ ਪੁੱਛੇ ਸਨ, ਜਿਨ੍ਹਾਂ ਦਾ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਸ਼ਰਮਾ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਉਨ੍ਹਾਂ ਨੇ ਆਪਣਾ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਹੈ, ਜਦਕਿ ਪਟਿਆਲਾ ਤੋਂ ਸੰਸਦ ਰਹੀ ਪ੍ਰਨੀਤ ਕੌਰ, ਧਰਮਵੀਰ ਗਾਂਧੀ ਅਤੇ ਢਾਈ ਸਾਲ ਤੋਂ ਮੰਤਰੀ ਬਲਬੀਰ ਸਿੰਘ ਨੇ ਇਹ ਪੂਰੀ ਚੋਣ ਬਿਨਾਂ ਕਿਸੇ ਮੁੱਦੇ ਦੇ ਲੜੀ ਹੈ। ਪ੍ਰਨੀਤ ਕੌਰ ਅਤੇ ਧਰਮਵੀਰ ਗਾਂਧੀ ਨਾ ਤਾਂ ਆਪਣੇ ਸੰਸਦ ਮੈਂਬਰ ਵਜੋਂ ਕਾਰਜਕਾਲ ਦੀਆਂ ਪ੍ਰਾਪਤੀਆਂ ਦੱਸ ਸਕੇ ਅਤੇ ਨਾ ਹੀ ਇੱਥੋਂ ਦੇ ਲੋਕਾਂ ਨੂੰ ਭਵਿੱਖ ਲਈ ਕੋਈ ਰੋਡ ਮੈਪ ਦੇ ਸਕੇ।
Punjab Bani 30 May,2024
ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਟ੍ਰੇਨਿੰਗ ਮੁਕੰਮਲ ਮੌਕੇ ਸਿੱਖਿਆਰਥੀਆਂ ਨੂੰ ਨਿੱਘੀ ਵਿਦਾਇਗੀ
ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਟ੍ਰੇਨਿੰਗ ਮੁਕੰਮਲ ਮੌਕੇ ਸਿੱਖਿਆਰਥੀਆਂ ਨੂੰ ਨਿੱਘੀ ਵਿਦਾਇਗੀ ਪ੍ਰੋ. ਬਡੂੰਗਰ ਨੇ ਵਿਦਿਆਰਥੀਆਂ ਨੂੰ ਮੂਲ ਮੰਤਰ ਦੇ ਅਰਥਾਂ ਦੀ ਵਿਆਖਿਆ ਕਰਕੇ ਪ੍ਰੇਰਿਆ ਪਟਿਆਲਾ 30 ਮਈ () ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਬੈਂਚੂਲਰ ਆਫ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਦਾ ਤਿੰਨ ਸਾਲਾਂ ਕੋਰਸ ਕਰ ਰਹੇ ਸਿਖਿਆਰਥੀਆਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਟ੍ਰੇਨਿੰਗ ਮੁਕੰਮਲ ਹੋਣ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸਿਖਿਆਰਥੀਆਂ ਨੂੰ ਪ੍ਰੇਰਨਾ ਦੇਣ ਲਈ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਡਾਇਰੈਕਟਰ ਡਾ. ਚਮਕੌਰ ਸਿੰਘ ਸਮੇਤ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਪੁੱਜੇ ਹੋਏ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੱਚਿਆਂ ਨੂੰ ਟ੍ਰੇਨਿੰਗ ਪੂਰੀ ਕੀਤੇ ਜਾਣ ਦੀ ਵਧਾਈ ਦਿੰਦਿਆਂ ਪ੍ਰੇਰਨਾ ਦਿੱਤੀ ਕਿ ਕੁਸ਼ਲ ਪ੍ਰਬੰਧਕ ਬਣਨ ਲਈ ਗੁਰਦੁਆਰਾ ਮੈਨੇਜਮੈਂਟ ਕੋਰਸ ਸਹਾਈ ਹੋਵੇਗਾ ਅਤੇ ਗੁਰਸਿੱਖੀ ਜੀਵਨ ਜਾਂਚ ਦੇ ਨਾਲ-ਨਾਲ ਬੌਧਿਕ ਗਿਆਨ ਦੀ ਪ੍ਰਾਪਤੀ ਵੀ ਹੁੰਦੀ ਹੈ। ਪ੍ਰੋ. ਬਡੂੰਗਰ ਨੇ ਵਿਦਿਆਰਥੀਆਂ ਨੂੰ ਮੂਲ ਮੰਤਰ ਦੇ ਅਰਥਾਂ ਦੀ ਵਿਆਖਿਆ ਕੀਤੀ ਅਤੇ ਗੁਰਸਿੱਖੀ ਜੀਵਨ ਬਾਰੇ ਗੁਰਬਾਣੀ ਦੇ ਪ੍ਰਮਾਣਾਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਸਾਰੇ ਪ੍ਰਬੰਧਕ ਅਤੇ ਮੁਲਾਜ਼ਮ ਸੇਵਾਵਦਾਰ ਹੀ ਹਨ ਅਤੇ ਸਾਰਿਆਂ ਨੂੰ ਸੇਵਾ ਭਾਵਨਾ ਨਾਲ ਗੁਰੂ ਘਰਾਂ ਦੀ ਡਿਊਟੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਡਾ. ਸਤਿੰਦਰ ਸਿੰਘ, ਮੈਡਮ ਹਰਮੀਤ ਕੌਰ ਤੋਂ ਇਲਾਵਾ ਕੋਰਸੀ ਵਿਦਿਆਰਥੀ ਸ਼ਾਮਲ ਸਨ। ਅੰਤ ਵਿਚ ਡਾਇਰੈਕਟਰ ਚਮਕੌਰ ਸਿੰਘ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਧਾਰਮਕ ਪੁਸਤਕਾਂ ਦਾ ਸੈਟ ਵੀ ਭੇਂਟ ਕੀਤਾ ਗਿਆ।
Punjab Bani 30 May,2024
ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ
ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ - ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ - ਪਿੰਡ ਬੱਦੋਵਾਲ ਕਲਾਂ ਦੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ - ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 30 ਮਈ: ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ ਕੀਤਾ ਗਿਆ। ਇਹ ਟਾਈਲਾਂ ਪਾਰਕ ਵਿਚ ਸੁਟਵਾਉਣ ਵਾਲੇ ਨੁਮਾਇੰਦਿਆਂ ਖਿਲਾਫ ਮਾਮਲਾ ਦਰਜ ਕਰਨ ਲਈ ਐਸਐਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀ.ਡੀ.ਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖਿਲਾਫ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਾਰਾ ਪ੍ਰਸ਼ਾਸਨੀ ਅਮਲਾ ਅਤੇ ਪੁਲਿਸ ਵਿਭਾਗ ਇਸ ਗੱਲ ‘ਤੇ ਜ਼ੋਰ ਦੇ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਪ੍ਰਕਾਰ ਦੇ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿਚ ਪੰਜਾਬ ਕਾਮਯਾਬ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵੋਟਾਂ ਪੈਣ ਵਿਚ ਕੁਝ ਘੰਟੇ ਬਾਕੀ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ, ਚੋਣਾਂ ਲੜ ਰਹੇ ਉਮੀਦਵਾਰਾਂ, ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਮੱਰਥਕਾਂ ਨੂੰ ਚਾਹੀਦਾ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਅਧੀਨ ਰਹਿਣ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿਚ ਇਕ ਮਿਸਾਲ ਪੇਸ਼ ਕਰਨ। ਸਿਬਿਨ ਸੀ ਨੇ ਸਾਰੇ ਚੋਣ ਅਧਿਕਾਰੀਆਂ-ਕਰਮਚਾਰੀਆਂ ਤੇ ਸੁਰੱਖਿਆ ਫੋਰਸ ਨੂੰ ਵੀ ਲੋਕ ਸਭਾ ਚੋਣਾਂ-2024 ਦੇ ਅੰਤਿਮ ਪੜਾਅ ‘ਤੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਹੈ।
Punjab Bani 30 May,2024
ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ
ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਗਰੀਬ ਪਰਿਵਾਰਾਂ ਨੂੰ 8500 ਰੁਪਏ ਦੀ ਮਾਸਿਕ ਨਕਦ ਸਹਾਇਤਾ ਵੜਿੰਗ ਦੇ ਹੱਕ ਵਿੱਚ ਬੋਲੋ: ਉਹ ਲੋਕਾਂ ਲਈ ਲੰਬੇ ਸਮੇਂ ਦੀ ਜਾਇਦਾਦ ਸਾਬਤ ਹੋਣਗੇ ਕੜਾਕੇ ਦੀ ਗਰਮੀ ਦੇ ਬਾਵਜੂਦ ਕਾਂਗਰਸ ਦੀ ਰੈਲੀ ਵਿੱਚ ਪੰਜਾਹ ਹਜ਼ਾਰ ਤੋਂ ਵੱਧ ਲੋਕ ਪੁੱਜੇ ਲੁਧਿਆਣਾ, 29 ਮਈ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਐਲਾਨ ਕੀਤਾ ਹੈ ਕਿ 4 ਜੂਨ ਨੂੰ ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਉਹ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦੇਣਗੇ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਆਪਣੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਮਿਲੇਗੀ। ਇੱਥੇ ਕੜਾਕੇ ਦੀ ਗਰਮੀ ਦੇ ਬਾਵਜੂਦ 50 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੀ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ, ਗਾਂਧੀ ਨੇ ਕਾਂਗਰਸ ਉਮੀਦਵਾਰ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਕਾਲਤ ਕੀਤੀ ਅਤੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਲਈ ਲੰਬੇ ਸਮੇਂ ਦੀ ਜਾਇਦਾਦ ਬਣਨ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਕੀਮਤ 'ਤੇ ਉਨ੍ਹਾਂ ਦੀ ਜਿੱਤ ਹੋਵੇ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਸੰਵਿਧਾਨ ਨੂੰ ਬਚਾਉਣ ਲਈ ਲੜੀਆਂ ਜਾ ਰਹੀਆਂ ਹਨ, ਜਿਸਨੂੰ ਭਾਜਪਾ ਤੋਂ ਖਤਰਾ ਹੈ। ਉਨ੍ਹਾਂ ਕਿਹਾ ਕਿ 70 ਸਾਲਾਂ ਵਿੱਚ ਪਹਿਲੀ ਵਾਰ ਭਾਜਪਾ ਆਗੂ ਖੁੱਲ੍ਹ ਕੇ ਕਹਿ ਰਹੇ ਹਨ ਕਿ ਜੇਕਰ ਉਹ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਬਾਬਾ ਸਾਹਿਬ ਅੰਬੇਡਕਰ, ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ ਅਤੇ ਹੋਰ ਨੇਤਾਵਾਂ ਦੁਆਰਾ ਦਿੱਤਾ ਗਿਆ ਸੀ ਅਤੇ ਇਹ ਰਾਖਵੇਂਕਰਨ ਦੇ ਅਧਿਕਾਰ ਸਮੇਤ ਲੋਕਾਂ ਦੇ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ। ਇਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਧਰਤੀ ਦੀ ਕੋਈ ਵੀ ਤਾਕਤ ਸੰਵਿਧਾਨ ਨੂੰ ਬਦਲ ਨਹੀਂ ਸਕਦੀ। ਗਾਂਧੀ ਨੇ ਮੋਦੀ 'ਤੇ ਧਰਮ, ਖੇਤਰ, ਜਾਤੀ ਅਤੇ ਸੂਬੇ ਦੇ ਨਾਂ 'ਤੇ ਲੋਕਾਂ ਨੂੰ ਵੰਡਣ ਅਤੇ ਉਨ੍ਹਾਂ ਨੂੰ ਇਕ ਦੂਜੇ ਨਾਲ ਲੜਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੋਦੀ ਚਾਹੁੰਦੇ ਹਨ ਕਿ ਦੇਸ਼ 'ਤੇ ਸਿਰਫ਼ 22-25 ਲੋਕਾਂ ਦਾ ਸ਼ਾਸਨ ਹੋਵੇ, ਜਿਨ੍ਹਾਂ ਦੀ ਉਹ ਸੇਵਾ ਕਰਦੇ ਹਨ ਅਤੇ ਜਿਨ੍ਹਾਂ ਨੂੰ ਉਨ੍ਹਾਂ ਨੇ ਬੰਦਰਗਾਹਾਂ, ਹਵਾਈ ਅੱਡੇ, ਬੁਨਿਆਦੀ ਢਾਂਚਾ ਅਤੇ ਬਿਜਲੀ ਪ੍ਰਾਜੈਕਟਾਂ ਸਮੇਤ ਹੋਰ ਸਾਰੀਆਂ ਜਾਇਦਾਦਾਂ ਸੌਂਪ ਦਿੱਤੀਆਂ ਹਨ। ਸੀਨੀਅਰ ਕਾਂਗਰਸੀ ਆਗੂ ਨੇ ਐਲਾਨ ਕੀਤਾ ਕਿ ਜਿਸ ਤਰ੍ਹਾਂ ਮੋਦੀ ਨੇ ਸਿਰਫ਼ 22 ਅਰਬਪਤੀ ਬਣਾਏ, ਉਸੇ ਤਰ੍ਹਾਂ ਕਾਂਗਰਸ ਪਾਰਟੀ ਕਰੋੜਾਂ ਲੱਖਪਤੀ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਨੌਜਵਾਨਾਂ ਨੂੰ ਨਕਦ ਸਹਾਇਤਾ ਪ੍ਰਦਾਨ ਕਰਨ ਪਿੱਛੇ ਇੱਕ ਆਰਥਿਕ ਵਿਚਾਰ ਹੈ, ਕਿਉਂਕਿ ਇਸ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇੰਡੀਆ ਸਰਕਾਰ ਆਉਂਦੇ ਹੀ ਗਰੀਬ ਪਰਿਵਾਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਹਰੇਕ ਪਰਿਵਾਰ ਨੂੰ ਹਰ ਮਹੀਨੇ 8500 ਰੁਪਏ ਦਿੱਤੇ ਜਾਣਗੇ। ਇਸੇ ਤਰ੍ਹਾਂ, ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰਾਂ ਲਈ 'ਪਹਿਲੀ ਨੌਕਰੀ ਪੱਕੀ' ਸਕੀਮ ਹੋਵੇਗੀ, ਜਿਸ ਤਹਿਤ ਉਨ੍ਹਾਂ ਨੂੰ ਇੱਕ ਸਾਲ ਲਈ ਗਾਰੰਟੀਸ਼ੁਦਾ ਅਪ੍ਰੈਂਟਿਸਸ਼ਿਪ ਅਤੇ ਉਸ ਸਮੇਂ ਲਈ 1 ਲੱਖ ਰੁਪਏ ਦੀ ਯਕੀਨੀ ਆਮਦਨ ਹੋਵੇਗੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਦਿਹਾੜੀ ਮੌਜੂਦਾ 250 ਰੁਪਏ ਪ੍ਰਤੀ ਦਿਨ ਤੋਂ ਵਧਾ ਕੇ 400 ਰੁਪਏ ਪ੍ਰਤੀ ਦਿਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ। ਗਾਂਧੀ ਨੇ ਸਿੱਧੀ ਨਕਦ ਸਹਾਇਤਾ ਯੋਜਨਾ ਦੇ ਪਿੱਛੇ ਵਿਚਾਰ ਦੀ ਵਿਆਖਿਆ ਕਰਦੇ ਹੋਏ ਕਿਹਾ ਕਿ ਮੋਦੀ ਨੇ ਕੁਝ ਅਰਬਪਤੀਆਂ ਨੂੰ ਲੱਖਾਂ-ਕਰੋੜਾਂ ਰੁਪਏ ਦਿੱਤੇ, ਜਿਨ੍ਹਾਂ ਨੇ ਇਹ ਸਾਰਾ ਪੈਸਾ ਅਮਰੀਕਾ, ਬ੍ਰਿਟੇਨ, ਜਰਮਨੀ ਜਾਂ ਦੁਬਈ ਵਰਗੀਆਂ ਥਾਵਾਂ 'ਤੇ ਖਰਚ ਕੀਤਾ, ਪਰ ਹੁਣ ਪੈਸਾ ਗਰੀਬ, ਨੌਜਵਾਨ ਅਤੇ ਇਹ ਕਿਸਾਨਾਂ ਦੇ ਹੱਥਾਂ ਵਿੱਚ ਜਾਵੇਗਾ ਅਤੇ ਸਥਾਨਕ ਪੱਧਰ 'ਤੇ ਖਰਚ ਕੀਤਾ ਜਾਵੇਗਾ। ਜਿਸ ਨਾਲ ਅਰਥਵਿਵਸਥਾ 'ਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਸਤੂਆਂ ਦੀ ਮੰਗ ਵਧੇਗੀ, ਜਿਸ ਨਾਲ ਫੈਕਟਰੀਆਂ ਵੱਲੋਂ ਉਤਪਾਦਨ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਕਰੀਆਂ ਪੈਦਾ ਹੋਣਗੀਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇੰਡੀਆ ਦੀ ਸਰਕਾਰ ਮੱਧਮ ਅਤੇ ਛੋਟੇ ਉਦਯੋਗਾਂ ਲਈ ਬੈਂਕਾਂ ਦੇ ਦਰਵਾਜ਼ੇ ਖੋਲ੍ਹੇਗੀ, ਜੋ ਮੋਦੀ ਦੀਆਂ ਨੋਟਬੰਦੀ ਦੀਆਂ ਨੀਤੀਆਂ ਅਤੇ ਜੀਐਸਟੀ ਦੇ ਗਲਤ ਲਾਗੂ ਹੋਣ ਕਾਰਨ ਤਬਾਹ ਹੋ ਗਈਆਂ ਸਨ। ਸੀਨੀਅਰ ਕਾਂਗਰਸੀ ਨੇਤਾ ਨੇ ਦੁਹਰਾਇਆ ਕਿ ਇੰਡੀਆ ਦੀ ਸਰਕਾਰ ਅਗਨੀਪਥ ਯੋਜਨਾ ਨੂੰ ਰੱਦ ਕਰੇਗੀ, ਕਿਉਂਕਿ ਇਹ ਸੈਨਿਕਾਂ ਅਤੇ ਹਥਿਆਰਬੰਦ ਬਲਾਂ 'ਤੇ ਹਮਲਾ ਅਤੇ ਅਪਮਾਨ ਹੈ। ਗਾਂਧੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਇਸ ਦੌਰਾਨ ਹਾਜ਼ਰ ਲੋਕਾਂ ਵਿੱਚ ਕੇਸੀ ਵੇਣੂਗੋਪਾਲ, ਦਵਿੰਦਰ ਯਾਦਵ, ਹਰੀਸ਼ ਚੌਧਰੀ, ਰਾਜਾ ਵੜਿੰਗ, ਬਲਕੌਰ ਸਿੰਘ ਸਿੱਧੂ, ਭਾਰਤ ਭੂਸ਼ਨ ਆਸ਼ੂ, ਰਾਕੇਸ਼ ਪਾਂਡੇ, ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਵੈਦ, ਸਿਮਰਜੀਤ ਬੈਂਸ, ਬਲਵਿੰਦਰ ਬੈਂਸ, ਸੰਜੇ ਤਲਵਾੜ, ਮੇਜਰ ਸਿੰਘ ਮੁੱਲਾਂਪੁਰ, ਕੈਪਟਨ ਸੰਦੀਪ ਸੰਧੂ ਆਦਿ ਸ਼ਾਮਲ ਸਨ।
Punjab Bani 29 May,2024
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਜਨਰਲ ਆਬਜ਼ਰਵਰ ਦਿਨੇਸ਼ਨ ਐਚ ਅਤੇ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਨੇ ਵੀ ਕੀਤੀ ਸ਼ਿਰਕਤ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ: ਜਤਿੰਦਰ ਜੋਰਵਾਲ, ਸਰਤਾਜ ਸਿੰਘ ਚਹਿਲ ਸੰਗਰੂਰ, 29 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ ਬਾਲਾਕ੍ਰਿਸ਼ਨਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਸਿਵਲ ਤੇ ਪੁਲਿਸ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਨਰਲ ਆਬਜ਼ਰਵਰ ਸ਼੍ਰੀ ਦਿਨੇਸ਼ਨ ਐਚ ਅਤੇ ਖਰਚਾ ਆਬਜ਼ਰਵਰ ਸ਼੍ਰੀ ਅਮਿਤ ਸੰਜੇ ਗੁਰਵ ਦੀ ਹਾਜ਼ਰੀ ਵਿੱਚ ਉਚ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੇ 5 ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਪੈਦਾ ਕਰਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਤੇ ਐਸ.ਐਸ.ਪੀ ਸੰਦੀਪ ਮਲਿਕ ਤੇ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਤੇ ਐਸ.ਐਸ.ਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਬੰਧਤ ਜ਼ਿਲਿ੍ਹਆਂ ਦੇ ਵਿਧਾਨ ਸਭਾ ਸੈਗਮੈਂਟਾਂ ’ਚ ਵੋਟਿੰਗ ਤੇ ਗਿਣਤੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸਪੈਸ਼ਲ ਪੁਲਿਸ ਆਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਨੇ ਚੋਣਾਂ ਦੇ ਇਸ ਮਹਾਂਤਿਓਹਾਰ ਨੂੰ ਆਪਸੀ ਮਿਲਵਰਤਨ ਅਤੇ ਤਨਦੇਹੀ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ, ਹੁਣ ਤੱਕ ਹੋਈਆਂ ਬਰਾਮਦਗੀਆਂ, ਹਥਿਆਰ ਜਮ੍ਹਾਂ ਕਰਵਾਉਣ ਦੀ ਸਥਿਤੀ ਆਦਿ ਬਾਰੇ ਜਾਇਜ਼ਾ ਲਿਆ। ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ ਬਾਲਾਕ੍ਰਿਸ਼ਨਨ ਨੇ ਉਮੀਦਵਾਰਾਂ ਦੇ ਚੋਣ ਖਰਚਿਆਂ, ਨਗਦੀ ਲਿਜਾਉਣ ਸਬੰਧੀ ਦਿਸ਼ਾ ਨਿਰਦੇਸ਼ਾਂ, ਸ਼ਰਾਬ ਜਾਂ ਹੋਰ ਨਸ਼ਿਆਂ, ਵੋਟਰਾਂ ਨੂੰ ਭਰਮਾਉਣ ਲਈ ਉਪਹਾਰਾਂ ਆਦਿ ਦੀ ਵੰਡ ਦੇ ਰੋਕਥਾਮ ਪ੍ਰਬੰਧਾਂ, ਵਾਹਨਾਂ ਦੀ ਚੈਕਿੰਗ, ਛਾਪਾਮਾਰੀ ਵਿਵਸਥਾਵਾਂ, ਸੀ-ਵਿਜਿਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਆਦਿ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੋਵੇਂ ਸਪੈਸ਼ਲ ਆਬਜ਼ਰਵਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਚੋਣ ਕਾਰਜਾਂ ਲਈ ਤਾਇਨਾਤ ਸਮੁੱਚੇ ਪ੍ਰਸ਼ਾਸਨਿਕ ਤੇ ਪੁਲਿਸ ਅਮਲੇ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਇੰਨ ਬਿੰਨ ਲਾਗੂ ਕਰਨ ਸਬੰਧੀ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ। ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹਰੇਕ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦੀ ਰੋਕਥਾਮ ਲਈ ਪੁਲਿਸ, ਐਕਸਾਈਜ਼, ਜੀ.ਐਸ.ਟੀ, ਸਟੇਟ ਟੈਕਸ, ਆਮਦਨ ਕਰ, ਐਸ.ਐਸ.ਟੀ, ਐਫ.ਐਸ.ਟੀ ਸਮੇਤ ਹੋਰ ਚੌਕਸੀ ਟੀਮਾਂ 24 ਘੰਟੇ ਕਾਰਜਸ਼ੀਲ ਹਨ ਅਤੇ ਅੰਤਰ ਰਾਜੀ ਨਾਕਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੂ ਤੇ ਤੇਜ਼ ਗਰਮੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਅਤੇ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਸਹੂਲਤ ਲਈ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ ਅਤੇ ਦਿਵਿਆਂਗਜਨ ਵੋਟਰਾਂ ਲਈ ਵੀ ਵ੍ਹੀਲ ਚੇਅਰ ਸਮੇਤ ਹੋਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰੈਂਡੇਮਾਈਜੇਸ਼ਨ ਪ੍ਰਕਿਰਿਆਵਾਂ ਤੇ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਮੈਡੀਕਲ ਟੀਮਾਂ ਦੀ ਉਪਲਬਧਤਾ, ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਦੇ ਐਸ.ਓ.ਪੀਜ਼ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਨਾਲ ਪੋਲਿੰਗ ਬੂਥਾਂ ਵਿੱਚ ਚੋਣ ਅਮਲ ਦੀ ਸਫ਼ਲਤਾ ਲਈ ਨਿਰਧਾਰਿਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਬਾਰੇ ਸਭ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਵਿੱਚ ਤਾਇਨਾਤ ਸਟਾਫ਼ ਵੀ ਸਾਰੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਲਈ ਪੂਰੀ ਤਰ੍ਹਾਂ ਆਪਸੀ ਤਾਲਮੇਲ ਰੱਖਣ ਦਾ ਪਾਬੰਦ ਰਹੇਗਾ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਡੀ.ਐਸ.ਪੀਜ਼, ਸਮੂਹ ਆਬਜ਼ਰਵਰਾਂ ਦੇ ਤਾਲਮੇਲ ਅਧਿਕਾਰੀ, ਵੱਖ-ਵੱਖ ਚੌਕਸੀ ਟੀਮਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 29 May,2024
30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ
30 ਮਈ ਨੂੰ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਸਾਧਨਾਂ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ 31 ਮਈ ਤੇ 1 ਜੂਨ ਦੇ ਅਖ਼ਬਾਰਾਂ ’ਚ ਸਿਆਸੀ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਲਈ ਐਮ.ਸੀ.ਐਮ.ਸੀ ਤੋਂ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਸੰਗਰੂਰ, 29 ਮਈ - ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਵਾਲੇ ਦਿਨ 1 ਜੂਨ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਤੇ ਇਸ਼ਤਿਹਾਰਾਂ ’ਤੇ ਵੀ ਰੋਕ ਲੱਗ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ.ਐਮ.ਐਸ ਜਾਂ ਪ੍ਰੀ-ਰਿਕਾਰਡਡ ਐਸ.ਐਮ.ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਨਿਰਧਾਰਿਤ ਸਮਾਂ-ਸੀਮਾ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ। ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ, ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ) ਦੀ ਅਗੇਤੇ ਤੌਰ ਉੱਤੇ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।
Punjab Bani 29 May,2024
ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ
ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ ਚੰਡੀਗੜ, 29 ਮਈ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮਾਂ ਨੂੰ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੂੰ ਪਤਾ ਲੱਗਾ ਸੀ ਕਿ ਈਐਸਆਈਸੀ ਹਸਪਤਾਲ, ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ 'ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਸਮਰਾਲਾ ਚੌਂਕ ਲੁਧਿਆਣਾ ਵਿਖੇ ਮਿਲਣ ਲਈ ਬੁਲਾਇਆ, ਜਿਸ ਨੇ ਉਸਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ਵਿੱਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 100000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਵੀ ਆਖੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਸੁਖਬੀਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁੱਖ ਮੁਲਜ਼ਮ ਸੁਖਬੀਰ ਸਿੰਘ ਦੇ ਇੱਕ ਸਾਥੀ ਨਵਨੀਤ ਕੁਮਾਰ ਨੂੰ ਵੀ ਸਮਰਾਲਾ ਚੌਕ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 23 ਮਿਤੀ 29.05.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 29 May,2024
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ -ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਵੀ ਹੋਵੇਗਾ ਡਰਾਈ ਡੇਅ ਪਟਿਆਲਾ, 29 ਮਈ: ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਚੋਣਾਂ ਤੋਂ ਪਹਿਲਾਂ ਮਿਤੀ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ (ਵੋਟਾਂ ਵਾਲੇ ਦਿਨ) ਨੂੰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਅਤੇ 4 ਜੂਨ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਮਿਤੀ 1 ਜੂਨ 2024 ਅਤੇ ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।
Punjab Bani 29 May,2024
ਵੋਟਾਂ ਦੀ ਗਿਣਤੀ ਕਰਨ ਲਈ ਗਿਣਤੀ ਅਮਲੇ ਨੂੰ ਕਰਵਾਈ ਵਿਸਥਾਰਤ ਸਿਖਲਾਈ
ਵੋਟਾਂ ਦੀ ਗਿਣਤੀ ਕਰਨ ਲਈ ਗਿਣਤੀ ਅਮਲੇ ਨੂੰ ਕਰਵਾਈ ਵਿਸਥਾਰਤ ਸਿਖਲਾਈ -4 ਜੂਨ ਨੂੰ ਮਤਦਾਨ ਗਿਣਤੀ ਕੇਂਦਰਾਂ 'ਤੇ 580 ਕਰਮਚਾਰੀ ਤੇ ਅਧਿਕਾਰੀ ਹੋਣਗੇ ਤਾਇਨਾਤ-ਸ਼ੌਕਤ ਅਹਿਮਦ ਪਰੇ ਪਟਿਆਲਾ, 29 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ 'ਚ 1 ਜੂਨ ਨੂੰ ਮਤਦਾਨ ਹੋਣ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਾਇਨਾਤ ਕੀਤੇ ਗਏ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਗਿਣਤੀ ਬਾਰੇ ਵਿਸਥਾਰਤ ਸਿਖਲਾਈ ਅੱਜ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਅਤੇ ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ ਦੀ ਨਿਗਰਾਨੀ ਹੇਠ ਕਰਵਾਈ ਗਈ। ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਗਿਣਤੀਕਾਰਾਂ ਦੀ ਟ੍ਰੇਨਿੰਗ ਮੌਕੇ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਗਿਣਤੀ ਅਮਲੇ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਚੋਣਾਂ ਦੀ ਡਿਊਟੀ ਕੌਮੀ ਸੇਵਾ ਹੈ ਇਸ ਲਈ ਹਰ ਮੁਲਾਜਮ ਆਪਣੀ ਚੋਣ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵੇ।ਉਨ੍ਹਾਂ ਦੱਸਿਆ ਕਿ ਗਿਣਤੀ ਲਈ 580 ਗਿਣਤੀਕਾਰ, ਜਿਸ 'ਚ ਪਟਿਆਲਾ ਜ਼ਿਲ੍ਹੇ ਦੇ 520 ਅਤੇ ਡੇਰਾਬਸੀ ਹਲਕੇ ਦੇ 60 ਮੁਲਾਜਮ ਸ਼ਾਮਲ ਹਨ, ਤਾਇਨਾਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ.ਵੀ.ਐਮਜ. ਤੋਂ ਗਿਣਤੀ ਪਟਿਆਲਾ ਵਿਖੇ ਨਿਰਧਾਰਤ ਸਥਾਨਾਂ 'ਤੇ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਉਮੀਦਵਾਰਾਂ ਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ਵਿੱਚ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰਾਂ 'ਤੇ ਉਮੀਦਵਾਰ ਜਾਂ ਉਸ ਦੇ ਪ੍ਰਤੀਨਿਧ ਜਾਂ ਗਿਣਤੀ ਏਜੰਟ ਸਮੇਤ ਕਿਸੇ ਨੂੰ ਵੀ ਮੋਬਾਇਲ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ 'ਤੇ ਇੱਕ-ਇੱਕ ਗਣਨਾ ਸਹਾਇਕ, ਇੱਕ-ਇੱਕ ਗਣਨਾ ਸੁਪਰਵਾਈਜ਼ਰ ਅਤੇ ਇੱਕ-ਇੱਕ ਮਾਈਕ੍ਰੋ ਅਬਜ਼ਰਵਰ ਤੋਂ ਇਲਾਵਾ ਈ.ਵੀ.ਐਮਜ਼ ਲਿਆਉਣ ਲਈ ਇੱਕ-ਇੱਕ ਅਟੈਂਡੈਂਟ ਵੀ ਤਾਇਨਾਤ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਅਗਲੇ ਦੌਰ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਨਾਲੋ-ਨਾਲ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਗਿਣਤੀ ਕੇਂਦਰ ਪਟਿਆਲਾ ਵਿਖੇ ਹੀ ਹਨ ਅਤੇ ਸਾਰੇ ਗਿਣਤੀਕਾਰ 3 ਜੂਨ ਨੂੰ ਸਵੇਰੇ 8 ਵਜੇ ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ਼ ਬਹਾਦਰ ਹਾਲ ਵਿਖੇ ਇਕੱਤਰ ਹੋਣਗੇ ਤੇ ਜਿੱਥੇ ਉਨ੍ਹਾਂ ਦੇ ਗਿਣਤੀ ਕੇਂਦਰਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਗਿਣਤੀ ਅਮਲੇ ਦੀ ਇਸ ਸਿਖਲਾਈ ਦੌਰਾਨ ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ ਅਤੇ ਏ.ਡੀ.ਸੀ. (ਜ) ਮੈਡਮ ਕੰਚਨ ਨੇ ਈ.ਵੀ.ਐਮਜ ਮਸ਼ੀਨਾਂ ਰਾਹੀਂ ਪਈਆਂ ਵੋਟਾਂ ਦੀ ਗਿਣਤੀ ਕਰਨ ਦੇ ਢੰਗ ਤਰੀਕਿਆਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਬਾਬਤ ਪ੍ਰੈਜੈਂਟੇਸ਼ਨ ਦਿਖਾਈ ਗਈ। ਇਸ ਤੋਂ ਇਲਾਵਾ ਮਤਦਾਨ ਗਿਣਤੀ ਸੁਪਰਵਾਈਜ਼ਰਾਂ ਅਤੇ ਸਹਾਇਕਾਂ ਸਮੇਤ ਮਾਈਕਰੋ ਆਬਜ਼ਰਵਰਾਂ ਵੱਲੋਂ ਕੀਤੇ ਜਾਣ ਵਾਲੇ ਕਾਰਜ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਫਾਰਮੇ ਆਦਿ ਸਮੇਂ ਸਿਰ ਭਰੇ ਜਾਣ ਅਤੇ ਐਨਕੋਰ ਸਾਫ਼ਟਵੇਅਰ, ਭਾਰਤ ਚੋਣ ਕਮਿਸ਼ਨ ਅਤੇ ਸੀ.ਈ.ਓ. ਪੰਜਾਬ ਦੇ ਵੈਬ ਪੋਰਟਲ ਉਪਰ ਚੋਣ ਨਤੀਜੇ ਅਪਲੋਡ ਕਰਨ ਬਾਬਤ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਗਿਣਤੀ ਕੇਂਦਰਾਂ 'ਤੇ ਲਾਏ ਜਾਣ ਵਾਲੇ ਸਟਾਫ਼ ਦੀ ਰੈਂਡੇਮਾਈਜ਼ੇਸ਼ਨ ਉਪਰੰਤ ਇਨ੍ਹਾਂ ਦੀ ਸਿਖਲਾਈ ਬਾਅਦ ਇਨ੍ਹਾਂ ਨੂੰ ਆਪੋ-ਆਪਣੇ ਗਿਣਤੀ ਮੇਜ਼ ਦਾ ਨੰਬਰ 4 ਜੂਨ ਦੀ ਸਵੇਰ ਨੂੰ ਸਬੰਧਤ ਗਿਣਤੀ ਕੇਂਦਰ 'ਤੇ ਹੀ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਬਣਨ ਵਾਲੇ 6 ਗਿਣਤੀ ਕੇਂਦਰਾਂ ਵਿਖੇ ਮੀਡੀਆ ਸੈਂਟਰ ਵੀ ਸਥਾਪਤ ਕੀਤੇ ਜਾਣਗੇ, ਜਿੱਥੇ ਕੇਵਲ ਚੋਣ ਕਮਿਸ਼ਨ ਦੇ ਅਥਾਰਟੀ ਲੈਟਰ ਧਾਰਕ ਪੱਤਰਕਾਰਾਂ ਨੂੰ ਵੋਟਾਂ ਦੀ ਗਿਣਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਏ.ਡੀ.ਸੀਜ ਕੰਚਨ ਤੇ ਡਾ. ਹਰਜਿੰਦਰ ਸਿੰਘ ਬੇਦੀ, ਚੋਣ ਤਹਿਸੀਲਦਾਰ ਵਿਜੇ ਚੌਧਰੀ ਵੀ ਮੌਜੂਦ ਸਨ।
Punjab Bani 29 May,2024
ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ
ਸਪੈਸ਼ਲ ਆਬਜ਼ਰਵਰ ਨੇ ਚੋਣ ਤਿਆਰੀਆਂ ਦਾ ਲਿਆ ਜਾਇਜ਼ਾ -ਪੂਰੀ ਗੰਭੀਰਤਾ ਨਾਲ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ : ਦੀਪਕ ਮਿਸ਼ਰਾ -ਕਿਹਾ, ਚੋਣ ਪ੍ਰਕਿਰਿਆ 'ਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ -ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਨਿਯੁਕਤ ਆਬਜ਼ਰਵਰਾਂ, ਡੀ.ਸੀ. ਅਤੇ ਐਸ.ਐਸ.ਪੀ ਨਾਲ ਕੀਤੀ ਉਚ ਪੱਧਰੀ ਮੀਟਿੰਗ -ਵੋਟ ਪਾਉਣ ਦੌਰਾਨ ਮੋਬਾਇਲ ਲਿਜਾਣ 'ਤੇ ਹੋਵੇਗੀ ਮਨਾਹੀ, ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਸੀ-ਵਿਜ਼ਲ ਐਪ ਦੀ ਕੀਤੀ ਜਾ ਸਕਦੀ ਹੈ ਵਰਤੋਂ ਪਟਿਆਲਾ, 29 ਮਈ: ਭਾਰਤ ਚੋਣ ਕਮਿਸ਼ਨ ਵੱਲੋਂ ਪਟਿਆਲਾ ਲੋਕ ਸਭਾ-13 ਲਈ ਤਾਇਨਾਤ ਕੀਤੇ ਗਏ ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਤੇ ਸਪੈਸ਼ਲ ਖਰਚਾ ਅਬਜ਼ਰਵਰ ਬੀ.ਆਰ ਬਾਲਾਕ੍ਰਿਸ਼ਨਨ ਨੇ ਪਟਿਆਲਾ ਲੋਕ ਸਭਾ ਚੋਣਾਂ ਲਈ ਪਹਿਲਾਂ ਤੋਂ ਤਾਇਨਾਤ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ, ਪੁਲਿਸ ਆਬਜ਼ਰਵਰ ਆਮਿਦ ਜਾਵੇਦ, ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ, ਪਟਿਆਲਾ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਵਰੁਣ ਸ਼ਰਮਾ ਨਾਲ ਇਕ ਉਚ ਪੱਧਰੀ ਮੀਟਿੰਗ ਕਰਕੇ 1 ਜੂਨ 2024 ਨੂੰ ਪੈਣ ਵਾਲੀਆਂ ਵੋਟਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਪੈਸ਼ਲ ਪੁਲਿਸ ਆਬਜ਼ਰਵਰ ਦੀਪਕ ਮਿਸ਼ਰਾ ਨੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਵਿੱਚ ਹੁਣ ਕੁਝ ਘੰਟੇ ਹੀ ਬਾਕੀ ਰਹਿ ਗਏ ਹਨ, ਇਸ ਲਈ ਪਿਛਲੇ ਤਕਰੀਬਨ ਦੋ ਮਹੀਨੇ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ, ਤਾਂ ਜੋ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਉਨ੍ਹਾਂ ਆਬਕਾਰੀ ਤੇ ਕਰ ਵਿਭਾਗ ਅਤੇ ਜੀ.ਐਸ.ਟੀ. ਵਿੰਗ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਵੋਟਾਂ ਦੇ ਆਖਰੀ 72 ਘੰਟਿਆਂ ਵਿੱਚ ਸ਼ਰਾਬ ਅਤੇ ਪੈਸੇ ਦੇ ਲੈਣ ਦੇਣ 'ਤੇ ਪੈਨੀ ਨਜ਼ਰ ਰੱਖੀ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਭੈਅ ਮੁਕਤ ਅਤੇ ਨਿਰਪੱਖ ਚੋਣਾਂ ਕਰਵਾਉਣ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੁਲਿਸ ਵਿਭਾਗ ਪੂਰੀ ਮੁਸਤੈਦੀ ਨਾਲ ਚੋਣ ਅਮਲ ਨੂੰ ਨੇਪਰੇ ਚੜ੍ਹਾਉਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਜੁੜੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦਾ ਯੋਗਦਾਨ ਅਹਿਮ ਹੋਵੇਗਾ, ਇਸ ਲਈ ਅਮਲੇ ਦਾ ਹਰੇਕ ਮੁਲਾਜ਼ਮ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨਾ ਯਕੀਨੀ ਬਣਾਵੇ। ਮੀਟਿੰਗ ਦੌਰਾਨ ਸਪੈਸ਼ਲ ਆਬਜ਼ਰਵਰ ਦੀਪਕ ਮਿਸ਼ਰਾ ਨੇ ਮੀਡੀਆ ਸਰਟੀਫਿਕੇਸ਼ਨ ਮੋਨੀਟਰਿੰਗ ਕਮੇਟੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲੀ ਕੋਈ ਵੀ ਗਲਤ ਅਫਵਾਹ ਵੋਟਰਾਂ ਅੰਦਰ ਭਰਮ ਪੈਦਾ ਕਰ ਸਕਦੀ ਹੈ, ਇਸ ਲਈ ਗੰਭੀਰਤਾ ਨਾਲ ਇਸ ਦੀ ਮੋਨੀਟਰਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੀ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗਲਤ ਅਫਵਾਹਾਂ ਸਬੰਧੀ ਤੁਰੰਤ ਸੁਚੇਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਬੂਥ 'ਤੇ ਗਰਮੀ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧ ਕਰਨ ਸਮੇਤ ਬਜ਼ੁਰਗਾਂ ਲਈ ਵੀਲ ਚੇਅਰ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਅੰਦਰ ਮੋਬਾਇਲ ਲਿਜਾਣ 'ਤੇ ਰੋਕ ਸਬੰਧੀ ਵੀ ਵੋਟਰਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਕੋਈ ਵੀ ਵਿਅਕਤੀ ਸੀ-ਵਿਜ਼ਲ ਐਪ ਦੀ ਵਰਤੋਂ ਕਰ ਸਕਦਾ ਹੈ, ਇਸ ਲਈ ਇਸ ਐਪ ਰਾਹੀਂ ਪ੍ਰਾਪਤ ਹੁੰਦੀ ਸ਼ਿਕਾਇਤ ਦਾ ਸਮੇ-ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਹਲਕਾ ਪਟਿਆਲਾ-13 ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੂਨ ਨੂੰ 18 ਲੱਖ 6 ਹਜ਼ਾਰ 424 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਅਮਲੇ ਦੀਆਂ ਤਿੰਨ ਰਿਹਰਸਲਾਂ ਸਮੇਤ ਵਿਸ਼ੇਸ਼ ਟਰੇਨਿੰਗ ਵੀ ਕਰਵਾਈ ਗਈ ਹੈ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਗਰਗ ਆਨ ਲਾਈਨ ਸ਼ਮੂਲੀਅਤ ਕੀਤੀ। ਜਦਕਿ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹਰਜਿੰਦਰ ਸਿੰਘ ਬੇਦੀ ਸਮੇਤ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਮੌਜੂਦ ਸਨ।
Punjab Bani 29 May,2024
ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ
ਪ੍ਰਨੀਤ ਕੌਰ ਦੀ ਜਿੱਤ 'ਚ ਪਟਿਆਲਾ ਦੇ ਦੁਕਾਨਦਾਰਾਂ ਦੀ ਹੋਵੇਗੀ ਅਹਿਮ ਭੂਮਿਕਾ : ਬੀਬਾ ਜੈਇੰਦਰ ਕੌਰ -ਚੋਣ ਪ੍ਰਚਾਰ ਲਈ ਬਾਜ਼ਾਰਾਂ ਵਿੱਚ ਪੁੱਜੀ ਬੀਬਾ ਜੈਇੰਦਰਾ ਕੌਰ ਨੂੰ ਦੁਕਾਨਦਾਰਾਂ ਨੇ ਦਿੱਤਾ ਭਰਵਾਂ ਸਹਿਯੋਗ ਪਟਿਆਲਾ 29 ਮਈ 2024 ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰਾ ਕੌਰ ਬੁੱਧਵਾਰ ਨੂੰ ਮਹਿਲਾ ਮੋਰਚਾ ਦੇ ਮੈਂਬਰਾਂ ਅਤੇ ਸੀਨੀਅਰ ਭਾਜਪਾ ਵਰਕਰਾਂ ਨਾਲ ਚੋਣ ਪ੍ਰਚਾਰ ਕਰਨ ਲਈ ਸ਼ਹਿਰ ਦੇ ਬਾਜ਼ਾਰਾਂ ਵਿੱਚ ਪਹੁੰਚੇ। ਅਚਾਰਾਂ ਬਾਜਾਰ ਵਿੱਚੋਂ ਦੀ ਲੰਘਦਾ ਹੋਇਆ ਉਹ ਕਿਤਾਬਾਂ ਵਾਲੇ ਬਾਜਾਰ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਹਰ ਦੁਕਾਨਦਾਰ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਲਈ ਵੋਟਾਂ ਮੰਗੀਆਂ। ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਸਾਰੇ ਪਹਿਲਾਂ ਹੀ ਮਨ ਬਣਾ ਚੁੱਕੇ ਹਨ ਕਿ ਇਸ ਵਾਰ ਉਹ ਵਿਕਸਤ ਭਾਰਤ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਭਾਜਪਾ ਦੇ ਕਮਲ ਨੂੰ ਵੋਟ ਪਾਉਣਗੇ। 50 ਸਾਲਾ ਦੁਕਾਨਦਾਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਕਾਂਗਰਸੀ ਸਨ, ਪਰ ਇਸ ਵਾਰ ਉਹ ਮਹਾਰਾਣੀ ਪ੍ਰਨੀਤ ਕੌਰ ਰਾਹੀਂ ਕੇਂਦਰ ਅਤੇ ਪਟਿਆਲਾ ਨੂੰ ਜੋੜ ਕੇ ਵਿਕਾਸ ਦੀ ਰਫ਼ਤਾਰ ਵਧਾਉਣ ਦੇ ਮਕਸਦ ਨਾਲ ਆਪਣੇ ਪੂਰੇ ਪਰਿਵਾਰ ਸਮੇਤ ਭਾਜਪਾ ਨੂੰ ਵੋਟ ਪਾਉਣ ਜਾ ਰਹੇ ਹਨ। ਕਿਤਾਬਾਂ ਵਾਲਾ ਬਾਜਾਰ ਦੇ ਦੁਕਾਨਦਾਰ ਅਨੁਪਮ ਬਾਂਸਲ ਨੇ ਵੀ ਬੀਬਾ ਜੈਇੰਦਰਾ ਕੌਰ ਨੂੰ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦਾ ਜੋ ਵਿਕਾਸ ਕੀਤਾ ਹੈ, ਉਸ ਨੂੰ ਪਟਿਆਲਾ ਦੇ ਲੋਕ ਕਦੇ ਵੀ ਭੁੱਲ ਨਹੀਂ ਸਕਦੇ। ਜਦੋਂ ਉਹ ਐਮਪੀ ਸਨ ਅਤੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਪਟਿਆਲਾ ਦਾ ਰਿਕਾਡ ਵਿਕਾਸ ਹੋਇਆ। ਇਸ ਦੁਕਾਨਦਾਰ ਨੇ ਕਿਹਾ ਕਿ ਝੂਠੇ ਵਾਅਦਿਆਂ 'ਤੇ ਵਿਸ਼ਵਾਸ ਕਰਕੇ ਪਿਛਲੀ ਵਾਰ ਕੀਤੀ ਗਲਤੀ ਨੂੰ ਸੁਧਾਰਨ ਲਈ ਲੋਕ ਹੁਣ 1 ਜੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਕ ਹੋਰ ਦੁਕਾਨਦਾਰ ਮਹੇਸ਼ ਹਸੀਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਹੱਲਾ ਪੱਧਰ ਦੇ ਆਗੂਆਂ ਨੇ ਨਿਗਮ ਨੂੰ ਆਪਣੇ ਨਿੱਜੀ ਫਾਇਦੇ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰੀ ਅਧਿਕਾਰੀਆਂ ਰਾਹੀਂ ਦੁਕਾਨਦਾਰਾਂ ਨੂੰ ਬੁਰੀ ਤਰ੍ਹਾਂ ਬਲੈਕਮੇਲ ਕਰਕੇ ਲੁੱਟਿਆ ਜਾ ਰਿਹਾ ਹੈ। ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਰਾਹੀਂ ਕਰੋੜਾਂ ਰੁਪਏ ਦਾ ਭ੍ਰਿਸ਼ਟਾਚਾਰ ਹੁਣ ਝਾੜੂ ਪਾਰਟੀ ਦੇ ਕਿਸੇ ਵੀ ਆਗੂ ਨੂੰ ਨਜ਼ਰ ਨਹੀਂ ਆਉਂਦਾ। ਜਿਹੜੇ ਲੋਕ ਨਾਜਾਇਜ਼ ਇਮਾਰਤਾਂ ਦੀਆਂ ਲੰਮੀਆਂ ਲਿਸਟਾਂ ਤਿਆਰ ਕਰਕੇ ਵਿਜੀਲੈਂਸ ਕੋਲ ਸ਼ਿਕਾਇਤਾਂ ਦਰਜ ਕਰਵਾਉਣ ਦਾ ਨਾਟਕ ਕਰ ਰਹੇ ਹਨ, ਉਹੀ ਲੋਕ ਹੁਣ ਸ਼ਹਿਰ ਵਾਸੀਆਂ ਦੀ ਲੁੱਟ ਕਰ ਰਹੇ ਹਨ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ ਦੀ ਸੁਧਰੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਉਨ੍ਹਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਮਹਾਰਾਣੀ ਪ੍ਰਨੀਤ ਕੌਰ ਜਿਵੇਂ ਹੀ ਪਟਿਆਲਾ ਤੋਂ ਭਾਰਤੀ ਸੰਸਦ ਵਿੱਚ ਪਹੁੰਚਣਗੇ, ਉਹ ਕਾਰੋਬਾਰੀਆਂ ਲਈ ਢਾਲ ਦਾ ਕੰਮ ਕਰਨਗੇ। ਹਰ ਦੁਕਾਨਦਾਰ ਨੂੰ ਕਾਰੋਬਾਰ ਲਈ ਸਾਦਾ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੀ ਨਜ਼ਰ ਹੁਣ ਪਟਿਆਲਾ ਦੇ ਵਿਕਾਸ ਵੱਲ ਹੈ। ਇਸ ਗੱਲ ਦਾ ਖੁਲਾਸਾ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ 'ਚ ਹੋਈ ਫਤਿਹ ਰੈਲੀ 'ਚ ਕੀਤਾ ਹੈ। ਇਸ ਲਈ ਹੁਣ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਭਾਜਪਾ ਨੂੰ ਵੋਟ ਪਾ ਕੇ ਮਹਾਰਾਣੀ ਪ੍ਰਨੀਤ ਕੌਰ ਦੇ ਰੂਪ ਵਿੱਚ ਭਾਰਤੀ ਪਾਰਲੀਮੈਂਟ ਵਿੱਚ ਪਟਿਆਲਾ ਦੀ ਨੁਮਾਇੰਦਗੀ ਦਿਵਾਈਏ। ਇਸ ਮੌਕੇ ਬੀਬਾ ਜੈਇੰਦਰਾ ਕੌਰ ਦੇ ਨਾਲ ਭਾਜਪਾ ਆਗੂ ਅਤੁਲ ਜੋਸ਼ੀ, ਕੇ.ਕੇ ਸ਼ਰਮਾ, ਅਨੂਜ ਖੌਸਲਾ, ਨਿਖਿਲ ਬਾਤਿਸ਼, ਨਿਖਿਲ ਕਾਕਾ, ਬੰਟੀ, ਰਿੰਕੂ ਸੂਦ, ਰਜਨੀ ਸ਼ਰਮਾ, ਮਨੀਸ਼ਾ ਉੱਪਲ, ਕਿਰਨ ਖੰਨਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਉਨ੍ਹਾਂ ਦੇ ਨਾਲ ਸਨ।
Punjab Bani 29 May,2024
ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ
ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ ਕੇਂਦਰੀ ਮੰਤਰੀ ਨੇ ਪਾਕਿਸਤਾਨ ਪ੍ਰਤੀ ਪਿਆਰ ਲਈ ਕਾਂਗਰਸ ਦੀ ਸਖ਼ਤ ਨਿੰਦਾ ਕੀਤੀ ਕੇਜਰੀਵਾਲ ਅਤੇ ਉਹਨਾਂ ਦੇ ਲੀਡਰ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਹਨ : ਸਮ੍ਰਿਤੀ ਇਰਾਨੀ ਇਰਾਨੀ ਨੇ ਕਿੱਤੀ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੂੰ ਵੋਟ ਪਾਉਣ ਦੀ ਅਪੀਲ ਗੜ੍ਹਸ਼ੰਕਰ, 29 ਮਈ : ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਇਰਾਨੀ ਨੇ ਅੱਜ ਕਾਂਗਰਸ ਦੀਆਂ ਦੇਸ਼ ਵਿਰੋਧੀ ਨੀਤੀਆਂ ਨੂੰ ਲੈ ਕੇ ਉਸ ਤੇ ਤਿੱਖਾ ਹਮਲਾ ਕੀਤਾ ਹੈ। ਅੱਜ ਇੱਥੇ ਐਮ.ਪੀ ਰਿਜ਼ੋਰਟ ਵਿਖੇ ਇੱਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਸਮ੍ਰਿਤੀ ਇਰਾਨੀ ਨੇ ਦੁਸ਼ਮਣ ਦੇਸ਼ ਪਾਕਿਸਤਾਨ ਨਾਲ ਪਿਆਰ ਕਰਨ ਲਈ ਕਾਂਗਰਸ ਅਤੇ ਇਸ ਦੇ ਪਾਰਟੀ ਆਗੂਆਂ ਦੀ ਸਖ਼ਤ ਨਿਖੇਧੀ ਕੀਤੀ। ਆਪਣੇ ਦਾਅਵਿਆਂ ਦੀ ਪੁਸ਼ਟੀ ਕਰਦੇ ਹੋਏ, ਇਰਾਨੀ ਨੇ ਕਿਹਾ, “ਇੱਕ ਕਾਂਗਰਸ ਨੇਤਾ ਦਾ ਕਹਿਣਾ ਹੈ ਕਿ ਪਾਕਿਸਤਾਨੀ ਅੱਤਵਾਦੀ ਸਾਡੇ ਬਹਾਦਰ ਪੁਲਿਸ ਕਰਮਚਾਰੀਆਂ ਦੀ ਹੱਤਿਆ ਲਈ ਜ਼ਿੰਮੇਵਾਰ ਨਹੀਂ ਸਨ। ਉਨ੍ਹਾਂ ਦੇ ਮੁੱਖ ਮੰਤਰੀ ਪੰਜ ਸਾਲ ਬਾਅਦ ਵੀ ਸਰਜੀਕਲ ਸਟ੍ਰਾਈਕ ਦੇ ਸਬੂਤ ਮੰਗਦੇ ਹਨ। ਇਕ ਹੋਰ ਸੀਨੀਅਰ ਨੇਤਾ ਦਾ ਕਹਿਣਾ ਹੈ ਕਿ ਭਾਰਤ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਪਾਕਿਸਤਾਨ ਕੋਲ ਪ੍ਰਮਾਣੂ ਬੰਬ ਹਨ। ਕੀ ਕੋਈ ਆਮ ਆਦਮੀ ਕਾਂਗਰਸੀ ਨੇਤਾਵਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੀਆਂ ਗਈਆਂ ਇਨ੍ਹਾਂ ਗੱਲਾਂ ਨੂੰ ਸਵੀਕਾਰ ਕਰ ਸਕਦਾ ਹੈ? ਰਾਹੁਲ ਗਾਂਧੀ ਨੂੰ ਆੜੇ ਹੱਥੀਂ ਲੈਂਦਿਆਂ ਇਰਾਨੀ, ਨੇ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਉਸਨੇ ਉੱਤਰ ਪੂਰਬੀ ਦਿੱਲੀ ਤੋਂ ਟੁਕੜੇ ਟੁਕੜੇ ਗੈਂਗ ਦੇ ਸਰਗਨਾ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਇਰਾਨੀ ਨੇ ਕਿਹਾ,1966 ਵਿੱਚ ਪੰਜਾਬ ਨੂੰ ਵੰਡਣ ਵਾਲੀ ਕਾਂਗਰਸ ਹੁਣ ਭਾਰਤ ਵਿਰੋਧੀ ਲੋਕਾਂ ਦਾ ਸਮਰਥਨ ਕਰ ਦੇਸ਼ ਨੂੰ ਵੰਡਣ 'ਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ 1947 ਦੀ ਵੰਡ ਨੂੰ ਦੁਹਰਾਉਣਾ ਚਾਹੁੰਦੀ ਹੈ ਜਿਸ ਕਰਕੇ ਸਾਡੀਆਂ ਮਾਂਵਾਂ, ਭੈਣਾਂ ਅਤੇ ਧੀਆਂ ਮੁੜ ਉਸੇ ਸਦਮੇ ਦਾ ਅਨੁਭਵ ਕਰਨ ਜੋਕਿ ਬਹੁਤ ਹੀ ਨਿੰਦਣਯੋਗ ਹੈ। ਸ਼ਰਾਬ ਘੁਟਾਲੇ 'ਤੇ 'ਆਪ' ਸਰਕਾਰ 'ਤੇ ਹਮਲਾ ਬੋਲਦੇ ਹੋਏ ਇਰਾਨੀ ਨੇ ਕੇਜਰੀਵਾਲ ਅਤੇ ਉਹਨਾਂ ਦੀ ਪਾਰਟੀ ਦੇ ਲੀਡਰਾਂ 'ਤੇ ਭ੍ਰਿਸ਼ਟਾਚਾਰ 'ਚ ਡੁੱਬੇ ਹੋਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦਾ ਮਾਮਲਾ ਵੀ ਉਠਾਇਆ ਅਤੇ ਇਸ ਨੂੰ 'ਆਪ' ਸਰਕਾਰ ਖਾਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਦੇ ਚਿਹਰੇ 'ਤੇ ਦਾਗ ਕਰਾਰ ਦਿੱਤਾ। ਆਪਣੇ ਭਾਸ਼ਣ ਵਿੱਚ, ਉਹਨਾਂ ਨੇ 80 ਕਰੋੜ ਭਾਰਤੀਆਂ ਨੂੰ ਦਿੱਤੇ ਜਾ ਰਹੇ ਮੁਫਤ ਰਾਸ਼ਨ ਰਾਹੀਂ ਗਰੀਬਾਂ ਦੀ ਮਦਦ ਕਰਨ ਤੋਂ ਇਲਾਵਾ ਕਿਸਾਨਾਂ ਦੀ ਬਿਹਤਰੀ ਅਤੇ ਸੜਕ-ਰੇਲਵੇ ਦੇ ਬੁਨਿਆਦੀ ਢਾਂਚੇ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਗਦਾਨ ਨੂੰ ਵੀ ਉਜਾਗਰ ਕੀਤਾ। ਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੰਗਠਨ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਅਤੇ ਆਮ ਜਨਤਾ ਨੂੰ ਭਾਜਪਾ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੂੰ ਵੋਟ ਪਾਉਣ ਦੀ ਅਪੀਲ ਕਿੱਤੀ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਆ ਕੇ ਬਹੁਤ ਖੁਸ਼ ਹਾਂ ਅਤੇ ਰੱਬ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਰੈਲੀ ਦੀ ਸਫ਼ਲਤਾ ’ਤੇ ਗੜ੍ਹਸ਼ੰਕਰ ਭਾਜਪਾ ਆਗੂ ਨਿਮਿਸ਼ਾ ਮਹਿਤਾ ਦੀ ਸ਼ਲਾਘਾ ਕੀਤੀ।” ਰੈਲੀ ਦੌਰਾਨ ਮੌਜੂਦ ਲੋਕਾਂ ਨੇ ‘ਭਾਰਤ ਮਾਤਾ ਦੀ ਜੈ’, ‘ਜੈ ਸ਼੍ਰੀ ਰਾਮ’ ਅਤੇ ‘ਬੋਲੇ ਸੋ ਨਿਹਾਲ’ ਦੇ ਨਾਅਰੇ ਕਈ ਵਾਰ ਲਗਾਏ।
Punjab Bani 29 May,2024
ਚੋਣ ਆਬਜ਼ਰਵਰਾਂ ਤੇ ਡੀ.ਸੀ. ਵੱਲੋਂ ਪਟਿਆਲਾ ਇਲੈਕਸ਼ਨ ਪੋਰਟਲ ਤੇ ਡੈਫ਼ ਵੋਟਰ ਹੈਲਪਲਾਈਨ ਲਾਂਚ
ਚੋਣ ਆਬਜ਼ਰਵਰਾਂ ਤੇ ਡੀ.ਸੀ. ਵੱਲੋਂ ਪਟਿਆਲਾ ਇਲੈਕਸ਼ਨ ਪੋਰਟਲ ਤੇ ਡੈਫ਼ ਵੋਟਰ ਹੈਲਪਲਾਈਨ ਲਾਂਚ -ਵੋਟਰਾਂ ਲਈ ਲਾਭਕਾਰੀ ਸਾਬਤ ਹੋਵੇਗਾ ਪੋਰਟਲ ਤੇ ਹੈਲਪਲਾਈਨ ਨੰਬਰ-ਜਨਰਲ ਤੇ ਖ਼ਰਚਾ ਆਬਜ਼ਰਵਰ -ਇਲੈਕਸ਼ਨਸ ਪਟਿਆਲਾ ਪੋਰਟਲ 'ਤੇ ਜ਼ਿਲ੍ਹੇ ਦੇ ਹਰ ਬੂਥ ਦੀ ਮਿਲੇਗੀ ਮੁਕੰਮਲ ਜਾਣਕਾਰੀ-ਸ਼ੌਕਤ ਅਹਿਮਦ ਪਰੇ -ਗਰਮ ਲੂਅ ਕਰਕੇ ਬੂਥ 'ਤੇ ਲੰਬੀ ਕਤਾਰ ਬਾਰੇ ਵੀ ਲਈ ਜਾ ਸਕੇਗੀ ਜਾਣਕਾਰੀ -ਕਿਹਾ, ਡੈਫ਼ ਵੋਟਰ ਹੈਲਪਲਾਈਨ 78144-09500 ਤੇ 78144-23454 'ਤੇ ਡੈਫ਼ ਵੋਟਰ ਲੈ ਸਕਣਗੇ ਵੋਟਾਂ ਬਾਰੇ ਸਹਾਇਤਾ ਪਟਿਆਲਾ, 29 ਮਈ: ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪਟਿਆਲਾ ਹਲਕੇ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਤੇ ਖ਼ਰਚਾ ਆਬਜ਼ਰਵਰ ਮੀਤੂ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਜ਼ਿਲ੍ਹੇ ਦੇ ਵੋਟਰਾਂ ਦੀ ਸਹਾਇਤਾ ਲਈ ਇਲੈਕਸ਼ਨਸ ਪਟਿਆਲਾ ਡਾਟ ਕਾਮ ਪੋਰਟਲ ਅਤੇ ਡੈਫ਼ ਵੋਟਰ ਹੈਲਪਲਾਈਨ ਨੰਬਰ 78144-09500 ਤੇ 78144-23454 ਲਾਂਚ ਕੀਤੇ। ਚੋਣ ਆਬਜ਼ਰਵਰਾਂ ਓਮ ਪ੍ਰਕਾਸ਼ ਬਕੋੜੀਆ ਤੇ ਮੀਤੂ ਅਗਰਵਾਲ ਨੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰਾਂ ਦੀ ਸਹਾਇਤਾ ਲਈ ਲਾਂਚ ਕੀਤਾ ਪੋਰਟਲ ਅਤੇ ਡੈਫ਼ ਵੋਟਰ ਹੈਲਪਲਾਈਨ ਨੰਬਰ, ਵੋਟਰਾਂ ਲਈ ਲਾਭਕਾਰੀ ਸਾਬਤ ਹੋਣਗੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਮੌਕੇ ਦੱਸਿਆ ਕਿ ਜੋ ਵਿਅਕਤੀ ਸੁਣ ਤੇ ਬੋਲ ਨਹੀਂ ਸਕਦੇ, ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਹਰੇਕ ਤਰ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਡੈਫ਼ ਵੋਟਰ ਹੈਲਪਲਾਈਨ ਜਾਰੀ ਕੀਤੀ ਗਈ ਹੈ। ਇਸ ਹੈਲਪਲਾਈਨ ਦੇ ਨੰਬਰਾਂ 'ਤੇ ਅਜਿਹੇ ਵਿਅਕਤੀ ਵੀਡੀਓ ਕਾਲ ਕਰਕੇ ਵੋਟਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲੈ ਸਕਦੇ ਹਨ, ਜਿਸ 'ਤੇ ਉਨ੍ਹਾਂ ਨੂੰ ਸੰਕੇਤ ਭਾਸ਼ਾ ਵਿੱਚ ਇੰਟਰਪ੍ਰੇਟਰਾਂ ਵੱਲੋਂ ਸਾਇਨ ਲੈਂਗੂਏਜ ਰਾਹੀਂ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਲੈਕਸ਼ਨਸ ਪਟਿਆਲਾ ਡਾਟ ਕਾਮ https://electionspatiala.com/ ਪੋਰਟਲ 'ਤੇ ਜਾ ਕੇ ਕੋਈ ਵੀ ਵੋਟਰ ਜਾਂ ਚੋਣ ਡਿਊਟੀ 'ਤੇ ਤਾਇਨਾਤ ਅਮਲਾ ਪੋਲਿੰਗ ਬੂਥ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਲੈ ਸਕੇਗਾ ਕਿਉਂਕਿ ਇਹ ਪੋਰਟਲ ਹਰੇਕ ਅੱਧੇ ਘੰਟੇ ਬਾਅਦ ਅਪਡੇਟ ਕੀਤਾ ਜਾਵੇਗਾ। ਇਸ ਪੋਰਟਲ ਰਾਹੀਂ ਵੋਟਰ ਗਰਮ ਲੂਅ ਦੇ ਮੱਦੇਨਜ਼ਰ ਇਹ ਵੀ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ 'ਤੇ ਕਿੰਨੀ ਭੀੜ ਹੈ ਤੇ ਵੋਟਰਾਂ ਦੀ ਲਾਇਨ ਕਿੰਨੀ ਲੰਬੀ ਲੱਗੀ ਹੋਈ ਹੈ। ਇਸ ਤੋਂ ਇਲਾਵਾ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਕੀਤੇ ਗਏ 'ਵੋਟ ਸਮਾਰਟ ਵਟਸਐਪ ਨੰਬਰ 74474-47217' ਉਪਰ ਵੀ ਜਿਸ ਉਪਰ ਵੋਟ ਟਾਈਪ ਕਰਕੇ ਭੇਜਣ 'ਤੇ ਅਜਿਹੀ ਜਾਣਕਾਰੀ ਮਿਲ ਸਕੇਗੀ, ਜੋ ਕਿ ਵੋਟਰਾਂ ਦੀ ਬਹੁਤ ਜਿਆਦਾ ਲਾਭਕਾਰੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਟਿਆਲਾ ਇਲੈਕਸ਼ਨ ਪੋਰਟਲ ਡੀ.ਡੀ.ਐਫ਼ ਨਿਧੀ ਮਲਹੋਤਰਾ ਦੀ ਦੇਖ-ਰੇਖ ਹੇਠ ਥਾਪਰ ਯੂਨੀਵਰਸਿਟੀ ਦੇ ਕੰਪਿਊਟਰ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਹੁਸ਼ਰਾਜ ਸਿੰਘ, ਓਜਸ ਤੇ ਰੀਆਂਸ ਗਹਿਲੋਤ ਨੇ ਈਜ਼ਾਦ ਕੀਤਾ ਹੈ। ਜਦੋਂਕਿ ਡੀ.ਐਸ.ਐਸ.ਓ. ਦਫ਼ਤਰ ਵਿਖੇ ਸਥਾਪਤ ਕੀਤੀ ਡੈਫ਼ ਵੋਟਰ ਹੈਲਪਲਾਈਨ 'ਤੇ ਇੰਟਰਪ੍ਰੇਟਰ ਰਵਿੰਦਰ ਕੌਰ ਤੇ ਅਰਸ਼ਦੀਪ ਕੌਰ ਵੱਲੋਂ ਲੋੜਵੰਦ ਬੋਲਣ ਤੇ ਸੁਣਨ ਤੋਂ ਅਸਮਰਥ ਦਿਵਿਆਂਗਜਨ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ, ਡੀ.ਡੀ.ਐਫ਼. ਨਿਧੀ ਮਲਹੋਤਰਾ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਦਿਵਿਆਂਗਜਨ ਆਈਕਨ ਜਗਵਿੰਦਰ ਸਿੰਘ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ਼ ਦੇ ਪ੍ਰਧਾਨ ਜਗਦੀਪ ਸਿੰਘ ਵੀ ਮੌਜੂਦ ਸਨ।
Punjab Bani 29 May,2024
ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ : ਡਾ. ਗੁਰਪ੍ਰੀਤ ਮਾਨ
ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ : ਡਾ. ਗੁਰਪ੍ਰੀਤ ਮਾਨ ਵਿਧਾਇਕ ਪਠਾਣਮਾਜਰਾ ਨੇ ਡਾ. ਬਲਬੀਰ ਦੇ ਹੱਕ ਵਿੱਚ ਕਰਵਾਈ ਰਿਕਾਡ ਤੋੜ ਚੋਣ ਰੈਲੀ ਸੈਂਕੜੇ ਪਰਿਵਾਰ ਆਮ ਆਦਮੀ ਚ ਸ਼ਾਮਿਲ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਹੋਈ ਇਤਿਹਾਸਕ ਰੈਲੀ ਨੂੰ ਡਾਕਟਰ ਗੁਰਪ੍ਰੀਤ ਕੌਰ ਨੇ ਕੀਤਾ ਸੰਬੋਧਨ ਪੰਜਾਬ 'ਚ ਹੁਣ ਅਕਾਲੀ ਦਲ ਨਹੀਂ ਖਾਲੀਦਲ ਦੇ ਨਾਮ ਨਾਲ ਜਾਣਿਆ ਜਾਵੇਗਾ : ਡਾ. ਬਲਬੀਰ ਸਿੰਘ ਸਨੌਰ, ਪਟਿਆਲਾ 29 ਮਈ () - ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਵੀਰ ਸਿੰਘ ਦੇ ਹੱਕ ਵਿੱਚ ਜੌੜੀਆਂ ਸੜਕਾਂ ਵਿਖੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰੇਕ ਉਮੀਦਵਾਰ ਨੂੰ ਆਮ ਆਦਮੀ ਵੱਲੋਂ ਵੱਡੇ ਫਰਕ ਨਾਲ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇਗਾ ਤਾਂ ਜੋ ਉਹਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਕੰਗਾਲ ਕਰਕੇ ਰੱਖ ਦਿੱਤਾ ਜਿਸ ਨਾਲ ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ ਇਸ ਮੌਕੇ ਹਜ਼ਾਰਾਂ ਦੀ ਗਿਣਤੀ ਇੱਕਠੇ ਹੋਏ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸੱਤਾ ਬਦਲਣ ਲਈ ਤਿਆਰ ਹੋ ਜਾਓ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਇਸ ਲਈ ਭੱਜ ਗਏ ਕਿਉਂਕਿ ਉਹਨਾਂ ਨੂੰ ਪਤਾ ਸੀ ਕਿ ਉਹਨਾਂ ਦੀ ਬੁਰੀ ਤਰ੍ਹਾਂ ਹਾਰ ਹੋਣੀ ਹੈ ਪਰ ਮੇਰੀ ਗੱਲ ਨੂੰ ਯਾਦ ਰੱਖਿਓ ਹਰਸਿਮਰਤ ਕੌਰ ਬਾਦਲ ਵੀ ਬਠਿੰਡਾ ਤੋਂ ਹਾਰ ਰਹੇ ਹਨ। ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਯੋਜਿਤ ਕਰਵਾਈ ਗਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਆਮ ਲੋਕਾਂ ਦਾ ਆਪਣਾ ਉਮੀਦਵਾਰ ਹੈ ਤੇ ਇਸਦਾ ਸਬੂਤ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਮਿਲ ਜਾਵੇਗਾ। ਉਹਨਾਂ ਕਿਹਾ ਕਿ ਪੂਰੇ ਭਾਰਤ ਵਿੱਚ ਵੱਖ ਵੱਖ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗੂੰਜ ਸੁਣਾਈ ਦੇ ਰਹੀ ਹੈ ਜਦੋਂ ਕਿ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਤਾਂ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਡਾਕਟਰ ਬਲਵੀਰ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਲੀ ਵਿੱਚ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ਹਲਕਾ ਸਨੌਰ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਦੇ ਹੱਕ ਵਿੱਚ ਹੁਣ ਤੱਕ ਕੀਤੀਆਂ ਗਈਆਂ ਮੀਟਿੰਗਾਂ, ਚੋਣ ਜਲਸੇ, ਚੋਣ ਰੈਲੀਆਂ ਸਭ ਤੋਂ ਜਿਆਦਾ ਉਤਸਾਹਿਤ ਰਹੀਆਂ ਹਨ । ਰੈਲੀ ਉਪਰੰਤ ਡਾਕਟਰ ਗੁਰਪ੍ਰੀਤ ਕੌਰ ਅਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਹਾਜ਼ਰੀ ਵਿੱਚ ਸੈਂਕੜੇ ਮੋਟਰਸਾਈਕਲ, ਗਡੀਆਂ ਦੇ ਕਾਫਲੇ ਨਾਲ ਜੌੜੀਆਂ ਸੜਕਾਂ ਤੋਂ ਨੈਣ ਕਲਾਂ, ਬਹਿਲ, ਪੰਜੇਟਾ, ਭੁਨਰਹੇੜੀ, ਮੀਰਾਂ ਪੁਰ, ਦੇਵੀਗੜ੍ਹ ਤੱਕ ਰੋਡ ਸ਼ੋ ਕਿਤਾ ਗਿਆ। ਇਸ ਮੌਕੇ ਲੋਕਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਫੁੱਲਾਂ ਦੀ ਵਰਖਾ ਕਰਕੇ ਡਾ. ਗੁਰਪ੍ਰੀਤ ਦਾ ਭਰਮਾਂ ਸਵਾਗਤ ਕੀਤਾ ਗਿਆ । ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਧਰਮਪਤਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡਾਕਟਰ ਬਲਬੀਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ, ਚੇਅਰਮੈਨ ਵੇਅਰਹਾਊਸ ਇੰਦਰਜੀਤ ਸੰਧੂ , ਤੇਜਿੰਦਰ ਮਹਿਤਾ ਜ਼ਿਲ੍ਹਾ ਪ੍ਰਧਾਨ, ਸ਼ਵਿੰਦਰ ਕੌਰ ਧੰਜੂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਬੀਬਾ ਸੀਮਰਨਜੀਤ ਕੌਰ ਪਠਾਨਮਾਜਰਾ, ਹਰਪਾਲ ਜੁਨੇਜਾ, ਦਲਵੀਰ ਸਿੰਘ ਗਿੱਲ, ਹਰਜਸ਼ਨ ਪਠਾਣਮਾਜਰਾ, ਗੁਰਬਚਨ ਸਿੰਘ ਵਿਰਕ, ਬਲਦੇਵ ਸਿੰਘ ਦੇਵੀਗੜ੍ਹ, ਅਮਰ ਸੰਘੇੜਾ ਯੂਥ ਪ੍ਰਧਾਨ ਹਲਕਾ ਸਨੌਰ, ਹੈਪੀ ਪਹਾੜੀ ਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਪ੍ਰਬੰਧਕ, ਵਲੰਟੀਅਰ ਮੋਜੂਦ ਸਨ।
Punjab Bani 29 May,2024
ਰਾਹੁਲ ਗਾਂਧੀ ਨੇ ਡਾਕਟਰ ਧਰਮਵੀਰ ਗਾਂਧੀ ਦੇ ਹੱਕ 'ਚ ਕੀਤੀ ਮਹਾਂ ਰੈਲੀ
ਰਾਹੁਲ ਗਾਂਧੀ ਨੇ ਡਾਕਟਰ ਧਰਮਵੀਰ ਗਾਂਧੀ ਦੇ ਹੱਕ 'ਚ ਕੀਤੀ ਮਹਾਂ ਰੈਲੀ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਵੱਡੀ ਲੀਡ ਨਾਲ਼ ਜਿਤਾਉ : ਰਾਹੁਲ ਗਾਂਧੀ ਧਰਮਵੀਰ ਗਾਂਧੀ ਪਿਛਲੇ 50 ਸਾਲ ਤੋਂ ਚਲਾ ਰਹੇ ਹਨ ਮੁਹੱਬਤ ਦੀ ਦੁਕਾਨ - ਰਾਹੁਲ ਗਾਂਧੀ ਕਿਸਾਨਾਂ ਨੂੰ MSP ਦੀ ਗਰੰਟੀ ਦੇਵਾਂਗੇ ਅਤੇ ਕਰਜ਼ 'ਤੇ ਲੀਕ ਫੇਰਾਂਗੇ - ਰਾਹੁਲ ਗਾਂਧੀ * ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਰਾਹੁਲ ਗਾਂਧੀ ਨੇ ਕੀਤੀ 'ਨਿਆਂ ਮਹਾਂ ਰੈਲੀ' * ਰੈਲੀ ਵਿੱਚ ਪੁੱਜੇ ਹਜ਼ਾਰਾਂ ਲੋਕ,ਵੱਡੇ ਇਕੱਠ ਨੇ ਡਾ: ਗਾਂਧੀ ਦੀ ਜਿੱਤ 'ਤੇ ਲਾਈ ਮੋਹਰ। ਪਟਿਆਲਾ ਵਿਖੇ ਚੋਣ ਰੈਲੀ ਕਰਨ ਪੁੱਜੇ ਰਾਹੁਲ ਗਾਂਧੀ ਨੇ ਕਿਹਾ ਕਿ ਜੋ ਨਫ਼ਰਤ ਵਿਰੁੱਧ ਮੁਹੱਬਤ ਫ਼ੈਲਾਉਣ ਦੀ ਜੋ ਮੁਹਿੰਮ ਮੈਂ ਪਿਛਲੇ ਸਾਲਾਂ ਦੌਰਾਨ ਸ਼ੁਰੂ ਕੀਤੀ ਹੈ, ਸਾਡੇ ਪਟਿਆਲਾ ਤੋਂ ਉਮੀਦਵਾਰ ਡਾ: ਧਰਮਵੀਰ ਗਾਂਧੀ ਪਿਛਲੇ 50 ਸਾਲ ਤੋਂ ਮੁਹਬੱਤ ਦੀ ਦੁਕਾਨ ਚਲਾ ਰਹੇ ਹਨ। ਉਹਨਾਂ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਹੱਥ ਵਿੱਚ ਲੈਕੇ ਕਿਹਾ ਕਿ ਇਹ ਲੜਾਈ ਦੇਸ਼ ਦਾ ਸੰਵਿਧਾਨ ਬਚਾਉਣ ਦੀ ਹੈ। ਸਾਡੇ ਸੰਵਿਧਾਨ ਨੂੰ ਦੁਨੀਆਂ ਦੀ ਕੋਈ ਸ਼ਕਤੀ ਖ਼ਤਮ ਨਹੀਂ ਕਰ ਸਕਦੀ ਕਿਉਂਕਿ ਅਸੀਂ ਭਾਜਪਾ ਦੀ ਸੱਤਾ ਨੂੰ ਇਹ ਕੰਮ ਨਹੀਂ ਕਰਨ ਦਿਆਂਗੇ। ਓਹਨਾਂ ਕਿਹਾ ਕਿ ਮੋਦੀ ਸਰਕਾਰ ਅਰਬਪਤੀਆਂ ਦੀ ਸਰਕਾਰ ਹੈ ਅਤੇ ਹਰ ਕਦਮ ਅਰਬਪਤੀਆਂ ਦੀ ਮਦਦ ਲਈ ਹੀ ਉਠਾਉਂਦੀ ਹੈ। ਜਦਕਿ ਅਸੀਂ ਸੱਤਾ ਵਿੱਚ ਆਉਣ 'ਤੇ ਕਿਸਾਨਾਂ ਮਜ਼ਦੂਰਾਂ ਲਈ ਕੰਮ ਕਰਾਂਗੇ। ਕਾਂਗਰਸ ਦੀ ਅਗਵਾਈ ਹੇਠ ਇੰਡੀਆ ਗਠਜੋੜ ਦੀ ਸਰਕਾਰ ਬਣਨ ਮਗਰੋਂ ਓਹਨਾਂ ਪਹਿਲੇ ਫ਼ੈਸਲੇ ਵਿੱਚ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ MSP ਦੀ ਕਾਨੂੰਨੀ ਗਰੰਟੀ ਦੇਣ ਦੀ ਵੀ ਗੱਲ ਕਹੀ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਨੇ 22 ਅਰਬਪਤੀ ਬਣਾਏ ਹਨ ਪਰ ਅਸੀਂ ਕਰੋੜਾਂ ਲੋਕਾਂ ਨੂੰ ਲੱਖ ਪਤੀ ਬਣਾਵਾਂਗੇ। ਰਾਹੁਲ ਗਾਂਧੀ ਨੇ ਕਿਹਾ ਕਿ ਸਾਡੀ ਸਰਕਾਰ ਆਉਣ ਮਗਰੋਂ ਹਰ ਲੋੜਵੰਦ ਪਰਿਵਾਰ ਦੀ ਇੱਕ ਇੱਕ ਔਰਤ ਦੇ ਖ਼ਾਤੇ ਵਿੱਚ 1 ਲੱਖ ਰੁਪਏ ਸਲਾਨਾ ਸਹਾਇਤਾ ਵਜੋਂ ਆਉਣਗੇ। ਰਾਹੁਲ ਗਾਂਧੀ ਨੇ ਨਿਮਨਲਿਖਤ ਮੁੱਦੇ ਵੀ ਉਭਾਰੇ - * ਅਗਨੀਵੀਰ ਸਕੀਮ ਨੂੰ ਕੂੜੇਦਾਨ ਵਿੱਚ ਸੁੱਟਾਂਗੇ ਅਤੇ ਫ਼ੌਜ ਵਿੱਚ ਪੱਕੀ ਭਰਤੀ ਕਰਾਂਗੇ। * ਖ਼ਾਲੀ ਪਈਆਂ 30 ਲੱਖ ਸਰਕਾਰੀ ਅਸਾਮੀਆਂ ਭਰਾਂਗੇ। * ਮਨਰੇਗਾ ਦੀ ਦਿਹਾੜੀ 400 ਰੁਪਏ ਕਰਾਂਗੇ। * ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਦੀ ਤਨਖ਼ਾਹ ਦੁੱਗਣੀ ਕਰਾਂਗੇ। ਰਾਹੁਲ ਗਾਂਧੀ ਨੇ ਲੋਕਾਂ ਨੂੰ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੂੰ ਵੱਡੀ ਲੀਡ ਨਾਲ਼ ਜਿਤਾਉਣ ਦਾ ਸੱਦਾ ਦਿੱਤਾ।
Punjab Bani 29 May,2024
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ 'ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।
Punjab Bani 29 May,2024
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ
ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ 'ਤੇ ਕੱਸਿਆ ਸ਼ਿਕੰਜਾ ਚੰਡੀਗੜ੍ਹ, 29 ਮਈ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ, ਪੰਜਾਬ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੀ ਯੋਗ ਅਗਵਾਈ ਹੇਠ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਦੀ ਟੀਮ ਨਾਲ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ, ਪਟਿਆਲਾ ਦੀ ਇੱਕ ਬੀਅਰ ਨਿਰਮਾਣ ਯੂਨਿਟ ਅਤੇ ਮੋਹਾਲੀ ਦੇ ਇੱਕ ਸ਼ਰਾਬ ਥੋਕ ਡਿਸਟੀਬਿਊਟਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਝਰਮੜੀ ਬੈਰੀਅਰ ’ਤੇ ਸਥਿਤ ਅੰਤਰਰਾਜੀ ਨਾਕਿਆਂ ਦੀ ਵੀ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੀ ਚੈਕਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਆਬਕਾਰੀ ਅਦਾਰਿਆਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਆਉਣ ਵਾਲੇ ਦਿਨਾਂ ਦੌਰਾਨ ਸ਼ਰਾਬ ਦੀ ਕੋਈ ਵੀ ਨਜਾਇਜ਼ ਵਿਕਰੀ ਨਾ ਹੋਣ ਦਿੱਤੀ ਜਾਵੇ। ਸ਼ਰਾਬ ਨਿਰਮਾਣ ਯੂਨਿਟ ਮੈਸਰਜ਼ ਅਮਾਰਾ ਬਰੂਅਰੀ ਪ੍ਰਾਈਵੇਟ ਲਿਮਟਿਡ ਪਟਿਆਲਾ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਉਤਪਾਦਨ ਅਤੇ ਡਿਸਪੈਚ ਦੇ ਰਿਕਾਰਡਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸ਼ਰਾਬ ਦੇ ਪ੍ਰਵਾਹ 'ਤੇ ਤਕਨੀਕੀ ਕੰਟਰੋਲ ਰੱਖਣ ਲਈ ਸਾਰੀਆਂ ਸ਼ਰਾਬ ਨਿਰਮਾਣ ਇਕਾਈਆਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਅਤੇ ਬੂਮ ਬੈਰੀਅਰਾਂ ਦੇ ਕੰਮਕਾਜ ਦੀ ਵੀ ਚੈਕਿੰਗ ਕੀਤੀ। ਇਸੇ ਤਰ੍ਹਾਂ ਥੋਕ ਡਿਸਟੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼, ਜੇ.ਐਲ.ਪੀ.ਐਲ. ਇੰਡਸਟਰੀਅਲ ਏਰੀਆ ਸੈਕਟਰ 82, ਮੋਹਾਲੀ ਵਿਖੇ ਵੀ ਸੀਸੀਟੀਵੀ ਲਗਾਉਣ ਅਤੇ ਇਹਨਾਂ ਦੇ ਕੰਮਕਾਜ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਡਿਸਟੀਬਿਊਟਰ ਵੱਲੋਂ ਰੱਖੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਕਿਹਾ ਕਿ ਹਾਲ ਹੀ ਵਿੱਚ ਬੋਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਪਾਇਆ ਗਿਆ ਕਿ ਇਸ ਪਲਾਂਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਗਈ ਹੈ, ਜਿਸ ਉਪਰੰਤ ਵਿਭਾਗ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਦੀ ਚੈਕਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ. ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਸਿਰਫ਼ ਆਦਰਸ਼ ਚੋਣ ਜ਼ਾਬਤਾ ਦੇ ਸਮੇਂ ਦੌਰਾਨ ਹੀ, ਆਬਕਾਰੀ ਵਿਭਾਗ ਨੇ ਲਗਭਗ 1229 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 1064 ਗ੍ਰਿਫਤਾਰੀਆਂ ਕੀਤੀਆਂ ਹਨ, 19557 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 3787283 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 111709 ਬੋਤਲਾਂ ਜ਼ਬਤ ਕੀਤੀਆਂ ਹਨ। ਇਸ ਜ਼ਬਤੀ ਦੀ ਅਨੁਮਾਨਿਤ ਕੀਮਤ 25.71 ਕਰੋੜ ਰੁਪਏ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ। ਕਈ ਮਾਮਲਿਆਂ ਵਿੱਚ ਇਨ੍ਹਾਂ ਉਲੰਘਣਾ ਵਿੱਚ ਸ਼ਾਮਲ ਲਾਇਸੰਸਧਾਰਕਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।
Punjab Bani 29 May,2024
ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ
ਈਡੀ ਨੇ ਪੰਜਾਬ ਅੰਦਰ 13 ਟਿਕਾਣਿਆਂ ਤੇ ਮਾਰੀ ਛਾਪੇਮਾਰੀ ਚੰਡੀਗੜ੍ਹ, 29 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਡਰੱਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਵਿਚ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਇਸ ਮਾਮਲੇ ਵਿੱਚ ਜਗਦੀਸ਼ ਸਿੰਘ ਉਰਫ਼ ਭੋਲਾ ਮੁੱਖ ਮੁਲਜ਼ਮ ਹੈ। ਸੂਤਰਾਂ ਅਨੁਸਾਰ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਈਡੀ ਵੱਲੋਂ ਆਪਣੀ ਜਾਂਚ ‘ਚ ਸਾਹਮਣੇ ਆਇਆ ਕਿ ਭੋਲਾ ਮਾਮਲੇ ‘ਚ ਏਜੰਸੀ ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ‘ਗੈਰ-ਕਾਨੂੰਨੀ’ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਕਾਰਵਾਈ ਕੀਤੀ ਗਈ।
Punjab Bani 29 May,2024
ਮਰਹੁਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਨਾਈ ਦੂਸਰੀ ਬਰਸੀ
ਮਰਹੁਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਨਾਈ ਦੂਸਰੀ ਬਰਸੀ ਚੰਡੀਗੜ੍ਹ, 29 ਮਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਦੂਜੀ ਬਰਸੀ ਪਿੰਡ ਮੂਸਾ ਦੇ ਗੁਰਦੁਆਰੇ ਵਿਖੇ ਮਨਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਕਾਂਗਰਸ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਨਜ਼ਰ ਆ ਰਹੇ ਹਨ।
Punjab Bani 29 May,2024
ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ
ਵੜਿੰਗ ਨੇ 2019 ਵਿੱਚ ਕਾਂਗਰਸ ਦੀ ਲੀਡ ਵਿੱਚ ਸੁਧਾਰ ਕਰਨ ਦਾ ਭਰੋਸਾ ਜਤਾਇਆ ਕਿਹਾ: ਲੁਧਿਆਣਾ ਅਤੇ ਕਾਂਗਰਸ ਨੂੰ ਵੱਖ ਨਹੀਂ ਕੀਤਾ ਜਾ ਸਕਦਾ 'ਲੁਧਿਆਣਾ ਅਨੇਕਤਾ 'ਚ ਏਕਤਾ ਦੀ ਉੱਤਮ ਮਿਸਾਲ' ਲੁਧਿਆਣਾ, 28 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ 2019 ਵਿੱਚ ਇੱਥੋਂ ਆਪਣੀ ਜਿੱਤ ਦੇ ਫ਼ਰਕ ਵਿੱਚ ਕਾਫ਼ੀ ਸੁਧਾਰ ਕਰੇਗੀ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇੱਥੋਂ ਦੇ ਲੋਕ ਹਮੇਸ਼ਾ ਕਾਂਗਰਸ ਦੇ ਨਾਲ ਖੜ੍ਹੇ ਹਨ, ਚਾਹੇ ਕੋਈ ਵੀ ਪਾਰਟੀ ਲਈ ਚੋਣ ਲੜੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਾਰ ਵੀ ਇਹ ਰੁਝਾਨ ਬਿਹਤਰ ਫ਼ਰਕ ਨਾਲ ਜਾਰੀ ਰਹੇਗਾ। ਵੜਿੰਗ, ਗਿੱਲ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਜਵਾਹਰ ਨਗਰ ਇਲਾਕੇ 'ਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਦੀ ਅਗਵਾਈ ਕੀਤੀ, ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਉਨ੍ਹਾਂ ਨਾਲ ਰੋਡ ਸ਼ੋਅ 'ਚ ਸ਼ਾਮਲ ਹੋਏ। ਉਨ੍ਹਾਂ ਆਪਣੇ ਆਪ ਵਿੱਚ ਨਹੀਂ, ਸਗੋਂ ਪਾਰਟੀ ਵਿੱਚ ਭਰੋਸਾ ਪ੍ਰਗਟਾਇਆ ਕਿ ਇਸ ਵਾਰ ਲੁਧਿਆਣਾ ਵਿੱਚ ਕਾਂਗਰਸ ਘੱਟੋ-ਘੱਟ ਦੋ ਲੱਖ ਵੋਟਾਂ ਨਾਲ ਜਿੱਤੇਗੀ। ਵੜਿੰਗ ਨੇ ਕਿਹਾ, "ਕਿਰਪਾ ਕਰਕੇ ਨੋਟ ਕਰੋ ਕਿ ਮੈਂ ਇਸ ਗੱਲ 'ਤੇ ਜ਼ੋਰ ਦੇ ਰਿਹਾ ਹਾਂ ਕਿ ਇਹ ਜਿੱਤ ਕਾਂਗਰਸ ਪਾਰਟੀ ਦੀ ਹੋਵੇਗੀ, ਮੇਰੀ ਨਹੀਂ, ਕਿਉਂਕਿ ਵਿਅਕਤੀ ਮਾਇਨੇ ਨਹੀਂ ਰੱਖਦਾ, ਇਹ ਪਾਰਟੀ ਹੈ ਜੋ ਮਾਇਨੇ ਰੱਖਦੀ ਹੈ"। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪਾਰਟੀ ਦੇ ਨਿਮਾਣੇ ਸਿਪਾਹੀ ਹਨ, ਇੱਥੇ ਲੜਾਈ ਲੜਨ, ਪਾਰਟੀ ਲਈ ਜਿੱਤਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਤਾਇਨਾਤ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ 2019 ਵਿਚ ਕਾਂਗਰਸ ਨੂੰ 3.83 ਲੱਖ ਵੋਟਾਂ ਮਿਲੀਆਂ ਸਨ, ਜਦਕਿ ਦੂਜੇ ਨੰਬਰ 'ਤੇ ਰਹੇ ਸਿਮਰਜੀਤ ਸਿੰਘ ਬੈਂਸ ਨੂੰ 3.07 ਲੱਖ ਵੋਟਾਂ ਮਿਲੀਆਂ ਸਨ। ਉਨ੍ਹਾਂ ਕਿਹਾ, “ਬੈਂਸ ਸਾਬ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਅਤੇ ਆਪਣੀ ਲੋਕ ਇਨਸਾਫ਼ ਪਾਰਟੀ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਬਾਅਦ, ਕੁੱਲ 6.90 ਲੱਖ ਵੋਟਾਂ ਬਣਦੀਆਂ ਹਨ।” ਉਨ੍ਹਾਂ ਭਰੋਸਾ ਜਤਾਇਆ ਕਿ ਇਸ ਵਾਰ ਕਾਂਗਰਸ ਨੂੰ ਆਪਣੇ ਨੇੜਲੇ ਵਿਰੋਧੀ ਨਾਲੋਂ 2 ਲੱਖ ਤੋਂ ਵੱਧ ਵੋਟਾਂ ਦੀ ਲੀਡ ਮਿਲੇਗੀ। ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੁਧਿਆਣਾ ਹਮੇਸ਼ਾ ਕਾਂਗਰਸ ਦਾ ਗੜ੍ਹ ਰਿਹਾ ਹੈ। ਇਸ ਚੋਣ ਵਿੱਚ ਇਸ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ ਅਤੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੇ ਨਤੀਜੇ ਐਲਾਨੇ ਜਾਣ ਤੋਂ ਇੱਕ ਹਫ਼ਤੇ ਦੇ ਅੰਦਰ ਅੰਦਰ ਕੁੱਝ ਲੋਕਾਂ ਦੇ ਮਨਾਂ ਵਿੱਚ ਜੋ ਭੁਲੇਖੇ ਹਨ, ਉਹ ਸਾਰੇ ਦੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ 'ਮਿੰਨੀ ਇੰਡੀਆ' ਵਰਗਾ ਹੈ, ਜਿੱਥੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਇੱਥੋਂ ਤੱਕ ਕਿ ਭਾਸ਼ਾਵਾਂ ਨਾਲ ਸਬੰਧਤ ਹਰ ਤਰ੍ਹਾਂ ਦੇ ਲੋਕ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਰਹਿੰਦੇ ਹਨ, ਜਿਨ੍ਹਾਂ ਨੇ ਆਪਣੇ ਸੱਭਿਆਚਾਰ ਅਤੇ ਭਾਸ਼ਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ, "ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਦੇਣ ਵਿੱਚ ਵਿਸ਼ਵਾਸ ਰੱਖਦੀ ਹੈ ਤੇ ਆਪਣੀ ਪਛਾਣ ਕਾਇਮ ਰੱਖਦੀ ਹੈ ਅਤੇ ਸਾਰਿਆਂ ਨੂੰ ਨਾਲ ਰੱਖਦੀ ਹੈ।" ਉਨ੍ਹਾਂ ਕਿਹਾ, "ਲੁਧਿਆਣਾ ਅਨੇਕਤਾ ਵਿੱਚ ਏਕਤਾ ਦੀ ਇੱਕ ਉੱਤਮ ਮਿਸਾਲ ਹੈ, ਜਿਸ ਲਈ ਕਾਂਗਰਸ ਪਾਰਟੀ ਲੜ ਰਹੀ ਹੈ।"
Punjab Bani 28 May,2024
ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ
ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ ਹੀਟ ਵੇਵ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਡੀ.ਸੀ. ਜਤਿੰਦਰ ਜੋਰਵਾਲ ਸਂਗਰੂਰ, 28 ਮਈ: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਾਂਗ ਸੰਗਰੂਰ ਜ਼ਿਲ੍ਹਾ ਵੀ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ ਅਤੇ ਬਚਾਅ ਲਈ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਤਹਿਤ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।
Punjab Bani 28 May,2024
ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਬਰੜਵਾਲ ਵਿਖੇ ਸਟਰੌਂਗ ਰੂਮਾਂ
ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਬਰੜਵਾਲ ਵਿਖੇ ਸਟਰੌਂਗ ਰੂਮਾਂ ਦੀ ਸੁਰੱਖਿਆ ਤੇ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਬਰੜਵਾਲ/ਧੂਰੀ (ਸੰਗਰੂਰ), 28 ਮਈ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਮੁੱਖ ਚੋਣ ਅਫ਼ਸਰ ਸ਼੍ਰੀ ਹਰੀਸ਼ ਨਈਅਰ ਵੱਲੋਂ ਦੇਸ਼ ਭਗਤ ਕਾਲਜ, ਬਰੜਵਾਲ ਵਿਖੇ ਸਥਾਪਿਤ ਸਟਰੌਂਗ ਰੂਮਾਂ ਵਿਖੇ ਸੁਰੱਖਿਆ ਵਿਵਸਥਾ ਅਤੇ ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਅਗੇਤੇ ਤੌਰ ਉੱਤੇ ਜਾਇਜ਼ਾ ਲਿਆ। ਇਸ ਸਮੇਂ ਵਧੀਕ ਜ਼ਿਲਾ ਚੋਣ ਅਫ਼ਸਰ ਸੰਗਰੂਰ ਸ਼੍ਰੀ ਆਕਾਸ਼ ਬਾਂਸਲ ਵੀ ਉਨਾਂ ਦੇ ਨਾਲ ਸਨ। ਆਪਣੇ ਦੌਰੇ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਸਮੇਤ ਸਟਰੌਂਗ ਰੂਮਾਂ ਤੇ ਗਿਣਤੀ ਕੇਂਦਰਾਂ ਵਿੱਚ ਜਾ ਕੇ ਗਿਣਤੀ ਮੌਕੇ ਗਿਣਤੀ ਸਟਾਫ, ਉਮੀਦਵਾਰਾਂ ਅਤੇ ਅਧਿਕਾਰਤ ਚੋਣ ਏਜੰਟਾਂ ਦੀ ਸੁਵਿਧਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ। ਉਹਨਾਂ ਡਿਊਟੀ ਉਤੇ ਮੁਸਤੈਦ ਸੁਰੱਖਿਆ ਬਲਾਂ ਦੀ ਵੀ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਸਮੂਹ ਸਟਰੌਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਅਤੇ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਧੂਰੀ ਸ਼੍ਰੀ ਅਮਿਤ ਗੁਪਤਾ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸ਼੍ਰੀ ਵਿਨੀਤ ਕੁਮਾਰ, ਆਰ ਟੀ ਓ ਸ਼੍ਰੀ ਕੁਲਦੀਪ ਬਾਵਾ, ਜ਼ਿਲਾ ਪ੍ਰਸ਼ਾਸਨ ਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 28 May,2024
ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ
ਮੋਦੀ ਦੇ ਸ਼ਾਸਨ 'ਚ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ: ਰਾਜਨਾਥ ਸਿੰਘ ਕੋਈ ਵੀ ਦੇਸ਼ ਸਾਡੀ ਜ਼ਮੀਨ ਦੇ ਇੱਕ ਇੰਚ ਉੱਤੇ ਵੀ ਕਬਜ਼ਾ ਨਹੀਂ ਕਰ ਸਕਦਾ : ਰਾਜਨਾਥ ਸਿੰਘ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਰੱਖਿਆ ਮੰਤਰੀ ਕੁਰਾਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਮੰਗਲਵਾਰ ਨੂੰ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਦੇਸ਼ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਰੈਲੀ ਦੌਰਾਨ ਰਾਜਨਾਥ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਜਮਕਰ ਨਿਸ਼ਾਨਾ ਸਾਧਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ਦੀ ਤਰ੍ਹਾਂ ਪੰਜਾਬ ਵਿੱਚ ਵੀ ਮੋਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਯੋਗ ਅਤੇ ਮਜ਼ਬੂਤ ਅਗਵਾਈ ਸਦਕਾ ਪੰਜਾਬ ਅਤੇ ਦੇਸ਼ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਭਾਰਤ ਅੱਜ ਦੁਨੀਆ ਵਿੱਚ ਉਸ ਮੁਕਾਮ 'ਤੇ ਹੈ, ਜਿੱਥੇ ਸਾਰੇ ਦੇਸ਼ ਸਾਨੂੰ ਇੱਜ਼ਤ ਨਾਲ ਦੇਖਦੇ ਹਨ ਅਤੇ ਸਾਡੇ ਦੁਸ਼ਮਣ ਸਾਡੇ ਦੇਸ਼ ਵੱਲ ਦੇਖਣ ਦੀ ਹਿੰਮਤ ਨਹੀਂ ਕਰਦੇ। ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਚਿੰਤਾ ਨਾ ਕਰੋ, ਬਹੁਤ ਜਲਦੀ ਪੀਓਕੇ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਸਿੰਘ ਨੇ ਕਿਹਾ, ਭਾਰਤ ਦੀ ਤਾਕਤ, ਸ਼ਾਨ ਅਤੇ ਸਾਡੀ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ। ਹੁਣ ਪੀਓਕੇ ਵਿੱਚ ਸਾਡੇ ਭੈਣ-ਭਰਾ ਖੁਦ ਹੀ ਭਾਰਤ ਨਾਲ ਹੋਣ ਦੀ ਮੰਗ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਆਪਣੀ ਧਰਤੀ 'ਤੇ ਅੱਤਵਾਦੀ ਫੈਕਟਰੀਆਂ ਨੂੰ ਖਤਮ ਨਹੀਂ ਕਰ ਸਕਦਾ ਤਾਂ ਅਸੀਂ ਮਦਦ ਦੇਣ ਲਈ ਤਿਆਰ ਹਾਂ। ਰਾਜਨਾਥ ਸਿੰਘ ਨੇ ਕਿਹਾ ਕਿ ਲੋੜ ਪੈਣ 'ਤੇ ਭਾਰਤੀ ਫੌਜ ਨਾ ਸਿਰਫ ਆਪਣੀਆਂ ਸਰਹੱਦਾਂ ਦੇ ਅੰਦਰ ਸਗੋਂ ਸਰਹੱਦ ਪਾਰ ਵੀ ਦੁਸ਼ਮਣਾਂ ਖਿਲਾਫ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ। ਭਾਰਤ ਨੂੰ ਵਿਸ਼ਵ ਸ਼ਕਤੀ ਵਜੋਂ ਉਭਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ 2014 'ਚ ਦੇਸ਼ ਦਾ ਰੱਖਿਆ ਨਿਰਯਾਤ ਲਗਭਗ 600-800 ਕਰੋੜ ਰੁਪਏ ਸੀ, ਅੱਜ ਇਹ 31,000 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ ਅਤੇ ਅਗਲੇ ਪੰਜ ਸਾਲਾਂ 'ਚ ਅਸੀਂ ਉਮੀਦ ਕਰਦੇ ਹਾਂ ਕਿ ਇਹ 50,000 ਕਰੋੜ ਰੁਪਏ ਤੋਂ ਵੱਧ ਹੋ ਜਾਵੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਥਿਤ ਚੀਨੀ ਘੁਸਪੈਠ ਨੂੰ ਲੈ ਕੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕੋਈ ਵੀ ਦੇਸ਼ ਸਾਡੀ ਜ਼ਮੀਨ 'ਤੇ ਇਕ ਇੰਚ ਵੀ ਕਬਜ਼ਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਚੀਨ ਵੀ ਕੋਈ ਗੜਬੜ ਕਰਦਾ ਹੈ ਤਾਂ ਦੇਸ਼ ਦੀ ਫੌਜ ਉਸ ਦਾ ਮੂੰਹਤੋੜ ਜਵਾਬ ਦੇਣ ਦੇ ਸਮਰੱਥ ਹੈ। ਰੱਖਿਆ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਭਾਜਪਾ ਦਾ ਜਿੱਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਪਾਰਟੀ ਨੂੰ ਅਜ਼ਮਾਇਆ ਹੈ ਪਰ ਇਨ੍ਹਾਂ ਸਾਰਿਆਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਇਸ ਲਈ ਇੱਕ ਮੌਕਾ ਮੋਦੀ ਨੂੰ ਦਿਓ। ਰੈਲੀ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪੂਰਾ ਪੰਡਾਲ ‘ਭਾਰਤ ਮਾਤਾ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ।
Punjab Bani 28 May,2024
1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 28 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ। ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।
Punjab Bani 28 May,2024
’ਘੱਗਰ ਸਮੇਤ ਹਰ ਮਸਲਾ ਹੱਲ ਕਰਨ ਦਾ ਹੈ ਪੱਕਾ ਇਰਾਦਾ’ ਦਾ ਦਿੱਤਾ ਨਾਅਰਾ
ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’ ’ਘੱਗਰ ਸਮੇਤ ਹਰ ਮਸਲਾ ਹੱਲ ਕਰਨ ਦਾ ਹੈ ਪੱਕਾ ਇਰਾਦਾ’ ਦਾ ਦਿੱਤਾ ਨਾਅਰਾ ਕਿਹਾ ਮਸਲੇ ਹੱਲ ਨਾ ਕਰ ਸਕਿਆ ਤਾਂ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਵਾਂਗਾ ਪ੍ਰਨੀਤ ਕੌਰ, ਡਾ. ਬਲਬੀਰ ਸਿੰਘ ਤੇ ਡਾ. ਗਾਂਧੀ ਨੂੰ ਫਿਰ ਦਿੱਤਾ 5-5 ਸਾਲਾਂ ਦੇ ਜਵਾਬ ਵਾਸਤੇ 48 ਘੰਟੇ ਦਾ ਸਮਾਂ ਪਟਿਆਲਾ, 28 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪਟਿਆਲਾ ਹਲਕੇ ਵਿਚ ਘੱਗਰ ਸਮੇਤ ਹੋਰ ਮਸਲਿਆਂ ਦੇ ਹੱਲ ਅਤੇ ਹਲਕੇ ਦੇ ਸਰਵ ਪੱਖੀ ਵਿਕਾਸ ਵਾਸਤੇ ਆਪਣੀ ਸੋਚ ਨੂੰ ਜ਼ਾਹਰ ਕਰਦਿਆਂ ’ਵਿਜ਼ਨ ਦਸਤਾਵੇਜ਼’ ਜਾਰੀ ਕੀਤਾ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਸ਼ਹਿਰੀ ਪ੍ਰਧਾਨ ਅਮਰਿੰਦਰ ਬਜਾਜ ਤੇ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਲ ਰਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਪਿਛਲੇ 40 ਦਿਨਾਂ ਤੋਂ ਹਲਕੇ ਦਾ ਦੌਰਾ ਕਰ ਰਹੇਹਨ ਜਿਸ ਦੌਰਾਨ ਉਹਨਾਂ ਨੇ ਘੱਗਰ ਸਮੇਤ ਹਰ ਹਲਕੇ ਦੀਆਂ ਸਮੱਸਿਆਵਾਂ ਦੀ ਸ਼ਨਾਖ਼ਤ ਕੀਤੀ ਹੈ। ਉਹਨਾਂ ਕਿਹਾ ਕਿ ਵਿਜ਼ਨ ਦਸਤਾਵੇਜ਼ ਵਿਚ ਇਹਨਾਂ ਸਾਰੀਆਂ ਮੁਸ਼ਕਿਲਾਂ ਦਾ ਜ਼ਿਕਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਉਹ ਇਸ ਦਸਤਾਵੇਜ਼ ਵਿਚ ਅੰਕਿਤ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਨਾਕਾਮ ਰਹੇ ਤਾਂ ਉਹ ਅਗਲੀ ਵਾਰ ਵੋਟਾਂ ਮੰਗਣ ਲੋਕਾਂ ਕੋਲ ਨਹੀਂ ਆਉਣਗੇ। ਉਹਨਾਂ ਕਿਹਾ ਕਿ ਉਹ ਬੇਸ਼ਰਮ ਉਮੀਦਵਾਰਾਂ ਵਾਂਗੂ ਨਹੀਂ ਹਨ ਜੋ ਵਾਰ-ਵਾਰ ਪਾਰਟੀਆਂ ਬਦਲਣ ਤੇ ਵੋਟਾਂ ਮੰਗਣ। ਉਹਨਾਂ ਕਿਹਾ ਕਿ ਉਹ 32 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ। ਐਨ ਕੇ ਸ਼ਰਮਾ ਨੇ ਕਿਹਾ ਕਿ ਘੱਗਰ ਮਸਲੇ ਦੇ ਹੱਲ ਲਈ ਨਾਲ ਲੱਗਦੀਆਂ ਜ਼ਮੀਨਾਂ ਮਾਰਕੀਟ ਰੇਟ ’ਤੇ ਖਰੀਦ ਕੇ ਦਰਿਆ ਨੂੰ ਚੌੜਾ ਤੇ ਡੂੰਘਾ ਕਰ ਕੇ ਪੱਕੇ ਬੰਨ ਬਣਵਾਏ ਜਾਣਗੇ ਤੇ ਚੈਕ ਡੈਮ ਬਣਾਏ ਜਾਣਗੇ। ਉਹਨਾਂ ਕਿਹਾ ਕਿ ਉਹ ਪਿਛਲੇ 50 ਸਾਲਾਂ ਦੌਰਾਨ ਘੱਗਰ ਵਿਚ ਆਏ ਸਭ ਤੋਂ ਵੱਧ ਪਾਣੀ ਨੂੰ ਆਧਾਰ ਬਣਾ ਕੇ ਯੋਜਨਾ ਉਲੀਕ ਕੇ ਮਸਲੇ ਹੱਲ ਕਰਨਗੇ। ਉਹਨਾਂ ਉੱਤਰੀ ਬਾਈਪਾਸ ਲਈ 24 ਪਿੰਡਾਂ ਦੇ 300 ਕਿਸਾਨਾਂ ਦੀਆਂ ਜ਼ਮੀਨ ਐਕਵਾਇਰ ਕਰਨ ਬਾਰੇ ਕਿਹਾ ਕਿ ਉਹ ਇਹਨਾਂ ਕਿਸਾਨਾਂ ਨੂੰ ਮਾਰਕੀਟ ਰੇਟ ’ਤੇ ਮੁਆਵਜ਼ਾ ਦੁਆਉਣਗੇ ਤੇ ਉੱਤਰੀ ਬਾਈਪਾਸ ਸਮੇਤ ਹਲਕੇ ਵਿਚ ਬਣ ਰਹੇ ਸਾਰੇ ਐਕਸਪ੍ਰੈਸਵੇਅ ਦੇ ਦੋਵੇਂ ਪਾਸੇ ਸਰਵਿਸ ਲੇਨ ਲੱਗਣੀਆਂ ਯਕੀਨੀ ਬਣਾਉਣਗੇ। ਮੁਲਾਜ਼ਮ ਮੰਗਾਂ ਦੀ ਗੱਲ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਮੁਲਾਜ਼ਮਾਂ ਨੂੰ ਪੇਅ ਕਮਿਸ਼ਨ ਦੇਣ, ਪਿਛਲੇ ਬਕਾਏ ਜਾਰੀ ਕਰਨ, ਕਾਂਗਰਸ ਤੇ ਆਪ ਵੱਲੋਂ ਕੀਤੀਆਂ ਤਰੁੱਟੀਆਂ ਦੂਰ ਕਰਨ, ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਵਚਨਬੱਧ ਹੈ। ਉਹਨਾਂਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ, ਇਸ ਲਈ ਸਾਰੀਆਂ ਮੁਲਾਜ਼ਮ ਮੰਗਾਂ ਨੂੰ ਅਸੀਂ ਹੱਲ ਕਰਾਂਗੇ। ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹਨਾਂ ਨੇ ਪ੍ਰਨੀਤ ਕੌਰ, ਡਾ. ਬਲਬੀਰ ਸਿੰਘ ਤੇ ਡਾ. ਧਰਮਵੀਰ ਗਾਂਧੀ ਨੂੰ 5-5 ਸਵਾਲ ਪੁੱਛ ਕੇ ਜਵਾਬ ਦੇਣ ਲਈ 48 ਘੰਟੇ ਦਾ ਸਮਾਂ ਦਿੱਤਾ ਸੀ ਪਰ ਉਹਨਾਂ ਫਿਰ ਵੀ ਜਵਾਬ ਨਹੀਂ ਦਿੱਤੇ। ਉਹਨਾਂ ਕਿਹਾ ਕਿ ਉਹ ਅੱਜ ਫਿਰ 48 ਘੰਟੇ ਦਾ ਸਮਾਂ ਦੇ ਰਹੇ ਹਨ ਅਤੇ ਜੇਕਰ ਹੁਣ ਵੀ ਉਹਨਾਂ ਜਵਾਬ ਨਾ ਦਿੱਤਾ ਤਾਂ 48 ਘੰਟਿਆਂ ਬਾਅਦ ਉਹ ਅੰਕੜਿਆਂ ਸਮੇਤ ਇਹਨਾਂ ਦੀ ਕਾਰਗੁਜ਼ਾਰੀ ਦਾ ਚਿੱਠਾ ਜਨਤਕ ਕਰਨਗੇ।
Punjab Bani 28 May,2024
ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ
ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ ਚੰਡੀਗੜ੍ਹ, 28 ਮਈ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ 'ਇਸ ਵਾਰ 70 ਪਾਰ' ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।
Punjab Bani 28 May,2024
ਚੋਣ ਪ੍ਰਚਾਰ ਲਈ ਜਾ ਰਹੀ ਪ੍ਰਨੀਤ ਕੌਰ ਨੇ ਹਾਦਸਾਗ੍ਰਸਤ ਪਰਿਵਾਰ ਦੀ ਮਦਦ ਲਈ ਕਾਫਲੇ ਨੂੰ ਰੋਕਿਆ
ਚੋਣ ਪ੍ਰਚਾਰ ਲਈ ਜਾ ਰਹੀ ਪ੍ਰਨੀਤ ਕੌਰ ਨੇ ਹਾਦਸਾਗ੍ਰਸਤ ਪਰਿਵਾਰ ਦੀ ਮਦਦ ਲਈ ਕਾਫਲੇ ਨੂੰ ਰੋਕਿਆ -ਪੀੜਤ ਪਰਿਵਾਰ ਨੇ ਮਹਾਰਾਣੀ ਪ੍ਰਨੀਤ ਕੌਰ ਦਾ ਮਦਦ ਲਈ ਰੁਕਣ 'ਤੇ ਕੀਤਾ ਧੰਨਵਾਦ ਪਟਿਆਲਾ 28 ਮਈ ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਮੰਗਲਵਾਰ ਨੂੰ ਆਪਣੇ ਸਮਰਥਕਾਂ ਨਾਲ ਪਟਿਆਲਾ ਤੋਂ ਦੇਵੀਗੜ੍ਹ ਜਾ ਰਹੇ ਸਮ। ਰਸਤੇ ਵਿੱਚ ਉਨ੍ਹਾਂ ਇੱਕ ਸੜਕ ਹਾਦਸਾ ਦੇਖਿਆ ਅਤੇ ਤੁਰੰਤ ਆਪਣੇ ਕਾਫ਼ਲੇ ਨੂੰ ਰੋਕ ਲਿਆ। ਪ੍ਰਨੀਤ ਕੌਰ ਨੇ ਖੁਦ ਪੀੜਤ ਪਰਿਵਾਰ ਦੀ ਮਦਦ ਲਈ ਉਹਨਾਂ ਕੋਲ ਪਹੁੰਚੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਪੀਣ ਲਈ ਪਾਣੀ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਪੀੜਤ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਜਰੂਰਤ ਲਈ ਪੁੱਛਿਆ। ਪਰਿਵਾਰ ਨੂੰ ਸੁਰੱਖਿਅਤ ਦੇਖ ਮਹਾਰਾਣੀ ਪ੍ਰਨੀਤ ਕੌਰ ਨੇ ਵਾਹੇਗੁਰੂ ਦਾ ਸ਼ੁਕਰਿਆ ਕਰਦਿਆਂ ਪਰਿਵਾਰ ਨੂੰ ਉਹਨਾਂ ਦੀ ਮੰਜਿਲ ਤਕ ਪਹੁੰਚਾਉਣ ਦੀ ਪੇਸ਼ਕਸ਼ ਕੀਤੀ। ਜਦੋਂ ਪ੍ਰਨੀਤ ਕੌਰ ਨੇ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਦੀ ਕਾਰ ਨੂੰ ਖੇਤਾਂ ਵਿੱਚ ਉਲਟਾ ਪਿਆ ਦੇਖ ਕੇ ਕਾਰਨ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਨੇ ਦੱਸਿਆ ਕਿ ਸੜਕ ਦੇ ਵਿਚਕਾਰ ਪਏ ਡੂੰਘੇ ਟੋਏ ਕਾਰਨ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਲਾਂਕਿ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਪਰ ਕਾਰ ਵਿਚ ਸਵਾਰ ਮਹਿਲਾ ਸਮੇਤ ਚਾਰੇ ਵਿਅਕਤੀ ਪੂਰੀ ਤਰ੍ਹਾਂ ਸੁਰੱਖਿਅਤ ਬੱਚ ਗਏ।। ਪ੍ਰਨੀਤ ਕੌਰ ਨੇ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਨੂੰ ਹਸਪਤਾਲ ਲਿਜਾਣ ਦੀ ਹੀ ਪੇਸ਼ਕਸ਼ ਕੀਤੀ, ਪਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ, ਪਰ ਉਹ ਕਾਰ ਨੂੰ ਲਿਜਾਣ ਲਈ ਰਿਕਵਰੀ ਵੈਨ ਦੀ ਉਡੀਕ ਕਰ ਰਹੇ ਸਨ। ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਵਾਲੇ ਇਸ ਗੱਲ ਤੋਂ ਹੈਰਾਨ ਸੀ ਕਿ ਚੋਣ ਪ੍ਰਚਾਰ 'ਚ ਰੁੱਝੇ ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਆਪਣੀ ਚੋਣ ਪ੍ਰਚਾਰ ਦੀ ਪ੍ਰਵਾਹ ਕੀਤੇ ਬਿਨਾਂ ਤੁਰੰਤ ਹੀ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਦੀ ਮਦਦ ਨੂੰ ਜਰੂਰੀ ਸਮਝਿਆ। ਹਾਦਸੇ ਵਾਲੀ ਥਾਂ 'ਤੇ ਇਕੱਠੇ ਹੋਏ ਲੋਕਾਂ ਨੇ ਪ੍ਰਨੀਤ ਕੌਰ ਦੇ ਪਿਆਰ ਅਤੇ ਦਿਆਲੂ ਸੁਭਾਅ ਨੂੰ ਦੇਖ ਕੇ ਉਹਨਾਂ ਦੀ ਭਰਪੂਰ ਸ਼ਲਾਘਾ ਕੀਤੀ।
Punjab Bani 28 May,2024
ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ
ਵਧੀਕ ਮੁੱਖ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰ ਦਾ ਜਾਇਜ਼ਾ -ਵੋਟਾਂ ਦੀ ਗਿਣਤੀ ਲਈ ਤਾਇਨਾਤ ਅਮਲੇ ਨੂੰ ਦਿੱਤੀ ਜਾਵੇਗੀ ਪੂਰਨ ਸਿਖਲਾਈ-ਸ਼ੌਕਤ ਅਹਿਮਦ ਪਰੇ ਪਟਿਆਲਾ, 28 ਮਈ: ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ 4 ਜੂਨ ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜ਼ਰ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਥਾਪਰ ਯੂਨੀਵਰਸਿਟੀ ਵਿਖੇ ਬਣਾਏ ਜਾ ਰਹੇ ਗਿਣਤੀ ਕੇਂਦਰ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਪੀ. ਸਿਟੀ ਸਰਫ਼ਰਾਜ ਆਲਮ, ਏ.ਡੀ.ਸੀ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਬਾਕੀ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ। ਉਨ੍ਹਾਂ ਨੇ ਸਟਰੌਂਗ ਰੂਮ ਸਮੇਤ ਪੋਸਟਲ ਬੈਲੇਟ ਪੇਪਰ ਦੀ ਗਿਣਤੀ ਕਮਰੇ ਅਤੇ ਈ.ਟੀ.ਪੀ.ਬੀ.ਸੀ. ਦੀ ਪ੍ਰੀ-ਕਾਊਂਟਿੰਗ ਦੇ ਹਾਲ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਯਕੀਨੀ ਬਣਾਉਣ ਲਈ ਆਖਿਆ। ਪਟਿਆਲਾ ਜ਼ਿਲ੍ਹੇ 'ਚ ਗਿਣਤੀ ਕੇਂਦਰਾਂ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਮਤਦਾਨ ਤੋਂ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨਤਾ ਸਹਿਤ ਨੇਪਰੇ ਚਾੜ੍ਹਨ ਲਈ ਸਾਰੇ ਗਿਣਤੀਕਾਰਾਂ ਨੂੰ ਵਿਸ਼ੇਸ਼ ਸਿਖਲਾਈ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਰੂਪ 'ਚ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 28 May,2024
ਬੁੱਢਾ ਦਲ ਦੇ ਨਿਸ਼ਾਨ ਵਿਸ਼ਵ ਵਿੱਚ ਝੂਲਣਗੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਬੁੱਢਾ ਦਲ ਦੇ ਨਿਸ਼ਾਨ ਵਿਸ਼ਵ ਵਿੱਚ ਝੂਲਣਗੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਗੁ: ਬੁਰਜ ਅਕਾਲੀ ਫੂਲਾ ਸਿੰਘ ਜੀ ਵਿਖੇ 201 ਅਖੰਡ ਪਾਠਾਂ ਦੀ ਸੰਪੂਰਨਤਾ ਹੋਈ ਅੰਮ੍ਰਿਤਸਰ:- 28 ਮਈ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪਿਛਲੇ ਦੋ ਸਾਲ ਤੋਂ ਸ਼ਹੀਦੀ ਸ਼ਤਾਬਦੀ ਦੀ ਅਰੰਭਤਾ ਤੇ ਸੰਪੂਰਨਤਾ ਨੂੰ ਸਮਰਪਿਤ ਗੁਰਮਤਿ ਸਮਾਗਮ ਲਗਾਤਾਰ ਚੱਲਦੇ ਰਹੇ ਹਨ। ਸੁਖਮਨੀ ਸਾਹਿਬ ਦੇ ਪਾਠ ਜਾਪ ਅਤੇ 201 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਅੱਜ ਭੋਗ ਪਏ ਅਤੇ ਸ਼ੁਕਰਾਨੇ ਦੀ ਅਰਦਾਸ ਉਪਰੰਤ ਸਾਰੇ ਸਮਾਗਮ ਸਫਲਤਾ ਪੂਰਵਕ ਸਫਲ ਸਪੰਨ ਹੋ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁਖ ਗ੍ਰੰਥੀ ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਸਿਧਾਂਤ ਸਿੱਖਿਆਵਾਂ ਨੁੰ ਸਾਨੂੰ ਸਾਰਿਆਂ ਨੂੰ ਅਮਲੀ ਤੌਰ ਤੇ ਅਪਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਹੇਜ ਪ੍ਰਥਾ, ਸਤੀ ਪ੍ਰਥਾ, ਵਿਧਵਾ ਪ੍ਰਥਾ ਨੂੰ ਦੂਰ ਕਰਨ ਲਈ ਸਿੱਖ ਗੁਰੂ ਸਾਹਿਬਾਨ ਵੱਲੋਂ ਜ਼ੋਰਦਾਰ ਤਰੀਕੇ ਨਾਲ ਪ੍ਰਚਾਰ ਕੀਤਾ ਅਤੇ ਇਨ੍ਹਾਂ ਦਾ ਖਾਤਮਾ ਕਰਕੇ ਇਸਤਰੀ ਜਾਤੀ ਨੂੰ ਮਰਦ ਦੇ ਬਰਾਬਰ ਸਤਿਕਾਰ ਦਿੱਤਾ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅੱਜ 201 ਅਖੰਡ ਪਾਠਾਂ ਦੇ ਭੋਗ ਉਪਰੰਤ ਸੰਗਤੀ ਰੂਪ ਵਿੱਚ ਸ਼ੁਕਾਰਨੇ ਦੀ ਅਰਦਾਸ ਬਾਬਾ ਬੂਟਾ ਸਿੰਘ ਲੰਬਵਾਲੀ ਨੇ ਕੀਤੀ। ਉਪਰੰਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਕਲਯੁਗ ਦੇ ਪਹਿਰ ਵਿੱਚ ਜਿਨਾ ਵੀ ਜਪਤਪ ਨਾਮ ਸਿਮਰਨ ਅਭਿਆਸ ਹੋ ਸਕੇ ਥੋੜਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਧਰਮ ਦੀ ਚੜ੍ਹਦੀਕਲਾ, ਪ੍ਰਚਾਰ, ਪ੍ਰਸਾਰ ਨੂੰ ਪ੍ਰਚੰਡ ਕਰਨ ਲਈ ਦੇਸ ਵਿਦੇਸ ਵਿੱਚ ਵਿਸ਼ਾਲ ਪੱਧਰ ਤੇ ਧਰਮ ਪ੍ਰਚਾਰ ਲਹਿਰ ਪ੍ਰਚੰਡ ਕੀਤੀ ਹੈ। ਉਨ੍ਹਾਂ ਕਿਹਾ ਭਾਰਤ ਦੇ ਸਾਰੇ ਵੱਡੇ ਮਹਾਂਨਗਰਾਂ ਵਿੱਚ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਬੁੱਢਾ ਦਲ ਦੇ ਗੌਰਵਮਈ ਸਿੱਖ ਵਿਰਾਸਤ ਅਤੇ ਇਤਿਹਾਸ ਤੋਂ ਜਾਣੂੰ ਕਰਵਾਇਆ ਅਤੇ ਧੀਆਂ ਪੁੱਤਰਾਂ ਨੂੰ ਅੰਮ੍ਰਿਤਧਾਰੀ ਹੋ ਕੇ ਗੁਰੂ ਦੀ ਅਸੀਸ ਪ੍ਰਾਪਤ ਕਰਨ ਲਈ ਹਜ਼ਾਰਾਂ ਸੰਗਤਾਂ ਨੂੰ ਗੁਰੂ ਲੜ ਲਾਇਆ ਹੈ। 5 ਮਈ 2023 ਨੂੰ ਅਰੰਭ ਹੋਏ, 201 ਸ੍ਰੀ ਅਖੰਡ ਪਾਠਾਂ ਦੇ ਭੋਗ ਸਮੇਂ ਸ਼ੁਕਰਾਨੇ ਦੀ ਅਰਦਾਸ ਸੰਗਤੀ ਰੂਪ ਵਿੱਚ ਹੋਈ ਹੈ। ਜਥੇ: ਅਕਾਲੀ ਨੇ ਸਭ ਸਹਿਯੋਗ ਦੇਣ ਵਾਲੀਆਂ ਪੁਜੀਆਂ ਸੰਗਤਾਂ ਤੇ ਪ੍ਰਮੁੱਖ ਸਖਸ਼ੀਅਤਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਵਿੱਚ ਬੁੱਢਾ ਦਲ ਦੇ ਨਿਸ਼ਾਨ ਝੂਲ ਰਹੇ ਹਨ, ਵੱਖ-ਵੱਖ ਦੇਸ਼ਾਂ ਅੰਦਰ ਬੁੱਢਾ ਦਲ ਦੀਆਂ ਛਾਉਣੀਆਂ ਸਥਾਪਤ ਕਰਨ ਦਾ ਗੁਰਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਮਰੀਕਾ ਦੇ ਸ਼ਹਿਰ ਇੰਡਿਆਨਾ ਵਿਖੇ ਦਸ ਏਕੜ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਮੌਕੇ ਬੁੱਢਾ ਦਲ ਦੀ ਛਾਉਣੀ ਸਥਾਪਤ ਕੀਤੀ ਗਈ ਹੈ। ਉਥੇ ਬਾਬਾ ਜਸਵਿੰਦਰ ਸਿੰਘ ਜੱਸੀ ਸੇਵਾ ਨਿਭਾ ਰਹੇ ਹਨ। ਹੁਣ ਕਨੇਡਾ ਵਿੱਚ ਬੁੱਢਾ ਦਲ ਦੀ ਛਾਉਣੀ ਸਥਾਪਿਤ ਕਰਨ ਤੇ ਪ੍ਰਚਾਰ ਹਿਤ, ਜਥੇਦਾਰ ਬਾਬਾ ਗੁਰਮੇਲ ਸਿੰਘ ਨੂੰ ਟਰੰਟੋ ਓਨਟਾਰਿਓ ਕਨੇਡਾ ਬੁੱਢਾ ਦਲ ਦੀ ਇਕਾਈ ਦਾ ਇੰਚਾਰਜ਼ ਜਥੇਦਾਰ ਥਾਪਿਆ ਗਿਆ ਹੈ ਅਤੇ ਬਾਬਾ ਰਘਵੀਰ ਸਿੰਘ ਨੂੰ ਮੀਤ ਜਥੇਦਾਰ ਨਿਯੁਕਤ ਕੀਤਾ ਹੈ। ਇਹ ਬੁੱਢਾ ਦਲ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧਤਾ ਨਾਲ ਸੇਵਾ ਨਿਭਾਉਣਗੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅਤੇ ਬਾਬਾ ਮਨਮੋਹਣ ਸਿੰਘ ਬਾਰਨਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਦੇ ਪਾਠ ਜਾਪ ਕੀਤੇ। ਉਪਰੰਤ ਸੁਖਮਨੀ ਸੇਵਾ ਸੁਸਾਇਟੀ ਜਥਿਆਂ ਦੇ ਮੁਖੀਆਂ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹਫਤਾਵਾਰੀ ਗੁਰਬਾਣੀ ਦੇ ਜਪਤਪ ਸਮਾਗਮ ਪਹਿਲਾਂ ਦੀ ਤਰ੍ਹਾਂ ਇਨ੍ਹਾਂ ਅਸਥਾਨਾਂ ਤੇ ਚੱਲਦੇ ਰਹਿਣਗੇ। ਇਸ ਮੌਕੇ ਬੁੱਢਾ ਦਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ, ਗਿ. ਅਮਰਜੀਤ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਨਮੋਹਣ ਸਿੰਘ ਬਾਰਨਵਾਲੇ, ਭਾਈ ਗੁਰਪ੍ਰੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਵੀ ਵਿਸ਼ੇਸ਼ ਤੇ ਸਨਮਾਨਤ ਕੀਤਾ। ਇਸ ਮੌਕੇ ਬਾਬਾ ਜੱਸਾ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਣਜੋਧ ਸਿੰਘ, ਬਾਬਾ ਧੰਨਾ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਖੜਕ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਅਮਰੀਕ ਸਿੰਘ, ਬਾਬਾ ਭਗਤ ਸਿੰਘ ਆਦਿ ਹਾਜ਼ਰ ਸਨ।
Punjab Bani 28 May,2024
ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ 'ਤੇ ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ
ਚੋਣ ਖਰਚਾ ਰਜਿਸਟਰ ਦਾ ਮਿਲਾਨ ਨਾ ਕਰਵਾਉਣ 'ਤੇ ਤਿੰਨ ਆਜ਼ਾਦ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਪਟਿਆਲਾ, 28 ਮਈ: ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਚੋਣ ਖਰਚਿਆਂ ਦੀ ਦੂਜੀ ਪੜਤਾਲ ਦੌਰਾਨ ਸ਼ਾਮਲ ਨਾ ਹੋਣ ਵਾਲੇ ਉਮੀਦਵਾਰਾਂ ਦੀਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 77 ਅਧੀਨ ਮੈਨਟੇਨ ਕੀਤੇ ਜਾ ਰਹੇ ਚੋਣ ਖਰਚਾ ਰਜਿਸਟਰ ਦਾ ਮਿਲਾਨ ਸ਼ੈਡੋ ਅਬਜਰਵੇਸ਼ਨ ਰਜਿਸਟਰ ਨਾਲ ਕਰਨ ਲਈ ਖਰਚਾ ਅਬਜ਼ਰਵਰ ਕੋਲ 20 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨਾ ਸੀ, ਜੋ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਉਮੀਦਵਾਰਾਂ ਨੂੰ ਦੁਬਾਰਾ 25 ਮਈ 2024 ਨੂੰ ਆਪਣਾ ਰਿਕਾਰਡ ਪੇਸ਼ ਕਰਨ ਲਈ ਲਿਖਿਆ ਗਿਆ ਸੀ ਅਤੇ ਹਦਾਇਤ ਕੀਤੀ ਗਈ ਸੀ ਕਿ ਨਿਰਧਾਰਿਤ ਮਿਤੀ ਨੂੰ ਰਿਕਾਰਡ ਪੇਸ਼ ਨਾ ਕਰਨ ਦੀ ਸੂਰਤ ਵਿੱਚ ਆਪ ਨੂੰ ਜਾਰੀ ਕੀਤੀਆਂ ਗਈਆਂ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਪ੍ਰੰਤੂ ਆਜ਼ਾਦ ਉਮੀਦਵਾਰ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਤਰਲੋਚਨ ਸਿੰਘ, ਆਜ਼ਾਦ ਉਮੀਦਵਾਰ ਸ੍ਰੀਮਤੀ ਡਿੰਪਲ ਅਤੇ ਆਜ਼ਾਦ ਉਮੀਦਵਾਰ ਮੱਖਣ ਸਿੰਘ ਵੱਲੋਂ ਆਪ ਜਾ ਆਪਣਾ ਕੋਈ ਨੁਮਾਇੰਦਾ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਉਕਤ ਉਮੀਦਵਾਰਾਂ ਨੂੰ ਜਾਰੀ ਵਾਹਨਾਂ ਦੀਆਂ ਪ੍ਰਵਾਨਗੀਆਂ ਰੱਦ ਕੀਤੀਆਂ ਗਈਆਂ ਹਨ।
Punjab Bani 28 May,2024
ਪਹਾੜ ਦਾ ਹਿੱਸਾ ਡਿਗਣ ਕਾਰਨ ਦੋ ਹਜਾਰ ਲੋਕਾਂ ਦੀ ਮੌਤ ਦਾ ਖਦਸ਼ਾ
ਪਹਾੜ ਦਾ ਹਿੱਸਾ ਡਿਗਣ ਕਾਰਨ ਦੋ ਹਜਾਰ ਲੋਕਾਂ ਦੀ ਮੌਤ ਦਾ ਖਦਸ਼ਾ ਬੈਂਕਾਕ, 28 ਮਈ ਪਾਪੂਆ ਨਿਊ ਗਿਨੀ ਦੀ ਸਰਕਾਰ ਨੇ ਕਿਹਾ ਕਿ ਦੱਖਣੀ ਪ੍ਰਸ਼ਾਂਤ ਟਾਪੂ ਵਿੱਚ ਸ਼ੁੱਕਰਵਾਰ ਤੜਕੇ ਇੱਕ ਪਹਾੜ ਦਾ ਹਿੱਸਾ ਡਿੱਗਣ ਕਾਰਨ 2,000 ਤੋਂ ਵੱਧ ਲੋਕ ਜ਼ਿੰਦਾ ਦੱਬੇ ਹੋਣ ਦਾ ਖਦਸ਼ਾ ਹੈ। ਇਹ ਦੁਖਾਂਤ ਉਸ ਵੇਲੇ ਵਾਪਰਿਆ ਜਦੋਂ ਯੰਬਲੀ ਪਿੰਡ ਸੁੱਤਾ ਪਿਆ ਸੀ। ਸਰਕਾਰੀ ਮੌਤਾਂ ਦੀ ਗਿਣਤੀ ਸੰਯੁਕਤ ਰਾਸ਼ਟਰ ਦੇ 670 ਦੇ ਮਾਰੇ ਜਾਣ ਦੇ ਅੰਦਾਜ਼ੇ ਤੋਂ ਲਗਪਗ ਤਿੰਨ ਗੁਣਾ ਹੈ। ਜਦੋਂ ਕਿ ਹੁਣ ਤੱਕ ਸਿਰਫ਼ ਛੇ ਲੋਕਾਂ ਦੀਆਂ ਲਾਸ਼ਾਂ ਹੀ ਬਰਾਮਦ ਹੋਈਆਂ ਹਨ।
Punjab Bani 28 May,2024
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ ਰਣਜੀਤ ਸਿੰਘ ਕਤਲ ਕੇਸ ਵਿੱਚ ਕੀਤਾ ਬਰੀ ਚੰਡੀਗੜ੍ਹ, 28 ਮਈ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਕਤੂਬਰ 2021 ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਉਣ ਤੋਂ ਬਾਅਦ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸ ਤੋਂ ਬਾਅਦ ਡੇਰਾ ਮੁਖੀ ਨੇ ਕੇਂਦਰੀ ਜਾਂਚ ਬਿਊਰੋ ਅਤੇ ਹੋਰ ਪ੍ਰਤੀਵਾਦੀਆਂ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਸੀ। ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਚਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।
Punjab Bani 28 May,2024
ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਲ
ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਲ -ਬੀਬਾ ਜੈਇੰਦਰਾ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਿਰੋਪਾ ਪਾ ਕੇ ਕੀਤਾ ਸਵਾਗਤ ਪਟਿਆਲਾ 28 ਮਈ 2024 ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਭਾਜਪਾ ਪਰਿਵਾਰ ਦਾ ਹਿੱਸਾ ਬਣੇ ਇਨ੍ਹਾਂ ਨਵੇਂ ਮੈਂਬਰਾਂ ਦਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਆਏ ਹਿਮਾਂਸ਼ੂ ਬਿਆਸ ਤੋਂ ਇਲਾਵਾ ਮਨੋਜ ਹਿੰਗੋਨਾ, ਗਿਰਧਾਰੀ ਲਾਲ, ਅਨਿਲ ਸਿੰਗਲਾ, ਹਰੀ ਕ੍ਰਿਸ਼ਨ, ਪ੍ਰੀਤ ਸਿੰਘ, ਨੀਰਜ ਸ਼ਰਮਾ, ਯੁਵਰਾਜ ਸਿੰਘ, ਅੰਕੂ ਸ਼ਰਮਾ, ਨੀਰਜ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਾਥੀ ਸ਼ਾਮਲ ਸਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਸਨੌਰ ਇਲਾਕਾ ਇੰਚਾਰਜ ਬਿਕਰਮ ਇੰਦਰਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਭੁੱਨਰਹੇੜੀ ਦੇ ਸਰਪੰਚ ਵਕੀਲ ਮਸ਼ਾਲ, ਸੁਖਦੇਵ ਸਿੰਘ ਪੰਜੌਲਾ, ਸੇਵਾ ਸਿੰਘ ਕਾਠਗੜ੍ਹ, ਸੁਨੀਲ ਕੁਮਾਰ ਸਨੌਰ, ਅਮਰ ਸਿੰਘ ਅਲੀਪੁਰ, ਮਦਨ ਸਿੰਘ ਅਸਮਾਨ ਪੁਰ , ਰਾਜਾ ਰਾਮ ਨੰਨਸੂ, ਪਰਮਜੀਤ ਸਿੰਘ ਬੀੜ ਬਹਾਦੁਰਗੜ੍ਹ, ਸੇਵਾ ਰਾਮ ਬਿਲਾਸਪੁਰ ਮੰਜਾਲ, ਸਿਕੰਦਰ ਰਾਮ ਮਰਦਾਨਹੇੜੀ, ਪਿੰਡ ਚਰਸ ਜੀਤੋ ਰਾਣੀ, ਬਾਜ਼ੀਗਰ ਸਭਾ ਪੰਜਾਬ ਦੇ ਪ੍ਰਧਾਨ ਉਜਾਗਰ ਰਾਮ, ਸੇਵਾ ਰਾਮ, ਬਿੰਬਰ ਰਾਮ ਆਦਿ ਨੇ ਵੀ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਬੀਬਾ ਜੈਇੰਦਰ ਕੌਰ ਦੀ ਹਾਜ਼ਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਏ। 'ਆਪ' ਪਾਰਟੀ ਤੋਂ ਆਏ ਹਿਮਾਂਸ਼ੂ ਬਿਆਸ ਨੇ ਕਿਹਾ ਕਿ ਉਹ ਜਿਸ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ, ਉਹ ਪਿਛਲੇ ਢਾਈ ਸਾਲਾਂ 'ਚ ਖਾਸ ਆਦਮੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਨਾ ਤਾਂ ਨਸ਼ਾ ਰੁਕਿਆ ਹੈ, ਨਾ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ, ਪੰਜਾਬ ਵਿੱਚ ਕੋਈ ਨਵੀਂ ਸਨਅਤ ਨਹੀਂ ਆਈ, ਵੱਡੇ-ਵੱਡੇ ਵਿਕਾਸ ਕਾਰਜ ਠੱਪ ਪਏ ਹਨ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਕਰ ਦਿੱਤਾ ਹੈ, ਬਿਜਲੀ ਕੱਟਾਂ ਦਾ ਅਸਰ ਸਾਰੇ ਛੋਟੇ ਅਤੇ ਵੱਡੇ ਉਦਯੋਗਾਂ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾ ਰਿਹਾ ਹੈ, ਪੰਜਾਬ 'ਤੇ ਕਰਜ਼ੇ ਦਾ ਬੋਝ ਵਧਾਇਆ, ਗੈਂਗਸਟਰਵਾਦ ਨੂੰ ਬੜ੍ਹਾਵਾ ਦਿੱਤਾ, ਕਾਨੂੰਨ ਵਿਵਸਥਾ ਦੀ ਸਥਿਤੀ ਵਿਗਾੜੀ, ਕਿਸਾਨਾਂ ਨੂੰ ਨਿਰਾਸ਼ ਕੀਤਾ, ਪੰਜਾਬ ਦੀ ਇਕ ਵੀ ਔਰਤ ਨੂੰ ਲੋਕਸਭਾ ਚੌਣਾ ਵਿੱਚ ਮੌਕਾ ਨਾ ਦੇ ਕੇ ਮਹਿਲਾ ਸਸ਼ਕਤੀਕਰਨ ਨੂੰ ਕਮਜ਼ੋਰ ਕੀਤਾ, ਪੰਜਾਬ ਦੇ ਖਰਚੇ ਤੇ ਦਿੱਲੀ ਵਿੱਚ ਆਪ ਦੇ ਸੀਨਿਅਰ ਲੀਡਰਾਂ ਨੂੰ ਹਵਾਈ ਸਫਰ ਦੀਆਂ ਸਹੂਲਤਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਕਾਰਨਾਂ ਕਰਕੇ ਆਪਣੇ ਸਾਰੇ ਸਾਥੀਆਂ ਸਮੇਤ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੇ ਗਏ। ਉਹਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਗਾਰੰਟੀ ਦੇ ਕੇ ਕੰਮ ਕਰਕੇ ਵਿਖਾਉਂਦੇ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ’ਤੇ ਪਟਿਆਲਾ ਦੇ ਲੋਕਾਂ ਵਿੱਚ ਅਥਾਹ ਵਿਸ਼ਵਾਸ ਹੈ। ਇਸ ਭਰੋਸੇ ਦੇ ਆਧਾਰ 'ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਤ ਭਾਰਤ ਦੇ ਸਬੰਧ 'ਚ ਦਿੱਤੀ ਗਾਰੰਟੀ ਨੂੰ ਆਧਾਰ ਬਣਾ ਕੇ ਪਟਿਆਲਾ ਵਾਸੀਆਂ ਨੂੰ ਵਿਕਸਤ ਪਟਿਆਲਾ ਦੀ ਗਾਰੰਟਿਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਪਟਿਆਲਾ ਵਿੱਚ ਖੇਡਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ ਅਤੇ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਠੋਸ ਨੀਤੀ ਤਿਆਰ ਕੀਤੀ ਜਾਵੇਗੀ। ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਗਾਰੰਟੀ ਦਿੱਤੀ ਜਾਵੇਗੀ, ਪਟਿਆਲਾ ਨੂੰ ਸਟਾਰਟਅੱਪ ਹੱਬ ਬਣਾਇਆ ਜਾਵੇਗਾ ਅਤੇ ਨੌਜਵਾਨ ਖਾਸ ਕਰਕੇ ਐਸਸੀ ਅਤੇ ਓਬੀਸੀ ਭਾਈਚਾਰੇ ਨੂੰ ਬਿਨਾਂ ਕਿਸੇ ਸ਼ਰਤ ਦੇ ਘੱਟ ਵਿਆਜ 'ਤੇ 20 ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਹ ਯਕੀਨੀ ਬਣਾਏਗਾ ਕਿ ਪਟਿਆਲਾ ਦੇ ਨੌਜਵਾਨਾਂ, ਖਾਸ ਕਰਕੇ ਐਸ.ਸੀ ਅਤੇ ਓ.ਬੀ.ਸੀ. ਭਾਈਚਾਰੇ ਦੇ ਸਮੁੱਚੇ ਵਿਕਾਸ ਵਿੱਚ ਹਿੱਸੇਦਾਰ ਬਣੇ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਤੇ ਖੁਸ਼ਹਾਲੀ ਦੀ ਗਰੰਟੀ ਦਿੱਤੀ ਹੈ। ਜਿਸ ਵਿੱਚ ਗਰੀਬ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਸੇਵਾ ਜਾਰੀ ਰੱਖੀ ਜਾਵੇਗੀ, ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਹਰ ਪਰਿਵਾਰ ਕੋਲ ਆਪਣਾ ਪੱਕਾ ਮਕਾਨ ਅਤੇ ਪੱਕੀ ਛੱਤ ਹੋਵੇ। 400 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਪਲਾਈ ਕੀਤਾ ਜਾ ਚੁੱਕਾ ਹੈ ਅਤੇ ਹੁਣ ਹਰ ਘਰ ਨੂੰ 24 ਘੰਟੇ, ਹਫ਼ਤੇ ਦੇ 7 ਦਿਨ ਪੀਣ ਵਾਲਾ ਪਾਣੀ ਸਪਲਾਈ ਕਰਵਾਇਆ ਜਾਵੇਗਾ, ਆਟੋ, ਟੈਕਸੀ, ਟਰੱਕ ਅਤੇ ਹੋਰ ਡਰਾਈਵਰਾਂ ਨੂੰ ਬੀਮਾ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਵਾਇਆ ਜਾਵੇਗਾ।
Punjab Bani 28 May,2024
ਪਟਿਆਲਾ 'ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਜਿੱਤ 'ਚ ਉਤਰਾਖੰਡ ਦੇ ਲੋਕ ਨਿਭਾਉਣਗੇ ਵੱਡੀ ਭੂਮਿਕਾ: ਧਾਮੀ
ਪਟਿਆਲਾ 'ਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਜਿੱਤ 'ਚ ਉਤਰਾਖੰਡ ਦੇ ਲੋਕ ਨਿਭਾਉਣਗੇ ਵੱਡੀ ਭੂਮਿਕਾ: ਧਾਮੀ -ਪੰਜਾਬ ਵਿੱਚ ਕਾਂਗਰਸ ਅਤੇ 'ਆਪ' ਮਿਲ ਕੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਵਿੱਚ -ਕਿਹਾ ਕਿ ਇਕ ਥਾਂ 'ਤੇ ਸਹਿਯੋਗੀ ਅਤੇ ਦੂਜੇ 'ਤੇ ਵਿਰੋਧੀ ਬਣ ਕੇ ਦੋਹਰਾ ਚਿਹਰਾ ਨਹੀਂ ਛੁਪਾਇਆ ਜਾ ਸਕਦਾ ਪਟਿਆਲਾ 26 ਮਈ ਪਟਿਆਲਾ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਡੇਰਾਬੱਸੀ ਅਤੇ ਪਟਿਯਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਵਿੱਚ ਉੱਤਰਾਖੰਡ ਦੇ ਲੋਕ ਵੱਡੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਤਰਾਖੰਡ ਨਾਲ ਸੰਬੰਧਤ ਹਰ ਵਿਅਕਤੀ ਪ੍ਰਨੀਤ ਕੌਰ ਨੂੰ ਵੋਟ ਪਾਵੇਗਾ। ਇਸ ਦੇ ਨਾਲ ਹੀ ਸੀਐਮ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ ਦੂਜੇ ਦੇ ਵਿਰੋਧੀ ਵਜੋਂ ਚੋਣ ਲੜਨ ਦਾ ਢੌਂਗ ਕਰ ਰਹੀਆਂ ਹਨ, ਜਦੋਂ ਕਿ ਦਿੱਲੀ ਵਿੱਚ ਇਹ ਦੋਵੇਂ ਪਾਰਟੀਆਂ ਇੱਕ ਦੂਜੇ ਦੀਆਂ ਸਹਿਯੋਗੀ ਬਣ ਕੇ ਕੰਮ ਕਰ ਰਹੀਆਂ ਹਨ। ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਦੋਗਲੇ ਚਿਹਰੇ ਨੂੰ ਪਛਾਣਨ ਵਿੱਚ ਕੋਈ ਗਲਤੀ ਨਹੀਂ ਕਰਨਗੇ। ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕਾ ਇੰਚਾਰਜ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਦੀ ਸਥਾਪਨਾ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋੜਾਂ ਲੋਕਾਂ ਦੀ ਆਸਥਾ ਨੂੰ ਮਜ਼ਬੂਤ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਕਰਕੇ ਅੱਜ ਦੇਸ਼ ਭਰ ਵਿੱਚ ਇੱਕ ਹੀ ਨਾਅਰਾ ਹੈ ਕਿ ਜੋ ਰਾਮ ਨੂੰ ਲਿਆਏ ਨੇ ਅਸੀਂ ਉਹਨਾਂ ਨੂੰ ਲਿਆਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕਰਨ ਦੀ ਹਿੰਮਤ ਨਹੀਂ ਦਿਖਾਈ, ਪਰ ਇਹ ਹਿੰਮਤ ਸਿਰਫ਼ ਨਰਿੰਦਰ ਮੋਦੀ ਹੀ ਦਿਖਾ ਸਕੇ ਅਤੇ ਅੱਜ ਨਤੀਜਾ ਸਭ ਦੇ ਸਾਹਮਣੇ ਹੈ ਕਿ ਜੰਮੂ-ਕਸ਼ਮੀਰ ਵਿੱਚ ਮੁੰਬਈ ਨਾਲੋਂ ਜਿਆਦਾ ਵੋਟਿੰਗ ਹੋਈ। ਸੀਐਮ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੇ ਹਨ ਅਤੇ ਇਸੇ ਲਈ ਉਨ੍ਹਾਂ ਨੇ ਸਿੱਖਾਂ ਦੀ ਆਸਥਾ ਦਾ ਸਤਿਕਾਰ ਕਰਦੇ ਹੋਏ ਕਰਤਾਰਪੁਰ ਲਾਂਘਾ ਬਣਾਇਆ। ਉਨ੍ਹਾਂ ਕਿਹਾ ਕਿ ਉਹ ਆਪ ਵੀ ਨਾਨਕ ਮੱਤਾ ਮੱਥਾ ਟੇਕਣ ਲਈ ਜਾਂਦੇ ਹਨ। ਸਿੱਖ ਗੁਰੂਆਂ ਦਾ ਉਤਰਾਖੰਡ ਨਾਲ ਕਿੰਨਾ ਕੁ ਸਬੰਧ ਸੀ, ਇਹ ਹੇਮਕੁੰਟ ਸਾਹਿਬ ਤੋਂ ਪਤਾ ਲੱਗ ਸਕਦਾ ਹੈ। ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਦੇਸ਼ ਵਿੱਚ ਚਾਰ ਨਵੇਂ ਹਵਾਈ ਅੱਡੇ, 12 ਨਵੇਂ ਹਵਾਈ ਮਾਰਗ ਅਤੇ 22 ਸੌ ਕਿਲੋਮੀਟਰ ਤੋਂ ਵੱਧ ਰਾਸ਼ਟਰੀ ਅਤੇ ਰਾਜ ਮਾਰਗ ਬਨਾਉਣ ਵਾਲੀ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੈਟਰੋ ਟਰੇਨਾਂ, ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ, 42 ਹਜ਼ਾਰ 750 ਕਰੋੜ ਰੁਪਏ ਦੀ ਲਾਗਤ ਵਾਲਾ ਸਿਹਤ ਸੰਭਾਲ ਬੁਨਿਆਦੀ ਢਾਂਚਾ ਅਤੇ ਦੋ ਬਾਂਦੇ ਭਾਰਤ ਰੇਲ ਗੱਡੀਆਂ ਦੇ ਸਕਿਆ ਹੈ। ਉਹਨਾਂ ਕਿਹਾ ਕਿ ਆਯੂਸ਼ਮਾਨ ਭਾਰਤ ਦੇ ਜ਼ਰੀਏ, ਪ੍ਰਧਾਨ ਮੰਤਰੀ ਨੇ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਅਤੇ ਗੁਣਵੱਤਾ ਵਾਲੀਆਂ ਦਵਾਈਆਂ ਪ੍ਰਦਾਨ ਕਰਨ ਲਈ 327 ਜਨ ਔਸ਼ਧੀ ਕੇਂਦਰਾਂ ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਰਥਿਕ ਤੌਰ 'ਤੇ ਵਿਸ਼ਵ ਦੀ ਪੰਜਵੀਂ ਸਭ ਤੋਂ ਵੱਡੀ ਤਾਕਤ ਬਣਾਉਣ ਵਾਲੇ ਪ੍ਰਧਾਨ ਮੰਤਰੀ ਤੀਜੀ ਵਾਰ ਦੇਸ਼ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਸਾਡੀ ਇਸ ਤਿਆਰੀ ਨੂੰ 1 ਜੂਨ ਨੂੰ ਭਾਜਪਾ ਨੂੰ ਵੋਟ ਦੇ ਕੇ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਜਿਲਾ ਭਾਜਪਾ ਸ਼ਹਿਰੀ ਪ੍ਰਧਾਨ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਪਟਿਆਲਾ ਵਿੱਚ ਹੋਏ ਵਿਕਾਸ ਵਾਰੇ ਵਿਸਤਾਰ ਨਾਲ ਦੱਸਿਆ। ਇਸ ਮੌਕੇ ਸੰਜੀਵ ਖੰਨਾ, ਐਮਐਮਐਸ ਸੰਧੂ, ਗੰਗਾਨਗਰ ਦੇ ਵਿਧਾਇਕ ਗੁਰਬੀਰ ਸਿੰਘ, ਉਤਰਾਖੰਡ ਦੇ ਮੰਤਰੀ ਵਿਨੈ ਰੋਹਿਲਾ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
Punjab Bani 27 May,2024
ਪਟਿਆਲਾ ਦਾ ਭਰੋਸਾ: ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੀ ਪੰਜਾਬ ਪ੍ਰਤੀ ਅਣਥੱਕ ਸੇਵਾ ਦੀ ਕੀਤੀ ਸ਼ਲਾਘਾ
ਪਟਿਆਲਾ ਦਾ ਭਰੋਸਾ: ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੀ ਪੰਜਾਬ ਪ੍ਰਤੀ ਅਣਥੱਕ ਸੇਵਾ ਦੀ ਕੀਤੀ ਸ਼ਲਾਘਾ * ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੀ ਸੇਵਾ ਦੀ ਸ਼ਲਾਘਾ ਕੀਤੀ, ਪੰਜਾਬ ਦੀ ਤਰੱਕੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਦੀਵੀ ਵਿਰਾਸਤ ਨੂੰ ਸਲਾਮ ਕੀਤੀ ਪਟਿਆਲਾ, ਭਾਰਤ – 26 ਮਈ, 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਪੱਤਰ ਵਿੱਚ ਪਟਿਆਲਾ ਤੋਂ ਉਮੀਦਵਾਰ ਪ੍ਰਨੀਤ ਕੌਰ ਦੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਦੇ ਪਰਿਵਾਰ ਦੀ ਪੀੜ੍ਹੀ-ਦਰ-ਪੀੜ੍ਹੀ ਵਚਨਬੱਧਤਾ ਨੂੰ ਮਾਨਤਾ ਦਿੰਦੇ ਹੋਏ ਉਨ੍ਹਾਂ ਦੀ ਦਿਲੋਂ ਤਾਰੀਫ਼ ਕੀਤੀ ਹੈ। ਆਪਣੇ ਪੱਤਰ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਨੀਤ ਕੌਰ ਦੇ ਪਰਿਵਾਰ ਦੇ ਵਿਆਪਕ ਜਨਤਕ ਸੇਵਾ ਰਿਕਾਰਡ ਦੀ ਸ਼ਲਾਘਾ ਕੀਤੀ, ਖਾਸ ਤੌਰ 'ਤੇ ਮੁੱਖ ਮੰਤਰੀ ਅਤੇ ਜ਼ਮੀਨੀ ਪੱਧਰ ਦੇ ਨੇਤਾ ਵਜੋਂ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਭਾਵਸ਼ਾਲੀ ਯੋਗਦਾਨ ਨੂੰ ਉਜਾਗਰ ਕਰਦੇ ਹੋਏ। ਉਨ੍ਹਾਂ ਨੇ ਪਿਛਲੇ ਦੋ ਦਹਾਕਿਆਂ ਦੌਰਾਨ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਲਗਾਤਾਰ ਕੀਤੀ ਗਈ ਵਕਾਲਤ ਦਾ ਹਵਾਲਾ ਦਿੰਦੇ ਹੋਏ ਪਟਿਆਲਾ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੀ ਪ੍ਰਨੀਤ ਕੌਰ ਦੀ ਯੋਗਤਾ 'ਤੇ ਭਰੋਸਾ ਪ੍ਰਗਟਾਇਆ। "ਇੱਕ ਉੱਘੇ ਸੰਸਦ ਮੈਂਬਰ ਹੋਣ ਦੇ ਨਾਤੇ, ਤੁਸੀਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਬਾਰੇ ਗੰਭੀਰ ਮੁੱਦਿਆਂ ਨੂੰ ਉਠਾਇਆ ਹੈ। ਪਟਿਆਲਾ ਦੇ ਲੋਕਾਂ ਨਾਲ ਤੁਸੀਂ ਜੋ ਮਜ਼ਬੂਤ ਰਿਸ਼ਤਾ ਕਾਇਮ ਕੀਤਾ ਹੈ, ਉਹ ਉਸ ਇਮਾਨਦਾਰੀ ਅਤੇ ਸਮਰਪਣ ਦੀ ਗੱਲ ਕਰਦਾ ਹੈ ਜਿਸ ਨਾਲ ਤੁਸੀਂ ਅਣਥੱਕ ਮਿਹਨਤ ਕੀਤੀ ਹੈ ਖੇਤਰ ਦੀ ਬਿਹਤਰੀ ਲਈ", ਪ੍ਰਧਾਨ ਮੰਤਰੀ ਨੇ ਕਿਹਾ। ਕੌਰ ਦੀਆਂ ਚੋਣ ਸੰਭਾਵਨਾਵਾਂ ਵਿੱਚ ਆਸ਼ਾਵਾਦ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਚੱਲ ਰਹੀਆਂ ਚੋਣਾਂ ਦੀ ਮਹੱਤਤਾ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਗਰਮੀ ਦੇ ਬਾਵਜੂਦ ਚੋਣਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਹਰ ਬੂਥ ਨੂੰ ਜਿੱਤਣ 'ਤੇ ਧਿਆਨ ਦੇਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਦੇ ਪੱਤਰ ਦਾ ਜਵਾਬ ਦਿੰਦਿਆਂ, ਪ੍ਰਨੀਤ ਕੌਰ ਨੇ ਡੂੰਘੇ ਧੰਨਵਾਦ ਅਤੇ ਨਿਮਰਤਾ ਦਾ ਪ੍ਰਗਟਾਵਾ ਕਰਦੇ ਹੋਏ, ਨਵੇਂ ਜੋਸ਼ ਨਾਲ ਪਟਿਆਲਾ ਅਤੇ ਪੰਜਾਬ ਦੀ ਸੇਵਾ ਜਾਰੀ ਰੱਖਣ ਦਾ ਵਾਅਦਾ ਕੀਤਾ। "ਪ੍ਰਧਾਨ ਮੰਤਰੀ @narendramodi ਜੀ ਤੋਂ ਇਹ ਦਿਲੀ ਪੱਤਰ ਪ੍ਰਾਪਤ ਕਰਕੇ ਮੈਂ ਬਹੁਤ ਮਾਣ ਮਹਿਸੂਸ ਕਰ ਰਹੀ ਹਾਂ। ਮੇਰੇ ਪਰਿਵਾਰ ਦੀ ਪੰਜਾਬ ਪ੍ਰਤੀ ਸੇਵਾ ਨੂੰ ਮਾਨਤਾ ਦੇਣ ਵਾਲੇ ਤੁਹਾਡੇ ਪਿਆਰ ਭਰੇ ਸ਼ਬਦ ਸੱਚਮੁੱਚ ਪ੍ਰੇਰਨਾਦਾਇਕ ਹਨ ਅਤੇ ਪਟਿਆਲਾ ਅਤੇ ਪੰਜਾਬ ਦੀ ਸੇਵਾ ਕਰਨ ਦੇ ਸਾਡੇ ਸਮਰਪਣ ਨੂੰ ਹੋਰ ਵੀ ਜ਼ਿਆਦਾ ਜੋਸ਼ ਨਾਲ ਮਜ਼ਬੂਤ ਕਰਦੇ ਹਨ। ਸਾਡੇ ਲਈ ਆਪਣੇ ਲੋਕਾਂ ਦੀ ਸੇਵਾ ਕਰਨ ਲਈ ਗੁਰੂ ਸਾਹਿਬ ਦੇ ਹੁਕਮ ਦੀ ਪਾਲਣਾ ਕਰਨਾ ਇੱਕ ਪਵਿੱਤਰ ਫਰਜ਼ ਹੈ।", ਪ੍ਰਨੀਤ ਕੌਰ ਨੇ ਟਵੀਟ ਕੀਤਾ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਫ਼ਤਿਹ ਰੈਲੀ ਦੀ ਸਫਲਤਾ ਦੀ ਭਾਵਨਾ ਨੂੰ ਗੂੰਜਦਿਆਂ ਵਿਕਸਿਤ ਪੰਜਾਬ ਅਤੇ ਵਿਕਾਸ ਭਾਰਤ ਦੇ ਮਿਸ਼ਨ ਨੂੰ ਸਫਲ ਬਣਾਉਣ ਦਾ, ਅਤੇ ਭਾਜਪਾ ਦੀ ਜਿੱਤ ਦਾ ਭਰੋਸਾ ਪ੍ਰਗਟਾਇਆ। ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦੇ ਹੋਏ ਧੰਨਵਾਦ ਪ੍ਰਗਟਾਇਆ, "ਤੁਹਾਡੇ ਹੌਸਲਾ ਅਫਜ਼ਾਈ ਪੱਤਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਤਹਿ ਦਿਲੋਂ ਧੰਨਵਾਦ। ਪੰਜਾਬ ਲਈ ਸਾਡੇ ਪਰਿਵਾਰ ਦੀ ਸੇਵਾ ਦੀ ਤੁਹਾਡੀ ਮਾਨਤਾ ਪਟਿਆਲਾ ਅਤੇ ਪੰਜਾਬ ਦੀ ਸੇਵਾ ਕਰਨ ਦੇ ਸਾਡੇ ਇਰਾਦੇ ਨੂੰ ਨਵੇਂ ਸਿਰਿਓਂ ਸਮਰਪਣ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ। ਵਿਕਸਿਤ ਭਾਰਤ ਅਤੇ ਵਿਕਸਿਤ ਪੰਜਾਬ ਦਾ ਵਿਜ਼ਨ ਨਾਲ, ਮੈਨੂੰ ਭਰੋਸਾ ਹੈ ਕਿ ਲੋਕਾਂ ਦੇ ਲਗਾਤਾਰ ਵਧਦੇ ਇਸ ਸਮਰਥਨ ਨਾਲ, ਪਟਿਆਲਾ ਅਤੇ ਪੰਜਾਬ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ।
Punjab Bani 27 May,2024
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ ਗਿਰੀਸ਼ ਵਰਮਾ ਦਾ ਪੁੱਤਰ ਵਿਕਾਸ ਵਰਮਾ ਗ੍ਰਿਫ਼ਤਾਰੀ ਤੋਂ ਬਚਣ ਲਈ ਰਹਿ ਰਿਹੈ ਵਿਦੇਸ਼ 'ਚ ਚੰਡੀਗੜ੍ਹ, 27 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੰਜੀਵ ਕੁਮਾਰ ਨੂੰ ਫਲਾਇੰਗ ਸਕੁਐਡ-1, ਮੋਹਾਲੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸਦੀ ਭੂਮਿਕਾ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗਿਰੀਸ਼ ਵਰਮਾ ਦੇ ਛੋਟੇ ਪੁੱਤਰ ਵਿਕਾਸ ਵਰਮਾ, ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਨੂੰ ਵੀ ਕੁਝ ਸਥਾਨਕ ਬਿਲਡਰਾਂ ਅਤੇ ਡਿਵੈਲਪਰਾਂ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਸੀ, ਜਿਸ ਸਬੰਧੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਬਤੌਰ ਈ.ਓ. ਵਜੋਂ ਤਾਇਨਾਤੀ ਦੌਰਾਨ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਉਂਦਾ ਸੀ ਅਤੇ ਇਸ ਦੇ ਬਦਲੇ ਉਸ ਨੇ ਅਸੁਰੱਖਿਅਤ ਕਰਜ਼ੇ ਵਜੋਂ ਉਕਤ ਬਿਲਡਰਾਂ ਤੋਂ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ 'ਤੇ ਬੈਂਕ ਐਂਟਰੀਆਂ ਕਰਵਾ ਕੇ ਨਜਾਇਜ਼ ਪੈਸੇ ਪ੍ਰਾਪਤ ਕੀਤੇ ਸਨ। ਇਸ ਤੋਂ ਇਲਾਵਾ, ਇਹਨਾਂ ਪੈਸਿਆਂ ਦੀ ਵਰਤੋਂ ਜਾਇਦਾਦਾਂ ਖਰੀਦਣ ਲਈ ਕੀਤੀ ਗਈ ਸੀ। ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਹਨਾਂ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਮਿਲਣ ਵਾਲੇ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਸੀ। ਮੁਲਜ਼ਮਾਂ ਦੀ ਕਾਰਜ ਵਿਧੀ ਸਬੰਧੀ ਕਾਰਜ ਵਿਧੀ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਕਾਸ ਵਰਮਾ ਸਾਲ 2019-20 ਵਿੱਚ ਦੋ ਰੀਅਲ ਅਸਟੇਟ ਫਰਮਾਂ 'ਬਾਲਾਜੀ ਇੰਫਰਾ ਬਿਲਡਟੈਕ' ਅਤੇ 'ਬਾਲਾਜੀ ਡਿਵੈਲਪਰਸ' ਵਿੱਚ ਆਪਣੇ ਪਿਤਾ ਦੇ ਕਾਲੇ ਧਨ ਦੀ ਖੱਪਤ ਕਰਕੇ ਅਤੇ ਫਰਮਾਂ ਦੇ ਦੂਜੇ ਭਾਈਵਾਲਾਂ ਤੋਂ ਅਸੁਰੱਖਿਅਤ ਕਰਜ਼ੇ ਵਜੋਂ ਬੈਂਕ ਐਂਟਰੀਆਂ ਰਾਹੀਂ ਧਨ ਪ੍ਰਾਪਤ ਕਰਕੇ ਅਤੇ ਬਦਲੇ ਵਿੱਚ ਨਕਦ ਰਾਸ਼ੀ ਉਨ੍ਹਾਂ ਨੂੰ ਵਾਪਸ ਕਰਕੇ ਹਿੱਸੇਦਾਰ ਬਣ ਗਿਆ। ਉਸ ਦੇ ਸਹਿ-ਦੋਸ਼ੀ ਸੰਜੀਵ ਕੁਮਾਰ ਵਾਸੀ ਖਰੜ, ਅਤੇ ਕੁਰਾਲੀ ਵਾਸੀ ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ ਨੇ ਪਲਾਟ ਵੇਚਣ ਅਤੇ ਰਿਹਾਇਸ਼ੀ ਕਲੋਨੀ ਨੂੰ ਗੈਰਕਾਨੂੰਨੀ ਢੰਗ ਨਾਲ ਰੈਗੂਲਰ ਕਰਵਾਉਣ ਲਈ ਪਹਿਲਾਂ ਤੋਂ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੰਜੀਵ ਕੁਮਾਰ 50 ਪ੍ਰਤੀਸ਼ਤ ਹਿੱਸੇਦਾਰੀ ਨਾਲ 'ਬਾਲਾਜੀ ਇੰਫਰਾ ਬਿਲਡਟੈਕ' ਦਾ ਫਾਊਂਡਰ ਸੀ ਅਤੇ ਉਸਨੇ ਖਰੜ ਵਿੱਚ ਖੇਤੀਬਾੜੀ ਜ਼ਮੀਨ ਖਰੀਦਣ ਲਈ ਹੋਰ ਭਾਈਵਾਲਾਂ ਦੇ ਨਾਲ ਮਿਲ ਕੇ 2.30 ਕਰੋੜ ਰੁਪਏ (ਉਸਦਾ ਹਿੱਸਾ) ਦਾ ਨਿਵੇਸ਼ ਕੀਤਾ ਅਤੇ ਫਿਰ ਇਸ ਜ਼ਮੀਨ 'ਤੇ ਗੈਰ-ਕਾਨੂੰਨੀ ਢੰਗ ਨਾਲ ਰਿਹਾਇਸ਼ੀ ਕਲੋਨੀ ਨੂੰ ਰੈਗੂਲਰਾਈਜ ਕਰਵਾਇਆ। ਇਸ ਤੋਂ ਬਾਅਦ, ਉਸਨੇ ਬਿਨਾਂ ਕੋਈ ਲਾਭ ਲਏ ਫਰਮ ਤੋਂ ਅਸਤੀਫਾ ਦੇ ਦਿੱਤਾ ਅਤੇ ਉਸਦਾ 15 ਫੀਸਦ ਹਿੱਸਾ ਗੌਰਵ ਗੁਪਤਾ ਰਾਹੀਂ ਵਿਕਾਸ ਵਰਮਾ ਨੂੰ ਮਿਲ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਵੀ ਜੂਨ 2023 ਵਿੱਚ ਸਾਬਕਾ ਈ.ਓ. ਗਿਰੀਸ਼ ਵਰਮਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ ਵਿਖੇ 5 ਏਕੜ ਜ਼ਮੀਨ 'ਤੇ ਸਥਿਤ 25000 ਮੀਟਰਿਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਜ਼ਮੀਨ ਵਜੋਂ ਵੇਚ ਕੇ ਗਿਰੀਸ਼ ਵਰਮਾ ਨੂੰ ਗੈਰ-ਕਾਨੂੰਨੀ ਤੌਰ 'ਤੇ ਅਮੀਰ ਬਣਾਉਣ ਵਿੱਚ ਮੱਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਵਨ ਕੁਮਾਰ ਜੋ ਕਿ ਐਮ.ਸੀ. ਜ਼ੀਰਕਪੁਰ ਦੇ ਖੇਤਰ ਵਿੱਚ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਵੱਲੋਂ ਇਸ ਜ਼ਮੀਨ ਦੀ ਸਰਕਾਰ ਵੱਲੋਂ ਮਿਥੀ ਕੀਮਤ ਨਾਲੋਂ ਘੱਟ ਕੀਮਤ ਉਪਰ ਰਜਿਸਟਰੀ ਕਰਵਾਈ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਰਿਹਾ ਸੀ ਅਤੇ ਬਦਲੇ ਵਿੱਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਇਆ ਗਿਆ ਸੀ।
Punjab Bani 27 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ - ਸਿਬਿਨ ਸੀ ਨੇ ਸਵੀਪ ਟੀਮਾਂ ਅਤੇ ਸੋਸ਼ਲ ਮੀਡੀਆ ਨੋਡਲ ਅਫਸਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 27 ਮਈ: ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਇਸ ਮੌਕੇ ਉਨ੍ਹਾਂ ਬੀ.ਐਲ.ਓਜ਼ ਅਤੇ ਸਵੀਪ ਟੀਮਾਂ ਦੀ ਹੁਣ ਤੱਕ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਅਪੀਲ ਕੀਤੀ ਕਿ ਸਾਰੇ ਜ਼ਿਲ੍ਹੇ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਲਈ ਵੋਟਾਂ ਪੈਣ ਤੱਕ ਆਪਣੀਆਂ ਗਤੀਵਿਧੀਆਂ ਜ਼ੋਰ-ਸ਼ੋਰ ਨਾਲ ਜਾਰੀ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਸਵੀਪ ਅਤੇ ਸੋਸ਼ਲ ਮੀਡੀਆ ਟੀਮਾਂ ਪੋਲਿੰਗ ਸਟੇਸ਼ਨਾਂ, ਮਾਡਲ ਬੂਥਾਂ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਲਈ ਬੂਥਾਂ 'ਤੇ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਅਤੇ ਹੋਰ ਪਹਿਲਕਦਮੀਆਂ ਦੀ ਫੋਟੋਗ੍ਰਾਫੀ/ਵੀਡੀਓਗ੍ਰਾਫੀ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਦੇ ਅਨੁਭਵ ਤੇ ਪ੍ਰਤੀਕਿਰਿਆਵਾਂ ਵੀ ਰਿਕਾਰਡ ਕੀਤੀਆਂ ਜਾਣ। ਵਧੀਕ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਿਆਂ ਵੱਲੋਂ ਭੇਜੀਆਂ ਬਿਹਤਰੀਨ ਫੋਟੋਆਂ/ਵੀਡੀਓਜ਼ ਚੋਣ ਕਮਿਸ਼ਨ ਨੂੰ ਭੇਜੀਆਂ ਜਾਣਗੀਆਂ।
Punjab Bani 27 May,2024
ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ
ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ -ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ 28, 29 ਤੇ 30 ਮਈ ਨੂੰ ਪੈਣਗੀਆਂ ਵੋਟਾਂ ਪਟਿਆਲਾ, 27 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟ ਨੂੰ ਕੀਮਤੀ ਜਾਣਦੇ ਹੋਏ ਹਰੇਕ ਯੋਗ ਵੋਟਰ ਦੀ ਵੋਟ ਪੁਆਉਣੀ ਯਕੀਨੀ ਬਣਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਚੋਣ ਡਿਊਟੀ 'ਤੇ ਸੁਰੱਖਿਆ ਲਈ ਤਾਇਨਾਤ ਪੁਲਿਸ ਅਮਲੇ ਦੀ ਵੋਟ 28, 29 ਅਤੇ 30 ਮਈ ਨੂੰ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਨਾਭਾ ਰੋਡ ਵਿਖੇ ਪੋਸਟਲ ਵੋਟਿੰਗ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇੱਥੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਇਹ ਵੋਟਾਂ ਪੁਆਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਸੁਰੱਖਿਆ ਅਮਲਾ, ਜੋ ਕਿ ਚੋਣ ਡਿਊਟੀ 'ਤੇ ਤਾਇਨਾਤ ਹੈ, ਦੇ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ ਉਚਿਤ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਜਰੂਰੀ ਸੇਵਾਵਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਸਮੇਤ ਮੀਡੀਆ ਕਰਮੀ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਚੁੱਕੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਹਲਕਾ ਪਟਿਆਲਾ-13 ਲਈ ਦਿਵਿਆਂਗਜਨਾਂ, ਬਜ਼ੁਰਗਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਉਚੇਚੇ ਯਤਨ ਕਰ ਰਿਹਾ ਹੈ ਅਤੇ ਇਸੇ ਤਹਿਤ ਪਛਾਣ ਕੀਤੇ ਬਜ਼ੁਰਗਾਂ ਤੇ ਦਿਵਿਆਂਗਜਨਾਂ ਦੀਆਂ ਵੋਟਰਾਂ ਵੀ ਘਰ-ਘਰ ਜਾ ਕੇ ਪੁਆਈਆਂ ਗਈਆਂ ਹਨ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
Punjab Bani 27 May,2024
'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : : ਪੁਸ਼ਕਰ ਧਾਮੀ
'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : : ਪੁਸ਼ਕਰ ਧਾਮੀ ਭਾਜਪਾ ਨੇ ਸ਼੍ਰੀ ਰਾਮ ਮੰਦਰ ਲਈ 30 ਸਾਲਾਂ ਤੱਕ ਸੰਘਰਸ਼ ਕੀਤਾ;ਮੋਦੀ ਨੇ ਸ਼੍ਰੀ ਰਾਮ ਲਾਲਾ ਨੂੰ ਤੰਬੂ 'ਚੋਂ ਕੱਢਿਆ: ਪੁਸ਼ਕਰ ਧਾਮੀ ਰੋਪੜ ਵਿੱਚ ਬਣੇਗੀ ਕੇਂਦਰੀ ਯੂਨੀਵਰਸਿਟੀ : ਡਾ. ਸੁਭਾਸ਼ ਸ਼ਰਮਾ 5 ਸਾਲਾਂ ਤੋਂ ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਅਣਗੌਲਿਆ : ਡਾ ਸੁਭਾਸ਼ ਸ਼ਰਮਾ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਬਲਾਚੌਰ, ਮੋਹਾਲੀ, ਨਵਾਂਸ਼ਹਿਰ, ਖਰੜ ਅਤੇ ਨਯਾਗਾਓਂ ਵਿੱਚ ਡਾ. ਸ਼ਰਮਾ ਲਈ ਕੀਤਾ ਚੁਣਾਵ ਪ੍ਰਚਾਰ ਬਲਾਚੌਰ/ਮੋਹਾਲੀ : ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਾਂਗਰਸ ਅਤੇ ਗਾਂਧੀ ਪਰਿਵਾਰ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਇਹ ਬੇਨਕਾਬ ਹੋ ਗਿਆ ਹੈ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਸ਼੍ਰੀ ਰਾਮ ਮੰਦਰ ਦੇ ਖਿਲਾਫ ਸਨ। ਬਲਾਚੌਰ ਵਿੱਚ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਧਾਮੀ ਨੇ ਕਿਹਾ ਕਿ ਕਾਂਗਰਸ ਨੇ ਇੱਕ ਵਿਸ਼ੇਸ਼ ਵੋਟ ਬੈਂਕ ਲਈ ਸ੍ਰੀ ਰਾਮ ਮੰਦਰ ਨੂੰ ਹਥਿਆਰ ਵਜੋਂ ਵਰਤਿਆ ਪਰ ਮੋਦੀ ਨੇ ਵਿਸ਼ਾਲ ਰਾਮ ਮੰਦਰ ਬਣਾ ਕੇ ਆਪਣਾ ਵਾਅਦਾ ਪੂਰਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਰਾਮ ਮੰਦਿਰ ਲਈ ਭਾਜਪਾ ਨੇ 30 ਸਾਲਾਂ ਤੱਕ ਲੰਮੀ ਲੜਾਈ ਲੜੀ ਤੇ ਸਾਡੀ ਪਾਰਟੀ ਦੇ ਲੀਡਰਾਂ ਨੇ ਗੋਲੀਆਂ ਖਾ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤਾਂ ਜਾ ਕੇ ਸ਼੍ਰੀ ਰਾਮ ਲਲਾ ਟੇਂਟ ਚੋ ਬਾਹਰ ਆਏ।" 'ਆਪ' ਪਾਰਟੀ ਨੂੰ 'ਝੂਠਿਆਂ' ਦੀ ਪਾਰਟੀ ਦੱਸਦਿਆਂ ਪੁਸ਼ਕਰ ਸਿੰਘ ਧਾਮੀ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਨੂੰ ਵੋਟ ਪਾਉਣ ਦੀ 2022 ਵਰਗੀ ਗਲਤੀ ਨਾ ਦੁਹਰਾਉਣ । ਸ਼ਰਮਾ ਨੇ ਮਾਨ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਧੋਖੇਬਾਜ਼ ਕਿਹਾ । ਉਹਨਾਂ ਕਿਹਾ ਨਾ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਮਿਲਿਆ ਤੇ ਨਾ ਹੀ ਸੂਬੇ ਅਪਰਾਧ ਮੁਕਤ ਹੋਇਆ ਹੈ। ਅੱਜ ਪੰਜਾਬ ਵਿਚ ਅਪਰਾਧ ਖਤਮ ਹੋਣ ਦੀ ਬਜਾਏ ਕਤਲ, ਜਬਰ-ਜ਼ਨਾਹ ਅਤੇ ਅਗਵਾ ਵਰਗੇ ਘਿਨਾਉਣੇ ਅਪਰਾਧਾਂ ਦੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਭਾਜਪਾ ਉਮੀਦਵਾਰ ਡਾ: ਸ਼ਰਮਾ ਨੇ ਕਿਹਾ ਕਿ ਇੱਕ ਵਾਰ ਚੁਣੇ ਜਾਣ 'ਤੇ ਇਸ ਸੰਸਦੀ ਹਲਕੇ ਵਿੱਚ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਨਾ ਸਿਰਫ਼ ਅਥਾਹ ਵਿਕਾਸ ਹੋਵੇਗਾ ਸਗੋਂ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਵੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਰੋਪੜ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ, ਜੋ ਇੱਕ ਖੋਜ ਕੇਂਦਰ ਵਜੋਂ ਕੰਮ ਕਰੇਗੀ ਅਤੇ ਪੁਰਾਤਨ ਸੰਗੀਤ ਸਾਜ਼ਾਂ, ਕਲਾਕ੍ਰਿਤੀਆਂ ਅਤੇ ਪੰਜਾਬੀ ਸਾਹਿਤ ਨੂੰ ਮੁੜ ਸੁਰਜੀਤ ਕਰੇਗੀ। ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਡਾ: ਸ਼ਰਮਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਲਕੇ ਦੇ ਵਿਕਾਸ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਪੂਰੇ ਪੰਜ ਸਾਲ ਹਲਕਾ ਪੂਰੀ ਤਰ੍ਹਾਂ ਅਣਗੌਲਿਆ ਰਿਹਾ ਅਤੇ ਤਿਵਾੜੀ ਨੇ ਕਦੀ ਲੋਕਾਂ ਨੂੰ ਆਪਣਾ ਮੂੰਹ ਤਕ ਨਹੀਂ ਦਿਖਾਇਆ ਕਿਉਂਕਿ ਉਸਦਾ ਇੱਕੋ ਇੱਕ ਉਦੇਸ਼ ਸੰਸਦ ਦੀ ਕੁਰਸੀ ਹਥਿਆਉਣਾ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਦਾ ਆਨੰਦ ਲੈਣਾ ਸੀ। ਭਾਜਪਾ ਉਮੀਦਵਾਰਾਂ ਨੂੰ ਆਪਣੀ ਵੋਟ ਪਾਉਣ ਲਈ ਜ਼ੋਰਦਾਰ ਅਪੀਲ ਕਰਦੇ ਹੋਏ, ਡਾ ਸ਼ਰਮਾ ਨੇ ਕਿਹਾ ਕਿ 'ਕੰਧ 'ਤੇ ਸਾਫ ਲਿਖਿਆ ਹੈ ਕਿ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ, ਇਸਲਈ ਤੁਸੀ ਆਪਣੀ ਵੋਟ ਦੂਜੀ ਪਾਰਟੀ ਦੇ ਉਮੀਦਵਾਰਾਂ ਨੂੰ ਪਾ ਕੇ ਬਰਬਾਦ ਨਾ ਕਰੋ। ਉਨ੍ਹਾਂ ਨੇ ਇਕੱਠ ਨੂੰ ਇਹ ਵੀ ਦੱਸਿਆ ਕਿ ਪਿਛਲੇ 20 ਦਿਨਾਂ ਵਿੱਚ ਉਹ 150 ਦੇ ਕਰੀਬ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਪਿੰਡ ਵਾਸੀਆਂ ਵਿਚ ਮੋਦੀ ਲਈ ਬਹੁਤ ਉਤਸ਼ਾਹ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅਤੇ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਅੱਜ ਬਲਾਚੌਰ, ਮੋਹਾਲੀ, ਨਵਾਂਸ਼ਹਿਰ, ਖਰੜ ਅਤੇ ਨਯਾਗਾਓਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਵਰਕਰ ਅਤੇ ਸਥਾਨਕ ਲੋਕ ਉਨ੍ਹਾਂ ਦੇ ਨਾਲ ਸਨ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਤੋਂ ਭਾਜਪਾ ਵਰਕਰ ਕਾਫੀ ਉਤਸ਼ਾਹਿਤ ਨਜ਼ਰ ਆਏ।
Punjab Bani 27 May,2024
ਪਟਿਆਲਾ ਜ਼ਿਲ੍ਹੇ 'ਚ ਭੰਗ ਦੀ ਬੂਟੀ ਪਨਪਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀਆਂ ਗਠਿਤ
ਪਟਿਆਲਾ ਜ਼ਿਲ੍ਹੇ 'ਚ ਭੰਗ ਦੀ ਬੂਟੀ ਪਨਪਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀਆਂ ਗਠਿਤ -ਕਿਹਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਤੇ ਸ਼ਹਿਰਾਂ 'ਚ ਭੰਗ ਦੀ ਬੂਟੀ ਦਾ ਹੋਵੇਗਾ ਸਫ਼ਾਇਆ ਪਟਿਆਲਾ, 27 ਮਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਭੰਗ ਦੀ ਬੂਟੀ ਪਨਪਣ ਤੋਂ ਰੋਕਣ ਲਈ ਸਬ ਡਵੀਜਨ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਬਲਬੀਰ ਸਿੰਘ ਉਰਫ਼ ਪੰਜੂ ਬਨਾਮ ਸਟੇਟ ਆਫ਼ ਪੰਜਾਬ ਮਾਮਲੇ ਵਿੱਚ ਉਚ ਅਦਾਲਤ ਵੱਲੋਂ ਜਾਰੀ ਹਦਾਇਤਾਂ ਤਹਿਤ ਭੰਗ ਦੇ ਬੂਟੇ ਦੀ ਕਾਸ਼ਤ ਉਪਰ ਕੰਟਰੋਲ ਕਰਨ ਲਈ ਕੰਮ ਕਰਨਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਬ ਡਵੀਜਨ ਪੱਧਰ 'ਤੇ ਸਬੰਧਤ ਐਸ.ਡੀ.ਐਮਜ, ਡੀ.ਐਸ.ਪੀਜ, ਬੀ.ਡੀ.ਪੀ.ਓਜ (ਪੇਂਡੂ ਖੇਤਰ ਲਈ) ਤੇ ਸਬੰਧਤ ਨਗਰ ਕੌਂਸਲ ਜਾਂ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ (ਸ਼ਹਿਰੀ ਖੇਤਰਾਂ ਲਈ) ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭੰਗ ਦੀ ਬੂਟੀ ਬਾਰੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਵੇ ਕਰਨ ਲਈ ਸ਼ਹਿਰੀ ਖੇਤਰ ਵਿੱਚ ਸਬੰਧਤ ਪਟਵਾਰੀ, ਪੁਲਿਸ ਤੇ ਨਗਰ ਕੌਂਸਲ ਦੇ ਮੁਲਾਜਮ ਡਿਊਟੀ ਨਿਭਾਉਣਗੇ। ਜਦੋਂਕਿ ਪਿੰਡਾਂ ਵਿੱਚ ਪਟਵਾਰੀ ਸਮੇਤ ਸਬੰਧਤ ਪੁਲਿਸ ਥਾਣੇ ਜਾਂ ਚੌਂਕੀ ਦੇ ਮੁਲਾਜਮ ਤੇ ਪਿੰਡ ਦੇ ਨੰਬਰਦਾਰ ਵੱਲੋਂ ਇਹ ਕੰਮ ਕੀਤਾ ਜਾਵੇਗਾ ਅਤੇ ਸਰਕਾਰੀ ਵਿਭਾਗਾਂ ਦੀ ਮਲਕੀਤੀ ਵਾਲੀ ਥਾਂ ਵਿੱਚ ਸਬੰਧਤ ਵਿਭਾਗ ਦੇ ਮੁਖੀ ਵੱਲੋਂ ਨਾਮਜਦ ਮੁਲਾਜਮ ਅਤੇ ਸਬੰਧਤ ਥਾਣੇ ਦਾ ਮੁਲਾਜਮ ਇਸ ਸਰਵੇ ਲਈ ਡਿਊਟੀ ਕਰਨਗੇ। ਸ਼ੌਕਤ ਅਹਿਮਦ ਪਰੇ ਵੱਲੋਂ ਜਾਰੀ ਹੁਕਮ, ਜੋਕਿ ਐਸ.ਐਸ.ਪੀ., ਸਮੂਹ ਐਸ.ਡੀ.ਐਮਜ, ਬੀ.ਡੀ.ਪੀ.ਓਜ, ਸਾਰੇ ਕਾਰਜ ਸਾਧਕ ਅਫ਼ਸਰਾਂ, ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਸਾਰੇ ਵਿਭਾਗੀ ਮੁਖੀਆਂ ਨੂੰ ਭੇਜੇ ਗਏ ਹਨ, ਵਿੱਚ ਕਿਹਾ ਗਿਆ ਹੈ ਕਿ ਇਹ ਟੀਮਾਂ ਆਪਣਾ ਸਰਵੇ 4 ਹਫ਼ਤਿਆਂ ਵਿੱਚ ਮੁਕੰਮਲ ਕਰਨਗੀਆਂ। ਭੰਗ ਦੀ ਬੂਟੀ ਦੀ ਕਾਸ਼ਤ ਰੋਕਣ ਲਈ ਸਥਾਨਕ ਧਾਰਮਿਕ ਅਸਥਾਨਾਂ ਤੋਂ ਰੋਜ਼ਾਨਾ ਅਨਾਊਂਸਮੈਂਟ ਵੀ ਕਰਵਾਈ ਜਾਵੇਗੀ। ਕਿਉਂਕਿ ਬਰਸਾਤਾਂ ਵਿੱਚ ਭੰਗ ਦੀ ਬੂਟੀ ਹੋਰ ਵੀ ਜਿਆਦਾ ਫੈਲਦੀ ਹੈ, ਇਸ ਲਈ ਇਸ ਨੂੰ ਨਸ਼ਟ ਕਰਨ ਵਾਲੀਆਂ ਟੀਮਾਂ ਸਰਵੇ ਇਹ ਯਕੀਨੀ ਬਨਾਉਣਗੀਆਂ ਕਿ ਭੰਗ ਦੇ ਬੂਟੇ ਨੂੰ ਕਾਨੂੰਨ ਮੁਤਾਬਕ ਹੁਣੇ ਹੀ ਨਸ਼ਟ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਨ.ਡੀ.ਪੀ.ਐਸ. ਐਕਟ 1985 ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਜਾਰੀ ਡਰੱਗ ਲਾਅ ਇਨਫੋਰਸਮੈਂਟ ਅਫ਼ਸਰ ਦੀ ਹੈਂਡਬੁਕ 'ਚ ਦਿੱਤੇ ਨਿਰਦੇਸ਼ਾਂ ਨੂੰ ਗਠਿਤ ਟੀਮਾਂ ਲਾਗੂ ਕਰਨਾ ਯਕੀਨੀ ਬਨਾਉਣਗੀਆਂ। ਉਪਰੰਤ ਇਹ ਸਾਰੀਆਂ ਟੀਮਾਂ ਆਪਣੀ ਐਕਸ਼ਨ ਟੇਕਨ ਰਿਪੋਰਟ ਵੀ ਐਸ.ਡੀ.ਐਮਜ਼ ਕੋਲ ਜਮ੍ਹਾਂ ਕਰਵਾਉਣਗੀਆਂ। ਜੇਕਰ ਇਨ੍ਹਾਂ ਟੀਮਾਂ ਨੂੰ ਭੰਗ ਦੇ ਬੂਟੇ ਮਿਲਦੇ ਹਨ ਤਾਂ ਇਨ੍ਹਾਂ ਨੂੰ ਤੁਰੰਤ ਨਿਯਮਾਂ ਮੁਤਾਬਕ ਨਸ਼ਟ ਕੀਤਾ ਜਾਵੇਗਾ ਅਤੇ ਇਹ ਟੀਮਾਂ ਇਹ ਵੀ ਯਕੀਨੀ ਬਨਾਉਣਗੀਆਂ ਕਿ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿ ਭੰਗ ਦੇ ਬੂਟੇ ਉਗਾਉਣ ਵਾਲੇ ਵਿਰੁੱਧ ਨਿਯਮਾਂ ਮੁਤਾਬਕ ਅਤੇ ਐਨ.ਡੀ.ਪੀ.ਐਸ. ਐਕਟ 1985 ਤਹਿਤ ਕਾਰਵਾਈ ਕੀਤੀ ਜਾਵੇਗੀ।
Punjab Bani 27 May,2024
ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ
ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ ਕੜਾਕੇ ਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ਇਕੱਠੇ ਅਕਾਲੀ ਦਲ ਦੇ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਅੱਜ ਹੋਈ ਅਕਾਲੀ ਦਲ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਪਟਿਆਲਾ ਵਿੱਚ ਅੱਜ ਤਾਪਮਾਨ 47 ਡਿਗਰੀ ’ਤੇ ਸੀ। ਇਸਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੁਣਨ ਲਈ ਸਵੇਰ ਤੋਂ ਹੀ ਇੱਥੇ ਪੁੱਜੇ ਹੋਏ ਸਨ। ਰੈਲੀ ਦੀ ਸਫ਼ਲਤਾ ਤੋਂ ਬਾਅਦ ਮੀਡੀਆ ਨੂੰ ਜਾਰੀ ਬਿਆਨ ਵਿੱਚ ਐਨ.ਕੇ.ਸ਼ਰਮਾ ਨੇ ਕਿਹਾ ਕਿ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਵਾਰ ਦਲਬਦਲੂਆਂ ਦੇ ਝਾਂਸੇ ਵਿਚ ਨਹੀਂ ਆਉਣ ਵਾਲੇ ਹਨ। ਇੱਥੋਂ ਦੇ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਤੋਂ ਦੂਰੀ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਤੋਂ ਬਾਅਦ ਅਜਿਹੀਆਂ ਖ਼ਬਰਾਂ ਵਾਇਰਲ ਹੋਈਆਂ, ਜਿਸ ਵਿੱਚ ਲੋਕਾਂ ਨੇ ਦਿਹਾੜੀ ਨਾ ਮਿਲਣ ਦੇ ਦੋਸ਼ ਤੱਕ ਲਾਏ। ਜਿੱਥੇ ਭਾਜਪਾ ਅਤੇ ਕਾਂਗਰਸ ਦੀਆਂ ਰੈਲੀਆਂ ਵਿੱਚ ਭਾੜੇ ਦੇ ਲੋਕਾਂ ਨੂੰ ਬੁਲਾਇਆ ਗਿਆ, ਉੱਥੇ ਹੀ ਅਕਾਲੀ ਦਲ ਦੀ ਇਸ ਰੈਲੀ ਵਿੱਚ ਘਨੌਰ, ਪਾਤੜਾ, ਸਮਾਣਾ, ਸ਼ੁਤਰਾਣਾ, ਪਟਿਆਲਾ, ਰਾਜਪੁਰਾ, ਬਨੂੜ, ਡੇਰਾਬੱਸੀ ਸਮੇਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਲੋਕ ਇੱਥੇ ਪੁੱਜੇ ਹਨ। ਐਨ.ਕੇ.ਸ਼ਰਮਾ ਨੇ ਰੈਲੀ ਤੋਂ ਬਾਅਦ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਕੜਾਕੇ ਦੀ ਗਰਮੀ ਵਿੱਚ ਦੂਰੋਂ-ਦੂਰੋਂ ਆਏ ਲੋਕਾਂ ਦੇ ਉਹ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਨੂੰ ਸੇਵਾ ਕਰਨ ਦਾ ਇੱਕ ਮੌਕਾ ਮਿਲਿਆ ਤਾਂ ਉਹ ਲੋਕਾਂ ਦੇ ਸਾਲਾਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਕਰਵਾ ਕੇ ਇਹ ਕਰਜ਼ਾ ਚੁਕਾਉਣਗੇ।
Punjab Bani 27 May,2024
ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਕਿਹਾ ਕਿ ਅੰਗਰੇਜ਼ਾਂ ਦੀ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਹਿੰਮਤ ਨਹੀਂ ਪਈ ਜੋ ਭਾਜਪਾ ਸਰਕਾਰ ਨੇ ਕੀਤੀ ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦਾ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਪਟਿਆਲਾ, 26 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਰਾਸ਼ਟਰੀ ਸਵੈਮਸੇਵਕ ਸੰਘ (ਆਰ ਐਸ ਐਸ) ਤੋਂ ਮੁਕਤੀ ਦੁਆਈ ਜਾਵੇ ਤੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਤੋੜ ਸਕੇ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਜੋ ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਵਿਚ ਕੀਤੇ ਪੰਜਾਬ ਦੌਰੇ ਦੌਰਾਨ ਗੱਲ ਕੀਤੀ ਸੀ ਕਿ ਕਿਵੇਂ ਉਹਨਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸੀ ਕਿ ਜੇਕਰ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ਵਿਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਹ ਵੀ ਇਕ ਅਸਲੀਅਤ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰ ਐਸ ਐਸ ਹਵਾਲੇ ਕੀਤੇ ਹੋਏ ਹਨ। ਇਹ ਵੀ ਸੱਚਾਈ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਆਰ ਐਸ ਐਸ ਦਾ ਕਬਜ਼ਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਜੁਰੱਅਤ ਨਹੀਂ ਕਰ ਸਕੇ ਪਰ ਭਾਜਪਾ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਕਦਮ ਬਹੁਤ ਮੰਦਭਾਗੇ ਹਨ। ਉਹਨਾਂ ਕਿਹਾ ਕਿ ਧਿਆਨ ਸਿੰਘ ਮੰਡ, ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਲੋਕ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ’ਤੇ ਲੱਗੇ ਹੋਏ ਹਨ ਤੇ ਇਹ ਕੇਂਦਰ ਦੀਆਂ ਏਜੰਸੀਆਂ ਲਈ ਕੰਮ ਕਰ ਰਹੇ ਹਨ। ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਵਿਚ ਆਈ ਨੈਤਿਕ ਗਿਰਾਵਟ ਦੀ ਗੱਲ ਕਰਦਿਆਂ ਕਿਹਾ ਕਿ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਅਸ਼ਲੀਲ ਵੀਡੀਓ ਨੇ ਪੰਜਾਬ ਦੀ ਰਾਜਨੀਤੀ ਵਿਚ ਗਿਰਾਵਟ ਦਾ ਇਕ ਨਵਾਂ ਅਧਿਆਏ ਜੋੜਿਆ ਹੈ। ਉਹਨਾਂ ਕਿਹਾ ਕਿ ਭਾਵੇਂ ਪਿਛਲੇ ਕਈ ਮਹੀਨਿਆਂ ਤੋਂ ਇਹ ਮੁੱਦਾ ਜਨਤਕ ਬਣਿਆ ਹੋਇਆ ਹੈ ਪਰ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਹੀ ਨਹੀਂ ਕਰਵਾਈ। ਉਹਨਾਂ ਕਿਹਾ ਕਿ ਹੁਣ ਮੰਤਰੀ ਦੀ ਅਸ਼ਲੀਲ ਵੀਡੀਓ ਜਨਤਕ ਹੈ। ਉਹਨਾਂ ਕਿਹਾ ਕਿ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਜਨਤਕ ਹੋਈ ਸੀ ਤੇ ਉਸ ਵੇਲੇ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਸੀ ਜਿਸ ਰਾਹੀਂ ਸ਼ਿਕਾਇਤਾਂ ਨੂੰ ਡਰਾ ਧਮਕਾ ਕੇ ਸ਼ਿਕਾਇਤ ਵਾਪਸ ਕਰਵਾਈ ਗਈ। ਸਰਦਾ ਬਾਦਲ ਪਟਿਆਲਾ ਹਲਕੇ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ ਜਿਸਨੇ ਇਕੱਠ ਦੇ ਲਿਹਾਜ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ ਨਾਲੋਂ ਜ਼ਿਆਦਾ ਰਿਕਾਰਡ ਤੋੜ ਇਕੱਠ ਨਾਲ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਘੱਗਰ ਦੇ ਬੰਨ ਕੇ ਹੜ੍ਹਾਂ ਤੋਂ ਹਮੇਸ਼ਾ ਲਈ ਮੁਕਤੀ ਦੁਆਉਦ ਵਾਸਤੇ ਵਚਨਬੱਧ ਹੈ। ਉਹਨਾਂ ਨੇ ਜਨਤਕ ਜੀਵਨ ਖਾਸ ਤੌਰ ’ਤੇ ਮੁਹਾਲੀ ਤੇ ਜ਼ੀਰਕਪੁਰ ਦੇ ਵਿਕਾਸ ਵਿਚ ਐਨ ਕੇ ਸ਼ਰਮਾ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਕਿਸਾਨਾਂ ਨੂੰ ਪਟਿਆਲਾ ਰਿੰਗ ਰੋਡ ਲਈ 764 ਕਰੋੜ ਰੁਪਏ ਦੀ ਲਾਗਤ ਨਾਲ ਐਕਵਾਇਰ ਹੋਈ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਨੇ ਰਾਜਪੁਰਾ, ਘਨੌਰ, ਸਨੌਰ, ਸ਼ੁਤਰਾਣਾ ਤੇ ਦੇਵੀਗੜ੍ਹ ਇਲਾਕਿਆਂ ਵਿਚ ਹੜ੍ਹਾਂ ਦੀ ਰੋਕਥਾਮ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਹਾਲਾਂਕਿ ਇਸਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਨੇ ਇਹ ਵੀ ਵਾਅਦਾ ਕੀਤਾ ਕਿ ਉਹ ਪਟਿਆਲਾ ਵਿਚ ਏਮਜ਼ ਵਰਗਾ ਹਸਪਤਾਲ ਸਥਾਪਿਤ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਸੀਨੀਅਰ ਆਗੂ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਦੇ ਕਿਰਦਾਰ ਤੇ ਕਾਰਗੁਜ਼ਾਰੀ ਦੀ ਤੁਲਨਾ ਕਰਨ। ਉਹਨਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪੋ ਆਪਣੀਆਂ ਪਾਰਟੀਆਂ ਬਦਲ ਲਈਆਂ ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕੀਤਾ ਹੈ ਜਿਹਨਾਂ ’ਤੇ ਹੁਣ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਜਦੋਂ ਕਿ ਐਨ ਕੇ ਸ਼ਰਮਾ ਲਗਾਤਾਰ 30 ਸਾਲਾਂ ਤੋਂ ਸਮਾਜ ਦੀ ਬੇਹਤਰੀ ਵਾਸਤੇ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਬਜਾਜ, ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ, ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ, ਜ਼ਿਲ੍ਹਾ ਪ੍ਰਧਾਨ ਤੇ ਸ਼਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਕ੍ਰਿਸ਼ਨਪਾਲ ਸ਼ਰਮਾ, ਅਸ਼ਵਨੀ ਸ਼ਰਮਾ ਸੰਭਾਲਕੀ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Punjab Bani 27 May,2024
ਚੋਣਾਂ ਨਾਲ ਜੁੜੇ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼
ਚੋਣਾਂ ਨਾਲ ਜੁੜੇ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਜਵਾਬਾਂ ਨਾਲ ਭਰਪੂਰ ਪੌਡਕਾਸਟ ਦਾ ਪੰਜਵਾਂ ਐਪੀਸੋਡ ਰਿਲੀਜ਼ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਈ ਅਹਿਮ ਜਾਣਕਾਰੀਆਂ ਕੀਤੀਆਂ ਸਾਂਝਾ ਚੰਡੀਗੜ੍ਹ, 27 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਚਲਾਏ ਜਾ ਰਹੇ ਪੋਡਕਾਸਟ ਦਾ ਪੰਜਵਾਂ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਸਬੰਧੀ ਕਈ ਦਿਲਚਸਪ ਅਤੇ ਰੌਚਕ ਸਵਾਲਾਂ ਦੇ ਬਹੁਤ ਹੀ ਆਸਾਨ ਤਰੀਕੇ ਨਾਲ ਜਵਾਬ ਦਿੱਤੇ ਹਨ । ਉਨ੍ਹਾਂ ਇਸ ਐਪੀਸੋਡ ਵਿੱਚ ਦੱਸਿਆ ਹੈ ਕਿ ਵੋਟ ਪਾਉਣ ਵੇਲੇ ਵੋਟਰ ਦੇ ਖੱਬੇ ਹੱਥ ਦੀ ਉਂਗਲ ਉੱਤੇ ਹੀ ਸਿਆਹੀ ਕਿਉਂ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੋਲਿੰਗ ਬੂਥ ਉੱਤੇ ਵੋਟ ਪਾਉਣ ਦੌਰਾਨ ਮੋਬਾਇਲ ਫੋਨ ਬੰਦ ਕਰਕੇ ਨਾਲ ਲਿਜਾਇਆ ਜਾ ਸਕਦਾ ਹੈ ਜਾਂ ਨਹੀਂ। ਸਿਬਿਨ ਸੀ ਨੇ ਕਿਸੇ ਵੀ ਐਮਰਜੈਂਸੀ ਹਾਲਤਾਂ ਨਾਲ ਨਜਿੱਠਣ ਅਤੇ ਮੁੱਢਲੀ ਸਹਾਇਤਾ ਲਈ ਪੋਲਿੰਗ ਬੂਥਾਂ ਉੱਤੇ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਚਾਨਣਾ ਪਾਇਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਨੇ ਇਹ ਵੀ ਦੱਸਿਆ ਹੈ ਕਿ ਕਿਸ ਉਮੀਦਵਾਰ ਦੀ ਜ਼ਮਾਨਤ ਕਿਹੜੇ ਕਾਰਨਾਂ ਕਰਕੇ ਜ਼ਬਤ ਹੁੰਦੀ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਹੈ ਕਿ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਲਈ ਹੋਟਲਾਂ, ਰੈਸਟੋਰੈਂਟ ਮਾਲਕਾਂ ਅਤੇ ਕੋਚਿੰਗ ਸੈਂਟਰਾਂ ਆਦਿ ਨੇ ਕੀ ਕੀ ਛੋਟਾਂ ਅਤੇ ਸੁਵਿਧਾਵਾਂ ਰੱਖੀਆਂ ਹਨ। ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਾਪਤ ਹੋ ਰਹੀਆਂ ਦਿਲਚਸਪ ਅਤੇ ਰੌਚਕ ਸ਼ਿਕਾਇਤਾਂ ਬਾਰੇ ਵੀ ਇਸ ਐਪੀਸੋਡ ਵਿੱਚ ਚਾਨਣਾ ਪਾਇਆ ਹੈ। ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇਕ ਬੁਲਾਰੇ ਨੇ ਅਪੀਲ ਕੀਤੀ ਹੈ ਕਿ ਜਾਣਕਾਰੀ ਭਰਪੂਰ ਸਵਾਲਾਂ ਦੇ ਜਵਾਬ ਜਾਣਨ ਲਈ ਸਾਰੇ ਵੋਟਰ ਅਤੇ ਹੋਰ ਲੋਕ ਪੋਡਕਾਸਟ ਦਾ ਇਹ ਐਪੀਸੋਡ ਜ਼ਰੂਰ ਦੇਖਣ ਅਤੇ ਬਾਕੀਆਂ ਨਾਲ ਵੀ ਸ਼ੇਅਰ ਕਰਨ ਤਾਂ ਜੋ ਆਮ ਲੋਕਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਚੋਣਾਂ ਸਬੰਧੀ ਉੱਠਦੇ ਸਵਾਲਾਂ ਦੇ ਜਵਾਬ ਮਿਲ ਸਕਣ। ਜ਼ਿਕਰਯੋਗ ਹੈ ਕਿ ਪੋਡਕਾਸਟ ਦਾ ਇਹ ਐਪੀਸੋਡ ਮੁੱਖ ਚੋਣ ਅਧਿਕਾਰੀ ਦੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ ਉੱਤੇ ਉਪਲੱਬਧ ਹੈ।
Punjab Bani 27 May,2024
ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਗੇ- ਪ੍ਰਨੀਤ ਕੌਰ
ਪ੍ਰਧਾਨ ਮੰਤਰੀ ਜੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਗੇ- ਪ੍ਰਨੀਤ ਕੌਰ ਪਟਿਆਲਾ 27 ਮਈ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਲਈ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਵਿੱਚ ਫਤਿਹ ਰੈਲੀ ਦੌਰਾਨ ਪੰਜਾਬ ਦੇ ਵਿਕਾਸ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਦੀ ਸਥਾਪਨਾ ਕਰਕੇ ਵਿਕਸਤ ਪੰਜਾਬ ਦੀ ਨੀਂਹ ਰੱਖਣਗੇ। ਇਹ ਜਾਣਕਾਰੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਲਾਲੜੂ, ਡੇਰਾਬੱਸੀ ਅਤੇ ਜ਼ੀਰਕਪੁਰ ਵਿੱਚ ਵੱਡੀ ਗਿਣਤੀ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਪ੍ਰਨੀਤ ਕੌਰ ਨੇ ਦੱਸਿਆ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਘੱਟ ਲੈਣ-ਦੇਣ ਦੀ ਲਾਗਤ, ਰਜਿਸਟਰਾਂ ਤੱਕ ਆਸਾਨ ਪਹੁੰਚ, ਯੋਗ ਮੈਨ ਪਾਵਰ, ਸਿਆਸੀ ਸਥਿਰਤਾ ਅਤੇ ਗਤੀਸ਼ੀਲ ਕਾਰੋਬਾਰ ਇੱਕੋ ਥਾਂ 'ਤੇ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਾਰਤੀ ਅਰਥਵਿਵਸਥਾ ਦੀਆਂ ਲੋੜਾਂ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਪੂਰੇ ਖੇਤਰ ਅਤੇ ਵਿਸ਼ਵ ਅਰਥਚਾਰੇ ਲਈ ਅੰਤਰਰਾਸ਼ਟਰੀ ਵਿੱਤੀ ਪਲੇਟਫਾਰਮ ਵਜੋਂ ਕੰਮ ਕਰੇਗਾ। ਪ੍ਰਨੀਤ ਕੌਰ ਨੇ ਹੋਰ ਵੀ ਸਰਲ ਸ਼ਬਦਾਂ ਵਿੱਚ ਦੱਸਦਿਆਂ ਕਿਹਾ ਕਿ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਰਾਹੀਂ ਪੰਜਾਬ ਦੀਆਂ ਛੋਟੀਆਂ ਸਨਅਤਾਂ ਵੀ ਦੂਜੇ ਦੇਸ਼ਾਂ ਨਾਲ ਕਾਰੋਬਾਰ ਕਰ ਸਕਣਗੀਆਂ। ਇਸ ਕਾਰੋਬਾਰ ਨੂੰ ਵਧਣ-ਫੁੱਲਣ ਲਈ ਇੰਟਰਨੈਸ਼ਨਲ ਫਾਈਨੈਂਸ਼ੀਅਲ ਸੈਂਟਰ ਹਰ ਪਹਿਲੂ ਤੋਂ ਕਾਰੋਬਾਰੀ ਦੀ ਮਦਦ ਕਰੇਗਾ ਅਤੇ ਕਾਰੋਬਾਰੀ ਨੂੰ ਹਰ ਤਰ੍ਹਾਂ ਦੇ ਜੋਖਮ ਤੋਂ ਵੀ ਬਚਾਏਗਾ। ਪਟਿਆਲਾ ਜ਼ਿਲ੍ਹੇ ਵਿੱਚ ਇਸ ਵੇਲੇ ਸਭ ਤੋਂ ਵੱਧ ਉਦਯੋਗ ਰਾਜਪੁਰਾ ਅਤੇ ਨਾਭਾ ਵਿੱਚ ਵਿਕਸਤ ਹੋ ਚੁੱਕੇ ਹਨ ਅਤੇ ਜ਼ੀਰਕਪੁਰ ਦਾ ਅੰਤਰਰਾਸ਼ਟਰੀ ਵਿੱਤੀ ਕੇਂਦਰ ਇਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਚੋਣ ਜਨਸਭਾ ਦੌਰਾਨ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ 2014 ਵਿੱਚ ਭਾਰਤ ਦੇ ਲੋਕਾਂ ਨੇ ਨਰਿੰਦਰ ਮੋਦੀ ਨੂੰ ਇੱਕ ਉਮੀਦਾਂ ਨਾਲ ਵੋਟਾਂ ਪਾਈਆਂ, 2019 ਵਿੱਚ ਦੇਸ਼ ਨੇ ਮੋਦੀ 'ਤੇ ਭਰੋਸਾ ਕਰਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਇਆ ਅਤੇ ਹੁਣ ਭਾਰਤ ਦੇ ਲੋਕਾਂ ਨੇ ਤੀਸਰੀ ਬਾਰ ਮੋਦੀ ਨੂੰ ਉਹਨਾਂ ਦੀ ਗਾਰੰਟੀ ਦੇ ਆਧਾਰ 'ਤੇ ਪ੍ਰਧਾਨ ਮੰਤਰੀ ਬਣਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਕਸਿਤ ਦੇ ਭਾਰਤ ਲਈ ਦਿੱਤੇ ਭਰੋਸੇ ਦੇ ਆਧਾਰ 'ਤੇ ਉਨ੍ਹਾਂ ਪਟਿਆਲਾ ਨੂੰ 9 ਗਾਰੰਟੀਆਂ ਦਿੱਤੀਆਂ ਹਨ। ਇਨ੍ਹਾਂ ਗਰੰਟੀਆਂ ਵਿੱਚੋਂ ਉਨ੍ਹਾਂ ਨੇ ਇੱਕ ਖੁਸ਼ਹਾਲ ਪਟਿਆਲਾ ਦੀ ਗਰੰਟੀ ਬਾਰੇ ਚਰਚਾ ਕੀਤੀ। ਪ੍ਰਨੀਤ ਕੌਰ ਨੇ ਕਿਹਾ ਕਿ ਅਸੀਂ ਪਟਿਆਲਾ ਦੇ ਵਿਕਾਸ ਲਈ ਵਿਸ਼ੇਸ਼ ਆਰਥਿਕ ਪੈਕੇਜ ਲਿਆਵਾਂਗੇ, ਪਟਿਆਲਾ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਸਟੇਸ਼ਨ ਬਣਾਇਆ ਜਾਵੇਗਾ, ਜ਼ੀਰਕਪੁਰ ਵਿੱਚ ਅੰਤਰਰਾਸ਼ਟਰੀ ਵਿੱਤੀ ਕੇਂਦਰ ਸਥਾਪਤ ਕਰਨਾ ਪਹਿਲ ਹੋਵੇਗੀ, ਰਾਜਪੁਰਾ ਨੂੰ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਾਇਆ ਜਾਵੇਗਾ, ਪਟਿਆਲਾ ਦੀ ਵਿਰਾਸਤ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਵਾਂਗੇ, ਅਸੀਂ ਹਰ ਪਿੰਡ ਤੱਕ ਸੜਕ ਸੰਪਰਕ ਯਕੀਨੀ ਬਣਾਵਾਂਗੇ ਅਤੇ ਸ਼ਹਿਰਾਂ ਨੂੰ ਕੂੜੇ ਤੋਂ ਪੂਰੀ ਤਰ੍ਹਾਂ ਮੁਕਤ ਕਰਾਂਗੇ। ਪ੍ਰਨੀਤ ਕੌਰ ਨੇ ਯਾਦ ਦਿਵਾਇਆ ਕਿ ਜਿਸ ਤਰ੍ਹਾਂ ਰੇਲਵੇ ਤੋਂ ਉਹਨਾਂ ਪੰਜ ਨਵੇਂ ਰੂਟ ਲੈ ਕੇ ਪਟਿਆਲਾ ਦਾ ਕਾਰੋਬਾਰ ਵਧਿਆ ਹੈ, ਉਸੇ ਤਰ੍ਹਾਂ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਬਣਾਏ ਫਲਾਈਓਵਰਾਂ ਨੇ ਇਲਾਕੇ ਦੇ ਲੋਕਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।
Punjab Bani 27 May,2024
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੀ ਅਪੀਲ
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੀ ਅਪੀਲ ਉਮੀਦਵਾਰਾਂ ਨੂੰ ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਬਾਰੇ ਕਰਵਾਇਆ ਜਾਣੂ ਪ੍ਰਸ਼ਾਸਨ ਸਾਰੀਆਂ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰਾਂ ਨੂੰ ਸਾਫ਼ ਸੁਥਰਾ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ: ਜਤਿੰਦਰ ਜੋਰਵਾਲ ਨਿਰਧਾਰਿਤ ਫਾਰਮੈਟ ਅਨੁਸਾਰ ਅਖਬਾਰਾਂ ਅਤੇ ਟੀਵੀ ਚੈਨਲ ਉਤੇ ਆਪਣੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦੇਣੀ ਯਕੀਨੀ ਬਣਾਉਣ ਸਬੰਧਿਤ ਉਮੀਦਵਾਰ ਜਨਰਲ ਆਬਜ਼ਰਵਰ ਅਤੇ ਰਿਟਰਨਿੰਗ ਅਫਸਰ ਵੱਲੋਂ ਉਮੀਦਵਾਰਾਂ ਅਤੇ ਅਧਿਕਾਰਤ ਚੋਣ ਏਜੰਟਾਂ ਨਾਲ ਮੀਟਿੰਗ ਸੰਗਰੂਰ, 26 ਮਈ: ਲੋਕ ਸਭਾ ਹਲਕਾ 12-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਚੋਣ ਏਜੰਟਾਂ ਨਾਲ ਮੀਟਿੰਗ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਆਬਜ਼ਰਵਰ ਦਿਨੇਸ਼ਨ ਐੱਚ ਦੀ ਮੌਜੂਦਗੀ ਵਿੱਚ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਾਫ ਸੁਥਰਾ , ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਮੀਦਵਾਰਾਂ ਤੋਂ ਵੀ ਅਮਨ ਕਾਨੂੰਨ ਕਾਇਮ ਰੱਖਣ ਵਾਸਤੇ ਹਰ ਪੱਖੋਂ ਸਹਿਯੋਗ ਲੋੜੀਂਦਾ ਹੈ। ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜਿਹੜੇ ਉਮੀਦਵਾਰਾਂ ਵਿਰੁੱਧ ਕੇਸ ਦਰਜ ਹਨ, ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਆਪਣੇ ਉੱਪਰ ਦਰਜ ਐਫ਼.ਆਈ.ਆਰਜ਼. ਦੀ ਜਾਣਕਾਰੀ ਕਮਿਸ਼ਨ ਵੱਲੋਂ ਨਿਰਧਾਰਿਤ ਫਾਰਮੈਟ ਅਨੁਸਾਰ ਅਖ਼ਬਾਰਾਂ ਅਤੇ ਟੀ.ਵੀ. ਚੈਨਲਾਂ ਵਿੱਚ ਇਸ਼ਤਿਹਾਰ ਦੇ ਕੇ ਆਮ ਜਨਤਾ ਤੱਕ ਪਹੁੰਚਾਉਣੀ ਯਕੀਨੀ ਬਣਾਉਣ ਲਈ ਪਾਬੰਦ ਹੋਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਸਹੀ ਸਥਿਤੀ ਬਣਾਈ ਰੱਖਣ ਲਈ ਸਮੂਹ ਉਮੀਦਵਾਰ ਪਾਬੰਦ ਰਹਿਣਗੇ ਅਤੇ ਕਿਸੇ ਵੀ ਵਿਰੋਧੀ ਉਮੀਦਵਾਰ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਵਿੱਚ ਕਿਸੇ ਵੀ ਢੰਗ ਨਾਲ ਵਿਘਨ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਇਸ ਤੋਂ ਪਹਿਲਾਂ ਵੀ ਕੋਈ ਵੀ ਉਮੀਦਵਾਰ, ਵੋਟਰਾਂ ਨੂੰ ਲੁਭਾਉਣ ਲਈ ਕੋਈ ਵੀ ਲਾਲਚ ਨਹੀਂ ਦੇਵੇਗਾ ਅਤੇ ਨਾ ਹੀ ਕੋਈ ਵਸਤੂ ਮੁਫ਼ਤ ਵੰਡੇਗਾ। ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੈਰਿਜ ਪੈਲੇਸਾਂ, ਹੋਟਲਾਂ ਆਦਿ ਦੀ ਬੁਕਿੰਗ ਉੱਪਰ ਵੀ ਤਿੱਖੀ ਨਜਰ ਰੱਖੀ ਜਾ ਰਹੀ ਹੈ ਤਾਂ ਕਿ ਕੋਈ ਵੀ ਉਮੀਦਵਾਰ ਇਨ੍ਹਾਂ ਥਾਵਾਂ 'ਤੇ ਵੋਟਰਾਂ ਲਈ ਮੁਫ਼ਤ ਦਾਅਵਤਾਂ ਦਾ ਪ੍ਰਬੰਧ ਨਾ ਕਰੇ। ਉਨ੍ਹਾਂ ਕਿਹਾ ਕਿ ਪੁਲਿਸ, ਐਕਸਾਈਜ਼, ਇਨਕਮ ਟੈਕਸ ਸਮੇਤ ਹੋਰ ਚੌਕਸੀ ਟੀਮਾਂ 24 ਘੰਟੇ ਮੁਸਤੈਦ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਠੱਲ ਪਾਈ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਉਮੀਦਵਾਰਾਂ ਨੂੰ ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਆਕਾਸ਼ ਬਾਂਸਲ, ਐਸ.ਪੀ. ਰਾਕੇਸ਼ ਕੁਮਾਰ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ, ਕਾਨੂੰਗੋ ਚਮਕੌਰ ਸਿੰਘ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ, ਆਜ਼ਾਦ ਉਮੀਦਵਾਰ ਤੇ ਨੁਮਾਇੰਦੇ ਹਾਜ਼ਰ ਸਨ।
Punjab Bani 26 May,2024
ਲੁਧਿਆਣਾ ਵਿੱਚ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਭੀੜ ਪਹੁੰਚੀ; ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕੀਤੀ
ਲੁਧਿਆਣਾ ਵਿੱਚ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਭੀੜ ਪਹੁੰਚੀ; ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕੀਤੀ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਨੇ ਭਾਰਤ ਦੇ ਭਵਿੱਖ ਨੂੰ ਭਾਜਪਾ ਦੀਆਂ ਅਸਫਲਤਾਵਾਂ ਤੋਂ ਬਚਾਉਣ ਲਈ ਵੋਟ ਦੇਣ ਦੀ ਮੰਗ ਕੀਤੀ ਲਾਪਰਵਾਹੀ ਨਾਲ ਨੋਟਬੰਦੀ ਅਤੇ ਨਵੇਂ ਸੰਸਦ ਭਵਨ 'ਤੇ ਬੇਲੋੜੇ ਖਰਚੇ ਰਾਸ਼ਟਰੀ ਭਲਾਈ ਦੀ ਕੀਮਤ 'ਤੇ ਹਉਮੈ-ਪ੍ਰੇਰਿਤ ਫੈਸਲਿਆਂ ਦਾ ਪ੍ਰਤੀਕ: ਰਾਜਾ ਵੜਿੰਗ ਲੁਧਿਆਣਾ, 26 ਮਈ, 2024: ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਲੁਧਿਆਣਾ ਪੱਛਮੀ, ਲੁਧਿਆਣਾ ਦੱਖਣੀ ਅਤੇ ਆਤਮਾ ਨਗਰ ਵਿੱਚ ਛੋਟੀਆਂ-ਛੋਟੀਆਂ ਮੀਟਿੰਗਾਂ ਵੱਡੀਆਂ ਰੈਲੀਆਂ ਵਿੱਚ ਬਦਲ ਗਈਆਂ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਪੁੱਜੇ। ਇਸ ਸਮੇਂ ਦੌਰਾਨ, ਉਤਸ਼ਾਹੀ ਸਮਰਥਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਵੜਿੰਗ ਦੇ ਸੰਦੇਸ਼ ਨੂੰ ਸੁਣਨਾ ਚਾਹੁੰਦੇ ਸਨ ਅਤੇ ਇੱਕ ਖੁਸ਼ਹਾਲ ਭਾਰਤ ਲਈ ਉਨ੍ਹਾਂ ਦੇ ਵਿਜ਼ਨ ਨੂੰ ਜਾਣਨਾ ਚਾਹੁੰਦੇ ਸਨ। ਇਸ ਦੌਰਾਨ ਵੜਿੰਗ ਨੇ ਨੋਟਬੰਦੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ, "ਇਸ ਨੀਤੀ ਦਾ ਇੱਕੋ ਇੱਕ ਉਦੇਸ਼ ਮੋਦੀ ਦੇ ਨਾਮ ਨੂੰ ਅਮਰ ਕਰਨਾ ਸੀ।" ਉਨ੍ਹਾਂ ਨੇ ਇਸ ਕਦਮ ਦੀ ਨਿੰਦਾ ਕਰਦੇ ਹੋਏ ਇਸ ਨੂੰ ਵੱਡੀ ਗਲਤੀ ਕਰਾਰ ਦਿੱਤਾ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਕਾਲੇ ਧਨ ਅਤੇ ਨਕਲੀ ਨੋਟਾਂ ਨੂੰ ਖਤਮ ਕਰਨ ਦੇ ਨਾਂ 'ਤੇ 8 ਨਵੰਬਰ, 2016 ਨੂੰ ਭਾਰਤ ਦੀ 86 ਫੀਸਦੀ ਕਰੰਸੀ ਬੇਕਾਰ ਹੋ ਗਈ ਸੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਇਸ ਫੈਸਲੇ ਨੇ ਦੇਸ਼ ਦੇ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਦ੍ਰਿਸ਼ ਵਿੱਚ ਵਿਆਪਕ ਉਥਲ-ਪੁਥਲ ਮਚਾ ਦਿੱਤੀ ਹੈ। ਵੜਿੰਗ ਨੇ ਇਕ ਹੀ ਬਿਆਨ ਵਿੱਚ ਨੋਟਬੰਦੀ ਦੀਆਂ ਕਮੀਆਂ ਨੂੰ ਉਜਾਗਰ ਕੀਤਾ, "ਆਰਬੀਆਈ ਦੇ ਅਨੁਸਾਰ, ਨੋਟਬੰਦੀ ਕਾਲੇ ਧਨ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਕਿਉਂਕਿ ਵਾਪਸ ਲਏ ਗਏ 500 ਅਤੇ 1000 ਰੁਪਏ ਦੇ ਨੋਟਾਂ ਵਿੱਚੋਂ 99% ਵਾਪਸ ਆ ਗਏ ਹਨ। ਇਸ ਨਾਲ ਅੱਤਵਾਦੀ ਹਮਲੇ ਹੋਏ ਹਨ। ਇਸਦੀ ਬਜਾਏ, ਇਸ ਨੇ ਨਕਦ-ਅਧਾਰਤ ਗੈਰ-ਰਸਮੀ ਅਰਥਵਿਵਸਥਾ ਨੂੰ ਮਹੱਤਵਪੂਰਨ ਨੁਕਸਾਨ ਪਹੁੰਚਾਇਆ ਹੈ, ਨਤੀਜੇ ਵਜੋਂ ਰਾਸ਼ਟਰੀ ਆਮਦਨ ਵਿੱਚ 3 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।" ਰਾਜਾ ਵੜਿੰਗ ਨੇ ਨਵੀਂ ਸੰਸਦ ਭਵਨ 'ਤੇ 20,000 ਕਰੋੜ ਰੁਪਏ ਤੋਂ ਵੱਧ ਦੇ ਬੇਲੋੜੇ ਖਰਚ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਪਣੀ ਵਿਰਾਸਤ ਛੱਡਣ ਦੀ ਇੱਛਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਨੂੰ ਸਿਹਤ ਸੰਭਾਲ, ਸਿੱਖਿਆ ਅਤੇ ਗਰੀਬੀ ਹਟਾਉਣ ਵਰਗੇ ਮਹੱਤਵਪੂਰਨ ਖੇਤਰਾਂ 'ਤੇ ਬਿਹਤਰ ਢੰਗ ਨਾਲ ਖਰਚਿਆ ਜਾ ਸਕਦਾ ਸੀ। ਵੜਿੰਗ ਨੇ ਛੋਟੇ ਅਤੇ ਦਰਮਿਆਨੇ ਉਦਯੋਗਾਂ 'ਤੇ ਇਸ ਦੇ ਡੂੰਘੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ, ਕਿਹਾ, "ਮਾਈਕ੍ਰੋ ਇੰਡਸਟਰੀ ਦੇ ਜ਼ਿਆਦਾਤਰ ਕਰਮਚਾਰੀ ਆਪਣੇ ਘਰਾਂ ਨੂੰ ਚਲੇ ਗਏ ਹਨ। ਲੁਧਿਆਣਾ ਦੇ ਸਾਈਕਲ ਸੈਕਟਰ ਤੋਂ ਲੈ ਕੇ ਮੁਰਾਦਾਬਾਦ ਦੇ ਪਿੱਤਲ ਉਦਯੋਗ ਅਤੇ ਸੂਰਤ ਵਿੱਚ ਹੀਰੇ ਦੇ ਵਪਾਰ ਤੱਕ, ਨੋਟਬੰਦੀ ਨੇ ਇਸ ਤੋਂ ਇਲਾਵਾ ਜੀਐਸਟੀ ਨੇ ਭੁਗਤਾਨ ਕਰਨ ਲਈ ਨਕਦੀ ਦੀ ਘਾਟ ਕਾਰਨ ਉਨ੍ਹਾਂ ਦੀਆਂ ਮੁਸੀਬਤਾਂ ਨੂੰ ਹੋਰ ਵਧਾ ਦਿੱਤਾ ਹੈ। ਮੋਦੀ ਪ੍ਰਸ਼ਾਸਨ ਨੇ ਯੋਜਨਾਬੱਧ ਢੰਗ ਨਾਲ ਐਸ.ਐਮ.ਈਜ਼ ਨੂੰ ਨੁਕਸਾਨ ਪਹੁੰਚਾਇਆ ਹੈ। ਵੜਿੰਗ ਨੇ ਪੰਜਾਬ ਨੂੰ ਦਰਪੇਸ਼ ਨਾਜ਼ੁਕ ਮੁੱਦਿਆਂ ਜਿਵੇਂ ਕਿ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਖੇਤੀ ਸੰਕਟ, ਕਾਨੂੰਨ ਵਿਵਸਥਾ, ਮਹਿੰਗਾਈ, ਸਿੱਖਿਆ, ਆਰਥਿਕ ਸਿਹਤ ਅਤੇ ਸਿਹਤ ਸੰਭਾਲ ਵਰਗੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਵਿੱਚ ਭਾਜਪਾ ਅਤੇ 'ਆਪ' ਦੀਆਂ ਵਿਆਪਕ ਅਸਫਲਤਾਵਾਂ ਦਾ ਜ਼ਿਕਰ ਕੀਤਾ। ਅੰਤ ਵਿੱਚ, ਰਾਜਾ ਵੜਿੰਗ ਨੇ ਕਿਹਾ, "ਮੋਦੀ ਸਰਕਾਰ ਦੀਆਂ ਵਿਨਾਸ਼ਕਾਰੀ ਨੀਤੀਆਂ ਨੇ ਨਾ ਸਿਰਫ ਸਾਡੀ ਆਰਥਿਕਤਾ ਨੂੰ ਵਿਗਾੜਿਆ ਹੈ, ਬਲਕਿ ਲੱਖਾਂ ਲੋਕਾਂ ਦਾ ਵਿਸ਼ਵਾਸ ਵੀ ਤਬਾਹ ਕਰ ਦਿੱਤਾ ਹੈ, ਸਾਨੂੰ ਇੱਕ ਅਜਿਹੀ ਲੀਡਰਸ਼ਿਪ ਦੀ ਜ਼ਰੂਰਤ ਹੈ ਜੋ ਪ੍ਰਚਾਰ ਨਾਲੋਂ ਤਰੱਕੀ ਦੀ ਕਦਰ ਕਰਦਾ ਹੈ, ਅਤੇ ਮੈਂ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕਰਦਾ ਹਾਂ।”
Punjab Bani 26 May,2024
ਪਿੰਡ ਆਕੜੀ ਦੇ ਕਈ ਕਿਸਾਨ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ
ਪਿੰਡ ਆਕੜੀ ਦੇ ਕਈ ਕਿਸਾਨ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਜਿੰਗਰ ਭਾਈਚਾਰੇ ਦੇ ਵੀ 100 ਤੋਂ ਵੱਧ ਪਰਿਵਾਰਾਂ ਨੂੰ ਪ੍ਰਨੀਤ ਕੌਰ ਤੇ ਬੀਬਾ ਜੈ ਇੰਦਰ ਕੌਰ ਨੇ ਭਾਜਪਾ 'ਚ ਕੀਤਾ ਸ਼ਾਮਲ ਪਟਿਆਲਾ 25 ਮਈ ਹਲਕਾ ਘਨੌਰ ਦੇ ਪਿੰਡ ਆਕੜੀ ਦੇ ਕਈ ਕਿਸਾਨ ਐਤਵਾਰ ਨੂੰ ਆਪਣੇ ਪਰਿਵਾਰਾਂ ਸਮੇਤ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਇਨ੍ਹਾਂ ਕਿਸਾਨਾਂ ਨੂੰ ਭਾਜਪਾ ਦਾ ਸਰੋਪਾ ਪਾ ਕੇ ਭਾਜਪਾ ਪਰਿਵਾਰ ਦਾ ਹਿੱਸਾ ਬਣਨ 'ਤੇ ਵਧਾਈ ਦਿੱਤੀ। ਇਸਦੇ ਨਾਲ ਹੀ ਤੋਪਖਾਨਾ ਮੰਡਲ ਤੋਂ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਭਾਰੀ ਪਵਨ ਢਾਬੀ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਜਿੰਗਰ ਭਾਈਚਾਰੇ ਦੇ ਕਰੀਬ 100 ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ 'ਚ ਸ਼ਾਮਲ ਹੋਏ ਕਿਸਾਨ ਗੁਰਵਿੰਦਰ ਸਿੰਘ, ਗੁਰਜੰਟ ਸਿੰਘ, ਛਿੰਦਰ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਹੀ ਪਟਿਆਲਾ ਤੋਂ ਲੋਕਸਭਾ ਮੈਂਬਰ ਹੋ ਸਕਦੇ ਹਨ, ਜੋ ਕਿ ਪਟਿਆਲਾ ਦੇ ਸਾਰੇ ਮਹੱਤਵਪੂਰਨ ਵਿਕਾਸ ਕਾਰਜਾਂ ਲਈ ਕੇਂਦਰ ਦੀ ਮੋਦੀ ਸਰਕਾਰ ਤੋਂ ਵੱਡੇ ਵਿਕਾਸ ਫੰਡ ਲਿਆ ਸਕਦੇ ਹਨ। ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਚੁਟਕਲੇ ਸੁਣਨ ਜਾਂ ਸੁਣਾ ਕੇ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਦੌਰਾਨ ਨੁਕਸਾਨੇ ਗਏ ਘਨੌਰ ਇਲਾਕੇ ਦੇ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਤਾਂ ਗੱਲ ਛੱਡੋ, ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਉਨ੍ਹਾਂ ਦਾ ਹਾਲ ਚਾਲ ਜਾਣਨਾ ਵੀ ਜ਼ਰੂਰੀ ਨਹੀਂ ਸਮਝਿਆ। ਭਾਜਪਾ ਵਿੱਚ ਸ਼ਾਮਲ ਹੋਏ ਇਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੇ ‘ਆਪ’ ਆਗੂ ਇਸ ਵੇਲੇ ਪੂਰੇ ਘਨੌਰ ਇਲਾਕੇ ਵਿੱਚ ਲੋਕਾਂ ’ਤੇ ਆਪਣੀ ਮਰਜ਼ੀ ਥੋਪ ਰਹੇ ਹਨ। ਜਿਨ੍ਹਾਂ ਨੇ ਝਾੜੂ ਪਾਰਟੀ ਨੂੰ ਕਿਸੇ ਵੱਡੇ ਬਦਲਾਅ ਦੀ ਆਸ ਨਾਲ ਵੋਟਾਂ ਪਾਈਆਂ ਸਨ, ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਉਹ ਇੰਨੀ ਜਲਦੀ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਜਾਣਗੇ। ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਪਿਛਲੇ 26 ਮਹੀਨਿਆਂ 'ਚ 'ਆਪ' ਪਾਰਟੀ ਨੇ ਘਨੌਰ ਇਲਾਕੇ 'ਚ ਵਿਕਾਸ ਸਬੰਧੀ ਇਕ ਵੀ ਕੰਮ ਨਹੀਂ ਕੀਤਾ, ਜਿਸ ਦਾ ਲੇਖਾ-ਜੋਖਾ ਇਲਾਕੇ ਦੇ ਲੋਕ 1 ਜੂਨ ਨੂੰ ਚੋਣਾਂ ਵਾਲੇ ਦਿਨ ਲੈਣਗੇ | ਭਾਜਪਾ ਆਗੂ ਪ੍ਰਨੀਤ ਕੌਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਹਰ ਸਾਲ ਪੰਜਾਬ ਦੇ ਹਰ ਕਿਸਾਨ ਦੇ ਬੈਂਕ ਖਾਤੇ ਵਿੱਚ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾ ਰਹੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਰਾਹੀਂ 23.3 ਲੱਖ ਕਿਸਾਨਾਂ ਨੂੰ 4605 ਕਰੋੜ ਰੁਪਏ ਤੋਂ ਵੱਧ ਦਾ ਲਾਭ ਦਿੱਤਾ ਜਾ ਚੁੱਕਾ ਹੈ। ਕਿਸਾਨਾਂ ਦੀ ਸਹੂਲਤ ਲਈ ਮੋਦੀ ਸਰਕਾਰ ਨੇ 4500 ਤੋਂ ਵੱਧ ਕਿਸਾਨ ਸਮ੍ਰਿਧੀ ਕੇਂਦਰ ਸਥਾਪਤ ਕੀਤੇ ਹਨ। ਇਸ ਤੋਂ ਇਲਾਵਾ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਪੰਜਾਬ ਦੇ ਲੋਕਾਂ ਨੂੰ 1980 ਮੀਟ੍ਰਿਕ ਟਨ ਤੋਂ ਵੱਧ ਮੁਫ਼ਤ ਅਨਾਜ ਵੰਡਿਆ ਹੈ। ਮਗਰੋਂ ਮਹਾਰਾਣੀ ਪ੍ਰਨੀਤ ਕੌਰ ਨਾਲ ਇੱਕ ਯਾਦਗਾਰੀ ਫੋਟੋ ਖਿੱਚਣ ਤੋਂ ਬਾਅਦ ਜਿੰਗਰ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਉਨ੍ਹਾਂ ਦੇ ਭਾਈਚਾਰੇ ਲਈ ਬਣਾਈ ਗਈ ਧਰਮਸ਼ਾਲਾ ਉਨ੍ਹਾਂ ਲਈ ਕਾਫੀ ਲਾਹੇਵੰਦ ਸਾਬਤ ਹੋਈ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਜਿੰਗਾਰ ਭਾਈਚਾਰੇ ਦੇ ਲੋਕਾਂ ਦਾ ਭਾਜਪਾ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨਾਲ ਵਾਅਦਾ ਵੀ ਕੀਤਾ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਲੋਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜਿੰਗਰ ਬਰਾਦਰੀ ਦੇ ਨਾਲ-ਨਾਲ ਪਟਿਆਲਾ ਜਿਲੇ ਦੇ ਲੋਕਾ ਦਾ ਭਰੋਸਾ ਹੀ ਉਨ੍ਹਾਂ ਦੀ ਤਾਕਤ ਹੈ ਅਤੇ ਇਸੇ ਬਲ ਨਾਲ ਉਹ ਲੋਕ ਸਭਾ ਚੋਣਾਂ ਜਿੱਤ ਕੇ ਪਟਿਆਲਾ ਜ਼ਿਲ੍ਹੇ ਦਾ ਵਿਕਾਸ ਕਰਕੇ ਦੇਸ਼ ਦੀ ਤਰੱਕੀ ਵਿੱਚ ਵੱਡੀ ਭੂਮਿਕਾ ਨਿਭਾਉਣਗੇ। ਪਵਨ ਧਾਬੀ ਨੇ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਵਾਲੇ ਦਿਨ ਜਿੰਗਰ ਭਾਈਚਾਰੇ ਦਾ ਹਰ ਵਿਅਕਤੀ ਭਾਜਪਾ ਨੂੰ ਵੋਟ ਪਾ ਕੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਆਪਣਾ ਯੋਗਦਾਨ ਪਾਵੇਗਾ।
Punjab Bani 26 May,2024
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ 'ਤੇ ਜਾਣ ਦੀ ਅਪੀਲ
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ "ਇਸ ਵਾਰ 70 ਪਾਰ" ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ 'ਤੇ ਜਾਣ ਦੀ ਅਪੀਲ * ਚੋਣਾਂ ਵਿੱਚ ਸਰਗਰਮ ਭਾਗੀਦਾਰੀ ਨੂੰ ਹੁਲਾਰਾ ਦੇਣ ਲਈ ਬੋਗਨਵਿਲੀਆ ਗਾਰਡਨ, ਮੋਹਾਲੀ ਤੋਂ ਵਾਕਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ - ਬੂਥਾਂ 'ਤੇ ਲੂ ਪ੍ਰਬੰਧਨ ਲਈ ਢੁਕਵੇਂ ਉਪਾਅ ਐਸ.ਏ.ਐਸ.ਨਗਰ, 26 ਮਈ, 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ "ਇਸ ਵਾਰ 70 ਪਾਰ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ 'ਤੇ ਜਾਣ ਲਈ ਅਪੀਲ ਕੀਤੀ ਹੈ। ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਵਾਕਾਥਨ ਨੂੰ ਬੋਗਨਵਿਲੀਆ ਗਾਰਡਨ, ਫੇਜ਼ 4, ਮੋਹਾਲੀ ਤੋਂ ਹਰੀ ਝੰਡੀ ਦਿਖਾਉਂਦੇ ਹੋਏ, ਸੀ.ਈ.ਓ. ਸਿਬਿਨ ਸੀ ਨੇ ਕਿਹਾ ਕਿ ਵਾਕਾਥਨ ਦਾ ਉਦੇਸ਼ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਦੇ ਭਾਗੀਦਾਰ ਸ਼ਾਮਲ ਹੋਏ, ਜਿਨ੍ਹਾਂ ਨੇ ਇਸ ਨੂੰ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀ ਦੇ ਹਿੱਸੇ ਵਜੋਂ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ। ਵਾਕਾਥਨ ਵਿੱਚ ਵੋਟਿੰਗ ਅਤੇ ਗ੍ਰੀਨ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ, ਜਿਸ ਵਿੱਚ ਭਾਗ ਲੈਣ ਵਾਲਿਆਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਟੋਪੀਆਂ ਪਹਿਨੀਆਂ ਹੋਈਆਂ ਸਨ, ਜਿਨ੍ਹਾਂ ਤੇ "ਸਾਡਾ ਮਿਸ਼ਨ-ਗ੍ਰੀਨ ਚੋਣ" ਨਾਅਰਾ ਲਿਖਿਆ ਸੀ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਗ੍ਰੀਨ ਚੋਣਾਂ ਦੇ ਸੰਦੇਸ਼ ਨੂੰ ਪ੍ਰਫੁੱਲਤ ਕਰਨ ਲਈ ਭਾਗ ਲੈਣ ਵਾਲਿਆਂ ਨੂੰ ਬੂਟੇ ਵੀ ਵੰਡੇ ਗਏ। ਸੀ.ਈ.ਓ. ਸਿਬਿਨ ਸੀ ਨੇ ਗ੍ਰੀਨ ਚੋਣ ਸੁਨੇਹੇ ਨੂੰ ਦਰਸਾਉਣ ਲਈ ਬੋਗਨਵਿਲੀਆ ਗਾਰਡਨ ਵਿੱਚ ਇੱਕ ਬੂਟਾ ਵੀ ਲਗਾਇਆ। ਇਸ ਮੌਕੇ ਉਨ੍ਹਾਂ ਨੇ ਹਰੇ ਰੰਗ ਦੀਆਂ ਟੀ-ਸ਼ਰਟਾਂ ਅਤੇ ਕੈਪਸ ਵੀ ਲਾਂਚ ਕੀਤੀਆਂ। ਸੀ.ਈ.ਓ. ਨੇ ਕਿਹਾ ਕਿ ਮੁਹਾਲੀ ਅਤੇ ਬਾਕੀ ਸਾਰੇ ਜ਼ਿਲ੍ਹੇ ਵੋਟਾਂ ਲਈ ਤਿਆਰ ਹਨ ਅਤੇ ਮਤਦਾਨ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਮਤਦਾਨ ਵਧਾਉਣ ਅਤੇ ਵਧੇਰੇ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ, ਵੋਟਿੰਗ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਗਤੀਵਿਧੀਆਂ ਜਾਰੀ ਹਨ। ਬਿਰਧ ਵੋਟਰਾਂ ਅਤੇ ਦਿਵਿਆਂਗ ਮਤਦਾਤਾਵਾਂ ਲਈ, ਹੋਮ ਵੋਟ (85 ਸਾਲ ਤੋਂ ਵਧੇਰੇ ਅਤੇ ਦਿਵਿਆਂਗਜਨ ਲਈ) ਨਾਮਕ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਘਰ ਤੋਂ ਹੀ ਵੋਟ ਪਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਮੋਬਾਈਲ ਐਪ ਸਕਸ਼ਮ ਬਜ਼ੁਰਗਾਂ ਅਤੇ ਪੀ ਡਬਲਯੂ ਡੀ (ਦਿਵਿਆਂਗ) ਵੋਟਰਾਂ ਲਈ ਟਰਾਂਸਪੋਰਟ ਸਹੂਲਤਾਂ ਪ੍ਰਾਪਤ ਕਰਨ ਦੇ ਨਾਲ-ਨਾਲ ਚੋਣ ਬੂਥਾਂ 'ਤੇ ਵਾਲੰਟੀਅਰਾਂ ਦੀ ਮਦਦ ਅਤੇ ਵ੍ਹੀਲਚੇਅਰ ਹਾਸਲ ਕਰਨ ਚ ਮਦਦਗਾਰ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵੋਟਰਾਂ ਦਾ ਲਗਭਗ 49 ਪ੍ਰਤੀਸ਼ਤ ਔਰਤਾਂ ਹਨ, ਇਸ ਲਈ ਬੱਚਿਆਂ ਲਈ ਕ੍ਰੈਚ, ਵੇਟਿੰਗ ਏਰੀਆ, ਗਰਮੀ ਦੀ ਸਥਿਤੀ ਨਾਲ ਨਜਿੱਠਣ ਲਈ ਏਸੀ/ਕੂਲਰ/ਪੱਖੇ, ਪਖਾਨੇ ਅਤੇ ਹੋਰ ਯਕੀਨੀ ਘੱਟੋ-ਘੱਟ ਸਹੂਲਤਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੈਪੀਡੋ ਨੇ ਵੋਟਰਾਂ ਨੂੰ ਬੂਥਾਂ ਤੱਕ ਪਹੁੰਚਾਉਣ ਲਈ ਆਪਣੀਆਂ ਮੁਫਤ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਵਿੱਚ ਮੀਡੀਆ ਦੇ ਸਹਿਯੋਗ ਦਾ ਵਿਸ਼ੇਸ਼ ਧੰਨਵਾਦ ਕੀਤਾ। ਪੰਜਾਬੀ ਫਿਲਮ ਅਦਾਕਾਰ ਰਾਜ ਧਾਲੀਵਾਲ ਅਤੇ ਅਦਾਕਾਰ ਦਰਸ਼ਨ ਔਲਖ ਵੀ ਚੋਣ ਕਮਿਸ਼ਨ ਦੀਆਂ ਕੋਸ਼ਿਸ਼ਾਂ ਦੇ ਪ੍ਰਚਾਰ-ਪ੍ਰਸਾਰ ਲਈ ਮੌਜੂਦ ਸਨ। ਏ.ਡੀ.ਸੀ.(ਜੀ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਟਿੱਡਕੇ, ਨੇ ਇਸ ਮੌਕੇ ਸੀ.ਈ.ਓ. ਪੰਜਾਬ ਦਾ ਸਵਾਗਤ ਕੀਤਾ ਅਤੇ 1 ਜੂਨ ਨੂੰ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਲਈ ਜ਼ਿਲ੍ਹੇ ਵੱਲੋਂ ਕੀਤੀਆਂ ਚੋਣ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਪ੍ਰੋ: ਗੁਰਬਖ਼ਸ਼ੀਸ਼ ਸਿੰਘ ਅੰਟਾਲ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸੀ.ਈ.ਓ ਦਫ਼ਤਰ ਤੋਂ ਮਨਪ੍ਰੀਤ ਅਨੇਜਾ, ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਚੋਣ ਕਾਨੂੰਗੋ ਸੁਰਿੰਦਰ ਬੱਤਰਾ ਵੀ ਹਾਜ਼ਰ ਸਨ |
Punjab Bani 26 May,2024
ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ: ਸੁਭਾਸ਼ ਸ਼ਰਮਾ
ਦੇਸ਼ ਅੱਗੇ ਵੱਧ ਰਿਹਾ ਹੈ ਤੇ ਪੰਜਾਬ ਪੀਛੇ ਜਾ ਰਿਹਾ ਹੈ: ਸੁਭਾਸ਼ ਸ਼ਰਮਾ ਪੰਜਾਬ ਦੀ ਬਿਹਤਰੀ ਲਈ ਮੋਦੀ ਦਾ ਸਾਥ ਦਿਓ: ਡਾ: ਸੁਭਾਸ਼ ਸ਼ਰਮਾ ਪੰਜਾਬੀਆਂ ਨੇ 'ਆਪ', ਕਾਂਗਰਸ ਤੇ ਅਕਾਲੀਆਂ ਨੂੰ ਅਜ਼ਮਾਇਆ, ਹੁਣ ਭਾਜਪਾ ਨੂੰ ਮੌਕਾ ਦੇਣ : ਡਾ: ਸੁਭਾਸ਼ ਸ਼ਰਮਾ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਭਾਜਪਾ ਨੂੰ ਉਮੀਦ ਨਾਲੋਂ ਵੱਧ ਪਿਆਰ ਮਿਲ ਰਿਹਾ ਹੈ: ਡਾ: ਸੁਭਾਸ਼ ਸ਼ਰਮਾ ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਿਆਂ ਦਾ ਵਧਣਾ ਗੰਭੀਰ ਚਿੰਤਾ ਦਾ ਵਿਸ਼ਾ : ਡਾ: ਸੁਭਾਸ਼ ਸ਼ਰਮਾ ਰੋਪੜ ਅਤੇ ਖਰੜ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਨੂੰ ਮਿਲਿਆ ਜ਼ਬਰਦਸਤ ਸਮਰਥਨ ਰੋਪੜ/ਖਰੜ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਰੋਪੜ ਅਤੇ ਖਰੜ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੀ ਗੁਆਚੀ ਹੋਈ ਇੱਜ਼ਤ ਨੂੰ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਹਾਲ ਕਰ ਸਕਦੇ ਹਨ। ਕਈ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਮੋਦੀ ਨੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਇਆ ਹੈ | ਉਨ੍ਹਾਂ ਨੇ ਲੋਕਾਂ ਦੀ ਤਾੜੀਆਂ ਦੀ ਗੜਗੜਾਹਟ ਵਿਚ ਕਿਹਾ, "ਇਸ ਚੋਣ ਵਿੱਚ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਭਾਜਪਾ ਨੂੰ ਵੋਟ ਦੇ ਕੇ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਈਏ ਅਤੇ ਇਹ ਯਕੀਨੀ ਬਣਾਉਣ ਕਿ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਪੰਜਾਬ ਵਿਚ ਵੀ ਬੇਮਿਸਾਲ ਵਿਕਾਸ ਹੋਵੇ । ਡਾ: ਸੁਭਾਸ਼ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ਅੱਗੇ ਵੱਧ ਰਿਹਾ ਹੈ ਜਦਕਿ ਪੰਜਾਬ ਪੀਛੇ ਜਾ ਰਿਹਾ ਹੈ। ਉਨ੍ਹਾਂ ਕਿਹਾ, 'ਇਕ ਪਾਸੇ ਯੋਗੀ ਆਦਿਤਿਆਨਾਥ ਨੇ ਉੱਤਰ ਪ੍ਰਦੇਸ਼ ਨੂੰ ਅਪਰਾਧ ਅਤੇ ਗੈਂਗਸਟਰ ਮੁਕਤ ਸੂਬਾ ਬਣਾ ਦਿੱਤਾ ਹੈ, ਦੂਜੇ ਪਾਸੇ ਪੰਜਾਬ 'ਚ 'ਜੰਗਲ ਰਾਜ' ਜਾਰੀ ਹੈ ਅਤੇ ਗੈਂਗਸਟਰਾਂ ਨੂੰ ਖੁੱਲ੍ਹਾ ਹੱਥ ਮਿਲਿਆ ਹੋਇਆ ਹੈ। ਡਾ: ਸ਼ਰਮਾ ਨੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਬੇਰੁਜ਼ਗਾਰੀ ਵੱਧ ਰਹੀ ਹੈ, ਉੱਥੇ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਹਾਲਤ ਚਿੰਤਾਜਨਕ ਪੱਧਰ 'ਤੇ ਪਹੁੰਚ ਚੁੱਕੀ ਹੈ ਅਤੇ ਇਸ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਨਵੀਂ ਸਫ਼ਲਤਾ ਦੀ ਕਹਾਣੀ ਲਿਖਣ ਲਈ ਮੋਦੀ ਦੇ ਹੱਥ ਮਜ਼ਬੂਤ ਕਰਨ। ਪੰਜਾਬ ਦੇ ਉਦਯੋਗਾਂ ਦੇ ਦੂਜੇ ਰਾਜਾਂ ਵਿੱਚ ਹੋ ਰਹੇ ਪ੍ਰਵਾਸ ਵੱਲ ਇਸ਼ਾਰਾ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਯੂ.ਪੀ., ਗੁਜਰਾਤ ਅਤੇ ਹੋਰ ਕਈ ਰਾਜਾਂ ਤੋਂ ਇਲਾਵਾ ਸਾਡਾ ਗੁਆਂਢੀ ਰਾਜ ਹਰਿਆਣਾ ਵੀ ਤਰੱਕੀ ਦੇ ਮਾਮਲੇ ਵਿੱਚ ਕਾਫੀ ਅੱਗੇ ਹੈ, ਜਦਕਿ ਅੱਜ ਪੰਜਾਬ ਦੀ ਸਥਿਤੀ ਇਹ ਹੈ ਕਿ ਸੂਬੇ ਸਿਰ 3.5 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਕਰਜ਼ੇ ਦੇ ਬੋਝ ਨੂੰ ਉਦੋਂ ਹੀ ਘੱਟ ਕੀਤਾ ਜਾ ਸਕਦਾ ਹੈ ਜਦੋਂ ਇੱਥੋਂ ਦੇ ਲੋਕ ਮੋਦੀ ਦੇ ਵਿਕਸਤ ਭਾਰਤ ਦੇ ਵਿਚਾਰ ਦਾ ਸਮਰਥਨ ਕਰਨ। ਡਾ: ਸ਼ਰਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਸਾਰੀਆਂ ਪਾਰਟੀਆਂ- ਆਪ, ਕਾਂਗਰਸ ਅਤੇ ਅਕਾਲੀਆਂ ਨੂੰ ਅਜ਼ਮਾਇਆ ਹੈ, ਪਰ ਨਤੀਜਾ ਇਹ ਨਿਕਲਿਆ ਕਿ ਇਹ ਸੂਬੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੀਆਂ ਅਤੇ ਇਨ੍ਹਾਂ ਦੇ ਆਗੂਆਂ ਨੇ ਸਿਰਫ਼ ਆਪਣੇ ਹੀ ਭਲੇ ਲਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕਹਿੰਦੇ ਹਨ ਕਿ ਅਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਬਦਲ ਵਜੋਂ ‘ਆਪ’ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਨੇ ਵੀ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਅਸੀਂ ਮੋਦੀ ਦੇ ਨਾਲ ਖੜ੍ਹੇ ਹੋ ਕੇ ਭਾਜਪਾ ਨੂੰ ਵੋਟ ਪਾਉਣ ਦਾ ਫੈਸਲਾ ਕੀਤਾ ਹੈ। ਡਾ: ਸ਼ਰਮਾ ਨੇ ਪੂਰੇ ਵਿਸ਼ਵਾਸ਼ ਨਾਲ ਕਿਹਾ ਕਿ ਇਸ ਵਾਰ ਦੇਸ਼ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਪੇਂਡੂ ਲੋਕ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਸਾਥ ਦੇਣ ਲਈ ਵਚਨਬੱਧ ਹਨ। ਆਪਣੀਆਂ ਚੋਣ ਰੈਲੀਆਂ ਦੌਰਾਨ ਡਾ: ਸ਼ਰਮਾ ਨੇ ਗਰੀਬਾਂ ਦੇ ਲਾਭ ਅਤੇ ਵਿਕਾਸ ਲਈ ਮੋਦੀ ਦੁਆਰਾ ਸ਼ੁਰੂ ਕੀਤੀਆਂ ਵੱਖ-ਵੱਖ ਕੇਂਦਰੀ ਸਕੀਮਾਂ ਬਾਰੇ ਵੀ ਚਾਨਣਾ ਪਾਇਆ। ਸਾਰੀਆਂ ਚੋਣ ਮੀਟਿੰਗਾਂ ਵਿੱਚ ਭਾਜਪਾ ਉਮੀਦਵਾਰ ਨੂੰ ਲੈ ਕੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ।
Punjab Bani 26 May,2024
'ਲੋਕ ਸਭਾ ਚੋਣਾਂ 2024' ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ
'ਲੋਕ ਸਭਾ ਚੋਣਾਂ 2024' ਚੋਣ ਅਮਲਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਸ਼ੌਕਤ ਅਹਿਮਦ ਪਰੇ -ਚੋਣ ਅਮਲੇ ਦੀ ਤੀਜੀ ਰਿਹਰਸਲ ਮੌਕੇ ਚੋਣ ਪ੍ਰਕ੍ਰਿਆ ਦੀਆਂ ਬਾਰੀਕੀਆਂ ਤੋਂ ਕਰਵਾਇਆ ਜਾਣੂ -1 ਜੂਨ ਨੂੰ ਵੋਟਾਂ ਪੁਆਉਣ ਲਈ ਪੋਲਿੰਗ ਪਾਰਟੀਆਂ 31 ਮਈ ਨੂੰ ਪੋਲਿੰਗ ਸਟੇਸ਼ਨਾਂ ਲਈ ਹੋਣਗੀਆਂ ਰਵਾਨਾ ਪਟਿਆਲਾ, 26 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ 'ਚ 1742 ਪੋਲਿੰਗ ਬੂਥਾਂ 'ਤੇ 1 ਜੂਨ ਨੂੰ ਵੋਟਾਂ ਪੁਆਉਣ ਦੇ ਅਮਲ ਨੂੰ ਸਫ਼ਲਤਾ ਪੂਰਵਕ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਅੱਜ ਪੋਲਿੰਗ ਪਾਰਟੀਆਂ ਨੂੰ ਵੋਟਾਂ ਪੁਆਉਣ ਦੀ ਅੰਤਿਮ ਰਿਹਰਸਲ ਕਰਵਾਈ। ਇਸ ਦੌਰਾਨ ਦੂਜੇ ਜ਼ਿਲ੍ਹਿਆਂ ਦੇ ਪਟਿਆਲਾ ਵਿਖੇ ਤਾਇਨਾਤ ਮੁਲਾਜਮ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਜਰੀਏ ਪੁਆਈਆਂ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਚੋਣ ਅਮਲੇ ਦੀ ਇਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕ੍ਰਿਆ ਤੋਂ ਬਾਰੀਕੀ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਾਰੀਆਂ ਪੋਲਿੰਗ ਪਾਰਟੀਆਂ 31 ਮਈ ਨੂੰ ਨਿਰਧਾਰਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ ਅਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ। ਸ਼ੌਕਤ ਅਹਿਮਦ ਪਰੇ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਸਮੁੱਚੇ ਚੋਣ ਅਮਲੇ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਨੂੰ ਕੋਈ ਸ਼ੰਕਾ ਹੈ ਤਾਂ ਉਸਦਾ ਨਿਵਾਰਨ ਜਰੂਰ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ। ਸਿਖਲਾਈ ਦੌਰਾਨ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾਕੇ ਅੱਜ ਦੂਜੀ ਰਿਹਰਸਲ ਮੌਕੇ ਹਰ ਮੈਂਬਰ ਦੀ ਜਿੰਮੇਵਾਰੀ, ਪ੍ਰੀਜਾਈਡਿੰਗ ਅਫ਼ਸਰ ਦੀ ਡਾਇਰੀ ਤੇ ਚੈਕਲਿਸਟ, ਈ.ਵੀ.ਐਮਜ਼ ਤੇ ਵੀ.ਵੀ.ਪੈਟ ਮਸ਼ੀਨਾਂ, 17-ਏ, 17-ਬੀ ਤੇ 17-ਸੀ ਫਾਰਮ, ਸੀਲਾਂ, ਟੈਗ, ਪੋਲਿੰਗ ਏਜੰਟਾਂ ਦੇ ਦਸਤਖ਼ਤ ਤੇ ਹੋਰ ਦਸਤਾਵੇਜਾਂ, ਮਤਦਾਨ ਲਈ ਜਰੂਰੀ ਹਦਾਇਤਾਂ ਅਤੇ ਵੋਟਾਂ ਲਈ ਜਰੂਰੀ ਸਮਾਨ ਆਦਿ ਬਾਰੇ ਵੀ ਮੁਕੰਮਲ ਸਿਖਲਾਈ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਸਮੁੱਚਾ ਚੋਣ ਅਮਲਾ ਪਾਬੰਦ ਹੈ। ਪਟਿਆਲਾ ਦਿਹਾਤੀ ਦੇ ਰਿਟਰਨਿੰਗ ਅਧਿਕਾਰੀ-ਕਮ-ਏ.ਡੀ.ਸੀ. ਨਵਰੀਤ ਕੌਰ ਸੇਖੋਂ, ਘਨੌਰ ਦੇ ਏ.ਆਰ.ਓ. ਕੰਨੂ ਗਰਗ, ਰਾਜਪੁਰਾ ਦੇ ਏ.ਆਰ.ਓ. ਜਸਲੀਨ ਕੌਰ ਭੁੱਲਰ, ਪਟਿਆਲਾ ਦੇ ਐਸ.ਡੀ.ਐਮ. ਅਰਵਿੰਦ ਕੁਮਾਰ, ਨਾਭਾ ਦੇ ਆਰ.ਓ. ਤਰਸੇਮ ਚੰਦ, ਸਨੌਰ ਦੇ ਏ.ਆਰ.ਓ. ਬਬਨਦੀਪ ਸਿੰਘ ਵਾਲੀਆ, ਪਾਤੜਾਂ ਦੇ ਏ.ਆਰ.ਓ. ਰਵਿੰਦਰ ਸਿੰਘ ਤੇ ਐਸ.ਡੀ.ਐਮ. ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਚੋਣ ਅਮਲੇ ਨੇ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹ ਨਾਲ ਰਿਹਰਸਲ ਵਿੱਚ ਹਿੱਸਾ ਲਿਆ। ਸਹਾਇਕ ਰਿਟਰਨਿੰਗ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਵੋਟਾਂ ਪੁਆਉਣ ਦਾ ਕਾਰਜ ਨਿਰਵਿਘਨਤਾ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Punjab Bani 26 May,2024
ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ
ਸਨੌਰ ਹਲਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ -ਪ੍ਰਨੀਤ ਕੌਰ ਨੇ ਸਾਰੀਆਂ ਔਰਤਾਂ ਦਾ ਭਾਜਪਾ 'ਚ ਸ਼ਾਮਲ ਹੋਣ 'ਤੇ ਕੀਤਾ ਨਿੱਘਾ ਸਵਾਗਤ -ਪ੍ਰਿਅੰਕਾ ਗਾਂਧੀ ਦੇ ਪ੍ਰੋਗਰਾਮ ਨਾਲੋਂ ਇਕੱਲੇ ਸਨੌਰ ਹਲਕੇ ਦੀਆਂ 1000 ਤੋਂ ਜ਼ਿਆਦਾ ਔਰਤਾਂ ਭਾਜਪਾ 'ਚ ਸ਼ਾਮਲ : ਮਨੀਸ਼ਾ ਗੁਲਾਟੀ ਪਟਿਆਲਾ 26 ਮਈ 2024 ਸਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਇੱਕ ਹਜ਼ਾਰ ਤੋਂ ਵੱਧ ਔਰਤਾਂ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚੀਆਂ ਅਤੇ ਆਪਣੀ ਇੱਛਾ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈਆਂ। ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਇਨ੍ਹਾਂ ਸਾਰੀਆਂ ਔਰਤਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਭਾਜਪਾ ਵਿੱਚ ਸ਼ਾਮਿਲ ਹੋਣ ਮਗਰੋਂ ਕਈ ਔਰਤਾਂ ਨੇ ਭਾਜਪਾ ਆਗੂ ਪ੍ਰਨੀਤ ਕੌਰ ਨੂੰ ਦੱਸਿਆ ਕਿ ਬਿਜਲੀ ਬਿੱਲ ਮੁਆਫ਼ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਮਹਿਲਾਵਾਂ ਨੇ ਕਿਹਾ ਕਿ ਉਹਨਾਂ ਦਾ ਆਟਾ-ਦਾਲ ਸਕੀਮ ਤੋਂ ਨਾਂ ਕੱਟ ਦਿੱਤਾ ਗਿਆ ਹੈ। ਸਰਕਾਰੀ ਕੰਮ ਘਰ ਬੈਠੇ ਹੋਣ ਦਾ ਦਾਅਵਾ ਪੂਰਾ ਨਹੀਂ ਹੋ ਸਕਿਆ। ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਵੀ ਨਹੀਂ ਮਿਲ ਰਹੀਆਂ। ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੀਆਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕਿਹਾ ਕਿ ਜਦੋਂ ਵੀ ਝਾੜੂ ਪਾਰਟੀ ਦਾ ਕੋਈ ਵੀ ਆਗੂ ਉਨ੍ਹਾਂ ਦੇ ਘਰ ਵੋਟਾਂ ਮੰਗਣ ਆਉਂਦਾ ਹੈ ਤਾਂ ਉਸ ਕੋਲੋਂ ਪਿਛਲੇ 26 ਮਹੀਨਿਆਂ ਦੇ ਬਕਾਇਆ 26 ਹਜ਼ਾਰ ਰੁਪਏ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਭਾਜਪਾ ਆਗੂ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਸਮੂਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ ਤਿੰਨ ਕਰੋੜ ਔਰਤਾਂ ਨੂੰ ਲਖਪਤੀ ਦੀਦੀ ਬਣਾਉਣ ਦਾ ਵਾਅਦਾ ਕੀਤਾ ਹੈ ਅਤੇ ਉਨ੍ਹਾਂ ਨੇ ਖੁਦ ਪਹਿਲੇ ਪੜਾਅ ਵਿੱਚ ਪਟਿਆਲਾ ਵਿੱਚ ਇੱਕ ਲੱਖ ਲਖਪਤੀ ਦੀਦੀ ਬਣਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਹਰ ਹਾਲਤ ਵਿਚ ਪੂਰਾ ਕਰਦੇ ਹਨ। ਪ੍ਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਈਆਂ ਔਰਤਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 27 ਕਰੋੜ ਰੁਪਏ ਦੀ ਲਾਗਤ ਨਾਲ ਦੋ ਲੱਖ ਲੋਕਾਂ ਲਈ ਘਰ ਬਣਾਏ ਗਏ ਹਨ। ਔਰਤਾਂ ਨੂੰ ਧੂੰਏਂ ਤੋਂ ਮੁਕਤ ਕਰਨ ਲਈ 13 ਲੱਖ ਮੁਫਤ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ, 13 ਹਜ਼ਾਰ 390 ਪਿੰਡਾਂ ਦੇ ਵਿਕਾਸ ਲਈ 8 ਹਜ਼ਾਰ 390 ਕਰੋੜ ਰੁਪਏ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ 85.29 ਲੱਖ ਤੋਂ ਵੱਧ ਮੁਦਰਾ ਕਰਜ਼ਿਆਂ ਵਿੱਚੋਂ 55 ਫ਼ੀਸਦੀ ਔਰਤਾਂ ਨੂੰ ਦਿੱਤੇ ਹਨ। ਸੁਕੰਨਿਆ ਸਮਰਧੀ ਯੋਜਨਾ ਦੇ ਤਹਿਤ ਲੜਕੀਆਂ ਦੇ ਨਾਂ 'ਤੇ 9.6 ਲੱਖ ਖਾਤੇ ਖੋਲ੍ਹੇ ਗਏ ਅਤੇ ਸਹੀ ਪੋਸ਼ਣ, ਦੇਸ਼ ਰੋਸ਼ਨ ਯੋਜਨਾ ਰਾਹੀਂ ਪੋਸ਼ਣ ਮੁਹਿੰਮ ਚਲਾ ਕੇ 13.3 ਲੱਖ ਤੋਂ ਵੱਧ ਔਰਤਾਂ ਅਤੇ ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਗਿਆ। ਪ੍ਰਨੀਤ ਕੌਰ ਨੇ ਬੀਬੀਆਂ ਨਾਲ ਉਹਨਾਂ ਦੇ ਦੁੱਖ-ਸੁੱਖ ਸਾਂਝਾ ਕਰਦਿਆਂ ਕਿਹਾ ਕਿ ਪਟਿਆਲਾ, ਪੰਜਾਬ ਅਤੇ ਸਾਡੇ ਬੱਚਿਆਂ ਦਾ ਭਵਿੱਖ ਭਾਜਪਾ ਕੋਲ ਹੀ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਟਿਆਲਾ ਵਾਸੀਆਂ ਵੱਲੋਂ ਮਿਲੇ ਭਰੋਸੇ ਦੀ ਬਦੌਲਤ ਹੁਣ ਤੱਕ ਪਟਿਆਲਾ ਜ਼ਿਲ੍ਹੇ ਦੇ ਅਹਿਮ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਹੈ ਅਤੇ ਘੱਗਰ ਸਮੇਤ ਹੋਰ ਕਈ ਅਹਿਮ ਕੰਮ ਭਵਿੱਖ ਵਿੱਚ ਮੁਕੰਮਲ ਕੀਤੇ ਜਾਣੇ ਹਨ। ਜਦੋਂ ਪਟਿਆਲੇ ਦੇ ਲੋਕਾਂ ਦਾ ਭਰੋਸਾ 1 ਜੂਨ ਨੂੰ ਵੋਟਿੰਗ ਰਾਹੀਂ ਉਹਨਾਂ ਦੀ ਜਿੱਤ ਯਕੀਨੀ ਬਣਾਵੇਗਾ ਤਾਂ ਹੀ ਉਹ ਸਾਰੇ ਲੋੜੀਂਦੇ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਤੋਂ ਵੱਡੇ ਵਿਕਾਸ ਫੰਡਾਂ ਦਾ ਪ੍ਰਬੰਧ ਕਰ ਸਕਣਗੇ। ਇਸ ਮੌਕੇ ਭਾਜਪਾ ਆਗੂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਪਟਿਆਲਾ ਵਿਖੇ ਹੋਏ ਪ੍ਰੋਗਰਾਮ 'ਚ ਜ਼ਿਲ੍ਹੇ ਭਰ 'ਚੋਂ ਇੱਕ ਹਜ਼ਾਰ ਔਰਤਾਂ ਇਕੱਠੀਆਂ ਨਹੀਂ ਹੋ ਸਕੀਆਂ, ਪਰ ਇਕੱਲੇ ਸਨੌਰ ਇਲਾਕੇ ਦੀਆਂ ਇੱਕ ਹਜ਼ਾਰ ਤੋਂ ਵੱਧ ਔਰਤਾਂ ਆਪਣੀ ਮਰਜ਼ੀ ਨਾਲ ਮਹਾਰਾਣੀ ਪ੍ਰਨੀਤ ਕੌਰ ਅਤੇ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ਮੋਤੀ ਬਾਗ ਪੈਲੇਸ ਪਹੁੰਚ ਕੇ ਮਹਾਰਾਣੀ ਪ੍ਰਨੀਤ ਦੀ ਹਾਜਿਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਈਆਂ। ਇਸ ਮੌਕੇ ਹਲਕਾ ਸਨੌਰ ਦੇ ਹਲਕਾ ਇੰਚਾਰਜ ਬਿਕਰਮਿੰਦਰ ਜੀਤ ਸਿੰਘ ਚਾਹਲ, ਪਿੰਡ ਟਹਿਲਪੁਰ ਦੇ ਸਾਬਕਾ ਸਰਪੰਚ ਮਨਜੀਤ ਸਿੰਘ, ਮਨੀਸ਼ਾ ਗੁਲਾਟੀ, ਗਗਨ ਸ਼ੇਰਪੁਰ, ਜਸਪਾਲ ਗੰਗਰੌਲੀ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।
Punjab Bani 26 May,2024
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ - ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ 40 ਜਿੰਦਾ ਕਾਰਤੂਸ, ਵਰਨਾ ਕਾਰ, ਤਿੰਨ ਮੋਟਰਸਾਈਕਲ ਕੀਤੇ ਬਰਾਮਦ - ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਵਿਦਿਆਰਥੀ ਹਨ ਅਤੇ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ: ਡੀਜੀਪੀ ਪੰਜਾਬ - ਪਿਛਲੇ ਚਾਰ ਮਹੀਨਿਆਂ ਤੋਂ ਇਸ ਤਸਕਰੀ ਦੇ ਧੰਦੇ ਵਿੱਚ ਸਰਗਰਮ ਸਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ: ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਾਜ਼ਿਲਕਾ, 26 ਮਈ: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ਕਮਲਦੀਪ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਦੇ ਦੋ ਕੇਸਾਂ ਵਿੱਚ ਸ਼ਾਮਲ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 40 ਜਿੰਦਾ ਕਾਰਤੂਸ, ਛੇ ਮੋਬਾਈਲ ਫ਼ੋਨ, 8.4 ਗ੍ਰਾਮ ਸੋਨਾ ਅਤੇ 68.97 ਗ੍ਰਾਮ ਚਾਂਦੀ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਐਚਆਰ 06 ਵਾਈ 8681) ਅਤੇ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਿਆਦਾਤਰ ਮੁਲਜ਼ਮ, ਜੋ ਕਿ ਅੱਲ੍ਹੜ ਉਮਰ ਦੇ ਹਨ, ਵਿਦਿਆਰਥੀ ਹਨ ਅਤੇ ਜਦੋਂ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਦੀ ਜਾਣ-ਪਛਾਣ ਕਪੂਰਥਲਾ ਅਧਾਰਿਤ ਨਸ਼ਾ ਤਸਕਰ ਕਮਲਦੀਪ ਸਿੰਘ ਨਾਲ ਹੋਈ ਅਤੇ ਉਹਨਾਂ ਨੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਉਹਨਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਬਲਜਿੰਦਰ ਸਿੰਘ, ਸੁਖਚੈਨ ਸਿੰਘ, ਸੋਲਵ ਸਿੰਘ, ਗੁਰਚਰਨ ਸਿੰਘ, ਕਰਨਦੀਪ ਸਿੰਘ ਅਤੇ ਕਮਲਦੀਪ ਸਿੰਘ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਮੁਲਜ਼ਮ ਬਲਜਿੰਦਰ ਦੇ ਘਰ ਛੁਪਾ ਕੇ ਰੱਖੀ ਹੈ। ਉਹਨਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਅਮੀਰ ਖਾਸ ਦੀਆਂ ਟੀਮਾਂ ਨੇ ਮੌਕੇ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੀ ਵਰਨਾ ਕਾਰ 'ਚ ਘਰ ਤੋਂ ਜਾਣ ਵਾਲੇ ਸਨ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਨਸ਼ੀਲੇ ਪਦਾਰਥਾਂ ਦੀ ਖੇਪ, ਜਿੰਦਾ ਕਾਰਤੂਸ ਅਤੇ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਪੁਲਿਸ ਟੀਮਾਂ ਨੇ ਮੁਲਜ਼ਮ ਦਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਜ਼ਿਆਦਾਤਰ ਪਹਿਲੀ ਵਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਸਨ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਨਸ਼ਾ ਤਸਕਰੀ ਦੇ ਇਸ ਧੰਦੇ ਵਿੱਚ ਲੱਗੇ ਹੋਏ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 23 ਮਿਤੀ 23/05/2024 ਨੂੰ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 23 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਫਾਜ਼ਿਲਕਾ ਪੁਲਿਸ ਨੇ 16 ਮਾਰਚ 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 22.57 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Punjab Bani 26 May,2024
ਪ੍ਰਿਅੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਚੋਣ ਪ੍ਰਚਾਰ
ਪ੍ਰਿਅੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਚੋਣ ਪ੍ਰਚਾਰ ਫ਼ਤਿਹਗੜ੍ਹ ਸਾਹਿਬ, 26 ਮਈ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਦੇਸ਼ ਦਾ ਅਰਥਚਾਰਾ ਇੰਨੀ ਤੇਜ਼ ਰਫ਼ਤਾਰ ਨਾਲ ਤਰੱਕੀ ਕਰ ਰਿਹਾ ਹੈ ਤਾਂ ਫਿਰ ਦੇਸ਼ ਦੇ ਲੋਕਾਂ ਦਾ ਜੀਵਨ ਖੁ਼ਸ਼ਹਾਲ ਕਿਉਂ ਨਹੀਂ ਹੈ। ਫ਼ਤਿਹਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਅਮਰ ਸਿਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਉਹ ‘ਸਿਰਫ਼ ਸੱਤਾ ਹਥਿਆਉਣ ਲਈ ਝੂਠ ਬੋਲ ਰਹੇ ਹਨ ਤੇ ਲੋਕਾਂ ਨਾਲ ਖੋਖਲੇ ਵਾਅਦੇ ਕਰ ਰਹੇ ਹਨ।’’ ਮੋਦੀ ਸਰਕਾਰ ’ਤੇ ਹੱਲਾ ਬੋਲਦਿਆਂ ਪ੍ਰਿਯੰਕਾ ਨੇ ਕਿਹਾ ਕਿ ਦੇਸ਼ ਦਾ 70 ਕਰੋੜ ਨੌਜਵਾਨ ਬੇਰੁਜ਼ਗਾਰ ਹੈ ਤੇ ਪਿਛਲੇ 45 ਸਾਲਾਂ ਵਿਚ ਬੇਰੁਜ਼ਗਾਰੀ ਆਪਣੇ ਸਿਖਰਲੇ ਪੱਧਰ ’ਤੇ ਹੈ।
Punjab Bani 26 May,2024
ਬੱਚਿਆਂ ਦੇ ਹਸਪਤਾਲ ਵਿੱਚ ਅੱਗ ਲੱਗਣ ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁਖ
ਬੱਚਿਆਂ ਦੇ ਹਸਪਤਾਲ ਵਿੱਚ ਅੱਗ ਲੱਗਣ ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁਖ ਨਵੀਂ ਦਿੱਲੀ, 26 ਮਈ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਵਿਚ ਸ਼ਨਿੱਚਰਵਾਰ ਰਾਤ ਨੂੰ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗਣ ਕਰਕੇ ਸੱਤ ਨਵਜੰਮਿਆਂ ਦੀ ਮੌਤ ਹੋ ਗਈ ਹੈ ਜਦੋਂਕਿ ਪੰਜ ਬੱਚੇ ਦੂਜੇ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਦਸੇ ਵਿਚ ਗਈਆਂ ਜਾਨਾਂ ’ਤੇ ਦੁਖ਼ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੇਜਰੀਵਾਲ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ ਤੇ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
Punjab Bani 26 May,2024
ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਮਤਿ ਸਮਾਗਮ ਅਯੋਜਿਤ
ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਮਤਿ ਸਮਾਗਮ ਅਯੋਜਿਤ ਅੰਮ੍ਰਿਤਸਰ :- 26 ਮਈ ( ) ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਅੰਮ੍ਰਿਤਸਰ ਵੱਲੋਂ ਸਪਤਾਹਿਕ ਸਮਾਗਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਨਾਮ ਸਿਮਰਨ ਦਾ ਪ੍ਰਵਾਹ ਚਲਿਆ। ਸੁਖਮਨੀ ਸਾਹਿਬ ਦੇ ਸੰਗਤੀ ਪਾਠ ਉਪਰੰਤ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸੰਪੂਰਨਤਾ ਸਬੰਧੀ ਸ. ਰਾਜਿੰਦਰ ਸਿੰਘ ਮੁੱਖ ਸੇਵਾਦਾਰ ਨੇ ਅਰਦਾਸ ਕੀਤੀ ਅਤੇ ਭਾਈ ਸਤਿੰਦਰ ਸਿੰਘ ਚਾਵਲਾ ਨੇ ਗੁਰੂ ਮਹਾਰਾਜ ਦਾ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪੁਜੀਆਂ ਸੰਗਤਾਂ ਨੂੰ ਜੀ ਆਇਆਂ ਅਤੇ ਆਪਣੇ ਧੰਨਵਾਦੀ ਸ਼ਬਦਾਂ ‘ਚ ਕਿਹਾ ਕਿ 28 ਮਈ ਮੰਗਲਵਾਰ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਅਕਾਲ ਪੁਰਖ ਜੀ ਦੇ ਓਟ ਆਸਰੇ ਨਾਲ ਚਲਾਈ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 201 ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਹੋਵੇਗੀ, ਸੰਗਤੀ ਰੂਪ ‘ਚ ਸ਼ੁਕਰਾਨੇ ਦੀ ਅਰਦਾਸ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗੀ। ਉਪਰੰਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਪੰਥ ਪ੍ਰਸਿੱਧ ਢਾਡੀ, ਕੀਰਤਨੀ, ਪ੍ਰਚਾਰਕ ਜਥੇ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰਨਗੀਆਂ। ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਅਤੁੱਟ ਵਰਤਣਗੇ। ਇਸ ਮੌਕੇ ਬੁੱਢਾ ਦਲ ਵੱਲੋਂ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਮੁਖੀ ਸ. ਸਤਿੰਦਰ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ, ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੂੰ ਸਮਨਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।
Punjab Bani 26 May,2024
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਨਿਗਰਾਨੀ ਹੇਠ ਚੋਣ ਖਰਚਿਆਂ ਦੇ ਮਿਲਾਨ ਲਈ ਦੂਜੀ ਮੀਟਿੰਗ ਕਰਵਾਈ
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਨਿਗਰਾਨੀ ਹੇਠ ਚੋਣ ਖਰਚਿਆਂ ਦੇ ਮਿਲਾਨ ਲਈ ਦੂਜੀ ਮੀਟਿੰਗ ਕਰਵਾਈ ਉਮੀਦਵਾਰਾਂ ਤੇ ਅਧਿਕਾਰਤ ਚੋਣ ਏਜੰਟਾਂ ਵੱਲੋ ਹੁਣ ਤੱਕ ਕੀਤੇ ਖਰਚਿਆਂ ਦਾ ਵੇਰਵਾ ਪੇਸ਼ ਸੰਗਰੂਰ, 25 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਨਿਗਰਾਨੀ ਅਤੇ ਵਧੀਕ ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਦੀ ਮੌਜੂਦਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਖਰਚਿਆਂ ਦੇ ਮਿਲਾਨ ਸਬੰਧੀ ਦੂਜੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹਾ ਖਰਚਾ ਨਿਗਰਾਨ ਕਮੇਟੀ ਦੇ ਨੋਡਲ ਅਫ਼ਸਰ-ਕਮ-ਡੀਸੀਐਫਏ ਅਸ਼ਵਨੀ ਕੁਮਾਰ ਦੀ ਅਗਵਾਈ ਹੇਠਲੀਆਂ ਖਰਚਾ ਨਿਗਰਾਨ ਟੀਮਾਂ ਨੇ ਉਮੀਦਵਾਰਾਂ ਤੇ ਅਧਿਕਾਰਤ ਚੋਣ ਏਜੰਟਾਂ ਦੁਆਰਾ ਲਿਆਂਦੇ ਗਏ ਤਿੰਨ ਰੰਗਦਾਰ ਹਿਸਿਆਂ ਵਾਲੇ ਰਜਿਸਟਰਾਂ ਵਿਚ ਦਰਜ ਰੋਜ਼ਾਨਾ ਦੇ ਚੋਣ ਖਰਚ ਦੇ ਵੇਰਵਿਆਂ ਦੀ ਘੋਖ ਪੜਤਾਲ ਕੀਤੀ। ਇਸ ਮੌਕੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੋਣ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਫਲਾਇੰਗ ਸਕੂਐਡ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ, ਆਮਦਨ ਕਰ ਵਿਭਾਗ ਦੀਆਂ ਟੀਮਾਂ, ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਸਮੇਤ ਖਰਚਿਆਂ ਦੀ ਨਿਗਰਾਨੀ ਲਈ ਕਾਰਜਸ਼ੀਲ ਹਰ ਇੱਕ ਟੀਮ ਵੱਲੋਂ ਆਪੋ ਆਪਣੇ ਅਨੈਕਸਚਰਾਂ ਅਤੇ ਰਿਪੋਰਟਾਂ ਦੇ ਰਾਹੀਂ ਐਕਸਪੈਂਡੀਚਰ ਸੈਲ ਕੋਲ ਭੇਜੇ ਗਏ ਖਰਚਿਆਂ ਨੂੰ ਉਮੀਦਵਾਰਾਂ ਦੇ ਰਜਿਸਟਰਾਂ ਵਿੱਚ ਦਰਜ ਕਰਵਾਉਣ ਦੀ ਪ੍ਰਕਿਰਿਆ ਨੂੰ ਧਿਆਨ ਪੂਰਵਕ ਦੇਖਿਆ ਗਿਆ ਅਤੇ ਮੌਕੇ ਉਤੇ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਰ ਦਰਜ ਕੀਤੇ ਗਏ ਖਰਚੇ ਦੀ ਪੜਤਾਲ ਕੀਤੀ ਗਈ ਹੈ ਅਤੇ ਲੋਕ ਸਭਾ ਹਲਕੇ ਵਿੱਚ ਚੋਣਾਂ ਸਬੰਧੀ ਹਰੇਕ ਕਿਸਮ ਦੀ ਗਤੀਵਿਧੀ ’ਤੇ ਨਜ਼ਰ ਰੱਖਣ ਲਈ ਵੱਖ ਵੱਖ ਨੋਡਲ ਅਧਿਕਾਰੀਆਂ ਦੀ ਅਗਵਾਈ ਹੇਠ ਚੌਕਸੀ ਟੀਮਾਂ ਦੁਆਰਾ ਇੰਦਰਾਜ ਕੀਤੇ ਹਰ ਖਰਚੇ ਦਾ ਮਿਲਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਅਗਲੀ ਤੇ ਅੰਤਮ ਮਿਲਾਨ ਮੀਟਿੰਗ 30 ਮਈ ਨੂੰ ਹੋਵੇਗੀ ।
Punjab Bani 25 May,2024
ਵੜਿੰਗ ਨੇ ਜੰਮੂ-ਕਟੜਾ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਨਾਕਾਫ਼ੀ ਮੁਆਵਜ਼ਾ ਦੇਣ ਲਈ ਮੋਦੀ ਪ੍ਰਸ਼ਾਸਨ ਦੀ ਨਿੰਦਾ ਕੀਤੀ
ਵੜਿੰਗ ਨੇ ਜੰਮੂ-ਕਟੜਾ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਨਾਕਾਫ਼ੀ ਮੁਆਵਜ਼ਾ ਦੇਣ ਲਈ ਮੋਦੀ ਪ੍ਰਸ਼ਾਸਨ ਦੀ ਨਿੰਦਾ ਕੀਤੀ ਲੁਧਿਆਣਾ, 25 ਮਈ, 2024: ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਉਨ੍ਹਾਂ ਕਿਸਾਨਾਂ ਨਾਲ ਸੰਪਰਕ ਕੀਤਾ ਹੈ, ਜੋ ਜੰਮੂ-ਕਟੜਾ ਨੈਸ਼ਨਲ ਹਾਈਵੇਅ ਦੇ ਨਿਰਮਾਣ ਦੀ ਪ੍ਰਕਿਰਿਆ ਅਧੀਨ ਜਾਂ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਅਨੁਚਿਤ ਮੁਆਵਜ਼ੇ ਦਾ ਸਾਹਮਣਾ ਕਰ ਰਹੇ ਹਨ। ਜਿਸ 'ਤੇ ਵੜਿੰਗ ਨੇ ਭੂਮੀ ਐਕਵਾਇਰ ਲਈ ਲਾਜ਼ਮੀ ਮੁਆਵਜ਼ਾ ਦੇਣ 'ਚ ਨਾਕਾਮ ਰਹਿਣ ਲਈ ਮੋਦੀ ਪ੍ਰਸ਼ਾਸਨ ਦੀ ਆਲੋਚਨਾ ਕੀਤੀ ਹੈ। ਇਸ ਮੌਕੇ 'ਤੇ ਬੋਲਦਿਆਂ, ਵੜਿੰਗ ਨੇ ਸਤੰਬਰ 2013 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਨੂੰ ਯਾਦ ਕੀਤਾ, ਜਦੋਂ 1894 ਦੇ ਭੂਮੀ ਗ੍ਰਹਿਣ ਕਾਨੂੰਨ ਵਿੱਚ ਸੁਧਾਰ ਕਰਨ ਲਈ ਇੱਕ ਇਤਿਹਾਸਕ ਬਿੱਲ ਪੇਸ਼ ਕੀਤਾ ਗਿਆ ਸੀ। ਇਹ ਕਾਨੂੰਨ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਮਿਲਣ ਨੂੰ ਯਕੀਨੀ ਬਣਾਉਣ ਲਈ ਬਣਾਇਆ ਗਿਆ ਸੀ ਅਤੇ ਇਸ ਤਹਿਤ ਪੇਂਡੂ ਖੇਤਰਾਂ ਵਿੱਚ ਐਕੁਆਇਰ ਕੀਤੀ ਜ਼ਮੀਨ ਦੀ ਰਕਮ ਚਾਰ ਗੁਣਾ ਵਧਾ ਦਿੱਤੀ ਗਈ ਸੀ। ਉਨ੍ਹਾਂ ਨੇ 2013 ਦੇ ਕਾਨੂੰਨ ਦੇ ਮੁੱਖ ਉਪਬੰਧਾਂ 'ਤੇ ਜ਼ੋਰ ਦਿੱਤਾ, ਜਿਸ ਵਿੱਚ ਕਿਸੇ ਵੀ ਭੂਮੀ ਗ੍ਰਹਿਣ ਤੋਂ ਪਹਿਲਾਂ ਕਿਸਾਨਾਂ ਦੀ ਲਾਜ਼ਮੀ ਸਹਿਮਤੀ, ਪਿਛਲਾ ਪ੍ਰਭਾਵ ਲਈ ਇੱਕ ਧਾਰਾ, ਪੰਜ ਸਾਲਾਂ ਦੇ ਅੰਦਰ ਕਿਸਾਨਾਂ ਨੂੰ ਖਾਲੀ ਜ਼ਮੀਨ ਵਾਪਸ ਕਰਨ ਦੀ ਸ਼ਰਤ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਲਈ ਇਸ ਦੀ ਮਹੱਤਤਾ ਕਾਰਨ ਬਹੁ-ਫਸਲੀ ਜ਼ਮੀਨ ਦੀ ਸੁਰੱਖਿਆ ਸ਼ਾਮਿਲ ਹਨ। ਵੜਿੰਗ ਨੇ ਮੌਜੂਦਾ ਸਰਕਾਰ 'ਤੇ ਸਖ਼ਤ ਉਪਾਵਾਂ ਦੇ ਬਾਵਜੂਦ 2014 ਤੋਂ ਇਨ੍ਹਾਂ ਸੁਰੱਖਿਆਵਾਂ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਆਵਜ਼ਾ ਨਾਕਾਫ਼ੀ ਹੈ ਅਤੇ ਐਕਵਾਇਰ ਕੀਤੀ ਜ਼ਮੀਨ ਅਕਸਰ ਖਾਲੀ ਰਹਿੰਦੀ ਹੈ ਜਾਂ ਮੂਲ ਐਕਵਾਇਰ ਦੀਆਂ ਸ਼ਰਤਾਂ ਦੇ ਉਲਟ ਮੁੜ ਵਰਤੋਂ ਵਿਚ ਆਉਂਦੀ ਹੈ। ਵੜਿੰਗ ਨੇ ਮੋਦੀ ਸਰਕਾਰ 'ਤੇ ਕਾਨੂੰਨ ਨੂੰ ਕਮਜ਼ੋਰ ਕਰਨ ਅਤੇ ਇਸ ਦੇ ਮਹੱਤਵਪੂਰਨ ਹਿੱਸਿਆਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ। ਵੜਿੰਗ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਪ੍ਰਤੀ ਲਗਾਤਾਰ ਸਹਾਇਤਾ ਦੀ ਘਾਟ ਦਿਖਾਈ ਹੈ। ਸਰਕਾਰ ਦੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਾਂ ਦੌਰਾਨ 750 ਤੋਂ ਵੱਧ ਕਿਸਾਨਾਂ ਨੇ ਦੁਖਦਾਈ ਤੌਰ 'ਤੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਸੰਘਰਸ਼ ਜਾਰੀ ਹੈ। ਇਸ ਪ੍ਰਸ਼ਾਸਨ ਵੱਲੋਂ ਨਾਜਾਇਜ਼ ਜ਼ਮੀਨ ਐਕਵਾਇਰ ਕਰਨਾ ਪੰਜਾਬ ਦੀ ਆਰਥਿਕ ਤਾਕਤ ਨੂੰ ਕਮਜ਼ੋਰ ਕਰਨ ਦਾ ਇੱਕ ਹੋਰ ਯਤਨ ਹੈ। ਸਾਨੂੰ ਇਨ੍ਹਾਂ ਬੇਇਨਸਾਫ਼ੀਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ। ਮੈਂ ਸੰਸਦ ਵਿੱਚ ਤੁਹਾਡੇ ਹੱਕਾਂ ਲਈ ਲੜਨ ਅਤੇ ਤੁਹਾਡੀ ਜ਼ਮੀਨ ਦਾ ਉਚਿਤ ਮੁਆਵਜ਼ਾ ਲੈਣ ਦਾ ਵਾਅਦਾ ਕਰਦਾ ਹਾਂ। ਤਬਦੀਲੀ ਦਾ ਸਮਾਂ ਆ ਗਿਆ ਹੈ - ਆਓ ਅਸੀਂ ਸਾਰੇ ਆਪਣੇ ਸ਼ਾਸਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਇਕੱਠੇ ਹੋਈਏ।" ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਮਾਰੂ ਨੀਤੀਆਂ ਤੋਂ ਪੰਜਾਬ ਦੇ ਲੋਕਤੰਤਰ ਅਤੇ ਆਰਥਿਕ ਖੁਸ਼ਹਾਲੀ ਨੂੰ ਬਚਾਉਣ ਲਈ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ।
Punjab Bani 25 May,2024
ਕੋਰੀਆ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ
ਕੋਰੀਆ ਵਿੱਚ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ -ਭਾਰਤੀ ਟੀਮ ਨੇ ਫ਼ਾਈਨਲ ਵਿੱਚ ਤੁਰਕੀ ਟੀਮ ਨੂੰ ਹਰਾਇਆ -ਯੂ. ਐੱਸ. ਏ. ਅਤੇ ਇਟਲੀ ਨੂੰ ਹਰਾ ਕੇ ਫ਼ਾਈਨਲ ਵਿੱਚ ਹੋਈ ਸੀ ਦਾਖ਼ਲ ਪਟਿਆਲਾ, 25 ਮਈ ਕੋਰੀਆ ਵਿਖੇ ਹੋਏ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਸ਼ਮੂਲੀਅਤ ਵਾਲ਼ੀ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਤੁਰਕੀ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ। ਇਸ ਟੀਮ ਨੇ ਪਿਛਲੇ ਦਿਨੀਂ ਯੂ. ਐੱਸ. ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਫ਼ਾਈਨਲ ਵਿੱਚ ਆਪਣੀ ਥਾਂ ਬਣਾਈ ਸੀ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਨਾਲ਼ ਨਾਲ਼ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ। ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਹ 20 ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।
Punjab Bani 25 May,2024
50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਚੰਡੀਗੜ, 25 ਮਈ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਖਿਲਾਫ ਇਹ ਮੁਕੱਦਮਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਪਿੰਡ ਮੱਤਾ, ਤਹਿਸੀਲ ਜੈਤੋ ਦੇ ਵਸਨੀਕ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਦੇ ਇੰਤਕਾਲ ਲਈ ਜੈਤੋ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਸਾਲ ਪਹਿਲਾਂ ਦਰਖਾਸਤ ਦਿੱਤੀ ਸੀ, ਜੋ ਕਿ ਹਾਲੇ ਲਟਕ ਰਹੀ ਹੈ। ਇਸ ਬਾਰੇ ਜਦ ਉਹ ਉਕਤ ਮਾਲ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਮੌਕਾ ਦੇਖਣ ਖਾਤਰ ਤਰੀਕ ਲੈਣ ਲਈ ਆਪਣੇ ਰੀਡਰ ਨਾਲ ਸੰਪਰਕ ਕਰਨ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਸਨੇ ਰਾਕੇਸ਼ ਕੁਮਾਰ ਨਾਲ ਸੰਪਰਕ ਤਾਂ ਉਸ ਨੇ ਉਸ ਦੀ ਜ਼ਮੀਨ ਦਾ ਦੌਰਾ ਕਰਨ ਅਤੇ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਉੱਤੇ ਦਰਜ ਕਰਨ ਬਦਲੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਸਨੇ ਅੱਗੇ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ 'ਤੇ ਸੌਦਾ 50,000 ਰੁਪਏ 'ਚ ਤੈਅ ਹੋਇਆ, ਜਿਸ 'ਚੋਂ ਰਾਕੇਸ਼ ਕੁਮਾਰ ਨੇ 30,000 ਰੁਪਏ ਤਹਿਸੀਲਦਾਰ ਲਈ ਅਤੇ 20,000 ਰੁਪਏ ਆਪਣੇ ਲਈ ਮੰਗੇ। ਸ਼ਿਕਾਇਤਕਰਤਾ ਨੇ ਉਕਤ ਰੀਡਰ ਨਾਲ ਰਿਸ਼ਵਤ ਦੇਣ ਬਾਰੇ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਉਸਨੇ ਸਬੂਤ ਵਜੋਂ ਬਿਉਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਮੁਲਜ਼ਮ ਰੀਡਰ ਨੇ ਉਪਰੋਕਤ ਮਕਸਦ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਲਈ 30,000 ਰੁਪਏ ਅਤੇ ਆਪਣੇ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਜਾਂਚ ਦੌਰਾਨ ਸਬੰਧਤ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 25 May,2024
ਪਟਿਆਲਾ ਦਿਹਾਤੀ ’ਚ ਐਨ ਕੇ ਸ਼ਰਮਾ ਦੀ ਮੁਹਿੰਮ ਨੂੰ ਵੱਡਾ ਹੁਲਾਰਾ
ਪਟਿਆਲਾ ਦਿਹਾਤੀ ’ਚ ਐਨ ਕੇ ਸ਼ਰਮਾ ਦੀ ਮੁਹਿੰਮ ਨੂੰ ਵੱਡਾ ਹੁਲਾਰਾ -ਰੋਹਟੀ ਖਾਸ ਦੇ ਸਰਪੰਚ ਅਜੈਬ ਸਿੰਘ ਤੇ ਸਾਬਕਾ ਸਰਪੰਚ ਜਸਬੀਰ ਕੌਰ ਦੀ ਅਗਵਾਈ ਹੇਠ ਸੈਂਕੜੇ ਲੋਕ ਕਾਂਗਰਸ ਤੇ ਆਪ ਛੱਡ ਕੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਪਟਿਆਲਾ, 25 ਮਈ: ਪਟਿਆਲਾ ਦਿਹਾਤੀ ਹਲਕੇ ਵਿਚ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਰੋਹਟੀ ਖਾਸ ’ਚ ਸਰਪੰਚ ਅਜੈਬ ਸਿੰਘ ਤੇ ਸਾਬਕਾ ਸਰਪੰਚ ਜਸਬੀਰ ਕੌਰ ਦੀ ਅਗਵਾਈ ਹੇਠ ਸੈਂਕੜੇ ਲੋਕ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਛੱਡ ਕੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਸਾਰਿਆਂ ਨੂੰ ਬਿੱਟੂ ਚੱਠਾ ਨੇ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ ਤੇ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਸਮੁੱਚੇ ਪੰਜਾਬੀਆਂ ਨੇ ਮਹਿਸੂਸ ਕਰ ਲਿਆ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬੀਆਂ ਨੂੰ ਠੱਗਿਆ ਹੈ ਤੇ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਤੇ ਪੰਜਾਬੀਆਂ ਨੂੰ ਕੁਝ ਨਹੀਂ ਦਿੱਤਾ ਤੇ ਫਿਰ ਆਪ ਨੇ ਝੂਠੇ ਵਾਅਦੇ ਕਰ ਕੇ ਸਰਕਾਰ ਬਣਾ ਲਈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਖ਼ਜ਼ਾਨਾ ਆਪਣੇ ਆਕਾ ਅਰਵਿੰਦ ਕੇਜਰੀਵਾਲ ’ਤੇ ਲੁਟਾ ਦਿੱਤਾ ਤੇ ਪੰਜਾਬ ਸਿਰਫ ਇਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ। ਇਸ ਮੌਕੇ ਬੁੱਧ ਸਿੰਘ ਰੋਹਟੀ ਖਾਸ ਦੇ ਸਰਪੰਚ ਅਜੈਬ ਸਿੰਘ, ਸਾਬਕਾ ਸਰਪੰਚ ਜਸਬੀਰ ਕੌਰ ਸੁਰਜੀਤ ਸਿੰਘ, ਸੁਰਿੰਦਰ ਸਿੰਘ,ਕਰਮ ਸਿੰਘ, ਬਲਬੀਰ ਸਿੰਘ, ਧਰਮ ਸਿੰਘ,ਨਾਹਰ ਸਿੰਘ, ਗੁਰਧਿਆਨ ਸਿੰਘ, ਬਲਵਿੰਦਰ ਸਿੰਘ ਬੱਬੀ, ਅਵਤਾਰ ਸਿੰਘ , ਪਿਆਰਾ ਸਿੰਘ, ਹਰਿੰਦਰ ਸਿੰਘ.ਗੁਰਜੀਤ ਸਿੰਘ, ਹਰਨੇਕ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।ਇਸ ਮੌਕੇ ਗੁਰਮੀਤ ਸਿੰਘ ਅਤੇ ਦਵਿੰਦਰ ਸਿੰਘ ਰੋਹਟੀ ਖਾਸ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਤੇ ਭਰੋਸਾ ਦੁਆਇਆ ਕਿ ਪਿੰਡ ਦੀ ਇਕ-ਇਕ ਵੋਟ ਅਕਾਲੀ ਦਲ ਦੇ ਹੱਕ ਵਿਚ ਭੁਗਤੇਗੀ।
Punjab Bani 25 May,2024
'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ
'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ -ਪ੍ਰਨੀਤ ਕੌਰ ਨੇ ਕਿਹਾ 'ਆਪ' ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਿਆ ਪਟਿਆਲਾ 25 ਮਈ 2024 ਕਹਿਰ ਦੀ ਗਰਮੀ ਨੇ ਤਰਾਹੀ ਮਚਾਈ ਹੋਈ ਹੈ ਅਤੇ 45 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਵਿੱਚ 'ਆਪ' ਸਰਕਾਰ ਦੇ ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਹੀ ਮੁਸ਼ਕਲ ਕਰ ਦਿੱਤਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਸ਼ਨੀਵਾਰ ਨੂੰ ਨਾਭਾ ਅਤੇ ਸਮਾਣਾ ਖੇਤਰ ਦੇ ਕਈ ਪਿੰਡਾਂ ਦੇ ਚੋਣ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਖੁਦ ਲੋਕਾਂ ਨੂੰ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨ ਹੁੰਦੇ ਦੇਖਿਆ। ਆਮ ਆਦਮੀ ਪਾਰਟੀ ਜਿਸ ਨੇ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਬਿਜਲੀ ਕੱਟਾਂ ਰਾਹੀਂ ਆਪਣੀਆਂ ਗਲਤ ਨੀਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਨੇਤਾ ਪ੍ਰਨੀਤ ਕੌਰ ਨੇ ਕਿਹਾ ਕਿ ਜਿੱਥੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਮੁਸ਼ਕਲ ਹੋ ਗਿਆ ਹੈ, ਉੱਥੇ ਜ਼ਿਲ੍ਹੇ ਭਰ ਦੀਆਂ ਸਾਰੀਆਂ ਛੋਟੀਆਂ-ਵੱਡੀਆਂ ਸਨਅਤਾਂ ਨੂੰ ਭਾਰੀ ਵਿੱਤੀ ਘਾਟਾ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਦੀ 'ਆਪ' ਸਰਕਾਰ ਨੂੰ ਗਰਮੀ ਨੂੰ ਲੈ ਕੇ ਪਹਿਲਾਂ ਤੋਂ ਜੋ ਤਿਆਰੀ ਕਰਨੀ ਚਾਹੀਦੀ ਸੀ ਉਹ ਨਹੀਂ ਕਰ ਸਕੀ ਅਤੇ ਅੱਜ ਬਿਜਲੀ ਕੱਟ ਲਗਾ ਕੇ ਆਪਣੀਆਂ ਗਲਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਇਲਾਕਾ ਅੱਜ ਬਿਜਲੀ ਕੱਟਾਂ ਤੋਂ ਅਛੂਤਾ ਨਹੀਂ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਤੁਰੰਤ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਵਧਦੇ ਤਾਪਮਾਨ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਹੈ। ਬਿਜਲੀ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਪੰਜਾਬ ਦੀ 'ਆਪ' ਸਰਕਾਰ ਹੁਣ ਬਿਜਲੀ ਕੱਟਾਂ ਰਾਹੀਂ ਬਿਜਲੀ ਸਪਲਾਈ ਨੂੰ ਪੂਰਾ ਕਰਨ ਦਾ ਢੌਂਗ ਕਰ ਰਹੀ ਹੈ। ਅਣਐਲਾਨੇ ਕੱਟਾਂ ਦੀ ਗਿਣਤੀ ਦਿਨ ਵਿੱਚ ਦੋ ਤੋਂ ਤਿੰਨ ਗੁਣਾ ਵਧਾ ਦਿੱਤੀ ਗਈ ਹੈ, ਜਿਸ ਨੂੰ ਰੱਖ-ਰਖਾਅ ਕਹਿ ਕੇ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਮਈ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਅਸਫਲ ਰਹੀ ਹੈ। ਆਉਣ ਵਾਲੇ ਦਿਨਾਂ 'ਚ ਝੋਨੇ ਦੇ ਸੀਜ਼ਨ ਲਈ ਖੇਤੀ ਖੇਤਰ ਤੋਂ ਬਿਜਲੀ ਦੀ ਮੰਗ ਵਧਣ ਵਾਲੀ ਹੈ ਅਤੇ ਜਿਵੇਂ-ਜਿਵੇਂ ਇਹ ਮੰਗ ਵਧਦੀ ਜਾਵੇਗੀ, ਪੰਜਾਬ 'ਚ ਬਿਜਲੀ ਸਪਲਾਈ ਦੀ ਸਮੱਸਿਆ ਹੋਰ ਵੀ ਵੱਡੀ ਹੁੰਦੀ ਜਾਵੇਗੀ, ਜਿਸ ਦਾ ਖਮਿਆਜ਼ਾ ਹਰ ਪੰਜਾਬੀ ਨੂੰ ਭੁਗਤਣਾ ਪਵੇਗਾ। ਨਾਭਾ ਹਲਕੇ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦਾ ਰਿਕਾਰਡ ਗਵਾਹ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਬਿਜਲੀ ਦੀ ਮੰਗ ਦਾ ਗ੍ਰਾਫ਼ ਲਗਾਤਾਰ ਵੱਧ ਰਿਹਾ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਮੰਗ ਨੂੰ ਦੇਖਦੇ ਹੋਏ ਬਿਜਲੀ ਸਪਲਾਈ ਪੂਰਾ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਪੰਜਾਬ ਦੀ 'ਆਪ' ਸਰਕਾਰ ਦੀ ਅਯੋਗਤਾ ਆਉਣ ਵਾਲੇ ਦਿਨਾਂ ਵਿੱਚ ਸਨਅਤੀ ਖੇਤਰ ਨੂੰ ਬਿਜਲੀ ਕੱਟਾਂ ਲਈ ਮਜਬੂਰ ਕਰਨ ਦੀ ਤਿਆਰੀ ਵਿੱਚ ਹੈ, ਇਸ ਡਰ ਤੋਂ ਪੰਜਾਬ ਦੇ ਸਨਅਤਕਾਰਾਂ ਨੂੰ ਪਹਿਲਾਂ ਤੋਂ ਹੀ ਭਾਰੀ ਵਿੱਤੀ ਘਾਟੇ ਦਾ ਡਰ ਸਦਤਾਉਣ ਲੱਗ ਪਿਆ ਹੈ।
Punjab Bani 25 May,2024
ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ
ਅੰਮ੍ਰਿਤਪਾਲ ਤੇ ਸਿਮਰਨਜੀਤ ਸਿੰਘ ਮਾਨ ਵਰਗੇ ਲੋਕ ਪੰਜਾਬ ਲਈ ਖ਼ਤਰਾ : ਡਾ ਸੁਭਾਸ਼ ਸ਼ਰਮਾ ਇੱਕ ਸੱਚਾ ਪੰਜਾਬੀ ਕਦੇ ਵੀ ਖਾਲਿਸਤਾਨ ਨਹੀਂ ਚਾਹੁੰਦਾ : ਡਾ ਸੁਭਾਸ਼ ਸ਼ਰਮਾ ਮੋਦੀ ਵਰਗਾ ਮਜ਼ਬੂਤ ਆਗੂ ਪੰਜਾਬ ਦੀ ਸੁਰੱਖਿਆ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ: ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਮੋਹਾਲੀ 'ਚ ਦਰਜਨ ਭਰ ਚੋਣ ਮੀਟਿੰਗਾਂ ਕੀਤੀਆਂ, ਵਿਰੋਧੀ ਧਿਰ 'ਤੇ ਕੀਤੇ ਤਿੱਖੇ ਹਮਲੇ ਮੋਹਾਲੀ। ਭਾਰਤੀ ਜਨਤਾ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ਨੀਵਾਰ ਨੂੰ ਚੋਣ ਪ੍ਰਚਾਰ ਦੌਰਾਨ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਮਾਨ 'ਤੇ ਤਿੱਖੇ ਹਮਲੇ ਕੀਤੇ। ਅੰਮ੍ਰਿਤਪਾਲ ਅਤੇ ਮਾਨ ਨੂੰ ਪੰਜਾਬ ਲਈ ਖ਼ਤਰਾ ਦੱਸਦਿਆਂ ਡਾ: ਸ਼ਰਮਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਪੰਜਾਬ ਨੂੰ ਦੇਸ਼ ਨਾਲੋਂ ਵੱਖ ਕਰਨ ਦੀ ਗੱਲ ਕੀਤੀ ਹੈ, ਜਿਸ ਨੂੰ ਇੱਕ ਸੱਚਾ ਪੰਜਾਬੀ ਕਦੇ ਵੀ ਪਸੰਦ ਨਹੀਂ ਕਰਦਾ। ਉਨ੍ਹਾਂ ਨੌਜਵਾਨਾਂ ਵਿੱਚ ਅੰਮ੍ਰਿਤਪਾਲ ਦੀ ਵੱਧ ਰਹੀ ਲੋਕਪ੍ਰਿਅਤਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਦੇਸ਼ ਲਈ ਘਾਤਕ ਕਰਾਰ ਦਿੱਤਾ। ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਰਹੱਦੀ ਸੂਬਾ ਹੈ ਅਤੇ ਇਸ ਕਾਰਨ ਇਹ ਸਦੀਆਂ ਤੋਂ ਦੇਸ਼ ਵਿਰੋਧੀ ਸਾਜ਼ਿਸ਼ਾਂ ਦਾ ਸ਼ਿਕਾਰ ਰਿਹਾ ਹੈ। ਅਜਿਹੀਆਂ ਤਾਕਤਾਂ ਕਾਰਨ ਇਸ ਸੂਬੇ ਨੂੰ ਡੇਢ ਤੋਂ ਦੋ ਦਹਾਕਿਆਂ ਤੱਕ ਅੱਤਵਾਦ ਦੇ ਦੌਰ ਦਾ ਸਾਹਮਣਾ ਕਰਨਾ ਪਿਆ, ਜਿਸ ਵਿੱਚ ਹਜ਼ਾਰਾਂ ਨਿਰਦੋਸ਼ ਹਿੰਦੂ ਅਤੇ ਸਿੱਖ ਮਾਰੇ ਗਏ। ਅੱਜ ਫਿਰ ਉਹੀ ਤਾਕਤਾਂ ਆਪਣਾ ਖੇਡ ਖੇਡਣ ਦੀ ਤਿਆਰੀ ਵਿਚ ਨੇ ਜਿਸ ਨੂੰ ਪੰਜਾਬੀਆਂ ਨੇ ਰੋਕਣਾ ਹੈ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਅੱਜ ਦੇਸ਼ ਵਿਰੋਧੀ ਤਾਕਤਾਂ ਦਾ ਟਾਕਰਾ ਕਰਨ ਲਈ ਨਰਿੰਦਰ ਮੋਦੀ ਵਰਗੀ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੋਦੀ ਵਰਗੇ ਮਜ਼ਬੂਤ ਨੇਤਾ ਨੇ ਕਦੇ ਵੀ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਅਤੇ ਉਨ੍ਹਾਂ ਦੀ ਬਦੌਲਤ ਅੱਜ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਬਹੁਤ ਪਿਆਰੀ ਹੈ, ਇਸ ਦੇ ਵਿਕਾਸ ਅਤੇ ਸੁਰੱਖਿਆ ਲਈ ਮੋਦੀ ਵਰਗਾ ਪ੍ਰਧਾਨ ਮੰਤਰੀ ਜ਼ਰੂਰੀ ਹੈ। ਐਨਡੀਏ ਦੇਸ਼ ਵਿੱਚ 400 ਸੀਟਾਂ ਨੂੰ ਪਾਰ ਕਰਨ ਜਾ ਰਹੀ ਹੈ ਅਤੇ ਇਸ ਵਿੱਚ ਪੰਜਾਬ ਅਹਿਮ ਭੂਮਿਕਾ ਨਿਭਾਏਗਾ । ਸ਼ਰਮਾ ਨੇ ਸ੍ਰੀ ਆਨੰਦਪੁਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੇਸ਼ ਅਤੇ ਸੂਬੇ ਦੀ ਭਲਾਈ ਲਈ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ ਦੇ ਫੇਜ਼ 1, 9, ਵੇਵ ਅਸਟੇਟ, ਜਗਤਪੁਰਾ ਆਦਿ ਖੇਤਰਾਂ ਵਿੱਚ ਦਰਜਨ ਤੋਂ ਵੱਧ ਪ੍ਰੋਗਰਾਮ ਅਤੇ ਜਨਤਕ ਮੀਟਿੰਗਾਂ ਕੀਤੀਆਂ ਅਤੇ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਤਿਆਰ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਦਿੱਤੀ ਗਈ ਹਰ ਵੋਟ ਸੂਬੇ ਦੀ ਬਿਹਤਰੀ ਲਈ ਮੀਲ ਪੱਥਰ ਸਾਬਤ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਫੌਜ, ਸੰਵਿਧਾਨ ਅਤੇ ਦਲਿਤ ਭਾਈਚਾਰੇ ਦੇ ਮੁੱਦਿਆਂ 'ਤੇ ਕਾਂਗਰਸ ਅਤੇ 'ਆਪ' ਨੂੰ ਵੀ ਘੇਰਿਆ।
Punjab Bani 25 May,2024
ਬੀਬਾ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ
ਬੀਬਾ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ -ਮੌਰਨਿੰਗ ਵਾਕ ਕਰਨ ਵਾਲਿਆਂ ਨੇ ਬੀਬਾ ਜੈਇੰਦਰ ਕੌਰ ਨਾਲ ਕਮਲ ਦੇ ਫੁੱਲ 'ਤੇ ਮੋਹਰ ਲਗਾਉਣ ਦਾ ਕੀਤਾ ਵਾਅਦਾ ਪਟਿਆਲਾ 25 ਮਈ 2024 ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਸ਼ਨੀਵਾਰ ਸਵੇਰੇ ਕਰੀਬ 6 ਵਜੇ ਬਾਰਾਦਰੀ ਗਾਰਡਨ ਵਿੱਚ ਸ਼ਹਰ ਵਾਸੀਆਂ ਨਾਲ ਸੈਰ ਕੀਤੀ। ਇਸ ਦੌਰਾਨ ਉਨ੍ਹਾਂ ਸਵੇਰ ਦੀ ਸੈਰ ਲਈ ਆਏ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਬਾਰਾਂਦਰੀ ਗਾਰਡਨ ਵਿੱਚ ਸੈਰ ਕਰਨ ਆਏ ਸ਼ਹਿਰ ਵਾਸੀਆਂ ਨੇ ਵਾਅਦਾ ਕੀਤਾ ਕਿ ਉਹ ਇਸ ਵਾਰ ਸ਼ਹਿਰ ਦੇ ਸੁਨਹਿਰੀ ਭਵਿੱਖ ਲਈ ਅਤੇ ਮੌਜੂਦਾ ਸਮੇਂ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਕਮਲ ਦੇ ਫੁੱਲ ਉੱਤੇ ਹੀ ਆਪਣਾ ਭਰੋਸਾ ਦਿਖਾਉਣਗੇ। ਇਸ ਮੌਕੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਉਹ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ। ਉਨ੍ਹਾਂ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਦਾ ਨਾਂ ਉਹਨਾਂ ਪਹਿਲੇ ਦਸ ਲੋਕਸਭਾ ਮੈਂਬਰਾਂ ਵਿੱਚ ਸ਼ਾਮਲ, ਜਿਨ੍ਹਾਂ ਐਮਪੀ ਲੈਂਡ ਫੰਡ ਦੀ ਸਹੀ ਵਰਤੋਂ ਕੀਤੀ। ਪਟਿਆਲਾ ਦੇ ਵਿਕਾਸ ਲਈ ਮਹਾਰਾਣੀ ਪ੍ਰਨੀਤ ਕੌਰ ਨੇ ਐਮ.ਪੀ ਲੈਂਡ ਫੰਡ ਵਿੱਚੋਂ 57.03 ਕਰੋੜ ਰੁਪਏ ਦੇ ਕੰਮ ਕਰਵਾਏ ਜਿਸ ਦੀ ਸੂਚੀ ਸਰਕਾਰੀ ਪੋਰਟਲ 'ਤੇ ਉਪਲਬਧ ਹੈ। ਉਨ੍ਹਾਂ ਨੇ ਮਰੀਜ਼ਾਂ ਦੇ ਇਲਾਜ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਕਰੋੜਾਂ ਰੁਪਏ ਦੇ ਫੰਡ ਲਿਆਂਦੇ, ਬ੍ਰਿਟਿਸ਼ ਗੈਸ ਕੰਪਨੀ ਤੋਂ ਰਾਜਿੰਦਰਾ ਹਸਪਤਾਲ ਨੂੰ 2 ਕਰੋੜ ਰੁਪਏ ਦੀਆਂ ਮਸ਼ੀਨਾਂ ਦਾਨ ਕਰਵਾਇਆਂ, ਰਾਜਿੰਦਰਾ ਹਸਪਤਾਲ ਦਾ ਸਰਕਾਰੀ ਮੈਡੀਕਲ ਅਤੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਲਈ 150 ਕਰੋੜ ਰੁਪਏ ਦੀ ਵਿਸ਼ੇ ਗ੍ਰਾੰਟ ਲਿਆਂਦੀ, 92 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਵਾਇਆ, 1.77 ਕਰੋੜ ਰੁਪਏ ਦੀ ਲਾਗਤ ਨਾਲ ਟੀਬੀ ਹਸਪਤਾਲ ਦੀ ਹਾਲਤ ਸੁਧਾਰੀ, ਕੋਵਿਡ ਮਹਾਂਮਾਰੀ ਦੌਰਾਨ ਪਟਿਆਲਾ ਵਿੱਚ ਛੇ ਆਕਸੀਜਨ ਪਲਾਂਟ ਲਗਾਏ ਗਏ, ਰਾਜੀਵ ਗਾਂਧੀ ਯੂਨੀਵਰਸਿਟੀ ਆਫ ਲਾਅ ਨੂੰ 1000 ਕਰੋੜ ਰੁਪਏ, ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ 20 ਕਰੋੜ ਰੁਪਏ, ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ 504 ਕਰੋੜ ਅਤੇ ਬਨੂੜ ਵਿੱਚ ਫੁੱਟਵੀਅਰ ਅਤੇ ਡਿਜ਼ਾਈਨ ਇੰਸਟੀਚਿਊਟ ਨੂੰ 500 ਕਰੋੜ ਰੁਪਏ ਵਿੱਚ ਸਥਾਪਿਤ ਕਰਵਾਇਆ। ਦੂਜੇ ਪਾਸੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਬਾਰਾਦਰੀ ਗਾਰਡਨ ਵਿੱਚ ਸੈਰ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ 400 ਤੋਂ ਵੱਧ ਪਿੰਡਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 475 ਕਰੋੜ ਰੁਪਏ, 20 ਕਿਊਸਿਕ ਪਾਣੀ ਭਾਖੜਾ ਤੋਂ ਲੈ ਕੇ ਘਨੌਰ ਖੇਤਰ ਦੇ ਪਿੰਡ ਮੰਡੋਲੀ ਵਿੱਚ ਪ੍ਰੋਜੈਕਟ ਲਗਾਉਣ ਵਰਗੇ ਅਹਿਮ ਕੰਮ ਕਰਵਾਏ। ਇਸ ਤੋਂ ਇਲਾਵਾ ਬਸੇਰਾ ਸਕੀਮ ਤਹਿਤ ਲੋਕਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਮੁਹੱਈਆ ਕਰਵਾਏ ਗਏ, 40 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਨੂੰ ਸਿੰਗਲ ਤਾਰ ਸਿਸਟਮ ਨਾਲ ਜੋੜਿਆ ਗਿਆ, 49.5 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ ਰੇਲਵੇ ਸਟੇਸ਼ਨ ਦਾ ਨਵੀਨੀਕਰਨ, ਪਟਿਆਲਾ ਨੂੰ ਤਿੰਨ ਫਲਾਈ ਓਵਰ ਪੁਲ ਜਿਹਨਾਂ ਵਿੱਚ 22 ਨੰਬਰ, 21 ਨੰਬਰ ਅਤੇ ਡੀ.ਐਮ.ਡਬਲਯੂ ਫਲਾਈ ਓਵਰ ਸ਼ਾਮਿਲ ਹਨ। ਰਾਜਪੁਰਾ-ਬਠਿੰਡਾ ਰੇਲਵੇ ਟਰੈਕ ਨੂੰ ਡਬੱਲ ਕਰਵਾਉਣਾ, ਜ਼ੀਰਕਪੁਰ ਅਤੇ ਡੇਰਾਬੱਸੀ ਵਿਖੇ ਫਲਾਈਓਵਰ ਦੀ ਉਸਾਰੀ, ਪਟਿਆਲਾ ਰੇਲਵੇ ਸਟੇਸ਼ਨ ਦੇ ਬਾਹਰ ਅੰਡਰ ਬ੍ਰਿਜ, ਛੋਟੀ ਅਤੇ ਵੱਡੀ ਨਦੀ ਦੇ ਸੁੰਦਰੀਕਰਨ ਲਈ 206 ਕਰੋੜ ਰੁਪਏ, ਪਟਿਆਲਾ-ਸਰਹਿੰਦ ਰੋਡ ਤੇ ਉੱਤਰੀ ਬਾਈਪਾਸ 'ਤੇ ਦੇ ਨਿਰਮਾਣ ਲਈ 752 ਕਰੋੜ ਰੁਪਏ ਦੇ ਫੰਡ ਮਨਜ਼ੂਰ ਕਰਵਾਉਣ ਦੇ ਨਾਲ-ਨਾਲ ਇਸ ਲਈ ਟੈਂਡਰ ਜਾਰੀ ਕਰਵਾਉਣ ਵਰਗੇ ਮਹੱਤਵਪੂਰਨ ਕੰਮ ਕੀਤੇ ਗਏ ਹਨ। ਇਸ ਤੋਂ ਇਲਾਵਾ ਪਾਤੜਾਂ ਅਤੇ ਘਨੌਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਦੋਵਾਂ ਥਾਵਾਂ 'ਤੇ ਸਬ-ਡਵੀਜ਼ਨ ਤਹਿਸੀਲ ਦੀ ਸਥਾਪਨਾ ਕੀਤੀ ਗਈ। ਦੂਜੇ ਪਾਸੇ ਲਾਲੜੂ ਵਿੱਚ ਮਹਾਰਾਣਾ ਪ੍ਰਤਾਪ ਭਵਨ ਅਤੇ ਗੁਰੂ ਰਵਿਦਾਸ ਨਗਰ ਪਟਿਆਲਾ ਵਿੱਚ ਕਮਿਊਨਿਟੀ ਸੈਂਟਰ ਦੀ ਉਸਾਰੀ ਅੱਜ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੋ ਰਹੀ ਹੈ। ਭਾਜਪਾ ਆਗੂ ਸੰਜੀਵ ਸ਼ਰਮਾਂ ਬਿੱਟੂ ਨੇ ਕਿਹਾ ਕਿ ਬੇਸ਼ੱਕ ਅੱਜ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ, ਪਰ ਮਹਾਰਾਣੀ ਪ੍ਰਨੀਤ ਕੌਰ ਦੀ ਮਦਦ ਨਾਲ ਪਟਿਆਲਾ ਜਿਲੇ ਦੇ 19 ਹਜ਼ਾਰ 465 ਕਿਸਾਨ ਲਾਭਪਾਤਰੀਆਂ ਦੇ 113 ਕਰੋੜ 36 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਵਾਉਣ ਵਿੱਚ ਅਹਿਮ ਭੂਮਿਕਾ ਰਹੀ ਹੈ। ਇਸ ਮੌਕੇ ਬੀਬਾ ਜੈਇੰਦਰ ਕੌਰ ਤੇ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਤੋਂ ਇਲਾਵਾ ਐਮਐਸ ਕਾਲਿਕਾ, ਗੁਰਿੰਦਰ ਕੌਰ ਕਾਲਿਕਾ ਅਕੇ ਕਈ ਭਾਜਪਾ ਵਰਕਰ ਹਾਜ਼ਰ ਸਨ।
Punjab Bani 25 May,2024
ਕਿਰਾਏ ਤੇ ਬੰਦੇ ਲਿਆ ਕੇ ਮੋਦੀ ਦੀ ਫੇਰੀ ਨੇਪਰੇ ਚੜਾਈ - ਡਾ ਬਲਬੀਰ
ਕਿਰਾਏ ਤੇ ਬੰਦੇ ਲਿਆ ਕੇ ਮੋਦੀ ਦੀ ਫੇਰੀ ਨੇਪਰੇ ਚੜਾਈ - ਡਾ ਬਲਬੀਰ ਭਾਜਪਾ ਉਮੀਦਵਾਰ ਦੇ ਫਰਜੀ ਇਕੱਠ ਤੇ ਭੜਕੇ ਆਪ ਉਮੀਦਵਾਰ ਪਟਿਆਲਾ 25 ਮਈ ( ) ਲੋਕ ਸਭਾ ਪਟਿਆਲਾ ਉਮੀਦਵਾਰ ਡਾ ਬਲਬੀਰ ਨੇ 23 ਮਈ ਦੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੇ ਕਿਰਾਏ ਦੇ ਬੰਦੇ ਲਿਆ ਕੇ ਭਾਜਪਾ ਉਮੀਦਵਾਰ ਵੱਲੋਂ ਕੀਤੇ ਵੱਡੇ ਇੱਕਠ ਨੂੰ ਸਰਾਸਰ ਲੋਕਾਂ ਨਾਲ ਵਿਸ਼ਵਾਸ਼ਘਾਤ ਦੱਸਿਆ। ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਝੂਠੇ ਜੁਮਲਿਆਂ ਦੀ ਤਰ੍ਹਾਂ ਪਟਿਆਲਾ ਦੀ ਭਾਜਪਾ ੳਮੀਦਵਾਰ ਵੱਲੋਂ ਲੋਕਾਂ ਨੂੰ ਭਾਜਪਾ ਦੀ ਝੂਠੀ ਸ਼ਕਲ ਦਿਖਾ ਕੇ ਵੋਟਾਂ ਲਈ ਭਰਮਾਇਆ ਜਾ ਰਿਹਾ। ਇਹ ਪ੍ਰਗਟਾਵਾ ਡਾ ਬਲਬੀਰ ਨੇ ਹਲਕਾ ਪਟਿਆਲਾ ਵਿੱਚ ਵੱਖ ਵੱਖ ਪਿੰਡਾਂ ਵਿੱਚਲੇ ਰੱਖੇ ਲੋਕ ਮਿਲਣੀ ਪ੍ਰੋਗਰਾਮਾਂ ਦੇ ਦੌਰਾਨ ਕੀਤਾ। ਡਾ ਬਲਬੀਰ ਨੇ ਪਿੰਡ ਬਾਰਨ, ਲੰਗ, ਚਲੈਲਾ, ਦੰਦਰਾਲਾ ਖਰੌੜ, ਅਜਨੋਦਾ ਕਲਾਂ, ਲੁਬਾਣਾ ਟੇਕ, ਮੰਡੋਰ, ਵਿਕਾਸ ਨਗਰ ਆਦਿ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਰਿੰਦਰ ਮੋਦੀ ਨੇ ਇੰਡਿਆ ਗੱਠਜੋੜ ਤੇ ਵੱਡਾ ਇਲਜਾਮ ਲਗਾਇਆ ਕਿ ਇਸ ਗੱਠਜੋੜ ਕੋਲ ਪ੍ਰਧਾਨ ਮੰਤਰੀ ਲਈ ਕੋਈ ਚਿਹਰਾ ਨਹੀ ਹੈ। ਪਰ ਇਹ ਗੱਲ ਕਹਿਣ ਤੋਂ ਪਹਿਲਾਂ ਮੋਦੀ ਸਰਕਾਰ ਆਪਣੇ ਅੰਦਰ ਝਾਤ ਮਾਰ ਕੇ ਦੇਖੇ ਕਿ ਉਹਨਾਂ ਦੇ ਉਮੀਦਵਾਰ ਮੇਅਰ ਤੱਕ ਦੀਆਂ ਚੋਣਾਂ ਵੀ ਮੋਦੀ ਦੇ ਨਾਂਮ ਤੇ ਲੜਦੇ ਹਨ। ਜਦੋ ਕਿ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਇੰਡਿਆਂ ਗੱਠਜੋੜ ਕੋਲ ਪ੍ਰਧਾਨ ਮੰਤਰੀ ਅਤੇ ਇਸ ਤੋਂ ਇਲਾਵਾ ਹੋਰ ਅਹੁਦਿਆਂ ਦੇ ਸੁੱਚਜੇ ਢੰਗ ਨਾਲ ਕਾਰਜ ਕਰਨ ਲਈ ਪੂਰੀ ਟੀਮ ਤਿਆਰ ਬਰ ਤਿਆਰ ਹੈ। ਉਨਾਂ ਕਿਹਾ ਕਿ ਭਾਜਪਾ ਵੱਲੋਂ ਲਾਰੇ ਤੇ ਨਾਅਰਿਆਂ ਦੀ ਘੜੀ ਰਾਜਨੀਤੀ ਜੱਗ ਜ਼ਾਹਿਰ ਹੋ ਚੁੱਕੀ ਹੈ ਅਤੇ ਹੁਣ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਔਖੇ ਹੋ ਰਹੇ ਹਨ। ਡਾ ਬਲਬੀਰ ਨੇ ਕਿਹਾ ਕਿ ਹੁਣ ਇਸ ਦਾ ਅੰਦਾਜ਼ਾ ਲੋਕ ਸਭਾ ਚੋਣਾਂ ਦੇ ਸਾਰਥਿਕ ਨਤੀਜਿਆਂ ਤੋਂ ਲੱਗ ਜਾਵੇਗਾ। ਉਨਾਂ ਕਿਹਾ ਕਿ ਇਹ ਚੋਣਾਂ ਪੰਜਾਬ ਅੰਦਰ ‘ਆਪ’ ਦੀ ਸਰਕਾਰ ਵੱਲੋਂ ਦੋ ਸਾਲ ਦੌਰਾਨ ਕੀਤੇ ਲੋਕ ਭਲਾਈ ਕੰਮਾਂ ਨੂੰ ਤਸਦੀਕ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਰੇ ਹਲਕਿਆਂ ’ਤੇ ਜਿੱਤ ਪ੍ਰਾਪਤ ਕਰਨ ਦੇ ਦਿੱਤੇ ਟੀਚੇ ਨੂੰ ਸਰ ਕਰਨ ਲਈ ਸਾਰੇ ਆਗੂ, ਵਰਕਰ ਪੱਬਾਂ ਭਾਰ ਹਨ ਅਤੇ ਲੋਕਾਂ ਵੱਲੋਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸੰਧੂ, ਜਗਦੀਪ ਜੱਗਾ, ਕਰਨਲ ਜੇ ਵੀ ਸਿੰਘ, ਜਸਬੀਰ ਗਾਂਧੀ ਆਫਿਸ ਇੰਚਾਰਜ, ਕਰਮਜੀਤ ਸਿੰਘ ਬਸੀ ਬਲਾਕ ਇੰਚਾਰਜ, ਲਾਲ ਸਿੰਘ ਬਲਾਕ ਇੰਚਾਰਜ, ਮੋਹਿਤ ਕੁਮਾਰ ਬਲਾਕ ਇੰਚਾਰਜ, ਜਸਵਿੰਦਰ ਬੱਸੀ ਬਲਾਕ ਇੰਚਾਰਜ, ਗੁਰਕਿਰਪਾਲ ਸਿੰਘ ਬਲਾਕ ਇੰਚਾਰਜ, ਗੱਜਣ ਸਿੰਘ, ਗੁਰਚਰਨ ਸਿੰਘ ਭੰਗੂ, ਕਾਕਾ ਜੀ, ਹਰਪਾਲ ਸਿੰਘ, ਰੁਪਿੰਦਰ ਕੋਚ, ਹਨੀ ਲੁਥਰਾ, ਹਰਮਨ ਸੰਧੂ, ਸਾਗਰ, ਗੁਰੀ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਸ਼ਰਨ ਸਿੰਘ, ਸਨੀ ਡੱਬੀ, ਜਗਤਾਰ ਸਿੰਘ, ਲੱਕੀ, ਜ਼ਸਬੀਰ ਸਿੰਘ ਬਿੱਟੂ, ਸੰਜੀਵ ਕੁਮਾਰ ਅਤੇ ਹੋਰ ਕਈ ਆਪ ਵਰਕਰ ਤੇ ਸਥਾਨਕ ਲੋਕ ਮੌਜੂਦ ਰਹੇ।
Punjab Bani 25 May,2024
ਕਾਂਗਰਸ, ਭਾਜਪਾ ਅਤੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ : ਸ਼ਰਮਾ
ਕਾਂਗਰਸ, ਭਾਜਪਾ ਅਤੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ : ਸ਼ਰਮਾ ਅਕਾਲੀ ਦਲ ਉਮੀਦਵਾਰ ਨੇ ਟਰੈਕਟਰ 'ਤੇ ਸਵਾਰ ਹੋ ਕੇ ਪਿੰਡਾਂ ਦਾ ਕੀਤਾ ਦੌਰਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਤਿੰਨੇ ਸਿਆਸੀ ਪਾਰਟੀਆਂ ਕਿਸਾਨਾਂ ਦੀਆਂ ਸਮੱਸਿਆਵਾਂ ਲਈ ਜ਼ਿੰਮੇਵਾਰ ਹਨ। ਐਨ.ਕੇ. ਸ਼ਰਮਾ ਨੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ’ਚ ਟਰੈਕਟਰ 'ਤੇ ਸਵਾਰ ਹੋ ਕੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਪਟਿਆਲਾ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਇੱਥੇ ਕਿਸਾਨਾਂ ਅਤੇ ਪਿੰਡ ਵਾਸੀਆਂ ਦੀਆਂ ਅਜਿਹੀਆਂ ਕਈ ਸਮੱਸਿਆਵਾਂ ਹਨ ਜੋ ਪਿਛਲੇ ਕਈ ਸਾਲਾਂ ਤੋਂ ਲਟਕ ਰਹੀਆਂ ਹਨ। ਪ੍ਰਨੀਤ ਕੌਰ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਹਨ ਪਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਗਿਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਤਾਂ ਇਕੱਠੇ ਚੋਣ ਲੜ ਰਹੇ ਹਨ ਪਰ ਪਟਿਆਲਾ ਵਿੱਚ ਇੱਥੋਂ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਚੋਣਾਂ ਤੋਂ ਪਹਿਲਾਂ ਹੀ ਜਨਤਕ ਹੋ ਗਿਆ ਹੈ। ਸ਼ਰਮਾ ਨੇ ਭਾਜਪਾ ਉਮੀਦਵਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਚਾਰ ਲਈ ਪ੍ਰਧਾਨ ਮੰਤਰੀ ਨੂੰ ਪਟਿਆਲਾ ਬੁਲਾਇਆ, ਪਰ ਭਾਜਪਾ ਦੇ ਮੰਚ ਤੋਂ ਪ੍ਰਧਾਨ ਮੰਤਰੀ ਤੋਂ ਲੈ ਕੇ ਉਮੀਦਵਾਰ ਤੱਕ ਕਿਸੇ ਨੇ ਵੀ ਪਟਿਆਲਾ ਦੀ ਹੱਦ 'ਤੇ ਧਰਨਾ ਦੇ ਰਹੇ ਕਿਸਾਨਾਂ ਬਾਰੇ ਕੁਝ ਨਹੀਂ ਬੋਲਿਆ। ਹਾਲਾਂਕਿ, ਕਿਸਾਨਾਂ ਨੂੰ ਜ਼ਰੂਰ ਗ੍ਰਿਫਤਾਰ ਕੀਤਾ ਗਿਆ ਸੀ। ਭਾਜਪਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਕਿਸਾਨ ਉਸਦੇ ਏਜੰਡੇ ਤੋਂ ਬਾਹਰ ਹੋ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲੈਣ ਵਾਲੀ ਪਾਰਟੀ ਹੈ।
Punjab Bani 25 May,2024
ਸ਼ਰਾਬ ਘੁਟਾਲੇ ਦਾ ਜਾਲ ਵੱਡਾ ਹੈ: ਜਾਖੜ ਨੇ ਕਿਹਾ, ਪੰਜਾਬ ਕਾਂਗਰਸ ਅਤੇ 'ਆਪ' ਆਗੂਆਂ ਦੀ ਜਾਂਚ ਹੋਵੇ
ਸ਼ਰਾਬ ਘੁਟਾਲੇ ਦਾ ਜਾਲ ਵੱਡਾ ਹੈ: ਜਾਖੜ ਨੇ ਕਿਹਾ, ਪੰਜਾਬ ਕਾਂਗਰਸ ਅਤੇ 'ਆਪ' ਆਗੂਆਂ ਦੀ ਜਾਂਚ ਹੋਵੇ ਚੰਡੀਗੜ੍ਹ, 25 ਮਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਗੁਰਦਾਸਪੁਰ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਪੱਪੂ ਜੈਂਤੀਪੁਰ ਦੇ ਟਿਕਾਣਿਆਂ 'ਤੇ ਛਾਪੇਮਾਰੀ ਤੇ ਟਿੱਪਣੀ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਈਆਂ ਨੂੰ ਬੇਨਕਾਬ ਕਰੇਗੀ। ਸੁਨੀਲ ਜਾਖੜ ਨੇ ਕਿਹਾ ਕਿ ਈਡੀ ਵੱਲੋਂ ਸ਼ਿਕੰਜਾ ਕੱਸਣ ਨਾਲ ਪੰਜਾਬ ਵਿੱਚ 'ਆਪ' ਅਤੇ ਕਾਂਗਰਸ ਦੋਵਾਂ ਦੇ ਆਗੂਆਂ ਵੱਲੋਂ ਕੀਤੀ ਜਾ ਰਹੀ ਲੁੱਟ ਦਾ ਪਰਦਾਫਾਸ਼ ਹੋ ਜਾਵੇਗਾ। ਸ਼ਨੀਵਾਰ ਨੂੰ ਇੱਥੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸ਼ਰਾਬ ਘੁਟਾਲੇ ਵਿੱਚ ਪੰਜਾਬ ਦੇ ਕੁਝ ਕਾਂਗਰਸੀ ਅਤੇ ‘ਆਪ’ ਆਗੂਆਂ ਦੀ ਕਸੂਰਵਾਰ ਜਾਂ ਸਿੱਧੀ ਸ਼ਮੂਲੀਅਤ ਦਾ ਪਰਦਾਫਾਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਦੇ ਰੰਧਾਵਾ ਤੋਂ ਇਲਾਵਾ ਜੈਂਤੀਪੁਰ ਵੀ ਭਗਵੰਤ ਮਾਨ ਸਰਕਾਰ ਦੇ ਖਾਸਮ ਖਾਸ ਲੋਕਾਂ ਵਿੱਚ ਹੈ, ਜਿਸ ਨੇ ਜੈਂਤੀਪੁਰ ਵਿਰੁੱਧ ਕਾਰਵਾਈ ਤੱਕ ਨਹੀਂ ਕੀਤੀ ਜਦੋਂ ਨਵੰਬਰ 2022 ਵਿੱਚ ਇੱਕ ਪ੍ਰਵਾਸੀ ਭਾਰਤੀ ਦੇ ਲੜਕੇ ਦੇ ਵਿਆਹ ਵਿੱਚ ਉਸਦੇ ਸਾਥੀਆਂ ਨੇ ਗੋਲੀਬਾਰੀ ਕੀਤੀ ਸੀ। ਉਨਾਂ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੇਤਾਵਾਂ ਦਾ ਛੇਤੀ ਹੀ ਪਰਦਾਫਾਸ਼ ਕੀਤਾ ਜਾਵੇਗ। ਸਿੱਧੂ ਮੂਸੇਵਾਲਾ 'ਤੇ ਪੁੱਛੇ ਸਵਾਲ ਦੇ ਜਵਾਬ 'ਚ ਸੁਨੀਲ ਜਾਖੜ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ 'ਚ ਭਗਵੰਤ ਮਾਨ ਸਰਕਾਰ ਦੋਸ਼ੀ ਹੈ ਕਿਉਂਕਿ 'ਆਪ' ਸਰਕਾਰ ਨੇ ਬੇਸ਼ਰਮੀ ਨਾਲ ਉਸ ਦਾ ਸੁਰੱਖਿਆ ਘੇਰਾ ਘਟਾ ਕੇ ਪ੍ਰਚਾਰਿਆ ਸੀ। ਉਨ੍ਹਾਂ ਕਿਹਾ ਕਿ ਵਿਡੰਬਨਾ ਇਹ ਹੈ ਕਿ ਉਸ ਦੇ ਪਿਤਾ ਬਲਕਾਰ ਸਿੰਘ, ਕਾਂਗਰਸ ਦੀ ਹਮਾਇਤ ਮੰਗ ਕੇ ਅਤੇ ਉਨ੍ਹਾਂ ਦੇ ਨਾਲ ਖੜ੍ਹੇ ਹੋ ਕੇ ਗਲਤ ਦਰਵਾਜ਼ੇ 'ਤੇ ਦਸਤਕ ਦੇ ਰਹੇ ਹਨ। ਪੰਜਾਬ ਕਾਂਗਰਸ ਦੇ ਆਗੂ 'ਆਪ' ਸਰਕਾਰ ਤੋਂ ਇਨਸਾਫ਼ ਮੰਗਣ ਲਈ ਮੂਸੇਵਾਲਾ ਦੇ ਪਿਤਾ ਦੀ ਨੁਮਾਇੰਦਗੀ ਕਿਵੇਂ ਕਰ ਸਕਦੇ ਹਨ? ਕਾਂਗਰਸ ਅਤੇ 'ਆਪ' ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾਕਿ ਇਹ ਇੱਕ ਫਿਕਸਡ ਮੈਚ ਹੈ ਅਤੇ ਕਾਂਗਰਸ ਨੇ ਵਿਜੀਲੈਂਸ ਦੇ ਡਰ ਤੋਂ 'ਆਪ' ਸਰਕਾਰ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।।
Punjab Bani 25 May,2024
ਫਵਾਦ ਚੌਧਰੀ ਦੇ ਟਵੀਟ ਦਾ ਜਵਾਬ : ਤੁਹਾਡੇ ਟਵੀਟ ਦੀ ਕੋਈ ਲੋੜ ਨਹੀ਼, ਤੁਸੀ ਆਪਣਾ ਦੇਸ਼ ਸੰਭਾਲੋ : ਕੇਜਰੀਵਾਲ
ਫਵਾਦ ਚੌਧਰੀ ਦੇ ਟਵੀਟ ਦਾ ਜਵਾਬ : ਤੁਹਾਡੇ ਟਵੀਟ ਦੀ ਕੋਈ ਲੋੜ ਨਹੀ਼, ਤੁਸੀ ਆਪਣਾ ਦੇਸ਼ ਸੰਭਾਲੋ : ਕੇਜਰੀਵਾਲ ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਨੇ ਫਵਾਦ ਚੌਧਰੀ ਦੀ ਆਲੋਚਨਾ ਕੀਤੀ। ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ 'ਚ ਸ਼ਨੀਵਾਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਸਮੇਤ ਅੱਠ ਸੂਬਿਆਂ ਦੀਆਂ 58 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਰਿਵਾਰ ਸਮੇਤ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਇਕ ਤਸਵੀਰ ਪੋਸਟ ਕੀਤੀ। ਇਸ ਤਸਵੀਰ 'ਚ ਉਹ ਆਪਣੀ ਪਤਨੀ ਅਤੇ ਬੱਚਿਆਂ ਨਾਲ ਨਜ਼ਰ ਆ ਰਹੇ ਹਨ। ਫੋਟੋ ਪੋਸਟ ਕਰਦਿਆਂ ਉਨ੍ਹਾਂ ਲਿਖਿਆ, "ਮੈਂ ਅੱਜ ਆਪਣੇ ਪਿਤਾ, ਪਤਨੀ ਅਤੇ ਬੱਚਿਆਂ ਨਾਲ ਵੋਟ ਪਾਈ। ਮੇਰੀ ਮਾਂ ਬਹੁਤ ਬਿਮਾਰ ਹੈ। ਉਹ ਨਹੀਂ ਜਾ ਸਕੀ। ਮੈਂ ਤਾਨਾਸ਼ਾਹੀ, ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਖ਼ਿਲਾਫ਼ ਵੋਟ ਪਾਈ ਹੈ। ਤੁਸੀਂ ਵੀ ਵੋਟ ਜ਼ਰੂਰ ਪਾਓ।" ਧਿਆਨ ਯੋਗ ਹੈ ਕਿ ਪਾਕਿਸਤਾਨ ਦੇ ਨੇਤਾ ਫਵਾਦ ਚੌਧਰੀ ਨੇ ਸੀਐਮ ਕੇਜਰੀਵਾਲ ਦੇ ਇਸ ਪੋਸਟ 'ਤੇ ਪ੍ਰਤੀਕਿਰਿਆ ਦਿੱਤੀ ਹੈ। ਪਾਕਿਸਤਾਨੀ ਨੇਤਾ ਨੇ ਲਿਖਿਆ, "ਨਫ਼ਰਤ ਅਤੇ ਕੱਟੜਪੰਥ ਦੀਆਂ ਤਾਕਤਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਦੁਆਰਾ ਹਰਾਇਆ ਜਾ ਸਕਦਾ ਹੈ।" ਜ਼ਿਕਰਯੋਗ ਹੈ ਕਿ ਫਵਾਦ ਚੌਧਰੀ ਪਾਕਿਸਤਾਨ-ਤਹਿਰੀਕ-ਏ-ਇਨਸਾਫ ਦੇ ਨੇਤਾ ਹਨ। ਉਹ ਇਮਰਾਨ ਖਾਨ ਸਰਕਾਰ ਵਿੱਚ ਮੰਤਰੀ ਸਨ। ਫਵਾਦ ਚੌਧਰੀ ਦੇ ਇਸ ਬਿਆਨ 'ਤੇ ਸੀਐਮ ਕੇਜਰੀਵਾਲ ਨੇ ਜਵਾਬ ਦਿੱਤਾ ਹੈ। ਫਵਾਦ ਚੌਧਰੀ ਦੀ ਪੋਸਟ ਨੂੰ ਰੀਪੋਸਟ ਕਰਦੇ ਹੋਏ ਸੀਐਮ ਕੇਜਰੀਵਾਲ ਨੇ ਲਿਖਿਆ, "ਚੌਧਰੀ ਸਾਹਿਬ, ਮੈਂ ਅਤੇ ਮੇਰੇ ਦੇਸ਼ ਦੇ ਲੋਕ ਸਾਡੇ ਮੁੱਦਿਆਂ ਨੂੰ ਸੰਭਾਲਣ ਦੇ ਪੂਰੀ ਤਰ੍ਹਾਂ ਸਮਰੱਥ ਹਾਂ। ਤੁਹਾਡੇ ਟਵੀਟ ਦੀ ਕੋਈ ਲੋੜ ਨਹੀਂ ਹੈ। ਇਸ ਸਮੇਂ ਪਾਕਿਸਤਾਨ ਦੇ ਹਾਲਾਤ ਬਹੁਤ ਖਰਾਬ ਹਨ। ਤੁਸੀਂ ਆਪਣਾ ਧਿਆਨ ਰੱਖੋ। ਤੁਹਾਡੇ ਦੇਸ਼ ਦਾ।"
Punjab Bani 25 May,2024
ਸਵਾਤੀ ਮਾਲੀਵਾਲ ਮਾਮਲਾ : ਵਿਭਵ ਕੁਮਾਰ ਨੂੰ ਚਾਰ ਦਿਨਾਂਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਸਵਾਤੀ ਮਾਲੀਵਾਲ ਮਾਮਲਾ : ਵਿਭਵ ਕੁਮਾਰ ਨੂੰ ਚਾਰ ਦਿਨਾਂਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਨਾਲ ਜੁੜੇ ਮਾਮਲੇ ’ਚ ਤੀਸ ਹਜ਼ਾਰੀ ਕੋਰਟ ਨੇ ਮੁਲਜ਼ਮ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਵਿਭਵ ਕੁਮਾਰ ਨੂੰ ਚਾਰ ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਪੁਲਿਸ ਹਿਰਾਸਤ ਦਾ ਸਮਾਂ ਖਤਮ ਹੋਣ ਦੇ ਬਾਅਦ ਵਿਭਵ ਨੂੰ ਅਦਾਲਤ ’ਚ ਪੇਸ਼ ਕਰ ਕੇ ਚਾਰ ਦਿਨਾਂ ਦੀ ਨਿਆਇਕ ਹਿਰਾਸਤ ਦੀ ਮੰਗ ਕੀਤੀ ਗਈ ਸੀ। ਮੈਟਰੋਪੋਲੀਟਨ ਮੈਜਿਸਟ੍ਰੇਟ ਗੌਰਵ ਗੋਇਲ ਦੇ ਸਾਹਮਣੇ ਦਾਇਰ ਅਰਜ਼ੀ ’ਚ ਪੁਲਿਸ ਨੇ ਕਿਹਾ ਕਿ ਜਾਂਚ ਦੌਰਾਨ ਗਵਾਹਾਂ ਦੇ ਬਿਆਨਾਂ ਦੇ ਨਾਲ ਇਲੈਕਟ੍ਰਾਨਿਕ, ਵਿਗਿਆਨਿਕ ਤੇ ਮੈਡੀਕਲ ਸਬੂਤ ਇਕੱਠੇ ਕੀਤੇ ਗਏ ਹਨ। ਜਾਂਚ ਦੌਰਾਨ ਬਰਾਮਦ ਕੀਤੇ ਗਏ ਨੈੱਟਵਰਕ ਵੀਡੀਓ ਰਿਕਾਰਡ ’ਚ ਮਾਮਲੇ ਨਾਲ ਸਬੰਧਤ ਸਮੱਗਰੀ ਹੋਣ ਦੀ ਗੱਲ ਕਹੀ ਗਈ ਹੈ। ਐੱਨਵੀਆਰ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਫੋਰੈਂਸਿਕ ਮਾਹਿਰਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਵਿਭਵ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ ਤੇ ਜਵਾਬ ਦੇਣ ’ਚ ਟਾਲ-ਮਟੋਲ ਕਰ ਰਿਹਾ ਹੈ।
Punjab Bani 25 May,2024
ਪ੍ਰਿਯੰਕਾ ਗਾਂਧੀ ਦੇ ਬੱਚਿਆਂ ਨੇ ਪਹਿਲੀ ਵਾਰ ਪਾਈ ਵੋਟ
ਪ੍ਰਿਯੰਕਾ ਗਾਂਧੀ ਦੇ ਬੱਚਿਆਂ ਨੇ ਪਹਿਲੀ ਵਾਰ ਪਾਈ ਵੋਟ ਨਵੀਂ ਦਿੱਲੀ। ਦੇਸ਼ ਵਿਚ ਅੱਜ ਛੇਵੇਂ ਪੜਾਅ ਦੀ ਵੋਟਿੰਗ ਹੋ ਰਹੀ ਹੈ। ਇਸੇ ਪੜਾਅ 'ਚ ਦੇਸ਼ ਦੀ ਰਾਜਧਾਨੀ 'ਚ ਵੀ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਦੇਸ਼ ਦੇ ਰਾਸ਼ਟਰਪਤੀ ਤੋਂ ਲੈ ਕੇ ਮੁੱਖ ਚੋਣ ਕਮਿਸ਼ਨਰ ਤਕ ਸਾਰੀਆਂ ਪਾਰਟੀਆਂ ਅਤੇ ਵਿਰੋਧੀ ਧਿਰਾਂ ਦੇ ਆਗੂ ਦਿੱਲੀ ਵਿੱਚ ਆਪਣੀ ਵੋਟ ਪਾ ਰਹੇ ਹਨ। ਇਨ੍ਹਾਂ ਵਿੱਚ ਨਵਾਂ ਨਾਮ ਜੁੜਿਆ ਹੈ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਬੱਚਿਆਂ ਦਾ। ਉਨ੍ਹਾਂ ਦੇ ਪੁੱਤਰ ਤੇ ਧੀ ਦੋਵਾਂ ਨੇ ਇਨ੍ਹਾਂ ਚੋਣਾਂ 'ਚ ਵੋਟ ਪਾਈ ਤੇ ਫਸਟ ਟਾਈਮ ਵੋਟਰ ਬਣੇ। ਪ੍ਰਿਅੰਕਾ ਦੇ ਬੇਟੇ ਰੇਹਾਨ ਰਾਜੀਵ ਵਾਡਰਾ ਤੇ ਬੇਟੀ ਮਿਰਾਇਆ ਨੂੰ ਆਪਣੇ ਪਿਤਾ ਰਾਬਰਟ ਵਾਡਰਾ ਤੇ ਮਾਮੇ ਰਾਹੁਲ ਗਾਂਧੀ ਨਾਲ ਦੇਖਿਆ ਗਿਆ। ਇਸ ਦੌਰਾਨ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਦੇ ਨਾਲ ਸਨ।
Punjab Bani 25 May,2024
ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ ਅਰਦਾਸ ਟੇਕਿਆ ਮਥਾ
ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ ਅਰਦਾਸ ਟੇਕਿਆ ਮਥਾ ਹਰਿਆਣਾ : ਹਰਿਆਣਾ ‘ਚ 10 ਲੋਕ ਸਭਾ ਅਤੇ ਇਕ ਵਿਧਾਨ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਹੋ ਰਹੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਹਰਿਆਣਾ ਵਿੱਚ ਰਾਤ 9 ਵਜੇ ਤੱਕ ਕੁੱਲ 8.31 ਫੀਸਦੀ ਵੋਟਿੰਗ ਹੋਈ। ਇਸ ਦੇ ਲਈ ਸਾਰੀਆਂ ਪੋਲਿੰਗ ਪਾਰਟੀਆਂ ਸ਼ਾਮ ਤੱਕ ਆਪੋ-ਆਪਣੇ ਪੋਲਿੰਗ ਕੇਂਦਰਾਂ ‘ਤੇ ਪਹੁੰਚ ਗਈਆਂ ਅਤੇ ਸਵੇਰੇ ਸੱਤ ਵਜੇ ਵੋਟਿੰਗ ਸ਼ੁਰੂ ਹੋ ਗਈ। ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਹਰਿਆਣਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 76 ਹਜ਼ਾਰ 768 ਹੈ, ਜਿਸ ਵਿੱਚ 1 ਕਰੋੜ 6 ਲੱਖ 52 ਹਜ਼ਾਰ 345 ਪੁਰਸ਼, 94 ਲੱਖ 23 ਹਜ਼ਾਰ 956 ਔਰਤਾਂ ਅਤੇ 467 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਜੱਦੀ ਪਿੰਡ ਮਿਰਜ਼ਾਪੁਰ, ਨਰਾਇਣਗੜ੍ਹ ਵਿੱਚ ਇੱਕ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਸੀਐਮ ਸੈਣੀ ਕਰਨਾਲ ਵਿਧਾਨ ਸਭਾ ਉਪ ਚੋਣ ਲਈ ਭਾਜਪਾ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਦੇ ਗੁਰਦੁਆਰੇ ਵਿੱਚ ਅਰਦਾਸ ਕੀਤੀ।
Punjab Bani 25 May,2024
ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ
ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ ਮਾਈਕਰੋ ਆਬਜ਼ਰਵਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਸੱਦਾ ਸੰਗਰੂਰ, 25 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਡੀਟੋਰੀਅਮ ਹਾਲ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਮਾਈਕਰੋ ਆਬਜ਼ਰਵਰਾਂ ਨੂੰ ਸੰਬੋੋਧਨ ਕਰਦਿਆਂ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਨੇ ਕਿਹਾ ਕਿ ਚੋਣਾਂ ਦੇ ਇਸ ਮਹਾਂਤਿਓਹਾਰ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਮਾਈਕਰੋ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਹੋਵੇਗੀ ਇਸ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੋਕ ਪੋਲ ਹੋਵੇਗੀ ਅਤੇ ਸਮੂਹ ਮਾਈਕਰੋ ਆਬਜ਼ਰਵਰ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ । ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਪੋਲਿੰਗ ਸਟੇਸ਼ਨ ਦੀ ਸਮੁੱਚੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਈਕਰੋ ਆਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਆਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੰਦਿਆਂ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਇਸ ਸਬੰਧੀ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਅਤੇ ਜਨਰਲ ਆਬਜ਼ਰਵਰ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।
Punjab Bani 25 May,2024
ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ
ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਚੰਡੀਗੜ੍ਹ, 25 ਮਈ ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।
Punjab Bani 25 May,2024
ਕਾਂਗਰਸੀ ਆਗੂ ਸੁਖ ਤੇਜਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਿਆ
ਕਾਂਗਰਸੀ ਆਗੂ ਸੁਖ ਤੇਜਾ ਦੇ ਘਰ ਆਮਦਨ ਕਰ ਵਿਭਾਗ ਨੇ ਮਾਰਿਆ ਛਾਪਿਆ ਗੁਰਦਾਸਪੁਰ, 25 ਮਈ ਕਾਂਗਰਸ ਦੇ ਸੀਨੀਅਰ ਆਗੂ ਅਤੇ ਬਟਾਲਾ ਨਗਰ ਨਿਗਮ ਦੇ ਮੇਅਰ ਸੁੱਖ ਤੇਜਾ ਦੇ ਘਰ ਅੱਜ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ। ਇਸੇ ਤਰ੍ਹਾਂ ਸੱਤ ਹੋਰ ਥਾਵਾਂ ਉਤੇ ਵਿਭਾਗ ਵੱਲੋਂ ਕਾਰਵਾਈ ਕਰਨ ਦੀ ਸੂਚਨਾ ਹੈ। ਇਥੋਂ ਦੇ ਉਮਰਪੁਰਾ ਰੋਡ ਉਤੇ ਮੇਅਰ ਤੇਜਾ ਦੇ ਘਰ ਜਿਵੇਂ ਹੀ ਛਾਪਾ ਪਿਆ ਤਾਂ ਲੋਕ ਤੇ ਕਾਂਗਰਸ ਆਗੂ ਇਕੱਠੇ ਹੋਏ। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੌਕੇ ’ਤੇ ਪਹੁੰਚੇ। ਇਨ੍ਹਾਂ ਨੇ ਭਾਜਪਾ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਦੋਵਾਂ ਨੇ ਆਖਿਆ ਕਿ ਚੋਣਾਂ ਦੌਰਾਨ ਛਾਪਾ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਹੌਸਲਾ ਪਸਤ ਨਹੀਂ ਕਰ ਸਕਦਾ। ਉਨ੍ਹਾਂ ਨੇ ਭਾਜਪਾ ਅਤੇ ਆਪ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
Punjab Bani 25 May,2024
ਸਾਈਕਲਿੰਗ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ
ਸਾਈਕਲਿੰਗ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਪੀ.ਸੀ.ਏ. ਸਟੇਡੀਅਮ, ਫੇਜ਼ 10, ਮੋਹਾਲੀ ਵਿਖੇ ਕਰਵਾਈ ਗਈ ਸਾਈਕਲੋਥੌਨ (ਸਾਈਕਲਿੰਗ ਮੈਰਾਥੌਨ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਈਵੈਂਟ ਰੇਡੀਓ ਮਿਰਚੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਨੇ ਇਸ ਈਵੈਂਟ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦਿਆਂ ਲੋਕਾਂ ਦਰਮਿਆਨ ਜਾਗਰੂਕਤਾ ਪੈਦਾ ਕਰਨ ਦੀ ਇਸ ਪਹਿਲਕਦਮੀ ਨੂੰ ਸਫ਼ਲ ਬਣਾਇਆ।
Punjab Bani 25 May,2024
ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ
ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ ਨਵੀਂ ਦਿੱਲੀ, 25 ਮਈ ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ 1 ਵਜੇ ਤੱਕ 34.37 ਫੀਸਦ ਪੋਲਿੰਗ ਦਰਜ ਕੀਤੀ ਗਈ ਸਵੇਰੇ ਵੋਟ ਪਾਉਣ ਵਾਲਿਆਂ ਵਿੱਚ ਕੇਂਦਰੀ ਮੰਤਰੀ ਐੱਸ. ਜੈਸ਼ੰਕਰ ਅਤੇ ਹਰਦੀਪ ਸਿੰਘ ਪੁਰੀ, ਦਿੱਲੀ ਦੀ ਮੰਤਰੀ ਆਤਿਸ਼ੀ, ਗੌਤਮ ਗੰਭੀਰ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਵੋਟ ਪਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟ ਪਾਉਣ ਬਾਅਦ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ।
Punjab Bani 25 May,2024
ਕੈਨੇਡਾ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ
ਕੈਨੇਡਾ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਓਟਵਾ, 25 ਮਈ ਕੈਨੇਡਾ ‘ਚ ਹਮਬੋਲਟ ਬ੍ਰੋਂਕੋਸ ਹਾਦਸੇ ਦੇ ਦੋਸ਼ੀ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਕੈਲਗਰੀ ਵਿੱਚ ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਦੌਰਾਨ ਲਿਆ ਗਿਆ। ਟਰੱਕ-ਬੱਸ ਹਾਦਸੇ ‘ਚ 16 ਜਾਨਾਂ ਗਈਆਂ ਸਨ ਤੇ 13 ਜ਼ਖ਼ਮੀ ਹੋਏ ਸਨ। ਕੈਨੇਡੀਅਨ ਮੀਡੀਆ ਮੁਤਾਬਕ ਕੈਲਗਰੀ ਦੇ ਪੱਕੇ ਵਸਨੀਕ ਸਿੱਧੂ ਨੇ ਹਾਕੀ ਕਲੱਬ ਦੇ ਖਿਡਾਰੀਆਂ ਨੂੰ ਲਿਜਾ ਰਹੀ ਬੱਸ ਨੂੰ ਟਰੱਕ ਨਾਲ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ 16 ਖਿਡਾਰੀਆਂ ਦੀ ਮੌਤ ਹੋ ਗਈ ਸੀ।
Punjab Bani 25 May,2024
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰ - ਸੁਖਪਾਲ ਖਹਿਰਾ ਤੇਕੀਤੇ ਤਿਖੇ ਹਮਲੇ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ। ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਉਹ ਤੁਹਾਡੇ ਵਿਧਾਇਕ ਰਹਿਣਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਸੰਗਰੂਰ ਤੋਂ ਹਰਾ ਕੇ ਫੇਰ ਇੱਥੇ ਵਾਪਸ ਭੇਜਾਂਗੇ।ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਦੋ ਨੰਬਰ ਦੇ ਕੰਮ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਉਨ੍ਹਾਂ ਕੋਲ ਐਨੀ ਜ਼ਮੀਨ ਅਤੇ ਪੈਸਾ ਕਿੱਥੋਂ ਆਇਆ। ਮਾਨ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੁਸੀਂ ਉਨ੍ਹਾਂ ਨੂੰ ਵਿਧਾਇਕ ਤੋਂ ਵੀ ਹਟਾ ਦਿਓ ਤਾਂ ਜੋ ਉਹ ਤੁਹਾਨੂੰ ਛੱਡਣ ਦਾ ਮਤਲਬ ਚੰਗੀ ਤਰ੍ਹਾਂ ਜਾਣ ਸਕਣ।
Punjab Bani 24 May,2024
ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ
ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਸੰਗਰੂਰ, 24 ਮਈ: ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਮਾਈਕਰੋ ਅਬਜ਼ਰਵਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਮੀਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਮਾਈਕਰੋ ਆਬਜ਼ਰਵਰਾਂ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾਕ ਕਰਦਿਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਉਹ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ ਅਤੇ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਉਪਲਬਧ ਮੁਢਲੀਆ ਸਹੂਲਤਾਂ ਦੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਮਾਈਕਰੋ ਅਬਜ਼ਰਵਰਾਂ ਦੀ ਦੇਖਰੇਖ ਹੇਠ ਮੋਕ ਪੋਲ ਹੋਵੇਗੀ ਅਤੇ ਸਬੰਧਤ ਪ੍ਰੀਜਾਈਡਿੰਗ ਅਫ਼ਸਰ ਵੱਲੋਂ ਮੋਕ ਪੋਲ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਇਸ ਸਬੰਧੀ ਤਕਨੀਕੀ ਬਾਰੀਕੀਆਂ ਨੂੰ ਸਮਝਾਇਆ ਅਤੇ ਦੱਸਿਆ ਕਿ ਜੇਕਰ ਕਿਸੇ ਵੀ ਮਾਈਕਰੋ ਅਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਅਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਇਸ ਮੌਕੇ ਪੋਸਟਲ ਬੈਲਟ ਦੇ ਨੋਡਲ ਅਫ਼ਸਰ ਕਰਨਬੀਰ ਸਿੰਘ ਰੰਧਾਵਾ ਨੇ ਹੋਮ ਵੋਟਰ ਫੈਸੀਲੀਟੇਸ਼ਨ ਬਾਰੇ ਸਿਖਲਾਈ ਦਿੱਤੀ। ਇਸ ਦੌਰਾਨ ਮਾਈਕਰੋ ਅਬਜ਼ਰਵਰਾਂ ਨੂੰ ਪ੍ਰੋਜੈਕਟਰ ਦੀ ਮਦਦ ਨਾਲ ਹੋਰ ਨਿਯਮਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ।
Punjab Bani 24 May,2024
ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂ
ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂ ਦੇ ਚੋਣ ਖਰਚਿਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਸੰਗਰੂਰ, 24 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਖਰਚਾ ਅਬਜਰਵਰ ਸ਼੍ਰੀ ਅਮਿਤ ਸੰਜੇ ਗੁਰਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ-ਕਮ-ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਨੇ ਅੱਜ ਸਹਾਇਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਉਮੀਦਵਾਰਾਂ ਤੇ ਅਧਿਕਾਰਤ ਚੋਣ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਵਿੱਚ ਦਰਜ ਚੋਣ ਖਰਚਿਆਂ ਦਾ ਮਿਲਾਨ 25 ਮਈ ਨੂੰ ਕੀਤਾ ਜਾਵੇਗਾ। ਉਨ੍ਹਾਂ ਇਸ ਦੌਰਾਨ ਆਪਣੇ ਸਟਾਫ਼ ਨੂੰ ਪੂਰੀ ਮੁਸਤੈਦੀ ਨਾਲ ਖਰਚਾ ਮਿਲਾਨ ਕਰਨ ਸਬੰਧੀ ਮੁਢਲੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਰ ਖਰਚੇ ਬਾਰੇ ਰਿਕਾਰਡ ਦੇ ਸਹੀ ਇੰਦਰਾਜ ਅਤੇ ਸੰਭਾਲ ਲਈ ਹਦਾਇਤ ਕੀਤੀ। ਇਸ ਮੌਕੇ ਪਹਿਲੇ ਖਰਚਾ ਮਿਲਾਨ ਪ੍ਰਕਿਰਿਆ ਤੋਂ ਬਾਅਦ ਦਰਜ ਕੀਤੇ ਖਰਚੇ ਦਾ ਇਂਦਰਾਜ ਸ਼ੈਡੋ ਰਜਿਸਟਰ ਵਿੱਚ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਖਰਚਾ ਮਿਲਾਨ ਦੀ ਤੀਜੀ ਤੇ ਅੰਤਿਮ ਮਿਤੀ 30 ਮਈ ਹੈ । ਇਸ ਮੌਕੇ ਵੱਖ ਵੱਖ ਖਰਚਾ ਅਧਿਕਾਰੀ ਤੇ ਸਟਾਫ ਵੀ ਹਾਜ਼ਰ ਸਨ।
Punjab Bani 24 May,2024
ਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼
ਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ ਕਿਹਾ: ਗਰੀਬਾਂ ਅਤੇ ਬੇਰੁਜ਼ਗਾਰਾਂ ਨੂੰ ਸਿੱਧੇ ਨਕਦ ਲਾਭ ਆਰਥਿਕਤਾ ਨੂੰ ਹੁਲਾਰਾ ਦੇਵੇਗਾ ਲੁਧਿਆਣਾ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਉਦਯੋਗ ਨੇ ਸਮਰਥਨ ਦਾ ਭਰੋਸਾ ਦਿੱਤਾ; ਕਿਹਾ: ਕਾਂਗਰਸ ਦੇ ਸ਼ਾਸਨ ਵਿੱਚ ਹੀ ਤਰੱਕੀ ਕਰਦੇ ਹਨ ਉਦਯੋਗ ਲੁਧਿਆਣਾ, 24 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਅਦਾ ਕੀਤਾ ਹੈ ਕਿ ਕੇਂਦਰ ਦੀ ਨਵੀਂ ਸਰਕਾਰ ਸਭ ਤੋਂ ਘੱਟ ਟੈਕਸ ਦਰ ਨਾਲ ਸਧਾਰਨ ਜੀਐਸਟੀ ਪ੍ਰਣਾਲੀ ਲਿਆਵੇਗੀ। ਇੱਥੇ ਉਦਯੋਗਪਤੀਆਂ ਦੇ ਇੱਕ ਸਮੂਹ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਇਹ ਵੀ ਕਿਹਾ ਕਿ ਇੰਡੀਆ ਸਰਕਾਰ ਗਰੀਬ ਪਰਿਵਾਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਿੱਧੇ ਨਗਦ ਲਾਭ ਪ੍ਰਦਾਨ ਕਰੇਗੀ, ਜਿਸ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਕੇਂਦਰ ਹੋਣ ਨਾਲ ਲੁਧਿਆਣਾ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ। ਇਸੇ ਤਰ੍ਹਾਂ, ਆਰਥਿਕ ਏਜੰਡੇ ਨੂੰ ਸਪੱਸ਼ਟ ਕਰਦੇ ਹੋਏ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇਸ਼ ਭਰ ਦੇ ਹਰ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਨਗਦ ਲਾਭ ਦੇਣ ਦਾ ਪ੍ਰਸਤਾਵ ਰੱਖਦੀ ਹੈ। ਇਸ ਤੋਂ ਇਲਾਵਾ, ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰ ਨੂੰ ਇੱਕ ਸਾਲ ਲਈ 1 ਲੱਖ ਰੁਪਏ ਦੀ ਗਰੰਟੀਸ਼ੁਦਾ ਆਮਦਨ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਦਿੱਤੀ ਜਾਵੇਗੀ। ਵੜਿੰਗ ਨੇ ਕਿਹਾ ਕਿ ਇਹ ਦੋਵੇਂ ਸਕੀਮਾਂ ਲੋਕਾਂ ਨੂੰ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਰਾਹਤ ਦੇਣ ਲਈ ਸਾਵਧਾਨੀ ਨਾਲ ਤਿਆਰ ਕੀਤੀਆਂ ਗਈਆਂ ਹਨ, ਜਿਸ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਇਨ੍ਹਾਂ ਯੋਜਨਾਵਾਂ ਨਾਲ ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਪਿਛਲੇ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ ਅਤੇ 70 ਕਰੋੜ ਭਾਰਤੀ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਬੇਰੁਜ਼ਗਾਰਾਂ ਨੂੰ ਸਿੱਧਾ ਪੈਸਾ ਦੇਣ ਨਾਲ ਉਨ੍ਹਾਂ ਦੀ ਖਰੀਦ ਸ਼ਕਤੀ ਵਧੇਗੀ, ਜਿਨ੍ਹਾਂ ਨੂੰ ਹੁਣ ਤੱਕ ਨਜ਼ਰਅੰਦਾਜ਼ ਕੀਤਾ ਗਿਆ ਸੀ। ਇਸ ਨਾਲ ਵਸਤੂਆਂ ਦੀ ਮੰਗ ਵਧੇਗੀ, ਜਿਸ ਨਾਲ ਕਾਰਖਾਨਿਆਂ ਵੱਲੋਂ ਵਸਤਾਂ ਦਾ ਵਧੇਰੇ ਉਤਪਾਦਨ ਹੋਵੇਗਾ ਅਤੇ ਰੁਜ਼ਗਾਰ ਪੈਦਾ ਹੋਣਗੇ। ਵੜਿੰਗ ਨੇ ਕਿਹਾ ਕਿ ਲੁਧਿਆਣਾ ਇਕ ਉਦਯੋਗਿਕ ਹੱਬ ਹੈ, ਜਿਸਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ, ਕਿਉਂਕਿ ਮੰਗ ਵਧਣ ਨਾਲ ਉਦਯੋਗਿਕ ਉਤਪਾਦਨ ਵਧੇਗਾ। ਉਨ੍ਹਾਂ ਵਾਅਦਾ ਕੀਤਾ ਕਿ ਰੁਜ਼ਗਾਰ ਦੇ ਬਹੁਤ ਸਾਰੇ ਮੌਕਿਆਂ ਦੇ ਨਾਲ ਆਰਥਿਕਤਾ ਵਿੱਚ ਪੂਰੀ ਤਰ੍ਹਾਂ ਤਬਦੀਲੀ ਕੀਤੀ ਜਾਵੇਗੀ। ਇਸ ਦੌਰਾਨ ਜੀਐਸਟੀ ਬਾਰੇ ਸੀਨੀਅਰ ਕਾਂਗਰਸੀ ਆਗੂ ਨੇ ਵਾਅਦਾ ਕੀਤਾ ਕਿ ਇਸਨੂੰ ਸਰਲ ਅਤੇ ਵਪਾਰਕ ਪੱਖੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲਗਾਏ ਜਾ ਰਹੇ ਪੰਜ ਵੱਖ-ਵੱਖ ਟੈਕਸਾਂ ਦੀ ਬਜਾਏ ਸਿਰਫ਼ ਇੱਕ ਟੈਕਸ ਲਗਾਇਆ ਜਾਵੇਗਾ, ਜਿਸਦੀ ਟੈਕਸ ਦਰ ਘੱਟੋ-ਘੱਟ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਨੋਟਬੰਦੀ ਅਤੇ ਬਾਅਦ ਵਿੱਚ ਜੀਐਸਟੀ ਨੂੰ ਗਲਤ ਲਾਗੂ ਕਰਕੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਅਤੇ ਵਪਾਰ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਛੋਟੇ ਅਤੇ ਦਰਮਿਆਨੇ ਉਦਯੋਗ ਵਿਕਾਸ ਦੇ ਅਸਲ ਇੰਜਣ ਹਨ ਅਤੇ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਦੇ ਹਨ, ਪਰ ਭਾਜਪਾ ਨੇ ਵੱਡੇ ਅਰਬਪਤੀਆਂ ਅਤੇ ਸਰਮਾਏਦਾਰਾਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਇਨ੍ਹਾਂ ਦੋਵਾਂ ਨੂੰ ਤਬਾਹ ਕਰ ਦਿੱਤਾ ਹੈ। ਜਿਸ ਦੌਰਾਨ ਵਪਾਰਕ ਤੇ ਸਨਅਤ ਦੇ ਨੁਮਾਇੰਦਿਆਂ ਨੇ ਵੜਿੰਗ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਹ ਸ਼ਾਸਨ ਪੂਰੀ ਤਰ੍ਹਾਂ ਵਪਾਰ ਅਤੇ ਕਾਰੋਬਾਰ ਦੇ ਵਿਰੁੱਧ ਰਿਹਾ ਹੈ। ਉਨ੍ਹਾਂ ਡਾ: ਮਨਮੋਹਨ ਸਿੰਘ ਦੇ ਸਮੇਂ ਨੂੰ ਯਾਦ ਕੀਤਾ, ਜਦੋਂ ਵਪਾਰ ਅਤੇ ਉਦਯੋਗ ਕਾਫ਼ੀ ਖੁਸ਼ਹਾਲ ਸਨ ਅਤੇ ਲੁਧਿਆਣਾ ਨੂੰ ਇਸਦਾ ਬਹੁਤ ਫਾਇਦਾ ਹੋਇਆ ਸੀ।
Punjab Bani 24 May,2024
ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾ
ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾ ਭਾਜਪਾ ਦੇ ਸਮਰਥਨ ਨਾਲ ਰਾਖਵੇਂ ਖਤਮ ਕਰਨ, ਅਗਨੀਵੀਰ ਯੋਜਨਾ ਲਾਗੂ ਕਰਨ ਅਤੇ ਸਵਿਧਾਨ 'ਚ ਬਦਲਾਅ ਦੀ ਕੋਸ਼ਿਸ਼ਾਂ ਦਾ ਖੁਲਾਸਾ ਅੱਜ ਏਆਈਸੀਸੀ ਪ੍ਰਵਕਤਾ, ਸ੍ਰੀ ਚਰਨ ਸਿੰਘ ਸਪਰਾ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਚਰਨ ਸਿੰਘ ਸਪਰਾ ਨੇ ਕਿਹਾ, "ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਨੂੰ ਵੋਟ ਦੇਣਾ ਹੈ, ਬੇਰੁਜ਼ਗਾਰੀ ਨੂੰ ਵੋਟ ਦੇਣਾ ਹੈ, ਆਰਥਿਕ ਅਸਮਾਨਤਾ ਨੂੰ ਵੋਟ ਦੇਣਾ ਹੈ। ਭਾਜਪਾ ਨੂੰ ਵੋਟ ਦੇਣਾ ਰਾਖਵੇਂ ਖਤਮ ਕਰਨ ਲਈ ਵੋਟ ਦੇਣਾ ਹੈ। ਭਾਜਪਾ ਨੂੰ ਵੋਟ ਦੇਣਾ ਅਗਨੀਵੀਰ ਦੇ ਸਮਰਥਨ ਵਿੱਚ ਅਤੇ ਓਪੀਐਸ ਦੇ ਖ਼ਿਲਾਫ਼ ਵੋਟ ਦੇਣਾ ਹੈ। ਭਾਰਤੀ ਜਨਤਾ ਪਾਰਟੀ ਡਾਕਟਰ ਬਾਬਾ ਸਾਹਿਬ ਅੰਬੇ ਡਾਕਟਰ ਬਾਬਾ ਸਾਹਿਬ ਅੰਬੇਦਕਰ ਦਾ ਸਵਿਧਾਨ ਬਦਲਣਾ ਚਾਹੁੰਦੀ ਹੈ। ਅਗਨੀਵੀਰ ਲਈ ਵੋਟ ਦੇਣਾ ਮਤਲਬ ਭਾਜਪਾ ਨੂੰ ਵੋਟ ਦੇਣਾ ਹੈ। ਭਾਰਤੀ ਜਨਤਾ ਪਾਰਟੀ ਸਵਿਧਾਨ ਬਦਲਣਾ ਚਾਹੁੰਦੀ ਹੈ। ਇਸ ਲਈ ਜੇਕਰ ਦੇਸ਼ ਦੇ ਸਵਿਧਾਨ ਦੀ ਰੱਖਿਆ ਕਰਨੀ ਹੈ ਤਾਂ ਪੰਜਾਬ ਰਾਜ ਦੀ ਜਨਤਾ ਨੂੰ ਕਾਂਗਰਸ ਨੂੰ ਵੋਟ ਦੇਣਾ ਚਾਹੀਦਾ ਹੈ। ਨਰੇਂਦਰ ਮੋਦੀ ਸਵਿਧਾਨ ਵਿਰੋਧੀ ਹਨ, ਨਰੇਂਦਰ ਮੋਦੀ ਰਾਖਵੇਂ ਵਿਰੋਧੀ ਹਨ।" ਉਨ੍ਹਾਂ ਨੇ ਅੱਗੇ ਕਿਹਾ, "ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਹੈ ਅਤੇ ਵਿਸ਼ਵਾਸਘਾਤ ਕਰਨ ਵਾਲੀ ਸਰਕਾਰ ਹੈ। ਨਾ ਤਾਂ ਇਨ੍ਹਾਂ ਨੇ ਮਹਿਲਾਵਾਂ ਨੂੰ ਹਜ਼ਾਰ ਰੁਪਏ ਦਿੱਤੇ ਅਤੇ ਨਾ ਹੀ ਮੁਹੱਲਾ ਕਲੀਨਿਕ ਇਨ੍ਹਾਂ ਨੇ ਚਲਾਏ। ਸਰਕਾਰ ਨੇ ਨਸ਼ਾਬੰਦੀ 'ਤੇ ਵੱਡੀ ਕਾਰਵਾਈ ਕਰਨੀ ਸੀ ਅਤੇ ਉਸ ਵਿੱਚ ਵੀ ਇਹ ਅਸਫਲ ਰਹੇ। ਆਮ ਆਦਮੀ ਪਾਰਟੀ ਦੇ ਆਉਣ ਦੇ ਬਾਅਦ ਨਸ਼ੇ ਵਧੇ ਹਨ, ਰੀਹੈਬ ਸੈਂਟਰ ਫੇਲ ਹੋ ਗਏ ਹਨ, ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਗੈਂਗਸਟਰਾਂ ਅਤੇ ਫਿਰੌਤੀਆਂ ਦੇ ਕੇਸ ਵਧੇ ਹਨ। ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਵਿੱਚ ਵੀ ਇਹ ਅਸਫਲ ਹੋ ਰਹੇ ਹਨ। ਕਿਸਾਨਾਂ ਨੂੰ ਲੰਪੀ ਸਕਿਨ ਅਤੇ ਹੱਡੀ ਦੀ ਬੀਮਾਰੀ ਤੋਂ ਹੋਏ ਨੁਕਸਾਨ ਲਈ ਕੋਈ ਮੁਆਵਜ਼ਾ ਨਹੀਂ ਮਿਲਿਆ। ਮੂੰਗ ਐਮਐਸਪੀ 'ਤੇ ਖਰੀਦੀ ਜਾਵੇਗੀ, ਐਸਾ ਕਿਹਾ ਸੀ, ਪਰ ਮੂੰਗ ਮੰਡੀਆਂ ਵਿੱਚ ਸੜ ਗਈ। ਸਰਕਾਰ ਦੀ ਆਟਾ ਯੋਜਨਾ ਵੀ ਫੇਲ ਹੋ ਗਈ। ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਹੋਇਆ। ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਹੋਇਆ। ਆਮ ਆਦਮੀ ਪਾਰਟੀ ਦਾ ਹਰ ਵਾਅਦਾ ਫੇਲ ਹੋਇਆ ਹੈ। ਇਸ ਲਈ ਪੰਜਾਬ ਦੀ ਸੂਬੇ ਦੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ। ਇਹ ਅਪੀਲ ਹੈ ਪੰਜਾਬ ਦੀ ਜਨਤਾ ਤੋਂ ਕਿ ਉਹ ਇੱਕ ਵਾਰ ਫਿਰ ਕਾਂਗਰਸ 'ਤੇ ਭਰੋਸਾ ਕਰਨ, ਹਾਲਾਤ ਬਦਲਣਗੇ।" ਅਗਲੇ ਆਉਣ ਵਾਲੀ ਇੱਕ ਜੂਨ ਨੂੰ ਪੰਜਾਬ ਦੀ ਜਨਤਾ ਨੂੰ ਇਹ ਤੈਅ ਕਰਨਾ ਹੈ ਕਿ ਉਨ੍ਹਾਂ ਨੂੰ ਕਾਤਲ ਅਤੇ ਜਾਲਮ ਸਰਕਾਰ ਚਾਹੀਦੀ ਹੈ। ਕਰਜ਼ ਮਾਫੀ ਦਾ ਪਰਮਾਨੈਂਟ ਕਮਿਸ਼ਨ ਬਣਾਏ, ਜੀਐਸਟੀ ਮੁਕਤ ਕਿਸਾਨ ਕਰਵਾਏ, ਕਿਸਾਨਾਂ ਦਾ ਮੁਆਵਜ਼ਾ 30 ਦਿਨਾਂ ਵਿੱਚ ਉਨ੍ਹਾਂ ਦੇ ਅਕਾਊਂਟ ਵਿੱਚ ਆਵੇ। ਜੇਕਰ ਭਾਜਪਾ ਦੀ ਸਰਕਾਰ ਕੇਂਦਰ ਵਿੱਚ ਬਣੀ ਤਾਂ ਫਿਰ ਸੇ ਕਾਲੇ ਕਾਨੂੰਨ ਵਾਪਸ ਆਉਣਗੇ। ਭਾਜਪਾ 400 ਪਾਰ ਹੈ ਤਾਂ ਕਿਸਾਨਾਂ ਦੀਆਂ ਆਤਮਹੱਤਿਆ ਵਧਣਗੀਆਂ। ਮੋਦੀ ਜੀ ਨੇ ਪਾਕਿਸਤਾਨ ਪ੍ਰਤੀ ਕਾਂਗਰਸ ਦੀ ਨੀਤੀ ਨੂੰ ਕਮਜ਼ੋਰ ਬਤਾਉਣ ਦਾ ਪ੍ਰਯਾਸ ਕੀਤਾ। ਮੈਂ ਮੋਦੀ ਜੀ ਨੂੰ ਯਾਦ ਦਿਲਾਉਣਾ ਚਾਹੁੰਦਾ ਹਾਂ ਕਿ ਪਾਕਿਸਤਾਨ ਪ੍ਰਤੀ ਹਿੰਦੂ ਮਹਾਸਭਾ, ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਸਾਫਟ ਕਾਰਨਰ ਰੱਖਿਆ ਹੈ। ਹਿੰਦੂ ਮਹਾਸਭਾ ਦੇ ਨੇਤਾ ਸ਼ਿਆਮਾ ਪ੍ਰਸਾਦ ਮੁਖਰਜੀ ਨੇ ਮੁਸਲਿਮ ਲੀਗ ਦੇ ਨਾਲ ਸਰਕਾਰ ਬਣਾਈ ਸੀ ਅਤੇ ਉਹ ਉਸ ਵਿੱਚ ਵਿੱਤ ਮੰਤਰੀ ਸਨ। ਮੁਸਲਿਮ ਲੀਗ ਦੀ ਟੂ ਨੇਸ਼ਨ ਥਿਊਰੀ ਨੂੰ ਹਿੰਦੂ ਮਹਾਸਭਾ ਅਤੇ ਆਰਐਸਐਸ ਨੇ ਸਪੋਰਟ ਕੀਤਾ ਸੀ। ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੇ ਲਾਹੌਰ ਬਸ ਸੇਵਾ ਚਲਾਈ ਸੀ ਅਤੇ ਮੀਨਾਰੇ ਪਾਕਿਸਤਾਨ ਜਾਕੇ ਮੱਥਾ ਟੇਕਿਆ ਸੀ। ਲਾਲ ਕ੍ਰਿਸ਼ਨ ਅਡਵਾਣੀ, ਜੋ 2005 ਵਿੱਚ ਭਾਰਤੀ ਜਨਤਾ ਪਾਰਟੀ ਦੇ ਅਧਿਕਾਰਕ ਸਨ, ਜਿਨ੍ਹਾਂ ਕਦੀ ਮਜ਼ਾਰ 'ਤੇ ਗਏ ਸਨ ਅਤੇ ਉਨ੍ਹਾਂ ਨੂੰ ਸੈਕਿੁਲਰ ਦੱਸਿਆ ਸੀ। ਨਰੇਂਦਰ ਮੋਦੀ ਜੀ ਨੇ 2014 ਵਿੱਚ ਆਪਣੀ ਸਪਥ ਗ੍ਰਹਿਣ ਸਮਾਰੋਹ ਵਿੱਚ ਨਵਾਜ਼ ਸ਼ਰੀਫ ਨੂੰ ਮੁੱਖ ਅਤਿਥੀ ਬਣਾਇਆ ਸੀ। ਨਵਾਜ਼ ਸ਼ਰੀਫ ਦੇ ਜਨਮਦਿਨ 'ਤੇ ਬਿਨਾ ਬੁਲਾਏ ਮਹਿਮਾਨ, ਯਾਨੀ ਬੇਗਾਨੀ ਸ਼ਾਦੀ ਵਿੱਚ ਅਬਦੁੱਲਾ ਦੀਵਾਨਾ ਬਣਕੇ ਪਾਕਿਸਤਾਨ ਪਹੁੰਚੇ ਸਨ। ਪਠਾਨਕੋਟ ਵਿੱਚ ਆਈਐਸਆਈ ਨੂੰ ਏਅਰ ਬੇਸ 'ਤੇ ਰੈੱਡ ਕਾਰਪਟ ਵੇਲਕਮ ਨਰੇਂਦਰ ਮੋਦੀ ਸਰਕਾਰ ਨੇ ਦਿੱਤਾ। ਜੰਮੂ ਕਸ਼ਮੀਰ ਵਿੱਚ ਸੂਬੇ ਦੀ ਸਰਕਾਰ ਦੇ ਸਮੇਂ ਦਸ ਹਜ਼ਾਰ ਪੱਥਰਬਾਜ਼ਾਂ ਦੇ ਕੇਸ ਵਾਪਸ ਲਏ ਅਤੇ ਮੇਜਰ ਆਦਿਤਿਆ ਕੁਮਾਰ 'ਤੇ ਐਫਆਈਆਰ ਦਰਜ ਹੋਇਆ। ਇਕ ਤਰਫ਼ਾ ਯੁੱਧਵਿਰਾਮ ਮੋਦੀ ਸਰਕਾਰ ਨੇ ਪਾਕਿਸਤਾਨ ਦੇ ਆਤੰਕੀ ਦੇ ਨਾਲ ਕੀਤਾ ਸੀ।"
Punjab Bani 24 May,2024
ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ
ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ -ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ, ਪਟਿਆਲਾ ਦਾ ਸੁਨਹਿਰੀ ਭਵਿੱਖ ਸਿਰਜਣ 'ਚ ਅਹਿਮ ਭੂਮਿਕਾ ਨਿਭਾਉਂਗੇ ਸਮਾਣਾ ਵਾਸੀ : ਪ੍ਰਨੀਤ ਕੌਰ ਪਟਿਆਲਾ 24 ਮਈ 2024 ਸਮਾਣਾ ਦੇ ਲੋਕ 1 ਜੂਨ ਨੂੰ ਲੋਕ ਸਭਾ ਚੋਣਾਂ ਵਾਲੇ ਦਿਨ ਪਟਿਆਲਾ ਦਾ ਉੱਜਵਲ ਭਵਿੱਖ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਨਗੇ। ਸਮਾਣਾ ਦੇ ਲੋਕਾਂ ਨੇ ਖੁਦ ਇਹ ਭਰੋਸਾ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਦਿੱਤਾ ਜਦੋਂ ਉਹ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਲਈ ਸਮਾਣਾ ਦੀ ਤਹਿਸੀਲ ਰੋਡ 'ਤੇ ਪਹੁੰਚੇ। ਪਟਿਆਲਾ ਦੀ ਫਤਿਹ ਰੈਲੀ ਨੂੰ ਸਫਲ ਬਣਾਉਣ ਲਈ ਸਮਾਣਾ ਸਮੇਤ ਸਮੂਹ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਸਮਾਣਾ ਦੇ ਲੋਕਾਂ ਨਾਲ ਉਨ੍ਹਾਂ ਦੇ ਪੁਰਾਣੇ ਸਬੰਧ ਹਨ ਅਤੇ ਸਮਾਣਾ ਨੇ ਹਮੇਸ਼ਾ ਉਨ੍ਹਾਂ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕੋਈ ਆਮ ਚੋਣਾਂ ਨਹੀਂ ਹਨ, ਸਗੋਂ ਇਹ ਚੋਣਾਂ ਦੇਸ਼, ਸੂਬੇ ਅਤੇ ਪਟਿਆਲਾ ਦਾ ਭਵਿੱਖ ਤੈਅ ਕਰਨਗੀਆਂ। ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਉਜਵਲ ਬਣਾਉਣਾ ਚਾਹੁੰਦੇ ਹਾਂ ਤਾਂ ਜ਼ਰੂਰੀ ਹੈ ਕਿ ਅਸੀਂ ਸਾਰੇ ਇਸ ਲੋਕ ਸਭਾ ਚੋਣ ਵਿੱਚ ਭਾਜਪਾ ਦੇ ਕਮਲ ਨੂੰ ਆਪਣੀ ਵੋਟ ਪਾਈਏ। ਉਨ੍ਹਾਂ ਕਿਹਾ ਕਿ ਵੋਟਾਂ ਦ ताकत ਅਤੇ ਕੇਂਦਰ ਦੀ ਮਦਦ ਨਾਲ ਹੀ ਸਮਾਣਾ ਨੂੰ ਰੇਲਵੇ ਮਾਰਗ ਰਾਹੀਂ ਜੋੜਨ ਦੀ ਮੰਗ ਪੂਰੀ ਹੋ ਸਕੇਗਾ। ਇਸ ਤੋਂ ਬਾਅਦ ਸਮਾਣਾ ਵਿੱਚ ਕਾਰੋਬਾਰ ਦਾ ਵਿਸਥਾਰ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ। ਸਮਾਣਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਦੇ 2 ਲੱਖ ਲੋਕਾਂ ਨੂੰ 27 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮਕਾਨ ਬਣਾਏ ਗਏ ਹਨ। ਪਟਿਆਲਾ ਦੇ ਲੋਕਾਂ ਨਾਲ ਕੋਈ ਵੀ ਵਾਅਦਾ ਕਰਨ ਵਾਲਿਆਂ ਨੂੰ ਸਵਾਲ ਕਰਨਾ ਚਾਹੀਦਾ ਹੈ ਕਿ ਉਹ ਪਹਿਲਾਂ ਕੇਂਦਰ ਵਿਚ ਸੱਤਾ ਹਾਸਲ ਕਰਨ ਅਤੇ ਫਿਰ ਲੋਕਾਂ ਵਿਚ ਆ ਕੇ ਉਨ੍ਹਾਂ ਨਾਲ ਵਾਅਦਾ ਕਰਨ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 13 ਲੱਖ ਤੋਂ ਵੱਧ ਗੈਸ ਕੁਨੈਕਸ਼ਨ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ 5 ਲੱਖ ਨੌਜਵਾਨਾਂ ਨੂੰ ਸਿਖਲਾਈ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ 1.41 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ, ਸਵੱਛ ਭਾਰਤ ਮਿਸ਼ਨ ਤਹਿਤ ਪੰਜ ਲੱਖ ਤੋਂ ਵੱਧ ਪਖਾਨਿਆਂ ਦਾ ਨਿਰਮਾਣ, ਸਮਾਰਟ ਸਿਟੀ ਮਿਸ਼ਨ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾਉਣ ਦੀ ਗਾਰੰਟੀ ਪੂਰੀ ਕਰ ਦਿੱਤੀ ਹੈ। ਪ੍ਰਨੀਤ ਕੌਰ ਨੇ ਕਿਹਾ ਕਿ 13 ਹਜਾਰ 390 ਪਿੰਡਾਂ ਦੇ ਵਿਕਾਸ ਲਈ 8 ਹਜਾਰ 390 ਕਰੋੜ ਰੁਪਏ ਖਰਚਣ ਵਾਲੇ ਨਰਿੰਦਰ ਮੋਦੀ ਚੋਣ ਜ਼ਾਬਤੇ ਕਾਰਨ ਪਟਿਆਲਾ ਦੀ ਫਤਿਹ ਰੈਲੀ ਵਿਚ ਕਿਸੇ ਕਿਸਮ ਦੇ ਵਿਕਾਸ ਪੈਕੇਜ ਦਾ ਐਲਾਨ ਨਹੀਂ ਕਰ ਸਕੇ, ਪਰ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਲੋਕ ਸਭਾ ਚੋਣਾਂ 2027 ਦੀਆਂ ਵਿਧਾਨ ਸਭਾ ਸਭਾ ਚੋਣਾਂ ਦਾ ਆਧਾਰ ਹਣਗੀਆਂ। ਜਿਵੇਂ ਹੀ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਪੰਜਾਬ ਨੂੰ ਦੋਬਾਰਾ ਉਸਦਾ ਰੁਤਬਾ ਵਾਪਸ ਦਵਾਇਆ ਜਾਵੇਗਾ। ਸਮਾਣਾ ਵਿੱਚ ਜਨ ਸਭਾ ਵਿੱਚ ਜਦੋਂ ਕੁਝ ਲੋਕਾਂ ਨੇ ਪ੍ਰਨੀਤ ਕੌਰ ਨੂੰ ਕਿਸਾਨਾਂ ਬਾਰੇ ਸਵਾਲ ਪੁੱਛਿਆ ਤਾਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਿਛਲੇ 10 ਸਾਲਾਂ ਵਿੱਚ ਮੋਦੀ ਸਰਕਾਰ ਨੇ 1.5 ਤੋਂ 2.5 ਗੁਣਾ ਐਮਐਸਪੀ ਵਧਾ ਦਿੱਤਾ ਹੈ, ਖੇਤੀ ਬਜਟ ਵਿੱਚ ਪੰਜ ਗੁਣਾ ਵਾਧਾ ਕੀਤਾ ਹੈ, 2014 ਤੋਂ ਹੁਣ ਤੱਕ ਕੇਂਦਰ ਸਰਕਾਰ ਨੇ ਕਣਕ-ਝੋਨੇ ਦੀ ਸਮੁੱਚੀ ਫਸਲ ਦੀ ਸਮੇਂ ਸਿਰ ਖਰੀਦ ਕੀਤੀ, ਮਿੱਟੀ ਦੀ ਗੁਣਵੱਤਾ ਜਾਂਚ ਲਈ 2 ਕਰੋੜ 47 ਲੱਖ ਰੁਪਏ ਜਾਰੀ ਕੀਤੇ ਅਤੇ ਮੋਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਹਰੇਕ ਕਿਸਾਨ ਦੇ ਖਾਤੇ ਵਿੱਚ 30 ਹਜ਼ਾਰ ਰੁਪਏ ਟਰਾਂਸਫਰ ਕੀਤੇ। . ਪ੍ਰਨੀਤ ਕੌਰ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉੱਚ ਸਿਹਤ ਸਹੂਲਤਾਂ ਦੇਣ ਵਾਲਿਆਂ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਮੁਹੱਲਾ ਕਲੀਨਿਕਾਂ ਵਿੱਚ ਨਹੀਂ ਸਗੋਂ 150 ਕਰੋੜ ਰੁਪਏ ਦੀ ਲਾਗਤ ਵਾਲੇ ਮਲਟੀਸਪੈਸ਼ਲਿਟੀ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਉੱਚ ਸਿਹਤ ਸਹੂਲਤਾਂ ਉਪਲਬਧ ਹੋ ਸਕਦੀਆਂ ਸਨ। ਕਿਉਂਕਿ ਇਹ ਖੁਦ ਕੇਂਦਰ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਲਈ 150 ਕਰੋੜ ਰੁਪਏ ਦਾ ਹੈਲਥ ਪੈਕੇਜ ਲੈ ਕੇ ਆਏ ਸਨ, ਪਰ ਮੌਜੂਦਾ ਸਰਕਾਰ ਇਸ ਹਸਪਤਾਲ ਨੂੰ ਉੱਚ ਪੱਧਰੀ ਡਾਕਟਰ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਅੱਜ ਪਟਿਆਲਾ ਵਿੱਚ ਸਾਰੀਆਂ ਸਿਹਤ ਸਹੂਲਤਾਂ ਹੋਣ ਦੇ ਬਾਵਜੂਦ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਜੇ ਰਾਜਾਂ ਵਿੱਚ ਜਾਣਾ ਪੈ ਰਿਹਾ ਹੈ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨਾਲ ਚੌਣ ਮੀਟਿੰਗਾਂ ਦੌਰਾਨ ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਤੋਂ ਇਲਾਵਾ ਭਾਜਪਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਰਮੇਸ਼ ਗੋਇਲ, ਗੁਰਪਾਲ ਸਿੰਘ ਸੰਧੂ, ਅਮਰਿੰਦਰ ਸਿੰਘ ਢੋਟ, ਸੁਰਿੰਦਰ ਸਿੰਘ ਖੇੜਕੀ, ਭਾਜਪਾ ਯੁਵਾ ਮੋਰਚਾ ਤੋਂ ਪਰੀਕਸ਼ਤ ਪਾਠਕ, ਸੰਜੀਵ ਸ਼ਰਮਾ ਸ਼ੌਂਕੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Punjab Bani 24 May,2024
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ
ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ ਚੰਡੀਗੜ੍ਹ, 24 ਮਈ ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ 'ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। ਬੋਟਲਿੰਗ ਪਲਾਂਟ ਵਿੱਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ 'ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ। ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।
Punjab Bani 24 May,2024
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ - ਡਿਪਟੀ ਚੋਣ ਕਮਿਸ਼ਨਰ ਨੇ ਸਾਰੇ ਜ਼ਿਲ੍ਹਿਆਂ ਦੇ ਆਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ/ਸੀਨੀਅਰ ਪੁਲਿਸ ਕਪਤਾਨਾਂ ਨਾਲ ਕੀਤੀ ਮੀਟਿੰਗ - ਵੋਟਰਾਂ ਦੀ ਗਿਣਤੀ ਵਧਾਉਣ ਅਤੇ ਸ਼ਰਾਬ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ 'ਤੇ ਸਖ਼ਤ ਨਿਗਰਾਨੀ ਰੱਖਣ 'ਤੇ ਦਿੱਤਾ ਜ਼ੋਰ ਲੁਧਿਆਣਾ/ ਚੰਡੀਗੜ੍ਹ, 24 ਮਈ- ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ। ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ 'ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ ਚੌਕਸੀ ਵਧਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਭੈਅ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਸਾਰੇ ਭਾਈਵਾਲਾਂ ਨੂੰ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਗਰਮੀ ਕਾਰਨ ਵੱਧ ਤੋਂ ਵੱਧ ਵੋਟਿੰਗ ਫੀਸਦੀ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿੱਚ ਪੱਖੇ, ਕੂਲਰ, ਸ਼ੈੱਡ, ਮਿੱਠਾ ਪਾਣੀ, ਨਿੰਬੂ ਪਾਣੀ ਅਤੇ ਓ.ਆਰ.ਐਸ. ਪੈਕਟ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਟੀਮ ਨੇ 70 ਫੀਸਦ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਚੋਣ ਕਮਿਸ਼ਨ ਦੇ ਵਫ਼ਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾਵੇ ਅਤੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟੀਮ ਨੂੰ ਭਰੋਸਾ ਦਿੱਤਾ ਕਿ ਉਹ 1 ਜੂਨ ਨੂੰ ਚੋਣਾਂ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣਗੇ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਨੇ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਣਾ ਯਕੀਨੀ ਬਣਾਇਆ ਜਾਵੇ।
Punjab Bani 24 May,2024
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ ਮੁਲਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਖੋਰਾ ਚੰਡੀਗੜ੍ਹ, 24 ਮਈ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ ਮੁਫਾਦਾਂ ਦੀ ਖਾਤਰ ਰਾਜ ਸਰਕਾਰ ਦੇ ਖਜਾਨੇ ਨੂੰ ਸਿੱਧਾ 1,52,79,000 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਏ) ਸਮੇਤ 13(2) ਤਹਿਤ ਬਿਓਰਿਆਂ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਈ.ਸੀ. ਦੇ ਤੱਤਕਾਲੀ ਸੀ.ਜੀ.ਐਮ. ਸੁਰਿੰਦਰਪਾਲ ਸਿੰਘ, ਜੀ.ਐਮ. ਜਸਵਿੰਦਰ ਸਿੰਘ ਰੰਧਾਵਾ ਅਤੇ ਪੀਐਸਆਈਈਸੀ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਪ੍ਰਾਈਵੇਟ ਵਿਅਕਤੀਆਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਮਿਲੀਭੁਗਤ ਕਰਕੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਧਾਂਦਲੀ ਕੀਤੀ ਸੀ। ਇਸ ਨਾਲ ਉਨ੍ਹਾਂ ਨੇ ਆਪਣੇ ਨਿੱਜੀ ਲਾਹੇ ਲਈ ਰਾਜ ਸਰਕਾਰ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਅਤੇ ਉਸਦਾ ਪੁੱਤਰ ਦਮਨਪ੍ਰੀਤ ਸਿੰਘ, ਜੋ ਉਦਯੋਗਿਕ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਕਾਰੋਬਾਰ ਕਰਦੇ ਹਨ, ਨੇ ਸੀਜੀਐਮ ਸੁਰਿੰਦਰਪਾਲ ਸਿੰਘ ਅਤੇ ਜੀਐਮ ਜੇਐਸ ਰੰਧਾਵਾ ਨਾਲ ਮਿਲ ਕੇ ਫੇਜ਼ 8-ਬੀ, ਇੰਡਸਟ੍ਰੀਅਲ ਏਰੀਆ, ਐਸ.ਏ.ਐਸ. ਨਗਰ ਵਿਖੇ ਪੀਐਸਆਈਈਸੀ ਦੇ 1389 ਵਰਗ ਗਜ਼ ਦੇ ਪਲਾਟ ਨੰਬਰ ਈ-261, ਨੂੰ ਮੈਸਰਜ਼ ਸੁਖਮਨੀ ਇੰਟਰਪ੍ਰਾਈਜ਼ਜ਼ ਦੇ ਨਾਮ ’ਤੇ ਅਲਾਟ ਕਰਨ ਵਿੱਚ ਧਾਂਦਲੀ ਕੀਤੀ। ਉਨ੍ਹਾਂ ਨੇ ਦਮਨਪ੍ਰੀਤ ਸਿੰਘ ਦੇ ਨਾਂ ’ਤੇ ਚੰਡੀਗੜ੍ਹ ਸਥਿਤ ਫਰਜ਼ੀ ਪਤੇ ਦੀ ਵਰਤੋਂ ਕਰਕੇ ਮਹਿਜ਼ 1265 ਪ੍ਰਤੀ ਵਰਗ ਗਜ਼. ਕੀਮਤ ਤੇ ਮਿਤੀ 13.07.2004 ਨੂੰ ਉਕਤ ਪਲਾਟ ਹਾਸਲ ਕੀਤਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਪੀ.ਐਸ.ਆਈ.ਈ.ਸੀ. ਦੇ ਨਿਯਮਾਂ ਅਤੇ ਅਲਾਟਮੈਂਟ ਪੱਤਰ ਦੇ ਅਨੁਸਾਰ, ਜੇਕਰ ਅਲਾਟਮੈਂਟ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਲਾਟੀ (ਖ੍ਰੀਦਣ ਵਾਲੇ) ਦੁਆਰਾ ਕੁੱਲ ਰਕਮ ਦਾ 30 ਫੀਸਦੀ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਪਲਾਟ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਣੀ ਚਾਹੀਦੀ ਸੀ ਪਰ, ਅਜਿਹਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਅਵਤਾਰ ਸਿੰਘ ਨੇ ਸ਼ੁਰੂਆਤੀ 10 ਫੀਸਦ ਬਿਆਨੇ ਦੀ ਰਕਮ ਜਮ੍ਹਾਂ ਕਰਨ ਤੋਂ ਬਾਅਦ ਪੀਐਸਆਈਈਸੀ ਨੂੰ ਹੋਰ ਕੋਈ ਰਕਮ ਜਮ੍ਹਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਇਸ ਪਲਾਟ ਦੀ ਅਲਾਟਮੈਂਟ ਦੀਆਂ ਤਰੀਕਾਂ ਨੂੰ ਵਾਰ-ਵਾਰ ਬਦਲਿਆ ਗਿਆ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਅਵਤਾਰ ਸਿੰਘ ਨੇ ਜੀਐਮ ਜੇ.ਐਸ. ਰੰਧਾਵਾ ਅਤੇ ਸੀਜੀਐਮ ਸੁਰਿੰਦਰਪਾਲ ਸਿੰਘ ਦੀ ਮਿਲੀਭੁਗਤ ਨਾਲ ਇਹ ਪਲਾਟ 2016 ਵਿੱਚ ਅਸਲ ਖ਼ਰੀਦ ਰੇਟ 1265 ਪ੍ਰਤੀ ਵਰਗ ਗਜ਼ ’ਤੇ ਅੱਗੇ ਵੇਚ ਦਿੱਤਾ ਸੀ ਜਦਕਿ 2013 ਵਿੱਚ ਇਸਦੀ ਕੀਮਤ 11,000 ਪ੍ਰਤੀ ਵਰਗ ਗਜ਼ ਸੀ। ਕੇਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀਐਸਆਈਈਸੀ ਅਧਿਕਾਰੀਆਂ/ਕਰਮਚਾਰੀਆਂ ਅਤੇ ਇੱਕ ਪ੍ਰਾਪਰਟੀ ਡੀਲਰ ਅਵਤਾਰ ਸਿੰਘ ਨੇ ਸਰਕਾਰੀ ਖਜ਼ਾਨੇ ਨੂੰ ਸਿੱਧੇ ਤੌਰ ’ਤੇ 1,52,79,000 ਰੁਪਏ ਦਾ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਅਵਤਾਰ ਸਿੰਘ, ਜੀ.ਐਮ. ਜੇ.ਐਸ. ਰੰਧਾਵਾ ਅਤੇ ਸੀ.ਜੀ.ਐਮ. ਸੁਰਿੰਦਰਪਾਲ ਸਿੰਘ ਨੇ 2016 ਵਿੱਚ ਉਕਤ ਪਲਾਟ ਦੀ ਫ਼ਰੋਖ਼ਤ ਅਤੇ ਰੱਦੋਬਦਲ ਕਰਕੇ ਕਰੋੜਾਂ ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 24 May,2024
ਲੋਕ ਸਭਾ ਚੋਣਾਂ-2024-'ਲੋਕ ਸਭਾ ਹਲਕਾ ਪਟਿਆਲਾ'
ਲੋਕ ਸਭਾ ਚੋਣਾਂ-2024-'ਲੋਕ ਸਭਾ ਹਲਕਾ ਪਟਿਆਲਾ' -18 ਲੱਖ 6 ਹਜ਼ਾਰ 424 ਵੋਟਰ 26 ਉਮੀਦਵਾਰਾਂ 'ਚੋਂ ਚੁਨਣਗੇ ਆਪਣਾ ਲੋਕ ਸਭਾ ਮੈਂਬਰ -8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਤੇ 80 ਥਰਡ ਜੈਂਡਰ ਵੋਟਰ -42240 ਨੌਜਵਾਨ ਪਹਿਲੀ ਵਾਰ ਬਣੇ ਵੋਟਰ, 100 ਸਾਲਾਂ ਤੋਂ ਵੱਧ ਉਮਰ ਦੇ 458 ਵੋਟਰ -ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ-ਸ਼ੌਕਤ ਅਹਿਮਦ ਪਰੇ ਪਟਿਆਲਾ, 24 ਮਈ: ''ਲੋਕ ਸਭਾ ਦੀਆਂ 1 ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਦੇ 18 ਲੱਖ 6 ਹਜ਼ਾਰ 424 ਵੋਟਰ ਆਪਣੀਆਂ ਵੋਟਾਂ ਪਾ ਸਕਣਗੇ। ਇਨ੍ਹਾਂ ਵੋਟਰਾਂ ਵਿੱਚ 8 ਲੱਖ 62 ਹਜ਼ਾਰ 44 ਇਸਤਰੀ, 9 ਲੱਖ 44 ਹਜ਼ਾਰ 300 ਮਰਦ ਅਤੇ 80 ਥਰਡ ਜੈਂਡਰ ਵੋਟਰ ਹਨ, ਜੋ ਕਿ 26 ਉਮੀਦਵਾਰਾਂ ਵਿੱਚੋਂ ਆਪਣਾ ਲੋਕ ਸਭਾ ਮੈਂਬਰ ਚੁਨਣ ਲਈ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।'' ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 14 ਮਈ ਨੂੰ ਨਵੀਂ ਵੋਟਰ ਸੂਚੀ ਜਾਰੀ ਹੋਣ ਮਗਰੋਂ ਲੋਕ ਸਭਾ ਹਲਕੇ ਵਿੱਚ 13200 ਨਵੇਂ ਵੋਟਰਾਂ ਦਾ ਇਜ਼ਾਫ਼ਾ ਹੋਇਆ ਹੈ ਤੇ 4374 ਵੋਟਾਂ ਕੱਟੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 8 ਵਿਧਾਨ ਸਭਾ ਹਲਕੇ ਪਟਿਆਲਾ ਜ਼ਿਲ੍ਹੇ ਅੰਦਰ ਤੇ ਡੇਰਾਬਸੀ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪੈਂਦਾ ਹੈ। ਹਲਕੇ ਅੰਦਰ 18 ਤੋਂ 19 ਸਾਲ ਦੇ 42240 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਪਾਉਣਗੇ, 85 ਸਾਲਾਂ ਤੋਂ ਵੱਧ ਉਮਰ ਦੇ 16241 ਵੋਟਰ, 90 ਤੋਂ 100 ਸਾਲਾਂ ਦੀ ਉਮਰ ਦੇ ਦਰਮਿਆਨ 5431 ਅਤੇ 100 ਤੋਂ ਵੱਧ ਉਮਰ ਦੇ 458 ਵੋਟਰ ਹਨ। 13763 ਦਿਵਿਆਂਗਜਨ, 5168 ਸਰਵਿਸ ਵੋਟਰ ਅਤੇ 38 ਐਨ.ਆਰ.ਆਈ. ਵੋਟਰ ਹਨ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਲੋਕ ਸਭਾ ਹਲਕੇ 'ਚ 2082 ਪੋਲਿੰਗ ਬੂਥ ਬਣਾਏ ਗਏ ਹਨ ਤੇ ਸੁਰੱਖਿਆ ਦੇ ਲਿਹਾਜ ਨਾਲ ਹਰ ਬੂਥ 'ਤੇ ਵੈਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ 'ਚ ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ 10 ਹਜ਼ਾਰ ਦੇ ਕਰੀਬ ਕਰਮਚਾਰੀ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ, ਇਸ ਤੋਂ ਬਿਨ੍ਹਾਂ 26 ਉਮੀਦਵਾਰਾਂ ਅਤੇ 1 ਬਟਨ ਨੋਟਾ ਦਾ ਹੋਣ ਕਰਕੇ ਈ.ਵੀ.ਐਮ. ਨਾਲ ਬੈਲੇਟ ਯੂਨਿਟ ਦਾ ਇੱਕ-ਇੱਕ ਵਾਧੂ ਯੁਨਿਟ ਲਗਾਇਆ ਜਾ ਰਿਹਾ ਹੈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਵੋਟਾਂ ਵਾਲੇ ਦਿਨ ਦਿਵਿਆਂਗ, ਬਜ਼ੁਰਗਾਂ, ਨੌਜਵਾਨਾਂ, ਔਰਤਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਅਤੇ ਲੋੜੀਂਦੀਆਂ ਜਰੂਰੀ ਸਹੂਲਤਾਂ, ਵਲੰਟੀਅਰ ਦੀ ਸਹਾਇਤਾ, ਵੀਲ੍ਹ ਚੇਅਰ, ਸਟਰੈਚਰ, ਗਰਮ ਲੂਅ ਦੇ ਮੱਦੇਨਜ਼ਰ ਛਬੀਲ ਤੇ ਪੀਣ ਵਾਲਾ ਪਾਣੀ, ਛਾਂ, ਛੋਟੇ ਬੱਚਿਆਂ ਲਈ ਕਰੈਚ ਆਦਿ ਸਹੂਲਤਾਂ ਪ੍ਰਦਾਨ ਕਰਨ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ। ਬੂਥ ਲੈਵਲ ਅਫਸਰਾਂ ਵੱਲੋਂ ਵੋਟਰਾਂ ਨੂੰ ਘਰ-ਘਰ ਜਾ ਕੇ ਫੋਟੋ ਵੋਟਰ ਸਲਿਪਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਦਾ ਕੋਈ ਹੋਰ ਦਸਤਾਵੇਜ ਦਿਖਾ ਕੇ ਹੀ ਵੋਟ ਦਾ ਇਸਤੇਮਾਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 109-ਨਾਭਾ ਹਲਕੇ ਵਿੱਚ ਕੁਲ 1 ਲੱਖ 87 ਹਜ਼ਾਰ 190 ਵੋਟਰ ਹਨ ਜਿਨ੍ਹਾਂ 'ਚ 97 ਹਜ਼ਾਰ 464 ਮਰਦ ਵੋਟਰ, 89 ਹਜ਼ਾਰ 716 ਇਸਤਰੀ ਤੇ ਥਰਡ ਜੈਂਡਰ 10 ਵੋਟਰ ਹਨ। 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰ ਜਿਨ੍ਹਾਂ 'ਚ 1 ਲੱਖ 13 ਹਜ਼ਾਰ 377 ਮਰਦ ਵੋਟਰ, 1 ਲੱਖ 6 ਹਜ਼ਾਰ 479 ਇਸਤਰੀ ਤੇ ਥਰਡ ਜੈਂਡਰ 6 ਵੋਟਰ ਹਨ। 111-ਰਾਜਪੁਰਾ ਹਲਕੇ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ ਜਿਨ੍ਹਾਂ 'ਚ 95 ਹਜ਼ਾਰ 160 ਮਰਦ, 86 ਹਜ਼ਾਰ 108 ਇਸਤਰੀ ਤੇ ਥਰਡ ਜੈਂਡਰ 5 ਵੋਟਰ ਹਨ। ਇਸੇ ਤਰ੍ਹਾਂ 112-ਡੇਰਾਬਸੀ ਹਲਕੇ ਵਿੱਚ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ ਅਤੇ 1 ਲੱਖ 55 ਹਜ਼ਾਰ 871 ਮਰਦ, 1 ਲੱਖ 41 ਹਜ਼ਾਰ 59 ਇਸਤਰੀ ਵੋਟਰ ਤੇ ਥਰਡ ਜੈਂਡਰ 21 ਵੋਟਰ ਹਨ। 113-ਘਨੌਰ ਵਿੱਚ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ ਤੇ 88 ਹਜ਼ਾਰ 306 ਮਰਦ, 75 ਹਜ਼ਾਰ 910 ਇਸਤਰੀ ਵੋਟਰ ਤੇ ਤੀਜੇ ਲਿੰਗ ਵਾਲਾ ਕੋਈ ਵੋਟਰ ਨਹੀਂ ਹੈ। ਹਲਕਾ 114-ਸਨੌਰ ਵਿਖੇ ਕੁਲ 2 ਲੱਖ 26 ਹਜ਼ਾਰ 886 ਵੋਟਰ ਹਨ, ਇਨ੍ਹਾਂ ਵਿੱਚ 1 ਲੱਖ 19 ਹਜ਼ਾਰ 245 ਮਰਦ, 1 ਲੱਖ 7 ਹਜ਼ਾਰ 634 ਇਸਤਰੀ, ਥਰਡ ਜੈਂਡਰ 7 ਵੋਟਰ ਹਨ। ਹਲਕਾ 115-ਪਟਿਆਲਾ ਸ਼ਹਿਰੀ ਵਿਖੇ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ ਵਿੱਚ 78 ਹਜ਼ਾਰ 440 ਮਰਦ, 74 ਹਜ਼ਾਰ 118 ਇਸਤਰੀ ਵੋਟਰ ਤੇ ਥਰਡ ਜੈਂਡਰ 12 ਵੋਟਰ ਹਨ। ਜਦੋਂਕਿ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰ ਹਨ, ਜਿਨ੍ਹਾਂ ਵਿੱਚ 98 ਹਜ਼ਾਰ 382 ਮਰਦ, 90 ਹਜ਼ਾਰ 439 ਇਸਤਰੀ ਤੇ ਥਰਡ ਜੈਂਡਰ 13 ਵੋਟਰ ਹਨ। ਇਸੇ ਤਰ੍ਹਾਂ 117-ਸ਼ੁਤਰਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 642 ਵੋਟਰ ਹਨ ਜਿਨ੍ਹਾਂ ਵਿੱਚ 98 ਹਜ਼ਾਰ 55 ਮਰਦ, 90 ਹਜ਼ਾਰ 581 ਇਸਤਰੀ ਤੇ ਇੱਥੇ ਥਰਡ ਜੈਂਡਰ 6 ਵੋਟਰ ਹਨ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਅਮਲ ਅਮਨ-ਅਮਾਨ, ਨਿਰਪੱਖ ਅਤੇ ਨਿਰਵਿਘਨਤਾ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਪੋਲਿੰਗ ਬੂਥਾਂ 'ਤੇ ਮਾਈਕਰੋ ਅਬਜ਼ਰਵਰ, ਵੈਬ ਕਾਸਟਿੰਗ ਤੇ ਵਿਸ਼ੇਸ਼ ਵੀਡੀਓਗ੍ਰਾਫ਼ੀ ਕਰਵਾਉਣ ਲਈ ਕੈਮਰੇ ਵੀ ਲਗਾਏ ਜਾਣਗੇ ਤਾਂ ਜੋ ਵੋਟਰ ਨਿਰਭੈਅ ਹੋ ਕੇ ਵੋਟਾਂ ਪਾ ਸਕਣ। ਲੋਕ ਸਭਾ ਪਟਿਆਲਾ ਹਲਕੇ ਅੰਦਰ ਪੈਂਦੇ ਸਾਰੇ ਹਲਕਿਆਂ ਵਿਖੇ ਤਾਇਨਾਤ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਜੀ.ਪੀ.ਐਸ. ਤੇ ਕੈਮਰਿਆਂ ਨਾਲ ਲੈਸ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਰਪੱਖ, ਸੁਤੰਤਰ ਤੇ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ।
Punjab Bani 24 May,2024
ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਰਾਹੀਂ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਕਰਕੇ ਲੋਕਾਂ ਵਿੱਚ ਜਗਾਈ ਨਵੀਂ ਉਮੀਦ
ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਰਾਹੀਂ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਕਰਕੇ ਲੋਕਾਂ ਵਿੱਚ ਜਗਾਈ ਨਵੀਂ ਉਮੀਦ -ਭਾਜਪਾ ਦੇ ਨਾਲ-ਨਾਲ ਪ੍ਰਨੀਤ ਕੌਰ ਦੇਸ਼ ਦੀ ਰਾਜਨੀਤੀ ਵਿੱਚ ਬਣੇ ਵੱਡਾ ਸਿਆਸੀ ਚਿਹਰਾ -ਵਿਰੋਧੀਆਂ ਦੀ ਬੋਲਤੀ ਬੰਦ, ਪਟਿਆਲਾ ਵਾਸੀਆਂ ਦਾ ਭਾਜਪਾ 'ਤੇ ਭਰੋਸਾ ਵਧਿਆ ਪਟਿਆਲਾ 24 ਮਈ 2024 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ 'ਚ ਫਤਿਹ ਰੈਲੀ 'ਚ ਪਹੁੰਚ ਕੇ ਪਟਿਆਲਾ ਲੋਕ ਸਭਾ ਸੀਟ ਤੋਂ ਪ੍ਰਨੀਤ ਕੌਰ ਦੀ ਜਿੱਤ 'ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਮੁਖੀ ਬੀਬਾ ਜੈਇੰਦਰ ਕੌਰ ਅਤੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਸਾਂਝੇ ਤੌਰ ’ਤੇ ਕਿਹਾ ਕਿ ਰੈਲੀ ਵਿੱਚ ਇਕੱਠਾ ਹੋਏ ਪਟਿਆਲਾ ਵਸੀਆਂ ਨੇ ਇਸ ਗੱਲ ਦਾ ਸਬੂਤ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਲੋਕਾਂ ਵਿੱਚ ਕਿੰਨਾ ਉਤਸ਼ਾਹ ਸੀ। ਸੰਜੀਵ ਸ਼ਰਮਾ ਨੇ ਕਿਹਾ ਕਿ ਫਤਿਹ ਰੈਲੀ ਨੇ ਪਟਿਆਲਾ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਪਟਿਆਲਾ ਵਾਸੀਆਂ ਲਈ ਬੜੇ ਮਾਣ ਅਤੇ ਚੰਗੇ ਭਾਗ ਦੀ ਗੱਲ ਹੈ ਕਿ ਸਾਡੀ ਆਪਣੀ ਮਹਾਰਾਣੀ ਪ੍ਰਨੀਤ ਕੌਰ ਤੇਜ਼ੀ ਨਾਲ ਜਿੱਤ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਰੈਲੀ ਤੋਂ ਬਾਅਦ ਭਾਜਪਾ ਵਰਕਰਾਂ ਨੇ ਜਿੱਤ ਦਾ ਜਸ਼ਨ ਵੀ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਨੇ ਕਿਹਾ ਕਿ 44 ਡਿਗਰੀ ਤਾਪਮਾਨ 'ਚ ਲੋਕ ਜ਼ਰੂਰੀ ਕੰਮਾਂ ਲਈ ਵੀ ਘਰੋਂ ਨਹੀਂ ਨਿਕਲ ਰਹੇ, ਪਰ ਫ਼ਤਿਹ ਰੈਲੀ ਉਤਸਾਹ 'ਚ ਇਕੱਠਾ ਹੋਈ ਭਾਜਪਾ ਸਮਰਥਕਾਂ ਦੀ ਭੀੜ ਨੇ ਸਾਫ਼ ਕਰ ਦਿੱਤਾ ਹੈ ਕਿ ਹੁਣ ਲੋਕਾਂ ਨੂੰ ਮੋਦੀ ਦੀ ਗਾਰੰਟੀ 'ਤੇ ਹੀ ਭਰੋਸਾ ਹੈ, ਝੂਠੇ ਵਾਅਦਿਆਂ 'ਤੇ ਹੁਣ ਲੋਕ ਭਰਾਸਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਟਿਆਲਾ ਸਮੇਤ ਸਮੁੱਚੇ ਪੰਜਾਬ ਦਾ ਵਿਕਾਸ ਕਰਨ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਵਿੱਚ ਲੋਕਾਂ ਨੂੰ ਸਪੱਸ਼ਟ ਅਪੀਲ ਕੀਤੀ ਕਿ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਦਿੱਤੀ ਗਈ ਹਰ ਵੋਟ ਮੋਦੀ ਦੇ ਖਾਤੇ ਵਿੱਚ ਜਾਵੇਗੀ। ਜਦੋਂ ਮੋਦੀ ਦੀ ਸਿਆਸੀ ਪਕੜ ਮਜ਼ਬੂਤ ਹੋਵੇਗੀ ਅਤੇ ਮਹਾਰਾਣੀ ਪ੍ਰਨੀਤ ਕੌਰ ਦਿੱਲੀ ਵਿੱਚ ਬੈਠ ਕੇ ਪਟਿਆਲਾ ਦੇ ਵਿਕਾਸ ਅਤੇ ਵੱਡੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਸਕਣਗੇ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਵਿੱਚ ਫਤਿਹ ਰੈਲੀ ਵਿੱਚ ਜਾਣ ਤੋਂ ਬਾਅਦ ਚੋਣਾਂ ਮਹਿਜ਼ ਇੱਕ ਰਸਮ ਹੀ ਬਣ ਕੇ ਰਹਿ ਗਈਆਂ ਹਨ। ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰ ਹੀ ਨਹੀਂ, ਸਗੋਂ ਉਨ੍ਹਾਂ ਦੇ ਵਰਕਰਾਂ ਦੀ ਰਾਤ ਦੀ ਨੀਂਦ ਅਤੇ ਦਿਨ ਦੀ ਸ਼ਾਂਤੀ ਖੁੱਸ ਗਈ ਹੈ। ਉਨ੍ਹਾਂ ਕਿਹਾ ਕਿ ਰੈਲੀ 'ਚ ਔਰਤਾਂ ਦੀ ਗਿਣਤੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ 'ਚ ਮਰਦਾਂ ਦੇ ਨਾਲ-ਨਾਲ ਔਰਤਾਂ ਦਾ ਭਾਜਪਾ ਵਿੱਚ ਜਿਆਦਾ ਵਿਸ਼ਾਵਾਸ ਹੈ। ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਨਰਿੰਦਰ ਮੋਦੀ ਨੇ ਰਾਸ਼ਟਰੀ ਪੱਧਰ 'ਤੇ ਔਰਤਾਂ ਲਈ ਬਣਾਈਆਂ ਗਈਆਂ ਸਕੀਮਾਂ ਦਾ ਸਿੱਧਾ ਲਾਭ ਲੋਕਾਂ ਤੱਕ ਪਹੁੰਚਾਇਆ ਹੈ ਅਤੇ ਪੰਜਾਬ 'ਚ ਹੁਣ ਪਟਿਆਲਾ 'ਚ ਇਕ ਲੱਖ ਲਖਪਤੀ ਦੀਦੀ ਬਣਾਉਣ ਦਾ ਟੀਚਾ ਮਿਥਿਆ ਹੈ। ਪ੍ਰਧਾਨ ਮੰਤਰੀ ਨੇ ਫਤਿਹ ਰੈਲੀ ਵਿੱਚ ਪਟਿਆਲਾ ਨੂੰ ਸਪੋਰਟ੍ਸ ਅਤੇ ਸਿੱਖਿਆ ਦੇ ਤੌਰ ਤੇ ਨਵੀਆਂ ਉਚਾਈਆਂ ਤੇ ਪਹੁੰਚਾਇਆ ਜਾਵੇਗਾ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਮੋਦੀ ਜੋ ਕਹਿੰਦੇ ਹਨ, ਉਹ ਜ਼ਰੂਰ ਕਰਦੇ ਹਨ।
Punjab Bani 24 May,2024
ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ
ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਅਕਾਲੀ ਦਲ ਦੇ ਉਮੀਦਵਾਰ ਨੇ ਲੋਕਾਂ ਤੋਂ ਮਿਲੇ ਫੀਡਬੈਕ 'ਤੇ ਉਠਾਏ ਮੁੱਦੇ 26 ਮਈ ਤੱਕ ਪ੍ਰਨੀਤ, ਗਾਂਧੀ ਅਤੇ ਬਲਬੀਰ ਜਵਾਬ ਨਹੀਂ ਦਿੰਦੇ ਤਾਂ ਖੁਦ ਕਰਨਗੇ ਖੁਲਾਸਾ ਘੱਗਰ ਦਰਿਆ ਦੇ ਮੁੱਦੇ 'ਤੇ ਤਿੰਨੋਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਘੇਰਿਆ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਚੋਣ ਮੈਦਾਨ ’ਚ ਉਤਰੇ ਆਪਣੇ ਵਿਰੋਧੀਆਂ ਨੂੰ ਪਟਿਆਲਾ ਦੇ ਮੁੱਦਿਆਂ 'ਤੇ ਚੁਣੌਤੀ ਦਿੰਦੇ ਹੋਏ ਪੰਜ-ਪੰਜ ਸਵਾਲ ਪੁੱਛੇ ਹਨ। ਪਟਿਆਲਾ ਦੇ ਪਹਿਰੇਦਾਰ ਵਜੋਂ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਰੂਬਰੂ ਹੋ ਰਹੇ ਐਨ.ਕੇ.ਸ਼ਰਮਾ ਨੇ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ, ਭਾਜਪਾ ਉਮੀਦਵਾਰ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੰਘ ਨੂੰ ਲੋਕਾਂ ਦੇ ਸਵਾਲ ਪੁੱਛਦੇ ਹੋਏ ਜਵਾਬ ਦੇਣ ਲਈ 48 ਘੰਟੇ ਦਾ ਸਮਾਂ ਦਿੱਤਾ ਹੈ। ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਲੋਕਾਂ ਤੋਂ ਜੋ ਫੀਡਬੈਕ ਮਿਲੀ ਹੈ, ਉਸਦੇ ਆਧਾਰ 'ਤੇ ਪਟਿਆਲਾ ਦੇ ਪਹਿਰੇਦਾਰ ਬਣ ਕੇ ਇਹ ਸਵਾਲ ਪੁੱਛੇ ਜਾ ਰਹੇ ਹਨ। ਉਹ ਇੱਥੋਂ ਦੇ ਲੋਕਾਂ ਲਈ ਹਮੇਸ਼ਾ ਪਹਿਰੇਦਾਰ ਵਜੋਂ ਕੰਮ ਕਰਨਗੇ । ਸ਼ਰਮਾ ਨੇ ਪ੍ਰਨੀਤ ਕੌਰ ਨੂੰ ਪੁੱਛਿਆ ਕੀਤਾ ਕਿ ਉਹ ਕੇਂਦਰ ਵਿੱਚ ਮੰਤਰੀ ਰਹੀ ਪਰ ਕੇਂਦਰ ਤੋਂ ਪਟਿਆਲਾ ਲੋਕ ਸਭਾ ਲਈ ਇੱਕ ਵੀ ਪ੍ਰੋਜੈਕਟ ਨਹੀਂ ਲਿਆਂਦਾ। 17ਵੀਂ ਲੋਕ ਸਭਾ ਦੇ ਕਾਰਜਕਾਲ ਦੌਰਾਨ ਨੌਂ ਹਲਕਿਆਂ ਦੇ ਵਿਕਾਸ ’ਤੇ ਖਰਚ ਕੀਤੀ ਗਈ ਰਕਮ ਅਤੇ ਲਾਗੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਦੀ ਹਲਕਾਵਾਰ ਰਿਪੋਰਟ ਜਾਰੀ ਕਰਨ। ਉਨ੍ਹਾਂ ਚਾਰ ਵਾਰ ਸਾਂਸਦ ਬਣਨ ਦੇ ਬਾਵਜੂਦ ਘੱਗਰ ਦਰਿਆ ਦੀ ਸਮੱਸਿਆ ਦਾ ਸਥਾਈ ਹੱਲ ਕਿਉਂ ਨਹੀਂ ਕੀਤਾ। 24 ਪਿੰਡਾਂ ਦੇ ਕਿਸਾਨਾਂ ਦੀ ਮੀਟਿੰਗ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕਰਵਾਈ ਪਰ ਮੁਆਵਜ਼ਾ ਕਿਉਂ ਨਹੀਂ ਦਿੱਤਾ ਗਿਆ। 17ਵੀਂ ਲੋਕ ਸਭਾ ਦੇ ਕਾਰਜਕਾਲ ਦੌਰਾਨ ਤੁਹਾਡੀ ਹਾਜ਼ਰੀ ਕਿੰਨੀ ਰਹੀ ਹੈ। ਤੁਸੀਂ ਆਪਣੀ ਗ੍ਰਾਂਟ ਕਿੰਨੀ ਅਤੇ ਕਿੱਥੇ ਵੰਡੀ ਹੈ। ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਅਤੇ ਹੁਣ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਤੋਂ ਸ਼ਰਮਾ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਾਂਸਦ ਰਾਹੀਂ ਆਏ ਪ੍ਰਾਜੈਕਟਾਂ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ ਕਰਦਿਆਂ ਕਿਹਾ ਉਹ ਦੱਸਣ ਕਿ ਉਨ੍ਹਾਂ ਨੇ ਸੰਸਦ ’ਚ ਪਟਿਆਲਾ ਲੋਕ ਸਭਾ ਹਲਕੇ ਨਾਲ ਸਬੰਧਤ ਕਿੰਨੇ ਸਵਾਲ ਪੁੱਛੇ ਹਨ। ਗਾਂਧੀ ਨੂੰ ਵੀ ਘੱਗਰ ਦਰਿਆ ਦੇ ਮੁੱਦੇ 'ਤੇ ਘੇਰਦਿਆਂ ਅਕਾਲੀ ਦਲ ਦੇ ਉਮੀਦਵਾਰ ਨੇ ਪੁੱਛਿਆ ਹੈ ਕਿ ਉਨ੍ਹਾਂ ਨੇ ਆਪਣੇ 5 ਸਾਲਾਂ ਦੇ ਸੰਸਦ ਮੈਂਬਰ ਵਜੋਂ ਇਸਦੇ ਸਥਾਈ ਹੱਲ ਲਈ ਕੀ ਕੀਤਾ। ਪਟਿਆਲੇ ਦਾ ਪਿਛੜਾਪਣ ਦੂਰ ਕਰਨ ਲਈ ਤੁਸੀਂ ਕੀ ਕੀਤਾ ਹੈ। ਸਾਂਸਦ ਬਣਨ ਤੋਂ ਬਾਅਦ ਉਨ੍ਹਾਂ ਨੇ ਕਿੰਨੀ ਵਾਰ ਸਾਰੇ 9 ਸਰਕਲਾਂ ਦਾ ਦੌਰਾ ਕੀਤਾ ਅਤੇ ਹਲਕਾ ਵਾਰ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਜਨਤਕ ਕਰਨ। ਪੰਜਾਬ ਦੇ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਤੋਂ ਸ਼ਰਮਾ ਨੇ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਮਾੜੀਆਂ ਸਿਹਤ ਸਹੂਲਤਾਂ, ਟੁੱਟੀਆਂ ਸੜਕਾਂ ਅਤੇ ਖਾਲੀ ਡਿਸਪੈਂਸਰੀਆਂ ਬਾਰੇ ਜਵਾਬ ਮੰਗਿਆ ਹੈ। ਲੋਕਾਂ ਨੂੰ ਮੂਰਖ ਬਣਾਉਂਦੇ ਹੋਏ ਭਗਵੰਤ ਮਾਨ ਵਲੋਂ ਮਾਤਾ ਕੌਸ਼ੱਲਿਆ ਹਸਪਤਾਲ ਦੇ ਇੱਕ ਵਾਰਡ ਦਾ ਉਦਘਾਟਨ ਅਰਵਿੰਦ ਕੇਜਰੀਵਾਲ ਤੋਂ ਕਰਵਾਏ ਜਾਣ ਦਾ ਵਿਰੋਧ ਕਿਉਂ ਨਹੀਂ ਕੀਤਾ। ਸ਼ਰਮਾ ਨੇ ਉਨ੍ਹਾਂ ਨੂੰ ਪੁੱਛਿਆ ਹੈ ਕਿ ਢਾਈ ਸਾਲ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਸੂਬੇ ਵਿੱਚ ਹਾਲੇ ਤੱਕ ਇੱਕ ਵੀ ਮੈਡੀਕਲ ਕਾਲਜ ਨਹੀਂ ਖੋਲ੍ਹਿਆ ਗਿਆ ਜਦੋਂਕਿ ਤੁਹਾਡਾ ਵਾਅਦਾ 16 ਮੈਡੀਕਲ ਕਾਲਜ ਖੋਲ੍ਹੇ ਜਾਣ ਦਾ ਸੀ। ਪੰਜਾਬ ਵਿੱਚ ਪਹਿਲਾਂ ਤੋਂ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਤੋਂ ਇਲਾਵਾ ਪੰਜਾਬ ਵਿੱਚ ਕਿੰਨੀਆਂ ਨਵੀਆਂ ਡਿਸਪੈਂਸਰੀਆਂ ਅਤੇ ਹਸਪਤਾਲ ਖੋਲ੍ਹੇ ਗਏ ਹਨ। ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਆਯੂਸ਼ਮਾਨ ਕਾਰਡ ਧਾਰਕਾਂ ਦੇ ਇਲਾਜ ਲਈ ਪੈਸੇ ਕਿਉਂ ਨਹੀਂ ਦਿੱਤੇ ਜਾ ਰਹੇ ਹਨ? ਪੰਜਾਬ ਸਰਕਾਰ ਨੇ ਘੱਗਰ ਦਰਿਆ ਦੇ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਕਿਹੜੀ ਸਥਾਈ ਯੋਜਨਾ ਬਣਾਈ ਹੈ। ਐਨ.ਕੇ. ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਦੇ ਸਵਾਲ ਉਨ੍ਹਾਂ ਦਾ ਪਹਿਰੇਦਾਰ ਬਣ ਕੇ ਚੋਣ ਲੜ ਰਹੇ ਤਿੰਨਾਂ ਉਮੀਦਵਾਰਾਂ ਤੋਂ ਪੁੱਛੇ ਹਨ। 26 ਮਈ ਤੱਕ ਇਸਦਾ ਇੰਤਜ਼ਾਰ ਕੀਤਾ ਜਾਵੇਗਾ। ਨਹੀਂ ਤਾਂ ਉਹ ਖੁਦ ਮੀਡੀਆ ਰਾਹੀਂ ਤਿੰਨਾਂ ਉਮੀਦਵਾਰਾਂ ਦੀ ਪੋਲ ਖੋਲ੍ਹਣਗੇ।
Punjab Bani 24 May,2024
ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਵਿਸ਼ੇਸ਼ ਲੋਕ ਅਦਾਲਤ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ
ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਵਿਸ਼ੇਸ਼ ਲੋਕ ਅਦਾਲਤ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ ਪਟਿਆਲਾ, 24 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ 29 ਜੁਲਾਈ ਤੋਂ 03 ਅਗਸਤ 2024 ਤੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਸੀਜੇਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕੇਸ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ ਲੰਬਿਤ ਹੈ ਅਤੇ ਦੂਜੀ ਧਿਰ ਵਿਸ਼ੇਸ਼ ਲੋਕ ਅਦਾਲਤ ਵਿੱਚ ਇਸ ਝਗੜੇ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਚਾਹੁੰਦੀ ਹੈ ਤਾਂ ਧਿਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਜਾਂ ਫ਼ੋਨ ਨੰਬਰ 0175-2306500. 'ਤੇ 28 ਜੁਲਾਈ, 2024 ਤੋਂ ਪਹਿਲਾਂ ਪਹਿਲਾਂ ਸੰਪਰਕ ਕਰ ਸਕਦੀ ਹੈ। ਮੈਡਮ ਅਰੋੜਾ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਨਾਲ ਸੰਬੰਧਤ ਮਾਮਲੇ (138 ਐਨ. ਆਈ. ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਦੇ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਤ ਮੁੱਦੇ, ਮੌਰਟਗੇਜ ਨਾਲ ਸੰਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫ਼ੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸੰਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਲਏ ਜਾਣਗੇ। ਮੈਡਮ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਹੋ ਸਕੇ। ਇਸ ਮੰਤਵ ਲਈ ਵਿਸ਼ੇਸ਼ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਨ ਦਾ ਇੱਛੁਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਕੋਈ ਵੀ ਵਿਸਤ੍ਰਿਤ ਜਾਣਕਾਰੀ ਨਾਲਸਾ ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਉਪਲਬਧ ਕਰਵਾਈ ਜਾ ਸਕਦੀ ਹੈ। । ਇਹ ਸਪਸ਼ਟ ਹੈ ਕਿ ਲੋਕ ਅਦਾਲਤਾਂ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਧਿਰਾਂ ਵਿੱਚ ਸਦਭਾਵਨਾ ਨੂੰ ਵਧਾਵਾ ਦਿੰਦੀਆਂ ਹਨ।
Punjab Bani 24 May,2024
ਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤ
ਭਾਰਤੀ ਜਯਾ ਬਡਿਗਾ ਅਮਰੀਕਾ ਵਿੱਚ ਜਜ ਨਿਯੁੱਕਤ ਨਿਊਯਾਰਕ: ਭਾਰਤੀ-ਅਮਰੀਕੀ ਵਕੀਲ ਜਯਾ ਬਡਿਗਾ ਨੂੰ ਕੈਲੀਫੋਰਨੀਆ, ਅਮਰੀਕਾ ਵਿੱਚ ਸੈਕਰਾਮੈਂਟੋ ਕਾਉਂਟੀ ਸੁਪੀਰੀਅਰ ਕੋਰਟ ਵਿੱਚ ਜੱਜ ਨਿਯੁਕਤ ਕੀਤਾ ਗਿਆ ਹੈ। ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਨੇ ਬਦੀਗਾ ਨੂੰ ਨਿਯੁਕਤ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਜਨਮੀ ਬਦੀਗਾ ਨੂੰ ਜਸਟਿਸ ਰਾਬਰਟ ਐਸ. ਲੈਫਮ ਦੀ ਸੇਵਾਮੁਕਤੀ ਤੋਂ ਬਾਅਦ ਖਾਲੀ ਪਈ ਅਸਾਮੀ ’ਤੇ ਇਹ ਨਿਯੁਕਤੀ ਕੀਤੀ ਗਈ ਹੈ।
Punjab Bani 24 May,2024
ਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀ
ਟੈਪੂ ਟਰੈਵਲਰ ਤੇ ਟਰੱਕ ਦੀ ਟੱਕਰ ਕਾਰਨ ਸੱਤ ਦੀ ਮੌਤ, ਕਈ ਜਖਮੀ ਅੰਬਾਲਾ, 24 ਮਈ ਇਥੇ ਦਿੱਲੀ-ਅੰਬਾਲਾ ਕੌਮੀ ਮਾਰਗ ‘ਤੇ ਮੋਹਰਾ ਪਿੰਡ ਨੇੜੇ ਅੱਜ ਤੜਕੇ ਟੈਂਪੂ ਟਰੈਵਲਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 10 ਜ਼ਖ਼ਮੀ ਹੋ ਗਏ। ਪੀੜਤ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਵੈਸ਼ਨੋ ਦੇਵੀ ਮੱਥਾ ਟੇਕਣ ਲਈ ਜਾ ਰਹੇ ਸਨ। ਪੀੜਤਾਂ ਮੁਤਾਬਕ ਟਰੈਵਲਰ ‘ਚ 30 ਦੇ ਕਰੀਬ ਯਾਤਰੀ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਅੰਬਾਲਾ ਅਤੇ ਕੁਰੂਕਸ਼ੇਤਰ ਦੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ।
Punjab Bani 24 May,2024
ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ
ਪ੍ਰਧਾਨਮੰਤਰੀ ਦੀ ਰੈਲੀ ਨੂੰ ਲੈਕੇ ਪੁਲਸ ਨੇ ਅਧਾ ਦਰਜਨ ਕਿਸਾਨ ਨੇਤਾਵਾਂ ਨੂੰ ਘਰਾਂ ਵਿੱਚ ਕੀਤਾ ਨਜਰਬੰਦ ਜਲੰਧਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਦੋ ਰੈਲੀਆਂ ਕਰਨ ਤੋਂ ਕੁਝ ਘੰਟੇ ਪਹਿਲਾਂ ਪੁਲੀਸ ਨੇ ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਅੱਧੀ ਦਰਜਨ ਕਿਸਾਨ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ ਕੁੱਝ ਨੂੰ ਗ੍ਰਿਫਤਾਰ ਕਰ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਅਦ ਦੁਪਹਿਰ 3.30 ਵਜੇ ਗੁਰਦਾਸਪੁਰ ਅਤੇ ਸ਼ਾਮ 5.30 ਵਜੇ ਜਲੰਧਰ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਰੈਲੀਆਂ ’ਚ ਵਿਘਨ ਨਹੀਂ ਪਾਉਂਣਗੇ ਪਰ ਜਦੋਂ ਪ੍ਰਧਾਨ ਮੰਤਰੀ ਹੈਲੀਪੈਡ ਤੋਂ ਰੈਲੀ ਵਾਲੀ ਥਾਂ ਤੱਕ ਜਾਣਗੇ ਤਾਂ ਕਾਲੇ ਝੰਡੇ ਦਿਖਾਏ ਜਾਣਗੇ। ਗੁਰਦਾਸਪੁਰ ‘ਚ ਕਿਸਾਨ ਨੇਤਾ ਤਰਲੋਕ ਸਿੰਘ ਅਤੇ ਕਿਸਾਨ ਅਤੇ ਜਵਾਨ ਭਲਾਈ ਮੋਰਚਾ ਦੇ ਮੈਂਬਰ ਸੁਖਦੇਵ ਸਿੰਘ ਭੋਜਰਾਜ, ਤਰਲੋਕ ਸਿੰਘ ਅਤੇ ਸਤਬੀਰ ਸਿੰਘ ਸੁਲਤਾਨੀ, ਟਰੇਡ ਯੂਨੀਅਨ ਨੇਤਾ ਮੱਖਣ ਕੋਹਾੜ ਦੇ ਘਰਾਂ ‘ਤੇ ਪੁਲੀਸ ਨੇ ਛਾਪੇਮਾਰੀ ਕੀਤੀ। ਇਹ ਛਾਪੇ ਕੱਲ੍ਹ ਦੇਰ ਰਾਤ ਅਤੇ ਅੱਜ ਤੜਕੇ ਮਾਰੇ ਗਏ। ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਕਿਉਂਕਿ ਪੁਲੀਸ ਕਾਰਵਾਈ ਤੋਂ ਪਹਿਲਾਂ ਹੀ ਆਗੂ ਪਹਿਲਾਂ ਹੀ ਆਪਣੇ ਘਰਾਂ ’ਚੋਂ ਜਾ ਚੁੱਕੇ ਸਨ।
Punjab Bani 24 May,2024
ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ
ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ਵਿੱਚੋਂ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 24 ਮਈ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ। ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Punjab Bani 24 May,2024
ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ
ਵਿਕਸਤ ਪਟਿਆਲਾ ਅਤੇ ਵਿਕਸਤ ਪੰਜਾਬ ਤੋਂ ਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ: ਪ੍ਰਧਾਨ ਮੰਤਰੀ - ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨ ਦਾ ਵਾਅਦਾ - ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਵੋਟ ਭਾਜਪਾ ਉਮੀਦਵਾਰਾਂ ਰਾਹੀਂ ਹੀ ਮੋਦੀ ਤੱਕ ਪਹੁੰਚੇਗੀ ਪਟਿਆਲਾ, 23 ਮਈ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਹੈ ਕਿ ਵਿਕਸਿਤ ਪਟਿਆਲਾ ਅਤੇ ਵਿਕਸਿਤ ਪੰਜਾਬ ਤੋਂਬਾਅਦ ਹੀ ਭਾਰਤ ਦਾ ਵਿਕਾਸ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬੀਆਂ ਦਾ ਸੁਪਨਾ, ਮੋਦੀ ਦਾ ਸੰਕਲਪ, ਪਟਿਆਲਾ ਨੂੰ ਦੇਸ਼ ਦੇ ਸਿੱਖਿਆ ਕੇਂਦਰ ਵਜੋਂ ਵਿਕਸਿਤ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਨੀਤ ਕੌਰ ਦੀ ਫ਼ਤਿਹ ਰੈਲੀ ਵਿੱਚ ਇਕੱਠੀ ਹੋਈ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਪਟਿਆਲਾ ਦੀ ਧਰਤੀ ਤੋਂ ਕਰਨ ਦਾ ਮੌਕਾ ਮਿਲਿਆ, ਜੋ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਹੈ ਅਤੇ ਇਸ ਪਵਿੱਤਰ ਧਰਤੀ ਨੂੰ ਸ਼੍ਰੀ ਕਾਲੀ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ 2024 ਦੀ ਇਹ ਚੋਣ ਦੇਸ਼ ਦੀ ਚੋਣ ਹੈ। ਇਹ ਦੇਸ਼ ਨੂੰ ਮਜ਼ਬੂਤ ਕਰਨ ਦੀ ਚੋਣ ਹੈ ਅਤੇ ਇੱਕ ਪਾਸੇ ਦੇਸ਼ ਭਾਜਪਾ ਅਤੇ ਐਨਡੀਏ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਭ੍ਰਿਸ਼ਟ ਲੋਕਾਂ ਦਾ ਇੰਡੀ ਗਠਜੋੜ ਹੈ। ਇੱਕ ਇੰਡੀ ਗੱਠਜੋੜ ਜਿਸਦਾ ਕੋਈ ਆਗੂ ਅਤੇ ਕੋਈ ਏਜੰਡਾ ਨਹੀਂ ਹੈ। ਇੱਕ ਪਾਸੇ ਮੋਦੀ ਹੈ ਜੋ ਭਾਰਤ ਵਿੱਚ ਲੜਾਕੂ ਜਹਾਜ਼ਾਂ ਤੋਂ ਲੈ ਕੇ ਜਹਾਜ਼ ਤੱਕ ਸਭ ਕੁਝ ਬਣਾ ਰਿਹਾ ਹੈ। ਦੂਜੇ ਪਾਸੇ, ਇੰਡੀ ਗੱਠਜੋੜ ਹੈ ਜੋ ਲਿਖਤੀ ਰੂਪ ਵਿੱਚ ਕਹਿੰਦਾ ਹੈ ਕਿ ਪ੍ਰਮਾਣੂ ਹਥਿਆਰਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਬੁੱਧ ਪੂਰਨਿਮਾ ਦੇ ਦਿਨ, ਭਾਰਤ ਨੇ ਧਮਾਕੇ ਕਰਕੇ ਦੁਨੀਆ ਨੂੰ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਅੱਜ ਫਿਰ ਬੁੱਧ ਪੂਰਨਿਮਾ ਹੈ। ਇਕ ਪਾਸੇ ਘਰ ੋਚ ਦਾਖਲ ਹੋਏ ਅੱਤਵਾਦੀਆਂ ਨੂੰ ਮਾਰਨ ਦੀ ਹਿੰਮਤ ਹੈ, ਦੂਜੇ ਪਾਸੇ ਅੱਤਵਾਦੀਆਂ ਦੇ ਮੁਕਾਬਲੇ ੋਤੇ ਹੰਝੂ ਵਹਾਉਣ ਵਾਲੇ ਹਨ। ਇੱਕ ਪਾਸੇ ਮੋਦੀ ਸਰਕਾਰ ਹੈ, ਜਿਸ ਨੇ ਦਸ ਸਾਲਾਂ ਵਿੱਚ 25 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ। ਦੂਜੇ ਪਾਸੇ, ਇੰਡੀ ਕੋਲੀਸ਼ਨ ਦਾ ਕਹਿਣਾ ਹੈ ਕਿ ਤੁਹਾਡੀ ਆਮਦਨ ਦਾ ਅੱਧਾ ਹਿੱਸਾ ਤੁਹਾਡੇ ਤੋਂ ਲੈ ਲਿਆ ਜਾਵੇਗਾ। ਇੰਡੀ ਗਠਜੋੜ ਸਮਾਜ ਅਤੇ ਦੇਸ਼ ਨੂੰ ਵੰਡਣਾ ਚਾਹੁੰਦਾ ਹੈ। ਪਰ ਮੋਦੀ ਭਾਰਤ ਨੂੰ ਵਿਕਸਤ ਭਾਰਤ ਬਣਾਉਣਾ ਚਾਹੁੰਦੇ ਹਨ। ਇਸ ਲਈ ਅੱਜ ਮੈਂ ਆਪਣੇ ਪੰਜਾਬ ਦੇ ਵੀਰਾਂਭੈਣਾਂ ਤੋਂ ਅਸ਼ੀਰਵਾਦ ਲੈਣ ਪੰਜਾਬ ਦੀ ਧਰਤੀ ੋਤੇ ਆਇਆ ਹਾਂ। ਮੈਂ ਗੁਰੂਆਂ ਦੀ ਧਰਤੀ ਤੇ ਸਿਰ ਝੁਕਾ ਕੇ ਅਸੀਸ ਲੈਣ ਆਇਆ ਹਾਂ। ਦੇਸ਼ ਦਾ ਵਿਕਾਸ ਹੋਵੇ ਜਾਂ ਦੇਸ਼ ਦੀ ਸੁਰੱਖਿਆ, ਸਿੱਖ ਕੌਮ ਨੇ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਹੈ। ਇੱਥੋਂ ਦੇ ਲੋਕਾਂ ਨੇ ਖੇਤੀ ਤੋਂ ਲੈ ਕੇ ਦੇਸ਼ ਨੂੰ ਸਭ ਕੁਝ ਦਿੱਤਾ ਹੈ। ਕਠੋਰ ਭ੍ਰਿਸ਼ਟਾਂ ਨੇ ਪੰਜਾਬ ਦੀ ਹਾਲਤ ਖਰਾਬ ਕਰ ਦਿੱਤੀ ਹੈ। ਵਪਾਰ ਪੰਜਾਬ ਤੋਂ ਬਾਹਰ ਜਾ ਰਿਹਾ ਹੈ। ਭਾਰਤ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਪਟਿਆਲਾ ਵਰਗਾ ਸ਼ਹਿਰ ਖੁਸ਼ਹਾਲ ਹੋਵੇਗਾ। ਪੰਜਾਬ ਨੂੰ ਸਿੱਖਿਆ ਕੇਂਦਰ ਬਣਾਇਆ ਜਾਵੇਗਾ ਅਤੇ ਵਿਦੇਸ਼ੀ ਸੰਸਥਾਵਾਂ ਲਈ ਖੋਲ੍ਹਿਆ ਜਾਵੇਗਾ। ਪਟਿਆਲਾ ਦੇਸ਼ ਦਾ ਸਿੱਖਿਆ ਕੇਂਦਰ ਬਣੇਗਾ। ਭਾਰਤ ਨੂੰ ਖੇਡਾਂ ਦੀ ਮਹਾਂਸ਼ਕਤੀ ਬਣਾਉਣ ਲਈ ਮੋਦੀ ਸਰਕਾਰ ਦੇਸ਼ ਦੇ ਹਰ ਕੋਨੇ ਵਿੱਚ ਕੰਮ ਕਰ ਰਹੀ ਹੈ। ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੀ ਧਰਤੀ ੋਤੇ ਓਲੰਪਿਕ ਦਾ ਆਯੋਜਨ ਕੀਤਾ ਜਾਵੇਗਾ। ਇਸੇ ਲਈ ਖਿਡਾਰੀਆਂ ਅਤੇ ਮੈਦਾਨਾਂ ਨੂੰ ਅਤਿ ਆਧੁਨਿਕ ਦਿੱਖ ਦਿੱਤੀ ਜਾ ਰਹੀ ਹੈ। 1 ਜੂਨ ਨੂੰ ਤੁਸੀਂ ਵਿਕਸਤ ਪੰਜਾਬ, ਵਿਕਸਤ ਭਾਰਤ ਲਈ ਵੋਟ ਪਾਉਣੀ ਹੈ। ਪਟਿਆਲਾ ਤੋਂ ਪ੍ਰਨੀਤ ਕੌਰ ਜੀ, ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਬਾਲਮੀਕ ਜੀ, ਸੰਗਰੂਰ ਤੋਂ ਅਰਵਿੰਦ ਖੰਨਾ, ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ, ਫਰੀਦਕੋਟ ਤੋਂ ਹੰਸਰਾਜ ਹੰਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਾ ਚਾਹੀਦਾ ਹੈ। ਮੋਦੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਵੋਟ ਪਾਉਣੀ ਹੈ ਅਤੇ ਇਹ ਸਿੱਧੇ ਮੋਦੀ ਦੇ ਖਾਤੇ ੋਚ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਤੋਂ ਇਹ ਮੇਰੀ ਪਹਿਲੀ ਚੋਣ ਰੈਲੀ ਹੈ ਅਤੇ ਸਾਰਿਆਂ ਨੂੰ ਬੇਨਤੀ ਹੈ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ ੋਤੇ ਲਿਜਾਇਆ ਜਾਵੇ ਅਤੇ ਇਹ ਕੰਮ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਮੈਨੂੰ ਤੁਹਾਡਾ ਸਮਰਥਨ ਚਾਹੀਦਾ ਹੈ। ਉਹਨਾਂ ਕਿਹਾ ਮੋਦੀ ਦੀ ਗਾਰੰਟੀ ਤੇ ਤੁਹਾਡਾ ਸੁਪਨਾ ਮੋਦੀ ਦਾ ਸੰਕਲਪ ਹੈ। ਮੇਰਾ ਹਰ ਪਲ ਤੁਹਾਡੇ ਲਈ ਹੈ। ਮੇਰਾ ਹਰ ਪਲ ਦੇਸ਼ ਲਈ ਹੈ। ਦਿਨ ਦੇ 24 ਘੰਟੇ, ਹਫ਼ਤੇ ਦੇ ਸੱਤੇ ਦਿਨ ਗਰੰਟੀਸ਼ੁਦਾ ਮੋਦੀ ਦੇਸ਼ ਨੂੰ ਨਵੀਂ ਉਚਾਈ ਤੇ ਲੈ ਕੇ ਜਾਵੇਗਾ।
Punjab Bani 23 May,2024
ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ
ਕੇਜਰੀਵਾਲ ਨੇ ਕੀਤਾ ਟਵੀਟ, ਕਿਹਾ ਕਰ ਰਹੇ ਹਨ ਪੁਲਸ ਦਾ ਇੰਤਜਾਰ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਪਹਿਲਾਂ ਸਵਾਤੀ ਮਾਲੀਵਾਲ ਦੁਰਵਿਵਹਾਰ ਮਾਮਲੇ 'ਚ ਚੁੱਪੀ ਧਾਰੀ ਰੱਖੀ ਸੀ, ਹੁਣ ਇਸ ਮਾਮਲੇ 'ਚ ਬੋਲ ਰਹੇ ਹਨ। ਜਿੱਥੇ ਉਸਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਉਸਦੇ ਮਾਤਾ-ਪਿਤਾ ਤੋਂ ਵੀ ਪੁੱਛਗਿੱਛ ਕਰੇਗੀ, ਅੱਜ ਇੱਕ ਟਵੀਟ ਵਿੱਚ ਉਨਾ ਕਿਹਾ ਕਿ ਉਹ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਨਾਲ ਦਿੱਲੀ ਪੁਲਿਸ ਦੀ ਉਡੀਕ ਕਰ ਰਹੇ ਹਨ।
Punjab Bani 23 May,2024
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ
ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ 201 ਅਖੰਡ ਪਾਠਾਂ ਦੇ ਭੋਗ 28 ਮਈ ਨੂੰ ਪੈਣਗੇ ਤੇ ਗੁਰਮਤਿ ਸਮਾਗਮ ਹੋਵੇਗਾ: ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ:- 23 ਮਈ ( ) ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਤੇ ਉਤਸਾਹ ਸਦਕਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸਾਹੀ ਛੇਵੀਂ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਨਿਰੰਤਰ ਲੜੀ ਦੇ ਸੰਪੂਰਨ ਹੋਣ ਤੇ ਸ਼ੁਕਰਾਨੇ ਵਜੋਂ 28 ਮਈ ਨੂੰ ਗੁਰਮਤਿ ਸਮਾਗਮ ਹੋਣਗੇ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਸੁਖਮਨੀ ਸਾਹਿਬ ਦੇ ਪਾਠਾਂ ਦਾ ਨਿਰੰਤਰ ਪ੍ਰਵਾਹ ਚੱਲ ਰਿਹਾ ਹੈ। ਜਪ ਤਪ ਸਮਾਗਮ ਵੀ ਪੂਰਨ ਸ਼ਰਧਾ ਭਾਵਨਾ ਨਾਲ ਇਸਤਰੀ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਕੀਤੇ ਜਾ ਰਹੇ ਹਨ। ਸ. ਬੇਦੀ ਨੇ ਦਸਿਆ ਕਿ 28 ਮਈ ਨੂੰ 201 ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਸਵੇਰੇ 10 ਵਜੇ ਪੈਣਗੇ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸੰਗਤਾਂ ਨੂੰ ਵਿਸ਼ੇਸ਼ ਤੌਰ ਸੰਬੋਧਨ ਕਰਨਗੇ ਅਤੇ ਵਿਸ਼ੇਸ਼ ਸਖਸ਼ੀਅਤਾਂ ਦਾ ਸਨਮਾਨ ਹੋਵੇਗਾ। ਨਿਹੰਗ ਸਿੰਘ ਛਾਉਣੀ ਵਿੱਚ ਇਸਤਰੀ ਸੇਵਾ ਦਲਾਂ ਦੀਆਂ ਬੀਬੀਆਂ ਵੱਲੋਂ ਹੋ ਰਹੇ ਮਨੋਹਰ ਕੀਰਤਨ ਦੀਆਂ ਧੁੰਨਾਂ ਨਾਲ ਵਿਸ਼ੇਸ਼ ਧਾਰਮਿਕ ਮਹੌਲ ਸਿਰਜਿਆ ਜਾ ਰਿਹਾ ਹੈ। ਸ. ਬੇਦੀ ਨੇ ਦਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਹੁੰਦੇ ਨਿਤਨੇਮ ਤੋਂ ਇਲਾਵਾ ਹੁਣ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਕੀਤੇ ਜਾ ਰਹੇ ਜਪ ਤਪ ਅਤੇ ਕੀਰਤਨ ਸਮਾਗਮਾਂ ਨਾਲ ਰੌਣਕਾਂ ਪਰਤ ਰਹੀਆਂ ਹਨ। ਗੁਰਦੁਆਰਾ ਸਾਹਿਬ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਦਾ ਵਿਸ਼ੇਸ਼ ਪ੍ਰਵਾਹ ਚੱਲ ਰਿਹਾ ਹੈ।
Punjab Bani 23 May,2024
ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ
ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ਵਿੱਚ ਸ਼ਾਮਲ ਤਲਵੰਡੀ ਸਾਬੋ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਰਿਸ਼ਤੇਦਾਰ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ (ਵੀਰਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਜੱਸੀ ਤਲਵੰਡੀ ਸਾਬੋਂ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਪਾਰਟੀ ਜੁਆਇੰਨ ਕੀਤੀ।
Punjab Bani 23 May,2024
ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ
ਬੈਗਲੁਰੂ ਦੇ ਹੋਟਲਾਂ ਨੂੰ ਉਡਾਉਣ ਦੀ ਮਿਲੀ ਧਮਕੀ ਦਿਲੀ : ਬੈਂਗਲੁਰੂ ਦੇ ਤਿੰਨ ਵੱਡੇ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਓਟੇਰਾ ਸਮੇਤ ਤਿੰਨ ਹੋਟਲਾਂ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਡੀਸੀਪੀ ਸਾਊਥ ਬੈਂਗਲੁਰੂ ਦੇ ਅਨੁਸਾਰ, ਫਿਲਹਾਲ ਬੰਬ ਸਕੁਐਡ ਅਤੇ ਪੁਲਿਸ ਟੀਮਾਂ ਓਟੇਰਾ ਹੋਟਲ ਵਿੱਚ ਹਨ ਅਤੇ ਜਾਂਚ ਕਰ ਰਹੀਆਂ ਹਨ।
Punjab Bani 23 May,2024
ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ
ਪੀਐਮ ਮੋਦੀ ਪੁੱਜੇ ਪਟਿਆਲਾ, ਚੋਣ ਮੁਹਿੰਮ ਕੀਤੀ ਸ਼ੁਰੂ ਚੰਡੀਗੜ੍ਹ, 23 ਮਈ ਅੱਜ ਪਟਿਆਲਾ ’ਚ ਭਾਜਪਾ ਦੀ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਚੋਣ ਰੈਲੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜ ਗਏ। ਸ੍ਰੀ ਮੋਦੀ ਨੇ ਇਥੇ ਪੋਲੋ ਗਰਾਊਂਡ ਵਿੱਚ ਆਪਣੀ ਪਹਿਲੀ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ। ਇਸ ਮੌਕੇ ਭਾਜਪਾ ਦੇ ਵੱਡੇ ਲੀਡਰ ਅਤੇ ਉਮੀਦਵਾਰ ਵੀ ਮੌਜੂਦ ਰਹੇ।
Punjab Bani 23 May,2024
ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ
ਪੀਐਮ ਮੋਦੀ ਦੀ ਰੈਲੀ ਵਿੱਚ ਨਹੀ ਪੁੱਜਣਗੇ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ 23 ਮਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸਬੰਧੀ ਸਮੱਸਿਆਵਾਂ ਕਾਰਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੈ। ਉਨ੍ਹਾਂ ਦੀ ਬੇਟੀ ਬੀਬਾ ਜੈਇੰਦਰ ਕੌਰ ਨੇ ਸਪਸ਼ਟ ਕੀਤਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਹੋਰ ਆਰਾਮ ਕਰਨ ਲਈ ਕਿਹਾ ਇਸ ਕਰਕੇ ਉਹ ਨਹੀਂ ਆ ਸਕੇ। ਅੱਜ ਦੀ ਵੱਡੀ ਰੈਲੀ ਵਿੱਚੋਂ ਉਨ੍ਹਾਂ ਗਾਇਬ ਹੋਣਾ ਪਾਰਟੀ ਤੇ ਉਮੀਦਵਾਰ ਲਈ ਝਟਕਾ ਹੈ।
Punjab Bani 23 May,2024
ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ : ਡਿਪਟੀ ਕਮਿਸ਼ਨਰ
ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ : ਡਿਪਟੀ ਕਮਿਸ਼ਨਰ ਹੀਟ ਵੇਵ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਡੀ.ਸੀ. ਜਤਿੰਦਰ ਜੋਰਵਾਲ ਸੰਗਰੂਰ, 23 ਮਈ: ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ। ਇਸ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਇਸ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ ਲੂ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੂ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਨਾ ਨਿਕਲਿਆ ਜਾਵੇ। ਇਸ ਲਈ ਬਾਹਰ ਦੇ ਕੰਮ ਸਵੇਰੇ ਜਾਂ ਸ਼ਾਮ ਨੂੰ ਹੀ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ ਪਾਣੀ ਪੀਣਾ ਚਾਹੀਦਾ ਹੈ ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ‘ਤੇ ਹਨ ਨੂੰ ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰ ਲੈਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ ਅਤੇ ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸ਼ਮੇ ਪਹਿਨੋ ,ਥੋੜਾ ਖਾਣਾ ਖਾਓ ਅਤੇ ਜਿਆਦਾ ਵਾਰ ਖਾਓ, ਠੰਡੇ ਪਾਣੀ ਵਿੱਚ ਅਕਸਰ ਨਹਾਉ ,ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ, ਜੇ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ । ਰਵਾਇਤੀ ਉਪਚਾਰ ਜਿਵੇਂ ਪਿਆਜ ਦਾ ਸਲਾਦ, ਕੱਚਾ ਅੰਬ ਦੇ ਨਾਲ ਨਮਕ ਅਤੇ ਜੀਰਾ ਖਾਓ ਇਹ ਗਰਮੀ ਦੇ ਦੌਰੇ ਤੋਂ ਬਚਾ ਸਕਦੇ ਹਨ। ਆਪਣੇ ਘਰ ਨੂੰ ਹਵਾਦਾਰ ਅਤੇ ਠੰਡਾ ਰੱਖੋ ,ਕਮਰੇ ਦੀ ਹਵਾ ਨੂੰ ਠੰਡਾ ਕਰਨ ਲਈ ਕਮਰੇ ਵਿੱਚ ਗਿੱਲੇ ਤੋਲੀਏ ਟੰਗ ਦਿਓ ਅਤੇ ਹੇਠਲੀ ਮੰਜ਼ਿਲ ਤੇ ਰਹਿਣ ਦੀ ਕੋਸ਼ਿਸ਼ ਕਰੋ। ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਓ, ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।
Punjab Bani 23 May,2024
ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ
ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ ਮੈਂ ਵੋਟਰਾਂ ਨੂੰ ਡਰ ਕੇ ਨਹੀਂ, ਕਾਰਗੁਜ਼ਾਰੀ ਦੇ ਆਧਾਰ 'ਤੇ ਵੋਟ ਪਾਉਣ ਦੀ ਅਪੀਲ ਕਰਦਾ ਹਾਂ: ਵੜਿੰਗ ਰਾਜਾ ਵੜਿੰਗ ਨੇ ਨੌਜਵਾਨਾਂ ਲਈ ਕਾਂਗਰਸ ਦੀਆਂ ਗਾਰੰਟੀਆਂ 'ਤੇ ਚਾਨਣਾ ਪਾਇਆ ਲੁਧਿਆਣਾ, 23 ਮਈ, 2024 - ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਦੌਰਾਨ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਵੋਟਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੀ ਗੰਭੀਰਤਾ ਨੂੰ ਸਮਝਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਚੋਣ ਦੀ ਪਰਿਵਰਤਨਸ਼ੀਲ ਪ੍ਰਕਿਰਤੀ 'ਤੇ ਜ਼ੋਰ ਦਿੰਦੇ ਹੋਏ, ਵੜਿੰਗ ਨੇ ਮੌਜੂਦਾ ਪ੍ਰਧਾਨ ਮੰਤਰੀ ਦੀ ਰਾਸ਼ਟਰੀ ਮੁੱਦਿਆਂ ਤੋਂ ਧਿਆਨ ਹਟਾਉਣ ਅਤੇ ਡਰ ਤੇ ਨਫ਼ਰਤ ਦਾ ਮਾਹੌਲ ਪੈਦਾ ਕਰਨ ਲਈ ਆਲੋਚਨਾ ਕੀਤੀ। ਰਾਜਾ ਵੜਿੰਗ ਨੇ ਕਿਹਾ, "ਇਹ ਚੋਣਾਂ ਬਦਲਾਅ ਲਿਆਉਣ ਵਾਲੀਆਂ ਹਨ, ਅਤੇ ਸਾਡੇ ਲੋਕਤੰਤਰ ਦਾ ਭਵਿੱਖ ਇਸ 'ਤੇ ਨਿਰਭਰ ਕਰਦਾ ਹੈ। ਪਿਛਲੀ ਕਾਰਗੁਜ਼ਾਰੀ ਅਤੇ ਸਮਰੱਥਾ ਦੇ ਆਧਾਰ 'ਤੇ ਵੋਟ ਕਰੋ, ਨਾ ਕਿ ਡਰ ਅਤੇ ਪ੍ਰਚਾਰ ਦੇ ਆਧਾਰ 'ਤੇ। ਅਸੀਂ ਇਕੱਠੇ ਮਿਲ ਕੇ ਇਕ ਬਿਹਤਰ ਭਵਿੱਖ ਲਈ ਆਪਣੇ ਨੌਜਵਾਨਾਂ ਅਤੇ ਆਪਣੇ ਦੇਸ਼ ਦਾ ਨਿਰਮਾਣ ਕਰ ਸਕਦੇ ਹਾਂ।" ਲੁਧਿਆਣਾ ਦੇ ਵਿਕਾਸ ਪ੍ਰਤੀ ਸਮਰਪਣ ਲਈ ਭਾਰਤ ਭੂਸ਼ਣ ਆਸ਼ੂ ਦੀ ਪ੍ਰਸ਼ੰਸਾ ਕਰਦੇ ਹੋਏ, ਵੜਿੰਗ ਨੇ ਹਲਕੇ ਨੂੰ ਦਰਪੇਸ਼ ਕਈ ਮਹੱਤਵਪੂਰਨ ਮੁੱਦਿਆਂ ਦਾ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਬੇਰੁਜ਼ਗਾਰੀ ਦੀ ਸਮੱਸਿਆ ਬਾਰੇ ਚਾਨਣਾ ਪਾਇਆ। ਇਸਦੇ ਨਾਲ ਹੀ ਸੱਤਾਧਾਰੀ ਧਿਰ 'ਤੇ ਮੀਡੀਆ ਕੰਟਰੋਲ ਰਾਹੀਂ ਨਕਾਰਾਤਮਕ ਖ਼ਬਰਾਂ ਨੂੰ ਦਬਾਉਣ ਦਾ ਦੋਸ਼ ਲਾਇਆ ਗਿਆ। ਸਰਕਾਰ 'ਤੇ ਹਮਲਾ ਬੋਲਦਿਆਂ ਵੜਿੰਗ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਗੰਭੀਰ ਮੁੱਦਿਆਂ, ਜਿਵੇਂ ਕਿ ਬੁੱਢਾ ਨਾਲਾ, ਪ੍ਰਦੂਸ਼ਣ, ਉਦਯੋਗਿਕ ਪਰਵਾਸ, ਗੰਭੀਰ ਟ੍ਰੈਫਿਕ ਜਾਮ ਅਤੇ ਮਜ਼ਦੂਰਾਂ ਦੀ ਦੁਰਦਸ਼ਾ ਤੋਂ ਧਿਆਨ ਹਟਾਉਣ ਲਈ ਮਜ਼ਾਕ ਦੀ ਵਰਤੋਂ ਕਰਦੇ ਹਨ।" ਉਨ੍ਹਾਂ ਕਿਹਾ, "ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਕੋਈ ਨਵਾਂ ਸਕੂਲ, ਹਸਪਤਾਲ, ਸੜਕ, ਯੂਨੀਵਰਸਿਟੀ ਜਾਂ ਪਾਰਕ ਬਣਾਏ ਬਿਨਾਂ 67,000 ਕਰੋੜ ਰੁਪਏ ਦਾ ਵੱਡਾ ਕਰਜ਼ਾ ਇਕੱਠਾ ਕਰ ਲਿਆ ਹੈ। ਇਸ ਵੱਡੀ ਰਕਮ ਦੀ ਵੰਡ ਅਸਪਸ਼ਟ ਹੈ। ਇਸੇ ਤਰ੍ਹਾਂ 40,000 ਨੌਕਰੀਆਂ ਪੈਦਾ ਕਰਨ ਦਾ ਦਾਅਵਾ ਕਰਦੇ ਹੋਏ, ਇਸ਼ਤਿਹਾਰਬਾਜ਼ੀ 'ਤੇ 900 ਕਰੋੜ ਰੁਪਏ ਬਰਬਾਦ ਕੀਤੇ ਗਏ ਹਨ, ਫਿਰ ਵੀ ਉਨ੍ਹਾਂ ਕੋਲ ਇਨ੍ਹਾਂ ਦਾਅਵਿਆਂ ਦਾ ਸਮਰਥਨ ਕਰਨ ਲਈ ਕੋਈ ਸਬੂਤ ਨਹੀਂ ਹੈ।" ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਈ ਗਾਰੰਟੀਆਂ ਦਾ ਜ਼ਿਕਰ ਕੀਤਾ ਅਤੇ ਕਾਂਗਰਸ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ 'ਤੇ ਕੰਮ ਕਰਨ ਲਈ ਵਚਨਬੱਧਤਾ ਤੇ ਜ਼ੋਰ ਦਿੱਤਾ, ਜਿਸ ਵਿੱਚ ਨੌਕਰੀਆਂ ਦੇ ਇਮਤਿਹਾਨਾਂ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਤੋਂ ਇਲਾਵਾ ਪੀੜਤਾਂ ਨੂੰ ਮੁਆਵਜ਼ਾ ਦੇਣਾ ਸ਼ਾਮਲ ਹੈ। ਉਨ੍ਹਾਂ ਨੇ 25 ਸਾਲ ਤੋਂ ਘੱਟ ਉਮਰ ਦੇ ਹਰ ਡਿਪਲੋਮਾ ਹੋਲਡਰ ਜਾਂ ਕਾਲਜ ਗ੍ਰੈਜੂਏਟ ਲਈ 1 ਲੱਖ ਰੁਪਏ ਸਲਾਨਾ ਭੱਤੇ ਦੇ ਨਾਲ ਇੱਕ ਸਾਲ ਦੀ ਸਿਖਲਾਈ ਦੀ ਗਰੰਟੀ ਦੇਣ ਲਈ ਅਪ੍ਰੈਂਟਿਸਸ਼ਿਪ ਐਕਟ, 1961 ਨੂੰ ਅਪ੍ਰੈਂਟਿਸਸ਼ਿਪ ਅਧਿਕਾਰ ਐਕਟ ਨਾਲ ਬਦਲਣ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਲਗਭਗ 30 ਲੱਖ ਖਾਲੀ ਅਸਾਮੀਆਂ ਨੂੰ ਭਰਨ ਅਤੇ ਸਟਾਰਟ-ਅਪਸ ਲਈ ਫੰਡ ਆਫ ਫੰਡਜ਼ ਯੋਜਨਾ ਦਾ ਪੁਨਰਗਠਨ ਕਰਨ ਦਾ ਵਾਅਦਾ ਕੀਤਾ, 40 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਫੰਡ ਦਾ 50% ਅਲਾਟ ਕਰਨ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ, ਵੜਿੰਗ ਨੇ ਮਹਾਂਮਾਰੀ ਦੇ ਕਾਰਨ 1 ਅਪ੍ਰੈਲ, 2020 ਤੋਂ 30 ਜੂਨ, 2021 ਦਰਮਿਆਨ ਸਰਕਾਰੀ ਪ੍ਰੀਖਿਆਵਾਂ ਦੇਣ ਵਿੱਚ ਅਸਮਰਥ ਨੌਜਵਾਨਾਂ ਲਈ ਇੱਕ ਵਾਰ ਰਾਹਤ ਪ੍ਰਦਾਨ ਕਰਨ ਦਾ ਜ਼ਿਕਰ ਕੀਤਾ। ਉਨ੍ਹਾਂ ਸਰਕਾਰੀ ਇਮਤਿਹਾਨਾਂ ਅਤੇ ਅਸਾਮੀਆਂ ਲਈ ਅਰਜ਼ੀਆਂ ਦੀ ਫੀਸ ਖਤਮ ਕਰਨ, 15 ਮਾਰਚ 2024 ਤੱਕ ਵਿਆਜ ਸਮੇਤ ਵਿਦਿਅਕ ਕਰਜ਼ੇ ਮੁਆਫ ਕਰਨ, ਬੈਂਕਾਂ ਨੂੰ ਮੁਆਵਜ਼ਾ ਦੇਣ ਅਤੇ 21 ਸਾਲ ਤੋਂ ਘੱਟ ਉਮਰ ਦੇ ਹੋਣਹਾਰ ਖਿਡਾਰੀਆਂ ਨੂੰ ਹਰ ਮਹੀਨੇ 10,000 ਰੁਪਏ ਦੇ ਖੇਡ ਵਜ਼ੀਫੇ ਦੀ ਵਿਵਸਥਾ ਕਰਨ ਦਾ ਭਰੋਸਾ ਦਿੱਤਾ। ਵੜਿੰਗ ਨੇ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਲਈ ਭਾਜਪਾ ਸਰਕਾਰ ਦੀ ਵੀ ਆਲੋਚਨਾ ਕੀਤੀ ਅਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਹ ਚੋਣਾਂ ਮਹੱਤਵਪੂਰਨ ਹਨ। ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਾਲੇ ਦਿਨ ਵੱਡੀ ਗਿਣਤੀ ਵਿੱਚ ਸਾਹਮਣੇ ਆ ਕੇ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ, "ਇਹ ਤੁਹਾਡੇ ਕੋਲ ਸਾਡੇ ਦੇਸ਼ ਦੇ ਭਵਿੱਖ ਨੂੰ ਘੜਨ ਦਾ ਮੌਕਾ ਹੈ। ਆਓ ਤਰੱਕੀ, ਏਕਤਾ ਅਤੇ ਸਾਰਿਆਂ ਲਈ ਉੱਜਵਲ ਭਵਿੱਖ ਲਈ ਇਕੱਠੇ ਖੜੇ ਹੋਈਏ। ਕਾਂਗਰਸ ਪਾਰਟੀ ਨੂੰ ਵੋਟ ਦਿਓ ਅਤੇ ਭਾਰਤ ਨੂੰ ਲੋੜੀਂਦੇ ਬਦਲਾਅ ਦਾ ਹਿੱਸਾ ਬਣੋ।"
Punjab Bani 23 May,2024
ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ
ਸਚਿਨ ਪਾਇਲਟ ਨੇ ਲੁਧਿਆਣਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਚੋਣ ਰੈਲੀ ਕੀਤੀ ਸਚਿਨ ਨੇ ਲੁਧਿਆਣਾ ਵਿੱਚ ਇੱਕ ਵਿਸ਼ਾਲ ਰੈਲੀ ਵਿੱਚ ਵੋਟਰਾਂ ਨੂੰ ਭਾਜਪਾ ਦੇ ਖਾਲੀ ਵਾਅਦਿਆਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਲੁਧਿਆਣਾ, 22 ਮਈ, 2024: ਲੁਧਿਆਣਾ ਪੂਰਬੀ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਇਕੱਠ ਨੂੰ ਲੋਕਾਂ ਦਾ ਭਾਰੀ ਸਮਰਥਨ ਦੇਖਣ ਨੂੰ ਮਿਲਿਆ। ਇਸ ਮੌਕੇ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਗਿੱਦੜਬਾਹਾ ਵਾਸੀਆਂ ਵੱਲੋਂ ਉਨ੍ਹਾਂ ਨੂੰ ਮਿਲੇ ਅਥਾਹ ਪਿਆਰ ਨੂੰ ਯਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਲਗਾਤਾਰ ਤਿੰਨ ਵਾਰ ਵਿਧਾਇਕ ਚੁਣਿਆ ਸੀ। ਉਨ੍ਹਾਂ ਲੁਧਿਆਣਾ ਵਾਸੀਆਂ ਦਾ ਉਨ੍ਹਾਂ ਹੀ ਨਿੱਘ ਨਾਲ ਗਲੇ ਲਗਾਉਣ ਅਤੇ ਸ਼ਹਿਰ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਦਾ ਸਾਥ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਰੈਲੀ ਵਿੱਚ ਹਿੱਸਾ ਲੈਂਦਿਆਂ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਲੁਧਿਆਣਾ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸੰਸਦ ਵਿੱਚ ਉਨ੍ਹਾਂ ਦੀਆਂ ਇੱਛਾਵਾਂ ਦੀ ਪ੍ਰਤੀਨਿਧਤਾ ਕਰਨ ਦੀ ਜ਼ਿੰਮੇਵਾਰੀ ਰਾਜਾ ਵੜਿੰਗ ਨੂੰ ਸੌਂਪਣ। ਆਗਾਮੀ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਪਾਇਲਟ ਨੇ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ਦਾ ਹਵਾਲਾ ਦਿਤਾ ਅਤੇ ਮੌਜੂਦਾ ਸਰਕਾਰ ਨੂੰ ਇਸਦੇ ਦਹਾਕੇ ਲੰਬੇ ਕਾਰਜਕਾਲ ਲਈ ਜਵਾਬਦੇਹ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਆਮ ਨਾਗਰਿਕਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਕਾਂਗਰਸ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ, ਪਾਇਲਟ ਨੇ ਕਿਹਾ, "ਸਾਡੇ ਚੋਣ ਮਨੋਰਥ ਪੱਤਰ ਵਿੱਚ, ਅਸੀਂ ਮਹਿੰਗਾਈ ਦੇ ਬੋਝ ਨਾਲ ਨਜਿੱਠਣ ਲਈ ਲੋੜਵੰਦ ਪਰਿਵਾਰਾਂ ਨੂੰ 1,00,000 ਰੁਪਏ ਸਾਲਾਨਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ।" ਭਾਜਪਾ ਦੀ ਮੁਹਿੰਮ ਦੀ ਆਲੋਚਨਾ ਕਰਦੇ ਹੋਏ ਅਤੇ ਜਨਤਾ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਰਣਨੀਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਕਿਹਾ, “ਭਾਜਪਾ ਸਾਰੇ ਪਲੇਟਫਾਰਮਾਂ 'ਤੇ ਖਾਲੀ ਵਾਅਦੇ ਕਰ ਰਹੀ ਹੈ। ਹਾਲਾਂਕਿ, ਜਦੋਂ ਉਸ ਨੂੰ ਘਟਨਾਕ੍ਰਮ ਬਾਰੇ ਪੁੱਛਿਆ ਜਾਂਦਾ ਹੈ, ਤਾਂ ਉਹ ਹਿੰਦੂ-ਮੁਸਲਿਮ ਸਬੰਧਾਂ, ਮੰਦਰ-ਮਸਜਿਦ ਮੁੱਦੇ, ਮੰਗਲਸੂਤਰ ਅਤੇ ਭਾਰਤ-ਪਾਕਿਸਤਾਨ ਮਾਮਲਿਆਂ ਵਰਗੇ ਵਿਸ਼ਿਆਂ 'ਤੇ ਗੱਲਬਾਤ ਨੂੰ ਬਦਲ ਦਿੰਦਾ ਹੈ। ਉਹ ਸੜਕਾਂ, ਬਿਜਲੀ, ਨੌਜਵਾਨ, ਵਪਾਰ, ਮਹਿੰਗਾਈ, ਰੁਜ਼ਗਾਰ ਅਤੇ ਨਿਵੇਸ਼ ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਤੋਂ ਬਚਦੇ ਹਨ। ਇਸੇ ਸਿਲਸਿਲੇ ਵਿੱਚ 2014 ਵਿੱਚ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ 'ਮਹਿੰਗਾਈ ਡੈਣ ਮਾਰ ਗਈ ਹੈ' ਦੇ ਨਾਅਰੇ ਦੇ ਬਾਵਜੂਦ ਭਾਜਪਾ ਦੇ ਇੱਕ ਵੀ ਆਗੂ ਨੇ ਸੱਤਾ ਵਿੱਚ ਆਉਣ 'ਤੇ ਮਹਿੰਗਾਈ ਘਟਾਉਣ ਲਈ ਵਚਨਬੱਧਤਾ ਨਹੀਂ ਦਿਖਾਈ।' ਲੁਧਿਆਣਾ ਦੇ ਹਿੱਤਾਂ ਦੇ ਕੱਟੜ ਸਮਰਥਕ ਰਾਜਾ ਵੜਿੰਗ ਲਈ ਆਪਣਾ ਸਮਰਥਨ ਜ਼ਾਹਰ ਕਰਦਿਆਂ ਪਾਇਲਟ ਨੇ ਕਿਹਾ, "ਇਹ ਚੋਣ ਪਰਿਵਰਤਨਸ਼ੀਲ ਤਬਦੀਲੀ ਦਾ ਮੌਕਾ ਹੈ।" ਇਸ ਦੌਰਾਨ, ਰਾਜਾ ਵੜਿੰਗ ਦੀ ਜਿੱਤ 'ਤੇ ਭਰੋਸਾ ਪ੍ਰਗਟ ਕਰਦੇ ਹੋਏ, ਪਾਇਲਟ ਨੇ ਲੋਕਤਾਂਤਰਿਕ ਢਾਂਚੇ ਵਿਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਅਤੇ ਭਾਜਪਾ ਦੇ ਖਿਲਾਫ ਭਾਰਤ ਗਠਜੋੜ ਦੇ ਵਿਆਪਕ ਉਦੇਸ਼ ਦਾ ਜ਼ਿਕਰ ਕੀਤਾ। ਉਨ੍ਹਾਂ ਦੇਸ਼ ਦੇ ਲੋਕਤੰਤਰੀ ਮਰਿਆਦਾ ਦੀ ਰਾਖੀ ਲਈ ਸਾਰੇ ਵਰਗਾਂ ਦੇ ਨਾਗਰਿਕਾਂ ਨੂੰ ਕਾਂਗਰਸ ਦੇ ਪਿੱਛੇ ਇਕਜੁੱਟ ਹੋਣ ਦੀ ਅਪੀਲ ਕੀਤੀ। ਸਚਿਨ ਪਾਇਲਟ ਨੇ ਕਾਂਗਰਸ ਦੇ ਚੋਣ ਵਾਅਦਿਆਂ ਨੂੰ ਦੁਹਰਾਇਆ, ਜਿਸ ਵਿੱਚ ਐਮਐਸਪੀ ਨੂੰ ਕਾਨੂੰਨੀ ਬਣਾਉਣਾ ਅਤੇ ਕੇਂਦਰ ਸਰਕਾਰ ਵਿੱਚ ਨੌਜਵਾਨਾਂ ਲਈ ਨੌਕਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੇ ਚੋਣ ਮਨੋਰਥ ਪੱਤਰ ਤੋਂ ਜਾਣੂ ਹਨ, ਪਰ ਉਨ੍ਹਾਂ ਨੇ ਭਾਜਪਾ ਦੇ ਚੋਣ ਮਨੋਰਥ ਪੱਤਰ ਨੂੰ ਪੜ੍ਹਨ ਦੀ ਖੇਚਲ ਵੀ ਨਹੀਂ ਕੀਤੀ ਕਿਉਂਕਿ ਉਹ ਮੁੜ ਖਾਲੀ ਵਾਅਦਿਆਂ ਵਿੱਚ ਨਹੀਂ ਫਸਣਗੇ। ਉਨ੍ਹਾਂ ਰਾਜਾ ਵੜਿੰਗ ਦੀ ਜਿੱਤ ਅਤੇ ਭਾਜਪਾ ਦੇ ਖਿਲਾਫ ਭਾਰਤ ਗਠਜੋੜ ਦੀ ਸਫਲਤਾ ਦਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਭਾਰਤ ਨੂੰ ‘ਕਾਂਗਰਸ ਮੁਕਤ’ ਬਣਾਉਣ ਦੇ ਦਾਅਵਿਆਂ ਦੇ ਬਾਵਜੂਦ ਉਹ ਭੁੱਲ ਜਾਂਦੇ ਹਨ ਕਿ ਕਾਂਗਰਸ ਭਾਰਤ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਹੈ। ਲੋਕਤੰਤਰ ਵਿੱਚ ਵਿਰੋਧੀ ਧਿਰ ਓਨੀ ਹੀ ਮਹੱਤਵਪੂਰਨ ਹੁੰਦੀ ਹੈ ਜਿੰਨੀ ਸਰਕਾਰ ਸੱਤਾ ਵਿੱਚ ਹੁੰਦੀ ਹੈ। ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਕਾਂਗਰਸ ਦੇ ਖਾਤੇ ਜ਼ਬਤ ਕਰ ਰਹੀ ਹੈ ਤਾਂ ਜੋ ਉਸ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਵਿਗਾੜਿਆ ਜਾ ਸਕੇ ਅਤੇ ਈਡੀ, ਸੀਬੀਆਈ ਅਤੇ ਨਿਆਂਪਾਲਿਕਾ ਵਰਗੀਆਂ ਕੇਂਦਰੀ ਏਜੰਸੀਆਂ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਸਮੂਹ ਜਾਤਾਂ, ਧਰਮਾਂ ਅਤੇ ਲਿੰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਰਾਖੀ ਲਈ ਇਸ ਲੜਾਈ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ। ਰਾਜਾ ਵੜਿੰਗ ਨੇ ਲੋਕਤੰਤਰ ਨੂੰ ਬਚਾਉਣ ਲਈ ਏਕਤਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਸਚਿਨ ਪਾਇਲਟ ਦੇ ਦ੍ਰਿੜ ਸਮਰਥਨ ਲਈ ਉਨ੍ਹਾਂ ਦੀ ਦਿਲੋਂ ਸ਼ਲਾਘਾ ਕੀਤੀ।
Punjab Bani 23 May,2024
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਚੰਡੀਗੜ੍ਹ, 23 ਮਈ: ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ 'ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ। ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
Punjab Bani 23 May,2024
ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗਿਆਨੀ ਪਿ੍ਰਤਪਾਲ ਸਿੰਘ ਚਲਾਇਆ ਕਥਾ ਕੀਰਤਨ ਪ੍ਰਵਾਹ, ਹਜੂਰੀ ਰਾਗੀ ਭਾਈ ਨਵਨੀਤ ਸਿੰਘ ਨੇ ਕੀਤਾ ਨਿਹਾਲ ਧਰਮ ਦੇ ਪ੍ਰਚਾਰ ਪਸਾਰ ਦੌਰਾਨ ਗੁਰੂ ਸਾਹਿਬ ਨੇ ਪਾਇਆ ਵਿਲੱਖਣ ਯੋਗਦਾਨ : ਜਥੇਦਾਰ ਜਸਮੇਰ ਸਿੰਘ ਲਾਛੜੂ ਪਟਿਆਲਾ 23 ਮਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਨਥਾਥਾ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਗੁਰੂ ਅਮਰਦਾਸ ਜੀ ਦੇ ਚਰਨਛੋਹ ਪਾਵਨ ਅਸਥਾਨ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੀ ਯੋਗ ਅਗਵਾਈ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਸਿੰਘ ਸਾਹਿਬ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾ ਪ੍ਰਵਾਹ ਰਾਹੀਂ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਵਨੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਪ੍ਰਮੁੱਖ ਸਖਸ਼ੀਅਤਾਂ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਸ਼ਾਮਲ ਸਨ। ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਨਾਲ ਸਬੰਧਤ ਚਰਨਛੋਹ ਅਸਥਾਨ ਹੈ, ਜਿਥੇ ਗੁਰੂ ਸਾਹਿਬ ਧਰਮ ਦੇ ਪ੍ਰਚਾਰ ਅਤੇ ਸਿੱਖ ਧਰਮ ਦੇ ਵਿਕਾਸ ਕਾਰਜ ਕਰਦੇ ਹੋਏ ਇਸ ਪਾਵਨ ਅਸਥਾਨ ’ਤੇ ਪਹੁੰਚੇ ਸਨ ਅਤੇ ਪ੍ਰਮਾਤਮਾ ਨੂੰ ਪਾਉਣ ਜੀਵਨ ਜਾਂਚ ਸੰਗਤਾਂ ਨੂੰ ਦਿੱਤੀ। ਜਥੇਦਾਰ ਲਾਛੜੂ ਨੇ ਸੰਗਤਾਂ ਨੂੰ ਦੱਸਿਆ ਕਿ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਦੀ ਜੋਤਿ ਗੁਰੂ ਅਮਰਦਾਸ ਜੀ ਨੇ ਗੁਰਦੁਆਰਾ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਕੇ ਸਿੱਖ ਕੌਮ ਅਜਿਹਾ ਮੁਕੱਦਸ ਅਸਥਾਨ ਦਿੱਤਾ, ਜਿਥੇ ਸੰਗਤਾਂ ਵਿਸਾਖੀ ਪੁਰਬ ਮੌਕੇ ਸੰਗਤਾਂ ਹੁੰਮ ਹੁੰਮਾ ਕੇ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸ਼ਬਦ ਗੁਰੂ ਨਾਲ ਜੁੜਨਾ ਕਰੀਏ ਅਤੇ ਗੁਰਬਾਣੀ ਦੇ ਫਲਸਫੇ ਅਨੁਸਾਰ ਗੁਰੂ ਆਸ਼ੇ ਦੇ ਧਾਰਨੀ ਬਣੀਏ ਤਾਂ ਹੀ ਜੀਵਨ ਸਫਲਾ ਹੋ ਸਕਦਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਬਖਸ਼ਿਸ਼ ਕੀਤੀ ਅਤੇ ਹੁੰਮ ਹੁੰਮਾ ਕੇ ਪੁੱਜੀਆਂ ਦਾ ਧੰਨਵਾਦ ਕੀਤਾ। ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਅਤੁੱਟ ਲੰਗਰ ਵਿਚ ਵੱਡਾ ਯੋਗਦਾਨ ਪਾਇਆ। ਸਮਾਗਮ ਦੇ ਅੰਤ ਵਿਚ ਭਾਈ ਦਰਸ਼ਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ, ਅਵਤਾਰ ਸਿੰਘ ਬੱਲੋਪੁਰ, ਪਰਵਿੰਦਰ ਸਿੰਘ ਬਰਾੜਾ, ਭਾਈ ਲਖਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਾਮਲ ਸ਼ਾਮਲ ਸੀ।
Punjab Bani 23 May,2024
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਚੰਡੀਗੜ੍ਹ, 22 ਮਈ ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
Punjab Bani 22 May,2024
ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਵੱਲੋਂ ਵੱਖ-ਵੱਖ ਥਾਵਾਂ ‘ਤੇ ਸਟੈਟਿਕ ਸਰਵੇਲੈਂਸ ਟੀਮਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ
ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਵੱਲੋਂ ਵੱਖ-ਵੱਖ ਥਾਵਾਂ ‘ਤੇ ਸਟੈਟਿਕ ਸਰਵੇਲੈਂਸ ਟੀਮਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਖਰਚਾ ਅਬਜ਼ਰਵਰ ਵੱਲੋਂ ਮੂਣਕ ਸਥਿਤ ਡਿਸਟਿਲਰੀ ਦਾ ਵੀ ਅਚਨਚੇਤ ਨਿਰੀਖਣ, ਸਟਾਕ ਰਜਿਸਟਰ ਦੀ ਵੀ ਕੀਤੀ ਪੜਤਾਲ ਲਹਿਰਾ/ਮੂਣਕ/ਸੰਗਰੂਰ, 22 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ (ਆਈ.ਆਰ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਲਗਾਏ ਗਏ ਸਟੈਟਿਕ ਸਰਵੇਲੇਂਸ (ਐਸ.ਐਸ.) ਟੀਮਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਅੱਜ ਉਹਨਾਂ ਵੱਲੋਂ ਲਹਿਰਾ ਅਤੇ ਮੂਣਕ ਵਿਖੇ ਤਾਇਨਾਤ ਐਸ.ਐਸ. ਟੀਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇਸਦੇ ਨਾਲ ਹੀ ਖਰਚਾ ਅਬਜ਼ਰਵਰ ਵੱਲੋਂ ਮੂਣਕ ਸਥਿਤ ਮੂਣਕ ਡਿਸਟਿਲਰਜ਼ ਅਤੇ ਬਾਟਲਿੰਗ ਪਲਾਂਟ ਦਾ ਵੀ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਐਸ.ਐਸ. ਟੀਮਾਂ ਵਿੱਚ ਤਾਇਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੈਸੇ, ਸ਼ਰਾਬ ਆਦਿ ਦੀ ਵੰਡ ਨੂੰ ਰੋਕਣ ਸਬੰਧੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਖਰਚਾ ਅਬਜ਼ਰਵਰ ਵੱਲੋਂ ਮੂਣਕ ਸਥਿਤ ਡਿਸਟਿਲਰੀ ਦੇ ਨਿਰੀਖਣ ਦੌਰਾਨ ਪਲਾਂਟ ਵਿੱਚ ਉਪਲਬਧ ਸਟਾਕ ਦਾ ਜਾਇਜ਼ਾ ਲਿਆ ਅਤੇ ਰਜਿਸਟਰ ਵਿੱਚ ਕੀਤੀਆਂ ਜਾ ਰਹੀਆਂ ਐਂਟਰੀਆਂ ਦੀ ਚੈਕਿੰਗ ਕੀਤੀ ਗਈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਗੁਦਾਮਾਂ ਦੀ ਚੈਕਿੰਗ ਵੀ ਕਰਨਗੇ ਤਾਂ ਜੋ ਗੈਰ ਕਾਨੂੰਨੀ ਤੌਰ ‘ਤੇ ਹੋਣ ਵਾਲੀ ਸ਼ਰਾਬ ਦੀ ਤਸਕਰੀ ਜਾਂ ਭੰਡਾਰ ਨੂੰ ਪੂਰਨ ਤੌਰ ‘ਤੇ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਈਟੀਓ ਅਰਪਿੰਦਰ ਕੌਰ ਰੰਧਾਵਾ, ਐਕਸਾਈਜ਼ ਇੰਸਪੈਕਟਰ ਮਨਦੀਪ ਸਿੰਘ ਅਤੇ ਖਰਚਾ ਅਬਜਰਵਰ ਦੇ ਤਾਲਮੇਲ ਅਧਿਕਾਰੀ ਗਗਨਦੀਪ ਮਿੱਤਲ ਵੀ ਹਾਜ਼ਰ ਸਨ।
Punjab Bani 22 May,2024
ਲੋਕ ਸਭਾ ਚੋਣ 2024: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਲਈ ਕੀਤੀ ਵੀਡਿਓ ਕਾਨਫ਼ਰੰਸ
ਲੋਕ ਸਭਾ ਚੋਣ 2024: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਚੋਣ ਤਿਆਰੀਆਂ ਦੀ ਸਮੀਖਿਆ ਲਈ ਕੀਤੀ ਵੀਡਿਓ ਕਾਨਫ਼ਰੰਸ ਅਮਨ-ਸ਼ਾਂਤੀ ਤੇ ਪਾਰਦਰਸ਼ੀ ਢੰਗ ਨਾਲ ਪੂਰਾ ਚੋਣ ਅਮਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਆਰ.ਓ. ਸੰਗਰੂਰ ਜਤਿੰਦਰ ਜੋਰਵਾਲ ਸੰਗਰੂਰ, 22 ਮਈ: ਆਗਾਮੀ 1 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ ਲਈ ਹੋਣ ਵਾਲੀਆਂ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਮੁੱਚੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਅਮਨ-ਸ਼ਾਂਤੀ ਤੇ ਪਾਰਦਰਸ਼ੀ ਢੰਗ ਨਾਲ ਪੂਰਾ ਚੋਣ ਅਮਲ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ, ਗਿਣਤੀ ਕੇਂਦਰਾਂ, ਸਿਖਲਾਈ ਕੇਂਦਰਾਂ ਆਦਿ ਥਾਵਾਂ ਤੇ ਚੋਣ ਡਿਊਟੀ ਤੇ ਸਟਾਫ਼ ਦੀ ਤੈਨਾਤੀ ਅਤੇ ਤੈਨਾਤ ਸਟਾਫ਼ ਤੇ ਵੋਟਰਾਂ ਲਈ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਸਬੰਧਤ ਉਪ ਚੋਣਕਾਰ ਅਫ਼ਸਰ ਠੰਡੇ ਮਿੱਠੇ ਪਾਣੀ ਦੀ ਛਬੀਲ ਦਾ ਪ੍ਰਬੰਧ ਅਤੇ ਪੋਲਿੰਗ ਸਟਾਫ਼ ਲਈ ਖਾਣੇ ਦਾ ਪ੍ਰਬੰਧ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਲਈ ਸਮਾਂ ਰਹਿੰਦੇ ਕੈਮਰੇ ਲਗਵਾਉਣੇ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੋਲਿੰਗ ਪਾਰਟੀਆਂ, ਸੈਕਟਰ ਅਫ਼ਸਰਾਂ ਅਤੇ ਵੋਟਿੰਗ ਮਸ਼ੀਨਾਂ ਦੀ ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਤੇ ਜੀ.ਪੀ.ਐਸ. ਲਗਵਾਉਣਾ ਵੀ ਯਕੀਨੀ ਬਣਾਇਆ ਜਾਵੇ ਅਤੇ ਸਮਾਂ ਰਹਿੰਦੇ ਲੋੜ ਮੁਤਾਬਕ ਬੱਸਾਂ, ਟਰੱਕ ਤੇ ਹੋਰਨਾਂ ਗੱਡੀਆਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਆਰ.ਓ. ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਸਟਲ ਬੈਲੇਟ, ਇਲੈਕਸ਼ਨ ਡਿਊਟੀ ਕਾਰਡ, ਵੋਟਰ ਸੁਵਿਧਾ ਕੇਂਦਰ ਤੇ ਵੋਟਰਾਂ ਨੂੰ ਘਰਾਂ ਵਿੱਚ ਨਿਸ਼ਚਤ ਸੁਵਿਧਾਵਾਂ ਦੀ ਪਹੁੰਚ ਹਰ ਹੀਲੇ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਿੰਗ ਲਈ ਲੋੜੀਂਦੀਆਂ ਵੋਟਿੰਗ ਮਸ਼ੀਨਾਂ ਦੀ ਪੋਲਿੰਗ ਸਟੇਸ਼ਨਾਂ ਤੱਕ ਪਹੁੰਚ ਅਤੇ ਪੋਲਿੰਗ ਸਟੇਸ਼ਨਾਂ ਤੋਂ ਗਿਣਤੀ ਕੇਂਦਰਾਂ ਤੱਕ ਪਹੁੰਚ ਲਈ ਲੋੜੀਂਦਾ ਹਰ ਪ੍ਰਬੰਧ ਸਮਾਂ ਰਹਿੰਦੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਤੱਕ ਵੋਟਰ ਸੂਚੀਆਂ ਦੀ ਪਹੁੰਚ ਅਤੇ ਹਰ ਵੋਟਰ ਨੂੰ ਵੋਟਰ ਸੂਚਨਾ ਪਰਚੀਆਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ।
Punjab Bani 22 May,2024
ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ
ਇੰਡੀਆ ਗੱਠਜੋੜ ਦੀ ਸਰਕਾਰ ਬਣਨ 'ਤੇ ਅਗਨੀਵੀਰ ਯੋਜਨਾ ਨੂੰ ਕੂੜੇਦਾਨ 'ਚ ਸੁੱਟ ਦਿਆਂਗੇ, ਪਾੜ ਦੇਵਾਂਗੇ : ਰਾਹੁਲ ਗਾਂਧੀ Delhi : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ਇੰਡੀਆ ਗਠਜੋੜ ਸੱਤਾ 'ਚ ਆਉਂਦੀ ਹੈ, ਤਾਂ ਅਗਨੀਵੀਰ ਫੌਜੀ ਭਰਤੀ ਯੋਜਨਾ ਨੂੰ ਰੱਦ ਕਰਕੇ ਕੂੜੇਦਾਨ 'ਚ ਸੁੱਟ ਦਿੱਤਾ ਜਾਵੇਗਾ। ਇਸ ਦੇ ਨਾਲ ਹੀ, ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਭਾਰਤ ਦੇ ਸੈਨਿਕਾਂ ਨੂੰ ਮਜ਼ਦੂਰਾਂ ਵਿੱਚ ਬਦਲਣ" ਦੀ ਆਲੋਚਨਾ ਕੀਤੀ। ਲੋਕ ਸਭਾ ਚੋਣਾਂ ਲਈ ਹਰਿਆਣਾ 'ਚ ਆਪਣੀ ਪਹਿਲੀ ਚੋਣ ਰੈਲੀ 'ਚ ਗਾਂਧੀ ਨੇ ਕਿਸਾਨਾਂ ਦੇ ਮੁੱਦੇ 'ਤੇ ਵੀ ਮੋਦੀ 'ਤੇ ਹਮਲਾ ਬੋਲਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ 22 "ਅਰਬਪਤੀਆਂ (ਸਿਖਰਲੇ ਉਦਯੋਗਪਤੀਆਂ)" ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ, ਪਰ ਖੁੱਲ੍ਹੇਆਮ ਕਿਹਾ ਕਿ ਇਹ "ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰੇਗੀ, ਕਿਉਂਕਿ ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗੀ"। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ, "ਅਸੀਂ ਕਿਸਾਨਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਉਚਿਤ ਮੁਆਵਜ਼ਾ ਦੇਣ ਲਈ ਭੂਮੀ ਗ੍ਰਹਿਣ ਬਿੱਲ ਲਿਆਂਦਾ ਸੀ, ਪਰ ਮੋਦੀ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਨੇ ਤਿੰਨ ਕਾਲੇ ਖੇਤੀ ਕਾਨੂੰਨ ਲਿਆਂਦੇ ਅਤੇ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਪਿਆ।" ਅਗਨੀਵੀਰ ਯੋਜਨਾ ਨੂੰ ਲੈ ਕੇ ਭਾਜਪਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ, "ਇਹ ਮੋਦੀ ਦੀ ਯੋਜਨਾ ਹੈ, ਫੌਜ ਦੀ ਯੋਜਨਾ ਨਹੀਂ। ਫੌਜ ਇਹ ਨਹੀਂ ਚਾਹੁੰਦੀ। ਇਹ ਯੋਜਨਾ ਪੀਐਮਓ (ਪ੍ਰਧਾਨ ਮੰਤਰੀ ਦਫ਼ਤਰ) ਨੇ ਬਣਾਈ ਹੈ।" ਮਹਿੰਦਰਗੜ੍ਹ-ਭਿਵਾਨੀ ਲੋਕ ਸਭਾ ਹਲਕੇ ਵਿੱਚ ਹੋਈ ਰੈਲੀ ਵਿੱਚ ਉਨ੍ਹਾਂ ਕਿਹਾ, ‘‘ਜਦੋਂ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣੀ ਤਾਂ ਅਸੀਂ ਅਗਨੀਵੀਰ ਯੋਜਨਾ ਨੂੰ ਕੂੜੇਦਾਨ ਵਿੱਚ ਸੁੱਟ ਦੇਵਾਂਗੇ, ਅਸੀਂ ਇਸ ਨੂੰ ਫਾੜ ਦੇਵਾਂਗੇ। ਗਾਂਧੀ ਨੇ ਕਿਹਾ ਕਿ ਹਰਿਆਣਾ ਅਤੇ ਦੇਸ਼ ਦੇ ਨੌਜਵਾਨਾਂ ਤੋਂ ਭਾਰਤ ਦੀਆਂ ਸਰਹੱਦਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ, "ਸਾਡੇ ਨੌਜਵਾਨਾਂ ਦੇ ਡੀਐਨਏ ਵਿੱਚ ਦੇਸ਼ ਭਗਤੀ ਹੈ।" ਉਨ੍ਹਾਂ ਕਿਹਾ, "ਮੋਦੀ ਨੇ ਭਾਰਤ ਦੇ ਸੈਨਿਕਾਂ ਨੂੰ ਮਜ਼ਦੂਰ ਬਣਾ ਦਿੱਤਾ ਹੈ।" ਭਾਜਪਾ ਸਰਕਾਰ 'ਤੇ ਆਪਣਾ ਹਮਲਾ ਤੇਜ਼ ਕਰਦੇ ਹੋਏ ਕਾਂਗਰਸ ਨੇਤਾ ਨੇ ਕਿਹਾ, ''ਉਹ ਕਹਿੰਦੇ ਹਨ ਕਿ ਸ਼ਹੀਦ ਦੋ ਤਰ੍ਹਾਂ ਦੇ ਹੋਣਗੇ- ਆਮ ਸਿਪਾਹੀ ਅਤੇ ਅਫਸਰ, ਜਿਨ੍ਹਾਂ ਨੂੰ ਪੈਨਸ਼ਨ, ਸ਼ਹੀਦ ਦਾ ਦਰਜਾ ਅਤੇ ਸਹੂਲਤਾਂ ਮਿਲਣਗੀਆਂ ਅਤੇ ਦੂਜੇ ਗਰੀਬ ਪਰਿਵਾਰਾਂ ਦੇ ਲੋਕ ਜਿਨ੍ਹਾਂ ਦਾ ਨਾਂ ਹੋਵੇਗਾ ਅਗਨੀਵੀਰ ਨੂੰ ਨਾ ਤਾਂ ਸ਼ਹੀਦ ਦਾ ਦਰਜਾ ਮਿਲੇਗਾ, ਨਾ ਹੀ ਪੈਨਸ਼ਨ ਜਾਂ ਕੰਟੀਨ ਦੀ ਸਹੂਲਤ ਮਿਲੇਗੀ। ਧਿਆਨ ਯੋਗ ਹੈ ਕਿ ਕੇਂਦਰ ਨੇ 2022 ਵਿੱਚ ਤਿੰਨਾਂ ਸੇਵਾਵਾਂ ਦੀ ਉਮਰ ਪ੍ਰੋਫਾਈਲ ਨੂੰ ਘਟਾਉਣ ਦੇ ਉਦੇਸ਼ ਨਾਲ ਹਥਿਆਰਬੰਦ ਬਲਾਂ ਵਿੱਚ ਜਵਾਨਾਂ ਨੂੰ ਥੋੜ੍ਹੇ ਸਮੇਂ ਲਈ ਸ਼ਾਮਲ ਕਰਨ ਲਈ ਅਗਨੀਪਥ ਭਰਤੀ ਯੋਜਨਾ ਸ਼ੁਰੂ ਕੀਤੀ ਸੀ। ਇਹ ਸਕੀਮ 17½ ਤੋਂ 21 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਚਾਰ ਸਾਲਾਂ ਦੀ ਮਿਆਦ ਲਈ ਭਰਤੀ ਕਰਨ ਦੀ ਵਿਵਸਥਾ ਕਰਦੀ ਹੈ, ਜਿਸ ਵਿੱਚ 15 ਸਾਲਾਂ ਲਈ 25 ਪ੍ਰਤੀਸ਼ਤ ਨੂੰ ਬਰਕਰਾਰ ਰੱਖਣ ਦੀ ਵਿਵਸਥਾ ਹੈ। ਗਾਂਧੀ ਨੇ ਇਹ ਵੀ ਕਿਹਾ ਕਿ ਜਦੋਂ ਇੰਡੀਆ ਗੱਠਜੋੜ 4 ਜੂਨ ਨੂੰ ਸੱਤਾ ਵਿੱਚ ਆਵੇਗਾ, ਤਾਂ ਹਰਿਆਣਾ ਅਤੇ ਹੋਰ ਰਾਜਾਂ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ, ਨਾਲ ਹੀ, "ਅਸੀਂ ਇੱਕ 'ਕਰਜ਼ਾ ਮੁਆਫੀ' ਕਮਿਸ਼ਨ ਲਿਆਵਾਂਗੇ।" ਉਨ੍ਹਾਂ ਕਿਹਾ, "ਜਦੋਂ ਵੀ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਕਰਜ਼ੇ ਮੁਆਫ ਕਰਨ ਦੀ ਜ਼ਰੂਰਤ ਹੋਏਗੀ, ਕਮਿਸ਼ਨ ਸਰਕਾਰ ਨੂੰ ਦੱਸੇਗਾ ਅਤੇ ਇਹ ਕੰਮ ਕੀਤਾ ਜਾਵੇਗਾ। ਜਦੋਂ ਉਹ ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਮੁਆਫ ਕਰ ਸਕਦੇ ਹਨ, ਤਾਂ ਅਸੀਂ ਕਿਸਾਨਾਂ, ਮਜ਼ਦੂਰਾਂ ਅਤੇ ਕਿਸਾਨਾਂ ਦੀ ਮਦਦ ਕਰਾਂਗੇ। ਗਰੀਬ।" ਤੁਸੀਂ ਮਦਦ ਕਿਉਂ ਨਹੀਂ ਕਰ ਸਕਦੇ?" ਗਾਂਧੀ ਨੇ ਇਹ ਵੀ ਪੁੱਛਿਆ ਕਿ ਮੋਦੀ ਸਰਕਾਰ ਕੋਲ ਇਹ ਜਾਂਚ ਕਰਨ ਲਈ ਕੋਈ ਜਾਂਚ ਏਜੰਸੀ ਕਿਉਂ ਨਹੀਂ ਹੈ ਕਿ ਕੀ ਕਾਂਗਰਸ ਨੇ ਅਡਾਨੀ-ਅੰਬਾਨੀ ਤੋਂ ਵੱਡੀ ਰਕਮ ਲਈ ਸੀ। ਉਨ੍ਹਾਂ ਸਵਾਲ ਕੀਤਾ, "10 ਸਾਲ ਤੱਕ ਤੁਸੀਂ ਅਡਾਨੀ-ਅੰਬਾਨੀ ਦਾ ਨਾਂ ਨਹੀਂ ਲਿਆ ਅਤੇ ਹੁਣ ਤੁਸੀਂ ਆਪਣੇ ਇਕ ਭਾਸ਼ਣ 'ਚ ਉਨ੍ਹਾਂ ਦਾ ਨਾਂ ਲਿਆ। ਮੋਦੀ ਨੇ ਕਿਹਾ ਸੀ ਕਿ ਅਡਾਨੀ-ਅੰਬਾਨੀ ਕਾਂਗਰਸ ਨੂੰ ਪੈਸਾ ਦੇ ਰਹੇ ਹਨ। ਤੁਹਾਨੂੰ ਕਿਵੇਂ ਪਤਾ ਲੱਗਾ ਕਿ ਉਹ ਕਾਂਗਰਸ 'ਚ ਹਨ। ਟੈਂਪੋ ਪੈਸੇ ਦੇ ਰਹੇ ਸਨ।" ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਪੂਰਾ ਦੇਸ਼ ਜਾਣਦਾ ਹੈ ਕਿ "ਸਰਕਾਰ ਮੋਦੀ ਜੀ ਅਤੇ ਅੰਬਾਨੀ ਦੀ ਭਾਈਵਾਲੀ ਨਾਲ ਚਲਾਈ ਜਾ ਰਹੀ ਹੈ।" ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਪ੍ਰਸਤਾਵਿਤ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, "ਹਰ ਪਰਿਵਾਰ ਵਿੱਚੋਂ ਇੱਕ ਔਰਤ ਦੀ ਚੋਣ ਕੀਤੀ ਜਾਵੇਗੀ। ਇੰਡੀਆ (ਗਠਜੋੜ) ਦੀ ਸਰਕਾਰ 4 ਜੂਨ ਨੂੰ ਬਣੇਗੀ। 4 ਜੁਲਾਈ ਨੂੰ ਹੀ ਕੰਮ ਸ਼ੁਰੂ ਹੋ ਜਾਵੇਗਾ। 8,500 ਰੁਪਏ ਹੋਣਗੇ। ਹਰ ਪਰਿਵਾਰ ਦੀ ਇੱਕ ਔਰਤ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਦੇਸ਼ ਨੂੰ ਵਿਕਾਸ ਦਾ ਰਸਤਾ ਦਿਖਾਇਆ ਹੈ। ਗਾਂਧੀ ਨੇ ਕਿਹਾ, "ਇੱਥੇ ਤੂਫ਼ਾਨ ਚੱਲ ਰਿਹਾ ਹੈ। ਕਾਂਗਰਸ ਦਾ ਤੂਫ਼ਾਨ ਆ ਗਿਆ ਹੈ। ਕਾਂਗਰਸ ਅਤੇ ਇੰਡੀਆ ਗਠਜੋੜ ਨੂੰ ਇੱਥੇ ਸਾਰੀਆਂ ਸੀਟਾਂ ਮਿਲਣਗੀਆਂ।" ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ‘ਖੁੱਲ੍ਹੇ-ਆਮ’ ਕਹਿ ਰਹੀ ਹੈ ਕਿ ਉਹ ਸੰਵਿਧਾਨ ਨੂੰ ‘ਖਤਮ’ ਕਰ ਦੇਵੇਗੀ ਅਤੇ ਰਾਖਵਾਂਕਰਨ ਖ਼ਤਮ ਕਰੇਗੀ। ਇਸ ਦੌਰਾਨ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜ ਕੇ ਗਾਂਧੀ ਨੇ ਕਿਹਾ, "ਭਾਜਪਾ ਨੂੰ ਛੱਡੋ, ਦੁਨੀਆ ਦੀ ਕੋਈ ਵੀ ਤਾਕਤ ਨਹੀਂ ਹੈ ਜੋ ਇਸ ਕਿਤਾਬ ਨੂੰ ਨਸ਼ਟ ਕਰ ਸਕਦੀ ਹੈ।" ਇਸ ਰੈਲੀ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਬਾਰੀਆ, ਸਾਬਕਾ ਮੁੱਖ ਮੰਤਰੀ ਬੀਐਸ ਹੁੱਡਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ, ਪਾਰਟੀ ਆਗੂ ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਅਤੇ ਭਿਵਾਨੀ-ਮਹੇਂਦਰਗੜ੍ਹ ਲੋਕ ਸਭਾ ਉਮੀਦਵਾਰ ਰਾਓ ਦਾਨ ਸਿੰਘ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਆਮ ਚੋਣਾਂ ਦੇ ਛੇਵੇਂ ਪੜਾਅ 'ਚ 25 ਮਈ ਨੂੰ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ।
Punjab Bani 22 May,2024
ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ
ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ ਕਾਂਗਰਸ ਨੂੰ ਵੋਟ ਪਾ ਕੇ 700 ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲਓ: ਵੜਿੰਗ ਲੁਧਿਆਣਾ, 22 ਮਈ, 2024: ਪੰਜਾਬ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ, ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਭਾਜਪਾ ਤੋਂ ਲੈਣ ਲਈ ਵੋਟਰਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਜਗਰਾਓਂ ਅਤੇ ਦਾਖਾ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ, ਵੜਿੰਗ ਨੇ ਪਾਰਟੀ ਦੇ 'ਕਿਸਾਨ ਨਿਆਏ' ਪ੍ਰੋਗਰਾਮ ਦੇ ਤਹਿਤ ਮੁੱਖ ਵਾਅਦਿਆਂ ਦੀ ਰੂਪ ਰੇਖਾ ਉਲੀਕੀ, ਜਿਸਦਾ ਉਦੇਸ਼ ਖੇਤੀਬਾੜੀ ਸੈਕਟਰ ਨੂੰ ਸਮਰਥਨ ਦੇਣ ਲਈ ਮਹੱਤਵਪੂਰਨ ਸੁਧਾਰਾਂ ਦੀ ਸ਼ੁਰੂਆਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਗਾਰੰਟੀ ਬਣਾਉਣ ਦਾ ਸੰਕਲਪ ਲਿਆ ਹੈ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੱਕਾ ਭਾਅ ਮਿਲ ਸਕੇ। ਇਸ ਤੋਂ ਇਲਾਵਾ ਵੜਿੰਗ ਨੇ ਖੇਤੀ ਉਪਕਰਣਾਂ 'ਤੇ ਜੀਐਸਟੀ ਨੂੰ ਖਤਮ ਕਰਨ ਦਾ ਵਾਅਦਾ ਕੀਤਾ, ਜਿਸ ਨਾਲ ਕਿਸਾਨਾਂ ਲਈ ਖੇਤੀਬਾੜੀ ਵਧੇਰੇ ਕਿਫਾਇਤੀ ਹੋਵੇਗੀ। ਇਸੇ ਤਰ੍ਹਾਂ, ਕਿਸਾਨਾਂ 'ਤੇ ਵਿੱਤੀ ਬੋਝ ਘਟਾਉਣ ਲਈ ਕਰਜ਼ਾ ਮੁਆਫੀ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗੀ ਅਤੇ ਵਿਆਪਕ ਸੁਰੱਖਿਆ ਪ੍ਰਦਾਨ ਕਰਨ ਲਈ ਫਸਲੀ ਬੀਮਾ ਸ਼ੁਰੂ ਕੀਤਾ ਜਾਵੇਗਾ। ਰਾਜਾ ਵੜਿੰਗ ਨੇ ਐਲਾਨ ਕੀਤਾ, “ਸਾਡੇ ਕਿਸਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਕਾਂਗਰਸ ਨੂੰ ਵੋਟ ਦੇ ਕੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਰਥਨ ਮਿਲੇ ਅਤੇ ਅਜਿਹਾ ਦੁਖਾਂਤ ਦੁਬਾਰਾ ਕਦੇ ਨਾ ਵਾਪਰੇ। ਕਿਸਾਨ ਨਿਆਏ ਦੇ ਤਹਿਤ, ਅਸੀਂ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਵਾਂਗੇ ਅਤੇ ਖੇਤੀ ਉਪਕਰਣਾਂ 'ਤੇ ਜੀਐਸਟੀ ਹਟਾਵਾਂਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖੇਤੀ ਇੱਕ ਵਾਰ ਫਿਰ ਤੋਂ ਇੱਕ ਵਿਹਾਰਕ ਉਪਜੀਵਕਾ ਬਣ ਜਾਵੇ।” ਕਾਂਗਰਸ ਦੀ ਯੋਜਨਾ ਵਿੱਚ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਇੱਕ ਵਿਧਾਨਕ ਕਮਿਸ਼ਨ ਦਾ ਗਠਨ ਵੀ ਸ਼ਾਮਲ ਹੈ, ਤਾਂ ਜੋ ਸਹੀ ਕੀਮਤ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਇਸ ਲੜੀ ਹੇਠ, ਫਸਲ ਬੀਮਾ ਪ੍ਰੀਮੀਅਮ ਬੀਮੇ ਦੀ ਰਕਮ 'ਤੇ ਅਧਾਰਤ ਹੋਵੇਗਾ ਅਤੇ ਸਾਰੇ ਦਾਅਵਿਆਂ ਦਾ ਨਿਪਟਾਰਾ 30 ਦਿਨਾਂ ਦੇ ਅੰਦਰ ਕੀਤਾ ਜਾਵੇਗਾ। ਮੰਡੀਆਂ ਤੱਕ ਆਸਾਨ ਪਹੁੰਚ ਦੀ ਸਹੂਲਤ ਲਈ ਵੱਡੇ ਪਿੰਡਾਂ ਅਤੇ ਛੋਟੇ ਕਸਬਿਆਂ ਵਿੱਚ ਪ੍ਰਚੂਨ ਮੰਡੀਆਂ ਸਥਾਪਤ ਕੀਤੀਆਂ ਜਾਣਗੀਆਂ, ਜਿਸ ਨਾਲ ਕਿਸਾਨ ਆਪਣੀ ਉਪਜ ਸਿੱਧੇ ਖਪਤਕਾਰਾਂ ਨੂੰ ਵੇਚ ਸਕਣਗੇ। ਸਥਾਨਕ ਨਿਵਾਸੀਆਂ ਨਾਲ ਆਪਣੀਆਂ ਮੀਟਿੰਗਾਂ ਦੌਰਾਨ, ਵੜਿੰਗ ਨੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਅਤੇ ਸਮਰਥਨ ਦਾ ਵਾਅਦਾ ਕੀਤਾ। ਜਿੱਥੇ ਉਨ੍ਹਾਂ ਦੇ ਸੰਬੋਧਨ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਅਤੇ ਉੱਥੇ ਮੌਜੂਦ ਭੀੜ ਨੇ ਉਨ੍ਹਾਂ ਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।
Punjab Bani 22 May,2024
ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ
ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ ਚੰਡੀਗੜ੍ਹ 22 ਮਈ - ਪੰਜਾਬ ਵਿਜੀਲੈ਼ਸ ਬਿਓਰੋ ਨੇ ਅੱਜ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਦੇ ਦੋਸ਼ ਹੇਠ 26 ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ 15 ਅਧਿਕਾਰੀਆਂ/ਕਰਮਚਾਰੀਆਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਨਕੁਆਰੀ ਨੰਬਰ 05/2023 ਦੀ ਪੜਤਾਲ ਤੋਂ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਵਿੱਚ ਕੀਤੀ ਗਈ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਸਬੰਧੀ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਨੰਬਰ 9 ਮਿਤੀ 22.05.2024 ਨੂੰ ਆਈ.ਪੀ.ਸੀ ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 26 ਮੁਲਜਮਾਂ ਵਿਚੋਂ ਹੁਣ ਤੱਕ 15 ਮੁਲਜਮਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾ ਵਿਚ ਦੀਪਕ ਕੁਮਾਰ ਸਿੰਗਲ (ਮਾਲਕ) ਮੈਸਰਜ ਦੀਪਕ ਬਿਲਡਰ ਵਾਸੀ ਰਾਜ ਗੁਰੂ ਨਗਰ, ਲੁਧਿਆਣਾ (ਪ੍ਰਾਈਵੇਟ ਵਿਅਕਤੀ), ਅਰਵਿੰਦਰ ਸਿੰਘ, ਚੀਫ ਇੰਜੀਨੀਅਰ (ਰਿਟਾਇਰਡ)-ਕਮ ਇੰਡੀਪੈਂਡਿਟ ਇੰਜੀਨੀਅਰ ਜੰਗ-ਏ-ਅਜਾਦੀ ਵਾਸੀ ਸੈਕਟਰ-38ਬੀ ਚੰਡੀਗੜ, ਤੇਜ਼ ਰਾਮ ਕਟਨੌਰੀਆ, ਐਕਸੀਅਨ ਪੀ.ਡਬਲਯੂ.ਡੀ (ਬੀ.ਐਂਡ ਆਰ) ਸ਼ਾਖਾ-2 ਜਲੰਧਰ (ਚੀਫ ਇੰਜੀਨੀਅਰ ਰਿਟਾਇਰਡ) ਵਾਸੀ ਪਾਰਕ ਐਵੀਨਿਊ, ਜਲੰਧਰ, ਰਾਜੀਵ ਕੁਮਾਰ ਅਰੋੜਾ, ਜੇ.ਈ (ਐਸ.ਡੀ.ਓ. ਰਿਟਾਇਰਡ) ਪੀ.ਡਬਲਯੂ.ਡੀ (ਬੀ.ਐਂਡ ਆਰ) ਸਬ-ਡਵੀਜਨ ਪ੍ਰੋਵੈਸ਼ੀਅਲ ਡਵੀਜਨ-3 ਜਲੰਧਰ ਵਾਸੀ ਸੈਕਟਰ-11, ਪੰਚਕੂਲਾ, ਰੋਹਿਤ ਕੁਮਾਰ ਜੇ.ਈ, ਪੀ.ਡਬਲਯੂ.ਡੀ (ਬੀ.ਐਂਡ ਆਰ) ਕੰਨਸਟਰੱਕਸ਼ਨ ਡਵੀਜਨ-3 ਜਲੰਧਰ (ਹੁਣ ਜੇ.ਈ ਮਕੈਨੀਕਲ ਡਵੀਜਨ ਜਲੰਧਰ ਵਾਸੀ ਪਿੰਡ ਨੂਸੀ, ਜਿਲਾ ਜਲੰਧਰ, ਰਘਵਿੰਦਰ ਸਿੰਘ ਐਕਸੀਅਨ, ਉਪ ਮੰਡਲ ਅਫਸਰ, ਲੋਕ ਨਿਰਮਾਣ ਵਿਭਾਗ (ਭ.ਤੇ ਮ. ਸ਼ਾਖਾ) ਇਲੈਕਟ੍ਰੀਕਲ ਡਵੀਜਨ ਵਾਸੀ ਸੈਕਟਰ 110, ਮੋਹਾਲੀ, ਸੰਤੋਸ਼ ਰਾਜ ,ਐਕਸੀਅਨ, ਇਲੈਕਟ੍ਰੀਕਲ ਡਵੀਜਨ ਅੰਮ੍ਰਿਤਸਰ (ਰਿਟਾਇਰਡ) ਵਾਸੀ ਗਰੀਨ ਸਿਟੀ ਅਕਾਸ਼ ਐਵੀਨਿਊ, ਅੰਮ੍ਰਿਤਸਰ, ਹਰਪਾਲ ਸਿੰਘ ਐਸ.ਡੀ.ਓ, ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ (ਐਕਸੀਅਨ ਇਲੈਕਟਰੀਕਲ ਲੁਧਿਆਣਾ) ਵਾਸੀ ਪ੍ਰੀਤ ਨਗਰ ਲੁਧਿਆਣਾ, ਜਤਿੰਦਰ ਅਰਜੁਨ ਐਸ.ਡੀ.ਓ ਹੁਣ ਐਕਸੀਅਨ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ (ਐਕਸੀਅਨ ਮਕੈਨੀਕਲ ਡਵੀਜਨ ਪੀ.ਡਬਲਯੂ.ਡੀ (ਬੀ.ਐਂਡ ਆਰ ਜਲੰਧਰ) ਵਾਸੀ ਜਲੰਧਰ ਕੈਂਟ, ਹਰਪ੍ਰੀਤ ਸਿੰਘ, ਜੇ.ਈ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ ਕੈਂਟ ਵਾਸੀ ਪਿੰਡ ਜਲਾਲ ਭੁਲਾਣਾ, ਜਿਲਾ ਕਪੂਰਥਲਾ, ਮਨਦੀਪ ਸਿੰਘ, ਜੇ.ਈ ਇਲੈਕਟ੍ਰੀਕਲ ਸਬ-ਡਵੀਜਨ ਜਲੰਧਰ ਵਾਸੀ ਅਰਬਨ ਅਸਟੇਟ ਫੇਸ-2, ਜਲੰਧਰ, ਐਨ.ਪੀ ਸਿੰਘ, ਐਕਸੀਅਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਾਸੀ ਛੋਟੀ ਬਾਰਾਂਦਰੀ ਜਲੰਧਰ, ਰੱਜਤ ਗੋਪਾਲ, ਐਸ.ਡੀ.ਓ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜਲੰਧਰ (ਐਕਸੀਅਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ) ਵਾਸੀ ਗੋਪਾਲ ਪਾਰਕ ਕਪੂਰਥਲਾ, ਗੌਰਵਦੀਪ, ਜੇ.ਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਜਲੰਧਰ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਅਤੇ ਰੋਹਿਤ ਕੌਂਡਲ, ਜੇ.ਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜਨ-3 ਜਲੰਧਰ, ਸਬ-ਡਵੀਜਨ ਨਕੋਦਰ, ਜਿਲ੍ਹਾ ਜਲੰਧਰ ਵਾਸੀ ਮਧੂਬਨ ਕਲੌਨੀ, ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮੁਕੱਦਮੇ ਦੇ ਬਾਕੀ ਫਰਾਰ ਮੁਲਜ਼ਮ ਵਿਨੈ ਬੁਬਲਾਨੀ, ਆਈ.ਏ.ਐਸ., ਸਾਬਕਾ ਮੁੱਖ ਕਾਰਜਕਾਰੀ ਅਫਸਰ ਜੰਗ-ਏ-ਆਜ਼ਾਦੀ ਅਤੇ ਹੋਰ, ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਠਿਕਾਣਿਆ ਤੇ ਦਬਿਸ਼ ਦਿੱਤੀ ਜਾ ਰਹੀ ਹੈ। ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਤੋਂ ਪਾਇਆ ਗਿਆ ਕਿ ਸਾਲ 2012 ਵਿੱਚ ਤਤਕਾਲੀ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਲੈ ਕੇ ਭਾਰਤ ਦੀ ਅਜ਼ਾਦੀ ਤੱਕ ਭਾਵ ਸਾਲ 1947 ਤੱਕ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਅਤੇ ਅਜਾਦੀ ਵਿੱਚ ਪੰਜਾਬੀਆਂ ਦੀ ਭੂਮਿਕਾ ਨੂੰ ਦਰਸਾਉਂਦੀ ਯਾਦਗਾਰ ਬਣਾਉਣ ਦਾ ਪ੍ਰਸਤਾਵ ਰੱਖਿਆ ਸੀ, ਤਾਂ ਜ਼ੋ ਅਗਲੀਆਂ ਆਉਣ ਵਾਲੀਆਂ ਪੀੜ੍ਹੀਆਂ ਭਾਰਤ ਦੇ ਅਜਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਇਤਹਾਸ ਅਤੇ ਯੋਗਦਾਨ ਬਾਰੇ ਜਾਣੂ ਹੋਣ। ਪੰਜਾਬ ਸਰਕਾਰ ਨੇ ਉਪਰੋਕਤ ਪ੍ਰੋਜੈਕਟ ਨੂੰ ਪੂਰਾ ਕਰਨ ਲਈ 315 ਕਰੋੜ ਰੁਪਏ ਦੀ ਰਾਸ਼ੀ ਮੰਨਜੂਰ ਕੀਤੀ ਅਤੇ ਨੈਸ਼ਨਲ ਹਾਈਵੇ ਕਰਤਾਰਪੁਰ ਜਿ਼ਲ੍ਹਾ ਜਲੰਧਰ ਤੇ ਸਥਿਤ 25 ਏਕੜ ਪ੍ਰਮੁੱਖ ਜ਼ਮੀਨ ਇਸ ਮੰਤਵ ਲਈ ਅਲਾਟ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਕੰਮ ਨੂੰ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਬਰਜਿੰਦਰ ਸਿੰਘ ਹਮਦਰਦ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਇਸ ਪ੍ਰੋਜੈਕਟ ਦੀ ਉਸਾਰੀ ਸਬੰਧੀ ਸਾਰੀ ਦੇਖ ਰੇਖ ਬਰਜਿੰਦਰ ਸਿੰਘ ਹਮਦਰਦ ਪ੍ਰਧਾਨ ਕਾਰਜਕਾਰੀ ਕਮੇਟੀ /ਪ੍ਰਬੰਧਕੀ ਕਮੇਟੀ ਅਤੇ ਵਿਨੈ ਬੁਬਲਾਨੀ ਆਈ.ਏ.ਐਸ. ਮੁੱਖ ਕਾਰਜਕਾਰੀ ਅਫਸਰ ਵੱਲੋਂ ਕੀਤੀ ਗਈ ਅਤੇ ਬਾਕੀ ਕਿਸੇ ਵੀ ਕਮੇਟੀ ਮੈਂਬਰਾਂ ਨੂੰ ਫਾਊਡੇਸ਼ਨ ਦੇ ਬਣਾਏ ਗਏ ਰੂਲਜ਼ ਐਂਡ ਬਾਈ-ਲਾਅਜ਼ ਅਤੇ ਡੀਡ ਆਫ ਡੈਕਲਾਰੇਸ਼ਨ ਦੇ ਸਿੱਧੇ ਤੌਰ ਤੇ ਕੋਈ ਅਧਿਕਾਰ ਨਹੀਂ ਦਿੱਤੇ ਗਏ ਸਨ। ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਉਕਤ ਰੂਲਾਂ ਦੀ ਉਲੰਘਣਾ ਕਰਦੇ ਹੋਏ ਜੰਗ ਏ ਅਜਾਦੀ ਦੀ ਉਸਾਰੀ ਨਾਲ ਸਬੰਧਤ ਸੀਵਰੇਜ ਟਰੀਟਮੈਂਟ ਪਲਾਂਟ, ਲੈਂਡਸਕੇਪਿੰਗ, ਸੰਚਾਲਨ ਅਤੇ ਦੇਖਭਾਲ/ਦਸਤਾਵੇਜ਼ੀ ਫਿਲਮ ਬਣਾਉਣ ਦੇ ਕੰਮ ਬਿਨ੍ਹਾਂ ਟੈਂਡਰ ਪ੍ਰਣਾਲੀ ਅਪਣਾਏ ਆਪਣੇ ਖਾਸ ਠੇਕੇਦਾਰ/ਵਿਅਕਤੀ ਦੀਪਕ ਬਿਲਡਰਜ਼/ ਸ਼ਾਮ ਬੈਨੇਗਲ ਫਿਲਮ ਨਿਰਦੇਸ਼ਕ ਨੂੰ ਸੌਂਪ ਦਿੱਤੇ ਗਏ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਪੰਜਾਬ ਫਰੀਡਮ ਮੂਵਮੈਂਟ ਮੈਮੋਰੀਅਲ ਫਾਊਂਡੇਸ਼ਨ ਡੀਡ(2012) ਵਿੱਚ ਮੱਦ ਨੰਬਰ 9 ਅਤੇ 10 ਮੁਤਾਬਿਕ ਆਪਣੇ ਬਣਦੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਆਪਣੇ ਨਿੱਜੀ ਮੁਫਾਦ ਲਈ ਠੇਕੇਦਾਰਾਂ ਦੀਪਕ ਬਿਲਡਰਜ਼/ਗੋਦਰੇਜ਼ ਐਂਡ ਬੋਇਸ ਕੰਪਨੀ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਜੰਗ ਏ ਅਜਾਦੀ ਪ੍ਰੇਜੈਕਟ ਦੀ ਉਸਾਰੀ ਰਾਜ ਰਾਵੇਲ ਮਾਸਟਰ ਟੈਕਨੀਕਲ ਕੰਸਲਟੈਂਟ (ਐੱਮ.ਟੀ.ਸੀ.) ਐੱਨ. ਐੱਸ. / ਈ.ਡੀ.ਸੀ., ਕ੍ਰਿਏਟਿਵ ਟੈਕਨੋਲੋਜੀ ਸੋਲਿਊਸ਼ਨ ਲਿਮਟਿਡ (ਮਿਊਜ਼ੀਅਮ ਸਲਾਹਕਾਰ) ਤੋਂ ਪਲਾਨ ਮੁਤਾਬਿਕ ਮੁਕੰਮਲ ਕਰਵਾਏ ਬਗੈਰ ਨਾਨ ਸ਼ਡਿਊਲ ਆਈਟਮ ਦੀ ਆੜ ਹੇਠ ਉਕਤ ਠੇਕੇਦਾਰਾਂ/ਕੰਪਨੀਆਂ ਨੂੰ ਉਹਨਾਂ ਦੀਆਂ ਬਿਡਿੰਗ ਰਾਸ਼ੀਆਂ ਤੋਂ ਵੀ ਵੱਧ ਦੀਆਂ ਅਦਾਇਗੀਆਂ ਕੀਤੀਆਂ। ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਜੰਗ-ਏ-ਅਜਾਦੀ ਦੀ ਉਸਾਰੀ ਦਾ ਨਕਸ਼ਾ/ਪਲਾਨ ਤਿਆਰ ਕਰਨ ਲਈ ਰਾਜ ਰਵੇਲ ਮਾਸਟਰ ਟੈਕਨੀਕਲ ਕੰਸਲਟੈਂਟ ਨੂੰ ਕਰੀਬ 6 ਕਰੋੜ ਅਤੇ ਈ.ਡੀ.ਸੀ., ਕ੍ਰਿਏਟਿਵ ਟੈਕਨੋਲੋਜੀ ਸੋਲਿਊਸ਼ਨ ਲਿਮਟਿਡ ਨੂੰ ਕਰੀਬ 3 ਕਰੋੜ ਰੁਪਏ ਦਿੱਤੇ ਗਏ ਸਨ, ਇਸ ਦੇ ਬਾਵਜੂਦ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ ਵੱਲੋਂ ਅਸਲ ਬਿਲਾਂ ਨੂੰ ਅੱਖੋ-ਪਰੋਖੇ ਕਰਦੇ ਹੋਏ ਅਤੇ ਉਕਤ ਦੋਨੋ ਕੰਸਲਟੈਂਟਾਂ ਨਾਲ ਸਾਜ-ਬਾਜ ਹੋ ਕੇ ਗੈਰ ਸ਼ਿਡਿਊਲ ਆਈਟਮਾਂ ਪ੍ਰਵਾਨ ਕਰ ਦਿੱਤੀਆਂ ਜਿਵੇਂ ਕਿ ਜੰਗ-ਏ-ਅਜ਼ਾਦੀ ਵਿੱਚ ਬਨਣ ਵਾਲੇ 6 ਗੁਬੰਦਾਂ ਨੂੰ ਆਰ.ਸੀ.ਸੀ. ਸਟਰੱਕਚਰ ਦੀ ਬਜਾਏ ਸਟੀਲ ਸਟਰੱਕਚਰ ਵਿੱਚ ਬਣਾ ਕੇ ਕਰੋੜਾਂ ਰੁਪਏ ਵਸੂਲ ਕਰ ਲਏ ਗਏ। ਸਟੋਨ ਕਲੈਡਿੰਗ ਦੇ ਕੰਮ ਲਈ ਹਿਲਟੀ ਕਰੈਂਪਸ ਦੀ ਵਰਤੋਂ, ਸੈਟਰਿੰਗ ਅਤੇ ਸ਼ਟਰਿੰਗ ਦੀ ਆਈਟਮ ਨੂੰ ਨਾਨ ਸ਼ਡਿਊਲ ਆਈਟਮ ਬਣਾ ਕੇ ਵੱਧ ਰੇਟ ਦੇ ਕੇ ਕਰੋੜਾਂ ਰੁਪਏ ਵਾਧੂ ਅਦਾਇਗੀ ਸਬੰਧਤ ਠੇਕੇਦਾਰ ਨੂੰ ਕੀਤੀ ਗਈ। ਇਸ ਤੋਂ ਇਲਾਵਾ ਦੀਪਕ ਬਿਲਡਰਜ਼ ਵੱਲੋਂ ਪ੍ਰਾਇਮਰੀ ਸਟੀਲ ਦਾ ਮੁੱਦਾ ਉਠਾਕੇ ਬਰਜਿੰਦਰ ਸਿੰਘ ਹਮਦਰਦ ਤੇ ਵਿਨੈ ਬੁਬਲਾਨੀ ਸੀ.ਈ.ਓ ਦੀ ਸ਼ਹਿ ਪਰ ਬਿਨ੍ਹਾਂ ਕਾਰਜਕਾਰੀ ਕਮੇਟੀ ਦੀ ਪ੍ਰਵਾਨਗੀ ਦੇ ਬਿਨਾਂ ਮਾਹ ਅਪ੍ਰੈਲ 2015 ਤੋਂ ਪ੍ਰਾਇਮਰੀ ਸਟੀਲ (ਟਾਟਾ ਸਟੀਲ) ਖਰੀਦ ਕਰਨਾ ਸ਼ੁਰੂ ਕਰ ਦਿੱਤਾ। ਬਰਜਿੰਦਰ ਸਿੰਘ ਹਮਦਰਦ ਪ੍ਰਧਾਨ ਤੇ ਸ਼੍ਰੀ ਵਿਨੈ ਬੁਬਲਾਨੀ ਸੀ.ਈ.ਓ ਵਲੋਂ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਕਰੀਬ ਤਿੰਨ ਮਹੀਨੇ ਬਾਅਦ ਦੀਪਕ ਬਿਲਡਰ ਨੂੰ ਪ੍ਰਾਇਮਰੀ ਸਟੀਲ ਦੇ ਨਾਮ ਪਰ ਟਾਟਾ ਸਟੀਲ ਖਰੀਦਣ ਦੀ ਪ੍ਰਵਾਨਗੀ ਦੇ ਕੇ ਕਰੋੜਾਂ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਦੱਸਿਆ ਕਿ ਜੰਗ-ਏ-ਅਜਾਦੀ ਯਾਦਗਾਰ ਦੀ ਉਸਾਰੀ ਐਮ.ਟੀ.ਸੀ ਰਾਜ ਰਾਵੇਲ ਅਤੇ ਮਿਊਜੀਅਮ ਕੰਨਸਲਟੈਂਟ ਈ.ਡੀ.ਸੀ ਕਰੀਏਵਿਟ ਟੈਕਨੋਲੋਜੀ ਸਲਇਊਸ਼ਨ ਦੇ ਪਲਾਨਾਂ ਮੁਤਾਬਿਕ ਨਹੀਂ ਹੋਈ ਹੈ ਅਤੇ ਐਮ.ਟੀ.ਸੀ ਰਾਜ ਰਾਵੇਲ ਵਲੋਂ ਤਿਆਰ ਕੀਤੇ ਗਏ ਬਿਲਾਂ ਵਿਚ ਸਿਵਲ ਦੀਆਂ ਕੁਲ 235 ਆਈਟਮਾਂ ਵਿਚੋਂ 103 ਆਈਟਮਾਂ ਨੂੰ ਬਿੱਲ/ਟੈਂਡਰ ਨੂੰ ਅੱਖੋਂ ਪਰੋਖੇ ਕਰਕੇ ਨਾਨ ਸ਼ਡਿਊਲ ਕਰਕੇ ਠੇਕੇਦਾਰ ਦੀਪਕ ਬਿਲਡਰ ਨੂੰ ਕਰੋੜਾਂ ਰੁਪਏ ਦਾ ਵਾਧੂ ਵਿੱਤੀ ਲਾਭ ਦਿੱਤਾ ਗਿਆ ਜਿਸ ਕਰਕੇ ਇਸ ਪੈਸੇ ਨਾਲ ਉਸਾਰੀਆਂ ਜਾਣ ਵਾਲੀਆਂ ਕਾਫੀ ਉਸਾਰੀਆਂ ਜਿਵੇਂ ਕਿ 10 ਬੁੱਤ, ਪਹਿਲੀ ਮੰਜਿਲ ਤੇ ਸਥਿਤ 04 ਗੈਲਰੀਆਂ, ਮੈਮੋਰੀਅਲ ਆਈਕਨ, ਫੂਡ ਕੋਰਟ, ਐਟਰੀਅਮ ਆਦਿ ਅੱਜ ਵੀ ਅਧੂਰੀਆਂ ਪਈਆਂ ਹੋਈਆਂ ਹਨ। ਇਸ ਤੋਂ ਇਲਾਵਾ ਬਰਜਿੰਦਰ ਸਿੰਘ ਹਮਦਰਦ ਜ਼ੋ ਕਿ ਮੈਨੇਜਮੈਂਟ ਕਮੇਟੀ ਦਾ ਵੀ ਪ੍ਰਧਾਨ ਸੀ, ਵੱਲੋਂ ਕਰੀਬ 14 ਕਰੋੜ ਦੀ ਲਾਗਤ ਨਾਲ ਲੇਜ਼ਰ ਸੋਅ ਬਣਾਇਆ ਗਿਆ ਸੀ ਜ਼ੋ ਕਿ ਸਾਲ 2020 ਤੋਂ ਬੰਦ ਪਿਆ ਹੈ, ਜਿਸ ਨਾਲ ਵੀ ਸਰਕਾਰ ਨੂੰ ਵਿੱਤੀ ਨੁਕਸਾਨ ਹੋਇਆ ਹੈ। ਇਹ ਇਮਾਰਤ ਬਿਲਾਂ ਅਤੇ ਡੀ.ਐਨ.ਆਈ.ਟੀ ਟੈਂਡਰ ਮੁਤਾਬਿਕ ਅਜੇ ਵੀ ਮੁਕੰਮਲ ਤੌਰ ਤੇ ਤਿਆਰ ਨਹੀਂ ਹੋਈ। ਜੰਗ-ਏ-ਅਜਾਦੀ ਪ੍ਰੋਜੈਕਟ ਦੇ ਕੰਮਾਂ ਦਾ ਵੱਖ-ਵੱਖ ਟੈਕਲੀਨਕਲ ਟੀਮਾਂ ਤੋਂ ਮੁਲਾਹਜਾ ਕਰਵਾਇਆ ਗਿਆ ਜਿਨ੍ਹਾਂ ਵੱਲੋਂ ਦਿੱਤੀ ਗਈ ਰਿਪੋਰਟ ਮੁਤਾਬਿਕ ਠੇਕੇਦਾਰਾਂ ਨੂੰ ਵਾਧੂ ਅਦਾਇਗੀ ਕਰਕੇ ਸਿੱਧੇ ਤੌਰ ਤੇ 27,23,62,615 ਰੁਪਏ ਦਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਜ਼ੋ ਜੰਗ-ਏ-ਅਜਾਦੀ ਪ੍ਰੋਜੈਕਟ ਦਾ ਜ਼ੋ ਕੰਮ ਅਧੂਰਾ ਪਿਆ ਹੈ । ਇਸ ਤੋਂ ਇਲਾਵਾ ਸ. ਜੰਗ-ਏ-ਆਜ਼ਾਦੀ ਵਿਖੇ ਲਗਭਗ 14 ਕਰੋੜ ਰੁਪਏ ਦੀ ਲਾਗਤ ਨਾਲ ਲਗਾਇਆ ਗਿਆ ਲੇਜ਼ਰ ਸ਼ੋਅ 2020 ਤੋਂ ਬੰਦ ਪਾਇਆ ਗਿਆ ਅਤੇ ਬਰਜਿੰਦਰ ਸਿੰਘ ਹਮਦਰਦ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਨ ,ਪਰ ਉਨ੍ਹਾਂ ਨੇ ਆਪਣੀ ਜਿੰਮੇਵਾਰੀ ਨਹੀਂ ਨਿਭਾਈ ਅਤੇ ਇਸ ਲੇਜ਼ਰ ਸ਼ੋ ਨੂੰ ਗੈਰ-ਕਾਰਜਸ਼ੀਲ ਰੱਖਿਆ ਜਿਸ ਨਾਲ ਸਰਕਾਰ ਦਾ ਬਹੁਤ ਮਾਲੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਮੁਲਜ਼ਮ ਬਰਜਿੰਦਰ ਸਿੰਘ ਹਮਦਰਦ ਅਤੇ ਵਿਨੈ ਬੁਬਲਾਨੀ, ਆਈਏਐਸ ਪ੍ਰਧਾਨ ਅਤੇ ਸੀ.ਈ.ਓ ਕਾਰਜਕਾਰੀ ਕਮੇਟੀ ਕ੍ਰਮਵਾਰ ਐਮਟੀਸੀ ਦੇ ਅਨੁਸਾਰ ਸਮਾਰਕ ਦੀ ਉਸਾਰੀ ਕਰਵਾਉਣ ਅਤੇ ਯੋਜਨਾ ਤੇ ਬਿੱਲ ਆਫ ਕੁਆਂਟਟੀ/ਡੀਐਆਈਟੀ ਟੈਂਡਰ ਮੁਤਾਬਕ ਕੰਮ ਕਰਾਵਉਣ ਵਿੱਚ ਅਸਫ਼ਲ ਰਹੇ। ਕਈ ਟੀਮਾਂ ਵੱਲੋਂ ਜੰਗ-ਏ-ਆਜ਼ਾਦੀ ਪ੍ਰੋਜੈਕਟ ਦੇ ਕੰਮ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਰਿਪੋਰਟ ਅਨੁਸਾਰ ਇਹ ਸਿੱਟਾ ਨਿਕਲਿਆ ਹੈ ਕਿ ਸਿੱਧੇ ਦੀ ਉਸਾਰੀ ਵਿੱਚ ਠੇਕੇਦਾਰਾਂ ਨੂੰ ਵਾਧੂ ਪੈਸੇ ਦੇ ਕੇ ਜੰਗ-ਏ-ਆਜ਼ਾਦੀ ਯਾਦਗਾਰ ਸਰਕਾਰੀ ਖਜ਼ਾਨੇ ਨੂੰ 27,23,62,615 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਜੰਗ-ਏ-ਆਜ਼ਾਦੀ ਪ੍ਰੋਜੈਕਟ ਦਾ ਕੰਮ ਜੋ ਅਜੇ ਵੀ ਅਧੂਰਾ ਹੈ ਜਾਂ ਗਲਤ ਤਰੀਕੇ ਨਾਲ ਬਣਾਇਆ ਗਿਆ ਹੈ, ਦਾ ਹੋਰ ਵਿੱਤੀ ਬੋਝ ਪਵੇਗਾ।
Punjab Bani 22 May,2024
ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ
ਬੀਬਾ ਜੈਇੰਦਰ ਕੌਰ ਨੇ ਲਿਆ ਰੈਲੀ ਦੀ ਤਿਆਰਿਆਂ ਦੀ ਜਾਇਜਾ -ਆਤਮ-ਨਿਰਭਰ ਭਾਰਤ ਦਾ ਵਿਕਾਸ ਕਰਨ ਵਾਲੇ ਨਰਿੰਦਰ ਮੋਦੀ ਨੇ ਅੱਜ ਆਉਣਗੇ ਪਟਿਆਲਾ ਪਟਿਆਲਾ 22 ਮਈ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਬੁੱਧਵਾਰ ਨੂੰ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਲੋਕਾਂ ਦੇ ਬੈਠਣ ਦੇ ਪ੍ਰਬੰਧਾਂ ਦੇ ਨਾਲ-ਨਾਲ ਰੈਲੀ ਵਾਲੀ ਥਾਂ 'ਤੇ ਪਹੁੰਚਣ ਦੇ ਰੂਟ ਪਲਾਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ’ਤੇ ਜਾਣ ਵਾਲੇ ਲੋਕਾਂ ਦੇ ਵਾਹਨਾਂ ਨੂੰ ਪਾਰਕ ਕਰਨ ਵਾਲੀਆਂ ਥਾਵਾਂ ਬਾਰੇ ਵੀ ਗੱਲਬਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਦੀ ਇਕ ਝਲਕ ਦੇਖਣ ਲਈ ਸਿਰਫ਼ ਪਟਿਆਲਾ ਹੀ ਨਹੀਂ ਬਲਕਿ ਸੂਬੇ ਦੇ ਕੋਨੇ-ਕੋਨੇ ਤੋਂ ਔਰਤਾਂ ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿਚ ਪਹੁੰਚਣ ਲਈ ਉਤਾਵਲੀਆਂ ਹਨ। ਉਨ੍ਹਾਂ ਕਿਹਾ ਕਿ 23 ਮਈ ਦਾ ਦਿਨ ਪਟਿਆਲਾ ਦੇ ਇਤਿਹਾਸ ਵਿੱਚ ਸਦਾ ਲਈ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸਭਾ ਚੋਣਾਂ ਤੋਂ ਇੱਕ ਹਫ਼ਤਾ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਆ ਰਹੇ ਹਨ। ਪਟਿਆਲੇ ਤੋਂ ਸ਼ੁਰੂ ਹੋਇਆ ਵਿਕਾਸ ਦਾ ਪਸਾਰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚੇਗਾ। 9 ਸਾਲਾਂ ਵਿੱਚ ਪੰਜਾਬ ਨੂੰ ਚਾਰ ਨਵੇਂ ਹਵਾਈ ਅੱਡੇ, 12 ਨਵੇਂ ਹਵਾਈ ਮਾਰਗ, 2 ਹਜ਼ਾਰ 232 ਕਿਲੋਮੀਟਰ ਤੋਂ ਵੱਧ ਲੰਬੇ ਰਾਜ ਮਾਰਗ ਅਤੇ 2.55 ਲੱਖ ਕਰੋੜ ਰੁਪਏ ਦੇ ਫੰਡ ਦੇਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪਟਿਆਲਾ ਫੇਰੀ ਦੌਰਾਨ ਪਟਿਆਲਾ ਨੂੰ ਅਹਿਮ ਤੋਹਫੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਆਦਰਸ਼ ਚੋਣ ਜ਼ਾਬਤੇ ਕਾਰਨ ਪ੍ਰਧਾਨ ਮੰਤਰੀ ਵੱਲੋਂ ਪਟਿਆਲਾ ਨੂੰ ਦਿੱਤੇ ਜਾਣ ਵਾਲੇ ਐਲਾਨਾਂ ਬਾਰੇ ਸੀਮਤ ਸ਼ਬਦਾਂ ਵਿੱਚ ਚਰਚਾ ਕਰਨ, ਪਰ ਉਹ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨਾਲ ਜੁੜੇ ਵੱਡੇ ਮਸਲੇ ਹੱਲ ਕਰਨ ਦੀ ਗੱਲ ਜ਼ਰੂਰ ਕਰ ਸਕਦੇ ਹਨ। ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੇ ਨਾਲ-ਨਾਲ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਉਤਸ਼ਾਹ 23 ਮਈ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਜਨ ਸੈਲਾਵ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਪ੍ਰਨੀਤ ਕੌਰ ਨੇ ਹਮੇਸ਼ਾ ਹੀ ਪਟਿਆਲਾ ਦੇ ਲੋਕਾਂ ਨੂੰ ਆਪਣੇ ਪਰਿਵਾਰ ਨਾਲੋਂ ਵੱਧ ਪਹਿਲ ਦਿੱਤੀ ਹੈ, ਜਿਸ ਕਰਕੇ ਪਟਿਆਲਾ ਦੇ ਲੋਕ ਉਨ੍ਹਾਂ 'ਤੇ ਆਪਣੇ ਪਰਿਵਾਰਕ ਮੈਂਬਰਾਂ ਨਾਲੋਂ ਵੱਧ ਭਰੋਸਾ ਕਰਦੇ ਹਨ। ਸਾਲਾਂ ਦੌਰਾਨ ਕਮਾਏ ਇਸ ਭਰੋਸੇ ਦੀ ਤਾਕਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਯਕੀਨੀ ਬਣਾਉਣਗੀਆਂ। ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕੌਮੀ ਮੁੱਦਿਆਂ ਨੂੰ ਹੱਲ ਕਰਨ ਦੇ ਦਾਅਵੇ ਪੂਰਾ ਕਰਨ ਲਈ ਕੇਂਦਰ ਦੀ ਸੱਤਾ ਹਾਸਲ ਕਰਨੀ ਜ਼ਰੂਰੀ ਹੈ। ਦੇਸ਼ ਦੀਆਂ 543 ਸੀਟਾਂ 'ਚੋਂ ਸਿਰਫ਼ 23 ਸੀਟਾਂ 'ਤੇ ਹੀ ਚੋਣ ਲੜ ਰਹੀ ਪਾਰਟੀ 'ਤੇ ਭਰੋਸਾ ਕਰਨਾ ਦੇਸ਼, ਸੂਬੇ ਅਤੇ ਜ਼ਿਲ੍ਹੇ ਦਾ ਭਵਿੱਖ ਨੂੰ ਖਤਰੇ 'ਚ ਪਾਉਣ ਦੇ ਬਰਾਬਰ ਹੈ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।
Punjab Bani 22 May,2024
ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ
ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ ਮਾਨ ਨੇ ਕਿਸਾਨਾਂ ਦਾ ਸ਼ੋਸ਼ਣ ਕਰਕੇ ਉਨ੍ਹਾਂ ਨੂੰ ਮੋਦੀ ਖਿਲਾਫ ਭੜਕਾਇਆ: ਡਾ. ਸੁਭਾਸ਼ ਸ਼ਰਮਾ ਮੋਦੀ ਸਰਕਾਰ ਕਿਸਾਨਾਂ ਦੇ ਸਸ਼ਕਤੀਕਰਨ ਲਈ ਵਚਨਬੱਧ: ਡਾ. ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਚਮਕੌਰ ਸਾਹਿਬ ਅਤੇ ਮੋਰਿੰਡਾ ਵਿੱਚ ਕੀਤਾ ਚੋਣ ਪ੍ਰਚਾਰ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਅਤੇ ਸ਼ਿਵ ਮੰਦਰ ਡੇਰਾ ਬਾਬਾ ਜਲਮਗਿਰੀ ਵਿਖੇ ਮੱਥਾ ਟੇਕਿਆ ਚਮਕੌਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਜਾਅਲੀ ਕਿਸਾਨ ਪੱਖੀ ਅਕਸ ਦਾ ਪਰਦਾਫਾਸ਼ ਕੀਤਾ ਹੈ। ਇੱਥੇ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸਿਰਫ਼ 'ਝੂਠੇ ਵਾਅਦੇ' ਕਰਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਸੀ ਅਤੇ ਸੱਤਾ ਹਾਸਲ ਕਰਨ ਲਈ ਉਨ੍ਹਾਂ ਨੂੰ ਜਾਣਬੁੱਝ ਕੇ ਮੋਦੀ ਵਿਰੁੱਧ 'ਉਕਸਾਇਆ'। ਕਿਸਾਨਾਂ ਨਾਲ ਸਬੰਧਤ ਇੱਕ ਅਹਿਮ ਮੁੱਦਾ ਉਠਾਉਂਦਿਆਂ ਡਾ: ਸ਼ਰਮਾ ਨੇ ਕਿਹਾ, “ਮਾਨ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ 22 ਫ਼ਸਲਾਂ ਤੇ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਭੁੱਲ ਗਏ ।'ਆਪ' ਸਰਕਾਰ 'ਤੇ ਹਮਲਾ ਬੋਲਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਨੇ ਐਮਐਸਪੀ ਦੇ ਮੁੱਦੇ 'ਤੇ ਕਿਸਾਨਾਂ ਦਾ ਸਿਰਫ਼ ਸ਼ੋਸ਼ਣ ਕੀਤਾ ਹੈ ਅਤੇ ਉਨ੍ਹਾਂ ਨਾਲ ਗੰਦਾ ਮਜ਼ਾਕ ਕੀਤਾ ਹੈ, ਪਰ ਹੁਣ 'ਆਪ' ਸਰਕਾਰ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲਿਆਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ, ਜਿਸ ਦਾ ਸਬੂਤ ਇਸ ਗੱਲ ਤੋਂ ਜ਼ਾਹਰ ਹੁੰਦਾ ਹੈ ਕਿ ਪਿਛਲੇ ਸਾਲ ਸੂਬੇ ਵਿੱਚ ਹੜ੍ਹਾਂ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ ਅਤੇ 'ਆਪ' ਸਰਕਾਰ ਨੇ ਪੀੜਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਕਿਸਾਨਾਂ ਨੂੰ ਸਿਰਫ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਗਿਆ ਅਤੇ ਇਹ ਰਾਸ਼ੀ ਵੀ ਕੇਂਦਰ ਵੱਲੋਂ ਆਪਦਾ ਰਾਹਤ ਫੰਡ ਵਿੱਚੋਂ ਦਿੱਤੀ ਗਈ ਹੈ। ਡਾ: ਸ਼ਰਮਾ ਨੇ ਕਿਹਾ ਕਿ ਇਕ ਪਾਸੇ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਉਥੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਬਹੁਤ ਕੁਝ ਕੀਤਾ ਹੈ | ਡਾ: ਸੁਭਾਸ਼ ਸ਼ਰਮਾ ਨੇ ਮੋਦੀ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮੋਦੀ ਸਰਕਾਰ ਹਰ ਕਿਸਾਨ ਨੂੰ 6,000 ਰੁਪਏ ਸਾਲਾਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।ਇਸ ਤੋਂ ਇਲਾਵਾ ਕੇਂਦਰ ਸਰਕਾਰ ਮਿੱਟੀ ਸਿਹਤ ਕਾਰਡ, ਫ਼ਸਲ ਬੀਮਾ ਯੋਜਨਾ, ਬੀਜ ਸਪਲਾਈ, ਯੂਰੀਆ ਦੀ ਉਪਲਬਧਤਾ ਆਦਿ ਰਾਹੀਂ ਕਿਸਾਨਾਂ ਨੂੰ ਸ਼ਕਤੀ ਪ੍ਰਦਾਨ ਕਰ ਰਹੀ ਹੈ। ਡਾ: ਸ਼ਰਮਾ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਚਮਕੌਰ ਸਾਹਿਬ ਅਤੇ ਮੋਰਿੰਡਾ ਵਿੱਚ ਕਈ ਚੋਣ ਮੀਟਿੰਗਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਅਤੇ ਸ਼ਿਵ ਮੰਦਰ ਡੇਰਾ ਬਾਬਾ ਜਲਮਗਿਰੀ ਵਿਖੇ ਵੀ ਮੱਥਾ ਟੇਕਿਆ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
Punjab Bani 22 May,2024
ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਨਿਮਰਤਾ ਤੇ ਸਾਦਗੀ ਦੇ ਪੁੰਜ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗੁਰੂ ਅਮਰਦਾਸ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਵਿਕਾਸ ਲਈ ਕੀਤੇ ਮਹੱਤਵਪੂਰਨ ਕਾਰਜ : ਪ੍ਰੋ. ਬਡੂੰਗਰ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਸਰਵਣ ਰਾਹੀਂ ਕੀਤਾ ਨਿਹਾਲ ਪਟਿਆਲਾ 22 ਮਈ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਸ਼ਰਧਾ ਭਾਵਨਾ ਨਾਲ ਮਨਾਇਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਉਥੇ ਭਾਈ ਗੁਲਵਿੰਦਰ ਸਿੰਘ ਨੇ ਮੁੱਖਵਾਕ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ ਧਾਰਮਕ ਸਮਾਗਮ ਵਿਚ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਦੁਆਰਾ ਰਚਿਤ ਗੁਰਬਾਣੀ ਸਰਵਣ ਕਰਕੇ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛਡੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਸਮੇਤ ਸਖਸ਼ੀਅਤਾਂ ਪੁੱਜੀਆਂ ਸਨ। ਧਾਰਮਕ ਸਮਾਗਮ ਵਿਚ ਸੰਗਤਾਂ ਨੂੰ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸਿੱਖ ਇਤਿਹਾਸ ਅੰਦਰ ਧਰਮ ਦੇ ਵਿਕਾਸ ਦੇ ਪਰਿਪੇਖ ’ਚ ਜਾਣੂੰ ਕਰਵਾਇਆ ਕਿ ਗੁਰੂ ਅਮਰਦਾਸ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਤੇ ਵਿਕਾਸ ਲਈ ਮਹੱਤਵਪੂਰਨ ਕਾਰਜ ਕੀਤੇ, ਜਿਨ੍ਹਾਂ ’ਚੋਂ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਵਾਇਆ ਅਤੇ ਸਮਾਜਕ ਬੁਰਾਈਆਂ ਵਿਚੋਂ ਜਾਤ ਪਾਤ ਊਚ ਨੀਚ ਦੇ ਖਾਤਮੇ ਦੇ ਨਾਲ ਨਾਲ ਜਾਤੀ ਅਧਾਰਤ ਕੁਰੀਤੀਆਂ ਵਿਚ ਸੁਧਾਰ ਕੀਤਾ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਅੱਜ ਗੋਇੰਦਵਾਲ ਸਾਹਿਬ ਨੂੰ ਸਿੱਖ ਸੱਭਿਆਚਾਰ ਦੇ ਅਹਿਮ ਕੇਂਦਰ ਵਜੋਂ ਜਾਣਿਆ ਜਾਂਦਾ, ਜਿਥੇ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਹੁੰਦਾ ਹੈ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਾਹਿਬ ਜੀ ਦੀ 17 ਰਾਗਾਂ ਵਿਚ ਰਚਿਤ ਬਾਣੀ ਮਾਨਵਤਾ ਦਾ ਕਲਿਆਣ ਕਰਦੀ ਹੈ ਅੱਜ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਪ੍ਰਮਾਤਮਾ ਦੀ ਪ੍ਰਤੀ ਸਮਰਪਿਤ ਦੀ ਭਾਵਨਾ ਅਤੇ ਸੇਵਾ ਦੀ ਮਹੱਤਤਾ ਨੂੰ ਸਮਝਣਾ ਸਮੇਂ ਦੀ ਵੱਡੀ ਲੋੜ ਹੈ। ਧਾਰਮਕ ਸਮਾਗਮ ਦੇ ਅੰਤ ਵਿਚ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਅਤੇ ਸੰਗਤਾਂ ਦਾ ਗੁਰੂ ਘਰ ਪੁੱਜਣ ’ਤੇ ਧੰਨਵਾਦ ਕੀਤਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਸੰਗਤਾਂ ਸਮੇਤ ਸ਼ਾਮਲ ਸਨ।
Punjab Bani 22 May,2024
ਪਟਿਆਲਾ ਦੀ ਫਤਿਹ ਰੈਲੀ ਨਾਲ ਹੋਵੇਗੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ : ਪ੍ਰਨੀਤ ਕੌਰ
ਪਟਿਆਲਾ ਦੀ ਫਤਿਹ ਰੈਲੀ ਨਾਲ ਹੋਵੇਗੀ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸ਼ੁਰੂਆਤ : ਪ੍ਰਨੀਤ ਕੌਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਪਟਿਆਲਵੀਆਂ ਲਈ ਚੰਗੀ ਕਿਸਮਤ ਵਾਲੀ ਗੱਲ -ਪ੍ਰਧਾਨ ਮੰਤਰੀ ਦੇ ਪਟਿਆਲਾ ਦੌਰੇ ਨਾਲ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਮਿਲੇਗਾ ਵੱਡਾ ਹੁੰਗਾਰਾ ਪਟਿਆਲਾ 22 ਮਈ ਸਾਡੇ ਪਟਿਆਲਾ ਵਾਲੇ ਕਿੰਨੇ ਖੁਸ਼ਕਿਸਮਤ ਹਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਪਟਿਆਲਾ ਤੋਂ ਪੰਜਾਬ ਦੀਆਂ ਚੋਣ ਰੈਲੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਗੱਲ ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਏਜੰਡੇ ਵਿੱਚ ਪੰਜਾਬ ਵਿੱਚ ਕੀ ਕੁਝ ਹੋਣ ਜਾ ਰਿਹਾ ਹੈ, ਇਸ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪਟਿਆਲਾ ਦੇ ਲੋਕਾਂ ਨਾਲ ਸਾਂਝੀ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਪਟਿਆਲਾ ਦੀ ਇਤਿਹਾਸਕ ਧਰਤੀ ’ਤੇ ਪਹੁੰਚ ਰਹੇ ਹਨ। ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ 23 ਮਈ ਨੂੰ ਪਟਿਆਲਾ ਫੇਰੀ ਨੂੰ ਲੈ ਕੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿੱਚ ਵੱਧ ਰਿਹਾ ਉਤਸ਼ਾਹ ਉਨ੍ਹਾਂ ਦੇ ਬਾਰੇ ਭੇਜ ਦੁਬਾਰਾ ਭੇਜ ਸਾਲਾਂ ਤੋਂ ਬਣੇ ਭਰੋਸੇ ਨੂੰ ਹੋਰ ਬੁਲੰਦ ਕਰ ਰਿਹਾ ਹੈ। ...ਫਤਿਹ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ ਪਟਿਆਲਾ ਦੇ ਬਾਨੀ ਬਾਬਾ ਆਲ੍ਹਾ ਸਿੰਘ ਦੇ ਵੰਸ਼ਜ ਮਹਾਰਾਜਾ ਭਲਿੰਦਰ ਸਿੰਘ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਸਨ ਅਤੇ ਉਨ੍ਹਾਂ ਦੇ ਨਾਂ ’ਤੇ ਸਪੋਰਟਸ ਕੰਪਲੈਕਸ ਦਾ ਨਾਂ ਮਹਾਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਰੱਖਿਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ਵਿੱਚ ਪਟਿਆਲਾ ਵਾਸੀਆਂ ਨੂੰ ਆਉਣ ਦਾ ਸੱਦਾ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸੰਭਵ ਹੈ ਕਿ ਲੋਕਾਂ ਨੂੰ ਰੈਲੀ ਵਾਲੀ ਥਾਂ ’ਤੇ ਪਹੁੰਚਣ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਪ੍ਰਧਾਨ ਮੰਤਰੀ ਦੀ ਪਟਿਆਲਾ ਵਿਖੇ ਹੋ ਰਹੀ ਫਤਿਹ ਰੈਲੀ ਇਤਿਹਾਸਿਕ ਮਹਾ ਸੰਮੇਲਨ ਦਾ ਰੂਪ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦੇਵੇਗੀ। ...ਹਜ਼ਾਰਾਂ ਦੀ ਗਿਣਤੀ ਚ੍ ਲੋਕ ਬਣਨਗੇ ਰੈਲੀ ਦਾ ਹਿੱਸਾ ਰੈਲੀ ਦੀਆਂ ਤਿਆਰੀਆਂ ਵਿੱਚ ਰੁੱਝੀ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪਟਿਆਲਾ ਫੇਰੀ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਵੇਗੀ। ਪਟਿਆਲਾ ਵਿੱਚ ਫਤਿਹ ਰੈਲੀ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ। ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਦੀਆਂ ਵੱਡੀਆਂ ਸਮੱਸਿਆਵਾਂ ਨੂੰ ਜੇਕਰ ਕੋਈ ਹੱਲ ਕਰ ਸਕਦਾ ਹੈ ਤਾਂ ਉਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਪ੍ਰਮੁੱਖ ਸਮੱਸਿਆਵਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਉਣਗੇ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਫੰਡਾਂ ਦੀ ਮੰਗ ਵੀ ਕਰਨਗੇ। ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਵੱਲੋਂ ਪਟਿਆਲਾ ਸਬੰਧੀ ਕੀਤੀ ਹਰ ਮੰਗ ਨੂੰ ਪੂਰੇ ਉਤਸ਼ਾਹ ਨਾਲ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਟਿਆਲਾ ਦੌਰਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਦਾ ਮੁੱਖ ਆਧਾਰ ਬਣੇਗਾ।
Punjab Bani 22 May,2024
ਪਟਿਆਲਾ ਜ਼ਿਲ੍ਹੇ 'ਚ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ
ਪਟਿਆਲਾ ਜ਼ਿਲ੍ਹੇ 'ਚ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਪਟਿਆਲਾ, 22 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਡਰੋਨ ਉਡਾਉਣ, ਅਨਮੈਨਡ ਏਰੀਅਲ ਵਹੀਕਲ, ਰਿਮੋਟ ਕੰਟਰੋਲਡ ਮਾਈਕਰੋ ਲਾਈਟ ਏਅਰ ਕਰਾਫ਼ਟ, ਆਰਮਡਜ਼ ਪਰਸਨ ਫਲਾਈ ਪੈਰਾ ਗਲਾਈਡਰਜ਼, ਪੈਰਾ ਮੋਟਰਜ਼, ਬੈਲੂਨ ਅਤੇ ਕਿਸੇ ਵੀ ਸਮਾਗਮ (ਵਿਆਹ ਜਾਂ ਹੋਰ ਸਮਾਗਮਾਂ) ਵਿੱਚ ਵੀ ਡਰੋਨ ਉਡਾਉਣ ਆਦਿ 'ਤੇ ਮੁਕੰਮਲ ਪਾਬੰਦੀ ਲਗਾਉਣ ਦੀ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 24 ਮਈ 2024 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੀ.ਵੀ.ਆਈ.ਪੀ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੂਰੇ ਪਟਿਆਲਾ ਜ਼ਿਲ੍ਹੇ ਵਿੱਚ ਡਰੋਨ ਉਡਾਉਣ, ਅਨਮੈਨਡ ਏਰੀਅਲ ਵਹੀਕਲ, ਰਿਮੋਟ ਕੰਟਰੋਲਡ ਮਾਈਕਰੋ ਲਾਈਟ ਏਅਰ ਕਰਾਫ਼ਟ, ਆਰਮਡਜ਼ ਪਰਸਨ ਫਲਾਈ ਪੈਰਾ ਗਲਾਈਡਰਜ਼, ਪੈਰਾ ਮੋਟਰਜ਼, ਬੈਲੂਨ ਅਤੇ ਕਿਸੇ ਵੀ ਸਮਾਗਮ ਵਿੱਚ ਵੀ ਡਰੋਨ ਉਡਾਉਣ ਆਦਿ 'ਤੇ ਮੁਕੰਮਲ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।
Punjab Bani 22 May,2024
ਮੋਦੀ ਜੀ ਜਵਾਬ ਦੇਵੋ ਕਿਸਾਨਾਂ, ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਿਉ ਨਹੀਂ ਕੀਤੇ? ਪੰਜਾਬ ਨੂੰ ਕੋਈ ਪੈਕਜ ਕਿਉਂ ਨਹੀ ਦਿੱਤਾ ? ਰੂਰਲ ਡਿਵੈਲਪਮੈਂਟ ਅਤੇ ਹੈਲਥ ਮਿਸ਼ਨ ਦਾ ਪੈਸਾ ਕਿਉਂ ਰੋਕਿਆ ?
ਮੋਦੀ ਜੀ ਜਵਾਬ ਦੇਵੋ ਕਿਸਾਨਾਂ, ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਿਉ ਨਹੀਂ ਕੀਤੇ? ਪੰਜਾਬ ਨੂੰ ਕੋਈ ਪੈਕਜ ਕਿਉਂ ਨਹੀ ਦਿੱਤਾ ? ਰੂਰਲ ਡਿਵੈਲਪਮੈਂਟ ਅਤੇ ਹੈਲਥ ਮਿਸ਼ਨ ਦਾ ਪੈਸਾ ਕਿਉਂ ਰੋਕਿਆ ? --- 1998 ਤੋਂ ਐਮ.ਪੀ. ਅਤੇ ਦੋ ਵਾਰੀ ਮੁੱਖ ਮੰਤਰੀ ਰਹੇ ਪਰਿਵਾਰ ਨੇ ਪਟਿਆਲਾ ਅਤੇ ਪੰਜਾਬ ਦਾ ਕੁਝ ਨਹੀ ਸਵਾਰਿਆ : ਹਰਚੰਦ ਸਿੰਘ ਬਰਸਟ ਪਟਿਆਲਾ, :- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਸ.ਹਰਚੰਦ ਸਿੰਘ ਬਰਸਟ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਪੰਜਾਬ ਫੇਰੀ ਤੇ ਸੁਆਲ ਉਠਾਂਉਦੇ ਹੋਏ ਕਿਹਾ ਕਿ ਦੋ ਸਾਲ ਪਹਿਲਾ ਪੰਜਾਬ ਦੇ ਕਿਸਾਨਾ ਨਾਲ ਦਿੱਲੀ ਦੇ ਬਾਰਡਰਾਂ ਤੇ ਕੀਤਾ ਜੁਲਮ ਅੱਜ ਤੱਕ ਪੰਜਾਬ ਦੇ ਲੋਕ ਭੁੱਲੇ ਨਹੀਂ। ਮੋਦੀ ਜੀ ਦੀ ਕਾਰਗੁਜਾਰੀ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ। ਕਿਸਾਨ ਵਿਰੋਧੀ 3 ਕਾਲੇ ਕਾਨੂੰਨ ਵਾਪਿਸ ਲਏ ਗਏ ਤਾਂ ਮੋਦੀ ਜੀ ਦਾ ਐਲਾਨ ਸਿਰਫ ਐਲਾਨ ਹੀ ਰਹਿ ਗਿਆ। ਪੰਜਾਬ ਦੇ ਕਿਸਾਨਾਂ ਤੇ ਦਰਜ਼ ਕੀਤੇ ਮੁਕੱਦਮੇ ਵਾਪਿਸ ਨਹੀਂ ਲਏ ਗਏ, 700 ਤੋਂ ਵੱਧ ਕਿਸਾਨਾਂ, ਮਜਦੂਰਾਂ ਦੀਆਂ ਸ਼ਹੀਦੀਆਂ ਹੋ ਗਈਆਂ, ਮੋਦੀ ਜੀ ਵੱਲੋ ਕੋਈ ਰਾਹਤ ਨਹੀਂ ਦਿੱਤੀ ਗਈ। ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਕੋਈ ਇਨਸਾਫ ਨਹੀਂ। ਲੰਮਾ ਸਮਾਂ ਜੰਤਰ ਮੰਤਰ ਤੇ ਸ਼ਾਂਤਮਈ ਧਰਨੇ ਦੇ ਰਹੀਆਂ ਦੇਸ਼ ਦੀਆਂ ਬੱਚੀਆਂ ਨੂੰ ਕੋਈ ਇਨਸਾਫ ਨਹੀ ਦਿੱਤਾ ਗਿਆ। ਦੇਸ਼ ਦੇ ਪਬਲਿਕ ਸੈਕਟਰ ਦੇ ਅਦਾਰੇ ਪ੍ਰਾਈਵੇਟ ਹੱਥਾਂ ਵਿੱਚ ਦੇ ਕੇ ਵੱਡੇ ਕਾਰਪੋਰੇਟ ਘਰਾਣਿਆਂ ਦਾ 16 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜਾ ਮੁਆਫ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਮਜਦੂਰਾਂ ਨੂੰ ਕੋਈ ਪੈਕਜ ਨਹੀ ਦਿੱਤਾ ਗਿਆ। ਪੰਜਾਬੀਆਂ ਨਾਲ ਇਹ ਵਿਤਕਰਾਂ ਕਿਉਂ ਮੋਦੀ ਜੀ ਜੁਆਬ ਦੇਣ। ਪੰਜਾਬ ਦੀ ਤਰੱਕੀ ਲਈ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਰੂਰਲ ਡਿਵੈਲਪਮੈਂਟ ਦਾ ਫੰਡ ਕਿਉ ਰੋਕਿਆ? ਨੈਸ਼ਨਲ ਹੈਲਥ ਮਿਸ਼ਨ ਦਾ ਪੈਸਾ ਕਿਉ ਰੋਕਿਆ? ਪੰਜਾਬ ਵਿੱਚ ਕੁਦਰਤੀ ਆਫਤ ਹੜਾ ਸਮੇਂ ਕੋਈ ਪੈਕਜ਼ ਕਿਉ ਨਹੀਂ ਦਿੱਤਾ ਮੋਦੀ ਜੀ ਜੁਆਬ ਦੇਣ। ਅੱਜ ਪਿਛਲੇ ਦਸ ਸਾਲ ਪੰਜਾਬ ਨਾਲ, ਪੰਜਾਬ ਦੇ ਲੋਕਾਂ ਨਾਲ ਹਰ ਪੱਧਰ ਤੇ ਵਿਤਕਰਾ ਕਰ ਪੰਜਾਬ ਨੂੰ ਬਰਬਾਦ ਕਰਨ, ਪੰਜਾਬ ਨੂੰ ਆਰਥਿਕ ਮੰਦਹਾਲੀ ਵੱਲ ਧੱਕਣ, ਪੰਜਾਬ ਦੇ ਵਪਾਰੀਆਂ, ਕਾਰਖਾਨੇਦਾਰਾਂ ਨਾਲ ਵਿਤਕਰਾ ਕਰ ਮੋਦੀ ਜੀ ਅੱਜ ਪੰਜਾਬ ਵਿੱਚ ਕਿਸ ਨੈਤਿਕਤਾ ਨਾਲ ਆ ਰਹੇ ਹਨ। ਦੂਜੇ ਪਾਸੇ ਜਿਸ ਪ੍ਰਨੀਤ ਕੋਰ ਜੀ ਦੀ ਮਦਦ ਲਈ ਮਾਨਯੋਗ ਮੋਦੀ ਜੀ ਪਟਿਆਲਾ ਆ ਰਹੇ ਹਨ, ਨੇ ਕਾਂਗਰਸ ਪਾਰਟੀ ਤੋਂ 1998 ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਵਜ਼ੀਰ ਬਣ ਕੇ ਵੀ ਕਦੇ ਪੰਜਾਬ ਜਾਂ ਪਟਿਆਲਾ ਦੀ ਆਰਥਿਕ ਤਰੱਕੀ ਲਈ ਕੋਈ ਕੰਮ ਨਹੀਂ ਕੀਤਾ। ਸਿਰਫ ਮੈਂਬਰ ਪਾਰਲੀਮੈਂਟ ਨੂੰ ਮਿਲਣ ਵਾਲਾ ਫੰਡ ਵੀ ਚਹੇਤਿਆਂ ਰਾਹੀ ਹੀ ਵੰਡ ਦਿੱਤਾ ਗਿਆ। ਸਰਬੱਤ ਦੇ ਭਲੇ ਲਈ ਕੋਈ ਪ੍ਰੋਗਰਾਮ ਅਤੇ ਨੀਤੀ ਨਹੀਂ ਬਣਾਈ। ਦੋ ਵਾਰੀ ਇਸ ਘਰ ਵਿੱਚ ਮੁੱਖ ਮਤੰਰੀ ਦੀ ਕੁਰਸੀ ਮਿਲੀ, ਪਰੰਤੂ ਪਟਿਆਲਾ ਦੇ ਆਮ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਪ੍ਰੋਗਰਾਮ ਨਹੀਂ ਬਣਾਇਆ ਗਿਆ। ਕੁਝ ਚਹੇਤਿਆਂ ਨੂੰ ਆਰਥਿਕ ਲਾਭ ਦੇ ਕੇ ਆਮ ਜਨਤਾ ਨਾਲ ਧੋਖਾ ਹੀ ਕੀਤਾ। ਪਟਿਆਲਾ ਦੇ ਲੋਕ ਸਭ ਦੇਖ ਰਹੇ ਹਨ, ਇਸ ਲਈ ਮੁੜ ਸੱਤਾ ਦੀਆਂ ਪੋੜੀਆਂ ਨਹੀਂ ਚੜਨ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਹਰ ਪਰਿਵਾਰ ਨੂੰ 600 ਯੂਨਿਟ ਮੁਫਤ ਬਿਜਲੀ, ਮੁਹੱਲਾ ਕਲੀਨਿਕ, ਸਕੂਲਾਂ ਦੀ ਦਸ਼ਾ ਵਿੱਚ ਸੁਧਾਰ, 43000 ਨੋਕਰੀਆਂ, ਭੈਣਾ ਨੂੰ ਮੁਫਤ ਬੱਸ ਸਫਰ, ਕਿਸਾਨਾਂ ਨੂੰ ਮੁਫਤ ਬਿਜਲੀ ਅਤੇ ਪ੍ਰਾਈਵੇਟ ਥਰਮਲ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਹੋਰ ਲੋਕ ਭਲਾਈ ਦੇ ਸੈਂਕੜੇ ਕੰਮ ਕਰ ਕੇ ਪੰਜਾਬ ਦੀ ਜਨਤਾ ਦਾ ਪਿਆਰ ਅਤੇ ਵਿਸ਼ਵਾਸ ਜਿੱਤਿਆ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਹਾਰ ਪੱਕੀ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਪੱਕੀ ਹੈ।
Punjab Bani 22 May,2024
ਕੋਰੀਆ ਵਿੱਚ ਹੋ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਗੱਡੇ ਝੰਡੇ
ਕੋਰੀਆ ਵਿੱਚ ਹੋ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-2 'ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਗੱਡੇ ਝੰਡੇ -ਯੂ. ਐੱਸ. ਏ. ਅਤੇ ਇਟਲੀ ਨੂੰ ਹਰਾ ਕੇ ਭਾਰਤੀ ਟੀਮ ਫ਼ਾਈਨਲ ਵਿੱਚ ਦਾਖ਼ਲ ਪਟਿਆਲਾ, 22 ਮਈ ਕੋਰੀਆ ਵਿਖੇ ਹੋ ਰਹੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-2 ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਫ਼ਾਈਨਲ ਵਿੱਚ ਆਪਣੀ ਥਾਂ ਬਣਾ ਲਈ ਹੈ। ਇਸ ਤਿੰਨ ਮੈਂਬਰੀ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਮੋਹਰੀ ਭੂਮਿਕਾ ਨਿਭਾਈ। ਭਾਰਤੀ ਟੀਮ ਨੇ ਇਹ ਪ੍ਰਾਪਤੀ ਯੂ. ਐੱਸ. ਏ. ਅਤੇ ਇਟਲੀ ਦੀਆਂ ਟੀਮਾਂ ਨੂੰ ਹਰਾ ਕੇ ਹਾਸਲ ਕੀਤੀ ਹੈ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਸੁਨਹਿਰਾ ਇਤਿਹਾਸ ਰਿਹਾ ਹੈ। ਤਾਜ਼ਾ ਪ੍ਰਾਪਤੀ ਨਾਲ਼ ਪਰਨੀਤ ਕੌਰ ਨੇ ਸਿਰਫ਼ ਪੰਜਾਬੀ ਯੂਨੀਵਰਸਿਟੀ ਜਾਂ ਪੰਜਾਬ ਦਾ ਹੀ ਨਹੀਂ ਸਗੋਂ ਸਮੁੱਚੇ ਦੇਸ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਵਿਭਾਗ ਦੀ ਡਾਇਰੈਕਟਰ ਡਾ. ਅਜੀਤਾ ਨੇ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਪਰਨੀਤ ਕੌਰ ਨੂੰ ਪੰਜਾਬੀ ਯੂਨੀਵਰਸਿਟੀ ਦਾ ਮਾਣ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ। ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ। ਹਾਲ ਹੀ ਵਿੱਚ ਉਸ ਨੇ ਚੀਨ ਦੇ ਸ਼ੰਘਾਈ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਸਟੇਜ-1 ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਉਹ 20 ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ। ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ।
Punjab Bani 22 May,2024
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ ਚੰਡੀਗੜ੍ਹ, 22 ਮਈ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।
Punjab Bani 22 May,2024
ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ ,
ਲੋਕ ਸਭਾ ਦੀਆ 300 ਸੀਟਾਂ ’ਤੇ ਇੰਡੀਆ ਗੱਠਜੋੜ ਭਾਜਪਾ ਹਨ ਆਹਮੋ-ਸਾਹਮਣੇ
ਨਵੀਂ ਦਿੱਲੀ
- ਲੋਕ ਸਭਾ ਚੋਣਾਂ ਦੌਰਾਨ ਸਾਰੇ ਮਤਭੇਦਾਂ ਦੇ ਬਾਵਜੂਦ ਇੰਡੀਆ ਗੱਠਜੋੜ ਲੋਕ ਸਭਾ ਦੀਆਂ 300 ਸੀਟਾਂ ’ਤੇ ਭਾਜਪਾ ਸਾਹਮਣੇ ਮਜ਼ਬੂਤੀ ਨਾਲ ਚੋਣ ਲੜ ਰਿਹਾ ਹੈ।
- ਇੰਡੀਆ ਗੱਠਜੋੜ ਨੇ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਦਿੱਲੀ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਗੋਆ ’ਚ ਆਪਸੀ ਸਹਿਮਤੀ ਨਾਲ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਹਨ।
- ਇਨ੍ਹਾਂ 10 ਸੂਬਿਆਂ ’ਚ ਲੋਕ ਸਭਾ ਦੀਆਂ ਕੁੱਲ 295 ਸੀਟਾਂ ਹਨ।
- ਦੂਜੇ ਪਾਸੇ ਪੱਛਮੀ ਬੰਗਾਲ ਦੀਆਂ 42, ਪੰਜਾਬ ਦੀਆਂ 13 ਅਤੇ ਜੰਮੂ-ਕਸ਼ਮੀਰ ਦੀਆਂ 5 ਸੀਟਾਂ ’ਤੇ ਗੱਠਜੋੜ ਨਹੀਂ ਹੋ ਸਕਿਆ।
- ਪੱਛਮੀ ਬੰਗਾਲ ’ਚ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਆਹਮੋ-ਸਾਹਮਣੇ ਹਨ, ਉਥੇ ਹੀ ਪੰਜਾਬ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਮੁਕਾਬਲਾ ਹੈ।
- ਜੰਮੂ-ਕਸ਼ਮੀਰ ’ ਕਾਂਗਰਸ-ਨੈਸ਼ਨਲ ਕਾਨਫਰੰਸ ਦੇ ਸਾਹਮਣੇ ਪੀ. ਡੀ. ਪੀ. ਚੋਣ ਲੜ ਰਹੀ ਹੈ। ਜੇਕਰ ਪੱਛਮੀ ਬੰਗਾਲ, ਪੰਜਾਬ ਅਤੇ ਜੰਮੂ-ਕਸ਼ਮੀਰ ’ਚ ਸੀਟਾਂ ਦੀ ਵੰਡ ’ਤੇ ਸਹਿਮਤੀ ਬਣ ਜਾਂਦੀ ਤਾਂ ਚੋਣਾਂ ’ਚ 350 ਤੋਂ ਵੱਧ ਸੀਟਾਂ ’ਤੇ ਭਾਜਪਾ ਖਿਲਾਫ ਗੱਠਜੋੜ ਦੇ ਉਮੀਦਵਾਰ ਹੁੰਦੇ।
100 ਸੀਟਾਂ ’ਤੇ ਕਾਂਗਰਸ ਦਾ ਭਾਜਪਾ ਨਾਲ ਹੋ ਸਕਦੈ ਸਿੱਧਾ ਮੁਕਾਬਲਾ
ਕਾਂਗਰਸ ਨੇ ਇਨ੍ਹਾਂ ਚੋਣਾਂ ’ਚ ਨਵੀਂ ਰਣਨੀਤੀ ’ਤੇ ਕੰਮ ਕਰਦੇ ਹੋਏ ਭਾਜਪਾ ਨਾਲ ਸਿੱਧੇ ਮੁਕਾਬਲੇ ਵਾਲੀਆਂ ਆਪਣੀਆਂ ਸੀਟਾਂ ਦੀ ਗਿਣਤੀ ਵੀ ਘਟਾ ਦਿੱਤੀ ਹੈ। ਪਿਛਲੀਆਂ ਚੋਣਾਂ ’ਚ 190 ਸੀਟਾਂ ’ਤੇ ਕਾਂਗਰਸ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੋਇਆ ਸੀ, ਜਿਨ੍ਹਾਂ ’ਚੋਂ ਭਾਜਪਾ 175 ਸੀਟਾਂ ਜਿੱਤ ਗਈਆਂ ਸੀ, ਜਦਕਿ ਖੇਤਰੀ ਪਾਰਟੀਆਂ ਨਾਲ ਮੁਕਾਬਲੇ ’ਚ ਕਾਂਗਰਸ 34 ਸੀਟਾਂ ਹੀ ਜਿੱਤ ਸਕੀ ਸੀ। ਦੂਜੇ ਪਾਸੇ ਭਾਜਪਾ ਦਾ ਸਟ੍ਰਾਈਕ ਰੇਟ ਖੇਤਰੀ ਪਾਰਟੀਆਂ ਦੇ ਮੁਕਾਬਲੇ ਬਿਹਤਰ ਰਿਹਾ ਹੈ। ਭਾਜਪਾ ਨੇ ਖੇਤਰੀ ਪਾਰਟੀਆਂ ਖਿਲਾਫ 185 ਸੀਟਾਂ ’ਤੇ ਚੋਣ ਲੜੀ ਸੀ, ਜਿਸ ’ਚੋਂ 128 ਸੀਟਾਂ ’ਤੇ ਉਸ ਦੀ ਜਿੱਤ ਹੋਈ ਸੀ, ਜਦਕਿ 57 ਸੀਟਾਂ ਖੇਤਰੀ ਪਾਰਟੀਆਂ ਨੇ ਜਿੱਤੀਆਂ ਸਨ। ਕਾਂਗਰਸ ਇਸ ਵਾਰ ਗੁਜਰਾਤ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਦਿੱਲੀ ਦੀਆਂ ਕਰੀਬ 100 ਸੀਟਾਂ ’ਤੇ ਹੀ ਭਾਜਪਾ ਨਾਲ ਸਿੱਧੇ ਮੁਕਾਬਲੇ ’ਚ ਹੈ।
ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ ਕਾਂਗਰਸ
ਪਾਰਟੀ ਦੇ ਇਕ ਸੀਨੀਅਰ ਨੇਤਾ ਦੇ ਹਵਾਲੇ ਨਾਲ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕਾਂਗਰਸ ਛੇਵੇਂ ਅਤੇ ਸੱਤਵੇਂ ਪੜਾਅ ਲਈ ਕੁਝ ਹੋਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਇੰਡੀਆ ਗੱਠਜੋੜ ਕਾਰਨ ਇਨ੍ਹਾਂ ਚੋਣਾਂ ’ਚ ਕਾਂਗਰਸ ਆਪਣੇ ਇਤਿਹਾਸ ਵਿਚ ਸਭ ਤੋਂ ਘੱਟ ਸੀਟਾਂ ’ਤੇ ਚੋਣ ਲੜ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼, ਬਿਹਾਰ, ਮਹਾਰਾਸ਼ਟਰ ਅਤੇ ਤਾਮਿਲਨਾਡੂ ’ਚ ਪਾਰਟੀ ਛੋਟੇ ਭਰਾ ਦੀ ਭੂਮਿਕਾ ’ਚ ਚੋਣਾਂ ਲੜ ਰਹੀ ਹੈ। ਉੱਤਰ ਪ੍ਰਦੇਸ਼ ’ਚ ਪਾਰਟੀ 17, ਬਿਹਾਰ ’ਚ 9 ਅਤੇ ਤਾਮਿਲਨਾਡੂ ’ਚ 9 ਸੀਟਾਂ ’ਤੇ ਚੋਣ ਮੈਦਾਨ ’ਚ ਹੈ।

ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ
ਭਾਜਪਾ ਨੇਤਾ ਤੇ ਟਿਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਰਾਂਚੀ : ਅਮਿਤ ਸ਼ਾਹ 'ਤੇ ਟਿੱਪਣੀ ਕਰਨ ਦੇ ਮਾਮਲੇ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਐੱਮਪੀ ਐੱਮਐੱਲਏ ਕੋਰਟ ਨੇ ਸੰਮਨ ਜਾਰੀ ਕੀਤਾ ਹੈ। ਭਾਜਪਾ ਵਰਕਰ ਨਵੀਨ ਝਾਅ ਨੇ ਇਸ ਸਬੰਧੀ ਰਾਂਚੀ ਸਿਵਲ ਕੋਰਟ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਜਪਾ 'ਚ ਕਤਲ ਦਾ ਦੋਸ਼ੀ ਪ੍ਰਧਾਨ ਬਣ ਸਕਦਾ ਹੈ ਪਰ ਕਾਂਗਰਸ 'ਚ ਅਜਿਹਾ ਨਹੀਂ ਹੋ ਸਕਦਾ। ਇਸ ਮਾਮਲੇ 'ਚ ਰਾਹੁਲ ਗਾਂਧੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਨਵੀਨ ਦੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਹੁਲ ਦੇ ਬਿਆਨ ਨੇ ਉਨ੍ਹਾਂ ਨੂੰ ਠੇਸ ਪਹੁੰਚਾਈ ਹੈ ਅਤੇ ਪਾਰਟੀ ਦੇ ਅਕਸ ਨੂੰ ਵੀ ਠੇਸ ਪਹੁੰਚਾਈ ਹੈ, ਇਸ ਲਈ ਸ਼ਿਕਾਇਤ ਦਰਜ ਕਰਵਾਈ ਗਈ ਹੈ।
Punjab Bani 21 May,2024
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿਲੀ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 33ਵੀਂ ਬਰਸੀ ਹੈ। ਇਸ ਮੌਕੇ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਜੀਵ ਗਾਂਧੀ ਦੇ ਸਮਾਰਕ ਸਥਾਨ ‘ਵੀਰ ਭੂਮੀ’ ਦਾ ਦੌਰਾ ਕਰਕੇ ਸ਼ਰਧਾਂਜਲੀ ਭੇਟ ਕੀਤੀ। ਅੱਜ ਸਵੇਰੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ, ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਸਮੇਤ ਕਈ ਨੇਤਾਵਾਂ ਨੇ ਰਾਜੀਵ ਗਾਂਧੀ ਦੇ ਸਮਾਰਕ ਸਥਾਨ 'ਤੇ ਜਾ ਕੇ ਸ਼ਰਧਾਂਜਲੀ ਦਿੱਤੀ।
Punjab Bani 21 May,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਬਾਰੇ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 21 ਮਈ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਮਿਤੀ 15.05.2024 ਤੋਂ 21.05.2024 ਤੱਕ ਫਲ਼ਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ ਦਾ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿਚ ਵੱਖ-ਵੱਖ ਪਿੰਡਾਂ ਜਿਵੇਂ ਕਿ ਬਡਲਾ, ਜਲਬੇੜਾ, ਮਲਕੋਂ, ਭਵਾਨੀਗੜ, ਦੇਵੀਗੜ੍ਹ, ਗਾਜੇਵਾਸ ਆਦਿ ਤੋਂ 32 ਕਿਸਾਨਾਂ ਨੇ ਭਾਗ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਫਲਾਂ, ਸਬਜ਼ੀਆਂ ਅਤੇ ਸੋਇਆਬੀਨ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਵੱਖ-ਵੱਖ ਮੁਰੱਬੇ, ਕੈਂਡੀ, ਜੈਮ, ਆਰ.ਟੀ.ਸੀ., ਸਕੈਸ਼, ਸੋਇਆਬੀਨ ਦੁੱਧ, ਪਨੀਰ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ। ਅਗਾਂਹਵਧੂ ਕਿਸਾਨ ਗੁਰਪ੍ਰੀਤ ਕੌਰ ਪਿੰਡ ਕਲਿਆਣ ਨੇ ਸਿੱਖਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਖ਼ਤ ਮਿਹਨਤ ਲਈ ਉਤਸ਼ਾਹਿਤ ਕੀਤਾ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਸਿੱਖਿਆਰਥੀਆਂ ਨੂੰ ਫਲ਼ਾਂ ਅਤੇ ਸਬਜ਼ੀਆਂ ਦੇ ਖੁਰਾਕੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਇਸ ਕੋਰਸ ਦੌਰਾਨ ਸਿੱਖਿਆਰਥੀਆਂ ਨੂੰ ਨਾਭਾ ਵਿਖੇ ਪ੍ਰੋਸੈਸਿੰਗ ਯੂਨਿਟ ਦਾ ਦੌਰਾ ਵੀ ਕਰਵਾਇਆ। ਫੂਡ ਪ੍ਰੋਸੈਸਰ ਹਰਪ੍ਰੀਤ ਕੌਰ (ਪਟਿਆਲਾ ਕਿੰਗ) ਨੇ ਆਪਣੇ ਸਫਲਤਾ ਦੇ ਨੁਕਤੇ ਸਿੱਖਿਆਰਥੀਆਂ ਨਾਲ ਸਾਂਝੇ ਕੀਤੇ। ਸਿਖਲਾਈ ਵਿਚ ਹਿੱਸਾ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਨੇ ਪੀ.ਏ.ਯੂ. ਦੀਆਂ ਪ੍ਰਕਾਸ਼ਿਤ ਕਿਤਾਬਾਂ ਵੀ ਖ਼ਰੀਦੀਆਂ।
Punjab Bani 21 May,2024
ਪਸ਼ੂ ਪਾਲਣ ਵਿਭਾਗ ਵੱਲੋਂ ਗਰਮੀਆਂ ਦੌਰਾਨ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਐਡਵਾਈਜ਼ਰੀ ਜਾਰੀ
ਪਸ਼ੂ ਪਾਲਣ ਵਿਭਾਗ ਵੱਲੋਂ ਗਰਮੀਆਂ ਦੌਰਾਨ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਐਡਵਾਈਜ਼ਰੀ ਜਾਰੀ ਪਟਿਆਲਾ, 21 ਮਈ: ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਪਮਾਨ ਦੇ ਵਾਧੇ ਅਤੇ ਇਸ ਕਾਰਨ ਖੁਰਾਕ ਦੀ ਕਮੀ ਕਰਕੇ ਪਸ਼ੂਆਂ ਦਾ ਸਰੀਰ ਦਬਾਅ ਹੇਠ ਆ ਸਕਦਾ ਹੈ। ਇਸ ਦੇ ਨਤੀਜੇ ਵਜੋਂ ਪਸ਼ੂਆਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਤੇ ਖਾਸ ਧਿਆਨ ਦੇਣ ਦੀ ਲੋੜ ਹੈ। ਉਨ੍ਹਾ ਦੱਸਿਆ ਕਿ ਪਸ਼ੂਆਂ ਨੂੰ ਹਰ ਵੇਲੇ ਛਾਂ ਵਿਚ ਰਖਣ ਦਾ ਯਤਨ ਕੀਤਾ ਜਾਵੇ। ਪਸ਼ੂਆਂ ਨੂੰ ਹਰ ਵੇਲੇ ਪੀਣ ਵਾਲਾ ਠੰਡਾ ਪਾਣੀ ਉਪਲਬੱਧ ਹੋਣਾ ਚਾਹੀਦਾ ਹੈ। ਹਰ ਦੋ ਘੰਟਿਆਂ ਬਾਅਦ ਮੋਟਰ ਚਲਾ ਕੇ ਪਾਣੀ ਦੀ ਖੇਲ ਵਿੱਚ ਤਾਜਾ ਪਾਣੀ ਭਰਦੇ ਰਹੋ। ਜਿਹੜੇ ਪਸ਼ੂ ਕਿੱਲੇ ਨਾਲ ਬੰਨ੍ਹੇ ਰਹਿੰਦੇ ਹਨ, ਉਨ੍ਹਾਂ ਨੂੰ ਪਾਣੀ ਪਿਲਾਉਣ ਲਈ ਕਈ ਵਾਰ ਖੇਲ ਤੱਕ ਲੈ ਕੇ ਜਾਇਆ ਜਾਵੇ। ਪਸ਼ੂਆਂ ਨੂੰ ਚਾਰਾ/ਖ਼ੁਰਾਕ ਖਾਣ ਤੋਂ ਬਾਅਦ ਅਤੇ ਧਾਰ ਕੱਢਣ ਤੋਂ ਬਾਅਦ ਪਾਣੀ ਦੀ ਵਧੇਰੇ ਲੋੜ ਮਹਿਸੂਸ ਹੁੰਦੀ ਹੈ। ਇਸ ਲਈ ਇਨ੍ਹਾਂ ਦੋਨਾਂ ਮੌਕਿਆਂ ਵੇਲੇ ਪਸ਼ੂਆਂ ਨੂੰ ਪਾਣੀ ਦੀ ਖੇਲ ਕੋਲ ਕੁਝ ਸਮੇਂ ਲਈ ਖੁੱਲ੍ਹਾ ਜ਼ਰੂਰ ਛੱਡੋ ਤਾਂ ਕਿ ਇਹ ਰੱਜ ਕੇ ਪਾਣੀ ਪੀ ਸਕਣ । ਪਸ਼ੂ ਨੂੰ ਸਵੇਰੇ ਜਲਦੀ ਅਤੇ ਸ਼ਾਮ ਨੂੰ ਲੇਟ ਠੰਡੇ ਵੇਲੇ ਖ਼ੁਰਾਕ ਦਿਓ। ਦਿਨ ਵੇਲੇ ਗਰਮੀ ਦੇ ਪ੍ਰਭਾਵ ਕਾਰਨ ਪਸ਼ੂਆਂ ਦੀ ਖ਼ੁਰਾਕ ਘੱਟ ਜਾਂਦੀ ਹੈ। ਇਸ ਦੇ ਵਿਕਲਪ ਵਜੋਂ ਰਾਤ ਨੂੰ ਸੈਂਡ ਵਿੱਚ ਮੱਧਮ ਰੋਸ਼ਨੀ ਰੱਖ ਕੇ ਖੁਰਲੀਆਂ ਨੂੰ ਚਾਰੇ ਅਤੇ ਖ਼ੁਰਾਕ ਨਾਲ ਭਰ ਕੇ ਰੱਖਿਆ ਜਾ ਸਕਦਾ ਹੈ ਤਾਂ ਕਿ ਪਸ਼ੂ ਰਾਤ ਨੂੰ ਵੱਧ ਖ਼ੁਰਾਕ ਖਾ ਸਕਣ। ਖ਼ੁਰਾਕ ਵਿੱਚ ਪ੍ਰੋਟੀਨ ਅਤੇ ਊਰਜਾ ਦੀ ਮਾਤਰਾ ਵਧਾਉਣ ਲਈ ਸਰ੍ਹੋਂ ਦੀ ਖਲ, ਵੜੇਵੇਂ, ਫੁੱਲ ਫੈਟ ਸੋਇਆ ਅਤੇ ਬਾਈਪਾਸ ਫੈਟ ਦੀ ਮਾਤਰਾ ਵਧਾਉਣੀ ਚਾਹੀਦੀ ਹੈ। ਗਰਮੀ ਦਾ ਪ੍ਰਭਾਵ ਘਟਾਉਣ ਲਈ ਫੀਡ ਵਿੱਚ 10 ਗ੍ਰਾਮ ਆਮਲਾ ਪਾਊਡਰ ਪ੍ਰਤੀ ਪਸ਼ੂ ਪ੍ਰਤੀ ਦਿਨ ਅਤੇ ਵਿਟਾਮਿਨ ਏ ਅਤੇ ਵਿਟਾਮਿਨ ਡੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਦੁੱਧ ਦੀ ਪੈਦਾਵਾਰ , ਫੈਟ ਅਤੇ ਗ੍ਰੇਵਿਟੀ ਵਿੱਚ ਕਮੀ ਨੂੰ ਰੋਕਣ ਲਈ 100 ਗ੍ਰਾਮ ਯੀਸਟ ਪ੍ਰਤੀ ਕੁਇੰਟਲ ਪਸ਼ੂ ਖ਼ੁਰਾਕ ਵਿੱਚ ਸ਼ਾਮਲ ਕੀਤੀ ਜਾ ਸਕਦੀ ਹੈ। ਸ਼ੈੱਡ ਵਿੱਚ ਫੁਹਾਰੇ/ਫੌਗਰ ਚਲਾਉਣ ਦਾ ਸਮਾਂ ਦੁਪਹਿਰੇ 12.00 ਤੋਂ 04.00 ਵਜੇ ਤੱਕ ਰੱਖਣਾ ਚਾਹੀਦਾ ਹੈ । ਜਿਸ ਵੇਲੇ ਗਰਮੀ ਦਾ ਪ੍ਰਭਾਵ ਜ਼ਿਆਦਾ ਹੁੰਦਾ ਹੈ। ਸ਼ੈੱਡ ਦੇ ਅੰਦਰ ਅਤੇ ਆਸਪਾਸ ਮੱਖੀਆਂ, ਮੱਛਰਾਂ ਅਤੇ ਚਿੱਚੜਾਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ । ਇਸ ਲਈ ਫਾਰਮ ਵਿੱਚ ਸਫ਼ਾਈ ਰੱਖੋ ਅਤੇ ਮਾਹਿਰਾਂ ਦੀ ਸਲਾਹ ਨਾਲ ਚਿਚੜਾਂ ਦੀ ਦਵਾਈ 3 ਐਮ.ਐਲ ਪ੍ਰਤੀ ਲੀਟਰ ਦੀ ਵਰਤੋਂ ਹਰ ਹਫ਼ਤੇ ਕੀਤੀ ਜਾਣੀ ਚਾਹੀਦੀ ਹੈ । ਵੈਕਸੀਨੇਸ਼ਨ :- ਗਲ ਘੋਟੂ ਬਿਮਾਰੀ ਗਾਵਾਂ ਅਤੇ ਮੱਝਾਂ ਵਿੱਚ ਛੂਤ ਦਾ ਇੱਕ ਬਹੁਤ ਖਤਰਨਾਕ ਰੋਗ ਹੈ। ਗਲ ਤੇ ਸੋਜ਼ ਆਉਣ ਕਰਕੇ ਸਾਹ ਲੈਣ ਵਿੱਚ ਦਿੱਕਤ ਆਉਂਦੀ ਹੈ, ਮੂੰਹ ਖੋਲ੍ਹ ਕੇ ਸਾਹ ਲੈਣਾ, ਸਾਹ ਲੈਣ ਸਮੇਂ ਘਰੜ-ਘਰੜ ਦੀ ਆਵਾਜ਼ ਆਉਂਦੀ ਹੈ। ਪਸ਼ੂ ਵਿਚ ਤੇਜ਼ ਬੁਖ਼ਾਰ ਦੇ ਨਾਲ ਮੌਤ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਲਗਭਗ 3,50,000 ਪਸ਼ੂਆਂ ਨੂੰ ਗਲ-ਘੋਟੂ ਬਿਮਾਰੀ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਗਲ ਘੋਟੂ ਦੇ ਬਚਾਅ ਦਾ ਟੀਕਾਕਰਨ ਕਰਵਾਉਣ ਲਈ ਆਪਣੀ ਨਜ਼ਦੀਕੀ ਪਸ਼ੂ ਸੰਸਥਾ ਨਾਲ ਸੰਪਰਕ ਕਰੋ। ਮੂੰਹ-ਖੁਰ ਬਹੁਤ ਹੀ ਨਾਮੁਰਾਦ ਬਿਮਾਰੀ ਹੈ, ਜੋ ਇੱਕ ਪਸ਼ੂ ਤੋਂ ਦੂਜੇ ਪਸੂ ਤੱਕ ਫੈਲਦੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਪੰਜਾਬ ਵਿੱਚ ਮੂੰਹ-ਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਮੁਫ਼ਤ ਟੀਕਾਕਰਨ ਮੁਹਿੰਮ ਦੇ ਤੌਰ ਤੇ ਮੁਕੰਮਲ ਕੀਤਾ ਜਾ ਰਿਹਾ ਹੈ । ਇਹ ਟੀਕੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਹਰੇਕ ਪਸ਼ੂ ਨੂੰ ਲਗਾਏ ਜਾ ਰਹੇ ਹਨ। ਟੀਕਾ ਲਗਵਾਉਣ ਲਈ ਆਪਣੇ ਨਜ਼ਦੀਕੀ ਪਸ਼ੂ ਸੰਸਥਾ ਦੇ ਸਟਾਫ਼ ਨਾਲ ਤੁਰੰਤ ਸੰਪਰਕ ਕਰੋ।
Punjab Bani 21 May,2024
ਰਾਜਾ ਵੜਿੰਗ ਨੇ ਲੁਧਿਆਣਾ 'ਚ ਬੀਜੇਪੀ ਤੇ 'ਆਪ' ਨੂੰ ਨਿਸ਼ਾਨਾ 'ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ
ਰਾਜਾ ਵੜਿੰਗ ਨੇ ਲੁਧਿਆਣਾ 'ਚ ਬੀਜੇਪੀ ਤੇ 'ਆਪ' ਨੂੰ ਨਿਸ਼ਾਨਾ 'ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ ਕਾਂਗਰਸ ਤੋਂ ਇਲਾਵਾ ਕੋਈ ਵੀ ਪਾਰਟੀ ਅਸਲ ਮੁੱਦਿਆਂ 'ਤੇ ਗੱਲ ਨਹੀਂ ਕਰ ਰਹੀ: ਵੜਿੰਗ 'ਆਪ' ਨੇ ਆਪਣੇ ਝੂਠੇ ਦਾਅਵਿਆਂ ਦੀ ਮਸ਼ਹੂਰੀ 'ਤੇ 900 ਕਰੋੜ ਰੁਪਏ ਖਰਚ ਕੀਤੇ: ਰਾਜਾ ਵੜਿੰਗ ਲੁਧਿਆਣਾ, 21 ਮਈ, 2024: ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਦੇ ਦਾਖਾ ਅਤੇ ਆਤਮ ਨਗਰ ਵਿਧਾਨ ਸਭਾ ਹਲਕਿਆਂ ਵਿੱਚ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਦੇ ਨਾਲ ਵੜਿੰਗ ਨੇ ਪੰਜਾਬ ਦੇ ਅਸਲ ਮੁੱਦਿਆਂ 'ਤੇ ਚਾਨਣਾ ਪਾਇਆ ਅਤੇ ਭਾਜਪਾ ਅਤੇ 'ਆਪ' ਦੀ ਪ੍ਰਸ਼ਾਸਨਿਕ ਅਸਫਲਤਾਵਾਂ ਅਤੇ ਗੁੰਮਰਾਹਕੁੰਨ ਵਾਅਦਿਆਂ ਦੀ ਤਿੱਖੀ ਆਲੋਚਨਾ ਕੀਤੀ। ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਦੇ ਸਭ ਤੋਂ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਕਾਂਗਰਸ ਪਾਰਟੀ ਦੇ ਸਮਰਪਣ ਵੱਲ ਇਸ਼ਾਰਾ ਕੀਤਾ, ਜੋ ਕਿ ਇਸ ਨੂੰ ਭਾਜਪਾ ਦੀ ਧਾਰਮਿਕ ਰਾਜਨੀਤੀ ਅਤੇ 'ਆਪ' ਦੇ ਖਾਲੀ ਵਾਅਦਿਆਂ ਤੋਂ ਵੱਖਰਾ ਹੈ। ਰਾਜਾ ਵੜਿੰਗ ਨੇ ਕਿਹਾ, "ਕਾਂਗਰਸ ਤੋਂ ਇਲਾਵਾ ਕੋਈ ਵੀ ਪਾਰਟੀ ਪੰਜਾਬ ਦੇ ਅਸਲ ਮੁੱਦਿਆਂ ਵੱਲ ਧਿਆਨ ਨਹੀਂ ਦੇ ਰਹੀ ਹੈ। ਭਾਜਪਾ ਧਾਰਮਿਕ ਰਾਜਨੀਤੀ ਵਿੱਚ ਲੱਗੀ ਹੋਈ ਹੈ, ਜਦੋਂਕਿ 'ਆਪ' ਆਪਣੇ ਗੁੰਮਰਾਹਕੁੰਨ ਦਾਅਵਿਆਂ ਨੂੰ ਅੱਗੇ ਵਧਾਉਣ ਵਿੱਚ ਲੱਗੀ ਹੋਈ ਹੈ। ਭਗਵੰਤ ਮਾਨ ਨੂੰ ਲੱਗਦਾ ਹੈ ਕਿ ਇੱਕ ਝੂਠ ਨੂੰ ਸੌ ਵਾਰੀ ਦੁਹਰਾਉਣ ਨਾਲ ਲੋਕ ਵਿਸ਼ਵਾਸ ਕਰਨਗੇ।" ਇਸ ਦੌਰਾਨ ਉਨ੍ਹਾਂ ‘ਆਪ’ ਵੱਲੋਂ ਇਸ਼ਤਿਹਾਰਾਂ ’ਤੇ 900 ਕਰੋੜ ਰੁਪਏ ਦੇ ਵੱਡੇ ਖਰਚੇ ਦਾ ਜ਼ਿਕਰ ਕੀਤਾ ਅਤੇ ‘ਆਪ’ ਦੇ ਸ਼ਾਸਨ ਦੌਰਾਨ ਵਿੱਤੀ ਸਾਲ 2021-22 ਵਿੱਚ ਪੰਜਾਬ ਸਿਰ ਕਰਜ਼ਾ 2.82 ਲੱਖ ਕਰੋੜ ਰੁਪਏ ਤੋਂ ਵਧ ਕੇ ਵਿੱਤੀ ਸਾਲ 2023-24 ਵਿੱਚ 3.43 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਉਧਾਰ ਲਏ ਫੰਡਾਂ ਦੀ ਵਰਤੋਂ ਕਰਨ ਵਿੱਚ ਅਸਫਲ ਰਹਿਣ ਅਤੇ ਤਿੰਨ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਦੇ ਅਧੂਰੇ ਵਾਅਦੇ ਕਰਨ ਲਈ 'ਆਪ' ਦੀ ਆਲੋਚਨਾ ਕੀਤੀ। ਵੜਿੰਗ ਨੇ ਕਿਹਾ, 'ਆਪ' ਦਾ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਪੂਰਾ ਨਹੀਂ ਹੋਇਆ ਹੈ। ਸਗੋਂ ਆਪ ਦੇ ਦਾਅਵਿਆਂ ਦੇ ਉਲਟ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਹੋਰ ਵੀ ਵਿਗੜ ਗਈ ਹੈ।" ਰਾਜਾ ਵੜਿੰਗ ਨੇ ਬਿਨਾਂ ਕਿਸੇ ਸਬੂਤ ਦੇ 40,000 ਨੌਕਰੀਆਂ ਦਾ ਵਾਅਦਾ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਲਈ 'ਆਪ' ਸਰਕਾਰ ਦੀ ਆਲੋਚਨਾ ਕੀਤੀ ਅਤੇ ਸਿੱਧੂ ਮੂਸੇਵਾਲਾ ਦੇ ਦੁਖਦਾਈ ਕਤਲ ਦੁਆਰਾ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵੱਲ ਇਸ਼ਾਰਾ ਕੀਤਾ। ਉਨ੍ਹਾਂ ਨੇ ਐਮਐਸਪੀ ਮੁੱਦੇ 'ਤੇ ਨਵੀਂ ਦਿੱਲੀ ਵਿੱਚ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ 'ਆਪ' ਦੀ ਵੀ ਆਲੋਚਨਾ ਕੀਤੀ ਅਤੇ ਇਸ ਦੀ ਤੁਲਨਾ ਕਿਸਾਨਾਂ ਲਈ ਕਾਂਗਰਸ ਦੇ ਮਜ਼ਬੂਤ ਸਮਰਥਨ ਨਾਲ ਕੀਤੀ। ਵੜਿੰਗ ਨੇ ਕਿਹਾ, "ਕਾਂਗਰਸ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ, ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਬਾਰਡਰ 'ਤੇ ਉਨ੍ਹਾਂ ਦੇ ਨਾਲ ਰਹੀ ਹੈ। 'ਆਪ' ਦੇ ਬੇਅਸਰ ਸ਼ਾਸਨ ਅਤੇ ਫੁੱਟ ਪਾਊ ਰਾਜਨੀਤੀ ਕਾਰਨ ਪੰਜਾਬੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।" ਇਸੇ ਲੜੀ ਤਹਿਤ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਲਈ ਮਹੱਤਵਪੂਰਨ ਰਾਹਤ ਦਾ ਵਾਅਦਾ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ, ਖੇਤੀ ਉਪਕਰਣਾਂ ਨੂੰ ਜੀਐਸਟੀ ਮੁਕਤ ਬਣਾਉਣ ਅਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਯਕੀਨੀ ਬਣਾਉਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਮਹਾਲਕਸ਼ਮੀ ਯੋਜਨਾ ਲਈ ਯੋਜਨਾਵਾਂ ਦਾ ਵੀ ਐਲਾਨ ਕੀਤਾ, ਜੋ ਗਰੀਬ ਔਰਤਾਂ ਨੂੰ ਪ੍ਰਤੀ ਸਾਲ 1 ਲੱਖ ਰੁਪਏ ਪ੍ਰਦਾਨ ਕਰੇਗੀ ਅਤੇ ਨੌਜਵਾਨ ਗ੍ਰੈਜੂਏਟਾਂ ਲਈ ਸਿਖਲਾਈ ਅਤੇ ਭੱਤਿਆਂ ਦੀ ਗਰੰਟੀ ਦੇਣ ਲਈ ਅਪ੍ਰੈਂਟਿਸਸ਼ਿਪ ਅਧਿਕਾਰ ਐਕਟ ਨਾਲ ਬਦਲਿਆ ਜਾਵੇਗਾ। ਭਾਜਪਾ 'ਤੇ ਤਿੱਖਾ ਹਮਲਾ ਕਰਦੇ ਹੋਏ ਵੜਿੰਗ ਨੇ ਕਾਂਗਰਸ ਅਤੇ ਭਾਜਪਾ ਦੇ ਸ਼ਾਸਨ ਦੌਰਾਨ ਵਿੱਤੀ ਸਥਿਤੀ ਦੀ ਤੁਲਨਾ ਕੀਤੀ। ਉਨ੍ਹਾਂ ਨੇ 2014 ਵਿੱਚ 64 ਲੱਖ ਕਰੋੜ ਰੁਪਏ ਤੋਂ ਵੱਧ ਕੇ 2024 ਵਿੱਚ 400 ਲੱਖ ਕਰੋੜ ਰੁਪਏ ਤੱਕ ਦੇ ਕੌਮੀ ਕਰਜ਼ੇ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧੇ ਦਾ ਹਵਾਲਾ ਦਿੱਤਾ। ਵੜਿੰਗ ਨੇ ਕਿਹਾ, "2014 ਵਿੱਚ ਯੂਪੀਏ ਸਰਕਾਰ ਵੇਲੇ ਸੋਨੇ ਦੀ ਕੀਮਤ 26,000 ਰੁਪਏ ਸੀ, ਹੁਣ ਇਹ 10 ਗ੍ਰਾਮ ਲਈ 72,885 ਰੁਪਏ ਹੈ। ਡਾਲਰ 69 ਰੁਪਏ ਸੀ, ਹੁਣ 84 ਰੁਪਏ ਹੈ। ਕੱਚਾ ਤੇਲ ਮਹਿੰਗਾ ਹੋਣ ਦੇ ਬਾਵਜੂਦ, ਪੈਟਰੋਲ 62 ਰੁਪਏ ਹੈ ਹੁਣ ਇਹ 100 ਰੁਪਏ ਪ੍ਰਤੀ ਥੈਲਾ ਸੀ, ਹੁਣ ਇਹ 1,100 ਰੁਪਏ ਹੈ, 80 ਕਰੋੜ ਲੋਕ ਗਰੀਬੀ ਰੇਖਾ ਤੋਂ ਹੇਠਾਂ ਹਨ। ਉਨ੍ਹਾਂ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ, ਨਸ਼ਿਆਂ ਦੀ ਵੱਧ ਰਹੀ ਸਮੱਸਿਆ ਅਤੇ ਆਰਥਿਕ ਮੰਦੀ ਦਾ ਹਵਾਲਾ ਦਿੰਦਿਆਂ ਪੰਜਾਬ ਨੂੰ ਅਰਾਜਕਤਾ ਵੱਲ ਧੱਕਣ ਲਈ ਅਕਾਲੀ ਦਲ ਦੀ ਸਖ਼ਤ ਆਲੋਚਨਾ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਉਸ 'ਤੇ ਸ਼ੁਰੂ ਵਿੱਚ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ, ਪਰ ਕਿਸਾਨਾਂ ਦੇ ਵੱਡੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੀ ਆਪਣਾ ਸਮਰਥਨ ਵਾਪਸ ਲੈ ਲਿਆ, ਜਿਸ ਕਾਰਨ ਕਈ ਮੌਤਾਂ ਹੋਈਆਂ। ਜਦਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਸਰਵਪੱਖੀ ਤਰੱਕੀ ਲਈ ਆਪਣੀ ਵਚਨਬੱਧਤਾ 'ਤੇ ਜ਼ੋਰ ਦਿੰਦੀ ਰਹੀ ਹੈ। ਰਾਜਾ ਵੜਿੰਗ ਨੂੰ ਆਪਣੀ ਚੋਣ ਮੁਹਿੰਮ ਦੌਰਾਨ ਪੰਜਾਬ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਹ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਂਦਾ ਹੈ ਅਤੇ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਉਣ ਦੀ ਸੱਚੀ ਉਤਸੁਕਤਾ ਹੁੰਦੀ ਹੈ। ਲੋਕਾਂ ਨਾਲ ਉਨ੍ਹਾਂ ਦੀ ਗੱਲਬਾਤ ਗਰਮਜੋਸ਼ੀ ਅਤੇ ਸਮਰਥਨ ਨਾਲ ਭਰੀ ਹੋਈ ਹੈ, ਜੋ ਪੰਜਾਬ ਦੇ ਵਸਨੀਕਾਂ ਨਾਲ ਉਨ੍ਹਾਂ ਦੇ ਮਜ਼ਬੂਤ ਰਿਸ਼ਤੇ ਨੂੰ ਦਰਸਾਉਂਦੀ ਹੈ।
Punjab Bani 21 May,2024
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਭਾਜਪਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 21 ਮਈ ਜਲੰਧਰ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਨੂੰ ਛੱਡ ਕੇ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਹ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਹਨ।
Punjab Bani 21 May,2024
ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ
ਜਿਨਸੀ ਸੋਸਣ ਮਾਮਲੇ ਵਿੱਚ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਨਵੀਂ ਦਿੱਲੀ, 21 ਮਈ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸਿੰਘ ਵਿਰੁੱਧ ਦੋਸ਼ ਆਇਦ ਕੀਤੇ ਹਨ। ਦੂਜੇ ਪਾਸੇ ਬ੍ਰਿਜ ਭੂਸ਼ਨ ਨੇ ਮਹਿਲਾ ਭਲਵਾਨਾਂ ਵੱਲੋਂ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਅਦਾਲਤ ਨੇ ਮੁਲਜ਼ਮ ਖ਼ਿਲਾਫ਼ ਔਰਤਾਂ ਦੇ ਜਿਨਸੀ ਸ਼ੋਸ਼ਣ, ਧਮਕਾਉਣ ਤੇ ਮਰਿਆਦਾ ਭੰਗ ਕਰਨ ਦੇ ਦੋਸ਼ ਤੈਅ ਕੀਤੇ ਹਨ। ਬ੍ਰਿਜ ਭੂਸ਼ਨ ਨੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏਸੀਐੱਮਐੱਮ) ਪ੍ਰਿਯੰਕਾ ਰਾਜਪੂਤ ਦੇ ਸਾਹਮਣੇ ਦੋਸ਼ਾਂ ਤੋਂ ਇਨਕਾਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਅਤੇ ਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਅਪਰਾਧਿਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਹੈ।
Punjab Bani 21 May,2024
ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ
ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ ਨਵੀਂ ਦਿੱਲੀ, 21 ਮਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਖ਼ਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਫੰਡ ਪ੍ਰਾਪਤ ਕਰਨ ਦੇ ਲੱਗੇ ਦੋਸ਼ਾਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਾਉਣ ਦੀ ਕੀਤੀ ਸਿਫ਼ਾਰਸ਼ ਤੋਂ ਕੁੱਝ ਦਿਨਾਂ ਬਾਅਦ ਕੇਂਦਰੀ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ 2023 ਵਿੱਚ ‘ਆਪ’ ਦੇ ਵਿਦੇਸ਼ੀ ਫੰਡਿੰਗ ਬਾਰੇ ਜਾਣਕਾਰੀ ਦਿੱਤੀ ਸੀ ਤੇ ਕਿਹਾ ਸੀ ਕਿ ਪਾਰਟੀ ਨੇ ਫੰਡ ਦੇਣ ਵਾਲਿਆਂ ਦੀ ਪਛਾਣ ਲੁਕਾਈ ਹੈ। ਸੂਤਰਾਂ ਨੇ ਕਿਹਾ ਕਿ 5 ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਨੂੰ ਭੇਜੇ ਐੱਲਜੀ ਦੇ ਪ੍ਰਮੁੱਖ ਸਕੱਤਰ ਦੇ ਪੱਤਰ ’ਤੇ ਐੱਨਆਈਏ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਨੂੰ ਪੱਤਰ ਇੱਕ ਸ਼ਿਕਾਇਤ ਤੋਂ ਬਾਅਦ ਦਿੱਤਾ ਗਿਆ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ‘ਆਪ’ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਸਹਾਇਤਾ ਕਰਨ ਅਤੇ ਖਾਲਿਸਤਾਨੀ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 1.6 ਕਰੋੜ ਡਾਲਰ ਪ੍ਰਾਪਤ ਕੀਤੇ ਸਨ। ਸ਼ਿਕਾਇਤਕਰਤਾ ਰਾਸ਼ਟਰੀ ਜਨਰਲ ਸਕੱਤਰ ਵਰਲਡ ਹਿੰਦੂ ਫੈਡਰੇਸ਼ਨ ਇੰਡੀਆ ਆਸ਼ੂ ਮੋਂਗੀਆ ਸੀ। ਸ੍ਰੀ ਸਕਸੈਨਾ ਨੇ ਜਾਂਚ ਦੀ ਸਿਫਾਰਿਸ਼ ’ਚ ਕਿਹਾ ਕਿ ਸ਼ਿਕਾਇਤ ਮੌਜੂਦਾ ਮੁੱਖ ਮੰਤਰੀ ਖ਼ਿਲਾਫ਼ ਹੈ ਅਤੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਵੱਲੋਂ ਸਿਆਸੀ ਫੰਡਿੰਗ ਨਾਲ ਸਬੰਧਤ ਹੈ, ਇਸ ਲਈ ਇਸ ਦੀ ਡੂੰਘੀ ਜਾਂਚ ਦੀ ਲੋੜ ਹੈ।
Punjab Bani 21 May,2024
ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਨੂੰ ਸਿਖਲਾਈ ਦਿੱਤੀ
ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਨੂੰ ਸਿਖਲਾਈ ਦਿੱਤੀ ਸੰਗਰੂਰ , 21 ਮਈ- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਈ.ਟੀ.ਪੀ.ਬੀ.ਐਸ. ਨਾਲ ਸਬੰਧਤ ਪ੍ਰੀ-ਕਾਊਂਟਿੰਗ ਸਟਾਫ ਦੀ ਸਿਖਲਾਈ, ਲੋਕ ਸਭਾ ਹਲਕਾ 12- ਸੰਗਰੂਰ ਦੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਈ ਗਈ। ਇਸ ਮੌਕੇ ਈ.ਟੀ.ਪੀ.ਬੀ.ਐਸ., ਬੈਲਟ ਪੇਪਟ, ਈ.ਡੀ.ਸੀ. ਦੇ ਨੋਡਲ ਅਫਸਰ ਅਤੇ ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਹਲਕਾ 12 ਸੰਗਰੂਰ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ (99- ਲਹਿਰਾ, 100-ਦਿੜਬਾ, 101-ਸੁਨਾਮ, 102-ਭਦੌੜ, 103-ਬਰਨਾਲਾ, 104-ਮਹਿਲ ਕਲਾਂ, 105-ਮਾਲੇਰਕੋਟਲਾ, 107-ਧੂਰੀ, 108-ਸੰਗਰੂਰ) ਤੋਂ ਪ੍ਰੀ-ਕਾਊਂਟਿੰਗ ਸਹਾਇਕ ਰਿਟਰਨਿੰਗ ਅਫਸਰ, ਪ੍ਰੀ ਕਾਊਂਟਿੰਗ ਸੁਪਰਵਾਈਜਰ ਅਤੇ ਪ੍ਰੀ ਕਾਉਂਟਿੰਗ ਸਹਾਇਕ ਸਮੇਤ ਸਾਰੀਆਂ ਟੀਮਾਂ ਨੂੰ ਈ.ਟੀ.ਪੀ.ਬੀ.ਐਸ. ਸਹਾਇਕ ਨੋਡਲ ਅਫਸਰ ਹਰਵਿੰਦਰ ਸਿੰਘ ਅਤੇ ਟੀਮ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਸਾਰੀਆਂ ਟੀਮਾਂ ਨੂੰ ਡੈਮੋ ਪੋਰਟਲ ਤੇ ਕਿਉ ਆਰ ਕੋਡ ਸਕੈਨਰ ਦੀ ਮਦਦ ਨਾਲ ਡੈਮੋ ਵੀ ਕਰਵਾਇਆ ਗਿਆ। ਸਿਖਲਾਈ ਲੈਣ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਟ੍ਰੇਨਿੰਗ ਪ੍ਰਾਪਤ ਕਰਨ ਉਪਰੰਤ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ । ਐਸ.ਡੀ.ਐਮ. ਭਵਾਨੀਗੜ ਵਿਨੀਤ ਕੁਮਾਰ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪ੍ਰੀ-ਕਾਊਂਟਿੰਗ ਦੇ ਕੰਮ ਸਬੰਧੀ ਸਾਰੀਆਂ ਟੀਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ।
Punjab Bani 21 May,2024
ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ
ਮੋਦੀ ਸਰਕਾਰ ਜਾ ਰਹੀ ਹੈ ਤੇ ਇੰਡੀਆ ਗਠਜੋੜ ਸੱਤਾ ਵਿੱਚ ਆ ਰਹੀ ਹੈ : ਕੇਜਰੀਵਾਲ ਨਵੀਂ ਦਿੱਲੀ, 21 ਮਈ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ਦੇ ਨਾਲ ਹੀ ਇਹ ਸਪੱਸ਼ਟ ਹੋ ਰਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਜਾ ਰਹੀ ਹੈ ਤੇ 4 ਜੂਨ ਨੂੰ ਇੰਡੀਆ ਗੱਠਜੋੜ ਸੱਤਾ ‘ਚ ਆ ਰਿਹਾ ਹੈ। ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇੰਡੀਆ ਗੱਠਜੋੜ ਦੇਸ਼ ਨੂੰ ਸਥਿਰ ਸਰਕਾਰ ਦੇਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਦਿੱਲੀ ਵਿੱਚ ਹੋਈਆਂ ਆਪਣੀਆਂ ਚੋਣ ਰੈਲੀਆਂ ਵਿੱਚ ਉਨ੍ਹਾਂ ਨਾਲ ਦਾ ਅਪਮਾਨ ਕੀਤਾ ਹੈ।
Punjab Bani 21 May,2024
ਕਾਰ ਹਾਦਸੇ ਵਿੱਚ ਨਬਾਲਿਗ ਲੜਕੇ ਦੇ ਪਿਤਾ ਨੂੰ ਲਿਆ ਹਿਰਾਸਤ ਵਿੱਚ
ਕਾਰ ਹਾਦਸੇ ਵਿੱਚ ਨਬਾਲਿਗ ਲੜਕੇ ਦੇ ਪਿਤਾ ਨੂੰ ਲਿਆ ਹਿਰਾਸਤ ਵਿੱਚ ਮਹਾਰਾਸ਼ਟਰ, 21 ਮਈ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਕਥਿਤ ਤੌਰ ’ਤੇ ਸ਼ਾਮਲ 17 ਸਾਲਾ ਲੜਕੇ ਦੇ ਪਿਤਾ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੁਰਘਟਨਾ ਦਾ ਕਾਰਨ ਬਣੀ ਪੋਰਸ਼ ਕਾਰ, ਜਿਸ ਨੂੰ ਕਥਿਤ ਤੌਰ ‘ਤੇ 17 ਸਾਲਾ ਨਾਬਾਲਗ ਚਲਾ ਰਿਹਾ ਸੀ, ਨੇ ਕਲਿਆਣੀ ਨਗਰ ਵਿੱਚ ਐਤਵਾਰ ਤੜਕੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਪੁਲੀਸ ਦਾ ਦਾਅਵਾ ਹੈ ਕਿ ਘਟਨਾ ਦੇ ਸਮੇਂ ਚਾਲਕ ਸ਼ਰਾਬੀ ਸੀ। ਲੜਕੇ ਦੇ ਪਿਤਾ ਨੂੰ ਛਤਰਪਤੀ ਸੰਭਾਜੀਨਗਰ ਤੋਂ ਹਿਰਾਸਤ ਵਿੱਚ ਲਿਆ ਹੈ ਅਤੇ ਉਸ ਨੂੰ ਪੁਣੇ ਲਿਆਂਦਾ ਗਿਆ ਹੈ।
Punjab Bani 21 May,2024
ਸਵਾਮੀ ਮਾਲੀਵਾਲ ਨੇ ਆਪ ਨੇਤਾਵਾਂ ਵੱਲੋ ਝੂਠ ਫੈਲਾਉਣ ਦੀ ਆਲੋਚਨਾ ਕੀਤੀ
ਸਵਾਮੀ ਮਾਲੀਵਾਲ ਨੇ ਆਪ ਨੇਤਾਵਾਂ ਵੱਲੋ ਝੂਠ ਫੈਲਾਉਣ ਦੀ ਆਲੋਚਨਾ ਕੀਤੀ ਨਵੀਂ ਦਿੱਲੀ, 21 ਮਈ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ, ਜਿਸ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਬਿਭਵ ਕੁਮਾਰ ‘ਤੇ ਹਮਲੇ ਦੇ ਦੋਸ਼ ਲਗਾਏ ਹਨ, ਨੇ ਦਿੱਲੀ ਦੇ ਮੰਤਰੀਆਂ ਅਤੇ ‘ਆਪ’ ਨੇਤਾਵਾਂ ‘ਤੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਐੱਫਆਈਆਰ ਬਾਰੇ ਝੂਠ ਫੈਲਾਉਣ ਲਈ ਆਲੋਚਨਾ ਕੀਤੀ ਹੈ। ਸਵਾਤੀ ਨੇ ਇਸ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਧਮਕੀ ਦਿੱਤੀ। ਉਨ੍ਹਾਂ ਐਕਸ ’ਤੇ ਕਿਹਾ,‘ਜਦੋਂ ਤੱਕ ਮੈਂ ਬਿਭਵ ਕੁਮਾਰ ਵਿਰੁੱਧ ਸ਼ਿਕਾਇਤ ਦਰਜ ਨਹੀਂ ਕਰਵਾਈ, ਉਦੋਂ ਤੱਕ ਮੈਂ ‘ਲੇਡੀ ਸਿੰਘਮ’ ਸੀ ਅਤੇ ਅੱਜ ਮੈਂ ਭਾਜਪਾ ਦਾ ਏਜੰਟ ਬਣ ਗਈ ਹਾਂ?’ ਮੈਂ ਤੁਹਾਨੂੰ ਫੈਲਾਏ ਹਰ ਝੂਠ ਲਈ ਅਦਾਲਤ ਵਿੱਚ ਲੈ ਜਾਵਾਂਗੀ।’ ਉਨ੍ਹਾਂ ਕਿਹਾ,‘ਕੱਲ੍ਹ ਤੋਂ ਦਿੱਲੀ ਦੇ ਮੰਤਰੀ ਇਹ ਝੂਠ ਫੈਲਾਅ ਰਹੇ ਹਨ ਕਿ ਮੇਰੇ ਵਿਰੁੱਧ ਭ੍ਰਿਸ਼ਟਾਚਾਰ ਲਈ ਐੱਫਆਈਆਰ ਦਰਜ ਹੈ। ਇਸ ਲਈ ਸਭ ਕੁੱਝ ਮੈਂ ਭਾਜਪਾ ਦੇ ਇਸ਼ਾਰੇ ’ਤੇ ਕੀਤਾ ਹੈ। ਇਹ ਐਫਆਈਆਰ ਅੱਠ ਸਾਲ ਪਹਿਲਾਂ 2016 ਵਿੱਚ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਅਤੇ ਐੱਲਜੀ ਨੇ ਮੈਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ, ਕੇਸ ਪੂਰੀ ਤਰ੍ਹਾਂ ਫ਼ਰਜ਼ੀ ਹੈ ਤੇ ਹਾਈਕੋਰਟ ਨੇ ਡੇਢ ਸਾਲ ਪਹਿਲਾਂ ਇਸ ’ਤੇ ਸਟੇਅ ਲਗਾਈ ਸੀ।
Punjab Bani 21 May,2024
ਕੜਾਕੇ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਹੋਈਆਂ ਛੁੱਟੀਆਂ
ਕੜਾਕੇ ਦੀ ਗਰਮੀ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਹੋਈਆਂ ਛੁੱਟੀਆਂ ਚੰਡੀਗੜ੍ਹ, 21 ਮਈ ਚੰਡੀਗੜ੍ਹ ਪ੍ਰਸ਼ਾਸਨ ਨੇ ਗਰਮੀ ਵਧਣ ਕਾਰਨ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ 22 ਮਈ ਤੋਂ 30 ਜੂਨ ਤੱਕ ਯੂਟੀ ਵਿਚਲੇ ਸਾਰੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ’ਚ ਛੁੱਟੀਆਂ ਰਹਿਣਗੀਆਂ।
Punjab Bani 21 May,2024
ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਦੇਹਰਾਦੂਨ ਵਿਖੇ ਪ੍ਰੀਮੀਅਰ ਲਾਈਫ ਸਟਾਈਲ ਫੈਸ਼ਨ ਈਵੈਂਟ ਵਿੱਚ ਲਿਆ ਹਿੱਸਾ
ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਦੇਹਰਾਦੂਨ ਵਿਖੇ ਪ੍ਰੀਮੀਅਰ ਲਾਈਫ ਸਟਾਈਲ ਫੈਸ਼ਨ ਈਵੈਂਟ ਵਿੱਚ ਲਿਆ ਹਿੱਸਾ ਪਟਿਆਲਾ: 21 ਮਈ, 2024 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਫੈਸ਼ਨ ਤਕਨਾਲੋਜੀ ਵਿਭਾਗ ਦੇ 13 ਵਿਦਿਆਰਥੀਆਂ ਨੇ ਫੈਸ਼ਨ ਤਕਨਾਲੋਜੀ ਵਿਭਾਗ ਦੇ ਮੁਖੀ ਡਾ. ਵੀਨੂ ਜੈਨ ਅਤੇ ਫਲਾਇੰਗ ਅਫ਼ਸਰ ਡਾ. ਸੁਮੀਤ ਕੁਮਾਰ, ਐਸੋਸੀਏਟ ਪ੍ਰੋਫੈਸਰ ਅਤੇ ਇੰਚਾਰਜ ਏਅਰ ਵਿੰਗ, ਮੋਦੀ ਕਾਲਜ ਦੀ ਅਗਵਾਈ ਹੇਠ ਪ੍ਰਸਿੱਧ ਫੈਸ਼ਨ ਡਿਜ਼ਾਈਨਰ ਵਿਪਿਨ ਵੱਲੋਂ ਆਯੋਜਿਤ ਕੀਤੇ ਸ਼ੋਅ ਵਿੱਚ ਬੈਕ ਸਟੇਜ ਪਾਰਟਨਰ ਵਜੋਂ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਭਰਦੇ ਡਿਜ਼ਾਈਨਰਾਂ ਨੂੰ ਆਪਣੀ ਪ੍ਰਤਿਭਾ ਅਤੇ ਰਚਨਾਤਮਕ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਅਜਿਹੇ ਪਲੇਟਫਾਰਮ ਉਪਲਬਧ ਕਰਵਾਉਣੇ ਜ਼ਰੂਰੀ ਹਨ। ਡਾ. ਵੀਨੂ ਜੈਨ ਨੇ ਦੱਸਿਆ ਕਿ ਇਸ ਖਾਸ ਪ੍ਰੋਗਰਾਮ ਵਿੱਚ ਭਾਗ ਲੈ ਕੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਫੈਸ਼ਨ ਸ਼ੋਅ ਨੂੰ ਆਯੋਜਿਤ ਕਰਨ ਦੇ ਢੰਗ-ਤਰੀਕੇ ਤੇ ਇਸਦਾ ਪ੍ਰਬੰਧਨ ਸਿੱਖਣ ਦਾ ਮੌਕਾ ਮਿਲਿਆ। ਵਿਦਿਆਰਥੀਆਂ ਨੇ ਦੱਸਿਆ ਕਿ ਉਹਨਾਂ ਨੇ ਈਵੈਂਟ ਵਿੱਚ ਕਈ ਨਾਮੀ ਫੈਸ਼ਨ ਡਿਜ਼ਾਈਨਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੇ ਡਿਜ਼ਾਈਨਰ ਵਸਤਰਾਂ ਨੂੰ ਮੁੜ ਵਿਵਸਥਿਤ ਕਰਨ ਅਤੇ ਦਰਸ਼ਕਾਂ ਅੱਗੇ ਪ੍ਰਦਰਸ਼ਿਤ ਕਰਨ ਵਿੱਚ ਮਦਦ ਕੀਤੀ ।ਇਸ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ।
Punjab Bani 21 May,2024
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਮੌਜੂਦਗੀ ਵਿੱਚ
ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਦੀ ਮੌਜੂਦਗੀ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਪਹਿਲਾ ਮਿਲਾਨ ਹੋਇਆ ਸੰਗਰੂਰ, 21 ਮਈ: ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ 95 ਲੱਖ ਰੁਪਏ ਦੀ ਖਰਚਾ ਹੱਦ ਨਿਰਧਾਰਿਤ ਕੀਤੀ ਗਈ ਹੈ। ਇਨ੍ਹਾਂ ਚੋਣ ਖਰਚਿਆਂ ਦੀ ਨਿਗਰਾਨੀ ਲਈ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਭਾਰਤੀ ਚੋਣ ਕਮਿਸ਼ਨ ਵੱਲੋਂ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਮੌਜੂਦਗੀ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਚੋਣ ਖਰਚਿਆਂ ਦਾ ਮਿਲਾਨ ਕਰਨ ਲਈ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ-ਕਮ-ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਅਤੇ ਸਹਾਇਕ ਖਰਚਾ ਅਬਜ਼ਰਵਰਾਂ ਨੇ ਉਮੀਦਵਾਰਾਂ ਤੇ ਉਨ੍ਹਾਂ ਦੇ ਅਧਿਕਾਰਤ ਪੋਲ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਵਿੱਚ ਦਰਜ ਚੋਣ ਖਰਚਿਆਂ ਦਾ ਮਿਲਾਨ ਕੀਤਾ ਗਿਆ। ਇਸ ਮੌਕੇ ਡੀ.ਸੀ.ਐਫ.ਏ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਚੋਣ ਲੜ ਰਹੇ ਹਰ ਉਮੀਦਵਾਰ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 77 ਦੇ ਅਨੁਸਾਰ ਸਾਰੇ ਚੋਣ ਖਰਚਿਆਂ ਦਾ ਇੱਕ ਬੈਂਕ ਖਾਤਾ ਰੱਖਣਾ ਹੁੰਦਾ ਹੈ ਜੋ ਕਿ ਨਾਮਜ਼ਦਗੀ ਪੱਤਰ ਭਰਨ ਦੀ ਮਿਤੀ ਤੋਂ ਨਤੀਜੇ ਦੀ ਘੋਸ਼ਣਾ ਦੇ ਸਮੇਂ ਤੱਕ ਉਮੀਦਵਾਰ ਵੱਲੋਂ ਜਾਂ ਉਸਦੇ ਅਧਿਕਾਰਤ ਚੋਣ ਏਜੰਟ ਵੱਲੋਂ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖਰਚਿਆਂ ਦੇ ਮਿਲਾਨ ਦੀ ਇਹ ਪ੍ਰਕਿਰਿਆ ਤਿੰਨ ਵਾਰ ਕੀਤੀ ਜਾਵੇਗੀ ਅਤੇ ਲੋਕ ਸਭਾ ਹਲਕਾ ਸੰਗਰੂਰ ਵਿਖੇ ਖਰਚਿਆਂ ਦੀ ਨਿਗਰਾਨੀ ਲਈ ਤਾਇਨਾਤ ਕੀਤੀਆਂ ਗਈਆਂ ਵੱਖ ਵੱਖ ਟੀਮਾਂ ਤੋਂ ਪ੍ਰਾਪਤ ਹੋਣ ਵਾਲੇ ਖਰਚਾ ਵੇਰਵਿਆਂ ਦਾ ਉਮੀਦਵਾਰਾਂ ਜਾਂ ਚੋਣ ਏਜੰਟਾਂ ਵੱਲੋਂ ਮੇਨਟੇਨ ਕੀਤੇ ਜਾ ਰਹੇ ਖਰਚਾ ਰਜਿਸਟਰਾਂ ਨਾਲ ਮਿਲਾਨ ਹੋਵੇਗਾ ਅਤੇ ਕਿਸੇ ਵੀ ਕਿਸਮ ਦੀਆਂ ਕਮੀਆਂ ਪਾਏ ਜਾਣ ’ਤੇ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਲਾਨ ਦੀ ਅਗਲੀ ਮਿਤੀ 25 ਮਈ ਤੇ ਅੰਤਿਮ ਮਿਤੀ 30 ਮਈ ਹੈ।
Punjab Bani 21 May,2024
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ ਸੰਗਰੂਰ, 21 ਮਈ - ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ 'ਸਕਸ਼ਮ ਐਪ' ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ, ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ 'ਸਕਸ਼ਮ ਐਪ' ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 21 May,2024
ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ
ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਭਾਰਤ ਭੂਸ਼ਣ ਆਸ਼ੂ ਨੇ ਭਾਜਪਾ ਦੀਆਂ ਫੁੱਟ ਪਾਊ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਵਿੱਚ ਏਕਤਾ ’ਤੇ ਜ਼ੋਰ ਦਿੱਤਾ ਲੁਧਿਆਣਾ, ਪੰਜਾਬ, 20 ਮਈ, 2024 - ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਲ ਅਤੇ ਆਤਮਾ ਨਗਰ ਵਿਧਾਨ ਸਭਾ ਹਲਕਿਆਂ ਵਿੱਚ ਜ਼ੋਰਦਾਰ ਮੀਟਿੰਗਾਂ ਕਰਕੇ ਆਪਣੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੱਤਾ ਹੈ। ਇਸ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਪੰਜਾਬ ਵਿੱਚ ਕਾਂਗਰਸ ਦੇ ਅਹਿਮ ਯੋਗਦਾਨ ’ਤੇ ਜ਼ੋਰ ਦਿੰਦਿਆਂ ਭਾਜਪਾ ਦੀਆਂ ਫੁੱਟ ਪਾਊ ਨੀਤੀਆਂ ਦਾ ਡਟ ਕੇ ਮੁਕਾਬਲਾ ਕਰਨ ਦਾ ਅਹਿਦ ਲਿਆ। ਵੜਿੰਗ ਨੇ ਆਉਣ ਵਾਲੀਆਂ ਚੋਣਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਿਹਾ, "ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਲੋਕ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਵਿਰੁੱਧ ਇਸ ਲੜਾਈ ਵਿੱਚ ਕਾਂਗਰਸ ਦਾ ਸਾਥ ਦੇਣਗੇ।" ਵੜਿੰਗ ਨੇ ਮਹਿਲਾ ਸਸ਼ਕਤੀਕਰਨ ਲਈ ਕਾਂਗਰਸ ਸਰਕਾਰ ਦੇ ਯੋਗਦਾਨ ਦਾ ਜ਼ਿਕਰ ਕੀਤਾ, ਜਿਸ ਵਿੱਚ ਪੰਜਾਬ ਭਰ ਵਿੱਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸ਼ੁਰੂਆਤ ਸ਼ਾਮਲ ਹੈ, ਜਿਸ ਨਾਲ ਔਰਤਾਂ ਦੀ ਗਤੀਸ਼ੀਲਤਾ ਅਤੇ ਆਰਥਿਕ ਭਾਗੀਦਾਰੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨਾਲ 'ਆਪ' ਦੀ ਤੁਲਨਾ ਕਰਦਿਆਂ, ਉਨ੍ਹਾਂ ਕਿਹਾ ਕਿ ਕਰਨਾਟਕ ਦੀ ਕਾਂਗਰਸ ਸਰਕਾਰ ਪਹਿਲਾਂ ਹੀ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦੇ ਰਹੀ ਹੈ, ਜੋ ਸਮਾਜ ਭਲਾਈ ਪ੍ਰਤੀ ਕਾਂਗਰਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਹਰੇਕ ਪਰਿਵਾਰ ਦੀ ਸਭ ਤੋਂ ਬਜ਼ੁਰਗ ਔਰਤ ਨੂੰ 8,500 ਰੁਪਏ ਪ੍ਰਤੀ ਮਹੀਨਾ ਦੇਣ ਦੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਜੋ ਕਿ ਪੰਜਾਬ ਵਿੱਚ ਔਰਤਾਂ ਦੇ ਜੀਵਨ ਨੂੰ ਸੁਧਾਰਨ ਲਈ ਉਸਦੇ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਅਤੇ ਸ਼ਗਨ ਸਕੀਮ ਦੇ ਵਿਸਥਾਰ ਸਮੇਤ ਹੋਰ ਸਮਾਜਿਕ ਭਲਾਈ ਦੀਆਂ ਤਰਜੀਹਾਂ ਵੱਲ ਵੀ ਧਿਆਨ ਦਿੱਤਾ, ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਮਹਿਲਾ ਰਿਜ਼ਰਵੇਸ਼ਨ ਬਿੱਲ ਵਰਗੇ ਕਦਮਾਂ ਰਾਹੀਂ ਰਾਜਨੀਤੀ ਵਿੱਚ ਔਰਤਾਂ ਦੀ ਨੁਮਾਇੰਦਗੀ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ ਦੇ ਯਤਨਾਂ ਨੂੰ ਵੀ ਪੇਸ਼ ਕੀਤਾ, ਜਿਸਦਾ ਉਦੇਸ਼ ਸਿਆਸੀ ਭਾਗੀਦਾਰੀ ਵਿੱਚ ਵੱਧ ਤੋਂ ਵੱਧ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਵੜਿੰਗ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਿਆ। ਆਸ਼ੂ ਨੇ ਹਿੰਦੂ ਨਾਗਰਿਕਾਂ ਵਿੱਚ ਡਰ ਪੈਦਾ ਕਰਨ ਵਾਲੀ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਦੀ ਨਿੰਦਾ ਕੀਤੀ। ਉਨ੍ਹਾਂ ਪੰਜਾਬ ਦੇ ਇਤਿਹਾਸ ਅਤੇ ਏਕਤਾ ਦਾ ਜ਼ਿਕਰ ਕਰਦਿਆਂ ਕਿਹਾ, “ਔਰੰਗਜ਼ੇਬ ਦੇ ਜ਼ਾਲਮ ਰਾਜ ਸਮੇਂ ਵੀ ਜਦੋਂ ਜਬਰੀ ਧਰਮ ਪਰਿਵਰਤਨ ਅਤੇ ਜ਼ੁਲਮ ਜ਼ੋਰਾਂ ’ਤੇ ਸਨ, ਉਦੋਂ ਵੀ ਸਿੱਖ ਗੁਰੂਆਂ ਵੱਲੋਂ ਚੁੱਕੇ ਗਏ ਦਲੇਰੀ ਭਰੇ ਕਦਮਾਂ ਕਾਰਨ ਹਿੰਦੂਆਂ ਨੂੰ ਕੋਈ ਖ਼ਤਰਾ ਨਹੀਂ ਸੀ। ਪੰਜਾਬ ਹੁਣ ਇਸ ਦਮਨਕਾਰੀ ਭਾਜਪਾ ਸਰਕਾਰ ਨੂੰ ਯਾਦ ਦਿਵਾਏਗਾ ਕਿ ਉਸਦਾ ਫੁੱਟ ਪਾਉਣ ਵਾਲਾ ਏਜੰਡਾ ਇੱਥੇ ਕਾਮਯਾਬ ਨਹੀਂ ਹੋਵੇਗਾ।" ਵੜਿੰਗ ਦਾ ਚੋਣ ਅਭਿਆਨ ਲਗਾਤਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਜਿਹੜਾ ਲੋਕਤੰਤਰ, ਏਕਤਾ ਅਤੇ ਵਿਆਪਕ ਸਮਾਜ ਭਲਾਈ ਨਾਲ ਸਬੰਧਤ ਪ੍ਰੋਗਰਾਮਾਂ ਪ੍ਰਤੀ ਕਾਂਗਰਸ ਦੇ ਸਮਰਪਣ ਦੀ ਪੁਸ਼ਟੀ ਕਰਦਾ ਹੈ।
Punjab Bani 20 May,2024
ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ
ਵਿਜੀਲੈਂਸ ਬਿਊਰੋ ਪੰਜਾਬ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਚੰਡੀਗੜ੍ਹ, 20 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 20 May,2024
ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ
ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ -ਢਾਈ ਸਾਲਾਂ ਤੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਨੂੰ ਲੱਗੀ ਹੋਈ ਹੈ ਬਰੇਕ ਪਟਿਆਲਾ 20 ਮਈ 2024 ਭਾਰਤੀ ਜਨਤਾ ਪਾਰਟੀ ਔਰਤਾਂ ਦੇ ਸਨਮਾਨ ਨਾਲ ਕਦੇ ਵੀ ਸਮਝੌਤਾ ਨਹੀਂ ਕਰਦੀ। ਭਾਜਪਾ ਨੇ ਹਮੇਸ਼ਾ ਮਹਿਲਾ ਸਸ਼ਕਤੀਕਰਨ ਨੂੰ ਪਹਿਲ ਦਿੱਤੀ ਹੈ ਅਤੇ ਰਾਜਨੀਤੀ ਸਮੇਤ ਹਰ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਗਾਰੰਟੀ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪਾਠਕ ਬਿਹਾਰ ਕਾਲੋਨੀ ਅਤੇ ਢਿੱਲੋਂ ਕਲੋਨੀ ਵਿੱਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਲੋਕਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ਤੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਨੂੰ ਬਰੇਕਾਂ ਲਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਾਰਨ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜ ਗਿਆ ਹੈ ਅਤੇ ਅੱਜ ਕੇਂਦਰ ਦੀਆਂ ਸਕੀਮਾਂ ਸਿੱਖਿਆ, ਸਿਹਤ ਅਤੇ ਵਿਕਸਿਤ ਭਾਰਤ ਲਈ ਬਣੀਆਂ ਪ੍ਰਧਾਨ ਮੰਤਰੀ ਦੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਲਾਭ ਦੇਣ ਵਿੱਚ ਕਾਮਯਾਬ ਹੋ ਰਹੀਆਂ ਹਨ। ਜਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਆਈਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਜੋ ਵੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਤੁਹਾਡੇ ਕੋਲ ਵੋਟਾਂ ਮੰਗਣ ਲਈ ਆਉਂਦਾ ਹੈ, ਉਸ ਤੋਂ ਪਿਛਲੇ 26 ਮਹੀਨਿਆਂ ਦੇ ਬਕਾਇਆ 26 ਹਜ਼ਾਰ ਰੁਪਏ ਬਾਰੇ ਜ਼ਰੂਰ ਪੁੱਛਿਆ ਜਾਵੇ। ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ। ਬੀਬਾ ਜੈਇੰਦਰਾ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਔਰਤਾਂ ਨੇ ਦੱਸਿਆ ਹੈ ਕਿ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਦੇ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਹਨ। ਕਈ ਔਰਤਾਂ ਨੇ ਕਿਹਾ ਕਿ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਜਾਂ ਨਵੇਂ ਮਕਾਨ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਆਵਾਸ ਯੋਜਨਾ ਤਹਿਤ ਡੇਢ ਲੱਖ ਰੁਪਏ ਤੱਕ ਦੀ ਸਹਾਇਤਾ ਦੇਣ ਵਿੱਚ ਪੱਖਪਾਤ ਕੀਤਾ ਜਾ ਰਿਹਾ ਹੈ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਔਰਤਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਮਾਨਸਿਕਤਾ ਦੇਸ਼ ਨੇ ਹਾਲ ਹੀ ਵਿੱਚ 'ਆਪ' ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਇੱਕ ਮਹਿਲਾ ਸੰਸਦ ਮੈਂਬਰ ਦੀ ਉਸ ਦੇ ਪੀਏ ਦੁਆਰਾ ਕੁੱਟਮਾਰ ਅਤੇ ਬਾਅਦ ਵਿੱਚ ਪੀਏ ਬਿਭਵ ਕੁਮਾਰ ਦੀ ਗ੍ਰਿਫਤਾਰੀ ਦੇਖੀ ਹੈ। ਇਸ ਲਈ ਇਹ ਯਕੀਨੀ ਬਣਾਉਣ ਲਈ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਜਾਂ ਕਾਰਕੁਨ ਔਰਤਾਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਹਿੰਮਤ ਨਾ ਕਰੇ, ਇਸ ਲਈ ਜ਼ਰੂਰੀ ਹੈ ਕਿ ਇਸ ਵਾਰ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਦੇ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਲੜਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ਨੂੰ ਆਪਣੀ ਕੀਮਤੀ ਵੋਟ ਜ਼ਰੂਰ ਦਿਓ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਇਸ ਗੱਲ ਦੇ ਗਵਾਹ ਹਨ ਕਿ ਜਿੰਨਾ ਵਿਕਾਸ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਹੋਇਆਂ ਜਾਂ ਉਨ੍ਹਾਂ ਦੀ ਮਾਤਾ ਦੇ ਲੋਕਸਭਾ ਮੈਂਬਰ ਰਹਿੰਦਿਆ ਕੀਤਾ, ਉਹ ਕਿਸੇ ਹੋਰ ਸਿਆਸੀ ਪਾਰਟੀ ਨੇ ਬੀਤੇ 50 ਸਾਲਾਂ ਵਿੱਚ ਹੀ ਨਹੀਂ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਤੇ ਕਿਲ੍ਹਾ ਮੁਬਾਰਕ ਮੰਡਲ ਦੇ ਪ੍ਰਧਾਨ ਸੰਦੀਪ ਮਲਹੋਤਰਾ, ਮਾਨਾ, ਪਵਨ, ਪ੍ਰਗਟ, ਗੁਰਦੀਪ ਸਿੰਘ, ਰਾਕੇਸ਼ ਕੁਮਾਰ, ਲਵਲੀ, ਮੁਸਕਾਨ, ਸਾਹਿਲ, ਬਿੰਦਰ, ਸ਼ਿਵਨਾਥ ਸਾਹੂ, ਰਮੇਸ਼ ਕੁਮਾਰ, ਵਿਜੇ ਜਾਟ, ਸ਼ਿਵ ਚਰਨ, ਵਿਸ਼ਾਲ ਕੁਮਾਰ, ਵਿੱਕੀ। ਵਰਮਾ। ਹੰਸ ਰਾਜ, ਪਰਮਜੀਤ ਕੌਰ, ਸਰਲਾ ਰਾਣੀ, ਆਸ਼ਾ ਰਾਣੀ, ਮੰਜੂ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
Punjab Bani 20 May,2024
ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ
ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ -ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ -ਕੈਪਟਨ ਅਮਰਿੰਦਰ ਸਿੰਘ ਨੇ ਸਨੌਰ ਦੇ ਵਿਕਾਸ ਨੂੰ ਹਮੇਸ਼ਾ ਦਿੱਤੀ ਪਹਿਲ ਪਟਿਆਲਾ 20 ਮਈ 2024 ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ। ਪਿਛਲੇ ਢਾਈ ਸਾਲਾਂ ਵਿੱਚ ਇਸ ਪਾਰਟੀ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਹ ਗੱਲ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਸਨੌਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਦਾ ਸਤਿਕਾਰ ਨਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਜਦੋਂ 'ਆਪ' ਦੇ ਲੋਕ ਵੋਟਾਂ ਮੰਗਣ ਲਈ ਲੋਕਾਂ ਦੇ ਘਰਾਂ 'ਚ ਆਉਣ ਤਾਂ ਸਾਰੀਆਂ ਬੀਬੀਆਂ ਨੂੰ ਚਾਹੀਦਾ ਹੈ ਕਿ ਉਹ ਸਭ ਤੋਂ ਪਹਿਲਾਂ ਉਨ੍ਹਾਂ ਤੋਂ ਲੰਘੇ 26 ਮਹੀਨਿਆਂ ਦਾ ਬਕਾਇਆ 26 ਹਜ਼ਾਰ ਰੁਪਏ ਜਰੂਰ ਮੰਗਣ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਵਿੱਚ ਕਿਸਾਨ ਬਣਕੇ ਕੇ ਧਰਨਿਆਂ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਕਾਂਗਰਸ ਦੇ ਜਨਰਲ ਸਕੱਤਰ ਜਤਿੰਦਰ ਸਿੰਘ, ਅਕਾਲੀ ਦਲ ਦੇ ਰੁਪਿੰਦਰ ਸਿੰਘ, ਮਨਦੀਪ ਸਿੰਘ, ਫਤਿਹ ਸਿੰਘ, ਰਾਜੂ ਰਾਮ, ਅਮਰਿੰਦਰ ਢੋਟ, ਜਸਵਿੰਦਰ ਸਿੰਘ ਰੇਤਗੜ੍ਹ, ਜੱਸਾ ਸਿੰਘ ਸਬਾਜਪੁਰਾ, ਰਵਿੰਦਰ ਸਿੰਘ ਸਮਾਣਾ ਅਤੇ ਜਸਬੀਰ ਸਿੰਘ ਸ਼ਾਹਪੁਰ ਸੋਮਵਾਰ ਨੂੰ ਕਾਂਗਰਸ ਅਤੇ ਆਮ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨੇ ਹੋਰਨਾਂ ਸਿਆਸੀ ਪਾਰਟੀਆਂ ਦੇ ਇਨ੍ਹਾਂ ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਹਲਕਾ ਸਨੌਰ ਦੇ ਵਿਕਾਸ ਲਈ ਹਮੇਸ਼ਾ ਹੀ ਸੰਜੀਦਗੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਮੇਂ ਦੌਰਾਨ ਸਨੌਰ ਨੂੰ ਚੰਡੀਗੜ੍ਹ-ਸੰਗਰੂਰ ਬਾਈਪਾਸ ਨਾਲ ਜੋੜਨ ਦਾ ਕੰਮ ਕੀਤਾ। ਇਸ ਤੋਂ ਇਲਾਵਾ ਸਨੌਰ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਅੱਜ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਆਪਣੀ ਵੱਖਰੀ ਪਛਾਣ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਰਿਹਾ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਸਨੌਰ ਨੂੰ ਹੋਰ ਵਿਕਸਤ ਕਰਨ ਦੀ ਲੋੜ ਹੈ ਤਾਂ ਜੋ ਇਸ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਸਨੌਰ ਤੋਂ ਦੇਵੀਗੜ੍ਹ ਤੱਕ ਸੜਕ ਨੂੰ ਚੌੜਾ ਕਰਨ ਦੇ ਨਾਲ-ਨਾਲ ਸਨੌਰ ਨੂੰ ਇੱਕ ਪ੍ਰਮੁੱਖ ਖੇਤੀਬਾੜੀ ਕੇਂਦਰ ਵਜੋਂ ਵਿਕਸਤ ਕਰਨ ਦੀ ਜਰੂਰਤ ਹੈ। ਸਨੌਰ ਅੱਜ ਸਬਜਿਆਂ ਦੀ ਪੈਦਾਵਾਰ ਵਿੱਚ ਵੱਡੀ ਹਿੱਸੇਦਾਰੀ ਪਾ ਰਿਹਾ ਹੈ। ਸਨੌਰ ਦੇ ਜਿਹੜੇ ਇਲਾਕੇ ਘੱਗਰ ਦੇ ਪਾਣੀ ਦੀ ਮਾਰ ਝੱਲ ਰਹੇ ਹਨ, ਉਹ ਕੇਂਦਰ ਸਰਕਾਰ ਤੋਂ ਇਸ ਦਾ ਸਥਾਈ ਹੱਲ ਕਰਵਾ ਚੁੱਕੇ ਹਨ, ਪਰ ਉਸਨੂੰ ਅਮਲੀਜਾਮਾ ਚੌਣਾ ਤੋਂ ਬਾਅਦ ਦਿੱਤਾ ਜਾਣਾ ਹੈ। ਪ੍ਰਨੀਤ ਕੌਰ ਨੇ ਸਨੌਰ ਨਿਵਾਸੀਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਸਨੌਰ ਨਾਲ ਪੁਰਾਣਾ ਰਿਸ਼ਤਾ ਹੈ। ਇਸ ਰਿਸ਼ਤੇ ਅਤੇ ਵਿਸ਼ਵਾਸ ਦੇ ਆਧਾਰ 'ਤੇ ਉਹਨਾਂ ਦਾ ਭਰੋਸਾ ਬੁਲੰਦ ਹੈ ਕਿ ਉਹ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨਗੇ। ਇਸੇ ਜੀਤ ਤੋਂ ਬਾਅਦ ਉਹ ਪਟਿਆਲਾ ਦੀਆਂ ਸਾਰੀਆਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਵੇਂ ਵਿਕਾਸ ਕਾਰਜਾਂ ਲਈ ਵੱਡੇ ਪੈਕੇਜ ਪਟਿਆਲਾ ਲਈ ਲਿਆਉਣਗੇ। ਪ੍ਰਨੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਜੋ ਵੀ ਗਾਰੰਟੀ ਕਿਸੇ ਨੂੰ ਦਿੰਦੇ ਹਨ, ਉਸ ਨੂੰ ਉਹ ਹਰ ਹਾਲਤ ਵਿਚ ਪੂਰਾ ਕਰਦੇ ਹਨ। ਆਮ ਪਾਰਟੀ ਵਾਂਗ ਉਹ ਵਾਅਦਿਆਂ ਤੱਕ ਹੀ ਸੀਮਤ ਨਹੀਂ ਰਹਿੰਦੇ। ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਵਾਅਦੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਵਾਲ ਕੀਤਾ ਜਾਣਾ ਚਾਹੀਦਾ ਹੈ ਕਿ ਉਹਨਾਂ ਦੀ ਪਾਰਟੀ ਦੇਸ਼ ਭਰ ਵਿੱਚ ਸਿਰਫ਼ 23 ਸੀਟਾਂ 'ਤੇ ਲੋਕਸਭਾ ਚੋਣ ਲੜ ਰਹੀ ਹੈ। ਕੇਂਦਰ ਦੀ ਸੱਤਾ ਲਏ ਬਿਨਾਂ ਆਮ ਆਦਮੀ ਪਾਰਟੀ ਵੱਡੇ-ਵੱਡੇ ਵਾਅਦੇ ਕਿਵੇਂ ਪੂਰੇ ਕਰੇਗੀ। ਪੰਜਾਬ 'ਚ ਮਾਈਨਿੰਗ ਬੰਦ ਕਰਕੇ ਪੰਜਾਬ ਦੇ ਵਿਕਾਸ 'ਤੇ 20 ਹਜ਼ਾਰ ਕਰੋੜ ਰੁਪਏ ਖਰਚਣ ਦਾ ਵਾਅਦਾ ਕਰਨ ਵਾਲੇ 'ਆਪ' ਆਗੂ ਖੁਦ ਇਸ ਵਾਅਦੇ ਨੂੰ ਭੁੱਲ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 23 ਮਈ ਨੂੰ ਪਟਿਆਲਾ ਆਉਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਤੋਂ ਕਰਨ ਜਾ ਰਹੇ ਹਨ। ਕਿਉਂਕਿ ਗਰਮੀ ਬਹੁਤ ਜ਼ਿਆਦਾ ਹੈ ਅਤੇ ਇਸ ਕਾਰਨ ਪ੍ਰਧਾਨ ਮੰਤਰੀ ਦੀ ਚੋਣ ਰੈਲੀ ਲਈ ਮੌਸਮ ਅਨੁਸਾਰ ਤਿਆਰਿਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਦੇ ਸਨੌਰ ਹਲਕਾ ਪ੍ਰਧਾਨ ਵਿਕਰਮ ਇੰਦਰਜੀਤ ਸਿੰਘ ਚਾਹਲ (ਨਿੱਕੂ) ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਸਨੌਰ ਇਲਾਕੇ ਦੇ ਲੋਕ ਭਾਜਪਾ ਨੂੰ ਆਪਣੀਆਂ ਕੀਮਤੀ ਵੋਟਾਂ ਪਾਉਣ ਲਈ 1 ਜੂਨ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਨੌਰ ਦੇ ਲੋਕ ਜਾਣਦੇ ਹਨ ਕਿ ਜਦੋਂ ਉਹ ਕਾਂਗਰਸ ਅਤੇ 'ਆਪ' 'ਤੇ ਭਰੋਸਾ ਕਰ ਸਕਦੇ ਹਨ ਤਾਂ ਉਹ ਭਾਜਪਾ 'ਤੇ ਵੀ ਭਰੋਸਾ ਕਰ ਸਕਦੇ ਹਨ। ਇਸ ਮੌਕੇ ਸਨੌਰ ਮਹਿਲਾ ਮੰਡਲ ਦੀ ਪ੍ਰਧਾਨ ਨਿਸ਼ਾ ਰਿਸ਼ੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
Punjab Bani 20 May,2024
85 ਸਾਲਾਂ ਤੋਂ ਵੱਧ ਉਮਰ ਦੇ ਬਜੁਰਗ ਨਾਗਰਿਕਾਂ ਤੇ ਦਿਵਿਆਂਗਜਨਾਂ ਦੀਆਂ ਵੋਟਾਂ ਘਰ-ਘਰ ਜਾ ਕੇ ਪੁਆਉਣ ਦਾ ਕੰਮ 21 ਤੇ 22 ਮਈ ਨੂੰ-ਜ਼ਿਲ੍ਹਾ ਚੋਣ ਅਫ਼ਸਰ
85 ਸਾਲਾਂ ਤੋਂ ਵੱਧ ਉਮਰ ਦੇ ਬਜੁਰਗ ਨਾਗਰਿਕਾਂ ਤੇ ਦਿਵਿਆਂਗਜਨਾਂ ਦੀਆਂ ਵੋਟਾਂ ਘਰ-ਘਰ ਜਾ ਕੇ ਪੁਆਉਣ ਦਾ ਕੰਮ 21 ਤੇ 22 ਮਈ ਨੂੰ-ਜ਼ਿਲ੍ਹਾ ਚੋਣ ਅਫ਼ਸਰ -ਕਿਹਾ, 761 ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਪੇਪਰ ਨਾਲ ਪੁਆਉਣਗੀਆਂ ਟੀਮਾਂ ਪਟਿਆਲਾ, 20 ਮਈ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਲੋਕ ਸਭਾ ਹਲਕਾ ਪਟਿਆਲਾ-13 ਲਈ ਦਿਵਿਆਂਗਜਨਾਂ, ਬਜ਼ੁਰਗਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਉਚੇਚੇ ਯਤਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਵੱਲੋਂ ਪਛਾਣ ਕੀਤੇ 761 ਵੋਟਰਾਂ ਦੀਆਂ ਵੋਟਾਂ 21 ਤੇ 22 ਮਈ ਨੂੰ ਘਰ-ਘਰ ਜਾ ਕੇ ਪੁਆਈਆਂ ਜਾਣਗੀਆਂ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਲੋਕ ਸਭਾ ਹਲਕਾ ਪਟਿਆਲਾ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਵਿੱਚ 497 ਵੋਟਰ 85 ਸਾਲਾਂ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜਨ ਹਨ ਜਦਕਿ 264 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਨੇ ਫਾਰਮ 12 ਡੀ ਭਰਕੇ ਆਪਣੀ ਵੋਟ ਘਰ ਤੋਂ ਹੀ ਪਾਉਣ ਲਈ ਬਿਨੈ ਕੀਤਾ ਸੀ। ਇਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਪੋਸਟਲ ਬੈਲੇਟ ਪੇਪਰ ਨਾਲ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਜਿਹੇ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ 54 ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਭਾ ਹਲਕੇ ਵਿੱਚ 126 ਸੀਨੀਅਰ ਸਿਟੀਜਨ ਤੇ 80 ਦਿਵਿਆਂਗਜਨ, ਪਟਿਆਲਾ ਦਿਹਾਤੀ ਹਲਕੇ ਵਿੱਚ 53 ਸੀਨੀਅਰ ਸਿਟੀਜਨ ਤੇ 12 ਦਿਵਿਆਂਗਜਨ ਵੋਟਰਾਂ ਦੀਆਂ ਵੋਟਾਂ, ਰਾਜਪੁਰਾ ਵਿਖੇ 33 ਸੀਨੀਅਰ ਸਿਟੀਜਨ ਤੇ 13 ਦਿਵਿਆਂਗਜਨ, ਡੇਰਾ ਬਸੀ ਵਿਖੇ 19 ਸੀਨੀਅਰ ਸਿਟੀਜਨ ਤੇ 25 ਦਿਵਿਆਂਗਜਨ, ਘਨੌਰ ਵਿਖੇ 30 ਸੀਨੀਅਰ ਸਿਟੀਜਨ ਤੇ 14 ਦਿਵਿਆਂਗਜਨ, ਸਨੌਰ ਵਿਖੇ 26 ਸੀਨੀਅਰ ਸਿਟੀਜਨ ਤੇ 13 ਦਿਵਿਆਂਗਜਨ, ਪਟਿਆਲਾ ਸ਼ਹਿਰੀ ਵਿਖੇ 103 ਸੀਨੀਅਰ ਸਿਟੀਜਨ ਤੇ 35 ਦਿਵਿਆਂਗਜਨ, ਸਮਾਣਾ ਵਿਖੇ 56 ਸੀਨੀਅਰ ਸਿਟੀਜਨ ਤੇ 25 ਦਿਵਿਆਂਗਜਨ ਅਤੇ ਸ਼ੁਤਰਾਣਾ ਹਲਕੇ ਵਿਖੇ 51 ਸੀਨੀਅਰ ਸਿਟੀਜਨ ਅਤੇ 47 ਦਿਵਿਆਂਗਜਨ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲੇਟ ਪੇਪਰ ਨਾਲ 21 ਤੇ 22 ਮਈ ਨੂੰ ਪੁਆਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਹਲਕਿਆਂ ਵਿੱਚ ਇਹ ਵੋਟਾਂ ਪੁਆਉਣ ਲਈ ਸਾਰੇ ਉਮੀਦਵਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਕਿ ਉਹ ਆਪਣੇ ਪੋਲਿੰਗ ਏਜੰਟ ਨਿਯੁਕਤ ਕਰ ਸਕਣ। ਇਨ੍ਹਾਂ ਟੀਮਾਂ ਨਾਲ ਸੁਰੱਖਿਆ ਕਰਮਚਾਰੀਆਂ ਦੇ ਨਾਲ-ਨਾਲ ਵੀਡੀਓਗ੍ਰਾਫ਼ਰ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨਿਰਪੱਖ, ਸੁਤੰਤਰ ਤੇ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ।
Punjab Bani 20 May,2024
ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ
ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਨੇ ਕਾਹੀਵਾਲ, ਬਲੋਲੀ, ਭਰਤਗੜ੍ਹ, ਸ੍ਰੀ ਆਨੰਦਪੁਰ ਸਾਹਿਬ ਅਤੇ ਨਯਾ ਨੰਗਲ ਵਿੱਚ ਕੀਤਾ ਚੋਣ ਪ੍ਰਚਾਰ ਜਨਤਕ ਮੀਟਿੰਗਾਂ ਵਿੱਚ ‘ਅਨੰਦਪੁਰ ਸਾਹਿਬ ਕੀ ਆਸ, ਸਾਡਾ ਸੁਭਾਸ਼’ ਦੇ ਨਾਅਰੇ ਗੂੰਜੇ ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਿੱਤਾ । ਚੋਣ ਪ੍ਰਚਾਰ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਗਿਆ ਹੈ। ਸੂਬੇ ਵਿੱਚ ਕਤਲ, ਲੁੱਟਾਂ-ਖੋਹਾਂ, ਜਬਰੀ ਵਸੂਲੀ ਅਤੇ ਗੈਂਗ ਵਾਰ ਹੋ ਰਹੇ ਹਨ। 'ਆਪ' ਦੇ ਸੱਤਾ 'ਚ ਆਉਣ ਤੋਂ ਬਾਅਦ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਸਿੰਘ "ਨੰਗਲ ਅੰਬੀਆਂ" ਦੇ ਕਤਲ ਵਰਗੀਆਂ ਹੋਰ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਜੇਕਰ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੀ ਗੱਲ ਕਰੀਏ ਤਾਂ ਇੱਥੇ ਵਾਪਰ ਰਹੀਆਂ ਘਟਨਾਵਾਂ ਸਾਨੂੰ ਇਹ ਸੋਚਣ ਲਈ ਮਜਬੂਰ ਕਰਦੀਆਂ ਹਨ ਕਿ ਅਸੀਂ ਜੰਗਲ ਰਾਜ ਵਿੱਚ ਰਹਿ ਰਹੇ ਹਾਂ। ਇੱਕ ਮਹੀਨਾ ਪਹਿਲਾਂ ਦਿਨ ਦਿਹਾੜੇ ਨੰਗਲ ਵਿੱਚ ਵੀਐਚਪੀ ਆਗੂ ਵਿਕਾਸ ਬੱਗਾ ਦਾ ਕਤਲ ਇਸ ਗੱਲ ਦਾ ਸਬੂਤ ਹੈ ਕਿ ਇਸ ਲੋਕ ਸਭਾ ਹਲਕੇ ਵਿੱਚ ਅਮਨ-ਕਾਨੂੰਨ ਜ਼ੀਰੋ ’ਤੇ ਪਹੁੰਚ ਗਿਆ ਹੈ। ਵਿਕਾਸ ਦੇ ਕਤਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਇਹ ਸਭ ਕੁਝ ਪਾਕਿਸਤਾਨ ਦੇ ਇਸ਼ਾਰੇ 'ਤੇ ਹੋਇਆ ਸੀ ਅਤੇ ਇਸ ਨੂੰ ਪੁਰਤਗਾਲ ਸਥਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਅੰਜਾਮ ਦਿੱਤਾ ਗਿਆ ਸੀ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਤੱਥ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਵਿੱਚ ਕਈ ਕਮੀਆਂ ਹਨ ਅਤੇ ਵਿਦੇਸ਼ਾਂ ਵਿੱਚ ਬੈਠੇ ਸਾਜ਼ਿਸ਼ਕਰਤਾ ਇਨ੍ਹਾਂ ਕਮੀਆਂ ਦਾ ਫਾਇਦਾ ਉਠਾ ਰਹੇ ਹਨ। ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ 'ਤੇ ਨਕੇਲ ਕੱਸਣ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਦੇ ਯੂਪੀ ਨੂੰ ਅਪਰਾਧਿਕ ਘਟਨਾਵਾਂ ਲਈ ਬਦਨਾਮ ਮੰਨਿਆ ਜਾਂਦਾ ਸੀ ਪਰ ਅੱਜ ਯੋਗੀ ਸਰਕਾਰ ਨੇ ਉੱਥੇ ਸੁਸ਼ਾਸਨ ਸਥਾਪਿਤ ਕੀਤਾ ਹੈ। ਡਾ: ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਸਿਖਲਾਈ ਲੈਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਇਸ ਹਫ਼ਤੇ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੀਆਂ ਰੈਲੀਆਂ ਪੰਜਾਬ ਵਿੱਚ ਸੁਸ਼ਾਸਨ ਦੀ ਨਵੀਂ ਸਵੇਰ ਲੈ ਕੇ ਆਉਣਗੀਆਂ ਅਤੇ ਯੋਗੀ ਅਤੇ ਮੋਦੀ ਦੀ ਜੋੜੀ ਸਮੁੱਚੇ ਪੰਜਾਬੀਆਂ ਵਿੱਚ ਨਵੀਂ ਊਰਜਾ ਭਰੇਗੀ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਦੀਆਂ ਰੈਲੀਆਂ ਦਾ ਹਰ ਪੰਜਾਬੀ ਇੰਤਜ਼ਾਰ ਕਰ ਰਿਹਾ ਹੈ ਕਿਉਂਕਿ ਉਹ ਆਪਣੇ ਹਰਮਨ ਪਿਆਰੇ ਨੇਤਾ ਨੂੰ ਦੇਖਣ ਲਈ ਬੇਤਾਬ ਹਨ। ਸੋਮਵਾਰ ਨੂੰ ਭਾਜਪਾ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੇ ਊਨਾ, ਮਿੰਡਵਾਂ, ਝਿੰਜਰੀ, ਕਾਹੀਵਾਲ, ਬਲੋਲੀ, ਭਰਤਗੜ੍ਹ, ਸ੍ਰੀ ਅਨੰਦਪੁਰ ਸਾਹਿਬ, ਭਾਨੂਪਲੀ, ਬ੍ਰਹਮਪੁਰ, ਗੋਹਲਾਨੀ, ਨਾਗਰਾਂ, ਨਯਾ ਨੰਗਲ ਆਦਿ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਹਰ ਥਾਂ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਜਨਤਕ ਮੀਟਿੰਗਾਂ ਵਿੱਚ ‘ਅਨੰਦਪੁਰ ਸਾਹਿਬ ਕੀ ਆਸ, ਸਦਾ ਸੁਭਾ’ ਦੇ ਨਾਅਰੇ ਗੂੰਜ ਰਹੇ ਸਨ।
Punjab Bani 20 May,2024
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਜੂਨ ਤੋਂ
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਜੂਨ ਤੋਂ ਪਟਿਆਲਾ, 20 ਮਈ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟ.)ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 5 ਜੂਨ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੋਰ ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45%ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।
Punjab Bani 20 May,2024
ਪਾਤਸ਼ਾਹੀ ਤੀਜੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਪਾਤਸ਼ਾਹੀ ਤੀਜੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ ਪਟਿਆਲਾ 20 ਮਈ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਾਤਸ਼ਾਹੀ ਤੀਸਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪਾਠੀ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 22 ਮਈ ਨੂੰ ਗੁਰੂ ਘਰ ਦੇ ਦੀਵਾਨ ਹਾਲ ਵਿਖੇ ਸਵੇਰੇ 10.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਧਾਰਮਕ ਸਮਾਗਮ ਵਿਚ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਸੰਗਤਾਂ ਧਾਰਮਕ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 20 May,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 19 ਮਈ : 'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।' ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦਿੱਤੀ। ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪਟਿਆਲਾ ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ। ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ। ਇਸੇ ਤਰ੍ਹਾਂ 24 ਮਈ ਨੂੰ ਹੀ ਗੁਰਦਾਸਪੁਰ ਤੋਂ ਬਾਅਦ ਜਲੰਧਰ ਚ ਸੁਸ਼ੀਲ ਰਿੰਕੂ ਸਮੇਤ ਦੁਆਬੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪੀਐਮ ਮੋਦੀ ਸੰਬੋਧਨ ਕਰਨਗੇ। ਭਾਜਪਾ ਦੇ ਸੀਨੀਅਰ ਆਗੂ ਤੇ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ, ਜੋ ਜਲਦ ਮੁਕੰਮਲ ਕਰ ਲਈਆਂ ਜਾਣਗੀਆਂ।
Punjab Bani 19 May,2024
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ
ਲੋਕ ਸਭਾ ਚੋਣਾਂ-2024 ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ - ਉਮੀਦਵਾਰਾਂ ਦੇ ਵੇਰਵੇ ਕੇਵਾਈਸੀ ਐਪ ਉੱਤੇ ਉਪਲੱਬਧ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।
Punjab Bani 19 May,2024
ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ
ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ ਪਟਿਆਲਾ 18 ਮਈ ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਭਾਦਸੋਂ ਰੋਡ 'ਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੱਚਿਆਂ ਦੇ ਮਾਪਿਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ ਅਤੇ ਚਾਰੋਂ ਬੱਚਿਆਂ ਦੀ ਆਤਮਾ ਨੂੰ ਸ਼ਾਂਤੀ ਦੇਣ। ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਮਾਂ ਹੋਣ ਦੇ ਨਾਤੇ ਉਹ ਸਾਰੇ ਬੱਚਿਆਂ ਨੂੰ ਅਪੀਲ ਕਰਦੇ ਹਨ ਕਿ ਉਹ ਕੋਈ ਵੀ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕਰਨ। ਹਰ ਬੱਚੇ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਘਰ ਵਿੱਚ ਕੋਈ ਨਾ ਕੋਈ ਉਨ੍ਹਾਂ ਦੀ ਉਡੀਕ ਕਰ ਰਿਹਾ ਹੈ ਅਤੇ ਉਹ ਉਨ੍ਹਾਂ ਦੇ ਮਾਪਿਆਂ ਦਾ ਭਵਿੱਖ ਹਨ। ਕਿਸੇ ਵੀ ਬੱਚੇ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੀ ਕਿਸੇ ਛੋਟੀ ਜਿਹੀ ਗਲਤੀ ਕਾਰਨ ਬੁਢਾਪੇ ਵਿੱਚ ਆਪਣੇ ਮਾਪਿਆਂ ਦਾ ਸਹਾਰਾ ਖੋਹ ਲੈਣ। ਕੋਈ ਵੀ ਖੁਸ਼ੀ ਮਨਾਉਣ ਲਈ ਇਹ ਜ਼ਰੂਰੀ ਨਹੀਂ ਕਿ ਅਸੀਂ ਸੜਕਾਂ 'ਤੇ ਉਤਰੀਏ। ਜੇਕਰ ਅਸੀਂ ਆਪਣੀ ਸੀਮਾ ਵਿੱਚ ਰਹਿ ਕੇ ਕੋਈ ਖੁਸ਼ੀ ਮਨਾਉਂਦੇ ਹਾਂ ਤਾਂ ਇਸ ਦਾ ਬੱਚਿਆਂ, ਵਿੱਦਿਅਕ ਅਦਾਰਿਆਂ ਅਤੇ ਬੱਚਿਆਂ ਦੇ ਪਰਿਵਾਰਾਂ ਨੂੰ ਜ਼ਿਆਦਾ ਫਾਇਦਾ ਹੋਵੇਗਾ।
Punjab Bani 18 May,2024
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ - ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ ਚੰਡੀਗੜ੍ਹ, 18 ਮਈ: ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ। ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ।
Punjab Bani 18 May,2024
ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ
ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰ ਰਿਹਰਸਲ ਵਿੱਚੋਂ ਗੈਰ-ਹਾਜ਼ਰ ਰਹਿਣ ਵਾਲਿਆਂ ਖਿਲਾਫ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੋਵੇਗੀ ਸਖਤ ਕਾਰਵਾਈ ਸੰਗਰੂਰ, 18 ਮਈ: ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਮਿਤੀ 19 ਮਈ ਦਿਨ ਐਤਵਾਰ ਨੂੰ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਕਰਮਚਾਰੀ ਰਿਹਰਸਲ ਦੌਰਾਨ ਗੈਰ-ਹਾਜ਼ਰ ਪਾਇਆ ਜਾਵੇਗਾ ਤਾਂ ਉਸ ਖਿਲਾਫ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਦਾ ਸਮੁੱਚਾ ਅਮਲ ਸ਼ਾਂਤੀਪੂਰਵਕ, ਸੁਰੱਖਿਅਤ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ 099-ਲਹਿਰਾ ਦੇ ਚੋਣ ਅਮਲੇ ਦੀ ਰਿਹਰਸਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ, 100-ਦਿੜ੍ਹਬਾ ਦੇ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ, 101-ਸੁਨਾਮ ਦੇ ਚੋਣ ਅਮਲੇ ਦੀ ਰਿਹਰਸਲ ਪਟਿਆਲਾ ਰੋਡ ਸੁਨਾਮ ਵਿਖੇ ਸਥਿਤ ਮਹਾਰਾਜਾ ਪੈਲੇਸ, 107-ਧੂਰੀ ਦੇ ਚੋਣ ਅਮਲੇ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਬੇਨੜਾ ਅਤੇ 108-ਸੰਗਰੂਰ ਦੇ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋਵੇਗੀ।
Punjab Bani 18 May,2024
ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ
ਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਵਿੱਚ ਵੋਟਰਾਂ ਲਈ ਸੁਵਿਧਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਆਦੇਸ਼ ਲਹਿਰਾ/ਖਨੌਰੀ/ ਸੰਗਰੂਰ, 18 ਮਈ - ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਦਿਨੇਸ਼ਨ ਐੱਚ. (ਆਈ.ਏ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਬਣੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਲੜੀ ਦੇ ਤਹਿਤ ਅੱਜ ਉਹਨਾਂ ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਸਥਿਤ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੇ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਿਤੀ 1 ਜੂਨ ਨੂੰ ਵੋਟ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪਹੁੰਚਣ ਵਾਲੇ ਵੋਟਰਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਫਸਰ ਲਹਿਰਾ ਨੂੰ ਆਖਿਆ ਕਿ ਉਹ ਸਾਰੀਆਂ ਤਿਆਰੀਆਂ ਆਪਣੀ ਨਿਗਰਾਨੀ ਹੇਠ ਮੁਕੰਮਲ ਕਰਵਾਉਣ। ਉਹਨਾਂ ਨੇ ਪੋਲਿੰਗ ਬੂਥਾਂ ਵਿੱਚ ਤੈਨਾਤ ਅਮਲੇ ਨੂੰ ਹਦਾਇਤ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵੀ ਨਾਗਰਿਕਾਂ ਵਿੱਚ ਨਿਰੰਤਰ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਮੌਕੇ ਉਨਾਂ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ।
Punjab Bani 18 May,2024
ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ
ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀ ਸੰਗਰੂਰ, 18 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਹਲਕਾ-108 ਸੰਗਰੂਰ ਦੇ ਨੋਡਲ ਅਫ਼ਸਰ ਬਲਬੀਰ ਚੰਦ, ਮੈਂਬਰ ਅਮਰਜੀਤ ਸਿੰਘ ਵੱਲੋਂ ਸਥਾਨਕ ਪ੍ਰੇਮ ਸਭਾ ਸਕੂਲ ਸੰਗਰੂਰ ਵਿਖੇ ਸਾਈਕਲ ਰੈਲੀ ਕਰਵਾਈ ਗਈ। ਇਸ ਮੌਕੇ ਸਵੀਪ ਨੋਡਲ ਅਫਸਰ ਬਲਬੀਰ ਚੰਦ ਵੱਲੋਂ ਵੋਟ ਪਾਉਣ ਦੀ ਵਿਧੀ ਸਮਝਾਈ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਸੰਸਥਾ ਦੇ ਪ੍ਰਿੰਸੀਪਲ ਅਤੇ ਹੋਰ ਕਰਮਚਾਰੀਆਂ ਨੇ ਸਵੀਪ ਟੀਮ ਨੂੰ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ 1 ਜੂਨ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਬਿਨਾ ਕਿਸੇ ਲਾਲਚ ਜਾਂ ਡਰ ਤੋਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਵਿਸ਼ਵਾਸ ਦਿਵਾਇਆ।
Punjab Bani 18 May,2024
ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ
ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ ਪਟਿਆਲਾ, 18 ਮਈ ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਸ਼ਨੀਵਾਰ ਨੂੰ ਪਟਿਆਲਾ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਔਰਤਾਂ ਦਾ ਕਿੰਨਾ ਸਤਿਕਾਰ ਕਰਦੀ ਹੈ, ਇਸਦੀ ਤਾਜ਼ਾ ਮਿਸਾਲ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਰਾਹੀਂ ਦੇਸ਼ ਦੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੁਲਿਸ ਨੇ ਮੁੱਢਲੇ ਤੱਥਾਂ ਦੇ ਆਧਾਰ 'ਤੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹਮਲਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀ.ਏ.) ਬਿਭਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਆਮ ਆਦਮੀ ਪਾਰਟੀ ਦੇ ਨੇਤਾ ਕਈ ਤਰ੍ਹਾਂ ਦੇ ਬਿਆਨ ਜਾਰੀ ਕਰਕੇ ਬਿਭਵ ਕੁਮਾਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰਕੇ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਨੂੰ ਦਰਸ਼ਾ ਰਹੇ ਹਨ। ਇੱਕ ਹੋਰ ਉਦਾਹਰਣ ਦਿੰਦਿਆਂ ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਕੁੱਲ 13 ਲੋਕ ਸਭਾ ਸੀਟਾਂ ਵਿੱਚੋਂ ਕਰੀਬ 25 ਫੀਸਦੀ ਸੀਟਾਂ ਤੇ ਔਰਤਾਂ ਨੂੰ ਚੋਣ ਲੜਨ ਦਾ ਮੌਕਾ ਪ੍ਰਦਾਨ ਕੀਤਾ ਹੈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ ਅਤੇ ਰਾਜਨੀਤੀ ਵਿੱਚ ਔਰਤਾਂ ਦੀ ਭੂਮਿਕਾ ਨੂੰ ਸਪਸ਼ਟ ਕਰ ਦਿੱਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇੱਕ ਵੀ ਮਹਿਲਾ ਉਮੀਦਵਾਰ ਉੱਤੇ ਭਰੋਸਾ ਨਹੀਂ ਕੀਤਾ। ਜਿਸ ਕਾਰਨ ਉਸ ਦੀ ਔਰਤਾਂ ਪ੍ਰਤੀ ਮਾਨਸਿਕਤਾ ਸਾਫ਼ ਝਲਕਦੀ ਹੈ। ਭਾਜਪਾ ਆਗੂ ਮੁਨੀਸ਼ਾ ਗੁਲਾਟੀ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹੋਏ ਹਮਲੇ ਦੇ ਮਾਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਬਿਭਵ ਕੁਮਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮਹਿਲਾ ਸਾਂਸਦ ਮੈਂਬਰ 'ਤੇ ਹਮਲਾ ਕੋਈ ਛੋਟੀ ਗੱਲ ਨਹੀਂ ਹੈ। ਇਸ ਘਟਨਾ ਨੇ ਭਾਰਤੀ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਈ ਹੈ, ਜਿਸ ਦਾ ਨਤੀਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਉਨ੍ਹਾਂ ਨਾਲ ਬੀਬਾ ਜੈਇੰਦਰਾ ਕੌਰ, ਮੁਨੀਸ਼ਾ ਗੁਲਾਟੀ, ਡਾ: ਦੀਪਕ ਜੋਤੀ, ਮਹਿਲਾ ਮੋਰਚਾ ਦੀ ਜਨਰਲ ਸਕੱਤਰ ਅੰਬਿਕਾ ਸਾਹਨੀ, ਸਕੱਤਰ ਜੀਤ ਕੌਰ ਤੇ ਸਿਮਰਨ ਕੌਰ ਮੁੱਖ ਤੌਰ 'ਤੇ ਹਾਜ਼ਰ ਸਨ |
Punjab Bani 18 May,2024
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ - ਵਿਆਪਕ ਯੋਜਨਾ ਦਾ ਉਦੇਸ਼ ਉਦਯੋਗਿਕ ਪੁਨਰ-ਸੁਰਜੀਤੀ, ਵਾਤਾਵਰਣ ਸਥਿਰਤਾ ਅਤੇ ਬੁਨਿਆਦੀ ਢਾਂਚਾ ਵਿਕਾਸ ਹੈ ਲੁਧਿਆਣਾ, 18 ਮਈ, 2024: ਕਾਫੀ ਉਡੀਕ ਤੋਂ ਬਾਅਦ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਨੂੰ ਇੱਕ ਨਮੂਨੇ ਦੇ ਸ਼ਹਿਰ ਵਿੱਚ ਤਬਦੀਲ ਕਰਨ ਦੇ ਉਦੇਸ਼ ਨਾਲ ਆਪਣਾ ਵਿਆਪਕ ਵਿਜ਼ਨ ਡਾਕੂਮੈਂਟ "ਡਰਾਈਵ ਇਟ" ਪੇਸ਼ ਕੀਤਾ। ਇਸ ਮੌਕੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਸਮੇਤ ਉੱਘੇ ਕਾਂਗਰਸੀ ਆਗੂ ਹਾਜ਼ਰ ਹੋਏ। ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਸੁਰਿੰਦਰ ਕੁਮਾਰ ਡਾਵਰ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਜੱਸੀ ਖੰਗੂੜਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ, ਦਿਹਾਤੀ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵੀ ਹਾਜ਼ਰ ਸਨ। ਜਿੱਥੇ ਉਨ੍ਹਾਂ ਆਪਣਾ ਸਹਿਯੋਗ ਦਿੱਤਾ ਅਤੇ ਹਲਕੇ ਲਈ ਸੋਚ ਦੀ ਅਹਿਮੀਅਤ 'ਤੇ ਜ਼ੋਰ ਦਿੱਤਾ। ਆਪਣੀਆਂ ਪਿਛਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਵੜਿੰਗ ਨੇ ਕਿਹਾ, “ਮੈਂ ਗਿੱਦੜਬਾਹਾ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਵਜੋਂ ਸੇਵਾ ਕੀਤੀ ਹੈ ਅਤੇ ਮੈਂ ਆਪਣੀ ਸਫਲਤਾ ਦਾ ਸਿਹਰਾ ਲੋਕਾਂ ਦੀ ਭਲਾਈ ਲਈ ਆਪਣੇ ਸਮਰਪਣ ਨੂੰ ਦਿੰਦਾ ਹਾਂ। ਮੈਨੂੰ ਮਾਣ ਹੈ ਕਿ ਮੈਂ ਆਪਣੇ ਹਲਕੇ ਵਿੱਚ ਇੱਕ ਡਿਗਰੀ ਕਾਲਜ ਅਤੇ 100 ਬਿਸਤਰਿਆਂ ਵਾਲਾ ਹਸਪਤਾਲ ਸਥਾਪਿਤ ਕੀਤਾ ਹੈ, ਜਿਸਨੂੰ ਕਾਇਆਕਲਪ ਸਕੀਮ ਤਹਿਤ ਪੰਜਾਬ ਵਿੱਚ ਸਭ ਤੋਂ ਵਧੀਆ ਸਬ ਡਿਵੀਜ਼ਨਲ ਹਸਪਤਾਲ ਵਜੋਂ ਮਾਨਤਾ ਮਿਲੀ ਹੈ। ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ, ਮੈਂ ਸਾਲਾਨਾ ਵਿਕਾਸ ਦੇ ਨਾਲ ਪਹਿਲੇ ਸਾਲ ਵਿੱਚ 1.5 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਮੈਂ ਬੱਸ ਮਾਫੀਆ ਨਾਲ ਵੀ ਨਜਿੱਠਿਆ, ਪਹਿਲੇ 12 ਦਿਨਾਂ ਵਿੱਚ ਲਗਭਗ 99,000 ਗੈਰ-ਕਾਨੂੰਨੀ ਐਕਸਟੈਂਸ਼ਨਾਂ ਨੂੰ ਖਤਮ ਕੀਤਾ, ਜਿਸ ਵਿੱਚ ਬਾਦਲਾਂ ਨਾਲ ਸੰਬੰਧਿਤ 60,000 ਬੱਸਾਂ ਅਤੇ ਉਨ੍ਹਾਂ ਦੇ 15,000 ਸਾਥੀ ਸ਼ਾਮਲ ਹਨ। ਵੜਿੰਗ ਦੇ ਵਿਜ਼ਨ ਦਸਤਾਵੇਜ਼ ਵਿੱਚ ਕਈ ਪ੍ਰਮੁੱਖ ਪਹਿਲਕਦਮੀਆਂ ਪੇਸ਼ ਕੀਤੀਆਂ ਗਈਆਂ ਹਨ। ਇਸ ਅਨੁਸਾਰ ਉਹ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤੇ 650 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ ਬੁੱਢਾ ਦਰਿਆ ਨੂੰ ਤੇਜ਼ੀ ਨਾਲ ਸੁਰਜੀਤ ਕਰਨਗੇ, ਤਾਂ ਜੋ ਇਸ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਦਾ ਉਦੇਸ਼ ਸ਼ਹਿਰ ਨੂੰ ਭਾਰਤ ਦੇ ਮਾਨਚੈਸਟਰ ਦੀ ਸ਼ਾਨ ਨੂੰ ਬਹਾਲ ਕਰਨਾ ਹੈ। ਲੁਧਿਆਣਾ ਦੇ ਟਿਕਾਊ ਅਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਪਾਅ ਸੁਝਾਉਣ ਲਈ ਇੱਕ ਖੋਜ ਫੰਡ ਬਣਾਇਆ ਜਾਵੇਗਾ, ਜਿਸ ਵਿੱਚ ਹਵਾ ਅਤੇ ਪਾਣੀ ਦੀ ਗੁਣਵੱਤਾ, ਟ੍ਰੈਫਿਕ ਪ੍ਰਬੰਧਨ, ਫਿਰਨੀ ਦੇ ਨਾਲ ਲੱਗਦੇ ਪਿੰਡਾਂ ਦੇ ਯੋਜਨਾਬੱਧ ਵਿਕਾਸ ਅਤੇ ਲੁਧਿਆਣਾ ਵਾਸੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਉਦਯੋਗਿਕ ਕਲੱਸਟਰ ਬਣਾਉਣ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਤੋਂ ਇੱਕ ਵਿਸ਼ੇਸ਼ ਪੈਕੇਜ ਪ੍ਰਾਪਤ ਕੀਤਾ ਜਾਵੇਗਾ। ਇਸੇ ਤਰ੍ਹਾਂ ਲੁਧਿਆਣਾ ਦੇ ਉਦਯੋਗਿਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਤਿ-ਆਧੁਨਿਕ ਪ੍ਰਦਰਸ਼ਨੀ ਕੇਂਦਰ ਦਾ ਨਿਰਮਾਣ ਕੀਤਾ ਜਾਵੇਗਾ। ਪਹਿਲੇ ਤਿੰਨ ਸਾਲਾਂ ਵਿੱਚ, ਵੜਿੰਗ ਨੇ ਕਿਸਾਨਾਂ ਲਈ ਗ੍ਰਾਂਟ ਵਧਾਉਣ ਅਤੇ ਵੱਖ-ਵੱਖ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤੀ ਦੀ ਸਹੂਲਤ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨਾਲ ਚਰਚਾ ਕਰਨ ਦੀ ਯੋਜਨਾ ਬਣਾਈ ਹੈ। ਇਸੇ ਤਰ੍ਹਾਂ ਸ਼ਹਿਰ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਅਤੇ ਲੁਧਿਆਣਾ ਨੂੰ ਲੌਜਿਸਟਿਕ ਹੱਬ ਵਜੋਂ ਸਥਾਪਤ ਕਰਨ ਲਈ ਰਿੰਗ ਰੋਡ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਤਰਜੀਹ ਹੈ। ਇੱਕ ਮਹੱਤਵਪੂਰਨ ਰੁੱਖ ਲਗਾਉਣ ਦੀ ਪਹਿਲਕਦਮੀ ਦੇ ਤਹਿਤ, ਹਰ ਸਾਲ ਹਰਿਆਲੀ ਵਧਾਉਣ ਲਈ ਹਾਈਵੇਜ਼, ਜੰਗਲੀ ਖੇਤਰਾਂ ਅਤੇ ਵਿਭਾਗ ਦੀ ਜ਼ਮੀਨ 'ਤੇ 1 ਲੱਖ ਸਥਾਨਕ ਕਿਸਮਾਂ ਦੇ ਰੁੱਖ ਲਗਾਏ ਜਾਣਗੇ। ਵੜਿੰਗ ਜਲ ਸ਼ਕਤੀ ਵਿਭਾਗ ਨਾਲ ਮਿਲ ਕੇ ਸਥਾਨਕ ਉਦਯੋਗਾਂ ਨੂੰ ਨਹਿਰਾਂ ਰਾਹੀਂ ਸਤਹੀ ਪਾਣੀ ਮੁਹੱਈਆ ਕਰਵਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਨੂੰ ਬਚਾਉਣ ਦੀ ਵਕਾਲਤ ਕਰਨਗੇ। ਇਲੈਕਟ੍ਰਿਕ ਅਤੇ ਸੀਐਨਜੀ ਆਟੋ ਲਈ ਕਾਂਗਰਸ ਵੱਲੋਂ ਸਬਸਿਡੀ ਵਾਤਾਵਰਣ ਪੱਖੀ ਆਵਾਜਾਈ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਲਗਭਗ 5,000 ਪਰਿਵਾਰਾਂ ਦੀ ਆਮਦਨ ਵਧੇਗੀ। ਉਦਯੋਗਿਕ ਸਹਾਇਤਾ ਅਤੇ ਸਰਕਾਰੀ ਸਹਾਇਤਾ ਨਾਲ ਇਲੈਕਟ੍ਰਿਕ ਵਾਹਨ ਚਾਰਜਿੰਗ ਨੈੱਟਵਰਕ ਸਥਾਪਿਤ ਕੀਤਾ ਜਾਵੇਗਾ। ਪੰਜ ਸਾਲਾਂ ਦੇ ਅੰਦਰ ਸਾਰੀਆਂ ਸਰਕਾਰੀ ਇਮਾਰਤਾਂ ਨੂੰ 100% ਸੂਰਜੀ ਊਰਜਾ ਅਤੇ ਵਪਾਰਕ ਅਤੇ ਨਿੱਜੀ ਇਮਾਰਤਾਂ ਨੂੰ ਘੱਟੋ-ਘੱਟ 50% ਸੂਰਜੀ ਊਰਜਾ ਨਾਲ ਲੈਸ ਕਰਨਾ ਹੈ। ਲੁਧਿਆਣਾ ਦੇ ਪੱਤਰਕਾਰ ਭਾਈਚਾਰੇ ਨੂੰ ਸਮਰਪਿਤ ਇੱਕ ਪੂਰੀ ਤਰ੍ਹਾਂ ਨਾਲ ਲੈਸ ਪ੍ਰੈੱਸ ਕਲੱਬ ਦੀ ਸਥਾਪਨਾ ਕੀਤੀ ਜਾਵੇਗੀ। ਇਸੇ ਤਰ੍ਹਾਂ ਢੰਡਾਰੀ ਕਲਾਂ, ਮੁੱਲਾਂਪੁਰ ਅਤੇ ਜਗਰਾਉਂ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਮਲਟੀਪਰਪਜ਼ ਇਨਡੋਰ ਖੇਡ ਸਟੇਡੀਅਮ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਨਵਿਆਇਆ ਜਾਵੇਗਾ ਅਤੇ ਇਸ ਦਾ ਨਾਂ ਬਦਲ ਕੇ ਸ਼ਹੀਦ ਸੁਖਦੇਵ ਥਾਪਰ ਇਨਡੋਰ ਸਟੇਡੀਅਮ ਰੱਖਿਆ ਜਾਵੇਗਾ। ਸਾਹਿਰ ਲੁਧਿਆਣਵੀ ਮੈਮੋਰੀਅਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ ਵਿੱਚ ਅਖਾੜਾ, ਲਾਇਬ੍ਰੇਰੀ, ਵਿਜ਼ੂਅਲ ਆਰਟ ਗੈਲਰੀ ਅਤੇ ਰਿਹਾਇਸ਼ ਦੀਆਂ ਸਹੂਲਤਾਂ ਹੋਣਗੀਆਂ। ਪਿੰਡਾਂ ਵਿੱਚ ਛੱਪੜ ਦੀ ਉਸਾਰੀ, ਲਾਇਬ੍ਰੇਰੀਆਂ, ਐਲ.ਈ.ਡੀ ਲਾਈਟਾਂ ਅਤੇ ਸੀ.ਸੀ.ਟੀ.ਵੀ ਕੈਮਰੇ ਸਮੇਤ ਵੱਡੇ ਪ੍ਰੋਜੈਕਟਾਂ ਲਈ ਲੋੜੀਂਦੀਆਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਹਲਵਾਰਾ ਵਿਖੇ ਬਣਨ ਵਾਲਾ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਪਾਰਕ ਕੇਂਦਰਾਂ ਲਈ ਸਿੱਧੀਆਂ ਉਡਾਣਾਂ ਨੂੰ ਯਕੀਨੀ ਬਣਾਏਗਾ। ਨੇੜਲੇ ਵਪਾਰਕ, ਧਾਰਮਿਕ ਅਤੇ ਸੈਰ-ਸਪਾਟਾ ਸਥਾਨਾਂ ਲਈ ਹੈਲੀਕਾਪਟਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਲੁਧਿਆਣਾ ਅਤੇ ਹੋਰ ਸ਼ਹਿਰਾਂ ਜਿਵੇਂ ਕਿ ਬਠਿੰਡਾ ਅਤੇ ਚੰਡੀਗੜ੍ਹ ਵਿਚਕਾਰ ਬਿਹਤਰ ਸੰਪਰਕ ਬਣਾਉਣ ਲਈ ਲੋਕਲ ਟਰੇਨਾਂ ਦੀ ਗਿਣਤੀ ਵਧਾਈ ਜਾਵੇਗੀ। ਇਸ ਕ੍ਰਮ ਵਿੱਚ, ਕਿਫ਼ਾਇਤੀ ਅਤੇ ਆਰਾਮਦਾਇਕ ਜਨਤਕ ਆਵਾਜਾਈ ਪ੍ਰਦਾਨ ਕਰਨ ਲਈ ਇਲੈਕਟ੍ਰਿਕ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ। ਸਮਾਰਟ ਸਿਟੀ ਪ੍ਰੋਜੈਕਟ ਤਹਿਤ ਪੂਰੇ ਸ਼ਹਿਰ ਵਿੱਚ ਇੰਟੈਲੀਜੈਂਟ ਟ੍ਰੈਫਿਕ ਲਾਈਟਾਂ ਲਗਾਈਆਂ ਜਾਣਗੀਆਂ। ਵਿਆਪਕ ਸੀਸੀਟੀਵੀ ਕਵਰੇਜ ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ ਵਿਵਸਥਾ ਲਾਗੂ ਕਰਨ ਵਿੱਚ ਮਦਦ ਕਰੇਗੀ। ਓਵਰਪਾਸ ਅਤੇ ਅੰਡਰਪਾਸ ਭੀੜ ਵਾਲੀਆਂ ਥਾਵਾਂ ਖਾਸ ਕਰਕੇ ਉਦਯੋਗਿਕ ਅਤੇ ਗਿਆਸਪੁਰਾ ਖੇਤਰਾਂ ਵਿੱਚ ਬਣਾਏ ਜਾਣਗੇ। ਰਾਜਾ ਵੜਿੰਗ ਨੇ ਲੋਕਾਂ ਦੇ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ, "'ਡਰਾਈਵ ਇਟ' ਲੁਧਿਆਣਾ ਲਈ ਇੱਕ ਉੱਜਵਲ, ਵਧੇਰੇ ਖੁਸ਼ਹਾਲ ਭਵਿੱਖ ਲਈ ਇੱਕ ਰੋਡਮੈਪ ਪੇਸ਼ ਕਰਦਾ ਹੈ। ਮੈਂ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਦ੍ਰਿਸ਼ਟੀ ਨੂੰ ਸਾਕਾਰ ਕਰਨ ਅਤੇ ਲੁਧਿਆਣਾ ਨੂੰ ਇੱਕ ਆਧੁਨਿਕ, ਟਿਕਾਊ ਅਤੇ ਸਰਗਰਮ ਸ਼ਹਿਰ ਵਜੋਂ ਬਦਲਣ ਲਈ ਮੇਰੇ ਨਾਲ ਹੱਥ ਮਿਲਾਉਣ ਲਈ ਸੱਦਾ ਦਿੰਦਾ ਹਾਂ।”
Punjab Bani 18 May,2024
ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ
ਆਪ ਨੇਤਾ ਲਾਲੀ ਮਜੀਠੀਆ ਅਕਾਲੀ ਦਲ ਵਿੱਚ ਹੋਏ ਸ਼ਾਮਲ ਬਟਾਲਾ, 17 ਮਈ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲਾਲੀ ਮਜੀਠੀਆ ਦੇ ਪਾਰਟੀ ਵਿੱਚ ਆਉਣ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ’ਚ ਉਮੀਦਵਾਰ ਅਨਿਲ ਜੋਸ਼ੀ ਨੂੰ ਰਾਜਸੀ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਉਹ ਲੰਘੇ ਢਾਈ-ਤਿੰਨ ਦਹਾਕਿਆਂ ਤੋਂ ਇੱਕ-ਦੂਸਰੇ ਦੇ ਕੱਟੜ ਵਿਰੋਧੀ ਸਨ। ਇਸ ਮੌਕੇ ਬਿਕਰਮ ਮਜੀਠੀਆ ਨੇ ਲਾਲੀ ਮਜੀਠੀਆ ਦੇ ਪੈਰੀਂ ਹੱਥ ਲਗਾਉਂਦਿਆਂ ਤੇ ਇਹ ਕਹਿੰਦਿਆਂ ਮੁਆਫ਼ੀ ਮੰਗੀ ਕਿ ਉਨ੍ਹਾਂ ਕੋਲੋਂ ਅਤੀਤ ਵਿੱਚ ਕੁਝ ਗ਼ਲਤੀਆਂ ਹੋਈਆਂ ਜਿਸ ਲਈ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ।
Punjab Bani 18 May,2024
ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ
ਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨ ਜਲੰਧਰ, 17 ਮਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਸੂਬੇ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਅਤੇ ਉਹ ਜਿੱਤ ਕੇ ਆਪਣੇ ਮਹਿਲਾਂ ਅੰਦਰ ਵੜ ਕੇ ਕੁੰਡੀ ਲਗਾ ਲੈਂਦੇ ਸਨ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਵਾ ਦੋ ਸਾਲ ਦੇ ਸਮੇਂ ਵਿੱਚ ਸੂਬੇ ਦੇ ਕੰਮ ਕਰਨ ਦੇ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਰਤਾਰਪੁਰ ਵਿੱਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਵਿੱਚ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ’ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਤਾਪਮਾਨ ਵਧਣ ਕਾਰਨ ਇਹ ਦੋਵੇਂ ਆਪਣੇ ਮਹਿਲਾਂ ਵਿੱਚੋਂ ਨਹੀਂ ਨਿਕਲਦੇ ਸਨ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਕੋਈ ਸਿਆਸੀ ਧਿਰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਸਾਬਿਤ ਕਰਦੀ ਹੈ ਤਾਂ ਉਹ ਉਨ੍ਹਾਂ ਲਈ ਜ਼ਹਿਰ ਦੀ ਗੋਲੀ ਵਾਂਗ ਹੋਵੇਗਾ।
Punjab Bani 18 May,2024
ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ
ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ ਨਵੀਂ ਦਿੱਲੀ, 17 ਮਈ ਪੱਛਮੀ ਦਿੱਲੀ ਦੇ ਇੱਕ ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੂਟਰ ਦਿੱਲੀ ਪੁਲੀਸ ਦੀ ਵਿਸ਼ੇਸ਼ ਯੂਨਿਟ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ ਇਲਾਕੇ ਨੇੜੇ ਹੋਇਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, ‘‘ਸਾਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਿਮਾਂਸ਼ੂ ਭਾਊ ਦਾ ਸ਼ਾਰਪਸ਼ੂਟਰ ਅਜੈ ਉਰਫ਼ ਗੋਲੀ ਬਾਹਰੀ ਦਿੱਲੀ ਦੇ ਪਿੰਡ ਖੇੜਾ ਖੁਰਦ ਵਿੱਚ ਆਉਣ ਵਾਲਾ ਹੈ। ਇਸ ਮਗਰੋਂ ਇੱਕ ਟੀਮ ਬਣਾਈ ਗਈ ਅਤੇ ਜਾਲ ਵਿਛਾਇਆ ਗਿਆ।’’ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਟੀਮ ਨੇ ਅਜੈ ਨੂੰ ਹੌਂਡਾ ਸਿਟੀ ਕਾਰ ’ਚ ਰੋਕਿਆ। ਅਧਿਕਾਰੀ ਨੇ ਕਿਹਾ, ‘‘ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੁਲਜ਼ਮ ਪੁਲੀਸ ਟੀਮ ’ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਲੱਗਾ।’’ ਅਧਿਕਾਰੀ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਉਸ ਦੇ ਗੋਲੀ ਲੱਗੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
Punjab Bani 18 May,2024
ਹਾਦਸਾ : ਲਾ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਹਾਦਸੇ ਦੌਰਾਨ ਹੋਈ ਮੌਤ
ਹਾਦਸਾ : ਲਾ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਹਾਦਸੇ ਦੌਰਾਨ ਹੋਈ ਮੌਤ ਚੰਡੀਗੜ੍ਹ, 18 ਮਈ ਇਥੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਸਿੱਧੂਵਾਲ (ਪਟਿਆਲਾ) ਦੇ 4 ਵਿਦਿਆਰਥੀਆਂ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋਇਆ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਹਾਦਸਾ ਪਟਿਆਲਾ ਤੋਂ ਦੋ ਕਿਲੋਮੀਟਰ ਭਾਦਸੋਂ ਰੋਡ ’ਤੇ ਹੋਇਆ। ਯੂਨੀਵਰਸਿਟੀ ਦੀ ਵਿਦਿਆਰਥਣ ਸਮੇਤ ਜਦੋਂ ਪੰਜ ਵਿਦਿਆਰਥੀ ਐੱਸਯੂਵੀ ਵਿੱਚ ਸਨ ਤਾਂ ਉਹ ਦਰੱਖਤ ਨਾਲ ਟਕਰਾ ਗਈ। ਇਹ ਹਾਦਸਾ ਅੱਜ ਤੜਕੇ 2 ਵਜੇ ਹੋਇਆ। ਮ੍ਰਿਤਕਾਂ ਦੀ ਪਛਾਣ ਰਿਪੂ ਸਹਿਗਲ (22), ਈਸ਼ਾਨ ਸੂਦ (24) ਅਤੇ 22 ਸਾਲਾ ਵਿਦਿਆਰਥਣ ਵਜੋਂ ਹੋਈ ਹੈ। ਦੀਕਸ਼ਾਂਤ ਜੌਹਰ ਨੂੰ ਗੰਭੀਰ ਸੱਟਾਂ ਵੱਜੀਆਂ।
Punjab Bani 18 May,2024
ਟੀਵੀ ਸੀਰੀਅਲ ਐਕਟਰ ਰੋਸ਼ਨ ਸਿੰਘ ਸੋਢੀ ਪੁੱਜੇ ਸਹੀ ਸਲਾਮਤ ਘਰ
ਟੀਵੀ ਸੀਰੀਅਲ ਐਕਟਰ ਰੋਸ਼ਨ ਸਿੰਘ ਸੋਢੀ ਪੁੱਜੇ ਸਹੀ ਸਲਾਮਤ ਘਰ ਦਿੱਲੀ, 18 ਮਈ ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਰੌਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਲਾਪਤਾ ਅਦਾਕਾਰ ਗੁਰਚਰਨ ਸਿੰਘ 24 ਦਿਨਾਂ ਬਾਅਦ ਆਪਣੇ ਘਰ ਪਰਤ ਆਏ। ਪੁਲੀਸ ਮੁਤਾਬਕ ਵੁਹ ਅਧਿਆਤਮਿਕ ਯਾਤਰਾ ‘ਤੇ ਗਏ ਅਤੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਕਈ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਉਹ ਸ਼ੁੱਕਰਵਾਰ ਘਰ ਪਰਤੇ। ਉਨ੍ਹਾਂ ਦੇ ਬਿਆਨ ਮੈਜਿਸਟਰੇਟ ਦੇ ਸਾਹਮਣੇ ਦਰਜ ਕਰਵਾਏ ਗਏ ਹਨ ਅਤੇ ਉਹ ਠੀਕ ਹੈ।
Punjab Bani 18 May,2024
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ
ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਸਾਬਕਾ ਕੌਂਸਲਰ ਮਾਲਵਿੰਦਰ ਦੇ ਘਰ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਪਟਿਆਲਾ, 18 ਮਈ: ਪਟਿਆਲਾ ਪਾਰਲੀਮਾਨੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਐਮ ਪੀ ਰਹੇ ਪ੍ਰਨੀਤ ਕੌਰ ਤੇ ਇਕ ਵਾਰ ਐਮ ਪੀ ਰਹੇ ਡਾ. ਧਰਮਵੀਰ ਗਾਂਧੀ ਪਟਿਆਲਾ ਲਈ ਕੇਂਦਰ ਸਰਕਾਰ ਤੋਂ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ ਤੇ ਪਟਿਆਲਾ ਦੇ ਪਛੜੇਪਣ ਦਾ ਇਹੀ ਮੁੱਖ ਕਾਰਣ ਹੈ। ਇਥੇ ਸਾਬਕਾ ਕੌਂਸਲਰ ਮਾਲਵਿੰਦਰ ਸਿੰਘ ਝਿੱਲ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਜਿਸਨੇ ਰੈਲੀ ਦਾ ਰੂਪ ਧਾਰ ਲਿਆ, ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਇਹਨਾਂ ਦੋਵਾਂ ਆਗੂਆਂ ਦੀ ਬਦੌਲਤ ਪਟਿਆਲਾ ਪਾਰਲੀਮਾਨੀ ਹਲਕੇ ਨੇ 25 ਸਾਲ ਗੁਆ ਲਏ ਹਨ। ਉਹਨਾਂ ਕਿਹਾ ਕਿ ਕੇਂਦਰ ਤੋਂ ਬਹੁਤ ਵੱਡੇ-ਵੱਡੇ ਪ੍ਰਾਜੈਕਟ ਲੈ ਕੇ ਪਟਿਆਲਾ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕਦਾ ਸੀ। ਇਥੇ ਰੋਜ਼ਗਾਰ ਪੈਦਾ ਕੀਤਾ ਜਾ ਸਕਦਾ ਸੀ ਪਰ ਇਹਨਾਂ ਦੋਵਾਂ ਦੀ ਨਲਾਇਕੀ ਕਾਰਣ ਮੁਸ਼ਕਿਲਾਂ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਝੱਲਣੀਆਂ ਪਈਆਂ। ਉਹਨਾਂ ਕਿਹਾ ਕਿ ਹੁਣ ਜੇਕਰ ਲੋਕ ਉਹਨਾਂ ਦੀ ਝੋਲੀ ਇਹ ਸੀਟ ਪਾਉਣਗੇ ਤਾਂ ਉਹ ਕੰਮ ਕਰ ਕੇ ਵਿਖਾਉਣਗੇ ਕਿ ਇਕ ਸੰਸਦ ਮੈਂਬਰ ਆਪਣੇ ਹਲਕੇ ਵਾਸਤੇ ਕੀ ਕੁਝ ਕਰ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੀ ’ਤੇ ਵੋਟਾਂ ਪਾ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਕਿਉਂਕਿ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਾਬਕਾ ਐਮ ਪੀ ਪਰਮਜੀਤ ਸਿੰਘ ਪੰਮਾ, ਹਰਵਿੰਦਰ ਸਿੰਘ ਬੱਬੂ, ਗੁਰਵਿੰਦਰ ਸਿੰਘ ਧੀਮਾਨ, ਰਾਜਿੰਦਰ ਵਿਰਕ,ਜਗਰਾਜ ਝਿੱਲ, ਕੁਲਦੀਪ ਰੱਫਾ, ਮਾਸਟਰ ਜਗਪਾਲ ਸਿੰਘ, ਜਰਨੈਲ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਤੋਤਾ ਸਿੰਘ, ਫਤਿਹਜੀਤ ਸਿੰਘ ਜੌਲੀ, ਦਵਿੰਦਰ ਟੋਕੇਵਾਲਾ, ਰਾਜ ਟਿਵਾਣਾ, ਗੁਰਿੰਦਰਪਾਲ ਸਿੰਘ, ਕਰਮ ਸਿੰਘ ਟੌਹੜਾ,ਵਿਨੋਦ ਜਿੰਦਲ, ਰਣਜੀਤ ਨੰਬਰਦਾਰ, ਬਿਕਰਮਜੀਤ ਸਿੰਘ ਭੱਟੀ, ਡਾ. ਨਛੱਤਰ, ਪਰਸ ਰਾਮ, ਦਲਜੀਤ ਮਾਂਗਟ, ਜੋਗਿੰਦਰ ਸ਼ਰਮਾ, ਗੁਰਚਰਨ ਸਿੰਘ ਡੋਗਰ, ਬਖਸ਼ੀਸ਼ ਸੰਧੂ, ਬਲਜਿੰਦਰ ਗਾਂਧੀ, ਨਰੇਸ਼ ਕੁਮਾਰ, ਸੰਦੀਪ ਮਾਮਾ, ਮਨਪ੍ਰੀਤ ਖਰੋੜ, ਅਵਤਾਰ ਸਿੰਘ ਤਾਰੀ, ਡਿਪਟੀ ਡਾਇਰੈਕਟਰ ਮਾਨ ਸਾਹਿਬ, ਬੀਬੀ ਕਰਮਜੀਤ ਕੌਰ ਝਿੱਲ, ਬੀਬੀ ਚਰਨਜੀਤ ਕੌਰ ਅਤੇ ਲਾਭ ਸਿੰਘ ਆਦਿ ਪਤਵੰਤੇ ਹਾਜ਼ਰ ਸਨ।
Punjab Bani 18 May,2024
ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ
ਸਵਾਮੀ ਮਾਲੀਵਾਲ ਮਾਮਲਾ : ‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? : ਆਪ ਨੇਤਾ ਆਤਿਸ਼ੀ ਨਵੀਂ ਦਿੱਲੀ, 18 ਮਈ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਗੈਰ-ਕਾਨੂੰਨੀ ਭਰਤੀ ਮਾਮਲੇ ਵਿਚ ਗ੍ਰਿਫਤਾਰੀ ਦਾ ਸਾਹਮਣਾ ਕਰ ਰਹੀ ਹੈ ਅਤੇ ਉਸ ਨੂੰ ਭਾਜਪਾ ਨੇ ‘ਬਲੈਕਮੇਲ’ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਸਾਜ਼ਿਸ਼ ਦਾ ਹਿੱਸਾ ਬਣਾਇਆ ਹੈ। ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ‘ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਆਤਿਸ਼ੀ ਨੇ ਦੋਸ਼ ਲਗਾਇਆ ਕਿ ਮਾਲੀਵਾਲ ਸੋਮਵਾਰ ਨੂੰ ਬਿਨਾਂ ਮੁਲਾਕਾਤ ਦਾ ਸਮਾਂ ਲਏ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ।ਸੁਆਲ ਕੀਤਾ,‘ਉਹ ਅੰਦਰ ਕਿਉਂ ਗਈ? ਉਹ ਮੁਲਾਕਾਤ ਦਾ ਸਮਾਂ ਲਏ ਬਿਨਾਂ ਮੁੱਖ ਮੰਤਰੀ ਨਿਵਾਸ ਕਿਉਂ ਪਹੁੰਚੀ? ਅਰਵਿੰਦ ਕੇਜਰੀਵਾਲ ਉਸ ਦਿਨ ਰੁੱਝੇ ਹੋਏ ਸਨ ਅਤੇ ਉਨ੍ਹਾਂ ਨੂੰ ਨਹੀਂ ਮਿਲੇ ਸਨ।
Punjab Bani 18 May,2024
'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ
'ਲੋਕ ਸਭਾ ਚੋਣਾਂ 2024' 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ -ਵੋਟਾਂ ਲਈ ਦੌੜੇ ਵਿਦਿਆਰਥੀ ਤੇ ਪਟਿਆਲਵੀ, 1 ਜੂਨ ਨੂੰ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ -ਦੇਸ਼ ਦਾ ਭਵਿੱਖ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਮੁੱਖ ਮਕਸਦ-ਸ਼ੌਕਤ ਅਹਿਮਦ ਪਰੇ -ਕਿਹਾ, ਜ਼ਿਲ੍ਹੇ ਨੂੰ 70 ਫ਼ੀਸਦੀ ਤੋਂ ਵੱਧ ਵੋਟਿੰਗ ਵੱਲ ਲਿਜਾਣ ਲਈ ਕਾਰਗਰ ਸਾਬਤ ਹੋਵੇਗੀ ਵੋਟ ਰਨ ਮੈਰਾਥਨ ਪਟਿਆਲਾ, 18 ਮਈ: ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਹੇਠ ਅੱਜ ਕਰਵਾਈ 'ਵੋਟ ਰਨ ਮੈਰਾਥਨ' ਨੂੰ ਪੋਲੋ ਗਰਾਊਂਡ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਚਾਰ ਹਜਾਰ ਦੇ ਕਰੀਬ ਵਿਦਿਆਰਥੀਆਂ ਅਤੇ ਪਟਿਆਲਵੀਆਂ ਨੇ ਇਸ ਵੋਟ ਰਨ ਮੈਰਾਥਨ ਵਿੱਚ ਉਤਸ਼ਾਹ ਨਾਲ ਹਿੱਸਾ ਲੈਕੇ ਵੋਟਰਾਂ ਨੂੰ 1 ਜੂਨ 2024 ਨੂੰ ਲੋਕ ਸਭਾ ਚੋਣਾਂ ਲਈ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ ਅਤੇ ਐਸ.ਪੀ ਸਿਟੀ ਸਰਫ਼ਰਾਜ ਆਲਮ, ਦਿਵਿਆਂਗਜਨ ਸਟੇਟ ਆਈਕਨ ਜਗਵਿੰਦਰ ਸਿੰਘ ਅਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਵੇਰੇ ਜਲਦੀ ਉਠਕੇ ਇਸ ਮੈਰਾਥਨ 'ਚ ਹਿੱਸਾ ਲੈਣ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਭਵਿੱਖ ਦੇ ਵੋਟਰਾਂ ਅਤੇ ਦੇਸ਼ ਦੇ ਭਵਿੱਖ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਹੈ ਤਾਂ ਕਿ ਸਾਡੇ ਨੌਜਵਾਨ ਵੀ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾ ਸਕਣ। ਵਿਦਿਆਰਥੀਆਂ ਤੇ ਪਟਿਆਲਵੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਤੇ ਵੋਟਾਂ ਪਾਉਣ ਦਾ ਸੁਨੇਹਾ ਦੇਣ ਲਈ ਇਸ ਵੋਟ ਰਨ ਮੈਰਾਥਨ 'ਚ ਹਿੱਸਾ ਲੈਣ ਲਈ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੋਸ਼ਿਸ਼ ਪਟਿਆਲਾ ਨੂੰ 70 ਫ਼ੀਸਦੀ ਤੋਂ ਵੱਧ ਵੋਟਿੰਗ ਵਾਲਾ ਜ਼ਿਲ੍ਹਾ ਬਣਾਉਣ ਲਈ ਕਾਰਗਰ ਸਾਬਤ ਹੋਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵੋਟ ਰਨ ਮੈਰਾਥਨ ਨੇ ਅੱਜ ਇਹ ਸੁਨੇਹਾ ਦਿੱਤਾ ਹੈ ਕਿ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਆਪਣਾ ਕੁਝ ਸਮਾਂ ਕੱਢਕੇ ਵੋਟਾਂ ਜਰੂਰ ਪਾਉਣ ਲਈ ਬੂਥ ਉਪਰ ਜਾਵੇ। ਵੋਟ ਰਨ ਮੈਰਾਥਨ ਦੀ ਅਗਵਾਈ ਕਰ ਰਹੇ ਏ.ਡੀ.ਸੀ. ਕੰਚਨ ਨੇ ਦੱਸਿਆ ਕਿ ਇਸ ਵੋਟ ਰਨ ਮੈਰਾਥਨ ਵਿੱਚ ਸ਼ਾਮਲ ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਪੋਲੋ ਗਰਾਊਂਡ ਤੋਂ ਸ਼ੁਰੂ ਹੋਕੇ ਲੀਲਾ ਭਵਨ, ਬਾਰਾਂਦਰੀ, ਸ਼ੇਰਾਂ ਵਾਲਾ ਗੇਟ ਤੋਂ ਹੁੰਦੀ ਹੋਈ ਫੁਹਾਰਾ ਚੌਂਕ ਤੋਂ ਵਾਪਸ ਪੋਲੋ ਗਰਾਊਂਡ ਵਿਖੇ ਸਮਾਪਤੀ ਕੀਤੀ ਹੈ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ, ਡੀ.ਐਫ਼.ਐਸ.ਸੀ. ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਆਈ.ਸੀ.ਆਈ.ਸੀ. ਬੈਂਕ ਦੇ ਰੀਜ਼ਨਲ ਮੁਖੀ ਅਮਿਤ ਕੁਮਾਰ ਤੇ ਕਰੁਣ ਸ਼ਰਮਾ, ਚੋਣ ਦਫ਼ਤਰ ਦਾ ਸਮੁੱਚਾ ਅਮਲਾ, ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਅਤੇ ਪ੍ਰਿੰਸੀਪਲ ਤੇ ਅਧਿਆਪਕ ਮੌਜੂਦ ਸਨ।
Punjab Bani 18 May,2024
ਕਿਰਗਿਜਸਤਾਨ ਵਿਖੇ ਭਾਰਤੀ ਵਿਦਿਆਰਥੀਆਂ ਤੇ ਹਮਲੇ, ਘਰਾਂ ਵਿੱਚ ਰਹਿਣ ਦੀ ਸਲਾਹ
ਕਿਰਗਿਜਸਤਾਨ ਵਿਖੇ ਭਾਰਤੀ ਵਿਦਿਆਰਥੀਆਂ ਤੇ ਹਮਲੇ, ਘਰਾਂ ਵਿੱਚ ਰਹਿਣ ਦੀ ਸਲਾਹ ਨਵੀਂ ਦਿੱਲੀ, 18 ਮਈ ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਾਲੇ ਕਥਿਤ ਝੜਪ ਦੇ ਮੱਦੇਨਜ਼ਰ ਭਾਰਤ ਨੇ ਅੱਜ ਉਥੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਮੱਧ ਏਸ਼ਿਆਈ ਦੇਸ਼ ਵਿੱਚ ਭਾਰਤੀ ਦੂਤਘਰ ਨੇ ਕਿਹਾ ਕਿ ਉਹ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ ਅਤੇ ਸਥਿਤੀ ਹੁਣ ਸ਼ਾਂਤ ਹੈ। ਮਿਸ਼ਨ ਨੇ ਸ਼ਹਿਰ ਵਿੱਚ ਰਹਿਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਭਾਰਤੀ ਵਿਦਿਆਰਥੀਆਂ ਨੂੰ ਭਾਰਤੀ ਦੂਤਘਰ ਨਾਲ ਨਿਯਮਤ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ।ਕਿਰਗਿਜ਼ਸਤਾਨ ਦੀ ਰਾਜਧਾਨੀ ਦੇ ਇੱਕ ਹਿੱਸੇ ਵਿੱਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਵਿਚਕਾਰ ਕਥਿਤ ਝੜਪ ਕਾਰਨ ਹਾਲਾਤ ਤਣਾਅਪੂਰਨ ਹੋ ਗਏ ਹਨ। ਇਹ ਘਟਨਾ ਕਿਰਗਿਜ਼ਸਤਾਨ ਵਿਚ ਦੱਖਣੀ ਏਸ਼ੀਆ ਤੋਂ ਬਹੁਤ ਸਾਰੇ ਪਰਵਾਸੀਆਂ ਦੀ ਮੌਜੂਦਗੀ ਕਾਰਨ ਹੈ।
Punjab Bani 18 May,2024
ਸਵਾਮੀ ਮਾਲੀਵਾਲ ਮਾਮਲੇ ਵਿੱਚ ਬਿਭਵ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
ਸਵਾਮੀ ਮਾਲੀਵਾਲ ਮਾਮਲੇ ਵਿੱਚ ਬਿਭਵ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ, 18 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਅੱਜ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਿਭਵ ਕੁਮਾਰ ਨੂੰ ਦਿੱਲੀ ਪੁਲਹਸ ਦੀ ਟੀਮ ਨੇ ਬਾਅਦ ਦੁਪਹਿਰ ਕਰੀਬ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਚੁੱਕਿਆ।
Punjab Bani 18 May,2024
ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ
ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ ਦਿਲੀ : ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਤੋਂ ਤੀਰਥ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ 9 ਸ਼ਰਧਾਲੂ ਜ਼ਿੰਦਾ ਸੜ ਗੲ ਤੇ 15 ਜ਼ਖਮੀ ਹੋ ਗਏ। ਇਹ ਹਾਦਸਾ ਹਰਿਆਣਾ ਦੇ ਨੂਹ ਨੇੜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਦੇਰ ਰਾਤ ਹੋਇਆ। ਜ਼ਖਮੀਆਂ ਨੂੰ ਨੂਹ ਮੈਡੀਕਲ ਕਾਲਜ ਲਿਆਂਦਾ ਗਿਆ ਹੈ। ਬੱਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 60 ਤੋਂ ਵੱਧ ਲੋਕ ਸਵਾਰ ਸਨ। ਸਾਰੇ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਵਸਨੀਕ ਸਨ ਤੇ ਸਾਰੇ ਇੱਕ ਦੂਜੇ ਦੇ ਰਿਸ਼ਤੇਦਾਰ ਸਨ। ਸਥਾਨਕ ਲੋਕਾਂ ਨੇ ਬੱਸ ਨੂੰ ਅੱਗ ਲੱਗੀ ਦੇਖ ਕੇ ਗੱਡੀ ਦਾ ਪਿੱਛਾ ਕੀਤਾ ਅਤੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ।
Punjab Bani 18 May,2024
ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ
ਤਾਨਾਸ਼ਾਹੀ ਨੂੰ ਨਹੀ ਕੀਤਾ ਜਾਵੇਗਾ ਸਵੀਕਾਰ : ਅਰਵਿੰਦ ਕੇਜਰੀਵਾਲ ਚੰਡੀਗੜ੍ਹ, 17 ਮਈ ਅੱਜ ਅੰਮ੍ਰਿਤਸਰ ਵਿੱਚ ਭਾਜਪਾ ‘ਤੇ ਹਮਲਾ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ‘ਚ ਕਥਿਤ ਤੌਰ ‘ਤੇ ਚੱਲ ਰਹੀ ‘ਤਾਨਾਸ਼ਾਹੀ’ ਸਵੀਕਾਰ ਨਹੀਂ ਹੈ ਅਤੇ ਦੇਸ਼ ਨੇ ਪਿਛਲੇ 75 ਸਾਲਾਂ ‘ਚ ਅਜਿਹਾ ਦੌਰ ਕਦੇ ਨਹੀਂ ਦੇਖਿਆ। ਸ੍ਰੀ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਵਿਧਾਇਕਾਂ ਸਮੇਤ ਪੰਜਾਬ ਦੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ ਤੇ ਉਨ੍ਹਾਂ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਭਾਜਪਾ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਾਰੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਡੱਕ ਰਹੀ ਹੈ। ਉਨ੍ਹਾਂ ਕਿਹਾ,‘ਸਾਡੇ ਦੇਸ਼ ਵਿੱਚ ਜੋ ਤਾਨਾਸ਼ਾਹੀ ਚੱਲ ਰਹੀ ਹੈ, ਉਹ ਸਵੀਕਾਰ ਨਹੀਂ ਹੈ।
Punjab Bani 17 May,2024
ਬੱਚੇ ਦੀ ਲਾਸ਼ ਮਿਲਣ ਕਾਰਨ ਲੋਕਾਂ ਨੇ ਲਗਾਈ ਸਕੂਲ ਅੰਦਰ ਅੱਗ
ਬੱਚੇ ਦੀ ਲਾਸ਼ ਮਿਲਣ ਕਾਰਨ ਲੋਕਾਂ ਨੇ ਲਗਾਈ ਸਕੂਲ ਅੰਦਰ ਅੱਗ ਪਟਨਾ, 17 ਮਈ ਪਟਨਾ ਸ਼ਹਿਰ ਦੇ ਦੀਘਾ ਇਲਾਕੇ ‘ਚ ਅੱਜ ਨਿੱਜੀ ਸਕੂਲ ਦੇ ਅਹਾਤੇ ‘ਚੋਂ ਚਾਰ ਸਾਲਾ ਵਿਦਿਆਰਥੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਗੁੱਸੇ ‘ਚ ਆਈ ਭੀੜ ਨੇ ਸਕੂਲ ਨੂੰ ਅੱਗ ਲਗਾ ਦਿੱਤੀ। ਪੁਲੀਸ ਨੂੰ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਦੌਰਾਨ ਬੱਚੇ ਦੀ ਲਾਸ਼ ਸਕੂਲ ’ਚੋਂ ਬਰਾਮਦ ਹੋਈ। ਘਟਨਾ ਦੇ ਸਬੰਧ ‘ਚ ਤਿੰਨ ਮਸ਼ਕੂਕ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਸਕੂਲ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੀ ਲਾਸ਼ ਮਿਲਣ ਤੋਂ ਬਾਅਦ ਗੁੱਸੇ ‘ਚ ਆਏ ਕੁਝ ਲੋਕਾਂ ਨੇ ਸਕੂਲ ਨੂੰ ਅੱਗ ਲਗਾ ਦਿੱਤੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਵੀਰਵਾਰ ਨੂੰ ਬੱਚਾ ਸਕੂਲ ਤੋਂ ਘਰ ਨਹੀਂ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ। ਸਕੂਲ ਪ੍ਰਸ਼ਾਸਨ ਸ਼ਾਮ ਤੱਕ ਲੜਕੇ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕਰਦਾ ਰਿਹਾ। ਰਾਤ ਨੂੰ ਜਦੋਂ ਵਿਦਿਆਰਥੀ ਦੀ ਲਾਸ਼ ਸਕੂਲ ਦੇ ਅੰਦਰ ਮਿਲੀ ਤਾਂ ਗੁੱਸੇ ‘ਚ ਆਏ ਪਰਿਵਾਰਕ ਮੈਂਬਰ ਅਤੇ ਸਥਾਨਕ ਨਿਵਾਸੀ ਅੱਜ ਸਵੇਰੇ ਸਕੂਲ ਦੇ ਬਾਹਰ ਇਕੱਠੇ ਹੋ ਗਏ ਅਤੇ ਅੱਗ ਲਗਾ ਦਿੱਤੀ।
Punjab Bani 17 May,2024
ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ
ਈਡੀ ਨੇ ਆਪ ਪਾਰਟੀ ਨੂੰ ਵੀ ਕੀਤਾ ਨਾਮਜਦ ਨਵੀਂ ਦਿੱਲੀ, 17 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਕਰਨ ਦੀ ਮੰਗ ਕੀਤੀ ਗਈ ਹੈ।
Punjab Bani 17 May,2024
ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ
ਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜ ਬਿਭਵ ਕੁਮਾਰ ਲਗਾਤਾਰ ਕੁਟਦਾ ਮਾਰਦਾ ਰਿਹਾ : ਮਾਲੀਵਾਲ ਨਵੀਂ ਦਿੱਲੀ, 17 ਮਈ ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਕਥਿਤ ਤੌਰ ’ਤੇ ਕਈ ਵਾਰ ਲੱਤ ਮਾਰੀ ਅਤੇ ਥੱਪੜ ਮਾਰਿਆ। ਉਹ ਕਈ ਵਾਰ ਮਦਦ ਲਈ ਲਗਾਤਾਰ ਰੌਲਾ ਪਾਉਂਦੀ ਰਹੀ। ਮਾਲੀਵਾਲ ‘ਤੇ ਹੋਏ ਕਥਿਤ ਹਮਲੇ ਦੇ ਵੇਰਵੇ ਅੱਜ ਉਦੋਂ ਸਾਹਮਣੇ ਆਏ ਜਦੋਂ ਰਾਜ ਸਭਾ ਮੈਂਬਰ ਇਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੈਜਿਸਟ੍ਰੇਟ ਸਾਹਮਣੇ ਪੇਸ਼ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਵੀਰਵਾਰ ਨੂੰ ਐੱਫਆਈਆਰ ਦਰਜ ਕੀਤੀ ਅਤੇ ਬਿਭਵ ਕੁਮਾਰ ਨੂੰ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਮਾਲੀਵਾਲ ਮਦਦ ਲਈ ਲਗਾਤਾਰ ਚੀਕ ਰਹੀ ਸੀ ਪਰ ਬਿਭਵ ਕੁਮਾਰ ਉਸ ਦੀ ਛਾਤੀ, ਪੇਟ ਅਤੇ ਉਸ ਦੇ ਸਰੀਰ ਦੇ ਹੇਠਲੇ ਹਿੱਸਿਆਂ ਵਿੱਚ ਲੱਤਾਂ ਮਾਰਦਾ ਰਿਹਾ।
Punjab Bani 17 May,2024
ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ
ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਤਿੰਨੇ ਜ਼ਿਲਿ੍ਹਆਂ ਦੇ ਉਚ ਅਧਿਕਾਰੀ ਵੀ ਹੋਏ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਦਾ ਭਰੋਸਾ ਸੰਗਰੂਰ, 17 ਮਈ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 12-ਸੰਗਰੂਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਦਿਨੇਸ਼ਨ ਐਚ., ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ ਤੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਐਸ.ਪੀਜ਼ ਤੇ ਡੀ.ਐਸ.ਪੀਜ਼ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਹਿਲ, ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ, ਐਸ.ਐਸ.ਪੀ ਬਰਨਾਲਾ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਅਤੇ ਐਸ.ਐਸ.ਪੀ ਮਲੇਰਕੋਟਲਾ ਡਾ. ਸਿਮਰਤ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿਨੇਸ਼ਨ ਐਚ. ਨੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਚੋਣ ਪ੍ਰਬੰਧਨ ਯੋਜਨਾ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਅਤੇ ਹੁਣ ਤੱਕ ਇਸ ਸਬੰਧ ਵਿੱਚ ਵੱਖ-ਵੱਖ ਅਧਿਕਾਰੀਆਂ ਵੱਲੋਂ ਕੀਤੀ ਕਾਰਵਾਈ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਈ.ਵੀ.ਐਮ ਤੇ ਵੀਵੀਪੈਟ ਪ੍ਰਬੰਧਨ, ਚੋਣ ਸਮੱਗਰੀ ਪ੍ਰਬੰਧਨ, ਵੱਖ-ਵੱਖ ਨੋਡਲ ਅਧਿਕਾਰੀਆਂ ਤੇ ਟੀਮਾਂ ਦੀ ਸਿਖਲਾਈ ਤੇ ਰਿਹਰਸਲ, ਸਵੀਪ ਗਤੀਵਿਧੀਆਂ, ਈ.ਟੀ.ਪੀ.ਬੀ.ਐਸ ਤੇ ਪੋਸਟਲ ਬੈਲਟ ਪੇਪਰਾਂ, ਵੈਬਕਾਸਟਿੰਗ, ਵੀਡੀਓਗ੍ਰਾਫੀ, ਐਫ.ਐਸ.ਟੀ, ਐਸ.ਐਸ.ਟੀ, ਸ਼ਿਕਾਇਤ ਨਿਵਾਰਨ ਸੈਲ ਤੇ ਸੀ-ਵਿਜਿਲ, ਐਕਸਾਈਜ਼, ਦਿਵਿਆਂਗ ਵੋਟਰਾਂ ਦੀਆਂ ਸੁਵਿਧਾਵਾਂ, ਵੱਖ-ਵੱਖ ਮੋਬਾਇਲ ਐਪਲੀਕੇਸ਼ਨਾਂ, ਸਟਰੌਂਗ ਰੂਮ ਆਦਿ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਇਸ ਦੌਰਾਨ ਖਰਚਾ ਨਿਗਰਾਨ ਅਮਿਤ ਸੰਜੇ ਗੁਰਵ (ਆਈ.ਆਰ.ਐਸ) ਨੇ ਤਾਇਨਾਤ ਟੀਮਾਂ ਨੂੰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਜ਼ਾਦ ਉਮੀਦਵਾਰਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੈਂਕਾਂ ਵਿੱਚ ਨਗਦੀ ਦੇ ਸ਼ੱਕੀ ਲੈਣ ਦੇਣ, ਚੋਣ ਸਮੱਗਰੀ ’ਤੇ ਕੀਤੇ ਜਾਣ ਵਾਲੇ ਖਰਚਿਆਂ, ਵਾਹਨਾਂ ਦੀ ਚੈਕਿੰਗ, ਡਿਜ਼ੀਟਲ ਪ੍ਰਣਾਲੀ ਨਾਲ ਨਗਦੀ ਦੇ ਲੈਣ ਦੇਣ ਆਦਿ ’ਤੇ ਵੀ ਨਜ਼ਰ ਰੱਖੀ ਜਾਵੇ। ਉਨ੍ਹਾਂ ਵੱਲੋਂ ਸਹਾਇਕ ਖਰਚਾ ਅਬਜ਼ਰਵਰਾਂ, ਮਾਈਕਰੋ ਅਬਜ਼ਰਵਰਾਂ ਆਦਿ ਦੀ ਚੋਣਾਂ ਸਬੰਧੀ ਸਿਖਲਾਈ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਅਬਜ਼ਰਵਰ ਆਮਿਰ ਜਾਵੇਦ (ਆਈ.ਪੀ.ਐਸ) ਨੇ ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਪੁਲਿਸ ਫੋਰਸ, ਸਟਰੌਂਗ ਰੂਮ ਤੇ ਗਿਣਤੀ ਕੇਂਦਰਾਂ ਦੀ ਸੁਰੱਖਿਆ, ਸੀ.ਸੀ.ਟੀ.ਵੀ ਕੈਮਰਿਆਂ, ਵੀਡੀਓਗ੍ਰਾਫੀ ਪ੍ਰਬੰਧਨ, ਸਾਇਬਰ ਸਕਿਓਰਟੀ ਆਦਿ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਸਮੂਹ ਅਬਜ਼ਰਵਰਾਂ ਨੂੰ ਵਿਸਵਾਸ ਦਿਵਾਇਆ ਕਿ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
Punjab Bani 17 May,2024
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ - ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਹੁਣ ਜਦੋਂ ਇਹ ਸਾਫ ਹੋ ਗਿਆ ਹੈ ਕਿ ਕਿਹੜੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਤਾਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਦੂਜਿਆਂ ਦੀ ਆਲੋਚਨਾ ਕਰਦੇ ਸਮੇਂ ਬੇਬੁਨਿਆਦ ਦੋਸ਼ ਲਗਾਉਣ ਅਤੇ ਵਿਵਾਦਤ ਬਿਆਨ ਦੇਣ ਤੋਂ ਬਚਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਸਥਾਨਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚੋਣ ਪ੍ਰਚਾਰ ਵਿੱਚ ਲੱਗੇ ਸਾਰੇ ਰਾਜਨੀਤਿਕ ਵਰਕਰਾਂ ਨੂੰ ਬੈਜ ਜਾਂ ਸ਼ਨਾਖਤੀ ਕਾਰਡ ਦਿਖਾਉਣ ਅਤੇ ਚੋਣ ਪ੍ਰਚਾਰ ਦੌਰਾਨ ਤੇ ਚੋਣਾਂ ਵਾਲੇ ਦਿਨ ਵਾਹਨਾਂ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਗੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ (ਚਿੱਟੇ) ਕਾਗਜ਼ 'ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਅਤੇ ਵੋਟਰਾਂ ਉੱਤੇ ਕਿਸੇ ਵੀ ਤਰੀਕੇ ਦਾ ਪ੍ਰਭਾਵ ਅਤੇ ਹੋਰ ਚੋਣ ਅਪਰਾਧ, ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਅੰਦਰ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਨਕਦ ਲੈਣ-ਦੇਣ ਅਤੇ ਵੱਡੀ ਮਾਤਰਾ ਵਿੱਚ ਨਕਦੀ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਦੂਜੀਆਂ ਪਾਰਟੀਆਂ ਦੀਆਂ ਮੀਟਿੰਗਾਂ ਅਤੇ ਜਲੂਸਾਂ ਵਿੱਚ ਗੜਬੜੀ ਕਰਨ ਦੀ ਮਨਾਹੀ ਹੈ ਅਤੇ ਪੋਲਿੰਗ ਬੂਥਾਂ ਦੇ ਨੇੜੇ ਪ੍ਰਚਾਰ ਸਮੱਗਰੀ ਪ੍ਰਦਰਸ਼ਿਤ ਨਹੀਂ ਹੋਣੀ ਚਾਹੀਦੀ। ਸਿਬਿਨ ਸੀ ਨੇ ਕਿਹਾ ਕਿ ਨਿੱਜੀ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਜਾਂ ਧਰਨਾ ਲਗਾਉਣਾ ਵੀ ਮਨ੍ਹਾ ਹੈ ਅਤੇ ਸਿਆਸੀ ਮੀਟਿੰਗਾਂ ਵਿਚ ਕਿਸੇ ਵੀ ਵਿਘਨ ਵਿਰੁੱਧ ਪੁਲਿਸ ਦੀ ਮਦਦ ਲੈਣੀ ਚਾਹੀਦੀ ਹੈ। ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 127 ਦੇ ਅਨੁਸਾਰ, ਕੋਈ ਵੀ ਵਿਅਕਤੀ ਜੋ ਜਨਤਕ ਮੀਟਿੰਗਾਂ ਵਿੱਚ ਮਾਹੌਲ ਨੂੰ ਵਿਗਾੜਦਾ ਹੈ, ਉਹ ਛੇ ਮਹੀਨੇ ਦੀ ਕੈਦ, ਦੋ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਦੇ ਯੋਗ ਹੋ ਸਕਦਾ ਹੈ। ਕਿਸ ਲੋਕ ਸਭਾ ਹਲਕੇ ਤੋਂ ਕਿੰਨੇ ਉਮੀਦਵਾਰ- ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਮਰਦ ਅਤੇ 3 ਮਹਿਲਾਵਾਂ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਮਹਿਲਾਵਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।
Punjab Bani 17 May,2024
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ -50 ਸਾਲ ਪੁਰਾਣੇ ਡੰਪਿੰਗ ਗਰਾਊਂਡ ਦੇ ਪੱਕੇ ਹੱਲ ਲਈ ਲਗਾਏ ਰੇਮਿਡਿਏਸ਼ਨ ਪਲਾਂਟ ਨੂੰ ਵੀ ਨਹੀਂ ਸੰਭਾਲ ਸਕੀ ਆਪ ਪਾਰਟੀ, ਹੁਣ ਧੂੰਏਂ ਨੇ ਲੋਕਾਂ ਦਾ ਸਾਹ ਲੈਣਾ ਵੀ ਕੀਤਾ ਔਖਾ ਪਟਿਆਲਾ 17 ਮਈ 2024 ਸਨੌਰ ਰੋਡ ’ ਦੇ ਨਾਲ ਲਗਦੀ ਤੇਜਬਾਗ ਕਲੋਨੀ ’ਚ ਕਰਵਾਏ ਗਈ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਸਨੌਰ ਰੋਡ ਦੇ ਨਾਲ ਲਗਦੇ 50 ਸਾਲ ਪੁਰਾਣੇ ਡੰਪ ਦੇ ਪੱਕੇ ਸੁਧਾਰ ਲਈ ਉਹਨਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਡੰਪ ਦੇ ਸਥਾਈ ਹੱਲ ਲਈ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਰੇਮੀਡੀਏਸ਼ਨ ਪਲਾਂਟ ਲਗਾਇਆ ਗਿਆ ਸੀ। ਪਰ ਪਿਛਲੇ ਢਾਈ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਪਲਾਂਟ ਦਾ ਵਿਸਤਾਰ ਕਰਨਾਂ ਤਾਂ ਦੂਰ ਇਸ ਪਲਾਂਟ ਨੂੰ ਚਾਲੂ ਵੀ ਨਹੀਂ ਰੱਖ ਸਕੀ। ਰੇਮੀਡੀਏਸ਼ਨ ਪਲਾਂਟ ਦੇ ਲਗਾਤਾਰ 26 ਮਹੀਨੇ ਬੰਦ ਰਹਿਣ ਨਾਲ ਡੰਪ ਵਾਲੀ ਥਾਂ ’ਤੇ ਇੱਕ ਲੱਖ ਟਨ ਤੋਂ ਵੱਧ ਨਵਾਂ ਕੂੜਾ ਇਕੱਠਾ ਹੋ ਗਿਆ। ਇਸ ਕੂੜੇ ਨੂੰ ਪਿਛਲੇ ਦਸ ਦਿਨਾਂ ਤੋਂ ਲੱਗੀ ਅੱਗ ਨੇ ਸ਼ਹਿਰ ਦੇ ਕਰੀਬ ਇੱਕ ਲੱਖ ਲੋਕਾਂ ਦਾ ਸਾਹ ਲੈਣਾ ਹੀ ਔਖਾ ਕਰ ਦਿੱਤਾ ਹੈ। ਬੀਬਾ ਜੈਇੰਦਰਾ ਕੌਰ ਨੇ ਤੇਜਬਾਗ ਕਲੋਨੀ, ਮਥੁਰਾ ਕਲੋਨੀ ਅਤੇ ਜਗਦੀਸ਼ ਕਲੋਨੀ ਦੇ ਲੋਕਾਂ ਵੱਲੋਂ ਕਰਵਾਈ ਜਨਤਕ ਮੀਟਿੰਗ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਵੇਗੀ। ਪਾਰਟੀ ਆਗੂਆਂ ਵੱਲੋਂ ਕੀਤੇ ਇਸ ਵਾਅਦੇ 'ਤੇ ਭਰੋਸਾ ਕਰਦਿਆਂ ਸਾਰਿਆਂ ਨੇ ਕੇਜਰੀਵਾਲ ਨੂੰ ਇੱਕ ਮੌਕਾ ਦਿੱਤਾ, ਪਰ 26 ਮਹੀਨਿਆਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਇੱਕ ਵੀ ਔਰਤ ਨੂੰ 1000 ਰੁਪਏ ਮਹੀਨਾ ਪੈਨਸ਼ਨ ਨਹੀਂ ਦੇ ਸਕੀ। ਅੱਜ ਜਦੋਂ ਆਮ ਆਦਮੀ ਪਾਰਟੀ ਦੇ ਲੋਕ ਸ਼ਹਿਰ ਵਾਸੀਆਂ ਦੇ ਘਰ-ਘਰ ਜਾ ਕੇ ਵੋਟਾਂ ਮੰਗਣ ਲਈ ਆਉਣ ਤਾਂ ਉਨ੍ਹਾਂ ਤੋਂ ਲੰਗੇ 26 ਮਹੀਨਿਆਂ ਦੇ ਹਜ਼ਾਰ ਰੁਪਏ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਪਟਿਆਲਾ ਨੂੰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ, ਉਸ ਤੋਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਫਿਰ ਸ਼੍ਰੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦਿੱਤੀ। ਇਸ ਦੇ ਨਾਲ ਹੀ 500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨਹਿਰੀ ਪਾਣੀ ਦਾ ਪ੍ਰੋਜੈਕਟ ਦਿੱਤਾ ਗਿਆ। 205 ਕਰੋੜ ਰੁਪਏ ਦੀ ਲਾਗਤ ਨਾਲ ਛੋਟੀ ਅਤੇ ਵੱਡੀ ਨਦੀਆਂ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਤਹਿਤ ਸ਼ਹਿਰ ਵਿੱਚ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਦਿੱਤੇ ਗਏ। 19 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰੋਜੈਕਟ, ਹੈਰੀਟੇਜ ਰਜਿੰਦਰਾ ਝੀਲ ਦਾ ਨਵੀਨੀਕਰਨ, ਸ਼ਹਿਰ ਦੇ 113 ਪਾਰਕਾਂ ਦਾ ਨਵੀਨੀਕਰਨ, 115 ਧਰਮਸ਼ਾਲਾਵਾਂ ਦਾ ਨਵੀਨੀਕਰਨ, ਪਾਰਕਾਂ ਵਿੱਚ ਨਵੇਂ ਜਿੰਮ, ਨਵੀਆਂ ਐਲ.ਈ.ਡੀ. ਸਟਰੀਟ ਲਾਈਟਾਂ, ਬਾਰਾਂਦਰੀ ਦਾ ਨਵੀਨੀਕਰਨ, ਰੇਲਵੇ ਸਟੇਸ਼ਨ ਅਤੇ ਰਾਜਪੁਰਾ ਰੋਡ 'ਤੇ ਦੋ ਅੰਡਰਪਾਥ, ਸ੍ਰੀ ਮੋਤੀ ਬਾਗ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਸੁੰਦਰੀਕਰਨ, ਨਵਾਂ ਬੱਸ ਸਟੈਂਡ ਅਤੇ ਸ਼ਹਿਰ ਦੇ ਹਰ ਕੋਨੇ 'ਤੇ ਸੈਮੀ ਅੰਡਰਗਰਾਊਂਡ ਡੱਬਿਆਂ ਦੇ ਨਾਲ-ਨਾਲ ਸਫ਼ਾਈ ਲਈ ਛੇ ਆਧੁਨਿਕ ਕੰਪੈਕਟਰ ਸਿਸਟਮ ਸਥਾਪਤ ਕਰਵਾਏ। ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਸ਼ਹਿਰ ਵਾਸੀਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਮਾਤਾ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕੇਂਦਰ ਸਰਕਾਰ ਵੱਲੋਂ ਪਟਿਆਲਾ ਲਈ ਅਹਿਮ ਸਕੀਮਾਂ ਪਾਸ ਕਰਵਾ ਕੇ ਦਿੱਤੀਆਂ ਹਨ। ਜਿਸ ਵਿੱਚ 752 ਕਰੋੜ ਰੁਪਏ ਦੀ ਲਾਗਤ ਨਾਲ ਨਾਰਦਰਨ ਬਾਈਪਾਸ, 597 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਨੇੜੇ ਬਣਨ ਵਾਲੇ ਫਲਾਈਓਵਰ ਅਤੇ ਇਸ ਨੂੰ ਚੰਡੀਗੜ੍ਹ-ਸੰਗਰੂਰ ਬਾਈਪਾਸ ਨਾਲ ਜੋੜਨ ਦੇ ਨਾਲ-ਨਾਲ ਘੱਗਰ ਦੇ ਸਥਾਈ ਹੱਲ ਲਈ ਮਨਜ਼ੂਰੀ ਹਾਸਲ ਕਰਵਾ ਕੇ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਕਸਿਤ ਭਾਰਤ ਯੋਜਨਾ ਤਹਿਤ ਪਾਤੜਾਂ ਨੇੜਿਓਂ ਲੰਘਦੇ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਪਟਿਆਲਾ ਵਿੱਚ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਬੀਬਾ ਜੈਇੰਦਰਾ ਕੌਰ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਪਟਿਆਲਾ ਦੇ ਲੋਕ ਚਾਹੁੰਦੇ ਹਨ ਕਿ ਪਟਿਆਲਾ ਦਾ ਵਿਕਾਸ ਸਿਖਰਾਂ 'ਤੇ ਪਹੁੰਚੇ ਤਾਂ ਜ਼ਰੂਰੀ ਹੈ ਕਿ ਮਹਾਰਾਣੀ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਲੋਕ ਸਭਾ 'ਚ ਭੇਜਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਕੋਈ ਪਟਿਆਲਾ ਦਾ ਭਵਿੱਖ ਸੁਰੱਖਿਅਤ ਕਰ ਸਕਦਾ ਹੈ ਤਾਂ ਉਹ ਕੇਵਲ ਨਰਿੰਦਰ ਮੋਦੀ ਹੀ ਹਨ ਅਤੇ ਇਸ ਲਈ ਸਾਰਿਆਂ ਨੂੰ 1 ਜੂਨ ਨੂੰ ਚੋਣਾਂ ਵਾਲੇ ਦਿਨ ਭਾਜਪਾ ਦੇ ਚੋਣ ਨਿਸ਼ਾਨ ਕਮਲ ਲਈ ਆਪਣੀ ਕੀਮਤੀ ਵੋਟ ਪਾਉਣੀ ਪਵੇਗੀ। ਇਸ ਮੌਕੇ ਸਾਬਕਾ ਕੌਂਸਲਰ ਹਰੀਸ਼ ਨਾਗਪਾਲ ਗਿੰਨੀ, ਹਰੀਸ਼ ਕਪੂਰ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ। ਇਸ ਮੌਕੇ ਮੁਸਲਿਮ ਬਸਤੀ ਦੇ ਕਈ ਪਰਿਵਾਰ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਪਰਿਵਾਰ ਦਾ ਹਿੱਸਾ ਬਣੇ ਪਰਿਵਾਰਾਂ ਨੂੰ ਬੀਬਾ ਜੈਇੰਦਰਾ ਕੌਰ ਨੇ ਸਿਰੋਪਾ ਪਾ ਕੇ ਉਹਨਾਂ ਦਾ ਸਵਾਗਤ ਕੀਤਾ।
Punjab Bani 17 May,2024
ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ
'ਲੋਕ ਸਭਾ ਚੋਣਾਂ-2024' ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ -ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, ਈ.ਵੀ.ਐਮ. ਮਸ਼ੀਨਾਂ ਦੇ ਨਾਲ ਲੱਗਣ ਵਾਲੇ ਵਾਧੂ ਬੈਲੇਟ ਯੁਨਿਟਸ ਦੀ ਰੈਂਡੇਮਾਈਜੇਸ਼ਨ ਪਟਿਆਲਾ, 17 ਮਈ: ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਕੁਲ 26 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਹਨ। ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਅੱਜ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਬਹਾਦਰ ਸਿੰਘ ਵੱਲੋਂ ਆਪਣੀ ਉਮੀਦਵਾਰੀ ਵਾਪਸ ਲੈ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਚੋਣ ਮੈਦਾਨ 'ਚ ਕੁਲ 26 ਉਮੀਦਵਾਰ ਹਨ ਅਤੇ ਇਨ੍ਹਾਂ ਦੇ ਨਾਲ ਇੱਕ ਬਟਨ ਨੋਟਾ ਦਾ ਵੀ ਹੋਵੇਗਾ, ਇਸ ਤਰ੍ਹਾਂ ਉਮੀਦਵਾਰ 16 ਤੋਂ ਵੱਧਣ ਕਰਕੇ 1786 ਪੋਲਿੰਗ ਬੂਥਾਂ ਉਤੇ ਈ.ਵੀ.ਐਮਜ਼ ਨਾਲ ਇੱਕ-ਇੱਕ ਵਾਧੂ ਬੈਲੇਟ ਯੂਨਿਟ ਵੀ ਲੱਗੇਗਾ, ਇਨ੍ਹਾਂ ਵਾਧੂ ਲੱਗਣ ਵਾਲੇ ਬੀ.ਯੂ'ਜ ਦੀ ਪਹਿਲੀ ਸਪਲੀਮੈਂਟ ਰੈਂਡੇਮਾਈਜੇਸ਼ਨ ਅੱਜ ਉਮੀਦਵਾਰਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਈ.ਵੀ.ਐਮਜ਼ ਦੇ ਬੀ.ਯੂ'ਜ ਦੇ ਸੀਰੀਅਲ ਨੰਬਰਾਂ ਦੀ ਸੂਚੀ ਸਾਰੇ ਉਮੀਦਵਾਰਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਮੌਕੇ ਉਮੀਦਵਾਰ ਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਦੇ ਰਾਜਨੀਤਿਕ ਦਲਾਂ ਦੇ ਉਮੀਦਵਾਰਾਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਜਗਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਧਰਮਵੀਰ ਗਾਂਧੀ, ਸ੍ਰੋਮਣੀ ਅਕਾਲ ਦਲ ਦੇ ਨਰਿੰਦਰ ਕੁਮਾਰ ਸ਼ਰਮਾ, ਭਾਰਤੀ ਜਨਤਾ ਪਾਰਟੀ ਦੇ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਸ਼ਾਮਲ ਹਨ। ਇਸ ਤੋਂ ਬਿਨ੍ਹਾਂ ਰਜਿਸਟਰ ਕੀਤੇ ਰਾਜਨੀਤਿਕ ਦਲਾਂ ਦੇ ਉਮੀਦਵਾਰ ਵਿੱਚ ਜਨ ਜਨਵਾਦੀ ਪਾਰਟੀ ਦੇ ਅਮਰਜੀਤ ਸਿੰਘ, ਹਿੰਦੁਸਤਾਨ ਸ਼ਕਤੀ ਸੇਨਾ ਦੇ ਕ੍ਰਿਸ਼ਨ ਕੁਮਾਰ, ਭਾਰਤੀ ਜਵਾਨ ਕਿਸਾਨ ਪਾਰਟੀ ਦੇ ਦਵਿੰਦਰ ਰਾਜਪੂਤ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਮਹਿੰਦਰਪਾਲ ਸਿੰਘ, ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਮਨਦੀਪ ਸਿੰਘ ਤੇ ਅਖਿਲ ਭਾਰਤੀ ਪਰਿਵਾਰ ਪਾਰਟੀ ਦੇ ਰਣਜੀਤ ਸਿੰਘ ਸ਼ਾਮਲ ਹਨ। ਜਦੋਂਕਿ ਆਜ਼ਾਦ ਉਮੀਦਵਾਰਾਂ ਵਿੱਚ ਅਰਵਿੰਦਰ ਕੁਮਾਰ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਚਮਕੀਲਾ ਸਿੰਘ, ਜਗਦੀਸ਼ ਕੁਮਾਰ, ਜੋਧ ਸਿੰਘ ਪਰਮਾਰ, ਡਿੰਪਲ, ਨੀਰਜ ਕੁਮਾਰ, ਪਰਮਜੀਤ ਸਿੰਘ, ਪਰਮਜੀਤ ਸਿੰਘ, ਬਿੰਦਰ ਕੌਰ, ਮਨੋਜ ਕੁਮਾਰ, ਮੱਖਣ ਸਿੰਘ, ਲਾਭ ਸਿੰਘ ਅਤੇ ਵਿਸ਼ਾਲ ਸ਼ਰਮਾ ਸ਼ਾਮਲ ਸਨ।
Punjab Bani 17 May,2024
ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ
ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਅਕਾਲੀ ਦਲ ਦੇ ਉਮੀਦਵਾਰ ਦੀ ਪਹਿਲਕਦਮੀ, ਪਟਿਆਲਾ ਦੇ ਸੈਂਕੜੇ ਫਸਟ ਟਾਈਮ ਵੋਟਰਾਂ ਨਾਲ ਹੋਏ ਰੂਬਰੂ ਨੌਜਵਾਨਾਂ ਨੇ ਦੱਸਿਆ ਕਿਹੋ ਜਿਹਾ ਹੋਵੇ ਉਨ੍ਹਾਂ ਦੇ ਸੁਪਨਿਆਂ ਦਾ ਸ਼ਹਿਰ ਪਟਿਆਲਾ ਕੁੜੀਆਂ ਨੇ ਸਿਟੀ ਬੱਸ ਅਤੇ ਬੱਸ ਅੱਡੇ ਦੀ ਮੰਗ ਉਠਾਈ ਤਾਂ ਲੜਕਿਆਂ ਨੇ ਪੁੱਛਿਆ ਪੰਜਾਬ ਕਿਵੇਂ ਹੋਇਆ ਕਰਜ਼ਈ ਪਟਿਆਲਾ। ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਲੋਕ ਸਭਾ ਹਲਕੇ ਦੇ ਫਸਟ ਟਾਈਮ ਵੋਟਰਾਂ ਦੀ ਭੂਮਿਕਾ ਅਹਿਮ ਹੈ। ਇਸ ਦੀ ਮਹੱਤਤਾ ਨੂੰ ਸਮਝਦਿਆਂ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਅੱਜ ਪਟਿਆਲਾ ਦੇ ਨੌਜਵਾਨ ਵੋਟਰਾਂ ਨਾਲ ਰੂਬਰੂ ਹੋਏ। ਜਿਸ ਵਿੱਚ ਨੌਜਵਾਨਾਂ ਨੇ ਸ਼ਰਮਾ ਨੂੰ ਖੁੱਲ ਕੇ ਸਵਾਲ ਕੀਤੇ ਅਤੇ ਸ਼ਰਮਾ ਨੇ ਵੀ ਉਨ੍ਹਾਂ ਦੇ ਬਾਖੂਬੀ ਜਵਾਬ ਦਿੱਤੇ। ਪਟਿਆਲਾ ਵਿੱਚ ਇਹ ਪਹਿਲੀ ਵਾਰ ਹੈ ਕਿ ਚੋਣ ਲੜ ਰਹੇ ਉਮੀਦਵਾਰ ਨੇ ਫਸਟ ਟਾਈਮ ਵੋਟਰਾਂ ਨਾਲ ਮੁਲਾਕਾਤ ਕੀਤੀ ਹੈ। ‘ਨੌਜਵਾਨਾਂ ਦੇ ਸਵਾਲ-ਐਨ.ਕੇ.ਸ਼ਰਮਾ ਦੇ ਜਵਾਬ’ ਨਾਮਕ ਪ੍ਰੋਗਰਾਮ ਦੌਰਾਨ ਸ਼ਹਿਰ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਬੱਚਿਆਂ ਨੇ ਸਾਂਸਦ ਉਮੀਦਵਾਰ ਨੂੰ ਸਵਾਲ ਪੁੱਛੇ। ਜ਼ਿਆਦਾਤਰ ਬੱਚਿਆਂ ਨੇ ਪਟਿਆਲਾ ਦੀ ਤੁਲਨਾ ਮੁਹਾਲੀ ਨਾਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਹਿਰ ਨੂੰ ਸਮਾਰਟ ਅਤੇ ਹੈਰੀਟੇਜ ਸਿਟੀ ਬਣਨਾ ਚਾਹੀਦਾ। ਜਦੋਂ ਸੂਬੇ ਦੇ ਹੋਰ ਸ਼ਹਿਰ ਇੰਨੀ ਤਰੱਕੀ ਕਰ ਸਕਦੇ ਹਨ ਤਾਂ ਪਟਿਆਲਾ ਕਿਉਂ ਨਹੀਂ। ਇੱਕ ਨੌਜਵਾਨ ਨੇ ਜਦੋਂ ਕਰਜ਼ ਵਧਣ ਦਾ ਸਵਾਲ ਪੁੱਛਿਆ ਤਾਂ ਸ਼ਰਮਾ ਨੇ ਕਿਹਾ ਕਿ ਕਰਜ਼ਾ ਵਧਾਉਣ ਨਾਲੋਂ ਵੱਧ ਜ਼ਰੂਰੀ ਹੈ ਆਮਦਨ ਅਤੇ ਆਮਦਨ ਦੇ ਸਰੋਤਾਂ ਨੂੰ ਵਧਾਉਣਾ। ਪਿਛਲੇ 7 ਸਾਲਾਂ ਤੋਂ ਪੰਜਾਬ 'ਤੇ ਕਰਜ਼ਾ ਵਧਦਾ ਜਾ ਰਿਹਾ ਹੈ ਪਰ ਲੋਕਾਂ ਦੀ ਆਮਦਨ ਦੇ ਸਰੋਤ ਨਹੀਂ ਵਧ ਰਹੇ ਹਨ। ਸ਼ਹਿਰ ਦੇ ਇੱਕ ਕਾਲਜ ਦੇ ਵਿਦਿਆਰਥਣ ਨੇ ਜਦੋਂ ਸ਼ਰਮਾ ਨੂੰ ਉਨ੍ਹਾਂ ਦੇ ਵਿਜ਼ਨ ਬਾਰੇ ਪੁੱਛਿਆ ਤਾਂ ਅਕਾਲੀ ਦਲ ਦੇ ਉਮੀਦਵਾਰ ਨੇ ਕਿਹਾ ਕਿ ਪਟਿਆਲਾ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਹ ਸੰਸਦ ਮੈਂਬਰ ਬਣਨ ਤੋਂ ਬਾਅਦ ਇਸ ਸ਼ਹਿਰ ਨੂੰ ਹੈਰੀਟੇਜ ਸਿਟੀ ਵਜੋਂ ਵਿਕਸਤ ਕਰਨਗੇ ਜਿਸ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਘਨੌਰ ਦੇ ਵਸਨੀਕ ਇੱਕ ਨੌਜਵਾਨ ਨੇ ਇਸ ਗੱਲ ’ਤੇ ਅਫ਼ਸੋਸ ਪ੍ਰਗਟਾਇਆ ਕਿ ਪਟਿਆਲਾ ਅਨਪਲਾਨਡ ਸਿਟੀ ਹੈ ਅਤੇ ਇੱਕ ਸੰਸਦ ਮੈਂਬਰ ਇਸ ਵਿੱਚ ਕੀ ਕਰ ਸਕਦਾ ਹੈ। ਸ਼ਰਮਾ ਨੇ ਜਵਾਬ ਦਿੱਤਾ ਕਿ ਜੇਕਰ ਸੰਸਦ ਮੈਂਬਰਾਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਿੱਚ ਤਾਲਮੇਲ ਹੋਵੇ ਤਾਂ ਮਾਸਟਰ ਪਲਾਨ ਬਣਾ ਕੇ ਵਿਕਾਸ ਕੀਤਾ ਜਾ ਸਕਦਾ ਹੈ। ਇੱਥੋਂ ਹੁਣ ਤੱਕ ਚੁਣੇ ਗਏ ਸੰਸਦ ਮੈਂਬਰ ਚੋਣਾਂ ਜਿੱਤ ਕੇ ਕਦੇ ਵੀ ਘਰ ਤੋਂ ਬਾਹਰ ਨਹੀਂ ਨਿਕਲੇ। ਇਸ 'ਤੇ ਬੱਚਿਆਂ ਨੇ ਖੂਬ ਤਾੜੀਆਂ ਵਜਾਈਆਂ। ਇੱਕ ਵਿਦਿਆਰਥਣ ਨੇ ਬੱਸਾਂ ਦੀ ਸਮੱਸਿਆ, ਸਿਟੀ ਬੱਸ ਸੇਵਾ ਅਤੇ ਬੱਸ ਅੱਡਾ ਸ਼ਹਿਰ ਤੋਂ ਦੂਰ ਹੋਣ ਦਾ ਮੁੱਦਾ ਉਠਾਇਆ ਤਾਂ ਇਸ ’ਤੇ ਸ਼ਰਮਾ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਇੱਥੇ ਵਿਦਿਆਰਥੀਆਂ ਖਾਸ ਕਰਕੇ ਵਿਦਿਆਰਥਣਾਂ ਲਈ ਸਾਂਸਦ ਕੋਟੇ ਵਿਚੋਂ ਪਿੰਕ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪ੍ਰੋਗਰਾਮ ਵਿੱਚ ਹਾਜ਼ਰ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਸੁਪਨਿਆਂ ਦਾ ਸ਼ਹਿਰ ਪਟਿਆਲਾ ਕਿਹੋ ਜਿਹਾ ਹੋਣਾ ਚਾਹੀਦਾ ਹੈ ਇਸ ਸਬੰਧੀ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ। ਕਿਸੇ ਨੇ ਇੱਥੋਂ ਦੀ ਗੰਦਗੀ ਦੀ ਸਮੱਸਿਆ ਦੀ ਗੱਲ ਕੀਤੀ ਤਾਂ ਕਿਸੇ ਨੇ ਇੱਥੋਂ ਦੀ ਅਸੰਗਠਿਤ ਆਵਾਜਾਈ ਦਾ ਮੁੱਦਾ ਸਾਂਸਦ ਉਮੀਦਵਾਰ ਕੋਲ ਉਠਾਇਆ। ਕਰੀਬ ਦੋ ਘੰਟੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਜਿੱਥੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ, ਉੱਥੇ 35 ਵਿਦਿਆਰਥੀਆਂ ਨੇ ਸਵਾਲ ਵੀ ਪੁੱਛੇ। ਬਾਕਸ.... ਗੂਗਲ 'ਤੇ ਸਰਚ ਕਰਨ ਸਾਰੇ ਉਮੀਦਵਾਰਾਂ ਦੀ ਕਾਰਜਸ਼ੈਲੀ ਨੌਜਵਾਨ ਵੋਟਰਾਂ ਨਾਲ ਸੰਵਾਦ ਦੌਰਾਨ ਇਕ ਨੌਜਵਾਨ ਨੇ ਐਨ.ਕੇ. ਸ਼ਰਮਾ ਤੋਂ ਪੁੱਛਿਆ ਕਿ ਉਹ ਉਨ੍ਹਾਂ ਨੂੰ ਕਿਉਂ ਚੁਣਨ। ਇਸਦਾ ਜਵਾਬ ਦਿੰਦਿਆਂ ਸ਼ਰਮਾ ਨੇ ਕਿਹਾ ਕਿ ਤੁਹਾਡੇ ਸਾਰਿਆਂ ਕੋਲ ਮੋਬਾਈਲ ਫੋਨ ਹਨ। ਤੁਸੀਂ ਗੂਗਲ 'ਤੇ ਉਨ੍ਹਾਂ ਸਮੇਤ ਉਨ੍ਹਾਂ ਦੇ ਖਿਲਾਫ ਚੋਣ ਲੜ ਰਹੇ ਉਮੀਦਵਾਰਾਂ ਦੀ ਕਾਰਜਸ਼ੈਲੀ, ਕੰਮਕਾਜ, ਕਿਰਦਾਰ ਬਾਰੇ ਸਰਚ ਕਰੋ। ਸ਼ਰਮਾ ਨੇ ਨੌਜਵਾਨਾਂ ਦੇ ਸਾਹਮਣੇ ਆਪਣਾ ਰਿਪੋਰਟ ਕਾਰਡ ਰੱਖਦਿਆਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਪਹਿਲੀ ਵਾਰ ਵੋਟ ਪਾ ਰਹੇ ਹੋ, ਉਸੇ ਤਰ੍ਹਾਂ ਮੈਂ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਿਹਾ ਹਾਂ। ਇਸ ਲਿਹਾਜ ਨਾਲ ਸਾਨੂੰ ਇੱਕ-ਦੂਜੇ ਦਾ ਸਹਿਯੋਗ ਕਰਨਾ ਦੇਣਾ ਚਾਹੀਦਾ। ਚੋਣਾਂ ਜਿੱਤਣ ਤੋਂ ਬਾਅਦ ਤੁਹਾਡੇ ਨਾਲ ਬੈਠ ਕੇ ਹੀ ਸ਼ਹਿਰ ਦੇ ਵਿਕਾਸ ਦੀ ਯੋਜਨਾ ਬਣਾਈ ਜਾਵੇਗੀ।
Punjab Bani 17 May,2024
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮੇਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਵੱਡੀ ਹਿੱਸੇਦਾਰੀ -ਵਕੀਲਾਂ ਦੇ ਕੰਮ ਨੂੰ ਸੁਹੇਲਾ ਬਨਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਕੀਤਾ ਵਾਅਦਾ ਪਟਿਆਲਾ 17 ਮਈ 2024 ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸੱਦੇ 'ਤੇ ਸ਼ੁੱਕਰਵਾਰ ਨੂੰ ਕਰਵਾਏ ਗਏ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਮੇਰੀ ਜਿੱਤ ਦਾ ਮੁੱਖ ਆਧਾਰ ਪਟਿਆਲਾ ਦੇ ਲੋਕਾਂ ਦਾ ਭਰੋਸਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਰੋਸਾ ਇੱਕ ਦਿਨ ਵਿੱਚ ਨਹੀਂ ਬਣਿਆ। ਪਿਛਲੇ 25 ਸਾਲਾਂ ਤੋਂ ਉਹ ਲਗਾਤਾਰ ਪਟਿਆਲਾ ਵਾਸੀਆਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋ ਰਹੇ ਹਨ। ਪੂਰਾ ਪਟਿਆਲਾ ਵੀ ਉਹਨਾਂ ਦੇ ਪਰਿਵਾਰ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਦੇ ਆਧਾਰ 'ਤੇ ਬਣੇ ਇਸ ਭਰੋਸੇ ਨੂੰ ਮੈਂ ਹਮੇਸ਼ਾ ਆਪਣੀ ਤਾਕਤ ਮੰਨਿਆ ਹੈ। ਇਹੀ ਕਾਰਨ ਹੈ ਕਿ ਅੱਜ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਮੇਰੇ ਖਿਲਾਫ ਇਕੱਠੇ ਹਨ, ਪਰ ਇਸ ਦੇ ਬਾਵਜੂਦ ਪਟਿਆਲੇ ਦੇ ਲੋਕਾਂ ਦਾ ਭਰੋਸਾ ਮੈਨੂੰ ਇਨ੍ਹਾਂ ਤਿੰਨਾਂ ਵਿਰੋਧੀ ਪਾਰਟੀਆਂ ਨਾਲ ਲੜਨ ਦੀ ਤਾਕਤ ਦੇ ਰਿਹਾ ਹੈ। ਪ੍ਰਨੀਤ ਕੌਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਆਪਣੇ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸਹਿਯੋਗ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਬਾਰੀ ਦੀਆਂ ਲੋਕਸਭਾ ਚੌਣਾ ਨੂੰ ਪਟਿਆਲਾ ਦੇ ਲੋਕ ਖੁੱਦ ਆਪਣੇ ਆਧਾਰ ਤੇ ਅੱਗੇ ਆ ਕੇ ਲੜ ਰਹੇ ਹਨ। ਉਹਨਾ ਕਿਹਾ ਕਿ ਪਟਿਯਾਲਾ ਵਾਸੀਆਂ ਨੀੰ ਪਤਾ ਹੈ ਕਿ ਨਰਿੰਦਰ ਮੋਦੀ ਦੇਸ਼ ਦੇ ਤਿਸਰੀ ਵਾਰ ਪ੍ਰਧਾਨ ਮੰਤਰੀ ਬਣਨਗੇ। ਉਹ ਪਟਿਆਲੇ ਤੱਕ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਕੇ ਹੀ ਪਟਿਆਲਾ ਵਾਸੀ ਆਪਣੇ ਬੱਚਿਆਂ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਕਰ ਸਕਣਗੇ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੁੱਖ ਹਾਲ ਵਿੱਚ ਵੱਡੀ ਗਿਣਤੀ ਵਿੱਚ ਵਕੀਲਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਜਿਸ ਸਮੇਂ ਭਾਜਪਾ ਤੇ ਅਕਾਲੀ ਦਲ ਦਾ ਗਠਜੋੜ ਸੀ, ਉਸ ਸਮੇਂ ਵੀ ਪਟਿਆਲਾ ਨੂੰ ਭਾਜਪਾ ਦੇ ਹਿੱਸੇ ਵਿੱਚ ਨਹੀਂ ਰੱਖਿਆ ਗਿਆ। ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਜਨਤਾ ਪਾਰਟੀ ਵੱਲੋਂ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਵਜੋਂ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਟਿਆਲਾ ਦੇ ਲੋਕਾਂ ਨੂੰ ਨਰਿੰਦਰ ਮੋਦੀ ਦੀ ਤਾਕਤ ਵਧਾਉਣ ਦਾ ਮੌਕਾ ਮਿਲਿਆ ਹੈ ਅਤੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਮੌਕੇ ਦਾ ਭਰਪੂਰ ਫਾਇਦਾ ਉਠਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਔਖੇ ਸਮੇਂ ਵਿੱਚੋਂ ਕੱਢਣ ਲਈ ਉਨ੍ਹਾਂ ਨੇ ਭਾਜਪਾ ਦਾ ਹਿੱਸਾ ਬਣਨਾ ਹੀ ਬਿਹਤਰ ਸਮਝਿਆ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਕਾਨੂੰਨ ਰਾਹੀਂ ਉਨ੍ਹਾਂ ਦੇ ਹੱਕ ਦਿਵਾਉਣ ਵਾਲੇ ਵਕੀਲ ਭਾਈਚਾਰੇ ਅਤੇ ਜ਼ਿਲ੍ਹਾ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੈਪੀਟਲ ਸਿਨੇਮਾ ਨੇੜੇ ਮਾਲ ਰੋਡ ’ਤੇ ਅੰਡਰਪਾਥ ਬਣਾਉਣ ਦੀ ਮੰਗ ਉਨ੍ਹਾਂ ਕੋਲ ਪੁੱਜੀ ਹੈ। ਉਹ ਲੋਕ ਸਭਾ ਚੋਣਾਂ ਵਿੱਚ ਜਿੱਤ ਤੋਂ ਤੁਰੰਤ ਬਾਅਦ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਪਹਿਲਾਂ ਵੀ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਹੁੰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਆਪਣਾ ਯੋਗਦਾਨ ਪਾਉਂਦੇ ਰਹੇ ਹਨ, ਪਰ ਭਵਿੱਖ ਵਿੱਚ ਵੀ ਉਹ ਐਸੋਸੀਏਸ਼ਨ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਕੋਈ ਸੰਕੋਚ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬਾਰਾਦਰੀ ਵਿੱਚ ਵਕੀਲ ਭਾਈਚਾਰੇ ਦੀ ਸਹੂਲਤ ਲਈ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਪੱਕੀ ਪਾਰਕਿੰਗ ਮੁਹੱਈਆ ਕਰਵਾਈ ਸੀ, ਜਿਸ ਦਾ ਵਕੀਲ ਭਾਈਚਾਰੇ ਨੇ ਪੂਰਾ ਲਾਭ ਮਿਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਂ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ, ਪਰ ਮੋਦੀ ਸਰਕਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਦਿਆਂ ਹੀ ਕਿਸਾਨਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਭਾਜਪਾ ਬਾਰੇ ਜੋ ਵੀ ਜਾਣਦੇ ਹਨ, ਉਸ ਦੇ ਆਧਾਰ 'ਤੇ ਉਹ ਭਰੋਸੇ ਨਾਲ ਕਹਿ ਸਕਦੇ ਹਨ ਕਿ ਭਾਜਪਾ ਪੰਜਾਬ ਦੀ ਦੁਸ਼ਮਣ ਨਹੀਂ ਹੈ। ਪੰਜਾਬ ਦਾ ਭਵਿੱਖ ਭਾਜਪਾ ਜਾਂ ਨਰਿੰਦਰ ਮੋਦੀ ਰਾਹੀਂ ਹੀ ਸੁਰੱਖਿਅਤ ਹੋ ਸਕਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੌਜੂਦਾ ਮਾਨ ਸਰਕਾਰ ਨੂੰ ਕੇਂਦਰ ਤੋਂ ਸਾਰੀਆਂ ਗਰਾਂਟਾਂ ਮਿਲ ਰਹੀਆਂ ਹਨ, ਪਰ ਉਸ ਨੂੰ ਮੋਦੀ ਸਰਕਾਰ ਦੀ ਆਲੋਚਨਾ ਕਰਨ ਦੀ ਆਦਤ ਪੈ ਗਈ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਇੱਕ ਮੌਕਾ ਕੇਜਰੀਵਾਲ ਨੂੰ ਕਹਿ ਕੇ ਆਪ ਪਾਰਟੀ ਪੰਜਾਬ ਵਿੱਚ ਸੱਤਾ ਤੇ ਕਾਬਜ ਹੋਈ ਤੇ ਹੁਣ ਜੋ ਹਾਲਾਤ ਹਨ, ਉਹਨਾਂ ਵਿੱਚ ਰਹਿ ਕੇ ਉਹਨਾਂ ਨੂੰ ਪੰਜਾਬ ਕੇ ਲੋਕਾਂ ਲਈ ਚੰਗੇ ਕੰਮ ਕਰਨੇ ਚਾਹਿਦੇ ਹਨ। ਪਟਿਆਲਾ ਦੇ ਰਾਜਿੰਦਰਾ ਸੁਪਰਸਪੈਸ਼ਲਿਟੀ ਹਸਪਤਾਲ ਨੂੰ ਮਾਨ ਸਰਕਾਰ ਸੁਪਰ ਸਪੈਸ਼ਲ ਡਾਕਟਰ ਨਹੀਂ ਦੇ ਸਕੀ। ਮਾਨ ਸਰਕਾਰ ਆਪਣੀ ਪਾਰਟੀ ਦੇ ਇਸ਼ਤਿਹਾਰਾਂ 'ਤੇ ਜਨਤਾ ਦੇ ਫੰਡਾਂ 'ਚੋਂ 750 ਕਰੋੜ ਰੁਪਏ ਖਰਚ ਕਰ ਰਹੀ ਹੈ। ਹਸਪਤਾਲ ਹੁੰਦੇ ਹੋਏ ਲੋਕਾਂ ਨੂੰ ਹੋਰ ਰਾਜਾਂ ਵਿੱਚ ਇਲਾਜ ਲਈ ਜਾਣਾ ਪੈ ਰਿਹਾ ਹੈ।
Punjab Bani 17 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ - ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ - ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ - ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ - ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ।
Punjab Bani 17 May,2024
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ — 79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ - ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ - ਦੋ ਸਰਗਨਾਹ ਦੀ ਹੋਈ ਪਛਾਣ , ਜਲਦ ਹੀ ਕੀਤੇ ਜਾਣਗੇ ਗ੍ਰਿਫਤਾਰ : ਏਡੀਜੀਪੀ ਵੀ. ਨੀਰਜਾ - ਹੁਣ ਤੱਕ ਕੀਤੀ ਹੋਈ ਕੁੱਲ ਧੋਖਾਧੜੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਡੀਜੀਪੀ ਸਾਈਬਰ ਕ੍ਰਾਈਮ ਚੰਡੀਗੜ੍ਹ, 17 ਮਈ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸਨੂੰ ਰੀਡੀਮ ਕਰਵਾ ਲੈਂਦਾ ਸੀ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਵਿੱਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀਆਈਟੀਏਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐਸਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫਰਾਰ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਐਫਆਈਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡੱਬੀ: ਤਿੰਨ ਮੋਡਸ ਓਪਰੇਂਡੀ ਦੀ ਵਰਤੋਂ ਕਰਦੇ ਸਨ ਫਰਜ਼ੀ ਕਾਲ ਸੈਂਟਰ ਪੇ-ਡੇ ਫਰਾਡ: ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ ਯੂ.ਐੱਸ. ਵਿੱਚ ਘੱਟ ਕਰੈਡਿਟ ਸਕੋਰ ਹੋਣ ਦੇ ਬਾਵਜੂਦ ਲੋਕਾਂ ਨੂੰ ਘੱਟ ਵਿਆਜ ’ਤੇ ਲੋਨ ਪ੍ਰਦਾਨ ਕਰਨ ਦਾ ਪੇਸ਼ਕਸ਼ ਕਰਦਾ ਸੀ ਅਤੇ ਇਸਦੇ ਬਦਲੇ ਫੀਸ ਵਜੋਂ ਗਾਹਕ ਗਿਫਟ ਕਾਰਡ ਖਰੀਦਣ ਲਈ ਕਹਿੰਦਾ ਸੀ । ਉਹ ਗਿਫਟ ਕਾਾਰਡ ਸਰਗਾਹ ਨੂੰ ਭੇਜ ਦਿੱਤਾ ਜਾਂਦਾ ਸੀ ਜੋ ਉਸਨੂੰ ਰੀਡੀਮ ਕਰਵਾ ਲੈਂਦਾ ਸੀ । ਐਮਾਜ਼ਾਨ ਫਰਾਡ : ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ, ਐਮਾਜ਼ਾਨ ਦੇ ਨਮੁਾਇੰਦੇ ਹੋਣ ਦਾ ਦਿਖਾਵਾ ਕਰਦੇ ਹੋਏ, ਗਾਹਕ (ਅਮਰੀਕਾ ਦੇ ਨਾਗਰਿਕਾਂ) ਨੂੰ ਧਮਕੀ ਦਿੰਦਾ ਸੀ ਕਿ ਉਹਨਾਂ ਵੱਲੋਂ ਆਰਡਰ ਕੀਤੇ ਗਏ ਪਾਰਸਲ ਵਿੱਚ ਗੈਰ-ਕਾਨੂੰਨੀ ਚੀਜ਼ਾਂ ਹਨ ਅਤੇ ਫੈਡਰਲ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਰਕਮ ਦੀ ਪੁਸ਼ਟੀ ਕਿਸੇ ਹੋਰ ਕਾਲਰ ਦੁਆਰਾ ਕੀਤੀ ਜਾਂਦੀ ਹੈ, ਜੋ ਬੈਂਕਰ ਹੋਣ ਦਾ ਦਿਖਾਵਾ ਕਰਦਾ ਸੀ। ਆਰਡਰ ਨੂੰ ਰੱਦ ਕਰਨ ਲਈ ਇੱਕ ਨਿਸ਼ਚਤ ਸਮੇਂ ਅੰਦਰ ਰਕਮ ਕੈਸ਼ ਐਪ ਦੁਆਰਾ ਜਾਂ ਐਮਾਜ਼ਾਨ ਗਿਫਟ ਕਾਰਡ ਲੈਣ ਲਈ ਕਿਹਾ ਜਾਂਦਾ ਸੀ ਅਤੇ ਗੱਲ ਨਾ ਮੰਨਣ ਦੀ ਸੂਰਤ ਵਿੱਚ ਫੈਡਰਲ ਪੁਲਿਸ ਨੂੰ ਸੂਚਿਤ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ । ਗਿਫ਼ਟ ਕਾਰਡਾਂ ਦੇ ਨੰਬਰਾਂ ਨੂੰ ਫਿਰ ਅਮਰੀਕਾ ਵਿੱਚ ਭਾਈਵਾਲਾਂ ਨਾਲ ਸਾਂਝਾ ਕੀਤਾ ਜਾਂਦਾ ਸੀ, ਜੋ ਰਕਮ ਨੂੰ ਰੀਡੀਮ ਕਰਦੇ ਸਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਕਿੰਗਪਿਨ ਨੂੰ ਨਕਦ ਭੇਜਦੇ ਸਨ। ਮਾਈਕਰੋਸਾਫਟ ਫਰਾਡ : ਨਿਸ਼ਾਨਾ ਬਣਾਏ ਗਏ ਲੋਕਾਂ ਨੂੰ ਕੰਪਿਊਟਰ ’ਤੇ ਇੱਕ ਪੌਪ-ਅੱਪ ਮਿਲਦਾ ਹੈ, ਜਿਵੇਂ ਕਿ ਮਾਈਕਰੋਸਾਫਟ ਦੇ ਕਸਟਮਰ ਕੇਅਰ ਵੱਲੋਂ ਇੱਕ ਚੇਤਾਵਨੀ ਰੂਪੀ ਸੰਦੇਸ਼ ਭੇਜਿਆ ਜਾਂਦਾ ਹੈ ਅਤੇ ਤੁਰੰਤ ਕਾਲ ਕਰਨ ਲਈ ਇੱਕ ਸੰਪਰਕ ਨੰਬਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ, ਵਿਅਕਤੀ ਨੂੰ ਡਾਊਨਲੋਡ ਕਰਨ ਲਈ ਇੱਕ ਲਿੰਕ ਮਿਲਦਾ ਹੈ। ਲਿੰਕ ਇੱਕ ਐਪ ਨੂੰ ਸਥਾਪਿਤ ਕਰਦਾ ਹੈ ਜੋ ਸਕ੍ਰੀਨ ਦੇਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਬਾਅਦ, ਬੈਂਕ ਖਾਤਿਆਂ ਵਿੱਚੋਂ ਪੈਸੇ ਧੋਖੇ ਨਾਲ ਅਮਰੀਕਾ ਦੇ ਮਿਊਲ ਖਾਤਿਆਂ ਵਿੱਚ ਭੇਜੇ ਜਾਦੇ ਹਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਪ੍ਰਾਪਤ ਕੀਤੇ ਜਾਂਦੇ ਹਨ।
Punjab Bani 17 May,2024
ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
- ਲੋਕ ਸਭਾ ਚੋਣਾਂ 2024 - ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਅਪੀਲ ! ਵਿਰੋਧ ਕਰਨ ਵਾਲੇ ਲੋਕ ਜਮਹੂਰੀਅਤ ਤਰੀਕੇ ਨਾਲ ਵਿਰੋਧ ਕਰਨ, ਕਾਨੂੰਨ ਨੂੰ ਹੱਥ ਵਿੱਚ ਨਾ ਲੈਣ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮੋਗਾ ਵਿਖੇ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜ ਦੇ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ Chandigarh / ਮੋਗਾ, 17 ਮਈ (000) - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਸ਼੍ਰੀ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸਦੇ ਨਾਲ ਹੀ ਉਹਨਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿੱਚ ਨਾ ਲੈਣ ਦੀ ਕੋਸ਼ਿਸ਼ ਕਰਨ। ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਿਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ। ਇਹ ਜਾਣਕਾਰੀ ਉਹਨਾਂ ਅੱਜ ਇੱਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈਜੀਪੀ/ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ। ਮੀਟਿੰਗ ਵਿੱਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸ੍ਰ ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀਪੀ) ਸ੍ਰ ਆਰ ਐਸ ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ ਵੱਖ ਰਾਜਾਂ ਨਾਲ ਲੱਗਦੇ ਹਨ। ਇਹਨਾਂ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ। ਜਿਸ ਲਈ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵਲੋਂ ਜਾਰੀ ਹੈਲਪ ਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। ਪੁਲਿਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
Punjab Bani 17 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ - ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
ਲੋਕ ਸਭਾ ਚੋਣਾਂ: 2024 *ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ* - ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡੈਕ - ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ - ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ - ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ ਚੰਡੀਗੜ੍ਹ, 17 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ 'ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ 'ਤੇ ਹੀ ਲਗਾਏ ਜਾ ਸਕਦੇ ਹਨ । ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ 'ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ 'ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣਗੇ। -----------
Punjab Bani 17 May,2024
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ
ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ -ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ 750 ਕਰੋੜ ਰੁਪਏ ਦੀ ਇਸ਼ਤਿਹਾਰੀ ਰਾਸ਼ੀ ਵਿੱਚੋਂ ਰਾਜਿੰਦਰਾ ਹਸਪਤਾਲ ਨੂੰ ਦੇਣ ਸੁਪਰ ਸਪੈਸ਼ਲ ਡਾਕਟਰ ਪਟਿਆਲਾ 16 ਮਈ 2024 ਪਟਿਆਲਾ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਵੀਰਵਾਰ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਭਰੋਸੇ ਦੀ ਤਾਕਤ ਨਾਲ ਪਟਿਆਲਾ ਦੀ ਬੇਟੀ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਵਾਏਗੀ। ਜਿੰਨਾ ਵਿਕਾਸ 25 ਸਾਲਾਂ ਵਿੱਚ ਨਹੀਂ ਹੋ ਸਕਿਆ, ਉਹ ਅਗਲੇ ਪੰਜ ਸਾਲਾਂ ਵਿੱਚ ਕੀਤਾ ਜਾਵੇਗਾ। ਇਸ ਦਾ ਇੱਕ ਮੁੱਖ ਕਾਰਨ ਇਹ ਵੀ ਹੈ ਕਿ ਨਰਿੰਦਰ ਭਾਈ ਮੋਦੀ ਨੇ ਵਿਕਾਸ ਨੂੰ ਲੈ ਕੇ ਭਾਰਤ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਜੇਕਰ ਪਟਿਆਲਾ ਉਨ੍ਹਾਂ ਨੂੰ ਨਰਿੰਦਰ ਮੋਦੀ ਦੀ ਟੀਮ ਦਾ ਹਿੱਸਾ ਬਣਨ ਦਾ ਮੌਕਾ ਦਿੰਦਾ ਹੈ ਤਾਂ ਪਟਿਆਲਾ ਦਾ ਚਿਹਰਾ ਵਿਕਾਸ ਨਾਲ ਪੂਰੀ ਤਰ੍ਹਾਂ ਬਦਲ ਦਿੱਤਾ ਜਾਵੇਗਾ। ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਵਪਾਰ ਵਿੱਚ ਜ਼ਬਰਦਸਤ ਕ੍ਰਾਂਤੀ ਲਿਆਂਦੀ ਜਾਵੇਗੀ। ਨਰਿੰਦਰ ਮੋਦੀ ਨੇ ਪਹਿਲਾਂ ਹੀ ਸੜਕ, ਰੇਲ ਅਤੇ ਹਵਾਈ ਸਫ਼ਰ ਨੂੰ ਆਸਾਨ ਬਣਾ ਦਿੱਤਾ ਹੈ, ਪਰ ਦਿੱਲੀ ਤੋਂ ਕਟੜਾ ਤੱਕ ਬਣਾਈ ਜਾ ਰਹੀ ਹਾਈਵੇਅ ਐਕਸਪ੍ਰੈਸ ਪਟਿਆਲਾ ਜ਼ਿਲ੍ਹੇ ਵਿੱਚ ਕਾਰੋਬਾਰ ਨੂੰ ਨਵੀਂ ਉਚਾਈ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਰੇਲਵੇ ਲਾਈਨ ਦੇ ਡਬਲ ਟ੍ਰੈਕ ਦੇ ਬਣਨ ਨਾਲ ਪਟਿਆਲਾ ਜ਼ਿਲ੍ਹੇ ਦਾ ਕਾਰੋਬਾਰ ਵਧੇਗਾ ਅਤੇ ਕਾਰੋਬਾਰ ਦੇ ਨਵੇਂ ਰਾਹ ਖੁੱਲ੍ਹਣਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ, ਮੰਡਲ ਪ੍ਰਧਾਨ ਗੁਰਬਚਨ ਸਿੰਘ ਲਚਕਾਣੀ, ਮੰਡਲ ਪ੍ਰਧਾਨ ਗੁਰਧਿਆਨ ਸਿੰਘ, ਲਾਭ ਸਿੰਘ ਭਟੇੜੀ, ਵਰਿੰਦਰ ਗੁਪਤਾ, ਵਿਜੇ ਭਟਨਾਗਰ, ਅਮਿਤ ਸਿੰਘ, ਅਜੈਬ ਸਿੰਘ, ਪ੍ਰੋ. ਰਛਪਾਲ ਸਿੰਘ, ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਸਮੂਹ ਵਰਕਰਾਂ ਅਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਦੀ ਲੋਕ ਸਭਾ ਚੋਣ ਕੋਈ ਆਮ ਚੋਣ ਨਹੀਂ ਹੈ, ਸਗੋਂ ਇਸ ਚੋਣ ਦੇ ਆਧਾਰ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਚੋਣ ਹੋਣੀ ਹੈ। ਉਹਨਾਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਮੇਰਾ ਅਤੇ ਮੇਰੇ ਪਰਿਵਾਰ ਦਾ ਪਟਿਆਲਾ ਨਾਲ ਅਟੁੱਟ ਰਿਸ਼ਤਾ ਹੈ। ਪਟਿਆਲਾ ਵਾਸੀਆਂ ਦਾ ਮੇਰੇ 'ਤੇ ਭਰੋਸਾ ਹੀ ਮੇਰੀ ਤਾਕਤ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਅਤੇ ਆਰਥਿਕ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਸਾਡੇ ਬੱਚੇ ਪਰਿਵਾਰ ਛੱਡ ਕੇ ਵਿਦੇਸਾਂ ਵਿੱਚ ਜਾ ਰਹੇ ਹਨ। ਬੱਚਿਆਂ ਅਤੇ ਦੇਸ਼ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਇਸ ਨੂੰ ਠੀਕ ਕਰਨ ਲਈ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੂੰ ਦੇਸ਼ ਦੀ ਜ਼ਿੰਮੇਵਾਰੀ ਸੌਂਪਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਢਾਈ ਸਾਲਾਂ ਵਿੱਚ ਪਟਿਆਲਾ ਦੇ ਨਾਲ-ਨਾਲ ਪੂਰੇ ਪੰਜਾਬ ਦਾ ਭਵਿੱਖ ਖ਼ਰਾਬ ਕਰ ਦਿੱਤਾ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਵੀ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਮੈਨੂੰ ਜ਼ਿੰਮੇਵਾਰੀ ਮਿਲੀ ਤਾਂ ਇਸ ਨੂੰ ਸਹੀ ਢੰਗ ਨਾਲ ਚਲਾਉਣਾ ਮੌਜੂਦਾ ਸਰਕਾਰ ਦੀ ਜ਼ਿੰਮੇਵਾਰੀ ਹੈ। ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਆਮ ਆਦਮੀ ਕਲੀਨਿਕ ਵਿੱਚ ਛੋਟੀਆਂ-ਮੋਟੀਆਂ ਦਵਾਈਆਂ ਹੀ ਦਿੱਤੀਆਂ, ਪਰ ਪੰਜਾਬ ਸਰਕਾਰ ਕੋਲ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਕੋਈ ਵੱਡੀ ਸਹੂਲਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਰਾਜਿੰਦਰਾ ਹਸਪਤਾਲ ਨੂੰ ਮਲਟੀਸਪੈਸ਼ਲਿਟੀ ਹਸਪਤਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ 150 ਕਰੋੜ ਰੁਪਏ ਦੀ ਗ੍ਰਾਂਟ ਲੈ ਕੇ ਆਏ। ਪਰ ਇਸ ਹਸਪਤਾਲ ਵਿੱਚ ਮਹਿੰਗੇ ਡਾਕਟਰ ਨਾ ਹੋਣ ਕਾਰਨ ਲੋਕਾਂ ਨੂੰ ਇਸ ਹਸਪਤਾਲ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ 750 ਕਰੋੜ ਰੁਪਏ ਨੂੰ ਉਹਨਾਂ ਦੀ ਸਰਕਾਰ ਪਾਰਟੀ ਦੀ ਇਸ਼ਤਿਹਾਰਬਾਜ਼ੀ 'ਤੇ ਖਰਚ ਕਰ ਰਹੀ ਹੈ, ਇਸ ਰਾਸ਼ੀ ਵਿੱਚੋਂ ਕੁੱਝ ਚੰਗੇ ਡਾਕਟਰਾਂ ਦੀ ਭਰਤੀ ਕਰਕੇ ਲੋਕਾਂ ਨੂੰ ਸਹੀ ਇਲਾਜ ਕਰਵਾਉਣ ਦਾ ਮੌਕਾ ਦੇਣ। ਇਹ ਤਾਂ ਚੰਗਾ ਹੋ ਗਿਆ ਕਿ ਲੋਕਾਂ ਦੀ ਚੰਗੀ ਸਿਹਤ ਲਈ ਨਰਿੰਦਰ ਮੋਦੀ ਨੇ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਯੂਸ਼ਮਾਨ ਕਾਰਡ ਮੁਹੱਈਆ ਕਰਵਾਇਆ, ਤਾਂ ਜੋ ਉਹ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਲੋਕਾਂ ਦੇ ਭਰੋਸੇ ਨਾਲ ਪਟਿਆਲਾ ਦੇ ਹਰ ਹਿੱਸੇ ਦਾ ਵਿਕਾਸ ਪੂਰਾ ਕਰਨਗੇ, ਇਸ ਲਈ ਪਟਿਆਲਾ ਦੇ ਹਰ ਵੋਟਰ ਨੂੰ ਨਰਿੰਦਰ ਮੋਦੀ ਨੂੰ ਵੋਟ ਪਾ ਕੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਾ ਚਾਹੀਦਾ ਹੈ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਟਿਆਲਾ ਦੇ ਉੱਤਰੀ ਬਾਈਪਾਸ ਲਈ ਮਨਜ਼ੂਰੀ ਦੇ ਦਿੱਤੀ ਹੈ, ਪਰ ਪੰਜਾਬ ਸਰਕਾਰ ਨੇ ਅਜੇ ਤੱਕ ਆਪਣੇ ਹਿੱਸੇ ਦਾ 250 ਕਰੋੜ ਰੁਪਏ ਜਾਰੀ ਨਹੀਂ ਕੀਤਾ, ਜਦੋਂ ਕਿ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦੇ 500 ਕਰੋੜ ਰੁਪਏ ਨੂੰ ਮੰਜੂਰ ਕਰਕੇ 24 ਅਪ੍ਰੈਲ ਨੂੰ ਉੱਤਰੀ ਬਾਈਪਾਸ ਦਾ ਟੈਂਡਰ ਜਾਰੀ ਕਰ ਦਿੱਤਾ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ 4 ਜੂਨ ਨੂੰ ਲੋਕਸਭਾ ਚੋਣਾ ਦਾ ਨਤੀਜਾ ਆਉਣ ਤੋਂ ਬਾਅਦ ਅਗਲੇ ਹੀ ਦਿਨ ਉਹ ਜਿਲੇ ਦੇ ਵਿਕਾਸ ਕਾਰਜਾਂ ਨੂੰ ਨੇਪੜੇ ਚਾੜਨ ਲਈ ਫੀਲਡ ਵਿੱਚ ਦਿਖਾਈ ਦੇਣਗੇ।
Punjab Bani 16 May,2024
ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ
ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, ਜਿਸ ਦਾ ਖ਼ਮਿਆਜ਼ਾ ਇਸ ਵਾਰ ਉਨ੍ਹਾਂ ਨੂੰ ਚੁਣਾਵਾਂ ਵਿਚ ਭੁਗਤਣਾ ਪਵੇਗਾ | ਅੱਜ ਮੋਹਾਲੀ ਵਿਖੇ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਗਾਂਧੀ ਪਰਿਵਾਰ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਦਾ ਸਨਾਤਨ ਵਿਰੋਧੀ ਚਿਹਰਾ ਉਸੇ ਦਿਨ ਨੰਗਾ ਹੋ ਗਿਆ ਸੀ, ਜਦੋਂ ਮਨਮੋਹਨ ਸਿੰਘ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰ ਕੇ ਸ਼੍ਰੀ ਰਾਮ ਸੇਤੂ ਨੂੰ ਕਾਲਪਨਿਕ ਕਿਹਾ ਸੀ। ਫਿਰ ਇਸ ਸਾਲ ਕਾਂਗਰਸ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਸਮਾਰੋਹ ਲਈ ਸੱਦਾ ਪੱਤਰ ਠੁਕਰਾ ਦਿੱਤਾ । ਇਸ ਤੋਂ ਇਲਾਵਾ ਇੰਡੀ ਗਠਜੋੜ ਜਿਸ ਦਾ ਕਾਂਗਰਸ ਅਤੇ 'ਆਪ' ਹਿੱਸਾ ਹਨ, ਉਸ ਵਿਚ ਡੀਐਮਕੇ ਵੀ ਸ਼ਾਮਿਲ ਹੈ ਜਿਸ ਦੇ ਨੇਤਾ ਐਮਕੇ ਸਟਾਲਿਨ ਸਨਾਤਨ ਧਰਮ ਦੀ ਤੁਲਨਾ ਡੇਂਗੂ ਅਤੇ ਮਲੇਰੀਆ ਨਾਲ ਕਰਦੇ ਹਨ, ਪਰ ਅੱਜ ਤੱਕ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਇਸ ਮੁੱਦੇ 'ਤੇ ਚੁੱਪ ਹਨ। ਡਾ: ਸੁਭਾਸ਼ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਨੂੰ ਛੱਡ ਕੇ ਹਰ ਭਾਰਤੀ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਖੁਸ਼ ਹੈ। ਉਨ੍ਹਾਂ ਕਿਹਾ ਕਿ ਮੋਦੀ ਦਾ ਵਿਰੋਧ ਕਰਦੇ ਹੋਏ ਰਾਹੁਲ ਅਤੇ ਕੇਜਰੀਵਾਲ ਸ਼੍ਰੀ ਰਾਮ ਦਾ ਵਿਰੋਧ ਕਰ ਬੈਠੇ ਹਨ ਜਿਸ ਦੀ ਸਜ਼ਾ ਜਨਤਾ ਇਨ੍ਹਾਂ ਚੋਣਾਂ 'ਚ ਉਹਨਾਂ ਨੂੰ ਜਰੂਰ ਦੇਵੇਗੀ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਇਸ ਧਰਤੀ 'ਤੇ ਖਾਲਸਾ ਪੰਥ ਦੀ ਸਥਾਪਨਾ ਹੋਈ, ਭਗਵਾਨ ਪਰਸ਼ੂਰਾਮ ਜੀ ਦੀ ਜਨਮ ਭੂਮੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਵੀ ਇਥੇ ਹੈ। ਇਸ ਤੋਂ ਇਲਾਵਾ ਇੱਥੇ ਹੋਰ ਵੀ ਕਈ ਇਤਿਹਾਸਕ ਸਥਾਨ ਹਨ, ਜਿਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਟੂਰਿਜ਼ਮ ਸਰਕਟ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਸੈਰ ਸਪਾਟਾ ਸਰਕਟ ਬਣਾਉਣ ਲਈ ਵਿਸ਼ੇਸ਼ ਗ੍ਰਾਂਟ ਲੇਕਰ ਆਉਣਗੇ । ਉਹਨਾਂ ਨੇ ਕਿਹਾ ਟੂਰਿਜ਼ਮ ਸਰਕਟ ਬਣਨ ਤੋਂ ਬਾਅਦ ਉਹ ਦਿਨ ਦੂਰ ਨਹੀਂ ਜਿਸ ਤਰ੍ਹਾਂ ਵਿਦੇਸ਼ੀ ਸੈਲਾਨੀ ਦਿੱਲੀ ਉਤਰ ਕੇ ਤਾਜ ਮਹਿਲ ਦੇਖਣ ਲਈ ਆਗਰਾ ਜਾਂਦੇ ਹਨ ਉਸੇ ਤਰ੍ਹਾਂ ਖਾਲਸੇ ਦੀ ਧਰਤੀ ਦੇ ਦਰਸ਼ਨਾਂ ਲਈ ਇਥੇ ਆਉਣਗੇ । ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਪੰਜਾਬੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਮੋਹਾਲੀ ਨੂੰ ਗੁਰੂਗ੍ਰਾਮ, ਹੈਦਰਾਬਾਦ ਅਤੇ ਬੈਂਗਲੁਰੂ ਵਾਂਗ ਉਦਯੋਗਿਕ ਹੱਬ ਬਣਾਉਣ ਲਈ ਯਤਨ ਕੀਤੇ ਜਾਣਗੇ। ਡਾ. ਸੁਭਾਸ਼-ਸ਼ਰਮਾ ਨੇ ਕਿਹਾ ਕਿ ਉਹ ਇੱਥੇ ਰੇਲਵੇ ਪ੍ਰੋਜੈਕਟ ਅਤੇ ਰਿਫਾਇਨਰੀ ਸਥਾਪਤ ਕਰਨ ਲਈ ਵੀ ਉਪਰਾਲੇ ਕਰਨਗੇ। ਇਸ ਤੋਂ ਪਹਿਲਾਂ ਸਵੇਰੇ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਮੁਹਾਲੀ ਦੇ ਸੈਕਟਰ-70 ਦੇ ਪਾਰਕਾਂ ਵਿੱਚ ਸੈਰ ਕਰਨ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਮੁਹਾਲੀ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਅਤੇ ਹੋਰ ਆਗੂ ਹਾਜ਼ਰ ਸਨ।
Punjab Bani 16 May,2024
ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ
'ਲੋਕ ਸਭਾ ਚੋਣਾਂ 2024' ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ -ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਨੂੰ ਗਰਮੀ ਤੇ ਲੂ ਤੋਂ ਬਚਾਉਣ ਲਈ ਛਾਂ ਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਦੇ ਪ੍ਰਬੰਧ ਕਰਨ ਦੀ ਹਦਾਇਤ -ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਕਰਨ ਲਈ ਕਿਹਾ ਪਟਿਆਲਾ, 16 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਲਈ ਨਿਯੁਕਤ ਜਨਰਲ ਅਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਓਮ ਪ੍ਰਕਾਸ਼ ਬਕੋੜੀਆ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੈ ਦੀ ਮੌਜੂਦਗੀ ਵਿੱਚ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਮੌਕੇ ਜਨਰਲ ਅਬਜ਼ਰਵਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਅਮਨ ਸ਼ਾਂਤੀ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਦਿਸ਼ਾ ਨਿਰਦੇਸ਼ਾਂ ਨੂੰ ਵਾਰ-ਵਾਰ ਪੜ੍ਹਿਆ ਜਾਵੇ ਤਾਂ ਕਿ ਕੋਈ ਭੁਲੇਖਾ ਨਾ ਰਹੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਨੂੰ ਗਰਮੀ ਅਤੇ ਲੂ ਤੋਂ ਬਚਾਉਣ ਲਈ ਛਾਂ ਅਤੇ ਠੰਡੇ ਮਿੱਠੇ ਸ਼ਰਬਤ ਦੀ ਛਬੀਲ ਦੇ ਉਚੇਚੇ ਪ੍ਰਬੰਧ ਵੀ ਯਕੀਨੀ ਬਣਾਉਣ। ਜਨਰਲ ਆਬਜ਼ਰਵਰ ਨੇ 19 ਅਤੇ 26 ਮਈ ਨੂੰ ਚੋਣ ਅਮਲੇ ਦੀ ਗੰਭੀਰਤਾ ਨਾਲ ਸਿਖਲਾਈ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਮੌਕ ਪੋਲ ਈ.ਵੀ.ਐਮਜ ਨੂੰ ਕਲੀਅਰ ਤੇ ਤੇ ਵੋਟਾਂ ਤੋਂ ਬਾਅਦ ਕਲੋਜ ਬਟਨ ਦਬਾਉਣ ਸਮੇਤ ਚੋਣਾਂ ਵਾਲੇ ਦਿਨ ਪਹਿਲਾ ਇੱਕ ਘੰਟਾ ਅਤੇ ਆਖਰੀ ਘੰਟੇ ਵਿੱਚ ਖਾਸ ਖਿਆਲ ਰੱਖਿਆ ਜਾਵੇ ਅਤੇ ਈ.ਵੀ.ਐਮਜ ਬਾਰੇ ਹਰ ਜਾਣਕਾਰੀ ਉਮੀਦਵਾਰਾਂ ਨਾਲ ਜਰੂਰ ਸਾਂਝੀ ਕੀਤੀ ਜਾਵੇ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਪੂਰੀ ਮੁਸਤੈਦੀ ਨਾਲ ਮਿਥੇ ਸਮੇਂ ਦੇ ਅੰਦਰ-ਅੰਦਰ ਨਿਪਟਾਰਾ ਕਰਵਾਇਆ ਜਾਵੇ। ਇਸ ਦੇ ਨਾਲ ਹੀ 1 ਜੂਨ ਨੂੰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਲੋਕ ਸਭਾ ਹਲਕੇ ਤੋਂ ਬਾਹਰੀ ਵਿਅਕਤੀਆਂ ਨੂੰ ਹਲਕੇ ਤੋਂ ਬਾਹਰ ਕੀਤਾ ਜਾਵੇ ਅਤੇ ਇਸ ਸਮੇਂ ਦੌਰਾਨ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ 'ਤੇ ਤਿਖੀ ਨਜ਼ਰ ਰੱਖੀ ਜਾਵੇ। ਅਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਨੇ ਇਹ ਵੀ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਮੁਬਾਇਲ ਐਪਸ ਸੀ ਵਿਜਲ, ਕੇਵਾਈਸੀ ਈਸੀਆਈ ਆਦਿ ਸਮੇਤ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਫੈਲਾਉਂਦੇ ਹੋਏ ਆਮ ਲੋਕਾਂ ਨੂੰ ਵੀ.ਵੀ.ਪੈਟ ਤੇ ਈ.ਵੀ.ਐਮਜ ਦੀ ਜਾਣਕਾਰੀ ਦਿੱਤੀ ਜਾਵੇ। ਇਸ ਤੋ ਬਿਨ੍ਹਾਂ ਪੋਲ ਪ੍ਰਤੀਸ਼ਤਤਾ ਵਧਾਉਣ ਲਈ ਜ਼ੋਰ ਦਿੱਤਾ ਜਾਵੇ। ਅਬਜ਼ਰਵਰ ਨੇ ਕਿਹਾ ਕਿ ਪੂਰੇ ਲੋਕ ਸਭਾ ਹਲਕੇ 'ਚ ਵੀਡੀਓ ਗ੍ਰਾਫ਼ਰਾਂ ਤੇ ਹੋਰ ਟੀਮਾਂ ਨੂੰ ਪੂਰਾ ਮੁਸਤੈਦ ਰੱਖਿਆ ਜਾਵੇ ਅਤੇ ਚੋਣ ਜਾਬਤੇ ਸਮੇਤ ਪਾਬੰਦੀ ਸਮੇਤ ਧਾਰਾ 144 ਤਹਿਤ ਜਾਰੀ ਹੋਏ ਹੁਕਮਾਂ ਦੀ ਸਖ਼ਤੀ ਨਾਲ ਪਾਲਣਾਂ ਕੀਤੀ ਜਾਵੇ ਅਤੇ ਉਲੰਘਣਾ ਹੋਣ 'ਤੇ ਐਫ.ਆਈ.ਆਰ ਦਰਜ ਕਰਵਾਈ ਜਾਵੇ। ਉਨ੍ਹਾਂ ਪ੍ਰਾਪਰਟੀ ਡੀਫੇਸਮੈਂਟ ਅਤੇ ਸ਼ਿਕਾਇਤ ਸੈਲ 'ਚ ਆਈਆਂ ਸ਼ਿਕਾਇਤਾਂ ਬਾਰੇ ਵੀ ਜਾਣਿਆਂ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਛਬੀਲ ਲਈ ਸਾਰਾ ਸਾਮਾਨ ਚੋਣ ਕਮਿਸ਼ਨ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ, ਇਸ ਲਈ ਵਲੰਟੀਅਰਾਂ, ਸਮਾਜ ਸੇਵੀ ਜਥੇਬੰਦੀਆਂ, ਕਲੱਬਾਂ, ਮਗਨਰੇਗਾ ਤੇ ਪੰਚਾਇਤਾਂ ਦੀ ਮਦਦ ਲਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਨੂੰ ਪ੍ਰਭਾਵਤ ਕਰਦੇ ਅਹਿਮ ਨੁਕਤਿਆਂ ਨੂੰ ਵਾਰ-ਵਾਰ ਧਿਆਨ 'ਚ ਰੱਖਿਆ ਜਾਵੇ। ਇਸ ਮੀਟਿੰਗ ਮੌਕੇ ਏ.ਡੀ.ਸੀ. (ਜ) ਕੰਚਨ, ਏ.ਡੀ.ਸੀ. ਸ਼ਹਿਰੀ ਵਿਕਾਸ-ਕਮ-ਏ.ਆਰ.ਓ. ਪਟਿਆਲਾ ਦਿਹਾਤੀ ਨਵਰੀਤ ਕੌਰ ਸੇਖੋਂ, ਏ.ਆਰ.ਓ. ਪਟਿਆਲਾ ਸ਼ਹਿਰੀ ਅਰਵਿੰਦ ਕੁਮਾਰ, ਏ.ਆਰ.ਓ. ਘਨੌਰ ਕੰਨੂ ਗਰਗ, ਏ.ਆਰ.ਓ. ਸਨੌਰ ਬਬਨਦੀਪ ਸਿੰਘ ਵਾਲੀਆ, ਏ.ਆਰ.ਓ. ਰਾਜਪੁਰਾ ਜਸਲੀਨ ਕੌਰ ਭੁੱਲਰ, ਏ.ਆਰ.ਓ. ਨਾਭਾ ਤਰਸੇਮ ਚੰਦ, ਏ.ਆਰ.ਓ. ਸ਼ੁਤਰਾਣਾ ਰਵਿੰਦਰ ਸਿੰਘ, ਏ.ਆਰ.ਓ. ਡੇਰਾਬਸੀ ਹਿਮਾਸ਼ੂ ਗੁਪਤਾ, ਏ.ਆਰ.ਓ. ਸਮਾਣਾ ਰਿਚਾ ਗੋਇਲ, ਸਿਵਲ ਸਰਜਨ ਡਾ. ਸੰਜੇ ਗੋਇਲ, ਡੀ.ਡੀ.ਪੀ.ਓ. ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਤੇ ਡਾ. ਦਿਵਜੋਤ ਸਿੰਘ, ਡੀ.ਐਮ. ਮਾਰਕਫੈਡ ਤੇ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਬੀਡੀਪੀਓਜ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 16 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ - ਨਾਜ਼ਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਫਲਾਇੰਗ ਸਕੁਐਡਜ਼, ਆਬਕਾਰੀ ਟੀਮਾਂ ਦਾ ਗਠਨ ਅਤੇ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ਦੇ ਨਿਰਦੇਸ਼ - 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਠੋਸ ਯੋਜਨਾ ਤਿਆਰ ਕਰਨ ਲਈ ਕਿਹਾ - ਗਰਮੀ ਦੇ ਮੱਦੇਨਜ਼ਰ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ - ਸੂਬੇ ਵਿੱਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ, 16 ਮਈ: ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ, ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ। ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ। ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ 'ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ "ਐਨਕੋਰ" ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ। ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 16 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸਾਰੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਵੋਟਰਾਂ ਤੋਂ ਲਏ ਜਾਣਗੇ ਸੁਝਾਅ ਅਤੇ ਫੀਡਬੈਕ: ਮੁੱਖ ਚੋਣ ਅਧਿਕਾਰੀ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਚੰਡੀਗੜ੍ਹ, 16 ਮਈ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ 'ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ। ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।
Punjab Bani 16 May,2024
ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ
ਬੰਦੀ ਸਿੰਘਾ ਦੀ ਰਿਹਾਈ ਲਈ ਨਹੀ ਸਗੋ ਆਪਣੇ ਆਪ ਲਈ ਚੋਣ ਲੜ ਰਿਹੈ ਅੰਮ੍ਰਿਤਪਾਲ : ਸੁਖਬੀਰ ਬਾਦਲ ਅੰਮ੍ਰਿਤਸਰ, 15 ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਬੋਲੇ। ਅੱਜ ਇੱਥੇ ਚੋਣ ਰੈਲੀ ਵਿੱਚ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਸਾਜ਼ਿਸ਼ ਨੂੰ ਸਮਝਣ ਜਿਸ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ। ਉਹ ਅੱਜ ਇਥੇ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਹਲਕਾ ਵਿਖੇ ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਸਰ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਅਟਾਰੀ, ਅੰਮ੍ਰਿਤਸਰ ਪੱਛਮੀ ਤੇ ਅੰਮ੍ਰਿਤਸਰ ਦੱਖਣੀ ਵਿਚ ਚੋਣ ਰੈਲੀਆਂ ਕਰਨ ਆਏ ਸਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਂਕਣ ਕਰਨ ਕਿ ਅੰਮ੍ਰਿਤਪਾਲ ਕੌਣ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਪਹਿਲਾਂ ਇਹ ਸਟੈਂਡ ਲਿਆ ਸੀ ਕਿ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦਾ ਤੇ ਸਿਰਫ ‘ਅੰਮ੍ਰਿਤ ਪ੍ਰਚਾਰ’ ਹੀ ਕਰਨਾ ਚਾਹੁੰਦਾ ਹੈ ਤੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨਾ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿਰਫ ਆਪਣੇ ਆਪ ਨੂੰ ਛੁਡਵਾਉਣ ਲਈ ਚੋਣ ਲੜ ਰਿਹਾ ਹੈ ਨਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੜ ਰਿਹਾ ਹੈ।
Punjab Bani 16 May,2024
ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ
ਰਾਜਾ ਵੜਿੰਗ ਨੇ ਸਾਧੇ ਵਿਰੋਧੀ ਉਮੀਦਵਾਰਾਂ ਤੇ ਸਿਧੇ ਨਿਸ਼ਾਨੇ ਜਗਰਾਉਂ, 15 ਮਈ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਟ ਇਲਾਕੇ ਦੇ ਪਿੰਡਾਂ ਤਲਵਾੜਾ, ਸਲੇਮਪੁਰਾ ਅਤੇ ਮਲਸੀਹਾਂ ਵਿੱਚ ਚੋਣ ਜਲਸੇ ਕੀਤੇ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰਾਂ ’ਤੇ ਨਿਸ਼ਾਨੇ ਸੇਧੇ। ਇਨ੍ਹਾਂ ਲੋਕ ਸਭਾ ਚੋਣਾਂ ਨੂੰ ਬੇਹੱਦ ਅਹਿਮ ਅਤੇ ਦੇਸ਼ ਦਾ ਭਵਿੱਖ ਤੈਅ ਕਰਨ ਵਾਲੀਆਂ ਕਰਾਰ ਦਿੰਦਿਆਂ ਰਾਜਾ ਵੜਿੰਗ ਨੇ ਸੰਵਿਧਾਨ, ਦੇਸ਼ ਅਤੇ ਬੱਚਿਆਂ ਦੇ ਭਵਿੱਖ ਲਈ ਭਾਜਪਾ ਖ਼ਿਲਾਫ਼ ਵੋਟਾਂ ਪਾਉਣ ਦੀ ਅਪੀਲ ਕੀਤੀ। ਰਾਜਾ ਵੜਿੰਗ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਦੋਸਤ ਰਵਨੀਤ ਬਿੱਟੂ ਨੂੰ ਲਾਭ ਪਹੁੰਚਾਉਣ ਲਈ ਜਾਣ-ਬੁੱਝ ਕੇ ਆਪਣੀ ਪਾਰਟੀ ਵਲੋਂ ਕਮਜ਼ੋਰ ਉਮੀਦਵਾਰ ਖੜ੍ਹਾ ਕੀਤਾ ਹੈ।
Punjab Bani 16 May,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਹੱਕ ਵਿੱਚ ਕੀਤਾ ਪ੍ਰਚਾਰ ਜ਼ੀਰਾ, 15 ਮਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਜ਼ੀਰਾ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੀ ਹਾਜ਼ਰ ਸਨ। ਇਹ ਰੋਡ ਸ਼ੋਅ ਘੰਟਾ ਘਰ ਮੁੱਖ ਚੌਕ ਜ਼ੀਰਾ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਚੌਕ ਜ਼ੀਰਾ ਵਿੱਚ ਸਮਾਪਤ ਹੋਇਆ। ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਦੀ ਅਗਵਾਈ ਹੇਠ ਵੱਡੀ ਗਿਣਤੀ ਲੋਕਾਂ ਨੇ ਰੋਡ ਸ਼ੋਅ ਵਿੱਚ ਸ਼ਿਕਰਤ ਕੀਤੀ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ।
Punjab Bani 16 May,2024
ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ
ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 16 ਮਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਵੱਲੋਂ ਬਰਖਾਸਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਇੱਥੇ ਭਾਜਪਾ ਵਿਚ ਸ਼ਾਮਲ ਹੋ ਗਏ। ਕਾਹਲੋਂ ਦਾ ਪਾਰਟੀ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ ਕੀਤਾ ਗਿਆ।
Punjab Bani 16 May,2024
ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ
ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਬਦਲ ਦੇਵੇਗੀ ਸੰਵਿਧਾਨ : ਕੇਜਰੀਵਾਲ ਲਖਨਊ, 16 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਜੇ ਭਾਜਪਾ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿੱਚ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦੇਵੇਗੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਬਦਲ ਦੇਵੇਗੀ। ‘ਆਪ’ ਨੇਤਾ ਕੇਜਰੀਵਾਲ ਨੇ ਇੱਥੇ ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਇਹ ਲੋਕ (ਭਾਜਪਾ) ਪੂਰੀ ਤਰ੍ਹਾਂ ਤਿਆਰ ਹਨ ਕਿ ਜੇ ਉਹ ਜਿੱਤ ਜਾਂਦੇ ਹਨ ਤਾਂ ਸੰਵਿਧਾਨ ਨੂੰ ਬਦਲ ਕੇ ਰਾਖਵਾਂਕਰਨ ਖਤਮ ਕਰ ਦਿੱਤਾ ਜਾਵੇਗਾ।
Punjab Bani 16 May,2024
ਫੁਟਬਾਲ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ
ਫੁਟਬਾਲ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ ਨਵੀਂ ਦਿੱਲੀ, 16 ਮਈ ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ 6 ਜੂਨ ਨੂੰ ਕੋਲਕਾਤਾ ’ਚ ਕੁਵੈਤ ਖ਼ਿਲਾਫ਼ ਫੀਫਾ ਵਿਸ਼ਵ ਕੱਪ ਕੁਆਲੀਫਾਇੰਗ ਮੈਚ ਤੋਂ ਬਾਅਦ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਛੇਤਰੀ (39) ਆਪਣੇ ਦੋ ਦਹਾਕਿਆਂ ਦੇ ਸ਼ਾਨਦਾਰ ਫੁੱਟਬਾਲ ਕਰੀਅਰ ਨੂੰ ਅਲਵਿਦਾ ਕਹਿ ਦੇਣਗੇ। ਭਾਰਤੀ ਕਪਤਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਕੇ ਸੰਨਿਆਸ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ,‘ਕੁਵੈਤ ਖ਼ਿਲਾਫ਼ ਮੈਚ ਆਖਰੀ ਮੈਚ ਹੋਵੇਗਾ।
Punjab Bani 16 May,2024
ਸਲੋਵਾਕੀਆ ਦੇ ਪ੍ਧਾਨ ਮੰਤਰੀ ਗੋਲੀਆਂ ਲੱਗਣ ਕਾਰਨ ਹੋਏ ਜਖਮੀ
ਸਲੋਵਾਕੀਆ ਦੇ ਪ੍ਧਾਨ ਮੰਤਰੀ ਗੋਲੀਆਂ ਲੱਗਣ ਕਾਰਨ ਹੋਏ ਜਖਮੀ ਸਲੋਵਾਕੀਆ, 16 ਮਈ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਤ ਫਿਕੋ ਅੱਜ ਹਮਲੇ ਵਿੱਚ ਕਈ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਸਨ ਪਰ ਉਪ ਪ੍ਰਧਾਨ ਮੰਤਰੀ ਤੋਮਸ ਤਾਰਾਬਾ ਨੇ ਭਰੋਸਾ ਪ੍ਰਗਟਾਇਆ ਹੈ ਕਿ ਉਨ੍ਹਾਂ (ਫਿਕੋ) ਨੂੰ ਕੁਝ ਵੀ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਜਦੋਂ ਸਮਾਗਮ ਵਿੱਚ ਸਮਰਥਕਾਂ ਦਾ ਸਵਾਗਤ ਕਰ ਰਹੇ ਸਨ ਤਾਂ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ।
Punjab Bani 16 May,2024
ਸੁਰਖਿਆ ਬਲਾ ਨੇ ਦੋ ਅੱਤਵਾਦੀ ਮਾਰ ਗਿਰਾਏ
ਸੁਰਖਿਆ ਬਲਾ ਨੇ ਦੋ ਅੱਤਵਾਦੀ ਮਾਰ ਗਿਰਾਏ ਸ੍ਰੀਨਗਰ, 16 ਮਈ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਥਲ ਸੈਨਾ ਜਵਾਨਾਂ ਨੇ ਅੱਜ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਤੇ ਦੋ ਅਤਿਵਾਦੀ ਮਾਰ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਸੈਕਟਰ ਵਿੱਚ ਐੱਲਓਸੀ ਦੇ ਇਸ ਪਾਸੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰਨ ਤੋਂ ਬਾਅਦ ਜਵਾਨਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਵਿੱਚ ਦੋ ਘੁਸਪੈਠੀਆਂ ਨੂੰ ਮਾਰਿਆ ਗਿਆ ਹੈ ਪਰ ਕਾਰਵਾਈ ਹਾਲੇ ਜਾਰੀ ਹੈ।
Punjab Bani 16 May,2024
ਹੋਰਡਿੰਗ ਡਿਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 16
ਹੋਰਡਿੰਗ ਡਿਗਣ ਕਾਰਨ ਮਰਨ ਵਾਲਿਆਂਦੀ ਗਿਣਤੀ ਹੋਈ 16 ਮੁੰਬਈ, 16 ਮਈ ਮੁੰਬਈ ਦੇ ਘਾਟਕੋਪਰ ‘ਚ ਸੋਮਵਾਰ ਨੂੰ ਹੋਰਡਿੰਗ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਮੁੰਬਈ ਦੇ ਸਾਬਕਾ ਜੀਐਮ ਮਨੋਜ ਚਨਸੋਰੀਆ (60) ਅਤੇ ਉਸ ਦੀ ਪਤਨੀ ਅਨੀਤਾ (59) ਵਜੋਂ ਹੋਈ ਹੈ। ਬੀਐੱਮਸੀ ਦੇ ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ, ਜੋ ਸੜੀ ਹੋਈ ਹਾਲਤ ਵਿੱਚ ਸਨ, ਨੂੰ ਤੜਕੇ 1 ਵਜੇ ਦੇ ਆਸ-ਪਾਸ ਹਸਪਤਾਲ ਵਿੱਚ ਲਿਜਾਇਆ ਗਿਆ।ਬਚਾਅ ਕਰਮਚਾਰੀਆਂ ਨੇ ਦੇਰ ਰਾਤ ਹੋਰਡਿੰਗ ਦੇ ਹੇਠਾਂ ਮਲਬੇ ਹੇਠ ਦੱਬੀ ਕਾਰ ਵਿੱਚੋਂ ਦੋ ਹੋਰ ਲਾਸ਼ਾਂ ਬਰਾਮਦ ਕੀਤੀਆਂ।
Punjab Bani 16 May,2024
ਟਿਸੂ ਪੇਪਰ ਤੇ ਬੰਬ ਲਿਖਣ ਕਾਰਨ ਫੈਲੀ ਦਹਿਸਤ
ਟਿਸੂ ਪੇਪਰ ਤੇ ਬੰਬ ਲਿਖਣ ਕਾਰਨ ਫੈਲੀ ਦਹਿਸਤ ਨਵੀਂ ਦਿੱਲੀ, 16 ਮਈ ਇਥੋਂ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (ਆਈਜੀਆਈ) ‘ਤੇ ਦਿੱਲੀ ਤੋਂ ਵਡੋਦਰਾ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਜਹਾਜ਼ ਦੇ ਚਾਲਕ ਦਲ ਦੇ ਮੈਂਬਰ ਨੇ ਜਹਾਜ਼ ਦੇ ਪਖਾਨੇ ਵਿਚ ਟਿਸ਼ੂ ਪੇਪਰ ਦੇਖਿਆ ਜਿਸ ‘ਤੇ ਬੰਬ ਲਿਖਿਆ ਹੋਇਆ ਸੀ। ਉਸ ਸਮੇਂ ਜਹਾਜ਼ ਉਡਾਣ ਭਰਨ ਲਈ ਤਿਆਰ ਸੀ। ਕੇਂਦਰੀ ਉਦਯੋਗਿਕ ਸੁਰੱਖਿਆ ਬਲ ਅਤੇ ਦਿੱਲੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਅਤੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਲਿਆ। ਕੁਝ ਵੀ ਨਹੀਂ ਮਿਲਿਆ। ਬਾਅਦ ਵਿੱਚ ਯਾਤਰੀ ਕਿਸੇ ਹੋਰ ਜਹਾਜ਼ ਰਾਹੀਂ ਆਪਣੀ ਮੰਜ਼ਿਲ ਲਈ ਰਵਾਨਾ ਹੋ ਗਏ।
Punjab Bani 16 May,2024
ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ
ਸਵਾਤੀ ਮਾਲੀਵਾਲ ਦੇ ਮਾਮਲੇ ਨੂੰ ਲੈ ਕੇ ਕੌਮੀ ਮਹਿਲਾ ਕਮਿਸ਼ਨ ਲੇ ਕੇਜਰੀਵਾਲ ਦੇ ਸਕੱਤਰ ਨੂੰ ਕੀਤਾ ਸੰਮਨ ਜਾਰੀ ਨਵੀਂ ਦਿੱਲੀ, 16 ਮਈ ਕੌਮੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਨੂੰ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਕਰਨ ਦੇ ਦੋਸ਼ ਵਿਚ ਸੰਮਨ ਜਾਰੀ ਕੀਤਾ ਹੈ। ਸੰਮਨ ਦੇ ਮੁਤਾਬਕ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਬਿਭਵ ਕੁਮਾਰ ਦੀ ਸੁਣਵਾਈ ਹੋਵੇਗੀ। ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ।
Punjab Bani 16 May,2024
ਰੂਸ ਦੇ ਰਾਸ਼ਟਰਪਤੀ ਨੇ ਕੀਤਾ ਚੀਨ ਦਾ ਦੌਰਾ
ਰੂਸ ਦੇ ਰਾਸ਼ਟਰਪਤੀ ਨੇ ਕੀਤਾ ਚੀਨ ਦਾ ਦੌਰਾ ਰੂਸ 16 ਮਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਆਪਣੇ ਦੇਸ਼ ਦੀ ਸਰਕਾਰੀ ਯਾਤਰਾ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਾ ਸਮਾਰੋਹ ‘ਚ ਸਵਾਗਤ ਕੀਤਾ। ਫਰਵਰੀ 2022 ‘ਚ ਯੂਕਰੇਨ ‘ਤੇ ਮਾਸਕੋ ਦੇ ਹਮਲੇ ਤੋਂ ਬਾਅਦ ਰੂਸ ਆਰਥਿਕ ਤੌਰ ‘ਤੇ ਚੀਨ ‘ਤੇ ਜ਼ਿਆਦਾ ਨਿਰਭਰ ਹੋ ਗਿਆ ਹੈ ਅਤੇ ਪੂਤਿਨ ਦਾ ਇਹ ਦੌਰਾ ਇਨ੍ਹਾਂ ਹਾਲਾਤ ਵਿਚਾਲੇ ਹੋ ਰਿਹਾ ਹੈ। ਪੂਤਿਨ ਇਸ ਦੌਰੇ ਦੌਰਾਨ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ।
Punjab Bani 16 May,2024
ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
ਲੋਕ ਸਭਾ ਚੋਣਾਂ-2024 ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ - 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਜ਼ਿਕਰਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ 7 ਮਈ ਤੋਂ 14 ਮਈ ਤੱਕ ਸੂਬੇ ਵਿੱਚ ਕੁੱਲ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਸਬੰਧ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 40 ਉਮੀਦਵਾਰਾਂ ਨੇ 60 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਅੰਮ੍ਰਿਤਸਰ ਤੋਂ 43 ਉਮੀਦਵਾਰਾਂ ਨੇ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਖਡੂਰ ਸਾਹਿਬ ਤੋਂ 35 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਜਲੰਧਰ ਤੋਂ 27 ਉਮੀਦਵਾਰਾਂ ਨੇ 35 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਹੁਸ਼ਿਆਰਪੁਰ ਤੋਂ 23 ਉਮੀਦਵਾਰਾਂ ਨੇ 27 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 19 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ। ਆਨੰਦਪੁਰ ਸਾਹਿਬ ਤੋਂ 41 ਉਮੀਦਵਾਰਾਂ ਨੇ 56 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 29 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਲੁਧਿਆਣਾ ਤੋਂ 57 ਉਮੀਦਵਾਰਾਂ ਨੇ 70 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 44 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਤੋਂ 23 ਉਮੀਦਵਾਰਾਂ ਨੇ 33 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 15 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਹੋਏ ਹਨ।ਫਰੀਦਕੋਟ ਤੋਂ 34 ਉਮੀਦਵਾਰਾਂ ਨੇ 41 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 30 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਫਿਰੋਜ਼ਪੁਰ ਤੋਂ 41 ਉਮੀਦਵਾਰਾਂ ਨੇ 48 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 33 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਬਠਿੰਡਾ ਤੋਂ 30 ਉਮੀਦਵਾਰਾਂ ਨੇ 40 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 20 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸੰਗਰੂਰ ਤੋਂ 38 ਉਮੀਦਵਾਰਾਂ ਨੇ 43 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 26 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਪਟਿਆਲਾ ਤੋਂ 34 ਉਮੀਦਵਾਰਾਂ ਨੇ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੇ ਪੱਤਰ ਮਨਜ਼ੂਰ ਕੀਤੇ ਗਏ ਹਨ। ਸਿਬਿਨ ਸੀ ਨੇ ਦੱਸਿਆ ਕਿ 17 ਮਈ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਉਸ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ 13 ਲੋਕ ਸਭਾ ਸੀਟਾਂ ਲਈ ਕਿੰਨੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ।
Punjab Bani 16 May,2024
15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ ਚੰਡੀਗੜ੍ਹ, 15 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ 'ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲ਼ੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 May,2024
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਅੰਮ੍ਰਿਤਸਰ ਵਿਧਾਨ ਸਭਾ 2022 ਵਿਚ ਅਕਾਲੀ-ਬਸਪਾ ਗੱਠਜੋੜ ਤਹਿਤ ਅੰਮ੍ਰਿਤਸਰ ਸੈਂਟਰਲ ਤੋਂ ਚੋਣ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਮਲੇਰਕੋਟਲਾ ਵਿੱਚ ਕਾਂਗਰਸੀ ਆਗੂ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਪਟਿਆਲਾ 'ਚ ਵੀ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ, ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਤੇ ਸਾਬਕਾ ਕੌਂਸਲਰ 'ਆਪ' 'ਚ ਹੋਏ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ,ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ ਚੰਡੀਗੜ੍ਹ, 15 ਮਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁੱਧਵਾਰ ਨੂੰ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਦੇ ਕਈ ਸੀਨੀਅਰ ਆਗੂ ਇਨ੍ਹਾਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ। ਅਸੀਂ ਇਹ ਚੋਣ 13-0 ਨਾਲ ਜਿੱਤ ਰਹੇ ਹਾਂ। ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਬਸਪਾ ਨੂੰ ਵੱਡਾ ਝਟਕਾ ਦਿੱਤਾ ਹੈ। ਅਕਾਲੀ-ਬਸਪਾ ਗੱਠਜੋੜ ਅਧੀਨ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀ ਦਲਵੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹਨ। ਦਲਵੀਰ ਕੌਰ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਬਸਪਾ ਦੀ ਮੌਜੂਦਾ ਹਲਕਾ ਇੰਚਾਰਜ ਵੀ ਸਨ। ਉੱਥੇ ਹੀ ਮਲੇਰਕੋਟਲਾ 'ਚ 'ਆਪ' ਨੇ ਕਾਂਗਰਸ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖ਼ਾਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਨਦੀਮ ਅਨਵਰ ਖ਼ਾਨ ਸਾਬਕਾ ਵਿਧਾਇਕ ਹਾਜੀ ਅਨਵਰ ਅਹਿਮਦ ਖ਼ਾਨ ਦੇ ਪੁੱਤਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖ਼ਾਨ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਤੇ ਮਲੇਰਕੋਟਲਾ ਤੋਂ 'ਆਪ' ਵਿਧਾਇਕ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ। ਪਟਿਆਲਾ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਇੱਥੇ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋਏ। ਪਟਿਆਲਾ ਤੋਂ ਰਣਜੀਤ ਸਿੰਘ ਨਿਕਰਾ (ਕਾਂਗਰਸ), ਸ਼ੰਮੀ (ਸਾਬਕਾ ਕੌਂਸਲਰ ਕਾਂਗਰਸ), ਰਵਿੰਦਰਪਾਲ ਪ੍ਰਿੰਸ ਲਾਂਬਾ (ਕੌਂਸਲਰ, ਅਕਾਲੀ ਦਲ ਪਟਿਆਲਾ), ਨਵਨੀਤ ਵਾਲੀਆ (ਅਕਾਲੀ ਦਲ) ਹੈਰੀ ਮੁਖਮਹਿਲਪੁਰ, ਮੌਂਟੀ ਗਰੋਵਰ (ਅਕਾਲੀ ਦਲ), ਸਿਮਰਨ ਗਰੇਵਾਲ (ਸੀਨੀਅਰ ਮੀਤ ਪ੍ਰਧਾਨ) ਸ਼੍ਰੋਮਣੀ ਅਕਾਲੀ ਦਲ ਪਟਿਆਲਾ, ਰਮਨ ਧਾਲੀਵਾਲ (ਕਿਸਾਨ ਆਗੂ ਪਟਿਆਲਾ) ਆਦਿ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਅਤੇ ‘ਆਪ’ਆਗੂ ਹਰਪਾਲ ਜੁਨੇਜਾ ਹਾਜ਼ਰ ਸਨ।
Punjab Bani 15 May,2024
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ
ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਰੇਂਜ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗਾਂ ਕੀਤੀਆਂ - ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਬਰਾਮਦ - ਸੂਬੇ ਭਰ ਵਿੱਚ ਸੁਰੱਖਿਆ ਵਧਾਈ; ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਸਪੈਸ਼ਲ ਡੀਜੀਪੀ ਸ਼ੁਕਲਾ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ‘ਤੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਕਰਵਾਇਆ ਜਾਣੂ ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 15 ਮਈ: ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ। ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ 'ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ। ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
Punjab Bani 15 May,2024
ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 15 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੋਮ ਗਾਰਡ ਨੂੰ ਰਾਜਪੁਰਾ ਸ਼ਹਿਰ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਰਾਜੀਵ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੇ ਇੱਕ ਡੀਲਰ ਤੋਂ ਰੇਨੋ ਕਵਿਡ ਕਾਰ ਖਰੀਦੀ ਹੈ ਪਰ ਉਹ ਕਾਰ ਦੇ ਦਸਤਾਵੇਜ਼ ਜਿਵੇਂ ਕਿ ਆਰ.ਸੀ., ਬੀਮਾ ਆਦਿ ਨਹੀਂ ਦੇ ਰਿਹਾ ਜਿਸ ਕਾਰਨ ਉਸਨੇ ਨੇ ਡੀਲਰ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜੋ ਕਿ ਕਾਰਵਾਈ ਲਈ ਹੌਲਦਾਰ ਜਗਰੂਪ ਸਿੰਘ ਅਤੇ ਪੀ.ਐਚ.ਜੀ. ਬਲਵਿੰਦਰ ਸਿੰਘ ਨੂੰ ਮਾਰਕ ਕੀਤੀ ਹੋਈ ਹੈ ਪਰ ਉਹ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਕਹਿ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਦੋਸ਼ੀ ਪੀਐਚਜੀ ਬਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 15 May,2024
ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ
ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕੀਤੇ ਨਾਮਜਦਗੀ ਪੱਤਰ ਦਾਖਲ ਫਰੀਦਕੋਟ, 14 ਮਈ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਅੱਜ ਕੋਟਕਪੂਰਾ ਤੋਂ ਲੈ ਕੇ ਫਰੀਦਕੋਟ ਤੱਕ ਰੋਡ ਸ਼ੋਅ ਕੀਤਾ। ਉਸ ਉਪਰੰਤ ਇੱਥੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਿਆਰਾ ਸਿੰਘ ਬੱਧਨੀ ਕਲਾਂ ਨੇ ਕਰਮਜੀਤ ਅਨਮੋਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫਰੀਦਕੋਟ ਦੇ ਵਿਧਾਇਕ ਦਲਜੀਤ ਸਿੰਘ ਸੇਖੋਂ, ਬੀਨੂੰ ਢਿੱਲੋਂ, ਗਿੱਪੀ ਗਰੇਵਾਲ, ਮਲਕੀਤ ਰੌਣੀ, ਬਲਕਾਰ ਸਿੱਧੂ, ਲਾਡੀ ਢੋਸ, ਅਮੋਲਕ ਸਿੰਘ, ਅਮਨਦੀਪ ਅਰੋੜਾ, ਸੁਖਜਿੰਦਰ ਕਾਉਣੀ ਅਤੇ ਲੋਕ ਸਭਾ ਹਲਕਾ ਫਰੀਦਕੋਟ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
Punjab Bani 15 May,2024
ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ
ਸੁਖਬੀਰ ਬਾਦਲ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਪੰਜਾਬ ਬਚਾਓ ਯਾਤਰਾ ਕੀਤੀ ਸਮਾਪਤ ਆਨੰਦਪੁਰ ਸਾਹਿਬ :ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ‘ਪੰਜਾਬ ਬਚਾਓ ਯਾਤਰਾ’ ਸਮਾਪਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯਾਤਰਾ 1 ਫਰਵਰੀ ਨੂੰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ 80 ਹਲਕਿਆਂ ਵਿੱਚ ਉਨ੍ਹਾਂ 3200 ਕਿੱਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮੌਕੇ ਸ੍ਰੀ ਬਾਦਲ ਵੱਲੋਂ ਆਨੰਦਪੁਰ ਸਾਹਿਬ ਤੋਂ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਪ੍ਰਚਾਰ ਵੀ ਕੀਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਜਪਾ ਕੇਂਦਰ ਵਿੱਚ ਅਗਲੀ ਸਰਕਾਰ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਅਗਲੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੀਆਂ ਤੇ ਲੋਕ ਲਹਿਰ ਖੇਤਰੀ ਪਾਰਟੀ ਦੇ ਹੱਕ ਵਿੱਚ ਹੈ। ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੀ ਵੱਡੀ ਯੋਜਨਾ ਹੈ ਕਿ ਜਿਵੇਂ ਮੁੰਬਈ ਵਿੱਚ ਸ਼ਿਵ ਸੈਨਾ ਤੋੜੀ ਹੈ, ਉਸੇ ਤਰੀਕੇ ਨਾਲ ਉਹ ਪੰਜਾਬ ਵਿੱਚ ‘ਆਪ’ ਨੂੰ ਤੋੜਨਾ ਚਾਹੁੰਦੇ ਹਨ ਤੇ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲੋਂ ਨਾਤਾ ਤੋੜ ਕੇ ਭਾਜਪਾ ਨਾਲ ਰਲ ਕੇ ਸਰਕਾਰ ਬਣਾਉਣਗੇ।
Punjab Bani 15 May,2024
ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਸਾਈਬਰ ਸੈਲ ਜਾਂਚ ਵਿੱਚ ਜੁਟਿਆ
ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ : ਸਾਈਬਰ ਸੈਲ ਜਾਂਚ ਵਿੱਚ ਜੁਟਿਆ ਉੱਤਰ ਪ੍ਰਦੇਸ਼, 15 ਮਈ ਇਥੋਂ ਦੇ 10 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਨਾਲ ਸ਼ਹਿਰ ਵਿੱਚ ਦਹਿਸ਼ਤ ਫੈਲ ਗਈ। ਇਹ ਦਿੱਲੀ-ਐੱਨਸੀਆਰ ਖੇਤਰ ਅਤੇ ਜੈਪੁਰ ਸਮੇਤ ਕਈ ਸ਼ਹਿਰਾਂ ਵਿੱਚ ਸਕੂਲਾਂ ਅਤੇ ਹਸਪਤਾਲਾਂ ਨੂੰ ਧਮਕੀ ਦੇਣ ਵਾਲੀਆਂ ਅਜਿਹੀਆਂ ਈਮੇਲਾਂ ਤੋਂ ਬਾਅਦ ਦੀ ਘਟਨਾ ਹੈ। ਪੁਲੀਸ ਦੇ ਸੰਯੁਕਤ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਹਰੀਸ਼ ਚੰਦਰ ਨੇ ਕਿਹਾ ਕਿ ਕਾਨਪੁਰ ਪੁਲੀਸ ਨੂੰ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਸੂਚਨਾ ਮਿਲੀ ਸੀ। ਸਾਈਬਰ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ।
Punjab Bani 15 May,2024
ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ
ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ ਗੁਜਰਾਤ, 15 ਮਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਪੋਇਚਾ ਵਿਖੇ ਨਾਬਾਲਗਾਂ ਸਮੇਤ ਪਰਿਵਾਰ ਦੇ ਸੱਤ ਮੈਂਬਰ ਨਰਮਦਾ ਨਦੀ ਵਿੱਚ ਡੁੱਬ ਗਏ। ਫਿਲਹਾਲ ਨੈਸ਼ਨਲ ਡਿਜ਼ਾਸਟਰ ਰੈਸਕਿਊ ਫੋਰਸ (ਐੱਨਡੀਆਰਐੱਫ) ਦੇ ਗੋਤਾਖੋਰਾਂ ਅਤੇ ਵਡੋਦਰਾ ਫਾਇਰ ਬ੍ਰਿਗੇਡ ਦੀ ਟੀਮ ਨੇ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕੋਈ ਸੁਰਾਗ ਨਹੀਂ ਮਿਲਿਆ।
Punjab Bani 15 May,2024
ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ
ਕ੍ਰਿਕੇਟਰ ਸਚਿਨ ਤੇਦੁਲਕਰ ਦੇ ਸੁਰਖਿਆ ਕਰਮਚਾਰੀ ਨੇ ਕੀਤੀ ਖੁਦਕੁਸ਼ੀ ਮਹਾਰਾਸ਼ਟਰ, 15 ਮਈ ਭਾਰਤ ਰਤਨ ਸਚਿਨ ਤੇਂਦੁਲਕਰ ਦੀ ਸੁਰੱਖਿਆ ਨਾਲ ਜੁੜੇ ਸਟੇਟ ਰਿਜ਼ਰਵ ਪੁਲੀਸ ਬਲ (ਐੱਸਆਰਪੀਐੱਫ) ਦੇ ਜਵਾਨ ਨੇ ਜਾਮਨੇਰ ਸ਼ਹਿਰ ਵਿੱਚ ਆਪਣੇ ਜੱਦੀ ਘਰ ਵਿੱਚ ਕਥਿਤ ਤੌਰ ‘ਤੇ ਖ਼ੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਕਪਡੇ ਵਜੋਂ ਹੋਈ ਹੈ, ਜੋ ਆਪਣੇ ਜੱਦੀ ਸਥਾਨ ‘ਤੇ ਛੁੱਟੀਆਂ ’ਤੇ ਗਿਆ ਸੀ। ਕਾਪਡੇ (39) ਜਿਸ ਨੇ ਆਪਣੀ ਸਰਵਿਸ ਬੰਦੂਕ ਨਾਲ ਗਰਦਨ ‘ਤੇ ਗੋਲੀ ਮਾਰ ਲਈ, ਦੇ ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਨਾਬਾਲਗ ਬੱਚੇ, ਇਕ ਭਰਾ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਅੱਜ ਤੜਕੇ 1.30 ਵਜੇ ਦੀ ਹੈ। ਕਥਿਤ ਖੁਦਕੁਸ਼ੀ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 15 May,2024
ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ
ਕੇਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਹੋਇਆ ਦੇਹਾਂਤ ਨਵੀਂ ਦਿੱਲੀ, 15 ਮਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦੇਹਾਂਤ ਹੋ ਗਿਆ। ਸੂਤਰ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ‘ਵੈਂਟੀਲੇਟਰ’ ‘ਤੇ ਸੀ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ ‘ਚ ਇਲਾਜ ਚੱਲ ਰਿਹਾ ਸੀ।
Punjab Bani 15 May,2024
ਅਮਰੀਕਾ ਇਜਰਾਈਲ ਨੂੰ ਭੇਜੇਗਾ ਹਥਿਆਰ ਤੇ ਗੋਲਾ ਬਾਰੂਦ
ਅਮਰੀਕਾ ਇਜਰਾਈਲ ਨੂੰ ਭੇਜੇਗਾ ਹਥਿਆਰ ਤੇ ਗੋਲਾ ਬਾਰੂਦ ਵਾਸ਼ਿੰਗਟਨ, 15 ਮਈ ਬਾਇਡਨ ਪ੍ਰਸ਼ਾਸਨ ਨੇ ਮੁੱਖ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਅਮਰੀਕਾ ਇਜ਼ਰਾਈਲ ਨੂੰ 1 ਅਰਬ ਅਮਰੀਕੀ ਡਾਲਰ ਤੋਂ ਵੱਧ ਮੁੱਲ ਦੇ ਹਥਿਆਰ ਅਤੇ ਗੋਲਾ-ਬਾਰੂਦ ਭੇਜੇਗਾ। ਹਾਲੇ ਇਹ ਪਤਾ ਨਹੀਂ ਲੱਗਿਆ ਕਿ ਹਥਿਆਰਾਂ ਦੀ ਇਹ ਖੇਪ ਕਦੋਂ ਭੇਜੀ ਜਾਵੇਗੀ। ਇਸ ਮਹੀਨੇ ਬਾਇਡਨ ਪ੍ਰਸ਼ਾਸਨ ਨੇ ਇਜ਼ਰਾਈਲ ਨੂੰ 2,000 ਪੌਂਡ ਦੀ ਕੀਮਤ ਦੇ 3,500 ਬੰਬਾਂ ਦੀ ਖੇਪ ਭੇਜਣ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਇਹ ਖੁਲਾਸਾ ਹੋਇਆ ਹੈ ਕਿ ਅਮਰੀਕਾ ਇਜ਼ਰਾਈਲ ਨੂੰ ਹਥਿਆਰਾਂ ਦੀ ਪਹਿਲੀ ਖੇਪ ਭੇਜ ਰਿਹਾ ਹੈ।
Punjab Bani 15 May,2024
ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ
ਇੰਡੀਆ ਗਠਜੋੜ ਸੱਤਾ ਵਿੱਚ ਆਉਣ ਤੇ ਰਾਸ਼ਨ ਕੋਟਾ ਵਧਾਇਆ ਜਾਵੇਗਾ : ਮਲਿਕਾਰਜਨ ਖੜਗੇ ਲਖਨਊ, 15 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇਥੇ ਐਲਾਨ ਕੀਤਾ ਕਿ ਜੇ ਇਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਸ ਦਾ ਸਿਹਰਾ ਲੈ ਰਹੇ ਹਨ। ਸੱਤਾ ’ਚ ਆਉਣ ’ਤੇ ਇੰਡੀਆ ਗੱਠਜੋੜ ਗਰੀਬਾਂ ਲਈ ਮੁਫਤ ਰਾਸ਼ਨ ਨੂੰ ਦੁੱਗਣਾ ਕਰੇਗੀ। ਅੱਜ ਇਥੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਨਾਲ ਹੈ, ਜਦ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਮੀਰਾਂ ਦੇ ਨਾਲ।
Punjab Bani 15 May,2024
ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ
ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਆਂਧਰਾ ਪ੍ਰਦੇਸ਼, 15 ਮਈ ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਵਿੱਚ ਚਿਲਕਲੁਰੀਪੇਟ ਨੇੜੇ ਪ੍ਰਾਈਵੇਟ ਬੱਸ ਨੂੰ ਲਾਰੀ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਇਸ ਹਾਦਸੇ ‘ਚ 6 ਦੀ ਮੌਤ ਹੋ ਗਈ।
Punjab Bani 15 May,2024
ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
ਪੰਜਾਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ, 15 ਮਈ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਕੁਝ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ। ਸੂਤਰਾਂ ਨੇ ਦੱਸਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਵੱਲੋਂ ਵੱਡਾ ਰੋਡ ਸ਼ੋਅ ਕੀਤਾ ਜਾਵੇਗਾ।
Punjab Bani 15 May,2024
ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ
ਸੁਪਰੀਮ ਕੋਰਟ ਨੇ ਨਿਊਜਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੇ ਦਿੱਤੇ ਰਿਹਾਈ ਦੇ ਹੁਕਮ ਨਵੀਂ ਦਿੱਲੀ, 15 ਮਈ ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮਾਮਲੇ ਵਿਚ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਹ ਹੁਕਮ ਦਿੱਤਾ ਹੈ। ਨਿਊਜ਼ ਪੋਰਟਲ ਦੇ ਖਿਲਾਫ ਦਰਜ ਐਫਆਈਆਰ ਦੇ ਅਨੁਸਾਰ, ‘ਨਿਊਜ਼ ਕਲਿਕ’ ਨੂੰ ਕਥਿਤ ਤੌਰ ‘ਤੇ ‘ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ’ ਅਤੇ ਦੇਸ਼ ਦੇ ਖਿਲਾਫ ਅਸੰਤੁਸ਼ਟਤਾ ਪੈਦਾ ਕਰਨ ਲਈ ਚੀਨ ਤੋਂ ਫੰਡ ਪ੍ਰਾਪਤ ਕੀਤਾ ਗਿਆ ਸੀ।
Punjab Bani 15 May,2024
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ਵਿਚ ਪੈਣ ਵਾਲੀਆਂ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 4 ਮਈ ਤੱਕ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣਾ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। ਇਸ ਵਿਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਟੀਮ ਪੂਰੀ ਤਨਦੇਹੀ ਨਾਲ ਲੱਗੀ ਹੋਈ ਹੈ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ: ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 5 ਹਜ਼ਾਰ 204 ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 855 ਮਰਦ ਵੋਟਰ, 7 ਲੱਖ 56 ਹਜ਼ਾਰ 283 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 11 ਹਜ਼ਾਰ 263 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 45 ਹਜ਼ਾਰ 434 ਮਰਦ ਵੋਟਰ, 7 ਲੱਖ 65 ਹਜ਼ਾਰ 766 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਖਡੂਰ ਸਾਹਿਬ ਵਿੱਚ 16 ਲੱਖ 67 ਹਜ਼ਾਰ 797 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 76 ਹਜ਼ਾਰ 281 ਮਰਦ ਵੋਟਰ, 7 ਲੱਖ 91 ਹਜ਼ਾਰ 449 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 54 ਹਜ਼ਾਰ 3 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 59 ਹਜ਼ਾਰ 687 ਮਰਦ ਵੋਟਰ, 7 ਲੱਖ 94 ਹਜ਼ਾਰ 272 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 16 ਲੱਖ 1,826 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 840 ਮਰਦ ਵੋਟਰ, 7 ਲੱਖ 70 ਹਜ਼ਾਰ 942 ਮਹਿਲਾ ਵੋਟਰ ਹਨ ਅਤੇ 44 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 32 ਹਜ਼ਾਰ 211 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 4 ਹਜ਼ਾਰ 50 ਮਰਦ ਵੋਟਰ, 8 ਲੱਖ 28 ਹਜ਼ਾਰ 97 ਮਹਿਲਾ ਵੋਟਰ ਅਤੇ 64 ਟਰਾਂਸਜੈਂਡਰ ਵੋਟਰ ਹਨ। ਲੁਧਿਆਣਾ ਵਿਖੇ 17 ਲੱਖ 58 ਹਜ਼ਾਰ 614 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 37 ਹਜ਼ਾਰ 94 ਮਰਦ ਵੋਟਰ, 8 ਲੱਖ 21 ਹਜ਼ਾਰ 386 ਮਹਿਲਾ ਵੋਟਰ ਹਨ ਅਤੇ 134 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ਵਿੱਚ 15 ਲੱਖ 52 ਹਜ਼ਾਰ 567 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 339 ਮਰਦ ਵੋਟਰ, 7 ਲੱਖ 29 ਹਜ਼ਾਰ 196 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। ਉੱਧਰ ਫਰੀਦਕੋਟ ਵਿੱਚ 15 ਲੱਖ 94 ਹਜ਼ਾਰ 33 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 42 ਹਜ਼ਾਰ 184 ਮਰਦ ਵੋਟਰ, 7 ਲੱਖ 51 ਹਜ਼ਾਰ 768 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿੱਚ 16 ਲੱਖ 70 ਹਜ਼ਾਰ 8 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 80 ਹਜ਼ਾਰ 617 ਮਰਦ ਵੋਟਰ, 7 ਲੱਖ 89 ਹਜ਼ਾਰ 343 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ 16 ਲੱਖ 51 ਹਜ਼ਾਰ 188 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 70 ਹਜ਼ਾਰ 14 ਮਰਦ ਵੋਟਰ, 7 ਲੱਖ 81 ਹਜ਼ਾਰ 140 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ਵਿੱਚ 15 ਲੱਖ 56 ਹਜ਼ਾਰ 601 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 24 ਹਜ਼ਾਰ 1 ਮਰਦ ਵੋਟਰ, 7 ਲੱਖ 32 ਹਜ਼ਾਰ 554 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਮਰਦ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ। ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ। ਗੁਰਦਾਸਪੁਰ ਵਿਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ਵਿਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।
Punjab Bani 15 May,2024
ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ
ਸਰਕਾਰੀ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੰਦਾ ਕੈਂਡਲ ਮਾਰਚ ਕੱਢਿਆ ਪਟਿਆਲਾ, 15 ਮਈ: ਸਰਕਾਰੀ ਬਹੁਤਕਨੀਕੀ ਕਾਲਜ, ਐਸ.ਐਸ.ਟੀ ਨਗਰ ਦੇ ਵਿਦਿਆਰਥੀਆ ਨੇ ਵਧੀਕ ਡਿਪਟੀ ਕਮਿਸ਼ਨਰ ਕਮ ਏ.ਆਰ.ਓ-110 ਨਵਰੀਤ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੋਟਰ ਜਾਗਰੂਕਤਾ ਦੇ ਲਈ ਐਸ.ਐਸ.ਟੀ ਨਗਰ, ਪਟਿਆਲਾ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਦਾ ਆਯੋਜਨ ਸਵੀਪ ਨੋਡਲ ਅਫ਼ਸਰ, ਪਟਿਆਲਾ ਦਿਹਾਤੀ ਨਰਿੰਦਰ ਸਿੰਘ ਢੀਂਡਸਾ ਨੇ ਕਰਵਾਇਆ। ਐਸ.ਐਸ.ਟੀ ਨਗਰ ਵਿਖੇ ਪਿਛਲੀਆਂ ਚੋਣਾਂ ਦੇ ਡਾਟਾ ਅਨੁਸਾਰ 3 ਬੂਥ ਸੰਵੇਦਨਸ਼ੀਲ ਬੂਥ ਦੀ ਸੂਚੀ ਵਿੱਚ ਆਉਂਦੇ ਸਨ। ਇਸ ਲਈ ਐਸ.ਐਸ.ਟੀ ਨਗਰ ਮਾਰਕੀਟ, ਗੋਬਿੰਦ ਨਗਰ ਅਤੇ ਐਸ.ਐਸ.ਟੀ ਨਗਰ ਕਲੋਨੀ ਵਿਖੇ ਇਸ ਕੈਂਡਲ ਮਾਰਚ ਰਾਹੀਂ ਅਮਨ ਸ਼ਾਂਤੀ ਬਣਾਏ ਰੱਖਦੇ ਹੋਏ ਚੋਣਾਂ ਦੇ ਵਿੱਚ ਹਿੱਸਾ ਲੈਣ ਦਾ ਸੁਨੇਹਾ ਦਿੱਤਾ। ਇਸ ਮੌਕੇ ਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ, ਹੋਸਟਲ ਵਾਰਡਨ ਅਮਨਪ੍ਰੀਤ ਕੌਰ, ਹਰਜੀਤ ਸਿੰਘ, ਕਰਮਜੀਤ ਕੌਰ, ਅੰਮ੍ਰਿਤਪਾਲ ਕੌਰ ਅਤੇ ਗਗਨਦੀਪ ਸਿੰਘ ਨੇ ਵੀ ਇਸ ਮਾਰਚ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਨੇ ਵਿਦਿਆਰਥੀਆ ਨੂੰ ਹਰ ਇੱਕ ਚੋਣਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਉਨ੍ਹਾਂ ਨੂੰ ਸਮਝਾਉਂਦੇ ਹੋਏ ਦੱਸਿਆ ਕਿ ਵੋਟ ਦਾ ਭੁਗਤਾਨ ਕਰਨਾ ਆਜ਼ਾਦੀ ਦੇ ਯੋਧਿਆ ਨੂੰ ਸ਼ਰਧਾਂਜਲੀ ਦੇਣ ਸਮਾਨ ਹੈ। ਇਸ ਮੌਕੇ ਤੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਨੇ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਦੇ ਸੁਨੇਹੇ "ਇਸ ਵਾਰ, 70 ਪਾਰ" ਬਾਰੇ ਦੱਸਿਆ ਅਤੇ ਵਿਦਿਆਰਥੀਆ ਨੂੰ ਆਪਣੀ ਵੋਟ, ਆਪਣੇ ਪਰਿਵਾਰ ਦੇ ਵੋਟ ਅਤੇ ਗਲੀ ਮੁਹੱਲੇ ਵਿੱਚ ਹਰ ਇੱਕ ਪਰਿਵਾਰ ਨੂੰ ਵੋਟਾਂ ਵਾਲੇ ਦਿਨ ਆਪ ਦੀ ਵੋਟ ਭੁਗਤਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਤੇ ਹੋਸਟਲ ਦੀ ਹੈਡ ਗਰਲ ਜਸਪ੍ਰੀਤ ਕੌਰ ਨੇ ਮਾਰਚ ਤੋਂ ਬਾਅਦ ਪ੍ਰਿੰਸੀਪਲ ਸਾਹਿਬ ਰਵਿੰਦਰ ਸਿੰਘ ਹੁੰਦਲ ਅਤੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੀ ਇਹ ਕੈਂਡਲ ਮਾਰਚ ਉਨ੍ਹਾਂ ਨੂੰ ਸਿਰਫ਼ ਇਹਨਾਂ ਚੋਣਾ ਵਿੱਚ ਹਿੱਸਾ ਲੈਣ ਲਈ ਨਹੀਂ ਪ੍ਰੇਰੇਗਾ ਪਰ ਅਗਲੀਆਂ ਹਰੇਕ ਚੋਣਾ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਤੇ ਸਵੀਪ ਇੰਚਾਰਜ ਸ੍ਰੀ ਸਤਵੀਰ ਸਿੰਘ ਅਤੇ ਐਸ.ਐਸ.ਟੀ ਨਗਰ ਦੇ ਬੀ.ਐਲ.ਓ ਅਮਿਤ ਸ਼ਰਮਾ ਵੀ ਹਾਜ਼ਰ ਸਨ।
Punjab Bani 15 May,2024
ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ - ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਇੱਕ ਆਧਾਰ ਕਾਰਡ ਅਤੇ ਇੱਕ ਏਟੀਐਮ ਕਾਰਡ ਬਰਾਮਦ - ਮੁਲਜ਼ਮ ਗੋਗੀ ਸਿੰਘ ਐਸਐਫਜੇ ਦਾ ਮੁੱਖ ਸੰਚਾਲਕ ਹੈ ਅਤੇ ਨਿਊਯਾਰਕ ਸਥਿਤ ਗੁਰਪਤਵੰਤ ਪੰਨੂ ਨਾਲ ਸਿੱਧਾ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਬਠਿੰਡਾ, 15 ਮਈ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਪੰਜਾਬ ਵਿੱਚ ਬਠਿੰਡਾ ਅਤੇ ਦਿੱਲੀ ਦੀਆਂ ਵੱਖ-ਵੱਖ ਜਨਤਕ ਥਾਵਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਨਿਊਯਾਰਕ ਅਧਾਰਿਤ ਐਸਐਫਜੇ- ਜੋ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਦੀ ਹਮਾਇਤ ਪ੍ਰਾਪਤ ਹੈ- ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਗਠਨ ਵਜੋਂ ਮਨੋਨੀਤ ਕੀਤਾ ਗਿਆ ਹੈ। ਹਾਲ ਹੀ 'ਚ 24 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਪਾਏ ਗਏ ਸਨ, ਜਿਸ ਤੋਂ ਕੁਝ ਦਿਨਾਂ ਬਾਅਦ 9 ਮਈ ਨੂੰ ਦਿੱਲੀ ਦੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ 'ਤੇ ਵੀ ਅਜਿਹੇ ਹੀ ਨਾਅਰੇ ਲਿਖੇ ਹੋਏ ਪਾਏ ਗਏ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ। ਪ੍ਰਿਤਪਾਲ ਨੂੰ ਜੀ-20 ਦੌਰਾਨ ਦਿੱਲੀ ਮੈਟਰੋ ਅਤੇ ਬਠਿੰਡਾ ਥਰਮਲ ਪਲਾਂਟ 'ਤੇ ਗਰੈਫਿਟੀ ਲਿਖਣ ਦੇ ਦੋਸ਼ 'ਚ ਵੀ ਗ੍ਰਿਫਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ 'ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲੀਸ ਨੇ ਸਾਂਝੇ ਤੌਰ ’ਤੇ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲੀਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜੌਨੀ ਦੇ ਖੁਲਾਸੇ ਤੋਂ ਬਾਅਦ ਬਠਿੰਡਾ ਪੁਲੀਸ ਅਤੇ ਸੀਆਈ ਬਠਿੰਡਾ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਗੋਗੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ 'ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ। ਇਸ ਸਬੰਧੀ ਐਫਆਈਆਰ ਨੰ. 55 ਮਿਤੀ 27/4/24 ਨੂੰ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 15 May,2024
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ
ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਦੇ ਸ਼ੋਸ਼ਲ ਮੀਡੀਆ ਹੈਂਡਲਜ਼ ‘ਤੇ ਪੌਡਕਾਸਟ ਦਾ ਚੌਥਾ ਐਪੀਸੋਡ ਰਿਲੀਜ਼ - ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਐਪਾਂ ਅਤੇ ਆਈ.ਟੀ. ਖੇਤਰ ਦੀਆਂ ਪਹਿਲਕਦਮੀਆਂ ਬਾਰੇ ਦਿੱਤੀ ਜਾਣਕਾਰੀ ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇ.ਵਾਈ.ਸੀ, ਸਕਸ਼ਮ, ਵੋਟਰ ਹੈਲਪਲਾਈਨ ਅਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ - ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।
Punjab Bani 15 May,2024
ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ
ਪਹਿਲੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਵਿਅਕਤੀ ਦੀ ਦੋ ਮਹੀਨੇ ਬਾਅਦ ਹੋਈ ਮੌਤ ਮੈਸੇਚਿਉਸੇਟਸ : ਰਿਕ ਸਲੇਮੈਨ, ਜੈਨੇਟਿਕ ਤੌਰ 'ਤੇ ਪਿਗ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਦੁਨੀਆ ਦੇ ਪਹਿਲੇ ਵਿਅਕਤੀ ਦੀ ਟਰਾਂਸਪਲਾਂਟ ਓਪਰੇਸ਼ਨ ਦੇ ਲਗਪਗ ਦੋ ਮਹੀਨਿਆਂ ਬਾਅਦ ਮੌਤ ਹੋ ਗਈ। ਸਲੇਮੈਨ, 62, ਨੂੰ ਪਿਛਲੇ ਸਾਲ ਅੰਤਮ ਪੜਾਅ ਦੇ ਗੁਰਦੇ ਦੀ ਬਿਮਾਰੀ ਦਾ ਪਤਾ ਲੱਗਣ ਤੋਂ ਬਾਅਦ ਮਾਰਚ ਵਿੱਚ ਮੈਸੇਚਿਉਸੇਟਸ ਜਨਰਲ ਹਸਪਤਾਲ ਵਿੱਚ ਇੱਕ ਗੁਰਦਾ ਪ੍ਰਾਪਤ ਹੋਇਆ ਸੀ। ਹਾਲਾਂਕਿ, ਹਸਪਤਾਲ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅਜਿਹਾ ਕੋਈ ਸੰਕੇਤ ਨਹੀਂ ਹੈ ਕਿ ਉਸਦੀ ਮੌਤ ਟ੍ਰਾਂਸਪਲਾਂਟ ਦੇ ਨਤੀਜੇ ਵਜੋਂ ਹੋਈ ਹੈ। ਆਪਣੇ ਡਾਕਟਰਾਂ ਦੀ ਸਿਫਾਰਸ਼ 'ਤੇ ਚਾਰ ਘੰਟੇ ਦੀ ਸਰਜਰੀ ਤੋਂ ਬਾਅਦ, ਮੈਸੇਚਿਉਸੇਟਸ ਵਿਭਾਗ ਦੇ ਟ੍ਰਾਂਸਪੋਰਟੇਸ਼ਨ ਦੇ ਮੈਨੇਜਰ ਸਲੇਮੈਨ ਨੂੰ ਅਪ੍ਰੈਲ ਵਿਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
Punjab Bani 13 May,2024
ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ
ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ ਮੁੰਬਈ, 13 ਮਈ ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਏਸ਼ਿਆਈ ਬਾਜ਼ਾਰਾਂ ’ਚ ਸੁਸਤੀ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 462.33 ਅੰਕ ਡਿੱਗ ਕੇ 72,202.14 ਅੰਕ ‘ਤੇ ਆ ਗਿਆ। ਐੱਨਐੱਸਈ ਨਿਫਟੀ 125.8 ਅੰਕ ਡਿੱਗ ਕੇ 21,929.40 ‘ਤੇ ਆ ਗਿਆ।
Punjab Bani 13 May,2024
ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਜੈਪੁਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 13 ਮਈ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਘੱਟੋ-ਘੱਟ ਚਾਰ ਸਕੂਲਾਂ ਨੂੰ ਅੱਜ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬੰਬ ਠੁੱਸ ਕਰਨ ਵਾਲੇ ਦਸਤੇ ਤੇ ਸੂਹੀਆ ਕੁੱਤਿਆਂ ਦੇ ਨਾਲ ਪੁਲੀਸ ਟੀਮਾਂ ਸਕੂਲਾਂ ਵਿੱਚ ਪਹੁੰਚ ਗਈਆਂ ਹਨ। ਜੈਪੁਰ ਦੇ ਪੁਲਹਸ ਕਮਿਸ਼ਨਰ ਬੀਜੂ ਜਾਰਜ ਜੋਸਫ ਨੇ ਕਿਹਾ, ‘ਚਾਰ-ਪੰਜ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪੁਲੀਸ ਸਕੂਲਾਂ ਵਿੱਚ ਪਹੁੰਚ ਗਈ ਹੈ। ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਤੇ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।
Punjab Bani 13 May,2024
ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ
ਸ੍ਰੀਨਗਰ ਵਿੱਚ ਵੋਟਿੰਗ ਸ਼ੁਰੂ : 2019 ਦੀ ਸੀਟ ਤੋ ਜਿਆਦਾ ਹੋ ਰਹੀ ਹੈ ਵੋਟਿੰਗ ਸ੍ਰੀਨਗਰ, 13 ਮਈ ਸ੍ਰੀਨਗਰ ਲੋਕ ਸਭਾ ਹਲਕੇ ਵਿੱਚ ਅੱਜ ਵੋਟਿੰਗ ਸ਼ੁਰੂ ਹੋਣ ਦੇ ਪਹਿਲੇ ਚਾਰ ਘੰਟਿਆਂ ਵਿੱਚ 14.94 ਫੀਸਦੀ ਵੋਟਿੰਗ ਦਰਜ ਕੀਤੀ ਗਈ। ਇਹ 2019 ‘ਚ ਇਸ ਸੀਟ ‘ਤੇ ਹੋਈ ਕੁੱਲ ਵੋਟਿੰਗ ਤੋਂ ਜ਼ਿਆਦਾ ਹੈ। ਹਲਕੇ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਸ੍ਰੀਨਗਰ ਲੋਕ ਸਭਾ ਹਲਕੇ ਵਿੱਚ ਸਵੇਰੇ 11 ਵਜੇ ਤੱਕ 14.94 ਫੀਸਦੀ ਵੋਟਿੰਗ ਦਰਜ ਕੀਤੀ ਗਈ। ਸ੍ਰੀਨਗਰ ਵਿੱਚ ਕੁੱਲ 17.48 ਲੱਖ ਵੋਟਰ ਵੋਟ ਪਾਉਣ ਦੇ ਯੋਗ ਹਨ। 2019 ਦੀਆਂ ਲੋਕ ਸਭਾ ਚੋਣਾਂ ‘ਚ ਇਸ ਸੀਟ ‘ਤੇ ਕੁੱਲ ਵੋਟਿੰਗ ਲਗਪਗ 14.43 ਫੀਸਦੀ ਸੀ, ਜਦੋਂ ਕਿ 2014 ‘ਚ ਇਹ 25.86 ਫੀਸਦੀ ਸੀ।
Punjab Bani 13 May,2024
ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ
ਸੁਪਰੀਮ ਕੋਰਟ ਨੇ ਕੇਜਰੀਵਾਲ ਨੰ ਅਹੁਦੇ ਤੋ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕੀਤਾ ਨਵੀਂ ਦਿੱਲੀ, 13 ਮਈ ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਘਪਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ ‘ਤੇ ਨਿਰਭਰ ਕਰਦਾ ਹੈ ਕਿ ਜੇ ਉਹ ਚਾਹੁਣ ਤਾਂ ਕਾਰਵਾਈ ਕਰ ਸਕਦੇ ਹਨ ਪਰ ਅਸੀਂ ਦਖਲ ਨਹੀਂ ਦੇਵਾਂਗੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਗ੍ਰਿਫ਼ਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ।
Punjab Bani 13 May,2024
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ
ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮਥਾ ਪਟਨਾ, 13 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਖ਼ਤ ਸੁਰੱਖਿਆ ਹੇਠ ਪਟਨਾ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਲੰਗਰ ’ਚ ਸੇਵਾ ਕਰਨ ਦੇ ਨਾਲ ਨਾਲ ਲੰਗਰ ਵਰਤਾਇਆ ਵੀ। ਉਨ੍ਹਾਂ ਨੇ ਇੱਕ ਦਿਨ ਪਹਿਲਾਂ ਪਟਨਾ ਵਿੱਚ ਰੋਡ ਸ਼ੋਅ ਕੀਤਾ ਸੀ।
Punjab Bani 13 May,2024
ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼
ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼ ਨਵੀਂ ਦਿੱਲੀ, 13 ਮਈ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲੀਸ ਨੂੰ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਦੋ ਫੋਨ ਆਏ ਸਨ। ਇਸ ਤੋਂ ਬਾਅਦ ਸਿਵਲ ਲਾਈਨ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ।
Punjab Bani 13 May,2024
ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ
ਲੋਕ ਸਭਾ ਚੋਣਾਂ : ਕੇਦਰ ਸ਼ਾਸਤ ਪ੍ਰਦੇਸ਼ਾਂ ਤੇ ਪਈਆਂ ਵੋਟਾਂ ਨਵੀਂ ਦਿੱਲੀ, 13 ਮਈ ਲੋਕ ਸਭਾ ਚੋਣਾਂ ਦੇ ਚੌਥੇ ਗੇੜ ਲਈ ਅੱਜ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਬਾਅਦ ਦੁਪਹਿਰ ਇਕ ਵਜੇ ਤੱਕ 40.32 ਫੀਸਦ ਵੋਟਾਂ ਪਈਆਂ ਹਨ। ਪਹਿਲੇ ਤਿੰਨ ਗੇੜਾਂ ਦੌਰਾਨ 283 ਸੀਟਾਂ ’ਤੇ ਵੋਟਿੰਗ ਹੋ ਚੁੱਕੀ ਹੈ। ਪਹਿਲੇ ਗੇੜ ’ਚ 66.14, ਦੂਜੇ ’ਚ 66.71 ਅਤੇ ਤੀਜੇ ਗੇੜ ’ਚ 65.68 ਫ਼ੀਸਦ ਵੋਟਿੰਗ ਹੋਈ। ਅੱਜ ਜਿਨ੍ਹਾਂ 96 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ ਇਨ੍ਹਾਂ ਵਿੱਚ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਕੋਲ 40 ਤੋਂ ਵੱਧ ਸੀਟਾਂ ਹਨ। ਇਸ ਗੇੜ ’ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਅਜੈ ਮਿਸ਼ਰਾ ਟੈਨੀ, ਟੀਐੱਮਸੀ ਦੀ ਮਹੂਆ ਮੋਇਤਰਾ ਅਤੇ ਏਆਈਐੱਮਆਈਐੱਮ ਦੇ ਅਸਦ-ਉਦ-ਦੀਨ ਓਵਾਇਸੀ ਸਮੇਤ ਹੋਰ ਆਗੂਆਂ ਦੀ ਕਿਸਮਤ ਦਾ ਫ਼ੈਸਲਾ ਹੋ ਜਾਵੇਗਾ।
Punjab Bani 13 May,2024
ਸੀਬੀਐਸਈ 10ਵੀ, 12ਵੀ ਦੇ ਨਤੀਜੇ ਐਲਾਨੇ
ਸੀਬੀਐਸਈ 10ਵੀ, 12ਵੀ ਦੇ ਨਤੀਜੇ ਐਲਾਨੇ ਨਵੀਂ ਦਿੱਲੀ, 13 ਮਈ ਸੀਬੀਐੱਸਈ ਨੇ ਅੱਜ 12ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਦਿੱਤੇ ਹਨ। 87.98 ਫੀਸਦੀ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਪਾਸ ਕੀਤੀ, ਪਿਛਲੇ ਸਾਲ ਦੇ ਮੁਕਾਬਲੇ ਪਾਸ ਪ੍ਰਤੀਸ਼ਤਤਾ ਵਿੱਚ 0.65 ਫੀਸਦੀ ਵਾਧਾ ਹੋਇਆ ਹੈ। 91 ਫੀਸਦੀ ਤੋਂ ਵੱਧ ਵਿਦਿਆਰਥਣਾਂ ਪਾਸ ਹੋਈਆਂ ਹਨ। ਲੜਕਿਆਂ ਦੇ ਮੁਕਾਬਲੇ ਲੜਕੀਆਂ 6.4 ਫੀਸਦ ਵੱਧ ਪਾਸ ਹੋਈਆਂ। 24 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਤੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 1.16 ਲੱਖ ਤੋਂ ਵੱਧ ਹੈ। ਇਸ ਦੌਰਾਨ ਸੀਬੀਐੱਸਈ ਨੇ ਅੱਜ ਬਾਅਦ ਦੁਪਹਿਰ 10ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ। ਬੋਰਡ ਮੁਤਾਬਕ 93.6 ਫੀਸਦੀ ਵਿਦਿਆਰਥੀ ਪਾਸ ਹੋਏ। 47 ਹਜ਼ਾਰ ਤੋਂ ਵੱਧ ਵਿਦਿਆਰਥੀ 95 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ, ਜਦ ਕਿ 2.12 ਲੱਖ ਤੋਂ ਵੱਧ ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
Punjab Bani 13 May,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 11 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਸ. ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਯਾਦ ਕੀਤਾ ਕਿ ਸ. ਪਾਤਰ ਨੇ ਗੂਗਲ ਦੇ ਜੇਮਿਨੀ ਆਈਐਪ (ਆਰਟੀਫੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ 'ਤੇ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮੁੱਦੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ, ਭਾਵੇਂ ਕਿ ਇਸ ਪਲੇਟਫਾਰਮ ਵਿਚ ਗੁਜਰਾਤੀ ਸਮੇਤ ਕਈ ਹੋਰ ਖੇਤਰੀ ਭਾਸ਼ਾਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ. ਪਾਤਰ ਅਤੇ ਹੋਰਨਾਂ ਨਾਲ ਮਿਲ ਕੇ ਪੰਜਾਬੀ ਦਾ ਡਾਟਾ ਤੇਜੀ ਨਾਲ ਤਿਆਰ ਕਰਕੇ ਗੂਗਲ ਦੇ ਜੈਮਿਨੀ ਆਈਐਪ 'ਤੇ ਆਨਲਾਈਨ ਅਪਲੋਡ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਨੂੰ ਅਸਲ ਸ਼ਰਧਾਂਜਲੀ ਉਸ ਮਿਸ਼ਨ ਨੂੰ ਪੂਰਾ ਕਰਨਾ ਹੀ ਹੋਵੇਗੀ। ਸਪੀਕਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Punjab Bani 11 May,2024
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼
ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ - ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ - ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ ਚੰਡੀਗੜ੍ਹ/ਅੰਮ੍ਰਿਤਸਰ, ਮਈ 11: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਅੰਤਰਰਾਜੀ ਗੈਰ-ਕਾਨੂੰਨੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਗ੍ਰਿਫ਼ਤਾਰ ਕੀਤੇ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਦੇ ਸੁਖਵਿੰਦਰ ਸਿੰਘ ਉਰਫ ਧਾਮੀ ਅਤੇ ਅੰਮ੍ਰਿਤਸਰ ਦੇ ਗੋਵਿੰਦ ਨਗਰ ਦੇ ਜਸਪ੍ਰੀਤ ਸਿੰਘ ਉਰਫ ਜੱਸ ਨਾਮੀ ਦੋ ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨਿਆਂ ਤੱਕ ਕੀਤੀ ਬਾਰੀਕੀ ਨਾਲ ਜਾਂਚ ਉਪਰੰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹਨਾਂ ਤਸਕਰਾਂ ਨੂੰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜ ਸੂਬਿਆਂ ਵਿੱਚ ਚਲਾਏ ਇਸ ਪੂਰੇ ਆਪ੍ਰੇਸ਼ਨ ਦੌਰਾਨ, ਪੁਲਿਸ ਵੱਲੋਂ ਕੁੱਲ 7 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 70.42 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 2.37 ਲੱਖ ਰੁਪਏ ਦੀ ਡਰੱਗ ਮਨੀ ਅਤੇ 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਦੀ ਪ੍ਰਭਾਵੀ ਬਰਾਮਦਗੀ ਹੋਈ ਹੈ। ਇਹਨਾਂ ਪੰਜ ਸੂਬਿਆਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਸਪੀ ਐਸਟੀਐਫ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਐਸਟੀਐਫ ਵਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਇਸ ਰੈਕੇਟ ਦੇ ਮੁੱਖ ਸਰਗਨਾ ਐਲੇਕਸ ਪਾਲੀਵਾਲ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸ ਦੇ ਕਬਜ਼ੇ 'ਚੋਂ 9.04 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਦੋਸ਼ੀ ਐਲੇਕਸ ਪਾਲੀਵਾਲ ਦੇ ਖੁਲਾਸੇ ਉਪਰੰਤ, ਹਿਮਾਚਲ ਪ੍ਰਦੇਸ਼ ਵਿੱਚ ਕਾਰਵਾਈ ਕਰਦਿਆਂ ਡਰੱਗ ਕੰਟਰੋਲ ਅਫਸਰ ਸੁਖਦੀਪ ਸਿੰਘ ਅਤੇ ਰਮਨੀਕ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਜਾਂਚ ਕੀਤੀ ਅਤੇ ਰਿਕਾਰਡ ਜ਼ਬਤ ਕੀਤੇ। ਇਹਨਾਂ ਰਿਕਾਰਡਾਂ ਤੋਂ ਪਤਾ ਲੱਗਾ ਕਿ ਕੰਪਨੀ ਨੇ ਸਿਰਫ਼ ਅੱਠ ਮਹੀਨਿਆਂ ਵਿੱਚ 20 ਕਰੋੜ ਤੋਂ ਵੱਧ ਅਲਪਰਾਜ਼ੋਲਮ ਗੋਲੀਆਂ ਦਾ ਨਿਰਮਾਣ ਕੀਤਾ। ਰਿਕਾਰਡਾਂ ਤੋਂ ਮਹਾਰਾਸ਼ਟਰ ਦੀ ਮੈਸਰਜ਼ ਐਸਟਰ ਫਾਰਮਾ ਨੂੰ ਕੀਤੀ ਜਾਂਦੀ ਸਪਲਾਈ ਦਾ ਵੀ ਪਤਾ ਲੱਗਾ। ਇਸ ਸਬੰਧੀ ਹੋਰ ਜਾਂਚ ਨਾਲ ਬੱਦੀ ਸਥਿਤ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਦੂਜੀ ਫਾਰਮਾ ਨਿਰਮਾਣ ਕੰਪਨੀ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਦਾ ਪਰਦਾਫਾਸ਼ ਹੋਇਆ। ਡੀਜੀਪੀ ਨੇ ਕਿਹਾ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 47.32 ਨਸ਼ੀਲੇ ਕੈਪਸੂਲ ਅਤੇ 725.5 ਕਿਲੋ ਨਸ਼ੀਲੇ ਟਰਾਮਾਡੋਲ ਪਾਊਡਰ — ਜੋ ਕਿ 1.5 ਕਰੋੜ ਕੈਪਸੂਲ ਬਣਾਉਣ ਲਈ ਕਾਫੀ ਸੀ, ਬਰਾਮਦ ਹੋਇਆ। ਰਿਕਾਰਡ ਤੋਂ ਪਤਾ ਲੱਗਾ ਹੈ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਨੇ ਇਕ ਸਾਲ ਦੇ ਅੰਦਰ 6500 ਕਿਲੋਗ੍ਰਾਮ ਨਸ਼ੀਲਾ ਟਰਾਮਾਡੋਲ ਪਾਊਡਰ ਖਰੀਦਿਆ ਸੀ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹੀ ਨਸ਼ੀਲੇ ਪਦਾਰਥਾਂ ਦੀ ਟਰਾਂਸਪੋਰਟੇਸ਼ਨ ਅਤੇ ਵੰਡ ਸਬੰਧੀ ਜਾਂਚ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਅੰਤਰਰਾਜੀ ਨੈਟਵਰਕ ਦੀ ਜਾਂਚ ਕਰਦਿਆਂ 4 ਹੋਰ ਸਪਲਾਇਰ ਜਿਹਨਾਂ ਦੀ ਪਛਾਣ ਇੰਤਜ਼ਾਰ ਸਲਮਾਨੀ, ਪ੍ਰਿੰਸ ਸਲਮਾਨੀ, ਬਲਜਿੰਦਰ ਸਿੰਘ ਅਤੇ ਸੂਬਾ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮਾਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਟਰਾਂਸਪੋਰਟੇਸ਼ਨ ਵਾਹਨ ਵਿੱਚੋਂ 9.80 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਐਫਆਈਆਰ ਨੰਬਰ 31 ਮਿਤੀ 20.02.2024 ਨੂੰ ਥਾਣਾ ਐਸ.ਟੀ.ਐਫ., ਐਸ.ਏ.ਐਸ.ਨਗਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22-ਸੀ, 25, 27-ਏ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਕਾਰਜ ਵਿਧੀ ਇਹ ਸਮਝਣ ਲਈ ਕਿ ਨਸ਼ੇ ਪੰਜਾਬ ਵਿੱਚ ਕਿਵੇਂ ਦਾਖਲ ਹੋਏ, ਜਾਂਚ ਟੀਮ ਨੇ ਪਤਾ ਲਗਾਇਆ ਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਦੇ ਨਿਰਮਾਣ ਵਿੱਚ ਸ਼ਾਮਲ ਲੋਕਾਂ ਨੇ ਕਾਨੂੰਨੀ ਜ਼ਰੂਰਤਾਂ ਨੂੰ ਅਣਗੌਲਿਆਂ ਕੀਤਾ ਅਤੇ ਕਾਨੂੰਨ ਦੀ ਉਲੰਘਣਾ ਕੀਤੀ। ਨਤੀਜੇ ਵਜੋਂ, ਇਨ੍ਹਾਂ ਪਦਾਰਥਾਂ ਦੀ ਵੰਡ ਸਮੇਂ ਇਹ ਆਪਣੇ ਇੱਛਤ ਪ੍ਰਾਪਤਕਰਤਾਵਾਂ ਤੱਕ ਨਹੀਂ ਪਹੁੰਚੇ, ਸਗੋਂ ਇਹਨਾਂ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਆਖਰਕਾਰ ਇਹ ਪੰਜਾਬ ਵਿੱਚ ਪਹੁੰਚ ਗਏ।
Punjab Bani 11 May,2024
ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ
ਸੰਵਿਧਾਨ ਦੀ ਕਾਪੀ ਫੜ ਚੰਨੀ ਨੇ ਕੀਤੇ ਕਾਗਜ ਦਾਖਲ ਜਲੰਧਰ, 10 ਮਈ ‘ਆਪ’ ਉਮੀਦਵਾਰ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਅੱਜ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਹਨ। ਅੱਜ ਰਾਜਨੀਤਕ ਪਾਰਟੀਆਂ ਦੇ ਵੱਡੇ ਉਮੀਦਵਾਰਾਂ ਸਮੇਤ 6 ਜਣਿਆਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਚਰਨਜੀਤ ਸਿੰਘ ਚੰਨੀ ਜਦੋਂ ਨਾਮਜ਼ਦਗੀ ਦਾਖਲ ਕਰਨ ਲਈ ਆਏ ਤਾਂ ਉਨ੍ਹਾਂ ਸੰਵਿਧਾਨ ਦੀ ਕਾਪੀ ਵੀ ਫੜੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਹੈ। ਜੇਕਰ ਭਾਜਪਾ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਉਹ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਸੰਵਿਧਾਨ ਬਦਲ ਦੇਵੇਗੀ।
Punjab Bani 11 May,2024
ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ
ਪਾਕਿਸਤਾਨੀ ਡਰੋਨ ਨੂੰ ਗੋਲੀਬਾਰੀ ਕਰ ਖਦੇੜਿਆ ਜੰਮੂ, 11 ਮਈ-ਬੀਐੱਸਐਫ ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਸ਼ੁੱਕਰਵਾਰ ਰਾਤ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ। ਬੀਐੱਸਐੱਫ ਨੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਵੇਖੀ ਅਤੇ ਕਰੀਬ 24 ਗੋਲੀਆਂ ਚਲਾਈਆਂ। ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਰਾਮਗੜ੍ਹ ਸੈਕਟਰ ਦੇ ਨਾਰਾਇਣਪੁਰ ‘ਚ ਇਹ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਕਿ ਡਰੋਨ ਨੇ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਸੁੱਟੇ ਹਨ ਜਾਂ ਨਹੀਂ।
Punjab Bani 11 May,2024
ਤੂਫਾਨ ਨੇ ਮਚਾਈ ਖਲਬਲੀ , ਕਈ ਜ਼ਖਮੀ
ਤੂਫਾਨ ਨੇ ਮਚਾਈ ਖਲਬਲੀ , ਕਈ ਜ਼ਖਮੀ ਨਵੀਂ ਦਿੱਲੀ, 11 ਮਈ ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ ਰਾਤ ਧੂੜ ਭਰੀ ਹਨੇਰੀ ਕਾਰਨ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ ਹੋ ਗਈ। ਖ਼ਰਾਬ ਮੌਸਮ ਕਾਰਨ ਦੇਰ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਨੌਂ ਉਡਾਣਾਂ ਨੂੰ ਹੋਰ ਪਾਸੇ ਭੇਜਣਾ ਪਿਆ।
Punjab Bani 11 May,2024
ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ
ਅਰਵਿੰਦ ਕੇਜਰੀਵਾਲ ਨੇ ਜਮਾਨਤ ਮਿਲਣ ਤੋ ਬਾਅਦ ਕੀਤੀ ਸ੍ਰੀ ਹਨੂੰਮਾਨ ਮੰਦਿਰ ਵਿੱਚ ਪੂਜਾ ਨਵੀਂ ਦਿੱਲੀ, 11 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਵਿਚ ਪੂਜਾ ਕੀਤੀ। ਤਿਹਾੜ ਜੇਲ੍ਹ ਤੋਂ ਅੰਤਰਿਮ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਮੱਥਾ ਟੇਕਣ ਲਈ ਮੰਦਰ ਪਹੁੰਚੇ। ਕੇਜਰੀਵਾਲ ਦੇ ਨਾਲ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਕਈ ਨੇਤਾ ਵੀ ਮੌਜੂਦ ਸਨ।
Punjab Bani 11 May,2024
ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ
ਕ੍ਰਾਇਮ : ਵਿਧਾਇਕ ਦੇ ਪੁੱਤਰ ਦੇ ਵਿਆਹ ਵਿੱਚ ਆਏ ਵਿਅਕਤੀ ਤੇ ਹੋਇਆ ਜਾਨਲੇਵਾ ਹਮਲਾ ਲੁਧਿਆਣਾ : ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਬੇਟੇ ਦੇ ਵਿਆਹ ਸਮਾਰੋਹ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਕੁਝ ਵਿਅਕਤੀਆਂ ਨੇ ਵਿਆਹ 'ਚ ਸ਼ਿਰਕਤ ਕਰਨ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਰਖੜ ਦੇ ਰਹਿਣ ਵਾਲੇ ਸਾਹਿਬਜੀਤ ਸਿੰਘ ਉਰਫ ਸਾਬੀ ਉੱਪਰ ਕਾਤਲਾਨਾ ਹਮਲਾ ਕਰ ਦਿੱਤਾl ਮੁਲਜ਼ਮਾਂ ਨੇ ਸਾਬੀ ਦੀ ਪੱਗ ਉਤਾਰ ਕੇ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਉਸਨੂੰ ਲਹੂ ਲੁਹਾਨ ਕਰ ਦਿੱਤਾ l ਗੰਭੀਰ ਰੂਪ 'ਚ ਫੱਟੜ ਹੋਏ ਬਲਾਕ ਪ੍ਰਧਾਨ ਨੂੰ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਜ਼ਿਆਦਾ ਖਰਾਬ ਹੁੰਦੀ ਦੇਖ ਡਾਕਟਰਾਂ ਨੇ ਦਇਆਨੰਦ ਹਸਪਤਾਲ ਰੈਫਰ ਕਰ ਦਿੱਤਾ l ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਬੁਲਾਰਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਤੇ ਦਸ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈl
Punjab Bani 11 May,2024
ਹਾਦਸਾ : ਲਾੜੇ ਦੀ ਕਾਰ ਨੂੰ ਪਿਛੇ ਗੱਡੀ ਦੇ ਟੱਕਰ ਲੱਗਣ ਕਾਰਨ ਫਟੀ ਸੀਐਨਜੀ ਕਿਟ, ਚਾਰ ਦੀ ਮੌਤ
ਹਾਦਸਾ : ਲਾੜੇ ਦੀ ਕਾਰ ਨੂੰ ਪਿਛੇ ਗੱਡੀ ਦੇ ਟੱਕਰ ਲੱਗਣ ਕਾਰਨ ਫਟੀ ਸੀਐਨਜੀ ਕਿਟ, ਚਾਰ ਦੀ ਮੌਤ ਝਾਂਸੀ : ਪਰੀਚਾ ਥਰਮਲ ਪਾਵਰ ਪਲਾਂਟ ਨੇੜੇ ਦੇਰ ਰਾਤ ਡੀਸੀਐਮ ਨੇ ਇੱਕ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਵਿੱਚ ਸੀਐਨਜੀ ਟੈਂਕ ਫਟ ਗਿਆ ਅਤੇ ਕਾਰ ਵਿੱਚ ਅੱਗ ਲੱਗ ਗਈ। ਇਸ ਘਟਨਾ ਕਾਰਨ ਕਾਰ 'ਚ ਸਵਾਰ ਲਾੜੇ ਸਮੇਤ 4 ਲੋਕ ਜ਼ਿੰਦਾ ਸੜ ਗਏ। ਏਰਿਚ ਥਾਣਾ ਖੇਤਰ ਦੇ ਬਿਲਤੀ ਕਾਰਕੇ ਦੇ ਰਹਿਣ ਵਾਲੇ ਆਕਾਸ਼ ਅਹੀਰਵਰ (25) ਦਾ ਵਿਆਹ ਬਾਰਾਗਾਓਂ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬਰਥਾ 'ਚ ਤੈਅ ਹੋਇਆ ਸੀ। ਸ਼ੁੱਕਰਵਾਰ ਨੂੰ ਉਨ੍ਹਾਂ ਦੇ ਵਿਆਹ ਦਾ ਜਲੂਸ ਨਿਕਲਣਾ ਸੀ। ਆਕਾਸ਼ ਆਪਣੇ ਭਰਾ ਆਸ਼ੀਸ਼, ਭਤੀਜੇ ਚਾਰ ਸਾਲਾ ਮਯੰਕ, ਕਾਰ ਚਾਲਕ ਜੈ ਕਰਨ ਉਰਫ ਭਗਤ ਦੇ ਨਾਲ ਦੋ ਹੋਰ ਦੋਸਤਾਂ ਰਵੀ ਅਹੀਰਵਰ ਅਤੇ ਰਮੇਸ਼ ਨਾਲ ਕਾਰ (ਯੂ.ਪੀ. 93 ਏ.ਐੱਸ. 2396) 'ਚ ਬੜਗਾਓਂ ਵਰਠਾ ਜਾ ਰਿਹਾ ਸੀ। ਕਾਰ ਸੀਐਨਜੀ ’ਤੇ ਚੱਲ ਰਹੀ ਸੀ। ਰਾਤ ਕਰੀਬ 12 ਵਜੇ ਜਦੋਂ ਉਨ੍ਹਾਂ ਦੀ ਕਾਰ ਬਾਰਾਗਾਓਂ ਸਥਿਤ ਪਰੀਚਾ ਥਰਮਲ ਪਾਵਰ ਪਲਾਂਟ ਨੇੜੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੀ ਡੀਸੀਐਮ ਗੱਡੀ (ਯੂਪੀ 55 ਏਟੀ 6965) ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰ ਨੇ ਪਿੱਛੇ ਤੋਂ ਟੱਕਰ ਮਾਰੀ ਤਾਂ ਸੀਐਨਜੀ ਦੀ ਟੈਂਕੀ ਫਟ ਗਈ ਅਤੇ ਅੱਗ ਲੱਗ ਗਈ। ਜਦੋਂ ਤੱਕ ਪੁਲੀਸ ਅੱਗ ’ਤੇ ਕਾਬੂ ਪਾ ਸਕੀ, ਉਦੋਂ ਤੱਕ ਲਾੜਾ ਆਕਾਸ਼, ਉਸ ਦਾ ਭਰਾ ਆਸ਼ੀਸ਼, ਭਤੀਜੇ ਮਯੰਕ ਅਤੇ ਕਾਰ ਵਿੱਚ ਸਵਾਰ ਡਰਾਈਵਰ ਜੈ ਕਰਨ ਦੀ ਮੌਤ ਹੋ ਚੁੱਕੀ ਸੀ।
Punjab Bani 11 May,2024
ਪਾਕ ਦੀ ਤਾਂ ਪਰਮਾਣੂ ਬੰਬ ਵੇਚਣ ਦੀ ਆਈ ਨੌਬਤ : ਮੋਦੀ
ਪਾਕ ਦੀ ਤਾਂ ਪਰਮਾਣੂ ਬੰਬ ਵੇਚਣ ਦੀ ਆਈ ਨੌਬਤ : ਮੋਦੀ ਭੁਵਨੇਸ਼ਵਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਤੋਂ ਓਡੀਸ਼ਾ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਸ਼ਨੀਵਾਰ ਨੂੰ ਕੰਧਮਾਲ 'ਚ ਇਕ ਜਨ ਸਭਾ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਿਆ। ਪੀਐਮ ਮੋਦੀ ਨੇ ਕਾਂਗਰਸ ਨੇਤਾ ਮਣੀਸ਼ੰਕਰ ਅਈਅਰ ਦੇ ਬਿਆਨ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇੱਕ ਦਿਨ ਸੀ ਜਦੋਂ ਭਾਰਤ ਨੇ ਦੁਨੀਆ ਨੂੰ ਆਪਣੀ ਸਮਰੱਥਾ ਤੋਂ ਜਾਣੂ ਕਰਵਾਇਆ ਸੀ। ਦੂਜੇ ਪਾਸੇ ਕਾਂਗਰਸ ਵਾਰ-ਵਾਰ ਆਪਣੇ ਹੀ ਦੇਸ਼ ਨੂੰ ਡਰਾਉਣ ਦੀ ਕੋਸ਼ਿਸ਼ ਕਰਦੀ ਹੈ। ਕਹਿੰਦੇ ਹਨ ਸਾਵਧਾਨ, ਪਾਕਿਸਤਾਨ ਕੋਲ ਐਟਮ ਬੰਬ ਹੈ। ਆਹ, ਪਾਕਿਸਤਾਨ ਨੂੰ ਪਰਮਾਣੂ ਬੰਬ ਵੇਚਣ ਦੀ ਸਥਿਤੀ ਆ ਗਈ ਹੈ। ਪਾਕਿਸਤਾਨ ਨੂੰ ਡਰਾਉਣਾ ਬੰਦ ਕਰੋ।
Punjab Bani 11 May,2024
ਰਾਜਨੀਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਫਿਰ ਕੀਤੀ ਓਵੈਸੀ ਦੇ ਬਿਆਨ ਤੇ ਟਿਪਣੀ
ਰਾਜਨੀਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਫਿਰ ਕੀਤੀ ਓਵੈਸੀ ਦੇ ਬਿਆਨ ਤੇ ਟਿਪਣੀ ਅਮਰਾਵਤੀ : ਬੀਜੇਪੀ ਨੇਤਾ ਨਵਨੀਤ ਰਾਣਾ ਨੇ ਇੱਕ ਵਾਰ ਏਆਈਐਮਆਈਐਮ ਦੇ ਇੱਕ ਨੇਤਾ ਉੱਤੇ ਸਖ਼ਤ ਟਿੱਪਣੀ ਕੀਤੀ ਹੈ। ਕੁਝ ਦਿਨ ਪਹਿਲਾਂ ਅਸਦੁਦੀਨ ਓਵੈਸੀ ਨੇ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਆਪਣੇ ਭਰਾ ਦੀ ਤਾਰੀਫ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਛੋਟਾ (ਅਕਬਰੂਦੀਨ ਓਵੈਸੀ) ਕਿਸੇ ਦੇ ਪਿਤਾ ਦੀ ਗੱਲ ਸੁਣਨ ਵਾਲਾ ਨਹੀਂ ਹੈ, ਉਸ ਨੂੰ ਸਮਝਾਉਣ ਵਾਲੇ ਦਾ ਨਾਂ ਅਸਦੁਦੀਨ ਓਵੈਸੀ ਹੈ। ਜਿਸ ਦਿਨ ਮੈਂ ਛੋਟੇ ਨੂੰ ਕਹਾਂ ਕਿ ਮੈਂ ਆਰਾਮ ਕਰਾਂਗਾ, ਤੁਸੀਂ ਧਿਆਨ ਰੱਖੋ, ਤਾਂ ਤੁਸੀਂ ਧਿਆਨ ਰੱਖੋ। ਤੁਸੀਂ ਜਾਣਦੇ ਹੋ ਕਿ ਕੀ ਛੋਟਾ ਹੈ? ਉਹ ਤੋਫ, ਸਲਾਰ ਦਾ ਪੁੱਤਰ ਹੈ। ਅਸਦੁਦੀਨ ਓਵੈਸੀ ਦੇ ਇਸ ਬਿਆਨ ਦਾ ਵਿਰੋਧ ਕਰਦਿਆਂ ਨਵਨੀਤ ਰਾਣਾ ਨੇ ਕਿਹਾ ਕਿ ਮੈਂ ਏਆਈਐਮਆਈਐਮ ਆਗੂ ਨੂੰ ਕਿਹਾ ਸੀ ਕਿ ਮੇਰਾ ਭਰਾ ਇੱਕ ਤੋਪ ਹੈ। ਮੈਂ ਉਸਨੂੰ ਰੋਕ ਦਿੱਤਾ ਹੈ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਬਜ਼ੁਰਗ (ਅਸਦੁਦੀਨ ਓਵੈਸੀ) ਦੀ ਅਜਿਹੀ ਤੋਪ ਘਰ ਦੇ ਬਾਹਰ ਸਜਾਵਟ ਲਈ ਰੱਖਦੇ ਹਾਂ। ਬਜ਼ੁਰਗ ਦਾ ਕਹਿਣਾ ਹੈ ਕਿ ਸਾਡਾ ਛੋਟਾ ਖ਼ਤਰਨਾਕ ਹੈ, ਇਸ ਲਈ ਅਸੀਂ ਅਜਿਹੇ ਖ਼ਤਰਨਾਕ ਲੋਕਾਂ ਨੂੰ ਆਪਣੇ ਘਰ ਰੱਖਦੇ ਹਾਂ। ਯਾਦ ਰੱਖੋ, ਮੈਂ ਵੀ ਫੌਜੀ ਦੀ ਧੀ ਹਾਂ।
Punjab Bani 11 May,2024
ਕ੍ਰਾਇਮ : ਵਿਅਕਤੀ ਨੇ ਮਾਂ, ਪਤਨੀ, ਬੱਚਿਆਂ ਤੇ ਖੁਦ ਨੂੰ ਕੀਤਾ ਖਤਮ
ਕ੍ਰਾਇਮ : ਵਿਅਕਤੀ ਨੇ ਮਾਂ, ਪਤਨੀ, ਬੱਚਿਆਂ ਤੇ ਖੁਦ ਨੂੰ ਕੀਤਾ ਖਤਮ ਦਿਲੀ: ਪਾਲਾਪੁਰ ਪਿੰਡ 'ਚ ਸ਼ੁੱਕਰਵਾਰ ਰਾਤ ਸ਼ਰਾਬੀ ਵਿਅਕਤੀ ਨੇ ਆਪਣੀ ਮਾਂ, ਪਤਨੀ ਅਤੇ ਤਿੰਨ ਬੱਚਿਆਂ ਦੀ ਹੱਤਿਆ ਕਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਵਾਰਦਾਤ ਆਪਸ ਵਿੱਚ ਤਕਰਾਰ ਤੋਂ ਬਾਅਦ ਹੋਈ ਹੈ। ਪਿੰਡ ਦੇ ਅਨੁਰਾਗ ਸਿੰਘ ਦੇ ਪਿਤਾ ਵਰਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅਨੁਰਾਗ ਆਪਣੀ ਮਾਂ ਸਾਵਿਤਰੀ ਦੇਵੀ ਨਾਲ ਪਿੰਡ ਵਿੱਚ ਰਹਿੰਦਾ ਸੀ। ਉਹ ਆਪਣੀ ਪਤਨੀ ਪ੍ਰਿਅੰਕਾ ਸਿੰਘ, ਬੇਟੀਆਂ ਅਸ਼ਵੀ, ਅਰਨਾ ਅਤੇ ਬੇਟੇ ਅਦਵਿਕ ਨਾਲ ਲਖਨਊ ਵਿੱਚ ਰਹਿੰਦੇ ਸਨ। ਪਤਨੀ ਪ੍ਰਿਅੰਕਾ ਸ਼ੁੱਕਰਵਾਰ ਨੂੰ ਹੀ ਬੱਚਿਆਂ ਨਾਲ ਪਿੰਡ ਆਈ ਸੀ।
Punjab Bani 11 May,2024
ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ
ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ 11 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਗੁਰਦਾਸਪੁਰ ਤੋਂ 9 ਉਮੀਦਵਾਰਾਂ ਵੱਲੋਂ 14 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤੀ ਜਨਤਾ ਪਾਰਟੀ ਤੋਂ ਦਿਨੇਸ਼ ਸਿੰਘ ਦੇ ਨਾਂ ਸ਼ਾਮਲ ਹਨ। ਅੰਮ੍ਰਿਤਸਰ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਦੇ ਨਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ ਅਤੇ ਭਾਰਤੀ ਕਮਿਊਨਿਸਟ ਪਾਰਟੀ ਤੋਂ ਗੁਰਦਿਆਲ ਸਿੰਘ ਦਾ ਨਾਂ ਸ਼ਾਮਲ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ। ਜਲੰਧਰ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਸਿੰਘ ਕੇਪੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਚਰਨਜੀਤ ਸਿੰਘ ਚੰਨੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਦਾ ਨਾਂ ਸ਼ਾਮਲ ਹੈ। ਹੁਸ਼ਿਆਰਪੁਰ ਤੋਂ 5 ਉਮੀਦਵਾਰਾਂ ਨੇ 7 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਯਾਮਨੀ ਗੋਮਰ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜ ਕੁਮਾਰ ਦਾ ਨਾਂ ਸ਼ਾਮਲ ਹੈ। ਆਨੰਦਪੁਰ ਸਾਹਿਬ ਤੋਂ 7 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਦਾ ਨਾਂ ਸ਼ਾਮਲ ਹੈ। ਲੁਧਿਆਣਾ ਤੋਂ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਰਵਨੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਦਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ। ਫਤਿਹਗੜ੍ਹ ਸਾਹਿਬ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਦਾ ਨਾਂ ਸ਼ਾਮਲ ਹੈ। ਫਰੀਦਕੋਟ ਤੋਂ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਰੰਧਾਵਾ ਦਾ ਨਾਂ ਸ਼ਾਮਲ ਹੈ। ਬਠਿੰਡਾ ਤੋਂ 7 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਨਿੱਕਾ ਸਿੰਘ ਦਾ ਨਾਂ ਸ਼ਾਮਲ ਹੈ। ਸੰਗਰੂਰ ਤੋਂ 4 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ, ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੌਰ ਦਾ ਨਾਂ ਸ਼ਾਮਲ ਹੈ। ਪਟਿਆਲਾ ਤੋਂ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਿੰਦਰ ਕੁਮਾਰ ਸ਼ਰਮਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ। ਫਿਰੋਜ਼ਪੁਰ ਤੋਂ 4 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਦੇਵ ਸਿੰਘ ਦਾ ਨਾਂ ਸ਼ਾਮਲ ਹੈ। ਸਿਬਿਨ ਸੀ ਨੇ ਦੱਸਿਆ ਕਿ 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।
Punjab Bani 11 May,2024
ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ
ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਪਟਿਆਲਾ, 11 ਮਈ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ੍ਰੀ. ਯਾਦਵ ਨੇ ਕਿਹਾ ਕਿ ਸ੍ਰੀ ਪਾਤਰ ਦੇ ਤੁਰ ਜਾਣ ਨਾਲ਼ ਪੰਜਾਬੀ ਅਦਬ ਨੂੰ ਪਿਆ ਘਾਟਾ ਕਿਸੇ ਵੀ ਤਰ੍ਹਾਂ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਉੱਤੇ ਹਮੇਸ਼ਾ ਮਾਣ ਰਹੇਗਾ। ਜ਼ਿਕਰਯੋਗ ਹੈ ਕਿ ਸੁਰਜੀਤ ਪਾਤਰ ਪੰਜਾਬੀ ਯੂਨੀਵਰਸਿਟੀ ਨਾਲ਼ ਆਪਣੇ ਵਿਦਿਆਰਥੀ ਵਜੋਂ ਰਿਸ਼ਤੇ ਉੱਤੇ ਹਮੇਸ਼ਾ ਮਾਣ ਕਰਦੇ ਰਹੇ ਹਨ। ਯੂਨੀਵਰਸਿਟੀ ਉਨ੍ਹਾਂ ਨੂੰ ਜਦੋਂ ਵੀ ਸੱਦਾ ਦਿੰਦੀ ਤਾਂ ਉਹ ਹਮੇਸ਼ਾ ਚਾਅ ਨਾਲ਼ ਆਉਂਦੇ ਸਨ ਅਤੇ ਆਪਣੀਆਂ ਮੁੱਲਵਾਨ ਗੱਲਾਂ ਨਾਲ਼ ਨਿਵਾਜਦੇ ਸਨ। ਹਾਲ ਹੀ ਵਿੱਚ ਹੋਈ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਮੌਕੇ ਵੀ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਜ਼ਿੰਦਗੀ ਵਿੱਚ ਇਸ ਗੱਲ ਉੱਤੇ ਹਮੇਸ਼ਾ ਮਾਣ ਕਰਦੇ ਹਨ ਕਿ ਉਨ੍ਹਾਂ ਪੜ੍ਹਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਚੁਣਿਆ ਸੀ।
Punjab Bani 11 May,2024
ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ
ਗੈਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਗੋਲੀਆਂ ਮਾਰ ਕੀਤਾ ਕਤਲ ਹਰਿਆਣਾ : ਹਰਿਆਣਾ ਦੇ ਝੱਜਰ ਵਿਚ ਗੈਂਗਸਟਰ ਕਾਲਾ ਜਠੇੜੀ ਦੇ ਸਾਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਵੀਰਵਾਰ ਸ਼ਾਮ ਨੂੰ ਝੱਜਰ ‘ਚ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਉਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ‘ਚ ਕੈਦ ਹੋ ਗਈਆਂ ਹਨ ਪਰ ਬਦਮਾਸ਼ਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢੱਕੇ ਹੋਏ ਸਨ। ਜਾਣਕਾਰੀ ਮੁਤਾਬਕ ਇਹ ਘਟਨਾ ਬਹਾਦੁਰਗੜ੍ਹ ਰੋਡ ‘ਤੇ ਸਥਿਤ ਹਨੂੰਮਾਨ ਮੰਦਰ ਨੇੜੇ ਵਾਪਰੀ। ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ। ਦਰਅਸਲ ਜੇਲ੍ਹ ‘ਚ ਬੰਦ ਕਾਲਾ ਜਠੇੜੀ ਦਾ ਕਰੀਬੀ ਅਨੁਜ ਯਾਦਵ ਇਥੇ ਪੰਜਾਬੀ ਰਸੋਈ ਦੇ ਕੋਲ ਪ੍ਰਾਪਰਟੀ ਦਾ ਕੰਮ ਕਰਦਾ ਸੀ ਅਤੇ ਇੱਥੇ ਆਪਣਾ ਦਫਤਰ ਖੋਲ੍ਹਿਆ ਹੋਇਆ ਸੀ। ਘਟਨਾ ਦੌਰਾਨ ਅਨੁਜ ਦਫਤਰ ‘ਚ ਆਪਣੇ ਸਾਥੀਆਂ ਨਾਲ ਤਾਸ਼ ਖੇਡ ਰਿਹਾ ਸੀ ਅਤੇ ਹੁੱਕਾ ਪੀ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ ਅਤੇ ਅਨੁਜ ਦੇ ਦਫਤਰ ‘ਚ ਦਾਖਲ ਹੋ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਅਨੁਜ ਯਾਦਵ ‘ਤੇ ਕਈ ਰਾਊਂਡ ਫਾਇਰ ਕੀਤੇ, ਜਿਸ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
Punjab Bani 10 May,2024
ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ
ਹਾਦਸਾ : ਟਰੱਕ ਦਰੱਖਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ ਤੇ ਕਈ ਜਖਮੀ ਦਿਲੀ : ਮਜ਼ਦੂਰਾਂ ਨਾਲ ਲਖੀਮਪੁਰ ਖੇੜੀ ਜਾ ਰਿਹਾ ਡੀਸੀਐਮ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ 'ਚ 10 ਸਾਲ ਦੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਦੋ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਪਹੁੰਚਾਇਆ। ਸ਼ੁੱਕਰਵਾਰ ਤੜਕੇ ਕਰੀਬ 3.30 ਵਜੇ ਮਿੰਨੀ ਬੱਸ ਮੇਰਠ ਦੇ ਇੱਟਾਂ ਦੇ ਭੱਠੇ 'ਤੇ ਕੰਮ ਕਰਦੇ ਮਜ਼ਦੂਰਾਂ ਨੂੰ ਵਾਪਸ ਲਖੀਮਪੁਰ ਖੇੜੀ ਛੱਡਣ ਜਾ ਰਹੀ ਸੀ। ਪੀਲੀਭੀਤ-ਬਸਤੀ ਰਾਸ਼ਟਰੀ ਰਾਜਮਾਰਗ 'ਤੇ ਗਜਰੌਲਾ ਥਾਣਾ ਖੇਤਰ ਦੇ ਗੜ੍ਹਾ ਸਥਿਤ ਬਿਜਲੀ ਸਬ-ਸਟੇਸ਼ਨ ਨੇੜੇ ਅਚਾਨਕ ਡੀਸੀਐਮ ਬੇਕਾਬੂ ਹੋ ਗਿਆ ਅਤੇ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾ ਗਿਆ।
Punjab Bani 10 May,2024
ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ
ਕਾਂਗਰਸੀ ਉਮੀਦਵਾਰ ਕਾਂਤੀਲਾਲ ਭੂਰੀਆ ਦੇ ਬਿਆਨ ਤੇ ਭਾਜਪਾ ਨੇ ਜਤਾਇਆ ਇਤਰਾਜ ਰਤਲਾਮ : ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਆਗੂ ਅਤੇ ਲੋਕ ਸਭਾ ਉਮੀਦਵਾਰ ਕਾਂਤੀਲਾਲ ਭੂਰੀਆ ਨੇ ਵਿਵਾਦਤ ਬਿਆਨ ਦਿੱਤਾ ਹੈ। ਰਤਲਾਮ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਤੀਲਾਲ ਭੂਰੀਆ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀਆਂ ਖੂਬੀਆਂ ਨੂੰ ਸੂਚੀਬੱਧ ਕੀਤਾ ਤੇ ਮਹਾਲਕਸ਼ਮੀ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ 'ਚ ਸਾਡੀ ਸਰਕਾਰ ਬਣੀ ਤਾਂ ਅਸੀਂ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ ਤੇ ਜਿਨ੍ਹਾਂ ਦੀਆਂ ਦੋ ਪਤਨੀਆਂ ਹਨ ਉਨ੍ਹਾਂ ਨੂੰ 2 ਲੱਖ ਰੁਪਏ ਦਿੱਤੇ ਜਾਣਗੇ। ਭਾਜਪਾ ਨੇ ਭੂਰੀਆ ਦੇ ਇਸ ਬਿਆਨ ਨੂੰ ਸਿਆਸੀ ਮੁੱਦਾ ਬਣਾ ਦਿੱਤਾ। ਦੱਸ ਦੇਈਏ ਕਿ ਇਸ ਜਨਸਭਾ 'ਚ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀ ਹੈ। ਭਾਜਪਾ ਨੇ ਭੂਰੀਆ ਦੇ 'ਦੋ ਪਤਨੀਆਂ ਵਾਲਿਆਂ ਨੂੰ 2 ਲੱਖ ਰੁਪਏ' ਦੇ ਬਿਆਨ ਦੀ ਆਲੋਚਨਾ ਕੀਤੀ ਤੇ ਕਾਂਗਰਸ 'ਤੇ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਦਾ ਦੋਸ਼ ਲਗਾਇਆ, ਜਿਸ 'ਚ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਆਸ਼ੀਸ਼ ਅਗਰਵਾਲ ਨੇ ਜੀਤੂ ਪਟਵਾਰੀ, ਦਿਗਵਿਜੇ ਸਿੰਘ ਤੇ ਕਾਂਤੀਲਾਲ ਭੂਰੀਆ 'ਤੇ ਸਟੇਜ ਤੋਂ ਬਹੁਗਿਣਤੀ ਹਿੰਦੂਆਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ।
Punjab Bani 10 May,2024
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ
ਕਿਸਾਨਾਂ ਦੇ ਵਿਰੋਧ ਕਾਰਨ ਉਮੀਦਵਾਰ ਰਵਨੀਤ ਬਿੱਟੂ ਮੁੜੇ ਵਾਪਸ ਗੁਰੂਸਰ ਸੁਧਾਰ, 9 ਮਈ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਕਿਸਾਨਾਂ ਦੇ ਰੋਹ ਕਾਰਨ ਕਿਲਾ ਰਾਏਪੁਰ ਤੋਂ ਚੋਣ ਪ੍ਰਚਾਰ ਕੀਤੇ ਬਿਨਾਂ ਹੀ ਵਾਪਸ ਮੁੜਨਾ ਪਿਆ। ਜਮਹੂਰੀ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਸਵਾਲ ਕਰਨ ਲਈ ਜਦੋਂ ਸੜਕ ਉੱਪਰ ਜੁਟੇ ਤਾਂ ਭਾਜਪਾ ਉਮੀਦਵਾਰ ਨੇ ਕਿਸਾਨਾਂ ਦਾ ਸਾਹਮਣਾ ਕਰਨ ਦੀ ਥਾਂ ਵਾਪਸ ਮੁੜਨਾ ਹੀ ਬਿਹਤਰ ਸਮਝਿਆ।
Punjab Bani 10 May,2024
ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ
ਕਾਂਗਰਸ ਦੇ ਉਮੀਦਵਾਰ ਚਰਨਜੀਤ ਚੰਨੀ ਨੇ ਕੀਤੇ ਕਾਗਜ ਦਾਖਲ ਜਲੰਧਰ, 10 ਮਈ ਅੱਜ ਇਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਕੋਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪਾਰਟੀ ਦੇ ਕਈ ਨੇਤਾ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ।
Punjab Bani 10 May,2024
ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ
ਪੰਜਾਬ ਦੇ ਲੋਕ ਸਿਆਸੀ ਸੂਝ ਰੱਖਦੇ ਹੋਏ ਹਰ ਹਾਲਾਤ ਜਲਦ ਹੀ ਸਮਝ ਜਾਂਦੇ ਹਨ, ਭਾਰਤੀਆਂ ਨੂੰ ਲੰਮਾਂ ਸਮਾਂ ਗੁੰਮਰਾਹ ਨਹੀਂ ਕੀਤਾ ਜਾ ਸਕਦਾ: ਬਰਸਟ ਪਟਿਆਲਾ,10 ਮਈ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੇ ਇੱਕ ਵਾਰੀ ਫਿਰ ਪੂਰੇ ਭਾਰਤ ਦੀ ਰਾਜਨੀਤੀ ਵਿੱਚ ਉਬਾਲ ਲੈ ਆਂਦਾ ਹੈ। ਭਾਰਤੀ ਜਨਤਾ ਪਾਰਟੀ ਦੀ ਸਮੁੱਚੇ ਮੀਡੀਆ ਨੂੰ ਕਾਬੂ ਕਰਕੇ ਕਦੇ ਧਰਮ ਦੇ ਨਾਂ ਤੇ, ਕਦੇ ਜਾਤ ਫਿਰਕੇਆਂ ਦੇ ਨਾਂ ਤੇ ਆਮ ਜਨਤਾ ਨੂੰ ਗੁੰਮਰਾਹ ਕਰਨ ਅਤੇ ਭਟਕਾਉਂਣ ਦੀ ਨੀਤੀ ਭਾਰਤ ਵਾਸੀ ਸਮਝ ਚੁੱਕੇ ਹਨ। ਸਾਲ 2014 ਵਿੱਚ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ਨਾਂ ਜਿਸ ਢੰਗ ਨਾਲ ਵਿਦੇਸ਼ਾਂ ਵਿੱਚੋ ਕਾਲਾ ਧੰਨ ਵਾਪਿਸ ਲਿਆਉਣ ਦਾ ਡੰਕਾ ਵਜਾਇਆ ਗਿਆ, ਹਰ ਸਾਲ ਦੋ ਕਰੋੜ ਨੋਕਰੀ ਦੇਣ ਦਾ ਵਾਅਦਾ ਕੀਤਾ ਗਿਆ, ਸਾਰਿਆਂ ਦੇ ਖਾਤੇ ਵਿੱਚ 15-15 ਲੱਖ ਪਾਉਣ ਦੀ ਦੁਹਾਈ ਦਿੱਤੀ ਗਈ, ਮੀਡੀਏ ਤੇ ਮੋਦੀ, ਮੋਦੀ, ਮੋਦੀ ਅਤੇ ਮੋਦੀ ਦੇ ਬਿਆਨਾ ਰਾਹੀਂ ਆਮ ਜਨ ਮਾਣਸ ਨੂੰ ਗੁੰਮਰਾਹ ਕੀਤਾ ਗਿਆ। ਫਿਰ 2019 ਤੋਂ ਰਾਮ ਮੰਦਿਰ ਦਾ ਮਾਮਲਾ, ਇੱਕ ਦੇਸ਼ ਇੱਕ ਭਾਸ਼ਾ, ਲਵ ਜਿਹਾਦ, ਤੀਨ ਤਲਾਕ ਵਰਗੇ ਮਸਲੇ ਉਠਾ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਨਾ ਕਾਮਯਾਬ ਹੋਣ ਵਾਲਾ ਰਵੱਈਆਂ ਅਪਣਾ ਰੱਖਿਆ ਹੈ। ਦੂਜੇ ਪਾਸੇ ਵਧ ਰਹੀ ਮਹਿੰਗਾਈ ਬੇਰੋਜਗਾਰੀ ਵਰਗੇ ਮਸਲਿਆਂ ਤੇ ਕੋਈ ਬਿਆਨ ਨਹੀ, ਧਿਆਨ ਨਹੀ। ਪਿਛਲੇ 10 ਸਾਲਾ ਤੋਂ ਅਮੀਰ ਤੇ ਗਰੀਬ ਦਾ ਪਾੜਾ ਵੱਡਾ ਹੋ ਰਿਹਾ ਹੈ ਦੇਸ਼ ਦੇ ਕੁਝ ਪੂੰਜੀਪਤੀਆਂ ਨੂੰ ਸਰਕਾਰ ਵੱਲੋ ਹਰ ਪੱਧਰ ਤੇ ਮਦਦ ਕੀਤੀ ਜਾ ਰਹੀ ਹੈ। ਪਬਲਿਕ ਸੈਕਟਰ ਦੇ ਅਦਾਰੇ ਰੇਲ, ਭੇਲ, ਡਾਕ, ਤਾਰ, ਬੀ.ਐਸ.ਐਨ.ਐਲ., ਹਵਾਈ ਅੱਡੇ, ਬੰਦਰਗਾਹਾਂ, ਕੋਇਲੇ ਦੀਆਂ ਖਾਨਾਂ ਸਭ ਵੱਡੇ ਘਰਾਣਿਆਂ ਨੂੰ ਲੀਜ ਕਰ ਦਿੱਤੀਆਂ ਹਨ ਜੋ ਕਿ ਲਗਾਤਾਰ ਨੋਕਰੀਆਂ ਤੇ ਕਟੋਤੀ ਲਗਾ ਰਹੇ ਹਨ। ਅਡਾਨੀ, ਅੰਬਾਨੀ ਵਰਗੇ ਹੋਰ 22 ਵੱਡੇ ਪੂੰਜੀਪਤੀਆਂ ਨੂੰ ਬੈਂਕ ਡੈਟ ਕਰਜਾ ਪਿਛਲੇ ਸਾਢੇ 9 ਸਾਲਾਂ ਵਿੱਚ 16 ਲੱਖ ਕਰੋੜ ਤੋ ਵੱਧ ਦਾ ਮੁਆਫ ਕਰ ਦਿੱਤਾ ਗਿਆ। ਮਜਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ। ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਲੋਕਤੰਤਰ ਅਤੇ ਸੰਵਿਧਾਨ ਤੋਂ ਉਲਟ ਜਾ ਕੇ ਫੈਸਲੇ ਲਏ ਜਾ ਰਹੇ ਹਨ। ਵਿਜੀਲੈਂਸ, ਈ.ਡੀ., ਸੀ.ਬੀ.ਆਈ. ਵਰਗੇ ਅਦਾਰਿਆਂ ਨੂੰ ਵਿਰੋਧੀ ਦੀ ਬਾਹ ਮਰੋੜਣ ਦਾ ਹਥਿਆਰ ਬਣਾ ਲਿਆ ਗਿਆ ਹੈ। ਇਸੇ ਹਥਿਆਰ ਰਾਹੀ ਬਾਹ ਮਰੋੜ ਕੇ ਇਲੈਕਟਰੋਲ ਬੋਂਡ ਦੇ ਨਾਂ ਤੇ ਵੱਡੀਆਂ ਕੰਪਨੀਆਂ ਤੋਂ ਫਿਰੋਤੀਆਂ ਲਈਆਂ ਜਾ ਰਹੀਂਆਂ ਹਨ। ਅੱਜ ਰਿਜ਼ਰਵ ਬੈਂਕ, ਇਲੈਕਸ਼ਨ ਕਮਿਸ਼ਨ, ਕੰਟਰੋਲਰ ਜਨਰਲ ਦੇ ਨਾਲ ਨਾਲ ਨਿਆ ਪਾਲਕਾ ਵੀ ਦਬਾਅ ਅਧੀਨ ਹੈ। ਪਹਿਲੀ ਵਾਰੀ ਭਾਰਤ ਦੇ ਇਤਿਹਾਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਜੱਜਜ਼ ਨੇ ਪ੍ਰੈਸ ਕਾਨਫਰੰਸ ਕਰ ਕੇ ਕਿਹਾ ਹੈ ਕਿ ਸਾਡੇ ਤੇ ਦਬਾਅ ਹੈ। ਮੀਡੀਆਂ ਤਾਂ ਪੂਰੀ ਤਰਾਂ ਇੱਕ ਹੀ ਰਾਜਨੀਤਕ ਪਾਰਟੀ ਦੇ ਆਗੂ ਪ੍ਰਧਾਨ ਮੰਤਰੀ ਮੋਦੀ ਦਾ ਨਿੱਜੀ ਪ੍ਰਚਾਰਕ ਚੈਨਲ ਭੋਪੂ, ਅਖਬਾਰ ਇਸ਼ਤਿਹਾਰ ਬਣ ਚੁੱਕੇ ਹਨ। ਭਾਰਤ ਵਾਸੀ ਅਤੇ ਪੰਜਾਬ ਵਾਸੀ ਸਾਰੇ ਹਾਲਤਾਂ ਤੋਂ ਭਲੀ ਭਾਂਤੀ ਜਾਣੂ ਹਨ ਇਹ ਸਮਝ ਰਹੇ ਹਨ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣਾ ਹੈ ਅਤੇ ਉਹ ਸੁਚੇਤ ਹੋ ਕੇ ਕੰਮ ਕਰ ਰਹੇ ਹਨ । ਹੋਰ ਹੰਬਲਾ ਮਾਰਨ ਦੀ ਲੋੜ ਹੈ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਹੁਤ ਜੋਰਦਾਰ ਢੰਗ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਜਿਨਾਂ ਵਿੱਚ ਮੁਫਤ ਬਿਜਲੀ, 43,000 ਸਰਕਾਰੀ ਨੋਕਰੀਆਂ, ਭੈਣਾਂ ਲਈ ਮੁਫਤ ਬੱਸ ਸਫਰ, ਕਿਸਾਨਾਂ, ਮਜਦੂਰਾਂ, ਮੁਲਾਜ਼ਮਾਂ, ਵਪਾਰੀਆਂ ਨੂੰ ਦਿੱਤੀਆਂ ਸਹੂਲਤਾਂ ਤੋਂ ਪੰਜਾਬ ਵਾਸੀ ਖੁਸ਼ ਹਨ। ਇਸ ਲਈ ਸਾਰੀਆਂ ਸੀਟਾਂ ਸ.ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਜਿੱਤੇਗੀ।
Punjab Bani 10 May,2024
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ ਛੱਤੀਸਗੜ੍ਹ, 10 ਮਈ ਛੱਤੀਸਗੜ੍ਹ ਦੇ ਪਿਡੀਆ ਪਿੰਡ ਨੇੜੇ ਜੰਗਲ ਵਿੱਚ ਅੱਜ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋ ਗਈ। ਹੋਰ ਵੇਰਵਿਆਂ ਦੀ ਉਡੀਕ ਹੈ। ਪਿਛਲੇ ਮਹੀਨੇ ਛੱਤੀਸਗੜ੍ਹ ਦੇ ਕਾਂਕੇਰ ਵਿੱਚ ਹੋਏ ਮੁਕਾਬਲੇ ਵਿੱਚ ਕੁੱਲ 18 ਨਕਸਲੀ ਮਾਰੇ ਗਏ ਸਨ ਅਤੇ ਤਿੰਨ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ ਸਨ।
Punjab Bani 10 May,2024
ਭਾਰਤ ਵਿੱਚ ਪੁੱਜੇ ਚੀਨ ਦੇ ਨਵ ਨਿਯੁੱਕਤ ਰਾਜਦੂਤ
ਭਾਰਤ ਵਿੱਚ ਪੁੱਜੇ ਚੀਨ ਦੇ ਨਵ ਨਿਯੁੱਕਤ ਰਾਜਦੂਤ ਨਵੀਂ ਦਿੱਲੀ, 10 ਮਈ ਭਾਰਤ ਵਿੱਚ ਚੀਨ ਦੇ ਨਵ-ਨਿਯੁਕਤ ਰਾਜਦੂਤ ਸ਼ੂ ਫੀਹੋਂਗ ਅੱਜ ਆਪਣਾ ਅਹੁਦਾ ਸੰਭਾਲਣ ਲਈ ਨਵੀਂ ਦਿੱਲੀ ਪਹੁੰਚੇ। ਭਾਰਤ ਵਿੱਚ ਚੀਨੀ ਦੂਤਘਰ ਵੱਲੋਂ ਜਾਰੀ ਬਿਆਨ ਅਨੁਸਾਰ ਹਵਾਈ ਅੱਡੇ ‘ਤੇ ਉਨ੍ਹਾਂਦੀ ਪਤਨੀ ਦਾ ਵੀ ਸੁਆਗਤ ਕੀਤਾ ਗਿਆ। ਫੀਹੋਂਗ ਭਾਰਤ ਵਿੱਚ ਚੀਨ ਦੇ 17ਵੇਂ ਰਾਜਦੂਤ ਹਨ। ਭਾਰਤ ਵਿੱਚ ਚੀਨ ਦੇ ਪਿਛਲੇ ਰਾਜਦੂਤ ਵੇਇਦੋਂਗ ਸਨ, ਜੋ ਦਿੱਲੀ ਵਿੱਚ ਤਿੰਨ ਸਾਲ ਸੇਵਾ ਕਰਨ ਤੋਂ ਬਾਅਦ ਅਕਤੂਬਰ 2022 ਵਿੱਚ ਚਲੇ ਗਏ ਸਨ ਅਤੇ ਚੀਨ ਦੇ ਉਪ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਿਆ ਸੀ।
Punjab Bani 10 May,2024
ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ
ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 10 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਤੋਂ ਲੋਕ ਸਭਾ ਚੋਣ ਲੜ ਰਹੇ ‘ਆਪ’ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕਰਨਗੇ। ‘ਆਪ’ ਅਤੇ ਕਾਂਗਰਸ ਵਿਰੋਧੀ ਗਠਜੋੜ ਇੰਡੀਆ ਦਾ ਹਿੱਸਾ ਹਨ। ‘ਆਪ’ ਨੇ ਗੁਪਤਾ ਨੂੰ ਕੁਰੂਕਸ਼ੇਤਰ ਤੋਂ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਸੂਬੇ ਦੀਆਂ ਬਾਕੀ 9 ਲੋਕ ਸਭਾ ਸੀਟਾਂ ‘ਤੇ ਚੋਣ ਲੜ ਰਹੀ ਹੈ। ਰਾਜ ਵਿੱਚ ਲੋਕ ਸਭਾ ਦੀਆਂ 10 ਸੀਟਾਂ ਹਨ। ਗੁਪਤਾ ਨੇ ਕਿਹਾ ਕਿ ਮਾਨ, ਜਿਨ੍ਹਾਂ ਨੇ ਪਿਛਲੇ ਮਹੀਨੇ ਕੁਰੂਕਸ਼ੇਤਰ ਵਿੱਚ ਰੋਡ ਸ਼ੋਅ ਕੀਤਾ ਸੀ, ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ,‘13 ਮਈ ਨੂੰ ਕਾਂਗਰਸੀ ਆਗੂ ਦੀਪੇਂਦਰ ਸਿੰਘ ਹੁੱਡਾ ਮੇਰੀ ਮੁਹਿੰਮ ਵਿੱਚ ਸ਼ਾਮਲ ਹੋਣਗੇ, 14 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ, 16 ਨੂੰ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਵਿੱਚ ਹੋਣਗੇ,
Punjab Bani 10 May,2024
ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ
ਨਰਿੰਦਰ ਦਾਭੋਲਕਰ ਹੱਤਿਆ ਕਾਂਡ ਵਿੱਚ ਦੋ ਨੂੰ ਉਮਰ ਕੈਦ ਤੇ ਤਿੰਨ ਬਰੀ ਪੁਣੇ, 10 ਮਈ ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਤਰਕਸ਼ੀਲ ਨਰਿੰਦਰ ਦਾਭੋਲਕਰ ਹੱਤਿਆ ਕਾਂਡੇ ਪੰਜ ਮੁਲਜ਼ਮਾਂ ਵਿਚੋਂ ਤਿੰਨ ਨੂੰ ਬਰੀ ਕਰ ਦਿੱਤਾ ਤੇ ਦੋ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦਾਭੋਲਕਰ ਦੀ 20 ਅਗਸਤ 2013 ਨੂੰ ਉਦੋਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਪੁਣੇ ’ਚ ਸਵੇਰ ਦੀ ਸੈਰ ਲਈ ਨਿਕਲ ਰਹੇ ਸਨ। ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਵਧੀਕ ਸੈਸ਼ਨ ਜੱਜ ਨੇ ਕਿਹਾ ਕਿ ਇਸਤਗਾਸਾ ਪੱਖ ਨੇ ਸਚਿਨ ਅੰਦੂਰੇ ਅਤੇ ਸ਼ਰਦ ਕਾਲਸਕਰ ‘ਤੇ ਹੱਤਿਆ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਸਾਬਤ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਉਮਰ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
Punjab Bani 10 May,2024
ਹੜਤਾਲ : ਏਅਰ ਇੰਡੀਆ ਐਕਸਪ੍ਰੈਸ ਦੇ ਮੈਬਰ ਕੰਮ ਤੇ ਪਰਤਣਾ ਹੋਏ ਸ਼ੁਰੂ
ਹੜਤਾਲ : ਏਅਰ ਇੰਡੀਆ ਐਕਸਪ੍ਰੈਸ ਦੇ ਮੈਬਰ ਕੰਮ ਤੇ ਪਰਤਣਾ ਹੋਏ ਸ਼ੁਰੂ ਨਵੀਂ ਦਿੱਲੀ, 10 ਮਈ ਏਅਰ ਇੰਡੀਆ ਐਕਸਪ੍ਰੈਸ ਦੇ ਚਾਲਕ ਦਲ ਦੇ ਮੈਂਬਰਾਂ ਨੇ ਕੰਮ ’ਤੇ ਪਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਅੱਜ ਏਅਰਲਾਈਨ ਦਾ ਸੰਚਾਲਨ ਹੌਲੀ-ਹੌਲੀ ਸੁਧਰਨਾ ਸ਼ੁਰੂ ਹੋ ਗਿਆ। ਸੂਤਰਾਂ ਮੁਤਾਬਕ ਹਾਲਤ ਪਹਿਲਾਂ ਵਰਗੇ ਹੋਣ ’ਚ ਦੋ ਦਿਨ ਲੱਗਣਗੇ। ਚਾਲਕ ਦਲ ਦੇ ਮੈਂਬਰਾਂ ਦੀ ਹੜਤਾਲ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ। ਚਾਲਕ ਦਲ ਮੈਂਬਰਾਂ ਨੇ ਏਅਰਲਾਈਨ ਵਿੱਚ ਕਥਿਤ ਦੁਰਪ੍ਰਬੰਧ ਦੇ ਵਿਰੋਧ ਵਿੱਚ ਹੜਤਾਲ ਕੀਤੀ ਸੀ। ਉਨ੍ਹਾਂ ਰਾਤ ਨੂੰ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।
Punjab Bani 10 May,2024
ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ
ਭਾਜਪਾ ਨੂੰ ਵੱਡੀ ਹਾਰ ਦਾ ਕਰਨਾ ਪਵੇਗਾ ਸਾਹਮਣਾ : ਰਾਹੁਲ ਗਾਂਧੀ ਦਿਲੀ, 10 ਮਈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਨੌਜ ਵਿੱਚ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨਾਲ ਕੀਤੀ ਸਾਂਝੀ ਚੋਣ ਰੈਲੀ ਵਿੱਚ ਕਿਹਾ ਕਿ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ'(ਇੰਡੀਆ) ਦਾ ਉੱਤਰ ਪ੍ਰਦੇਸ਼ ‘ਚ ਤੂਫਾਨ ਕਰ ਰਿਹਾ ਹੈ, ਸੂਬੇ ‘ਚ ਭਾਜਪਾ ਨੂੰ ਆਪਣੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਕਿਹਾ,‘ਇਹ ਲਿਖਤੀ ਲੈ ਲਓ, ਨਰਿੰਦਰ ਮੋਦੀ ਮੁੜ ਪ੍ਰਧਾਨ ਮੰਤਰੀ ਨਹੀਂ ਬਣਨਗੇ।’ ਕਨੌਜ ਤੋਂ ਸ੍ਰੀ ਯਾਦਵ ਚੋਣ ਲੜ ਰਹੇ ਹਨ।
Punjab Bani 10 May,2024
ਅਕਸ਼ੈ ਤ੍ਰਿਤੀਆ ਮੌਕੇ ਚਾਰ ਧਾਮਾਂ ਦੀ ਯਾਤਰਾ ਸ਼ੁਰੂ
ਅਕਸ਼ੈ ਤ੍ਰਿਤੀਆ ਮੌਕੇ ਚਾਰ ਧਾਮਾਂ ਦੀ ਯਾਤਰਾ ਸ਼ੁਰੂ ਦਿਲੀ, 10 ਮਈਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਅਕਸ਼ੈ ਤ੍ਰਿਤੀਆ ਮੌਕੇ ਕੇਦਾਰਨਾਥ ਅਤੇ ਯਮੁਨੋਤਰੀ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਅਤੇ ਇਸ ਦੇ ਨਾਲ ਹੀ ਇਸ ਸਾਲ ਦੀ ਚਾਰਧਾਮ ਯਾਤਰਾ ਸ਼ੁਰੂ ਹੋ ਗਈ। ਦੋਵੇਂ ਧਾਮ ਦੇ ਕਿਵਾੜ ਸਵੇਰੇ ਸੱਤ ਵਜੇ ਖੁੱਲ੍ਹ ਗਏ ਅਤੇ ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਆਪਣੀ ਪਤਨੀ ਗੀਤਾ ਦੇ ਨਾਲ ਕੇਦਾਰਨਾਥ ਦੇ ਕਿਵਾੜ ਖੁੱਲ੍ਹਣ ਮੌਕੇ ਹਾਜ਼ਰ ਸਨ। ਇਸ ਮੌਕੇ ਫ਼ੌਜੀ ਬੈਂਡ ਵਜਾਇਆ ਗਿਆ। ਮੰਦਰ ਨੂੰ 20 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ। ਗੰਗੋਤਰੀ ਧਾਮ ਦੇ ਕਿਵਾੜ ਦੁਪਹਿਰ ਨੂੰ ਖੁੱਲ੍ਹਣਗੇ, ਜਦਕਿ ਚਾਰਧਾਮਾਂ ਵਿੱਚ ਸ਼ਾਮਲ ਬਦਰੀਨਾਥ ਦੇ ਕਿਵਾੜ ਐਤਵਾਰ ਨੂੰ ਖੁੱਲ੍ਹਣਗੇ।
Punjab Bani 10 May,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।
Punjab Bani 10 May,2024
1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ
1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਪਟਿਆਲਾ, 9 ਮਈ: ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਨੋਡਲ ਅਫ਼ਸਰ ਡਾ. ਐਸ.ਐਸ. ਰੇਖੀ ਨੇ ਵਿਦਿਆਰਥੀ ਵੋਟਰਾਂ ਸਮੇਤ ਪਹਿਲੀ ਵਾਰ ਵੋਟ ਪਾਉਣ ਜਾ ਰਹੀਆਂ ਵਿਦਿਆਰਥਣਾਂ ਨੂੰ 1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ। ਇਸ ਦਿਨ ਲੋਕ ਸਭਾ ਚੋਣਾ ਲਈ ਪਰਿਵਾਰ ਦੇ ਸਾਰੇ ਯੋਗ ਮੈਂਬਰ ਵੋਟ ਪਾਉਣਗੇ ਅਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨੇੜਲੇ ਇਲਾਕੇ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸਾਰਿਆਂ ਨੂੰ ਵੋਟਰ ਸਹੁੰ ਚੁਕਾਈ ਗਈ। ਸਵੀਪ ਟੀਮ ਵੱਲੋਂ ਈ.ਸੀ.ਆਈ ਐਪਸ ਅਤੇ ਵੋਟ ਫਰੋਮ ਹੋਮ-12 ਡੀ ਫਾਰਮ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਆਲੇ-ਦੁਆਲੇ ਫੈਲਾਉਣ ਦੀ ਅਪੀਲ ਕੀਤੀ ਗਈ। ਆਈ.ਟੀ.ਆਈ ਦੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੀ ਵੱਧ ਤੋਂ ਵੱਧ ਮਤਦਾਨ ਮੁਹਿੰਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਮੋਹਿਤ ਕੌਸ਼ਲ ਆਈ ਟੀ ਆਈ ਮੈਡਮ ਡਿੰਪਲ, ਸਰਬਜੀਤ ਕੌਰ, ਮਨਦੀਪ ਕੌਰ, ਡਿੰਪਲ, ਸਰਬਜੀਤ ਕੌਰ ਵੀ ਹਾਜ਼ਰ ਸਨ।
Punjab Bani 09 May,2024
ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਰਾਜ ਚੈਕ ਪੋਸਟ 'ਤੇ ਜਾਅਲੀ ਟੈਕਸ ਵਸੂਲੀ ਘੁਟਾਲੇ ਦਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਨੇ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਕਰਵਾਇਆ ਸੀ ਮੁਹੱਈਆ ਚੰਡੀਗੜ੍ਹ, 9 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਭਗੌੜੇ ਮੁਲਜ਼ਮ ਸਤਪਾਲ ਚੌਧਰੀ ਵਾਸੀ ਪਿੰਡ ਮੁਰਤਜ਼ਾਬਾਦ (ਸਤਬਾਗੜੀ), ਜ਼ਿਲ੍ਹਾ ਪਲਵਲ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਹ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਟੈਕਸ ਕੁਲੈਕਸ਼ਨ ਸੈਂਟਰ, ਝਰਮੜੀ, ਲਾਲੜੂ ਵਿਖੇ ਸੂਬੇ ਵਿੱਚ ਦਾਖਲ ਹੋਣ ਵਾਲੇ ਵਪਾਰਕ ਵਾਹਨਾਂ ਤੋਂ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਜਾਅਲੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਕੇ ਟੈਕਸ ਉਗਰਾਹੀ ਕਰਨ ਸਬੰਧੀ ਇੱਕ ਘੁਟਾਲੇ ਵਿੱਚ ਲੋੜੀਂਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫਆਈਆਰ ਨੰਬਰ 08, ਮਿਤੀ 08.06.2022 ਨੂੰ ਆਈਪੀਸੀ ਦੀ ਧਾਰਾ 420, 465, 467, 471,120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 13(1) (ਏ), 13(2) ਤਹਿਤ ਪਹਿਲਾਂ ਹੀ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਐਫ.ਐਸ.-1, ਪੰਜਾਬ, ਮੋਹਾਲੀ ਵਿਖੇ ਕੇਸ ਦਰਜ ਕੀਤਾ ਜਾ ਚੁੱਕਾ ਹੈ। ਇਸ ਕੇਸ ਵਿੱਚ ਹਰਪਾਲ ਸਿੰਘ ਵਾਸੀ ਪਿੰਡ ਹਸਨਪੁਰ, ਫਤਿਹਾਬਾਦ, ਹਰਿਆਣਾ, ਸਲਿੰਦਰ ਸਿੰਘ ਵਾਸੀ ਪਿੰਡ ਬਿਸ਼ਨਪੁਰਾ, ਜ਼ੀਰਕਪੁਰ ਅਤੇ ਪ੍ਰਵੀਨ ਕੁਮਾਰ ਵਾਸੀ ਪਿੰਡ ਖਾਨਪੁਰ, ਖਰੜ, ਐਸ.ਏ.ਐਸ.ਨਗਰ ਦੇ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜੋ ਕਿ ਅੰਤਰਰਾਜੀ ਟੈਕਸ ਉਗਰਾਹੀ ਕੇਂਦਰ ਵਿਖੇ ਜਾਅਲੀ ਕੰਪਿਊਟਰ ਸਾਫਟਵੇਅਰ ਅਤੇ ਫ਼ਰਜ਼ੀ ਸਟੈਂਪਾਂ/ਸੀਲਾਂ ਦੀ ਵਰਤੋਂ ਕਰਦੇ ਸਨ। ਉਕਤ ਮੁਲਾਜ਼ਮਾਂ ਦੇ ਸਾਥੀ ਸਤਪਾਲ ਚੌਧਰੀ ਨੂੰ ਵੀ ਟਰਾਂਸਪੋਰਟ ਵਿਭਾਗ ਦੇ ਈ-ਪਰਿਵਾਹਨ ਸਾਫਟਵੇਅਰ ਦੀ ਤਰਜ਼ ‘ਤੇ ਤਿਆਰ ਕੀਤੇ ਜਾਅਲੀ ਸਾਫਟਵੇਅਰ ਦਾ ਲਿੰਕ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਸੀ। ਇਸ ਘੁਟਾਲੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰੋਜ਼ਾਨਾ 2000 ਦੇ ਕਰੀਬ ਵਪਾਰਕ ਵਾਹਨਾਂ ਦੇ ਨਾਲ-ਨਾਲ ਵਪਾਰਕ ਵਾਹਨਾਂ ਦੀਆਂ ਨਵੀਆਂ ਚਾਸੀਆਂ ਬਾਹਰਲੇ ਰਾਜਾਂ ਤੋਂ ਪੰਜਾਬ ਵਿੱਚ ਦਾਖਲ ਹੁੰਦੀਆਂ ਹਨ। ਇਨ੍ਹਾਂ ਵਾਹਨਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਜਾਂ ਲੰਘਣ ਲਈ ਟੈਕਸ ਦਾ ਭੁਗਤਾਨ ਕਰਨਾ ਪੈਂਦਾ ਹੈ, ਜੋ ਕਿ ਸਬੰਧਤ ਵਾਹਨ ਦੇ ਡਰਾਈਵਰ/ਮਾਲਕ ਦੁਆਰਾ ਆਨਲਾਈਨ ਜਾਂ ਉਕਤ ਚੈੱਕ ਪੋਸਟ 'ਤੇ ਤਾਇਨਾਤ ਸਟਾਫ਼ ਕੋਲ ਜਮ੍ਹਾ ਕਰਾਇਆ ਜਾਂਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਝਰਮੜੀ ਵਿਖੇ ਆਰ.ਟੀ.ਏ. ਚੈਕ ਪੋਸਟ 'ਤੇ ਤਾਇਨਾਤ ਮੁਲਾਜ਼ਮ ਈ-ਪਰਿਵਾਹਨ ਸਾਫਟਵੇਅਰ ਵਿੱਚ ਵਾਹਨ ਦੇ ਰਜਿਸਟ੍ਰੇਸ਼ਨ ਨੰਬਰ ਅਤੇ ਕਿਸਮ ਸਮੇਤ ਲੋੜੀਂਦੇ ਵੇਰਵੇ ਭਰਨ ਤੋਂ ਬਾਅਦ ਟੈਕਸ ਦੀ ਬਣਦੀ ਰਕਮ ਵਸੂਲਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਸੂਲੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣੀ ਲਾਜ਼ਮੀ ਹੁੰਦੀ ਹੈ। ਹਾਲਾਂਕਿ, ਇਨ੍ਹਾਂ ਮੁਲਾਜ਼ਮਾਂ ਨੇ ਰਕਮ ਦਾ ਗਬਨ ਕਰਨ ਦੇ ਇਰਾਦੇ ਨਾਲ, ਅਸਲ ਵਰਗਾ ਇੱਕ ਜਾਅਲੀ ਸਾਫਟਵੇਅਰ ਤਿਆਰ ਕੀਤਾ ਅਤੇ ਇਸ ਦੀ ਵਰਤੋਂ ਵਪਾਰਕ ਵਾਹਨਾਂ ਤੋਂ ਟੈਕਸ ਵਸੂਲਣ ਅਤੇ ਵਾਹਨਾਂ ਦੇ ਮਾਲਕਾਂ/ਡਰਾਈਵਰਾਂ ਲਈ ਜਾਅਲੀ ਰਸੀਦਾਂ ਤਿਆਰ ਕਰਨ ਲਈ ਕਰਦੇ ਸਨ। ਬੁਲਾਰੇ ਨੇ ਦੱਸਿਆ ਕਿ ਇਸ ਤਰ੍ਹਾਂ ਹੋਣ ਵਾਲੀ ਆਮਦਨ ਨਾਲ ਇਹ ਮੁਲਜ਼ਮ ਲੰਮੇ ਸਮੇਂ ਤੋਂ ਆਪਣੀਆਂ ਜੇਬਾਂ ਭਰ ਰਹੇ ਸਨ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਇੰਨਾ ਹੀ ਨਹੀਂ, ਉਨ੍ਹਾਂ ਨੇ ਵਾਹਨਾਂ ਦੇ ਮਾਲਕਾਂ/ਡਰਾਈਵਰਾਂ ਨੂੰ ਇਸ ਦੀ ਅਸਲੀਅਤ ਬਾਰੇ ਯਕੀਨ ਦਿਵਾਉਣ ਲਈ ਰਸੀਦਾਂ 'ਤੇ ਚਿਪਕਾਉਣ ਲਈ ਜਾਅਲੀ ਸਟੈਂਪ/ਸੀਲਾਂ ਵੀ ਬਣਾਈਆਂ ਹੋਈਆਂ ਸਨ।
Punjab Bani 09 May,2024
ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ
ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ - ਅਮਰੀਕਾ ਅਧਾਰਤ ਅਪਰਾਧਕ ਇਕਾਈ ਦੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀਆਂ ਖੇਪਾਂ ਕੀਤੀਆਂ ਸੀ ਪ੍ਰਾਪਤ : ਡੀਜੀਪੀ ਗੌਰਵ ਯਾਦਵ — ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਦੋ ਹੋਰ ਮਾਡਿਊਲ ਮੈਂਬਰ ਵੀ ਕੀਤੇ ਨਾਮਜ਼ਦ, ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇ ਮਾਰੀ ਚੰਡੀਗੜ੍ਹ/ਜਲੰਧਰ, 9 ਮਈ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਅਗਲੀਆਂ ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਵਿੱਤੀ ਇੰਟੈਲੀਜੈਂਸ ਯੂਨਿਟ (ਐਫ.ਆਈ.ਯੂ.) ਐਸਏਐਸ ਨਗਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ। ਇਸ ਸਬੰਧੀ ਐਫਆਈਆਰ ਨੰ:27 ਮਿਤੀ 07.05.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (8) ਅਧੀਨ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।
Punjab Bani 09 May,2024
ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ
ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ ਪਟਿਆਲਾ, 9 ਮਈ: ਆਗਾਮੀ 1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਤਿੰਨ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਹਨ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਿੰਦੋਸਤਾਨ ਸ਼ਕਤੀ ਸੇਨਾ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਪੁੱਤਰ ਰਾਮ ਚੰਦ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਬਿਨ੍ਹਾਂ ਆਜ਼ਾਦ ਉਮੀਦਵਾਰਾਂ ਅਰਵਿੰਦਰ ਕੁਮਾਰ ਪੁੱਤਰ ਪ੍ਰਕਾਸ਼ ਚੰਦ ਅਤੇ ਮਨੋਜ ਕੁਮਾਰ ਪੁੱਤਰ ਓਮ ਪ੍ਰਕਾਸ਼ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਵਿਚ ਜਮੀਨੀ ਮੰਜ਼ਿਲ 'ਤੇ ਸਥਿਤ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਘੋਸ਼ਿਤ ਨਹੀਂ ਹੈ। ਜਦਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਤੇ ਇਸ ਦਿਨ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਹੋ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਗੂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।
Punjab Bani 09 May,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕੀਰਤਨ ਰਾਹੀਂ ਕੀਤਾ ਨਿਹਾਲ ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ਨਾਲ ਜੋੜਦੀ ਗੁਰੂ ਸਾਹਿਬ ਦੁਆਰਾ ਰਚਿਤ ਬਾਣੀ : ਪ੍ਰੋ. ਬਡੂੰਗਰ ਪਟਿਆਲਾ 9 ਮਈ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਾਤਸ਼ਾਹੀ ਦੂਸਰੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਸਮਰਪਿਤ ਭਾਵਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਗ ਨਾਲ ਲਗਾਕੇ ਭਾਈ ਲਹਿਣਾ ਤੋਂ ਗੁਰੂ ਅੰਗਦ ਦੇਵ ਬਣਾਇਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ੍ਰੀ ਗ੍ਰੰਥ ਸਾਹਿਬ ਜੀ ’ਚ ਦਰਜ ਆਪ ਜੀ ਦੀ ਬਾਣੀ ਸੇਵਾ, ਸਿਮਰਨ ਤੇ ਸਮਰਪਿਤ ਦੀ ਭਾਵਨਾ ’ਤੇ ਜ਼ੋਰ ਦਿੰਦੀ ਹੈ, ਜਿਸ ਰਾਹੀਂ ਪ੍ਰਭੂ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ਸਮਝਕੇ ਆਪਣੇ ਜੀਵਨ ਨੂੰ ਸਫਲ ਬਣਾਇਆ ਜਾਵੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਮਨਦੀਪ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 09 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ - ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚੋਣ ਅਮਲੇ ਦੀ ਮੁੱਖ ਜ਼ਿੰਮੇਵਾਰੀ - ਕਿਸਾਨ ਯੂਨੀਅਨਾਂ ਨੂੰ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਪ੍ਰਚਾਰ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਚੰਡੀਗੜ੍ਹ, 9 ਮਈ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ । ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ। ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ। ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਦੱਸਣਯੋਗ ਹੈ ਕਿ ਅੱਜ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।
Punjab Bani 09 May,2024
ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ
ਬਾਊਸਰ ਕਤਲ ਮਾਮਲੇ ਵਿੱਚ ਪੁਲਸ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਕਰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 9 ਮਈ ਪੰਜਾਬ ਪੁਲੀਸ ਨੇ ਅੱਜ ਨਿਊ ਚੰਡੀਗੜ੍ਹ ਦੇ ਮੈਡੀ-ਸਿਟੀ ਵਿੱਚ ਮੁਕਾਬਲੇ ਤੋਂ ਬਾਅਦ ਖਰੜ ਬਾਊਂਸਰ ਕਤਲ ਕੇਸ ਦੇ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਦੇ ਢਿੱਡ ’ਚ ਤਿੰਨ-ਤਿੰਨ ਗੋਲੀਆਂ ਲੱਗੀਆਂ ਹਨ। 7 ਮਈ ਨੂੰ ਖਰੜ ਦੇ ਪਿੰਡ ਚੰਦੋ ਗੋਬਿੰਦਗੜ੍ਹ ਵਿਖੇ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਬਾਊਂਸਰ ਮਨੀਸ਼ ਕੁਮਾਰ (26) ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
Punjab Bani 09 May,2024
ਆਸਟ੍ਰੇਲੀਆ : ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ
ਆਸਟ੍ਰੇਲੀਆ : ਭਾਰਤੀ ਵਿਦਿਆਰਥੀ ਦੀ ਹੱਤਿਆ ਮਾਮਲੇ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ ਮੈਲਬਰਨ, 9 ਮਈ ਆਸਟਰੇਲਿਆਈ ਪੁਲੀਸ ਨੇ ਭਾਰਤ ਦੇ 22 ਸਾਲਾ ਐੱਮਟੈੱਕ ਵਿਦਿਆਰਥੀ ਦੀ ਹੱਤਿਆ ਦੇ ਮਾਮਲੇ ਵਿਚ ਲੋੜੀਂਦੇ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ’ਤੇ ਹਰਿਆਣਾ ਦੇ ਕਰਨਾਲ ਵਾਸੀ ਨੌਜਵਾਨ ਨਵਜੀਤ ਸੰਧੂ ਦੀ ਚਾਕੂ ਮਾਰਕੇ ਹੱਤਿਆ ਕਰਨ ਦਾ ਦੋਸ਼ ਹੈ। ਮੁਲਜ਼ਮਾਂ ਅਭਿਜੀਤ ਏ (26) ਅਤੇ ਰੌਬਿਨ ਗਾਰਟਨ (27) ਨੂੰ ਮੰਗਲਵਾਰ ਨੂੰ ਨਿਊ ਸਾਊਥ ਵੇਲਜ਼ ਦੇ ਗੌਲਬਰਨ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਪੁਲੀਸ ਉਨ੍ਹਾਂ ਨੂੰ ਵਿਕਟੋਰੀਆ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦੋਵੇਂ ਵੀ ਹਰਿਆਣਾ ਨਾਲ ਸਬੰਧਤ ਹਨ।
Punjab Bani 09 May,2024
ਸਕੂਲ ਦੇ ਅਧਿਆਪਕ ਦਾ ਹੋਇਆ ਕਤਲ
ਸਕੂਲ ਦੇ ਅਧਿਆਪਕ ਦਾ ਹੋਇਆ ਕਤਲ ਸ਼ੇਰਪੁਰ, 9 ਮਈ ਅੱਜ ਸਵੇਰੇ ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ ਦੇ ਸੈਂਟਰ ਹੈੱਡ ਟੀਚਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਗਨਰੇਗਾ ਮਜ਼ਦੂਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ, ਜਿਸ ਮਗਰੋਂ ਤੁਰੰਤ ਸ਼ੇਰਪੁਰ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਲਾਕੇ ਦੇ ਅਧਿਆਪਕਾਂ ਵਿੱਚ ਇਸ ਖ਼ਿਲਾਫ਼ ਕਾਫੀ ਰੋਸ ਹੈ| ਮ੍ਰਿਤਕ ਦੇ ਪਰਿਵਾਰ ’ਚ ਪਤਨੀ, ਪੁੱਤ ਤੇ ਧੀ ਹਨ।
Punjab Bani 09 May,2024
ਲੁਟੇਰੇ ਦੁਕਾਨ ਵਿੱਚੋ ਇੱਕ ਲੱਖ ਦੀ ਲੁੱਟ ਕਰਕੇ ਹੋਏ ਫਰਾਰ
ਲੁਟੇਰੇ ਦੁਕਾਨ ਵਿੱਚੋ ਇੱਕ ਲੱਖ ਦੀ ਲੁੱਟ ਕਰਕੇ ਹੋਏ ਫਰਾਰ ਅਬੋਹਰ : ਅਬੋਹਰ ਸ਼ਹਿਰ ਵਿੱਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਵੀਰਵਾਰ ਨੂੰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਲੁਟੇਰੇ ਦੁਕਾਨ ਵਿੱਚੋਂ 1 ਲੱਖ ਰੁਪਏ ਚੋਰੀ ਕਰ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸਵੇਰੇ ਕਰੀਬ 10 ਵਜੇ ਦੀ ਦੱਸੀ ਜਾ ਰਹੀ ਹੈ, ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ 1 ਦੇ ਏ.ਐਸ.ਆਈ ਮਨਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 09 May,2024
ਜੀਐਸਟੀ ਲਈ ਜਬਰਦਸਤੀ ਤੇ ਡਰਾਇਆ ਨਾ ਜਾਵੇ : ਸੁਪਰੀਮ ਕੋਰਟ
ਜੀਐਸਟੀ ਲਈ ਜਬਰਦਸਤੀ ਤੇ ਡਰਾਇਆ ਨਾ ਜਾਵੇ : ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਜੀਐਸਟੀ ਵਸੂਲੀ ਲਈ ਕਾਰੋਬਾਰੀਆਂ ਵਿਰੁੱਧ ਤਲਾਸ਼ੀ ਅਤੇ ਜ਼ਬਤੀ ਮੁਹਿੰਮਾਂ ਦੌਰਾਨ 'ਧਮਕੀਆਂ ਅਤੇ ਜ਼ਬਰਦਸਤੀ' ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਨ੍ਹਾਂ ਨੂੰ ਸਵੈ-ਇੱਛਾ ਨਾਲ ਬਕਾਏ ਦਾ ਭੁਗਤਾਨ ਕਰਨ ਲਈ ਮਨਾਉਣਾ ਚਾਹੀਦਾ ਹੈ। ਜਸਟਿਸ ਸੰਜੀਵ ਖੰਨਾ, ਐਮਐਮ ਸੁੰਦਰੇਸ਼ ਅਤੇ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੇ ਕਿਹਾ ਕਿ ਜੀਐਸਟੀ ਕਾਨੂੰਨ ਦੇ ਤਹਿਤ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਜੋ ਅਧਿਕਾਰੀਆਂ ਨੂੰ ਬਕਾਇਆ ਭੁਗਤਾਨ ਲਈ ਤਾਕਤ ਦੀ ਵਰਤੋਂ ਕਰਨ ਦਾ ਅਧਿਕਾਰ ਦਿੰਦਾ ਹੈ। ਸੁਪਰੀਮ ਕੋਰਟ ਦਾ ਇਹ ਬੈਂਚ ਜੀਐਸਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੀ ਜਾਂਚ ਕਰ ਰਿਹਾ ਹੈ।
Punjab Bani 09 May,2024
ਔਰਤਾਂ ਨਾਲ ਜਬਰ ਜਿਨਾਹ ਕਰਨ ਵਾਲੇ ਜਲੇਬੀ ਬਾਬਾ ਦੀ ਹੋਈ ਮੌਤ
ਔਰਤਾਂ ਨਾਲ ਜਬਰ ਜਿਨਾਹ ਕਰਨ ਵਾਲੇ ਜਲੇਬੀ ਬਾਬਾ ਦੀ ਹੋਈ ਮੌਤ ਫਤੇਹਾਬਾਦ : ਜਬਰ ਜਨਾਹ ਦੇ ਕਈ ਮਾਮਲਿਆਂ ਵਿੱਚ ਹਿਸਾਰ ਦੀ ਕੇਂਦਰੀ ਜੇਲ੍ਹ-2 ਵਿੱਚ ਸਜ਼ਾ ਕੱਟ ਰਹੇ ਟੋਹਾਣਾ ਦੇ ਅਮਰਪੁਰੀ ਉਰਫ਼ ਜਲੇਬੀ ਬਾਬਾ ਉਰਫ਼ ਬਿੱਲੂ (49) ਦੀ ਮੰਗਲਵਾਰ ਰਾਤ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਅਮਰਪੁਰੀ ਮੂਲ ਰੂਪ ਵਿੱਚ ਮਾਨਸਾ, ਪੰਜਾਬ ਦਾ ਵਸਨੀਕ ਸੀ। ਕਈ ਸਾਲ ਪਹਿਲਾਂ ਉਹ ਟੋਹਾਣਾ ਵਿੱਚ ਜਲੇਬੀ ਦੀ ਰੇਹੜੀ ਲਾਉਂਦਾ ਸੀ। ਬਾਅਦ ਵਿੱਚ ਉਹ ਬਾਬਾ ਬਣ ਗਿਆ ਅਤੇ ਇੱਕ ਆਸ਼ਰਮ ਬਣਾਇਆ। ਸਾਲ 2017 'ਚ ਉਹ ਦੇਸ਼ ਭਰ 'ਚ ਉਸ ਸਮੇਂ ਸੁਰਖੀਆਂ 'ਚ ਆਇਆ ਜਦੋਂ ਸੌ ਤੋਂ ਵੱਧ ਔਰਤਾਂ ਨੇ ਉਸ 'ਤੇ ਇਲਾਜ ਅਤੇ ਉਪਦੇਸ਼ ਦੌਰਾਨ ਉਨ੍ਹਾਂ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਚਾਹ ਪਿਲਾਉਣ ਅਤੇ ਬੇਹੋਸ਼ ਹੋਣ 'ਤੇ ਉਨ੍ਹਾਂ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ। ਬਾਅਦ ਵਿੱਚ ਜਦੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਆਸ਼ਰਮ ਵਿੱਚੋਂ ਇਤਰਾਜ਼ਯੋਗ ਸਮੱਗਰੀ ਦਾ ਵੱਡਾ ਭੰਡਾਰ ਮਿਲਿਆ।
Punjab Bani 09 May,2024
15 ਸਕਿੰਟ ਜਾਂ 1 ਘੰਟ ਲਓ ਅਸੀ ਡਰਨ ਵਾਲੇ ਨਹੀ : ਓਵੈਸੀ
15 ਸਕਿੰਟ ਜਾਂ 1 ਘੰਟ ਲਓ ਅਸੀ ਡਰਨ ਵਾਲੇ ਨਹੀ : ਓਵੈਸੀ ਹੈਦਰਾਬਾਦ : ਹੁਣ ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਭਾਜਪਾ ਨੇਤਾ ਨਵਨੀਤ ਰਾਣਾ ਦੀ ਟਿੱਪਣੀ 'ਤੇ ਪਲਟਵਾਰ ਕੀਤਾ ਹੈ ਕਿ 'ਇਹ 15 ਸਕਿੰਟ ਲਵੇਗਾ'। ਓਵੈਸੀ ਨੇ ਕਿਹਾ ਕਿ ਉਨ੍ਹਾਂ ਨੇ 15 ਸੈਕਿੰਡ ਦਾ ਸਮਾਂ ਮੰਗਿਆ ਹੈ, ਪਰ ਉਨ੍ਹਾਂ ਨੂੰ ਇਕ ਘੰਟਾ ਦਿਓ, ਅਸੀਂ ਡਰਨ ਵਾਲੇ ਨਹੀਂ ਹਾਂ। ਓਵੈਸੀ ਨੇ ਕਿਹਾ ਕਿ ਅਸੀਂ ਦੇਖਣਾ ਚਾਹੁੰਦੇ ਹਾਂ ਕਿ ਉਸ 'ਚ ਕਿੰਨੀ ਇਨਸਾਨੀਅਤ ਬਚੀ ਹੈ। ਅਸਦੁਦੀਨ ਓਵੈਸੀ ਨੇ ਕਿਹਾ, ਮੈਂ ਮੋਦੀ ਜੀ ਨੂੰ ਕਹਿੰਦਾ ਹਾਂ, ਰਾਣਾ ਜੀ ਨੂੰ 15 ਸਕਿੰਟ ਦੀ ਬਜਾਏ 1 ਘੰਟਾ ਦਿਓ, ਉਹ ਕੀ ਕਰਨਗੇ? ਅਸੀਂ ਇਹ ਵੀ ਦੇਖਣਾ ਚਾਹੁੰਦੇ ਹਾਂ ਕਿ ਕੀ ਤੁਹਾਡੇ ਅੰਦਰ ਥੋੜੀ ਜਿਹੀ ਵੀ ਇਨਸਾਨੀਅਤ ਬਚੀ ਹੈ। ਕੌਣ ਡਰਦਾ ਹੈ? ਅਸੀਂ ਤਿਆਰ ਹਾਂ, ਜੇਕਰ ਕੋਈ ਖੁੱਲ੍ਹਾ ਕਾਲ ਕਰ ਰਿਹਾ ਹੈ ਤਾਂ ਹੋ ਜਾਓ, ਪ੍ਰਧਾਨ ਮੰਤਰੀ ਤੁਹਾਡਾ ਹੈ, RSS ਤੁਹਾਡਾ ਹੈ, ਸਭ ਕੁਝ ਤੁਹਾਡਾ ਹੈ। ਤੁਹਾਨੂੰ ਕੌਣ ਰੋਕ ਰਿਹਾ ਹੈ, ਦੱਸ ਕਿੱਥੇ ਆ, ਅਸੀਂ ਉੱਥੇ ਆਵਾਂਗੇ।
Punjab Bani 09 May,2024
ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ
ਕੁਲਗਾਮ ਵਿੱਚ ਸੁਰਖਿਆ ਬਲਾਂ ਨੇ ਤਿੰਨ ਅੱਤਵਾਦੀ ਕੀਤੇ ਢੇਰ ਕਸ਼ਮੀਰ : ਜੰਮੂ-ਕਸ਼ਮੀਰ ਦੇ ਕੁਲਗਾਂਵ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਿਹਾ ਮੁਕਾਬਲਾ ਅੱਜ ਖਤਮ ਹੋ ਗਿਆ। ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਨਾਗਰਿਕਾਂ ਦੀ ਹੱਤਿਆ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਲਸ਼ਕਰ-ਏ-ਤੋਇਬਾ ਸ਼ਾਖਾ ਟੀਆਰਐਫ ਦੇ ਇੱਕ ਚੋਟੀ ਦੇ 'ਕਮਾਂਡਰ' ਨੂੰ ਵੀ ਮਾਰ ਦਿੱਤਾ। ਪਿਛਲੇ ਮੰਗਲਵਾਰ ਵੀ ਇੱਕ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਸਨ। ਕੁੱਲ ਮਿਲਾ ਕੇ ਸੁਰੱਖਿਆ ਬਲਾਂ ਨੇ ਇਸ ਆਪਰੇਸ਼ਨ 'ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਹੁਣ ਭਾਰਤੀ ਫੌਜ ਨੇ ਇਸ ਸਬੰਧੀ ਆਪਰੇਸ਼ਨ ਖਤਮ ਹੋਣ ਦੀ ਜਾਣਕਾਰੀ ਦਿੱਤੀ ਹੈ।
Punjab Bani 09 May,2024
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 9 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।
Punjab Bani 09 May,2024
ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ
ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ ਚੰਡੀਗੜ੍ਹ: ਭਾਜਪਾ ਆਗੂਆਂ ਦੀ ਗ੍ਰਿਫਤਾਰੀ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ (ਗੈਰ ਰਾਜਨੀਤਿਕ )ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਮੋਤੀ ਮਹਿਲ ਨੇੜੇ ਪੁੱਜੇ ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਤਿੱਖੀ ਬਹਿਸਬਾਜ਼ੀ ਹੋਈ। ਇਸ ਦੌਰਾਨ ਕਿਸਾਨ ਧੱਕਾ-ਮੁੱਕੀ ਉਪਰੰਤ ਮੋਤੀ ਮਹਿਲ ਨੇੜਲੇ ਚੌਕ ਕੋਲ ਪਹੁੰਚਣ 'ਚ ਕਾਮਯਾਬ ਰਹੇ। ਕਿਸਾਨਾਂ ਵੱਲੋਂ ਇੱਥੇ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕਰ ਕੇ ਮੋਤੀ ਮਹਿਲ ਦੇ ਨੇੜਲੇ ਇਲਾਕੇ ਨੂੰ ਸੀਲ ਕਰਕੇ ਮਿੱਟੀ ਦੇ ਟਿੱਪਰ ਭਰ ਕੇ ਲਗਾਏ ਗਏ ਹਨ।
Punjab Bani 08 May,2024
ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ
ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲਦੀ ਮੂੰਹ ਬੋਲੀ ਭੈਣ ਨੇ ਕੀਤਾ ਚੋਣ ਲੜਨ ਦਾ ਐਲਾਨ ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਹਲਕੇ ‘ਚ ਲੋਕਸਭਾ ਚੋਣ ਅਜ਼ਾਦ ਉਮੀਦਵਾਰ ਵੱਜੋਂ ਲੜਣ ਦਾ ਐਲਾਨ ਕਰ ਦਿੱਤਾ ਹੈ। ਮਾਨਸਾ ਜ਼ਿਲ੍ਹੇ ਦੀ ਰਹਿਣ ਵਾਲੀ 646 ਪੀਟੀਆਈ ਯੂਨੀਅਨ ਦੀ ਆਗੂ ਵੱਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਅਤੇ ਹੁਣ ਬਦਲਾਅ ਵਾਲੀ ਸਰਕਾਰ ਵੱਲੋਂ ਵਾਅਦੇ ਪੂਰ੍ਹੇ ਨਾ ਕੀਤੇ ਜਾਣ ਦੇ ਰੋਸ ਵੱਜੋਂ ਉਸ ਨੇ ਚੋਣ ਲੜਣ ਦਾ ਐਲਾਨ ਕਰ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਵਿਧਾਨਸਭਾ ਚੋਣਾਂ ਦੇ ਪਹਿਲਾਂ ਕੇਜਰੀਵਾਲ ਨੇ ਉਨ੍ਹਾਂ ਨੂੰ ਮੋਹਾਲੀ ‘ਚ ਟੈਂਕੀ ‘ਤੇ ਚੜ੍ਹਿਆ ਦੇਖ ਹੋਰਨਾਂ ਪਿਛਲੀਆਂ ਸਰਕਾਰਾਂ ਨੂੰ ਝੂਠੀਆਂ ਤੇ ਵਾਅਦੇ ਨਾ ਨਿਭਾਉਣ ਵਾਲੀਆਂ ਕਰਾਰ ਦਿੰਦਿਆਂ ਉਨ੍ਹਾਂ ਨੂੰ ਉਤਰਨ ਲਈ ਕਿਹਾ ਸੀ। ਉਨ੍ਹਾਂ ਪੰਜਾਬ ’ਚ ‘ਆਪ’ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੇ ਦਿਨ ਬਦਲਣ ਦੀ ਗੱਲ ਕੀਤੀ ਸੀ। ਸਿੱਪੀ ਸ਼ਰਮਾ ਨੇ ਕਿਹਾ ਕਿ ਸਾਡੇ ਦਿਨ ਤਾਂ ਨਹੀਂ ਬਦਲੇ, ਪਰ ‘ਆਪ’ ਦੇ ਪੰਜਾਬ ’ਚ ਦਿਨ ਜ਼ਰੂਰ ਬਦਲ ਗਏ ਹਨ
Punjab Bani 08 May,2024
ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ
ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 7 ਮਈ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ, ਤਲਵੰਡੀ ਸਾਬੋ ਹਲਕਾ ਇੰਚਾਰਜ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਧਰ, ਸ੍ਰੀ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਰਹੇ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ 2009-2010 ਵਿੱਚ ਆਰੰਭ ਦਿੱਤੀਆਂ ਸਨ।
Punjab Bani 08 May,2024
ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕੀਤੇ ਕਾਗਜ ਦਾਖਲ
ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਕੀਤੇ ਕਾਗਜ ਦਾਖਲ ਚੰਡੀਗੜ੍ਹ, 8 ਮਈ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਹਲਕਾ ਇੰਚਾਰਜਾਂ ਦੀ ਹਾਜ਼ਰੀ ’ਚ ਅੱਜ ਲੋਕ ਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸਨ। ਉਹ ਆਪਣਾ ਕਾਫ਼ਿਲਾ ਛੋਟੀ ਬਾਰਾਂਦਰੀ ਤੋਂ ਲੈ ਕੇ ਚੱਲੇ ਤੇ ਫੁਹਾਰਾ ਚੌਕ ਹੁੰਦੇ ਹੋਏ 22 ਨੰਬਰ ਫਾਟਕ ਤੋਂ ਹੁੰਦੇ ਹੋਏ ਮਿੰਨੀ ਸਕੱਤਰੇਤ ਪੁੱਜੇ ਜਿਥੇ ਪੁੱਜ ਕੇ ਉਨ੍ਹਾਂ ਆਪਣੇ ਨਾਮਜਦਗੀ ਪੱਤਰਾਂ ਨੂੰ ਦਾਖਲ ਕੀਤਾ।
Punjab Bani 08 May,2024
ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ
ਬਸਪਾ ਨੂੰ ਝਟਾਕਾ : ਉਮੀਦਵਾਰ ਰਾਕੇਸ਼ ਸੁਮਨ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 8 ਮਈ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।
Punjab Bani 08 May,2024
ਕੈਨੇਡਾ ਭਾਰਤ ਦੇ ਹਾਈ ਕਮਿਸ਼ਨਰ ਦੀ ਚਿਤਾਵਨੀ : ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ
ਕੈਨੇਡਾ ਭਾਰਤ ਦੇ ਹਾਈ ਕਮਿਸ਼ਨਰ ਦੀ ਚਿਤਾਵਨੀ : ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ ਓਟਵਾ, 8 ਮਈ ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਭਾਰਤ ਆਪਣੀ ਕੌਮੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਦੇ ਮਾਮਲੇ ਵਜੋਂ ਨੂੰ ਦੇਖਦਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੇ ਆਪਣੇ ਪਹਿਲੇ ਜਨਤਕ ਬਿਆਨ ਵਿੱਚ ਇਹ ਗੱਲ ਕਹੀ। ਸ੍ਰੀ ਵਰਮਾ ਇਸ ਮਾਮਲੇ ਨੂੰ ਘਰੇਲੂ ਅਪਰਾਧ ਨਾਲ ਜੋੜਦੇ ਨਜ਼ਰ ਆਏ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਕੈਨੇਡਾ ਵਿੱਚ ਸਿੱਖ ਸਮੂਹ, ਜੋ ਭਾਰਤ ਤੋਂ ਵੱਖ ਹੋਣ ਦਾ ਸੱਦਾ ਦਿੰਦੇ ਹਨ, ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਨਵੀਂ ਦਿੱਲੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਮੰਨਦੀ ਹੈ।
Punjab Bani 08 May,2024
ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ
ਹਰਦੀਪ ਨਿੱਝਰ ਦੀ ਹੱਤਿਆ ਤੇ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੇ ਕਾਇਮ ਹਾਂ : ਕੈਨੇਡਾ ਵਿਦੇਸ਼ ਮੰਤਰੀ ਓਟਾਵਾ, 8 ਮਈ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਹੈ ਕਿ ਓਟਵਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਦੋਸ਼ਾਂ ‘ਤੇ ਕਾਇਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌਲੀ ਨੇ ਕਿਹਾ ਕਿ ਨਿੱਝਰ ਦੀ ਹੱਤਿਆ ਦੀ ਜਾਂਚ ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਕਰ ਰਹੀ ਹੈ। ਉਨ੍ਹਾਂ ਕਿਹਾ,‘ਕੈਨੇਡਾ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਕੋਈ ਕਸਰ ਨਹੀਂ ਛੱਡੇਗਾ। ਅਸੀਂ ਉਨ੍ਹਾਂ ਦੋਸ਼ਾਂ ‘ਤੇ ਕਾਇਮ ਹਾਂ ਕਿ ਕੈਨੇਡੀਅਨ ਜ਼ਮੀਨ ‘ਤੇ ਭਾਰਤੀ ਏਜੰਟਾਂ ਨੇ ਕੈਨੇਡੀਅਨ ਦੀ ਹੱਤਿਆ ਕੀਤੀ ਗਈ ਸੀ। ਇਸ ਦੀ ਆਰਸੀਐੱਮਪੀ ਜਾਂਚ ਕਰ ਰਹੀ ਹੈ।
Punjab Bani 08 May,2024
ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼
ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ
ਪਰਮਪਾਲ ਦੇ ਸਿਆਸੀ ਰਾਹ ਚ ਅੜਿਕਾ
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਦਿੱਤੇ ਆਦੇਸ਼
ਪੰਜਾਬ ਸਰਕਾਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਿੰਕਦਰ ਸਿੰਘ ਮਲੂਕਾ ਦੀ ਨੂੰਹ ਅਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰਕੇ ਤੁਰੰਤ ਪ੍ਰਭਾਵ ਨਾਲ ਡਿਊਟੀ ਤੇ ਹਾਜਰ ਹੋਣ ਦੇ ਆਦੇਸ਼ ਦਿੱਤੇ ਹਨ।
ਪਰਮਪਾਲ ਕੌਰ ਨੂੰ ਨੋਟਿਸ ਜਾਰੀ ਕਰਕੇ ਲਿਖਿਆ ਹੈ ਕੇ ਪੰਜਾਬ ਚ IAS ਅਧਿਕਾਰੀਆਂ ਦੀ ਘਾਟ ਹੈ। ਇਹ।ਅਸਤੀਫਾ ਨਾ ਮਨਜ਼ੂਰ ਹੋਣ ਨਾਲ ਉਨ੍ਹਾਂ ਦਾ ਸਿਆਸੀ ਰਾਹ, ਅੜਿਕੇ ਵਾਲਾ।ਹੋ ਸੁਕਦਾ ਹੈ, ਕਿਉਂ ਕੇ ਓਹ BJP ਤੋਂ ਚੋਣ ਲੜ ਰਹੇ ਹਨ।
ਕੇਂਦਰ ਸਰਕਾਰ ਨੇ ਅਸਤੀਫ਼ਾ ਕਰ ਲਿਆ ਹੈ ਮਨਜ਼ੂਰ
ਇਸ ਤੋਂ ਇਕ ਦਿਨ ਪਹਿਲਾਂ ਖਬਰ ਆਈ ਸੀ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿੱਖ ਕੇ ਦੱਸਿਆ ਕਿ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਕੇਂਦਰ ਸਰਕਾਰ ਨੇ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਮਨਜ਼ੂਰ ਕਰ ਲਿਆ ਹੈ।
ਕੇਂਦਰ ਸਰਕਾਰ ਨੇ ਕਿਹਾ ਕਿ ਇਸ ਨਿਯਮ ਤਹਿਤ ਜਿਨ੍ਹਾਂ ਅਧਿਕਾਰੀਆਂ ਦੇ ਅਸਤੀਫ਼ੇ ਸੂਬਾ ਸਰਕਾਰ ਮਨਜ਼ੂਰ ਨਹੀਂ ਕਰਦੀ, ਉਸ ਦਾ ਅਸਤੀਫ਼ਾ ਕੇਂਦਰ ਸਰਕਾਰ ਮਨਜ਼ੂਰ ਕਰ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਿਲੀਵ ਵੀ ਕਰ ਦਿੱਤਾ ਹੈ।

ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ
ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ -ਨਾਭਾ ਦੇ ਵੱਡੀ ਗਿਣਤੀ 'ਚ ਨੌਜਵਾਨ ਭਾਜਪਾ 'ਚ ਸ਼ਾਮਲ, ਲੋਕਾਂ 'ਚ ਭਾਜਪਾ ਪ੍ਰਤੀ ਤੇਜੀ ਨਾਲ ਵੱਧ ਰਿਹਾ ਉਤਸ਼ਾਹ -ਨਾਭਾ ਵਿੱਚ ਵਰਕਰਾਂ ਦੀ ਮੀਟਿੰਗ ਦੌਰਾਨ ਔਰਤਾਂ ਨੇ ਪ੍ਰਨੀਤ ਕੌਰ ਜ਼ਿੰਦਾਬਾਦ ਦੇ ਨਾਅਰੇ ਲਾਏ ਪਟਿਆਲਾ, 7 ਮਈ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਲੋਕਾਂ ਵੱਲੋਂ ਮਿਲ ਰਹੇ ਪਿਆਰ ਨਾਲ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਮੁੱਚਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ ਹੈ ਅਤੇ ਇਸ ਦੇ ਹਰ ਮੈਂਬਰ ਨੇ ਧੀ ਵਰਗਾ ਪਿਆਰ ਦਿੱਤਾ ਹੈ। ਇਹ ਪਟਿਆਲਾ ਵਾਸੀਆਂ ਦਾ ਪਿਆਰ ਹੈ, ਜਿਸ ਦੀ ਬਦੌਲਤ ਉਹ ਜਿਲੇ ਦੇ ਵੱਡੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿਚ ਕਾਮਯਾਬ ਹੋਏ ਹਨ। ਇਹ ਪਟਿਆਲਾ ਵਾਸੀਆਂ ਦੀ ਸੂਝ-ਬੂਝ ਅਤੇ ਪਿਆਰ ਦਾ ਹੀ ਨਤੀਜਾ ਹੈ ਕਿ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਪਟਿਆਲਾ ਨੂੰ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਨੂੰ ਸਥਾਪਿਤ ਕਰਵਾਇਆ। ਇਸ ਤੋਂ ਬਾਅਦ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਹੀ ਪਟਿਆਲੇ ਨੂੰ ਦਿੱਤੀ। ਨਵਾਂ ਬੱਸ ਸਟੈਂਡ, ਡੇਅਰੀ ਪ੍ਰਾਜੈਕਟ, ਨਹਿਰੀ ਪਾਣੀ ਪ੍ਰਾਜੈਕਟ, ਛੋਟੀ-ਵੱਡੀ ਨਦੀ ਦੇ ਸੁੰਦਰੀਕਰਨ ਪ੍ਰਾਜੈਕਟ, 18.2 ਕਿਲੋਮੀਟਰ ਲੰਬੇ ਦੱਖਣੀ ਬਾਈਪਾਸ ਤੋਂ ਬਾਅਦ ਹੁਣ ਮੋਦੀ ਸਰਕਾਰ ਰਾਹੀਂ 27 ਕਿਲੋਮੀਟਰ ਲੰਬੇ ਉੱਤਰੀ ਬਾਈਪਾਸ ਬਣਾਉਣ ਦਾ ਮੌਕਾ ਮਿਲਿਆ, ਜੋ ਸ਼ਹਿਰ ਨੂੰ ਆਰਥਿਕ, ਕਾਰੋਬਾਰ ਦੇ ਤੌਰ ਤੇ ਫਾਇਦਾ ਦਵੇਗਾ। ਨਾਭਾ ਦੇ ਬੌੜਾਂ ਗੇਟ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਪ੍ਰਨੀਤ ਕੌਰ ਨੇ ਕਿਹਾ ਕਿ ਨਾਭਾ ਨੇ ਪਟਿਆਲਾ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਨਾਭਾ ਦੇ ਖੇਤੀ ਸੰਦਾਂ ਦੀ ਪਛਾਣ ਪਟਿਆਲਾ ਜ਼ਿਲ੍ਹੇ ਵਿੱਚ ਹੀ ਨਹੀਂ ਸਗੋਂ ਵਿਸ਼ਵ ਪੱਧਰ ’ਤੇ ਹੈ। ਭਵਿੱਖ ਵਿੱਚ ਉਨ੍ਹਾਂ ਦਾ ਸੁਪਨਾ ਹੈ ਕਿ ਨਾਭਾ ਵਿੱਚ ਅਤਿ-ਆਧੁਨਿਕ ਸਹੂਲਤਾਂ ਵਾਲਾ ਫੋਕਲ ਪੁਆਇੰਟ ਵਿਕਸਤ ਕਰਕੇ ਇਸ ਖੇਤਰ ਨੂੰ ਕੌਮੀ ਪੱਧਰ ’ਤੇ ਨਵੀਂ ਪਛਾਣ ਦਿਵਾਈ ਜਾਵੇ। ਇਸ ਤੋਂ ਪਹਿਲਾਂ ਨਾਭਾ ਵਿੱਚ ਸਥਾਪਿਤ ਹਾਰਲਿਕਸ ਅਤੇ ਕਰਤਾਰ ਕੰਬਾਈਨ ਦੇਸ਼ ਦੀ ਤਰੱਕੀ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਵਿੱਚ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ, ਪਰ ਜੇਕਰ ਇਸ ਖੇਤਰ ਵਿੱਚ ਫੋਕਲ ਪੁਆਇੰਟ ਵਿਕਸਤ ਕੀਤਾ ਜਾਂਦਾ ਹੈ ਤਾਂ ਪਟਿਆਲਾ ਹੀ ਨਹੀਂ ਸਗੋਂ ਪੂਰੇ ਮਾਲਵਾ ਨੂੰ ਰੋਜਗਾਰ ਦਾ ਫਾਇਦਾ ਮਿਲ ਸਕੇਗਾ। ਲੋਕ ਸਭਾ ਚੋਣਾਂ ਨੂੰ ਲੈ ਕੇ ਨਾਭਾ ਦੇ ਲੋਕਾਂ ਵਿੱਚ ਵੱਧ ਰਹੇ ਉਤਸ਼ਾਹ ਨੂੰ ਦੇਖਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਜ਼ਿਲ੍ਹੇ ਭਰ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਅਤੇ ਭਰੋਸਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਇਸ ਉਤਸ਼ਾਹ ਦੇ ਆਧਾਰ 'ਤੇ ਉਹ ਜ਼ਿਲ੍ਹੇ ਦੇ ਸਾਰੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੇਂਦਰ ਤੋਂ ਵੱਡੀ ਮਦਦ ਪ੍ਰਾਪਤ ਕਰ ਸਕਣਗੇ। ਮੰਗਲਵਾਰ ਨੂੰ ਪ੍ਰਨੀਤ ਕੌਰ ਨੇ ਹੀਰਾ ਕੰਪਲੈਕਸ ਨਾਭਾ, ਰਾਮ ਕਿਸ਼ੋਰ ਗਲੀ ਨਾਭਾ, ਪਟਿਆਲਾ ਗੇਟ, ਗੁਰੂ ਨਾਨਕਪੁਰਾ ਮੁਹੱਲਾ ਨਾਭਾ, ਬੌੜਾ ਗੇਟ, ਹੀਰਾ ਮਹਿਲ, ਸੁੰਦਰ ਨਗਰ, ਐਸ.ਐਸ.ਟੀ ਨਗਰ, ਬਾਬਾ ਸ਼ਮਸ਼ੇਰ ਸਿੰਘ ਅਲੀਪੁਰ ਆਦਿ ਖੇਤਰਾਂ ਵਿੱਚ ਕੀਤੀਆਂ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਪਰਮਜੀਤ ਸਿੰਘ ਮੱਗੂ, ਪ੍ਰੋ. ਹਰਦੀਪ, ਬਾਬਾ ਸ਼ਮਸ਼ੇਰ ਸਿੰਘ ਅਲੀਪੁਰ, ਬਹਾਦਰ ਖਾਨ, ਜਤਿੰਦਰ ਸਿੰਘ ਭੰਗੂ, ਵਰਿੰਦਰ ਬਿੱਟੂ, ਕਰਮ ਲਹਿਲ, ਸੁਖਪ੍ਰੀਤ ਸਿੰਘ ਘੁੰਮਣ, ਗੁਰਦੇਵ ਜਲੋਟਾ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਪਲਵਿੰਦਰ ਛੀਟਾਂਵਾਲਾ, ਜਗਦੀਪ ਸਿੰਘ ਨਾਭਾ ਅਤੇ ਸਮੂਹ ਮੰਡਲ ਪ੍ਰਧਾਨ ਹਾਜ਼ਰ ਸਨ।
Punjab Bani 07 May,2024
ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ
ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਚੰਡੀਗੜ੍ਹ 7 ਮਈ: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਲੋਕ ਸਭਾ ਸੀਟ ਲਈ 7 ਮਈ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਅਤੇ ਸੰਗਰੂਰ ਤੋਂ ਇਕ-ਇਕ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਸਭ ਤੋਂ ਵੱਧ ਪੰਜ ਨਾਮਜ਼ਦਗੀ ਪੱਤਰ ਫਿਰੋਜ਼ਪੁਰ ਤੋਂ ਭਰੇ ਗਏ ਹਨ। ਇਥੇ 2 ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਜਦਕਿ ਪਟਿਆਲਾ ਤੋਂ ਤਿੰਨ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਉੱਥੇ ਹੀ ਅੰਮ੍ਰਿਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ, ਹੁਸ਼ਿਆਰਪੁਰ ਤੋਂ ਇਕ ਆਜ਼ਾਦ ਉਮੀਦਵਾਰ, ਆਨੰਦਪੁਰ ਸਾਹਿਬ ਤੋਂ ਪੰਜਾਬ ਨੈਸ਼ਨਲ ਪਾਰਟੀ, ਫਰੀਦਕੋਟ ਤੋਂ ਇਕ ਆਜ਼ਾਦ ਅਤੇ ਸੰਗਰੂਰ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਪਟਿਆਲਾ ਤੋਂ 2 ਆਜ਼ਾਦ ਅਤੇ ਇਕ ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਫਿਰੋਜ਼ਪੁਰ ਤੋਂ 2 ਉਮੀਦਵਾਰਾਂ ਨੇ ਦੋ-ਦੋ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਇਕ ਆਜ਼ਾਦ ਉਮੀਦਵਾਰ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
Punjab Bani 07 May,2024
ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ -ਉਮੀਦਵਾਰਾਂ ਦੀ ਨਾਮਜ਼ਦਗੀ 'ਨੋਅ ਯੂਅਰ ਕੈਂਡੀਡੇਟ ਐਪ 'ਤੇ ਵੀ ਦੇਖੀ ਜਾ ਸਕੇਗੀ-ਪਰੇ ਪਟਿਆਲਾ, 7 ਮਈ: ''ਲੋਕ ਸਭਾ ਦੀਆਂ 1 ਜੂਨ 2024 ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਹਨ।'' ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਤ ਪਰੇ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਦੇਵਿੰਦਰ ਰਾਜਪੂਤ ਸਮੇਤ ਆਜ਼ਾਦ ਉਮੀਦਵਾਰਾਂ ਡਿੰਪਲ ਅਤੇ ਜਗਦੀਸ਼ ਕੁਮਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ.ਓ.ਐਸ. ਅਧਾਰਤ ਮੋਬਾਇਲ ਫੋਨ ਐਪ 'ਨੋਅ ਯੂਅਰ ਕੈਂਡੀਡੇਟ' (ਕੇ.ਵਾਈ.ਸੀ.) ਆਪਣੇ ਮੋਬਾਇਲ ਫੋਨਾਂ ਵਿੱਚ ਡਾਊਨਲੋਡ ਕਰਕੇ ਵੀ ਦੇਖੇ ਜਾ ਸਕਦੇ ਹਨ। ਇਸ ਤੋਂ ਬਿਨ੍ਹਾਂ ਉਮੀਦਵਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਆਪਣੇ ਐਫੀਡੇਵਿਟ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈਬਸਾਇਟ 'ਸੀਈਓ ਪੰਜਾਬ ਡਾਟ ਜੀਓਵੀ ਡਾਟ ਇਨ' ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਵੈਬਸਾਇਟ 'ਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ' ਉਪਰ ਵੀ ਅਪਲੋਡ ਕੀਤੇ ਗਏ ਹਨ, ਇਨ੍ਹਾਂ ਦੋਵਾਂ ਵੈਬਸਾਇਟਾਂ ਉਪਰ ਆਮ ਲੋਕ ਤੇ ਵੋਟਰ ਆਪਣੇ ਉਮੀਦਵਾਰਾਂ ਦੇ ਐਫੀਡੇਵਿਟ ਦੇਖ ਸਕਦੇ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ।
Punjab Bani 07 May,2024
ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ
ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਕਿ ਅਕਾਲੀ ਦਲ ਦੀ ਜਿੱਤ ਪੱਕੀ: ਐਨ ਕੇ ਸ਼ਰਮਾ ਸੁਰਜੀਤ ਰੱਖੜਾ, ਬੀਬੀ ਮੁਖਮੇਲਪੁਰ,ਚਰਨਜੀਤ ਬਰਾੜ, ਭੁਪਿੰਦਰ ਸ਼ੇਖੂਪੁਰਾ, ਕਬੀਰ ਦਾਸ,ਬਿੱਟੂ ਚੱਠਾ, ਮੱਖਣ ਲਾਲਕਾ, ਸੁਰਜੀਤ ਸਿੰਘ ਗੜ੍ਹੀ ਸਮੇਤ ਉਦਘਾਟਨ ਮੌਕੇ ਵੱਡੇ ਆਗੂ ਪਹੁੰਚੇ ਪਟਿਆਲਾ, 7 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ ਜੇਲ੍ਹ ਰੋਡ ਪਟਿਆਲਾ ’ਤੇ ਹੋਟਲ ਸ਼ੌਰਿਆ ਦੇ ਨੇੜੇ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਪ੍ਰੀਤ ਕੌਰ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਕਬੀਰ ਦਾਸ, ਭੁਪਿੰਦਰ ਸ਼ੇਖੂਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਸੀਨੀਅਰ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਕਿਹਾ ਕਿ ਜਿਸ ਤਰੀਕੇ ਦਾ ਹੁੰਗਾਰਾ ਚੋਣ ਮੁਹਿੰਮ ਵਾਸਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਪੱਕੀ ਹੈ। ਉਹਨਾਂ ਕਿਹਾ ਕਿ ਲੋਕਾਂ ਵਿਚ ਉਹਨਾਂ ਦੀ ਚੋਣ ਮੁਹਿੰਮ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਜਿਸ ਲਈ ਉਹ ਬਹੁਤ ਧੰਨਵਾਦੀ ਹਨ। ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਹੁਣ ਸਿਰਫ 20 ਦਿਨਾਂ ਦਾ ਸਮਾਂ ਰਹਿ ਗਿਆ ਹੈ ਜਿਸ ਦੌਰਾਨ 13 ਤਾਰੀਕ ਨੂੰ ਸਮਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢਣਗੇ ਅਤੇ ਇਸ ਮਗਰੋਂ 27 ਮਈ ਨੂੰ ਫਿਰ ਤੋਂ ਸਰਦਾਰ ਬਾਦਲ ਦੇ ਪ੍ਰੋਗਰਾਮ ਹਲਕੇ ਵਿਚ ਰੱਖੇ ਜਾਣਗੇ। ਉਹਨਾਂ ਨੇ ਸਮੂਹ ਹਲਕਾ ਇੰਚਾਰਜਾਂ, ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਇਕੱਲੇ ਇਕੱਲੇ ਘਰ ਤੇ ਇਕੱਲੇ ਇਕੱਲੇ ਵੋਟ ਤੱਕ ਪਹੁੰਚ ਕਰਨ ਦਾ ਹੈ, ਇਸ ਲਈ ਉਹ ਹੁਣ ਤੋਂ ਹੀ ਫੀਲਡ ਵਿਚ ਡੱਟ ਜਾਣ। ਉਹਨਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਤਾਂ ਦੂਜੇ ਪਾਸੇ ਭਾਜਪਾ ਤੇ ਆਪ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਉਹਨਾਂ ਦੀ ਐਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਨਹੀਂ ਦੁਆ ਸਕੇ ਜਿਸ ਕਾਰਨ ਇਹਨਾਂ ਪਿੰਡਾਂ ਵਾਲਿਆਂ ਨੇ ਆਪ ਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਦੇ ਵਰਕਰ ਦੁਖੀ ਹਨ ਤੇ ਉਹਨਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ਆਪ ਤੇ ਕਾਂਗਰਸ ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ ਤੇ ਲੋਕ ਅਕਾਲੀ ਦਲ ਦੀ ਡਟਵੀਂ ਹਮਾਇਤ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਪ ਦੇ 7 ਸਾਲਾਂ ਦੇ ਰਾਜ ਵਿਚ ਜਿਥੇ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ ਤੇ ਸੀਵਰੇਜ ਸਪਲਾਈ ਦਾ ਬੁਰਾ ਹਾਲ ਹੈ, ਉਥੇ ਹੀ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਸਮਾਜ ਭਲਾਈ ਲਾਭ ਬੰਦ ਕਰਨ ਕਰਕੇ ਲੋਕਾਂ ਵਿਚ ਬਹੁਤ ਗੁੱਸਾ ਹੈ। ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ,ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਸੰਚਾਲਨ ਮਹਿੰਦਰ ਸਿੰਘ ਸੋਢੀ ਨੇ ਕੀਤਾ।
Punjab Bani 07 May,2024
-ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ
-ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ -ਡੀ.ਸੀ. ਅਤੇ ਐਸ.ਐਸ.ਪੀ. ਨੇ ਚੋਣ ਤਿਆਰੀਆਂ ਅਤੇ ਸ਼ਡਿਊਲ ਬਾਰੇ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ - ਲੋਕ ਸਭਾ ਚੋਣਾਂ ਬਾਰੇ ਜਨਤਕ ਨੋਟਿਸ ਜਾਰੀ, ਸਟੈਟਿਕ ਸਰਵੇਲੈਂਸ ਵੱਲੋਂ ਚੈਕਿੰਗ ਸ਼ੁਰੂ, ਉਡਣ ਦਸਤੇ ਸਰਗਰਮ -ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਜ਼ਰੂਰੀ-ਸ਼ੌਕਤ ਅਹਿਮਦ ਪਰੇ -ਭੈਅ ਮੁਕਤ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਪਟਿਆਲਾ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ-ਐਸ.ਐਸ.ਪੀ. ਪਟਿਆਲਾ, 7 ਮਈ: ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਪਟਿਆਲਾ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਚੋਣ ਪ੍ਰਕਿਰਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਪ੍ਰੋਗਰਾਮਾਂ ਨੂੰ ਮੀਡੀਆ ਨਾਲ ਨਿਰੰਤਰ ਸਾਂਝਾ ਵੀ ਕੀਤਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜਿੱਥੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਲੋਕ ਸਭਾ ਚੋਣਾ ਬਾਰੇ ਜਨਤਕ ਨੋਟਿਸ ਜਾਰੀ ਕੀਤਾ, ਉਥੇ ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ ਵੀ ਜਾਰੀ ਕੀਤਾ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. (ਸਿਟੀ) ਸਰਫ਼ਰਾਜ ਆਲਮ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਢੰਗ ਨਾਲ ਕਰਵਾਉਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸ਼ਾਂਤੀਪੂਰਵਕ ਮਾਹੌਲ ਦਿੱਤਾ ਜਾਵੇਗਾ, ਇਸ ਲਈ ਉਹ ਬਿਨ੍ਹਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇੱਕ ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ। ਉਨ੍ਹਾਂ ਦੱਸਿਆ ਕਿ 1 ਜੂਨ 2024 ਵੀਰਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣ ਵਾਲੀਆਂ ਵੋਟਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਣ ਨਾਲ ਸਾਰੇ ਵਿਧਾਨ ਸਭਾ ਹਲਕਿਆਂ 'ਚ ਗਠਿਤ ਸਟੈਟਿਕ ਸਰਵੇਲੈਂਸ ਟੀਮਾਂ ਵੱਲੋਂ ਸੜਕਾਂ 'ਤੇ ਬੈਰੀਕੇਡਿੰਗ ਲਗਾਕੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਡਣ ਦਸਤਿਆਂ ਦੀਆਂ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮੀ ਨਾਲ ਚੈਕਿੰਗ ਕਰ ਰਹੀਆਂ ਹਨ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 7 ਮਈ ਤੋਂ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਨਹੀਂ ਹੈ। ਇਸ ਤੋਂ ਇਲਾਵਾ 11 ਮਈ ਨੂੰ ਦੂਜਾ ਸ਼ਨੀਵਾਰ ਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, ਦਿਵਿਆਂਗਜਨ ਅਤੇ ਚੋਣਾਂ ਲਈ ਕਿਸੇ ਵੀ ਤਰ੍ਹਾਂ ਦੀ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਦੀਆ ਵੋਟਾਂ ਪੁਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੱਖ-ਵੱਖ ਫਾਰਮ 12 ਮਈ ਤੋਂ ਪਹਿਲਾਂ-ਪਹਿਲਾਂ ਭਰਵਾਉਣ ਦੇ ਪੂਰੇ ਪ੍ਰਬੰਧ ਵੀ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ, ਬਲਕਿ ਪੂਰੇ ਉਤਸ਼ਾਹ ਨਾਲ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਸਵੀਪ ਟੀਮ ਵਲੋਂ ਵੋਟ ਪਾਉਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ, ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ 70 ਫੀਸਦੀ ਤੋ ਵੱਧ ਵੋਟਾਂ ਪੁਆਉਣ ਦੇ ਟੀਚੇ ਨੂੰ ਸਰ ਕੀਤਾ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਭੈਅ ਮੁਕਤ ਤਰੀਕੇ ਨਾਲ ਕਰਵਾਉਣ ਲਈ ਗ਼ਲਤ ਅਨਸਰਾਂ 'ਤੇ ਸਿਕੰਜ਼ਾ ਕੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 85 ਫੀਸਦੀ ਲਾਇਸੈਂਸੀ ਅਸਲਾ ਜਮ੍ਹਾਂ ਕਰਵਾ ਲਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲੱਗਦੀ ਪਟਿਆਲਾ ਜ਼ਿਲ੍ਹੇ ਦੀ ਹੱਦ 'ਤੇ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ 24 ਘੰਟੇ ਨਿਰੰਤਰ 14 ਇੰਟਰਸਟੇਟ ਨਾਕੇ ਲੱਗੇ ਹੋਏ ਹਨ, ਜਿਥੇ ਨਸ਼ਿਆਂ, ਨਜਾਇਜ਼ ਸ਼ਰਾਬ, ਹਥਿਆਰਾਂ ਤੇ ਸ਼ੱਕੀ ਵਿਅਕਤੀਆਂ ਦੀ ਐਂਟਰੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਆਪਣੇ ਵੱਲ ਰੁਝਾਉਣ ਲਈ 'ਮਨੀ ਤੇ ਮਸਲ ਪਾਵਰ' ਦੀ ਵਰਤੋਂ ਰੋਕਣ ਤੇ ਅਚਨਚੇਤ ਚੈਕਿੰਗ ਲਈ ਫਲਾਇੰਗ ਸਕੁਐਡ ਟੀਮਾਂ ਵੀ ਪੂਰੀ ਤਰ੍ਹਾਂ ਸਰਗਰਮ ਹਨ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਚੋਣ ਜਾਬਤਾ ਲੱਗਣ ਤੋਂ ਬਾਅਦ 20 ਲੱਖ ਰੁਪਏ ਦੀ ਨਜਾਇਜ਼ ਨਗ਼ਦੀ ਅਤੇ 19 ਕਿਲੋ ਚਾਂਦੀ ਬਰਾਮਦ ਕਰਨ ਤੋਂ ਇਲਾਵਾ 57 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਹਨ। ਜਦਕਿ ਐਨ.ਡੀ.ਪੀ.ਐਸ. ਐਕਟ ਤਹਿਤ 93 ਮੁਕਦਮੇ ਦਰਜ ਕਰਕੇ 10 ਕਿਲੋ ਅਫੀਮ, 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 116 ਆਬਕਾਰੀ ਐਕਟ ਦੇ ਮੁਕੱਦਮੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ, ਨਜਾਇਜ਼ ਸ਼ਰਾਬ ਤੇ ਅਸਲੇ ਤੇ ਨਾਜਾਇਜ਼ ਨਗ਼ਦੀ 'ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਡੀ.ਐਸ.ਪੀ. ਰਾਜ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 07 May,2024
ਬੁੱਢਾ ਦਲ ਪਬਲਿਕ ਸਕੂਲ ਨੇ ਅਪਣਾ 40ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਧੂਮਧਾਮ ਨਾਲ ਮਨਾਿੲਆ
ਬੁੱਢਾ ਦਲ ਪਬਲਿਕ ਸਕੂਲ ਨੇ ਅਪਣਾ 40ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਧੂਮਧਾਮ ਨਾਲ ਮਨਾਿੲਆ ਪਟਿਆਲਾ:- 7 ਮਈ ( ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਥਾਪਤ ਬੁੱਢਾ ਦਲ ਪਬਲਿਕ ਸਕੂਲ ਸਿੱਖਿਆ ਖੇਤਰ ਵਿੱਚ ਆਪਣਾ ਵਿਸ਼ੇਸ਼ ਮਹੱਤਵ ਪੂਰਨ ਯੋਗਦਾਨ ਪਾ ਰਿਹਾ ਹੈ। ਸਕੂਲ ਦੀ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਅਸ਼ੀਰਵਾਦ ਅਤੇ ਅਧਿਆਪਕਾਵਾਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਸਥਾਪਨਾ ਦਿਵਸ ਪੂਰੇ ਉਤਸ਼ਾਹ ਚਾਅ ਨਾਲ ਮਨਾਇਆ। ਸਕੂਲ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਆਪਣੇ ਇੱਕ ਲਿਖਤੀ ਸੰਦੇਸ਼ ਵਿੱਚ ਸਕੂਲ ਦੇ 40ਵੇਂ ਸਥਾਪਨਾ ਦਿਵਸ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਿਆਂ ਕਿਹਾ ਕਿ ਬੁੱਢਾ ਦਲ ਪਬਲਿਕ ਸਕੂਲ ਨੇ ਆਪਣੇ ਚਾਲੀ ਸਾਲ ਦੇ ਸਫ਼ਰ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸਨਮਾਨਜਨਕ ਕੀਰਤੀਮਾਨ ਸਥਾਪਤ ਕੀਤੇ ਹਨ। ਸਕੂਲ ਵਿਚੋਂ ਸਿੱਖਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਅੱਜ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸਨਮਾਨਜਨਕ ਅਹੁਦਿਆਂ ਤੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਸਾਰਿਆਂ ਬੱਚਿਆਂ ਦੇ ਉਜਲ ਭਵਿੱਖ ਦੀ ਕਾਮਨਾ ਕੀਤੀ। ਕੈਂਪਸ ਵਿੱਚ ਲੱਗੇ ਗੁਬਾਰਿਆਂ ਅਤੇ ਝੰਡਿਆਂ ਨੇ ਸਕੂਲ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਦਿੱਤੇ। ਇਸ ਮੌਕੇ ਸਕੂਲ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਅਤੇ ਮਨੁੱਖੀ ਲੋੜ ਮੁੱਖ ਰਖਦਿਆਂ ਛਾਂ ਦਾਰ ਅਤੇ ਫੱਲਦਾਰ ਰੁੱਖ ਲਗਾਏ ਗਏ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਰਸ ਭਿੰਨੇ ਸ਼ਬਦ ਕੀਰਤਨ ਨਾਲ ਹੋਈ।
Punjab Bani 07 May,2024
ਮੋਦੀ ਕਾਲਜ ਦੇ ਦਾਖਲਾ ਸੈੱਲ ਵਿੱਚ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਪੇਸ਼ਨ ਵਿੰਗ ਵੱਲੋਂ 'ਮੇਰੀ ਵੋਟ, ਮੇਰਾ ਫਰਜ਼' ਸਬੰਧੀ ਜਾਗਰੂਕਤਾ ਮੁਹਿੰਮ
ਮੋਦੀ ਕਾਲਜ ਦੇ ਦਾਖਲਾ ਸੈੱਲ ਵਿੱਚ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਪੇਸ਼ਨ ਵਿੰਗ ਵੱਲੋਂ 'ਮੇਰੀ ਵੋਟ, ਮੇਰਾ ਫਰਜ਼' ਸਬੰਧੀ ਜਾਗਰੂਕਤਾ ਮੁਹਿੰਮ ਪਟਿਆਲਾ: 7 ਮਈ, 2024 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਸਵੀਪ ਵਿੰਗ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਪੇਸ਼ਨ) ਵਿੰਗ ਵੱਲੋਂ ਅੱਜ ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਕਮਿਸ਼ਨਰ ਦਫ਼ਤਰ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ 'ਮੇਰੀ ਵੋਟ, ਮੇਰਾ ਫਰਜ਼' ਸ਼ੁਰੂ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਆਮ ਪਬਲਿਕ ਨੂੰ ਨਿਰਪੱਖ ਅਤੇ ਨਿਡਰ ਤਰੀਕੇ ਨਾਲ ਵੋਟ ਪਾਉਣ ਅਤੇ ਚੋਣਾਂ ਵਿੱਚ ਹਿੱਸਾ ਲੈਣ ਦੇ ਮੌਲਿਕ ਅਧਿਕਾਰ ਬਾਰੇ ਜਾਗਰੂਕ ਕਰਨਾ ਸੀ। ਕਾਲਜ ਪ੍ਰਿੰਸੀਪਲ ਡਾ: ਨੀਰਜ ਗੋਇਲ ਨੇ ਦਾਖਲਾ ਸੈੱਲ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਇਹ ਸਾਡੀ ਮੁੱਖ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਵੋਟ ਇਮਾਨਦਾਰੀ ਨਾਲ ਪਾਈਏ ਅਤੇ ਕਿਸੇ ਯੋਗ ਉਮੀਦਵਾਰ ਨੂੰ ਆਪਣਾ ਲੋਕ ਸਭਾ ਪ੍ਰਤੀਨਿਧੀ ਚੁਣੀਏ। ਕਾਲਜ ਦੇ ਸਵੀਪ ਵਿੰਗ ਦੇ ਨੋਡਲ ਅਫਸਰ ਡਾ. ਮਨਿੰਦਰ ਦੀਪ ਚੀਮਾ ਨੇ ਦੱਸਿਆ ਕਿ ਭਾਰਤ ਵਿੱਚ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਸਵੀਪ ਭਾਰਤੀ ਚੋਣ ਕਮਿਸ਼ਨ ਦਾ ਪ੍ਰਮੁੱਖ ਪ੍ਰੋਗਰਾਮ ਹੈ। ਇਹ ਇੱਕ ਬਹੁ-ਪਰਤੀ ਪ੍ਰੋਗਰਾਮ ਹੈ ਜੋ ਨਾਗਰਿਕਾਂ ਅਤੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਤਰੀਕਿਆਂ ਅਤੇ ਮੀਡੀਆ ਸਾਧਨਾਂ ਰਾਹੀਂ ਪਹੁੰਚ ਕਰਦਾ ਹੈ ਤਾਂ ਜੋ ਉਨ੍ਹਾਂ ਦੀ ਜਾਗਰੂਕਤਾ ਨੂੰ ਵਧਾਇਆ ਜਾ ਸਕੇ ਅਤੇ ਉਨ੍ਹਾਂ ਦੀ ਲੋਕਤੰਤਰ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਸ ਸਮਾਗਮ ਵਿੱਚ ਫਲਾਇੰਗ ਅਫਸਰ ਡਾ: ਸੁਮੀਤ ਕੁਮਾਰ, ਲੈਫਟੀਨੈਂਟ (ਡਾ.) ਰੋਹਿਤ ਸਚਦੇਵਾ, ਡਾ: ਸੁਖਦੇਵ ਸਿੰਘ, ਡਾ: ਸੰਜੇ ਕੁਮਾਰ, ਡਾ: ਕਵਿਤਾ, ਡਾ: ਰੁਪਿੰਦਰ ਸਿੰਘ ਢਿੱਲੋਂ, ਡਾ: ਸੰਜੀਵ ਕੁਮਾਰ, ਡਾ: ਪੂਜਾ ਅਤੇ ਡਾ: ਕੁਲਦੀਪ ਕੌਰ ਆਦਿ ਹਾਜ਼ਰ ਸਨ।
Punjab Bani 07 May,2024
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ - ਸੂਬੇ ‘ਚ ਕੁੱਲ 24,451 ਪੋਲਿੰਗ ਸਟੇਸ਼ਨ - 5.28 ਲੱਖ ਵੋਟਰ ਪਹਿਲੀ ਵਾਰ ਪਾਉਣਗੇ ਵੋਟ - 1.89 ਲੱਖ ਵੋਟਰਾਂ ਦੀ ਉਮਰ 85 ਸਾਲ ਤੋਂ ਵੱਧ - ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰਾਂ ਨੂੰ ਵੱਧ-ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ ਚੰਡੀਗੜ੍ਹ, 7 ਮਈ: ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। ਕਿਸ ਲੋਕ ਸਭਾ ਹਲਕੇ ਵਿਚ ਕਿੰਨੇ ਵੋਟਰ: ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 48 ਹਜ਼ਾਰ 196 ਮਰਦ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 8 ਹਜ਼ਾਰ 391 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 43 ਹਜ਼ਾਰ 985 ਮਰਦ ਵੋਟਰ, 7 ਲੱਖ 64 ਹਜ਼ਾਰ 343 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਖਡੂਰ ਸਾਹਿਬ ਵਿੱਚ 16 ਲੱਖ 64 ਹਜ਼ਾਰ 199 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 74 ਹਜ਼ਾਰ 470 ਮਰਦ ਵੋਟਰ, 7 ਲੱਖ 89 ਹਜ਼ਾਰ 662 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ਵਿੱਚ 16 ਲੱਖ 50 ਹਜ਼ਾਰ 849 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 58 ਹਜ਼ਾਰ 239 ਮਰਦ ਵੋਟਰ, 7 ਲੱਖ 92 ਹਜ਼ਾਰ 566 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 16 ਲੱਖ 43 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 27 ਹਜ਼ਾਰ 844 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 1 ਹਜ਼ਾਰ 917 ਮਰਦ ਵੋਟਰ, 8 ਲੱਖ 25 ਹਜ਼ਾਰ 864 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਲੁਧਿਆਣਾ ਵਿਖੇ 17 ਲੱਖ 54 ਹਜ਼ਾਰ 11 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 34 ਹਜ਼ਾਰ 744 ਮਰਦ ਵੋਟਰ, 8 ਲੱਖ 19 ਹਜ਼ਾਰ 135 ਮਹਿਲਾ ਵੋਟਰ ਹਨ ਅਤੇ 132 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ਵਿੱਚ 15 ਲੱਖ 50 ਹਜ਼ਾਰ 734 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 22 ਹਜ਼ਾਰ 493 ਮਰਦ ਵੋਟਰ, 7 ਲੱਖ 28 ਹਜ਼ਾਰ 209 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। ਉੱਧਰ ਫਰੀਦਕੋਟ ਵਿੱਚ 15 ਲੱਖ 87 ਹਜ਼ਾਰ 461 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 38 ਹਜ਼ਾਰ 605 ਮਰਦ ਵੋਟਰ, 7 ਲੱਖ 48 ਹਜ਼ਾਰ 775 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿੱਚ 16 ਲੱਖ 68 ਹਜ਼ਾਰ 113 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 79 ਹਜ਼ਾਰ 704 ਮਰਦ ਵੋਟਰ, 7 ਲੱਖ 88 ਹਜ਼ਾਰ 361 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ 16 ਲੱਖ 48 ਹਜ਼ਾਰ 866 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 68 ਹਜ਼ਾਰ 959 ਮਰਦ ਵੋਟਰ, 7 ਲੱਖ 79 ਹਜ਼ਾਰ 873 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। ਸੰਗਰੂਰ ਵਿੱਚ 15 ਲੱਖ 55 ਹਜ਼ਾਰ 370 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 448 ਮਰਦ ਵੋਟਰ, 7 ਲੱਖ 31 ਹਜ਼ਾਰ 876 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 2 ਹਜ਼ਾਰ 46 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 42 ਹਜ਼ਾਰ 205 ਮਰਦ ਵੋਟਰ, 8 ਲੱਖ 59 ਹਜ਼ਾਰ 761 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।
Punjab Bani 07 May,2024
ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ
ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸ਼ੱਕੀਆਂ ਦੇਕੀਤੇ ਸਕੈਚ ਜਾਰੀ ਰਾਜੌਰੀ : ਪੁਣਛ ਦੇ ਸੂਰਨਕੋਟ ਦੇ ਸ਼ਸ਼ੀਧਰ ਇਲਾਕੇ ਵਿੱਚ ਹਵਾਈ ਸੈਨਾ ਦੇ ਵਾਹਨਾਂ ਉੱਤੇ ਹਮਲੇ ਤੋਂ ਬਾਅਦ ਫਰਾਰ ਹੋਏ ਅੱਤਵਾਦੀਆਂ ਦੀ ਭਾਲ ਵਿੱਚ ਵੱਡੇ ਪੱਧਰ 'ਤੇ ਆਪਰੇਸ਼ਨ ਜਾਰੀ ਹੈ। ਇਲਾਕੇ ਵਿੱਚ ਫੌਜ ਦੇ ਪੈਰਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਫੌਜ, ਪੁਲਿਸ ਅਤੇ ਸੀਆਰਪੀਐਫ ਦੇ ਸਾਂਝੇ ਆਪਰੇਸ਼ਨ ਵਿੱਚ ਜਵਾਨਾਂ ਨੇ ਹਮਲੇ ਵਾਲੀ ਥਾਂ ਦੇ ਨਾਲ ਲੱਗਦੇ 20 ਕਿਲੋਮੀਟਰ ਦੇ ਖੇਤਰ ਨੂੰ ਘੇਰ ਲਿਆ ਹੈ। ਇਸ ਲੜੀ 'ਚ ਫੌਜ ਨੇ ਦੋ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ। ਜਿਨ੍ਹਾਂ ਨੂੰ ਪੁੰਛ ਸ਼ਾਇਸਤਾਰ ਆਈਏਐਫ ਵਾਹਨ ਹਮਲੇ ਵਿੱਚ ਸ਼ਾਮਲ ਮੰਨਿਆ ਜਾ ਰਿਹਾ ਹੈ।
Punjab Bani 06 May,2024
ਯੂਕਰੇਨੀ ਡਰੋਨਾਂ ਨੇ ਰੂਸ ਤੇ ਕੀਤਾ ਹਮਲਾ
ਯੂਕਰੇਨੀ ਡਰੋਨਾਂ ਨੇ ਰੂਸ ਤੇ ਕੀਤਾ ਹਮਲਾ ਮਾਸਕੋ : ਰੂਸ ਦੇ ਬੇਲਗੋਰੋਡ ਖੇਤਰ ਵਿੱਚ ਕੰਮ ਕਰਨ ਲਈ ਲੋਕਾਂ ਨੂੰ ਲਿਜਾ ਰਹੀਆਂ ਦੋ ਬੱਸਾਂ ਉੱਤੇ ਯੂਕਰੇਨੀ ਡਰੋਨਾਂ ਨੇ ਹਮਲਾ ਕੀਤਾ। ਇਨ੍ਹਾਂ ਹਮਲਿਆਂ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ। ਰਾਜਪਾਲ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਗਵਰਨਰ ਵਿਆਚੇਸਲਾਵ ਗਲੇਡਕੋਵ ਨੇ ਕਿਹਾ ਕਿ ਹਮਲਾ ਬੇਰੇਜ਼ੋਵਕਾ ਪਿੰਡ ਦੇ ਨੇੜੇ ਹੋਇਆ। ਉਨ੍ਹਾਂ ਨੇ ਇੱਕ ਬੱਸ ਦੀ ਫੋਟੋ ਪ੍ਰਕਾਸ਼ਿਤ ਕੀਤੀ ਜਿਸ ਦੀਆਂ ਖਿੜਕੀਆਂ ਉੱਡ ਗਈਆਂ ਸਨ।
Punjab Bani 06 May,2024
ਅਕਾਲੀ ਦਲ ਨੂੰ ਝਟਕਾ : ਚੰਡੀਗੜ ਤੋ ਉਮੀਦਵਾਰ ਹਰਦੀਪ ਬਟਰੇਲਾ ਨੇ ਕੀਤਾ ਚੋਣ ਲੜਨ ਤੋ ਇਨਕਾਰ ਛੱਡੀ ਪਾਰਟੀ
ਅਕਾਲੀ ਦਲ ਨੂੰ ਝਟਕਾ : ਚੰਡੀਗੜ ਤੋ ਉਮੀਦਵਾਰ ਹਰਦੀਪ ਬਟਰੇਲਾ ਨੇ ਕੀਤਾ ਚੋਣ ਲੜਨ ਤੋ ਇਨਕਾਰ ਛੱਡੀ ਪਾਰਟੀ ਚੰਡੀਗੜ੍ਹ, 6 ਮਈ ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ।
Punjab Bani 06 May,2024
ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ
ਕਾਂਗਰਸ ਤੇ ਆਪ ਬਠਿੰਡਾ ਨੂੰ ਇੱਕ ਦਹਾਕਾ ਪਿਛੇ ਲੈ ਗਈਆਂ : ਹਰਸਿਮਰਤ ਕੌਰ ਬਾਦਲ ਬਠਿੰਡਾ, 5 ਮਈ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਜਦਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਨੂੰ ਨਮੂਨੇ ਦਾ ਹਲਕਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਅਕਾਲੀ ਸਰਕਾਰਾਂ ਨੇ ਨਾ ਸਿਰਫ ਇਸ ਹਲਕੇ ਵਿਚ ਰਿਫਾਈਨਰੀ ਸਥਾਪਿਤ ਕਰਵਾਈ ਸਗੋਂ ਇਥੇ ਏਮਸ ਅਤੇ ਕੇਂਦਰੀ ਯੂਨੀਵਰਸਿਟੀ ਵੀ ਲਿਆਂਦੀ। ਇਸੇ ਤਰ੍ਹਾਂ ਕੈਂਸਰ ਹਸਪਤਾਲ ਖੋਲ੍ਹਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਬਠਿੰਡਾ ਨੂੰ ਇਕ ਦਹਾਕਾ ਪਿੱਛੇ ਲੈ ਗਈਆਂ ਹਨ।
Punjab Bani 06 May,2024
ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ
ਕਾਂਗਰਸੀ ਨੇਤਾ ਚੁਸਪਿੰਦਰ ਬੀਰ ਚਾਹਲ ਹੋਏ ਆਪ ਵਿੱਚ ਸ਼ਾਮਲ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਾਲਵਾ ਖੇਤਰ ਵਿਚ ਪਹਿਲਾਂ ਨਾਲੋਂ ਵੀ ਵੱਧ ਤਕੜੀ ਹੋਵੇਗੀ। ਉਨ੍ਹਾਂ ਦੀ ਇਹ ਸ਼ਮੂਲੀਅਤ ਚੰਡੀਗੜ੍ਹ ਵਿਖੇ ਹੋਈ ਹੈ ਅਤੇ ਇਸ ਦੀ ਜਾਣਕਾਰੀ ‘ਆਪ’ ਵਲੋਂ ਟਵੀਟ ਰਾਹੀਂ ਵੀ ਦਿੱਤੀ ਗਈ ਹੈ।
Punjab Bani 06 May,2024
ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ
ਈਡੀ ਨੇ ਮੰਤਰੀ ਦੇ ਨੌਕਰ ਦੇ ਘਰੋ ਕੀਤੇ ਕਰੋੜਾਂ ਬਰਾਮਦ ਦਿਲੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ ‘ਤੇ ਛਾਪੇਮਾਰੀ ਕੀਤੀ ਗਈ, ਉਹ ਕਥਿਤ ਤੌਰ ‘ਤੇ ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਰਕਮ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ।
Punjab Bani 06 May,2024
ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ
ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਭਾਦਸੋਂ ਵਿੱਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ ਕਈ ਨੌਜਵਾਨਾਂ ਨੇ 'ਆਪ' ਛੱਡ ਕੇ ਅਕਾਲੀ ਦਲ ਦਾ ਫੜ੍ਹਿਆ ਪੱਲ੍ਹਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਿਸ ਤਰ੍ਹਾਂ ਵਿਕਾਸ ਕਾਰਜ ਹੋਏ ਹਨ, ਉਸਦੇ ਆਧਾਰ ’ਤੇ ਹੁਣ ਪੰਜਾਬ ਦੇ ਲੋਕਾਂ ਲਈ ਸਿਰਫ਼ ਅਕਾਲੀ ਦਲ ਹੀ ਉਮੀਦ ਦੀ ਕਿਰਨ ਹੈ। ਐਨ.ਕੇ.ਸ਼ਰਮਾ ਅੱਜ ਪਿੰਡ ਮੈਸ, ਦਾਣਾ ਮੰਡੀ ਭਾਦਸੋਂ, ਪਿੰਡ ਦੁੱਲਤੀ, ਨਰਾਤਾ ਕਲੋਨੀ, ਯੰਗ ਫਾਰਮ ਭਾਦਸੋਂ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਸ਼ਰਮਾ ਨੇ ਅੱਜ ਭਾਦਸੋਂ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹਵਾਈ ਅੱਡੇ ਦਾ ਨਿਰਮਾਣ, ਆਧੁਨਿਕ ਤਕਨੀਕ ਨਾਲ ਸੜਕਾਂ ਦਾ ਨਿਰਮਾਣ, ਥਰਮਲ ਪਲਾਂਟ ਨਿਰਮਾਣ, ਆਈ.ਟੀ ਸਿਟੀ, ਮੈਡੀਸਿਟੀ ਸਿਟੀ ਆਦਿ ਦਾ ਨਿਰਮਾਣ ਹੋਇਆ। ਪਿਛਲੇ ਕਰੀਬ ਅੱਠ ਸਾਲਾਂ ਤੋਂ ਪੰਜਾਬ ਦਾ ਵਿਕਾਸ ਰੁਕ ਗਿਆ ਹੈ। ਪੰਜਾਬ ਦੇ ਲੋਕ ਦੋ ਵਾਰ ਸਿਆਸਤ ਤਜਰਬਾ ਕਰਕੇ ਦੇਖ ਚੁੱਕੇ ਹਨ। ਹੁਣ ਉਹ ਇਸ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੰਨ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸੰਭਵ ਹੈ। ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਚਲਾਈ ਜਾ ਰਹੀ ਪੰਜਾਬ ਬਚਾਓ ਯਾਤਰਾ ਵਿੱਚ ਲੋਕਾਂ ਦਾ ਭਾਰੀ ਇਕੱਠ ਹੋ ਰਿਹਾ ਹੈ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਅਜਿਹੇ ਆਗੂਆਂ ਨੂੰ ਵਾਗਡੋਰ ਸੌਂਪਣਾ ਚਾਹੁੰਦੇ ਹਨ ਜੋ ਕੇਂਦਰ ’ਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਪ੍ਰੋਗਰਾਮਾਂ ਦੌਰਾਨ ‘ਆਪ’ ਆਗੂਆਂ ਯਾਦਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਐਨ.ਕੇ. ਸ਼ਰਮਾ ਨੇ ‘ਆਪ’ ਛੱਡਣ ਵਾਲੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਲਖਵੀਰ ਲੌਟ, ਅਕਾਲੀ ਆਗੂ ਬਘੇਲ ਸਿੰਘ, ਵਪਾਰ ਵਿੰਗ ਭਾਦਸੋਂ ਦੇ ਪ੍ਰਧਾਨ ਰਣਧੀਰ ਸਿੰਘ ਢੀਂਡਸਾ, ਸਤਿੰਦਰ ਟੌਹੜਾ, ਸਰਕਲ ਜਥੇਦਾਰ ਗੁਰਜੰਟ ਸਿੰਘ, ਰਣਜੀਤ ਘੁੰਦਰ, ਗੁਰਤੇਜ ਤੇਜੀ, ਸੋਨੀ ਭੁੱਲਰ, ਚੇਤਨ ਸ਼ਰਮਾ, ਗੋਪੀ ਮਿਸ਼ਰਾ, ਪਾਲ ਸਹੋਲੀ, ਜੱਸਾ ਖੋਖ, ਗੁਰਸੇਵਕ ਸਿੰਘ ਗੋਲੀ, ਸੁਰਜੀਤ ਸਿੰਘ ਨੰਬਰਦਾਰ, ਸੁਖਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 06 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ ਚੰਡੀਗੜ੍ਹ, 6 ਮਈ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ। ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।
Punjab Bani 06 May,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ -ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਸਬੰਧੀ ਮਾਲ ਤੇ ਸਿਨੇਮਾ ਮੈਨਜਰਾਂ ਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਬੈਠਕ ਪਟਿਆਲਾ, 6 ਮਈ: ''ਲੋਕ ਸਭਾ ਚੋਣਾਂ ਦੀਆਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਮਾਲਜ਼ ਤੇ ਸਿਨੇਮਾ ਘਰਾਂ ਦੇ ਮੈਨੇਜਰ ਤੇ ਪ੍ਰਬੰਧਕ ਆਪਣਾ ਪੂਰਾ ਸਹਿਯੋਗ ਦੇਣ। ਇਸ ਤੋਂ ਇਲਾਵਾ ਨੌਜਵਾਨ ਵੋਟਰਾਂ ਦੀਆਂ ਵੋਟਾਂ ਵੱਧ ਤੋਂ ਵੱਧ ਪੁਆਉਣ ਲਈ ਕਾਲਜਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ।'' ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪਟਿਆਲਾ ਜ਼ਿਲ੍ਹੇ ਦੇ ਸਿਨੇਮਾ ਘਰਾਂ ਤੇ ਮਾਲ ਮੈਨੇਜਰਾਂ ਅਤੇ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਮੌਕੇ ਕੀਤਾ। ਏ.ਡੀ.ਸੀ. ਕੰਚਨ ਨੇ ਮਾਲ ਤੇ ਸਿਨੇਮਿਆਂ ਦੇ ਮੈਨੇਜਰਾਂ ਤੇ ਪ੍ਰਬੰਧਕਾਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਇਸ ਲਈ ਉਹ ਆਪਣੇ ਮਾਲਜ਼ ਤੇ ਸਿਨੇਮਾ ਘਰਾਂ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ, ਬੈਨਰ ਤੇ ਹੋਰਡਿੰਗਜ਼ ਲਗਵਾਉਣ। ਇਸ ਤੋਂ ਬਿਨ੍ਹਾਂ ਸਟੇਟ ਚੋਣ ਆਈਕਨ ਸ਼ੁਭਮਨ ਗਿੱਲ, ਤਰਸੇਮ ਜੱਸੜ, ਮਹਿਲਾਵਾਂ, ਦਿਵਿਆਂਗਜਨ, ਸਟੇਟ ਟਰਾਂਸਜੈਂਡਰ ਆਈਕੋਨ, ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ, ਸਰਵਿਸ ਵੋਟਰਾਂ ਦੇ ਵੋਟ ਪਾਉਣ ਲਈ ਸੁਨੇਹੇ ਸਮੇਤ ਆਈਟੀ ਐਪਸ ਬਾਰੇ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇ। ਏ.ਡੀ.ਸੀ. ਨੇ ਅੱਗੇ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ, ਵੋਟ ਫਾਰ ਬੈਟਰ ਇੰਡੀਆ, ਪੰਜਾਬ ਵੋਟਸ ਆਨ 1 ਜੂਨ, ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਉਰ, ਵੋਟ ਮੇਰਾ ਅਧਿਕਾਰ ਤੇ ਨੈਤਿਕ ਫਰਜ਼, ਸੋਚ ਸਮਝ ਕੇ ਵੋਟ ਦਿਉ ਆਦਿ ਸਲੋਗਨ ਕਾਲਜਾਂ, ਮਾਲਜ ਤੇ ਸਿਨੇਮਾ ਘਰਾਂ ਦੇ ਨੋਟਿਸ ਬੋਰਡਾਂ 'ਤੇ ਲਗਾਏ ਜਾਣ। ਇਸ ਤੋਂ ਬਿਨ੍ਹਾਂ ਮੁੱਖ ਚੋਣ ਅਫ਼ਸਰ ਵੱਲੋਂ ਪ੍ਰਾਪਤ ਆਡੀਓ ਤੇ ਵੀਡੀਓਜ ਵੀ ਆਪਣੇ ਪ੍ਰੋਜੈਕਟਰਾਂ, ਐਲ.ਈ.ਡੀ. ਡਿਸਪਲੇਅ ਆਦਿ 'ਤੇ ਚਲਵਾਏ ਜਾਣ। ਜਦਕਿ ਸੋਸ਼ਲ ਮੀਡੀਆ ਸੁਨੇਹਿਆਂ ਨੂੰ ਵੀ ਵਾਇਰਲ ਕੀਤਾ ਜਾਵੇ ਤਾਂ ਕਿ ਵੱਧ ਤੋਂ ਵੱਧ ਲੋਕ ਇਸ ਵਾਰ ਵੋਟਾਂ ਪਾਉਣ ਲਈ ਅੱਗੇ ਆਉਣ ਅਤੇ ਇਸ ਵਾਰ 70 ਤੋਂ ਪਾਰ ਟੀਚੇ ਨੂੰ ਸਰ ਕੀਤਾ ਜਾ ਸਕੇ। ਮੀਟਿੰਗ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਸਪੈਕਟਰਾ ਮਾਲ, ਓਮੈਕਸ ਮਾਲ, ਪੀ.ਵੀ.ਆਰ. ਮਾਲ, ਕੈਪੀਟਲ, ਫੂਲ ਤੇ ਮਾਲਵਾ ਸਿਨੇਮਾ, ਪ੍ਰਾਈਮ ਸਿਨੇਮਾ ਰਾਜਪੁਰਾ ਸਮੇਤ ਮਾਤਾ ਸਾਹਿਬ ਕੌਰ ਕਾਲਜ, ਮੁਲਤਾਨੀ ਮਲ ਮੋਦੀ ਕਾਲਜ, ਬਿਕਰਮ ਕਾਲਜ ਆਫ਼ ਕਾਮਰਸ, ਸਰਕਾਰੀ ਕਾਲਜ ਆਫ਼ ਗਰਲਜ਼ ਆਦਿ ਦੇ ਨੁਮਾਇੰਦੇ ਮੌਜੂਦ ਸਨ।
Punjab Bani 06 May,2024
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ-
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ- ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ ਚੰਡੀਗੜ੍ਹ, 6 ਮਈ: ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ। ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।
Punjab Bani 06 May,2024
ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ
ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਪਟਿਆਲਾ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਾਣੀ ਦੀ ਹਰ ਇਕ ਬੂੰਦ ਕੀਮਤੀ ਹੈ,ਪਾਣੀ ਦੀ ਸੁਰੱਖਿਆ ਹੀ ਜੀਵਨ ਦੀ ਸੁਰੱਖਿਆ ਹੈ। ਪੀ.ਐਸ.ਪੀ.ਸੀ.ਐਲ. ਵੱਲੋਂ ਕਣਕ ਦੀ ਵਾਢੀ ਲਗਭਗ ਪੂਰੀ ਹੋਣ ਉਪਰੰਤ ਇਹਨਾਂ ਟਿਊਬਵੈਲਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਦਿਨ ਵੇਲੇ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਬਿਜਲੀ ਮੰਤਰੀ ਨੇ ਜ਼ੋਰ ਦਿੰਦੇ ਕਿਹਾ ਕਿ ਪੰਜਾਬ ਦੀ ਧਰਤੀ ਹੇਠਲਾ ਜਲ ਸਰੋਤ ਸੀਮਤ ਹੈ,ਚਾਹੇ ਬਿਜਲੀ ਦੀ ਕੋਈ ਥੁੜ ਨਹੀ ਹੈ ਫਿਰ ਵੀ ਪਾਣੀ ਦੀ ਵਰਤੋਂ ਸੰਜਮ ਨਾਲ ਕਰਨਾ ਸਮੇਂ ਦੀ ਮੰਗ ਹੈ।ਕਿਸਾਨਾਂ ਨੂੰ ਪਾਣੀ ਦੀ ਵਰਤੋਂ ਜਰੂਰਤ ਅਨੁਸਾਰ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਪਾਣੀ ਦੀ ਹਰ ਬੂੰਦ ਕੀਮਤੀ ਹੈ ਅਤੇ ਗੁਰਬਾਣੀ ਵਿੱਚ ਵੀ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਰਾਹੀਂ ਪਾਣੀ ਦੀ ਮਹੱਤਤਾ ਦਾ ਸੰਦੇਸ਼ ਦਿੱਤਾ ਗਿਆ ਹੈ। ਹਾਲਾਂਕਿ ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਪੀਐਸਪੀਸੀਐਲ ਕੋਲ ਬਿਜਲੀ ਦੀ ਕਮੀ ਨਹੀਂ ਹੈ, ਲੇਕਿਨ ਸੂਬੇ ਅੰਦਰ ਜਮੀਨ ਹੇਠਲੇ ਪਾਣੀ ਦੀ ਸਥਿਤੀ ਵੀ ਕਿਸੇ ਤੋਂ ਛਿਪੀ ਨਹੀਂ ਹੈ। ਇਸ ਲਈ ਕਿਸਾਨ ਭਰਾਵਾਂ ਨੂੰ ਜਰੂਰਤ ਮੁਤਾਬਿਕ ਟਿਊਬਵੈਲ ਚਲਾਉਣੇ ਚਾਹੀਦੇ ਹਨ। ਉਹਨਾਂ ਨੇ ਜੋਰ ਦਿੰਦਿਆਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਵੀ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਪਾਣੀ ਬਚਾਉਣਾ ਪਵੇਗਾ,ਜਲ ਸੰਭਾਲ ਜ਼ਰੂਰਤ ਤੇ ਸਾਡਾ ਫਰਜ਼ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣਾ ਚਾਹੀਦਾ ਹੈ।
Punjab Bani 06 May,2024
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ
ਪਹਿਲਵਾਨ ਬਜਰੰਗ ਪੂਨੀਆ ਨੂੰ ਨਾਡਾ ਨੇ ਕੀਤਾ ਮੁਅੱਤਲ ਦਿਲੀ : ਭਾਰਤ ਦੇ ਸਟਾਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਲਈ ਪੈਰਿਸ ਓਲੰਪਿਕ ‘ਚ ਖੇਡਣਾ ਮੁਸ਼ਕਲ ਨਜ਼ਰ ਆ ਰਿਹਾ ਹੈ। ਐਤਵਾਰ 5 ਮਈ ਨੂੰ ਨਾਡਾ ਨੇ ਇਸ ਸਟਾਰ ਪਹਿਲਵਾਨ ਨੂੰ ਡੋਪ ਟੈਸਟ ਨਾ ਕਰਵਾਉਣ ਉਤੇ ਕਾਰਵਾਈ ਕਰਦੇ ਹੋਏ ਮੁਅੱਤਲ ਕਰ ਦਿੱਤਾ ਸੀ। ਇਸ ਸਖ਼ਤ ਕਦਮ ਕਾਰਨ ਬਜਰੰਗ ਪੂਨੀਆ ਦੇ ਪੈਰਿਸ ਓਲੰਪਿਕ ‘ਚ ਖੇਡਣ ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਮੁਅੱਤਲ ਕਰ ਦਿੱਤਾ ਹੈ। ਨਾਡਾ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਅਦ ਹੁਣ ਉਸ ਦੀ ਪੈਰਿਸ ਓਲੰਪਿਕ ਵਿੱਚ ਜਾਣ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਡੋਪ ਸੈਂਪਲ ਨਾ ਕਰਵਾਉਣ ਉਤੇ ਬਜਰੰਗ ਪੂਨੀਆ ਨੂੰ ਨਾਡਾ ਨੇ ਮੁਅੱਤਲ ਕਰ ਦਿੱਤਾ ਹੈ।
Punjab Bani 05 May,2024
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ
ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’
Punjab Bani 05 May,2024
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ।
Punjab Bani 05 May,2024
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।
Punjab Bani 05 May,2024
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ
ਟੇ੍ਰ ਤੋ ਵੱਖ ਹੋਇਆ ਇੰਜਣ ਪੁੱਜਾ 10 ਕਿਲੋਮੀਟਰ ਦੂਰ, ਯਾਤਰੀ ਘਬਰਾਏ ਖੰਨਾ : ਖੰਨਾ ਰੇਲਵੇ ਸਟੇਸ਼ਨ 'ਤੇ ਅੱਜ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ 'ਤੇ ਡੱਬਿਆਂ ਤੋਂ ਅਲੱਗ ਹੋ ਗਿਆ। ਅਜਿਹਾ ਹੋਣ 'ਤੇ ਯਾਤਰੀ ਘਬਰਾ ਗਏ। ਇੰਜਣ ਖੰਨਾ ਤੋਂ ਕਰੀਬ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ 'ਤੇ ਖੜ੍ਹੇ ਰਹੇ। ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਲਾਰਮ ਤੁਰੰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ। ਰੇਲਵੇ ਵਿਭਾਗ ਨੇ ਤੁਰੰਤ ਹਰਕਤ 'ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ ਤੇ ਗੱਡੀ ਨੂੰ ਜੰਮੂ ਲਈ ਰਵਾਨਾ ਕੀਤਾ ਗਿਆ।
Punjab Bani 05 May,2024
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।
Punjab Bani 05 May,2024
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਪਹਿਲੀ ਵਾਰ ਗੋਧਰਾ ਮੁੱਦਾ ਚੁਕਿਆ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਆਰਜੇਡੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ’ਤੇ ਦੋ ਦਹਾਕੇ ਪੁਰਾਣੇ ਗੋਧਰਾ ਰੇਲ ਗੱਡੀ ਅੱਗਜ਼ਨੀ ਕਾਂਡ ਦੇ ‘ਦੋਸ਼ੀਆਂ ਨੂੰ ਬਚਾਉਣ’ ਅਤੇ ‘ਕਾਰ ਸੇਵਕਾਂ ’ਤੇ ਦੋਸ਼ ਮੜ੍ਹਣ’’ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਦਰਭੰਗਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਜੋ ਕਿ ਗੋਧਰਾ (ਗੁਜਰਾਤ) ’ਚ ਦੰਗੇ ਹੋਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ, ਨੇ ਦੋਸ਼ ਲਾਇਆ ਕਿ ਆਰਜੇਡੀ ਮੁਖੀ ਨੇ ਉਦੋਂ ਕੇਂਦਰ ’ਚ ਸੱਤਾਧਾਰੀ ਕਾਂਗਰਸ ਲਾਲ ਮਿਲ ਕੇ ਕੰਮ ਕੀਤਾ ਸੀ। ਮੋਦੀ ਨੇ ਮੌਜੂਦਾ ਚੋਣਾਂ ਦੌਰਾਨ ਸੰਭਾਵੀ ਤੌਰ ’ਤੇ ਪਹਿਲੀ ਵਾਰ ‘ਗੋਧਰਾ ਮੁੱਦਾ’ ਚੁੱਕਿਆ ਹੈ। ਮੋਦੀ ਨੇ ਲਾਲੂ ਪ੍ਰਸਾਦ ਯਾਦਵ ਜੋ ਕਿ ਯੂਪੀਏ ਸਰਕਾਰ ’ਚ ਰੇਲਵੇ ਮੰਤਰੀ ਸਨ, ਦਾ ਨਾਮ ਲਏ ਬਿਨਾਂ ਆਖਿਆ ਕਿ ਉਹ (ਚਾਰਾ ਘੁਟਾਲੇ ’ਚ) ‘‘ਸਜ਼ਾ ਕੱਟ ਰਹੇ ਹਨ, ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ।’’ ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂਪੀਏ ਦੀ ਚੇਅਰਪਰਸਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਉਨ੍ਹਾਂ ਨੇ ਗੋਧਰਾ ਰੇੇਲ ਅੱਗਜ਼ਨੀ ਜਿਸ ’ਚ 60 ਤੋਂ ਵੱਧ ਕਾਰ ਸੇਵਕ ਜਿਊਂਦੇ ਸੜ ਗਏ ਸਨ, ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕੀ ਇਹ ਸੋਨੀਆ (ਗਾਂਧੀ) ਮੈਡਮ ਦਾ ਸ਼ਾਸਨਕਾਲ ਨਹੀਂ ਸੀ।’’ ਮੋਦੀ ਨੇ ਯਾਦ ਦਿਵਾਇਆ, ‘‘ਬੈਨਰਜੀ ਕਮਿਸ਼ਨ ਨੇ ਲਾਲੂ ਪ੍ਰਸਾਦ ਦੇ ਦਬਾਅ ਹੇਠ ਫਰਜ਼ੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀਆਂ ਨੂੰ ਦੋਸ਼ਮੁਕਮਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਦੋਸ਼ ਕਾਰ ਸੇਵਕਾਂ ’ਤੇ ਮੜ੍ਹਿਆ ਗਿਆ। ਪਰ ਅਦਾਲਤ ਨੇ ਇਹ ਰਿਪੋਰਟ ਖਾਰਜ ਦਿੱਤੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।’’ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਸਾਰੇ ਦਲਾਂ ਦੀ ਪ੍ਰਵਿਰਤੀ ‘ਤੁਸ਼ਟੀਕਰਨ’ ਵੱਲ ਹੈ ਅਤੇ ਨਾਲ ਹੀ ਹਥਿਆਰਬੰਦ ਬਲਾਂ ’ਚ ਮੁਸਲਮਾਨਾਂ ਦੀ ਗਿਣਤੀ ਲਈ ਆਰਜੇਡੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇੰਡੀਆ ਬਲਾਕ ’ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ ਤੇ ਕਿਹਾ, ‘‘ਉਹ ਕਹਿ ਰਹੇ ਨੇ ਕਿ ਮੈਂ (ਮੋਦੀ) ਸੰਵਿਧਾਨ ਬਦਲਣਾ ਚਾਹੁੰਦਾ ਹਾਂ, ਜਿਸ ਦੀ ਮੈਂ ਪੂਜਾ ਕਰਦਾ ਹਾਂ।’’ ਮੋਦੀ ਨੇ ਰਾਹੁਲ ਗਾਂਧੀ ਤੇ ਤੇਜਸਵੀ ਯਾਦਵ ਦਾ ਨਾਮ ਲਏ ਬਿਨਾਂ ਕਿਹਾ, ‘‘ਇੱਕ ਸ਼ਹਿਜ਼ਾਦਾ ਦਿੱਲੀ ਤੇ ਦੂਜਾ ਪਟਨਾ ਵਿੱਚ ਹੈ। ਦੋਵਾਂ ਦਾ ਰਿਕਾਰਡ ਨਿਰਾਸ਼ਾਜਨਕ ਹੈ। ਦੋਵੇਂ ਹੀ ਮੁਲਕ ਨੂੰ ਆਪਣੀ ਜਾਗੀਰ ਸਮਝਦੇ ਹਨ।’’
Punjab Bani 05 May,2024
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਹੁਲ ਗਾਂਧੀ ’ਤੇ ‘ਸ਼ਹਿਜ਼ਾਦਾ’ ਤਨਜ਼ ਕੱਸੇ ਜਾਣ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ (ਮੋਦੀ) ਨੂੰ ‘ਸ਼ਹਿਨਸ਼ਾਹ’ ਦੱਸਿਆ ਜੋ ਮਹਿਲਾਂ ’ਚ ਰਹਿੰਦਾ ਹੈ ਅਤੇ ਆਮ ਜਨਤਾ ਨਾਲੋਂ ਟੁੱਟਿਆ ਹੋਇਆ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਗੁਜਰਾਤ ਦੇ ਬਨਾਸਕਾਂਠਾ ਲੋਕ ਸਭਾ ਹਲਕੇ ਦੇ ਲਖਾਨੀ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਸੱਤਾ ਲਈ ਗੁਜਰਾਤ ਦੇ ਲੋਕਾਂ ਨੂੰ ਵਰਤਣ ਤੇ ਫਿਰ ਉਨ੍ਹਾਂ ਨੂੰ ਭੁੱਲ ਜਾਣ ਦਾ ਵੀ ਦੋਸ਼ ਲਾਇਆ। ਪ੍ਰਿਯੰਕਾ ਨੇ ਕਿਹਾ, ‘ਉਹ ਮੇਰੇ ਭਰਾ ਨੂੰ ਸ਼ਹਿਜ਼ਾਦਾ ਕਹਿੰਦੇ ਹਨ। ਮੈਂ ਉਨ੍ਹਾਂ ਨੂੰ ਦਸਣਾ ਚਾਹੁੰਦੀ ਹਾਂ ਕਿ ਇਹ ਸ਼ਹਿਜ਼ਾਦਾ ਤੁਹਾਡੀਆਂ (ਲੋਕਾਂ ਦੀਆਂ) ਸਮੱਸਿਆਵਾਂ ਸੁਣਨ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚਾਰ ਹਜ਼ਾਰ ਕਿਲੋਮੀਟਰ ਤੱਕ ਚੱਲਿਆ, ਮੇਰੇ ਭਰਾਵਾਂ ਤੇ ਭੈਣਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਸ ਤਰ੍ਹਾਂ ਹੋ ਸਕਦਾ ਹੈ।’ ਪ੍ਰਿਯੰਕਾ ਨੇ ਕਿਹਾ, ‘ਦੂਜੇ ਪਾਸੇ ਤੁਹਾਡੇ ‘ਸ਼ਹਿਨਸ਼ਾਹ’ ਨਰਿੰਦਰ ਮੋਦੀ ਹਨ। ਉਹ ਮਹਿਲਾਂ ’ਚ ਰਹਿੰਦੇ ਹਨ। ਕੀ ਤੁਸੀਂ ਕਦੀ ਟੀਵੀ ’ਤੇ ਉਨ੍ਹਾਂ ਦਾ ਚਿਹਰਾ ਦੇਖਿਆ ਹੈ? ਇਕਦਮ ਸਾਫ-ਸੁਥਰਾ ਸਫੈਦ ਕੁੜਤਾ, ਧੂੜ-ਮਿੱਟੀ ਦਾ ਇੱਕ ਵੀ ਦਾਗ ਨਹੀਂ। ਇੱਕ ਵੀ ਵਾਲ ਇੱਧਰ ਤੋਂ ਉੱਧਰ ਨਹੀਂ ਹੋ ਰਿਹਾ। ਉਹ ਤੁਹਾਡੀ ਮਿਹਨਤ, ਤੁਹਾਡੀ ਖੇਤੀ ਨੂੰ ਕਿਵੇਂ ਸਮਝਣਗੇ? ਉਹ ਤੁਹਾਡੀਆਂ ਸਮੱਸਿਆਵਾਂ ਨੂੰ ਕਿਵੇਂ ਸਮਝਣਗੇ, ਤੁਸੀਂ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹੋ।’
Punjab Bani 05 May,2024
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ
ਕਿਸਾਨ ਮੋਰਚੇ ਵਿੱਚ ਇੱਕ ਹੋਰ ਕਿਸਾਨ ਬੀਬੀ ਦੀ ਹੋਈ ਮੌਤ ਰਾਜਪੁਰਾ, 5 ਮਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਸਥਿਤ ਟਰੈਕ ’ਤੇ ਜਾਰੀ ਧਰਨੇ ਦੌਰਾਨ ਲੰਘੀ ਦੇਰ ਰਾਤ ਇੱਕ ਕਿਸਾਨ ਬੀਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ (55) ਪਤਨੀ ਰਸ਼ਪਾਲ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲਾ ਤਰਨ ਤਾਰਨ ਵਜੋਂ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਬੀਬੀ ਬਲਵਿੰਦਰ ਕੌਰ ਨੂੰ ਅੱਧੀ ਰਾਤ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਸ ਏਪੀ ਜੈਨ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 05 May,2024
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ ਨਵੀਂ ਦਿੱਲੀ, 5 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।
Punjab Bani 05 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ - 'ਫ੍ਰੀਬੀਜ' ਅਤੇ 'ਨੋਟਾ' ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਿਬਿਨ ਸੀ ਨੇ 'ਨੋਟਾ' ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ। ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
Punjab Bani 05 May,2024
ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਤੇ ਕੀਤੇ ਤਿਖੇ ਹਮਲੇ
ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਤੇ ਕੀਤੇ ਤਿਖੇ ਹਮਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੂਮੂਸੇਵਾਲਾ ਕੇਸ ਵਿੱਚ ਨਾਮਜਦ ਕਰਨ ਦੀ ਕੀਤੀ ਮੰਗ ਜਲੰਧਰ, 4 ਮਈ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ ਕਿ ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਕਾਰਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੁਰੱਖਿਆ ਪ੍ਰਬੰਧਾਂ ਬਾਰੇ ਸੂਚਨਾ ਲੀਕ ਕਰਨ ਵਾਲਿਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ। ਸ੍ਰੀ ਚੰਨੀ ਨੇ ਕਿਹਾ ਕਿ ਐੱਸਆਈਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ, ਉਨ੍ਹਾਂ ਦੇ ਸਾਥੀਆਂ ਅਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੀ ਕਥਿਤ ਮਿਲੀ ਭੁਗਤ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕ੍ਰਾਂਤੀਕਾਰੀ ਸੋਚ ਰੱਖਣ ਵਾਲੇ ਪੰਜਾਬ ਦੇ ਹੀਰੇ ਦੀ ਮੌਤ ਦਾ ਇਨਸਾਫ਼ ਮਿਲ ਸਸਕੇ
Punjab Bani 04 May,2024
ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ
ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਕਿਸਾਨ ਦੀ ਮੌਤ ਨੂੰ ਦੱਸਿਆ ਬੇਹੱਦ ਦੁਖਦਾਈ ਪਟਿਆਲਾ, 4 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ ਤੇ ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ। ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ। ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਇਥੇ ਜਾਰੀ ਕੀਤੇ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਸਾਰੀਆਂ ਹੀ ਕੌਮੀ ਪਾਰਟੀਆਂ ਦੇਸ਼ ਦੇ ਅੰਨਦਾਤੇ ਦੀਆਂ ਦੁਸ਼ਮਣ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜਿਥੇ ਹਰਿਆਣਾ ਵਿਚ ਭਾਜਪਾ ਸਰਕਾਰ ਨੇ ਪੰਜਾਬ ਦੇ ਬਾਰਡਰ ਸੀਲ ਕੀਤੇ ਹੋਏ ਹਨ ਤੇ ਅੰਨਦਾਤਾ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿਚ ਨਹੀਂ ਜਾਣ ਦੇ ਰਹੇ, ਉਥੇ ਹੀ ਹੁਣ ਕਿਸਾਨਾਂ ਨਾਲ ਧੱਕਾ ਮੁੱਕੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਣ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਗੋਲੀਬਾਰੀ ਵਿਚ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਚੁੱਕਾ ਹੈ ਤੇ ਸੈਂਕੜੇ ਹੋਰ ਗੋਲੀਆਂ ਲੱਗਣ ਕਾਰਣ ਜ਼ਖ਼ਮੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ। ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਫਸਲਾਂ ’ਤੇ ਐਮ ਐਸ ਪੀ ਦੇਣ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਣ ਦੇਸ਼ ਭਰ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਦੇ ਮੁਲਾਜ਼ਮਾਂ ਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਕਾਰਣ ਅੱਜ ਕਿਸਾਨ ਦੀ ਮੌਤ ਹੋਈ ਹੈ ਜੋ ਬੇਹੱਦ ਦੁਖਦਾਈ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੀ ਅੰਨਦਾਤੇ ਦੀਆਂ ਦੁਸ਼ਮਣ ਬਣੀਆਂ ਹੋਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ 2022 ਵਿਚ ਵਾਅਦਾ ਕੀਤਾਸੀ ਕਿ ਉਹ ਸਾਰੀਆਂ 23 ਫਸਲਾਂ ’ਤੇ ਐਮ ਐਸ ਪੀ ਦੇਣਗੇ ਜਦੋਂ ਕਿ ਹੁਣ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ। ਇਸੇ ਤਰੀਕੇ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਵਿਚ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਪੰਜਾਬੀਆਂ ਨੂੰ ਮੂਰਖ ਬਣਾਉਣ ’ਤੇ ਤੁਲੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕੌਮੀ ਪਾਰਟੀਆਂ ਦੀ ਮਨਸ਼ਾ ਸਮਝ ਚੁੱਕੇ ਹਨ ਤੇ ਹੁਣ ਇਹਨਾਂ ਨੂੰ ਮੂੰਹ ਨਹੀਂ ਲਗਾਉਣਗੇ।
Punjab Bani 04 May,2024
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਪ੍ਰਨੀਤ ਕੌਰ ਦੇ ਪ੍ਰਚਾਰ ਦਾ ਵਿਰੋਧ ਕਰਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਚੰਡੀਗੜ : ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਸੇਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।
Punjab Bani 04 May,2024
ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ
ਹਾਦਸਾ : ਤੇਜ ਰਫਤਾਰ ਕਾਰ ਨੇ ਮਾਰੀ ਮੋਟਰਸਾਈਕਲ ਸਵਾਰ ਪੁਲਸ ਮੁਲਾਜ਼ਮਾਂ ਨੂੰ ਟੱਕਰ, ਗੰਭੀਰ ਜ਼ਖਮੀ ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ’ਤੇ ਬਣੇ ਓਵਰਬ੍ਰਿਜ 'ਤੇ ਅੱਜ ਚੜ੍ਹਦੀ ਸਵੇਰ ਭਿਆਨਕ ਹਾਦਸਾ ਵਾਪਰ ਗਿਆ ਜਿਸ ’ਚ ਦੋ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਓਵਰਬ੍ਰਿਜ ’ਤੇ ਜਾ ਰਹੀ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ’ਤੇ ਸਵਾਰ ਦੋ ਪੀਸੀਆਰ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ ਜਿਸ ’ਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਪੀਐਚਸੀ ਚਰਨਜੀਤ ਸਿੰਘ ਤੇ ਏਐਸਆਈ ਹਰਨੇਕ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ’ਚ ਪੀਐਚਸੀ ਚਰਨਜੀਤ ਸਿੰਘ ਦੀ ਲੱਤ ਟੁੱਟ ਗਈ ਹੈ ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
Punjab Bani 04 May,2024
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ ਫਗਵਾੜਾ : ਬੀਤੀ ਰਾਤ ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ 'ਤੇ ਇਸ ਵਾਰਦਾਤ 'ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ 'ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।
Punjab Bani 04 May,2024
ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ
ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬਸਪਾ ਸੂਬੇ ਦੀਆਂ 13 ਸੀਟਾਂ ਤੇ ਇਕੱਲਿਆਂ ਚੋਣ ਲੜ ਰਹੀ ਹੈ ਪਾਰਟੀ ਹੁਣ ਤੱਕ 12 ਸੀਟਾਂ ਤੇ ਉਮੀਦਵਾਰ ਉਤਾਰ ਚੁੱਕੀ ਹੈ। ਅੱਜ ਦੇ ਇਸ ਐਲਾਨ ਨਾਲ ਬਸਪਾ ਦੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਲਿਸਟ ਪੂਰੀ ਹੋ ਗਈ ਹੈ ।
Punjab Bani 04 May,2024
ਪਾਕ ਦੇ ਸਿੰਧੀ ਸ਼ਰਧਾਲੂਆਂ ਨੇ ਕੀਤੇ ਰਾਮਲਲਾ ਦੇ ਦਰਸ਼ਨ
ਪਾਕ ਦੇ ਸਿੰਧੀ ਸ਼ਰਧਾਲੂਆਂ ਨੇ ਕੀਤੇ ਰਾਮਲਲਾ ਦੇ ਦਰਸ਼ਨ ਅਯੁੱਧਿਆ: ਪਾਕਿਸਤਾਨ ਦੇ ਕਰੀਬ 30 ਸ਼ਹਿਰਾਂ ਤੋਂ 250 ਸਿੰਧੀ ਸ਼ਰਧਾਲੂਆਂ ਨੇ ਰਾਮਲਲਾ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਸਰਯੂ ਇਸ਼ਨਾਨ ਕਰਨ ਦੇ ਨਾਲ-ਨਾਲ ਸਿੰਧੀ ਸ਼ਰਧਾਲੂ ਹਨੂੰਮਾਨਗੜ੍ਹੀ, ਕਨਕ ਭਵਨ, ਭਾਰਤ ਦੀ ਤਪੱਸਿਆ ਨੰਦੀਗ੍ਰਾਮ ਵੀ ਪੁੱਜੇ ਅਤੇ ਸ਼ਰਧਾ ਭੇਟ ਕੀਤੀ। ਸ਼ਰਧਾਲੂਆਂ ਦੇ ਇਸ ਸਮੂਹ ਦਾ ਤਾਲਮੇਲ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਪ੍ਰਸਿੱਧ ਸ਼ਾਦਾਨੀ ਦਰਬਾਰ ਦੇ ਪੀਠਾਧੀਸ਼ਵਰ ਸਾਈਂ ਡਾ: ਯੁਧਿਸ਼ਠਿਰਲਾਲ ਨੇ ਕੀਤਾ। ਸਿੰਧੀ ਭਾਈਚਾਰੇ ਦੇ ਬੁਲਾਰੇ ਓਮਪ੍ਰਕਾਸ਼ ਓਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੇ ਜਥੇ ਵਿੱਚ ਕਰਾਚੀ, ਲਾਹੌਰ, ਸਖਰ, ਘੋਟਕੀ, ਹੈਦਰਾਬਾਦ ਆਦਿ ਸਮੇਤ ਪਾਕਿਸਤਾਨ ਦੇ ਕਈ ਸ਼ਹਿਰਾਂ ਤੋਂ ਸ਼ਰਧਾਲੂ ਸ਼ਾਮਲ ਸਨ। ਸਭ ਤੋਂ ਵੱਧ ਸ਼ਰਧਾਲੂ ਸਿੰਧ ਸੂਬੇ ਦੇ ਸਨ।
Punjab Bani 04 May,2024
ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ
ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ ਬੇਲਾਗਾਵੀ (ਕਰਨਾਟਕ) : ਨਾਮਜ਼ਦਗੀ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਜਦੋਂ ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਨੇਤਾ 'ਤੇ ਇਹ ਕਹਿ ਕੇ ਚੁਟਕੀ ਲਈ ਕਿ ਸੋਨੀਆ ਗਾਂਧੀ ਨੇ ਲਗਭਗ 20 ਵਾਰ 'ਰਾਹੁਲਿਆਨ' ਲਾਂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੀ। ਇਸ ਵਾਰ ਵੀ ਰਾਹੁਲ ਉੱਤਰ ਪ੍ਰਦੇਸ਼ ਦੀ ਲੋਕ ਸਭਾ ਸੀਟ ਤੋਂ ਚੋਣ ਹਾਰਣਗੇ। ਰਾਏਬਰੇਲੀ ਤੋਂ ਭਾਜਪਾ ਉਮੀਦਵਾਰ ਦਿਨੇਸ਼ ਪ੍ਰਤਾਪ ਸਿੰਘ ਵੱਡੇ ਫਰਕ ਨਾਲ ਜਿੱਤਣਗੇ।
Punjab Bani 04 May,2024
ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ
ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ ਪੁਰੀ : ਪੁਰੀ, ਓਡੀਸ਼ਾ ਤੋਂ ਕਾਂਗਰਸ ਉਮੀਦਵਾਰ ਸੁਚਰਿਤਾ ਮੋਹੰਤੀ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ, "ਮੈਂ ਟਿਕਟ ਵਾਪਸ ਕਰ ਦਿੱਤੀ ਹੈ ਕਿਉਂਕਿ ਪਾਰਟੀ ਮੈਨੂੰ ਫੰਡ ਨਹੀਂ ਦੇ ਸਕੀ ਸੀ। ਦੂਜਾ ਕਾਰਨ ਇਹ ਹੈ ਕਿ 7 ਵਿਧਾਨ ਸਭਾ ਹਲਕਿਆਂ ਦੀਆਂ ਕੁਝ ਸੀਟਾਂ 'ਤੇ ਜਿੱਤਣ ਯੋਗ ਉਮੀਦਵਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ।
Punjab Bani 04 May,2024
ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ
ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹਟਾਈ ਬਰਫ ਮੋਹਾਲੀ : ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਫ਼ੌਜ ਦੇ ਜਵਾਨਾਂ ਨੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਲਈ ਸਖ਼ਤ ਮਿਹਨਤ ਨਾਲ ਯਾਤਰਾ ਦੇ ਰਸਤੇ ਤੋਂ ਬਰਫ਼ ਹਟਾ ਦਿੱਤੀ ਹੈ ਤੇ ਸ਼ਰਧਾਲੂਆਂ ਲਈ ਪੈਦਲ ਚਲਣ ਵਾਸਤੇ ਰਸਤਾ ਬਣਾ ਦਿੱਤਾ ਗਿਆ ਹੈ। ਰਸਤਾ ਸਾਫ਼ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਫ਼ੌਜੀਆਂ ਨਾਲ ਅਰਦਾਸ ਕਰ ਕੇ ਮੁੱਖ ਗੇਟ ਖੋਲ੍ਹਿਆ। ਫ਼ੌਜ ਦੇ ਜਵਾਨਾਂ ਨੇ 25 ਅਪ੍ਰੈਲ ਤੋਂ ਰਸਤੇ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ।
Punjab Bani 04 May,2024
ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ
ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ ਕੈਨੇਡਾ : ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ‘ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ‘ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲੀਸ ਹਾਲੇ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਨਿੱਝਰ ਦੇ ਕਤਲ ‘ਚ ਭਾਰਤ ਦਾ ਹੱਥ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਜਗਮੀਤ ਸਿੰਘ ਨੇ ਲਿਖਿਆ,‘ਭਾਰਤ ਸਰਕਾਰ ਨੇ ਕਾਤਲਾਂ ਦੀ ਮਦਦ ਨਾਲ ਕੈਨੇਡੀਅਨ ਨਾਗਰਿਕ ਦਾ ਕੈਨੇਡਾ ਦੀ ਧਰਤੀ ‘ਤੇ ਕਤਲ ਕਰਵਾ ਦਿੱਤਾ, ਉਹ ਵੀ ਧਾਰਮਿਕ ਸਥਾਨ ’ਤੇ। ਅੱਜ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Punjab Bani 04 May,2024
ਕੈਨੇਡਾ ਵਿੱਚ ਹਰਦੀਪ ਨਿੱਝਰ ਦੀ ਹਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ
ਕੈਨੇਡਾ ਵਿੱਚ ਹਰਦੀਪ ਨਿੱਝਰ ਦੀ ਹਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕ ਗ੍ਰਿਫਤਾਰ ਦਿਲੀ, 4 ਮਈ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕਰਨ ਵਾਲੇ ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਹਾਲੇ ਖਤਮ ਨਹੀਂ ਹੋਈ ਅਤੇ ਇਸ ਕਤਲ ਵਿੱਚ ‘ਹੋਰਾਂ ’ ਨੇ ਭੂਮਿਕਾ ਨਿਭਾਈ ਹੈ। ਐਡਮਿੰਟਨ ਦੇ ਰਹਿਣ ਵਾਲੇ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ’ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਵਿਅਕਤੀ ਇਕ ਕਥਿਤ ਸਮੂਹ ਦੇ ਮੈਂਬਰ ਹਨ, ਜਿਸ ਨੂੰ ਭਾਰਤ ਸਰਕਾਰ ਨੇ ਪਿਛਲੇ ਸਾਲ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਸੀ। ਨਿੱਝਰ (45) ਦੀ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਕੈਨੇਡਾ ਦਾ ਨਾਗਰਿਕ ਸੀ।
Punjab Bani 04 May,2024
ਸਰਕਾਰ ਨੇ ਹਟਾਈ ਪਿਆਜ ਦੀ ਬਰਾਮਦ ਤੋ ਪਾਬੰਦੀ
ਸਰਕਾਰ ਨੇ ਹਟਾਈ ਪਿਆਜ ਦੀ ਬਰਾਮਦ ਤੋ ਪਾਬੰਦੀ ਨਵੀਂ ਦਿੱਲੀ, 4 ਮਈ ਭਾਰਤ ਸਰਕਾਰ ਨੇ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾ ਦਿੱਤੀ ਹੈ। ਉਸ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਨਿਰਯਾਤ ਮੁੱਲ ਘੱਟੋ ਘੱਟ 550 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ।
Punjab Bani 04 May,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਰਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ ਕੁਸ਼ਲ ਪ੍ਰਬੰਧਕ ਬਣਨ ਦੇ ਨਾਲ ਨਾਲ ਭਵਿੱਖੀ ਮਾਰਗਾਂ ਨੂੰ ਖੋਲ੍ਹੇਗਾ ਮੈਨੇਜਮੈਂਟ ਕੋਰਸ : ਡਾਇਰੈਕਟਰ ਡਾ. ਚਮਕੌਰ ਸਿੰਘ ਪਟਿਆਲਾ 3 ਮਈ () ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟਸ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਖੇ ਤਿੰਨ ਸਾਲਾ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀਆਂ ਦਾ ਦੂਜਾ ਬੈਚ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਟ੍ਰੇਨਿੰਗ ਲਈ ਪੁੱਜਿਆ। ਇਸ ਮੌਕੇ ਡਾਇਰੈਕਟਰ ਡਾ. ਚਮਕੌਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਢੁਡਿਆਲਾ ਖਾਲਸਾ ਸਕੂਲ ਦੇ ਪਿ੍ਰੰਸੀਪਲ ਪਰਵਿੰਦਰ ਸਿੰਘ ਮੈਨੇਜਰ ਕਰਨੈਲ ਸਿੰਘ ਆਦਿ ਉਚੇਚੇ ਤੌਰ ’ਤੇ ਟ੍ਰੇਨਿੰਗ ਦੀ ਸ਼ੁਰੂਆਤ ਕਰਨ ਮੌਕੇ ਪੁੱਜੇ ਹੋਏ ਸਨ। ਗੁਰਦੁਆਰਾ ਮੈਨੇਜਮੈਂਟ ਕੋਰਸ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਕੋਰਸ ’ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਸੁਚਾਰੂ ਰੱਖਣ, ਕਾਰਜਸ਼ੀਲ ਮੁਲਾਜ਼ਮਾਂ ਦੀ ਭੂਮਿਕਾ ਤੋਂ ਇਲਾਵਾ ਯੋਗ ਪ੍ਰਬੰਧਕ ਕਿਵੇਂ ਬਣਿਆ ਜਾਂਦਾ ਬਾਰੇ ਸਿਖਲਾਈ ਦੇਣਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਘਰ ਜਿਥੇ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਸੰਗਤਾਂ ਰੋਜ਼ਮਰਾ ਨਤਮਸਤਕ ਹੁੰਦੀਆਂ ਹਨ, ਪ੍ਰਬੰਧ ਅਧੀਨ ਚੱਲਦੇ ਕਾਰਜ ਕਿਵੇਂ ਨੇਪਰੇ ਚੜ੍ਹਦੇ ਹਨ ਅਤੇ ਦੇਖ-ਰੇਖ ਸਬੰਧੀ ਕਿਸ ਤਰ੍ਹਾਂ ਰਿਕਾਰਡ ਬਣਾਇਆ ਜਾਂਦਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਜਾਂਦਾ ਹੈ ਤਾਂ ਕਿ ਭਵਿੱਖ ਵਿਚ ਖਾਲਸਾ ਪੰਥ ਨਾਲ ਸਬੰਧਤ ਸਿਰਮੌਰ ਸੰਸਥਾਵਾਂ ਦੇ ਕਾਰਜਾਂ ਨੂੰ ਸਮਝਿਆ ਜਾ ਸਕੇ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਪ੍ਰਬੰਧ ਅਧੀਨ ਵੱਖ ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਂਦਾ ਸੇਵਾ ਭਾਵਨਾ ਨਾਲ ਪ੍ਰਬੰਧ ਨੂੰ ਸੁਚਾਰੂ ਰੱਖਿਆ ਜਾ ਸਕਦਾ। ਇਸ ਉਪਰੰਤ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿਰਮੌਰ ਸੰਸਥਾ ਦਾ ਸ਼ਾਨਮੱਤਾ ਜਿਥੇ ਇਤਿਹਾਸ ਹੈ, ਉਥੇ ਹੀ ਮਹਾਨ ਸੰਸਥਾਵਾਂ ਦੇ ਕਾਰਜ ਵੀ ਮਹਾਨ ਤੇ ਵਿਲੱਖਣ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੈਨੇਜਮੈਂਟ ਕੋਰਸ ਜਿਥੇ ਤੁਹਾਡੇ ਭਵਿੱਖ ਨੂੰ ਰੋਸ਼ਨਮਈ ਬਣਾ ਸਕਦਾ, ਉਥੇ ਹੀ ਭਵਿੱਖ ਮਾਰਗਾਂ ਨੂੰ ਵੀ ਖੋਲ੍ਹਣ ਵਿਚ ਵਿਸ਼ੇਸ਼ ਤੌਰ ’ਤੇ ਸਹਾਈ ਹੋਵੇਗਾ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਆਦਿ ਸ਼ਾਮਲ ਸਨ।
Punjab Bani 03 May,2024
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ ਚੰਡੀਗੜ੍ਹ : ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ। ਇਹ ਸੜਕ 1980 'ਚ ਖਤਰੇ ਦੇ ਡਰੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਬੰਦ ਪਈ ਹੈ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ 2 ਸਤੰਬਰ ਤਕ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਾਇਲ ਦੇ ਆਧਾਰ 'ਤੇ ਇਕ ਮਈ ਤੋਂ ਸੈਕਟਰ-2 ਸਥਿਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਜਨਤਾ ਲਈ ਖੋਲ੍ਹਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ।
Punjab Bani 03 May,2024
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਧਰਮ ਦੀ ਮਰਿਆਦਾ ਅਤੇ ਧਰਮ ਬਾਰੇ ਗਿਆਨ ਹੈ, ਤਾਂ ਹੀ ਕੋਈ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਪਹਿਲਾਂ ਹੀ ਤੋਲ ਕੇ ਬੋਲਣਾ ਚਾਹੀਦਾ ਹੈ, ਪਹਿਲਾਂ ਬੋਲ ਦੇਣਾ ਅਤੇ ਫੇਰ ਮੁਆਫੀ ਮੰਗ ਲੈਣੀ, ਇਹ ਗ਼ਲਤ ਹੈ।
Punjab Bani 03 May,2024
ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਦਿਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਰੋਹਿਣੀ ਦੇ ਜਾਪਾਨੀ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਗੈਂਗਸਟਰ ਗੋਗੀ ਗੈਂਗ ਦੇ ਸ਼ੂਟਰ ਫੈਜ਼ਾਨ ਨੂੰ ਗ੍ਰਿਫਤਾਰ ਕਰ ਲਿਆ। ਫੈਜ਼ਾਨ ਖ਼ਿਲਾਫ਼ ਕਤਲ ਤੋਂ ਇਲਾਵਾ ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਰਾਤ ਨੂੰ ਜਾਪਾਨੀ ਪਾਰਕ ਨੇੜੇ ਕਿਸ ਇਰਾਦੇ ਨਾਲ ਪਹੁੰਚਿਆ ਸੀ।
Punjab Bani 03 May,2024
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ ਫਿਲੌਰ, 2 ਮਈ- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਫਿਲੌਰ ਹਲਕੇ ਦੀਆਂ ਵਰਕਰ ਮਿਲਣੀਆਂ ਅੱਜ ਰੈਲੀਆਂ ’ਚ ਬਦਲ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੇ ਚਰਨਜੀਤ ਚੰਨੀ ਦਾ ਭਰਵਾਂ ਸਮਰਥਨ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਦਲ ਬਦਲੂ ਲੀਡਰਾਂ ਦਾ ਕੋਈ ਸਟੈਂਡ ਨਹੀਂ ਹੈ ਜਦ ਕਿ ਪਾਰਟੀ ਦਾ ਵਰਕਰ ਕਦੇ ਨਹੀਂ ਬਦਲਦਾ। ਉਨ੍ਹਾਂ ਕੋਲ ਵਿਕਾਸ ਦਾ ਮਾਡਲ ਹੈ ਤੇ ਉਨ੍ਹਾਂ ਖਰੜ ਅਤੇ ਚਮਕੌਰ ਸਾਹਿਬ ਦਾ ਵਿਕਾਸ ਕਰਕੇ ਦਿਖਾਇਆ ਹੈ ਜਦਕਿ ਹੁਣ ਜਲੰਧਰ ਹਲਕੇ ਦੀ ਨੁਹਾਰ ਵੀ ਬਦਲੀ ਜਾਵੇਗੀ।
Punjab Bani 03 May,2024
ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ
ਲੋਕ ਦਲ ਬਦਲੂਆਂ ਨੂੰ ਕਦੇ ਮੂੰਹ ਨਹੀ ਲਗਾਉਣਗੇ : ਸੁਖਬੀਰ ਬਾਦਲ ਖੰਨਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ’ਤੇ ਫੁੱਲ ਮਾਲਾਵਾਂ ਪਾਉਣ ਮਗਰੋਂ ਗੁਰਦੁਆਰਾ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕ ਕੇ ‘ਪੰਜਾਬ ਬਚਾਓ ਯਾਤਰਾ’ ਸ਼ੁਰੂ ਕੀਤੀ ਗਈ। ਇਸ ਦੀ ਅਗਵਾਈ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਵਜੂਦ ਗੁਆ ਚੁੱਕੀ ਹੈ ਅਤੇ ਲੋਕ ਦਲ ਬਦਲੂਆਂ ਨੂੰ ਬਿਲਕੁਲ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਥਾਂ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ। ਇਸ ਮੌਕੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਦੇਖਦਿਆਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਅਕਾਲੀ ਦਲ ਦੀ ਸਰਕਾਰ ਬਣਾ ਕੇ ਮੁੜ ਇਤਿਹਾਸ ਸਿਰਜਣਗੇ।
Punjab Bani 03 May,2024
20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ
20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ ਨਵੀਂ ਦਿੱਲੀ, 3 ਮਈ ਸੀਬੀਐੱਸਈ ਨੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਜਾਣਕਾਰੀ ਦਿੱਤੀ ਹੈ 10ਵੀਂ ਅਤੇ 12ਵੀਂ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ। ਬੋਰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਭਾਗ ਦੇ ਨਾਂ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ।
Punjab Bani 03 May,2024
ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰਿਆ : ਮੋਦੀ
ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰਿਆ : ਮੋਦੀ ਕੋਲਕਾਤਾ, 3 ਮਈ ਕਾਂਗਰਸ ਅਤੇ ਇਸ ਦੇ ਨੇਤਾ ਰਾਹੁਲ ਗਾਂਧੀ ’ਤੇ ਵਿਅੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਸ਼ਹਿਜ਼ਾਦਾ’ ਨੂੰ ਵਾਇਨਾਡ ’ਚ ਹਾਰ ਦਾ ਡਰ ਹੈ, ਜਿਸ ਕਾਰਨ ਉਸ ਨੂੰ ਰਾਏਬਰੇਲੀ ਹਲਕੇ ਤੋਂ ਵੀ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਮੈਂ ਪਹਿਲਾਂ ਕਿਹਾ ਸੀ ਕਿ ‘ਸ਼ਹਿਜ਼ਾਦਾ’ ਵਾਇਨਾਡ ਤੋਂ ਹਾਰ ਜਾਵੇਗਾ ਅਤੇ ਜਲਦੀ ਹੀ ਵਾਇਨਾਡ ਦੀਆਂ ਚੋਣਾਂ ਖਤਮ ਹੋਣ ਬਾਅਦ ਉਹ ਦੂਜੀ ਸੀਟ ਦੀ ਭਾਲ ਵਿਚ ਜਾਵੇਗਾ। ਉਸ ਦੇ ਸਮਰਥਕ ਦਾਅਵਾ ਕਰ ਰਹੇ ਸਨ ਕਿ ਉਹ ਅਮੇਠੀ ਤੋਂ ਲੜੇਗਾ ਪਰ ਅਜਿਹਾ ਲਗਦਾ ਹੈ ਕਿ ਉਹ ਅਮੇਠੀ ਤੋਂ ਵੀ ਡਰਿਆ ਹੋਇਆ ਹੈ। ਇਸ ਲਈ ਹੁਣ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਆ ਰਿਹਾ ਹੈ।
Punjab Bani 03 May,2024
ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ
ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ ਯੂਪੀ, 3 ਮਈ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਆਪਣੇ ਕਾਗਜ਼ ਦਾਖਲ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਪ੍ਰਧਾਨ ਮਲਿਕਾਰੁਜਨ ਖਗੜੇ ਹਾਜ਼ਰ ਸਨ। ਇਸ ਤੋਂ ਪਹਿਲਾਂ ਨਾਮਜ਼ਦਗੀ ਲਈ ਆਪਣੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਅੱਜ ਇੱਥੇ ਪੁੱਜੇ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰਾਂ ਨਾਲ ਇੱਥੇ ਫੁਰਸਤਗੰਜ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ। ਪਾਰਟੀ ਨੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਮੈਦਾਨ ਵਿੱਚ ਉਤਾਰਿਆ ਹੈ ਤੇ ਸ੍ਰੀ ਸ਼ਰਮਾ ਨੇ ਵੀ ਕਾਗਜ਼ ਦਾਖਲ ਕਰ ਦਿੱਤੇ ਹਨ। ਪਾਰਟੀ ਨੇ ਸਵੇਰੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਚੋਣ ਲੜਨਗੇ, ਜੋ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦਾ ਚੋਣ ਖੇਤਰ ਸੀ।
Punjab Bani 03 May,2024
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ। ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।
Punjab Bani 02 May,2024
ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ 'ਤੇ ਛਾਪਾਮਾਰੀ
ਮਾਈਨਿੰਗ ਵਿਭਾਗ ਵੱਲੋਂ ਕਾਰਵਾਈ ਦੋ ਥਾਂਵਾਂ 'ਤੇ ਛਾਪਾਮਾਰੀ -8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ ਪਟਿਆਲਾ, 2 ਮਈ: ਮਾਈਨਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਦੋ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਹੈ ਅਤੇ ਗ਼ੈਰਾਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ 'ਚ 8 ਟਿੱਪਰ ਟਰੱਕ, 6 ਟਰੈਕਟਰ, 1 ਪੋਕਲੇਨ ਤੇ ਤਿੰਨ ਜੇ.ਸੀ.ਬੀ ਮਸ਼ੀਨਾਂ ਜ਼ਬਤ ਕੀਤੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਦੜਵਾ ਥਾਣਾ ਘਨੌਰ ਵਿਖੇ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਰਜਿੰਦਰ ਘਈ ਦੀ ਟੀਮ ਨੇ ਰੇਡ ਕੀਤੀ ਤੇ 4 ਟਿੱਪਰ ਟਰੱਕ ਤੇ ਇੱਕ ਜੇ.ਸੀ.ਬੀ. ਮਸ਼ੀਨ ਜ਼ਬਤ ਕੀਤੀ ਗਈ। ਇਸ ਵਿਰੁੱਧ ਐਫ.ਆਈ.ਆਰ. ਨੰਬਰ 31 ਮਿਤੀ 1 ਮਈ 2024 ਨੂੰ ਮਿਨਰਲ ਡਿਵੈਲਪਮੈਂਟ ਅਤੇ ਰੈਗੂਲੇਸ਼ਨ ਐਕਟ 1957 ਦੀ ਧਾਰਾਵਾਂ 4 (1) ਤੇ 21 (1) ਤਹਿਤ ਥਾਣਾ ਘਨੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਥਾਂ 'ਤੇ ਕਰੀਬ ਇੱਕ ਫੁੱਟ ਡੂੰਘੀ ਮਾਈਨਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮੌਕੇ ਮੌਜੂਦ ਲੋਕ ਸਰਕਾਰੀ ਗੱਡੀ ਨੂੰ ਦੇਖਕੇ ਮੌਕੇ ਤੋਂ ਭੱਜ ਗਏ ਅਤੇ ਮਾਈਨਿੰਗ ਵਿਭਾਗ ਵੱਲੋਂ ਪੁਲਿਸ ਪਾਰਟੀ ਨੂੰ ਬੁਲਾਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਪੜਤਾਲ 'ਚ ਸਾਹਮਣੇ ਆਇਆ ਹੈ ਕਿ ਇਹ ਸਾਰੀ ਮਸ਼ੀਨਰੀ ਸੈਣੀ ਕੈਰੀਅਰ ਫਰਮ ਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਮਾਈਨਿੰਗ ਟੀਮ ਵੱਲੋਂ ਪਿੰਡ ਸਮਸ਼ਪੁਰ ਨੇੜੇ ਬਹਾਦਰਗੜ੍ਹ ਵਿਖੇ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਦਾ ਮਾਮਲਾ ਬੇਨਕਾਬ ਕੀਤਾ ਗਿਆ ਹੈ। ਇਸ ਦੌਰਾਨ ਟੀਮ ਨੇ 5 ਤੋਂ 6 ਏਕੜ ਜਮੀਨ ਵਿੱਚ 4 ਤੋਂ 5 ਫੁਟ ਡੂੰਘੀ ਸਧਾਰਨ ਮਿੱਟੀ ਦੀ ਨਿਕਾਸੀ ਰੋਕੀ। ਮੌਕੇ 'ਤੇ ਇੱਥੇ 9 ਟ੍ਰੈਕਟਰ ਟਰਾਲੀਆਂ ਮਿਟੀ ਭਰ ਰਹੀਆਂ ਸਨ, 4 ਟਿੱਪਰ ਤੇ 3 ਜੇਸੀਬੀ ਮਸ਼ੀਨਾਂ ਦੇਖੀਆਂ ਪਰੰਤੂ ਦੋ ਮਸ਼ੀਨਾਂ ਤੇ ਟਰੈਕਟਰਾਂ ਨੂੰ ਇਨ੍ਹਾਂ ਦੇ ਡਰਾਇਵਰ ਭਜਾ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੀ ਮਿਨਰਲ ਡਿਵੈਲਪਮੈਂਟ ਅਤੇ ਰੈਗੂਲੇਸ਼ਨ ਐਕਟ 1957 ਦੀ ਧਾਰਾਵਾਂ 4 (1) ਤੇ 21 (1) ਤਹਿਤ ਜਮੀਨ ਮਾਲਕ ਤੇ ਹੋਰ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗ਼ੈਰਕਾਨੂੰਨੀ ਮਾਈਨਿੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
Punjab Bani 02 May,2024
ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ
ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ -ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਅਧਿਆਪਕਾਂ ਨੂੰ ਦਿੱਤੀ ਮੁਬਾਰਕਬਾਦ ਪਟਿਆਲਾ, 2 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ਵਿਚ ਕੁੱਲ 320 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ, ਜਿਨ੍ਹਾਂ ਵਿਚੋਂ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਨੇ ਇਸ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਅੱਜ ਇੱਥੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਕੀਤੀ ਗਈ ਮਿਹਨਤ ਦੇ ਸਾਰਥਕ ਨਤੀਜੇ ਜ਼ਰੂਰ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਮੈਰਿਟ ’ਚ ਆਏ 52 ਵਿਦਿਆਰਥੀਆਂ ਵਿੱਚੋਂ 33 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਖੁਸ਼ੀ ਦੀ ਗੱਲ ਹੈ। ਉਨ੍ਹਾਂ ਅਧਿਆਪਕਾਂ ਨੂੰ ਹੋਰ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਮੁਤਾਬਕ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਇਹਨਾਂ 52 ਵਿਦਿਆਰਥੀਆਂ ਵਿਚੋਂ ਸਭ ਤੋਂ ਵਧੇਰੇ ਵਿਦਿਆਰਥੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਆਫ ਮੈਰੀਟੋਰੀਅਸ ਦੇ ਹਨ। ਮੈਰੀਟੋਰੀਅਸ ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਇਹਨਾਂ ਵਿਦਿਆਰਥੀਆਂ ਵਿਚੋਂ ਮਨਦੀਪ ਕੌਰ ਅਤੇ ਸਿਮਰਨਜੀਤ ਕੌਰ ਨੇ 99 ਪ੍ਰਤੀਸ਼ਤ ਨੰਬਰ ਹਾਸਲ ਕਰਦਿਆਂ ਪੂਰੇ ਪੰਜਾਬ ਵਿਚੋਂ ਛੇਵਾਂ ਰੈਂਕ ਹਾਸਲ ਕੀਤਾ ਹੈ। ਇਸ ਤੋਂ ਬਿਨ੍ਹਾਂ ਜਸਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ 98.80 ਪ੍ਰਤੀਸ਼ਤ, ਗਗਨਪ੍ਰੀਤ ਅਤੇ ਹਰਸ਼ ਦੇ 98.60 ਪ੍ਰਤੀਸ਼ਤ, ਜਸ਼ਨਦੀਪ ਕੌਰ 98.40, ਰਵਿੰਦਰ ਸਿੰਘ, ਪੂਜਾ ਰਾਣੀ, ਕਮਲਪ੍ਰੀਤ, ਪਰਾਸ਼ੋ ਗਰਗ, ਦਿਲਜੀਤ ਕੌਰ ਦੇ 98 ਪ੍ਰਤੀਸ਼ਤ, ਤਨੂ ਸ਼ਰਮਾ, ਜਤਿਨ ਗੋਇਲ, ਹਰਮੀਤ ਕੌਰ, ਸਾਹਿਲਪ੍ਰੀਤ ਕੌਰ ਦੇ 97.80 ਫੀਸਦੀ, ਵਿਵੇਕ ਕੁਮਾਰ ਸਿੰਘ 97.60 ਤੋਂ ਇਲਾਵਾ ਗੁਰਦਾਸ ਸਿੰਘ, ਰਿਤੂ ਅਤੇ ਰੋਹਿਤ ਗਾਡੀ ਨੇ 97.40 ਪ੍ਰਤੀਸ਼ਤ ਅੰਕ ਹਾਸਿਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪਟਿਆਲ਼ਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 33 ਵਿਦਿਆਰਥੀ ਮੈਰਿਟ ਵਿਚ ਆਏ ਹਨ ਜਿਨ੍ਹਾਂ ਵਿਚੋਂ 20 ਵਿਦਿਆਰਥੀ ਸਿਰਫ਼ ਮੈਰੀਟੋਰੀਅਸ ਸਕੂਲ ਦੇ ਹਨ। ਸਕੂਲ ਦੇ ਕੁੱਲ 429 ਵਿਦਿਆਰਥੀਆਂ ਵਿਚੋਂ 191 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਿਲ ਕੀਤੇ ਹਨ ਅਤੇ ਬਾਕੀ ਵਿਦਿਆਰਥੀਆਂ ਨੇ 80-90 ਪ੍ਰਤੀਸ਼ਤ ਵਾਲੀ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ। ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਜਿੱਥੇ ਸਕੂਲ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਦੱਸਿਆ ਉੱਥੇ ਹੀ ਉਹਨਾਂ ਨੇ ਸਕੂਲ ਦੇ ਬਿਹਤਰ ਪ੍ਰਬੰਧਾਂ ਅਤੇ ਪੜ੍ਹਣ ਲਈ ਸਕੂਲ ਪ੍ਰਬੰਧਨ ਵੱਲੋਂ ਬਣਾਏ ਗਏ ਸੁਖਾਵੇਂ ਮਾਹੌਲ ਨੂੰ ਵੀ ਆਪਣੀ ਕਾਮਯਾਬੀ ਦਾ ਸਿਹਰਾ ਦਿੱਤਾ ਹੈ। ਇੱਥੇ ਦੱਸਣਯੋਗ ਹੈ ਕਿ ਮੈਰੀਟੋਰੀਅਸ ਸਕੂਲ ਪੰਜਾਬ ਸਰਕਾਰ ਦੁਆਰਾ ਹੋਣਹਾਰ ਵਿਦਿਆਰਥੀਆਂ ਲਈ ਖੋਲ੍ਹੇ ਗਏ ਸਕੂਲ ਹਨ ਜਿੱਥੇ ਵਿਦਿਆਰਥੀਆਂ ਦੇ ਰਹਿਣ ਲਈ ਹੋਸਟਲ/ਮੈੱਸ ਦਾ ਵੀ ਪ੍ਰਬੰਧ ਹੈ। ਪੂਰੇ ਪੰਜਾਬ ਵਿਚ ਕੁੱਲ 320 ਮੈਰਿਟਾਂ ਵਿਚੋਂ 86 ਮੈਰੀਟਾਂ ਸਿਰਫ 10 ਮੈਰੀਟੋਰੀਅਸ ਸਕੂਲਾਂ ਨੇ ਹਾਸਿਲ ਕੀਤੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਰਸ਼ਨਜੀਤ ਸਿੰਘ, ਡਿਪਟੀ ਡੀ.ਓ. ਮਨਵਿੰਦਰ ਕੌਰ ਭੁੱਲਰ, ਮੈਰੀਟੋਰੀਅਸ ਸਕੂਲ ਪਟਿਆਲ਼ਾ ਦੇ ਪ੍ਰਿੰਸੀਪਲ ਡਾ. ਰਵਿੰਦਰਪਾਲ ਸ਼ਰਮਾ (ਡਿਪਟੀ ਡੀ. ਈ. ਓ. ਪਟਿਆਲ਼ਾ), ਡੀ.ਡੀ.ਐਫ. ਨਿਧੀ ਮਲਹੋਤਰਾ ਵੀ ਮੌਜੂਦ ਸਨ।
Punjab Bani 02 May,2024
ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ
ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ ਪਟਿਆਲਾ, 2 ਮਈ, 2024 ( ) ਪਰੈਸ ਦੇ ਨਾਂ ਇੱਕ ਬਿਆਨ ਜਾਰੀ ਕਰਦੇ ਹੋਏ ਸ.ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ਆਪ ਪੰਜਾਬ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪੰਜਾਬ ਵਿੱਚ 1997 ਤੋਂ 2002 ਤੱਕ, 2007 ਤੋਂ 2017 ਤੱਕ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ। ਇਸੇ ਸਮੇਂ ਹੀ ਪੰਜਾਬ ਦੇ ਆਰਥਿਕ ਸੋਮਿਆ ਦੀ ਬਰਬਾਦੀ ਕੀਤੀ ਗਈ। ਜੋਂ ਕਿ ਇਹਨਾਂ 15 ਸਾਲਾਂ ਵਿੱਚ ਇੱਕ ਰਿਕਾਰਡ ਹੈ। ਪੰਜਾਬ ਸਿਰ ਇਸੇ ਸਮੇਂ ਹੀ ਦੋ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜਿਆ। ਸ.ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਸਮੇਂ ਬਿਨਾਂ ਕਿਸੇ ਪਲਾਨਿੰਗ ਦੇ ਨਾਲ ਸੰਗਤ ਦਰਸ਼ਨ ਦੇ ਨਾਂ ਥੱਲੇ ਅਰਬਾਂ ਰੁਪਏ ਵੰਡੇ ਜੋ ਕਿ ਕਿਸੇ ਵੀ ਤਰਾਂ ਡਿਵੈਲਪਮੈਂਟ ਲਈ ਸਹੀ ਵਰਤੋਂ ਵਿੱਚ ਨਹੀ ਆਏ। ਇਸੇ ਸਮੇ ਦੋਰਾਨ ਪੰਜਾਬ ਦੇ ਪਬਲਿਕ ਸੈਕਟਰ ਦੇ ਅਦਾਰਿਆਂ ਦੀ ਡਿਸਇਨਵੈਸਟਮੈਂਟ ਹੋਈ, ਸਿੰਚਾਈ ਵਿਭਾਗ ਦੇ ਗੈਸਟ ਹਾਊਸ, ਟੂਰਇਜ਼ਮ ਦੇ ਸਾਰੇ ਅਦਾਰੇ ਅਤੇ ਹੋਰ ਬਹੁਤ ਸਾਰੇ ਪਬਲਿਕ ਸੈਕਟਰ ਦੇ ਅਦਾਰੇ ਸਸਤੇ ਰੇਟਾਂ ਤੇ ਵੇਚ ਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਅਰਬਾਂ ਰੁਪਏ ਦਾ ਚੂਨਾ ਲਗਾਇਆ ਗਿਆ। ਬਿਜਲੀ ਬੋਰਡ ਵਰਗਾ ਮਹੱਤਵਪੂਰਨ ਅਦਾਰਾ ਵੀ ਭੰਨਤੋੜ ਕਰਕੇ ਦੋ ਭਾਗਾਂ ਵਿੱਚ ਵੰਡ ਦਿੱਤਾ ਗਿਆ ਤੇ ਪ੍ਰਾਈਵੇਟ ਥਰਮਲਾਂ ਨਾਲ ਇਹੋ ਜਿਹੇ ਸਮਝੋਤੇ ਕੀਤੇ ਕਿ ਬਿਨਾਂ ਬਿਜਲੀ ਲਏ ਵੀ ਸਰਕਾਰ ਵੱਲੋ ਪੈਸਾ ਦਿੱਤਾ ਜਾਂਦਾ ਸੀ ਅਤੇ ਨਿੱਜੀ ਲਾਭ ਲੈਣ ਲਈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਵੱਲ ਕਦਮ ਵਧਾ ਦਿੱਤੇ। ਅੱਜ ਭਾਰਤੀ ਜਨਤਾ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਚੋਣ ਲੜ ਰਹੇ ਉਮੀਦਵਾਰ ਪੰਜਾਬ ਵਿੱਚ ਕਿਸ ਮੂੰਹ ਨਾਲ ਲੋਕਾਂ ਵਿੱਚ ਜਾ ਰਹੇ ਹਨ। ਜਦੋਂ ਕਿਸਾਨ ਮਜਦੂਰ ਦਿੱਲੀ ਰੋਸ ਵਿਖਾਵਾ ਕਰਨ ਲਈ ਜਾਣ ਲੱਗੇ ਤਾਂ ਉਹਨਾਂ ਨੂੰ ਰਸਤੇ ਵਿੱਚ ਰੋਕ ਕੇ ਅੱਥਰੀ ਗੈਸ ਛੱਡ, ਗੋਲੀਆਂ ਚਲਾ, ਬੈਰੀਗੇਟ, ਕਿੱਲਾ ਲਗਾ ਫਾਸਇਜ਼ਮ ਦਾ ਦਿਖਾਵਾ ਕੀਤਾ। ਨਿਹੱਥੇ ਲੋਕਾਂ ਦੇ ਅੱਥਰੂ ਗੈਸ, ਗੋਲੀਆਂ ਚਲਾ ਜੱਲ੍ਹਿਆ ਵਾਲੇ ਬਾਗ ਦੀ ਯਾਦ ਦੁਹਰਾ ਦਿੱਤੀ। ਐਮ.ਐਸ.ਪੀ. ਦੀ ਗਰੰਟੀ ਤਾਂ ਦੂਰ ਇੱਕ ਸਾਲ ਤੋਂ ਵੱਧ ਦਿੱਲੀ ਬਾਰਡਰ ਤੇ ਬੈਠੇ ਕਿਸਾਨਾ ਤੇ ਪਾਏ ਝੂਠੇ ਕੇਸ ਵੀ ਵਾਪਿਸ ਨਹੀ ਲਏ। ਲਖੀਮਪੁਰ ਖੀਰੀ (ਉੱਤਰ ਪ੍ਰੇਦਸ਼) ਵਿੱਚ ਬੀ.ਜੇ.ਪੀ. ਦੇ ਐਮ.ਪੀ. ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਵੱਲੋਂ ਥਾਰ, ਜੀਪ ਕਿਸਾਨਾ ਤੇ ਚੜਾ ਫੱਟੜ ਕੀਤੇ ਅਤੇ ਕਤਲ ਕੀਤੇ, ਜਿਸਦਾ ਕੋਈ ਇਨਸਾਫ ਨਹੀ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋ ਪੰਜਾਬ ਦਾ ਆਰ.ਡੀ.ਐਫ ਦਾ 5726 ਕਰੋੜ ਅਤੇ ਹੈਲਥ ਮਿਸ਼ਨ ਦਾ 2800 ਕਰੋੜ ਕੁਲ 8000 ਕਰੋੜ ਰੁਪਏ ਤੋਂ ਵੱਧ ਦਾ ਫੰਡ ਰੋਕ ਰੱਖਿਆ ਹੈ। ਪੰਜਾਬ ਨੂੰ ਕੋਈ ਆਰਥਿਕ ਪੈਕਜ ਨਹੀਂ ਦਿੱਤਾ। ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ ਤਰਲੇ ਕਰਦੇ ਰਹੇ ਕਿ ਪੰਜਾਬ ਵਿੱਚ ਬੀ.ਜੇ.ਪੀ. ਨਾਲ ਗੱਠਜੋੜ ਹੋ ਜਾਵੇ ਪਰੰਤੂ ਕਿਸਾਨਾ, ਮਜਦੂਰਾਂ ਤੇ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਡਰਦੇ ਨਹੀ ਕੀਤਾ ਸਪਸੱਟ ਹੈ ਕਿ ਚੋਣਾਂ ਤੋ ਬਾਅਦ ਅਕਾਲੀ ਦਲ ਬੀ.ਜੇ.ਪੀ. ਵੱਲ ਹੀ ਜਾਵੇਗਾ ਇਸ ਲਈ ਅਕਾਲੀ ਦਲ ਨੂੰ ਵੋਟ ਜਾਂ ਬੀ.ਜੇ.ਪੀ. ਨੂੰ ਵੋਟ ਇੱਕੋ ਹੀ ਗੱਲ ਹੈ, ਅੰਦਰ ਖਾਤੇ ਸਭ ਇਕੱਠੇ ਹਨ। ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕਰਕੇ ਟੇਲਾਂ ਤੱਕ ਪਾਣੀ ਪਹੁੰਚਾਉਣਾ ਸ਼ੁਰੂ ਕੀਤਾ ਜੋ ਕਿ ਬਹੁਤ ਜਰੂਰੀ ਹੈ ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, 900 ਤੋਂ ਵੱਧ ਮੁਹੱਲਾ ਕਲੀਨਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਘਰ ਘਰ ਰਾਸ਼ਨ, 43000 ਤੋਂ ਵੱਧ ਸਰਕਾਰੀ ਨੋਕਰੀਆਂ ਦੀ ਭਰਤੀ , ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਤੋਂ ਇਲਾਵਾ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 13 ਉਮੀਦਵਾਰ ਜਿੱਤ ਵੱਲ ਵੱਧ ਰਹੇ ਹਨ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਮੂੰਹ ਦੀ ਖਾਣੀ ਪਵੇਗੀ ਇਹ ਚੋਣ ਤੋਂ ਬਾਦ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਵੀ ਲਾਂਭੇ ਕਰ ਦੇਣਾ ਹੈ।
Punjab Bani 02 May,2024
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ ਪਟਿਆਲਾ ਲੋਕ ਸਭਾ ਹਲਕੇ ਲਈ ਕਰਵਾਏਗਾ ਹੈਲਥ ਮੈਪਿੰਗ ਸਾਬਕਾ ਸਾਂਸਦ ਅਤੇ ਸਿਹਤ ਮੰਤਰੀ ਦੱਸਣ ਪਟਿਆਲਾ ਦੇ ਲੋਕਾਂ ਨੂੰ ਕਿਹੜੀਆਂ ਸਿਹਤ ਸਹੂਲਤਾਂ ਦਿੱਤੀਆਂ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸਿਹਤ ਸੇਵਾਵਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਪਟਿਆਲਾ 'ਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਅੱਜ ਵੀ ਲੋਕਾਂ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ। ਐਨ.ਕੇ. ਸ਼ਰਮਾ ਅੱਜ ਸ਼ੁਤਰਾਣਾ ਹਲਕਾ ਇੰਚਾਰਜ ਬਾਬੂ ਕਬੀਰਦਾਸ ਦੀ ਅਗਵਾਈ ਹੇਠ ਪਿੰਡ ਗੁਲਾੜ, ਸ਼ੇਰਗੜ੍ਹ, ਬਹਿਰ ਸਾਹਬ, ਮਤੋਲੀ, ਸ਼ੁਤਰਾਣਾ, ਬਾਦਸ਼ਾਹਪੁਰ, ਮਰੋੜੀ, ਅਸਮਾਨਪੁਰ, ਪਾਤੜਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਚੌਧਰੀ ਬਲਵਾਨ ਸਿੰਘ, ਮਦਨਰਾਮ ਅਤੇ ਲੀਲਾ ਰਾਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਉਮੀਦਵਾਰ ਐਨ.ਕੇ.ਸ਼ਰਮਾ ਅਤੇ ਬਾਬੂ ਕਬੀਰਦਾਸ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੀ ਸਭ ਤੋਂ ਵੱਡੀ ਸਮੱਸਿਆ ਸਿਹਤ ਸਹੂਲਤਾਂ ਦੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਹੈ ਅਤੇ ਇੱਕ ਵਾਰ ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਧਰਮਵੀਰ ਗਾਂਧੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਹਨ। ਕਰੀਬ ਇਕ ਸਾਲ ਤੋਂ ਪੰਜਾਬ ਦੇ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਬਲਬੀਰ ਸਿੰਘ ‘ਆਪ’ ਦੀ ਤਰਫੋਂ ਚੋਣ ਲੜ ਰਹੇ ਹਨ। ਪਰ ਕਿਸੇ ਨੇ ਵੀ ਇੱਥੋਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ। ਐਨ.ਕੇ. ਸ਼ਰਮਾ ਨੇ ਜਨਸਭਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਪੇਂਡੂ ਵਿਅਕਤੀ ਨੂੰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਣ, ਉਹ ਸਮੁੱਚੇ ਲੋਕ ਸਭਾ ਹਲਕੇ ਦੀ ਹੈਲਥ ਮੈਪਿੰਗ ਕਰਵਾ ਕੇ ਸਾਰੇ ਨੌਂ ਹਲਕਿਆਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਦੇ ਸਾਂਸਦ ਰਹਿੰਦਿਆਂ ਕਿਸੇ ਨੂੰ ਵੀ ਇਲਾਜ ਲਈ ਪਟਿਆਲਾ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰਦਾਸ ਤੋਂ ਇਲਾਵਾ ਮਹਿੰਦਰ ਸਿੰਘ ਲਾਲਵਾ, ਜਗਮੀਤ ਸਿੰਘ ਹਰਿਆਓ, ਜੋਗਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਗਲੋਲੀ, ਜਸਕਰਨ ਸਰਪੰਚ, ਦਲਜੀਤ ਸਿੰਘ ਗਲੋਲੀ, ਗੁਰਨਾਮ ਸਿੰਘ ਵੜੈਚ, ਲਖਵਿੰਦਰ ਸਿੰਘ ਬਿੱਟੂ, ਮਨਜੀਤ ਸ਼ੇਰਗੜ੍ਹ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 02 May,2024
ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ
ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ ਪਟਿਆਲਾ, 2 ਮਈ: ਲੋਕ ਸਭਾ ਲਈ 1 ਜੂਨ 2024 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਹੇਠ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਜ਼ਿਲ੍ਹਾ ਸੂਚਨਾ ਦੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਤੇ ਚੋਣ ਤਹਿਸਲੀਦਾਰ ਵਿਜੈ ਚੌਧਰੀ ਵੀ ਉਨ੍ਹਾਂ ਦੇ ਨਾਲ ਮੌਜਦ ਸਨ। ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ 'ਚ 20 ਫੀਸਦੀ ਵਾਧੂ ਈ.ਵੀ.ਐਮਜ ਸਮੇਤ ਕੁਲ 2141 ਬੈਲਟ ਯੂਨਿਟ ਮਸ਼ੀਨਾਂ, 2141 ਸੈਂਟਰਲ ਯੂਨਿਟ ਮਸ਼ੀਨਾਂ ਤੇ 30 ਫੀਸਦੀ ਵਾਧੂ ਸਮੇਤ 2318 ਵੀ.ਵੀ. ਪੈਟ ਮਸ਼ੀਨਾਂ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ਲਈ ਭੇਜੀਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਸ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਈ.ਵੀ.ਐਮਜ ਦੀ ਪਹਿਲੇ ਪੱਧਰ 'ਤੇ ਚੈਕਿੰਗ ਕਰਨ ਉਪਰੰਤ ਅੱਜ ਇਹ ਪਹਿਲੀ ਰੈਂਡੇਮਾਈਜੇਸ਼ਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਕਰਵਾਈ ਗਈ ਹੈ। ਇਸ ਤੋਂ ਬਾਅਦ ਦੂਜੀ ਰੈਂਡੇਮਾਈਜੇਸ਼ਨ 'ਚ ਇਨ੍ਹਾਂ ਮਸ਼ੀਨਾਂ ਨੂੰ ਬੂਥ ਵਾਈਜ ਭੇਜਿਆ ਜਾਵੇਗਾ ਅਤੇ ਅੱਜ ਇਨ੍ਹਾਂ ਨੂੰ 8 ਹਲਕਿਆਂ 'ਚ ਭੇਜਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਆਨਲਾਈਨ ਸਾਫਟਵੇਅਰ ਰਾਹੀਂ ਸੀਰੀਅਲ ਨੰਬਰਾਂ ਮੁਤਾਬਕ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਗ਼ਲਤੀ ਰਹਿਤ ਢੰਗ ਨਾਲ ਰੈਂਡੇਮਾਈਜੇਸ਼ਨ ਦਾ ਸਾਰਾ ਅਮਲ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਤਕਨੀਕੀ ਟੀਮਾਂ ਨੇ ਵੋਟਾਂ ਲਈ ਤਿਆਰ ਕਰ ਦਿੱਤਾ ਹੈ। ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
Punjab Bani 02 May,2024
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ 'ਚ ਹੋਏ ਸ਼ਾਮਲ ਜਸਪਾਲ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ਵੀ ਹੋਏ ‘ਆਪ’ 'ਚ ਸ਼ਾਮਲ ਪੰਜਾਬ 'ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ 'ਤੇ ਭਰੋਸਾ : ਭਗਵੰਤ ਮਾਨ ਚੰਡੀਗੜ੍ਹ, 2 ਮਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। 'ਆਪ' ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ 'ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ 'ਆਪ' 'ਚ ਆਉਣ ਨਾਲ ਪਟਿਆਲਾ 'ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ 'ਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ 'ਤੇ ਭਰੋਸਾ ਨਹੀਂ ਰਿਹਾ, ਪਾਰਟੀ ਖ਼ਤਮ ਹੋ ਗਈ ਹੈ। ਪਰ ਹੁਣ ਲੋਕ ਸਿਰਫ਼ 'ਆਪ' ਵੱਲ ਦੇਖਦੇ ਹਨ। ਇਸ ਵਾਰ ਆਮ ਆਦਮੀ ਪਾਰਟੀ ਪੰਜਾਬ 'ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।
Punjab Bani 02 May,2024
ਸ਼ੋ੍ਰਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ
ਸ਼ੋ੍ਰਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਸ਼ੋ੍ਰਮਣੀ ਕਮੇਟੀ ਹਰ ਪੱਖ ਤੋਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਜਥੇਦਾਰ ਲਾਛੜੂ ਸ਼ੰਭੂ ਬਾਰਡਰ ’ਤੇ ਲੱਗੀ ਅੱਗ ਕਾਰਨ ਕਿਸਾਨਾਂ ਦਾ ਹੋਇਆ ਸੀ ਵੱਡਾ ਨੁਕਸਾਨ ਪਟਿਆਲਾ 2 ਮਈ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾ ’ਤੇ ਸੰਭੂ ਬਾਰਡਰ ’ਤੇ ਬੈਠ ਕੇ ਸੰਘਰਸ਼ਸ਼ੀਲ ਕਿਸਾਨ ਭਰਾਵਾਂ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਜਿਥੇ ਲਗਾਤਾਰ ਸੰਘਰਸ਼ ਕਰ ਰਹੀਆਂ ਹਨ, ਉਥੇ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਸ਼ੰਭੂ ਬਾਰਡਰ ’ਤੇ ਲੰਗਰ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਿਆ ਅਤੇ ਮੈਡੀਕਲ ਸੇਵਾਵਾਂ ਵੀ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਸ਼ਾਰਟ ਸਰਕਟ ਹੋਣ ਕਾਰਨ ਕਿਸਾਨਾਂ ਦਾ ਸਾਜੋ ਸਮਾਨ ਸੜ੍ਹ ਕੇ ਸਵਾਹ ਹੋਇਆ, ਜਿਸ ਉਪਰੰਤ ਕਿਸਾਨ ਭਰਾਵਾਂ ਨੇ ਮੰਗ ਕੀਤੀ ਸੀ ਕਿ ਕਿਸੇ ਤਰੀਕੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਹੋ ਜਾਵੇ। ਇਸ ਦੌਰਾਨ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਸਾਨਾਂ ਦੀ ਇਸ ਮੰਗ ਨੂੰ ਅਤਿ੍ਰੰਗ ਕਮੇਟੀ ਦੀ ਬੈਠਕ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੋਲ ਚੁੱਕਿਆ, ਜਿਨ੍ਹਾਂ ਨੇ ਫੌਰੀ ਮੰਗ ਨੂੰ ਪ੍ਰਵਾਨ ਕਰਦਿਆਂ ਕਿਸਾਨ ਭਰਾਵਾਂ ਦੇ ਹੋਏ ਨੁਕਸਾਨ ਦੀ ਭਰਪਾਈ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਹਾਇਤਾ ਰਾਸ਼ੀ ਦਾ ਚੈਕ ਪ੍ਰਾਪਤ ਕਰਨ ਲਈ ਖੁਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਸਾਥੀ ਪੁੱਜੇ ਹੋਏ ਸਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਚਲਾਏ ਜਾ ਰਹੇ ਲੰਗਰ ਅਤੇ ਮੈਡੀਕਲ ਸੇਵਾਵਾਂ ਦਿੱਤੇ ਜਾਣ ਦੀ ਸ਼ਲਾਘਾ ਕੀਤੀ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਹਮੇਸ਼ਾ ਕਿਸਾਨ ਸੰਘਰਸ਼ ਪ੍ਰਤੀ ਚਿੰਤਤ ਰਹਿੰਦੇ ਹਨ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਜਸਦੀਪ ਸਿੰਘ ਹਰਿਆਣਵੀ, ਲਾਲ ਸਿੰਘ ਮਰਦਾਪੁਰ, ਗੁਲਜ਼ਾਰ ਸਿੰਘ ਸਲੇਮਪੁਰ ਜਨਰਲ ਸੈਕਟਰੀ ਰਾਜੇਵਾਲ ਜਥੇਬੰਦੀ, ਗੁਰਜਿੰਦਰ ਸਿੰਘ ਕਬੂਲਪੁਰ, ਸੁਰਜੀਤ ਸਿੰਘ ਆਦਿ ਸ਼ਾਮਲ ਸਨ।
Punjab Bani 02 May,2024
ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ
ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ -ਇਸ ਵਾਰ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵਿੱਚ ਵੀ ਲਿਆ ਜਾ ਸਕਦਾ ਹੈ ਦਾਖਲਾ -ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਕਰ ਸਕਦੇ ਹਨ ਪੁੱਛਗਿੱਛ ਪਟਿਆਲਾ, 1 ਮਈ ਪੰਜਾਬੀ ਯੂਨੀਵਰਸਿਟੀ ਵਿਖੇ ਅਕਾਦਮਿਕ ਸੈਸ਼ਨ 2024-25 ਲਈ ਅੰਡਰਗਰੈਜੂਏਟ (ਯੂ.ਜੀ.), ਯੂ.ਜੀ.-ਪੀ.ਜੀ. ਇੰਟੀਗਰੇਟਿਡ ਅਤੇ ਪੋਸਟ ਗਰੈਜੂਏਟ (ਪੀ.ਜੀ.) ਕੋਰਸਾਂ ਦੇ ਦਾਖਲੇ ਸ਼ੁਰੂ ਹੋ ਗਏ ਹਨ। ਚਾਹਵਾਨ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਮੇਨ ਕੈਂਪਸ ਜਾਂ ਪੰਜਾਬੀ ਨੇਬਰਹੁੱਡ ਕੈਂਪਸਾਂ ਅਤੇ ਰਿਜਨਲ ਸੈਂਟਰਾਂ ਵਿੱਚ ਦਾਖਲਾ ਲੈ ਸਕਦੇ ਹਨ। ਦਾਖਲੇ ਲਈ ਆਨਲਾਈਨ ਪ੍ਰਕਿਰਿਆ ਅਪਣਾਈ ਗਈ ਹੈ ਤਾਂ ਕਿ ਵਿਦਿਆਰਥੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਦਾਖਲਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣੀ ਰਹੇ। ਇਸ ਵਾਰ ਦੀ ਖਾਸੀਅਤ ਇਹ ਹੈ ਕਿ ਇਸ ਸੈਸ਼ਨ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵੀ ਸ਼ੁਰੂ ਹੋ ਰਿਹਾ ਹੈ। ਚਾਹਵਾਨ ਵਿਦਿਆਰਥੀ ਹੋਰ ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈੱਬਸਾਈਟ http://www.punjabiuniversity.ac.in/ 'ਤੇ ਵੇਖ ਸਕਦੇ ਹਨ। ਵੈੱਬਸਾਈਟ ਰਾਹੀਂ ਆਨਲਾਈਨ ਅਰਜ਼ੀਆਂ ਨਾਲ਼ ਸੰਬੰਧਤ ਪੋਰਟਲ ਤੱਕ ਪਹੁੰਚਿਆ ਜਾ ਸਕਦਾ ਹੈ ਜਿੱਥੋਂ ਹੋਰ ਵਧੇਰੇ ਹਦਾਇਤਾਂ ਜਾਣਨ ਲਈ ਪ੍ਰਾਸਪੈਕਟਸ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਵਿਦਿਆਰਥੀ 0175-5136522, 5136390 ਜਾਂ ਵਟ੍ਹਸਐਪ ਨੰਬਰ 8264256390 ਰਾਹੀਂ ਵੀ ਸੰਪਰਕ ਕਰ ਸਕਦੇ ਹਨ। ਇਸ ਸੈਸ਼ਨ ਤੋਂ ਹੋਰ ਰਾਜਾਂ ਦੇ ਉਮੀਦਵਾਰ ਵਿਦਿਆਰਥੀਆਂ, ਜਿਨ੍ਹਾਂ ਨੇ ਅੰਡਰਗਰੈਜੂਏਟ ਕੋਰਸਾਂ ਲਈ ਸੀ.ਯੂ.ਈ.ਟੀ. ਦਾਖਲਾ ਟੈਸਟ ਰਾਹੀਂ ਅਪਲਾਈ ਕੀਤਾ ਹੋਵੇ , ਲਈ ਵੀ ਦਾਖਲਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ।
Punjab Bani 01 May,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 1 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜ ਦਿਨਾਂ ਫੁਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਬ ਡਵੀਜ਼ਨਾਂ ਤੇ ਪਿੰਡਾਂ ਸ਼ੁਤਰਾਣਾ, ਨਾਭਾ, ਮੂੰਡਖੇੜਾ, ਧਰਮਕੋਟ, ਗਲਵੱਟੀ, ਮਸੀਂਗਣ ਤੋਂ 17 ਪੇਂਡੂ ਔਰਤਾਂ ਅਤੇ ਲੜਕੀਆਂ ਨੇ ਭਾਗ ਲਿਆ। ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਗੁਰਉਪਦੇਸ਼ ਕੌਰ ਨੇ ਕੱਪੜਿਆਂ ਦੀ ਸਾਜ਼-ਸਜਾਵਟ ਲਈ ਫੁਲਕਾਰੀ ਕਢਾਈ ਕੱਢਣ ਦੇ ਗੁਰ ਦੱਸੇ ਅਤੇ ਵੱਖ-ਵੱਖ ਸਜਾਵਟੀ ਸਮਾਨ ਜਿਵੇਂ ਕਿ ਦੁਪੱਟੇ, ਪੋਟਲੀ ਪਰਸ, ਬਟੂਆ ਅਤੇ ਸੀਨਰੀਆਂ ਬਣਾਉਣ ਦੀ ਤਕਨੀਕੀ ਜਾਣਕਾਰੀ ਦਿੱਤੀ। ਘਰ ਵਿਚ ਸਾਬਣ ਅਤੇ ਸਰਫ ਬਣਾਉਣ ਬਾਰੇ ਵੀ ਸਿਖਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਸਿੱਖਿਆ। ਡਾ. ਵੰਦਨਾ ਕੰਵਰ, ਸਹਿਯੋਗੀ ਪ੍ਰੋਫੈਸਰ, ਮਾਨਵ ਵਿਕਾਸ ਨੇ ਸਿਖਲਾਈ ਦੌਰਾਨ ਸਵੈ-ਸਮੂਹਾਂ ਦੇ ਸ਼ਕਤੀਕਰਣ ਬਾਰੇ ਪ੍ਰੇਰਿਤ ਭਾਸ਼ਣ ਦਿੱਤਾ ਅਤੇ ਖੇਡਾਂ ਦੇ ਦੁਆਰਾ ਸਮੂਹ ਦੀ ਤਾਕਤ ਬਾਰੇ ਦੱਸਿਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਔਰਤਾਂ ਨੂੰ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਘਰ ਵਿੱਚ ਫਲ਼ਾਂ ਸਬਜ਼ੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਦੇ ਅਖੀਰਲੇ ਦਿਨ ਡਾ. ਗੁਰਉਪਦੇਸ਼ ਕੌਰ, ਇੰਚਾਰਜ ਨੇ ਕਿਸਾਨ ਬੀਬੀਆਂ ਨੂੰ ਆਪਣਾ ਹੁਨਰ ਪਛਾਣ ਕੇ ਪੰਜਾਬ ਦੀ ਦਸਤਕਾਰੀ ਜਿਵੇਂ ਕਿ ਫੁਲਕਾਰੀ, ਕਰੋਸ਼ੀਆ, ਹੱਥ ਦੀ ਬੁਣਾਈ ਆਦਿ ਕੰਮਾਂ ਨੂੰ ਵਪਾਰਕ ਪੱਧਰ ਤੇ ਤੋਰਨ ਲਈ ਪ੍ਰੇਰਿਤ ਕੀਤਾ।
Punjab Bani 01 May,2024
ਆਈ.ਟੀ.ਬੀ.ਪੀ. ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ
ਆਈ.ਟੀ.ਬੀ.ਪੀ. ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਪਟਿਆਲਾ, 1 ਮਈ: ਮਧੂਮੱਖੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਕੋਰਸ ਵਿਸ਼ੇਸ਼ ਤੌਰ ’ਤੇ ਇੰਡੋ ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਅਧਿਕਾਰੀਆਂ ਅਤੇ ਜਵਾਨਾਂ ਲਈ ਕਰਵਾਇਆ ਗਿਆ, ਤਾਂ ਕਿ ਭਾਰਤ ਸਰਕਾਰ ਦੇ ਆਦੇਸ਼ ਅਨੁਸਾਰ ਆਈ.ਟੀ.ਬੀ.ਪੀ. ਕੈਂਪ ਵਿਚ ਮਧੂਮੱਖੀ ਪਾਲਣ ਦਾ ਕੰਮ ਸ਼ੁਰੂ ਕਰਵਾਇਆ ਜਾ ਸਕੇ ਅਤੇ ਫੋਰਸ ਦੇ ਅਧਿਕਾਰੀਆਂ ਅਤੇ ਜਵਾਨਾਂ ਦੀ ਸਿਹਤ ਬਰਕਰਾਰ ਰੱਖਣ ਲਈ ਉਨ੍ਹਾਂ ਨੂੰ ਸ਼ੁੱਧ ਸ਼ਹਿਦ ਉਪਲਬਧ ਕਰਵਾਇਆ ਜਾ ਸਕੇ। ਇਸ ਟਰੇਨਿੰਗ ਵਿਚ ਇੰਡੋ ਤਿੱਬਤੀ ਬਾਰਡਰ ਪੁਲਿਸ ਦੇ 30 ਅਧਿਕਾਰੀਆਂ ਅਤੇ ਜਵਾਨਾਂ ਨੇ ਹਿੱਸਾ ਲਿਆ। ਸਿਖਲਾਈ ਦੇ ਕੋਰਸ ਕੁਆਰਡੀਨੇਟਰ ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਜਾਣਕਾਰੀ ਦਿੱਤੀ ਕਿ ਮਧੂਮੱਖੀ ਪਾਲਣ ਇਕ ਅਜਿਹਾ ਲਾਹੇਵੰਦ ਧੰਦਾ ਹੈ ਜਿਸ ਨੂੰ ਘੱਟ ਖਰਚੇ ਨਾਲ ਸ਼ੁਰੂ ਕਰਕੇ ਜਲਦੀ ਆਮਦਨ ਕਮਾਈ ਜਾ ਸਕਦੀ ਹੈ। ਇਸ ਧੰਦੇ ਲਈ ਜ਼ਿਆਦਾ ਸਮਾਂ ਜਾ ਮਿਹਨਤ ਦੀ ਜ਼ਰੂਰਤ ਨਾ ਹੋਣ ਕਰਕੇ ਇਸ ਨੂੰ ਪੁਲਿਸ ਫੋਰਸ ਦੇ ਜਵਾਨ ਆਪਣੀ ਡਿਊਟੀ ਦੇ ਨਾਲ-ਨਾਲ ਵੀ ਅਸਾਨੀ ਨਾਲ ਕਰ ਸਕਦੇ ਹਨ। ਇਸ ਸਿਖਲਾਈ ਕੋਰਸ ਵਿਚ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਆਏ ਹੋਏ ਜਵਾਨਾਂ ਨੂੰ ਚੰਗੀ ਸਿਹਤ ਬਰਕਰਾਰ ਰੱਖਣ ਲਈ ਸ਼ਹਿਦ ਦੀ ਭੂਮਿਕਾ ਬਾਰੇ ਦੱਸਦਿਆਂ ਹੋਇਆ ਇਸ ਨੂੰ ਆਪਣੀ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਅਤੇ ਜੰਮੇ ਹੋਏ ਸ਼ਹਿਦ ਦੀ ਗੁਣਵੱਤਾ ਬਾਰੇ ਚਾਨਣਾ ਪਾਇਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਮਧੂਮੱਖੀਆਂ ਲਈ ਲੋੜੀਂਦੇ ਫੁੱਲ-ਫਲਾਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜਵਾਨਾਂ ਨਾਲ ਆਰਗੈਨਿਕ ਸ਼ਹਿਦ ਤਿਆਰ ਕਰਨ ਦੇ ਨੁਕਤੇ ਸਾਂਝੇ ਕੀਤੇ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਸ਼ਹਿਦ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਦੀ ਤਕਨੀਕ ਬਾਰੇ ਸਿਖਲਾਈ ਦਿੱਤੀ। ਇਸ ਟਰੇਨਿੰਗ ਵਿਚ ਡਾ. ਜੀ.ਪੀ.ਐਸ. ਸੋਢੀ, ਵਧੀਕ ਨਿਰਦੇਸ਼ਕ (ਪਸਾਰ ਸਿੱਖਿਆ), ਪੀ.ਏ.ਯੂ., ਲੁਧਿਆਣਾ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਆਈ.ਟੀ.ਬੀ.ਪੀ. ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਦੇਸ਼ ਦੀ ਸੁਰੱਖਿਆ ਕਰਨ ਵਿਚ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਮਧੂਮੱਖੀ ਪਾਲਣ ਦੁਆਰਾ ਭਾਰਤ ਦੀ ਪੋਸਣ ਸੁਰੱਖਿਆ ਵਿਚ ਵੀ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ। ਸਿਖਲਾਈ ਵਿਚ ਭਾਗ ਲੈਣ ਵਾਲੇ ਸਿੱਖਿਆਰਥੀਆਂ ਨੇ ਕੇ.ਵੀ.ਕੇ. ਸੈਂਟਰ ਦੇ ਮਧੂਮੱਖੀ ਪਾਲਣ ਦੇ ਪ੍ਰਦਰਸ਼ਨੀ ਯੂਨਿਟ ਵਿਖੇ ਆਪਣੇ ਹੱਥੀ ਮਧੂਮੱਖੀ ਪਾਲਣ ਦੀਆਂ ਬਰੀਕੀਆਂ ਨੂੰ ਸਿੱਖਿਆ। ਇਸ ਦੇ ਨਾਲ-ਨਾਲ ਆਈ.ਟੀ.ਬੀ.ਪੀ. ਦੇ ਅਧਿਕਾਰੀ ਸ੍ਰੀ ਰਾਕੇਸ਼ ਕੁਮਾਰ ਨੇ ਕੇ.ਵੀ.ਕੇ. ਸਟਾਫ਼ ਵੱਲੋਂ ਮਧੂਮੱਖੀ ਪਾਲਣ ਦੀ ਸਿਖਲਾਈ ਲਈ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ।
Punjab Bani 01 May,2024
ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ
ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ ਇੰਦੌਰ : ਇੰਦੌਰ ਦੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਦੀ ਜ਼ਿੱਦ 'ਚ ਔਰਤ ਨੇ ਖ਼ੌਫਨਾਕ ਕਦਮ ਚੁੱਕ ਲਿਆ। ਜਦੋਂ ਔਰਤ ਨੂੰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਨਹੀਂ ਦਿੱਤਾ ਗਿਆ ਤਾਂ ਉਸ ਨੇ ਆਪਣੇ ਹੱਥ ਦੀ ਨਾੜ ਕੱਟ ਲਈ। ਤੁਰੰਤ ਐਂਬੂਲੈਂਸ ਬੁਲਾਈ ਗਈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਿਛਲੇ ਕੁਝ ਦਿਨਾਂ ਤੋਂ ਕਨਕੇਸ਼ਵਰ ਧਾਮ 'ਚ ਧੀਰੇਂਦਰ ਸ਼ਾਸਤਰੀ ਦੀ ਕਥਾ ਚੱਲ ਰਹੀ ਹੈ। ਮੰਗਲਵਾਰ ਨੂੰ ਸੀਮਾ ਨਾਂ ਦੀ ਔਰਤ ਕਥਾ ਸੁਣਨ ਆਈ ਸੀ। ਕਥਾ ਖ਼ਤਮ ਹੋਣ ਤੋਂ ਬਾਅਦ ਉਹ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਲਈ ਜ਼ਿੱਦ ਕਰਨ ਲੱਗੀ। ਔਰਤ ਨੂੰ ਸਕਿਓਰਿਟੀ ਤੇ ਹੋਰ ਲੋਕਾਂ ਨੇ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਔਰਤ ਨੇ ਆਪਣੇ ਹੱਥ ਦੀ ਨਾੜ ਕੱਟ ਲਈ ਤੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਕਨਕੇਸ਼ਵਰ ਸੰਸਥਾ ਦੀ ਐਂਬੂਲੈਂਸ ਵਿਚ ਐਮਵਾਈ ਹਸਪਤਾਲ ਲਿਜਾਇਆ ਗਿਆ।
Punjab Bani 01 May,2024
ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼
ਸਲਮਾਨ ਦੇ ਘਰ ਹਮਲਾ ਕਰਨ ਵਾਲੇ ਨੇਕੀਤੀ ਖੁਦਕੁਸ਼ੀ ਦੀ ਕੋਸਿ਼ਸ਼ ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਫਾਇਰਿੰਗ ਮਾਮਲੇ 'ਚ ਵੱਡਾ ਅਪਡੇਟ ਆਇਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਅਨੁਜ ਥਾਪਨ ਨੇ ਪੁਲੀਸ ਹਿਰਾਸਤ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅਨੁਜ ਨੂੰ ਪੁਲਿਸ ਨੇ ਗੋਲੀਬਾਰੀ ਦੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ।
Punjab Bani 01 May,2024
ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ
ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ ਨਵੀਂ ਦਿੱਲੀ, 1 ਮਈ ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਪਹਿਲਾਂ ਅੱਜਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਗਾਂਗੁਲੀ ਦੇ ਨਾਲ ਮਹਾਰਾਸ਼ਟਰ ਦੇ ਸਮਾਜ ਸੇਵੀ ਅਤੇ ਜੋਤਸ਼ੀ ਅਮੀਆ ਜੋਸ਼ੀ ਵੀ ਪਾਰਟੀ ਹੈੱਡਕੁਆਰਟਰ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਰਾਸ਼ਟਰੀ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
Punjab Bani 01 May,2024
ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ
ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 1 ਮਈ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਮੌਜੂਦ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਪਹਿਲਾਂ ਵਿਧਾਇਕ ਵੀ ਰਹੇ ਹਨ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸਨ ਪਰ ਹਾਰ ਗਏ ਸਨ।
Punjab Bani 01 May,2024
ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ
ਸੁਰਖਿਆ ਏਜੰਸੀਆਂ ਚੁਕ ਰਹੀਆਂ ਹਨ ਜਰੂਰੀ ਕਦਮ : ਗ੍ਰਹਿ ਮੰਤਰਾਲੇ ਨਵੀਂ ਦਿੱਲੀ, 1 ਮਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਅਫਵਾਹ ਕਰਾਰ ਦਿੱਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਹਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।
Punjab Bani 01 May,2024
ਦਿਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋ ਬਾਅਦ ਫੈਲੀ ਸਨਸਨੀ
ਦਿਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋ ਬਾਅਦ ਫੈਲੀ ਸਨਸਨੀ ਨਵੀਂ ਦਿੱਲੀ, 1 ਮਈ ਅੱਜ ਸਵੇਰੇ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਬਾਅਦ ਸਕੂਲਾਂ ’ਚ ਛੁੱਟੀ ਕਰ ਦਿੱਤੀ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਯੂਰ ਵਿਹਾਰ ਖੇਤਰ ‘ਚ ਸਥਿਤ ਮਦਰ ਮੈਰੀ ਸਕੂਲ, ਦਵਾਰਕਾ ‘ਚ ਦਿੱਲੀ ਪਬਲਿਕ ਸਕੂਲ, ਚਾਣਕਿਆਪੁਰੀ ‘ਚ ਸੰਸਕ੍ਰਿਤੀ ਸਕੂਲ, ਵਸੰਤ ਕੁੰਜ ‘ਚ ਦਿੱਲੀ ਪਬਲਿਕ ਸਕੂਲ, ਸਾਕੇਤ ‘ਚ ਐਮਿਟੀ ਸਕੂਲ ਅਤੇ ਨੋਇਡਾ ਸੈਕਟਰ 30 ‘ਚ ਸਥਿਤ ਦਿੱਲੀ ਪਬਲਿਕ ਸਕੂਲਾਂ ਸਣੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਰਾਹੀਂ ਦਿੱਤੀ ਗਈ। ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਕੂਲ ਖਾਲੀ ਕਰਵਾ ਲਏ ਗਏ ਹਨ ਅਤੇ ਸਥਾਨਕ ਪੁਲੀਸ ਨੂੰ ਈਮੇਲ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬੰਬ ਠੁੱਸ ਕਰਨ ਵਾਲਾ ਦਸਤਾ ਅਤੇ ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਤੁਰੰਤ ਸਕੂਲਾਂ ਵਿੱਚ ਪਹੁੰਚ ਗਏ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
Punjab Bani 01 May,2024
ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ
ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ ਬਾਗਲਕੋਟ : ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਬਾਲਾਕੋਟ ਹਵਾਈ ਹਮਲੇ ਦਾ ਜ਼ਿਕਰ ਕੀਤਾ ਹੈ। ਸੋਮਵਾਰ ਨੂੰ ਕਰਨਾਟਕ ਦੇ ਬਾਗਲਕੋਟ ਵਿੱਚ ਚੋਣ ਰੈਲੀ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮੋਦੀ ਪਿੱਛੇ ਤੋਂ ਹਮਲਾ ਨਹੀਂ ਕਰਦੇ। ਪੀਐਮ ਮੋਦੀ ਨੇ ਕਿਹਾ ਕਿ ਪੁਲਵਾਮਾ ਹਮਲੇ ਦੇ ਜਵਾਬ ਵਿੱਚ ਅਸੀਂ ਪਾਕਿਸਤਾਨ ਦੇ ਬਾਲਾਕੋਟ ਵਿੱਚ ਉਨ੍ਹਾਂ ਦੇ ਅੱਤਵਾਦੀ ਕੈਂਪ 'ਤੇ ਹਵਾਈ ਹਮਲਾ ਕੀਤਾ। ਇਸ ਜਵਾਬੀ ਕਾਰਵਾਈ ਤੋਂ ਬਾਅਦ ਭਾਰਤੀ ਫੌਜ ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਜਾ ਰਹੀ ਸੀ ਕਿ ਮੈਂ ਸਭ ਤੋਂ ਪਹਿਲਾਂ ਪਾਕਿਸਤਾਨ ਨੂੰ ਟੈਲੀਫੋਨ ਕਰ ਕੇ ਦੱਸਿਆਂ ਕਿ ਅਸੀਂ ਅੱਜ ਰਾਤ ਹਵਾਈ ਹਮਲਾ ਕੀਤਾ ਹੈ। ਪਰ ਪਾਕਿਸਤਾਨ ਤੋਂ ਲੋਕ ਟੈਲੀਫੋਨ 'ਤੇ ਨਹੀਂ ਆਏ। ਤਾਂ ਮੈਂ ਕਿਹਾ ਇੰਤਜ਼ਾਰ ਕਰੋ। ਰਾਤ ਕਰੀਬ 12 ਵਜੇ ਪਾਕਿਸਤਾਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਮੈਂ ਦੁਨੀਆ ਨੂੰ ਦੱਸਿਆ ਕਿ ਮੈਂ ਰਾਤ ਨੂੰ ਹਵਾਈ ਹਮਲਾ ਕੀਤਾ ਸੀ। ਪਾਕਿਸਤਾਨ ਦੇ ਛੱਕੇ ਛੁੱਟ ਗਏ ਹਨ। ਮੋਦੀ ਨਾ ਤਾਂ ਗੱਲਾਂ ਛੁਪਾਉਣ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਨਾ ਹੀ ਪਿੱਛੇ ਤੋਂ ਹਮਲੇ ਕਰਨ ਵਿਚ। 14 ਫਰਵਰੀ 2019 ਨੂੰ ਪੁਲਵਾਮਾ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤੀ ਫੌਜ ਨੇ ਬਾਲਾਕੋਟ 'ਚ ਪਾਕਿਸਤਾਨ ਦੇ ਅੱਤਵਾਦੀ ਕੈਂਪ 'ਤੇ ਹਮਲਾ ਕੀਤਾ।
Punjab Bani 30 April,2024
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ ਮਾਨਸਾ, 29 ਅਪਰੈਲ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਛਿੜੇ ਘਮਸਾਨ ਦਾ ਅੱਜ ਦੇਰ ਰਾਤ ਉਸ ਵੇਲੇ ਅੰਤ ਹੋ ਗਿਆ, ਜਦੋਂ ਪਰਿਵਾਰ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਚੱਲਣ ਦਾ ਫੈਸਲਾ ਕਰ ਲਿਆ। ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ, ਬਠਿੰਡਾ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੈ ਕੇ ਪਿੰਡ ਮੂਸਾ ਵਿੱਚ ਉਨ੍ਹਾਂ ਦੀ ਹਵੇਲੀ ਪੁੱਜੇ। ਇਸ ਤੋਂ ਪਹਿਲਾਂ ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ, ਸਗੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਸ ਤੋਂ ਕਾਂਗਰਸ ਹਾਈਕਮਾਂਡ ਘਬਰਾ ਗਈ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ।
Punjab Bani 30 April,2024
ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 30 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਪੰਦਰਵਾੜੇ ਵਿੱਚ ਸ੍ਰੀ ਮਾਨ ਦੀ ਸ੍ਰੀ ਕੇਜਰੀਵਾਲ ਨਾਲ ਜੇਲ੍ਹ ਵਿੱਚ ਇਹ ਦੂਜੀ ਮੁਲਾਕਾਤ ਹੈ।
Punjab Bani 30 April,2024
ਮੁਲਤਾਨੀ ਮੱਲ ਮੋਦੀ ਕਾਲਜ ਨੇ ਨਵੇਂ ਸੈਸ਼ਨ 2024-2025 ਲਈ ਪ੍ਰਾਸਪੈਕਟਸ ਕੀਤਾ ਜਾਰੀ
ਮੁਲਤਾਨੀ ਮੱਲ ਮੋਦੀ ਕਾਲਜ ਨੇ ਨਵੇਂ ਸੈਸ਼ਨ 2024-2025 ਲਈ ਪ੍ਰਾਸਪੈਕਟਸ ਕੀਤਾ ਜਾਰੀ ਪਟਿਆਲਾ: 30 ਅਪ੍ਰੈਲ, 2024 ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਅੱਜ ਅਗਲੇ ਸੈਸ਼ਨ (ਸਾਲ 2024-2025) ਲਈ ਆਪਣਾ ਪ੍ਰਾਸਪੈਕਟਸ ਜਾਰੀ ਕਰਕੇ ਨਵੇਂ ਦਾਖਲਿਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੋਦੀ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਪ੍ਰੋ: ਸੁਰਿੰਦਰਾ ਲਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।ਨਵੀਂ ਸਿੱਖਿਆ ਨੀਤੀ ਦੀ ਰੋਸ਼ਨੀ ਵਿੱਚ ਅਗਲੇ ਸੈਸ਼ਨ ਲਈ ਤਿਆਰ ਕੀਤਾ ਇਹ ਪ੍ਰਾਸਪੈਕਟਸ ਕਾਲਜ ਵਿੱਚ ਉਪਲਬਧ ਵੱਖ-ਵੱਖ ਕੈਰੀਅਰ-ਮੁਖੀ ਅਤੇ ਉਦਯੋਗ ਅਧਾਰਤ ਪ੍ਰੋਗਰਾਮਾਂ, ਹੁਨਰ ਅਧਾਰਤ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੰਦਾ ਹੈ। ਇਸ ਮੌਕੇ ਤੇ ਕਾਲਜ ਦੀ ਮੈਨੇਜਮੈਂਟ ਕਮੇਟੀ ਨੇ ਸਟਾਫ਼ ਲਈ ਨਵੀਂ ਗਰੈਚੁਟੀ ਸਕੀਮ ਸ਼ੁਰੂ ਕਰਨ ਦੀ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ।ਇਸ ਪ੍ਰਾਸਪੈਕਟਸ ਦਾ ਡਿਜੀਟਲ ਸੰਸਕਰਣ ਵੀ ਜਾਰੀ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰਾਸਪੈਕਟਸ ਸਿੱਖਿਆ ਪ੍ਰਤੀ ਸਾਡੀ ਪਹੁੰਚ ਦਾ ਬਲਿਊ ਪ੍ਰਿੰਟ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮਿਆਰ ਕਾਇਮ ਰੱਖਣਾ ਅਤੇ ਇਸ ਵਿੱਦਿਅਕ ਸੰਸਥਾ ਦੀ ਕਾਇਮ ਰੱਖਣਾ ਇੱਕ ਟੀਮ ਵਜੋਂ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਤਕਨਾਲੋਜੀ ਆਧਾਰਿਤ ਮਲਟੀਮੀਡੀਆ ਟੂਲਜ਼ ਨੂੰ ਸ਼ਾਮਲ ਕਰਕੇ ਅਤੇ ਆਪਣੇ ਸਿਲੇਬਸ ਦੇ ਖੋਜ ਖੇਤਰਾਂ 'ਤੇ ਵਧੇਰੇ ਧਿਆਨ ਕੇਂਦ੍ਰਿਤ ਕਰਨ ਦੇ ਨਾਲ ਸਿੱਖਣ ਨੂੰ ਹੋਰ ਵਿਦਿਆਰਥੀ-ਪੱਖੀ ਬਣਾਉਣ ਦੀ ਸਲਾਹ ਦਿੱਤੀ। . ਉਨPਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੰਬੇ ਸਮੇਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੋਜੈਕਟ ਅਧਾਰਤ ਪ੍ਰੈਕਟੀਕਲ ਸਿਖਲਾਈ ਜ਼ਰੂਰੀ ਹੈ। ਪ੍ਰਾਸਪੈਕਟਸ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ.ਸੁਰਿੰਦਰ ਲਾਲ ਨੇ ਜਾਰੀ ਕੀਤਾ ।ਇਸ ਮੌਕੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰੋ.ਸੁਰਿੰਦਰ ਲਾਲ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਪੇਸ਼ੇਵਰ ਨੈਤਿਕਤਾ ਪ੍ਰਤੀ ਇਮਾਨਦਾਰ ਹੋਣਾ ਚਾਹੀਦਾ ਹੈ ਅਤੇ ਇੱਕ ਅਧਿਆਪਕ ਵਜੋਂ ਕੰਮ ਕਰਨਾ ਚਾਹੀਦਾ ਹੈ। ਇੱਕ ਵਿਦਿਅਕ ਸੰਸਥਾ ਦੀ ਸਫਲਤਾ ਲਈ ਸਮਰਪਿਤ ਟੀਮ। ਡਾ: ਹਰਮੋਹਨ ਸ਼ਰਮਾ, ਕੰਪਿਊਟਰ ਸਾਇੰਸ ਵਿਭਾਗ ਨੇ ਸਟੇਜ ਸੰਚਾਲਨ ਕੀਤਾ ਅਤੇ ਪ੍ਰਾਸਪੈਕਟਸ ਦੇ ਮੁੱਖ ਦ੍ਰਿਸ਼ਟੀਕੋਣਾਂ 'ਤੇ ਚਰਚਾ ਕੀਤੀ। ਇਸ ਸਮਾਗਮ ਵਿੱਚ ਪ੍ਰੀਖਿਆ ਕੰਟਰੋਲਰ ਡਾ.ਅਜੀਤ ਕੁਮਾਰ, ਵਿਦਿਆਰਥੀ ਭਲਾਈ ਦੇ ਡੀਨ ਡਾ.ਗੁਰਦੀਪ ਸਿੰਘ, ਡਾ.ਨੀਨਾ ਸਰੀਨ, ਕਾਮਰਸ ਵਿਭਾਗ ਦੇ ਮੁਖੀ ਡਾ. ਡਾ: ਗਣੇਸ਼ ਸੇਠੀ, ਡਾ: ਵਰੁਣ ਜੈਨ ਅਤੇ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ।
Punjab Bani 30 April,2024
ਭਾਰਤੀ ਨਾਗਰਿਕ ਨੂੰ 15 ਸਾਲ ਦੀ ਸੁਣਾਈ ਸਜਾ
ਭਾਰਤੀ ਨਾਗਰਿਕ ਨੂੰ 15 ਸਾਲ ਦੀ ਸੁਣਾਈ ਸਜਾ ਲੰਡਨ, 30 ਅਪਰੈਲ ਆਪਣੀ 19 ਸਾਲਾ ਭਾਰਤੀ ਨਾਗਰਿਕ ਪਤਨੀ ਮਹਿਕ ਸ਼ਰਮਾ ਦੇ ਕਤਲ ਦਾ ਦੋਸ਼ੀ 24 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸ ਦੀ ਘੱਟੋ-ਘੱਟ ਮਿਆਦ 15 ਸਾਲ ਹੋਵੇਗੀ। ਸਾਹਿਲ ਸ਼ਰਮਾ, ਜੋ ਭਾਰਤੀ ਨਾਗਰਿਕ ਵੀ ਹੈ, ਨੂੰ ਮਹਿਕ ਦੇ ਕਤਲ ਦੇ ਸ਼ੱਕ ਵਿੱਚ ਘਟਨਾ ਸਥਾਨ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਮਹਿਕ ਜ਼ਖ਼ਮੀ ਹਾਲਤ ’ਚ ਘਰ ਅੰਦਰੋਂ ਮਿਲੀ ਸੀ। ਉਸ ’ਤੇ ਜ਼ਖ਼ਮ ਦੇ ਗੰਭੀਰ ਨਿਸ਼ਾਨ ਸਨ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਉਸ ਨੂੰ ਕਿੰਗਸਟਨ ਕਰਾਊਨ ਕੋਰਟ ਵਿਚ ਸਜ਼ਾ ਸੁਣਾਈ ਗਈ।
Punjab Bani 30 April,2024
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ
ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ ਨਰਾਇਣਪੁਰ, 30 ਅਪਰੈਲ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਮਹਿਲਾ ਸਣੇ 7 ਨਕਸਲੀ ਮਾਰੇ ਜਾ ਚੁੱਕੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ‘ਡਿਸਟ੍ਰਿਕਟ ਰਿਜ਼ਰਵ ਗਾਰਡ’ (ਡੀਆਰਜੀ) ਅਤੇ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੇ ਜਵਾਨਾਂ ਦੀ ਸਾਂਝੀ ਟੀਮ ਸਰਹੱਦੀ ਖੇਤਰ ਦੇ ਅਬੂਝਮਾਦ ਇਲਾਕੇ ‘ਚ ਨਕਸਲੀਆਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ। ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਮੁਕਾਬਲਾ ਜਾਰੀ ਹੈ।
Punjab Bani 30 April,2024
ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ
ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਤਿੰਨ ਰੋਜ਼ਾ ਧਾਰਮਕ ਸਮਾਗਮ ਕੀਰਤਨ ਦਰਬਾਰ ਨਾਲ ਸਮਾਪਤ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਕੀਤਾ ਨਿਹਾਲ, ਸੰਗਤਾਂ ਨੇ ਕੀਤੀ ਆਤਿਸ਼ਬਾਜ਼ੀ ਪਟਿਆਲਾ 30 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਤੇ ਸਜਾਵਟ ਨੇ ਸਾਰਿਆਂ ਦਾ ਧਿਆਨ ਖਿੱਚਿਆ, ਉਥੇ ਹੀ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਤਿਸ਼ਬਾਜ਼ੀ ਕਰਕੇ ਪ੍ਰਕਾਸ਼ ਦਿਹਾੜਾ ਧੂਮਧਾਮ ਢੰਗ ਨਾਲ ਮਨਾਇਆ। ਗੁਰਦੁਆਰਾ ਸਾਹਿਬ ਵਿਖੇ ਦੇਰ ਰਾਤ ਦੀਵਾਨ ਹਾਲ ਵਿਖੇ ਕਥਾ ਵਿਚਾਰ ਗਿਆਨੀ ਕੁਲਵੰਤ ਸਿੰਘ ਨੇ ਸੰਗਤਾਂ ਨਾਲ ਸਾਂਝ ਪਾਈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ, ਭਾਈ ਦਵਿੰਦਰ ਸਿੰਘ ਅਕਾਲ ਆਸ਼ਰਮ ਸੋਹਾਣਾ, ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਨੇ ਗੁਰ ਸ਼ਬਦ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਸਂਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਅਪਾਰ ਕਿਰਪਾ ਸਦਕਾ ਹੀ ਸੰਗਤ ਇਨ੍ਹਾਂ ਦੀਵਾਨਾਂ ’ਚ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਾਣੀ ਭਗਤੀ ਅਤੇ ਸ਼ਕਤੀ ਪ੍ਰਦਾਨ ਕਰਦੀ ਹੈ ਅਤੇ ਆਪ ਜੀ ਵੱਲੋਂ ਮਨੁੱਖੀ ਹੱਕਾਂ ਦੀ ਰਾਖੀ ਲਈ ਦਿੱਤੀ ਸ਼ਹਾਦਤ ਨੇ ਅਜਿਹੀ ਜੀਵਨ ਜਾਂਚ ਦਿੱਤੀ ਹੈ, ਜਿਸ ਦੀ ਇਤਿਹਾਸ ਅੰਦਰ ਕਿਤੇ ਵੀ ਅਨੌਖੀ ਮਿਸਾਲ ਨਹੀਂ ਮਿਲਦੀ। ਗੁਰੂ ਸਾਹਿਬ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ’ਤੇ ਅਪਾਰ ਕਿਰਪਾ ਹੁੰਦੀ ਅਤੇ ਸਮਾਜਕ ਬੰਧਨਾਂ ਤੋਂ ਮੁਕਤੀ ਮਿਲਣ ਦੇ ਨਾਲ ਪ੍ਰਮਾਤਮਾ ਨੂੰ ਪਾਉਣ ਦਾ ਮਾਰਗ ਵੀ ਦਰਸ਼ਨ ਹੁੰਦਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਧਾਰਮਕ ਸਮਾਗਮ ਦੀ ਸਫਲਤਾ ਲਈ ਸਹਿਯੋਗ ਕਰਨ ਵਾਲੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਸਿਰੋਪਾਓ ਅਤੇ ਸਨਮਾਨ ਚਿਨ੍ਹ ਦੇ ਕੇ ਨਿਵਾਜਿਆ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਗਿਆਨੀ ਪਿ੍ਰਤਪਾਲ ਸਿੰਘ, ਗਿਆਨੀ ਫੂਲਾ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ, ਸਿਮਰਨ ਗਰੇਵਾਲ, ਭਵਨਪੁਨੀਤ ਸਿੰਘ, ਤਰਲੋਕ ਸਿੰਘ ਤੋਰਾ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Punjab Bani 30 April,2024
ਜੰਗ ਦੇ ਕਾਰਨ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
ਜੰਗ ਦੇ ਕਾਰਨ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ ਵਾਸ਼ਿੰਗਟਨ, 30 ਅਪਰੈਲ ਇਜ਼ਰਾਈਲ-ਹਮਾਸ ਜੰਗ ਕਾਰਨ ਇਸ ਮਹੀਨੇ ਕੋਲੰਬੀਆ ਯੂਨੀਵਰਸਿਟੀ ਵਿੱਚ ਪ੍ਰਦਰਸ਼ਨਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਹੋਰ ਕੈਂਪਸਾਂ ਵਿੱਚ ਵੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀਆਂ ਨੂੰ ਉਨ੍ਹਾਂ ਕੰਪਨੀਆਂ ਤੋਂ ਵੱਖ ਹੋਣ ਦੀ ਮੰਗ ਕਰ ਰਹੇ ਹਨ, ਜੋ ਗਾਜ਼ਾ ਵਿੱਚ ਇਜ਼ਰਾਈਲ ਦੀਆਂ ਫੌਜੀ ਕੋਸ਼ਿਸ਼ਾਂ ਦਾ ਸਮਰਥਨ ਕਰ ਰਹੀਆਂ ਹਨ। ਨਿਊਯਾਰਕ ਪੁਲੀਸ ਨੇ 18 ਅਪਰੈਲ ਨੂੰ ਕੋਲੰਬੀਆ ਯੂਨੀਵਰਸਿਟੀ ‘ਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਦੇਸ਼ ਭਰ ‘ਚ ਗ੍ਰਿਫਤਾਰ ਪ੍ਰਦਰਸ਼ਨਕਾਰੀਆਂ ਦੀ ਗਿਣਤੀ 1,000 ਤੱਕ ਪਹੁੰਚ ਗਈ ਹੈ।
Punjab Bani 30 April,2024
ਹਾਦਸਾ : ਟਰੱਕ ਪਲਟਣ ਕਾਰਨ ਜੀਪ ਸਵਾਰ 6 ਵਿਅਕਤੀਆਂ ਦੀ ਮੌਤ
ਹਾਦਸਾ : ਟਰੱਕ ਪਲਟਣ ਕਾਰਨ ਜੀਪ ਸਵਾਰ 6 ਵਿਅਕਤੀਆਂ ਦੀ ਮੌਤ ਦਿਲੀ , 30 ਅਪਰੈਲ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ ਘੋਘਾ ਥਾਣਾ ਅਧੀਨ ਪੈਂਦੇ ਪਿੰਡ ਅਮਾਪੁਰ ਨੇੜੇ ਬੀਤੀ ਰਾਤ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਕੇ ਜੀਪ ’ਤੇ ਪਲਟਣ ਕਾਰਨ ਜੀਪ ਵਿੱਚ ਸਵਾਰ ਛੇ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਜ਼ਖ਼ਮੀ ਹੋ ਗਏ। ਜੀਪ ਵਿੱਚ ਸਵਾਰ ਵਿਅਕਤੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਤਿਅਮ ਮੰਡਲ (32), ਸੰਚਿਤ ਕੁਮਾਰ (18), ਅਭਿਸ਼ੇਕ ਕੁਮਾਰ (12), ਪੰਕਜ ਕੁਮਾਰ ਸਿੰਘ (35), ਅਮਿਤ ਦਾਸ (16) ਅਤੇ ਪਰਿਮਲ ਦਾਸ (42) ਵਜੋਂ ਹੋਈ ਹੈ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
Punjab Bani 30 April,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ -ਕਿਹਾ, ਰਾਜਨੀਤਿਕ ਪਾਰਟੀਆਂ ਤੇ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰ ਮਨਜੂਰੀਆਂ ਤੋਂ ਬਗੈਰ ਨਾ ਕਰਨ ਚੋਣ ਗਤੀਵਿਧੀਆਂ -ਰੈਲੀਆਂ, ਰੋਡ ਸ਼ੋਅ, ਜਨਤਕ ਮੀਟਿੰਗਾਂ, ਵਾਹਨਾਂ, ਦਫ਼ਤਰ ਖੋਲ੍ਹਣ ਆਦਿ ਦੀਆਂ ਮਨਜੂਰੀਆਂ ਅਗਾਊਂ ਲੈਣੀਆਂ ਯਕੀਨੀ ਬਣਾਉਣ ਦੀ ਹਦਾਇਤ -ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਾਹਮਣੇ ਆਉਣ 'ਤੇ ਹੋਵੇਗੀ ਕਾਰਵਾਈ-ਸ਼ੌਕਤ ਅਹਿਮਦ ਪਰੇ ਪਟਿਆਲਾ, 29 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਤੇ ਚੋਣ ਲੜਨ ਵਾਲੇ ਸੰਭਾਵੀਂ ਉਮੀਦਵਾਰਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਚੋਣ ਜਾਬਤੇ ਤੋਂ ਜਾਣੂ ਕਰਵਾਇਆ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਤੇ ਚੋਣ ਲੜਨ ਵਾਲੇ ਸੰਭਾਵੀ ਉਮੀਦਵਾਰ ਮਨਜੂਰੀਆਂ ਤੋਂ ਬਗੈਰ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ਨਾ ਕਰਨ ਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪੈਸਾ, ਸ਼ਰਾਬ, ਨਸ਼ੇ ਜਾਂ ਕਿਸੇ ਹੋਰ ਤਰ੍ਹਾਂ ਦਾ ਲਾਲਚ ਦੇਕੇ ਵੋਟਾਂ ਖਰੀਦਣ ਜਾਂ ਵੋਟਰਾਂ ਨੂੰ ਭਰਮਾ ਕੇ ਜਾਂ ਕਿਸੇ ਤਰ੍ਹਾਂ ਡਰਾ-ਧਮਕਾ ਕੇ ਵੋਟਾਂ ਪੁਆਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ ਜੇਕਰ ਅਜਿਹਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰ ਆਪਣੀਆਂ ਰੈਲੀਆਂ, ਰੋਡ ਸ਼ੋਅ, ਜਨਤਕ ਮੀਟਿੰਗਾਂ, ਵਾਹਨਾਂ, ਦਫ਼ਤਰ ਖੋਲ੍ਹਣ ਆਦਿ ਦੀਆਂ ਮਨਜੂਰੀਆਂ ਅਗਾਊਂ ਲੈਣੀਆਂ ਯਕੀਨੀ ਬਣਾਉਣ। ਇਹ ਮਨਜੂਰੀਆਂ ਐਨਕੋਰ ਐਪਲੀਕੇਸ਼ਨ ਰਾਹੀਂ ਪਰਮਿਸ਼ਨਜ 'ਤੇ ਜਾਕੇ ਚੋਣ ਕਮਿਸ਼ਨ ਵੱਲੋਂ ਨਿਸ਼ਚਤ ਸਮੇਂ ਦੇ ਅੰਦਰ-ਅੰਦਰ ਆਨਲਾਈਨ ਅਤੇ ਜੇਕਰ ਸਮਾਂ ਘੱਟ ਹੋਵੇ ਤਾਂ ਇਹ ਏ.ਆਰ.ਓਜ ਦੇ ਦਫ਼ਤਰਾਂ ਵਿੱਚੋਂ ਮੈਨੁਅਲੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੇ ਹਲਕਾ ਪੱਧਰ 'ਤੇ ਤਾਇਨਾਤ ਪਰਮਿਸ਼ਨ ਸੈਲ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ, ਕਿਉਂਕਿ ਚੋਣ ਜਾਬਤੇ ਦੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਨਾਮਜਦਗੀ ਦਾਖਲ ਕਰਨ ਲਈ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ 14 ਮਈ ਤੱਕ ਨੌਮੀਨੇਸ਼ਨ ਦਾਖਲ ਕੀਤੀ ਜਾ ਸਕੇਗੀ। ਇਸ ਲਈ ਨੌਮੀਨੇਸ਼ਨ ਸੈੱਟ ਚੋਣ ਦਫ਼ਤਰ ਵੱਲੋਂ ਮੁਹਈਆ ਕਰਵਾਏ ਜਾ ਰਹੇ ਹਨ, ਇਸ ਲਈ ਉਮੀਦਵਾਰ ਲੋੜੀਂਦੀ ਜਾਣਕਾਰੀ ਐਫੀਡੇਵਿਟ 26 ਵਿੱਚ ਲਾਜਮੀ ਭਰਨ ਅਤੇ ਆਪਣੇ ਵਿਰੁੱਧ ਦਰਜ ਕੇਸ ਬਾਰੇ ਜਾਣਕਾਰੀ ਦਾ ਇਸ਼ਤਿਹਾਰ ਚੋਣ ਪ੍ਰਚਾਰ ਦੌਰਾਨ 3 ਵਾਰ ਅਖ਼ਬਾਰ ਤੇ ਟੀ ਵੀ ਚੈਨਲ 'ਤੇ ਪ੍ਰਕਾਸ਼ਤ ਕਰਵਾਉਣਾ ਲਾਜਮੀ ਹੋਵੇਗਾ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਲੜਨ ਲਈ 95 ਲੱਖ ਰੁਪਏ ਖਰਚ ਕਰਨ ਦੀ ਸੀਮਾ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਉਮੀਦਵਾਰ ਰੀਪ੍ਰੀਜੈਂਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 77 (1) ਅਨੁਸਾਰ ਖ਼ਰਚੇ ਦਾ ਪੂਰਾ ਹਿਸਾਬ ਰੱਖਣਗ ਤੇ ਚੋਣਾਂ ਦੌਰਾਨ ਕੀਤੇ ਖਰਚ ਲਈ ਵੱਖਰਾ ਖਾਤਾ ਖੁਲਵਾਉਣਗੇ। ਇਸ ਤੋਂ ਇਲਾਵਾ ਆਰ.ਪੀ ਐਕਟ ਦੀ ਧਾਰਾ 78 ਅਨੁਸਾਰ ਗਿਣਤੀ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਚੋਣ ਖ਼ਰਚੇ ਦਾ ਹਿਸਾਬ ਜ਼ਿਲ੍ਹਾ ਚੋਣ ਅਫ਼ਸਰ ਪਾਸ ਲਾਜਮੀ ਜਮ੍ਹਾਂ ਕਰਵਾਉਣਾ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਕਿਸੇ ਨਿਜੀ ਵਿਅਕਤੀ ਦੀ ਜਾਇਦਾਦ ਉਪਰ ਕੋਈ ਪੈਂਫਲੇਟ, ਪ੍ਰਚਾਰ ਸਮੱਗਰੀ ਦਾ ਬੈਨਰ ਤੇ ਪੋਸਟਰ ਆਦਿ ਲਗਾਉਣ ਲਈ ਸਬੰਧਤ ਵਿਅਕਤੀ ਦੀ ਸਹਿਮਤੀ ਅਨੈਕਚਰ ਓ ਵਿੱਚ ਭਰਵਾ ਲਈ ਜਾਵੇ ਤੇ ਇਸ ਨੂੰ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਇਆ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਇਸ ਨੂੰ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ ਤਹਿਤ ਲੈਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਸਰਕਾਰੀ ਗੱਡੀ ਚੋਣ ਪ੍ਰਚਾਰ ਜਾਂ ਕਿਸੇ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਨਾ ਵਰਤੀ ਜਾਵੇ ਅਤੇ ਨਾ ਹੀ ਸਰਕਾਰੀ ਇਮਾਰਤਾਂ ਜਾਂ ਸਰਕਾਰੀ ਮਸ਼ੀਨਰੀ 'ਤੇ ਕੋਈ ਪ੍ਰਚਾਰ ਸਮੱਗਰੀ ਲਗਾਈ ਜਾਵੇ। ਕਿਸੇ ਧਾਰਮਿਕ ਅਸਥਾਨ 'ਤੇ ਚੋਣ ਪ੍ਰਚਾਰ ਨਾ ਕੀਤਾ ਜਾਵੇ ਤੇ ਨਾ ਹੀ ਧਰਮ, ਜਾਤੀ, ਕਿਸੇ ਸੰਪਰਦਾਇ ਆਦਿ ਦੇ ਨਾ 'ਤੇ ਗ਼ਲਤ ਪ੍ਰਚਾਰ ਕੀਤਾ ਜਾਵੇ। ਚੋਣ ਜਾਬਤੇ ਅਤੇ ਸਬੰਧਤ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਪ੍ਰ੍ਰਸ਼ਾਸਨ ਨੂੰ ਸਹਿਯੋਗ ਦੇਣ, ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਪੂਰੀ ਤਰ੍ਹਾਂ ਪਾਬੰਦ ਹੈ ਕਿ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਭੈਅ ਮੁਕਤ ਕਰਵਾਈਆਂ ਜਾਣ। ਮੀਟਿੰਗ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਮੌਜੂਦ ਸਨ।
Punjab Bani 29 April,2024
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ - ਤੁਰਕੀ ਅਧਾਰਤ ਹੈਰੋਇਨ ਸਮੱਗਲਰ ਨਵਪ੍ਰੀਤ ਉਰਫ ਨਵ ਇਸ ਸਿੰਡੀਕੇਟ ਦਾ ਮਾਸਟਰਮਾਈਂਡ: ਡੀਜੀਪੀ ਗੌਰਵ ਯਾਦਵ - ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ - ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ - ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ: ਡੀਜੀਪੀ ਪੰਜਾਬ - ਪੁਲਿਸ ਨੇ ਸਤਨਾਮ ਸਿੰਘ ਕੋਲੋਂ 8 ਕਿਲੋ ਹੈਰੋਇਨ, ਜਦਕਿ ਬਾਕੀ 40 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਉਸਦੀ ਧੀ ਅਤੇ ਜਵਾਈ ਕੋਲੋਂ ਕੀਤੀ ਬਰਾਮਦ: ਸੀਪੀ ਜਲੰਧਰ ਸਵਪਨ ਸ਼ਰਮਾ ਚੰਡੀਗੜ੍ਹ/ਜਲੰਧਰ, 29 ਅਪ੍ਰੈਲ: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਨਵਾਂਸ਼ਹਿਰ ਜੋ ਮੌਜੂਦਾ ਸਮੇਂ ਹੁਸ਼ਿਆਰਪੁਰ ਦੇ ਸੁਭਾਸ਼ ਨਗਰ ਵਿਖੇ ਰਹਿ ਰਿਹਾ ਹੈ; ਉਸ ਦੀ ਧੀ ਅਮਨ ਰੋਜ਼ੀ ਅਤੇ ਉਸ ਦੇ ਜਵਾਈ ਹਰਦੀਪ ਸਿੰਘ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਤਿੰਨ ਲਗਜ਼ਰੀ ਕਾਰਾਂ, ਜਿਨ੍ਹਾਂ ਵਿਚ ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸ਼ਾਮਲ ਹਨ, ਜ਼ਬਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕਬਜ਼ੇ ਵਿਚੋਂ ਕੈਸ਼ ਕਾਉਂਟਿੰਗ ਮਸ਼ੀਨ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਡਰੱਗ ਸਿੰਡੀਕੇਟ ਦਾ ਨੈਟਵਰਕ 5 ਦੇਸ਼ਾਂ - ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਅਤੇ ਸਥਾਨਕ ਨੈਟਵਰਕ ਦੋ ਸੂਬਿਆਂ - ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ ਹੋਇਆ ਹੈ ਅਤੇ ਇਹ ਸਿੰਡੀਕੇਟ ਸਰਹੱਦ ਪਾਰ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਸ ਖੇਪ ਨੂੰ ਭਾਰਤ ਵਿੱਚ ਭੇਜਣ ਲਈ ਗੁਜਰਾਤ ਦੇ ਸਮੁੰਦਰੀ ਮਾਰਗ ਅਤੇ ਜੰਮੂ-ਕਸ਼ਮੀਰ ਦੇ ਮੈਦਾਨੀ ਰਸਤੇ ਦੀ ਵਰਤੋਂ ਕੀਤੀ ਗਈ ਸੀ। ਡੀਜੀਪੀ ਨੇ ਦੱਸਿਆ ਕਿ ਤੁਰਕੀ ਅਧਾਰਤ ਹੈਰੋਇਨ ਸਮੱਗਲਰ, ਜਿਸ ਦੀ ਪਛਾਣ ਨਵਪ੍ਰੀਤ ਸਿੰਘ ਉਰਫ ਨਵ ਵਜੋਂ ਹੋਈ ਹੈ, ਇਸ ਸਿੰਡੀਕੇਟ ਦਾ ਮਾਸਟਰਮਾਈਂਡ ਹੈ। ਜ਼ਿਕਰਯੋਗ ਹੈ ਕਿ 2021 ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਜ਼ਬਤ ਕੀਤੀ 350 ਕਿਲੋ ਹੈਰੋਇਨ ਦੀ ਤਸਕਰੀ ਵਿੱਚ ਨਵਪ੍ਰੀਤ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਵਾਈ-ਪੁਆਇੰਟ ਭਗਤ ਸਿੰਘ ਕਾਲੋਨੀ ਬਾਈਪਾਸ ਨੇੜੇ ਵਿਸ਼ੇਸ਼ ਨਾਕਾ ਲਗਾਇਆ ਗਿਆ ਅਤੇ ਚੈਕਿੰਗ ਦੌਰਾਨ ਟੋਇਟਾ ਇਨੋਵਾ ਕਾਰ ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.08-ਡੀ.ਐਸ.-2958 ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ ਅਤੇ ਉਸਦੇ ਵਾਹਨ ਦੀ ਤਲਾਸ਼ੀ ਲੈਣ 'ਤੇ ਗੱਡੀ ਦੇ ਅੰਦਰ ਰੱਖੇ ਬੈਗ ਵਿੱਚ ਛੁਪਾ ਕੇ ਰੱਖੀ 8 ਕਿਲੋ ਹੈਰੋਇਨ ਬਰਾਮਦ ਹੋਈ। ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸਤਨਾਮ ਨੇ ਖੁਲਾਸਾ ਕੀਤਾ ਕਿ ਉਸਦੀ ਧੀ ਅਮਨ ਰੋਜ਼ੀ ਵਿੱਤੀ ਰਿਕਾਰਡ ਦੀ ਸਾਂਭ ਸੰਭਾਲ ਕਰਦੀ ਸੀ ਅਤੇ ਉਸਦਾ ਜਵਾਈ ਹਰਦੀਪ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਦੀ ਵੰਡ ਦਾ ਕੰਮ ਕਰਦਾ ਸੀ ਅਤੇ ਆਉਣ-ਜਾਣ ਲਈ ਉਹ ਅਕਸਰ ਵੱਖ-ਵੱਖ ਵਾਹਨਾਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਨਕੋਦਰ, ਜਲੰਧਰ ਰੋਡ ਤੋਂ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 40 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ, ਦੋ ਵਾਹਨ ਅਤੇ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਹੋਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਸਾਲ 2017 'ਚ ਨਸ਼ੇ ਨਾਲ ਸਬੰਧਤ ਮਾਮਲੇ ਵਿੱਚ ਹੁਸ਼ਿਆਰਪੁਰ ਜੇਲ ‘ਚ ਕੈਦ ਦੌਰਾਨ ਦੋਸ਼ੀ ਸਤਨਾਮ ਸਿੰਘ ਨੇ ਨਸ਼ੇ ਦੇ ਵੱਡੇ ਸਰਗਨਿਆਂ ਨਾਲ ਹੱਥ ਮਿਲਾਇਆ ਅਤੇ ਜ਼ਮਾਨਤ ਮਿਲਣ ਉਪਰੰਤ ਵੱਡੀ ਮਾਤਰਾ 'ਚ ਹੈਰੋਇਨ ਮੰਗਵਾਉਣੀ ਸ਼ੁਰੂ ਕਰ ਦਿੱਤੀ । ਦੱਸਣਯੋਗ ਹੈ ਕਿ ਸਾਲ 2023 ਵਿੱਚ, ਸਤਨਾਮ ਦੇ ਪੁੱਤਰ ਮਨਜੀਤ ਸਿੰਘ ਨੂੰ ਵੀ ਜੰਮੂ ਵਿੱਚ ਇੱਕ ਹੋਰ ਡਰੱਗ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਸਦਕਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, ਪੈਸੇ, ਵਾਹਨਾਂ ਅਤੇ ਹੋਰ ਸਮਾਨ ਦੀ ਬਰਾਮਦਗੀ ਹੋਈ ਸੀ।
Punjab Bani 29 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ - ਸਟਾਫ਼ ਲਈ ਪੀਣ ਵਾਲਾ ਪਾਣੀ, ਛਾਂ, ਵੇਟਿੰਗ ਏਰੀਆ ਅਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ - ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ - ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿੱਥੇ ਛਾਂ, ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਨਿਆਂ ਦੇ ਸੁਚਾਰੂ ਪ੍ਰਬੰਧ ਹੋਣ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਪੱਤਰ ਵਿੱਚ ਅਧਿਕਾਰੀਆਂ ਨੂੰ ਸਾਰੇ ਸਿਖਲਾਈ ਸਥਾਨਾਂ, ਡਿਸਪਰਸਲ ਤੇ ਕੁਲੈਕਸ਼ਨ ਸੈਂਟਰਾਂ, ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਦਵਾਈਆਂ (ਓ.ਆਰ.ਐਸ. ਘੋਲ ਆਦਿ) ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕਰਨ ਲਈ ਕਿਹਾ ਹੈ। ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਸਟਾਫ਼ ਲਈ ਕੂਲਰ, ਰਿਫਰੈਸ਼ਮੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ, ਗਰਮੀ ਤੋਂ ਰਾਹਤ ਲਈ ਟੈਟਾਂ ਦਾ ਢੁਕਵਾਂ ਪ੍ਰਬੰਧ, ਸੰਕੇਤਕ ਚਿੰਨ੍ਹਾਂ ਦੀ ਵਿਵਸਥਾ ਅਤੇ ਪੋਲਿੰਗ ਪਾਰਟੀ ਦੇ ਕੁਲੈਕਸ਼ਨ ਸੈਂਟਰਾਂ 'ਤੇ ਪਹੁੰਚਣ ਅਤੇ ਪੋਲਿੰਗ ਸਮੱਗਰੀ ਸੌਂਪਣ ਤੋਂ ਬਾਅਦ ਪੋਲਿੰਗ ਸਟਾਫ਼ ਨੂੰ ਘਰ ਛੱਡਣ ਲਈ ਆਵਾਜਾਈ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਚੋਣ ਸਮੱਗਰੀ ਜਮ੍ਹਾਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨ 'ਤੇ ਪੋਲਿੰਗ ਸਟਾਫ਼, ਮਾਈਕਰੋ ਆਬਜ਼ਰਵਰਾਂ ਅਤੇ ਸੁਰੱਖਿਆ ਸਟਾਫ਼ (ਪੁਲਿਸ ਅਤੇ ਸੀ.ਏ.ਪੀ.ਐਫ. ਦੋਵੇਂ) ਲਈ ਬਿਸਤਰਿਆਂ, ਰਿਫਰੈਸ਼ਮੈਂਟ, ਸਾਫ਼-ਸੁਥਰੇ ਪਖਾਨੇ ਅਤੇ ਮੈਡੀਕਲ ਸੁਵਿਧਾਵਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜਿੱਥੇ ਪੋਲਿੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ਸਥਿਤ ਹਨ, ਵਿੱਚ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਖਾਣੇ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਗਰਮੀ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਵੋਟਰ ਪੋਲਿੰਗ ਸਟੇਸ਼ਨਾਂ 'ਤੇ ਦੇਰੀ ਨਾਲ ਪਹੁੰਚ ਸਕਦੇ ਹਨ ਅਤੇ ਸ਼ਾਮ 6.00 ਵਜੇ ਤੋਂ ਬਾਅਦ ਵੀ ਵੋਟਿੰਗ ਲਈ ਕਤਾਰ ਲੱਗਣ ਦੀ ਸੰਭਾਵਨਾ ਹੈ, ਜਿਸ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਰੋਸ਼ਨੀ ਲਈ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ। ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ 'ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।
Punjab Bani 29 April,2024
ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ
ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ ਗੁਰੂ ਸਾਹਿਬ ਦੀ ਰਚਿਤ ਬਾਣੀ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ : ਗਿਆਨੀ ਜਗਤਾਰ ਸਿੰਘ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ ਪਟਿਆਲਾ 29 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਜਿਥੇ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ, ਉਥੇ ਹੀ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜੂਰੀ ਰਾਗੀ ਭਾਈ ਸਤਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਦੌਰਾਨ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਮੁੱਖਵਾਕ ਲਿਆ ਅਤੇ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੀਪਮਾਲਾ ਕਰਵਾਏ ਅਤੇ ਦੇਰ ਰਾਤ ਤੱਕ ਧਾਰਮਕ ਦੀਵਾਨ ਵਿਖੇ ਸਜਾਏ ਗਏ। ਇਸ ਦੌਰਾਨ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਕਥਾ ਪ੍ਰਵਾਹ ਰਾਹੀਂ ਨਿਹਾਲ ਕੀਤਾ ਕਰਦਿਆਂ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਤਿਹਾਸ ਅੰਦਰ ਹਿੰਦ ਦੀ ਚਾਦਰ ਕਰਕੇ ਜਾਣੇ ਜਾਂਦੇ ਗੁਰੂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਜੀਵਨ ਅੰਦਰ ਜ਼ਬਰ ਜ਼ੁਲਮ ਦੇ ਖਿਲਾਫ਼ ਇਕ ਲੜਾਈ ਲੜੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਆਪ ਜੀ ਦੀ ਬਾਣੀ ਮਾਨਵਤਾ ਦਾ ਕਲਿਆਣ ਕਰਦੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਕਾਲ ਵਿਚ ਕਸ਼ਮੀਰੀ ਪੰਡਤਾਂ ਨੇ ਸ੍ਰੀ ਗੁਰੂ ਸਾਹਿਬ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਦੀ ਫਰਿਆਦ ਮੰਨ ਕੇ ਆਪਣੀ ਅਦੁੱਤੀ ਸ਼ਹਾਦਤ ਦਿੱਤੀ। ਨੌਵੇਂ ਪਾਤਸ਼ਾਹ ਦਾ ਜੀਵਨ ਇਤਿਹਾਸ ਅਤੇ ਵਿਚਾਰਧਾਰਾ ਸਮੁੱਚੀ ਮਾਨਵਤਾ ਨੂੰ ਧਰਮ ’ਚ ਦਿ੍ਰੜ ਰਹਿਣ ਦਾ ਮਾਰਗ ਵਿਖਾਉਂਦੀ ਹੈ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਅਤੇ ਭਾਈ ਜਬਰਤੋੜ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਮੈਨੇਜਰ ਕਰਨੈਲ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਮੇਤ ਪੁੱਜੇ ਹਜੂਰੀ ਰਾਗੀ ਕੀਰਤਨੀਆਂ ਸਮੇਤ ਸਖਸ਼ੀਅਤਾਂ ਨੂੰ ਵੀ ਸਨਮਾਨਤ ਕੀਤਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਸੇਵ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰ ਸਿੰਘ ਚੱਢਾ, ਤਰਲੋਕ ਸਿੰਘ ਤੋਰਾ ਅਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ। (ਡੱਬੀ) ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ‘ਅੰਮਿ੍ਰਤ ਸੰਚਾਰ’ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ‘ਅੰਮਿ੍ਰਤ ਸੰਚਾਰ’ ਵੀ ਕਰਵਾਇਆ। ਇਸ ਦੌਰਾਨ ਪੰਜ ਪਿਆਰਿਆਂ ਪਾਸੋਂ 50 ਦੇ ਕਰੀਬ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਹੈਡ ਗ੍ਰੰਥੀ ਗਿਆਨੀ ਅਕਾਲੀ ਫੂਲਾ ਸਿੰਘ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦਾ ਮਾਰਗ ਵਿਖਾਇਆ।
Punjab Bani 29 April,2024
ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ
ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ ਅੰਮ੍ਰਿਤਸਰ: ਖੱਡੂਰ ਸਾਹਿਬ ਤੋਂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਚ ਉਤਾਰੇ ਜਾਣ ਤੋਂ ਬਾਅਦ ਵਲਟੋਹਾ ਨੇ ਇੱਕ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਚੋਣ ਲੜਨ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਇਸ ਬਾਰੇ ਗੱਲ ਕੀਤੀ ਸੀ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਉਨ੍ਹਾਂ ਨੂੰ ਸਾਥ ਦੇਣ ਦਾ ਵਾਅਦਾ ਕੀਤਾ ਸੀ। ਜ਼ਿਕਰਯੋਗ ਹੈ ਕਿ ਜਿੱਥੇ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ ਓਥੇ ਹੀ ਡਿਬਰੂਗੜ੍ਹ ਦੀ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਖੱਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਵਲਟੋਹਾ ਦੇ ਨਾਮ ਦਾ ਐਲਾਨ ਹੋਣ ਤੋਂ ਬਾਅਦ ਵਲਟੋਹਾ ਨੇ ਕਿਹਾ ਕਿ ਉਹ ਹਮੇਸ਼ਾ ਪੰਥ ਦੀ ਗੱਲ ਕਰਦੇ ਰਹੇ ਹਨ। ਉਨ੍ਹਾਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਓਥੇ ਹੀ ਡਿਬਰੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਇਸਦੇ ਸਾਥੀਆਂ ਦੀ ਰਿਹਾਈ ਲਈ ਵੀ ਸਰਕਾਰ ਦੇ ਵਿਰੋਧ ਵਿੱਚ ਖੜਾ ਰਿਹਾ ਹਾਂ।
Punjab Bani 29 April,2024
ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ
ਰਾਘਵ ਚਢਾ ਦੀ ਵਿਜੇ ਮਾਲਿਆ ਨਾਲ ਤੁਲਨਾ ਕਰਨ ਤੇ ਪੁਲਸ ਨੇ ਇੱਕ ਯੂ ਟਿਊਬ ਚੈਨਲ ਵਿਰੁੱਧ ਮਾਮਲਾਕੀਤਾ ਦਰਜ ਲੁਧਿਆਣਾ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ( ਦੀ ਭਗੌੜੇ ਵਿਜੈ ਮਾਲਿਆ ਨਾਲ ਕਥਿਤ ਤੌਰ 'ਤੇ ਤੁਲਨਾ ਕਰਨ 'ਤੇ ਪੰਜਾਬ ਪੁਲਿਸ ਨੇ ਇਕ ਯੂ-ਟਿਊਬ ਚੈਨਲ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਪੰਜਾਬ ਪੁਲਿਸ ਨੇ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸ਼ਿਮਲਾਪੁਰੀ ਵਿਖੇ ਦਰਜ ਕੀਤਾ ਹੈ।
Punjab Bani 29 April,2024
ਰਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੀਟ ਤੋ ਕਰਨਗੇ ਪੱਤਰ ਦਾਖਲ
ਰਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੀਟ ਤੋ ਕਰਨਗੇ ਪੱਤਰ ਦਾਖਲ ਲਖਨਊ : ਰੱਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੋਮਵਾਰ ਨੂੰ ਭਾਜਪਾ ਦੇ ਸੂਬਾ ਹੈੱਡਕੁਆਰਟਰ ਤੋਂ ਰਾਜਨਾਥ ਸਿੰਘ ਦਾ ਨਾਮਜ਼ਦਗੀ ਜਲੂਸ ਸ਼ੁਰੂ ਹੋਵੇਗਾ। ਨਾਮਜ਼ਦਗੀ ਜਲੂਸ ਹਜ਼ਰਤਗੰਜ ਤੋਂ ਹੁੰਦੇ ਹੋਏ ਪਰਿਵਰਤਨ ਚੌਕ ਤੋਂ ਸਿਹਤ ਭਵਨ ਤਿਰਹੇ ਪਹੁੰਚੇਗਾ। ਇਸ ਦੌਰਾਨ ਭਾਰੀ ਭੀੜ ਹੋਣ ਦੀ ਸੰਭਾਵਨਾ ਹੈ। ਇਸ ਲਈ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਫਿਕ ਵਿਵਸਥਾ ਬਦਲੀ ਰਹੇਗੀ। ਆਮ ਵਾਹਨ ਬਦਲਵੇਂ ਰਸਤਿਆਂ ਤੋਂ ਲੰਘਣਗੇ।
Punjab Bani 29 April,2024
ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ
ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। 'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਹੈ ਕਿ ਕੇਂਦਰ ਦੇ ਇਸ਼ਾਰੇ 'ਤੇ ਤਿਹਾੜ 'ਚ ਤਾਮਾਮ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਜੇਲ੍ਹ 'ਚ ਕੈਦੀਆਂ ਦੇ ਕਤਲ ਤਕ ਹੋ ਰਹੇ ਤੇ ਕੈਦੀਆਂ ਦੇ ਸਿਰ ਪਾੜੇ ਜਾ ਰਹੇ ਹਨ, ਉਸ ਜੇਲ੍ਹ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨਾਲ ਖਿਲਵਾੜ ਹੋ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਜੇਲ੍ਹ ਵਿਚ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਦਾ ਗਠਜੋੜ 'ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਜਾਣ 'ਤੇ ਸੰਜੇ ਸਿੰਘ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਪਵੇਗਾ, ਇਸ ਵਾਰ ਮੋਦੀ ਸਰਕਾਰ ਖਿਲਾਫ ਲੋਕ ਚੋਣ ਲੜ ਰਹੇ ਹਨ।
Punjab Bani 29 April,2024
ਕੋਟਾ ਵਿੱਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
ਕੋਟਾ ਵਿੱਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ ਜੈਪੁਰ : ਦੇਸ਼ 'ਚ ਕੋਚਿੰਗ ਹੱਬ ਵਜੋਂ ਮਸ਼ਹੂਰ ਰਾਜਸਥਾਨ ਦੇ ਕੋਟਾ 'ਚ ਕੋਚਿੰਗ ਦੇ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕੋਟਾ 'ਚ ਦੀ ਤਿਆਰੀ ਕਰ ਰਹੇ 20 ਸਾਲਾ ਵਿਦਿਆਰਥੀ ਸੁਮਿਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੁਮਿਤ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਸੀ। ਉਹ ਇੱਕ ਸਾਲ ਤੋਂ ਕੋਟਾ ਦੇ ਕੁਨਹੜੀ ਇਲਾਕੇ ਵਿੱਚ ਇੱਕ ਹੋਸਟਲ ਵਿੱਚ ਰਹਿ ਕੇ ਇੱਕ ਨਿੱਜੀ ਕੋਚਿੰਗ ਸੰਸਥਾ ਵਿੱਚ ਿਆਰੀ ਕਰ ਰਿਹਾ ਸੀ।
Punjab Bani 29 April,2024
ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ
ਹਾਦਸਾ : ਦੋ ਗੱਡੀਆਂ ਦੇ ਟਕਰਾਉਣ ਕਾਰਨ 8 ਵਿਅਕਤੀਆਂ ਦੀ ਮੌਤ ਦਿਲੀ 29 ਅਪਰੈਲ ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿਚ ਸੜਕ ਹਾਦਸੇ ਕਾਰਨ ਪੰਜ ਔਰਤਾਂ ਅਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਕਠੀਆ ਪਿੰਡ ਨੇੜੇ ਐਤਵਾਰ ਰਾਤ ਨੂੰ ਪਿਕਅੱਪ ਗੱਡੀ ਦੀ ਇਕ ਹੋਰ ਗੱਡੀ ਨਾਲ ਟੱਕਰ ਹੋਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ।
Punjab Bani 29 April,2024
ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਨਵੀਂ ਦਿੱਲੀ, 29 ਅਪਰੈਲ ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।
Punjab Bani 29 April,2024
ਹਾਦਸਾ : ਬੱਸ ਟਰੱਕ ਦੀ ਟੱਕਰ ਕਾਰਨ 6 ਦੇ ਕਰੀਬ ਲੋਕਾਂ ਦੀ ਮੌਤ, ਕਈ ਜ਼ਖਮੀ
ਹਾਦਸਾ : ਬੱਸ ਟਰੱਕ ਦੀ ਟੱਕਰ ਕਾਰਨ 6 ਦੇ ਕਰੀਬ ਲੋਕਾਂ ਦੀ ਮੌਤ, ਕਈ ਜ਼ਖਮੀ ਉਨਾਵ : ਉਨਾਵ-ਹਰਦੇਈ ਰੋਡ 'ਤੇ ਸਫੀਪੁਰ ਕੋਤਵਾਲੀ ਖੇਤਰ ਦੇ ਪਿੰਡ ਜਮਾਲਦੀਪੁਰ ਨੇੜੇ ਐਤਵਾਰ ਦੁਪਹਿਰ ਕਰੀਬ 3.30 ਵਜੇ ਬੰਗੜਮਾਊ ਵੱਲ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਨੂੰ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ 'ਚ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 15 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਫੀਪੁਰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਜਿੱਥੋਂ ਉਸ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਦਸੇ ਦੌਰਾਨ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
Punjab Bani 28 April,2024
ਬਹੁਜਨ ਸਮਾਜ ਪਾਰਟੀ ਨੇ ਦਵਿੰਦਰ ਰਾਮਗੜੀਆਂ ਨੂੰ ਉਤਾਰਿਆ ਚੋਣ ਮੈਦਾਨ ਵਿੱਚ
ਬਹੁਜਨ ਸਮਾਜ ਪਾਰਟੀ ਨੇ ਦਵਿੰਦਰ ਰਾਮਗੜੀਆਂ ਨੂੰ ਉਤਾਰਿਆ ਚੋਣ ਮੈਦਾਨ ਵਿੱਚ ਲੁਧਿਆਣਾ, 28 ਅਪਰੈਲ ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਆਪਣੇ 10ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਦੇ ਨਾਂ ਦਾ ਐਲਾਨ ਕੀਤਾ।
Punjab Bani 28 April,2024
ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ
ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭਾਜਪਾ ਨੇ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜ਼ਬੂਰ ਸੱਤ ਸੌ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਹੈ ਭਾਜਪਾ ਪਟਿਆਲਾ/ਨਾਭਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ 'ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ। ਐਨ.ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ 'ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ। ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜ਼ਾਰਾਂ ਕਿਸਾਨ ਭਾਜਪਾ ਕਾਰਨ ਸ਼ੰਭੂ ਬਾਰਡਰ 'ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਈ ਹੈ। ਪ੍ਰਨੀਤ ਕੌਰ ਦੀ ਕਾਰਜਸ਼ੈਲੀ ਹਮੇਸ਼ਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸ਼ਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮ੍ਰਿਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।
Punjab Bani 28 April,2024
ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ
ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ -ਜੰਮੂ ਯੂਨੀਵਰਸਿਟੀ ਦੇ ਤੋਂ ਪੁੱਜੇ ਪ੍ਰੋ. ਸੁਮਨ ਜਾਮਵਾਲ ਨੇ ਦਿੱਤਾ ਵਿਦਾਇਗੀ ਭਾਸ਼ਣ -ਤਕਰੀਬਨ 250 ਡੈਲੀਗੇਟ ਹੋਏ ਸ਼ਾਮਲ ਪਟਿਆਲਾ, 29 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਰਵਾਇਆ ਗਿਆ ਪੰਜਾਬ ਇਤਿਹਾਸ ਕਾਨਫ਼ਰੰਸ ਦਾ 54ਵਾਂ ਸੈਸ਼ਨ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਤਿੰਨ ਦਿਨ ਚੱਲੀ ਇਸ ਕਾਨਫ਼ਰੰਸ ਵਿੱਚ ਪੰਜਾਬ, ਦਿੱਲੀ, ਜੰਮੂ, ਹਿਮਾਚਲ ਪ੍ਰਦੇਸ਼ ਆਦਿ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਤਕਰੀਬਨ 250 ਡੈਲੀਗੇਟ ਸ਼ਾਮਲ ਹੋਏ। ਕਾਨਫ਼ਰੰਸ ਦੇ ਵਿਦਾਇਗੀ ਸੈਸ਼ਨ ਵਿੱਚ ਜੰਮੂ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਤੋਂ ਪੁੱਜੇ ਪ੍ਰੋ. ਸੁਮਨ ਜਾਮਵਾਲ ਨੇ ਵਿਦਾਇਗੀ ਭਾਸ਼ਣ ਦਿੱਤਾ। ਉਨ੍ਹਾਂ ਆਪਣੇ ਇਸ ਭਾਸ਼ਣ ਵਿੱਚ ਪੁਰਾਤਨ ਸਮੇਂ ਅਤੇ ਮੱਧਕਾਲੀ ਭਾਰਤ ਵਿੱਚ ਹੋਏ ਖੇਤੀ ਅੰਦੋਲਨਾਂ ਦੇ ਵਿਸ਼ੇ ਉੱਤੇ ਵਿਸਥਾਰ ਵਿੱਚ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਉਹ ਅੰਦੋਲਨ ਵਰਤਮਾਨ ਸਮੇਂ ਉੱਤੇ ਆਪਣੀ ਛਾਪ ਛੱਡਦੇ ਹਨ ਅਤੇ ਸਮਕਾਲ ਸਮਿਆਂ ਦੇ ਅੰਦੋਲਨਾਂ ਉੱਤੇ ਉਨ੍ਹਾਂ ਅੰਦੋਲਨਾਂ ਦਾ ਕਿਹੋ ਜਿਹਾ ਪ੍ਰਭਾਵ ਹੈ। ਮੱਧਕਾਲੀ ਭਾਰਤ ਵਿੱਚ ਹੋਏ ਖੇਤੀ ਅੰਦੋਲਨਾਂ ਦੀ ਸਮਕਾਲ ਵਿੱਚ ਪ੍ਰਸੰਗਿਕਤਾ ਅਤੇ ਮਹੱਤਵ ਦੇ ਹਵਾਲੇ ਨਾਲ਼ ਉਨ੍ਹਾਂ ਅਹਿਮ ਟਿੱਪਣੀਆਂ ਕੀਤੀਆਂ। ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ.ਏ.ਕੇ. ਤਿਵਾੜੀ ਵੱਲੋਂ ਕੀਤੀ ਗਈ। ਉਨ੍ਹਾਂ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਨੂੰ ਕਾਨਫਰੰਸ ਦੇ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਅਜਿਹੇ ਵਿਸ਼ਿਆਂ ਉੱਤੇ ਗੱਲ ਹੋਣੀ ਬਹੁਤ ਮਹੱਤਵਪੂਰਨ ਹੈ। ਵਿਭਾਗ ਮੁਖੀ ਡਾ. ਸੰਦੀਪ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ ਉਲੀਕੇ ਗਏ ਚਾਰ ਭਾਗਾਂ ਪ੍ਰਾਚੀਨ, ਮੱਧਕਾਲੀ, ਆਧੁਨਿਕ ਅਤੇ ਪੰਜਾਬੀ ਸੈਕਸ਼ਨ ਦੌਰਾਨ 120 ਦੇ ਕਰੀਬ ਖੋਜ ਪੇਪਰ ਪੇਸ਼ ਕੀਤੇ ਗਏ ਹਨ। ਧੰਨਵਾਦੀ ਭਾਸ਼ਣ ਯੂਨੀਵਰਸਿਟੀ ਵਿੱਚ ਸਥਾਪਿਤ ਮਹਾਰਾਣਾ ਪ੍ਰਤਾਪ ਚੇਅਰ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਏਕਤਾ ਚੇਅਰ ਦੇ ਇੰਚਾਰਜ ਪ੍ਰੋ.ਦਲਜੀਤ ਸਿੰਘ ਨੇ ਦਿੱਤਾ। ਮੰਚ ਸੰਚਾਲਨ ਦਾ ਕਾਰਜ ਡਾ.ਪਰਨੀਤ ਕੌਰ ਢਿੱਲੋਂ ਵੱਲੋਂ ਕੀਤਾ ਗਿਆ।
Punjab Bani 28 April,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 28 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ। ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Punjab Bani 28 April,2024
ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ
ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ -ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਤੋਂ ਵਧੇਰੇ ਕਣਕ ਦੀ ਹੋ ਰਹੀ ਹੈ ਲਿਫਟਿੰਗ : ਡਿਪਟੀ ਕਮਿਸ਼ਨਰ - ਕਿਹਾ, ਮੌਸਮ ਦੀ ਖਰਾਬੀ ਤੋਂ ਬਾਅਦ ਸਮੇਂ-ਸਿਰ ਅਤੇ ਸੁਚਾਰੂ ਢੰਗ ਨਾਲ ਲਿਫਟਿੰਗ ਯਕੀਨੀ ਬਣਾਉਣ ਲਈ ਨਹੀਂ ਛੱਡੀ ਜਾ ਰਹੀ ਕੋਈ ਕਮੀ -ਜ਼ਿਲ੍ਹੇ ਦੀਆਂ ਮੰਡੀਆਂ 'ਚ 95 ਫ਼ੀਸਦੀ ਕਣਕ ਪੁੱਜੀ, ਹੁਣ ਆਮਦ 'ਚ ਆਈ ਕਮੀ -ਕਿਸਾਨਾਂ ਨੂੰ 1778.68 ਕਰੋੜ ਰੁਪਏ ਦੀ ਹੋਈ ਅਦਾਇਗੀ ਪਟਿਆਲਾ, 28 ਅਪ੍ਰੈਲ: ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਹੁਣ ਤੱਕ ਅੰਦਾਜ਼ਨ ਕੁੱਲ ਆਮਦ ਦੀ 95 ਫ਼ੀਸਦੀ ਕਣਕ ਮੰਡੀਆਂ ਵਿੱਚ ਪੁੱਜ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹੁਣ ਮੰਡੀਆਂ ਵਿੱਚ ਕਣਕ ਦੀ ਆਮਦ ਅੰਦਰ ਕਮੀ ਆਉਣ ਲੱਗ ਗਈ ਹੈ ਤੇ ਬੀਤੇ ਦਿਨ 33 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ। ਸ਼ੁਰੂ ਵਿੱਚ ਮੌਸਮ ਦੀ ਖਰਾਬੀ ਕਾਰਨ ਲਿਫਟਿੰਗ ਘੱਟ ਹੋ ਰਹੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕਰੀਬ 40 ਹਜ਼ਾਰ ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 8 ਲੱਖ 57 ਹਜ਼ਾਰ 918 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ 8 ਲੱਖ 50 ਹਜ਼ਾਰ 325 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਪਹਿਲੀ ਤਰਜੀਹ ਕਿਸਾਨ ਨੂੰ ਰੱਖਿਆ ਜਾ ਰਿਹਾ ਹੈ ਤਾਂ ਕਿ ਮੰਡੀ ਆਏ ਕਿਸਾਨ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਤੁਰੰਤ ਉਸਦੀ ਜਿਣਸ ਦੀ ਖਰੀਦ ਕਰਕੇ ਕਿਸਾਨ ਨੂੰ ਵਿਹਲਾ ਕੀਤਾ ਜਾਵੇ ਅਤੇ 24 ਘੰਟੇ ਦੇ ਅੰਦਰ ਅੰਦਰ ਬਣਦੀ ਰਕਮ ਦੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 1778.68 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ਼ੌਕਤ ਅਹਿਮਦ ਪਰੇ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 271138 ਮੀਟਰਿਕ ਟਨ, ਮਾਰਕਫੈਡ ਨੇ 213071 ਮੀਟਰਿਕ ਟਨ, ਪਨਸਪ ਨੇ 201877 ਮੀਟਰਿਕ ਟਨ, ਵੇਅਰ ਹਾਊਸ ਨੇ 126132 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 38107 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਸੀਜ਼ਨ ਦੀ ਸ਼ੁਰੂਆਤ ਵਿੱਚ ਮੰਡੀਆਂ ਅੰਦਰ ਕਣਕ ਦੀ ਆਮਦ ਘੱਟ ਰਹੀ ਹੈ ਤੇ ਪਿਛਲੇ ਕੁਝ ਦਿਨਾਂ ਅੰਦਰ ਆਮਦ ਵਿੱਚ ਕਾਫ਼ੀ ਤੇਜ਼ੀ ਦੇਖੀ ਗਈ ਹੈ ਤੇ ਹੁਣ ਲਗਭਗ 95 ਫ਼ੀਸਦੀ ਕਣਕ ਦੀ ਆਮਦ ਹੋ ਚੁੱਕੀ ਹੈ ਤੇ ਕੁਝ ਦਿਨ ਅੰਦਰ ਲਿਫਟਿੰਗ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ। ਪਟਿਆਲਾ ਜ਼ਿਲ੍ਹੇ ਦੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੌਜੂਦ ਹਾੜੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਕਟਾਈ ਦਾ ਸਾਰਾ ਕੰਮ ਇੱਕ ਹਫ਼ਤੇ ਦੇ ਅੰਦਰ ਅੰਦਰ ਹੀ ਹੋਇਆ ਹੈ ਤੇ ਮੰਡੀਆਂ ਵਿੱਚ ਵੀ ਕਣਕ ਦੀ ਆਮਦ ਇੱਕ ਹਫ਼ਤਾ ਪੂਰੀ ਤੇਜ਼ੀ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕੀਤੇ ਚੰਗੇ ਪ੍ਰਬੰਧਾਂ ਸਦਕਾ ਸਾਰਾ ਕੰਮ ਸਫ਼ਲਤਾਪੂਰਵਕ ਸਿਰੇ ਚੜ੍ਹ ਰਿਹਾ ਹੈ ਤੇ ਰੋਜ਼ਾਨਾ 40 ਹਜ਼ਾਰ ਮੀਟਰਿਕ ਟਨ ਦੀ ਲਿਫਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜਿਸ ਵੀ ਮੰਡੀ ਵਿੱਚ ਕੋਈ ਵੀ ਸਮੱਸਿਆ ਆਈ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਉਸ ਨੂੰ ਹੱਲ ਕਰਕੇ ਪੂਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆੜ੍ਹਤੀਆਂ, ਖਰੀਦ ਏਜੰਸੀਆਂ ਸਮੇਤ ਸਬੰਧਤ ਵਿਭਾਗਾਂ ਨਾਲ ਪੂਰਾ ਰਾਬਤਾ ਰੱਖ ਕੇ ਪੂਰੀ ਖਰੀਦ ਪ੍ਰੀਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ।
Punjab Bani 28 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ * ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।
Punjab Bani 28 April,2024
ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ : ਮੋਹਨ ਭਾਗਵਤ
ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ : ਮੋਹਨ ਭਾਗਵਤ ਹੈਦਰਾਬਾਦ, 28 ਅਪਰੈਲ ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਇਕ ਵਿਦਿਅਕ ਸੰਸਥਾ ਵਿੱਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ ਉਦੋਂ ਤੱਕ ਦਿੱਤਾ ਜਾਣਾ ਚਾਹੀਦਾ ਹੈ ਜਦੋਂ ਤੱਕ ਇਸ ਦੀ ਲੋੜ ਹੈ। ਰਾਖਵੇਂਕਰਨ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਛਿੜੀ ਸ਼ਬਦੀ ਜੰਗ ਤੋਂ ਬਾਅਦ ਭਾਗਵਤ ਨੇ ਇਹ ਟਿੱਪਣੀ ਕੀਤੀ ਹੈ।
Punjab Bani 28 April,2024
ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ
ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ ਨਵੀਂ ਦਿੱਲੀ, 28 ਅਪਰੈਲ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਅਜਿਹੀਆਂ ਗੱਲਾਂ ਕਰ ਰਹੇ ਹਨ ਜਿਹੜੀਆਂ ਉਸ ਵਿੱਚ ਨਹੀਂ ਹਨ। ਚਿਦੰਬਰਮ ਨੇ ਨਾਲ ਹੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਅਸਲ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਿਸੇ ਭਾਸ਼ਨ ਲੇਖਕ ਵੱਲੋਂ ਲਿਖੇ ਕਾਂਗਰਸ ਦੇ ਕਿਸੇ ਮੈਨੀਫੈਸਟੋ ਦੀ ਕਲਪਨਾ ਕਰ ਲਈ ਹੈ।
Punjab Bani 28 April,2024
ਮਨੀਪੁਰ ਦੇ 6 ਪੋਲਿੰਗ ਸਟੇਸ਼ਨਾਂ ਤੇ ਮੁੜ ਪੈਣਗੀਆਂ ਵੋਟਾਂ
ਮਨੀਪੁਰ ਦੇ 6 ਪੋਲਿੰਗ ਸਟੇਸ਼ਨਾਂ ਤੇ ਮੁੜ ਪੈਣਗੀਆਂ ਵੋਟਾਂ ਇੰਫਾਲ, 28 ਅਪਰੈਲ ‘ਆਊਟਰ ਮਨੀਪੁਰ’ ਲੋਕ ਸਭਾ ਹਲਕੇ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਅਪਰੈਲ ਨੂੰ ਮੁੜ ਤੋਂ ਵੋਟਾਂ ਪੈਣਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 26 ਅਪਰੈਲ ਨੂੰ ਇਨ੍ਹਾਂ ਛੇ ਪੋਲਿੰਗ ਸਟੇਸ਼ਨਾਂ ’ਚੋਂ ਚਾਰ ਸਟੇਸ਼ਨਾਂ ’ਤੇ ਵੋਟਿੰਗ ਪੂਰੀ ਹੋਣ ਤੋਂ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਈਵੀਐੱਮਜ਼ ਅਤੇ ਵੀਵੀਪੈਟ ਦਾ ਨੁਕਸਾਨ ਕਰ ਦਿੱਤਾ ਸੀ। ਇਕ ਪੋਲਿੰਗ ਸਟੇਸ਼ਨ ’ਤੇ ਈਵੀਐੱਮ ਵਿੱਚ ਖ਼ਰਾਬੀ ਦੀ ਸੂਚਨਾ ਮਿਲੀ ਸੀ ਅਤੇ ਇਕ ਹੋਰ ਪੋਲਿੰਗ ਸਟੇਸ਼ਨ ’ਤੇ ‘ਅਣਪਛਾਤੇ ਬਦਮਾਸ਼ਾਂ ਵੱਲੋਂ ਧਮਕਾਏ ਜਾਣ ਅਤੇ ਖ਼ਤਰੇ’ ਕਰ ਕੇ ਵੋਟਿੰਗ ਪੂਰੀ ਨਹੀਂ ਸੀ ਹੋ ਸਕੀ।
Punjab Bani 28 April,2024
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ ਚੰਡੀਗੜ੍ਹ, 28 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਪਾ
Punjab Bani 28 April,2024
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ ਦਾ ਬਾਈਕਾਟ ਕਰਨ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਬੈਕਫੁੱਟ 'ਤੇ, ਉੱਤਰੀ ਬਾਈਪਾਸ 'ਤੇ ਸਥਿਤ 24 ਪਿੰਡਾਂ ਦੇ ਕਿਸਾਨਾਂ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ ਪਟਿਆਲਾ 26 ਅਪ੍ਰੈਲ ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜਮੀਨਾਂ ਨੂੰ ਤਿੰਨ ਸਾਲ ਪਹਿਲਾਂ ਐਕੁਆਇਰ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ 24 ਪਿੰਡਾ ਦੇ ਕਰੀਬ 500 ਤੋਂ ਜਿਆਦਾ ਕਿਸਾਨਾਂ ਨੂੰ ਪੈਸੇ ਦੀ ਆਦਾਇਗੀ ਕਰਨਾ ਤਾਂ ਦੂਰ ਐਕਵਾਇਰ ਜਮੀਨ ਦੇ ਅਵਾਰਡ ਤੱਕ ਜਾਰੀ ਨਹੀਂ ਕਰ ਸਕੇ। ਕਿਸਾਨਾਂ ਨੂੰ ਅਜੇ ਤੱਕ ਇਹ ਹੀ ਨਹੀਂ ਪਤਾ ਕਿ ਉਹਨਾਂ ਦੀ ਜਮੀਨ ਨੂੰ ਕਿਸਾਨ ਕਿਸ ਰੇਟ ਤੇ ਖਰੀਦ ਕਰੇਗੀ। ਪਿੱਡ ਜਸੋਵਾਲ ਵਿਖੇ ਵੀਰਵਾਰ ਨੂੰ ਰਖੇ ਇਕ ਪ੍ਰੋਗ੍ਰਾਮ ਵਿੱਚ ਪਹੁੰਚੇ ਮਹਾਰਾਣੀ ਪਰਨੀਤ ਕੌਰ ਨੇ ਨਾਰਦਨ ਬਾਈਪਾਸ ਦੇ ਪੈਂਦੇ 24 ਪਿੰਡਾ ਦੇ ਕਿਸਾਨਾਂ ਨਾਮ ਮੁਲਾਕਾਤ ਕੀਤੀ। ਉਹਨਾਂ ਕਿਸਾਨਾਂ ਨਾਲ ਉਹਨਾਂ ਦੀ ਪਰੇਸ਼ਾਨੀ ਬਾਰੇ ਗਲਬਾਤ ਕਰਦਿਆਂ ਕਿਹਾ ਕਿ ਨਾਂ ਤਾਂ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਾ ਹੀ ਭਗਵੰਤ ਮਾਨ ਸਰਕਾਰ ਬੀਤੇ ਤਿੰਨ ਸਾਲਾਂ ਵਿੱਚ ਐਕਵਾਇਰ ਜਮੀਨਾਂ ਦੇ ਅਵਾਰਡ ਜਾਰੀ ਨਹੀਂ ਕਰਵਾ ਸਕੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 24 ਅਪ੍ਰੈਲ 2024 ਨੂੰ ਉੱਤਰੀ ਬਾਈਪਾਸ ਲਈ ਟੈਂਡਰ ਜਾਰੀ ਕੀਤਾ ਹੈ। ਮੌਜੂਦਾ ਹਾਲਾਤਾਂ ਵਿੱਚ ਕਿਸਾਨ ਚਿੰਤਤ ਹਨ ਅਤੇ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਖ਼ੁਦ ਭਾਜਪਾ ਖ਼ਿਲਾਫ਼ 24 ਪਿੰਡਾਂ ਵਿੱਚ ਬਾਈਕਾਟ ਦੀਆਂ ਅਫ਼ਵਾਹਾਂ ਫੈਲਾ ਕੇ ਬੈਕਫੁੱਟ ’ਤੇ ਚਲਾ ਗਿਆ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਪਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਤਿੰਨ ਸਾਲਾਂ ਤੋਂ ਲਟਕ ਰਹੇ ਨਾਰਦਰਨ ਬਾਈਪਾਸ ਪ੍ਰਾਜੈਕਟ ਨੂੰ ਪਾਸ ਕਰਵਾ ਕੇ ਇਸ ਦਾ ਟੈਂਡਰ ਜਾਰੀ ਕਰਵਾਇਆ ਗਿਆ ਹੈ, ਉਸ ਲਈ ਇਲਾਕੇ ਦੇ ਕਿਸਾਨ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸਮੁੱਚਾ ਇਲਾਕਾ ਉਨ੍ਹਾਂ ਦੇ ਮੁੜ ਐਮ.ਪੀ ਬਣਨ ਲਈ ਪੂਰੀ ਵਾਹ ਲਾ ਦੇਵੇਗਾ, ਤਾਂ ਜੋ ਕੇਂਦਰ ਦਾ ਹਿੱਸਾ ਬਣ ਕੇ ਮਹਾਰਾਣੀ ਪਰਨੀਤ ਕੌਰ ਇਲਾਕੇ ਦੇ ਵਿਕਾਸ ਨੂੰ ਨਵੀਂ ਰਫਤਾਰ ਦੇ ਕਰਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 18 ਅਗਸਤ 2021 ਨੂੰ ਕੇਂਦਰ ਸਰਕਾਰ ਨੇ ਉੱਤਰੀ ਬਾਈਪਾਸ ਬਣਾਉਣ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਸੀ। 3 ਦਸੰਬਰ, 2021 ਨੂੰ, ਜ਼ਮੀਨ ਐਕੁਆਇਰ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ ਅਤੇ ਲੋੜੀਂਦੇ ਖਰਚੇ ਦੀ ਇਜਾਜ਼ਤ ਦਿੱਤੀ ਗਈ ਸੀ। 3 ਨਵੰਬਰ, 2022 ਨੂੰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਸਰਕਾਰ ਨੂੰ ਐਕੁਆਇਰ ਕੀਤੀ ਜਾਣ ਵਾਲੀ ਕੁੱਲ ਜ਼ਮੀਨ ਦਾ 50 ਪ੍ਰਤੀਸ਼ਤ ਦੇਣ ਲਈ ਕਿਹਾ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਰਾਣੀ ਪ੍ਰਨੀਤ ਕੌਰ ਨੇ 10 ਨਵੰਬਰ 2022 ਨੂੰ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਪ੍ਰੋਜੈਕਟ ਦੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਕਿਹਾ ਸੀ। ਪਰਨੀਤ ਕੌਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦੋ ਸਾਲ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ। ਪਿਛਲੇ ਸਾਲ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਤੇਜ਼ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿੱਚ ਪੰਜਾਬ ਸਰਕਾਰ ਦੀ ਇਜਾਜ਼ਤ ਮਿਲਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 9 ਫਰਵਰੀ 2024 ਨੂੰ ਜ਼ਿਲ੍ਹਾ ਮਾਲ ਅਫਸਰ ਨੂੰ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਅਵਾਰਡ ਪਾਸ ਕਰਨ ਲਈ ਕਿਹਾ ਗਿਆ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਸ ਸਬੰਧੀ ਕੋਈ ਫੈਸਲਾ ਨਹੀਂ ਲੈ ਸਕੀ। ਪਿੰਡ ਜੱਸੋਵਾਲ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉੱਤਰੀ ਬਾਈਪਾਸ ’ਤੇ ਸਥਿਤ ਪਿੰਡਾਂ ਦੇ ਕਿਸਾਨ ਗੁਰਮੀਤ ਸਿੰਘ, ਬਲਕਾਰ ਸਿੰਘ ਸਿੱਧੂਵਾਲ, ਜੱਸੋਵਾਲ ਤੋਂ ਚਮਕੌਰ ਸਿੰਘ, ਪਰਮਿੰਦਰ ਸਿੰਘ ਦਾਊਂ, ਪਿੰਡ ਬਿਸ਼ਨਪੁਰਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਿਕਾ, ਅਮਰ ਸਿੰਘ ਸਾਬਕਾ ਸਰਪੰਚ ਪਿੰਡ ਕਲਿਆਣ, ਧਰਮਿੰਦਰ। ਆਸੇਮਾਜਰਾ ਤੋਂ ਪੱਪੀ ਸਿੰਘ, ਗਾ ਰਣਬੀਰਪੁਰਾ ਤੋਂ ਪੱਪੀ ਸਿੰਘ, ਰੋਂਗਲਾ ਤੋਂ ਸਾਬਕਾ ਡੀਸੀ ਹਰਕੇਸ਼ ਸਿੱਧੂ, ਛੋਟੀ ਦਾਊਂ ਤੋਂ ਸੁਰਜੀਤ ਸਿੰਘ ਰਹਿਲ, ਮਾਜਰੀ ਅਕਾਲੀਆਂ ਤੋਂ ਹਰਭਜਨ ਸਿੰਘ ਸਾਬਕਾ ਸਰਪੰਚ, ਭਟੇੜੀ ਤੋਂ ਕਰਮਜੀਤ ਸਿੰਘ, ਸਿੱਧੂਵਾਲ ਤੋਂ ਹਰਭਜਨ ਸਿੰਘ, ਪਿੰਡ ਲਚਕਾਣੀ ਤੋਂ ਜਸਵਿੰਦਰ ਸਿੰਘ, ਡਾ. ਫਰੀਦਪੁਰ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਹੋਰ ਕਈ ਕਿਸਾਨਾਂ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਰਕਾਰ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ 'ਤੇ ਆਪਣਾ ਗੁੱਸਾ ਕੱਢਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਮੰਡਲ ਪ੍ਰਧਾਨ ਅਤੇ ਵਰਕਰ ਹਾਜ਼ਰ ਸਨ। .
Punjab Bani 26 April,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗ.ਸ.ਸ.ਸ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗ.ਸ.ਸ.ਸ ਅਜਨੌਦਾ ਕਲਾਂ ਵਿਖੇ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਕਰਵਾਇਆ ਪਟਿਆਲਾ, 26 ਅਪ੍ਰੈਲ: ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੌਦਾ ਕਲਾਂ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ 11.5.2024 ਨੂੰ ਲੱਗਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ। ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਨੇ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਬਾਰੇ ਅਤੇ ਹੇਮ ਰਿਸ਼ੀ ਪੈਰਾ ਲੀਗਲ ਵਲੰਟੀਅਰ ਨੇ ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ। ਇਸ ਪ੍ਰੋਗਰਾਮ ਦੌਰਾਨ ਕਿਰਨਜੀਤ ਕੌਰ ਵਾਈਸ ਪ੍ਰਿੰਸੀਪਲ ਜੀ.ਐਸ.ਐਸ.ਐਸ. ਅਜਨੌਦਾ ਕਲਾਂ, ਪੈਰਾ ਲੀਗਲ ਵਲੰਟੀਅਰ ਪਰਮਜੀਤ ਸਿੰਘ ਅਤੇ ਨਰੇਸ਼ ਸ਼ਰਮਾ ਵੀ ਹਾਜ਼ਰ ਸਨ।
Punjab Bani 26 April,2024
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ
ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ ਡੀਨਜ਼ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਵਿੱਚ ਕੰਮ ਕਾਜ ਦਾ ਜਾਇਜ਼ਾ ਲਿਆ ਵੱਖ ਵੱਖ ਜਥੇਬੰਦੀਆਂ ਵੱਲੋਂ ਵੀ ਵਾਈਸ ਚਾਂਸਲਰ ਨਾਲ ਮੀਟਿੰਗ ਪਟਿਆਲਾ, 26 ਅਪ੍ਰੈਲ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ. ਕਮਲ ਕਿਸ਼ੋਰ ਯਾਦਵ ਪੰਜਾਬ ਕਾਡਰ ਦੇ 2003 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜੋ ਪੰਜਾਬ ਸਰਕਾਰ ਵਿੱਚ ਵੱਖ-ਵੱਖ ਅਹਿਮ ਅਹੁਦਿਆਂ ਉੱਤੇ ਆਪਣੀ ਜ਼ਿੰਮੇਂਵਾਰੀ ਨਿਭਾਅ ਚੁੱਕੇ ਹਨ। ਉਹ ਪ੍ਰੋ. ਅਰਵਿੰਦ ਦੀ ਥਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਹਨ ਜਿਨ੍ਹਾਂ ਦੀ 25 ਅਪ੍ਰੈਲ ਨੂੰ ਤਿੰਨ ਸਾਲ ਦੀ ਟਰਮ ਪੂਰੀ ਹੋ ਚੁੱਕੀ ਹੈ। ਅੱਜ ਸਵੇਰੇ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਯੂਨੀਵਰਸਿਟੀ ਪਹੁੰਚਣ ’ਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਦੀ ਅਗਵਾਈ ਵਿੱਚ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ ਨੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਵੱਖ-ਵੱਖ ਫ਼ੈਕਲਟੀਆਂ ਦੇ ਡੀਨ ਅਤੇ ਵਿਭਾਗ ਦੇ ਮੁਖੀਆਂ ਨਾਲ ਵੱਖੋ ਵੱਖਰੀਆਂ ਮੀਟਿੰਗ ਕਰਕੇ ਯੂਨੀਵਰਸਿਟੀ ਦੇ ਕੰਮ ਕਾਜ ਦਾ ਜਾਇਜਾ ਲਿਆ। ਇਸ ਦੌਰਾਨ ਸ੍ਰੀ ਯਾਦਵ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨੂੰ ਬੜ੍ਹਾਵਾ ਦੇਣ ਲਈ ਬਾਖੂਬੀ ਕੰਮ ਕਰ ਰਹੀ ਹੈ। ਇਸ ਕਰਕੇ ਉਨ੍ਹਾਂ ਨੂੰ ਏਥੇ ਆ ਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਜ ਨੂੰ ਅੱਗੇ ਲਿਜਾਣ ਲਈ ਕੰਮ ਕਰਨਗੇ। ਉਨ੍ਹਾਂ ਨੇ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਿਤ ਕਾਲਜਾਂ ਦੇ ਅਧਿਆਪਨ ਅਤੇ ਗੈਰ ਅਧਿਆਪਨ ਅਮਲੇ ਸਣੇ ਵੱਖ ਵੱਖ ਵਰਗਾਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਪੰਜਾਬੀ ਯੂਨੀਵਰਸਿਟੀ ਦੇ ਵਿਦਿਅਕ ਸਣੇ ਸਾਰੇ ਕਾਰਜਾਂ ਵਿੱਚ ਸੁਧਾਰ ਲਿਆਂਦਾ ਜਾ ਸਕੇ। ਵਾਈਸ ਚਾਂਸਲਰ ਨੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੁਟਾ) ਅਤੇ ਗ਼ੈਰ-ਅਧਿਆਪਨ ਸੰਘ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਸਾਰੀਆਂ ਧਿਰਾਂ ਨਾਲ ਸੰਵਾਦ ਰਚਾਇਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਪੰਜਾਬੀ ਯੂਨੀਵਰਸਿਟੀ ਵਿੱਚ ਚੱਲ ਰਹੀ 54ਵੀਂ ਪੰਜਾਬ ਹਿਸਟਰੀ ਕਾਨਫਰੰਸ ਵਿੱਚ ਵੀ ਉਨ੍ਹਾਂ ਨੇ ਹਾਜ਼ਰੀ ਲਵਾਈ ਅਤੇ ਇਸ ਦੀ ਸਫ਼ਲਤਾ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਚੇਰੀ ਸਿੱਖਿਆ ਦੇ ਡਿਪਟੀ ਡਾਇਰੈਕਟਰ ਡਾ. ਅਸ਼ਵਨੀ ਭੱਲਾ ਵੀ ਮੌਜੂਦ ਸਨ।
Punjab Bani 26 April,2024
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ ਚੰਡੀਗੜ੍ਹ, 26 ਅਪਰੈਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 'ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਵੀ ਹਾਜ਼ਰ ਸਨ।
Punjab Bani 26 April,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਸੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਣ ਦਾ ਮਾਮਲਾ ਸੰਗਰੂਰ, 26 ਅਪ੍ਰੈਲ: ਸੰੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿ਼ਲ੍ਹਾ ਮੰਡੀ ਅਫ਼ਸਰ ਸੰਗਰੂਰ ਨੂੰ ਜਸਰਾਓ ਟਰੇfਡੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ।ਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹਾ ਮੰਡੀ ਅਫ਼ਸਰ ਨੂੰ ਜਾਰੀ ਕੀਤੇ ਹੁਕਮਾਂ ਵਿੱਚ ਦਰਜ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ 24 ਅਪ੍ਰੈਲ 2024 ਨੂੰ ਸੰਗਰੂਰ ਸਪੈਸ਼ਲ ਦੌਰਾਨ ਕਣਕ ਦੀਆਂ ਬੋਰੀਆਂ ਵਿੱਚ ਤੂੜੀ/ਫੂਸ ਮਿਲਾ ਕੇ ਵੇਚਿਆ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ ਵੱਲੋਂ ਮਿਤੀ 24 ਅਪ੍ਰੈਲ ਨੂੰ ਹੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਜਾਂਚ ਕਮੇਟੀ ਨੇ ਅਗਲੇ ਹੀ ਦਿਨ 25 ਅਪ੍ਰੈਲ ਨੂੰ ਪੜਤਾਲੀਆ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ। ਇਸ ਪੜਤਾਲੀਆ ਰਿਪੋਰਟ ਦੇ ਮੱਦੇਨਜ਼ਰ ਇਹ ਨਤੀਜਾ ਸਾਹਮਣੇ ਆਇਆ ਕਿ ਡਾਇਰੈਕਟ ਡਿਲੀਵਰੀ ਦੌਰਾਨ ਟਰੱਕ ਵਿੱਚ ਫੂਸ ਵਾਲੀ ਕਣਕ ਤੇ ਨਾਨ—ਸਟੈਂਡਰਡ ਵਜ਼ਨ ਵਾਲੀਆਂ ਬੋਰੀਆਂ ਬਿਨਾਂ ਆੜ੍ਹਤੀਆਂ ਦੀ ਮਰਜ਼ੀ ਤੋਂ ਨਹੀਂ ਭੇਜੀਆਂ ਜਾਂਦੀਆਂ ਹਨ। ਪੜਤਾਲੀਆ ਰਿਪੋਰਟ ਦੇ ਆਧਾਰ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ (SNG/SGR/103) ਦਾ ਲਾਇਸੰਸ ਤੁਰੰਤ ਕੈਂਸਲ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਹੈ।
Punjab Bani 26 April,2024
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਵੱਖ-ਵੱਖ ਮੀਟਿੰਗਾਂ ਦਾ ਆਯੋਜਨ ਸੰਗਰੂਰ, 26 ਅਪ੍ਰੈਲ - ਮਾਨਯੋਗ ਜੱਜ ਸਾਹਿਬ ਸ੍ਰੀਮਤੀ ਦਲਜੀਤ ਕੌਰ ਜੀ ਵੱਲੋਂ ਅੱਜ ਮਿਤੀ 26/04/2024 ਨੂੰ ਬਤੌਰ ਸਿਵਲ ਜੱਜ(ਸ.ਡ.)/ਸੀ.ਜੇ.ਐੱਮ.-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਅਹੁਦਾ ਸੰਭਾਲਿਆ ਗਿਆ। ਮਾਨਯੋਗ ਸ਼੍ਰੀ ਮੁਨੀਸ਼ ਸਿੰਗਲ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀ ਦੀ ਰਹਿਨੁਮਈ ਤਹਿਤ ਮਿਤੀ 11/05/2024 ਨੂੰ ਹੋਣ ਵਾਲੀ ਕੌਮੀ ਲੋਕ ਅਦਾਲਤ ਦੇ ਸੰਬੰਧ ਵਿੱਚ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਲੀਗਲ ਏਡ ਡਿਫੈਂਸ ਕੌਂਸਲਾਂ ਅਤੇ ਸਥਾਈ ਲੋਕ ਅਦਾਲਤ ਦੇ ਮੈਬਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾਂ ਉਨ੍ਹਾਂ ਮਿਤੀ 11 ਮਈ ਨੂੰ ਆਯੋਜਤ ਕੀਤੀ ਜਾ ਰਹੀ ਕੌਮੀ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੇਏ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦੇ ਨਿਪਟਾਰੇ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵਧਦਾ ਹੈ। ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਆਮ ਲੋਕ ਨੂੰ ਅਪੀਲ ਕੀਤੀ ਕਿ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋ ਜਿਆਦਾ ਲਾਭ ਲੈਂਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਾਉਣ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸੰਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਫੋਨ ਨੰਬਰ 01672-230725 ਜਾਂ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।
Punjab Bani 26 April,2024
ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਹਰਸਿਮਰਤ ਕੌਰ ਬਾਦਲ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ( ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ 'ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।
Punjab Bani 26 April,2024
ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ
ਏਆਈਜੀ ਮਾਲਵਿੰਦਰ ਸਿੱਧੂ ਦੀ ਮੁੜ ਹੋਈ ਗ੍ਰਿਫ਼ਤਾਰੀ ਮੁਹਾਲੀ : ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ 'ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ 'ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
Punjab Bani 26 April,2024
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਸੁਤਰਾਣਾ ਦੇ ਪਿੰਡਾਂ ’ਚ ਕੀਤੀ ਜਨਸਭਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ ’ਚ ਰਹਿਣ ਵਾਲੇ ਦਾ ਸਮਰਥਨ ਕਰਕੇ ਦੇਖੀਏ, ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਐਨ.ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਸੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਪਰ ਉਹ ਕਦੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਵੀ ਨਹੀਂ ਆਈ। ਪ੍ਰਨੀਤ ਕੌਰ ਹਰ ਵਾਰ ਚੋਣ ਜਿੱਤਣ ਤੋਂ ਬਾਅਦ ਸਾਰੇ 9 ਵਿਧਾਨ ਸਭਾ ਹਲਕਿਆਂ ਨੂੰ ਪਟੇ 'ਤੇ ਆਪਣੇ ਕਰਿੰਦਿਆਂ ਨੂੰ ਸੌਂਪਦੀ ਰਹੀ ਹੈ। ਉਹ ਪ੍ਰਨੀਤ ਕੌਰ ਦੇ ਨਾਮ 'ਤੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ। ਸ਼ਰਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਦੇਖਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਦਲ-ਬਦਲ ਨਹੀਂ ਕੀਤਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਸਮਰਪਣ ਅਤੇ ਜਨਤਾ ਪ੍ਰਤੀ ਜਵਾਬਦੇਹੀ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਸੁਤਰਾਣਾ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਤੇਜਵੀਰ ਖਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 26 April,2024
ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ
ਸੁਰਖਿਆ ਬਲਾਂ ਨੇ ਚਾਰ ਅੱਤਵਾਦੀ ਕੀਤੇ ਢੇਰ ਸ਼੍ਰੀਨਗਰ : ਉੱਤਰੀ ਕਸ਼ਮੀਰ ਦੇ ਸੋਪੋਰ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁਕਾਬਲੇ ਦੌਰਾਨ ਇੱਕ ਨਾਗਰਿਕ ਅਤੇ ਦੋ ਸੈਨਿਕ ਵੀ ਜ਼ਖਮੀ ਹੋ ਗਏ। ਮਾਰੇ ਗਏ ਅੱਤਵਾਦੀਆਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।
Punjab Bani 26 April,2024
ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ
ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਅੰਮ੍ਰਿਤਸਰ- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਦੁਰਗਿਆਣਾ ਮੰਦਰ ਵਿੱਚ ਮਾਤਾ ਦਾ ਆਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Punjab Bani 26 April,2024
ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ
ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ ਦਿਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਪੜਾਅ ਦੀ ਵੋਟਿੰਗ ਦੌਰਾਨ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਚੋਣ ਪ੍ਰਚਾਰ ਦੌਰਾਨ ਅਰਰੀਆ ‘ਚ ਹੋਈ ਇਸ ਜਨ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਵੀਐਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਇਹ ਲੋਕ ਇਸ ਨੂੰ ਬਦਨਾਮ ਕਰ ਰਹੇ ਹਨ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਨਾਲ ਵਿਰੋਧੀ ਧਿਰ ਨੂੰ ਕਰਾਰਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਬੈਲਟ ਪੇਪਰਾਂ ਨੂੰ ਲੁੱਟਣ ਵਾਲਿਆਂ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਹੁਣ ਪੁਰਾਣਾ ਦੌਰ ਵਾਪਿਸ ਆਉਣ ਵਾਲਾ ਨਹੀਂ ਹੈ।
Punjab Bani 26 April,2024
ਭਾਰਤੀ ਮੂਲ ਦੇ ਵਿਅਕਤੀ ਨੂੰ ਅਮਰੀਕਾ ਵਿੱਚ ਪੁਲਸ ਨੇ ਮਾਰੀ ਗੋਲੀ
ਭਾਰਤੀ ਮੂਲ ਦੇ ਵਿਅਕਤੀ ਨੂੰ ਅਮਰੀਕਾ ਵਿੱਚ ਪੁਲਸ ਨੇ ਮਾਰੀ ਗੋਲੀ ਦਿਲੀ, 26 ਅਪਰੈਲ 42 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਂ ਐਂਟੋਨੀਓ ਵਿੱਚ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੂੰ ਗੋਲੀ ਉਦੋਂ ਮਾਰੀ ਗਈ ਜਦੋਂ ਉਸ ਫੜਨ ਗਏ ਦੋ ਅਧਿਕਾਰੀਆਂ ਨੂੰ ਉਸ ਨੇ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ। ਸਚਿਨ ਸਾਹੂ ਨੂੰ 21 ਅਪਰੈਲ ਨੂੰ ਪੁਲੀਸ ਅਧਿਕਾਰੀ ਟਾਈਲਰ ਟਰਨਰ ਵੱਲੋਂ ਗੋਲੀ ਮਾਰਨ ਤੋਂ ਬਾਅਦ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਸਾਹੂ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।
Punjab Bani 26 April,2024
ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ
ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ ਨਵੀਂ ਦਿੱਲੀ, 26 ਅਪਰੈਲ ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਸਿਸੋਦੀਆ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।
Punjab Bani 26 April,2024
ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ
ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੇ ਗੈਗਸਟਰ ਕਾਬੂ ਚੰਡੀਗੜ੍ਹ, 26 ਅਪਰੈਲ ਪੰਜਾਬ ਪੁਲੀਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਸੰਗਠਿਤ ਅਪਰਾਧਕ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੋਸਟ ਵਿੱਚ ਕਿਹਾ, ‘ਇੱਕ ਵੱਡੀ ਸਫਲਤਾ ਵਿੱਚ ਏਜੀਏਐੱਫ ਪੰਜਾਬ ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲੀਸ ਨਾਲ ਸਾਂਝੇ ਅਪਰੇਸ਼ਨ ਵਿੱਚ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵੱਲੋਂ ਚਲਾਏ ਜਾ ਰਹੇ ਗਰੋਹ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।’ ਉਨ੍ਹਾਂ ਅੱਗੇ ਦੱਸਿਆ ਕਿ ਫੜੇ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ ਅਤੇ ਨਸ਼ਾ ਤਸਕਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।
Punjab Bani 26 April,2024
88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ
88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ ਨਵੀਂ ਦਿੱਲੀ, 26 ਅਪਰੈਲ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸਵੇਰੇ 7 ਵਜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਸੂਬਿਆਂ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੇਰਲ, ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ, ਮਨੀਪੁਰ, ਰਾਜਸਥਾਨ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ ਚੱਲ ਰਹੀ ਹੈ। ਇਸ ਪੜਾਅ ‘ਚ 1.67 ਲੱਖ ਪੋਲਿੰਗ ਸਟੇਸ਼ਨਾਂ ‘ਤੇ 16 ਲੱਖ ਤੋਂ ਵੱਧ ਪੋਲਿੰਗ ਅਫਸਰ ਤਾਇਨਾਤ ਕੀਤੇ ਗਏ ਹਨ। ਇਸ ਪੜਾਅ ਵਿੱਚ 15.88 ਕਰੋੜ ਤੋਂ ਵੱਧ ਵੋਟਰ ਹਨ, ਜਿਨ੍ਹਾਂ ਵਿੱਚ 8.08 ਕਰੋੜ ਪੁਰਸ਼, 7.8 ਕਰੋੜ ਔਰਤਾਂ ਅਤੇ 5929 ਟਰਾਂਸਜੈਂਡਰ ਹਨ। 34.8 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।
Punjab Bani 26 April,2024
ਪੁਲਸ ਨੇ ਗੈਗਸਟਰ ਰਾਜੂ ਸ਼ੂਟਰ ਤੇ ਉਸਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
ਪੁਲਸ ਨੇ ਗੈਗਸਟਰ ਰਾਜੂ ਸ਼ੂਟਰ ਤੇ ਉਸਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ ਤਰਨ ਤਾਰਨ, 25 ਅਪਰੈਲ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਇਥੋਂ ਦੇ ਸਿਵਲ ਹਸਪਤਾਲ ’ਚੋਂ ਫਰਾਰ ਹੋਏ ਗੈਂਗਸਟਰ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਸੰਘਾ ਅਤੇ ਉਸ ਨੂੰ ਫਰਾਰ ਕਰਵਾ ਕੇ ਲੈ ਜਾਣ ਵਾਲੇ ਪੰਜ-ਮੈਂਬਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਕਾਬੂ ਕਰ ਲਿਆ ਹੈ| ਫੋਰਸ ਦੇ ਅਧਿਕਾਰੀ ਨੇ ਅੱਜ ਇਥੇ ਦੱਸਿਆ ਕਿ ਚਰਨਜੀਤ ਸਿੰਘ ਰਾਜੂ ਸ਼ੂਟਰ ਤੋਂ ਇਲਾਵਾ ਗ੍ਰਿਫਤਾਰ ਕੀਤੇ ਗੈਂਗ ਦੇ ਮੈਂਬਰਾਂ ਵਿਚ ਤਰਨ ਤਾਰਨ ਦੇ ਮੁਹੱਲਾ ਜਸਵੰਤ ਸਿੰਘ ਦਾ ਅੰਮ੍ਰਿਤਪਾਲ ਸਿੰਘ, ਪਿੱਦੀ ਪਿੰਡ ਦਾ ਵਾਸੀ ਜਸ਼ਨਪ੍ਰੀਤ ਸਿੰਘ ਅਤੇ ਬਚੜੇ ਪਿੰਡ ਦਾ ਵਾਸੀ ਗੁਲਾਬ ਸਿੰਘ ਸ਼ਾਮਲ ਹਨ| ਗੈਂਗ ਦੇ ਜਿਹੜੇ ਦੋ ਹੋਰ ਮੈਂਬਰ ਕਾਬੂ ਕੀਤੇ ਜਾਣੇ ਬਾਕੀ ਹਨ ਉਨ੍ਹਾਂ ਵਿੱਚ ਇਲਾਕੇ ਦੇ ਪਿੰਡ ਅਲਾਦੀਨਪੁਰ ਦਾ ਜੋਧਬੀਰ ਸਿੰਘ ਅਤੇ ਜੋਧਪੁਰ ਪਿੰਡ ਦਾ ਵਾਸੀ ਜਸ਼ਨਪ੍ਰੀਤ ਸਿੰਘ ਸ਼ਾਮਲ ਹਨ|
Punjab Bani 25 April,2024
ਸਾਬਕਾ ਸਪੀਕਰ ਸੁਰਜੀਤ ਮਿਨਹਾਸ ਦਾ ਦੇਹਾਂਤ
ਸਾਬਕਾ ਸਪੀਕਰ ਸੁਰਜੀਤ ਮਿਨਹਾਸ ਦਾ ਦੇਹਾਂਤ ਲੁਧਿਆਣਾ, 25 ਅਪਰੈਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ।
Punjab Bani 25 April,2024
ਜੈਸਲਮੇਰ ਜਿਲੇ ਵਿੱਚ ਫੌਜ ਦਾ ਜਹਾਜ ਹੋਇਆ ਹਾਦਸਾਗ੍ਰਸਤ
ਜੈਸਲਮੇਰ ਜਿਲੇ ਵਿੱਚ ਫੌਜ ਦਾ ਜਹਾਜ ਹੋਇਆ ਹਾਦਸਾਗ੍ਰਸਤ ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਫ਼ੌਜ ਮੁਤਾਬਕ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਹਾਦਸਾ ਜੈਸਲਮੇਰ ਦੇ ਪਿਥਲਾ ਪਿੰਡ ਦੇ ਕੋਲ ਖੇਤ ਵਿੱਚ ਹੋਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 25 April,2024
ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ
ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ ਇਟਾਵਾ , 25 ਅਪਰੈਲ-ਇਥੇ ਵਿਲੱਖਣ ਸਿਆਸੀ ਲੜਾਈ ’ਚ ਮ੍ਰਿਦੁਲਾ ਕਠੇਰੀਆ ਨੇ ਆਪਣੇ ਪਤੀ ਤੇ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਤੇ ਇਸ ਵਾਰ ਪਾਰਟੀ ਦੇ ਉਮੀਦਵਾਰ ਰਾਮ ਸ਼ੰਕਰ ਖ਼ਿਲਾਫ਼ ਇਟਾਵਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਮ੍ਰਿਦੁਲਾ ਨੇ ਇਟਾਵਾ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ ਪਰ ਬਾਅਦ ਵਿੱਚ ਵਾਪਸ ਲੈ ਲਿਆ ਸੀ। ਇਸ ਦੌਰਾਨ ਉਸ ਦੇ ਪਤੀ ਰਾਮ ਸ਼ੰਕਰ ਕਠੇਰੀਆ ਇਟਾਵਾ ਤੋਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤੇ ਸਨ। ਮੀਡੀਆ ਨਾਲ ਗੱਲ ਕਰਦੇ ਹੋਏ ਉਸ ਨੇ ਕਿਹਾ, ‘ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਮੈਂ ਚੋਣ ਲੜਾਂਗੀ।
Punjab Bani 25 April,2024
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕੀਤਾ ਕਤਲ
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦਾ ਕੀਤਾ ਕਤਲ ਦਿਲੀ, 25 ਅਪਰੈਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪਿੰਡ ਤੋਲੇਵਾਲ ਦੇ ਨੌਜਵਾਨ ਕਤਲ ਕਰ ਦਿੱਤਾ ਗਿਆ ਹੈ। ਕਤਲ ਕੀਤੇ ਨੌਜਵਾਨ ਕੁਲਵਿੰਦਰ ਸਿੰਘ ਦੇ ਚਾਚਾ ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ (28) ਪੁੱਤਰ ਗੁਰਪ੍ਰੀਤ ਸਿੰਘ 4 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਹੁਣ ਉਹ ਪੀਆਰ ਹੋ ਗਿਆ ਸੀ ਅਤੇ ਸਰੀ ਵਿਖੇ ਪਲੰਬਰ ਸੀ। ਬੀਤੀ ਰਾਤ ਉਸ ਨੇ ਆਪਣੀ ਮਾਤਾ ਬੀਰਪਾਲ ਕੌਰ ਨਾਲ ਗੱਲ ਵੀ ਕੀਤੀ ਸੀ ਪਰ ਕੁਝ ਘੰਟੇ ਮਗਰੋਂ ਹੀ ਕੁਲਵਿੰਦਰ ਸਿੰਘ ਦੇ ਛੋਟੇ ਭਰਾ ਗੁਰਮੀਤ ਸਿੰਘ, ਜੋ ਸਟੱਡੀ ਵੀਜ਼ੇ ’ਤੇ ਉੱਥੇ ਗਿਆ ਹੋਇਆ ਹੈ, ਦਾ ਫੋਨ ਆ ਗਿਆ ਕਿ ਭਰਾ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ ਤੇ ਉਸ ਦੀ ਮੌਤ ਹੋ ਗਈ।
Punjab Bani 25 April,2024
ਚਾਕੁ ਮਾਰ ਕੀਤਾ ਮਜਦੂਰ ਦਾ ਕਤਲ
ਚਾਕੁ ਮਾਰ ਕੀਤਾ ਮਜਦੂਰ ਦਾ ਕਤਲ ਨਵੀਂ ਦਿੱਲੀ, 25 ਅਪਰੈਲ ਇਥੇ ਬੀਤੀ ਰਾਤ ਇੰਡੀਆ ਗੇਟ ਨੇੜੇ ਆਈਸਕ੍ਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਦਾ ਕਹਿਣਾ ਹੈ ਕਿ ਇਹ ਮਾਮਲਾ ਦੁਸ਼ਮਣੀ ਦਾ ਜਾਪਦਾ ਹੈ। ਮਸ਼ਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਾਤ ਨੂੰ ਜਦੋਂ ਪ੍ਰਭਾਕਰ (25) ਆਪਣੀ ਆਈਸਕ੍ਰੀਮ ਟਰਾਲੀ ਕੋਲ ਖੜ੍ਹਾ ਸੀ ਤਾਂ ਇਕ ਵਿਅਕਤੀ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਗਿਆ। ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਜ਼ਮੀਨ ‘ਤੇ ਪਿਆ ਦੇਖਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲੀਸ ਨੇ ਦੱਸਿਆ ਕਿ ਪ੍ਰਭਾਕਰ ਉੱਤਰ ਪ੍ਰਦੇਸ਼ ਦੇ ਇਟਾਵਾ ਦਾ ਰਹਿਣ ਵਾਲਾ ਸੀ।
Punjab Bani 25 April,2024
ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ
ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ ਅੰਮ੍ਰਿਤਸਰ:- 25 ਅਪ੍ਰੈਲ ( ) ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਪ੍ਰਧਾਨ ਵਜੋਂ ਜਾਣੇ ਜਾਂਦੇ ਸ. ਸੁਰਜੀਤ ਸਿੰਘ ਮਿਨਹਾਸ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਪੂਰਨ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਮਿੱਠ ਬੋਲੜੇ ਸਿੱਖ ਸਿਆਸਤ ਵਿੱਚ ਸਾਊ ਤੇ ਸੂਝਵਾਨ ਸਖਸ਼ੀਅਤ ਵਜੋਂ ਜਾਣੇ ਜਾਂਦੇ ਸਨ। ਸ. ਮਿਨਹਾਸ ਨੇ ਲੰਮਾ ਸਮਾਂ ਵਿਧਾਨ ਸਭਾ ਦੇ ਸਪੀਕਰ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਜਲੰਧਰ, ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਆਪਣੇ ਰਾਜਨੀਤਕ ਸਫ਼ਰ ਦੌਰਾਨ ਯਾਦਗਾਰੀ ਕਾਰਜ ਕੀਤੇ। ਉਨ੍ਹਾਂ ਦੇ ਜਾਣ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਅਕਾਲ ਪੁਰਖ ਦਾ ਭਾਣਾ ਹੈ ਸਭ ਨੂੰ ਪ੍ਰਵਾਨ ਕਰਨਾ ਹੀ ਪੈਣਾ ਹੈ। ਉਨ੍ਹਾਂ ਮਿਨਹਾਸ ਪ੍ਰੀਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕੀਤੀ ਹੈ।
Punjab Bani 25 April,2024
ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ
ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਪਟਿਆਲਾ, 25 ਅਪ੍ਰੈਲ ():- ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਨਿਹਾਲ ਬਾਗ ਸਥਿਤ ਜਥੇਬੰਦੀ ਦੇ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਰਕਿੰਗ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਸਮੂੰਹ ਜਿਲ੍ਹਿਆਂ ਦੇ ਪ੍ਰਧਾਨ ਅਤੇ ਜਥੇਬੰਦੀ ਨਾਲ ਸਬੰਧਿਤ ਵੱਖੋ-ਵੱਖ ਯੂਨੀਅਨਾਂ ਦੇ ਅਹੁਦੇਦਾਰਾਂ ਨੇ ਆਗੂਆਂ ਨੇ ਭਾਗ ਲੈ ਕੇ 1 ਮਈ ਮਜ਼ਦੂਰ ਦਿਵਸ 'ਤੇ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਸਮਾਗਮ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਹਰੀ ਸਿੰਘ ਟੌਹੜਾ ਨੇ ਦੱਸਿਆ ਕਿ ਪੰਜਾਬ ਸਟੇਟ ਕਰਮਚਾਰੀ ਦਲ ਦੇ ਝੰਡੇ ਹੇਠ ਇਸ ਸਾਲ ਵੀ ਸੂਬਾ ਪੱਧਰ 'ਤੇ ਪਟਿਆਲਾ ਵਿਖੇ 1 ਮਈ ਨੂੰ ਮਨਾਏ ਜਾ ਰਹੇ ਮਜ਼ਦੂਰ ਦਿਹਾੜੇ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਮੁਲਾਜ਼ਮ ਤੇ ਮਜ਼ਦੂਰ ਇਕੱਠੇ ਹੋ ਕੇ ਇਸ ਦਿਨ 1886 ਵਿਚ ਸ਼ਿਕਾਗੋ ਦੀ ਧਰਤੀ 'ਤੇ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਕਿਰਤੀ ਲੋਕਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਪ੍ਰਣ ਕਰਨ ਲਈ ਪਹੁੰਚ ਰਹੇ ਹਨ। ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਸ੍ਰ. ਟੌਹੜਾ ਨੇ ਦੱਸਿਆ ਕਿ ਸਮਾਗਮ ਵਿਚ ਸੰਘਰਰਸ਼ੀਲ ਵਰਗ ਦੇ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਕੱਠੇ ਹੋ ਕੇ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ, ਜਿੱਥੇ ਆਪਣੀਆਂ ਮੰਗਾਂ ਨੂੰ ਉਭਾਰਨਗੇ, ਉਥੇ ਹੀ ਸਮਾਜ ਵਿਚ ਫੈਲੇ ਭ੍ਰਿਸ਼ਟਾਚਾਰ, ਨਸ਼ਾਖੋਰੀ, ਬੇਰੋਜ਼ਗਾਰੀ, ਲੁੱਟ-ਖਸੁੱਟ ਸਮੇਤ ਸਮਰਾਜਵਾਦੀ ਕੜੀ ਨੂੰ ਤੋੜਨ ਲਈ ਵਚਨਬੱਧਤਾ ਪ੍ਰਗਟਾਉਣਗੇ ਅਤੇ ਸਮਾਗਮ ਵਿਚ ਟ੍ਰੇਡ ਯੂਨੀਅਨਾਂ ਦੇ ਆਗੂ ਇਸ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਲੰਬੇ ਅਰਸੇ ਤੋਂ ਲਮਕ ਅਵਸਥਾ ਵਿਚ ਪਈਆਂ ਮੰਗਾਂ ਸਬੰਧੀ ਦੱਸਣਗੇ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਉਭਾਰਨ ਉਪਰੰਤ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਂਝੀਆਂ ਮੰਗਾਂ ਦਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਜਾਵੇਗਾ। ਸ੍ਰ. ਟੌਹੜਾ ਨੇ ਪੰਜਾਬ ਸਰਕਾਰ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਸਾਲ 2023-24 ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵਿਚ ਮੁਲਾਜ਼ਮ ਤੇ ਮਜ਼ਦੂਰ ਵਰਗ ਲਈ ਇਕ ਸ਼ਬਦ ਵੀ ਨਹੀਂ ਬੋਲਿਆ ਗਿਆ ਜ਼ੋ ਕਿ ਸਿੱਧੇ ਰੂਪ ਵਿਚ ਵਿਧਾਨ ਸਭਾ ਦੀਆਂ ਚੋਣਾ ਦੌਰਾਨ ਮੁਲਾਜਮ ਵਰਗ ਨਾਲ ਕੀਤੀ ਗਈ ਵਾਅਦਾ ਖਿਲਾਫੀ ਹੈ।
Punjab Bani 25 April,2024
ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ
ਬਾਬਾ ਬਲਬੀਰ ਸਿੰਘ ਵੱਲੋਂ ਸ਼ਾਰਟ ਸਰਕਟ ਵਰਗੀਆਂ ਘਟਨਾਵਾਂ ਦੇ ਬਚਾਓ ਲਈ ਨਿਹੰਗ ਸਿੰਘ ਛਾਉਣੀਆਂ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ ਅੰਮ੍ਰਿਤਸਰ:- 25 ਅਪ੍ਰੈਲ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਰਮ ਰੁੱਤ ਸਬੰਧੀ ਅਪਣਾ ਸ਼ੰਕਾ ਜ਼ਾਹਰ ਕਰਦਿਆਂ ਕਿਹਾ ਕਿ ਗਰਮੀ ਦੀ ਰੁੱਤ ਹੋਣ ਕਾਰਨ ਮੌਸਮ ਅਪਣੇ ਮਿਜਾਜ਼ ਵਿਗਾੜ ਰਿਹਾ ਹੈ। ਤਾਪਮਾਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ, ਤੇਜ਼ ਲੂ, ਗਰਮ ਗਵਾਵਾਂ, ਮੀਂਹ, ਹਨੇਰੀਆਂ ਅਤੇ ਝੱਖੜਾਂ ਕਾਰਨ ਬਿਜਲੀ ਦੀਆਂ ਤਾਰਾਂ ਨਾਲ ਅਣਕਿਆਸਿਆ ਨੁਕਸਾਨ ਹੋ ਜਾਂਦਾ ਹੈ, ਤੋਂ ਬਚਣ ਲਈ ਸਬੰਧਤ ਮਹਿਕਮਾ ਅਤੇ ਲੋਕ ਜਾਗਰੂਕ ਹੋਣ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਇਕ ਵਿਸ਼ੇਸ਼ ਆਦੇਸ਼ ਜਾਰੀ ਕਰ ਕੇ ਸਮੂਹ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਦੇ ਸਮੂਹ ਸੇਵਾਦਾਰਾਂ ਨੂੰ ਜਿਥੇ ਗੁਰਦਆਰਾ ਸਾਹਿਬਾਨ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਅਤੇ ਸੁਖਆਸਨ ਅਸਥਾਨ ਹੈ, ਵੱਲ ਸਭ ਪ੍ਰਬੰਧਕਾਂ ਨੂੰ ਵਿਸ਼ੇਸ਼ ਤੌਰ `ਤੇ ਚੌਕਸੀ ਨਾਲ ਧਿਆਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸਰ ਵਧੇ ਤਾਪਮਾਨ ਕਾਰਨ ਬਿਜਲੀ ਦੀਆਂ ਤਾਰਾਂ ਪਿਘਲ ਜਾਂਦੀਆਂ ਹਨ ਤੇ ਸ਼ਾਟ ਹੋ ਕੇ ਸਮੁੱਚੇ ਗੁਰੂ ਘਰ ਦਾ ਨੁਕਸਾਨ ਕਰ ਦਿੰਦੀਆਂ ਹਨ ਜਿਥੇ ਸਾਰੇ ਜ਼ਿੰਮੇਵਾਰ ਵਿਅਕਤੀ ਸਰਕਟ ਸਾਟ ਦਾ ਬਹਾਨਾ ਬਣਾ ਕੇ ਆਪਣੇ ਆਪ ਨੂੰ ਬਰੀ ਕਰ ਲੈਂਦੇ ਹਨ। ਉਨਾਂ ਕਿਹਾ ਕਿ ਵਾਇਰਿੰਗ ਤੇ ਸਵਿੱਚਾਂ ਦਾ ਮੁਆਇਨਾ ਕਰਦੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਜਦੋਂ ਗੁਰੂ ਦਰਬਾਰ ਵਿੱਚ ਬਿਜਲੀ ਦੀ ਲੋੜ ਨਹੀਂ ਹੈ ਉਸ ਵੇਲੇ ਤਾਂ ਮੇਨ ਸਵਿੱਚ ਆਫ਼ ਕਰ ਕੇ ਰਖਣਾ ਚਾਹੀਦਾ ਹੈ। ਪਲਾਸਟਿਕ ਪੱਖੇ ਜ਼ਿਆਦਾ ਚਿਰ ਚਲਦੇ ਨਾ ਰੱਖੇ ਜਾਣ।
Punjab Bani 25 April,2024
ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ
ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ ਚੰਡੀਗੜ੍ਹ, 23 ਅਪਰੈਲ ਇੱਥੇ ਅੱਜ ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਆਪਣੀ ਰਿਹਾਇਸ਼ ’ਤੇ ਸਨਮਾਨ ਕੀਤਾ। ਰੌਬਿਨ ਸਾਂਪਲਾ ਜਲੰਧਰ ਦੇ ਨੌਜਵਾਨਾਂ ਵਿੱਚ ਚੰਗੀ ਪੈਂਠ ਰੱਖਦੇ ਹਨ। ਇਸ ਲਈ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਰੌਬਿਨ ਸਾਂਪਲਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ‘ਆਪ’ ਜਲੰਧਰ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਗਈ ਹੈ।
Punjab Bani 24 April,2024
ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ ਸ੍ਰੀਨਗਰ, 24 ਅਪਰੈਲ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਡਵੀਜ਼ਨ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਕਿਹਾ ਕਿ ਬਾਂਦੀਪੋਰਾ ਦੇ ਅਰਗਾਮ ਦੇ ਰੇਂਜੀ ਜੰਗਲੀ ਖੇਤਰ ਵਿੱਚ ਸਵੇਰੇ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਕਿਸੇ ਪਾਸੇ ਤੋਂ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
Punjab Bani 24 April,2024
ਇਰਾਨ ਦੇ ਰਾਸ਼ਟਰਪਤੀ ਪੁੱਜੇ ਸ੍ਰੀਲੰਕਾ
ਇਰਾਨ ਦੇ ਰਾਸ਼ਟਰਪਤੀ ਪੁੱਜੇ ਸ੍ਰੀਲੰਕਾ ਦਿਲੀ, 24 ਅਪਰੈਲ ਮੱਧ ਪੂਰਬ ਵਿੱਚ ਤਣਾਅ ਦੇ ਬਾਵਜੂਦ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਪਾਕਿਸਤਾਨ ਦੇ ਤਿੰਨ ਦਿਨਾਂ ਦੌਰੇ ਮਗਰੋਂ ਅੱਜ ਸ੍ਰੀਲੰਕਾ ਪੁੱਜੇ। ਇਸ ਕਾਰਨ ਦੇਸ਼ ਭਰ ਵਿੱਚ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ, ਜਿਥੋਂ ਇਰਾਨ ਦੇ ਰਾਸ਼ਟਰਪਤੀ ਦੇ ਕਾਫਿਲੇ ਨੇ ਲੰਘਣਾ ਸੀ। ਰਾਸ਼ਟਰਪਤੀ ਦੀ ਸੁਰੱਖਿਆ ਲਈ ਥਲ, ਜਲ ਤੇ ਹਵਾਈ ਫੌਜ ਦੀਆਂ ਸੇਵਾਵਾਂ ਦੇ ਨਾਲ ਪੁਲੀਸ ਇਲੀਟ ਫੋਰਸ, ਪੁਲੀਸ ਸਪੈਸ਼ਲ ਟਾਸਕ ਫੋਰਸ (ਐੱਸਟੀਐਫ) ਤਾਇਨਾਤ ਕੀਤੀ ਗਈ ਹੈ।
Punjab Bani 24 April,2024
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ ਚੰਡੀਗੜ੍ਹ, 24 ਅਪਰੈਲ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ, ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸਨ। ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੂੰ ਆਪਣਾ ਉਮੀਦਵਾਰ ਚੁਣਿਆ ਹੈ।
Punjab Bani 24 April,2024
ਕਿਸਾਨਾਂ ਨੇ ਦਿਲੀ ਵਿੱਚ ਕੀਤਾ ਜੋਰਦਾਰ ਪ੍ਰਦਰਸ਼ਨ
ਕਿਸਾਨਾਂ ਨੇ ਦਿਲੀ ਵਿੱਚ ਕੀਤਾ ਜੋਰਦਾਰ ਪ੍ਰਦਰਸ਼ਨ ਨਵੀਂ ਦਿੱਲੀ, 24 ਅਪਰੈਲ ਤਾਮਿਲਨਾਡੂ ਦੇ ਕੁਝ ਕਿਸਾਨਾਂ, ਜਿਨ੍ਹਾਂ ਵਿੱਚ ਔਰਤ ਵੀ ਸ਼ਾਮਲ ਹੈ, ਨੇ ਅੱਜ ਇਥੇ ਮੋਬਾਈਲ ਟਾਵਰ ਉੱਤੇ ਚੜ੍ਹਨ ਦੀ ਕੋਸ਼ਿਸ਼ ਕੀਤੀ, ਇਹ ਕਿਸਾਨ ਆਪਣੀਆਂ ਫਸਲਾਂ ਦੇ ਬਿਹਤਰ ਭਾਅ ਅਤੇ ਨਦੀ ਨੂੰ ਜੋੜਨ ਦੇ ਮੁੱਦੇ ’ਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਪੁਲੀਸ ਨੇ ਦੱਸਿਆ ਕਿ ਤਾਮਿਲਨਾਡੂ ਦੇ ਬਹੁਤ ਸਾਰੇ ਕਿਸਾਨ ਜੰਤਰ-ਮੰਤਰ ‘ਤੇ ਇਕੱਠੇ ਹੋਏ, ਜਿਨ੍ਹਾਂ ਵਿੱਚੋਂ ਕੁਝ ਨੇ ਨੇੜਲੇ ਦਰੱਖਤਾਂ ਅਤੇ ਮੋਬਾਈਲ ਟਾਵਰ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚੋਂ ਇੱਕ ਨੂੰ ਮੋਬਾਈਲ ਟਾਵਰ ਤੋਂ ਉਤਾਰਨ ਲਈ ਫਾਇਰ ਬ੍ਰਿਗੇਡ ਕਰੇਨ ਦੀ ਵਰਤੋਂ ਕੀਤੀ।
Punjab Bani 24 April,2024
ਇਟਲੀ ਵਿੱਚ ਪੰਜਾਬੀ ਨੌਜਵਾਨ ਦੀ ਮੌਤ
ਇਟਲੀ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਫਿਲੌਰ, 24 ਅਪਰੈਲ ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਪਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ, ਜਿਥੇ ਉਹ ਇਟਲੀ ਦੇ ਸ਼ਹਿਰ ਸਲੈਰਨੋ ਵਿਖੇ ਇਕ ਰੈਸਟੋਰੈਂਟ ’ਤੇ ਕੰਮ ਕਰਦਾ ਸੀ। ਇਸ ਦੌਰਾਨ ਹਰਪਾਲ ਰਾਮ, ਜਦੋਂ ਕੰਮ ਉਪਰੰਤ ਆਪਣੇ ਕਮਰੇ ਵਿਚ ਗਿਆ ਤਾਂ ਰਾਤ ਦੇ ਸਮੇਂ ਅਚਾਨਕ ਸਿਹਤ ਵਿਗੜਣ ਕਾਰਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਭਰ ’ਚ ਸ਼ੋਗ ਫੈਲ ਗਿਆ।
Punjab Bani 24 April,2024
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ - ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ - ਗ੍ਰਿਫਤਾਰ ਦੋਸ਼ੀ ਲਵਪ੍ਰੀਤ ਪਾਕਿ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ - ਇਸ ਕੰਮ ਨੂੰ ਅੰਜਾਮ ਦੇਣ ਲਈ ਪਾਕਿ ਅਧਾਰਤ ਕਾਰਕੁਨਾਂ ਵੱਲੋਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ: ਏਆਈਜੀ ਸੀਆਈ ਨਵਜੋਤ ਮਾਹਲ ਚੰਡੀਗੜ੍ਹ/ਜਲੰਧਰ, 23 ਅਪ੍ਰੈਲ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ 'ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 23 April,2024
ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ
ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਔਰਤਾਂ ਬਾਰੇ 15ਵੀਂ ਕੌਮਾਂਤਰੀ ਕਾਨਫ਼ਰੰਸ ਵਿੱਚ ਉੱਘੀ ਨਾਰੀਵਾਦੀ ਇਤਿਹਾਸਕਾਰ ਉਰਵਸ਼ੀ ਬਟੂਲੀਆ ਅਤੇ ਸਾਇੰਸਦਾਨ ਪ੍ਰੋ. ਕਵਿਤਾ ਦੁਰਾਇ ਵੱਲੋਂ ਕੁੰਜੀਵੱਤ ਭਾਸ਼ਣ ਪਟਿਆਲਾ, 23 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਹਰ ਥਾਂ ਔਰਤਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਕਰਵਾਈ ਗਈ 15ਵੀਂ ਕੌਮਾਂਤਰੀ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਲਿੰਗਕ ਬਰਾਬਰੀ ਅਤੇ ਲਿੰਗਕ ਪ੍ਰਤੀਨਿਧਤਾ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਸਿਟੀ ਨੇ ਸੰਵੇਦਨਸ਼ੀਲ ਅਤੇ ਦਰੁਸਤ ਪਹੁੰਚ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਤਕਰੀਬਨ 65 ਫ਼ੀਸਦੀ ਲੜਕੀਆਂ ਹਨ। ਉਨ੍ਹਾਂ ਦੱਸਿਆ ਕਿ ਅਥਾਰਟੀ ਵਿੱਚ ਰਜਿਸਟਰਾਰ, ਡੀਨ ਵਿਦਿਆਰਥੀ ਭਲਾਈ, ਡੀਨ ਕਾਲਜ ਵਿਕਾਸ ਕੌਂਸਲ, ਡਾਇਰੈਕਟਰ ਸਪੋਰਟਸ ਜਿਹੇ ਅਹਿਮ ਅਹੁਦੇ ਵੀ ਔਰਤਾਂ ਵੱਲੋਂ ਸੰਭਾਲੇ ਜਾ ਗਏ ਹਨ। ਲਿੰਗਕ ਬਰਾਬਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲਿੰਗਕ ਪਛਾਣਾਂ ਨੂੰ ਆਪਸ ਵਿੱਚ ਨਿਖੇੜ ਕੇ ਵੇਖਣ ਦੀ ਪਹੁੰਚ ਹੀ ਗ਼ਲਤ ਹੈ। ਨਾਰੀ ਅਧਿਐਨ ਕੇਂਦਰ ਵੱਲੋਂ ਉਠਾਏ ਜਾ ਰਹੇ ਵੱਖ-ਵੱਖ ਕਦਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਕੇਂਦਰ ਵਿੱਚ ਖੋਜ ਦੇ ਖੇਤਰ ਨੂੰ ਹੋਰ ਵਧੇਰੇ ਪ੍ਰਫੁੱਲਿਤ ਕੀਤਾ ਜਾਵੇਗਾ। ਉੱਘੀ ਇਤਿਹਾਸਕਾਰ ਅਤੇ ਨਾਰੀਵਾਦੀ ਚਿੰਤਕ ਪ੍ਰੋ. ਉਰਵਸ਼ੀ ਬਟਾਲੀਆ ਨੇ ‘ਗਿਆਨ ਪੈਦਾਵਾਰੀ ਵਿੱਚ ਲਿੰਗਕ ਦਖ਼ਲਅੰਦਾਜ਼ੀ’ ਦੇ ਵਿਸ਼ੇ ਉੱਤੇ ਗੱਲ ਕਰਦਿਆਂ ਕਿਹਾ ਕਿ ਸਾਨੂੰ ਸਮਾਜ ਵਿੱਚ ਪੈਦਾ ਹੋ ਰਹੇ ਗਿਆਨ ਦੀਆਂ ਧਾਰਨਾਵਾਂ ਬਾਰੇ ਸਵਾਲ ਜ਼ਰੂਰ ਖੜ੍ਹੇ ਕਰਨੇ ਚਾਹੀਦੇ ਹਨ। ਗਿਆਨ ਪੈਦਾ ਕਰਨ ਵਾਲੇ ਸਰੋਤਾਂ ਦੀ ਪੜਚੋਲ ਕਰਨੀ ਚਾਹੀਦੀ ਹੈ ਤਾਂ ਕਿ ਪੈਦਾ ਹੋ ਰਿਹਾ ਗਿਆਨ ਬਿਨਾ ਕਿਸੇ ਲਿੰਗਕ ਭੇਦ ਭਾਵ ਤੋਂ ਸਾਰੀਆਂ ਧਿਰਾਂ ਦੇ ਹਿਤ ਵਿੱਚ ਭੁਗਤ ਸਕੇ। ਹਿੰਦੁਸਤਾਨ ਦੇ ਬਟਵਾਰੇ ਸਮੇਂ ਪੀੜਤ ਔਰਤ ਦੀ ਦਸ਼ਾ ਬਾਰੇ ਆਪਣਾ ਕੰਮ ਕਰਦਿਆਂ ਵੱਖ-ਵੱਖ ਪੀੜਿਤਾਂ ਨਾਲ ਮਿਲਣ ਅਤੇ ਉਨ੍ਹਾਂ ਨਾਲ ਗੱਲ ਕਰਨ ਸਮੇਂ ਪੈਦਾ ਹੋਈਆਂ ਚੁਣੌਤੀਆਂ ਦਾ ਪ੍ਰੋ. ਉਰਵਸ਼ੀ ਬਟਾਲੀਆ ਅਨੁਭਵ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੀੜਿਤ ਔਰਤਾਂ ਕੋਲ ਆਪਣੇ ਦਰਦ ਨੂੰ ਬਿਆਨ ਕਰਨ ਲਈ ਸ਼ਬਦਾਵਲੀ ਹੀ ਨਹੀਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦੇ ਆਪਣੇ ਸਮਾਜ ਵਿੱਚ ਆਪਣੇ ਲੋਕਾਂ ਹੱਥੋਂ ਵੱਖ-ਵੱਖ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ ਹੈ। ਮਰਦ ਪ੍ਰਧਾਨ ਸਮਾਜ ਇਸ ਲਈ ਜ਼ਿੰਮੇਵਾਰ ਹੈ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਇੰਡੀਅਨ ਇੰਸਟੀਚੂਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਮੋਹਾਲੀ ਤੋਂ ਵਿਗਿਆਨੀ ਪ੍ਰੋ. ਕਵਿਤਾ ਦੁਰਾਇ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਭਵਿੱਖ ਵਿੱਚ ਸਮਾਜ ਦੀ ਬਿਹਤਰੀ ਲਈ ਲਿੰਗਕ ਬਰਾਬਰੀ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਆਪਣੇ ਨਿੱਜੀ ਅਕਾਦਮਿਕ ਕੈਰੀਅਰ ਦੇ ਹਵਾਲੇ ਨਾਲ ਲਿੰਗਕ ਬਰਾਬਰੀ ਦੇ ਮਾਮਲੇ ਵਿੱਚ ਵੱਖ-ਵੱਖ ਚੁਣੌਤੀਆਂ ਅਤੇ ਇਸ ਪੱਖੋਂ ਸਮਾਜ ਵਿੱਚ ਸੰਵੇਦਨਸ਼ੀਲ ਪਹੁੰਚ ਅਪਨਾਉਣ ਪੱਖੋਂ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਔਰਤਾਂ ਹੁਣ ਆਪਣੀ ਮਿਹਨਤ ਅਤੇ ਹੁਨਰ ਦੇ ਬਲਬੂਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਹੀਆਂ ਹਨ ਜੋ ਕਿ ਸ਼ੁਭ ਸੰਕੇਤ ਹੈ। ਯੂਨਾਈਟਿਡ ਨੇਸ਼ਨਜ਼ ਡੀ. ਐੱਸ. ਐੱਸ. ਤੋਂ ਏਸ਼ੀਆ ਪੈਸੀਫਿਕ ਮੁਖੀ ਐੱਮ. ਕੇ. ਹੈਵੇਗ ਵੱਲੋਂ ਇਸ ਕਾਨਫ਼ਰੰਸ ਲਈ ਰਿਕਾਰਡ ਕਰ ਕੇ ਭੇਜਿਆ ਸੁਨੇਹਾ ਵੀ ਉਦਘਾਟਨੀ ਸੈਸ਼ਨ ਵਿੱਚ ਚਲਾਇਆ ਗਿਆ ਜਿਸ ਵਿੱਚ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਇਸ ਕਦਮ ਨੂੰ ਸਲਾਹਿਆ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ। ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਪ੍ਰੋ. ਹਰਪ੍ਰੀਤ ਕੌਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਇਸ ਕਾਨਫ਼ਰੰਸ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਦੇਸ਼ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ 300 ਤੋਂ ਵੱਧ ਖੋਜ ਪੱਤਰ ਇਸ ਕਾਨਫ਼ਰੰਸ ਲਈ ਪੁੱਜੇ। ਉਦਘਾਟਨੀ ਸੈਸ਼ਨ ਵਿੱਚ ਤਿੰਨ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਨ੍ਹਾਂ ਵਿੱਚ ਜੱਜ ਕੁਲਵਿੰਦਰ ਕੌਰ, ਉਪਿੰਦਰਜੀਤ ਕੌਰ ਸੇਖੋਂ ਅਤੇ ਸੈਸ਼ਨਦੀਪ ਕੌਰ ਸ਼ਾਮਿਲ ਸਨ।
Punjab Bani 23 April,2024
ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਭਾਈ ਗੁਰਦੀਪ ਸਿੰਘ ਨੇ ਧਾਰਮਕ ਦੀਵਾਨਾਂ ’ਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਕੀਤਾ ਨਿਹਾਲ ਪਟਿਆਲਾ 23 ਅਪ੍ਰੈਲ () ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਨੇ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਧਾਰਮਕ ਦੀਵਾਨ ਸਜਾਏ ਅਤੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਦਿਆਂ ਪੂਰਨਮਾਸ਼ੀ ਦੇ ਦਿਹਾੜੇ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਸ਼ਬਦ ਗੁਰੂ ਨਾਲ ਜੁੜਨ ਦਾ ਮਾਰਗ ਦਰਸ਼ਨ ਕੀਤਾ। ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੋ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਗੁਰੂ ਸਾਹਿਬ ਦਾ ਅਤੁੱਟ ਲੰਗਰ ਸੰਗਤਾਂ ਲਈ ਚਲਾਇਆ ਗਿਆ। ਇਸ ਦੌਰਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਰਸਤਾ ਵਿਖਾਇਆ ਅਤੇ ਦੱਸਿਆ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਨੂੰ ਪ੍ਰਮਾਤਮਾ ਦੇ ਉਸ ਘਰ ਤੱਕ ਲਿਜਾਂਦਾ ਹੈ, ਜਿਸ ਨਾਲ ਗੁਰੂ ਸਾਹਿਬ ਦੇ ਨਿਰੰਕਾਰ ਦਰਸ਼ਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਮਾਜਕ ਬੁਰਾਈਆਂ ਦਾ ਤਿਆਗ ਕਰਦੀ ਹੋਈ ਸੰਗਤ ਗੁਰੂ ਸਾਹਿਬ ਦੇ ਲੜਨ ਲੱਗੇ ਤੇ ਆਪਣੇ ਭਵਿੱਖੀ ਜੀਵਨ ਨੂੰ ਸਫਲਾ ਬਣਾਵੇ। ਇਸ ਮੌਕੇ ਗੁਰਦੁਆਰ ਸਾਹਿਬ ਦੇ ਪ੍ਰਬੰਧ ਵੱਲੋਂ ਸੇਵਾ ਵਿਚ ਜੁਟੀਆਂ ਵਿਚ ਰਹਿਣ ਸੰਗਤਾਂ ਅਤੇ ਪੁੱਜੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸਿਸ਼ ਕੀਤੀ ਗਈ, ਜਿਨ੍ਹਾਂ ਵਿਚ ਕਾਰਜ ਸਿੰਘ ਅਤੇ ਬੀਬੀ ਕੰਵਲਜੀਤ ਕੌਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਭਾਈ ਗੁਰਮੀਤ ਸਿੰਘ ਬਿੱਟੂ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਸ਼ਾਮਲ ਸਨ।
Punjab Bani 23 April,2024
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼
ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ 'ਚ ਕਣਕ ਨੂੰ ਬੇਮੌਸਮੀ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਤੇ ਹੋਰ ਇੰਤਜ਼ਾਮ ਪੁਖ਼ਤਾ ਕਰਨ ਦੇ ਆਦੇਸ਼ -ਕਿਹਾ, ਸਬੰਧਤ ਅਧਿਕਾਰੀ ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ ਪਟਿਆਲਾ, 23 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਐਸ.ਡੀ.ਐਮਜ ਤੇ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੇਮੌਸਮੀ ਬਰਸਾਤ ਦੇ ਚੱਲਦਿਆਂ ਮੰਡੀਆਂ 'ਚ ਵਿਕਣ ਲਈ ਪੁੱਜੀ ਕਣਕ ਦੀ ਜਿਣਸ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਇੰਤਜਾਮ ਪੁਖ਼ਤਾ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਉਹ ਮੰਡੀਆਂ ਦਾ ਰੈਗੂਲਰ ਨਿਰੀਖਣ ਕਰਨਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਖਰੀਦ ਕੇਂਦਰ ਵਿੱਚ ਤਰਪਾਲਾਂ ਦੇ ਅਗੇਤੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਪਰੰਤੂ ਫਿਰ ਵੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਤਾਂ ਕਿ ਮੰਡੀਆਂ ਵਿੱਚ ਪੁੱਜੀ ਕਣਕ ਨੂੰ ਅਚਾਨਕ ਪੈਣ ਵਾਲੇ ਮੀਂਹ ਦੇ ਪਾਣੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ 'ਤੇ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀ ਖਰੀਦ ਪ੍ਰਬੰਧਾਂ ਸਮੇਤ ਬਰਸਾਤ ਦੀ ਸੂਰਤ 'ਚ ਕਣਕ ਨੂੰ ਪਾਣੀ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨ ਅਤੇ ਲੋੜੀਂਦੇ ਪ੍ਰਬੰਧ ਕਰਕੇ ਰਿਪੋਰਟ ਵੀ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸੇ ਮੰਡੀ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਸ਼ੌਕਤ ਅਹਿਮਦ ਪਰੇ, ਜਿਨ੍ਹਾਂ ਨੇ ਬੀਤੇ ਦਿਨੀਂ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਨੇ ਅੱਗੇ ਦੱਸਿਆ ਕਿ ਬਰਸਾਤ ਦੀ ਸੰਭਾਵਨਾ ਕਰਕੇ ਅੱਜ ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਸਮੂਹ ਐਸ.ਡੀ.ਐਮਜ ਤੇ ਹੋਰ ਅਧਿਕਾਰੀਆਂ ਵੱਲੋਂ ਵੀ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਜਿਣਸ ਦੀ ਨਾਲੋ-ਨਾਲ ਕਿਸਾਨਾਂ ਨੂੰ ਅਦਾਇਗੀ ਅਤੇ ਨਾਲੋ-ਨਾਲ ਮੰਡੀਆਂ ਵਿੱਚੋਂ ਲਿਫਟਿੰਗ ਯਕੀਨੀ ਬਣਾਈ ਜਾਵੇ।
Punjab Bani 23 April,2024
ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵਾਪਰੀ ਅਗਨ ਸਰੂਪ ਘਟਨਾ ਮੰਦਭਾਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰੂ ਸਾਹਿਬ ਦੇ ਅਦਬ ਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਸੁਚੇਤ ਰਹਿਣ ਦੀ ਲੋੜ ਪਟਿਆਲਾ 23 ਅਪ੍ਰੈਲ () ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਅਗਨ ਭੇਂਟ ਦੀ ਵਾਪਰੀ ਘਟਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ ਤੁਰੰਤ ਰਿਪੋਰਟ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਸਿੱਖ ਸੰਗਤ ਦੇ ਹਿਰਦੇ ਵਲਧੂੰਰੇ ਜਾਂਦੇ ਹਨ ਇਸ ਕਰਕੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਚੇਤ ਰਹਿਣ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੇਂ ਸਮੇਂ ’ਤੇ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ, ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ ਕਿ ਬਿਜਲੀ ਉਪਰਕਣ ਚੱਲਦੇ ਨਾ ਛੱਡੇ ਜਾਣ, ਜਿਸ ਕਾਰਨ ਸ਼ਾਰਟ ਸਰਕਟ ਹੋਣ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਸ਼ਹਿਰ ਵਿਚ ਗੁਰਦੁਆਰਾ ਭਾਈ ਪੁਣਛੂ ਸਾਹਿਬ ਵਿਖੇ ਵੀ ਸ਼ਾਰਟ ਸਰਕਟ ਕਾਰਨ ਦੋ ਸਰੂਪ ਅਗਨ ਭੇਂਟ ਹੋਣ ਉਪਰੰਤ ਤੁਰੰਤ ਪ੍ਰਭਾਵ ਦੇ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਸਮੇਤ ਪ੍ਰਬੰਧਕਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ, ਜੋ ਘਟਨਾ ਸਬੰਧੀ ਰਿਪੋਰਟ ਤਿਆਰ ਕਰਕੇ ਦਫਤਰ ਵਿਖੇ ਭੇਜਣਗੇ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਵਿਖੇ ਗਰਮੀ ਦੇ ਸੀਜਨ ਦੌਰਾਨ ਬਿਜਲੀ ਦਾ ਵੱਧ ਲੋਡ ਹੁੰਦਾ ਇਸ ਕਰਕੇ ਏ.ਸੀ. ਜਾਂ ਪੱਖਿਆਂ ਸਮੇਤ ਬਲੱਬ, ਟਿਊਬ ਦੀ ਵਰਤੋਂ ਸੰਜਮ ਤੇ ਸੰਕੋਚ ਰੱਖ ਕੇ ਹੀ ਕੀਤੀ ਜਾਵੇ ਤਾਂ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Punjab Bani 23 April,2024
ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ
ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋਏ ਪਟਿਆਲਾ-ਪਟਿਆਲਾ ਦੇ ਜੱਟਾ ਵਾਲਾ ਚੌਂਤਰਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਅੰਦਰ ਬਣੇ ਸੁਖਆਸਨ ਸਥਾਨ ’ਚ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਟ ਹੋ ਗਏ, ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਦੱਸਿਆ ਕਿ ਜੱਟਾਂ ਵਾਲਾ ਚੌਂਤਰਾ ਵਿਖੇ ਲੋਕਲ ਗੁਰਦੁਆਰਾ ਸਾਹਿਬ ਦੇ ਅੰਦਰ ਜੋ ਸੁਖਆਸਨ ਸਥਾਨ ਬਣਿਆ ਹੋਇਆ ਹੈ। ਉਸ ਵਿਚ ਪਲਾਸਟਿਕ ਦਾ ਪੱਖਾ ਲੱਗਿਆ ਹੋਇਆ ਸੀ। ਇਹ ਪੱਖਾ ਦਿਨ ਰਾਤ ਚਲਦਾ ਰਹਿੰਦਾ ਹੈ, ਜਿਸ ਕਰਕੇ ਪੱਖਾ ਜ਼ਿਆਦਾ ਗਰਮ ਹੋ ਗਿਆ ਅਤੇ ਗਰਮ ਹੋਣ ਨਾਲ ਇਸ ਦੀ ਮੋਟਰ ਸੜ ਗਈ ਅਤੇ ਪੱਖੇ ਨੂੰ ਅੱਗ ਲੱਗ ਗਈ। ਪੱਖਾ ਪਲਾਸਟਿਕ ਦਾ ਹੋਣ ਕਰਕੇ ਅੱਗ ਜਲਦੀ ਭੜਕ ਗਈ ਅਤੇ ਇਹ ਪੱਖਾ ਗੁਰ ਮਹਾਰਾਜ ਜੀ ਦੇ ਸਰੂਪ ਦੇ ਉੱਪਰ ਲੱਗਿਆ ਹੋਣ ਕਰਕੇ ਅੱਗ ਦੀ ਚੰਗਿਆੜੀਆਂ ਹੇਠਾਂ ਡਿੱਗਣੀਆਂ ਸ਼ੁਰੂ ਹੋ ਗਈਆਂ, ਜਿਸ ਕਰਕੇ ਉਥੇ ਪਏ ਤਿੰਨ ਸਰੂਪਾਂ ’ਚੋਂ ਦੋ ਅਗਨ ਭੇਟ ਹੋ ਗਏ। ਜਦਕਿ ਇੱਕ ਸਰੂਪ ਦਾ ਬਚਾਅ ਹੋ ਗਿਆ, ਜਿਸ ਨੂੰ ਐਸ.ਜੀ.ਪੀ.ਸੀ. ਦੇ ਜਥੇ ਵੱਲੋਂ ਲਿਆ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਸੋਬਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਫੀ ਦੇਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਅਤੇ ਗ੍ਰੰਥੀ ਸਿੰਘਾਂ ਨੂੰ ਅਪੀਲ ਕੀਤੀ ਜਾਂਦੀ ਰਹੀ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਜਿੱਥੇ ਸੁਖਆਸਨ ਸਥਾਨ ਹੋਵੇ ਜਾਂ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕੀਤੇ ਹੋਣ। ਉਸ ਦੇ ਆਸ-ਪਾਸ ਬਿਜਲੀ ਦੀਆਂ ਤਾਰਾਂ, ਸਵਿੱਚ, ਘਟੀਆ ਕੁਆਲਟੀ ਦੇ ਬਿਜਲੀ ਔਜਾਰ ਜਾਂ ਕੋਈ ਅਜਿਹੀ ਇਲੈਕਟ੍ਰਿਕ ਵਸਤੂ ਜਿਸ ਨਾਲ ਅੱਗ ਲੱਗਣ ਦਾ ਖਦਸ਼ਾ ਹੋਵੇ, ਉਸ ਨੂੰ ਨਾ ਲਗਾਇਆ ਜਾਵੇ।
Punjab Bani 23 April,2024
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਪਟਿਆਲਾ| ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਉਹਨਾਂ ਦਾ ਸੁਭਾਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਉਸ ਪਟਿਆਲਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ ਜਿਸ ਹਲਕੇ ਵਿਚ ਭਗਵਾਨ ਰਾਮ ਦਾ ਨਾਨਕਾ ਪਿੰਡ ਘੜਾਮ ਪੈਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਜੀ ਅੱਗੇ ਸੀਸ ਨਿਵਾ ਕੇ ਇਹ ਪ੍ਰਣ ਕੀਤਾ ਹੈ ਕਿ ਇਸ ਅਸਥਾਨ ’ਤੇ ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਜੀ ਦਾ ਵਿਸ਼ਾਲ ਮੰਦਿਰ ਬਣਵਾਇਆ ਜਾਵੇਗਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਰਾਮ ਨੌਮੀ ਵਾਲੇ ਦਿਨ ਜਨਤਕ ਤੌਰ ’ਤੇ ਇਹ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘੜਾਮ ਵਿਚ ਵਿਸ਼ਾਲ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਭੂ ਸ੍ਰੀਰਾਮ ਅਤੇ ਮਾਤਾ ਕੌਸ਼ਲਿਆ ਜੀ ਦੀ ਸੇਵਾ ਨਾਲ ਉਹਨਾਂ ਦਾ ਜੀਵਨ ਸਫਲ ਹੋ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਤੇ ਸਭ ਨੂੰ ਨਾਲ ਲੈ ਕੇ ਉਹ ਚੋਣਾਂ ਦਾ ਕੰਮ ਖਤਮ ਹੋਣ ਮਗਰੋਂ ਇਹ ਮੰਦਿਰ ਨਿਰਮਾਣ ਦੀ ਰੂਪ ਰੇਖਾ ਉਲੀਕਣਗੇ ਅਤੇ ਇਸ ਲਈ ਸਭ ਦਾ ਸਹਿਯੋਗ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਾਂਗੂ ਘੜਾਮ ਨੂੰ ਵੀ ਕੌਮਾਂਤਰੀ ਪੱਧਰ ’ਤੇ ਉਭਾਰਿਆ ਜਾਵੇਗਾ ਤਾਂ ਜੋ ਦੇਸ਼ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਭੂ ਸ਼੍ਰੀਰਾਮ ਜੀ ਦੇ ਭਗਤ ਇਸ ਪਵਿੱਤਰ ਅਸਥਾਨ ਦੇ ਵੀ ਦਰਸ਼ਨ ਕਰਨ ਵਾਸਤੇ ਆ ਸਕਣ। ਉਹਨਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਅੰਮ੍ਰਿਤਸਰ ਵਿਚ ਪ੍ਰਭੂ ਸ਼੍ਰੀਰਾਮ ਤੇ ਮਾਤਾ ਸੀਤਾ ਜੀ ਦੇ ਅਸਥਾਨ ਰਾਮ ਤੀਰਥ ਦਾ ਨਿਰਮਾਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਰਵਾਇਆ ਸੀ ਤੇ ਹੁਣ ਘੜਾਮ ਵਿਚ ਵੀ ਇਹ ਸੇਵਾ ਅਕਾਲੀ ਦਲ ਹੀ ਕਰੇਗਾ।
Punjab Bani 23 April,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ-ਪਰੇ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 87 ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਬੈਠਕ -ਲੋਕਤੰਤਰ ਦੀ ਮਜ਼ਬੂਤੀ ਲਈ ਨਿਜੀ ਸਕੂਲਾਂ ਦੇ ਮੁਖੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ -ਕਿਹਾ, ਬੱਚੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੋਟ ਲਾਜਮੀ ਪਾਉਣ ਦੀ ਸਹੁੰ ਚੁਕਾਉਣਗੇ -ਵਿਦਿਆਰਥੀ ਚਾਰ ਹੋਰ ਪਰਿਵਾਰਾਂ ਨੂੰ ਵੀ ਵੋਟਾਂ ਪਾਉਣ ਲਈ ਜਰੂਰ ਜਾਗਰੂਕ ਕਰਨ ਪਟਿਆਲਾ, 23 ਅਪ੍ਰੈਲ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪੋ-ਆਪਣੇ ਸਕੂਲਾਂ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ 87 ਸਕੂਲਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਜ਼ਬੂਤ ਲੋਕਤੰਤਰ ਲਈ ਸਾਰੇ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ 'ਚੋਣਾਂ' ਨਾਲ ਜਰੂਰ ਜੋੜਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਦੀਆਂ ਦੀ ਗੁਲਾਮੀ ਬਾਅਦ ਪ੍ਰਾਪਤ ਹੋਈ ਆਜ਼ਾਦੀ ਕਰਕੇ ਸਾਨੂੰ ਵੋਟ ਪਾਉਣ ਦਾ ਇਹ ਹੱਕ ਮਿਲਿਆ ਹੈ, ਇਸ ਲਈ ਹਰੇਕ ਨਾਗਰਿਕ ਇਸ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਡਰ-ਭੈਅ, ਦਬਾਅ ਜਾਂ ਲਾਲਚ ਤੋਂ ਬਗੈਰ ਲਾਜਮੀ ਕਰੇ। ਇਸ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਾਰੇ ਸਕੂਲ ਆਪਣੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ 'ਚ ਆਪਣਾ ਯੋਗਦਾਨ ਪਾਉਣ ਲਈ ਜਰੂਰ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਚੰਗੀ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ 'ਤੇ ਸਾਰੇ ਹਾਜ਼ਰ ਸਕੂਲਾਂ ਦੇ ਮੁਖੀਆਂ ਨੇ ਇਸ ਗੱਲੋਂ ਸਹਿਮਤੀ ਜਤਾਈ ਕਿ ਉਹ ਆਪੋ-ਆਪਣੇ ਸਕੂਲਾਂ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਢਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਪਿੱਛੇ ਨਾ ਰਹੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਕੂਲ ਇਹ ਵੀ ਯਕੀਨੀ ਬਣਾਉਣ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਸਹੁੰ ਵਿਦਿਆਰਥੀ ਆਪਣੇ ਮਾਪਿਆਂ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਤਸਦੀਕ ਕਰਵਾਉਣਗੇ ਤੇ ਨਾਲ ਹੀ ਨੇੜਲੇ ਤੇ ਜਾਣ-ਪਛਾਣ ਵਾਲੇ ਚਾਰ ਹੋਰ ਪਰਿਵਾਰਾਂ ਨੂੰ ਵੀ ਲਾਜਮੀ ਵੋਟਾਂ ਪਾਉਣ ਲਈ ਜਾਗਰੂਕ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਸਕੂਲ ਆਪਣੇ ਨੇੜਲੇ ਖੇਤਰ ਵਿੱਚ ਸਵੀਪ ਗਤੀਵਿਧੀਆਂ ਚਲਾ ਕੇ ਵੋਟਰਾਂ ਨੂੰ ਜਾਗਰੂਕ ਕਰਨਗੇ। ਪਰੰਤੂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਉਮੀਦਵਾਰ ਜਾਂ ਸਿਆਸੀ ਪਾਰਟੀ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਤੇ ਮਾਪਿਆਂ ਨੂੰ ਇਸ ਗੱਲੋਂ ਵੀ ਜਰੂਰ ਜਾਗਰੂਕ ਕੀਤਾ ਜਾਵੇ ਕਿ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸੋਚ-ਸਮਝ ਕੇ ਵੋਟ ਪਾਈ ਜਾਵੇ ਤਾਂ ਕਿ ਦੇਸ਼ ਲਈ ਇੱਕ ਚੰਗੀ ਸਰਕਾਰ ਚੁਣੀ ਜਾ ਸਕੇ। ਸ਼ੌਕਤ ਅਹਿਮਦ ਪਰੇ ਨੇ ਅੱਗੇ ਕਿਹਾ ਕਿ ਵੋਟ ਦੇ ਮਹੱਤਵ ਨੂੰ ਸਮਝਣਾ ਤੇ ਆਪਣੇ ਬੱਚਿਆਂ ਨੂੰ ਸਮਝਾਉਣਾ ਬਹੁਤ ਲਾਜਮੀ ਹੈ ਇਸ ਲਈ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਈਐਲਸੀ ਕਲੱਬ ਬਣਾਂਏ ਜਾਣ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੈਂਪਸ ਅੰਬੈਸਡਰ ਬਣਾਇਆ ਜਾਵੇ ਤੇ ਸਕੂਲ ਸਟਾਫ਼ ਸਮੇਤ ਕਿਸੇ ਜੇਕਰ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹੋਈਆਂ ਹਨ ਤਾਂ 100 ਫੀਸਦੀ ਇਹ ਵੋਟਾਂ ਪੁਆਉਣੀਆਂ ਯਕੀਨੀ ਬਣਾਂਈਆਂ ਜਾਣ। ਇਸ ਤੋਂ ਬਿਨ੍ਹਾਂ ਸਕੂਲਾਂ ਵਿੱਚ ਲੇਖ ਲਿਖਣ ਮੁਕਾਬਲੇ, ਮੌਕ ਪੋਲ ਗਤੀਵਿਧੀ, ਮਾਪਿਆਂ ਦੇ ਨਾਲ ਮੀਟਿੰਗਾਂ, ਵਾਲ ਪੇਟਿੰਗਜ਼ ਆਦਿ ਗਤੀਵਿਧੀਆਂ ਕਰਕੇ ਸਕੂਲ ਦੇ ਸੋਸ਼ਲ ਮੀਡੀਆ ਉਪਰ ਅਪਲੋਡ ਵੀ ਕੀਤੀਆਂ ਜਾਣ। ਇਸ ਮੌਕੇ ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਦੂਧਨ ਸਾਧਾਂ ਮਨਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ, ਸਵੀਪ ਜ਼ਿਲ੍ਹਾ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਵੱਡੀ ਗਿਣਤੀ ਸਕੂਲਾਂ ਦੇ ਮੁਖੀ ਤੇ ਹੋਰ ਨੁਮਾਇੰਦੇ ਮੌਜੂਦ ਸਨ।
Punjab Bani 23 April,2024
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ ਜਲੰਧਰ, 22 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮਹਿੰਦਰ ਸਿੰਘ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਸੋਹਣ ਸਿੰਘ ਠੰਡਲ ਹੁਸ਼ਿਆਰਪੁਰ, ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਨਰਦੇਵ ਸਿੰਘ ਬੌਬੀ ਮਾਨ ਫ਼ਿਰੋਜ਼ਪੁਰ ਤੇ ਹਰਦੇਵ ਸੈਣੀ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ।
Punjab Bani 22 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ ‘ਤੇ ਵੀ ਗੌਰ ਕਰੇਗਾ।
Punjab Bani 22 April,2024
ਕਾਂਗਰਸ ਨੇ ਚੋਣ ਕਮਿ਼ਸ਼ਨ ਨੂੰ ਪ੍ਰਧਾਨ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਅਪੀਲ
ਕਾਂਗਰਸ ਨੇ ਚੋਣ ਕਮਿ਼ਸ਼ਨ ਨੂੰ ਪ੍ਰਧਾਨ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਅਪੀਲ ਨਵੀਂ ਦਿੱਲੀ, 22 ਅਪਰੈਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ ਕੇ ਪ੍ਰਧਾਨ ਮੰਤਰੀ ਦੀ ਟਿੱਪਣੀ ਅਤੇ ਕੁਝ ਹੋਰ ਮੁੱਦਿਆਂ ਬਾਰੇ ਸ਼ਿਕਾਇਤ ਕੀਤੀ। ਇਸ ਵਫ਼ਦ ਵਿੱਚ ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਗੁਰਦੀਪ ਸੱਪਲ ਵੀ ਸ਼ਾਮਲ ਸਨ। ਸ੍ਰੀ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੇ ਕਮਿਸ਼ਨ ਨੂੰ ਕੁੱਲ 17 ਸ਼ਿਕਾਇਤਾਂ ਦਿੱਤੀਆਂ ਹਨ।
Punjab Bani 22 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ - ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਿਆਨਦਾ ਪੋਡਕਾਸਟ ਦਾ ਦੂਜਾ ਐਪੀਸੋਡ ਰਿਲੀਜ਼ - ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਦੇ ਵੋਟਿੰਗ ਕਰਨ ਅਤੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਉੱਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ। ਸਿਬਿਨ ਸੀ ਨੇ ਪੋਡਕਾਸਟ ਵਿੱਚ ਇਸ ਵਾਰ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਹੁਤ ਸਪੱਸ਼ਟ ਤਰੀਕੇ ਨਾਲ ਦੱਸਿਆ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਵੀ ਚਾਨਣਾ ਪਾਇਆ ਹੈ। ਜ਼ਿਕਰਯੋਗ ਹੈ ਕਿ ਪੋਡਕਾਸਟ ਦੇ ਪਹਿਲੇ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਸੀ-ਵਿਜ਼ਲ ਐਪਲੀਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਸੀ।
Punjab Bani 22 April,2024
ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਜ਼ਿਲ੍ਹਾ ਚੋਣ ਅਫ਼ਸਰ
ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ : ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਬੀ.ਐਲ.ਓਜ਼ ਤੇ ਆਂਗਣਵਾੜੀ ਵਰਕਰਾਂ ਰਾਹੀਂ 85 ਸਾਲ ਤੋਂ ਉਪਰ ਉਮਰ ਵਰਗ ਦੇ ਬਜ਼ੁਰਗ ਅਤੇ ਦਿਵਿਆਂਜਨ ਤੱਕ ਬਣਾਈ ਜਾ ਰਹੀ ਹੈ ਪਹੁੰਚ -ਸ਼ਕਸਮ ਐਪ 'ਚ ਦਿਵਿਆਂਗਜਨ ਨੂੰ ਕੀਤਾ ਜਾਵੇ ਰਜਿਸਟਰ -ਜ਼ਿਲ੍ਹੇ 'ਚ 85 ਸਾਲ ਤੋਂ ਵਧੇਰੇ ਉਮਰ ਦੇ 13 ਹਜ਼ਾਰ 79 ਵੋਟਰ ਅਤੇ 15 ਹਜ਼ਾਰ 120 ਦਿਵਿਆਂਗਜਨ ਵੋਟਰ ਪਟਿਆਲਾ, 22 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ 2024 ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹਰੇਕ 85 ਸਾਲ ਤੋਂ ਉਪਰ ਉਮਰ ਵਰਗ ਦੇ ਬਜ਼ੁਰਗ ਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਤੱਕ ਬੀ.ਐਲ.ਓਜ਼ ਤੇ ਆਂਗਣਵਾੜੀ ਵਰਕਰ ਰਾਹੀਂ ਪਹੁੰਚ ਬਣਾਉਣੀ ਯਕੀਨੀ ਬਣਾਈ ਜਾਵੇ ਤੇ ਜਿਹੜੇ ਬਜ਼ੁਰਗ ਤੇ ਦਿਵਿਆਂਗਜਨ ਵੋਟਰ ਘਰ ਤੋ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਫਾਰਮ ਨੰ: 12 ਡੀ ਮੁਹੱਈਆ ਕਰਵਾਏ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 85 ਸਾਲ ਤੋਂ ਵਧੇਰੇ ਉਮਰ ਦੇ 13 ਹਜ਼ਾਰ 79 ਵੋਟਰ ਹਨ, ਜਿਨ੍ਹਾਂ ਵਿਚੋਂ 5082 ਪੁਰਸ਼ ਵੋਟਰ ਤੇ 7997 ਮਹਿਲਾ ਵੋਟਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੋਟਰਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ ਤੇ ਜਿਹੜੇ ਵੋਟਰ ਘਰ ਤੋਂ ਹੀ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਪਾਸੋਂ ਫਾਰਮ ਨੰ: 12 ਡੀ ਭਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 15120 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਵਿੱਚ 9104 ਪੁਰਸ਼ ਤੇ 6016 ਮਹਿਲਾ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਭ ਦੀ ਪਹੁੰਚ 'ਚ ਚੋਣਾਂ ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ ਤੇ ਇਸ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਮੀਟਿੰਗ 'ਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਕਰਨਲ ਕਰਮਿੰਦਰ ਸਿੰਘ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।
Punjab Bani 22 April,2024
ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ
ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ -ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ ਪਟਿਆਲਾ 22 ਅਪ੍ਰੈਲ ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਐਤਵਾਰ ਦੁਪਹਿਰ ਘੁਮਣ ਨਗਰ ਸਥਿਤ ਦੀਪਕ ਬਾਂਸਲ ਡਕਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਭੇਂਟ ਕੀਤਾ ਅਤੇ ਲੋਕ ਸਭਾ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਨੌਜਵਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੀਪਕ ਬਾਂਸਲ ਡਕਾਲਾ ਨਾਲ ਪਰਿਵਾਰਕ ਸ਼ਾਂਝ ਹੈ। ਰਾਜਨੀਤੀ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਦੀਪਕ ਬਾਂਸਲ ਦੀ ਭਾਰਤੀ ਜਨਤਾ ਪਾਰਟੀ ਵਿੱਚ ਆਉਂਣ ਨਾਲ ਪਾਰਟੀ ਦੇ ਯੂਥ ਵਿੰਗ ਨੂੰ ਵੱਡੀ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀਪਕ ਬਾਂਸਲ ਦੇ ਨਾਲ ਉਨ੍ਹਾਂ ਦੇ 60 ਤੋਂ ਵੱਧ ਸਾਥੀਆਂ ਨੇ ਭਾਜਪਾ ਦਾ ਸਰੋਪਾ ਪਾ ਲਿਆ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਦੀਪਕ ਬਾਂਸਲ ਦੇ ਸਹਿਯੋਗ ਨਾਲ ਨੌਜਵਾਨ ਵਰਗ ਦਾ ਵੱਡਾ ਹਿੱਸਾ ਭਾਜਪਾ ਪਰਿਵਾਰ ਦਾ ਹਿੱਸਾ ਬਣ ਕੇ ਪਾਰਟੀ ਦਾ ਸਾਥ ਦੇਵੇਗਾ। ਇਸ ਮੌਕੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਮਹਾਰਾਣੀ ਪ੍ਰਨੀਤ ਕੌਰ ਦੀ ਵੱਡੀ ਜਿੱਤ ਕੇਂਦਰ ਵਿੱਚ ਮੋਦੀ ਸਰਕਾਰ ਦੇ ਹੱਥ ਮਜ਼ਬੂਤ ਕਰੇਗੀ। ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੀ ਮਹਾਰਾਣੀ ਪ੍ਰਨੀਤ ਕੌਰ ਨੂੰ ਇਸ ਵਾਰ ਮੋਦੀ ਸਰਕਾਰ ਆਪਣੀ ਸਰਕਾਰ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇ ਕੇ ਨਵੀਂ ਪਛਾਣ ਦੇਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਮੁੜ ਨਵੀਂ ਗਤੀ ਮਿਲ ਸਕੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬੱਲੀ ਵੀ ਪ੍ਰਮੁੱਖ ਤੌਰ ’ਤੇ ਹਾਜ਼ਰ ਸਨ।
Punjab Bani 22 April,2024
ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ
ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ ਪਟਿਆਲਾ, 22 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ। ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਅਤੇ ਈਕੋ ਕਲੱਬ ਦੇ ਸਾਂਝੇ ਉੱਦਮਾਂ ਨਾਲ਼ ਕਰਵਾਏ ਇਸ ਪ੍ਰੋਗਰਾਮ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਕੈਂਪਸ ਵਿਖੇ ਜਾਗਰੂਕਤਾ ਰੈਲੀ ਕੱਢੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਵਾਤਾਵਰਣ ਨੂੰ ਬਚਾਉਣ ਲਈ ਵਿਦਿਆਰਥੀਆਂ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਵੱਧ ਤੋਂ ਵੱਧ ਰੁੱਖ ਲਗਾ ਕੇ ਧਰਤੀ ਨੂੰ ਬਚਾਇਆ ਜਾ ਸਕੇ ਅਤੇ ਨਾਲ਼ ਹੀ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਵਿਚ ਇਹ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ। ਇਸ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੱਧੂ ਅਤੇ ਡਾ. ਅਭਿਨਵ ਭੰਡਾਰੀ ਸਮੇਤ 35 ਵਲੰਟੀਅਰਾਂ ਅਤੇ ਸੋਸ਼ਲ ਵਰਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
Punjab Bani 22 April,2024
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਹੋਣਗੇ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ ਪਟਿਆਲਾ 22 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਨੌਵੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਮੇਤ ਨਗਰ ਕੀਰਤਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜਥਿਆਂ ਨਾਲ ਵੀ ਮੀਟਿੰਗਾਂ ਨਿਰੰਤਰ ਜਾਰੀ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸ੍ਰੀ ਅਖੰਡ ਸਾਹਿਬ ਆਰੰਭ ਕਰਕੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜਥੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।
Punjab Bani 22 April,2024
ਪੰਜਾਬੀ ਯੂਨੀਵਰਸਿਟੀ ਵਿੱਚ ਡਾ. ਮੋਹਨਜੀਤ ਨਮਿਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ
ਪੰਜਾਬੀ ਯੂਨੀਵਰਸਿਟੀ ਵਿੱਚ ਡਾ. ਮੋਹਨਜੀਤ ਨਮਿਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ ਪਟਿਆਲਾ, 22 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਦੇ ਸਿਰਮੌਰ ਸ਼ਾਇਰ ਸਾਹਿਤ ਅਕਾਦਮੀ ਪੁਰਸਕ੍ਰਿਤ ਡਾ. ਮੋਹਨਜੀਤ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ । ਸਮਾਗਮ ਵਿੱਚ ਸਭ ਤੋਂ ਪਹਿਲਾਂ ਮੌਨ ਰੱਖ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਉਪਰੰਤ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨੇ ਆਪਣੇ ਸ਼ਰਧਾਂਜਲੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਬੋਲੀ ਨੂੰ ਅਜਿਹੇ ਦਾਨਸ਼ਵਰ ਸ਼ਾਇਰਾਂ ਦੇ ਉੱਤੇ ਹਮੇਸ਼ਾ ਮਾਣ ਰਹੇਗਾ ਜਿਨ੍ਹਾਂ ਕਰਕੇ ਪੰਜਾਬੀ ਭਾਸ਼ਾ ਆਪਣੀ ਵਿਕਾਸ ਯਾਤਰਾ ਨੂੰ ਮਾਣਮੱਤੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਸ਼ਾਇਰ ਮੋਹਨਜੀਤ ਵੱਲੋਂ ਸਾਹਿਤ ਦੇ ਖੇਤਰ ਵਿੱਚ ਕੀਤੇ ਕਾਰਜਾਂ ਨੂੰ ਅੱਗੇ ਲੈ ਕੇ ਜਾਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਸ਼ਾ ਦੀ ਸਰਲਤਾ ਹੀ ਉਨ੍ਹਾਂ ਦਾ ਅਮੀਰੀ ਗੁਣ ਹੈ। ਪੰਜਾਬੀ ਯੂਨੀਵਰਸਿਟੀ ਉਹਨਾਂ ਦੇ ਕੰਮ ਨੂੰ ਨਮਨ ਕਰਦੀ ਹੈ। ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਨੇ ਮੋਹਨਜੀਤ ਦੀ ਜ਼ਿੰਦਗੀ ਅਤੇ ਕਲਾ ਰਚਨਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਡਾ. ਮੋਹਨਜੀਤ ਇੱਕ ਵੱਖਰੀ ਸਿਨਫ਼ ਦਾ ਸ਼ਾਇਰ ਸੀ। ਉਸ ਨੇ ਨਵੀਆਂ ਕਾਵਿਕ ਜੁਗਤਾਂ ਨਾਲ ਪੰਜਾਬੀ ਸ਼ਾਇਰੀ ਨੂੰ ਵੱਖਰੀ ਦਿਸ਼ਾ ਦਿੱਤੀ। ।ਮੋਹਨਜੀਤ ਨੇ ਪੰਜਾਬੀ ਕਵਿਤਾ ਵਿੱਚ ਨਵਾਂ ਕਾਵਿਕ ਮੁਹਾਵਰਾ ਸਿਰਜਿਆ ਜਿਸ ਵਿੱਚ ਮਨੁੱਖ ਦੇ ਅੰਤਰ ਮਨ ਦੀਆਂ ਤੈਹਾਂ ਤੋਂ ਲੈ ਕੇ ਵਿਸ਼ਵ ਮਨੁੱਖ ਦੇ ਮਸਲੇ ਸ਼ਾਮਿਲ ਹਨ। ਮੋਹਨਜੀਤ ਨੂੰ ਜੇ ਕਵੀ ਦੇ ਤੌਰ 'ਤੇ ਪਰਖਣਾ ਹੋਵੇ ਤਾਂ ਉਸ ਦੇ ਲਈ ਕੋਈ ਵੱਖਰੇ ਪੈਰਾਮੀਟਰ ਲੱਭਣੇ ਪੈਣਗੇ। ਉਹ ਪਰੰਪਰਿਕ ਪੈਰਾਮੀਟਰਾਂ ਦੇ ਉੱਤੇ ਆਉਣ ਵਾਲਾ ਕਵੀ ਨਹੀਂ ਹੈ। ਇਸ ਲਈ ਉਸਦੀ ਕਵਿਤਾ ਵਿੱਚ ਭਾਸ਼ਾ ਸੋਹਜ ਤੋਂ ਲੈ ਕੇ ਹੋਰ ਬਹੁਤ ਸਾਰੀਆਂ ਪਰਤਾਂ ਵੇਖਣ ਵਾਲੀਆਂ ਹਨ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਮੁਖ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਮੋਹਨਜੀਤ ਇੱਕ ਚੰਗੇ ਕਵੀ ਅਤੇ ਬਹੁ-ਗੁਣੀ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਦਾ ਕਿਰਦਾਰ ਹਮੇਸ਼ਾ ਪ੍ਰੇਰਨਾਦਾਇਕ ਰਹੇਗਾ। ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ, ਖੋਜਾਰਥੀਆਂ ਤੋਂ ਇਲਾਵਾ ਡਾ. ਰਾਜਵੰਤ ਕੌਰ ਪੰਜਾਬੀ, ਡਾ ਰਾਜਵਿੰਦਰ ਸਿੰਘ , ਡਾ ਗੁਰਜੰਟ ਸਿੰਘ ਹਾਜ਼ਰ ਸਨ। ਮੰਚ ਦਾ ਸੰਚਾਲਨ ਸਾਹਿਤ ਸਭਾ ਦੇ ਇੰਚਾਰਜ ਡਾ. ਗੁਰਸੇਵਕ ਸਿੰਘ ਲੰਬੀ ਨੇ ਕੀਤਾ।
Punjab Bani 22 April,2024
ਡਿਪਟੀ ਕਮਿਸ਼ਨਰ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ
ਡਿਪਟੀ ਕਮਿਸ਼ਨਰ ਵੱਲੋਂ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਮੈਰਿਟ 'ਚ ਆਏ ਵਿਦਿਆਰਥੀ ਸਨਮਾਨਤ -ਆਤਮ ਵਿਸ਼ਵਾਸ਼ ਨਾਲ ਕਿਸੇ ਵੀ ਮੰਜ਼ਿਲ ਨੂੰ ਕੀਤਾ ਜਾ ਸਕਦਾ ਹੈ ਸਰ -ਸ਼ੌਕਤ ਅਹਿਮਦ ਪਰੇ ਪਟਿਆਲਾ, 22 ਅਪ੍ਰੈਲ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ੈਸਨ 2023-24 ਦੀ ਮੈਟ੍ਰਿਕੁਲੇਸ਼ਨ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆ ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 5 ਵਿਦਿਆਰਥੀਆਂ ਦਾ ਸਨਮਾਨ ਕੀਤਾ। ਆਪਣੇ ਦਫ਼ਤਰ ਵਿਖੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ ਅਤੇ ਕਿਹਾ ਕਿ ਉਹ ਜੇਕਰ ਆਪਣੇ ਆਪ ਵਿੱਚ ਆਤਮ ਵਿਸ਼ਵਾਸ਼ ਭਰ ਲੈਣ ਤਾਂ ਕੋਈ ਵੀ ਮੰਜ਼ਿਲ ਸੁਖਾਲੇ ਢੰਗ ਨਾਲ ਸਰ ਕੀਤੀ ਜਾ ਸਕਦੀ ਹੈ। ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਸਕੂਲ ਡਕਾਲਾ ਦੀ 97.54 ਫੀਸਦੀ ਅੰਕ ਲੈਣ ਵਾਲੀ ਰਮਨਦੀਪ ਕੌਰ ਤੇ 97.38 ਫੀਸਦੀ ਅੰਕ ਲੈਣ ਵਾਲੇ ਕਮਲਪ੍ਰੀਤ ਸਿੰਘ, 96.62 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸਕੂਲ ਸਿਵਲ ਲਾਇਨਜ਼ ਦੀ ਜਸਮੀਤ ਕੌਰ, 96.62 ਫੀਸਦੀ ਅੰਕ ਲੈਣ ਵਾਲੀ ਪੁਰਾਣੀ ਪੁਲਿਸ ਲਾਈਨ ਸਕੂਲ ਦੀ ਭਾਵਨਾ ਤੇ 96.62 ਫੀਸਦੀ ਅੰਕ ਲੈਣ ਵਾਲੀ ਸਰਕਾਰੀ ਵਿਕਟੋਰੀਆ ਸਕੂਲ ਦੀ ਵਿਦਿਆਰਥਣ ਮੰਨਤ ਮਹਿਮੀ ਦੀ ਹੌਂਸਲਾ ਅਫ਼ਜਾਈ ਕੀਤੀ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਵੱਲੋਂ ਭਵਿੱਖ ਦੇ ਮਿਥੇ ਨਿਸ਼ਾਨਿਆਂ ਦੀ ਪ੍ਰਾਪਤੀ ਲਈ ਸ਼ੁਭਕਾਮਨਾ ਦਿੱਤੀ ਅਤੇ ਆਪਣੇ ਯੂ.ਪੀ.ਐਸ.ਸੀ. ਦਾ ਇਮਤਿਹਾਨ ਪਾਸ ਕਰਨ ਦੀ ਕਹਾਣੀ ਵੀ ਬਿਆਨ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਆਪਣਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ ਬਲਕਿ ਆਪਦੇ ਆਪ ਨਾਲ ਹੀ ਰੋਜ਼ਾਨਾ ਕਰਕੇ ਆਪਣੀਆਂ ਕਮੀਆਂ ਦੀ ਪਰਖ ਕਰਕੇ ਆਪਣੇ ਆਪ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਉਹ ਹਮੇਸ਼ਾ ਹੀ ਵਿਦਿਆਰਥੀਆਂ ਦੀ ਮਦਦ ਲਈ ਤਤਪਰ ਹਨ, ਇਸ ਲਈ ਕੋਈ ਵੀ ਵਿਦਿਆਰਥੀ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਡੀਈਓ ਡਾ. ਰਵਿੰਦਰ ਪਾਲ ਸਿੰਘ, ਪ੍ਰਿੰਸੀਪਲ ਮਨਦੀਪ ਕੌਰ, ਅਧਿਆਪਕ ਮੋਹਿੰਦਰਵੀਰ ਕੌਰ, ਉਰਵੀਨ ਕੌਰ ਤੇ ਹੋਰ ਮੌਜੂਦ ਸਨ।
Punjab Bani 22 April,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ -ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ-ਸ਼ੌਕਤ ਅਹਿਮਦ ਪਰੇ ਪਟਿਆਲਾ, 22 ਅਪ੍ਰੈਲ: ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਹ ਨਿਰਦੇਸ਼ ਪਟਿਆਲਾ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਦਿੰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 1 ਜੂਨ ਨੂੰ ਵੋਟਾਂ ਪੁਆਉਣ ਲਈ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਮੁੱਚਾ ਚੋਣ ਅਮਲ ਨਿਰਵਿਘਨ ਨੇਪਰੇ ਚੜਾਉਣ ਦੇ ਕੰਮ ਵਿੱਚ ਕਿਸੇ ਗ਼ਲਤੀ ਦੀ ਕੋਈ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ। ਚੋਣਾਂ ਬਾਬਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਅੱਜ ਜ਼ਿਲ੍ਹੇ ਦੇ ਏ.ਡੀ.ਸੀ. (ਜ) ਕੰਚਨ ਤੇ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਪੀ. ਸਥਾਨਕ ਹਰਬੰਤ ਕੌਰ ਤੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਚੋਣਾਂ ਦੌਰਾਨ ਡਿਊਟੀ 'ਤੇ ਤਾਇਨਾਤ ਸਮੂਹ ਅਮਲੇ, ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੋਟਾਂ ਪੁਆਉਣ ਲਈ ਪੋਸਟਲ ਬੈਲੇਟ, ਚੋਣ ਡਿਊਟੀ ਸਰਟੀਫਿਕੇਟ ਸਮੇਂ ਸਿਰ ਤਕਸੀਮ ਕਰਨ ਦੀ ਕਾਰਵਾਈ ਮੁਕੰਮਲ ਕੀਤੀ ਜਾਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਆਪਣੇ ਜਿਹੜੇ ਵੋਟਰ, 85 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਕਿਸੇ ਅਪੰਗਤਾ ਕਰਕੇ ਪੋਲਿੰਗ ਬੂਥ ਉਪਰ ਵੋਟ ਪਾਉਣ ਲਈ ਨਹੀਂ ਜਾ ਸਕਦੇ ਉਨ੍ਹਾਂ ਦੀਆਂ ਵੋਟਾਂ ਪੁਆਉਣ ਲਈ ਉਨ੍ਹਾਂ ਦੀ ਸ਼ਨਾਖਤ ਅਤੇ ਸਹਿਮਤੀ ਲੈਣ ਲਈ ਫਾਰਮ 12-ਡੀ ਬੀ.ਐਲ.ਓਜ ਰਾਹੀਂ ਸਮੇਂ ਸਿਰ ਵੰਡੇ ਜਾਣ। ਇਸ ਤੋਂ ਬਿਨ੍ਹਾਂ ਪੁਲਿਸ ਸਮੇਤ ਹੋਰ ਡਿਊਟੀ ਕਰ ਰਹੇ ਮੁਲਾਜਮਾਂ ਨੂੰ ਬੈਲੇਟ ਪੇਪਰ ਦੇਣ ਲਈ ਫਾਰਮ ਨੰਬਰ 12 ਅਤੇ ਚੋਣ ਡਿਊਟੀ ਸਰਟੀਫਿਕੇਟ ਦੇਣ ਲਈ 12-ਏ ਫਾਰਮ ਵੀ ਨਿਯਮਾਂ ਮੁਤਾਬਕ ਭਰ ਲਏ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਮੀਟਿੰਗ ਦੌਰਾਨ ਚੋਣ ਅਮਲੇ ਵੱਲੋਂ ਵੋਟਾਂ ਪੁਆਉਣ ਦੀ ਸਿਖਲਾਈ, ਸਟਾਫ਼ ਲਈ ਲੋੜੀਂਦੇ ਪ੍ਰਬੰਧ, ਵੋਟਾਂ ਦੌਰਾਨ ਗਰਮੀ ਦੇ ਮੌਸਮ 'ਚ ਗਰਮ ਲੂ ਤੋਂ ਬਚਣ ਲਈ ਬਚਾਓ ਦੇ ਸਾਧਨ, ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ ਅਗੇਤੇ ਪ੍ਰਬੰਧ, ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪੁਆਉਣ ਲਈ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ ਕਰਨ ਸਮੇਤ ਜਿਹੜੇ ਬੂਥਾਂ 'ਤੇ ਪਹਿਲਾਂ ਘੱਟ ਵੋਟਾਂ ਪਈਆਂ ਸਨ, ਉਨ੍ਹਾਂ ਨੇੜਲੀ ਵੱਸੋਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਤ ਕਰਨ ਲਈ ਸਕੂਲੀ ਵਿਦਿਆਰਥੀਆਂ ਦੀ ਮਦਦ ਲੈਣੀ, ਬਾਰੇ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦਾ ਪਰਵ ਦੇਸ਼ ਦਾ ਗਰਵ ਨਾਅਰੇ ਤਹਿਤ ਹਰੇਕ ਵੋਟਰ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਤ ਕੀਤਾ ਜਾਣਾ ਵੀ ਯਕੀਨੀ ਬਣਾਇਆ ਜਾਵੇ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 55 ਮਾਡਲ ਪੋਲਿੰਗ ਸਟੇਸ਼ਨਾਂ ਤੋਂ ਬਿਨ੍ਹਾਂ 8 ਪਿੰਕ ਪੋਲਿੰਗ ਸਟੇਸ਼ਨ ਅਤੇ ਦਿਵਿਆਂਗਜਨਾਂ ਲਈ 8 ਵਿਸ਼ੇਸ਼ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣ ਦੀ ਤਜਵੀਜ਼ ਹੈ। ਜਦਕਿ ਜ਼ਿਲ੍ਹਾ ਪੱਧਰ 'ਤੇ ਥਾਪਰ ਯੂਨੀਵਰਸਿਟੀ ਵਿਖੇ ਨੌਜਵਾਨਾਂ ਵੱਲੋਂ ਚਲਾਏ ਜਾਣ ਵਾਲੇ ਇੱਕ ਵਿਸ਼ੇਸ਼ ਪੋਲਿੰਗ ਸਟੇਸ਼ਨ ਦੀ ਸਥਾਪਤੀ ਬਾਰੇ ਵੀ ਤਜਵੀਜ ਹੈ। ਇਸ ਦੌਰਾਨ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ 'ਤੇ ਜੋਰ ਦਿੱਤਾ ਗਿਆ।
Punjab Bani 22 April,2024
ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ
ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਨਾਭਾ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਨੇ ਆਪਣੀ ਸਿਆਸੀ ਰਾਜਨੀਤੀ ਜੀਵਨ ਵਿੱਚ ਜਨਤਾ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਹੈ। ਜਿਸ ਭਰੋਸੇ ਨਾਲ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਹ ਹਲਕੇ ਦੇ ਲੋਕਾਂ ਪ੍ਰਤੀ ਉਹੀ ਭਰੋਸਾ ਕਾਇਮ ਰੱਖਣਗੇ ਅਤੇ ਹਮੇਸ਼ਾ ਲੋਕਾਂ ਪ੍ਰਤੀ ਜਵਾਬਦੇਹ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਇਸ ਇਲਾਕੇ ਦੇ ਲੋਕਾਂ ਦਾ ਪਿਆਰ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਨਗਰ ਕੌਂਸਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਜ਼ੀਰਕਪੁਰ ਵਿੱਚ ਵਿਕਾਸ ਕਾਰਜ ਕਰਵਾਏ ਸਨ ਅਤੇ ਅੱਜ ਜ਼ੀਰਕਪੁਰ ਪੰਜਾਬ ਦੇ ਵਿਕਸਤ ਸ਼ਹਿਰਾਂ ਵਿੱਚੋਂ ਇੱਕ ਬਣ ਗਿਆ ਹੈ, ਉਸੇ ਤਰ੍ਹਾਂ ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਪਟਿਆਲਾ ਦੇ ਵੀ ਯੋਜਨਾਬੱਧ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਪਿਛਲੇ ਵੀਹ ਸਾਲਾਂ ਦੌਰਾਨ ਪਟਿਆਲਾ ਤੋਂ ਚੁਣੇ ਗਏ ਸੰਸਦ ਮੈਂਬਰ ਕਦੇ ਵੀ ਜਿੱਤ ਕੇ ਹਲਕੇ ਵਿਚ ਵਾਪਸ ਨਹੀਂ ਪਰਤੇ। ਇਕ ਸੰਸਦ ਮੈਂਬਰ ਮਹਿਲ ਤੋਂ ਬਾਹਰ ਨਹੀਂ ਨਿਕਲਿਆ ਤਾਂ ਦੂਜਾ ਸੰਸਦ ਮੈਂਬਰ ਪਾਰਟੀ ਅਤੇ ਜਨਤਾ ਤੋਂ ਭਗੌੜਾ ਹੋ ਗਿਆ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਕੋਲ ਸਹੀ ਚੋਣ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵੋਟਰਾਂ ਨੂੰ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੇ ਹਨ, ਆਮ ਲੋਕ ਹੁਣ ਅਸਲ ਵਿੱਚ ਬਦਲਾਅ ਚਾਹੁੰਦੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
Punjab Bani 22 April,2024
ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ
ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 29 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ -ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ, 22 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 29 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 22 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 29 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Punjab Bani 22 April,2024
ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼
ਮੰਤਰੀ ਆਤਿਸ਼ੀ ਨੇ ਜੇਲ ਪ੍ਰਸ਼ਾਸ਼ਨ ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਲਗਾਇਆ ਦੋਸ਼ ਨਵੀਂ ਦਿੱਲੀ : ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਧਦੇ ਸ਼ੂਗਰ ਪੱਧਰ ਨੂੰ ਲੈ ਕੇ ਨਾ ਤਾਂ ਏਮਜ਼ ਦੇ ਮਾਹਿਰਾਂ ਦੀ ਸਲਾਹ ਲਈ ਗਈ ਹੈ ਤੇ ਨਾ ਹੀ ਕੇਜਰੀਵਾਲ ਦਾ ਸਹੀ ਚੈਕਅੱਪ ਕਰਵਾਇਆ ਗਿਆ। ਸਿਰਫ਼ ਡਾਇਟੀਸ਼ੀਅਨ ਦੇ ਚਾਰਟ ਦੇ ਆਧਾਰ 'ਤੇ ਹੀ ਅਦਾਲਤ 'ਚ ਕਿਹਾ ਗਿਆ ਹੈ ਕਿ ਜੇ ਉਸ ਨੂੰ ਇਸ ਅਨੁਸਾਰ ਖਾਣਾ ਦਿੱਤਾ ਜਾਵੇ ਤਾਂ ਉਸ ਦਾ ਸ਼ੂਗਰ ਪੱਧਰ ਵੀ ਠੀਕ ਰਹੇਗਾ ਤੇ ਉਸ ਨੂੰ ਇੰਸੁਲਿਨ ਦੀ ਲੋੜ ਨਹੀਂ ਪਵੇਗੀ। 'ਆਪ' ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ, 'ਇਹ ਸਭ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋ ਰਿਹਾ ਹੈ। ਕੇਜਰੀਵਾਲ ਦੀ ਸਿਹਤ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਨਾ ਤਾਂ ਉਨ੍ਹਾਂ ਨੂੰ ਇੰਸੁਲਿਨ ਦਿੱਤੀ ਜਾ ਰਹੀ ਹੈ ਤੇ ਨਾ ਹੀ ਉਨ੍ਹਾਂ ਦੇ ਆਪਣੇ ਡਾਕਟਰ ਦੀ ਸਲਾਹ ਲੈਣ ਦਿੱਤੀ ਜਾ ਰਹੀ ਹੈ।'
Punjab Bani 22 April,2024
ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ
ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਮੇਤ ਦਰਜ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਾਧਾਰਨ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਇਸ ਨੂੰ ਰੱਦ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਨੇ ਕਿਹਾ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਦਰਜ ਸਮਾਨਤਾ ਦਾ ਸਿਧਾਂਤ ਸਰਵਉੱਚ ਅਤੇ ਕਾਨੂੰਨ ਦੀ ਸਰਵਉੱਚ ਹੈ ਅਤੇ ਇਸ ਨੂੰ ਜਨਤਕ ਤੌਰ 'ਤੇ ਬਣਾਈ ਰੱਖਣਾ ਜ਼ਰੂਰੀ ਹੈ। ਭਾਰਤ ਦੇ ਸੰਵਿਧਾਨ ਵਿੱਚ ਭਰੋਸਾ ਹੈ।
Punjab Bani 22 April,2024
ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ
ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਪਾਰਟੀ ‘ਤੇ ਆਦਿਵਾਸੀਆਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਨੂੰ ਆਪਣੇ 60 ਸਾਲਾਂ ਦੇ ਸ਼ਾਸਨ ਦੌਰਾਨ ਕਬਾਇਲੀ ਭਾਈਚਾਰੇ ਦਾ ਇਕ ਵੀ ਵਿਅਕਤੀ ਨਹੀਂ ਮਿਲਿਆ ਜੋ ਦੇਸ਼ ਦਾ ਰਾਸ਼ਟਰਪਤੀ ਬਣ ਸਕਦਾ ਹੋਵੇ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗਰੀਬਾਂ ਦੀ ਭਲਾਈ ਲਈ ਸਮਰਪਿਤ ਹੈ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਦੀ ਹੈ, ਪਰ ਕਾਂਗਰਸ ਦੀ ਦੁਕਾਨ ‘ਤੇ ਸਿਰਫ ਡਰ, ਭੁੱਖ ਅਤੇ ਭ੍ਰਿਸ਼ਟਾਚਾਰ ਵਿਕਦਾ ਹੈ। ਬਾਂਸਵਾੜਾ ‘ਚ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਪੀਐੱਮ ਮੋਦੀ ਨੇ ਕਿਹਾ, ‘ਕਾਂਗਰਸ ਦੇ ਹੀ ਨੇਤਾ ਬਾਂਸਵਾੜਾ ‘ਚ ਕਹਿ ਰਹੇ ਹਨ ਕਿ ਕਾਂਗਰਸ ਨੂੰ ਵੋਟ ਨਾ ਦਿਓ। ਕਾਂਗਰਸ ਦਾ ਸ਼ਾਹੀ ਪਰਿਵਾਰ ਆਪਣੀ ਪਾਰਟੀ ਨੂੰ ਵੋਟ ਨਹੀਂ ਦੇਵੇਗਾ। ਉਨ੍ਹਾਂ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ, ‘‘ਕਾਂਗਰਸ ਸ਼ਹਿਰੀ ਨਕਸਲੀਆਂ ਦੇ ਕੰਟਰੋਲ ‘ਚ ਆ ਗਈ ਹੈ। “ਕਾਂਗਰਸ ਦਾ ਚੋਣ ਮਨੋਰਥ ਪੱਤਰ ਮਾਓਵਾਦ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਹੈ।” ਪੀਐਮ ਮੋਦੀ ਨੇ ਇੱਥੋਂ ਤੱਕ ਕਿਹਾ ਕਿ ਸਾਡੀ ਸਰਕਾਰ ਵਿੱਚ ਹਰ ਕਿਸੇ ਦੀ ਜਾਇਦਾਦ ਦੀ ਜਾਂਚ ਹੋਵੇਗੀ।
Punjab Bani 22 April,2024
ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ
ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਦੀ ਅਗਾਊ ਜਮਾਨਤ ਦੀ ਪਟੀਸ਼ਨ ਨੂੰ ਕੀਤਾ ਖਾਰਜ ਮੁੰਬਈ : ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਉਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਸੁਪਰੀਮ ਕੋਰਟ ਨੇ ਅਦਾਕਾਰਾ ਰਾਖੀ ਸਾਵੰਤ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਖੀ ਸਾਵੰਤ ਨੂੰ ਚਾਰ ਹਫ਼ਤਿਆਂ ਦੇ ਅੰਦਰ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਅਦਾਕਾਰਾ ਰਾਖੀ ਸਾਵੰਤ ‘ਤੇ ਆਪਣੇ ਸਾਬਕਾ ਪਤੀ ਆਦਿਲ ਦੁਰਾਨੀ ਦਾ ਕਥਿਤ ਅਸ਼ਲੀਲ ਵੀਡੀਓ ਲੀਕ ਕਰਨ ਦਾ ਦੋਸ਼ ਹੈ।
Punjab Bani 22 April,2024
ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ
ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ ਜਲੰਧਰ, 21 ਅਪਰੈਲ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਨਿਧੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਏ ਜਾ ਰਹੇ ਹਨ। ਖਾਦਾਂ ਦੀ ਕਾਲਾ ਬਾਜ਼ਾਰੀ ’ਤੇ ਰੋਕ ਲਾਈ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਕਿਸਾਨ ਜੱਥੇਬੰਦੀਆਂ ਪੰਜਾਬ ਤੇ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿਸਾਨ ਗੁੱਸੇ ਵਿੱਚ ਹਨ ਤਾਂ ਕੇਂਦਰੀ ਖੇਡ ਮੰਤਰੀ ਮੋਦੀ ਸਰਕਾਰ ਨੂੰ ਕਿਸਾਨ ਪੱਖੀ ਦੱਸਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।
Punjab Bani 22 April,2024
ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ
ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ ਨਵੀਂ ਦਿੱਲੀ, 21 ਅਪਰੈਲ ਇੱਥੇ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਹੋਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਤੇ ਹੋਰ ਸੂਬਿਆਂ ’ਚ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਬਾਰੇ ਚਰਚਾ ਹੋਈ। ਮੀਟਿੰਗ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਆਖ਼ਰੀ ਗੇੜ ਵਿੱਚ ਪਹਿਲੀ ਜੂਨ ਨੂੰ ਹੋਣੀ ਹੈ।
Punjab Bani 22 April,2024
ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ
ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ ਇਸਲਾਮਾਬਾਦ, 22 ਅਪਰੈਲ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅੱਜ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਨੂੰ ਮਿਲਣ ਲਈ ਤਿੰਨ ਦਿਨਾਂ ਸਰਕਾਰੀ ਦੌਰੇ ‘ਤੇ ਇੱਥੇ ਪਹੁੰਚੇ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਕਿਸੇ ਵੀ ਦੇਸ਼ ਦੇ ਮੁਖੀ ਦੀ ਇਹ ਪਹਿਲੀ ਯਾਤਰਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਰਾਨੀ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਉੱਚ ਪੱਧਰੀ ਵਫਦ ਵੀ ਸ਼ਾਮਲ ਹੈ।
Punjab Bani 22 April,2024
ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ
ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ ਨਵੀਂ ਦਿੱਲੀ, 22 ਅਪਰੈਲ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਗਾਜ਼ੀਪੁਰ ‘ਲੈਂਡਫਿਲ’ ਸਾਈਟ (ਕੂੜਾ ਇਕੱਠਾ ਕਰਨ ਵਾਲੀ ਥਾਂ) ਦਾ ਦੌਰਾ ਕੀਤਾ, ਜਿੱਥੇ ਇੱਕ ਦਿਨ ਪਹਿਲਾਂ ਕੂੜੇ ਨੂੰ ਅੱਗ ਲੱਗ ਗਈ ਸੀ ਅਤੇ ਦੋਸ਼ ਲਾਇਆ ਕਿ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ‘ਭ੍ਰਿਸ਼ਟਾਚਾਰ’ ਦੀ ਮਿਸਾਲ ਹੈ। ਸ੍ਰੀ ਸਚਦੇਵਾ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਦੇ ਸਾਲ ਦੇ ਅੰਦਰ ਇਸ ਕੂੜੇ ਦੇ ਡੰਪ ਨੂੰ ਹਟਾ ਦਿੱਤਾ ਜਾਵੇਗਾ।
Punjab Bani 22 April,2024
ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ
ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਦਿਲੀ, 22 ਅਪਰੈਲ ਅਮਰੀਕਾ ਵਿੱਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ| 19 ਸਾਲਾਂ ਦੇ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਇੱਕ ਹੋਰ ਕਾਰ ਨਾਲ ਸਿੱਧੀ ਟਕਰਾਅ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਨਿਵੇਸ਼ ਅਤੇ ਗੌਤਮ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਕਾਰਾਂ ਦੇ ਡਰਾਈਵਰ ਜ਼ਖਮੀ ਹੋ ਗਏ।
Punjab Bani 22 April,2024
ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ
ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ ਹੁਸ਼ਿਆਰਪੁਰ, 21 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਬਾਹੋਵਾਲ ’ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੇਕਰ ਸਮਝਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਕੇ ਪਾਰਟੀ ਦੀ ਚੜ੍ਹਤ ਰੋਕ ਲਵੇਗੀ ਤਾਂ ਉਹ ਕਿਸੇ ਵਹਿਮ ਵਿੱਚ ਨਾ ਰਹੇ। ਉਨ੍ਹਾਂ ਕਿਹਾ ਕਿ ਜਿਵੇਂ ਦਰਿਆਵਾਂ ਨੂੰ ਨੱਕੇ ਨਹੀਂ ਲਗਾਏ ਜਾ ਸਕਦੇ ਉਸੇ ਤਰ੍ਹਾਂ ਕੇਜਰੀਵਾਲ ਦੀ ਸੋਚ ਨੂੰ ਵੀ ਡੱਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਜੋ ਕੰਮ ‘ਆਪ’ ਸਰਕਾਰ ਨੇ ਕਰਕੇ ਦਿਖਾਏ ਹਨ ਉਹ ਪਿਛਲੀ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਵੀ ਵਿਕਾਸ ਦੀ ਹਨੇਰੀ ਲਿਆ ਦਿੱਤੀ ਜਾਵੇਗੀ।
Punjab Bani 21 April,2024
ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ
ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਡਾ. ਬਲਬੀਰ ਸਿੰਘ : ਐਨ ਕੇ ਸ਼ਰਮਾ ਪਟਿਆਲਾ, 21 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਿਹਾ ਹੈ ਕਿ ਉਹ ਟੋਲ ਪਲਾਜ਼ੇ ਬੰਦ ਕਰਵਾਉਣ ਦੇ ਨਾਂ ’ਤੇ ਲੋਕਾਂ ਨੂੰ ਬਲੈਕਮੇਲ ਨਾ ਕਰਨ ਸਗੋਂ ਜੇਕਰ ਉਹਨਾਂ ਕੋਲ ਅਧਿਕਾਰ ਹੈ ਤਾਂ ਉਹ ਤੁਰੰਤ ਟੋਲ ਪਲਾਜ਼ੇ ਬੰਦ ਕਰਵਾਉਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਉਹ ਡਾ. ਬਲਬੀਰ ਸਿੰਘ ਦੇ ਬਿਆਨ ’ਤੇ ਹੈਰਾਨ ਹਨ ਜਿਸ ਵਿਚ ਉਹਨਾਂ ਦਾਅਵਾ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਸਾਰੀਆਂ 13 ਸੀਟਾਂ ’ਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜੇਤੂ ਰਹਿੰਦੇ ਹਨ ਤਾਂ ਉਹ ਸਾਰੇ ਕੌਮੀ ਮਾਰਗਾਂ ’ਤੇ ਸਥਿਤ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਕੌਮੀ ਸ਼ਾਹ ਮਾਰਗੇ ’ਤੇ ਟੋਲ ਪਲਾਜ਼ੇ ਕੇਂਦਰ ਸਰਕਾਰ ਦੇ ਅਦਾਰੇ ਐਨ ਐਚ ਏ ਆਈ ਯਾਨੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ ਨਾਲ ਹੋਏ ਐਗਰੀਮੈਂਟ ਮੁਤਾਬਕ ਚਲ ਰਹੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਟੋਲ ਪਲਾਜ਼ੇ ਉਦੋਂ ਹੀ ਬੰਦ ਹੋਣਗੇ ਜਦੋਂ ਸਮਝੌਤਿਆਂ ਮੁਤਾਬਕ ਇਹਨਾਂ ਦੀ ਮਿਆਦ ਖ਼ਤਮ ਹੋਵੇਗੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਜਿਹੜੇ ਰਾਜ ਮਾਰਗਾਂ ਯਾਨੀ ਸਟੇਟ ਹਾਈਵੇਜ਼ ’ਤੇ ਜਿੰਨੇ ਵੀ ਟੋਲ ਪਲਾਜ਼ੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਉਣ ਦੇ ਦਾਅਵੇ ਕੀਤੇ ਹਨ, ਉਹ ਉਹ ਵਾਲੇ ਟੋਲ ਪਲਾਜ਼ੇ ਹਨ ਜਿਹਨਾਂ ਦੀ ਮਿਆਦ ਖ਼ਤਮ ਹੋ ਗਈ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਜਾਂ ਉਹਨਾਂ ਦੇ ਮੰਤਰੀ ਡਾ. ਬਲਬੀਰ ਸਿੰਘ ਵਿਚ ਦਮ ਹੈ ਤਾਂ ਉਹ ਵਾਲੇ ਟੋਲ ਪਲਾਜ਼ੇ ਬੰਦ ਕਰਵਾਉਣ ਜਿਹਨਾਂ ਦੀ ਮਿਆਦ ਹਾਲੇ ਬਾਕੀ ਹੈ। ਉਹਨਾਂ ਕਿਹਾ ਕਿ ਜਿਥੇ ਡਾ. ਬਲਬੀਰ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਉਹ ਜਿੱਤ ਤੋਂ ਬਾਅਦ ਟੋਲ ਪਲਾਜ਼ੇ ਬੰਦ ਕਰਵਾਉਣਗੇ, ਉਥੇ ਹੀ ਲੋਕਾਂ ਨੂੰ ਬਲੈਕਮੇਲ ਕਰਨ ਦੀ ਥਾਂ ਉਹ ਪਹਿਲਾਂ ਹੀ ਟੋਲ ਪਲਾਜ਼ੇ ਬੰਦ ਕਰਵਾਕੇ ਲੋਕਾਂ ਤੋਂ ਵੋਟਾਂ ਕਿਉਂ ਨਹੀਂ ਮੰਗਦੇ ? ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਡਾ. ਬਲਬੀਰ ਸਿੰਘ ਅਤੇ ਉਹਨਾਂ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2022 ਵਾਂਗੂ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ ਪਰ ਪੰਜਾਬੀ ਹੁਣ ਅਜਿਹਾ ਕਦੇ ਨਹੀਂ ਹੋਣ ਦੇਣਗੇ ਤੇ ਉਹ ਇਹਨਾਂ ਚੋਣਾਂ ਵਿਚ ਆਪ ਨੂੰ ਕਰਾਰੀ ਹਾਰ ਦੇਣਗੇ।
Punjab Bani 21 April,2024
ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ
ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ ਸਤਨਾ(ਮੱਧ ਪ੍ਰਦੇਸ਼), 21 ਅਪਰੈਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਜੇਕਰ ‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਦੇਸ਼ ਵਿਚ ਜਮਹੂਰੀਅਤ ਦਾ ਭੋਗ ਪੈ ਜਾਵੇਗਾ। ਮੱਧ ਪ੍ਰਦੇਸ਼ ਦੇ ਸਤਨਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਉਹ ਡਾ. ਬਾਬਾਸਾਹਿਬ ਅੰਬੇਡਕਰ ਵੱਲੋਂ ਬਣਾਇਆ ਸੰਵਿਧਾਨ ਖ਼ਤਮ ਕਰ ਦੇਣਗੇ।
Punjab Bani 21 April,2024
ਪ੍ਰਧਾਨ ਮੰਤਰੀ ਮੋਦੀ ਨੇ ਮਹਾਵੀਰ ਜੈਯੰਤੀ ਮੌਕੇ ਦਿੱਤੀਆਂ ਵਧਾਈਆਂ
ਪ੍ਰਧਾਨ ਮੰਤਰੀ ਮੋਦੀ ਨੇ ਮਹਾਵੀਰ ਜੈਯੰਤੀ ਮੌਕੇ ਦਿੱਤੀਆਂ ਵਧਾਈਆਂ ਨਵੀਂ ਦਿੱਲੀ, 21 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਵੀਰ ਜੈਅੰਤੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦਾ ਸ਼ਾਂਤੀ ਤੇ ਸਦਭਾਵਨਾ ਦਾ ਸੁਨੇਹਾ ‘ਵਿਕਸਤ ਭਾਰਤ’ ਦੇ ਨਿਰਮਾਣ ਵਿਚ ਦੇਸ਼ ਲਈ ਪ੍ਰੇਰਣਾ ਹੈ। ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮਦਿਨ ਮੌਕੇ ਮਹਾਵੀਰ ਜੈਅੰਤੀ ਮਨਾਈ ਜਾਂਦੀ ਹੈ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ਐੱਕਸ ’ਤੇ ਲਿਖਿਆ, ‘‘ਮਹਾਵੀਰ ਜੈਅੰਤੀ ਦੇ ਪਵਿੱਤਰ ਮੌਕੇ ਦੇਸ਼ ਦੇ ਸਾਰੇ ਲੋਕਾਂ ਨੂੰ ਮੇਰੇ ਵੱਲੋਂ ਵਧਾਈਆਂ।
Punjab Bani 21 April,2024
ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ
ਸੇਵਾਮੁਕਤ ਆਈਏਐਸ ਅਧਿਕਾਰੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਦਿਲੀ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਮਗਰੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ ਅਪਰਾਧ ਵਿੰਗ (ਈਓਡਬਲਿਊ)/ਐਂਟੀ ਕਰੱਪਸ਼ਨ ਬਿਊਰੋ (ਏਸੀਬੀ) ਦੇ ਰਾਏਪੁਰ ਵਿਚਲੇ ਦਫ਼ਤਰ ਤੋਂ ਸ਼ਨਿੱਚਰਵਾਰ ਸ਼ਾਮ ਨੂੰ ਹਿਰਾਸਤ ਵਿਚ ਲਿਆ ਹੈ।
Punjab Bani 21 April,2024
ਕੇਦਰ ਸਰਕਾਰ ਸੰਵਿਧਾਨ ਨੂੰ ਬਦਲਨਾ ਤੇ ਲੋਕਾਂਦੇ ਹੱਕਾਂ ਤੇ ਡਾਕਾ ਮਾਰਨਾ ਚਾਹੁੰਦੀ ਹੈ : ਪ੍ਰਿਯੰਕਾ
ਕੇਦਰ ਸਰਕਾਰ ਸੰਵਿਧਾਨ ਨੂੰ ਬਦਲਨਾ ਤੇ ਲੋਕਾਂਦੇ ਹੱਕਾਂ ਤੇ ਡਾਕਾ ਮਾਰਨਾ ਚਾਹੁੰਦੀ ਹੈ : ਪ੍ਰਿਯੰਕਾ ਰਾਏਪੁਰ, 21 ਅਪਰੈਲ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣਾ ਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਚਾਹੁੰਦੀ ਹੈ। ਛੱਤੀਸਗੜ੍ਹ ਦੇ ਬਲੋਦ ਵਿਚ ਕਾਂਕੇਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਿਰੇਸ਼ ਕੁਮਾਰ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਸਿਆਸਤ ਵਿੱਚ ਧਰਮ ਦੀ ਵਰਤੋਂ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਿਹੀ ਕਦੇ ਕੋਈ ਰਵਾਇਤ ਨਹੀਂ ਰਹੀ। ਗਾਂਧੀ ਨੇ ਕਿਹਾ ਕਿ ਸੰਵਿਧਾਨ ਵਿਚ ਕਿਸੇ ਤਰ੍ਹਾਂ ਦੀ ਤਬਦੀਲੀ ਸਾਰਿਆਂ ਨੂੰ ਅਸਰਅੰਦਾਜ਼ ਕਰੇਗੀ ਅਤੇ ਜੇਕਰ ਲੋਕਾਂ ਕੋਲ ਸਵਾਲ ਪੁੱਛਣ ਸਣੇ ਉਨ੍ਹਾਂ ਦੇ ਹੋਰ ਅਧਿਕਾਰ ਨਹੀਂ ਹੋਣਗੇ ਤਾਂ ਲੋਕ ਸਨਮਾਨਯੋਗ ਜ਼ਿੰਦਗੀ ਨਹੀਂ ਜਿਉਂ ਸਕਣਗੇ। ਸੀਨੀਅਰ ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਰਾਦੇ ਨੇਕ ਨਹੀਂ ਲੱਗਦੇ।
Punjab Bani 21 April,2024
ਪ੍ਰਸ਼ਾਂਤ ਮਹਾਸਾਗਰ ਵਿੱਚ ਜਾਪਾਨ ਦੇ ਹੈਲੀਕਾਪਟਰ ਹੋਏ ਕੈ੍ਸ਼, 8 ਲਾਪਤਾ
ਪ੍ਰਸ਼ਾਂਤ ਮਹਾਸਾਗਰ ਵਿੱਚ ਜਾਪਾਨ ਦੇ ਹੈਲੀਕਾਪਟਰ ਹੋਏ ਕੈ੍ਸ਼, 8 ਲਾਪਤਾ ਟੋਕੀਓ : ਜਾਪਾਨ ਵਿੱਚ ਸਿਖਲਾਈ ਅਭਿਆਸ ਦੌਰਾਨ ਨੇਵੀ ਦੇ ਦੋ ਹੈਲੀਕਾਪਟਰ ਪ੍ਰਸ਼ਾਂਤ ਮਹਾਸਾਗਰ ਵਿੱਚ ਕ੍ਰੈਸ਼ ਹੋ ਗਏ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਾਪਾਨ ਦੇ ਰੱਖਿਆ ਮੰਤਰੀ ਮਿਨੋਰੂ ਕਿਹਾਰਾ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਟੇਰੀਸ਼ਿਮਾ ਟਾਪੂ ਦੇ ਕੋਲ ਦੋ SS-60 ਹੈਲੀਕਾਪਟਰਾਂ ਦਾ ਸੰਪਰਕ ਟੁੱਟ ਗਿਆ। ਹਰ ਹੈਲੀਕਾਪਟਰ ਵਿੱਚ ਚਾਰ ਲੋਕ ਸਵਾਰ ਸਨ। ਅੱਠ ਅਮਲੇ ਵਿੱਚੋਂ ਇੱਕ ਨੂੰ ਪਾਣੀ ਵਿੱਚੋਂ ਕੱਢ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਬਾਕੀ ਸੱਤ ਦੀ ਭਾਲ ਕਰ ਰਹੇ ਹਨ।
Punjab Bani 21 April,2024
ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ
ਅੱਗ ਲਗਣ ਕਾਰਨ 3 ਏਕੜ ਫਸਲ ਸੜਕੇ ਸੁਆਹ ਹੋਈ ਚੰਡੀਗੜ : ਪਿੰਡ ਦੌਦੜਾ ਵਿਚ ਅੱਗ ਲੱਗਣ ਕਾਰਨ 3 ਏਕੜ ਕਣਕ ਦੀ ਫਸਲ ਸੜ ਗਈ। ਇਸ ਤੋਂ ਇਲਾਵਾ 7 ਏਕੜ ਨਾੜ ਵੀ ਸੁਆਹ ਹੋ ਗਿਆ। ਪੁਲਿਸ ਅਤੇ ਫਾਇਰਬ੍ਰਿਗੇਡ ਨੇ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਸਵੀਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਨਾਲ ਦੇ ਖੇਤਾਂ ਵਿੱਚ ਕੰਬਾਈਨ ਚੱਲ ਰਹੀ ਸੀ। ਅਚਾਨਕ ਕੰਬਾਈਨ ਵਿੱਚ ਕੋਈ ਸਪਾਰਕਿੰਗ ਹੋਈ ਜਿਸ ਦੇ ਨਾਲ ਖੇਤਾਂ ਵਿੱਚ ਅੱਗ ਲੱਗ ਗਈ। ਕਿਸਾਨ ਜਸਵੀਰ ਸਿੰਘ ਦੀ ਤਿੰਨ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋਈ ਹੈ। ਇਸ ਤੋਂ ਇਲਾਵਾ ਨਾਲ ਲੱਗਦੇ ਖੇਤਾਂ ਵਿਚ ਨਾੜ ਵੀ ਸੜ ਗਿਆ।
Punjab Bani 21 April,2024
ਸਿਹਤ ਵਿਗੜਨ ਕਾਰਨ ਰਾਂਚੀ ਦਾ ਦੌਰਾ ਰਾਹੁਲ ਗਾਂਧੀ ਨੇ ਕੀਤਾ ਰੱਦ
ਸਿਹਤ ਵਿਗੜਨ ਕਾਰਨ ਰਾਂਚੀ ਦਾ ਦੌਰਾ ਰਾਹੁਲ ਗਾਂਧੀ ਨੇ ਕੀਤਾ ਰੱਦ ਦਿਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰਾਹੁਲ ਗਾਂਧੀ ਦਾ ਅੱਜ ਰਾਂਚੀ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੀ ਸਿਹਤ ਵਿਗੜ ਗਈ ਹੈ। ਇਸ ਕਾਰਨ ਰਾਹੁਲ ਗਾਂਧੀ ਅੱਜ ਰਾਂਚੀ ਵਿੱਚ ਆਯੋਜਿਤ ਉਲਗੁਲਾਨ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਸਿਹਤ ਵਿਗੜਨ ਕਾਰਨ ਦਿੱਲੀ ਤੋਂ ਬਾਹਰ ਨਹੀਂ ਜਾਣਗੇ। ਰਾਹੁਲ ਗਾਂਧੀ ਦੇ ਰਾਂਚੀ ਦੌਰੇ ਨੂੰ ਰੱਦ ਕਰਨ ਨੂੰ ਲੈ ਕੇ ਸੀਨੀਅਰ ਕਾਂਗਰਸੀ ਨੇਤਾ ਜੈਰਾਮ ਰਮੇਸ਼ ਦੀ ਸੋਸ਼ਲ ਮੀਡੀਆ ਪੋਸਟ ਵੀ ਸਾਹਮਣੇ ਆਈ ਹੈ।
Punjab Bani 21 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਵਿੱਚ ਕੀਤਾ ਚੋਣ ਰੈਲੀ ਨੂੰ ਸੰਬੋਧਨ ਦਿਲੀ : ਲੋਕ ਸਭਾ ਚੋਣਾਂ ਦੇ ਦੂਜੇ ਗੇੜ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ ਅਤੇ ਕਾਂਗਰਸ ‘ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਜਲੌਰ-ਸਿਰੋਹੀ ਲੋਕ ਸਭਾ ਹਲਕੇ ਦੇ ਭਿੰਮਾਲ ਵਿੱਚ ਕਿਹਾ ਕਿ ਕਾਂਗਰਸ ਅਸਥਿਰਤਾ ਦਾ ਪ੍ਰਤੀਕ ਹੈ। ਅੱਜ ਕਾਂਗਰਸ ਦੀ ਹਾਲਤ ਅਜਿਹੀ ਹੋ ਗਈ ਹੈ ਕਿ ਉਸ ਕੋਲ ਉਮੀਦਵਾਰ ਵੀ ਨਹੀਂ ਹਨ। ਭੀਨਮਾਲ ਵਿੱਚ ਇਕੱਠੇ ਹੋਏ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਦੀਆਂ ਉੱਜਵਲਾ ਗੈਸ ਯੋਜਨਾ ਅਤੇ ਪੀਐਮ ਆਵਾਸ ਸਮੇਤ ਵੱਖ-ਵੱਖ ਯੋਜਨਾਵਾਂ ਦਾ ਵੇਰਵਾ ਦਿੱਤਾ। ਕਾਂਗਰਸ ‘ਤੇ ਹਮਲਾ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ‘ਚ ਸਰਕਾਰ ਰਿਮੋਟ ਕੰਟਰੋਲ ਨਾਲ ਚਲਦੀ ਸੀ। ਉਨ੍ਹਾਂ ਨੇ ਉਨ੍ਹਾਂ ਦਾ ਨਾਂ ਲਏ ਬਿਨਾਂ ਸੋਨੀਆ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਲੋਕ ਚੋਣਾਂ ਨਹੀਂ ਜਿੱਤ ਸਕਦੇ, ਉਨ੍ਹਾਂ ਨੂੰ ਰਾਜ ਸਭਾ ਰਾਹੀਂ ਜਿਤਾ ਕੇ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਨੌਜਵਾਨ ਕਾਂਗਰਸ ਨੂੰ ਮੂੰਹ ਨਹੀਂ ਲਾਉਣਾ ਚਾਹੁੰਦੇ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਗਾਰੰਟੀ ਨੂੰ ਦੁਹਰਾਇਆ।
Punjab Bani 21 April,2024
ਪੀਆਰਟੀਸੀ ਦੀ ਬੱਸ ਖੜੇ ਟੀਪਰ ਨਾਲ ਟਕਰਾਈ, ਡਰਾਈਵਰ, ਕੰਡਕਟਰ ਸਣੇ 18 ਜ਼ਖਮੀ
ਪੀਆਰਟੀਸੀ ਦੀ ਬੱਸ ਖੜੇ ਟੀਪਰ ਨਾਲ ਟਕਰਾਈ, ਡਰਾਈਵਰ, ਕੰਡਕਟਰ ਸਣੇ 18 ਜ਼ਖਮੀ - ਤਿੰਨ ਸਵਾਰੀਆਂ ਗੰਭੀਰ ਜ਼ਖਮੀ ਪਟਿਆਲਾ, 21 ਅਪ੍ਰੈਲ : ਪਟਿਆਲਾ ਤੋ ਚੀਕਾ ਰੋਡ ਜੌੜੀਆਂ ਸੜਕਾਂ ਨੇੜੇ ਅੱਜ ਸਵੇਰ ਸਮੇਂ ਬੱਸ ਤੇ ਟਰਾਲੇ ਦੀ ਭਿਆਨਕ ਟੱਕਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਬੱਸ ਦੇ ਡਰਾਇਵਰ ਕੰਡਕਟਰ ਸਮੇਤ ਤਕਰੀਬਨ 18 ਸਵਾਰੀਆਂ ਜਖਮੀ ਹੋ ਗਈਆਂ, ਜਿਨਾਂ ਵਿੱਚੋ ਤਿੰਨ ਗੰਭੀਰ ਦੱਸੇ ਜਾ ਰਹੇ ਹਨ, ਜਿਨਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾਂ ਸਨੌਰ ਪੁਲਿਸ ਤਫਤੀਸ਼ੀ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਤਕਰੀਬਨ 7 ਵਜੇ ਪੀ.ਆਰ.ਟੀ.ਸੀ ਦੀ ਬੱਸ ਨੰਬਰ ਪੀ.ਬੀ-11-ਸੀ.ਐਫ-0829 ਪਟਿਆਲਾ ਤੋ ਚੀਕਾ ਜਾ ਰਹੀ ਸੀ, ਜਦੋ ਇਹ ਬੱਸ ਜੌੜੀਆਂ ਸੜਕਾਂ ਚੌਂਕ ਟੱਪ ਕੇ ਥੋੜਾ ਅੱਗੇ ਪਹੁੰਚੀ ਤਾਂ ਅੱਗੇ ਤੋਂ ਆ ਰਹੀ ਕੋਈ ਸਵਿੱਵਟ ਗੱਡੀ ਨੂੰ ਬਚਾਉਣ ਲੱਗੇ, ਸੜਕ ਨਾਲ ਖੜੇ ਟੀਪਰ ਪੀਬੀ-11-1109 ਵਿੱਚ ਵੱਜ ਕੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਕਾਰਨ ਬੱਸ ਅੰਦਰ ਸਵਾਰੀਆਂ ਦਾ ਚੀਕ ਚਿਹਾੜਾ ਮਚ ਗਿਆ ਅਤੇ ਬੱਸ ਤੇਜ ਹੋਣ ਕਾਰਣ ਬੱਸ ਦਾ ਅਗਲਾ ਹਿੱਸਾ ਬਿਲਕੁਲ ਖਤਮ ਹੋ ਗਿਆ। ਹਾਦਸੇ ਦਾ ਪਤਾ ਲੱਗਣ 'ਤੇ ਸੜਕ ਸੁਰੱਖਿਆਂ ਫੋਰਸ ਦਾ ਦਸਤਾ ਮੌਕੇ 'ਤੇ ਪਹੁੰਚ ਗਿਆ ਅਤੇ ਲੋਕਾਂ ਦੀ ਮਦਦ ਨਾਲ ਜਖਮੀਆਂ ਨੂੰ ਗੱਡੀ ਵਿੱਚ ਪਾ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਸ ਵਿੱਚ ਬੱਸ ਦੇ ਡਰਾਇਵਰ ਬਲਜਿੰਦਰ ਸਿੰਘ ਵਾਸੀ ਨੂਰ ਪੁਰ ਸਮਾਣਾਂ ਅਤੇ ਕੰਡਕਟਰ ਸੁਰਿੰਦਰ ਸਿੰਘ ਪਿੰਡ ਚੁਨਾਗਰਾ ਪਾਤੜਾਂ ਸਮੇਤ ਤਕਰੀਬਨ 18 ਸਵਾਰੀਆਂ ਬੁਰੀ ਤਰਾਂ ਜਖਮੀ ਹੋ ਗਈਆਂ, ਜਿਸ ਵਿਚੋ ਕੰਡਕਟਰ ਸੁਰਿੰਦਰ ਸਿੰਘ ਦੀਆਂ ਦੋਵੋ ਲੱਤਾਂ ਟੁਟ ਗਈਆਂ ਦੱਸੀਆਂ ਜਾ ਰਹੀਆਂ ਹਨ ਅਤੇ ਤਿੰਨ ਹੋਰ ਸਵਾਰੀਆਂ ਗੰਭੀਰ ਹਨ। ਸਥਾਨਕ ਲੋਕਾਂ ਦਾ ਕਹਿਣਾਂ ਹੈ ਕਿ ਇਥੇ ਸੀਮਿੰਟ ਸਟੋਰ ਅਤੇ ਰੇਤੇ ਬਜਰੀ ਦੇ ਢੇਰ ਹੋਣ ਕਾਰਨ ਤਕਰੀਬਨ ਹਰ ਵੇਲੇ ਟਰਾਲੇ ਅਤੇ ਵੱਡੀਆਂ ਸੀਮਿੰਟ ਦੀਆਂ ਭਰੀਆਂ ਗੱਡੀਆਂ ਖੜੀਆਂ ਰਹਿੰਦੀਆਂ ਹਨ, ਜਿਸ ਕਾਰਨ ਹਰ ਵੇਲੇ ਜਾਮ ਲੱਗਾ ਰਹਿੰਦਾ ਹੈ ਅਤੇ ਹਾਦਸੇ ਵਾਪਰਦੇ ਰਹਿੰਦੇ ਹਨ ਪਰ ਪੁਲਿਸ ਇਸ ਵੱਲ ਕੋਈ ਧਿਆਨ ਨਹੀ ਦਿੰਦੀ।
Punjab Bani 21 April,2024
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ
ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ ਫ਼ਸਲਾਂ ਦੀ ਤੁਰੰਤ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਆਖਿਆ ਡਿਪਟੀ ਕਮਿਸ਼ਨਰ ਮੰਡੀਆਂ ਅਤੇ ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਦੌਰਾ ਕਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ: ਅਨੁਰਾਗ ਵਰਮਾ ਚੰਡੀਗੜ੍ਹ, 21 ਅਪਰੈਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸੀਜ਼ਨ ਵਿੱਚ ਮੰਡੀਆਂ ਵਿੱਚ ਕੁੱਲ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 17.14 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਵੱਲੋਂ ਇਸ ਵਿੱਚੋਂ 13.23 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਖਰੀਦੀ ਕਣਕ ਦੀ ਕਿਸਾਨ ਨੂੰ 48 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਣੀ ਹੁੰਦੀ ਹੈ।ਇਸ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ 752 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ। ਇਸ ਦੇ ਮੁਕਾਬਲੇ ਹੁਣ ਤੱਕ ਕਿਸਾਨਾਂ ਨੂੰ 898 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭਾਵ ਕਈ ਕਿਸਾਨਾਂ ਨੂੰ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਗਈ ਹੈ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਖਰੀਦੀ ਫਸਲ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਐਫ.ਸੀ.ਆਈ. ਨਾਲ ਨਿਰੰਤਰ ਤਾਲਮੇਲ ਕਰਕੇ ਰੋਜ਼ਾਨਾ ਸਪੈਸ਼ਲ ਗੱਡੀਆਂ ਲਗਵਾ ਰਹੀ ਹੈ। ਉਨ੍ਹਾਂ ਕਿਹਾ ਕਿ 20 ਅਪਰੈਲ ਤੱਕ ਸਪੈਸ਼ਲ ਗੱਡੀਆਂ ਰਾਹੀਂ 61 ਹਜ਼ਾਰ ਮੀਟਰਿਕ ਟਨ ਕਣਕ ਭੇਜੀ ਜਾ ਚੁੱਕੀ ਹੈ ਅਤੇ ਅੱਜ 21 ਅਪਰੈਲ ਨੂੰ 9 ਸਪੈਸ਼ਲ ਗੱਡੀਆਂ ਰਾਹੀਂ 24 ਹਜ਼ਾਰ ਮੀਟਰਿਕ ਟਨ ਹੋਰ ਕਣਕ ਭੇਜੀ ਜਾ ਰਹੀ ਹੈ ਜਿਸ ਨਾਲ ਕੁੱਲ ਮਿਲਾ ਕੇ 85 ਹਜ਼ਾਰ ਮੀਟਰਿਕ ਟਨ ਕਣਕ ਭੇਜ ਦਿੱਤੀ ਜਾਵੇਗੀ। ਭਲਕੇ 22 ਅਪਰੈਲ ਨੂੰ 26 ਸਪੈਸ਼ਲ ਗੱਡੀਆਂ ਲੱਗਣਗੀਆਂ। ਸ੍ਰੀ ਵਰਮਾ ਨੇ ਕਿਹਾ ਕਿ ਸਰਕਾਰ ਵਚਨਬੱਧ ਹੈ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਦੀ ਫੌਰੀ ਤੌਰ ਉਤੇ ਖਰੀਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇਗੀ। ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ਉਤੇ ਸੂਚਨਾ ਦੇ ਸਕਦੇ ਹਨ। ਕਿਸਾਨ ਭਰਾਵਾਂ ਵੱਲੋਂ ਦਿੱਤੇ ਸੂਚਨਾ ਉਤੇ ਫੌਰੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਪਨਗ੍ਰੇਨ, ਵੇਅਰ ਹਾਊਸਕਾਰਪੋਰੇਸ਼ਨ ਦੇ ਐਮ.ਡੀਜ਼, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਅਤੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਹਾਜ਼ਰ ਹੋਏ।
Punjab Bani 21 April,2024
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ ਕਰਜ਼ਾ ਉਤਾਰਨ ਲਈ ਕਰਜ਼ ਲੈ ਰਹੀ 'ਆਪ' ਸਰਕਾਰ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂੂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ 'ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ। ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ 'ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।
Punjab Bani 20 April,2024
ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ
ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਦਾਲਤ ਤੋਂ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਫੈਸਲਾ 30 ਅਪ੍ਰੈਲ ਲਈ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਸਿਸੋਦੀਆ ਦੀ ਤਰਫੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਵੇਗੀ, ਅਜਿਹੇ 'ਚ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਬੇਅਸਰ ਹੋ ਜਾਵੇਗੀ।
Punjab Bani 20 April,2024
ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ
ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਇੱਕ ਚੈਨਲ 'ਤੇ ਇੰਟਰਵਿਊ ਦੌਰਾਨ ਜਨਤਕ ਤੌਰ 'ਤੇ ਝੂਠ ਬੋਲਿਆ। ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਝੂਠ ਬੋਲ ਰਹੇ ਹਨ। ਭਾਜਪਾ ਸ਼ਰਤ ਰੈਡੀ ਵਰਗੇ ਲੋਕਾਂ ਤੋਂ ਚੋਣ ਚੰਦਾ ਲੈ ਕੇ ਜ਼ਮਾਨਤ ਕਰਵਾ ਰਹੀ ਹੈ ਜਦੋਂਕਿ 'ਆਪ' ਦੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਹਨ। ਇਸ ਬਾਰੇ ਕੋਈ ਕੁਝ ਨਹੀਂ ਕਹਿ ਰਿਹਾ। ਸੱਚਾਈ ਇਹ ਹੈ ਕਿ ਕਮਲ ਛਾਪ ਸ਼ਰਾਬ ਘੁਟਾਲਾ ਭਾਜਪਾ ਦੀ ਹੀ ਸਾਜ਼ਿਸ਼ ਹੈ। ਰਿਸ਼ਵਤਖੋਰੀ ਇਸ ਸ਼ਰਾਬ ਘੁਟਾਲੇ 'ਤੇ ਭਾਰੀ ਪੈ ਰਹੀ ਹੈ।
Punjab Bani 20 April,2024
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਤ੍ਰਿਸ਼ੂਰ : ਲੋਕ ਸਭਾ ਚੋਣਾਂ ਕਾਰਨ ਕਾਂਗਰਸ ਅਤੇ ਭਾਜਪਾ ਇੱਕ ਦੂਜੇ 'ਤੇ ਹਮਲੇ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਪ੍ਰਿਅੰਕਾ ਨੇ ਕਿਹਾ ਕਿ ਭਾਜਪਾ ਲੋਕਤਾਂਤਰਿਕ ਪ੍ਰਕਿਰਿਆਵਾਂ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਉਣ 'ਚ ਲੱਗੀ ਹੋਈ ਹੈ ਅਤੇ ਇਹ ਲੋਕਾਂ ਦੀ ਇੱਛਾ ਦੇ ਖਿਲਾਫ ਹੈ। ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਅਤੇ ਉਨ੍ਹਾਂ ਦੇ ਸਾਥੀ ਨੇਤਾ ਹੰਕਾਰ ਨਾਲ ਭਰੇ ਹੋਏ ਹਨ ਅਤੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਦੀ ਗੱਲ ਕਰਦੇ ਹਨ ਜੋ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਖੂਨ ਨਾਲ ਲਿਖਿਆ ਗਿਆ ਸੀ। ਚਾਲਾਕੁਡੀ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਬੈਨੀ ਬੇਹਾਨਨ ਲਈ ਵੋਟ ਮੰਗਣ ਵਾਲੀ ਚੋਣ ਰੈਲੀ 'ਚ ਪ੍ਰਿਯੰਕਾ ਨੇ ਕਿਹਾ ਕਿ ਭਾਜਪਾ ਭਾਰਤ ਦੇ ਸੰਵਿਧਾਨ ਨੂੰ ਕਾਗਜ਼ ਦੇ ਟੁਕੜੇ ਵਾਂਗ ਮੰਨਦੀ ਹੈ। ਪ੍ਰਿਅੰਕਾ ਨੇ ਕਿਹਾ, ਜਿਸ ਨਵੇਂ ਭਾਰਤ ਬਾਰੇ ਸਾਨੂੰ ਦੱਸਿਆ ਜਾ ਰਿਹਾ ਹੈ, ਉਹ ਇੱਕ ਅਜਿਹਾ ਭਾਰਤ ਹੈ ਜਿੱਥੇ ਕੁਝ ਤਾਕਤਵਰ ਲੋਕ ਧਾਰਮਿਕਤਾ ਦਾ ਦਾਅਵਾ ਕਰਦੇ ਹਨ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਲੋਕਾਂ 'ਤੇ ਥੋਪ ਦਿੱਤੇ ਜਾਂਦੇ ਹਨ।
Punjab Bani 20 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਮੰਤਰੀ ਸੌਰਭ ਭਾਰਦਵਾਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲੇ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਦਵਾਈਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਕਹਿ ਰਹੇ ਹਨ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਗਿਆ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਦੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੌਰਭ ਨੇ ਦਾਅਵਾ ਕੀਤਾ ਕਿ ਜੇਲ੍ਹ 'ਚ ਹੌਲੀ-ਹੌਲੀ ਕੇਜਰੀਵਾਲ ਦਾ ਕਤਲ ਹੋ ਰਿਹਾ ਹੈ। ਸੌਰਭ ਨੇ ਦੱਸਿਆ ਕਿ ਜੇਕਰ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸ ਦੀਆਂ ਨਸਾਂ ਕਮਜ਼ੋਰ ਹੋਣ ਲੱਗਦੀਆਂ ਹਨ।
Punjab Bani 20 April,2024
ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।ਪਵਨ ਕੁਮਾਰ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਤੋਂ ਲੋਕਸਭਾ ਸੀਟ ਲਈ ਉਮੀਦਵਾਰ ਹਨ ਅਤੇ ਅੱਜ ਉਹਨਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।
Punjab Bani 20 April,2024
ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ
ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜਾ ਦੇਸ਼ ‘ਅੱਤਵਾਦ’ ਦਾ ਨਿਰਯਾਤ ਕਰਦਾ ਸੀ, ਉਹ ਹੁਣ ‘ਆਟੇ’ ਲਈ ਸੰਘਰਸ਼ ਕਰ ਰਿਹਾ ਹੈ। ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਦਮੋਹ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ‘ਦੁਨੀਆਂ ਵਿੱਚ ਕਈ ਅਜਿਹੇ ਦੇਸ਼ ਹਨ ਜਿਨ੍ਹਾਂ ਦੀ ਹਾਲਤ ਵਿਗੜ ਚੁੱਕੀ ਹੈ। ਕਈ ਦੀਵਾਲੀਆ ਹੋ ਰਹੇ ਹਨ। ਇੱਥੋਂ ਤੱਕ ਕਿ ਸਾਡਾ ਇੱਕ ਗੁਆਂਢੀ ਦੇਸ਼, ਜੋ ਅੱਤਵਾਦ ਦਾ ਸਪਲਾਇਰ ਸੀ, ਹੁਣ ਆਟਾ ਸਪਲਾਈ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋ ਪਹਿਲਾਂ ਵਿਦੇਸ਼ਾਂ ਤੋਂ ਹਥਿਆਰ ਖਰੀਦਦਾ ਸੀ, ਹੁਣ ਉਹ ਉੱਚ ਤਕਨੀਕ ਵਾਲੇ ਹਥਿਆਰ ਦੂਜੇ ਦੇਸ਼ਾਂ ਨੂੰ ਬਰਾਮਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਕੇਂਦਰ ਵਿੱਚ ਮਜ਼ਬੂਤ ਅਤੇ ਸਥਿਰ ਸਰਕਾਰ ਲਈ ਵੋਟ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਨੇਸ਼ਨ ਫਸਟ’ ਦੇ ਸਿਧਾਂਤ ਨਾਲ ਕੰਮ ਕਰਦੀ ਹੈ ਅਤੇ ਕਦੇ ਵੀ ਕਿਸੇ ਪਾਸਿਓਂ ਦਬਾਅ ਅੱਗੇ ਨਹੀਂ ਝੁਕਦੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਮਰੀਕਾ ਸਮੇਤ ਪੱਛਮੀ ਦੇਸ਼ਾਂ ਦੇ ਦਬਾਅ ਦੇ ਬਾਵਜੂਦ ਰੂਸ ਤੋਂ ਤੇਲ ਖਰੀਦਣ ਦੇ ਭਾਰਤ ਦੇ ਕਦਮ ਦਾ ਬਚਾਅ ਕੀਤਾ।
Punjab Bani 20 April,2024
ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ
ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ ਦਿਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਅਤੇ ਵੀਆਈਪੀ ਮੁਖੀ ਮੁਕੇਸ਼ ਸਾਹਨੀ ਨੂੰ ਬਿਹਾਰ ਦੇ ਭਾਗਲਪੁਰ ਸੈਂਡਿਸ ਕੰਪਾਊਂਡ ਵਿੱਚ ਇੱਕ ਮੰਚ ‘ਤੇ ਦੇਖਿਆ ਗਿਆ। ਭਾਗਲਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਜੀਤ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸਾਰੇ ਆਗੂਆਂ ਨੇ ਸੰਬੋਧਨ ਕੀਤਾ। ਕੜਾਕੇ ਦੀ ਗਰਮੀ ਅਤੇ ਕੜਾਕੇ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸਮਰਥਕ ਸ਼ਹਿਰ ਦੇ ਸੈਂਡਿਸ ਕੰਪਾਊਂਡ ਗਰਾਊਂਡ ਵਿੱਚ ਪੁੱਜੇ। ਰਾਹੁਲ ਗਾਂਧੀ ਦਾ ਸੰਬੋਧਨ ਸੁਣਨ ਲਈ ਵੱਡੀ ਗਿਣਤੀ ‘ਚ ਔਰਤਾਂ ਵੀ ਮੀਟਿੰਗ ਵਾਲੀ ਥਾਂ ‘ਤੇ ਪਹੁੰਚੀਆਂ। ਰਾਹੁਲ ਗਾਂਧੀ ਨੂੰ ਦੇਖਣ ਅਤੇ ਸੁਣਨ ਲਈ ਖਾਸ ਤੌਰ ‘ਤੇ ਲੜਕੀਆਂ ‘ਚ ਹੈਰਾਨੀਜਨਕ ਉਤਸ਼ਾਹ ਦੇਖਿਆ ਗਿਆ। ਇੱਥੇ ਉਨ੍ਹਾਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਰਾਹੁਲ ਗਾਂਧੀ ਨੇ ਭਾਗਲਪੁਰ ‘ਚ ਜਨ ਸਭਾ ‘ਚ ਕਿਹਾ ਕਿ ਭਾਜਪਾ ਵਾਲੇ ਗੱਲਾਂ ਕਰਦੇ ਹਨ ਕਿ ਇੰਨੀਆਂ ਸੀਟਾਂ ਆਉਣਗੀਆਂ, ਇੰਨੀਆਂ ਸੀਟਾਂ ਆਉਣਗੀਆਂ ਪਰ ਮੈਂ ਕਹਿੰਦਾ ਹਾਂ ਕਿ ਐਨਡੀਏ ਨੂੰ 150 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਬਣਦਿਆਂ ਹੀ ਅਗਨੀਵੀਰ ਸਕੀਮ ਨੂੰ ਲਾਂਭੇ ਕਰ ਦਿੱਤਾ ਜਾਵੇਗਾ। ਦੇਸ਼ ਨੂੰ ਦੋ ਤਰ੍ਹਾਂ ਦੇ ਸ਼ਹੀਦਾਂ ਦੀ ਲੋੜ ਨਹੀਂ ਹੈ।
Punjab Bani 20 April,2024
ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਨੇ ਸਕੂਲ ਦਾ ਵਧਾਇਆ ਮਾਣ
ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਨੇ ਸਕੂਲ ਦਾ ਵਧਾਇਆ ਮਾਣ ਪਟਿਆਲਾ:-20 ਅਪ੍ਰੈਲ ( ) ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਸ. ਦੇਵਦਰਸ਼ਦੀਪ ਸਿੰਘ ਨੇ ਸਕੂਲ ਦਾ ਮਾਣ ਵਧਾਉਂਦਿਆਂ ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿੱਚ 340ਵਾਂ ਰੈਂਕ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਵੀ ਦੇਵਦਰਸ਼ਦੀਪ ਸਿੰਘ ਨੇ ਪੰਜਾਬ ਰਾਜ ਸਿਵਲ ਸੇਵਾਵਾਂ ਪ੍ਰੀਖਿਆ 2020 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਦੇ ਸਿੱਖਿਆ ਨਿਰਦੇਸ਼ਕ ਅਤੇ ਸਲਾਹਕਾਰ ਐਡਵੋਕੇਟ ਸ. ਕਰਨਰਾਜਬੀਰ ਸਿੰਘ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਸਮੂਹ ਬੁੱਢਾ ਦਲ ਪਰਿਵਾਰ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।
Punjab Bani 20 April,2024
ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ
ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ ਨਵੀਂ ਦਿੱਲੀ, 19 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਤੰਤਰ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਜਾ ਸਕਦਾ ਹੈ। ਭਾਜਪਾ ਨੇ ਸੰਜੈ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।
Punjab Bani 19 April,2024
ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ
ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ ਦਿਲੀ, 19 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸ੍ਰੀ ਸ਼ਾਹ ਇਸ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਦੋਂ ਉਨ੍ਹਾਂ ਗਾਂਧੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਨਾਮਜ਼ਦਗੀ ਪੱਤਰ ਸੌਂਪੇ ਤਾਂ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਦੁਪਹਿਰ 12.39 ਵਜੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਮੇਂ ਨੂੰ ਵਿਜੈ ਮੁਹੂਰਤ ਮੰਨਿਆ ਜਾਂਦਾ ਹੈ। ਸਾਬਕਾ ਭਾਜਪਾ ਪ੍ਰਧਾਨ ਨੇ 2019 ਦੀਆਂ ਆਮ ਚੋਣਾਂ ਗਾਂਧੀਨਗਰ ਹਲਕੇ ਤੋਂ ਪੰਜ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀਆਂ ਸਨ।
Punjab Bani 19 April,2024
ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ
ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ ਦੁਬਈ, 19 ਅਪਰੈਲ ਇਜ਼ਰਾਈਲ ਨੇ ਅੱਜ ਸਵੇਰੇ (ਭਾਰਤੀ ਸਮੇਂ ਅਨੁਸਾਰ) ਕਰੀਬ 6 ਵਜੇ ਇਰਾਨ ‘ਤੇ ਮਿਜ਼ਾਈਲ-ਡਰੋਨ ਨਾਲ ਹਮਲਾ ਕੀਤਾ। ਇਰਾਨ ਦੇ ਇਸਫਹਾਨ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਹਾਲਾਂਕਿ ਇਜ਼ਰਾਈਲ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਰਾਨ ਦੀ ਫਾਰਸ ਨਿਊਜ਼ ਏਜੰਸੀ ਨੇ ਵੀ ਧਮਾਕਿਆਂ ਦੀ ਆਵਾਜ਼ ਸੁਣਾਈ ਹੈ। ਫਲਾਈਟ ਟ੍ਰੈਕਿੰਗ ਵੈੱਬਸਾਈਟ ਫਲਾਈਟ ਰਡਾਰ ਮੁਤਾਬਕ ਧਮਾਕਿਆਂ ਤੋਂ ਬਾਅਦ ਇਰਾਨੀ ਹਵਾਈ ਖੇਤਰ ਤੋਂ ਕਈ ਉਡਾਣਾਂ ਨੂੰ ਮੋੜ ਦਿੱਤਾ ਗਿਆ ਹੈ। ਇਸਫਹਾਨ ਉਹੀ ਸੂਬਾ ਹੈ ਜਿੱਥੇ ਨਤਾਨਜ਼ ਸਮੇਤ ਇਰਾਨ ਦੇ ਕਈ ਪਰਮਾਣੂ ਟਿਕਾਣੇ ਹਨ। ਨਤਾਨਜ਼ ਇਰਾਨ ਦੇ ਯੂਰੇਨੀਅਮ ਪ੍ਰੋਗਰਾਮ ਦਾ ਮੁੱਖ ਹਿੱਸਾ ਹੈ। ਇਸ ਤੋਂ ਪਹਿਲਾਂ 14 ਅਪਰੈਲ ਨੂੰ ਇਰਾਨ ਨੇ 300 ਤੋਂ ਜ਼ਿਆਦਾ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ ਸੀ।
Punjab Bani 19 April,2024
ਕੇਦਰ ਸਾਸਤ ਪ੍ਰਦੇਸ਼ਾਂ ਵਿੱਚ 102 ਸੀਟਾਂ ਤੇ ਹੋਈ 50 ਫੀਸਦੀ ਤੱਕ ਵੋਟਿੰਗ
ਕੇਦਰ ਸਾਸਤ ਪ੍ਰਦੇਸ਼ਾਂ ਵਿੱਚ 102 ਸੀਟਾਂ ਤੇ ਹੋਈ 50 ਫੀਸਦੀ ਤੱਕ ਵੋਟਿੰਗ ਨਵੀਂ ਦਿੱਲੀ, 19 ਅਪਰੈਲ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਅੱਜ ਦੇਸ਼ ਭਰ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਜਾਰੀ ਹੈ। ਬਾਅਦ ਦੁਪਹਿਰ 3 ਵਜੇ ਤੱਕ 50 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ‘ਚ ਵੋਟਿੰਗ ਦੌਰਾਨ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਛੱਤੀਸਗੜ੍ਹ ‘ਚ ਆਈਈਡੀ ਧਮਾਕੇ ‘ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਦਾ ਕਮਾਂਡੈਂਟ ਜ਼ਖਮੀ ਹੋ ਗਿਆ ਹੈ। ਤਾਮਿਲਨਾਡੂ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਅਤੇ ਅਸਾਮ ਦੇ ਕੁਝ ਬੂਥਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਮਾਮੂਲੀ ਤਕਨੀਕੀ ਖਰਾਬੀ ਵੀ ਸਾਹਮਣੇ ਆਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਬਾਅਦ ਦੁਪਹਿਰ 1 ਵਜੇ ਤੱਕ ਸਭ ਤੋਂ ਵੱਧ ਮਤਦਾਨ ਤ੍ਰਿਪੁਰਾ ਵਿੱਚ ਦਰਜ ਕੀਤਾ ਗਿਆ ਜਿੱਥੇ 53.04 ਫੀਸਦੀ ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਲਕਸ਼ਦੀਪ ‘ਚ ਸਭ ਤੋਂ ਘੱਟ 29.91 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ‘ਚ 50.96 ਫੀਸਦੀ ਵੋਟਿੰਗ ਹੋਈ। ਅੱਜ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਮੇਤ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾਵਾਂ ਦੀਆਂ 92 ਸੀਟਾਂ ਲਈ ਵੀ ਵੋਟਾਂ ਪੈਣਗੀਆਂ।
Punjab Bani 19 April,2024
ਸਟਰੈਸ ਅਵੇਅਰਨੈਸ ਪ੍ਰੋਗਰਾਮ ਕਰਵਾਇਆ
ਸਟਰੈਸ ਅਵੇਅਰਨੈਸ ਪ੍ਰੋਗਰਾਮ ਕਰਵਾਇਆ - ‘ਸੋਸ਼ਲ ਮੀਡੀਆ ਦੇ ਸਾਡੀ ਦਿਮਾਗੀ ਸਿਹਤ ਉੱਪਰ ਪ੍ਰਭਾਵ’ ਵਿਸ਼ੇ ਸਬੰਧੀ ਪ੍ਰੋਗਰਾਮ ਕਰਵਾਇਆ 19 ਅਪਰੈਲ, ਪਟਿਆਲਾ। ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪ੍ਰਿੰਸੀਪਲ ਵਿਜੇ ਕਪੂਰ ਦੀ ਅਗਵਾਈ ਹੇਠ ਥਾਪਰ ਇੰਸਟੀਚਿਊਟ ਕਾਲਜ ਸੈੱਲ ਵੱਲੋਂ ਸਟਰੈਸ ਅਵੇਅਰਨੈਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇਖ ਰੇਖ ਟੀਆਈਸੀਸੀ ਸਟੂਡੈਂਟ ਅਫੇਅਰ ਦੇ ਪ੍ਰੋਫੈਸਰ ਇੰਦਰਵੀਰ ਸਿੰਘ ਚਾਨਾ ਅਤੇ ਸੋਨਮ ਦੁੱਲਟ ਨੇ ਕੀਤੀ। ਇਸ ਪ੍ਰੋਗਰਾਮ ਦਾ ਮੁੱਖ ਵਿਸ਼ਾ ‘ਸੋਸ਼ਲ ਮੀਡੀਆ ਦੇ ਸਾਡੀ ਦਿਮਾਗੀ ਸਿਹਤ ਉੱਪਰ ਪ੍ਰਭਾਵ’ ਬਾਰੇ ਰਿਹਾ। ਇਸ ਮੌਕੇ ਵਿਦਿਆਰਥੀ ਅੰਬੈਸਡਰ ਤਾਨੀਆ, ਕਿਰਤਵੀਰ ਖਰੌੜ, ਹਾਰਦਿਕ ਪਨਵਰ ਅਤੇ ਯੁਵਰਾਜ ਗੁਪਤਾ ਨੇ ਮਲਟੀਪਰਪਜ਼ ਸਕੂਲ ਦੇ 200 ਦੇ ਲਗਭਗ ਵਿਦਿਆਰਥੀਆਂ ਨੂੰ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਅਤੇ ਸਕਿੱਟ ਵੀ ਪੇਸ਼ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਚੰਗੇ ਅਤੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸੋਨਮ ਦੁਲਟ ਦੀ ਰਹਿਨੁਮਾਈ ਹੇਠ ਇਹ ਪ੍ਰੋਗਰਾਮ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਸਟਾਫ ਮੈਂਬਰ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ, ਡਾ. ਪੁਸ਼ਪਿੰਦਰ ਕੌਰ, ਅਮਨ ਚਹਿਲ, ਜਪਇੰਦਰਪਾਲ ਸਿੰਘ, ਜਤਿੰਦਰ ਪਾਲ ਸਿੰਘ ਤੇ ਰਣਜੀਤ ਸਿੰਘ ਬੀਰੋਕੇ ਸਮੇਤ ਹੋਰ ਹਾਜਰ ਸਨ।
Punjab Bani 19 April,2024
ਮਹਾਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਸਬੰਧੀ ਹੁਕਮ ਜਾਰੀ
ਮਹਾਵੀਰ ਜਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ ਸਬੰਧੀ ਹੁਕਮ ਜਾਰੀ ਪਟਿਆਲਾ, 19 ਅਪ੍ਰੈਲ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਹਾਵੀਰ ਜਯੰਤੀ ਦੇ ਦਿਹਾੜੇ ਮੌਕੇ 21 ਅਪ੍ਰੈਲ 2024 ਨੂੰ ਐਸ.ਐਸ. ਜੈਨ ਸਭਾ, ਕਸੇਰਾ ਚੌਂਕ ਬਰਤਨ ਬਾਜਾਰ, ਥਾਣਾ ਕੋਤਵਾਲੀ ਪਟਿਆਲਾ, ਸ਼ੇਰਾਂ ਵਾਲਾ ਹਨੂੰਮਾਨ ਮੰਦਿਰ, ਨੇੜੇ ਗੁ: ਸਾਹਿਬ ਕਸ਼ਮੀਰੀਆ ਵਾਲਾ, ਥਾਣਾ ਤ੍ਰਿਪੜੀ ਪਟਿਆਲਾ ਅਤੇ ਜੈਨ ਧਰਮਸ਼ਾਲਾ, ਦੁਸ਼ਹਿਰਾ ਗਰਾਊਂਡ ਸਮਾਣਾ ਦੇ 500 ਮੀਟਰ ਦੇ ਘੇਰੇ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਮਾਸਾਹਾਰੀ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਐਸ.ਐਸ. ਜੈਨ ਸਭਾ (ਰਜਿ.) ਵੱਲੋਂ ਛੱਤਾ ਨਾਨੂੰ ਮਲ, ਰਾਮ ਆਸ਼ਰਮ, ਦਾਲ ਦਲੀਆ ਚੌਂਕ, ਗੁੜਮੰਡੀ ਤੋਂ ਵਾਪਸ ਐਸ.ਐਸ.ਜੈਨ ਸਭਾ ਵਿੱਚ ਪ੍ਰਭਾਤ ਫੇਰੀ ਕੱਢੀ ਜਾ ਰਹੀ ਹੈ, ਇਸ ਰੂਟ ਵਿੱਚ ਵੀ ਪ੍ਰਭਾਤ ਫੇਰੀ ਦੇ ਦੌਰਾਨ ਮੀਟ, ਮੱਛੀ ਅਤੇ ਅੰਡਿਆ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ ਢਾਬੇ ਅਤੇ ਅਹਾਤੇ ਬੰਦ ਰਹਿਣਗੇ।
Punjab Bani 19 April,2024
ਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਤਬਦੀਲੀ ਲਿਆਉਣ ਦੀ ਲੋੜ-ਪ੍ਰੋ. ਅਰਵਿੰਦ
ਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਤਬਦੀਲੀ ਲਿਆਉਣ ਦੀ ਲੋੜ-ਪ੍ਰੋ. ਅਰਵਿੰਦ -ਡਾ. ਸੁਰਿੰਦਰਪਾਲ ਮੰਡ ਦੀ ਪੁਸਤਕ ‘ਧਰਤੀ ਦੀ ਵਾਰ’ `ਤੇ ਕਰਵਾਈ ਗੋਸ਼ਟੀ ਦੌਰਾਨ ਪ੍ਰਗਟਾਏ ਵਿਚਾਰ -ਕਹਾਣੀਕਾਰ ਵਰਿਆਮ ਸੰਧੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਪਟਿਆਲਾ, 19 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਪਾਣੀ, ਧਰਤੀ ਅਤੇ ਹਵਾ ਨੂੰ ਬਚਾਉਣ ਲਈ ਮਨੁੱਖੀ ਸੋਚ ਵਿੱਚ ਪਰਿਵਰਤਨ ਲਿਆਂਦੇ ਜਾਣ ਦੀ ਜ਼ਰੂਰਤ ਹੈ। ਅੱਜ ਕਲਾ ਭਵਨ ਵਿਖੈ ਡਾ. ਸੁਰਿੰਦਰਪਾਲ ਸਿੰਘ ਮੰਡ ਦੀ ਪੁਸਤਕ ‘ਧਰਤੀ ਦੀ ਵਾਰ’ `ਤੇ ਚਰਚਾ ਦੌਰਾਨ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਅਰਵਿੰਦ ਨੇ ਕਿਹਾ ਕਿ ਜੇ ਅਸੀਂ ਪਾਣੀ, ਧਰਤੀ ਅਤੇ ਹਵਾ ਨੂੰ ਹੋ ਰਹੀ ਦੁਰਦਸ਼ਾ ਤੋਂ ਨਾ ਬਚਾਇਆ ਤਾਂ ਧਰਤੀ ਤੋਂ ਵਿਕਸਿਤ ਜੀਵਾਂ ਦਾ ਅੰਤ ਤਾਂ ਹੋ ਹੀ ਜਾਵੇਗਾ। ਪੁਸਤਕ ਦੇ ਹਵਾਲੇ ਨਾਲ਼ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਨੁੱਖ ਅਤੇ ਇਸ ਵਰਗੇ ਹੋਰ ਜੀਵ ਸਿਰਫ਼ ਸੁੰਤਲਿਤ ਵਾਤਾਵਰਣ ਵਾਲ਼ੇ ਮਾਹੌਲ ਵਿੱਚ ਹੀ ਜਿਉਂਦੇ ਰਹਿ ਸਕਦੇ ਹਨ। ਇਸ ਲਈ ਆਪੋ ਆਪਣੇ ਹਿੱਸੇ ਦਾ ਯੋਗਦਾਨ ਪਾ ਕੇ ਇਸ ਸੰਤੁਲਨ ਨੂੰ ਕਾਇਮ ਰੱਖਣ ਵਿੱਚ ਮਦਦ ਕਰਨੀ ਚਾਹੀਦੀ ਹੈ। ਪੁਸਤਕ ਦੇ ਹਵਾਲੇ ਨਾਲ਼ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਇਸ ਵਿੱਚ ‘ਵਾਰ’ ਵਰਗੀ ਪੁਰਾਣੀ ਵਿਧਾ ਨੂੰ ਲੇਖਕ ਨੇ ਆਪਣੀ ਗੱਲ ਕਹਿਣ ਦੇ ਮਾਧਿਅਮ ਵਜੋਂ ਚੁਣਿਆ ਹੈ। ਉੱਘੇ ਪੰਜਾਬੀ ਲੇਖਕ ਵਰਿਆਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਆਪਣੇ ਭਾਸ਼ਣ ਦੌਰਾਨ ਡਾ. ਸੁਰਿੰਦਰਪਾਲ ਸਿੰਘ ਮੰਡ ਦੀ ਸ਼ਖ਼ਸੀਅਤ ਅਤੇ ਆਪਣੇ ਨਾਲ਼ ਵਿਸ਼ੇਸ਼ ਸਾਂਝ ਬਾਰੇ ਗੱਲ ਕਰਦਿਆਂ ਵੱਖ-ਵੱਖ ਵਿਸਿ਼ਆਂ ਉੱਤੇ ਅਹਿਮ ਟਿੱਪਣੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਡਾ. ਮੰਡ ਇੱਕ ਸਮਰੱਥ ਲੇਖਕ ਹੋਣ ਦੇ ਨਾਲ਼ ਨਾਲ਼ ਵਿਦਿਆਰਥੀ ਆਗੂ ਵਜੋਂ ਵੀ ਵਿਚਰਦੇ ਰਹੇ ਹਨ। ਸੰਘਰਸ਼ਾਂ ਦੇ ਅਨੁਭਵ ਨਾਲ਼ ਜੁੜਿਆ ਜੁਝਾਰੂ ਜਜ਼ਬੇ ਕਾਰਨ ਹੀ ਸ਼ਾਇਦ ਉਨ੍ਹਾਂ ਨੇ ‘ਵਾਰ’ ਜਿਹੀ ਸਾਹਤਿਕ ਵਿਧਾ ਨੂੰ ਆਪਣੀ ਗੱਲ ਕਹਿਣ ਲਈ ਚੁਣਿਆ ਹੈ। ਪੁਸਤਕ ਦੇ ਸਿਰਲੇਖ ਅਤੇ ਵਿਸ਼ੇ ਦੇ ਹਵਾਲੇ ਨਾਲ਼ ਗੱਲ ਕਰਦਿਆਂ ਉਨ੍ਹਾਂ ਇੱਕ ਟਿੱਪਣੀ ਵਿੱਚ ਕਿਹਾ ਕਿ ਜੋ ਵਿਅਕਤੀ ਆਪਣੀ ਮਾਂ ਅਤੇ ਧਰਤੀ ਮਾਂ ਨੂੰ ਪਿਆਰ ਨਹੀਂ ਕਰਦਾ ਉਹ ਹੋਰ ਕਿਸੇ ਨੂੰ ਵੀ ਪਿਆਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਡਾ. ਮੰਡ ਨੇ ਸਾਡੇ ਵਿਰਸੇ ਨਾਲ਼ ਸੰਬੰਧਤ ਢਾਡੀਆਂ ਵੱਲੋਂ ਲਿਖੀ ਅਤੇ ਗਾਈ ਜਾਂਦੀ ਵਾਰ-ਪਰੰਪਰਾ ਨੂੰ ਅੱਗੇ ਵਧਾਉਣ ਆਪਣਾ ਯੋਗਦਾਨ ਪਾਇਆ ਹੈ। ਡਾ. ਸੁਰਿੰਦਰਪਾਲ ਸਿੰਘ ਮੰਡ ਨੇ ਆਪਣੀ ਲੇਖਣੀ ਸੰਬੰਧੀ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਸ ਦੇ ਮਨ ਵਿੱਚ ਲੇਖਕ ਹੋਣ ਦੇ ਨਾਤੇ ਇਹ ਗੱਲ ਹਮੇਸ਼ਾ ਵਾਰ-ਵਾਰ ਆਉਂਦੀ ਸੀ ਕਿ ਉਸ ਨੂੰ ਦਿਨ-ਬ-ਦਿਨ ਪਲੀਤ ਹੋ ਰਹੀ ਧਰਤੀ ਮਾਂ ਬਾਰੇ ਕੁੱਝ ਲਿਖਣਾ ਚਾਹੀਦਾ ਹੈ। ਇਹੋ ਗੱਲ ਵਿਸ਼ਾ ਚੋਣ ਦਾ ਸਬੱਬ ਅਤੇ ਪ੍ਰੇਰਣਾ ਬਣੀ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਸਮਝਣਾ ਚਾਹੀਦਾ ਹੈ ਕਿ ਧਰਤੀ ਮਾਂ ਦਾ ਰੁਤਬਾ ਬਹੁਤ ਵੱਡਾ ਹੈ। ਇਸ ਦੀ ਬਰਕਰਾਰੀ ਲਈ ਹਰ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਜੰਗਾਂ ਯੁੱਧਾਂ ਅਤੇ ਪ੍ਰਦੂਸ਼ਣ ਜਿਹੀਆਂ ਅਲਾਮਤਾਂ ਨਾਲ਼ ਧਰਤੀ ਮਾਂ ਨੂੰ ਪਹੁੰਚਾਏ ਜਾ ਰਹੇ ਨੁਕਸਾਨ ਸੰਬੰਧੀ ਰੁਝਾਨਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਪ੍ਰੋਗਰਾਮ ਦੌਰਾਨ ਡਾ. ਸੁਰਿੰਦਰਪਾਲ ਮੰਡ ਦੀ ਬੇਟੀ ਡਾ. ਮਲਿਕਾ ਮੰਡ ਨੇ ਪੁਸਤਕ ਬਾਰੇ ਸੰਖੇਪ ਪਰਚਾ ਪੜ੍ਹਿਆ ਜਦੋਂ ਕਿ ਛੋਟੀਆਂ ਬੇਟੀਆਂ ਮੰਨਤ ਮੰਡ ਅਤੇ ਸੀਰਤ ਮੰਡ ਨੇ ‘ਧਰਤੀ ਦੀ ਵਾਰ’ ਪੁਸਤਕ ਵਿੱਚੋਂ ਕੁੱਝ ਵਾਰਾਂ ਦਾ ਗਾਇਨ ਕੀਤਾ। ਪ੍ਰੋਗਰਾਮ ਦਾ ਸਵਾਗਤੀ ਭਾਸ਼ਣ ਵਿਭਾਗ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਦਿੱਤਾ ਜਦੋਂ ਕਿ ਧੰਨਵਾਦੀ ਸ਼ਬਦ ਡਾ. ਗਗਨਦੀਪ ਥਾਪਾ ਨੇ ਬੋਲੇ। ਉਪ-ਕੁਲਪਤੀ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਵੀ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਰਹੇ। ਮੰਚ ਸੰਚਾਲਨ ਦਾ ਕਾਰਜ ਡਾ. ਹਰਿੰਦਰ ਕੌਰ ਹੁੰਦਲ ਨੇ ਕੀਤਾ।
Punjab Bani 19 April,2024
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਪਟਿਆਲਾ, 19 ਅਪ੍ਰੈਲ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਖਾਸ ਤੌਰ ਤੇ ਸਰਫੇਸ ਸੀਡਿੰਗ ਤਕਨੀਕ ਨਾਲ ਬੀਜੀ ਕਣਕ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਤਕਨੀਕ ਨਾਲ ਬੀਜੇ ਪਲਾਟ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਖੇਤ ਦਿਵਸ ਵਿਚ ਪਟਿਆਲਾ ਜ਼ਿਲ੍ਹੇ ਦੇ ਕਰੀਬ 52 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਅਤੇ ਸਰਫੇਸ ਸੀਡਰ ਤਕਨੀਕ ਨਾਲ ਕਣਕ ਬੀਜਣ ਦੇ ਫ਼ਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਜ਼ਮੀਨ ਵਿਚ ਹੀ ਵਾਹੁਣ ਨਾਲ ਮਿੱਟੀ ਵਿਚ ਬੂਟਿਆਂ ਲਈ ਉਪਲਬਧ ਹੋਣ ਵਾਲੇ ਉਪਜਾਊ ਤੱਤਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ। ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਸਰਫੇਸ ਸੀਡਰ ਨਾਲ ਬੀਜੀ ਕਣਕ ਵਿਚ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ ਅਤੇ ਨਦੀਨ-ਨਾਸ਼ਕਾਂ ਦੀ ਵਰਤੋਂ ਤੋਂ ਬਗੈਰ ਹੀ ਫ਼ਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ ਸੋਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਵੀ ਕੀਤੀ ਕਿ ਖੇਤੀਬਾੜੀ ਯੂਨੀਵਰਸਿਟੀ ਦੀ ਸਿਫ਼ਾਰਸ਼ ਅਨੁਸਾਰ ਬੀਜ ਸੋਧ ਕੇ ਹੀ ਹਰ ਫ਼ਸਲ ਬੀਜੀ ਜਾਵੇ। ਸਰਫੇਸ ਸੀਡਿੰਗ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਟ ਦੇ ਦੌਰੇ ਸਮੇਂ ਕਿਸਾਨਾਂ ਵੱਲੋਂ ਇਸ ਤਕਨੀਕ ਬਾਰੇ ਪੁੱਛੇ ਗਏ ਸਵਾਲਾਂ ਦੇ ਜੁਆਬ ਵੀ ਦਿੱਤੇ ਗਏ। ਆਏ ਹੋਏ ਕਿਸਾਨਾਂ ਨੇ ਇਸ ਪ੍ਰਦਰਸ਼ਨੀ ਪਲਾਟ ਵਿਚ ਬੀਜੀ ਕਣਕ ਦੀ ਪ੍ਰਸ਼ੰਸਾ ਕਰਦਿਆਂ ਅਗਲੇ ਸਾਲ ਇਸ ਤਰੀਕੇ ਨੂੰ ਅਪਣਾਉਣ ਦਾ ਇਰਾਦਾ ਵੀ ਜ਼ਾਹਿਰ ਕੀਤਾ। ਸ. ਨਰਿੰਦਰ ਸਿੰਘ ਦਿੱਤੂਪੁਰ ਨੇ ਵੀ ਪਰਾਲੀ ਸਾਂਭਣ ਦੀਆਂ ਤਕਨੀਕਾਂ ਬਾਰੇ ਆਪਣੇ ਵਿਚਾਰ ਦਿੱਤੇ ਅਤੇ ਕੇ.ਵੀ.ਕੇ. ਮਾਹਿਰਾਂ ਦੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।
Punjab Bani 19 April,2024
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਪਟਿਆਲਾ ’ਚ ਸ਼ਹਿਰੀ ਵਰਕਰਾਂ ਨਾਲ ਹੋਏ ਰੂਬਰੂ ਪ੍ਰਨੀਤ ਕੌਰ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਕੀਤਾ ਧੋਖਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ। ਐਨ.ਕੇ. ਸ਼ਰਮਾ ਨੇ ਅੱਜ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਰੂਬਰੂ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ। ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸ ਦੇ ਬਾਵਜੂਦ ਪਿਛਲੇ ਵੀਹ ਸਾਲਾਂ ਵਿੱਚ ਪਟਿਆਲਾ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਸ਼ਰਮਾ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਅੱਜ ਉਹ ਉਸੇ ਕਾਂਗਰਸ ਵਿਰੁੱਧ ਪ੍ਰਚਾਰ ਕਰਕੇ ਭਾਜਪਾ ਲਈ ਵੋਟ ਮੰਗ ਰਹੇ ਹਨ। ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਪਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ। ਪ੍ਰਨੀਤ ਕੌਰ ਜਿੱਥੇ ਵੀ ਜਾਂਦੀ ਹਨ, ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਐਨ.ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਜਥੇਦਾਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੀ ਵਿਰੋਧੀਆਂ ਨਾਲੋਂ ਵੱਧ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਟਿਆਲਾ ਦੀ ਜਨਤਾ ਨੇ ਦਲਬਦਲੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਦੇ ਵਰਕਰਾਂ ਨੇ ਸਿਰਫ ਆਪਣੀ ਗੱਲ ਜਨਤਾ ਤੱਕ ਪਹੁੰਚਾਉਣੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਲਖਵੀਰ ਸਿੰਘ ਲੋਟ, ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸੁਖਵਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਬੱਬੂ, ਜਸਵੰਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ ਸੋਢੀ, ਸ਼ੱਕੂ ਗਰੋਵਰ, ਨਰਿੰਦਰ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ।
Punjab Bani 19 April,2024
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ - ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ - ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ ਕਰਨ ਦੀ ਅਪੀਲ - ਕਿਹਾ, ਗਰਮੀ ਦੇ ਚੱਲਦਿਆਂ ਪੰਜਾਬ ਦੇ ਪੋਲਿੰਗ ਸਟੇਸ਼ਨਾਂ 'ਤੇ ਛਬੀਲ, ਸ਼ੈੱਡ, ਪੀਣ ਵਾਲੇ ਪਾਣੀ ਅਤੇ ਕੁਰਸੀਆਂ ਦਾ ਕੀਤਾ ਜਾਵੇਗਾ ਖ਼ਾਸ ਪ੍ਰਬੰਧ - ਨਵੇਂ ਵੋਟਰ 4 ਮਈ 2024 ਤੱਕ ਬਣਾ ਸਕਦੇ ਹਨ ਆਪਣੀ ਵੋਟ - ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ ਚੰਡੀਗੜ੍ਹ, 19 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੂੰ ਸੀ-ਵਿਜਲ ਐਪ 'ਤੇ 1059 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟਾਂ ਦੇ ਅੰਦਰ-ਅੰਦਰ 689 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਐਸ.ਪੀ.) ਰਾਹੀਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ। ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਵਾਟਰ ਕੂਲਰ, ਪੱਖੇ, ਬੈਠਣ ਦਾ ਪ੍ਰਬੰਧ ਅਤੇ ਸ਼ੈੱਡ ਹੋਣਗੇ। ਜੇਕਰ ਵੋਟ ਪਾਉਣ ਲਈ ਕਤਾਰ ਵਿੱਚ 10 ਤੋਂ ਵੱਧ ਲੋਕ ਲੱਗੇ ਹੋਣਗੇ ਤਾਂ ਬੈਠਣ ਲਈ ਕੁਰਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਕਰੈੱਚ ਰੂਮ, ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਹਥਿਆਰ ਜਮ੍ਹਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ 'ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ 'ਤੇ ਬੀ.ਐਲ.ਓਜ਼ ਦੀ ਸੂਚੀ ਉਪਲੱਬਧ ਕਰਵਾਈ ਗਈ ਹੈ। ਆਨਲਾਈਨ ਵੋਟਿੰਗ ਦੀ ਸਹੂਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਬਿਨ ਸੀ ਨੇ ਵੋਟਰਾਂ ਨੂੰ ਦੱਸਿਆ ਕਿ ਅਜੇ ਤੱਕ ਭਾਰਤੀ ਚੋਣ ਕਮਿਸ਼ਨ ਵੱਲੋਂ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ ਅਤੇ ਇੱਥੋਂ ਤੱਕ ਕਿ 1600 ਦੇ ਕਰੀਬ ਰਜਿਸਟਰਡ ਐਨ.ਆਰ.ਆਈ. ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਹੀ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ। ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਅਰਥਾਤ 1 ਜੂਨ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਤਿੱਖੀ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਵਹੀਕਲ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ।
Punjab Bani 19 April,2024
ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ
ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ ਰਾਜਪੁਰਾ- ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਭੁਪਿੰਦਰ ਸਿੰਘ ਸੇਖੋਪੁਰ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਹਲਕੇ ਵਿੱਚ 41 ਫੀਸਦੀ ਹਿੰਦੂ ਅਤੇ 56 ਫੀਸਦੀ ਸਿੱਖ ਵੋਟਰ ਹਨ, ਜਿਸ ਦੇ ਮੱਦੇਨਜ਼ਰ ਅਕਾਲੀ ਦਲ ਨੇ ਇਸ ਵਾਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦਾ ਮੰਨਣਾ ਹੈ ਕਿ ਇਸ ਦੀ ਸਥਾਪਨਾ ਗੁਰੂਆਂ ਦੁਆਰਾ ਕੀਤੀ ਗਈ ਸੀ ਜਿਨ੍ਹਾਂ ਨੇ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਦੀ ਵਕਾਲਤ ਕੀਤੀ ਸੀ। ਵਰਨਣਯੋਗ ਹੈ ਕਿ ਇਸ ਵਾਰ ਅਕਾਲੀ ਦਲ ਭਾਜਪਾ ਨਾਲ ਗਠਜੋੜ ਕੀਤੇ ਬਿਨਾਂ ਚੋਣ ਲੜ ਰਿਹਾ ਹੈ ਅਤੇ ਹਿੰਦੂ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ, ਜਿਸ ਵਿਚ ਐਨਕੇ ਸ਼ਰਮਾ ਪਟਿਆਲਾ ਅਤੇ ਅਨਿਲ ਜੋਸ਼ੀ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਹਨ।
Punjab Bani 19 April,2024
ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ
ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨਾਲ ਛੇੜ ਛਾੜ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ 96 ਕਰੋੜੀ ਗਰਮੀ ਅਤੇ ਤੇਜ਼ ਹਵਾਵਾਂ ਦੇ ਕਾਰਨ ਸਰਕਟ ਸਾਟ ਤੋਂ ਬਚਨ ਦੇ ਯੋਗ ਪ੍ਰਬੰਧ ਕੀਤੇ ਜਾਣ ਅੰਮ੍ਰਿਤਸਰ:- 19 ਅਪ੍ਰੈਲ ( ) ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਾਹਮਣੇ ਆਏ ਤਾਜ਼ਾ ਮਾਮਲੇ ਤੇ ਪ੍ਰਤੀਕਰਮ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾ ਦੇਣ ਲਈ ਸਰਕਾਰਾਂ ਤੋਂ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਪਰ ਅੱਜ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖੰਡਿਤ ਕੀਤੇ ਜਾਣ ਦੇ ਮਾਮਲੇ ਨੇ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ ਉਨਾਂ ਕਿਹਾ ਕਿ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਸਖਤ ਕਾਨੂੰਨ ਬਣਾ ਕੇ ਅਜਿਹੇ ਕੇਸ ਫਾਸਟ ਟ੍ਰੈਕ ਅਦਾਲਤਾਂ ਚ ਚਲਾਉਣੇ ਚਾਹੀਦੇ ਹਨ ਤਾਂਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਈ ਜਾ ਸਕੇ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਵੀ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਹਰ ਗੁਰੂਘਰ ਚ ਲਾਉਣੇ ਚਾਹੀਦੇ ਹਨ ਜਿੱਥੇ ਅੱਜ ਤੱਕ ਨਹੀ ਲੱਗੇ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ, ਪ੍ਰਬੰਧਕਾਂ, ਸੇਵਾਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਗਰਮੀ ਦਾ ਮੌਸਮ ਹੈ ਗਰਮੀ ਦਿਨੋ ਦਿਨ ਵੱਧ ਰਹੀ ਹੈ, ਤੇਜ਼ ਹਵਾਵਾਂ ਵੀ ਵਗ ਰਹੀਆਂ ਹਨ ਕੋਈ ਸਰਕਟ ਸਾਟ ਦਾ ਬਹਾਨਾ ਨਾ ਬਣੇ, ਪਹਿਲਾਂ ਹੀ ਸੁਚੇਤਤਾ ਨਾਲ ਗੁਰੂਘਰਾਂ ਵਿੱਚ ਲੱਗੇ ਜੋੜਾਂ ਨੂੰ ਉਚਿਤ ਤਰੀਕੇ ਨਾਲ ਠੀਕ ਰੱਖਿਆ ਜਾਵੇ। ਗੁਰੂਘਰਾਂ ਦੀ ਪਹਿਰੇਦਾਰੀ ਵੀ ਤਨਦੇਹੀ ਨਾਲ ਹੋਵੇ। ਕਿਤੇ ਵੀ ਗੁਰੂ ਮਹਾਰਾਜ ਦੇ ਸਰੂਪ ਪ੍ਰਤੀ ਤਾਰਾਂ ਸਾਟ ਹੋ ਜਾਣ ਦਾ ਬਹਾਨਾ ਨਾ ਬਣੇ।
Punjab Bani 19 April,2024
ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ
ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ 103 ਵਿਦਿਆਰਥੀਆਂ ਵਿੱਚੋਂ 96 ਦੀ ਆਈ ਫਸਟ ਡਵੀਜ਼ਨ ਪਟਿਆਲਾ ( ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਦਾ ਨਤੀਜਾ ਸੌ ਫੀਸਦੀ ਰਿਹਾ । ਦਸਵੀਂ ਜਮਾਤ ਦੇ 103 ਵਿਦਿਆਰਥੀਆਂ ਵਿੱਚੋਂ 96 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਇਲਾਕੇ ਵਿੱਚ ਰੌਸ਼ਨ ਕਰ ਦਿੱਤਾ । ਸਕੂਲ ਮੁਖੀ ਗੁਰਪ੍ਰੀਤ ਸਿੰਘ ਢਿੱਲੋਂ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਿਸ਼ੇਸ਼ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ ਅਤੇ ਸਮੂਹ ਅਧਿਆਪਕਾਂ ਵਲੋਂ ਕੀਤੀ ਮਿਹਨਤ ਦੀ ਪ੍ਰਸੰਸਾ ਕੀਤੀ । ਸਕੂਲ ਦੇ ਮੈਥ ਅਧਿਆਪਕ ਨਵਨੀਤ ਸਿੰਘ ਢਿੱਲੋਂ ਨੇ ਦੱਸਿਆ ਕਿ 103 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਅਤੇ 19 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ । ਉਨ੍ਹਾਂ ਦੱਸਿਆ ਕਿ ਸਮੂਹ ਵਿਦਿਆਰਥੀ ਸਮੂਹ ਵਿਸ਼ਿਆਂ ਵਿੱਚੋਂ ਪਾਸ ਹੋਏ ਹਨ ਅਤੇ ਕਿਸੇ ਵਿਦਿਆਰਥੀ ਦੀ ਕੋਈ ਵੀ ਰੀਅਪੀਅਰ ਨਹੀਂ ਆਈ ਹੈ । ਇਸ ਮੌਕੇ ਕੇਸ਼ਵ ਕੁਮਾਰ, ਮਨਦੀਪ ਸਿੰਘ, ਅੰਜੂ ਸ਼ਰਮਾ, ਮੋਨਿਕਾ ਸਿੰਗਲਾ, ਗਗਨਦੀਪ ਸਿੰਘ, ਬਲਜਿੰਦਰ ਸਿੰਘ, ਨੈਨਸੀ, ਰੁਪਿੰਦਰ ਕੌਰ, ਜਤਿੰਦਰ ਸਿੰਘ, ਰਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕਿਰਨਦੀਪ ਕੌਰ, ਸੁਖਜਿੰਦਰ ਸਿੰਘ, ਸੋਨੀਆ ਲੁਥਰਾ, ਕਿਰਨਜੀਤ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ, ਕੁਲਵਿੰਦਰ ਕੌਰ, ਪ੍ਰੀਤਇੰਦਰ ਸਿੰਘ, ਵੀਰਪਾਲ ਕੌਰ ਆਦਿ ਹਾਜ਼ਰ ਸਨ ।
Punjab Bani 19 April,2024
ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ
ਈਡੀ ਨੇ ਸਿ਼ਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ ਜਾਇਦਾਦ ਕੀਤੀ ਜਬਤ ਨਵੀਂ ਦਿੱਲੀ : ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਇੱਕ ਵਾਰ ਫਿਰ ਮੀਡੀਆ ਦੀਆਂ ਸੁਰਖੀਆਂ ਵਿੱਚ ਆ ਗਏ ਹਨ। ਵੀਰਵਾਰ ਨੂੰ ਈਡੀ ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਦੀ 97.79 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਨ੍ਹਾਂ 'ਚ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦਾ ਜੁਹੂ ਬੰਗਲਾ ਵੀ ਅਟੈਚ ਕੀਤਾ ਗਿਆ ਹੈ, ਜਿੱਥੇ ਇਹ ਜੋੜਾ ਪਰਿਵਾਰ ਨਾਲ ਰਹਿੰਦਾ ਹੈ। ਰਾਜ ਕੁੰਦਰਾ ਦਾ ਇਹ ਘਰ ਸ਼ਿਲਪਾ ਸ਼ੈੱਟੀ ਦੇ ਨਾਂ 'ਤੇ ਹੈ। ਈਡੀ ਮੁਤਾਬਕ ਰਾਜ ਕੁੰਦਰਾ ਖ਼ਿਲਾਫ਼ ਬਿਟਕੁਆਇਨ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਰਾਜ ਕੁੰਦਰਾ ਨੂੰ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚ ਗਿਣਿਆ ਜਾਂਦਾ ਹੈ। ਸਟੀਲ ਪਲਾਂਟ ਤੋਂ ਲੈ ਕੇ ਕੰਸਟ੍ਰਕਸ਼ਨ ਤੱਕ, ਉਸਨੇ ਕਈ ਕਾਰੋਬਾਰਾਂ ਵਿੱਚ ਆਪਣੇ ਆਪ ਨੂੰ ਸਥਾਪਿਤ ਕੀਤਾ ਹੈ।
Punjab Bani 18 April,2024
ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ
ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ 'ਚ ਲੱਗੀਆਂ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ 'ਚ ਜੁਟੀਆਂ ਹੋਈਆਂ ਹਨ। ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਚੋਣ ਪ੍ਰਚਾਰ ਲਈ ਬੋਰਡ 'ਤੇ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵੜਿੰਗ ਵੱਲੋਂ ਕੀਤੇ ਟਵੀਟ ’ਤੇ ਰਵਨੀਤ ਬਿੱਟੂ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ ਹੈ। ਕਾਂਗਰਸ ਭਵਨ ਸਾਹਮਣੇ ਤੋਂ ਕਿਉਂ ਹਟਾਇਆ ਬੇਅੰਤ ਸਿੰਘ ਦਾ ਬੁੱਤ। ਦੱਸ ਦਈਏ ਕਿ ਭਾਜਪਾ ਦੇ ਪੋਸਟਰ ’ਤੇ ਬੇਅੰਤ ਸਿੰਘ ਦੀ ਤਸਵੀਰ ਵੇਖ ਕੇ ਰਾਜਾ ਵੜਿੰਗ ਭੜਕ ਗਏ ਹਨ। ਜਿਸ ਦਾ ਬਿੱਟੂ ਨੇ ਪਲਟਵਾਰ ਕੀਤਾ ਹੈ।
Punjab Bani 18 April,2024
ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ
ਫੈਸਲਾ : ਬੱਚੀ ਦਿਲਰੋਜ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜਾ ਲੁਧਿਆਣਾ : ਲੁਧਿਆਣਾ ਅਦਾਲਤ ਨੇ 3 ਸਾਲਾ ਮਾਸੂਮ ਬੱਚੀ ਦਿਲਰੋਜ਼ ਦੇ ਕਤਲ ਮਾਮਲੇ 'ਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਬੱਚੀ ਦੀ ਕਾਤਲ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ ਸਾਲ 2021 'ਚ 3 ਸਾਲ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਬੜੀ ਬੇਹਰਿਮੀ ਨਾਲ ਜਿੰਦਾ ਰੇਤੇ ਵਿੱਚ ਦੱਬ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਉਪਰੰਤ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਨੇ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।
Punjab Bani 18 April,2024
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ
ਬੰਗਾਲ : ਰਾਮ ਨੌਮੀ ਦੌਰਾਨ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਿੱਚ ਹੋਇਆ ਧਮਾਕਾ ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਸ਼ਕਤੀਪੁਰ ਵਿੱਚ ਅੱਜ ਸ਼ਾਮ ਨੂੰ ਰਾਮਨੌਮੀ ਸਬੰਧੀ ਸ਼ੋਭਾ ਯਾਤਰਾ ਦੌਰਾਨ ਹੋਏ ਧਮਾਕੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਜ਼ਖਮੀ ਔਰਤ ਨੂੰ ਮੁਰਸ਼ਿਦਾਬਾਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ, “ਧਮਾਕਾ ਅੱਜ ਸ਼ਾਮ ਨੂੰ ਹੋਇਆ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ।’’ ਹਾਲਾਂਕਿ, ਅਧਿਕਾਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਧਮਾਕਾ ਬੰਬ ਨਾਲ ਹੋਇਆ ਜਾਂ ਕਿਸੇ ਹੋਰ ਕਾਰਨ ਕਰ ਕੇ ਹੋਇਆ।
Punjab Bani 18 April,2024
ਵਿਰੋਧੀ ਧਿਰ ਸੱਚ ਦੀ ਨਹੀ ਸਗੋ ਸੱਤਾ ਦੀ ਪੂਜਾ ਕਰਦੀ ਹੈ : ਪ੍ਰਿਯੰਕਾ ਗਾਂਧੀ
ਵਿਰੋਧੀ ਧਿਰ ਸੱਚ ਦੀ ਨਹੀ ਸਗੋ ਸੱਤਾ ਦੀ ਪੂਜਾ ਕਰਦੀ ਹੈ : ਪ੍ਰਿਯੰਕਾ ਗਾਂਧੀ ਸਹਾਰਨਪੁਰ, 17 ਅਪਰੈਲ ਭਾਜਪਾ ’ਤੇ ਵਰ੍ਹਦਿਆਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਹੁਕਮਰਾਨ ਧਿਰ ‘ਸੱਚ’ ਜਾਂ ‘ਮਾਂ ਸ਼ਕਤੀ’ ਦੀ ਨਹੀਂ ਸਗੋਂ ‘ਸੱਤਾ’ ਦੀ ਪੂਜਾ ਕਰਦੀ ਹੈ। ਉੱਤਰ ਪ੍ਰਦੇਸ਼ ਦੇ ਸਹਾਰਨਪੁਰ ’ਚ ਇਮਰਾਨ ਮਸੂਦ ਦੇ ਪੱਖ ’ਚ ਰੋਡ ਸ਼ੋਅ ਉਪਰੰਤ ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਈਵੀਐੱਮ ’ਚ ਕੋਈ ਗੜਬੜੀ ਨਾ ਹੋਈ ਤਾਂ ਭਾਜਪਾ 180 ਤੋਂ ਵਧ ਸੀਟਾਂ ਨਹੀਂ ਜਿੱਤ ਸਕੇਗੀ। ਉਨ੍ਹਾਂ ਚੋਣ ਬਾਂਡਾਂ ਦੇ ਮੁੱਦੇ ’ਤੇ ਵੀ ਹੁਕਮਰਾਨ ਧਿਰ ਨੂੰ ਘੇਰਿਆ। ਮੁਸਲਮਾਨਾਂ ਦੀ ਵੱਡੀ ਆਬਾਦੀ ਵਾਲੇ ਇਲਾਕਿਆਂ ’ਚ ਰੋਡ ਸ਼ੋਅ ਕਰੀਬ ਦੋ ਕਿਲੋਮੀਟਰ ਲੰਬਾ ਸੀ। ਵੱਡੀ ਗਿਣਤੀ ਅਵਾਮ ਨੂੰ ਸੰਬੋਧਨ ਕਰਦਿਆਂ ਪ੍ਰਿਯੰਕਾ ਨੇ ਅਪੀਲ ਕੀਤੀ ਕਿ ਉਹ ਮਸੂਦ ਨੂੰ ਭਾਰੀ ਵੋਟਾਂ ਨਾਲ ਜਿਤਾਉਣ। ‘ਸੱਤਾ ’ਤੇ ਕਾਬਜ਼ ਲੋਕ ਸੱਚ ਜਾਂ ਮਾਂ ਸ਼ਕਤੀ ਦੀ ਨਹੀਂ ਸਗੋਂ ਸੱਤਾ ਦੀ ਪੂਜਾ ਕਰਦੇ ਹਨ। ਸੱਤਾ ਲਈ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਹ ਸਰਕਾਰਾਂ ਡੇਗ ਸਕਦੇ ਹਨ, ਵਿਧਾਇਕਾਂ ਨੂੰ ਖ਼ਰੀਦ ਸਕਦੇ ਹਨ ਅਤੇ ਦੇਸ਼ ਦੀ ਸੰਪਤੀ ਅਮੀਰਾਂ ਨੂੰ ਸੌਂਪ ਸਕਦੇ ਹਨ।’ ਪ੍ਰਿਯੰਕਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਭਾਜਪਾ ਰਾਹੁਲ ਗਾਂਧੀ ਦੇ ‘ਸ਼ਕਤੀ ਖ਼ਿਲਾਫ਼ ਜੰਗ’ ਵਾਲੇ ਬਿਆਨ ’ਤੇ ਉਸ ਨੂੰ ਘੇਰ ਰਹੀ ਹੈ ਅਤੇ ਵਿਰੋਧੀ ਧਿਰ ’ਤੇ ਦੋਸ਼ ਲਾ ਰਹੀ ਹੈ ਕਿ ਉਹ ਹਿੰਦੂ ਦੇਵਤਿਆਂ ਦਾ ਅਪਮਾਨ ਕਰ ਰਹੀ ਹੈ।
Punjab Bani 18 April,2024
ਮੈ ਸਾਰੀਆਂ ਗਰੰਟੀਆਂ ਨੂੰ ਪੂਰੀ ਕਰਨ ਦੀ ਗਰੰਟੀ ਦਿੰਦਾ ਹਾਂ : ਨਰਿੰਦਰ ਮੋਦੀ
ਮੈ ਸਾਰੀਆਂ ਗਰੰਟੀਆਂ ਨੂੰ ਪੂਰੀ ਕਰਨ ਦੀ ਗਰੰਟੀ ਦਿੰਦਾ ਹਾਂ : ਨਰਿੰਦਰ ਮੋਦੀ ਅਸਾਮ, 17 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਉਹ 2014 ਵਿਚ ਲੋਕਾਂ ਕੋਲ ਇਕ ਆਸ ਲੈ ਕੇ, 2019 ਵਿਚ ਵਿਸ਼ਵਾਸ ਤੇ ਹੁਣ 2024 ਵਿਚ ਗਾਰੰਟੀ ਲੈ ਕੇ ਆਏ ਹਨ। ਇਥੇ ਬੋਰਕੁਰਾ ਮੈਦਾਨ ਐੱਨਡੀਏ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ‘ਮੋਦੀ ਕੀ ਗਾਰੰਟੀ ਹੈ ਤੇ ਮੈਂ ਇਨ੍ਹਾਂ ਸਾਰੀਆਂ ਗਾਰੰਟੀਆਂ ਨੂੰ ਪੂਰੀ ਕਰਨ ਦੀ ਗਾਰੰਟੀ ਦਿੰਦਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ, ‘‘ਉੱਤਰ-ਪੂਰਬ ਮੋਦੀ ਦੀ ਗਾਰੰਟੀ ਦਾ ਗਵਾਹ ਹੈ ਕਿਉਂਕਿ ਕਾਂਗਰਸ ਨੇ ਇਸ ਖਿੱਤੇ ਨੂੰ ਸਿਰਫ਼ ਮੁਸ਼ਕਲਾਂ ਦਿੱਤੀਆਂ ਹਨ, ਪਰ ਭਾਜਪਾ ਨੇ ਇਸ ਨੂੰ ਸੰਭਾਵਨਾਵਾਂ ਦਾ ਸਰੋਤ ਬਣਾਇਆ।’’ ਉਨ੍ਹਾਂ ਕਿਹਾ, ‘‘ਕਾਂਗਰਸ ਨੇ ਵਿਦਰੋਹ ਨੂੰ ਹਵਾ ਦਿੱਤੀ, ਪਰ ਮੋਦੀ ਨੇ ਲੋਕਾਂ ਨੂੰ ਗਲਵੱਕੜੀ ਵਿਚ ਲਿਆ ਤੇ ਖਿੱਤੇ ਵਿਚ ਅਮਨ ਲਿਆਂਦਾ। ਕਾਂਗਰਸ ਦੇ 60 ਸਾਲਾਂ ਦੇ ਰਾਜ ਦੌਰਾਨ ਜਿਹੜੇ ਟੀਚੇ ਪੂਰੇ ਨਹੀਂ ਹੋਏ, ਮੋਦੀ ਨੇ ਉਹ ਦਸ ਸਾਲਾਂ ਵਿਚ ਪੂਰੇ ਕੀਤੇ।’’ ਮੋਦੀ ਨੇ ਕਿਹਾ ਕਿ 500 ਸਾਲਾਂ ਮਗਰੋਂ ‘ਸੂਰਿਆ ਤਿਲਕ’ ਦੀ ਰਸਮ ਨਾਲ ਅਯੁੱਧਿਆ ਵਿਚ ਰਾਮਨੌਮੀ ਦੇ ਜਸ਼ਨ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ, ‘‘ਅਸੀਂ ਅਯੁੱਧਿਆ ਵਿਚ ਚੱਲ ਰਹੇ ਜਸ਼ਨਾਂ ਵਿਚ ਸ਼ਾਮਲ ਨਹੀਂ ਹੋ ਸਕਦੇ, ਪਰ ਆਓ ਅਸੀਂ ਸਾਰੇ ਆਪਣੇ ਮੋਬਾਈਲਾਂ ਦੀਆਂ ਫਲੈਸ਼ਲਾਈਟਾਂ ਜਗਾ ਕੇ ਇਸ ਵਿਚ ਸ਼ਾਮਲ ਹੋਈਏ ਅਤੇ ਭਗਵਾਨ ਰਾਮ ਨੂੰ ਰੌਸ਼ਨੀ ਤੇ ਪ੍ਰਾਰਥਨਾਵਾਂ ਭੇਜੀਏ।’’ ਉਨ੍ਹਾਂ ਕਿਹਾ, ‘‘ਭਗਵਾਨ ਰਾਮ ਦੇ ਉਨ੍ਹਾਂ ਦੇ ਆਪਣੇ ਮੰਦਿਰ ਵਿਚ 500 ਸਾਲਾਂ ਬਾਅਦ ਰਾਮਨੌਮੀ ਦੇ ਜਸ਼ਨ ਮਨਾਏ ਜਾਣ ਨਾਲ ਪੂਰੇ ਦੇਸ਼ ਵਿਚ ਇਕ ਨਵਾਂ ਮਾਹੌਲ ਹੈ ਅਤੇ ਇਹ ਸਦੀਆਂ ਦੀ ਸ਼ਰਧਾ ਅਤੇ ਪੀੜ੍ਹੀਆਂ ਦੇ ਬਲਿਦਾਨ ਦੀ ਸਿਖਰ ਹੈ।
Punjab Bani 18 April,2024
ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ
ਦਿਲੀ ਨਗਰ ਨਿਗਮ ਚੋਣ ਲਈ ਆਪ ਨੇ ਮਹੇਸ਼ ਖਿਚੀ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ, 18 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਅੱਜ ਦੇਵਨਗਰ ਵਾਰਡ ਦੇ ਕੌਂਸਲਰ ਮਹੇਸ਼ ਖਿਚੀ ਨੂੰ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਮੇਅਰ ਚੋਣ ਲਈ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਆਗੂ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਅਮਨ ਵਿਹਾਰ ਦੇ ਕੌਂਸਲਰ ਰਵਿੰਦਰ ਭਾਰਦਵਾਜ ਡਿਪਟੀ ਮੇਅਰ ਦੇ ਅਹੁਦੇ ਲਈ ਪਾਰਟੀ ਦੇ ਉਮੀਦਵਾਰ ਹੋਣਗੇ।
Punjab Bani 18 April,2024
ਕੇਰਲ ਵਿੱਚ ਸਾਹਮਣੇ ਆਏ ਬਰਡ ਫਲੂ ਦੇ ਲਛਣ
ਕੇਰਲ ਵਿੱਚ ਸਾਹਮਣੇ ਆਏ ਬਰਡ ਫਲੂ ਦੇ ਲਛਣ ਕੋਚੀ, 18 ਅਪਰੈਲ ਕੇਰਲ ਦੇ ਅਲਾਪੁਝਾ ਵਿਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਐਡਥਵਾ ਗ੍ਰਾਮ ਪੰਚਾਇਤ ਦੇ ਵਾਰਡ-1 ਦੇ ਖੇਤਰ ਅਤੇ ਚੇਰੂਥਾਣਾ ਗ੍ਰਾਮ ਪੰਚਾਇਤ ਦੇ ਵਾਰਡ-3 ਦੇ ਖੇਤਰ ਵਿੱਚ ਪਾਲਤੂ ਬੱਤਖਾਂ ਵਿੱਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਬੱਤਖਾਂ ਵਿੱਚ ਬਿਮਾਰੀ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਭੁਪਾਲ ਦੀ ਪ੍ਰਯੋਗਸ਼ਾਲਾ ਵਿੱਚ ਉਨ੍ਹਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ‘ਬਰਡ ਫਲੂ’ ਹੋਣ ਦੀ ਪੁਸ਼ਟੀ ਹੋਈ। ਇਸ ਦੇ ਨਾਲ ਭਾਰਤ ਸਰਕਾਰ ਦੀ ਕਾਰਜ ਯੋਜਨਾ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਪ੍ਰਭਾਵਿਤ ਇਲਾਕੇ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਘਰੇਲੂ ਪੰਛੀਆਂ ਨੂੰ ਮਾਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।
Punjab Bani 18 April,2024
ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ
ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ ਵਾਸ਼ਿੰਗਟਨ, 18 ਅਪਰੈਲ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ। ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈਸੀਈ ਨੇ ਕਿਹਾ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ।
Punjab Bani 18 April,2024
ਸੁਖਪਾਲ ਖਹਿਰਾ ਨੇ ਕੀਤਾ ਚੋਣ ਪ੍ਰਚਾਰ ਦਾ ਆਗਾਜ : ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁਲੀ ਬਹਿਸ ਦੀ ਚੁਣੌਤੀ
ਸੁਖਪਾਲ ਖਹਿਰਾ ਨੇ ਕੀਤਾ ਚੋਣ ਪ੍ਰਚਾਰ ਦਾ ਆਗਾਜ : ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁਲੀ ਬਹਿਸ ਦੀ ਚੁਣੌਤੀ ਸੰਗਰੂਰ : ਆਮ ਆਦਮੀ ਪਾਰਟੀ ਦੇ ਗੜ੍ਹ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ’ਚ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕਰਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਗਰੂਰ ’ਚ ਜਨਤਕ ਬਹਿਸ ਰੱਖਣ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਤਾਂ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਨੂੰ ਬੋਲਣ ਨਹੀਂ ਦਿੰਦੇ, ਕਿਉਂਕਿ ਮਾਈਕ, ਸਪੀਕਰ, ਕੈਮਰੇ ਸਭ ਉਨ੍ਹਾਂ ਦੇ ਹੱਥ ਹੁੰਦੇ ਹਨ ਪਰ ਸੰਗਰੂਰ ’ਚ ਖੁੱਲ੍ਹੀ ਬਹਿਸ ਰੱਖ ਕੇ ਭਗਵੰਤ ਮਾਨ ਇਹ ਸਾਬਤ ਕਰ ਕੇ ਦਿਖਾਉਣ ਕਿ ਉਨ੍ਹਾਂ ’ਤੇ (ਸੁਖਪਾਲ ਖਹਿਰਾ) ਦਰਜ ਕੀਤੇ ਕੇਸ ਸੱਚੇ ਹਨ। ਜੇ ਮਾਨ ਸਾਬਤ ਕਰ ਦੇਣ ਤਾਂ ਮੈਂ ਸਿਆਸਤ ਛੱਡ ਦਿਆਂਗਾ। ਖਹਿਰਾ ਨੇ ਕਿਹਾ ਕਿ ਬਦਲਾਅ ਦੇ ਨਾਅਰੇ ਲਗਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਾਂਤੀ ਤਾਂ ਕੀ ਲਿਆਉਣੀ ਸੀ, ਉਲਟਾ ਲੋਕਾਂ ਨੂੰ ਹੋਰ ਸਮੱਸਿਆਵਾਂ ਵਿਚ ਉਲਝਾ ਦਿੱਤਾ। ‘ਆਪ’ ਵਲੰਟੀਅਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਸ ਲਈ ਜੋ ਲੋਕ ਪੰਜਾਬ ਦੇ ਹਿਤੈਸ਼ੀ ਹਨ, ਉਹ ਇਸ ਲੋਕ ਸਭਾ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਇਕ ਵਾਰ ਸਬਕ ਜ਼ਰੂਰ ਸਿਖਾਉਣ।
Punjab Bani 18 April,2024
ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ
ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ ਵਡੋਦਰਾ: ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ 'ਤੇ ਨਾਡਿਆਦ ਨੇੜੇ ਬੁੱਧਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ 'ਚੋਂ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧਣ ਦਾ ਖਦਸ਼ਾ ਹੈ। ਦੱਸ ਦਈਏ ਕਿ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ, ਜਦੋਂ ਐਕਸਪ੍ਰੈਸ ਹਾਈਵੇਅ 'ਤੇ ਨਾਡਿਆਦ ਨੇੜੇ ਪਹੁੰਚਦੇ ਹੋਏ ਟਰੇਲਰ ਨਾਲ ਟਕਰਾ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਪਲਟ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਐਮਰਜੈਂਸੀ 108 ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ 'ਤੇ ਜਾਮ ਲੱਗ ਗਿਆ।
Punjab Bani 18 April,2024
ਹਾਦਸਾ : ਦਰਸ਼ਨਾ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, ਤਿੰਨ ਮੌਤਾਂ, ਕਈ ਜਖਮੀ
ਹਾਦਸਾ : ਦਰਸ਼ਨਾ ਲਈ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਗੱਡੀ ਪਲਟੀ, ਤਿੰਨ ਮੌਤਾਂ, ਕਈ ਜਖਮੀ ਕਾਨਪੁਰ: ਕਾਨਪੁਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਪੁਰ ਤੋਂ ਜੂਹੀ ਬਾਰਾਦੇਵੀ ਮੰਦਰ ਦੇ ਦਰਸ਼ਨਾਂ ਲਈ ਜਾ ਰਹੀ ਬੋਲੈਰੋ ਪਿਕਅੱਪ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਚਕੇਰੀ ਮੋੜ ਨੇੜੇ ਪਲਟ ਗਈ। ਇਸ ਹਾਦਸੇ 'ਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 17 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪੁਲਿਸ ਐਂਬੂਲੈਂਸ ਰਾਹੀਂ ਰਮਾਦੇਵੀ ਦੇ ਕਾਂਸ਼ੀ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੋਂ ਕਈ ਜ਼ਖ਼ਮੀਆਂ ਨੂੰ ਐੱਲਐੱਲਆਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।
Punjab Bani 18 April,2024
ਬਿਕਨੀ ਪਹਿਨ ਡੀਟੀਸੀ ਦੀ ਬੱਸ ਵਿੱਚ ਚੜੀ ਮਹਿਲਾ
ਬਿਕਨੀ ਪਹਿਨ ਡੀਟੀਸੀ ਦੀ ਬੱਸ ਵਿੱਚ ਚੜੀ ਮਹਿਲਾ ਨਵੀਂ ਦਿੱਲੀ : ਦਿਲੀ ਵਿਖੇ ਡੀਟੀਸੀ ਦਿੱਲੀ ਵਿੱਚ ਇੱਕ ਘਟਨਾ ਜੋ ਬਹੁਤ ਚਰਚਾ ਅਤੇ ਬਹਿਸ ਦਾ ਵਿਸ਼ਾ ਬਣੀ ਹੋਈ ਹੈ, ਵਿੱਚ ਇੱਕ ਔਰਤ ਨੂੰ ਬਿਕਨੀ ਵਿੱਚ ਇੱਕ ਜਨਤਕ ਬੱਸ ਵਿੱਚ ਦਾਖਲ ਹੁੰਦੇ ਦੇਖਿਆ ਗਿਆ। ਸੋਸ਼ਲ ਮੀਡੀਆ ਪਲੇਟਫਾਰਮ'ਤੇ ਵਾਇਰਲ ਹੋਈ ਵੀਡੀਓ 'ਚ ਬਿਕਨੀ ਪਹਿਨੀ ਇਕ ਔਰਤ ਬੱਸ 'ਚ ਦਾਖਲ ਹੁੰਦੀ ਦਿਖਾਈ ਦੇ ਰਹੀ ਹੈ। ਜਿਵੇਂ ਹੀ ਔਰਤ ਬੱਸ ਵਿੱਚ ਦਾਖਲ ਹੁੰਦੀ ਹੈ, ਉਸਦਾ ਸਾਹਮਣਾ ਇੱਕ ਔਰਤ ਨਾਲ ਹੁੰਦਾ ਹੈ ਜੋ ਉਸਨੂੰ ਪੁੱਛਦੀ ਹੈ ਕਿ ਕੀ ਉਹ ਠੀਕ ਹੈ। ਹਾਲਾਂਕਿ, ਬਿਕਨੀ ਵਿੱਚ ਔਰਤ ਨਾਲ ਬਹਿਸ ਕਰਦੀ ਹੈ, ਵੀਡੀਓ ਦਿਖਾਉਂਦੀ ਹੈ।
Punjab Bani 18 April,2024
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਨੂੰ ਦਿੱਤੀ ਧਮਕੀ
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਨੂੰ ਦਿੱਤੀ ਧਮਕੀ ਇਸਲਾਮਾਬਾਦ : ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੁੱਧਵਾਰ ਨੂੰ ਪਾਕਿਸਤਾਨੀ ਫ਼ੌਜ ਉੱਤੇ ਗੰਭੀਰ ਦੋਸ਼ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਫੌਜ ਮੁਖੀ ਜਨਰਲ ਅਸੀਮ ਮੁਨੀਰ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਕੈਦ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਮਰਾਨ ਦੀ ਪਤਨੀ ਬੁਸ਼ਰਾ (49) ਨੂੰ ਵੀ ਭ੍ਰਿਸ਼ਟਾਚਾਰ ਅਤੇ ਖਾਨ (71) ਨਾਲ ਗੈਰ-ਕਾਨੂੰਨੀ ਵਿਆਹ ਦਾ ਦੋਸ਼ੀ ਠਹਿਰਾਇਆ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਇਸਲਾਮਾਬਾਦ ਸਥਿਤ ਆਪਣੀ ਰਿਹਾਇਸ਼ 'ਤੇ ਨਜ਼ਰਬੰਦ ਰੱਖਿਆ ਗਿਆ ਹੈ। ਖਾਨ ਨੇ ਕਿਹਾ, ਜਨਰਲ ਆਸਿਮ ਮੁਨੀਰ ਮੇਰੀ ਪਤਨੀ ਨੂੰ ਦਿੱਤੀ ਗਈ ਸਜ਼ਾ 'ਚ ਸਿੱਧੇ ਤੌਰ 'ਤੇ ਸ਼ਾਮਲ ਹਨ। ਉਸ ਨੇ ਕਿਹਾ ਕਿ ਉਸ ਨੂੰ ਦੋਸ਼ੀ ਠਹਿਰਾਉਣ ਵਾਲੇ ਜੱਜ ਨੇ ਕਿਹਾ ਕਿ ਉਸ ਨੂੰ ਫੈਸਲਾ ਲੈਣ ਲਈ ਮਜਬੂਰ ਕੀਤਾ ਗਿਆ ਸੀ। ਖਾਨ ਨੇ ਧਮਕੀ ਦਿੰਦੇ ਹੋਏ ਕਿਹਾ, ਜੇਕਰ ਮੇਰੀ ਪਤਨੀ ਨੂੰ ਕੁਝ ਹੋ ਗਿਆ ਤਾਂ ਮੈਂ ਆਸਿਮ ਮੁਨੀਰ ਨੂੰ ਨਹੀਂ ਛੱਡਾਂਗਾ, ਜਦੋਂ ਤੱਕ ਮੈਂ ਜ਼ਿੰਦਾ ਹਾਂ ਮੈਂ ਆਸਿਮ ਮੁਨੀਰ ਨੂੰ ਨਹੀਂ ਛੱਡਾਂਗਾ। ਮੈਂ ਉਨ੍ਹਾਂ ਦੇ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਦਮਾਂ ਦਾ ਪਰਦਾਫਾਸ਼ ਕਰਾਂਗਾ।
Punjab Bani 18 April,2024
ਹਾਦਸਾ : ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਚਾਰ ਦੀ ਮੌਤ
ਹਾਦਸਾ : ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਚਾਰ ਦੀ ਮੌਤ ਏਟਾ : ਉੱਤਰ ਪ੍ਰਦੇਸ਼ ਦੇ ਏਟਾ ਜ਼ਿਲੇ ਦੇ ਪਿਲੁਆ ਥਾਣਾ ਖੇਤਰ ਦੇ ਅਧੀਨ ਵੀਰਵਾਰ ਸਵੇਰੇ 5:30 ਵਜੇ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਵਿਆਹ ਵਾਲੇ ਨੌਜਵਾਨ ਦੀ ਵੀ ਹਾਦਸੇ 'ਚ ਮੌਤ ਹੋ ਗਈ। ਹਾਦਸੇ 'ਚ 5 ਲੋਕ ਜ਼ਖ਼ਮੀ ਹੋਏ ਹਨ, ਸਾਰਿਆਂ ਨੂੰ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਮ੍ਰਿਤਕ ਅਤੇ ਜ਼ਖ਼ਮੀ ਮੈਨਪੁਰੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਸਵੇਰੇ ਦਿੱਲੀ ਤੋਂ ਆ ਰਹੀ ਕਾਰ ਸੁੰਨਾ ਨਹਿਰ ਪੁਲ ਨੇੜੇ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ 'ਚ ਕੁਲਦੀਪ ਵਾਸੀ ਬਯੋਤੀ ਕਲਾ ਥਾਣਾ ਇਲਾਊ ਜ਼ਿਲ੍ਹਾ ਮੈਨਪੁਰੀ, ਗੁਲਸ਼ਨ ਵਾਸੀ ਪਿੰਡ ਸੱਥਣੀ ਦਲੀਲਪੁਰ ਜ਼ਿਲ੍ਹਾ ਮੈਨਪੁਰੀ, ਇੱਕ ਸਾਲ ਦੀ ਨਿਤਿਆ ਅਤੇ ਪੰਜ ਸਾਲਾ ਆਰਾਧਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ |
Punjab Bani 18 April,2024
ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ
ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਚੰਡੀਗੜ੍ਹ- ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਅਸਲ ‘ਚ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।
Punjab Bani 18 April,2024
18 ਅਪ੍ਰੈਲ ਤੋ ਬਾਅਦ ਐਲਾਨਿਆ ਜਾਵੇਗਾ 10ਵੀ ਦਾ ਨਤੀਜਾ
18 ਅਪ੍ਰੈਲ ਤੋ ਬਾਅਦ ਐਲਾਨਿਆ ਜਾਵੇਗਾ 10ਵੀ ਦਾ ਨਤੀਜਾ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ 18 ਅਪਰੈਲ ਨੂੰ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ਉੱਤੇ ਦੇਖ ਸਕਦੇ ਹਨ।
Punjab Bani 17 April,2024
ਪਟਿਆਲਾ 'ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ
ਪਟਿਆਲਾ 'ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ - ਪਟਿਆਲਾ ਸੀਟ ਵਿੱਚ ਬਦਲਾਅ ਨੂੰ ਲੈ ਕੇ ਟਕਸਾਲੀ ਕਾਂਗਰਸੀਆਂ ਨੇ 20 ਨੂੰ ਰਾਜਪੁਰਾ ਵਿਖੇ ਸੱਦਿਆ ਵਿਸ਼ਾਲ ਇੱਕਠ - ਹਰਦਿਆਲ ਕੰਬੋਜ ਨੇ ਤਿਆਰੀਆਂ ਲਈ ਕੀਤੀ ਭਰਵੀਂ ਮੀਟਿੰਗ - ਟਕਸਾਲੀ ਕਾਂਗਰਸੀ ਪਰਿਵਾਰਾਂ ਨਾਲ ਗੱਲ ਕਰਕੇ ਉਲੀਕਾਂਗੇ ਅਗਲੀ ਰਣਨੀਤੀ : ਹਰਦਿਆਲ ਕੰਬੋਜ ਪਟਿਆਲਾ, 17 ਅਪ੍ਰੈਲ : ਲੋਕ ਸਭਾ ਪਟਿਆਲਾ ਸੀਟ 'ਤੇ ਟਕਸਾਲੀ ਕਾਂਗਰਸੀਆਂ ਵਿੱਚ ਰੋਸ਼ ਦੀ ਲਹਿਰ ਅਜੇ ਨਰਮ ਨਹੀਂ ਪੈ ਰਹੀ ਹੈ। ਜਿੱਥੇ ਇੱਕ ਪਾਸੇ ਟਕਸਾਲੀ ਕਾਂਗਰਸੀਆਂ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਹਲਕੇ ਰਾਜਪੁਰਾ ਵਿਖੇ 20 ਅਪ੍ਰੈਲ ਨੂੰ ਵਿਸਾਲ ਇੱਕਠ ਟਕਸਾਲੀ ਕਾਂਗਰਸੀਆਂ ਦਾ ਸੱਦਿਆ ਹੈ, ਉੱਧਰ ਦੂਸਰੇ ਪਾਸੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਿਸ਼ੇਸ਼ ਤੌਰ 'ਤੇ ਇੱਥੇ ਸਾਰੀ ਸਥਿਤੀ ਨੂੰ ਸੰਭਾਲਨ ਲਈ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨਾਂ੍ਹ ਕਈ ਘੰਟੇ ਨਰਾਜ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕਾਕਾ ਰਾਜਿੰਦਰ ਸਿੰਘ ਹਲਕਾ ਸਮਾਣਾ ਸਾਬਕਾ ਵਿਧਾਇਕ, ਵਿਸ਼ਨੂੰ ਸ਼ਰਮਾ ਹਲਕਾ ਇੰਚਾਰਜ ਪਟਿਆਲਾ, ਮੈਡਮ ਗੁਰਸ਼ਰਨ ਕੌਰ ਰੰਧਾਵਾ ਤੇ ਹੋਰ ਵੀ ਕਈ ਨੇਤਾ ਮੌਜੂਦ ਰਹੇ। ਹਾਲਾਂਕਿ ਮੀਟਿੰਗ ਵਿੱਚ ਜੋ ਹੋਇਆ, ਉਸ ਸਬੰਧੀ ਕੋਈ ਵੀ ਕਾਂਗਰਸੀ ਨੇਤਾ ਬੋਲਣ ਲਈ ਤਿਆਰ ਨਹੀਂ ਹੈ ਪਰ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਈ ਘੰਟੇ ਹਰਦਿਆਲ ਸਿੰਘ ਕੰਬੋਜ ਤੇ ਹੋਰ ਨੇਤਾਵਾਂ ਨੂੰ ਮਨਾਉਣ ਲਈ ਲਗਾਏ। ਦੂਸਰੇ ਪਾਸੇ ਇਨ੍ਹਾਂ ਨੇਤਾਵਾਂ ਨੇ ਮੰਗ ਰੱਖੀ ਕਿ ਪਟਿਆਲਾ ਸੀਟ ਤੋਂ ਡਾ. ਗਾਂਧੀ ਨੂੰ ਬਦਲਿਆ ਜਾਵੇ ਤੇ ਕਿਸੇ ਵੀ ਟਕਸਾਲੀ ਨੇਤਾ ਨੂੰ ਟਿਕਟ ਦਿੱਤੀ ਜਾਵੇ। ਜ਼ਿਕਰਯੋਗ ਹੈ। ਕਿ ਪਟਿਆਲਾ ਲੋਕ ਸਭਾ ਸੀਟ ਲਈ ਕਾਂਗਰਸ ਵੱਲੋ ਸ. ਲਾਲ ਸਿੰਘ ਅਤੇ ਹਰਦਿਆਲ ਸਿੰਘ ਕੰਬੋਜ ਪ੍ਰਬਲ ਦਾਅਵੇਦਾਰ ਹਨ ਪਰ ਇਹ ਟਿਕਟ ਡਾ. ਧਰਮਵੀਰ ਗਾਂਧੀ ਨੂੰ ਦਿੱਤੀ ਗਈ ਹੈ, ਜਿਸਤੋ ਬਾਅਦ ਸਾਰਾ ਬਵਾਲ ਪੈਦਾ ਹੋਇਆ ਹੈ। ਦੂਸਰੇ ਪਾਸੇ ਅੱਜ ਰਾਜਪੁਰਾ ਵਿਖੇ ਦੇਰ ਸ਼ਾਮ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਦੀ ਵੱਡੀ ਮੀਟਿੰਗ ਹੋਈ, ਜਿਸ ਵਿੱਚ ਹਰਦਿਆਲ ਸਿੰਘ ਕੰਬੋਜ ਨੇ ਸਮੂਹ ਟਕਸਾਲੀ ਕਾਂਗਰਸੀ ਨੇਤਾਵਾਂ ਨੂੰ ਆਪਣੇ ਹੱਕ ਲੈਣ ਲਈ 20 ਅਪ੍ਰੈਲ ਨੂੰ ਰਾਜਪੁਰਾ ਵਿਖੇ ਹੋ ਰਹੇ ਵਿਸ਼ਾਲ ਇੱਕਠ ਵਿੱਚ ਪੁਜੱਣ ਦਾ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ ਵੱਖ ਵੱਖ ਹਲਕਿਆਂ ਵਿੱਚ ਟਕਸਾਲੀ ਕਾਂਗਰਸੀਆਂ ਦੇ ਹੱਕ ਵਿੱਚ ਵੱਡੀ ਲਹਿਰ ਚੱਲ ਰਹੀ ਹੈ। ਸਾਬਕਾ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਅਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਭਾਂਵੇ ਕਾਂਗਰਸ ਪਾਰਟੀ ਵੱਲੋਂ ਕੁੱਝ ਦਿੱਨ ਪਹਿਲਾਂ ਕਾਂਗਰਸ ਪਾਰਟੀ ਵਿੱਚ ਰਲਣ ਵਾਲੇ ਡਾ: ਧਰਮਵੀਰ ਗਾਂਧੀ ਨੂੰ ਟਿੱਕਟ ਦੇ ਦਿੱਤੀ ਹੈ। ਪਰ ਉਨ੍ਹਾਂ ਦੀਆਂ ਵਾਇਰਲ ਹੋ ਰਹੀਆਂ ਵੀਡਿਓ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਵਰਕਰਾਂ ਦੇ ਵਿਆਹ ਸਮਾਗਮਾਂ, ਭੋਗਾਂ ਅਤੇ ਹੋਰਨਾਂ ਪ੍ਰੋਗਰਾਮਾਂ ਵਿੱਚ ਜਾਣ ਦਾ ਸਮਾਂ ਨਹੀ ਹੈ ਤੇ ਨਾ ਹੀ ਉਹ ਕਿਸੇ ਵਰਕਰ ਦੀ ਹਮਾਇਤ ਵਿੱਚ ਥਾਣਿਆਂ ਵਿੱਚ ਫੋਨ ਆਦਿ ਕਰ ਸਕਦੇ ਹਨ। ਜਿਸ ਤੋਂ ਵਰਕਰਾਂ ਵਿੱਚ ਨਰਾਜ਼ਗੀ ਦੇ ਆਲਮ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇੱਕ ਹੋਰ ਵਾਇਰਲ ਵੀਡਿਓ ਵਿੱਚ ਪੰਜਾਬ ਸੂਬੇ ਦੇ ਇੱਕ ਡੇਰੇ ਸਬੰਧੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੋਂ ਡੇਰਾ ਸਮਰਥਕਾਂ ਵਿੱਚ ਵੀ ਨਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਬਿਨ੍ਹਾਂ ਕੁੱਝ ਬਣੇ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ ਤਾਂ ਉਨ੍ਹਾਂ ਨੇ ਬਾਅਦ ਵਿੱਚ ਵਰਕਰਾਂ ਦੀ ਕੀ ਪੁੱਛ ਪ੍ਰਤੀਤ ਕਰਨੀ ਹੈ? ਕੰਬੋਜ਼ ਨੇ ਕਿਹਾ ਕਿ 20 ਅਪ੍ਰੈਲ 2024 ਨੂੰ ਰਾਜਪੁਰਾ ਦੇ ਇੱਕ ਨਿਜ਼ੀ ਮੈਰਿਜ ਪੈਲੇਸ ਵਿੱਚ ਟਕਸਾਲੀ ਕਾਂਗਰਸੀ ਪਰਿਵਾਰਾਂ ਦਾ ਇਕੱਠ ਰੱਖਿਆ ਗਿਆ ਹੈ। ਜਿਥੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਰਾਏ ਜਾਨਣ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਰੀਬ ਢਾਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਤੇ ਲੰਮਾਂ ਸਮਾਂ ਕਾਂਗਰਸ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ, 2 ਵਾਰ ਹਲਕਾ ਰਾਜਪੁਰਾ ਤੋਂ ਵਿਧਾਇਕ ਸਮੇਤ ਹੋਰ ਕਈ ਕਾਂਗਰਸ ਪਾਰਟੀ ਅਹੁੱਦਿਆਂ ਉਤੇ ਰਹਿ ਚੁੱਕੇ ਹਨ। ਇਸ ਦੌਰਾਨ ਕਾਂਗਰਸ ਕਮੇਟੀ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜ਼ਰਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਜਗਨੰਦਨ ਗੁਪਤਾ, ਕੌਂਸਲਰ ਬਲਵਿੰਦਰ ਸਿੰਘ ਸਰਾਓ, ਡਿੰਪੀ ਰਾਣਾ, ਆਈਟੀ ਪ੍ਰਧਾਨ ਿਿਨਤਨ ਰੇਖੀ ਸਮੇਤ ਵੱਡੀ ਗਿੱਣਤੀ ਵਿੱਚ ਕਾਂਗਰਸ ਪਾਰਟੀ ਅਹੁੱਦੇਦਾਰ ਤੇ ਵਰਕਰ ਹਾਜਰ ਸਨ।
Punjab Bani 17 April,2024
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ ਅਕਾਲੀ ਦਲ ਪ੍ਰਧਾਨ ਨੇ ਪਟਿਆਲਾ ਲੋਕ ਸਭਾ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰ ਦੇ ਬੇਦਾਗ਼ ਅਕਸ ਨੂੰ ਕਰਨ ਉਜਾਗਰ, ਘਰ-ਘਰ ਜਾਣ ਵਰਕਰ ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ। ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਪਟਿਆਲਾ ਸੰਸਦੀ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਬੁਲਾ ਕੇ ਚੋਣ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਗਤੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਡੂੰਘੀ ਸੋਚ ਵਿਚਾਰ ਤੋਂ ਬਾਅਦ ਪਟਿਆਲਾ ਤੋਂ ਐਨ.ਕੇ. ਸ਼ਰਮਾ ਜਿਹੇ ਬੇਦਾਗ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਟਿਆਲਾ ਵਿੱਚ ਕਾਂਗਰਸ ਅਤੇ ਭਾਜਪਾ ਨੇ ਜਿੱਥੇ ਦਲਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਥੇ ਅਕਾਲੀ ਦਲ ਨੇ ਜਿਸ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ, ਉਹ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰ ਰਿਹਾ ਹੈ ਅਤੇ ਦੋ ਵਾਰ ਵਿਧਾਇਕ ਅਤੇ ਮੰਤਰੀ ਬਣਨ ਦੇ ਬਾਵਜੂਦ ਬੇਦਾਗ ਅਕਸ ਰਿਹਾ ਹੈ। ਸੁਖਬੀਰ ਬਾਦਲ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਚੋਣ ਪ੍ਰਚਾਰ ਪ੍ਰੋਗਰਾਮ ਤੈਅ ਕਰਨ। ਪਾਰਟੀ ਉਮੀਦਵਾਰ ਦੇ ਸਮਰਥਨ ਵਿੱਚ ਸਮਾਨੰਤਰ ਪ੍ਰੋਗਰਾਮ ਆਯੋਜਿਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਹਲਕੇ ਵਿੱਚ ਰੈਲੀਆਂ ਵੀ ਕੀਤੀਆਂ ਜਾਣਗੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਲੋਕ ਸਭਾ ਦੇ ਹੋਰ ਅਹੁਦੇਦਾਰਾਂ ਨਾਲ ਵੀ ਮੀਟਿੰਗ ਕਰਨਗੇ। ਇਸ ਮੌਕੇ ਬੋਲਦਿਆਂ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਸਰਕਾਰ ਅਤੇ ਸੰਗਠਨ ਵਿੱਚ ਜਿਨ੍ਹਾਂ ਵੀ ਅਹੁਦਿਆਂ 'ਤੇ ਰਹੇ ਹਨ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਸ਼ਰਮਾ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪ੍ਰੋਗਰਾਮ ਉਲੀਕਣ। ਪ੍ਰਚਾਰ ਮੁਹਿੰਮ ਦੌਰਾਨ ਕੋਈ ਵੀ ਪਿੰਡ, ਸ਼ਹਿਰ, ਕਸਬਾ ਅਜਿਹਾ ਨਾ ਛੱਡਿਆ ਜਾਵੇ, ਜਿੱਥੇ ਅਕਾਲੀ ਦਲ ਦਾ ਕੋਈ ਵਰਕਰ ਨਾ ਪਹੁੰਚਿਆ ਹੋਵੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸੁਤਰਾਣਾ ਸਰਕਲ ਇੰਚਾਰਜ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਚਰਨਜੀਤ ਸਿੰਘ ਬਰਾੜ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ ਤੋਂ ਇਲਾਵਾ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਸਨ।
Punjab Bani 17 April,2024
ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ
ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ ਚੰਡੀਗੜ੍ਹ : ਇਸ ਵਾਰ ਪਟਿਆਲਾ ਹਲਕਾ ਵਿੱਚ ਚੋਣ ਮੁਕਾਬਲਾ ਹਰ ਪਾਸੇ ਹੈ ਪਰ ਸਾਰੇ ਉਮੀਦਵਾਰਾਂ ਵਿੱਚੋਂ ਇੱਕ ਹੀ ਮਜ਼ਬੂਤ ਸਟੈਂਡ ਵਾਲਾ ਉਮੀਦਵਾਰ ਐਨ.ਕੇ.ਸ਼ਰਮਾ ਹੈ, ਜੋ ਕਿ ਪਾਰਟੀ ਨਾਲ ਜੁੜੇ ਹੋਏ ਹਨ। ਐਨ.ਕੇ.ਸ਼ਰਮਾ ਨੇ ਕਿਹਾ ਕਿ ਜ਼ੀਰਕਪੁਰ, ਡੇਰਾਬੱਸੀ ਜਾਂ ਮੋਹਾਲੀ ਖੇਤਰ ਦੀ ਸਿਆਸਤ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਉਹ ਵਿਕਾਸ ਦਾ ਪ੍ਰਤੀਕ ਮੰਨੇ ਜਾਂਦੇ ਹਨ ਅਜਿਹਾ ਹੀ ਉਨ੍ਹਾਂ ਨਾਲ ਹੁੰਦਾ ਹੈ, ਜਿਨ੍ਹਾਂ ਦਾ ਆਪਣਾ ਸਟੈਂਡ ਨਹੀਂ ਹੁੰਦਾ, ਚਾਹੇ ਉਹ ਧਰਮਵੀਰ ਗਾਂਧੀ ਹੋਵੇ ਜਾਂ ਰਾਣੀ ਪਰਿਣੀਤੀ, ਜਿਨ੍ਹਾਂ ਨੇ ਹਾਲ ਹੀ ਵਿੱਚ ਡੁੱਬਦੇ ਜਹਾਜ਼ ਨੂੰ ਛੱਡ ਕੇ ਨਵਾਂ ਰਾਹ ਅਪਣਾਇਆ ਹੈ। ਕੁੱਲ ਮਿਲਾ ਕੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਆਪਣੀ ਕੀਮਤੀ ਵੋਟ ਦਾ ਬਟਨ ਦਬਾਉਣ ਤੋਂ ਪਹਿਲਾਂ ਇੱਕ ਵਾਰ ਸਾਰੇ ਉਮੀਦਵਾਰਾਂ ਨੂੰ ਦੇਖ ਲਓ ਕਿ ਕਿਸ ਦਾ ਸਟੈਂਡ ਹੈ ਅਤੇ ਕਿਸਦਾ ਕੋਈ ਸਟੈਂਡ ਨਹੀਂ ਹੈ, ਮੈਂ ਪਟਿਆਲਾ ਹਲਕਾ ਵਿੱਚ ਪੁਰਜ਼ੋਰ ਅਪੀਲ ਕੀਤੀ ਹੈ ਸਾਰੇ ਅਕਾਲੀ ਦਲ ਦੇ ਨਿਵਾਸੀਆਂ ਨੂੰ ਕਿ ਉਹਨਾਂ ਨੇ ਆਪਣਾ ਵਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਵੀ ਨਾਗਰਿਕ ਅਕਾਲੀ ਦਲ ਦੇ ਮੈਨੀਫੈਸਟੋ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਕਿਰਪਾ ਕਰਕੇ ਸਾਨੂੰ ਸਾਡੀ ਹੈਲਪਲਾਈਨ 9591287100 'ਤੇ ਵਟਸਐਪ ਕਰੋ, ਮੈਂ ਵਾਅਦਾ ਕਰਦਾ ਹਾਂ ਕਿ ਸਾਰੇ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਪਟਿਆਲਾ ਲਾਈਟ ਨੂੰ ਮਜ਼ਬੂਤ ਸਟੈਂਡ ਦਿੱਤਾ ਜਾਵੇਗਾ।
Punjab Bani 17 April,2024
ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ
ਐਨ.ਕੇ.ਸ਼ਰਮਾ ਨੇ ਹਲਕੇ ਦੇ ਲੋਕਾਂ ਨੂੰ ਰਾਮ ਨੌਮੀ ਦੀ ਦਿੱਤੀ ਵਧਾਈ ਚੰਡੀਗੜ੍ਹ : ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਸਾਰਿਆਂ ਨੂੰ ਰਾਮ ਨੌਮੀ ਦੀ ਵਧਾਈ ਦਿੰਦਿਆਂ ਕਿਹਾ ਹੈ ਕਿ ਭਗਵਾਨ ਸ੍ਰੀ ਰਾਮ ਦੇ ਨਾਨਕੇ ਪਿੰਡ ਘੜਾਮ ਦੇ ਪੱਧਰ 'ਤੇ ਰਾਸ਼ਟਰੀ ਆਸਥਾ ਦਾ ਕੇਂਦਰ ਐਲਾਨਿਆ ਜਾਵੇਗਾ। ਐਨ.ਕੇ.ਸ਼ਰਮਾ ਨੇ ਬੀਤੇ ਦਿਨ ਪਿੰਡ ਘੜਾਮ ਵਿਖੇ ਪਹੁੰਚ ਕੇ ਕੌਸ਼ਲਿਆ ਭਵਨ ਦਾ ਦੌਰਾ ਕੀਤਾ, ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਐਨ.ਕੇ.ਸ਼ਰਮਾ ਭਾਵੁਕ ਹੋ ਗਏ। ਉਨ੍ਹਾਂ ਦੱਸਿਆ ਕਿ ਅੱਜ ਉਹ ਭਗਵਾਨ ਸ੍ਰੀ ਰਾਮ ਦਾ ਅਸ਼ੀਰਵਾਦ ਲੈਣ ਲਈ ਗ਼ਦਮਾਂ ਵਿਖੇ ਆਏ ਸਨ। ਇਹ ਹਿੰਦੂਆਂ ਦਾ ਸਭ ਤੋਂ ਵੱਡਾ ਤੀਰਥ ਸਥਾਨ ਹੈ। ਇਹ ਪਿੰਡ ਮਾਤਾ ਕੌਸ਼ੱਲਿਆ ਦਾ ਨਾਨਕਾ ਘਰ ਹੈ ਅਤੇ ਅਯੁੱਧਿਆ ਦੇ ਰਾਜਾ ਦਸ਼ਰਥ ਇਸ ਪਿੰਡ ਵਿੱਚ ਵਿਆਹ ਦਾ ਜਲੂਸ ਲੈ ਕੇ ਆਏ ਸਨ। ਬੜੇ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ, ਉਨ੍ਹਾਂ ਦੀ ਪਤਨੀ ਪਰਿਣੀਤੀ ਕੌਰ ਚਾਰ ਵਾਰ ਪਟਿਆਲਾ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ ਪਰ ਕਦੇ ਇਸ ਤੀਰਥ ਅਸਥਾਨ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਐਨ.ਕੇ ਸ਼ਰਮਾ ਨੇ ਕਿਹਾ ਕਿ ਅੱਜ ਪਰਿਣੀਤੀ ਕੌਰ ਸ ਭਗਵਾਨ ਸ਼੍ਰੀ ਰਾਮ ਦਾ ਨਾਮ ਲੈ ਕੇ ਉਹ ਵੋਟਾਂ ਮੰਗ ਰਹੀ ਹੈ ਪਰ ਉਸਨੇ ਕਦੇ ਵੀ ਗ਼ਦਮ ਦੇ ਨਵੀਨੀਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਇਸ ਅਸਥਾਨ ਦੀ ਅਯੋਧਿਆ ਜਿੰਨੀ ਹੀ ਮਹੱਤਤਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲਵ-ਕੁਸ਼ ਮੈਮੋਰੀਅਲ, ਗੁਰੂ ਰਵਿਦਾਸ ਦੇ ਸਥਾਨ ਅਤੇ ਮਹਾਂਪੁਰਸ਼ਾਂ ਦੀਆਂ ਯਾਦਗਾਰਾਂ ਨੂੰ ਅਣਗੌਲਿਆ ਕੀਤਾ ਗਿਆ ਸੀ ਬਣਾਏ ਗਏ ਸਨ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਦੇ ਆਸ਼ੀਰਵਾਦ ਨਾਲ ਇੱਥੇ ਵੀ 400 ਕਰੋੜ ਰੁਪਏ ਦਾ ਪ੍ਰਾਜੈਕਟ ਬਣਾਇਆ ਜਾਵੇਗਾ।
Punjab Bani 17 April,2024
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਮੀਟਿੰਗ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਮੀਟਿੰਗ ਜਲੰਧਰ, 16 ਅਪਰੈਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਟਿਕਟ ਦੇ ਐਲਾਨ ਤੋਂ ਬਾਅਦ ਕਾਂਗਰਸ ਭਵਨ ਵਿੱਚ ਪਾਰਟੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰਾਂ ’ਤੇ ਸ਼ਬਦੀ ਵਾਰ ਕੀਤੇ। ਸਾਬਕਾ ਮੁੱਖ ਮੰਤਰੀ ਨੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਇੱਕ ਹਫਤੇ ਬਾਅਦ ਭਗਵੰਤ ਮਾਨ ਦੀ ਸਰਕਾਰ ਆਪਣੀ ਹਾਰ ਦੇਖ ਕੇ ਖੁਦ ਹੀ ਡਿੱਗ ਜਾਵੇਗੀ। ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਦੀ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਭਾਜਪਾ ਦੇ ਵੀ ਸਖ਼ਤ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਵਨ ਟੀਨੂੰ ਨੂੰ ਸਭ ਕੁਝ ਦਿੱਤਾ ਪਰ ਉਹ ਆਪਣੀ ਪਾਰਟੀ ਛੱਡ ਕੇ ‘ਆਪ’ ਦੇ ਉਮੀਦਵਾਰ ਬਣ ਬੈਠੇ ਹਨ। ਇਸੇ ਤਰ੍ਹਾਂ ਰਿੰਕੂ ਨੂੰ ਵੀ ਕਾਂਗਰਸ ਨੇ ਸਭ ਕੁਝ ਦਿੱਤਾ ਸੀ ਪਰ ਉਹ ਵੀ ਆਪਣੀ ਪਾਰਟੀ ਛੱਡ ਗਏ। ਅਜਿਹੇ ਹਾਲਾਤ ਵਿੱਚ ਲੋਕ ਇਨ੍ਹਾਂ ਦੋਵਾਂ ’ਤੇ ਕਿਵੇਂ ਭਰੋਸਾ ਕਰ ਸਕਦੇ ਹਨ। ਅਜਿਹੇ ਆਗੂਆਂ ਨੇ ਹੀ ਪੰਜਾਬ ਦੀ ਸਿਆਸਤ ਨੂੰ ਬਦਨਾਮ ਕੀਤਾ ਹੋਇਆ ਹੈ।
Punjab Bani 17 April,2024
ਭਾਜਪਾ ਉਮੀਦਵਾਰ ਪਰਨੀਤ ਦੇ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
ਭਾਜਪਾ ਉਮੀਦਵਾਰ ਪਰਨੀਤ ਦੇ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਚੰਡੀਗੜ੍ਹ, 17 april- ਚੰਡੀਗੜ੍ਹ ਦੇ ਕਾਰਕੁਨ ਅਤੇ ਉੱਘੇ ਵਕੀਲ ਪੰਕਜ ਚੰਦਗੋਠੀਆ ਵੱਲੋਂ ਚੋਣ ਕਮਿਸ਼ਨ ਨੂੰ ਭੇਜੀ ਗਈ ਸ਼ਿਕਾਇਤ ਦੇ ਆਧਾਰ 'ਤੇ, ਜਿਸ ਨੂੰ ਕਮਿਸ਼ਨ ਨੇ ਨੰਬਰ NGU02N170424377738 ਤਹਿਤ ਸਵੀਕਾਰ ਕਰ ਲਿਆ ਹੈ, ਦੇ ਆਧਾਰ 'ਤੇ ਭਾਜਪਾ ਉਮੀਦਵਾਰ ਪਰਨੀਤ ਕੌਰ ਵੋਟਾਂ ਮੰਗ ਰਹੀ ਹੈ। ਭਾਜਪਾ ਦਾ ਮੈਨੀਫੈਸਟੋ 2024। ਜਿਸ ਵਿੱਚ ਸਾਰੇ ਧਰਮਾਂ ਨੂੰ ਛੱਡ ਕੇ ਸਿਰਫ਼ ਭਗਵਾਨ ਸ਼੍ਰੀ ਰਾਮ ਅਤੇ ਹਿੰਦੂ ਧਰਮ ਦੇ ਨਾਂ 'ਤੇ ਧਾਰਮਿਕ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਚੋਣ ਜ਼ਾਬਤੇ ਦੇ ਸਪੱਸ਼ਟ ਤੌਰ 'ਤੇ ਉਲਟ ਜਾ ਰਿਹਾ ਹੈ। ਭਾਰਤ ਦੇ ਸੰਵਿਧਾਨ ਦਾ ਮੂਲ ਢਾਂਚਾ ਜੋ ਕਿ ਭਾਰਤ ਨੂੰ ਕਿਸੇ ਇੱਕ ਧਰਮ ਪ੍ਰਤੀ ਡਰ ਜਾਂ ਪੱਖਪਾਤ ਤੋਂ ਬਿਨਾਂ ਇੱਕ ਧਰਮ ਨਿਰਪੱਖ ਦੇਸ਼ ਹੋਣ ਦਾ ਆਦੇਸ਼ ਦਿੰਦਾ ਹੈ, ਇੱਥੋਂ ਤੱਕ ਕਿ ਆਦਰਸ਼ ਚੋਣ ਜ਼ਾਬਤਾ ਵੀ ਇਹ ਕਹਿੰਦਾ ਹੈ ਕਿ ਵੋਟ ਪ੍ਰਾਪਤ ਕਰਨ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਨੂੰ ਕੋਈ ਅਪੀਲ ਨਹੀਂ ਕੀਤੀ ਜਾਵੇਗੀ। ਮਸਜਿਦਾਂ, ਚਰਚਾਂ, ਮੰਦਰਾਂ ਜਾਂ ਹੋਰ ਪੂਜਾ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਪਲੇਟਫਾਰਮ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ ਹੈ, ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੋਵੇਗਾ ਜੋ ਮੌਜੂਦਾ ਮਤਭੇਦਾਂ ਨੂੰ ਵਧਾ ਸਕਦਾ ਹੈ ਜਾਂ ਵੱਖ-ਵੱਖ ਜਾਤਾਂ ਵਿਚ ਆਪਸੀ ਨਫ਼ਰਤ ਪੈਦਾ ਕਰ ਸਕਦਾ ਹੈ ਜਾਂ ਤਣਾਅ ਪੈਦਾ ਕਰ ਸਕਦਾ ਹੈ। ਅਤੇ ਫਿਰਕਿਆਂ, ਧਾਰਮਿਕ ਜਾਂ ਭਾਸ਼ਾਈ, ਚੋਣ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਚੋਣ ਮੈਨੀਫੈਸਟੋ ਵਿੱਚ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਅਤੇ ਸਿਧਾਂਤਾਂ ਦੇ ਵਿਰੁੱਧ ਕੁਝ ਵੀ ਨਹੀਂ ਹੋਵੇਗਾ ਅਤੇ ਇਹ ਆਦਰਸ਼ ਚੋਣ ਜ਼ਾਬਤਾ ਦੂਜੇ ਦੇ ਅੱਖਰ ਅਤੇ ਭਾਵਨਾ ਦੇ ਅਨੁਸਾਰ ਹੋਵੇਗਾ। ਇਹ ਗੱਲ ਚੰਗੀ ਤਰ੍ਹਾਂ ਦਰਜ ਹੈ ਕਿ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਬਾਬਰੀ ਮਸਜਿਦ ਦੀ ਬੇਅਦਬੀ ਕਰਨ ਲਈ ਹਿੰਦੂ ਅੰਦੋਲਨ ਤੋਂ ਬਾਅਦ ਕੀਤਾ ਗਿਆ ਸੀ ਅਤੇ ਇਹ ਦੇਸ਼ ਵਿਚ ਹਿੰਦੂਆਂ ਅਤੇ ਮੁਸਲਮਾਨਾਂ ਵਿਚ ਦੁਸ਼ਮਣੀ ਦੇ ਦੁਆਲੇ ਘੁੰਮਦਾ ਹੈ। ਇਸ ਨੂੰ ਹਿੰਦੂਤਵੀ ਕੱਟੜਪੰਥ ਦਾ ਪ੍ਰਤੀਕ ਅਤੇ ਹਿੰਦੂਆਂ ਅਤੇ ਮੁਸਲਮਾਨਾਂ ਵਿਚਕਾਰ ਮਤਭੇਦ ਦਾ ਕਾਰਨ ਮੰਨਿਆ ਗਿਆ ਹੈ। ਇਸ ਲਈ ਭਾਜਪਾ ਦੇ ਚੋਣ ਮੈਨੀਫੈਸਟੋ ਵਿੱਚ ਰਾਮ ਮੰਦਰ ਦੀ ਫੋਟੋ ਛਾਪ ਕੇ ਇਸ ਨੂੰ ਪਾਰਟੀ ਦੀ ਪ੍ਰਾਪਤੀ ਵਜੋਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਸੰਵਿਧਾਨ ਦੇ ਵੱਖ-ਵੱਖ ਆਦਰਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਸਿਧਾਂਤਾਂ ਦੀ ਉਲੰਘਣਾ ਹੈ। ਭਗਵਾਨ ਰਾਮ ਸਪੱਸ਼ਟ ਤੌਰ 'ਤੇ ਹਿੰਦੂ ਮਿਥਿਹਾਸ ਦਾ ਪ੍ਰਤੀਕ ਹੈ ਅਤੇ ਹਿੰਦੂ ਭਗਵਾਨ ਦੇ ਨਾਂ 'ਤੇ ਵੋਟਾਂ ਮੰਗਣਾ ਘੋਰ ਉਲੰਘਣਾ ਹੈ। ਮੈਨੀਫੈਸਟੋ ਵਿੱਚ ਰਾਮ ਮੰਦਰ ਦੀ ਤਸਵੀਰ ਦੇ ਨਾਲ ਕਿਹਾ ਗਿਆ ਹੈ, "ਅਸੀਂ ਰਾਮ ਲੱਲਾ ਦੀ ਪਵਿੱਤਰਤਾ ਦੀ ਯਾਦ ਵਿੱਚ ਰਾਮਾਇਣ ਉਤਸਵ ਨੂੰ ਪੂਰੇ ਵਿਸ਼ਵ ਵਿੱਚ (ਭਾਰਤ ਸਮੇਤ ਜਿੱਥੇ ਵੋਟਿੰਗ ਹੋਣ ਜਾ ਰਹੀ ਹੈ) ਬਹੁਤ ਉਤਸ਼ਾਹ ਨਾਲ ਮਨਾਵਾਂਗੇ।" ਦੂਜੇ ਧਰਮਾਂ ਜਿਵੇਂ ਕਿ ਇਸਲਾਮ, ਈਸਾਈਅਤ ਅਤੇ ਸਿੱਖ ਧਰਮ ਦੇ ਸਬੰਧ ਵਿੱਚ ਇਸ ਤਰ੍ਹਾਂ ਦੇ ਦਾਅਵੇ ਜਾਂ ਅਪੀਲਾਂ ਨਾ ਕਰੋ, ਇੱਕ ਤੱਥ ਜੋ ਮੈਨੀਫੈਸਟੋ ਨੂੰ ਸਪਸ਼ਟ ਤੌਰ 'ਤੇ ਫਿਰਕੂ ਬਣਾਉਂਦਾ ਹੈ/ਇਸ ਮਾਮਲੇ ਦੇ ਮੱਦੇਨਜ਼ਰ, ਭਾਜਪਾ ਅਤੇ ਇਸਦੇ ਸਾਰੇ ਉਮੀਦਵਾਰਾਂ ਨੂੰ ਆਪਣੀਆਂ ਮੁਹਿੰਮਾਂ ਵਿੱਚ ਇਸ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਤੇ ਰੈਲੀਆਂ ਦੌਰਾਨ ਭਗਵਾਨ ਰਾਮ ਦਾ ਜ਼ਿਕਰ ਅਤੇ ਰਾਮ ਮੰਦਰ ਦੀ ਪਵਿੱਤਰਤਾ ਬੰਦ ਕੀਤੀ ਜਾਵੇ। ਭਾਜਪਾ ਨੂੰ ਆਪਣਾ ਚੋਣ ਮਨੋਰਥ ਪੱਤਰ ਵਾਪਸ ਲੈਣ ਅਤੇ ਭਾਰਤ ਦੇ ਲੋਕਾਂ ਦੀਆਂ ਧਾਰਮਿਕ ਅਤੇ ਫਿਰਕੂ ਭਾਵਨਾਵਾਂ ਨੂੰ ਪ੍ਰਭਾਵਿਤ ਨਾ ਕਰਨ ਵਾਲਾ ਨਵਾਂ ਮੈਨੀਫੈਸਟੋ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ ਅਤੇ ਇਸ ਦੇ ਸਾਰੇ ਉਮੀਦਵਾਰਾਂ 'ਤੇ ਸਾਲ 2024 ਸਮੇਤ 6 ਸਾਲਾਂ ਲਈ ਕੋਈ ਵੀ ਚੋਣ ਲੜਨ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਨੋਟ: ਭਾਜਪਾ ਦੇ ਚੋਣ ਮਨੋਰਥ ਪੱਤਰ ਦੇ ਸਬੰਧਤ ਪੰਨੇ ਦੀ ਫੋਟੋ ਤਿਆਰ ਹਵਾਲੇ ਲਈ ਨੱਥੀ ਕੀਤੀ ਜਾ ਰਹੀ ਹੈ। ਇਸ ਮਾਮਲੇ 'ਤੇ ਟਿੱਪਣੀ ਕਰਦਿਆਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ। 7. ਸ਼੍ਰੀ ਰਾਮ ਜਾਂ ਹੋਰ ਧਾਰਮਿਕ ਸਥਾਨਾਂ ਦੇ ਨਾਮ 'ਤੇ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਕਿਰਿਆ ਤੋਂ ਬਚੋ।
Punjab Bani 17 April,2024
ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ
ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ ਗਾਜ਼ੀਆਬਾਦ, 17 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਚੋਣ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੂੰ ਇਸ ਚੋਣ ਵਿੱਚ 150 ਤੋਂ ਵੱਧ ਸੀਟਾਂ ਨਹੀਂ ਮਿਲ ਰਹੀਆਂ। ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਲੋਕ ਸਭਾ ਚੋਣਾਂ ‘ਚ ਗਾਜ਼ੀਆਬਾਦ ਤੋਂ ਗਾਜ਼ੀਪੁਰ ਤੱਕ ਭਾਜਪਾ ਦਾ ਸਫਾਇਆ ਹੋ ਜਾਵੇਗਾ।
Punjab Bani 17 April,2024
ਕਿਸਾਨਾਂ ਨੇ ਕੀਤਾ ਰੇਲ ਰੋਕੋ ਅੰਦੋਲਨ
ਕਿਸਾਨਾਂ ਨੇ ਕੀਤਾ ਰੇਲ ਰੋਕੋ ਅੰਦੋਲਨ ਚੰਡੀਗੜ੍ਹ, 17 ਅਪਰੈਲ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਚਲਾ ਦਿੱਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ।
Punjab Bani 17 April,2024
ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ
ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ -ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਹਨ ਦੇਵਦਰਸ਼ਦੀਪ ਸਿੰਘ ਪਟਿਆਲਾ, 17 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਦੇਵਦਰਸ਼ਦੀਪ ਸਿੰਘ ਨੂੰ ਸਿਵਿਲ ਸਰਵਿਸਜ਼ ਪ੍ਰੀਖਿਆ 2023 ਵਿੱਚ ਬਾਜ਼ੀ ਮਾਰਨ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ। ਉਨ੍ਹਾਂ ਦੇਵਦਰਸ਼ਦੀਪ ਸਿੰਘ ਦੀ ਇਸ ਪ੍ਰਾਪਤੀ ਨੂੰ ਪੰਜਾਬੀ ਯੂਨੀਵਰਸਿਟੀ ਲਈ ਮਾਣ ਵਾਲ਼ੀ ਗੱਲ ਐਲਾਨਦਿਆਂ ਕਿਹਾ ਕਿ ਅਜਿਹਾ ਹੋਣ ਨਾਲ਼ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਣਾ ਮਿਲੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਅਦਾਰੇ ਦੀ ਕਾਰਗੁਜ਼ਾਰੀ ਅਤੇ ਗੁਣਵੱਤਾ ਦੇ ਪ੍ਰਮਾਣ ਬਣਦੀਆਂ ਹਨ। ਅਦਾਰਾ ਆਪਣੇ ਅਜਿਹੇ ਹੋਣਹਾਰ ਵਿਦਿਆਰਥੀਆਂ ਉੱਤੇ ਸਦਾ ਹੀ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਦੇਵਦਰਸ਼ਦੀਪ ਸਿੰਘ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਰਿਵਾਰ ਵਿੱਚ ਇਹ ਪ੍ਰਾਪਤੀ ਹੋਰ ਵੀ ਖੁਸ਼ੀ ਲੈ ਕੇ ਆਈ ਹੈ ਕਿਉਂਕਿ ਉਸ ਦੇ ਮਾਪੇ ਡਾ. ਦਰਸ਼ਨ ਸਿੰਘ ਆਸ਼ਟ ਅਤੇ ਡਾ. ਰਾਜਵੰਤ ਕੌਰ ਪੰਜਾਬੀ ਦੋਵੇਂ ਹੀ ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾ ਰਹੇ ਹਨ। ਉੱਘੇ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਅਤੇ ਡਾ. ਰਾਜਵੰਤ ਕੌਰ ਪੰਜਾਬੀ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਦੇਵਦਰਸ਼ਦੀਪ ਸਿੰਘ ਦੀ ਇਸ ਪ੍ਰਾਪਤੀ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਅਕਾਦਮਿਕ ਮਾਹੌਲ ਦਾ ਵੀ ਭਰਪੂਰ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਦੇਵਦਰਸ਼ਦੀਪ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਤੋਂ ਹੀ ਹਾਸਲ ਕੀਤੀ ਹੈ। ਉਹ ਅੱਠਵੀਂ ਜਮਾਤ ਤੱਕ ਇੱਥੇ ਪੜ੍ਹਦੇ ਰਹੇ ਹਨ। ਉਹ ਅੱਠਵੀਂ ਬੋਰਡ ਤੋਂ ਮੈਰਿਟ ਵਿੱਚ ਰਹੇ ਹਨ।ਯੂਨੀਵਰਸਿਟੀ ਦੀ ਲਾਇਬਰੇਰੀ, ਰੀਡਿੰਗ ਰੂਮ ਅਤੇ ਕੈਂਪਸ ਦੀਆਂ ਹੋਰ ਵੱਖ-ਵੱਖ ਥਾਵਾਂ ਉੱਤੇ ਵਿਚਰਦਿਆਂ ਦੇਵਦਰਸ਼ਦੀਪ ਨੂੰ ਗਹਿਨ ਅਧਿਐਨ ਕਰਨ ਦੀ ਚੇਟਕ ਲੱਗੀ ਹੈ ਜਿਸ ਸਦਕਾ ਉਹ ਮੁਕਾਮ ਉੱਤੇ ਪਹੁੰਚਣ ਵਿੱਚ ਕਾਮਯਾਬ ਹੋ ਸਕੇ। ਵਰਨਣਯੋਗ ਹੈ ਕਿ ਆਲ ਇੰਡੀਆ 340ਵੇਂ ਰੈਕ ਨਾਲ਼ ਇਹ ਨਤੀਜਾ ਪਾਸ ਕਰਨ ਵਾਲ਼ੇ ਦੇਵਦਰਸ਼ਦੀਪ ਸਿੰਘ 2020 ਬੈਚ ਦੇ ਟਾਪਰ ਪੀ.ਸੀ.ਐੱਸ. ਅਫ਼ਸਰ ਹਨ ਜੋ ਕਿ ਮੌਜੂਦਾ ਸਮੇਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐੱਸ.ਸੀ.) ਵਿਖੇ ਸਕੱਤਰ (ਪ੍ਰੀਖਿਆਵਾਂ) ਵਜੋਂ ਕਾਰਜਸ਼ੀਲ ਹਨ।
Punjab Bani 17 April,2024
ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ
ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਨੇ ਪਾਰਟੀ ਨਾਲ ਸਬੰਧਿਤ ਮੁੱਦਿਆਂ 'ਤੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ। ਇਸ ਵੈੱਬਸਾਈਟ ਦਾ ਨਾਂ 'ਆਪ ਕਾ ਰਾਮਰਾਜਯ' ਰੱਖਿਆ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਰਾਮਨੌਮੀ ਹੈ, ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿਚ ਹਨ। ਉਨ੍ਹਾਂ ਨੇ ਦਿੱਲੀ ਵਿਚ ਰਾਮਰਾਜਯ ਦੇ ਸੰਕਲਪ ਉੱਤੇ ਸੱਚਮੁੱਚ ਕੰਮ ਕੀਤਾ ਹੈ। ਰਾਮਰਾਜਯ ਇਹੀ ਸੀ ਜਿੱਥੇ ਲੋਕਾਂ ਲਈ ਰਾਜ ਚਲਾਇਆ ਜਾਂਦਾ ਸੀ। ਕੇਜਰੀਵਾਲ ਵੀ ਇਹੀ ਕਰ ਰਿਹਾ ਹੈ। ਅਸੀਂ ਲੋਕਾਂ ਲਈ ਸਰਕਾਰ ਚਲਾ ਰਹੇ ਹਾਂ, ਜਿੱਥੇ ਬਿਜਲੀ, ਪਾਣੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਲੋਕਾਂ ਦੇ ਚੰਗੇ ਇਲਾਜ ਦੀ ਗੱਲ ਹੁੰਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮਿਲ ਸਕੇਗਾ। ਜਿਹੜੇ ਲੋਕ ਸਾਡਾ ਕੰਮ ਦੇਖਣਾ ਚਾਹੁੰਦੇ ਹਨ, ਉਹ ਸਾਡੀ ਵੈੱਬਸਾਈਟ 'ਤੇ ਜਾ ਕੇ ਦੇਖਣ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ 'ਚ ਕੀ ਕੰਮ ਕੀਤਾ ਹੈ। ਭਗਵਾਨ ਰਾਮ ਨੂੰ ਆਪਣੇ ਰਾਜ ਲਈ ਬਹੁਤ ਸੰਘਰਸ਼ ਕਰਨਾ ਪਿਆ, ਇਸੇ ਤਰ੍ਹਾਂ ਕੇਜਰੀਵਾਲ ਨੂੰ ਵੀ ਬਹੁਤ ਸੰਘਰਸ਼ ਕਰਨਾ ਪੈ ਰਿਹਾ ਹੈ।
Punjab Bani 17 April,2024
ਸ਼ੂਟਰਾਂ ਨੇ ਮਾਰੀਆਂ ਸੜਕ ਕਿਨਾਰੇ ਖੜੇ ਲੋਕਾਂ ਨੂੰ ਗੋਲੀਆਂ, ਇੱਕ ਮੌਤ
ਸ਼ੂਟਰਾਂ ਨੇ ਮਾਰੀਆਂ ਸੜਕ ਕਿਨਾਰੇ ਖੜੇ ਲੋਕਾਂ ਨੂੰ ਗੋਲੀਆਂ, ਇੱਕ ਮੌਤ ਨਿਊਯਾਰਕ : ਇੱਕ ਸਕੂਟਰ ਸਵਾਰ ਸ਼ੂਟਰਾਂ ਨੇ ਬ੍ਰੌਂਕਸ ਵਿੱਚ ਚਾਰ ਲੋਕਾਂ ਨੂੰ ਗੋਲੀ ਮਾਰ ਦਿੱਤੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪੁਲਿਸ ਨੇ ਮੰਗਲਵਾਰ ਸ਼ਾਮ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਸਹਾਇਕ ਪੁਲਿਸ ਮੁਖੀ ਬੈਂਜਾਮਿਨ ਗੁਰਲੀ ਨੇ ਕਿਹਾ ਕਿ ਸ਼ਾਮ 6 ਵਜੇ ਤੋਂ ਬਾਅਦ ਇੱਕ ਚੌਰਾਹੇ 'ਤੇ ਦੋ ਸਕੂਟਰਾਂ ਦੇ ਰੁਕਣ ਤੋਂ ਬਾਅਦ ਲਗਭਗ 10 ਗੋਲੀਆਂ ਚਲਾਈਆਂ ਗਈਆਂ ਅਤੇ ਹਰੇਕ ਦੇ ਪਿਛਲੇ ਪਾਸੇ ਬੈਠੇ ਯਾਤਰੀਆਂ ਨੇ ਬੰਦੂਕਾਂ ਕੱਢ ਲਈਆਂ। ਸੜਕ ਕਿਨਾਰੇ ਖੜ੍ਹੇ ਤਿੰਨ ਪੀੜਤ, ਜਿਨ੍ਹਾਂ ਦੀ ਉਮਰ 23 ਤੋਂ 37 ਸਾਲ ਦੇ ਵਿਚਕਾਰ ਸੀ, ਦੀਆਂ ਪੈਰਾਂ 'ਤੇ ਗੋਲੀਆਂ ਲੱਗੀਆਂ। ਗੁਰਲੀ ਨੇ ਕਿਹਾ ਕਿ ਚੌਥੇ 29 ਸਾਲਾ ਵਿਅਕਤੀ ਨੂੰ ਲੱਤਾਂ ਅਤੇ ਛਾਤੀ ਵਿੱਚ ਸੱਟ ਲੱਗੀ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ।
Punjab Bani 17 April,2024
ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ
ਸੁਰਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਈ ਮੁਠਭੇੜ, ਕਈ ਨਕਸਲੀ ਮਰੇ ਦਿਲੀ : ਛੱਤੀਸਗੜ੍ਹ ਦੇ ਕਾਂਕੇਰ ਵਿੱਚ ਇੱਕ ਵੱਡਾ ਨਕਸਲੀ ਮੁਕਾਬਲਾ ਹੋਇਆ ਹੈ। ਸੁਰੱਖਿਆ ਬਲਾਂ ਅਤੇ ਨਕਲੀ ਵਿਚਕਾਰ ਹੋਏ ਮੁਕਾਬਲੇ ‘ਚ 18 ਮਾਓਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਵੀ ਹੋਏ ਹਨ। ਇੱਥੇ ਜਵਾਨਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਾਧੂ ਫੋਰਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾਂਦਾ ਹੈ ਕਿ ਇੱਥੇ ਏ.ਕੇ.-47 ਸਮੇਤ ਵੱਡੀ ਗਿਣਤੀ ‘ਚ ਆਟੋਮੈਟਿਕ ਹਥਿਆਰ ਬਰਾਮਦ ਕੀਤੇ ਗਏ ਹਨ। ਆਈਜੀ ਬਸਤਰ ਪੀ ਸੁੰਦਰਰਾਜ ਨੇ ਦੱਸਿਆ ਕਿ ਛੋਟਾਬੇਠੀਆ ਥਾਣਾ ਖੇਤਰ ਦੇ ਜੰਗਲੀ ਖੇਤਰਾਂ ਵਿੱਚ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਦੀ ਇੱਕ ਸੰਯੁਕਤ ਟੀਮ ਛੋਟੇਬੇਥੀਆ ਖੇਤਰ ਵਿੱਚ ਨਕਸਲ ਵਿਰੋਧੀ ਮੁਹਿੰਮ ਲਈ ਭੇਜੀ ਗਈ ਸੀ। ਟੀਮ ਜਦੋਂ ਇਲਾਕੇ ‘ਚ ਸੀ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਇਲਾਕੇ ‘ਚ ਨਕਸਲੀਆਂ ਖਿਲਾਫ ਮੁਹਿੰਮ ਜਾਰੀ ਹੈ।
Punjab Bani 17 April,2024
ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ੍ਰੀ ਰਾਮ ਨੌਮੀ ਦੀ ਵਧਾਈ
ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ੍ਰੀ ਰਾਮ ਨੌਮੀ ਦੀ ਵਧਾਈ ਨਵੀਂ ਦਿੱਲੀ— ਦੇਸ਼ ‘ਚ ਅੱਜ ਰਾਮ ਨੌਮੀ ਦਾ ਤਿਉਹਾਰ ਜ਼ੋਰਾਂ ‘ਤੇ ਹੈ ਅਤੇ ਮੰਦਰਾਂ ‘ਚ ਸ਼ਰਧਾਲੂਆਂ ਦੀ ਭਾਰੀ ਭੀੜ ਹੈ। ਰਾਮਲਲਾ ਦੇ ਸੂਰਜ ਤਿਲਕ ਦੇ ਦਰਸ਼ਨ ਕਰਨ ਲਈ ਅਯੁੱਧਿਆ ਦੇ ਰਾਮ ਮੰਦਰ ਵਿੱਚ ਵੀ ਰਾਮ ਭਗਤਾਂ ਦੀ ਭੀੜ ਇਕੱਠੀ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਮ ਨੌਮੀ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਸ਼੍ਰੀ ਰਾਮ ਭਾਰਤੀ ਲੋਕਾਂ ਦੇ ਹਰ ਦਿਲ ‘ਚ ਮੌਜੂਦ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀ ਵਧਾਈ ਦਿੱਤੀ ਹੈ ਅਤੇ ਸ਼ਾਂਤੀ ਨਾਲ ਰਹਿਣ ਦੀ ਅਪੀਲ ਕੀਤੀ ਹੈ। ਤਾਂ ਆਓ ਜਾਣਦੇ ਹਾਂ ਰਾਮ ਨੌਮੀ ‘ਤੇ ਕਿਸ ਨੇ ਕੀ ਕਿਹਾ। ਰਾਮ ਨੌਮੀ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਦੇਸ਼ ਭਰ ਦੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਭਗਵਾਨ ਸ਼੍ਰੀ ਰਾਮ ਦੇ ਜਨਮ ਦਿਨ, ਰਾਮ ਨੌਮੀ ਦੀਆਂ ਬਹੁਤ-ਬਹੁਤ ਮੁਬਾਰਕਾਂ! ਇਸ ਸ਼ੁਭ ਮੌਕੇ ‘ਤੇ ਮੇਰਾ ਦਿਲ ਭਾਵਨਾਵਾਂ ਅਤੇ ਧੰਨਵਾਦ ਨਾਲ ਭਰ ਗਿਆ ਹੈ। ਇਹ ਸ਼੍ਰੀ ਰਾਮ ਦੀ ਪਰਮ ਕਿਰਪਾ ਹੈ ਕਿ ਇਸ ਸਾਲ ਮੈਂ ਆਪਣੇ ਲੱਖਾਂ ਦੇਸ਼ਵਾਸੀਆਂ ਦੇ ਨਾਲ ਅਯੁੱਧਿਆ ਵਿੱਚ ਜੀਵਨ ਦੀ ਪਵਿੱਤਰਤਾ ਦੇਖੀ। ਅਵਧਪੁਰੀ ਦੇ ਉਸ ਪਲ ਦੀਆਂ ਯਾਦਾਂ ਅੱਜ ਵੀ ਮੇਰੇ ਮਨ ਵਿੱਚ ਉਸੇ ਊਰਜਾ ਨਾਲ ਗੂੰਜਦੀਆਂ ਹਨ।
Punjab Bani 17 April,2024
ਰਾਮ ਨੌਮੀ ਦੇ ਖਾਸ ਮੌਕੇ ਤੇ ਭਗਵਾਨ ਰਾਮ ਦੇ ਮੱਥੇ ਤੇ ਸੂਰਜ ਦਾ ਹੋਇਆ ਤਿਲਕ
ਰਾਮ ਨੌਮੀ ਦੇ ਖਾਸ ਮੌਕੇ ਤੇ ਭਗਵਾਨ ਰਾਮ ਦੇ ਮੱਥੇ ਤੇ ਸੂਰਜ ਦਾ ਹੋਇਆ ਤਿਲਕ ਅਯੁੱਧਿਆ: ਰਾਮ ਨੌਮੀ ਦੇ ਖਾਸ ਮੌਕੇ ‘ਤੇ ਅਯੁੱਧਿਆ ਦੇ ਰਾਮ ਮੰਦਰ ‘ਚ ਭਗਵਾਨ ਸ਼੍ਰੀ ਰਾਮ ਦੇ ਮੱਥੇ ‘ਤੇ ਸੂਰਜ ਦਾ ਤਿਲਕ ਲਗਾਉਣ ‘ਤੇ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਇਹ ਅਲੌਕਿਕ ਨਜ਼ਾਰਾ ਸ਼ਰਧਾ ਨਾਲ ਭਰ ਗਿਆ। ਜਿਵੇਂ ਹੀ ਭਗਵਾਨ ਸ਼੍ਰੀ ਰਾਮ ਦਾ ਸੂਰਜੀ ਤਿਲਕ ਲਗਾਇਆ ਗਿਆ। ਪੂਰਾ ਮੰਦਰ ਕੰਪਲੈਕਸ ਸ਼੍ਰੀ ਰਾਮ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸੂਰਿਆ ਤਿਲਕ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਰਾਮ ਨੌਮੀ ਵਾਲੇ ਦਿਨ ਰਾਮਲਲਾ ਦੀ ਵਿਸ਼ੇਸ਼ ਪੂਜਾ ਕੀਤੀ ਗਈ। ਅਯੁੱਧਿਆ ‘ਚ ਸ਼ਰਧਾਲੂਆਂ ਦੀ ਭਾਰੀ ਭੀੜ ਹੈ। ਦੁਪਹਿਰ ਠੀਕ 12 ਵਜੇ ਰਾਮਲਲਾ ਦਾ ਸੂਰਜ ਤਿਲਕ ਹੋਇਆ। ਸੂਰਜ ਤਿਲਕ ਤੋਂ ਬਾਅਦ ਭਗਵਾਨ ਸ਼੍ਰੀ ਰਾਮ ਦੀ ਵਿਸ਼ੇਸ਼ ਪੂਜਾ ਕੀਤੀ ਗਈ ਅਤੇ ਆਰਤੀ ਕੀਤੀ ਗਈ।
Punjab Bani 17 April,2024
ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ
ਅਦਾਕਾਰ ਸਲਮਾਨ ਖਾਨ ਦੇ ਘਰ ਉਪਰ ਗੋਲੀਆਂ ਚਲਾਉਣ ਵਾਲੇ ਕਾਬੂ ਮੁੰਬਈ, 16 ਅਪਰੈਲ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਸਮੇਤ ਦੋ ਜਣਿਆਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਅਦਾਲਤ ਨੇ ਦੋਵਾਂ ਦਾ 25 ਅਪਰੈਲ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਕੱਛ-ਪੱਛਮੀ ਡਿਪਟੀ ਇੰਸਪੈਕਟਰ ਜਨਰਲ ਮਹਿੰਦਰ ਬਗਾੜੀਆ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਦੇਰ ਰਾਤ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੌਂ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ। ਤਕਨੀਕੀ ਨਿਗਰਾਨੀ ਦੇ ਆਧਾਰ ‘ਤੇ ਕੱਛ-ਪੱਛਮੀ ਅਤੇ ਮੁੰਬਈ ਪੁਲੀਸ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਨੂੰ ਮੁੰਬਈ ਪੁਲੀਸ ਦੇ ਸਪੁਰਦ ਕਰ ਦਿੱਤਾ ਗਿਆ ਹੈ ਕਿਉਂਕਿ ਸ਼ਿਕਾਇਤ ਉਥੇ ਦਰਜ ਹੈ।
Punjab Bani 16 April,2024
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਸਰਫੇਸ ਸੀਡਰ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ -ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣੇ ਅਗਾਂਹਵਧੂ ਕਿਸਾਨਾਂ ਨੂੰ ਸੌਂਪੇ ਪ੍ਰਸ਼ੰਸਾ ਪੱਤਰ -ਖੇਤੀਬਾੜੀ ਅਧਿਕਾਰੀਆਂ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਸਰਫੇਸ ਸੀਡਰ ਵਾਲੇ ਪ੍ਰਦਰਸ਼ਨੀ ਪਲਾਂਟਾਂ ਦਾ ਦੌਰਾ ਕਰਵਾਉਣ ਦੇ ਦਿੱਤੇ ਨਿਰਦੇਸ਼ ਪਟਿਆਲਾ, 16 ਅਪ੍ਰੈਲ: ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਵਿੱਚ ਪੱਕ ਚੁੱਕੀ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਥੇ (ਪਿੰਡ ਬਡੂੰਗਰ) ਪਰਤਾਪ ਨਗਰ ਵਿਖੇ ਪ੍ਰਦਰਸ਼ਨੀ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾਕੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਕੇ ਵਾਤਾਵਰਣ, ਧਰਤੀ ਤੇ ਪਾਣੀ ਨੂੰ ਬਚਾਉਣ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਸੌਂਪੇ । ਸ਼ੌਕਤ ਅਹਿਮਦ ਪਰੇ ਨੇ ਇਨ੍ਹਾਂ ਅਗਾਂਹਵਧੂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਬਗੈਰ ਕਣਕ ਦੀ ਬਿਜਾਈ ਸਰਫੇਸ ਸੀਡਰ, ਹੈਪੀ ਸੀਡਰ ਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਰਨ ਲਈ ਵਧਾਈ ਦਿੱਤੀ ਅਤੇ ਇਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਅਤੇ ਹੋਰਨਾਂ ਲਈ ਰਾਹ ਦਸੇਰਾ ਦੱਸਿਆ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੋਰਨਾਂ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਵਾਲੇ ਪ੍ਰਦਰਸ਼ਨੀ ਪਲਾਂਟਾਂ ਦਾ ਦੌਰਾ ਕਰਵਾਉਣ ਤਾਂ ਕਿ ਬਾਕੀ ਕਿਸਾਨਾਂ ਨੂੰ ਵੀ ਪਤਾ ਲੱਗੇ ਕਿ ਸਰਫੇਸ ਸੀਡਰ ਉਨ੍ਹਾਂ ਲਈ ਲਾਹੇਵੰਦ ਹਨ। ਇਸ ਮੌਕੇ ਆਪਣੇ ਤਜਰਬੇ ਸਾਂਝੇ ਕਰਦਿਆਂ ਪ੍ਰਤਾਪ ਨਗਰ ਵਿਖੇ ਕਰੀਬ 14 ਏਕੜ ਜਮੀਨ 'ਚ ਕਣਕ ਦੀ ਬਿਜਾਈ ਪਰਾਲੀ ਨੂੰ ਬਗੈਰ ਸਾੜੇ ਹੀ ਸਰਫੇਸ ਸੀਡਰ ਨਾਲ ਕਰਨ ਵਾਲੇ ਕਿਸਾਨ ਜਗਤਬੀਰ ਸਿੰਘ ਤੇ ਦਲਾਨਪੁਰ ਸੀਡ ਫਾਰਮ ਦੇ ਮੈਨੇਜਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ ਉਨ੍ਹਾਂ ਨੇ ਮਲਚਿੰਗ ਕਰਕੇ ਕਣਕ ਬੀਜੀ ਸੀ ਅਤੇ ਇਸ ਵਾਰ ਸਰਫੇਸ ਸੀਡਰ ਨਾਲ ਕਣਕ ਬੀਜੀ ਹੈ। ਉਸਨੇ ਦੱਸਿਆ ਕਿ ਉਸਨੇ 40 ਤੋਂ 45 ਕਿਲੋ ਪ੍ਰਤੀ ਏਕੜ ਬੀਜ ਪਾਇਆ, ਇਸ ਨਾਲ ਖ਼ਰਚੇ ਵੀ ਕਾਫ਼ੀ ਘਟੇ ਹਨ, ਨਦੀਨ ਘੱਟ ਹੋਇਆ ਤੇ ਇਸ ਵਿੱਚ ਪਈ ਪਰਾਲੀ ਖਾਦ ਦਾ ਕੰਮ ਕਰਦੀ ਹੈ, ਜਿਸ ਕਰਕੇ ਦਵਾਈਆਂ ਦੀ ਮਾਤਰਾ ਬਹੁਤ ਘੱਟ ਜਾਣ ਕਰਕੇ ਇਹ ਇੱਕ ਤਰ੍ਹਾਂ ਦੀ ਆਰਗੈਨਿਕ ਕਣਕ ਬਣ ਜਾਂਦੀ ਹੈ। ਕਿਸਾਨ ਜਸਪਾਲ ਸਿੰਘ ਸਵਾਜਪੁਰ ਨੇ ਦੱਸਿਆ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਪਰਾਲੀ ਨੂੰ ਅੱਗ ਨਾ ਲਗਾਕੇ ਸੁਪਰ ਸੀਡਰ, ਹੈਪੀ ਸੀਡਰ, ਰੋਟਾਵੇਟਰ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ ਤੇ ਇਸ ਵਾਰ ਸਰਫੇਸ ਸੀਡਰ ਨਾਲ ਕੁਝ ਜਮੀਨ 'ਤੇ ਕਣਕ ਦੀ ਬਿਜਾਈ ਦਾ ਤਜਰਬਾ ਵੀ ਸਫ਼ਲ ਰਿਹਾ ਹੈ। ਕੁਲੇਮਾਜਰਾ ਵਿਖੇ 25 ਏਕੜ ਜਮੀਨ 'ਚ ਪਰਾਲੀ ਬਿਨ੍ਹਾਂ ਸਾੜੇ ਕਣਕ ਬੀਜਣ ਵਾਲੇ ਕਿਸਾਨ ਤਰਸੇਮ ਕਾਂਸਲ ਨੇ ਦੱਸਿਆ ਕਿ ਕਣਕ ਦੇ ਛੱਟੇ ਨਾਲ ਬਿਜਾਈ ਜਾਦੂ ਦਾ ਕੰਮ ਕਰਦੀ ਹੈ। ਇਸੇ ਤਰ੍ਹਾਂ ਕਿਸਾਨ ਅਵਤਾਰ ਸਿੰਘ ਚਲੈਲਾ, ਲਖਵਿੰਦਰ ਸਿੰਘ ਖਲੀਫ਼ੇਵਾਲਾ, ਕਰਮਜੀਤ ਸਿੰਘ ਕਲਿਆਣ, ਯਾਦਵਿੰਦਰ ਸਿੰਘ ਸੌਜਾ ਸਮੇਤ ਹੋਰ ਕਿਸਾਨਾਂ ਨੇ ਵੀ ਕਣਕ ਦੀ ਬਿਜਾਈ ਬਿਨ੍ਹਾਂ ਪਰਾਲੀ ਸਾੜੇ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਗੁਰਦੇਵ ਸਿੰਘ, ਵਿਮਲਪ੍ਰੀਤ ਸਿੰਘ ਤੇ ਕਿਸਾਨ ਵੀ ਮੌਜੂਦ ਸਨ।
Punjab Bani 16 April,2024
ਜੇਹਲਮ ਦਰਿਆ ਵਿੱਚ ਕਿਸਤੀ ਡੁਬਣ ਕਾਰਨ ਕਈ ਮੌਤਾਂ
ਜੇਹਲਮ ਦਰਿਆ ਵਿੱਚ ਕਿਸਤੀ ਡੁਬਣ ਕਾਰਨ ਕਈ ਮੌਤਾਂ ਸ੍ਰੀਨਗਰ, 16 ਅਪਰੈਲ ਸ੍ਰੀਨਗਰ ਸ਼ਹਿਰ ਦੇ ਬਾਹਰਵਾਰ ਜੇਹਲਮ ਦਰਿਆ ਵਿੱਚ ਅੱਜ ਕਿਸ਼ਤੀ ਉਲਟਣ ਕਾਰਨ 6 ਜਣਿਆਂ ਦੀ ਮੌਤ ਹੋ ਗਈ ਤੇ ਮਰਨ ਵਾਲੇ ਬਹੁਤੇ ਬੱਚੇ ਹਨ। ਕਿਸ਼ਤੀ ਸਵਾਰ ਬੱਚੇ ਸਕੂਲ ਜਾ ਰਹੇ ਸਨ। ਕਿਸ਼ਤੀ ਸਵਾਰਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗਿਆ। ਇਹ ਘਟਨਾ ਗੰਦਬਲ ਨੌਗਾਮ ਇਲਾਕੇ ‘ਚ ਵਾਪਰੀ ਅਤੇ ਕਈ ਵੀ ਲਾਪਤਾ ਹਨ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 6 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਕਈ ਹੋਰ ਲਾਪਤਾ ਹਨ।
Punjab Bani 16 April,2024
ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ
ਸੁਪਰੀਮ ਕੋਰਟ ਨੇ ਰਾਮਦੇਵ ਤੇ ਬਾਲ ਕ੍ਰਿਸ਼ਨ ਨੂੰ ਜਨਤਕ ਤੋਰ ਤੇ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 16 ਅਪਰੈਲ ਸੁਪਰੀਮ ਕੋਰਟ ਨੇ ਅੱਜ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਨੂੰ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ’ਚ ਜਨਤਕ ਮੁਆਫੀ ਮੰਗਣ ਲਈ ਹਫਤੇ ਦਾ ਸਮਾਂ ਦਿੱਤਾ ਪਰ ਕਿਹਾ ਕਿ ਇਸ ਪੜਾਅ ‘ਤੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਜਾਵੇਗੀ। ਸੁਣਵਾਈ ਦੌਰਾਨ ਰਾਮਦੇਵ ਅਤੇ ਬਾਲਕ੍ਰਿਸ਼ਨ ਦੋਵੇਂ ਹਾਜ਼ਰ ਸਨ ਅਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ।
Punjab Bani 16 April,2024
ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ
ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ ਚੰਡੀਗੜ੍ਹ 16 ਅਪਰੈਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Punjab Bani 16 April,2024
ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਚੰਡੀਗੜ੍ਹ : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਬਠਿੰਡੇ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਆਪ ਨੇ ਵੀ ਲੋਕ ਸਭਾ ਚੋਣ 2024 ਲਈ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
Punjab Bani 16 April,2024
ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ
ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ ਚੰਡੀਗੜ੍ਹ : ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?
Punjab Bani 16 April,2024
ਭਾਜਪਾ ਨੇ ਕਿਸਾਨਾਂ ਦੇ ਜਖਮਾਂ ਤੇ ਛਿੜਕਿਆ ਲੂਣ : ਸਤਨਾਮ ਬਹਿਰੂ
ਭਾਜਪਾ ਨੇ ਕਿਸਾਨਾਂ ਦੇ ਜਖਮਾਂ ਤੇ ਛਿੜਕਿਆ ਲੂਣ : ਸਤਨਾਮ ਬਹਿਰੂ ਪਟਿਆਲਾ 16 ਅਪ੍ਰੈਲ ਦੇਸ਼ ਵਿੱਚ ਹੋ ਰਹੀਆਂ ਪਾਰਲੀਮੈਂਟ ਚੋਣਾਂ ਦੌਰਾਨ ਕੇਂਦਰੀ ਅਤੇ ਖੇਤਰੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਤਰ੍ਹਾਂ—ਤਰ੍ਹਾਂ ਦੇ ਆਪਣੇ ਚੋਣ—ਮਨੋਰਥ ਪੱਤਰਾਂ ਰਾਹੀਂ ਵਾਅਦੇ ਅਤੇ ਸਬਜਬਾਗ ਵਿਖਾਏ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਨੇ ਆਪਣੇ ਚੋਣ ਸੰਕਲਪ ਰਾਹੀਂ ਦੇਸ਼ ਦੇ ਵੋਟਰਾਂ ਵਾਸਤੇ ਵਾਅਦੇ ਕੀਤੇ ਹਨ ਉਸ ਉੱਤੇ ਪ੍ਰਤੀਕਰਮ ਦਿੰਦਿਆ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਦੇਸ਼ ਦੇ ਲੋਕਾਂ, ਕਿਸਾਨਾਂ ਅਤੇ ਮਜਦੂਰਾਂ ਨਾਲ ਵੱਡੀਆਂ ਵਾਅਦਾ ਖਿਲਾਫੀਆਂ ਕੀਤੀਆਂ ਹਨ ਅਤੇ ਹੁਣ ਆਏ ਬੇ.ਜੇ.ਪੀ. ਦੇ ਚੋਣ ਮਨੋਰਥ ਪੱਤਰ ਨੇ ਦੇਸ਼ ਦੇ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਣ ਤੋਂ ਵੱਧ ਕੁੱਝ ਨਹੀਂ ਕੀਤਾ। ਜਦੋਂ ਕਿ ਦੇਸ਼ ਦੇ ਕਿਸਾਨ ਦਿੱਲੀ ਵਿਖੇ ਸਾਲ ਤੋਂ ਵੱਧ ਚੱਲੇ ਕਿਸਾਨ ਅੰਦੋਲਨ ਦੌਰਾਨ ਮੌਜੂਦਾ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਪ੍ਰਮੁੱਖ ਮੰਗਾਂ ਤੇ ਲਿਖਤੀ ਸਮਝੌਤੇ ਕੀਤੇ ਸਨ ਅਤੇ ਕਿਸਾਨ ਕੇਂਦਰ ਸਰਕਾਰ ਨੂੰ 13 ਫਰਵਰੀ ਨੂੰ ਦਿੱਲੀ ਚਲੋਂ ਨਾਅਰੇ ਤਹਿਤ ਮੰਨੀਆਂ ਹੋਈਆਂ ਲਿਖਤੀ ਮੰਗਾਂ ਦੇਸ਼ ਦੇ ਹੁਕਮਰਾਨਾਂ ਨੂੰ ਯਾਦ ਕਰਵਾਉਣ ਜਾ ਰਹੇ ਸਨ ਕੇਂਦਰ ਅਤੇ ਹਰਿਆਣਾ ਸਰਕਾਰ ਨੇ ਵੱਡੀਆਂ ਰੁਕਾਵਟਾਂ ਖੜੀਆਂ ਕਰਕੇ 400 ਤੋਂ ਵੱਧ ਸ਼ਾਂਤਮਈ ਕਿਸਾਨਾਂ ਉੱਤੇ ਗੋਲੀਆਂ ਦੀਆਂ ਬੁਛਾੜਾਂ ਅਤੇ ਅਥਰੂ ਗੈਸ ਦੇ ਅੰਧਾ ਧੁੰਦ ਵਰਤੋ ਕਰਕੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਹੈ। ਸ੍ਰ. ਬਹਿਰੂ ਨੇ ਚੋਣ ਦੌਰਾਨ ਰਾਜਨੀਤਕ ਪਾਰਟੀਆਂ ਵਲੋਂ ਆਪਣੇ ਆਪਣੇ ਝੂਠੇ ਚੋਣ ਵਾਅਦਿਆਂ ਰਾਹੀਂ ਪਿਛਲੇ 40—50 ਸਾਲਾਂ ਤੋਂ ਵੋਟਰਾਂ ਦੇ ਅੱਖੀ ਘੱਟਾ ਪਾਇਆ ਜਾ ਰਿਹਾ ਹੈ। ਇਸ ਲਈ ਦੇਸ਼ ਦੇ ਕਰੋੜਾਂ ਲੋਕਾਂ ਦੀ ਮੰਗ ਹੈ ਕਿ ਭਾਰਤ ਦਾ ਚੋਣ ਕਮਿਸ਼ਨ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਘੇਰੇ ਵਿੱਚ ਲਿਆ ਕੇ ਲੋਕਾਂ ਨਾਲ ਵੱਜਦੀ ਰਾਜਨੀਤਕ ਠੱਗੀ ਬੰਦ ਕਰਾਵੇ ਜੇਕਰ ਕੋਈ ਰਾਜਨੀਤਕ ਪਾਰਟੀ ਆਪਣੇ ਵਾਅਦੇ ਤੇ ਖਰਾ ਨਹੀਂ ਉਤਰਦੀ ਤਾਂ ਉਸ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ।
Punjab Bani 16 April,2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ ਪਟਿਆਲਾ, 16 ਅਪ੍ਰੈਲ () ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ, ਜਿਸ ਦਾ ਅਸਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਪਸ਼ਟ ਤੌਰ ਤੇ ਦੇਖਣ ਨੂੰ ਮਿਲੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਿਸ ਉਤਸ਼ਾਹ ਨਾਲ ਪੰਜਾਬ ਦੀ ਜਨਤਾ ਪੰਜਾਬ ਬਚਾਓ ਯਾਤਰਾ ਦੇ ਸੁਆਗਤ ਲਈ ਥਾਂ-ਥਾਂ ਤੇ ਭਰਮੇ ਇਕੱਠਾਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਇਸ ਤੋਂ ਸਪਸ਼ਟ ਜਾਪਦਾ ਹੈ ਕਿ ਪੰਜਾਬ ਦਾ ਰੁੱਖ ਹੁਣ ਸ਼੍ਰੋਮਣੀ ਅਕਾਲੀ ਦਲ ਦ ਹੱਕ ਵਿੱਚ ਸਪਸ਼ਟ ਝੂਲਦਾ ਸਾਹਮਣੇ ਆਵੇਗਾ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਹੀ ਸੂਝਵਾਨ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਨਿਸ਼ਚੇ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਉਮੀਦਵਾਰਾਂ ਨੂੰ ਪੰਜਾਬ ਨਿਵਾਸੀ ਪੰਜਾਬ ਦੀ ਭਲਾਈ ਖਾਤਰ ਜਰੂਰ ਜੇਤੂ ਕਰਕੇ ਸੇਵਾ ਕਰਨ ਲਈ ਅੱਗੇ ਲਿਆਉਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸੇ ਕਾਰਨ ਪਾਰਟੀ ਨਾਲੋਂ ਵੱਖ ਹੋਏ ਸੀਨੀਅਰ ਟਕਸਾਲੀ ਅਕਾਲੀਆਂ ਦਾ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਾ, ਪਾਰਟੀ ਲਈ ਵੱਡਾ ਸ਼ੁਭ ਸ਼ਗਨ ਹੈ ਅਤੇ ਉਹ ਟਕਸਾਲੀ ਅਕਾਲੀ ਵੀ ਜਰੂਰ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਆਪਣਾ ਅਹਿਮ ਯੋਗਦਾਨ ਅਦਾ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰੇਕ ਹਲਕੇ ਵਿੱਚ ਆਪ ਖੁਦ ਦੌਰਾ ਕਰਕੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਪਰੇਸ਼ਾਨੀਆਂ ਤੋਂ ਜਾਣੂ ਹੋ ਰਹੇ ਹਨ ਤਾਂ ਜੋ ਉਹ ਅਕਾਲੀ ਸਰਕਾਰ ਆਉਣ ਤੇ ਇਹਨਾਂ ਦੁੱਖਾਂ ਪਰੇਸ਼ਾਨੀਆਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕਰ ਸਕਣ। ਉਹਨਾਂ ਸਪਸ਼ਟ ਕਰਦਿਆਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਪਾਰਟੀ ਦਾ ਨੇਤਾ ਹੋਵੇਗਾ ਜੋ ਖੁਦ ਜਨਤਾ ਵਿੱਚ ਜਾ ਕੇ ਵਿਚਰੇ ਅਤੇ ਉਨਾਂ ਦੀਆਂ ਦੁੱਖ ਤਕਲੀਫਾਂ ਤੋਂ ਜਾਣੇ । ਉਹਨਾਂ ਨਾਲ ਹੀ ਕਿਹਾ ਕਿ ਪਿਛਲੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਜਮੀਨ ਨਾਲ ਜੁੜੇ ਹੋਏ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਜਾਨਣ ਅਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾਣ ਲਈ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਗਰਾਂਟਾਂ ਦੇ ਖੁੱਲੇ ਗੱਫੇ ਬਿਨਾਂ ਕਿਸੇ ਭੇਦ ਭਾਵ ਤੋਂ ਪੰਚਾਇਤਾਂ ਨੂੰ ਦਿੰਦੇ ਰਹੇ ਹਨ ਦੇ ਅਜਿਹੇ ਹੀ ਉਦਮਾ ਕਰਕੇ ਅੱਜ ਵੀ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰੀਆ, ਮਨਮੋਹਨ ਸਿੰਘ ਮਕਾਰੋਂਪੁਰ, ਗੁਰਦੀਪ ਸਿੰਘ ਨੌਲੱਖਾ, ਸਵਰਨ ਸਿੰਘ ਗੁਪਾਲੋਂ ਅਤੇ ਹੋਰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।
Punjab Bani 16 April,2024
ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ
ਚਰਚ ਵਿੱਚ ਇੱਕ ਵਿਅਕਤੀ ਨੇ ਕੀਤਾ ਪਾਦਰੀ ਤੇ ਹਮਲਾ ਸਿਡਨੀ: ਸਿਡਨੀ ਦੀ ਇੱਕ ਚਰਚ ਵਿੱਚ ਪ੍ਰਚਾਰ ਕਰ ਰਹੇ ਇਕ ਪਾਦਰੀ ਤੇ ਅਣਪਛਾਤਿਆਂ ਵੱਲੋਂ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਪਾਦਰੀ ਸਮੇਤ ਚਾਰ ਜਣਿਆਂ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ, ਹਮਲਾ ਇੱਕ ਉਪਦੇਸ਼ ਦੌਰਾਨ ਹੋਇਆ ਜੋ ਚਰਚ ਦੇ ਯੂਟਿਊਬ ਪੇਜ 'ਤੇ ਲਾਈਵ-ਸਟ੍ਰੀਮ ਕੀਤਾ ਜਾ ਰਿਹਾ ਸੀ। ਨਿਊ ਸਾਊਥ ਵੇਲਜ਼ ਪੁਲਿਸ ਨੇ ਕਿਹਾ ਕਿ ਸੋਮਵਾਰ, 15 ਅਪ੍ਰੈਲ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ
Punjab Bani 15 April,2024
ਯਮੁਨਾਨਗਰ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ
ਯਮੁਨਾਨਗਰ ਵਿਖੇ ਸਕੂਲੀ ਬੱਚਿਆਂ ਨੂੰ ਲਿਜਾ ਰਿਹਾ ਆਟੋ ਹੋਇਆ ਹਾਦਸਾਗ੍ਰਸਤ ਦਿਲੀ : ਯਮੁਨਾਨਗਰ ਵਿੱਚ ਸਕੂਲੀ ਬੱਚੇ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇੱਥੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਆਟੋ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ, ਜਦਕਿ ਪੰਜ ਹੋਰ ਜ਼ਖਮੀ ਹਨ। ਫਿਲਹਾਲ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਹਰਿਆਣਾ ਦੇ ਯਮੁਨਾਨਗਰ ‘ਚ ਇਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਸਕੂਲੀ ਬੱਚਿਆਂ ਨਾਲ ਭਰੇ ਇੱਕ ਆਟੋ ਅਤੇ ਬਾਈਕ ਦੀ ਟੱਕਰ ਹੋ ਗਈ ਅਤੇ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਹਾਦਸੇ ‘ਚ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਈ ਵਿਦਿਆਰਥਣ ਦਾ ਨਾਂ ਹਿਮਾਨੀ ਹੈ ਅਤੇ ਉਹ ਤੀਜੀ ਜਮਾਤ ਵਿੱਚ ਪੜ੍ਹਦੀ ਸੀ। ਹਾਦਸੇ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ। ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।
Punjab Bani 15 April,2024
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਮਾਂ ਵੈਸ਼ਨੋ ਦੇਵੀ ਪਹੁੰਚ ਲਿਆ ਮਾਂ ਦਾ ਆ਼ਸੀਰਵਾਦ ਜੰਮੂ- ਕਾਮੇਡੀ ਜਗਤ ਦੇ ਰਾਕਸਟਾਰ ਕਪਿਲ ਸ਼ਰਮਾ ਨਵਰਾਤਰੀ ਦੇ ਇਨ੍ਹਾਂ ਪਵਿੱਤਰ ਦਿਨਾਂ ਦੌਰਾਨ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਹਨ। ਕਪਿਲ ਸ਼ਰਮਾ ਨੇ ਮਾਂ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਵੀ ਲਿਆ। ਪੁਲਿਸ ਸੁਰੱਖਿਆ ਵਿਚਕਾਰ ਪਹੁੰਚੇ ਕਪਿਲ ਸ਼ਰਮਾ ਨੇ ਪ੍ਰਿੰਟਿਡ ਕੁੜਤਾ ਪਾਇਆ ਹੋਇਆ ਸੀ। ਕਪਿਲ ਸ਼ਰਮਾ ਨੂੰ ਦੇਖ ਕੇ ਮੰਦਰ ਦੇ ਵਿਹੜੇ ‘ਚ ਮੌਜੂਦ ਲੋਕ ਖੁਸ਼ ਹੋ ਗਏ। ਕਪਿਲ ਸ਼ਰਮਾ ਨੇ ਲੋਕਾਂ ਨਾਲ ਫਟਾਫਟ ਸੈਲਫੀ ਲੈ ਕੇ ਆਪਣੀ ਮਾਂ ਦੇ ਦਰਸ਼ਨ ਕੀਤੇ।
Punjab Bani 15 April,2024
ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ
ਪੁਲਸ ਨੇ ਕੀਤਾ ਹੈਰੋਇਨ, ਡਰਗ ਮਨੀ ਅਤੇ ਹਥਿਆਰਾਂ ਸਣੇ ਮੁਲਜਮ ਗ੍ਰਿਫ਼ਤਾਰ ਫ਼ਿਰੋਜ਼ਪੁਰ, 15 ਅਪਰੈਲ ਇਥੋਂ ਦੀ ਸੀਆਈਏ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ,ਤਿੰਨ ਪਿਸਟਲ, ਰਾਈਫ਼ਲ ਅਤੇ 20 ਰੌਂਦ ਸਮੇਤ ਬਿਨਾਂ ਨੰਬਰੀ ਕਾਰ ਤੇ ਇੱਕ ਆਈ ਫ਼ੋਨ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ (27) ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਮਾਲੇ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਕੀਤੀ ਗਈ ਹੈ। ਪੁਲੀਸ ਨੇ ਇਸ ਮੁਕੱਦਮੇ ਵਿਚ ਮੁਲਜ਼ਮ ਦੇ ਦੋ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ,ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਹੈ। ਮੁਲਜ਼ਮ ਮਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੁਹਾਲੀ ਵਿਚ ਅਸਲਾ ਐਕਟ ਅਤੇ ਪਟਿਆਲਾ ਵਿਚ ਜੇਲ੍ਹ ਐਕਟ ਅਧੀਨ ਮੁਕੱਦਮੇ ਦਰਜ ਹਨ। ਐੱਸਐੱਸਪੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਨਜੀਤ ਸਿੰਘ ਆਪਣੇ ਸਾਥੀਆਂ ਭੁਵਨੇਸ਼ ਚੋਪੜਾ ਵਾਸੀ ਦਿੱਲੀ ਗੇਟ ਹਾਲ ਕੈਨੇਡਾ ਅਤੇ ਰੋਹਿਤ ਸੇਠੀ ਵਾਸੀ ਮੁਹੱਲਾ ਧਰਮਪੁਰਾ ਸਿਟੀ ਫ਼ਿਰੋਜ਼ਪੁਰ ਨਾਲ ਮਿਲ ਕੇ ਪਾਕਿਸਤਾਨ ਤੋਂ ਵੱਡੇ ਪੱਧਰ ’ਤੇ ਹੈਰੋਇਨ ਮੰਗਵਾਉਂਦੇ ਹਨ ਤੇ ਅੱਗੇ ਸਪਲਾਈ ਕਰਦੇ ਹਨ। ਪੁਲੀਸ ਨੇ ਮਨਜੀਤ ਸਿੰਘ ਨੂੰ ਬਿਨਾਂ ਨੰਬਰੀ ਕਾਰ ’ਤੇ ਆਉਂਦੇ ਕਾਬੂ ਕਰ ਲਿਆ। ਕਾਰ ਦੀ ਤਲਾਸ਼ੀ ਲੈਣ ’ਤੇ ਸੱਤ ਕਿੱਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, ਪਿਸਟਲ ਤੇ ਪੰਜ ਰੌਂਦ ਸਮੇਤ ਆਈ ਫ਼ੋਨ ਬਰਾਮਦ ਹੋਇਆ। ਬਾਅਦ ਵਿਚ ਮਨਜੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਪੁਲੀਸ ਨੇ ਦੋ ਪਿਸਟਲ, ਰਾਈਫ਼ਲ ਅਤੇ 15 ਰੌਂਦ ਹੋਰ ਬਰਾਮਦ ਕੀਤੇ ਹਨ। ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਦਰ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Punjab Bani 15 April,2024
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ ਨਵੀਂ ਦਿੱਲੀ, 15 ਅਪਰੈਲ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਕੇ. ਕਵਿਤਾ ਨੂੰ ਅੱਜ 23 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿੱਚ ਰੱਖਿਆ ਗਿਆ ਸੀ। ਜੱਜ ਵੱਲੋਂ ਪਹਿਲਾਂ ਦਿੱਤੀ ਗਈ ਤਿੰਨ ਦਿਨ ਦੀ ਪੁਲੀਸ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ।
Punjab Bani 15 April,2024
ਸਲਮਾਨ ਖਾਨ ਦੇ ਘਰ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਛਾਣ
ਸਲਮਾਨ ਖਾਨ ਦੇ ਘਰ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਹੋਈ ਪਛਾਣ ਨਵੀਂ ਦਿੱਲੀ, 15 ਅਪਰੈਲ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੂਟਰਾਂ ਵਿੱਚੋਂ ਇੱਕ ਦੀ ਪਛਾਣ ਵਿਸ਼ਾਲ ਉਰਫ਼ ਰਾਹੁਲ ਵਜੋਂ ਹੋਈ ਹੈ, ਜੋ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਤਲ ਸਮੇਤ ਛੇ ਤੋਂ ਵੱਧ ਅਪਰਾਧਕ ਮਾਮਲੇ ਦਰਜ ਹਨ। ਸਪੈਸ਼ਲ ਸੈੱਲ ਦੇ ਸੂਤਰ ਨੇ ਕਿਹਾ,‘ਅਸੀਂ ਮੁਲਜ਼ਮਾਂ ਦੀ ਸੂਹ ਲਗਾ ਰਹੇ ਹਾਂ।’ ਵਿਸ਼ਾਲ ਹਾਲ ਹੀ ‘ਚ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਰੋਹਤਕ ‘ਚ ਸੱਟੇਬਾਜ਼ ਦੀ ਹੱਤਿਆ ‘ਚ ਸ਼ਾਮਲ ਸੀ।
Punjab Bani 15 April,2024
ਭਾਰਤੀ ਸ਼ੇਅਰ ਬਜਾਰ ਵਿੱਚ ਮੰਦੀ
ਭਾਰਤੀ ਸ਼ੇਅਰ ਬਜਾਰ ਵਿੱਚ ਮੰਦੀ ਮੁੰਬਈ, 15 ਅਪਰੈਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ।
Punjab Bani 15 April,2024
ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ
ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਤਾਮਿਲਨਾਡੂ, 15 ਅਪਰੈਲ ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲੀਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ ਸਨ ਤੇ ਉਦੋਂ ਇਹ ਤਲਾਸ਼ੀ ਲਈ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਕੀਤਾ।
Punjab Bani 15 April,2024
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 15 ਅਪ੍ਰੈਲ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ 'ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 15 April,2024
ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 15 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਮਾਨ ਨੂੰ ਵਿਅਕਤੀਗਤ ਤੌਰ ‘ਤੇ ਮਿਲਣ ਨਹੀਂ ਦੇ ਰਿਹਾ ਹੈ।
Punjab Bani 15 April,2024
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ ਨਵੀਂ ਦਿੱਲੀ, 15 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’
Punjab Bani 15 April,2024
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ ਕਿਹਾ, ਝੂਠੇ ਵਾਅਦਿਆਂ ਤੋਂ ਦੂਰ ਇਹ ਇਕ ਵਿਕਾਸ ਕੇਂਦਰਿਤ ਅਤੇ ਦੂਰਦਰਸ਼ੀ ਮੈਨੀਫੈਸਟੋ ਹੈ ਆਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਲੀਡਰਸ਼ਿਪ ਨਾਲ ਸਿਰਫ਼ ਪ੍ਰਧਾਨ ਮੰਤਰੀ ਮੋਦੀ ਹੀ ਸਾਡੇ ਦੇਸ਼ ਦੀ ਅਗਵਾਈ ਕਰ ਸਕਦੇ ਹਨ: ਪ੍ਰਨੀਤ ਕੌਰ ਪਟਿਆਲਾ, 15 ਅਪਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸੰਕਲਪ ਪੱਤਰ ਲਾਂਚ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੰਕਲਪ ਪੱਤਰ ਸੱਚਮੁੱਚ ਦੂਰਅੰਦੇਸ਼ੀ ਅਤੇ ਵਿਕਾਸ ਕੇਂਦਰਿਤ ਹੈ। ਸਾਡਾ ਚੋਣ ਮਨੋਰਥ ਪੱਤਰ ਭਾਰਤ ਨੂੰ ਅੱਗੇ ਵਧਾਉਣ 'ਤੇ ਕੇਂਦਰਿਤ ਹੈ ਅਤੇ ਸਾਡੇ ਦੇਸ਼ ਨੂੰ ਵਿਕਸਿਤ ਭਾਰਤ @2047 ਵੱਲ ਲੈਕੇ ਜਾਵੇਗਾ ਅਤੇ ਇਹ ਕਿਸੇ ਵੀ ਫਰਜ਼ੀ ਵਾਅਦਿਆਂ ਤੋਂ ਬਿਨਾਂ ਪੂਰੀ ਤਰ੍ਹਾਂ ਵਾਸਤਵਿਕ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਸੰਕਲਪ ਪੱਤਰ ਸਮਾਜ ਦੇ ਹਰ ਵਰਗ ਨੂੰ ਕਵਰ ਕਰਦਾ ਹੈ ਜੋ ਮੁੱਖ ਤੌਰ 'ਤੇ 15 ਸ਼੍ਰੇਣੀਆਂ 'ਤੇ ਧਿਆਨ ਕੇਂਦ੍ਰਤ ਕਰਦਾ ਹੈ। ਭਾਵੇਂ ਇਹ ਸਾਡੀਆਂ ਔਰਤਾਂ ਹੋਣ ਜਿਵੇਂ ਕਿ ਲਖਪਤੀ ਦੀਦੀ, ਨਾਰੀ ਸ਼ਕਤੀ ਵੰਦਨ ਅਧਿਨਿਯਮ ਵਰਗੀਆਂ ਯੋਜਨਾਵਾਂ ਜਾਂ ਇਹ ਈ-ਸ਼ਰਮਿਕ ਸਕੀਮ ਨਾਲ ਸਾਡੇ ਕਾਮੇ ਹੋਣ, ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਕਵਰ ਕਰਕੇ ਭਾਰਤੀ ਜਨਤਾ ਪਾਰਟੀ ਨੇ ਸਭ ਦਾ ਧਿਆਨ ਰੱਖਿਆ ਹੈ। ਇਹ ਸਿਰਫ ਪ੍ਰਧਾਨ ਮੰਤਰੀ ਮੋਦੀ ਜੀ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਅਗਵਾਈ ਹੀ ਹੈ ਜੌ ਸਾਡੇ ਦੇਸ਼ ਨੂੰ ਅੱਗੇ ਲੈ ਜਾ ਸਕਦੀ ਹੈ।" ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ, "ਕਿਸਾਨਾਂ ਲਈ 5 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੇਂਦਰੀ ਪੈਨਲ ਦੁਆਰਾ ਅਜੇ ਵੀ ਮੇਜ਼ 'ਤੇ ਹੈ, ਸਾਡੇ ਕਿਸਾਨਾਂ ਨੂੰ ਇਹ ਫੈਸਲਾ ਕਰਨ ਦੀ ਜ਼ਰੂਰਤ ਹੈ ਕਿ ਉਹ ਕਿਹੜੀਆਂ ਫਸਲਾਂ ਬੀਜਣ ਜਾ ਰਹੇ ਹਨ ਅਤੇ ਮੈਂ ਨਿੱਜੀ ਤੌਰ 'ਤੇ ਉਨ੍ਹਾਂ ਫ਼ਸਲਾਂ ਦੇ ਐਮ ਐਸ ਪੀ ਲਈ ਹਮਾਇਤ ਕਰਾਂਗੀ। ਪਰ ਸਾਰੀ ਫ਼ਸਲਾਂ ਤੇ ਐਮਐਸਪੀ ਪ੍ਰਦਾਨ ਕਰਨਾ ਬਹੁਤ ਮੁਸ਼ਕਲ ਹੈ ਅਤੇ ਮੈਂ ਉਸ ਮੌਕੇ ਤੇ 'ਆਪ' ਸਰਕਾਰ ਨੂੰ ਵੀ ਸਵਾਲ ਕਰਨਾ ਚਾਹੁੰਦਾ ਹਾਂ, ਜੋ ਕਹਿੰਦੀ ਸੀ ਕਿ ਸਾਨੂੰ ਵੋਟ ਦਿਓ ਅਤੇ ਅਸੀਂ 2 ਮਿੰਟਾਂ ਵਿੱਚ ਚੁਟਕੀਆਂ ਵਿੱਚ ਐਮਐਸਪੀ ਪ੍ਰਦਾਨ ਕਰਾਂਗੇ, ਮੈਂ ਹੁਣ ਪੁੱਛਣਾ ਚਾਹੁੰਦੀ ਇਹ ਕਿੱਥੇ ਹਨ? ਕਿੱਥੇ ਹਨ ਉਹ ਮੰਤਰੀ ਅਤੇ ਆਪਣੇ ਵਾਅਦੇ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਨੇ ਅੱਗੇ ਕਿਹਾ, "ਮੈਂ ਅਤੇ ਮੇਰੇ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਚੁੱਕੀਆਂ ਹਨ ਹੈ, ਇੱਥੋਂ ਤੱਕ ਕਿ ਸੰਸਦ ਵਿੱਚ ਵੀ ਅਤੇ ਜੇਕਰ ਮੈਨੂੰ ਦੁਬਾਰਾ ਮੌਕਾ ਮਿਲਿਆ ਤਾਂ ਮੈਂ ਉਨ੍ਹਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗੀ।" ਕੈਪਟਨ ਅਮਰਿੰਦਰ ਸਿੰਘ ਦੇ ਸਵਾਲ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਮੇਰੇ ਲਈ ਅਤੇ ਸੂਬੇ ਵਿਚ ਹੋਰ ਕਿਤੇ ਜਿੱਥੇ ਵੀ ਪਾਰਟੀ ਨੂੰ ਉਨ੍ਹਾਂ ਦੀ ਲੋੜ ਹੈ, ਜ਼ਰੂਰ ਪ੍ਰਚਾਰ ਕਰਨਗੇ।' ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਸਵਾਲ 'ਤੇ ਉਨ੍ਹਾਂ ਕਿਹਾ, "ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਭਾਵੇਂ ਉਹ ਮੁੱਖ ਮੰਤਰੀ ਹੋਵੇ ਜਾਂ ਕੋਈ ਹੋਰ, ਇਸ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਸਾਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਹੈ। ਸਾਡੇ ਮੁੱਖ ਮੰਤਰੀ ਨੇ ਅੱਜ ਕਿਹਾ ਹੈ ਕਿ ਕੇਜਰੀਵਾਲ ਠੀਕ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕੀ ਉਨ੍ਹਾਂ ਨੂੰ ਜੇਲ੍ਹ ਵਿੱਚ 5 ਤਾਰਾ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ?"
Punjab Bani 15 April,2024
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
5000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 15 ਅਪ੍ਰੈਲ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 April,2024
ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ
ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ -ਅਪ੍ਰੈਲ ਤੋਂ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੋਂ ਬਚਾਅ ਲਈ ਅਗਾਊ ਪ੍ਰਬੰਧ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਹੋਈ ਮੀਟਿੰਗ -ਡੇਂਗੂ ਤੋਂ ਬਚਾਅ ਲਈ ਜ਼ਿਲ੍ਹੇ 'ਚ ਚਲਾਈ ਜਾਵੇ ਜਾਗਰੂਕਤਾ ਮੁਹਿੰਮ ਪਟਿਆਲਾ, 15 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਕਿਹਾ ਕਿ ਅਪ੍ਰੈਲ ਤੋਂ ਜੁਲਾਈ ਤੱਕ ਚੱਲਣ ਵਾਲੀਆਂ ਗਰਮ ਹਵਾਵਾਂ ਤੇ ਵਾਤਾਵਰਣ 'ਚ ਤਬਦੀਲੀ ਨਾਲ ਮਨੁੱਖੀ ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵਾਂ 'ਤੇ ਨਿਗਰਾਨੀ ਰੱਖਣ ਲਈ ਸਬੰਧਤ ਵਿਭਾਗਾਂ ਆਪਸੀ ਤਾਲਮੇਲ ਨਾਲ ਐਕਸ਼ਨ ਪਲਾਨ ਤਿਆਰ ਕਰਨ ਤਾਂ ਜੋ ਗਰਮੀ ਨਾਲ ਮਨੁੱਖੀ ਸਰੀਰ 'ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ ਮਨੁੱਖ ਹੀ ਨਹੀਂ, ਬਲਕਿ ਪਸ਼ੂਆਂ ਨੂੰ ਵੀ ਗਰਮੀ 'ਚ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਣ ਵਿਭਾਗ ਵੀ ਪਸ਼ੂਆਂ ਨੂੰ ਗਰਮੀ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਲਾਨ ਤਿਆਰ ਕਰੇ ਤਾਂ ਜੋ ਸਮੇਂ ਸਿਰ ਪਲਾਨ ਨੂੰ ਲਾਗੂ ਕੀਤਾ ਜਾ ਸਕੇ। ਉਨ੍ਹਾਂ ਨਗਰ ਨਿਗਮ, ਖੇਤੀਬਾੜੀ ਵਿਭਾਗ, ਜਲ ਸਪਲਾਈ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਗਰਮੀ ਦੇ ਮੌਸਮ 'ਚ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਵੀ ਸਾਂਝੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜਨਤਕ ਸਥਾਨਾਂ 'ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਹੁਣੇ ਤੋਂ ਐਕਸ਼ਨ ਪਲਾਨ ਅਨੁਸਾਰ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਜਿਨ੍ਹਾਂ ਖੇਤਰਾਂ ਵਿੱਚ ਡੇਂਗੂ ਦੇ ਵੱਧ ਕੇਸ ਆਏ ਸਨ, ਉਨ੍ਹਾਂ ਖੇਤਰਾਂ ਵੱਲ ਹੁਣੇ ਤੋਂ ਧਿਆਨ ਕੇਂਦਰਿਤ ਕੀਤਾ ਜਾਵੇ ਅਤੇ ਫਾਗਿੰਗ ਕਰਵਾਉਣ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਵਿੱਢੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਦੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਮੇਂ 'ਤੇ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਤੇ ਨਗਰ ਕੌਸਲਾਂ ਨੂੰ ਖੜੇ ਪਾਣੀ ਵਾਲੇ ਸਰੋਤਾਂ ਵਿੱਚ ਡੇਂਗੂ ਦਾ ਲਾਰਵਾਂ ਪੈਦਾ ਹੋਣ ਤੋਂ ਰੋਕਣ ਲਈ ਲਗਾਤਾਰ ਦਵਾਈ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਪੋਸਟਰ ਵੀ ਬਣਾਏ ਗਏ ਹਨ, ਜੋ ਗਰਮੀ ਦੇ ਮੌਸਮ 'ਚ ਕੀ ਕਰਨ ਤੇ ਕੀ ਨਾ ਕਰਨ ਬਾਰੇ ਜਾਣਕਾਰੀ ਦਿੰਦੇ ਹਨ। ਮੀਟਿੰਗ 'ਚ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸੁਮਿਤ ਸਿੰਘ, ਡੀ.ਐਸ.ਪੀ. (ਐਚ) ਸੁਖਦੇਵ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਪਸ਼ੂ ਪਾਲਣ, ਸਿੱਖਿਆ, ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਐਸ.ਐਮ.ਓ ਤੇ ਈ.ਓਜ਼ ਮੌਜੂਦ ਸਨ। ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਕਰਦੇ ਹੋਏ।
Punjab Bani 15 April,2024
ਪੰਜਾਬੀ ਯੂਨੀਵਰਸਿਟੀ ਵਿਖੇ ‘ਸੌਫ਼ਟ ਸਕਿਲਜ਼’ ਬਾਰੇ ਵਰਕਸ਼ਾਪ ਸ਼ੁਰੂ
ਪੰਜਾਬੀ ਯੂਨੀਵਰਸਿਟੀ ਵਿਖੇ ‘ਸੌਫ਼ਟ ਸਕਿਲਜ਼’ ਬਾਰੇ ਵਰਕਸ਼ਾਪ ਸ਼ੁਰੂ ਪਟਿਆਲਾ, 15 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਪੰਜ ਰੋਜ਼ਾ ਵਰਕਸ਼ਾਪ ਸ਼ੁਰੂ ਹੋ ਗਈ ਹੈ। ‘ਸੌਫ਼ਟ ਸਕਿਲਜ਼ ਫ਼ੌਰ ਇੰਟਰਵਿਊ ਰੈਡੀਨੈੱਸ’ ਸਿਰਲੇਖ ਤਹਿਤ ਕਰਵਾਈ ਜਾ ਰਹੀ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਕਿਸੇ ਵੀ ਥਾਂ ਉੱਤੇ ਇੰਟਰਵਿਊ ਸਮੇਂ ਪ੍ਰਭਾਵਸ਼ਾਲੀ ਸੰਚਾਰ ਵਿਧੀਆਂ ਦੀ ਸਿਖਲਾਈ ਦਿੱਤੀ ਜਾਣੀ ਹੈ। ਵਰਕਸ਼ਾਪ ਦਾ ਉਦਘਾਟਨ ਕਰਦਿਆਂ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਸਿਰਫ਼ ਜਮਾਤ ਕਮਰਿਆਂ ਤੱਕ ਸੀਮਿਤ ਨਹੀਂ ਹੁੰਦੀ ਅਤੇ ਨਾ ਹੀ ਰੱਟੇ ਲਾ ਕੇ ਪ੍ਰੀਖਿਆਵਾਂ ਪਾਸ ਕਰ ਲੈਣਾ ਸਿੱਖਿਆ ਹੈ। ਇੱਕ ਮੁਕੰਮਲ ਇਨਸਾਨ ਦੇ ਨਿਰਮਾਣ ਲਈ ਪ੍ਰਭਾਵਾਸ਼ਾਲੀ ਸੰਚਾਰ ਦਾ ਹੁਨਰ ਹੋਣਾ ਬਹੁਤ ਅਹਿਮ ਹੈ। ਇਸ ਮਕਸਦ ਲਈ ਵਰਕਸ਼ਾਪ ਜਿਹੇ ਅਜਿਹੇ ਕਦਮ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਹੁੰਦਾ ਕਿ ਸਾਰੇ ਹੁਨਰ ਅਸੀਂ ਜਨਮ ਤੋਂ ਹੀ ਆਪਣੇ ਨਾਲ਼ ਲੈ ਕੇ ਜੰਮੀਏ ਬਲਕਿ ਬਹੁਤ ਕੁੱਝ ਅਸੀਂ ਆਪਣੇ ਯਤਨਾਂ ਨਾਲ਼ ਸਿੱਖਣਾ ਵੀ ਹੁੰਦਾ ਹੈ। ਉਨ੍ਹਾਂ ਇਸ ਵਰਕਸ਼ਾਪ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਨੇ ਉਦਘਾਟਨੀ ਸੈਸ਼ਨ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਵਿੱਚ ਸਵੈ-ਵਿਸ਼ਵਾਸ਼ ਦਾ ਨਿਰਮਾਣ ਹੋਣਾ ਬਹੁਤ ਜ਼ਰੂਰੀ ਹੈ। ਅਜਿਹਾ ਹੋਣ ਨਾਲ਼ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਲਾਭ ਪ੍ਰਾਪਤ ਹੁੰਦਾ ਹੈ। ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਡੀ.ਪੀ. ਸਿੰਘ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਪ੍ਰਭਾਵਸ਼ਾਲੀ ਸੰਚਾਰ ਦੇ ਹਵਾਲੇ ਨਾਲ਼ ਕਈ ਅਹਿਮ ਟਿੱਪਣੀਆਂ ਕੀਤੀਆਂ। ਪ੍ਰੋਵੋਸਟ (ਲੜਕੇ) ਡਾ. ਇੰਦਰਜੀਤ ਸਿੰਘ ਚਹਿਲ ਅਤੇ ਕੌਂਸਲਰ ਡਾ. ਰੂਬੀ ਗੁਪਤਾ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਉਦਘਾਟਨੀ ਸੈਸ਼ਨ ਦਾ ਸੰਚਾਲਨ ਪ੍ਰੋਵੋਸਟ (ਲੜਕੀਆਂ) ਡਾ. ਨੈਨਾ ਸ਼ਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਸਮੂਹ ਹੋਸਟਲਾਂ ਦੇ ਵਾਰਡਨ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ।
Punjab Bani 15 April,2024
ਪੰਜਾਬੀ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਪੰਜਾਬੀ ਯੂਨੀਵਰਸਿਟੀ ਵੱਲੋਂ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ -4 ਮਈ 2024 ਤੋਂ ਥਿਊਰੀ ਅਤੇ 22 ਅਪ੍ਰੈਲ ਤੋਂ ਪ੍ਰੈਕਟੀਕਲ ਪ੍ਰੀਖਿਆਵਾਂ ਆਰੰਭ -ਸ਼ਡਿਊਲ ਬਣਾਉਣ ਸਮੇਂ ਲੋਕ ਸਭਾ ਚੋਣਾਂ ਦਾ ਰੱਖਿਆ ਗਿਆ ਹੈ ਵਿਸ਼ੇਸ਼ ਧਿਆਨ ਪਟਿਆਲਾ, 15 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਮਈ 2024 ਸੈਸ਼ਨ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪ੍ਰੀਖਿਆ ਸ਼ਾਖਾ ਦੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਅਕਾਦਮਿਕ ਕੈਲੰਡਰ ਅਨੁਸਾਰ 4 ਮਈ 2024 ਤੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਸੰਬੰਧਤ ਕਾਲਜਾਂ ਅਤੇ ਪ੍ਰਾਈਵੇਟ ਵਿਦਿਆਰਥੀਆਂ ਦੀਆਂ ਥਿਊਰੀ ਪ੍ਰੀਖਿਆਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਸ਼ਡਿਊਲ ਬਣਾਉਂਦੇ ਸਮੇਂ ਲੋਕ ਸਭਾ ਚੋਣਾਂ ਦੇ ਸ਼ਡਿਊਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਚੋਣਾਂ ਦੇ ਸ਼ਡਿਊਲ ਦੇ ਮੱਦੇਨਜ਼ਰ ਕੁੱਝ ਆਰਜ਼ੀ ਪ੍ਰੀਖਿਆ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰੈਕਟੀਕਲ ਪ੍ਰੀਖਿਆਵਾਂ 22 ਅਪ੍ਰੈਲ 2024 ਤੋਂ ਸ਼ੁਰੂ ਹੋ ਰਹੀਆਂ ਹਨ। ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਆਪਣੇ ਐਡਮਿਟ ਕਾਰਡ ਸੰਬੰਧਤ ਕਾਲਜਾਂ ਤੋਂ ਹੀ ਪ੍ਰਾਪਤ ਕਰ ਸਕਦੇ ਹਨ। ਜਲਦ ਹੀ ਕਾਲਜਾਂ ਨੂੰ ਈ-ਮੇਲ ਰਾਹੀਂ ਇਹ ਐਡਮਿਟ ਕਾਰਡ ਭੇਜ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜੋ ਵਿਦਿਆਰਥੀ ਡਿਸਟੈਂਸ ਅਤੇ ਪ੍ਰਾਈਵੇਟ ਮੋਡ ਰਾਹੀਂ ਸਿੱਖਿਆ ਪ੍ਰਾਪਤ ਕਰ ਰਹੇ ਹਨ ਉਹ ਆਪਣਾ ਐਡਮਿਟ ਕਾਰਡ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣੀ ਵਿਸਤ੍ਰਿਤ ਡੇਟ ਸ਼ੀਟ ਜਲਦ ਹੀ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਪ੍ਰੀਖਿਆ ਸ਼ਾਖਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣਾ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਦੇ ਹਿਤਾਂ ਨੂੰ ਤਰਜੀਹ ਦਿੰਦੀ ਹੈ।
Punjab Bani 15 April,2024
ਰੋਜਾਨਾ ਸੈਰ ਕਰਨ ਦੇ ਫਾਇਦੇ
ਰੋਜਾਨਾ ਸੈਰ ਕਰਨ ਦੇ ਫਾਇਦੇ ਜੇਕਰ ਦੇਖਿਆ ਜਾਵੇ ਤਾਂ ਸਾਡਾ ਸ਼ਰੀਰ ਵੀ ਇੱਕ ਤਰ੍ਹਾਂ ਦੀ ਮਸ਼ੀਨਰੀ ਵਰਗਾ ਹੀ ਹੈ, ਜਿਸਦੀ ਸਰਵਿਸ ਬਾਰੇ ਅਸੀ ਕਦੇ ਸੋਚਿਆ ਹੀ ਨਹੀਂ। ਜਦੋ ਅਸੀ ਬਿਮਾਰ ਹ ਜਾਂਦੇ ਹਾਂ, ਰਿ ਅਸੀ ਡਾਕਟਰ ਕੋਲ ਭਜਦੇ ਹਾਂ। ਉਦੋਂ ਤੱਕ ਸਾਡਾ ਰੋਗ ਬਹੁਤ ਵਧ ਜਾਂਦਾ ਹੈ ਅਤੇ ਸਾਡੇ ਪੈਸੇ ਵੀ ਵੱਧ ਲਗ ਜਾਂਦੇ ਹਨ। ਡਾਕਟਰਾਂ ਦੀ ਰਾਏ ਅਨੁਸਾਰ ਤਕਰੀਬਨ ਤਿੰਨ ਕੁ ਮਹੀਨਿਆਂ ਬਾਅਦ ਸਾਨੂੰ ਆਪਣੇ ਸ਼ਰੀਰ ਦਾ ਚੈਕਅਪ ਕਰਵਾਉਣਾ ਚਾਹੀਦਾ ਹੈ। ਦਰਅਸਲ ਅਸੀ ਸਿਹਤ ਨੂੰ ਲੈ ਕੇ ਕੁੱਝ ਗਲਤ ਧਾਰਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਾਂ। ਜਿਵੇਂ ਕਿ ਅਸੀ ਆਮ ਹੀ ਸੁਣਦ ਰਹਿੰਦੇ ਹਾਂ ਕਿ ਦੇਖੋ ਜੀ, ਵਹਿਮ ਨਹੀਂ ਕਰਨਾ ਚਾਹੀਦਾ, ਜਿੰਨ ਦਾਣਾ ਪਾਣੀ ਲਿਖਿਆ, ਉਨ੍ਹਾਂ ਚੁਗ ਹੀ ਲੈਣਾ ਹੈ। ਇਹ ਬਿਲਕੁਲ ਠੀਕ ਹੈ ਕਿ ਵਹਿਮ ਨਹੀਂ ਕਰਨਾ ਚਾਹੀਦਾ ਪਰੰਤੂ ਵਹਿਮ ਤਾਂ ਉਦੋਂ ਤੱਕ ਹੁੰਦਾ ਹੈ, ਦਜੋਂ ਸਾਨੂੰ ਆਪਣੇ ਸ਼ਰੀਰ ਬਾਰੇ ਪਤਾ ਹੀ ਨਾ ਹੋਵੇ। ਕਿਉਂਕਿ ਸਾਡੇ ਦਿਮਾਗ ਦੇ ਕਿਸੇ ਨਾ ਕਿਸੇ ਕੋਨੇ ਇਹ ਗੱਲ ਪਈ ਰਹਿੰਦੀ ਹੈ ਕਿ ਸਾਨੂੰ ਕੋਈ ਬਿਮਾਰੀ ਨਾ ਹੋਵੇ। ਜੇਕਰ ਕੋਈ ਬਿਮਾਰੀ ਨਿਕਲ ਵੀ ਆਉਂਦੀ ਹੈ ਤਾਂ ਅਸੀ ਸਮੇ ਸਿਰ ਇਲਾਜ ਕਰਵਾ ਲਵਾਂਗੇ। ਕਈ ਬਿਮਾਰੀਆਂ ਅਜਿਹੀਆਂ ਹਨ, ਜਿਨ੍ਹਾਂ ਦਾ ਇਲਾਜ ਮੁੱਢਲੀ ਸਟੇਜ ਵਿੱਚ ਹੀ ਹੁੰਦਾ ਹੈ। ਇਸ ਕਰਕੇ ਸਾਨੂੰ ਡਰਨ ਦੀ ਲੋੜ ਨਹੀਂ, ਚੌਕਸੀ ਦੀ ਲੋੜ ਹੈ। ਕੁੱਝ ਲੋਕ ਤਾਂ ਗਲਤ ਧਾਰਨਾਵਾਂ ਦੇ ਸਿਕਾਰ ਹੁੰਦੇ ਹਨ ਕਿ ਕੁੱਝ ਲੋਕ ਆਲਸੀ ਹੋਣ ਕਾਰਨ ਆਪ ਤਾਂ ਕੁੱਝ ਕਰ ਨਹੀਂ ਸਕਦੇ। ਸਭ ਕੁੱਝ ਸਮਝਦਿਆਂ ਵੀ ਸਿਹਤ ਸਬੰਧੀ ਗਲਤ ਪ੍ਰਚਾਰ ਕਰਦੇ ਰਹਿੰਦੇ ਹਨ। ਉਹ ਸੈਰ ਵਾਲਿਆਂ ਦੇ ਵੀ ਵਿਰੋਧ ਵਿੱਚ ਬੋਲ ਜਾਂਦੇ ਹਨ। ਉਨ੍ਹਾਂ ਦਾ ਤਰਕ ਹੁੰਦਾ ਹੈ ਕਿ ਸੈਰ ਵਾਲਿਆਂ ਨੂੰ ਕਿਹੜਾ ਬਿਮਾਰੀਆਂ ਨਹੀਂ ਲਗਦੀਆਂ। ਅਸਲ ਵਿੱਚ ਸਚਾਈ ਇਹ ਹੈ ਕਿ ਉਹ ਸਵੇਰੇ ਉਠਣ ਤੋਂ ਡਰਦੇ ਹਨ। ਹੈਰਾਨਗੀਦੀ ਗੱਲ ਹੈ ਕਿ ਇਹ ਔਗੁਣ ਸਿਆਣੇ ਤੇ ਜਿੰਮੇਵਾਰ ਵਿਅਕਤੀਆਂ ਵਿੱਚ ਵੀ ਦੇਖਣ ਨੂੰ ਮਿਲਦੇ ਹਨ। ਇਕ ਵਾਰ ਮੈਂ ਕਿਸੇ ਮੰਤਰੀ ਨੂੰ ਮਿਲਣ ਗਿਆ ਤਾਂ ਉੱਥੇ ਸਿਹਤ ਸਬੰਧੀ ਗੱਲਾਂ ਚਲ ਰਹੀਆਂ ਸਨ। ਕੋਈ ਸੱਜਣ ਮੰਤਰੀ ਜੀ ਨੂੰ ਕਹਿ ਰਿਹਾ ਸੀ, ਮੰਤਰੀ ਜੀ ਤੁਹਾਡਾ ਪੇਟ ਬਹੁਤ ਵਧ ਗਿਆ ਹੈ। ਇਸਨੂੰ ਕੰਟਰੋਲ ਕਰੋ। ਮੰਜਤੀ ਜੀ ਕਹਿ ਰਹੇ ਸਨ ਕਿ ਮੈਂ ਤਾਂ ਖਾਣ ਪੀਣ ਦਾ ਬਹੁਤ ਖਿਆਲ ਰੱਖਦਾ ਹਾਂ। ਇਹ ਘੱਟ ਹੀ ਨਹੀਂ ਰਿਹਾ। ਉਹ ਸੱਜਣ ਕਹਿਣ ਲਗਾ, ਮੰਤਰੀ ਜੀ ਸਵੇਰੇ ਜਲਦੀ ਉਠ ਕੇ ਸੈਰ ਕਰਿਆ ਕਰੋ, ਵਗੈਰਾ ਵਗੈਰਾ। ਮੰਤਰੀ ਜੀ ਕਹਿਣ ਲਗੇ ਸਵੇਰੇ ਜਲਦੀ, ਨਾ ਬਈ ਨਾ, ਇਹ ਕੰਮ ਨਹੀ ਹੋਣਾ, ਹੋਰ ਚਾਰ ਸਾਲ ਪਹਿਲਾਂ ਮਰਜਾਂਗੇ, ਸਵੇਰੇ ਜਲਦੀ ਨਹੀ ਉਠਿਆ ਜਾਣਾ, ਸਵੇਰੇ ਤਾਂ ਨੀਂਦ ਆਉਂਦੀ ਏ ਯਾਰ। ਇਕ ਹੋਰ ਤੋਸਦ ਘਟਨਾ ਸੁਣਾ ਰਿਹਾ ਸੀ। ਉਹ ਕਹਿੰਦਾ ਅਸੀ ਹਰ ਰੋਜ ਸੈਰ ਕਰਿਆ ਕਰਦੇ ਸੀ। ਇਕ ਸਾਡਾ ਦੋਸਤ ਕਹਿਣ ਲਗਿਆ, ਯਾਰ ਮੂੈ ਵੀ ਨਾਲ ਲੈ ਜਾਇਆ ਕਰੋ। ਅਸੀ ਕਿਹਾ ਯਾਰ ਨੂੰ ਆਲਸੀ ਜਿਹਾ ਬੰਦਾ ਤੈਥੋ ਸਵੇਰੇ ਜਲਦੀ ਨਹੀਂ ਉਠਿਆ ਜਾਣਾ। ਉਹ ਕਹਿਣ ਲਗਿਆ ਮੈਨੂੰ ਤੁਸੀ ਅਵਾਜ ਮਾਰ ਕੇ ਲੈ ਜਾਇਆ ਕਰੋ। ਅਸੀ ਅਗਲੇ ਦਿਨ 5 ਕੁ ਵਜੇ ਉਸਦਾ ਬੂਹਾ ਖੜਕਾਇਆ। ਉਸਦੀ ਪਤਨੀ ਕਹਿੰਦੀ ਬਾਹਰ ਸੈਰ ਵਾਲੇ ਆਏ ਨੇ। ਉਹ ਆਪਣੀ ਪਤਨੀ ਨੂੰ ਆਖਣ ਲਗਾ, ਇਨ੍ਹਾਂ ਨੂੰ ਕਹਿ ਕਿਓ ਕਿ ਮੈਂ 5 ਕੁ ਮਿੰਟਾਂ ਵਿੱਚ ਆਇਆ। ਉਹ 5 ਮਿੰਟਾਂ ਦੀ ਬਜਾਏ 10 ਮਿੰਟਾਂ ਵਿੱਚ ਆਇਆ। ਉਸਦੀ ਪਤਨੀ ਆਖਣ ਲੱਗੀ ਆ ਸੈਰ ਵਾਲੇ ਅੱਜ ਫਿਰ ਖੜੇ ਨੇ। ਉਹ ਕਹਿਣ ਲੱਗਿਆ, ਇਨ੍ਹਾਂ ਨੂੰ ਕਹਿ ਦਿਓ ਤੁਸੀ ਚਲੋ ਮੈ ਤੁਹਾਡੇ ਮਗਰੇ ਆਉਂਦਾ ਹਾਂ। ਤੀਸਰੇ ਦਿਨ ਫਿਰ ਉਸਦਾ ਬੂਹਾ ਖੜਕਾਇਆ ਗਿਆ। ਉਸਦੀ ਪਤਨੀ ਆਖਣ ਲੱਗੀ, ਜੇਕਰ ਤੈਥੋ ਉਠਿਆ ਨਹੀ ਜਾਂਦਾ, ਇਨ੍ਹਾਂ ਵਿਚਾਰਿਆ ਨੂੰ ਕਿਉਂ ਤੰਗ ਕਰਦੈ। ਅੱਜ ਫਿਰ ਖੜੇ ਨੇ, ਉਹ ਆਪਣੀ ਪਤਨੀ ਨੂੰ ਆਖਣ ਲੱਗਾ, ਇਨ੍ਹਾਂ ਨੂੰ ਕਹਿ ਦਿਓ ਤੁਸੀ ਜਾਓ ਰੋਜ ਰੋਜ ਮਰਨ ਨਾਲੋ ਮੈਂ ਤਾਂ ਇੱਕ ਦਿਨ ਮਰਿਆ ਚੰਗਾ। ਸਵੇਰੇ ਉਠਣ ਨੂੰ ਕਈ ਲੋਕ ਮਰਨ ਦੇ ਬਰਾਬਰ ਸਮਝਦੇ ਹਨ। ਅਸਲ ਵਿੱਚ ਇਹ ਗਲਤ ਆਦਤਾਂ ਬਚਪਨ ਵਿੱਚ ਬਣ ਜਾਂਦੀਆਂ ਹਨ, ਜੋਕਿ ਬਾਅਦ ਵਿੱਚ ਬਦਲਣੀਆਂ ਔਖੀਆਂ ਹੋ ਜਾਂਦੀਆਂ ਹਨ। ਕੁੰਝ ਲੋਕ ਯੋਗਾ ਦੇ ਵਿਰੁੱਘ ਪ੍ਰਚਾਰ ਕਰਦੇ ਰਹਿੰਦੇ ਹਨ। ਇਹ ਇਹੋ ਜਿਹੀਆਂ ਦਿਲਚਸਪ ਉਦਾਹਰਨਾਂ ਦੇ ਕੇ ਤੁਹਾਨੂੰ ਸਮਝਾਉਣਗੇ ਕਿ ਆਮ ਬੰਦਾ ਤਾਂ ਛੱਡੋ ਪੜਿਆ ਲਿਖਿਆ ਤੇ ਸੂਝਵਾਨ ਵਿਅਕਤੀ ਵੀ ਕਰਾਹੇ ਪੈ ਸਕਦਾ ਹੈ। ਇਕ ਵਾਰ ਮੇਰਾ ਦੋਸਤ ਮੈਨੂੰ ਕਹਿ ਰਿਹਾ ਸੀ ਕਿ ਆ ਯੋਗ ਵਾਲਿਆਂ ਨੇ ਐਵੇ ਰੌਲਾ ਪਾਇਆ ਹੋਇਆ। ਕੋਈ ਫਰਕ ਨਹੀਂ ਪੈਂਦਾ ਯੋਗਾ ਯੂਗਾ ਨਾਲ। ਮੈ ਕਿਹਾ ਤੈਨੂੰ ਕਿਵੇਂ ਪਤਾ। ਉਹ ਕਹਿਣ ਲਗਿਆ ਸਾਡੇ ਇਲਾਕੇ ਵਿੱਚ ਯੋਗ ਗੁਰੂ ਯੋਗਾ ਸਿਖਾ ਰਿਹਾ ਸੀ। ਉਹ ਅਜੇ ਕਹਿ ਹੀ ਰਿਹਾ ਸੀ ਕਿ ਮੂਧੇ ਹੋ ਜਾਓ, ਸਿਧੇ ਹੋ ਜਾਓ, ਉਸਨੂੰ ਹਾਰਟ ਅਟੈਕ ਹੋ ਗਿਆ। ਮੈ ਕਿਹਾ, ਫਿਰ। ਉਸ ਨੇ ਕਿਹਾ, ਫਿਰ ਕਿ ਅਸੀ, ਇਹ ਉਹਦਾ ਆਖਰੀ ਆਸਣ ਸੀ। ਇਹ ਉਹ ਲੋਕ ਹੁੰਦੇ ਹਨ, ਜੋ ਇਸ ਤਰ੍ਹਾਂ ਦੀਆਂ ਗੱਲਾਂ ਵਿਚੋ ਰਸ ਲੈਣਾ ਸ਼ੁਰੂ ਕਰ ਦਿੰਦੇ ਹਨ। ਇਨ੍ਹਾਂ ਦੇ ਪਲੇ ਸਿਰਫ਼ ਗੱਲਾਂ ਹੀ ਹੁੰਦੀਆਂ ਹਨ, ਹੋਰ ਕੁੱਝ ਨਹੀਂ। ਯੋਗਾ ਦੇ ਬੇਅੰਤ ਫਾਇਦੇ ਹਨ। ਯੋਗ ਕਰਨ ਨਾਲ ਖੂਨ ਦਾ ਸਰਕਲ ਸਹੀ ਰਹਿੰਦਾ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਔਰਤਾਂ ਨੂੰ ਤਾਂ ਯੋਗਾ ਜਰੂਰ ਕਰਨਾ ਚਾਹੀਦਾ ਹੈ ਕਿਵੁਂਕਿ ਅਜਕਲ ਦੀ ਭਜ ਦੌੜ ਵਾਲੀ ਜਿੰਦਗੀ ਵਿੱਚ ਨੌਕਰੀਪੇਸ਼ਾ ਔਰਤਾਂ ਨੂੰ ਦੋਹਰੀ ਭੂਮਿਕਾ ਅਦਾ ਕਰਨੀ ਪੈਂਦੀ ਹੈ। ਬਿਮਾਰੀਆਂ ਤੋਂ ਛੁਟਕਾਰਾ ਅਤੇ ਤਣਾਅ ਨੂੰ ਘੱਟ ਕਰਨਾ ਯੋਗਾ ਦੀ ਅਹਿਮ ਭੂਮਿਕਾ ਹੈ। ਇਸਦੇ ਮਾਧਿਅਮ ਨਾਲ ਮਨ ਅਤੇ ਬੁੱਧੀ ਉਪਰ ਵੀ ਕਾਬੂ ਰਹਿੰਦਾ ਹੈ। ਯੋਗ ਬਹੁਤ ਸਾਰੇ ਆਸਣ ਅਜਿਹੇ ਹਨ, ਜੋ ਸਾਡੀਆਂ ਹੱਡੀਆਂ ਵਿੱਚ ਲਚਕੀਲਾਪਨ ਪੈਦਾ ਕਰਕੇ ਸ਼ਰੀਰ ਵਿਚੋਂ ਆਲਸ ਅਤੇ ਸੁਸਤੀ ਘਟਾਉਂਦੇ ਹਨ ਅਤੇ ਉਦਮ ਪੈਦਾ ਕਰਦੇ ਹਨ, ਜਿਵੇਂ ਪਛਤਾਨ ਆਸਣ ਨਾਲ ਸ਼ੂਗਰ ਠੀਕ ਕਰਲ ਲਈ ਸਹਾਇਤਾ ਮਿਲਦੀ ਹੈ ਅਤੇ ਮੋਟਾਪਾ ਵੀ ਘਟਦਾ ਹੈ। ਕਪਾਲਭਾਤੀ, ਅਲੋਮ ਵਿਲੋਮ ਨਾਲ ਸਿਰਦਰਦ ਅਤੇ ਪਾਚਣ ਸ਼ਕਤੀ ਠੀਕ ਹੁੰਦੀ ਹੈ। ਯੋਗ ਕੇਵਲ ਸ਼ਰੀਰਕ ਕਸਰਤ ਕਰਨ ਜਾਂ ਰੋਗ ਨੂੰ ਦੂਰ ਕਰਨ ਵਾਲੀ ਕਿਰਿਆ ਹੀ ਨਹੀਂ, ਸਗੋ ਜੀਵਨ ਨੂੰ ਬਿਹਤਰ ਬਣਾਉਣ ਦੀ ਵਿਧੀ ਵੀ ਹੈ। ਸਭ ਤੋਂ ਜਰੂਰੀ ਗੱਲ ਹੈ ਕਿ ਯੋਗ ਕਿਸੇ ਸਿਖਿਅਤ ਮਾਹਿਰ ਪਾਸੋ ਸਿਖ ਕੇ ਹੀ ਕੀਤਾ ਜਾਵੇ, ਕਿਉਂਕਿ ਗਲਤ ਆਸਣ ਕਰਨ ਨਾਲ ਨੁਕਸਾਨ ਵੀ ਹੋ ਸਕਦਾ ਹੈ। ਸੈਰ ਦੇ ਫਾਇਦੇ ਜੇਕਰ ਇਹ ਕਿਹਾ ਜਾਵੇ ਕਿ ਜਿੰਦਗੀ ਦੀ ਖੂਬਸੂਰਤੀ ਦਾ ਰਾਜ ਸੈਰ ਵਿੱਚ ਛੁਪਿਆ ਹੋਇਆ ਹੈ ਤਾਂ ਇਹ ਗਲਤ ਨਹੀਂ ਹੋਵੇਗਾ। ਸੈਰ ਦੇ ਬੇਅੰਤ ਫਾਇਦੇ ਹਨ ਪਰ ਅਸੀ ਗੱਨ ਸੰਖੇਪ ਵਿੱਚ ਹੀ ਕਰਾਂਗੇ। ਸੈਰ ਨਾਲ ਸਾਡੇ ਸਰੀਰ ਵੱਚ ਜੋਸ਼ ਅਤੇ ਹੌਸਲਾ ਆਉਂਦਾ ਹੈ ਅਤੇ ਸਾਡੀ ਸੋਚ ਸਕਾਰਾਤਮਕ ਬਣਦੀ ਹੈ। ਤੁਰਨਾ ਸਭ ਤੋਂ ਚੰਗੀ ਕਸਰਤ ਮੰਨੀ ਗਈ ਹੈ। ਤੁਰਨ ਲਈ ਖੁਲੀ ਥਾਂ ਤੇ ਖੁਲਾ ਆਕਾਸ਼ ਚਾਹੀਦਾ ਹੈ। ਸਾਡਾ ਸਰੀਰ ਹਿਲਦਾ ਹੈ। ਹਵਾ ਲਗਾਤਾਰ ਸਾਡੇ ਫੇਫੜਿਆਂ ਵਿੱਚ ਜਾਂਦੀ ਹੈ ਅਤੇ ਸਾਹ ਵਿੱਚ ਤਾਲ ਪੈਦਾ ਹੁੰਦੀ ਹੈ। ਸਾਰੇ ਅੰਗਾਂ ਦੀ ਇਕੋ ਜਿਹੀ ਹੋਲੀ ਹੋਲੀ ਵਰਜਿਸ ਹੁੰਦੀ ਰਹਿੰਦੀ ਹੈ। ਜਿਨਾ ਅਸੀ ਸੈਰ ਕਰਦੇ ਸਮੇਂ ਆਪਣੇ ਘਰ ਤੋਂ ਦੂਰ ਹੁੰਦੇ ਜਾਂੇ ਹਾਂ, ਉਨ੍ਹਾਂ ਚਿੰਤਾਵਾਂ ਤੋਂ ਵੀ ਦੂਰ ਹੋ ਜਾਂਦੇ ਹਾਂ। ਉਨ੍ਹਾਂ ਚਿੰਤਾਵਾ ਤੋਂ ਵੀ ਦੂਰ ਹੁੰਦੇ ਜਾਂਦੇ ਹਾਂ। ਜੇਕਰ ਅਸੀ ਕਿਸੇ ਸਮੱਸਿਆ ਨੂੰ ਸੁਲਝਾਉਣਾ ਹੋਵੇ ਤਾਂ ਕੋਈ ਗੁੰਝਲ ਖੋਲਣੀ ਹੋਵੇ ਤਾਂ ਕੰਮ ਸੈਰ ਕਰਦੇ ਸਮੇਂ ਕਰੋ, ਕਾਮਯਾਬ ਹੋਵੇਗੇ ਕਿਉਂਕਿ ਤਾਜੀ ਆਕਸੀਜਨ ਮਿਲਣ ਕਾਰਨ ਦਿਮਾਗ ਵੀ ਜਿਆਦਾ ਕੰਮ ਕਰਨ ਲਗ ਜਾਂਦਾ ਹੈ ਤੇ ਇਕਾਗਰਤਾ ਵਧ ਜਾਂਦੀ ਹੈ। ਇਸੇ ਤਰ੍ਹਾਂ ਰੋਜਾਨਾ ਸੈਰ ਕਰਨ ਦੇ ਅਨੇਕਾਂ ਫਾਇਦੇ ਹਨ।
Punjab Bani 15 April,2024
ਖ਼ਾਲਸਾ ਕਾਲਜ ਪਟਿਆਲਾ ਵਿਖੇ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ
ਖ਼ਾਲਸਾ ਕਾਲਜ ਪਟਿਆਲਾ ਵਿਖੇ ਖ਼ਾਲਸਾ ਸਾਜਣਾ ਦਿਵਸ ਮੌਕੇ ਕਰਵਾਇਆ ਗਿਆ ਵਿਸ਼ੇਸ਼ ਸਮਾਗਮ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਧਰਮ ਅਧਿਐਨ ਵਿਭਾਗ, ਗੁਰਮਤਿ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਾਂਝੇ ਤੌਰ 'ਤੇ ਅੱਜ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਕਾਲਜ ਦੇ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੇ ਭਾਗ ਲਿਆ। ਇਸ ਮੌਕੇ ਕਾਲਸ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਗੀਤ ਗਾਇਨ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਵੱਲੋਂ ਕੀਰਤਨ ਕੀਤਾ ਗਿਆ ਅਤੇ ਕੀਰਤਨ ਦੀ ਸਮਾਪਤੀ ਉਪਰੰਤ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਦਵਿੰਦਰ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੇ ਸੰਦਰਭ ਵਿੱਚ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ 1699 ਦੀ ਵਿਸਾਖੀ ਵਾਲੇ ਦਿਨ ਖ਼ਾਲਸਾ ਸਾਜਣਾ ਦੀ ਘਟਨਾ ਕੋਈ ਅਚਨਚੇਤੀ ਵਾਪਰਿਆ ਅਲੌਕਿਕ ਵਰਤਾਰਾ ਨਹੀਂ ਸਗੋਂ ਲੰਬੀ ਘਾਲਣਾ ਦਾ ਪ੍ਰਤੀਫਲ ਸੀ। ਜਿਸ ਦਾ ਆਰੰਭ ਬਾਬਾ ਫਰੀਦ ਦੇ ਬਾਣੀ ਤੋਂ ਹੀ ਹੋ ਜਾਂਦਾ ਹੈ ਜੋ ਕਿ ਹੋਰ ਭਗਤਾਂ ਅਤੇ ਗੁਰੂ ਸਾਹਿਬਾਨ ਦੀ ਰਹਿਨੁਮਾਈ ਵਿੱਚ ਆਪਣੀ ਸੰਪੂਰਨਤਾ ਨੂੰ ਹਾਸਿਲ ਕਰਦਾ ਹੈ। ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਖ਼ਾਲਸਾ ਕਾਲਜ ਪਟਿਆਲਾ ਨੇ ਇਸ ਮੌਕੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਪੰਜ ਪਿਆਰਿਆਂ ਦੇ ਨਾਮ ਵੀ ਵਿਸ਼ੇਸ਼ ਅਰਥਾਂ ਦੇ ਧਾਰਨੀ ਹਨ ਜੋ ਕਿ ਧਰਮ ਨਾਲ ਸਬੰਧਤ ਵਰਤਾਰੇ ਨੂੰ ਵਿਸ਼ੇਸ਼ ਅਰਥਾਂ ਰਾਹੀਂ ਪ੍ਰਗਟ ਕਰਦੇ ਹਨ। ਇਸ ਮੌਕੇ ਉਨ੍ਹਾਂ ਸ਼ਬਦ ਗੁਰੂ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸ਼ਬਦ ਗੁਰੂ ਦੇ ਲੜ ਲੱਗ ਕੇ ਹੀ ਸਿੱਖ ਜਗਤ ਅਜੋਕੇ ਸਮੇਂ ਵਿੱਚ ਆਪਣੀਆਂ ਰਾਹਾਂ ਨੂੰ ਸੁਖਾਲਾ ਬਣਾ ਸਕਦਾ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।
Punjab Bani 15 April,2024
ਡਾ:ਅੰਬੇਡਕਰ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਉਮੜਿਆਂ ਲੋਕਾਂ ਦਾ ਸੈਲਾਬ
ਡਾ:ਅੰਬੇਡਕਰ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਉਮੜਿਆਂ ਲੋਕਾਂ ਦਾ ਸੈਲਾਬ ਪਟਿਆਲਾ (14.04.24) ਡਾਕਟਰ ਬੀ.ਆਰ.ਅੰਬੇਡਕਰ ਇੰਮਪਲਾਈਜ ਅਤੇ ਸ਼ੋਸ਼ਲ ਵੈਲਫੇਅਰ ਐਸ਼ੋਸ਼ੀਏਸ਼ਨ, ਪਟਿਆਲਾ ਵੱਲੋ ਸ਼ੁਸ਼ੀਲ ਪੈਲੇਸ ਪਟਿਆਲਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ:ਬੀ.ਆਰ.ਅੰਬੇਡਕਰ ਜੀ ਦਾ 133ਵਾ ਜਨਮ ਦਿਵਸ਼ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ਼ੋਸੀਏਸ਼ਨ ਦੇ ਆਗੂਆਂ ਸ੍ਰੀ ਜਰਨੈਲ ਸਿੰਘ, ਸ੍ਰੀ ਅਵਤਾਰ ਸਿੰਘ ਕੈਂਥ, ਇੰਜ: ਆਰ.ਐਸ.ਬੰਗੜ, ਇੰਜ: ਬਲਵੰਤ ਕੁਮਾਰ, ਹੁਸ਼ਿਆਰ ਚੰਦ, ਸੋਹਣ ਸਿੰਘ, ਸਵਰਨ ਸਿੰਘ ਬੰਗਾਂ, ਇੰਜ: ਹਰਦੀਪ ਸਿੰਘ, ਇੰਜ: ਆਰ.ਐਸ.ਸਿਆਣ ਵੱਲੋ ਦੱਸਿਆ ਗਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਾਬਾ ਸਾਹਿਬ ਜੀ ਦਾ ਜਨਮ ਦਿਵਸ ਐਸ਼ੋਸ਼ੀਏਸ਼ਨ ਵੱਲੋ ਪਟਿਆਲਾ ਜਿਲੇ ਦੀਆਂ ਲੱਗਭੱਗ ਸਾਰੀਆਂ ਸਮਾਜਿਕ, ਧਾਰਮਿਕ ਅਤੇ ਮੁਲਾਜ਼ਮ ਜੱਥੇਬੰਦੀਆਂ ਵੱਲੋ ਸਾਂਝੇ ਤੋਰ ਤੇ ਮਨਾਇਆ ਗਿਆ । ਡਾ: ਹਰਭਜਨ ਸਿੰਘ ਸਿੱਧੂ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਅਤੇ ਇੰਜ: ਦੇਸ਼ ਰਾਜ ਬੰਗੜ, ਮੁੱਖ ਇੰਜ/ਪੀਐਸਪੀਸੀਐਲ, ਸ੍ਰੀ ਮੋਹਣ ਸਿੰਘ, ਆਈ.ਐਫ.ਐਸ, ਸ੍ਰੀ ਸ਼ੁਸ਼ੀਲ ਕੁਮਾਰ, ਆਈ.ਪੀ.ਐਸ, ਸ੍ਰੀ ਵਿਨੋਦ ਕੁਮਾਰ ਗਾਗਟ, ਡੀਡੀਪੀਓ, ਸ੍ਰੀ ਦਰਸ਼ਨ ਸਿੰਘ ਸਿੱਧੂ ਸਾਬਕਾ ਤਹਿਸੀਲਦਾਰ, ਸ੍ਰੀ ਨਾਜ਼ਰ ਸਿੰਘ ਸਾਬਕਾ ਜੁਆਇੰਟ ਕਮਿਸ਼ਨਰ ਸਪੈਸ਼ਲ ਗੈਸਟ ਵਜੋ ਸ਼ਾਮਲ ਹੋਏ ਅਤੇ ਬਾਬਾ ਸਾਹਿਬ ਦੀ ਜੀਵਨੀ ਅਤੇ ਵਿਚਾਰਧਾਰਾ ਤੇ ਖੁੱਲ ਕੇ ਚਰਚਾ ਕੀਤੀ ਗਈ । ਵਿਸ਼ੇਸ਼ ਤੌਰ ਤੇ ਪਹੁੰਚੇ ਮਿਸ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਵਿੱਚੋ ਨਰਿੰਦਰ ਸਿੰਘ ਕਲਸੀ,ਸ੍ਰੀ ਨਰੇਸ ਕੁਮਾਰ ਗਾਟ, ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਅਮਰਜੀਤ ਸਿੰਘ ਬਾਗੀ, ਲਛਮਣ ਸਿੰਘ ਨਬੀਪੁਰ, ਹਰਮੇਸ਼ ਹਿਆਣਾ, ਨਾਰੰਗ ਸਿੰਘ, ਕਮਲਜੀਤ ਸਿੰਘ, ਬਲਜੀਤ ਸਿੰਘ ਬਿੱਟੂ, ਅਸ਼ੋਕ ਕੁਮਾਰ ਅਹੀਰ, ਸੁਖਵਿੰਦਰ ਸਿੰਘ ਸੁੱਖਾ, ਮੇਜਰ ਸਿੰਘ ਪੀਆਰਟੀਸੀ, ਜਸਵਿੰਦਰ ਸਿੰਘ ਚੱਪੜ, ਸੋਨੀ ਗਿੱਲ, ਮੇਲਾ ਸਿੰਘ, ਅਮਰਜੀਤ ਸਿੰਘ ਡੀਈਓ, ਇੰਜ: ਨਿਰਮਲ ਸਿੰਘ ਲੰਗ, ਜਸਵੀਰ ਸਿੰਘ ਰੁੜਕੀ, ਸਤਵਿੰਦਰ ਸਿੰਘ ਕਾਲਾ, ਰਾਜਿੰਦਰ ਸਿੰਘ, ਰਣਜੀਤ ਜੀਤੀ, ਪੀ੍ਰਤ ਕਾਸ਼ੀ, ਕੁੱਕੂ ਰਾਮ, ਦਰਸ਼ਨ ਸਿੰਘ ਸਨੋਰ, ਸਿਮਰਨਦੀਪ ਕੌਰ, ਜਸਕਰਨ ਸਿੰਘ ਕੈਂਥ, ਪੁਸ਼ਪਿੰਦਰ ਸਿੰਘ ਬੰਗੜ, ਗੋਰਮਾ, ਪਿ੍ਰੰੰਸ, ਹਰਜੀਤ ਕੋਰ, ਕੁਲਵੰਤ ਸਿੰਘ ਨਾਰੀਕੇ, ਅਮਰਜੀਤ ਸਿੰਘ ਘੱਗਾ, ਡਾ:ਗਗਨਦੀਪ ਥਾਪਰਵਾਲ, ਮਦਨ ਸਿੰਘ ਆਦਿ ਵੱਲੋ ਬਾਬਾ ਸਾਹਿਬ ਬਾਰੇ ਵਿਚਾਰ ਪ੍ਰਗਟ ਕੀਤੇ ਗਏ । ਪੰਜਾਬ ਦੇ ਮਸ਼ਹੂਰ ਗਾਇਕ ਸ੍ਰੀ ਬਹਾਦਰ ਬੇਤਾਬ ਅਤੇ ਸ੍ਰੀ ਗੁਰਮੁੱਖ ਸਿੰਘ ਰੁੜਕੀ ਵੱਲੋ ਬਾਬਾ ਸਾਹਿਬ ਤੇ ਗੀਤ ਗਾ ਕੇ ਦਰਸਕਾਂ ਦਾ ਮਨੋਰੰਜਨ ਕੀਤਾ ਗਿਆ ਅਤੇ ਵੱਖ ਵੱਖ ਪਿੰਡਾਂ ਵਿਚੋ ਆਏ ਸਕੂਲ ਦੇ ਬੱਚਿਆ ਵੱਲੋ ਸਕਿੱਟ, ਗਿੱਧਾ ਅਤੇ ਭੰਗੜੇ ਪਾਏ ਗਏ ।
Punjab Bani 15 April,2024
ਪ੍ਰਧਾਨਮੰਤਰੀ ਮੋਦੀ ਅਤੇ ਰਾਸ਼ਰਪਤੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁਲ ਕੀਤੇ ਭੇਟ
ਪ੍ਰਧਾਨਮੰਤਰੀ ਮੋਦੀ ਅਤੇ ਰਾਸ਼ਰਪਤੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁਲ ਕੀਤੇ ਭੇਟ ਨਵੀਂ ਦਿੱਲੀ, 14 ਅਪਰੈਲ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦੀ ਜੈਅੰਤੀ ’ਤੇ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੇਂਦਰੀ ਮੰਤਰੀ, ਸੰਸਦ ਮੈਂਬਰ, ਸਾਬਕਾ ਸੰਸਦ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।
Punjab Bani 14 April,2024
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ 'ਆਪ' ਸਰਕਾਰ ਨੇ ਮੁਗਲਾਂ ਤੋਂ ਵੱਧ ਮਚਾਈ ਲੁੱਟ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਚੋਣ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਮੇਰੇ ਅਤੇ ਲੁਟੇਰੇ ਵਰਗ ਵਿੱਚ ਸਿੱਧੀ ਟੱਕਰ ਹੋਵੇਗੀ। ਇੱਕ ਪਾਸੇ ਉਹ ਲੋਕ ਹਨ ਜੋ ਇੱਥੋਂ ਦੇ ਭੋਲੇ-ਭਾਲੇ ਲੋਕਾਂ ਦਾ ਇਸਤੇਮਾਲ ਕਰਕੇ ਸੱਤਾ ਦਾ ਸੁੱਖ ਭੋਗ ਰਹੇ ਹਨ, ਮੌਕਾ ਆਉਣ ’ਤੇ ਪੱਖ ਬਦਲਦੇ ਰਹੇ ਹਨ, ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਲਈ ਕੁਰਬਾਨੀਆਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਨ. ਕੇ. ਸ਼ਰਮਾ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ। ਇੱਥੇ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਦੋ ਮਹਾਨ ਸਿਆਸਤਦਾਨਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਸਰਦਾਰ ਬਾਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਅਤੇ ਜਨਤਾ ਪ੍ਰਤੀ ਜਵਾਬਦੇਹੀ ਦੇ ਸਿਧਾਂਤ 'ਤੇ ਰਾਜਨੀਤੀ ਕੀਤੀ ਹੈ। ਸਵਰਗੀ ਗੁਰਚਰਨ ਸਿੰਘ ਟੌਹੜਾ ਨੇ ਧਰਮ ਦਾ ਆਸਰਾ ਲੈ ਕੇ ਸਾਫ਼-ਸੁਥਰੀ ਰਾਜਨੀਤੀ ਕਰਨ ਦਾ ਸੰਦੇਸ਼ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਕਿਹਾ ਕਿ ਸਾਲ 1992 ਵਿੱਚ ਮਰਹੂਮ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਐਂਟਰੀ ਦਿੱਤੀ, ਉਦੋਂ ਤੋਂ ਲੈ ਕੇ ਅੱਜ ਤੱਕ ਉਹ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਰਹੇ ਹਨ। ਕਦੇ ਦਲਬਦਲ ਨਹੀਂ ਕੀਤਾ । ਜਿੰਨਾ ਚਿਰ ਉਹ ਰਾਜਨੀਤੀ ਕਰਨਗੇ, ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨਗੇ। ਐਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਇੱਕ ਪਾਸੇ ਪੰਜਾਬੀਆਂ ਦਾ ਆਪਣਾ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਸਮਾਜ ਦੇ ਕਮੇਰੇ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਟੇਰੀ ਜਮਾਤ ਹੈ। ਇਸ ਪਾਰਟੀ ਦੀ ਸਰਕਾਰ ਨੇ ਲੁੱਟ-ਖਸੁੱਟ ਦੇ ਮਾਮਲੇ ਵਿੱਚ ਮੁਗਲ ਸ਼ਾਸਕਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਸਮੂਹ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਅਤੇ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਟਿਆਲਾ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ. ਐਲ. ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਐਨ. ਕੇ. ਸ਼ਰਮਾ ਦੇ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ. ਐਸ. ਪੀ. ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ, ਜਦਕਿ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਪੀ.ਏ.ਸੀ. ਮੈਂਬਰ ਜਗਰੂਪ ਸਿੰਘ ਚੀਮਾ ਤੇ ਸੁਖਵਿੰਦਰਪਾਲ ਸਿੰਘ ਮਿੰਟਾ, ਯੂਥ ਆਗੂ ਗੁਰਲਾਲ ਸਿੰਘ ਭੰਗੂ, ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ, ਆਕਾਸ਼ ਬਾਕਸਰ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿੰਘ ਵਿਰਕ, ਜਸਵੀਰ ਸਿੰਘ ਜੱਸੀ, ਵਿਕਰਮ ਸਿੰਘ ਚੌਹਾਨ, ਪਰਮਿੰਦਰ ਸ਼ੋਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਪਹੁੰਚੇ ਹੋਏ ਸਨ।
Punjab Bani 14 April,2024
ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ
ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ ਪ੍ਰਭੂ ਸ੍ਰੀਰਾਮ ਦੇ ਨਾਨਕੇ ਘਰ ਨੂੰ ਕਾਂਗਰਸ, ਭਾਜਪਾ ਤੇ ਆਪ ਨੇ ਧਾਰਮਿਕ ਕੇਂਦਰ ਵਜੋਂ ਉਭਾਰਨ ਦਾ ਯਤਨ ਨਹੀਂ ਕੀਤਾ ਪਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਇਸਨੂੰ ਵੱਡੇ ਧਾਰਮਿਕ ਕੇਂਦਰ ਵਜੋਂ ਉਭਾਰਾਂਗੇ ਪਟਿਆਲਾ, 14 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਪ੍ਰਭੂ ਸ੍ਰੀ ਰਾਮ ਦੇ ਨਾਨਕ ਅਸਥਾਨ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋ਼ ਉਭਾਰਿਆ ਜਾਵੇਗਾ। ਅੱਜ ਇਥੇ ਮਾਤਾ ਕੌਸ਼ਲਿਆ ਜੀ ਮੰਦਿਰ ਘੜਾਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਉਹ ਪ੍ਰਭੁ ਰਾਮ ਜੀ ਤੋਂ ਆਸ਼ੀਰਵਾਦ ਲੈਣ ਵਾਸਤੇ ਘੜਾਮ ਆਏ ਹਨ। ਉਹਨਾਂ ਕਿਹਾ ਕਿ ਇਹ ਹਿੰਦੂ ਭਾਈਚਾਰੇ ਦਾ ਬਹੁਤ ਵੱਡਾ ਤੀਰਥ ਅਸਥਾਨ ਹੈ। ਉਹਨਾਂ ਕਿਹਾ ਕਿ ਇਥੇ ਮਾਤਾ ਕੁਸ਼ਲਿਆ ਜੀ ਦੇ ਪੇਕੇ ਹਨ ਅਤੇ ਦਸ਼ਰਥ ਜੀ ਦੀ ਬਰਾਤ ਇਥੇ ਆਈ ਸੀ। ਉਹਨਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪ੍ਰਨੀਤ ਕੌਰ ਚਾਰ ਵਾਰ ਐਮ ਪੀ ਰਹੇ ਅਤੇ ਹੁਣ ਪ੍ਰਭੂ ਰਾਮ ਦੇ ਨਾਂ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਰ ਹਿੰਦੋਸਤਾਨ ਦੇ ਇੰਨੇ ਵੱਡੇ ਅਸਥਾਨ ਨੂੰ ਉਹਨਾਂ ਅਣਡਿੱਠ ਕੀਤਾ ਜੋ ਕਿ ਅਯੁੱਧਿਆ ਵਾਂਗੂ ਬਹੁਤ ਵੱਡਾ ਅਸਥਾਨ ਹੈ। ਉਹਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਕ੍ਰਿਪਾ ਕਰਨਗੇ ਤਾਂ ਅਸੀਂ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਸ ਅਸਥਾਨ ਨੂੰ ਕੌਮਾਂਤਰੀ ਪੱਧਰ ’ਤੇ ਆਸਥਾ ਦੇ ਵੱਡੇ ਕੇਂਦਰ ਵਜੋਂ ਉਭਾਰਾਂਗੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਲਵ ਕੁਸ਼ ਜੀ ਦੇ ਅਸਥਾਨ ਦੀ ਯਾਦਗਾਰ ਉਸਾਰੀ, ਗੁਰੂ ਰਵੀਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਦੇ ਸਥਾਨ ਵਾਸਤੇ ਪ੍ਰਾਜੈਕਟ ਬਣਾਇਆ ਤੇ ਹੋਰ ਅਨੇਕਾਂ ਯਾਦਗਾਰਾਂ ਦੀ ਉਸਾਰੀ ਕਰਵਾਈ। ਉਹਨਾਂ ਕਿਹਾ ਕਿ ਪਰਮਾਤਮਾ ਬਖਸ਼ਿਸ਼ ਕਰੇਗਾ ਤਾਂ ਅਸੀਂ 400 ਕਰੋੜ ਰੁਪਏ ਇਸ ਅਸਥਾਨ ’ਤੇ ਲਗਾ ਕੇ ਇਸਨੂੰ ਵੱਡੇ ਆਸਥਾ ਦੇ ਕੇਂਦਰ ਵਜੋਂ ਉਭਾਰਾਂਗੇ। ਇਸ ਭਗਵਾਨ ਸ਼ਿਵ ਸ਼ੰਕਰ ਵੀ ਆਏ ਸਨ। ਉਹਨਾਂ ਕਿਹਾ ਕਿ ਅਸੀਂ ਹਿੰਮਤ ਕਰ ਕੇ ਇਸ ਪਾਵਨ ਪਵਿੱਤਰ ਅਸਥਾਨ ਨੂੰ ਤਿਆਰ ਕਰਾਵਾਂਗੇ।
Punjab Bani 14 April,2024
ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ
ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ - ਪੰਜਾਬ ਪੁਲਿਸ ਆਗਾਮੀ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 42 ਐਫਆਈਆਰਜ਼ ਦਰਜ; 222 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ - 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, ਭਾਰੀ ਮਾਤਰਾ ਵਿੱਚ ਜਾਇਜ਼ ਤੇ ਨਜਾਇਜ਼ ਸ਼ਰਾਬ ਬਰਾਮਦ - ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 200 ਵਾਹਨਾਂ ਦੇ ਕੀਤੇ ਚਲਾਨ ਅਤੇ 22 ਨੂੰ ਕੀਤਾ ਕਾਬੂ - ਇਸ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ 'ਤੇ ਚੌਕਸੀ ਰੱਖਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-VI' ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਗਜ਼ਟਿਡ ਅਫ਼ਸਰਾਂ/ਐਸਐਚਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜਿਟ ਪੁਆਇੰਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ 'ਓਪੀਐਸ ਸੀਲ-VI' ਦੇ ਹਿੱਸੇ ਵਜੋਂ ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਨਿੱਜੀ ਤੌਰ 'ਤੇ ਕੁਝ ਨਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸੰਪਰਕ ਕਰਕੇ ਸਾਂਝੇ ਨਾਕੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ 220 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਵਧੀਆ ਤਾਲਮੇਲ ਨਾਲ ਨਾਕੇ ਲਗਾਏ ਗਏ। ਜ਼ਿਕਰਯੋਗ ਹੈ ਕਿ ਇਹਨਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਇਆ ਜਾਵੇ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 5137 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਦੇ ਚਲਾਨ ਕੀਤੇ ਗਏ ਅਤੇ 22 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸ਼ਟੀ ਵੀ ਕੀਤੀ ਗਈ। ਦੱਸਣਯੋਗ ਹੈ ਕਿ ਪੁਲਿਸ ਨੇ 44 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 42 ਐਫਆਈਆਰਜ਼ ਵੀ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਕੋਲੋਂ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, 228 ਲੀਟਰ ਨਾਜਾਇਜ਼ ਸ਼ਰਾਬ, 175 ਲੀਟਰ ਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਨ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 222 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਦੀ ਚੌਕਸੀ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
Punjab Bani 14 April,2024
ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ
ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਕੀਤੀ ਗਈ ਗੋਲੀਬਾਰੀ ਮੁੰਬਈ, 14 ਅਪਰੈਲ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਅੱਜ ਤੜਕੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਮਗਰੋਂ ਪੁਲੀਸ ਨੇ ਉਸ ਦੀ ਰਿਹਾਇਸ਼ ਦੇ ਬਾਹਰ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਂਦਰਾ ਇਲਾਕੇ ਵਿੱਚ ਸਥਿਤ ‘ਗਲੈਕਸੀ ਅਪਾਰਟਮੈਂਟਸ’ ਬਾਹਰ ਸਵੇਰੇ ਲਗਪਗ 5 ਵਜੇ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਇਸ ਇਮਾਰਤ ਵਿੱਚ ਅਦਾਕਾਰ ਸਲਮਾਨ ਖਾਨ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਲਮਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲੀਸ ਹਮਲਾਵਰਾਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਸਬੂਤ ਇਕੱਠ ਕਰਨ ਲਈ ਸਥਾਨਕ ਪੁਲੀਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਇੱਕ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਮੌਕੇ ਅਦਾਕਾਰ ਘਰ ਵਿੱਚ ਸੀ ਜਾਂ ਨਹੀਂ, ਇਸ ਸਬੰਧੀ ਪੁਲੀਸ ਅਤੇ ਸਲਮਾਨ ਦੇ ਪਰਿਵਾਰ ਵੱਲੋਂ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਗਿਆ ਹ।
Punjab Bani 14 April,2024
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ ਨਵੀਂ ਦਿੱਲੀ, 14 ਅਪਰੈਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ।
Punjab Bani 14 April,2024
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ ਜਲੰਧਰ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਮੁਤਾਬਕ ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਗੁਰਚਰਨ ਸਿੰਘ ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਪਾਰਟੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥਕ ਮਾਮਲਿਆ ਨੂੰ ਨਾ ਸਮਝਣ ਦੇ ਦੋਸ਼ ਵੀ ਲਾਏ ਹਨ।
Punjab Bani 14 April,2024
ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ
ਯੁੱਧ : ਇਰਾਨ ਨੇ ਦਾਗੀਆਂ ਇਜਰਾਈਲ ਉਪਰ ਮਿਜਾਈਲਾਂ ਯੇਰੂਸ਼ਲਮ, 14 ਅਪਰੈਲ ਇਰਾਨ ਨੇ ਅਚਾਨਕ ਕਦਮ ਚੁੱਕਦਿਆਂ ਅੱਜ ਤੜਕੇ ਇਜ਼ਰਾਈਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਉੱਤੇ ਸੈਂਕੜੇ ਡਰੋਨ, ਬੈਲਿਸਟਿਕ ਮਿਜ਼ਾਈਲਾਂ ਅਤੇ ਕਰੂਜ਼ ਮਿਜ਼ਾਈਲਾਂ ਦਾਗ਼ੀਆਂ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ ਕਿ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਗਈਆਂ, ਜਿਨ੍ਹਾਂ ਵਿੱਚੋਂ 99 ਫੀਸਦੀ ਹਵਾ ਵਿੱਚ ਹੀ ਨਸ਼ਟ ਕਰ ਦਿੱਤੀਆਂ ਗਈਆਂ। ਇਰਾਨ ਦੇ ਇਸ ਹਮਲੇ ਨੇ ਪੱਛਮੀ ਏਸ਼ੀਆ ਨੂੰ ਖੇਤਰੀ ਜੰਗ ਦੇ ਮੁਹਾਣੇ ’ਤੇ ਧੱਕ ਦਿੱਤਾ ਹੈ। ਹਮਲੇ ਮਗਰੋਂ ਇਜ਼ਰਾਈਲ ਵਿੱਚ ਹਰ ਪਾਸੇ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੀਰੀਆ ਵਿੱਚ ਪਹਿਲੀ ਅਪਰੈਲ ਨੂੰ ਹਵਾਈ ਹਮਲੇ ਵਿੱਚ ਇਰਾਨੀ ਸਫ਼ਾਰਤਖਾਨੇ ਵਿੱਚ ਦੋ ਇਰਾਨੀ ਜਨਰਲਾਂ ਦੇ ਮਾਰੇ ਜਾਣ ਮਗਰੋਂ ਬਦਲਾ ਲੈਣ ਦੀ ਸਹੁੰ ਖਾਧੀ ਸੀ। ਇਰਾਨ ਨੇ ਇਸ ਹਮਲੇ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਹਾਲਾਂਕਿ ਇਜ਼ਰਾਈਲ ਨੇ ਇਸ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਮਰੀਕਾ, ਸੰਯੁਕਤ ਰਾਸ਼ਟਰ, ਫਰਾਂਸ, ਬਰਤਾਨੀਆ ਆਦਿ ਦੇਸ਼ਾਂ ਨੇ ਇਰਾਨ ਦੇ ਇਜ਼ਰਾਈਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲ ਪ੍ਰਤੀ ਅਮਰੀਕਾ ਦੀ ‘ਮਜ਼ਬੂਤ ਵਚਨਬੱਧਤਾ’ ਨੂੰ ਦੁਹਰਾਉਂਦਿਆਂ ਸਥਿਤੀ ’ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਜੀ-7 ਦੇਸ਼ਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ।
Punjab Bani 14 April,2024
ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ
ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ ਮੁਸ਼ਕਲਾਂ ਦੇ ਬਾਵਜੂਦ ਵੱਡੀ ਗਿਣਤੀ 'ਚ ਪਹੁੰਚੇ ਸਮਾਣਾ ਦੇ ਵਰਕਰਾਂ ਦਾ ਦਿਲੋਂ ਧੰਨਵਾਦ: ਐਮ ਪੀ ਪਟਿਆਲਾ ਸਮਾਣਾ, 14 ਅਪ੍ਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਦੀ ਪ੍ਰਸ਼ੰਸਾ ਕੀਤੀ। ਸ਼੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਭਾਰਤੀ ਜਨਤਾ ਪਾਰਟੀ ਦੇ ਚੋਣ ਮੈਨੀਫ਼ੈਸਟੋ ਦੀ ਸ਼ਲਾਘਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਨਾ ਕੇਵਲ ਪਿਛਲੇ 10 ਸਾਲਾਂ ਵਿੱਚ ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਗੱਲਾਂ ਦਾ ਪ੍ਰਤੀਬਿੰਬ ਹੈ, ਸਗੋਂ ਇਹ ਆਉਣ ਵਾਲੇ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਾਰੇ ਕਦਮਾਂ ਨੂੰ ਵੀ ਦਰਸਾਉਂਦਾ ਹੈ। ਇਹ ਅਸਲ ਵਿੱਚ ਇੱਕ ਦੂਰਦਰਸ਼ੀ ਮੈਨੀਫੈਸਟੋ ਹੈ ਜੋ ਭਾਰਤ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੋਦੀ 3.0 ਸਰਕਾਰ ਸਮਾਜ ਦੇ ਸਾਰੇ ਵਰਗਾਂ, ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ।" ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਮੋਦੀ ਜੀ ਦੇ ਜੋ ਵੀ ਵਾਅਦੇ ਕਰਦੇ ਹਨ, ਉਹ ਉਨ੍ਹਾਂ ਦੇ ਸੰਕਲਪ ਹੁੰਦੇ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਨੂੰ ਪੂਰਾ ਕਰਦੇ ਹਨ। ਭਗਵੰਤ ਮਾਨ ਦੀ ਸਰਕਾਰ ਸਿਰਫ ਇਸ਼ਤਿਹਾਰਾਂ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲ ਜੀਵਨ ਵਿੱਚ ਪੰਜਾਬ ਬਹੁਤ ਸਾਰੇ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ। ਉਹ ਵਾਰ-ਵਾਰ ਕਰਜ਼ੇ ਲੈ ਰਹੇ ਹਨ ਅਤੇ ਸਾਡੀ ਜਨਤਾ ਦਾ ਪੈਸਾ ਦੂਜੇ ਸੂਬਿਆਂ ਵਿੱਚ ਆਪਣੀ ਪਾਰਟੀ ਨੂੰ ਵਧਾਉਣ ਲਈ ਵਿੱਚ ਬਰਬਾਦ ਕਰ ਰਹੇ ਹਨ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਕ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਹੈ।" ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਨੌਜਵਾਨ ਸਾਡਾ ਭਵਿੱਖ ਹਨ, ਇਹ ਤੁਹਾਡਾ ਕੰਮ ਹੈ ਕਿ ਹੁਣ ਬਹੁਤ ਸਮਝਦਾਰੀ ਨਾਲ ਚੋਣ ਕਰੋ, ਤੁਸੀਂ ਕਿਹੜੀ ਪਾਰਟੀ ਨੂੰ ਵੋਟ ਪਾਉਣ ਜਾ ਰਹੇ ਹੋ। ਇੰਡੀਆ ਗਠਜੋੜ ਜਾਂ ਹੋਰ ਵਿਰੋਧੀ ਪਾਰਟੀਆਂ 'ਚ ਲੀਡਰਸ਼ਿਪ ਹੁਨਰ ਦੀ ਘਾਟ ਹੈ। ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਸਾਡੇ ਨੌਜਵਾਨਾਂ ਲਈ ਬਿਹਤਰ ਭਵਿੱਖ ਯਕੀਨੀ ਬਣਾ ਸਕਦੀ ਹੈ।" ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ, ''ਮੈਂ ਤੁਹਾਡੇ ਵਿੱਚੋਂ ਹਰੇਕ ਦਾ ਬਹੁਤ-ਬਹੁਤ ਧੰਨਵਾਦ ਕਰਦੀ ਹਾਂ ਕਿ ਤੁਸੀਂ ਦੂਜਿਆਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇੱਥੇ ਆਏ।" ਭਾਜਪਾ ਦੇ ਮੀਤ ਪ੍ਰਧਾਨ ਬਿਕਰਮ ਚੀਮਾ ਨੇ ਕਿਹਾ, "ਸਾਡੇ ਮਾਣਯੋਗ ਨਰੇਂਦਰ ਮੋਦੀ ਜੀ ਨੇ ਪਿਛਲੇ 10 ਸਾਲਾਂ ਵਿੱਚ, ਖ਼ਾਸਕਰ ਸਾਡੀਆਂ ਔਰਤਾਂ ਲਈ ਕੁਝ ਇਤਿਹਾਸਕ ਕਦਮ ਚੁੱਕੇ ਹਨ। ਮੋਦੀ ਜੀ ਦੀ ਮਜ਼ਬੂਤ ਲੀਡਰਸ਼ਿਪ ਕਾਰਨ ਹੀ ਤਿੰਨ ਤਲਾਕ ਦੇ ਕਾਨੂੰਨ ਨੇ ਅਨੇਕ ਔਰਤਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਰੋਜ਼ਾਨਾ ਹੱਤਿਆਵਾਂ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਪੂਰੀ ਤਰ੍ਹਾਂ ਅਰਾਜਕਤਾ ਵੱਲ ਧੱਕ ਦਿੱਤਾ ਹੈ।" ਹਰਜਿੰਦਰ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿਚ ਵਰਕਰਾਂ ਨੂੰ ਅਪੀਲ ਕੀਤੀ ਕਿ "ਮੈਂ ਤੁਹਾਨੂੰ ਸਾਰਿਆਂ ਨੂੰ ਪਟਿਆਲਾ ਅਤੇ ਪੰਜਾਬ ਦੀ ਖੁਸ਼ਹਾਲੀ ਨੂੰ ਵਾਪਸ ਲਿਆਉਣ ਲਈ ਇਕ ਵਾਰ ਫਿਰ ਮਹਾਰਾਣੀ ਸਾਹਿਬਾ ਨੂੰ ਚੁਣਨ ਲਈ ਬੇਨਤੀ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਫੇਰ ਸੰਸਦ ਮੈਂਬਰ ਵਜੋਂ ਚੁਣੇ ਜਾਣ 'ਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਜ਼ਰੂਰ ਬਣਾਉਣਗੇ ਅਤੇ ਉਹ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਸਾਡੇ ਜ਼ਿਲ੍ਹੇ ਨੂੰ ਬਹੁਤ ਸਾਰੇ ਉਦਯੋਗ ਅਤੇ ਰੁਜ਼ਗਾਰ ਦੇ ਮੌਕੇ ਮਿਲਣਗੇ।"
Punjab Bani 14 April,2024
ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ
ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪਰੈਲ ਤੋਂ ਬਾਅਦ ਵੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਜਾਂ ਦਿੱਲੀ ਸ਼ਰਾਬ ਘੁਟਾਲਾ ਕੇਸ ਵਿੱਚ ਰਾਹਤ ਮਿਲੇਗੀ ਜਾਂ ਨਹੀਂ, ਇਸ ਦਾ ਫੈਸਲਾ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਪ੍ਰਮਾਣਿਤ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
Punjab Bani 13 April,2024
ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ
ਪਾਕ ਵਿੱਚ ਅਤਵਾਦੀਆਂ ਨੇ 11 ਨੂੰ ਉਤਾਰਿਆ ਮੌਤ ਦੇ ਘਾਟ ਕਰਾਚੀ, 13 ਅਪਰੈਲ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਅਣਪਛਾਤੇ ਅਤਿਵਾਦੀਆਂ ਵੱਲੋਂ ਬੱਸ ’ਚ ਸਵਾਰ ਨੌਂ ਯਾਤਰੀਆਂ ਸਮੇਤ ਘੱਟੋ-ਘੱਟ 11 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਹੈ। ਪੁਲੀਸ ਨੇ ਦੱਸਿਆ ਕਿ ਹਥਿਆਰਬੰਦ ਵਿਅਕਤੀਆਂ ਨੇ ਨੋਸ਼ਕੀ ਜ਼ਿਲ੍ਹੇ ਵਿੱਚ ਹਾਈਵੇਅ ‘ਤੇ ਬੱਸ ਨੂੰ ਰੋਕਿਆ ਅਤੇ ਨੌਂ ਵਿਅਕਤੀਆਂ ਨੂੰ ਅਗਵਾ ਕਰ ਲਿਆ। ਇਨ੍ਹਾਂ ਨੌਂ ਵਿਅਕਤੀਆਂ ਦੀਆਂ ਲਾਸ਼ਾਂ ਬਾਅਦ ਵਿੱਚ ਪੁਲ ਦੇ ਨੇੜੇ ਪਹਾੜੀ ਖੇਤਰਾਂ ਵਿੱਚ ਗੋਲੀਆਂ ਦੇ ਵਿੰਨ੍ਹੀਆਂ ਮਿਲੀਆਂ।
Punjab Bani 13 April,2024
ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ
ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ ਜਲੰਧਰ, 13 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਬਣਾਇਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਵਲੋਂ ਹੀ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਲਿਆ ਜਾਂਦਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਜਗਜੀਤ ਸਿੰਘ ਛੜਬੜ ਕਰਨਗੇ। ਬਸਪਾ ਦੇ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਸ਼ਾਮਲ ਹਨ। ਸ੍ਰੀ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਤ ਹਨ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।
Punjab Bani 13 April,2024
ਐਸਐਚਓ ਤੇ ਚਲਾਈਆਂ ਗੋਲੀਆਂ, ਵਾਲ ਵਾਲ ਬਚੇ
ਐਸਐਚਓ ਤੇ ਚਲਾਈਆਂ ਗੋਲੀਆਂ, ਵਾਲ ਵਾਲ ਬਚੇ ਮੋਹਾਲੀ, 13 ਅਪਰੈਲ ਮੁਹਾਲੀ ਦੇ ਮਟੌਰ ਐੱਸਐੱਚਓ ਗੱਬਰ ਸਿੰਘ ਵੀਰਵਾਰ ਰਾਤ ਨੂੰ, ਜਦੋਂ ਰੂਪਨਗਰ ਜ਼ਿਲ੍ਹੇ ਦੇ ਕੁਰਾਲੀ-ਮੋਰਿੰਡਾ ਰੋਡ ‘ਤੇ ਪਿੰਡ ਧਿਆਨਪੁਰਾ ਨੇੜੇ ਆਪਣੀ ਸਕਾਰਪੀਓ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ’ਚ ਉਹ ਵਾਲ-ਵਾਲ ਬਚ ਗਏ। ਐੱਸਐੱਚਓ ਦੀ ਜਾਨ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬੁਲੇਟ ਪਰੂਫ਼ ਗੱਡੀ ਮੁਹੱਈਆ ਕਰਵਾਈ ਗਈ ਹੈ। ਰੋਪੜ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਵੀਰਵਾਰ ਰਾਤ ਕਰੀਬ 11 ਵਜੇ ਕੁਝ ਅਣਪਛਾਤਿਆਂ ਨੇ ਮਟੌਰ ਦੇ ਐਸਐਚਓ ‘ਤੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲੀ ਉਨ੍ਹਾਂ ਦੀ ਗੱਡੀ ਦੀ ਖਿੜਕੀ ‘ਤੇ ਲੱਗੀ। ਘਟਨਾ ਤੋਂ ਬਾਅਦ ਅਧਿਕਾਰੀ ਨੇ ਪੁਲੀਸ ਨੂੰ ਸੂਚਿਤ ਕੀਤਾ ਅਤੇ ਥਾਣਾ ਭਗਵੰਤਪੁਰਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ।
Punjab Bani 13 April,2024
ਰਾਸ਼ਟਰਪਤੀ ਦਰੋਪਦੀ ਮੁਰਮੁ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ
ਰਾਸ਼ਟਰਪਤੀ ਦਰੋਪਦੀ ਮੁਰਮੁ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਨਵੀਂ ਦਿੱਲੀ, 13 ਅਪਰੈਲ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਸ਼ਹੀਦਾਂ ਦੀ ਦੇਸ਼ ਭਗਤੀ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ। ਅੱਜ ਦੇ ਦਿਨ 1919 ਵਿੱਚ ਬਰਤਾਨਵੀ ਫੌਜ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਬਸਤੀਵਾਦੀ ਸ਼ਾਸਨ ਨੂੰ ਜ਼ੁਲਮ ਕਰਨ ਦੀਆਂ ਸ਼ਕਤੀਆਂ ਦੇਣ ਵਾਲੇ ਰੋਲੇਟ ਐਕਟ ਦੇ ਵਿਰੁੱਧ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ ਸੀ।
Punjab Bani 13 April,2024
ਭਾਰਤ ਸਰਹਦ ਪਾਰ ਤੋ ਹੋਣ ਵਾਲੀ ਕਿਸੇਵੀ ਅਤਿਵਾਦੀ ਕਾਰਵਾਈ ਦਾ ਜਵਾਬ ਦੇਣ ਲਈ ਵਚਨਬਧ : ਐਸ ਜੈਸ਼ੰਕਰ
ਭਾਰਤ ਸਰਹਦ ਪਾਰ ਤੋ ਹੋਣ ਵਾਲੀ ਕਿਸੇਵੀ ਅਤਿਵਾਦੀ ਕਾਰਵਾਈ ਦਾ ਜਵਾਬ ਦੇਣ ਲਈ ਵਚਨਬਧ : ਐਸ ਜੈਸ਼ੰਕਰ ਮਹਾਰਾਸ਼ਟਰ, 13 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਹੱਦ ਪਾਰ ਤੋਂ ਹੋਣ ਵਾਲੀ ਕਿਸੇ ਵੀ ਅਤਿਵਾਦੀ ਕਾਰਵਾਈ ਦਾ ਜਵਾਬ ਦੇਣ ਲਈ ਵਚਨਬੱਧ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਕਿਉਂਕਿ ਅਤਿਵਾਦੀ ਨਿਯਮਾਂ ਨੂੰ ਨਹੀਂ ਮੰਨਦੇ, ਉਨ੍ਹਾਂ ਨੂੰ ਜੁਆਬ ਦੇਣ ਲਈ ਕੋਈ ਨਿਯਮ ਨਹੀਂ ਹੈ। ਸ੍ਰੀ ਜੈਸ਼ੰਕਰ ਨੇ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ‘ਤੇ 2008 ਦੇ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਜਵਾਬ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰੀ ਪੱਧਰ ‘ਤੇ ਬਹੁਤੀ ਚਰਚਾ ਦਾ ਕੋਈ ਅਰਥ ਨਹੀਂ ਨਿਕਲਿਆ ਕਿਉਂਕਿ ਇਹ ਮੰਨਿਆ ਜਾਂਦਾ ਸੀ ਕਿ ਪਾਕਿਸਤਾਨ ‘ਤੇ ਹਮਲੇ ਦੀ ਕੀਮਤ ਉਸ ’ਤੇ ਹਮਲਾ ਨਾ ਕਰਨ ਨਾਲੋਂ ਵੱਧ ਹੋਵੇਗੀ।
Punjab Bani 13 April,2024
ਕਿਸਾਨਾਂ ਨੇ ਕੀਤੀ ਹੰਸ ਰਾਜ ਹੰਸ ਵਿਰੁਧ ਨਾਅਰੇਬਾਜ਼ੀ
ਕਿਸਾਨਾਂ ਨੇ ਕੀਤੀ ਹੰਸ ਰਾਜ ਹੰਸ ਵਿਰੁਧ ਨਾਅਰੇਬਾਜ਼ੀ ਫਰੀਦਕੋਟ : ਫਰੀਦਕੋਟ ਤੋਂ ਭਾਜਪਾ ਉਮੀਦਵਾਰ ਨੂੰ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਕਾਰ ਰੋਕ ਕੇ ਹੰਸ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ। ਹੰਸ ਵਰਕਰਾਂ ਦੀ ਮੀਟਿੰਗ ਲਈ ਇੱਕ ਹੋਟਲ ਪੁੱਜੇ ਸਨ। ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਕਰ ਲਈਆਂ ਸਨ। ਜਿਵੇਂ ਹੀ ਹੰਸ ਦਾ ਕਾਫਲਾ ਮੀਟਿੰਗ ਵਾਲੀ ਥਾਂ 'ਤੇ ਪੁੱਜਾ ਤਾਂ ਪਹਿਲਾਂ ਕਿਸਾਨਾਂ ਨੇ ਗੱਡੀ ਰੋਕ ਕੇ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਕਿਸਾਨਾਂ ਨੂੰ ਹਟਾ ਦਿੱਤਾ, ਕਿਸਾਨਾਂ ਨੇ ਹੰਸ ਦੇ ਕਾਫਲੇ ਨੂੰ ਘੇਰ ਲਿਆ ਅਤੇ ਭਾਜਪਾ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਕਾਰਨ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ, ਪਰ ਉਸ ਮੋਰਚੇ ਨੂੰ ਖ਼ਤਮ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਸ਼ਰਤਾਂ ਮੰਨਣੀਆਂ ਪਈਆਂ। ਪਰ ਫਿਰ ਵੀ ਉਹ ਸ਼ਰਤਾਂ ਅੱਜ ਤੱਕ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ, ਉਲਟਾ ਜਦੋਂ ਕਿਸਾਨਾਂ ਨੇ ਮੁੜ ਦਿੱਲੀ ਜਾ ਕੇ ਆਪਣੀ ਮੰਗ ਨੂੰ ਯਾਦ ਕਰਾਉਣਾ ਚਾਹਿਆ ਤਾਂ ਉਨ੍ਹਾਂ ਨੂੰ ਹਰਿਆਣਾ ਦੀ ਸਰਹੱਦ 'ਤੇ ਰੋਕ ਕੇ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਵੇਂ ਉਹ ਕਿਸੇ ਹੋਰ ਦੇਸ਼ ਦੇ ਨਾਗਰਿਕ ਹੋਣ।
Punjab Bani 12 April,2024
13 ਅਪ੍ਰੈਲ ਵਾਲੇ ਦਿਨ ਮਹੱਤਵ ਪੂਰਨ ਘਟਨਾਵਾਂ ਵਾਪਰੀਆਂ : ਨਿਹੰਗ ਮੁਖੀ
13 ਅਪ੍ਰੈਲ ਵਾਲੇ ਦਿਨ ਮਹੱਤਵ ਪੂਰਨ ਘਟਨਾਵਾਂ ਵਾਪਰੀਆਂ : ਨਿਹੰਗ ਮੁਖੀ ਅੰਮ੍ਰਿਤਸਰ / 12 ਅਪ੍ਰੈਲ : 13 ਅਪ੍ਰੈਲ ਦੀ ਸਿੱਖ ਇਤਿਹਾਸ ਵਿੱਚ ਕੀ ਮਹੱਤਤਾ ਹੈ ਬਾਰੇ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਦੱਸਿਆ ਕਿ ਇਸ ਦਿਨ ਪੰਜ ਪ੍ਰਮੁੱਖ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਸਿੱਖਾਂ ਦੇ ਤੀਸਰੇ ਗੁਰੂ ਅਮਰਦਾਸ ਜੀ ਨੇ 13 ਅਪ੍ਰੈਲ ਨੂੰ ਵਿਸਾਖੀ ਮਨਾਉਣੀ ਕੀਤੀ ਅਤੇ 13 ਅਪ੍ਰੈਲ 1649 ਨੂੰ ਦਸਮ ਪਿਤਾ ਨੇ ਖਾਲਸੇ ਦੀ ਸਾਜਨਾ ਇਸੇ ਦਿਹਾੜੇ ਤੇ ਕੀਤੀ। ਉਨ੍ਹਾਂ ਕਿਹਾ 13 ਅਪ੍ਰੈਲ ਵਾਲੇ ਦਿਨ ਹੀ ਜਲ੍ਹਿਆਵਾਲੇ ਬਾਗ਼ ਵਿੱਚ ਜਨਰਲ ਅਡਵਾਇਡਰ ਦੇ ਹੁਕਮ ਤੇ ਨਿਹੱਥੇ ਲੋਕਾਂ ਤੇ ਅੰਨੇ੍ਹਵਾਹ ਗੋਲੀ ਚਲਾਈ ਗਈ ਤੇ ਦੁਖਦਾਈ ਇਤਿਹਾਸਕ ਕਾਂਡ ਵਾਪਰਿਆ ਸੀ। 13 ਅਪ੍ਰੈਲ 1978 ਨੂੰ ਹੀ ਨਿਰੰਕਾਰੀਆਂ ਵੱਲੋਂ 13 ਸਿੰਘ ਅੰਮ੍ਰਿਤਸਰ ਵਿਖੇ ਸ਼ਹੀਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਅਨੇਕਾਂ ਹੀ ਹੋਰ ਕਈ ਘਟਨਾਵਾਂ ਹਨ ਜੋ ਇਸੇ ਦਿਨ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਇਨ੍ਹਾਂ ਦਿਹਾੜਿਆਂ ਨੂੰ ਚੜ੍ਹਦੀਕਲਾ ‘ਚ ਮਨਾਉਣਾ ਚਾਹੀਦਾ ਹੈ।
Punjab Bani 12 April,2024
ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ
ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ ਬੀਕਾਨੇਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀ ਹਰ ਘਰ ਦੀ ਔਰਤ ਦੇ ਖਾਤੇ ਵਿੱਚ ਇੱਕ ਸਾਲ ਵਿੱਚ 1 ਲੱਖ ਰੁਪਏ ਭੇਜੇ ਜਾਣਗੇ, ਜਿਸ ਦੀ ਰਾਸ਼ੀ ਹਰ ਮਹੀਨੇ 8500 ਰੁਪਏ ਹੋਵੇਗੀ। ਰਾਹੁਲ ਗਾਂਧੀ ਨੇ ਰਾਜਸਥਾਨ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਂਦੇ ਰਹਿਣਗੇ ਅਤੇ ਅਸੀਂ ਇੱਕ ਝਟਕੇ ਵਿੱਚ ਭਾਰਤ ਵਿੱਚੋਂ ਗਰੀਬੀ ਨੂੰ ਖ਼ਤਮ ਕਰ ਦੇਵਾਂਗੇ। ਰਾਹੁਲ ਗਾਂਧੀ ਨੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਹਨ। ਇਸੇ ਤਰ੍ਹਾਂ ਨੌਜਵਾਨ ਨੌਕਰੀਆਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਜਦਕਿ ਔਰਤਾਂ ਮਹਿੰਗਾਈ ਤੋਂ ਰਾਹਤ ਚਾਹੁੰਦੀਆਂ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ਵਿੱਚ 22 ਲੋਕ 70 ਕਰੋੜ ਲੋਕਾਂ ਤੋਂ ਵੱਧ ਅਮੀਰ ਹਨ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਸਿੱਧੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਟੈਕਸ ਦੇਣਾ ਪੈ ਰਿਹਾ ਹੈ। ਰਾਹੁਲ ਗਾਂਧਾ ਨੇ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਦੋ ਸਭ ਤੋਂ ਵੱਡੇ ਮੁੱਦੇ ਬੇਰੁਜ਼ਗਾਰੀ ਅਤੇ ਮਹਿੰਗਾਈ ਹਨ। ਪਰ ਮੀਡੀਆ ਉਨ੍ਹਾਂ ਨੂੰ ਨਹੀਂ ਦਿਖਾ ਰਿਹਾ।
Punjab Bani 12 April,2024
30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ, 12 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 12 April,2024
ਪੰਜਾਬੀ ਯੂਨੀਵਰਸਿਟੀ ਦਾ 64ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ
ਪੰਜਾਬੀ ਯੂਨੀਵਰਸਿਟੀ ਦਾ 64ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ ਵਾਈਸ ਚਾਂਸਲਰ ਵੱਲੋਂ ਸਥਾਪਨਾ ਦਿਵਸ ਵਿਆਪਕ ਪੱਧਰ ’ਤੇ ਮਨਾਉਣ ਦੇ ਨਿਰਦੇਸ਼ ਪਟਿਆਲਾ, 12 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦਾ 64ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ ਅਤੇ ਸੰਬੰਧ ਵਿੱਚ ਤਿਆਰੀਆਂ ਹੁਣ ਤੋਂ ਹੀ ਆਰੰਭ ਹੋ ਗਈਆਂ ਹਨ। ਉਪ-ਕੁਲਪਤੀ ਪ੍ਰੋ. ਅਰਵਿੰਦ ਦੀ ਪ੍ਰਧਾਨਗੀ ਹੇਠ ਅੱਜ ਹੋਈ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਰੂਪ-ਰੇਖਾ ਉਲੀਕੀ ਗਈ ਅਤੇ ਵਾਈਸ ਚਾਂਸਲਰ ਨੇ ਇਹ ਦਿਵਸ ਵਿਆਪਕ ਪੱਧਰ ’ਤੇ ਮਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਪ੍ਰੋ. ਅਰਵਿੰਦ ਨੇ ਕਿਹਾ ਕਿ ਪਿੱਛਲੇ ਸਮੇਂ ਦੌਰਾਨ ਯੂਨੀਵਰਸਿਟੀ ਨੇ ਆਪਣੀਆਂ ਬਹੁਮੱਤ ਸਮੱਸਿਆਵਾਂ ’ਤੇ ਕਾਬੂ ਪਾ ਲਿਆ ਹੈ। ਇਸ ਕਰਕੇ ਸਥਾਪਨਾ ਦਿਵਸ ਨੂੰ ਪ੍ਰਭਾਵੀ ਢੰਗ ਨਾਲ ਨਾਲ ਮਨਾਉਣ ਲਈ ਸਾਡੇ ਕੋਲ ਅਨੇਕਾਂ ਕਾਰਨ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸਾਲਾਨਾ ਵਿੱਤੀ ਬਜਟ ਵਿੱਚ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਵਾਧੇ ਦਾ ਪੱਕੇ ਤੌਰ ਉੱਤੇ ਉਪਬੰਧ ਕਰਨ ਕਰਕੇ ਯੂਨੀਵਰਸਿਟੀ ਦੀ ਹਾਲਤ ਸੁਖਾਲੀ ਹੋ ਗਈ। ਇਸ ਦੇ ਨਾਲ ਹੀ ਨੈਕ ਦਾ ਏ ਪਲੱਸ ਗਰੇਡ ਪ੍ਰਾਪਤ ਹੋਣਾ ਯੂਨੀਵਰਸਿਟੀ ਵੱਲੋਂ ਕੀਤੀ ਜਾ ਰਹੀ ਇਸ ਤਰੱਕੀ ਉੱਤੇ ਮੋਹਰ ਸਾਬਿਤ ਹੋਇਆ ਹੈ। ਅਜਿਹੀ ਸਥਿਤੀ ਵਿੱਚ ਯੂਨੀਵਰਸਿਟੀ ਦਾ ਸਥਾਪਨਾ ਦਿਵਸ ਮਨਾਉਣ ਦਾ ਉਤਸ਼ਾਹ ਵੀ ਆਪਣੇ ਆਪ ਵਧ ਜਾਂਦਾ ਹੈ। ਵਾਈਸ ਚਾਂਸਲਰ ਦੇ ਨਿਰਦੇਸ਼ਾਂ ਦੇ ਹੇਠ ਸਥਾਪਨਾ ਦਿਵਸ ਨੂੰ ਪ੍ਰਭਾਵੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ, ਰਜਿਸਟਰਾਰ ਪ੍ਰੋ. ਨਵਜੋਤ ਕੌਰ, ਉਪ-ਕੁਲਪਤੀ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ, ਭਾਸ਼ਾ ਫ਼ੈਕਲਟੀ ਦੇ ਡੀਨ ਪ੍ਰੋ. ਰਾਜੇਸ਼ ਸ਼ਰਮਾ, ਪੰਜਾਬ ਦਾ ਵਣ-ਤ੍ਰਿਣ ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ (ਕਰੈਸਪ) ਦੇ ਡਾਇਰੈਕਟਰ ਪ੍ਰੋ ਹਿਮੇਂਦਰ ਭਾਰਤੀ, ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕਸ਼ਨ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ ਅਤੇ ਭੋਂ-ਵਿਗਿਆਨ ਵਿਭਾਗ ਤੋਂ ਪ੍ਰੋ. ਯਾਦਵਿੰਦਰ ਸਿੰਘ ਹਾਜ਼ਰ ਰਹੇ।
Punjab Bani 12 April,2024
ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ
ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ - ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ 'ਤੇ ਪੰਜਾਬ ਦੂਜੇ ਸਥਾਨ 'ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ 'ਤੇ ਹੈ। ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ। ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।
Punjab Bani 12 April,2024
ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ
ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ -ਹਰੇਕ ਵੋਟਰ ਤੱਕ ਪਹੁੰਚ ਬਣਾਉਣ ਲਈ ਚੋਣ ਸਾਖਰਤਾ ਕਲੱਬਾਂ ਦਾ ਯੋਗਦਾਨ ਅਹਿਮ : ਪ੍ਰੋ. ਸਵਿੰਦਰ ਰੇਖੀ -ਕਿਹਾ, ਚੋਣ ਕਮਿਸ਼ਨ ਦੀਆਂ ਐਪਸ ਸਬੰਧੀ ਵੋਟਰ ਨੂੰ ਦਿੱਤੀ ਜਾਵੇ ਜਾਣਕਾਰੀ ਪਟਿਆਲਾ, 12 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਵੀਪ ਟੀਮ ਪਟਿਆਲਾ ਵੱਲੋਂ ਸਕੂਲਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਕੈਂਪਸ ਅੰਬੈਸਡਰ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਵਿਸ਼ੇਸ਼ ਆਨ ਲਾਈਨ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲ, ਆਈ.ਟੀ.ਆਈਜ਼ ਤੇ ਕਾਲਜਾਂ ਦੇ ਕੈਂਪਸ ਅੰਬੇਸਡਰਾਂ ਨੇ ਹਿੱਸਾ ਲਿਆ। ਵਰਕਸ਼ਾਪ ਦੌਰਾਨ ਸਵੀਪ ਪਟਿਆਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਰ ਹੈਲਪ ਲਾਈਨ ਐਪ, ਸੀ- ਵੀਜ਼ਿਲ ਐਪ, ਸਕਸ਼ਮ ਐਪ ਅਤੇ ਉਮੀਦਵਾਰ ਨੂੰ ਜਾਣੂ ਐਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਐਪਸ ਬਾਰੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰ ਪ੍ਰਣਾਲੀ ਵਿੱਚ ਵਿਦਿਆਰਥੀ ਹਿੱਸਾ ਲੈ ਸਕਣ ਅਤੇ ਇਸ ਬਾਰੇ ਵੱਧ ਤੋਂ ਵੱਧ ਜਾਣ ਸਕਣ। ਪ੍ਰੋ ਸਵਿੰਦਰ ਰੇਖੀ ਨੇ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਵੋਟਰਾਂ ਨੂੰ ਵੋਟ ਘਰ ਤੋਂ ਪਾਉਣ ਦੀ ਸਹੂਲਤ ਚੋਣ ਕਮਿਸ਼ਨ ਵੱਲੋਂ ਦਿੱਤੀ ਜਾ ਰਹੀ ਹੈ, ਪਰ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਵਿੱਚ ਵਲੰਟੀਅਰਜ਼ ਅਤੇ ਚੋਣ ਸਾਖਰਤਾ ਕਲੱਬਾਂ ਦਾ ਅਹਿਮ ਯੋਗਦਾਨ ਹੋਵੇਗਾ ਕਿਉਂਕਿ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਕਸ਼ਮ ਐਪ ਸਬੰਧੀ ਜਾਣਕਾਰੀ ਅਤੇ ਇਸ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕਸ਼ਮ ਐਪ 'ਤੇ ਰਜਿਸਟਰ ਦਿਵਿਆਂਗਜਨਾਂ ਨੂੰ ਵੋਟਾਂ ਵਾਲੇ ਦਿਨ ਘਰ ਤੋਂ ਲਿਆਉਣ ਅਤੇ ਘਰ ਛੱਡਣ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨ ਨੂੰ ਸੋਸ਼ਲ ਮੀਡੀਆ ਰਾਹੀਂ ਵੀ ਚੋਣਾਂ ਦੇ ਇਸ ਪਰਵ ਵਿੱਚ ਵੋਟਰਾਂ ਨੂੰ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਲਈ ਕਿਹਾ। ਵਰਕਸ਼ਾਪ ਵਿੱਚ ਡੀ.ਡੀ.ਐਫ ਨਿਧੀ ਮਲਹੋਤਰਾ ਨੇ ਚੋਣ ਸਾਖਰਤਾ ਕਲੱਬਾਂ ਨੂੰ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣੇ ਪਰਿਵਾਰ ਸਮੇਤ ਆਪਣੇ ਖੇਤਰ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਲੋਕਤੰਤਰ ਦੇ ਇਸ ਪਰਵ ਵਿੱਚ ਹਰੇਕ ਵੋਟਰ ਨੂੰ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਂਸਲ ਅਤੇ ਚੋਣ ਤਹਿਸੀਲਦਾਰ ਦਫ਼ਤਰ ਤੋਂ ਮੈਡਮ ਪੂਜਾ ਚਾਵਲਾ ਵੀ ਮੌਜੂਦ ਸਨ।
Punjab Bani 12 April,2024
ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ
ਖਾਲਸਾ ਸਾਜਨਾ ਦਿਹਾੜੇ ਮੌਕੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲ ਅੱਜ ਕੇਸਰੀ ਝੰਡੇ ਲਹਿਰਾਕੇ ਮਨਾਇਆ ਜਾਵੇਗਾ ਖਾਲਸਾ ਸਾਜਨਾ ਦਿਹਾੜਾ : ਜਥੇਦਾਰ ਲਾਛੜੂ, ਕਰਤਾਰਪੁਰ ਤਿਆਰੀਆਂ ਮੁਕੰਮਲ, ਦੀਵਾਨ ਹਾਲ ’ਚ ਹੋਵੇਗਾ ਅੰਮ੍ਰਿਤ ਸੰਚਾਰ ਪਟਿਆਲਾ 12 ਅਪ੍ਰੈਲ () ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਤਪ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਖਾਲਸਾ ਸਾਜਨਾ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਾਰਜਾਂ ਨੂੰ ਸੁਚਾਰੂ ਰੱਖਣ ਲਈ ਮੁਲਾਜ਼ਮਾਂ ਨੂੰ ਵੱਖ ਵੱਖ ਥਾਵਾਂ ’ਤੇ ਡਿਊਟੀਆਂ ਦੇ ਕੇ ਤਾਇਨਾਤ ਕਰ ਦਿੱਤਾ ਹੈ। ਗੁਰਦੁਆਰਾ ਸਾਹਿਬ ਵਿਖੇ ਧਾਰਮਕ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਨੂੰ ਵੇਖਣ ਲਈ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਉਚੇਚੇ ਤੌਰ ’ਤੇ ਪੁੱਜੇ ਸਨ। ਇਸ ਮੌਕੇ ਗੱਲਬਾਤ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸੰਗਤਾਂ ਵੱਧ ਚੜਕੇ ਖਾਲਸਾ ਸਾਜਨਾ ਦਿਹਾੜੇ ਦੇ ਸਮਾਗਮਾਂ ਵਿਚ ਹਿੱਸਾ ਲੈਣ ਅਤੇ ਗੁਰੂ ਪਾਤਸ਼ਾਹ ਦੀ ਬਖਸ਼ਿਸ਼ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸਵੇਰ ਸਮੇਂ ਗੁਰੂ ਘਰ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਕਵੀਸ਼ਰੀ ਜਥੇ ਗੁਰੂ ਇਤਿਹਾਸ ਸੁਣਨਗੇ ਅਤੇ ਦੀਵਾਨ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੋਏ ਆਦੇਸ਼ਾਂ ਦੀ ਸਿੱਖ ਸੰਗਤ ਪਾਲਣ ਕਰਦੇ ਅਤੇ ਆਪਣੇ ਘਰਾਂ ਦੀਆਂ ਛੱਤਾਂ ’ਤੇ ਕੇਸਰੀ ਝੰਡਾ ਲਹਿਰਕੇ ਖਾਲਸਾ ਸਾਜਨਾ ਦਿਹਾੜੇ ਨੂੰ ਚੜ੍ਹਦੀਕਲਾ ਰੂਪ ਵਿਚ ਮਨਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਸਿੱਖ ਮਸਲਿਆਂ ਨੂੰ ਲੈ ਕੇ ਸਿੰਘ ਸਾਹਿਬਾਨ ਨੇ ਸਮੁੱਚੀ ਸਿੱਖ ਕੌਮ ਨੂੰ ਕੇਸਰੀ ਝੰਡੇ ਲਹਿਰਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਕੌਮ ’ਤੇ ਜ਼ੁਲਮ ਕਰਨ ਵਾਲੀਆਂ ਹਾਕਮਾਂ ਸਰਕਾਰਾਂ ਤੱਕ ਕੌਮ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾ ਸਕੇ। ਇਸ ਦੌਰਾਨ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਅਤੇ ਮੈਨੇਜਰ ਸੁਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਵਿਸਾਖੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਪੁੱਜਣ ਦੀ ਅਪੀਲ ਕੀਤੀ।
Punjab Bani 12 April,2024
'ਲੋਕ ਸਭਾ ਚੋਣਾਂ-2024'
'ਲੋਕ ਸਭਾ ਚੋਣਾਂ-2024' ਪਟਿਆਲਾ ਜ਼ਿਲ੍ਹੇ ‘ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 22 ਅਪ੍ਰੈਲ ਸ਼ਾਮ 5 ਵਜੇ ਤੱਕ ਵਧਾਈ -ਸਕਿਉਰਟੀ ਗਾਰਡ ਦੀ ਨੌਕਰੀ ਕਰਨ ਵਾਲਿਆਂ ਨੂੰ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ -ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲਾਜ਼ਮੀ ਜਮ੍ਹਾਂ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ, 12 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 22 ਅਪ੍ਰੈਲ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏ.ਡੀ.ਸੀ. ਨੇ ਇਨ੍ਹਾਂ ਹੁਕਮਾਂ ਵਿੱਚ ਕਿਸੇ ਵੀ ਇੰਸਟੀਚਿਊਟ ਜਾਂ ਕਿਸੇ ਪ੍ਰਾਈਵੇਟ ਅਦਾਰੇ ਵਿੱਚ ਸਕਿਉਰਟੀ ਗਾਰਡ ਦੀ ਨੌਕਰੀ ਕਰਦੇ ਵਿਅਕਤੀਆਂ ਨੂੰ ਆਪਣੇ ਅਸਲੇ ਨੂੰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਗਈ ਹੈ, ਅਜਿਹੇ ਵਿਅਕਤੀ ਨੂੰ ਆਪਣੇ ਅਦਾਰੇ ਦੇ ਮਾਲਕ ਤੋਂ ਆਪਣੇ ਉਸੇ ਅਦਾਰੇ ਵਿੱਚ ਨੌਕਰੀ ਕਰਦੇ ਹੋਣ ਦਾ ਤਸਦੀਕ ਸ਼ੁਦਾ ਸਰਟੀਫਿਕੇਟ ਸੰਸਥਾ ਦੇ ਲੈਟਰ ਹੈਡ ਉਤੇ ਲਿਖਵਾ ਕੇ ਆਪਣੇ ਨੇੜੇ ਦੇ ਥਾਣੇ ਵਿੱਚ ਜਮ੍ਹਾਂ ਕਰਵਾਉਣਾ ਪਵੇਗਾ। ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 15 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 22 ਅਪ੍ਰੈਲ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Punjab Bani 12 April,2024
ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ
ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ ਮੱਧ ਪ੍ਰਦੇਸ਼, 11 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਰਿਵਾਰਵਾਦੀ ਰਾਜਨੀਤੀ ਲਈ ‘ਇੰਡੀਆ’ ਗੱਠਜੋੜ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ਆਗਾਮੀ ਚੋਣਾਂ ’ਚ ਲੋਕਾਂ ਨੂੰ ਸਮਾਜ ਦੇ ਹਰ ਵਰਗ ਨੂੰ ਅੱਗੇ ਲਿਆਉਣ ਵਾਲਿਆਂ ਜਾਂ ਸਿਰਫ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿੱਚੋਂ ਇੱਕ ਨੇਤਾ ਚੁਣਨਾ ਹੋਵੇਗਾ। ਮੱਧ ਪ੍ਰਦੇਸ਼ ’ਚ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਦੇ ਹੱਕ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਦੇਸ਼ ’ਚ ਸਿਰਫ ਚਾਰ ‘‘ਜਾਤਾਂ’’ ਗਰੀਬ, ਨੌਜਵਾਨ, ਕਿਸਾਨ ਤੇ ਔਰਤਾਂ ਹੋਂਦ ਰੱਖਦੀਆਂ ਹਨ ਅਤੇ ਉਨ੍ਹਾਂ ਦਾ ਮੁੱਖ ਟੀਚਾ ਇਨ੍ਹਾਂ ਦਾ ਸ਼ਕਤੀਕਰਨ ਹੈ। ਖਜੁਰਾਹੋ ਲੋਕ ਸਭਾ ਹਲਕੇ ਦੇ ਕਤਨੀ ਇਲਾਕੇ ’ਚ ਚੋਣ ਮੀਟਿੰਗ ਦੌਰਾਨ ਭਾਜਪਾ ਨੇਤਾ ਨੇ ਆਖਿਆ ਕਿ ਪਰਿਵਾਰ ਕੇਂਦਰਤ ਪਾਰਟੀਆਂ ਕਦੇ ਵੀ ਗਰੀਬਾਂ, ਦਲਿਤਾਂ, ਕਿਸਾਨਾਂ, ਨੌਜਵਾਨਾਂ, ਕਬਾਇਲੀਆਂ, ਔਰਤਾਂ ਅਤੇ ਪੱਛੜੇ ਵਰਗਾਂ ਦਾ ਭਲਾ ਨਹੀਂ ਕਰਨਗੀਆਂ ਅਤੇ ਉਹ ਸਿਰਫ਼ ਘੁਟਾਲਿਆਂ ’ਚ ਹੀ ਡੁੱਬੇ ਰਹਿ ਸਕਦੇ ਹਨ। ਉਨ੍ਹਾਂ ਆਖਿਆ ਕਿ ‘ਇੰਡੀ’ ਗੱਠਜੋੜ ਦੇ ਮੈਂਬਰ ਲੋਕਾਂ ਦੀ ਭਲਾਈ ਨਹੀਂ ਸਕਣਗੇ। ਇਹ ਪਰਿਵਾਰਵਾਦੀ ਪਾਰਟੀਆਂ ਲੋਕਾਂ ਦੀ ਭਲਾ ਨਹੀਂ ਕਰਨਗੀਆਂ। ਸਿਰਫ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਹੀ ਲੋਕ ਭਲਾਈ ਲਈ ਵਚਨਬੱਧ ਹੈ।’’ ਸ਼ਾਹ ਨੇ ਟਿੱਪਣੀ ਕਰਦਿਆਂ ਕਿਹਾ, ‘‘ਇਨ੍ਹਾਂ ਪਰਿਵਾਰ ਕੇਂਦਰਤ ਪਾਰਟੀਆਂ ਦਾ ਇਕਲੌਤਾ ਟੀਚਾ ਆਪਣੇ ਪੁੱਤਾਂ, ਧੀਆਂ ਤੇ ਭਤੀਜਿਆਂ ਲਈ ਸੱਤਾ ਹਾਸਲ ਕਰਨਾ ਹੈ। ਸ਼ਰਦ ਪਵਾਰ ਦਾ ਮਕਸਦ ਆਪਣੀ ਬੇਟੀ ਨੂੰ (ਮਹਾਰਾਸ਼ਟਰ ਦੀ) ਮੁੱਖ ਮੰਤਰੀ ਬਣਾਉਣਾ ਹੈ। ਊਧਵ ਠਾਕਰੇ ਤੇ ਐੱਮ.ਕੇ ਸਟਾਲਿਨ ਆਪੋ-ਆਪਣੇ ਬੇਟਿਆਂ ਨੂੰ ਅਤੇ ਮਮਤਾ ਬੈਨਰਜੀ ਆਪਣੇ ਭਤੀਜੇ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਜਦਕਿ (ਕਾਂਗਰਸੀ ਨੇਤਾ) ਸੋਨੀਆ ਗਾਂਧੀ ਚਾਹੁੰਦੇ ਹਨ ਕਿ ਰਾਹੁਲ ਬਾਬਾ ਪ੍ਰਧਾਨ ਮੰਤਰੀ ਬਣਨ।’’
Punjab Bani 12 April,2024
ਅਮਰ ਸਿੰਘ ਚਮਕੀਲਾ ਫਿਲਮ ਹੋਈ ਰਿਲੀਜ
ਅਮਰ ਸਿੰਘ ਚਮਕੀਲਾ ਫਿਲਮ ਹੋਈ ਰਿਲੀਜ ਚੰਡੀਗੜ੍ਹ : ਨੈੱਟਫਲਿਕਸ ਫਿਲਮ ‘ਅਮਰ ਸਿੰਘ ਚਮਕੀਲਾ’ ਰਿਲੀਜ਼ ਹੋ ਚੁੱਕੀ ਹੈ। ਇਹ ਫਿਲਮ ਕਾਫੀ ਸਮੇਂ ਤੋਂ ਸੁਰਖੀਆਂ ‘ਚ ਰਹੀ ਸੀ। ਫਿਲਮ ਵਿੱਚ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਮੁੱਖ ਭੂਮਿਕਾਵਾਂ ਵਿੱਚ ਹਨ ਜਦੋਂਕਿ ਫਿਲਮ ਦਾ ਨਿਰਦੇਸ਼ਨ ਇਮਤਿਆਜ਼ ਅਲੀ ਨੇ ਕੀਤਾ ਹੈ।
Punjab Bani 12 April,2024
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 11 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮਲੂਕਾ ਲੋਕ ਸਭਾ ਚੋਣਾਂ ਲਈ ਬਣਾਈ ਗਈ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਹਨ। ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਉਮੀਦ ਹੈ, ਜਿੱਥੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਦਾਨ ’ਚ ਹਨ। ਪਰਮਪਾਲ ਕੌਰ 2011 ਬੈਚ ਦੀ ਆਈਏਐੱਸ ਅਧਿਕਾਰੀ ਹਨ ਤੇ ਉਨ੍ਹਾਂ 31 ਅਕਤੂਬਰ ਨੂੰ ਸੇਵਾਮੁਕਤੀ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।
Punjab Bani 12 April,2024
ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ
ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ ਜੰਮੂ, 12 ਅਪਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਰੋਸਾ ਦਿੱਤਾ ਕਿ ਕੇਂਦਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੀ ਜਲਦੀ ਹੀ ਕਰਵਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ, ‘ਉਹ ਸਮਾਂ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਨੂੰ ਮੁੜ ਆਪਣਾ ਰਾਜ ਦਾ ਦਰਜਾ ਮਿਲ ਜਾਵੇਗਾ। ਤੁਸੀਂ ਆਪਣੇ ਵਿਧਾਇਕਾਂ ਅਤੇ ਆਪਣੇ ਮੰਤਰੀਆਂ ਨਾਲ ਆਪਣੇ ਸੁਫ਼ਨੇ ਸਾਂਝੇ ਕਰ ਸਕੋਗੇ।’ ਊਧਮਪੁਰ ਵਿੱਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੇ ਹੱਕ ’ਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਦਹਾਕਿਆਂ ਬਾਅਦ ਜੰਮੂ-ਕਸ਼ਮੀਰ ਵਿੱਚ ਅਤਿਵਾਦ ਅਤੇ ਸਰਹੱਦ ਪਾਰ ਗੋਲੀਬਾਰੀ ਦੇ ਡਰ ਤੋਂ ਬਿਨਾਂ ਚੋਣਾਂ ਹੋ ਰਹੀਆਂ ਹਨ।
Punjab Bani 12 April,2024
ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ
ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ ਨਵੀਂ ਦਿੱਲੀ, 12 ਅਪਰੈਲ ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਤੀਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਅਪਰੈਲ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਬੈਤੂਲ ਹਲਕੇ ਵਿੱਚ ਮੁਲਤਵੀ ਚੋਣਾਂ ਲਈ ਵੱਖਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
Punjab Bani 12 April,2024
ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ
ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ ਨਵੀਂ ਦਿੱਲੀ, 12 ਅਪਰੈਲ-ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ‘ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਆਦੇਸ਼ ਦੇ ਵਿਰੁੱਧ ਹੋਵੇਗਾ।
Punjab Bani 12 April,2024
ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ਵਿੱਚ ਦੋ ਗ੍ਰਿਫ਼ਤਾਰ
ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ਵਿੱਚ ਦੋ ਗ੍ਰਿਫ਼ਤਾਰ ਬੈਂਗਲੁਰੂ : ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ 'ਚ ਐਨਆਈਏ ਨੂੰ ਵੱਡੀ ਸਫਲਤਾ ਮਿਲੀ ਹੈ। ਐਨਆਈਏ ਦੀ ਟੀਮ ਨੇ ਭਗੌੜੇ ਅਬਦੁਲ ਮਾਤਿਨ ਤਾਹਾ ਅਤੇ ਮੁਸਾਵੀਰ ਹੁਸੈਨ ਸ਼ਾਜੀਬ ਨੂੰ ਕੋਲਕਾਤਾ ਦੇ ਨੇੜੇ ਲੁਕਣ ਦੀ ਜਗ੍ਹਾ ਦਾ ਪਤਾ ਲਗਾ ਕੇ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਮੁਸਾਵੀਰ ਹੁਸੈਨ ਸ਼ਾਜਿਬ ਦੋਸ਼ੀ ਹੈ ਜਿਸ ਨੇ ਕੈਫੇ 'ਚ ਆਈਈਡੀ ਲਗਾਇਆ ਸੀ ਅਤੇ ਅਬਦੁਲ ਮਾਤਿਨ ਤਾਹਾ ਉਹ ਵਿਅਕਤੀ ਹੈ ਜਿਸ ਨੇ ਧਮਾਕੇ ਦੀ ਯੋਜਨਾ ਬਣਾਈ ਸੀ। ਉਸ ਨੇ ਹੀ ਧਮਾਕੇ ਦੀ ਯੋਜਨਾ ਬਣਾਈ ਸੀ ਅਤੇ ਫਿਰ ਫਰਾਰ ਹੋ ਗਿਆ ਸੀ।
Punjab Bani 12 April,2024
ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ
ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ-ਐਨਸੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਸ੍ਰੀਨਗਰ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਚੌਧਰੀ ਮੁਹੰਮਦ ਰਮਜ਼ਾਨ ਉੱਤਰੀ ਕਸ਼ਮੀਰ ਬਾਰਾਮੂਲਾ ਸੀਟ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਪਹਿਲਾਂ ਹੀ ਅਨੰਤਨਾਗ-ਰਾਜੌਰੀ ਹਲਕੇ ਤੋਂ ਆਪਣੇ ਉਮੀਦਵਾਰ ਮੀਆਂ ਅਲਤਾਫ ਅਹਿਮਦ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ-ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਵੀ ਅਨੰਤਨਾਗ-ਰਾਜੌਰੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਪੀਡੀਪੀ ਨੇ ਆਪਣੇ ਯੂਥ ਵਿੰਗ ਦੇ ਪ੍ਰਧਾਨ ਵਹੀਦ ਪਾਰਾ ਨੂੰ ਸ੍ਰੀਨਗਰ ਤੋਂ ਅਤੇ ਸਾਬਕਾ ਰਾਜ ਸਭਾ ਮੈਂਬਰ ਫੈਯਾਜ਼ ਅਹਿਮਦ ਮੀਰ ਨੂੰ ਬਾਰਾਮੂਲਾ ਸੀਟ ਤੋਂ ਉਮੀਦਵਾਰ ਬਣਾਇਆ ਹੈ।
Punjab Bani 12 April,2024
ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ
ਹਾਦਸਾ : ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਹੋਈ ਮੌਤ ਚੰਡੀਗੜ : ਸ਼੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਉਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਮਾਂ-ਪੁੱਤ ਤੇ ਪਿਓ ਸ਼ਾਮਲ ਹਨ। ਇਹ ਹਾਦਸਾ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਕਾਰ ਬਠਿੰਡਾ ਤੋਂ ਸ਼੍ਰੀ ਮੁਕਤਸਰ ਸਾਹਿਬ ਵੱਲ ਆ ਰਹੀ ਸੀ। ਇਹ ਹਾਦਸਾ ਪਿੰਡ ਬੁੱਟਰ ਸ਼ਰੀਹ ਕੋਲ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ।
Punjab Bani 12 April,2024
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਰਾਜ ਵਿੱਚ ਯੂਨੀਫਾਰਮ ਸਿਵਲ ਕੋਡ, ਐਨਆਰਸੀ ਅਤੇ ਸੀਆਈਐਨ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਅੱਜ (11 ਅਪ੍ਰੈਲ) ਉਨ੍ਹਾਂ ਨੇ ਕੋਲਕਾਤਾ ਦੇ ਰੈੱਡ ਰੋਡ 'ਤੇ ਆਯੋਜਿਤ ਈਦ ਦੀ ਨਮਾਜ਼ 'ਚ ਸ਼ਿਰਕਤ ਕੀਤੀ। ਈਦ ਦੀ ਨਮਾਜ਼ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸੀਏਏ, ਐਨਆਰਸੀ ਅਤੇ ਯੂਨੀਫਾਰਮ ਸਿਵਲ ਕੋਡ ਨੂੰ ਲਾਗੂ ਨਹੀਂ ਹੋਣ ਦੇਣਗੇ।
Punjab Bani 11 April,2024
ਸਕੂਲੀ ਵਿਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ
ਸਕੂਲੀ ਵਿਦਿਆਰਥੀਆਂ ਨੇ ਚਲਾਈਆਂ ਤਲਵਾਰਾਂ, ਸੁੱਟੇ ਪੈਟਰੋਲ ਬੰਬ, ਮਾਮਲਾ ਦਰਜ ਪਟਿਆਲਾ : ਸਕੂਲ ਵਿਚ ਵਿਦਿਆਰਥੀਆਂ ਦਾ ਹੋਇਆ ਝਗੜਾ ਤਲਵਾਰਾਂ ਤੇ ਪੈਟਰੋਲ ਬੰਬ ਤੱਕ ਪੁੱਜ ਗਿਆ। ਇਕ ਧਿਰ ਵੱਲੋਂ ਘਰ ਵਿਚ ਪੈਟਰੋਲ ਬੰਬ ਸੁੱਟ ਕੇ ਅੱਗ ਵੀ ਲਗਾ ਦਿੱਤੀ ਗਈ। ਪੁਲਿਸ ਨੇ ਛੇ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਗੋਬਿੰਦ ਬਾਗ ਵਾਸੀ ਕਰਣ ਕਨੌਜੀਆ ਨੇ ਦੱਸਿਆ ਕਿ ਅੱਠ ਅਪ੍ਰੈਲ ਦੀ ਦੁਪਹਿਰ ਕਈ ਲੜਕੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਪੁੱਜੇ। ਗੇਟ ਬੰਦ ਹੋਣ ਕਾਰਨ ਹਮਲਾਵਰ ਗੇਟ ’ਤੇ ਤਲਵਾਰਾਂ ਮਾਰ ਕੇ ਫ਼ਰਾਰ ਹੋ ਗਏ। ਅਗਲੀ ਸਵੇਰ ਫੇਰ ਹਮਲਾਵਰ ਗਲੀ ’ਚ ਆਏ ਜਿਨ੍ਹਾਂ ਵਿਚੋਂ ਕਰਣ ਤੇ ਵਰੁਣ ਨੇ ਇਕ ਪੈਟਰੋਲ ਬੰਬ ਨੂੰ ਅੱਗ ਲਗਾ ਕੇ ਉਨ੍ਹਾਂ ਦੇ ਘਰ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ ਪਰ ਬੰਬ ਗਲੀ ਵਿਚ ਡਿੱਗ ਗਿਆ। ਇਸ ਤੋਂ ਬਾਅਦ ਇਕ ਹੋਰ ਬੰਬ ਘਰ ਵਿਚ ਸੁੱਟਿਆ ਜਿਸ ਕਾਰਨ ਅੰਦਰ ਪਿਆ ਟੇਬਲ ਤੇ ਕੱਪੜਿਆਂ ਨੂੰ ਅੱਗ ਲੱਗ ਗਈ। ਰੌਲਾ ਪਾਉਣ ’ਤੇ ਹਮਲਾਵਰ ਫ਼ਰਾਰ ਹੋ ਗਏ। ਪੁਲਿਸ ਨੇ ਨਕੁਲ, ਕਰਣ, ਲਕਸ਼ , ਵਰੁਣ ਅਠਵਾਲ, ਸਿਧਾਰਥ, ਗੋਪੂ ਅਤੇ ਤਿੰਨ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
Punjab Bani 11 April,2024
ਮੁਖ ਚੋਣ ਅਫਸਰ ਨੇ ਕੀਤੀ ਪੀਏਐਮਐਸ ਦੀ ਸ਼ੁਰੂਆਤ
ਮੁਖ ਚੋਣ ਅਫਸਰ ਨੇ ਕੀਤੀ ਪੀਏਐਮਐਸ ਦੀ ਸ਼ੁਰੂਆਤ ਚੰਡੀਗੜ੍ਹ: ਨਿਰਪੱਖ ਅਤੇ ਨਿਰਵਿਘਨ ਚੋਣ ਆਯੋਜਨ ਨੂੰ ਯਕੀਨੀ ਬਣਾਉਣ ਲਈ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਕੀਤੀ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੀ.ਏ.ਐਮ.ਐਸ. ਨੇ ਵੱਖ-ਵੱਖ ਚੋਣ ਪ੍ਰੋਗਰਾਮਾਂ ਜਿਵੇਂ ਕਿ ਪੋਲ ਪਾਰਟੀਆਂ ਦੀਆਂ ਗਤੀਵਿਧੀਆਂ, ਮੌਕ ਪੋਲ, ਵੋਟਿੰਗ ਪ੍ਰਕਿਰਿਆ ਦਾ ਉਦਘਾਟਨ ਅਤੇ ਸਮਾਪਤੀ, ਸ਼ਾਮ 6 ਵਜੇ ਕਤਾਰ ਵਿੱਚ ਖੜ੍ਹੇ ਵੋਟਰਾਂ ਦੀ ਗਿਣਤੀ, ਇਕੱਤਰ ਕੀਤੀ ਸਮੱਗਰੀ ਆਦਿ ਦੀ ਨਿਗਰਾਨੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਸਿਸਟਮ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਰਾਹੀਂ ਸੈਕਟਰ ਮੈਜਿਸਟਰੇਟਾਂ ਦੁਆਰਾ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੱਖ-ਵੱਖ ਗਤੀਵਿਧੀਆਂ ਦੀ ਅਸਲ ਸਮੇਂ ਦੀ ਨਿਗਰਾਨੀ ਲਈ ਵੀ ਮਦਦਗਾਰ ਸਾਬਤ ਹੋਇਆ ਹੈ।
Punjab Bani 11 April,2024
ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ
ਦਰਦਨਾਕ ਹਾਦਸਾ : ਸਕੂਲੀ ਬੱਸ ਪਲਟਨ ਕਾਰਨ 7 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ ਮਹਿੰਦਰਗੜ੍ਹ: ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਪਲਟ ਗਈ। ਇਸ ਵਿੱਚ ਕਰੀਬ 7 ਵਿਦਿਆਰਥੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਪ੍ਰਾਪਤ ਜਾਣਕਾਰੀ ਅਨੁਸਾਰ 15-20 ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਪ੍ਰਾਈਵੇਟ ਸਕੂਲ ਜੀਐਲ ਪਬਲਿਕ ਸਕੂਲ ਦੀ ਬੱਸ ਵਿੱਚ ਕਰੀਬ 35 ਤੋਂ 40 ਬੱਚੇ ਸਵਾਰ ਸਨ। ਇਹ ਘਟਨਾ ਜ਼ਿਲ੍ਹੇ ਦੇ ਕਨੀਨਾ ਉਪ ਮੰਡਲ ਦੇ ਪਿੰਡ ਉਨਹਾਨੀ ਨੇੜੇ ਵਾਪਰੀ। ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਕਾਫੀ ਭਿਆਨਕ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੁੱਲ੍ਹੇ ਰਹੇ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਮੀਡੀਆ ਰਿਪੋਰਟਾਂ ਵਿੱਚ ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ।
Punjab Bani 11 April,2024
ਪੰਜਾਬੀ ਯੂਨੀਵਰਸਿਟੀ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ ਨਾਲ਼ ਕੀਤਾ ਇਕਰਾਰਨਾਮਾ
ਪੰਜਾਬੀ ਯੂਨੀਵਰਸਿਟੀ ਨੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ ਨਾਲ਼ ਕੀਤਾ ਇਕਰਾਰਨਾਮਾ ਪਟਿਆਲਾ, 10 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਫੋਰੈਂਸਿਕ ਸਾਇੰਸ ਵਿਭਾਗ ਵੱਲੋਂ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ (ਰਾਜਸਥਾਨ) ਨਾਲ਼ ਇਕਰਾਰਨਾਮਾ ਕੀਤਾ ਗਿਆ ਹੈ। ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਸਿੰਡੀਕੇਟ ਰੂਮ ਵਿੱਚ ਦੋਹਾਂ ਅਦਾਰਿਆਂ ਦੇ ਪ੍ਰਤੀਨਿਧੀਆਂ ਵੱਲੋਂ ਇਸ ਇਕਰਾਰਨਾਮੇ ਉੱਤੇ ਰਸਮੀ ਰੂਪ ਵਿੱਚ ਹਸਤਾਖ਼ਰ ਕੀਤੇ ਗਏ। ਪੰਜਾਬੀ ਯੂਨੀਵਰਸਿਟੀ ਵੱਲੋਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਹਸਤਾਖ਼ਰ ਕੀਤੇ ਜਦੋਂ ਕਿ ਦੂਜੇ ਪਾਸੇ ਸਟੇਟ ਫੋਰੈਂਸਿਕ ਸਾਇੰਸ ਲੈਬਾਰਟਰੀ, ਜੈਪੁਰ ਵੱਲੋਂ ਉਚੇਚੇ ਤੌਰ ਉੱਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਪੁੱਜੇ ਡਾਇਰੈਕਟਰ ਡਾ. ਅਜੇ ਸ਼ਰਮਾ ਨੇ ਹਸਤਾਖ਼ਰ ਕੀਤੇ। ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਆਪਣੇ ਵਿਚਾਰ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਫੋਰੈਂਸਿਕ ਸਾਇੰਸ ਦਾ ਖੇਤਰ ਹੋਰ ਵੀ ਵਧੇਰੇ ਲੋਕਪ੍ਰਿਯ ਹੋ ਰਿਹਾ ਹੈ। ਕਾਨੂੰਨ ਦੇ ਖੇਤਰ ਵਿੱਚ ਅਪਰਾਧਾਂ ਆਦਿ ਦੀ ਸ਼ਨਾਖਤ ਕਰਨ ਹਿਤ ਵਿਗਿਆਨਕ ਸਬੂਤਾਂ ਨੂੰ ਪ੍ਰਮਾਣਿਤ ਅਧਾਰ ਮੰਨਿਆ ਜਾਣ ਲੱਗਿਆ ਹੈ ਜਿਸ ਨਾਲ਼ ਬਹੁਤ ਸਾਰੇ ਗੁੰਝਲਦਾਰ ਕੇਸ ਹੱਲ ਹੋਏ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਕਾਨੂੰਨ ਦੇ ਖੇਤਰ ਵਿੱਚ ਹੀ ਨਹੀਂ ਬਲਕਿ ਪੁਰਾਤੱਤਵ ਵਿਭਾਗ ਜਿਹੇ ਬਹੁਤ ਸਾਰੇ ਅਜਿਹੇ ਖੇਤਰ ਹਨ ਜਿੱਥੇ ਫੋਰੈਂਸਿਕ ਸਾਇੰਸ ਦਾ ਵਿਸ਼ਾ ਪ੍ਰਸੰਗਿਕ ਹੁੰਦਾ ਜਾ ਰਿਹਾ ਹੈ। ਇਸ ਲਿਹਾਜ਼ ਨਾਲ਼ ਇਹ ਇਕਰਾਰਨਾਮਾ ਦੋਹੇਂ ਅਦਾਰਿਆਂ ਲਈ ਸਹਾਈ ਸਿੱਧ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਇਕਰਾਰਨਾਮੇ ਤਹਿਤ ਸਟੇਟ ਸਾਇੰਸ ਲੈਬਾਰਟਰੀ ਜੈਪੁਰ ਨਾਲ਼ ਜੁੜ ਕੇ ਉੱਥੇ ਮੌਜੂਦ ਉਪਕਰਣਾਂ ਅਤੇ ਮਨੁੱਖੀ ਸਰੋਤਾਂ ਦੀ ਮਦਦ ਨਾਲ਼ ਖੋਜ ਅਤੇ ਅਕਾਦਮਿਕ ਖੇਤਰ ਵਿੱਚ ਨਵਾਂ ਕੰਮ ਕਰਨ ਦੇ ਯੋਗ ਹੋਣਗੇ। ਇਸੇ ਤਰ੍ਹਾਂ ਸਟੇਟ ਸਾਇੰਸ ਲੈਬਾਰਟਰੀ ਲਈ ਇਹ ਸਹੂਲਤ ਹੋਵੇਗੀ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਦਦ ਨਾਲ਼ ਆਪਣੇ ਕੰਮ ਕਾਜ ਦਾ ਦਾਇਰਾ ਹੋਰ ਵਧਾ ਸਕਣਗੇ। ਇਸ ਤਰ੍ਹਾਂ ਦੋਹਾਂ ਅਦਾਰਿਆਂ ਦੇ ਸਹਿਯੋਗ ਨਾਲ਼ ਫੋਰੈਂਸਿਕ ਸਾਇੰਸ ਦੇ ਖੇਤਰ ਵਿੱਚ ਨਿਵੇਕਲੇ ਕਾਰਜ ਹੋਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ। ਡਾ. ਅਜੇ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਅਤੇ ਵਿਸ਼ੇਸ਼ ਤੌਰ ਉੱਤੇ ਇੱਥੇ ਕਾਰਜਸ਼ੀਲ ਦੇਸ ਦੇ ਦੂਜੇ ਸਭ ਤੋਂ ਪੁਰਾਣੇ ਫੋਰੈਂਸਿਕ ਸਾਇੰਸ ਵਿਭਾਗ ਨਾਲ਼ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਟੇਟ ਸਾਇੰਸ ਲੈਬਾਰਟਰੀ ਵੱਖ-ਵੱਖ ਕੇਸਾਂ ਅਪਰਾਧਿਕ ਕੇਸਾਂ ਨੂੰ ਸੁਲਝਾਉਣ ਵਿੱਚ ਆਪਣਾ ਯੋਗਦਾਨ ਦੇ ਰਹੀ ਹੈ। ਹੁਣ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਖੋਜ ਪ੍ਰਾਜੈਕਟ ਇਸ ਨਾਲ਼ ਜੁੜ ਸਕਣਗੇ ਜਿਸ ਨਾਲ਼ ਦੋਹਾਂ ਅਦਾਰਿਆਂ ਦੀ ਸਮਰਥਾ ਵਿੱਚ ਵਾਧਾ ਹੋਵੇਗਾ। ਫੋਰੈਂਸਿਕ ਸਾਇੰਸ ਵਿਭਾਗ ਦੇ ਮੁਖੀ ਡਾ. ਮੁਕੇਸ਼ ਕੁਮਾਰ ਠੱਕਰ ਨੇ ਦੱਸਿਆ ਕਿ ਇਸ ਇਕਰਾਰਨਾਮੇ ਉਪਰੰਤ ਵਿਭਾਗ ਦੇ ਵਿਦਿਆਰਥੀ ਸਿਖਲਾਈ ਲੈਣ ਹਿਤ ਸਟੇਟ ਸਾਇੰਸ ਲੈਬਾਰਟਰੀ ਨਾਲ਼ ਇੰਟਰਨ ਵਜੋਂ ਜੁੜ ਸਕਣਗੇ। ਉੱਥੇ ਹੋ ਰਹੀਆਂ ਖੋਜਾਂ ਅਤੇ ਲੈਬਾਰਟਰੀ ਵੱਲੋਂ ਹੱਲ ਕੀਤੇ ਗਏ ਵੱਖ-ਵੱਖ ਕੇਸਾਂ ਤੱਕ ਸਿੱਧੀ ਪਹੁੰਚ ਬਣਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਇਕਰਾਰਨਾਮੇ ਨੂੰ ਵਿਹਾਰਕ ਤੌਰ ਉੱਤੇ ਲਾਗੂ ਕਰਨ ਦੀ ਕਾਰਵਾਈ ਵੀ ਤੁਰੰਤ ਸ਼ੁਰੂ ਕੀਤੀ ਜਾ ਰਹੀ ਹੈ।
Punjab Bani 10 April,2024
ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ
ਬਿਲੀ ਨੂੰ ਬਚਾਉਣ ਦੇ ਚੱਕਰ ਵਿੱਚ ਗਈਆਂ ਪੰਜ ਲੋਕਾਂ ਦੀਆਂ ਜਾਨਾਂ ਮੁੰਬਈ : ਮਹਾਰਾਸ਼ਟਰ ਦੇ ਅਹਿਮਦਨਗਰ ਦੇ ਵਾਡਕੀ ਪਿੰਡ ਵਿਚ ਦੇਰ ਰਾਤ ਇਕ ਖੰਡਰ ਖੂਹ (ਬਾਇਓਗੈਸ ਟੋਏ ਵਜੋਂ ਵਰਤੇ ਜਾਣ ਵਾਲੇ) ਵਿਚ ਡਿੱਗੀ ਬਿੱਲੀ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਅਹਿਮਦਨਗਰ ਦੇ ਨੇਵਾਸਾ ਥਾਣੇ ਦੇ ਸੀਨੀਅਰ ਪੁਲਿਸ ਅਧਿਕਾਰੀ ਧਨੰਜੈ ਯਾਦਵ ਅਨੁਸਾਰ, 'ਬਚਾਅ ਟੀਮ ਨੇ ਉਨ੍ਹਾਂ ਛੇ ਲੋਕਾਂ ਵਿੱਚੋਂ ਪੰਜ ਦੀਆਂ ਲਾਸ਼ਾਂ ਬਚਾਅ ਬਰਾਮਦ ਕਰ ਲਈਆਂ ਗਈਅਂ ਹਨ।
Punjab Bani 10 April,2024
ਹਾਦਸਾ : ਰੇਲਿੰਗ ਤੋੜ ਕਾਰ ਡਿੱਗੀ ਡੈਮ ਵਿੱਚ ਚਾਰ ਦੀ ਮੌਤ
ਹਾਦਸਾ : ਰੇਲਿੰਗ ਤੋੜ ਕਾਰ ਡਿੱਗੀ ਡੈਮ ਵਿੱਚ ਚਾਰ ਦੀ ਮੌਤ ਦਿਲੀ : ਗੁਜਰਾਤ ਦੇ ਰਾਜਕੋਟ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਰੇਲਿੰਗ ਤੋੜ ਕੇ ਬੰਨ੍ਹ ਵਿੱਚ ਜਾ ਡਿੱਗੀ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਧੋਰਾਜੀ ਦੇ ਭਾਦਰ ਡੈਮ 'ਚ ਵਾਪਰਿਆ। ਹਾਦਸੇ ਦਾ ਕਾਰਨ ਕਾਰ ਦਾ ਟਾਇਰ ਫਟਣਾ ਦੱਸਿਆ ਜਾ ਰਿਹਾ ਹੈ। ਸਾਰੇ ਮ੍ਰਿਤਕ ਧੋਰਾਜੀ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਧੋਰਾਜੀ ਦੇ ਦੋ ਪਰਿਵਾਰ ਸੋਮਯਗ ਤੋਂ ਵਾਪਸ ਆ ਰਹੇ ਸਨ, ਜਦੋਂ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਬੇਕਾਬੂ ਹੋ ਗਈ। ਟਾਇਰ ਫਟਣ ਕਾਰਨ ਕਾਰ ਪੁਲ ਦੀ ਰੇਲਿੰਗ ਤੋੜ ਕੇ ਪਾਣੀ ਵਿੱਚ ਜਾ ਡਿੱਗੀ, ਜਿਸ ਕਾਰਨ ਕਾਰ ਵਿੱਚ ਸਵਾਰ 4 ਵਿਅਕਤੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਸਾਰੇ ਮ੍ਰਿਤਕਾਂ ਨੂੰ ਤੈਰਾਕਾਂ ਦੀ ਮਦਦ ਨਾਲ ਬਾਹਰ ਕੱਢ ਲਿਆ ਗਿਆ ਹੈ।
Punjab Bani 10 April,2024
16 ਮੰਜਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਲੱਗੀ ਭਿਆਨਕ ਅੱਗ
16 ਮੰਜਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਲੱਗੀ ਭਿਆਨਕ ਅੱਗ ਹਾਂਗਕਾਂਗ, 10 ਅਪਰੈਲ ਹਾਂਗਕਾਂਗ ਵਿਚ 16 ਮੰਜ਼ਿਲ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 36 ਜ਼ਖ਼ਮੀ ਹੋ ਗਏ। ਹਾਂਗਕਾਂਗ ਦੇ ਜੌਰਡਨ ‘ਚ ‘ਨਿਊ ਲੱਕੀ ਹਾਊਸ’ ਨਾਂ ਦੀ ਇਮਾਰਤ ‘ਚ ਲੱਗੀ ਅੱਗ ਨੂੰ ਸਵੇਰੇ ਬੁਝਾਇਆ ਗਿਆ ਪਰ ਪੁਲੀਸ ਦਾ ਕਹਿਣਾ ਹੈ ਕਿ ਇਮਾਰਤ ਦੇ ਅੰਦਰ ਮੌਜੂਦ ਲੋਕ ਹਾਲੇ ਵੀ ਮਦਦ ਲਈ ਚੀਕ ਰਹੇ ਹਨ। ਇਮਾਰਤ ਵਿੱਚ ਜ਼ਿਆਦਾਤਰ ਰਿਹਾਇਸ਼ੀ ਅਪਾਰਟਮੈਂਟ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 7.53 ‘ਤੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰ ਮੌਕੇ ‘ਤੇ ਪਹੁੰਚ ਗਏ। ਪੁਲੀਸ ਨੇ ਦੱਸਿਆ ਕਿ ਤਿੰਨ ਮਰਦ ਅਤੇ ਦੋ ਔਰਤਾਂ ਦੀ ਮੌਤ ਹੋ ਗਈ ਹੈ।
Punjab Bani 10 April,2024
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ -ਕਰਜ਼ੇ ਪ੍ਰਦਾਨ ਕਰਨ ਸਮੇਤ ਬੈਂਕਿੰਗ ਸੇਵਾਵਾਂ ਦੇ ਮਿਥੇ ਟੀਚੇ ਪੂਰੇ ਕਰਨ ਲਈ ਹਦਾਇਤਾਂ -ਬੈਂਕਾਂ ਸੁਰੱਖਿਆ ਲਈ ਰਿਜ਼ਰਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ ਪਟਿਆਲਾ, 10 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਬੈਂਕ ਸੀ.ਸੀ.ਟੀ.ਵੀ. ਕੈਮਰੇ ਦੀ ਮੋਨੀਟਰਿੰਗ ਪੁਲਿਸ ਕੰਟਰੋਲ ਰੂਮ ਵਿੱਚ ਵੀ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਸਮੇਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਮੌਕੇ ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ ਨੇ ਮੀਟਿੰਗ ਦੀ ਕਾਰਵਾਈ ਚਲਾਈ। ਮੀਟਿੰਗ 'ਚ ਆਰ.ਬੀ.ਆਈ ਵੱਲੋਂ ਗਰੀਮਾ, ਨਾਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ, ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Punjab Bani 10 April,2024
ਦਿਲੀ ਨਗਰ ਨਿਗਮ ਲਈ ਚੋਣਾਂ 26 ਨੂੰ ਹੋਣਗੀਆਂ
ਦਿਲੀ ਨਗਰ ਨਿਗਮ ਲਈ ਚੋਣਾਂ 26 ਨੂੰ ਹੋਣਗੀਆਂ ਨਵੀਂ ਦਿੱਲੀ, 10 ਅਪਰੈਲ ਦਿੱਲੀ ਨਗਰ ਨਿਗਮ ਲਈ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 26 ਅਪਰੈਲ ਨੂੰ ਹੋਣਗੀਆਂ। ਨਿਗਮ ਸਕੱਤਰ ਦੇ ਦਫਤਰ ਅਨੁਸਾਰ ਦਿੱਲੀ ਨਗਰ ਨਿਗਮ ਦੀ ਮੀਟਿੰਗ ਸ਼ੁੱਕਰਵਾਰ 26 ਅਪਰੈਲ ਨੂੰ ਸਵੇਰੇ 11.00 ਵਜੇ ਹੋਵੇਗੀ। ਮੀਟਿੰਗ ਵਿੱਚ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵੀ ਕਰਵਾਈ ਜਾਵੇਗੀ। ਐੱਮਸੀਡੀ ਹਾਊਸ ਵਿੱਚ 250 ਮੈਂਬਰ ਹਨ। ਇਸ ਵੇਲੇ ‘ਆਪ’ ਕੋਲ 134 ਕੌਂਸਲਰਾਂ ਨਾਲ ਬਹੁਮਤ ਹੈ, ਜਦੋਂ ਕਿ ਭਾਜਪਾ 104 ਸੀਟਾਂ ‘ਤੇ ਕਾਬਜ਼ ਹੈ, ਇਕ ਆਜ਼ਾਦ ਕੌਂਸਲਰ ਦੇ ਸਮਰਥਨ ਨਾਲ ਇਸ ਦੀ ਗਿਣਤੀ 105 ਹੋ ਗਈ ਹੈ। ਕਾਂਗਰਸ 9 ਸੀਟਾਂ ’ਤੇ ਹੈ। ਦੋ ਆਜ਼ਾਦ ਕੌਂਸਲਰ ਹਨ।
Punjab Bani 10 April,2024
ਭਾਜਪਾ ਨੇ ਇਨਾਂ ਉਮੀਦਵਾਰਾਂ ਨੂੰ ਉਤਾਰਿਆ ਮੈਦਾਨ ਵਿੱਚ
ਭਾਜਪਾ ਨੇ ਇਨਾਂ ਉਮੀਦਵਾਰਾਂ ਨੂੰ ਉਤਾਰਿਆ ਮੈਦਾਨ ਵਿੱਚ ਨਵੀਂ ਦਿੱਲੀ, 10 ਅਪਰੈਲ ਭਾਜਪਾ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਜੈਵੀਰ ਸਿੰਘ ਠਾਕੁਰ ਨੂੰ ਮੈਨਪੁਰੀ ਤੋਂ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ। ਅਲਾਹਾਬਾਦ ਤੋਂ ਰੀਟਾ ਬਹੁਗੁਣਾ ਜੋਸ਼ੀ ਤੇ ਬਲੀਆ ਤੋਂ ਵਰਿੰਦਰ ਸਿੰਘ ‘ਮਸਤ’ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਭਾਜਪਾ ਦੀ ਤਰਫੋਂ ਜੋਸ਼ੀ ਦੀ ਥਾਂ ਨੀਰਜ ਤ੍ਰਿਪਾਠੀ ਤੇ ‘ਮਸਤ’ ਦੀ ਥਾਂ ਨੀਰਜ ਸ਼ੇਖਰ ਮੈਦਾਨ ਵਿੱਚ ਆਏ ਹਨ। ਪਾਰਟੀ ਨੇ ਪੱਛਮੀ ਬੰਗਾਲ ਆਸਨਸੋਲ ਤੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਸ਼ਤਰੂਘਨ ਸਿਨਹਾ ਵਿਰੁੱਧ ਸਾਬਕਾ ਕੇਂਦਰੀ ਮੰਤਰੀ ਐੱਸਐੱਸ ਆਹਲੂਵਾਲੀਆ ਨੂੰ ਮੈਦਾਨ ‘ਚ ਉਤਾਰਿਆ ਹੈ।
Punjab Bani 10 April,2024
ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ
ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ ਨਵੀਂ ਦਿੱਲੀ, 10 ਅਪਰੈਲ ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।
Punjab Bani 10 April,2024
ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ
ਭਾਜਪਾ ਨੇ ਚੰਡੀਗੜ ਤੋ ਸੰਜੇ ਟੰਡਨ ਨੂੰ ਦਿੱਤੀ ਟਿਕਟ ਨਵੀਂ ਦਿੱਲੀ, 10 ਅਪਰੈਲ ਭਾਜਪਾ ਨੇ ਚੰਡੀਗੜ੍ਹ ਤੋਂ ਸੰਜੈ ਟੰਡਨ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਦੋ ਵਾਰ ਜਿੱਤਣ ਵਾਲੀ ਅਦਾਕਾਰਾ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ।
Punjab Bani 10 April,2024
ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ
ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ ਨਵੀਂ ਦਿੱਲੀ, 10 ਅਪਰੈਲ ਕੇਂਦਰ ਸਰਕਾਰ ਨੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਅਤੇ ਹਾਲ ਹੀ ਵਿਚ ਭਾਜਪਾ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਰਹੇ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ ਸ਼੍ਰੇਣੀ ਦੀ ਸੀਆਰਪੀਐੱਫ ਸੁਰੱਖਿਆ ਦਿੱਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸ੍ਰੀ ਸੰਧੂ ਨੂੰ ਪੂਰੇ ਭਾਰਤ ਵਿੱਚ ਸੁਰੱਖਿਆ ਕਵਰ ਦਿੱਤੀ ਗਈ ਹੈ। ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਅਧਾਰ ‘ਤੇ ਸੁਰੱਖਿਆ ਕਵਰ ਵਧਾਉਣ ਦਾ ਫੈਸਲਾ ਲਿਆ ਹੈ।
Punjab Bani 10 April,2024
ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ
ਸੁਪਰੀਮ ਕੋਰਟ ਨੇ ਪਤੰਜਲੀ ਦੇ ਆਚਾਰਿਆ ਦੇ ਮੁਆਫੀ ਹਲਫਨਾਮੇ ਨੂੰ ਕੀਤਾ ਰੱਦ ਨਵੀਂ ਦਿੱਲੀ, 10 ਅਪਰੈਲ ਪਤੰਜਲੀ ਇਸ਼ਤਿਹਾਰ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਰਾਮਦੇਵ ਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਅਚਾਰੀਆ ਬਾਲਕ੍ਰਿਸ਼ਨ ਦੇ ਮੁਆਫ਼ੀ ਹਲਫ਼ਨਾਮੇ ਨੂੰ ਰੱਦ ਕਰਦੀ ਹੈ। ਸੁਪਰੀਮ ਕੋਰਟ ਨੇ ਕਿਹਾ, ‘ਅਸੀਂ ਇੰਨੇ ਫ਼ਿਰਾਖ਼ ਦਿਲ ਨਹੀਂ ਹੋ ਸਕਦੇ।’ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।
Punjab Bani 10 April,2024
ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ
ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ ਨਵੀਂ ਦਿੱਲੀ, 10 ਅਪਰੈਲ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਗਵੰਤ ਮਾਨ ਅਤੇ ਸੰਜੈ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਤੈਅ ਹੋ ਗਿਆ ਸੀ। ਹੁਣ ਤਿਹਾੜ ਜੇਲ੍ਹ ਨਵੇਂ ਸਮੇਂ ਬਾਰੇ ਸੂਚਿਤ ਕਰੇਗੀ।
Punjab Bani 10 April,2024
ਹੈਰੋਇਨ ਬਰਾਮਦ : ਸਾਬਕਾ ਮੰਤਰੀ ਸੁਚਾ ਸਿੰਘ ਲੰਗਾਹ ਦੇ ਪੁਤਰ ਸਣੇ 5 ਵਿਅਕਤੀ ਗ੍ਰਿਫ਼ਤਾਰ
ਹੈਰੋਇਨ ਬਰਾਮਦ : ਸਾਬਕਾ ਮੰਤਰੀ ਸੁਚਾ ਸਿੰਘ ਲੰਗਾਹ ਦੇ ਪੁਤਰ ਸਣੇ 5 ਵਿਅਕਤੀ ਗ੍ਰਿਫ਼ਤਾਰ ਸ਼ਿਮਲਾ, 10 ਅਪਰੈਲ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਣੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ| ਮੁਲਜ਼ਮਾਂ ’ਚ ਲੜਕੀ ਵੀ ਸ਼ਾਮਲ ਹੈ। ਮੰਗਲਵਾਰ ਨੂੰ ਪੁਲੀਸ ਨੇ ਪੁਰਾਣੇ ਬੱਸ ਅੱਡੇ ਕੋਲ ਹੋਟਲ ਦੇ ਕਮਰੇ ‘ਚ ਛਾਪੇ ਦੌਰਾਨ ਇਹ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੁਲਜ਼ਮ ਦੀ ਪਛਾਣ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ (37) ਵਜੋਂ ਹੋਈ ਹੈ ਅਤੇ ਬਾਕੀ ਚਾਰ ਮੁਲਜ਼ਮ ਅਜੈ ਕੁਮਾਰ (27), ਸ਼ੁਭਮ ਕੌਸ਼ਲ (26) ਅਤੇ ਬਲਬਿੰਦਰ (22) ਪੰਜਾਬ ਦੇ ਰਹਿਣ ਵਾਲੇ ਹਨ ਅਤੇ ਇੱਕ ਹੋਰ ਮੁਲਜ਼ਮ ਅਬਨੀ (19) ਦਾ ਸਬੰਧ ਹਿਮਾਚਲ ਨਾਲ ਹੈ। ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨਡੀਪੀਐੱਸ) ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Punjab Bani 10 April,2024
ਵਿਦਿਆਰਥਣ ਨਾਲ ਕੀਤਾ ਬਲਾਤਕਾਰ
ਵਿਦਿਆਰਥਣ ਨਾਲ ਕੀਤਾ ਬਲਾਤਕਾਰ ਨਾਭਾ : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਪੜਦੀ ਬੀਏ ਫਸਟ ਯੀਅਰ ਕਲਾਸ ਦੀ ਲੜਕੀ ਦਾ ਤਿੰਨ ਲੜਕਿਆਂ ਵੱਲੋਂ ਕਾਲਜ ਦੇ ਅੰਦਰ ਸਮੂਹਿਕ ਬਲਾਤਕਾਰ ਦੀ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ। ਭਾਵੇਂ ਕਿ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਅਤੇ ਪੀੜਿਤ ਲੜਕੀ ਵੱਲੋਂ ਇਸ ਘਟਨਾ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਤਿੰਨ ਖਿਲਾਫ ਮਾਮਲਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇੱਕ ਪੁਲਿਸ ਦੀ ਗ੍ਰਿਫਤ ਵਿੱਚੋਂ ਬਾਹਰ ਹੈ।
Punjab Bani 10 April,2024
ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ
ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਦਿਲੀ : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।دਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।
Punjab Bani 10 April,2024
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ।
Punjab Bani 09 April,2024
ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ
ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ (ਕੈਨੇਡਾ) : ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ ਦੱਸੀ ਜਾ ਰਹੀ ਹੈ ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿੱਤ ਹੈ। ਮਿਲੀਆਂ ਖਬਰਾਂ ਅਨੁਸਾਰ ਹਮਲਾਵਰ ਜਿਸਦਾ ਨਾਮ ਨਿੱਕ ਧਾਲੀਵਾਲ ਹੈ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ 'ਰੂਫਰ' ਜੁੜਿਆ ਹੋਇਆ ਸੀ। ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜਨੀਅਰ ਹੈ ਜੋ ਸਖ਼ਤ ਜਖ਼ਮੀ ਹਾਲਤ ਵਿਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਸੂਤਰ ਦੱਸਦੇ ਹਨ ਕਿ ਤਿੰਨੋਂ ਵਿਅਕਤੀ ਕੰਸਟ੍ਰਕਸ਼ਨ ਸਾਈਟ ਤੇ ਮੌਜੂਦ ਸਨ ਜਦੋਂ ਜਦੋਂ ਮਰਹੂਮ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈਕੇ ਤਲਖ਼ ਕਲਾਮੀ ਹੋਈ ਜਿਸਤੋਂ ਬਾਅਦ ਧਾਲੀਵਾਲ ਨੇ ਆਪਣਾ ਪਿਸਤੌਲ ਕੱਢਕੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਨਾਲ ਧਾਲੀਵਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੰਜਨੀਅਰ ਸਰਬਜੀਤ ਸਿੰਘ ਜਖ਼ਮੀ ਹੋ ਗਿਆ। ਸੂਤਰਾਂ ਅਨੁਸਾਰ ਘਟਨਾ ਉਪਰੰਤ ਨਿੱਕ ਧਾਲੀਵਾਲ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਮੌਕੇ ਤੇ ਹੀ ਮਾਰਿਆ ਗਿਆ।
Punjab Bani 09 April,2024
ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ
ਵੀਜਾ ਲੈਣ ਜਾ ਰਹੀ ਕੁੜੀ ਨੂੰ ਟਰੱਕ ਨੇ ਦਰੜਿਆ ਮੌਤ, ਗਾਇਕਾ ਨੇ ਜਤਾਇਆ ਦੁੱਖ ਚੰਡੀਗੜ : ਪੰਜਾਬੀ ਗਾਇਕਾ ਅੰਮ੍ਰਿਤਾ ਵਿਰਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਦਰਦ ਭਰੀ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ ਵਿਚ ਗਾਇਕਾ ਵੱਲੋਂ ਇੱਕ ਕੁੜੀ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਬੇਹੱਦ ਅਫਸੋਸ ਜਨਕ ਹਾਦਸਾ, ਇਹ ਭੈਣ ਆਪਣੇ ਭਰਾ ਨਾਲ ਆਪਣਾ ਅਸਟ੍ਰੇਲੀਆ ਦਾ ਵੀਜਾ ਖੁਸ਼ੀ-ਖੁਸ਼ੀ ਲੈਣ ਗਈ, ਪਰ ਘਰ ਤੋਂ 2 ਕਿ:ਮੀ ਤੇ ਇੱਕ ਮਿਟੀ ਵਾਲਾ ਟਿਪਰ ਦੋਨਾਂ ਨੂੰ ਦਰੜਦਾ ਹੋਇਆ ਗਿਆ,, ਭੈਣ ਅਲੀਸ਼ਾ ਦੀ ਮੌਕੇ ਤੇ ਮੌਤ ਹੋ ਗਈ, ਭਰਾ ਜ਼ਖਮੀ ਹੋ ਗਿਆ ਹੈ!
Punjab Bani 09 April,2024
ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ
ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ ਬਸਤਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ 8 ਅਪ੍ਰੈਲ ਨੂੰ ਛੱਤੀਸਗੜ੍ਹ ਦੇ ਬਸਤਰ ਪਹੁੰਚੇ। ਉਨ੍ਹਾਂ ਇੱਥੇ ਕਿਹਾ ਕਿ ਛੱਤੀਸਗੜ੍ਹ ਦੇ ਲੋਕਾਂ ਨੇ ਹਮੇਸ਼ਾ ਭਾਜਪਾ ਨੂੰ ਪੂਰਾ ਆਸ਼ੀਰਵਾਦ ਦਿੱਤਾ ਹੈ। ਇਸ ਵਾਰ ਵੀ ਬਸਤਰ ਸਮੇਤ ਪੂਰੇ ਸੂਬੇ ਦੇ ਮੇਰੇ ਪਰਿਵਾਰਕ ਮੈਂਬਰਾਂ ਨੇ ਮਜ਼ਬੂਤ ਭਾਰਤ ਲਈ ਮਜ਼ਬੂਤ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਛੱਤੀਸਗੜ੍ਹ ਦੇ ਸੀਨੀਅਰ ਨੇਤਾ ਸਵ. ਬਲਿਰਾਮ ਕਸ਼ਯਪ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਲੀਰਾਮ ਕਸ਼ਯਪ ਆਦਿਵਾਸੀਆਂ ਦੀ ਭਲਾਈ ਲਈ ਹਮੇਸ਼ਾ ਸੁਚੇਤ ਰਹੇ। ਬਲੀਰਾਮ ਕਸ਼ਯਪ ਕਦੇ ਵੀ ਆਪਣਾ ਆਸ਼ੀਰਵਾਦ ਦੇਣ ਤੋਂ ਪਿੱਛੇ ਨਹੀਂ ਹਟੇ। ਪਿਛਲੇ 10 ਸਾਲਾਂ ਵਿੱਚ ਦੇਸ਼ ਨੇ ਜੋ ਤਰੱਕੀ ਕੀਤੀ ਹੈ, ਉਹ ਤੁਹਾਡੇ ਸਹਿਯੋਗ ਨਾਲ ਹੀ ਹਾਸਲ ਕੀਤੀ ਹੈ। ਤੁਸੀਂ ਨਾ ਸਿਰਫ਼ ਭਾਜਪਾ ਦੀ ਸਰਕਾਰ ਬਣਾਈ, ਸਗੋਂ ਇੱਕ ਵਿਕਸਤ ਭਾਰਤ ਦੀ ਨੀਂਹ ਵੀ ਰੱਖੀ। ਅੱਜ ਪੂਰਾ ਦੇਸ਼ ਕਹਿ ਰਿਹਾ ਹੈ, ਇੱਕ ਵਾਰ ਫਿਰ ਮੋਦੀ ਸਰਕਾਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਗਰੀਬਾਂ ਦੀ ਭਲਾਈ ਰਹੀ ਹੈ। ਕਾਂਗਰਸ ਨੇ ਗਰੀਬਾਂ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝਿਆ। 2014 ਵਿੱਚ ਜਨਤਾ ਨੇ ਗਰੀਬ ਦੇ ਬੇਟੇ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਮੈਂ ਜਾਣਦਾ ਹਾਂ ਕਿ ਜਦੋਂ ਘਰ ਵਿੱਚ ਰਾਸ਼ਨ ਨਹੀਂ ਹੁੰਦਾ ਤਾਂ ਮਾਂ ਦਾ ਕੀ ਹਾਲ ਹੁੰਦਾ ਹੈ। ਮੈਨੂੰ ਪਤਾ ਹੈ ਕਿ ਜੇ ਘਰ ਵਿਚ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ ਤਾਂ ਬੇਵੱਸ ਹੋਣਾ ਕੀ ਮਹਿਸੂਸ ਹੁੰਦਾ ਹੈ. ਜਦੋਂ ਤੱਕ ਮੈਂ ਗਰੀਬਾਂ ਦੀਆਂ ਮੁਸ਼ਕਲਾਂ ਨੂੰ ਦੂਰ ਨਹੀਂ ਕਰਾਂਗਾ, ਮੈਂ ਸ਼ਾਂਤੀ ਨਾਲ ਨਹੀਂ ਬੈਠਾਂਗਾ। 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆ ਚੁੱਕੇ ਹਨ।
Punjab Bani 09 April,2024
ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ
ਵਿਧਾਇਕ ਵਿਕਰਮਜੀਤ ਚੌਧਰੀ ਨੇ ਕਾਂਗਰਸ ਦੇ ਚੀਫ ਵਿਪ ਅਹੁਦੇ ਤੋ ਦਿੱਤਾ ਅਸਤੀਫਾ ਚੰਡੀਗੜ੍ਹ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੌਧਰੀ ਨੇ ਨੇ ਆਪਣਾ ਅਸਤੀਫ਼ਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਪੰਜਾਬ ਦੇ ਫਿਲੌਰ ਤੋਂ ਕਾਂਗਰਸੀ ਵਿਧਾਇਕ ਹਨ। ਵਿਕਰਮਜੀਤ ਸਿੰਘ ਚੌਧਰੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਸੀਐਮ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।
Punjab Bani 09 April,2024
ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ
ਬਾਬਾ ਤਰਸੇਮ ਸਿੰਘ ਨੂੰ ਮਾਰਨ ਵਾਲੇ ਅਮਰਜੀ ਸਿੰਘ ਦਾ ਹੋਇਆ ਐਨਕਾਊਟਰ ਚੰਡੀਗੜ੍ਹ : ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿਚ ਸ੍ਰੀ ਨਾਨਕਮੱਤਾ ਸਾਹਿਬ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਨੂੰ ਗੋਲੀ ਮਾਰਨ ਵਾਲਾ ਅਮਰਜੀਤ ਸਿੰਘ ਉੱਤਰਾਖੰਡ ਐਸਟੀਐਫ ਅਤੇ ਹਰਿਦੁਆਰ ਪੁਲਿਸ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਹ ਮੁਕਾਬਲਾ ਹਰਿਦੁਆਰ ਦੇ ਭਗਵਾਨਪੁਰ ਥਾਣਾ ਖੇਤਰ ਵਿੱਚ ਹੋਇਆ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਦੇ ਪੰਜਾਬ ਤੋਂ ਰਾਮਪੁਰ ਵੱਲ ਜਾਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਟੀਐਫ ਅਤੇ ਹਰਿਦੁਆਰ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਪਰ ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਗੋਲੀਬਾਰੀ ਵਿੱਚ ਅਮਰਜੀਤ ਨੂੰ ਗੋਲੀ ਲੱਗ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 09 April,2024
ਸਿਖ ਸੰਗਤਾਂ ਨੇ ਵਾਸਿੰਗਟਨ ਡੀਸੀ ਵਿੱਚ ਕੱਢੀ ਪਰੇਡ
ਸਿਖ ਸੰਗਤਾਂ ਨੇ ਵਾਸਿੰਗਟਨ ਡੀਸੀ ਵਿੱਚ ਕੱਢੀ ਪਰੇਡ ਦਿਲੀ : : ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਿੱਖਾਂ ਦੇ ਵੱਡੇ ਕੌਮੀ ਦਿਹਾੜੇ ਵਜੋਂ ਮਾਨਤਾ ਦਿਵਾਉਣ ਲਈ ਪਿਛਲੇ ਸਮਿਆਂ ਤੋਂ ਲਗਾਤਾਰ ਕੰਮ ਕਰ ਰਹੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ (SCCEC) ਵੱਲੋਂ ਹਰ ਸਾਲ ਦੀ ਤਰਾਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ. ਸੀ. ਵਿੱਚ ਕੱਢੀ ਜਾਂਦੀ ਪਰੇਡ ਇਸ ਵਾਰ ਸੰਗਤਾਂ ਦੀ ਬਹੁਤ ਭਰਵੀਂ ਸ਼ਮੂਲੀਅਤ ਨਾਲ ਹੋਰ ਨਵੀਆਂ ਬੁਲੰਦੀਆ ਉੱਤੇ ਪਹੁੰਚੀ। ਅਮਰੀਕਾ ਭਰ ਤੋਂ ਤੇ ਖਾਸ ਕਰਕੇ ਈਸਟ-ਕੋਸਟ ਦੀਆਂ ਸਾਰੀਆਂ ਸਟੇਟਾਂ ਦੇ ਗੁਰਦੁਆਰਿਆਂ ਤੋਂ ਸੰਗਤਾਂ ਇਸ ਪਰੇਡ ਵਿੱਚ ਸ਼ਾਮਲ ਹੋਈਆਂ। ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਹੇਠ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਹੁੰਦੀ ਇਹ ਪਰੇਡ ਸਿੱਖ ਕੌਮ ਦੀ ਵੱਖਰੀ ਪਛਾਣ ਅਤੇ ਫਰੀਡਮ ਮਾਰਚ ਵਜੋਂ ਸਿੱਖ ਰਾਜ ਦਾ ਸੁਨੇਹਾ ਦੁਨੀਆ ਭਰ ਦੇ ਲੋਕਾਂ ਨੂੰ ਦੇਣ ਵਿੱਚ ਕਾਮਯਾਬ ਹੋਈ। ਇਸ ਦੌਰਾਨ ਸੰਗਤਾਂ ਅਤੇ ਜਥੇਬੰਦੀਆਂ ਨਿਸ਼ਾਨ ਸਾਹਿਬ, ਖਾਲਸਤਾਨ ਦੇ ਝੰਡੇ ਤੇ ਵੱਖ ਵੱਖ ਬੈਨਰ ਲੈ ਕੇ ਪਰੇਡ ਵਿੱਚ ਸ਼ਾਮਲ ਸਨ। ਪਰੇਡ ਦੇ ਅਖੀਰ ਵਿੱਚ ਅਮਰੀਕੀ ਕੈਪੀਟਲ (ਸੰਸਦ) ਦੇ ਸਾਹਮਣੇ ਸਟੇਜ ਤੋ ਸਿੱਖ ਅਤੇ ਅਮਰੀਕਨ ਨੁਮਾਇੰਦਿਆ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਸ. ਹਰਜਿੰਦਰ ਸਿੰਘ ਮੀਡੀਆ ਸਪੋਕਸਮੈਨ SCCEC ਨੇ ਸਿੱਖ ਕੋਆਰਡੀਨੇਸ਼ਨ ਕਮੇਟੀ ਦੀਆਂ ਪ੍ਰਾਪਤੀਆਂ ਸੰਗਤਾਂ ਦੇ ਸਾਹਮਣੇ ਰੱਖੀਆਂ। ਸਟੇਜ ਦੀ ਸੇਵਾ ਕੋਆਰਡੀਨੇਟਰ ਸ. ਹਿੰਮਤ ਸਿੰਘ ਨੇ ਬਾਖੂਬੀ ਨਿਭਾਈ ਜਿਨਾਂ ਨੇ ਕਿ ਵਿਦੇਸ਼ਾ ਵਿੱਚ ਸਿੱਖ ਕੌਮ ਦੀ ਵੱਖਰੀ ਪਛਾਣ, ਪ੍ਰਾਪਤੀਆਂ ਅਤੇ ਪੰਜਾਬ ਵਿੱਚ ਅਜ਼ਾਦ ਸਿੱਖ ਰਾਜ ਦੀ ਗੱਲ ਤੇ ਜ਼ੋਰ ਦਿੱਤਾ। ਇਸ ਪਰੇਡ ਵਿਚ ਵਿਸ਼ੇਸ਼ ਤੌਰ ਤੇ ਡਾ. ਅਮਰਜੀਤ ਸਿੰਘ ਨੇ ਹਮੇਸ਼ਾ ਵਾਂਗ ਸਿੱਖ ਰਾਜ ਦੇ ਸੰਕਲਪ ਤੇ ਖਾਲਿਸਤਾਨ ਦੇ ਸਬੰਧ ਵਿੱਚ ਵਿਸਥਾਰ ਨਾਲ ਗੱਲ ਕੀਤੀ। ਡਾ. ਪ੍ਰਿਤਪਾਲ ਸਿੰਘ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਤੌਰ ਤੇ ਪਰੇਡ ਵਿੱਚ ਸ਼ਾਮਲ ਹੋਏ ਅਤੇ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕੀਤਾ । ਅਮਰੀਕਨ ਸੈਨੇਟ ਦੇ ਲੀਡਰ ਚੱਕ ਸ਼ੂਮਰ (Chuck Schumer) ਵੱਲੋ ਅਤੇ ਕਾਂਗਰਸਮੈਨ ਟੌਮ ਸੂਆਜੀ (Tom Suozzi) ਵੱਲੋ ਇਸ ਮੌਕੇ ਤੇ ਭੇਜੇ ਗਏ ਸਾਈਟੇਸ਼ਨ ਅਤੇ ਸੰਦੇਸ਼ ਸੰਗਤਾਂ ਨਾਲ ਸਾਂਝੇ ਕੀਤੇ ਗਏ। 1984 ਦੇ ਘੱਲੂਘਾਰੇ ਅਤੇ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਨੂੰ ਯਾਦ ਕਰਦਿਆਂ ਅਤੇ ਦਿੱਲੀ ਤਖ਼ਤ ਵੱਲੋ, ਅਕਾਲ ਤਖ਼ਤ ਸਾਹਿਬ ਦੇ ਕੋਹ-ਕੋਹ ਕੇ ਸ਼ਹੀਦ ਕੀਤੇ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਤੇ ਅਣਮਨੁਖੀ ਤਰੀਕੇ ਨਾਲ ਕੈਦ ਕੀਤੇ ਗਏ ਮੌਜੂਦਾ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਮਰਪਿਤ ਸੌਵੀਨਰ (Souvenir) ਅਮਰੀਕਾ ਦੀਆਂ ਸਮੂਹ ਜਥੇਬੰਦੀਆਂ ਤੇ ਪਤਵੰਤੇ ਸੱਜਣਾਂ ਵੱਲੋਂ ਸਾਂਝੇ ਤੌਰ ਤੇ ਸਟੇਜ ਉੱਤੋਂ ਜਾਰੀ ਕੀਤਾ ਗਿਆ, ਅਤੇ ਸਮੂਹ ਗੁਰਦੁਆਰਿਆਂ ਅਤੇ ਸੰਗਤਾਂ ਨੂੰ ਸੌਵੀਨਰ ਦੀਆਂ ਕਾਪੀਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸਿੱਖ ਕੌਮ ਦੇ ਆਪਣੇ ਨਾਨਕਸ਼ਾਹੀ ਕੈਲੰਡਰ ਜਿਸ ਨੂੰ ਦਲ ਖਾਲਸਾ ਵੱਲੋ ਅਕਾਲ ਤਖ਼ਤ ਸਾਹਿਬ ਤੋਂ ਕੌਮ ਨੂੰ ਸਮਰਪਿਤ ਕੀਤਾ ਜਾਂਦਾ ਹੈ, ਉਹ ਕੈਲੰਡਰ 1984 ਦੀ 40ਵੀ ਵਰ੍ਹੇਗੰਢ ਨੂੰ ਯਾਦ ਕਰਦਿਆਂ ਅਮਰੀਕਾ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸਟੇਜ ਉੱਪਰੋਂ ਜਾਰੀ ਕੀਤਾ ਗਿਆ। ਇਸ ਮੌਕੇ ਉੱਤੇ ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦਾਂ ਸਬੰਧੀ ਇੱਕ ਪ੍ਰਦਰਸ਼ਨੀ ਵੀ ਖਾਸ ਤੌਰ ਤੇ ਸਿੱਖ ਯੂਥ ਵੱਲੋਂ ਲਗਾਈ ਗਈ ਸੀ। ਵਰਜੀਨੀਆਂ, ਤੋ ਲੈ ਕੇ ਨਿਊਯਾਰਕ, ਨਿਊਜਰਸੀ, ਪੈਨਸਲਵੇਨੀਆਂ, ਮੈਰੀਲੈਂਡ, ਮੈਸੇਚਿਊਸਿਟ, ਕਨੈਕਟੀਕਟ, ਡੈਲਵੇਅਰ ਅਤੇ ਹੋਰ ਸਟੇਟਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸੰਗਤ ਨੂੰ ਸੰਬੋਧਨ ਹੋਏ, ਇੰਨਾਂ ਵਿੱਚ ਸ. ਬੂਟਾ ਸਿੰਘ ਖੜੌਦ, ਸ. ਬਰਜਿੰਦਰ ਸਿੰਘ ਬਰਾੜ, ਸ. ਸੁਰਜੀਤ ਸਿੰਘ ਕੁਲਾਰ , ਸ. ਪ੍ਰਿਤਪਾਲ ਸਿੰਘ ਖਾਲਸਾ, ਸ. ਭਗਤ ਸਿੰਘ , ਡਾ. ਬਖਸ਼ੀਸ਼ ਸਿੰਘ, ਸ. ਦਵਿੰਦਰ ਸਿੰਘ ਦਿਓ, ਸ. ਬਲਾਕਾ ਸਿੰਘ, ਸ. ਰਜਿੰਦਰ ਸਿੰਘ, ਸ. ਅਵਤਾਰ ਸਿੰਘ ਪੰਨੂ, ਸ. ਗੁਰਨਿੰਦਰ ਸਿੰਘ, ਸ. ਬਲਵਿੰਦਰ ਸਿੰਘ ਚੱਠਾ, ਸ. ਬਲਜਿੰਦਰ ਸਿੰਘ, ਸ. ਨਰਿੰਦਰ ਸਿੰਘ, ਸ. ਹਰਮਿੰਦਰ ਸਿੰਘ ਆਹਲੂਵਾਲੀਆ, ਸ. ਜੁਗਰਾਜ ਸਿੰਘ, ਸ. ਜਤਿੰਦਰ ਸਿੰਘ ਖਟੜਾ, ਸ. ਤੇਜਪਾਲ ਸਿੰਘ, ਸ. ਜੱਸਾ ਸਿੰਘ, ਸ. ਊਧਮ ਸਿੰਘ, ਸ. ਨਵਤੇਜ ਸਿੰਘ, ਸ. ਹਰਚਰਨ ਸਿੰਘ, ਸ. ਸੰਤੋਖ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਗੁਰੂ ਮਹਾਰਾਜ ਦੀ ਕਿਰਪਾ ਸਦਕਾ ਪਰੇਡ ਬਹੁਤ ਚੜਦੀ ਕਲਾ ਨਾਲ ਸੰਪੂਰਨ ਹੋਈ। ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟਕੋਸਟ ਵੱਲੋਂ ਸਾਰੇ ਗੁਰਦੁਆਰਾ ਪ੍ਰਬੰਧਕਾਂ, ਪੰਥਕ ਜਥੇਬੰਦੀਆਂ, ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਅਤੇ ਉੱਨਾਂ ਦੱਸਿਆ ਕਿ ਅਗਲੇ ਸਾਲ ਨੈਸ਼ਨਲ ਸਿੱਖ ਡੇਅ-ਪਰੇਡ 5 ਅਪਰੈਲ ਨੂੰ ਕੱਢੀ ਜਾਵੇਗੀ।
Punjab Bani 09 April,2024
ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ
ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ 'ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਖ਼ਿਲਾਫ਼ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕੀਤਾ ਗਿਆ ਸੀ। ਉਹ ਤੇ ਉਸਦੇ ਨੌਂ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਪੰਜਾਬ ਪੁਲਿਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
Punjab Bani 08 April,2024
ਬਸਪਾ ਨੇ ਵਿਧਾਇਕ ਦੇ ਪਿਤਾ ਨੂੰ ਫਿਰੋਜਪੁਰ ਤੋ ਐਲਾਣਿਆ ਉਮੀਦਵਾਰ
ਬਸਪਾ ਨੇ ਵਿਧਾਇਕ ਦੇ ਪਿਤਾ ਨੂੰ ਫਿਰੋਜਪੁਰ ਤੋ ਐਲਾਣਿਆ ਉਮੀਦਵਾਰ ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ 'ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਜਨੀਤਕ ਪਿਛੋਕੜ ਨਾਲ ਸਬੰਧਿਤ ਸੁਰਿੰਦਰ ਕੰਬੋਜ ਖ਼ੁਦ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦਾ ਬੇਟਾ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ।
Punjab Bani 08 April,2024
ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ
ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ ਤਲਵੰਡੀ ਸਾਬੋ : ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਗ੍ਰਿਫਤਾਰੀ ਦੀ ਨਿਖੇਧੀ ਵੀ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਭੈਅ ਦਾ ਮਾਹੌਲ ਬਣਾਉਣ ਤੋਂ ਗ਼ੁਰੇਜ਼ ਕਰੇ ਤੇ ਸੰਗਤ ਨੂੰ ਪਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਵੇ।
Punjab Bani 08 April,2024
ਨਵਦੀਪ ਜਲਬੇੜ੍ਹਾ ਦੀ ਗਿਰਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁੱਤਲਾ
ਨਵਦੀਪ ਜਲਬੇੜ੍ਹਾ ਦੀ ਗਿਰਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁੱਤਲਾ ਪਟਿਆਲ਼ਾ :08-04-24 ( ) ਅੱਜ ਇੱਥੇ ਗੁਰਦੁਆਰਾ ਸਾਹਿਬ ਦੁੱਖ ਨਿਵਾਰਨ ਦੇ ਸਾਹਮਣੇ ਖੰਡਾ ਚੌਕ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਤਕਿਸਾਨ ਯੂਨੀਅਨ ਏਕਤਾ ਅਜ਼ਾਦ , ਭਾਰਤੀ ਕਿਸਾਨ ਯੂਨੀਅਨ ਭਟੇੜ੍ਹੀ ਅਤੇ ਭਾਰਤੀ ਕਿਸਾਨ ਯੂਨੀਅਨ ਸਿਧੂੱਪੁਰ , ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗਿਰਫਤਾਰੀ ਵਿਰੁੱਧ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ ਕਿਹਾ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ 13 ਫ਼ਰਵਰੀ ਤੋਂ ਹਰਿਆਣੇ ਦੇ ਬਾਰਡਰਾਂ ਤੇ ਕਿਸਾਨੀ ਮੰਗਾਂ ਨੂੰ ਮਨਵਾਉਣ ਲਈ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਅੰਨ੍ਹਾ ਦਸੱਦਦ ਕੀਤਾ ਜਿਸ ਦੇ ਸਿੱਟੇ ਵਜੋਂ ਨੌਜਵਾਨ ਸੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਸ਼ਹਾਦਤ ਹੋ ਗਈ ਕਈਆਂ ਦੀਆਂ ਅੱਖਾ ਚਲੀਆਂ ਗਈਆਂ , ਲੱਤਾਂ ਟੁੱਟ ਗਈਆਂ ਤੇ ਫੱਟੜ ਹੋਏ ਅਤੇ ਧੂੰਆਂ ਚੜ੍ਹਨ ਨਾਲ ਹੁਣ ਤੱਕ 14 ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ ਬੁਖਲਾਈ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਅਰਧ ਸੈਨਿਕ ਦਲਾਂ ਨੇ ਨਿਹੱਥੇ ਕਿਸਾਨਾਂ ਤੇ ਹਮਲਾ ਕਰਕੇ ਕਿਸਾਨਾਂ ਦੇ ਟਰੈਕਟਰਾਂ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ। ਨਵਦੀਪ ਸਿੰਘ ਜਲਬੇੜ੍ਹਾ ਬਾਰਡਰਾਂ ਤੇ ਮੋਰਚੇ ਵਿੱਚ ਮੁੱਖ ਭੂਮਿਕਾ ਨਿਭਾਂ ਰਿਹਾ ਸੀ ਜਿਸ ਕਰਕੇ ਸਰਕਾਰ ਦੀਆਂ ਅੱਖਾਂ ਵਿੱਚ ਰੜਕਦਾ ਸੀ ਇਸ ਕਰਕੇ ਕੇਂਦਰ ਦੀ ਸਹਿ ਤੇ ਹਰਿਆਣਾ ਸਰਕਾਰ ਨੇ ਉਸ ਤੇ ਅਤੇ ਉਸ ਦੇ ਸਾਥੀ ਗੁਰਕੀਰਤ ਸਿੰਘ ਤੇ ਝੂਠਾ ਕੇਸ ਪਾਕੇ ਮੋਹਾਲੀ ਏਅਰਪੋਰਟ ਤੋਂ ਗਿਰਫਤਾਰ ਕਰ ਲਿਆ ਅਤੇ ਉਹਨਾਂ ਤੇ ਅਨਮਨੁੱਖੀ ਤਸੱਦਦ ਢਾਹਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਜੇ ਸਰਕਾਰ ਨੇ ਗਿਰਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਤਾਂ 9 ਅਪ੍ਰੈਲ ਨੂੰ ਸੰਭੂ ਵਿਖੇ ਦਿੱਲੀ ਨੂੰ ਜਾਣ ਵਾਲੀ ਰੇਲਵੇ ਲਾਈਨ ਨੂੰ ਜਾਮ ਕਰ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ। ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਮਨਰੇਗਾ ਤਹਿਤ ਦਿਹਾੜੀ ਦੇ ਦਿਨ ਵਧਾਕੇ 200 ਦਿਨ ਕੀਤੀ ਜਾਵੇ। ਪੰਜਾਬ ਵਿੱਚ ਗੜਿਆ ਦੀ ਮਾਰ ਨਾਲ ਹੋਏ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ। ਰੈਲੀ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਸੁਬਾ ਆਗੂ ਮਨਜੀਤ ਸਿੰਘ ਨਿਆਲ,ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ,ਬੀ ਕੇ ਯੂ ਸਿੱਧੂ ਪੁਰ ਦੇ ਮਨਪ੍ਰੀਤ ਸਿੰਘ,ਬੀ ਕੇ ਯੂ ਭਟੇੜੀ ਕਲਾਂ ਦੇ ਜਸਵੰਤ ਸਿੰਘ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਮਨਜੀਤ ਸਿੰਘ ਨੇ ਸੰਬੋਧਨ ਕੀਤਾ।
Punjab Bani 08 April,2024
ਜਰਮਨ ਵਿੱਚ ਕਾਰਜਸ਼ੀਲ ਤਾਮਿਲ ਮੂਲ ਦੀ ਡਾ. ਰਮਾ ਸ੍ਰੀਨਿਵਾਸਨ ਨੇ ਦਿੱਤਾ ਪੰਜਾਬੀ ਯੂਨੀਵਰਸਿਟੀ ਵਿੱਚ ਭਾਸ਼ਣ
ਜਰਮਨ ਵਿੱਚ ਕਾਰਜਸ਼ੀਲ ਤਾਮਿਲ ਮੂਲ ਦੀ ਡਾ. ਰਮਾ ਸ੍ਰੀਨਿਵਾਸਨ ਨੇ ਦਿੱਤਾ ਪੰਜਾਬੀ ਯੂਨੀਵਰਸਿਟੀ ਵਿੱਚ ਭਾਸ਼ਣ -ਘਰੋਂ ਭੱਜ ਕੇ ਮਰਜ਼ੀ ਨਾਲ਼ ਜ਼ਿੰਦਗੀ ਜਿਉਣ ਵਾਲ਼ੇ ਪੰਜਾਬੀ ਅਤੇ ਹਰਿਆਵਣੀ ਜੋੜਿਆਂ ਬਾਰੇ ਹੈ ਡਾ. ਸ੍ਰੀਨਿਵਾਸਨ ਦਾ ਖੋਜ ਕਾਰਜ ਪਟਿਆਲਾ, 8 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਵੱਲੋਂ ਸਮਾਜ ਵਿਗਿਆਨ ਅਤੇ ਸਮਾਜ ਮਾਨਵ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ਼ ਪਿਛਲੇ ਦਿਨੀਂ ਡਾ. ਰਮਾ ਸ੍ਰੀਨਿਵਾਸਨ ਦਾ ਵਿਸ਼ੇਸ਼ ਭਾਸ਼ਣ ਕਰਵਾਇਆ। ਜ਼ਿਕਰਯੋਗ ਹੈ ਕਿ ਕਿ ਜਰਮਨ ਵਿੱਚ ਕਾਰਜਸ਼ੀਲ ਤਾਮਿਲ ਮੂਲ ਦੀ ਡਾ. ਰਮਾ ਸ੍ਰੀਨਿਵਾਸਨ ਨੇ ਅਮਰੀਕਾ ਦੀ ਬਰਾਊਨ ਯੂਨੀਵਰਸਿਟੀ ਤੋਂ ਪੀ-ਐੱਚ.ਡੀ. ਕੀਤੀ ਹੈ। ਉਨ੍ਹਾਂ ਦੀ ਖੋਜ ਦਾ ਵਿਸ਼ਾ ਪੰਜਾਬ ਅਤੇ ਹਰਿਆਣਾ ਵਿੱਚ ਮਰਜ਼ੀ ਨਾਲ਼ ਜ਼ਿੰਦਗੀ ਜਿਉਣ ਦੀ ਚਾਹਤ ਵਿੱਚ ਘਰੋਂ ਭੱਜ ਜਾਣ ਵਾਲ਼ੇ ਮੁੰਡੇ ਕੁੜੀਆਂ ਵੱਲੋਂ ਹਿਫਾਜ਼ਤ ਲਈ ਹਾਈ ਕੋਰਟ ਤੋਂ ਪ੍ਰੋਟੈਕਸ਼ਨ ਪਟੀਸ਼ਨ ਲੈਣ ਨਾਲ਼ ਜੁੜੇ ਰੁਝਾਨਾਂ ਬਾਰੇ ਹੈ। ਉਨ੍ਹਾਂ ਨੂੰ ਯੂਰਪ ਦੀ ਸਭ ਤੋਂ ਵੱਡੀ ਅਤੇ ਵੱਕਾਰੀ ਪੋਸਟ-ਡਾਕਟਰੇਟ ਫੈਲੋਸ਼ਿਪ ‘ਮੈਰੀ ਕਿਊਰੀ ਫੈਲੋਸ਼ਿਪ’ ਹਾਸਿਲ ਹੋਈ ਹੈ। ਡਾ. ਰਮਾ ਸ੍ਰੀਨਿਵਾਸਨ ਨੇ ਆਪਣੇ ਅਨੁਭਵ ਦੇ ਅਧਾਰ ਉੱਤੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਜੋੜੇ ਆਪਣੀ ਮਰਜ਼ੀ ਦੀ ਜ਼ਿੰਦਗੀ ਜਿਉਣ ਦਾ ਫ਼ੈਸਲਾ ਕਰਨ ਉਪਰੰਤ ਸਮਾਜ ਵਿੱਚ ਆਉਣ ਵਾਲ਼ੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਅਦਾਲਤ ਤੋਂ ਹਿਫਾਜ਼ਤ ਲੈਂਦੇ ਹਨ ਜਾਂ ਇਕੱਠਿਆਂ ਰਹਿਣ ਦੀ ਚਾਹਤ ਵਿੱਚ ਵਿਦੇਸ਼ ਦਾ ਵੀਜ਼ਾ ਲੈਂਦੇ ਹਨ। ਅਜਿਹੇ ਸਮੁੱਚੇ ਦ੍ਰਿਸ਼ ਵਿੱਚ ਸਮਾਜ ਅਤੇ ਆਵਾਸ ਨੇਮਾਂ ਦੀ ਕਿਹੋ ਜਿਹੀ ਭੂਮਿਕਾ ਹੈ, ਅਤੇ ਸਮਾਜ ਇਸ ਤੋਂ ਕਿਸ ਤਰ੍ਹਾਂ ਅਸਰਅੰਦਾਜ਼ ਹੁੰਦਾ ਹੈ, ਆਦਿ ਬਾਰੇ ਚਾਨਣਾ ਪਾਇਆ। ਕੁੱਝ ਅਹਿਮ ਟਿੱਪਣੀਆਂ ਦੌਰਾਨ ਉਨ੍ਹਾਂ ਕਿਹਾ ਕਿ ਪਰਵਾਸ ਦੇ ਰੁਝਾਨ ਨੂੰ ਸਮਝੀਏ ਤਾਂ ਭਾਵੇਂ ਇਸ ਦੇ ਕੇਂਦਰ ਵਿੱਚ ਅਰਥਚਾਰਾ ਹੀ ਹੈ ਪਰ ਵਿਤਕਰਾ ਅਤੇ ਹੋਰ ਕਾਰਕ ਵੀ ਪਰਵਾਸ ਨੂੰ ਅਸਰਅੰਦਾਜ਼ ਕਰਦੇ ਹਨ। ਉਨ੍ਹਾਂ ਪਰਵਾਸ ਵਿੱਚ ਜਾਣ ਵਾਲ਼ੇ ਲੋਕਾਂ ਲਈ ਉੱਥੋਂ ਦੇ ਸਮਾਜ ਵਿੱਚ ਰਚ-ਮਿਚ ਜਾਣ ਸੰਬੰਧੀ ਅਗਾਊਂ ਤਿਆਰੀਆਂ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਜਿਸ ਸਮਾਜ ਵਿੱਚ ਸੰਬੰਧਤ ਵਿਅਕਤੀ ਨੇ ਜਾਣਾ ਹੁੰਦਾ ਹੈ ਉਸ ਸਮਾਜ ਦੀ ਆਮ ਤੌਰ ਉੱਤੇ ਇਸ ਕਿਸਮ ਦੀ ਕੋਈ ਤਿਆਰੀ ਨਹੀਂ ਹੁੰਦੀ ਕਿ ਉਸ ਨੇ ਉਸ ਬੰਦੇ ਨੂੰ ਕਿਸ ਤਰ੍ਹਾਂ ਆਪਣੇ ਵਿੱਚ ਰਚਾਉਣਾ ਹੈ। ਉਨ੍ਹਾਂ ਕਿਹਾ ਇਸ ਕਿਸਮ ਦੀ ਸਥਿਤੀ ਨਾਲ਼ ਜੋ ਪੇਚੀਦਗੀ ਬਣਦੀ ਹੈ ਉਸ ਦੇ ਮੱਦੇਨਜ਼ਰ ਸਮਾਜ ਵਿਗਿਆਨੀਆਂ ਨੂੰ ਇਸ ਦੀਆਂ ਹੋਰ ਗਹਿਰੀਆਂ ਪਰਤਾਂ ਫਰੋਲਣ ਦੀ ਲੋੜ ਹੈ। ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਦੇ ਡਾਇਰੈਕਟਰ ਦਲਜੀਤ ਅਮੀ ਨੇ ਕਿਹਾ ਕਿ ਅਸੀਂ ਈ. ਐੱਮ.ਆਰ.ਸੀ. ਨੂੰ ਇੱਕ ਅਜਿਹੀ ਥਾਂ ਬਣਾਉਣੀ ਚਾਹੁੰਦੇ ਹਾਂ ਜਿੱਥੇ ਵੱਖ-ਵੱਖ ਵਿਦਵਾਨ, ਕਲਾਕਾਰ, ਫ਼ਨਕਾਰ ਆਦਿ ਅਜਿਹੇ ਰੁਝਾਨਾਂ ਬਾਰੇ ਆਪੋ ਆਪਣੇ ਤਰੀਕਾਕਾਰ ਨਾਲ਼ ਆਪਣੀ ਵੱਖ-ਵੱਖ ਕਿਸਮ ਦੀ ਗੱਲ ਰੱਖ ਸਕਣ। ਉਨ੍ਹਾਂ ਕਿਹਾ ਕਿ ਉਹ ਨਿਰੰਤਰ ਅਜਿਹੇ ਪ੍ਰੋਗਰਾਮਾਂ ਰਾਹੀਂ ਵੰਨ-ਸੁਵੰਨਤਾ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਇਸ ਥਾਂ ਦਾ ਖਾਸਾ ਬਣਾ ਕੇ ਉਭਾਰਨ ਦੇ ਯਤਨ ਕਰ ਰਹੇ ਹਨ। ਸਮਾਜ ਵਿਗਿਆਨ ਅਤੇ ਸਮਾਜ ਮਾਨਵ ਵਿਗਿਆਨ ਵਿਭਾਗ ਦੇ ਮੁਖੀ ਡਾ. ਦੀਪਕ ਕੁਮਾਰ ਵੱਲੋਂ ਸਵਾਗਤੀ ਭਾਸ਼ਣ ਦਿੱਤਾ ਗਿਆ। ਈ. ਐੱਮ. ਆਰ. ਸੀ. ਦੇ ਬਾਕੀ ਪ੍ਰੋਗਰਾਮਾਂ ਵਾਂਗ ਇਸ ਪ੍ਰੋਗਰਾਮ ਨੂੰ ਵੀ ਨਾਲ਼ੋ-ਨਾਲ਼ ਸੰਕੇਤ ਭਾਸ਼ਾ ਵਿੱਚ ਅਨੁਵਾਦ ਕਰਨ ਦਾ ਬਕਾਇਦਾ ਇੰਤਜਾਮ ਕੀਤਾ ਗਿਆ ਸੀ। ਇਸ ਸੰਬੰਧੀ ਰਵਿੰਦਰ ਕੌਰ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ
Punjab Bani 08 April,2024
ਖਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਕਰਵਾਇਆ ਅੰਮਿ੍ਰਤ ਸੰਚਾਰ
ਖਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਕਰਵਾਇਆ ਅੰਮਿ੍ਰਤ ਸੰਚਾਰ ਪੰਜ ਪਿਆਰਿਆਂ ਪਾਸੋਂ 101 ਪ੍ਰਾਣੀਆਂ ਨੇ ਬਾਣੀ-ਬਾਣੇ ਦੀ ਧਾਰਨੀ ਬਣਕੇ ਲਈ ਖੰਡੇ ਬਾਟੇ ਦੀ ਪਾਹੁਲ ਦੁਨੀਆ ਦੇ ਇਤਿਹਾਸ ਅੰਦਰ ਖਾਲਸਾ ਪੰਥ ਦੀ ਵਿਲੱਖਣ ਪਹਿਚਾਣ : ਜਥੇਦਾਰ ਕਰਤਾਰਪੁਰ ਡਕਾਲਾ/ਪਟਿਆਲਾ 7 ਅਪ੍ਰੈਲ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਪਾਤਸ਼ਾਹੀ ਛੇਵੀਂ ਤੇ ਨੌਵੀਂ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਕਰਹਾਲੀ ਸਾਹਿਬ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਤੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 101 ਦੇ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਜਿਉਣ ਦਾ ਸੰਕਲਪ ਲਿਆ। ਗੁਰਮਤਿ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਅੰਦਰ ਖਾਲਸਾ ਪੰਥ ਦੀ ਵਿਲੱਖਣ ਪਹਿਚਾਣ ਅਤੇ ਅੱਜ ਲੋੜ ਹੈ ਕਿ ਮਨੁੱਖਤਾ ਸਮਾਜਕ ਬੁਰਾਈਆਂ ਦੇ ਖਾਤਮੇ ਲਈ ਗੁਰੂ ਸਾਹਿਬਾਨ ਵਾਲੇ ਵਿਖਾਏ ਮਾਰਗ ’ਤੇ ਚੱਲੇ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਖੰਡੇ ਬਾਟੇ ਦੀ ਪਹੁਲ ਤਿਆਰ ਕਰਨ ਲਈ ਪੰਜ ਪਿਆਰੇ ਸਾਹਿਬਾਨ ਤਖਤ ਸ੍ਰੀ ਦਮਦਮਾ ਸਾਹਿਬ ਗੁਰੂ ਕੀ ਕਾਂਸੀ ਤੋਂ ਸੰਗਤਾਂ ਦੀ ਸੇਵਾ ਕਰਨ ਲਈ ਹਾਜ਼ਰ ਹੋਏ ਸਨ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਇਸ ਵਿਸਾਖੀ 2024 ਦੇ ਸੁਭ ਦਿਹਾੜੇ ਤੇ 101 ਪ੍ਰਾਣੀ ਅੰਮਿ੍ਰਤ ਛਕ ਕੇ ਗੁਰੂ ਵਾਲੇ ਬਣੇ ਹਨ ਜੋ ਕਿ ਬਹੁਤ ਹੀ ਵਧਾਈ ਦੇ ਪਾਤਰ ਅਤੇ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਹ ਅਣਮੁੱਲੀ ਦਾਤ ਪ੍ਰਾਪਤ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੰਤ ਵਿਚ ਉਨ੍ਹਾਂ ਗੁਰਮਤਿ ਸਮਾਗਮ ਵਿਚ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਧਨਵੰਤ ਸਿੰਘ, ਇੰਸ. ਹਰਦੇਵ ਸਿੰਘ, ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਗੁਰਪਿਆਰ ਸਿੰਘ ਜੌਹਰ, ਮਨਜੀਤ ਸਿੰਘ, ਗੁਰਮੁੱਖ ਸਿੰਘ, ਗੁਰਬਾਜ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਆਦਿ ਹਾਜਰ ਸਨ।
Punjab Bani 07 April,2024
ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ
ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਇਕਾਈ ਵੱਲੋਂ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿੱਚ ਅੰਦਰ ਖਾਤੇ ਇਮਾਰਜਾਂਸੀ ਪਟਿਆਲਾ ਮਿਤੀ 7 ਅਪ੍ਰੈਲ () ਅੱਜ ਪਟਿਆਲਾ ਵਿਖ਼ੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਪਟਿਆਲਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ਰਮਾ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦੀ ਗ਼ੈਰ ਸਵਿਧਾਨਿਕ ਤਰੀਕੇ ਨਾਲ ਹੋਈ ਗ੍ਰਿਫਤਾਰੀ ਦੇ ਵਿਰੋਧ ਵਿੱਚ ਭਗਤ ਸਿੰਘ ਚੋਂਕ ਘਲੋਰੀ ਗੇਟ ਵਿਖ਼ੇ ਸੇਕੜੇ ਵਲੰਨਟੀਅਰ ਨਾਲ ਸਮੂਹਿਕ ਭੂਖ ਹੜਤਾਲ(ਵਰਤ )ਕੀਤੀ ਗਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5ਵਜੇ ਤੱਕ ਭੂੱਖੇ ਰਹਿ ਕੇ ਮੋਦੀ ਅਤੇ ਭਾਜਪਾ ਸਰਕਾਰ ਡਾ ਵਿਰੋਧ ਕੀਤਾ ਇਸ ਮੌਕੇ ਮਹਿਤਾ ਨੇ ਸੰਬੋਧਨ ਕਰਦਿਆਂ ਕਿਹਾ ਕੀ ਦੇਸ ਦੇ ਵਿਚ ਅੰਦਰ ਖਾਤੇ ਐਮਰਜੰਸੀ ਵਾਲੇ ਹਾਲਾਤ ਬਣੇ ਹੋਏ ਹਨ I ਲੋਕਾਂ ਵੱਲੋਂ ਚੂਨੀਆਂ ਹੋਈਆਂ ਸਰਕਾਰਾਂ ਤੋੜ ਕੇ ਭਾਜਪਾ ਦੀ ਸਰਕਾਰ ਜਾਂ ਜਬਰਦਸਤੀ ਗਠਜੋੜ ਵਾਲੀ ਸਰਕਾਰ ਬਣਾਇਆ ਜਾ ਰਹੀਆ ਹਨ I ਦੇਸ ਦੇ ਵਿੱਚ ਉਭਰਦੇ ਹੋਏ ਨੇਤਾ ਅਰਵਿੰਦ ਕੇਜਰੀਵਾਲ ਨੂੰ ਰੋਕਣ ਦੀ ਕੋਸ਼ਿਸ ਕੀਤੀ ਜਾ ਰਾਹੀਂ ਹੈ I ਜਿਸ ਦਾ ਆਮ ਆਦਮੀ ਪਾਰਟੀ ਇਕਲਾ ਇਕੱਲਾ ਵਰਕਰ ਵਿਰੋਧ ਕਰਦਾ ਹੈ ਇਸ ਮੌਕੇ ਲੋਕ ਸਭਾ ਇੰਚਾਰਜ ਇੰਦਰਜੀਤ ਸੰਧੂ, ਜਿਲ੍ਹਾ ਜਰਨਲ ਸਕੱਤਰ ਸੁਖਦੇਵ ਸਿੰਘ ਔਲਖ,ਪ੍ਰੀਤੀ ਮਲਹੋਤਰਾ ਸੂਬਾ ਪ੍ਰਧਾਨ ਮਹਿਲਾ ਵਿੰਗ, ਵਿੱਕੀ ਘਨੌਰ ਸੂਬਾ ਪ੍ਰਧਾਨ ਸਪੋਰਟ ਵਿੰਗ, ਆਰ ਪੀ ਐਸ ਮਲਹੋਤਰਾ ਸੂਬਾ ਪ੍ਰਧਾਨ ਬੁਧੀਜੀਵੀ ਵਿੰਗ,ਅਮਰੀਕ ਸਿੰਘ ਬੰਗੜ ਸਯੁਕਤ ਸਕੱਤਰ ਪੰਜਾਬ, ਜਰਨੈਲ ਸਿੰਘ ਮੰਨੂ ਸਯੁਕਤ ਸਕੱਤਰ ਪੰਜਾਬ, ਬਲਵਿੰਦਰ ਸਿੰਘ ਝਾਰਵਾ ਵਾਈਸ ਚੇਅਰਮੈਨ ਪੀ ਆਰ ਟੀ ਸੀ, ਪ੍ਰਵੀਨ ਛਾਬੜਾ ਸੀਨੀਅਰ ਵਾਈਸ ਚੇਅਰਮੈਨ ਪੀ ਆਈ ਡੀ ਸੀ, ਦੀਪਕ ਸੂਦ ਜੋਆਇੰਟ ਸਕੱਤਰ ਟਰੈਡ ਵਿੰਗ,ਅਸ਼ੋਕ ਸਿਰਸਵਾਲ ਡਾਇਰੈਕਟਰ ਐਸ ਸੀ ਲੈਂਡ, ਜਸਵੰਤ ਰਾਏ ਜੋਆਇੰਟ ਸਕੱਤਰ ਐਸ ਸੀ ਵਿੰਗ, ਕੁਲਦੀਪ ਸਿੰਘ, ਸੰਜੀਵ ਗੁਪਤਾ, ਅਮਿਤ ਵਿੱਕੀ ਬਿਕਰਮ ਸ਼ਰਮਾ, ਅਮਨ ਬਾਂਸਲ, ਰਾਜੂ ਸਾਹਨੀ, ਹਰਸਪਾਲ, ਮੋਨਿਕਾ ਸ਼ਰਮਾ,ਰਾਜ ਕੁਮਾਰ ਮਿਠਾਰੀਆਂ ਤੋਂ ਇਲਾਵਾ ਹੋਰ ਸਾਥੀ ਮੌਜੂਦ ਰਹੇ I
Punjab Bani 07 April,2024
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ
ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ ਨਵਾਂਸ਼ਹਿਰ : ਦਿੱਲੀ ਆਬਕਾਰੀ ਨੀਤੀ ਘਪਲੇ 'ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਇਕ ਦਿਨ ਦਾ ਮਰਨ ਵਰਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ ਮੁੱਖ ਮੰਤਰੀ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਖਟਕੜਕਲਾਂ ਵਿੱਚ ਮਰਨ ਵਰਤ ਰੱਖਣਗੇ ਅਤੇ ਈਡੀ ਅਤੇ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
Punjab Bani 07 April,2024
ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ
ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ ਨਵੀਂ ਦਿੱਲੀ- ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ-ਐਨਸੀਆਰ ਵਿੱਚ ਬੱਚੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ 7 ਤੋਂ 8 ਬੱਚਿਆਂ ਨੂੰ ਵੀ ਬਚਾਇਆ ਹੈ। ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਦਿੱਲੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨਾਲ-ਨਾਲ ਹੋਰ ਰਾਜਾਂ ਨਾਲ ਵੀ ਸੰਪਰਕ ਹਨ। ਸੀਬੀਆਈ ਨੇ ਇਸ ਸਬੰਧ ਵਿੱਚ ਹੋਰ ਰਾਜਾਂ ਵਿੱਚ ਵੀ ਛਾਪੇ ਮਾਰੇ ਹਨ। ਫਿਲਹਾਲ ਇਸ ਮਾਮਲੇ ‘ਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਕਰੀਬ 7-8 ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਹੈ। ਜਾਂਚ ਏਜੰਸੀ ਨਾਲ ਜੁੜੇ ਸੂਤਰ ਮੁਤਾਬਕ ਇਸ ਮਾਮਲੇ ‘ਚ ਜਲਦ ਹੀ 3 ਤੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦਾ ਰਸਮੀ ਖੁਲਾਸਾ ਸੀਬੀਆਈ ਨੇ ਕੀਤਾ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਨਵਜੰਮਿਆ ਸਮੇਤ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਦੇ ਮਾਮਲੇ ਵਿੱਚ ਬਹੁਤ ਸਾਰੇ ਇਨਪੁਟ ਮਿਲੇ ਹਨ। ਅਜਿਹੇ ‘ਚ ਜਾਂਚ ਏਜੰਸੀ ਵਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
Punjab Bani 07 April,2024
ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ
ਪੁਲਸ ਦੀ ਹੋਈ ਗੈਗਸਟਰਾਂ ਨਾਲ ਮੁਠਭੇੜ ਫਰੀਦਕੋਟ -ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪਲਿਸ ਨੇ ਦੋ ਗੈਂਗਸਟਰ ਨੂੰ ਫੜ ਲਿਆ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ।
Punjab Bani 07 April,2024
ਕਾਲਜ ਪੜ੍ਹਦੀਆਂ ਪੰਜਾਬੀ ਲੜਕੀਆਂ ਵਿੱਚ ਕੈਰੀਅਰ ਸੰਬੰਧੀ ਜਾਗਰੂਕਤਾ ਅਤੇ ਸਮਰਥਾ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਖੋਜ
ਕਾਲਜ ਪੜ੍ਹਦੀਆਂ ਪੰਜਾਬੀ ਲੜਕੀਆਂ ਵਿੱਚ ਕੈਰੀਅਰ ਸੰਬੰਧੀ ਜਾਗਰੂਕਤਾ ਅਤੇ ਸਮਰਥਾ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਖੋਜ -ਵੱਖ-ਵੱਖ ਡਿਗਰੀ ਕਾਲਜਾਂ ਦੀਆਂ 1000 ਲੜਕੀਆਂ ਤੋਂ ਜੁਟਾਏ ਗਏ ਅੰਕੜੇ -ਕੈਰੀਅਰ ਚੋਣ ਵਿੱਚ ਠੀਕ ਫ਼ੈਸਲਾ ਲੈਣ ਦਾ ਪੱਧਰ ਔਸਤ ਤੋਂ ਹੇਠਾਂ -ਮਾਂ ਦਾ ਰੁਜ਼ਗਾਰ ਸੰਪੰਨ ਹੋਣਾ ਲੜਕੀ ਦੀ ਕੈਰੀਅਰ ਚੋਣ ਵਿੱਚ ਨਿਭਾਉਂਦਾ ਹੈ ਅਹਿਮ ਭੂਮਿਕਾ ਪਟਿਆਲਾ, 7 ਅਪ੍ਰੈਲ ਕਾਲਜਾਂ ਵਿੱਚ ਪੜ੍ਹਦੀਆਂ ਪੰਜਾਬੀ ਲੜਕੀਆਂ ਵਿੱਚ ਆਪਣੇ ਕੈਰੀਅਰ ਸੰਬੰਧੀ ਫ਼ੈਸਲਿਆਂ ਨੂੰ ਲੈ ਕੇ ਕਿਸ ਪੱਧਰ ਦੀ ਜਾਗਰੂਕਤਾ ਅਤੇ ਸਮਰਥਾ ਹੈ ਅਤੇ ਇਸ ਪੱਖੋਂ ਕਿਹੜੇ ਕਾਰਕ ਪ੍ਰਭਾਵਿਤ ਕਰਦੇ ਹਨ; ਇਸ ਵਿਸ਼ੇ ਉੱਤੇ ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਦੀ ਖੋਜਾਰਥੀ ਹਰਜਿੰਦਰ ਕੌਰ ਵੱਲੋਂ ਐੱਸ. ਡੀ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ ਦੀ ਨਿਗਰਾਨੀ ਵਿੱਚ ਖੋਜ ਕਾਰਜ ਕੀਤਾ ਗਿਆ। ਜਿ਼ਕਰਯੋਗ ਹੈ ਕਿ ਇਹ ਖੋਜ ਆਈ. ਸੀ. ਐੱਸ. ਐੱਸ. ਆਰ., ਚੰਡੀਗੜ੍ਹ ਵੱਲੋਂ ਸਪਾਂਸਰ ਕੀਤੀ ਗਈ ਹੈ। ਡਾ. ਤਪਨ ਕੁਮਾਰ ਸਾਹੂ ਨੇ ਦੱਸਿਆ ਕਿ ਇਸ ਅਧਿਐਨ ਰਾਹੀਂ ਪ੍ਰਾਪਤ ਅੰਕੜਿਆਂ ਦਾ ਵਿਸ਼ਲੇਸ਼ਣ ਦਰਸਾਉਂਦਾ ਹੈ ਕਿ ਕੈਰੀਅਰ/ਰੁਜ਼ਗਾਰ ਚੋਣ ਪ੍ਰਤੀ ਫੈਸਲਾ ਲੈਣ ਪੱਖੋਂ ਪੰਜਾਬ ਦੀਆਂ ਕਾਲਜ ਪੜ੍ਹਦੀਆਂ ਲੜਕੀਆਂ ਦਾ ਪੱਧਰ ਔਸਤ ਤੋਂ ਵਧੇਰੇ ਹੈ ਪਰ ਕੈਰੀਅਰ ਚੋਣ ਵਿੱਚ ਠੀਕ/ਢੁਕਵਾਂ ਫ਼ੈਸਲਾ ਲੈਣ ਦੀ ਸਮਰਥਾ (ਮਚਿਉਰਿਟੀ) ਪੱਖੋਂ ਇਹ ਇਹ ਪੱਧਰ ਔਸਤ ਤੋਂ ਹੇਠਾਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਅਧਿਐਨ ਰਾਹੀਂ ਸਾਹਮਣੇ ਆਇਆ ਕਿ ਪਰਿਵਾਰਕ ਮੈਂਬਰਾਂ ਦੀ ਸਿੱਖਿਆ ਦਾ ਪੱਧਰ, ਪਰਿਵਾਰ ਦਾ ਅਕਾਰ, ਮਾਪਿਆਂ ਦਾ ਰੁਜ਼ਗਾਰ ਆਦਿ ਅਜਿਹੇ ਕਾਰਕ ਹਨ ਜੋ ਇਸ ਪੱਖੋਂ ਆਪਣੀ ਵੱਡੀ ਭੂਮਿਕਾ ਨਿਭਾਉਂਦੇ ਹਨ। ਅੰਕੜਿਆਂ ਰਾਹੀਂ ਇਹ ਸਪਸ਼ਟ ਰੂਪ ਵਿੱਚ ਸਾਹਮਣੇ ਆਇਆ ਕਿ ਮਾਪਿਆਂ ਦਾ ਪੜ੍ਹੇ ਲਿਖੇ ਹੋਣਾ ਇਸ ਪੱਖੋਂ ਵਿਸ਼ੇਸ਼ ਸਾਕਾਰਤਮਕ ਭੂਮਿਕਾ ਨਿਭਾਉਂਦਾ ਹੈ। ਖੋਜਾਰਥੀ ਹਰਜਿੰਦਰ ਕੌਰ ਨੇ ਖੋਜ ਵਿਧੀ ਦੇ ਹਵਾਲੇ ਨਾਲ਼ ਗੱਲ ਕਰਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨਾਲ਼ ਸੰਬੰਧਤ ਵੱਖ-ਵੱਖ ਡਿਗਰੀ ਕਾਲਜਾਂ ਵਿੱਚੋਂ 1000 ਲੜਕੀਆਂ ਨੂੰ ਇਸ ਖੋਜ ਲਈ ਅੰਕੜੇ ਜੁਟਾਉਣ ਹਿਤ ਚੁਣਿਆ ਗਿਆ ਸੀ। ਵੱਖ-ਪ੍ਰਸ਼ਨਾਵਲੀਆਂ ਅਤੇ ਹੋਰ ਵਿਧੀਆਂ ਰਾਹੀਂ ਇਨ੍ਹਾਂ ਚੁਣਿੰਦਾ ਲੜਕੀਆਂ ਤੋਂ ਜਾਣਿਆ ਗਿਆ ਕਿ ਉਹ ਆਪਣੇ ਕੈਰੀਅਰ ਦੀ ਚੋਣ ਅਤੇ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲ਼ੀਆਂ ਲੋੜੀਂਦੀਆਂ ਕੋਸਿ਼ਸ਼ਾਂ ਆਦਿ ਨੂੰ ਲੈ ਕੇ ਕਿੰਨੀਆਂ ਕੁ ਜਾਗਰੂਕ ਹਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉੱਤਰਾਂ ਦਾ ਵਿਸ਼ਲੇਸ਼ਣ ਕਰਦਿਆਂ ਇਹ ਵੀ ਅੰਦਾਜ਼ਾ ਲਿਆ ਗਿਆ ਕਿ ਉਹ ਆਪਣੀ ਸਿੱਖਿਆ, ਯੋਗਤਾ ਅਤੇ ਪ੍ਰਤਿਭਾ ਦੇ ਅਨੁਕੂਲ ਕੈਰੀਅਰ ਦੀ ਚੋਣ ਦੇ ਮਸਲੇ ਨੂੰ ਲੈ ਕੇ ਕਿੰਨੀ ਕੁ ਸਮਰਥਾ ਰਖਦੀਆਂ ਹਨ। ਉਨ੍ਹਾਂ ਦੱਸਿਾਅ ਕਿ ਅਧਿਐਨ ਰਾਹੀਂ ਇੱਕ ਦਿਲਚਸਪ ਤੱਥ ਇਹ ਉੱਭਰ ਕੇ ਸਾਹਮਣੇ ਆਇਆ ਕਿ ਜਿਨ੍ਹਾਂ ਪਰਿਵਾਰਾਂ ਵਿੱਚ ਵਿਸ਼ੇਸ਼ ਤੌਰ ਉੱਤੇ ਮਾਂ ਨੌਕਰੀਪੇਸ਼ਾ/ਰੁਜ਼ਗਾਰ ਸੰਪੰਨ ਹੋਵੇ ਉੱਥੇ ਲੜਕੀਆਂ ਵਿੱਚ ਕੈਰੀਅਰ ਚੋਣ ਸੰਬੰਧੀ ਜਾਗਰੂਕਤਾ ਅਤੇ ਸਮਰਥਾ ਪੱਖੋਂ ਬਿਹਤਰ ਅਤੇ ਸਾਕਾਰਾਮਕ ਨਤੀਜੇ ਸਾਹਮਣੇ ਆਉਂਦੇ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਖੋਜ ਲਈ ਖੋਜਾਰਥੀ ਅਤੇ ਨਿਗਰਾਨ ਨੂੰ ਵਿਸ਼ੇਸ਼ ਵਧਾਈ ਦਿੰਦਿਆਂ ਕਿਹਾ ਕਿ ਇਹ ਖੋਜ ਜਿੱਥੇ ਪੰਜਾਬ ਦੀਆਂ ਲੜਕੀਆਂ ਦੀ ਆਪਣੇ ਕੈਰੀਅਰ ਪ੍ਰਤੀ ਜਾਗਰੂਕਤਾ ਅਤੇ ਸਮਰਥਾ ਦਾ ਅਸਲ ਅੰਦਾਜ਼ਾ ਲਗਾਉਣ ਵਿੱਚ ਸਹਾਈ ਹੋਵੇਗੀ ਉੱਥੇ ਹੀ ਦੂਜੇ ਪਾਸੇ ਇਸ ਖੋਜ ਦੇ ਅੰਕੜੇ ਲੜਕੀਆਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਅਤੇ ਸਮਰੱਥ ਬਣਾਉਣ ਦੇ ਲਿਹਾਜ਼ ਨਾਲ਼ ਨਵੇਂ ਕਦਮ ਉਠਾਉਣ ਅਤੇ ਨਵੀਂਆਂ ਨੀਤੀਆਂ ਦੇ ਨਿਰਮਾਣ ਵਿੱਚ ਵੀ ਕੰਮ ਆ ਸਕਣਗੇ।
Punjab Bani 07 April,2024
ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ
ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ ਨਿਊਯਾਰਕ, 6 ਅਪਰੈਲ ਅਮਰੀਕਾ ਦੇ ਓਹੀਓ ਸੂਬੇ ਵਿਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ। ਇਸ ਸਾਲ ਅਮਰੀਕਾ ’ਚ ਹੁਣ ਤੱਕ ਘੱਟੋ-ਘੱਟ ਛੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।
Punjab Bani 06 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ ਚੰਡੀਗੜ੍ਹ, 6 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵਰਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।
Punjab Bani 06 April,2024
ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ
ਹਾਦਸਾ : ਏਸੀਪੀ ਤੇ ਗੰਨਮੈਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਲੁਧਿਆਣਾ : ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਸ਼ੁੱਕਰਵਾਰ ਰਾਤ ਕਰੀਬ 1 ਵਜੇ ਫਲਾਈਓਵਰ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਫਾਰਚੂਨਰ ਕਾਰ ਸਵਾਰ ਏਸੀਪੀ ਤੇ ਉਨ੍ਹਾਂ ਦੇ ਗੰਨਮੈਨ ਦੀ ਸੜ ਜਾਣ ਕਾਰਨ ਮੌਤ ਹੋ ਗਈ। ਇਕ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਏਸੀਪੀ ਦੀ ਪਛਾਣ ਸੰਦੀਪ ਸਿੰਘ ਤੇ ਗੰਨਮੈਨ ਦੀ ਪਛਾਣ ਪਰਮਜੋਤ ਸਿੰਘ ਵਜੋਂ ਹੋਈ ਹੈ। ਜਦੋਂ ਦੋਵਾਂ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਤਾਂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 06 April,2024
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਲੋਕ ਸਭਾ ਚੋਣਾਂ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਦੇ ਆਦੇਸ਼ ਪੁਲਿਸ ਤੇ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਅੰਤਰ-ਰਾਜੀ ਹੱਦ ’ਤੇ ਚੌਕਸੀ ਵਧਾਉਣ ਦੇ ਨਾਲ ਨਾਲ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ ਸੰਗਰੂਰ, 6 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਹੁਣ ਤੱਕ ਹੋਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਪਾਲਣਾ ਹਿੱਤ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਚੋਣ ਅਮਲ ਵਿੱਚ ਜੁਟੇ ਸਮੂਹ ਪੁਲਿਸ ਤੇ ਸਿਵਲ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ ਨੂੰ ਪੂਰੇ ਸ਼ਾਂਤੀਪੂਰਨ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਵਿੱਚ ਹਰ ਅਧਿਕਾਰੀ ਤੇ ਕਰਮਚਾਰੀ ਦਾ ਸਹਿਯੋਗ ਲੋੜੀਂਦਾ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਹਾਇਕ ਰਿਟਰਨਿੰਗ ਅਧਿਕਾਰੀਆਂ, ਡੀ.ਐਸ.ਪੀਜ਼, ਥਾਣਾ ਮੁਖੀਆਂ ਅਤੇ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਇਸੰਸ ਹੋਲਡਰ ਸ਼ਰਾਬ ਵਿਕਰੇਤਾਵਾਂ ਅਤੇ ਸ਼ਰਾਬ ਠੇਕੇਦਾਰਾਂ ਦੇ ਸ਼ਰਾਬ ਵੇਚਣ, ਖਰੀਦਣ ਜਾਂ ਭੰਡਾਰ ਸਬੰਧੀ ਰਿਕਾਰਡ ਦੀ ਸਮੇਂ ਸਮੇਂ ’ਤੇ ਚੈਕਿੰਗ ਕੀਤੀ ਜਾਵੇ ਅਤੇ ਇਸ ਦੌਰਾਨ ਕਿਸੇ ਵੀ ਪੱਧਰ ’ਤੇ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿ ਕਿਸੇ ਵਿਕਰੇਤਾ ਜਾਂ ਠੇਕੇਦਾਰ ਵੱਲੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਜਿਹੀ ਕੋਈ ਵੀ ਲਾਪਰਵਾਹੀ ਸਾਹਮਣੇ ਆਉਣ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਇਮਾਰਤ ਜਾਂ ਸਰਕਾਰੀ ਜਾਇਦਾਦ ਉਪਰ ਕੋਈ ਵੀ ਸਿਆਸੀ ਹੋਰਡਿੰਗ, ਬੈਨਰ, ਝੰਡੇ ਆਦਿ ਨਾ ਲੱਗੇ ਹੋਣ। ਉਨ੍ਹਾਂ ਕਿਹਾ ਕਿ ਦਰੱਖਤਾਂ ਲਈ ਵਣ ਵਿਭਾਗ, ਬਿਜਲੀ ਦੇ ਖੰਭਿਆਂ ਲਈ ਪਾਵਰਕੌਮ ਅਤੇ ਸ਼ਹਿਰਾਂ ਦੀਆਂ ਗਲੀਆਂ ’ਚ ਲੱਗੇ ਪੋਲਾਂ ’ਤੇ ਸਿਆਸੀ ਇਸ਼ਤਿਹਾਰ ਲਈ ਨਗਰ ਕੌਂਸਲ ਦੇ ਅਧਿਕਾਰੀ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਸੀ ਵਿਜਿਲ ਐਪ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਤਾਇਨਾਤ ਫਲਾਇੰਗ ਸਕੂਐਡ ਦੀਆਂ ਟੀਮਾਂ ਨਿਰੰਤਰ ਆਪਣੀ ਡਿਊਟੀ ’ਤੇ ਕਾਰਜਸ਼ੀਲ ਰਹਿਣ ਕਿਉਂ ਜੋ ਉਨ੍ਹਾਂ ਟੀਮਾਂ ਦੀ ਗਤੀਵਿਧੀ ’ਤੇ ਚੋਣ ਕਮਿਸ਼ਨ ਵੱਲੋਂ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਵਿਅਕਤੀ ਦੀ ਨਿੱਜੀ ਜ਼ਮੀਨ, ਇਮਾਰਤ ਜਾਂ ਦੀਵਾਰ ਆਦਿ ਨੂੰ ਉਸਦੀ ਆਗਿਆ ਤੋੋਂ ਬਿਨਾਂ ਝੰਡੇ, ਬੈਨਰ ਤੇ ਹੋਰ ਸਿਆਸੀ ਮੰਤਵਾਂ ਲਈ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਇਲਾਕੇ ਵਿੱਚ ਕਾਰਜਸ਼ੀਲ ਚੌਕਸੀ ਟੀਮਾਂ ਇਸ ਦੀ ਜਾਂਚ ਕਰਕੇ ਤੱਥ ਅਧਾਰਿਤ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਪਾਬੰਦ ਰਹਿਣਗੀਆਂ। ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੰਤਰ-ਰਾਜੀ ਹੱਦ ’ਤੇ ਨਾਕਾਬੰਦੀ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਹਰ ਰਸਤੇ ’ਤੇ ਚੌਕਸੀ ਤੇ ਗਸ਼ਤ ਵਧਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਪੁਲਿਸ, ਐਕਸਾਈਜ਼, ਮਾਲ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀ ਆਪਸ ਵਿੱਚ ਪੂਰਾ ਤਾਲਮੇਲ ਰੱਖਣ ਅਤੇ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।ਉਨ੍ਹਾਂ ਨੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਨਿਯਮਤ ਤੌਰ ’ਤੇ ਅੰਤਰ ਰਾਜੀ ਹੱਦ ’ਤੇ ਸਾਂਝੀ ਚੈਕਿੰਗ ਕਰਨ , ਨਕਦੀ ਦੇ ਸ਼ੱਕੀ ਲੈਣ ਦੇਣ ’ਤੇ ਨਜ਼ਰ ਰੱਖਣ, ਪੋÇਲੰਗ ਸਟੇਸ਼ਨਾਂ ਦੀ ਸੁਰੱਖਿਆ ਪੱਖੋਂ ਅਗੇਤੀ ਜਾਂਚ ਕਰਨ ਸਮੇਤ ਹੋਰ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਏ.ਸੀ.ਯੂਟੀ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, 99-ਲਹਿਰਾ ਦੇ ਏ.ਆਰ.ਓ ਸੂਬਾ ਸਿੰਘ, 100-ਦਿੜ੍ਹਬਾ ਦੇ ਏ.ਆਰ.ਓ ਰਾਜੇਸ਼ ਕੁਮਾਰ ਸ਼ਰਮਾ, 101-ਸੁਨਾਮ ਦੇ ਏ.ਆਰ.ਓ ਪ੍ਰਮੋਦ ਸਿੰਗਲਾ, 107-ਧੂਰੀ ਦੇ ਏ.ਆਰ.ਓ ਅਮਿਤ ਗੁਪਤਾ ਅਤੇ 108-ਸੰਗਰੂਰ ਦੇ ਏ.ਆਰ.ਓ ਚਰਨਜੋਤ ਸਿੰਘ ਵਾਲੀਆ, ਨੋਡਲ ਅਫ਼ਸਰ ਸਵੀਪ ਵਿਨੀਤ ਕੁਮਾਰ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ.ਪੀ ਨਵਰੀਤ ਸਿੰਘ ਵਿਰਕ, ਐਸ.ਪੀ ਰਾਕੇਸ਼ ਕੁਮਾਰ, ਸਮੂਹ ਡੀ.ਐਸ.ਪੀ, ਥਾਣਾ ਮੁਖੀ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਬੀ.ਡੀ.ਪੀ.ਓਜ਼, ਈ.ਓਜ਼, ਮਾਲ ਵਿਭਾਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 06 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਹੁਕਮ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਪੁਲਿਸ ਤੇ ਪ੍ਰਸ਼ਾਸਨ ’ਤੇ ਅਧਾਰਿਤ ਟੀਮਾਂ ਕਰ ਰਹੀਆਂ ਹਨ ਸਾਂਝੀ ਚੈਕਿੰਗ ਢਾਬਿਆਂ, ਵਿਦਿਅਕ ਅਦਾਰਿਆਂ ਨਜ਼ਦੀਕ ਦੁਕਾਨਾਂ ਅਤੇ ਦਵਾਈਆਂ ਦੀਆਂ ਦੁਕਾਨਾਂ ’ਤੇ ਵੀ ਰੱਖੀ ਜਾ ਰਹੀ ਨਜ਼ਰ ਸੰਗਰੂਰ, 5 ਅਪ੍ਰੈਲ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਲਈ ਪ੍ਰਸ਼ਾਸਨ ਤੇ ਪੁਲਿਸ ਦੇ ਹਰ ਅਧਿਕਾਰੀ ਤੇ ਕਰਮਚਾਰੀ ਦਾ ਇਹ ਫਰਜ਼ ਬਣਦਾ ਹੈ ਕਿ ਜ਼ਿਲ੍ਹੇ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਪੂਰੀ ਮੁਸਤੈਦੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦੇ ਹੋਏ ਹਰ ਕਿਸਮ ਦੇ ਨਸ਼ੇ ਦੀ ਤਸਕਰੀ ਅਤੇ ਗੈਰ ਕਾਨੂੰਨੀ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਨਸ਼ਿਆਂ ਦੇ ਪ੍ਰਵਾਹ ਨੂੰ ਆਪਸੀ ਤਾਲਮੇਲ ਨਾਲ ਰੋਕਿਆ ਜਾਵੇ ਅਤੇ ਸਿਹਤ ਵਿਭਾਗ, ਡਰੱਗ ਇੰਸਪੈਕਟਰ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਜਿਥੇ ਕੈਮਿਸਟ ਦੀਆਂ ਦੁਕਾਨਾਂ ’ਤੇ ਕਿਸੇ ਵੀ ਕਿਸਮ ਦੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਮੁਸਤੈਦ ਰਹਿਣ ਉਥੇ ਹੀ ਵਿਦਿਅਕ ਅਦਾਰਿਆਂ ਨਜ਼ਦੀਕ ਸਥਿਤ ਖਾਣ-ਪੀਣ ਦੇ ਸਮਾਨ ਦੀਆਂ ਦੁਕਾਨਾਂ ਅਤੇ ਢਾਬਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਲੀਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ ਜਿਸ ਨੂੰ ਕਿ ਸਿਗਨੇਚਰ ਕੈਪਸੂਲ ਵਜੋਂ ਵੀ ਜਾਣਿਆ ਜਾਂਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਪਸੂਲ ਦੀ ਗਲਤ ਵਰਤੋਂ ਨੂੰ ਰੋਕਣ ਲਈ ਹਰੇਕ ਕੈਮਿਸਟ ਨੂੰ ਇਸ ਬਾਰੇ ਸੁਚੇਤ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ਉਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਤਾਰੀਖ ਵੀ ਦਰਜ ਕੀਤੀ ਜਾਵੇਗੀ। ਏ.ਡੀ.ਸੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਸਬ ਡਵੀਜ਼ਨਾਂ ਵਿੱਚ ਚੈਕਿੰਗ ਅਭਿਆਨ ਨੂੰ ਨਿਰੰਤਰ ਜਾਰੀ ਰੱਖਣ ਅਤੇ ਚੈਕਿੰਗ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਸਮੇਂ ਸਮੇਂ ਇਸ ਦੀ ਫੀਡਬੈਕ ਲੈ ਕੇ ਸਮੇਂ ਸਿਰ ਗੈਰ ਸਮਾਜਿਕ ਅਨਸਰਾਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਐਸ.ਪੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ ਕਰਨੈਲ ਸਿੰਘ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ
Punjab Bani 06 April,2024
ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ
ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ - ਪਟਿਆਲਾ ਲੋਕ ਸਭਾ ਦੇ ਉਮੀਦਵਾਰ ਲਈ ਨਹੀ ਹੋਈ ਅਜੇ ਤੱਕ ਹਾਈਕਮਾਂਡ ਦੀ ਕੋਈ ਮੀਟਿੰਗ - ਕਾਂਗਰਸ ਵਰਕਰਾਂ ਨਾਲ ਚਟਾਨ ਵਾਂਗ ਖੜੇ ਸੀ ਤੇ ਖੜੇ ਰਹਾਂਗੇ ਪਟਿਆਲਾ, 6 ਅਪ੍ਰੈਲ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇੱਥੇ ਆਖਿਆ ਹੈ ਕਿ ਕੁੱਝ ਸਾਜਿਸ਼ਕਰਤਾ ਲੋਕ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾ ਰਚ ਰਹੇ ਹਨ ਪਰ ਅਸੀ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਅਜਿਹੀ ਸਾਜਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਤੇ ਅਜਿਹੇ ਲੋਕਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਟਿਆਲਾ ਲੋਕ ਸਭਾ ਸੀਟ ਲਈ ਅਜੇ ਕਿਸੇ ਵੀ ਉਮੀਦਵਾਰ ਨੂੰ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਅਜੇ ਕੋਈ ਦਿੱਲੀ ਹਾਈਕਮਾਂਡ ਨੇ ਅਤੇ ਨਾ ਹੀ ਪੰਜਾਬ ਦੀ ਸਕ੍ਰੀਨਿੰਗ ਕਮੇਟੀ ਨੇ ਕੋਈ ਮੀਟਿੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜੇ ਤਾਂ ਪੰਜਾਬ ਦੇ ਉਮੀਦਵਾਰਾਂ ਦੀ ਵੀ ਡਿਸਕਸ ਨਹੀ ਹੋਈ। ਇਸ ਲਈ ਕੁੱਝ ਲੋਕ ਸਾਜਿਸ਼ ਤਹਿਤ ਪਟਿਆਲਾ ਕਾਂਗਰਸ ਵਿੱਚ ਦਫੇੜ ਪਾਉਣ ਦੀਆਂ ਸਾਜਿਸ਼ਾਂ ਤਹਿਤ ਸਾਜਿਸ਼ਾਂ ਰਚ ਰਹੇ ਹਨ। ਉਨ੍ਹਾਂ ਨੂੰ ਕਾਮਯਾਬ ਨਹੀ ਹੋਣ ਦਿੰਤਾ ਜਾਵੇਗਾ। ਕੰਬੋਜ ਨੇ ਆਖਿਆ ਕਿ ਕੱਲ ਹੀ ਅਜੇ ਪਟਿਆਲਾ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ਹਾਈਕਮਾਂਡ ਵਿੱਚ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਹੋਈ ਹੈ, ਜਿਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਵਿੱਚ ਟਕਸਾਲੀ ਕਾਂਗਰਸੀ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਇੱਕ ਵਿਸਾਲ ਸਮੁੰਦਰ ਪਾਰਟੀ ਹੈ। ਇਸ ਵਿੱਚ ਜਿਹੜਾ ਵੀ ਆਉਣਾ ਚਾਹੁੰਦਾ ਹੈ ਆ ਸਕਦਾ ਹੈ। ਕਾਂਗਰਸ ਹਾਈਕਮਾਂਡ ਨੂੰ ਮਜਬੂਤ ਕਰਨ ਲਈ ਇਸ ਵਾਰ ਸਿਰਫ ਤੇ ਸਿਰਫ ਟਕਸਾਲੀ ਕਾਂਗਰਸੀ ਚਿਹਰਾ ਹੀ ਪਟਿਆਲਾ ਅੰਦਰ ਦੇਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਪਿਛਲੇ ਸਮੇਂ ਵੀ ਇੱਕਜੁਟਤਾ ਦਿਖਾਈ ਤੇ ਸਾਰੇ ਹਲਕਾ ਇੰਚਾਰਜਾਂ ਨੇ ਟਕਸਾਲੀ ਕਾਂਗਰਸੀ ਉਮੀਦਵਾਰ ਲਈ ਕਾਂਗਰਸ ਹਾਈਕਮਾਂਡ ਨੂੰ ਬੇਨਤੀ ਕੀਤੀ ਸੀ ਤੇ ਹੁਣ ਵੀ ਇਸ ਉਪਰ ਬਹੁਤੇ ਹਲਕਾ ਇੰਚਾਰਜ ਇੱਕਮਤ ਹਨ। ਉਨ੍ਹਾਂ ਆਖਿਆ ਕਿ ਜਿਸ ਸਮੇ ਟਿਕਟ ਅਪਲਾਈ ਕਰਨ ਦੀ ਗੱਲ ਆਈ ਸੀ। ਉਸ ਸਮੇਂ ਵੀ ਸ. ਲਾਲ ਸਿੰਘ, ਉਨ੍ਹਾਂ ਖੁਦ ਅਤੇ ਬੀਬੀ ਰੰਧਾਵਾ ਅਤੇ ਡੇਰਾਬੱਸੀ ਤੋਂ ਇੱਕ ਹੋਰ ਨੇਤਾ ਨੇ ਅਪਲਾਈ ਕੀਤਾ ਸੀ, ਜਿਸ ਉਪਰ ਬਕਾਇਦਾ ਤੌਰ 'ਤੇ ਸਕ੍ਰੀਨਿੰਗ ਕਮੇਟੀ ਦੀ ਮੀਟਿੱਗ ਵਿੱਚ ਵਿਚਾਰ ਹੋਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਨਾਲ ਡਟਕੇ ਖੜੇ ਸੀ ਤੇ ਖੜੇ ਰਹਾਂਗੇ ਅਤੇ ਚਟਾਨ ਵਰਗਾ ਜਿਗਰਾ ਰਖਕੇ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਧੱਕਾ ਨਹੀਂ ਹੋਣ ਦੇਵਾਂਗੇ। ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੋ ਸਾਲਾਂ ਵਿੱਚ ਕਾਂਗਰਸ ਨੇਤਾਵਾਂ ਅਤੇ ਕਾਂਗਰਸ ਵਰਕਰਾਂ ਉਪਰ ਜੋ ਧੱਕਾ ਹੋਇਆ ਹੈ, ਉਹ ੀ ਅਸੀ ਪੀਡੇ 'ਤੇ ਹੰਡਾਇਆ ਹੈ। ਉਨ੍ਹਾਂ ਆਖਿਆ ਕਿ ਬਕਾਇਦਾ ਤੌਰ 'ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਉਨ੍ਹਾਂ ਦੇ ਪਰਿਵਾਰ ਉੱਤੇ ਇਸਦੇ ਨਾਲ ਸਾਬਕਾ ਮੰਤਰੀ ਸਾਧੂ ਸਿੰਘ ਧਰਮਸਰੋਤ ਉਤੇ, ਮੇਰੇ ਆਪਣੇ ਪਰਿਵਾਰ ਉਪਰ ਇੱਥੇ ਤੱਕ ਬਨੂੜ, ਰਾਜਪੁਰਾ ਦੇ ਕਈ ਨੇਤਾਵਾਂ ਉਪਰ, ਸ਼ੁਤਰਾਣਾ ਦੇ ਕਈ ਹੋਰ ਹਲਕਿਆਂ ਦੇ ਨੇਤਾਵਾਂ ਉਪਰ ਪਰਚੇ ਤੱਕ ਦਰਜ ਕੀਤੇ ਗਏ, ਜਿਨਾ ਦਾ ਅਸੀ ਮੂੰਹ ਤੋੜ ਜਵਾਬ ਦਿੱਤਾ ਅਤੇ ਅਸੀ ਇਸ ਲਈ ਪੂਰੀ ਤਰ੍ਹਾਂ ਡਟਕੇ ਖੜੇ ਰਹਾਂਗੇ। ਕਾਂਗਰਸੀ ਵਰਕਰ ਬਿਨਾ ਕਿਸੇ ਭੁਲੇਖੇ ਤੋਂ ਕਾਂਗਰਸ ਲਈ ਡਟਣ ਇਸ ਮੌਕੇ ਗੱਲਬਾਤ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇਕ ਾਂਗਰਸੀ ਵਰਕਰਾਂ ਤੇ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਕਿਸੇ ਵੀ ਭੁਲੇਖੇ ਵਿੱਚ ਜਾਂ ਕਨਫੂਜਨ ਵਿੱਚ ਨਾ ਰਹਿਣ ਅਤੇ ਪੂਰੀ ਤਰ੍ਹਾਂ ਕਾਂਗਰਸ ਲਈ ਜੀਂਦ ਜਾਨ ਨਾਲ ਡਟ ਜਾਣ। ਉਨ੍ਹਾਂ ਆਖਿਆ ਕਿ ਕੋਈ ਵੀ ਕਾਂਗਰਸੀ ਵਰਕਰ ਜਾਂ ਨੇਤਾ ਦੂਸਰੀ ਪਾਰਟੀਆਂ ਵਿੱਚ ਜਾਣ ਬਾਰੇ ਸੋਚੇ ਵੀ ਨਾ ਕਿਉਂਕਿ ਉਹ ਖੁਦ ਅਤੇ ਹੋਰ ਸੀਨੀਅਰ ਨੇਤਾ ਆਖਿਰੀ ਸਾਹ ਤੱਕ ਕਾਂਗਰਸ ਲਈ ਲੜਾਈ ਲੜਨਗੇ, ਕਾਂਗਰਸੀ ਵਰਕਰਾਂ ਲਈ ਲੜਾਈ ਲੜਨਗੇ ਤੇ ਕਾਂਗਰਸੀ ਵਰਕਰਾਂ ਲਈ ਜੀਉਣਗੇ ਤੇ ਮਰਨਗੇ। ਇਸ ਲਈ ਸਮੁਚੇ ਟਕਸਾਲੀ ਵਰਕਰਾਂ ਨੂੰ ਇਕਜੁਟ ਹੋ ਕੇ ਇਹ ਅਫਵਾਹਾਂ ਫੈਲਾਉਣ ਵਾਲੇ ਸਾਜਿਸ਼ਕਰਤਾ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ।
Punjab Bani 06 April,2024
ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ
ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਪਟਿਆਲਾ, 5 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਟਿਆਲਾ ਦਿਹਾਤੀ ਦੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਨੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨਾਲ ਤਾਲਮੇਲ ਕਰਕੇ ਮਹਿਲਾ ਵੋਟਰ ਜਾਗਰੂਕਤਾ ਅਤੇ ਨੌਜਵਾਨ ਵੋਟਰ ਜਾਗਰੂਕਤਾ ਲਈ ਇਕ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਨੇੜਲੇ ਇਲਾਕਿਆਂ ਤੋਂ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਦਾ ਇੱਕ ਇਕੱਠ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਕਲੱਬ ਦੇ ਪ੍ਰਧਾਨ ਅਸ਼ੋਕ ਰੌਣੀ, ਸਕੱਤਰ ਨਰਿੰਦਰ ਸਿੰਘ ਢੀਂਡਸਾ ਅਤੇ ਰਵਿੰਦਰ ਸਿੰਘ ਹੁੰਦਲ, ਪ੍ਰਿੰਸੀਪਲ, ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵੀ ਹਾਜ਼ਰ ਸਨ। ਇਸ ਇਕੱਠ ਵਿੱਚ ਗੁਰੂ ਨਾਨਕ ਨਗਰ, ਗੁਰਬਖ਼ਸ਼ ਕਲੋਨੀ, ਜੁਝਾਰ ਨਗਰ, ਐਸ.ਐਸ.ਟੀ ਨਗਰ ਅਤੇ ਅਰਬਨ ਅਸਟੇਟ ਤੋਂ 100 ਤੋਂ ਵੱਧ ਮਹਿਲਾ ਵੋਟਰ ਅਤੇ ਨੌਜਵਾਨ ਵੋਟਰ ਇਕੱਤਰਿਤ ਸਨ। ਇਨ੍ਹਾਂ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ ਨੇ ਅਪੀਲ ਕੀਤੀ ਕਿ ਹਰ ਇੱਕ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝ ਕੇ 1 ਜੂਨ ਨੂੰ ਵੋਟ ਪਾਉਣ ਜ਼ਰੂਰ ਆਵੇ। ਇਸ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ, ਆਪਣੇ ਮੁਹੱਲਿਆਂ ਦੇ ਵਿੱਚ ਆਪ ਅਪੀਲ ਕਰੋ ਕਿ ਉਸ ਦਿਨ ਕੋਈ ਵੀ ਵੋਟਰ ਵੋਟ ਪਾਉਣ ਤੋਂ ਗੁਰੇਜ਼ ਨਾ ਕਰੇ। ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਵੱਖ–ਵੱਖ ਉਪਰਾਲਿਆਂ ਬਾਰੇ ਚਾਨਣ ਪਾਉਂਦੇ ਹੋਏ ਦੱਸਿਆ ਕਿ 85 ਸਾਲ ਤੋਂ ਉੱਪਰ ਦੇ ਵੋਟਰ ਨੂੰ ਘਰ ਬੈਠੇ ਵੋਟ ਪਾਉਣ ਦੀ ਸੁਵਿਧਾ ਹੈ ਅਤੇ 40 ਪ੍ਰਤੀਸ਼ਤ ਤੋਂ ਵੱਧ ਦਿਵਿਆਂਗ ਵੋਟਰ ਦੀ ਵੋਟ ਵੀ ਘਰ ਬੈਠੇ ਹੀ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀ.ਡਬਲਯੂ.ਡੀ. ਵੋਟਰਾਂ ਨੂੰ ਸ਼ਕਸਮ ਐਪ ਤੇ ਨਾਮਜ਼ਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੀ ਵੀਜ਼ਲ, ਕੇ.ਵਾਈ.ਸੀ., ਵੋਟਰ ਹੈਲਪਲਾਈਨ ਐਪ ਬਾਰੇ ਵੀ ਦੱਸਿਆ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਵਿੱਚ 70 ਪ੍ਰਤੀਸ਼ਤ ਤੋਂ ਵੱਧ ਮਤਦਾਨ ਕਰਨਾ ਹੈ। ਇਸ ਜ਼ਿੰਮੇਵਾਰੀ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਜ਼ਰੂਰੀ ਹੈ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਅਸ਼ੋਕ ਰੌਣੀ ਨੇ ਮੁੱਖ ਮਹਿਮਾਨ ਅਤੇ ਸਾਰਿਆਂ ਦਾ ਰੋਟਰੀ ਭਵਨ ਵਿੱਚ ਆਉਣ ਤੇ ਸਵਾਗਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਲੱਬ ਵੱਲੋਂ ਐਸ.ਐਸ.ਟੀ. ਨਗਰ ਦੇ ਵਿੱਚ ਰੈਜੀਡੈਂਸ ਐਸੋਸੀਏਸ਼ਨ ਦੇ ਨਾਲ ਵੋਟਰ ਜਾਗਰੂਕਤਾ ਦੇ ਸੰਬੰਧੀ ਮੀਟਿੰਗ ਕਰਵਾਈ ਗਈ, ਵੋਟਰ ਜਾਗਰੂਕਤਾ ਸੁਨੇਹੇ ਦਾ ਨਾਲ ਕੱਪੜੇ ਦੇ ਥੈਲੇ ਬਣਵਾਏ ਗਏ ਅਤੇ ਇਹ ਥੈਲੇ ਮੁਫ਼ਤ ਵਿੱਚ ਸਬਜ਼ੀ ਮੰਡੀਆਂ ਦੇ ਵਿੱਚ ਵੰਡੇ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਵੋਟਰ ਜਾਗਰੂਕਤਾ ਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਕੱਤਰ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਕਲੱਬ ਵੱਲੋਂ ਵੋਟਰ ਜਾਗਰੂਕਤਾ ਦੇ ਵੱਖ–ਵੱਖ ਮੁਹਿੰਮ ਚਲਾਈ ਜਾ ਰਹੀ ਹੈ ਅਤੇ 1 ਜੂਨ ਤੱਕ ਹੋਰ ਵੀ ਕਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੀ ਵੋਟਰ ਜਾਗਰੂਕਤਾ ਲਈ ਵਚਨਬੱਧ ਹੈ ਅਤੇ ਪਿਛਲੇ ਸਮੇਂ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਦੀ ਵੋਟਰ ਜਾਗਰੂਕਤਾ ਦੀ ਇੱਕ ਰੈਲੀ ਕੱਢੀ। ਸੰਸਥਾ ਦੀ ਦੀਵਾਰ ਤੇ ਵੋਟ ਪਾਉਣ ਦਾ ਸੁਨੇਹਾ ਵੀ ਪੈਂਟ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸੰਸਥਾ ਦੇ ਵਿਦਿਆਰਥੀ ਜੋ ਕਿ 18 ਸਾਲ ਤੋਂ ਉੱਪਰ ਹਨ ਦੀ ਵੋਟ ਬਣਵਾ ਚੁੱਕੇ ਹਨ। ਪ੍ਰੋਗਰਾਮ ਦੇ ਅਖੀਰ ਵਿੱਚ ਸਭ ਨੇ ਪ੍ਰਣ ਲਿਆ ਕਿ ਉਹ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਣਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀ ਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਪ੍ਰਭਾਵ ਤੋਂ ਬਿਨਾਂ ਜਾਂ ਲਾਲਚ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣਾ ਵੋਟ ਜ਼ਰੂਰ ਪਾਉਣਗੇ। ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਾਬਕਾ ਪ੍ਰਧਾਨ ਭਗਵਾਨ ਦਾਸ ਗੁਪਤਾ, ਰਾਜੀਵ ਗੋਇਲ, ਐਨ ਕੇ ਜੈਨ, ਹਨੀਸ ਗੋਇਲ, ਇੰਦਰਜੀਤ ਸਿੰਘ ਗਿੱਲ, ਹਰਬੰਸ ਸਿੰਘ ਕੁਲਾਰ ਅਤੇ ਤਰਸੇਮ ਬਾਂਸਲ ਆਦਿ ਹਾਜ਼ਰ ਸਨ। ਇਸ ਮੌਕੇ ਤੇ ਪਟਿਆਲਾ ਦਿਹਾਤੀ ਦੇ ਸੈਕਟਰ ਅਫ਼ਸਰ ਕੰਵਲਪ੍ਰੀਤ ਸਿੰਘ ਭੁੱਲਰ ਅਤੇ ਨੇੜਲੇ ਏਰੀਏ ਦੇ ਸਾਰੇ ਬੀ.ਐਲ.ਓ. ਵੀ ਹਾਜ਼ਰ ਸਨ।
Punjab Bani 05 April,2024
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ ਫਤਿਹਗੜ੍ਹ ਸਾਹਿਬ/ਅਮਲੋਹ, 5 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਕਰਨ ਤੇ ਤੁਸੀਂ ਆਪ ਵੇਖੋ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਵੀਹ ਸਾਲ ਪਿੱਛੇ ਲੈ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਬਾਦਲ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ, ਨੇ ਕਿਹਾ ਕਿ ਪੰਜਾਬੀ ਫੈਸਲਾ ਕਰਨ ਕਿ ਉਹ ਕਿਸਨੂੰ ਸੱਤਾ ਸੌਂਪਣੀ ਚਾਹੁੰਦੇ ਹਨ। ਇਕ ਖੇਤਰੀ ਪਾਰਟੀ ਜਿਸਦਾ ਤੇਜ਼ ਰਫਤਾਰ ਵਿਕਾਸ ਅਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਚਲਾਉਣ ਦਾ ਰਿਕਾਰਡ ਹੈ ਤੇ ਦੂਜੇ ਪਾਸੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਤੇ ਆਪ ਸਰਕਾਰਾਂ ਹਨ ਜਿਹਨਾਂ ਨੇ ਉਹਨਾਂ ਦਾ ਜੀਵਨ ਨਰਕ ਬਣਾ ਰੱਖਿਆ ਹੈ। ਫਤਿਹਗੜ੍ਹ ਸਾਹਿਬ ਵਿਚ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਅਮਲੋਹ ਵਿਚ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਭਾਵੇਂ ਉਹ ਕਿਸਾਨਾਂ ਲਈ ਮੁਫਤ ਬਿਜਲੀ ਦਾ ਵਾਅਦਾ ਹੋਵੇ, ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਸਾਰੀਆਂ ਹੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸ਼ੁਰੂ ਕੀਤੀਆਂ। ਸਰਕਾਰ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੂਬੇ ਵਿਚ ਕੁਝ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਪੰਜਾਬ ਵਿਰੋਧੀ ਸਰਕਾਰਾਂ ਦੀ ਲੋੜ ਨਹੀਂ ਹੈ ਜੋ ਦਿੱਲੀ ਤੋਂ ਹੁਕਮ ਲੈਂਦੀਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮਜੀਤ ਸਿੰਘ ਖਾਲਸਾ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ ਤੇ ਅਮਿਤ ਰਾਠੀ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ। ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਕਦੇ ਵੀ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਵਾਸਤੇ ਨਹੀਂ ਡਟਦੀਆਂ ਤੇ ਨਾ ਹੀ ਉਹਨਾਂ ਦੇ ਹੱਲ ਵਾਸਤੇ ਕੰਮ ਕਰਦੀਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬੀਆਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਉਹ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਸੂਬੇ ਵਿਚ ਇੰਡਸਟਰੀ ਦੇ ਹਿਜ਼ਰਤ ਕਰਨ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸਭਿਆਚਾਰ ਅਤੇ ਫਿਰੌਤੀਆਂ ਵਿਚ ਵਾਧੇ ਕਾਰਨ ਨਿਵੇਸ਼ ਦਾ ਮਾਹੌਲ ਢਹਿ ਢੇਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਤੋਂ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਪਿਛਲੇ ਦੋ ਸਾਲਾਂ ਵਿਚ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਚਲਾ ਗਿਆ ਹੈ। ਉਹਨਾਂ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰ ਸਭਿਆਚਾਰ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਨੂੰ ਨਿਵੇਸ਼ ਦੀ ਆਕਰਸ਼ਕ ਥਾਂ ਬਣਾ ਕੇ ਇਥੇ ਉਦਯੋਗ ਲਿਆਵਾਂਗੇ ਤੇ ਨੌਕਰੀਆਂ ਦੇ ਮੌਕੇ ਸਿਰਜਾਂਗੇ।
Punjab Bani 05 April,2024
ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ
ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਪਟਿਆਲਾ, 5 ਅਪ੍ਰੈਲ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ 'ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਜਿਸ ਕਾਰਨ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੇ ਮਿਆਰ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਇਹ ਹੁਕਮ 3 ਜੂਨ 2024 ਤੱਕ ਲਾਗੂ ਰਹਿਣਗੇ।
Punjab Bani 05 April,2024
‘37ਵੇਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲੇ’ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਸ਼ਾਨਦਾਰ ਪ੍ਰਦਰਸ਼ਨ
‘37ਵੇਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲੇ’ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਸ਼ਾਨਦਾਰ ਪ੍ਰਦਰਸ਼ਨ ਪ੍ਰੋ. ਅਰਵਿੰਦ ਵੱਲੋਂ ਯੁਵਾ ਕਲਾਕਾਰਾਂ ਨੂੰ ਆਪਣੇ ਹੁਨਰ ’ਚ ਹੋਰ ਵਾਧਾ ਕਰਨ ਦੀ ਸਲਾਹ ਪਟਿਆਲਾ, 5 ਅਪ੍ਰੈਲ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਖਿਡਾਰੀਆਂ ਨੂੰ ਯੁਵਾ ਕਲਾਕਾਰਾਂ ਨੂੰ ਆਪਣਾ ਹੁਨਰ ਨੂੰ ਵਧਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਹੋਰ ਵੀ ਵਧੀਆ ਨਤੀਜੇ ਕੱਢੇ ਜਾ ਸਕਣ। ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲੇ’ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਏਥੇ ਪਹੁੰਚੇ ਯੂਨੀਵਰਸਿਟੀ ਦੇ ਦਲ ਦੇ ਮੈਂਬਰਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਵਾਈਸ ਚਾਂਸਲਰ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਸਮੁੱਚੀ ਸਖਸ਼ੀਅਤ ਨੂੰ ਉਭਾਰਨ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਸਭਿਆਚਾਰਕ ਸਗਰਮੀਆਂ ਬਹੁਤ ਜ਼ਿਆਦਾ ਅਹਿਮੀਅਤ ਰੱਖਦੀਆਂ ਹਨ। ਇਹ ਸਰਗਰਮੀਆਂ ਕਿਸੇ ਯੂਨੀਵਰਸਿਟੀ ਦੇ ਸਮੁੱਚੇ ਪੱਧਰ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਨੇ ਯੁਵਾ ਕਲਾਕਾਰਾਂ ਨੂੰ ਆਪਣੀ ਪ੍ਰਤੀਭਾ ਨੂੰ ਹੋਰ ਨਿਖਾਰਣ ਅਤੇ ਅੱਗੇ ਵਧਣ ਦੀ ਅਪੀਲ ਕੀਤੀ ਹੈ ਤਾਂ ਯੂਨੀਵਰਸਿਟੀ ਲਈ ਹੋਰ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਣ। ਗੌਰਤਲਬ ਹੈ ਕਿ ਏ. ਆਈ. ਯੂ., ਨਵੀਂ ਦਿੱਲੀ ਵੱਲੋਂ ਕਰਵਾਏ ਗਏ ‘37ਵੇਂ ਅੰਤਰ ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲੇ’ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਵੱਖ-ਵੱਖ ਕਲਾ ਵੰਨਗੀਆਂ ਵਿੱਚ ਇਨਾਮ ਪ੍ਰਾਪਤ ਕਰ ਲਏ ਹਨ। ਸਮੁੱਚੇ ਦੇਸ਼ ਦੀਆਂ 109 ਯੂਨੀਵਰਸਿਟੀਆਂ ਵਿੱਚੋਂ ਆਏ ਤਕਰੀਬਨ 2200 ਚੁਣਿੰਦਾ ਪ੍ਰਤੀਭਾਗੀਆਂ ਨਾਲ ਮੁਕਾਬਲੇ ਵਿੱਚ ਇਹ ਪ੍ਰਾਪਤੀ ਕਰਨ ਉਪਰੰਤ ਪੰਜਾਬੀ ਯੂਨਵਿਰਸਿਟੀ ਪਹੁੰਚੇ ਇਨ੍ਹਾਂ 24 ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਏ ਇਸ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੁਵਕ ਭਲਾਈ ਵਿਭਾਗ ਦੀ ਅਗਵਾਈ ਵਿੱਚ ਕੁੱਲ ਗਿਆਰਾਂ ਵੰਨਗੀਆਂ ਵਿੱਚ ਭਾਗ ਲਿਆ ਅਤੇ ਸਾਰੀਆਂ ਵਿੱਚ ਹੀ ਪ੍ਰਾਪਤੀਆਂ ਹਾਸਿਲ ਕਰ ਲਈਆਂ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨ ਥਾਪਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਰਾਸ਼ਟਰੀ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕਰ ਲਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲਗਭਗ ਵੀਹ ਸਾਲ ਬਾਅਦ ਏਨੀ ਗਿਣਤੀ ਵਿੱਚ ਇਨਾਮ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਕਲਾ-ਵੰਨਗੀਆਂ ਵਿੱਚ ਪਹਿਲਾ ਸਥਾਨ, ਚਾਰ ਕਲਾ-ਵੰਨਗੀਆਂ ਵਿੱਚ ਦੂਜਾ ਸਥਾਨ ਅਤੇ ਤਿੰਨ ਕਲਾ ਵੰਨਗੀਆਂ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਤੋਂ ਇਲਾਵਾ ਯੁਵਕ ਮੇਲੇ ਦੇ ਆਰੰਭ ਵਿੱਚ ਹੋਣ ਵਾਲੇ ‘ਕਲਚਰਲ ਪ੍ਰੋਸੈਸ਼ਨ’ ਵਿੱਚ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਪਹਿਲੇ ਸਥਾਨ ਉੱਤੇ ਰਹਿਣ ਵਾਲੀਆਂ ਵੰਨਗੀਆਂ ਵਿੱਚ ਫ਼ੋਕ ਆਰਕੈਸਟਰਾ, ਕਲੇਅ ਮਾਡਲਿੰਗ ਅਤੇ ਕਲਾਸੀਕਲ ਇੰਸਟਰੂਮੈਂਟਲ ਪ੍ਰਕਸ਼ਨ ਸ਼ਾਮਿਲ ਹਨ। ਫ਼ੋਕ ਐਂਡ ਟਰਾਈਬਲ ਡਾਂਸ (ਭੰਗੜਾ), ਮਹਿੰਦੀ, ਕਲਾਸੀਕਲ ਵੋਕਲ ਅਤੇ ਕੋਲਾਜ ਮੇਕਿੰਗ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇੰਸਟਾਲੇਸ਼ਨ, ਪੋਸਟਰ ਮੇਕਿੰਗ, ਮੌਕੇ ਉੱਤੇ ਚਿੱਤਰਕਾਰੀ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸੈਨੇਟ ਹਾਲ ਵਿਖੇ ਟੀਮ ਦੇ ਸਵਾਗਤੀ ਪ੍ਰੋਗਰਾਮ ਸਮੇਂ ਰਜਿਸਟਰਾਰ ਡਾ. ਨਵਜੋਤ ਕੌਰ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ, ਡਾ. ਗੁਰਮੁਖ ਸਿੰਘ, ਡਾ. ਕਵਿਤਾ ਸਿੰਘ, ਡਾ. ਜਿਓਤੀ, ਡਾ. ਹਰਿੰਦਰ ਹੁੰਦਲ, ਸ਼ਮਸ਼ੇਰ ਕੌਰ ਚਹਿਲ, ਜੈਦੇਵ, ਅਲੀ ਅਕਬਰ ਅਤੇ ਮਨਦੀਪ ਸਿੰਘ ਵੀ ਹਾਜ਼ਰ ਰਹੇ।
Punjab Bani 05 April,2024
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ 'ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪਿਛਲੇ ਪਾਸੇ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਵਿਚਕਾਰ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ ਦੇਖੀ ਗਈ। ਕੇਜਰੀਵਾਲ ਦੀ ਤੁਲਨਾ ਮਹਾਨ ਨੇਤਾਵਾਂ ਨਾਲ ਕੀਤੀ ਗਈ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਹੁਣ ਭਗਤ ਸਿੰਘ ਦੇ ਪੋਤੇ ਨੇ ਵੀ 'ਆਪ' 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
Punjab Bani 05 April,2024
ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ
ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਹਾਲਤ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਖ਼ਿਲਾਫ਼ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਸਿੱਖਿਆ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਉਮੀਦ ਪ੍ਰਗਟਾਈ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਲਿਖਿਆ,‘ਜਲਦੀ ਹੀ ਬਾਹਰ ਮਿਲਾਂਗੇ। ਅੰਗਰੇਜ਼ ਹਾਕਮਾਂ ਨੇ ਵੀ ਸੱਤਾ ਦੇ ਹੰਕਾਰ ’ਚ ਲੋਕਾਂ ਨੂੰ ਝੂਠੇ ਕੇਸ ਪਾ ਕੇ ਜੇਲ੍ਹ ਭੇਜਿਆ ਸੀ।’
Punjab Bani 05 April,2024
ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ
ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ ਤਿਰੂਵਨੰਤਪੁਰਮ, 5 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੇ ਵਾਇਨਾਡ ਅਤੇ ਇਕ ਹੋਰ ਹਲਕੇ ਵਿਚ ਚੋਣ ਪ੍ਰਚਾਰ ਕਰਨ ਦੀ ਉਮੀਦ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੌਰੇ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਰਲ ‘ਚ 26 ਅਪਰੈਲ ਨੂੰ 20 ਲੋਕ ਸਭਾ ਮੈਂਬਰ ਚੁਣਨ ਲਈ ਚੋਣਾਂ ਹੋਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਇੱਥੇ ਪਹੁੰਚ ਰਹੇ ਹਨ ਅਤੇ ਸ਼ਨਿਚਰਵਾਰ ਨੂੰ ਰੋਡ ਸ਼ੋਅ ਕਰਨਗੇ। ਉੱਥੋਂ ਉਹ ਗੁਆਂਢੀ ਰਾਜ ਤਾਮਿਲਨਾਡੂ ਜਾਣਗੇ, ਜਿੱਥੇ 19 ਅਪਰੈਲ ਨੂੰ ਪਹਿਲੇ ਪੜਾਅ ਦੀਆਂ ਚੋਣਾਂ ਹੋਣੀਆਂ ਹਨ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵਾਇਨਾਡ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਕੇ. ਸੁਰੇਂਦਰਨ ਲਈ ਪ੍ਰਚਾਰ ਕਰਨਗੇ, ਜਿਨ੍ਹਾਂ ਦਾ ਮੁਕਾਬਲਾ ਮੌਜੂਦਾ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਹੈ। ਸੀਪੀਆਈ ਦੀ ਐਨੀ ਰਾਜਾ ਇਸ ਸੀਟ ਤੋਂ ਚੋਣ ਲੜ ਰਹੀ ਇੱਕ ਹੋਰ ਪ੍ਰਮੁੱਖ ਉਮੀਦਵਾਰ ਹੈ।
Punjab Bani 05 April,2024
ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
ਆਪ ਨੇਤਾ ਆਤਿਸ਼ੀ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 5 ਅਪਰੈਲ ਚੋਣ ਕਮਿਸ਼ਨ ਨੇ ਅੱਜ ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਤੱਥਾਂ ਸਮੇਤ ਉਸ ਬਿਆਨ ਲਈ ਪੇਸ਼ ਹੋਣ ਲਈ ਕਿਹਾ ਹੈ,ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਭਾਜਪਾ ਨੇ ਇਸ ਮਾਮਲੇ ’ਚ ਆਤਿਸ਼ੀ ਦੇ ਇਸ ਦਾਅਵੇ ਵਿਰੁੱਧ ਕਮਿਸ਼ਨ ਕੋਲ ਪਹੁੰਚ ਕੀਤੀ ਸੀ।
Punjab Bani 05 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ
ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕਣ ਦੀ ਸਾਜ਼ਿਸ਼ ਰਚੀ ਹੈ। ਜੇਲ੍ਹ ’ਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ ‘ਤੇ ਮਗੁੰਟਾ ਰਾਘਵ ਰੈੱਡੀ ‘ਤੇ ਕੇਜਰੀਵਾਲ ਵਿਰੁੱਧ ਝੂਠਾ ਬਿਆਨ ਦੇਣ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ। ਰੈੱਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।
Punjab Bani 05 April,2024
ਸੁਰਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਖੇ ਮਾਰਿਆ ਅੱਤਵਾਦੀ
ਸੁਰਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਖੇ ਮਾਰਿਆ ਅੱਤਵਾਦੀ ਸ੍ਰੀਨਗਰ, 5 ਅਪਰੈਲ ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਘੁਸਪੈਠ ਨੂੰ ਨਾਕਾਮ ਕਰਦਿਆਂ ਅਤਿਵਾਦੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਫੌਜ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਉੜੀ ਖੇਤਰ ਵਿੱਚ ਸਬੁਰਾ ਨਾਲਾ ਰੁਸਤਮ ਵਿੱਚ ਕੰਟਰੋਲ ਰੇਖਾ ਦੇ ਨਾਲ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ‘ਤੇ ਘੁਸਪੈਠੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ ਅਤੇ ਇਸ ਕਾਰਵਾਈ ‘ਚ ਅਤਿਵਾਦੀ ਮਾਰਿਆ ਗਿਆ।
Punjab Bani 05 April,2024
ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ
ਬਾਬਾ ਤਰਸੇਮ ਸਿੰਘ ਹਤਿਆ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ ਦੇਹਰਾਦੂਨ, 5 ਅਪਰੈਲ ਉੱਤਰਾਖੰਡ ਦੇ ਨਾਨਕਮੱਤਾ ’ਚ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੇ ਹੱਥ ਹਾਲੇ ਤੱਕ ਹਮਲਾਵਰ ਨਹੀਂ ਲੱਗੇ। ਪੁਲੀਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋ ਭਗੌੜੇ ਦੋਸ਼ੀਆਂ (ਸ਼ੂਟਰਾਂ) ਦੀ ਇਨਾਮੀ ਰਾਸ਼ੀ 25,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰ ਦਿੱਤੀ ਹੈ। ਕਾਰ ਸੇਵਾ ਪ੍ਰਧਾਨ ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਨਾਨਕਮੱਤਾ ਥਾਣੇ ਵਿੱਚ ਸਾਬਕਾ ਆਈਏਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਖ਼ਿਲਾਫ਼ ਕਥਿਤ ਕਤਲ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਕਾਰ ਸੇਵਾ ਦੇ ਸੇਵਾਦਾਰ ਜਸਬੀਰ ਸਿੰਘ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਨੇ ਕਾਰ ਸੇਵਾ ਪ੍ਰਧਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।
Punjab Bani 05 April,2024
ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ
ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ ਨਵੀਂ ਦਿੱਲੀ, 5 ਅਪਰੈਲ ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪਾਰਟੀ ਮੈਨੀਫੈਸਟੋ ਕਮੇਟੀ ਦੇ ਮੁਖੀ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਇਸ ਵਿੱਚ ਲੋਕਾਂ ਨੂੰ ਧਰਮ, ਭਾਸ਼ਾ, ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਕਾਂਗਰਸ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ।
Punjab Bani 05 April,2024
ਮਦਰੱਸਿਆਂ ਵਿੱਚ ਸਿਖਿਆ ਜਾਰੀ ਰਹੇਗੀ : ਸੁਪਰੀਮ ਕੋਰਟ
ਮਦਰੱਸਿਆਂ ਵਿੱਚ ਸਿਖਿਆ ਜਾਰੀ ਰਹੇਗੀ : ਸੁਪਰੀਮ ਕੋਰਟ ਨਵੀਂ ਦਿੱਲੀ- ਯੂਪੀ ਮਦਰਸਾ ਐਕਟ ਨੂੰ ਲੈ ਕੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਯੂਪੀ ਦੇ 16000 ਮਦਰੱਸਿਆਂ ਦੇ 17 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਫਿਲਹਾਲ 2004 ਦੇ ਕਾਨੂੰਨ ਤਹਿਤ ਮਦਰੱਸਿਆਂ ਵਿੱਚ ਸਿੱਖਿਆ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਲਾਹਾਬਾਦ ਹਾਈ ਕੋਰਟ ਨੇ ਇਸ ਐਕਟ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਪਹਿਲੀ ਨਜ਼ਰੇ ਸਹੀ ਨਹੀਂ ਹੈ। ਇਹ ਕਹਿਣਾ ਸਹੀ ਨਹੀਂ ਹੈ ਕਿ ਇਹ ਧਰਮ ਨਿਰਪੱਖਤਾ ਦੀ ਉਲੰਘਣਾ ਹੈ। ਯੂਪੀ ਸਰਕਾਰ ਨੇ ਖੁਦ ਹਾਈ ਕੋਰਟ ਵਿੱਚ ਇਸ ਐਕਟ ਦਾ ਬਚਾਅ ਕੀਤਾ ਸੀ। ਹਾਈ ਕੋਰਟ ਨੇ 2004 ਦੇ ਐਕਟ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
Punjab Bani 05 April,2024
ਭਿਆਨਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ, 8 ਗ਼ੰਭੀਰ ਜਖਮੀ
ਭਿਆਨਕ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ, 8 ਗ਼ੰਭੀਰ ਜਖਮੀ ਕੋਟਕਪੂਰਾ : ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਟਾਟਾ ਏਸ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ।
Punjab Bani 05 April,2024
ਮੋਦੀ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਸੈਮੀਨਾਰ ਅਤੇ ਰੈਲੀ ਆਯੋਜਿਤ
ਮੋਦੀ ਕਾਲਜ ਦੇ ਐਨ.ਐਸ.ਐਸ ਯੂਨਿਟ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਸੈਮੀਨਾਰ ਅਤੇ ਰੈਲੀ ਆਯੋਜਿਤ ਪਟਿਆਲਾ: 05.04.2024 ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਐਨ.ਐਸ.ਐਸ ਯੂਨਿਟ ਵੱਲੋਂ ਅੱਜ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਖਤਰਨਾਕ ਪ੍ਰਭਾਵਾਂ ਜਿਵੇਂ ਕਿ ਮਿੱਟੀ, ਪਾਣੀ ਅਤੇ ਹਵਾ ਦੀ ਗੁਣਵੱਤਾ ਵਿੱਚ ਗਿਰਾਵਟ, ਵਾਤਾਵਰਣ ਪ੍ਰਦੂਸ਼ਣ, ਜੈਵਿਕਤਾ ਵਿੱਚ ਨਿਘਾਰ ਬਾਰੇ ਜਾਗਰੂਕ ਕਰਨ ਲਈ ਇੱਕ ਰੈਲੀ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮਨੁੱਖੀ ਜੀਵਨ ਦੇ ਨਾਲ-ਨਾਲ ਬਨਸਪਤੀ ਜੀਵਣ ਤੇ ਇਸ ਦੇ ਪ੍ਰਭਾਵਾਂ ਤੇ ਅਧਾਰਿਤ ਇਹ ਸਮਾਗਮ ਕਾਲਜ ਦੇ ਈਕੋ-ਕਲੱਬ ਅਤੇ ਰੈਡ-ਰਿਬਨ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਮਨੁੱਖੀ ਜੀਵਨ ਅਤੇ ਸਾਡੀ ਵਾਤਾਵਰਣ ਪ੍ਰਣਾਲੀ ਲਈ ਵਾਤਾਵਰਣ ਸੰਕਟ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਸਟਿਕ ਨਾਨ-ਬਾਇਓਡੀਗ੍ਰੇਡਬਲ ਹੈ ਅਤੇ ਇਸ ਨੂੰ ਘਲਣ-ਸੜਨ ਵਿੱਚ ਸੈਂਕੜੇ ਸਾਲ ਲੱਗ ਜਾਂਦੇ ਹਨ। ਇਸ ਤੋਂ ਬਿਨਾਂ ਇਹ ਮਿੱਟੀ, ਹਵਾ ਅਤੇ ਪਾਣੀ ਵਿੱਚ ਜ਼ਹਿਰੀਲੇ ਪਦਾਰਥਾਂ ਦੇ ਨਿਕਾਸ ਅਤੇ ਗੈਸਾਂ ਛੱਡਣ ਲਈ ਵੀ ਜ਼ਿੰਮੇਵਾਰ ਹੈ। ਉਨ੍ਹਾਂ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਢੁਕਵੀਆਂ ਨੀਤੀਆਂ ਬਣਾਉਣ ਅਤੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਦੁਆਰਾ ਦਖਲ ਦੇਣ 'ਤੇ ਜ਼ੋਰ ਦਿੱਤਾ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਰਾਜੀਵ ਸ਼ਰਮਾ ਨੇ ਦੱਸਿਆ ਕਿ ਸਾਨੂੰ ਸਿੰਗਲ ਯੂਜ਼ ਪਲਾਸਟਿਕ ਤੋਂ ਬਣੀਆਂ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਜਿਵੇਂ ਪਾਣੀ ਦੀਆਂ ਬੋਤਲਾਂ, ਪਲੇਟਾਂ, ਕੱਪਾਂ ਅਤੇ ਹੋਰ ਡਿਸਪੋਸੇਬਲਾਂ ਦੀ ਖ਼ਰੀਦ ਅਤੇ ਵਰਤੋਂ ਪ੍ਰਤੀ ਬਹੁਤ ਸੁਚੇਤ ਰਹਿਣਾ ਚਾਹੀਦਾ ਹੈ। ਇਹ ਨਾ ਸਿਰਫ਼ ਸਾਡੇ ਵਾਤਾਵਰਨ ਲਈ ਹਾਨੀਕਾਰਕ ਹਨ ਬਲਕਿ ਸਾਡੀ ਹਵਾ ਅਤੇ ਪਾਣੀ ਦੀ ਗੁਣਵੱਤਾ ਨੂੰ ਵੀ ਘਟਾਉਂਦੇ ਹਨ। ਪ੍ਰੋ.ਜਗਦੀਪ ਕੌਰ, ਐਨ.ਐਸ.ਐਸ ਅਫਸਰ ਨੇ ਵੀ ਵਿਦਿਆਰਥੀਆਂ ਨੂੰ 'ਪਲਾਸਟਿਕ ਨੂੰ ਨਾਂਹ' ਅਤੇ 'ਈਕੋ ਫਰੈਂਡਲੀ ਉਤਪਾਦਾਂ ਨੂੰ ਹਾਂ' ਕਹਿਣ ਲਈ ਪ੍ਰੇਰਿਤ ਕੀਤਾ। ਈਕੋ-ਕਲੱਬ ਦੇ ਇੰਚਾਰਜ ਅਤੇ ਕਾਲਜ ਦੇ ਰਜਿਸਟਰਾਰ ਡਾ. ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ ਅਤੇ ਇਸ ਦੀ ਖਪਤ ਦੇ ਵੱਧ ਤੋਂ ਵੱਧ ਕੁਦਰਤੀ ਅਤੇ ਵਾਤਾਵਰਣ ਬਾਰੇ ਸ਼ੰਵੇਦਨਸ਼ੀਲ ਤਰੀਕਿਆਂ ਵੱਲ ਜਾਣਾ ਚਾਹੀਦਾ ਹੈ। ਇਸ ਸਮਾਗਮ ਦੌਰਾਨ ਡਾ. ਦੀਪਕ ਕੁਮਾਰ, ਡਾ. ਗਗਨਪ੍ਰੀਤ ਕੌਰ, ਡਾ.ਸੰਜੀਵ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਨੇ ਸਿੰਗਲ ਯੂਜ਼ ਪਲਾਸਟਿਕ ਨਾ ਵਰਤਣ ਬਾਰੇ ਸਹੁੰ ਵੀ ਚੁੱਕੀ।
Punjab Bani 05 April,2024
ਫੌਜ ਭੇਜਣ ਤੇ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆਂ : ਰੂਸ
ਫੌਜ ਭੇਜਣ ਤੇ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆਂ : ਰੂਸ ਮਾਸਕੋ, 4 ਅਪਰੈਲ ਰੂਸ ਦੇ ਰੱਖਿਆ ਮੰਤਰੀ ਨੇ ਅੱਜ ਆਪਣੇ ਫਰਾਂਸੀਸੀ ਹਮਰੁਤਬਾ ਨੂੰ ਫ਼ੋਨ ਕਰਕੇ ਯੂਕਰੇਨ ਵਿੱਚ ਫ਼ੌਜਾਂ ਦੀ ਤਾਇਨਾਤੀ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਰੂਸ ਦੇ ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਮਾਸਕੋ ਸੰਘਰਸ਼ ਨੂੰ ਖਤਮ ਕਰਨ ਲਈ ਗੱਲਬਾਤ ਵਿੱਚ ਹਿੱਸਾ ਲੈਣ ਲਈ ਤਿਆਰ ਹੈ। ਰੂਸੀ ਰੱਖਿਆ ਮੰਤਰਾਲੇ ਦੇ ਬਿਆਨ ਮੁਤਾਬਕ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਫਰਾਂਸ ਦੇ ਰੱਖਿਆ ਮੰਤਰੀ ਸੇਬੇਸਟੀਅਨ ਲੇਕੋਰਨੂ ਨੂੰ ਕਿਹਾ ਕਿ ਜੇ ਪੈਰਿਸ ਯੂਕਰੇਨ ’ਚ ਫਰਾਂਸ ਦੀ ਫ਼ੌਜ ਭੇਜਣ ਦੇ ਆਪਣੇ ਬਿਆਨ ’ਤੇ ਅਮਲ ਕਰਦਾ ਹੈ ਤਾਂ ਇਸ ਨਾਲ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆ।
Punjab Bani 04 April,2024
ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ
ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ ਮੁੰਬਈ, 4 ਅਪਰੈਲ ਸਾਬਕਾ ਸੰਸਦ ਮੈਂਬਰ ਸੰਜੈ ਨਿਰੂਪਮ ਨੇ ਅੱਜ ਕਾਂਗਰਸ ਲੀਡਰਸ਼ਿਪ ’ਤੇ ਵਿਅੰਗ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਨੂੰ ਆਪਣਾ ਅਸਤੀਫ਼ਾ ਭੇਜਣ ਮਗਰੋਂ ਉਨ੍ਹਾਂ ਕੱਢਿਆ ਗਿਆ। ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਬਿਆਨਾਂ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਸ਼ਾਮ ਨਿਰੂਪਮ ਨੂੰ ਤੁਰੰਤ ਛੇ ਸਾਲਾਂ ਲਈ ਪਾਰਟੀ ਤੋਂ ਬਾਹਰ ਕਰਨ ਦੀ ਮਨਜ਼ੂਰੀ ਦੇ ਦਿੱਤੀ। ਕਾਂਗਰਸ ਦੀ ਮੁੰਬਈ ਇਕਾਈ ਦੇ ਸਾਬਕਾ ਮੁਖੀ ਨਿਰੂਪਮ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ‘ਅਜਿਹਾ ਲੱਗਦਾ ਹੈ ਕਿ ਪਾਰਟੀ ਨੇ ਕੱਲ੍ਹ ਰਾਤ ਮੇਰਾ ਅਸਤੀਫਾ ਮਿਲਣ ਤੋਂ ਤੁਰੰਤ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ ਹੈ। ਅਜਿਹੀ ਮੁਸਤੈਦੀ ਦੇਖ ਕੇ ਚੰਗਾ ਲੱਗਾ।’
Punjab Bani 04 April,2024
ਭਾਰਤ ਨੇ ਬੈਲਿਸਟੀਕ ਮਿਜਾਈਲ ਅਗਨੀ ਪਾਈਮ ਦਾ ਕੀਤਾ ਸਫਲ ਪ੍ਰੀਖਣ
ਭਾਰਤ ਨੇ ਬੈਲਿਸਟੀਕ ਮਿਜਾਈਲ ਅਗਨੀ ਪਾਈਮ ਦਾ ਕੀਤਾ ਸਫਲ ਪ੍ਰੀਖਣ ਨਵੀਂ ਦਿੱਲੀ, 4 ਅਪਰੈਲ ਉੜੀਸਾ ਦੇ ਤੱਟ ਤੋਂ ਦੂਰ ਏਪੀਜੇ ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ-ਪ੍ਰਾਈਮ ਦਾ ਸਫਲ ਪ੍ਰੀਖਣ ਕੀਤਾ ਗਿਆ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪ੍ਰੀਖਣ ਬੀਤੀ ਸ਼ਾਮ ਨੂੰ ਕੀਤਾ ਗਿਆ। ਰਣਨੀਤਕ ਬਲ ਕਮਾਂਡ (ਐੱਸਐੱਫਸੀ), ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਨਾਲ 3 ਅਪਰੈਲ ਨੂੰ ਸ਼ਾਮ 7 ਵਜੇ ਅਗਨੀ-ਪ੍ਰਾਈਮ ਦਾ ਸਫਲ ਉਡਾਣ-ਪਰੀਖਣ ਕੀਤਾ। ਮੰਤਰਾਲੇ ਨੇ ਬਿਆਨ ਵਿੱਚ ਕਿ ਪਰਖ ਨੂੰ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਰਣਨੀਤਕ ਬਲਾਂ ਦੇ ਮੁਖੀ ਅਤੇ ਡੀਆਰਡੀਓ ਅਤੇ ਭਾਰਤੀ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੇਖਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਫਲ ਪ੍ਰੀਖਣ ਲਈ ਵਧਾਈ ਦਿੱਤੀ ਹੈ।
Punjab Bani 04 April,2024
ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਗੋਲੀਆਂ ਮਾਰ ਕੀਤੀ ਹਤਿਆ
ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਗੋਲੀਆਂ ਮਾਰ ਕੀਤੀ ਹਤਿਆ ਨਵਾਂਸ਼ਹਿਰ, 4 ਅਪਰੈਲ ਬਲਾਚੌਰ ‘ਚ ਬੀਤੀ ਰਾਤ ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਾਰ ਸਵਾਰ ਸਾਬਕਾ ਖਾੜਕੂ ਰਤਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਹਮਲੇ ਵੇਲੇ ਰਤਨਦੀਪ ਦੇ ਨਾਲ ਉਸ ਦਾ ਭਤੀਜਾ ਵੀ ਸੀ। ਪੁਲੀਸ ਨੂੰ ਮੌਕੇ ‘ਤੇ ਪਹੁੰਚ ਕੇ ਪੋਸਟਰ ਮਿਲਿਆ, ਜਿਸ ਵਿੱਚ ਗੋਪੀ ਨਵਾਂਸ਼ਹਿਰ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਨਵਾਂਸ਼ਹਿਰ ਦੇ ਐੱਸਪੀ ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਿਹਾ, ‘ਰਤਨਦੀਪ ਨੂੰ ਪੰਜਾਬ ਪੁਲੀਸ ਨੇ 2014 ਵਿੱਚ ਗ੍ਰਿਫਤਾਰ ਕੀਤਾ ਸੀ ਅਤੇ ਉਹ ਭਿੰਡਰਾਵਾਲਾ ਟਾਈਗਰ ਫੋਰਸ ਨਾਲ ਜੁੜਿਆ ਹੋਇਆ ਸੀ।
Punjab Bani 04 April,2024
ਨੌਜਵਾਨ ਨੇ ਮਾਂ, ਭਰਜਾਈ ਤੇ ਭਤੀਜੇ ਦਾ ਕੀਤਾ ਕਤਲ
ਨੌਜਵਾਨ ਨੇ ਮਾਂ, ਭਰਜਾਈ ਤੇ ਭਤੀਜੇ ਦਾ ਕੀਤਾ ਕਤਲ ਚੇਤਨਪੁਰਾ, 4 ਅਪਰੈਲ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿਖੇ ਬੀਤੀ ਰਾਤ 35 ਸਾਲ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਾਬੀ ਅਵਨੀਤ ਕੌਰ ਅਤੇ ਭਤੀਜੇ ਸਮਰੱਥ ਸਿੰਘ (2) ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਥਾਣਾ ਝੰਡੇਰ ਵਿੱਚ ਪੇਸ਼ ਹੋ ਗਿਆ। ਡੀਐੱਸਪੀ ਅਜਨਾਲਾ ਸਮੇਤ ਥਾਣਾ ਝੰਡੇਰ ਵੱਲੋਂ ਮੌਕੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਸ ਦੀ ਪਤਨੀ ਸ਼ਰਨਜੀਤ ਕੌਰ ਆਪਣੇ ਦੋ ਬੱਚਿਆਂ ਸਮੇਤ ਦੋ ਸਾਲਾਂ ਤੋਂ ਵੱਖ ਰਹਿ ਰਹੀ ਹੈ। ਉਸ ਦਾ ਭਰਾ ਪਿਛਲੇ ਕਈ ਸਾਲਾਂ ਤੋਂ ਵਿਦੇਸ਼ ਵਿਚ ਹੈ, ਜਦਕਿ ਉਸ ਦੇ ਭਰਾ ਦੀ ਪਤਨੀ ਅਵਰੀਤ ਕੌਰ ਅਤੇ ਭਤੀਜਾ ਉਸ ਦੀ ਮਾਤਾ ਮਨਬੀਰ ਕੌਰ ਨਾਲ ਰਹਿੰਦੇ ਸਨ।
Punjab Bani 04 April,2024
ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ
ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ। ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਅੱਜ ਕਾਂਗਰਸ ਦੇ ਸਾਬਕਾ ਨੇਤਾ ਗੌਰਵ ਵੱਲਭ ਭਾਜਪਾ 'ਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਲਭ ਦਾ ਰਾਜਸਥਾਨ ਤੋਂ ਪਲਾਇਨ ਕਰਨਾ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ 'ਤੇ ਦਿਸ਼ਾਹੀਣ ਪਾਰਟੀ ਹੋਣ ਦਾ ਦੋਸ਼ ਲਾਇਆ ਸੀ। ਵੱਲਭ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸਨ। ਵੱਲਭ ਦੇ ਨਾਲ ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਭਾਜਪਾ 'ਚ ਸ਼ਾਮਲ ਹੋਣ 'ਤੇ ਗੌਰਵ ਵੱਲਭ ਨੇ ਕਿਹਾ ਕਿ 2-3 ਵੱਡੇ ਮੁੱਦੇ ਸਨ, ਜਿਨ੍ਹਾਂ ਨੂੰ ਮੈਂ ਆਪਣੇ ਅਸਤੀਫੇ 'ਚ ਉਜਾਗਰ ਕੀਤਾ ਸੀ... ਮੈਂ ਸਵੇਰੇ-ਸ਼ਾਮ ਧਨ-ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹ ਨਹੀਂ ਕੱਢ ਸਕਦਾ। ਦੌਲਤ ਬਣਾਉਣਾ ਕੋਈ ਅਪਰਾਧ ਨਹੀਂ ਹੈ।
Punjab Bani 04 April,2024
ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ
ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ ਦਿੱਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਕੇਬਾਜ਼ੀ ’ਚ ਭਾਰਤ ਦੇ ਪਹਿਲੇ ਓਲੰਪਿਕ ਮੈਡਲ ਜੇਤੂ ਵਿਜੇਂਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ ਸਥਿਤ ਭਾਜਪਾ ਮੁੱਖ ਦਫ਼ਤਰ ’ਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ’ਚ ਵਿਜੇਂਦਰ ਸਿੰਘ ਨੇ ਪਾਰਟੀ ਦੀ ਰਸਮੀ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਨੇ ਇਸ ਨੂੰ ਖ਼ੁਦ ਦੀ ਘਰ ਵਾਪਸੀ ਕਰਾਰ ਦਿੱਤਾ ਤੇ ਕਿਹਾ ਕਿ ਦੇਸ਼ ਤੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੇ ਇਹ ਫ਼ੈਸਲਾ ਲਿਆ।
Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।
Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ
ਮੁੱਖ ਮੰਤਰੀ ਕੇਜਰੀਵਾਲ ਨੇ ਵਿਧਾਇਕਾਂ ਨੂੰ ਰੋਜਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਲਈ ਕਿਹਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਸੁਨੀਤਾ ਕੇਜਰੀਵਾਲ ਦੀ ਸਿਆਸਤ ਵਿੱਚ ਸ਼ਮੂਲੀਅਤ ਹੌਲੀ-ਹੌਲੀ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ਵਿੱਚ, ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਤਿਹਾੜ ਜੇਲ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੂੰ ਮੁੱਖ ਮੰਤਰੀ ਕੇਜਰੀਵਾਲ ਦੁਆਰਾ ਭੇਜਿਆ ਸੰਦੇਸ਼ ਪੜ੍ਹਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਤੋਂ ਆਪਣੇ ਸੰਦੇਸ਼ ਵਿੱਚ 'ਆਪ' ਵਿਧਾਇਕਾਂ ਨੂੰ ਰੋਜ਼ਾਨਾ ਆਪਣੇ ਇਲਾਕਿਆਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 04 April,2024
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੇ ਪ੍ਰਧਾਨ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਤੇ ਘਨੌਰ ਵਿਖੇ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾਕਿ ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ਼’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ, ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਆਪਣੇ ਕੌਮੀ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੀਤੀ ਹੈ। ਇਹ ਪਾਰਟੀਆਂ ਨਾ ਤਾਂ ਕੋਈ ਵਿਕਾਸ ਕਰ ਸਕੀਆਂ ਤੇ ਨਾ ਹੀ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆ ਸਕੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਨੌਕਰੀਆਂ ਮੰਗੀਆਂ,ਇਹਨਾਂ ਨੇ ਉਹਨਾਂ ’ਤੇ ਮੁਕੱਦਮੇ ਚਲਾਏ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਤੇ ਪੂੰਜੀਨਿਵੇਸ਼ ਹੋਰ ਰਾਜਾਂ ਵਿਚ ਜਾਣ ਦੀ ਪ੍ਰਧਾਨਗੀ ਕੀਤੀ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸੂਬਾ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ। ਯਾਤਰਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਐਨ ਕੇ ਸ਼ਰਮਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਤੇ ਆਪ ਦੋਵਾਂ ਵੱਲੋਂ ਪ੍ਰਚਾਰੇ ਬਦਲਾਅ ਦੇ ਨਾਅਰੇ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਵਿਚ ਇਸਦੇ ਅਰਥਚਾਰੇ ਦੇ ਢਹਿ ਢੇਰੀ ਹੋਣ ਅਤੇ ਗਰੀਬਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣ ਤੋਂ ਨਾਂਹ ਕਰਨ ਤੋਂ ਇਲਾਵਾ ਹੋਰ ਕੀ ਬਦਲਿਆ ਹੈ ? ਉਹਨਾਂ ਨੇ ਕਾਂਗਰਸ ਤੇ ਆਪ ਦੋਵਾਂ ਦੇ ਦੋਗਲੇਪਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਇਕ ਦੂਜੇ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਸ ਅਪਵਿੱਤਰ ਗਠਜੋੜ ਨੂੰ ਪਛਾਣ ਲਿਆ ਹੈ ਤੇ ਦੋਵਾਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਹਮੇਸ਼ਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।
Punjab Bani 04 April,2024
ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ
ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ ਫਰੀਦਕੋਟ :ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਵੀਰਵਾਰ ਨੂੰ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਸਮੇਂ ਉਹਨਾਂ ਨੇ ਬਹੁਤ ਹੀ ਭਾਵਪੂਰਤ ਬਿਆਨ ਦਿੱਤਾ ਅਤੇ ਇਹ ਵੀ ਕਿਹਾ ਕਿ ਮੈਂ ਬਾਬਾ ਫਰੀਦ ਦੀ ਨਗਰੀ ਵਿੱਚ ਹਮੇਸ਼ਾ ਨੰਗੇ ਪੈਰੀਂ ਰਹਿਣ ਦਾ ਪ੍ਰਣ ਲੈਂਦਾ ਹਾਂ। ਇਸ ਦੌਰਾਨ ਗੱਲਬਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਇੱਥੋਂ ਬਾਬਾ ਫ਼ਰੀਦ ਵਿਖੇ ਮੱਥਾ ਟੇਕ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਰਹੇ ਹਨ। ਅੱਜ ਉਸ ਦੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਦਿਨ ਹੈ।
Punjab Bani 04 April,2024
ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ
ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ‘ਆਪ’ ਆਗੂ ਨੂੰ ਇਹ ਰਾਹਤ ਕਈ ਸ਼ਰਤਾਂ ਨਾਲ ਮਿਲੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਇੰਨੀ ਹੀ ਰਕਮ 'ਤੇ ਜ਼ਮਾਨਤ ਦੇ ਦਿੱਤੀ। 'ਆਪ' ਆਗੂ ਦੀ ਪਤਨੀ ਨੇ ਜ਼ਮਾਨਤ ਬਾਂਡ ਭਰ ਦਿੱਤਾ ਹੈ।
Punjab Bani 03 April,2024
ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ
ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ ਵਾਇਨਾਡ (ਕੇਰਲ), 3 ਅਪਰੈਲ ਕਾਂਗਰਸ ਸੰਸਦ ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੱਜ ਇਥੇ ਪੁੱਜੇ। ਉਨ੍ਹਾਂ ਹਲਕੇ ਵਿੱਚ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਵਾਇਨਡ ਤੋਂ ਉਹ 2019 ਦੀਆਂ ਆਮ ਚੋਣਾਂ ਵਿੱਚ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਸਨ।
Punjab Bani 03 April,2024
ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ
ਸੁਰਖਿਆ ਬਲਾਂ ਵੱਲੋ ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧੀ ਬੀਜਾਪੁਰ, 3 ਅਪਰੈਲ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਨਕਸਲੀਆਂ ਨਾਲ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਇਸ ਘਟਨਾ ਵਿੱਚ ਹੁਣ ਤੱਕ ਸੁਰੱਖਿਆ ਬਲਾਂ ਨੇ ਇੱਕ ਔਰਤ ਸਮੇਤ 13 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਸੁਰੱਖਿਆ ਬਲਾਂ ਨੇ ਬੀਤੇ ਦਿਨ ਮਹਿਲਾ ਨਕਸਲੀ ਸਮੇਤ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਸਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਅੱਜ ਸਵੇਰੇ ਜਦੋਂ ਇਲਾਕੇ ਦੀ ਤਲਾਸ਼ੀ ਲਈ ਗਈ ਤਾਂ ਤਿੰਨ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ।
Punjab Bani 03 April,2024
ਰਾਜੀਵ ਗਾਂਧੀ ਹਤਿਆ ਕਾਂਡ ਦੇ ਦੋਸ਼ੀ ਸ੍ਰੀਲੰਕਾ ਲਈ ਹੋਏ ਰਵਾਨਾ
ਰਾਜੀਵ ਗਾਂਧੀ ਹਤਿਆ ਕਾਂਡ ਦੇ ਦੋਸ਼ੀ ਸ੍ਰੀਲੰਕਾ ਲਈ ਹੋਏ ਰਵਾਨਾ ਤਾਮਿਲਨਾਡੂ, 3 ਅਪਰੈਲ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਤਿੰਨੇ ਦੋਸ਼ੀ ਅੱਜ ਸ੍ਰੀਲੰਕਾ ਪਰਤ ਗਏ। ਤਿੰਨੋਂ ਦੋਸ਼ੀ ਲੰਕਾ ਦੇ ਨਾਗਰਿਕ ਹਨ। ਮੁਰੂਗਨ ਉਰਫ ਸ੍ਰੀਹਰਨ, ਜੈਕੁਮਾਰ ਅਤੇ ਰਾਬਰਟ ਪੇਅਸ ਸ੍ਰੀਲੰਕਾ ਦੇ ਜਹਾਜ਼ ਰਾਹੀਂ ਆਪਣੇ ਦੇਸ਼ ਲਈ ਰਵਾਨਾ ਹੋਏ। ਨਵੰਬਰ 2022 ਵਿੱਚ ਸੁਪਰੀਮ ਕੋਰਟ ਨੇ ਇਸ ਕਤਲ ਕੇਸ ਵਿੱਚ ਸੱਤ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਸੀ, ਜਿਸ ਵਿੱਚ ਇਹ ਤਿੰਨ ਲੰਕਾ ਦੇ ਨਾਗਰਿਕ ਸਨ। ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਉਨ੍ਹਾਂ ਨੂੰ ਤਿਰੂਚਿਰਾਪੱਲੀ ਦੇ ਵਿਸ਼ੇਸ਼ ਕੈਂਪ ਵਿੱਚ ਰੱਖਿਆ ਗਿਆ ਸੀ। ਉਹ ਬੀਤੀ ਰਾਤ ਇੱਥੇ ਪੁੱਜੇ ਅਤੇ ਅੱਜ ਕੋਲੰਬੋ ਲਈ ਰਵਾਨਾ ਹੋ ਗਏ।
Punjab Bani 03 April,2024
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ ਨਵੀਂ ਦਿੱਲੀ, 3 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ।
Punjab Bani 03 April,2024
ਲੋਕ ਸਭਾ ਚੋਣਾਂ ਵਿੱਚ ਭਾਜਪਾ ਫਿਰ ਜਿਤੇਗੀ : ਪ੍ਰਧਾਨ ਮੰਤਰੀ ਮੋਦੀ
ਲੋਕ ਸਭਾ ਚੋਣਾਂ ਵਿੱਚ ਭਾਜਪਾ ਫਿਰ ਜਿਤੇਗੀ : ਪ੍ਰਧਾਨ ਮੰਤਰੀ ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ‘ਚ ਭਾਜਪਾ ਫਿਰ ਤੋਂ ਜਿੱਤੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਤੀਜੇ ਕਾਰਜਕਾਲ ਵਿੱਚ ਮੁਫਤ ਬਿਜਲੀ ਮੁਹੱਈਆ ਕਰਵਾਉਣਾ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਉਤਰਾਖੰਡ ਦੇ ਰੁਦਰਪੁਰ ‘ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ, ‘ਮੋਦੀ ਦੀ ਗਾਰੰਟੀ ਨੇ ਉੱਤਰਾਖੰਡ ਦੇ ਹਰ ਘਰ ‘ਚ ਸੁਵਿਧਾਵਾਂ ਪਹੁੰਚਾਈਆਂ ਹਨ ਅਤੇ ਲੋਕਾਂ ਦਾ ਆਤਮ-ਸਨਮਾਨ ਵਧਾਇਆ ਹੈ। ਹੁਣ ਤੀਜੇ ਕਾਰਜਕਾਲ ਵਿੱਚ ਤੁਹਾਡਾ ਪੁੱਤਰ ਇੱਕ ਹੋਰ ਵੱਡਾ ਕੰਮ ਕਰਨ ਜਾ ਰਿਹਾ ਹੈ। ਤੁਹਾਨੂੰ 24 ਘੰਟੇ ਬਿਜਲੀ ਮਿਲਦੀ ਹੈ, ਬਿਜਲੀ ਦਾ ਬਿੱਲ ਜ਼ੀਰੋ ਹੁੰਦਾ ਹੈ ਅਤੇ ਬਿਜਲੀ ਤੋਂ ਪੈਸੇ ਵੀ ਕਮਾਓ। ਇਸ ਦੇ ਲਈ ਮੋਦੀ ਨੇ ‘ਪੀਐੱਮ ਸੂਰਜ ਘਰ ਮੁਫਤ ਬਿਜਲੀ ਯੋਜਨਾ’ ਸ਼ੁਰੂ ਕੀਤੀ ਹੈ।
Punjab Bani 03 April,2024
ਤਾਈਵਾਨ ਵਿੱਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
ਤਾਈਵਾਨ ਵਿੱਚ ਆਇਆ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ਤਾਈਪੇ- ਤਾਈਵਾਨ ਦੇ ਤੱਟੀ ਖੇਤਰ ‘ਚ ਬੁੱਧਵਾਰ ਸਵੇਰੇ 7.2 ਤੀਬਰਤਾ ਦਾ ਭੂਚਾਲ ਆਇਆ, ਜਿਸ ਨੇ ਰਾਜਧਾਨੀ ਤਾਈਪੇ ਨੂੰ ਹਿਲਾ ਕੇ ਰੱਖ ਦਿੱਤਾ। ਭੂਚਾਲ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਬਿਜਲੀ ਬੰਦ ਹੋ ਗਈ ਅਤੇ ਦੱਖਣੀ ਜਾਪਾਨ ਅਤੇ ਫਿਲੀਪੀਨਜ਼ ਦੇ ਟਾਪੂਆਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪੂਰਬੀ ਤਾਇਵਾਨ ਵਿੱਚ ਕਈ ਇਮਾਰਤਾਂ ਢਹਿ ਗਈਆਂ ਹਨ, ਹਾਲਾਂਕਿ ਅਜੇ ਤੱਕ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਤਾਈਵਾਨ ਅਤੇ ਓਕੀਨਾਵਾ, ਜਾਪਾਨ ਅਤੇ ਫਿਲੀਪੀਨਜ਼ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਈਵਾਨ ਵਿੱਚ ਇੰਟਰਨੈੱਟ ਬੰਦ ਹੋਣ ਦੀ ਸੂਚਨਾ ਮਿਲੀ ਹੈ। ਤਾਈਵਾਨ ਦੇ ਟੈਲੀਵਿਜ਼ਨ ਸਟੇਸ਼ਨਾਂ ਨੇ ਭੂਚਾਲ ਦੇ ਕੇਂਦਰ ਦੇ ਨੇੜੇ, ਹੁਆਲਿਅਨ ਵਿੱਚ ਕੁਝ ਢਹਿ-ਢੇਰੀ ਇਮਾਰਤਾਂ ਦੀ ਫੁਟੇਜ ਦਿਖਾਈ, ਅਤੇ ਮੀਡੀਆ ਨੇ ਦੱਸਿਆ ਕਿ ਕੁਝ ਲੋਕ ਫਸੇ ਹੋਏ ਹਨ। ਰਾਇਟਰਜ਼ ਦੇ ਇਕ ਚਸ਼ਮਦੀਦ ਮੁਤਾਬਕ ਭੂਚਾਲ ਦੇ ਝਟਕੇ ਸ਼ੰਘਾਈ ਤੱਕ ਮਹਿਸੂਸ ਕੀਤੇ ਗਏ।
Punjab Bani 03 April,2024
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ - ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - 221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ 3851 ਵਿਅਕਤੀਆਂ ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਆਦਰਸ਼ ਚੋਣ ਜ਼ਾਬਤਾ ਲੱਗਣ ਉਪਰੰਤ ਪੰਜਾਬ ਪੁਲਿਸ ਨੇ ਲਾਗੂ ਕੀਤੇ 1717 ਗ਼ੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 2 ਅਪ੍ਰੈਲ: ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਚਲਾਇਆ ਗਿਆ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਉਕਤ ਆਪ੍ਰੇਸ਼ਨ ਦੌਰਾਨ ਵਾਹਨ ਐਪ ਦੀ ਵਰਤੋਂ ਰਾਹੀਂ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ / ਚਾਰ ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਅਭਿਆਨ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਹਰੇਕ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ-ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਹਰੇਕ ਆਮੋ-ਖ਼ਾਸ ਨਾਲ ਨਿਮਰਤਾ ਨਾਲ ਪੇਸ਼ ਆਉਣ।” ’’ ਉਨ੍ਹਾਂ ਕਿਹਾ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਨੂੰ ਧਿਆਨ ਵਿੱਚ ਰੱਖਦਿਆਂ, ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ, 2000 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 221 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਸੂਬੇ ਦੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ ਚਲਾਏ ਗਏ ਇਸ ਤਲਾਸ਼ੀ ਅਭਿਆਨ ਦੌਰਾਨ 3851 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ’ਚ ਖੜ੍ਹੇ 3002 ਵਾਹਨਾਂ ਦੀ ਚੈਕਿੰਗ ਵੀ ਕੀਤੀ । ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊਜ਼) ਲਾਗੂ ਕਰਨ ਲਈ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ਪੁਲਿਸ ਵੱਲੋਂ 1717 ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੰਤਰ-ਰਾਜੀ ਸਰਹੱਦਾਂ ’ਤੇ ਅਪਰਾਧੀਆਂ, ਗੈਰ-ਕਾਨੂੰਨੀ ਸ਼ਰਾਬ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ-ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 433 ਐਫਆਈਆਰਜ਼ ਦਰਜ ਕਰਕੇ 618 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 37.65 ਕਿਲੋ ਹੈਰੋਇਨ, 60 ਕਿਲੋ ਅਫੀਮ, 10.81 ਕੁਇੰਟਲ ਭੁੱਕੀ, 40 ਕਿਲੋ ਗਾਂਜਾ ਅਤੇ 11 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
Punjab Bani 02 April,2024
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
Punjab Bani 02 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਚੰਡੀਗੜ੍ਹ, 2 ਅਪਰੈਲ ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।
Punjab Bani 02 April,2024
ਸੰਜੇ ਸਿੰਘ ਨੂੰ ਮਿਲੀ ਜਮਾਨਤ
ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ, 2 ਅਪਰੈਲ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।
Punjab Bani 02 April,2024
ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ
ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ ਸੁਲਤਾਨਪੁਰ, 2 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ 2018 ਵਿੱਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਛੇ ਸਾਲ ਪਹਿਲਾਂ ਰਾਹੁਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
Punjab Bani 02 April,2024
ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ
ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ ਨਵੀਂ ਦਿੱਲੀ, 2 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਅਰੁਣਾਚਲ ਪ੍ਰਦੇਸ਼ ‘ਚ ਸਥਾਨਾਂ ਦੇ ਨਾਵਾਂ ਨੂੰ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੱਦ ਕਰਦੇ ਹੋਏ ਕਿਹਾ ਕਿ ਮਨਘੜਤ ਨਾਂ ਰੱਖਣ ਨਾਲ ਇਹ ਹਕੀਕਤ ਨਹੀਂ ਬਦਲੇਗੀ ਕਿ ਇਹ ਸੂਬਾ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬਿਆਨ ਵਿੱਚ ਕਿਹਾ, ‘ਚੀਨ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਆਪਣੀਆਂ ਮੂਰਖਤਾ ਭਰੀ ਕੋਸ਼ਿਸ਼ਾਂ ਜਾਰੀ ਰੱਖ ਰਿਹਾ ਹੈ। ਅਸੀਂ ਅਜਿਹੇ ਯਤਨਾਂ ਨੂੰ ਸਖ਼ਤੀ ਨਾਲ ਨਕਾਰਦੇ ਹਾਂ।
Punjab Bani 02 April,2024
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ ਨਵੀਂ ਦਿੱਲੀ, 2 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾ
Punjab Bani 02 April,2024
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ ਨਵੀਂ ਦਿੱਲੀ, 2 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।
Punjab Bani 02 April,2024
ਸੁਸੀਲ ਰਿੰਕੂ ਤੇ ਸੀਤਲ ਅੰਗੁਰਲ ਨੂੰ ਮਿਲੀ ਸੀਆਰਪੀਐਫ ਸੁਰਖਿਆ
ਸੁਸੀਲ ਰਿੰਕੂ ਤੇ ਸੀਤਲ ਅੰਗੁਰਲ ਨੂੰ ਮਿਲੀ ਸੀਆਰਪੀਐਫ ਸੁਰਖਿਆ ਜਲੰਧਰ, 2 ਅਪਰੈਲ ‘ਆਪ’ ਛੱਡ ਕੇ ਭਾਜਪਾ ਵਿਚ ਗਏ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਲ ਨੂੰ ਸੀਆਰਪੀਐੱਫ ਸੁਰੱਖਿਆ ਦੇ ਦਿੱਤੀ ਗਈ ਹੈ। ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ 18 ਸੁਰੱਖਿਆ ਕਰਮਚਾਰੀ ਅਤੇ ਸ਼ੀਤਲ ਅੰਗੁਰਾਲ ਨੂੰ 11 ਸੁਰੱਖਿਆ ਕਰਮਚਾਰੀ ਦਿੱਤੇ ਹਨ। ਕੇਂਦਰ ਵੱਲੋਂ ਸੀਆਰਪੀਐੱਫ ਦੇ ਜਵਾਨਾਂ ਨੂੰ ਸਿੱਧਾ ਉਨ੍ਹਾਂ ਦੇ ਘਰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੋਵੇਂ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ।
Punjab Bani 02 April,2024
ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼
ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼ ਨਵੀਂ ਦਿੱਲੀ, 2 ਅਪਰੈਲ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐੱਮਡੀ) ਆਚਾਰੀਆ ਬਾਲਕ੍ਰਿਸ਼ਨ ਅੱਜ ਸੁਪਰੀਮ ਕੋਰਟ ਵਿੱਚ ਉਸ ਕਾਰਨ ਦੱਸੋ ਨੋਟਿਸ ਦੇ ਸਬੰਧ ਵਿੱਚ ਪੇਸ਼ ਹੋਏ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਦਾਲਤ ਨੇ 19 ਮਾਰਚ ਨੂੰ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਦਵਾਈਆਂ ਦੇ ਪ੍ਰਭਾਵ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਸੀ। ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਅਦਾਲਤੀ ਨੋਟਿਸ ਦਾ ਜਵਾਬ ਦਾਇਰ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਸੀ। ਇਹ ਮਾਮਲਾ ਅੱਜ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਸਾਹਮਣੇ ਸੁਣਵਾਈ ਲਈ ਆਇਆ।
Punjab Bani 02 April,2024
ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ
ਸੁਰਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 9 ਨਕਸਲੀਆਂ ਦੀ ਮੌਤ ਰਾਏਪੁਰ, 2 ਅਪਰੈਲ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 9 ਨਕਸਲੀ ਮਾਰੇ ਗਏ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਹਲਕੇ ਦੇ ਅਧੀਨ ਆਉਂਦਾ ਹੈ, ਜਿੱਥੇ 19 ਅਪਰੈਲ ਨੂੰ ਆਮ ਚੋਣਾਂ ਦੇ ਪਹਿਲੇ ਗੇੜ ਵਿੱਚ ਵੋਟਾਂ ਪੈਣੀਆਂ ਹਨ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ. ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀ ਨਕਸਲ ਵਿਰੋਧੀ ਮੁਹਿੰਮ ‘ਤੇ ਸਨ। ਜ਼ਿਲ੍ਹਾ ਰਿਜ਼ਰਵ ਗਾਰਡ, ਸਪੈਸ਼ਲ ਟਾਸਕ ਫੋਰਸ, ਕੇਂਦਰੀ ਰਿਜ਼ਰਵ ਪੁਲੀਸ ਬਲ ਅਤੇ ਇਸ ਦੀ ਐਲੀਟ ਯੂਨਿਟ ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ (ਕੋਬਰਾ) ਨਾਲ ਸਬੰਧਤ ਕਰਮਚਾਰੀ ਅਪਰੇਸ਼ਨ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ਤੋਂ ਚਾਰ ਨਕਸਲੀਆਂ ਦੀਆਂ ਲਾਸ਼ਾਂ ਸਮੇਤ ਲਾਈਟ ਮਸ਼ੀਨ ਗੰਨ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ। ਬਾਅਦ ਵਿੱਚ ਮੁਕਾਬਲੇ ਵਾਲੀ ਥਾਂ ਤੋਂ 5 ਹੋਰ ਲਾਸ਼ਾਂ ਮਿਲੀਆਂ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
Punjab Bani 02 April,2024
ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ
ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਦਖਲ ਦੇਣ ਅਤੇ ਸਾਡੇ ਨੌਜਵਾਨਾਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਪਟਿਆਲਾ, 2 ਅਪਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਯੂਕਰੇਨ ਯੁੱਧ ਵਿੱਚ ਫਸੇ ਪਟਿਆਲਾ ਦੇ ਨੌਜਵਾਨ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ। ਮਦਦ ਲਈ ਅਪੀਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, “ਮੇਰੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਡਕਾਲਾ ਦਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ ਅਤੇ ਰੂਸ ਵੱਲੋਂ ਫੜੇ ਗਏ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ। ਰੂਸੀ ਪੁਲਿਸ ਫੋਰਸ ਨੇ ਇਨ੍ਹਾਂ ਨੌਜਵਾਨਾਂ ਨੂੰ ਫੌਜੀ ਅਫਸਰਾਂ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਨੇ ਜੰਗ ਦੇ ਦੌਰਾਨ, ਯੂਕਰੇਨ ਦੇ ਵਿਰੁੱਧ ਲੜਨ ਲਈ ਉਨ੍ਹਾਂ ਨੂੰ ਜ਼ਬਰਦਸਤੀ ਮਜ਼ਬੂਰ ਕੀਤਾ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਨਾਲ ਸਬੰਧਤ ਹੈ ਅਤੇ ਉਹ ਇੱਕ ਰਸੋਈਏ ਜਾਂ ਡਰਾਈਵਰ ਵਜੋਂ ਨੌਕਰੀ ਦੀ ਉਮੀਦ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਮੈਨੂੰ ਮਿਲਣ ਆਇਆ ਸੀ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗ ਰਹੇ ਸੀ। ਹਾਲ ਹੀ ਵਿੱਚ ਇਹਨਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਵਾਪਿਸ ਭਾਰਤ ਲਿਆਂਦੇ ਜਾਣ ਦੀ ਅਪੀਲ ਕਰ ਰਹੇ ਹਨ।" ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, "ਮੈਂ ਸਾਡੇ ਮਾਨਯੋਗ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਦਖਲ ਦੇਣ ਅਤੇ ਸਾਰੇ 7 ਮੁੰਡਿਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਉਣ।" ਪਟਿਆਲਾ ਦੇ ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਵੀ ਇਸ ਦੀ ਮੰਗ ਕੀਤੀ ਹੈ।
Punjab Bani 02 April,2024
ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 02 April,2024
ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ - ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ - ਪੰਜਾਬ ਦੇ 3 ਸਰਹੱਦੀ ਜ਼ਿਲ੍ਹਿਆਂ ‘ਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਦਾ ਐਲਾਨ ਚੰਡੀਗੜ੍ਹ, 2 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 02 April,2024
ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ :
ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ : ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ: ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸਦੇ ਨਾਲ ਹੀ ਪੀ ਐਸ ਪੀ ਸੀ ਐਲ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਪੀ ਐਸ ਪੀ ਸੀ ਐਲ ਦੇ ਇੱਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। ਇਸ ਲੜੀ ਹੇਠ, ਜਿਥੋਂ-ਜਿੱਥੋਂ ਇਹ ਤਾਰਾ ਨਿਕਲਦੀਆਂ ਹਨ, ਉਹਨਾਂ ਇਲਾਕਿਆਂ ਵਿੱਚ ਐਸ ਡੀ ਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਫਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰਕੇ ਉਹਨਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿੱਤੀ ਜਾ ਸਕਦੀ ਹੈ, ਤਾਂ ਜੋ ਇਹਨਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ। ਇਸਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ। ਉਪਰੋਕਤ ਤੋਂ ਇਲਾਵਾ, ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਵਾਸਤੇ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲਏ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ । ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ ਜਾਵੇ।
Punjab Bani 02 April,2024
ਪੰਜਾਬ ਦੀ ਧੀ ਕੈਨੇਡਾ ਵਿੱਚ ਬਣੀ ਏਅਰਫੋਰਸ ਵਿੱਚ ਕੈਪਟਨ
ਪੰਜਾਬ ਦੀ ਧੀ ਕੈਨੇਡਾ ਵਿੱਚ ਬਣੀ ਏਅਰਫੋਰਸ ਵਿੱਚ ਕੈਪਟਨ ਚੰਡੀਗੜ : ਜਾਣਕਾਰੀ ਮੁਤਾਬਕ ਸੇਵਾਮੁਕਤ ਪ੍ਰਿੰਸੀਪਲ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਟਾਂਡਾ ਕਸ਼ਮੀਰ ਸਿੰਘ ਚੌਹਾਨ ਦੀ ਪੋਤਰੀ ਅਨਮੋਲ ਕੌਰ ਚੌਹਾਨ ਪੁੱਤਰੀ ਤੇਜਿੰਦਰ ਸਿੰਘ ਅਤੇ ਰਣਜੀਤ ਕੌਰ ਨੇ ਮਕੈਨੀਕਲ ਇੰਜੀਨੀਰਿੰਗ ਦੀ ਪੜ੍ਹਾਈ ਕਰਕੇ ਕੈਨੇਡਾ ਏਅਰਫੋਰਸ ਵਿਚ ਕਮਿਸ਼ਨਡ ਰੈਂਕ ਕੈਪਟਨ ਬਣੀ ਹੈ। ਪਿਛਲੇ ਕਈ ਦਹਾਕਿਆਂ ਤੋਂ ਕੈਨੇਡਾ ਵਿਚ ਵਸਿਆ ਚੌਹਾਨ ਪਰਿਵਾਰ ਆਪਣੇ ਪਿੰਡ ਦੀ ਮਿੱਟੀ ਨਾਲ ਜੁੜਿਆ ਹੈ। ਪੰਜਾਬੀਅਤ ਦੀ ਪਰਵਰਿਸ਼ ਦੇ ਚਲਦਿਆਂ ਕੈਨੇਡੀਅਨ ਬੋਰਨ ਕੈਪਟਨ ਅਨਮੋਲ ਕੌਰ ਨੇ ਪਿੰਡ ਰਾਂਦੀਆਂ ਆ ਕੇ ਬੜੇ ਹੀ ਸਾਦੇ ਤਰੀਕੇ ਨਾਲ ਮੈਰਿਜ ਪੈਲਸਾਂ ਦੀ ਚਕਾਚੌਂਦ ਤੋਂ ਦੂਰ ਪੰਜਾਬੀ ਮੁੰਡੇ ਚੂਹੜਚੱਕ ਵਾਸੀ ਲਖਵਿੰਦਰ ਸਿੰਘ ਕਲੇਰ ਪੁੱਤਰ ਨਛੱਤਰ ਸਿੰਘ ਅਤੇ ਹਰਜਿੰਦਰ ਕੌਰ ਨਾਲ ਗੁਰੂਘਰ ਵਿਚ ਲਾਂਵਾਂ ਲਈਆਂ। ਪਿੰਡ ਦੀ ਧੀ ਕੈਪਟਨ ਅਨਮੋਲ ਕੌਰ ਚੌਹਾਨ ਦੀਆਂ ਖ਼ੁਸ਼ੀਆਂ ਵਿਚ ਸ਼ਾਮਲ ਹੁੰਦੀਆਂ ਪਿੰਡ ਵਾਸੀਆਂ ਨੇ ਉਸ ‘ਤੇ ਮਾਣ ਮਹਿਸੂਸ ਕੀਤਾ।
Punjab Bani 01 April,2024
ਮਹਿੰਦਰ ਧੋਨੀ ਨੇ ਤੂਫਾਨੀ ਬੱਲੇਬਾਜੀ ਕਰਕੇ ਵਿਰੋਧੀਆਂ ਨੂੰ ਡਰਾਇਆ
ਮਹਿੰਦਰ ਧੋਨੀ ਨੇ ਤੂਫਾਨੀ ਬੱਲੇਬਾਜੀ ਕਰਕੇ ਵਿਰੋਧੀਆਂ ਨੂੰ ਡਰਾਇਆ ਨਵੀਂ ਦਿੱਲੀ- ਮਹਿੰਦਰ ਸਿੰਘ ਧੋਨੀ ਨੇ ਦਿੱਲੀ ਕੈਪੀਟਲਸ ਖਿਲਾਫ ਤੂਫਾਨੀ ਬੱਲੇਬਾਜ਼ੀ ਕਰਕੇ ਆਪਣੇ ਆਈਪੀਐਲ ਵਿਰੋਧੀਆਂ ਨੂੰ ਡਰਾ ਦਿੱਤਾ ਹੈ। ਐਮਐਸ ਧੋਨੀ ਨੇ ਐਤਵਾਰ ਨੂੰ 16 ਗੇਂਦਾਂ ਵਿੱਚ 37 ਦੌੜਾਂ ਬਣਾਈਆਂ। ਇਸ ਪਾਰੀ ‘ਚ ਉਨ੍ਹਾਂ ਨੇ 3 ਸਕਾਈਸਕ੍ਰੈਪਰ ਛੱਕੇ ਲਗਾਏ ਅਤੇ 4 ਚੌਕੇ ਵੀ ਲਗਾਏ। ਧੋਨੀ ਨੇ 16 ਵਿੱਚੋਂ 7 ਗੇਂਦਾਂ ਚੌਕੇ ਤੋਂ ਪਾਰ ਭੇਜੀਆਂ। ਇਸ ਤੂਫਾਨੀ ਪਾਰੀ ਦੌਰਾਨ ਖੁਦ ਧੋਨੀ ਨੇ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਦੇ ਮਾਮਲੇ ‘ਚ ਵਿਰਾਟ ਕੋਹਲੀ ਨੂੰ ਪਿੱਛੇ ਛੱਡ ਦਿੱਤਾ ਹੈ।
Punjab Bani 01 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਬੀਆਈ ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ਤੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਬੀਆਈ ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ਤੇ ਦਿੱਤੀ ਵਧਾਈ ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਅੱਜ ਆਪਣਾ 90ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਮੁੰਬਈ ਦੇ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (ਐਨ.ਸੀ.ਪੀ.ਏ.) ਵਿਖੇ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ‘ਚ ਕਈ ਵੱਡੀਆਂ ਗੱਲਾਂ ਕਹੀਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਅੱਜ ਭਾਰਤੀ ਰਿਜ਼ਰਵ ਬੈਂਕ ਇੱਕ ਇਤਿਹਾਸਕ ਮੀਲ ਪੱਥਰ ‘ਤੇ ਪਹੁੰਚ ਗਿਆ ਹੈ। RBI ਨੇ 90 ਸਾਲ ਪੂਰੇ ਕਰ ਲਏ ਹਨ। ਆਰਬੀਆਈ ਇੱਕ ਸੰਸਥਾ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦਾ ਗਵਾਹ ਹੈ। ਅੱਜ ਭਾਰਤੀ ਰਿਜ਼ਰਵ ਬੈਂਕ ਇੱਕ ਇਤਿਹਾਸਕ ਮੀਲ ਪੱਥਰ ‘ਤੇ ਪਹੁੰਚ ਗਿਆ ਹੈ। RBI ਨੇ 90 ਸਾਲ ਪੂਰੇ ਕਰ ਲਏ ਹਨ। ਆਰਬੀਆਈ ਇੱਕ ਸੰਸਥਾ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦਾ ਗਵਾਹ ਹੈ। ਅੱਜ, ਆਰਬੀਆਈ ਆਪਣੀ ਪੇਸ਼ੇਵਰਤਾ ਅਤੇ ਵਚਨਬੱਧਤਾ ਦੇ ਕਾਰਨ ਪੂਰੀ ਦੁਨੀਆ ਵਿੱਚ ਮਾਨਤਾ ਪ੍ਰਾਪਤ ਹੈ। RBI ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ‘ਤੇ ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ।
Punjab Bani 01 April,2024
ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ
ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਨਵੀਂ ਦਿੱਲੀ, 1 ਅਪਰੈਲ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸ੍ਰੀ ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ। ਧਰਮਵੀਰ ਗਾਂਧੀ ਨੇ 2014 ਵਿੱਚ ‘ਆਪ’ ਉਮੀਦਵਾਰ ਵਜੋਂ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ। ਗਾਂਧੀ, ਜੋ ਪੇਸ਼ੇ ਤੋਂ ਡਾਕਟਰ ਹਨ, ਨੇ ਬਾਅਦ ਵਿੱਚ 2016 ਵਿੱਚ ‘ਆਪ’ ਨੂੰ ਛੱਡ ਦਿੱਤਾ ਅਤੇ ਆਪਣੀ ਨਵਾਂ ਪੰਜਾਬ ਪਾਰਟੀ ਬਣਾਈ, ਜਿਸ ਨੂੰ ਉਨ੍ਹਾਂ ਅੱਜ ਕਾਂਗਰਸ ਵਿੱਚ ਰਲਾ ਦਿੱਤਾ।
Punjab Bani 01 April,2024
ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਬੋਲੇ, ਪਨੂੰ ਮਾਮਲੇ ਜਾਂਚ ਵਿੱਚ ਭਾਰਤ ਦੇ ਸੁਰਖਿਆ ਹਿੱਤ ਜੁੜੇ ਨਵੀਂ ਦਿੱਲੀ, 1 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸਰਕਾਰੀ ਅਧਿਕਾਰੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਵਿਚ ਭਾਰਤ ਦੇ ਕੌਮੀ ਸੁਰੱਖਿਆ ਹਿੱਤ ਜੁੜੇ ਹਨ। ਭਾਰਤ ਵਿਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੇ ਬਿਆਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ‘ਅਸੀਂ ਇਸ ਦੀ ਜਾਂਚ ਕਰ ਰਹੇ ਹਾਂ ਕਿਉਂਕਿ ਸਾਡਾ ਮੰਨਣਾ ਹੈ ਕਿ ਇਸ ਜਾਂਚ ਵਿਚ ਸਾਡੇ ਆਪਣੇ ਕੌਮੀ ਸੁਰੱਖਿਆ ਹਿੱਤ ਸ਼ਾਮਲ ਹਨ।’ ਗਾਰਸੇਟੀ ਨੇ ਕਿਹਾ ਸੀ ਕਿ ਕਿਸੇ ਹੋਰ ਦੇਸ਼ ਦੇ ਨਾਗਰਿਕ ਦੀ ਹੱਤਿਆ ਕਰਨ ਦੀ ਕੋਸ਼ਿਸ਼ ਵਿੱਚ ਸਰਕਾਰੀ ਅਧਿਕਾਰੀ ਦੀ ਸ਼ਮੂਲੀਅਤ ‘ਅਸਵੀਕਾਰਨਯੋਗ’ ਹੈ। ਸ੍ਰੀ ਜੈਸ਼ੰਕਰ ਨੇ ਕਿਹਾ ਕਿ ਅਮਰੀਕੀ ਰਾਜਦੂਤ ਉਨ੍ਹਾਂ ਦੀ ਸਰਕਾਰ ਦੀ ਸੋਚ ਜਾਂ ਸਥਿਤੀ ਦੇ ਮੁਤਾਬਕ ਜੋ ਵੀ ਸਹੀ ਹੈ, ਉਹੀ ਕਹਿਣਗੇ।
Punjab Bani 01 April,2024
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਨਵੀਂ ਦਿੱਲੀ, 1 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।
Punjab Bani 01 April,2024
ਤਰਨਜੀਤ ਸਿੰਘ ਸੰਧੂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਤਮਸਤਕ ਹੋਏ
ਤਰਨਜੀਤ ਸਿੰਘ ਸੰਧੂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਤਮਸਤਕ ਹੋਏ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ ਅੰਮ੍ਰਿਤਸਰ:- 1 ਅਪ੍ਰੈਲ ( ) ਪਾਰਲੀਮੈਂਟ ਦੀਆਂ ਹੋ ਰਹੀਆਂ ਚੋਣਾ ਸਮੇਂ ਆਪੋ ਆਪਣੀਆਂ ਪਾਰਟੀ ਦੀ ਉਮੀਦਵਾਰ ਵੱਖ-ਵੱਖ ਧਾਰਮਿਕ ਅਸਥਾਨਾਂ ਅਤੇ ਸੰਤ ਮਹਾਂਪੁਰਸ਼ਾਂ ਨੂੰ ਮਿੱਲ ਰਹੇ ਹਨ। ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਬੁੱਢਾ ਦਲ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਭਾਜਪਾ ਦੇ ਉਮੀਦਵਾਰ ਸ. ਤਰਨਜੀਤ ਸਿੰਘ ਸੰਧੂ ਅੱਜ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ। ਉਨ੍ਹਾਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨਾਲ ਵੀ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਸ. ਤਰਨਜੀਤ ਸਿੰਘ ਸੰਧੂ ਨੂੰ ਸ਼ਾਲ, ਸਿਰਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਤ ਕੀਤਾ। ਇਸ ਸਮੇਂ ਬੁੱਢਾ ਦੀ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾਦਲ, ਬਾਬਾ ਬਲਦੇਵ ਸਿੰਘ ਤਰਨਾਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ ਵੱਲਾ, ਪ੍ਰੋ: ਸਰਚਾਂਦ ਸਿੰਘ ਖਿਆਲਾ, ਸ. ਸੁਖਪਾਲ ਸਿੰਘ ਧਨੋਆ, ਸ. ਭੁਪਿੰਦਰ ਸਿੰਘ ਰੰਧਾਵਾ, ਸ. ਗੁਰਕੀਰਤ ਸਿੰਘ ਢਿਲੋਂ, ਬਾਬਾ ਭਗਤ ਸਿੰਘ ਬੁਰਜ ਅਤੇ ਬਹੁਤ ਸਾਰੇ ਨਿਹੰਗ ਸਿੰਘ ਹਾਜ਼ਰ ਸਨ।
Punjab Bani 01 April,2024
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਰਦੇ ਸਨ ਸਪਲਾਈ- ਡੀ.ਜੀ.ਪੀ. ਗੌਰਵ ਯਾਦਵ -ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 31 ਮਾਰਚ: ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮਨਜੋਤ ਸਿੰਘ ਵਾਸੀ ਚਕਰ, ਲੁਧਿਆਣਾ, ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, ਲੁਧਿਆਣਾ, ਸੁਖਚੈਨ ਸਿੰਘ ਵਾਸੀ ਪਿੰਡ ਮੂਮ,ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ ਲੁਧਿਆਣਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਉਰਫ਼ ਮਾਣਕ ਅਤੇ ਗੁਰਮਨਜੋਤ ਸਿੰਘ ਸਾਲ 2016 ਵਿੱਚ ਲੁਧਿਆਣਾ ਜੇਲ੍ਹ ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੁੱਟ-ਖਸੁੱਟ, ਚੋਰੀ ਆਦਿ ਵਰਗੇ ਕਈ ਕੇਸ ਦਰਜ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਜ਼ਮਾਨਤ 'ਤੇ ਬਾਹਰ ਸਨ। ਦੱਸਣਯੋਗ ਹੈ ਕਿ ਮੁਲਜ਼ਮ ਗੁਰਮਨਜੋਤ ਸਾਲ 2022 ਦੌਰਾਨ ਲੁਧਿਆਣਾ ਜੇਲ੍ਹ ਵਿੱਚ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਹਥਿਆਰਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਉਹ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਸੇਂਧਵਾਂ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲੀ-ਸਿੱਕਾ ਲਿਆ ਕੇ ਸੂਬੇ ਵਿੱਚ ਆਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੀ ਫ਼ਿਰਾਕ ਵਿੱਚ ਹਨ, ਜਿਸ ਉਪਰੰਤ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸ.ਐੱਸ.ਓ.ਸੀ.) ਐੱਸ.ਏ.ਐੱਸ. ਨਗਰ ਦੀਆਂ ਪੁਲਿਸ ਟੀਮਾਂ ਨੇ ਪਟਿਆਲਾ ਦੇ ਪਾਤੜਾਂ-ਖਨੌਰੀ ਰੋਡ 'ਤੇ ਨਾਕਾ ਲਗਾਇਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਚਿੱਟੇ ਰੰਗ ਦੀ ਸਵਿਫਟ ਕਾਰ (ਪੀਬੀ 10 ਜੀਜੀ 9014) ਵਿੱਚ ਸਵਾਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਪਿਸਤੌਲਾਂ, ਜਿਨ੍ਹਾਂ ‘ਤੇ ‘ਸਟਾਰ’ ਦਾ ਨਿਸ਼ਾਨ ਬਣਿਆ ਹੋਇਆ ਸੀ, ਅਤੇ ਕਾਰ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਇਨ੍ਹਾਂ ਵਿੱਚੋਂ ਕੁਝ ਹਥਿਆਰਾਂ ਦੀ ਵਰਤੋਂ ਟਾਰਗੇਟਿਡ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ ਅਤੇ ਬਾਕੀ ਹਥਿਆਰ ਗਰੋਹ ਦੇ ਹੋਰ ਮੈਂਬਰਾਂ ਨੂੰ ਵੰਡੇ ਜਾਣੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪੰਜਾਬ ਦੇ ਨਾਲ-ਨਾਲ ਗੁਆਂਢੀ ਰਾਜਾਂ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸ.ਐਸ.ਓ.ਸੀ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120 ਬੀ ਤਹਿਤ ਐਫਆਈਆਰ ਨੰ. 9 ਮਿਤੀ 30.03.2024 ਦਰਜ ਹੈ।
Punjab Bani 01 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ ਨਵੀਂ ਦਿੱਲੀ, 31 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਰਠ ਵਿੱਚ ਅੱਜ ਰੈਲੀ ਕਰ ਕੇ ਉੱਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਜ ਵਿੱਚ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਪੱਛਮੀ ਉੱਤਰ ਪ੍ਰਦੇਸ਼ ਦੀ ਚੋਣ ਕੀਤੀ ਗਈ ਹੈ ਕਿਉਂਕਿ ਇਸ ਖੇਤਰ ਵਿੱਚ ਭਾਜਪਾ ਨੇ 2019 ਲੋਕ ਸਭਾ ਚੋਣਾਂ ਵਿਚ ਆਸ ਨਾਲੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਭਗਵਾਂ ਪਾਰਟੀ ਨੇ 2014 ਵਿੱਚ ਪੱਛਮੀ ਯੂਪੀ ਦੀਆਂ ਲਗਪਗ 16 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਦਿੱਤਾ ਸੀ। 2019 ਵਿੱਚ ਭਾਜਪਾ ਦੀਆਂ ਸੀਟਾਂ ਘੱਟ ਗਈਆਂ ਸਨ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵਿਚ ਆਧਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ।
Punjab Bani 31 March,2024
ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ
ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ ਨਵੀਂ ਦਿੱਲੀ, 31 ਮਾਰਚ ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਮੋਹਰੀ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ, ਕਾਂਗਰਸ ਆਗੂ ਰਾਹੁਲ ਗਾਂਧੀ ਸ਼ਾਮਲ ਹੋਏ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇੰਡੀਆ ਗਠਜੋੜ ਦੀ ਰੈਲੀ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਭਾਜਪਾ ’ਤੇ ਮੈਚ ਫਿਕਸਿੰਗ ਦੀ ਖੇਡ ਖੇਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਕ੍ਰਿਕਟ ਦੀ ਖੇਡ ਵਾਂਗ ਮੈਚ ਫਿਕਸਿੰਗ ਦੀਆਂ ਚਾਲਾਂ ਚਲ ਰਹੀ ਹੈ ਜਿੱਥੇ ਖਿਡਾਰੀਆਂ ਨੂੰ ਖਰੀਦਿਆ ਜਾਂਦਾ ਹੈ ਅਤੇ ਕਪਤਾਨਾਂ ਨੂੰ ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਯੋਜਨਾਬੱਧ ਰਣਨੀਤੀ ਦਾ ਸਪਸ਼ਟ ਪ੍ਰਗਟਾਵਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ।
Punjab Bani 31 March,2024
ਹਰਿਆਣਾ ਸਰਕਾਰ ਵੱਲੋਂ ਗੋਲੀ ਮਾਰ ਸ਼ਹੀਦ ਕਿਤੇ ਸੁਭਕਾਰਨ ਸਿੰਘ ਮਾਨ ਨੂੰ ਸ਼ਰਾਂਜਲੀ ਦੇਣ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ਾਹਪੁਰ ਮੋਹਡਾ ਮੰਡੀ ਅੰਬਾਲਾ ਵਿੱਚ ਪਹੁੰਚੇ
ਹਰਿਆਣਾ ਸਰਕਾਰ ਵੱਲੋਂ ਗੋਲੀ ਮਾਰ ਸ਼ਹੀਦ ਕਿਤੇ ਸੁਭਕਾਰਨ ਸਿੰਘ ਮਾਨ ਨੂੰ ਸ਼ਰਾਂਜਲੀ ਦੇਣ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ਾਹਪੁਰ ਮੋਹਡਾ ਮੰਡੀ ਅੰਬਾਲਾ ਵਿੱਚ ਪਹੁੰਚੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ ਫਰਜ਼ੀ ਮੁਕਦਮਿਆਂ ਵਿਚ ਫੜੇ ਕਿਸਾਨਾਂ ਦੀ ਰਿਹਾਈ ਲਈ 7 ਅਪ੍ਰੈਲ ਨੂੰ ਹੋਵੇਗਾ ਵੱਡਾ ਐਕਸ਼ਨ, ਕੱਲ ਪ੍ਰੈੱਸ ਕਾਨਫਰੰਸ ਵਿੱਚ ਕਿੱਤਾ ਜਾਵੇਂਗਾ ਐਲਾਨ ਸਰਕਾਰਾਂ ਅੱਤੇ ਕੁੱਛ ਵਿਦਵਾਨਾਂ ਵੱਲੋਂ MSP ਦੇ ਵਾਰੇ ਕਿੱਤਾ ਜਾ ਰਿਹਾ ਗ਼ਲਤ ਪ੍ਰਚਾਰ, ਤਾਜ਼ਾ ਸਰਕਾਰੀ ਆਂਕੜਿਆਂ ਦੇ ਹਿਸਾਬ ਨਾਲ ਕਿਸਾਨ ਦੀ ਆਮਦਨ ਮਨਰੇਗਾ ਮਜ਼ਦੂਰਾਂ ਨਾਲੋਂ ਵੀ ਘੱਟ: ਡਾ. ਦਵਿੰਦਰ ਸ਼ਰਮਾ ਭਾਜਪਾ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਕਰੇ ਬੰਦ, ਦੇਸ਼ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ। ਹਰਿਆਣਾ- ਸ਼ਹੀਦ ਸੁਭਕਾਰਨ ਸਿੰਘ ਦੀ ਕਲਸ਼ ਯਾਤਰਾ ਜੌ 16 ਮਾਰਚ 2024 ਨੂੰ ਸ਼ੰਭੂ ਬਾਰਡਰ ਤੋਂ ਸ਼ਰੂ ਹੋ ਹਰਿਆਣਾ ਦੇ ਵੱਖ ਵੱਖ ਪਿੰਡਾਂ ਵਿਚੋਂ ਹੋ ਅੱਜ ਅੰਬਾਲਾ ਦੀ ਸ਼ਾਹਪੁਰ ਮੋਹਡਾ ਮੰਡੀ ਵਿੱਚ ਸਮਾਪਤ ਹੋਈ, ਜਿੱਸ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਯਾਦ ਰਹੇ ਕਿ 21 ਫਰਵਰੀ ਨੂੰ ਖਨੌਰੀ ਬਾਰਡ ਤੇ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਪੁਲਿਸ ਵੱਲੋਂ ਸਿਰ ਵਿਚ ਗੋਲ਼ੀ ਮਾਰ ਕੇ ਸ਼ੁਭਕਾਰਨ ਸਿੰਘ ਜਿਸਦੀ ਉਮਰ ਸਿਰਫ 22 ਸਾਲ ਸੀ ਦਾ ਕਤਲ ਕਰ ਦਿੱਤਾ ਗਿਆ ਸੀ। ਇੱਸ ਮੌਕੇ ਤੇ ਕਿਸਾਨ ਲੀਡਰਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਅੰਦੋਲਨ ਦੇਸ਼ ਨੂੰ ਬਚਾਉਣ ਦਾ ਅੰਦੋਲਣ ਹੈ, ਉਨਾਂ ਕਿਹਾ ਭਾਰਤ ਦੀ ਮੋਦੀ ਹਕੂਮਤ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨ ਜਥੇਬੰਦੀਆਂ ਦੇਸ਼ ਤੇ ਸੰਵਿਧਾਨ ਨੂੰ ਬਚਾਉਣ ਵਾਸਤੇ ਪੁਰਾ ਸੰਘਰਸ਼ ਕਰਨਗੀਆਂ, ਉਨਾਂ ਕਿਹਾ ਕਿ ਇਹ ਉਹੀ ਮੋਦੀ ਹੈ ਜਿਹੜਾ ਇਹ ਵਾਅਦੇ ਕਰਕੇ ਪ੍ਰਧਾਨ ਮੰਤਰੀ ਬਣਿਆ ਕਿ ਮੈਂ ਤੁਹਾਡੇ ਕਰਜ਼ੇ ਉੱਤੇ ਲਕੀਰ ਮਾਰ ਦੇਸ਼ ਦੇ ਕਿਸਾਨਾਂ ਨੂੰ ਕਰਜ ਮੁਕਤ ਕਰੂਗਾ, ਇਹ ਉਹੀ ਪ੍ਰਧਾਨ ਮੰਤਰੀ ਹ ਜਿਹੜਾ ਇਹ ਕਹਿੰਦਾ ਸੀ ਕਿ ਮੈਂ ਦੇਸ਼ ਦੇ ਕਿਸਾਨਾਂ ਦੀ ਆਮਦਨ 2023 ਤੱਕ ਦੋਗੁਣੀ ਕਰੂਗਾ। ਪਰ ਅੱਜ ਸਾਨੂੰ ਆਪਣੇ ਹੱਕਾਂ ਲਈ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਸ਼ਹੀਦ ਸੁਭਕਰਨ ਨੂੰ ਸ਼ਰਾਂਜਲੀ ਦੇਣ ਆਏ ਕ੍ਰਿਸ਼ੀ ਮਾਹਿਰ ਡਾਕਟਰ ਦਵਿੰਦਰ ਸ਼ਰਮਾ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੁੱਛ ਵਿਦਵਾਨਾਂ ਵੱਲੋਂ ਆਪਣੇ ਨਿੱਜੀ ਸਵਾਰਥਾਂ ਕਰਕੇ ਕਿਸਾਨਾਂ ਨੂੰ ਫ਼ਸਲ ਤੇ MSP ਮਿਲਣ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇਸ਼ ਦੇ ਕਿਸਾਨ ਦੀ ਆਮਦਨ ਮਨਰੇਗਾ ਮਜ਼ਦੂਰਾਂ ਨਾਲੋਂ ਵੀ ਘੱਟ ਹੈ। ਡਾ. ਦਵਿੰਦਰ ਸ਼ਰਮਾ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਿਉਂ ਸਰਕਾਰ ਹਰ ਸਾਲ 45 ਲੱਖ ਕਰੋੜ ਦੇ ਬਜ਼ਟ ਵਿੱਚੋ ਸਿਰਫ 1.25 ਲੱਖ ਕਰੋੜ ਕਿਸਾਨਾਂ ਅਤੇ ਕਿਸਾਨੀ ਉੱਤੇ ਖਰਚ ਕਰਦੀ ਹੈ? ਉਨ੍ਹਾਂ ਕਿਹਾ ਕਿ ਜਦਕਿ ਦੇਸ ਵਿਚ ਕਿਸਾਨਾਂ ਦੀ ਆਬਾਦੀ 55% ਹੈ, ਜਿੱਸ ਕਰਕੇ ਸਿੱਧੇ ਤੌਰ ਤੇ ਕਿਸਾਨਾਂ ਦਾ ਬਜ਼ਟ ਵਿੱਚ 50% ਹਿੱਸਾ ਬਣਦਾ ਹੈ। ਸ਼ਰਧਾਂਜਲੀ ਦੇਣ ਆਏ ਸਮਾਜ ਸੇਵੀ ਭਾਣਾ ਸਿੱਧੂ ਨੇ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਫਰਜ਼ੀ ਮੁਕਦਮੇ ਪਾ ਜੇਲਾਂ ਵਿੱਚ ਬੰਦ ਕਰਨ ਨੂੰ ਸਿਧੇ ਤੌਰ ਤੇ ਲੋਕਤੰਤਰ ਦੀ ਹੱਤਿਆ ਦੱਸਿਆ, ਸਿੱਧੂ ਨੇ ਕਿਹਾ ਕਿ ਜੌ ਕਿਸਾਨ ਜਥਬੰਦੀਆ ਐਲਾਨ ਕਰਨਗੀਆਂ ਉਹ ਉਸ ਨੂੰ ਪੁਰਾ ਕਰਨਗੇ। ਮੰਚ ਨੇ ਐਲਾਨ ਕੀਤਾ ਕਿ ਭਾਜਪਾ ਸਰਕਾਰ ਕਿਸਾਨਾਂ ਨੂੰ ਫਰਜ਼ੀ ਮੁਕੱਦਮੇ ਲਾ ਕੇ ਪ੍ਰੇਸ਼ਾਨ ਨਾ ਕਰੇ, ਕਿਸਾਨ ਡਰਨ ਵਾਲੇ ਨਹੀਂ ਨੇ। ਕਿਸਾਨਾਂ ਵਿੱਚ ਦਹਿਸ਼ਤ ਪਾਉਣ ਦੇ ਇਰਦੇ ਨਾਲ ਹਰਿਆਣਾ ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਨਵਦੀਪ ਸਿੰਘ ਜਲਵੇੜਾ, ਗੁਰਕਿਰਤ ਸਿੰਘ, ਰਵਿੰਦਰ ਰਵੀ ਤੇ ਅਨੀਸ਼ ਖਟਕੜ ਦੀ ਰਿਹਾਈ ਲਈ ਕੱਲ ਪ੍ਰੈੱਸ ਕਾਨਫਰੰਸ ਕਰ 7 ਮਾਰਚ ਨੂੰ ਇਕ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਮੰਚ ਨੇ ਕਿਹਾ ਕਿ ਭਾਜਪਾ ਯਾਦ ਰੱਖੇ ਕੀ ਦਿੱਲੀ ਦੀ ਸੱਤਾ ਦਾ ਰਾਸਤਾ ਪਿੰਡਾ ਵਿੱਚੋ ਹੀ ਹੋਕੇ ਜਾਂਦਾ ਹੈ। ਕਿਸਾਨ ਆਉਣ ਆਲੇ ਸਮੇਂ ਵਿੱਚ ਇਸ ਜ਼ੁਲਮ ਦਾ ਜਬਾਬ ਦੇਣਗੇ। ਸ਼ਰਧਾਂਜਲੀ ਸਮਾਗਮ ਵਿੱਚ BKU ਸ਼ਹੀਦ ਭਗਤ ਸਿੰਘ ਦੀ ਪੂਰੀ ਟੀਮ ਤੋਂ ਇਲਾਵਾਂ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਮਨਜੀਤ ਸਿੰਘ ਰਾਏ, ਜਸਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਮੋਹੜੀ, ਸੁਖਜਿੰਦਰ ਸਿੰਘ ਖੋਸਾ, ਰਣਜੀਤ ਸਿੰਘ ਰਾਜੂ, ਮਨਿੰਦਰ ਸਿੰਘ ਨੌਟੀ, ਅਭਿਮਨਯੂ ਕੋਹਾੜ, ਜੈ ਸਿੰਘ, ਧਰਮਵੀਰ ਸਿੰਘ ਢੀਂਡਸਾ, ਬਲਵੰਤ ਸਿੰਘ ਬਹਿਰਮਕੇ, ਬੀਬੀ ਸੁਖਵੀਰ ਕੌਰ, ਮਲਕੀਤ ਸਿੰਘ ਗ਼ੁਲਾਮੀਵਾਲਾ, ਸਤਨਾਮ ਸਿੰਘ ਬਹਿਰੂ, ਗੁਰਵਿੰਦਰ ਸਿੰਘ ਭੰਗੂ, ਰਮਨਦੀਪ ਸਿੰਘ ਮਾਨ, ਮਹਿੰਗਾ ਸਿੱਧੂ, ਸੁਖਜੀਤ ਸਿੰਘ, ਗੁਰਧਿਆਨ ਸਿੰਘ, ਮਨਜੀਤ ਸਿੰਘ ਘੁਮਾਣ, ਜਗਜੀਤ ਸਿੰਘ ਮੰਡ, ਗੁਰਮੀਤ ਸਿੰਘ ਜ਼ਿਲ੍ਹਾ ਪ੍ਰਧਾਨ, ਗੁਰਅਮਨੀਤ ਸਿੰਘ ਮਾਂਗਟ, ਬਲਦੇਵ ਸਿੰਘ ਜ਼ੀਰਾ, ਸਤਨਾਮ ਸਿੰਘ ਸਾਹਨੀ ਤੇ ਚਮਕੌਰ ਸਿੰਘ ਉਸਮਨਵਾਲਾ ਹਾਜਰ ਰਹੇ ਅਤੇ ਸ਼ਹੀਦ ਸੁਭਕਰਨ ਨੂੰ ਸ਼ਰਧਾਂਜਲੀ ਦਿੱਤੀ।
Punjab Bani 31 March,2024
ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਦੀ ਛਹਿਬਰ ਲਾਈ
ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਦੀ ਛਹਿਬਰ ਲਾਈ ਅੰਮ੍ਰਿਤਸਰ:- 31 ਮਾਰਚ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਨੇ ਗੁਰਬਾਣੀ ਦਾ ਜਾਪ ਅਤੇ ਸੁਖਮਨੀ ਸਾਹਿਬ ਤੇ ਹੋਰ ਬਾਣੀਆਂ ਦੇ ਸ਼ਬਦ ਗਾਇਨ ਕਰ ਕੇ ਚੱਲ ਰਹੇ ਗੁਰਬਾਣੀ ਪ੍ਰਵਾਹ ਵਿੱਚ ਹਿੱਸਾ ਪਾਇਆ। ਸੁਸਾਇਟੀ ਦੇ ਪ੍ਰਧਾਨ ਸ. ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਦਾ ਧਾਰਮਿਕ ਖੇਤਰ ਵਿੱਚ ਵੱਡਾ ਯੋਗਦਾਨ ਹੈ, ਵਿਸ਼ੇਸ਼ ਗੁਰਪੁਰਬਾਂ, ਸ਼ਤਾਬਦੀਆਂ ਸਮੇਂ ਇਸੇ ਸੁਸਾਇਟੀ ਨੇ ਨਿਸ਼ਕਾਮਤਾ, ਧਾਰਮਿਕ ਅਕੀਦੇ ਨਾਲ ਸੇਵਾ ਕੀਤੀ ਹੈ। ਪਿਛਲੇ ਛੇ ਦਹਾਕਿਆਂ ਤੋਂ ਨਿਰੰਤਰ ਕਾਰਜ ਆ ਰਹੀ ਹੈ। ਇਸ ਸਮੇਂ ਸੁਸਾਇਟੀ ਪ੍ਰਧਾਨ ਸ. ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ, ਬੀਬੀ ਸਸਪੰਤ ਕੌਰ, ਸ. ਰਘਬੀਰ ਸਿੰਘ, ਸ. ਹਰਪਾਲ ਸਿੰਘ, ਸ. ਚਰਨ ਸਿੰਘ, ਸ. ਗੁਰਦੀਪ ਸਿੰਘ, ਸ. ਹਰਜੀਤ ਸਿੰਘ, ਸ. ਬਲਜੀਤ ਸਿੰਘ ਆਦਿ ਸਨ। ਇਸ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸ. ਅਜੀਤ ਸਿੰਘ, ਬੀਬੀ ਗੁਰਸ਼ਰਨ ਕੌਰ, ਬੀਬੀ ਸਸਪੰਤ ਕੌਰ, ਸ. ਰਘਬੀਰ ਸਿੰਘ ਨੂੰ ਸਿਰਪਾਓ ਨਾਲ ਸਨਮਾਨਤ ਕੀਤਾ।
Punjab Bani 31 March,2024
ਆਦਮਪੁਰ ਹਵਾਈ ਅੱਡੇ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਰੋਜ਼ਾਨਾ ਉਡਾਨ ਸ਼ੁਰੂ
ਆਦਮਪੁਰ ਹਵਾਈ ਅੱਡੇ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਰੋਜ਼ਾਨਾ ਉਡਾਨ ਸ਼ੁਰੂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਤੇ ਵਿਜੇ ਸਤਬੀਰ ਸਿੰਘ ਨੇ ਹਰੀ ਝੰਡੀ ਦਿਖਾਈ ਅੰਮ੍ਰਿਤਸਰ:- 31 ਮਾਰਚ ( ) ਆਦਮਪੁਰ ਹਵਾਈ ਅੱਡੇ ਤੋਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਤੇ ਭਾਰਤ ਸਰਕਾਰ ਨੇ ਸਟਾਰ ਏਅਰਲਾਈਨ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੀਕ ਜਹਾਜ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਹੈ। ਅੱਜ ਸਟਾਰ ਏਅਰਲਾਈਨ ਦੀ ਪਹਿਲੀ ਉਡਾਨ ਆਦਮਪੁਰ ਹਵਾਈ ਅੱਡੇ ਤੋਂ ਵਾਇਆ ਦਿੱਲੀ, ਹਜ਼ੂਰ ਸਾਹਿਬ ਨਾਂਦੇੜ ਲਈ ਨਿਹੰਗ ਸਿੰਘਾਂ ਦੀ ਮੁੱਖ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਗੁ: ਬੋਰਡ ਦੇ ਚੇਅਰਮੈਨ ਸ. ਵਿਜੈ ਸਤਿਬੀਰ ਸਿੰਘ ਨੇ ਅਰਦਾਸ ਕਰਨ ਉਪਰੰਤ ਜੈਕਾਰਿਆਂ ਨਾਲ ਰਵਾਨਾ ਕੀਤੀ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਬਾਬਾ ਬਲਬੀਰ ਸਿੰਘ ਨੇ ਕਿਹਾ ਸਟਾਰ ਏਅਰਲਾਈਨ ਦੀ ਇਹ ਉਡਾਨ ਰੋਜ਼ਾਨਾ ਆਦਮਪੁਰ ਤੋਂ ਦਿੱਲੀ ਰਾਹੀਂ, ਸ੍ਰੀ ਹਜ਼ੂਰ ਸਾਹਿਬ ਨੰਦੇੜ ਪੁਜੇਗੀ। ਅੱਜ ਦੇ ਸ਼ੁਭ ਮਹੂਰਤ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਇਲਾਵਾ, ਤਖ਼ਤ ਸੱਚਖੰਡ ਗੁ: ਬੋਰਡ ਦੇ ਪ੍ਰਧਾਨ ਸ. ਜਸਵੰਤ ਸਿੰਘ ਬੋਬੀ, ਏਅਰਪੋਰਟ ਤੇ ਹਵਾਈ ਅੱਡੇ ਦੇ ਪ੍ਰਸ਼ਾਸਨਕ ਅਧਿਕਾਰੀ ਤੇ ਹੋਰ ਪ੍ਰਤਿਸ਼ਟ ਸਖ਼ਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਹਜ਼ੂਰ ਸਾਹਿਬ ਨੰਦੇੜ ਲਈ ਉਡਾਨ ਸ਼ੁਰੂ ਕਰਨੀ ਪ੍ਰਸ਼ੰਸਾਜਨਕ ਹੈ ਪਰ ਉਨ੍ਹਾਂ ਨਾਲ ਹੀ ਕਿਹਾ ਕਿ ਇਹ ਉਡਾਨ ਕੇਵਲ ਚੋਣਾ ਤੀਕ ਸੀਮਤ ਨਾ ਹੋਵੇ ਸਗੋਂ ਅੰਮ੍ਰਿਤਸਰ, ਚੰਡੀਗੜ੍ਹ ਤੋਂ ਵੀ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀਆਂ ਫਲਾਇਟਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਾਅਦ ਮੈਂ ਦੋ ਪੱਤਰ ਪ੍ਰਧਾਨ ਮੰਤਰੀ ਅਤੇ ਸਬੰਧਤ ਮਹਿਕਮੇ ਨੂੰ ਲਿਖੇ ਸਨ। ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਡਾ. ਵੀ.ਕੇ ਸਿੰਘ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ, ਆਦਮਪੁਰ, ਚੰਡੀਗੜ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਸੀ। ਹਵਾਈ ਉਡਾਨਾਂ ਨਾ ਹੋਣ ਕਾਰਨ ਹਜ਼ੂਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਿਹੰਗ ਮੁਖੀ ਵੱਲੋਂ ਲਿਖੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ ਤੇ ਇਨ੍ਹਾਂ ਦਾ ਆਪਸ ਵਿੱਚ ਗੂੜੇ ਇਤਿਹਾਸਕ ਸਬੰਧ ਹਨ। ਭਾਰਤ ਦੇ ਵੱਖ-ਵੱਖ ਹਿਸਿਆਂ ਤੋਂ ਲੱਖਾਂ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁਜਦੇ ਹਨ, ਇਹ ਸ਼ਹਿਰ ਵਿਉਪਾਰ ਦਾ ਕੇਂਦਰ ਵੀ ਹੈ।ਇਸ ਸ਼ਹਿਰ ਦੀ ਇਤਿਹਾਸਕ ਭੁਗੋਲਿਕ ਅਤੇ ਧਾਰਮਕਿ ਮਹਾਨਤਾ ਨਵੇਕਲੀ ਤੇ ਫ਼ਖਰਯੋਗ ਹੈ। ਏਵੇ ਹੀ ਹਰ ਸਿੱਖ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਰੱਖਦਾ ਹੈ, ਵਿਉਪਾਰੀ ਬੱਸਾਂ, ਟਰੇਨਾਂ, ਕਾਰਾਂ ਰਾਹੀਂ ਲਗਦੇ ਲੰਮੇ ਸਮੇਂ ਤੋਂ ਪਰੇਸ਼ਾਨ ਹਨ। ਇਸ ਲਈ ਬੰਦ ਉਡਾਣਾਂ ਤੁਰੰਤ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਹਰ ਸਿੱਖ ਆਪਣੇ ਗੁਰਅਸਥਾਨਾਂ ਦੇ ਦਰਸ਼ਨ ਕਰ ਸਕਣ।
Punjab Bani 31 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ - ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ 'ਸੀ-ਵਿਜਿਲ' ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ। ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।
Punjab Bani 31 March,2024
ਪੰਜਾਬ ਦੇ ਪਿੰਡਾਂ ਵਿੱਚ ਟੈਲੀਵਿਜ਼ਨ ਦੇ ਪ੍ਰਭਾਵਾਂ ਬਾਰੇ ਪੰਜਾਬੀ ਯੂਨੀਵਰਸਿਟੀ ਦਾ ਅਧਿਐਨ
ਪੰਜਾਬ ਦੇ ਪਿੰਡਾਂ ਵਿੱਚ ਟੈਲੀਵਿਜ਼ਨ ਦੇ ਪ੍ਰਭਾਵਾਂ ਬਾਰੇ ਪੰਜਾਬੀ ਯੂਨੀਵਰਸਿਟੀ ਦਾ ਅਧਿਐਨ -ਟੀਵੀ ਅਜੇ ਵੀ ਹੈ ਪੇਂਡੂ ਪੰਜਾਬ ਦਾ ਪਸੰਦੀਦਾ ਮਨੋਰੰਜਨ -ਪੇਂਡੂ ਪੰਜਾਬ ਵਿੱਚ ਖਪਤਕਾਰ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ਵੀ ਟੀਵੀ ਨਿਭਾ ਰਿਹਾ ਅਹਿਮ ਭੂਮਿਕਾ -ਟੀਵੀ ਇਸ਼ਤਿਹਾਰਾਂ ਦੇ ਪ੍ਰਭਾਵ ਹੇਠ ਪਿੰਡਾਂ ਵਿੱਚ ਵੀ ਬਿਨਾ ਲੋੜ ਵਾਲ਼ੀਆਂ ਚੀਜ਼ਾਂ ਖਰੀਦਣ ਦਾ ਰੁਝਾਨ ਪਟਿਆਲਾ, 31 ਮਾਰਚ ਪੰਜਾਬ ਦੇ ਪਿੰਡਾਂ ਵਿੱਚ ਟੈਲੀਵਿਜ਼ਨ ਦੇ ਪ੍ਰਭਾਵਾਂ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਇੱਕ ਤਾਜ਼ਾ ਅਧਿਐਨ ਰਾਹੀਂ ਅਹਿਮ ਨਤੀਜੇ ਸਾਹਮਣੇ ਆਏ ਹਨ। ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਅਤੇ ਸਮਾਜਕ ਮਾਨਵ-ਵਿਗਿਆਨ ਵਿਭਾਗ ਵਿੱਚ ਡਾ. ਦੀਪਕ ਕੁਮਾਰ ਦੀ ਨਿਗਰਾਨੀ ਹੇਠ ਖੋਜਾਰਥੀ ਮਨੀ ਇੰਦਰਪਾਲ ਸਿੰਘ ਵੱਲੋਂ ਕੀਤੇ ਇਸ ਅਧਿਐਨ ਰਾਹੀਂ ਪੇਂਡੂ ਪੰਜਾਬ ਉੱਤੇ ਟੈਲੀਵਿਜ਼ਨ ਦੇ ਪ੍ਰਭਾਵਾਂ ਬਾਰੇ ਵੱਖ-ਵੱਖ ਪਾਸਾਰਾਂ ਤੋਂ ਪੜਚੋਲ ਕੀਤੀ ਗਈ ਹੈ। ਡਾ. ਦੀਪਕ ਕੁਮਾਰ ਨੇ ਦੱਸਿਆ ਕਿ ਇਸ ਵਿਸ਼ੇ ਉੱਤੇ ਪਹਿਲਾਂ ਹੋਏ ਅਧਿਐਨ ਜਿ਼ਆਦਾਤਰ ਸ਼ਹਿਰੀ ਖੇਤਰਾਂ ਦੇ ਅੰਕੜਿਆਂ ਨੂੰ ਹੀ ਅਧਾਰ ਬਣਾਉਂਦੇ ਸਨ ਪਰ ਇਹ ਤਾਜ਼ਾ ਖੋਜ ਪੰਜਾਬ ਦੇ ਰੋਜ਼ਾਨਾ ਪੇਂਡੂ ਜੀਵਨ ਉੱਤੇ ਟੈਲੀਵਿਜ਼ਨ ਦੇ ਪ੍ਰਭਾਵ ਨੂੰ ਪੇਸ਼ ਕਰਦੀ ਹੈ।ਉਨ੍ਹਾਂ ਕਿਹਾ ਕਿ ਟੈਲੀਵਿਜ਼ਨ ਕਦੇ ਪੇਂਡੂ ਪੰਜਾਬ ਵਿੱਚ ਇੱਕ ਨਵੀਨ ਗੱਲ ਸੀ, ਜਿਸ ਨੇ ਕਿ ਲੋਕਾਂ ਦੀਆਂ ਆਦਤਾਂ, ਕੱਪੜਿਆਂ ਦੀ ਚੋਣ, ਸੌਣ ਦੇ ਸਮੇਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੀ ਸੰਚਾਰ ਗਤੀਸ਼ੀਲਤਾ ਨੂੰ ਆਕਾਰ ਦੇਣ ਵਿੱਚ ਆਪਣੀ ਭੂਮਿਕਾ ਨਿਭਾਈ ਹੈ। ਟੈਲੀਵਿਜ਼ਨ ਨੇ ਪੇਂਡੂ ਜੀਵਨ ਨੂੰ ਆਧੁਨਿਕ ਸਮਾਜਿਕ-ਆਰਥਿਕ ਅਭਿਆਸਾਂ ਅਤੇ ਵਿਸ਼ਵੀ ਵਿਚਾਰਾਂ ਨਾਲ ਜੋੜਨ ਦਾ ਕੰਮ ਕੀਤਾ ਹੈ।ਉਨ੍ਹਾਂ ਦੱਸਿਆ ਕਿ ਖੋਜ ਰਾਹੀਂ ਲੋਕਾਂ ਦੇ ਖਪਤਕਾਰ ਜਾਂ ਵਰਤੋਂਕਾਰ ਵਜੋਂ ਵਿਚਰਦਿਆਂ ਵਸਤੂਆਂ ਦੀ ਖਰੀਦ ਕਰਨ ਦੇ ਵਿਵਹਾਰ ਉੱਤੇ ਟੈਲੀਵਿਜ਼ਨ ਦੇ ਪ੍ਰਭਾਵ ਨੂੰ ਵੀ ਸਮਝਿਆ ਗਿਆ ਹੈ।ਅਧਿਐਨ ਰਾਹੀਂ ਸਾਹਮਣੇ ਆਇਆ ਕਿ ਇਸ਼ਤਿਹਾਰ ਅਤੇ ਟੈਲੀਵਿਜ਼ਨ ਸ਼ੋਅ ਪੇਂਡੂ ਪੱਧਰ ਉੱਤੇ ਵੀ ਅਜਿਹੀ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਦੇ ਹਨ ਜਿੱਥੇ ਲੋਕ ਜਿ਼ਆਦਾ ਚੀਜ਼ਾਂ ਖਰੀਦਣ ਦੀ ਲੋੜ ਮਹਿਸੂਸ ਕਰਦੇ ਹਨ। ਕਈ ਵਾਰ ਇਨ੍ਹਾਂ ਵਿੱਚ ਉਹ ਚੀਜ਼ਾਂ ਵੀ ਸ਼ਾਮਿਲ ਹੁੰਦੀਆਂ ਹਨ ਜਿਨ੍ਹਾਂ ਦੀ ਕਿ ਉਨ੍ਹਾਂ ਨੂੰ ਅਸਲ ਵਿੱਚ ਲੋੜ ਨਹੀਂ ਹੁੰਦੀ। ਭਾਵ ਪੇਂਡੂ ਪੰਜਾਬ ਵਿੱਚ ਵੀ ਟੈਲੀਵਿਜ਼ਨ ਰਾਹੀਂ ਸੰਚਾਲਿਤ ਖਪਤਕਾਰ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਬੇਲੋੜੀਆਂ ਚੀਜ਼ਾਂ ਖਰੀਦਣ ਦਾ ਅਜਿਹਾ ਰੁਝਾਨ ਪੇਂਡੂ ਪੰਜਾਬੀ ਲੋਕਾਂ ਦੇ ਰਹਿਣ-ਸਹਿਣ ਦੇ ਢੰਗ ਨੂੰ ਬਦਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅਧਿਐਨ ਰਾਹੀਂ ਇਹ ਪੱਖ ਵੀ ਸਾਹਮਣੇ ਆਇਆ ਕਿ ਪੇਂਡੂ ਸਮਾਜ ਵਿੱਚ ਜਾਤੀ ਅਤੇ ਧਾਰਮਿਕ ਚੇਤਨਾ ਨੂੰ ਪ੍ਰਚੰਡ ਕਰਨ ਵਿੱਚ ਵੀ ਟੈਲੀਵਿਜ਼ਨ ਪ੍ਰੋਗਰਾਮਾਂ ਦੀ ਭੂਮਿਕਾ ਰਹੀ ਹੈ। ਹਾਲਾਂਕਿ ਇਹ ਜਾਗਰੂਕਤਾ ਕੁਝ ਤਰੀਕਿਆਂ ਨਾਲ ਚੰਗੀ ਹੋ ਸਕਦੀ ਹੈ, ਪਰੰਤੂ ਇਹ ਲੋਕਾਂ ਵਿੱਚ ਵੰਡੀਆਂ ਪੈਦਾ ਕਰਨ ਦੀ ਸਮਰੱਥਾ ਵੀ ਰੱਖਦੀ ਹੈ।ਇਸੇ ਤਰ੍ਹਾਂ ਟੈਲੀਵਿਜ਼ਨ ਪੇਂਡੂ ਖੇਤਰਾਂ ਵਿੱਚ ਸਮਾਜਿਕ ਅਤੇ ਰਾਜਨੀਤਿਕ ਪਛਾਣਾਂ ਨੂੰ ਆਕਾਰ ਦੇਣ ਦਾ ਇੱਕ ਸਾਧਨ ਵੀ ਬਣ ਰਿਹਾ ਹੈ। ਖੋਜਾਰਥੀ ਮਨੀ ਇੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਅਧਿਐਨ ਪੇਂਡੂ ਸਮਾਜ ਵਿੱਚ ਸਮੂਹਿਕ ਗਤੀਸ਼ੀਲਤਾ ਉੱਤੇ ਪਏ ਟੈਲੀਵਿਜ਼ਨ ਦੇ ਪ੍ਰਭਾਵ ਬਾਰੇ ਵੀ ਸਿੱਟੇ ਸਾਹਮਣੇ ਲਿਆਉਂਦਾ ਹੈ। ਅਧਿਐਨ ਦਸਦਾ ਹੈ ਕਿ ਮਨੋਰੰਜਨ ਪ੍ਰਾਪਤ ਕਰਨ ਦੇ ਨਵੇਂ ਤਰੀਕਿਆਂ ਦੇ ਬਾਵਜੂਦ, ਟੀਵੀ ਅਜੇ ਵੀ ਪੇਂਡੂ ਪੰਜਾਬ ਦਾ ਪਸੰਦੀਦਾ ਮਨੋਰੰਜਨ ਹੈ। ਬਹੁਗਿਣਤੀ ਲੋਕ ਬਾਹਰੀ ਗਤੀਵਿਧੀਆਂ ਨਾਲੋਂ ਟੈਲੀਵਿਜ਼ਨ ਨੂੰ ਤਰਜੀਹ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਖੋਜ ਅਧਿਐਨ ਵਿੱਚ ਸਾਹਮਣੇ ਆਇਆ ਕਿ ਸ਼ੁਰੂ ਵਿੱਚ ਟੀਵੀ ਨੇ ਪੇਂਡੂ ਲੋਕਾਂ ਨੂੰ ਜਨਤਕ ਥਾਵਾਂ 'ਤੇ ਇਕੱਠੇ ਕਰਨ ਅਤੇ ਸਾਂਝੇ/ਸਮੂਹਿਕ ਅਨੁਭਵ ਪੈਦਾ ਕਰਨ ਦਾ ਕਾਰਜ ਵੀ ਕੀਤਾ; ਪਰ ਪਿਛਲੇ ਦੋ ਦਹਾਕਿਆਂ ਦੌਰਾਨ, ਪਿੰਡਾਂ ਵਿੱਚ ਵੀ ਟੈਲੀਵਿਜ਼ਨ ਸੈੱਟ ਦੇ ਸਥਾਨ ਬਦਲ ਗਏ ਹਨ। ਇਹ ਘਰ ਵਿਚਲੀਆਂ ਸਾਂਝੀਆਂ ਥਾਵਾਂ ਤੋਂ ਨਿੱਜੀ ਕਮਰਿਆਂ, ਖਾਸ ਕਰਕੇ ਬੈੱਡਰੂਮ ਵਿੱਚ ਤਬਦੀਲ ਹੋ ਗਏ ਹਨ। ਇਹ ਪਰਿਵਰਤਨ, ਭਾਵੇਂ ਕਿ ਸੂਖਮ ਜਾਪਦਾ ਹੈ, ਪਰੰਤੂ ਖੋਜ ਅਧਿਐਨ ਦੇ ਨਤੀਜੇ ਦਸਦੇ ਹਨ ਕਿ ਇਸ ਦੇ ਦੂਰਗਾਮੀ ਨਤੀਜੇ ਹਨ।ਉਨ੍ਹਾਂ ਦੱਸਿਆ ਕਿ ਇਹ ਖੋਜ ਪੰਜਾਬ ਵਿੱਚ ਮੀਡੀਆ ਘਰਾਣਿਆਂ ਦੇ ਖੇਤਰ ਵਿੱਚ ਟੈਲੀਵਿਜ਼ਨ ਸਮੱਗਰੀ ਦੀ ਬਣਤਰ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਕਾਂ ਨੂੰ ਵੀ ਰੇਖਾਕਿਤ ਕਰਦੀ ਹੈ।ਅਧਿਐਨ ਵਿੱਚ ਵਾਚਿਆ ਗਿਆ ਕਿ ਕਿਵੇਂ ਟੀ.ਆਰ.ਪੀ. ਰੇਟਿੰਗ, ਸਨਸਨੀਖੇਜ਼ ਅੰਸ਼, ਸਟੇਟ ਦੇ ਹਿਤ, ਵਿਗਿਆਪਨ ਆਮਦਨ, ਅਤੇ ਦਰਸ਼ਕਾਂ ਦੀ ਫੀਡਬੈਕ ਇਸ ਸਮੱਗਰੀ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦੇ ਹਨ। ਵਾਈਸ-ਚਾਂਸਲਰ ਪ੍ਰੋ.ਅਰਵਿੰਦ ਨੇ ਇਸ ਖੋਜ ਲਈ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਪੱਧਰ ਉੱਤੇ ਸਮਾਜ ਵਿੱਚ ਪੈਦਾ ਹੁੰਦੇ ਵੱਖ-ਵੱਖ ਰੁਝਾਨਾਂ ਅਤੇ ਵਰਤਮਾਨ ਸਮੇਂ ਆ ਰਹੀਆਂ ਸਮਾਜਿਕ ਤਬਦੀਲੀਆਂ ਵਿੱਚ ਟੀਵੀ ਜਿਹੇ ਮਾਧਿਅਮ ਦੀ ਭੂਮਿਕਾ ਨੂੰ ਉਜਾਗਰ ਕਰਨ ਵਾਲੀ ਇਹ ਇੱਕ ਅਹਿਮ ਖੋਜ ਹੈ। ਸਮਾਜ ਉੱਪਰ ਪੈਂਦੇ ਕਿਸੇ ਵੀ ਤਰ੍ਹਾਂ ਦੇ ਪ੍ਰਭਾਵਾਂ ਅਤੇ ਉਨ੍ਹਾਂ ਦੇ ਕਾਰਨਾਂ ਨੂੰ ਇਸ ਤਰ੍ਹਾਂ ਬਰੀਕੀ ਨਾਲ਼ ਸਮਝਣਾ ਸਮਾਜ ਦੀ ਬਿਹਤਰੀ ਲਈ ਜ਼ਰੂਰੀ ਹੁੰਦਾ ਹੈ। ਇਸ ਲਿਹਾਜ਼ ਨਾਲ਼ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਇਹ ਅਧਿਐਨ ਆਪਣਾ ਵਿਸ਼ੇਸ਼ ਮਹੱਤਵ ਰਖਦਾ ਹੈ।
Punjab Bani 31 March,2024
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ ਹਿੰਡਨ ਤੋਂ ਅਦਮਪੁਰ ਲਈ ਸ਼ੁਰੂ ਹੋਈ ਪਹਿਲੀ ਫਲਾਈਟ ਰਾਹੀ ਪਹੁੰਚੇ ਸ਼ੇਰਗਿੱਲ ਆਦਮਪੁਰ (ਜਲੰਧਰ), 31 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ। ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇ ਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ-ਜਲੰਧਰ ਅਤੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਇਸ ਉਡਾਣ ਨੂੰ ਸ਼ੁਰੂ ਕਰਨ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਭਾਜਪਾ ਬੁਲਾਰੇ ਨੇ ਖੁਲਾਸਾ ਕੀਤਾ ਕਿ ਆਦਮਪੁਰ ਹਵਾਈ ਅੱਡੇ 'ਤੇ ਨਵਾਂ ਟਰਮੀਨਲ 150 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇੱਥੋਂ ਹਵਾਈ ਆਵਾਜਾਈ ਬਹੁਤ ਵਧੀਆ ਹੋਵੇਗੀ। ਸ਼ੇਰਗਿੱਲ ਨੇ ਦੱਸਿਆ ਕਿ ਲੋਕਾਂ ਦੀ ਪੁਰਜ਼ੋਰ ਮੰਗ ਦੇ ਮੱਦੇਨਜ਼ਰ ਉਨ੍ਹਾਂ ਨੇ ਇਸ ਉਡਾਣ ਨੂੰ ਸ਼ੁਰੂ ਕਰਵਾਉਣ ਲਈ ਪਹਿਲਕਦਮੀ ਵੀ ਕੀਤੀ ਸੀ ਅਤੇ ਦੋ-ਤਿੰਨ ਵਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਨੂੰ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਉਡਾਣ ਦੀ ਸ਼ੁਰੂਆਤ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗੀ, ਜੋ ਕਿ ਪੰਜਾਬ ਦੇ ਹਵਾਬਾਜ਼ੀ ਖੇਤਰ ਦੇ ਵਿਕਾਸ ਵਿੱਚ ਇੱਕ ਲੰਬਾ ਰਸਤਾ ਤੈਅ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਮੰਗ 'ਤੇ ਵਿਚਾਰ ਕਰਨ ਅਤੇ ਇਸਨੂੰ ਜਲਦੀ ਸੰਭਵ ਬਣਾਉਣ ਲਈ ਸਿੰਧੀਆ ਦਾ ਧੰਨਵਾਦ ਕੀਤਾ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਆਦਮਪੁਰ ਤੋਂ ਦਿੱਲੀ ਤੱਕ ਦੇ ਸਫਰ ਦੀ ਸਹੂਲਤ ਹੋਵੇਗੀ, ਸਗੋਂ ਆਦਮਪੁਰ ਤੋਂ ਨਾਂਦੇੜ ਸਾਹਿਬ, ਬੈਂਗਲੁਰੂ, ਮੁੰਬਈ ਅਤੇ ਜੈਪੁਰ ਵਿਚਕਾਰ ਸੰਪਰਕ ਸਥਾਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ, ਕਿਉਂਕਿ ਇਹ ਵਪਾਰੀਆਂ, ਸੈਰ ਸਪਾਟਾ ਖੇਤਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਣ ਦੇ ਚਾਹਵਾਨ ਸ਼ਰਧਾਲੂਆਂ ਲਈ ਬੇਹੱਦ ਸਹਾਈ ਹੋਵੇਗਾ। ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਸਮੇਤ 12 ਨਵੇਂ ਟਰਮੀਨਲ ਇਮਾਰਤਾਂ ਦਾ ਉਦਘਾਟਨ ਕੀਤਾ ਸੀ।
Punjab Bani 31 March,2024
ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ
ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ ਦਿਲੀ : ਸ਼ਨੀਵਾਰ ਨੂੰ ਭਾਜਪਾ ਨੇ ਓਡੀਸ਼ਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ ਲੋਕ ਸਭਾ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਭਾਜਪਾ ਨੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਦਿਨੇਸ਼ ਸਿੰਘ ‘ਬੱਬੂ’ ਗੁਰਦਾਸਪੁਰ ਤੋਂ ਉਮੀਦਵਾਰ ਹੋਣਗੇ ਅਤੇ ਭਰਤਹਿਰੀ ਮਹਿਤਾਬ ਕਟਕ ਤੋਂ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵੀ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਇਸ ਵਾਰ ਭਾਜਪਾ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਉਹ ਉੱਤਰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਇਸੇ ਤਰ੍ਹਾਂ ਪਰਨੀਤ ਕੌਰ ਨੂੰ ਪਟਿਆਲਾ ਤੋਂ ਦਿੱਤਾ ਗਿਆ। ਪਰਨੀਤ ਕੌਰ ਵੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ। ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਯੋਗੇਂਦਰ ਚੰਦੌਲੀਆ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਪੰਜਾਬ ਦੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ‘ਬੱਬੂ’ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਾਰਟੀ ਵੱਲੋਂ ਭਰਤਰਿਹਰੀ ਮਹਿਤਾਬ ਕਟਕ, ਓਡੀਸ਼ਾ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਰਾਜ ਦੀ ਜਾਜਪੁਰ ਲੋਕ ਸਭਾ ਸੀਟ ਤੋਂ ਰਬਿੰਦਰ ਨਰਾਇਣ ਬੇਹਰਾ ਅਤੇ ਕੰਧਮਾਲ ਤੋਂ ਸੁਕਾਂਤ ਕੁਮਾਰ ਪਾਣਿਗ੍ਰਹੀ ਨੂੰ ਟਿਕਟ ਦਿੱਤੀ ਗਈ ਹੈ। ਦੇਬਾਸ਼ੀਸ਼ ਧਰ ਪੱਛਮੀ ਬੰਗਾਲ ਦੀ ਬੀਰਭੂਮ ਲੋਕ ਸਭਾ ਸੀਟ ਤੋਂ ਅਤੇ ਪ੍ਰਣਤ ਟੁਡੂ ਝਾਰਗ੍ਰਾਮ ਤੋਂ ਚੋਣ ਲੜ ਰਹੇ ਹਨ। ਹੁਣ ਭਾਜਪਾ ਦੀ ਇਸ ਸੂਚੀ ‘ਚ ਕਈ ਵੱਡੇ ਨਾਂ ਸਾਹਮਣੇ ਆ ਰਹੇ ਹਨ। ਇੱਕ ਪਾਸੇ ਭਾਜਪਾ ਨੇ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਮੌਕਾ ਦਿੱਤਾ ਹੈ। ਇਸੇ ਤਰ੍ਹਾਂ ਪਾਰਟੀ ਨੇ ਦੋ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਭਾਰਤੀ ਮਹਿਤਾਬ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ।
Punjab Bani 31 March,2024
ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ
ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ ਦਿਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਮੌਜੂਦ ਸਨ। ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਵੱਡੇ ਨੇਤਾਵਾਂ ਵਿੱਚੋਂ ਇੱਕ ਲਾਲ ਕ੍ਰਿਸ਼ਨ ਅਡਵਾਨੀ ਨੂੰ ਪਾਰਟੀ ਨੂੰ ਅਸਪਸ਼ਟਤਾ ਤੋਂ ਸੱਤਾ ਦੇ ਸਿਖਰ ਤੱਕ ਲਿਜਾਣ ਦਾ ਸਿਹਰਾ ਜਾਂਦਾ ਹੈ। 1990 ਦੇ ਦਹਾਕੇ ਵਿੱਚ ਉਨ੍ਹਾਂ ਦੀ ਰੱਥ ਯਾਤਰਾ ਤੋਂ ਬਾਅਦ ਹੀ ਭਾਜਪਾ ਰਾਸ਼ਟਰੀ ਰਾਜਨੀਤੀ ਵਿੱਚ ਉਭਰੀ ਸੀ। 3 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।
Punjab Bani 31 March,2024
ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼
ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼ - ਕਿਹਾ ਕੇਜਰੀਵਾਲ ਨੂੰ ਜਿ਼ਆਦਾ ਦੇਰ ਨਹੀ ਰਖਿਆ ਜਾ ਸਕਦਾ ਜੇਲ ਵਿੱਚ ਦਿਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਜੋ ਕਿ ਈਡੀ ਰਿਮਾਂਡ ਵਿੱਚ ਹਨ) ਉਨ੍ਹਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਭਾਰਤੀ ਗਠਜੋੜ ਦੀਆਂ ਸੰਘਟਕ ਪਾਰਟੀਆਂ ਦੇ ਨੇਤਾਵਾਂ ਦਾ ਇੱਕ ਵਿਸ਼ਾਲ ਇਕੱਠ ਹੋਇਆ। ਇਸ ਮੰਚ ਤੋਂ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਨੀਤਾ ਨੇ ਉੱਥੇ ਮੌਜੂਦ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਭਾਰਤ ਮਾਤਾ ਬਹੁਤ ਦੁਖੀ ਹੈ। ਉਨ੍ਹਾਂ ਕੇਜਰੀਵਾਲ ਵੱਲੋਂ ਜਨਤਾ ਨੂੰ ਦਿੱਤੀਆਂ 6 ਗਾਰੰਟੀਆਂ ਬਾਰੇ ਵੀ ਦੱਸਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੇਰ ਹੈ ਅਤੇ ਉਸ ਨੂੰ ਜ਼ਿਆਦਾ ਦੇਰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ।
Punjab Bani 31 March,2024
ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ
ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ ਦਿਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ। ਇਸ ਵਿੱਚ ਮੁਲਾਂਕਣ ਸਾਲ 2014-15 ਤੋਂ 2016-17 ਤੱਕ 1,745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮਦਨ ਕਰ ਵਿਭਾਗ ਨੇ ਹੁਣ ਤੱਕ ਕਾਂਗਰਸ ਤੋਂ ਕੁੱਲ 3,567 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਹੈ। ਸੂਤਰਾਂ ਦੇ ਮੁਤਾਬਕ ਤਾਜ਼ਾ ਨੋਟਿਸ 2014-15 (ਲਗਭਗ 663 ਕਰੋੜ ਰੁਪਏ), 2015-16 (ਲਗਭਗ 664 ਕਰੋੜ ਰੁਪਏ) ਅਤੇ 2016-17 (ਲਗਭਗ 417 ਕਰੋੜ ਰੁਪਏ) ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਂਦੀ ਟੈਕਸ ਛੋਟ ਖਤਮ ਕਰਕੇ ਪਾਰਟੀ ਟੈਕਸ ਲਗਾ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਦੌਰਾਨ ਕੁਝ ਕਾਂਗਰਸੀ ਆਗੂਆਂ ਤੋਂ ਜ਼ਬਤ ਕੀਤੀਆਂ ਡਾਇਰੀਆਂ ਵਿੱਚ ‘ਥਰਡ ਪਾਰਟੀ ਐਂਟਰੀਆਂ’ ਲਈ ਵੀ ਕਾਂਗਰਸ ਵੱਲੋਂ ਟੈਕਸ ਲਾਇਆ ਗਿਆ ਹੈ।
Punjab Bani 31 March,2024
ਭਾਜਪਾ ਨੇਤਾ ਬੋਲੇ ਰਾਮਲੀਲਾ ਮੈਦਾਨ ਵਿੱਚ ਗਠਜੋੜ ਦੀ ਰੈਲੀ ਹੈ ਭ੍ਰਿਸਟਾਚਾਰ ਛੁਪਾਓ ਰੈਲੀ
ਭਾਜਪਾ ਨੇਤਾ ਬੋਲੇ ਰਾਮਲੀਲਾ ਮੈਦਾਨ ਵਿੱਚ ਗਠਜੋੜ ਦੀ ਰੈਲੀ ਹੈ ਭ੍ਰਿਸਟਾਚਾਰ ਛੁਪਾਓ ਰੈਲੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਧਿਰ ‘ਇੰਡੀਆ’ (ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ) ਗਠਜੋੜ ਦੀ ਰੈਲੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ “ਲੋਕਤੰਤਰ ਬਚਾਉਣ” ਬਾਰੇ ਨਹੀਂ ਹੈ, ਸਗੋਂ “ਪਰਿਵਾਰ ਨੂੰ ਬਚਾਉਣ” ਬਾਰੇ ਹੈ। ਭ੍ਰਿਸ਼ਟਾਚਾਰ ਛੁਪਾਓ” ਰੈਲੀ। ਵਿਰੋਧੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸਿਆਸੀ ਬਦਲਾਖੋਰੀ ਲਈ ਭ੍ਰਿਸ਼ਟਾਚਾਰ ਦੀ ਜਾਂਚ ‘ਚ ਫਸਾਉਣ ਦਾ ਇਲਜ਼ਾਮ ਲਗਾਇਆ ਹੈ। ਇਨ੍ਹਾਂ ਇਲਜ਼ਾਮਾਂ ਦਰਮਿਆਨ ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਕਾਂਗਰਸ, ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਸਮੇਤ ਕਈ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਸਾਰੇ ਦੋਸ਼ 2014 ਤੋਂ ਪਹਿਲਾਂ ਦੇ ਹਨ। ਤ੍ਰਿਵੇਦੀ ਨੇ ਕਿਹਾ ਕਿ ਰਾਮਲੀਲਾ ਮੈਦਾਨ, ਜੋ ਕਦੇ ਅੰਨਾ ਹਜ਼ਾਰੇ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ (ਇੰਡੀਆ ਅਗੇਂਸਟ ਕਰੱਪਸ਼ਨ) ਦੀ ਮੇਜ਼ਬਾਨੀ ਕਰਦਾ ਸੀ, ਐਤਵਾਰ ਨੂੰ ਇੱਕ ਰੈਲੀ ਵਿੱਚ ਸਾਰੇ ਭ੍ਰਿਸ਼ਟਾਂ ਨੂੰ ਇਕੱਠੇ ਹੁੰਦੇ ਦੇਖਣਗੇ।
Punjab Bani 31 March,2024
ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੋਣਗੇ ਦੋ ਹੋਰ ਟੋਲ ਪਲਾਜੇ ਬੰਦ
ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੋਣਗੇ ਦੋ ਹੋਰ ਟੋਲ ਪਲਾਜੇ ਬੰਦ ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 2 ਅਪ੍ਰੈਲ ਦੀ ਦਰਮਿਆਨੀ ਰਾਤ 12 ਤੋਂ ਦੋ ਟੋਲ ਬੰਦ ਕਰ ਦਿੱਤੇ ਜਾਣਗੇ। ਸੀਐਮ ਮਾਨ ਨੇ ਖੁਦ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਰਾਏਕੋਟ, ਮੁੱਲਾਂਪੁਰ ਨੇੜੇ ਪਿੰਡ ਰਕਬਾ ਅਤੇ ਪਿੰਡ ਮਹਿਲ ਕਲਾਂ ਤੱਕ ਟੋਲ ਬੰਦ ਰਹੇਗਾ। 1.ਮੁੱਲਾਂਪੁਰ ਨੇੜੇ ਪਿੰਡ ਰਕਬਾ.. 2.ਪਿੰਡ ਮਹਿਲ ਕਲਾਂ.. ਇਹ ਦੋਵੇਂ ਇੱਕੋ ਕੰਪਨੀ ਨਾਲ ਸਬੰਧਤ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਟੋਲ 448 ਦਿਨ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਨਹੀਂ ਕੀਤਾ। ਇਹ ਦੋਵੇਂ ਟੋਲ 2 ਅਪ੍ਰੈਲ ਦੀ ਅੱਧੀ ਰਾਤ 12 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਪੰਜਾਬ ਸਰਕਾਰ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕਰ ਚੁੱਕੀ ਹੈ।
Punjab Bani 30 March,2024
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ - ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ ਚੰਡੀਗੜ੍ਹ, 29 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ 'ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ 'ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ 'ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ 'ਤੇ ਤਾਇਨਾਤ ਸਟਾਫ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
Punjab Bani 29 March,2024
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ ਗ੍ਰਿਫ਼ਤਾਰ ਵਿਅਕਤੀ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ: ਡੀਜੀਪੀ ਗੌਰਵ ਯਾਦਵ - ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਆਪਣੀ ਅਸਲ ਪਛਾਣ ਛੁਪਾ ਕੇ ਰਹਿ ਰਹੇ ਸਨ ਮੋਹਾਲੀ - ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਡੀਆਈਜੀ ਜੇ ਏਲੈਂਚੇਜ਼ੀਅਨ ਚੰਡੀਗੜ੍ਹ, 29 ਮਾਰਚ: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।
Punjab Bani 29 March,2024
ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ
ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਨਵੀਂ ਦਿੱਲੀ, 29 ਮਾਰਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਹੈ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਸ਼ਾਇਦ ਇਸ ਅਹੁਦੇ ‘ਤੇ ਆਪਣੇ ਪਤੀ ਦੀ ਥਾਂ ਲੈਣ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦੀ ਦਿੱਲੀ ਇਕਾਈ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੁਨੀਤਾ ਕੇਜਰੀਵਾਲ ਦਾ ਜ਼ਿਕਰ ਕੀਤੇ ਜਾਣ ‘ਤੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਪੁਰੀ ਨੇ ਪੱਤਰਕਾਰਾਂ ਨੂੰ ਦੱਸਿਆ,‘ਤੁਸੀਂ ਜਿਸ ਮੈਡਮ ਦੀ ਗੱਲ ਕਰ ਰਹੇ ਹੋ, ਉਹ ਸ਼ਾਇਦ ਬਿਹਾਰ ’ਚ ਰਾਬੜੀ ਦੇਵੀ ਵਾਂਗ ਕੁਰਸੀ ’ਤੇ ਬੈਠਣ ਦੀ ਤਿਆਰੀ ਕਰ ਰਹੀ ਹੈ।
Punjab Bani 29 March,2024
ਸ਼ੋ੍ਮਣੀ ਕਮੇਟੀ ਨੇ ਵਿੱਤੀ ਵਰੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇ ਲੱਖ ਅਠਤੀ ਹਜਾਰ ਦਾ ਬਜਟ ਪਾਸ ਕੀਤਾ
ਸ਼ੋ੍ਮਣੀ ਕਮੇਟੀ ਨੇ ਵਿੱਤੀ ਵਰੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇ ਲੱਖ ਅਠਤੀ ਹਜਾਰ ਦਾ ਬਜਟ ਪਾਸ ਕੀਤਾ ਚੰਡੀਗੜ੍ਹ, 29 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਅੱਜ ਵਿੱਤੀ ਵਰ੍ਹੇ 2024-25 ਲਈ 12 ਅਰਬ ਸੱਠ ਕਰੋੜ ਸਤਾਨਵੇਂ ਲੱਖ ਅਠੱਤੀ ਹਜ਼ਾਰ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਜਲਾਸ ਅੱਜ ਅਰਦਾਸ ਬਾਅਦ ਸ਼ੁਰੂ ਹੋ ਗਿਆ। । ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਜਲਾਸ ਹੋਇਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਸਨ।
Punjab Bani 29 March,2024
ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ
ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 29 ਮਾਰਚ ਕਾਂਗਰਸ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ ‘ਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ‘ਤੇ ‘ਟੈਕਸ ਅਤਿਵਾਦ’ ਰਾਹੀਂ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਜਿਨ੍ਹਾਂ ਮਾਪਦੰਡਾਂ ਦੇ ਆਧਾਰ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਦੇ ਆਧਾਰ ’ਤੇ ਵੀ ਭਾਜਪਾ ਨੂੰ 4600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਦਾ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, ‘ਕੱਲ੍ਹ ਸਾਨੂੰ ਆਮਦਨ ਕਰ ਵਿਭਾਗ ਤੋਂ 1823.08 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਵਾਂ ਨੋਟਿਸ ਮਿਲਿਆ ਹੈ। ਪਹਿਲਾਂ ਹੀ ਆਮਦਨ ਕਰ ਵਿਭਾਗ ਨੇ ਸਾਡੇ ਬੈਂਕ ਖਾਤੇ ਤੋਂ ਜ਼ਬਰਦਸਤੀ 135 ਕਰੋੜ ਰੁਪਏ ਕਢਵਾ ਲਏ ਹਨ।’ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਰਿਹਾ ਹੈ।
Punjab Bani 29 March,2024
ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ
ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਹ ਔਰਤਾਂ ਲਈ 50 ਫੀਸਦੀ ਸਰਕਾਰੀ ਨੌਕਰੀਆਂ ਰਾਖਵੀਆਂ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਸ਼ਕਤੀਸ਼ਾਲੀ ਔਰਤਾਂ ਦੇਸ਼ ਦੀ ਤਕਦੀਰ ਬਦਲ ਦੇਣਗੀਆਂ। ਸਾਬਕਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਅੱਜ ਵੀ ਤਿੰਨ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ ਅਤੇ 10 ਸਰਕਾਰੀ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ। ਇਸ ਲਈ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਸਾਰੀਆਂ ਨਵੀਆਂ ਭਰਤੀਆਂ ਵਿੱਚੋਂ ਅੱਧੀਆਂ ਔਰਤਾਂ ਲਈ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ।
Punjab Bani 29 March,2024
ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ
ਗਾਜੀਪੁਰ ਦੇ ਕਾਲੀ ਬਾਗ ਕਬਰਿਸਤਾਨ ਵਿੱਚ ਦਫਨਾਇਆ ਜਾਵੇਗਾ ਮੁਖਤਾਰ ਅੰਸਾਰੀ ਨੂੰ ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਮੁਖਤਾਰ ਅੰਸਾਰੀ ਦੀ ਵੀਰਵਾਰ ਦੇਰ ਰਾਤ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗਾਜ਼ੀਪੁਰ ਜ਼ਿਲ੍ਹੇ ਦੇ ਕਾਲੀ ਬਾਗ ਵਿੱਚ ਪਰਿਵਾਰ ਦਾ ਇੱਕ ਪਰਿਵਾਰਕ ਕਬਰਿਸਤਾਨ ਹੈ। ਉੱਥੇ ਹੀ ਮੁਖਤਾਰ ਨੂੰ ਦਫ਼ਨਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁਖਤਾਰ ਦੀ ਲਾਸ਼ ਚਿਤਰਕੂਟ, ਕੌਸ਼ਾਂਬੀ ਅਤੇ ਭਦੋਹੀ ਦੇ ਰਸਤੇ ਗਾਜ਼ੀਪੁਰ ਪਹੁੰਚੇਗੀ।
Punjab Bani 29 March,2024
ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਹੋਣਗੀਆਂ ਸ਼ੁਰੂ
ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਹੋਣਗੀਆਂ ਸ਼ੁਰੂ ਅੰਮ੍ਰਿਤਸਰ : ਦੇਹਰਾਦੂਨ ਲਈ ਸਿੱਧੀਆਂ ਉਡਾਣਾਂ ਅਪ੍ਰੈਲ ਮਹੀਨੇ ਵਿੱਚ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਤੋਂ ਸ਼ੁਰੂ ਹੋਣਗੀਆਂ। ਅਲਾਇੰਸ ਏਅਰ ਕੰਪਨੀ ਵੱਲੋਂ ਇਹ ਉਡਾਣ ਜਲਦੀ ਸ਼ੁਰੂ ਕੀਤੀ ਜਾਣੀ ਹੈ। ਪਾਇਲਟ ਵਜੋਂ ਕੰਪਨੀ ਨੇ ਅੰਮ੍ਰਿਤਸਰ-ਦੇਹਰਾਦੂਨ ਰੂਟ ਦਾ ਦੋ ਦਿਨਾਂ ਤੱਕ ਉਡਾਣਾਂ ਚਲਾ ਕੇ ਨਿਰੀਖਣ ਕੀਤਾ ਹੈ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਦੇਹਰਾਦੂਨ ਅਤੇ ਮਨਸੂਰੀ ਆਦਿ ਨੂੰ ਜਾਣ ਵਾਲੇ ਸੈਲਾਨੀਆਂ ਨੂੰ ਕਾਫੀ ਫਾਇਦਾ ਹੋਵੇਗਾ। ਏਅਰਲਾਈਨ ਵੱਲੋਂ ਇਹ ਉਡਾਣ ਅਪ੍ਰੈਲ ਮਹੀਨੇ ਵਿੱਚ ਹੀ ਸ਼ੁਰੂ ਕੀਤੀ ਜਾਣੀ ਹੈ। ਫਿਲਹਾਲ ਇਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ। ਕੰਪਨੀ ਵੱਲੋਂ ਇਹ ਉਡਾਣ ਰੋਜ਼ਾਨਾ ਦੋ ਵਾਰ ਚਲਾਈ ਜਾਵੇਗੀ।
Punjab Bani 29 March,2024
ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ
ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਅੰਮ੍ਰਿਤਸਰ : ਬੀਐਸਐਫ ਅਤੇ ਸਪੈਸ਼ਲ ਟਾਸਕ ਫੋਰਸ ਨੇ ਸ਼ੁੱਕਰਵਾਰ ਸਵੇਰੇ ਵੱਖ-ਵੱਖ ਅਪਰੇਸ਼ਨਾਂ ਦੌਰਾਨ ਇੱਕ ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਸਰਹੱਦੀ ਇਲਾਕਿਆਂ 'ਚ ਦੋਵਾਂ ਸੁਰੱਖਿਆ ਏਜੰਸੀਆਂ ਦਾ ਸਰਚ ਆਪਰੇਸ਼ਨ ਜਾਰੀ ਹੈ। ਬੀਐਸਐਫ ਦੇ ਜਵਾਨਾਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਡੋਕੇ ਪਿੰਡ ਨੇੜੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜੀ ਹੈ। ਇਸ ਤੋਂ ਬਾਅਦ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਵਾਨਾਂ ਨੇ ਪਿੰਡ ਦੇ ਖੇਤਾਂ ਵਿੱਚੋਂ ਇੱਕ ਖਰਾਬ ਹੋਇਆ ਡਰੋਨ ਬਰਾਮਦ ਕੀਤਾ ਹੈ।
Punjab Bani 29 March,2024
ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ
ਦੋ ਭੈਣਾਂ ਨੇ ਡੰਡੇ ਮਾਰ ਗੁਆਂਢੀ ਦਾ ਕੀਤਾ ਕਤਲ ਲੁਧਿਆਣਾ : ਥਾਣਾ ਡਾਬਾ ਦੇ ਇਕ ਇਲਾਕੇ ਅੰਦਰ ਦੋ ਸਕੀਆਂ ਭੈਣਾਂ ਨੇ ਗੁਆਂਢੀ ਦੇ ਸਿਰ ਵਿੱਚ ਡੰਡਿਆਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦਰਅਸਲ ਗੁਆਂਢ ਵਿੱਚ ਰਹਿਣ ਵਾਲਾ ਵਿਅਕਤੀ ਕਿਸੇ ਗੱਲ ਨੂੰ ਲੈ ਕੇ ਲੜਕੀਆਂ ਦੇ ਪਿਤਾ ਨਾਲ ਕੁੱਟਮਾਰ ਕਰ ਰਿਹਾ ਸੀ। ਪਿਤਾ ਨਾਲ ਕੁੱਟਮਾਰ ਹੁੰਦੀ ਦੇਖ ਦੋਵੇਂ ਲੜਕੀਆਂ ਭੜਕ ਗਈਆਂ ਅਤੇ ਡੰਡਿਆਂ ਨਾਲ ਉਸ ਦੇ ਸਿਰ ਤੇ ਤਾਬੜ ਤੋੜ ਵਾਰ ਕੀਤੇ l ਗੰਭੀਰ ਰੂਪ ਵਿੱਚ ਫੱਟੜ ਹੋਏ ਸੁਖਵਿੰਦਰ ਸਿੰਘ ਉਰਫ ਬਬਲੂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ l ਆਟੋ ਚਲਾਉਣ ਦਾ ਕੰਮ ਕਰਨ ਵਾਲੇ ਮ੍ਰਿਤਕ ਸੁਖਵਿੰਦਰ ਦੀ ਉਮਰ 38 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਜਦਕਿ ਹਮਲਾ ਕਰਨ ਵਾਲੀਆਂ ਲੜਕੀਆਂ 22 ਅਤੇ 24 ਸਾਲ ਦੀਆਂ ਹਨ l
Punjab Bani 29 March,2024
ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ
ਹਾਦਸਾ : ਕਾਰ ਡੂੰਘੀ ਖੱਡ ਵਿੱਚ ਡਿਗਣ ਕਾਰਨ 10 ਦੀ ਮੌਤ ਚੰਡੀਗੜ੍ਹ : ਜੰਮੂ-ਕਸ਼ਮੀਰ ਵਿਚ ਸ਼੍ਰੀਨਗਰ ਹਾਈਵੇ ਉਤੇ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਮਬਨ ਜ਼ਿਲ੍ਹੇ ਵਿਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸ਼ੁੱਕਰਵਾਰ ਨੂੰ ਇਕ ਕਾਰ ਤਿਲਕ ਕੇ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ ‘ਚ ਕਰੀਬ 1:15 ਵਜੇ 300 ਫੁੱਟ ਡੂੰਘੀ ਖੱਡ ‘ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
Punjab Bani 29 March,2024
ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ
ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ : ਵਧਾਈ ਸੁਰਖਿਆ ਦਿਲੀ : ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ (ਹੋ ਗਈ। ਉਸ ਨੂੰ ਸਿਹਤ ਵਿਗੜਨ ਮਗਰੋਂ ਬਾਂਦਾ ਦੇ ਮੈਡੀਕਲ ਕਾਲਜ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਅੰਸਾਰੀ ਨੂੰ ਮੰਗਲਵਾਰ ਨੂੰ ਛੁੱਟੀ ਮਿਲਣ ਮਗਰੋਂ ਯੂਪੀ ਦੇ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਤੋਂ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ। ਅੰਸਾਰੀ ਨੇ ਉਦੋਂ ਜੇਲ੍ਹ ਵਿਚ ਢਿੱਡ ਪੀੜ ਦੀ ਸ਼ਿਕਾਇਤ ਕੀਤੀ ਸੀ। ਅੰਸਾਰੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਸਾਬਕਾ ਵਿਧਾਇਕ ਨੂੰ ਬੋਲਣ ਵਿਚ ਮੁਸ਼ਕਲ ਆ ਰਹੀ ਸੀ। ਅੰਸਾਰੀ ਮਊ ਤੋਂ ਪੰਜ ਵਾਰ ਵਿਧਾਇਕ ਰਹੇ ਹਨ ਤੇ ਇਨ੍ਹਾਂ ਵਿਚੋਂ ਦੋ ਵਾਰ ਉਹ ਬਸਪਾ ਦੀ ਟਿਕਟ ’ਤੇ ਚੋਣ ਜਿੱਤੇ ਸਨ। ਅੰਸਾਰੀ ਨੇ ਆਖਰੀ ਅਸੈਂਬਲੀ ਚੋਣ 2017 ਵਿਚ ਲੜੀ ਸੀ। ਇਸ ਦੌਰਾਨ ਮਊ, ਗਾਜ਼ੀਪੁਰ ਅਤੇ ਬਾਂਦਾ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਬਾਂਦਾ ਮੈਡੀਕਲ ਕਾਲਜ ਦੇ ਬਾਹਰ ਪੈਰਾ ਮਿਲਟਰੀ ਬਲਾਂ ਨੂੰ ਵੱਡੀ ਗਿਣਤੀ ‘ਚ ਤਾਇਨਾਤ ਕੀਤਾ ਗਿਆ ਹੈ। ਡੀਜੀਪੀ ਹੈੱਡਕੁਆਰਟਰ ਨੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।
Punjab Bani 29 March,2024
ਮੁੱਖ ਮੰਤਰੀ ਆਪਣੀ ਧੀ ਨੂੰ ਲੈ ਕੇ ਪੁੱਜੇ ਘਰ
ਮੁੱਖ ਮੰਤਰੀ ਆਪਣੀ ਧੀ ਨੂੰ ਲੈ ਕੇ ਪੁੱਜੇ ਘਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਪੁੱਜੇ ਹਨ।
Punjab Bani 29 March,2024
ਪੈਟਰੋਲ ਪੰਪ ਦੋ ਦਿਨ ਰਹਿਣਗੇ ਬੰਦ
ਪੈਟਰੋਲ ਪੰਪ ਦੋ ਦਿਨ ਰਹਿਣਗੇ ਬੰਦ ਚੰਡੀਗੜ੍ਹ : ਹਰਿਆਣਾ ਵਿਚ ਪੈਟਰੋਲ ਪੰਪ ਡੀਲਰ 2 ਦਿਨਾਂ ਲਈ ਹੜਤਾਲ ‘ਤੇ ਰਹਿਣਗੇ। ਸੂਬੇ ਦੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਪ ਡੀਲਰ ਪਿਛਲੇ 7 ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ‘ਤੇ ਕਮਿਸ਼ਨ ਨਾ ਵਧਾਉਣ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਜਾਣਗੇ।ਹਾਲਾਂਕਿ ਇਸ ਦੌਰਾਨ ਸਰਕਾਰੀ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਆਲ ਹਰਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਹੜਤਾਲ ਵਿੱਚ ਸ਼ਾਮਲ ਨਹੀਂ ਹੈ।
Punjab Bani 29 March,2024
ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ ਚੰਡੀਗੜ੍ਹ, 28 ਮਾਰਚ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 28 March,2024
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਟਿਆਲਾ, 28 ਮਾਰਚ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ 'ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 28 March,2024
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ --- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ --- ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਇਨ੍ਹਾਂ ਨੂੰ ਪਾਈਆਂ ਸੀ ਵੋਟਾਂ ਚੰਡੀਗੜ੍ਹ, 28 ਮਾਰਚ, 2024 ( ) ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ। ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ 'ਆਪ' ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
Punjab Bani 28 March,2024
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ ਦਿਲੀ : ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਆਪਣੇ ਕ੍ਰਿਸ਼ਨਾਨਗਰ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਈਡੀ ਨੇ ਮਹੂਆ ਨੂੰ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਇਤਰਾ ਅਤੇ ਦੁਬਈ ਸਥਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। 49 ਸਾਲਾ ਤ੍ਰਿਣਮੂਲ ਕਾਂਗਰਸ ਆਗੂ ਨੂੰ ਕੇਂਦਰੀ ਏਜੰਸੀ ਵੱਲੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਸਰਕਾਰੀ ਕੰਮ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ ਅਤੇ ਨੋਟਿਸ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ।
Punjab Bani 28 March,2024
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦਿਆਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।
Punjab Bani 28 March,2024
ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ
ਬਾਬਾ ਤਰਸੇਮ ਸਿੰਘ ਨੂੰ ਦੋ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਮੌਤ ਚੰਡੀਗੜ੍ਹ : ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਵੀਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਰਸੇਮ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰੂ ਘਰ ਵਿਚ ਸਨ। ਉਦੋਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਤਰਸੇਮ ਸਿੰਘ ਨੂੰ ਤੁਰਤ ਖਟੀਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਬਾ ਤਰਸੇਮ ਸਿੰਘ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਹਲਚਲ ਮਚ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
Punjab Bani 28 March,2024
ਸਰਕਾਰ ਬਣਾ ਰਹੀ ਹੈ ਟੋਲ ਪਲਾਜੇ ਖਤਮ ਕਰਨ ਦੀ ਯੋਜਨਾ : ਨਿਤਿਨ ਗਡਕਰੀ
ਸਰਕਾਰ ਬਣਾ ਰਹੀ ਹੈ ਟੋਲ ਪਲਾਜੇ ਖਤਮ ਕਰਨ ਦੀ ਯੋਜਨਾ : ਨਿਤਿਨ ਗਡਕਰੀ ਦਿਲੀ : ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਟੋਲ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਜਲਦ ਹੀ ਟੋਲ ਪਲਾਜੇ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਥਾਂ ‘ਤੇ ਨਵਾਂ ਸਿਸਟਮ (ਕੰਮ ਕਰੇਗਾ। ਕੇਂਦਰੀ ਮੰਤਰੀ ਨੇ ਇਹ ਜਾਣਕਾਰੀ ਗੱਲਬਾਤ ਕਰਦਿਆਂ ਦਿੱਤੀ। ਨਵੀਂ ਟੋਲ ਵਸੂਲੀ ਪ੍ਰਣਾਲੀ ਸੈਟੇਲਾਈਟ ਅਧਾਰਤ ਹੋਵੇਗੀ ਅਤੇ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ। ਹਾਲਾਂਕਿ ਅਜੇ ਤੱਕ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ।
Punjab Bani 28 March,2024
ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ
ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ ਦਿੱਲੀ : ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਨਾਲ ਕਾਨੂੰਨ ਅਤੇ ਨਿਆਂ ਦੀ ਪ੍ਰਕਿਰਿਆ ‘ਚ ਰੁਕਾਵਟ ਆਵੇਗੀ ਅਤੇ ਦਿੱਲੀ ‘ਚ ਸੰਵਿਧਾਨਕ ਵਿਵਸਥਾ ਦੇ ਟੁੱਟਣ ਦਾ ਵੀ ਖਤਰਾ ਹੈ। ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।
Punjab Bani 28 March,2024
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਆਈ ਨੰਨੀ ਪਰੀ - ਨਵਜੰਮੀ ਧੀ ਦੀ ਫੋਟੋ ਸੀਐਮ ਨੇ ਕੀਤੀ ਸਾਂਝੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਹੁਣ ਨਵਜੰਮੀ ਧੀ ਦੀ ਫੋਟੋ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
Punjab Bani 28 March,2024
ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ
ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 27 ਮਾਰਚ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦਿਨ ‘ਚ ਅੰਗੂਰਾਲ ਨੇ ਫੇਸਬੁੱਕ ‘ਤੇ ਇਕ ਪੋਸਟ ‘ਚ ਕਿਹਾ ਸੀ ਕਿ ਉਹ ‘ਆਪ’ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।
Punjab Bani 27 March,2024
ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਅਹਿਦ
ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦਾ ਅਹਿਦ -ਦੋਵਾਂ ਰਾਜਾਂ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਪਟਿਆਲਾ ਵਿਖੇ ਬੈਠਕ -ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ, ਬਸਤੀਆਂ 'ਚ ਨਜ਼ਾਇਜ ਸ਼ਰਾਬ ਦੀ ਚੈਕਿੰਗ 'ਤੇ ਵੀ ਜ਼ੋਰ -ਗਵਾਂਢੀ ਜ਼ਿਲ੍ਹਿਆਂ ਅੰਦਰ ਮੁੱਖ ਸੜਕਾਂ, ਲਿੰਕ ਸੜਕਾਂ ਤੇ ਕੱਚੇ ਪਹਿਆਂ 'ਤੇ ਵੀ ਹੋਵੇਗੀ ਗਸ਼ਤ ਪਟਿਆਲਾ, 27 ਮਾਰਚ: ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਪਟਿਆਲਾ ਵਿਖੇ ਅੰਤਰ ਰਾਜੀ ਤਾਲਮੇਲ ਬੈਠਕ ਕਰਕੇ ਰਣਨੀਤੀ ਬਣਾਈ। ਮੀਟਿੰਗ ਮੌਕੇ ਚੋਣਾਂ ਦੌਰਾਨ ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ। ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਇਸ ਬੈਠਕ ਵਿੱਚ ਡਵੀਜ਼ਨਲ ਕਮਿਸ਼ਨਰ ਪਟਿਆਲਾ ਡੀ.ਐਸ ਮਾਂਗਟ, ਡਵੀਜ਼ਨਲ ਕਮਿਸ਼ਨਰ ਅੰਬਾਲਾ ਤੇ ਕਰਨਾਲ ਰੇਨੂ ਫੂਲੀਆ, ਡਵੀਜ਼ਨਲ ਕਮਿਸ਼ਨਰ ਹਿਸਾਰ ਗੀਤਾ ਭਾਰਤੀ ਸਮੇਤ ਡਿਪਟੀ ਕਮਿਸ਼ਨਰ ਅੰਬਾਲਾ ਡਾ. ਸ਼ਾਲੀਨ, ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਸ਼ੰਤਾਨੂੰ ਸ਼ਰਮਾ, ਡਿਪਟੀ ਕਮਿਸ਼ਨਰ ਜੀਂਦ ਮੁਹੰਮਦ ਇਮਰਾਨ ਰਾਜ਼ਾ, ਡਿਪਟੀ ਕਮਿਸ਼ਨਰ ਕੈਥਲ ਪ੍ਰਸ਼ਾਂਤ ਪਨਵਰ, ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜ਼ੋਰਵਲ, ਵਧੀਕ ਡਿਪਟੀ ਕਮਿਸ਼ਨਰ ਫਤਿਹਾਬਾਦ ਰਾਹੁਲ ਮੋਦੀ, ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਐਸ.ਐਸ.ਪੀ. ਸੰਗਰੂਰ ਸਰਤਾਜ ਚਹਿਲ, ਐਸ.ਐਸ.ਪੀ. ਬਰਨਾਲਾ ਸੰਦੀਪ ਮਲਿਕ ਤੋਂ ਇਲਾਵਾ ਕੈਥਲ ਦੇ ਐਸ.ਪੀ. ਉਪਾਸਨਾ, ਏ.ਐਸ.ਪੀ ਅੰਬਾਲਾ ਸ੍ਰਿਸ਼ਟੀ ਵੀ ਸ਼ਾਮਲ ਹੋਏ। ਬੈਠਕ ਮੌਕੇ ਦੋਵਾਂ ਰਾਜਾਂ 'ਚ ਸਾਂਝੇ ਨਾਕਿਆਂ ਤੋਂ ਇਲਾਵਾ ਫਲਾਇੰਗ ਸੁਕਾਇਡ ਟੀਮਾਂ ਅਤੇ ਪੈਟਰੋਲਿੰਗ ਪਾਰਟੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਗਸ਼ਤ ਕਰਨ ਸਬੰਧੀ ਚਰਚਾ ਕਰਦਿਆਂ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਦੋਵੇਂ ਰਾਜਾਂ ਵੱਲੋਂ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਭਗੌੜੇ ਅਪਰਾਧੀਆਂ, ਬੇਲ ਜੰਪਰ ਤੇ ਪੈਰੋਲ ਜੰਪਰ ਦੀ ਸੂਚੀ ਵੀ ਸਾਂਝੀ ਕੀਤੀ ਗਈ ਤਾਂ ਜੋ ਇਨ੍ਹਾਂ ਖਿਲਾਫ ਠੋਸ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਰਾਜ ਵਿੱਚ 31 ਮਾਰਚ 2024 ਨੂੰ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਹੋਣ ਕਾਰਨ ਤਸਕਰਾਂ ਵੱਲੋਂ ਸ਼ਰਾਬ ਨੂੰ ਕਿਸੇ ਗੁਦਾਮ ਆਦਿ ਵਿੱਚ ਤਸਕਰੀ ਲਈ ਸਟੋਰ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਬਾਰਡਰ ਏਰੀਆ ਵਿੱਚ ਚੌਕਸੀ ਰੱਖਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪਟਿਆਲਾ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪੰਜਾਬ ਤੇ ਹਰਿਆਣਾ ਰਾਜ ਦੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੀ ਸੂਚੀ ਤਿਆਰ ਕਰਕੇ ਆਪਸ ਵਿੱਚ ਸਾਂਝੀ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਰਣਨੀਤੀ ਤਹਿਤ ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ, ਬਸਤੀਆਂ ਆਦਿ ਵਿੱਚ ਨਜ਼ਾਇਜ ਸ਼ਰਾਬ ਸਬੰਧੀ ਚੈਕਿੰਗ ਕੀਤੀ ਜਾਵੇ। ਦੋਵੇਂ ਰਾਜਾਂ ਦਰਮਿਆਨ ਲੱਗਦੀਆਂ ਮੁੱਖ ਸੜਕਾਂ ਤੋਂ ਇਲਾਵਾ ਲਿੰਕ ਰੋਡ, ਕੱਚੇ ਪਹਿਆਂ 'ਤੇ ਵੀ ਗਸ਼ਤ ਕਰਨੀ ਯਕੀਨੀ ਬਣਾਈ ਜਾਵੇ। ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਪੰਜਾਬ ਤੇ ਹਰਿਆਣਾ ਰਾਜ ਦੀਆਂ ਟੀਮਾਂ ਬਣਾਕੇ ਸਾਂਝਾ ਸਰਚ ਅਪਰੇਸ਼ਨ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਵੱਡੇ ਪੱਧਰ 'ਤੇ ਕੋਈ ਵੀ ਰਿਕਵਰੀ ਕੀਤੀ ਜਾਂਦੀ ਹੈ ਤਾਂ ਉਸਦੀ ਸੂਚਨਾ ਆਪਸ ਵਿੱਚ ਸਾਂਝੀ ਕੀਤੀ ਜਾਵੇ ਅਤੇ ਇਸ ਸਬੰਧੀ ਅਗਲੇ ਤੇ ਪਿਛਲੇ ਸਾਰੇ ਲਿੰਕ ਦਾ ਪਤਾ ਲਗਾਇਆ ਜਾਵੇ। ਸੰਗਰੂਰ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਨੇ ਸੁਝਾਅ ਦਿੱਤਾ ਕਿ ਵੱਡੇ ਟਰਾਂਸਪੋਰਟਰਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਜਾਵੇ ਕਿ ਕਿਸੇ ਨੂੰ ਵੀ ਅਣ-ਅਧਿਕਾਰਿਤ ਤੌਰ 'ਤੇ ਵੱਡੇ ਪੱਧਰ ਤੇ ਕੋਈ ਵੀ ਕੈਮੀਕਲ ਆਦਿ ਸਪਲਾਈ ਨਾ ਕੀਤੀ ਜਾਵੇ। ਆਬਕਾਰੀ ਅਤੇ ਕਰ ਵਿਭਾਗ ਅਫਸਰਾਂ ਨੇ ਜਾਣੂ ਕਰਵਾਇਆ ਕਿ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਦੇ ਮੁਲਾਜਮਾਂ ਵੱਲੋਂ ਵੀ ਨਾਕਾਬੰਦੀ ਕੀਤੀ ਗਈ ਹੈ। ਬੈਠਕ ਮੌਕੇ ਆਬਕਾਰੀ ਤੇ ਕਰ ਵਿਭਾਗ ਦੇ ਸਹਾਇਕ ਕਮਿਸ਼ਨਰ ਆਬਕਾਰੀ ਵਿਭਾਗ ਪਟਿਆਲਾ ਰਾਜੇਸ਼ ਕੁਮਾਰ ਐਰੀ, ਆਬਕਾਰੀ ਅਫਸਰ ਸੰਗਰੂਰ ਸ੍ਰੀ ਸਰੂਪਇੰਦਰ ਸੰਧੂ, ਡੀ.ਐਸ.ਪੀ. ਅੰਬਾਲਾ ਅਨਿਲ ਕੁਮਾਰ, ਡੀ.ਐਸ.ਪੀ. ਫਤਿਹਾਬਾਦ ਸ਼ਮਸ਼ੇਰ ਸਿੰਘ, ਡੀ.ਐਸ.ਪੀ. ਉਚਾਨਾ ਨਵੀਨ ਸਿੰਧੂ, ਡੀ.ਐਸ.ਪੀ ਗੁਹਲਾ ਕੁਲਦੀਪ ਬੈਨੀਵਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।
Punjab Bani 27 March,2024
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 27 ਮਾਰਚ ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।
Punjab Bani 27 March,2024
ਵਰਤਮਾਨ ਸੰਦਰਭ ’ਚ ਮਹਾਰਾਜਾ ਅਗਰਸੈਨ ਦੀ ਭੂਮਿਕਾ ਬਾਰੇ ਵਿਚਾਰ ਚਰਚਾ
ਵਰਤਮਾਨ ਸੰਦਰਭ ’ਚ ਮਹਾਰਾਜਾ ਅਗਰਸੈਨ ਦੀ ਭੂਮਿਕਾ ਬਾਰੇ ਵਿਚਾਰ ਚਰਚਾ ਹਰ ਤਰ੍ਹਾਂ ਦੇ ਵਿਚਾਰਾਂ ਦਾ ਪ੍ਰਫੁੱਲਤ ਹੋਣਾ ਜਮਹੂਰੀਅਤ ਦਾ ਵਿਸ਼ੇਸ਼ ਖਾਸਾ-ਪ੍ਰੋਫੈਸਰ ਅਰਵਿੰਦ ਸਵਾਮੀ ਨਲਿਨਾਨੰਦ ਗਿਰੀ ਨੇ ਮਹਾਰਾਜਾ ਅਗਰਸੈਨ ਦੇ ਵਿਚਾਰਾਂ ਦੇ ਵੱਖ ਵੱਖ ਪਹਿਲੂਆਂ ਨੂੰ ਉਜਾਗਰ ਕੀਤਾ ਪਟਿਆਲਾ, 27 ਮਾਰਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਇੱਕ ਜਮਹੂਰੀ ਸਮਾਜ ਵਿੱਚ ਹਰ ਤਰ੍ਹਾਂ ਦੇ ਵਿਚਾਰਾਂ ਦਾ ਪ੍ਰਫੁੱਲਤ ਹੋਣਾ ਬਹੁਤ ਜਰੂਰੀ ਹੈ ਅਤੇ ਇਹ ਜਮੂਰੀਅਤ ਦਾ ਵਿਸ਼ੇਸ਼ ਖਾਸਾ ਹੁੰਦਾ ਹੈ। ਵਰਤਮਾਨ ਸੰਦਰਭ ਵਿੱਚ ਮਹਾਰਾਜਾ ਅਗਰਸੈਨ ਦੀ ਭੂਮਿਕਾ ਬਾਰੇ ਯੂਨੀਵਰਸਿਟੀ ਦੇ ਕਲ ਭਵਨ ਵਿਖੇ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਹਰੇਕ ਸਮਾਜ ਇੱਕ ਫੁਲਵਾੜੀ ਦੀ ਤਰ੍ਹਾਂ ਹੈ ਅਤੇ ਹਰ ਸਮਾਜ ਵਿੱਚ ਭਾਂਤ ਭਾਂਤ ਦੇ ਵਿਚਾਰਾਂ ਰੂਪੀ ਫੁੱਲ ਖਿੜਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜਮਹੂਰੀਅਤ ਭਾਰਤੀ ਸਮਾਜ ਦਾ ਵਿਸ਼ੇਸ਼ ਲੱਛਣ ਹੈ ਇਸ ਕਰਕੇ ਸਾਨੂੰ ਸਾਰਿਆਂ ਨੂੰ ਜਮਹੂਰੀਅਤ ਦੇ ਅਸਲ ਮਾਇਨੇ ਸਮਝ ਚਾਹੀਦੇ ਹਨ। ਵਾਈਸ ਚਾਂਸਲਚ ਨੇ ਕਿਹਾ ਕਿ ਭਾਂਤ-ਭਾਂਤ ਦੇ ਵਿਚਾਰ ਦੇ ਪ੍ਰਫੁੱਲਤ ਹੋਣ ਵਾਸਤੇ ਵਰਤਮਾਨ ਸਮੇਂ ਭਾਵੇਂ ਕਾਫੀ ਮੁਸ਼ਕਿਲਾਂ ਹਨ ਪਰ ਇਸ ਵਾਸਤੇ ਲਗਾਤਾਰ ਜਦੋ-ਜਹਿਦ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਸੀਂ ਇੱਕ ਚੰਗੇ ਅਤੇ ਨਿਗਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵੱਖ ਵੱਖ ਵਿਚਾਰਧਰਾਵਾਂ ’ਤੇ ਚਰਚਾ ਕਰਵਾਉਣ ਵਾਸਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਹੋਰ ਵਧੀਆ ਵਿਚਾਰ ਉਭਰ ਕੇ ਸਾਹਮਣੇ ਆਉਣ ਅਤੇ ਅਸੀਂ ਇਨ੍ਹਾਂ ਦੇ ਨਾਲ ਚੰਗੇ ਸਮਾਜ ਦੀ ਉਸਾਰੀ ਵੱਲ ਵਧ ਸਕੀਏ। ਇਸ ਦੌਰਾਨ ਉਨ੍ਹਾਂ ਨੇ ਮਹਾਰਾਜਾ ਅਗਰਸੈਨ ਦੇ ਵਿਚਾਰਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਸਵਾਾਮੀ ਨਲੀਨਾ ਨੰਦਗਿਰੀ ਨੇ ਮਹਾਰਾਜਾ ਅਗਰਸੈਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੈਨ ਨੇ ਸਾਨੂੰ ਇੱਕ ਮਿਆਰੀ ਜੀਵਨ ਦਾ ਰਾਹ ਦਿਖਾਇਆ ਹੈ ਜਿਨ੍ਹਾਂ ਨੂੰ ਅਪਣਾ ਕੇ ਹੀ ਅਸੀਂ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉੱਚ ਕਦਰਾਂ ਕੀਮਤਾਂ ਆਧਾਰਿਤ ਸਿੱਖਿਆ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਉਹਨਾਂ ਨੇ ਜੀਵਨ ਵਿੱਚ ਉੱਚ ਕਦਰਾਂ ਕੀਮਤਾਂ ਨੂੰ ਅਪਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਰਜਿਸਟਰ ਪ੍ਰੋ. ਨਵਜੋਤ ਕੌਰ ਨੇ ਸਵਾਗਤੀ ਭਾਸ਼ਣ ਦਿੱਤਾ। ਇਹ ਸਮਾਗਮ ਵਿੱਚ ਪੀ.ਐਸ.ਟੀ.ਸੀ.ਐਲ. ਦੇ ਡਾਇਰੈਕਟਰ ਵਿਕਾਸ ਅਤੇ ਕਮਰਸ਼ੀਅਲ ਸ੍ਰੀ ਵਿਨੋਦ ਬਾਂਸਲ ਅਤੇ ਰਜਿੰਦਰ ਹਸਪਤਾਲ ਪਟਿਆਲਾ ਦੇ ਪ੍ਰੋਫੈਸਰ ਹਰੀ ਓਮ ਅਗਰਵਾਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਡੀਨ ਅਕਾਦਮਿਕ ਪ੍ਰੋਫੈਸਰ ਏ.ਕੇ. ਤਿਵਾੜੀ ਅਤੇ ਮਹਾਰਾਜ ਅਗਰਸੈਨ ਚੇਅਰ ਦੇ ਇਨਚਾਰਜ ਡਾ. ਪ੍ਰਮੋਦ ਅਗਰਵਾਲ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
Punjab Bani 27 March,2024
ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਕੀਤਾ ਤਲਬ
ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਕੀਤਾ ਤਲਬ ਨਵੀਂ ਦਿੱਲੀ, 27 ਮਾਰਚ ਭਾਰਤ ਨੇ ਅੱਜ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ ਵਿੱਚ ਤਲਬ ਕੀਤਾ। ਮੀਟਿੰਗ 30 ਮਿੰਟ ਤੋਂ ਵੱਧ ਚੱਲੀ। ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਨੇ ਕਿਹਾ ਸੀ ਕਿ ਉਨ੍ਹਾਂ ਦਾ ਮੁਲਕ ਮੁੱਖ ਮੰਤਰੀ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਦੇ ਹੱਕ ਵਿੱਚ ਹੈ।
Punjab Bani 27 March,2024
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ ਕਈ ਛਾਪਿਆਂ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਮੇਰੇ ਪਤੀ 28 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਸੱਚਾਈ ਦਾ ਖੁਲਾਸਾ ਕਰਨਗੇ। ਉਨ੍ਹਾਂ ਕਿਹਾ,‘ਮੇਰੇ ਪਤੀ ਨੇ ਹਿਰਾਸਤ ‘ਚ ਰਹਿੰਦਿਆਂ ਜਲ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ, ਕੀ ਕੇਂਦਰ ਨੂੰ ਇਸ ਨਾਲ ਸਮੱਸਿਆ ਸੀ, ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ?’
Punjab Bani 27 March,2024
ਸੁਰਖਿਆ ਬਲਾਂ ਨੇ 6 ਨਕਸਲੀ ਕੀਤੇ ਢੇਰ
ਸੁਰਖਿਆ ਬਲਾਂ ਨੇ 6 ਨਕਸਲੀ ਕੀਤੇ ਢੇਰ ਦਿਲੀ, 27 ਮਾਰਚ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਮਹਿਲਾ ਨਕਸਲੀ ਸਮੇਤ 6 ਨਕਸਲੀਆਂ ਨੂੰ ਮਾਰ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਚਿਕੁਰਭੱਟੀ ਅਤੇ ਪੁਸਬਕਾ ਪਿੰਡਾਂ ਦੇ ਜੰਗਲਾਂ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਛੇ ਨਕਸਲੀ ਮਾਰੇ ਗਏ। ਇਨ੍ਹਾਂ ਵਿੱਚ ਮਹਿਲਾ ਨਕਸਲੀ ਵੀ ਸ਼ਾਮਲ ਹੈ।
Punjab Bani 27 March,2024
ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ
ਸਦਾਨੰਦ ਵਸੰਤ ਦਾਤੇ ਹੋਣੇ ਡਾਇਰੈਕਟਰ ਜਨਰਲ ਨਿਯੁੱਕਤ ਨਵੀਂ ਦਿੱਲੀ, 27 ਮਾਰਚ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਦੇ ਮੁਖੀ ਸਦਾਨੰਦ ਵਸੰਤ ਦਾਤੇ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਦਾਤੇ ਮਹਾਰਾਸ਼ਟਰ ਕੇਡਰ ਦੇ 1990 ਬੈਚ ਦੇ ਭਾਰਤੀ ਪੁਲੀਸ ਸੇਵਾ ਅਧਿਕਾਰੀ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2026 ਨੂੰ ਉਨ੍ਹਾਂ ਦੀ ਸੇਵਾਮੁਕਤੀ ਤੱਕ ਰਹੇਗਾ। ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ, ਜੋ 31 ਮਾਰਚ ਨੂੰ ਸੇਵਾਮੁਕਤ ਹੋਣ ਵਾਲੇ ਹਨ।
Punjab Bani 27 March,2024
ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ
ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਨੂੰ ਜੇਲ੍ਹ ’ਚੋਂ ਨਹੀਂ ਚਲਾਇਆ ਜਾਵੇਗਾ। ਸ੍ਰੀ ਸਕਸੈਨਾ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਉਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਇਥੇ ਸਮਾਗਮ ’ਚ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਰਕਾਰ ਜੇਲ੍ਹ ’ਚੋਂ ਨਹੀਂ ਚੱਲੇਗੀ।’
Punjab Bani 27 March,2024
ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ
ਆਬਕਾਰੀ ਕਮਿਸ਼ਨਰ ਪੰਜਾਬ ਵਰੂਣ ਰੂਜਮ ਦੇ ਘਰ ਛਾਪਾ ਮੁਹਾਲੀ, 27 ਮਾਰਚ ਐਨਫੋਰਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਟੀਮ ਨੇ ਅੱਜ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੇ ਘਰ ਛਾਪਾ ਮਾਰਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਈਡੀ ਦੀ ਮੁਹਾਲੀ ਵਿੱਚ ਇਹ ਵੱਡੀ ਕਾਰਵਾਈ ਹੈ। ਆਬਕਾਰੀ ਵਿਭਾਗ ਦਾ ਮੁੱਖ ਦਫ਼ਤਰ ਮੁਹਾਲੀ ਦੇ ਸੈਕਟਰ-69 ਵਿੱਚ ਹੈ। ਈਡੀ ਦੀਆਂ ਵੱਖਵੱਖ ਟੀਮਾਂ ਵੱਲੋਂ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਪਿੰਡ ਬਾਕਰਪੁਰ ਨੂੰ ਵੀ ਚੁਫੇਰਿਓਂ ਘੇਰਾ ਪਾਇਆ ਹੋਇਆ ਹੈ। ਅਮਰੂਦ ਬਾਗ਼ ਘਪਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਅਮਰੂਦ ਬਾਗ ਘਪਲੇ ਵਿੱਚ ਵੀ ਪੰਜਾਬ ਦੇ ਕਈ ਸੀਨੀਅਰ ਆਈਏਐੱਸ ਅਧਿਕਾਰੀ, ਗਮਾਡਾ ਅਧਿਕਾਰੀਆਂ ਸਮੇਤ ਮਾਲ ਵਿਭਾਗ, ਰੈਵੇਨਿਊ ਵਿਭਾਗ, ਬਾਗਬਾਨੀ ਵਿਭਾਗ ਦੇ ਕਈ ਅਧਿਕਾਰੀ ਨਾਮਜ਼ਦ ਹਨ। ਇਸ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ ਹਨ।
Punjab Bani 27 March,2024
ਗੁਜਰਾਤ ਟਾਈਟਨਸ ਖਿਲਾਫ ਚੇਨਈ ਸੁਪਰ ਕਿੰਗਸ ਨੇ ਜਿੱਤਿਆ ਮੁਕਾਬਲਾ
ਗੁਜਰਾਤ ਟਾਈਟਨਸ ਖਿਲਾਫ ਚੇਨਈ ਸੁਪਰ ਕਿੰਗਸ ਨੇ ਜਿੱਤਿਆ ਮੁਕਾਬਲਾ ਦਿਲੀ : ਚੇਨੱਈ ਸੁਪਰ ਕਿੰਗਸ ਆਈਪੀਐੱਲ ਦੀ ਇਕ ਚੋਟੀ ਦੀ ਟੀਮ ਹੈ। ਇਸ ਟੀਮ ਨੇ ਆਪਣਾ ਪਹਿਲਾ ਮੁਕਾਬਲਾ ਬੈਂਗਲੁਰੂ ਦੇ ਖਿਲਾਫ਼ ਖੇਡ ਕੇ ਜਿੱਤਿਆ ਸੀ ਤਾਂ ਹੁਣ ਆਪਣਾ ਦੂਜਾ ਮੁਕਾਬਲਾ ਗੁਜਰਾਤ ਟਾਈਟਨਸ ਦੇ ਖਿਲਾਫ ਖੇਡਿਆ ਅਤੇ ਇਸ ਵਿਚ ਵੀ ਜਿੱਤ ਪ੍ਰਾਪਤ ਕਰ ਲਈ ਹੈ। ਇਸ ਤਰ੍ਹਾਂ ਟੀਮ ਨੇ ਸਾਬਿਤ ਕਰ ਦਿੱਤਾ ਹੈ ਕਿ ਉਂਝ ਹੀ ਇਸ ਟੀਮ ਨੂੰ ਸਰਵੋਤਮ ਨਹੀਂ ਕਿਹਾ ਜਾਂਦਾ ਹੈ। ਚੇਨੱਈ ਦੀ ਇਸ ਵਾਰ ਦੀ ਜਿੱਤ ਵਿਚ ਬੱਲੇਬਾਜ਼ੀ ਨੇ ਅਹਿਮ ਯੋਗਦਾਨ ਦਿੱਤਾ, ਜਿਨ੍ਹਾਂ ਵਿਚੋਂ ਸ਼ਿਵਮ ਦੂਬੇ ਨੇ ਵੱਡੀ ਭੂਮਿਕਾ ਨਿਭਾਈ। ਦੂਬੇ ਨੇ ਆਪਣੀ ਟੀਮ ਲਈ ਅਰਧ ਸੈਂਕੜਾ ਜੜ੍ਹਿਆ।
Punjab Bani 27 March,2024
ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ : ਰਾਜਾ ਵੜਿੰਗ
ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ : ਰਾਜਾ ਵੜਿੰਗ ਚੰਡੀਗੜ੍ਹ: ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਮੀਡੀਆ ਨੂੰ ਸੰਬੋਧਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਰਸਮੀ ਸਮਝੌਤੇ ਦੀ ਅਣਹੋਂਦ ਦੇ ਬਾਵਜੂਦ ਦੋਵੇਂ ਧਿਰਾਂ ਬੰਦ ਦਰਵਾਜ਼ਿਆਂ ਪਿੱਛੇ ਸਹਿਯੋਗ ਕਰਦੀਆਂ ਰਹੀਆਂ। ਰਾਜਾ ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਸੁਨੀਲ ਜਾਖੜ, ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਠੋਸ ਯਤਨਾਂ ਦੇ ਬਾਵਜੂਦ, ਭਾਜਪਾ ਅਤੇ ਅਕਾਲੀ ਦਲ ਪੰਜਾਬ ਵਿੱਚ ਆਪਣੀ ਮੌਜੂਦਗੀ ਕਾਇਮ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਇੱਕਜੁੱਟ ਹੋ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਰੋਸੇਯੋਗਤਾ ਹਾਸਲ ਕਰਨ ਲਈ ਕੰਮ ਕਰ ਰਹੀਆਂ ਹਨ।।” ਰਾਜਾ ਵੜਿੰਗ ਨੇ ਅੱਗੇ ਕਿਹਾ, “ਭਾਵੇਂ ਭਾਜਪਾ ਅਤੇ ਅਕਾਲੀ ਦਲ ਵੱਲੋਂ ਗਠਜੋੜ ਦੀ ਗੱਲਬਾਤ ਨੂੰ ਜਨਤਕ ਤੌਰ ‘ਤੇ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਮੈਨੂੰ ਭਰੋਸਾ ਹੈ ਕਿ ਦੋਵੇਂ ਸੰਸਥਾਵਾਂ ਜਨਤਕ ਤੌਰ ‘ਤੇ ਅਸਵੀਕਾਰ ਕੀਤੇ ਜਾਣ ਦੇ ਬਾਵਜੂਦ ਵੀ ਇਕ ਦੂਜੇ ਦਾ ਸਹਿਯੋਗ ਕਰ ਰਹੀਆਂ ਹਨ। ਦੋਵਾਂ ਪਾਰਟੀਆਂ ਵੱਲੋਂ ਜਾਰੀ ਕੀਤੇ ਗਏ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ ਹੈ।
Punjab Bani 27 March,2024
ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ
ਅਯੋਧਿਆ ਰਾਮ ਮੰਦਰ ਕੰਪਲੈਕਸ ਵਿੱਚ ਚਲੀ ਗੋਲੀ, ਕਮਾਂਡਰ ਜ੍ਖਮੀ ਦਿਲੀ : ਅਯੁੱਧਿਆ ਰਾਮ ਮੰਦਰ ਵਿੱਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਗੋਲੀ ਚੱਲਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ ਲਖਨਊ ਰੈਫਰ ਕਰ ਦਿੱਤਾ ਗਿਆ। ਸ਼੍ਰੀ ਰਾਮ ਮੰਦਰ ਕੰਪਲੈਕਸ ‘ਚ ਤਾਇਨਾਤ ਪਲਟੂਨ ਕਮਾਂਡਰ ਆਪਣੀ ਹੀ ਏ.ਕੇ.-47 ਨਾਲ ਚੱਲੀ ਗੋਲੀ ਵਿਚ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਸ਼੍ਰੀਰਾਮ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਮੈਡੀਕਲ ਕਾਲਜ, ਲਖਨਊ ਰੈਫਰ ਕਰ ਦਿੱਤਾ ਗਿਆ। ਮੈਡੀਕਲ ਕਾਲਜ ‘ਚ ਅਪਰੇਸ਼ਨ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਲਖਨਊ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5:45 ਵਜੇ ਕੈਂਪਸ ਸਥਿਤ ਚੌਕੀ ‘ਤੇ ਵਾਪਰਿਆ।
Punjab Bani 27 March,2024
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਉਪਰੰਤ ਇਸ ਪਟਵਾਰੀ ਨੇ ਮੰਗਲਵਾਰ ਨੂੰ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਭ੍ਰਿਸ਼ਟਾਚਾਰ ਦੇ ਇਸ ਕੇਸ ਵਿੱਚ ਰਿਸ਼ਵਤ ਲੈਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਅਤੇ ਉਸ ਦੇ ਏਜੰਟ ਨਿੱਕੂ ਖ਼ਿਲਾਫ਼ ਵੀ ਮੁਕੱਦਮਾ ਦਰਜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਬੱਬੂ ਤੰਵਰ ਵਾਸੀ ਕਸਬਾ ਰਾਮਪੁਰਾ ਫੂਲ, ਜ਼ਿਲ੍ਹਾ ਬਠਿੰਡਾ ਵੱਲੋਂ ਉਕਤ ਪਟਵਾਰੀ ਅਤੇ ਉਸ ਦੇ ਉਕਤ ਕਾਰਿੰਦੇ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਪਟਵਾਰੀ ਨੇ ਬੱਸ ਸਟੈਂਡ ਲੁਧਿਆਣਾ ਨੇੜੇ ਸਥਿਤ ਉਸਦੇ ਪਿਤਾ ਦੀ ਜਾਇਦਾਦ, ਜਿਸ ਦੀ ਸਾਲ 1994 ਵਿੱਚ ਰਜਿਸਟਰੀ ਹੋਈ ਸੀ, ਦਾ ਇੰਤਕਾਲ ਕਰਵਾਉਣ ਲਈ 40,000 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸਦੇ ਏਜੰਟ ਨਿੱਕੂ ਨੇ ਉਸ ਕੋਲੋਂ ਸਮਾਰਟ ਘੜੀਆਂ ਦੇ ਨਾਲ-ਨਾਲ ਦੋ 'ਆਈ-ਫੋਨ' ਖਰੀਦਣ ਲਈ 3,40,000 ਰੁਪਏ ਅਤੇ 3 ਲੱਖ ਰੁਪਏ ਦੀ ਕੀਮਤ ਦੀਆਂ ਪਾਕਿਸਤਾਨੀ ਜੁੱਤੀਆਂ ਵੀ ਲਈਆਂ ਸਨ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੇ ਏਜੰਟ ਨਿੱਕੂ ਦੇ ਜਨਮ ਦਿਨ ਦੀ ਪਾਰਟੀ 'ਤੇ 80,000 ਰੁਪਏ ਵੀ ਖਰਚੇ ਸਨ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਉਕਤ ਪਟਵਾਰੀ, ਉਸ ਦੇ ਸਾਥੀ ਨਿੱਕੂ, ਉਕਤ ਪਟਵਾਰੀ ਦੇ ਪਿਤਾ ਪਰਮਜੀਤ ਸਿੰਘ ਤੇ ਭਰਾ ਬਲਵਿੰਦਰ ਸਿੰਘ ਨੇ ਆਪਸੀ ਮਿਲੀਭੁਗਤ ਨਾਲ ਉਕਤ ਇੰਤਕਾਲ ਕਰਾਉਣ ਬਦਲੇ ਚਾਰ ਕਿਸ਼ਤਾਂ ਦੇ ਰੂਪ ਵਿੱਚ 27,50,000 ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਪਟਵਾਰੀ ਨੇ ਨਾ ਤਾਂ ਜਾਇਦਾਦ ਦਾ ਇੰਤਕਾਲ ਦਰਜ ਕੀਤਾ ਅਤੇ ਨਾ ਹੀ ਇਸ ਕੰਮ ਲਈ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ ਰਕਮ ਵਾਪਸ ਕੀਤੀ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਕਤ ਮੁਲਜ਼ਮਾਂ ਨੇ ਰਿਸ਼ਵਤ ਲੈਣ ਉਪਰੰਤ ਵੀ ਸ਼ਿਕਾਇਤਕਰਤਾ ਨਾਲ ਧੋਖਾਧੜੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਗੁਰਵਿੰਦਰ ਸਿੰਘ, ਉਸਦੇ ਸਾਥੀ ਨਿੱਕੂ ਸਮੇਤ ਉਕਤ ਪਟਵਾਰੀ ਦੇ ਭਰਾ ਤੇ ਪਿਤਾ ਨੂੰ ਰਿਸ਼ਵਤ ਮੰਗਣ ਤੇ ਲੈਣ ਅਤੇ ਆਪਸੀ ਮਿਲੀਭੁਗਤ ਨਾਲ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਸ਼ਾਮਲ ਪਾਏ ਜਾਣ ‘ਤੇ ਉਹਨਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਿਤੀ 24-11-2023 ਨੂੰ ਐਫ.ਆਈ.ਆਰ. ਨੰਬਰ 29 ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਟਵਾਰੀ ਦੇ ਪਿਤਾ ਅਤੇ ਭਰਾ ਨੂੰ ਪਹਿਲਾਂ ਹੀ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ ਪਰ ਹਾਈਕੋਰਟ ਨੇ ਪਟਵਾਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਉਪਰੰਤ ਪਟਵਾਰੀ ਗੁਰਵਿੰਦਰ ਸਿੰਘ ਅਤੇ ਉਸ ਦੇ ਸਾਥੀ ਨਿੱਕੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਲਈ ਹੁਣ ਕੋਈ ਹੋਰ ਰਸਤਾ ਨਾ ਮਿਲਣ ‘ਤੇ ਉਕਤ ਪਟਵਾਰੀ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਅੱਗੇ ਆਤਮ ਸਮਰਪਣ ਕਰ ਦਿੱਤਾ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਉਸਦੇ ਸਾਥੀ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Punjab Bani 27 March,2024
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ
ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ 'ਤੇ ਬੂਟਲੇਗਰਸ 'ਤੇ ਰੱਖੇਗਾ ਕੜੀ ਨਜ਼ਰ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ - ਪੰਜਾਬ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮਜ਼ਬੂਤ ਅੰਤਰ-ਰਾਜੀ ਨਾਕੇ ਸਥਾਪਿਤ - ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਵੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 27 ਮਾਰਚ: ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਬਕਾਰੀ ਤੇ ਕਰ ਵਿਭਾਗ ਨਾਲ ਮਿਲ ਕੇ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੂਟਲੇਗਰਸ ‘ਤੇ ਪੈਣੀ ਨਜ਼ਰ ਰੱਖੀ ਜਾ ਸਕੇ। ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਪੈਸ਼ਲ ਡੀਜੀਪੀ ਪੰਜਾਬ ਨੇ ਆਬਕਾਰੀ ਤੇ ਕਰ ਕਮਿਸ਼ਨਰ (ਪੀਈਟੀਸੀ) ਵਰੁਣ ਰੂਜ਼ਮ ਨਾਲ ਆਬਕਾਰੀ ਤੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਸੀਪੀਜ਼/ਐਸਐਸਪੀਜ਼ ਨਾਲ ਵਰਚੁਅਲ ਤੌਰ ‘ਤੇ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਇਲਾਵਾ ਪੰਜਾਬ ਵਿੱਤ ਕਮਿਸ਼ਨਰ, ਕਰ ਵਿਕਾਸ ਪ੍ਰਤਾਪ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਨਸ਼ੇ ਅਤੇ ਸ਼ਰਾਬ ਦੀ ਤਸਕਰੀ 'ਤੇ ਕੜੀ ਨਜ਼ਰ ਰੱਖਣ ਲਈ, ਪੰਜਾਬ ਪੁਲਿਸ ਨੇ ਪਹਿਲਾਂ ਹੀ ਸੂਬੇ ਦੇ 10 ਸਰਹੱਦੀ ਜ਼ਿਲ੍ਹਿਆਂ, ਜਿਹਨਾਂ ਦੀਆਂ ਸਰਹੱਦਾਂ ਚਾਰ ਸਰਹੱਦੀ ਸੂਬਿਆਂ ਅਤੇ ਯੂ.ਟੀ. ਚੰਡੀਗੜ੍ਹ ਨਾਲ ਲੱਗਦੀਆਂ ਹਨ, ਦੇ ਸਾਰੇ ਸੀਲਿੰਗ ਪੁਆਇੰਟਾਂ 'ਤੇ ਬਿਹਤਰ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਟੈਟਿਕ ਜਾਂ ਮੋਬਾਈਲ ਨਾਕਿਆਂ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਆਬਕਾਰੀ ਅਧਿਕਾਰੀਆਂ ਨੂੰ ਨਾਲ ਲੈ ਜਾਣ ਦੀ ਹਦਾਇਤ ਕੀਤੀ ਤਾਂ ਜੋ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪਿੰਡਾਂ ਖਾਸ ਕਰਕੇ ਮੰਡ ਖੇਤਰ ਜੋ ਲਾਹਣ (ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ) ਬਣਾਉਣ ਲਈ ਬਦਨਾਮ ਹਨ, ਵਿੱਚ ਚੈਕਿੰਗ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬੁਟਲੇਗਰਸ/ਸ਼ਰਾਰਤੀ ਅਨਸਰਾਂ, ਜੋ ਅਪਰਾਧੀ ਪਿਛੋਕੜ ਵਾਲੇ ਹਨ ਜਾਂ ਜਿਹਨਾਂ ਵਿਰੁੱਧ ਗੰਭੀਰ ਅਪਰਾਧਾਂ ਅਧੀਨ ਅਪਰਾਧਿਕ ਮਾਮਲੇ ਦਰਜ ਹਨ, ਵਿਰੁੱਧ ਕਾਰਵਾਈ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਪੀਈਟੀਸੀ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਖੰਡਰ ਇਮਾਰਤਾਂ, ਮੈਰਿਜ ਪੈਲੇਸਾਂ, ਗੋਦਾਮਾਂ ਅਤੇ ਹੋਰ ਸ਼ੱਕੀ ਸਥਾਨਾਂ, ਜਿੱਥੇ ਸ਼ਰਾਬ ਸਟੋਰ ਕੀਤੀ ਜਾ ਸਕਦੀ ਹੈ, 'ਤੇ ਚੌਕਸੀ ਰੱਖਣ ਲਈ ਕਿਹਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਐਲ-17ਏ ਲਾਇਸੰਸਧਾਰਕਾਂ ਦੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਵੀ ਸੁਝਾਅ ਦਿੱਤਾ।
Punjab Bani 27 March,2024
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ - *ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ - ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣਾਉਣ ਲਈ ਨਵੀਨਤਮ ਆਈਟੀ ਸਹੂਲਤਾਂ ਦੀ ਲਈ ਜਾ ਰਹੀ ਹੈ ਮਦਦ - ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਬਿਹਤਰ ਪਹਿਲਕਦਮੀਆਂ ਦੀ ਸ਼ੁਰੂਆਤ ਚੰਡੀਗੜ੍ਹ, 26 ਮਾਰਚ: ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ। ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ ਜਿੱਥੇ ਤਿੰਨ ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਗਾਏ ਜਾਣਗੇ। ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਚੋਣਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਵੇਕਲੀ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ.ਆਈ.ਐਸ.ਈ.) ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੀ ਵਰਤੋਂ ਚੋਣਾਂ ਦੇ ਸਾਰੇ ਪਹਿਲੂਆਂ ਦਾ ਪ੍ਰਬੰਧਨ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਣੀ ਤੱਕ, ਪੋਲਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਆਧੁਨੀਕੀਕਰਨ ਦਾ ਉਦੇਸ਼ ਚੋਣਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੈੱਬ ਐਪਲੀਕੇਸ਼ਨ ਦੀ ਵਰਤੋਂ ਏਪੀਆਈਜ਼/ਸੀਐਸਵੀ/ਐਕਸਿਲ ਫਾਈਲਾਂ ਦੀ ਵਰਤੋਂ ਰਾਹੀਂ ਹੋਰ ਐਪਲੀਕੇਸ਼ਨਾਂ ਤੋਂ ਉਪਲਬਧ ਕਰਮਚਾਰੀ ਡੇਟਾ ਨੂੰ ਇਕੱਠਾ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਵਾਧੂ ਸਟਾਫ ਦੀ ਤਾਇਨਾਤੀ ਕਰਕੇ ਸ਼ੁਰੂਆਤੀ ਪੜਾਅ ਤੋਂ ਬਾਅਦ ਸਟਾਫ ਦੀ ਕਮੀ ਦੇ ਸੁਚੱਜੇ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲੇਗੀ। ਇੱਕ ਹੋਰ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਫਲਾਇੰਗ ਸਕੁਐਡ ਵਾਹਨਾਂ (ਐਫਐਸਵੀ) ਤੋਂ ਲਾਈਵ ਸਟਰੀਮਿੰਗ ਰਾਹੀਂ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀਆਂ ਹਨ। ਚੋਣ ਸਬੰਧਤ ਗਤੀਵਿਧੀਆਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕਰਨ ਅਤੇ ਵੋਟਿੰਗ ਜਾਣਕਾਰੀ ਨੂੰ ਅੱਪਡੇਟ ਕਰਨ ਲਈ ਵਰਤੀ ਜਾਂਦੀ ਪੋਲ ਗਤੀਵਿਧੀ ਪ੍ਰਬੰਧਨ ਪ੍ਰਣਾਲੀ (ਪੀਏਐਮਐਸ) ਵਿੱਚ ਸੋਧ ਕੀਤੀ ਗਈ ਹੈ। ਇਹ ਮੋਬਾਈਲ ਐਪ ਰੀਅਲ ਟਾਈਮ ਡਾਟਾ ਪ੍ਰਦਾਨ ਕਰੇਗਾ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹੋਰ ਨਵੀਆਂ ਪਹਿਲਕਦਮੀਆਂ ਸਮੇਤ ਵੋਟਰ ਹੈਲਪਲਾਈਨ ਐਪ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਾਉਣ, ਆਪਣੀ ਡਿਜੀਟਲ ਫੋਟੋ ਵੋਟਰ ਸਲਿੱਪ ਡਾਊਨਲੋਡ ਕਰਨ, ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਸ਼ਿਕਾਇਤਾਂ ਦੇ ਆਪਣੇ ਮੋਬਾਇਲ ’ਤੇ ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀਆਂ ਹਨ। ਇਸੇ ਤਰ੍ਹਾਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦੇ ਰੂਪ ਵਿੱਚ ਇੱਕ ਮੋਬਾਈਲ ਐਪਲੀਕੇਸ਼ਨ- ‘ਨੋਅ ਯੁਅਰ ਕੈਂਡੀਡੇਟ’ ਹੈ, ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਦਿੰਦੀ ਹੈ। ਇਸ ਐਪ ਦਾ ਉਦੇਸ਼ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨਾ ਹੈ। ਇਹ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਹੋਰ ਨਵੀਆਂ ਪਹਿਲਕਦਮੀਆਂ, ਜਿਸ ਵਿੱਚ ਮੋਬਾਈਲ ਵੋਟਰ ਅਨੁਕੂਲ ਐਪ ਸੀ ਵਿਜਲ ਦੀ ਸ਼ੁਰੂਆਤ ਸ਼ਾਮਲ ਹੈ, ਜੋ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦੀ ਹੈ ਅਤੇ ਜਿਸ ਵਿੱਚ ਲਾਈਵ ਲੋਕੇਸ਼ਨ ਦੇ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਹੈ। ਕੋਈ ਵੀ ਨਾਗਰਿਕ ਇਸ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਤੋਂ ਬਾਅਦ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ ਉਲੰਘਣਾ ਦੀ ਸਥਿਤੀ ਨੂੰ ਟਰੈਕ ਕਰਨ ਲਈ ਜੀਪੀਐਸ ਦੀ ਵਰਤੋਂ ਕਰਦੇ ਹੋਏ 100 ਮਿੰਟਾਂ ਦੇ ਅੰਦਰ ਫੈਸਲਾ ਦੇ ਦਿੰਦਾ ਹੈ। ਇਸੇ ਤਰ੍ਹਾਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਸਕਸ਼ਮ-ਈਸੀਆਈ’, ਇੱਕ ਐਪਲੀਕੇਸ਼ਨ ਹੈ, ਜੋ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਨੂੰ ਨਵੀਂ ਰਜਿਸਟਰੇਸ਼ਨ, ਪਤੇ ਵਿੱਚ ਤਬਦੀਲੀਆਂ, ਵੇਰਵਿਆਂ ਨੂੰ ਬਦਲਣ, ਅਤੇ ਆਪਣੇ ਆਪ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਸਮਰੱਥ ਬਣਾਉਂਦਾ ਹੈ। ਇਹ ਐਪ ਚੋਣ ਪ੍ਰਕਿਰਿਆ ਦੌਰਾਨ ਦਿਵਿਆਂਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਵੁਆਇਸ ਅਸਿਸਟੈਂਸ, ਟੈਕਸਟ ਟੂ ਸਪੀਚ, ਪਹੁੰਚ ਸਬੰਧੀ ਵਿਸ਼ੇਸ਼ਤਾਵਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਦੀ ਹੈ।
Punjab Bani 26 March,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 26 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਨੇ 40 ਸਾਲ ਦੇ ਲੰਮੇ ਅਰਸੇ ਦੌਰਾਨ ਬਤੌਰ ਪੱਤਰਕਾਰ (ਪੰਜਾਬੀ ਟ੍ਰਿਬਿਊਨ) ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਗਤਾਰ ਵੱਲੋਂ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Punjab Bani 26 March,2024
ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ ਰਾਜਪੁਰਾ, 26 ਮਾਰਚ ਕਿਸਾਨ ਅੰਦੋਲਨ-2 ਦੇ ਅਧੀਨ ਅੰਦੋਲਨਕਾਰੀ ਕਿਸਾਨਾ ਦੀਆਂ ਮੌਤਾਂ ਤਹਿਤ ਇੱਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਇਹ ਕਿਸਾਨ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਪਟਿਆਲਾ ਦੇ ਨਾਲ ਲੱਗਦੇ ਥਾਣਾ ਬਖਸ਼ੀਵਾਲ਼ਾ ਦੇ ਪਿੰਡ ਸਿੱਧੂਵਾਲ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਉਹ ਕਈ ਦਿਨਾ ਤੋਂ ਸ਼ੰਭੂ ਬਾਰਡਰ ’ਤੇ ਸਰਗਰਮ ਸੀ। ਪਰ 25 ਮਾਰਚ ਨੂੰ ਅਚਾਨਕ ਹੀ ਉਸ ਦਾ ਸ਼ੂਗਰ ਲੈਵਲ ਵਧਣ ਸਮੇਤ ਉਸ ਨੂੰ ਬੁਖਾਰ ਵੀ ਹੋ ਗਿਆ। ਜਿਸ ਕਾਰਨ ਉਸ ਨੂੰ ਤੁੰਰਤ ਸਿਵਲ ਹਸਪਾਤਲ ਰਾਜਪੁਰਾ ਵਿਖੇ ਲਿਜਾਇਆ ਗਿਆ। ਪਰ ਹਾਲਤ ’ਚ ਸੁਧਾਰ ਨਾ ਹੁੰਦਾ ਦੇਖ, ਉਥੋਂ ਦੇ ਡਾਕਟਰਾਂ ਨੇ ਸ਼ੇਰ ਸਿੰਘ ਨੂੰ ਰੈਫਰ ਕਰਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿਤਾ। ਇਥੇ ਡਾਕਟਰਾਂ ਨੇ ਕਈ ਘੰਟਿਆਂ ਤੱਕ ਉਸ ਦਾ ਇਲਾਜ ਕੀਤਾ, ਪਰ ਅੱਜ ਉਸਨੇ ਦਮ ਤੋੜ ਦਿੱਤਾ।
Punjab Bani 26 March,2024
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ ਚੰਡੀਗੜ੍ਹ, 26 ਮਾਰਚ ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਦੀ ਪਾਰਟੀ ਹੈ। ਸਾਡੇ ਲਈ ਨੰਬਰ ਦੀ ਖੇਡ ਨਾਲੋਂ ਸਿਧਾਂਤ ਜ਼ਿਆਦਾ ਮਹੱਤਵਪੂਰਨ ਹਨ। 103 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਦਾਰੀ ਕੌਮ, ਪੰਜਾਬ ਦੇ ਹਿੱਤਾਂ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਦੀ ਹੈ।’
Punjab Bani 26 March,2024
ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ
ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 26 ਮਾਰਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।
Punjab Bani 26 March,2024
ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ
ਰਾਜਸਥਾਨ ਵਿਖੇ 27 ਮਾਰਚ ਨੂੰ ਹੋਵੇਗਾ ਸ਼ਹੀਦ ਸ਼ੁਭਕਰਨ ਦੀ ਕਲਸ਼ ਯਾਤਰਾ ਦਾ ਸਮਾਪਨ ਸਮਾਰੋਹ - ਸ਼ਹੀਦ ਸ਼ੁਭਕਰਨ ਦੀ ਕੁਰਬਾਨੀ ਪੂਰੇ ਦੇਸ਼ ਦੇ ਲੋਕਾਂ ਦੇ ਲਈ ਹੈ : ਜਗਜੀਤ ਡੱਲੇਵਾਲ - ਸ਼ੁਭਕਰਨ ਨੂੰ ਰਾਜਸਥਾਨ ਵਿਖੇ ਪਹੁੰਚ ਦਿੱਤੀ ਜਾਵੇ ਸ਼ਰਧਾਂਜਲੀ
Punjab Bani 26 March,2024
ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ
ਭਾਜਪਾ ਦੇ ਅੰਦਰ ਦੀ ਘਬਰਾਹਟ ਆਈ ਸਾਹਮਣੇ : ਕਿਸਾਨ ਨੇਤਾ - ਦੇਸ਼ ਦੇ 140 ਕਰੋੜ ਲੋਕ ਭਾਜਪਾ ਨੂੰ ਇਸ ਵਾਰ ਕਰਨਗੇ ਸੱਤਾ ਤੋਂ ਬਾਹਰ - ਹਾਰ ਦੇ ਡਰ ਤੋਂ ਦੇ ਰਹੇ ਹਨ ਫਿਲਮੀ ਸਟਾਰਾਂ ਨੂੰ ਟਿਕਟਾਂ, ਲੋਕ ਦੇਣਗੇ ਜਵਾਬ
Punjab Bani 26 March,2024
ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ
ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਆਪ ਦੇ ਕਈ ਮੈਬਰ ਹਿਰਾਸਤ ਵਿੱਚ ਲਏ ਨਵੀਂ ਦਿੱਲੀ, 26 ਮਾਰਚ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੋਮਨਾਥ ਭਾਰਤੀ ਨੂੰ ਪੁਲੀਸ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਟੇਲ ਚੌਕ ਵਿੱਚ ‘ਆਪ’ ਦੇ ਕਈ ਮੈਂਬਰਾਂ ਸਣੇ ਨੂੰ ਹਿਰਾਸਤ ਵਿੱਚ ਲਿਆ। ਇਨਕਲਾਬ ਜ਼ਿੰਦਾਬਾਦ ਅਤੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਇਲਾਕੇ ਦੇ ਮੈਟਰੋ ਸਟੇਸ਼ਨ ‘ਤੇ ਪਹੁੰਚੇ। ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ‘ਤੇ ਸਥਿਤ ਰਿਹਾਇਸ਼ ਵੱਲ ਮਾਰਚ ਤੇ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸ ਖੇਤਰ ਵਿੱਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਹਨ ਅਤੇ ਪੁਲੀਸ ਕਿਸੇ ਨੂੰ ਵੀ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਰਹੀ। ‘ਆਪ’ ਦੇ ਸੀਨੀਅਰ ਨੇਤਾ ਭਾਰਤੀ ਨੇ ਐਕਸ ‘ਤੇ ਪੋਸਟ ‘ਚ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ‘ਆਪ’ ਦੀ ਮੰਗੋਲਪੁਰੀ ਤੋਂ ਵਿਧਾਇਕ ਰਾਖੀ ਬਿਰਲਾ ਦੇ ਨਾਲ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪਾਰਟੀ ਦੀ ਸੀਨੀਅਰ ਮੈਂਬਰ ਰੀਨਾ ਗੁਪਤਾ ਵੀ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਸ਼ਾਮਲ ਹਨ।
Punjab Bani 26 March,2024
ਹਿਮਾਚਲ ਪ੍ਰਦੇਸ਼ ਅੰਦਰ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਤੇ ਬਜੁਰਗ ਦੀ ਮੌਤ, ਕਈ ਜ਼ਖਮੀ
ਹਿਮਾਚਲ ਪ੍ਰਦੇਸ਼ ਅੰਦਰ ਹਾਦਸੇ ਦੌਰਾਨ ਪੰਜਾਬ ਦੇ ਨੌਜਵਾਨ ਤੇ ਬਜੁਰਗ ਦੀ ਮੌਤ, ਕਈ ਜ਼ਖਮੀ ਜੈਤੋ, 26 ਮਾਰਚ ਨਜ਼ਦੀਕੀ ਪਿੰਡ ਰੋੜੀ ਕਪੂਰਾ ਦੇ ਦਲਿਤ ਨੌਜਵਾਨ ਦੀ ਊਨਾ (ਹਿਮਾਚਲ ਪ੍ਰਦੇਸ਼) ਜ਼ਿਲ੍ਹੇ ਦੇ ਅੰਬ ਸਬ ਡਵੀਜ਼ਨ ਦੇ ਮੇੜੀ ਕਸਬੇ ਵਿੱਚ ਹਾਦਸੇ ਦੌਰਾਨ ਮੌਤ ਹੋ ਗਈ। ਉਹ ਡੇਰਾ ਬਾਬਾ ਵਡਭਾਗ ਸਿੰਘ ਦੇ ਦਰਸ਼ਨਾਂ ਲਈ ਗਿਆ ਸੀ, ਜਦੋਂ ਉਹ ਪਵਿੱਤਰ ਝਰਨੇ ਵਿੱਚ ਇਸ਼ਨਾਨ ਕਰ ਰਿਹਾ ਸੀ ਤਾਂ ਇਸ ਦੌਰਾਨ ਢਿੱਗਾਂ ਡਿੱਗਣ ਕਾਰਨ ਉੱਪਰੋਂ ਵੱਡੇ ਪੱਥਰ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਬਿੱਲਾ (25) ਪੁੱਤਰ ਕਾਬਲ ਸਿੰਘ ਵਾਸੀ ਰੋੜੀ ਕਪੂਰਾ ਵਜੋਂ ਹੋਈ। ਪੱਥਰਾਂ ਦੀ ਮਾਰ ਹੇਠ ਉਥੇ ਇਸ਼ਨਾਨ ਕਰ ਰਹੇ ਕਰੀਬ ਪੌਣੀ ਦਰਜਨ ਸ਼ਰਧਾਲੂ ਆਏ। ਜਲੰਧਰ ਜ਼ਿਲ੍ਹੇ ਨਾਲ ਸਬੰਧਤ ਇਕ ਸ਼ਰਧਾਲੂ ਦੀ ਵੀ ਘਟਨਾ ਦੌਰਾਨ ਮੌਤ ਹੋਈ ਹੈ। ਉਸ ਦੀ ਪਛਾਣ 60 ਸਾਲਾ ਬਲਬੀਰ ਚੰਦ ਪੁੱਤਰ ਵਤਨ ਰਾਮ ਵਾਸੀ ਫ਼ਰੀਦਪੁਰ (ਜਲੰਧਰ) ਵਜੋਂ ਦੱਸੀ ਜਾ ਰਹੀ ਹੈ। ਬਾਕੀ ਦੇ 7 ਜ਼ਖ਼ਮੀਆਂ ’ਚੋਂ ਰੋੜੀ ਕਪੂਰਾ ਪਿੰਡ ਦਾ ਹੀ 30 ਸਾਲਾ ਰਘਬੀਰ ਸਿੰਘ ਉਰਫ਼ ਗੱਲੂ ਪੁੱਤਰ ਬਿੱਲੂ ਸਿੰਘ ਵੀ ਹੈ। ਉਸ ਨੂੰ ਇਲਾਜ ਲਈ ਪਹਿਲਾਂ ਅੰਬ ਸ਼ਹਿਰ, ਫਿਰ ਊਨਾ ਅਤੇ ਉਸ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ।
Punjab Bani 26 March,2024
51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ
51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ ਨਵੀਂ ਦਿੱਲੀ : ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਮਰਨ ਡਿਆਜ਼ ਦੇ ਘਰ ਇਕ ਵਾਰ ਮੁੜ ਖੁਸ਼ੀਆਂ ਆਈਆਂ ਹਨ। ਜੀ ਹਾਂ, ਕੈਮਰਨ ਫਿਰ ਤੋਂ ਮਾਂ ਬਣ ਗਈ ਹੈ। 1994 ਦੀ ਫਿਲਮ 'ਦਿ ਮਾਸਕ' ਲਈ ਮਸ਼ਹੂਰ ਕੈਮਰਨ ਡਿਆਜ਼ 51 ਸਾਲ ਦੀ ਉਮਰ 'ਚ ਇਕ ਵਾਰ ਫਿਰ ਮਾਂ ਬਣ ਗਈ ਹੈ। ਹਾਲੀਵੁੱਡ ਅਦਾਕਾਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੰਸਟਾਗ੍ਰਾਮ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਕੈਮਰਨ ਡਿਆਜ਼ ਅਤੇ ਪਤੀ ਬੇਂਜੀ ਮੈਡੇਨ ਨੇ ਇਕ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ - ਅਸੀਂ ਆਪਣੇ ਬੇਟੇ ਕਾਰਡੀਨਲ ਮੈਡਨ ਦੇ ਜਨਮ ਦੀ ਘੋਸ਼ਣਾ ਕਰਦੇ ਹੋਏ ਮੁਬਾਰਕ ਅਤੇ ਉਤਸ਼ਾਹਿਤ ਹਾਂ।
Punjab Bani 26 March,2024
ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ
ਯੂਟਿਊਬਰ ਐਲਵਿਸ ਯਾਦਵ ਨੇ ਮਨਾਈ ਸੂਰਤ ਵਿੱਚ ਹੋਲੀ ਨਵੀਂ ਦਿੱਲੀ : ਯੂਟਿਊਬਰ ਅਤੇ 'ਬਿੱਗ ਬੌਸ OTT 2' ਦੇ ਜੇਤੂ ਐਲਵਿਸ਼ ਯਾਦਵ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਐਲਵਿਸ਼ ਨੇ ਸੂਰਤ ਵਿਚ ਹੋਲੀ ਮਨਾਈ। ਇੱਥੋਂ ਉਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਐਲਵਿਸ਼ ਯਾਦਵ ਐਤਵਾਰ ਨੂੰ ਗੁਜਰਾਤ ਦੇ ਸੂਰਤ ਪਹੁੰਚੇ, ਜਿੱਥੇ ਉਨ੍ਹਾਂ ਨੇ ਉਤਸ਼ਾਹ ਨਾਲ ਹੋਲੀ ਖੇਡੀ। ਏਅਰਪੋਰਟ 'ਤੇ ਹੀ ਉਨ੍ਹਾਂ ਨੂੰ ਦੇਖਣ ਤੋਂ ਬਾਅਦ ਸੈਲਫੀ ਲਈ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ। ਯੂਟਿਊਬਰ ਨੂੰ ਦੇਖ ਕੇ ਲੋਕ ਉਸ ਨਾਲ ਫੋਟੋ ਖਿਚਵਾਉਣ ਲਈ ਇਕੱਠੇ ਹੋ ਗਏ। ਐਲਵਿਸ਼ ਇੱਥੇ ਇਕ ਸਮਾਗਮ ਲਈ ਆਏ ਸਨ, ਜਿੱਥੇ ਉਨ੍ਹਾਂ ਨੇ ਬੜੇ ਉਤਸ਼ਾਹ ਨਾਲ ਹੋਲੀ ਖੇਡੀ।
Punjab Bani 26 March,2024
ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ
ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਲੁਧਿਆਣਾ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ 'ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ। ਪੁਲਿਸ ਦੇ ਡੀਐੱਸਪੀ ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲਿਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਵਿੱਚ ਸਤਲੁਜ ਦੇ ਕੰਢੇ ਛਾਪੇਮਾਰੀ ਕੀਤੀ। ਸਹਾਇਕ ਕਮਿਸ਼ਨਰ ਆਬਕਾਰੀ ਲੁਧਿਆਣਾ ਪੱਛਮੀ ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਇਲਾਕੇ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟੀਮ ਨੇ ਵੱਡੀਆਂ ਪੌਲੀਥੀਨ ਤਰਪਾਲਾਂ ਵਿੱਚ ਸਟੋਰ ਕੀਤੀ 24000 ਲੀਟਰ ਲਾਹਣ ਬਰਾਮਦ ਕੀਤੀ। ਤਸਕਰਾਂ ਨੇ ਪੋਲੀਥੀਨ ਦੀਆਂ ਤਰਪਾਲਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਤਲੁਜ ਵਿੱਚ ਸੁੱਟ ਦਿੱਤਾ ਸੀ।
Punjab Bani 26 March,2024
ਹੋਲੀ ਤੇ ਰਹੀ ਰੋਣਕ ਬਰਕਰਾਰ : ਅੰਕਿਤਾ ਲੋਖੰਡੇ ਨੇ ਕੀਤੀ ਪਾਰਟੀ
ਹੋਲੀ ਤੇ ਰਹੀ ਰੋਣਕ ਬਰਕਰਾਰ : ਅੰਕਿਤਾ ਲੋਖੰਡੇ ਨੇ ਕੀਤੀ ਪਾਰਟੀ ਨਵੀਂ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦੇ ਤਿਉਹਾਰ ਦੀ ਰੌਣਕ ਬਰਕਰਾਰ ਰਹੀ। ਇਸ ਤਿਉਹਾਰ ਦਾ ਉਤਸ਼ਾਹ ਸਿਤਾਰਿਆਂ 'ਚ ਦੇਖਣ ਨੂੰ ਮਿਲਿਆ। ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਟੈਲੀਵਿਜ਼ਨ ਸਿਤਾਰਿਆਂ ਨੇ ਵੀ ਇਸ ਪਾਰਟੀ 'ਚ ਖੂਬ ਮਸਤੀ ਕੀਤੀ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੰਕਿਤਾ ਲੋਖੰਡੇ ਨੇ ਹੋਲੀ ਪਾਰਟੀ ਕੀਤੀ। ਅੰਕਿਤਾ ਲੋਖੰਡੇ ਦੀ ਹੋਲੀ ਪਾਰਟੀ 'ਚ ਟੈਲੀਵਿਜ਼ਨ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਲ ਹੋਏ। ਇੱਥੇ 'ਬਿੱਗ ਬੌਸ' ਦੀਆਂ ਮਸ਼ਹੂਰ ਹਸਤੀਆਂ ਦਾ ਇਕੱਠ ਅਤੇ ਮਸਤੀ ਵੀ ਦੇਖਣ ਨੂੰ ਮਿਲੀ। ਅੰਕਿਤਾ ਦੀ ਪਾਰਟੀ 'ਚ ਅਰਚਨਾ ਗੌਤਮ, ਸਮਰਥ ਜੁਰੇਲ, ਈਸ਼ਾ ਮਾਲਵੀਆ ਸਮੇਤ ਕਈ ਸਿਤਾਰੇ ਸ਼ਾਮਲ ਹੋਏ।
Punjab Bani 26 March,2024
ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ
ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ ਗੁਰੂਹਰਸਹਾਏ : ਐਸਟੀਐਫ ਨੇ ਗੁਰੂ ਹਰਸਹਾਏ ਦੇ ਮੌਜੂਦਾ ਵਿਧਾਇਕ ਦੇ ਇੱਕ ਰਿਸ਼ਤੇਦਾਰ ਨੂੰ 800 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੀਰੋਇਨ ਸਮੇਤ ਫੜਿਆ ਗਿਆ ਵਿਅਕਤੀ ਮੌਜੂਦਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਦਾ ਰਿਸ਼ਤੇਦਾਰ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਐਸਟੀਐਫ ਵਲੋਂ ਟਰੈਪ ਲਗਾ ਕੇ ਹੀਰੋਇਨ ਸਮੇਤ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਰਾਣਾ ਪੰਜ ਗਰਾਈ (ਗੁਰੂਹਰਸਹਾਏ) ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਹੋਰ ਪੁੱਛ ਗਿੱਛ ਲਈ ਮਾਨਯੋਗ ਅਦਾਲਤ ਤੋਂ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
Punjab Bani 26 March,2024
ਹਾਦਸੇ ਵਿੱਚ ਗਈ ਏਐਸਆਈ ਦੀ ਜਾਨ, ਦੋ ਜ਼ਖਮੀ
ਹਾਦਸੇ ਵਿੱਚ ਗਈ ਏਐਸਆਈ ਦੀ ਜਾਨ, ਦੋ ਜ਼ਖਮੀ ਜਗਰਾਓਂ : ਥਾਣਾ ਸਿੱਧਵਾਂਬੇਟ 'ਚ ਤਾਇਨਾਤ ਏਐਸਆਈ ਨਸੀਬ ਚੰਦ ਜੋ ਰਾਤ ਕਰੀਬ 12 ਵਜੇ ਡਿਊਟੀ 'ਤੇ ਚੈਕਿੰਗ ਲਈ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਜਾ ਰਹੇ ਸਨ, ਦੀ ਕਾਰ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਾਣਕਾਰੀ ਅਨੁਸਾਰ ਏਐਸਆਈ ਨਸੀਬ ਚੰਦ ਪੁਲੀਸ ਮੁਲਾਜ਼ਮ ਨਿਸ਼ਾਨ ਸਿੰਘ ਤੇ ਸਾਹਿਲ ਸਮੇਤ ਰਾਤ ਸਮੇਂ ਚੈਕਿੰਗ ਲਈ ਡਿਊਟੀ ’ਤੇ ਜਾ ਰਹੇ ਸਨ। ਪਿੰਡ ਲੀਲਾ ਤੇ ਬੋਤਲਵਾਲਾ ਵਿਚਕਾਰ ਅਚਾਨਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ ਜਿਸ ਵਿਚ ਏਐਸਆਈ ਨਸੀਬ ਚੰਦ, ਨਿਸ਼ਾਨ ਸਿੰਘ ਤੇ ਸਾਹਿਲ ਤਿੰਨੋਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਜਗਰਾਓਂ ਦੇ ਨਿੱਜੀ ਕਲਿਆਣੀ ਹਸਪਤਾਲ 'ਚ ਲਿਆਂਦਾ ਗਿਆ। ਨਸੀਬ ਚੰਦ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਦਯਾਨੰਦ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਅਤੇ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Punjab Bani 26 March,2024
ਮੋਦੀ ਕਾਲਜ ਦੇ ਅੰਤਰ-ਰਾਸ਼ਟਰੀ ਖਿਡਾਰੀ ਅਤੇ ਯੂਨੀਵਰਸਿਟੀ ਮੈਰਿਟ ਹੋਲਡਰ ਸਾਲਾਨਾ ਸਮਾਗਮ ਵਿੱਚ ਸਨਮਾਨਿਤ
ਮੋਦੀ ਕਾਲਜ ਦੇ ਅੰਤਰ-ਰਾਸ਼ਟਰੀ ਖਿਡਾਰੀ ਅਤੇ ਯੂਨੀਵਰਸਿਟੀ ਮੈਰਿਟ ਹੋਲਡਰ ਸਾਲਾਨਾ ਸਮਾਗਮ ਵਿੱਚ ਸਨਮਾਨਿਤ ਪਟਿਆਲਾ: 26 ਮਾਰਚ, 2024 ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ ਵਿੱਦਿਅਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਅਨਿਰੁਧ ਤਿਵਾੜੀ, ਆਈ.ਏ.ਐਸ, ਪੰਜਾਬ, ਵਿਸ਼ੇਸ਼ ਮੁੱਖ ਸਕੱਤਰ-ਕਮ-ਡਾਇਰੈਕਟਰ ਜਨਰਲ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (MGSIPA) ਪੰਜਾਬ ਨੇ ਕੀਤੀ। ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਚੇਅਰਮੈਨ ਸ਼੍ਰੀ ਤਰੁਣ ਕੁਮਾਰ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਉਹਨਾਂ ਨਾਲ ਸਮਾਰੋਹ ਵਿੱਚ ਪਹੁੰਚੇ ਸ਼੍ਰੀ. ਆਯੂਸ਼ ਮੋਦੀ ਦਾ ਵੀ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ ਨਾਲ ਪ੍ਰੋ. ਸੁਰਿੰਦਰ ਲਾਲ ਵੀ ਮੌਜੂਦ ਸਨ। ਇਸ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼੍ਰੀ ਵਿਨੀਤ ਕੁਮਾਰ, ਕਾਰਜਕਾਰੀ ਡਾਇਰੈਕਟਰ, ਸਪੋਰਟਸ ਅਥਾਰਟੀ ਆਫ ਇੰਡੀਆ, ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ, ਪਟਿਆਲਾ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼੍ਰੀ ਅਰਵਿੰਦ ਕੁਮਾਰ, ਪੀ.ਸੀ.ਐਸ. ਐਸ.ਡੀ.ਐਮ. ਅਤੇ ਐਸ.ਬੀ.ਆਈ ਰਿਜਨਲ ਮੈਨੇਜਰ ਆਰ.ਬੀ.ਓ.3 ਪਟਿਆਲਾ ਸ਼੍ਰੀ ਧਰਮਿੰਦਰ ਤਿਵਾਰੀ ਵੀ ਵਿਸ਼ੇਸ ਸੱਦੇ ਤੇ ਸ਼ਾਮਿਲ ਹੋਏ। ਇਸ ਸਮਾਰੋਹ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਬਾਕੀ ਮਹਿਮਾਨਾਂ ਦਾ ਸਵਾਗਤ ਕਰਦਿਆਂ, ਉਨ੍ਹਾਂ ਨਾਲ ਰਸਮੀ ਜਾਣ-ਪਛਾਣ ਕਰਵਾਈ। ਉਨ੍ਹਾਂ ਨੇ ਇਨਾਮ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸੈਸ਼ਨ 2023-24 ਦੀ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜੋ ਕਾਲਜ ਦੀਆਂ ਅਕਾਦਮਿਕ, ਖੇਡਾਂ ਦੇ ਖੇਤਰ ਵਿੱਚ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਾ ਲੇਖਾ-ਜੋਖਾ ਸੀ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕੀ ਯੁੱਗ ਦੀਆਂ ਜ਼ਰੂਰਤਾਂ ਮੁਤਾਬਿਕ ਮੋਦੀ ਕਾਲਜ ਵਿਦਿਆਰਥੀਆਂ ਨੂੰ ਅਤਿ- ਆਧੁਨਿਕ ਪਰ ਭਾਰਤੀ ਨੈਤਿਕ ਕਦਰਾਂ-ਕੀਮਤਾਂ 'ਤੇ ਅਧਾਰਿਤ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁਲਤਾਨੀ ਮੱਲ ਮੋਦੀ ਕਾਲਜ ਦੇ ਸਾਬਕਾ ਵਿਦਿਆਰਥੀ ਸ਼੍ਰੀ ਅਨਿਰੁਧ ਤਿਵਾੜੀ ਨੇ ਕਿਹਾ ਉਹਨਾਂ ਨੂੰ ਮੋਦੀ ਕਾਲਜ ਦਾ ਵਿਦਿਆਰਥੀ ਹੋਣ ਤੇ ਹਮੇਸ਼ਾ ਮਾਣ ਰਹੇਗਾ। ਆਪਣੇ ਵਿਦਿਆਰਥੀ ਜੀਵਣ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਉਹਨਾਂ ਨੇ ਕਾਲਜ ਦੇ ਅਧਿਆਪਕਾਂ ਅਤੇ ਪੜਾਉਣ-ਲ਼ਿਖਾਉਣ ਦੇ ਤਰੀਕਿਆਂ ਦੀ ਵਿਸ਼ੇਸ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਮੋਦੀ ਕਾਲਜ ਨੇ ਸਾਲਾਂ ਤੋਂ ਉੱਚ-ਪੱਧਰੀ ਸਿੱਖਿਆ ਦਾ ਖਾਸ ਮਿਆਰ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲ ਬਣਾਉਣ ਟੀਚਾ ਬਰਕਰਾਰ ਰੱਖਿਆ ਹੈ। ਕਾਲਜ ਦੇ ਪ੍ਰਬੰਧਕੀ ਕਮੇਟੀ ਵੱਲੋਂ ਪ੍ਰੋ. ਸੁਰਿੰਦਰ ਲਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਮੋਦੀ ਕਾਲਜ ਵਿਦਿਆਰਥੀਆਂ ਨੂੰ ਹਰ ਤਰਾਂ੍ਹ ਦੀ ਸਹੂਲਤ ਉਪਲਬਧ ਕਰਵਾਉਂਦਾ ਹੈ ਤਾਂ ਕਿ ਉਹ ਆਪਣੇ ਜੀਵਣ ਵਿੱਚ ਸਫਲਤਾ ਹਾਸਿਲ ਕਰ ਸਕਣ। ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਮੋਦੀ ਕਾਲਜ ਦੇ ਸਾਬਕਾ ਵਿਦਿਆਰਥੀ ਸ਼੍ਰੀ ਵਨੀਤ ਕੁਮਾਰ ਨੇ ਕਾਲਜ ਨੂੰ ਭਾਰਤ ਦੀਆਂ ਸਰਵੋਤਮ ਵਿਦਿਅਕ ਸੰਸਥਾਵਾਂ ਦੇ ਬਰਾਬਰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਧਾਈ ਦਿੱਤੀ। ਉਸਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਕਿਵੇਂ ਕਾਲਜ ਅਸਲ ਵਿੱਚ ਸਮਾਜ ਦੀਆਂ ਉਮੀਦਾਂ ਦੇ ਨਾਲ-ਨਾਲ ਇਸਦੇ ਸੰਸਥਾਪਕ ਦੇ ਫਲਸਫੇ 'ਤੇ ਵੀ ਖਰਾ ਉਤਰਿਆ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ, ਕਾਲਜ ਕਲਰ ਅਤੇ ਮੈਰਿਟ ਸਰਟੀਫਿਕੇਟ ਵੰਡੇ ਗਏ ।ਉਨ੍ਹਾਂ ਕਿਹਾ ਕਿ ਅੱਜ ਮੋਦੀ ਕਾਲਜ ਤੋਂ ਪੜ੍ਹੇ ਵਿਦਿਆਰਥੀ ਵੱਖ-ਵੱਖ ਉੱਚ-ਪੱਧਰੀ ਭਾਰਤੀ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਅਦਾਰਿਆਂ ਵਿੱਚ ਡਾਕਟਰ, ਪ੍ਰਸ਼ਾਸਕ, ਇੰਜੀਨੀਅਰ, ਫੌਜੀ ਅਧਿਕਾਰੀ, ਉਦਯੋਗਪਤੀਆਂ ਅਤੇ ਸੰਸਥਾ-ਮੁਖੀਆਂ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਮੋਦੀ ਕਾਲਜ ਦਾ ਵਿਦਿਆਰਥੀ ਹੋਣਾ ਆਪਣੇ ਆਪ ਵਿੱਚ ਮਾਣ ਵਾਲੀ ਗੱਲ ਹੈ। ਇਸ ਮੌਕੇ ਤੇ ਕਾਲਜ ਦੇ ਰਜਿਸਟਰਾਰ ਡਾ. ਅਸ਼ਵਨੀ ਕੁਮਾਰ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਅਜੀਤ ਕੁਮਾਰ ਨੇ ਦੱਸਿਆ ਕਿ ਇਸ ਸਾਲ ਕਾਲਜ ਵੱਲੋਂ ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਦੋ ਗੋਲਡ ਮੈਡਲਾਂ ਸਮੇਤ 23 ਰੋਲ ਆਫ਼ ਆਨਰ, 141 ਕਾਲਜ ਕਲਰ ਅਤੇ 267 ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਤੇ ਪ੍ਰਿਅੰਕਾ (ਐਮਐਸਸੀ, ਭਾਗ -ਦੂਜਾ, ਫੈਸ਼ਨ ਡਿਜ਼ਾਈਨ ਅਤੇ ਟੈਕਨਾਲੋਜੀ ਵਿੱਚ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ), ਕੋਮਲ (ਐਮਐਸਸੀ-ਭਾਗ ਦੂਜਾ, ਫੂਡ ਐਂਡ ਨਿਊਟ੍ਰੀਸ਼ਨ ਵਿੱਚ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ), ਦੇਵਿਕਾ ਸਚਦੇਵਾ (ਬੀਐਸਸੀ-ਭਾਗ ਤੀਜਾ ਵਿੱਚ ਯੂਨੀਵਰਸਿਟੀ ਵਿੱਚ ਦੂਜਾ ਸਥਾਨ), ਅੰਸ਼ਿਤਾ (ਐਮਐਸਸੀ- ਭਾਗ ਦੂਜਾ, ਫੈਸ਼ਨ ਡਿਜ਼ਾਈਨ ਅਤੇ ਤਕਨਾਲੋਜੀ ਵਿੱਚ ਯੂਨੀਵਰਸਿਟੀ ਵਿੱਚ ਦੂਜਾ ਸਥਾਨ), ਅਨੀਸ਼ਾ ਲੋਹੀਆ (ਐਮਐਸਸੀ- ਭਾਗ ਦੂਜਾ, ਫੂਡ ਐਂਡ ਨਿਊਟ੍ਰੀਸ਼ਨ ਵਿੱਚ ਯੂਨੀਵਰਸਿਟੀ ਵਿੱਚ ਦੂਜਾ ਸਥਾਨ), ਰਾਜਬੀਰ ਕੌਰ (ਐਮਐਸਸੀ- ਭਾਗ ਦੂਜਾ, ਕੈਮਿਸਟਰੀ ਵਿੱਚ ਯੂਨੀਵਰਸਿਟੀ ਚੋਂ ਤੀਜਾ ਸਥਾਨ) ਅਤੇ ਵੰਦਨਾ ( ਬੀਕਾਮ-ਭਾਗ ਤੀਜਾ ਵਿੱਚ ਤੀਜਾ ਸਥਾਨ) ਨੂੰ ਅਕਾਦਮਿਕ ਖੇਤਰ ਵਿੱਚ ਪ੍ਰਾਪਤੀਆਂ ਲਈ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।
Punjab Bani 26 March,2024
ਅੱਤਵਾਰ ਦਾ ਬਚਾਅ ਨਹੀ ਹੋਣ ਦਿੱਤਾ ਜਾਣਾ ਚਾਹੀਦਾ : ਐਸਂ ਜੈਸੰਕਰ
ਅੱਤਵਾਰ ਦਾ ਬਚਾਅ ਨਹੀ ਹੋਣ ਦਿੱਤਾ ਜਾਣਾ ਚਾਹੀਦਾ : ਐਸਂ ਜੈਸੰਕਰ ਸਿੰਗਾਪੁਰ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਅੱਤਵਾਦੀ ਕਿਸੇ ਵੀ ਭਾਸ਼ਾ 'ਚ ਅੱਤਵਾਦੀ ਹੁੰਦਾ ਹੈ। ਵੱਖ-ਵੱਖ ਵਿਆਖਿਆਵਾਂ ਦੇ ਆਧਾਰ 'ਤੇ ਅੱਤਵਾਦ ਦਾ ਬਚਾਅ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਜੈਸ਼ੰਕਰ ਨੇ ਸਿੰਗਾਪੁਰ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਦੌਰਾਨ ਇਹ ਟਿੱਪਣੀ ਕੀਤੀ। ਜੈਸ਼ੰਕਰ ਫਿਲਹਾਲ ਤਿੰਨ ਦਿਨਾਂ ਦੌਰੇ 'ਤੇ ਸਿੰਗਾਪੁਰ 'ਚ ਹਨ। ਵਿਦੇਸ਼ ਮੰਤਰੀ ਨੂੰ ਪੁੱਛਿਆ ਗਿਆ ਕਿ ਭਾਰਤੀ ਅਧਿਕਾਰੀ ਸੰਵੇਦਨਸ਼ੀਲ ਅਤੇ ਭਾਸ਼ਾਈ ਤੌਰ 'ਤੇ ਵਿਭਿੰਨ ਵਿਸ਼ਿਆਂ 'ਤੇ ਆਪਣੇ ਗਲੋਬਲ ਹਮਰੁਤਬਾ ਨਾਲ ਗੱਲਬਾਤ ਕਿਵੇਂ ਕਰਦੇ ਹਨ। ਜਵਾਬ 'ਚ ਜੈਸ਼ੰਕਰ ਨੇ ਕਿਹਾ ਕਿ ਕੂਟਨੀਤੀ 'ਚ ਵੱਖ-ਵੱਖ ਦੇਸ਼ ਆਪਣੇ ਸੱਭਿਆਚਾਰ, ਪਰੰਪਰਾਵਾਂ ਅਤੇ ਕਈ ਵਾਰ ਆਪਣੀ ਭਾਸ਼ਾ ਜਾਂ ਸੰਕਲਪਾਂ ਨੂੰ ਚਰਚਾ 'ਚ ਲਿਆਉਂਦੇ ਹਨ।
Punjab Bani 26 March,2024
ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ
ਬੇਕਾਬੂ ਕਾਰ ਦਰਖੱਤ ਨਾਲ ਟਕਰਾਉਣ ਕਾਰਨ ਤਿੰਨ ਦੀ ਮੌਤ, ਦੋ ਜ਼ਖਮੀ ਦਮੋਹ : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਹੈ। ਦਮੋਹ ਜ਼ਿਲ੍ਹੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇੱਕ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਸੋਮਵਾਰ ਸ਼ਾਮ ਜ਼ਿਲੇ ਦੇ ਪਾਟੇਰਾ ਥਾਣਾ ਅਧੀਨ ਪੈਂਦੇ ਪਿੰਡ ਦੇਵਡੋਗਰਾ ਨੇੜੇ ਇਕ ਬੋਲੈਰੋ ਗੱਡੀ 'ਚ ਪੰਜ ਵਿਅਕਤੀ ਪਟੇਰਾ ਵੱਲ ਜਾ ਰਹੇ ਸਨ। ਇਸ ਦੌਰਾਨ ਗੱਡੀ ਬੇਕਾਬੂ ਹੋਣ ਕਾਰਨ ਬੋਲੈਰੋ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਬੋਲੈਰੋ 'ਚ ਸਵਾਰ ਰਘੁਵੀਰ ਪੁੱਤਰ ਚਿਤਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਚਾਰ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।
Punjab Bani 26 March,2024
ਹੋਲੀ ਵਾਲੇ ਦਿਨ ਅਸ਼ਲੀਲਤਾ ਫੈਲਾਉਣ ਤੇ ਪੁਲਸ ਦੀ ਵੱਡੀ ਕਾਰਵਾਈ
ਹੋਲੀ ਵਾਲੇ ਦਿਨ ਅਸ਼ਲੀਲਤਾ ਫੈਲਾਉਣ ਤੇ ਪੁਲਸ ਦੀ ਵੱਡੀ ਕਾਰਵਾਈ ਨੋਇਡਾ : ਸੋਮਵਾਰ ਨੂੰ ਹੋਲੀ ਵਾਲੇ ਦਿਨ ਇੱਕ ਸਕੂਟੀ ਸਵਾਰ ਦੀ ਅਸ਼ਲੀਲਤਾ ਫੈਲਾਉਣ ਅਤੇ ਰੰਗ ਲਗਾਉਣ ਦੀ ਵੀਡੀਓ ਵਾਇਰਲ ਹੋਈ ਹੈ। ਸਕੂਟਰ ਸਟੰਟ ਦੇ ਦੋ ਵੀਡੀਓ ਵਾਇਰਲ ਹੋਏ ਹਨ। ਵੀਡੀਓ 'ਚ ਇਕ ਨੌਜਵਾਨ ਸਕੂਟਰ ਚਲਾਉਂਦਾ ਦਿਖਾਈ ਦੇ ਰਿਹਾ ਹੈ। ਦੋ ਕੁੜੀਆਂ ਪਿੱਛੇ ਬੈਠੀਆਂ ਹਨ ਅਤੇ ਅਸ਼ਲੀਲ ਢੰਗ ਨਾਲ ਇੱਕ ਦੂਜੇ ਨੂੰ ਗੁਲਾਲ ਲਗਾ ਰਹੀਆਂ ਹਨ। ਇੱਕ ਵਿਅਕਤੀ ਘਟਨਾ ਦੀ ਵੀਡੀਓ ਬਣਾ ਰਿਹਾ ਹੈ। ਤਿੰਨਾਂ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਹੈ। ਇਸੇ ਤਰ੍ਹਾਂ ਦੂਜੀ ਵੀਡੀਓ ਵਿੱਚ ਇੱਕ ਨੌਜਵਾਨ ਸਕੂਟਰ ਚਲਾ ਰਿਹਾ ਹੈ। ਵੀਡੀਓ ਦਾ ਨੋਟਿਸ ਲੈਂਦਿਆਂ ਟ੍ਰੈਫਿ਼ਕ ਪੁਲਸ ਨੇ 33 ਹਜ਼ਾਰ ਰੁਪਏ ਦਾ ਚਲਾਨ ਕੱਟ ਕੇ ਭੇਜ ਦਿੱਤਾ ਹੈ। ਨਿੱਤ ਦਿਨ ਸਟੰਟਿੰਗ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਉਦੋਂ ਹੋਇਆ ਜਦੋਂ ਟ੍ਰੈਫਿਕ ਪੁਲਸ ਇਨ੍ਹਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।
Punjab Bani 26 March,2024
ਸਿਹਤ ਮੰਤਰੀ ਨੇ ਪੜਿਆ ਮੁੱਖ ਮੰਤਰੀ ਕੇਜਰੀਵਾਲ ਦਾ ਨਿਰਦੇਸ਼
ਸਿਹਤ ਮੰਤਰੀ ਨੇ ਪੜਿਆ ਮੁੱਖ ਮੰਤਰੀ ਕੇਜਰੀਵਾਲ ਦਾ ਨਿਰਦੇਸ਼ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਹਿਰਾਸਤ ਨੂੰ ਲੈ ਕੇ ਸਰਕਾਰ ਨੂੰ ਇੱਕ ਹੋਰ ਨਿਰਦੇਸ਼ ਜਾਰੀ ਕੀਤਾ ਹੈ। ਇਹ ਹਦਾਇਤ ਸਿਹਤ ਮੰਤਰਾਲੇ ਨਾਲ ਸਬੰਧਤ ਹੈ। ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਮੁੱਖ ਮੰਤਰੀ ਕੇਜਰੀਵਾਲ ਦੇ ਇਸ ਨਿਰਦੇਸ਼ ਦੀ ਜਾਣਕਾਰੀ ਦਿੱਤੀ। ਪਤਾ ਨਹੀਂ ਕਿਸ ਮਿੱਟੀ ਦੇ ਬਣੇ ਹੁੰਦੇ ਹਨ। ਅੱਜ ਵੀ ਉਹ ਈਡੀ ਦੀ ਹਿਰਾਸਤ ਵਿੱਚ ਹੈ, ਇਸ ਲਈ ਦਿੱਲੀ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਹੈ। ਮੁੱਖ ਮੰਤਰੀ ਦੁਖੀ ਹਨ। ਦਿੱਲੀ ਦੇ ਹਸਪਤਾਲਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਦਵਾਈ ਨਹੀਂ ਹੈ। ਕਈ ਥਾਵਾਂ 'ਤੇ ਮੁਫ਼ਤ ਟੈਸਟ ਨਹੀਂ ਕੀਤੇ ਜਾ ਰਹੇ ਹਨ। ਉਸ ਦੇ ਜੇਲ੍ਹ ਜਾਣ ਕਾਰਨ ਕਿਸੇ ਨੂੰ ਤਕਲੀਫ਼ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਜਲਦੀ ਹੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਦਾ ਉਪਦੇਸ਼ ਰੱਬ ਦੇ ਹੁਕਮ ਵਾਂਗ ਹੈ। ਇਸ 'ਤੇ ਜੰਗੀ ਪੱਧਰ 'ਤੇ ਕੰਮ ਕੀਤਾ ਜਾਵੇਗਾ।
Punjab Bani 26 March,2024
ਗੁਲਾਮ ਕਸ਼ਮੀਰ ਆਪਣੇ ਆਪ ਰਲ ਜਾਵੇਗਾ ਭਾਰਤ ਵਿੱਚ : ਰਾਜਨਾਥ ਸਿੰਘ
ਗੁਲਾਮ ਕਸ਼ਮੀਰ ਆਪਣੇ ਆਪ ਰਲ ਜਾਵੇਗਾ ਭਾਰਤ ਵਿੱਚ : ਰਾਜਨਾਥ ਸਿੰਘ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਗੁਲਾਮ ਕਸ਼ਮੀਰ ਦੇ ਲੋਕ ਖੁਦ ਭਾਰਤ ਵਿੱਚ ਰਲੇਵੇਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਗੁਲਾਮ ਕਸ਼ਮੀਰ ਆਪਣੇ ਆਪ ਭਾਰਤ ਵਿੱਚ ਰਲ ਜਾਵੇਗਾ। ਉਨ੍ਹਾਂ ਕਿਹਾ ਕਿ ਗੁਲਾਮ ਕਸ਼ਮੀਰ ਸਾਡਾ ਸੀ ਅਤੇ ਸਾਡਾ ਹੈ। ਉਨ੍ਹਾਂ ਇਹ ਗੱਲ ਇੱਕ ਮੀਡੀਆ ਹਾਊਸ ਦੇ ਪ੍ਰੋਗਰਾਮ ਵਿੱਚ ਕਹੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਕਸ਼ਮੀਰ ਬਾਰੇ ਤਾਜ਼ਾ ਟਿੱਪਣੀ ਬਾਰੇ ਪੁੱਛੇ ਜਾਣ 'ਤੇ ਰਾਜਨਾਥ ਸਿੰਘ ਨੇ ਕਿਹਾ ਕਿ ਕੀ ਉਹ ਕਦੇ ਕਸ਼ਮੀਰ ਲੈ ਸਕਦੇ ਹਨ? ਉਨ੍ਹਾਂ ਨੂੰ ਗੁਲਾਮ ਕਸ਼ਮੀਰ ਦੀ ਚਿੰਤਾ ਹੋਣੀ ਚਾਹੀਦੀ ਹੈ। ਮੈਂ ਡੇਢ ਸਾਲ ਪਹਿਲਾਂ ਕਿਹਾ ਸੀ ਕਿ ਸਾਨੂੰ ਹਮਲਾ ਕਰਨ ਅਤੇ ਫੜਨ ਦੀ ਕੋਈ ਲੋੜ ਨਹੀਂ ਹੈ। ਅਸਲ ਵਿੱਚ ਉੱਥੇ ਅਜਿਹੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ ਕਿ ਗੁਲਾਮ ਕਸ਼ਮੀਰ ਦੇ ਲੋਕ ਖ਼ੁਦ ਭਾਰਤ ਵਿੱਚ ਰਲੇਵੇਂ ਦੀ ਮੰਗ ਕਰ ਰਹੇ ਹਨ।
Punjab Bani 26 March,2024
ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ
ਆਪ ਨੇਤਾਵਾਂ ਨੇ ਭਵਿਖੀ ਕਾਰਵਾਈ ਲਈ ਫੈਸਲਾ ਕਰਨ ਲਈ ਮੀਟਿੰਗ ਕੀਤੀ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ‘ਮੈਂ ਵੀ ਕੇਜਰੀਵਾਲ’ ਮੁਹਿੰਮ ਚਲਾਵੇਗੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ, ਪਾਰਟੀ ਨੇ ਐਤਵਾਰ ਨੂੰ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ। ‘ਆਪ’ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਬਾਅਦ ਆਪਣੀ ਭਵਿੱਖੀ ਕਾਰਵਾਈ ਦਾ ਫੈਸਲਾ ਕਰਨ ਲਈ ਮੀਟਿੰਗ ਕੀਤੀ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ। ਇਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਡਾ: ਸੰਦੀਪ ਪਾਠਕ ਨੇ ਕੀਤੀ। ਪਾਰਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਅਤੇ ਮੰਤਰੀ, ਵਿਧਾਇਕ ਅਤੇ ਪਾਰਟੀ ਜੇਲ੍ਹ ਵਿੱਚੋਂ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਰਹਿਣਗੇ।
Punjab Bani 26 March,2024
ਜਿਮਨੀ ਚੋਣਾਂ ਲਈ ਭਾਜਪਾ ਨੇ ਕਾਂਗਰਸ ਤੋ ਆਏ ਨੇਤਾਵਾਂ ਨੂੰ ਦਿੱਤੀਆਂ ਟਿਕਟਾਂ
ਜਿਮਨੀ ਚੋਣਾਂ ਲਈ ਭਾਜਪਾ ਨੇ ਕਾਂਗਰਸ ਤੋ ਆਏ ਨੇਤਾਵਾਂ ਨੂੰ ਦਿੱਤੀਆਂ ਟਿਕਟਾਂ ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਸਿਆਸਤ ਤੋਂ ਵੱਡੀ ਖ਼ਬਰ ਹੈ। ਇੱਥੇ ਭਾਜਪਾ ਨੇ ਵਿਧਾਨ ਸਭਾ ਉਪ ਚੋਣਾਂ ਲਈ ਬਾਗੀ ਸਾਬਕਾ ਕਾਂਗਰਸੀ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਹਨ। ਅਜਿਹੇ ‘ਚ ਭਾਜਪਾ ਨੇ ਸਾਬਕਾ ਮੰਤਰੀਆਂ ਰਾਮ ਲਾਲ ਮਾਰਕੰਡਾ ਅਤੇ ਵਰਿੰਦਰ ਕੰਵਰ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਹਨ। ਇਹ ਬਾਗੀ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ 6 ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਧਰਮਸ਼ਾਲਾ, ਸੁਜਾਨਰਪੁਰ, ਕੁਤਲੇਹਾਰ, ਲਾਹੌਲ ਸਪਿਤੀ, ਗਗਰੇਟ ਅਤੇ ਬਡਸਰ ਵਿਧਾਨ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਅਜਿਹੇ ‘ਚ ਹੁਣ ਭਾਜਪਾ ਨੇ ਉਪ ਚੋਣਾਂ ਲਈ ਆਪਣੀ ਸੂਚੀ ਜਾਰੀ ਕਰ ਦਿੱਤੀ ਹੈ। ਉਪ ਚੋਣ ਲਈ ਧਰਮਸ਼ਾਲਾ ਤੋਂ ਸਾਬਕਾ ਵਿਧਾਇਕ ਸੁਧੀਰ ਸ਼ਰਮਾ, ਸੁਜਾਨਪੁਰ ਤੋਂ ਰਜਿੰਦਰ ਰਾਣਾ, ਬਡਸਰ ਤੋਂ ਇੰਦਰਦੱਤ ਲਖਨਪਾਲ, ਲਾਹੌਲ ਸਪਤੀ ਤੋਂ ਰਵਿੰਦਰ ਰਵੀ, ਗਗਰੇਟ ਤੋਂ ਚੈਤਨਯ ਸ਼ਰਮਾ, ਕੁਟਲੇਹਾਰ ਤੋਂ ਦੇਵੇਂਦਰ ਭੁੱਟੋ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Punjab Bani 26 March,2024
ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ
ਪੁਲਸ ਤੇ ਨਸ਼ਾ ਤਸਕਰਾਂ ਵਿਚਕਾਰ ਹੋਈ ਮੁਠਭੇੜ, ਇੱਕ ਢੇਰ ਚੰਡੀਗੜ੍ਹ : ਹੁਸ਼ਿਆਰਪੁਰ ਤੋਂ ਐਨਕਾਊਂਟਰ ਦੀ ਖਬਰ ਆ ਰਹੀ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ ਹੋਈ ਹੈ। ਛਾਪਾ ਮਾਰਨ ਗਈ ਪੁਲਿਸ ‘ਤੇ ਹਮਲਾ ਕੀਤਾ ਗਿਆ ਹੈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਦਸੂਹਾ ਪੁਲਿਸ ‘ਤੇ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਇਕ ਨਸ਼ਾ ਤਸਕਰ ਮਾਰਿਆ ਗਿਆ ਹੈ। ਮਾਰੇ ਗਏ ਤਸਕਰ ਦੀ ਪਛਾਣ ਸੁੱਚਾ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦਾ ਵੀ ਪਤਾ ਲੱਗਾ ਹੈ। ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਤੇ ਫਰਾਰ ਹੋਏ ਤਸਕਰਾਂ ਦੀ ਭਾਲ ਕੀਤੀ ਦਾ ਰਹੀ ਹੈ।
Punjab Bani 26 March,2024
ਪੰਜਾਬ ਅੰਦਰ ਇੱਕਲੀ ਭਾਜਪਾ ਲੜੇਗੀ ਚੋਣਾਂ : ਸੁਨੀਲ ਜਾਖੜ
ਪੰਜਾਬ ਅੰਦਰ ਇੱਕਲੀ ਭਾਜਪਾ ਲੜੇਗੀ ਚੋਣਾਂ : ਸੁਨੀਲ ਜਾਖੜ ਚੰਡੀਗੜ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਇੱਕਲੀ ਹੀ ਚੋਣਾਂ ਲੜੇਗੀ, ਜਿਸਦਾ ਐਲਾਨ ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿਖ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੇਲਈ ਚੰਗੇ ਫੈਸਲੇ ਲਏ ਹਨ।
Punjab Bani 26 March,2024
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਹੋਲੀ ਵਾਲੇ ਦਿਨ ਵੀ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਦੌਰਾ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਹੋਲੀ ਵਾਲੇ ਦਿਨ ਵੀ ਗੁੱਜਰਾਂ, ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਦਾ ਦੌਰਾ ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਹਮਦਰਦੀ ਦਾ ਪ੍ਰਗਟਾਵਾ ਸਰਕਾਰੀ ਰਜਿੰਦਰਾ ਹਸਪਤਾਲ ਅਤੇ ਸਿਵਲ ਹਸਪਤਾਲ ਸੰਗਰੂਰ ਵਿਖੇ ਜੇਰੇ ਇਲਾਜ 15 ਹੋਰ ਮਰੀਜ਼ ਹੋਏ ਤੰਦਰੁਸਤ, ਘਰਾਂ ਨੂੰ ਪਰਤੇ ਗੁੱਜਰਾਂ/ ਦਿੜ੍ਹਬਾ, 25 ਮਾਰਚ - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਅੱਜ ਹੋਲੀ ਵਾਲੇ ਦਿਨ ਵੀ ਦਿੜਬਾ ਤੇ ਸੁਨਾਮ ਵਿਖੇ ਪੀੜਤ ਪਰਿਵਾਰਾਂ ਦੇ ਘਰ ਵਿਖੇ ਜਾ ਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪਿੰਡ ਗੁੱਜਰਾਂ , ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਵੱਖ-ਵੱਖ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਪੀੜਤ ਪਰਿਵਾਰਾਂ ਦੇ ਨਾਲ ਖੜਾ ਹੈ। ਇਸ ਦੌਰਾਨ ਉਹਨਾਂ ਪਿੰਡਾਂ ਦੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਸਭ ਦੇ ਮਿਲਵਰਤਨ ਨਾਲ ਇਸ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਤੇ ਖਾਤਮਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਸਿਵਲ ਹਸਪਤਾਲ ਸੰਗਰੂਰ ਤੋਂ 15 ਹੋਰ ਮਰੀਜ਼ਾਂ ਨੂੰ ਤੰਦਰੁਸਤ ਹੁਣ ਉਪਰੰਤ ਘਰਾਂ ਵਿੱਚ ਵਾਪਸ ਭੇਜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚੋਂ ਤੰਦਰੁਸਤ ਹੋ ਕੇ ਪਰਤੇ ਇਹਨਾਂ ਵਿਅਕਤੀਆਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜੋ ਕਿ ਖੁਦ ਵੀ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਨਾਲ ਬੀਤੇ ਦਿਨੀ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਇਹਨਾਂ ਮਰੀਜ਼ਾਂ ਦੀ ਸਿਹਤ ਸਬੰਧੀ ਜਾਇਜ਼ਾ ਲੈ ਕੇ ਆਏ ਸਨ, ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ 'ਤੇ ਅਧਾਰਤ ਸਾਂਝੀਆ ਟੀਮਾਂ ਲਗਾਤਾਰ ਪ੍ਰਭਾਵਿਤ ਪਿੰਡਾਂ ਵਿੱਚ ਘਰ ਘਰ ਜਾ ਕੇ ਸਰਵੇਖਣ ਕਰ ਰਹੀਆਂ ਹਨ ਅਤੇ ਅੱਜ ਹੋਲੀ ਵਾਲੇ ਦਿਨ ਵੀ ਸਾਰੀਆਂ ਟੀਮਾਂ ਪੂਰੀ ਸਰਗਰਮੀ ਦੇ ਨਾਲ ਲੋਕਾਂ ਨਾਲ ਰਾਬਤਾ ਰੱਖਦੀਆਂ ਰਹੀਆਂ ਤਾਂ ਜੋ ਕੋਈ ਵੀ ਅਜਿਹਾ ਵਿਅਕਤੀ ਮੈਡੀਕਲ ਸੁਵਿਧਾ ਤੋਂ ਵਾਂਝਾ ਨਾ ਰਹੇ ਜਿਸ ਦੁਆਰਾ ਪਿਛਲੇ ਦਿਨਾਂ ਵਿੱਚ ਇਹੋ ਜਿਹੀ ਮਿਲਾਵਟੀ ਸ਼ਰਾਬ ਦਾ ਸੇਵਨ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ ਹੀ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਅਨਾਊਂਸਮੈਂਟਾਂ ਦੇ ਰਾਹੀਂ ਅਜਿਹੀ ਨਕਲੀ ਸ਼ਰਾਬ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨ ਨੂੰ ਲੋਕਾਂ ਤੋਂ ਵੀ ਸਹਿਯੋਗ ਲੋੜੀਂਦਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਘਰ ਕਿਸੇ ਵੀ ਮਾਤਰਾ ਵਿੱਚ ਇਹ ਮਿਲਾਵਟੀ ਸ਼ਰਾਬ ਪਈ ਹੈ ਤਾਂ ਉਹ ਇਸ ਬਾਰੇ ਸੂਚਨਾ ਪੁਲਿਸ ਹੈਲਪ ਲਾਈਨ ਨੰਬਰ 112 ਉੱਤੇ ਜਰੂਰ ਦੇਵੇ ਤਾਂ ਜੋ ਕਿਸੇ ਵੀ ਵਿਅਕਤੀ ਦਾ ਭਵਿੱਖ ਵਿੱਚ ਜਾਨੀ ਨੁਕਸਾਨ ਨਾ ਹੋ ਸਕੇ।
Punjab Bani 25 March,2024
ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ
ਮੋਬਾਈਲ ਫਟਿਆ, 4 ਮਾਸੂਮਾਂ ਦੀ ਮੌਤ ਪਤੀ ਪਤਨੀ ਗੰਭੀਰ ਰੂਪ ਵਿਚ ਜਖਮੀ ਮੇਰਠ 'ਚ ਮੋਦੀਪੁਰਮ ਦੀ ਜਨਤਾ ਕਾਲੋਨੀ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਇੱਕ ਮਜ਼ਦੂਰ ਦੇ ਘਰ 'ਚ ਸ਼ਾਰਟ ਸਰਕਟ ਕਾਰਨ ਮੋਬਾਇਲ ਫੋਨ ਫਟ ਗਿਆ ਅਤੇ ਕਮਰੇ 'ਚ ਅੱਗ ਲੱਗ ਗਈ। ਕਮਰੇ ਵਿੱਚ ਮੌਜੂਦ ਚਾਰ ਬੱਚੇ ਬੁਰੀ ਤਰ੍ਹਾਂ ਸੜ ਗਏ। ਬੱਚਿਆਂ ਨੂੰ ਬਚਾਉਣ ਆਇਆ ਜੋੜਾ ਵੀ ਸੜ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਪੁਲਿਸ ਨੇ ਸਾਰਿਆਂ ਨੂੰ ਪਹਿਲਾਂ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਚਾਰੋਂ ਬੱਚਿਆਂ ਦੀ ਮੌਤ ਹੋ ਗਈ। ਫਿਲਹਾਲ ਜੋੜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ 24 ਘੰਟਿਆਂ ਦੇ ਅੰਦਰ ਹੀ ਚਾਰੇ ਬੱਚੇ ਇਸ ਦੁਨੀਆ ਤੋਂ ਚਲੇ ਗਏ। ਬੱਚਿਆਂ ਦੀ ਮਾਂ ਨੂੰ ਗੰਭੀਰ ਹਾਲਤ 'ਚ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੈਡੀਕਲ ਵਿੱਚ ਦਾਖ਼ਲ ਹੈ। ਜੌਨੀ (41) ਮੁਜ਼ੱਫਰਨਗਰ ਜ਼ਿਲੇ ਦੇ ਸਿੱਖੇਡਾ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ। ਉਹ ਆਪਣੀ ਪਤਨੀ ਬਬੀਤਾ (37) ਅਤੇ ਚਾਰ ਬੱਚਿਆਂ ਸਾਰਿਕਾ (10), ਨਿਹਾਰਿਕਾ (8), ਗੋਲੂ (6) ਅਤੇ ਕੱਲੂ (5) ਨਾਲ ਜਨਤਾ ਕਲੋਨੀ, ਮੋਦੀਪੁਰਮ ਵਿੱਚ ਇੱਕ ਮਕਾਨ ਵਿੱਚ ਕਿਰਾਏ ਉੱਤੇ ਰਹਿੰਦਾ
Punjab Bani 24 March,2024
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ ਚੰਡੀਗੜ੍ਹ, 24 ਮਾਰਚ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।
Punjab Bani 24 March,2024
ਸਾਬਕਾ ਹਵਾਈ ਸੇਨਾ ਮੁਖੀ ਭਦੌਰੀਆ ਭਾਜਪਾ ਵਿੱਚ ਹੋਏ ਸ਼ਾਮਲ
ਸਾਬਕਾ ਹਵਾਈ ਸੇਨਾ ਮੁਖੀ ਭਦੌਰੀਆ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 24 ਮਾਰਚ ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ। ਭਾਜਪਾ ਆਗੂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ ਹਵਾਈ ਸੈਨਾ ਵਿਚ ਸੇਵਾਵਾਂ ਦਿੱਤੀਆਂ ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਨਿਰਭਰ ਭਾਰਤ ਪ੍ਰੋਗਰਾਮ ਵਿਚ ਯੋਗਦਾਨ ਪਾਇਆ। ਭਦੌਰੀਆ ਉੱਤਰ ਪ੍ਰਦੇਸ਼ ਨਾਲ ਸਬੰਧਤ ਹਨ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਅਜੇ ਉੱਤਰ ਪ੍ਰਦੇਸ਼ ਦੀਆਂ ਕਈ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਹੈ।
Punjab Bani 24 March,2024
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਕੀਤੀ ਜੇਰੇ ਇਲਾਜ ਵਿਅਕਤੀਆਂ ਨਾਲ ਗੱਲਬਾਤ ਪੁਲਿਸ ਅਤੇ ਪ੍ਰਸ਼ਾਸਨ ਦੀ ਤਰਫੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ, ਛੇਤੀ ਸਿਹਤਯਾਬੀ ਲਈ ਕੀਤੀ ਅਰਦਾਸ ਸੰਗਰੂਰ, 24 ਮਾਰਚ- ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕਰਕੇ ਉੱਥੇ ਜੇਰੇ ਇਲਾਜ ਵੱਖ ਵੱਖ ਵਿਅਕਤੀਆਂ ਦੀ ਸਿਹਤ ਦਾ ਜਾਇਜ਼ਾ ਲਿਆ ਗਿਆ। ਪਿਛਲੇ ਦਿਨਾਂ ਵਿੱਚ ਦਿੜਬਾ ਅਤੇ ਸੁਨਾਮ ਦੇ ਇਲਾਕਿਆਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਇਹ ਵਿਅਕਤੀ ਇਹਨਾਂ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਇਹਨਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨੂੰ ਚਲਾਉਣ ਵਾਲੇ ਹਰੇਕ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਜਿੱਥੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜਾ ਹੈ ਉੱਥੇ ਹੀ ਇਹਨਾਂ ਅਣਸੁਖਾਵੀਆਂ ਘਟਨਾਵਾਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਪ੍ਰਤੀ ਵੀ ਗਹਿਰਾ ਦੁੱਖ ਪ੍ਰਗਟ ਕਰਦਾ ਹੈ। ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਵੱਖ ਵੱਖ ਵਿਅਕਤੀਆਂ ਨਾਲ ਗੱਲਬਾਤ ਕਰਕੇ ਉੱਚ ਅਧਿਕਾਰੀਆਂ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉੱਚ ਅਧਿਕਾਰੀਆਂ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਰ ਵਿਅਕਤੀ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਭੋਲੇ ਭਾਲੇ ਅਤੇ ਮਸੂਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਿੱਚ ਜੁਟਿਆ ਹੋਇਆ ਹੈ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਠੋਸ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ ਸਮਾਜਿਕ ਅਨਸਰਾਂ ਵੱਲੋਂ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਗਈ ਹਰ ਕਾਰਵਾਈ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਇਹਨਾਂ ਉੱਚ ਅਧਿਕਾਰੀਆਂ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਹੁਣ ਤੱਕ ਹੋਈ ਜਾਂਚ ਪੜਤਾਲ ਬਾਰੇ ਜਾਣੂ ਕਰਾਇਆ। ਉਹਨਾਂ ਨੇ ਜੇਰੇ ਇਲਾਜ ਵਿਅਕਤੀਆਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਡਾਕਟਰਾਂ ਤੋਂ ਵੀ ਇਹਨਾਂ ਦੀ ਸਿਹਤ ਸਥਿਤੀ ਸਬੰਧੀ ਜਾਇਜ਼ਾ ਲਿਆ ਅਤੇ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ।
Punjab Bani 24 March,2024
ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ
ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ ਨਵੀਂ ਦਿੱਲੀ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਪੀਪੀਸੀ ਮੁਖੀ ਗੋਵਿੰਦ ਸਿੰਘ ਦੋਤਾਸਰਾ 'ਤੇ ਨਿਸ਼ਾਨਾ ਸਾਧਿਆ ਹੈ। ਸ਼ਨੀਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਭਾਰਤੀ ਗਠਜੋੜ ਦੇ ਇੱਕ ਮੈਂਬਰ ਨੇ ਉਨ੍ਹਾਂ ਦੀ ਪਾਰਟੀ ਦੀ ਇੱਕ ਮਹਿਲਾ ਆਗੂ ਦੇ ਸਾਹਮਣੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਵਿੱਚ ਅਸ਼ਲੀਲ ਟਿੱਪਣੀ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਹਰਮਨਪਿਆਰੇ ਨੇਤਾ ਲਈ ਜੋ ਸ਼ਬਦ ਵਰਤੇ ਹਨ ਉਹ ਪੂਰੀ ਦੁਨੀਆ ਵਿਚ ਨਿੰਦਣਯੋਗ ਹਨ ਅਤੇ ਲੋਕਤੰਤਰ ਵਿਚ ਅਜਿਹੀਆਂ ਚੀਜ਼ਾਂ ਲਈ ਕੋਈ ਥਾਂ ਨਹੀਂ ਹੈ।ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਭਾਰਤੀ ਗਠਜੋੜ ਦੇ ਮੈਂਬਰ ਨੂੰ ਹਰਾਇਆ ਸੀ। ਸੀ.ਪੀ.ਐਮ.ਪੀ.ਪੀ.ਸੀ. ਦੇ ਮੁਖੀ ਗੋਵਿੰਦ ਸਿੰਘ ਦੋਟਾਸਰਾ ਸ਼ਨੀਵਾਰ ਨੂੰ ਸੀਕਰ ਲੋਕ ਸਭਾ ਸੰਸਦੀ ਹਲਕੇ ਦੇ ਦੌਰੇ 'ਤੇ ਸੀਕਰ ਪਹੁੰਚੇ।
Punjab Bani 24 March,2024
ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ
ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦਿੱਲੀ ਕੈਂਟ ਇਲਾਕੇ ਤੋਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਪੁਲਿਸ ਮੁਤਾਬਕ ਇਹ ਪੈਸਾ ਸ਼ਾਹਦਰਾ ਦੇ ਇੱਕ ਸਕਰੈਪ ਡੀਲਰ ਦਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਫੜੇ ਗਏ ਤਿੰਨੋਂ ਮੁਲਜ਼ਮ ਇੱਕੋ ਸਕਰੈਪ ਡੀਲਰ ਲਈ ਕੰਮ ਕਰਦੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਤਿੰਨੋਂ ਮੁਲਜ਼ਮ ਇਹ ਨਕਦੀ ਗੁਰੂਗ੍ਰਾਮ ਤੋਂ ਲੈ ਕੇ ਆਏ ਸਨ ਅਤੇ ਦਿੱਲੀ ਦੇ ਕਰੋਲ ਬਾਗ ਵਿੱਚ ਕਿਸੇ ਨੂੰ ਪਹੁੰਚਾਉਣ ਵਾਲੇ ਸਨ। ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ।
Punjab Bani 24 March,2024
ਬਰਫਬਾਰੀ ਕਾਰਨ ਫਸੇ 300 ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ
ਬਰਫਬਾਰੀ ਕਾਰਨ ਫਸੇ 300 ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ ਜੰਮੂ : ਭਾਰਤੀ ਹਵਾਈ ਸੈਨਾ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਭਾਰੀ ਬਰਫ਼ਬਾਰੀ ਕਾਰਨ ਵੱਖ-ਵੱਖ ਥਾਵਾਂ 'ਤੇ ਫਸੇ 328 ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਬਾਹਰ ਕੱਢਿਆ। ਅਧਿਕਾਰੀਆਂ ਅਨੁਸਾਰ, 22 ਜਨਵਰੀ ਨੂੰ ਕਾਰਗਿਲ ਕੋਰੀਅਰ ਸੇਵਾ ਦੀ ਸ਼ੁਰੂਆਤ ਤੋਂ ਬਾਅਦ, ਭਾਰਤੀ ਹਵਾਈ ਸੈਨਾ ਨੇ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਵਿੱਚ ਹੁਣ ਤੱਕ ਕੁੱਲ 3442 ਲੋਕਾਂ ਨੂੰ ਏਅਰਲਿਫਟ ਕੀਤਾ ਹੈ। ਭਾਰੀ ਬਰਫ਼ਬਾਰੀ ਕਾਰਨ 434 ਕਿਲੋਮੀਟਰ ਲੰਬੇ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਕ ਅਧਿਕਾਰੀ ਮੁਤਾਬਕ ਸ਼ਨੀਵਾਰ ਨੂੰ ਦੋ ਕਾਰਗਿਲ ਕੋਰੀਅਰ ਜਹਾਜ਼ਾਂ ਨੇ 328 ਯਾਤਰੀਆਂ ਨੂੰ ਏਅਰਲਿਫਟ ਕੀਤਾ।
Punjab Bani 24 March,2024
4 ਸਾਲਾ ਮਾਸੂਮ ਬੱਚੀ ਨਾਲ ਜਬਰ ਜਿਨਾਹ ਕਰਨ ਤੇ ਭੜਕੇ ਲੋਕ
4 ਸਾਲਾ ਮਾਸੂਮ ਬੱਚੀ ਨਾਲ ਜਬਰ ਜਿਨਾਹ ਕਰਨ ਤੇ ਭੜਕੇ ਲੋਕ ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਪਾਂਡਵ ਨਗਰ 'ਚ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਨਾਲ ਉਸ ਦੇ ਟਿਊਸ਼ਨ ਸੈਂਟਰ 'ਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਸੀ। ਘਟਨਾ ਤੋਂ ਬਾਅਦ ਪਾਂਡਵ ਨਗਰ ਇਲਾਕੇ 'ਚ ਲੋਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਕਾਰਾਂ ਦੀ ਭੰਨਤੋੜ ਕੀਤੀ। ਦਿੱਲੀ ਪੂਰਬੀ ਰੇਂਜ ਦੇ ਐਡੀਸ਼ਨਲ ਸੀਪੀ ਸਾਗਰ ਸਿੰਘ ਕਲਸੀ ਨੇ ਦੱਸਿਆ, ''ਕੱਲ੍ਹ ਮੰਡਾਵਲੀ ਥਾਣੇ 'ਚ ਸ਼ਿਕਾਇਤ ਮਿਲੀ ਸੀ ਕਿ ਇਕ 4 ਸਾਲਾ ਲੜਕੀ ਨਾਲ 34 ਸਾਲਾ ਵਿਅਕਤੀ ਨੇ ਉਸੇ ਥਾਂ 'ਤੇ ਜਬਰ ਜਨਾਹ ਕੀਤਾ, ਜਿੱਥੇ ਉਹ ਟਿਊਸ਼ਨ ਲਈ ਜਾਂਦੀ ਹੈ। ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।"
Punjab Bani 24 March,2024
ਪ੍ਰਧਾਨ ਮੰਤਰੀ ਨੇ ਹੋਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨੇ ਹੋਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰੰਗਾਂ ਦੇ ਤਿਉਹਾਰ ਹੋਲੀ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪੀਐੱਮ ਮੋਦੀ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਦੇ ਹੋਏ ਕਿਹਾ, "ਮੇਰੇ ਦੇਸ਼ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਰਵਾਇਤੀ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਵੇ।"
Punjab Bani 24 March,2024
ਡੋਡਿਆਂ ਦੀ ਬਿਜਾਈ ਕਰਨ ਵਾਲਾ ਕੀਤਾ ਗ੍ਰਿਫ਼ਤਾਰ
ਡੋਡਿਆਂ ਦੀ ਬਿਜਾਈ ਕਰਨ ਵਾਲਾ ਕੀਤਾ ਗ੍ਰਿਫ਼ਤਾਰ ਬਟਾਲਾ : ਐਸਐਸਪੀ ਬਟਾਲਾ ਅਸ਼ਵਿਨੀ ਗੋਤੀਆਲ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੋਸਤ ਡੋਡਿਆਂ ਦੀ ਬਜਾਈ ਕਰਨ ਵਾਲੇ ਵਿਅਕਤੀ ਨੂੰ ਥਾਣਾ ਸੇਖਵਾਂ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ 735 ਬੂਟੇ ਡੋਡੇ/ਸਟਰਾਅ ਸਮੇਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐੱਸਪੀ ਨਾਰਕੋਟਿਕ ਸੈੱਲ ਬਟਾਲਾ ਲਵਦੀਪ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਲਖਬੀਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਠੱਕਰਸੰਧੂ ਨੇ ਆਪਣੇ ਪੋਲਟਰੀ ਫਾਰਮ ਦੀ ਬੈਕਸਾਈਡ ’ਤੇ ਖੇਤਾਂ 'ਚ ਬੀਜੀ ਕਣਕ ਦੇ ਵਿਚਕਾਰ ਇਕ ਮਰਲਾ ਜਗ੍ਹਾ ’ਤੇ ਪੋਸਤ ਡੋਡੇ ਬੀਜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਸ ਦੇ ਤੁਰੰਤ ਬਾਅਦ ਉਨ੍ਹਾਂ ਦੀ ਅਗਵਾਈ ਹੇਠ ਥਾਣਾ ਸੇਖਵਾਂ ਦੇ ਐਸਐੱਚਓ ਜਸਜੀਤ ਸਿੰਘ, ਏਐੱਸਆਈ ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਕੋਲੋਂ ਬੀਜੇ ਹੋਏ ਬੂਟਿਆਂ ਦੀ ਨਿਸ਼ਾਨਦੇਹੀ ਕਰਵਾਉਣ ਤੋਂ ਬਾਅਦ ਉਸ ਕੋਲੋਂ ਕਟਾਈ ਕਰਵਾਈ। ਉਨ੍ਹਾਂ ਦੱਸਿਆ ਕਿ 735 ਬੂਟੇ ਡੋਡੇ/ਸਟਰਾਅ ਦੇ ਬਰਾਮਦ ਹੋਏ ਜਿਨ੍ਹਾਂ ਨੂੰ ਕਬਜ਼ੇ 'ਚ ਲੈਣ ਉਪਰੰਤ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਡੀਐੱਸਪੀ ਗਿੱਲ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸੇਖਵਾਂ ਵਿਖੇ ਐੱਨਡੀਪੀਐੱਸ ਐਕਟ ਤਹਿਤ ਕਥਿਤ ਮੁਲਜ਼ਮ ਲਖਬੀਰ ਸਿੰਘ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
Punjab Bani 24 March,2024
ਸਵਾਰੀਆਂ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟੀ
ਸਵਾਰੀਆਂ ਨਾਲ ਭਰੀ ਪੀਆਰਟੀਸੀ ਦੀ ਬੱਸ ਪਲਟੀ ਪਟਿਆਲਾ : ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਪੀਆਰਟੀਸੀ ਦੀ ਬੱਸ ਪਲਟ ਗਈ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਪਲਟ ਗਈ, ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।
Punjab Bani 24 March,2024
ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ - 5-5 ਲੱਖ ਦੇਣ ਦੀ ਆਖੀ ਗੱਲ ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।
Punjab Bani 24 March,2024
ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ
ਆਪ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ : ਭਗਵੰਤ ਮਾਨ ਚੰਡੀਗੜ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ‘ਚ ਕੀਤੀ ਗਈ । ਇਸ ਮੀਟਿੰਗ ਵਿੱਚ ਪਾਰਟੀ ਦੇ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਹਾਜ਼ਰ ਸਨ। ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ, ਸੂਬੇ ਅਤੇ ਦਿੱਲੀ ਵਿੱਚ ਪਾਰਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਵਿਰੋਧ ਪ੍ਰਦਰਸ਼ਨ, ਆਗਾਮੀ ਲੋਕ ਸਭਾ ਚੋਣਾਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਦੀਆਂ ਤਾਨਾਸ਼ਾਹੀ ਕਾਰਵਾਈਆਂ ਵਰਗੇ ਕਈ ਮੁੱਦੇ ਵਿਚਾਰੇ ਗਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਇਕਾਈ ਦੇ ਸਾਰੇ ਆਗੂ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹੇ ਹਨ। ਅਸੀਂ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਜਨਤਾ ਆਪਣੀ ਵੋਟ ਦਾ ਇਸਤੇਮਾਲ ਕਰੇਗੀ ਅਤੇ ਇਸ ਦਾ ਮੂੰਹ ਤੋੜਵਾਂ ਜਵਾਬ ਦੇਵੇਗੀ। ਮੀਟਿੰਗ ਦਾ ਏਜੰਡਾ 31 ਮਾਰਚ ਦੀ ਮਹਾਂਰੈਲੀ ਵੀ ਸੀ। ਮਾਨ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਭਾਰਤੀ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਅਤੇ ਆਗੂ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋ ਰਹੇ ਹਨ। ਭਾਜਪਾ ਦੀ ਤਾਨਾਸ਼ਾਹੀ ਦੀ ਕੋਈ ਸੀਮਾ ਨਹੀਂ ਹੈ। ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਮੌਜੂਦਾ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।
Punjab Bani 24 March,2024
ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ
ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰ ਵਿਖੇ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦੇ ਦੇ ਹੁਣ ਤੱਕ 10 ਦੋਸ਼ੀ ਗ੍ਰਿਫਤਾਰ ਸੰਗਰੂਰ, 24 ਮਾਰਚ: ਡੀ.ਆਈ.ਜੀ., ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਜਤਿੰਦਰ ਜੋਰਵਾਲ ਆਈ.ਏ.ਐਸ., ਡੀ.ਸੀ., ਸੰਗਰੂਰ ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ, ਐਸ.ਐਸ.ਪੀ, ਸੰਗਰੂਰ ਦੀ ਯੋਗ ਅਗਵਾਈ ‘ਚ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਦਿੜ੍ਹਬਾ, ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਦੇ ਖੇਤਰਾਂ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਦੇ ਨਿਰਮਾਣ ਅਤੇ ਲੇਬਲਿੰਗ ਲਈ ਵਰਤੇ ਜਾਣ ਵਾਲੇ ਹੋਰ ਸਾਜ਼ੋ-ਸਾਮਾਨ ਦੀ ਵੱਡੀ ਬਰਾਮਦਗੀ ਕੀਤੀ ਗਈ। ਡੀ.ਆਈ.ਜੀ., ਪਟਿਆਲਾ ਰੇਂਜ ਨੇ ਦੱਸਿਆ ਕਿ ਮਿਤੀ 20.03.2024 ਨੂੰ ਸੰਗਰੂਰ ਪੁਲਿਸ ਨੂੰ ਪਿੰਡ ਗੁੱਜਰਾਂ (ਥਾਣਾ ਦਿੜ੍ਹਬਾ) ਤੋਂ ਗੈਰ ਕੁਦਰਤੀ ਮੌਤਾਂ ਹੋਣ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਦੇ ਤੁਰੰਤ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਟੀਮ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਅਮਰੀਕ ਸਿੰਘ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਪੁੱਤਰ ਅਵਤਾਰ ਸਿੰਘ ਦੋਵੇਂ ਵਾਸੀ ਪਿੰਡ ਗੁੱਜਰਾਂ ਦੇ ਖਿਲਾਫ ਐਫ.ਆਈ.ਆਰ ਨੰ. 25 ਮਿਤੀ 20.03.2024 ਅਧੀਨ 302, 34 ਆਈ.ਪੀ.ਸੀ. ਅਤੇ 61/01/14 ਆਬਕਾਰੀ ਐਕਟ ਥਾਣਾ ਦਿੜ੍ਹਬਾ ਵਿਖੇ ਦਰਜ ਕੀਤੀ। ਉਕਤ ਮਾਮਲੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਗੁਰਲਾਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਉਭਾਵਾਲ ਅਤੇ ਇਸ ਪੂਰੇ ਕਾਂਡ ਦੇ ਮਾਸਟਰ ਮਾਈਂਡ ਹਰਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤੇਈਪੁਰ, ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਭਾਰੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਇਸ ਨਕਲੀ ਸ਼ਰਾਬ ਦੇ ਨਿਰਮਾਣ ਲਈ ਵਰਤੇ ਜਾਂਦੇ ਹੋਰ ਸਮਾਨ ਦੀ ਬਰਾਮਦਗੀ ਕੀਤੀ ਗਈ। ਮਿਤੀ 22.03.2024 ਨੂੰ ਪੁਲਿਸ ਥਾਣਾ ਸਿਟੀ ਸੁਨਾਮ ਅਤੇ ਥਾਣਾ ਚੀਮਾ ਵਿਖੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਕੁੱਝ ਵਿਅਕਤੀ ਵੀ ਨਕਲੀ ਸ਼ਰਾਬ ਪੀਣ ਨਾਲ ਬਿਮਾਰ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ। ਤਫਤੀਸ਼ ਕਰਨ 'ਤੇ ਪਤਾ ਲੱਗਾ ਕਿ ਇਹ ਘਟਨਾ ਵੀ ਉਸੇ ਨਕਲੀ ਸ਼ਰਾਬ ਦੇ ਸੇਵਨ ਕਾਰਨ ਵਾਪਰੀ ਸੀ, ਜਿਸ ਕਾਰਨ ਥਾਣਾ ਦਿੜ੍ਹਬਾ ਦੇ ਖੇਤਰ 'ਚ ਮਿਤੀ 20.03.2024 ਨੂੰ ਇਹ ਘਟਨਾ ਵਾਪਰੀ ਸੀ ਕਿਉਂਕਿ ਉਕਤ ਨਕਲੀ ਸ਼ਰਾਬ ਦੀ ਕੁਝ ਖੇਪ ਵੀ ਇਨ੍ਹਾਂ ਕੋਲ ਪਹੁੰਚੀ ਸੀ। ਇਸ ਗੈਰ-ਕਾਨੂੰਨੀ ਧੰਦੇ ਦਾ ਪਰਦਾਫਾਸ਼ ਕਰਨ ਅਤੇ ਖਤਰੇ ਦੀਆਂ ਜੜ੍ਹਾਂ ਤੱਕ ਪਹੁੰਚਣ ਲਈ, 22.03.2024 ਨੂੰ, ਸੰਗਰੂਰ ਪੁਲਿਸ ਨੇ ਦੋ ਹੋਰ ਐਫ.ਆਈ.ਆਰ. ਨੰ. 18 ਮਿਤੀ 22.03.2024 ਅ/ਧ 302, 120-ਬੀ ਆਈ.ਪੀ.ਸੀ. ਅਤੇ 61-ਏ ਆਬਕਾਰੀ ਐਕਟ, ਥਾਣਾ ਚੀਮਾ ਵਿਖੇ 7 ਵਿਅਕਤੀਆਂ ਖ਼ਿਲਾਫ਼ ਅਤੇ ਇਸ ਤੋਂ ਇਲਾਵਾ ਐਫ ਆਈ ਆਰ ਨੰ. 44 ਮਿਤੀ 22.03.2024 ਅ/ਧ 302, 34 ਆਈ.ਪੀ.ਸੀ. ਅਤੇ 61-ਏ ਆਬਕਾਰੀ ਐਕਟ ਥਾਣਾ ਸਿਟੀ ਸੁਨਾਮ, ਸੰਗਰੂਰ ਵਿਖੇ 6 ਵਿਅਕਤੀਆਂ ਖਿਲਾਫ ਦਰਜ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਟੀਮਾਂ ਭੇਜੀਆਂ ਅਤੇ ਤੁਰੰਤ ਕਾਰਵਾਈ ਕਰਕੇ ਇਸ ਘਟਨਾ ਵਿੱਚ ਸ਼ਾਮਲ ਜ਼ਿਆਦਾਤਰ ਦੋਸ਼ੀਆਂ ਨੂੰ ਫੜਨ ਵਿੱਚ ਕਾਮਯਾਬ ਰਹੀ। ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਗ੍ਰਿਫ਼ਤਾਰ ਵਿਅਕਤੀਆਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਇਹ ਦੋ ਫੜੇ ਗਏ ਮੁਲਜ਼ਮਾਂ ਦੀ ਪਛਾਣ ਮੰਗਲ ਪੁੱਤਰ ਚੰਨਾ ਰਾਮ ਵਾਸੀ ਟਿੱਬੀ ਰਵਿਦਾਸਪੁਰਾ, ਸੁਨਾਮ ਅਤੇ ਵੀਰੂ ਸੈਣੀ ਪੁੱਤਰ ਮਰਹੂਮ ਪੁੰਨੂੰ ਸੈਣੀ ਵਾਸੀ ਵਾਰਡ ਨੰ.3 ਸੁਨਾਮ ਵਜੋਂ ਹੋਈ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਪਰੋਕਤ ਵੀਰੂ ਸੈਣੀ ਨੇ 4 ਪੇਟੀਆਂ ਨਕਲੀ ਸ਼ਰਾਬ ਸੋਮਾ ਕੌਰ (ਮੁਲਜ਼ਮ ਪਹਿਲਾਂ ਹੀ ਗ੍ਰਿਫਤਾਰ) ਤੋਂ ਖਰੀਦ ਕੇ ਦੋ ਡੱਬੇ ਮੰਗਲ ਸਿੰਘ ਨੂੰ ਵੇਚ ਦਿੱਤੇ ਅਤੇ ਬਾਕੀ ਦੋ ਡੱਬੇ ਇਲਾਕੇ ਦੇ ਆਮ ਲੋਕਾਂ ਨੂੰ ਵੇਚ ਦਿੱਤੇ। ਅੱਗੇ ਮੰਗਲ ਸਿੰਘ ਨੇ ਉਪਰੋਕਤ ਦੋ ਪੇਟੀਆਂ ਨਕਲੀ ਸ਼ਰਾਬ ਟਿੱਬੀ ਰਵਿਦਾਸਪੁਰਾ, ਸੁਨਾਮ ਦੇ ਇਲਾਕੇ ਵਿੱਚ ਆਮ ਲੋਕਾਂ ਨੂੰ ਵੇਚ ਦਿੱਤੀ। ਫੜੇ ਗਏ ਵਿਅਕਤੀਆਂ ਤੋਂ ਪੁੱਛਗਿੱਛ ਤੋਂ ਪੁਲਿਸ ਨੇ ਪੂਰੀ ਨਕਲੀ ਸ਼ਰਾਬ ਦੀ ਖੇਪ ਜੋ ਮਾਸਟਰਮਾਈਂਡ ਹਰਮਨਪ੍ਰੀਤ ਸਿੰਘ ਦੁਆਰਾ ਤਿਆਰ ਕੀਤੀ ਗਈ ਸੀ ਅਤੇ ਉਸਦੇ ਵੱਖ-ਵੱਖ ਸਾਥੀਆਂ ਨੂੰ ਵੇਚੀ ਗਈ ਸੀ, ਦੀ ਗਿਣਤੀ ਕਰਨ ਦੇ ਯੋਗ ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੁੱਚੀ ਘਟਨਾ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਵੀ ਕੀਤਾ ਗਿਆ ਹੈ। ਐਸਆਈਟੀ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਦੇ ਨਾਲ-ਨਾਲ ਹੋਰ ਅਧਿਕਾਰੀ ਕਰਨਗੇ। ਸੰਗਰੂਰ ਪੁਲਿਸ ਨੇ ਇਸ ਵਾਰਦਾਤ ਦੇ ਮਾਸਟਰਮਾਈਂਡ ਹਰਮਨਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਇਸ ਨਾਲ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸੰਗਰੂਰ ਪੁਲਿਸ ਦੇ ਯਤਨਾਂ ਨਾਲ ਕਈ ਬੇਕਸੂਰ ਵਸਨੀਕਾਂ ਦੀਆਂ ਜਾਨਾਂ ਵੀ ਬਚ ਗਈਆਂ ਹਨ ਜੋ ਨਕਲੀ ਸ਼ਰਾਬ ਦੇ ਸੇਵਨ ਦਾ ਸ਼ਿਕਾਰ ਹੋ ਜਾਂਦੇ, ਜੇਕਰ ਮਾਮਲੇ ਨੂੰ ਇੰਨੀ ਤੇਜ਼ ਰਫ਼ਤਾਰ ਨਾਲ ਨਜਿੱਠਿਆ ਨਾ ਗਿਆ ਹੁੰਦਾ ਅਤੇ ਮਾਸਟਰ ਮਾਈਂਡ ਨੂੰ ਗ੍ਰਿਫਤਾਰ ਨਾ ਕੀਤਾ ਜਾਂਦਾ। ਰਿਕਾਰਡ ਅਨੁਸਾਰ ਵੀਰੂ ਸੈਣੀ ਪੁੱਤਰ ਮਰਹੂਮ ਪੁਨੂੰ ਸੈਣੀ ਵਿਰੁੱਧ ਪਹਿਲਾਂ ਵੀ ਹੇਠ ਲਿਖੀਆਂ ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ: 1. ਪਰਚਾ ਨੰ. 246 ਮਿਤੀ 2.11.2022 ਅਧੀਨ 61/01/14 ਆਬਕਾਰੀ ਐਕਟ ਥਾਣਾ ਸਿਟੀ ਸੁਨਾਮ 2. ਪਰਚਾ ਨੰ. 271 ਮਿਤੀ 22.11.2022 ਅਧੀਨ 30/54/59 ਅਸਲਾ ਐਕਟ ਅਤੇ 188 ਆਈ.ਪੀ.ਸੀ. ਥਾਣਾ ਸਿਟੀ ਸੁਨਾਮ
Punjab Bani 24 March,2024
ਸੰਗਰੂਰ ਵਿੱਚ ਨਕਲੀ ਸ਼ਰਾਬ ਦੀ ਵਰਤੋਂ ਨਾਲ ਹੋ ਰਹੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ: ਪ੍ਰਮੁੱਖ ਸਕੱਤਰ ਅਜੋਏ ਸ਼ਰਮਾ
ਸੰਗਰੂਰ ਵਿੱਚ ਨਕਲੀ ਸ਼ਰਾਬ ਦੀ ਵਰਤੋਂ ਨਾਲ ਹੋ ਰਹੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ: ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਹਤ ਵਿਭਾਗ ਦੇ ਅਮਲੇ ਨਾਲ ਮੀਟਿੰਗ ਦੇ ਨਾਲ-ਨਾਲ ਪ੍ਰਭਾਵਿਤ ਪਿੰਡਾਂ ਦਾ ਵੀ ਦੌਰਾ ਜ਼ਿਲ੍ਹਾ ਪ੍ਰਸ਼ਾਸਨ ਦੇ ਹਰ ਮਹਿਕਮੇ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਿੱਤੀ ਜਾ ਰਹੀ ਹੈ ਹਰ ਸੰਭਵ ਸਹਾਇਤਾ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸੰਗਰੂਰ, 24 ਮਾਰਚ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ‘ਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ ਕੁਦਰਤੀ ਮੌਤਾਂ ਸੰਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ। ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਨੇ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਕੀਤੇ ਜਾ ਰਹੇ ਸਰਵੇ ਅਤੇ ਪਿੰਡਾਂ ਵਿੱਚ ਕੀਤੇ ਜਾ ਰਹੇ ਆਮ ਇਜਲਾਸ ਦਾ ਮਕਸਦ ਕਿਸੇ ਤਰ੍ਹਾਂ ਦੀ ਕੋਈ ਤਫਤੀਸ਼ ਕਰਨਾ ਨਹੀਂ ਹੈ ਸਗੋਂ ਇਸਦਾ ਮੁੱਖ ਮਕਸਦ ਲੋਕਾਂ ਨੂੰ ਨਕਲੀ ਸ਼ਰਾਬ ਦੀ ਵਰਤੋਂ ਪ੍ਰਤੀ ਸੁਚੇਤ ਕਰਕੇ ਕੀਮਤੀ ਜਾਨਾਂ ਬਚਾਉਣਾ ਹੈ। ਉਨ੍ਹਾਂ ਡਾਕਟਰੀ ਅਮਲੇ ਨੂੰ ਵੀ ਹਦਾਇਤ ਕੀਤੀ ਕਿ ਆਮ ਇਜਲਾਸ ਦੌਰਾਨ ਉਨ੍ਹਾਂ ਦਾ ਵਿਹਾਰ ਦੋਸਤਾਨਾ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਥਾਂ ‘ਤੇ ਇੱਕ ਤੋਂ ਵੱਧ ਵਾਰ ਵੀ ਜਾਣਾ ਪਵੇ ਤਾਂ ਕੋਈ ਝਿਜਕ ਨਹੀਂ ਕਰਨੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਮ ਇਜਲਾਸ ਤੇ ਘਰ ਘਰ ਸਰਵੇਖਣ ਦੌਰਾਨ ਮੁੱਢਲੀ ਸਹਾਇਤਾ ਲਈ ਸਾਰੀਆਂ ਦਵਾਈਆਂ ਹਰ ਟੀਮ ਕੋਲ ਮੌਜੂਦ ਹੋਣੀਆਂ ਲਾਜ਼ਮੀ ਹਨ ਕਿਉਂਕਿ ਅਗਲੇ ਦੋ ਦਿਨ ਬਹੁਤ ਸੰਵੇਦਨਸ਼ੀਲ ਹਨ ਤੇ ਸਾਰਿਆਂ ਨੇ ਪੂਰੀ ਤਨਦੇਹੀ ਨਾਲ ਕੰਮ ਕਰਨਾ ਹੈ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਨਕਲੀ ਸ਼ਰਾਬ ਨਾਲ ਪ੍ਰਭਾਵਿਤ ਪਿੰਡਾਂ, ਟਿੱਬੀ ਰਵਿਦਾਸਪੁਰਾ, ਜਖੇਪਲ ਆਦਿ ਦਾ ਦੌਰਾ ਵੀ ਕੀਤਾ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਹੌਂਸਲਾ ਅਫਜਾਈ ਕੀਤੀ ਜੋ 24 ਘੰਟੇ ਕਾਰਜਸ਼ੀਲ ਰਹਿ ਕੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਪੂਰੀ ਵਾਹ ਲਾ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਆਪਣੇ ਕਾਰਜ ਜਾਰੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸ਼ੱਕੀ ਮਰੀਜ਼ਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਰੈਫਰ ਕੀਤਾ ਜਾਵੇ ਅਤੇ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਨਕਲੀ ਸ਼ਰਾਬ ਦੀ ਸੰਭਾਵੀ ਇਲਾਕਿਆਂ ‘ਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਿਹਤ ਸਮੱਸਿਆ ਆਉਣ ‘ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੀਟਿੰਗ ਦੌਰਾਨ ਭਰੋਸਾ ਦਿੱਤਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਮਹਿਕਮਾ ਸਿਹਤ ਵਿਭਾਗ ਨੂੰ ਇਸ ਜਾਗਰੂਕਤਾ ਇਜਲਾਸ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾਉਣੀ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨਕਲੀ ਸ਼ਰਾਬ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਬਹੁਤ ਹੱਦ ਤੱਕ ਸਪਲਾਈ ਕੀਤੀ ਗਈ ਨਕਲੀ ਸ਼ਰਾਬ ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਹਿਤਿਆਤੀ ਤੌਰ ‘ਤੇ ਪਿੰਡਾਂ ਖਾਸ ਕਰ ਭੱਠਿਆਂ ਅਤੇ ਸ਼ੈਲਰਾਂ ਆਦਿ ਵਿੱਚ ਮਜ਼ਦੂਰਾਂ ਨੂੰ ਨਕਲੀ ਸ਼ਰਾਬ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜੇਕਰ ਕਿਸੇ ਵਿਅਕਤੀ ਵੱਲੋਂ ਦੁਰਘਟਨਾਵਸ਼ ਨਕਲੀ ਸ਼ਰਾਬ ਦੀ ਵਰਤੋਂ ਕਰ ਲਈ ਜਾਂਦੀ ਹੈ ਤਾਂ ਤੁਰੰਤ 112 ਜਾਂ 104 ‘ਤੇ ਇਸਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਪੀੜਤ ਨੂੰ ਸਮਾਂ ਰਹਿੰਦੇ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਈ.ਐਸ.ਆਈ) ਡਾ. ਅਮਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਡਿਪਟੀ ਡਾਇਰੈਕਟਰ ਸਿਹਤ ਡਾ. ਪਰਮਿੰਦਰ ਕੌਰ, ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ ਅਤੇ ਵੱਡੀ ਗਿਣਤੀ ਵਿੱਚ ਸਿਹਤ ਵਿਭਾਗ ਦੇ ਡਾਕਟਰ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Bani 24 March,2024
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ
ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ ਚੰਡੀਗੜ੍ਹ, 24 ਮਾਰਚ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।
Punjab Bani 24 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।
Punjab Bani 23 March,2024
ਲੋਕ ਸਭਾ ਚੋਣਾਂ 2024:
ਲੋਕ ਸਭਾ ਚੋਣਾਂ 2024: 'ਇਸ ਵਾਰ 70 ਪਾਰ' ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ - ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ - ਮੈਚ ਦੌਰਾਨ ਸਟੇਟ ਆਈਕੋਨ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੁਆਰਾ ਦਿੱਤੇ ਗਏ ਵੋਟਰ ਜਾਗਰੂਕਤਾ ਸੰਦੇਸ਼ਾਂ ਅਤੇ ਵੋਟ ਪਾਉਣ ਦੀਆਂ ਅਪੀਲਾਂ ਨੂੰ ਕੀਤਾ ਗਿਆ ਪ੍ਰਦਰਸ਼ਿਤ/ਪ੍ਰਸਾਰਿਤ - ਸਵੀਪ ਪ੍ਰੋਗਰਾਮ ਤਹਿਤ ਸਟੇਡੀਅਮ ਦੇ ਬਾਹਰ ਵੱਡੇ-ਵੱਡੇ ਹੋਰਡਿੰਗ, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਲਗਾਏ ਗਏ ਚੰਡੀਗੜ੍ਹ, 23 ਮਾਰਚ: ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ 'ਇਸ ਵਾਰ 70 ਪਾਰ' ਮੁਹਿੰਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਮੁੱਖ ਚੋਣ ਦਫਤਰ (ਸੀ.ਈ.ਓ.) ਵੱਲੋਂ ਸ਼ਨੀਵਾਰ ਨੂੰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਈ.ਪੀ.ਐੱਲ. ਮੈਚ ਦੌਰਾਨ ਇਕ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸਵੀਪ ਵੋਟਰਾਂ ਨੂੰ ਜਾਗਰੂਕ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਕ੍ਰਿਕਟ ਦੇ ਕ੍ਰੇਜ਼ ਨੂੰ ਦੇਖਦੇ ਹੋਏ ਉਨ੍ਹਾਂ ਦੇ ਦਫਤਰ ਨੇ ਮਸ਼ਹੂਰ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਸਟੇਟ ਆਈਕੋਨ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸ਼ੁਭਮਨ ਗਿੱਲ ਵੱਲੋਂ ਕੀਤੀ ਗਈ ਜਨ ਅਪੀਲ ਵੋਟ ਪ੍ਰਤੀਸ਼ਤ ਨੂੰ 70 ਫੀਸਦੀ ਤੋਂ ਉੱਪਰ ਲਿਜਾਣ ਦਾ ਟੀਚਾ ਹਾਸਲ ਕਰਨ ਵਿੱਚ ਮਦਦ ਕਰੇਗੀ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਦੌਰਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਸਟੇਡੀਅਮ ਵਿੱਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਾਲੀ ਥਾਂ 'ਤੇ ਮੌਜੂਦ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਤੋਂ ਵੱਧ ਮੈਂਬਰਾਂ ਨੇ 18 ਸਾਲ ਦੀ ਉਮਰ ਵਾਲੇ ਵਿਅਕਤੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਤੇ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਗੀਤ "ਮੈਂ ਭਾਰਤ ਹੂੰ" ਦੀ ਵੀਡੀਓ ਨੂੰ ਵੀ ਵੱਡੀ ਸਕਰੀਨ ਉੱਤੇ ਚਲਾਇਆ ਗਿਆ। ਸਿਬਿਨ ਸੀ ਨੇ ਦੱਸਿਆ ਕਿ ਸਥਾਨਕ ਸਰੋਤਿਆਂ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਗੀਤ ‘ਮੈਂ ਭਾਰਤ ਹੂੰ’ ਦਾ ਪੰਜਾਬੀ ਸੰਸਕਰਣ ਵੀ ਸਕਰੀਨ 'ਤੇ ਚਲਾਇਆ ਗਿਆ। ਇਸੇ ਤਰ੍ਹਾਂ ਮੈਚ ਦੌਰਾਨ ਸਟੇਟ ਆਈਕੋਨ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਵੱਲੋਂ ਵੋਟਰ ਜਾਗਰੂਕਤਾ ਸੰਦੇਸ਼ ਅਤੇ ਵੋਟ ਪਾਉਣ ਦੀਆਂ ਕੀਤੀਆਂ ਅਪੀਲਾਂ ਵੀ ਵਿਖਾਈਆਂ ਗਈਆਂ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਚੋਣ ਮਸਕਟ ਸ਼ੇਰਾ 2.0 ਦੇ ਕਈ ਕਟਆਊਟਾਂ ਤੋਂ ਇਲਾਵਾ ਸਟੇਡੀਅਮ ਦੇ ਬਾਹਰ ਵਿਸ਼ਾਲ ਹੋਰਡਿੰਗਜ਼, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਵੀ ਲਗਾਏ ਗਏ। ਸਟੇਡੀਅਮ ਦੇ ਬਾਹਰ ਕੈਨੋਪੀਜ਼ ਵੀ ਲਗਾਈਆਂ ਗਈਆਂ ਅਤੇ ਦਰਸ਼ਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਚੋਣ ਜਾਗਰੂਕਤਾ ਸਲੋਗਨ ਵਾਲੇ ਕੱਪ ਅਤੇ ਚਾਬੀਆਂ ਵੰਡੀਆਂ ਗਈਆਂ। ਇਸ ਦੌਰਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰਾਂ ਖਾਸ ਕਰਕੇ ਨੌਜਵਾਨਾਂ ਵਿੱਚ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਵਧਾਉਣ ਲਈ ਕ੍ਰਿਕਟ ਤੋਂ ਵਧੀਆ ਪਲੇਟਫਾਰਮ ਨਹੀਂ ਹੋ ਸਕਦਾ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ, 2024 ਨੂੰ ਬਿਨਾਂ ਕਿਸੇ ਡਰ-ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
Punjab Bani 23 March,2024
‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ
‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ - ਏ.ਡੀ.ਜੀ.ਪੀ, ਕਾਨੂੰਨ ਤੇ ਵਿਵਸਥਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਸੰਗਰੂਰ, ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਧੀਕ ਕਮਿਸ਼ਨਰ (ਆਬਕਾਰੀ), ਹਨ ਮੈਂਬਰ - ਅੱਠ ਮੁੱਖ ਦੋਸ਼ੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਚੰਡੀਗੜ੍ਹ, 23 ਮਾਰਚ: ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ। ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ, ਸਾਰੇ ਵਾਸੀ ਚੁਹਾਵਾਂ, ਚੀਮਾਂ ; ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ,ਸੰਗਰੂਰ; ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ(ਪਟਿਆਲਾ); ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ ਪਿੰਡ ਰੋਗਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ਵਜੋਂ ਹੋਈ ਹੈ। ਐਸ.ਆਈ.ਟੀ., ਇਸ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਨਕਲੀ ਸ਼ਰਾਬ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਅਤੇ ਇਸ ਪਿਛੇ ਕੰਮ ਕਰਦੇ ਗਠਜੋੜ, ਜਿਸਨੇ ਪਿੰਡਾਂ ਤੱਕ ਪੈਰ ਪਸਾਰ ਲਏ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Punjab Bani 23 March,2024
ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ
ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ ਪਟਿਆਲਾ, 23 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸਟੇਟ ਕਾਲਜ ਪਟਿਆਲਾ ਵਿਖੇ ਚੱਲ ਰਹੇ ਮਿਸ਼ਨ ਸਮਰੱਥ ਬਲਾਕ ਪੱਧਰ ਦੇ ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ ਸਵਿੰਦਰ ਰੇਖੀ ਵੱਲੋਂ ਅਧਿਆਪਕਾ ਨੂੰ ਮਾਪਿਆ ਨਾਲ ਕੀਤੀਆਂ ਜਾਂਦੀਆਂ ਮੀਟਿੰਗਾਂ ਵਿਚ ਮਾਪਿਆ ਨੂੰ ਆਪਣੀ ਸਮਝ ਨਾਲ ਬਿਨਾਂ ਕਿਸੇ ਦਬਾਅ ਅਤੇ ਲਾਲਚ ਦੇ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਧਾਉਣ ਲਈ ਅਤੇ ਵੋਟਾਂ ਵਿੱਚ ਲੋਕਾਂ ਦੀ 100 ਫ਼ੀਸਦੀ ਭਾਗੀਦਾਰੀ ਲਈ ਵੀ ਅਪੀਲ ਕੀਤੀ ਗਈ। ਇਸ ਮੌਕੇ ਸਟੇਟ ਕਾਲਜ ਦੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਦੱਸਿਆ ਗਿਆ। ਸਵੀਪ ਟੀਮ ਵੱਲੋਂ 96 ਸਾਲਾ ਦੇ ਸਮਾਜ ਸੇਵੀ ਸ੍ਰੀ ਓਮ ਪ੍ਰਕਾਸ਼ ਬੀਰ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਵੀ ਕੀਤਾ ਗਿਆ। ਬੀਰ ਜੀ ਨੇ ਵੀਡੀਉ ਸੁਨੇਹੇ ਰਾਹੀ ਵੋਟਰਾਂ ਨੂੰ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਢਿੱਲੋਂ, ਪਟਿਆਲਾ-115 ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਅਵਤਾਰ ਸਿੰਘ ਅਤੇ ਟ੍ਰੇਨਿੰਗ ਅਧਿਆਪਕ ਮੌਜੂਦ ਸਨ।
Punjab Bani 23 March,2024
ਏ.ਡੀ.ਜੀ.ਪੀ ਗੁਰਿੰਦਰ ਸਿੰਘ ਢਿੱਲੋਂ ਨੇ ਡੀ.ਸੀ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ
ਏ.ਡੀ.ਜੀ.ਪੀ ਗੁਰਿੰਦਰ ਸਿੰਘ ਢਿੱਲੋਂ ਨੇ ਡੀ.ਸੀ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਪ੍ਰਭਾਵਿਤ ਪਿੰਡਾਂ ’ਚ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ ਇਸ ਮਾਮਲੇ ਵਿੱਚ ਹੁਣ ਤੱਕ 3 ਪੁਲਿਸ ਕੇਸ ਦਰਜ, 8 ਵਿਅਕਤੀ ਗ੍ਰਿਫਤਾਰ: ਏ.ਡੀ.ਜੀ.ਪੀ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵਿੱਚ ਏ.ਡੀ.ਜੀ.ਪੀ, ਡੀ.ਆਈ.ਜੀ ਪਟਿਆਲਾ ਰੇਂਜ ਤੇ ਐਸ.ਐਸ.ਪੀ ਸ਼ਾਮਲ ਉਚ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਣ-ਅਧਿਕਾਰਤ ਤੌਰ ’ਤੇ ਖਰੀਦੀ ਸ਼ਰਾਬ ਦਾ ਸੇਵਨ ਬਿਲਕੁਲ ਨਾ ਕਰਨ ਦੀ ਅਪੀਲ ਘਰ ਘਰ ਸਰਵੇਖਣ ਦਾ ਪਹਿਲਾ ਰਾਊਂਡ ਮੁਕੰਮਲ, ਦੂਜਾ ਸ਼ੁਰੂ ਆਸ਼ਾ ਤੇ ਆਂਗਣਵਾੜੀ ਵਰਕਰ, ਪੰਚਾਇਤ ਸਕੱਤਰ, ਏ.ਐਨ.ਐਮਜ਼, ਪਟਵਾਰੀ, ਪੁਲਿਸ ਦੇ ਨੁਮਾਇੰਦੇ, ਡਾਕਟਰੀ ਸਟਾਫ਼ ਜਾਗਰੂਕਤਾ ਪੈਦਾ ਕਰਨ ਵਿੱਚ ਹੋਇਆ ਸਰਗਰਮ ਗੁੱਜਰਾਂ/ਦਿੜ੍ਹਬਾ, 23 ਮਾਰਚ: ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਅੱਜ ਪਿੰਡ ਗੁੱਜਰਾਂ ਵਿਖੇ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ਼ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ’ਤੇ ਨਵੀਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਦਾ ਗਠਨ ਕੀਤਾ ਗਿਆ ਹੈ ਜਿਸ ਦੀ ਅਗਵਾਈ ਉਹ ਖੁਦ ਕਰ ਰਹੇ ਹਨ ਜਦਕਿ ਇਸ ਵਿੱਚ ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਜਾਂਚ ਕਰਦੇ ਹੋਏ ਸਾਰੇ ਤੱਥ ਸਾਹਮਣੇ ਲਿਆਂਦੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 3 ਵੱਖ-ਵੱਖ ਐਫ.ਆਈ.ਆਰ ਦਰਜ ਕਰਕੇ ਹੁਣ ਤੱਕ ਦੋ ਮੁੱਖ ਦੋਸ਼ੀਆਂ ਸਮੇਤ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮੌਕੇ ਏ.ਡੀ.ਜੀ.ਪੀ ਢਿੱਲੋਂ ਨੇ ਅਪੀਲ ਕਰਦਿਆਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਕੋਲ ਕਿਸੇ ਵੀ ਮਾਤਰਾ ਵਿੱਚ ਇਹੋ ਜਿਹੀ ਜਾਂ ਇਸ ਦੇ ਨਾਲ ਮਿਲਦੀ ਜੁਲਦੀ ਅਣਅਧਿਕਾਰਤ ਸ਼ਰਾਬ ਪਈ ਹੈ ਤਾਂ ਉਹ ਇਸ ਦਾ ਸੇਵਨ ਬਿਲਕੁਲ ਨਾ ਕਰਨ ਅਤੇ ਉਹ ਪੁਲਿਸ ਜਾਂ ਘਰ ਘਰ ਵਿੱਚ ਸਰਵੇਖਣ ਕਰ ਰਹੀਆਂ ਟੀਮਾਂ ਨੂੰ ਜਮ੍ਹਾ ਕਰਵਾ ਦੇਣ। ਉਨ੍ਹਾਂ ਲੋਕ ਹਿੱਤ ਵਿੱਚ ਅਪੀਲ ਕਰਦਿਆਂ ਕਿਹਾ ਕਿ ਸਸਤੀ ਤੇ ਗੈਰ ਕਾਨੂੰਨੀ ਢੰਗ ਨਾਲ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਤੋਂ ਸ਼ਰਾਬ ਦੀ ਖਰੀਦ ਬਿਲਕੁਲ ਨਾ ਕੀਤੀ ਜਾਵੇ ਕਿਉਂਕਿ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਸਾਹਮਣੇ ਆਉਂਦੇ ਸਾਰ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਦੀ ਨਿਗਰਾਨੀ ਹੇਠ ਪੂਰਾ ਪ੍ਰਸ਼ਾਸਨ ਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਨ੍ਹਾਂ ਪਿੰਡਾਂ ਵਿੱਚ ਚੌਕਸੀ ਤੇ ਜਾਗਰੂਕਤਾ ਅਭਿਆਨ ਚਲਾ ਰਹੀਆਂ ਹਨ ਅਤੇ ਲੋਕ ਹਿੱਤ ਵਿੱਚ ਅਨਾਊਂਸਮੈਂਟ, ਆਸ਼ਾ ਤੇ ਆਂਗਣਵਾੜੀ ਵਰਕਰਾਂ, ਪੰਚਾਇਤ ਸਕੱਤਰਾਂ, ਏ.ਐਨ.ਐਮਜ਼, ਪਟਵਾਰੀ, ਪੁਲਿਸ ਦੇ ਨੁਮਾਇੰਦੇ, ਡਾਕਟਰੀ ਸਟਾਫ਼, ਪਿੰਡਾਂ ਤੇ ਸ਼ਹਿਰੀ ਵਾਰਡਾਂ ਦੇ ਨੁਮਾਇੰਦੇ ਲਗਾਤਾਰ ਘਰ ਘਰ ਜਾ ਕੇ ਜਾਗਰੂਕਤਾ ਫੈਲਾਅ ਰਹੇ ਹਨ ਅਤੇ ਜੇਕਰ ਇਸ ਦੌਰਾਨ ਕਿਸੇ ਵਿਅਕਤੀ ਦੀ ਸਿਹਤ ਵਿੱਚ ਕੋਈ ਲੱਛਣ ਨਜ਼ਰ ਆਉਂਦੇ ਹਨ ਤਾਂ ਉਸ ਨੂੰ ਫੌਰੀ ਮੈਡੀਕਲ ਸੁਵਿਧਾ ਦਿੱਤੀ ਜਾ ਰਹੀ ਹੈ ਤਾਂ ਜੋ ਕੀਮਤੀ ਜਾਨਾਂ ਬਚ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਪੁਲਿਸ ਦੇ ਪੱਧਰ ’ਤੇ ਢੁਕਵੇਂ ਕਦਮ ਪੁੱਟਣ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਗ੍ਰਿਫਤਾਰ ਕੀਤੇ ਗਏ ਹਰ ਵਿਅਕਤੀ ਦੀ ਇਸ ਵਿੱਚ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਵੀ ਇੱਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਕਾਰਜਸ਼ੀਲ ਹੈ ਤੇ ਹਰ ਪੱਖ ਦੀ ਵਿਭਿੰਨ ਪਹਿਲੂਆਂ ਅਨੁਸਾਰ ਵਿਗਿਆਨ ਅਧਾਰਿਤ ਜਾਂਚ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਸ ਅਣਸੁਖਾਵੀਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਦੁਖਾਂਤਕ ਘਟਨਾ ਤੋਂ ਤੁਰੰਤ ਬਾਅਦ ਹੀ ਪੁਲਿਸ ਤੇ ਪ੍ਰਸਾਸਨ ’ਤੇ ਅਧਾਰਿਤ ਵੱਡੀ ਗਿਣਤੀ ਟੀਮਾਂ ਵੱਲੋਂ ਅਹਿਤਿਆਤ ਵਜੋਂ ਪਿੰਡ ਗੁੱਜਰਾਂ, ਢੰਡੋਲੀ ਖੁਰਦ, ਜਖੇਪਾਲਵਾਸ ਤੇ ਟਿੱਬੀ ਰਵੀਦਾਸਪੁਰਾ ਵਿਖੇ ਘਰ ਘਰ ਜਾ ਕੇ ਸਰਵੇਖਣ ਆਰੰਭ ਕਰ ਦਿੱਤਾ ਗਿਆ ਸੀ ਜੋ ਹੁਣ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਦਾ ਪਹਿਲਾ ਰਾਊਂਡ ਮੁਕੰਮਲ ਹੋਣ ਤੋਂ ਬਾਅਦ ਦੂਜਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਿੱਚ ਅਜਿਹੀ ਸ਼ਰਾਬ ਪੀਣ ਤੋਂ ਬਾਅਦ ਮੁਢਲੇ ਤੌਰ ’ਤੇ ਕੋਈ ਲੱਛਣ ਸਾਹਮਣੇ ਆ ਰਹੇ ਹਨ ਤਾਂ ਉਹ ਲਾਜ਼ਮੀ ਤੌਰ ’ਤੇ ਮੈਡੀਕਲ ਸੇਵਾਵਾਂ ਦਾ ਲਾਭ ਲਵੇ। ਉਨ੍ਹਾਂ ਕਿਹਾ ਕਿ ਹਾਈ ਪਾਵਰ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਸਮੇਂ ਸਿਰ ਸੌਂਪੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਏ.ਡੀ.ਜੀ.ਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਕੋਲ ਘਰਾਂ ਵਿੱਚ ਅਤੇ ਸ਼ਮਸ਼ਾਨਘਾਟ ਵਿਖੇ ਜਾ ਕੇ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਡੀ.ਐਮ ਰਾਜੇਸ਼ ਸ਼ਰਮਾ, ਐਸ.ਪੀ ਪਲਵਿੰਦਰ ਸਿੰਘ ਚੀਮਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 23 March,2024
ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ
ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸੰਭੂ ਬਾਰਡਰ ਤੇ ਕਿਸਾਨਾਂ ਨੇ ਮਨਾਇਆ - ਕਿਸਾਨ ਮਜ਼ਦੂਰ ਮੋਰਚਾ ਤੇ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਸ਼ੰਭੂ ਬਾਰਡਰ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। - ਕੇਦਰ ਸਰਕਾਰ ਵਿਰੁੱਧ ਜਤਾਇਆ ਭਾਰੀ ਰੋਸ਼
Punjab Bani 23 March,2024
ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਖੇਡਿਆ ਨਾਟਕ
ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਖੇਡਿਆ ਨਾਟਕ -ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਸਹਿਯੋਗ ਨਾਲ਼ ਕਰਵਾਇਆ ਨਾਟਕ 'ਛਿਪਣ ਤੋਂ ਪਹਿਲਾਂ' ਪਟਿਆਲਾ, 23 ਮਾਰਚ ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 'ਛਿਪਣ ਤੋਂ ਪਹਿਲਾਂ' ਨਾਟਕ ਦੀ ਪੇਸ਼ਕਾਰੀ ਹੋਈ। ਕਲਾ ਭਵਨ ਵਿਖੇ ਹੋਇਆ ਇਹ ਨਾਟਕ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਸਹਿਯੋਗ ਨਾਲ਼ ਕਰਵਾਇਆ ਗਿਆ। ਪ੍ਰਸਿੱਧ ਨਾਟਕਕਾਰ ਦਵਿੰਦਰ ਦਮਨ ਵੱਲੋਂ ਲਿਖਿਤ ਇਹ ਨਾਟਕ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਉੱਤੇ ਆਧਾਰਿਤ ਹੈ ਜਿਸ ਨੂੰ ਪ੍ਰੋ. ਕਪਿਲ ਦੇਵ ਸ਼ਰਮਾ ਅਤੇ ਗੁਰਬਿੰਦਰ ਸਿੰਘ ਦੇ ਨਿਰਦੇਸ਼ਨ ਹੇਠ ਪੇਸ਼ ਕੀਤਾ ਗਿਆ। ਕਿਰਤੀ ਦੇ ਹੱਥਾਂ ਦੀ ਮਹਿਮਾ ਨੂੰ ਦਰਸਾਉਂਦਾ ਇਹ ਨਾਟਕ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦੇ ਭਾਰਤ ਦੀ ਗੱਲ ਕਰਦਾ ਹੈ। ਨਾਟਕ ਰਾਹੀਂ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਦੀ ਸੋਚ ਸਪਸ਼ਟ ਰੂਪ ਵਿੱਚ ਉਭਰ ਕੇ ਸਾਹਮਣੇ ਆਉਂਦੀ ਹੈ। ਮੋਦੀ ਕਾਲਜ ਦੇ ਸਮੂਹ ਵਿਦਿਆਰਥੀ ਅਦਾਕਾਰਾਂ ਨੇ ਇਸ ਨਾਟਕ ਨੂੰ ਬੜੇ ਭਾਵਪੂਰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਨਾਟਕ ਟੀਮ ਦੇ ਕਲਾਕਾਰਾਂ ਵਿੱਚ ਪ੍ਰਭਜੋਤ ਸਿੰਘ, ਕਮਲਦੀਪ ਸਿੰਘ, ਸਤਵੀਰ ਸਿੰਘ, ਕਸ਼ਿਸ਼ ,ਲਕਸ਼ ਸ਼ਰਮਾ, ਕ੍ਰਿਸ਼ਨਮ ਯਾਦੁਵੰਸ਼ੀ, ਗੁਰਵਿੰਦਰ ਸਿੰਘ, ਮੁਹੰਮਦ ਅਕਬਰ, ਧਰੁਵ ਗਰਗ ਅਤੇ ਰਾਹੁਲ ਚੌਧਰੀ ਸ਼ਾਮਿਲ ਸਨ। ਪੇਸ਼ਕਾਰੀ ਤੋਂ ਪਹਿਲਾਂ ਕੁੱਝ ਵਿਦਿਆਰਥੀਆਂ ਵੱਲੋਂ ਸਰਦਾਰ ਭਗਤ ਸਿੰਘ ਦੇ ਜੀਵਨ ਅਤੇ ਜਜ਼ਬੇ ਬਾਰੇ ਕਵਿਤਾਵਾਂ ਅਤੇ ਗੀਤ ਵੀ ਪੇਸ਼ ਕੀਤੇ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਜਿੱਥੇ ਵਿਦਿਆਰਥੀਆਂ ਅਤੇ ਮੋਦੀ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉਥੇ ਹੀ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਪੇਸ਼ ਕਰਨ ਲਈ ਰੰਗਮੰਚ ਸਭ ਤੋਂ ਸ਼ਕਤੀਸ਼ਾਲੀ ਕਲਾ ਮਾਧਿਅਮ ਹੈ। ਪ੍ਰੋ. ਅਰਵਿੰਦ ਵੱਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਭੇਂਟ ਕੀਤੀਆਂ ਗਈਆਂ। ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਜਸਪਾਲ ਦਿਉਲ ਨੇ ਕੀਤਾ। ਇਸ ਮੌਕੇ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ, ਪ੍ਰੋ. ਨੀਨਾ ਸਰੀਨ, ਪ੍ਰੋ. ਬੀਰਪਾਲ ਕੌਰ, ਪ੍ਰੋ. ਰੁਪਿੰਦਰ ਸਿੰਘ ਢਿੱਲੋਂ, ਡਾ. ਰਾਜੀਵ ਕੁਮਾਰ, ਪ੍ਰੋ. ਦਵਿੰਦਰ ਸਿੰਘ, ਪ੍ਰੋ. ਪਰਮਿੰਦਰ ਸਿੰਘ, ਪ੍ਰੋ. ਰੋਹਿਤ ਸਚਦੇਵਾ, ਪ੍ਰੋ. ਗਗਨਦੀਪ ਕੌਰ ਦੇ ਨਾਲ ਥੀਏਟਰ ਵਿਭਾਗ ਦਾ ਸਮੂਹ ਸਟਾਫ ਸ਼ਾਮਿਲ ਹੋਇਆ।
Punjab Bani 23 March,2024
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
Punjab Bani 23 March,2024
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ
ਭਾਰਤੀ ਚੋਣ ਕਮਿਸ਼ਨ ਨੇ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ ਚੰਡੀਗੜ੍ਹ, 23 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
Punjab Bani 23 March,2024
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ ਨਵੀਂ ਦਿੱਲੀ, 23 ਮਾਰਚ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਈਟੀਓ ਨੇੜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਪ ਦੇ ਵਿਧਾਇਕਾਂ, ਕੌਂਸਲਰਾਂ, ਮੰਤਰੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਧਰਨੇ ਚ ਸ਼ਾਮਲ ਹੋਣਗੇ। ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਵੀ ਸ਼ਾਮਲ ਹੋਣ ਦੀ ਉਮੀਦ ਹੈ।
Punjab Bani 23 March,2024
ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ
ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 23 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਵੱਧਦੇ ਸਿਆਸੀ ਸੰਕਟ ਕਾਰਨ 6 ਸਾਬਕਾ ਵਿਧਾਇਕ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਉਸ ਦੀ ਟਿਕਟ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜ ਸਕਦੇ ਹਨ। ਛੇ ਬਾਗੀ ਕਾਂਗਰਸੀ ਵਿਧਾਇਕਾਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੈਤੰਨਿਆ ਸ਼ਰਮਾ ਅਤੇ ਦੇਵੇਂਦਰ ਕੁਮਾਰ ਭੁੱਟੋ ਨੂੰ ਵ੍ਹਿਪ ਦੀ ਉਲੰਘਣਾ ਕਰਨ ’ਤੇ ਅਯੋਗ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਕਰਨ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਹੋਰ ਨੇਤਾ ਹਾਜ਼ਰ ਸਨ। ਚੋਣ ਕਮਿਸ਼ਨ ਨੇ ਇਨ੍ਹਾਂ ਦੇ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਤਿੰਨ ਆਜ਼ਾਦ ਵਿਧਾਇਕਾਂ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇ ਐੱਲ. ਠਾਕੁਰ ਨੇ ਸ਼ੁੱਕਰਵਾਰ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ। ਉਨ੍ਹਾਂ ਦੇ ਹਲਕਿਆਂ ਵਿੱਚ ਵੀ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ ਹੈ।
Punjab Bani 23 March,2024
ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ
ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ ਨਵੀਂ ਦਿੱਲੀ, 23 ਮਾਰਚ ਇਥੇ ਰਾਜਘਾਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਆਗੂ ਅਰਵਿੰਦ ਕੇਜਰੀਵਾਲ ਹੈ। ਉਨ੍ਹਾਂ ਕਿਹਾ ਇਹ ਸ੍ਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਹੋਰ ਵਿਸ਼ਾਲ ਹੋਵੇਗਾ ਪਰ ਅਸੀਂ ਡਰਾਂਗੇ ਨਹੀਂ। ਇਹ ਪ੍ਰਦਰਸ਼ਨ ਭਾਰਤੀ ਲੋਕਤੰਤਰ ਬਚਾਉਣ ਲਈ ਹੈ। ਪ੍ਰਦਰਸ਼ਨ ਵਿੱਚ ਕਾਂਗਰਸ ਦੇ ਆਗੂ ਹਾਰੂਨ ਯੂਸਫ਼ ਤੇ ਹੋਰ ਆਗੂ ਸ਼ਾਮਲ ਹੋਏ। ਉਨ੍ਹਾਂ ਐਲਾਨ ਕੀਤਾ ਕਿ ਰਾਜਘਾਟ ਤੋਂ ਪਾਰਟੀ ਦਫ਼ਤਰ ਦੀਨ ਦਿਆਲ ਉਪਾਧਿਆਏ ਮਾਰਗ ਵੱਲ ਮਾਰਚ ਕੀਤਾ ਜਾਵੇਗਾ।
Punjab Bani 23 March,2024
ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ
ਜ਼ਹਿਰੀਲੀ ਸ਼ਰਾਬ ਮਾਮਲਾ : ਜਨਤਕ ਜਥੇਬੰਦੀਆਂ ਨੇ ਲਗਾਇਆ ਪੱਕਾ ਮੋਰਚਾ ਸੰਗਰੂਰ, 22 ਮਾਰਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਖ਼ਿਲਾਫ਼ ਜਨਤਕ ਜਥੇਬੰਦੀਆਂ ਅਤੇ ਲੋਕਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਧਰਨਾਕਾਰੀਆਂ ਨੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਅਤੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾ ਕੇ ਕਸੂਰਵਾਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਹਿਰੀਲੀ ਸ਼ਰਾਬ ਨਾਲ ਗਰੀਬ ਮਜ਼ਦੂਰਾਂ ਦੀਆਂ ਹੋਈਆਂ ਮੌਤਾਂ ਕਾਰਨ ਹਲਕੇ ਵਿੱਚ ਸੋਗ ਦੀ ਲਹਿਰ ਹੈ ਪਰ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਨਾ ਤਾਂ ਕੋਈ ਬਿਆਨ ਦਿੱਤਾ ਗਿਆ ਹੈ ਅਤੇ ਨਾ ਹੀ ਪਿੰਡ ਗੁੱਜਰਾਂ ਪੁੱਜ ਕੇ ਗਰੀਬ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਜਿਸ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਲੋਕਾਂ ’ਚ ਰੋਸ ਹੈ।
Punjab Bani 23 March,2024
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ ਚੰਡੀਗੜ੍ਹ , 22 ਮਾਰਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਭਾਜਪਾ ਨੂੰ ਇੱਕ ਤਰੀਕੇ ਨਾਲ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਹੋਣ ਤੋਂ ਬਿਨਾਂ ਲੋਕ ਸਭਾ ਚੋਣਾਂ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੋਰ ਕਮੇਟੀ ਨੇ ਭਾਜਪਾ ਨੂੰ ਇਹ ਇਸ਼ਾਰਾ ਕੀਤਾ ਹੈ ਕਿ ਸੂਬੇ ਦੇ ਮੂਲ ਮੁੱਦਿਆਂ ਦੀ ਸ਼ਰਤ ’ਤੇ ਹੀ ਅੱਗੇ ਵਧਿਆ ਜਾ ਸਕਦਾ ਹੈ। ਅਹਿਮ ਸੂਤਰਾਂ ਅਨੁਸਾਰ ਕੋਰ ਕਮੇਟੀ ਵਿਚ ਅੱਜ ਇਹੋ ਸੁਰ ਭਾਰੂ ਰਿਹਾ ਕਿ ਭਾਜਪਾ ਨਾਲ ਓਨੀ ਦੇਰ ਕੋਈ ਸਿਆਸੀ ਗੱਠਜੋੜ ਨਾ ਕੀਤਾ ਜਾਵੇ, ਜਿੰਨੀ ਦੇਰ ਭਾਜਪਾ ਸੂਬੇ ਦੇ ਮੂਲ ਮੁੱਦਿਆਂ ’ਤੇ ਕੋਈ ਪ੍ਰਤੀਬੱਧਤਾ ਨਹੀਂ ਦਿਖਾਉਂਦੀ ਹੈ। ਕੋਰ ਕਮੇਟੀ ਵਿਚ ਇਹੋ ਗੱਲ ਉਭਰੀ ਕਿ ਅਕਾਲੀ ਦਲ ਲਈ ਸੀਟਾਂ ਦੀ ਵੰਡ ਤੋਂ ਵੱਧ ਸੂਬੇ ਦੇ ਹਿੱਤ ਪਿਆਰੇ ਹਨ। ਪਾਰਟੀ ਨੇ ਅੱਜ ਆਪਣੇ ਮੂਲ ਮੁੱਦਿਆਂ ਵੱਲ ਵਾਪਸੀ ਕੀਤੀ ਹੈ। ਭਾਜਪਾ ਦੇ ਪੰਜਾਬ ਦੇ ਮੁੱਦਿਆਂ ਪ੍ਰਤੀ ਰੌਂਅ ਤੋਂ ਕੋਰ ਕਮੇਟੀ ਸੰਤੁਸ਼ਟ ਦਿਖਾਈ ਨਹੀਂ ਦਿੱਤੀ। ਪਾਰਟੀ ਨੇ ਮੀਟਿੰਗ ਵਿਚ ਘੱਟੋ ਘੱਟ ਪ੍ਰੋਗਰਾਮ ਦੀ ਰਣਨੀਤੀ ਵੀ ਉਲੀਕੀ। ਅਕਾਲੀ ਦਲ ਨੇ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਨੂੰ ਲੈ ਕੇ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਲਈ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਅਤੇ ਪਾਰਟੀ ਕਦੇ ਵੀ ਖਾਲਸਾ ਪੰਥ, ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਡਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ।
Punjab Bani 23 March,2024
ਸਮੁੰਦਰੀ ਡਾਕੂਆਂ ਨੂੰ ਕੀਤਾ ਮੁੰਬਈ ਪੁਲਸ ਦੇ ਹਵਾਲੇ
ਸਮੁੰਦਰੀ ਡਾਕੂਆਂ ਨੂੰ ਕੀਤਾ ਮੁੰਬਈ ਪੁਲਸ ਦੇ ਹਵਾਲੇ ਮੁੰਬਈ, 23 ਮਾਰਚ ਜੰਗੀ ਬੇੜਾ ਆਈਐੱਨਐੱਸ ਕੋਲਕਾਤਾ ਅੱਜ ਸਵੇਰੇ ਸੋਮਾਲੀਆ ਦੇ ਤੱਟ ਤੋਂ ਅਪਰੇਸ਼ਨ ਦੌਰਾਨ ਫੜੇ 35 ਸਮੁੰਦਰੀ ਡਾਕੂਆਂ ਨੂੰ ਲੈ ਕੇ ਮੁੰਬਈ ਪਹੁੰਚ ਗਿਆ। ਜਲ ਸੈਨਾ ਨੇ ਅੱਜ ਇਥੇ ਦੱਸਿਆ ਕਿ ਇੱਥੇ ਲਿਆਉਣ ਤੋਂ ਬਾਅਦ ਇਨ੍ਹਾਂ ਲੁਟੇਰਿਆਂ ਨੂੰ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ‘ਅਪਰੇਸ਼ਨ ਸੰਕਲਪ’ ਤਹਿਤ ਕੀਤੀ ਗਈ ਹੈ, ਜਿਸ ਤਹਿਤ ਅਰਬ ਸਾਗਰ ਅਤੇ ਅਦਨ ਦੀ ਖਾੜੀ ‘ਚ ਭਾਰਤੀ ਜਲ ਸੈਨਾ ਦੇ ਜਹਾਜ਼ ਤਾਇਨਾਤ ਕੀਤੇ ਗਏ ਹਨ ਤਾਂ ਜੋ ਇਲਾਕੇ ‘ਚੋਂ ਲੰਘਣ ਵਾਲੇ ਮਾਲਵਾਹਕ ਜਹਾਜ਼ਾਂ ਤੇ ਅਮਲੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
Punjab Bani 23 March,2024
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼ ਨਵੀਂ ਦਿੱਲੀ, 23 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਆਮ ਆਦਮੀ ਪਾਰਟੀ ਵਰਕਰਾਂ ਅਤੇ ਦਿੱਲੀ ਦੇ ਲੋਕਾਂ ਨੂੰ ਆਪਣੇ ਜੇਲ੍ਹ ‘ਚ ਬੰਦ ਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਮੁੱਖ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਕੋਈ ਵੀ ਜੇਲ੍ਹ ਮੈਨੂੰ ਅੰਦਰ ਨਹੀਂ ਰੱਖ ਸਕਦੀ ਅਤੇ ਮੈਂ ਬਾਹਰ ਆ ਕੇ ਆਪਣੇ ਵਾਅਦੇ ਪੂਰੇ ਕਰਾਂਗਾ। ਗ੍ਰਿਫਤਾਰੀ ਦੇ ਬਾਵਜੂਦ ਭਾਜਪਾ ਵਰਕਰਾਂ ਨਾਲ ਨਫਰਤ ਨਾ ਕੀਤੀ ਜਾਵੇ। ਕੇਜਰੀਵਾਲ ਨੇ ਆਪਣੇ ਸੁਨੇਹੇ ਵਿੱਚ ਕਿਹਾ,‘ਮੈਂ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਰਕਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਸਮਾਜ ਭਲਾਈ ਅਤੇ ਲੋਕ ਭਲਾਈ ਦੇ ਕੰਮ ਕਰਨ ਵਾਲੇ ਮੇਰੇ ਜੇਲ੍ਹ ਜਾਣ ਕਾਰਨ ਨਾ ਰੁਕਣ। ਭਾਜਪਾ ਵਰਕਰਾਂ ਨਾਲ ਨਫ਼ਰਤ ਨਾ ਕਰੋ। ਉਹ ਸਾਡੇ ਭੈਣ-ਭਰਾ ਹਨ। ਮੈਂ ਜਲਦੀ ਹੀ ਵਾਪਸ ਆਵਾਂਗਾ। ਮੇਰੇ ਪਿਆਰੇ ਦੇਸ਼ ਵਾਸੀਓ, ਮੈਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਾਵੇਂ ਮੈਂ ਜੇਲ੍ਹ ਦੇ ਅੰਦਰ ਹਾਂ ਜਾਂ ਨਹੀਂ, ਮੈਂ ਦੇਸ਼ ਦੀ ਸੇਵਾ ਕਰਦਾ ਰਹਾਂਗਾ।
Punjab Bani 23 March,2024
ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ
ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ ਨਵੀਂ ਦਿੱਲੀ, 23 ਮਾਰਚ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕਈ ਛਾਪੇ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਨੇਤਾ ਖਿਲਾਫ ਪੈਸਿਆਂ ਦੇ ਲੈਣ-ਦੇਣ ਦੀ ਗੱਲ ਸਾਬਤ ਨਹੀਂ ਕਰ ਸਕੀ। ਆਪ ਨੇਤਾ ਨੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਦ ਪੀ. ਰੈੱਡੀ ਦੇ ਬਿਆਨ ਦੇ ਆਧਾਰ ‘ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ ‘ਚ ਐਕਸਾਈਜ਼ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ। ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਅਖੌਤੀ ਆਬਕਾਰੀ ਨੀਤੀ ਘਪਲੇ ਵਿੱਚ ਪੈਸੇ ਦਾ ਲੈਣ ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ।
Punjab Bani 23 March,2024
ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ
ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਹਿਰਾਸਤ ‘ਚ ਰਹਿਣਗੇ। ਨਵੰਬਰ 2023 ਤੋਂ ਬਿੱਲੀ-ਚੂਹੇ ਦੀ ਖੇਡ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ।
Punjab Bani 23 March,2024
ਮਾਸਕੋ ਅੰਦਰ ਹੋਇਆ ਵੱਡਾ ਅੱਤਵਾਦੀ ਹਮਲਾ : ਕਈ ਲੋਕਾਂ ਦੀ ਮੌਤ ਤੇ 100 ਤੋ ਜਿਆਦਾ ਜ੍ਖਮੀ
ਮਾਸਕੋ ਅੰਦਰ ਹੋਇਆ ਵੱਡਾ ਅੱਤਵਾਦੀ ਹਮਲਾ : ਕਈ ਲੋਕਾਂ ਦੀ ਮੌਤ ਤੇ 100 ਤੋ ਜਿਆਦਾ ਜ੍ਖਮੀ ਮਾਸਕੋ- ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ ‘ਚ ਪੰਜ ਬੰਦੂਕਧਾਰੀਆਂ ਨੇ ਭੀੜ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 70 ਲੋਕ ਮਾਰੇ ਗਏ ਅਤੇ 115 ਜ਼ਖਮੀ ਹੋ ਗਏ। ਰੂਸੀ ਸਿਹਤ ਮੰਤਰਾਲੇ ਦੇ ਮੁਖੀ ਮੁਰਾਸ਼ਕੋ ਨੇ ਦੱਸਿਆ ਕਿ ਹਸਪਤਾਲ ‘ਚ ਦਾਖਲ 115 ਲੋਕਾਂ ‘ਚੋਂ 60 ਦੀ ਹਾਲਤ ਗੰਭੀਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੂਸ ਦੇ ਨੈਸ਼ਨਲ ਗਾਰਡ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਮੌਕੇ ‘ਤੇ ਪਹੁੰਚ ਕੇ ਅੱਤਵਾਦੀਆਂ ਨਾਲ ਨਜਿੱਠਣ ਲਈ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਆਪਰੇਸ਼ਨ ਵਿੱਚ ਹੈਲੀਕਾਪਟਰਾਂ ਦੀ ਵੀ ਮਦਦ ਲਈ ਗਈ। ਮੌਕੇ ‘ਤੇ 50 ਤੋਂ ਵੱਧ ਐਂਬੂਲੈਂਸਾਂ ਵੀ ਪਹੁੰਚ ਗਈਆਂ, ਜਿਨ੍ਹਾਂ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
Punjab Bani 23 March,2024
ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਪ੍ਰਧਾਨ ਮੰਤਰੀ ਮੋਦੀ ਨੇ ਮਾਸਕੋ ਅੰਦਰ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ ਮਾਸਕੋ- ਰੂਸ ਦੀ ਰਾਜਧਾਨੀ ਮਾਸਕੋ ਦੇ ਉੱਤਰ ‘ਚ ਸਥਿਤ ਕ੍ਰਾਸਨੋਗੋਰਸਕ ‘ਚ ਕ੍ਰੋਕਸ ਸਿਟੀ ਕੰਸਰਟ ਹਾਲ ਦੇ ਅੰਦਰ ਹੋਏ ਵੱਡੇ ਅੱਤਵਾਦੀ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰੂਸੀ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ‘ਚ ਘੱਟੋ-ਘੱਟ 70 ਲੋਕਾਂ ਦੀ ਮੌਤ ਹੋ ਗਈ, ਜਦਕਿ 115 ਜ਼ਖਮੀਆਂ ‘ਚੋਂ 60 ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੁਨੀਆ ਭਰ ਦੇ ਕਈ ਨੇਤਾਵਾਂ ਨੇ ਇਸ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਰੂਸ ਪ੍ਰਤੀ ਸੰਵੇਦਨਾ ਜ਼ਾਹਰ ਕੀਤੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, ‘ਅਸੀਂ ਮਾਸਕੋ ਵਿੱਚ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਦੁੱਖ ਦੀ ਇਸ ਘੜੀ ਵਿੱਚ, ਭਾਰਤ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਜੁਟਤਾ ਵਿੱਚ ਖੜ੍ਹਾ ਹੈ।’
Punjab Bani 23 March,2024
ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਨੁੰ ਦਿੱਤੀ ਚੁਣੌਤੀ
ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਨੁੰ ਦਿੱਤੀ ਚੁਣੌਤੀ ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਚੁਣੌਤੀ ਦਿੱਤੀ ਗਈ ਹੈ। ਦਾਇਰ ਪਟੀਸ਼ਨ ਵਿੱਚ ਡਰਾਅ ਰਾਹੀਂ ਅਲਾਟਮੈਂਟ ਲਈ ਅਰਜ਼ੀ ਫੀਸ ਵਧਾ ਕੇ 75,000 ਰੁਪਏ ਕਰਨ ਅਤੇ ਨਾ-ਵਾਪਸੀਯੋਗ ਬਣਾਉਣ ‘ਤੇ ਸਵਾਲ ਚੁੱਕੇ ਹਨ। ਇਸ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਬਹਿਸ ਤੋਂ ਬਾਅਦ ਹਾਈਕੋਰਟ ਨੇ ਹੁਣ ਸੁਣਵਾਈ 10 ਅਪ੍ਰੈਲ ਲਈ ਤੈਅ ਕੀਤੀ ਹੈ। ਹਾਈ ਕੋਰਟ ਨੂੰ ਪਟੀਸ਼ਨਰ ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਰਾਅ ਰਾਹੀਂ 2024-25 ਲਈ ਠੇਕੇ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਪਟੀਸ਼ਨਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਤੱਕ ਅਰਜ਼ੀ ਦੀ ਫੀਸ ਸਿਰਫ਼ 3500 ਰੁਪਏ ਸੀ, ਪਰ ਇਸ ਨੂੰ ਅਚਾਨਕ ਵਧਾ ਕੇ 75000 ਰੁਪਏ ਕਰ ਦਿੱਤਾ ਗਿਆ ਹੈ। ਅਰਜ਼ੀ ਫੀਸ ਸਬੰਧੀ ਨਿਯਮ ਇਹ ਵੀ ਤੈਅ ਕੀਤਾ ਗਿਆ ਹੈ ਕਿ ਜੇਕਰ ਅਲਾਟਮੈਂਟ ਨਹੀਂ ਕੀਤੀ ਜਾਂਦੀ ਤਾਂ ਇਹ ਰਕਮ ਵਾਪਸ ਨਹੀਂ ਕੀਤੀ ਜਾਵੇਗੀ।
Punjab Bani 23 March,2024
ਸ਼ਰਾਬ ਕਾਂਡ ਲਈ ਜਾਂਚ ਕਮੇਟੀ ਕੀਤੀ ਗਠਿਤ
ਸ਼ਰਾਬ ਕਾਂਡ ਲਈ ਜਾਂਚ ਕਮੇਟੀ ਕੀਤੀ ਗਠਿਤ ਚੰਡੀਗੜ : ਸੰਗਰੂਰ ਸ਼ਰਾਬ ਕਾਂਡ ਮਾਮਲੇ ਦੀ ਜਾਂਚ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਏਡੀਜੀਪੀ ਗੁਰਵਿੰਦਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਬਣਾਈ ਗਈ ਹੈ। ਦਸ ਦਈਏ ਕਿ ਹੁਣ ਤੱਕ ਜਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40 ਲੋਕ ਵੱਖ ਵੱਖ ਹਸਪਤਾਲਾਂ ਵਿਚ ਭਰਤੀ ਹੈ। ਦੱਸ ਦਈਏ ਕਿ ਸੰਗਰੂਰ ਦੇ ਪਿੰਡ ਗੁੱਜਰਾਂ ‘ਚ 9 ਲੋਕਾਂ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨਾਮ ਦੀ ਟਿੱਬੀ ਰਵਿਦਾਸਪੁਰਾ ਕਾਲੋਨੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਸ਼ਨੀਵਾਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਰਵੀ ਨਾਥ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਬਿੱਟੂ ਸਿੰਘ ਦੀ ਮੌਤ ਹੋ ਗਈ।
Punjab Bani 23 March,2024
8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
8,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ, 22 ਮਾਰਚ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 March,2024
ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ - ਜ਼ਿਲ੍ਹਾ ਚੋਣ ਅਫ਼ਸਰ
ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਸਮਾਂਬੱਧ ਨਿਪਟਾਰਾ ਬਾਕੀ 17 ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ ਰੱਦ - ਜ਼ਿਲ੍ਹਾ ਚੋਣ ਅਫ਼ਸਰ -ਹੈਲਪਲਾਈਨ 1950 ਨੰਬਰ 'ਤੇ ਹੁਣ ਤੱਕ 95 ਨਾਗਰਿਕਾਂ ਨੇ ਵੋਟਰ ਸਹਾਇਤਾ ਲਈ ਕੀਤਾ ਸੰਪਰਕ -ਚੋਣ ਜ਼ਾਬਤੇ ਦੀ ਉਲੰਘਣਾ ਤੇ ਚੋਣਾਂ ਨਾਲ ਸਬੰਧਤ ਮਾਮਲਿਆਂ ਲਈ ਜ਼ਿਲ੍ਹੇ 'ਚ ਪ੍ਰਤੀਬੱਧ ਸ਼ਿਕਾਇਤ ਸੈੱਲ ਸਰਗਰਮ-ਸ਼ੌਕਤ ਅਹਿਮਦ ਪਰੇ ਪਟਿਆਲਾ, 22 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਨੁਸਾਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ 'ਤੇ ਨੋਡਲ ਅਫ਼ਸਰ ਸ਼ਿਕਾਇਤਾਂ ਵਜੋਂ ਤਾਇਨਾਤ ਪੀਡੀਏ ਦੇ ਮਿਲਖ ਅਫ਼ਸਰ ਤੇ ਸਕੱਤਰ ਆਰ.ਟੀ.ਏ. ਦੀਪਜੋਤ ਕੌਰ ਦੀ ਅਗਵਾਈ ਹੇਠ ਸ਼ਿਕਾਇਤ ਸੈਲ ਪੂਰੀ ਪ੍ਰਤੀਬੱਧਤਾ ਨਾਲ ਕੰਮ ਕਰ ਰਿਹਾ ਹੈ, ਇਸ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਸੀ-ਵਿਜਿਲ ਤੋਂ ਇਲਾਵਾ 1950 ਨੰਬਰ ਵੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛ-ਗਿੱਛ ਦੇ ਨਾਲ-ਨਾਲ ਸ਼ਿਕਾਇਤ ਦਰਜ ਕਰਨ ਦਾ ਕੰਮ ਵੀ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜਿਲ ਜੋ ਕਿ ਐਂਡਰਾਇਡ ਤੇ ਆਈ.ਓ.ਐਸ ਪਲੇਟਫ਼ਾਰਮ ਅਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਹੈ, ਰਾਹੀਂ 16 ਮਾਰਚ ਤੋਂ ਲੈਕੇ ਅੱਜ ਤੱਕ ਆਈਆਂ 32 ਸ਼ਿਕਾਇਤਾਂ ਵਿੱਚੋਂ ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ 17 ਰੱਦ ਕਰ ਦਿਤੀਆਂ ਗਈਆਂ ਅਤੇ 15 ਦਾ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੀ-ਵਿਜਿਲ 'ਤੇ ਆਉਂਦੀ ਸ਼ਿਕਾਇਤ ਨੂੰ ਪ੍ਰਾਪਤ ਹੋਣ ਦੇ ਪੰਜ ਮਿੰਟ 'ਚ ਹੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤਾ ਜਾਂਦਾ ਹੈ। ਟੀਮ 15 ਮਿੰਟ 'ਚ ਸਬੰਧਤ ਥਾਂ 'ਤੇ ਪਹੁੰਚਦੀ ਹੈ। ਉਸ ਤੋਂ ਬਾਅਦ 30 ਮਿੰਟ 'ਚ ਉਸ ਸ਼ਿਕਾਇਤ ਦੇ ਤੱਥ ਜਾਂਚ ਕੇ, ਉਸ ਦੇ ਸਹੀ ਜਾਂ ਗ਼ਲਤ ਹੋਣ ਬਾਰੇ ਸਬੰਧਤ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਜਾਂਦੀ ਹੈ। ਸਹਾਇਕ ਰਿਟਰਨਿੰਗ ਅਫ਼ਸਰ ਉਸ ਸ਼ਿਕਾਇਤ 'ਤੇ ਅਗਲੇ 50 ਮਿੰਟ 'ਚ ਆਪਣੇ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਕਰਕੇ ਇਸ ਦਾ ਨਿਪਟਾਰਾ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕੇਵਲ 100 ਮਿੰਟ 'ਚ ਸ਼ਿਕਾਇਤ ਨੂੰ ਹੱਲ ਕਰਨਾ ਯਕੀਨੀ ਬਣਾਇਆ ਜਾਂਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ, ਸੁਝਾਓ ਤੇ ਫੀਡਬੈਕ ਪ੍ਰਾਪਤੀ ਲਈ ਬਣਾਏ ਸਿੰਗਲ ਵਿੰਡੋ (ਐਨ.ਜੀ.ਐਸ.ਪੀ.) ਨੈਸ਼ਨਲ ਗ੍ਰੀਵਾਂਸ ਸਰਵਿਸ ਪੋਰਟਲ 'ਤੇ 16 ਮਾਰਚ ਤੋਂ ਲੈਕੇ 22 ਮਾਰਚ ਤੱਕ ਕੁਲ 48 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ 'ਚੋਂ 43 ਦਾ ਨਿਪਟਾਰਾ ਕਰ ਦਿੱਤਾ ਗਿਆ ਤੇ 1 'ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ ਅਤੇ 4 ਸ਼ਿਕਾਇਤਾਂ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਈਮੇਲ ਕੰਪਲੇਟਸੈਲਪੀਟੀਏ2024 ਐਟ ਦੀ ਰੇਟ ਜੀਮੇਲ ਉਪਰ 5 ਸ਼ਿਕਾਇਤਾ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 3 ਦਾ ਨਿਪਟਾਰਾ ਤੁਰੰਤ ਕੀਤਾ ਗਿਆ ਤੇ 2 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਸ਼ਿਕਾਇਤ ਸੈਲ ਦੇ ਫੋਨ ਨੰਬਰ 0175-2923084 'ਤੇ ਕੋਈ ਸ਼ਿਕਾਇਤ ਦਰਜ ਨਹੀਂ ਹੋਈ। ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਟੋਲ ਫਰੀ ਨੰਬਰ 1950 ਉਪਰ ਲੋਕ ਸਭਾ ਹਲਕੇ ਪਟਿਆਲਾ ਨਾਲ ਸਬੰਧਤ ਨਾਗਰਿਕਾਂ ਦੀਆਂ 79 ਕਾਲਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਜਿਆਦਾਤਰ ਵੋਟਰ ਕਾਰਡ ਦੀ ਪੁੱਛਗਿੱਛ ਬਾਰੇ ਹੀ ਸਨ ਅਤੇ ਇਸ 'ਤੇ ਪੁੱਛੀ ਗਈ ਜਾਣਕਾਰੀ ਤੁਰੰਤ ਮੁਹੱਈਆ ਕਰਵਾ ਦਿੱਤੀ ਗਈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਚੋਣ ਅਮਲ ਨਾਲ ਸਬੰਧਤ ਸ਼ਿਕਾਇਤ ਕੇਂਦਰ 24 ਘੰਟੇ ਕੰਮ ਕਰ ਰਹੇ ਹਨ, ਜਿੱਥੇ ਪ੍ਰਾਪਤ ਹੋਈ ਹਰੇਕ ਸ਼ਿਕਾਇਤ ਨੂੰ ਬੜੀ ਹੀ ਗੰਭੀਰਤਾ ਨਾਲ ਲੈ ਕੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਭੇਜਿਆ ਜਾਂਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੁੱਝ ਸ਼ਿਕਾਇਤਾਂ ਸਿੱਧੇ ਤੌਰ 'ਤੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੀ ਪੁੱਜਦੀਆਂ ਹਨ, ਜਿਨ੍ਹਾਂ ਨੂੰ ਨਿਪਟਾ ਕੇ, ਮੁੱਖ ਚੋਣ ਅਫ਼ਸਰ ਨੂੰ ਸੂਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕੋ-ਇੱਕ ਏਜੰਡਾ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕ ਕੇ, ਹਰੇਕ ਪਾਰਟੀ ਵਾਸਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ, ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਰੋਕਣਾ, ਉਨ੍ਹਾਂ ਵਿੱਚ ਭਰੋਸੇ, ਨਿੱਡਰਤਾ ਅਤੇ ਨਿਰਪੱਖਤਾ ਦਾ ਮਾਹੌਲ ਸਿਰਜਣਾ ਹੈ। ਇਸ ਲਈ ਫਲਾਇੰਗ ਸਕੂਐਡ ਤੇ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਨਿਰੰਤਰ ਸਰਗਰਮ ਹਨ।
Punjab Bani 22 March,2024
10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 22 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹਲਕਾ ਪਟਵਾਰੀ ਗੁਰਚਰਨ ਸਿੰਘ ਕੋਲ ਪਹੁੰਚ ਕੀਤੀ ਸੀ ਜਿੱਥੇ ਉਸ ਦੇ ਡਰਾਈਵਰ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੇ ਕਬਜ਼ਾ ਵਾਰੰਟ ਦੀ ਰਿਪੋਰਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰ ਰਹੇ ਮੁਲਜ਼ਮ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ-ਵ-ਦਰੁਸਤ ਪਾਏ ਗਏ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਉਕਤ ਉਦੇਸ਼ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 March,2024
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਨਿਰੰਤਰ ਆਮਦਨ ਲਈ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਓ-ਡਾ. ਗੋਸਲ ਪਟਿਆਲਾ, 22 ਮਾਰਚ: ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ (ਪਟਿਆਲਾ) ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ। 'ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫ਼ਾ ਚੰਗਾ' ਦੇ ਉਦੇਸ਼ ਨਾਲ ਲਗਾਏ ਗਏ ਕਿਸਾਨ ਮੇਲੇ ਵਿੱਚ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਟਿਆਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਅਮਰੀਕਾ ਤੋਂ ਅਗਾਂਹਵਧੂ ਕਿਸਾਨ ਮਿਜ਼ ਹੋਪ ਪਜਿਸਕੀ ਵੀ ਸ਼ਾਮਲ ਹੋਏ। ਇਸ ਮੌਕੇ ਬੀਜ ਵਿੱਕਰੀ ਕੇਂਦਰ, ਖੇਤ ਨੁਮਾਇਸ਼ਾਂ ਅਤੇ ਪ੍ਰਦਰਸ਼ਨੀਆਂ ਤੇ ਕਿਸਾਨਾਂ ਦੇ ਠਾਠਾਂ ਮਾਰਦੇ ਸਮੁੰਦਰ ਨੂੰ ਦੇਖ ਕੇ ਖੁਸ਼ੀ ਪ੍ਰਗਟ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਕਿਸਾਨੀ ਨੂੰ ਉੱਚਾ ਚੁੱਕਣ ਲਈ ਪੀ.ਏ.ਯੂ. ਹਮੇਸ਼ਾ ਹੀ ਤਤਪਰ ਰਹਿੰਦੀ ਹੈ ਅਤੇ ਯੂਨੀਵਰਸਿਟੀ ਵੱਲੋਂ ਕੀਤੀਆਂ ਜਾਂਦੀਆਂ ਖੋਜਾਂ ਪ੍ਰਤੀ ਕਿਸਾਨਾਂ ਦਾ ਅਥਾਹ ਵਿਸ਼ਵਾਸ ਸਾਡੇ ਵਿਗਿਆਨੀਆਂ ਅਤੇ ਪਸਾਰ ਮਾਹਿਰਾਂ ਦੀ ਹੌਸਲਾ ਅਫ਼ਜ਼ਾਈ ਕਰਦਾ ਹੈ। ਕਿਸਾਨ ਮੇਲਿਆਂ ਨੂੰ ਇੱਕ ਦੂਜੇ ਕੋਲੋਂ ਸਿੱਖਣ ਸਿਖਾਉਣ ਦਾ ਵਧੀਆ ਮੌਕਾ ਦੱਸਦਿਆਂ ਉਹਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਕਿਸਾਨ ਮੇਲੇ ਦੇ ਉਦੇਸ਼ ਮੁਤਾਬਿਕ ਨਿਰੰਤਰ ਆਮਦਨ ਲਈ ਵੱਧ ਤੋਂ ਵੱਧ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਕਿਹਾ। ਪਿਛਲੇ ਸਾਲ ਹੜ੍ਹਾਂ ਦੇ ਬਾਵਜੂਦ ਝੋਨੇ ਦਾ ਝਾੜ 4 ਲੱਖ ਟਨ ਵੱਧ ਰਿਹਾ ਹੋਣ ਦਾ ਸਿਹਰਾ ਉਹਨਾਂ ਨੇ ਖੇਤੀ ਮਾਹਿਰਾਂ ਵੱਲੋਂ ਵਿਕਸਤ ਕੀਤੀਆਂ ਕਿਸਮਾਂ ਸਿਰ ਬੰਨ੍ਹਦਿਆਂ ਇਸ ਵਾਰ ਝੋਨੇ ਦੀਆਂ ਪੀ ਆਰ-126 ਅਤੇ ਪੀ ਆਰ-131 ਕਿਸਮਾਂ ਦੀ ਕਾਸ਼ਤ ਦੀ ਸਿਫ਼ਾਰਸ਼ ਕੀਤੀ। ਘਰੇਲੂ ਲੋੜਾਂ ਵਾਸਤੇ ਸਬਜ਼ੀਆਂ ਅਤੇ ਫਲਾਂ ਲਈ ਪੌਸ਼ਟਿਕ ਬਗੀਚੀ ਲਗਾਉਣ ਦਾ ਸੁਝਾਅ ਦਿੰਦਿਆਂ ਡਾ. ਗੋਸਲ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਗਈਆਂ ਸਬਜ਼ੀਆਂ, ਚਾਰੇ, ਤੇਲ ਬੀਜ ਅਤੇ ਦਾਲਾਂ ਦੇ ਬੀਜਾਂ ਦੀਆਂ ਕਿੱਟਾਂ ਖ਼ਰੀਦਣ ਦੀ ਸਿਫ਼ਾਰਸ਼ ਕੀਤੀ। ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਸਿਫ਼ਾਰਸ਼ ਕਰਦਿਆਂ ਉਹਨਾਂ ਕਿਹਾ ਕਿ ਇਸ ਨਾਲ ਕਣਕ ਨੂੰ ਗੁੱਲੀ ਡੰਡੇ ਵਰਗੇ ਨਦੀਨਾਂ ਤੋਂ ਨਿਜਾਤ ਮਿਲੇਗੀ ਅਤੇ ਜਲ ਸੋਮਿਆਂ ਦੀ ਵੀ ਬੱਚਤ ਹੋ ਸਕੇਗੀ। ਸੰਘਰਸ਼ ਕਰਕੇ ਬਾਹਰਲੇ ਮੁਲਕਾਂ ਵਿੱਚ ਆਪਣੀ ਧਾਕ ਜਮਾਉਣ ਵਾਲੇ ਪੰਜਾਬੀ ਕਿਸਾਨਾਂ ਦਾ ਹਵਾਲਾ ਦਿੰਦਿਆਂ ਡਾ. ਗੋਸਲ ਨੇ ਕਿਹਾ ਕਿ ਕਿਰਤ ਅਤੇ ਕਿਰਸ ਦੇ ਨਾਲ-ਨਾਲ ਪੀ.ਏ.ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਇੰਨਕੂਬੇਸ਼ਨ ਸੈਂਟਰ ਨਾਲ ਜੁੜ ਕੇ ਜਿਣਸਾਂ ਦਾ ਮੁੱਲ ਵਾਧਾ ਕਰਕੇ ਖੇਤੀ ਨੂੰ ਖੇਤੀ ਕਾਰੋਬਾਰ ਵਿੱਚ ਬਦਲ ਕੇ ਹੀ ਅਸੀਂ ਆਉਣ ਵਾਲੀਆਂ ਪੀੜੀਆਂ ਨੂੰ ਖੇਤੀ ਧੰਦੇ ਨਾਲ ਜੋੜ ਸਕਾਂਗੇ। ਪੀ.ਏ.ਯੂ ਦੀਆਂ ਖੇਤੀ ਸਿਫ਼ਾਰਸ਼ਾਂ ਬਾਰੇ ਨਿਰੰਤਰ ਜਾਣਕਾਰੀ ਹਾਸਲ ਕਰਨ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਕਿਊ ਆਰ ਕੋਡ ਸਕੈਨ ਕਰਕੇ ਯੂਨੀਵਰਸਿਟੀ ਦੇ ਸੋਸ਼ਲ ਮੀਡੀਆ ਨਾਲ ਜੁੜਣ ਦੀ ਅਪੀਲ ਕੀਤੀ। ਇਸ ਮੌਕੇ ਖੇਤੀ ਨੂੰ ਪੰਜਾਬ ਦੀ ਆਣ-ਸ਼ਾਨ ਅਤੇ ਪਹਿਚਾਣ ਦੱਸਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਪੰਜਾਬ ਭਰ ਵਿੱਚ ਕਿਸਾਨ ਮੇਲਿਆਂ ਰਾਹੀਂ ਨਵੇਂ ਦਿਸ਼ਾ ਨਿਰਦੇਸ਼ ਦੇਣ ਲਈ ਪੀ.ਏ.ਯੂ. ਮਾਹਿਰਾਂ ਦੀ ਤਾਰੀਫ਼ ਕਰਦਿਆਂ ਖੇਤੀ ਨੂੰ ਸਦਾਬਹਾਰ ਕਿੱਤੇ ਵਜੋਂ ਪ੍ਰਫੁੱਲਤ ਕਰਨ ਲਈ ਪੜ੍ਹੀ ਲਿਖੀ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਪਿਤਾ ਪੁਰਖੀ ਧੰਦੇ ਨਾਲ ਜੁੜਣ ਦੀ ਅਪੀਲ ਕੀਤੀ। ਸਬਜ਼ੀਆਂ ਅਤੇ ਫ਼ਲਾਂ ਰਾਹੀਂ ਪੋਸ਼ਟਿਕਤਾ ਵਧਾਉਣ ਦੀ ਸਿਫ਼ਾਰਸ਼ ਕਰਦਿਆਂ ਉਹਨਾਂ ਨੇ ਜੈਵਿਕ ਖੇਤੀ ਵੱਲ ਮੁੜਣ ਤੇ ਜ਼ੋਰ ਦਿੰਦਿਆਂ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਜਾਂਦੀਆਂ ਖੇਤੀ ਤਕਨੀਕਾਂ ਨੂੰ ਵੱਧ ਤੋਂ ਵੱਧ ਅਪਣਾਉਣ ਲਈ ਕਿਹਾ। ਇਸ ਮੌਕੇ ਡਾ. ਗੁਰਜੀਤ ਸਿੰਘ ਮਾਂਗਟ, ਅਪਰ ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਜਲਵਾਯੂ ਪਰਿਵਰਤਨ ਨਾਲ ਖੇਤੀਬਾੜੀ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਯੂਨੀਵਰਸਿਟੀ ਵੱਲੋਂ ਮੌਜੂਦਾ ਸਮੇਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ 7 ਨਵੀਂਆਂ ਕਿਸਮਾਂ, 10 ਫ਼ਸਲ ਉਤਪਾਦਨ ਤਕਨੀਕਾਂ, 9 ਪੌਦ ਸੁਰੱਖਿਆ ਅਤੇ 4 ਪ੍ਰੋਸੈਸਿੰਗ ਤਕਨੀਕਾਂ ਦੀ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਖੇਤੀ ਮਾਹਿਰਾਂ ਵੱਲੋਂ ਹੁਣ ਤੱਕ ਫ਼ਸਲਾਂ ਦੀਆਂ 950 ਤੋਂ ਵੱਧ ਕਿਸਮਾਂ ਵਿਕਸਤ ਅਤੇ ਹਜ਼ਾਰਾਂ ਤਕਨੀਕਾਂ ਸਿਫ਼ਾਰਸ਼ ਕੀਤੀਆਂ ਜਾ ਚੁੱਕੀਆਂ ਹਨ। ਡਾ. ਮਾਂਗਟ ਨੇ ਖੇਤੀ ਮਾਹਿਰਾਂ ਵੱਲੋਂ ਝੋਨੇ ਦੀਆਂ ਘੱਟ ਸਮਾਂ ਲੈਣ ਅਤੇ ਵੱਧ ਝਾੜ ਦੇਣ ਵਾਲੀਆਂ ਵਿਕਸਿਤ ਕੀਤੀਆਂ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਬਾਸਮਤੀ ਦੀ ਨਵੀਂ ਕਿਸਮ ਪੂਸਾ ਬਾਸਮਤੀ-1847 ਦੇ ਇਲਾਵਾ ਚਾਰਾ ਮੱਕੀ ਜੇ-1008, ਬਾਜਰੇ ਦੀ ਦਾਣਿਆਂ ਵਾਲੀ ਕਿਸਮ ਪੀ.ਸੀ.ਬੀ-167 ਅਤੇ ਮੋਟੇ ਅਨਾਜਾਂ ਦੀ ਕਿਸਮ ਪੰਜਾਬ ਚੀਨਾ-1, ਬੈਂਗਣਾਂ ਦੀ ਹਾਈਬ੍ਰਿਡ, ਤਰਬੂਜ਼ ਦੀ ਨਵੀਂ ਕਿਸਮ ਪੰਜਾਬ ਮਿਠਾਸ-1, ਖ਼ਰਬੂਜ਼ੇ ਵਿੱਚ ਬੌਬੀ ਵੰਨਗੀ ਦੀ ਪੰਜਾਬ ਅੰਮ੍ਰਿਤ ਤੋਂ ਇਲਾਵਾ ਜਾਮਣਾਂ ਦੀਆਂ ਨਵੀਂਆਂ ਕਿਸਮਾਂ ਕੋਕਣ ਅਤੇ ਗੋਮਾ ਦਾ ਵੀ ਜ਼ਿਕਰ ਕੀਤਾ। ਜ਼ਮੀਨਾਂ ਪੱਧਰ ਕਰਕੇ ਮਲਚਿੰਗ ਵਿਧੀ ਰਾਹੀਂ ਕਣਕ ਬੀਜਣ ਦੀ ਸਿਫ਼ਾਰਸ਼ ਕਰਦਿਆਂ ਡਾ. ਮਾਂਗਟ ਨੇ ਛੱਪੜਾਂ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਅਤੇ ਮੋਟੇ ਅਨਾਜਾਂ ਤੋਂ ਵੱਖ-ਵੱਖ ਕਿਸਮ ਦੇ ਪਦਾਰਥ ਤਿਆਰ ਕਰਨ ਦੀਆਂ ਪ੍ਰੋਸੈਸਿੰਗ ਤਕਨੀਕਾਂ ਦੇ ਨਾਲ-ਨਾਲ ਡਰੋਨ ਅਤੇ ਮਸ਼ੀਨੀ ਬੋਧਿਕਤਾ ਰਾਹੀਂ ਖੇਤੀ ਕਰਨ ਦੀਆਂ ਤਕਨੀਕਾਂ ਵੀ ਸਾਂਝੀਆਂ ਕੀਤੀਆਂ। ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਵਿਗਿਆਨੀਆਂ ਅਤੇ ਕਿਸਾਨਾਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਾਹਿਤ ਨੂੰ ਪੜ੍ਹ ਕੇ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਕਿਹਾ। ਪੀ.ਏ.ਯੂ. ਦੇ ਮਹੀਨਾਵਾਰ ਖੇਤੀ ਰਸਾਲੇ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਵੱਧ ਤੋਂ ਵੱਧ ਮੈਂਬਰ ਬਣਨ ਦੀ ਤਾਕੀਦ ਕਰਦਿਆਂ ਡਾ. ਭੁੱਲਰ ਨੇ ਖੇਤੀਬਾੜੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਅਤੇ ਹਾੜ੍ਹੀ/ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ਾਂ ਪੁਸਤਕਾਂ ਨੂੰ ਪੜ੍ਹਨ, ਮਿੱਟੀ ਅਤੇ ਪਾਣੀ ਦੀ ਪਰਖ ਕਰਵਾ ਕੇ ਖਾਦਾਂ ਅਤੇ ਹੋਰ ਲਾਗਤਾਂ ਦੀ ਸੁਯੋਗ ਵਰਤੋਂ ਕਰਨ ਦੀ ਸਿਫ਼ਾਰਸ਼ ਕੀਤੀ। ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਹੇਠ ਰਕਬੇ ਨੂੰ ਘਟਾ ਕੇ ਖੇਤੀ ਵੰਨ-ਸੁਵੰਨਤਾ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਉਹਨਾਂ ਨੇ ਖੁੰਬਾਂ ਦੀ ਕਾਸ਼ਤ, ਮਧੂ ਮੱਖੀ ਪਾਲਣ, ਡੇਅਰੀ ਪਾਲਣ, ਮੁਰਗ਼ੀ ਪਾਲਣ ਵਰਗੇ ਸਹਾਇਕ ਧੰਦਿਆਂ ਨੂੰ ਅਪਣਾਓ ਲਈ ਕਿਹਾ। ਇਸ ਮਨੋਰਥ ਨੂੰ ਪੂਰਿਆਂ ਕਰਨ ਲਈ ਉਹਨਾਂ ਨੇ ਪੰਜਾਬ ਭਰ ਵਿੱਚ ਪੀ.ਏ.ਯੂ. ਦੇ 18 ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਿਖਲਾਈਆਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਦੇ ਮਾਹਿਰਾਂ ਅਤੇ ਪੀ.ਏ.ਯੂ. ਅਧਿਕਾਰੀਆਂ ਵੱਲੋਂ ਡਾ. ਸਤਿਬੀਰ ਸਿੰਘ ਗੋਸਲ ਅਤੇ ਡਾ. ਹਰਜਿੰਦਰ ਸਿੰਘ ਬੇਦੀ ਦਾ ਵਿਸ਼ੇਸ਼ ਮਾਣ ਸਨਮਾਨ ਵੀ ਕੀਤਾ ਗਿਆ। ਵੱਖ-ਵੱਖ ਉੱਦਮਾਂ ਅਤੇ ਖੇਤੀ ਵਿੱਚ ਵਿਸ਼ੇਸ਼ ਮੱਲਾਂ ਮਾਰਨ ਵਾਲੇ ਅਗਾਂਹਵਧੂ ਕਿਸਾਨਾਂ; ਹਰਪ੍ਰੀਤ ਕੌਰ ਪਿੰਡ ਅਲੋਹਰਾਂ, ਸੁਖਦੇਵ ਸਿੰਘ ਪਿੰਡ ਮੀਰਾਂਪੁਰ, ਪ੍ਰਦੀਪ ਸਿੰਘ ਪਿੰਡ ਬਿਰੜਵਾਲ, ਨਰਿੰਦਰ ਸਿੰਘ ਪਿੰਡ ਦਿੱਤੂਪੁਰ, ਹਰਜੀਤ ਕੌਰ ਪਿੰਡ ਰੋੜਗੜ੍ਹ, ਗੁਰਪ੍ਰੀਤ ਸਿੰਘ ਪਿੰਡ ਗੰਡਾਖੇੜੀ, ਲਖਵਿੰਦਰ ਸਿੰਘ ਪਿੰਡ ਕਲਿਆਣ, ਗੁਰਦਾਸ ਸਿੰਘ ਪਿੰਡ ਕਲੇਰ, ਮਹੇਸ਼ ਕੁਮਾਰ ਪਿੰਡ ਕਲਿਆਣ ਤੋਂ ਇਲਾਵਾ ਆਲ ਇੰਡੀਆ ਰੇਡੀਓ, ਪਟਿਆਲਾ ਦੀ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਵਿਕਸਤ ਸੰਯੁਕਤ ਖੇਤੀ ਪ੍ਰਣਾਲੀ ਦਾ ਮਾਡਲ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਖੇਤੀ ਲਾਗਤਾਂ ਨੂੰ ਘਟਾ ਕੇ ਸ਼ੁੱਧ ਮੁਨਾਫ਼ਾ ਵਧਾਇਆ ਜਾ ਸਕੇ। ਡਾ. ਗੁਰਉਪਦੇਸ਼ ਕੌਰ, ਇੰਚਾਰਜ ਕੇ.ਵੀ.ਕੇ. ਪਟਿਆਲਾ ਨੇ ਧੰਨਵਾਦ ਦੇ ਸ਼ਬਦ ਕਹੇ।
Punjab Bani 22 March,2024
25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 22 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 March,2024
ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਵਿਖੇ ‘ਜੈਤੋ ਦੇ ਮੋਰਚੇ’ ਬਾਰੇ ਕਰਵਾਇਆ ਭਾਸ਼ਣ
ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਵਿਖੇ ‘ਜੈਤੋ ਦੇ ਮੋਰਚੇ’ ਬਾਰੇ ਕਰਵਾਇਆ ਭਾਸ਼ਣ ਪਟਿਆਲਾ, 22 ਮਾਰਚ ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਵਿਖੇ ਬੀਬੀ ਮਹਿੰਦਰ ਕੌਰ ਦੀ 13ਵੀਂ ਸਾਲਾਨਾ-ਬਰਸੀ ਮੌਕੇ ‘ਜੈਤੋ ਦੇ ਮੋਰਚੇ’ ਬਾਰੇ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਰਿਸਰਚ ਸਕਾਲਰ ਡਾ. ਸਿਮਰਨਜੀਤ ਕੌਰ ਨੇ ਦਿੱਤਾ। ਪ੍ਰੋਗਰਾਮ ਦੀ ਅਰੰਭਤਾ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਭਾਈ ਕੰਵਰਪਾਲ ਸਿੰਘ ਦੁਆਰਾ ਰਸ-ਭਿੰਨਾ ਕੀਰਤਨ ਕੀਤਾ ਗਿਆ। ਡਾ. ਸਿਮਰਨਜੀਤ ਕੌਰ ਨੇ ਯਾਦਗਾਰੀ-ਭਾਸ਼ਣ ਦੌਰਾਨ ‘ਜੈਤੋ ਦਾ ਮੋਰਚਾ’ ਬਾਰੇ ਜਾਣਕਾਰੀ ਦਿੰਦਿਆਂ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਉਤਾਰਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਇਸ ਸੰਬੰਧ ਵਿਚ ਕੀਤੀਆਂ ਗਈਆਂ ਪੰਥਕ ਕਾਰਵਾਈਆਂ, ਸ਼ਹੀਦੀ ਜਥਿਆਂ ਦੇ ਗੰਗਸਰ ਜੈਤੋ ਵਿਖੇ ਜਾਣ, ਸਿੱਖਾਂ ਦੀ ਧਾਰਮਿਕ ਆਜ਼ਾਦੀ ਨੂੰ ਬਹਾਲ ਰੱਖਣ ਲਈ ਅਨੇਕਾਂ ਕੁਰਬਾਨੀਆਂ ਉਪਰੰਤ ਮੋਰਚੇ ਦੀ ਸਫਲਤਾ ਬਾਰੇ ਖੋਜ-ਭਰਪੂਰ ਤੱਥ ਪੇਸ਼ ਕੀਤੇ। ਉਨ੍ਹਾਂ ‘ਜੈਤੋ ਦੇ ਮੋਰਚੇ’ ਦੀਆਂ ਦਰਦਨਾਕ ਘਟਨਾਵਾਂ ਦਾ ਭਾਵ-ਪੂਰਤ ਜ਼ਿਕਰ ਕੀਤਾ। ਡਾ. ਪਰਮਵੀਰ ਸਿੰਘ, ਮੁੱਖ ਸੰਪਾਦਕ ਸਿੱਖ ਵਿਸ਼ਵਕੋਸ਼, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਰਾਜਾ ਰਿਪੁਦਮਨ ਸਿੰਘ ਦੀ ਸ਼ਖ਼ਸੀਅਤ, ਆਜ਼ਾਦ ਸੋਚ ਅਤੇ ਸਿੱਖ ਰਾਜੇ ਵਜੋਂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸਰਕਾਰ ਅੰਗਰੇਜ਼ੀ ਦੁਆਰਾ ਉਹਨਾਂ ਵਿਰੁੱਧ ਕੀਤੀ ਕਾਰਵਾਈ ਦੀਆਂ ਘਟਨਾਵਾਂ ਉਪਰ ਚਾਨਣਾ ਪਾਇਆ ਗਿਆ। ਇਸ ਮੌਕੇ ਕੇਂਦਰ ਵੱਲੋਂ ਪ੍ਰਕਾਸ਼ਿਤ ‘ਪੰਚਬਟੀ ਸੰਦੇਸ਼’ ਜਰਨਲ ਦਾ ‘ਭਾਈ ਵੀਰ ਸਿੰਘ ਵਿਸ਼ੇਸ਼ ਅੰਕ’ ਰਿਲੀਜ਼ ਕੀਤਾ ਗਿਆ, ਜਿਸ ਵਿਚ ਭਾਈ ਵੀਰ ਸਿੰਘ ਜੀ ਬਾਰੇ ਖੋਜ-ਭਰਪੂਰ ਪੇਪਰ ਸ਼ਾਮਲ ਕੀਤੇ ਗਏ ਹਨ। ਇਸ ਸਮੇਂ ਬੀਬੀ ਮਹਿੰਦਰ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡੀ. ਐਸ. ਮਾਨ, ਸ. ਦਰਸ਼ਨ ਸਿੰਘ ਮੈਨੇਜ਼ਰ ਗੁਰਦੁਆਰਾ ਹੇਮਕੁੰਟ ਟਰਸਟ, ਰਿਸ਼ੀਕੇਸ਼, ਡਾ. ਗੋਵਿਲ, ਬ੍ਰਿਗੇਡੀਅਰ ਬਹਿਲ, ਸ. ਬਰਜਿੰਦਰਪਾਲ ਸਿੰਘ, ਅਮਰਜੀਤ ਸਿੰਘ ਭਾਟੀਆ, ਪ੍ਰੋ. ਪਰਸ਼ੋਤਮ ਸਿੰਘ, ਪਰਮਜੀਤ ਕੌਰ ਬੇਦੀ, ਮਨਜੀਤ ਕੌਰ ਤੋਂ ਇਲਾਵਾ ਦੇਹਰਾਦੂਨ ਦੀ ਸੰਗਤ ਨੇ ਹਾਜ਼ਰੀ ਭਰੀ। ਇਸ ਸਮੇਂ ਪ੍ਰੋ. ਪੂਰਨ ਸਿੰਘ ਦੇ ਨਾਂ ’ਤੇ ਉਤਰਾਖੰਡ ਸਰਕਾਰ ਵਲੋਂ ਜਾਰੀ ਕੀਤੇ ਗਏ ‘ਉਤਰਾਖੰਡ ਸਾਹਿਤ ਗੌਰਵ ਅਵਾਰਡ’ ਨਾਲ ਸਨਮਾਨਿਤ ਪੰਜਾਬੀ ਕਵੀ ਗੁਰਦੀਪ ਸਿੰਘ ਅਤੇ ਪ੍ਰੇਮ ਸਾਹਿਲ ਵੀ ਪਹੁੰਚੇ ਸਨ, ਜਿਨ੍ਹਾਂ ਨੂੰ ਕੇਂਦਰ ਵਲੋਂ ਸਿਰੋਪਾ ਅਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਦਾ ਸੰਚਾਲਨ ਡਾ. ਕਸ਼ਮੀਰ ਸਿੰਘ ਦੁਆਰਾ ਬਹੁਤ ਹੀ ਸੁੰਦਰ ਢੰਗ ਨਾਲ ਸੰਚਾਲਿਤ ਕੀਤਾ ਗਿਆ। ਅੰਤ ਵਿਚ ਕੇਂਦਰ ਦੇ ਇੰਚਾਰਜ ਡਾ. ਕੁਲਵਿੰਦਰ ਸਿੰਘ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Punjab Bani 22 March,2024
ਵਾਈਸ ਚਾਂਸਲਰ ਦੀ ਅਗਵਾਈ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ
ਵਾਈਸ ਚਾਂਸਲਰ ਦੀ ਅਗਵਾਈ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ ’ਚ ਸਾਹ ਲੈ ਰਹੇ ਹਾਂ-ਪ੍ਰੋ. ਅਰਵਿੰਦ ਪਟਿਆਲਾ, 22 ਮਾਰਚ ਸ਼ਹੀਦ ਭਗਤ ਸਿੰਘ, ਰਾਜਗੁਰ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਜ਼ਾਦੀ ਘੁਲਾਟੀਏ ਸ੍ਰ. ਤਾਰਾ ਸਿੰਘ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸਾਈਕਲ ਰੈਲੀ ਯੂਨੀਵਰਸਿਟੀ ਦੇ ਸ਼ਹੀਦ ਭਗਤ ਸਿੰਘ ਹੋਸਟਲ ਤੋਂ ਸ਼ੁਰੂ ਹੋਈ ਇਹ ਰੈਲੀ ਵਾਈਸ-ਚਾਂਸਲਰ ਦਫ਼ਤਰ ਤੱਕ ਪੁੱਜੀ। ਇਸ ਦਾ ਆਯੋਜਨ ਐੱਨ.ਐੱਸ.ਐੱਸ. ਵਿਭਾਗ ਵੱਲੋਂ ਕੀਤਾ ਗਿਆ। ਰੈਲੀ ਦੀ ਸ਼ੁਰੂਆਤ ਮੌਕੇ ਪ੍ਰੋ. ਅਰਵਿੰਦ ਨੇ ਇੱਕ ਵਧੀਆ ਸਮਾਜ ਦੀ ਸਿਰਜਣਾ ਕਰਨ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਵਿਚਾਰਾਂ ’ਤੇ ਚੱਲਣ ਦੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਫਿਜ਼ਾ ਵਿੱਚ ਸਾਹ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਕੌਮ ਦੇ ਅਜਿਹੇ ਹੀਰਿਆਂ ਨੂੰ ਹਮੇਸ਼ਾ ਚੇਤੇ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਈਕਲ ਰੈਲੀਆਂ ਵਰਗੇ ਵੱਖ-ਵੱਖ ਢੰਗਾਂ ਨਾਲ ਉਨ੍ਹਾਂ ਨੂੰ ਯਾਦ ਕਰਨ ਦਾ ਆਪਣਾ ਇੱਕ ਵਿਸ਼ੇਸ਼ ਮਹੱਤਵ ਹੈ। ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਇਸ ਰੈਲੀ ਵਿੱਚ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਅਜ਼ਾਦੀ ਘੁਲਾਟੀਏ ਸ੍ਰ. ਤਾਰਾ ਸਿੰਘ ਬਾਰੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਜੈਤੋ ਦੇ ਮੋਰਚੇ ਵਿੱਚ ਸ਼ਿਰਕਤ ਕਰਦਿਆਂ ਨਾਭਾ ਵਿਖੇ ਜੇਲ੍ਹ ਕੱਟੀ। ਜ਼ਿਕਰਯੋਗ ਹੈ ਕਿ ਤਾਰਾ ਸਿੰਘ ਪਟਿਆਲਾ ਨੇੜਲੇ ਇਲਾਕੇ ਸ਼ੰਭੂ ਕਲਾਂ ਦੇ ਰਹਿਣ ਵਾਲੇ ਹਨ ਜੋ ਕਿ ਆਪਣੇ ਪੁੱਤਰ ਸ੍ਰ. ਕਿੱਕਰ ਸਿੰਘ ਨਾਲ ਇਸ ਰੈਲੀ ਵਿੱਚ ਸ਼ਾਮਿਲ ਹੋਏ। ਇਸ ਰੈਲੀ ਦੇ ਆਯੋਜਨ ਵਿੱਚ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ, ਖੇਡ ਵਿਭਾਗ ਅਤੇ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਸ਼ੇਸਤ ਤੌਰ ’ਤੇ ਸਹਿਯੋਗ ਦਿੱਤਾ ਗਿਆ। ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ, ਸਾਬਕਾ ਪ੍ਰੋਗਰਾਮ ਅਫ਼ਸਰ ਇੰਜ. ਚਰਨਜੀਵ ਸਰੋਆ ਅਤੇ ਯੂਨੀਵਰਸਿਟੀ ਮਾਡਲ ਸਕੂਲ ਤੋਂ ਸਤਵੀਰ ਸਿੰਘ ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਭਾਗ ਲਿਆ।
Punjab Bani 22 March,2024
ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।
Punjab Bani 22 March,2024
ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਸ. ਹਰਚੰਦ ਸਿੰਘ ਬਰਸਟ
ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਸ. ਹਰਚੰਦ ਸਿੰਘ ਬਰਸਟ --- ਈਡੀ ਨੇ ਭਾਜਪਾ ਦੇ ਇਸ਼ਾਰੇ ਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗੈਰ ਜਮਹੂਰੀ ਢੰਗ ਨਾਲ ਕੀਤਾ ਗ੍ਰਿਫਤਾਰ --- ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਖਿਲਾਫ ਗੈਰ ਕਾਨੂੰਨੀ ਢੰਗ ਨਾਲ ਕਾਰਵਾਈ ਕਰਨਾ ਨਿੰਦਣਯੋਗ --- ਭਾਜਪਾ ਦੀ ਗੈਰ ਜਮਹੂਰੀ ਗਤੀਵਿਧੀਆਂ ਦਾ ਲੋਕ ਸਭਾ ਚੋਣਾਂ ਵਿੱਚ ਦੇਸ਼ ਦੇ ਲੋਕ ਦੇਣਗੇ ਮੋੜਵਾਂ ਜਵਾਬ ਚੰਡੀਗੜ੍ਹ, 22 ਮਾਰਚ, 2024 ( ) - ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਖਿਲਾਫ ਵੱਖ-ਵੱਖ ਥਾਵਾਂ ਤੇ ਮੁਜਾਹਰਾ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਗੈਰ ਕਾਨੂੰਨੀ ਕਾਰਵਾਈ ਦੀ ਸਖ਼ਤ ਸਬਦਾਂ ਵਿੱਚ ਨਿਖੇਦੀ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਭਾਜਪਾ ਨੂੰ ਦੁਬਾਰਾ ਸੱਤਾ ਵਿੱਚ ਆਉਣ ਤੋਂ ਸਿਰਫ ਆਮ ਆਦਮੀ ਪਾਰਟੀ ਹੀ ਰੋਕ ਸਕਦੀ ਹੈ, ਜੋ ਦਿਨ-ਰਾਤ ਇੱਕ ਕਰਕੇ ਲੋਕ ਸੇਵਾ ਵਿੱਚ ਲੱਗੀ ਹੋਈ ਹੈ। 'ਆਪ' ਦੀਆਂ ਲੋਕ ਹਿਤੇਸ਼ੀ ਗਤੀਵਿਧੀਆਂ ਕਰਕੇ ਭਾਜਪਾ ਨੂੰ ਦੇਸ਼ ਵਿੱਚੋਂ ਸੱਤਾ ਦੇ ਖੁਸਣ ਦਾ ਡਰ ਸਤਾ ਰਿਹਾ ਹੈ। ਇਸੇ ਕਰਕੇ ਭਾਜਪਾ ਦੇ ਇਸ਼ਾਰੇ ਤੇ ਈਡੀ ਵੱਲੋਂ ਗੈਰ ਜਮਹੂਰੀ ਢੰਗ ਨਾਲ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। ਉਹ ਸਾਨੂੰ ਡਰਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ। ਸ. ਬਰਸਟ ਨੇ ਕਿਹਾ ਕਿ ਅਸੀਂ ਭਾਜਪਾ ਦੀ ਹਰ ਧੱਕੇਸ਼ਾਹੀ ਦਾ ਡੱਟ ਕੇ ਸਾਹਮਣਾ ਕਰਾਂਗੇ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤ ਵਿੱਚ ਵੱਧ ਚੜ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਦੀਆਂ ਲੋਕਤੰਤਰ ਵਿਰੋਧੀ ਗਤੀਵਿਧੀਆਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਨਹੀਂ ਰੋਕ ਸਕਦੀਆਂ। ਅੱਜ ਆਮ ਆਦਮੀ ਪਾਰਟੀ ਦਾ ਹਰੇਕ ਆਗੂ ਅਤੇ ਦੇਸ਼ ਦੇ ਲੋਕ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਖੜੇ ਹਨ ਜੋ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾ ਕੇ ਮੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਇਨ੍ਹਾਂ ਡਰ ਗਈ ਹੈ ਕਿ ਉਹਨਾਂ ਦੇ ਪੱਖ ਵਿੱਚ ਦਿੱਲੀ ਅਤੇ ਚੰਡੀਗੜ੍ਹ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਗੈਰ ਕਾਨੂੰਨੀ ਕਾਰਵਾਈ ਕਰਦੇ ਹੋਏ ਜਿੱਥੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ, ਉੱਥੇ ਹੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ। ਉਨ੍ਹਾਂ ਕਿਹਾ ਭਾਜਪਾ ਦਾ ਲੋਕ ਵਿਰੋਧੀ ਚਹਿਰਾ ਲੋਕਾਂ ਸਾਹਮਣੇ ਆ ਚੁੱਕਾ ਹੈ ਅਤੇ ਬੀਜੇਪੀ ਆਪਣਾ ਅਧਾਰ ਖਤਮ ਕਰ ਚੁੱਕੀ ਹੈ।
Punjab Bani 22 March,2024
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਹਰਿਆਵਲ ਲਹਿਰ ਦੇ ਸਹਿਯੋਗ ਨਾਲ ਵਿਸ਼ਵ ਜਲ ਦਿਵਸ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਹਰਿਆਵਲ ਲਹਿਰ ਦੇ ਸਹਿਯੋਗ ਨਾਲ ਵਿਸ਼ਵ ਜਲ ਦਿਵਸ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਪਟਿਆਲਾ: 22 ਮਾਰਚ, 2024 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਅੱਜ ਵਿਸ਼ਵ ਜਲ ਦਿਵਸ 2024 ਦੇ ਮੌਕੇ 'ਤੇ 'ਪੰਜਾਬ ਹਰਿਆਵਲ ਲਹਿਰ' ਦੇ ਸਹਿਯੋਗ ਨਾਲ ਪਾਣੀ ਦੀ ਸਾਂਭ-ਸੰਭਾਲ ਤੋਂ ਲੈਕੇ ਇਸ ਦੀ ਰੀਸਾਈਕਲਿੰਗ ਦੀ ਮਹਤੱਤਾ 'ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ। ਇਸ ਦਿਨ ਨੂੰ ਪਾਣੀ ਵਰਗੀ ਕੁਦਰਤੀ ਸਰੋਤ ਦੀ ਮਹੱਤਤਾ ਦੀ ਯਾਦ ਦਿਵਾਉਣ ਵਜੋਂ ਮਨਾਇਆ ਜਾਂਦਾ ਹੈ। ਸੰਯੁਕਤ ਰਾਸ਼ਟਰ ਦੇ ਅਨੁਸਾਰ ਇਹ ਦਿਵਸ ਕੈਲੰਡਰ 'ਤੇ ਲਿਖੀ ਸਿਰਫ਼ ਇੱਕ ਤਾਰੀਖ ਨਹੀਂ ਹੈ ਸਗੋਂ ਪਾਣੀ ਵਰਗੀ ਕੁਦਰਤੀ ਦਾਤ ਨੂੰ ਸਾਂਭਣ ਅਤੇ 'ਸ਼ਾਂਤੀ ਲਈ ਪਾਣੀ' ਦੇ ਤਹਿਤ ਵਿਸ਼ਵ ਪੱਧਰ ਤੇ ਨਾਗਰਿਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਮਨੁੱਖੀ ਜੀਵਨ ਵਿੱਚ ਪਾਣੀ ਦੀ ਅਹਿਮ ਭੂਮਿਕਾ ਨੂੰ ਪਛਾਣਨ ਅਤੇ ਇਸਦੀ ਘਾਟ ਬਾਰੇ ਚੇਤੰਨ ਹੋਣ।ਇਸ ਪ੍ਰੋਗਰਾਮ ਵਿੱਚ 'ਹਰਿਆਵਲ ਪੰਜਾਬ' ਲਹਿਰ ਦੇ ਕੌਆਰਡੀਨੇਟਰ ਸ਼੍ਰੀ ਸ਼ਿਆਮ ਸੁੰਦਰ, ਐਡਵੋਕੇਟ ਬਲਜਿੰਦਰ ਠਾਕੁਰ ਅਤੇ ਰਿਸੋਰਸ ਪਰਸਨ ਵੱਜੋਂ ਗੁਰਕਰਨ ਸਿੰਘ, ਸਹਾਇਕ ਵਾਤਾਵਰਨ ਇੰਜਨੀਅਰ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ,ਪਟਿਆਲਾ ਤੋਂ ਬਿਨਾਂ ਇੰਜਨੀਅਰ ਧਰਮ ਸੋਨੀ ਅਤੇ ਸ਼੍ਰੀ.ਪਰਨੀਤ ਗਰਗ, ਹਰਿਆਵਲ ਲਹਿਰ ਸ਼ਾਮਿਲ ਹੋਏ। ਇਸ ਮੌਕੇ ਤੇ ਬੋਲਦਿਆ ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਕਿਹਾ ਕਿ ਭਾਵੇਂ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਪਰ ਇਸ ਦੇ ਪਾਣੀਆਂ ਤੇ ਸੰਕਟ ਦਾ ਪਰਛਾਵਾ ਮੰਦਭਾਗਾ ਹੈ।ਉਹਨਾਂ ਕਿਹਾ ਕਿ ਵਿਸ਼ਵ ਜਲ ਦਿਵਸ ਦਾ ਸਾਰ ਪਾਣੀ ਨੂੰ ਜੀਵਨ ਦੀ ਹੋਂਦ ਨੂੰ ਕਾਇਮ ਰੱਖਣ ਵਾਲੇ ਸਰੋਤ ਵਜੋਂ ਸਮਝਣ ਅਤੇ ਵਿਸ਼ਵ ਭਰ ਵਿੱਚ ਦੋ ਅਰਬ ਤੋਂ ਵੱਧ ਅਜਿਹੇ ਲੋਕਾਂ ਦੀ ਪਛਾਣ ਕਰਨ ਵਿੱਚ ਹੈ, ਜਿਨ੍ਹਾਂ ਲਈ ਸੁਰੱਖਿਅਤ ਪਾਣੀ ਉਪਲਬਧ ਨਹੀਂ। ਪ੍ਰੋਗਰਾਮ ਦੇ ਸੰਚਾਲਕ ਡਾ.ਰਾਜੀਵ ਸ਼ਰਮਾ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਦੇ ਅਨੁਸਾਰ ਵਿਸ਼ਵ ਭਰ ਵਿੱਚ ਲਗਭਗ ਦੋ ਬਿਲੀਅਨ ਲੋਕਾਂ ਕੋਲ ਪਾਣੀ ਦੀ ਸਾਂਭ-ਸੰਭਾਲ ਅਤੇ ਪਾਣੀ ਦੀ ਰੀਸਾਈਕਲਿੰਗ ਲਈ ਸਹੂਲਤਾਂ ਨਹੀਂ ਹਨ ਜੋ ਕਿ ਗੰਭੀਰ ਚਿੰਤਾ ਦਾ ਖੇਤਰ ਹੈ। ਇਸ ਮੌਕੇ ਤੇ ਡਾ.ਕੁਲਦੀਪ ਕੁਮਾਰ, ਬਾਇਉਟੈਕਲੌਜੀ ਵਿਭਾਗ ਨੇ ਬੁਲਾਰਿਆਂ ਦੀ ਜਾਣ-ਪਛਾਣ ਕਰਵਾਈ। ਇਸ ਮੌਕੇ ਤੇ ਬੋਲਦਿਆ ਸ਼੍ਰੀ. ਗੁਰਕਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਕੇਂਦਰੀ ਗਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪੰਜਾਬ ਦੇ ਦਰਿਆਵਾਂ ਨੂੰ ਪੁਨਰ-ਜੀਵਤ ਕਰਨ ਲਈ ਲਗਾਤਾਰ ਕਾਰਜਸ਼ੀਲ ਹੈ।ਉਹਨਾਂ ਦੱਸਿਆ ਕਿ ਸਰਕਾਰ ਹਰ ਨਾਗਰਿਕ ਨੂੰ ਸਾਫ ਪਾਣੀ ਮਹੱਈਆ ਕਰਵਾਉਣ ਲਈ ਵਚਨਵੱਧ ਹੈ। ਇੰਜਨੀਅਰ ਧਰਮ ਸੋਨੀ ਅਤੇ ਸ਼੍ਰੀ.ਪਰਨੀਤ ਗਰਗ, ਹਰਿਆਵਲ ਲਹਿਰ ਪੰਜਾਬ ਅਨੁਸਾਰ 'ਵਿਸ਼ਵ ਜਲ ਦਿਵਸ' ਦਾ ਉਦੇਸ਼ ਟਿਕਾਊ ਵਿਕਾਸ ਟੀਚਾ ਛੇ ਨੂੰ ਪੂਰਾ ਕਰਨਾ ਵੀ ਹੈ, ਜੋ ਕਿ 2030 ਤੱਕ ਸਾਰਿਆਂ ਲਈ ਪਾਣੀ ਅਤੇ ਸੈਨੀਟੇਸ਼ਨ ਦੀ ਉਪਲਬਧਤਾ ਅਤੇ ਟਿਕਾਊ ਪ੍ਰਬੰਧਨ ਨੂੰ ਯਕੀਨੀ ਬਣਾਉਦਾ ਹੈ। ਵਿਸ਼ਵ ਜਲ ਸੰਕਟ ਇੱਕ ਪ੍ਰਮੁੱਖ ਮੁੱਦਾ ਹੈ ਜੋ ਕਿ ਅਰਬਾਂ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਇਸ ਮੌਕੇ ਤੇ ਸਮੂਹ ਸਟਾਫ ਅਤੇ ਅਧਿਆਪਕ ਹਾਜ਼ਿਰ ਸਨ।ਅੰਤ ਵਿੱਚ ਧੰਨਵਾਦ ਦਾ ਮਤਾ ਡਾ.ਗੁਰਦੀਪ ਸਿੰਘ, ਮੁਖੀ,ਪੰਜਾਬੀ ਵਿਭਾਗ ਨੇ ਪੇਸ਼ ਕੀਤਾ।
Punjab Bani 22 March,2024
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ
ਲੋਕ ਸਭਾ ਚੋਣਾਂ-2024 ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ ਚੰਡੀਗੜ੍ਹ, 22 ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ "ਇਸ ਵਾਰ 70 ਪਾਰ" ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।
Punjab Bani 22 March,2024
ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ
ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ ਸੁਨਾਮ : ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ ਵਿੱਚ ਵੀ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਖਰਾਬ ਹੈ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ਵਿੱਚ ਨੌਂ ਜਾਨਾਂ ਲੈਣ ਵਾਲੀ ਜ਼ਹਿਰੀਲੀ ਸ਼ਰਾਬ ਨੇ ਸੁਨਾਮ ਵਿੱਚ ਤਬਾਹੀ ਮਚਾਈ ਹੈ। ਮਰਨ ਵਾਲਿਆਂ ਵਿੱਚ ਗਿਆਨ ਸਿੰਘ ਵਾਸੀ ਜਖੇਪਲ ਤੋਂ ਇਲਾਵਾ ਸੁਨਾਮ ਟਿੱਬੀ ਰਵਿਦਾਸ ਪੁਰਾ ਦੇ ਵਾਸੀ ਲੱਛਾ ਸਿੰਘ, ਗੁਰਮੀਤ ਸਿੰਘ ਅਤੇ ਬੁੱਧ ਸਿੰਘ ਸ਼ਾਮਲ ਹਨ। ਜਦੋਂਕਿ ਪਰਮਜੀਤ ਸਿੰਘ, ਸਰੀ ਸਿੰਘ, ਭੋਲਾ ਸਿੰਘ, ਰਵੀਨਾਥ, ਬੂਟਾ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਰਫੀ ਨਾਥ, ਲਛਮਣ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਮੀਤ ਸਿੰਘ ਦੀ ਵੀਰਵਾਰ ਨੂੰ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਮਨਦੀਪ ਸਿੰਘ ਸੰਧੂ ਆਪਣੀਆਂ ਟੀਮਾਂ ਸਮੇਤ ਟਿੱਬੀ ਰਵਿਦਾਸ ਪੁਰਾ ਬਸਤੀ ਵਿਖੇ ਪੁੱਜੇ। ਪੁਲਿਸ ਨੇ ਥਾਂ-ਥਾਂ ਤਲਾਸ਼ੀ ਲਈ ਅਤੇ ਇਸ ਦੌਰਾਨ ਉਨ੍ਹਾਂ ਨੂੰ ਜ਼ਹਿਰੀਲੀ ਸ਼ਰਾਬ ਦੀਆਂ ਕੁਝ ਬੋਤਲਾਂ ਵੀ ਮਿਲੀਆਂ। ਇਨ੍ਹਾਂ ਬੋਤਲਾਂ ਦਾ ਬ੍ਰਾਂਡ ਗੁੱਜਰਾਂ ਤੋਂ ਮਿਲੀ ਸ਼ਰਾਬ ਵਰਗਾ ਹੀ ਦੱਸਿਆ ਜਾ ਰਿਹਾ ਹੈ।
Punjab Bani 22 March,2024
ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤੱਕ ਕੀਤੇ ਮੁਲਤਵੀ
ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤੱਕ ਕੀਤੇ ਮੁਲਤਵੀ ਚੰਡੀਗੜ੍ਹ : ਚੋਣ ਕਮਿਸ਼ਨ ਦੀ ਨਵੀਂ ਆਬਕਾਰੀ ਨੀਤੀ ਤਹਿਤ ਸ਼ੁੱਕਰਵਾਰ ਨੂੰ ਕੱਢੇ ਜਾਣ ਵਾਲੇ ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੇ ਗਏ ਹਨ। ਇਕ ਸੀਨੀਅਰ ਵਿਭਾਗੀ ਅਧਿਕਾਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਸਰਕਾਰ ਨੇ ਠੇਕਿਆਂ ਦੇ ਡਰਾਅ ਕੱਢਣ ਦੀ ਮਨਜ਼ੂਰੀ ਮੰਗੀ ਸੀ, ਜਿਸ ਨੂੰ ਅਸੀਂ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ, ਉਥੋਂ ਜੋ ਵੀ ਹੁਕਮ ਆਉਣਗੇ, ਉਸ ਦੀ ਜਾਣਕਾਰੀ ਸਰਕਾਰ ਨੇ ਭੇਜ ਦਿਆਂਗੇ। ਤੁਹਾਨੂੰ ਦੱਸ ਦੇਈਏ ਕਿ ਸੂਬੇ ਦੀ ਨਵੀਂ ਆਬਕਾਰੀ ਨੀਤੀ ਹੁਣ ਤਕ ਦਾ ਸਭ ਤੋਂ ਵੱਧ ਮਾਲੀਆ ਇਕੱਠਾ ਕਰਨ ਦਾ ਦਾਅਵਾ ਕਰਦੀ ਹੈ। ਇਸ ਦੇ ਡਰਾਅ 22 ਮਾਰਚ ਨੂੰ ਹੋਣੇ ਸਨ ਅਤੇ ਚੋਣ ਜ਼ਾਬਤਾ ਲੱਗਣ ਕਾਰਨ ਇਹ ਮਾਮਲਾ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਸੀ।
Punjab Bani 22 March,2024
ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ
ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਸਮਾਜ ਸੇਵਕ ਅੰਨਾ ਹਜ਼ਾਰੇ (ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਕਰਮਾਂ ਦਾ ਫਲ ਦੱਸਿਆ। ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਈ ਪਛਤਾਵਾ ਨਹੀਂ ਹੈ। ਅੰਨਾ ਨੇ ਇਹ ਵੀ ਕਿਹਾ ਕਿ ਉਹ ਕੇਜਰੀਵਾਲ ਨੂੰ ਕੋਈ ਸਲਾਹ ਨਹੀਂ ਦੇਣਗੇ। ਮਹਾਰਾਸ਼ਟਰ 'ਚ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਇਕ ਬਿਆਨ ਜਾਰੀ ਕਰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ 'ਮੈਨੂੰ ਬਹੁਤ ਦੁੱਖ ਹੋਇਆ ਕਿ ਅਰਵਿੰਦ ਕੇਜਰੀਵਾਲ ਵਰਗਾ ਆਦਮੀ ਜੋ ਮੇਰੇ ਨਾਲ ਕੰਮ ਕਰਦਾ ਸੀ। ਅਸੀਂ ਸ਼ਰਾਬ ਬਾਰੇ ਆਵਾਜ਼ ਉਠਾਈ ਸੀ, ਅੱਜ ਉਹ ਸ਼ਰਾਬ ਨੀਤੀ ਬਣਾ ਰਿਹਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੋਇਆ। ਪਰ ਕੋਈ ਕੀ ਕਰੇ, ਸੱਤਾ ਦੇ ਸਾਹਮਣੇ ਕੁਝ ਨਹੀਂ ਚੱਲਦਾ। ਆਖ਼ਰਕਾਰ, ਉਸ ਨੂੰ ਉਸ ਦੇ ਕੰਮ ਕਾਰਨ ਗ੍ਰਿਫਤਾਰ ਕੀਤਾ ਗਿਆ।
Punjab Bani 22 March,2024
ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ
ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ ਹੋਲਾ ਮਹੱਲਾ ਸ੍ਰੀ ਕੀਰਤਪੁਰ ਸਾਹਿਬ, 21 ਮਾਰਚ- ਖਾਲਸਾਹੀ ਜਾਹੋ ਜਲਾਲ ਦਾ ਪ੍ਰਤੀਕ ਛੇ ਰੋਜ਼ਾ ਕੌਮੀ ਤਿਓਹਾਰ ਹੋਲਾ-ਮਹੱਲਾ ਬੁੱਧਵਾਰ ਦੇਰ ਰਾਤ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੁਰਾਤਨ ਨਗਾਰਿਆਂ ਨਾਲ ਸ਼ੁਰੂ ਹੋਇਆ। ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ਕਿਲਾ ਆਨੰਦਗੜ੍ਹ ਦੇ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਕਰਾਇਆ ਗਿਆ। ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਮੌਕੇ ਬੁੱਧਵਾਰ ਸਵੇਰੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 23 ਮਾਰਚ ਨੂੰ ਪਾਏ ਜਾਣਗੇ ਜਿਸ ਨਾਲ ਹੋਲੇ ਮਹੱਲੇ ਦੇ ਪਹਿਲੇ ਪੜਾਅ ਦੀ ਸਮਾਪਤੀ ਹੋਵੇਗੀ ਜਿਸ ਉਪਰੰਤ ਹੋਲੇ ਮਹੱਲੇ ਦਾ ਦੂਜਾ ਅਤੇ ਅਹਿਮ ਪੜਾਅ ਸ੍ਰੀ ਆਨੰਦਪੁਰ ਸਾਹਿਬ ਵਿਖੇ 24 ਤੋਂ 26 ਮਾਰਚ ਤੱਕ ਹੋਵੇਗਾ। 24 ਤਰੀਕ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਲੌਕਿਕ ਮਹੱਲਾ ਸਜਾਇਆ ਜਾਵੇਗਾ।
Punjab Bani 22 March,2024
ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ
ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ ਨਵੀਂ ਦਿੱਲੀ, 22 ਮਾਰਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਸਰਕਾਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਲਿਆ। ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
Punjab Bani 22 March,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਨਾਲ ਭਾਰਤ ਦੇ ਵਿਲੱਖਣ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੋ ਦਿਨਾਂ ਦੌਰੇ ‘ਤੇ ਅੱਜ ਇੱਥੇ ਪੁੱਜੇ। ਇਹ ਦੌਰਾ 21 ਤੋਂ 22 ਮਾਰਚ ਤੱਕ ਹੋਣਾ ਸੀ ਪਰ ਭੂਟਾਨ ਦੇ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਗਿਆ। ਆਪਣੇ ਇਸ ਦੌਰੇ ਬਾਰੇ ਪ੍ਰਧਾਨ ਮੰਤਰੀ ਨੇ ਐਕਸ ’ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਦੌਰੇ ਮੌਕੇ ਭੂਟਾਨ ਦੇ ਨੇਤਾਵਾਂ ਨਾਲ ਅਹਿਮ ਗੱਲਬਾਤ ਕਰਨਗੇ।
Punjab Bani 22 March,2024
ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ
ਜੇਐਨਯੂ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਹੋਈ ਸ਼ੁਰੂ ਨਵੀਂ ਦਿੱਲੀ, 22 ਮਾਰਚ- ਇਥੋਂ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਜੇਐੱਨਵਾਈਐੱਸਯੂ) ਚੋਣਾਂ ਲਈ ਵੋਟਿੰਗ ਅੱਜ ਸ਼ੁਰੂ ਹੋਈ ਅਤੇ 7,700 ਤੋਂ ਵੱਧ ਰਜਿਸਟਰਡ ਵੋਟਰ ਆਪਣੀ ਵੋਟ ਪਾ ਸਕਦੇ ਹਨ। ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਬਾਅਦ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ ਲਈ ਵੋਟਿੰਗ ਬਾਅਦ ਦੁਪਹਿਰ 2.30 ਵਜੇ ਤੋਂ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ। ਵੋਟਾਂ ਦੀ ਗਿਣਤੀ ਰਾਤ 9 ਵਜੇ ਸ਼ੁਰੂ ਹੋਵੇਗੀ ਅਤੇ ਐਤਵਾਰ ਨੂੰ ਨਤੀਜੇ ਐਲਾਨੇ ਜਾਣਗੇ।
Punjab Bani 22 March,2024
ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼
ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼ ਨਵੀਂ ਦਿੱਲੀ, 22 ਮਾਰਚ ਆਮ ਆਦਮੀ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਅੱਜ ਇਥੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਪਾਰਟੀ ਨੇਤਾ ਸ੍ਰੀ ਗੋਪਾਲ ਰਾਏ ਨੇ ਕਿਹਾ ਕਿ ਦੇਸ਼ ’ਚ ਲੋਕਤੰਤਰ ਦਾ ਖੁੱਲ੍ਹੇਆਮ ਕਤਲ ਕੀਤਾ ਗਿਆ ਹੈ ਅਤੇ ਦੇਸ਼ ਵਿੱਚ ਐਲਾਨ ਕੀਤਾ ਗਿਆ ਹੈ ਕਿ ਜੇ ਕੋਈ ਭਾਜਪਾ ਅਤੇ ਇਸ ਦੀ ਸਰਕਾਰ ਵਿਰੁੱਧ ਬੋਲਣ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਾ. ਸੰਦੀਪ ਪਾਠਕ ਨੇ ਕਿਹਾ ਕਿ ਇਹ ਲੜਾਈ ਸਿਰਫ਼ ‘ਆਪ’ ਦੀ ਨਹੀਂ ਹੈ, ਇਹ ਹਰ ਉਸ ਨਾਗਰਿਕ ਦੀ ਲੜਾਈ ਹੈ ਜੋ ਭਾਰਤ ਦੇ ਨਾਗਰਿਕਾਂ ਨੂੰ ਸਕਾਰਾਤਮਕ ਅਤੇ ਇਮਾਨਦਾਰ ਰਾਜਨੀਤੀ ਦੇਣਾ ਚਾਹੁੰਦਾ ਹੈ।
Punjab Bani 22 March,2024
ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ
ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ ਨਵੀਂ ਦਿੱਲੀ, 22 ਮਾਰਚ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੀ ਬੀਆਰਐੱਸ ਆਗੂ ਕੇ. ਕਵਿਤਾ ਨੂੰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਵਿਤਾ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਹੈ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਕਵਿਤਾ ਦੀ ਪਟੀਸ਼ਨ ‘ਤੇ ਈਡੀ ਤੋਂ ਛੇ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ, ਜਿਸ ਵਿੱਚ ਉਸ ਨੇ ਪੀਐੱਮਐੱਲਏ ਦੀਆਂ ਮੱਦਾਂ ਨੂੰ ਚੁਣੌਤੀ ਦਿੱਤੀ ਹੈ।
Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ
ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਕੇਜਰੀਵਾਲ ਦੇ ਪਿੱਛੇ ਡੱਟ ਕੇ ਖੜ੍ਹੀ ਰਹੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮਾਨ ਅੱਜ ਦਿੱਲੀ ਰਵਾਨਾ ਹੋ ਗਏ, ਜਿਥੇ ਉਹ ‘ਆਪ’ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਉਹ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ।
Punjab Bani 22 March,2024
ਨਿਰਮਾਣ ਅਧੀਨ ਪੁੱਲ ਡਿੱਗਣ ਕਾਰਨ ਕਈ ਜਖਮੀ
ਨਿਰਮਾਣ ਅਧੀਨ ਪੁੱਲ ਡਿੱਗਣ ਕਾਰਨ ਕਈ ਜਖਮੀ ਦਿਲੀ : ਵੱਡੀ ਖ਼ਬਰ ਬਿਹਾਰ ਦੇ ਸੁਪੌਲ ਤੋਂ ਆ ਰਹੀ ਹੈ ਜਿੱਥੇ ਕੋਸੀ ਨਦੀ ‘ਤੇ ਬਣ ਰਹੇ ਦੇਸ਼ ਦੇ ਸਭ ਤੋਂ ਵੱਡੇ ਸੜਕ ਪੁਲ ਦਾ ਇੱਕ ਹਿੱਸਾ ਡਿੱਗ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲ ਦੇ ਪਿੱਲਰ 50, 51 ਅਤੇ 52 ਦੇ ਗਾਰਟਰ ਜ਼ਮੀਨ ‘ਤੇ ਡਿੱਗ ਗਏ ਹਨ। ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਦੱਸ ਦਈਏ ਕਿ ਸੁਪੌਲ ਦੇ ਬਕੌਰ ਤੋਂ ਮਧੂਬਨੀ ਦੇ ਭੇਜਾ ਘਾਟ ਵਿਚਕਾਰ ਭਾਰਤ ਦਾ ਸਭ ਤੋਂ ਵੱਡਾ ਸੜਕੀ ਪੁਲ ਬਣ ਰਿਹਾ ਹੈ। ਦੱਸ ਦਈਏ ਕਿ ਸੁਪੌਲ ਜ਼ਿਲੇ ਦੇ ਬਕੌਰ ਅਤੇ ਮਧੂਬਨੀ ਜ਼ਿਲ੍ਹੇ ਦੇ ਭੇਜਾ ਦੇ ਵਿਚਕਾਰ ਬਣਾਏ ਜਾ ਰਹੇ ਦੇਸ਼ ਦੇ ਸਭ ਤੋਂ ਲੰਬੇ (10.2 ਕਿਲੋਮੀਟਰ) ਮਹਾਸੇਤੂ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਮਹਾਸੇਤੂ ਦਾ ਨਿਰਮਾਣ ਕੇਂਦਰੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲੇ ਵੱਲੋਂ 1199 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਇਕ ਏਜੰਸੀ ਵੱਲੋਂ ਕੀਤਾ ਜਾ ਰਿਹਾ ਹੈ।
Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ ਆਪ ਨੇਤਾਵਾਂ ਨੇ ਕੀਤਾ ਰੋਸ਼ ਪ੍ਰਦਰਸ਼ਨ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।
Punjab Bani 22 March,2024
ਵਾਈਸ-ਚਾਂਸਲਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਲਈ ਬੱਸ ਨੂੰ ਹਰੀ ਝੰਡੀ
ਵਾਈਸ-ਚਾਂਸਲਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਲਈ ਬੱਸ ਨੂੰ ਹਰੀ ਝੰਡੀ ਪਟਿਆਲਾ, 21 ਮਾਰਚ ਪੰਜਾਬੀ ਯੂਨਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੀਆਂ ਲੋੜਾਂ ਦੀ ਪੂਰਤੀ ਦੇ ਵਾਸਤੇ ਇੱਕ ਨਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਬੱਸ ਦੇ ਨਾਲ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹੁਣ ਹੌਲੀ-ਹੌਲੀ ਵਿੱਤੀ ਤੌਰ ਉੱਤੇ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਰੋਜ਼ਾਮਰਾ ਦੀਆਂ ਲੋੜਾਂ ਨਾਲ ਸੰਬੰਧਤ ਸੇਵਾਵਾਂ ਲਈ ਨਿਵੇਸ਼ ਕਰਨ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਧਾਈ ਗਈ ਮਹੀਨਾਵਾਰ ਗਰਾਂਟ ਅਤੇ ਪਿਛਲੇ ਸਮੇਂ ਵਿੱਚ ਸਮੂਹ ਅਧਿਕਾਰੀਆਂ ਅਤੇ ਅਮਲੇ ਵੱਲੋਂ ਕੀਤੇ ਗਏ ਸੁਹਿਰਦ ਵਿੱਤੀ ਪ੍ਰਬੰਧਨ ਸਦਕਾ ਅਜਿਹਾ ਸੰਭਵ ਹੋ ਸਕਿਆ ਹੈ। ਟਰਾਂਸਪੋਰਟ ਵਿਭਾਗ ਦੇ ਇੰਚਾਰਜ ਇੰਜ. ਅਨੀਤ ਕੰਵਲ ਰੰਧਾਵਾ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਦੋ ਬੱਸਾਂ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਲਈ ਵੀ ਖਰੀਦੀਆਂ ਗਈਆਂ ਹਨ। ਇਹ ਤੀਜੀ ਬੱਸ ਗੁਰੂ ਕਾਸ਼ੀ ਕੈਂਪਸ ਦੀਆਂ ਲੋੜਾਂ ਨੂੰ ਮੁੱਖ ਰਖਦਿਆਂ ਖਰੀਦੀ ਗਈ ਹੈ। ਇਸ ਮੌਕੇ ਰਜਿਸਟਰਾਰ ਪ੍ਰੋੋ. ਨਵਜੋਤ ਕੌਰ, ਵਿੱੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਤੋਂ ਇਲਾਵਾ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਅਤੇ ਟਰਾਂਸਪੋਰਟ ਵਿਭਾਗ ਦਾ ਅਮਲਾ ਹਾਜ਼ਰ ਸੀ। With warm reg
Punjab Bani 21 March,2024
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ ਚੰਡੀਗੜ੍ਹ, 21 ਮਾਰਚ ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ। ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।
Punjab Bani 21 March,2024
ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 21 March,2024
ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ
ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ - 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ - 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ: ਸਿਬਿਨ ਸੀ ਚੰਡੀਗੜ੍ਹ, 21 ਮਾਰਚ: ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ ਅਤੇ ਇਸ ਮਕਸਦ ਲਈ ਪਹਿਲਾਂ ਹੀ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ 2024 ਤੱਕ 100 ਤੋਂ 109 ਸਾਲ ਦੀ ਉਮਰ ਵਾਲੇ 1917 ਮਰਦ ਅਤੇ 2928 ਔਰਤ ਵੋਟਰ ਹਨ। ਇਸੇ ਤਰ੍ਹਾਂ 110 ਤੋਂ 119 ਸਾਲ ਤੱਕ ਦੇ 59 ਮਰਦ ਅਤੇ 100 ਔਰਤ ਵੋਟਰ ਹਨ। ਇਸ ਤਰ੍ਹਾਂ 100 ਤੋਂ 119 ਸਾਲ ਦੀ ਉਮਰ ਤੱਕ ਦੇ ਕੁੱਲ ਵੋਟਰਾਂ ਦੀ ਗਿਣਤੀ 5004 ਬਣਦੀ ਹੈ। ਇਸੇ ਤਰ੍ਹਾਂ 120 ਸਾਲ ਤੋਂ ਵੱਧ ਉਮਰ ਵਾਲੇ 205 ਵੋਟਰਾਂ ਵਿੱਚੋਂ 122 ਮਰਦ ਅਤੇ 83 ਔਰਤ ਵੋਟਰ ਹਨ। 120 ਸਾਲ ਤੋਂ ਵੱਧ ਉਮਰ ਵਾਲੇ ਸਭ ਤੋਂ ਜ਼ਿਆਦਾ 77 ਮਰਦ ਤੇ 34 ਔਰਤਾਂ ਲੁਧਿਆਣਾ ਜ਼ਿਲ੍ਹੇ ਵਿਚ ਅਤੇ ਇਸ ਤੋਂ ਬਾਅਦ 24 ਮਰਦ ਤੇ 25 ਔਰਤਾਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਹਨ। ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਬਾਬਤ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1 ਮਾਰਚ, 2024 ਤੱਕ ਸੂਬੇ ਵਿਚ ਕੁੱਲ 4 ਲੱਖ 89 ਹਜ਼ਾਰ 631 ਵੋਟਰ 18-19 ਸਾਲ ਉਮਰ ਵਰਗ ਦੇ ਹਨ। ਇਨ੍ਹਾਂ ਵਿਚ 16 ਟਰਾਂਸਜੈਂਡਰ ਵੋਟਰ ਵੀ ਸ਼ਾਮਲ ਹਨ। ਜਦਕਿ 2 ਲੱਖ 93 ਹਜ਼ਾਰ 100 ਵੋਟਰ ਮੁੰਡੇ ਅਤੇ 1 ਲੱਖ 96 ਹਜ਼ਾਰ 515 ਵੋਟਰ ਕੁੜੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਸਿਬਿਨ ਸੀ ਨੇ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਅਧਿਕਾਰ ਦੀ ਵੱਧ-ਚੜ੍ਹ ਕੇ ਵਰਤੋਂ ਕਰਨ ਅਤੇ ‘ਇਸ ਵਾਰ 70 ਪਾਰ’ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ।
Punjab Bani 21 March,2024
ਨਵ-ਨਿਯੁਕਤ ਜ਼ਿਲ੍ਹਾ ਖੇਡ ਅਫਸਰ ਵੱਲੋਂ ਪੋਲੋ ਗਰਾਊਂਡ ਦਾ ਅਚਨਚੇਤ ਦੌਰਾ
ਨਵ-ਨਿਯੁਕਤ ਜ਼ਿਲ੍ਹਾ ਖੇਡ ਅਫਸਰ ਵੱਲੋਂ ਪੋਲੋ ਗਰਾਊਂਡ ਦਾ ਅਚਨਚੇਤ ਦੌਰਾ - ਕਈ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਹੱਲ - ਖਿਡਾਰੀਆਂ ਦੀਆਂ ਪਰੇਸ਼ਾਨੀਆਂ ਨੂੰ ਪਹਿਲ ਦੇ ਅਧਾਰ ’ਤੇ ਦੂਰ ਕੀਤਾ ਜਾਵੇਗਾ - ਰੁਪੇਸ਼ ਕੁਮਾਰ ਬੇਗੜਾ ਪਟਿਆਲਾ। ਪਟਿਆਲਾ ਦੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਪੋਲੋ ਗਰਾਊਂਡ ਪਟਿਆਲਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਡੀਐਸਓ ਨੇ ਪੋਲੋ ਗਰਾਊਂਡ ਵਿਖੇ ਬਾਕਸਿੰਗ, ਹਾਕੀ, ਬਾਸਕਟਬਾਲ, ਖੋ-ਖੋ, ਟੈਨਿਸ ਅਤੇ ਫੁੱਟਬਾਲ ਸਮੇਤ ਹੋਰਨਾਂ ਖੇਡਾਂ ਦੀ ਪ੍ਰੈਕਟਿਸ ਕਰ ਰਹੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕਿਸੇ ਵੀ ਤਰਾਂ ਦੀ ਪੇਸ਼ ਆ ਰਹੀ ਸਮੱਸਿਆ ਬਾਰੇ ਪੁੱਛਿਆ। ਜਿਸ ’ਤੇ ਕੁਝ ਖਿਡਾਰੀਆਂ ਨੇ ਜੋ ਸਮੱਸਿਆਵਾਂ ਦੱਸੀਆਂ, ਉਨ੍ਹਾਂ ਵਿੱਚੋਂ ਕੁਝ ਸਮੱਸਿਆਵਾਂ ਦਾ ਹੱਲ ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਵੱਲੋਂ ਮੌਕੇ ’ਤੇ ਹੀ ਕਰ ਦਿੱਤਾ ਗਿਆ ਜਦਕਿ ਕੁਝ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਡੀਐਸਓ ਰੁਪੇਸ਼ ਕੁਮਾਰ ਬੇਗੜਾ ਨੇ ਪੋਲੋ ਗਰਾਊਂਡ ਵਿਖੇ ਸੈਰ ਕਰਨ ਲਈ ਪੁੱਜੇ ਹੋਏ ਸੈਰ ਪ੍ਰੇਮੀਆਂ ਨਾਲ ਵੀ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਪੋਲੋ ਗਰਾਊਂਡ ਨੂੰ ਸੁਵਿਧਾ ਭਰਪੂਰ ਬਣਾਉਣ ਲਈ ਸੁਝਾਅ ਮੰਗੇ ਗਏ। ਜਿਸ ਦੌਰਾਨ ਕਈ ਸੈਰ ਪ੍ਰੇਮੀਆਂ ਨੇ ਉਨ੍ਹਾਂ ਨੂੰ ਆਪਣੇ ਵਡਮੁੱਲੇ ਸੁਝਾਅ ਦਿੱਤੇ। ਜਿਨ੍ਹਾਂ ਨੂੰ ਜ਼ਿਲ੍ਹਾ ਖੇਡ ਅਫਸਰ ਨੇ ਜਲਦ ਹੀ ਲਾਗੂ ਕਰਨ ਦਾ ਭਰੋਸਾ ਦਿਵਾਇਆ। ਇਸ ਮਗਰੋਂ ਡੀਐਸਓ ਨੇ ਪਖਾਨਿਆਂ ਅੰਦਰ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ ਅਤੇ ਭਵਿੱਖ ਵਿੱਚ ਕਰਮਚਾਰੀਆਂ ਨੂੰ ਸਾਫ ਸਫਾਈ ਵੱਲ ਹੋਰ ਵੀ ਧਿਆਨ ਰੱਖਣ ਲਈ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਾਲੇ ਵੱਖ-ਵੱਖ ਕੋਚ ਸਾਹਿਬਾਨ ਨੂੰ ਆਪਣੀ ਡਿਊਟੀ ’ਤੇ ਸਮੇਂ ਸਿਰ ਹਾਜਰ ਹੋਣ ਅਤੇ ਰੈਗੂਲਰ ਆਊਣ ਦੀ ਹਦਾਇਤ ਕੀਤੀ। ਇਸ ਮੌਕੇ ਡੀਐਸਓ ਰੁਪੇਸ਼ ਕੁਮਾਰ ਬੇਗੜਾ ਨੇ ਆਖਿਆ ਕਿ ਜਿਸ ਦਿਨ ਤੋਂ ਉਨ੍ਹਾਂ ਨੇ ਪਟਿਆਲਾ ਵਿਖੇ ਅਹੁਦਾ ਸੰਭਾਲਿਆ ਹੈ ਉਸੇ ਦਿਨ ਤੋਂ ਉਹ ਖਿਡਾਰੀਆਂ ਨੂੰ ਪੇਸ਼ ਆਉਂਦੀਆਂ ਵੱਖ-ਵੱਖ ਪ੍ਰਕਾਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹਨ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪਟਿਆਲਾ ਅੰਦਰ ਬਹੁ ਗਿਣਤੀ ਵਿੱਚ ਨੌਜਵਾਨ ਖੇਡਾਂ ਨਾਲ ਜੁੜੇ ਹੋਏ ਹਨ ਅਤੇ ਸ਼ਿੱਦਤ ਨਾਲ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਅੰਦਰ ਜੇਕਰ ਕਿਸੇ ਵੀ ਖਿਡਾਰੀ ਜਾਂ ਕੋਚ ਸਾਹਿਬਾਨ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਉਹ ਬੇਝਿਜਕ ਸਿੱਧੇ ਜ਼ਿਲ੍ਹਾ ਖੇਡ ਦਫਤਰ ਵਿਖੇ ਪਹੁੰਚ ਕੇ ਮੇਰੇ ਨਾਲ ਰਾਬਤਾ ਕਰ ਸਕਦਾ ਹੈ।
Punjab Bani 21 March,2024
ਅਦਾਕਾਰਾ ਪ੍ਰਿਅੰਕਾ ਚੋਪੜਾ ਪਤੀ ਤੇ ਬੇਟੀ ਸਣੇ ਪੁੱਜੀ ਸ੍ਰੀ ਰਾਮ ਦੀ ਧਰਤੀ ਅਧੋਧਿਆ
ਅਦਾਕਾਰਾ ਪ੍ਰਿਅੰਕਾ ਚੋਪੜਾ ਪਤੀ ਤੇ ਬੇਟੀ ਸਣੇ ਪੁੱਜੀ ਸ੍ਰੀ ਰਾਮ ਦੀ ਧਰਤੀ ਅਧੋਧਿਆ ਨਵੀਂ ਦਿੱਲੀ। ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਹਲਚਲ ਮਚਾਉਣ ਵਾਲੀ ਅਦਾਕਾਰਾ ਪ੍ਰਿਅੰਕਾ ਚੋਪੜਾ ਹਾਲ ਹੀ ਵਿੱਚ ਇੱਕ ਇਵੈਂਟ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਹੈ। ਉਨ੍ਹਾਂ ਦੇ ਪਤੀ ਨਿਕ ਜੋਨਸ ਅਤੇ ਬੇਟੀ ਮਾਲਟੀ ਮੈਰੀ ਜੋਨਸ ਵੀ ਭਾਰਤ ਆ ਚੁੱਕੇ ਹਨ। ਇਸ ਦੌਰਾਨ 'ਦੇਸੀ ਗਰਲ' ਪ੍ਰਿਅੰਕਾ ਚੋਪੜਾ ਸਮਾਂ ਕੱਢ ਕੇ ਭਗਵਾਨ ਰਾਮ ਦੀ ਜਨਮ ਭੂਮੀ ਅਯੁੱਧਿਆ ਪਹੁੰਚ ਗਈ ਹੈ। ਜਿਥੇ ਉਨ੍ਹਾਂ ਦਰਸ਼ਨ ਕਰਕੇ ਮਥਾ ਟੇਕਿਆ।
Punjab Bani 21 March,2024
ਪੰਜਾਬੀ ਯੂਨੀਵਰਸਿਟੀ ਵਿਖੇ 'ਸਵਯਮ ਪ੍ਰਭਾ' ਬਾਰੇ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ
ਪੰਜਾਬੀ ਯੂਨੀਵਰਸਿਟੀ ਵਿਖੇ 'ਸਵਯਮ ਪ੍ਰਭਾ' ਬਾਰੇ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ ਪਟਿਆਲਾ, 21 ਮਾਰਚ ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵੱਲੋਂ 'ਸਵਯਮ ਪ੍ਰਭਾ' ਬਾਰੇ ਵਿਸ਼ੇਸ਼ ਜਾਗਰੂਕਤਾ ਭਾਸ਼ਣ ਪ੍ਰੋਗਰਾਮ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ 'ਸਵਯਮ ਪ੍ਰਭਾ' ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਇੱਕ ਪਹਿਲਕਦਮੀ ਹੈ ਜਿਸ ਤਹਿਤ ਵੱਖ-ਵੱਖ ਕਿਸਮ ਦੀ ਸਿੱਖਿਆ ਸਮੱਗਰੀ ਨੂੰ ਡੀ. ਟੀ. ਐੱਚ. ਚੈਨਲਾਂ ਰਾਹੀਂ ਪ੍ਰਸਾਰਿਤ ਕਰ ਕੇ ਘਰ ਘਰ ਪਹੁੰਚਾਇਆ ਜਾਂਦਾ ਹੈ। ਵਿਸ਼ੇ ਸੰਬੰਧੀ ਜਾਣਕਾਰੀ ਦੇਣ ਵਾਲਿਆਂ ਵਿੱਚ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ, ਵਿਭਾਗ ਤੋਂ ਪ੍ਰੋਫ਼ੈਸਰ ਡਾ. ਪੁਸ਼ਪਿੰਦਰ ਕੌਰ ਅਤੇ ਡਿਪਟੀ ਲਾਇਬ੍ਰੇਰੀਅਨ ਡਾ. ਅਮਿਤ ਮਿੱਤਲ ਸ਼ਾਮਿਲ ਰਹੇ। ਬੁਲਾਰਿਆਂ ਨੇ 'ਸਵਯਮ' ਅਤੇ 'ਸਵਯਮ ਪ੍ਰਭਾ' ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਦਾਨ ਕੀਤੀ ਅਤੇ ਫੈਕਲਟੀ ਮੈਂਬਰਾਂ ਨੂੰ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇਹਨਾਂ ਓਪਨ ਐਜੂਕੇਸ਼ਨ ਸਰੋਤਾਂ ਅਤੇ ਸਿਖਲਾਈ ਪਲੇਟਫਾਰਮਾਂ ਦੀ ਸਾਰਥਕਤਾ ਬਾਰੇ ਜਾਗਰੂਕ ਕੀਤਾ। ਪ੍ਰੋ. ਹਰਵਿੰਦਰ ਕੌਰ ਨੇ ਸਿਖਿਆਰਥੀਆਂ ਦੇ ਘਰਾਂ ਤੱਕ ਗੁਣਵੱਤਾ ਵਾਲੀ ਸਮੱਗਰੀ ਲਿਆਉਣ ਵਿੱਚ ਡੀ.ਟੀ. ਐੱਚ ਮੋਡ ਰਾਹੀਂ ਪ੍ਰਸਾਰਿਤ ਵਿਦਿਅਕ ਪ੍ਰੋਗਰਾਮਾਂ ਦੇ ਰੂਪ ਵਿੱਚ ਸਵੈਯਮ ਪ੍ਰਭਾ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਚਾਲੀ ਤੋਂ ਵੱਧ ਚੈਨਲਾਂ ਨੂੰ ਡੀ.ਡੀ. ਫ੍ਰੀ ਡਿਸ਼/ਡਿਸ਼ ਟੀਵੀ/ਜੀਓ ਮੋਬਾਈਲ ਐਪ ਰਾਹੀਂ ਮੁਫਤ ਵੇਖਿਆ ਜਾ ਸਕਦਾ ਹੈ। ਉਨ੍ਹਾਂ ਇਸ ਤੱਥ 'ਤੇ ਜ਼ੋਰ ਦਿੱਤਾ ਕਿ ਇਹਨਾਂ ਪ੍ਰੋਗਰਾਮਾਂ ਨੂੰ ਡਿਸਟੈਂਸ ਐਂਡ ਔਨਲਾਈਨ ਮੋਡ ਵਿੱਚ ਅਧਿਆਪਨ-ਸਿਖਲਾਈ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਡਾ. ਪੁਸ਼ਪਿੰਦਰ ਕੌਰ ਨੇ ਇਸ ਮੰਚ ਦੇ ਇਤਿਹਾਸ ਅਤੇ ਵਿਸ਼ਵਵਿਆਪੀ ਸਾਖਰਤਾ ਦੇ ਰਾਸ਼ਟਰੀ ਟੀਚੇ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਸਿੱਖਿਆ ਨੂੰ ਪਹੁੰਚਯੋਗ ਬਣਾਉਣ ਵਿੱਚ ਪਾਏ ਗਏ ਯੋਗਦਾਨ ਬਾਰੇ ਗੱਲ ਕੀਤੀ। ਡਾ. ਅਮਿਤ ਮਿੱਤਲ ਨੇ ਫੈਕਲਟੀ ਮੈਂਬਰਾਂ ਨੂੰ ਸਵਯਮ ਪ੍ਰਭਾ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਇਸ ਪਲੇਟਫਾਰਮ ਲਈ ਸਮੱਗਰੀ ਬਣਾਉਣ ਵਿੱਚ ਸ਼ਾਮਲ ਵਿਦਿਅਕ ਸੰਸਥਾਵਾਂ ਤੋਂ ਜਾਣੂ ਕਰਵਾਇਆ। ਇਹ ਵਰਕਸ਼ਾਪ ਜਨਵਰੀ ਤੋਂ ਦਸੰਬਰ ਸੈਸ਼ਨ ਲਈ 8 ਅੰਡਰ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਚੱਲ ਰਹੇ ਦਾਖਲਿਆਂ ਦੇ ਸਬੰਧ ਵਿੱਚ ਆਯੋਜਿਤ ਕੀਤੀ ਗਈ ਸੀ। ਇਹ ਦਾਖਲਾ ਪ੍ਰਕਿਰਿਆ 31 ਮਾਰਚ 2024 ਤੱਕ ਜਾਰੀ ਰਹੇਗੀ। ਕੇਂਦਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇਸ ਵਿਸ਼ੇ ’ਤੇ ਹੋਰ ਵਰਕਸ਼ਾਪਾਂ ਲਗਾਈਆਂ ਜਾਣਗੀਆਂ।
Punjab Bani 21 March,2024
ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ -ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਮੌਜੂਦ ਹੋਣਗੀਆਂ : ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਸ਼ਕਸਮ ਐਪ ਬਾਰੇ ਕੀਤਾ ਜਾਵੇ ਜਾਗਰੂਕ ਪਟਿਆਲਾ, 21 ਮਾਰਚ: ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਲੋਕ ਸਭਾ ਚੋਣਾਂ-2024 ਵਿੱਚ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਦੀ ਅਗਵਾਈ ਵਿੱਚ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵਧੇਰੇ ਉਮਰ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਘਰ ਬੈਠੇ ਪੋਸਟਲ ਬੈਲਟ ਰਾਹੀਂ ਵੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਲਈ ਉਨ੍ਹਾਂ ਤੋਂ ਪਹਿਲਾਂ ਫਾਰਮ 20 ਭਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 11915 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਮੈਡਮ ਕੰਚਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡੀ.ਐਮ.ਸੀ.ਏ.ਈ ਕਮੇਟੀ ਵੱਲੋਂ ਇਸ ਸਬੰਧੀ ਹਰ ਪੰਦਰਵਾੜੇ ਮੀਟਿੰਗ ਕੀਤੀ ਜਾਇਆ ਕਰੇਗੀ। ਮੀਟਿੰਗ 'ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਦੀਪ ਸਿੰਘ ਤੇ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਇਸ ਮੌਕੇ ਮੌਜੂਦ ਸਨ।
Punjab Bani 21 March,2024
ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਨੇ ਰੈੱਡ ਕਰਾਸ ਸੁਸਾਇਟੀ ਲਈ ਪੰਜ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ
ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਨੇ ਰੈੱਡ ਕਰਾਸ ਸੁਸਾਇਟੀ ਲਈ ਪੰਜ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਪਟਿਆਲਾ, 21 ਮਾਰਚ: ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਨੂੰ ਭੇਂਟ ਕੀਤਾ ਹੈ।ਇਹ ਉਨ੍ਹਾਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਦਾਨੀਆਂ ਵੱਲੋਂ ਦਿੱਤੇ ਦਾਨ ਸਦਕਾ ਰੈਡ ਕਰਾਸ ਵੱਲੋਂ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ, ਇਸ ਲਈ ਹੋਰ ਅਦਾਰੇ ਤੇ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।ਇਸ ਮੌਕੇ ਅਸ਼ਵਨੀ ਗਰਗ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।
Punjab Bani 21 March,2024
ਨਹੀਂ ਰਹੇ ਮਾਤਾ ਗੁਰਮੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਸ਼ਰਧਾ ਸਤਿਕਾਰ ਭੇਂਟ
ਨਹੀਂ ਰਹੇ ਮਾਤਾ ਗੁਰਮੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤਾ ਸ਼ਰਧਾ ਸਤਿਕਾਰ ਭੇਂਟ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਨੇ ਪ੍ਰਗਟਾਈ ਹਮਦਰਦੀ ਪਟਿਆਲਾ 21 ਮਾਰਚ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਦੇਰ ਰਾਤ ਉਨ੍ਹਾਂ ਦੇ ਮਾਤਾ ਗੁਰਮੀਤ ਕੌਰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ। ਅੱਜ ਬਾਅਦ ਦੁਪਹਿਰ ਮਾਤਾ ਗੁਰਮੀਤ ਕੌਰ ਦੀ ਅੰਤਿਮ ਦੇਹ ਦਾ ਅੰਤਿਮ ਸਸਕਾਰ ਤਿ੍ਰਪੜੀ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸ਼ਹਿਰ ਦੀਆਂ ਧਾਰਮਕ, ਸਮਾਜਕ ਅਤੇ ਰਾਜਨੀਤਕ ਸਖਸ਼ੀਅਤਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮਾਤਾ ਗੁਰਮੀਤ ਕੌਰ ਦੇ ਸਦੀਵੀ ਵਿਛੋੜੇ ’ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ ਆਦਿ ਨੇ ਮਾਤਾ ਗੁਰਮੀਤ ਕੌਰ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮਾਤਾ ਗੁਰਮੀਤ ਕੌਰ ਬਹੁਪੱਖੀ ਧਾਰਮਕ ਸਖਸ਼ੀਅਤਾਂ ਸਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਆਸ਼ੇ ਅਨੁਸਾਰ ਚੱਲਣ ਦਾ ਮਾਰਗ ਵਿਖਾਇਆ, ਜਿਨ੍ਹਾਂ ਦਾ ਸਦੀਵੀ ਵਿਛੋੜਾ ਜਿਥੇ ਪਰਿਵਾਰ ਲਈ ਵੱਡਾ ਘਾਟਾ ਹੈ, ਉਥੇ ਹੀ ਸਾਰਿਆਂ ਨੂੰ ਉਨ੍ਹਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ ਤੇ ਸਮੂਹ ਸਟਾਫ ਮੈਂਬਰਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਡਿਪਟੀ ਮੇਅਰ ਯੋਗਿੰਦਰ ਯੋਗੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜਗਤਾਰ ਸਿੰਘ ਰਾਜਲਾ, ਹਰਮਿੰਦਰਪਾਲ ਸਿੰਘ ਵਿੰਟੀ, ਨਰਿੰਦਰ ਸਿੰਘ ਸੰਧੂ ਤੋਂ ਇਲਾਵਾ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਧਾਰਮਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Punjab Bani 21 March,2024
ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ
ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ -ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।
Punjab Bani 21 March,2024
ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ
ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਵਿਚੋਂ ਕੋਈ ਇਕ ਹੀ ਵਿਅਕਤੀ ਚੋਣਾਂ ਲੜੇਗਾ। ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ ਤੋਂ ਹੀ ਚੋਣ ਲੜਨਗੇ। ਸਾਬਕਾ ਵਿਧਾਇਕ ਸਿਕੰਦਰ ਸਿੰਘ ਮਲੂਕਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ’ਤੇ ਵਿਵਾਦ ਮਗਰੋਂ ਇਹ ਮੁੱਦਾ ਚੁੱਕਿਆ ਸੀ। ਇਸ ਤਰ੍ਹਾਂ ‘ਇਕ ਪਰਿਵਾਰ-ਇਕ ਟਿਕਟ’ ਦੇ ਨਿਯਮ ਦਾ ਪਾਲਣ ਕਰਨ ਦਾ ਫ਼ੈਸਲਾ ਲਿਆ ਗਿਆ।
Punjab Bani 21 March,2024
ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ
ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ ਮੁਹਾਲੀ, 21 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਸੈਕਟਰ-89 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਇੰਡੀਆ ਗੱਠਜੋੜ ਨੂੰ ਮੌਕਾਪ੍ਰਸਤ ਸਾਂਝ ਕਰਾਰ ਦਿੱਤਾ। ਭਾਜਪਾ ਨਾਲ ਗੱਠਜੋੜ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ। ਮਿਸ਼ਨ-2024 ਲਈ ਅਕਾਲੀ ਦਲ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਮੁੱਖ ਰੱਖ ਕੇ ਸਿਆਸੀ ਗੱਠਜੋੜ ਬਾਰੇ ਸੋਚ ਸਕਦਾ ਹੈ। ਭਾਜਪਾ ਅੱਗੇ ਸ਼ਰਤਾਂ ਰੱਖ ਕੇ ਸਮਝੌਤੇ ਦੀ ਗੱਲ ਤੋਰਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।
Punjab Bani 21 March,2024
ਕੇਦਰ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ : ਚੋਣ ਕਮਿਸ਼ਨ
ਕੇਦਰ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ : ਚੋਣ ਕਮਿਸ਼ਨ ਨਵੀਂ ਦਿੱਲੀ, 21 ਮਾਰਚ ਚੋਣ ਕਮਿਸ਼ਨ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ‘ਵਿਕਸਤ ਭਾਰਤ ਸੰਪਰਕ ਤਹਿਤ ਵੱਡੀ ਗਿਣਤੀ ਵਿਚ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ। ਵਿਕਾਸਤ ਭਾਰਤ ਸੰਪਰਕ ਦਾ ਉਦੇਸ਼ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਉਜਾਗਰ ਕਰਨਾ ਹੈ। ਮਾਮਲੇ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਕਮਿਸ਼ਨ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
Punjab Bani 21 March,2024
ਪਤੰਜਲੀ ਨੇ ਸੁਪਰੀਮ ਕੋਰਟ ਕੋਲੋ ਮੰਗੀ ਮੁਆਫੀ
ਪਤੰਜਲੀ ਨੇ ਸੁਪਰੀਮ ਕੋਰਟ ਕੋਲੋ ਮੰਗੀ ਮੁਆਫੀ ਨਵੀਂ ਦਿੱਲੀ, 21 ਮਾਰਚ ਪਤੰਜਲੀ ਆਯੁਰਵੇਦ ਦੇ ਐੱਮਡੀ ਅਤੇ ਯੋਗ ਗੁਰੂ ਬਾਬਾ ਰਾਮਦੇਵ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੇ ਆਪਣੇ ਉਤਪਾਦਾਂ ਅਤੇ ਉਨ੍ਹਾਂ ਦੀਆਂ ਦਵਾਈਆਂ ਦੇ ਪ੍ਰਭਾਵ ਬਾਰੇ ਕੰਪਨੀ ਦੇ ਭਰਮਾਊ ਦਾਅਵਿਆਂ ਲਈ ਸੁਪਰੀਮ ਕੋਰਟ ਤੋਂ ਮੁਆਫੀ ਮੰਗੀ ਹੈ। ਇਸ਼ਤਿਹਾਰਾਂ ‘ਤੇ ਮਾਣਹਾਨੀ ਨੋਟਿਸ ਦਾ ਜਵਾਬ ਨਾ ਦੇਣ ‘ਤੇ ਅਦਾਲਤ ਵੱਲੋਂ ਪਤੰਜਲੀ ਆਯੁਰਵੇਦ ਨੂੰ ਖਾਸੀ ਝਾੜ ਪਾਈ ਸੀ। ਇਸ ਤੋਂ ਇਕ ਦਿਨ ਬਾਅਦ ਕੱਲ੍ਹ ਇਹ ਹਲਫ਼ਨਾਮਾ ਦਾਇਰ ਕੀਤਾ ਗਿਆ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਬਾਲਕ੍ਰਿਸ਼ਨ ਅਤੇ ਰਾਮਦੇਵ ਨੂੰ 2 ਅਪਰੈਲ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਸੀ। ਅਦਾਲਤ ਵਿੱਚ ਦਾਇਰ ਹਲਫ਼ਨਾਮੇ ਵਿੱਚ ਅਚਾਰੀਆ ਬਾਲਕ੍ਰਿਸ਼ਨ ਨੇ ਕਿਹਾ ਹੈ ਕਿ ਉਹ ਕਾਨੂੰਨ ਦੇ ਰਾਜ ਦਾ ਸਭ ਤੋਂ ਵੱਧ ਸਨਮਾਨ ਕਰਦੇ ਹਨ। ਉਨ੍ਹਾਂ ਮੁਆਫ਼ੀ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਕੰਪਨੀ ਇਹ ਯਕੀਨੀ ਬਣਾਏਗੀ ਕਿ ਭਵਿੱਖ ਵਿੱਚ ਅਜਿਹੇ ਇਸ਼ਤਿਹਾਰ ਜਾਰੀ ਨਾ ਕੀਤੇ ਜਾਣ।’
Punjab Bani 21 March,2024
ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ
ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ ਨਵੀਂ ਦਿੱਲੀ, 21 ਮਾਰਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ (ਲੈਣ-ਦੇਣ ‘ਤੇ ਰੋਕ) ਦੇ ਮੁੱਦੇ ‘ਤੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਤੋਂ ਜ਼ਬਰਦਸਤੀ ਪੈਸੇ ਕਢਵਾਏ ਜਾ ਰਹੇ ਹਨ। ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਅਸੀਂ ਆਪਣੀ ਚੋਣ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।’
Punjab Bani 21 March,2024
ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ
ਜਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਰਗਨਾ ਸਣੇ ਦੋਸ਼ੀ ਕਾਬੂ ਸੰਗਰੂਰ, 21 ਮਾਰਚ ਇਸ ਜ਼ਿਲ੍ਹੇ ਦੀ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਗੁੱਜਰਾਂ ’ਚ ਜ਼ਹਿਰੀਲ ਸ਼ਰਾਬ ਪੀਣ ਨਾਲ 8 ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਚ ਸੰਗਰੂਰ ਪੁਲੀਸ ਵੱਲੋਂ ਸ਼ਰਾਬ ਬਣਾਉਣ ਦਾ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਮੁੱਖ ਸਰਗਨੇ ਸਣੇ ਕੁੱਲ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਮਨਪ੍ਰੀਤ ਸਿੰਘ ਕੋਲੋਂ 200 ਲਿਟਰ ਐਥਾਨੋਲ, 4500 ਤੋਂ ਵੱਧ ਖਾਲ੍ਹੀ ਬੋਤਲਾਂ, ਬੋਤਲਾਂ ਦੇ ਢੱਕਣ, ਸ਼ਰਾਬ ਦੇ ਸਟਿੱਕਰ, ਮਸ਼ੀਨ, ਲੈਪਟਾਪ, ਕਾਰ ਅਤੇ ਸ਼ਰਾਬ ਬਣਾਉਣ ਵਾਲਾ ਸਾਮਾਨ ਬਰਾਮਦ ਕੀਤਾ ਹੈ। ਇਥੇ ਪ੍ਰੈਸ ਕਾਨਫਰੰਸ ਦੌਰਾਨ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ ਇਹ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐੱਸਐੱਸਪੀ ਸਰਤਾਜ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੌਜੂਦ ਸਨ। ਸ੍ਰੀ ਸ਼ੁਕਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ’ਚ ਹਰਮਨ ਪ੍ਰੀਤ ਸਿੰਘ ਪਿੰਡ ਤਾਈਪੁਰ ਪਾਤੜਾਂ, ਮਨਪ੍ਰੀਤ ਸਿੰਘ, ਗੁਰਲਾਲ ਸਿੰਘ, ਸੁਖਵਿੰਦਰ ਸਿੰਘ ਸ਼ਾਮਲ ਹਨ। ਮੁਲਜ਼ਮਾਂ ਨੇ ਹਾਲੇ ਸ਼ਰਾਬ ਦਾ ਧੰਦਾ ਸ਼ੁਰੂ ਹੀ ਕੀਤਾ ਸੀ, ਜਿਸ ਦਾ ਪਹਿਲਾ ਸਟਾਕ ਹੀ ਪਿੰਡ ਗੁੱਜਰਾਂ ’ਚ ਪੁੱਜਿਆ ਸੀ। ਪੁਲੀਸ ਨੇ ਐੱਸਆਈਟੀ ਬਣਾਈ ਹੈ ਅਤੇ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
Punjab Bani 21 March,2024
ਮਾਮਲਾ ਸਿੱਧੂ ਮੂਸੇਵਾਲਾ ਦੇ ਨਵਜੰਮੇ ਭਰਾ ਦਾ : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਨੁੰ ਜਾਰੀ ਕੀਤਾ ਨੋਟਿਸ
ਮਾਮਲਾ ਸਿੱਧੂ ਮੂਸੇਵਾਲਾ ਦੇ ਨਵਜੰਮੇ ਭਰਾ ਦਾ : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਨੁੰ ਜਾਰੀ ਕੀਤਾ ਨੋਟਿਸ ਮਾਨਸਾ, 21 ਮਾਰਚ ਮਰਹੂਮ ਪੰਜਾਬੀ ਗਾਇਕ ਸਿੱਧੂ ਦੇ ਨਵਜੰਮੇ ਭਰਾ ਬਾਰੇ ਉਸ ਦੇ ਮਾਪਿਆਂ ਪਾਸੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਮੁੱਖ ਮੰਤਰੀ ਜਾਂ ਸਬੰਧਤ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਏ ਬਗ਼ੈਰ ਇਹ ਜਾਣਕਾਰੀ ਕਿਉਂ ਮੰਗੀ। ਜ਼
Punjab Bani 21 March,2024
ਚੋਣ ਕਮਿਸ਼ਨ ਨੇ ਦਿੱਤੇ ਐਸਐਸਪੀ ਬਦਲਣ ਦੇ ਨਿਰਦੇਸ਼
ਚੋਣ ਕਮਿਸ਼ਨ ਨੇ ਦਿੱਤੇ ਐਸਐਸਪੀ ਬਦਲਣ ਦੇ ਨਿਰਦੇਸ਼ ਨਵੀਂ ਦਿੱਲੀ, 21 ਮਾਰਚ ਭਾਰਤੀ ਚੋਣ ਕਮਿਸ਼ਨ ਨੇ ਗੈਰ-ਕੇਡਰ ਅਧਿਕਾਰੀਆਂ ਲਈ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ, ਜੋ ਚਾਰ ਰਾਜਾਂ ਗੁਜਰਾਤ, ਪੰਜਾਬ, ਉੜੀਸਾ ਅਤੇ ਪੱਛਮੀ ਬੰਗਾਲ ਵਿਚ ਡੀਸੀ ਤੇ ਐੱਸਐੱਸਪੀ/ਐੱਸਪੀ ਤਾਇਨਾਤ ਹਨ। ਜ਼ਿਲ੍ਹੇ ਵਿਚ ਡੀਸੀ ਅਤੇ ਐੱਸਐੈੱਸਪੀ ਦੇ ਅਹੁਦੇ ਕ੍ਰਮਵਾਰ ਭਾਰਤੀ ਪ੍ਰਸ਼ਾਸਨਿਕ ਅਤੇ ਭਾਰਤੀ ਪੁਲੀਸ ਸੇਵਾ ਦੇ ਅਧਿਕਾਰੀਆਂ ਲਈ ਹਨ। ਕਮਿਸ਼ਨ ਨੇ ਪੰਜਾਬ ਵਿਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ ਅਤੇ ਮਾਲੇਰਕੋਟਲਾ ਦੇ ਐੱਸਐੱਸਪੀ ਨੂੰ ਬਦਲਣ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਚੁਣੇ ਹੋਏ ਰਾਜਨੀਤਿਕ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿਚ ਐੱਸਐੱਸਪੀ ਬਠਿੰਡਾ ਅਤੇ ਆਸਾਮ ਵਿਚ ਐੱਸਪੀ ਸੋਨੀਤਪੁਰ ਦੇ ਤਬਾਦਲੇ ਦੇ ਨਿਰਦੇਸ਼ ਵੀ ਦਿੱਤੇ ਹਨ।
Punjab Bani 21 March,2024
ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ
ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਮੌਤ ਦੀ ਜਾਂਚ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾਈ ਪਾਵਰ ਕਮੇਟੀ ਦਾ ਗਠਨ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਦੀ ਅਗਵਾਈ ਹੇਠ ਕਮੇਟੀ 72 ਘੰਟਿਆਂ ਅੰਦਰ ਸੌਂਪੇਗੀ ਰਿਪੋਰਟ ਮੁੱਢਲੀ ਜਾਂਚ ਵਿੱਚ ਪੁਲਿਸ ਵੱਲੋਂ ਦੋ ਵਿਅਕਤੀ ਗ੍ਰਿਫਤਾਰ, ਧਾਰਾ 302 ਤਹਿਤ ਪੁਲਿਸ ਕੇਸ ਦਰਜ ਪਿੰਡ ’ਚ ਵਿਭਾਗੀ ਟੀਮਾਂ ਕਰ ਰਹੀਆਂ ਸਰਵੇਖਣ, ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਲੱਛਣ ਸਾਹਮਣੇ ਆਉਣ ’ਤੇ ਫੌਰੀ ਮਿਲੇਗੀ ਮੈਡੀਕਲ ਸੁਵਿਧਾ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਸੰਗਰੂਰ, 20 ਮਾਰਚ: ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ 4 ਵਿਅਕਤੀਆਂ ਦੀ ਗੈਰ ਕੁਦਰਤੀ ਤੌਰ ’ਤੇ ਹੋਈ ਮੌਤ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐਸ.ਡੀ.ਐਮ ਦਿੜ੍ਹਬਾ ਨੂੰ ਲਗਾਇਆ ਗਿਆ ਹੈ ਜਦਕਿ ਡੀ.ਐਸ.ਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈ.ਟੀ.ਓ ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਐਕਸਾਈਜ਼ ਵਿਭਾਗ, ਪੁਲਿਸ ਤੇ ਸਿਵਲ ਪ੍ਰਸ਼ਾਸਨ ’ਤੇ ਅਧਾਰਿਤ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ 4 ਵਿਅਕਤੀਆਂ ਦੀ ਹੋਈ ਗੈਰ ਕੁਦਰਤੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਪਿੰਡ ਗੁੱਜਰਾਂ ਵਿਖੇ ਘਰ ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਘਰ ਵਿੱਚ ਕਿਸੇ ਵਿਅਕਤੀ ਦੀ ਸਿਹਤ ਖਰਾਬ ਹੋਣ ਸਬੰਧੀ ਕੋਈ ਲੱਛਣ ਸਾਹਮਣੇ ਆਉਣ ’ਤੇ ਫੌਰੀ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਦੱਸਿਆ ਕਿ ਸਰਵੇਖਣ ਕਰ ਰਹੀਆਂ ਇਨ੍ਹਾਂ ਟੀਮਾਂ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਿਸ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ। ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਸਬੰਧਤ ਪਿੰਡ ਵਿੱਚ ਪਹੁੰਚੀ ਅਤੇ ਕਥਿਤ ਦੋਸ਼ੀਆਂ ਵਿਰੁੱਧ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਢਲੀ ਤਫ਼ਤੀਸ਼ ਦੌਰਾਨ ਪਹਿਲਾਂ ਸੁਖਵਿੰਦਰ ਸਿੰਘ ਸੁੱਖੀ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਮਨਪ੍ਰੀਤ ਸਿੰਘ ਮਨੀ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਪਿੰਡ ਗੁੱਜਰਾਂ ਦੇ ਹੀ ਵਸਨੀਕ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।
Punjab Bani 20 March,2024
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਸੰਗਰੂਰ ਜ਼ਿਲ੍ਹੇ ‘ਚ ਜਲਦ ਕਰਵਾਈ ਜਾਵੇਗੀ ਅਸਲਾ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ: ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਸੰਗਰੂਰ, 20 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਸਲਾ ਡੀਲਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਗੰਨ ਹਾਊਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ-12 ਦੀ ਆਮ ਚੋਣ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਤੇ ਸਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਕਿਸੇ ਅਣਹੋਣੀ ਘਟਨਾ ਨੂੰ ਹੋਣ ਤੋਂ ਰੋਕਣ ਲਈ ਅਸਲਾ ਧਾਰਕਾਂ ਪਾਸੋਂ ਸਬੰਧਤ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਅਸਲਾ ਜਮ੍ਹਾ ਕਰਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਸਲਾ ਡੀਲਰ ਰੋਜ਼ਾਨਾ ਪੱਧਰ ‘ਤੇ ਜਮ੍ਹਾਂ ਕਰਵਾਏ ਗਏ ਅਸਲੇ ਦੀ ਮੇਕ ਅਤੇ ਨੰਬਰ ਸਮੇਤ ਵਿਸਥਾਰਤ ਰਿਪੋਰਟ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਦੇ ਦਫ਼ਤਰ ਅਤੇ ਸਬੰਧਿਤ ਥਾਣਿਆਂ ਨੂੰ ਨਿਯਮਤ ਤੌਰ ‘ਤੇ ਭੇਜਣੀ ਯਕੀਨੀ ਬਣਾਉਣਗੇ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ‘ਚ ਜਲਦ ਅਸਲਾ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਵੀ ਅਸਲਾ ਵਿਕਰੇਤਾ ਵੱਲੋਂ ਕਿਸੇ ਵੀ ਹਦਾਇਤ ਦੀ ਉਲੰਘਣਾ ਕੀਤੀ ਗਈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਅਸਲਾ ਵਿਕਰੇਤਾ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਗੰਨ ਹਾਊਸ ਦੇ ਪੁਖ਼ਤਾ ਸੁਰੱਖਿਆ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਨਵਰੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਗੰਨ ਹਾਊਸ ਮਾਲਕ ਹਾਜ਼ਰ ਸਨ।
Punjab Bani 20 March,2024
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ 'ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਉਸ ਕੋਲ਼ੋਂ ਦੋ ਖਾਲੀ ਚੈੱਕ ਵੀ ਬਰਾਮਦ ਕਰ ਲਏ ਜੋ ਉਸਨੇ ਸ਼ਿਕਾਇਤਕਰਤਾ ਤੋਂ ਲਏ ਸਨ। ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
Punjab Bani 20 March,2024
ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ ਚੰਡੀਗੜ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਸ਼ਿਕਾਇਤ ਕਰਤਾ ਤੋਂ ਉਸਦੇ ਸਹੁਰੇ ਕੇਸਰ ਸਿੰਘ, ਵਾਸੀ ਪਿੰਡ ਚਾਚੂ ਮਾਜਰਾ, ਐਸ.ਏ.ਐਸ. ਨਗਰ, ਦੇ ਜ਼ਮੀਨੀ ਸਮਝੌਤੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿਲਾਂ ਦੀ ਕਲੀਅਰੈਂਸ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਸਕੂਐਡ-1, ਮੋਹਾਲੀ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
ਪੰਜਾਬੀ ਯੂਨੀਵਰਸਿਟੀ ਵਿੱਚ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਵਰਕਸ਼ਾਪ ਕਰਵਾਈ
ਪੰਜਾਬੀ ਯੂਨੀਵਰਸਿਟੀ ਵਿੱਚ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਵਰਕਸ਼ਾਪ ਕਰਵਾਈ ਪਟਿਆਲਾ, 20 ਮਾਰਚ ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਇੱਕ ਵਰਕਸ਼ਾਪ ਕਰਵਾਈ ਗਈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਜਾਰੀ ਵਿੱਤੀ ਮਦਦ ਨਾਲ਼ ਇਹ ਵਰਕਸ਼ਾਪ ਸਿੱਖਿਆ ਅਤੇ ਸਮੁਦਾਇ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਮੋਹਾਲੀ ਅਤੇ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ਼ ਕਰਵਾਈ ਗਈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਤੋਂ ਪ੍ਰੋ. ਮੰਜੂ ਗੇਰਾ ਨੇ ਵਿਸ਼ਾ ਮਾਹਿਰ ਵਜੋਂ ਆਪਣੇ ਵਿਚਾਰ ਪ੍ਰਗਟਾਏ।ਉਨ੍ਹਾਂ ਵੱਲੋਂ ਵਰਕਸ਼ਾਪ ਦੇ ਪਹਿਲੇ ਸੈਸ਼ਨ ਦੌਰਾਨ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲ਼ੀ ਜੀਵਨ ਸ਼ੈਲੀ ਲਈ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਉੱਤੇ ਆਪਣੇ ਵਿਚਾਰ ਪ੍ਰਗਟਾਏ। ਉਨ੍ਹਾਂ ਆਮ ਜੀਵਨ ਦੀਆਂ ਉਦਾਹਰਣਾਂ ਦਿੱਤੀਆਂ ਅਤੇ ਵਾਤਾਵਰਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਦੂਜੇ ਸੈਸ਼ਨ ਵਿੱਚ ਡਾ. ਪਪਲਦੀਪ ਗੋਸਲ ਅਤੇ ਡਾ. ਖੁਸ਼ਗੀਤ ਕੌਰ ਨੇ ਭਾਗੀਦਾਰਾਂ ਨੂੰ ਕੁੱਝ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਿਨ੍ਹਾਂ ਰਾਹੀਂ ਭਾਗੀਦਾਰਾਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਵਾਤਾਵਰਣ ਅਨੁਕੂਲ ਆਦਤਾਂ ਨੂੰ ਲਾਗੂ ਕਰਨ ਲਈ ਵਿਹਾਰਕ ਸਮਝ ਪ੍ਰਾਪਤ ਕੀਤੀ। ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸ ਫ਼ੈਕਲਟੀ ਤੋਂ ਡੀਨ ਪ੍ਰੋ. ਪੁਸ਼ਪਿੰਦਰ ਕੌਰ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦਿੱਤਾ। ਬਾਇਓਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਤੋਂ ਮੁਖੀ ਪ੍ਰੋ. ਬਲਵਿੰਦਰ ਸਿੰਘ ਸੂਚ ਨੇ ਦੱਸਿਆ ਕਿ ਇਹ ਵਰਕਸ਼ਾਪ ਵਾਤਾਵਰਨ ਲਈ ਜੀਵਨ ਸ਼ੈਲੀ ਦੇ ਤਹਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵੀ ਮਦਦਗਾਰ ਸਾਬਿਤ ਹੋਵੇਗੀ। ਇਸ ਵਰਕਸ਼ਾਪ ਵਿੱਚ ਯੂਨੀਵਰਸਿਟੀ ਅਤੇ ਹੋਰ ਕਾਲਜਾਂ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਸ਼ਿਰਕਤ ਕੀਤੀ। ਅੰਤ ਵਿੱਚ ਡਾ. ਗਗਨਦੀਪ ਥਾਪਾ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।
Punjab Bani 20 March,2024
ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 March,2024
ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ : ਸਿਬਿਨ ਸੀ
ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ : ਸਿਬਿਨ ਸੀ ਚੰਡੀਗੜ੍ਹ, 20 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ 'ਤੇ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।
Punjab Bani 20 March,2024
ਸਪਲਾਇਰ ਲਾਲ ਵਰਦੀਆਂ ਵਿੱਚ ਹੀ ਰਹਿਣਗੇ : ਜੋਮੈਟੋ
ਸਪਲਾਇਰ ਲਾਲ ਵਰਦੀਆਂ ਵਿੱਚ ਹੀ ਰਹਿਣਗੇ : ਜੋਮੈਟੋ ਨਵੀਂ ਦਿੱਲੀ, 20 ਮਾਰਚ- ਸ਼ਾਕਾਹਾਰੀ ਉਤਪਾਦਾਂ ਦੀ ਸਪਲਾਈ ਲਈ ਵੱਖਰੀ ਸੇਵਾ ਸ਼ੁਰੂ ਕਰਨ ’ਤੇ ਆਲੋਚਨਾ ਦਾ ਸ਼ਿਕਾਰ ਹੋ ਰਹੇ ਆਨਲਾਈਨ ਫੂਡ ਡਿਲੀਵਰੀ ਕੰਪਨੀ ਜ਼ੋਮੈਟੋ ਨੇ ਅੱਜ ਕਿਹਾ ਕਿ ਉਸ ਦੇ ਸਾਰੇ ਕਰਮਚਾਰੀ ਪਹਿਲਾਂ ਵਾਂਗ ਸਿਰਫ਼ ਲਾਲ ਰੰਗ ਦੀ ਵਰਦੀ ’ਚ ਹੀ ਨਜ਼ਰ ਆਉਣਗੇ। ਜ਼ੋਮੈਟੋ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਇੰਦਰ ਗੋਇਲ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਵਿੱਚ ਕਿਹਾ,‘ਸ਼ਾਕਾਹਾਰੀ ਉਤਪਾਦਾਂ ਦੀ ਸਪਲਾਈ ਕਰਨ ਵਾਲੇ ਕਰਮਚਾਰੀਆਂ ਨੂੰ ਹਰੀ ਵਰਦੀ ਪਹਿਨਣ ਦੇ ਵਿਚਾਰ ਨੂੰ ਛੱਡਿਆ ਜਾ ਰਿਹਾ ਹੈ ਅਤੇ ਸਾਰੇ ਸਪਲਾਇਰ ਲਾਲ ਵਰਦੀਆਂ ਵਿੱਚ ਹੀ ਰਹਿਣਗੇ।’
Punjab Bani 20 March,2024
ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਚਾਰ ਦੀ ਮੌਤ, ਕਈ ਜਖਮੀ
ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਚਾਰ ਦੀ ਮੌਤ, ਕਈ ਜਖਮੀ ਹਰਿਆਣਾ, 20 ਮਾਰਚ : ਰੇਵਾੜੀ ਦੇ ਧਾਰੂਹੇੜਾ ਉਦਯੋਗਿਕ ਖੇਤਰ ਵਿੱਚ ਸਥਿਤ ਕਲਪੁਰਜ਼ੇ ਬਣਾਉਣ ਵਾਲੀ ਕੰਪਨੀ ਦੀ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਜ਼ਖ਼ਮੀ ਹੋਏ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਤੋਂ ਵੱਧ ਦੀ ਹਾਲਤ ਨਾਜ਼ੁਕ ਹੈ। ਰੋਹਤਕ ਦੇ ਪੀਜੀਆਈਐੱਮਐੱਸ ਹਸਪਤਾਲ ਵਿੱਚ ਇਲਾਜ ਦੌਰਾਨ ਮੰਗਲਵਾਰ ਰਾਤ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਦੀ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 32 ਸਾਲਾ ਅਜੈ, 37 ਸਾਲਾ ਵਿਜੈ, 27 ਸਾਲਾ ਰਾਮੂ ਅਤੇ 38 ਸਾਲਾ ਰਾਜੇਸ਼ ਵਜੋਂ ਹੋਈ ਹੈ। ਚਾਰੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ।
Punjab Bani 20 March,2024
ਇਲੈਕਟ੍ਰਿਕ ਬੈਟਰੀ ਫੱਟਣ ਕਾਰਨ ਤਿੰਨ ਜ਼ਖਮੀ
ਇਲੈਕਟ੍ਰਿਕ ਬੈਟਰੀ ਫੱਟਣ ਕਾਰਨ ਤਿੰਨ ਜ਼ਖਮੀ ਠਾਣੇ, 20 ਮਾਰਚ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚਲੇ ਘਰ ਵਿੱਚ ਇਲੈਕਟ੍ਰਿਕ ਮੋਟਰਸਾਈਕਲ ਦੀ ਬੈਟਰੀ ਫਟਣ ਕਾਰਨ ਦੋ ਔਰਤਾਂ ਅਤੇ ਇੱਕ ਪੁਰਸ਼ ਜ਼ਖ਼ਮੀ ਹੋ ਗਏ। ਮੰਗਲਵਾਰ ਰਾਤ ਨੂੰ ਹੋਏ ਧਮਾਕੇ ਕਾਰਨ ਘਰ ਦੀ ਛੱਤ ਅਤੇ ਗੁਆਂਢੀ ਘਰ ਦੇ ਨਾਲ ਲੱਗਦੀ ਕੰਧ ਢਹਿ ਗਈ। ਇਹ ਬੈਟਰੀ ਕਾਲਵਾ ਇਲਾਕੇ ਦੇ ਸ਼ਾਂਤੀ ਨਗਰ ਵਿੱਚ ਚਾਲ ਵਿੱਚ ਸਥਿਤ ਘਰ ਵਿੱਚ ਰੱਖੀ ਹੋਈ ਸੀ। ਰਾਤ ਕਰੀਬ 10.30 ਵਜੇ ਬੈਟਰੀ ‘ਚ ਧਮਾਕਾ ਹੋਇਆ। ਇਹ ਪਤਾ ਨਹੀਂ ਲੱਗਿਆ ਕਿ ਇਸ ਨੂੰ ਚਾਰਜਿੰਗ ਲਈ ਘਰ ਵਿੱਚ ਰੱਖਿਆ ਗਿਆ ਸੀ ਜਾਂ ਨਹੀਂ।
Punjab Bani 20 March,2024
ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ
ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ ਫਰੀਦਕੋਟ, 19 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੁੱਜੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੋਰ ਸਿਆਸੀ ਤਜਰਬੇ ਨਹੀਂ ਕਰਨੇ ਚਾਹੀਦੇ ਅਤੇ ਅਕਾਲੀ ਦਲ ਉੱਪਰ ਹੀ ਭਰੋਸਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੱਡੀ ਪੱਧਰ ’ਤੇ ਵਾਧਾ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਵਿੱਚ ਅਤੇ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਲਈ ਹਰ ਕੁਰਬਾਨੀ ਦਿੱਤੀ ਹੈ। ਇਸ ਯਾਤਰਾ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਸੂਬਾ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਫਰੀਦਕੋਟ ਵਿੱਚ ‘ਪੰਜਾਬ ਬਚਾਓ ਯਾਤਰਾ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ।
Punjab Bani 20 March,2024
ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸੰਧੂ ਭਾਜਪਾ ਵਿੱਚ ਹੋਏ ਸ਼ਾਮਲ
ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸੰਧੂ ਭਾਜਪਾ ਵਿੱਚ ਹੋਏ ਸ਼ਾਮਲ ਦਿਲੀ : ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ। ਚਰਚਾ ਹੈ ਕਿ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਜਾ ਸਕਦੀ ਹੈ।
Punjab Bani 20 March,2024
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਉਤੇ ਨਵਜੰਮੇ ਬੱਚੇ ਨੂੰ ਲੈ ਕੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਬੱਚੇ ਦੇ ਲੀਗਲ ਹੋਣ ਨੂੰ ਲੈ ਕੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ। ਬਲਕੌਰ ਸਿੰਘ ਨੇ ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, ‘ਵਾਹਿਗੁਰੂ ਦੀ ਮੇਹਰ ਸਦਕਾ ਸਾਨੂੰ ਸਾਡਾ ਸ਼ੁਭਦੀਪ ਵਾਪਸ ਮਿਲਿਆ ਹੈ। ਪਰ ਸਰਕਾਰ ਸਵੇਰ ਤੋਂ ਹੀ ਮੈਨੂੰ ਬੱਚੇ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਹਿ ਕੇ ਪ੍ਰੇਸ਼ਾਨ ਕਰ ਰਹੀ ਹੈ। ਉਧਰ, ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਮਸਲੇ ਉਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਲਾਈਵ ਹੋ ਕੇ ਆਖਿਆ ਹੈ ਕਿ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਨਵ-ਜਨਮੇ ਬੱਚੇ ਦੇ ਜਨਮ ਸਬੰਧੀ ਦਸਤਾਵੇਜ ਮੰਗਣਾ ਅਤਿਅੰਤ ਮੰਦਭਾਗਾ ਹੈ। ਪਹਿਲਾਂ ਵੀ ਸਰਕਾਰ ਦੀ ਨਾਲਾਇਕੀ ਕਾਰਨ ਹੀ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਅੱਜ ਨਵ-ਜਨਮੇ ਬੱਚੇ ਦੀ ਵਧਾਈ ਤਾਂ ਕੀ ਦੇਣੀ, ਤੁਸੀਂ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹੋ। ਮੈਂ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਧੂ ਪਰਿਵਾਰ ਦੇ ਨਿੱਜੀ ਮਸਲੇ ਤੋਂ ਦੂਰ ਰਹਿਣ।
Punjab Bani 20 March,2024
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ - ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼ ਅਤੇ ਐਸਐਚਓਜ਼ ਨੂੰ ਜਾਣੂ ਕਰਵਾਉਣ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ - ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ : ਡੀਜੀਪੀ ਗੌਰਵ ਯਾਦਵ ਦੇ ਪੁਲਿਸ ਫੋਰਸ ਨੂੰ ਨਿਰਦੇਸ਼ - ਡੀਜੀਪੀ ਪੰਜਾਬ ਵੱਲੋਂ ਇਲਾਕੇ ਵਿੱਚ ਮੁਸਤੈਦ ਨਜ਼ਰਸਾਨੀ ਅਤੇ ਸਾਕਾਰਾਤਮਕ ਮਾਹੌਲ ਬਣਾਉਣ ਲਈ ਵੱਧ ਤੋਂ ਵੱਧ ਪੁਲਿਸ ਲਾਮਬੰਦ ਕਰਨ ਦੇ ਹੁਕਮ - ਵਿਸ਼ੇਸ਼ ਮੁਹਿੰਮ ਦੌਰਾਨ, ਪੁਲਿਸ ਟੀਮਾਂ ਵੱਲੋਂ ਸੀ.ਆਰ.ਪੀ.ਸੀ. ਕਾਨੂੰਨ ਦੀ ਧਾਰਾ 107/151 ਤਹਿਤ 2890 ਭਗੌੜੇ ਗ੍ਰਿਫਤਾਰ ਅਤੇ 2456 ਵਿਅਕਤੀਆਂ ਵਿਰੁੱਧ ਵਿੱਢੀ ਇਹਤਿਆਤੀ ਕਾਰਵਾਈ ਚੰਡੀਗੜ੍ਹ, 19 ਮਾਰਚ: ਆਗਾਮੀ ਲੋਕ ਸਭਾ ਚੋਣਾਂ- 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਰਾਜ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕੇ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਮਾਜ ਵਿਰੋਧੀ ਤੱਤਾਂ, ਨਸ਼ਾ ਤਸਕਰਾਂ ਅਤੇ ਬੂਟਲੈਗਰਾਂ ਦੀਆਂ ਗਤੀਵਿਧੀ ਤੇ ਮੁਸਤੈਦੀ ਨਾਲ ਬਾਜ਼ ਅੱਖ ਰੱਖੀ ਜਾ ਸਕੇ ਅਤੇ ਖੇਤਰ ਵਿੱਚ ਪÇੁਲਸ ਦੇ ਸਾਕਾਰਾਤਮਕ ਪ੍ਰਭਾਵ ਤੇ ਭਰੋਸੇ ਨੂੰ ਵਧਾਉਣ ਲਈ ਲਈ ਵੱਧ ਤੋਂ ਵੱਧ ਨਫ਼ਰੀ ਲਾਮਬੰਦ ਕੀਤੀ ਜਾ ਸਕੇ । ਡੀਜੀਪੀ ਪੰਜਾਬ ਆਪਣੇ ਦਫ਼ਤਰ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਦੇ ਏਡੀਜੀਜ਼/ਆਈਜੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼, ਜ਼ਿਲਿ੍ਹਆਂ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਧਿਕਾਰੀਆਂ ਅਤੇ ਰਾਜ ਦੇ ਸਾਰੇ ਐਸਐਚਓਜ਼ ਨਾਲ ਚੋਣਾਂ ਤੋਂ ਪਹਿਲਾਂ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ । ਮੀਟਿੰਗ ਦੌਰਾਨ ਡੀਜੀਪੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤੋਂ ਵੀ ਜਾਣੂ ਕਰਵਾਇਆ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖਤੀ ਨਾਲ ਪਾਲਣਾ ਕਰਨ ਅਤੇ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰੀ ਸੁਹਿਰਦਤਾ ਨਾਲ ਅੱਗੇ ਫੈਲਾਇਆ ਜਾਣਾ ਚਾਹੀਦਾ ਹੈ। ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਮੁਕੰਮਲ ਪਾਬੰਦੀ ਹੈ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲਾਇਸੰਸੀ ਹਥਿਆਰਾਂ ਨੂੰ ਜਮ੍ਹਾਂ ਕਰਾਏ ਜਾਣ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਸੀਪੀਜ਼/ਐਸਐਸਪੀਜ਼ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੰਨ ਹਾਊਸਾਂ ਦੀ ਵਾਰ-ਵਾਰ ਚੈਕਿੰਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨ ਹਾਊਸ ਮਾਲਕਾਂ ਵੱਲੋਂ ਹਥਿਆਰਾਂ ਦੀ ਸੁਰੱਖਿਅਤ ਸਟੋਰੇਜ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਇਨ੍ਹਾਂ ਖੇਤਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਘਟਨਾ ਤੋਂ ਬਚਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾ ਸਕੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਚੋਣਾਂ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ। ਡੀਜੀਪੀ ਨੇ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਤੇ ਮੁਸਤੈਦੀ ਲਿਆਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਕੋਈ ਕੁਤਾਹੀ ਜਾਂ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਭਗੌੜੇ ਅਪਰਾਧੀਆਂ ਅਤੇ ਪੈਰੋਲ ਮਿਆਦ ਪੁੱਗ ਜਾਣ ਉਪਰੰਤ ਵੀ ਜ਼ੇਲ੍ਹ ਨਾ ਪਰਤਣ ਵਾਲੇ ਦੋਸ਼ੀਆਂ ਨੂੰ ਗ੍ਰਿਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਅਮਲ ਵਿੱਚ ਲਿਆਉਣ ਲਈ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 1 ਜਨਵਰੀ, 2024 ਤੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 2890 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਸੀ.ਆਰ.ਪੀ.ਸੀ. ਐਕਟ ਦੀਆਂ ਧਾਰਾਵਾਂ 107/151 ਤਹਿਤ 2456 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਕੁੱਲ 2110 ਗੈਰ-ਜ਼ਮਾਨਤੀ ਵਾਰੰਟਾਂ ਵਿੱਚੋਂ, 1175 ਗੈਰ-ਜ਼ਮਾਨਤੀ ਵਾਰੰਟਾਂ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ ਹੈ। ਦੱਸਣਯੋਗ ਹੈ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਮੁਸਤੈਦੀ ਨਾਲ ਨਜ਼ਰਸਾਨੀ ਕੀਤੀ ਜਾ ਸਕੇ। ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ। ਡੀਜੀਪੀ ਨੇ ਸਮੂਹ ਅਧਿਕਾਰੀਆਂ ਨੂੰ ਇੱਕ ਵਧੀਆ ਅੰਤਰ-ਵਿਭਾਗੀ ਤਾਲਮੇਲ ਅਤੇ ਸਹਿਯੋਗ ਕਰਨ ਲਈ ਕਿਹਾ ਤਾਂ ਜੋ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲ ਅਤੇ ਵਿਭਾਗ ਮਿਲ ਕੇ ਕੰਮ ਕਰ ਸਕਣ।
Punjab Bani 19 March,2024
ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।
Punjab Bani 19 March,2024
4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ, 19 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 19 March,2024
ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ
'ਲੋਕ ਸਭਾ ਚੋਣਾਂ 2024' ਉਮੀਦਵਾਰਾਂ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਦੇਣਾ ਪਵੇਗਾ ਇਸ਼ਤਿਹਾਰ -ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ ਵੱਲੋਂ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ -ਚੋਣ ਜਾਬਤੇ ਦੀ ਪਾਲਣਾ ਸਬੰਧੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਪਟਿਆਲਾ, 19 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਚੋਣ ਜਾਬਤੇ ਤੋਂ ਜਾਣੂ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਚੋਣ ਜਾਬਤੇ ਦੀ ਸਖ਼ਤੀ ਪਾਲਣਾ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਆਸੀ ਪਾਰਟੀਆਂ ਅਤੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੀ ਵੋਟ ਪਟਿਆਲਾ ਲੋਕ ਸਭਾ ਹਲਕੇ ਵਿੱਚ ਨਹੀਂ ਬਣੀ ਹੋਈ ਤਾਂ ਉਹ ਆਪਣੀ ਵੋਟ ਨਾਮਜਦਗੀ ਦੇ ਆਖਰੀ ਦਿਨ ਤੋਂ 10 ਦਿਨ ਪਹਿਲਾਂ ਤੱਕ ਫਾਰਮ ਨੰਬਰ 6 ਭਰਕੇ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਆਪਣੀਆਂ ਸਾਰੀਆਂ ਗਤੀਵਿਧੀਆਂ ਨਿਰਧਾਰਤ ਨਿਯਮਾਂ ਅਤੇ ਆਦਰਸ਼ ਚੋਣ ਜਾਬਤੇ ਦੇ ਨਿਰਧਾਰਤ ਨੇਮਾਂ ਅੰਦਰ ਰਹਿ ਕੇ ਹੀ ਕਰਨ ਤਾਂ ਉਨ੍ਹਾਂ ਨੂੰ ਕੋਈ ਦਿਕਤ ਨਹੀਂ ਆਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਲਈ ਕਾਨੂੰਨੀ ਚੋਣ ਖ਼ਰਚੇ ਦੀ ਸੀਮਾ 95 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ, ਇਸ ਲਈ ਸਾਰੇ ਉਮੀਦਵਾਰ ਨਿਯਮਾਂ ਦਾ ਪਾਲਣ ਕਰਨ ਕਿਉਂਕਿ ਉਨ੍ਹਾਂ ਦੇ ਖਰਚੇ 'ਤੇ ਨਜ਼ਰ ਰੱਖੀ ਜਾਵੇਗੀ। ਖ਼ਰਚੇ ਦਾ ਸਾਰਾ ਲੇਖਾ ਜੋਖਾ ਰੱਖਿਆ ਜਾਵੇ ਤੇ ਇਸ ਦੀ ਤਿੰਨ ਵਾਰ ਪੜਤਾਲ ਕੀਤੀ ਜਾਵੇਗੀ ਤੇ ਜੇਕਰ ਕੋਈ ਉਮੀਦਵਾਰ ਖਰਚੇ ਰਜਿਸਟਰ ਦੀ ਪੜਤਾਲ ਨਹੀਂ ਕਰਵਾਉਂਦਾ ਤਾਂ ਪ੍ਰਵਾਨਗੀਆਂ ਰੱਦ ਹੋਣ ਜਾਣਗੀਆਂ। ਪ੍ਰਚਾਰ ਲਈ ਵਰਤੇ ਜਾਣ ਵਾਲੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਵੀ ਚੋਣ ਕਮਿਸ਼ਨ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਹਰ ਤਰ੍ਹਾਂ ਦੇ ਪ੍ਰਚਾਰ ਲਈ ਉਮੀਦਵਾਰਾਂ ਵੱਲੋਂ ਅਗੇਤੀਆਂ ਪ੍ਰਵਾਨਗੀਆਂ ਲੈਣੀਆਂ ਲਾਜਮੀ ਹਨ। ਉਨ੍ਹਾਂ ਕਿਹਾ ਕਿ ਸਾਰੀ ਪ੍ਰਚਾਰ ਸਮੱਗਰੀ ਉਪਰ ਪ੍ਰਿੰਟਰ ਤੇ ਪਬਲਿਸ਼ਰ ਦਾ ਨਾਮ ਲਿਖਿਆ ਹੋਣਾ ਲਾਜਮੀ ਹੈ। ਨਾਮਜਦਗੀ ਸਮੇਂ ਹਰ ਉਮੀਦਵਾਰ ਨੂੰ ਫਾਰਮ ਨੰਬਰ 26 ਭਰਨ ਸਮੇਂ ਹਲਫ਼ੀਆ ਬਿਆਨ ਦਾ ਹਰ ਕਾਲਮ ਭਰਨ ਸਮੇਂ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਵੀ ਜਾਣਕਾਰੀ ਦੇਵੇਗਾ। ਇਸ ਤੋਂ ਬਿਨ੍ਹਾਂ ਉਮੀਦਵਾਰ ਨਾਮਜਦਗੀ ਦਾਖਲ ਕਰਨ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਵੱਲੋਂ 7 ਮਈ 2024 ਨੂੰ ਜਾਰੀ ਹੋਣ ਵਾਲੇ ਨੋਟੀਫਿਕੇਸ਼ਨ ਦੇ ਨਾਲ ਸ਼ੁਰੂ ਹੋ ਜਾਵੇਗੀ। ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾ ਕੋਈ ਵੀ ਕਾਲਮ ਜਾਂ ਖਾਨਾ ਖਾਲੀ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਨੂੰ ਆਪਣੇ ਵਿਰੁੱਧ ਦਰਜ ਮੁਕੱਦਮੇ ਬਾਰੇ ਪ੍ਰਿੰਟ ਤੇ ਇਲੈਕਟ੍ਰੋਨਿਕ ਮੀਡੀਆ 'ਚ ਤਿੰਨ ਵਾਰ ਇਸ਼ਤਿਹਾਰ ਦੇਣਾ ਵੀ ਲਾਜ਼ਮੀ ਹੋਵੇਗਾ।
Punjab Bani 19 March,2024
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ - ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ ਚੰਡੀਗੜ੍ਹ, 19 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।
Punjab Bani 19 March,2024
ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ.
ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : ਡੀ.ਆਈ.ਜੀ. ਕਿਹਾ, ਪੰਜਾਬ ਪੁਲਿਸ ਸ਼ਾਂਤਮਈ ਲੋਕ ਸਭਾ ਚੋਣਾਂ ਕਰਵਾਉਣ ਲਈ ਵਚਨਬੱਧ -ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਪਟਿਆਲਾ, 19 ਮਾਰਚ: ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਿਆਂ ਤੇ ਚੌਂਕੀਆਂ ਦੇ ਮੁਖੀਆਂ ਅਤੇ ਸਪੈਸ਼ਲ ਯੁਨਿਟ ਦੇ ਇੰਚਾਰਜਾਂ ਨਾਲ ਇੱਥੇ ਪੁਲਿਸ ਲਾਈਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵਿਸ਼ੇਸ਼ ਤੌਰ ਮੌਜੂਦ ਸਨ। ਡੀ.ਆਈ.ਜੀ ਨੇ ਮੀਟਿੰਗ ਦੌਰਾਨ ਜਿਥੇ ਪੰਜਾਬ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਦੀ ਵਚਨਬੱਧਤਾ ਦੁਹਰਾਈ, ਉਥੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਾਂਤਮਈ ਚੋਣ ਅਮਲ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਵਿਸਥਾਰ ਨਾਲ ਕਰਾਇਮ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓਜ) ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫ਼ਤਾਰ ਕਰਨ, ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ) ਦੀ 100 ਫ਼ੀਸਦੀ ਪਾਲਣਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਡੀ.ਆਈ.ਜੀ. ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਦੀ 75 ਫ਼ੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣ। ਉਨ੍ਹਾਂ ਨੇ ਸਾਰੇ ਥਾਣਾ ਤੇ ਚੌਂਕੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਉਪਰ ਕਰੜੀ ਨਜ਼ਰ ਰੱਖਣ। ਇਸ ਤੋਂ ਬਿਨਾਂ ਚੋਣਾਂ ਦੌਰਾਨ ਗੰਨ ਹਾਊਸ, ਵੋਟਾਂ ਦੀ ਕਾਉਂਟਿੰਗ ਸੈਂਟਰਾਂ, ਵੋਟਿੰਗ ਮਸ਼ੀਨਾਂ ਦੇ ਸਟੋਰੇਜ ਸੈਂਟਰਾਂ ਅਤੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਡੀ.ਆਈ.ਜੀ. ਸ੍ਰੀ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ. ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪਰੂਣ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਕਾਫ਼ੀ ਅਹਿਮ ਹੈ, ਇਸ ਲਈ ਪੁਲਿਸ ਦੇ ਅਧਿਕਾਰੀ ਤੇ ਜਵਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ। ਉਨ੍ਹਾਂ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਬਾਰੇ ਜਾਣੂ ਵੀ ਕਰਵਾਇਆ। ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਚੋਣ ਮੌਕੇ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਗ਼ਲਤ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਮੂਹ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
Punjab Bani 19 March,2024
ਜਲਵਾਯੂ ਤਬਦੀਲੀ ਦੇ ਮਸਲੇ ਨਾਲ ਨਜਿੱਠਣ ਲਈ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਨਾਉਣ ਦੀ ਲੋੜ: ਪ੍ਰੋ. ਅਰਵਿੰਦ
ਜਲਵਾਯੂ ਤਬਦੀਲੀ ਦੇ ਮਸਲੇ ਨਾਲ ਨਜਿੱਠਣ ਲਈ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਨਾਉਣ ਦੀ ਲੋੜ: ਪ੍ਰੋ. ਅਰਵਿੰਦ -ਪੰਜਾਬੀ ਯੂਨੀਵਰਸਿਟੀ ਵਿਖੇ ‘ਗਰੀਨ ਇਨੀਸ਼ੀਏਟਿਵ’ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਰਕਸ਼ਾਪ ਦਾ ਆਯੋਜਨ ਪਟਿਆਲਾ, 19 ਮਾਰਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਜਲਵਾਯੂ ਤਬਦੀਲੀ ਦੇ ਮਸਲੇ ਨਾਲ਼ ਨਜਿੱਠਣ ਲਈ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਨਾਉਣ ਦੀ ਸਖ਼ਤ ਲੋੜ ਹੈ। ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡੇਸ਼ਨ (ਨੈਕ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਯੂਨੀਵਰਸਿਟੀ ਵਿਖੇ ਕਰਵਾਈ ਗਈ ਇੱਕ ਵਿਸ਼ੇਸ਼ ਵਰਕਸ਼ਾਪ ਵਿੱਚ ਬੋਲਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਹ ਜੀਵਨ ਸ਼ੈਲੀ ਅਪਨਾਉਣਾ ਕੋਈ ਜ਼ਿਆਦਾ ਔਖਾ ਕੰਮ ਨਹੀਂ ਹੈ ਕਿਉਂਕਿ ਇਹ ਸਾਡੀ ਪੁਰਾਣੀ ਜੀਵਨ ਸ਼ੈਲੀ ਦਾ ਹਿੱਸਾ ਰਹੀ ਹੈ।। ਉਨ੍ਹਾਂ ਕਿਹਾ ਕਿ ਸਾਡੀ ਪੁਰਾਣੀ ਜੀਵਨ ਸ਼ੈਲੀ ਵਿੱਚ ਸਾਡੇ ਹਰੇਕ ਘਰ ਵਿੱਚੋਂ ਪੈਦਾ ਹੋਣ ਵਾਲੇ ਵਿਅਰਥ ਪਦਾਰਥਾਂ ਦੇ ਪ੍ਰਬੰਧਨ ਦਾ ਢੁਕਵਾਂ ਇੰਤਜਾਮ ਹੁੰਦਾ ਸੀ ਪਰ ਹੁਣ ਅਸੀਂ ਨਵੇਂ ਜੀਵਨ ਢੰਗ ਅਨੁਸਾਰ ਇਸ ਜੀਵਨ ਸ਼ੈਲੀ ਤੋਂ ਦੂਰ ਹੁੰਦੇ ਜਾ ਰਹੇ ਹਾਂ। ਕੁਦਰਤ ਪ੍ਰਤੀ ਮਿੱਤਰਤਾਪੂਰਨ ਪਹੁੰਚ ਵਾਲ਼ੀਆਂ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਜਾਗਰੂਕਤਾ ਪੈਦਾ ਕਰਨ ਹਿਤ ਰੱਖੀ ਗਈ ਇਸ ਵਰਕਸ਼ਾਪ ਦੇ ਮਹੱਤਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਤੋਂ ਅਜਿਹੀਆਂ ਗਤੀਵਿਧੀਆਂ ਦੀ ਵਧੇਰੇ ਤਵੱਕੋ ਕੀਤੀ ਜਾਣੀ ਚਾਹੀਦੀ ਹੈ। ਵਿੱਦਿਅਕ ਅਦਾਰਿਆਂ ਨੇ ਬਾਕੀ ਸਮਾਜ ਨੂੰ ਵੀ ਰਾਹ ਵਿਖਾਉਣਾ ਹੁੰਦਾ ਹੈ। ਵਰਕਸ਼ਾਪ ਦੇ ਵਿਸ਼ੇ ’ਤੇ ਟਿਪਣੀ ਕਰਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਵਿਸ਼ੇ ਦੇ ਤਿੰਨ ਪੱਖ ਅਹਿਮ ਹਨ। ਪਹਿਲਾ ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਦੂਜਾ ਵਰਤੀ ਜਾਣ ਵਾਲੀ ਊਰਜਾ ਦੀ ਵਰਤੋਂ ਤੇ ਕਿਸਮ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਤੀਜਾ ਪੱਖ ਇਹ ਕਿ ਰੋਜ਼ਾਨਾ ਦੀਆਂ ਆਮ ਗਤੀਵਿਧੀਆਂ ਤੋਂ ਪੈਦਾ ਹੋਣ ਵਾਲੀ ਰਹਿੰਦ-ਖੂੰਹਦ ਦਾ ਨਿਪਟਾਰਾ ਬਿਹਤਰ ਢੰਗ ਨਾਲ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਹੋਸਟਲਾਂ ਦੇ ਨੇੜੇ ਇੱਕ ਟਰੀਟਮੈਂਟ ਪਲਾਂਟ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿੱਥੇ ਹੋਸਟਲਾਂ ਵਿਚਲੀ ਤਰਲ ਰੂਪੀ ਵਿਅਰਥ ਰਹਿੰਦ-ਖੂੰਹਦ ਨੂੰ ਸੋਧ ਕੇ ਬਗੀਚਿਆਂ ਦੀ ਸਿੰਚਾਈ ਆਦਿ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਘਰ ਜਾਂ ਸੰਸਥਾ ਕੋਲ਼ ਆਪਣੇ ਪੱਧਰ ਉੱਤੇ ਆਪਣੀ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਮੋਹਾਲੀ ਦੇ ਅਡੀਸ਼ਨਲ ਡਾਇਰੈਕਟਰ ਇੰਜ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਨੌਜਵਾਨਾਂ ਤੋਂ ਵਧੇਰੇ ਆਸ ਕੀਤੀ ਜਾ ਸਕਦੀ ਹੈ। ਨੌਜਵਾਨਾਂ ਨੂੰ ਵਧ ਚੜ੍ਹ ਕੇ ਇਸ ਖੇਤਰ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 70 ਸਾਲ ਦੇ ਅੰਕੜੇ ਦਸਦੇ ਹਨ ਕਿ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਅਸਰਅੰਦਾਜ਼ ਹੋਣਾ ਸ਼ੁਰੂ ਹੋ ਗਿਆ ਹੈ। ਕੁੱਝ ਦਹਾਕੇ ਪਹਿਲਾਂ ਤੱਕ ਪੰਜਾਬ ਵਿੱਚ ਤਕਰੀਬਨ ਤਿੰਨ ਮਹੀਨੇ ਦੋ ਡਿਗਰੀ ਤੋਂ ਘੱਟ ਤਾਪਮਾਨ ਵਾਲਾ ਮੌਸਮ ਰਹਿੰਦਾ ਸੀ ਜੋ ਕਿ ਹੁਣ ਨਹੀਂ ਹੈ। ਇਸ ਦੇ ਸਪਸ਼ਟ ਅਸਰ ਵਿਖਾਈ ਦੇਣੇ ਸ਼ੁਰੂ ਹੋ ਗਏ ਹਨ। ਪੰਜਾਬ ਵਿੱਚ ਕਣਕ ਦੇ ਝਾੜ ਵਿੱਚ ਲਗਾਤਾਰ ਗਿਰਾਵਟ ਆਈ ਹੈ। ਉਨ੍ਹਾਂ ਕੌਂਸਲ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਗਏ ਵੱਖ-ਵੱਖ ਕਦਮਾਂ ਬਾਰੇ ਵੀ ਜ਼ਿਕਰ ਕੀਤਾ। ਇਸ ਵਰਕਸ਼ਾਪ ਵਿੱਚ ਆਈ. ਆਈ. ਟੀ. ਰੋਪੜ ਤੋਂ ਪੁੱਜੇ ਡਾ. ਨਰਿੰਦਰ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੁੱਜੇ ਡਾ. ਰਾਜੀਵ ਕੁਮਾਰ ਨੇ ਵੀ ਆਪਣੇ ਵਿਚਾਰ ਪ੍ਰਗਟਾਏ। ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਤੋਂ ਵਿਗਿਆਨੀ ਡਾ. ਰੁਪਾਲੀ ਬੱਲ ਨੇ ਵੀ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ। ਉਦਘਾਟਨੀ ਸੈਸ਼ਨ ਦਾ ਸੰਚਾਲਨ ਵਰਕਸ਼ਾਪ ਦੇ ਪ੍ਰਬੰਧਕੀ ਸਕੱਤਰ ਡਾ. ਉਂਕਾਰ ਸਿੰਘ ਵੜੈਚ ਵੱਲੋਂ ਕੀਤਾ ਗਿਆ। ਸਵਾਗਤੀ ਭਾਸ਼ਣ ਆਈ. ਕਿਊ. ਏ. ਸੀ. ਦੇ ਡਾਇਰੈਕਟਰ ਪ੍ਰੋ. ਧਰਮਵੀਰ ਸ਼ਰਮਾ ਨੇ ਦਿੱਤਾ ਅਤੇ ਧੰਨਵਾਦੀ ਮਤਾ ਡਾ. ਅਵਨੀਤ ਸਿੰਘ ਨੇ ਪੇਸ਼ ਕੀਤਾ।
Punjab Bani 19 March,2024
ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ
ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਰੈਡ ਕਰਾਸ ਸੁਸਾਇਟੀ ਲਈ 50 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ -ਡਿਪਟੀ ਕਮਿਸ਼ਨਰ ਨੇ ਮਣਕੂ ਐਗਰੋਟੈਕ ਵੱਲੋਂ ਸਮਾਜ ਭਲਾਈ ਲਈ ਕੀਤੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ ਪਟਿਆਲਾ, 19 ਮਾਰਚ: ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. ਫੰਡਾਂ ਵਿੱਚੋਂ 50 ਲੱਖ ਰੁਪਏ ਦਾ ਚੈਕ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਮੈਡੀਕਲ ਫੈਸਿਲਟੀਜ਼ ਦੀ ਅਪਗ੍ਰੇਡੇਸ਼ਨ ਤੇ ਮੈਡੀਕਲ ਸਾਜੋ-ਸਮਾਨ ਖਰੀਦਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਡਿਪਟੀ ਕਮਿਸ਼ਨਰ ਨੇ ਸੁਖਵਿੰਦਰ ਸਿੰਘ ਮਣਕੂ ਵੱਲੋਂ ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਦੇ ਸੀ.ਐਸ.ਆਰ. ਫੰਡਾਂ ਵਿੱਚੋਂ ਸਮਾਜ ਭਲਾਈ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਹੋਰ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ। ਸੁਖਵਿੰਦਰ ਸਿੰਘ ਮਣਕੂ ਨੇ ਦੱਸਿਆ ਕਿ ਮਣਕੂ ਐਗਰੋਟੈਕ ਸਮਾਣਾ ਨੇ ਕੋਵਿਡ ਸਮੇਂ 20 ਲੱਖ ਰੁਪਏ ਰੈਡ ਕਰਾਸ ਸੁਸਾਇਟੀ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ ਸੌਂਪੇ ਸਨ, ਇਸ ਤੋਂ ਬਾਅਦ ਸਿਵਲ ਹਸਪਤਾਲ ਸਮਾਣਾ ਲਈ ਡਾਇਲਾਸਿਸ ਯੂਨਿਟ, ਜੈਨਰੇਟਰ ਸੈਟ ਤੇ ਲਾਂਡਰੀ ਲਈ 54 ਲੱਖ ਰੁਪਏ ਦੇਣ ਸਮੇਤ ਹੋਰ ਵੀ ਕਈ ਕੰਮਾਂ ਲਈ ਆਪਣਾ ਯੋਗਦਾਨ ਪਾਇਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਸੀ.ਏ. ਰਾਜੇਸ਼ ਗੁਪਤਾ ਅਤੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।
Punjab Bani 19 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ: ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ - ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ ਭਰ ‘ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ -1 ਮਾਰਚ ਤੋਂ ਹੁਣ ਤੱਕ 113.45 ਕਰੋੜ ਦੀ ਨਕਦੀ ਸਮੇਤ ਨਸ਼ੀਲੇ ਪਦਾਰਥਾਂ ਬਰਾਮਦ ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸੈਕਟਰ 17 ਸਥਿਤ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਤਾਂ ਜੋ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ 16 ਮਾਰਚ ਤੋਂ 18 ਮਾਰਚ, 2024 ਤੱਕ ਸੂਬੇ ਭਰ ਵਿੱਚ 24,433 ਕੰਧ ਲਿਖਤਾਂ, 15,653 ਪੋਸਟਰਾਂ, 7,511 ਬੈਨਰਾਂ ਅਤੇ 23,916 ਜਾਇਦਾਦਾਂ ਤੇ ਲਿਖੀਆਂ ਹੋਰ ਲਿਖਤਾਂ ਨੂੰ ਹਟਾਇਆ ਗਿਆ ਹੈ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਬਲ ਅਤੇ ਪੈਸੇ ਦੀ ਤਾਕਤ ਦੀ ਦੁਰਵਰਤੋਂ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਲਾਕੇ ਦੀ ਸੰਵੇਦਨਸ਼ੀਲਤਾਂ ਦੇ ਆਧਾਰ 'ਤੇ ਵਾਧੂ ਤਾਇਨਾਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇੱਕ ਮਜ਼ਬੂਤ ਜ਼ਬਤੀ ਪ੍ਰਬੰਧਨ ਪ੍ਰਣਾਲੀ ਲਾਗੂ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ 1 ਮਾਰਚ, 2024 ਤੋਂ ਹੁਣ ਤੱਕ 113.45 ਕਰੋੜ ਰੁਪਏ ਦੀਆਂ ਜ਼ਬਤੀਆਂ ਹੋਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜੀਲ ਐਪ ਰਾਹੀਂ 119 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 86 ਜਾਇਜ਼ ਪਾਈਆਂ ਗਈਆਂ ਹਨ ਅਤੇ ਹੱਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਤਰ-ਰਾਜੀ ਨਾਕਿਆਂ 'ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਲੋੜੀਂਦੇ ਉਪਕਰਨਾਂ ਨਾਲ ਲੈਸ ਫਲਾਇੰਗ ਸਕੁਐਡ ਅੰਤਰ-ਜ਼ਿਲ੍ਹਾ ਚੌਕੀਆਂ 'ਤੇ ਤਾਇਨਾਤ ਕੀਤੇ ਗਏ ਹਨ। ਸਿਬਿਨ ਸੀ ਨੇ ਕਿਹਾ ਕਿ ਸੂਬੇ ਦੇ 24,433 ਪੋਲਿੰਗ ਸਟੇਸ਼ਨਾਂ ਵਿੱਚੋਂ 2,416 ਨੂੰ ਹੁਣ ਤੱਕ ਸੰਵੇਦਨਸ਼ੀਲ ਵਜੋਂ ਪਛਾਣਿਆ ਗਿਆ ਹੈ, ਜਿਨ੍ਹਾਂ ਨੂੰ ਵਾਧੂ ਸੁਰੱਖਿਆ ਉਪਾਵਾਂ ਦੀ ਲੋੜ ਹੈ। ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੀਸੀਟੀਵੀ ਇੰਸਟਾਲੇਸ਼ਨ ਅਤੇ ਕੇਂਦਰੀਕ੍ਰਿਤ ਨਿਗਰਾਨੀ ਲਾਗੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 12,000 ਪੋਲਿੰਗ ਸਟੇਸ਼ਨਾਂ ਉੱਤੇ ਖ਼ਾਸ ਤਵੱਜੋ ਦਿੱਤੀ ਜਾ ਰਹੀ ਹੈ, ਜਿੱਥੇ ਮਤਦਾਨ ਰਾਸ਼ਟਰੀ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਨਾਲੋਂ 2019 ਵਿੱਚ ਔਸਤ ਨਾਲੋਂ ਘੱਟ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੋਲਿੰਗ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ, ਪਖਾਨੇ, ਦਿਸ਼ਾ ਸੂਚਕ, ਰੈਂਪ/ਵ੍ਹੀਲ ਚੇਅਰ, ਹੈਲਪ ਡੈਸਕ, ਵੋਟਰ ਸੁਵਿਧਾ ਕੇਂਦਰ, ਲੋੜੀਂਦੀ ਰੋਸ਼ਨੀ ਅਤੇ ਸ਼ੈੱਡ ਦੀ ਸਹੂਲਤ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ 1 ਮਾਰਚ, 2024 ਤੱਕ ਪੰਜਾਬ ਵਿੱਚ ਕੁੱਲ 2,12,71,246 ਵੋਟਰ ਹਨ ਅਤੇ ਡੁਪਲੀਕੇਟ ਵੋਟ ਨੂੰ ਰੋਕਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਵਿਸ਼ੇਸ਼ ਯਤਨ ਕੀਤੇ ਗਏ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਸੁਧਾਈ ਦੇ ਹਰ ਪੜਾਅ 'ਤੇ ਰਾਜਨੀਤਿਕ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਇਤਰਾਜ਼ ਦੇਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਹੈ। ਸਿਬਿਨ ਸੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੀਡੀਆ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰੇ ਤਾਂ ਜੋ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਮੁੱਖ ਚੋਣ ਅਧਿਕਾਰੀ ਨੇ ਵਚਨਬੱਧਤਾ ਪ੍ਰਗਟਾਈ ਕਿ ਉਹ ਮੀਡੀਆ ਨਾਲ ਸਰਗਰਮੀ ਨਾਲ ਜੁੜੇ ਰਹਿਣਗੇ ਅਤੇ ਮੀਡੀਆ ਰਾਹੀਂ ਮਹੱਤਵਪੂਰਨ ਜਾਣਕਾਰੀਆਂ ਲੋਕਾਂ ਤੱਕ ਪੁੱਜਦੀਆਂ ਕਰਨਗੇ।
Punjab Bani 19 March,2024
ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਤੇਜ਼
ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਤੇਜ਼ ਪਟਿਆਲਾ, 19 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ ’ਤੇ ਜ਼ਿਲ੍ਹੇ ਵਿਚ ਵੋਟ ਪ੍ਰਤੀਸ਼ਤ ਵਧਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈ ਹਨ। ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸਵਿੰਦਰ ਰੇਖੀ ਵੱਲੋਂ ਪਿੰਡ ਸੂਲਰ ਵਿਖੇ ਸਰਕਾਰੀ ਮਹਿੰਦਰਾ ਕਾਲਜ ਵੱਲੋਂ ਲਗਾਏ ਜਾ ਰਹੇ ਐਨ.ਐਸ ਐਸ ਸੱਤ ਰੋਜ਼ਾ ਕੈਂਪ ਮੌਕੇ ਵਿਦਿਆਰਥੀ ਵਲੰਟੀਅਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਵਲੰਟੀਅਰ ਵਜੋਂ ਸੇਵਾਵਾਂ ਲਈ, ਆਪੋ ਆਪਣੇ ਗੁਆਂਢ ਵਿਚ ਲੋਕਾਂ ਨੂੰ ਘਰੋਂ ਘਰੀਂ ਜਾ ਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ ਅਤੇ ਆਨਲਾਈਨ ਵਿਧੀ ਰਾਹੀ ਵੋਟਰ ਰਜਿਸਟਰੇਸ਼ਨ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਚੋਣ ਕਮਿਸ਼ਨ ਦੀਆਂ ਚੱਲ ਰਹੀਆਂ ਆਨ- ਲਾਇਨ ਐਪਸ- ਸੀ ਵੀਜ਼ਿਲ ਐਪ, ਆਪਣੇ ਉਮੀਦਵਾਰ ਨੂੰ ਜਾਣੋ, ਸਕਸ਼ਮ ਐਪ ਅਤੇ ਵੋਟਰ ਹੈਲਪਲਾਈਨ ਐਪਸ ਬਾਰੇ ਵੀ ਵਲੰਟੀਅਰਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਡਰੋਲੀ ਵਿਖੇ ਜਾ ਕੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਤੇ ਲੋਕ ਸਭਾ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕ ਸਕੂਲ ਦੇ ਮੁੱਖ ਅਧਿਆਪਕ ਨਰਿੰਦਰ ਕੌਰ, ਸਹਾਇਕ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਵਿਕਾਸ ਕੰਬੋਜ ਅਤੇ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ।
Punjab Bani 19 March,2024
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 22 ਮਾਰਚ ਨੂੰ ਪਟਿਆਲਾ, 19 ਮਾਰਚ: ਖੇਤੀ ਨਾਲ ਸਹਾਇਕ ਧੰਦਾ,ਪਰਿਵਾਰ ਸੁਖੀ ਮੁਨਾਫ਼ਾ ਚੰਗਾ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਰੌਣੀ,ਪਟਿਆਲਾ ਵਿਖੇ 22 ਮਾਰਚ,2024ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿਖਿਆ ਡਾ.ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਇਸ ਮੇਲੇ ਦੇ ਮੁੱਖ ਮਹਿਮਾਨ ਹੋਣਗੇ ਅਤੇ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਆਂ ਸਿਫਾਰਸ਼ਾਂ,ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ,ਆਉਂਦੀ ਸਾਉਣੀ ਰੁੱਤ ਦੀਆਂ ਫਸਲਾਂ ਦੇ ਸਿਫਾਰਸ਼ ਕੀਤੇ ਹੋਏ ਬੀਜ, ਤੇਲ ਬੀਜ, ਵੱਖ-ਵੱਖ ਸਬਜ਼ੀਆਂ ਦੇ ਬੀਜ ਅਤੇ ਫਲਦਾਰ ਬੂਟੇ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕਣਗੇ। ਉਹਨਾਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ,ਕਿਸਾਨ ਨਿਰਮਾਤਾ ਸੰਗਠਨ,ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਡਾ. ਗੁਰਉਪਦੇਸ਼ ਕੌਰ,ਇੰਚਾਰਜ,ਕੇ.ਵੀ.ਕੇ.,ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਪਟਿਆਲਾ ਦੇ ਵਿਹੜੇ ਵਿਚ 22 ਮਾਰਚ, 2024 ਨੂੰ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਅਤੇ ਕਿਸਾਨ ਮੇਲੇ ਤੋਂ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।
Punjab Bani 19 March,2024
ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ
ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਪਟਿਆਲਾ, 19 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਅਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਸਮੇਂ ਦੌਰਾਨ ਗ਼ੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇੱਥੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਏਗਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਨਾ ਕਰੇ, ਜਿਸ 'ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਚੋਣ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਰਿਟਰਨਿੰਗ ਅਫ਼ਸਰ ਕੋਲ ਨਿਰਧਾਰਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ। ਉਨ੍ਹਾਂ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕਾਂ ਦੇ ਨੁਮਾਇੰਦਿਆਂ ਨੂੰ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਾਪਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਗ਼ੈਰ-ਕਾਨੂੰਨੀ ਫਲੈਕਸਾਂ, ਪੋਸਟਰਾਂ, ਪੈਂਫਲੇਟਾਂ ਨੂੰ ਰੋਕਣ ਲਈ ਟੀਮਾਂ ਪਹਿਲਾਂ ਹੀ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਪ੍ਰਿੰਟਿੰਗ ਪ੍ਰੈਸਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣਗੇ।
Punjab Bani 19 March,2024
ਸਾਬਕਾ ਮੁਖ ਮੰਤਰੀ ਚੰਨੀ ਨੂੰ ਧਮਕੀ ਦੇਣ ਵਾਲਾ ਪੁਲਸ ਅੜਿਕੇ
ਸਾਬਕਾ ਮੁਖ ਮੰਤਰੀ ਚੰਨੀ ਨੂੰ ਧਮਕੀ ਦੇਣ ਵਾਲਾ ਪੁਲਸ ਅੜਿਕੇ ਰੂਪਨਗਰ, 18 ਮਾਰਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਕਰੋੜ ਰੁਪਏ ਦੀ ਫਿਰੌਤੀ ਲਈ ਧਮਕੀ ਦੇਣ ਵਾਲੇ ਨੂੰ ਰੂਪਨਗਰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਸ੍ਰੀ ਚੰਨੀ ਨੇ ਕਿਹਾ ਸੀ ਕਿ ਕਿਸੇ ਨੂੰ ਉਨ੍ਹਾਂ ਨੂੰ ਫੋਨ ਕਰਕੇ ਧਮਕੀ ਦਿੱਤੀ ਹੈ ਤੇ ਮੈਸੇਜ ਕਰਕੇ ਦੋ ਕਰੋੜ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲੀਸ ਵੱਲੋਂ 2 ਮਾਰਚ ਨੂੰ ਮੁਕਦੱਮਾ ਦਰਜ ਕਰਕੇ ਤਫਤੀਸ਼ ਐੱਸਪੀ ਡੀ. ਰੂਪਨਗਰ ਰੁਪਿੰਦਰ ਕੌਰ ਸਰਾ ਅਤੇ ਡੀਐੱਸਪੀ ਮੋਰਿੰਡਾ ਗੁਰਦੀਪ ਸਿੰਘ ਦੀ ਨਿਗਰਾਨੀ ਹੇਠ ਟੀਮ ਨੂੰ ਸੌਂਪੀ ਗਈ। ਧਮਕੀ ਦੇਣ ਵਾਲੇ ਦੀਪਕ ਸ੍ਰੀਮੰਤ ਕਾਂਬਲੇ ਵਾਸੀ ਮੁੰਬਈ ਦੀ ਪਛਾਣ ਕਰ ਕੇ ਉਸ ਨੂੰ ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਅਤੇ ਇੰਚਾਰਜ ਸੀਆਈਏ ਸਟਾਫ ਰੂਪਨਗਰ ਵੱਲੋਂ ਮਹਾਰਾਸ਼ਟਰ ਤੋਂ 15 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਪਾਸੋਂ ਲੈਪਟਾਪ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਤਿੰਨ ਦਿਨ ਦਾ ਪੁਲੀਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Punjab Bani 18 March,2024
ਹੜਤਾਲ ਭਰਨ ਦੀ ਤਨਖਾਹ ਕਟੌਤੀ ਖਿਲਾਫ 21 ਮਾਰਚ ਨੂੰ ਜ਼ਿਲਾ ਸਿੱਖਿਆ ਦਫਤਰ ਵਿਖੇ ਕੀਤਾ ਜਾਵੇਗਾ ਰੋਸ ਮੁਜ਼ਾਹਰਾ
ਹੜਤਾਲ ਭਰਨ ਦੀ ਤਨਖਾਹ ਕਟੌਤੀ ਖਿਲਾਫ 21 ਮਾਰਚ ਨੂੰ ਜ਼ਿਲਾ ਸਿੱਖਿਆ ਦਫਤਰ ਵਿਖੇ ਕੀਤਾ ਜਾਵੇਗਾ ਰੋਸ ਮੁਜ਼ਾਹਰਾ ਪਟਿਆਲਾ - 16 ਫਰਵਰੀ ਦੀ ਦੇਸ਼ ਪੱਧਰੀ ਹੜਤਾਲ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਦੀ ਕੁਝ ਸਕੂਲ ਮੁੱਖੀਆਂ ਵੱਲੋਂ ਇੱਕ ਦਿਨ ਦੀ ਤਨਖਾਹ ਕੱਟਣ ਦੇ ਮਾਮਲੇ ਦਾ ਹੱਲ ਨਾ ਕੀਤੇ ਜਾਣ ਖਿਲਾਫ ਅਧਿਆਪਕ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ 21 ਮਾਰਚ ਨੂੰ ਜ਼ਿਲਾ ਸਿੱਖਿਆ ਦਫਤਰ ਵਿੱਖੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।ਤਨਖਾਹ ਕਟੌਤੀ ਸਬੰਧੀ ਸੱਦੀ ਮੀਟਿੰਗ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ,ਗੌਰਮਿੰਟ ਟੀਚਰਜ਼ ਯੂਨੀਅਨ,ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਅਤੇ ਐਲੀਮੈੰਟਰੀ ਟੀਚਰਜ਼ ਯੂਨੀਅਨ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਅਧਿਆਪਕ ਜੱਥਟਬੰਦੀਆਂ ਵੱਲੋੰ ਸਮੁੱਚੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਪਰਮਜੀਤ ਸਿੰਘ,ਅਤਿੰਦਰ ਪਾਲ ਸਿੰਘ,ਲਛਮਣ ਸਿੰਘ ਨਬੀਪੁਰ ਅਤੇ ਮਨੋਜ ਘਈ ਨੇ ਦੱਸਿਆ ਕਿ ਦੇਸ਼ ਅੰਦਰ ਕਾਰਪੋਰੇਟ ਲੁੱਟ ਦੇ ਤੇਜ਼ ਕੀਤੇ ਹਮਲੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਨੂੰ ਦਿੱਤੇ ਭਾਰਤ ਬੰਦ ਅਤੇ ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਦਿੱਤੇ ਹੜਤਾਲ ਦੇ ਸਾਂਝੇ ਸੱਦੇ ਨੂੰ ਪੂਰੇ ਪੰਜਾਬ ਵਿੱਚ ਵੱਡਾ ਹੁੰਗਾਰਾ ਮਿਲਿਆ ਸੀ।ਜ਼ਿਲਾ ਪਟਿਆਲਾ ਦੇ ਅਧਿਆਪਕਾਂ ਵੱਲੋਂ ਵੀ ਇਸ ਦਿਨ ਵੱਡੀ ਗਿਣਤੀ ਵਿੱਚ ਹੜਤਾਲ ਦਰਜ ਕਰਵਾਈ ਗਈ ਸੀ।ਪਰ ਕੁਝ ਸਕੂਲ ਮੁੱਖੀਆਂ ਵੱਲੋੰ ਹੜਤਾਲ ਭਰਵਾਉਣ ਵਾਲੇ ਅਧਿਆਪਕਾਂ ਦੀ ਇੱਕ ਦਿਨ ਦੀ ਤਨਖਾਹ ਕੱਟੀ ਗਈ ਹੈ ਅਤੇ ਕੁਝ ਸਕੂਲ ਮੁੱਖੀ ਮਾਰਚ ਮਹੀਨੇ ਚੋਂ ਤਨਖਾਹ ਕੱਟਣ ਲਈ ਨੋਟਿਸ ਕੱਢ ਰਹੇ ਹਨ।ਉਹਨਾਂ ਕਿਹਾ ਕਿ ਜ਼ਿਲਾ ਸਿੱਖਿਆ ਦਫਤਰ ਨੂੰ ਸਮੁੱਚਾ ਮਾਮਲਾ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਮਸਲਾ ਜਿਉਂ ਦਾ ਤਿਉਂ ਲਟਕ ਰਿਹਾ ਹੈ ਅਤੇ ਉਕਤ ਸਕੂਲ ਮੁੱਖੀ ਸਰਕਾਰ ਵੱਲੋਂ ਇਸ ਹੜਤਾਲ ਸਬੰਧੀ ਕਿਸੇ ਹੁਕਮਾਂ ਦੇ ਜਾਰੀ ਹੋਣ ਤੋਂ ਬਿਨਾਂ ਹੀ ਤਨਖਾਹ ਕੱਟਣ ਲਈ ਬਜਿੱਦ ਹਨ।ਇਸ ਤੋਂ ਇਲਾਵਾ ਪੀਪੀਏ ਜਨਰੇਟ ਕਰਨ ਤੇ ਲਾਈ ਰੋਕ ਕਾਰਨ ਸਕੂਲਾਂ ਵਿੱਚ ਅਧਿਆਪਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ ਦਾ ਮਾਮਲਾ ਵੀ ਹੈ। ਅਧਿਆਪਕ ਆਗੂ ਵਿਕਰਮਦੇਵ ਸਿੰਘ,ਜਸਵਿੰਦਰ ਸਮਾਣਾ,ਹਰਦੀਪ ਟੋਡਰਪੁਰ ਅਤੇ ਗੁਰਪ੍ਰੀਤ ਸਿੰਘ ਗੁਰੂ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਹੜਤਾਲ ਵਿੱਚ ਹਿੱਸਾ ਲੈਣਾ ਉਹਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਜਮਹੂਰੀ ਹੱਕਾਂ ਦਾ ਹਿੱਸਾ ਹੈ।ਪਰ ਹੜਤਾਲ ਭਰਨ ਦੇ ਨਾਂ ਹੇਠ ਤਨਖਾਹ ਕੱਟਣ ਦੀ ਕਾਰਵਾਈ ਹੜਤਾਲ ਜਿਹੇ ਰੋਸ ਪ੍ਰਗਟਾਉਣ ਦੇ ਜਮਹੂਰੀ ਢੰਗ ਨੂੰ ਕਮਜ਼ੋਰ ਕਰਨ ਅਤੇ ਅਧਿਆਪਕਾਂ ਨੂੰ ਡਰਾਵਾ ਦਿਖਾ ਕੇ ਹੜਤਾਲ ਵਿੱਚ ਭਾਗ ਲੈਣ ਤੋਂ ਰੋਕਣ ਵਾਲੀ ਧਮਕਾਊ ਕਾਰਵਾਈ ਹੈ।ਉਹਨਾਂ ਕਿਹਾ ਕਿ 21 ਮਾਰਚ ਦੇ ਰੋਸ ਪ੍ਰਦਰਸ਼ਨ ਵਿੱਚ ਜ਼ਿਲੇ ਭਰ ਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ।
Punjab Bani 18 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ - ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤੀ ਭਾਸ਼ਣ, ਧਾਰਮਿਕ ਜਾਂ ਜਾਤੀ ਆਧਾਰਤ ਵੋਟ ਮੰਗਣ, ਵਿਰੋਧੀਆਂ 'ਤੇ ਨਿੱਜੀ ਹਮਲਿਆਂ ਤੋਂ ਬਚਣਾ ਚਾਹੀਦਾ ਹੈ: ਸਿਬਿਨ ਸੀ ਚੰਡੀਗੜ੍ਹ, 18 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), ਓਵਰਸੀਜ਼ ਵੋਟਰ (1597) ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ (24,433) ਵਰਗੇ ਮੁੱਖ ਅੰਕੜਿਆਂ ਨੂੰ ਉਜਾਗਰ ਕੀਤਾ। ਇਸਦੇ ਨਾਲ ਹੀ ਉਨ੍ਹਾਂ ਅਪਾਹਜ ਵੋਟਰਾਂ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਤੋਂ ਵੋਟ ਪਾਉਣ ਦੀ ਚੋਣ ਕਰਨ ਦੇ ਅਧਿਕਾਰ ਬਾਰੇ ਦੱਸਿਆ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਉਪਲਬਧਤਾ ਬਾਰੇ, ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿਚ 150 ਫ਼ੀਸਦੀ ਈਵੀਐਮ ਦੀ ਉਪਲਬਧਤਾ ਹੈ, ਜੋ ਲੋੜ ਤੋਂ 50 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਨੂੰ ਜ਼ਰੂਰੀ ਸਹੂਲਤਾਂ ਜਿਵੇਂ ਕਿ ਰੈਂਪ, ਪਾਣੀ ਦੀ ਸਪਲਾਈ, ਉਚਿਤ ਰੋਸ਼ਨੀ ਦੇ ਪ੍ਰਬੰਧ ਅਤੇ ਪਖਾਨੇ ਆਦਿ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੇ ਪਤੇ ਤੋਂ 2 ਕਿਲੋਮੀਟਰ ਦੇ ਅੰਦਰ ਸੁਵਿਧਾਜਨਕ ਤੌਰ 'ਤੇ ਸਥਿਤ ਹੋਣਗੇ। ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੀਆਂ ਵੱਖ-ਵੱਖ ਗੱਲਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੀ ਯੋਗਤਾ, ਅਯੋਗਤਾ ਦੇ ਉਪਬੰਧ (ਸੰਵਿਧਾਨਕ ਅਤੇ ਵਿਧਾਨਕ), ਨਾਮਜ਼ਦਗੀ ਪ੍ਰਕਿਰਿਆਵਾਂ, ਨਾਮਜ਼ਦਗੀਆਂ ਨੂੰ ਰੱਦ ਕਰਨ ਦੇ ਆਧਾਰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੇ ਨਿਯਮਾਂ ਦੇ ਨਾਲ-ਨਾਲ ਚੋਣ ਨਿਸ਼ਾਨ ਅਲਾਟਮੈਂਟ ਨਿਯਮਾਂ ਬਾਰੇ ਪੂਰੀ ਜਾਣਕਾਰੀ ਦਿੱਤੀ। ਇਸ ਦੌਰਾਨ ਸਿਬਿਨ ਸੀ ਨੇ ਆਦਰਸ਼ ਚੋਣ ਜ਼ਾਬਤੇ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਬਾਰੇ ਵੀ ਦੱਸਿਆ। ਉਨ੍ਹਾਂ ਅਪੀਲ ਕੀਤੀ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤ ਭਰੇ ਭਾਸ਼ਣ, ਧਾਰਮਿਕ ਜਾਂ ਜਾਤੀ ਅਧਾਰਤ ਵੋਟ ਮੰਗਣ, ਵਿਰੋਧੀਆਂ 'ਤੇ ਨਿੱਜੀ ਹਮਲਿਆਂ ਜਾਂ ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ 'ਤੇ ਆਲੋਚਨਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਮੀਟਿੰਗਾਂ ਅਤੇ ਹੋਰ ਸਮਾਗਮਾਂ ਲਈ ਜ਼ਿਲ੍ਹਾ ਅਧਿਕਾਰੀਆਂ ਤੋਂ ਅਗਾਊਂ ਇਜਾਜ਼ਤ ਲੈਣ ਬਾਰੇ ਵੀ ਕਿਹਾ। ਮੀਟਿੰਗ ਮੌਕੇ ਸੁਵਿਧਾ ਪੋਰਟਲ ਅਤੇ ਨਾਮਜ਼ਦਗੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਰਾਜਨੀਤਿਕ ਪਾਰਟੀਆਂ ਲਈ ਵੱਖ-ਵੱਖ ਇਜਾਜ਼ਤਾਂ ਪ੍ਰਾਪਤ ਕਰਨ ਵਿੱਚ ਇਸਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ । ਸੁਵਿਧਾ ਪੋਰਟਲ ਰਾਹੀਂ ਉਮੀਦਵਾਰ ਆਨਲਾਈਨ ਨਾਮਜ਼ਦਗੀਆਂ ਅਤੇ ਹਲਫੀਆ ਬਿਆਨ ਦਾਖਲ ਕਰ ਸਕਦੇ ਹਨ, ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਰਿਟਰਨਿੰਗ ਅਫਸਰਾਂ ਨਾਲ ਮੀਟਿੰਗਾਂ ਦਾ ਸਮਾਂ ਤੈਅ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾ ਸਕਦੇ ਹਨ। ਮੀਟਿੰਗ ਵਿੱਚ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਸੰਯੁਕਤ ਸੀਈਓ ਸਕੱਤਰ ਸਿੰਘ ਬੱਲ ਅਤੇ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 18 March,2024
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਕੀਤਾ ਤੇਜ਼ : ਸ. ਹਰਚੰਦ ਸਿੰਘ ਬਰਸਟ --- ‘ਆਪ’ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਤੇ 42 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ --- ‘ਆਪ’ ਨੇ ਦੋ ਸਾਲਾਂ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ --- ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਚੰਡੀਗਡ਼੍ਹ 18 ਮਾਰਚ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ‘ਆਪ’ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ। ‘ਆਪ’ ਵਰਕਰਾਂ ਤੇ ਵਲੰਟੀਅਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ’ਤੇ ਘਰ-ਘਰ ਜਾ ਕੇ ‘ਆਪ’ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਤੋਂ ਬਹੁਤ ਖੁਸ਼ ਹਨ, ਜੋ ਕਿ ਲੋਕ ਸਭਾ ਚੋਣਾਂ ਵਿੱਚ ਵੀ ਸਾਰੀਆਂ ਸੀਟਾਂ ’ਤੇ ‘ਆਪ’ ਉਮੀਦਵਾਰਾਂ ਨੂੰ ਯਕੀਨੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ‘ਆਪ’ ਦੇ ਕਨਵੀਨਰ ਸ੍ਰੀ ਅਰਵਿੰਦ ਕੇਰਜੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮਿਸਾਲ ਯੋਗ ਕੰਮ ਕੀਤੇ ਹਨ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਦੋ ਸਾਲਾਂ ਦੌਰਾਨ 42 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਰਾਜ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਖੇਡ ਨਰਸਰੀਆਂ ਬਣਾਇਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਲੰਟੀਅਰਾਂ ਵੱਲੋਂ ਸੂਬਾ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਕਦੇ ਵੀ ਪੂਰੇ ਨਹੀਂ ਕੀਤੇ ਹਨ। ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਦੇਸ਼ ’ਤੇ 70 ਸਾਲ ਰਾਜ ਕਰਨ ਵਾਲੀਆਂ ਪਾਰਟੀਆਂ ਨੂੰ ਪਾਸੇ ਹਟਾ ਕੇ ਆਮ ਲੋਕਾਂ ਨੂੰ ਸੱਤਾ ਚਲਾਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਆਪਣੀ ਹੋਂਦ ਬਚਾਉਣ ਲਈ ਚੋਣਾਂ ਲੜ ਰਹੇ ਹਨ, ਜਿਨ੍ਹਾਂ ਵੱਲੋਂ ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਵੱਲੋਂ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਆਪਣੇ ਨਿੱਜੀ ਸਵਾਰਥ ਨੂੰ ਉੱਪਰ ਰੱਖਿਆ ਹੋਇਆ ਹੈ। ਸੁਖਬੀਰ ਸਿੰਘ ਬਾਦਲ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਅਤੇ ਪਾਰਟੀ ਵਿੱਚ ਆਪਸੀ ਖਿੱਚਤਾਨ ਚੱਲ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ਅਜੇ ਤੱਕ ਅਕਾਲੀ ਦਲ, ਕਾਂਗਰਸ ਅਤੇ ਬੀਜੇਪੀ ਵੱਲੋਂ ਪੰਜਾਬ ਵਿੱਚ ਉਮੀਦਵਾਰਾਂ ਦੇ ਨਾਂ ਘੋਸ਼ਤ ਨਹੀਂ ਕੀਤੇ ਗਏ ਹਨ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
Punjab Bani 18 March,2024
ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਤਿੱਖੀ ਨਜ਼ਰ
'ਲੋਕ ਸਭਾ ਚੋਣਾਂ 2024' ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਤਿੱਖੀ ਨਜ਼ਰ -ਸ਼ਰਾਬ ਦੀ ਨਜਾਇਜ਼ ਵਿਕਰੀ ਤੇ ਭੰਡਾਰਨ ਦੀ ਇਜ਼ਾਜਤ ਨਹੀਂ-ਸ਼ੌਕਤ ਅਹਿਮਦ ਪਰੇ -ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡੇ ਜਾਣ ਤੇ ਨਜਾਇਜ਼ ਬਰਾਮਦ ਹੋਣ 'ਤੇ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ-ਵਰੁਣ ਸ਼ਰਮਾ -ਡੀ.ਸੀ. ਤੇ ਐਸ.ਐਸ.ਪੀ ਵੱਲੋਂ ਸ਼ਰਾਬ ਠੇਕੇਦਾਰਾਂ ਤੇ ਸ਼ਰਾਬ ਫੈਕਟਰੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਪਟਿਆਲਾ, 18 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਸ਼ਰਾਬ ਦੀ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਿਕਰੀ, ਗੋਦਾਮਾਂ ਵਿੱਚ ਨਜਾਇਜ਼ ਭੰਡਾਰਨ ਤੇ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡੇ ਜਾਣ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਪਟਿਆਲਾ ਜ਼ਿਲ੍ਹੇ ਦੇ ਸਮੂਹ ਰਿਟੇਲ ਡਿਸਟ੍ਰੀਬਿਊਟਰਜ਼, ਮੈਨੂਫੈਕਚਰਿੰਗ ਫੈਕਟਰੀਆਂ ਦੇ ਨੁਮਾਇੰਦਿਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਇੱਕ ਅਹਿਮ ਬੈਠਕ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਸ਼ਰਾਬ ਦੀ ਵਿਕਰੀ 'ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਸਟਲਰੀਆਂ ਤੇ ਸ਼ਰਾਬ ਦੇ ਕਾਰੋਬਾਰੀਆਂ 'ਤੇ ਖਾਸ ਨਜ਼ਰ ਰਹੇਗੀ ਅਤੇ ਕਿਸੇ ਨੂੰ ਵੀ ਚੋਣ ਜਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਗ਼ੈਰਕਾਨੂੰਨੀ ਕਾਰਵਾਈ ਕਰਨ ਦਿੱਤੀ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਰਾਬ ਦੇ ਸਮੂਹ ਕਾਰੋਬਾਰੀ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਿਨ ਸ਼ਰਾਬ ਦੀ ਵਿਕਰੀ ਪਹਿਲੇ ਦਿਨ ਨਾਲੋਂ 30 ਫੀਸਦੀ ਜਿਆਦਾ ਜਾਂ ਬਲਕ 'ਚ ਵਿਕਰੀ ਹੋਵੇ ਤਾਂ ਇਸ ਦੀ ਤੁਰੰਤ ਰਿਪੋਰਟ ਦਿੱਤੀ ਜਾਵੇ ਅਤੇ ਰੋਜ਼ਾਨਾ ਦੀ ਵਿਕਰੀ 'ਤੇ ਨਜ਼ਰ ਰੱਖਣ ਲਈ ਫਲਾਇੰਗ ਸੁਕੈਡ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਬਿਨ੍ਹਾਂ ਵਜ੍ਹਾ ਪ੍ਰੇਸਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਕੀਤੀ ਜਾਵੇਗੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਸ਼ਰਾਬ ਨਜਾਇਜ਼ ਵੰਡਣ ਜਾਂ ਭੰਡਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਦੀ ਪੂਰੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਹਰੇਕ ਸਬੰਧਤ ਵਿਰੁੱਧ ਇਕੱਲੇ ਆਬਕਾਰੀ ਐਕਟ ਹੀ ਨਹੀਂ ਬਲਕਿ ਲੋਕ ਪ੍ਰਤੀਨਿੱਧਤਾ ਐਕਟ ਸਮੇਤ ਆਈ.ਪੀ.ਸੀ. ਦੀਆਂ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸ.ਐਸ.ਪੀ. ਨੇ ਕਿਹਾ ਕਿ ਤਾਕਤ ਤੇ ਪੈਸੇ ਦੀ ਸ਼ਕਤੀ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਨੱਪਿਆ ਜਾਵੇਗਾ, ਇਸ ਲਈ ਨੇਕ ਨੀਤੀ ਨਾਲ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਕਿਸੇ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਰਾਜੇਸ਼ ਐਰੀ, ਈ.ਟੀ.ਓਜ ਡੀ.ਐਸ. ਚਹਿਲ, ਰੁਪਿੰਦਰਜੀਤ ਸਿੰਘ, ਵੱਖ-ਵੱਖ ਡਿਸਟਿਲਰੀਜ਼ ਦੇ ਈ.ਓਜ ਸਮੇਤ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਤੇ ਪਟਿਆਲਾ ਨਾਲ ਸਬੰਧਤ ਸ਼ਰਾਬ ਦੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Punjab Bani 18 March,2024
ਲੜਕੀ ਤੇ ਇੱਕ ਵਿਅਕਤੀ ਦਾ ਕੀਤਾ ਕਤਲ
ਲੜਕੀ ਤੇ ਇੱਕ ਵਿਅਕਤੀ ਦਾ ਕੀਤਾ ਕਤਲ ਬੁਢਲਾਡਾ : ਨਾਜਾਇਜ਼ ਸਬੰਧਾਂ ਦੇ ਚੱਲਦਿਆਂ 19 ਸਾਲਾ ਲੜਕੀ ਤੇ 45 ਸਾਲਾ ਵਿਅਕਤੀ ਨੂੰ ਸਾਜ਼ਿਸ਼ ਰਚ ਕੇ ਲੜਕੀ ਦੇ ਪਿਤਾ ਤੇ ਵਿਅਕਤੀ ਦੇ ਪੁੱਤਰ ਨੇ ਖੇਤ 'ਚ ਬੁਲਾ ਕੇ ਤਿੰਨ ਹੋਰਨਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਕਥਿਤ ਮੁਲਜ਼ਮ ਲਾਸ਼ਾਂ ਟਿਕਾਣੇ ਲਾਉਣ ਲਈ ਬੋਰੇ 'ਚ ਪਾ ਕੇ ਲੈ ਗਏ। ਇਸ ਮਾਮਲੇ 'ਚ ਥਾਣਾ ਬੋਹਾ ਦੀ ਪੁਲਿਸ ਨੇ ਮ੍ਰਿਤਕ ਲੜਕੀ ਦੇ ਪਿਤਾ ਤੇ ਮ੍ਰਿਤਕ ਵਿਅਕਤੀ ਦੇ ਪੁੱਤਰ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਕਥਿਤ ਮੁਲਜ਼ਮਾਂ ਦੀ ਭਾਲ ਜਾਰੀ ਹੈ।
Punjab Bani 18 March,2024
ਸਮੂਹ ਬੈਂਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ : ਜ਼ਿਲ੍ਹਾ ਚੋਣ ਅਫ਼ਸਰ
ਲੋਕ ਸਭਾ ਚੋਣਾਂ-2024 ਸਮੂਹ ਬੈਂਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ : ਜ਼ਿਲ੍ਹਾ ਚੋਣ ਅਫ਼ਸਰ -ਕਿਹਾ, ਸ਼ੱਕੀ ਲੈਣ-ਦੇਣ ਦੇ ਵੇਰਵੇ ਸਮੇਤ 1 ਲੱਖ ਜਾਂ ਵਧੇਰੇ ਰਾਸ਼ੀ ਜਮ੍ਹਾਂ ਜਾਂ ਕਢਵਾਉਣ ਵਾਲਿਆਂ ਦੀ ਰਿਪੋਰਟ ਰੋਜ਼ਾਨਾ ਸੌਂਪੀ ਜਾਵੇ -ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਬੈਂਕਾਂ ਨਾਲ ਮੀਟਿੰਗ ਪਟਿਆਲਾ, 18 ਮਾਰਚ: ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰਲੀਆਂ ਸਮੂਹ ਬੈਂਕਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ। ਸ੍ਰੀ ਪਰੇ ਨੇ ਬੈਂਕਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸੇ ਖਾਤੇ 'ਚੋਂ ਇੱਕ ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਕਢਵਾਉਣ ਅਤੇ ਜਮ੍ਹਾਂ ਕਰਵਾਉਣ ਦੀ ਸ਼ੱਕੀ ਜਾਂ ਅਸਧਾਰਨ ਕਾਰਵਾਈ ਦੇ ਪੂਰੇ ਵੇਰਵੇ ਰੱਖਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਇਸ ਸਬੰਧੀ ਰੋਜ਼ਾਨਾ ਰਿਪੋਰਟ ਵੀ ਸਾਂਝੀ ਕੀਤੀ ਜਾਵੇ, ਤਾਂ ਜੋ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾ ਸਕਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਲੜ੍ਹ ਰਹੇ ਹਰ ਉਮੀਦਵਾਰ ਦਾ ਚੋਣ ਖ਼ਰਚੇ ਸਬੰਧੀ ਇੱਕ ਵੱਖਰਾ ਖਾਤਾ ਖੁੱਲ੍ਹਵਾਉਣਾ ਲਾਜ਼ਮੀ ਹੈ। ਉਨ੍ਹਾਂ ਬੈਂਕਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਮੀਦਵਾਰ ਜਾਂ ਪਰਿਵਾਰਕ ਮੈਂਬਰਾਂ ਵੱਲੋਂ ਬੈਂਕ ਖਾਤੇ ਵਿਚੋਂ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮ੍ਹਾਂ ਜਾਂ ਕੱਢਵਾਈ ਹੋਵੇ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਸੀ ਪਾਰਟੀ ਜਾਂ ਉਮੀਦਵਾਰ ਦੇ ਖਾਤੇ 'ਚ ਕਿਸੇ ਵੀ ਕਿਸਮ ਦੀ ਵੱਡੀ ਰਾਸ਼ੀ ਸ਼ੱਕੀ ਤੌਰ 'ਤੇ ਜਮ੍ਹਾ ਕਰਵਾਈ ਜਾਂ ਕਢਵਾਈ ਜਾਂਦੀ ਹੈ ਤਾਂ ਇਸ ਦੀ ਰਿਪੋਰਟ ਵੀ ਤੁਰੰਤ ਦਿੱਤੀ ਜਾਵੇ ਅਤੇ ਲੋੜੀਂਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ। 10 ਲੱਖ ਰੁਪਏ ਤੱਕ ਦੀ ਨਕਦੀ ਦੀ ਜਾਣਕਾਰੀ ਵੀ ਤੁਰੰਤ ਦਫ਼ਤਰ, ਜ਼ਿਲ੍ਹਾ ਚੋਣ ਅਫ਼ਸਰ ਤੇ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਦਿੱਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਨਕਦੀ ਲਿਜਾਣ ਵਾਲੀਆਂ ਵੈਨਾਂ ਅਤੇ ਏ.ਟੀ.ਐਮਜ 'ਚ ਪੈਸੇ ਪਾਉਣ ਲਈ ਲਿਜਾਈ ਜਾ ਰਹੀ ਨਕਦ ਰਾਸ਼ੀ ਸਬੰਧੀ ਪੂਰੇ ਦਸਤਾਵੇਜ਼ ਹੋਣੇ ਜ਼ਰੂਰੀ ਹਨ। ਇਸ ਤੋਂ ਇਲਾਵਾ ਸੁਰੱਖਿਆ ਦੇ ਇੰਤਜ਼ਾਮ ਬੈਂਕਾਂ ਦੀਆਂ ਅਤੇ ਨਿਜੀ ਕੰਪਨੀਆਂ ਦੀਆਂ ਗੱਡੀਆਂ 'ਚ ਹੋਣੇ ਵੀ ਯਕੀਨੀ ਬਣਾਏ ਜਾਣ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
Punjab Bani 18 March,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਪੰਜਾਬ ਅਤੇ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਅਮਨ ਸ਼ਾਂਤੀ ਨਾਲ ਲੋਕ ਸਭਾ ਚੋਣਾਂ ਕਰਵਾਉਣ ਦਾ ਅਹਿਦ - ਪਟਿਆਲਾ ਸਮੇਤ ਕੁਰੂਕਸ਼ੇਤਰਾ, ਅੰਬਾਲਾ, ਕੈਥਲ, ਜੀਂਦ ਜ਼ਿਲ੍ਹਿਆਂ ਦੇ ਡੀਸੀਜ਼ 'ਤੇ ਪੁਲਿਸ ਅਧਿਕਾਰੀਆਂ ਦੀ ਹੋਈ ਵਰਚੂਅਲ ਤਾਲਮੇਲ ਮੀਟਿੰਗ -ਲੋਕ ਸਭਾ ਚੋਣਾਂ ਸੁਤੰਤਰ ਤੇ ਅਮਨ-ਅਮਾਨ ਨਾਲ ਕਰਵਾਉਣ ਲਈ ਹਰਿਆਣਾ ਦੇ ਪਟਿਆਲਾ ਨਾਲ ਲੱਗਦੇ ਜ਼ਿਲ੍ਹਾ ਅਧਿਕਾਰੀਆਂ ਦਾ ਸਹਿਯੋਗ ਜਰੂਰੀ : ਸ਼ੌਕਤ ਅਹਿਮਦ ਪਰੇ -ਪਟਿਆਲਾ ਪੁਲਿਸ ਵੱਲੋਂ ਲਗਾਏ ਗਏ ਅੰਤਰਰਾਜੀ ਨਾਕੇ : ਵਰੁਣ ਸ਼ਰਮਾ ਪਟਿਆਲਾ, 18 ਮਾਰਚ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਪੰਜਾਬ ਅਤੇ ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਸੀ ਤਾਲਮੇਲ ਮੀਟਿੰਗ ਕੀਤੀ ਗਈ, ਜਿਸ ਵਿੱਚ ਅਮਨ ਸ਼ਾਂਤੀ ਨਾਲ ਲੋਕ ਸਭਾ ਚੋਣਾਂ ਕਰਵਾਉਣ ਦਾ ਅਹਿਦ ਲਿਆ ਗਿਆ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਹਰਿਆਣਾ ਦੇ ਪਟਿਆਲਾ ਦੀਆਂ ਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ, ਕੁਰੂਕਸ਼ੇਤਰਾ, ਜੀਂਦ, ਕੈਥਲ ਤੇ ਅੰਬਾਲਾ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇੱਕ ਅੰਤਰਰਾਜੀ ਤਾਲਮੇਲ ਵਰਚੂਅਲ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਸਮੇਤ ਪੰਜਾਬ ਅਤੇ ਹਰਿਆਣਾ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਦੋਵਾਂ ਰਾਜਾਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ ਅਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਕਰਵਾਉਣ ਲਈ ਸਾਂਝੀ ਰਣਨੀਤੀ 'ਤੇ ਚਰਚਾ ਕੀਤੀ ਗਈ। ਇਸ ਤੋਂ ਬਿਨ੍ਹਾਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਸਮੇਤ ਹੋਰ ਅਹਿਮ ਮਸਲਿਆਂ 'ਤੇ ਗੰਭੀਰ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਅੰਤਰਰਾਜੀ ਤਾਲਮੇਲ ਮੀਟਿੰਗ 'ਚ ਅੰਬਾਲਾ ਦੇ ਡੀ.ਸੀ. ਡਾ. ਸ਼ਾਲੀਨ, ਕੁਰੂਕਸ਼ੇਤਰਾ ਦੇ ਡੀ.ਸੀ. ਸ਼ੰਤਾਨੂੰ ਸ਼ਰਮਾ, ਕੈਥਲ ਦੇ ਡੀ.ਸੀ. ਪ੍ਰਸ਼ਾਤ ਪਵਾਰ, ਜੀਂਦ ਦੇ ਡੀ.ਸੀ. ਮੁਹੰਮਦ ਇਮਰਾਨ ਰਜ਼ਾ, ਐਸ.ਪੀ. ਅੰਬਾਲਾ ਜਸ਼ਨਦੀਪ ਰੰਧਾਵਾ, ਐਸ.ਪੀ. ਕੁਰੂਕਸ਼ੇਤਰਾ ਸੁਰਿੰਦਰ ਸਿੰਘ, ਐਸ.ਪੀ. ਕੈਥਲ ਉਪਾਸਨਾ, ਐਸ.ਪੀ. ਜੀਂਦ ਸੁਮਿਤ ਕੁਮਾਰ ਨੇ ਵਰਚੂਅਲ ਮੀਟਿੰਗ 'ਚ ਹਿੱਸਾ ਲਿਆ। ਮੀਟਿੰਗ ਦੌਰਾਨ ਗਵਾਂਢੀ ਸੂਬੇ ਦੇ ਪਟਿਆਲਾ ਨਾਲ ਲੱਗਦੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਲੋੜੀਂਦੀ ਸੂਚਨਾ ਦਾ ਆਦਾਨ ਪ੍ਰਦਾਨ ਕਰਨ, ਲੋਕ ਸਭਾ ਚੋਣਾਂ ਦੌਰਾਨ ਜਿਥੇ ਚੋਣ ਅਮਲ 'ਤੇ ਪ੍ਰਭਾਵ ਪਾ ਸਕਣ ਵਾਲੇ ਮਾੜੇ ਅਨਸਰਾਂ 'ਤੇ ਨਜ਼ਰ ਰੱਖਣ ਤੇ ਬਿਹਤਰ ਤਾਲਮੇਲ ਕਰਕੇ ਇਹ ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਦਾ ਅਹਿਦ ਕੀਤਾ ਉਥੇ ਹੀ ਹਰ ਪ੍ਰਕਾਰ ਦੇ ਨਸ਼ਿਆਂ ਦੀ ਤਸਕਰੀ ਸਮੇਤ ਸ਼ਰਾਬ, ਨਜਾਇਜ਼ ਹਥਿਆਰਾਂ ਤੇ ਗ਼ੈਰਕਾਨੂੰਨੀ ਨਗ਼ਦੀ ਦੇ ਪ੍ਰਵਾਹ ਨੂੰ ਰੋਕਣ ਲਈ ਵੀ ਸਾਂਝੀ ਰਣਨੀਤੀ ਬਣਾਈ ਗਈ। ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਸਮੇਤ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਨਿਰਵਿਘਨਤਾ ਸਹਿਤ ਕਰਵਾਉਣ ਲਈ ਗਵਾਂਢੀ ਰਾਜ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਸਾਂਝੀ ਰਣਨੀਤੀ ਉਲੀਕੀ ਗਈ ਹੈ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਦੋਵਾਂ ਰਾਜਾਂ ਨੂੰ ਜੋੜਦੇ ਸਾਰੇ ਕੱਚੇ ਤੇ ਪੱਕੇ ਮਾਰਗਾਂ 'ਤੇ ਵਿਸ਼ੇਸ਼ ਨਿਗਰਾਨੀ ਰੱਖਣ ਲਈ ਪੱਕੇ ਨਾਕਿਆਂ ਸਮੇਤ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਨਾਲ ਹੀ ਪੈਟਰੋਲਿੰਗ ਤੇ ਅਚਨਚੇਤ ਨਾਕੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ 13 ਅੰਤਰਰਾਜੀ ਪੱਕੇ ਨਾਕੇ ਲਗਾਏ ਗਏ ਹਨ, ਜਿਥੇ ਸੀ.ਸੀ.ਟੀ.ਵੀ ਕੈਮਰਿਆ ਨਾਲ ਵੀ ਨਜ਼ਰ ਰੱਖੀ ਜਾ ਰਹੀ ਹੈ।
Punjab Bani 18 March,2024
ਕੁਆਂਟਮ ਕੰਪਿਊਟਰ ਜਲਦੀ ਅਮਲ ਵਿੱਚ ਵਿੱਚ ਲਿਆਉਣ ਦੇ ਵਾਅਦੇ ਨਾਲ ‘ਕੁਐਸਟ’ ਦੀ ਰਾਸ਼ਟਰੀ ਵਰਕਸ਼ਾਪ ਸੰਪੰਨ
ਕੁਆਂਟਮ ਕੰਪਿਊਟਰ ਜਲਦੀ ਅਮਲ ਵਿੱਚ ਵਿੱਚ ਲਿਆਉਣ ਦੇ ਵਾਅਦੇ ਨਾਲ ‘ਕੁਐਸਟ’ ਦੀ ਰਾਸ਼ਟਰੀ ਵਰਕਸ਼ਾਪ ਸੰਪੰਨ ਰਾਸ਼ਟਰੀ ਕਨਵੀਨਰ ਪ੍ਰੋ. ਅਰਵਿੰਦ ਵੱਲੋਂ ਸਫ਼ਲ ਵਰਕਸ਼ਾਪ ਲਈ ਭੌਤਕ ਵਿਗਿਆਨੀਆਂ ਨੂੰ ਵਧਾਈ ਪਟਿਆਲਾ, 17 ਮਾਰਚ ਪਿਛਲੇ ਦੋ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੀ ‘ਕੁਐਸਟ’ ਦੀ ਰਾਸ਼ਟਰੀ ਵਰਕਸ਼ਾਪ ਕੁਆਂਟਮ ਕੰਪਿਊਟਰ ਜਲਦੀ ਅਮਲ ਵਿੱਚ ਆਉਣ ਦੇ ਵਾਅਦੇ ਨਾਲ ਸੰਪੰਨ ਹੋ ਗਈ ਹੈ। ਥੀਮ-ਦੇ ਰਾਸ਼ਟਰੀ ਕਨਵੀਨਰ ਪ੍ਰੋ. ਅਰਵਿੰਦ ਵੱਲੋਂ ਇਸ ਵਰਕਸ਼ਾਪ ਦੀ ਸਫ਼ਲਤਾ ਲਈ ਦੇਸ਼ ਭਰ ਤੋਂ ਇਸ ਵਿੱਚ ਹਿੱਸਾ ਲੈਣ ਪਹੁੰਚੇ ਭੌਤਕ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੌਜੀ ਵਿਭਾਗ ਨਾਲ਼ ਸੰਬੰਧਤ ਪ੍ਰਾਜੈਕਟ ’ਕੁਆਂਟਮ ਐਨੇਬਲਡ ਸਾਇੰਸ ਐਂਡ ਟੈਕਨੌਲਜੀ’ (ਕੁਐਸਟ) ਥੀਮ-1 ਤਹਿਤ ਇਹ ਚੌਥੀ ਰਾਸ਼ਟਰੀ ਵਰਕਸ਼ਾਪ ਸੀ। ਇੰਡੀਅਨ ਇੰਸਟੀਚੂਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਜ਼ਰ), ਮੋਹਾਲੀ ਦੇ ਸਹਿਯੋਗ ਨਾਲ਼ ਇਹ ਵਰਕਸ਼ਾਪ ‘ਕੁਆਂਟਮ ਇਨਫ਼ਰਮੇਸ਼ਨ ਟੈਕਨੌਲਜੀ ਵਿਦ ਫ਼ੋਟੋਨਿਕ ਡਿਵਾਇਸਜ਼’ ਵਿਸ਼ੇ ਉੱਤੇ ਕਰਵਾਈ ਗਈ। ਤਿੰਨ ਸੌ ਕਰੋੜ ਰੁਪਏ ਦੇ ਖੋਜ ਪ੍ਰੋਗਰਾਮ ਥੀਮ-1 ਦੇ ਕੌਮੀ ਕਨਵੀਨਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਵਿਗਿਆਨੀਆਂ ਅਤੇ ਮਾਹਿਰਾਂ ਵੱਲੋਂ ਦੋ ਦਿਨਾਂ ਦੌਰਾਨ ਜਿੱਥੇ ਇਸ ਪ੍ਰੋਜੈਕਟ ਦੀ ਮੌਜੂਦਾ ਸਥਿਤੀ, ਪ੍ਰਗਤੀ, ਸੰਭਾਵਨਾਵਾਂ ਆਦਿ ਸਬੰਧੀ ਵਿਸਥਾਰ ਵਿੱਚ ਚਰਚਾ ਕੀਤੀ ਗਈ ਓਥੇ ਹੀ ਅਗਲੇਰੇ ਪੱਧਰ ਦੇ ਕੰਮ ਲਈ ਅਹਿਮ ਵਿਚਾਰਾਂ ਵੀ ਹੋਈਆਂ। ਉਨ੍ਹਾਂ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਤੋਂ ਇਹ ਸਾਹਮਣੇ ਆਇਆ ਕਿ ਕੁਆਂਟਮ ਕੰਪਿਊਟਰ ਜਲਦੀ ਅਮਲੀ ਰੂਪ ਵਿੱਚ ਸਾਹਮਣੇ ਆ ਜਾਵੇਗਾ। ਵਰਕਸ਼ਾਪ ਦੇ ਦੂਜੇ ਦਿਨ ਜੇ. ਆਈ. ਆਈ. ਟੀ. ਨੋਇਡਾ ਤੋਂ ਪੁੱਜੇ ਪ੍ਰੋ. ਅਨਿਰਬਨ ਪਾਠਕ ਨੇ ਕੁਆਂਟਮ ਉਪਕਰਣਾਂ ਦੀ ਡਿਜ਼ਾਇਨਿੰਗ, ਕੁਆਂਟਮ ਹੈਕਿੰਗ ਅਤੇ ਸੁਰਖਿਅਤ ਸੰਚਾਰ ਲਈ ਰੈਂਡਮ ਨੰਬਰ ਜਨਰੇਟ ਕੀਤੇ ਜਾਣ ਦੇ ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟਾਏ। ਆਈ.ਐੱਮ.ਐੱਸ.ਸੀ. ਚੇਨਈ ਤੋਂ ਪ੍ਰੋ. ਸਿਬਿਆਸਿਸ਼ ਘੋਸ਼ ਨੇ ‘ਕੁਆਂਟਮ ਹੀਟ ਇੰਜਨ’ ਦੇ ਵਿਸ਼ੇ ਉੱਤੇ ਆਪਣੇ ਵਿਚਾਰ ਪ੍ਰਗਟ ਕੀਤੇ। ਆਈ. ਆਈ. ਟੀ. ਜੋਧਪੁਰ ਤੋੰ ਡਾ. ਵੀ. ਨਰਾਇਣਨ ਵੱਲੋਂ ‘ਜਨਰੇਸ਼ਨ ਆਫ਼ ਐਂਟੈਂਗਲਡ ਫ਼ੋਟੋਨਜ਼ ਐਂਡ ਇਟਸ ਐਪਲੀਕੇਸ਼ਨ ਟੂ ਕੁਆਂਟਮ ਕੰਪਿਊਟੇਸ਼ਨ ਐਂਡ ਇਨਫਰਮੇਸ਼ਨ ਪ੍ਰੋਸੈਸਿੰਗ’ ਵਿਸ਼ੇ ਉੱਤੇ ਆਪਣਾ ਖੋਜ ਪੱਤਰ ਪੜਿ.੍ਹਆ। ਇਨ੍ਹਾਂ ਵਿਗਿਆਨੀਆਂ ਵੱਲੋਂ ਪ੍ਰਗਟਾਏ ਗਏ ਵਿਚਾਰਾਂ ਦੀ ਨਿਰੰਤਰਤਾ ਵਿੱਚ ਸ਼ੁਰੂ ਹੋਏ ਸੰਵਾਦ ਦੌਰਾਨ ਵੱਖ-ਵੱਖ ਮਾਹਿਰਾਂ ਵੱਲੋਂ ਆਪਣੇ ਵਿਚਾਰ ਪ੍ਰਗਟਾਏ ਗਏ। ਵਰਕਸ਼ਾਪ ਦੇ ਵਿਦਾਇਗੀ ਸੈਸ਼ਨ ਦੌਰਾਨ ਬੋਲਦਿਆਂ ਪ੍ਰੋ. ਅਰਵਿੰਦ ਨੇ ਇਸ ਮਿਸ਼ਨ ਦੇ ਉਦੇਸ਼ਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਯੂਰਪ, ਅਮਰੀਕਾ, ਆਸਟਰੇਲੀਆ ਅਤੇ ਚੀਨ ਕੁਆਂਟਮ ਸੰਚਾਰ ਖੇਤਰ ਦੇ ਪ੍ਰਮੁੱਖ ਖਿਡਾਰੀ ਹਨ। ਚੀਨ ਨੇ ਉਪਗ੍ਰਹਿ ਆਧਾਰਿਤ ਕੁਆਂਟਮ ਸੰਚਾਰ ਦਾ ਬੁਨਿਆਦੀ ਕੰਮ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ 2000 ਵਿੱਚ ਜਦੋਂ ਅਸੀਂ ਆਈ.ਆਈ.ਐੱਸ.ਸੀ. ਬੈਂਗਲੂਰੂ ਵਿੱਚ ਆਪਣੀ ਛੋਟੀ ਜਿਹੀ ਖੋਜ ਸ਼ੁਰੂ ਕੀਤੀ ਸੀ ਅਤੇ ਕੋਲਕਾਤਾ ਵਿੱਚ ਕੁਝ ਹੋਰ ਲੋਕਾਂ ਨੇ ਵੀ ਇਨ੍ਹਾਂ ਵਿਚਾਰਾਂ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਤਾਂ ਉਸ ਸਮੇਂ ਤੱਕ ਚੀਨ ਨੇ ਕੋਈ ਵੀ ਪ੍ਰੋਗਰਾਮ ਨਹੀਂ ਬਣਾਇਆ ਸੀ ਪਰ ਉਨ੍ਹਾਂ ਦੇ ਨੀਤੀ ਨਿਰਮਾਤਾਵਾਂ ਅਤੇ ਸਰਕਾਰਾਂ ਨੇ ਇਸ ਦੀ ਮਹੱਤਤਾ ਨੂੰ ਸਾਡੇ ਨੀਤੀ ਨਿਰਮਾਤਾਵਾਂ ਅਤੇ ਸਰਕਾਰਾਂ ਨਾਲੋਂ ਬਹੁਤ ਪਹਿਲਾਂ ਦੇਖ ਲਿਆ ਸੀ। ਅਸੀਂ ਵਿਗਿਆਨਕ ਦਿਲਚਸਪੀ ਅਤੇ ਸ਼ੁਰੂਆਤੀ ਕੰਮ ਦੇ ਮਾਮਲੇ ਵਿੱਚ ਉਹਨਾਂ ਤੋਂ ਅੱਗੇ ਸੀ ਪਰ ਅਸੀਂ ਆਪਣੇ ਮਿਸ਼ਨ ਵਿੱਚ ਬਹੁਤ ਦੇਰੀ ਕੀਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਰ ਹੁਣ ਅਸੀਂ ਇਸ ਪ੍ਰਾਜੈਕਟ ਰਾਹੀਂ ਜਲਦ ਹੀ ਚੰਗੇ ਨਤੀਜਿਆਂ ਵੱਲ ਵਧ ਰਹੇ ਹਾਂ। ਜ਼ਿਕਰਯੋਗ ਹੈ ਕਿ ਵਰਕਸ਼ਾਪ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਿਰਕਤ ਕਰਨ ਪੁੱਜੀਆਂ ਸ਼ਖਸੀਅਤਾਂ ਲਈ ਯੂਨੀਵਰਸਟੀ ਦੇ ਕਲਾ ਭਵਨ ਵਿਖੇ ਪਹਿਲੇ ਦਿਨ ਸ਼ਾਮ ਨੂੰ ਕਲਾਸੀਕਲ ਰੰਗਤ ਵਾਲੀ ਸੰਗੀਤਮਈ ਸ਼ਾਮ ਦਾ ਆਯੋਜਨ ਵੀ ਕੀਤਾ ਗਿਆ। ਡਾ. ਅਲੰਕਾਰ ਸਿੰਘ ਦੀ ਅਗਵਾਈ ਵਿੱਚ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ ਅਪਣੀਆਂ ਕਲਾਸੀਕਲ ਪੇਸ਼ਕਾਰੀਆਂ ਦਿੱਤੀਆਂ ਗਈਆਂ।
Punjab Bani 17 March,2024
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ
ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ - ਡੀਜੀਪੀ ਪੰਜਾਬ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ -ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼ - ਰਾਜ ਭਰ ’ਚ ਵਧਾਈ ਸੁਰੱਖਿਆ, ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ: ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 17 ਮਾਰਚ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ। ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਰੇ ਪੁਲਿਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।
Punjab Bani 17 March,2024
ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼
ਆਪ ਨੇਤਾ ਆਤਿਸ਼ੀ ਨੇ ਲਗਾਏ ਭਾਜਪਾ ਤੇ ਗੰਭੀਰ ਦੋਸ਼ ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਈਡੀ ਵੱਲੋਂ 9ਵੇਂ ਸੰਮਨ ਨੂੰ ਲੈ ਕੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ 'ਤੇ ਗੰਭੀਰ ਦੋਸ਼ ਲਾਏ ਹਨ।ਉਨ੍ਹਾਂ ਕਿਹਾ ਕਿ ਕੱਲ੍ਹ ਸ਼ਨੀਵਾਰ ਨੂੰ ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਭਾਜਪਾ ਅਤੇ ਪ੍ਰਧਾਨ ਮੰਤਰੀ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਹ ਲੋਕ ਚਾਹੁੰਦੇ ਹਨ ਕਿ ਕਿਸੇ ਨਾ ਕਿਸੇ ਤਰ੍ਹਾਂ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਵੇ। ਤਾਜ਼ਾ ਮਾਮਲੇ ਵਿੱਚ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਨੂੰ ਦੋ ਨੋਟਿਸ ਭੇਜੇ ਗਏ ਹਨ, ਨੌਵਾਂ ਸੰਮਨ ਆਬਕਾਰੀ ਮਾਮਲੇ ਵਿੱਚ ਭੇਜਿਆ ਗਿਆ ਹੈ ਅਤੇ ਪਹਿਲਾ ਸੰਮਨ ਦਿੱਲੀ ਜਲ ਬੋਰਡ ਦੇ ਇੱਕ ਮਾਮਲੇ ਵਿੱਚ ਭੇਜਿਆ ਗਿਆ ਹੈ। ਭਾਜਪਾ ਅਤੇ ਮੋਦੀ ਜੀ ਅਦਾਲਤ ਦਾ ਇੰਤਜ਼ਾਰ ਨਹੀਂ ਕਰ ਰਹੇ ਹਨ, ਉਹ ਕੇਜਰੀਵਾਲ ਨੂੰ ਕਿਸੇ ਨਾ ਕਿਸੇ ਤਰੀਕੇ ਜੇਲ੍ਹ ਵਿੱਚ ਡੱਕਣਾ ਚਾਹੁੰਦੇ ਹਨ ਤਾਂ ਕਿ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰਾਂ ਦਾ ਪ੍ਰਚਾਰ ਨਾ ਕਰ ਸਕਣ।
Punjab Bani 17 March,2024
ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ : ਨੁੰ ਜਨਮ ਮਾਤਾ, ਪਿਤਾ ਨੇ ਕੇਕ ਕਟ ਮਨਾਇਆ ਜਨਮ ਦਿਨ
ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ ਨੁੰ ਜਨਮ ਮਾਤਾ, ਪਿਤਾ ਨੇ ਕੇਕ ਕਟ ਮਨਾਇਆ ਜਨਮ ਦਿਨ ਚੰਡੀਗੜ : ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਪੁੱਤ ਦੇ ਜਨਮ ‘ਤੇ ਬਲਕੌਰ ਸਿੰਘ ਕੇਕ ਕੱਟ ਰਹੇ ਹਨ। ਇਹ ਵੀਡੀਓ ਹਸਪਤਾਲ ਦੀ ਹੈ।
Punjab Bani 17 March,2024
ਫਾਇਰਿੰਗ ਵਿੱਚ ਸੀਆਈਏ ਸਟਾਫ ਮੁਲਾਜ਼ਮ ਦੀ ਹੋਈ ਮੌਤ
ਫਾਇਰਿੰਗ ਵਿੱਚ ਸੀਆਈਏ ਸਟਾਫ ਮੁਲਾਜ਼ਮ ਦੀ ਹੋਈ ਮੌਤ ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮੁਕੇਰੀਆਂ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਰੇਡ ਮਾਰਨ ਗਈ ਸੀਆਈਏ ਸਟਾਫ ਦੀ ਟੀਮ ਉਤੇ ਫਾਇਰੰਗ ਹੋਈ ਹੈ, ਜਿਸ ਨਾਲ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਦੀ ਛਾਤੀ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਨਸੂਰਪੁਰ ਸੀਆਈਏ ਸਟਾਫ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ ਸੀ। ਮਨਸੂਰਪੁਰ ਦੇ ਇੱਕ ਵਿਅਕਤੀ ਕੋਲ ਹਥਿਆਰ ਹੋਣ ਦੀ ਇਤਲਾਹ ਮਿਲੀ ਸੀ। ਜਦੋਂ ਪੁਲਿਸ ਪਹੁੰਚੀ ਤਾਂ ਫਾਇਰਿੰਗ ਸ਼ੁਰੂ ਹੋ ਗਈ ਹੈ। ਜਿਸ ਦੌਰਾਨ ਦੋਵੇਂ ਪਾਸਿਆਂ ਤੋਂ ਫਾਇਰਿੰਗ ਹੋਈ ਅਤੇ ਇੱਕ ਗੋਲੀ ਸੀਆਈਏ ਸਟਾਫ ਦੇ ਅੰਮ੍ਰਿਤਪਾਲ ਦੀ ਛਾਤੀ ਵਿੱਚ ਲੱਗੀ। ਉਸ ਨੂੰ ਤੁਰਤ ਨੇੜੇ ਦੇ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Punjab Bani 17 March,2024
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ ਚੰਡੀਗੜ੍ਹ, 17 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ 'ਤੇ ਵੀ ਲਾਗੂ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।
Punjab Bani 17 March,2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ -ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ 22 ਮਾਰਚ ਸ਼ਾਮ 5 ਵਜੇ ਤੱਕ ਆਪਣਾ ਅਸਲਾ ਲਾਜ਼ਮੀ ਜਮ੍ਹਾ ਕਰਵਾਉਣ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ, 17 ਮਾਰਚ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 22 ਮਾਰਚ 2024 ਸ਼ਾਮ 5 ਵਜੇ ਤੱਕ ਹਰ ਹਾਲ ਜਮ੍ਹਾ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ -ਕਮ- ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਲੋਕ ਸਭਾ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਮਈ 2024 ਤੱਕ ਲਾਗੂ ਰਹਿਣ ਵਾਲੇ ਇਕ ਤਰਫਾ ਹੁਕਮ ਜਾਰੀ ਕੀਤੇ ਹਨ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।
Punjab Bani 17 March,2024
'ਲੋਕ ਸਭਾ ਚੋਣਾਂ 2024'
'ਲੋਕ ਸਭਾ ਚੋਣਾਂ 2024' ਲੋਕ ਸਭਾ ਚੋਣਾਂ ਸਫ਼ਲਤਾ ਪੂਰਵਕ ਕਰਵਾਉਣ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜਰੂਰੀ ਦਿਸ਼ਾ ਨਿਰਦੇਸ਼ ਜਾਰੀ -ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰੇ ਹਰ ਨਾਗਰਿਕ-ਕੰਚਨ ਪਟਿਆਲਾ, 17 ਮਾਰਚ: ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਸਮੇਤ ਚੋਣਾਂ ਸਫ਼ਲਤਾ ਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਏ.ਡੀ.ਸੀ. ਮੈਡਮ ਕੰਚਨ ਨੇ ਕੁਝ ਖਾਸ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਸਮੂਹ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਸਮੇਤ ਚੋਣ ਪ੍ਰਚਾਰ 'ਚ ਲੱਗੇ ਹਰੇਕ ਵਿਅਕਤੀਆਂ ਨੂੰ ਇਨ੍ਹਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਸਮੇਤ ਚੋਣਾਂ ਸ਼ਾਂਤਮਈ ਤੇ ਬਿਨ੍ਹਾਂ ਡਰ ਭੈਅ ਤੋਂ ਕਰਵਾਉਣ ਲਈ ਇਹ ਹੁਕਮ 15 ਮਈ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਮੁਤਾਬਕ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਵੇਗਾ ਜੋ ਆਪਸੀ ਭਾਈਚਾਰਿਆਂ ਦਰਮਿਆਨ ਕਿਸੇ ਤਰ੍ਹਾਂ ਦੇ ਮਤਭੇਦ ਵਧਾਵੇ ਜਾਂ ਆਪਸੀ ਨਫ਼ਰਤ ਪੈਦਾ ਕਰੇ ਜਾਂ ਫਿਰ ਵੱਖ-ਵੱਖ ਜਾਤਾਂ, ਫਿਰਕਿਆਂ,ਭਾਈਚਾਰਿਆਂ, ਧਾਰਮਿਕ ਜਾਂ ਭਾਸ਼ਾ ਬਾਰੇ ਦੁਵੱਲਾ ਤਣਾਅ ਪੈਦਾ ਕਰੇ।ਪਾਰਟੀਆਂ ਅਤੇ ਸੰਭਾਵੀ ਉਮੀਦਵਾਰ ਦੂਜੀ ਪਾਰਟੀ ਜਾਂ ਉਮੀਦਵਾਰਾਂ ਦੇ ਨਿੱਜੀ ਜੀਵਨ ਦੇ ਅਜਿਹੇ ਪਹਿਲੂਆਂ ਦੀ ਆਲੋਚਨਾ ਤੋਂ ਪਰਹੇਜ਼ ਕਰਨ, ਜੋ ਕਿ ਉਨ੍ਹਾਂ ਦੀਆਂ ਜਨਤਕ ਗਤੀਵਿਧੀਆਂ ਆਦਿ ਨਾਲ ਨਾ ਜੁੜਿਆ ਹੋਇਆ ਹੋਵੇ। ਵੋਟਾਂ ਹਾਸਲ ਕਰਨ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਦੀ ਕੋਈ ਅਪੀਲ ਨਹੀਂ ਕੀਤੀ ਜਾਵੇਗੀ।ਇਸੇ ਤਰ੍ਹਾਂ ਧਾਰਮਿਕ ਅਸਥਾਨਾਂ, ਜਿਨ੍ਹਾਂ ਵਿੱਚ ਗੁਰਦੁਆਰੇ, ਮੰਦਿਰ, ਮਸਜਿਦ, ਚਰਚ ਜਾਂ ਕੋਈ ਹੋਰ ਪੂਜਾ ਸਥਾਨ ਆਦਿ ਨੂੰ ਵੀ ਚੋਣ ਪ੍ਰਚਾਰ ਆਦਿ ਦੇ ਕੰਮ ਲਈ ਨਹੀਂ ਵਰਤਿਆ ਜਾਵੇਗਾ। ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਉਨ੍ਹਾਂ ਸਾਰੀਆਂ ਅਜਿਹੀਆਂ ਗਤੀਵਿਧੀਆਂ ਤੋਂ ਬਚਣਾ ਚਾਹੀਦਾ ਹੈ ਜੋ "ਭ੍ਰਿਸ਼ਟ ਗਤੀਵਿਧੀਆਂ" ਅਤੇ ਚੋਣ ਕਾਨੂੰਨ ਦੇ ਤਹਿਤ ਅਪਰਾਧ ਦੀ ਸ਼ੇਣੀ ਵਿੱਚ ਆਉਂਦੀਆਂ ਹਨ, ਜਿਵੇਂ ਕਿ ਵੋਟਰਾਂ ਨੂੰ ਪੈਸੇ ਜਾਂ ਕੋਈ ਕੀਮਤੀ ਵਸਤੂ ਦਾ ਲਾਲਚ ਦੇਕੇ ਭਰਮਾਉਣਾ, ਰਿਸ਼ਵਤ ਦੇਣਾ, ਵੋਟਰਾਂ ਨੂੰ ਡਰਾਉਣਾ ਤੇ ਧਮਕਾਉਣਾ। ਇਸ ਤੋਂ ਬਿਨ੍ਹਾਂ ਵੋਟਾਂ ਤੋਂ 48 ਘੰਟੇ ਪਹਿਲਾਂ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਦੇ ਅੰਦਰ ਚੋਣ ਪ੍ਰਚਾਰ ਕਰਨਾ, ਇਸ ਸਮੇਂ ਦੌਰਾਨ ਜਨਤਕ ਮੀਟਿੰਗਾਂ ਕਰਨ ਦੀ ਮਨਾਹੀ ਹੈ। ਜਦਕਿ ਚੋਣਾਂ ਤੋਂ 48 ਘੰਟੇ ਪਹਿਲਾਂ ਤੇ ਵੋਟਾਂ ਪੈਣ ਦੀ ਪ੍ਰਕ੍ਰਿਆ ਬੰਦ ਹੋਣ ਦੀ ਮਿਆਦ ਤੱਕ ਵੋਟਰਾਂ ਨੂੰ ਪੋਲਿੰਗ ਸਟੇਸ਼ਨ ਤੱਕ ਛੱਡਣਾ ਅਤੇ ਪੋਲਿੰਗ ਸਟੇਸ਼ਨ ਤੋਂ ਲੈਕੇ ਜਾਣ ਦੀ ਵੀ ਮਨਾਹੀ ਹੋਵੇਗੀ।ਕਿਸੇ ਵੀ ਹਾਲਤ ਵਿੱਚ ਕਿਸੇ ਵੀ ਵਿਅਕਤੀਆਂ ਦੇ ਵਿਚਾਰਾਂ ਜਾਂ ਗਤੀਵਿਧੀਆਂ ਦਾ ਵਿਰੋਧ ਕਰਨ ਲਈ ਉਨ੍ਹਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਜਾਂ ਧਰਨੇ ਲਗਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਆਪਣੇ ਵਰਕਰਾਂ ਜਾਂ ਆਗੂਆਂ ਆਦਿ ਨੂੰ ਕਿਸੇ ਦੂਜੇ ਵਿਅਕਤੀ ਦੀ ਨਿਜੀ ਜ਼ਮੀਨ, ਇਮਾਰਤ, ਕੰਪਾਊਂਡ ਦੀਵਾਰ ਆਦਿ ਦੀ ਚੋਣ ਪ੍ਰਚਾਰ ਲਈ ਵਰਤੋਂ ਉਸਦੀ ਆਗਿਆ ਤੋਂ ਬਿਨਾਂ ਨਹੀਂ ਕਰ ਸਕਣਗੇ। ਸਬੰਧਤ ਵਿਅਕਤੀ ਦੀ ਪ੍ਰਵਾਨਗੀ ਤੋਂ ਬਗੈਰ ਉਸਦੇ ਘਰ, ਇਮਾਰਤ, ਦਿਵਾਰ ਆਦਿ ਉਪਰ ਝੰਡੇ, ਬੈਨਰ, ਨੋਟਿਸ ਚਿਪਕਾਉਣ, ਨਾਅਰੇ ਲਿਖਣ ਆਦਿ ਦੀ ਵੀ ਇਜਾਜ਼ਤ ਨਹੀਂ ਹੋਵੇਗੀ। ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸਮਰਥਕ ਦੂਜੀਆਂ ਪਾਰਟੀਆਂ ਦੁਆਰਾ ਆਯੋਜਿਤ ਮੀਟਿੰਗਾਂ ਅਤੇ ਜਲੂਸਾਂ ਵਿੱਚ ਰੁਕਾਵਟ ਨਾ ਪਾਉਣ ਜਾਂ ਇਨ੍ਹਾਂ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਪਾਉਣ ਦੀ ਕੋਸ਼ਿਸ਼ ਨਾ ਕਰਨ। ਕਿਸੇ ਇੱਕ ਰਾਜਨੀਤਿਕ ਪਾਰਟੀ ਦੇ ਵਰਕਰ ਜਾਂ ਹਮਦਰਦ ਕਿਸੇ ਹੋਰ ਰਾਜਨੀਤਿਕ ਪਾਰਟੀ ਦੁਆਰਾ ਆਯੋਜਿਤ ਜਨਤਕ ਮੀਟਿੰਗਾਂ ਵਿੱਚ ਜ਼ੁਬਾਨੀ ਜਾਂ ਲਿਖਤੀ ਰੂਪ ਵਿੱਚ ਜਾਂ ਆਪਣੀ ਪਾਰਟੀ ਦੇ ਪਰਚੇ ਆਦਿ ਵੰਡ ਕੇ ਵਿਘਨ ਨਹੀਂ ਪਾਉਣਗੇ। ਇਸ ਤੋਂ ਬਿਨ੍ਹਾਂ ਇੱਕ ਧਿਰ ਵੱਲੋਂ ਉਥੇ ਆਪਣਾ ਜਲਸਾ-ਜਲੂਸ ਜਾਂ ਮਾਰਚ ਨਹੀਂ ਕੱਢਿਆ ਜਾਵੇਗਾ ਜਿੱਥੇ ਦੂਜੀ ਧਿਰ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹੋਣ।ਇਸੇ ਤਰ੍ਹਾਂ ਹੀ ਇੱਕ ਪਾਰਟੀ ਵੱਲੋਂ ਜਾਰੀ ਕੀਤੇ ਜਾਂ ਲਗਾਏ ਗਏ ਪੋਸਟਰ ਦੂਜੀ ਪਾਰਟੀ ਦੇ ਵਰਕਰਾਂ ਵੱਲੋਂ ਨਹੀਂ ਹਟਾਏ ਜਾਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਹੁਕਮਾਂ ਵਿੱਚ ਅੱਗੇ ਕਿਹਾ ਹੈ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਕੋਈ ਉਮੀਦਵਾਰ ਸਬੰਧਤ ਅਥਾਰਟੀ ਜਾਂ ਸਬੰਧਤ ਏ.ਆਰ.ਓਜ ਕੋਲ ਅਰਜ਼ੀ ਦੇਣਗੇ ਅਤੇ ਸਥਾਨ ਅਤੇ ਸਮੇਂ ਆਦਿ ਦੇ ਵੇਰਵੇ ਦੇ ਕੇ ਆਪਣੀ ਮੀਟਿੰਗ ਲਈ ਲਾਜਮੀ ਪ੍ਰਵਾਨਗੀ ਪ੍ਰਾਪਤ ਕਰਨਗੇ। ਪਾਰਟੀ ਜਾਂ ਉਮੀਦਵਾਰ ਕਿਸੇ ਵੀ ਪ੍ਰਸਤਾਵਿਤ ਮੀਟਿੰਗ ਦੇ ਸਥਾਨ ਅਤੇ ਸਮੇਂ ਬਾਰੇ ਸਥਾਨਕ ਪੁਲਿਸ ਨੂੰ ਸਮੇਂ ਸਿਰ ਸੂਚਿਤ ਕਰੇਗਾ ਤਾਂ ਜੋ ਪੁਲਿਸ ਉਸ ਸਥਾਨ ਵਿਖੇ ਆਵਾਜਾਈ ਨੂੰ ਨਿਯੰਤਰਿਤ ਕਰਨ ਅਤੇ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰ ਸਕੇ। ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਆਪਣੇ ਜਲਸੇ, ਜਲੂਸ, ਮਾਰਚ ਜਾਂ ਆਪਣੇ ਇਕੱਠੇ ਹੋਣ ਵਾਲੇ ਸਥਾਨ ਵਿਖੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਹਥਿਆਰ, ਲਾਠੀਆਂ ਜਾਂ ਅਪਰਾਧ ਦਾ ਕੋਈ ਹੋਰ ਹਥਿਆਰ, ਨਸ਼ੀਲੇ ਪਦਾਰਥ ਜਾਂ ਹੋਰ ਖਤਰਨਾਕ ਪਦਾਰਥ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਕਿਸੇ ਪ੍ਰਸਤਾਵਿਤ ਮੀਟਿੰਗ ਦੇ ਸਬੰਧ ਵਿੱਚ ਲਾਊਡਸਪੀਕਰ ਜਾਂ ਕਿਸੇ ਹੋਰ ਸਹੂਲਤ ਦੀ ਵਰਤੋਂ ਲਈ ਇਜਾਜ਼ਤ ਜਾਂ ਲਾਇਸੈਂਸ ਪ੍ਰਾਪਤ ਕੀਤਾ ਜਾਣਾ ਹੈ, ਤਾਂ ਪਾਰਟੀ ਜਾਂ ਉਮੀਦਵਾਰ ਪਹਿਲਾਂ ਹੀ ਸਬੰਧਤ ਅਥਾਰਟੀ ਨੂੰ ਅਰਜ਼ੀ ਦੇਣਗੇ ਅਤੇ ਅਜਿਹੀ ਇਜਾਜ਼ਤ ਜਾਂ ਲਾਇਸੈਂਸ ਸਮੇਂ ਸਿਰ ਪ੍ਰਾਪਤ ਕਰਨਗੇ। ਚੋਣ ਪ੍ਰਚਾਰ ਲਈ ਲਾਊਡ ਸਪੀਕਰਾਂ ਦੀ ਵਰਤੋਂ ਰਾਤ 10.00 ਵਜੇ ਤੋਂ ਬਾਅਦ ਅਤੇ ਸਵੇਰੇ 6.00 ਵਜੇ ਤੋਂ ਪਹਿਲਾਂ ਨਹੀਂ ਕੀਤੀ ਜਾਣੀ ਚਾਹੀਦੀ। ਇਸੇ ਤਰ੍ਹਾਂ ਸਮਰੱਥ ਅਧਿਕਾਰੀ ਦੁਆਰਾ ਪ੍ਰਵਾਨਿਤ ਜਲੂਸ ਦੇ ਨਿਰਧਾਰਤ ਪ੍ਰੋਗਰਾਮ ਤੋਂ ਬਗੈਰ ਉਸ ਨੂੰ ਕਿਸੇ ਹੋਰ ਖੇਤਰ ਵਿੱਚ ਨਹੀਂ ਲਿਜਾਇਆ ਜਾ ਸਕੇਗਾ। ਕਿਸੇ ਵੀ ਜਲਸੇ ਜਾਂ ਜਲੂਸ ਦੇ ਪ੍ਰਬੰਧਕਾਂ ਨੂੰ ਆਪਣੇ ਜਲੂਸ ਨੂੰ ਲੰਘਣ ਲਈ ਪ੍ਰਬੰਧ ਕਰਨ ਲਈ ਪਹਿਲਾਂ ਤੋਂ ਹੀ ਕਦਮ ਚੁੱਕਣੇ ਪੈਣਗੇ ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਜਾਂ ਵਿਘਨ ਨਾ ਪਵੇ। ਇਨ੍ਹਾਂ ਜਲੂਸਾਂ ਜਾਂ ਮਾਰਚ ਨੂੰ ਇਸ ਕਦਰ ਨਿਯੰਤ੍ਰਿਤ ਕੀਤਾ ਜਾਵੇਗਾ ਤਾਂ ਕਿ ਇਹ ਸੜਕੀ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਪਾਵੇ ਅਤੇ ਇਸ ਨੂੰ ਹੋ ਸਕੇ ਤਾਂ ਸੜਕ ਦੇ ਸੱਜੇ ਪਾਸੇ ਰੱਖਿਆ ਜਾਵੇ ਅਤੇ ਡਿਊਟੀ 'ਤੇ ਤਾਇਨਾਤ ਪੁਲਿਸ ਦੇ ਨਿਰਦੇਸ਼ ਅਤੇ ਸਲਾਹ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਰਾਜਨੀਤਿਕ ਪਾਰਟੀਆਂ ਜਾਂ ਉਮੀਦਵਾਰ ਅਜਿਹੇ ਜਲੂਸਾਂ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਇਹਤਿਹਾਤ ਵਰਤਣਗੇ ਅਤੇ ਕੋਈ ਅਜਿਹੀ ਸਮੱਗਰੀ ਨਾਲ ਲੈਕੇ ਨਹੀਂ ਚੱਲਣਗੇ, ਜਿਸ ਨੂੰ ਕਿਸੇ ਗ਼ੈਰਸਮਾਜੀ ਤੱਤਾਂ ਦੁਆਰਾ ਕਿਸੇ ਤਰ੍ਹਾਂ ਦੇ ਨਾਅਰੇ ਆਦਿ ਮਾਰਨ ਸਮੇਂ ਇਸ ਦੀ ਦੁਰਵਰਤੋਂ ਨਾ ਕੀਤੀ ਜਾ ਸਕੇ। ਇਨ੍ਹਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਉਮੀਦਵਾਰ ਵੱਲੋਂ ਦੂਜੀਆਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਜਾਂ ਉਨ੍ਹਾਂ ਦੇ ਨੇਤਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਆਗੂਆਂ ਦੇ ਪੁਤਲੇ ਲੈ ਕੇ ਜਾਣ ਜਾਂ ਜਨਤਕ ਤੌਰ 'ਤੇ ਅਜਿਹੇ ਪੁਤਲੇ ਫੂਕਣ ਅਤੇ ਅਜਿਹੀਆਂ ਹੋਰ ਗਤੀਵਿਧੀਆਂ ਦੀ ਵੀ ਇਜ਼ਾਜਤ ਨਹੀਂ ਹੋਵੇਗੀ। ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ ਪੋਲਿੰਗ ਵਾਲੇ ਦਿਨ ਵਾਹਨਾਂ ਦੇ ਚੱਲਣ 'ਤੇ ਲਗਾਈਆਂ ਜਾਣ ਵਾਲੀਆਂ ਪਾਬੰਦੀਆਂ ਦੀ ਪਾਲਣਾ ਕਰਨ ਲਈ ਚੋਣ ਅਧਿਕਾਰੀਆਂ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨਗੇ ਅਤੇ ਆਪਣੇ ਵਾਹਨਾਂ ਲਈ ਨਿਰਧਾਰਤ ਪਰਮਿਟ ਪ੍ਰਾਪਤ ਕਰਨਗੇ ਜੋ ਉਨ੍ਹਾਂ ਵਾਹਨਾਂ 'ਤੇ ਪ੍ਰਮੁੱਖ ਤੌਰ 'ਤੇ ਪ੍ਰਦਰਸ਼ਿਤ ਕੀਤੇ ਜਾਣਗੇ। ਕੋਈ ਵੀ ਰਾਜਨੀਤਿਕ ਪਾਰਟੀ/ਉਮੀਦਵਾਰ ਚੋਣ ਪ੍ਰਚਾਰ ਲਈ ਉਦੋਂ ਤੱਕ ਅਜਿਹੇ ਬਾਈਕ ਜਾਂ ਵਾਹਨ ਦੀ ਵਰਤੋਂ ਨਹੀਂ ਕਰੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਇਸ ਲਈ ਵਿਸ਼ੇਸ਼ ਆਗਿਆ ਪ੍ਰਾਪਤ ਨਹੀਂ ਕੀਤੀ ਜਾਂਦੀ। ਇਸ ਤੋਂ ਇਲਾਵਾ ਮੋਟਰ ਵਾਹਨ ਐਕਟ, 1988 ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਵਰਤੋਂ ਵੀ ਚੋਣ ਪ੍ਰਚਾਰ ਲਈ ਨਹੀਂ ਕੀਤੀ ਜਾਵੇਗੀ। ਸਮੂਹ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰ 2 ਜਨਵਰੀ, 2024 ਨੂੰ ਭਾਰਤ ਤੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰਚਾਰ ਬਾਬਤ ਪੱਤਰ ਨੰਬਰ 437/6/ਇਨਸਟ/ਈਸੀਆਈ/ਫੰਨਕਟ/ਐਮਸੀਸੀ/2024 ਕੰਪੇਨ ਵਿੱਚ ਦਰਸਾਏ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣਗੇ। ਇਹ ਦਿਸ਼ਾ ਨਿਰਦੇਸ਼ ਇਸ ਹੁਕਮ ਵਿੱਚ ਦਰਸਾਏ ਗਏ ਹਨ, ਇਨ੍ਹਾਂ ਦੀ ਪਾਲਣਾ ਲਾਜਮੀ ਕੀਤੀ ਜਾਵੇਗੀ।
Punjab Bani 17 March,2024
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇ ਕੇ ਲੋਕਾਂ ਦੇ ਜੀਵਨ ਨੂੰ ਬਦਲਣਾ ਇਸ ਕਦਮ ਦਾ ਉਦੇਸ਼ ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ: ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ ਬੀ.ਐਸ.ਸੀ. ਐਗਰੀਕਲਚਰ ਦੇ ਚਾਰ ਸਾਲਾ ਡਿਗਰੀ ਕੋਰਸ ਵਿੱਚ ਦਾਖਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖਲਾ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ ਪੰਜ ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਦਰਤੀ ਸੋਮਿਆਂ ਦੀ ਭਰਮਾਰ ਵਾਲੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਵਾਸਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।
Punjab Bani 16 March,2024
- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ
- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ - 22 ਰਾਜਾਂ ਅੰਦਰ ਚੋਣਾਂ ਇੱਕੋ ਦਿਨ ਹੋਣਗੀਆਂ - ਪਹਿਲੇ ਗੇੜ 'ਚ 19 ਅਪ੍ਰੈਲ ਨੂੰ 102 ਸੀਟਾਂ 'ਤੇ ਹੋਣਗੀਆਂ ਚੋਣਾਂ - ਦੂਸਰੇ ਗੇੜ 'ਚ 26 ਅਪ੍ਰੈਲ ਨੂੰ 89 ਸੀਟਾਂ 'ਤੇ ਹੋਣਗੀਆਂ ਚੋਣਾਂ - ਤੀਸਰੇ ਗੇੜ 'ਚ 7 ਮਈ ਨੂੰ 94 ਸੀਟਾਂ 'ਤੇ ਹੋਣਗੀਆਂ ਚੋਣਾਂ - ਚੌਥੇ ਗੇੜ 'ਚ 13 ਮਈ ਨੂੰ 96 ਸੀਟਾਂ 'ਤੇ ਹੋਣਗੀਆਂ ਚੋਣਾਂ - ਪੰਜਵੇ ਗੇੜ 'ਚ 20 ਮਈ ਨੂੰ 49 ਸੀਟਾਂ 'ਤੇ ਹੋਣਗੀਆਂ ਚੋਣਾਂ - ਛੇਵੇਂ ਗੇੜ 'ਚ 25 ਮਈ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - ਸਤਵੇਂ ਗੇੜ 'ਚ 1 ਜੂਨ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - (ਪੰਜਾਬ ਅਤੇ ਹਰਿਆਣਾ ਅੰਦਰ ਸਭ ਤੋਂ ਆਖਿਰੀ ਗੇੜ ਯਾਨੀ ਕਿ 7 ਗੇੜ ਵਿੱਚ 1 ਜੂਨ ਨੂੰ ਚੋਣ ਹੋਵੇਗੀ) - 4 ਜੂਨ 2024 ਨੂੰ ਆਉਣਗੇ ਨਤੀਜੇ - ਚਾਰ ਰਾਜ ਜਿਨਾਂ ਵਿੱਚ ਆਂਧਰਾ ਪ੍ਰਦੇਸ਼, ਅਰੂਨਾਚਲ ਪ੍ਰਦੇਸ਼, ਉੜੀਸਾ ਤੇ ਸਿਕਮ ਵਿੱਚ ਲੋਕ ਸਭਾ ਦੇ ਨਾਲ-ਨਾਲ ਹੋਣਗੀਆਂ ਵਿਧਾਨ ਸਭਾ ਚੋਣਾਂ - ਪੰਜਾਬ ਅੰਦਰ ਸਭ ਤੋਂ ਆਖਿਰੀ ਗੇੜ ਵਿੱਚ ਚੋਣਾਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚਿੰਤਾਵਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ਜ਼ਿਲਾ ਪ੍ਰਸ਼ਾਸ਼ਨ, ਜ਼ਿਲਾ ਪੁਲਸ ਦੀਆਂ ਜਿੰਮੇਵਾਰੀਆਂ ਵਧ ਚੁੱਕੀਆਂ ਹਨ।
Punjab Bani 16 March,2024
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ ਮੁੱਖ ਮੰਤਰੀ ਵਜੋਂ ਕਾਰਜਕਾਲ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਖੇ ਹੋਏ ਨਤਮਸਤਕ ਨਵਾਂ ਬਣਿਆ ਅਤਿ-ਆਧੁਨਿਕ ਅਜਾਇਬ ਘਰ ਲੋਕਾਂ ਨੂੰ ਸਮਰਪਿਤ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਕੀਤਾ ਜ਼ਿਕਰ ਮੁਹਾਲੀ ਵੇਰਕਾ ਮਿਲਕ ਪਲਾਂਟ ਦਾ ਨੀਂਹ ਪੱਥਰ ਰੱਖਿਆ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੀ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। ਸ਼ਹੀਦ-ਏ-ਆਜ਼ਮ ਦੇ ਜੀਵਨ ਨੂੰ ਦਰਸਾਉਣ ਲਈ ਹਾਈ-ਟੈਕ ਅਜਾਇਬ ਘਰ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਠੀਕ ਦੋ ਸਾਲ ਪਹਿਲਾਂ ਉਨ੍ਹਾਂ ਨੇ ਇਸ ਪਵਿੱਤਰ ਧਰਤੀ 'ਤੇ ਸਹੁੰ ਚੁੱਕਣ ਤੋਂ ਬਾਅਦ ਹੀ ਆਪਣਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦਾ ਹਰ ਕਾਰਜ ਉਸ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਉਦੇਸ਼ ਨੂੰ ਲੈ ਕੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਲੋਕ ਪੱਖੀ ਅਤੇ ਨਾਗਰਿਕ ਕੇਂਦਰਿਤ ਸਕੀਮਾਂ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ ਇੱਕ ਮਿੰਟ ਲਈ ਵੀ ਅਰਾਮ ਨਹੀਂ ਕੀਤਾ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਜਸ਼ਨ ਮਨਾਉਣ ਦੇ ਸਮਾਗਮ ਹੋਣੇ ਸ਼ੁਰੂ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਗਤੀ ਨੂੰ ਬਰਕਰਾਰ ਰੱਖਿਆ ਜਾਵੇਗਾ ਅਤੇ ਪੰਜਾਬ ਜਲਦੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਸਾਫ ਨੀਅਤ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸੂਬੇ ਅਤੇ ਦੇਸ਼ ਦੇ ਨੌਜਵਾਨਾਂ ਲਈ ਜੋਸ਼ ਅਤੇ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਰੋਲ ਮਾਡਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਧਰਤੀ ਉਨ੍ਹਾਂ ਲਈ ਪ੍ਰੇਰਨਾ ਸਰੋਤ ਰਹੀ ਹੈ ਅਤੇ ਜਦੋਂ ਉਹ ਪਹਿਲੀ ਵਾਰ ਐਮ.ਪੀ. ਚੁਣੇ ਗਏ ਸਨ ਤਾਂ ਸਰਟੀਫਿਕੇਟ ਲੈਣ ਤੋਂ ਤੁਰੰਤ ਬਾਅਦ ਇੱਥੇ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਦੇ 75 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਬੁਨਿਆਦੀ ਸਾਧਨਾਂ ਲਈ ਯਤਨਸ਼ੀਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਇਨ੍ਹਾਂ ਦੋਵਾਂ ਆਗੂਆਂ ਨੂੰ ਸ਼ਰਧਾਂਜਲੀ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਲਈ ਆਜ਼ਾਦੀ ਲਿਆਂਦੀ ਸੀ ਜਦਕਿ ਬਾਬਾ ਸਾਹਿਬ ਭਾਰਤ ਦੇ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ, ਜੋ ਸਾਡੇ ਲੋਕਤੰਤਰ ਨੂੰ ਸੇਧ ਦੇ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖਤਰੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਇਨ੍ਹਾਂ ਨੂੰ ਸਾਬੋਤਾਜ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਬਾਂਹ ਮਰੋੜ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਲਈ ਵਰਤਿਆ ਜਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰਡੀਨੈਂਸ ਲਿਆ ਕੇ ਨਿਆਂਪਾਲਿਕਾ ਦੇ ਹੁਕਮਾਂ ਨੂੰ ਉਲਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ, ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਅਸਲ ਚਿਹਰਾ ਨੰਗਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਲੋਕਾਂ ਦੀ ਸੇਵਾ ਕਰਨ ਦੀ ਨਾ ਤਾਂ ਦੂਰਦਰਸ਼ੀ ਸੋਚ ਸੀ ਅਤੇ ਨਾ ਹੀ ਨੇਕ ਇਰਾਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਦਾ ਇੱਕੋ-ਇੱਕ ਮਕਸਦ ਸੂਬੇ ਦੀ ਦੌਲਤ ਨੂੰ ਲੁੱਟਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਭਲਾਈ ਲਈ ਟੈਕਸ ਚਾਹੁੰਦੇ ਹਾਂ, ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਵਰਗੀਆਂ ਮੋਹਰੀ ਕੰਪਨੀਆਂ ਰਾਹੀਂ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਅਤੇ ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਮੈਡੀਕਲ ਕਾਲਜਾਂ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵੱਡਾ ਜ਼ੋਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਕੇ ਦੇਸ਼ ਦਾ ਨੰਬਰ ਇੱਕ ਸੂਬਾ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਢਾਂਚੇ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਵਾਲੀਆਂ ਸਰਕਾਰਾਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਲਈ ਪੰਜਾਬੀਆਂ ਨੇ 90 ਫੀਸਦੀ ਕੁਰਬਾਨੀਆਂ ਦਿੱਤੀਆਂ ਸਨ ਜਿਸ ਨੂੰ ਅਣਗੌਲਿਆਂ ਕਰਦਿਆਂ ਇਹਨਾਂ ਸਰਕਾਰਾਂ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਸੂਬੇ ਵਿੱਚ ਝਾਕੀਆਂ ਨੂੰ ਰੱਦ ਕਰਨ ਦਾ ਉਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਹੁਣ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਅਕਾਲੀ ਦਲ 'ਚ ਪਰਤਣ ਵਾਲੇ ਕੁਝ ਆਗੂਆਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਆਗੂਆਂ ਦਾ ਸਿਆਸੀ ਭਵਿੱਖ ਖਤਮ ਹੋ ਚੁੱਕਾ ਹੈ, ਜਿਨ੍ਹਾਂ ਨੂੰ ਲੋਕਾਂ ਨੇ ਕਈ ਵਾਰ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਕਾਲੀ ਦਲ 'ਚ 'ਘਰ ਵਾਪਸ' ਤਾਂ ਕਰ ਸਕਦੇ ਹਨ ਪਰ ਆਮ ਲੋਕਾਂ ਦਾ ਦਿਲ ਕਦੇ ਨਹੀਂ ਜਿੱਤ ਸਕਦੇ, ਜੋ ਜਾਣਦੇ ਹਨ ਕਿ ਇਹ ਆਗੂ ਸਿਰਫ ਆਪਣਾ ਫਾਇਦਾ ਸੋਚਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀਆਂ ਵਫ਼ਾਦਾਰੀਆਂ ਬਦਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਅਤੇ ਨਾ ਹੀ ਸੂਬੇ ਦੀ ਕੋਈ ਚਿੰਤਾ ਹੈ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ 'ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਵੀ ਭੇਟ ਕੀਤੇ। ਭਗਵੰਤ ਸਿੰਘ ਮਾਨ ਨੇ ਨਵੇਂ ਬਣੇ ਅਜਾਇਬ ਘਰ ਦਾ ਦੌਰਾ ਵੀ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ 325 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਵਿਸਥਾਰ ਦਾ ਨੀਂਹ ਪੱਥਰ ਵੀ ਰੱਖਿਆ।
Punjab Bani 16 March,2024
ਮੋਦੀ ਕਾਲਜ ਵੱਲੋਂ ਕੰਪਿਊਟਰ ਲੈਂਗੂਏਜ ਪਾਈਥਨ 'ਤੇ ਪ੍ਰੋਜੈਕਟ ਅਧਾਰਤ ਵਰਕਸ਼ਾਪ ਆਯੋਜਿਤ
ਮੋਦੀ ਕਾਲਜ ਵੱਲੋਂ ਕੰਪਿਊਟਰ ਲੈਂਗੂਏਜ ਪਾਈਥਨ 'ਤੇ ਪ੍ਰੋਜੈਕਟ ਅਧਾਰਤ ਵਰਕਸ਼ਾਪ ਆਯੋਜਿਤ ਪਟਿਆਲਾ: 16.03.2024 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਪਲੇਸਮੈਂਟ ਸੈੱਲ ਵੱਲੋਂ ਸਾਂਝੇ ਤੌਰ ਤੇ ਸੋਲੀਟੇਅਰ ਇਨਫੋਸਿਸ, ਇੱਕ ਉੱਘੀ ਸਾਫਟਵੇਅਰ ਡਿਵੈਲਪਮੈਂਟ ਫਰਮ ਦੇ ਸਹਿਯੋਗ ਨਾਲ ਕੰਪਿਊਟਰ ਦੀ ਇੱਕ ਮਹਤੱਵਪੂਰਣ ਪ੍ਰੋਗਰਾਮਿੰਗ ਭਾਸ਼ਾ, ਪਾਈਥਨ 'ਤੇ ਦੋ ਦਿਨਾਂ ਪ੍ਰੋਜੈਕਟ ਅਧਾਰਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਸੰਚਾਲਨ ਸੋਲੀਟੇਅਰ ਇਨਫੋਸਿਸ ਤੋਂ ਉਚੇਚੇ ਤੌਰ ਤੇ ਪਹੁੰਚੇ ਰਿਸੋਰਸ ਪਰਸਨ ਹਰਮਨਜੋਤ ਸਿੰਘ, ਬਿਜ਼ਨਸ ਡਿਵੈਲਪਮੈਂਟ ਮੈਨੇਜਰ ਅਤੇ ਚਾਹਤ ਅਰੋੜਾ, ਵੈੱਬ ਡਿਵੈਲਪਰ ਅਤੇ ਟਰੇਨਰ ਵੱਲੋਂ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪਾਈਥਨ ਦੀ ਡਿਜ਼ਾਇਨ ਫਿਲਾਸਫੀ, ਇਸ ਭਾਸ਼ਾ ਵਿੱਚ ਵਰਤੀਆਂ ਜਾਂਦੀਆਂ ਕੋਡਿੰਗ ਤਕਨੀਕਾਂ ਅਤੇ ਕੰਪਿਊਟਰ ਵਿਗਿਆਨ ਵਿੱਚ ਇਸ ਨੂੰ ਕਿਵੇਂ ਵਰਤਿਆ ਜਾਵੇ ਬਾਰੇ ਵਿਦਿਆਰਥੀਆਂ ਨੂੰ ਟਰੇਨਿੰਗ ਦੇਣਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਵਰਕਸ਼ਾਪ ਦਾ ਆਯੋਜਨ ਕਰਨ ਲਈ ਕੰਪਿਊਟਰ ਸਾਇੰਸ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਾਈਥਨ, ਕੰਪਿਊਟਰ ਸਾਇੰਸ ਦੇ ਖੇਤਰ ਵਿੱਚ ਵੈੱਬਸਾਈਟਾਂ ਅਤੇ ਸੌਫਟਵੇਅਰ ਡਿਵੈਲਪਮੈਂਟ, ਟਾਸਕ ਆਟੋਮੇਸ਼ਨ, ਡਾਟਾ ਵਿਸ਼ਲੇਸ਼ਣ ਅਤੇ ਡਾਟਾ ਵਿਜ਼ੂਅਲਾਈਜ਼ੇਸ਼ਨ ਨੂੰ ਵਿਕਸਤ ਕਰਨ ਲਈ ਵਰਤੀ ਜਾਣ ਵਾਲੀ ਸਭ ਤੋਂ ਯੋਜਨਾਬੱਧ ਅਤੇ ਪਾਪੂਲਰ ਪ੍ਰੋਗਰਾਮਿੰਗ ਭਾਸ਼ਾ ਹੈ।ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰੋਜੈਕਟ ਅਧਾਰਤ ਸਿਖਲਾਈ 'ਤੇ ਧਿਆਨ ਕੇਂਦਰਿਤ ਕਰਨ ਅਤੇ ਆਪਣੇ ਪ੍ਰੋਗਰਾਮਿੰਗ ਹੁਨਰ ਨੂੰ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਵਿਨੇ ਗਰਗ ਨੇ ਇਸ ਵਰਕਸ਼ਾਪ ਦੇ ਉਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਸੁਮੀਤ ਕੁਮਾਰ ਨੇ ਰਿਸੋਰਸ ਪਰਸਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਰਸਮੀ ਜਾਣ-ਪਛਾਣ ਕਰਵਾਈ । ਇਸ ਮੌਕੇ ਤੇ ਗਣਿਤ ਵਿਭਾਗ ਦੇ ਮੁਖੀ ਅਤੇ ਵਰਕਸ਼ਾਪ ਕੋਆਰਡੀਨੇਟਰ ਡਾ. ਵਰੁਣ ਜੈਨ ਨੇ ਦੱਸਿਆ ਕਿ ਇਹ ਵਰਕਸ਼ਾਪ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਲਈ ਤਾਂ ਉਪਯੋਗੀ ਹੈ ਹੀ ਪਰ ਇਹ ਬੀ.ਐਸ.ਸੀ- ਸੀ.ਐਸ.ਐਮ., ਪੀ.ਜੀ.ਡੀ.ਸੀ.ਏ, ਐਮ.ਐਸ.ਸੀ.ਭਾਗ-1, ਐਮ.ਐਸ.ਸੀ.ਭਾਗ-2 ਦੇ ਵਿਦਿਆਰਥੀਆਂ ਲਈ, ਜੋ ਕੰਪਿਊਟਰ ਭਾਸ਼ਾਵਾਂ ਸਿੱਖਣ ਦੇ ਚਾਹਵਾਨ ਹਨ, ਲਈ ਵੀ ਖੁੱਲ੍ਹੀ ਰੱਖੀ ਗਈ ਹੈ। ਵਰਕਸ਼ਾਪ ਦੌਰਾਨ ਰਿਸੋਰਸ ਪਰਸਨਜ਼ ਨੇ ਪਾਈਥਨ ਦੀ ਵਰਤੋਂ, ਇਸ ਦੇ ਮੁੱਖ ਸਿਧਾਤਾਂ ਅਤੇ ਬੁਨਿਆਦੀ ਸੰਕਲਪਾਂ ਦਾ ਉਦਾਹਰਣਾਂ ਦੁਆਰਾ ਅਤੇ ਤਕਨੀਕੀ ਢੰਗਾਂ ਨਾਲ ਵਿਸਥਾਰ ਵਿੱਚ ਵਰਨਣ ਕੀਤਾ। ਉਨ੍ਹਾਂ ਕਿਹਾ ਕਿ ਪਾਈਥਨ ਸਪਸ਼ਟ ਅਤੇ ਪੜ੍ਹਨਯੋਗ ਸੰਨਟੈਕਸ, ਫਰੇਮਵਰਕ ਦੇ ਵਿਆਪਕ ਸੰਗ੍ਰਿਹਾਂ, ਵੱਡੇ ਪੱਧਰ ਤੇ ਵਰਤੋਂ ਕੀਤੀ ਜਾਣ ਵਾਲੀ ਅਤੇ ਰੁਜ਼ਗਾਰ-ਮੁਖੀ ਭਾਸ਼ਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਡਿਵੈਲਪਰ ਪਾਈਥਨ ਨੂੰ ਆਪਣੀ ਪ੍ਰਾਇਮਰੀ ਪ੍ਰੋਗਰਾਮਿੰਗ ਭਾਸ਼ਾ ਵਜੋਂ ਚੁਣਦੇ ਹਨ। ਵਰਕਸ਼ਾਪ ਦੇ ਅੰਤ ਤੇ ਧੰਨਵਾਦ ਦਾ ਮਤਾ ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਰੋਹਿਤ ਸਚਦੇਵਾ ਨੇ ਪੇਸ਼ ਕੀਤਾ। ਵਰਕਸ਼ਾਪ ਦੌਰਾਨ ਕਾਲਜ ਦੇ ਕੰਟਰੋਲਰ (ਪਰੀਖਿਆਵਾਂ) ਡਾ. ਅਜੀਤ ਕੁਮਾਰ, ਡਾ. ਗਣੇਸ਼ ਸੇਠੀ, ਡਾ. ਹਰਮੋਹਨ ਸ਼ਰਮਾ, ਡਾ. ਸੁਖਦੇਵ ਸਿੰਘ, ਮਿਸ ਹਨੀ ਵਧਾਵਨ, ਮਿਸ ਕ੍ਰਿਤੀਕਾ ਗੋਇਲ, ਮਿਸ ਪ੍ਰਿਅੰਕਾ ਸਿੰਗਲਾ, ਮਿਸ ਸੁਨੀਤਾ ਗੁਪਤਾ ਅਤੇ ਮਿਸਟਰ ਸੁਖ ਸਹਿਜ ਸਿੰਘ ਵੀ ਮੌਜੂਦ ਸਨ। ਇਸ ਵਰਕਸ਼ਾਪ ਵਿੱਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।
Punjab Bani 16 March,2024
ਸੰਮਨਾ ਤੇ ਪੇਸ਼ ਨਾ ਹੋਣ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੁੰ ਦਿੱਤੀ ਜਮਾਨਤ
ਸੰਮਨਾ ਤੇ ਪੇਸ਼ ਨਾ ਹੋਣ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੁੰ ਦਿੱਤੀ ਜਮਾਨਤ ਨਵੀਂ ਦਿੱਲੀ, 16 ਮਾਰਚ ਇਥੋਂ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨਾਂ ’ਤੇ ਪੇਸ਼ ਨਾ ਹੋਣ ਕਾਰਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੀਤੀਆਂ ਦੋ ਸ਼ਿਕਾਇਤਾਂ ਦੇ ਸਬੰਧ ਵਿੱਚ ਅੱਜ ਜ਼ਮਾਨਤ ਦੇ ਦਿੱਤੀ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਅਦਾਲਤ ’ਚ ਪੇਸ਼ ਹੋਏ ਸ੍ਰੀ ਕੇਜਰੀਵਾਲ ਨੂੰ ਕੋਰਟ ਰੂਮ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ। ਅਦਾਲਤ ਨੇ ਕਿਹਾ, ‘ਅਪਰਾਧ ਜ਼ਮਾਨਤਯੋਗ ਹੈ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ।’ ਅਦਾਲਤ ਨੇ ਈਡੀ ਨੂੰ ਸ਼ਿਕਾਇਤਾਂ ਨਾਲ ਸਬੰਧਤ ਦਸਤਾਵੇਜ਼ ਮੁੱਖ ਮੰਤਰੀ ਨੂੰ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਹੈ।
Punjab Bani 16 March,2024
ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ
ਕੈਨੇਡਾ ਵਿੱਚ ਅੱਗ ਲੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ ਓਟਵਾ, 16 ਮਾਰਚ- ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪਿਛਲੇ ਹਫਤੇ ਭਾਰਤੀ ਮੂਲ ਦੇ ਜੋੜੇ ਅਤੇ ਉਨ੍ਹਾਂ ਦੀ ਨਾਬਾਲਗ ਧੀ ਦੀ ਭੇਤਭਰੇ ਢੰਗ ਨਾਲ ਲੱਗ ਅੱਗ ਕਾਰਨ ਮੌਤ ਹੋ ਗਈ। ਅੱਗ ਕਾਰਨ ਪੂਰ ਘਰ ਤਬਾਹ ਹੋ ਗਿਆ। ਸ਼ੱਕੀ ਅੱਗ ਵਿੱਚ ਮੌਤ ਹੋ ਗਈ, ਜਿਸ ਨੇ ਉਹਨਾਂ ਦੇ ਘਰ ਨੂੰ ਤਬਾਹ ਕਰ ਦਿੱਤਾ। 7 ਮਾਰਚ ਨੂੰ ਬਰੈਂਪਟਨ ਦੇ ਬਿਗ ਸਕਾਈ ਵੇਅ ਅਤੇ ਵੈਨ ਕਿਰਕ ਡਰਾਈਵ ਖੇਤਰ ਵਿੱਚ ਘਰ ਨੂੰ ਅੱਗ ਲੱਗ ਗਈ ਸੀ। ਪੀਲ ਪੁਲੀਸ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਅੱਗ ਬੁਝਾਉਣ ਤੋਂ ਬਾਅਦ ਜਾਂਚ ਟੀਮ ਨੂੰ 51 ਸਾਲਾ ਰਾਜੀਵ ਵਾਰੀਕੂ, ਉਸ ਦੀ 47 ਸਾਲਾ ਪਤਨੀ ਸ਼ਿਲਪਾ ਕੋਠਾ ਅਤੇ ਉਨ੍ਹਾਂ ਦੀ 16 ਸਾਲ ਦੀ ਧੀ ਮਹਿਕ ਵਾਰੀਕੂ ਦੀਆਂ ਸੜੀਆਂ ਲਾਸ਼ਾਂ ਮਿਲੀਆਂ।
Punjab Bani 16 March,2024
ਟੁੱਟੇ ਵਾਅਦੇ, ਧੋਖਾ ਤੇ ਪਿੱਠ ਵਿਚ ਛੁਰਾ ਮਾਰਨਾ-ਆਪ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ: ਸ਼ੇਰਗਿੱਲ
ਟੁੱਟੇ ਵਾਅਦੇ, ਧੋਖਾ ਤੇ ਪਿੱਠ ਵਿਚ ਛੁਰਾ ਮਾਰਨਾ-ਆਪ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ: ਸ਼ੇਰਗਿੱਲ ਆਪ ਦੇ ਸ਼ਾਸਨ 'ਚ ਨਸ਼ਾ ਮਾਫੀਆ, ਜੰਗਲ ਰਾਜ, ਗੈਰ-ਕਾਨੂੰਨੀ ਮਾਈਨਿੰਗ, ਭਿ੍ਸ਼ਟਾਚਾਰ ਅਤੇ ਫਜ਼ੂਲ ਖਰਚੀ ਦਾ ਬੋਲਬਾਲਾ: ਭਾਜਪਾ ਚੰਡੀਗੜ੍ਹ, 16 ਮਾਰਚ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਹਿਜ਼ ਇੱਕ ਅਖਬਾਰੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਪ੍ਰਸਾਰ, ਢਹਿ ਢੇਰੀ ਹੋ ਰਹੀ ਆਰਥਿਕਤਾ, ਕੁਸ਼ਾਸਨ, ਜੰਗਲ ਰਾਜ, ਟੁੱਟੇ ਵਾਅਦੇ, ਬੇਕਾਬੂ ਮਾਈਨਿੰਗ ਮਾਫੀਆ ਅਤੇ ਭ੍ਰਿਸ਼ਟਾਚਾਰ ਆਪ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦਾ ਪ੍ਰਤੀਕ ਹਨ। ਇੱਥੇ ਜਾਰੀ ਇੱਕ ਸਖਤ ਲਹਿਜੇ ਭਰੇ ਬਿਆਨ ਵਿੱਚ ਸ਼ੇਰਗਿੱਲ ਨੇ ਪੰਜਾਬ ਨੂੰ ਇਸ ਦੇ ਕਾਲੇ ਦੌਰ ਵਿੱਚ ਧੱਕਣ ਲਈ ਆਪ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਸਮਾਜ ਦੇ ਸਾਰੇ ਵਰਗ ਖਾਸ ਕਰਕੇ ਕਿਸਾਨ ਅਤੇ ਉਦਯੋਗ ਬੁਰੀ ਤਰ੍ਹਾਂ ਦੁਖੀ ਹਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਵੋਟਰ ਇਸ ਸਰਕਾਰ ਦੇ ਗੁਨਾਹਾਂ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ 1.31 ਕਰੋੜ ਮਹਿਲਾ ਵੋਟਰਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਸਭ ਤੋਂ ਵੱਡਾ ਧੋਖਾ ਹੈ। ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕੀਤਾ ਕਿ ਸਰਕਾਰ ਬਣਨ ਤੋਂ 4 ਮਹੀਨਿਆਂ ਅੰਦਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਵਿੱਚ ਸਰਕਾਰ ਦੀ ਨਾਕਾਮੀ ਇੱਕ ਟੁੱਟਿਆ ਹੋਇਆ ਵਾਅਦਾ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੁਣ ਤੱਕ 200 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਤੇ ਨਸ਼ੇ ਦਾ ਸਰਾਪ ਗੰਭੀਰ ਸਥਿਤੀ ਵਿੱਚ ਪਹੁੰਚ ਗਿਆ ਹੈ। ਉਨ੍ਹਾਂ ਆਪ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮਾਨ ਨੇ ਬਦਲਾਅ ਲਿਆਉਣ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਕਰਕੇ ਭੋਲੇ-ਭਾਲੇ ਪੰਜਾਬੀਆਂ ਨੂੰ ਗੁਮਰਾਹ ਕੀਤਾ ਸੀ, ਲੇਕਿਨ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੇ ਸੂਬੇ ਨੂੰ ਕੰਗਲਾ ਪੰਜਾਬ ਬਣਾ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕਿਵੇਂ ਮਾਨ ਫਰਜੀ ਪ੍ਰਚਾਰ ਤੇ ਆਪਣੇ ਸੁਪਰ ਬੌਸ ਅਰਵਿੰਦ ਕੇਜਰੀਵਾਲ ਦੀਆਂ ਹਵਾਈ ਯਾਤਰਾਵਾਂ 'ਤੇ ਫਿਜ਼ੂਲ ਖਰਚੇ ਕਰ ਰਹੇ ਹਨ। ਇਸ ਸਬੰਧ ਵਿੱਚ ਆਪਣੇ ਦਾਅਵਿਆਂ ਨੂੰ ਸਹੀ ਠਹਿਰਾਉਂਦੇ ਹੋਏ, ਭਾਜਪਾ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਮਾਨ ਨੇ ਆਰਥਿਕਤਾ ਨੂੰ ਰਿਵਰਸ ਗੀਅਰ 'ਤੇ ਪਾ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਘੋਂਪਿਆ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਪੰਜਾਬ ਸਿਰ 2.81 ਲੱਖ ਕਰੋੜ ਰੁਪਏ ਦਾ ਕਰਜ਼ਾ 2024-25 ਦੇ ਵਿੱਤੀ ਸਾਲ ਦੇ ਅੰਤ ਤੱਕ 3.74 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅੰਕੜੇ ਖੁਦ ਦੱਸਦੇ ਹਨ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਦੀ ਆਰਥਿਕਤਾ ਕਿਵੇਂ ਢਹਿ-ਢੇਰੀ ਹੋ ਰਹੀ ਹੈ। ਇਸੇ ਤਰ੍ਹਾਂ ਸ਼ੇਰਗਿੱਲ ਨੇ ਕਤਲ, ਜਬਰ-ਜ਼ਨਾਹ ਅਤੇ ਲੁੱਟ-ਖੋਹ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ ਅਤੇ ਇਸ ਸਮੇਂ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ। ਸ਼ੇਰਗਿੱਲ ਨੇ ਆਪ ਦੀ ਸਰਕਾਰ 'ਚ ਵੱਧ ਰਹੇ ਮਾਈਨਿੰਗ ਮਾਫੀਆ 'ਤੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਕੋਈ ਵੀ ਮਾਫੀਆ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਟਿਕ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਘੁਟਾਲੇ ਨੂੰ ਲੈ ਕੇ ਨਾ ਸਿਰਫ਼ ਆਪ ਸਰਕਾਰ ਸਵਾਲਾਂ ਦੇ ਘੇਰੇ 'ਚ ਹੈ, ਸਗੋਂ ਸੂਬੇ 'ਚ ਭ੍ਰਿਸ਼ਟਾਚਾਰ ਵੀ ਬੇਰੋਕ ਜਾਰੀ ਹੈ। ਸ਼ੇਰਗਿੱਲ ਨੇ ਕਿਹਾ ਕਿ ਆਪ ਵੱਲੋਂ ਕੀਤੇ ਗੁਨਾਹਾਂ ਦੀ ਸੂਚੀ ਲੰਬੀ ਹੈ, ਪਰ ਇੱਕ ਲਾਈਨ ਵਿੱਚ ਕਿਹਾ ਜਾ ਸਕਦਾ ਹੈ ਕਿ ਆਪ ਸਰਕਾਰ ਪੰਜਾਬ ਲਈ ਵਿਨਾਸ਼ਕਾਰੀ ਸਾਬਤ ਹੋਈ ਹੈ।
Punjab Bani 16 March,2024
ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 16 ਮਾਰਚ: ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਿਰ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ। ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ 'ਤੇ ਸੇਵਾਮੁਕਤ ਹੋਏ। ਉਹਨਾਂ ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ 'ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
Punjab Bani 16 March,2024
ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਕਰਵਾਏ ਗਏ
ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਕਰਵਾਏ ਗਏ ਅੰਮ੍ਰਿਤਸਰ:- 16 ਮਾਰਚ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮਾਂ ਸਮੇਂ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲਗਭਗ ਵੀਹ ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਵਿੱਚ ਅਮਿਤੋਜ ਗਤਕਾ ਅਖਾੜਾ ਅੰਮ੍ਰਿਤਸਰ, ਤਵ ਪ੍ਰਸ਼ਾਦਿ ਗਤਕਾ ਅਖਾੜਾ ਕਾਲੇ ਘੰਨਪੁਰ, ਗੁਰੂ ਕੀਆ ਫੌਜਾਂ ਗਤਕਾ ਅਖਾੜਾ ਛੱਜਾ ਵਾਲ, ਬਾਬਾ ਦੀਪ ਸਿੰਘ ਗਤਕਾ ਅਖਾੜਾ ਸਕੱਤਰੀ ਬਾਗ਼, ਫਤਹਿ ਸਿੰਘ ਕੇ ਜਥੇ ਸਿੰਘ ਗਤਕਾ ਅਖਾੜਾ ਲੁਧਿਆਣਾ, ਭਾਈ ਬੱਚਿਤਰ ਸਿੰਘ ਗਤਕਾ ਅਖਾੜਾ ਹਠੂਰ, ਬਾਬਾ ਬੀਰ ਸਿੰਘ ਗਤਕਾ ਅਖਾੜਾ ਰਾਜਾਸਾਂਸੀ, ਸ਼੍ਰੋਮਣੀ ਗਤਕਾ ਅਖਾੜਾ ਰਾਮਸਰ, ਪੰਜਾਬ ਗਤਕਾ ਅਕੈਡਮੀ ਬਟਾਲਾ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਕੋਟ ਖਾਲਸਾ, ਪੰਥ ਖਾਲਸਾ ਗਤਕਾ ਅਖਾੜਾ ਛੇਹਰਟਾ, ਸ਼ੇਰ ਖਾਲਸਾ ਗਤਕਾ ਅਖਾੜਾ ਅੰਮ੍ਰਿਤਸਰ ਆਦਿ ਟੀਮਾਂ ਨੇ ਗਤਕੇ ਦੇ ਜੌਹਰ ਵਿਖਾਏ। ਭਾਗ ਲੈਣ ਵਾਲੀ ਹਰ ਟੀਮ ਨੂੰ ਅਕਾਲੀ ਬਾਬਾ ਫੂਲਾ ਸਿੰਘ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਬੋਲਦਿਆਂ ਕਿਹਾ ਕਿ ਸਿੰਘ ਸਾਹਿਬ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ਼ਸਤਰ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਾਲ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ ਏਵੇਂ ਹੀ ਖਾਲਸੇ ਦੀ ਸਾਜਨਾ ਦਿਹਾੜੇ ਤੇ ਗੁ: ਦੇਗਸਰ ਸਾਹਿਬ ਬੇਰ ਸਾਹਿਬ ਛਾਉਣੀ ਬੁੱਢਾ ਦਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵੀ ਗਤਕੇ ਮੁਕਾਬਲੇ ਕਰਵਾਏ ਜਾਂਦੇ ਹਨ ਏਸੇ ਸੰਦਰਭ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੀ ਵਿਸ਼ੇਸ਼ ਤੌਰ ਤੇ ਜੰਗਜੂ ਯੁੱਧ ਕਲਾ ਨੂੰ ਉਤਸਾਹਤ ਕਰਨ ਲਈ ਅਤੇ ਨੌਜਵਾਨੀ ਨੂੰ ਨਸ਼ਿਆਂ ਤੇ ਕੁਰੀਤੀਆਂ ਤੋਂ ਦੂਰ ਰੱਖਣ ਲਈ ਇਹ ਉਪਰਾਲੇ ਕੀਤੇ ਜਾਂਦੇ ਹਨ।
Punjab Bani 16 March,2024
ਅਮਰੀਕਾ ਵਿੱਚ ਹੋਈ ਪੰਜਾਬ ਦੇ ਨੌਜਵਾਨ ਦੀ ਮੌਤ
ਅਮਰੀਕਾ ਵਿੱਚ ਹੋਈ ਪੰਜਾਬ ਦੇ ਨੌਜਵਾਨ ਦੀ ਮੌਤ ਦਿਲੀ : ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜਹੂਰਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਘਰ ਨੂੰ ਅੱਗ ਲੱਗਣ ਤੇ ਮੌਤ ਹੋਣ ਦਾ ਦੁੱਖ ਦਾਇਕ ਸਮਾਚਾਰ ਪ੍ਰਾਪਤ ਹੋਇਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਣਜੋਤ ਸਿੰਘ ਉਮਰ ਕਰੀਬ 35 ਸਾਲ ਪੁੱਤਰ ਅਵਤਾਰ ਸਿੰਘ ਜੋ ਕਿ ਅੱਠ ਨੌ ਸਾਲ ਪਹਿਲੋਂ ਰੋਜੀ ਰੋਟੀ ਵਾਸਤੇ ਅਮਰੀਕਾ ਗਿਆ ਸੀ । ਜਿੱਥੇ ਉਹ ਟੈਕਸੀ ਚਾਲਕ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਰਣਜੋਤ ਜਦੋਂ ਆਪਣੇ ਘਰ ਵਾਪਸ ਆਇਆ ਉਸਦੇ ਨਾਲ ਦੋ ਨੌਜਵਾਨ ਹੋਰ ਵੀ ਰਹਿੰਦੇ ਸਨ। ਘਰ ਨੂੰ ਅਚਾਨਕ ਅੱਗ ਲੱਗ ਗਈ। ਰਣਜੋਤ ਦੇ ਨਾਲ ਇੱਕ ਹੋਰ ਨੌਜਵਾਨ ਦੀ ਵੀ ਮੌਕੇ ਤੇ ਮੌਤ ਹੋ ਗਈ। ਜਦਕਿ ਇੱਕ ਹੋਰ ਨੌਜਵਾਨ ਇਹਨਾਂ ਨਾਲ ਜੋ ਰਹਿੰਦਾ ਹੈ। ਉਹ ਗੰਭੀਰ ਜਖਮੀ ਹੋ ਗਿਆ। ਮਿ੍ਤਕ ਨੌਜਵਾਨ ਅਤੇ ਜਖਮੀ ਹੋਏ ਨੌਜਵਾਨ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ ਕਿ ਉਹ ਕੌਣ ਹਨ ਤੇ ਕਿੱਥੇ ਦੇ ਰਹਿਣ ਵਾਲੇ ਹਨ ।
Punjab Bani 16 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ਵਿਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ਵਿਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ਵਿਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ। ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਵਿਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ਵਿਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ਵਿਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ਵਿਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ। ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ਵਿਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ। ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ਵਿਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ। ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ਵਿਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ। ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ਵਿਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ। ਉੱਧਰ ਬਠਿੰਡਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1814 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 38 ਹਜ਼ਾਰ 881 ਹੈ। ਇਨ੍ਹਾਂ ਵਿਚ 8 ਲੱਖ 63 ਹਜ਼ਾਰ 989 ਮਰਦ ਵੋਟਰ ਜਦਕਿ 7 ਲੱਖ 74 ਹਜ਼ਾਰ 860 ਔਰਤ ਵੋਟਰ ਹਨ। 32 ਵੋਟਰ ਟਰਾਂਸਜੈਂਡਰ ਹਨ। ਸੰਗਰੂਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1765 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 50 ਹਜ਼ਾਰ 17 ਹੈ। ਇਨ੍ਹਾਂ ਵਿਚ 8 ਲੱਖ 20 ਹਜ਼ਾਰ 879 ਮਰਦ ਵੋਟਰ ਜਦਕਿ 7 ਲੱਖ 29 ਹਜ਼ਾਰ 92 ਔਰਤ ਵੋਟਰ ਹਨ। 46 ਵੋਟਰ ਟਰਾਂਸਜੈਂਡਰ ਹਨ। ਪਟਿਆਲਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2077 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 87 ਹਜ਼ਾਰ 747 ਹੈ। ਇਨ੍ਹਾਂ ਵਿਚ 9 ਲੱਖ 35 ਹਜ਼ਾਰ 238 ਮਰਦ ਵੋਟਰ ਜਦਕਿ 8 ਲੱਖ 52 ਹਜ਼ਾਰ 433 ਔਰਤ ਵੋਟਰ ਹਨ। 76 ਵੋਟਰ ਟਰਾਂਸਜੈਂਡਰ ਹਨ।
Punjab Bani 15 March,2024
ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ 'ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ 'ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 15 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ। ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।
Punjab Bani 15 March,2024
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ
ਫ਼ਿਰੋਜ਼ਪੁਰ ਵਿਖੇ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ - 2 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਕੰਮ ਵੀ ਜ਼ੋਰਾਂ ’ਤੇ - ਹੁਸੈਨੀਵਾਲਾ ਸ਼ਹੀਦੀ ਸਮਾਰਕ ਦੀ ਕਾਇਆ ਕਲਪ ਲਈ 25 ਕਰੋੜ ਖਰਚੇ ਜਾਣਗੇ ਫਿਰੋਜ਼ਪੁਰ, 15 ਮਾਰਚ : ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਵਿੱਚ ਦੁਸ਼ਮਣ ਨਾਲ ਟੱਕਰ ਲੈਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ 21 ਸਿੱਖ ਬਹਾਦਰ ਸੈਨਿਕਾਂ ਦੀ ਲਾਮਿਸਾਲ ਕੁਰਬਾਨੀ, ਬਹਾਦਰੀ ਤੇ ਜੂਝਾਰੂਪਣ ਨੂੰ ਸਮਰਪਿਤ 2 ਕਰੋੜ ਦੀ ਲਾਗਤ ਨਾਲ ਬਣਿਆ ਦੇਸ਼ ਦਾ ਪਹਿਲਾ ਇਤਿਹਾਸਕ ਸਾਰਾਗੜ੍ਹੀ ਮਿਊਜ਼ੀਅਮ ਲੋਕ ਅਰਪਿਤ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੌਮੀ ਸ਼ਹੀਦਾਂ ਦੀ ਯਾਦਗਾਰ, ਪੰਜਾਬ ਦੇ ਸ਼ਾਨਾਮਤੀ ਇਤਿਹਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਮਿਊਜ਼ੀਅਮ ਦਾ ਲੋਕ-ਅਰਪਪਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਵਿੱਚ ਸਾਰਾਗੜ੍ਹੀ ਜੰਗ ਦੇ ਸਮੇਂ ਵਰਤੇ ਜਾਣ ਸਿਗਨਲਿੰਗ ਤਕਨੀਕ ਦੇ ਆਰਕੀਫੈਕਟਸ, ਇਕਿਊਪਮੈਂਟ, ਕੋਡਿੰਗ, ਡਿਕੋਡਿੰਗ ਨੂੰ ਦਰਸਾਇਆ ਗਿਆ ਹੈ, ਜਿਸ ਨਾਲ ਇਥੇ ਆਉਣ ਵਾਲੇ ਲੋਕਾਂ ਅਤੇ ਖਾਸ ਕਰ ਸਕੂਲੀ ਵਿਦਿਆਰਥੀਆਂ ਨੂੰ ਇਤਿਹਾਸਕ ਦੇ ਨਾਲ-ਨਾਲ ਤਕਨੀਕੀ ਗਿਆਨ ਵੀ ਮਿਲੇਗਾ। ਇਸ ਮਿਊਜ਼ੀਅਮ ਵਿੱਚ ਸੱਤ ਗੈਲਰੀਆਂ ਬਣੀਆਂ ਹਨ ਜੋ ਕਿ ਸਾਰਾਗੜ੍ਹੀ ਪੋਸਟ ਅਤੇ ਜੰਗ ਦੀ ਵੱਖ-ਵੱਖ ਪਹਲੂਆਂ ਤੋਂ ਤਸਵੀਰ ਪੇਸ਼ ਕਰਦੀਆਂ ਹਨ। ਪਹਿਲੀ ਗੈਲਰੀ ਵਿੱਚ ਸਾਰਾਗੜ੍ਹੀ ਪੋਸਟ ਦਾ ਮਾਡਲ ਬਣਾਇਆ ਗਿਆ ਹੈ ਅਤੇ ਸਾਰਾਗੜ੍ਹੀ ਜੰਗ ਦਾ ਇਤਿਹਾਸ ਵੀ ਦਿਖਾਇਆ ਗਿਆ ਹੈ, ਜਿਸ ਵਿੱਚ ਸਾਰਾਗੜ੍ਹੀ ਦੇ ਸ਼ਹੀਦਾਂ ਬਾਰੇ ਜਾਣਕਾਰੀ ਹੈ। ਗੈਲਰੀ -2 ਵਿੱਚ ਥਰੀ ਡੀ ਥਿਏਟਰ ਬਣਾਇਆ ਗਿਆ ਹੈ ਜਿੱਥੇ ਹਵਲਦਾਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਅਫਗਾਨਾਂ ਨਾਲ ਨਾਲ ਲੜੇ 21 ਸਿੱਖ ਸੈਨਿਕਾਂ ਦੀ ਸ਼ੂਰਬੀਰਤਾ ਨੂੰ ਸਮਰਪਿਤ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਨੂੰ ਦਰਸਾਊਂਦੀ ਦੀ ਪੂਰੀ ਮੂਵੀ ਦਿਖਾਈ ਜਾਂਦੀ ਹੈ। ਗੈਲਰੀ-3 ਵਿੱਚ ਹੀਲਿਓਗ੍ਰਾਫੀ ਗੈਲਰੀ ਹੈ ਜਿਸ ਵਿੱਚ ਉਸ ਵੇਲੇ ਦੋ ਕਿਲੇ ਅਤੇ ਇਕ ਪੋਸਟ ਦੇ ਵਿੱਚ ਕਿਸ ਪ੍ਰਕਾਰ ਸਿਗਨਲਿੰਗ ਹੁੰਦੀ ਸੀ ਬਾਰੇ ਲਈਵ ਵੀ.ਐਫ.ਐਕਸ. ਤਕਨੀਕ ਰਾਹੀਂ ਦਿਖਾਇਆ ਗਿਆ ਹੈ। ਗੈਲਰੀ-4 ਵਿੱਚ ਟੂ ਡੀ ਮੂਵੀ ਚਲਦੀ ਹੈ ਜਿਸ ਵਿੱਚ ਇਸ ਲੜਾਈ ਤੋਂ ਬਾਅਦ ਦੀਆਂ ਹਾਲਾਤਾਂ, ਘਟਨਾਵਾਂ, ਸਨਮਾਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਹੈ। ਅਗਲੀ ਗੈਲਰੀ ਵਿੱਚ ਇਸ ਲੜਾਈ ਦੌਰਾਨ ਸਿੱਖ ਫੌਜੀਆਂ ਅਤੇ ਅਫ਼ਗਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਅਤੇ ਬੰਦੂਕਾਂ ਨੂੰ ਪ੍ਰਤੀਕ੍ਰਿਤਿਆਂ ਦੁਆਰਾ ਦਿਖਾਇਆ ਗਿਆ ਹੈ। ਛੇਵੀਂ ਗੈਲਰੀ ਜਿਸ ਨੂੰ ਲਾਸਟ ਮੈਨ ਗੈਲਰੀ ਵੀ ਕਿਹਾ ਜਾਂਦਾ ਹੈ ਆਖ਼ਰੀ ਸ਼ਹੀਦ ਗੁਰਮੁਖ ਸਿੰਘ ਨੂੰ ਸਮਰਪਿਤ ਹੈ। ਇਸ ਤੋਂ ਬਾਅਦ ਆਖ਼ਰੀ ਗੈਲਰੀ-7 ਹੈ ਜੋ ਕਿ ਸ਼ਰਧਾਂਜਲੀ ਗੈਲਰੀ ਅਤੇ ਸੈਲਫ਼ੀ ਗੈਲਰੀ ਹੈ। ਇੱਥੇ ਸਿੱਖ ਫੌਜੀਆਂ ਦੀ ਬੰਦੂਕ ਰੱਖੀ ਗਈ ਹੈ ਜਿੱਥੇ ਸੈਂਸਰ ਲਗਾਇਆ ਗਿਆ ਹੈ ਜਿਸ ਨੂੰ ਛੂਹ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਇਸੇ ਗੈਲਰੀ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦਾ ਲਾਈਵ ਕਟਆਊਟ ਲਗਾਇਆ ਗਿਆ ਹੈ ਜਿਸ ਕੋਲ ਖੜ੍ਹੇ ਹੋ ਕੇ ਲੋਕ ਸੈਲਫ਼ੀ ਲੈ ਸਕਦੇ ਹਨ। ਇਸ ਗੈਲਰੀ ਵਿੱਚ ਉਸ ਵੇਲੇ ਦੀਆਂ ਅਖ਼ਬਾਰਾਂ ਦੀ ਕਟਿੰਗ ਅਤੇ ਮਹਾਰਾਣੀ ਵਿਕਟੋਰੀਆਂ ਦੂਆਰਾ ਕੀਤਾ ਸਨਮਾਨ, ਸ਼ਹੀਦਾਂ ਦੀਆਂ ਬਣੀਆਂ ਯਾਦਗਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਗੈਲਰੀਆਂ ਵਿੱਚ ਟੱਚ ਪੈਨਲ ਲਗਾਏ ਗਏ ਹਨ ਜਿਨ੍ਹਾਂ ਵਿੱਚ ਸਾਰਾਗੜ੍ਹੀ ਜੰਗ ਅਤੇ ਸ਼ਹੀਦਾਂ ਬਾਰੇ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਸਥਾਰ ਨਾਲ ਜਾਣਕਾਰੀ ਲਈ ਜਾ ਸਕਦੀ ਹੈ। ਸਾਰਾਗੜ੍ਹੀ ਦੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਸਾਰਿਆ ਇਹ ਅਜਾਇਬਘਰ 36 ਸਿੱਖ ਦੇ 21 ਸੈਨਿਕਾਂ ਦੀ ਮਿਸਾਲੀ ਗਾਥਾ ਜੋ ਕਿ ਸਮਾਣਾ ਰਿੱਜ (ਹੁਣ ਪਾਕਿਸਤਾਨ) ਵਿਖੇ ਵਾਪਰੀ ਸੀ, ਜਿਨ੍ਹਾਂ ਨੇ 12 ਸਤੰਬਰ, 1897 ਨੂੰ 10,000 ਅਫ਼ਗਾਨੀਆਂ ਦੇ ਹਮਲੇ ਖ਼ਿਲਾਫ਼ ਗਹਿਗੱਚ ਲੜਾਈ ਲੜਦਿਆਂ ਕੁਰਬਾਨੀ ਦੇ ਦਿੱਤੀ ਸੀ, ਭਾਰਤੀ ਫੌਜ ਦੇ ਇਤਿਹਾਸ ਵਿਚ ਹਮੇਸ਼ਾਂ ਮਿਸਾਲ ਬਣੀ ਰਹੇਗੀ। ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਰਾਸ਼ੀ ਖਰਚ ਕਰ ਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਾਰਾਗੜ੍ਹੀ ਮੈਮੋਰੀਅਲ ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਵੱਲੋਂ ਰੱਖਿਆ ਗਿਆ ਸੀ, ਦਾ ਕੰਮ ਵੀ ਜ਼ੋਰਾਂ ਤੇ ਹੈ। ਇਸ ਨਾਲ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਦੇਸ਼ ਵਿਦੇਸ਼ ਦੇ ਲੋਕਾਂ ਨੂੰ ਪੰਜਾਬੀਆਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਵਾਰ ਮਿਊਜ਼ੀਅਮ ਅਤੇ ਸਾਰਾਗੜ੍ਹੀ ਜੰਗੀ ਯਾਦਗਾਰ ਤੋਂ ਇਲਾਵਾ ਹੂਸੈਨੀਵਾਲਾ ਸ਼ਹੀਦੀ ਸਮਾਰਕ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ, ਜਿਸ ਤਹਿਤ ਸ਼ਹੀਦੀ ਸਮਾਰਕਾਂ, ਪਾਰਕਾਂ ਤੇ ਇਮਾਰਤਾਂ ਦਾ ਸੁੰਦਰੀਕਰਨ, ਪਾਰਕਿੰਗ ਵਿਵਸਥਾ, ਤਲਾਬ ਅਤੇ ਸੈਲਾਨੀਆਂ ਦੀ ਸੁਵਿਧਾ ਲਈ 25 ਕਰੋੜ ਰੁਪਏ ਦੀ ਖਰਚ ਕੀਤੇ ਜਾਣਗੇ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਚਾਰੂਮਿਤਾ, ਸਾਰਾਗੜ੍ਹੀ ਮੈਮੋਰੀਅਲ ਟਰੱਸਟ ਦੇ ਮੈਂਬਰ ਡਾ. ਅਨਿਰੁੱਧ ਗੁਪਤਾ, ਵਿਨੋਦ ਚੌਹਾਨ ਡਾਇਰੈਕਟਰ ਵੀਚਾਓ ਵੋਯੇਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 15 March,2024
ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ- ਸ. ਹਰਚੰਦ ਸਿੰਘ ਬਰਸਟ
ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ- ਸ. ਹਰਚੰਦ ਸਿੰਘ ਬਰਸਟ --- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਕਿਸਾਨ ਭਵਨ ਵਿਖੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਚੰਡੀਗੜ੍ਹ, 15 ਮਾਰਚ, 2024 – ( ) ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਡਾਇਰੈਕਟੋਰੇਟ ਆਫ ਮਾਰਕਿਟਿੰਗ ਐਂਡ ਇੰਸਪੈਕਸ਼ਨ, ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਅੱਜ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਬਤੌਰ ਮੁੱਖ ਮਹਿਮਾਨ ਅਤੇ ਸ੍ਰੀਮਤੀ ਪਦਮਾ ਪਾਂਡੇ, ਮੈਂਬਰ, ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਚੰਡੀਗੜ੍ਹ (ਯੂ.ਟੀ.) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਸ. ਹਰਚੰਦ ਸਿੰਘ ਬਰਸਟ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਮਿਲਾਵਟੀ ਖਾਣਾ ਖਾਉਣ ਕਰਕੇ ਲੋਕਾਂ ਵਿੱਚ ਬੀਮਾਰੀਆਂ ਵੱਧ ਰਹੀਆਂ ਹਨ। ਜਿਸ ਪ੍ਰਤੀ ਲੋਕਾਂ ਦਾ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਫੀ ਸਖ਼ਤ ਕਾਨੂੰਨ ਬਣੇ ਹੋਏ ਹਨ, ਪਰ ਅੱਜ ਮਿਲਾਵਟ ਕਰਨ ਵਾਲਿਆਂ ਦੀ ਗਿਣਤੀ ਬਹੁਤ ਵੱਧ ਚੁੱਕੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਵਧੇਰੇ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਪਿੰਡਾਂ ਦੇ ਲੋਕਾਂ ਅਤੇ ਇੰਸਟੀਚਿਊਟਸ ਵਿੱਚ ਖਪਤਕਾਰਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾਂ ਲਿਆਉਣੀ ਜਰੂਰੀ ਹੈ। ਕਿਉਂਕਿ ਇਹ ਲੋਕ ਆਪਣੇ ਹੱਕਾ ਬਾਰੇ ਜਾਣੂ ਨਹੀਂ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਨਾਮ ਦੇ ਨਾਲ ਹੁਣ ਤੱਕ ਪੰਜਾਬ ਰਾਜ ਦੀਆਂ 79 ਮੰਡੀਆਂ ਜੁੜ ਚੁੱਕੀਆਂ ਹਨ ਅਤੇ ਇਸ ਪੋਰਟਲ ਨਾਲ 2.17 ਲੱਖ ਕਿਸਾਨ, 8,948 ਆੜਤੀ, 2,876 ਖਰੀਦਦਾਰ ਅਤੇ 39 ਐਫ.ਪੀ.ਓਜ਼ ਰਜਿਸਟਰ ਹੋ ਚੁੱਕੇ ਹਨ। ਇਸ ਸਕੀਮ ਤਹਿਤ 11 ਜਿਨਸਾਂ (ਬਾਸਮਤੀ, ਮੱਕੀ, ਨਰਮਾ, ਮੂੰਗੀ, ਹਰੇ ਮਟਰ, ਆਲੂ, ਸ਼ਿਮਲਾ ਮਿਰਚ, ਕਿਨੂੰ, ਖਰਬੂਜਾ, ਲਿਚੀ ਅਤੇ ਸੂਰਜਮੁੱਖੀ) ਦੀ ਖਰੀਦ-ਵੇਚ ਆਨ-ਲਾਈਨ ਪੋਰਟਲ ਰਾਹੀਂ ਕੀਤੀ ਜਾਂਦੀ ਹੈ। ਸ. ਬਰਸਟ ਨੇ ਸਾਰਿਆਂ ਨੂੰ ਟੈਕਨਾਲੋਜੀ ਨਾਲ ਜੁੜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣਾ ਬਹੁਤ ਜਰੂਰੀ ਹੈ ਅਤੇ ਉਹ ਇਸ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਸ੍ਰੀਮਤੀ ਪਦਮਾ ਪਾਂਡੇ ਨੇ ਖਪਤਕਾਰ ਸੁਰੱਖਿਆ ਐਕਟ ਅਤੇ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਸਰਕਾਰੀ ਟ੍ਰੇਡ ਮਾਰਕ ਹੈ ਤੇ ਜਿਸ ਬਾਰੇ ਸਾਰਿਆਂ ਨੂੰ ਜਾਣੂ ਹੋਣਾ ਚਾਹੀਦਾ ਹੈ। ਖਰੀਦਦਾਰੀ ਵੇਲੇ ਹਰ ਪ੍ਰੋਡਕਟ ਨੂੰ ਜਾਂਚ-ਪੜਤਾਲ ਤੋਂ ਬਾਅਦ ਹੀ ਖਰੀਦਣਾ ਚਾਹੀਦਾ ਹੈ। ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕਿਟਿੰਗ, ਪੰਜਾਬ ਮੰਡੀ ਬੋਰਡ ਨੇ ਮਿਲਾਵਟਖੋਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਮਨੋਜ ਕੁਮਾਰ, ਡਿਪਟੀ ਏ.ਐਮ.ਏ., ਡੀ.ਐਮ.ਆਈ., ਆਰ.ਓ., ਚੰਡੀਗੜ੍ਹ ਨੇ ਡਾਇਰੈਕਟੋਰੇਟ ਦੀਆਂ ਵੱਖ-ਵੱਖ ਸਕੀਮਾਂ ਐਗਮਾਰਕ, ਐਗਰੀਕਲਚਰਲ ਮਾਰਕੀਟਿੰਗ ਇੰਨਫ੍ਰਾਸਟਰਕਚਰ, ਮਰੀਨ, ਐਫ਼.ਪੀ.ਓ. ਸਕੀਮ ਦੇ ਨਾਲ-ਨਾਲ ਈ-ਨਾਮ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਪ੍ਰੋਡਕਟ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ। ਅਖਿਰ ਵਿੱਚ ਸ. ਸਤਬੀਰ ਸਿੰਘ ਸੱਗੂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ. ਮਨਜੀਤ ਸਿੰਘ, ਜੀ.ਐਮ. ਇੰਨਫੋਰਸਮੈਂਟ, ਸ. ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਸ. ਅਜੈ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫ਼ਸਰ ਸਮੇਤ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
Punjab Bani 15 March,2024
ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ
ਨਸ਼ਿਆਂ ਵਿਰੁੱਧ ਕਾਰਵਾਈ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਇਕਜੁੱਟ -ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਕੂਲ ਪੱਧਰ 'ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ : ਡਿਪਟੀ ਕਮਿਸ਼ਨਰ -ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ: ਸ਼ੌਕਤ ਅਹਿਮਦ ਪਰੈ ਪਟਿਆਲਾ, 15 ਮਾਰਚ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਕੂਲ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਅਧਿਆਪਕਾਂ ਦੀ ਭੂਮਿਕਾ ਅਹਿਮ ਹੈ, ਕਿਉਂਕਿ ਵਿਦਿਆਰਥੀ 'ਤੇ ਸਭ ਤੋਂ ਜ਼ਿਆਦਾ ਪ੍ਰਭਾਵ ਅਧਿਆਪਕ ਦੀਆਂ ਗੱਲਾਂ ਦਾ ਹੁੰਦਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਵਲ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਵਿਉਂਤਬੰਦੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹੇ ਵਿੱਚ ਖੇਡਾਂ ਤੇ ਖੇਡ ਮੈਦਾਨਾਂ ਵੱਲ ਹੋਰ ਧਿਆਨ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਹੋਰ ਵਾਧੂ ਗਤੀਵਿੱਧੀਆਂ ਨਾਲ ਵੀ ਜੋੜਿਆ ਜਾਵੇਗਾ ਤੇ ਨੌਜਵਾਨਾਂ ਤੇ ਬੱਚਿਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਡੇ ਪੱਧਰ 'ਤੇ ਯਤਨ ਅਰੰਭੇ ਜਾਣਗੇ। ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵਿੱਢੀ ਜੰਗ ਦੀ ਸ਼ਲਾਘਾ ਕਰਦਿਆਂ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 1 ਜਨਵਰੀ 2024 ਤੋਂ ਹੁਣ ਤੱਕ 102 ਕੇਸ ਦਰਜ ਕਰਕੇ 123 ਜਣਿਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ ਤੇ ਨਸ਼ਿਆਂ ਦੀ ਵੱਡੀ ਮਾਤਰਾ ਵਿੱਚ ਬਰਾਮਦਗੀ ਕੀਤੀ ਗਈ ਹੈ। ਸ਼ੌਕਤ ਅਹਿਮਦ ਪਰੈ ਨੇ ਨਸ਼ਿਆਂ ਦੀ ਲਤ ਦੇ ਸ਼ਿਕਾਰ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਦੇ ਸਾਕੇਤ ਹਸਪਤਾਲ ਵਿਖੇ 24 ਘੰਟੇ ਕਾਰਜਸ਼ੀਲ 'ਸਹਿਯੋਗੀ ਹੈਲਪਲਾਈਨ 0175-2213385' ਨਾਲ ਸੰਪਰਕ ਕਰਕੇ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਕਰਨ ਸਮੇਤ ਇਲਾਜ ਨਾਲ ਸਬੰਧਤ ਸਲਾਹ ਮਸ਼ਵਰਾ ਕਰ ਸਕਦੇ ਹਨ। ਮੀਟਿੰਗ 'ਚ ਏ.ਡੀ.ਸੀ. ਮੈਡਮ ਕੰਚਨ, ਐਸ.ਪੀ. ਯੋਗੇਸ਼ ਸ਼ਰਮਾ, ਐਸ.ਡੀ.ਐਮਜ਼ ਅਰਵਿੰਦ ਕੁਮਾਰ, ਤਰਸੇਮ ਚੰਦ, ਮਨਜੀਤ ਕੌਰ, ਰੀਚਾ ਗੋਇਲ ਤੇ ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਇੰਸਪੈਕਟਰ ਜੈਇੰਦਰ ਸਿੰਘ ਰੰਧਾਵਾ, ਪਰਮਿੰਦਰ ਕੌਰ ਮਨਚੰਦਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Punjab Bani 15 March,2024
ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ - ਮੁਲਜ਼ਮ ਆਪਣੇ ਮਾਤਹਿਤ ਡਾਕਟਰਾਂ ਤੋਂ ਲੈਂਦਾ ਸੀ ਰਿਸ਼ਵਤ ਚੰਡੀਗੜ, 15 ਮਾਰਚ– ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਡਾ. ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਇਹ ਪਾਇਆ ਕਿ ਉਕਤ ਸਿਵਲ ਸਰਜਨ ਆਪਣੇ ਮਾਤਹਿਤ ਡਾਕਟਰਾਂ ਤੋਂ ਰਿਸ਼ਵਤ ਲੈਣ ਲਈ ਉਨ੍ਹਾਂ ਨੂੰ ਬੇਵਜ੍ਹਾ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਅਤੇ ਡੈਪੂਟੇਸ਼ਨ ਲਈ ਅਣਅਧਿਕਾਰਤ ਆਦੇਸ਼ਾਂ ਆਦਿ ਰਾਹੀਂ ਤੰਗ-ਪ੍ਰੇਸ਼ਾਨ ਕਰਦਾ ਸੀ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਗਿਆ ਹੈ ਕਿ ਮੁਲਜ਼ਮ ਨੇ ਮਿਤੀ 21.10.2021 ਨੂੰ ਇੱਕ ਮੀਟਿੰਗ ਦੌਰਾਨ ਡਾਕਟਰਾਂ ਤੋਂ ਰਿਸ਼ਵਤ ਮੰਗੀ ਸੀ, ਜਿਸ ਉਪਰੰਤ ਡਾਕਟਰ ਤਰਸੇਮ ਸਿੰਘ ਨੇ ਉਸ ਨੂੰ 10,000 ਰੁਪਏ ਵੀ ਦਿੱਤੇ ਸਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਨੇ ਡਾ. ਸਤਵਿੰਦਰ ਪਾਲ ਅਤੇ ਡਾ. ਵਿਕਰਾਂਤ ਸਰੋਆ ਜ਼ਰੀਏ 20-20 ਹਜ਼ਾਰ ਰੁਪਏ ਰਿਸ਼ਵਤ ਵੀ ਲਈ ਅਤੇ ਅਤੇ ਸ਼ਿਕਾਇਤਕਰਤਾ ਨੂੰ ਉਸ ਦੇ ਰਿਹਾਇਸ਼ੀ ਕੁਆਰਟਰ ਦਾ 2,764 ਰੁਪਏ ਦਾ ਬਿਜਲੀ ਬਿੱਲ ਭਰਨ ਲਈ ਵੀ ਕਿਹਾ। ਉਪਰੋਕਤ ਤੋਂ ਇਲਾਵਾ ਡਾ. ਪਰਮਿੰਦਰ ਕੁਮਾਰ ਦੇ ਨਿਯਮਤ ਖਰਚੇ ਉਸਦੀ ਤਨਖਾਹ ਨਾਲ ਮੇਲ ਨਹੀਂ ਖਾਂਦੇ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਡਾ. ਪਰਮਿੰਦਰ ਕੁਮਾਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਨੰਬਰ 14, ਮਿਤੀ 15.03.2024 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 March,2024
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਨੂੰ ਲੱਗਣ ਵਾਲੇ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਨੂੰ ਲੱਗਣ ਵਾਲੇ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ -ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਪਟਿਆਲਾ, 15 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਣ ਵਾਲੇ ਚੋਣ ਜਾਬਤੇ ਦੀ ਪਾਲਣਾ ਯਕੀਨੀ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਇੱਕ ਅਹਿਮ ਬੈਠਕ ਕੀਤੀ। ਇਸ ਮੌਕੇ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਦੌਰਾਨ ਪਾਰਟੀ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚੇ ਦੀ ਰੇਟ ਸੂਚੀ ਤੇ ਖ਼ਰਚੇ, ਕੀ ਕਰਨਾ ਹੈ ਤੇ ਕੀ ਨਹੀਂ ਕਰਨਾ ਸਮੇਤ ਚੋਣ ਪ੍ਰਚਾਰ ਬਾਬਤ ਜਰੂਰੀ ਦਿਸ਼ਾ ਨਿਰਦੇਸ਼ਾਂ ਦੀ ਕਾਪੀ ਵੀ ਪ੍ਰਦਾਨ ਕੀਤੀ ਗਈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਜਦੋਂ ਹੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਹੋ ਜਾਵੇਗਾ ਤਾਂ ਉਸੇ ਵੇਲੇ ਆਦਰਸ਼ ਚੋਣ ਜਾਬਤਾ ਅਮਲ ਵਿੱਚ ਆ ਜਾਵੇਗਾ, ਇਸ ਲਈ ਸਮੂਹ ਸਿਆਸੀ ਪਾਰਟੀਆਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਜਾਣ ਵਾਲੇ ਚੋਣ ਜਾਬਤੇ ਦੀ ਸਖ਼ਤੀ ਪਾਲਣਾ ਨਾਲ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ, ਇਸ ਲਈ ਸਮੂਹ ਉਮੀਦਵਾਰ ਤੇ ਸਿਆਸੀ ਪਾਰਟੀਆਂ ਹਰ ਤਰ੍ਹਾਂ ਦੇ ਪ੍ਰਚਾਰ ਲਈ ਜਰੂਰੀ ਤੇ ਲੋੜੀਂਦੀਆਂ ਮਨਜੂਰੀਆਂ ਤੇ ਪ੍ਰਵਾਨਗੀਆਂ ਲੈਕੇ ਹੀ ਆਪਣਾ ਚੋਣ ਪ੍ਰਚਾਰ ਕਰਨ, ਜੋਕਿ ਆਨ ਲਾਈਨ ਪੋਰਟਲ 'ਤੇ ਉਪਲਬਧ ਹੋਣਗੀਆਂ। ਚੋਣ ਪ੍ਰਚਾਰ ਲਈ ਵਰਤੇ ਜਾਣ ਵਾਲੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਕਿਸੇ ਵੀ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਵੀ ਚੋਣ ਕਮਿਸ਼ਨ ਵੱਲੋਂ ਐਮ.ਸੀ.ਐਮ.ਸੀ. ਰਾਹੀਂ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਹਰ ਤਰ੍ਹਾਂ ਦੇ ਪ੍ਰਚਾਰ ਲਈ ਉਮੀਦਵਾਰਾਂ ਵੱਲੋਂ ਅਗੇਤੀਆਂ ਪ੍ਰਵਾਨਗੀਆਂ ਲੈਣੀਆਂ ਲਾਜਮੀ ਹਨ, ਤਾਂ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਕੋਈ ਸਰਕਾਰੀ ਗੱਡੀ ਚੋਣ ਪ੍ਰਚਾਰ ਜਾਂ ਕਿਸੇ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਨਾ ਵਰਤੀ ਜਾਵੇ ਅਤੇ ਨਾ ਹੀ ਸਰਕਾਰੀ ਇਮਾਰਤਾਂ ਜਾਂ ਸਰਕਾਰੀ ਮਸ਼ੀਨਰੀ 'ਤੇ ਕੋਈ ਪ੍ਰਚਾਰ ਸਮੱਗਰੀ ਲਗਾਈ ਜਾਵੇ। ਕਿਸੇ ਧਾਰਮਿਕ ਅਸਥਾਨ 'ਤੇ ਚੋਣ ਪ੍ਰਚਾਰ ਨਾ ਕੀਤਾ ਜਾਵੇ ਤੇ ਨਾ ਹੀ ਧਰਮ, ਜਾਤੀ, ਕਿਸੇ ਸੰਪਰਦਾਇ ਆਦਿ ਦੇ ਨਾ 'ਤੇ ਗ਼ਲਤ ਪ੍ਰਚਾਰ ਕੀਤਾ ਜਾਵੇ। ਚੋਣ ਜਾਬਤੇ ਅਤੇ ਸਬੰਧਤ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਪ੍ਰ੍ਰਸ਼ਾਸਨ ਨੂੰ ਸਹਿਯੋਗ ਦੇਣ, ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਪੂਰੀ ਤਰ੍ਹਾਂ ਪਾਬੰਦ ਹੈ ਕਿ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਭੈਅ ਮੁਕਤ ਕਰਵਾਈਆਂ ਜਾਣ। ਮੀਟਿੰਗ ਮੌਕੇ ਸਨੌਰ ਪੂਰਬੀ ਤੇ ਸਨੌਰ ਪੱਛਮੀ ਦੇ ਪੋਲਿੰਗ ਬੂਥ ਨੰਬਰ 81 ਤੇ 82 ਦੀ ਲੋਕੇਸ਼ਨ ਪੀ.ਐਸ.ਪੀ.ਸੀ.ਐਲ. ਵਿੱਚੋਂ ਤਬਦੀਲ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਨੌਰ ਵਿਖੇ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ, ਕਾਂਗਰਸ, ਸ੍ਰੋਮਣੀ ਅਕਾਲੀ ਦਲ ਆਦਿ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੇ ਵਿਸ਼ਵਾਸ਼ ਦੁਆਇਆ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਹੋਣ ਵਾਲੇ ਚੋਣ ਜਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।
Punjab Bani 15 March,2024
ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ’ਚ ਸਵੀਪ ਗਤੀਵਿਧੀਆਂ ਕਰਵਾਈਆਂ
ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ’ਚ ਸਵੀਪ ਗਤੀਵਿਧੀਆਂ ਕਰਵਾਈਆਂ ਪਟਿਆਲਾ, 15 ਮਾਰਚ: ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿੱਚ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ, ਸਵੀਪ ਨੋਡਲ ਅਫ਼ਸਰ ਮਹਿੰਦਰਾ ਕਾਲਜ ਪ੍ਰੋ ਹਰਦੀਪ ਸਿੰਘ ਅਤੇ ਸਵੀਪ ਟੀਮ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਉਣ ਵਾਲੀਆ ਲੋਕ ਸਭਾ ਚੋਣਾ ਵਿਚ ਵਧ ਚੜ ਕੇ ਭਾਗ ਲੈਣ ਅਤੇ ਵੋਟਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਪ੍ਰੇਰਤ ਕੀਤਾ ਗਿਆ। ਇਸ ਨਾਲ ਵਿਦਿਆਰਥੀਆਂ ਨੂੰ ਚੋਣ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਆਨ ਲਾਇਨ ਐਪਸ-ਵੋਟਰ ਹੈਲਪ ਲਾਈਨ ਐਪ, ਸਕਸ਼ਮ ਐਪ, ਸੀ ਵਿਜਲ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਇਹ ਅਪੀਲ ਵੀ ਕੀਤੀ ਕੇ ਉਹ ਆਪਣੇ ਨੇੜਲੇ ਘਰਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕਰਨ ਜਿਸ ਨਾਲ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਿੱਚ ਵਾਧਾ ਕੀਤਾ ਜਾ ਸਕੇ। ਕਾਲਜ ਵਿਖੇ ਹਿਊਮਨ ਚੈਨ, ਵੋਟਰ ਪ੍ਰਣ ਅਤੇ ਸਵੀਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ । ਪ੍ਰੋਗਰਾਮ ਦੌਰਾਨ ਲੋਕ ਸਭਾ ਚੋਣਾਂ ਦਾ ਸੈਲਫੀ ਸਟੈਂਡ ਵਿਦਿਆਰਥੀਆਂ ਵਿਚ ਖਿੱਚ ਦਾ ਕੇਂਦਰ ਰਿਹਾ ਜਿਥੇ ਵਿਦਿਆਰਥੀਆਂ ਨੇ ਸੈਲਫੀਆ ਖਿੱਚੀਆਂ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾ ਵਿਚ ਯੋਗਦਾਨ ਪਾਉਣ ਲਈ ਇਹ ਸੈਲਫੀਆ ਆਪਣੇ ਸਾਥੀਆਂ ਨਾਲ ਸਾਂਝੀਆਂ ਕੀਤੀਆਂ। ਸਵੀਪ ਟੀਮ ਵੱਲੋਂ ਸ਼ਹਿਰ ਦੇ ਬੱਸ ਸਟੈਂਡ, ਸਬਜ਼ੀ ਮੰਡੀ, ਰੇਲਵੇ ਸਟੇਸ਼ਨ, ਪਾਰਕਾਂ ਵਿੱਚ ਸਵੀਪ ਗਤੀਵਿਧੀਆਂ ਸਬੰਧੀ ਵਿੱਚ ਪੋਸਟਰ ਲਗਾਏ ਗਏ। ਇਸ ਦੌਰਾਨ ਕਾਲਜ ਪ੍ਰਿੰਸੀਪਲ ਪ੍ਰੋ ਅਮਰਜੀਤ ਸਿੰਘ, ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ, ਬਰਿੰਦਰ ਸਿੰਘ, ਅਵਤਾਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਵੀ ਸ਼ਾਮਲ ਹੋਏ।
Punjab Bani 15 March,2024
ਮੁਲਤਾਨੀ ਮੱਲ ਮੋਦੀ ਕਾਲਜ ਵਿੱਚ ਅੰਤਰਰਾਸ਼ਟਰੀ ਗਣਿਤ ਦਿਵਸ 'ਪਲੇਇੰਗ ਵਿਦ ਮੈਥ' ਦਾ ਆਯੋਜਨ
ਮੁਲਤਾਨੀ ਮੱਲ ਮੋਦੀ ਕਾਲਜ ਵਿੱਚ ਅੰਤਰਰਾਸ਼ਟਰੀ ਗਣਿਤ ਦਿਵਸ 'ਪਲੇਇੰਗ ਵਿਦ ਮੈਥ' ਦਾ ਆਯੋਜਨ ਪਟਿਆਲਾ : 15.03.2024 ਗਣਿਤ ਦੇ ਅੰਤਰਰਾਸ਼ਟਰੀ ਦਿਵਸ ਨੂੰ ਮਨਾਉਣ ਲਈ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ-ਗ੍ਰੈਜੂਏਟ ਗਣਿਤ ਵਿਭਾਗ ਵੱਲੋਂ ਰਾਮਾਨੁਜਨ ਸੁਸਾਇਟੀ ਦੇ ਸਹਿਯੋਗ ਨਾਲ ਗਣਿਤ ਦੇ ਅੰਤਰਰਾਸ਼ਟਰੀ ਦਿਵਸ ਨੂੰ ਮਨਾਉਣ ਲਈ ਵੱਖ-ਵੱਖ ਮੁਕਾਬਲਿਆਂ ਅਤੇ ਗਤੀਵਿਧੀਆਂ ਜਿਵੇਂ ਕਿ ਪਾਵਰ ਪੁਆਇੰਟ ਪੇਸ਼ਕਾਰੀਆਂ, ਪੋਸਟਰ-ਪੇਸ਼ਕਾਰੀ, ਸਲੋਗਨ-ਰਾਈਟਿੰਗ, ਗਣਿਤ ਆਧਾਰਿਤ ਰੰਗੋਲੀ ਅਤੇ ਵਿਸ਼ੇਸ ਲੈਕਚਰ 'ਤੇ ਅਲਤਮੇਨੂ ਆਧਾਰਿਤ ਦੋ ਦਿਨਾਂ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਅੰਤਰਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ਸੀ ਅਤੇ ਇਸ ਸਾਲ ਦੇ ਅੰਤਰਰਾਸ਼ਟਰੀ ਦਿਵਸ ਦੇ ਥੀਮ 'ਪਲੇਇੰਗ ਵਿਦ ਮੈਥਸ' ਤੇ ਕੇਂਦਰਿਤ ਸੀ।ਇਸ ਦਿਵਸ ਨੂੰ 'ਪਾਈ ਦਿਵਸ' ਵੱਜੋਂ ਵੀ ਯਾਦ ਕੀਤਾ ਜਾਂਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਅਜਿਹਾ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕਰਨ ਲਈ ਲਈ ਗਣਿਤ ਵਿਭਾਗ ਨੂੰ ਵਧਾਈ ਦਿੱਤੀ।ਇਸ ਮੌਕੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਗਣਿਤ ਦੀਆਂ ਥਿਊਰਮਾਂ ਅਤੇ ਧਾਰਨਾਵਾਂ ਸਾਡੀਆਂ ਰੋਜ਼ਾਨਾ ਗਤੀਵਿਧੀਆਂ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਹਰ ਸਾਲ ਵੱਖ-ਵੱਖ ਮੁਲਕਾਂ ਵਿੱਚ 14 ਮਾਰਚ ਨੂੰ ਵੱਖ-ਵੱਖ ਸੰਸਥਾਵਾਂ ਵਿੱਚ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਗਣਿਤ ਸਬੰਧਿਤ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਗਣਿਤ ਵਿਭਾਗ ਦੇ ਮੁਖੀ ਡਾ: ਵਰੁਣ ਜੈਨ ਨੇ ਬੁਲਾਰਿਆਂ ਦਾ ਸੁਆਗਤ ਕੀਤਾ ਅਤੇ ਦੋ ਦਿਨਾਂ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਅਤੇ ਗਤੀਵਿਧੀਆਂ ਬਾਰੇ ਸੰਖੇਪ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਵਿਭਾਗ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਅਤੇ ਸਿਰਜਣਾਤਮਿਕ ਗਤੀਵਿਧੀਆਂ ਨਾਲ ਗਣਿਤ ਵਿੱਚ ਸਿੱਖਿਅਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਤੇ ਵਿਸ਼ੇਸ਼ ਬੁਲਾਰੇ ਵੱਜੋਂ ਪਹੁੰਚੇ ਡਾ: ਰਾਕੇਸ਼ ਕੁਮਾਰ, ਪ੍ਰੋਫੈਸਰ, ਗਣਿਤ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਆਰਾ 'ਜਿਓਮੈਟ੍ਰਿਕ ਵਿਜ਼ੂਅਲਾਈਜ਼ੇਸ਼ਨ ਆਫ ਕਰਵਜ਼ ਐਂਡ ਸਰਫੇਸ਼ਜ਼' ਸਿਰਲੇਖ 'ਤੇ ਮਾਹਿਰ ਲੈਕਚਰ ਦਿੱਤਾ ਗਿਆ। ਆਪਣੇ ਲੈਕਚਰ ਵਿੱਚ ਉਨ੍ਹਾਂ ਨੇ ਸ਼ਬਦ 'ਲੋਕਸ' ਦੀ ਵਿਆਖਿਆ ਕੀਤੀ ਅਤੇ ਖਾਸ ਪ੍ਰਸਥਿਤੀਆਂ ਵਿੱਚ ਇਸ ਦੁਆਰਾ ਤੈਅ ਦੂਰੀ ਨੂੰ ਦਰਸਾਇਆ।ਉਹਨਾਂ ਨੇ ਆਪਣੇ ਲੈਕਚਰ ਵਿੱਚ ਇੱਕ ਚੱਕਰਕਾਰ, ਅੰਡਾਕਾਰ, ਪੈਰਾਬੋਲ ਅਤੇ ਹਾਈਪਰਬੋਲ ਦੀ ਗਣਿਤ ਵਿੱਚ ਵਰਤੋਂ ਬਾਰੇ ਵੀ ਵਿਦਿਆਰਥੀਆਂ ਨਾਲ ਵਿਸਥਾਰ-ਪੂਰਵਕ ਚਰਚਾ ਕੀਤੀ। ਇਸ ਪ੍ਰੋਗਰਾਮ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਅਤੇ ਪੇਸ਼ਕਾਰੀਆਂ ਦੇ ਤਹਿਤ ਪਾਵਰ ਪੁਆਇੰਟ ਪੇਸ਼ਕਾਰੀ ਸ਼੍ਰੇਣੀ ਵਿੱਚ 20 ਵਿਦਿਆਰਥੀਆਂ ਦੀਆਂ 13 ਟੀਮਾਂ, ਪੋਸਟਰ-ਪੇਸ਼ਕਾਰੀ ਸ਼੍ਰੇਣੀ ਵਿੱਚ 32, ਸਲੋਗਨ- ਰਾਈਟਿੰਗ ਸ਼੍ਰੇਣੀ ਵਿੱਚ 36 ਅਤੇ ਗਣਿਤ ਆਧਾਰਿਤ ਰੰਗੋਲੀ ਵਿੱਚ 21 ਵਿਦਿਆਰਥੀਆਂ ਦੀਆਂ 11 ਟੀਮਾਂ ਸ਼ਾਮਲ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਵੱਜੋਂ ਡਾ.ਰਚਨਾ ਅਰੋੜਾ, ਸਹਾਇਕ ਪ੍ਰੋਫੈਸਰ, ਯੂਨੀਵਰਸਿਟੀ ਕਾਲਜ ਘਨੌਰ, ਡਾ.ਗਰੀਮਾ ਗੁਪਤਾ, ਸਹਾਇਕ ਪ੍ਰੋ: ਗਣਿਤ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪ੍ਰੋ: ਚੇਤਨਾ ਗੁਪਤਾ, ਪ੍ਰੋ: ਰਾਜਵਿੰਦਰ ਕੌਰ, ਡਾ.ਅਨੂ ਬਾਲਾ ਅਤੇ ਡਾ: ਚੇਤਨਾ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਕਰਵਾਏ ਗਏ ਪਾਵਰ ਪੁਆਇੰਟ ਪੇਸ਼ਕਾਰੀ ਮੁਕਾਬਲੇ ਵਿੱਚ ਸੁਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਪ੍ਰਿਯਾਂਸ਼ੂ ਕੁਮਾਰੀ ਪਹਿਲੇ ਸਥਾਨ 'ਤੇ ਰਹੀ। ਇਸੇ ਤਰਾਂ੍ਹ ਸਲੋਗਨ ਰਾਈਟਿੰਗ ਵਿੱਚ ਸ਼ਬਨਮ ਅਤੇ ਗਣਿਤ ਆਧਾਰਿਤ ਰੰਗੋਲੀ ਵਿੱਚ ਮਹਿਕ ਅਤੇ ਪ੍ਰਿਆ ਸ਼ਰਮਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰੋਗਰਾਮ ਦੋਰਾਨ ਗਣਿਤ ਵਿਭਾਗ ਦੇ ਵਿਦਿਆਰਥੀਆਂ ਨੇ ਮੈਸ਼ਅੱਪ, ਲੋਕ-ਨਾਚ ਅਤੇ ਹੋਰ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਜਿਨ੍ਹਾਂ ਦਾ ਸਾਰਿਆਂ ਨੇ ਆਨੰਦ ਮਾਣਿਆ। ਇਸ ਪ੍ਰੋਗਰਾਮ ਵਿੱਚ ਇਨਾਮਾਂ ਦੀ ਵੰਡ ਪ੍ਰਿੰਸੀਪਲ ਡਾ: ਨੀਰਜ ਗੋਇਲ, ਮੁੱਖ-ਮਹਿਮਾਨ ਡਾ: ਰਾਕੇਸ਼ ਕੁਮਾਰ ਅਤੇ ਗਣਿਤ ਵਿਭਾਗ ਦੇ ਮੁਖੀ ਡਾ: ਵਰੁਣ ਜੈਨ ਸਮੇਤ ਗਣਿਤ ਵਿਭਾਗ ਦੇ ਫੈਕਲਟੀ ਮੈਂਬਰਾਂ ਨੇ ਕੀਤੀ।ਇਹਨਾਂ ਚਾਰੇ ਈਵੈਂਟਸ ਵਿੱਚ 160 ਵਿਦਿਆਰਥੀਆਂ ਨੇ ਭਾਗ ਲਿਆ। ਅੰਤ ਵਿੱਚ ਧੰਨਵਾਦ ਦਾ ਮਤਾ ਪ੍ਰੋ: ਚੇਤਨਾ ਗੁਪਤਾ ਨੇ ਪੇਸ਼ ਕੀਤਾ। ਇਸ ਮੌਕੇ ਗਣਿਤ ਵਿਭਾਗ ਦੇ ਅਧਿਆਪਕ ਪ੍ਰੋ: ਚੇਤਨਾ ਗੁਪਤਾ, ਪ੍ਰੋ: ਰਾਜਵਿੰਦਰ ਕੌਰ, ਡਾ: ਅਨੂ ਬਾਲਾ, ਡਾ: ਚੇਤਨਾ ਸ਼ਰਮਾ ਸਮੇਤ ਸਾਰੇ ਸਟਾਫ ਮੈਂਬਰ ਹਾਜ਼ਿਰ ਸਨ।
Punjab Bani 15 March,2024
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ ਹੁਸ਼ਿਆਰਪੁਰ, 15 ਮਾਰਚ ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ। 54 ਸਾਲਾ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ।
Punjab Bani 15 March,2024
ਸਾਬਕਾ ਮੁੱਖ ਮੰਤਰੀ ਯੇਦੀਯਰੁਪਾ ਵਿਰੁੱਧ ਹੋਇਆ ਕੇਸ ਦਰਜ
ਸਾਬਕਾ ਮੁੱਖ ਮੰਤਰੀ ਯੇਦੀਯਰੁਪਾ ਵਿਰੁੱਧ ਹੋਇਆ ਕੇਸ ਦਰਜ ਬੰਗਲੌਰ, 15 ਮਾਰਚ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੀਟਿੰਗ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ। ਪੁਲੀਸ ਮੁਤਾਬਕ ਭਾਜਪਾ ਆਗੂ ‘ਤੇ ਪੋਕਸੋ ਐਕਟ ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲੇ ਤੱਕ ਭਾਜਪਾ ਨੇਤਾ ਜਾਂ ਉਸ ਦੇ ਪਰਿਵਾਰ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ।
Punjab Bani 15 March,2024
16 ਨੁੰ ਕੀਤਾ ਜਾਵੇਗਾ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ
16 ਨੁੰ ਕੀਤਾ ਜਾਵੇਗਾ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਨਵੀਂ ਦਿੱਲੀ, 15 ਮਾਰਚ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 16 ਮਾਰਚ ਨੂੰ ਕੀਤਾ ਜਾਵੇਗਾ। ਐਕਸ ’ਤੇ ਪੋਸਟ ਵਿੱਚ ਚੋਣ ਪੈਨਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੇਂ ਸਦਨ ਦਾ ਗਠਨ ਕੀਤਾ ਜਾਣਾ ਹੈ। ਪਿਛਲੀ ਵਾਰ ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ ਅਤੇ ਇਹ 11 ਅਪਰੈਲ ਤੋਂ ਸੱਤ ਪੜਾਵਾਂ ਵਿੱਚ ਕਰਵਾਈਆਂ ਗਈਆਂ ਸਨ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਈ ਸੀ।
Punjab Bani 15 March,2024
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦੇ ਦੂਜੇ ਸੈਸ਼ਨ 'ਚ ਏ.ਡੀ.ਸੀ. (ਜ) ਮੈਡਮ ਕੰਚਨ ਨੌਜਵਾਨਾਂ ਦੇ ਹੋਏ ਰੂਬਰੂ
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦੇ ਦੂਜੇ ਸੈਸ਼ਨ 'ਚ ਏ.ਡੀ.ਸੀ. (ਜ) ਮੈਡਮ ਕੰਚਨ ਨੌਜਵਾਨਾਂ ਦੇ ਹੋਏ ਰੂਬਰੂ -ਏ.ਡੀ.ਸੀ. ਨੇ ਰੁਜ਼ਗਾਰ ਦੀ ਚੋਣ ਲਈ ਨੌਜਵਾਨਾਂ ਦਾ ਕੀਤਾ ਮਾਰਗ ਦਰਸ਼ਨ -ਸਖਤ ਮਿਹਨਤ ਦਾ ਕੋਈ ਹੋਰ ਵਿਕਲਪ ਨਹੀਂ : ਏ.ਡੀ.ਸੀ. ਪਟਿਆਲਾ, 15 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ 'ਕੌਫ਼ੀ ਵਿਦ ਆਫ਼ੀਸਰ' ਦੇ ਅੱਜ ਦੂਜੇ ਸੈਸ਼ਨ ਵਿੱਚ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਆਈ.ਏ.ਐਸ. ਨੌਜਵਾਨਾਂ ਦੇ ਰੂਬਰੂ ਹੋਏ ਤੇ ਉਨ੍ਹਾਂ ਨੂੰ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ। ਮੈਡਮ ਕੰਚਨ ਨੇ ਆਪਣੀ ਦਿੱਲੀ ਤੋਂ ਲਾਅ 'ਚ ਗਰੈਜੂਏਸ਼ਨ ਦੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਵਿੱਚ ਸਫਲਤਾ ਲਈ ਮਿਹਨਤ ਬਹੁਤ ਜ਼ਰੂਰੀ ਹੈ ਤੇ ਜੇਕਰ ਹਾਰਡ ਵਰਕ ਤੇ ਸਮਾਰਟ ਵਰਕ ਦਾ ਸੁਮੇਲ ਹੋ ਜਾਵੇ ਤਾਂ ਸਫਲਤਾ 100 ਫ਼ੀਸਦੀ ਮਿਲਦੀ ਹੈ। ਸਰਕਾਰੀ ਮਹਿੰਦਰਾ ਕਾਲਜ ਦੇ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਆਪਣੇ ਟੀਚੇ ਨਿਰਧਾਰਤ ਕਰਨ ਸਮੇਂ ਆਪਣੀ ਰੁਚੀ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ, ਜੇਕਰ ਅਸੀ ਆਪਣੀ ਰੁਚੀ ਅਨੁਸਾਰ ਕੈਰੀਅਰ ਦੀ ਚੋਣ ਕਰਾਂਗੇ ਤਾਂ ਨਤੀਜੇ ਸਾਰਥਕ ਸਾਹਮਣੇ ਆਉਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਆਪਕਾਂ ਨਾਲ ਕੈਰੀਅਰ ਸਬੰਧੀ ਲਗਾਤਾਰ ਗੱਲ ਕਰਨ ਇਸ ਨਾਲ ਅਧਿਆਪਕਾਂ ਦੇ ਲੰਮੇ ਤਜਰਬੇ ਦਾ ਲਾਭ ਵਿਦਿਆਰਥੀ ਨੂੰ ਮਿਲੇਗਾ। ਏ.ਡੀ.ਸੀ. ਮੈਡਮ ਕੰਚਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਸਰਪ੍ਰਸਤੀ ਹੇਠ ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/-kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ। ਪ੍ਰੋਗਰਾਮ ਮੌਕੇ ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ, ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।
Punjab Bani 15 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ਵਿਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ਵਿਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ਵਿਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ। ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਵਿਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ਵਿਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ਵਿਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ਵਿਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ। ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ਵਿਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ। ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ਵਿਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ। ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ਵਿਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ। ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ਵਿਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ। ਉੱਧਰ ਬਠਿੰਡਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1814 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 38 ਹਜ਼ਾਰ 881 ਹੈ। ਇਨ੍ਹਾਂ ਵਿਚ 8 ਲੱਖ 63 ਹਜ਼ਾਰ 989 ਮਰਦ ਵੋਟਰ ਜਦਕਿ 7 ਲੱਖ 74 ਹਜ਼ਾਰ 860 ਔਰਤ ਵੋਟਰ ਹਨ। 32 ਵੋਟਰ ਟਰਾਂਸਜੈਂਡਰ ਹਨ। ਸੰਗਰੂਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1765 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 50 ਹਜ਼ਾਰ 17 ਹੈ। ਇਨ੍ਹਾਂ ਵਿਚ 8 ਲੱਖ 20 ਹਜ਼ਾਰ 879 ਮਰਦ ਵੋਟਰ ਜਦਕਿ 7 ਲੱਖ 29 ਹਜ਼ਾਰ 92 ਔਰਤ ਵੋਟਰ ਹਨ। 46 ਵੋਟਰ ਟਰਾਂਸਜੈਂਡਰ ਹਨ। ਪਟਿਆਲਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2077 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 87 ਹਜ਼ਾਰ 747 ਹੈ। ਇਨ੍ਹਾਂ ਵਿਚ 9 ਲੱਖ 35 ਹਜ਼ਾਰ 238 ਮਰਦ ਵੋਟਰ ਜਦਕਿ 8 ਲੱਖ 52 ਹਜ਼ਾਰ 433 ਔਰਤ ਵੋਟਰ ਹਨ। 76 ਵੋਟਰ ਟਰਾਂਸਜੈਂਡਰ ਹਨ।
Punjab Bani 15 March,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲਿਆਂਦੀ ਸਿਹਤ ਕਰਾਂਤੀ ਘਨੌਰ, 15 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਇਸ ਦੌਰਾਨ ਗੁਰਦਾਸਪੁਰ ਦੇ ਕਮਿਉਨਿਟੀ ਹੈਲਥ ਸੈਂਟਰ ਨੂੰ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਅਪਗ੍ਰੇਡ ਤੇ ਨਵੀਨੀਕਰਨ ਦਾ ਉਦਘਾਟਨ ਵੀ ਆਨਲਾਈਨ ਢੰਗ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਘਨੌਰ ਸੀ.ਐਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਿਹਤ ਕਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਐਕਸਰੇ, ਅਲਟਰਾ ਸਾਊਂਡ, ਟੈਸਟਾਂ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਭ ਲਈ ਪੰਜਾਬ ਦੇ ਲੋਕ ਵਧਾਈ ਅਤੇ ਧੰਨਵਾਦ ਦੇ ਪਾਤਰ ਹਨ, ਜਿਨ੍ਹਾਂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਸ.ਐਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 15 March,2024
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਹੀ ਹੈ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ: ਹਰਪਾਲ ਸਿੰਘ ਚੀਮਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜ੍ਹੀ ਗਈ ਸੀਨੀਅਰ ਸਹਾਇਕ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਚੰਡੀਗੜ੍ਹ, 13 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਹੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਇਕਲੌਤਾ ਮੰਤਰ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ, ਜਿਸ ਨੂੰ ਬੀਤੇ ਦਿਨ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਤੁਰੰਤ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਵੀ ਪੰਜਾਬ ਦੇ ਨਾਗਰਿਕਾਂ ਪ੍ਰਤੀ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨਿਕ ਢਾਂਚੇ ਦੀ ਸਥਾਪਨਾ ਲਈ ਵਿਆਪਕ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫਤਾਰੀ 12 ਮਾਰਚ, 2024 ਨੂੰ ਹੋਈ ਸੀ, ਅਤੇ ਇਸ ਵਿਭਾਗੀ ਕਾਰਵਾਈ ਕਰਦੇ ਹੋਏ ਉਕਤ ਕਰਮਚਾਰਨ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਸ ਕਰਮਚਾਰਨ ਦਾ ਹੈੱਡਕੁਆਟਰ ਜ਼ਿਲ੍ਹਾ ਖਜ਼ਾਨਾ ਦਫ਼ਤਰ, ਤਰਨਤਾਰਨ ਵਿਖੇ ਨਿਸ਼ਚਿਤ ਕੀਤਾ ਗਿਆ ਹੈ। ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਇੱਕ ਠੋਸ ਕਾਰਜ ਯੋਜਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਹੇਰਾਫੇਰੀਆਂ ਅਤੇ ਭ੍ਰਿਸ਼ਟਾਚਾਰ ਵਿੱਚ ਫਸੇ ਲੋਕਾਂ ਨੂੰ ਕਾਨੂੰਨ ਦੀ ਪੂਰੀ ਤਾਕਤ ਦਾ ਸਾਹਮਣਾ ਕਰਨਾ ਪਵੇਗਾ, ਭਾਵੇਂ ਉਹਨਾਂ ਦਾ ਕੋਈ ਵੀ ਅਹੁਦਿਆਂ ਜਾਂ ਰੁਤਬਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਭ੍ਰਿਸ਼ਟਾਚਾਰੀਆਂ ਦੇ ਦਿਨ ਗਿਣੇ-ਮਿਣੇ ਹਨ ਕਿਉਂਕਿ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਕਰਦਿਆਂ ਮੁਕੱਦਮੇ ਚਲਾ ਰਹੀ ਹੈ, ਜਿਸ ਤੋਂ ਇਹ ਠੋਸ ਸੰਕੇਤ ਮਿਲਦਾ ਹੈ ਕਿ ਜਵਾਬਦੇਹੀ ਦਾ ਦੌਰ ਸ਼ੁਰੂ ਹੋ ਗਿਆ ਹੈ। ਭ੍ਰਿਸ਼ਟਾਚਾਰ ਮੁਕਤ ਪੰਜਾਬ ਸਿਰਜਣ ਦੇ ਮਿਸ਼ਨ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਮਾਨਦਾਰੀ ਨੂੰ ਬਰਕਰਾਰ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰੇਕ ਵਿਅਕਤੀ ਦੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਭ੍ਰਿਸ਼ਟ ਗਤੀਵਿਧੀਆਂ ਦੀ ਰਿਪੋਰਟ ਕਰਨਾ, ਨਿੱਜੀ ਅਤੇ ਪੇਸ਼ੇਵਰ ਵਿਹਾਰ ਵਿੱਚ ਨੈਤਿਕ ਮਾਪਦੰਡਾਂ ਦੀ ਪਾਲਣਾ ਕਰਨਾ ਅਤੇ ਪਾਰਦਰਸ਼ਤਾ ਦੀ ਵਕਾਲਤ ਕਰਨਾ ਅਜਿਹੇ ਕੁਝ ਤਰੀਕੇ ਹਨ ਜਿਨ੍ਹਾਂ ਨਾਲ ਆਮ ਜਨਤਾ ਸਰਕਾਰ ਦੀ ਪਹਿਲਕਦਮੀ ਦਾ ਸਮਰਥਨ ਕਰ ਸਕਦੀ ਹੈ।
Punjab Bani 13 March,2024
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਮਿਲੀ ਹਸਪਤਾਲ ਤੋ ਛੁਟੀ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਮਿਲੀ ਹਸਪਤਾਲ ਤੋ ਛੁਟੀ ਚੰਡੀਗੜ, 13 ਮਾਰਚ-ਪੰਜਾਬ ਦੇ ਸਾਬਕਾ ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ, ਜਿਨ੍ਹਾਂ ਨੂੰ 10 ਮਾਰਚ ਦੀ ਸਵੇਰੇ ਦਿਲ ਦਾ ਦੌਰਾ ਪਿਆ ਸੀ, ਨੂੰ ਅੱਜ ਤਿੰਨ ਦਿਨ ਬਾਅਦ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ।
Punjab Bani 13 March,2024
ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ
ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ ਨਵੀਂ ਦਿੱਲੀ, 13 ਮਾਰਚ- ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀਰਵਾਰ ਨੂੰ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਲੰਮੇ ਸਮੇਂ ਤੋਂ ਕਿਆਸ ਲੱਗ ਰਹੇ ਸਨ। ਅਮਰਿੰਦਰ ਸਿੰਘ ਆਪਣੇ ਬੱਚਿਆਂ ਰਣਇੰਦਰ ਸਿੰਘ ਅਤੇ ਜੈ ਇੰਦਰ ਕੌਰ ਦੇ ਨਾਲ ਸਤੰਬਰ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪ੍ਰਨੀਤ, ਜੋ 1999 (13ਵੀਂ ਲੋਕ ਸਭਾ ਚੋਣ) ਤੋਂ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੀ ਹੈ, ਨੂੰ ਦੁਬਾਰਾ ਉਸੇ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।
Punjab Bani 13 March,2024
ਜਮੀਨੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ
ਜਮੀਨੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਭਰਾ ਨੇ ਕੀਤਾ ਭਰਾ ਦਾ ਕਤਲ ਮੁਕੇਰੀਆਂ, 13 ਮਾਰਚ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਥਿਤ ਕਤਲ ਕਰ ਦਿੱਤਾ। ਗੜਦੀਵਾਲਾ ਪੁਲੀਸ ਨੇ ਮ੍ਰਿਤਕ ਦੀ ਦਾਦੀ ਦੇ ਬਿਆਨ ਉਤੇ ਕੇਸ ਦਰਜ ਕਰ ਲਿਆ ਹੈ। ਕਤਲ ਦਾ ਕਾਰਨ ਕਰੀਬ ਮਹੀਨਾ ਪਹਿਲਾਂ ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਨੂੰ ਦੱਸਿਆ ਜਾ ਰਿਹਾ ਹੈ। ਕਤਲ ਮਗਰੋਂ ਮੁਲਜ਼ਮ ਨੇ ਮਾਮਲੇ ਨੂੰ ਲੁਕਾਉਣ ਲਈ ਪਿੰਡ ਦੇ ਸਰਪੰਚ ਨੂੰ ਫ਼ੋਨ ਕਰ ਕੇ ਆਪਣੇ ਘਰ ਹਮਲਾ ਹੋਣ ਦੀ ਸੂਚਨਾ ਦਿੱਤੀ, ਜੋ ਪੁਲੀਸ ਦੀ ਜਾਂਚ ਉਪਰੰਤ ਝੂਠੀ ਨਿਕਲੀ। ਮਨਜੋਤ ਸਿੰਘ ਅਤੇ ਮਨਪ੍ਰੀਤ ਸਿੰਘ ਦੋਵੇਂ ਸਕੇ ਭਰਾ ਸਨ। ਉਨ੍ਹਾਂ ਦੇ ਮਾਪਿਆਂ ਦੀ ਮੌਤ ਹੋ ਚੁੱਕੀ ਹੈ। ਦੋਹਾਂ ਨੂੰ ਦਾਦੀ ਨੇ ਪਾਲਿਆ ਸੀ। ਦਾਦੀ ਅਨੁਸਾਰ ਦੋਹਾਂ ਭਰਾਵਾਂ ਵਿਚਕਾਰ ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ। ਬੀਤੀ ਦੇਰ ਰਾਤ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਵੱਡੇ ਭਰਾ ਮਨਜੋਤ ਸਿੰਘ ਦਾ ਕਥਿਤ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਕਥਿਤ ਦੋਸ਼ੀ ਵੱਲੋਂ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ‘ਤੇ ਆਪਣੇ ਘਰੇ ਹਮਲਾ ਹੋਣ ਦੀ ਸੂਚਨਾ ਦਿੱਤੀ ਗਈ ਸੀ। ਸਰਪੰਚ ਵੱਲੋਂ ਗੜ੍ਹਦੀਵਾਲਾ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਸਰਪੰਚ ਨਾਲ ਮੌਕੇ ‘ਤੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸਨ। ਪੁਲੀਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦਾ ਗਲਾ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਗਿਆ ਸੀ। ਐੱਸਐੱਚਓ ਗੜਦੀਵਾਲਾ ਹਰਦੇਵ ਪ੍ਰੀਤ ਸਿੰਘ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਡੀਐੱਸਪੀ ਹਰਜੀਤ ਸਿੰਘ ਰੰਧਾਵਾ ਵੀ ਮੌਕੇ ‘ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਦਾਦੀ ਦੇ ਬਿਆਨਾਂ ’ਤੇ ਛੋਟੇ ਭਰਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।
Punjab Bani 13 March,2024
ਕੈਸਰ ਦੀ ਨਕਲੀ ਕੀਮੋਥੈਰੇਪੀ ਦੀਆਂ ਦਵਾਈਆਂ ਵੇਚਣ ਵਾਲਾ ਇੱਕ ਹੋਰ ਮੁਲਜਮ ਕਾਬੂ
ਕੈਸਰ ਦੀ ਨਕਲੀ ਕੀਮੋਥੈਰੇਪੀ ਦੀਆਂ ਦਵਾਈਆਂ ਵੇਚਣ ਵਾਲਾ ਇੱਕ ਹੋਰ ਮੁਲਜਮ ਕਾਬੂ ਨਵੀਂ ਦਿੱਲੀ: ਪੁਲਿਸ ਨੇ ਨਕਲੀ ਕੀਮੋਥੈਰੇਪੀ ਦਵਾਈਆਂ ਦੇ ਸੌਦੇ ਦੇ ਦੋਸ਼ ਵਿੱਚ ਬਿਹਾਰ ਦੇ ਮੁਜ਼ੱਫਰਪੁਰ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਹਿਲਾਂ ਹੀ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਅੱਠਵੇਂ ਮੁਲਜ਼ਮ ਦੀ ਪਛਾਣ ਬਿਹਾਰ ਦੇ ਮੁਜ਼ੱਫਰਪੁਰ ਦੇ ਰਹਿਣ ਵਾਲੇ ਆਦਿਤਿਆ ਕ੍ਰਿਸ਼ਨ ਵਜੋਂ ਹੋਈ ਹੈ। ਉਸ ਨੂੰ ਦਿੱਲੀ ਲਿਆਂਦਾ ਗਿਆ ਹੈ। ਆਦਿਤਿਆ ਕ੍ਰਿਸ਼ਨਾ ਨੀਰਜ ਚੌਹਾਨ ਤੋਂ ਦਵਾਈਆਂ ਖਰੀਦ ਕੇ ਪੁਣੇ ਅਤੇ ਐਨਸੀਆਰ ਵਿੱਚ ਸਪਲਾਈ ਕਰਦਾ ਸੀ। ਉਹ ਮੁਜ਼ੱਫਰਪੁਰ ਵਿੱਚ ਦਵਾਈਆਂ ਦੀ ਦੁਕਾਨ ਚਲਾਉਂਦਾ ਸੀ।
Punjab Bani 13 March,2024
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (ੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।
Punjab Bani 13 March,2024
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ • 837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ • ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 13 ਮਾਰਚ: ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ ਚਮੜੀ 'ਤੇ ਧੱਫੜ ਹੋ ਜਾਂਦੇ ਹਨ ਅਤੇ ਇਹ ਪਸ਼ੂਆਂ ਲਈ ਜਾਨਲੇਵਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਗਊਵੰਸ਼ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਗੋਟ ਪੌਕਸ ਵੈਕਸੀਨ ਤੀਜੀ ਵਾਰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿਆਪਕ ਮੁਹਿੰਮ ਤਹਿਤ ਸੂਬੇ ਦੇ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਹੁਣ ਤੱਕ 12,49,779 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ 16 ਅਪ੍ਰੈਲ ਤੱਕ 25 ਲੱਖ ਗਊਵੰਸ਼ ਦੇ 100 ਫ਼ੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀਆਂ ਰੋਜ਼ਾਨਾ 60,000 ਖੁਰਾਕਾਂ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪਸ਼ੂ ਪਾਲਣ ਵਿਭਾਗ ਵੱਲੋਂ 837 ਸਮਰਪਿਤ ਵੈਟਰਨਰੀ ਟੀਮਾਂ ਫ਼ੀਲਡ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਤੋਂ ਬਚਾਅ ਲਈ ਪਸ਼ੂਆਂ ਦੇ ਟੀਕਾਕਰਨ ਵਾਸਤੇ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖ਼ਰੀਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਸਾਰੇ ਗਊਵੰਸ਼ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ।
Punjab Bani 13 March,2024
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਵੀ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਦੀ ਛਹਿਬਰ ਲੱਗੀ
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਵੀ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਦੀ ਛਹਿਬਰ ਲੱਗੀ ਗੁਰਮਤਿ ਸੰਗੀਤ ਮਨੁੱਖੀ ਹਿਰਦੇ ਵਿੱਚ ਕੋਮਲਤਾ, ਨਿਰਮਲਤਾ, ਬੈਰਾਗ ਪੈਦਾ ਕਰਦਾ ਹੈ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 13 ਮਾਰਚ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸੂਰਬੀਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤਿੰਨ ਰੋਜ਼ਾ ਸੰਪੂਰਨਤਾ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਵੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਚੁਪਹਿਰਾ ਜਾਪ ਜਥਾ ਨੇ ਜਪ ਤਪ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ। ਸਮਾਗਮ ਦੇ ਦੂਸਰੇ ਪੜਾਅ ਤੇ ਗੁਰਮਤਿ ਅਤੇ ਸੰਗੀਤ ਸਬੰਧੀ ਵਿਚਾਰ ਵਿਅਕਤ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਅਰਬਦ ਨਰਬਦ ਤੋਂ ਪਹਿਲਾਂ ਵੀ ਸੰਗੀਤ ਸੁਜੀਵ ਹੋਂਦ ਵਿੱਚ ਕ੍ਰਿਆਸ਼ੀਲ ਸੀ। ਸੰਗੀਤ ਦਾ ਸ੍ਰਵਣ ਸੂਖਸ਼ਮ ਤੌਰ ਤੇ ਮਨੁੱਖੀ ਹਿਰਦੇ ਵਿੱਚ ਕੋਮਲਤਾ, ਨਿਰਮਲਤਾ, ਅਨੁਰਾਗ ਅਤੇ ਵੈਰਾਗ ਪੈਦਾ ਕਰਦਾ ਹੈ। ਗੁਰਮਤਿ ਵਿਚਾਰਧਾਰਾ ਅਤੇ ਗੁਰਮਤਿ ਸੰਗੀਤ ਭਾਰਤੀ ਸੰਗੀਤ ਸ਼ਾਸਤਰਾਂ ਤੋਂ ਕਈ ਪੱਖਾਂ ਤੋਂ ਅਨੋਖਾ ਅਨੂਠਾ ਅਤੇ ਵਿਭਿੰਨ ਹੈ। ਉਨ੍ਹਾਂ ਕਿਹਾ ਲੱਖਾਂ ਭੁਲੇ ਭਟਕੇ ਅਤੇ ਅਗਿਆਨੀ ਲੋਕਾਂ ਨੇ ਗੁਰਬਾਣੀ ਕੀਰਤਨ ਸ੍ਰਵਣ ਕਰਨ ਨਾਲ ਆਪਣਾ ਜੀਵਨ ਸੁਵਾਰਿਆ ਹੈ। ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਾਦੀ ਦੇ ਸਪੂੰਰਨਤਾ ਸਮਾਗਮਾਂ ਸਮੇਂ ਗੁਰਬਾਣੀ ਅਤੇ ਸੰਗੀਤ ਨਾਲ ਰੰਗੇ ਜਥਿਆਂ ਨੇ ਗੁਰਬਾਣੀ ਗਾਇਨ ਕੀਤੀ ਹੈ ਅਤੇ ਉਨ੍ਹਾਂ ਨੇ ਬਾਬਾ ਫੂਲਾ ਸਿੰਘ ਜੀ ਨੂੰ ਸੱਚੀ ਸੁੱਚੀ ਸਰਧਾਂਜਲੀ ਭੇਟ ਕੀਤੀ ਹੈ। ਗੁਰਮਤਿ ਸਮਾਗਮ ਵਿੱਚ ਕੀਰਤਨੀ ਜਥਿਆਂ ਤੋਂ ਇਲਾਵਾ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਨੇ ਗੁਰਬਾਣੀ ਸ਼ਬਦ ਦੇ ਜਾਪ ਰਾਹੀਂ ਹਾਜ਼ਰੀ ਭਰੀ। ਗੁਰਦੁਆਰਾ ਭਾਈ ਮੰਝ ਜੀ ਇਸਤਰੀ ਸਤਿਸੰਗ ਸਭਾ ਤੋਂ ਬੀਬੀ ਬਲਬੀਰ ਕੌਰ, ਅਮ੍ਰਿਤ ਬਾਣੀ ਨਿਸ਼ਕਾਮ ਸੇਵਾ ਸੁਸਾਇਟੀ ਗੌਬਿੰਦ ਨਗਰ ਤੋਂ ਬੀਬੀ ਮਨਿੰਦਰ ਕੌਰ, ਬਾਬਾ ਦੀਪ ਸਿੰਘ ਸੁਖਮਨੀ ਸੇਵਾ ਸੁਸਾਇਟੀ ਸ਼ਹੀਦ ੳਧਮ ਸਿੰਘ ਤੋਂ ਬੀਬੀ ਪ੍ਰੀਤ ਕੌਰ, ਗੁਰ ਕਿਰਪਾ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਤੋਂ ਬੀਬੀ ਨਰਿੰਦਰ ਕੌਰ, ਸਾਹਿਬ ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਤੋਂ ਬੀਬੀ ਹਰਵੰਤ ਕੌਰ, ਨਾਮ ਸਿਮਰਨ ਨਿਸ਼ਕਾਮ ਸੇਵਾ ਸੁਸਾਇਟੀ ਤੋਂ ਬੀਬੀ ਮਨਦੀਪ ਕੌਰ, ਮਾਤਾ ਖੀਵੀ ਜੀ ਸੁਖਮਨੀ ਸੇਵਾ ਸੁਸਾਇਟੀ ਗੰਡਾ ਸਿੰਘ ਕਲੋਨੀ ਤੋਂ ਬੀਬੀ ਖੁਸ਼ਵਿੰਦਰ ਕੌਰ, ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਨਿਊ ਭਾਈ ਗੁਰਦਾਸ ਨਗਰ ਅੰਮ੍ਰਿਤਸਰ ਤੋਂ ਬੀਬੀ ਪਰਮਜੀਤ ਕੌਰ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੋਂ ਬੀਬੀ ਪਰਮਜੀਤ ਕੌਰ ਪੰਮਾ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਬਾਲ ਫੁਲੜਾੜੀ ਦੇ ਬੱਚਿਆਂ ਵੱਲੋਂ ਕੀਰਤਨ ਅਤੇ ਜਪ ਤਪ ਰਾਹੀਂ ਹਾਜ਼ਰੀ ਭਰੀ। ਸਮਾਗਮ ਸਮੇਂ ਸਟੇਜ ਸਕੱਤਰ ਦੀ ਸੇਵਾ ਬਾਬਾ ਸੁਖਵਿੰਦਰ ਸਿੰਘ ਨਿਹੰਗ ਪ੍ਰਚਾਰਕ ਬੁੱਢਾ ਦਲ ਨੇ ਕੀਤੀ। ਸਮਾਗਮ ਵਿੱਚ ਬੁੱਢਾ ਦਲ ਦੇ ਸਕੱਤਰ ਤੋਂ ਇਲਾਵਾ ਨਿਹੰਗ ਸਿੰਘਾਂ ਅਤੇ ਬੇਅੰਤ ਸੰਗਤਾਂ ਨੇ ਹਾਜ਼ਰ ਸਨ।
Punjab Bani 13 March,2024
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਮਹੂਰੀਅਤ ਦੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਲੁਧਿਆਣਾ, 13 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਿੱਚ ਸੁਰੱਖਿਆ ਅਤੇ ਹਿਫਾਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ ਤਾਂ ਕਿ ਸਾਰੀਆਂ ਪਾਰਟੀਆਂ ਵੱਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦਾ ਹੈ ਤਾਂ ਕਿ ਉਹ ਚੋਣਾਂ ਵਿੱਚ ਸ਼ਿਰਕਤ ਕਰ ਸਕਣ ਅਤੇ ਇਸ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਇਕ ਹੋਰ ਮਸਲੇ ਉਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਵੀ ਸੂਬੇ ਵਿੱਚ ਛੇਤੀ ਹੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਫੋਰਸਾਂ ਸੂਬੇ ਦੀਆਂ ਰਵਾਇਤਾਂ, ਧਰਮ, ਅਤੇ ਰੀਤਾ-ਰਿਵਾਜਾਂ ਤੋਂ ਅਣਜਾਣ ਹੁੰਦੀਆਂ ਹਨ ਜਿਸ ਕਰਕੇ ਪੰਜਾਬ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਠੇਸ ਨਾ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰ ਉਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਢੁਕਵਾਂ ਤਾਲਮੇਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਸ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਮੁੱਚੇ ਪ੍ਰਸ਼ਾਸਨ ਨੂੰ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਸਿਆ ਨੂੰ ਰੋਕਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਅਜਿਹੇ ਹਥਿਆਰ ਰੱਖਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਲਾਇਸੰਸੀ ਹਥਿਆਰਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚ ਸ਼ਾਂਤਮਈ ਚੋਣਾਂ ਕਰਵਾਈਆਂ ਜਾਣ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਚੋਣ ਬੁਲੇਟਿਨ ਨਿਰੰਤਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਚੋਣਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਤਾਜ਼ਾ ਜਾਣਕਾਰੀ ਹਾਸਲ ਹੁੰਦੀ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਅਫਵਾਹਾਂ ਫੈਲਾਉਣ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਦੀ ਵਰਤੋਂ ਵੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਨੂੰ ਹਾਲ ਹੀ ਵਿੱਚ ਮੁਹੱਈਆ ਕਰਵਾਏ ਗਏ ਹਾਈ-ਟੈੱਕ ਵਾਹਨਾਂ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਜਿਸ ਨਾਲ ਸਥਿਤੀ ਨਾਲ ਵਧੇਰੇ ਕਾਰਗਰ ਨਾਲ ਨਿਪਟਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਿਆਂ ਵਿੱਚ ਸਾਰੀਆਂ ਨਾਜ਼ੁਕ ਥਾਵਾਂ ਖਾਸ ਕਰਕੇ ਪੁਲਿਸ ਨਾਕਿਆਂ ਉਤੇ ਸੀ.ਸੀ.ਟੀ.ਵੀ. ਸਥਾਪਤ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।
Punjab Bani 13 March,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ - ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦੇ ਅਧਿਕਾਰੀ ਨੋਡਲ ਅਫਸਰ ਹੋਣਗੇ। 3 ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿਚ ਨਿਯੁਕਤ ਆਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ। ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਹੋਣਗੇ। ਜਦਕਿ ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਪ੍ਰੈਸ ਇਨਫਰਮੇਸ਼ਨ ਬਿਊਰੋਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦਾ ਅਧਿਕਾਰੀ ਅਤੇ ਫਤਿਹਗੜ੍ਹ ਸਾਹਿਬ ਪਾਰਲੀਮਾਨੀ ਹਲਕੇ ਦੇ ਰਿਟਰਨਿੰਗ ਅਧਿਕਾਰੀ ਸ਼ਾਮਲ ਹਨ। ਸਿਬਿਨ ਸੀ ਨੇ ਦੱਸਿਆ ਕਿ ਐਮਸੀਐਮਸੀ ਕਮੇਟੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੇ ਹੁਕਮਾਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਅਤੇ ਇਸ਼ਤਿਹਾਰਾਂ ਦੀ ਤਸਦੀਕ ਤੇ ਪੇਡ ਨਿਊਜ਼ ਦੀ ਜਾਂਚ ਬਾਰੇ ਬਣਾਈ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਦੇ ਫੈਸਲਿਆਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਦਾ ਨਿਪਟਾਰਾ ਕਰੇਗੀ। ਇਸ ਤੋਂ ਇਲਾਵਾ ਜਿਨ੍ਹਾਂ ਕੇਸਾਂ ਵਿੱਚ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਦਾ ਨਿਪਟਾਰਾ ਵੀ ਇਹ ਕਮੇਟੀ ਕਰੇਗੀ। ਦੂਜੇ ਪਾਸੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਸਿਆਸੀ ਪਾਰਟੀਆਂ ਅਤੇ ਸੰਸਥਾਵਾਂ ਦੀਆਂ ਇਸ਼ਤਿਹਾਰਾਂ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਕਰੇਗੀ। ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਇਹ ਸੈੱਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ।
Punjab Bani 13 March,2024
ਵਿੱਤ ਮੰਤਰੀ ਵੱਲੋਂ ਸ਼ਾਮ ਦਾਸ ਖੰਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਵਿੱਤ ਮੰਤਰੀ ਵੱਲੋਂ ਸ਼ਾਮ ਦਾਸ ਖੰਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 13 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਜਾਗਰਣ ਦੇ ਨਿਊਜ਼ ਐਡੀਟਰ ਸ੍ਰੀ ਸੁਸ਼ੀਲ ਖੰਨਾ ਦੇ ਪਿਤਾ ਅਤੇ ਹਿੰਦ ਸਮਾਚਾਰ ਦੇ ਸਾਬਕਾ ਨਿਊਜ਼ ਐਡੀਟਰ ਸ੍ਰੀ ਸ਼ਾਮ ਦਾਸ ਖੰਨਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਚੀਮਾ ਨੇ ਸ੍ਰੀ ਸ਼ਾਮ ਦਾਸ ਖੰਨਾ ਵੱਲੋਂ ਹਿੰਦ ਸਮਾਚਾਰ ਦੇ ਨਿਊਜ ਐਡੀਟਰ ਵਜੋਂ ਨਿਭਾਈ ਅਹਿਮ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਸ੍ਰੀ ਸੁਸ਼ੀਲ ਖੰਨਾ ਵੱਲੋਂ ਇੱਕ ਪੱਤਰਕਾਰ ਵਜੋਂ ਆਪਣੇ ਪਿਤਾ ਦੀ ਵਿਰਾਸਤ ਨੂੰ ਜਾਰੀ ਰੱਖਦਿਆਂ ਆਮ ਲੋਕਾਂ ਨੂੰ ਗੰਭੀਰ ਮੁੱਦਿਆਂ ਬਾਰੇ ਜਾਣੂ ਕਰਵਾਉਂਣ ਲਈ ਨਿਭਾਈ ਜਾ ਰਹੀ ਭੂਮਿਕਾ ਦਾ ਵੀ ਜਿਕਰ ਕੀਤਾ। ਵਿੱਤ ਮੰਤਰੀ ਨੇ ਸ਼੍ਰੀ ਸੁਸ਼ੀਲ ਖੰਨਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਨੇ ਕਿਹਾ ਕਿ ਕਿਸੇ ਅਜ਼ੀਜ਼ ਦਾ ਵਿਛੋੜਾ ਇੱਕ ਡੂੰਘਾ ਅਤੇ ਦਰਦਨਾਕ ਅਹਿਸਾਸ ਹੁੰਦਾ ਹੈ । ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚੋਂ ਲੰਘਣ ਦਾ ਬਲ, ਦਿਲਾਸਾ ਅਤੇ ਹਿੰਮਤ ਬਖਸ਼ਣ।
Punjab Bani 13 March,2024
5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਪਹਿਲਾਂ ਹੀ ਪਟਵਾਰੀ ਲੈ ਚੁੱਕਾ ਸੀ 14,000 ਰੁਪਏ ਰਿਸ਼ਵਤ ਚੰਡੀਗੜ, 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ' ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ 'ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 12 March,2024
ਸਟੇਟ ਬੈਕ ਆਫ ਇੰਡੀਆ ਨੇ ਚੋਣ ਕਮਿਸ਼ਨ ਨੁੰ ਭੇਜਿਆ ਚੋਣ ਬਾਂਡ ਦਾ ਪੂਰਾ ਡਾਟਾ
ਸਟੇਟ ਬੈਕ ਆਫ ਇੰਡੀਆ ਨੇ ਚੋਣ ਕਮਿਸ਼ਨ ਨੁੰ ਭੇਜਿਆ ਚੋਣ ਬਾਂਡ ਦਾ ਪੂਰਾ ਡਾਟਾ ਚੰਡੀਗੜ੍ਹ : ਸਟੇਟ ਬੈਂਕ ਆਫ ਇੰਡੀਆ (ਐਸਬੀਆਈ) ਨੇ ਮੰਗਲਵਾਰ (12 ਮਾਰਚ) ਨੂੰ ਚੋਣ ਕਮਿਸ਼ਨ ਨੂੰ ਚੋਣ ਬਾਂਡ ਦਾ ਪੂਰਾ ਡੇਟਾ ਭੇਜ ਦਿੱਤਾ ਹੈ। ਸੁਪਰੀਮ ਕੋਰਟ ਨੇ ਸੋਮਵਾਰ (11 ਮਾਰਚ) ਨੂੰ ਐਸਬੀਆਈ ਨੂੰ ਫਟਕਾਰ ਲਗਾਈ ਅਤੇ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਨਾਲ ਹੀ, ਅਦਾਲਤ ਨੇ ਹੁਕਮ ਦਿੱਤਾ ਸੀ ਕਿ ਐਸਬੀਆਈ 12 ਮਾਰਚ ਨੂੰ ਕੰਮਕਾਜੀ ਸਮਾਂ ਖਤਮ ਹੋਣ ਤੱਕ ਚੋਣ ਕਮਿਸ਼ਨ ਨੂੰ ਚੋਣ ਬਾਂਡ ਦੀ ਪੂਰੀ ਜਾਣਕਾਰੀ ਦੇਵੇ। ਇਸ ਦੇ ਅਨੁਸਾਰ, ਐਸਬੀਆਈ ਨੇ ਮੰਗਲਵਾਰ ਸ਼ਾਮ 5.30 ਵਜੇ ਤੱਕ ਚੋਣ ਕਮਿਸ਼ਨ ਨੂੰ ਚੋਣ ਬਾਂਡ ਦਾ ਪੂਰਾ ਡੇਟਾ ਭੇਜ ਦਿੱਤਾ ਹੈ।
Punjab Bani 12 March,2024
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਸਮਾਰੋਹ ਦਾ ਆਯੋਜਨ
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਸਮਾਰੋਹ ਦਾ ਆਯੋਜਨ -‘ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਦਾ ਦੂਜਾ ਦਿਨ ਸਫਲਤਾਪੂਰਵਕ ਸੰਪੰਨ ਪਟਿਆਲਾ 12 ਮਾਰਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰਮਤਿ ਸੰਗੀਤ ਚੇਅਰ ਵਲੋਂ ਸੰਗੀਤ ਵਿਭਾਗ, ਗੁਰਮਤਿ ਸੰਗੀਤ ਵਿਭਾਗ ਅਤੇ ਗੁਰਮਤਿ ਗਿਆਨ ਆਨ ਲਾਈਨ ਸਟੱਡੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ ਦੇ ਦੂਜੇ ਦਿਨ ‘ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਸਮਾਰੋਹ’ ਦਾ ਆਯੋਜਨ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਕੀਤਾ ਗਿਆ। ਇਸ ਮੌਕੇ ਪੰਡਿਤ ਸੁਰਿੰਦਰ ਦੱਤਾ ਨੂੰ ‘ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਐਵਾਰਡ’ ਦਿੱਤਾ ਗਿਆ। ਗੁਰਮਤਿ ਸੰਗੀਤ ਚੇਅਰ ਦੇ ਇੰਚਾਰਜ ਡਾ. ਅਲੰਕਾਰ ਸਿੰਘ ਨੇ ਦੱਸਿਆ ਕਿ ਭਾਰਤ ਰਤਨ ਪੰਡਿਤ ਰਵੀ ਸ਼ੰਕਰ ਦੇ ਸ਼ਾਗਿਰਦ ਸਿਤਾਰ ਵਾਦਕ, ਆਲ ਇੰਡੀਆ ਰੇਡੀਓ ਦੇ ਕਲਾਕਾਰ, 90 ਵਰਿਆਂ ਪੰਡਿਤ ਸੁਰਿੰਦਰ ਦੱਤਾ ਨੂੰ ਇਹ ਐਵਾਰਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਅਰਵਿੰਦ ਵਲੋਂ ਪ੍ਰਦਾਨ ਕੀਤਾ ਗਿਆ। ਦੂਜੇ ਦਿਨ ਦੇ ਪ੍ਰੋਗਰਾਮ ਦੇ ਸ਼ੁਰੂ ਵਿਚ ਸੰਗੀਤ ਵਿਭਾਗ ਦੇ ਵਿਦਿਆਰਥੀ ਸਾਹਿਲ ਭਾਰਦਵਾਜ ਵਲੋਂ ਰਾਗ ਜੈਜਾਵੰਤੀ ਵਿਚ ਸ਼ਾਸਤਰੀ ਗਾਇਨ ਕੀਤਾ ਗਿਆ।ਇਸ ਉਪਰੰਤ ਗੁਰਮਤਿ ਸੰਗੀਤ ਚੇਅਰ ਅਤੇ ਵਿਭਾਗ ਦੇ ਮੋਢੀ ਪ੍ਰੋਫੈਸਰ ਡਾ. ਗੁਰਨਾਮ ਸਿੰਘ ਵੱਲੋਂ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਸਿਮ੍ਰਤੀ ਵਿਖਿਆਨ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਜਿੱਥੇ ਵਿਸ਼ਵ ਵਿਖਿਆਤ ਸਿਤਾਰ ਵਾਦਕ ਉਸਤਾਦ ਵਿਲਾਇਤ ਖਾਂ ਤੋਂ ਸਿਤਾਰ ਦੀ ਤਾਲੀਮ ਹਾਸਿਲ ਸਨ, ਉਥੇ ਹੀ ਸ਼ਾਸਤਰੀ ਗਾਇਕੀ ਵਿੱਚ ਵੀ ਉਨਾਂ ਦੀ ਆਪਣੀ ਹੀ ਵੱਖਰੀ ਸ਼ੈਲੀ ਸੀ। ਇਸ ਮੌਕੇ ਸੰਗੀਤ ਵਿਭਾਗ ਦੀ ਸਿਤਾਰ ਵਾਦਿਕਾ ਸ੍ਰੀਮਤੀ ਵਨੀਤਾ ਵਲੋਂ ਰਾਗ ਪਟਦੀਪ ਵਿੱਚ ਸਿਤਾਰ ਵਾਦਨ ਪੇਸ਼ ਕੀਤਾ ਗਿਆ। ਸਹਿਯੋਗੀ ਕਲਾਕਾਰਾਂ ਵਿਚ ਤਬਲੇ ਉੱਤੇ ਪੰਜਾਬ ਘਰਾਣੇ ਦੇ ਸ੍ਰੀ ਜੈਦੇਵ, ਸ੍ਰੀ ਨਰਿੰਦਰ ਪਾਲ ਸਿੰਘ ਅਤੇ ਹਰਮੋਨੀਅਮ ਉੱਤੇ ਸ੍ਰੀ ਅਲੀ ਅਕਬਰ ਸਨ। ਇਸ ਮੌਕੇ ਆਲ ਇੰਡੀਆ ਰੇਡੀਓ ਤੋਂ ਸੀਨੀਅਰ ਕਲਾਕਾਰ ਤਿਲਕ ਰਾਜ, ਸੰਗੀਤ ਵਿਭਾਗ ਤੋਂ ਡਾ. ਨਿਵੇਦਿਤਾ ਸਿੰਘ, ਪ੍ਰਿੰਸੀਪਲ ਸ਼ਮਸ਼ੇਰ ਸਿੰਘ ਕਰੀਰ ਦੇ ਪਰਿਵਾਰਕ ਮੈਂਬਰਾਂ ਵਿੱਚ ਧਰਮਪਤਨੀ ਗੁਰਚਰਨ ਕੌਰ, ਸਪੁੱਤਰ ਤੇਜਿੰਦਰ ਪਾਲ ਸਿੰਘ, ਡਾ. ਪ੍ਰੀਤਇੰਦਰ ਕੌਰ, ਸ਼੍ਰੀ ਅਲੀ ਅਕਬਰ, ਡਾ.ਮਨਮੋਹਨ ਸ਼ਰਮਾ, ਸ਼੍ਰੀ ਅਰੁਣ ਕੁਮਾਰ ਝਾਅ, ਡਾ.ਜਤਿੰਦਰ ਸਿੰਘ ਮੱਟੂ, ਸ.ਜਸਬੀਰ ਸਿੰਘ ਜਵੱਦੀ ਆਦਿ ਹਾਜਰ ਰਹੇ।
Punjab Bani 12 March,2024
ਐਨਆਈਏ ਨੇ 30 ਥਾਵਾਂ ਤੇ ਕੀਤੀ ਵੱਡੇ ਪੱਧਰ ਤੇ ਛਾਪਾਮਾਰੀ
ਐਨਆਈਏ ਨੇ 30 ਥਾਵਾਂ ਤੇ ਕੀਤੀ ਵੱਡੇ ਪੱਧਰ ਤੇ ਛਾਪਾਮਾਰੀ ਨਵੀਂ ਦਿੱਲੀ, 12 ਮਾਰਚ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀਆਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਅੱਜ ਚਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Bani 12 March,2024
ਹਰਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ
ਹਰਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 12 ਮਾਰਚ ਹਰਿਆਣਾ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਫੁੱਟ ਪੈਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜੇਜੇਪੀ ਨੇਤਾ ਦੁਸ਼ਯੰਤ ਚੌਟਾਲਾ ਨੂੰ ਵੱਡਾ ਝਟਕਾ ਲੱਗਾ, ਜਿਸ ਦੇ ਪੰਜ ਵਿਧਾਇਕਾਂ ਨੇ ਦਿੱਲੀ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਤੋਂ ਬਾਅਦ ਭਾਜਪਾ-ਜੇਜੇਪੀ ਗਠਜੋੜ ਟੁੱਟਿਆ। ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਲੜਨ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ।
Punjab Bani 12 March,2024
ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ
ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ ਚੰਡੀਗੜ੍ਹ, 12 ਮਾਰਚ ਸ੍ਰੀ ਨਾਇਬ ਸੈਣੀ ਨੇ ਅੱਜ ਇਥੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟਣ ਅਤੇ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਲਈ ਹੁਣ ਨਾਇਬ ਸੈਣੀ ਨੇ ਸਹੁੰ ਚੁਕੀ ਹੈ।
Punjab Bani 12 March,2024
ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁਟਬਾਲ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਕਾਂਸੀ ਦਾ ਤਗ਼ਮਾ
ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁਟਬਾਲ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਕਾਂਸੀ ਦਾ ਤਗ਼ਮਾ -ਵਾਈਸ ਚਾਂਸਲਰ ਦੀ ਅਗਵਾਈ ਵਿੱਚ ਖਿਡਾਰੀਆਂ ਦਾ ਭਰਵਾਂ ਸਵਾਗਤ ਪਟਿਆਲਾ, 12 ਮਾਰਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਫੁਟਬਾਲ ਟੀਮ ਵੱਲੋਂ ਆਲ ਇੰਡੀਆ ਯੂਨੀਵਰਸਿਟੀ ਫੁਟਬਾਲ ਮੁਕਾਬਲਿਆਂ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰਨ ਤੋਂ ਬਾਅਦ ਟੀਮ ਮੈਂਬਰਾਂ ਦੇ ਯੂਨੀਵਰਸਿਟੀ ਵਿੱਚ ਪਹੁੰਚਣ ਉੱਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਖੇਡਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਧੀਆ ਨਤੀਜੇ ਕੱਢਣ ਲਈ ਯੂਨੀਵਰਸਿਟੀ ਵੱਲੋਂ ਹੋਰ ਵੀ ਹਰ ਮਦਦ ਦਿੱਤੀ ਜਾਵੇਗੀ। 'ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 2023' ਵਿੱਚ ਜਿੱਤ ਹਾਸਿਲ ਕਰਨ ਵਾਲ਼ੇ ਖਿਡਾਰੀਆਂ, ਕੋਚ ਡਾ. ਦਲਬੀਰ ਸਿੰਘ ਰੰਧਾਵਾ ਅਤੇ ਸਹਿ ਕੋਚ ਰਾਜਬੀਰ ਸਿੰਘ ਦਾ ਸਵਾਗਤ ਕਰਨ ਸਮੇਂ ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਖੇਡ ਨਿਰਦੇਸ਼ਕ ਪ੍ਰੋ. ਅਜੀਤਾ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਫੁਟਬਾਲ ਪੁਰਸ਼ ਟੀਮ ਨੇ ਇਸ ਸਾਲ ਦੌਰਾਨ ਜ਼ੋਨਲ ਅਤੇ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕੀਤਾ ਹੈ ਅਤੇ ਖੇਲੋ ਇੰਡੀਆ ਮੁਕਾਬਲਿਆਂ ਵਿਚ ਇਸ ਟੀਮ ਨੇ ਤੀਜੇ ਸਥਾਨ ਉੱਤੇ ਰਹਿਣ ਦਾ ਇਹ ਮਾਣ ਹਾਸਲ ਕੀਤਾ ਹੈ। ਰਜਿਸਟਰਾਰ ਪ੍ਰੋ. ਨਵਜੋਤ ਕੌਰ ਅਤੇ ਖੇਡ ਨਿਰਦੇਸ਼ਕ ਪ੍ਰੋ. ਅਜੀਤਾ ਵੱਲੋਂ ਵੀ ਟੀਮ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ ਗਈ।
Punjab Bani 12 March,2024
‘ਸਰਕਾਰ-ਵਪਾਰ ਮਿਲਣੀ’ ਦੀ ਨਿਵੇਕਲੀ ਪਹਿਲਕਦਮੀ ਲਈ ਵਪਾਰੀਆਂ ਤੇ ਸਨਅਤਕਾਰਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
‘ਸਰਕਾਰ-ਵਪਾਰ ਮਿਲਣੀ’ ਦੀ ਨਿਵੇਕਲੀ ਪਹਿਲਕਦਮੀ ਲਈ ਵਪਾਰੀਆਂ ਤੇ ਸਨਅਤਕਾਰਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ ਕਾਰੋਬਾਰੀਆਂ ਨੂੰ ਦਰਪੇਸ਼ ਮਸਲਿਆਂ ਦੇ ਮੌਕੇ ਉਤੇ ਹੱਲ ਲਈ ਇਸ ਪਹਿਲਕਦਮੀ ਨੂੰ ਕਾਰਗਰ ਸਾਧਨ ਦੱਸਿਆ ਹੁਸ਼ਿਆਰਪੁਰ, 12 ਮਾਰਚ ਹੁਸ਼ਿਆਰਪੁਰ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਨੇ ‘ਸਰਕਾਰ-ਵਪਾਰ ਮਿਲਣੀ’ ਵਰਗੀ ਨਿਵੇਕਲੀ ਪਹਿਲਕਦਮੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਕਪੂਰ ਨੇ ਇਸ ਖਿੱਤੇ ਦੇ ਕਾਰੋਬਾਰੀਆਂ ਤੇ ਸਨਅਤਕਾਰਾਂ ਦੀ ਭਲਾਈ ਲਈ ਚੁੱਕੇ ਗਏ ਕਈ ਕਦਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਭਾਈਚਾਰੇ ਦੇ ਲਟਕਦੇ ਮਸਲਿਆਂ ਦੇ ਹੱਲ ਲਈ ਇਹ ਸਰਕਾਰ-ਵਪਾਰ ਮਿਲਣੀਆਂ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਦੇ ਇਤਿਹਾਸ ਵਿੱਚ ਇਹ ਨਿਵੇਕਲਾ ਤੇ ਲਾਮਿਸਾਲ ਵਰਤਾਰਾ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਉਤੇ ਹੱਲ ਕਰ ਰਿਹਾ ਹੈ। ਆਪਣੇ ਸੰਬੋਧਨ ਵਿੱਚ ਦੀਪਕ ਮਰਵਾਹਾ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਇੱਥੇ ਆਏ ਹਨ, ਜਦੋਂ ਕਿ ਪੁਰਾਣੇ ਸ਼ਾਸਕਾਂ ਨੇ ਕਦੇ ਵੀ ਇਸ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਆਮ ਆਦਮੀ ਦੀ ਭਲਾਈ ਲਈ ਕਈ ਲੋਕ-ਪੱਖੀ ਨੀਤੀਆਂ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਦੀ ਤਾਰੀਫ਼ ਕੀਤੀ, ਜਿਸ ਨਾਲ ਲਾਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਮੁੱਖ ਮੰਤਰੀ ਦੀ ਸੋਚ ਦੂਰਅੰਦੇਸ਼ ਹੈ ਅਤੇ ਉਨ੍ਹਾਂ ਵਿੱਚ ਸਮਰਪਣ ਦੀ ਭਾਵਨਾ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫਾਇਰ ਸਟੇਸ਼ਨ ਦੀ ਅਤਿ-ਆਧੁਨਿਕ ਇਮਾਰਤ ਦੇ ਨਿਰਮਾਣ ਲਈ ਨਗਰ ਨਿਗਮ ਨੂੰ 2.5 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਤੋਂ ਮੌਜੂਦਾ ਫਾਇਰ ਸਟੇਸ਼ਨ ਨੂੰ ਤਬਦੀਲ ਕੀਤਾ ਜਾਵੇਗਾ ਅਤੇ ਇਸ ਜਗ੍ਹਾ ਦੀ ਵਰਤੋਂ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਜਾਵੇਗੀ, ਜਿਸ ਨਾਲ ਬਾਜ਼ਾਰ ਵਿੱਚ ਵਾਹਨਾਂ ਦਾ ਘੜਮੱਸ ਘਟੇਗਾ। ਇਸ ਦੌਰਾਨ ਇਕ ਕਾਰੋਬਾਰੀ ਤਰੁਣ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਨਅਤ ਤੇ ਵਪਾਰ ਲਈ ਸਹਾਇਕ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਸਨਅਤ ਤੇ ਵਪਾਰ ਦੇ ਖ਼ੇਤਰ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੂੰ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਸਨਅਤੀ ਮੰਤਵ ਲਈ ਨਹਿਰੀ ਪਾਣੀ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ। ਇਸ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਵਰਤੋਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਉਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦ ਮਿਲੇਗੀ ਅਤੇ ਇਸ ਨਾਲ ਸਨਅਤਕਾਰਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇਕ ਤਕਨੀਕੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਹੁਸ਼ਿਆਰਪੁਰ ਇੰਡਸਟਰੀਅਲ ਏਰੀਆ ਦੇ ਪ੍ਰਧਾਨ ਸੰਜੀਵ ਸਿੰਗਲਾ ਨੇ ਸਨਅਤ ਤੇ ਵਪਾਰ ਨੂੰ ਗਤੀ ਦੇਣ ਲਈ ਸਨਅਤੀ ਖ਼ੇਤਰ ਦੇ ਵਿਕਾਸ ਦਾ ਮੁੱਦਾ ਚੁੱਕਿਆ। ਉਨ੍ਹਾਂ ਪੰਜਾਬ ਵਿੱਚ ਸਨਅਤ ਨੂੰ ਰਫ਼ਤਾਰ ਦੇਣ ਲਈ ਕਈ ਮਿਸਾਲੀ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਨਅਤੀ ਖ਼ੇਤਰ ਪੀ.ਐਸ.ਆਈ.ਈ.ਸੀ. ਨੂੰ ਸੌਂਪਿਆ ਗਿਆ ਹੈ ਅਤੇ ਇਕ ਕਰੋੜ ਰੁਪਏ ਨਾਲ ਜਲਦੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ ਆਉਣ ਵਾਲੇ ਦਿਨਾਂ ਲਈ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਇਸ ਖ਼ੇਤਰ ਦਾ ਮਿਸਾਲੀ ਵਿਕਾਸ ਯਕੀਨੀ ਬਣੇਗਾ। ਇੰਟਰਨੈਸ਼ਨਲ ਟਰੈਕਟਰਜ਼ ਤੋਂ ਜੇ.ਐਸ. ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ‘ਇਨਵੈਸਟ ਪੰਜਾਬ’ ਵਰਗੀ ਸਿੰਗਲ ਵਿੰਡੋ ਸਹੂਲਤ ਪੂਰੇ ਭਾਰਤ ਵਿੱਚੋਂ ਬਿਹਤਰੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤ ਦੀ ਸਹੂਲਤ ਵਾਸਤੇ ਦੂਰ ਅੰਦੇਸ਼ ਸੋਚ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਸਨਅਤ ਦੀਆਂ ਵਧਦੀਆਂ ਲੋੜਾਂ ਲਈ ਜ਼ਿਲ੍ਹੇ ਵਿੱਚ ਨਵਾਂ ਫੋਕਲ ਪੁਆਇੰਟ ਦੇਣ ਲਈ ਮੁੱਖ ਮੰਤਰੀ ਨੂੰ ਦਖ਼ਲ ਦੀ ਅਪੀਲ ਕੀਤੀ। ਮਧੂਸੂਦਨ ਜੈਨ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਉਸ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਲਈ ਦੂਰਅੰਦੇਸ਼ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨੂੰ ਵਿਸ਼ਵਾਸ ਹੋਇਆ ਹੈ ਕਿ ਸਰਕਾਰ ਉਨ੍ਹਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਹੁਸ਼ਿਆਰਪੁਰ ਦੀ ਦਸਤਕਾਰੀ ਸਨਅਤ, ਜਿਹੜੀ ਵਿਸ਼ਵ ਪ੍ਰਸਿੱਧ ਹੈ, ਨਾਲ ਸਬੰਧਤ ਮੁੱਦੇ ਚੁੱਕੇ।
Punjab Bani 12 March,2024
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ
ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਦੀ ਫੀਸ ਜਲਦ ਹੋਵੇਗੀ ਮੁਆਫ਼ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਪ੍ਰਕਿਰਿਆ ਜਾਰੀ ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ਵਿੱਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ ਫੀਸ ਸਬੰਧੀ ਛੋਟ ਜਲਦੀ ਲਾਗੂ ਕੀਤੀ ਜਾਵੇਗੀ। ਇਹ ਐਲਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੈਕਟਰ 67 ਸਥਿਤ ਸੰਸਥਾ ਨਾਈਪਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਵ ਨਿਯੁਕਤ 09 ਸੁਪਰਵਾਈਜ਼ਰ ਤੇ 09 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ 14 ਸਟੈਨੋਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੀ ਵੰਡੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਤਨ ਸਮਿਆਂ ਵਿੱਚ ਔਰਤਾਂ ਨਾਲ ਬਹੁਤ ਧੱਕਾ ਕੀਤਾ ਜਾਂਦਾ ਸੀ ਤੇ ਉਸ ਵਰਤਾਰੇ ਦੇ ਅੰਸ਼ ਅੱਜ ਵੀ ਦਿਸਦੇ ਹਨ। ਆਪਣੇ ਆਪ ਨੂੰ ਤਰਜੀਹ ਨਾ ਦੇਣ ਕਰ ਕੇ ਅੱਜ ਵੀ ਸਰੀਰ ਵਿੱਚ ਖੂਨ ਦੀ ਕਮੀਂ ਦੇ ਜਿਹੜੇ ਕੇਸ ਆਉਂਦੇ ਹਨ, ਉਹਨਾਂ ਵਿੱਚ ਔਰਤਾਂ ਦੀ ਬਹੁਗਿਣਤੀ ਹੁੰਦੀ ਹੈ। ਔਰਤ ਸਦਾ ਸਬਰ ਤੇ ਸਹਿਜ ਨਾਲ ਹੀ ਸੰਘਰਸ਼ ਕਰਦੀ ਰਹੀ ਹੈ। ਇਤਿਹਾਸ ਵਿੱਚ ਮਾਈ ਭਾਗੋ ਤੇ ਰਾਣੀ ਲਕਸ਼ਮੀ ਬਾਈ ਵਰਗੀਆਂ ਔਰਤਾਂ ਨੇ ਆਪਣੀ ਵੱਖਰੀ ਥਾਂ ਬਣਾਈ ਹੈ, ਜਿਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ। ਵਿਭਾਗ ਦਾ ਟੀਚਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਸਦਕਾ ਔਰਤਾਂ ਮਜ਼ਬੂਤ ਹੋਣਗੀਆਂ ਤੇ ਅੱਗੇ ਉਹ ਸਮਾਜ ਨੂੰ ਹੋਰ ਮਜ਼ਬੂਤ ਕਰਨਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਵੀ ਪ੍ਰਕਿਰਿਆ ਜਾਰੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤ ਕੋਲ ਸਭ ਤੋਂ ਵੱਡੀ ਤਾਕਤ ਸਿੱਖਿਆ ਹੈ ਤੇ ਆਉਣ ਵਾਲੀਆਂ ਬੱਚੀਆਂ ਨੂੰ ਸਿੱਖਿਆ ਤੋਂ ਕਿਸੇ ਵੀ ਹਾਲ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਪੇ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ। ਜਾਰੀ ਕੀਤੇ ਕਰਜ਼ਿਆਂ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ ਦਰਾਂ 'ਤੇ ਉਪਲੱਬਧ ਕਰਵਾਏ ਜਾਂਦੇ ਹਨ। ਇਹਨਾਂ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਸਮਾਗਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ 40 ਨਵ ਜਨਮੀਆਂ ਬੱਚੀਆਂ ਤੇ ਉਹਨਾਂ ਦੀਆਂ ਮਾਵਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਵਿੱਚ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਸ਼੍ਰੀਮਤੀ ਯੋਗਿਤਾ ਵਰਮਾ, ਡਾ. ਨਵਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਹਰਿੰਦਰ ਕੌਰ, ਦੀਪਤੀ ਤੇ ਰਮਜੋਤ ਕੌਰ ਸ਼ਾਮਲ ਸਨ। ਇਸ ਮੌਕੇ ਜਯੋਤੀ ਸਰੂਪ ਕੰਨਿਆ ਆਸਰਾ ਟਰੱਸਟ ਦੀਆਂ ਬੱਚੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦੀ ਦਰਸ਼ਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ, ਸੰਯੁਕਤ ਸਕੱਤਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਅਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਤੇ ਰੁਪਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ਼੍ਰੀ ਅਸ਼ੀਸ਼ ਕਥੂਰੀਆ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Punjab Bani 12 March,2024
‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ
‘ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੁਸ਼ਿਆਰਪੁਰ ਵਿੱਚ ਕਰਵਾਈ ‘ਸਰਕਾਰ-ਵਪਾਰ ਮਿਲਣੀ’ ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚੁਣੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ‘ਆਪ’ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਤੋੜ ਕੇ ਲੋਕਤੰਤਰ ਦਾ ਮਜ਼ਾਕ ਉਡਾਉਣ ਲਈ ਭਾਜਪਾ ਦੀ ਕੀਤੀ ਆਲੋਚਨਾ ਹੁਸ਼ਿਆਰਪੁਰ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਇੱਥੇ ਸਰਕਾਰ-ਵਪਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚੁੱਪ ਰਹਿਣ ਵਾਲਿਆਂ ਦੀ ਚੋਣ ਕਰਨ। ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਇਹ ਸੋਚਣ ਕਿ ਜਦੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਸੰਸਦ ਮੈਂਬਰ ਕਿੱਥੇ ਸਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸੋਚਣ ਕਿ ਜਦੋਂ ਪੰਜਾਬ ਦੀ ਸਨਅਤ ਤਬਾਹ ਕੀਤੀ ਗਈ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਦੇ ਕਿਸਾਨ ਸੰਘਰਸ਼ ਕਰ ਰਹੇ ਸਨ ਤਾਂ ਸੰਸਦ ਮੈਂਬਰ ਕਿਉਂ ਚੁੱਪ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲਈ ਅਹਿਮ ਸਮੇਂ ਉਤੇ ਇਹ ਆਗੂ ਚੁੱਪ ਰਹੇ, ਜਿਸ ਕਾਰਨ ਉਹ ਲੋਕਾਂ ਦੀਆਂ ਵੋਟਾਂ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਤਾਂ ਕਿ ਸਮਰਪਿਤ ਤੇ ਵਚਨਬੱਧ ਲੋਕ ਹੀ ਸੰਸਦ ਲਈ ਚੁਣੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਤਾਂ ਕਿ ਉਹ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰੱਖਣ ਲਈ ਸਾਰੀਆਂ 13 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਪਣੀ ਚੋਣ ਤੋਂ ਬਾਅਦ ਇਹ 13 ਸੰਸਦ ਮੈਂਬਰ ਸੂਬੇ ਦੇ ਵਿਕਾਸ ਨੂੰ ਰਫ਼ਤਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ‘ਆਪ’ ਕੌਮੀ ਪਾਰਟੀ ਬਣ ਗਈ।ਇਹ ਸਿਰਫ਼ ਕੰਮ ਦੀ ਸਿਆਸਤ ਵਿੱਚ ਸਾਡੇ ਵਿਸ਼ਵਾਸ ਕਾਰਨ ਹੀ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨਫ਼ਰਤ ਦੀ ਸਿਆਸਤ ਵਿੱਚ ਵਿਸ਼ਵਾਸ ਨਹੀਂ ਰੱਖਦੀ, ਜਿਸ ਕਾਰਨ ਲੋਕ ਵੱਡੀ ਪੱਧਰ ਉਤੇ ਸਾਡੀ ਹਮਾਇਤ ਕਰ ਰਹੇ ਹਨ ਅਤੇ ਸਾਡੀ ਪਾਰਟੀ ਦੇ ਸੰਸਦ ਮੈਂਬਰ, ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਦੀ ਗਿਣਤੀ ਵਧ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਦਾ ਕਾਫ਼ਲਾ ਹੋਰ ਵਧੇਗਾ ਕਿਉਂਕਿ ਸਮਾਜ ਦਾ ਹਰੇਕ ਵਰਗ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਹਮਾਇਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਤੇ ਲੋਕਾਂ ਦੇ ਫਤਵੇ ਦੀ ਉਲੰਘਣਾ ਕਰ ਕੇ ਭਾਜਪਾ ਨੇ ਜਮਹੂਰੀਅਤ ਦਾ ਮਜ਼ਾਕ ਉਡਾਇਆ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਵਿੱਚ ਲੋਕਾਂ ਦਾ ਫਤਵਾ ਭਾਜਪਾ ਦੇ ਵਿਰੁੱਧ ਗਿਆ, ਉੱਥੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦ ਕੇ ਸਰਕਾਰਾਂ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਇਹ ਲੋਕਾਂ ਦੇ ਇਕ-ਇਕ ਵੋਟ ਦੀ ਨਿਰਾਦਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਦੋ ਵਿਅਕਤੀਆਂ ਦੀ ਸੱਤਾ ਰਹੀ ਹੈ ਪਰ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਆਮ ਆਦਮੀ ਦੇ ਭਲੇ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਆਮ ਲੋਕਾਂ ਦਾ ਖੂਨ ਚੂਸ ਕੇ ਮਹਿਲ-ਮੁਨਾਰੇ ਅਤੇ ਹੋਟਲ ਬਣਾ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਆਪਣੇ ਨਿੱਜੀ ਫਾਇਦਿਆਂ ਦਾ ਹੀ ਫਿਕਰ ਰਹਿੰਦਾ ਸੀ ਜਿਸ ਕਰਕੇ ਇਨ੍ਹਾਂ ਨੇ ਪੈਸਾ ਕਮਾਉਣ ਲਈ ਸੂਬੇ ਦੇ ਹਰੇਕ ਕਾਰੋਬਾਰ ਉਤੇ ਕਬਜ਼ਾ ਕਰ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੁਲ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਨ੍ਹਾਂ ਦਾ ਇਹ ਬੁਨਿਆਦੀ ਫਰਜ਼ ਹੈ ਅਤੇ ਇਸ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 829 ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਸਿਹਤਮੰਦ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਇਹ ਕਲੀਨਿਕ ਸ਼ੁਰੂ ਹੋਏ ਹਨ, ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਖੇਤਰ ਦੀ ਕਾਇਆਕਲਪ ਕਰਨ ਲਈ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 40 ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿੱਚ ਕਿਸੇ ਬਿਮਾਰੀ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਬਾਰੇ ਡਾਟਾਬੇਸ ਵੀ ਤਿਆਰ ਕਰਨ ਵਿੱਚ ਵੀ ਸਹਾਈ ਸਿੱਧ ਹੋ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਰੋਕਥਾਮ ਅਤੇ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਫੋਰਸ ਸੂਬੇ ਵਿੱਚ ਹਰ ਰੋਜ਼ ਵਾਪਰਦੇ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨੂੰ ਰੋਕਣ, ਵਾਹਨਾਂ ਦੀ ਸੁਚੱਜੀ ਆਵਾਜਾਈ ਅਤੇ ਸੜਕ ਹਾਦਸੇ ਰੋਕਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਢਲੇ ਤੌਰ ਉਤੇ 129 ਵਾਹਨਾਂ ਨੂੰ ਅਤਿ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਕੀਤਾ ਗਿਆ ਹੈ ਅਤੇ ਹਰੇਕ 30 ਕਿਲੋਮੀਟਰ ਦੇ ਵਕਫੇ ਨਾਲ ਇਹ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਵੀ ਰੱਖੀ ਹੁੰਦੀ ਹੈ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਮੁਢਲਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੀਆਂ ਕੀਤੀਆਂ ਸਾਰੀਆਂ ਰੁਕਾਵਟਾਂ ਦੂਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਨਾਲ ਮੀਟਿੰਗਾਂ ਕਰ ਰਹੀ ਹੈ ਤਾਂ ਕਿ ਹਰੇਕ ਪੰਜਾਬੀ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਉਂਦੇ ਸਮੇਂ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵੀ ਸਸਤੀ ਬਿਜਲੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਉਦਯੋਗਿਕ ਤਰੱਕੀ ਰਾਹੀਂ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦਿੱਤਾ ਜਾਵੇ।
Punjab Bani 12 March,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ ਪਟਿਆਲਾ, 12 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਆਲੋਵਾਲ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਖੇਤ ਦਿਵਸ -ਕਮ- ਸਿਖਲਾਈ ਕੈਂਪ ਦਾ ਲਗਾਇਆ ਗਿਆ। ਇਸ ਖੇਤ ਦਿਵਸ ਵਿਚ ਤਕਰੀਬਨ 100 ਕਿਸਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਬੋਲਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਆਏ ਹੋਏ ਕਿਸਾਨਾਂ ਨੂੰ ਕੇ.ਵੀ.ਕੇ. ਦੀਆਂ ਗਤੀਵਿਧੀਆਂ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਪੌਸ਼ਟਿਕ ਖੁਰਾਕੀ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਐਗਰੋ ਪ੍ਰੋਸੈਸਿੰਗ ਯੂਨਿਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਅਤੇ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਅਤੇ ਮਿੱਟੀ ਵਿਚਲੇ ਖੁਰਾਕੀ ਤੱਤ ਨਸ਼ਟ ਹੋਣ ਬਾਰੇ ਜਾਗਰੂਕ ਕੀਤਾ। ਡਾ. ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਪਿੰਡ ਆਲੋਵਾਲ ਅਤੇ ਨੇੜਲੇ ਪਿੰਡਾਂ ਤੋਂ ਆਏ ਉੱਦਮੀ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਸਰਫੇਸ ਸੀਡਰ ਤਕਨੀਕ ਬਾਰੇ ਵਿਚਾਰ-ਵਟਾਂਦਰਾ ਕੀਤਾ। ਅਗਾਂਹਵਧੂ ਕਿਸਾਨ ਸ਼ਮਸ਼ੇਰ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਦਾ ਇਸ ਪਿੰਡ ਵਿਖੇ ਖੇਤੀਬਾੜੀ ਦਾ ਕੈਂਪ ਲਾਉਣ ਦਾ ਧੰਨਵਾਦ ਕੀਤਾ। ਜਰਨੈਲ ਸਿੰਘ, ਅਗਾਂਹਵਧੂ ਕਿਸਾਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਨੂੰ ਬੇਨਤੀ ਕੀਤੀ ਕਿ ਇਸ ਤਰ੍ਹਾਂ ਦੇ ਖੇਤੀਬਾੜੀ ਵਾਲੇ ਪ੍ਰੋਗਰਾਮ ਇਸ ਪਿੰਡ ਵਿਚ ਵਾਰ-ਵਾਰ ਲਗਾਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਹੇਵੰਦ ਜਾਣਕਾਰੀ ਮਿਲ ਸਕੇ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਅੰਤ ਵਿਚ ਡਾ. ਰਚਨਾ ਸਿੰਗਲਾ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।
Punjab Bani 12 March,2024
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ. ਕਿਹਾ, ਪਹਿਲਕਦਮੀ ਨੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਚੰਡੀਗੜ੍ਹ, 12 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ। ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।
Punjab Bani 12 March,2024
ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ: ਸਿਬਿਨ ਸੀ
ਜ਼ਿਲ੍ਹਾ ਅਧਿਕਾਰੀ ਗਲਤ ਜਾਣਕਾਰੀਆਂ ਤੇ ਸੂਚਨਾਵਾਂ ਦਾ ਤੁਰੰਤ ਖੰਡਨ ਕਰਨ: ਸਿਬਿਨ ਸੀ - ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਉੱਚ ਪੱਧਰੀ ਮੀਟਿੰਗ - ਜ਼ਿਲ੍ਹੇ 'ਚ ਵਾਪਰਨ ਵਾਲੀ ਕਿਸੇ ਵੀ ਘਟਨਾ ਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ ਦੇ ਨਿਰਦੇਸ਼ - ਜ਼ਿਲ੍ਹਾ ਅਧਿਕਾਰੀਆਂ ਨੂੰ ਸਿਆਸੀ ਪਾਰਟੀਆਂ ਵੱਲੋਂ ਮੰਗੀਆਂ ਇਜਾਜ਼ਤਾਂ ਸਮੇਂ ਸਿਰ ਦੇਣ ਦੀਆਂ ਹਦਾਇਤਾਂ - ਚੋਣਾਂ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕਰਨ ਲਈ ਕਿਹਾ ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਜਾਣਕਾਰੀ ਜਾਂ ਸੂਚਨਾ ਫੈਲਦੀ ਹੈ ਤਾਂ ਉਸ ਦਾ ਖੰਡਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦਿੱਤਾ ਕਿ ਚੋਣਾਂ ਦੌਰਾਨ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਵੋਟਰਾਂ ਤੱਕ ਜ਼ਰੂਰੀ ਸੰਦੇਸ਼ ਅਤੇ ਜਾਣਕਾਰੀਆਂ ਪਹੁੰਚਾਉਣ ਲਈ ਵੀ ਕੀਤੀ ਜਾਵੇ। ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਕਿਹਾ ਕਿ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪਾਬੰਦ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਹਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਸਮਾਂ ਸੀਮਾ ਅੰਦਰ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਜ਼ਿਲ੍ਹੇ ਵਿਚ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਫੁਰਤੀ ਅਤੇ ਚੁਸਤੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ 'ਇਸ ਵਾਰ 70 ਪਾਰ' ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵਧਾਉਣ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ। ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂੰ ਕਰਵਾਉਂਦੇ ਰਹਿਣ। ਉਨ੍ਹਾਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਨੇ ਚੋਣ ਅਮਲੇ ਅਤੇ ਵੋਟਰਾਂ ਨੂੰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਅਤੇ ਸਰਬੋਤਮ ਪੋਲਿੰਗ ਸਟੇਸ਼ਨ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਸਿਬਿਨ ਸੀ ਨੇ ਸਾਰੇ ਜਿਲ੍ਹਿਆਂ ਦੀਆਂ ਚੋਣ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਫੀਡਬੈਕ ਵੀ ਲਈ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਾਈਆਂ ਜਾਣ ਵਾਲੀਆਂ ਕਮੇਟੀਆਂ/ਟੀਮਾਂ/ਸੈੱਲਾਂ ਨੂੰ ਸਮੇਂ ਸਿਰ ਬਣਾ ਲੈਣ ਲਈ ਕਿਹਾ। ਮੀਟਿੰਗ ਦੌਰਾਨ ਏਡੀਜੀਪੀ-ਕਮ-ਲੋਕ ਸਭਾ ਚੋਣਾਂ ਦੇ ਨੋਡਲ ਅਧਿਕਾਰੀ ਐਮ.ਐਮ. ਫਾਰੂਕੀ ਨੇ ਚੋਣਾਂ ਦੌਰਾਨ ਸੁਰੱਖਿਆ ਨਾਲ ਜੁੜੇ ਮੁੱਦਿਆਂ ਬਾਬਤ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਬਾਕੀ ਸੁਰੱਖਿਆ ਫੋਰਸਾਂ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਤੀ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ ਹਨ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨੱਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚਲੇ ਹੋਰ ਅਧਿਕਾਰੀ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।
Punjab Bani 12 March,2024
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 12 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 12 March,2024
ਸ਼ੋ੍ਰਮਣੀ ਕਮੇਟੀ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਟਰ ਨਾਲ ਕੀਤੀ ਮੁਲਾਕਾਤ
ਸ਼ੋ੍ਰਮਣੀ ਕਮੇਟੀ ਵਫ਼ਦ ਨੇ ਨਵ ਨਿਯੁਕਤ ਡਿਪਟੀ ਕਮਿਸ਼ਟਰ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਕਾਰਜਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ ਪਟਿਆਲਾ 12 ਮਾਰਚ () ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੱਜ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਂਟ ਕੀਤਾ। ਇਸ ਪਲੇਠੀ ਮੁਲਾਕਾਤ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰਬੰਧ ਅਧੀਨ ਆਉਂਦੀ ਖਾਲਸਾ ਕਾਲਜ ਦੀ ਜ਼ਮੀਨ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚੱਲ ਰਹੇ ਕਾਰਜਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਸਬੰਧੀ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅਧੀਨ ਜ਼ਮੀਨੀ ਮਸਲੇ ਸਮੇਤ, ਗੁਰਦੁਆਰਾ ਸਾਹਿਬ ਨੂੰ ਹੰਸਲੀ ਰਾਹੀਂ ਮਿਲਦੇ ਪਾਣੀ ਅਤੇ ਹੋਰ ਕਈ ਕਾਰਜਾਂ ਨੂੰ ਨੇਪਰੇ ਚਾੜਨ ਨੂੰ ਲੈ ਕੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੀ ਗੁਰਦੁਆਰਾ ਪ੍ਰਬੰਧਕਾਂ ਨੂੰ ਅਹਿਮ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਦੀ ਹੰਗਾਮੀ ਬੈਠਕ ਸੱਦਕੇ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾਵੇਗਾ। ਇਸ ਵਫ਼ਦ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਰਬਜੀਤ ਸਿੰਘ ਤੇ ਸ਼ੋ੍ਰਮਣੀ ਅਧਿਕਾਰੀ ਆਦਿ ਮੈਂਬਰ ਸ਼ਾਮਲ ਸਨ।
Punjab Bani 12 March,2024
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ • ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ * ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ। ਉਹ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 20,000 ਖੇਤੀ ਸੋਲਰ ਪੰਪ-ਸੈੱਟ ਮੁਹੱਈਆ ਕਰਵਾਏ ਜਾਣਗੇ ਅਤੇ ਬਾਕੀ 70,000 ਸੋਲਰ ਪੰਪ ਦੂਜੇ ਪੜਾਅ ਵਿੱਚ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਡਾਰਕ ਜ਼ੋਨਜ਼ (ਧਰਤੀ ਹੇਠਲੇ ਪਾਣੀ ਦੀ ਕਿੱਲਤ ਵਾਲੇ ਖੇਤਰ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜੋ ਆਪਣੇ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਡਾਰਕ ਜ਼ੋਨ ਵਿੱਚ ਨਹੀਂ ਆਉਂਦੀ ਉਨ੍ਹਾਂ ਉੱਤੇ ਫੁਹਾਰਾ ਤੇ ਤੁਪਕਾ ਸਿੰਜਾਈ ਸਿਸਟਮ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਹਲਕਾ ਸਨੌਰ ਦੇ ਸਰਕਾਰੀ ਸਕੂਲਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ 'ਚ 75 ਕਿਲੋਵਾਟ ਦੀ ਸਮਰੱਥਾ ਵਾਲੇ 15 ਸੋਲਰ ਰੂਫਟਾਪ ਪੀ.ਵੀ. ਪੈਨਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ| ਉਨ੍ਹਾਂ ਕਿਹਾ ਕਿ ਫੰਡਾਂ ਦੀ ਪ੍ਰਵਾਨਗੀ ਤੋਂ ਬਾਅਦ ਹਲਕੇ ਦੇ ਹੋਰ ਸਰਕਾਰੀ ਸਕੂਲਾਂ ਦੀਆਂ ਛੱਤਾਂ ‘ਤੇ ਵੀ ਸੋਲਰ ਪੀ.ਵੀ. ਪੈਨਲ ਲਗਾ ਦਿੱਤੇ ਜਾਣਗੇ। ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਨੂੰ ਸੂਰਜੀ ਊਰਜਾ ਅਧੀਨ ਲਿਆਉਣ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਵਾਲ ਦੇ ਜਵਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਅਤੇ ਸਕੂਲਾਂ ਸਮੇਤ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ ਵਿੱਚ 19.784 ਮੈਗਾਵਾਟ ਦੀ ਸਮਰੱਥਾ ਵਾਲੇ 3355 ਰੂਫ਼ਟਾਪ ਸੋਲਰ ਪਾਵਰ ਪਲਾਂਟ ਲਗਾਏ ਗਏ ਹਨ। ਇਸ ਤੋਂ ਇਲਾਵਾ 317 ਸਕੂਲਾਂ ਵਿੱਚ 1.8 ਮੈਗਾਵਾਟ ਦੀ ਸਮਰੱਥਾ ਵਾਲੇ ਐਸ.ਪੀ.ਵੀ. ਪਲਾਂਟ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗਰਿੱਡ ਕੁਨੈਕਟਡ ਰੂਫਟਾਪ ਸੋਲਰ ਪਾਵਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਜ਼ਿੰਮਾ ਪੀ.ਐੱਸ.ਪੀ.ਸੀ.ਐੱਲ. ਨੂੰ ਸੌਂਪਿਆ ਗਿਆ ਹੈ, ਜਿਸ ਵੱਲੋਂ ਸੂਬੇ ਵਿੱਚ ਘਰੇਲੂ ਸੈਕਟਰ ਵਿੱਚ ਰੂਫਟਾਪ ਸੋਲਰ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।
Punjab Bani 12 March,2024
ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਬਾਣੀ ਕੀਰਤਨ ਨਾਲ ਬੀਬੀਆਂ ਨੇ ਵਿਸਮਾਦੀ ਮਹੌਲ ਸਿਰਜਿਆ
ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਬਾਣੀ ਕੀਰਤਨ ਨਾਲ ਬੀਬੀਆਂ ਨੇ ਵਿਸਮਾਦੀ ਮਹੌਲ ਸਿਰਜਿਆ ਅੰਮ੍ਰਿਤਸਰ:- 12 ਮਾਰਚ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਹਾਨ ਸੂਰਬੀਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤਿੰਨ ਰੋਜ਼ਾ ਸੰਪੂਰਨਤਾ ਸਮਾਗਮਾਂ ਦੇ ਪਹਿਲੇ ਦਿਨ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਨਿਹੰਗ ਸਿੰਘਾਂ ਦੇ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਅਤੇ ਕਥਾਵਾਚਕ ਵਿਦਵਾਨਾਂ ਨੇ ਗੁਰਬਾਣੀ ਦੇ ਵਿਖਿਆਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਵਿੱਚ ਨਿਹੰਗ ਸਿੰਘਾਂ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੀਆਂ 40 ਦੇ ਕਰੀਬ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੇ ਇੱਕ ਇੱਕ ਗੁਰਬਾਣੀ ਸ਼ਬਦ ਦੇ ਜਾਪ ਰਾਹੀਂ ਹਾਜ਼ਰੀ ਭਰੀ। ਬੀਬੀ ਗੁਰਚਰਨ ਕੌਰ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਤੋਂ ਇਲਾਵਾ ਬੀਬੀ ਰਘਬੀਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਕਵਲਜੀਤ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਮਨਿੰਦਰ ਕੌਰ, ਬੀਬੀ ਰਣਜੀਤ ਕੌਰ ਅਤੇ ਬੀਬੀ ਬਲਬੀਰ ਕੌਰ ਨੇ ਵੱਖ-ਵੱਖ ਸਭਾ ਵੱਲੋਂ ਕੀਰਤਨ ਅਤੇ ਜਪ ਤਪ ਰਾਹੀਂ ਹਾਜ਼ਰੀ ਭਰੀ। ਦੀਵਾਨ ਅੰਦਰ ਮਹੋਲ ਇਕ ਦਮ ਵਿਸਮਾਦੀ ਹੋ ਗਿਆ ਜਦ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ ਨੇ ਬੀਰਰਸ ਵਿੱਚ ਕੀਰਤਨ ਗਾਇਨ ਕਰਨ ਤੇ ਸੰਗਤ ਨੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਬੇਗਿਣਤ ਜੈਕਾਰੇ ਲਾਏ। ਸਮਾਗਮ ਸਮੇਂ ਸਟੇਜ ਸਕੱਤਰ ਦੀ ਸੇਵਾ ਬਾਬਾ ਲਖਬੀਰ ਸਿੰਘ ਪ੍ਰਚਾਰਕ ਬੁੱਢਾ ਦਲ ਨੇ ਕੀਤੀ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇਸ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਦੇ ਵੱਡੀ ਘਾਲ ਹੈ। ਸਾਲ ਭਰ ਸੁਖਮਨੀ ਸਾਹਿਬ ਦੇ ਪਾਠ ਅਕਾਲੀ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਾਰੀ ਰੱਖਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸ਼ਤਾਬਦੀ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਰੰਤਰ ਸ੍ਰੀ ਅਖੰਡ ਪਾਠਾਂ ਦੀ ਲੜੀ ਚੱਲ ਰਹੀ ਹੈ। ਸੰਗਤਾਂ ਦੀ ਆਓ ਭਗਤ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਚਲਦੇ ਰਹੇ।
Punjab Bani 12 March,2024
ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ
ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ ਚੰਡੀਗੜ੍ਹ 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਮਾਮਲਾ ਦਰਜ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ 2017-18 ਦੌਰਾਨ ਸੂਬਾ ਸਰਕਾਰ ਨੇ ਕਸਟਮ ਮਿਲਿੰਗ ਨੀਤੀ ਲਾਗੂ ਕੀਤੀ ਸੀ, ਜਿਸ ਅਨੁਸਾਰ ਖਰੀਦ ਕੇਂਦਰਾਂ ਜਾਂ ਅਨਾਜ ਮੰਡੀਆਂ ਦੇ ਅਧਿਕਾਰ ਖੇਤਰ ਵਿੱਚ ਸਥਿਤ ਪ੍ਰਵਾਨਿਤ ਰਾਈਸ ਮਿੱਲਾਂ ਨੂੰ ਇਹਨਾਂ ਅਨਾਜ ਮੰਡੀਆਂ ਨਾਲ ਜੋੜਿਆ ਜਾਣਾ ਸੀ ਅਤੇ ਝੋਨੇ ਦੇ ਭੰਡਾਰਨ ਜਾਂ ਰਾਈਸ ਸ਼ੈੱਲਿੰਗ ਲਈ ਵਰਤਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਵੀ ਰਾਈਸ ਮਿੱਲਰ ਵੱਲੋਂ ਕਿਸੇ ਨੇੜਲੇ ਖਰੀਦ ਕੇਂਦਰ ਜਾਂ ਅਨਾਜ ਮੰਡੀ ਨਾਲ ਲਿੰਕ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ, ਤਾਂ ਇਸ ਸਬੰਧੀ ਫੀਲਡ ਸਟਾਫ ਤੋਂ ਰਿਪੋਰਟ ਲੈਣੀ ਸੀ ਅਤੇ ਲਿੰਕਡ ਰਾਈਸ ਮਿੱਲ ਨੂੰ ਵਾਧੂ ਟਰਾਂਸਪੋਰਟੇਸ਼ਨ ਖਰਚੇ ਦੇਣੇ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਮਾਨਸਾ ਵਿਖੇ ਪਨਗ੍ਰੇਨ ਨੂੰ ਅਲਾਟ ਕੀਤੇ ਗਏ ਰਾਈਸ ਸ਼ੈਲਰਾਂ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਗੁਰੂ ਰਾਈਸ ਮਿੱਲ ਨੂੰ 4500 ਮੀਟ੍ਰਿਕ ਟਨ ਝੋਨਾ ਅਲਾਟ ਕੀਤਾ ਗਿਆ ਸੀ ਪਰ ਇਸ ਵਿੱਚ ਸਿਰਫ 3824 ਮੀਟ੍ਰਿਕ ਟਨ ਝੋਨਾ ਹੀ ਸਟੋਰ ਕੀਤਾ ਗਿਆ ਸੀ। ਸ਼ੁਰੂਆਤੀ ਖਰੀਦ ਦੌਰਾਨ ਸਥਾਨਕ ਰਾਈਸ ਮਿੱਲਾਂ ਦੀ ਝੋਨੇ ਦੀ ਲੋੜੀਂਦੀ ਸਟੋਰੇਜ ਸਮਰੱਥਾ ਪੂਰੀ ਨਹੀਂ ਹੋ ਸਕੀ ਕਿਉਂਕਿ ਝੋਨਾ ਜੋਗਾ ਖਰੀਦ ਕੇਂਦਰ ਤੋਂ ਦੂਰ ਸਥਿਤ ਰਾਈਸ ਮਿੱਲਾਂ ਵਿੱਚ ਪਹੁੰਚਾਇਆ ਗਿਆ ਸੀ। ਇਸ ਤਰ੍ਹਾਂ ਸਰਕਾਰ ਨੂੰ ਟਰਾਂਸਪੋਰਟੇਸ਼ਨ ਖਰਚਿਆਂ ਕਾਰਨ ਵਿੱਤੀ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਬਲਦੇਵ ਰਾਜ ਵਰਮਾ, ਕਾਰਜਕਾਰੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਾਨਸਾ ਨੇ ਆਪਣੇ ਪਸੰਦੀਦਾ ਰਾਈਸ ਸ਼ੈਲਰ ਮਾਲਕਾਂ ਨੂੰ ਦੂਰ-ਦੁਰਾਡੇ ਦੀਆਂ ਮੰਡੀਆਂ ਤੋਂ ਵੀ ਝੋਨਾ ਸਟੋਰ ਕਰਨ ਦੀ ਸਹੂਲਤ ਦਿੱਤੀ ਸੀ, ਜਦਕਿ ਅਨਾਜ ਮੰਡੀਆਂ ਦੇ ਨੇੜੇ ਸਥਿਤ ਸ਼ੈਲਰਾਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਝੋਨਾ ਅਲਾਟ ਨਹੀਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਜਨਤਕ ਵੰਡ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਉਕਤ ਮੁਲਜ਼ਮ ਬਲਦੇਵ ਰਾਜ ਵਰਮਾ ਵਿਰੁੱਧ ਪੰਜ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਢੋਆ-ਢੁਆਈ ਕਰਕੇ ਪਨਗ੍ਰੇਨ ਏਜੰਸੀ ਨੂੰ 25.34 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਚਾਰਜਸ਼ੀਟ ਵੀ ਕੀਤਾ ਹੈ। ਇਸ ਚਾਰਜਸ਼ੀਟ ਤੋਂ ਪਤਾ ਲੱਗਦਾ ਹੈ ਕਿ ਬਲਦੇਵ ਰਾਜ ਵਰਮਾ ਨੇ ਸ਼ੈਲਰ ਮਾਲਕਾਂ ਨਾਲ ਗਲਤ ਸਥਾਨਕ ਅਨਾਜ ਮੰਡੀਆਂ ਲਿੰਕ ਕਰਕੇ ਪੰਜਾਬ ਸਰਕਾਰ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ ਸੀ। ਇਸ ਸਬੰਧੀ ਬਲਦੇਵ ਰਾਜ ਵਰਮਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਥਾਣਾ ਵਿੱਚ ਆਈ.ਪੀ.ਸੀ. ਦੀ ਧਾਰਾ 409 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 12 March,2024
ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ
ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ ਕੇਂਦਰ ਸਰਕਾਰ ਨੂੰ ਪੰਜਾਬ ਵਿਰੋਧੀ ਪੈਂਤੜੇ ਤੋਂ ਪੀੜਤ ਦੱਸਿਆ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਗਿਣਾਈਆਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰੇਕ ਭਾਈਵਾਲ਼ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਨੀਤੀਆਂ ਬਣਾਈਆਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਫੁੱਟ-ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ ਦੀ ਅਪੀਲ ਲੋਕਾਂ ਨੂੰ ਜਮਹੂਰੀਅਤ ਦੇ ਮੇਲੇ ਚੋਣਾਂ ਵਿੱਚ ਜੋਸ਼ ਨਾਲ ਹਿੱਸਾ ਲੈਣ ਲਈ ਕਿਹਾ ਚੰਡੀਗੜ੍ਹ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ 'ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐਫ. ਅਤੇ ਐਨ.ਐਚ.ਐਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸੂਬੇ ਦੀ ਖੇਤੀ ਬਾਰੇ ਰੂਪ-ਰੇਖਾ ਉਲੀਕੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਬੀਮਾ ਸਕੀਮ ਦੇ ਲਾਭਾਂ ਵਿੱਚ ਵਾਧਾ ਕਰਨ ਦੀ ਵਪਾਰੀਆਂ ਦੀ ਮੰਗ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਮੌਜੂਦਾ ਇਕ ਕਰੋੜ ਰੁਪਏ ਦੀ ਬਜਾਏ ਦੋ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਇੱਕ ਲੱਖ ਤੋਂ ਵੱਧ ਵਪਾਰੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਬੈਠ ਕੇ ਕੰਮ ਚਲਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ। ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ 'ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਲੋਕਾਂ ਨੂੰ ਇਸ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਾ ਚਾਹੀਦਾ ਹੈ। ਸਿਆਸੀ ਵਿਰੋਧੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਚੋਣਾਂ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬੇਹੱਦ ਸਹਾਈ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਰਾਜਨੀਤੀ ਵਿੱਚ ਨੈਤਿਕਤਾ ਦੇ ਮੁਦਈ ਹਨ ਅਤੇ ਸਿਆਸੀ ਪਾਰਟੀਆਂ ਨੂੰ ਇੱਕ-ਦੂਜੇ ਵਿਰੁੱਧ ਚਿੱਕੜ ਉਛਾਲਣ ਅਤੇ ਨਿੱਜੀ ਹਮਲੇ ਕਰਨ ਤੋਂ ਗੁਰੇਜ਼ ਕਰ ਕੇ ਚੋਣਾਂ ਵਿੱਚ ਡਟਣਾ ਚਾਹੀਦਾ ਹੈ।
Punjab Bani 12 March,2024
ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ *- ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ* ਚੰਡੀਗੜ੍ਹ, ਮਾਰਚ 11: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ 'ਤੇ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਲਈ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪਿਛਲੇ ਦਿਨੀਂ ਸੰਗਰੂਰ ਵਿਖੇ ਹੋਏ ਸਮਾਗਮ ਦੌਰਾਨ ਦਿੱਤੇ ਜਾਣੇ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਨ੍ਹਾਂ ਨੂੰ ਉੱਥੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਸਕੇ। ਹੁਣ ਇਸ ਬਾਬਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਵੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਦਿੱਤੇ ਜਾਣ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਇਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਨਵ-ਨਿਯੁਕਤ ਹੋਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਉੱਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿਚ ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਸਨਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਸੈਰਿਲ ਗਰਗ ਨੂੰ ਕਲਰਕ, ਪਰਵਿੰਦਰ ਸਿੰਘ, ਲਵਜੀਤ ਸਿੰਘ, ਜਤਿੰਦਰ ਸਿੰਘ, ਚਰਨਜੀਤਸਿੰਘ ਅਤੇ ਗੌਤਮ ਨੂੰ ਜੂਨੀਅਰ ਟੈਕਨੀਸ਼ੀਅਨ ਤੇ ਰਾਜ ਕੁਮਾਰ ਨੂੰ ਹੈਲਪਰ ਟੈਕਨੀਕਲ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ।
Punjab Bani 11 March,2024
ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ
ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ • "ਸਰਕਾਰ-ਵਪਾਰ ਮਿਲਣੀ" ਦੀ ਪਹਿਲਕਦਮੀ ਉਦਯੋਗਪਤੀਆਂ ਲਈ ਵਰਦਾਨ ਸਾਬਤ ਹੋਈ • ਮਿਲਣੀ ਰਾਹੀਂ ਸਰਕਾਰ ਨਾਲ ਸਿੱਧੇ ਤੌਰ ਉੱਤੇ ਸੰਪਰਕ ਕਾਇਮ ਕਰਨ ਦੀ ਸਹੂਲਤ ਹਾਸਲ ਹੋਈ ਅਤੇ ਪੰਜਾਬ ਤਰਜੀਹੀ ਸਥਾਨ ਵਜੋਂ ਉੱਭਰਿਆ ਪਟਿਆਲਾ, 11 ਮਾਰਚ: ਨਿਵੇਸ਼ਕਾਂ ਅਤੇ ਉਦਯੋਗ ਲਈ ਸੁਖਾਵਾਂ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਪਟਿਆਲਾ ਦੇ ਸਨਅਤਕਾਰਾਂ ਨੇ ਅੱਜ ਕਿਹਾ ਕਿ "ਸਰਕਾਰ-ਵਪਾਰ ਮਿਲਣੀ" ਦੀ ਪਹਿਲਕਦਮੀ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਸਰਕਾਰ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ ਅਤੇ ਪੰਜਾਬ ਨੂੰ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਦੀ ਹੈ। ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹਿੰਦੁਸਤਾਨ ਯੂਨੀਲੀਵਰ ਤੋਂ ਦੇਬਨਾਥ ਗੁਹਾ ਨੇ ਕਿਹਾ ਕਿ ਅਸੀਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਟਮਾਟਰਾਂ ਦੀ ਪੇਸਟ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਸਾਰੇ ਭਾਈਵਾਲਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋਵੇਗੀ ਜੇਕਰ ਉਹ ਵਧੀਆ ਕੁਆਲਿਟੀ ਦਾ ਟਮਾਟਰ ਪੰਜਾਬ ਵਿੱਚੋਂ ਖਰੀਦਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਦੀ ਕਿਸਾਨ ਕੈਚਅੱਪ ਫੈਕਟਰੀ ਨਾਭਾ ਵਿਖੇ ਹੈ। ਇੱਕ ਸਾਲ ਵਿੱਚ ਇਸ ਫੈਕਟਰੀ ਨੂੰ 10 ਹਜ਼ਾਰ ਟਨ ਟਮਾਟਰ ਚਾਹੀਦਾ ਹੈ ਜਿਸ ਵਿੱਚੋ 9.5 ਹਜ਼ਾਰ ਟਨ ਨਾਸਿਕ ਮਹਾਰਾਸ਼ਟਰ ਵਿੱਚੋਂ ਆ ਰਿਹਾ। ਇਸੇ ਤਰ੍ਹਾਂ ਤ੍ਰਿਪੜੀ ਮਾਰਕੀਟ ਪਟਿਆਲਾ ਤੋਂ ਚੰਦਰਦੀਪ ਨਾਸਰਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਦੇ ਉੱਦਮ ਸਦਕਾ ਘਰ ਬੈਠਿਆਂ ਹੀ ਆਨਲਾਈਨ ਪ੍ਰਣਾਲੀ ਦੇ ਰਾਹੀਂ ਵੱਖ-ਵੱਖ ਸਰਕਾਰੀ ਸੁਵਿਧਾਵਾਂ ਮਿਲਣ ਲੱਗ ਪਈਆਂ ਹਨ, ਜੋ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹਰ ਕੰਮ ਲਈ ਲੰਬੀਆਂ ਲਾਈਨਾਂ ਵਿੱਚ ਖੜਨਾ ਪੈਂਦਾ ਸੀ। ਆੜ੍ਹਤੀ ਐਸੋਸੀਏਸ਼ਨ ਅਨਾਜ ਮੰਡੀ ਪਟਿਆਲਾ ਤੋਂ ਸਤਿੰਦਰ ਸੈਣੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਨੂੰ ਮਿਲਣ ਦੀ ਬੜੀ ਕੋਸ਼ਿਸ਼ ਕੀਤੀ ਪਰ ਮੌਕਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਵੀ ਮਿਲਣਾ ਔਖਾ ਸੀ ਪਰ ਇਸ ਸਰਕਾਰ ਵਿੱਚ ਮੁੱਖ ਮੰਤਰੀ ਸਾਡੇ ਵਿਚਕਾਰ ਆ ਕੇ ਬੈਠੇ ਹਨ। ਉਨ੍ਹਾਂ ਨੇ ਅਨਾਜ ਮੰਡੀਆਂ ਵਿੱਚ ਫ਼ਸਲ ਦੇ ਖਰੀਦ ਪ੍ਰਬੰਧਾਂ ਵਿਚ ਆਏ ਵੱਡੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖਰੀਦ ਵਿੱਚ ਬਹੁਤ ਜ਼ਿਆਦਾ ਸੁਧਾਰ ਆਇਆ ਹੈ ਅਤੇ ਲਿਫਟਿੰਗ ਦੀ ਵੀ ਸਮੱਸਿਆ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਆ ਰਹੇ ਹਨ, ਆੜ੍ਹਤੀ ਮਜ਼ਦੂਰੀ ਮਿਲ ਰਹੀ ਹੈ ਅਤੇ ਬਾਰਦਾਨੇ ਦੀ ਕਮੀ ਦੂਰ ਹੋਈ ਹੈ। ਦੂਜੇ ਪਾਸੇ ਭੱਠਾ ਐਸੋਸੀਏਸ਼ਨ ਤੋਂ ਸਿਕੰਦ ਵੀਰ ਜਿੰਦਲ ਨੇ ਕਿਹਾ ਕਿ ਮਾਨ ਸਰਕਾਰ ਨੇ ਜੋ ਕਿਹਾ ਉਹ ਕਰ ਦਿਖਾਇਆ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਜੀ ਨੇ ਇਹ ਕਿਹਾ ਸੀ ਕਿ ਸਾਡੀ ਸਰਕਾਰ ਸੱਥਾਂ ਤੋਂ ਚੱਲੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਲਈ ਸਰਕਾਰ ਦੇ ਦੁਆਰ ਨਹੀਂ ਜਾਣਾ ਪੈ ਰਿਹਾ, ਸਗੋਂ ਸਰਕਾਰ ਲੋਕਾਂ ਦੇ ਦੁਆਰ ਆ ਰਹੀ ਹੈ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਟਾਂ ਬਣਾਉਣ ਲਈ ਪਹਿਲਾਂ ਦੋ ਏਕੜ ਜ਼ਮੀਨ ਤੱਕ ਪੁਟਾਈ ਦੀ ਪ੍ਰਵਾਨਗੀ ਸੀ ਪਰ ਇਸ ਸਰਕਾਰ ਨੇ ਹੱਦ ਵਧਾ ਕੇ ਪੰਜ ਏਕੜ ਕੀਤੀ ਹੈ, ਜਿਸ ਦੇ ਨਾਲ ਭੱਠਾ ਉਦਯੋਗ ਵੱਡੀ ਮੁਸ਼ਕਿਲ ਵਿੱਚੋਂ ਨਿਕਲ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ 12 ਫੀਸਦੀ ਜੀ.ਐਸ.ਟੀ. ਨੂੰ ਘਟਾਇਆ ਜਾਵੇ। ਹੋਟਲ ਐਸੋਸੀਏਸ਼ਨ ਤੋਂ ਗੁਰਦੀਪ ਸਿੰਘ ਵਾਲੀਆ ਨੇ ਕਿਹਾ ਕਿ ਪਟਿਆਲਾ ਸਰਹਿੰਦ ਰੋਡ ਉਤੇ ਵਸਦੇ ਪਿੰਡ ਲੁਧਿਆਣਾ, ਜਲੰਧਰ ਅੰਮ੍ਰਿਤਸਰ ਅਤੇ ਫ਼ਤਹਿਗੜ੍ਹ ਸਾਹਿਬ, ਚੂਨੀ ਤੇ ਲਾਂਡਰਾਂ ਨਾਲ ਜੁੜਦੇ ਹਨ, ਜਿਸ ਕਾਰਨ ਭਾਰੀ ਟਰੈਫਿਕ ਫੋਕਲ ਪੁਆਇੰਟ ਵਿੱਚੋਂ ਲੰਘਦਾ ਹੈ ਅਤੇ ਸੜਕ ਹਾਦਸੇ ਵਾਪਰਦੇ ਹਨ। ਉਨ੍ਹਾਂ ਇਸ ਦਾ ਢੁਕਵਾਂ ਹੱਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪਟਿਆਲਾ ਇੰਡਸਟਰੀਅਲ ਅਸਟੇਟ ਵੈਲਫੇਅਰ ਸੁਸਾਇਟੀ ਤੋਂ ਅਸ਼ਵਨੀ ਗਰਗ ਨੇ ਕਿਹਾ ਕਿ ਇਸ ਸਰਕਾਰ ਵਿੱਚ ਮੰਗਾਂ ਦੇ ਹੱਲ ਲਈ ਮੌਕੇ ‘ਤੇ ਹੀ ਫੈਸਲੇ ਹੋ ਰਹੇ ਹਨ। ਉਨ੍ਹਾਂ ਬਿਜਲੀ ਸਪਲਾਈ ਲਈ ਗਰਿੱਡ ਬਣਾਉਣ ਦੀ ਮੰਗ ਕੀਤੀ। ਪਟਿਆਲਾ ਚੈਂਬਰ ਆਫ ਇੰਡਸਟਰੀ ਤੋਂ ਹਰਮਿੰਦਰ ਸਿੰਘ ਖੁਰਾਣਾ ਨੇ ਕਿਹਾ ਕਿ ਫੋਕਲ ਪੁਆਇੰਟ ਵਿੱਚ ਚਾਰ ਪਾਰਕਾਂ ਵਿੱਚੋਂ ਮੁਕੰਮਲ ਹੋ ਚੁੱਕੇ ਹਨ। ਫੋਕਲ ਪੁਆਇੰਟ 1990 ਵਿੱਚ ਬਣਿਆ ਸੀ। ਇੱਥੇ ਕੁੱਝ ਫੈਕਟਰੀਆਂ 24 ਘੰਟੇ ਚਲਦੀਆਂ ਹਨ। ਅਸੁਖਾਵੀਆਂ ਘਟਨਾਵਾਂ ਰੋਕਣ ਲਈ ਸਟਰੀਟ ਲਾਈਟ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਦੀ ਐਂਟਰੀ ਉਤੇ ਕਾਫੀ ਟਰੈਫਿਕ ਰਹਿੰਦੀ ਹੈ, ਇਸ ਨੂੰ ਨਵੇਂ ਸਿਰਿਓਂ ਵਿਉਂਤਣ ਦੀ ਲੋੜ ਹੈ।
Punjab Bani 11 March,2024
ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ
ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ ਚੰਡੀਗੜ੍ਹ 11 ਮਾਰਚ - ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਪਿੰਡ ਨੂਰਪੁਰ ਨੂੰ ਸਾਲ 2014 ਤੋਂ 2017 ਤੱਕ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ, ਐਸ.ਸੀ. ਤੇ ਬੀ.ਸੀ. ਧਰਮਸ਼ਾਲਾਵਾਂ ਦੀ ਉਸਾਰੀ ਸਮੇਤ ਸ਼ਮਸ਼ਾਨ ਘਾਟ ਦੀ ਉਸਾਰੀ ਸਬੰਧੀ ਹਾਸਲ ਹੋਈਆਂ ਗਰਾਂਟਾਂ ਵਿੱਚੋਂ ਉਕਤ ਮੁਲਜਮਾਂ ਵੱਲੋਂ ਮਸਟਰੋਲ ਮੁਤਾਬਿਕ ਲੇਬਰ/ਮਿਸਤਰੀ ਦੇ ਕੰਮਾਂ ਸਬੰਧੀ ਮਜ਼ਦੂਰਾਂ ਨੂੰ 75,000 ਰੁਪਏ ਦੀ ਅਦਾਇਗੀ ਕੀਤੀ ਜਾਣੀ ਸੀ ਪਰੰਤੂ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਨੇ ਉਕਤ ਮਲਕੀਤ ਰਾਮ ਦੇ ਨਾਮ ਉੱਪਰ 54,500 ਰੁਪਏ ਰੇਤਾ/ਬੱਜਰੀ ਦੀ ਅਦਾਇਗੀ ਸਬੰਧੀ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਇਹ ਪੈਸੇ ਮਲਕੀਤ ਰਾਮ ਦੇ ਬੈਂਕ ਵਿੱਚੋਂ ਕਢਵਾ ਕੇ ਆਪਸ ਵਿੱਚ ਵੰਡ ਲਏ। ਇਹਨਾਂ ਮੁਲਜ਼ਮਾਂ ਨੇ ਇਹ ਰੇਤਾ/ਬਜਰੀ ਵਰਤਣ ਅਤੇ ਇਹ ਅਦਾਇਗੀ ਦੇਣ ਸਬੰਧੀ ਸਬੰਧੀ ਕੋਈ ਰਜਿਸਟਰ ਵਿੱਚ ਕੋਈ ਮਤਾ ਨਹੀਂ ਪਾਇਆ। ਬੁਲਾਰੇ ਨੇ ਦੱਸਿਆ ਕਿ ਇਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਕੁੱਲ 2,60,000 ਰੁਪਏ ਦੀਆਂ ਗਰਾਂਟਾਂ ਮਿਲੀਆਂ ਸਨ ਜਿੰਨਾਂ ਵਿੱਚ ਭਗਤ ਧੰਨਾ ਰਾਮ ਦੇ ਕਮਰੇ ਵਾਸਤੇ 1,00,000 ਰੁਪਏ, ਜਿੰਮ ਦੀ ਉਸਾਰੀ ਵਾਸਤੇ 1,00,000 ਰੁਪਏ ਅਤੇ ਸੋਲਰ ਲਾਈਟਾਂ ਲਈ 60,000 ਰੁਪਏ ਪ੍ਰਾਪਤ ਹੋਏ ਸਨ ਪ੍ਰੰਤੂ ਟੈਕਨੀਕਲ ਟੀਮ ਦੀ ਰਿਪੋਰਟ ਅਨੁਸਾਰ ਜਿਸ ਕੰਮ ਲਈ ਇਹ ਗ੍ਰਾਂਟਾਂ ਆਈਆਂ ਸਨ ਉਹ ਕੰਮ ਮੌਕੇ ਉਤੇ ਹੋਣੇ ਨਹੀਂ ਪਾਏ ਗਏ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇੰਨਾਂ ਗਰਾਂਟਾਂ ਸਬੰਧੀ ਉਕਤ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਕੈਸ਼ ਬੁੱਕ ਵਿੱਚ ਫਰਜ਼ੀ ਇੰਦਰਾਜ ਦਿਖਾ ਕੇ ਕੁੱਲ 2,60,000 ਰੁਪਏ ਦਾ ਗਬਨ ਕੀਤਾ ਜਾਣਾ ਸਾਬਿਤ ਹੋਇਆ ਹੈ। ਇਸ ਤੋਂ ਇਲਾਵਾ ਪੰਚਾਇਤ ਸਕੱਤਰ ਅਤੇ ਸਰਪੰਚ ਵੱਲੋਂ ਉਕਤ ਗਰਾਂਟਾਂ ਨੂੰ ਖ਼ਰਚਣ ਸਬੰਧੀ ਅਤੇ ਅਦਾਇਗੀਆਂ ਸਬੰਧੀ ਕੋਈ ਮਤਾ ਨਹੀਂ ਪਾਇਆ ਗਿਆ। ਇਸ ਤਰਾਂ ਪਿੰਡ ਨੂੰ ਸਾਲ 2014 ਤੋਂ 2017 ਤੱਕ ਪ੍ਰਾਪਤ ਗਰਾਂਟਾਂ ਦੀ ਵਰਤੋਂ ਵਿੱਚ ਸਾਬਕਾ ਸਰਪੰਚ ਸੁਰਿੰਦਰ ਸਿੰਘ, ਪੰਚਾਇਤ ਸਕੱਤਰ ਅਸ਼ੋਕ ਕੁਮਾਰ ਅਤੇ ਮਲਕੀਤ ਰਾਮ ਵੱਲੋਂ ਆਪਸੀ ਮਿਲੀਭੁਗਤ ਰਾਹੀਂ ਕੁੱਲ 3,14,500 ਰੁਪਏ ਦੀ ਘਪਲੇਬਾਜੀ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਤਿੰਨੇ ਮੁਲਜ਼ਮਾਂ ਵਿਰੁੱਧ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 406, 409, 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 11.03.2024 ਨੂੰ ਵਿਜੀਲੈਂਸ ਬਿਉਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 11 March,2024
ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼
ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ - ਕਿਹਾ, ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾਣ - ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾਂ ਦੀ ਮੀਟਿੰਗ ਚੰਡੀਗੜ੍ਹ, 11 ਮਾਰਚ: ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ। ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ। ਚੋਣਾਂ ਵਿੱਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਆਖਦਿਆਂ ਸਾਰਿਆਂ ਲਈ ਇੱਕ ਸਮਾਨ ਅਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣ ਅਮਲ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦੇ ਨੁਮਾਇੰਦਿਆਂ ਵਜੋਂ ਆਬਜ਼ਰਵਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੇਸ਼ੇਵਰਾਨਾ ਢੰਗ ਨਾਲ ਪੇਸ਼ ਆਉਂਦਿਆਂ ਉਮੀਦਵਾਰਾਂ ਅਤੇ ਭਾਈਵਾਲਾਂ ਤੱਕ ਪਹੁੰਚ ਬਣਾ ਕੇ ਰੱਖਣ। ਮੀਟਿੰਗ ਵਿੱਚ ਆਬਜ਼ਰਵਾਰਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਡਿਊਟੀ ਦੌਰਾਨ ਆਪਣੇ ਵਿਵਹਾਰ ਵਿੱਚ ਸਖਤੀ ਅਤੇ ਨਿਮਰਤਾ ਦਾ ਸੁਮੇਲ ਬਣਾ ਕੇ ਰੱਖਣ। ਉਨ੍ਹਾਂ ਚੋਣ ਆਬਜ਼ਰਵਰਾਂ ਨੂੰ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਜ਼ਮੀਨੀ ਹਾਲਾਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਦਾ ਜਾਇਜ਼ਾ ਲੈਣ ਲਈ ਵੀ ਕਿਹਾ। ਸ਼੍ਰੀ ਕੁਮਾਰ ਨੇ ਇਹ ਵੀ ਦੱਸਿਆ ਕਿ ਕਮਿਸ਼ਨ ਨੇ ਸਾਰੇ ਸਰਕੁਲਰਸ ਦਾ ਖਰੜਾ ਨਵੇਂ ਸਿਰਿਓਂ ਤਿਆਰ ਕਰਨ ਦੇ ਨਾਲ-ਨਾਲ ਮੈਨੂਅਲ ਅਤੇ ਹੈਂਡਬੁੱਕਸ ਨੂੰ ਅਪਡੇਟ ਕੀਤਾ ਹੈ, ਜੋ ਈ.ਸੀ.ਆਈ. ਦੀ ਵੈੱਬਸਾਈਟ 'ਤੇ ਪੜ੍ਹਨ ਲਈ ਆਸਾਨ ਫਾਰਮੈਟ ਵਿੱਚ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਕਰਮਚਾਰੀਆਂ ਦੀਆਂ ਭੂਮਿਕਾਵਾਂ ਅਤੇ ਕਾਰਜਾਂ ਦੇ ਆਧਾਰ 'ਤੇ ਹੈਂਡਬੁੱਕ ਅਤੇ ਮੈਨੂਅਲ ਤਿਆਰ ਕਰਨ ਤੋਂ ਇਲਾਵਾ ਹਦਾਇਤਾਂ (ਕੀ ਕਰਨਾ ਅਤੇ ਕੀ ਨਹੀਂ ਕਰਨਾ) ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕਮਿਸ਼ਨ ਦੀਆਂ ਵੱਖ-ਵੱਖ ਨਵੀਆਂ ਪਹਿਲਕਦਮੀਆਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਸਾਰੇ ਆਬਜ਼ਰਵਰਾਂ ਨੂੰ ਮਹੱਤਵਪੂਰਨ ਤੱਥਾਂ ਬਾਰੇ ਜਾਣੂ ਕਰਵਾਇਆ ਗਿਆ।
Punjab Bani 11 March,2024
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 11 ਮਾਰਚ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ। ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ। ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ, ਸ਼੍ਰੀ ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ ਸ਼੍ਰੀ ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।
Punjab Bani 11 March,2024
ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ
ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ ਪਟਿਆਲਾ, 11 ਫਰਵਰੀ ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵੱਲੋਂ ਕਰਵਾਈ ਜਾ ਰਹੀ ਪਲੇਠੀ ਅੰਤਰਰਾਸ਼ਟਰੀ ਆਨਲਾਈਨ ਕਾਨਫਰੰਸ ਸ਼ੁਰੂ ਹੋ ਗਈ ਹੈ। ਕਾਨਫਰੰਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਈ. ਆਈ. ਟੀ ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਦੇ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਦੋ ਦਿਨ ਚੱਲਣ ਵਾਲੀ ਇਸ ਕਾਨਫਰੰਸ ਦਾ ਵਿਸ਼ਾ 'ਅਡਵਾਂਸਜ਼ ਇਨ ਮਕੈਨੀਕਲ ਐਂਡ ਸਸਟੈਨੇਬਲ ਇੰਜੀਨੀਅਰਿੰਗ' ਹੈ। 'ਯੰਗ ਸਾਇੰਟਿਸਟ ਐਵਾਰਡ ਜੇਤੂ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਸਟੇਨੇਬਲ ਭਾਵ ਉਸਾਰੂ ਕਿਸਮ ਦੀ ਇੰਜੀਨੀਅਰਿੰਗ ਅੱਜ ਪੂਰੇ ਸੰਸਾਰ ਲਈ ਬਹੁਤ ਮਹੱਤਵਪੂਰਨ ਵਿਸ਼ਾ ਹੈ ਅਤੇ ਚੋਟੀ ਦੀਆਂ ਸੰਸਥਾਵਾਂ ਇਸ ਉੱਪਰ ਖੋਜ ਕਰ ਰਹੀਆਂ ਹਨ। ਉਨ੍ਹਾਂ ਇਸ ਕਾਨਫਰੰਸ ਦਾ ਆਯੋਜਨ ਕਰਨ ਲਈ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੀ ਉਚੇਚੇ ਤੌਰ ਉੱਤੇ ਸ਼ਲਾਘਾ ਕੀਤੀ। ਵਿਭਾਗ ਮੁਖੀ ਡਾ. ਬਲਰਾਜ ਸਿੰਘ ਸੈਣੀ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਵਿਸ਼ੇ ਉੱਤੇ ਚਰਚਾਵਾਂ ਕਰਨਾ ਨਵੇਂ ਖੋਜਕਰਤਾਵਾਂ ਨੂੰ ਇੱਕ ਦਿਸ਼ਾ ਦੇਣ ਲਈ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਮਾਹਿਰਾਂ ਵੱਲੋਂ ਦਿੱਤੇ ਭਾਸ਼ਣਾਂ ਰਾਹੀਂ ਵਿਚਾਰਾਂ ਦਾ ਅਦਾਨ ਪ੍ਰਦਾਨ ਕਰਨ ਦਾ ਮੌਕਾ ਮਿਲੇਗਾ। ਮਕੈਨੀਕਲ ਵਿਸ਼ੇ ਦੇ ਮਾਹਿਰ ਡਾ. ਜਸਦੀਪ ਭਿੰਡਰ ਕੁੰਜੀਵਤ ਭਾਸ਼ਣ ਦੇਣ ਲਈ ਵੀ ਕਨੈਡਾ ਦੇ ਮੌਂਟਰੀਅਲ ਤੋਂ ਆਨਲਾਈਨ ਮੋਡ ਰਾਹੀਂ ਸ਼ਾਮਿਲ ਹੋਏ। ਉਨ੍ਹਾਂ ਨੇ 'ਪੋਲੀਮਰ ਫੋਮ : ਐਪਲੀਕੇਸ਼ਨ ਇਨ ਸੇਫਟੀ,ਹੈਲਥ, ਐਂਡ ਐਨਵਾਇਰਨਮੈਂਟ' ਦੇ ਵਿਸ਼ੇ ਉੱਤੇ ਭਾਸ਼ਣ ਦਿੱਤਾ। ਕਾਨਫਰੰਸ ਦੇ ਕਨਵੀਨਰ ਡਾ. ਖੁਸ਼ਦੀਪ ਗੋਇਲ ਅਤੇ ਡਾ ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੱਖ ਵੱਖ ਸੰਸਥਾਵਾਂ ਨਾਲ਼ ਜੁੜੇ ਮਕੈਨੀਕਲ ਇੰਜੀਨੀਅਰਿੰਗ ਨਾਲ਼ ਸਬੰਧਿਤ ਖੋਜਾਰਥੀਆਂ ਅਤੇ ਅਧਿਆਪਕਾਂ ਵੱਲੋਂ ਇਸ ਕਾਨਫਰੰਸ ਵਿੱਚ ਲਗਭਗ 78 ਖ਼ੋਜ ਪੱਤਰ ਸ਼ਾਮਿਲ ਹੋਏ ਹਨ। ਕਾਨਫਰੰਸ ਕੋਆਰਡੀਨੇਟਰ ਡਾ. ਚੰਦਨਦੀਪ ਸਿੰਘ ਨੇ ਕਿਹਾ ਕਿ ਆਨਲਾਈਨ ਕਾਨਫਰੰਸ ਜ਼ੀਰੋ ਬੱਜਟ ਵਿੱਚ ਕਰਵਾਈ ਜਾ ਰਹੀ ਹੈ ਜੋ ਕਿ ਆਪਣੇ ਆਪ ਵਿੱਚ ਨਿਵੇਕਲਾ ਕਾਰਜ ਹੈ। ਉਦਘਾਟਨੀ ਸਮਾਗਮ ਵਿੱਚ ਡਾ. ਗੁਰਮੀਤ ਕੌਰ, ਡੀਨ ਇੰਜੀਨੀਅਰਿੰਗ ਵਿਭਾਗ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਆਰਗੇਨਾਈਜਿੰਗ ਸਕੱਤਰ ਡਾ. ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੋ ਰੋਜ਼ਾ ਆਨਲਾਈਨ ਕਾਨਫਰੰਸ ਵਿੱਚ ਕੁੱਲ ਛੇ ਵੱਖ-ਵੱਖ ਆਨਲਾਈਨ ਸੈਸ਼ਨ ਰੱਖੇ ਗਏ ਹਨ ਜਿਸ ਵਿੱਚ ਪਹਿਲੇ ਦਿਨ ਤਿੰਨ ਸੈਸ਼ਨ ਸੰਪੂਰਨ ਹੋ ਗਏ ਹਨ। ਕਾਨਫਰੰਸ ਦੇ ਕੋ-ਕੋਆਰਡੀਨੇਟਰ ਡਾ. ਤਲਵਿੰਦਰ ਸਿੰਘ, ਡਾ. ਹੇਮੰਤ ਕੁਮਾਰ, ਡਾ. ਰਾਜਦੀਪ ਸਿੰਘ , ਡਾ. ਬਲਜਿੰਦਰ ਰਾਮ ਅਤੇ ਡਾ. ਚਰਨਜੀਤ ਨੇ ਵੱਖ-ਵੱਖ ਸੈਸ਼ਨਾਂ ਨੂੰ ਆਨਲਾਈਨ ਚਲਾਇਆ।
Punjab Bani 11 March,2024
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ ਚੰਡੀਗੜ੍ਹ, 11 ਮਾਰਚ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
Punjab Bani 11 March,2024
ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਪੰਜਾਬੀ ਯੂਨੀਵਰਸਿਟੀ ਵਿੱਚ ਭਾਸ਼ਣ
ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਪੰਜਾਬੀ ਯੂਨੀਵਰਸਿਟੀ ਵਿੱਚ ਭਾਸ਼ਣ ਵਾਈਸ ਚਾਂਸਲਰ ਵੱਲੋਂ ਪੰਜਾਬ ਦੀ ਆਰਥਿਕਤਾ ਉੱਤੇ ਲਗਾਤਾਰ ਵਿਚਾਰ ਵਟਾਂਦਰੇ ਲਈ ਯੂਨੀਵਰਸਿਟੀ ’ਚ ਮੰਚ ਮੁਹੱਈਆ ਕਰਵਾਉਣ ਦੀ ਪੇਸ਼ਕਸ਼ -ਸਬਸਿਡੀਆਂ ਸਿਰਫ਼ ਲੋੜਵੰਦ ਲੋਕਾਂ ਨੂੰ ਹੀ ਦਿੱੱਤੀਆਂ ਜਾਣ: ਪ੍ਰੋ. ਸੁੱਚਾ ਸਿੰਘ ਗਿੱਲ ਪਟਿਆਲਾ 11 ਮਾਰਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੇ ਪੰਜਾਬ ਦੀ ਆਰਥਿਕਤਾ ਉੱਪਰ ਹਰ ਮਹੀਨੇ ਵਿਚਾਰ ਚਰਚਾ ਕਰਨ ਲਈ ਯੂਨੀਵਰਸਿਟੀ ਵਿੱਚ ਇੱਕ ਮੰਚ ਮੁਹਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ ਤਾਂ ਜੋ ਸੂਬੇ ਦੀਆਂ ਆਰਥਿਕ ਹਾਲਤਾਂ ਬਾਰੇ ਲਗਾਤਾਰ ਉਸਾਰੂ ਵਿਸ਼ਲੇਸ਼ਣ ਕੀਤੇ ਜਾਣ ਦੇ ਨਾਲ ਨਾਲ ਇਸ ਦੇ ਵਿਕਾਸ ਲਈ ਠੋਸ ਲੀਹਾਂ ਵੀ ਨਿਰਧਾਰਿਤ ਕੀਤੀਆਂ ਜਾ ਸਕਣ। ਅੱਜ ਇੱਥੇ ਸੈਨਟ ਹਾਲ ਵਿਖੇ ‘‘ਪੰਜਾਬ ਇਨ ਡੈੱਟ ਟਰੈਪ- ਹਾਊ ਟੂ ਕਮ ਆਉਟ ਆਫ ਇਟ’’ ਵਿਸ਼ੇ ’ਤੇ ਭਾਸ਼ਣ ਦੌਰਾਨ ਪ੍ਰਧਾਨਗੀ ਕਰਦੇ ਹੋਏ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਪੰਜਾਬ ਦੇ ਸਬੰਧ ਵਿੱਚ ਸਾਰੇ ਪੱਖ ਅਕਾਦਮਿਕ ਬਹਿਸਾਂ ਨਾਲ ਲੋਕਾਂ ਦੇ ਸਾਹਮਣੇ ਆਉਣੇ ਚਾਹੀਦੇ ਹਨ ਤਾਂ ਜੋ ਸੂਬਾ ਵੱਖ-ਵੱਖ ਸਮੱਸਿਆਵਾਂ ਵਿੱਚੋਂ ਨਿਕਲ ਕੇ ਨਿੱਗਰ ਵਿਕਾਸ ਦੇ ਰਾਹ ’ਤੇ ਚੱਲ ਸਕੇ। ਉਹਨਾਂ ਨੇ ਸੂਬੇ ਨੂੰ ਕਰਜੇ ਦੇ ਬੋਝ ਵਿੱਚੋਂ ਬਾਹਰ ਕੱਢਣ ਲਈ ਸਭਨਾਂ ਧਿਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕਰਦੇ ਹੋਏ ਪੰਜਾਬ ਦੇ ਆਰਥਚਾਰੇ ਉੱਤੇ ਹਰ ਮਹੀਨੇ ਵਿਚਾਰ ਚਰਚਾ ਤੋਂ ਬਾਅਦ ਇੱਕ ‘‘ਇਕਨਾਮਕ ਬੁਲਿਟਨ’’ ਜਾਰੀ ਕਰਨ ਦੀ ਗੱਲ ਆਖੀ। ਪੰਜਾਬ ਦੇ ਸਿਰ ਉੱਤੇ ਕਰਜੇ ਦੇ ਬੋਝ ਨੂੰ ਚਿੰਤਾਜਨਕ ਮੰਨਦੇ ਹੋਏ ਪ੍ਰੋਫੈਸਰ ਅਰਵਿੰਦ ਨੇ ਇਸ ਨੂੰ ਘਟਾਏ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ’ਤੇ ਵੀ ਪਿਛਲੇ ਸਮੇਂ ਕਰਜੇ ਦਾ ਬੋਝ ਲਗਾਤਾਰ ਵਾਧਾ ਜਾ ਰਿਹਾ ਸੀ ਜਿਸ ਨੂੰ ਹੁਣ ਪੁੱਠਾ ਗੇੜਾ ਦੇ ਦਿੱਤਾ ਗਿਆ ਹੈ ਅਤੇ ਯੂਨੀਵਰਸਿਟੀ ਉੱਤੇ ਕਰਜੇ ਦੀ ਰਾਸ਼ੀ ਪਹਿਲਾਂ ਨਾਲੋਂ ਘਟੀ ਹੈ। ਇਹ ਭਾਸ਼ਣ ਇੰਟਰਨਲ ਕੁਆਲਿਟੀ ਅਸਿਉਰੈਂਸ ਸੈੱਲ, ਅਰਥ ਸ਼ਾਸਤਰ ਵਿਭਾਗ ਅਤੇ ਸੈਂਟਰ ਫ਼ਾਰ ਡਿਵੈਲਪਮੈਂਟ ਇਕਨੌਮਿਕਸ ਐਂਡ ਇੰਨੋਵੇਸ਼ਨ ਸਟੱਡੀਜ਼ ਵੱਲੋਂ ਕਰਵਾਇਆ ਗਿਆ। ਇਸ ਦੌਰਾਨ ਉਘੇ ਖੇਤੀ ਅਰਥ ਸ਼ਸਤਰੀ ਪ੍ਰੋ. ਸੁੱਚਾ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਵੱਲੋਂ ਬਣਾਈਆਂ ਅਤੇ ਅਪਣਾਈਆਂ ਗਈਆਂ ਗ਼ਲਤ ਨੀਤੀਆਂ ਨੇ ਪੰਜਾਬ ਨੂੰ ਲਗਾਤਾਰ ਕਰਜ਼ੇ ਦੇ ਬੋਝ ਹੇਠ ਧੱਕਿਆ ਹੈ। ਉਨ੍ਹਾਂ ਦੱਸਿਆ ਕਿ 1980ਵਿਆਂ ਦੇ ਦੌਰ ਵਿੱਚ ਪੰਜਾਬ ਸਿਰ ਕਰਜ਼ਾ ਚੜ੍ਹਨਾ ਸ਼ੁਰੂ ਹੋਇਆ। ਉਸ ਸਮੇਂ ਪੰਜਾਬ ਨੂੰ ਸੂਬੇ ਦੀ ਸੁਰੱਖਿਆ ਦੇ ਨਾਮ ਉੱਤੇ ਵੀ ਵੱਡੀ ਰਕਮ ਕੇਂਦਰ ਨੂੰ ਤਾਰਨੀ ਪਈ ਸੀ। ਉਨ੍ਹਾਂ ਦੱਸਿਆ ਕਿ 1997 ਵਿੱਚ ਆਰ.ਬੀ.ਆਈ. ਐਕਟ ਵਿੱਚ ਸੋਧ ਹੋਣ ਨਾਲ ਸੂਬਿਆਂ ਨੂੰ ਆਪਣੀਆਂ ਲੋੜਾਂ ਅਨੁਸਾਰ ਕਰਜ਼ਾ ਲੈਣ ਦੀਆਂ ਸਹੂਲਤਾਂ ਪ੍ਰਾਪਤ ਹੋਈਆਂ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਆਰਥਿਕ ਮਦਦ ਤੋਂ ਇਹ ਕਹਿ ਕੇ ਹੱਥ ਪਿੱਛੇ ਖਿੱਚ ਲਿਆ ਗਿਆ ਕਿ ਸੂਬੇ ਆਪਣੀਆਂ ਫੌਰੀ ਲੋੜਾਂ ਲਈ ਕਰਜ਼ਾ ਚੁੱਕ ਲੈਣ। ਇਸ ਸਥਿਤੀ ਨੇ ਪੰਜਾਬ ਨੂੰ ਹੋਰ ਕਰਜ਼ੇ ਦੇ ਰਾਹ ਤੋਰਿਆ। ਉਨ੍ਹਾਂ ਕਿਹਾ ਕਿ ਰਾਜਨੀਤਿਕ ਹਿੱਤਾਂ ਦੇ ਮੱਦੇਨਜ਼ਰ ਵੱਖ-ਵੱਖ ਖੇਤਰਾਂ ਵਿੱਚ ਦਿੱਤੀਆਂ ਸਬਸਿਡੀਆਂ ਨੇ ਇਸ ਕਰਜ਼ ਵਿੱਚ ਵਧਾ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਬਸਿਡੀ ਸਿਰਫ਼ ਲੋੜਵੰਦਾਂ ਜਾਂ ਵਿਸ਼ੇਸ਼ ਖੇਤਰਾਂ ਵਿੱਚ ਹੀ ਮਿਲਣੀ ਚਾਹੀਦੀ ਹੈ। ਭਵਿੱਖੀ ਹੱਲ ਲਈ ਆਪਣੇ ਸੁਝਾਅ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲੇ ਕਦਮ ਵਜੋਂ ਆਰਥਿਕ ਮਾਹਿਰਾਂ ਦੀਆਂ ਅਜਿਹੀਆਂ ਕਮੇਟੀਆਂ ਗਠਿਤ ਕਰਨੀਆਂ ਚਾਹੀਦੀਆਂ ਹਨ ਜੋ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਪੱਖ ਜਾਂ ਵਿਰੋਧ ਵਿੱਚ ਨਾ ਭੁਗਤਦਿਆਂ ਸਹੀ ਤੱਥਾਂ ਦੀ ਪੜਚੋਲ ਕਰ ਸਕਣ। ਉਨ੍ਹਾਂ ਨੇ ਹੋਰ ਕਰਜ਼ਾ ਲੈਣ ਦੀ ਪ੍ਰਥਾ ਨੂੰ ਬੰਦ ਕਰਨ ਅਤੇ ਟੈਕਸ ਇਕੱਠਾ ਕਰਨ ਦੀ ਪ੍ਰਣਾਲੀ ਵਿੱਚ ਵੀ ਸੁਧਾਰ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਿਨਾ ਕਿਸੇ ਢੁਕਵੀਂ ਯੋਜਨਾ ਦੇ ਹਰ ਤਰ੍ਹਾਂ ਦੇ ਖਰਚ ਨੂੰ ਰੋਕਿਆ ਜਾਣਾ ਚਾਹੀਦਾ ਹੈ। ਮੁੱਖ ਭਾਸ਼ਣ ਉਪਰੰਤ ਬਹੁਤ ਸਾਰਿਆਂ ਨੇ ਆਪਣੇ ਸਵਾਲ ਪੁੱਛ ਕੇ ਪ੍ਰੋ. ਗਿੱਲ ਨਾਲ ਸੰਵਾਦ ਰਚਾਇਆ। ਸੰਵਾਦ ਰਚਾਉਣ ਵਾਲੀਆਂ ਉੱਘੀਆਂ ਸ਼ਖ਼ਸ਼ੀਅਤਾਂ ਵਿੱਚ ਅਰਥ ਸ਼ਾਸਤਰੀ ਪ੍ਰੋ. ਰਣਜੀਤ ਸਿੰਘ ਘੁੰਮਣ ਵੀ ਸ਼ਾਮਿਲ ਰਹੇ। ਸਭ ਤੋਂ ਪਹਿਲਾਂ ਡਾ. ਜਸਵਿੰਦਰ ਸਿੰਘ ਬਰਾੜ ਨੇ ਭਾਸ਼ਣ ਦੇ ਵਿਸ਼ੇ ਅਤੇ ਪ੍ਰੋ. ਗਿੱਲ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਪ੍ਰੋ. ਉਮਰਾਉ ਸਿੰਘ ਵੱਲੋਂ ਧੰਨਵਾਦੀ ਮਤਾ ਪੇਸ਼ ਕੀਤਾ। ਪ੍ਰੋਗਰਾਮ ਦਾ ਸੰਚਾਲਨ ਡਾ. ਜਸਦੀਪ ਸਿੰਘ ਤੂਰ ਨੇ ਕੀਤਾ।
Punjab Bani 11 March,2024
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ ਪਿਛਲੇ ਦੋ ਸਾਲਾਂ ਦੇ ਬਜਟ ਵਿੱਚ ਸੂਬੇ ਲਈ ਚੰਗੇ ਕੰਮਾਂ ਦੀ ਝਲਕ ਦਿਸੀ ਸੌੜੇ ਸਿਆਸੀ ਹਿੱਤਾਂ ਲਈ ਦਲ ਬਦਲਣ ਵਾਲੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਆੜੇ ਹੱਥੀਂ ਲਿਆ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਸਫਲਤਾ ਦਾ ਮੁਕਾਮ ਹਾਸਲ ਕੀਤਾ ਪਰ ਪਿਛਲੀਆਂ ਸਰਕਾਰਾਂ ਦੀ ਪਿਛਾਂਹਖਿੱਚੂ ਸੋਚ ਕਾਰਨ ਆਪਣੇ ਸੂਬੇ ਵਿੱਚ ਅੱਗੇ ਵਧਣ ਦੇ ਮੌਕੇ ਨਾ ਮਿਲੇ ਈ-ਬੱਸ ਸੇਵਾ ਪਟਿਆਲਾ ਵਿੱਚ ਕਾਰੋਬਾਰ ਤੇ ਵਪਾਰ ਨੂੰ ਵੱਡਾ ਹੁਲਾਰਾ ਦੇਵੇਗੀ ਪਟਿਆਲਾ ਵਿਖੇ ਹੋਈ ਸਰਕਾਰ-ਵਪਾਰ ਮਿਲਣੀ ਪਟਿਆਲਾ, 11 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ, “ਇਤਿਹਾਸ ਵਿੱਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਸਿਰਫ਼ ਇਕ-ਦੂਜੇ ਉਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ਵਿੱਚ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ। ਪਹਿਲੀ ਵਾਰ ਵਪਾਰੀ ਸੂਬੇ ਨੂੰ ਸਫਲਤਾ ਦੇ ਮੁਕਾਮ ਉਤੇ ਲਿਜਾਣ ਲਈ ਫੈਸਲੇ ਲੈਣ ਦਾ ਅਟੁੱਟ ਅੰਗ ਬਣੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ ਖੁੱਲ੍ਹ ਰਹੇ ਹਨ, ਨਵੇਂ ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੀਅਤ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪੱਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੌਕਾਪ੍ਰਸਤ ਹਨ ਜੋ ਸਿਰਫ਼ ਆਪਣੇ ਸਵਾਰਥਾਂ ਲਈ ਦਲ ਬਦਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਕੋ-ਇਕ ਏਜੰਡਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਿਆਸਤ ਵਿੱਚ ਫਿੱਟ ਕਰਨਾ ਹੈ ਪਰ ਲੋਕਾਂ ਵੱਲੋਂ ਇਨ੍ਹਾਂ ਨੂੰ ਵਾਰ-ਵਾਰ ਨਕਾਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੀ ਸੱਤਾ ਦੀ ਭੁੱਖ ਕਦੇ ਨਹੀਂ ਮਿਟਦੀ ਅਤੇ ਇਸ ਲਈ ਇਹ ਲੀਡਰ ਬਹਾਨੇਬਾਜ਼ੀ ਘੜ ਕੇ ਉਨ੍ਹਾਂ ਨਾਲ ਲੜਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਕੋਲ ਨਾ ਤਾਂ ਲੋਕ ਸੇਵਾ ਕਰਨ ਦੀ ਦੂਰਅੰਦੇਸ਼ ਪਹੁੰਚ ਹੈ ਅਤੇ ਨਾ ਹੀ ਕੋਈ ਜਜ਼ਬਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਇੱਕੋ ਇੱਕ ਮਕਸਦ ਸੂਬੇ ਦੀ ਦੌਲਤ ਨੂੰ ਦੋਵੇਂ ਹੱਥੀਂ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਤਰੱਕੀ ਲਈ ਟੈਕਸ ਚਾਹੁੰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਲ ਸੂਬਾ ਸਰਕਾਰ ਦੀ ਉਦਯੋਗਿਕ ਨੀਤੀ ਦਾ ਆਧਾਰ ਹੈ, ਜਿਸ ਕਾਰਨ ਉਹ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਦੁਨੀਆਂ ਭਰ ਵਿੱਚ ਕਾਮਯਾਬ ਹਨ ਪਰ ਇਨ੍ਹਾਂ ਸਿਆਸਤਦਾਨਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਾਰਨ ਉਹ ਸੂਬੇ ਵਿੱਚ ਸਫਲਤਾ ਦੀਆਂ ਪੌੜੀਆਂ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਲਈ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਵਾਸੀਆਂ ਨੇ ਇਨ੍ਹਾਂ ਆਗੂਆਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ਼ ਖਾਂਦੇ ਸਨ ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦਾ ਮੌਕਾ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਰੱਬੀ ਹੱਕ ਹੈ ਜਿਸ ਕਰਕੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਉਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਲੋਕ ਇਨ੍ਹਾਂ ਦੇ ਭੰਡੀ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਬੇਰੁਜ਼ਗਾਰਾਂ ਦਾ ਨਵਾਂ ਵਰਗ ਹੈ, ਜਿਨ੍ਹਾਂ ਦੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਵਾਰੀ ਬੰਨ੍ਹ ਕੇ ਹਰ ਪੰਜ ਸਾਲਾਂ ਬਾਅਦ ਸਰਕਾਰ ਬਣਾਉਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦਾ ਬਜਟ ਅਗਾਂਹਵਧੂ ਅਤੇ ‘ਰੰਗਲੇ ਪੰਜਾਬ’ ਦੀ ਝਲਕ ਪੇਸ਼ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ। ਮੁੱਖ ਮੰਤਰੀ ਨੇ ਕਿਹਾ, “ਰਾਜਨੀਤੀ ਵਿੱਚ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ 'ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਮੈਂ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦਾ ਹਾਮੀ ਰਿਹਾ ਹਾਂ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ।” ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਕੀਤਾ ਪਰ ਹੁਣ ਉੱਚੀਆਂ ਕੀਮਤਾਂ ਵਿੱਚ ਨਿਗੂਣੀ ਕਟੌਤੀ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂ ਨੌਟੰਕੀਆਂ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਇਹੋ ਜਿਹੇ ਆਗੂ ਅਜਿਹੀਆਂ ਕਾਰਵਾਈਆਂ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸੂਬੇ ਵਿੱਚ 13-0 ਨਾਲ ਜਿਤਾ 'ਆਪ' ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ 13 ਲੋਕ ਸਭਾ ਮੈਂਬਰ ਚੁਣੇ ਜਾਣ 'ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ।
Punjab Bani 11 March,2024
ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ
ਕਿਸਾਨੀ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਬਲਦੇਵ ਕਾਂਗਥਲਾ ਦੀ ਹੋਈ ਮੌਤ ਚੰਡੀਗੜ੍ਹ : ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਢਾਬੀ ਗੁੱਜਰਾਂ ਬਾਰਡਰ ਤੇ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਚ ਇੱਕ ਹੋਰ ਕਿਸਾਨ ਆਗੂ ਦੀ ਮੌਤ ਹੋ ਗਈ ਹੈ । ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਕਾਂਗਥਲਾ ਨੇ ਦੱਸਿਆ ਕਿ ਅੰਦੋਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਆਗੂ ਬਲਦੇਵ ਸਿੰਘ ਕਾਂਗਥਲਾ ਤਹਿਸੀਲ ਪਾਤੜਾਂ ਜਿਲਾ ਪਟਿਆਲਾ ਦੀ ਕੱਲ ਐਤਵਾਰ ਸਾਹ ਦੀ ਸਮੱਸਿਆ ਆ ਗਈ ਸੀ ਜਿਸ ਕਰਨ ਬਲਦੇਵ ਸਿੰਘ ਕਾਂਗਥਲਾ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਤੇ ਅੱਜ ਸਵੇਰੇ 3 ਵਜੇ ਦੇ ਕਰੀਬ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਮ੍ਰਿਤਕ ਬਲਦੇਵ ਸਿੰਘ ਕਾਂਗਥਲਾ ਕੀਰਤੀ ਛੋਟਾ ਕਿਸਾਨ ਹੈ ਤਿੰਨ ਬੇਟੀਆਂ ਅਤੇ ਇੱਕ ਬੇਟਾ ਹੈ ਚਾਰੇ ਬੱਚੇ ਵਿਆਹੇ ਹੋਏ ਹਨ।
Punjab Bani 11 March,2024
ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ
ਡੇਰਾ ਮੁਖੀ ਰਾਮ ਰਹੀਮ ਨੁੰ ਹਾਈਕੋਰਟ ਤੋ ਮਿਲੀ ਵੱਡੀ ਰਾਹਤ ਚੰਡੀਗੜ੍ਹ : ਬੇਅਦਬੀ ਮਾਮਲੇ 'ਚ ਫਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ 'ਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ। ਡੇਰਾ ਮੁਖੀ ਗੁਰਮੀਤ ਰਾਮ ਹੀਮ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ 'ਚ ਦਰਜ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਹਾਲ ਹੀ 'ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Punjab Bani 11 March,2024
ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਤੇ ਡਿੱਗੀ ਕਰੰਟ ਵਾਲੀਤਾਰ , ਕਈਆਂ ਦੀ ਮੌਤ
ਹਾਦਸਾ : ਬਰਾਤੀਆਂ ਨਾਲ ਭਰੀ ਬੱਸ ਤੇ ਡਿੱਗੀ ਕਰੰਟ ਵਾਲੀਤਾਰ , ਕਈਆਂ ਦੀ ਮੌਤ ਦਿਲੀ : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਵਿੱਚ ਸੋਮਵਾਰ ਨੂੰ ਇੱਕ ਵੱਡਾ ਦਰਦਨਾਕ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਬੱਸ ‘ਤੇ ਹਾਈ ਟੈਂਸ਼ਨ ਤਾਰ ਡਿੱਗਣ ਨਾਲ ਅੱਗ ਲੱਗ ਗਈ। ਖਦਸ਼ਾ ਹੈ ਕਿ ਬੱਸ ‘ਚ ਸਫਰ ਕਰ ਰਹੇ ਕਈ ਲੋਕਾਂ ਦੀ ਮੌਤ ਹੋ ਸਕਦੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਬਰਾਤੀਆਂ ਨਾਲ ਭਰੀ ਹੋਈ ਸੀ। ਇਹ ਪੂਰੀ ਘਟਨਾ ਮਰਦਹ ਥਾਣਾ ਖੇਤਰ ਦੇ ਮਹਾਹਰ ਧਾਮ ਨੇੜੇ ਵਾਪਰੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 4-5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਲੋਕ ਸਵਾਰ ਸਨ। ਡੀਆਈਜੀ ਵਾਰਾਣਸੀ ਓਪੀ ਸਿੰਘ ਨੇ ਦੱਸਿਆ ਕਿ 4-5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਫਿਲਹਾਲ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ।
Punjab Bani 11 March,2024
ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਤਿੰਨ ਰੋਜ਼ਾ ਸਮਾਗਮ ਅਰੰਭ
ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਤਿੰਨ ਰੋਜ਼ਾ ਸਮਾਗਮ ਅਰੰਭ ਅੰਮ੍ਰਿਤਸਰ:- 11 ਮਾਰਚ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਜੋਂ ਨਿਰਭੈਤਾ ਨਾਲ ਸੇਵਾ ਨਿਭਾਉਣ ਵਾਲੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸਹੀਦੀ ਸ਼ਤਾਬਦੀ ਦੇ ਸਪੂੰਰਨਤਾ ਸ਼ੁਕਰਾਨਾ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ 12 ਮਾਰਚ ਤੋਂ ਅਰੰਭ ਹੋਣਗੇ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਦੇਸ਼ ਵਿਦੇਸ਼ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਤਾਬਦੀ ਸਮਾਗਮ ਕੀਤੇ ਗਏ ਹਨ। ਇਨ੍ਹਾਂ ਸਮਾਗਮਾਂ ਸਮੇਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਪ੍ਰਮੱਖ ਸਖਸ਼ੀਅਤਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ 12 ਮਾਰਚ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਜਿਸ ਦਾ ਭੋਗ 14 ਮਾਰਚ ਨੂੰ ਸਵੇਰੇ 10 ਵਜੇ ਪਵੇਗਾ, ਏਸੇ ਤਰ੍ਹਾਂ 12,13 ਮਾਰਚ ਨੂੰ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸ਼ਬਦ ਕੀਰਤਨ ਅਤੇ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਹੋਵੇਗਾ। 14 ਮਾਰਚ ਨੂੰ ਮੁੱਖ ਸਮਾਗਮ ਗੁ: ਮੱਲ ਅਖਾੜਾ ਸਾਹਿਬ ਵਿਖੇ ਹੋਵੇਗਾ, ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਇਸ ਮੌਕੇ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਤਰਸੇਮ ਸਿੰਘ ਮੌਰਾਂਵਾਲੀ ਤੇ ਹੋਰ ਜਥੇ ਵੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਸ. ਬੇਦੀ ਨੇ ਹੋਰ ਦਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬਾਨ ਸਮੇਤ ਧਾਰਮਿਕ ਸੰਪਰਦਾਵਾਂ ਦੇ ਮੁਖੀ ਸਾਹਿਬਾਨ ਵਿਸ਼ੇਸ਼ ਤੌਰ ਤੇ ਪੁਜਣਗੇ। ਸ਼ਤਾਬਦੀ ਸਮੇਂ ਸਹਿਯੋਗੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਹੋਵੇਗਾ। ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਘਰ ਖ਼ਜਾਨਾ ਤੇ ਯਾਦਗਾਰੀ ਚਿੰਨ ਨਾਲ ਸਨਮਾਨਤ ਕੀਤਾ ਜਾਵੇਗਾ। ਉਪਰੰਤ ਬੁਰਜ ਸਾਹਿਬ ਦੀ ਗਰਾਉਂਡ ਵਿੱਚ ਨਿਹੰਗ ਸਿੰਘਾਂ ਵੱਲੋਂ ਗਤਕਾ ਹੋਵੇਗਾ ਜਿਸ ਵਿੱਚ ਵੀਹ ਦੇ ਕਰੀਬ ਟੀਮਾਂ ਭਾਗ ਲੈਣਗੀਆਂ।
Punjab Bani 11 March,2024
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ ਮਾਲਵਾ ਨਹਿਰ ਰਾਹੀਂ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਦਿੱਤੀਆਂ ਜਾਣਗੀਆਂ ਸਿੰਚਾਈ ਸਹੂਲਤਾਂ ਚੰਡੀਗੜ੍ਹ/ਅਬੋਹਰ, 10 ਮਾਰਚ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ, ਸੂਰ ਅਤੇ ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਫਾਰਮ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 42031 ਏਕੜ ਰਕਬਾ ਮੱਛੀ ਪਾਲਣ ਅਧੀਨ ਅਤੇ 1315 ਏਕੜ ਤੋਂ ਵੱਧ ਰਕਬਾ ਝੀਂਗਾ ਪਾਲਣ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕੁੱਲ 1 ਲੱਖ 84 ਹਜ਼ਾਰ ਟਨ ਤੋਂ ਵੱਧ ਮੱਛੀ ਉਤਪਾਦਨ ਹੋ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਪਾਲਕਾਂ ਦੀ ਸਹਾਇਤਾ ਲਈ ਸੂਬੇ ਵਿੱਚ ਇੱਕ ਝੀਂਗਾ ਟ੍ਰੇਨਿੰਗ ਸੈਂਟਰ, 11 ਫੀਡ ਮਿੱਲਾਂ ਅਤੇ 7 ਲੈਬਾਰਟਰੀਆਂ ਵੀ ਕਾਰਜਸ਼ੀਲ ਹਨ। ਉਨਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ 431 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ 23 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ। ਅਬੋਹਰ ਦੀ ਪੰਜਾਬ ਐਗਰੋ ਦੇ ਫੂਡ ਪ੍ਰੋਸੈਸਿੰਗ ਯੂਨਿਟ ਦੀ ਸਮਰੱਥਾ ਨੂੰ ਵਧਾਉਣ ਦਾ ਐਲਾਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਬੋਹਰ ਵਿੱਚ ਮਿਰਚ ਦਾ ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਪੰਜਾਬ ਦੇ ਬਜਟ ਵਿੱਚ ਐਲਾਨ ਕੀਤਾ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਚੱਲਣ ਵਾਲੀ ਨਵੀਂ ਮਾਲਵਾ ਨਹਿਰ ਦੇ ਨਿਰਮਾਣ ਜਿਸ ਨਾਲ 178000 ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਵਿੱਚ ਵੀ ਸਿੰਚਾਈ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਪ੍ਰਾਜੈਕਟ ਨਾ ਸਿਰਫ਼ ਖੇਤੀਬਾੜੀ ਲਈ ਪਾਣੀ ਮੁਹੱਈਆ ਕਰਵਾਏਗਾ ਸਗੋਂ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਵੀ ਰੋਕੇਗਾ, ਜਿਸ ਨਾਲ ਕਿਸਾਨਾਂ ਲਈ ਨਹਿਰੀ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾ ਸਕੇਗੀ। ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਧਾਉਣ, ਛੋਟੇ ਕਾਰੋਬਾਰਾਂ ਨੂੰ ਸਮਰਥਨ ਦੇਣ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਸਥਾਨਕ ਭਾਈਚਾਰੇ 'ਤੇ ਸਕਾਰਾਤਮਕ ਪ੍ਰਭਾਵ ਪਾਉਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਸਹਾਇਕ ਕਾਰੋਬਾਰਾਂ ਨੂੰ ਸਮਰਥਨ ਇਸ ਖੇਤਰ ਦੇ ਆਰਥਿਕ ਤੇ ਪੇਂਡੂ ਵਿਕਾਸ ਦੀ ਦਿਸ਼ਾ ਵੱਲ ਮੁੱਖ ਕਦਮ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਖੇਤਰ ਵਿੱਚ ਨਿਵੇਸ਼ ਕਰਨਾ ਜਾਰੀ ਰੱਖ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਲਗਾਤਾਰ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਸਦਕਾ ਸੂਬੇ ਦਾ ਭਵਿੱਖ ਸੁਨਹਿਰੀ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ 671 ਸਰਕਾਰੀ ਨੌਕਰੀਆਂ ਦੇਣ ਸਬੰਧੀ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 42,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਸ੍ਰੀ ਅਰੁਣ ਨਾਰੰਗ ਨੇ ਮੱਛੀ ਪੂੰਗ ਫਾਰਮ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਧੰਨਵਾਦ ਕੀਤਾ। ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਦੋ ਸਾਲਾਂ ਦੇ ਥੋੜੇ ਸਮੇਂ ਵਿੱਚ ਹੀ ਪੰਜਾਬ ਸਰਕਾਰ ਨੇ ਹਜ਼ਾਰਾਂ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਹਨ ਅਤੇ ਸਿੱਖਿਆ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਪਾਰਟੀ ਦੇ ਜਨਰਲ ਸਕੱਤਰ ਉਪਕਾਰ ਸਿੰਘ ਜਾਖੜ ਨੇ ਵੀ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦਾ ਸਵਾਗਤ ਕੀਤਾ।
Punjab Bani 10 March,2024
ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ
ਡੇਰਾ ਸਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੁੱਜੇ ਵਾਪਸ ਜੇਲ ਦਿਲੀ : ਸਾਧਵੀ ਯੌਨ ਸ਼ੋਸ਼ਣ ਅਤੇ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਐਤਵਾਰ ਸ਼ਾਮ 5.03 ਵਜੇ ਜੇਲ੍ਹ ਪਹੁੰਚ ਗਏ। ਜੇਲ੍ਹ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। 19 ਜਨਵਰੀ ਨੂੰ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਸੀ। ਸੱਚਾ ਸੌਦਾ ਮੁਖੀ ਨੇ ਆਪਣਾ ਜ਼ਿਆਦਾਤਰ ਸਮਾਂ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਇਆ।
Punjab Bani 10 March,2024
ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ
ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ ਲਾਹੌਰ, 9 ਮਾਰਚ- ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਪਰਸਨ ਆਸਿਫ ਅਲੀ ਜ਼ਰਦਾਰੀ ਅੱਜ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ। ਉਹ ਦੂਜੀ ਵਾਰ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ ਹਨ। ਜ਼ਰਦਾਰੀ (68) ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸਾਂਝੇ ਉਮੀਦਵਾਰ ਸਨ ਜਦਕਿ ਉਨ੍ਹਾਂ ਦੇ ਵਿਰੋਧੀ ਮਹਿਮੂਦ ਖਾਨ ਅਚਕਜ਼ਈ (75) ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਉਮੀਦਵਾਰ ਸਨ। ਸੰਵਿਧਾਨ ਦੇ ਪ੍ਰਬੰਧਾਂ ਮੁਤਾਬਕ ਸੰਸਦ ਦੇ ਦੋਵੇਂ ਸਦਨਾਂ ਵਿੱਚ ਜ਼ਰਦਾਰੀ ਨੂੰ 255 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਅਚਕਜ਼ਈ ਨੂੰ 119 ਵੋਟਾਂ ਮਿਲੀਆਂ। ਨਵੇਂ ਰਾਸ਼ਟਰਪਤੀ ਦੀ ਚੋਣ ਕੌਮੀ ਅਸੈਂਬਲੀ ਅਤੇ ਚਾਰ ਪ੍ਰਾਂਤਾਂ ਦੀਆਂ ਵਿਧਾਨ ਸਭਾਵਾਂ ਦੇ ਨਵੇਂ ਚੁਣੇ ਗਏ ਮੈਂਬਰਾਂ ਦੇ ਇਲੈਕਟੋਰਲ ਕਾਲਜ ਨੇ ਕੀਤੀ। ਸਿੰਧ ਪ੍ਰਾਂਤ ਜਿੱਥੇ ਕਿ ਜ਼ਰਦਾਰੀ ਦੀ ਪੀਪੀਪੀ ਦਾ ਕੰਟਰੋਲ ਹੈ, ਵਿੱਚ ਉਨ੍ਹਾਂ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ ਜਦਕਿ ਬਲੋਚਿਸਤਾਨ ਵਿਧਾਨ ਸਭਾ ਵਿੱਚ ਵੀ ਉਹ ਸਾਰੀਆਂ ਵੋਟਾਂ ਹਾਸਲ ਕਰਨ ਵਿੱਚ ਸਫ਼ਲ ਰਹੇ।
Punjab Bani 10 March,2024
ਪੰਜਾਬ ਪੁਲਸ ਨੇ 22 ਕਿਲੋ ਅਫੀਮ ਕੀਤੀ ਬਰਾਮਦ
ਪੰਜਾਬ ਪੁਲਸ ਨੇ 22 ਕਿਲੋ ਅਫੀਮ ਕੀਤੀ ਬਰਾਮਦ ਚੰਡੀਗੜ੍ਹ, 10 ਮਾਰਚ ਪੰਜਾਬ ਪੁਲੀਸ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 22 ਕਿਲੋਂ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧ ਵਿਚ 6 ਕਸਟਮ ਅਧਿਕਾਰੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 30 ਬੈਂਕ ਖਾਤਿਆਂ ਵਿਚ ਪਏ 9 ਕਰੋੜ ਰੁਪਏ ਜਾਮ ਕਰ ਦਿੱਤੇ ਗਏ ਹਨ। ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਕੌਮਾਂਤਰੀ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡੀ ਸੱਟ ਮਾਰਦਿਆਂ ਜਲੰਧਰ ਕਮਿਸ਼ਨਰੇਟ ਨੇ ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ 9 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 22 ਕਿਲੋ ਅਫ਼ੀਮ ਕਬਜ਼ੇ ਵਿਚ ਲਈ ਹੈ।’’ ਉਨ੍ਹਾਂ ਕਿਹਾ ਕਿ ਝਾਰਖੰਡ ਤੋਂ ਇਕ ਅਫ਼ੀਮ ਕਾਸ਼ਤਕਾਰ ਤੇ ਖਰੀਦਦਾਰ ਨੂੰ 12 ਕਿਲੋਂ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਖੀ ਨੇ ਕਿਹਾ ਕਿ ਡਰੱਗ ਮਨੀ ਨਾਲ ਬਣਾਈਆਂ 6 ਕਰੋੜ ਰੁਪਏ ਮੁੱਲ ਦੀਆਂ 12 ਜਾਇਦਾਦਾਂ ਦੀ ਸ਼ਨਾਖਤ ਕੀਤੀ ਗਈ ਹੈ।
Punjab Bani 10 March,2024
ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ
ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ ਦਿਲੀ, 10 ਮਾਰਚ- ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬ੍ਰਿਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦਾ ਪੁੱਤਰ ਹੈ। ਬ੍ਰਿਜੇਂਦਰ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।’’ ਨਵੀਂ ਦਿੱਲੀ ਵਿਚ ਕਾਂਗਰਸ ਦੇ ਖ਼ਜ਼ਾਨਚੀ ਅਜੈ ਮਾਕਨ ਨੇ ਕਿਹਾ ਕਿ ਬ੍ਰਿਜੇਂਦਰ ਸਿੰਘ ਦੇ ਪਿਤਾ ਤੇ ਭਾਜਪਾ ਆਗੂ ਬੀਰੇਂਦਰ ਸਿੰਘ ਅਗਲੇ ਕੁਝ ਦਿਨਾਂ ਵਿਚ ਕਾਂਗਰਸ ’ਚ ਸ਼ਾਮਲ ਹੋਣਗੇ। ਬ੍ਰਿਜੇਂਦਰ ਸਿੰਘ ਐਕਸ ’ਤੇ ਆਪਣੇ ਅਸਤੀਫੇ ਦੇ ਐਲਾਨ ਤੋਂ ਫੌਰੀ ਮਗਰੋਂ ਕੌਮੀ ਰਾਜਧਾਨੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਪੁੱਜੇ ਤੇ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮਾਕਨ ਤੋਂ ਇਲਾਵਾ ਸੀਨੀਅਰ ਕਾਂਗਰਸ ਆਗੂ ਮੁਕੁਲ ਵਾਸਨਿਕ ਤੇ ਦੀਪਕ ਬਾਬਰੀਆ ਵੀ ਮੌਜੂਦ ਸਨ।
Punjab Bani 10 March,2024
ਕੇਂਦਰੀ ਜੇਲ੍ਹ ਪਟਿਆਲਾ ਨੇ ਪੰਜਾਬ ਜੇਲ੍ਹ ਓਲੰਪਿਕ 2024 ਦੇ ਜ਼ੋਨਲ ਮੈਚਾਂ ਦੀ ਮੇਜ਼ਬਾਨੀ ਕੀਤੀ
ਕੇਂਦਰੀ ਜੇਲ੍ਹ ਪਟਿਆਲਾ ਨੇ ਪੰਜਾਬ ਜੇਲ੍ਹ ਓਲੰਪਿਕ 2024 ਦੇ ਜ਼ੋਨਲ ਮੈਚਾਂ ਦੀ ਮੇਜ਼ਬਾਨੀ ਕੀਤੀ -ਬੰਦੀਆਂ ਨੇ ਉਤਸ਼ਾਹ ਨਾਲ ਖੇਡਾਂ ‘ਚ ਲਿਆ ਹਿੱਸਾ ਪਟਿਆਲਾ, 10 ਮਾਰਚ: ਕੇਂਦਰੀ ਜੇਲ੍ਹ ਪਟਿਆਲਾ ਨੇ 4 ਤੋਂ 10 ਮਾਰਚ ਤੱਕ ਪੰਜਾਬ ਜੇਲ੍ਹ ਓਲੰਪਿਕ 2024 ਦੇ ਜ਼ੋਨਲ ਮੈਚਾਂ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਕੇਂਦਰੀ ਜੇਲ੍ਹ ਪਟਿਆਲਾ, ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ, ਜ਼ਿਲ੍ਹਾ ਜੇਲ੍ਹ ਰੂਪਨਗਰ, ਜ਼ਿਲ੍ਹਾ ਜੇਲ੍ਹ ਸੰਗਰੂਰ, ਨਵੀਂ ਜੇਲ੍ਹ ਨਾਭਾ, ਅਤੇ ਸਬ ਜੇਲ੍ਹ ਮਾਲੇਰਕੋਟਲਾ ਸਮੇਤ ਵੱਖ-ਵੱਖ ਸੁਧਾਰਾਤਮਕ ਸਹੂਲਤਾਂ ਤੋਂ ਬੰਦੀਆਂ ਨੇ ਉਤਸ਼ਾਹੀ ਨਾਲ ਭਾਗ ਲਿਆ। ਕੈਦੀਆਂ ਨੇ ਟਗ ਆਫ਼ ਵਾਰ, ਵਾਲੀਬਾਲ, ਬੈਡਮਿੰਟਨ, ਅਥਲੈਟਿਕਸ (100 ਮੀਟਰ, 400 ਮੀਟਰ, ਲੰਬੀ ਛਾਲ), ਅਤੇ ਕਬੱਡੀ ਸਮੇਤ ਕਈ ਵਿਸ਼ਿਆਂ ਵਿੱਚ ਮੁਕਾਬਲਾ ਕੀਤਾ। ਇਸ ਜ਼ੋਨਲ ਟੂਰਨਾਮੈਂਟ ਦੇ ਸ਼ਾਨਦਾਰ ਜਿੱਤਾਂ ਦਰਜ ਕਰਨ ਵਾਲੇ ਖਿਡਾਰੀ 30 ਤੋਂ 31 ਮਾਰਚ, 2024 ਤੱਕ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਹੋਣ ਵਾਲੀਆਂ ਅੰਤਰ-ਜ਼ੋਨਲ ਪੰਜਾਬ ਜੇਲ੍ਹ ਓਲੰਪਿਕ ਖੇਡਾਂ 2024 ਵਿੱਚ ਹਿੱਸਾ ਲੈਣਗੇ। ਜ਼ੋਨਲ ਫਾਈਨਲ ਅਤੇ ਮੈਡਲ ਵੰਡ ਸਮਾਰੋਹ ਮੌਕੇ ਅੱਜ ਕੇਂਦਰੀ ਜੇਲ ਪਟਿਆਲਾ ਵਿਖੇ ਡੀ.ਆਈ.ਜੀ. ਜੇਲ੍ਹ ਹੈੱਡਕੁਆਰਟਰ ਅਤੇ ਪਟਿਆਲਾ ਸਰਕਲ ਸੁਰਿੰਦਰ ਸਿੰਘ ਸੈਣੀ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਸਮੇਤ ਸ. ਮਨਜੀਤ ਸਿੰਘ ਸਿੱਧੂ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ, ਸ. ਹਰਚਰਨ ਸਿੰਘ ਗਿੱਲ ਵਧੀਕ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ। ਇਸ ਮੌਕੇ ਖੇਡੇ ਗਏ ਕਬੱਡੀ ਫਾਈਨਲ ਮੁਕਾਬਲੇ ਵਿੱਚ ਪਟਿਆਲਾ ਜੇਲ ਦੀ ਕਬੱਡੀ ਟੀਮ ਰੋਮਾਂਚਕ ਮੁਕਾਬਲੇ ਵਿੱਚ ਸਬ ਜੇਲ੍ਹ ਮਾਲੇਰਕੋਟਲਾ ਦੀ ਟੀਮ ਨੂੰ ਹਰਾ ਕੇ ਜੇਤੂ ਰਹੀ। ਡੀ.ਆਈ.ਜੀ. ਜੇਲ੍ਹ ਹੈੱਡਕੁਆਰਟਰ ਅਤੇ ਪਟਿਆਲਾ ਸਰਕਲ ਸੁਰਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਜੇਲ੍ਹ ਓਲੰਪਿਕ, 2024 ਦਾ ਉਦੇਸ਼ ਕੈਦੀਆਂ ਵਿੱਚ ਖੇਡ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਸਮੇਤ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਚਲਾਉਣਾ ਹੈ।ਉਨ੍ਹਾਂ ਦੱਸਿਆ ਕਿ ਖੇਡਾਂ ਦੇ ਸੁਚਾਰੂ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੇਸ਼ੇਵਰ ਕੋਚ ਲਗਾਏ ਗਏ ਸਨ।ਉਨ੍ਹਾਂ ਨੇ ਜੇਲ੍ਹ ਦੇ ਕੈਦੀਆਂ ਵੱਲੋਂ ਆਪਣੇ-ਆਪਣੇ ਜੇਲ ਦੇ ਝੰਡੇ ਲੈ ਕੇ ਕੀਤੀ ਗਈ ਮਾਰਚ ਪਾਸਟ ਪਰੇਡ ਦੀ ਸ਼ਲਾਘਾ ਕੀਤੀ।
Punjab Bani 10 March,2024
ਦੂਰ ਦੁਰਾਡੇ ਦੇ ਲੋਕਾਂ ਨੂੰ ਮਿਲਣਗੀਆਂ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ
ਦੂਰ ਦੁਰਾਡੇ ਦੇ ਲੋਕਾਂ ਨੂੰ ਮਿਲਣਗੀਆਂ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਦੀ ਹੰਸ ਫਾਊਂਡੇਸ਼ਨ ਦੇ ਸਹਿਯੋਗ ਚਲਾਈਆਂ ਮੋਬਾਇਲ ਮੈਡੀਕਲ ਸਰਵਿਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਮੋਬਾਇਲ ਮੈਡੀਕਲ ਸਰਵਿਸ ਵੈਨ ਵਿੱਚ ਲੋਕਾਂ ਨੂੰ ਮਿਲਣਗੀਆਂ ਮੁਫ਼ਤ ਦਵਾਈਆਂ ਅਤੇ ਮੁਫ਼ਤ ਹੋਣਗੇ ਲੈਬ ਟੈਸਟ ਇਹ ਮਾਨ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ : ਸਿਹਤ ਮੰਤਰੀ ਪਟਿਆਲਾ 10 ਮਾਰਚ: ਦੂਰ ਦੁਰਾਡੇ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਰੇਕ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਦੀ ਮਾਨ ਸਰਕਾਰ ਵੱਲੋਂ 829 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਸਵਾ ਕਰੋੜ ਦੇ ਲਗਭਗ ਮਰੀਜ਼ਾਂ ਵੱਲੋਂ ਮੁਫ਼ਤ ਇਲਾਜ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਰ ਦੁਰਾਡੇ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਲਈ ਮੋਬਾਇਲ ਮੈਡੀਕਲ ਸਰਵਿਸ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਪੰਚਾਇਤ ਭਵਨ ਤੋਂ ਦੀ ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਦਸ ਮੋਬਾਇਲ ਮੈਡੀਕਲ ਸਰਵਿਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਕੀਤਾ। ਉਹਨਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਯੋਗ ਸਟਾਫ਼, ਦਵਾਈਆਂ ਅਤੇ ਸਾਜੋ ਸਾਮਾਨ ਨਾਲ ਲੈਸ ਇਹਨਾਂ ਦਸ ਵੈਨਾਂ ਵਿਚੋਂ ਪੰਜ ਵੈਨਾਂ ਜ਼ਿਲ੍ਹਾ ਪਟਿਆਲਾ ਅਤੇ ਪੰਜ ਵੈਨਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਭੇਜੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹਨਾਂ ਵੈਨਾਂ ਵਿੱਚ ਮੈਡੀਕਲ ਅਫ਼ਸਰ, ਲੈਬ ਟੈਕਨੀਸ਼ੀਅਨ, ਫਾਰਮਾਸਿਸਟ ਅਤੇ ਸੋਸ਼ਲ ਪ੍ਰੋਟੈਕਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ 180 ਪ੍ਰਕਾਰ ਦੀਆਂ ਦਵਾਈਆਂ ਅਤੇ 40 ਪ੍ਰਕਾਰ ਦੇ ਲੈਬ ਟੈਸਟ ਵੀ ਲੋੜ ਅਨੁਸਾਰ ਮਰੀਜ਼ਾਂ ਦੇ ਮੁਫ਼ਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਭੱਠਿਆਂ ਤੇ ਕੰਮ ਕਰਦੀ ਲੇਬਰ, ਫਸਲ ਦੀ ਕਟਾਈ ਜਾਂ ਬਿਜਾਈ ਕਰ ਰਹੇ ਲੋਕ ਜੋ ਆਪਣੇ ਕੰਮ ਕਾਜ ਛੱਡ ਕੇ ਦਵਾਈ ਲੈਣ ਲਈ ਸਿਹਤ ਕੇਂਦਰਾਂ ਵਿੱਚ ਨਹੀਂ ਜਾ ਸਕਦੇ ਜਾਂ ਬਜ਼ੁਰਗ ਜੋ ਕਿ ਘਰਾਂ ਤੋਂ ਦੂਰ ਨਹੀਂ ਜਾ ਸਕਦੇ, ਉਹਨਾਂ ਨੂੰ ਇਹਨਾਂ ਮੋਬਾਇਲ ਵੈਨਾਂ ਰਾਹੀ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਹਾਈ ਰਿਸਕ ਏਰੀਏ ਜਾਂ ਜਿੱਥੋਂ ਕਿਸੇ ਖਾਸ ਬਿਮਾਰੀ ਦੇ ਜ਼ਿਆਦਾ ਕੇਸ ਰਿਪੋਰਟ ਹੋਣਗੇ, ਉਹਨਾਂ ਏਰੀਏ ਵਿੱਚ ਵੀ ਇਹਨਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਜਿੱਥੇ ਮੁਹੱਲਾ ਕਲੀਨਿਕ ਨਹੀਂ ਹਨ ਜਾਂ ਜਿਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਜਿਸ ਏਰੀਏ ਵਿਚੋਂ ਕਿਸੇ ਖਾਸ ਬਿਮਾਰੀ ਦੇ ਜ਼ਿਆਦਾ ਕੇਸ ਰਿਪੋਰਟ ਹੋ ਰਹੇ ਹਨ, ਉਹਨਾਂ ਏਰੀਏ ਨੂੰ ਕਵਰ ਕੀਤਾ ਜਾਵੇਗਾ। ਉਹਨਾਂ ਦੀ ਹੰਸ ਫਾਊਂਡੇਸ਼ਨ ਦੇ ਕੰਮ ਦੀ ਸ਼ਲਾਘਾ ਕਰਦੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਵੀ ਇਸ ਸੰਸਥਾ ਵੱਲੋਂ ਪੰਜਾਬ ਦੇ ਲੋਕਾਂ ਦੀ ਕਾਫ਼ੀ ਸੇਵਾ ਕੀਤੀ ਗਈ। ਇਸ ਮੌਕੇ ਉਹਨਾਂ ਵੈਨਾਂ ਵਿੱਚ ਤਾਇਨਾਤ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਵੈਨਾਂ ਵਿੱਚ ਸਥਾਪਤ ਸਾਜੋ ਸਮਾਜ ਦਾ ਵੀ ਜਾਇਜ਼ਾ ਲਿਆ। ਦੀ ਹੰਸ ਫਾਊਂਡੇਸ਼ਨ ਦੇ ਡਿਪਟੀ ਮੈਨੇਜਰ ਹਰੀਸ਼ ਚੰਦਰਾ ਪਾਂਡੇ ਨੇ ਦੱਸਿਆ ਕਿ ਪਟਿਆਲਾ ਅਤੇ ਸੰਗਰੂਰ ਦੇ ਸਿਵਲ ਸਰਜਨਾਂ ਨਾਲ ਤਾਲਮੇਲ ਕਰਕੇ ਦੂਰ ਦੁਰਾਡੇ ਜਾਂ ਜਿਥੇ ਸਿਹਤ ਸੇਵਾਵਾਂ ਕਿਸੇ ਕਾਰਣ ਨਹੀਂ ਪਹੁੰਚ ਰਹੀਆਂ ਦਾ ਬਲਾਕ ਵਾਈਜ਼ ਪਿੰਡਾਂ ਦਾ ਰੋਸਟਰ ਤਿਆਰ ਕੀਤਾ ਗਿਆ ਹੈ ਅਤੇ ਇੱਕ ਵੈਨ ਵੱਲੋਂ ਇੱਕ ਮਹੀਨੇ ਵਿੱਚ 24 ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਇੱਕ ਪਿੰਡ ਦੀ ਮਹੀਨੇ ਵਿੱਚ ਦੋ ਵਾਰੀ ਵਿਜ਼ਟ ਹੋਵੇਗੀ ਅਤੇ ਲੋੜ ਪੈਣ ਤੇ ਹਾਈ ਰਿਸਕ ਏਰੀਏ ਨੂੰ ਵੀ ਕਵਰ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਰਮਿੰਦਰ ਕੌਰ, ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ.ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਸੰਗਰੂਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਜੀਵ ਕੁਮਾਰ, ਕਰਨਲ ਜੇ.ਵੀ. ਸਿੰਘ, ਜਸਬੀਰ ਸਿੰਘ ਗਾਂਧੀ, ਬਲਾਕ ਪ੍ਰਧਾਨ ਮੋਹਿਤ ਕੁਮਾਰ, ਅੰਗਰੇਜ਼ ਸਿੰਘ, ਗੱਜਣ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
Punjab Bani 10 March,2024
ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ
ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ ਕੋਲਕਾਤਾ, 10 ਮਾਰਚ ਤ੍ਰਿਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕ੍ਰਿਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ ਅਭਿਸ਼ੇਕ ਬੈਨਰਜੀ, ਬਸ਼ੀਰਹਾਟ ਤੋਂ ਹਾਜ਼ੀ ਨੁਰੁਲ ਇਸਲਾਮ, ਬਰਧਮਾਨ ਤੋਂ ਕੀਰਤੀ ਆਜ਼ਾਦ, ਦਾਰਜੀਲਿੰਗ ਤੋਂ ਗੋਪਾਲ ਲਾਮਾ, ਕ੍ਰਿਸ਼ਨਾਨਗਰ ਤੋਂਂ ਮਹੂਆ ਮੋਇਤਰਾ, ਬੀਰਭੂਮ ਤੋਂ ਸ਼ਤਾਬਦੀ ਰੇਅ ਤੇ ਆਸਨਸੋਲ ਤੋਂ ਸ਼ਤਰੂਘਣ ਸਿਨਹਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਸੁਪਰੀਮੋ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ 42 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱੱਤਾ ਹੈ।
Punjab Bani 10 March,2024
ਅਕਾਲੀ ਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੇ ਕਰਵਾਇਆ ਸਮਾਗਮ
ਅਕਾਲੀ ਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੇ ਕਰਵਾਇਆ ਸਮਾਗਮ ਸ੍ਰੀ ਮੁਕਤਸਰ ਸਾਹਿਬ, 10 ਮਾਰਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ’ਤੇ ਸਾਰੇ ਅਕਾਲੀ ਧੜਿਆਂ ਨੂੰ ਮੁੜ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬਰਸੀ ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਅਰਵਿੰਦ ਖੰਨਾ ਵੀ ਮੌਜੂਦ ਸਨ। ਜਾਖੜ ਨੇ ਆਪਣੇ ਸੰਬੋਧਨ ਵਿਚ ਬਾਦਲ ਨੂੰ ਆਪਣਾ ਸਿਆਸੀ ਗੁਰੂ ਦੱਸਿਆ। ਉਂਜ ਸਮਾਗਮ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਗਿਆ। ਸਾਰੇ ਆਗੂਆਂ ਨੇ ਬਾਦਲ ਨੂੰ ਕਿਸਾਨ ਹੱਕਾਂ ਦਾ ਹਮਾਇਤੀ ਦੱਸਿਆ। ਕੁਝ ਸਿਆਸਤਦਾਨਾਂ ਨੇ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਨੁਕਤਾਚੀਨੀ ਕੀਤੀ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਰਣਜੀਤ ਚੌਟਾਲਾ ਵੀ ਮੌਜੂਦ ਸਨ। ਬਰਸੀ ਸਮਾਗਮ ਵਿਚ ਧਾਰਮਿਕ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸ੍ਰੀ ਬਾਦਲ ਦਾ ਪਿਛਲੇ ਸਾਲ 25 ਅਪਰੈਲ ਨੂੰ ਲੰਮਾ ਸਮਾਂ ਬਿਮਾਰ ਰਹਿਣ ਤੋਂ ਬਾਅਦ ਦੇਹਾਂਤ ਹੋ ਗਿਆ ਸੀ।
Punjab Bani 10 March,2024
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਵਿੱਚ ਭਰਤੀ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੁੰ ਪਿਆ ਦਿਲ ਦਾ ਦੌਰਾ, ਹਸਪਤਾਲ ਵਿੱਚ ਭਰਤੀ ਬਠਿੰਡਾ, 10 ਮਾਰਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ। ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।
Punjab Bani 10 March,2024
ਕ੍ਰਿਕੇਟਰ ਯੁਸਫ ਪਠਾਣ ਬਰਹਾਮਪੁਰ ਤੋ ਲੜਨਗੇ ਚੋਣ, ਮਿਲੀ ਟਿਕਟ
ਕ੍ਰਿਕੇਟਰ ਯੁਸਫ ਪਠਾਣ ਬਰਹਾਮਪੁਰ ਤੋ ਲੜਨਗੇ ਚੋਣ, ਮਿਲੀ ਟਿਕਟ ਦਿਲੀ : ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਇਸ ਸੂਚੀ 'ਚ ਕੁੱਲ 42 ਉਮੀਦਵਾਰਾਂ ਦੇ ਨਾਂ ਹਨ। ਕੂਚ ਬਿਹਾਰ ਲੋਕ ਸਭਾ ਸੀਟ ਤੋਂ ਜਗਦੀਸ਼ ਚੰਦਰ ਬਸੂਨੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕ੍ਰਿਕਟ ਦੇ ਮਹਾਨ ਖਿਡਾਰੀ ਯੂਸੁਫ ਪਠਾਨ ਨੂੰ ਬਰਹਾਮਪੁਰ ਤੋਂ ਟਿਕਟ ਦਿੱਤੀ ਗਈ ਹੈ, ਜੋ ਅਧੀਰ ਰੰਜਨ ਚੌਧਰੀ ਵਿਰੁੱਧ ਚੋਣ ਲੜਨਗੇ।
Punjab Bani 10 March,2024
ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਰੋਕੀਆਂ ਰੇਲਾਂ, ਕੀਤਾ ਚੱਕਾ ਜਾਮ
ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿੱਚ ਰੋਕੀਆਂ ਰੇਲਾਂ, ਕੀਤਾ ਚੱਕਾ ਜਾਮ ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ), ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਭਾਕਿਯੂ ਮਾਲਵਾ (ਹੀਰਕੇ) ਅਤੇ ਭਾਕਿਯੂ ਦੁਆਬਾ (ਸੰਘਾ) ਵੱਲੋਂ ਤਾਲਮੇਲਵੇਂ ਸੰਘਰਸ਼ ਵਜੋਂ ਅੱਜ 10 ਥਾਂਵਾਂ 'ਤੇ ਪੰਜਾਬ ਭਰ ਵਿੱਚ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀਆਂ ਦੇ ਮੁੱਖ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਡਾ: ਦਰਸ਼ਨਪਾਲ, ਮਲੂਕ ਸਿੰਘ ਹੀਰਕੇ ਅਤੇ ਹਰਬੰਸ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਬਠਿੰਡਾ ਜੰਕਸ਼ਨ,ਮਾਨਸਾ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ,ਵੱਲਾ ਫਾਟਕ (ਅੰਮ੍ਰਿਤਸਰ), ਪਟਿਆਲਾ ਛਾਉਣੀ, ਅਜੀਤਵਾਲ (ਮੋਗਾ), ਮੰਡੀ ਅਹਿਮਦਗੜ੍ਹ (ਲੁਧਿਆਣਾ) ਅਤੇ ਜਲਾਲਾਬਾਦੇ ਪੱਛਮੀ (ਫਾਜ਼ਿਲਕਾ) ਵਿਖੇ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਭਾਜਪਾ ਸਰਕਾਰ ਦੁਆਰਾ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਲਾਠੀਆਂ, ਗੋਲੀਆਂ ਤੇ ਗੈਸ-ਬੰਬਾਂ ਦੇ ਜ਼ੋਰ ਕਿਸਾਨਾਂ ਨੂੰ ਜਾਨੋਂ ਮਾਰ ਕੇ ਉਨ੍ਹਾਂ ਦਾ ਜਨਤਕ ਸੰਘਰਸ਼ ਦਾ ਜਮਹੂਰੀ ਹੱਕ ਖੋਹਿਆ ਗਿਆ, ਜਿਸ ਵਿਰੁੱਧ ਸਖ਼ਤ ਰੋਸ ਵਜੋਂ ਇਹ ਅੰਦੋਲਨ ਕਰਨਾ ਪਿਆ ਹੈ। ਬੁਲਾਰਿਆਂ ਨੇ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਕੀਤੀ। ਇਸਤੋਂ ਇਲਾਵਾ ਭਾਰਤ ਨੂੰ ਸੰਸਾਰ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਕਾਲੇ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ਼ ਅਤੇ ਮੌਜੂਦਾ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਉੱਤੇ ਵੀ ਬਰਾਬਰ ਜ਼ੋਰ ਦਿੱਤਾ ਗਿਆ।
Punjab Bani 10 March,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ 'ਚ ਲਿਆਂਦੀ ਵਿਕਾਸ ਕਰਾਂਤੀ-ਚੇਤਨ ਸਿੰਘ ਜੌੜਾਮਾਜਰਾ -ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਅੱਧੀ ਦਰਜਨ ਪਿੰਡਾਂ 'ਚ ਵਿਕਾਸ ਕੰਮਾਂ ਦੇ ਉਦਘਾਟਨ ਸਮਾਣਾ, 3 ਮਾਰਚ: ''ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਕੇ ਸੂਬੇ ਅੰਦਰ ਵਿਕਾਸ ਕਰਾਂਤੀ ਲਿਆਂਦੀ ਹੈ।'' ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੁਘਾਟ ਵਿਖੇ ਛੱਪੜ ਦਾ ਨਵੀਨੀਕਰਨ ਤੇ ਤਰਲ ਅਤੇ ਠੋਸ ਵੇਸਟ ਪ੍ਰਬੰਧਨ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪਿੰਡ ਕਲਿਆਣ ਵਿਖੇ ਲੋਕਾਂ ਦੇ ਇਕੱਠੇ ਹੋਕੇ ਬੈਠਣ ਲਈ ਮਾਡਰਨ ਸੱਥ ਦੀ ਉਸਾਰੀ, ਸੀਵਰੇਜ ਤੇ ਸਟਰੀਟ ਲਾਇਟਾਂ ਦਾ ਉਦਘਾਟਨ ਸਮੇਤ ਗਾਜੇਵਾਸ ਤੇ ਚੁਤੈਹਰਾ ਵਿਖੇ ਮਗਨਰੇਗਾ ਸਕੀਮ ਨਾਲ ਬਣਾਈ ਆਂਗਣਵਾੜੀ ਤੋਂ ਇਲਾਵਾ ਫਿਰਨੀ ਤੋਂ ਸਮਸ਼ਾਨਘਾਟ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਆਦਿ ਦੇ ਕੰਮਾਂ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਤੀ ਹਰੇਕ ਗਰੰਟੀ 'ਤੇ ਖਰ੍ਹਾ ਉਤਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਸਮਾਣਾ ਹਲਕੇ ਦੇ ਸਮੁੱਚੇ ਵਿਕਾਸ ਲਈ ਆਪਣੀ ਵਚਨਬੱਧਤਾ ਪੂਰੀ ਕਰ ਰਹੇ ਹਨ ਅਤੇ ਅੱਜ ਅੱਧੀ ਦਰਜਨ ਪਿੰਡਾਂ 'ਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਹਨ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਲਲੌਛੀ ਵਿਖੇ ਨੌਜਵਾਨਾਂ ਨੂੰ ਕ੍ਰਿਕਟ ਦੀ ਕਿੱਟ ਸੌਪੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬੀਡੀਪੀਓ ਬਲਜੀਤ ਸਿੰਘ ਸੋਹੀ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 10 March,2024
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਸਬੰਧਤ ਵਿਕਰੇਤਾਵਾਂ ਨੂੰ 1512 ਨੋਟਿਸ ਜਾਰੀ ਕੀਤੇ ਗਏ, 642 ਨੋਟਿਸਾਂ ਦਾ ਨਿਪਟਾਰਾ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਵੰਡੇ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਸਫ਼ਲਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ, ਜੋ ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ, ਨੂੰ 21 ਅਗਸਤ, 2023 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜਾਰੀ ਕੀਤੇ ਜਾਣ ਤੋਂ ਬਾਅਦ ਤੋਂ ਹੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਐਪ 'ਤੇ ਅਪਲੋਡ ਕੀਤੇ ਗਏ 65,443 ਬਿੱਲਾਂ 'ਚੋਂ 1,512 ਬਿੱਲਾਂ ਦੀ ਗੜਬੜੀ ਲਈ ਸਬੰਧਤ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ 'ਚੋਂ 642 ਨੋਟਿਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਰ ਮਾਲੀਆ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਵਿੱਚ ਇਸ ਯੋਜਨਾ ਦੇ ਪ੍ਰਭਾਵ ਅਤੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਦੀ ਸਰਗਰਮ ਭੂਮਿਕਾ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 'ਮੇਰਾ ਬਿੱਲ ਐਪ' ਸਦਕਾ 108 ਨਵੀਆਂ ਜੀ.ਐਸ.ਟੀ ਰਜਿਸਟ੍ਰੇਸ਼ਨਾਂ ਵੀ ਹੋਈਆਂ ਹਨ, ਜਿਸ ਤੋਂ ਕਰ ਪਾਲਣਾ ਵਿੱਚ ਸਕਾਰਾਤਮਕ ਰੁਝਾਨ ਦੀ ਝਲਕ ਮਿਲਦੀ ਹੈ। ਕਰ ਪਾਲਣਾ ਨੂੰ ਉਤਸ਼ਾਹਿਤ ਕਰਨ ਅਤੇ ਕਰ ਚੋਰੀ ਨਾਲ ਨਜਿੱਠਣ ਲਈ ਇਸ ਸਕੀਮ ਦੇ ਮਹੱਤਵ ਨੂੰ ਦੁਹਰਾਉਂਦਿਆਂ ਐਡਵੋਕੇਟ ਚੀਮਾ ਨੇ ਪੰਜਾਬ ਵਾਸੀਆਂ ਨੂੰ ਆਪਣੀਆਂ ਖਰੀਦਾਂ ਲਈ ਬਿੱਲ ਲੈਣ ਅਤੇ ਇਸ ਸਕੀਮ ਵਿੱਚ ਹਿੱਸਾ ਲੈਣ ਦੇ ਸਿਲਸਿਲੇ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਰਾਜ ਦੇ ਕਰ ਢਾਂਚੇ ਨੂੰ ਮਜ਼ਬੂਤ ਕਰਦੀ ਹੈ ਸਗੋਂ ਉਹਨਾਂ ਨੂੰ ਹਰ ਮਹੀਨੇ 10,000 ਰੁਪਏ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਦਿੰਦੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਉਤਪਾਦਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ, ਰਾਜ ਤੋਂ ਬਾਹਰ ਦੀ ਖਰੀਦਦਾਰੀ ਅਤੇ ਵਪਾਰ ਤੋਂ ਵਪਾਰ ਵਿੱਚ ਦੇ ਲੈਣ-ਦੇਣ ਦੇ ਬਿੱਲ ਇਸ ਸਕੀਮ ਲਈ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਡਰਾਅ ਲਈ ਸਿਰਫ ਪਿਛਲੇ ਮਹੀਨੇ ਦੇ ਅੰਦਰ ਖਰੀਦੀਆਂ ਗਈਆਂ ਖਰੀਦਾਂ ਦੇ ਬਿੱਲਾਂ 'ਤੇ ਵਿਚਾਰ ਕੀਤਾ ਜਾਂਦਾ ਹੈ ਤਾਂ ਜੋ ਸਕੀਮ ਦੀ ਨਿਰਪੱਖਤਾ ਅਤੇ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।
Punjab Bani 10 March,2024
ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ, ਸਰਕਾਰ ਕਿਸਾਨਾਂ ਅਤੇ ਦੇਸ਼ ਨੂੰ ਗੁਮਰਾਹ ਨਾ ਕਰੇ
ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ, ਸਰਕਾਰ ਕਿਸਾਨਾਂ ਅਤੇ ਦੇਸ਼ ਨੂੰ ਗੁਮਰਾਹ ਨਾ ਕਰੇ ਪੂਰੇ ਭਾਰਤ ਵਿੱਚ ਵੱਖ ਵੱਖ ਸੂਬਿਆਂ ਵਿੱਚ ਰੇਲ ਰੋਕਣ ਦੀ ਤਿਆਰੀਆਂ ਮੁਕੰਮਲ, ਪੰਜਾਬ ਵਿੱਚ 52 ਥਾਵਾਂ ਰੋਕੀ ਜਾਵੇਗੀ ਰੇਲ। ਮਹਿਲਾ ਕਿਸਾਨਾ ਵਲੋਂ ਰੇਲ ਰੋਕੋ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਈ ਜਾਏਗੀ। ਅੰਬਾਲਾ- ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਕਿਸਾਨ ਅੰਦੋਲਨ 2 ਦੇ 26ਵੇਂ ਦਿਨ ਸੋ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਲੀਡਰ ਅਮਰਜੀਤ ਸਿੰਘ ਮੋਹੜੀ, ਮਲਕੀਤ ਸਿੰਘ ਅਤੇ ਜੰਗ ਸਿੰਘ ਭਤੇਰਡੀ ਨੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਦੇ ਮੰਤਰੀ ਪਿਊਸ਼ ਗੋਇਲ ਵੱਲੋਂ ਜੋ ਕੁਝ ਫਸਲਾਂ ਤੇ ਐਮਐਸਪੀ ਦੇਣ ਬਾਰੇ ਜੋ ਬਿਆਨ ਦਿੱਤਾ ਗਿਆ ਹੈ ਉਹ ਸਰਾਸਰ ਗੁਮਰਾਹ ਕਰਨ ਵਾਲਾ ਬਿਆਨ ਹੈ, ਇਹ ਉਹੀ ਆਫਰ ਹੈ ਜਿਸ ਨੂੰ ਪਿਛਲੀ ਮੀਟਿੰਗ ਵਿੱਚ ਕਿਸਾਨ ਨੇਤਾਵਾਂ ਨੇ ਠੁਕਰਾ ਦਿੱਤਾ ਸੀ ਕਿਉਂਕਿ ਇਹ ਅੰਦੋਲਨ ਦੀ ਮੁੱਖ ਮੰਗਾਂ ਤੋਂ ਉੱਲਟ ਅਤੇ ਕੋਂਟਰੈਕਟ ਫਾਰਮਿੰਗ ਦੀ ਸਰਤ ਨਾਲ ਸਿਰਫ 5 ਸਾਲਾਂ ਲਈ ਸੀ। ਉਹਨਾਂ ਦੱਸਿਆ ਕਿ ਜਿਹੜੇ ਸਾਥੀ ਕਿਸਾਨ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਪਹੁੰਚੇ ਸਨ ਉਹਨਾਂ ਨੂੰ ਦਿੱਲੀ ਪੁਲਿਸ ਨੇ ਜੰਤਰ ਮੰਤਰ ਤੇ ਪ੍ਰਦਰਸ਼ਨ ਕਰਨ ਦੀ ਪਰਮਿਸ਼ਨ ਤੋਂ ਇਨਕਾਰ ਕਰ ਦਿੱਤਾ। ਇਹ ਸਭ ਮੋਦੀ ਸਰਕਾਰ ਦੇ ਅਸਲੀ ਚਿਹਰੇ ਨੂੰ ਉਜਾਗਰ ਕਰਦਾ ਹੈ ਜੋ ਨਹੀਂ ਚਾਹੁੰਦਾ ਕਿ ਕਿਸਾਨ ਦਿੱਲੀ ਵਿੱਚ ਆਉਣ ਤੇ ਆਪਣੇ ਹੱਕਾਂ ਲਈ ਧਰਨਾ ਦੇਣ। ਅੰਬਾਲੇ ਵਿੱਚ ਧਾਰਾ 144 ਅਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਬਿਆਨ ਸਿੱਧੇ ਤੌਰ ਤੇ ਇਹ ਸਾਬਤ ਕਰਦੇ ਹਨ ਕੀ ਹਰਿਆਣਾ ਸਰਕਾਰ ਦੇਸ਼ ਵਿੱਚ ਲੋਕਤੰਤਰ ਅਤੇ ਸੰਵਿਧਾਨ ਨੂੰ ਕੋਈ ਅਹਿਮੀਅਤ ਨਹੀਂ ਦਿੰਦੀ, ਉਹਨਾਂ ਕਿਹਾ ਕਿ ਕਿਸਾਨ ਕਦੀ ਵੀ ਇਹੋ ਜਿਹੇ ਸਰਕਾਰੀ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਅਤੇ ਆਪਣੇ ਹੱਕਾਂ ਲਈ ਹਰ ਤਰ੍ਹਾਂ ਦੀ ਲੜਾਈ ਲੜਾਂਗੇ। ਹਰਿਆਣਾ ਸਰਕਾਰ ਵੱਲੋਂ ਅੰਦੋਲਣ ਕਰ ਰਹੇ ਭਾਰਤੀਯ ਲੋਕਾਂ ਦੇ ਖ਼ਿਲਾਫ਼ ਗ਼ੈਰ ਸੰਵਿਧਾਨਕ ਕਾਨੂੰਨਾਂ ਦੇ ਖ਼ਿਲਾਫ਼ ਵੀ ਉਹ ਲੜਾਈ ਲੜਾਂਗੇ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਸੱਤਾ ਅਤੇ ਰਾਜਭਾਗ ਸਦਾ ਲਈ ਨਹੀਂ ਰਹਿੰਦਾ। ਦੇਸ਼ ਵਿੱਚ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੈ। ਰੇਲ ਰੋਕੋ ਤੇ ਬੋਲਦੇ ਹੋਏ ਉਹਨਾਂ ਆਖਿਆ ਕਿ ਇਸ ਮੁਹਿੰਮ ਵਿਚ ਮਹਿਲਾ ਸ਼ਕਤੀ ਦੀ ਬਰਾਬਰ ਭੂਮਿਕਾ ਰਹੇਗੀ ਅਤੇ ਦੇਸ਼ ਦੇ ਨਾਲ ਨਾਲ ਪੂਰੇ ਭਾਰਤ ਵਿਚ ਰੈਲਾ ਰੋਕੀਆਂ ਜਾਣਗੀਆਂ। ਸੰਯੂਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਤੇ ਭਾਰਤ ਭਾਰ ਵਿੱਚੋਂ ਦਿੱਲੀ ਪੁੱਜੇ ਕਿਸਾਨਾਂ ਨੂੰ ਜੰਤਰ ਮੰਤਰ ਤੇ ਧਰਨਾ ਦੇਣ ਤੋਂ ਦਿੱਲੀ ਪੁਲਿਸ ਨੇ ਕੀਤਾ ਇੰਨਕਾਰ।
Punjab Bani 09 March,2024
2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ
2024-25 ਲਈ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਮਾਲੀਆ ਟੀਚਿਆਂ ਦੀਆਂ ਨਵੀਆਂ ਉਚਾਈਆਂ ਨੂੰ ਹਾਸਲ ਕਰਨਾ: ਹਰਪਾਲ ਸਿੰਘ ਚੀਮਾ ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਘਟਣਗੀਆਂ, ਦੇਸੀ ਸ਼ਰਾਬ ਦੀ ਕੀਮਤ ਵਿੱਚ ਨਹੀਂ ਹੋਵੇਗਾ ਵਾਧਾ ਚੰਡੀਗੜ੍ਹ, 09 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ 10145.95 ਕਰੋੜ ਰੁਪਏ ਦੇ ਇਤਿਹਾਸਕ ਮਾਲੀਆ ਉਗਰਾਹੀ ਦੇ ਟੀਚੇ ਨੂੰ ਹਾਸਲ ਕਰਨ ਲਈ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ ਇਸ ਨੀਤੀ ਤਹਿਤ ਸ਼ਰਾਬ ਦੇ ਵਪਾਰ ਨੂੰ ਸਥਿਰ ਕਰਨ ਅਤੇ ਇਸ਼ ਵਿੱਚ ਸੁਧਾਰ ਕਰਨ ਲਈ ਮਹੱਤਵਪੂਰਨ ਬਦਲਾਅ ਕੀਤੇ ਗਏ ਹਨ। ਨਵੀਂ ਆਬਕਾਰੀ ਨੀਤੀ ਦੇ ਮੁੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ 2 ਸਾਲਾਂ ਦੌਰਾਨ ਕਰ ਤੇ ਆਬਕਾਰੀ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਸੁਧਾਰਾਂ ਨੂੰ ਜਾਰੀ ਰੱਖਦਿਆਂ ਪ੍ਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਤਾਜਾ ਅਲਾਟਮੈਂਟ ਡਰਾਅ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਇਸੈਂਸਾਂ ਲਈ ਸਮੂਹ ਦਾ ਆਕਾਰ ਰਣਨੀਤਕ ਤੌਰ 'ਤੇ ਘਟਾ ਦਿੱਤਾ ਗਿਆ ਹੈ, ਅਤੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਅਨੁਕੂਲ ਲਾਇਸੈਂਸ ਫੀਸ ਦੀ ਸ਼ੁਰੂਆਤ ਕੀਤੀ ਗਈ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਸਾਲ 2024-25 ਲਈ ਗਰੁਪਾਂ ਦਾ ਆਕਾਰ ਘਟਾਉਂਦਿਆਂ 15 ਪ੍ਰਤੀਸ਼ਤ ਘੱਟ ਜਾਂ ਵੱਧ ਦੇ ਅੰਤਰ ਨਾਲ 35 ਕਰੋੜ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਡਜਸਟਬਲ ਲਾਇਸੈਂਸ ਫੀਸ ਰੁਪਏ ਦੀ ਦਰ ਨਾਲ ਵਸੂਲੀ ਗਈ ਹੈ। ਪ੍ਰਚੂਨ ਆਈ.ਐਮ.ਐਫ.ਐਲ/ਆਈ.ਐਫ.ਐਲ ਪਾਸ ਜਾਰੀ ਕਰਨ ਲਈ 200 ਰੁਪਏ ਪ੍ਰਤੀ ਪਰੂਫ ਲੀਟਰ ਅਤੇ ਪ੍ਰਚੂਨ ਬੀਅਰ ਪਾਸ ਜਾਰੀ ਕਰਨ ਸਮੇਂ 50 ਰੁਪਏ ਪ੍ਰਤੀ ਬਲਕ ਲੀਟਰ ਲਾਇਸੈਂਸ ਫੀਸ ਰੱਖੀ ਗਈ ਹੈ। ਵਾਧੂ ਮਾਲੀਆ ਜੁਟਾਉਣ ਅਤੇ ਦੇਸੀ ਸ਼ਰਾਬ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਾਲ 2024-25 ਵਿੱਚ ਦੇਸੀ ਸ਼ਰਾਬ (ਪੀ.ਐਮ.ਐਲ) ਦੇ ਕੋਟੇ ਵਿੱਚ ਪਿਛਲੇ ਸਾਲ ਨਾਲੋਂ 3 ਫੀਸਦੀ ਭਾਵ 8.286 ਕਰੋੜ ਪਰੂਫ ਲੀਟਰ ਦਾ ਵਾਧਾ ਕੀਤਾ ਗਿਆ ਹੈ, ਅਤੇ ਸਾਲ 2024-25 ਵਿੱਚ ਦੇਸੀ ਸ਼ਰਾਬ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੇਂਦਰੀ ਪੁਲਿਸ ਸੰਗਠਨਾਂ ਨੂੰ ਰਾਹਤ ਦਿੰਦੇ ਹੋਏ, ਐਲ-1 ਦੀ ਲਾਇਸੈਂਸ ਫੀਸ 5 ਲੱਖ ਰੁਪਏ ਤੋਂ ਘਟਾ ਕੇ 25000 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦਰਾਮਦ ਵਿਦੇਸ਼ੀ ਸ਼ਰਾਬ (ਆਈ.ਐਫ,ਐਲ) ਦੀਆਂ ਕੀਮਤਾਂ ਸਾਲ 2024-25 ਫੀਸ ਢਾਂਚੇ ਦੇ ਤਰਕਸੰਗਤ ਹੋਣ ਕਾਰਨ ਘਟਣਗੀਆਂ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕਿਊਰਟੀ ਦੀ ਰਾਸ਼ੀ ਵੀ 17 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਸਾਰੇ ਲਾਇਸੰਸਧਾਰਕ ਲਾਜ਼ਮੀ ਨਿਯਮਾਂ ਜਿਵੇਂ ਕਿ ਈ.ਪੀ.ਐਫ/ਈ.ਐਸ.ਆਈ, ਅੱਗ ਸੁਰੱਖਿਆ ਅਤੇ ਇਮਾਰਤੀ ਨਿਯਮਾਂ ਦੀ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਦੇ ਮੁੱਦੇ ਨਾਲ ਨਜਿੱਠਣ ਲਈ ਇਸ ਨੀਤੀ ਤਹਿਤ ਆਬਕਾਰੀ ਇੰਸਪੈਕਟਰਾਂ ਦੀ ਨਿਗਰਾਨੀ ਹੇਠ ਹੋਏ ਸਮਾਗਮ ਤੋਂ ਬਾਅਦ ਮੈਰਿਜ ਪੈਲੇਸਾਂ ਵਿੱਚ ਵਰਤੀਆਂ ਜਾਂਦੀਆਂ ਸ਼ਰਾਬ ਦੀਆਂ ਬੋਤਲਾਂ ਨੂੰ ਤੋੜਨਾ ਯਕੀਨੀ ਬਣਾਇਆ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਬਾਰ ਲਾਇਸੰਸਧਾਰਕਾਂ ਨੂੰ ਹੁਣ ਗਾਹਕਾਂ ਲਈ ਸਵੈ-ਇੱਛਤ ਅਲਕੋਹਲ ਦੇ ਪੱਧਰ ਦੇ ਮੁਲਾਂਕਣ ਲਈ ਅਲਕੋਮੀਟਰ ਪ੍ਰਦਾਨ ਕਰਨੇ ਹੋਣਗੇ ਅਤੇ 'ਸੁਰੱਖਿਅਤ ਰਹੋ-ਸ਼ਰਾਬ ਪੀ ਕੇ ਗੱਡੀ ਨਾ ਚਲਾਓ' ਵਰਗੇ ਜ਼ਿੰਮੇਵਾਰ ਢੰਗ ਨਾਲ ਸ਼ਰਾਬ ਪੀਣ ਨੂੰ ਉਤਸ਼ਾਹਿਤ ਕਰਨ ਵਾਲੇ ਸੰਦੇਸ਼ ਵੀ ਲਗਾਉਣੇ ਪੈਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਉਪਾਅ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸੁਰੱਖਿਆ ਅਤੇ ਸ਼ਰਾਬ ਦੀ ਜ਼ਿੰਮੇਵਾਰ ਖਪਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
Punjab Bani 09 March,2024
ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ
ਪੱਲੇਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮੇਟੀ ਦਾ ਗਠਨ ਚੰਡੀਗੜ੍ਹ, 9 ਮਾਰਚ: ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਲ ਹਨ, ਅਤੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਦਰਮਿਆਨ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਇਕ ਕਮੇਟੀ ਬਣਾਉਣ ਦਾ ਅਹਿਮ ਫੈਸਲਾ ਲਿਆ ਗਿਆ। ਇਸ ਕਮੇਟੀ ਵਿੱਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਿੱਤ ਅਤੇ ਕਿਰਤ ਵਿਭਾਗਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪੱਲੇਦਾਰ ਯੂਨੀਅਨ, ਐਫ.ਸੀ.ਆਈ., ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਸ਼ਾਮਲ ਹੋਣਗੇ ਜੋ ਪੱਲੇਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਪਛਾਣ ਕਰਕੇ ਨਿਰਧਾਰਤ ਸਮਾਂ ਸੀਮਾ ਵਿੱਚ ਇਹਨਾਂ ਦਾ ਹੱਲ ਕਰੇਗੀ। ਇਸ ਸਬੰਧੀ ਸੁਝਾਅ ਮੰਤਰੀਆਂ ਦੀ ਕਮੇਟੀ ਅੱਗੇ ਪੇਸ਼ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਖੁਰਾਕ ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਪੁਨੀਤ ਗੋਇਲ ਅਤੇ ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀ.ਐਮ. ਵਿੱਤ ਸਰਵੇਸ਼ ਕੁਮਾਰ ਹਾਜ਼ਿਰ ਸਨ।
Punjab Bani 09 March,2024
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਚੰਡੀਗੜ੍ਹ 9 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,66 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਮੁਕੱਦਮੇ ਵਿੱਚ ਨਿਗਮ ਤੋਂ ਸੇਵਾ ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ. ਪੀ. ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਦਰਜ ਵਿਜੀਲੈਂਸ ਇੰਨਕੁਆਰੀ ਨੰਬਰ 03 ਮਿਤੀ 04-04-2018 ਦੀ ਪੜਤਾਲ ਉਪਰੰਤ ਪੀ.ਐਸ.ਆਈ.ਈ.ਸੀ.) ਦੇ ਉਕਤ ਛੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਪੁਲਿਸ ਥਾਣਾ, ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 04 ਮਿਤੀ 08.03.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀ.ਐਸ.ਆਈ.ਈ.ਸੀ. ਵੱਲੋਂ ਸਨਅਤੀ ਪਲਾਟਾ ਦੀ ਵੰਡ ਸਮੇਂ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ/ਦੋਸਤਾਂ/ਨਜਦੀਕੀਆਂ ਨੂੰ ਵੰਡ ਦਿੱਤੇ ਜਿਸ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਇਸ ਘਪਲੇ ਨੂੰ ਦਬਾਉਣ ਲਈ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੰਨਾਂ ਪਲਾਟਾਂ ਦੀ ਗੈਰਕਾਨੂੰਨੀ ਅਲਾਟਮੈਂਟ ਸਬੰਧੀ ਕੁੱਝ ਸਰਕਾਰੀ ਫ਼ਾਈਲਾਂ ਵੀ ਗੁੰਮ ਕਰ ਦਿੱਤੀਆਂ ਹਨ। ਬੁਲਾਰੇ ਨੇ ਦੱਸਿਆ ਕਿ ਉਕਤ ਨਿਗਮ ਵਿੱਚ ਜ਼ੀਰੋ ਫੀਸਦ ਵਿਆਜ ਤੈਅ ਕਰਨ ਸੰਬੰਧੀ ਨੀਤੀ ਵਿੱਚ ਕੋਈ ਵਿਵਸਥਾ ਨਹੀਂ ਹੈ ਪਰ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਮਿਤੀ 01-08-2000 ਦੀ ਨੋਟਿੰਗ ਅਤੇ ਬੋਰਡ ਆਫ ਡਾਇਰੈਕਟਰ ਵੱਲੋਂ ਮਿਤੀ 08-02-2005 ਨੂੰ ਪਾਸ ਕੀਤੇ ਮਤੇ ਮੁਤਾਬਿਕ ਇਹ ਮੁਆਫੀ ਦਿੱਤੀ ਗਈ ਜਦਕਿ ਇਹ ਦੋਵੇਂ ਹੁਕਮ ਸਰਕਾਰ ਵੱਲੋਂ ਨੋਟੀਫਾਈਡ ਨਹੀਂ ਹਨ। ਉੱਨਾਂ ਦੱਸਿਆ ਕਿ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਨਜਦੀਕੀ ਰਿਸ਼ਤੇਦਾਰ/ਦੋਸਤ/ਅਣਪਛਾਤੇ ਵਿਅਕਤੀ ਦੇ ਨਾਵਾਂ ਉੱਪਰ ਪਲਾਟ ਅਲਾਟ ਕੀਤੇ ਗਏ। ਬਤੌਰ ਮੁੱਖ ਜਨਰਲ ਮੈਨੇਜਰ (ਅਸਟੇਟ) ਦੇ ਅਹੁਦੇ ਉੱਤੇ ਤਾਇਨਾਤ ਐਸ.ਪੀ. ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿਗਮ ਦੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਅਤੇ ਕਬਜ਼ੇ ਗਲਤ ਢੰਗ ਨਾਲ ਬਦਲੇ ਗਏ ਅਤੇ ਮੁਲਜ਼ਮ ਜਸਵਿੰਦਰ ਸਿੰਘ ਰੰਧਾਵਾ ਵੱਲੋਂ ਅਲਾਟ ਕਰਵਾਏ ਗਏ ਪਲਾਟਾਂ ਵਿੱਚ ਉਸਦੀ ਮੱਦਦ ਕੀਤੀ ਕਿਉਂਕਿ ਬਿਨੈਕਾਰਾਂ ਦੀ ਇੰਟਰਵਿਊ ਮੁਲਜ਼ਮ ਐਸ.ਪੀ. ਸਿੰਘ ਵੱਲੋਂ ਲਈ ਜਾਂਦੀ ਸੀ। ਬੁਲਾਰੇ ਨੇ ਦੱਸਿਆ ਕਿ ਨਿਗਮ ਦੇ ਉਕਤ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਪੀ.ਐਸ.ਆਈ.ਈ.ਸੀ. ਦੇ ਸਨਅਤੀ ਫੋਕਲ ਪੁਆਇੰਟ, ਐਸ.ਏ.ਐਸ. ਨਗਰ ਵਿੱਚ ਸਥਿਤ 14 ਪਲਾਟਾਂ (ਪਲਾਟ ਨੰਬਰ ਈ-261, ਸੀ-210, ਡੀ-247, ਈ-260, ਸੀ-211, ਡੀ-250, ਈ-260ਏ, ਸੀ-209, ਈ-330, ਸੀ-177, ਡੀ-206, ਈ-250, 234 ਅਤੇ ਸੀ-168) ਦਾ ਕੁੱਲ 8,72,71,66 ਰੁਪਏ ਦਾ ਮਾਲੀਆ ਮੁਆਫ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਬਾਅਦ ਵਿੱਚ ਕਬਜਾਧਾਰੀਆਂ ਨੇ ਇਹ ਪਲਾਟ ਮਾਰਕੀਟ ਰੇਟਾਂ ਦੇ ਆਧਾਰ ਤੇ ਪ੍ਰੋਪਰਟੀ ਡੀਲਰਾਂ ਰਾਹੀਂ ਵੇਚ ਕੇ ਭਾਰੀ ਮੁਨਾਫਾ ਕਮਾਇਆ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।
Punjab Bani 09 March,2024
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ ਪੌਸਕੋ ਅਤੇ ਜਬਰ-ਜਨਾਹ ਦੇ ਕੇਸਾਂ ਦੇ ਨਿਪਟਾਰੇ ਲਈ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਮੈਡੀਕਲ ਅਫਸਰਾਂ ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ 1390 ਹੋਰ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ 2 ਕਰੋੜ ਰੁਪਏ ਤੱਕ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਮਿਲੇਗਾ ਸਿਹਤ ਬੀਮਾ ਯੋਜਨਾ ਦਾ ਲਾਭ ਵੈਟ ਦੀ ਯਕਮੁਸ਼ਤ ਨਿਪਟਾਰਾ ਸਕੀਮ ਵਿੱਚ 30 ਜੂਨ ਤੱਕ ਵਾਧਾ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ, ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 10,000 ਕਰੋੜ ਤੋਂ ਵੱਧ ਮਾਲੀਏ ਦਾ ਟੀਚਾ ਮਿੱਥਿਆ ਚੰਡੀਗੜ੍ਹ. 9 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨਿਆਂਇਕ ਵਿੰਗ ਦੀਆਂ 3842 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਰਜ਼ੀ ਅਸਾਮੀਆਂ ਵਜੋਂ ਮਨੋਨੀਤ ਹਨ ਅਤੇ ਇਸ ਨੂੰ ਨਿਰੰਤਰ ਰੱਖਣ ਲਈ ਹਰੇਕ ਸਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਵਿੱਤ ਵਿਭਾਗ ਪਾਸੋਂ ਪ੍ਰਵਾਨਗੀ ਲੈਣੀ ਪੈਂਦੀ ਸੀ। ਇਨ੍ਹਾਂ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਹਰੇਕ ਸਾਲ ਅਸਾਮੀਆਂ ਦੀ ਨਿਰੰਤਰਤਾ ਕਾਇਮ ਰੱਖਣ ਦੀ ਬੇਲੋੜੀ ਪ੍ਰੇਸ਼ਾਨੀ ਖਤਮ ਕਰਨ ਵਿੱਚ ਮਦਦ ਮਿਲੇਗੀ। ਮੰਤਰੀ ਮੰਡਲ ਨੇ ਜਿਨਸੀ ਅਪਰਾਧ ਤੋਂ ਬੱਚਿਆਂ ਦੇ ਬਚਾਅ ਸਬੰਧੀ ਐਕਟ (ਪੌਕਸੋ) ਅਤੇ ਜਬਰ-ਜਨਾਹ ਨਾਲ ਸਬੰਧਤ ਕੇਸਾਂ ਦੇ ਤੇਜ਼ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸੰਗਰੂਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਦੋ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੌਕਸੋ ਐਕਟ ਅਤੇ ਜਬਰ-ਜਨਾਹ ਦੇ ਕੇਸਾਂ ਲਈ ਦੋ ਵਿਸ਼ੇਸ਼ ਤੇ ਸਮਰਪਿਤ ਅਦਾਲਤਾਂ ਦੀ ਸਥਾਪਨਾ ਨਾਲ ਬਕਾਇਆ ਕੇਸਾਂ ਦੀ ਗਿਣਤੀ ਖਤਮ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਮੁਕੱਦਮਿਆਂ ਦੀ ਸੁਣਵਾਈ ਵਿੱਚ ਤੇਜ਼ੀ ਆਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਅਦਾਲਤਾਂ ਲਈ 2 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ 18 ਹੋਰ ਸਹਾਇਕ ਸਟਾਫ ਸਮੇਤ ਕੁੱਲ 20 ਨਵੀਆਂ ਅਸਾਮੀਆਂ ਦੀ ਰਚਨਾ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਪੰਜਾਬ ਵਾਸੀਆਂ ਨੂੰ ਨਿਰਵਿਘਨ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੈਡੀਕਲ ਅਫਸਰਾ (ਜਨਰਲ) ਦੀਆਂ 189 ਅਸਾਮੀਆਂ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਅਸਾਮੀਆਂ ਹੋਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਸੂਬੇ ਵਿੱਚ ਮੈਡੀਕਲ ਅਫਸਰਾਂ ਦੀ ਘਾਟ ਨਾ ਰਹੇ। ਮੰਤਰੀ ਮੰਡਲ ਨੇ ਮੈਡੀਕਲ ਅਫਸਰ (ਜਨਰਲ) ਦੀਆਂ 189 ਅਸਾਮੀਆਂ ਨੂੰ ਬਹਾਲ ਕਰਨ ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 1390 ਹੋਰ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੈਡੀਕਲ ਅਫਸਰ (ਜਨਰਲ) ਦੀਆਂ 1940 ਖਾਲੀ ਅਸਾਮੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਗੁਰਦਾਸਪੁਰ ਵਿਖੇ ਨਵੇਂ ਅਪਗ੍ਰੇਡ ਕੀਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਲਈ 20 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਨਵੀਆਂ ਅਸਾਮੀਆਂ ਵਿੱਚ ਚਾਰ ਮੈਡੀਕਲ ਅਫਸਰ, ਪੰਜ ਸਟਾਫ ਨਰਸਾਂ, ਫਾਰਮਾਸਿਸਟ, ਲੈਬ ਟੈਕਨੀਸ਼ੀਅਨ, ਐਕਸ-ਰੇ ਟੈਕਨੀਸ਼ੀਅਨ, ਓ.ਟੀ. ਐਸਿਸਟੈਂਟ, ਦੋ ਮਲਟੀਟਾਸਕ ਵਰਕਰ, ਗਾਇਨਾਕੌਲੋਜਿਸਟ, ਬੱਚਿਆਂ ਦੇ ਮਾਹਿਰ ਡਾਕਟਰ, ਸਰਜਨ, ਮੈਡੀਸਨ ਅਤੇ ਡੈਂਟਿਸਟ ਸਮੇਤ ਸਪੈਸ਼ਲਿਸਟ ਡਾਕਟਰ ਸ਼ਾਮਲ ਹਨ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਇਸ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਦੀ ਸਮਰੱਥਾ ਵਾਲੇ ਸਿਹਤ ਕੇਂਦਰ ਵਜੋਂ ਅਪਗ੍ਰੇਡ ਕੀਤਾ ਹੈ ਤਾਂ ਕਿ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਮੰਡਲ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ 829 ਕਲੀਨਿਕਾਂ ਵਿੱਚੋਂ 308 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਜਦਕਿ 521 ਕਲੀਨਿਕ ਪੇਂਡੂ ਇਲਾਕਿਆਂ ਵਿੱਚ ਸਥਿਤ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆ ਜਾਂਦੀਆਂ ਹਨ, ਜਿਸ ਵਿੱਚ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ ਅਤੇ ਵਾਇਰਲ ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਨੂੰ ਕਵਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਲੀਨਿਕ ਵਿੱਚ ਵੱਖ-ਵੱਖ ਕਿਸਮ ਦੇ 38 ਟੈਸਟ ਕੀਤੇ ਜਾਂਦੇ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 7 ਮਾਰਚ, 2024 ਤੱਕ ਕੁੱਲ 1,12,79,048 ਮਰੀਜ਼ਾਂ ਦਾ ਇਲਾਜ ਹੋਇਆ ਅਤੇ ਕੁੱਲ 31,69,911 ਡਾਇਗਨੋਸਟਿਕ ਟੈਸਟ ਕੀਤੇ ਗਏ ਹਨ। ਮੰਤਰੀ ਮੰਡਲ ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ ਜਾਂਦਾ ਹੈ। ਇਸ ਨੀਤੀ ਅਨੁਸਾਰ ਸਾਲ 2024 ਦੌਰਾਨ ਅਨਾਜ ਦੀ ਢੋਆ-ਢੋਆਈ ਦਾ ਕੰਮ ਮੁਕਾਬਲਾਪੂਰਨ ਅਤੇ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤੇ ਜਾਣਗੇ। ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਾਲ 2022-23 ਦੀ ਸਾਲਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ 2 ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਨੂੰ ਵੀ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ ਇਸ ਤੋਂ ਪਹਿਲਾਂ ਇਹ ਲਾਭ ਇਕ ਕਰੋੜ ਰੁਪਏ ਤੱਕ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਮਿਲਦਾ ਸੀ। ਇਸ ਫੈਸਲੇ ਨਾਲ ਸੂਬੇ ਦੇ ਇਕ ਲੱਖ ਵਪਾਰੀਆਂ ਨੂੰ ਲਾਭ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਇਨ੍ਹਾਂ ਵਪਾਰੀਆਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਦੱਸਣਯੋਗ ਹੈ ਕਿ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਹ ਮੁੱਦਾ ਵਪਾਰੀਆਂ ਨੇ ਮੁੱਖ ਮੰਤਰੀ ਕੋਲ ਉਠਾਇਆ ਸੀ ਜਿਸ ਤੋਂ ਬਾਅਦ ਅੱਜ ਇਹ ਫੈਸਲਾ ਲਿਆ ਗਿਆ। ਮੰਤਰੀ ਮੰਡਲ ਨੇ ਵੈਟ ਦੀ ਅਦਾਇਗੀ ਲਈ ਯਕਮੁਸ਼ਤ ਨਿਪਟਾਰਾ ਸਕੀਮ-2023 (ਓ.ਟੀ.ਐਸ.) ਦੀ ਮਿਆਦ 31 ਮਾਰਚ, 2024 ਤੋਂ ਵਧਾ ਕੇ 30 ਜੂਨ, 2024 ਕਰ ਦਿੱਤੀ ਹੈ। ਇਸ ਨਾਲ ਸੂਬੇ ਦੇ ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਹ ਸਕੀਮ ਪਿਛਲੇ ਸਾਲ ਲਾਗੂ ਕੀਤੀ ਗਈ ਸੀ ਜਿਸ ਨੂੰ ਵਪਾਰੀਆਂ ਨੇ ਵੱਡਾ ਹੁੰਗਾਰਾ ਦਿੱਤਾ ਸੀ। ਇਸ ਸਕੀਮ ਤਹਿਤ ਵਪਾਰੀਆਂ ਪਾਸੋਂ 41814 ਅਰਜ਼ੀਆਂ ਰਾਹੀਂ 47.50 ਕਰੋੜ ਰੁਪਏ ਇਕੱਤਰ ਹੋਏ ਹਨ ਜਦਕਿ ਸਾਲ 2021 ਦੌਰਾਨ ਓ.ਟੀ.ਐਸ. ਰਾਹੀਂ ਸਿਰਫ਼ 4.37 ਕਰੋੜ ਰੁਪਏ ਇਕੱਤਰ ਹੋਏ ਸਨ ਅਤੇ ਓ.ਟੀ.ਐਸ.-2 ਰਾਹੀਂ ਮਹਿਜ਼ 4.93 ਕਰੋੜ ਰੁਪਏ ਇਕੱਠੇ ਹੋਏ ਸਨ। ਮੰਤਰੀ ਮੰਡਲ ਨੇ ਬਾਹਰੀ ਵਿਕਾਸ ਚਾਰਜ (ਈ.ਡੀ.ਸੀ.) ਦੀ ਬਕਾਇਆ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣ ਲਈ ਕਲੋਨਾਈਜ਼ਰਾਂ ਨੂੰ 18 ਮਹੀਨਿਆਂ ਦਾ ਸਮਾਂ ਦੇਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਵਿਕਾਸ ਅਥਾਰਟੀਆਂ ਦੁਆਰਾ ਮੈਗਾ/ਪਾਪਰਾ ਪ੍ਰੋਜੈਕਟਾਂ ਦੇ ਪ੍ਰਮੋਟਰਾਂ ਤੋਂ ਸਰਕਾਰ ਦੁਆਰਾ ਸਮੇਂ-ਸਮੇਂ 'ਤੇ ਨੋਟੀਫਾਈ ਕੀਤੀਆਂ ਦਰਾਂ ਅਨੁਸਾਰ ਬਾਹਰੀ ਵਿਕਾਸ ਖਰਚੇ ਇਕੱਠੇ ਕੀਤੇ ਜਾਂਦੇ ਹਨ। ਇਨ੍ਹਾਂ ਬਾਹਰੀ ਵਿਕਾਸ ਖਰਚਿਆਂ ਦੀ ਵਰਤੋਂ ਵਿਕਾਸ ਅਥਾਰਟੀਆਂ ਦੁਆਰਾ ਪ੍ਰੋਜੈਕਟਾਂ ਦੇ ਆਸ-ਪਾਸ ਦੇ ਖੇਤਰ ਵਿੱਚ ਪਹਿਲਾਂ ਤੋਂ ਪ੍ਰਦਾਨ ਕੀਤੇ ਗਏ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਕਰਨ ਲਈ ਕੀਤੀ ਜਾਂਦੀ ਹੈ। ਇਹ ਫੈਸਲਾ ਕੀਤਾ ਗਿਆ ਹੈ ਕਿ ਈ.ਡੀ.ਸੀ. ਦੀਆਂ ਬਕਾਇਆ ਕਿਸ਼ਤਾਂ ਨੂੰ ਛੇ-ਛੇ ਮਹੀਨਿਆਂ ਦੀਆਂ ਤਿੰਨ ਕਿਸ਼ਤਾਂ ਵਿੱਚ ਪ੍ਰਤੀ ਸਾਲ 10 ਫੀਸਦੀ ਦੀ ਦਰ ਨਾਲ ਵਿਆਜ ਵਸੂਲਿਆ ਜਾਵੇ ਅਤੇ ਪ੍ਰਮੋਟਰ ਨੂੰ ਮੁੜ ਤੈਅ ਕੀਤੀ ਰਕਮ ਦੇ ਵਿਰੁੱਧ ਆਪਣੀ ਜਾਇਦਾਦ ਦਾ ਅਨੁਮਾਨ ਲਾਉਣ ਦੀ ਲੋੜ ਹੋਵੇਗੀ। ਮੰਤਰੀ ਮੰਡਲ ਨੇ ਸਾਲ 2024-25 ਲਈ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਇਸ ਸਰਕਾਰ ਦੀ ਤੀਜੀ ਨੀਤੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਦੇ ਮਾਲੀਏ ਦੀ ਉਗਹਾਰੀ ਦਾ ਟੀਚਾ 10,000 ਕਰੋੜ ਰੁਪਏ ਨੂੰ ਪਾਰ ਕਰਨ ਦੀ ਉਮੀਦ ਹੈ। ਦੱਸਣਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਆਬਕਾਰੀ ਮਾਲੀਏ ਤੋਂ ਉਗਰਾਹੀ ਮਹਿਜ਼ 6151 ਕਰੋੜ ਰੁਪਏ ਸੀ। ਨਵੀਂ ਨੀਤੀ ਵਿੱਚ ਡਰਾਅ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੀ ਵਿਵਸਥਾ ਕੀਤੀ ਗਈ ਹੈ, ਜਿਸ ਮੁਤਾਬਕ ਇਸ ਵਾਰ 172 ਗਰੁੱਪਾਂ ਦੀ ਬਜਾਏ 232 ਗਰੁੱਪ ਬਣਾਏ ਗਏ ਹਨ। ਮੰਤਰੀ ਮੰਡਲ ਨੇ ਹਰੇਕ ਲਾਭਪਾਤਰੀ ਤੱਕ ਰਾਸ਼ਨ ਪਹੁੰਚਾਉਣ ਦੇ ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ, ਜੰਗੀ ਵਿਧਵਾਵਾਂ ਅਤੇ ਹੋਰਾਂ ਤੱਕ ਰਾਸ਼ਨ ਪਹੁੰਚਾਉਣ ਸੁਖਾਲਾ ਹੋ ਜਾਵੇਗਾ। ਇਹ ਪ੍ਰੋਜੈਕਟ ਗੁਣਵੱਤਾ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਉਂਦਾ ਹੈ। ਲਗਭਗ 30 ਲੱਖ ਲਾਭਪਾਤਰੀਆਂ ਕੋਲ ਐਫ.ਐਸ.ਐਸ.ਏ.ਆਈ. ਦੁਆਰਾ ਨਿਰਧਾਰਿਤ ਗੁਣਵੱਤਾ ਦੀਆਂ ਵਿਸ਼ੇਸ਼ਤਾਵਾਂ ਦੀ ਪਾਲਣਾ ਕਰਦੇ ਹੋਏ 45 ਦਿਨਾਂ ਤੱਕ ਵਰਤੋਂ ਵਿੱਚ ਆਉਣ ਵਾਲਾ ਪੈਕ ਹੋਇਆ ਆਟਾ ਪ੍ਰਾਪਤ ਕਰਨ ਦਾ ਬਦਲ ਹੋਵੇਗਾ। ਇਹ ਲਾਭਪਾਤਰੀਆਂ ਦੇ ਸਮੇਂ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਏਗਾ। ਇਸ ਤੋਂ ਇਲਾਵਾ ਘੱਟ-ਤੋਲਣ ਵਰਗੀਆਂ ਬੇਨਿਯਮੀਆਂ ਨੂੰ ਨੱਥ ਪਾਉਣ ਦੇ ਨਾਲ-ਨਾਲ ਚੋਰ-ਮੋਰੀਆਂ ਵੀ ਬੰਦ ਕਰੇਗਾ।
Punjab Bani 09 March,2024
ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ
ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ -ਪਟਿਆਲਾ ਜ਼ਿਲ੍ਹੇ ’ਚ ਸਥਾਪਤ 32 ਬੈਂਚਾਂ ਨੇ 36162 ਕੇਸਾਂ ਦੀ ਕੀਤੀ ਸੁਣਵਾਈ -ਕੌਮੀ ਲੋਕ ਅਦਾਲਤ ਮੌਕੇ 1704006097/- ਰੁਪਏ ਦੇ ਅਵਾਰਡ ਪਾਸ ਪਟਿਆਲਾ, 9 ਮਾਰਚ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 32 ਬੈਂਚਾਂ (ਪਟਿਆਲਾ ਵਿੱਚ 19, ਰਾਜਪੁਰਾ ਵਿੱਚ 05, ਨਾਭਾ ਵਿੱਚ 03 ਅਤੇ ਸਮਾਣਾ ਵਿੱਚ 03 ) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੁਮੈਨ ਸੈੱਲ, ਪਟਿਆਲਾ ਵਿਖੇ ਇਕ ਬੈਂਚ ਦਾ ਗਠਨ ਵੀ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 36162 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 1704006097/- ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਕੌਮੀ ਲੋਕ ਅਦਾਲਤ ਦੌਰਾਨ ਮੈਡਮ ਸੁਰਿੰਦਰ ਪਾਲ ਕੌਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪਟਿਆਲਾ ਨੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਇਸ ਕੌਮੀ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ । ਮੈਡਮ ਮਾਨੀ ਅਰੋੜਾ, ਸੀਜੇਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫ਼ਾਇਦਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸ ਦਾ ਫ਼ੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸ ਦੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ, ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਕੋਈ ਵੀ ਅਦਾਲਤੀ ਫ਼ੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ, ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ, ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ। ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਮਝੌਤਾ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਅੰਤ ਵਿੱਚ ਸਮੇਂ, ਪੈਸੇ ਦੀ ਬੱਚਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ। ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ 178 ਪਰਿਵਾਰਿਕ ਝਗੜਿਆਂ ਨਾਲ ਸੰਬੰਧਿਤ ਕੇਸਾਂ ਦਾ ਨਿਪਟਾਰਾ ਕਰਨਾ ਸੀ, ਜੋ ਕਿ ਪ੍ਰਿੰਸੀਪਲ ਜੱਜ, ਸ਼. ਮੁਨੀਸ਼ ਅਰੋੜਾ ਅਤੇ ਵਧੀਕ ਪ੍ਰਿੰਸੀਪਲ ਜੱਜ ਸ਼੍ਰੀਮਤੀ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ ਸਨ।
Punjab Bani 09 March,2024
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ
ਮੁੱਖ ਮੰਤਰੀ ਵੱਲੋਂ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ * ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਸੀ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਆਦਮੀ ਦੀ ਭਲਾਈ ਦੇ ਇਰਾਦੇ ਦੀ ਘਾਟ ਸੀ * ਪੰਜਾਬ ਨੂੰ ਬੇਰਹਿਮੀ ਨਾਲ ਲੁੱਟਣ ਉਤੇ ਵਿਰੋਧੀਆਂ ਦੀ ਕੀਤੀ ਨਿੰਦਾ * ਲੋਕਾਂ ਦੇ ਪੈਸੇ ਲੁੱਟ ਕੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਮਹਿਲ, ਪੈਲੇਸ, ਫਾਰਮ ਹਾਊਸ ਅਤੇ ਰਿਜ਼ੌਰਟਾਂ ਨੂੰ ਢਾਹੁਣ ਦਾ ਐਲਾਨ * ਢੀਂਡਸਾ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਸਕਦੇ ਹਨ ਪਰ ਲੋਕਾਂ ਦੇ ਘਰਾਂ ਵਿੱਚ ਨਹੀਂ ਵੜ ਸਕਦੇ * ਆਗਾਮੀ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਲਈ ਮੋਦੀ ਉੱਤੇ ਸਾਧਿਆ ਨਿਸ਼ਾਨਾ * ਭਾਜਪਾ ਦੇ ਪੰਜਾਬ ਵਿਰੋਧੀ ਰੁਖ਼ ਦੇ ਮੁੱਦੇ ਉੱਤੇ ਕੈਪਟਨ, ਜਾਖੜ ਤੇ ਮਨਪ੍ਰੀਤ ਦੀ ਚੁੱਪ ‘ਤੇ ਚੁੱਕੇ ਸਵਾਲ ਸੰਗਰੂਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖ ਕੇ ਮੁਕਾਮੀ ਬਸ਼ਿੰਦਿਆਂ ਨੂੰ 839 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਇੱਥੇ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਚਾਹੁੰਦੇ ਸਨ ਕਿ ਇਸ ਖਿੱਤੇ ਵਿੱਚ ਇੱਕ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਧੂਰੀ ਵਿਖੇ 80 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਰੂਰਲ ਹਸਪਤਾਲ ਅਤੇ ਕੌਰੀਆਂ ਵਿਖੇ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਸਥਾਪਨਾ ਨਾਲ ਸਾਕਾਰ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਤੇ ਖੜਗ ਭੁਜਾ ਹੈ ਅਤੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ 90 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਹਨ। 829 ਆਮ ਆਦਮੀ ਕਲੀਨਿਕਾਂ ਵੱਲੋਂ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਗਸਤ, 2022 ਤੋਂ ਇਨ੍ਹਾਂ ਕਲੀਨਿਕਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇੱਥੋਂ ਇਲਾਜ ਕਰਵਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆ-ਕਲਪ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 40 ਦੇ ਕਰੀਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਪੰਜਾਬ ਵਿੱਚ ਲੋਕਾਂ ਨੂੰ ਹੋ ਰਹੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡੇਟਾਬੇਸ ਤਿਆਰ ਕਰਨ ਵਿੱਚ ਵੀ ਸਰਕਾਰ ਦੀ ਮਦਦ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਰੋਕਣ ਅਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਰੋਕਣ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਵਾਉਣਾ ਹੀ ਆਮ ਆਦਮੀ ਲਈ ਇੱਕੋ ਇੱਕ ਰਾਹ ਹੁੰਦਾ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਹੁਣ ਮਾਪਿਆਂ ਦੇ ਦਿਲ ਦੀ ਇੱਛਾ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਦੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ। ਇਸ ਪਾਵਰ ਪਲਾਂਟ ਦੀ ਖ਼ਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਖ਼ੇਤਰ ਨੂੰ ਬਿਜਲੀ ਦੇਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਵਿਰੋਧੀਆਂ 'ਤੇ ਨਿਸ਼ਾਨੇ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਸਿਆਸੀ ਆਗੂਆਂ ਕੋਲ ਆਮ ਆਦਮੀ ਦੀ ਭਲਾਈ ਲਈ ਨੀਅਤ ਦੀ ਘਾਟ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਨਿੱਜੀ ਲਾਭਾਂ ਲਈ ਸੂਬੇ ਵਿੱਚੋਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ ਅਤੇ ਇਨ੍ਹਾਂ ਦੇ ਰਿਜ਼ੌਰਟਾਂ ਅਤੇ ਫਾਰਮ ਹਾਊਸਾਂ ਦਾ ਲਗਜ਼ਰੀ ਟੈਕਸ ਮੁਆਫ਼ ਕੀਤਾ ਗਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬਹੁਤ ਚੰਗੀ ਖ਼ਬਰ ਮਿਲੇਗੀ ਕਿਉਂਕਿ ਲੀਡਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਬਣਾਏ ਵੱਡੇ ਪੈਲੇਸ ਅਤੇ ਫਾਰਮ ਹਾਊਸਾਂ ਨੂੰ ਜਲਦੀ ਢਾਹ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੇ ਖ਼ੂਨ-ਪਸੀਨੇ ਨਾਲ ਕਮਾਏ ਪੈਸੇ ਨਾਲ ਇਹ ਸ਼ਾਨਦਾਰ ਮਹਿਲ ਬਣਾਏ ਹਨ, ਜੋ ਬਰਦਾਸ਼ਤਯੋਗ ਨਹੀਂ ਹੈ ਅਤੇ ਹਰ ਪੰਜਾਬੀ ਦੇ ਮਨ ਨੂੰ ਸਕੂਨ ਪਹੁੰਚਾਉਣ ਲਈ ਇਨ੍ਹਾਂ ਨੂੰ ਜਲਦੀ ਹੀ ਢਹਿ-ਢੇਰੀ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਚੰਗਾ ਸਬਕ ਸਿਖਾਇਆ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ ਲਈ ਖ਼ਰਚ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਸਿਆਸੀ ਆਗੂਆਂ ਨੇ ਲੋਕਾਂ ਨੂੰ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਪਰ ਹੁਣ ਉਹ ਭਾਅ ਵਿੱਚ ਕਟੌਤੀ ਕਰ ਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਨ੍ਹਾਂ ਜੁਮਲਿਆਂ ਦੇ ਝਾਂਸੇ ਵਿੱਚ ਨਾ ਆਉਣ ਦੀ ਸਲਾਹ ਦਿੱਤੀ ਕਿਉਂਕਿ ਅਜਿਹੇ ਆਗੂ ਦੋਗਲੇ ਚਰਿੱਤਰ ਵਾਲੇ ਹਨ ਅਤੇ ਅਜਿਹੇ ਜੁਮਲਿਆਂ ਨਾਲ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੇ ਹਨ। ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਹੋ ਚੁੱਕਾ ਹੈ ਜੋ ਜਨਤਾ ਨਾਲੋਂ ਪੂਰੀ ਤਰ੍ਹਾਂ ਟੁੱਟਣ ਕਾਰਨ ਕਦੇ ਸੀਟ ਨਹੀਂ ਜਿੱਤ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਵਿੱਚ ‘ਘਰ ਵਾਪਸੀ’ ਹੋਣ ਦਾ ਦਾਅਵਾ ਕੀਤਾ ਹੈ, ਪਰ ਉਹ ਹੁਣ ਕਦੇ ਵੀ ਆਮ ਲੋਕਾਂ ਦਾ ਦਿਲ ਨਹੀਂ ਜਿੱਤ ਸਕਦੇ ਕਿਉਂਕਿ ਆਮ ਲੋਕ ਜਾਣਦੇ ਹਨ ਕਿ ਇਹ ਆਗੂ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਚਾਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਸਮੇਂ ਇਨ੍ਹਾਂ ਲੋਕਾਂ ਨੂੰ ਸਿਆਸਤ ਤੋਂ ਸੰਨਿਆਸ ਲੈਣਾ ਚਾਹੀਦਾ ਹੈ, ਉਸ ਸਮੇਂ ਇਹ ਸਿਆਸੀ ਮੌਕਾਪ੍ਰਸਤ ਸਿਰਫ਼ ਸੱਤਾ ਦੀ ਖ਼ਾਤਰ ਆਪਣੀ ਵਫ਼ਾਦਾਰੀ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਨਾ ਤਾਂ ਪੰਥ ਦਾ ਫ਼ਿਕਰ ਹੈ ਅਤੇ ਨਾ ਹੀ ਸੂਬੇ ਦਾ, ਸਗੋਂ ਇਨ੍ਹਾਂ ਦਾ ਇੱਕੋ-ਇੱਕ ਮੰਤਵ ਸੱਤਾ ਹਾਸਲ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਨੂੰ ਛੱਡ ਕੇ ਸੂਬੇ ਵਿੱਚ ਪਿਛਲੇ 75 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ ਕਿਉਂਕਿ ਇਨ੍ਹਾਂ ਆਗੂਆਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਇਰਾਦਾ ਅਤੇ ਇੱਛਾ ਸ਼ਕਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦੀ ਪ੍ਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬੀਆਂ ਦਾ ਪੈਸਾ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪਹਿਲੀ ਵਾਰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਨੀਤੀਆਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਹੀ ਇੱਕ ਇਤਿਹਾਸ ਹੈ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਖੜ੍ਹੋਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਬਾਦਲ ਅਤੇ ਹੋਰ ਆਗੂ ਸੱਤਾ ਦਾ ਸੁੱਖ ਲੈਣ ਲਈ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਚੁੱਪੀ ਧਾਰੀ ਬੈਠੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਦੂਜੇ ਪਾਸੇ ਇਹ ਆਗੂ ਆਪਣੇ ਹਿੱਤਾਂ ਲਈ ਭਗਵਾ ਪਾਰਟੀ ਦੇ ਗੁਣ ਗਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਸਿਆਸੀ ਕਰੀਅਰ ਖ਼ਤਮ ਕਰ ਕੇ ਇਨ੍ਹਾਂ ਨੂੰ ਚੰਗਾ ਸਬਕ ਸਿਖਾਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਟਾਕਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਨੂੰ 13-0 ਨਾਲ ਜਿਤਾ ਕੇ 'ਆਪ' ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪ ਦੇ 13 ਸੰਸਦ ਮੈਂਬਰ ਚੁਣੇ ਜਾਣ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ਵਿੱਚ ਬੈਠੇ ਸੱਤਾਧਾਰੀ ਆਗੂਆਂ ਤੋਂ ਕਿਸੇ ਤਰ੍ਹਾਂ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਜਦੋਂ ਕਿ ਸੱਚਾਈ ਇਹ ਹੈ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਬਰਦਾਸ਼ਤ ਕਰਨ ਯੋਗ ਹੈ ਕਿਉਂਕਿ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।
Punjab Bani 09 March,2024
ਕੈਨੇਡਾ ਵਿੱਚ ਕਾਰੋਬਾਰੀ ਦੇ ਘਰ ਤੇ ਕੀਤੀ ਗੈਗਸਟਰ ਗੋਲਡੀ ਦੇ ਸੂਟਰਾਂ ਨੇ ਗੋਲੀਬਾਰੀ
ਕੈਨੇਡਾ ਵਿੱਚ ਕਾਰੋਬਾਰੀ ਦੇ ਘਰ ਤੇ ਕੀਤੀ ਗੈਗਸਟਰ ਗੋਲਡੀ ਦੇ ਸੂਟਰਾਂ ਨੇ ਗੋਲੀਬਾਰੀ ਦਿਲੀ : ਕੈਨੇਡਾ ਵਿੱਚ ਭਾਰਤੀ ਮੂਲ ਦੇ ਇੱਕ ਕਾਰੋਬਾਰੀ ਦੇ ਘਰ ਨੂੰ ਭਗੌੜੇ ਭਾਰਤੀ ਗੈਂਗਸਟਰ ਗੋਲਡੀ ਬਰਾੜ ਦੇ ਗਰੋਹ ਦੇ ਇੱਕ ਕਥਿਤ ਮੈਂਬਰ ਨੇ ਨਿਸ਼ਾਨਾ ਬਣਾਇਆ, ਜਿਸ ਵਿੱਚ ਨਿਸ਼ਾਨੇਬਾਜ਼ਾਂ ਨੇ ਰਿਹਾਇਸ਼ ‘ਤੇ ਕਈ ਰਾਉਂਡ ਫਾਇਰਿੰਗ ਕੀਤੀ। ਕਥਿਤ ਤੌਰ ‘ਤੇ ਤਿੰਨ ਦਿਨ ਪਹਿਲਾਂ ਵਾਪਰੀ ਇਸ ਘਟਨਾ ਦਾ ਵੀਡੀਓ, ਜਿਸ ਵਿਚ ਇਕ ਨਕਾਬਪੋਸ਼ ਵਿਅਕਤੀ ਇਕ ਘਰ ਵਿਚ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ, ਹੁਣ ਸਾਹਮਣੇ ਆਇਆ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਗੋਲੀਬਾਰੀ ਪਿੱਛੇ ਗੋਲਡੀ ਬਰਾੜ ਗੈਂਗ ਦਾ ਹੱਥ ਸੀ। ਹਾਲਾਂਕਿ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਗੋਲਡੀ ਬਰਾੜ ਉਰਫ ਸਤਿੰਦਰਜੀਤ ਸਿੰਘ, ਜੋ ਕਿ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਜੁੜਿਆ ਹੋਇਆ ਹੈ, ਭਾਰਤ ਅਤੇ ਕੈਨੇਡਾ ਦੋਹਾਂ ਦੇਸ਼ਾਂ ਵਿਚ ਲੋੜੀਂਦਾ ਗੈਂਗਸਟਰ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਗੈਂਗ ਅਤੇ ਇਸ ਦੇ ਵਿਰੋਧੀਆਂ ਨਾਲ ਜ਼ਬਰਦਸਤੀ ਗੋਲੀਬਾਰੀ ਕੈਨੇਡਾ ਵਿੱਚ ਆਮ ਗੱਲ ਬਣ ਗਈ ਹੈ।
Punjab Bani 09 March,2024
ਪੀਐਮ ਮੋਦੀ ਨੇ ਹਾਥੀ ਤੇ ਬੈਠ ਕੇ ਕੀਤੀ ਜੰਗਲ ਸਫਾਰੀ
ਪੀਐਮ ਮੋਦੀ ਨੇ ਹਾਥੀ ਤੇ ਬੈਠ ਕੇ ਕੀਤੀ ਜੰਗਲ ਸਫਾਰੀ ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਮਾਰਚ ਤੋਂ ਅਸਾਮ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਉਹ 18 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਅੱਜ ਉਨ੍ਹਾਂ ਨੇ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਹਾਥੀ ਉਪਰ ਬੈਠ ਕੇ ਜੰਗਲ ਸਫਾਰੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ 8 ਮਾਰਚ ਦੀ ਸ਼ਾਮ ਨੂੰ ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ ਰੁਕੇ ਸਨ।
Punjab Bani 09 March,2024
ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ
ਕਾਂਗਰਸ ਨੂੰ ਝਟਕਾ : ਸਾਬਕਾ ਵਿਧਾਇਕ ਜੀਪੀ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਚੰਡੀਗੜ੍ਹ : ਫਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ‘ਚ ਸ਼ਾਮਲ ਹੋ ਗਏ ਹਨ। ਬੱਸੀ ਪਠਾਣਾਂ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਨੇ ਗੁਰਪ੍ਰੀਤ ਸਿੰਘ ਜੀਪੀ। ਉਨ੍ਹਾਂ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਚੋਣ ਲੜਨ ਦੀ ਚਰਚਾ ਹੈ। ਗੁਰਪ੍ਰੀਤ ਸਿੰਘ ਜੀਪੀ ਸੀਐਮ ਮਾਨ ਦੀ ਅਗਵਾਈ ‘ਚ ‘ਆਪ’ ‘ਚ ਸ਼ਾਮਲ ਹੋਏ। ਪਹਿਲਾਂ 2012 ‘ਚ ਪੀਪੀਪੀ ਤੋਂ ਸ਼੍ਰੀ ਚਮਕੌਰ ਸਾਹਿਬ ਤੋਂ ਚੋਣ ਲੜੀ ਸੀ। ਗੁਰਪ੍ਰੀਤ ਸਿੰਘ ਜੀਪੀ 2017 ‘ਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸਨ। ਉਹ 2017 ਤੋਂ 2022 ਤੱਕ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ 2022 ‘ਚ ਬਸੀ ਪਠਾਣਾਂ ਤੋਂ ਕਾਂਗਰਸ ਵੱਲੋਂ ਚੋਣ ਲੜੇ ਸਨ। ਜੀਪੀ ਪੀਪੀਪੀ ਤੋਂ ਕਾਂਗਰਸ ਤੇ ਹੁਣ ‘ਆਪ’ ‘ਚ ਸ਼ਾਮਲ ਹੋਏ। ਗੁਰਪ੍ਰੀਤ ਸਿੰਘ ਜੀਪੀ ਸਾਬਕਾ ਸੀਐਮ ਚੰਨੀ ਤੋਂ ਖਫ਼ਾ ਸਨ। 2022 ‘ਚ ਚੰਨੀ ਦੇ ਭਰਾ ਨੇ ਜੀਪੀ ਖਿਲਾਫ਼ ਆਜ਼ਾਦ ਤੌਰ ‘ਤੇ ਚੋਣ ਲੜੀ ਸੀ । ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ। ਧਿਆਨ ਰਹੇ ਕਿ ਗੁਰਪ੍ਰੀਤ ਸਿੰਘ ਜੀ.ਪੀ ਮੋਹਾਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ 2017 ਵਿੱਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ। 2022 ‘ਚ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ।
Punjab Bani 09 March,2024
ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ
ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ 7 ਮਾਰਚ - ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ, ਸੁਖਜਿੰਦਰ ਸਿੰਘ ਗੋਦਾਮ ਕਲਰਕ ਤੇ ਬਲਜਿੰਦਰ ਸਿੰਘ ਗੋਦਾਮ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਇਲਾਵਾ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ। ਇਸ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਰਾਹੀਂ ਮਿਲੀ ਗੁਪਤ ਸੂਚਨਾ ਦੇ ਆਧਾਰ ਉਤੇ ਵਿਜੀਲੈਂਸ ਬਿਉਰੋ ਯੂਨਿਟ ਬਠਿੰਡਾ ਦੀ ਟੀਮ ਵੱਲੋਂ ਪਨਗ੍ਰੇਨ ਅਤੇ ਐਫ.ਸੀ.ਆਈ. ਰਾਮਪੁਰਾ ਫੂਲ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕਸਟੋਡੀਅਨ ਕੰਪਨੀ ਗਲੋਬਸ ਵੇਅਰ ਹਾਉਸਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਦੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਗੁਰਵੀਰ ਕੌਰ ਗੋਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੇ ਅਧਾਰ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2), 15 ਅਤੇ 409, ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 07.03.2024 ਨੂੰ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਅਗਲੇਰੀ ਤਫਤੀਸ਼ ਜਾਰੀ ਹੈ। ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਐਫ.ਸੀ.ਆਈ. ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਰਾਹੀਂ ਜਿਲ੍ਹਾ ਬਠਿੰਡਾ ਵਿੱਚ ਪਨਗ੍ਰੇਨ ਰਾਹੀ ਕਣਕ ਸਟੋਰ ਕਰਨ ਲਈ ਕਰੀਬ 18 ਗੁਦਾਮ ਕਿਰਾਏ ਤੇ ਲਏ ਹੋਏ ਹਨ, ਇਨ੍ਹਾਂ ਵਿੱਚੋ ਉਕਤ ਗੁਰਵੀਰ ਕੌਰ ਗੋਦਾਮ ਪਿੰਡ ਗਿੱਲ ਕਲਾਂ ਵਿੱਚ ਮਈ 2023 ਦੌਰਾਨ ਕਣਕ ਦੀਆਂ 2,33,374 ਬੋਰੀਆਂ ਵਜ਼ਨ 116429.99880 ਕੁਇੰਟਲ ਸਟੋਰ ਕੀਤੀ ਸੀ ਜਿਸ ਵਿੱਚੋਂ ਐਫ.ਸੀ.ਆਈ. ਵੱਲੋਂ ਵੱਖ-ਵੱਖ ਰਾਜਾਂ ਵਿੱਚ ਕਣਕ ਭੇਜਣ ਉਪਰੰਤ 1,57,151 ਬੋਰੀਆ ਕਣਕ (ਵਜਨ 78348.38780 ਕੁਇੰਟਲ) ਬਕਾਇਆ ਬਚਦੀ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਗਲੋਬਸ ਕੰਪਨੀ ਨੇ ਪਹਿਲਾਂ ਹੀ ਕਰੀਬ 165 ਕੁਇੰਟਲ ਕਣਕ ਉਕਤ ਸਟੋਰ ਵਿੱਚੋ ਕੱਢ ਕੇ ਖੁਰਦ-ਬੁਰਦ ਕਰ ਦਿੱਤੀ ਸੀ, ਜਿਸ ਦੀ ਅੰਦਾਜਨ ਕੀਮਤ 4,50,000 ਰੁਪਏ ਬਣਦੀ ਹੈ। ਮੁਲਜ਼ਮਾਂ ਨੇ ਉਸਨੂੰ ਪੂਰਾ ਕਰਨ ਲਈ ਅਤੇ ਹੋਰ ਕਣਕ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਮਿਲੀਭੁਗਤ ਕਰਕੇ ਕਣਕ ਉੱਤੇ ਪਾਣੀ ਪਾਕੇ ਉਸਦਾ ਵਜ਼ਨ ਕਰੀਬ 875 ਗ੍ਰਾਮ ਪ੍ਰਤੀ ਕੁਇੰਟਲ ਵਧਾ ਦਿੱਤਾ। ਇਸ ਤਰ੍ਹਾਂ ਇਨ੍ਹਾਂ ਮੁਲਜ਼ਮਾਂ ਨੇ ਕਰੀਬ 685 ਕੁਇੰਟਲ ਕਣਕ ਦਾ ਵਜਨ ਵਧਾਕੇ ਉਸਨੂੰ ਵੀ ਖੁਰਦ-ਬੁਰਦ ਕਰਨਾ ਸੀ ਜਿਸ ਨਾਲ ਸਰਕਾਰ ਦਾ ਕਰੀਬ 19 ਲੱਖ ਰੁਪਏ ਦਾ ਨੁਕਸਾਨ ਹੋਣਾ ਤੈਅ ਸੀ ਅਤੇ ਅਜਿਹਾ ਕਰਕੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਣਾ ਸੀ। ਇਸ ਚੈਕਿੰਗ ਦੌਰਾਨ ਕਣਕ ਦੀਆਂ ਬੋਰੀਆਂ ਉੱਪਰ ਪਾਣੀ ਪਾਉਣ ਦੀ ਵੀਡੀਉ ਫੁਟੇਜ਼ ਵੀ ਪ੍ਰਾਪਤ ਹੋਈ ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Punjab Bani 07 March,2024
ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 7 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 07 March,2024
ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ
ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ ਦੋ ਸਾਲਾਂ ਵਿੱਚ ਲਗਭਗ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਸੂਬਾ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਦੇ ਸਦਕਾ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਸਮੁੱਚੇ ਪਰਿਵਾਰ ਦੀ ਜੀਵਨ ਸ਼ੈਲੀ ਬਦਲ ਦਿੰਦੀ ਹੈ ਸਰਕਾਰੀ ਨੌਕਰੀ ਸੰਗਰੂਰ, 7 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ, “ਜੇਕਰ ਦੋ ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ।” ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 43,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਲਈ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਮਕਾਜ ਲਈ ਆਉਂਦੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿਵਾਉਣ ਦੀ ਭਾਵਨਾ ਨਾਲ ਕੰਮ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਬਣਾਈਆਂ ਜਾ ਰਹੀਆਂ ਸਾਰੀਆਂ ਲਾਇਬ੍ਰੇਰੀਆਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਪੁਸਤਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਗਿਆਨ ਅਤੇ ਸ਼ਕਤੀ ਨਾਲ ਲੈਸ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸਾਨਦਾਰ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨ ਉੱਚ ਅਹੁਦਿਆਂ 'ਤੇ ਬੈਠ ਕੇ ਦੇਸ਼ ਦੀ ਤਨਦੇਹੀ ਨਾਲ ਸੇਵਾ ਕਰ ਸਕਣ। ਨੌਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਆਪਣੀ ਜਿੱਤ 'ਤੇ ਰਸ਼ਕ ਨਾ ਕਰੋ ਸਗੋਂ ਹੋਰ ਵੀ ਨਿਮਰਤਾ ਨਾਲ ਕੰਮ ਕਰੋ ਅਤੇ ਵੱਡੀ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰੋ। ਸਵੈ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕਿਸੇ ਤਰ੍ਹਾਂ ਦਾ ਹੰਕਾਰ ਨਹੀਂ ਹੋਣਾ ਚਾਹੀਦਾ। ਹਰ ਖੇਤਰ ਵਿੱਚ ਸਫ਼ਲਤਾ ਦੀ ਕਹਾਣੀ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬਰਕਤ ਵਾਲੀ ਧਰਤੀ ਹੈ ਕਿਉਂਕਿ ਸੂਬੇ ਦੇ ਹਰ ਦੂਜੇ ਪਿੰਡ ਨੂੰ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਇਸ ਸੂਬੇ ਨੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰ ਪੁੱਤ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਅਗਵਾਈ ਕਰਨ ਵਾਲੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਸਖ਼ਤ ਮਿਹਨਤ ਸਦਕਾ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਵਰਤਿਆ ਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਤਾਂ ਕਿ ਉਹ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਹੋਰ ਵੀ ਅਹਿਮ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਸਰਕਾਰੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ, ਜੋ ਅੱਜ ਇਸ ਸਮਾਗਮ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਸੂਬੇ ਦਾ ਇਤਿਹਾਸ ਪੜ੍ਹਿਆ ਜਾਵੇਗਾ ਤਾਂ ‘ਰੰਗਲਾ ਪੰਜਾਬ’ ਸਿਰਜਣ ਵਿੱਚ ਇਨ੍ਹਾਂ ਨੌਜਵਾਨਾਂ ਦੀ ਸ਼ਾਨਦਾਰ ਭੂਮਿਕਾ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।
Punjab Bani 07 March,2024
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ - ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 7 ਮਾਰਚ: ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 10ਏ ਅਨੁਸਾਰ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 7 ਉਮੀਦਵਾਰਾਂ ਵਿੱਚ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਉਮੀਦਵਾਰ ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਸ਼ਾਮਿਲ ਹਨ। 15 ਫਰਵਰੀ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਜੀਵਨ ਦਾਸ ਬਾਵਾ, ਤਰੁਣਵੀਰ ਸਿੰਘ ਆਹਲੂਵਾਲੀਆ ਅਤੇ ਵੈਦ ਬਲਵੰਤ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ 24 ਜਨਵਰੀ 2024 ਨੂੰ ਹੋਏ ਹੁਕਮਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਬਲਜੀਤ ਸਿੰਘ ਅਤੇ ਬੱਲੂਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰਿਥੀ ਰਾਮ ਮੇਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ 29 ਜਨਵਰੀ 2024 ਦੇ ਹੁਕਮਾਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦੀ ਮਲੇਰਕੋਟਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਧਰਮਿੰਦਰ ਸਿੰਘ ਅਤੇ ਅਮਰਗੜ੍ਹ ਸੀਟ ਤੋਂ ਉਮੀਦਵਾਰ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।
Punjab Bani 07 March,2024
ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ
ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ ਚੰਡੀਗੜ੍ਹ, 7 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ 'ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਪਖਵਾੜਾ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜੇ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ 'ਤੇ ਕੇਂਦਰਿਤ ਗਤੀਵਿਧੀਆਂ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਔਰਤਾਂ ਤੇ ਆਮ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
Punjab Bani 07 March,2024
ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ
ਸਰਕਾਰੀ ਸੈਕੰਡਰੀ ਸਕੂਲ ਡਕਾਲਾ ਵਿਖੇ ਰੋਬੋਟਿਕਸ ਲੈਬ ਦਾ ਉਦਘਾਟਨ -ਰੋਬੋਟਿਕਸ ਦੀ ਸਿਖਲਾਈ ਲੈ ਕੇ ਵਿਦਿਆਰਥੀ ਬਣ ਸਕਣਗੇ ਸਮੇਂ ਦੇ ਹਾਣੀ-ਚੇਅਰਮੈਨ ਜੱਸੀ ਸੋਹੀਆਂ ਵਾਲਾ ਡਕਾਲਾ/ਪਟਿਆਲਾ, 7 ਮਾਰਚ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਵਿਖੇ ਪ੍ਰਿੰਸੀਪਲ ਸੀਮਾ ਰਾਣੀ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾ ਅਮਰੀਕਨ ਇੰਡੀਆ ਫਾਊਂਡੇਸ਼ਨ ਦੇ ਸਹਿਯੋਗ ਨਾਲ ਰੋਬੋਟਿਕਸ ਲੈਬ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਪੁੱਜੇ। ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਪੀ.ਏ ਗੁਰਦੇਵ ਸਿੰਘ ਟਿਵਾਣਾ, ਜਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਰਵਿੰਦਰ ਪਾਲ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਅਮਰੀਕਨ ਇੰਡੀਅਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਇਸ ਰੋਬੋਟਿਕਸ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੀਮਾ ਰਾਣੀ ਤੇ ਲੈਬ ਸੰਚਾਲਕ ਦਲਬੀਰ ਸਿੰਘ ਨੇ ਦੱਸਿਆ ਕਿ ਇਹ ਲੈਬ ਅਮਰੀਕਨ ਇੰਡੀਅਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਸਥਾਪਤ ਕੀਤੀ ਗਈ ਹੈ। ਹੁਣ ਤੱਕ ਲੈਬ ਦੇ ਨਿਰਮਾਣ ਲਈ ਜੋ ਵੀ ਖਰਚ ਹੋਇਆ ਹੈ ਉਸ ਸਾਰਾ ਫਾਊਂਡੇਸ਼ਨ ਵੱਲੋਂ ਕੀਤਾ ਗਿਆ ਹੈ।ਫਾਊਂਡੇਸ਼ਨ ਨੇ ਸਕੂਲ ਨੂੰ ਅੱਠ ਡੈਸਕਟਾਪ, ਇਕ ਪ੍ਰੋਜੈਕਟਰ, ਲੈਬ ਫਰਨੀਚਰ ਸਮੇਤ ਲੈਬ ਵਿਚ ਵਰਤਿਆ ਜਾਣ ਵਾਲਾ ਸਮਾਨ ਭੇਟ ਕੀਤਾ ਹੈ।ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਸਕੂਲ ਵਿੱਚ ਰੋਬੋਟਿਕਸ ਲੈਬ ਸਥਾਪਤ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।ਇਸ ਰੋਬੋਟਿਕਸ ਲੈਬ ਨਾਲ ਵਿਦਿਆਰਥੀ ਰੋਬੋਟਿਕਸ ਦੀ ਸਿਖਲਾਈ ਲੈ ਕੇ ਸਮੇਂ ਦੇ ਹਾਣੀ ਬਣ ਸਕਣਗੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਂਦੀ ਗਈ ਹੈ। ਪੰਜਾਬ ਸਰਕਾਰ ਸੂਬੇ ਭਰ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਤੋਂ ਇਲਾਵਾ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ ਜਿਸ ਵਿਚ ਵਿਦਿਆਰਥੀ ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ, ਜੇ.ਈ.ਈ, ਕਲੈਟ ਸਮੇਤ ਹੋਰਨਾਂ ਵੱਖ-ਵੱਖ ਪ੍ਰਕਾਰ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਸਕੂਲੀ ਸਿੱਖਿਆ ਦੇ ਨਾਲ ਨਾਲ ਕਰਨਗੇ।ਇਸ ਮੌਕੇ ਉਨ੍ਹਾਂ ਅਮਰੀਕਨ ਇੰਡੀਅਨ ਫਾਊਂਡੇਸ਼ਨ ਟਰੱਸਟ ਦੇ ਸੰਸਥਾਪਕ ਮਾਸ਼ਾ ਸਜਦੇ ਯੂ.ਐਸ.ਏ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਉਨਾਂ ਦੀ ਟੀਮ ਦੇ ਨਿਖਿਲ ਮਹਿਤਾ ਪ੍ਰੋਜੈਕਟ ਮੈਨੇਜਰ ਵਿਜੇਪਾਲ, ਪ੍ਰਦੀਪ ਸਿੰਘ, ਡਾ. ਪ੍ਰਿਯੰਕਾ ਕੌਸ਼ਿਕ, ਮਨਵਿੰਦਰ ਕੌਰ ਮੰਨੂ ਉਨ੍ਹਾਂ ਦੇ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕੀਤੀ।ਇਸ ਮੌਕੇ ਕੰਪਿਊਟਰ ਅਧਿਆਪਕ ਦਲਬੀਰ ਸਿੰਘ, ਮਾਨਵਜੀਤ ਸਿੰਘ, ਦੀਪਕ ਧਵਨ ਤੋਂ ਇਲਾਵਾ ਨਿਖਿਲ ਮਹਿਤਾ ਪ੍ਰੋਜੈਕਟ ਮੈਨੇਜਰ ਵਿਜੇਪਾਲ, ਪ੍ਰਦੀਪ ਸਿੰਘ, ਡਾ. ਪ੍ਰਿਯੰਕਾ ਕੌਸ਼ਿਕ, ਮਨਵਿੰਦਰ ਕੌਰ ਮੰਨੂ ਮਨਜੀਤ ਸਿੰਘ ਜਵੈਲਰ, ਸਤਵਿੰਦਰ ਭੰਗੂ, ਜਸਕਰਨਵੀਰ ਸਿੰਘ ਤੇਜੇ, ਕਰਨਦੀਪ ਕੈਰੋਂ ਆਦਿ ਮੌਜੂਦ ਸਨ।
Punjab Bani 07 March,2024
ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 7 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ 'ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 07 March,2024
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਕੌਮਾਂਤਰੀ ਮਹਿਲਾ ਦਿਵਸ 'ਤੇ ਨਿਵੇਕਲਾ ਉਪਰਾਲਾ, 6 ਔਰਤਾਂ ਨੂੰ ਈ-ਰਿਕਸ਼ਾ ਦੀ ਦਿੱਤੀ ਸੌਗਾਤ
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਕੌਮਾਂਤਰੀ ਮਹਿਲਾ ਦਿਵਸ 'ਤੇ ਨਿਵੇਕਲਾ ਉਪਰਾਲਾ, 6 ਔਰਤਾਂ ਨੂੰ ਈ-ਰਿਕਸ਼ਾ ਦੀ ਦਿੱਤੀ ਸੌਗਾਤ -ਈ-ਰਿਕਸ਼ਾ ਨਾਲ ਪਿੰਡਾਂ 'ਚ ਸਵੈ ਰੋਜ਼ਗਾਰ ਸਮੇਤ ਆਵਾਜਾਈ 'ਚ ਵੀ ਹੋਵੇਗੀ ਆਸਾਨੀ : ਡਿਪਟੀ ਕਮਿਸ਼ਨਰ -ਡਿਪਟੀ ਕਮਿਸ਼ਨਰ ਵੱਲੋਂ ਈ ਰਿਕਸ਼ਾ ਦੀ ਸਵਾਰੀ ਕਰਕੇ ਔਰਤਾਂ ਦੀ ਹੌਸਲਾ ਅਫ਼ਜ਼ਾਈ ਪਟਿਆਲਾ, 7 ਮਾਰਚ: ਕੌਮਾਂਤਰੀ ਮਹਿਲਾ ਦਿਵਸ 'ਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ 'ਆਤਮ ਸਨਮਾਨ ਪ੍ਰੋਜੈਕਟ' ਤਹਿਤ ਜ਼ਿਲ੍ਹੇ ਦੇ ਸਵੈ ਸਹਾਇਤਾ ਗਰੁੱਪ ਦੀਆਂ ਛੇ ਔਰਤਾਂ ਨੂੰ ਈ-ਰਿਕਸ਼ਾ ਦੀ ਸੌਗਾਤ ਦੇ ਕੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਵੱਲ ਅੱਜ ਇੱਕ ਹੋਰ ਕਦਮ ਵਧਾਇਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਤੇ ਸਹਾਇਕ ਕਮਿਸ਼ਨਰ (ਜ) ਮਨਜੀਤ ਕੌਰ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਗਰੁੱਪਾਂ ਨਾਲ ਜੁੜਕੇ ਪਿੰਡਾਂ ਦੀਆਂ ਔਰਤਾਂ ਦਾ ਆਰਥਿਕ ਅਤੇ ਸਮਾਜਿਕ ਜੀਵਨ ਪੱਧਰ ਉਚਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਸਫਲ ਹੋਣ ਉਪਰੰਤ ਅਗਲੇ ਪੜਾਅ ਵਿੱਚ ਲੋੜਵੰਦ ਪੇਂਡੂ ਔਰਤਾਂ ਨੂੰ ਹੋਰ ਈ ਰਿਕਸ਼ਾ ਵੀ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਈ ਰਿਕਸ਼ਾ ਦੀ ਸਵਾਰੀ ਕਰਕੇ ਔਰਤਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਨੇ ਪੇਂਡੂ ਲੜਕੀਆਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ ਉਪਰਾਲੇ ਕਰਨ ਲਈ ਕਿਹਾ ਸੀ। ਇਸ ਪ੍ਰੋਜੈਕਟ ਨਾਲ ਮੁੱਖ ਮੰਤਰੀ ਦਾ ਵਿਜ਼ਨ ਵੀ ਪੂਰਾ ਹੋਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਣੇ ਐਸ.ਐਚ.ਜੀ ਦੀਆ ਗ਼ਰੀਬ ਔਰਤਾਂ ਨੂੰ ਆਜੀਵਿਕਾ ਦੇ ਮੌਕੇ ਪ੍ਰਦਾਨ ਕਰਨ ਲਈ ਮਹਿਲਾ ਦਿਵਸ ਦੇ ਮੌਕੇ ਤੇ 'ਆਤਮ ਸਨਮਾਨ ਪ੍ਰੋਜੈਕਟ' ਦੀ ਸ਼ੁਰੂਆਤ ਕੀਤੀ ਹੈ। ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ ਚਾਹਵਾਨ ਲੋੜਵੰਦ ਪਿੰਡਾਂ ਦੀਆਂ ਔਰਤਾਂ ਨੂੰ 6 ਵਾਤਾਵਰਨ ਅਨੁਕੂਲ ਈ ਰਿਕਸ਼ਾ ਮੁਹੱਈਆ ਕਰਵਾਏ ਗਏ ਹਨ। ਜਿਸ ਨਾਲ ਵੱਖ-ਵੱਖ ਪਿੰਡਾ ਦੇ ਅੰਦਰੂਨੀ ਰਸਤਿਆਂ ਵਿੱਚ ਬੱਸਾਂ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਇੱਕ ਜਗ੍ਹਾ ਤੋ ਦੂਜੀ ਜਗ੍ਹਾ ਆਉਣ ਜਾਣ ਅਤੇ ਸਕੂਲੀ ਬੱਚਿਆ ਨੂੰ ਸਕੂਲਾਂ ਤੱਕ ਆਉਣ ਜਾਣ ਵਿੱਚ ਸਹੂਲਤ ਮਿਲੇਗੀ, ਉਥੇ ਹੀ ਇਨ੍ਹਾਂ ਗ਼ਰੀਬ ਔਰਤਾਂ ਨੂੰ ਆਮਦਨ ਦਾ ਸਾਧਨ ਵੀ ਮਿਲੇਗਾ। ਜਿਸ ਨਾਲ ਇਨ੍ਹਾਂ ਗ਼ਰੀਬ ਔਰਤਾਂ ਦੇ ਪਰਿਵਾਰ ਵਿੱਚ ਆਰਥਿਕ ਸਹਾਇਤਾ ਦੇ ਨਾਲ ਨਾਲ ਇਨ੍ਹਾਂ ਦਾ ਸਮਾਜਿਕ ਜੀਵਨ ਪੱਧਰ ਵੀ ਉੱਚਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 50 ਪ੍ਰਤੀਸ਼ਤ ਰਕਮ ਇਨ੍ਹਾਂ ਔਰਤਾਂ ਵੱਲੋਂ ਸਮੂਹਾਂ ਦੇ ਲੋਨ ਰਾਹੀ ਦਿੱਤੀ ਗਈ ਹੈ ਅਤੇ ਬਾਕੀ ਦੀ 50 ਪ੍ਰਤੀਸ਼ਤ ਰਕਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਸੀਲਿਆਂ ਜਿਵੇਂ ਕਿ ਐਸ.ਸੀ ਕਾਰਪੋਰੇਸ਼ਨ ਵਿਭਾਗ, ਐਨ.ਜੀ.ਓ ਰਾਹੀ ਸਬਸਿਡੀ ਦੇ ਤੌਰ ਤੇ ਉਪਲਬਧ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਆਤਮ ਸਨਮਾਨ ਪ੍ਰੋਜੈਕਟ 'ਚ ਮਹਾਕਾਲੀ ਚੈਰੀਟੇਬਲ ਟਰੱਸਟ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਮੌਕੇ ਮਹਾਕਾਲੀ ਚੈਰੀਟੇਬਲ ਟਰੱਸਟ ਦੇ ਟਰੱਸਟੀ ਤੇ ਸਮਾਜ ਸੇਵੀ ਸੀ.ਏ. ਰਾਜੀਵ ਗੋਇਲ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਟਰੱਸਟ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਜੇਸ਼ ਪੰਜੋਲਾ, ਰੀਨਾ ਰਾਣੀ, ਨਵਦੀਪ ਸਿੰਘ ਵੀ ਮੌਜੂਦ ਸਨ।
Punjab Bani 07 March,2024
ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ: ਡਾ ਬਲਬੀਰ ਸਿੰਘ ਗਲੋਕੋਮਾ ਦੀ ਪਛਾਣ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਲਗਾਈਆਂ ਛੇ ਅਤਿ-ਆਧੁਨਿਕ ਮਸ਼ੀਨਾਂ ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਮਾਰਚ ਤੋਂ 16 ਮਾਰਚ, 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਇਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਜਾਗਰੂਕਤਾ ਪੋਸਟਰ ਵੰਡਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ। ਰਾਜ ਦੇ ਸਿਹਤ ਢਾਂਚੇ ਦਾ ਕਾਇਆ- ਕਲਪ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਲੋਕੋਮਾ ਦਾ ਪਤਾ ਲਗਾਉਣ ਲਈ ਛੇ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਦੇ ਛੇ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਹੀ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਬਾਕੀ ਜ਼ਿਲਿ੍ਹਆਂ ਵਿੱਚ ਅਜਿਹੀਆਂ ਹੋਰ ਮਸ਼ੀਨਾ ਮੁਹੱਈਆ ਕਰਵਾਈਆਂ ਜਾ ਰਹੀਆ ਹਨ। ਡਾ: ਬਲਬੀਰ ਸਿੰਘ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ,ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜਾਅ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ। ਬਲਬੀਰ ਸਿੰਘ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।’’ ਜਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ: ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਮਾੜੀ ਪਹੁੰਚ ਅਤੇ ਇਲਾਜ ਦੀ ਪਾਲਣਾ ਨਾਲ ਸਬੰਧਤ ਕਈ ਮੁੱਦੇ। ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਐੱਨ.ਪੀ.ਸੀ.ਬੀ.ਐਂਡ.ਵੀ.ਆਈ. ਦੇ ਤਹਿਤ ਆਈਈਸੀ ਗਤੀਵਿਧੀਆਂ ਦੀ ਇੱਕ ਲੜੀਬੱਧ ਯੋਜਨਾ ਬਣਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਮੋਤੀਆ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਵਿੱਚ ਸਕੂਲਾਂ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਐਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਭਾਸ਼ਣ, ਪੇਂਟਿੰਗ ਮੁਕਾਬਲੇ , ਵਾਕਾਥਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ। ਇਸ ਦੌਰਾਨ ਮੰਤਰੀ ਨੇ ਆਮ ਲੋਕਾਂ ਨੂੰ ਇਸ ਹਫ਼ਤੇ ਲਗਾਏ ਜਾਣ ਵਾਲੇ ਮੁਫ਼ਤ ਜਾਂਚ ਕੈਂਪ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਅਤੇ ਗਕੋਮਾ ਦੀ ਰੋਕਥਾਮ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਪੀ.ਸੀ.ਬੀ. ਅਤੇ ਵੀਆਈ ਡਾ: ਨੀਤੀ ਸਿੰਗਲਾ ਵੀ ਹਾਜ਼ਰ ਸਨ ।
Punjab Bani 07 March,2024
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ - ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ। ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ 'ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 07 March,2024
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ ਚੰਡੀਗੜ੍ਹ, 7 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।
Punjab Bani 07 March,2024
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ ਚੰਡੀਗੜ੍ਹ, 7 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਜੰਗਲ ਹੇਠਲਾ ਰਕਬਾ ਵਧਾਉਣ ਦੇ ਮਤੇ ਉੱਤੇ ਬੋਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣੀ ਪਵੇਗੀ। ਇਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਰੂਰੀ ਹੈ।ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਅਤੇ ਆਪਣੀ ਰਿਹਾਇਸ਼ ਥਾਂਵਾਂ ਉਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸੋਲਰ ਪੈਨਲ ਲਗਾਉਣ, ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। ਪੌਦੇ ਲਗਾਉਣ ਨੂੰ ਤਰਜੀਹ ਦਿੱਤੀ ਗਈ।ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਐਕਸ ਸੀਟੂ ਤੇ ਇਨ ਸੀਟੂ ਕੰਮ ਕੀਤੇ ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੇ 30 ਫੀਸਦੀ ਕੇਸ ਘਟੇ ਅਤੇ ਇਹ ਟੀਚਾ ਹੋਰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੁਲਾ ਕੇ ਸਨਮਾਨ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਖੁਦ ਇਸ ਦੀ ਪਹਿਲਕਦਮੀ ਕਰਕੇ ਉਦਾਹਰਨ ਪੇਸ਼ ਕਰਨ ਦੀ ਲੋੜ ਹੈ।ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਲਗਾਏ ਜਾ ਰਹੇ ਉਦਯੋਗਾਂ ਨੂੰ ਸਥਾਨਕ ਵਾਸੀ ਹੁਲਾਰਾ ਦੇਣ। ਮੀਤ ਹੇਅਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਪਿਛਲੇ ਦੋ ਸਦੀਆਂ ਤੋਂ ਸ਼ੁਰੂ ਹੋਈ ਅਤੇ ਉਦਯੋਗਿਕ ਤਰੱਕੀ ਦੇ ਨਾਲ ਇਸ ਵਿੱਚ ਵੀ ਵਾਧਾ ਹੋਇਆ। ਹਵਾ ਪ੍ਰਦੂਸ਼ਣ ਸਿਹਤ ਲਈ ਵਿਸ਼ਵਵਿਆਪੀ ਸੰਕਟ ਹੈ ਜਿਸ ਨਾਲ ਦੁਨੀਆ ਭਰ ਵਿੱਚ ਲਗਭਗ 70 ਲੱਖ ਲੋਕਾਂ ਦੀ ਮੌਤ ਦਾ ਕਾਰਨ ਬਣਦੀ ਹੈ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਦੌਰਾਨ ਨੀਲਾ ਅਸਮਾਨ ਦੇਖਣ ਨੂੰ ਮਿਲਿਆ। ਪੰਜਾਬ ਤੋਂ ਧੌਲਧਰ ਤੇ ਸ਼ਿਵਾਲਿਕ ਪਹਾੜੀਆਂ ਦੀ ਰੇਂਜ ਸਾਫ ਦਿਸਣ ਲੱਗ ਗਈ ਸੀ ਜਿਸ ਤੋਂ ਸਪੱਸ਼ਟ ਹੈ ਕਿ ਇਹ ਸਮੱਸਿਆ ਅਸੀਂ ਖੁਦ ਸਹੇੜੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਸੰਯੁਕਤ ਰਾਸ਼ਟਰ ਵੱਲੋਂ 7 ਸਤੰਬਰ ਨੂੰ ਨੀਲਾ ਅਸਮਾਨ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ।
Punjab Bani 07 March,2024
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ
ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ ਇਮੀਗ੍ਰੇਸ਼ਨ ਐਕਟ ਤਹਿਤ ਬਣਦੀ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 7 ਮਾਰਚ: ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ। ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਸ. ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ , ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ। ਸ. ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਏਜੰਟਾਂ ਨੇ ਨੌਕਰੀਆਂ ਦਾ ਝਾਂਸਾ ਦੇ ਕੇ ਰੂਸੀ ਫੌਜ ਵਿੱਚ ‘ਹੈਲਪਰ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੱਤ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਹੋਏ ਹਨ।
Punjab Bani 07 March,2024
ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'
ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ' ਜਰਮਨੀ ਦੇ ਸ਼ਹਿਰ ਬਰਲਿਨ ਵਿਚ ਅਨਮੋਲ ਗਗਨ ਮਾਨ ਹਾਸਲ ਕੀਤਾ ਸਨਮਾਨ ਚੰਡੀਗੜ੍ਹ/ਬਰਲਿਨ, 7 ਮਾਰਚ: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ। ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।
Punjab Bani 07 March,2024
ਪੰਜਾਬੀ ਯੂਨੀਵਰਸਿਟੀ ਵੱਲੋਂ ਗੋਲਡਨ ਹਾਰਟ ਸਕਾਲਰਸ਼ਿਪ ਸਕੀਮ ਤਹਿਤ 10+2 ਨਾਨ-ਮੈਡੀਕਲ ਪਾਸ ਵਿਦਿਆਰਥੀ ਵੀ ਦਾਖ਼ਲ ਕਰਨ ਦੀ ਪ੍ਰਵਾਨਗੀ
ਪੰਜਾਬੀ ਯੂਨੀਵਰਸਿਟੀ ਵੱਲੋਂ ਗੋਲਡਨ ਹਾਰਟ ਸਕਾਲਰਸ਼ਿਪ ਸਕੀਮ ਤਹਿਤ 10+2 ਨਾਨ-ਮੈਡੀਕਲ ਪਾਸ ਵਿਦਿਆਰਥੀ ਵੀ ਦਾਖ਼ਲ ਕਰਨ ਦੀ ਪ੍ਰਵਾਨਗੀ - ਗੁਰੂ ਕਾਸ਼ੀ ਕੈਂਪਸ, ਤਲਵੰਡੀ ਸਾਬੋ ਵਿਖੇ ਚਲਦੀ ਇਸ ਸਕੀਮ ਰਾਹੀਂ ਪਹਿਲਾਂ ਦਸਵੀਂ ਉਪਰੰਤ ਹੀ ਹੋਣਾ ਪੈਂਦਾ ਸੀ ਦਾਖ਼ਲ ਪਟਿਆਲਾ, 7 ਮਾਰਚ ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਗੋਲਡਨ ਹਾਰਟ ਸਕਾਲਰਸ਼ਿਪ ਸਕੀਮ ਤਹਿਤ 10+2 ਨਾਨ-ਮੈਡੀਕਲ ਪਾਸ ਵਿਦਿਆਰਥੀ ਨੂੰ ਵੀ ਬੀ.ਟੈੱਕ. ਭਾਗ ਪਹਿਲਾ ਵਿੱਚ ਦਾਖ਼ਲ ਕਰਨ ਦਾ ਫੈਸਲਾ ਲਿਆ ਹੈ। ਇਹ ਦਾਖ਼ਲੇ ਇਸ ਅਕਾਦਮਿਕ ਸੈਸ਼ਨ ਤੋਂ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿਖੇ ਹੋ ਸਕਣਗੇ। ਜ਼ਿਕਰਯੋਗ ਹੈ ਕਿ ਐੱਨ. ਆਰ. ਆਈ. ਭਾਈਚਾਰੇ ਦੇ ਵਿੱਤੀ ਸਹਿਯੋਗ ਨਾਲ਼ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਇੰਜਨੀਅਰਿੰਗ ਖੇਤਰ ਵਿੱਚ ਪੜ੍ਹਾਈ ਕਰਵਾਉਣ ਦੇ ਮਨਸ਼ੇ ਨਾਲ਼ ਚਲਦੀ ਪੰਜਾਬੀ ਯੂਨੀਵਰਸਿਟੀ ਦੀ ਇਸ ਸਕੀਮ ਰਾਹੀਂ ਪਹਿਲਾਂ ਸਿਰਫ਼ ਦਸਵੀਂ ਜਮਾਤ ਉਪਰੰਤ ਹੀ ਦਾਖ਼ਲਾ ਸੰਭਵ ਸੀ ਜਿਸ ਕਾਰਨ ਬਹੁਤ ਸਾਰੇ ਉਹ ਵਿਦਿਆਰਥੀ ਜੋ 10+2 ਮੈਰੀਟੋਰੀਅਸ ਸਕੂਲ ਜਾਂ ਕਿਸੇ ਹੋਰ ਥਾਂ ਤੋਂ ਕਰਦੇ ਸਨ, ਉਹ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਇਸ ਸੰਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪ੍ਰੋ. ਅਰਵਿੰਦ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ। ਕੈਂਪਸ ਡਾਇਰੈਕਟਰ ਡਾ. ਕੰਵਲਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਲਡਨ ਹਾਰਟ ਸਕੀਮ ਅਧੀਨ ਬੀ.ਟੈੱਕ. ਛੇ ਸਾਲਾ ਦੇ ਪਹਿਲੇ ਮਡਿਊਲ ਵਿੱਚ 90 ਸੀਟਾਂ ਤੇ ਇੰਜੀਨੀਅਰਿੰਗ ਡਿਪਲੋਮੇ ਵਿੱਚ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਜਾਵੇਗਾ ਅਤੇ ਨੱਬੇ ਸੀਟਾਂ ਤੇ 10+1 ਨਾਨ-ਮੈਡੀਕਲ ਵਿੱਚ ਵਿਦਿਆਰਥੀਆਂ ਨੂੰ ਪਹਿਲਾ ਦੀ ਤਰ੍ਹਾਂ ਹੀ ਦਾਖਲਾ ਦਿੱਤਾ ਜਾਵੇਗਾ। ਪਹਿਲਾ ਮਡਿਊਲ ਸਫਲਤਾਪੂਰਵਕ ਪਾਸ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਉਪਰੰਤ ਬੀ.ਟੈੱਕ. ਛੇ ਸਾਲਾ ਕੋਰਸ ਦੇ ਦੂਜੇ ਮਡਿਊਲ (ਬੀ.ਟੈੱਕ. ਪਹਿਲਾ ਸਾਲਾ ਈ.ਸੀ.ਈ., ਐੱਮ.ਈ., ਸੀ.ਐੱਸ.ਈ.) ਵਿੱਚ ਦਾਖਲਾ ਦਿੱਤਾ ਜਾਵੇਗਾ। ਪ੍ਰਮੋਟ ਕਰਨ ਉਪਰੰਤ ਗੋਲਡਨ ਹਾਰਟਸ ਸਕੀਮ ਦੇ ਦੂਸਰੇ ਮਡਿਊਲ ਬੀ.ਟੈੱਕ. ਚਾਰ ਸਾਲਾ ਕੋਰਸ ਦੀਆਂ ਖਾਲੀ ਰਹਿ ਗਈਆਂ ਸੀਟਾਂ ਲਈ ਸਰਕਾਰੀ ਸਕੂਲਾਂ, ਮੈਰੀਟੋਰੀਅਸ ਸਕੂਲਾਂ, ਸਰਕਾਰੀ ਐਮੀਨੈੱਸ ਸਕੂਲ, ਆਦਰਸ਼ ਸਕੂਲਾ, ਜਵਾਹਰ ਨਵੋਦਿਆ ਅਤੇ ਸਰਕਾਰੀ ਮਾਡਲ ਸਕੂਲਾਂ ਤੋਂ 10+2 ਨਾਨ-ਮੈਡੀਕਲ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਗੋਲਡਨ ਹਾਰਟਸ ਸਕੀਮ ਦੀਆਂ ਸ਼ਰਤਾਂ ਅਧੀਨ (ਜੇਕਰ 10ਵੀਂ ਕਲਾਸ ਤੱਕ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ) ਦੂਸਰੇ ਮਡਿਊਲ ਬੀ.ਟੈੱਕ. ਚਾਰ ਸਾਲਾ ਕੋਰਸ ਵਿੱਚ ਦਾਖਲੇ ਦੇ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਅਤੇ ਕੈਂਪਸ ਵਿਖੇ ਚਲ ਰਹੇ ਹੋਰ ਕੋਰਸਾਂ ਦੇ ਦਾਖਲਿਆਂ ਸਬੰਧੀ ਜਾਣਕਾਰੀ ਵੈੱਬਸਾਈਟ www.pugkc.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਦੀ ਇਸ ਕੈਂਪਸ ਦੀ ਪ੍ਰਫੁੱਲਤਾ ਪ੍ਰਤਿ ਨਿੱਜੀ ਦਿਲਚਸਪੀ ਅਤੇ ਯੋਗ ਅਗਵਾਈ ਹੇਠ ਗੋਲਡਨ ਹਾਰਟ ਸਕੀਮ ਅਧੀਨ ਇਨ੍ਹਾਂ ਕੋਰਸਾਂ ਦਾ ਪੇਂਡੂ ਖਿੱਤੇ ਦੇ ਦਸਵੀਂ ਅਤੇ ਬ੍ਹਾਰਵੀਂ ਪਾਸ ਲੋੜਵੰਦ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਫਾਇਦਾ ਮਿਲੇਗਾ। ਅੱਜ ਦੇ ਤਕਨੀਕੀ ਯੁੱਗ ਨੂੰ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਵਿੱਚ ਤਕਨੀਕੀ ਮੁਹਾਰਤ ਪ੍ਰਫੁੱਲਤ ਕਰਨ ਲਈ ਇਹ ਕੋਰਸ ਸੁਰੂ ਕੀਤੇ ਗਏ ਹਨ। ਕੈਂਪਸ ਡਾਇਰੈਕਟਰ ਵੱਲੋਂ ਹਰ ਤਰ੍ਹਾਂ ਦੇ ਵਿਦਿਆਰਥੀਆਂ ਲਈ ਹਰ ਤਰ੍ਹਾਂ ਦੇ ਕੋਰਸਾਂ ਦੀ ਵੱਖ-ਵੱਖ ਵਿਭਾਗਾਂ ਦੇ ਵੱਖ-ਵੱਖ ਵਿਿਸ਼ਆਂ ਦੀ ਇੱਕ ਲੰਮੀ ਸੂਚੀ ਵੀ ਜਾਰੀ ਕੀਤੀ ਗਈ ਹੈ। ਪ੍ਰੋ. ਕੰਵਲਜੀਤ ਸਿੰਘ ਦੇ ਨਾਲ ਮੌਜੂਦ ਕੋਆਰਡੀਨੇਟਰ ਦਾਖਲੇ ਪ੍ਰੋ. ਹਜੂਰ ਸਿੰਘ, ਕੋ-ਕੋਆਰਡੀਨੇਟਰ ਦਾਖਲੇ ਪ੍ਰੋ. ਨਵਦੀਪ ਗੋਇਲ ਵੱਖ-ਵੱਖ ਵਿਭਾਗਾਂ ਦੇ ਮੁਖੀ ਡਾ. ਸਿੰਪਲ ਰਾਣੀ, ਡਾ. ਅੰਜੂ ਸੈਣੀ, ਡਾ. ਅਨੰਦ ਬਾਂਸਲ, ਡਾ. ਸੁਸ਼ੀਲ ਕੁਮਾਰ, ਡਾ. ਬਲਦੇਵ ਸਿੰਘ ਨੇ ਇਹ ਕੋਰਸ ਸੁਰੂ ਕਰਨ ਦੀ ਪ੍ਰਵਾਨਗੀ ਦੇਣ ਤੇ ਖੁਸ਼ੀ ਜਾਹਰ ਕਰਦੇ ਹੋਏ ਯੂਨੀਵਰਸਿਟੀ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।
Punjab Bani 07 March,2024
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰੀ ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ ਕਿਹਾ, ਬਜਟ ਮਹਿਜ਼ ਇੱਕ ਕਿਤਾਬਚਾ ਨਹੀਂ ਸਗੋਂ ਪੰਜਾਬ ਦੇ ਵਿਕਾਸ ਦਾ ਪਵਿੱਤਰ ਦਸਤਾਵੇਜ਼ ਅਸੀਂ ਜਾਣਦੇ ਹਾਂ ਕਿ ਲੋਕਾਂ ਦੀ ਸੇਵਾ ਕਿਵੇਂ ਕਰਨੀ ਹੈ, ਪਰ ਵਿਰੋਧੀ ਧਿਰ ਸਿਰਫ ਮੁੱਖ ਮੁੱਦਿਆਂ ਤੋਂ ਟਾਲ਼ਾ ਵੱਟਣ ਵਿੱਚ ਮਾਹਿਰ : ਮੁੱਖ ਮੰਤਰੀ ਅੱਛੇ ਦਿਨ ਜਾਂ ਮੈਂ ਚੌਕੀਦਾਰ ਹਾਂ ਅਤੇ ਹੁਣ ਮੇਰਾ ਪਰੀਜਨ (ਪਰਿਵਾਰ) ਕਹਿ ਕੇ ਲੋਕਾਂ ਨਾਲ ਧੋਖਾ ਕਰਨ ਵਾਲੇ ਆਗੂਆਂ ਨੂੰ ਕਰੜੇ ਹੱਥੀਂ ਲਿਆ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਲੋਕਾਂ ਦੀ ਭਲਾਈ ਲਈ ਸਮਰਪਿਤ ਚੰਡੀਗੜ੍ਹ, 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਪੇਸ਼ ਕੀਤੇ ਗਏ ਬਜਟ ਨੂੰ ਸੂਬੇ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਸਿਰਫ਼ ਕਿਤਾਬਚਾ ਹੀ ਨਹੀਂ ਹੈ ਸਗੋਂ ਇਹ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥਾਂ ਅਤੇ ਅੰਕੜਿਆਂ ਦਾ ਸੰਗ੍ਰਹਿ ਨਹੀਂ ਸਗੋਂ ਇਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਸੌਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆ ਕੇ ਨਿੱਗਰ ਤੇ ਸਿਹਤਮੰਦ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਭਾਰਤੀ ਰਾਜਨੀਤੀ ਦੀ ਕਾਇਆਕਲਪ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਨੀਤੀ ਨੂੰ ਬਦਲਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਬਜਾਏ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੇ ਮੁਦੱਈ ਰਹੇ ਹਨ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ‘ਅੱਛੇ ਦਿਨ’ ਜਾਂ ‘ਮੈਂ ਚੌਕੀਦਾਰ ਹਾਂ’ ਦੱਸ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਹੁਣ ਮੇਰੇ ਪਰੀਜਨ (ਪਰਿਵਾਰ) ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਵਿੱਚ ਸੱਤਾ ਵਿੱਚ ਬੈਠੀ ਪਾਰਟੀ ਦੇ ਹੱਕ ਵਿੱਚ ਦਲ-ਬਦਲੀ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਨੋਰਥ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਦੀ ਨਕਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮੁੱਲ ਅਧਾਰਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇੱਕ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40, 437 ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ ਕਿਉਂਕਿ ਉਨ੍ਹਾਂ ਨੇ ਕਦੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ, ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿੱਚ ਮੁਹਾਰਤ ਹਾਸਲ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਤੌਰ ’ਤੇ ਕਾਂਗਰਸ ਨੂੰ ਗੈਰ-ਜ਼ਿੰਮੇਵਾਰਾਨਾ ਕੰਮ ਕਰਨ ਦੀ ਆਦਤ ਹੈ ਅਤੇ ਸਿਰਫ ਮੀਡੀਆ ’ਚ ਸੁਰਖੀਆਂ ਬਟੋਰਨ ਲਈ ਵਾਕਆਊਟ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਕਸਰ ਕਹਿੰਦੀ ਹੈ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦੋਂਕਿ ਇਹ ਹਕੀਕਤ ਹੈ ਕਿ ਉਹ ਇੱਕ ਦੂਜੇ ਦੇ ਸੰਪਰਕ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ-ਪੱਖੀ ਬਜਟ ਕਾਰਨ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਖੁਸ਼ੀ ਦੇ ਸਮਾਗਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਦੀ ਨਕਾਰਾਤਮਕ ਪਹੁੰਚ ਕਾਰਨ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਸਨ ਪਰ ਹੁਣ ਹਰ ਦਿਨ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਨਵੇਂ ਹਸਪਤਾਲ ਤੇ ਸਕੂਲ ਖੋਲ੍ਹਣ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਬਕਾਰੀ ਅਤੇ ਜੀਐਸਟੀ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਵਪਾਰੀਆਂ ਦੀ ਭਲਾਈ ਲਈ ਉਨ੍ਹਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਰਤਨ ਡਾ.ਆਰ.ਬੀ.ਆਰ. ਅੰਬੇਦਕਰ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ ਪਰ ਹੁਣ ਕੇਂਦਰ ਸਰਕਾਰ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਇਸ ਦਸਤਾਵੇਜ਼ ਨੂੰ ਢਾਹ ਲਾ ਕੇ ਬਾਬਾ ਸਾਹਿਬ ਦਾ ਘੋਰ ਨਿਰਾਦਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਇਹ ਰੁਝਾਨ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਪਿੰਡਾਂ ਤੋਂ ਚੱਲੇਗੀ, ਜਿਸ ਲਈ ‘ਸਰਕਾਰ ਆਪ ਦੇ ਦੁਆਰ’ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ 'ਤੇ ਮੱਥਾ ਟੇਕਣ ਦੀ ਸਹੂਲਤ ਦੇਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸੋਮਿਆਂ ਨੂੰ ਵਿਸ਼ਵ ਅੱਗੇ ਉਜਾਗਰ ਕਰਕੇ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਨੀਅਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਬੇਰੁਜ਼ਗਾਰਾਂ ਦਾ ਇਕ ਨਵਾਂ ਰੂਪ ਹਨ, ਜਿਨ੍ਹਾਂ ਨੂੰ ਲੋਕਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਹਮੇਸ਼ਾ ਸੱਤਾ ਉੱਤੇ ਆਪਣਾ ਬੁਨਿਆਦੀ ਹੱਕ ਸਮਝਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦੇ ਪ੍ਰਸਾਸ਼ਨ ਨੂੰ ਸਹੀ ਢੰਗ ਕਿਉਂ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ ਅਤੇ ਇਸ ਬਜਟ ਰਾਹੀਂ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਸੀ ਪਰ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਜਟ ਵਾਂਗ ਅਗਲਾ ਬਜਟ ਹੋਰ ਵੀ ਸ਼ਾਨਦਾਰ ਹੋਵੇਗਾ ਕਿਉਂਕਿ ਇਸ ਵਿੱਚ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ ਸਗੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਬਜਟ ਵਿੱਚ ਵੱਡੀ ਰਕਮ ਰਾਖਵੀਂ ਰੱਖੀ ਗਈ ਹੈ ਕਿਉਂਕਿ ਸੂਬਾ ਸਰਕਾਰ ਇਸ ਬਜਟ ਰਾਹੀਂ ਆਮ ਆਦਮੀ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸਿੱਖਿਆ ਦੇ ਪ੍ਰਸਾਰ ਰਾਹੀਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਕਿਸਮਤ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
Punjab Bani 06 March,2024
ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ 6 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 10,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 06 March,2024
ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ
ਸਿਧਾਰਥ ਚਟੋਪਾਧਿਆਏ ਦੇ ਡੀ ਜੀ ਪੀ ਵਜੋਂ 22 ਦਿਨਾਂ ਦੇ ਕਾਰਜਕਾਰਨ ਵਿਚ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਅਕਾਲੀ ਦਲ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਘਰ ਵਿਚ ਡਿਨਰ ਕਰਵਾਉਂਦਾ ਸੀ ਚਟੋਪਾਧਿਆਏ: ਬਿਕਰਮ ਸਿੰਘ ਮਜੀਠੀਆ ਐਸ ਆਈ ਟੀ ਨੂੰ ਸੌਂਪੀ ਸਾਬਕਾ ਡੀ ਜੀ ਪੀ ਖਿਲਾਫ ਸ਼ਿਕਾਇਤ ਕਿਹਾਕਿ ਮੈਂ 7 ਵਾਰ ਐਸ ਆਈ ਟੀ ਅੱਗੇ ਪੇਸ਼ ਹੋਇਆ ਪਰ ਕੇਜਰੀਵਾਲ ਹਾਲੇ ਤੱਕ ਭਗੌੜਾ ਭਗਵੰਤ ਮਾਨ ਦੀਆਂ ਹਰਕਤਾਂ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਪਟਿਆਲਾ, 6 ਮਾਰਚ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਐਕਟਿਕ ਡੀ ਜੀ ਪੀ ਸਿਧਾਰਥ ਚਟੋਪਧਿਆਏ ਦੇ 22 ਦਿਨਾਂ ਦੇ ਡੀ ਜੀ ਪੀ ਵਜੋਂ ਕਾਰਜਕਾਲ ਦੌਰਾਨ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੋਸ਼ ਲਾਇਆ ਕਿ ਚਟੋਪਾਧਿਆਏ ਭਗੌੜੇ ਕਰਾਰ ਦਿੱਤੇ ਅਪਰਾਧੀਆਂ ਨੂੰ ਸਕਿਓਰਿਟੀ ਗਾਰਡ ਦੇ ਕੇ ਆਪਣੇ ਘਰ ਵਿਚ ਡਿਨਰ ਕਰਵਾਉਂਦਾ ਸੀ। ਅੱਜ ਇਥੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਪੁਲਿਸ ਲਾਈਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿਧਾਰਥ ਚਟੋਧਿਆਏ ਨੂੰ ਯੂ ਪੀ ਐਸ ਸੀ ਨੇ ਡੀ ਜੀ ਪੀ ਲਗਾਉਣ ਤੋਂ ਨਾਂਹ ਕਰ ਦਿੱਤੀਸੀ। ਉਹਨਾਂ ਕਿਹਾ ਕਿ ਚਟੋਪਾਧਿਆਏ ਨੂੰ ਸਿਰਫ 22 ਦਿਨਾਂ ਲਈ ਡੀ ਜੀ ਪੀ ਇਸ ਕਰ ਕੇ ਲਗਾਇਆ ਗਿਆ ਜੋ ਉਹਨਾਂ ਖਿਲਾਫ ਝੂਠਾ ਪਰਚਾ ਦਰਜ ਕੀਤਾ ਜਾ ਸਕੇ ਤੇ ਅੱਜ ਸਵਾ ਦੋ ਸਾਲ ਬੀਤਣ ਮਗਰੋਂ ਵੀ ਪੁਲਿਸ ਇਸ ਕੇਸ ਵਿਚ ਚਲਾਨ ਨਹੀਂ ਪੇਸ਼ ਕਰ ਸਕੀ। ਉਹਨਾਂ ਕਿਹਾ ਕਿ 22 ਦਿਨਾਂ ਵਿਚ ਹੀ ਚਟੋਪਾਧਿਆਏ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਵੱਡਾ ਗੁਨਾਹ ਕੀਤਾ ਜਿਸ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜਸਟਿਸ ਇੰਦੂ ਮਲਹੋਤਰਾ ਨੇ ਵੀ ਉਹਨਾਂ ਨੂੰ ਦੋਸ਼ੀ ਕਰਾਰ ਦਿੱਤਾ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨੂੰ ਬਚਾਉਣ ਵਾਸਤੇ ਪੱਬਾਂ ਭਾਰ ਹਨ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਉਸਦੇ ਖਿਲਾਫ ਕਾਰਵਾਈ ਨਹੀਂ ਕੀਤੀ ਰਹੀ। ਉਹਨਾਂ ਦੱਸਿਆ ਕਿ ਉਹ ਅੱਜ ਐਸ ਆਈ ਟੀ ਨੂੰ ਇਸ ਬਾਰੇ ਲਿਖਤੀ ਅਤੇ ਵਿਸਥਾਰਿਤਸ਼ਿਕਾਇਤ ਦੇ ਰਹੇ ਹਨ ਤਾਂ ਜੋ ਉਸਦੇ 22 ਦਿਨਾਂ ਦੇ ਕਾਰਜਕਾਲ ਹੋਏ ਸਾਰੇ ਗੈਰ ਕਾਨੂੰਨੀ ਕੰਮਾਂ ਦੀ ਜਾਂਚ ਹੋਵੇ ਤੇ ਉਸਨੂੰ ਸਜ਼ਾ ਮਿਲੇ। ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਐਸ ਆਈ ਟੀ ਨੇ 8 ਵਾਰ ਬੁਲਾਇਆ ਸੀ ਤੇ 7 ਵਾਰ ਉਹ ਇਥੇ ਪੇਸ਼ ਹੋਏ ਹਨ ਸਿਰਫ ਸ਼ਹੀਦੀ ਦਿਨਾਂ ਵਿਚ ਪੇਸ਼ ਨਹੀਂ ਹੋਏ ਜਦੋਂ ਕਿ ਦੂਜੇ ਪਾਸੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲੇ ਵਿਚ ਈ ਡੀ ਵੱਲੋਂ 8 ਵਾਰ ਤਲਬ ਕੀਤੇ ਜਾਣ ਦੇ ਬਾਵਜੂਦ ਇਕ ਵਾਰ ਵੀ ਪੇਸ਼ ਨਹੀਂ ਹੋਏ ਕਿਉਂਕਿ ਉਹਨਾਂ ਨੂੰ ਡਰ ਲੱਗ ਰਿਹਾ ਹੈ ਕਿ ਉਹਨਾਂ ਦੀ ਕਿਚਨ ਕੈਬਨਿਟ ਮਨੀਸ਼ ਸਿਸੋਦੀਆ, ਸੰਜੇ ਸਿੰਘ ਤੇ ਹੋਰਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਹਨਾਂ ਦੀ ਵਾਰੀ ਹੈ ਤੇ ਇਸ ਮਗਰੋਂ ਪੰਜਾਬ ਵਿਚ ਹੋਏ ਸ਼ਰਾਬ ਘੁਟਾਲੇ ਦੀ ਜਾਂਚ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਜੋ ਘਟੀਆ ਅਤੇ ਘਿਨੌਣੀਆਂ ਹਰਕਤਾਂ ਕੀਤੀਆਂ ਹਨ, ਉਸ ਤੋਂ ਸਮੁੱਚੇ ਪੰਜਾਬੀ ਸ਼ਰਮਸ਼ਾਰ ਹਨ ਕਿ ਜਿਹੋ ਵਿਅਕਤੀ ਹੱਥ ਪੰਜਾਬ ਦੀ ਵਾਗਡੋਰ ਸੌਂਪ ਦਿੱਤੀ ਹੈ। ਉਹਨਾਂ ਸਵਾਲ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਹਨਾਂ ਦੀ ਉਮਰ 70 ਸਾਲ ਦੇ ਕਰੀਬ ਹੈ, ਦੇ ਪਰਿਵਾਰ ਬਾਰੇ ਟਿੱਪਣੀਆਂ ਕਰਨ ਦਾ ਪੰਜਾਬ ਦੇ ਵਿਕਾਸ ਨਾਲ ਤੇ ਪੰਜਾਬ ਦੇ ਮੁੱਦਿਆਂ ਨਾਲ ਕੀ ਸਰੋਕਾਰ ਹੈ? ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੇ ਮਾਣ ਸਨਮਾਨ ਨੂੰ ਵੀ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਪਤਾ ਨਹੀਂ ਕੀ ਖਾ ਪੀ ਕੇ ਮੁੱਖ ਮੰਤਰੀ ਘੁੰਮਦੇ ਹਨ ਜੋ ਇਸ ਤਰੀਕੇ ਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ। ਬਜਟ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਬਜਟ ਵਿਚ ਆਪ ਹੀ ਦੱਸ ਦਿੱਤਾ ਹੈ ਕਿ 31 ਮਾਰਚ 2025 ਤੱਕ ਪੰਜਾਬ ਸਿਰ ਕਰਜ਼ਾ 3 ਲੱਖ 74 ਹਜ਼ਾਰ ਕਰੋੜ ਰੁਪਏ ਤੋਂ ਵੀ ਟੱਪ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਬਰਬਾਦੀ ਕਰ ਕੇ ਭਗਵੰਤ ਮਾਨ ਸਾਰੇ ਦੇਸ਼ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੁਟਾ ਰਹੇ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਖੁਦ ਕੇਜਰੀਵਾਲ ਨੂੰ ਈ ਡੀ ਅੱਗੇ ਪੇਸ਼ ਹੋਣ ਲਈ ਲੈ ਕੇ ਜਾਣ ਵਾਸਤੇ ਤਿਆਰ ਹਨ ਤੇ ਉਹਨਾਂ ਨੂੰ ਡਰਨਾ ਨਹੀਂ ਚਾਹੀਦਾ।
Punjab Bani 06 March,2024
ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ
ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ ਚੰਡੀਗੜ੍ਹ 6 ਮਾਰਚ - ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਮੁਲਜ਼ਮ ਆਰ.ਕੇ. ਸਿੰਗਲਾ ਨੂੰ ਸੀ.ਜੇ.ਐਮ. ਐਸ.ਬੀ.ਐਸ. ਨਗਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਸੰਬੰਧੀ ਦਰਜ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ.ਕੇ. ਸਿੰਗਲਾ, ਸਾਬਕਾ ਖੁਰਾਕ ਤੇ ਜਨਤਕ ਵੰਡ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਠੇਕੇਦਾਰਾਂ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਧੀਨ ਐਫ.ਆਈ.ਆਰ. ਨੰਬਰ 18 ਮਿਤੀ 22-09-2022 ਨੂੰ ਦਰਜ ਕੀਤੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਸਿੰਗਲਾ ਨੇ ਸਾਬਕਾ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰਿਸ਼ਵਤਾਂ ਲੈ ਕੇ ਠੇਕੇਦਾਰਾਂ ਨੂੰ ਵੱਡੀਆਂ ਕੀਮਤਾਂ 'ਤੇ ਟੈਂਡਰ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਠੇਕੇਦਾਰਾਂ ਨੇ ਮੰਡੀਆਂ ਤੋਂ ਗੋਦਾਮਾਂ ਤੱਕ ਅਨਾਜ ਦੀ ਢੋਆ-ਢੁਆਈ ਲਈ ਟਰੈਕਟਰ, ਹਾਰਵੈਸਟਰ ਕੰਬਾਈਨਾਂ, ਦੋ ਪਹੀਆ ਵਾਹਨਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਦੇ ਕੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ 7 ਮੁਲਜ਼ਮਾਂ ਵਿੱਚੋਂ ਠੇਕੇਦਾਰ ਤੇਲੂ ਰਾਮ, ਭਾਰਤ ਭੂਸ਼ਣ ਆਸ਼ੂ ਅਤੇ ਉਹਨਾਂ ਦੇ ਨਿੱਜੀ ਸਕੱਤਰ ਮੀਨੂ ਮਲਹੋਤਰਾ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਖੁਰਾਕ ਅਤੇ ਜਨਤਕ ਵੰਡ ਕੰਟਰੋਲਰ ਰਾਕੇਸ਼ ਭਾਸਕਰ ਦਾ ਦਿਹਾਂਤ ਹੋ ਚੁੱਕਾ ਹੈ। ਇਸ ਸਬੰਧੀ ਮੁਕੱਦਮੇ ਦੀ ਸੁਣਵਾਈ ਦੌਰਾਨ ਉਕਤ ਕਥਿਤ ਮੁਲਜ਼ਮ ਆਰ.ਕੇ. ਸਿੰਗਲਾ ਵੱਲੋਂ ਅਦਾਲਤ 'ਚ ਪੇਸ਼ ਨਾ ਹੋਣ ਕਰਕੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਆਰ.ਕੇ. ਸਿੰਗਲਾ ਦੇ ਨਾਲ ਮੁਲਜ਼ਮ ਠੇਕੇਦਾਰਾਂ ਅਜੇ ਪਾਲ ਅਤੇ ਯਸ਼ ਪਾਲ ਦੇ ਖਿਲਾਫ਼ ਇੱਕ ਹੋਰ ਸਪਲੀਮੈਂਟਰੀ ਚਲਾਣ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 06 March,2024
ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ ਚੰਡੀਗੜ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 06 March,2024
ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ
ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਅੰਮ੍ਰਿਤਸਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਨੇ ਪੰਜ ਸੂਬਿਆਂ/ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ 1000 ਕਿਲੋਮੀਟਰ ਤੋਂ ਵੱਧ ਪਿੱਛਾ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ: ਡੀਜੀਪੀ ਗੌਰਵ ਯਾਦਵ * ਗ੍ਰਿਫ਼ਤਾਰ ਦੋਸ਼ੀ ਅਜੀਤ ਗੋਲੂ ਅੰਮ੍ਰਿਤਸਰ 'ਚ 4.2 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ 'ਚ ਵੀ ਸ਼ਾਮਲ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ 'ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ। ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਮ੍ਰਿਤਸਰ ਸਥਿਤ ਰਾਇਲ ਗੰਨ ਹਾਊਸ ਤੋਂ ਹਥਿਆਰਾਂ ਸਮੇਤ ਗੋਲਾ-ਸਿੱਕਾ ਅਤੇ ਕੁਝ ਨਕਦੀ ਚੋਰੀ ਕੀਤੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਦੇ ਸੀਆਈਏ ਸਟਾਫ਼ - 1 ਅਤੇ 2 ਦੀਆਂ ਘੱਟੋ-ਘੱਟ 10 ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਨੇ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਅਤੇ ਪੰਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1000 ਤੋਂ ਕਿਲੋਮੀਟਰ ਵੱਧ ਪਿੱਛਾ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਡਿਟੈਕਟਿਵ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿੱਚ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ ਅਤੇ ਏਡੀਸੀਪੀ ਡਿਟੈਕਟਿਵ ਨਵਜੋਤ ਸਿੰਘ ਅਧੀਨ ਪੁਲਿਸ ਟੀਮਾਂ ਨੇ ਇਸ ਗੁੰਝਲਦਾਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਦੋਸ਼ੀ ਵਿਅਕਤੀਆਂ ਦਾ ਪਿੱਛਾ ਕੀਤਾ, ਜੋ ਗ੍ਰਿਫ਼ਤਾਰੀ ਦੇ ਡਰ ਤੋਂ ਵਾਰਦਾਤ ਵਾਲੇ ਦਿਨ ਪੰਜਾਬ ਤੋਂ ਭੱਜ ਗਏ ਅਤੇ ਅੰਮ੍ਰਿਤਸਰ ਵਾਪਸ ਜਾਣ ਤੋਂ ਪਹਿਲਾਂ ਚੰਡੀਗੜ੍ਹ, ਪਾਣੀਪਤ, ਦਿੱਲੀ, ਆਗਰਾ, ਅਯੁੱਧਿਆ ਅਤੇ ਹਰਿਆਣਾ/ਯੂ.ਪੀ. ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸਬਜੀ ਮੰਡੀ ਵੱਲਾ, ਰੇਲਵੇ ਟਰੈਕ ਨੇੜੇ ਟੋਆ ਪੁੱਟ ਕੇ ਹਥਿਆਰ ਤੇ ਗੋਲਾ ਸਿੱਕਾ ਸੁਰੱਖਿਅਤ ਢੰਗ ਨਾਲ ਛੁਪਾ ਦਿੱਤਾ ਸੀ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੀਤ ਕੁਮਾਰ ਉਰਫ ਗੋਲੂ ਨੇ ਅਕਤੂਬਰ 2023 ਵਿੱਚ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਦੇ ਖੇਤਰ ਵਿੱਚੋਂ 4.2 ਕਿਲੋ ਸੋਨਾ ਚੋਰੀ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 25 ਮਿਤੀ 22-2-2024 ਨੂੰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 06 March,2024
ਪੰਜਾਬੀ ਯੂਨੀਵਰਸਿਟੀ ਦੇ ਪੱਖ ਤੋਂ ਸਾਲ 2024-25 ਦਾ ਬਜਟ ਇੱਕ ਇਤਿਹਾਸਕ ਫੈਸਲਾ-ਵਾਈਸ ਚਾਂਸਲਰ
ਪੰਜਾਬੀ ਯੂਨੀਵਰਸਿਟੀ ਦੇ ਪੱਖ ਤੋਂ ਸਾਲ 2024-25 ਦਾ ਬਜਟ ਇੱਕ ਇਤਿਹਾਸਕ ਫੈਸਲਾ-ਵਾਈਸ ਚਾਂਸਲਰ ਯੂਨੀਵਰਸਿਟੀ ਦੀ ਗ੍ਰਾਂਟ ’ਚ 15 ਕਰੋੜ ਦਾ ਵਾਧਾ, ਲੜਕੀਆਂ ਦੇ ਹੋਸਟਲ ਲਈ 3 ਕਰੋੜ ਦੇ ਵੱਖਰੇ ਫ਼ੰਡ ਦੀ ਵਿਵਸਥਾ ਪੰਜਾਬ ਸਰਕਾਰ ਨੇ ਉਦਾਰਵਾਦੀ ਪਹੁੰਚ ਅਪਣਾ ਕੇ ਸਾਡੀ ਜ਼ਿੰਮੇਂਵਾਰੀ ਹੋਰ ਵਧਾ ਦਿੱਤੀ-ਪ੍ਰੋ. ਅਰਵਿੰਦ ਪਟਿਆਲਾ, 6 ਮਾਰਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਾਲ 2024-25 ਦੇ ਸਲਾਨਾ ਬਜਟ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ’ਚ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦੇ ਹੋਏ ਇਸ ਨੂੰ ਯੂਨੀਵਰਸਿਟੀ ਲਈ ਇੱਕ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਨਾ ਕੇਵਲ ਯੂਨੀਵਰਿਸਟੀ ਦੀ 360 ਕਰੋੜ ਰੁਪਏ ਦੀ ਸਲਾਨਾ ਗ੍ਰਾਂਟ ਨੂੰ ਬਰਕਰਾਰ ਰੱਖਿਆ ਹੈ ਸਗੋਂ ਇਸ ਵਿੱਚ 15 ਕਰੋੜ ਰੁਪਏ ਦਾ ਵਾਧਾ ਕਰਨ ਦੇ ਨਾਲ ਨਾਲ ਲੜਕੀਆਂ ਦੇ ਹੋਸਟਲ ਲਈ ਵੀ 3 ਕਰੋੜ ਦੀ ਵੱਖਰੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਦੀ ਗ੍ਰਾਂਟ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਉਚ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਕਿਹਾ ਕਿ ਸਾਲ 2024-25 ਦੇ ਬਜਟ ਪ੍ਰਸਤਾਵਾਂ ਤੋਂ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਨਾਲ ਨਾਲ ਸੂਬੇ ਦੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਪੱਕੇ ਪੈਰੀਂ ਕਰਨ ਪ੍ਰਤੀ ਗੰਭੀਰਤਾ ਅਤੇ ਸੰਜੀਦਗੀ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੂਨੀਵਰਸਿਟੀ ਪ੍ਰਤੀ ਉਦਾਰਵਾਦੀ ਪਹੁੰਚ ਕਾਰਨ ਪਹਿਲਾਂ ਹੀ ਇਹ ਆਰਥਿਕ ਤੰਗੀਆਂ ਵਿੱਚੋਂ ਕਾਫੀ ਹੱਦ ਤੱਕ ਨਿਕਲ ਚੁੱਕੀ ਹੈ ਅਤੇ ਮੌਜੂਦਾ ਬਜਟ ਪ੍ਰਸਤਾਵਾਂ ਵਿੱਚ ਕੀਤੇ ਗਏ ਫ਼ੈਸਲੇ ਨਾਲ ਇਸ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਦਾਰਵਾਦੀ ਪਹੁੰਚ ਅਪਣਾ ਕੇ ਸਾਡੀ ਜ਼ਿੰਮੇਂਵਾਰੀ ਹੋਰ ਵਧਾ ਦਿੱਤੀ ਹੈ ਅਤੇ ਉਹ ਇਸ ਨੂੰ ਨਿਭਾਉਣ ਦੀ ਹਰ ਕੋਸ਼ਿਸ਼ ਕਰਨਗੇ। ਵਾਈਸ ਚਾਂਸਲਰ ਅਨੁਸਾਰ 2021-22 ਵਿੱਚ ਯੂਨੀਵਰਸਿਟੀ ਦੀ ਮਹੀਨਾਵਾਰ ਗ੍ਰਾਂਟ ਲਗਭਗ 9.5 ਕਰੋੜ ਸੀ ਜੋ ਸੂਬਾ ਸਰਕਾਰ ਨੇ ਤੀਹ ਕਰੋੜ ਮਹੀਨਾਵਾਰ ਗ੍ਰਾਂਟ ਕਰ ਦਿੱਤੀ ਜਿਸ ਦੇ ਨਾਲ ਯੂਨੀਵਰਸਿਟੀ ਦੀ ਵਿੱਤੀ ਹਾਲਤ ਵਿੱਚ ਸੁਧਾਰ ਹੋਇਆ ਹੈ। ਪਿਛਲੇ ਸਾਲ ਅਕਤੂਬਰ ਵਿੱਚ ਯੂਨੀਵਰਸਿਟੀ ਨੇ ਨੈੱਕ ਦਾ ‘‘ਏ ਪਲਸ ਗਰੇਡ’’ ਹਾਸਲ ਕੀਤਾ ਜਿਸ ਦੇ ਨਤੀਜੇ ਵਜੋਂ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (ਪੀ.ਐਮ. ਊਸ਼ਾ) ਹੇਠ ਯੂਨੀਵਰਸਿਟੀ ਨੂੰ 20 ਕਰੋੜ ਰੁਪਏ ਦੀ ਗ੍ਰਾਂਟ ਹਾਸਲ ਹੋਈ ਹੈ। ਇਸ ਗ੍ਰਾਂਟ ਲਈ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ਵਿੱਚੋਂ ਕੇਵਲ ਪੰਜਾਬੀ ਯੂਨੀਵਰਸਿਟੀ ਹੀ ਆਪਣੇ ਸਾਰੇ ਮਾਪਦੰਡ ਪੂਰੇ ਕਰ ਸਕੀ ਹੈ। ਪਿਛਲੇ ਕੁੱਝ ਸਾਲਾਂ ਤੋਂ ਯੂਨੀਵਰਸਿਟੀ ਦੀਆਂ ਹਾਲਤਾਂ ਦਾ ਜ਼ਿਕਰ ਕਰਦੇ ਹੋਏ ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਯੂਨੀਵਰਸਿਟੀ ਨੂੰ ਮਜਬੂਰੀਵੱਸ ਯੂ.ਜੀ.ਸੀ., ਈ.ਐੱਮ.ਆਰ. ਸੀ., ਐੱਨ.ਐੱਸ.ਐੱਸ. ਅਤੇ ਹੋਰ ਕੇਂਦਰੀ ਗਰਾਂਟਾਂ ਨੂੰ ਵੀ ਤਨਖਾਹਾਂ ਲਈ ਵਰਤਣਾ ਪੈ ਗਿਆ ਸੀ। ਇਸ ਦੇ ਨਤੀਜੇ ਵਜੋਂ ਯੂਨੀਵਰਸਿਟੀ ਸਬੰਧਤ ਕੇਂਦਰੀ ਸੰਸਥਾਵਾਂ ਦੇ ਸਨਮੁਖ ਡੀਫਾਲਟਰ ਬਣ ਗਈ ਸੀ ਅਤੇ ਯੂਨੀਵਰਸਿਟੀ ਨੇ 2018 ਤੱਕ 150 ਕਰੋੜ ਰੁਪਏ ਦਾ ਕਰਜ਼ਾ ਵੀ ਲਿਆ। ਇਸ ਦੇ ਮੱਦੇਨਜ਼ਰ ਯੂਨੀਵਰਸਿਟੀ ਵੱਲੋਂ ਖਰਚਿਆਂ ਵਿੱਚ ਕੀਤੀ ਗਈ ਕਟੌਤੀ ਅਤੇ ਬਿਹਤਰ ਪ੍ਰਬੰਧਨ ਸੰਬੰਧੀ ਉਠਾਏ ਗਏ ਕਦਮਾਂ ਦਾ ਜ਼ਿਕਰ ਕਰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਸੁਧਾਰਾਂ ਦੀ ਪ੍ਰਕਿਰਿਆ ਲਾਗੂ ਕਰਨ ਦੇ ਨਤੀਜੇ ਵਜੋਂ 2022-23 ਦੌਰਾਨ ਦਾਖਲਿਆਂ ਵਿੱਚ 10 ਫ਼ੀਸਦੀ ਦੇ ਕਰੀਬ ਵਾਧਾ ਹੋਇਆ। ਦਾਖਲਿਆਂ ਦੀ ਕਮੀ ਦਾ ਸਾਹਮਣਾ ਕਰ ਰਹੇ ਇੰਜੀਨੀਅਰਿੰਗ ਕੋਰਸ ਵਿੱਚ ਦਾਖਲੇ ਵੀ ਵਧ ਗਏ ਹਨ। ਇਸੇ ਤਰ੍ਹਾਂ 2021-22 ਵਿੱਚ ਛੇ ਨਵੇਂ ਪੰਜ ਸਾਲਾ ਏਕੀਕ੍ਰਿਤ ਕੋਰਸ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦਾਖਲਾ ਲੈਣ ਲਈ ਵਿਦਿਆਰਥੀਆਂ ਵੱਲੋਂ ਭਰਵਾ ਹੁੰਗਾਰਾ ਮਿਲਿਆ ਹੈ। ਪਿਛਲੇ ਸੈਸ਼ਨ ਦੌਰਾਨ 800 ਦੇ ਕਰੀਬ ਵਿਦਿਆਰਥੀ ਇਨ੍ਹਾਂ ਛੇ ਕੋਰਸਾਂ ਵਿੱਚ ਇਨਰੋਲ ਹੋਏ ਹਨ। ਜਿਨ੍ਹਾਂ ਦੀ ਕੁੱਲ ਗਿਣਤੀ ਹੁਣ 2400 ਦੇ ਕਰੀਬ ਹੋ ਗਈ ਹੈ। ਯੂਨੀਵਰਸਿਟੀ ਵੱਲੋਂ ਪਿਛਲੇ ਸਾਲਾਂ ਵਿੱਚ 20 ਦੇ ਕਰੀਬ ਦਾਗੀ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਵੱਲੋਂ ਰੈਸ਼ਨਾਲਾਈਜੇਸ਼ਨ ਅਧੀਨ ਗੁਰੂ ਕਾਸ਼ੀ ਕੇਂਦਰ ਤਲਵੰਡੀ ਸਾਬੋ, ਰਿਜਨਲ ਸੈਂਟਰ, ਬਠਿੰਡਾ ਅਤੇ ਰਿਜਨਲ ਸੈਂਟਰ, ਮੋਹਾਲੀ ਅਤੇ ਯੂਨੀਵਰਸਿਟੀ ਕੈਂਪਸ ਵਿਖੇ ਵੀ ਕੁੱਝ ਵਿਭਾਗਾਂ ਨੂੰ ਮਿਲਾਕੇ ਕਰਕੇ ਉਨ੍ਹਾਂ ਦਾ ਪੁਨਰਗਠਨ ਕੀਤਾ ਗਿਆ, ਜਿਸ ਨਾਲ਼ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਵੀ ਰੈਸ਼ਨਾਲੀਜੇਸ਼ਨ ਕੀਤੀ ਗਈ ਹੈ ਤਾਂ ਜੋ ਸਰੋਤਾਂ ਦਾ ਸਹੀ ਇਸਤੇਮਾਲ ਕੀਤਾ ਜਾ ਸਕੇ। ਯੂਨੀਵਰਸਿਟੀ ਦੀ ਵਿੱਤੀ ਸਥਿਤੀ ਦੇ ਮੱਦੇਨਜ਼ਰ ਵੱਖ-ਵੱਖ ਯੂਨੀਵਰਸਿਟੀ ਅਧਿਕਾਰੀਆਂ ਨੂੰ ਅਲਾਟ ਵਹੀਕਲ ਵਾਪਿਸ ਲੈ ਲਏ ਗਏ ਹਨ। ਪਿਛਲੇ ਸਮਿਆਂ ਤੁਲਨਾ ਵਿੱਚ ਯੁਵਕ ਭਲਾਈ ਵਿਭਾਗ, ਖੇਡ ਵਿਭਾਗ ਅਤੇ ਐੱਨ.ਐੱਸ.ਐੱਸ. ਵਿਭਾਗ ਦੇ ਖਰਚਿਆਂ ਵਿੱਚ ਯੂਨੀਵਰਸਿਟੀ ਦੀ ਵਿੱਤ ਸਥਿਤੀ ਨੂੰ ਦੇਖਦੇ ਹੋਏ 50 ਫ਼ੀਸਦੀ ਦੇ ਕਰੀਬ ਬਚਤ ਕੀਤੀ ਗਈ ਹੈ। ਪ੍ਰੋ. ਅਰਵਿੰਦ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪ੍ਰਤੀ ਅਪਣਾਈ ਗਈ ਪਹੁੰਚ ਕਾਰਨ ਇਹ ਸੰਕਟਾਂ ਵਿੱਚੋਂ ਨਿਕਲ ਗਈ ਹੈ। ਪੰਜਾਬ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਨਾਲ ਯੂਨੀਵਰਸਿਟੀ ਦਾ ਭਵਿੱਖ ਸੁਰੱਖਿਅਤ ਅਤੇ ਰੋਸ਼ਨ ਦਿਸਣ ਲੱਗ ਪਿਆ ਹੈ। ਸਾਲ 2024-25 ਦਾ ਇਹ ਬਜਟ ਯੂਨੀਵਰਸਿਟੀ ਨੂੰ ਲਾਜ਼ਮੀ ਤੌਰ ’ਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਇਸ ਨੂੰ ਅੱਗੇ ਲੈ ਕੇ ਜਾਵੇਗਾ।
Punjab Bani 06 March,2024
ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ
ਗੋਪਾਲ ਸ਼ਰਮਾ ਨੇ ਪੀ.ਐਸ.ਪੀ.ਸੀ.ਐਲ ਵਿਖੇ ਉਪ ਸਕੱਤਰ ਲੋਕ ਸੰਪਰਕ ਦਾ ਅਹੁਦਾ ਸੰਭਾਲਿਆ ਪਟਿਆਲਾ, 6 ਮਾਰਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਗੋਪਾਲ ਸ਼ਰਮਾ ਨੇ ਉਪ ਸਕੱਤਰ ਲੋਕ ਸੰਪਰਕ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਗੋਪਾਲ ਸ਼ਰਮਾ ਸਾਲ 2001 ਵਿੱਚ ਬਿਜਲੀ ਬੋਰਡ ’ਚ ਬਤੌਰ ਸੂਚਨਾ ਅਧਿਕਾਰੀ ਵਜੋਂ ਭਰਤੀ ਹੋਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਲੁਧਿਆਣਾ, ਬਠਿੰਡਾ ਸਮੇਤ ਲਹਿਰਾ ਥਰਮਲ ਵਿਖੇ ਆਪਣੀਆਂ ਸੂਚਨਾ ਅਫ਼ਸਰ ਅਤੇ ਅਧੀਨ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਹਰੇਕ ਲੋੜਵੰਦ ਪੀ.ਐਸ.ਪੀ.ਸੀ.ਐਲ ਦੀਆਂ ਸੇਵਾਵਾਂ ਦਾ ਲਾਭ ਉਠਾ ਸਕੇ।
Punjab Bani 06 March,2024
ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ
ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ -ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਔਰਤਾਂ ਨੇ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਪਟਿਆਲਾ, 6 ਮਾਰਚ ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਆਖਰੀ ਦਿਨ ਬੁੱਧਵਾਰ ਨੂੰ ਸਥਾਨਕ ਅਮਰ ਆਸ਼ਰਮ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਬੁੱਧਵਾਰ ਨੂੰ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ ਅਤੇ ਸਾਰਿਆਂ ਨੇ ਨਾਰੀ ਸ਼ਕਤੀ ਵੰਦਨ ਯੋਜਨਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਭਾਸ਼ਣ ਸੁਣਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਪੰਜ ਸਾਲਾਂ ਵਿੱਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਗਏ ਆਪਣੇ ਕੰਮਾਂ ਦਾ ਵੇਰਵਾ ਦਿੰਦੇ ਹੋਏ ਕਈ ਅਜਿਹੀਆਂ ਔਰਤਾਂ ਦੀਆਂ ਉਦਾਹਰਣਾਂ ਦਿੱਤੀਆਂ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਲਈ ਵੱਖਰੀ ਪਛਾਣ ਬਣਾਈ ਹੈ, ਨਾਲ ਹੀ ਆਰਥਿਕ ਤੌਰ 'ਤੇ ਮਜ਼ਬੂਤ ਬਣੀਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰਾ ਕੌਰ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਨਾਰੀ ਸ਼ਕਤੀ ਬੰਧਨ ਯਾਤਰਾਵਾਂ 'ਤੇ ਵੱਡੀ ਗਿਣਤੀ 'ਚ ਔਰਤਾਂ ਨੂੰ ਨਾਲ ਲੈ ਕੇ ਜਾ ਰਹੇ ਸਨ। ਨਾਰੀ ਸ਼ਕਤੀ ਵੰਦਨ ਯੋਜਨਾ ਅਧੀਨ ਔਰਤਾਂ ਨੂੰ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਮਹਿਲਾ ਮੋਰਚਾ ਪੰਜਾਬ ਪ੍ਰਧਾਨ ਨੇ ਵੀ ਘਰ-ਘਰ ਜਾ ਕੇ ਔਰਤਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਣੂ ਕਰਵਾਇਆ, ਤਾਂ ਜੋ ਔਰਤਾਂ ਕੇਂਦਰੀ ਸਕੀਮਾਂ ਦਾ ਲਾਭ ਲੈ ਕੇ ਆਰਥਿਕ ਤੌਰ 'ਤੇ ਮਜ਼ਬੂਤ ਹੋ ਕੇ ਹਰ ਖੇਤਰ 'ਚ ਮਜ਼ਬੂਤੀ ਨਾਲ ਅੱਗੇ ਵਧਣ ਅਤੇ ਦੇਸ਼ ਦੀ ਤਰੱਕੀ 'ਚ ਯੋਗਦਾਨ ਪਾ ਸਕਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਦੇਸ਼ ਭਰ ਦੀਆਂ ਕਈ ਔਰਤਾਂ ਨੇ ਲਾਭ ਲਿਆ ਹੈ। ਪੰਜਾਬ ਦੇ ਮਹਿਲਾ ਮੋਰਚੇ ਨੇ ਉਨ੍ਹਾਂ ਔਰਤਾਂ ਨੂੰ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਲਈ ਜੋ ਕੇਂਦਰੀ ਸਕੀਮਾਂ ਤੋਂ ਜਾਣੂ ਨਹੀਂ ਹਨ। ਕੇਂਦਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਾਲੀਆਂ ਔਰਤਾਂ ਭਵਿੱਖ ਵਿੱਚ ਆਪਣੇ ਆਪ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਬਣਾ ਸਕਣਗੀਆਂ। ਭਾਜਪਾ ਆਗੂ ਜੈ ਇੰਦਰਾ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰੀ ਸਕੀਮਾਂ ਦਾ ਲਾਭ ਲੈਣਾ ਬਹੁਤ ਆਸਾਨ ਕਰ ਦਿੱਤਾ ਗਿਆ ਹੈ, ਪਰ ਜਾਗਰੂਕਤਾ ਦੀ ਘਾਟ ਕਾਰਨ ਹੁਣ ਤੱਕ ਬਹੁਤ ਸਾਰੀਆਂ ਔਰਤਾਂ ਇਸ ਦਾ ਲਾਭ ਨਹੀਂ ਲੈ ਸਕੀਆਂ। ਪਿਛਲੇ ਦਸ ਸਾਲਾਂ ਵਿੱਚ ਕੇਂਦਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੇ ਔਰਤਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਟੀਚਾ ਹੈ ਕਿ ਜੇਕਰ ਦੇਸ਼ ਦੀ ਹਰ ਔਰਤ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਜਾਵੇ ਤਾਂ ਦੇਸ਼ ਨੂੰ ਵਿਕਸਤ ਦੇਸ਼ਾਂ ਦੀ ਸ਼੍ਰੇਣੀ ਵਿੱਚ ਜਾਣ ਤੋਂ ਅਤੇ ਭਾਰਤ ਨੂੰ ਮਹਾਂਸ਼ਕਤੀ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉੱਜਵਲਾ ਯੋਜਨਾ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਕੇਂਦਰ ਦੁਆਰਾ ਚਲਾਈਆਂ ਜਾ ਰਹੀਆਂ ਹੋਰ ਕਈ ਯੋਜਨਾਵਾਂ ਮਹਿਲਾ ਸਸ਼ਕਤੀਕਰਨ ਲਈ ਮਹੱਤਵਪੂਰਨ ਹਨ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜਿੰਦਰ ਕੌਰ ਤੋਂ ਇਲਾਵਾ ਪਟਿਆਲਾ ਲੋਕ ਸਭਾ ਮਹਿਲਾ ਮੋਰਚਾ ਦੀ ਟੀਮ ਮੁੱਖ ਤੌਰ ’ਤੇ ਹਾਜ਼ਰ ਸੀ। .
Punjab Bani 06 March,2024
ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਰਹੇ ਹਨ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ: ਪ੍ਰੋ. ਵੈਸੀਲੀਓਸ
ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਰਹੇ ਹਨ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ: ਪ੍ਰੋ. ਵੈਸੀਲੀਓਸ ਫਿਨਿਸ਼-ਯੂਨਾਨੀ ਵਿਦਵਾਨ ਪ੍ਰੋ. ਵੈਸੀਲੀਓਸ ਸਾਈਰੋਸ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਦਿੱਤਾ ਵਿਸ਼ੇਸ਼ ਭਾਸ਼ਣ -ਪੰਜਾਬ ਅਤੇ ਯੂਨਾਨ ਦੇ ਸਬੰਧਾਂ ਬਾਰੇ ਵਿਆਪਕ ਖੋਜ ਦੀ ਲੋੜ: ਪ੍ਰੋ. ਅਰਵਿੰਦ ਪਟਿਆਲਾ, 6 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ ਸੈਂਟਰ ਫਾਰ ਮਿਲਟਰੀ ਐਂਡ ਕੰਟਸਲਿਫਟ ਸਟੱਡੀਜ਼, ਯੂ.ਐੱਸ.ਏ. ਅਤੇ ਜੇ. ਐੱਨ. ਯੂ., ਨਵੀਂ ਦਿੱਲੀ ਤੋਂ ਫਿਨਿਸ਼-ਯੂਨਾਨੀ ਵਿਦਵਾਨ ਪ੍ਰੋ. ਵੈਸੀਲੀਓਸ ਸਾਈਰੋਸ ਨੇ ਵਿਸ਼ੇਸ਼ ਭਾਸ਼ਣ ਦਿੱਤਾ।ਸਿਖਿਆਰਥੀ ਸਭਾ ਵੱਲੋਂ ਆਯੋਜਿਤ ਇਹ ਭਾਸ਼ਣ 'ਪੰਜਾਬ ਭਾਰਤੀ ਸਭਿਅਤਾ ਦੇ ਚੁਰਾਹੇ ’ਤੇ: ਯੂਨਾਨੀ ਦ੍ਰਿਸ਼ਟੀਕੋਣ ਤੋਂ' ਵਿਸ਼ੇ ਉੱਤੇ ਸੀ। ਪ੍ਰੋ. ਵੈਸੀਲੀਓਸ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਪੁਰਾਣੇ ਸਮੇਂ ਤੋਂ ਹੀ ਯੂਨਾਨ ਅਤੇ ਪੰਜਾਬ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਸਬੰਧ ਰਹੇ ਹਨ। ਉਨ੍ਹਾਂ ਦੋਹਾਂ ਸਭਿਆਚਾਰਾਂ ਵਿਚ ਸਮਾਨਤਾਵਾਂ ਦਾ ਵੀ ਵਰਣਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਮਕਾਲੀ ਸਮੇਂ ਵਿੱਚ ਯੂਨਾਨ ਦੀ ਆਰਥਿਕਤਾ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਯੂਨਾਨ ਲਈ ਪੰਜਾਬ, ਭਾਰਤੀ ਸੱਭਿਆਚਾਰ ਅਤੇ ਸੱਭਿਅਤਾ ਦਾ ਪ੍ਰਵੇਸ਼ ਦੁਆਰ ਰਿਹਾ ਹੈ ਅਤੇ ਅੱਜ ਵੀ ਹੈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂਨਾਨ ਦੇ ਸਬੰਧਾਂ ਬਾਰੇ ਵਿਆਪਕ ਖੋਜ ਦੀ ਲੋੜ ਹੈ, ਖ਼ਾਸ ਕਰ ਕੇ ਇਹ ਅਧਿਐਨ ਕੀਤੇ ਜਾਣ ਦੀ ਲੋੜ ਹੈ ਕਿ ਪੁਰਾਤਨ, ਮੱਧਕਾਲੀ ਅਤੇ ਸਮਕਾਲੀ ਯੂਨਾਨੀ ਲਿਖਤਾਂ ਵਿੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਵਰਣਨ ਕਿਵੇਂ ਕੀਤਾ ਗਿਆ ਹੈ। ਸਟੇਜ ਸੰਚਾਲਨ ਦੀ ਕਾਰਵਾਈ ਡਾ. ਕੁਲਬੀਰ ਸਿੰਘ ਬਾਦਲ, ਕਨਵੀਨਰ ਸਿਖਿਆਰਥੀ ਸਭਾ ਵੱਲੋਂ ਕੀਤੀ ਗਈ। ਸਮਾਗਮ ਦੇ ਅੰਤ ਵਿਚ ਧੰਨਵਾਦ ਦਾ ਮਤਾ ਡਾ. ਆਸ਼ਾ ਕਿਰਨ ਨੇ ਪੇਸ਼ ਕੀਤਾ। ਇਸ ਪ੍ਰੋਗਰਾਮ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ, ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ, ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਵਿਦਵਾਨਾਂ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ। ਇਸ ਮੌਕੇ ਡਾ. ਸੁਖਦਿਆਲ ਸਿੰਘ, ਡਾ. ਰਵਨੀਤ ਕੌਰ, ਡਾ. ਸੰਦੀਪ ਕੌਰ, ਡਾ. ਦਿਲਜੀਤ ਸਿੰਘ, ਡਾ. ਮੇਹਰ ਸਿੰਘ ਗਿੱਲ, ਡਾ. ਗੁਰਜੰਟ ਸਿੰਘ, ਡਾ. ਹਰਜੋਧ ਸਿੰਘ, ਡਾ. ਜੋਤੀ ਪੁਰੀ, ਡਾ. ਧਰਮਜੀਤ ਸਿੰਘ, ਡਾ. ਨਵਜੋਤ ਖੋਸਲਾ, ਡਾ. ਚਿਰਾਗ, ਦਰਸ਼ਨ ਸਿੰਘ, ਸਤਿਗੁਰ ਸਿੰਘ, ਹਰਜੀਤ ਸਿੰਘ, ਅਚਾਰੀਆ ਰਵਿੰਦਰ ਕੁਮਾਰ, ਸੋਢੀ ਸਾਹਿਬ ਸਿੰਘ, ਬਲਰਾਜ ਸਿੰਘ ਅਤੇ ਸਰਬਜੀਤ ਕੌਰ ਵੀ ਹਾਜ਼ਰ ਸਨ।
Punjab Bani 06 March,2024
2024-25 ਦਾ ਬਜਟ ਪੂਰੀ ਤਰ੍ਹਾਂ ਅਸਫਲ ਤੇ ਅਵਿਸ਼ਵਾਸ਼ਯੋਗ : ਬਾਜਵਾ
2024-25 ਦਾ ਬਜਟ ਪੂਰੀ ਤਰ੍ਹਾਂ ਅਸਫਲ ਤੇ ਅਵਿਸ਼ਵਾਸ਼ਯੋਗ : ਬਾਜਵਾ ਚੰਡੀਗੜ- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ ਬਜਟ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੱਲ ਪ੍ਰਾਪਤੀਆਂ ਦਾ 23 ਫ਼ੀਸਦੀ ਕਰਜ਼ੇ ਦੇ ਵਿਆਜ ਵਿੱਚ ਜਾਵੇਗਾ। 57.6 ਫ਼ੀਸਦੀ ਤਨਖਾਹਾਂ ਅਤੇ ਪੈਨਸ਼ਨਾਂ ਲਈ ਹੈ। ਇਸੇ ਤਰ੍ਹਾਂ 25.14 ਫ਼ੀਸਦੀ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕੋਲ ਹੋਰ ਕੰਮਾਂ ਨੂੰ ਪੂਰਾ ਕਰਨ ਲਈ 3 ਫ਼ੀਸਦੀ ਬਚੇਗਾ।
Punjab Bani 06 March,2024
ਪ੍ਰਧਾਨ ਮੰਤਰੀ ਨੇ ਕੀਤਾ ਅੰਡਰਵਾਟਰ ਮੈਟਰੋ ਦਾ ਉਦਘਾਟਨ
ਪ੍ਰਧਾਨ ਮੰਤਰੀ ਨੇ ਕੀਤਾ ਅੰਡਰਵਾਟਰ ਮੈਟਰੋ ਦਾ ਉਦਘਾਟਨ ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦੀ ਆਪਣੀ 10 ਦਿਨਾਂ ਯਾਤਰਾ ਦੇ ਹਿੱਸੇ ਵਜੋਂ ਬੁੱਧਵਾਰ, 6 ਮਾਰਚ ਨੂੰ ਕੋਲਕਾਤਾ ਵਿੱਚ 15,400 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਪੰਜ ਦਿਨਾਂ ਅੰਦਰ ਪੱਛਮੀ ਬੰਗਾਲ ਦੀ ਇਹ ਉਨ੍ਹਾਂ ਦੀ ਦੂਜੀ ਫੇਰੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੋਲਕਾਤਾ ਮੈਟਰੋ ਦੇ ਪੂਰਬ-ਪੱਛਮੀ ਕੋਰੀਡੋਰ ਦੇ ਹਾਵੜਾ ਮੈਦਾਨ-ਐਸਪਲੇਨੇਡ ਸੈਕਸ਼ਨ ਦਾ ਉਦਘਾਟਨ ਕੀਤਾ, ਪਾਣੀ ਦੇ ਹੇਠਾਂ ਮੈਟਰੋ ਸੇਵਾਵਾਂ ਵਿੱਚ ਭਾਰਤ ਦੇ ਪਹਿਲੇ ਉੱਦਮ ਦੀ ਨਿਸ਼ਾਨਦੇਹੀ ਕੀਤੀ। ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ, ਪੂਰਬ-ਪੱਛਮੀ ਮੈਟਰੋ ਦੇ 4.8 ਕਿਲੋਮੀਟਰ ਲੰਬੇ ਹਿੱਸੇ ਨੂੰ 4,965 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਹਾਵੜਾ ਵਿੱਚ ਭਾਰਤ ਦਾ ਸਭ ਤੋਂ ਡੂੰਘਾ ਮੈਟਰੋ ਸਟੇਸ਼ਨ ਹੋਵੇਗਾ - ਜ਼ਮੀਨੀ ਪੱਧਰ ਤੋਂ 30 ਮੀਟਰ ਹੇਠਾਂ। ਇਹ ਕੋਰੀਡੋਰ ਆਈਟੀ ਹੱਬ ਸਾਲਟ ਲੇਕ ਸੈਕਟਰ ਵੀ ਵਰਗੇ ਪ੍ਰਮੁੱਖ ਖੇਤਰਾਂ ਨੂੰ ਜੋੜਨ ਵਿੱਚ ਮਦਦ ਕਰੇਗਾ।
Punjab Bani 06 March,2024
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ
ਸੂਬੇ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਲਾ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਬਜਟ: ਡਾ. ਬਲਬੀਰ ਸਿੰਘ - ਸਰਕਾਰੀ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਰਾਜ ਵਿੱਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ - ਪੰਜਾਬ ਸਰਕਾਰ ਨੇ ਮਹਿਜ਼ 23 ਮਹੀਨਿਆਂ ਵਿੱਚ 829 ਆਮ ਆਦਮੀ ਕਲੀਨਿਕ ਕੀਤੇ ਸਥਾਪਤ ਅਤੇ ਕਈ ਹੋਰ ਅਜਿਹੇ ਕਲੀਨਕ ਬਣਾਉਣ ਦੀ ਤਿਆਰੀ: ਸਿਹਤ ਮੰਤਰੀ - ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, 574 ਸੜਕ ਹਾਦਸਿਆਂ ਦੇ ਪੀੜਤਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫਤ ਇਲਾਜ ਕਰਵਾਇਆ ਮੁਹੱਈਆ ਚੰਡੀਗੜ੍ਹ, 5 ਮਾਰਚ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ 2024-25 ਨੂੰ ਬਹੁਤ ਹੀ ਹਾਂ-ਪੱਖੀ ਅਤੇ ਪ੍ਰਗਤੀਸ਼ੀਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰਾਂ ਲਈ ਬਜਟ ਵਿੱਚ ਕੀਤੇ ਗਏ ਵਾਧੇ ਦੀ ਵੰਡ ਨਾ ਸਿਰਫ਼ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਯਕੀਨੀ ਬਣਾਏਗੀ ਸਗੋਂ ਡਾਕਟਰ, ਨਰਸਾਂ ਅਤੇ ਮੈਡੀਕਲ ਸਟਾਫ਼ ਦੀ ਨਫ਼ਰੀ ਵਿੱਚ ਵੀ ਵਾਧਾ ਕਰੇਗੀ। ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਖੇਤਰ ਲਈ 5,264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਖੇਤਰ ਲਈ 1,133 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਡਾ.ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਅਤੇ ਸੁਪਰ-ਸਪੈਸ਼ਲਿਟੀ ਹਸਪਤਾਲਾਂ ਦੀ ਸਥਾਪਨਾ ਤੋਂ ਇਲਾਵਾ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਜ਼ 23 ਮਹੀਨਿਆਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ ਕਈ ਹੋਰ ਬਣਾਉਣ ਦੀ ਤਿਆਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕ੍ਰਾਂਤੀਕਾਰੀ ਪਹਿਲਕਦਮੀ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 1 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਦਾ ਲਾਭ ਲਿਆ ਹੈ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਵਾਲਿਆਂ ਦੀ ਮੌਤ ਦਰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ ਤੇ ਨਿਰਵਿਘਨ ਇਲਾਜ ਦੀ ਸਹੂਲਤ ਦੇਣ ਦੇ ਇਰਾਦੇ ਨਾਲ ‘ ਫਰਿਸ਼ਤੇ ਸਕੀਮ’ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਅੱਗੇ ਆਉਣ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਉਤਸ਼ਾਹਿਤ ਕਰਨ ਲਈ, ਅਜਿਹੇ ‘‘ਫਰਿਸ਼ਤਿਆਂ’’ ਨੂੰ ਨਕਦ ਇਨਾਮਾਂ, ਪ੍ਰਸ਼ੰਸਾ ਪੱਤਰ ਅਤੇ ਕਾਨੂੰਨੀ ਉਲਝਣਾਂ ਤੇ ਬੇਲੋੜੀ ਪੁਲਿਸ ਪੁੱਛਗਿੱਛ ਤੋਂ ਵੀ ਰਾਹਤ ਦਿੱਤੀ ਗਈ ਹੈ । ਸਿਹਤ ਮੰਤਰੀ ਨੇ ਕਿਹਾ, “ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ, ‘ਫਰਿਸ਼ਤੇ ਸਕੀਮ’ ਤਹਿਤ 574 ਸੜਕ ਦੁਰਘਟਨਾਵਾਂ ਪੀੜਤਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਗਿਆ,”। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲਾਂ ਤੱਕ ਪਹੁੰਚਾਉਣ ਵਿੱਚ ਸੜਕ ਸੁਰੱਖਿਆ ਫੋਰਸ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ, ਸੰਗਰੂਰ ਅਤੇ ਜਲੰਧਰ ਸਮੇਤ ਤਿੰਨ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਬਾਕੀ ਰਹਿੰਦੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਹੌਲੀ-ਹੌਲੀ ਵੱਖ-ਵੱਖ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੀਮਾ, ਕੌਹਰੀਆਂ, ਧੂਰੀ (ਸੰਗਰੂਰ) ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਪੇਂਡੂ ਹਸਪਤਾਲਾਂ ਅਤੇ ਸਬ ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਮਸਤੂਆਣਾ ਸਾਹਿਬ, ਸੰਗਰੂਰ, ਕਪੂਰਥਲਾ, ਮਲੇਰਕੋਟਲਾ ਅਤੇ ਹੁਸ਼ਿਆਰਪੁਰ ਵਿਖੇ 100-100 ਐਮਬੀਬੀਐਸ ਸੀਟਾਂ ਵਾਲੇ ਮੈਡੀਕਲ ਕਾਲਜ ਦੀ ਉਸਾਰੀ ਵੀ ਵਿੱਤੀ ਸਾਲ 2024-25 ਵਿੱਚ ਸ਼ੁਰੂ ਹੋਣ ਦੀ ਆਸ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ 114 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਕੀਤੀ ਹੈ ਅਤੇ ਫਾਜ਼ਿਲਕਾ ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਟਰਸ਼ਰੀ ਕੈਂਸਰ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਵੀ ਮੁਕੰਮਲ ਹੋ ਗਿਆ ਹੈ
Punjab Bani 05 March,2024
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ • ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ • ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ • ਖੇਤੀਬਾੜੀ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ਲਈ 575 ਕਰੋੜ ਰੁਪਏ ਤਜਵੀਜ਼ਤ ਕਰਨ ਦੀ ਸ਼ਲਾਘਾ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ। ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ "ਮਿਸ਼ਨ ਉੱਨਤ ਕਿਸਾਨ" ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ 'ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ। ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।
Punjab Bani 05 March,2024
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਬਜਟ ਭਾਸ਼ਣ ਆਸ਼ਾਵਾਦ ਨਾਲ ਗੂੰਜਿਆ, ਜਿਸ ਵਿੱਚ ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ। ਤਰੱਕੀ ਵੱਲ ਵੱਧਦੇ ਪੰਜਾਬ ਦਾ ਇਹ ਬਜਟ ਇੱਕ ਖੁਸ਼ਹਾਲ ਅਤੇ ਉੱਜਵਲ ਭਵਿੱਖ ਲਈ ਇੱਕ ਰੋਡਮੈਪ ਵਜੋਂ ਦੇਖਿਆ ਜਾ ਸਕਦਾ ਹੈ। 204917.67 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਖਰਚੇ ਵਾਲੇ ਵਿੱਤੀ ਸਾਲ 2024-25 ਦੇ ਇਸ ਬਜ਼ਟ ਵਿੱਚ ਤਕਨੀਕੀ ਤਰੱਕੀ ਅਤੇ ਟਿਕਾਊ ਉਪਰਾਲਿਆਂ ਸਦਕਾ ਕਿਸਾਨ ਭਲਾਈ 'ਤੇ ਜ਼ੋਰ ਦਿੰਦਿਆਂ ਖੇਤੀਬਾੜੀ ਖੇਤਰ ਲਈ 13,784 ਕਰੋੜ ਰੁਪਏ ਦੀ ਮਹੱਤਵਪੂਰਨ ਰਾਸ਼ੀ ਰੱਖੀ ਗਈ ਹੈ। ਇਹ ਨਿਵੇਸ਼ ਖੁਰਾਕ ਸੁਰੱਖਿਆ ਅਤੇ ਪੇਂਡੂ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ। ਸਮਾਜਿਕ ਤਰੱਕੀ ਵਿੱਚ ਸਿਹਤ ਅਤੇ ਸਿੱਖਿਆ ਦੀ ਅਹਿਮ ਭੂਮਿਕਾ ਨੂੰ ਮਾਨਤਾ ਦਿੰਦੇ ਹੋਏ, ਵਿੱਤੀ ਵਰ੍ਹੇ 2024-25 ਦਾ ਇਹ ਬਜ਼ਟ ਇੰਨ੍ਹਾ ਖੇਤਰਾਂ 'ਤੇ ਕੇਂਦਰਿਤ ਹੈ। ਸਿੱਖਿਆ ਲਈ 16,987 ਕਰੋੜ ਰੁਪਏ ਰੱਖੇ ਗਏ ਹਨ ਜੋ ਸਿੱਖਿਆ ਦੇ ਪਸਾਰ ਤੇ ਮਿਆਰ ਲਈ ਪੰਜਾਬ ਸਰਕਾਰ ਦੇ ਟੀਚਿਆਂ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਸਿਹਤ ਅਤੇ ਪਰਿਵਾਰ ਭਲਾਈ ਲਈ 5264 ਕਰੋੜ ਰੁਪਏ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਲਈ 1133 ਕਰੋੜ ਰੁਪਏ ਦੀ ਅਲਾਟਮੈਂਟ ਸਿਹਤ ਚੁਣੌਤੀਆਂ ਨਾਲ ਨਿਜਿੱਠਣ ਲਈ ਰਾਜ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰੇਗੀ। ਬਜਟ ਵਿੱਚ 9388 ਕਰੋੜ ਰੁਪਏ ਦਾ ਮਹੱਤਵਪੂਰਨ ਹਿੱਸਾ ਸਮਾਜ ਭਲਾਈ ਸਕੀਮਾਂ ਲਈ ਰੱਖਿਆ ਗਿਆ ਹੈ। ਇਹ ਫੰਡ ਰਾਜ ਦੇ ਉਨ੍ਹਾਂ ਨਾਗਰਿਕਾਂ, ਜਿਨ੍ਹਾਂ ਨੂੰ ਖਾਸ ਤੌਰ 'ਤੇ ਸਹਾਇਤਾ ਦੀ ਲੋੜ ਹੈ, ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਤਰਜੀਹ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 40,000 ਤੋਂ ਵੱਧ ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਹਨ। ਰੁਜ਼ਗਾਰ ਪੈਦਾ ਕਰਨ, ਆਰਥਿਕ ਲਚਕੀਲੇਪਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਇਹ ਬਜ਼ਟ ਹੋਰ ਮਜ਼ਬੂਤ ਕਰਦਾ ਹੈ। ਬਜਟ ਵਿੱਚ ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਅਤੇ ਰੁਜ਼ਗਾਰ ਸਿਰਜਣ ਅਤੇ ਸਿਖਲਾਈ ਲਈ 179 ਕਰੋੜ ਰੁਪਏ ਰੱਖੇ ਗਏ ਹਨ। ਬਜਟ ਵਿੱਚ ਕੁਝ ਨਵੀਨਤਾਕਾਰੀ ਪ੍ਰਸਤਾਵ ਪੇਸ਼ ਕੀਤੇ ਗਏ ਹਨ ਜਿਸ ਵਿੱਚ ‘ਸਕੂਲਜ਼ ਆਫ ਬ੍ਰਿਲੀਅਨਸ’, ‘ਅਪਲਾਈਡ ਲਰਨਿੰਗ ਐਂਡ ਹੈਪੀਨੇਸ’, ਅਤੇ ਫਿਸ਼ ਸੀਡ ਫਾਰਮ: ਇੱਕ ਨਦੀ ਪਾਲਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ 3 ਲੱਖ ਮੱਛੀ ਬੀਜਾਂ ਨੂੰ ਦਰਿਆਵਾਂ ਵਿੱਚ ਸਟੋਰ ਕੀਤਾ ਗਿਆ ਹੈ। ਵਿੱਤੀ ਸਾਲ 2024-25 ਲਈ ਸਰਕਾਰ ਦੇ 118 ਸਕੂਲਾਂ ਨੂੰ ਅਤਿ ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਵਿੱਚ ਬਦਲਣ ਦੇ ਚੱਲ ਰਹੇ ਮਿਸ਼ਨ ਤਹਿਤ 100 ਕਰੋੜ ਰੁਪਏ ਰੱਖੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚੋਂ 14 ਸਕੂਲ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਰਾਜ ਵਿੱਚ ਸਕੂਲੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੀਆਂ ਪਹਿਲਕਦਮੀਆਂ ਨੂੰ ਹੁਲਾਰਾ ਦਿੰਦੇ ਹੋਏ 10 ਕਰੋੜ ਰੁਪਏ ਦੀ ਸ਼ੁਰੂਆਤੀ ਅਲਾਟਮੈਂਟ ਨਾਲ 100 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਅਨਜ਼’ ਵਜੋਂ ਤਬਦੀਲ ਕਰਨਾ, 10 ਕਰੋੜ ਰੁਪਏ ਸ਼ੁਰੂਆਤੀ ਉਪਬੰਧ ਨਾਲ ‘ਸਕੂਲ ਆਫ਼ ਅਪਲਾਈਡ ਲਰਨਿੰਗ’ ਦੀ ਸਥਾਪਨਾ ਕਰਨਾ ਅਤੇ 100 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਹੈਪੀਨਜ਼' ਵਿੱਚ ਤਬਦੀਲ ਕਰਨ ਲਈ ਵਿੱਤੀ ਸਾਲ 2024-25 ਦੇ ਬਜਟ ਵਿੱਚ 10 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਬਜਟ ਵਿੱਚ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 24283 ਰੁਪਏ ਰੱਖੇ ਗਏ ਹਨ, ਜੋ ਕਿ ਜਲ ਸਰੋਤ, ਸਥਾਨਕ ਸਰਕਾਰਾਂ, ਬਿਜਲੀ, ਲੋਕ ਨਿਰਮਾਣ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਟਰਾਂਸਪੋਰਟ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਨੂੰ ਅਲਾਟ ਕੀਤੇ ਗਏ ਹਨ। ਇਸ ਫੰਡ ਵਿੱਚ ਪਿਛਲੇ ਵਿੱਤੀ ਸਾਲ ਦੇ ਬਜਟ ਨਾਲੋਂ 16.4% ਦਾ ਵਾਧਾ ਹੈ, ਜੋ ਪੰਜਾਬ ਸਰਕਾਰ ਦੇ ਵਿਕਾਸ ਅਤੇ ਆਧੁਨਿਕੀਕਰਨ ਪ੍ਰਤੀ ਪਹੁੰਚ ਨੂੰ ਦਰਸਾਉਂਦਾ ਹੈ। ਬਜਟ ਵਿੱਚ 1 ਲੱਖ ਕਰੋੜ ਰੁਪਏ ਤੋਂ ਵੱਧ ਮਾਲੀਆ ਇਕੱਠਾ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸ ਤੋਂ ਸੂਬੇ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਅਤੇ ਸਰੋਤ ਜੁਟਾਉਣ ਦੀ ਕਾਬਲੀਅਤ ਦੀ ਝਲਕ ਮਿਲਦੀ ਹੈ। (ਵਧੇਰੇ ਵੇਰਵਿਆਂ ਲਈ ਕਿਰਪਾ ਕਰਕੇ ਨੱਥੀ ਫਾਈਲ 'ਬਜਟ ਹਾਈਲਾਈਟਸ ਵਿੱਤੀ ਸਾਲ 2024-25' ਦੇਖੋ)
Punjab Bani 05 March,2024
ਪੰਜਾਬ ਦੇ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧਾ ਦੇਣ ਲਈ ਹਰਜੋਤ ਸਿੰਘ ਬੈਂਸ ਵੱਲੋਂ ਧੰਨਵਾਦ
ਪੰਜਾਬ ਦੇ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧਾ ਦੇਣ ਲਈ ਹਰਜੋਤ ਸਿੰਘ ਬੈਂਸ ਵੱਲੋਂ ਧੰਨਵਾਦ ਸਕੂਲ ਆਫ਼ ਐਮੀਨੈਂਸ ਲਈ ਰੱਖੀ ਗਈ 100 ਕਰੋੜ ਦੀ ਰਾਸ਼ੀ 100 ਸਕੂਲਾਂ ਨੂੰ ਸਕੂਲ ਆਫ਼ ਬ੍ਰਿਲੀਐਂਸ ਵਿੱਚ ਕੀਤਾ ਜਾਵੇਗਾ ਤਬਦੀਲ 100 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿੱਚ ਕੀਤਾ ਜਾਵੇਗਾ ਤਬਦੀਲ ਸਿੱਖਿਆ ਕ੍ਰਾਂਤੀ ਲਿਆਉਣ ਵਿੱਚ ਹੋਵੇਗਾ ਸਹਾਈ : ਸਿੱਖਿਆ ਮੰਤਰੀ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤਾ ਗਿਆ ਬਜਟ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਤੀ ਹਾਂ-ਪੱਖੀ ਅਤੇ ਭਵਿੱਖਮੁਖੀ ਸੋਚ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸਕੂਲਾਂ ਦੇ ਨਤੀਜਿਆਂ ਵਿੱਚ ਜਿੱਥੇ ਸੁਧਾਰ ਹੋਇਆ ਹੈ ਉੱਥੇ ਨਾਲ ਹੀ ਸਕੂਲਾਂ ਵਿੱਚ ਦਾਖ਼ਲਿਆਂ ਵਿੱਚ ਵੀ ਵੱਡੇ ਪੱਧਰ ’ਤੇ ਵਾਧਾ ਦਰਜ ਹੋਇਆ ਹੈ। ਬਜਟ ਵਿੱਚ 16,987 ਕਰੋੜ ਰੁਪਏ ਦਾ ਕੁੱਲ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਉਪਰਾਲੇ ‘ਸਕੂਲ ਆਫ਼ ਐਮੀਨੈਂਸ’ ਲਈ 100 ਕਰੋੜ ਦੀ ਰਾਸ਼ੀ ਰੱਖੀ ਗਈ ਹੈ । ਇਸ ਤੋਂ ਇਲਾਵਾ 100 ਸਕੂਲਾਂ ਨੂੰ ‘ਸਕੂਲ ਆਫ਼ ਬ੍ਰਿਲੀਐਂਸ’ ਵਿੱਚ ਅਤੇ 100 ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈੱਸ’ ਵਿੱਚ ਤਬਦੀਲ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਸ. ਬੈਂਸ ਨੇ ਕਿਹ ਕਿ ਇਸੇ ਤਰ੍ਹਾਂ ਉਚੇਰੀ ਸਿੱਖਿਆ ਲਈ ਵੀ ਬਜਟ ਵਿੱਚ 6 ਫੀਸਦੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਸਰਕਾਰੀ ਕਾਲਜਾਂ ਦਾ ਸਿੱਖਿਆ ਢਾਂਚਾ ਹੋਰ ਮਜ਼ਬੂਤ ਹੋਵੇਗਾ। ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਂਸਚਿਊਐਂਟ ਕਾਲਜਾਂ ਨੂੰ ਵਿੱਤੀ ਸਹਾਇਤਾ ਜਾਰੀ ਰੱਖਣ ਦੇ ਮੰਤਵ ਨਾਲ 1425 ਕਰੋੜ ਦੀ ਬਜਟ ਵੰਡ ਦੀ ਤਜਵੀਜ਼ ਹੈ। ਇਸਦੇ ਨਾਲ ਹੀ ਤਕਨੀਕੀ ਸਿੱਖਿਆ ਲਈ ਵੀ 525 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਬਜਟ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਿੱਚ ਮਦਦਗ਼ਾਰ ਸਾਬਿਤ ਹੋਵੇਗਾ।
Punjab Bani 05 March,2024
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ • ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ • ਖੇਤੀਬਾੜੀ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ, ਬਿਜਲੀ ਸਬਸਿਡੀ ਲਈ 9,330 ਕਰੋੜ ਰੁਪਏ ਦਾ ਉਪਬੰਧ • ਖੇਤੀਬਾੜੀ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ਲਈ 575 ਕਰੋੜ ਰੁਪਏ ਤਜਵੀਜ਼ਤ ਕਰਨ ਦੀ ਸ਼ਲਾਘਾ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ। ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ "ਮਿਸ਼ਨ ਉੱਨਤ ਕਿਸਾਨ" ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ 'ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ। ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।
Punjab Bani 05 March,2024
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ. ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕੀਤਾ। ਸ਼੍ਰੀ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ। ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ। ਇਤਿਹਾਸਕ ਅਤੇ ਅਧਿਆਤਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਲੋੜੀਂਦੇ ਸੰਪਰਕ ਦੀ ਘਾਟ 'ਤੇ ਚਿੰਤਾ ਜ਼ਾਹਰ ਕਰਦੇ ਹੋਏ, ਮੰਤਰੀ ਸ. ਈ.ਟੀ.ਓ. ਨੇ ਖੇੜਾ ਕਲਮੋਟ ਅਤੇ ਭੱਲਾੜੀ, ਅਤੇ ਬੇਲਾ ਧਿਆਨੀ ਅਤੇ ਅਜੌਲੀ ਵਿਚਕਾਰ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਨਿਵਾਸੀਆਂ ਲਈ ਯਾਤਰਾ ਅਤੇ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇਗਾ ਅਤੇ ਇਹ ਖੇਤਰ ਦੇ ਵਿਕਾਸ ਵੱਲ ਅਹਿਮ ਕਦਮ ਹੋਵੇਗਾ।
Punjab Bani 05 March,2024
ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ
ਡਾ. ਬਲਜੀਤ ਕੌਰ ਵੱਲੋਂ ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ। ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।
Punjab Bani 05 March,2024
ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ
ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਨਾਲ ਪੰਜਾਬ ਦਾ ਬਜਟ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਜਟ 2024-25 ਵਿੱਚ ਸੂਬੇ ਦੇ ਮੁੱਖ ਖੇਤਰਾਂ ਲਈ ਤਰਕਸੰਗਤ ਵੰਡ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਲਈ ਲੋੜੀਂਦੇ ਫੰਡ ਰੱਖੇ ਗਏ ਹਨ ਜੋ ਸੂਬੇ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾਣ ਦੀ ਦਿਸ਼ਾ ਵੱਲ ਇਕ ਅਹਿਮ ਕਦਮ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ. ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਵੱਲੋਂ ਸਿਹਤ ਤੇ ਸਿੱਖਿਆ ਵਰਗੇ ਪ੍ਰਮੁੱਖ ਖੇਤਰਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਨ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਹੁਤ ਸਾਰੇ ਉਪਾਅ ਸ਼ੁਰੂ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਵਿੱਤੀ ਸਾਲ 2024-25 ਦੇ ਬਜਟ ਵਿੱਚ ਸਿਹਤ ਸੇਵਾਵਾਂ ਲਈ 5,264 ਕਰੋੜ ਰੁਪਏ ਰੱਖੇ ਗਏ ਹਨ। ਸ. ਧਾਲੀਵਾਲ ਨੇ ਕਿਹਾ ਕਿ ਸਿੱਖਿਆ ਖੇਤਰ ਲਈ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 12,316 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ 9,518 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ, ਸਕੂਲਾਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਸੁਧਾਰ ਕਰਨ ਅਤੇ 12,000 ਤੋਂ ਵੱਧ ਇੰਟਰਨੈਟ ਕਨੈਕਸ਼ਨ ਲਗਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਡੇ “ਅੰਨਦਾਤਾ” ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਬਜਟ ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਵੱਲੋਂ 2023-24 ਵਿੱਚ ਪਠਾਨਕੋਟ, ਐਸ.ਬੀ.ਐਸ. ਨਗਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ 4 ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਗਈਆਂ ਹਨ ਅਤੇ ਅਗਾਮੀ ਵਰ੍ਹੇ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਈ-ਸਨਦ ਪੋਰਟਲ ਰਾਹੀਂ ਵਿਦੇਸ਼ੀ ਦੂਤਾਵਾਸਾਂ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਨੂੰ ਇਲੈਕਟ੍ਰਾਨਿਕ ਤੌਰ 'ਤੇ ਕਾਊਂਟਰ-ਹਸਤਾਖਰ/ਪੜਤਾਲ ਕਰਨ ਦੇ ਯੋਗ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਪ੍ਰਵਾਸੀ ਭਾਰਤੀਆਂ ਲਈ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਸ਼ਿਕਾਇਤਾਂ ਦਰਜ ਕਰਨ ਅਤੇ ਸੁਝਾਅ ਪੇਸ਼ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।
Punjab Bani 05 March,2024
ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ
ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ ਵੱਖ-ਵੱਖ ਮਹਿਲਾ ਕੇਂਦਰਿਤ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਔਰਤਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ: ਜੈ ਇੰਦਰ ਕੌਰ ਪਟਿਆਲਾ, 4 ਮਾਰਚ ਭਾਰਤੀ ਜਨਤਾ ਪਾਰਟੀ ਦੀ ਪ੍ਰਚਾਰ ਪ੍ਰਸਾਰ ਮੁਹਿੰਮ ਤਹਿਤ, ਪੰਜਾਬ ਮਹਿਲਾ ਮੋਰਚਾ ਨੇ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਪਟਿਆਲਾ ਵਿੱਚ ਇੱਕ ਵਿਸ਼ਾਲ ਨਾਰੀ ਸ਼ਕਤੀ ਵੰਦਨ ਯਾਤਰਾ ਕੱਢੀ। ਇਹ ਯਾਤਰਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਹਿਲਾ ਮੋਰਚਾ ਵੱਲੋਂ ਕੱਢੀ ਗਈ, ਜਿਸ ਦਾ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਭਾਰਤ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕਦਮਾਂ ਨੂੰ ਉਜਾਗਰ ਕਰਨਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਨੇ ਪਿਛਲੇ 10 ਸਾਲਾਂ ਵਿੱਚ ਔਰਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾ ਕੇ ਭਾਰਤ ਦੀਆਂ ਔਰਤਾਂ ਦਾ ਜੀਵਨ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ। ਮੋਦੀ ਸਰਕਾਰ ਦੀਆਂ ਸਕੀਮਾਂ ਸਦਕਾ ਅੱਜ ਔਰਤਾਂ ਨਾ ਸਿਰਫ਼ ਬਰਾਬਰ ਬਣ ਗਈਆਂ ਹਨ, ਸਗੋਂ ਕਈ ਖੇਤਰਾਂ ਵਿੱਚ ਮਰਦਾਂ ਤੋਂ ਵੀ ਅੱਗੇ ਨਿਕਲ ਗਈਆਂ ਹਨ। ਔਰਤਾਂ ਲਈ 33% ਰਾਖਵਾਂਕਰਨ ਲਿਆ ਕੇ ਮੋਦੀ ਸਰਕਾਰ ਨੇ ਉੱਚ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ।" ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, "ਮੋਦੀ ਜੀ ਦੀ ਅਗਵਾਈ ਵਿੱਚ ਬਹੁਤ ਸਾਰੀਆਂ ਭਲਾਈ ਸਕੀਮਾਂ ਸ਼ੁਰੂ ਕਰਨ ਨਾਲ ਔਰਤਾਂ ਦੀ ਸਥਿਤੀ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਰਹੀ ਹੈ, ਸਰਕਾਰ ਵੱਲੋਂ ਉਜਵਲਾ ਸਕੀਮ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਹੋਰ ਕਈ ਯੋਜਨਾਵਾਂ ਔਰਤਾਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ।" ਉਨ੍ਹਾਂ ਅੱਗੇ ਕਿਹਾ, "ਇਹਨਾਂ ਸਾਰੀਆਂ ਸਕੀਮਾਂ ਲਈ ਭਾਜਪਾ ਸਰਕਾਰ ਦਾ ਧੰਨਵਾਦ ਕਰਨ ਲਈ ਪਟਿਆਲਾ ਜ਼ਿਲ੍ਹਾ ਦੀਆਂ ਔਰਤਾਂ ਨੇ ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਇਹ ਔਰਤਾਂ ਇੱਕ ਵਾਰ ਫਿਰ ਮੋਦੀ ਜੀ ਨੂੰ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਵਜੋਂ ਚੁਣਨ ਲਈ ਤਿਆਰ ਹਨ।" ਜੈ ਇੰਦਰ ਕੌਰ ਨਾਲ ਸਮੁੱਚੀ ਪਟਿਆਲਾ ਲੋਕ ਸਭਾ ਮਹਿਲਾ ਮੋਰਚਾ ਟੀਮ ਵੀ ਹਾਜ਼ਰ ਸੀ।
Punjab Bani 05 March,2024
ਡਿਪਟੀ ਕਮਿਸ਼ਨਰ ਵੱਲੋਂ ਰਾਜਿੰਦਰਾ ਝੀਲ ਦਾ ਦੌਰਾ, ਪਾਣੀ ਪੱਕੇ ਤੌਰ 'ਤੇ ਭਰਨ ਲਈ ਮਾਹਰਾਂ ਦੀ ਕਮੇਟੀ ਗਠਿਤ
ਡਿਪਟੀ ਕਮਿਸ਼ਨਰ ਵੱਲੋਂ ਰਾਜਿੰਦਰਾ ਝੀਲ ਦਾ ਦੌਰਾ, ਪਾਣੀ ਪੱਕੇ ਤੌਰ 'ਤੇ ਭਰਨ ਲਈ ਮਾਹਰਾਂ ਦੀ ਕਮੇਟੀ ਗਠਿਤ -ਨਗਰ ਨਿਗਮ, ਲੋਕ ਨਿਰਮਾਣ, ਜਲ ਨਿਕਾਸ, ਮੱਛੀ ਪਾਲਣ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਰਜਿੰਦਰਾ ਟੈਂਕ ਦਾ ਜਾਇਜ਼ਾ ਪਟਿਆਲਾ, 5 ਮਾਰਚ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੀ ਵਿਰਾਸਤੀ ਰਾਜਿੰਦਰਾ ਝੀਲ ਦਾ ਦੌਰਾ ਕਰਕੇ ਇਸ ਵਿੱਚ ਭਰੇ ਜਾ ਰਹੇ ਪਾਣੀ ਤੇ ਚੱਲ ਰਹੇ ਫੁਆਰਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਝੀਲ ਵਿੱਚ ਪਾਣੀ ਪੱਕੇ ਤੌਰ 'ਤੇ ਭਰਕੇ ਰੱਖਣ ਲਈ ਮਾਹਰਾਂ ਦੀ ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਵਿਚ ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸਮੇਤ ਪੰਜਾਬੀ ਯੂਨੀਵਰਸਿਟੀ ਦੇ ਬਾਟਨੀ ਵਿਭਾਗ ਦੇ ਪ੍ਰੋਫੈਸਰ ਡਾ. ਮਨੀਸ਼ ਕਪੂਰ ਜੋ ਕਿ ਸੀ.ਆਰ.ਈ.ਐਸ.ਪੀ. ਦੇ ਕੋਆਰਡੀਨੇਟਰ ਵੀ ਹਨ, ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਿੰਦਰਾ ਝੀਲ ਵਿੱਚ ਪਾਣੀ ਭਰਿਆ ਜਾ ਰਿਹਾ ਹੈ ਤੇ ਫੁਹਾਰੇ ਵੀ ਚਲਾ ਦਿੱਤੇ ਗਏ ਹਨ ਪ੍ਰੰਤੂ ਪਾਣੀ ਨੂੰ ਇਸ ਵਿੱਚ ਪੱਕੇ ਤੌਰ 'ਤੇ ਭਰਕੇ ਰੱਖਣ ਲਈ ਮਾਹਰਾਂ ਦੀ ਰਾਇ ਲਈ ਜਾਵੇਗੀ ਤਾਂ ਕਿ ਜਿੰਨਾ ਪਾਣੀ ਇਸ ਝੀਲ ਵਿੱਚ ਭਰਿਆ ਜਾ ਰਿਹਾ ਹੈ, ਉਹ ਨਾਲ ਦੀ ਨਾਲ ਜਮੀਨਦੋਜ਼ ਨਾ ਹੋਵੇ ਅਤੇ ਇਸ ਵਿੱਚ ਬੂਟੀ ਵੀ ਪੈਦਾ ਨਾ ਹੋਵੇ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਰਾਜਿੰਦਰਾ ਟੈਂਕ ਦੀ ਸਾਫ਼-ਸਫ਼ਾਈ ਪੱਕੇ ਤੌਰ 'ਤੇ ਕੀਤੇ ਜਾਣ ਸਮੇਤ ਇਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸਥਾਈ ਤੌਰ 'ਤੇ ਇੱਕ ਸੁੰਦਰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਜਲ ਨਿਕਾਸ ਦੇ ਕਾਰਜਕਾਰੀ ਇੰਜੀਨੀਅਰ ਰਾਜਿੰਦਰ ਘਈ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਮੱਛੀ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਕਰਮਜੀਤ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਝੀਲ ਕੰਪਲੈਕਸ ਦੀ ਸੁੰਦਰਤਾ, ਸੁਰੱਖਿਆ ਤੇ ਹੋਰ ਪ੍ਰਬੰਧਾਂ ਸਮੇਤ ਝੀਲ ਕੰਪਲੈਕਸ ਨੂੰ ਸੈਲਾਨੀਆਂ ਤੇ ਸ਼ਹਿਰ ਵਾਸੀਆਂ ਲਈ ਸੈਰਗਾਹ ਵਜੋਂ ਵਿਕਸਤ ਕਰਨ 'ਤੇ ਚਰਚਾ ਕੀਤੀ।
Punjab Bani 05 March,2024
ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ
ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ -ਐਸ.ਐਸ.ਟੀ ਅਤੇ ਐਫ.ਐਸ.ਟੀ ਟੀਮਾਂ ਨੂੰ ਦਿੱਤੀ ਟਰੇਨਿੰਗ ਪਟਿਆਲਾ, 5 ਮਾਰਚ: ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣ ਖਰਚਾ ਨਿਗਰਾਨ ਟੀਮਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਨਿੰਗ ਕਰਵਾਈ ਗਈ। ਪੁੱਡਾ ਦੇ ਈ.ਓ. ਦੀਪਜੋਤ ਕੌਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ) ਅਤੇ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ) ਦੇ ਮੈਂਬਰਾਂ ਨੂੰ ਟਰੇਨਿੰਗ ਪ੍ਰਦਾਨ ਕੀਤੀ ਗਈ। ਇਸ ਟਰੇਨਿੰਗ ਦਾ ਮਕਸਦ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਨਿਗਰਾਨ ਟੀਮਾਂ ਵੱਲੋਂ ਚੋਣਾਂ ਦੌਰਾਨ ਹੋਣ ਵਾਲੇ ਖਰਚੇ ਦੀ ਮੁਸਤੈਦ ਨਿਗਰਾਨੀ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣਾ ਸੀ। ਟਰੇਨਿੰਗ ਦੌਰਾਨ ਪੁੱਡਾ ਦੇ ਈ.ਓ. ਦੀਪਜੋਤ ਕੌਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਮੌਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰੇਕ ਪਹਿਲੂ 'ਤੇ ਬਾਰੀਕੀ ਨਾਲ ਟਰੇਨਿੰਗ ਹਾਸਲ ਕਰਨ ਦੀ ਹਦਾਇਤ ਕੀਤੀ। ਟ੍ਰੇਨਿੰਗ ਉਪਰੰਤ ਟੀਮ ਮੈਂਬਰਾਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।
Punjab Bani 05 March,2024
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ
ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ ਬਜਟ ਵਿੱਚ ਖੇਡ ਨਰਸਰੀਆਂ, ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦੇਣ ਲਈ ਕੀਤਾ ਧੰਨਵਾਦ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਵਿਕਾਸਮੁਖੀ ਤੇ ਲੋਕ ਪੱਖੀ ਦੱਸਿਆ।ਮੀਤ ਹੇਅਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।ਇਸ ਬਜਟ ਦੇ ਨਾਲ ਸੂਬੇ ਵਿੱਚ ਖੇਡ ਨਰਸਰੀਆਂ ਬਣਾਉਣ ਦੀ ਸ਼ੁਰੂਆਤ ਹੋਵੇਗੀ।ਖੇਡਾਂ ਲਈ ਕੁੱਲ 272 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਸੂਬਾ ਸਰਕਾਰ ਨੇ ਜਿੱਥੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੀ ਅਰਥ ਵਿਵਸਥਾ ਨੂੰ ਮੁੜ ਲੀਹ ਉੱਤੇ ਲਿਆਉਣ ਦਾ ਕੰਮ ਕੀਤਾ ਉੱਥੇ ਸਿਹਤ, ਸਿੱਖਿਆ, ਖੇਤੀਬਾੜੀ, ਸੁਚਾਰੂ ਪ੍ਰਸ਼ਾਸਨ, ਖੇਡਾਂ ਆਦਿ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਖੇਡ ਨਰਸਰੀਆਂ, ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਅਤੇ ਖੇਡ ਯੂਨੀਵਰਸਿਟੀ ਨੂੰ ਤਰਜੀਹ ਦਿੰਦਿਆਂ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਅੱਜ ਦੇ ਬਜਟ ਵਿੱਚ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੂਬੇ ਵਿੱਚ ਕੁੱਲ 1000 ਖੇਡ ਨਰਸਰੀਆਂ ਬਣਾਈਆਂ ਜਾਣੀਆਂ ਹਨ ਅਤੇ ਪ੍ਰਤੀ ਨਰਸਰੀ 60 ਖਿਡਾਰੀਆਂ ਦੇ ਹਿਸਾਬ ਨਾਲ ਕੁੱਲ 60000 ਖਿਡਾਰੀਆਂ ਦੀ ਕੋਚਿੰਗ, ਡਾਈਟ ਅਤੇ ਖੇਡ ਸਮਾਨ ਦਾ ਪ੍ਰਬੰਧ ਸਰਕਾਰ ਕਰੇਗੀ। ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ 250 ਨਰਸਰੀਆਂ ਲਈ ਅੱਜ ਬਜਟ ਵਿੱਚ 50 ਕਰੋੜ ਰੁਪਏ ਰੱਖੇ ਗਏ ਹਨ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੀਨੀਅਰ ਤੇ ਜੂਨੀਅਰ ਪੱਧਰ ਉੱਤੇ ਨੈਸ਼ਨਲ ਮੈਡਲ ਜੇਤੂ ਖਿਡਾਰੀਆਂ ਨੂੰ ਕ੍ਰਮਵਾਰ 16000 ਰੁਪਏ ਤੇ 12000 ਰੁਪਏ ਦੇਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਲਈ ਮੌਜੂਦਾ ਬਜਟ ਵਿੱਚ ਫੰਡ ਰੱਖਣ ਨਾਲ ਨਵੇਂ ਵਿੱਤੀ ਸਾਲ ਤੋਂ ਇਹ ਵੱਕਾਰੀ ਸਕੀਮ ਸ਼ੁਰੂ ਹੋ ਜਾਵੇਗੀ। ਇਸੇ ਤਰ੍ਹਾਂ ਖੇਡ ਸਾਇੰਸ, ਤਕਨਾਲੋਜੀ, ਪ੍ਰਬੰਧਨ ਅਤੇ ਕੋਚਿੰਗ ਖੇਤਰ ਵਿੱਚ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਖੇਡ ਯੂਨੀਵਰਸਿਟੀ ਪਟਿਆਲਾ ਲਈ ਉਚੇਚੇ ਤੌਰ ਉੱਤੇ 34 ਕਰੋੜ ਰੁਪਏ ਰੱਖੇ ਗਏ ਹਨ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ” ਲਈ ਬਜਟ ਵਿੱਚ ਵਿਸ਼ੇਸ਼ ਥਾਂ ਰੱਖੀ ਗਈ ਹੈ।ਬੀਤ ਰਹੇ ਵਿੱਤੀ ਵਰ੍ਹੇ ਦੌਰਾਨ 14,728 ਖਿਡਾਰੀਆਂ ਨੂੰ 54 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਅਤੇ 11 ਉੱਘੇ ਖਿਡਾਰੀਆਂ ਨੂੰ ਪੀਸੀਐਸ/ਡੀਐਸਪੀ ਦੀਆਂ ਨੌਕਰੀਆਂ ਦਿੱਤੀਆਂ ਗਈਆਂ।
Punjab Bani 05 March,2024
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ
ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ ਨਵੇਂ ਜਲ-ਮਾਰਗਾਂ ਦੀ ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਅਤੇ ਰਾਜਸਥਾਨ ਤੇ ਸਰਹਿੰਦ ਫੀਡਰ ਦੀ ਰੀ-ਲਾਈਨਿੰਗ ਲਈ 150 ਕਰੋੜ ਰੁਪਏ ਰੱਖੇ ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ "ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ; 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਚੰਡੀਗੜ੍ਹ, 5 ਮਾਰਚ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉਥੇ ਕਿਸਾਨਾਂ ਲਈ ਸਿੰਜਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਜਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ। ਇਸ ਪਹਿਲਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ, ਜਿਸ ਨਾਲ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਹਾੜ੍ਹੀ ਦੇ ਸਮੇਂ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪਾਣੀ ਦੀ ਘੱਟ ਵਰਤੋਂ ਵਾਲੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਅਤੇ ਨਾਲ ਹੀ ਯੂ.ਬੀ.ਡੀ.ਸੀ. ਪ੍ਰਣਾਲੀ ਅਧੀਨ 1.18 ਲੱਖ ਹੈਕਟੇਅਰ ਖੇਤਰ ਭਾਵ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਵਿੱਚ ਸਿੰਜਾਈ ਹੋ ਸਕੇਗੀ। 206 ਮੈਗਾਵਾਟ ਦੀ ਸਥਾਪਿਤ ਸਮਰੱਥਾ ਵਾਲਾ ਹਾਈਡਲ ਪਾਵਰ ਪਲਾਂਟ ਛੇਤੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੇਕ-ਨੀਅਤੀ ਨਾਲ ਜਲ ਮਾਰਗਾਂ ਦੀ ਲਾਈਨਿੰਗ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਭਰ ਵਿੱਚ 80 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਵਿੱਤੀ ਸਾਲ 2024-25 ਵਿੱਚ ਨਵੇਂ ਪ੍ਰਾਜੈਕਟਾਂ-ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਰੁਪਏ ਅਤੇ ਰਾਜਸਥਾਨ ਅਤੇ ਸਰਹਿੰਦ ਫ਼ੀਡਰ ਦੀ ਰੀ-ਲਾਈਨਿੰਗ ਨੂੰ ਪੂਰਾ ਕਰਨ ਲਈ 150 ਕਰੋੜ ਰੁਪਏ ਰਾਖਵੇਂ ਰੱਖੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ। ਇਸ ਲਈ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਲੱਬਧ ਜ਼ਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਸਰਕਾਰ ਵੱਲੋਂ ਖੇਤਾਂ ਵਿੱਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਸੂਖਮ ਸਿੰਜਾਈ ਅਤੇ ਧਰਤੀ ਹੇਠ ਪਾਈਪਲਾਈਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਗਭਗ 3,461 ਕਿਲੋਮੀਟਰ ਡਰੇਨਾਂ ਦੇ ਸਫ਼ਾਈ ਕਾਰਜਾਂ ਅਤੇ ਜ਼ਮੀਨੀ ਪੱਧਰ 'ਤੇ 68 ਹੜ੍ਹ ਸੁਰੱਖਿਆ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਇਸ ਤੋਂ ਇਲਾਵਾ ਲਗਾਤਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਕਾਰਨ ਵੱਡੀਆਂ ਨਦੀਆਂ ਵਿੱਚ ਪਾੜ ਨੂੰ ਦੂਰ ਕਰਨ ਲਈ 192 ਕਰੋੜ ਰੁਪਏ ਖ਼ਰਚ ਕੀਤੇ ਗਏ।
Punjab Bani 05 March,2024
ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ
ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ ਨਵੀਂ ਦਿੱਲੀ, 4 ਮਾਰਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਰਿਸ਼ਵਤ ਮਾਮਲੇ ਵਿੱਚ ਪੰਜ ਜੱਜਾਂ ਦੇ ਬੈਂਚ ਵੱਲੋਂ ਦਿੱਤੇ 1998 ਦੇ ਫੈਸਲੇ ਨੂੰ ਸਰਬਸੰਮਤੀ ਨਾਲ ਉਲਟਾ ਦਿੱਤਾ। ਪੰਜ ਜੱਜਾਂ ਦੇ ਬੈਂਚ ਦੇ ਫੈਸਲੇ ਤਹਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਲਈ ਰਿਸ਼ਵਤ ਲੈਣ ਦੇਣ ਦੇ ਮਾਮਲਿਆਂ ਵਿੱਚ ਮੁਕੱਦਮੇ ਤੋਂ ਛੋਟ ਦਿੱਤੀ ਗਈ ਸੀ। ਚੀਫ ਜਸਟਿਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਿਸ਼ਵਤਖੋਰੀ ਦੇ ਮਾਮਲੇ ਕਾਨੂੰਨਸਾਜ਼ ਵਿਸ਼ੇਸ਼ ਅਧਿਕਾਰ ਤਹਿਤ ਸੁਰੱਖਿਅਤ ਨਹੀਂ ਹਨ ਅਤੇ 1998 ਦੇ ਫੈਸਲੇ ਦੀ ਵਿਆਖਿਆ ਸੰਵਿਧਾਨ ਦੀ ਧਾਰਾ 105 ਅਤੇ 194 ਦੇ ਉਲਟ ਹੈ।
Punjab Bani 04 March,2024
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ:ਡਾ.ਬਲਜੀਤ ਕੌਰ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ ਚੰਡੀਗੜ੍ਹ, 4 ਮਾਰਚ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵਲਾਇਨ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਹਨਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।
Punjab Bani 04 March,2024
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ ’ਤੇ ਚਲਾਇਆ ਸੂਬਾ ਪੱਧਰੀ ਤਲਾਸ਼ੀ ਅਭਿਆਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ 2460 ਵਿਅਕਤੀਆਂ ਦੀ ਕੀਤੀ ਜਾਮਾਂ ਤਲਾਸ਼ੀ , 180 ਰੇਲਵੇ ਸਟੇਸ਼ਨਾਂ ’ਤੇ ਪਾਰਕ ਗੱਡੀਆਂ ਵੀ ਕੀਤੀਆਂ ਚੈਕ : ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 4 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ । ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤਿਆਂ )ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪ੍ਰਤੀ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ ਲਗਭਗ 450 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 180 ਰੇਲਵੇ ਸਟੇਸ਼ਨਾਂ ’ਤੇ ਕੀਤੇ ਗਏ ਅਪਰੇਸ਼ਨ ਦੌਰਾਨ 2460 ਤੋਂ ਵੱਧ ਲੋਕਾਂ ਦੀ ਜਾਮਾ ਤਲਾਸ਼ੀ ਲਈ ਗਈ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ।
Punjab Bani 04 March,2024
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ - ਡੀਜੀਪੀ ਪੰਜਾਬ ਨੇ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ ‘ਤੇ ਐਸ.ਐਸ.ਐਫ. ਮੈਨੂਅਲ ਕੀਤਾ ਜਾਰੀ - ਡੀਜੀਪੀ ਗੌਰਵ ਯਾਦਵ ਨੇ ਐਸ.ਐਸ.ਐਫ. ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਦਿੱਤੀ ਵਧਾਈ - ਐਸ.ਐਸ.ਐਫ. ਮੈਨੂਅਲ ਪੰਜਾਬ ਵਿੱਚ ਸੁਰੱਖਿਅਤ ਸੜਕਾਂ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਜਾਣਕਾਰੀ ਪ੍ਰਦਾਨ ਕਰੇਗਾ: ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਚੰਡੀਗੜ੍ਹ, 4 ਮਾਰਚ: ਆਪਣੇ ਪਹਿਲੇ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਬੇਮਿਸਾਲ ਕਾਰਗੁਜ਼ਾਰੀ ਦਿਖਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਕੌਮਾਂਤਰੀ ਮਾਪਦੰਡਾਂ ਦੀ ਤਰਜ਼ ‘ਤੇ ਔਸਤਨ 6 ਮਿੰਟ 29 ਸਕਿੰਟ (389 ਸਕਿੰਟ) ਦੇ ਰਿਕਾਰਡ ਸਮੇਂ ਵਿੱਚ 1053 ਹਾਦਸਿਆਂ ਵਾਲੀਆਂ ਥਾਵਾਂ ‘ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਕਰਦਿਆਂ ਕੀਰਤੀਮਾਨ ਸਥਾਪਤ ਕੀਤਾ ਹੈ। ਐਸਐਸਐਫ ਟੀਮ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਅਤੇ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਐਸਐਸਐਫ ਨੇ ਰਿਕਾਰਡ ਸਮੇਂ ਵਿੱਚ ਹਾਦਸਿਆਂ ਵਾਲੀਆਂ ਥਾਵਾਂ ਤੇ ਪਹੁੰਚਣ ਤੋਂ ਇਲਾਵਾ ਘੱਟੋ-ਘੱਟ 784 ਸੜਕ ਦੁਰਘਟਨਾਵਾਂ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਅਤੇ 574 ਗੰਭੀਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣਾ ਯਕੀਨੀ ਬਣਾ ਕੇ ਬਹੁਤ ਸਾਰੀਆਂ ਕੀਮਤੀ ਜਾਨਾਂ ਵੀ ਬਚਾਈਆਂ ਹਨ। ਡੀਜੀਪੀ ਗੌਰਵ ਯਾਦਵ, ਜਿਹਨਾਂ ਦੇ ਨਾਲ ਏਡੀਜੀਪੀ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ. ਰਾਏ ਵੀ ਮੌਜੂਦ ਸਨ, ਨੇ ਇਸ ਫੋਰਸ ਦਾ ਇੱਕ ਮਹੀਨਾ ਮੁਕੰਮਲ ਹੋਣ 'ਤੇ ਐਸਐਸਐਫ ਮੈਨੂਅਲ ਜਾਰੀ ਕੀਤਾ। ਇਸ ਮੌਕੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਐਸਐਸਐਫ ਗਗਨ ਅਜੀਤ ਸਿੰਘ ਅਤੇ ਰਿਸਰਚ ਐਸੋਸੀਏਟ ਪੀਆਰਐਸਟੀਆਰਸੀ ਉਮੇਸ਼ ਸ਼ਰਮਾ ਵੀ ਮੌਜੂਦ ਸਨ। ਉਹਨਾਂ ਕਿਹਾ ਕਿ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੁਆਰਾ ਬਾਖ਼ੂਬੀ ਢੰਗ ਨਾਲ ਤਿਆਰ ਕੀਤੇ ਗਏ ਐਸਐਸਐਫ ਮੈਨੂਅਲ ਨੂੰ ਜਾਰੀ ਕਰਨ ਸਮੇਂ ਉਹ ਬੇਹੱਦ ਖੁਸ਼ੀ ਮਹਿਸੂਸ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਵਿਆਪਕ ਗਾਈਡ ਸਮੁੱਚੇ ਪੰਜਾਬ ਵਿੱਚ ਸੜਕ ਸੁਰੱਖਿਆ ਨੂੰ ਵਧਾਉਣ ਦੇ ਸਾਡੇ ਮਿਸ਼ਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਡੀਜੀਪੀ ਨੇ ਕਿਹਾ ਕਿ ਇਹ ਮੈਨੂਅਲ ਐਸਐਸਐਫ ਨੂੰ ਵੱਖ-ਵੱਖ ਹਾਲਾਤਾਂ ਨਾਲ ਨਜਿੱਠਣ ਤੋਂ ਇਲਾਵਾ ਵਿਵਹਾਰਕ ਸੂਝ ਤੇ ਰਣਨੀਤਕ ਦਿਸ਼ਾ-ਨਿਰਦੇਸ਼ਾਂ ਜ਼ਰੀਏ ਸੜਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਮੁਹਾਰਤ ਪ੍ਰਦਾਨ ਕਰੇਗਾ। ਹੋਰ ਜਾਣਕਾਰੀ ਦਿੰਦਿਆਂ ਏਡੀਜੀਪੀ ਏਐਸ ਰਾਏ ਨੇ ਕਿਹਾ ਕਿ ਐਸਐਸਐਫ ਮੈਨੂਅਲ ਵਿੱਚ ਵਿਸਥਾਰਤ ਦਿਸ਼ਾ-ਨਿਰਦੇਸ਼, ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਅਤੇ ਜ਼ਰੂਰੀ ਯੋਜਨਾਬੱਧ ਜਾਣਕਾਰੀ ਸ਼ਾਮਲ ਹੈ, ਜੋ ਸੜਕ ਸੁਰੱਖਿਆ ਫੋਰਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਵਿੱਚ ਐਸਐਸਐਫ ਦਾ ਮਿਸ਼ਨ, ਸੰਗਠਨਾਤਮਕ ਢਾਂਚਾ, ਕਰੈਸ਼ ਇਨਵੈਸਟੀਗੇਸ਼ਨ ਤਕਨੀਕਾਂ ਅਤੇ ਰੋਕਥਾਮ ਰਣਨੀਤੀਆਂ ਸਮੇਤ ਵੱਖ-ਵੱਖ ਪਹਿਲੂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਮੈਨੂਅਲ ਐਸਐਸਐਫ ਨੂੰ ਸੰਸਥਾਗਤ ਰੂਪ ਦੇਣ, ਸੁਰੱਖਿਅਤ ਸੜਕ ਮਾਰਗਾਂ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਭਰ ਵਿੱਚ ਟਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਜਾਣਕਾਰੀ ਅਤੇ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਸਿੱਧ ਹੋਵੇਗਾ। ਜ਼ਿਕਰਯੋਗ ਹੈ ਕਿ 4100 ਕਿਲੋਮੀਟਰ ਸੜਕਾਂ ਦੀ ਸੁਰੱਖਿਆ ਲਈ ਤਾਇਨਾਤ ਐਸਐਸਐਫ ਪੰਜਾਬ ਦੇ ਕੌਮੀ ਰਾਜਮਾਰਗਾਂ, ਰਾਜ ਮਾਰਗਾਂ ਅਤੇ ਪ੍ਰਮੁੱਖ ਜ਼ਿਲ੍ਹਾ ਸੜਕਾਂ 'ਤੇ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
Punjab Bani 04 March,2024
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ
ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ’ਤੇ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹੇ ਮੁੱਖ ਮੰਤਰੀ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ ਵਿਰੋਧੀ ਪਾਰਟੀ ਨੂੰ ਮੌਕਾਪ੍ਰਸਤ ਅਤੇ ਦਲ-ਬਦਲੂਆਂ ਦੀ ਜੁੰਡਲੀ ਦੱਸਿਆ ਜੋ ਨਿੱਜੀ ਹਿੱਤਾਂ ਲਈ ਵਾਰ-ਵਾਰ ਵਫਾਦਾਰੀਆਂ ਬਦਲਦੇ ਹਨ ਮੁੱਖ ਮਸਲਿਆਂ ਤੋਂ ਭੱਜਣ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਸੂਬੇ ਦੇ ਹਰੇਕ ਖੇਤਰ ਵਿੱਚ ਹੋ ਰਿਹਾ ਬੇਮਿਸਾਲ ਵਿਕਾਸ ਚੰਡੀਗੜ੍ਹ, 4 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਵਿਰੋਧੀ ਪਾਰਟੀ ਅੰਨਦਾਤਿਆਂ ਦੇ ਮੁੱਦਿਆਂ ਉਤੇ ਸਿਰਫ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੇ ਸ਼ੱਕੀ ਕਿਰਦਾਰ ਕਰਕੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਮੂੰਹ ਨਹੀਂ ਲਾਇਆ ਅਤੇ ਹੁਣ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਇਹ ਪੰਜਾਬ ਵਾਸੀ ਇਨ੍ਹਾਂ ਨੂੰ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਲੋਕਾਂ ਦੀ ਖੁਸ਼ਹਾਲੀ ਨਾਲ ਕੋਈ ਲੈਣਾ-ਦੇਣਾ ਨਹੀਂ ਸਗੋਂ ਇਨ੍ਹਾਂ ਆਗੂਆਂ ਨੂੰ ਸਿਰਫ਼ ਸੱਤਾ ਹਾਸਲ ਕਰਨ ਦੀ ਚਿੰਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਮਾੜੀਆਂ ਨੀਤੀਆਂ ਨੇ ਸੂਬੇ ਦਾ ਭਵਿੱਖ ਤਬਾਹ ਕਰ ਦਿੱਤਾ ਹੈ। ਲੋਕਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨ ਲਈ ਮਾਮੂਲੀ ਜਿਹੀਆਂ ਨੌਕਰੀਆਂ ਕਰਨੀਆਂ ਪਈਆਂ ਹਨ, ਜਦੋਂ ਕਿ ਇਨ੍ਹਾਂ ਲੋਕਾਂ ਨੇ ਆਪਣੇ ਪਿਓ-ਦਾਦਿਆਂ ਦੇ ਤਸਕਰੀ ਦੇ 'ਸੋਨੇ ਦੇ ਬਿਸਕੁਟਾਂ' ਦੇ ਸਹਾਰੇ ਜ਼ਿੰਦਗੀ ਦਾ ਆਨੰਦ ਮਾਣਿਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਨੇ ਇੱਕ ਵਾਰ ਵੀ ਇਹ ਨਹੀਂ ਕਿਹਾ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਸੂਝ-ਬੂਝ ਨਾਲ ਵਰਤਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬੇ ਨੇ ਬੇਮਿਸਾਲ ਤਰੱਕੀ ਅਤੇ ਵਿਕਾਸ ਕੀਤਾ ਹੈ ਜਿਸ ਨੂੰ ਇਹ ਆਗੂ ਹਜ਼ਮ ਨਹੀਂ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਕਲੀਨਿਕ, ਤੀਰਥ ਯਾਤਰਾ ਯੋਜਨਾ, ਸਕੂਲ ਆਫ਼ ਐਮੀਨੈਂਸ, ਮੁਫ਼ਤ ਬਿਜਲੀ, ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਵਿਕਾਸ ਜਾਂ ਹੋਰ ਲੋਕ ਪੱਖੀ ਪਹਿਲਕਦਮੀਆਂ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਲਸੀ ਲੀਡਰਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ ਕਿਉਂਕਿ ਇਹ ਲੋਕ ਇਸ ਤੋਂ ਬਿਨਾਂ ਨਹੀਂ ਰਹਿ ਸਕਦੇ ਅਤੇ ਵਿਰੋਧੀ ਧਿਰ ਵਿੱਚ ਰਹਿ ਕੇ ਇਨ੍ਹਾਂ ਦਾ ਗੁਜ਼ਾਰਾ ਹੁਣ ਬਹੁਤ ਔਖਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਤੋਂ ਤੰਗ ਆ ਕੇ ਲੋਕਾਂ ਨੇ ਸਾਲ 2022 ਵਿੱਚ ਗੈਰ-ਸਿਆਸੀ ਪਿਛੋਕੜ ਵਾਲੇ 95 ਫੀਸਦੀ ਲੋਕਾਂ ਨੂੰ ਆਪਣੇ ਵਿਧਾਇਕ ਚੁਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਥਰਮਲ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ, ਜਿਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਗੋਇੰਦਵਾਲ ਸਾਹਿਬ ਵਿਖੇ ਬਿਤਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਆਗੂ ‘ਮੌਕਾਪ੍ਰਸਤ ਅਤੇ ਦਲ-ਬਦਲੂ’ ਹਨ ਜੋ ਆਪਣੇ ਸਵਾਰਥਾਂ ਅਨੁਸਾਰ ਵਫ਼ਾਦਾਰੀ ਬਦਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਹਮੇਸ਼ਾ ਆਪਣੇ ਹਿੱਤਾਂ ਨੂੰ ਪਹਿਲ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਰਫ਼ ਆਪਣੀ ਹਾਈਕਮਾਨ ਨੂੰ ਖੁਸ਼ ਕਰਨ ਲਈ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਲੁਟਾ ਦਿੱਤਾ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਸਦਨ ਦੇ ਸਪੀਕਰ ਨੂੰ ਜਿੰਦਰਾ ਭੇਟ ਕਰਕੇ ਵਿਧਾਨ ਸਭਾ ਸਦਨ ਦੇ ਗੇਟ ਨੂੰ ਅੰਦਰੋਂ ਤਾਲਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਿਰੋਧੀ ਧਿਰ ਬਾਹਰ ਨਾ ਜਾ ਸਕੇ। ਉਨ੍ਹਾਂ ਕਿਹਾ, “ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਸਦਨ ਤੋਂ ਭੱਜ ਗਈ ਸੀ, ਸਦਨ ਦੇ ਨਿਗਰਾਨ ਵਜੋਂ ਸਪੀਕਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਰੋਧੀ ਧਿਰ ਸਦਨ ਤੋਂ ਨਾ ਭੱਜੇ। ਵਿਰੋਧੀ ਧਿਰ ਨੂੰ ਰੋਜ਼ਾਨਾ ਕਿਸੇ ਨਾ ਕਿਸੇ ਬਹਾਨੇ ਸਦਨ ਤੋਂ ਭੱਜਣ ਦੀ ਆਦਤ ਹੈ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਕਿਉਂਕਿ ਇਹ ਸਦਨ ਦਾ ਮਜ਼ਾਕ ਹੈ।” ਉਨ੍ਹਾਂ ਕਿਹਾ ਕਿ ਜਮਹੂਰੀਅਤ ਦੇ ਸਮੁੱਚੇ ਇਤਿਹਾਸ ਵਿੱਚ ਸਪੀਕਰ ਨੂੰ ਕਦੇ ਵੀ ਕਿਸੇ ਨੇ ਅਜਿਹਾ ਤੋਹਫਾ ਨਹੀਂ ਦਿੱਤਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਦਨ ਦੀ ਕਾਰਵਾਈ ਦੌਰਾਨ ਭੱਜਣ ਲਈ ਨਹੀਂ ਚੁਣਿਆ, ਸਗੋਂ ਇਨ੍ਹਾਂ ਨੂੰ ਬਹਿਸਾਂ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜਮਹੂਰੀਅਤ ਨੂੰ ਬਚਾਉਣ ਦਾ ਇਕੋ-ਇਕ ਮਕਸਦ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਰਾਜਪਾਲ ਦੇ ਭਾਸ਼ਣ ਤੋਂ ਸਿਰਫ਼ ਇਸ ਲਈ ਭੱਜ ਗਈ ਹੈ ਕਿਉਂਕਿ ਉਹ ਸੱਚਾਈ ਸੁਣਨਾ ਨਹੀਂ ਚਾਹੁੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਦੇ ਲੰਬੇ ਸੈਸ਼ਨ ਦੀ ਮੰਗ ਕਰਦੀ ਸੀ ਪਰ ਹੁਣ ਉਹ ਇਸ ਵਿੱਚ ਹਾਜ਼ਰ ਹੋਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਨੇ ਵਾਕਆਊਟ ਕਰਕੇ ਆਪਣੀਆਂ ਬੈਠਕਾਂ ਨੂੰ ਖਤਰੇ ਵਿੱਚ ਪਾਉਣਾ ਹੈ ਤਾਂ ਲੰਬੇ ਸੈਸ਼ਨਾਂ ਦਾ ਕੋਈ ਫਾਇਦਾ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਸਦਨ ਵਿੱਚੋਂ ਭੱਜ ਜਾਣਾ ਵਿਰੋਧੀ ਧਿਰ ਦੇ ਪਤਨ ਦਾ ਕਾਰਨ ਹੈ ਕਿਉਂਕਿ ਜਨਤਕ ਮਹੱਤਵ ਵਾਲੇ ਮੁੱਦਿਆਂ ਤੋਂ ਭੱਜਣ ਦੇ ਉਨ੍ਹਾਂ ਦੇ ਅਜਿਹੇ ਰਵੱਈਏ ਨੂੰ ਲੋਕ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮਸਲਿਆਂ ਤੋਂ ਭੱਜ ਜਾਣਾ ਕਾਂਗਰਸ ਦੇ ਡੀ.ਐਨ.ਏ. ਵਿੱਚ ਹੈ ਅਤੇ ਏਸੇ ਰਾਹ ਉਤੇ ਸੂਬਾ ਕਾਂਗਰਸ ਚੱਲ ਰਹੀ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿੱਚ ਬਜਟ ਇਜਲਾਸ ਚੱਲ ਰਿਹਾ ਸੀ ਤਾਂ ਉਸ ਵੇਲੇ ਕਾਂਗਰਸ ਦਾ ਸੀਨੀਅਰ ਨੇਤਾ ਰਾਹੁਲ ਗਾਂਧੀ ਛੱਤੀਸਗੜ੍ਹ ਦੇ ਜੰਗਲਾਂ ਵਿੱਚ ਭਟਕ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਸਭ ਤੋਂ ਗੈਰ-ਜ਼ਿੰਮੇਵਾਰਾਨਾ ਪਾਰਟੀ ਹੈ ਜਿਸ ਨੂੰ ਆਮ ਵਿਅਕਤੀ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ। ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਮੇਰੇ ਨਾਲ ਈਰਖਾ ਕਰਦੇ ਹਨ ਕਿਉਂਕਿ ਇਹ ਇਸ ਗੱਲੋਂ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ ਕਿ ਸਧਾਰਨ ਵਿਅਕਤੀ ਦਾ ਪੁੱਤ ਸੂਬਾ ਸਰਕਾਰ ਦੀ ਵਾਗਡੋਰ ਕਿਉਂ ਸੰਭਾਲੀ ਬੈਠਾ ਹੈ। ਆਮ ਲੋਕਾਂ ਦੇ ਉਲਟ ਇਹ ਲੀਡਰ ਮਹਿੰਗੇ ਸ਼ਾਲ ਅਤੇ ਗਹਿਣਿਆਂ ਦਾ ਵਿਖਾਵਾ ਕਰਦੇ ਹਨ।” ਭਗਵੰਤ ਸਿੰਘ ਮਾਨ ਨੇ ਕਾਂਗਰਸੀ ਨੇਤਾਵਾਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਕੀ ਉਨ੍ਹਾਂ ਨੂੰ ਇਸ ਪਵਿੱਤਰ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਸ਼ਹੀਦ ਭਗਤ ਸਿੰਘ ਵਰਗੇ ਨਾਇਕਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਿਰਾਦਰ ਕਰ ਰਹੇ ਹਨ ਜਿਨ੍ਹਾਂ ਨੇ ਦੇਸ਼ ਵਿੱਚ ਜਮਹੂਰੀਅਤ ਪ੍ਰਣਾਲੀ ਲਾਗੂ ਕਰਨ ਲਈ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿੱਚ ਮਿਲੇ ਸਮੇਂ ਦੌਰਾਨ ਨਾਅਰੇਬਾਜ਼ੀ ਕਰਨ ਵਿੱਚ ਸਮਾਂ ਬਰਬਾਦ ਕਰਨ ਦੀ ਬਜਾਏ ਸੂਬਾ ਸਰਕਾਰ ਦੀ ਜਨਤਕ ਮੁੱਦਿਆਂ ਉਤੇ ਮੁਖਾਲਫ਼ਤ ਕਰਨੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਲਈ ਕਾਂਗਰਸ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਇਸ ਪਾਰਟੀ ਦਾ ਸੂਬੇ ਵਿੱਚ ਖੁਰਾ-ਖੋਜ ਮਿਟ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਗੋਡਿਆਂ ਭਾਰ ਹੋਈ ਹੈ ਅਤੇ ਇਹ ਪਾਰਟੀ ਹਰ ਰੋਜ਼ 'ਆਪ' ਕੋਲ ਗਠਜੋੜ ਕਰਨ ਲਈ ਤਰਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਚੱਲ ਹੋਏ ਕਾਰਤੂਸ ਹਨ, ਜਿਨ੍ਹਾਂ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ “ਜਿੱਥੇ ‘ਆਪ’ ਦੇ ਵਿਧਾਇਕ ਬਚਪਨ ਤੋਂ ਹੀ ਆਟੇ ਦੇ ਬਣੇ ਬਿਸਕੁਟ ਖਾਂਦੇ ਆ ਰਹੇ ਹਨ, ਉੱਥੇ ਹੀ ਕਾਂਗਰਸ ਦੇ ਚੋਟੀ ਦੇ ਆਗੂਆਂ ਕੋਲ ਆਪਣੇ ਪਿਉ-ਦਾਦਿਆਂ ਵੱਲੋਂ ਤਸਕਰੀ ਰਾਹੀਂ ਲਿਆਂਦੇ ਗਏ ਸੋਨੇ ਦੇ ਬਿਸਕੁਟ ਸਨ।” ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਵਿਲਾਸ ਹੋਟਲ ਦੀ ਉਸਾਰੀ ਲਈ ਬਾਦਲਾਂ ਨੂੰ ਲਾਭ ਪਹੁੰਚਾਉਣ ਵਾਸਤੇ ਸੱਤ ਸਿਤਾਰਾ ਰਿਜ਼ਾਰਟ ਦੇ ਲਗਜ਼ਰੀ ਟੈਕਸ ਅਤੇ ਹੋਰਾਂ ਨੂੰ ਮੁਆਫ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਇਸ ਰਿਜ਼ਾਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁਖਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲੀ ਦੁਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖੂਨ ਨਾਲ ਉਸਾਰਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਦੇਸ਼ ਦੀ ਜਮਹੂਰੀਅਤ ਵਿਵਸਥਾ 'ਤੇ ਕਲੰਕ ਹਨ ਕਿਉਂਕਿ ਇਨ੍ਹਾਂ 'ਚ ਸ਼ਿਸ਼ਟਾਚਾਰ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹਨ, ਪਰ ਇਨ੍ਹਾਂ ਵਿੱਚ ਕਿਸੇ ਨਾਲ ਗੱਲ ਕਰਨ ਦੀ ਤਹਿਜ਼ੀਬ ਵੀ ਨਹੀਂ ਹੈ ਕਿਉਂਕਿ ਇਹ ਹੰਕਾਰੀ ਅਤੇ ਸੱਤਾ ਦੇ ਨਸ਼ੇ ਵਿੱਚ ਹਨ। ਨਵਜੋਤ ਸਿੰਘ ਸਿੱਧੂ ਦੀ ਤੁਲਨਾ ਕਠੂਆ ਤੋਂ ਪੰਜਾਬ ਵੱਲ ਬਿਨਾਂ ਡਰਾਈਵਰ ਦੇ ਚੱਲੀ ਮਾਲ ਗੱਡੀ ਨਾਲ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ “ਸਿੱਧੂ ਵਨ ਮੈਨ ਸ਼ੋਅ ਹੈ, ਜਿਸ ਨੂੰ ਕਿਸੇ ਦੀ ਪ੍ਰਵਾਹ ਨਹੀਂ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੁਰਾਣੇ ਮਾਡਲ ਦੀ ਫੀਏਟ ਕਾਰ ਵਾਂਗ ਹੈ, ਜਿਸ ਨੂੰ ਆਧੁਨਿਕ ਲੋੜਾਂ ਮੁਤਾਬਕ ਅਪਡੇਟ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, ਸੜਕ ਸੁਰੱਖਿਆ ਫੋਰਸ ਅਤੇ ਹੋਰ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਰਕਾਰੀ ਹਸਪਤਾਲਾਂ ਵਿੱਚ ਹੀ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਤਰ੍ਹਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵੀ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਕ ਨਵੇਂ ਯੁੱਗ ਦਾ ਗਵਾਹ ਬਣਿਆ ਹੈ ਕਿਉਂਕਿ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਰੀਆਂ 13 ਲੋਕ ਸਭਾ ਸੀਟਾਂ ‘ਆਪ’ ਨੂੰ ਦੇਣ ਦਾ ਮਨ ਬਣਾ ਲਿਆ ਹੈ ਤਾਂ ਜੋ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਪੰਜਾਬ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦੇ ਯਤਨ ਜਾਰੀ ਰੱਖੇਗੀ।
Punjab Bani 04 March,2024
ਕੇਂਦਰੀ ਜੇਲ੍ਹ ’ਚ ਪੰਜਾਬ ਪ੍ਰੀਜ਼ਨ ਉਲੰਪਿਕ ਖੇਡਾਂ ਸ਼ੁਰੂ
ਕੇਂਦਰੀ ਜੇਲ੍ਹ ’ਚ ਪੰਜਾਬ ਪ੍ਰੀਜ਼ਨ ਉਲੰਪਿਕ ਖੇਡਾਂ ਸ਼ੁਰੂ ਪਟਿਆਲਾ, 3 ਮਾਰਚ: ਕੇਂਦਰੀ ਜੇਲ੍ਹ ਪਟਿਆਲਾ ਵਿਖੇ ਅੱਜ ਪੰਜਾਬ ਪ੍ਰੀਜ਼ਨ ਉਲੰਪਿਕਜ਼ 2024 ਦੀਆਂ ਪਟਿਆਲਾ ਜ਼ੋਨ ਦੀਆਂ ਖੇਡਾਂ ਸ਼ੁਰੂ ਕੀਤੀਆਂ ਗਈਆਂ। ਇਸ ਦੌਰਾਨ ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਮਨਜੀਤ ਸਿੰਘ ਸਿੱਧੂ ਵੱਲੋਂ ਖੇਡਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਸਮਾਗਮ ਵਿੱਚ ਐਡੀਸ਼ਨਲ ਸੁਪਰਡੈਂਟ ਸ਼੍ਰੀ ਹਰਚਰਨ ਸਿੰਘ ਗਿੱਲ, ਡਿਪਟੀ ਸੁਪਰਡੈਂਟ ਸ਼੍ਰੀ ਜੈਦੀਪ ਸਿੰਘ ਅਤੇ ਡਿਪਟੀ ਸੁਪਰਡੈਂਟ ਬਲਜਿੰਦਰ ਸਿੰਘ ਚੱਠਾ ਵੀ ਇਸ ਸਮਾਗਮ ਵਿੱਚ ਮੌਜੂਦ ਰਹੇ। ਇਹਨਾਂ ਜ਼ੋਨਲ ਖੇਡਾਂ ਵਿੱਚ ਕੁਲ ਸੱਤ ਜੇਲ੍ਹਾਂ ਕੇਂਦਰੀ ਜੇਲ੍ਹ ਪਟਿਆਲਾ, ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ, ਜ਼ਿਲ੍ਹਾ ਜੇਲ੍ਹ ਰੂਪਨਗਰ, ਖੁੱਲ੍ਹੀ ਖੇਤੀਬਾੜੀ ਜੇਲ੍ਹ ਨਾਭਾ, ਜ਼ਿਲ੍ਹਾ ਜੇਲ੍ਹ ਸੰਗਰੂਰ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਸਬ ਜੇਲ੍ਹ ਮਲੇਰਕੋਟਲਾ ਵੱਲੋਂ ਰੱਸਾ ਕੱਸੀ, ਵਾਲੀ ਬਾਲ, ਬੈਡਮਿੰਟਨ, ਲਾਂਗ ਜੰਪ, 400 ਮੀਟਰ ਰੇਸ, 100 ਮੀਟਰ ਰੇਸ, ਕਬੱਡੀ, ਸ਼ਤਰੰਜ, ਬੈਡਮਿੰਟਨ, 60 ਮੀਟਰ ਰੇਸ ਅਤੇ ਸ਼ਾਟ ਪੁੱਟ ਗੇਮਾਂ ਵਿੱਚ ਹਿੱਸਾ ਲੈਣਾ ਹੈ। ਇਹਨਾਂ ਖੇਡਾਂ ਦਾ ਸਮਾਪਨ ਮਿਤੀ 10/03/2024 ਨੂੰ ਹੋਵੇਗਾ।
Punjab Bani 04 March,2024
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਹਿਮਦਪੁਰ ਵਿਖੇ ਨਵੀਂ ਫ਼ਲ ਅਤੇ ਸਬਜੀ ਮੰਡੀ ਸਥਾਪਿਤ ਕੀਤੀ
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਿੰਡ ਮਹਿਮਦਪੁਰ ਵਿਖੇ ਨਵੀਂ ਫ਼ਲ ਅਤੇ ਸਬਜੀ ਮੰਡੀ ਸਥਾਪਿਤ ਕੀਤੀ -90 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਕਵਰ ਸ਼ੈੱਡ -ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਰਿਲੀਜ਼ ਹੋਣ ਮਗਰੋਂ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਪੂਰੀ ਕੀਤਾ ਜਾਵੇਗਾ ਪਟਿਆਲਾ, 04 ਮਾਰਚ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਿੰਡ ਮਹਿਮਦਪੁਰ ਵਿਖੇ ਆਲੂ ਦੀ ਫਸਲ ਦੀ ਬੋਲੀ ਕਰਵਾਕੇ ਨਵੀਂ ਫ਼ਲ ਅਤੇ ਸਬਜੀ ਮੰਡੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ. ਬਰਸਟ ਨੇ ਪਿੰਡ ਦੀ ਪੰਚਾਇਤ ਦਾ ਮੰਡੀ ਬੋਰਡ ਨੂੰ 83 ਵਿੱਘੇ ਜ਼ਮੀਨ ਦਾਨ ਕਰਨ ਤੇ ਧੰਨਵਾਦ ਕੀਤਾ। ਇੱਥੇ ਦੱਸਣਯੋਗ ਹੈ ਕਿ ਉਪਰੋਕਤ ਜਮੀਨ ਸ. ਬਰਸਟ ਦੇ ਕਹਿਣ ਤੇ ਮਹਿਮਦਪੁਰ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਦਿੱਤੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮਹਿਮਦਪੁਰ ਦੇ ਆਲੇ-ਦੁਆਲੇ ਕੋਈ ਵੀ ਇੰਡਸਟਰੀ ਜਾ ਫੈਕਟਰੀ ਨਹੀਂ ਹੈ। ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਫ਼ਲ ਅਤੇ ਸਬਜੀ ਮੰਡੀ ਸ਼ੁਰੂ ਕੀਤੀ ਗਈ ਹੈ ਅਤੇ ਸਬ-ਯਾਰਡ ਵੱਜੋਂ ਮੰਡੀ ਵਿਕਸਤ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਉੱਥੇ ਹੀ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਜਿਣਸਾਂ ਦਾ ਸਹੀ ਮੁੱਲ ਮਿਲ ਸਕੇਗਾ। ਉਨ੍ਹਾਂ ਕਿਹਾ ਕਿ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡਾਂ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ ਅਤੇ ਜਲਦ ਹੀ ਮੰਡੀ ਦੀ ਚਾਰ ਦੀਵਾਰੀ ਕਰਕੇ ਗੇਟ ਲਗਾਇਆ ਜਾਵੇਗਾ ਅਤੇ ਦੁਕਾਨਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ। ਮਹਿਮਦਪੁਰ ਮੰਡੀ ਪਟਿਆਲਾ ਸੰਗਰੂਰ ਤੇ ਸਥਿਤ ਹੋਣ ਕਾਰਨ ਇਸਦੇ 25 ਕਿਲੋਮੀਟਰ ਦੇ ਰੇਡੀਅਸ ਵਿੱਚ ਇਲਾਕੇ ਦੇ ਕਰੀਬ 40 ਹਜਾਰ ਕਿਸਾਨਾਂ ਨੂੰ ਫ਼ਲ ਅਤੇ ਸਬਜੀਆਂ ਬੀਜਣ ਵੱਲ ਪ੍ਰੇਰਿਤ ਕੀਤਾ ਜਾ ਸਕੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਸੁਨਹਿਰਾ ਮੌਕਾ ਵੀ ਮਿਲੇਗਾ। ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਕੇਂਦਰ ਸਰਕਾਰ ਹਮੇਸ਼ਾ ਤੋਂ ਹੀ ਪੰਜਾਬ ਨਾਲ ਵਿਤਕਰਾਂ ਕਰਦੀ ਆਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. (ਰੂਰਲ ਡਿਵਲਮੈਂਟ ਫੰਡ) ਦਾ ਪੈਸਾ ਰੋਕਿਆ ਹੋਇਆ ਹੈ, ਜਿਸ ਕਾਰਨ ਪੰਜਾਬ ਦੇ ਪਿੰਡਾ ਦਾ ਵਿਕਾਸ ਰੁਕਿਆ ਹੋਇਆ ਹੈ। ਜੇਕਰ ਕੇਂਦਰ ਸਰਕਾਰ ਮੰਡੀ ਬੋਰਡ ਦਾ ਆਰ.ਡੀ.ਐਫ. ਜਾਰੀ ਕਰ ਦੇਵੇ, ਤਾਂ ਇਲਾਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਪਰ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਜਾਰੀ ਨਾ ਹੋਣ ਦੇ ਬਾਵਜੂਦ ਵੀ ਮੰਡੀਆਂ ਦੇ ਵਿਕਾਸ ਅਤੇ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰ ਪਿੰਡ ਸੁਲਤਾਨਪੁਰ ਅਤੇ ਪਿੰਡ ਬਣੇਰਾ ਕਲਾਂ ਵਿੱਚ ਸਟੀਲ ਕਵਰ ਸ਼ੈਡ ਦੇ ਨਿਰਮਾਣ, ਪਿੰਡ ਬਰਸਟ ਤੋਂ ਪਿੰਡ ਬਣੇਰਾ ਕਲਾਂ- ਸਰਾਜਪੁਰ ਦੀ ਲਿੰਕ ਰੋਡ ਅਤੇ ਅਨਾਜ ਮੰਡੀ ਪਿੰਡ ਗੱਜੂ ਮਾਜਰਾ, ਪਿੰਡ ਜੋੜੇਮਾਜਰਾ ਅਤੇ ਧਬਲਾਨ ਦੀ ਫੜ੍ਹ ਅਤੇ ਸੜਕ ਬਣਾਉਣ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਅਤੇ ਕਮਰਸ਼ੀਅਲ ਖੇਤੀ ਵਿੱਚ ਭਾਗ ਲੈਣ ਲਈ ਉਤਸਾਹਤ ਕਰਨ। ਪੰਜਾਬ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੰਡੀ ਬੋਰਡ ਵੱਲੋਂ ਆਫ ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸੈੱਡਾਂ ਹੇਠ ਬਚਿੱਆਂ ਨੂੰ ਖੇਡਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬਹੁਤ ਹੀ ਘੱਟ ਰੇਟ ਤੇ ਵਿਆਹ ਆਦਿ ਪ੍ਰੋਗਰਾਮ ਕਰਾਉਣ ਲਈ ਉਪਰੋਕਤ ਸੈੱਡ ਵੀ ਮੁਹੱਇਆ ਕਰਵਾਏ ਜਾਂਦੇ ਹਨ। ਸ. ਬਰਸਟ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਵਾਈਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ. ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ਼, ਸ. ਅਜੇਪਾਲ ਸਿੰਘ ਬਰਾੜ, ਜਿਲ੍ਹਾ ਮੰਡੀ ਅਫ਼ਸਰ, ਕਾਰਜਕਾਰੀ ਇੰਜੀਨਿਅਰ ਸ. ਅੰਮ੍ਰਿਤਪਾਲ, ਸੰਦੀਪ ਸਿੰਘ ਸਰਪੰਚ ਮਹਿਮਦਪੁਰ, ਨਰਿੰਦਰ ਸਿੰਘ ਬਰਸਟ, ਹਰਿੰਦਰ ਸਿੰਘ ਧਬਲਾਨ, ਸੋਨੀ ਜਲੂਰ ਐਮ.ਸੀ. ਪਾਤੜਾ, ਹੇਮ ਇੰਦਰ ਸਿੰਘ ਮਲੋਮਾਜਰਾ, ਦਵਿੰਦਰ ਸਿੰਘ ਸ਼ੇਰਮਾਜਰਾ, ਗੁਰਜੀਤ ਸਿੰਘ ਗਰੀਨ ਪਾਰਕ, ਚਮਕੌਰ ਸਿੰਘ ਸਰਪੰਚ ਚੂਹੜਪੁਰ ਮਰਾਸੀਆਂ, ਅਨਿਲ ਮਿੱਤਲ ਸਰਪੰਚ ਬਰਸਟ, ਮਲਕੀਤ ਸਿੰਘ ਸਰਪੰਚ ਚੂਹੜਪੁਰ ਕਲਾਂ, ਗੁਰਪ੍ਰੀਤ ਸਿੰਘ ਸਰਪੰਚ ਰਾਜਗੜ੍ਹ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਰਾਮ ਸਿੰਘ ਸਾਬਕਾ ਸਰਪੰਚ ਫਤਿਹਪੁਰ, ਜਗਰੂਪ ਸਿੰਘ ਸਰਪੰਚ ਫਤਿਹਪੁਰ, ਬੰਤ ਸਿੰਘ ਸਾਬਕਾ ਸਰਪੰਚ ਚੂਹੜਪੁਰ ਮਰਾਸੀਆਂ, ਬਲਵੀਰ ਸਿੰਘ ਸਾਬਕਾ ਸਰਪੰਚ ਫਤਿਹਪੁਰ, ਅਵੀ ਸਿੰਘ ਸਾਬਕਾ ਸਰਪੰਚ ਦਕੜੱਬਾ, ਗੋਪੀ ਸਿੱਧੂ, ਸਹਿਤ ਮਹਿਮਦਪੁਰ ਗ੍ਰਾਮ ਪੰਚਾਇਤ ਤੋਂ ਕੁਲਵੰਤ ਸਿੰਘ ਪੰਚ, ਗੁਰਜੀਤ ਸਿੰਘ ਪੰਚ, ਤਰਨਤਾਰਨ ਸਿੰਘ, ਹਰਭਜਨ ਸਿੰਘ ਵਾਲੀਆ, ਜਗਤਾਰ ਸਿੰਘ ਨੰਬਰਦਾਰ, ਚਰਨ ਸਿੰਘ, ਕੁਲਵਿੰਦਰ ਸਿੰਘ, ਹਰੀ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ, ਜਗਿੰਦਰ ਸਿੰਘ, ਜਸਵੰਤ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ, ਸੁਖਵੀਰ ਸਿੰਘ ਕਲੱਬ ਪ੍ਰਧਾਨ, ਨਛੱਤਰ ਸਿੰਘ, ਰਾਜਵਿੰਦਰ ਸਿੰਘ, ਜੋਰਾ ਸਿੰਘ, ਜਲਾਵਾ ਸਿੰਘ, ਨਿਹਾਲ ਸਿੰਘ, ਸੁਖਵਿੰਦਰ ਸੁੱਖੀ ਪਸਿਆਣਾ, ਹਾਕਮ ਸਿੰਘ ਪੰਚ ਸ਼ੇਰਮਾਜਰਾ ਮੌਜੂਦ ਰਹੇ।
Punjab Bani 04 March,2024
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ 'ਚ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਨੂੰ ਪ੍ਰਵਾਨਗੀ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ 'ਚ ਜਲ ਜੀਵਨ ਮਿਸ਼ਨ ਦੀਆਂ ਸਕੀਮਾਂ ਨੂੰ ਪ੍ਰਵਾਨਗੀ ਪਟਿਆਲਾ, 4 ਮਾਰਚ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਅੱਜ ਇੱਥੇ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਦੀ ਹੋਈ ਮੀਟਿੰਗ ਮੌਕੇ ਜ਼ਿਲ੍ਹੇ ਅੰਦਰ ਜਲ ਜੀਵਨ ਮਿਸ਼ਨ ਤੇ ਸਵੱਛ ਭਾਰਤ ਮਿਸ਼ਨ ਸਮੇਤ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਹੋਰ ਫਲੈਗਸ਼ਿਪ ਸਕੀਮਾਂ ਨੂੰ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਜੀਵਨ ਮਿਸ਼ਨ ਤਹਿਤ ਪੀਣ ਵਾਲਾ ਸ਼ੁੱਧ ਪਾਣੀ ਸਪਲਾਈ ਕਰਨ ਦੀਆਂ ਸਕੀਮਾਂ ਨੂੰ ਪ੍ਰਵਾਨਗੀ ਦਿੱਤੀ ਗਈ। ਡਿਪਟੀ ਕਮਿਸ਼ਨਰ, ਜੋਕਿ ਅਹੁਦੇ ਵਜੋਂ ਜ਼ਿਲ੍ਹਾ ਜਲ ਸੈਨੀਟੈਸ਼ਨ ਮਿਸ਼ਨ ਦੇ ਚੇਅਰਮੈਨ ਹੁੰਦੇ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਵੱਛ ਜਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਲ ਸੈਨੀਟੇਸ਼ਨ ਮਿਸ਼ਨ ਵੱਲੋਂ ਜ਼ਿਲ੍ਹੇ ਅੰਦਰ ਜਲ ਜੀਵਨ ਮਿਸ਼ਨ ਤੇ ਸਵੱਛ ਭਾਰਤ ਮਿਸ਼ਨ ਤਹਿਤ ਜਲ ਸਪਲਾਈ ਦੇ ਸਾਰੇ ਪ੍ਰੋਗਰਾਮਾਂ ਨੂੰ ਸਫ਼ਲਤਾ ਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਜਲ ਸਪਲਾਈ ਦੇ ਕੁਨੈਕਸ਼ਨ ਉਪਲੱਬਧ ਕਰਵਾ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਦੇ ਫਲੋਰਾਈਡ ਮਿਲੇ ਪਾਣੀ ਵਾਲੇ 392 ਪਿੰਡਾਂ ਵਿੱਚ ਨਹਿਰੀ ਪਾਣੀ ਸਪਲਾਈ ਦਾ ਸਰਫ਼ੇਸ ਵਾਟਰ ਪ੍ਰਾਜੈਕਟ, ਹਲਕਾ ਰਾਜਪੁਰਾ ਦੇ ਪਿੰਡ ਪੱਬਰਾ ਵਿਖੇ 204 ਪਿੰਡਾਂ ਦੇ ਵਸਨੀਕਾਂ ਅਤੇ ਹਲਕਾ ਘਨੌਰ ਦੇ ਪਿੰਡ ਮੰਡੌਲੀ ਵਿਖੇ 112 ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਾਲੇ ਕਰੀਬ 300 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਅੰਤਲੇ ਪੜਾਅ 'ਤੇ ਹਨ ਤੇ ਇਹ ਬਹੁਤ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣੇ। ਮੀਟਿੰਗ ਮੌਕੇ ਹਰ ਘਰ ਵਿੱਚ ਪਾਈਪ ਰਾਹੀਂ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣਾ, ਮੀਂਹ ਦਾ ਪਾਣੀ ਰੀਚਾਰਜ ਕਰਨਾ, ਗੰਦੇ ਪਾਣੀ ਨੂੰ ਸੋਧਣ ਦਾ ਪ੍ਰਬੰਧਨ ਆਦਿ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਵਿੱਚ 2649.72 ਲੱਖ ਰੁਪਏ ਦੀ ਲਾਗਤ ਨਾਲ ਜਲ ਜੀਵਨ ਮਿਸ਼ਨ 151 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਮੀਟਿੰਗ ਮੌਕੇ ਜਲ ਸਪਲਾਈ ਵਿਭਾਗ ਰਾਜਪੁਰਾ ਦੇ ਕਾਰਜਕਾਰੀ ਇੰਜੀਨੀਅਰ ਜਸਇੰਦਰ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਮਕੈਨੀਕਲ ਇਸ਼ਾਨ ਕੌਸ਼ਲ, ਕਾਰਜਕਾਰੀ ਇੰਜੀਨੀਅਰ ਡਿਵੀਜਨ ਨੰਬਰ 1 ਵਿਪਨ ਰਜੇਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਡੀ.ਐਫ਼ ਨਿਧੀ ਮਲਹੋਤਰਾ ਤੇ ਹੋਰ ਮੌਜੂਦ ਸਨ।
Punjab Bani 04 March,2024
ਕਾਰ ਤੇ ਟਰਾਲੀ ਦੀ ਟੱਕਰ ਦੌਰਾਨ ਤਿੰਨ ਦੀ ਮੌਤ, ਇੱਕ ਜਖਮੀ
ਕਾਰ ਤੇ ਟਰਾਲੀ ਦੀ ਟੱਕਰ ਦੌਰਾਨ ਤਿੰਨ ਦੀ ਮੌਤ, ਇੱਕ ਜਖਮੀ ਫ਼ਤਹਿਗੜ੍ਹ , 4 ਮਾਰਚ ਅੱਜ ਬਾਅਦ ਦੁਪਹਿਰ ਮੋਗਾ-ਅੰਮ੍ਰਿਤਸਰ ਮੁੱਖ ਸੜਕ ’ਤੇ ਹਾਦਸੇ ਵਿੱਚ ਸੈਂਟਰੋ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮੱਖੂ ਵਾਲੇ ਪਾਸੇ ਤੋਂ ਆ ਰਹੀ ਸੈਂਟਰੋ ਕਾਰ, ਜਿਸ ਵਿਚ ਚਾਰ ਵਿਅਕਤੀ ਸਵਾਰ ਸਨ, ਜਦੋਂ ਪਿੰਡ ਪੀਰ ਮੁਹੰਮਦ ਪਾਸ ਪੁੱਜੀ ਤਾਂ ਓਵਰਲੋਡ ਲੱਕੜਾਂ ਦੀ ਸੜਕ ਉਪਰ ਖੜ੍ਹੀ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਤਬਾਹ ਹੋ ਗਈ। ਕਾਰ ਵਿਚ ਸਵਾਰ 2 ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇੱਕ ਵਿਅਕਤੀ ਦੀ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਪੁੱਜਣ ਸਾਰ ਮੌਤ ਹੋ ਗਈ। ਚੌਥੇ ਵਿਅਕਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਸੈਂਟਰੋ ਕਾਰ ਸਵਾਰ ਖਾਲੜੇ ਦੇ ਦੱਸੇ ਜਾਂਦੇ ਹਨ ਅਤੇ ਕਿਸੇ ਕੰਮ ਲਈ ਲੁਧਿਆਣਾ ਜਾ ਰਹੇ ਸਨ। ਲੱਕੜ ਦੀ ਓਵਰਲੋਡ ਟਰਾਲੀ ਖਰਾਬ ਹੋਣ ਕਾਰਨ ਸੜਕ ’ਤੇ ਹੀ ਖੜ੍ਹੀ ਸੀ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਟਰੈਕਟਰ ਲੈਕੇ ਫ਼ਰਾਰ ਹੋ ਗਿਆ ਅਤੇ ਟਰਾਲੀ ਉੱਥੇ ਹੀ ਛੱਡ ਗਿਆ।
Punjab Bani 04 March,2024
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਸਰਕਾਰ ਪਟਿਆਲਾ ਤੋਂ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਤੱਕ ਸੜਕ ਨੂੰ ਚੌੜਾ ਕਰੇ : ਪੋ੍ਰ. ਬਡੂੰਗਰ ਪਟਿਆਲਾ 4 ਮਾਰਚ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਕੇ ਪਟਿਆਲਾ ਤੋਂ ਸਰਹਿੰਦ ਅਤੇ ਫਤਿਹਗੜ੍ਹ ਸਾਹਿਬ ਤੋਂ ਮੋਹਾਲੀ ਤੱਕ ਸੜਕ ਨੂੰ ਚੌੜਾ ਕਰਨ ਦੀ ਮੰਗ ਕੀਤੀ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਰ ਸਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਆਉਂਦਾ ਹੈ, ਜਿਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਪੁੱਜਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਹਾਨ ਪਵਿੱਤਰ ਅਸਥਾਨ ਦੁਨੀਆ ਲਈ ਸਦੀਵਕਾਲੀ ਚਾਨਣ ਮੁਨਾਰਾ ਹੈ, ਜਿਥੇ ਹਰ ਰੋਜ਼ ਪ੍ਰਦੇਸ਼, ਦੇਸ਼ ਅਤੇ ਵਿਦੇਸ਼ਾਂ ਤੋਂ ਅਣਗਣਿਤ ਸੰਗਤਾਂ ਗੁਰੂ ਘਰ ਸਿਜਦਾ ਕਰਦੀਆਂ ਹਨ। ਸਾਬਕਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕਈ ਵਾਰ ਏਨਾ ਸੜਕਾਂ ’ਤੇ ਆਉਂਦੇ ਜਾਂਦੇ ਰਹਿੰਦੇ ਹਨ, ਜਿਨ੍ਹਾਂ ਵਿਚ ਲਾਂਡਰਾਂ, ਮੋਹਾਲੀ, ਮੋਰਿੰਡਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ ਅਤੇ ਪਟਿਆਲਾ ਤੋਂ ਸਰਹਿੰਦ ਤੱਕ ਅਕਸਰ ਵੱਡੇ ਜਾਮ ਲੱਗੇ ਰਹਿੰਦੇ ਹਨ, ਜਿਸ ਦਾ ਮੁੱਖ ਕਾਰਨ ਸੜਕ ਦਾ ਤੰਗ ਹੋਣਾ ਹੈ। ਉਨ੍ਹਾਂ ਕਿਹਾ ਕਿ ਅਕਸਰ ਜਾਮ ਲੱਗਣ ਕਾਰਨ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਆਸ ਪਾਸ ਦੇ ਪਿੰਡਾਂ ਨੂੰ ਇਹ ਮੁੱਖ ਮਾਰਗ ਵਾਲੀ ਸੜਕ ਵੀ ਲੱਗਦੀ ਹੈ, ਜਿਸ ਕਾਰਨ ਸਮੱਸਿਆ ਕਈ ਸਾਲਾਂ ਤੋਂ ਬਣੀ ਹੋਈ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੜਕ ਨੂੰ ਚਹੁੰ ਮਾਰਗ ਬਣਾਉਣ ਦੇ ਕੰਮ ਵੱਲ ਧਿਆਨ ਦੇਵੇ ਤਾਂ ਕਿ ਆਉਣ ਵਾਲੇ ਸਮੇਂ ਵਿਚ ਸੰਗਤਾਂ ਨੂੰ ਵੱਡੀ ਰਾਹਤ ਦਿੱਤੀ ਜਾ ਸਕੇ।
Punjab Bani 04 March,2024
ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ
ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ ਚੰਡੀਗੜ੍ਹ : ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵਿਚ ਭਾਜਪਾ ਦੀ ਜਿੱਤ ਹੋਈ ਹੈ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ। ਕੁਲਜੀਤ ਸੰਧੂ ਸੀਨੀਅਰ ਡਿਪਟੀ ਮੇਅਰ ਬਣੇ ਹਨ। ਭਾਜਪਾ ਨੂੰ 19 ਵੋਟਾਂ ਪਈਆਂ ਹਨ, ਜਦ ਕਿ ਆਪ ਅਤੇ ਕਾਂਗਰਸ ਗੱਠਜੋੜ ਨੂੰ 16 ਵੋਟਾਂ ਪਈਆਂ। ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪਈਆਂ। ਇਹ ਚੋਣ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਸਨ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਈਆਂ। ਉੱਧਰ ਚੋਣਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਸਖ਼ਤ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ।
Punjab Bani 04 March,2024
ਕੇਜਰੀਵਾਲ ਸਰਕਾਰ ਹੁਣ ਔਰਤਾਂ ਨੂੰ ਦੇਵੇਗੀ 1000 ਰੁਪਏ
ਕੇਜਰੀਵਾਲ ਸਰਕਾਰ ਹੁਣ ਔਰਤਾਂ ਨੂੰ ਦੇਵੇਗੀ 1000 ਰੁਪਏ ਦਿਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਸਰਕਾਰ ਦਿੱਲੀ ਦੀ ਹਰ ਔਰਤ ਨੂੰ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ 1000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਵਿੱਤ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ‘ਚ ਬਜਟ ਪੇਸ਼ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ। ਇਸ ਦਾ ਐਲਾਨ ਕਰਦੇ ਹੋਏ ਆਤਿਸ਼ੀ ਮਾਰਲੇਨਾ ਨੇ ਕਿਹਾ, ‘ਰਾਮਰਾਜ ਦਾ ਅਗਲਾ ਸਿਧਾਂਤ ਔਰਤਾਂ ਦੀ ਸੁਰੱਖਿਆ ਹੈ। ਇੱਕ ਔਰਤ ਹੋਣ ਦੇ ਨਾਤੇ ਮੈਨੂੰ ਮਾਣ ਹੈ ਕਿ ਮੈਂ ਔਰਤਾਂ ਦੀਆਂ ਜ਼ਰੂਰਤਾਂ ਨੂੰ ਸਭ ਤੋਂ ਅੱਗੇ ਰੱਖਿਆ ਹੈ। ਚਾਹੇ ਬਿਜਲੀ ਅਤੇ ਪਾਣੀ ਦੇ ਬਿੱਲ, ਮੁਹੱਲਾ ਕਲੀਨਿਕ, ਜਾਂ ਬਜ਼ੁਰਗ ਮਹਿਲਾਵਾਂ ਨੂੰ ਤੀਰਥ ਯਾਤਰਾ ‘ਤੇ ਭੇਜਣਾ… ਅਸੀਂ 2014 ਅਤੇ 2024 ਦੇ ਮੁਕਾਬਲੇ ਔਰਤਾਂ ਨੂੰ ਬਿਹਤਰ ਜੀਵਨ ਦੇਣ ਦੀ ਕੋਸ਼ਿਸ਼ ਕੀਤੀ ਹੈ।
Punjab Bani 04 March,2024
ਗੈਗਸਟਰ ਰਾਜੇਸ ਡੋਗਰਾ ਮੋਹਨ ਦੀ ਫਾਇਰਿੰਗ ਕਰ ਕੀਤੀ ਹਤਿਆ
ਗੈਗਸਟਰ ਰਾਜੇਸ ਡੋਗਰਾ ਮੋਹਨ ਦੀ ਫਾਇਰਿੰਗ ਕਰ ਕੀਤੀ ਹਤਿਆ ਚੰਡੀਗੜ : ਮੁਹਾਲੀ ਏਅਰਪੋਰਟ ਸੜਕ ਉੱਤੇ ਤਾਬੜ-ਤੋੜ ਫਾਇਰਿੰਗ ਕਰਕੇ ਗੈਂਗਸਟਰ ਰਾਜੇਸ਼ ਡੋਗਰਾ ਮੋਹਨ ਦੀ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਮਿਲੀ ਹੈ ਕਿ ਇਕ ਸਕਾਰਪੀਓ ਕਾਰ ‘ਚ 5 ਤੋਂ 6 ਹਮਲਾਵਰ ਆਏ ਸਨ ਅਤੇ ਅੰਨ੍ਹੇਵਾਹ ਫਾਇਰਿੰਗ ਕਰਨ ਤੋਂ ਬਾਅਦ ਉਥੋਂ ਫ਼ਰਾਰ ਹੋ ਗਏ।ਸੂਚਨਾ ਮਿਲਦੇ ਹੀ ਡੀਐੱਸਪੀ ਹਰਸਿਮਰਨ ਸਿੰਘ ਬੱਲ ਅਤੇ ਹੋਰ ਅਧਿਕਾਰੀ ਤੁਰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮਾਲ ਨੂੰ ਚੁਫੇਰਿਓਂ ਘੇਰਾ ਪਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।
Punjab Bani 04 March,2024
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਕੀ ਤੁਸੀਂ ਕਦੇ ਦੋ ਮੁੱਖ ਮੰਤਰੀਆਂ ਨੂੰ ਸਕੂਲਾਂ ਤੇ ਹਸਪਤਾਲਾਂ ਦਾ ਦੌਰਾ ਕਰਦਿਆਂ ਦੇਖਿਆ?: ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ 'ਆਪ' ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਲੁਧਿਆਣਾ, 3 ਮਾਰਚ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ 'ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ 'ਚ ਬਦਲਾਅ ਲਿਆਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ 'ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ 'ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ 'ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ। ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।
Punjab Bani 03 March,2024
ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ
ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ ਲੁਧਿਆਣਾ, 3 ਮਾਰਚ: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ। ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ ਮੰਗ ਨੂੰ ਤੁਰੰਤ ਪ੍ਰਵਾਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਹ ਸਮਾਂ ਸੀਮਾ ਪਹਿਲੋਂ 15 ਮਾਰਚ ਨੂੰ ਖ਼ਤਮ ਹੋ ਰਹੀ ਸੀ, ਜੋ ਹੁਣ 15 ਮਈ ਤੱਕ ਵਧਾ ਦਿੱਤੀ ਗਈ ਹੈ। ਕੁੱਕੂ ਐਕਸਪੋਰਟਸ ਦੇ ਦਿਨੇਸ਼ ਪੁਰੀ ਨੇ ਮਾਨ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਵਰਗੇ ਨੇਕ ਤੇ ਸੁਚੱਜੇ ਉਪਰਾਲੇ ਦੀ ਸ਼ਲਾਘਾ ਕੀਤੀ ਕਿਉਂਕਿ ਉਨ੍ਹਾਂ ਨੂੰ ਮਹਿਜ਼ ਅੱਧੇ ਘੰਟੇ ਵਿੱਚ ਹੀ ਆਪਣੇ ਘਰ ਨੇੜਲੇ ਕੈਂਪਾਂ ਤੋਂ ਆਪਣੇ ਪੁੱਤਰ ਦਾ ਜਨਮ ਸਰਟੀਫਿਕੇਟ ਪ੍ਰਾਪਤ ਹੋ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੀਨ ਤੋਂ ਘੱਟ ਕੀਮਤ ’ਤੇ ਦਰਾਮਦ ਕੀਤੇ ਜਾ ਰਹੇ ਕੱਪੜੇ (ਫੈਬਰਿਕ) ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਜਲਦ ਹੀ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਗੇ। ਬਾਬਾ ਚਿਕਨ ਤੋਂ ਹਰਮੀਕ ਸਿੰਘ ਨੇ ‘ਮੇਰਾ ਬਿੱਲ, ਮੇਰਾ ਅਧਿਕਾਰ’ ਐਪ ਦੀ ਸ਼ਲਾਘਾ ਕੀਤੀ, ਕਿਉਂ ਜੋ ਹੁਣ ਇਸ ਨੇ ਟੈਕਸਦਾਤਾਵਾਂ ਨੂੰ ਸਹੀ ਤੇ ਸੁਚੱਜਾ ਮੰਚ ਪ੍ਰਦਾਨ ਕੀਤਾ ਹੈ। ਟੈਕਸ ਨਾ ਭਰਨ ਵਾਲਿਆਂ ਨੇ ਵੀ ਟੈਕਸ ਭਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਹ ਐਪ ਜਾਅਲੀ ਬਿੱਲਾਂ ਦੀ ਬੜੀ ਆਸਾਨੀ ਨਾਲ ਜਾਂਚ ਕਰ ਲੈਂਦੀ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਬੇਨਤੀ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਤਹੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੀ ਸਹੂਲਤ ਦੇਣ ਤੋਂ ਇਲਾਵਾ ਜਲਦ ਹੀ ਉਦਯੋਗਿਕ ਯੂਨਿਟ ਨੂੰ ਵੀ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਲਦ ਹੀ 24*7 ਸਿੱਧਵਾਂ ਨਹਿਰ ਅਧਾਰਤ ਸਤਹੀ ਜਲ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇੱਕ ਟਿਸ਼ੂ ਨਿਰਮਾਤਾ ਤਲਵਿੰਦਰ ਕੁਮਾਰ ਨੇ ਵੀ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਰਾਹਾ ਅਤੇ ਖੰਨਾ ਵਿਖੇ ਸੀ.ਸੀ.ਟੀ.ਵੀ. ਲਗਾਏ ਜਾਣ ਦੀ ਉਨ੍ਹਾਂ ਦੀ ਮੰਗ ਨੂੰ ਤੁਰੰਤ ਸਵੀਕਾਰ ਕਰ ਲਿਆ। ਇੰਟੀਗ੍ਰੇਟਿਡ ਟੈਕਸਟਾਈਲ ਐਂਡ ਨਿਟਵੇਅਰਜ਼ ਤੋਂ ਰਾਜੇਸ਼ ਗੁਪਤਾ ਨੇ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂੰਜੀਗਤ ਵਸਤਾਂ ’ਤੇ ਅਦਾ ਕੀਤੇ ਟੈਕਸ ’ਚ ਰਾਹਤ ਦੇਣ ਦਾ ਮੁੱਦਾ ਜੀ.ਐੱਸ.ਟੀ. ਕੌਂਸਲ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ । ਸਮਾਲ ਸਕੇਲ ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ‘ਪੀ.ਪੀ. ਸਾਂਝ’ ਐਪ ਨੂੰ ਲਾਂਚ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿਉਂਕਿ ਇਸ ਨੇ ਮਜ਼ਦੂਰਾਂ ਦੀ ਤੁਰੰਤ ਤਸਦੀਕ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਖਾਸ ਕਰਕੇ ਪੀ.ਪੀ.ਸੀ.ਬੀ. ਨੂੰ ਜਮ੍ਹਾਂ ਕਰਵਾਏ ਸਾਰੇ ਐਨ.ਓ.ਸੀ. ਅਤੇ ਹੋਰ ਦਸਤਾਵੇਜ਼ਾਂ ਨੂੰ ਉਸੇ ਦਿਨ ਕਲੀਅਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਲਾਸਟਿਕ ਮੈਨੂਫੈਕਚਰਰਜ਼ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਰਾਜੀਵ ਜੈਨ ਨੇ ਪੰਜਾਬ ਵਿੱਚ 120 ਮਾਈਕਰੋਨ ਦੇ ਪਲਾਸਟਿਕ ਬੈਗ ਤੋਂ ਪਾਬੰਦੀ ਹਟਾਏ ਜਾਣ ਲਈ ਮਦਦ ਮੰਗੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਸਬੰਧਤ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ। ਮਧੂ ਮੱਖੀ ਪਾਲਕ, ਗੋਬਿੰਦਰ ਸਿੰਘ ਨੇ ਨਿਵੇਸ਼ ਪੰਜਾਬ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਨੂੰ ਮਧੂ ਮੱਖੀ ਪਾਲਣ ਯੂਨਿਟ ਸਥਾਪਿਤ ਕਰਨ ਲਈ 17.5 ਲੱਖ ਰੁਪਏ ਦੀ ਸਬਸਿਡੀ ਮਿਲੀ ਹੈ। ਉਸ ਨੇ ਹੋਰ ਨਿਵੇਸ਼ਕਾਂ ਨੂੰ ਵੀ ਇਨਵੈਸਟ ਪੰਜਾਬ ਅਧੀਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇੱਕ ਹੋਰ ਵਪਾਰੀ ਸੁਰੇਸ਼ ਧੀਰ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਟਕਦੀਆਂ ਤਾਰਾਂ ਦਾ ਮਸਲਾ ਪਹਿਲਾਂ ਹੀ ਹੱਲ ਕੀਤਾ ਜਾ ਰਿਹਾ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਲੰਬਿਤ ਸੀ।
Punjab Bani 03 March,2024
ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੇਜਰੀਵਾਲ ਵੱਲੋਂ ਪੰਜਾਬ ਵਿਰੋਧੀ ਮਾਨਸਿਕਤਾ ਲਈ ਕੇਂਦਰ ਦੀ ਨਿੰਦਾ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਕੇ ਪੰਜਾਬੀਆਂ ਦਾ ਅਪਮਾਨ ਕੀਤਾ ਕੇਂਦਰ ਗੈਰ-ਭਾਜਪਾ ਰਾਜਾਂ ਨੂੰ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕਰਨ ਦੇ ਰਿਹਾ ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਭਰ ਵਿੱਚੋਂ ਸਭ ਤੋਂ ਬਿਹਤਰ; ਪੰਜਾਬ ਵਿੱਚ ਨਿਵੇਸ਼ ਲਈ ਵੱਡੇ ਪੱਧਰ ‘ਤੇ ਆ ਰਹੇ ਹਨ ਉਦਯੋਗ ਲੁਧਿਆਣਾ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ ਬਜਾਏ ‘ਕੰਮ ਦੀ ਰਾਜਨੀਤੀ’ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜੋ ਹੋਰ ਕੰਪਨੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਸੂਬੇ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਨਿਵੇਸ਼ ਲਈ ਆ ਰਹੇ ਹਨ।। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਆਗੂ ਨਿਵੇਸ਼ ਲਈ ਆਉਣ ਵਾਲੇ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਹ ਸਮਝੌਤੇ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਇਸ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਐਸ.ਈ.ਜ਼ੈਡਜ਼ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ ਹਨ ਜਦੋਂ ਉਦਯੋਗਾਂ ਅਤੇ ਵਪਾਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ ਅਤੇ ਬੀਤੇ ਸਮਿਆਂ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਤੋਂ ਇਲਾਵਾਂ ਇਨ੍ਹਾਂ ਇਕਾਈਆਂ ਦੇ ਵਿਸਤਾਰ ਅਤੇ ਉਤਸ਼ਾਹਿਤ ਕਰਨ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਈ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪਹਿਲੀ ਵਾਰ 410 ਹਾਈ-ਟੈੱਕ ਵਾਹਨ ਪੰਜਾਬ ਪੁਲਿਸ ਦੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਇਹੀ ਨਵੇਂ ਵਾਹਨ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓਜ਼ ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂਕਿ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਬਹੁਤ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਇਸ ਫੋਰਸ ਨੂੰ ਗਲਤ ਢੰਗ ਨਾਲ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਸੰਪੂਰਨ ਮੈਡੀਕਲ ਕਿੱਟ ਦੀ ਸੁਵਿਧਾ ਵੀ ਉਪਲਬਧ ਹੈ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਲੈਸ ਨਵੇਂ ਸਕੂਲ ਆਫ਼ ਐਕਸੀਲੈਂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੂਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਉਹ ਜੀਵਨ ਵਿੱਚ ਹੋਰ ਅੱਗੇ ਵਧ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ ਦਾ ਇੱਕੋ ਦੌਰਾ ਉਦਯੋਗਪਤੀਆਂ ਨੂੰ ਇਹ ਸੋਚਣ ਲਈ ਮਜਬੂਰ ਕਰ ਦੇਵੇਗਾ ਕਿ ਉਨ੍ਹਾਂ ਨੂੰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਭੇਜਣਾ ਚਾਹੀਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ 165 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਅਜਿਹਾ ਕੋਈ ਉਪਰਾਲਾ ਨਹੀਂ ਹੋਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਵੱਖਰੀ ਕਿਸਮ ਦੀ ਸਰਕਾਰ ਸੱਤਾ ਵਿੱਚ ਆਈ ਹੈ, ਜਿਸ ਨਾਲ ਹੁਣ ਸਰਕਾਰੀ ਅਦਾਰਿਆਂ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪੌਸ਼ ਇਲਾਕਿਆਂ ਵਿੱਚ ਵੀ ਲੋਕ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਮੁਹੱਲਾ ਕਲੀਨਿਕਾਂ ਦੀ ਮੰਗ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਤੇ ਵਧੀਆ ਇਲਾਜ ਪ੍ਰਦਾਨ ਕਰ ਰਹੇ ਹਨ, ਜਿਸ ਕਾਰਨ ਇੱਥੇ ਲੋਕਾਂ ਦੀ ਆਮਦ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਲਈ ਉਦਯੋਗਿਕ ਖੇਤਰ ਵੱਡਾ ਅਧਾਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਕਰੀਆਂ ਪੈਦਾ ਹੋ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਭਲਾਈ ਦੀ ਕਦੇ ਕੋਈ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਚੋਰ ਕਰਾਰ ਦਿੰਦੀਆਂ ਸਨ, ਪਰ ਇਹ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲੁੱਟਣ ਦੀ ਬਜਾਏ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਿਲਣੀਆਂ ਨੂੰ ਸੂਬਾ ਸਰਕਾਰ ਅਤੇ ਵਪਾਰੀਆਂ ਦਰਮਿਆਨ ਬਿਹਤਰ ਤਾਲਮੇਲ ਲਈ ਸਮੇਂ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕਰਨਾ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਉਣਾ ਹੀ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਗੈਰ-ਭਾਜਪਾ ਰਾਜਾਂ ਦੇ ਸੁਚਾਰੂ ਕੰਮਕਾਜ ਵਿੱਚ ਅੜਿੱਕਾ ਡਾਹੁਣ ਲਈ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਇਹ ਸਭ ਕੇਂਦਰ ਦਾ ਘਮੰਡੀ ਰਵੱਈੲਾ ਅਤੇ ਆਪਹੁਦਰੇਪਣ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕੇਰਲਾ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਹੋਰ ਰਾਜਾਂ ਦੇ ਲੋਕਾਂ ਨੇ ਆਪਣੇ ਮੁੱਖ ਮੰਤਰੀਆਂ ਨੂੰ ਲੋਕ ਸਭਾ ਸੀਟਾਂ ਦੇ ਕੇ ਸ਼ਕਤੀ ਦਿੱਤੀ ਸੀ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਸਿੰਘ ਮਾਨ ਨੂੰ ਸਾਰੀਆਂ ਲੋਕ ਸਭਾ ਸੀਟਾਂ ਜਿਤਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਵਿਰੋਧੀ ਰਵੱਈਏ ਦਾ ਸ਼ਿਕਾਰ ਹੈ, ਇਸ ਲਈ ਕੇਂਦਰ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ, ਜਿਸ ਲਈ ਪੰਜਾਬੀਆਂ ਨੂੰ ਤਿਆਰੀ ਖਿੱਚ ਲੈਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਸਰਕਾਰ ਨੂੰ ਸੂਬੇ ਦੀ ਝਾਕੀ ਨੂੰ ਰੱਦ ਕਰਨ ਦੇ ਆਪਣੇ ਗੁਨਾਹ ਦੀ ਸਜ਼ਾ ਦਿੱਤੀ ਜਾਵੇ ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਦਾ ਸਿੱਧਮ-ਸਿੱਧਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦਾਂ ਨੂੰ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਲਈ ਕੇਂਦਰ ਤੋਂ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੈ।
Punjab Bani 03 March,2024
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ 'ਆਪ' ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਲੁਧਿਆਣਾ, 3 ਮਾਰਚ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ 'ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ 'ਚ ਬਦਲਾਅ ਲਿਆਂਦਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ 'ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ 'ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ 'ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ। ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।
Punjab Bani 03 March,2024
ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨ ਲਈ ਤਿਆਰ
ਕਿਸਾਨ 6 ਮਾਰਚ ਨੂੰ ਦਿੱਲੀ ਕੂਚ ਕਰਨ ਲਈ ਤਿਆਰ ਸਮੁੱਚੇ ਦੇਸ਼ ਦੇ ਕਿਸਾਨ ਮਜਦੂਰ ਹੋਣਗੇ ਸ਼ਾਮਲ - ਸਮੁੱਚੇ ਦੇਸ਼ ਵਿੱਚ 12 ਤੋਂ 4 ਵਜੇ ਹੋਵੇਗਾ ਟਰੇਨਾਂ ਦਾ ਪਹੀਆ ਜਾਮ ਰਾਜਪੁਰਾ, 3 ਮਾਰਚ : ਦੇਸ਼ ਭਰ ਦੇ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ 13 ਫਰਵਰੀ ਤੋਂ ਸੰਭੂ ਤੇ ਖਨੌਰੀ ਬਾਰਡਰਾਂ 'ਤੇ ਚਲ ਰਹੇ ਕਿਸਾਨ ਮੋਰਚੇ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰਨਾਂ ਨੇ ਐਲਾਨ ਕੀਤਾ ਹੈ ਕਿ ਸਮੁੱਚੇ ਦੇਸ਼ ਦੇ ਕਿਸਾਨ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨਗੇ ਅਤੇ ਇਸਤੋਂ ਬਾਅਦ 10 ਮਾਰਚ ਨੂੰ ਸਮੁੱਚੇ ਦੇਸ਼ ਅੰਦਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਤਾਂ ਜੋ ਕੁੰਭਕਰਨੀ ਨੀਂਦ ਸੁੱਤੇ ਮੋਦੀ ਤੇ ਉਸਦੀ ਜੁੰਡਲੀ ਨੂੰ ਕਿਸਾਨੀ ਮੰਗਾਂ ਲਈ ਜਗਾਇਆ ਜਾ ਸਕੇ। ਇਨ੍ਹਾਂ ਕਿਸਾਨ ਨੇਤਾਵਾਂ ਨੇ ਆਖਿਆ ਕਿ ਮੋਦੀ ਸਰਕਾਰ ਟ੍ਰੈਕਟਰ ਟ੍ਰਾਲੀਆਂ ਬੈਨ ਕਰਨਾ ਚਾਹੁੰਦੀ ਹੈ। ਇਸ ਲਈ ਹੁਣ ਸਾਰਾ ਦੇਸ਼ ਇਹ ਮਾਰਚ ਰੇਲਾਂ ਅਤੇ ਬੱਸਾਂ ਰਾਹੀਂ ਹੋਵੇਗਾ। ਅੱਜ ਪਿੰਡ ਬਲੋ ਵਿਖੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਜੁੜੇ ਲੱਖਾਂ ਲੋਕਾਂ ਵਿਚਕਾਰ ਇਹ ਐਲਾਨ ਕੀਤਾ ਗਿਆ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅੱਜ ਦੇ ਸ਼ਹੀਦੀ ਸਮਾਗਮ ਲਈ ਭਾਰਤ ਅਤੇ ਪੰਜਾਬ ਭਰ ਤੋਂ ਲੋਕਾਂ ਦੀ ਭਾਰੀ ਸ਼ਮੂਲੀਅਤ ਨੂੰ ਦੇਖਦਿਆਂ ਮੋਦੀ ਸਰਕਾਰ ਲਈ ਅੱਖਾਂ ਖੋਲ੍ਹਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ-ਮਜ਼ਦੂਰਾਂ 'ਤੇ ਮੋਦੀ ਤੇ ਹਰਿਆਣਾ ਸਰਕਾਰ ਨੇ 70 ਹਜਾਰ ਤੋਂ ਵਧ ਅਰਧ ਸੈਨਿਕ ਲਗਾਕੇ ਅੰਨ੍ਹੇਵਾਹ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਅਤੇ ਜਿਸ ਤਰ੍ਹਾਂ ਦਮੇ, ਛਾਤੀ ਵਿੱਚ ਦਰਦ ਅਤੇ ਅੱਖਾਂ ਦੀ ਸਮੱਸਿਆ ਤੋਂ ਪੀੜਤ ਹਜ਼ਾਰਾਂ ਲੋਕਾਂ 'ਤੇ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ, 12 ਬੋਰ ਦੀਆਂ ਰਾਈਫਲਾਂ ਦੀ ਵਰਤੋਂ ਕੀਤੀ ਗਈ, ਐੱਸ.ਐੱਲ.ਆਰ ਕਿਸਾਨ ਸ਼ਹੀਦ ਹੋ ਗਿਆ, ਇੱਕ ਅੱਖ ਚਲੀ ਗਈ, ਪ੍ਰਿਤਪਾਲ ਸਿੰਘ ਨੂੰ ਨਜਾਇਜ਼ ਤੌਰ ੋਤੇ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ ਅਤੇ 500 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਆਪਣੇ ਹੱਕ ਮੰਗ ਰਹੇ ਕਿਸਾਨਾਂ-ਮਜ਼ਦੂਰਾਂ ਨਾਲ ਦੁਸ਼ਮਣ ਦੇਸ਼ ਦੀ ਫ਼ੌਜ ਵਾਂਗ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਅਤੇ ਦੇਸ਼ ਵਿੱਚ ਤਾਨਾਸ਼ਾਹੀ ਸਥਾਪਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਦੇਸ਼ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਨੇ ਲਖੀਮਪੁਰ ਖੇੜੀ ਦੇ ਮੁੱਖ ਦੋਸ਼ੀ ਨੂੰ ਲਖੀਮਪੁਰ ਖੇੜੀ ਤੋਂ ਲੋਕ ਸਭਾ ਚੋਣ ਟਿਕਟ ਦੇ ਕੇ ਦੋਸ਼ੀ ਕਰਾਰ ਦਿੱਤਾ ਹੈ, ਅਸੀਂ ਇਸ ਦੀ ਨਿਖੇਧੀ ਕਰਦੇ ਹਾਂ ਅਤੇ ਦੇਸ਼ ਇਹ ਸਭ ਦੇਖ ਰਿਹਾ ਹੈ ਅਤੇ ਦੇਸ਼ ਇਨ੍ਹਾਂ ਗੱਲਾਂ ਲਈ ਕਦੇ ਵੀ ਮੁਆਫ਼ ਨਹੀਂ ਕਰੇਗਾ ਅਤੇ ਸਿਖਾਏਗਾ। ਮੋਦੀ ਸਰਕਾਰ ਨੂੰ ਸਬਕ।ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਵੀ ਆਪਣੀ ਜ਼ਮੀਰ ਜਗਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਸਰਕਾਰ ਦੇ ਕੁਝ ਦਲਾਲਾਂ ਦਾ ਜ਼ੋਰ ਇਹ ਸਾਬਤ ਕਰਨ ਲਈ ਹੈ ਕਿ ਸੰਘਰਸ਼ ਕੁਝ ਜਥੇਬੰਦੀਆਂ ਦਾ ਹੈ, ਜਦਕਿ ਐਸ।ਕੇ।ਐਮ (ਗੈਰਸਿਆਸੀ) ਅਤੇ ਾਂਝਝ ਦੇਸ਼ ਦੀਆਂ 200 ਤੋਂ ਵੱਧ ਜਥੇਬੰਦੀਆਂ ਦਾ ਦੇਸ਼ ਵਿਆਪੀ ਅੰਦੋਲਨ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦਾ ਆਈਟੀ ਗਰੁੱਪ ਸੋਸ਼ਲ ਮੀਡੀਆ ੋਤੇ ਦੋ ਗਰੁੱਪ ਬਣਾ ਕੇ ਅਤੇ ਦੂਜੇ ਨੂੰ ਕਾਂਗਰਸ, ਅਕਾਲੀ, ਆਪ ਪਾਰਟੀ ਕਹਿ ਕੇ ਇਸ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਸ਼ੁਭਕਰਨ ਸਿੰਘ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਅਤੇ ਜਦੋਂ ਤੱਕ ਘੱਟੋਘੱਟ ਸਮਰਥਨ ਮੁੱਲ ਅਤੇ ਫਸਲੀ ਖਰੀਦ ਗਾਰੰਟੀ ਕਾਨੂੰਨ, ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ, ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫੀ ਅਤੇ ਸਮੁੱਚੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। । ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਮੁੱਖ ਆਗੂਆਂ ਨੂੰ ਘੱਟੋਘੱਟ ਸਮਰਥਨ ਮੁੱਲ ਦੇਣ ਦੀ ਬਜਾਏ ਘੱਟੋਘੱਟ ਸਮਰਥਨ ਮੁੱਲ ਅਤੇ ਖਰੀਦ ਗਾਰੰਟੀ ਬਾਰੇ ਕਾਨੂੰਨ ਬਣਾਉਣ ਦੀ ਗੱਲ ਕਰਨੀ ਚਾਹੀਦੀ ਹੈ।
Punjab Bani 03 March,2024
ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ ਚੰਡੀਗੜ੍ਹ, 03 ਮਾਰਚ ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬੂਤ ਹੋ ਰਹੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਸਫਲਤਾ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਤਰ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ, ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ, ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਇਹ ਅੰਕੜੇ ਸਿਰਫ਼ ਗਿਣਤੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਸਰਕਾਰ ਵਿੱਚ ਰੱਖੇ ਭਰੋਸੇ ਨੂੰ ਦਰਸਾਉਂਦੇ ਹਨ ਅਤੇ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਲਈ ਅਜਿਹੇ ਪ੍ਰੋਗਰਾਮ ਵਿੱਚ ਜ਼ਿੰਮੇਵਾਰੀ ਨਾਲ ਖਰਚ ਕਰਨ ਲਈ ਸਮਰਪਿਤ ਹੈ ਜੋ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਉੱਚਾ ਚੁੱਕਣ। ਮੌਜੂਦਾ ਰਾਜ ਸਰਕਾਰ ਦੁਆਰਾ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਜੀ.ਐਸ,ਟੀ ਪ੍ਰਾਈਮ ਪੋਰਟਲ ਦੀ ਸ਼ੁਰੂਆਤ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਤਕਨਾਲੋਜੀ ਦੁਆਰਾ ਸੰਚਾਲਿਤ ਪ੍ਰਣਾਲੀ ਦੇ ਲਾਗੂ ਹੋਣ ਨਾਲ ਜੀ.ਐਸ.ਟੀ ਅਤੇ ਆਬਕਾਰੀ ਮਾਲੀਆ ਪ੍ਰਾਪਤ ਕਰਨ ਦੀ ਸਮਰੱਥਾ, ਪਾਰਦਰਸ਼ਤਾ ਅਤੇ ਪਾਲਣਾ ਵਿੱਚ ਸੁਧਾਰ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿੱਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਪ੍ਰਸ਼ਾਸਨ ਨੂੰ ਸਫਲਤਾਪੂਰਵਕ ਢੰਗ ਨਾਲ ਸੁਚਾਰੂ ਬਣਾਇਆ ਹੈ, ਚੋਰੀ ਨੂੰ ਰੋਕਿਆ ਹੈ, ਅਤੇ ਇੱਕ ਕਾਰੋਬਾਰ-ਅਨੁਕੂਲ ਮਾਹੌਲ ਬਣਾਇਆ ਹੈ ਜਿਸ ਨੇ ਕਰ ਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪ੍ਰਾਪਤੀ ਆਬਕਾਰੀ ਅਤੇ ਕਰ ਵਿਭਾਗ ਦੇ ਲਗਨ ਵਾਲੇ ਯਤਨਾਂ ਦੇ ਨਾਲ-ਨਾਲ ਸੂਬੇ ਦੇ ਨਾਗਰਿਕਾਂ ਦੇ ਅਟੁੱਟ ਸਹਿਯੋਗ ਸਦਕਾ ਸੰਭਵ ਹੋਈ ਹੈ। ਇਸ ਨੂੰ ਸੂਬੇ ਦੀ ਆਰਥਿਕ ਖੁਸ਼ਹਾਲੀ ਵੱਲ ਇੱਕ ਸ਼ਾਨਦਾਰ ਸ਼ੁਰੂਆਤ ਮੰਨਦੇ ਹੋਏ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਰ ਚੋਰੀ ਦੇ ਮੁਕੰਮਲ ਖਾਤਮੇ ਵਾਸਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਵਰਗੀਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਪੁਰਜ਼ੋਰ ਅਪੀਲ ਕੀਤੀ।
Punjab Bani 03 March,2024
ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ
ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ ਚੰਡੀਗੜ੍ਹ, 2 ਮਾਰਚ ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ’ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।
Punjab Bani 02 March,2024
ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ
ਸੀਬੀਆਈ ਨੁੰ ਸਤਿੰਦਰ ਜੈਨ ਖਿਲਾਫ ਜਾਂਚ ਦੀ ਮਿਲੀ ਮੰਜੂਰੀ ਨਵੀਂ ਦਿੱਲੀ : LG ਵੀਕੇ ਸਕਸੈਨਾ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ 'ਆਪ' ਨੇਤਾ ਸਤੇਂਦਰ ਜੈਨ ਦੇ ਖਿਲਾਫ ਸੀਬੀਆਈ ਜਾਂਚ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦੇਈਏ ਕਿ ਸਤੇਂਦਰ ਜੈਨ 'ਤੇ 10 ਕਰੋੜ ਰੁਪਏ ਦੀ ਫਿਰੌਤੀ ਦਾ ਦੋਸ਼ ਹੈ। ਜੈਨ 'ਤੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਦੇ ਨਾਲ ਜੇਲ੍ਹ 'ਚੋਂ ਫਿਰੌਤੀ ਦਾ ਰੈਕੇਟ ਚਲਾਉਣ ਅਤੇ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਹਾਈ ਪ੍ਰੋਫਾਈਲ ਕੈਦੀਆਂ ਤੋਂ ਸੁਰੱਖਿਆ ਧਨ ਦੀ ਮੰਗ ਕਰਨ ਦਾ ਦੋਸ਼ ਹੈ।
Punjab Bani 02 March,2024
ਰਾਗੀ ਸਿੰਘ ਦੀ ਅਮਰੀਕਾ ਵਿੱਚ ਗੋਲੀ ਮਾਰ ਕੀਤੀ ਹੱਤਿਆ
ਰਾਗੀ ਸਿੰਘ ਦੀ ਅਮਰੀਕਾ ਵਿੱਚ ਗੋਲੀ ਮਾਰ ਕੀਤੀ ਹੱਤਿਆ ਦਿਲੀ : ਰਾਜ ਸਿੰਘ, ਇੱਕ ਸਿੱਖ ਰਾਗੀ ਸੀ ਜੋ ਕਿ ਇੱਕ ਸਿੱਖ ਕੀਰਤਨ ਸਮੂਹ ਦਾ ਹਿੱਸਾ ਸੀ। ਰਾਜ ਦੀ ਸ਼ਨੀਵਾਰ (24 ਫਰਵਰੀ) ਨੂੰ ਅਮਰੀਕਾ ਦੇ ਅਲਬਾਮਾ ਰਾਜ ਦੇ ਸੇਲਮਾ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਜ ਸਿੰਘ ਉਰਫ਼ ਗੋਲਡੀ, ਜੋ ਯੂਪੀ ਦੇ ਬਿਜਨੌਰ ਜ਼ਿਲ੍ਹੇ ਦੇ ਪਿੰਡ ਟਾਂਡਾ ਸਾਹੂਵਾਲਾ ਦਾ ਰਹਿਣ ਵਾਲਾ ਹੈ, ਇੱਕ ਰਾਗੀ (ਸੰਗੀਤਕਾਰ) ਸੀ ਜੋ ਡੇਢ ਸਾਲ ਤੋਂ ਆਪਣੇ ਸੰਗੀਤਕ ਗਰੁੱਪ ਨਾਲ ਅਮਰੀਕਾ ਵਿੱਚ ਸੀ। ਗੋਲਡੀ ਗੁਰਦੁਆਰੇ ਦੇ ਬਾਹਰ ਖੜ੍ਹਾ ਸੀ ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਪੇਟ ਵਿੱਚ ਗੋਲੀ ਮਾਰ ਦਿੱਤੀ। ਉਸ ਦੇ ਪਰਿਵਾਰ ਨੂੰ ਐਤਵਾਰ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ।
Punjab Bani 02 March,2024
ਅਮਰੀਕਾ ਵਿੱਚ ਭਾਰਤੀ ਡਾਂਸਰ ਦੀ ਗੋਲੀ ਮਾਰ ਕੀਤੀ ਮੌਤ, ਫੰਡਰੇਜਰ ਸੁਰੂ
ਅਮਰੀਕਾ ਵਿੱਚ ਭਾਰਤੀ ਡਾਂਸਰ ਦੀ ਗੋਲੀ ਮਾਰ ਕੀਤੀ ਮੌਤ, ਫੰਡਰੇਜਰ ਸੁਰੂ ਦਿਲੀ : ਅਮਰੀਕੀ ਰਾਜ ਮਿਸੀਸਿਪੀ ਵਿੱਚ ਗੋਲੀ ਮਾਰ ਕੇ ਮਾਰੇ ਗਏ ਕੋਲਕਾਤਾ ਦੇ ਇੱਕ ਪੇਸ਼ੇਵਰ ਭਰਤਨਾਟਿਅਮ ਅਤੇ ਕੁਚੀਪੁੜੀ ਡਾਂਸਰ ਅਮਰਨਾਥ ਘੋਸ਼ ਦੇ ਅੰਤਿਮ ਸੰਸਕਾਰ ਲਈ ਫੰਡ ਇਕੱਠਾ ਕਰਨ ਲਈ ਇੱਕ ਫੰਡਰੇਜ਼ਰ ਸ਼ੁਰੂ ਕੀਤਾ ਗਿਆ ਹੈ। ਉਸਦੀ ਮੌਤ ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਅਕਤੀਆਂ ਦੀਆਂ ਮੌਤਾਂ ਦੀ ਲੜੀ ਵਿੱਚ ਤਾਜ਼ਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ ਭਾਰਤੀਆਂ ਅਤੇ ਭਾਰਤੀ ਮੂਲ ਦੇ ਲੋਕਾਂ ਦੇ ਮਾਰੇ ਜਾਣ ਦੇ ਅੱਧੀ ਦਰਜਨ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।
Punjab Bani 02 March,2024
ਸੁਣਨ ਬੋਲਣ ਤੋਂ ਅਸਮਰਥ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਪੰਜਾਬੀ ਯੂਨੀਵਰਸਿਟੀ ਨੇ ਕੀਤੀ ਵਿਸ਼ੇਸ਼ ਪਹਿਲਕਦਮੀ
ਸੁਣਨ ਬੋਲਣ ਤੋਂ ਅਸਮਰਥ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਪੰਜਾਬੀ ਯੂਨੀਵਰਸਿਟੀ ਨੇ ਕੀਤੀ ਵਿਸ਼ੇਸ਼ ਪਹਿਲਕਦਮੀ -ਸਮਾਜ ਦੇ ਸਾਰੇ ਵਰਗਾਂ ਤਕ ਉਚੇਰੀ ਸਿੱਖਿਆ ਦੀ ਰਸਾਈ ਹੋਣਾ ਜ਼ਰੂਰੀ: ਪ੍ਰੋ. ਅਰਵਿੰਦ ਪਟਿਆਲਾ, 1 ਮਾਰਚ ਪੰਜਾਬੀ ਯੂਨੀਵਰਸਿਟੀ ਨੇ ਵਿਸ਼ੇਸ਼ ਪਹਿਲਕਦਮੀ ਕਰਦਿਆਂ ਸੁਣਨ ਅਤੇ ਬੋਲਣ ਤੋਂ ਅਸਮਰੱਥ ਵਿਦਿਆਰਥੀਆਂ ਦੇ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨੇ ਨੂੰ ਸਾਕਾਰ ਕਰ ਵਿਖਾਇਆ ਹੈ। ਪੰਜਾਬ ਸਰਕਾਰ ਦੀ ਪਹਿਲਕਦਮੀ ਅਤੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਬੀ.ਏ. ਹਿਉਮੈਨਟੀਜ਼ ਕਰਵਾਉਣ ਨੂੰ ਵਿਹਾਰਕ ਜਾਮਾ ਪਹਿਨਾਉਣ ਹਿਤ ਕਦਮ ਉਠਾਉਂਦਿਆਂ ਪਟਿਆਲਾ ਸਥਿਤ ਵਾਣੀ ਸਕੂਲ ਫ਼ਾਰ ਹੀਅਰਿੰਗ ਇੰਪੇਅਰਡ ਵਿਚਲੇ ਆਪਣੇ ਕੇਂਦਰ ਵਿਖੇ ਪ੍ਰੀਖਿਆ ਲਈ ਗਈ। ਇਸ ਪ੍ਰੀਖਿਆ ਲਈ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤਿਆਰੀ ਕੀਤੀ ਗਈ ਸੀ। ਇਨ੍ਹਾਂ ਵਿਦਿਆਰਥੀਆਂ ਦੀਆਂ ਵਿਸ਼ੇਸ਼ ਲੋੜਾਂ ਦੇ ਮੱਦੇਨਜ਼ਰ ਵਿਸ਼ੇਸ਼ ਮਾਹਿਰਾਂ ਤੋਂ ਵਿਸ਼ੇਸ਼ ਤੌਰ ਉੱਤੇ ਪ੍ਰਸ਼ਨ ਪੱਤਰ ਤਿਆਰ ਕਰਵਾਏ ਗਏ ਸਨ ਤਾਂ ਕਿ ਇਹ ਵਿਦਿਆਰਥੀ ਬਿਨਾ ਕਿਸੇ ਮੁਸ਼ਕਿਲ ਤੋਂ ਅਸਾਨੀ ਨਾਲ਼ ਪ੍ਰੀਖਿਆ ਦੇ ਸਕਣ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਤੱਕ ਉਚੇਰੀ ਸਿੱਖਿਆ ਦੀ ਰਸਾਈ ਹੋਣਾ ਬਹੁਤ ਜ਼ਰੂਰੀ ਹੈ ਅਤੇ ਉਚੇਰੀ ਸਿੱਖਿਆ ਨਾਲ਼ ਜੁੜੇ ਜਨਤਕ ਅਦਾਰੇ ਇਸ ਗੱਲ ਲਈ ਵਚਨਬੱਧ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਪਣੀ ਅਜਿਹੀ ਵਚਨਬੱਧਤਾ ਤਹਿਤ ਹੀ ਪੰਜਾਬੀ ਯੂਨੀਵਰਸਿਟੀ ਵੱਲੋਂ ਇਹ ਕਦਮ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦਸੰਬਰ ਮਹੀਨੇ ਜਦੋਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਵਾਣੀ ਸਕੂਲ ਫਾਰ ਹੀਅਰਿੰਗ ਇੰਪੇਅਰਡ ਨਾਲ ਵਿਸ਼ੇਸ਼ ਇਕਰਾਰਨਾਮਾ ਕੀਤਾ ਗਿਆ ਸੀ।ਇਕਰਾਰਨਾਮੇ ਤਹਿਤ ਇਸ ਸਕੂਲ ਵਿੱਚ ਸਥਾਪਿਤ ਕੀਤੇ ਜਾਣ ਵਾਲ਼ੇ ਆਪਣੇ ਵਿਸ਼ੇਸ਼ ਕੇਂਦਰ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਜੀਆਂ ਦੀ ਉਚੇਰੀ ਸਿੱਖਿਆ ਦਾ ਪ੍ਰਬੰਧ ਕੀਤੇ ਜਾਣ ਬਾਰੇ ਮਿੱਥਿਆ ਗਿਆ ਸੀ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਇਹ ਨਿਵੇਕਲਾ ਕਦਮ ਉਠਾਉਂਦਿਆਂ ਆਪਣੇ ਉਸ ਵਾਅਦੇ ਦੀ ਪੂਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਪਹਿਲਾਂ ਤੋਂ ਸਥਾਪਿਤ ਵਿਸ਼ੇਸ਼ ਲੋੜਾਂ ਵਾਲੇ ਜੀਆਂ ਦੇ ਸ਼ਕਤੀਕਰਨ ਨਾਲ ਸੰਬੰਧਿਤ ਕੇਂਦਰ 'ਸੈਂਟਰ ਫਾਰ ਐਮਪਾਵਰਮੈਂਟ ਆਫ਼ ਪਰਸਨ ਵਿਦ ਡਿਸਬਿਲਟੀਜ਼' ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ। ਜਿ਼ਕਰਯੋਗ ਹੈ ਕਿ ਸ੍ਰ. ਹਰਜੋਤ ਸਿੰਘ ਬੈਂਸ ਨੇ ਉਸ ਮੌਕੇ ਬੋਲਦਿਆਂ ਪੰਜਾਬੀ ਯੂਨੀਵਰਸਿਟੀ ਵਿੱਚ ਹੋ ਰਹੇ ਕੰਮ ਕਾਜ ਦੀ ਵਿਸ਼ੇਸ਼ ਤੌਰ ਉੱਤੇ ਸ਼ਲਾਘਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਖੇਤਰ ਵਿੱਚ ਯੂਨੀਵਰਸਿਟੀ ਬਾਖੂਬੀ ਕੰਮ ਕਰ ਰਹੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੀ ਇਸ ਇਕਰਾਰਨਾਮੇ ਮੌਕੇ ਮੌਜੂਦ ਰਹੇ ਸਨ। ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਵਾਣੀ ਸਕੂਲ ਵਿੱਚ ਸਥਿਤ ਇਹ ਕੇਂਦਰ ਨੌਂ ਤਰ੍ਹਾਂ ਦੇ ਦਿਵਿਆਂਗ ਵਿਦਿਆਰਥੀਆਂ ਲਈ ਪੰਜਾਬੀ ਯੂਨੀਵਰਸਿਟੀ ਤੋਂ ਉਚੇਰੀ ਸਿੱਖਿਆ ਹਾਸਲ ਕਰਨ ਹਿਤ ਇੱਕ ਰਿਸੋਰਸ ਸੈਂਟਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਹ ਆਪਣੀ ਕਿਸਮ ਨਿਵੇਕਲੀ ਪਹਿਲਕਦਮੀ ਹੈ। ਸੂਬੇ ਦੀ ਕੋਈ ਵੀ ਹੋਰ ਯੂਨੀਵਰਸਿਟੀ ਜਾਂ ਵਿੱਦਿਅਕ ਅਦਾਰਾ ਹਾਲ ਦੀ ਘੜੀ ਇਸ ਤਰ੍ਹਾਂ ਦਾ ਉਪਰਾਲਾ ਨਹੀਂ ਕਰ ਰਿਹਾ। ਵਾਣੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁਖਚੈਨ ਵਿਰਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਹ ਅਮਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੁਣਨ ਬੋਲਣ ਤੋਂ ਅਸਮਰਥ ਕੋਈ ਵੀ ਵਿਦਿਆਰਥੀ ਜੇਕਰ ਉਚੇਰੀ ਸਿੱਖਿਆ ਹਾਸਿਲ ਕਰਨਾ ਚਾਹੇ ਤਾਂ ਉਸ ਦੇ ਮਾਪੇ ਜਾਂ ਸੰਬੰਧੀ ਸਕੂਲ ਨੂੰ ਸੰਪਰਕ ਕਰ ਸਕਦੇ ਹਨ। ਡਾ. ਕਿਰਨ, ਜੋ ਯੂਨਵਿਰਸਿਟੀ ਵਿਖੇ ਕਾਰਜਸ਼ੀਲ 'ਸੈਂਟਰ ਫਾਰ ਐਮਪਾਵਰਮੈਂਟ ਆਫ਼ ਪਰਸਨ ਵਿਦ ਡਿਸਬਿਲਟੀਜ਼' ਦੇ ਕੋਆਰਡੀਨੇਟਰ ਹਨ, ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
Punjab Bani 01 March,2024
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ -ਯੂਨੀਵਰਸਿਟੀ 'ਚ ਖੇਡਾਂ ਦੀ ਤਰੱਕੀ ਤੇ ਨੌਜਵਾਨਾਂ ਦੀ ਫ਼ੌਜ 'ਚ ਭਰਤੀ ਤੇ ਹੋਰ ਮੁੱਦੇ ਵਿਚਾਰੇ ਪਟਿਆਲਾ, 1 ਮਾਰਚ: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਾਲ ਆਪਣੀ ਵਚਨਬੱਧਤਾ ਨਿਭਾ ਰਹੀ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ.ਐਸ. ਚੀਮਾ (ਸੇਵਾ ਮੁਕਤ ਲੈਫ. ਜਨ.) ਨਾਲ ਮੁਲਾਕਾਤ ਕਰਨ ਮੌਕੇ ਖੇਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਮਿਆਰ ਦੀ ਯੂਨੀਵਰਸਿਟੀ ਵਜੋਂ ਵਿਕਸਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਬਾਬਤ ਵਿਚਾਰਾਂ ਕਰ ਰਹੇ ਸਨ। ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਵਿੱਚ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਪਕੁਲਪਤੀ ਡਾ. ਜੇ.ਐਸ. ਚੀਮਾ ਨੇ ਉਨ੍ਹਾਂ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਕੈਲੰਡਰ, ਖੇਡਾਂ ਬਾਬਤ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ ਅਤੇ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਤੋਂ ਫੰਡ ਦਿਵਾਉਣ ਲਈ ਕੀਤੀ ਜਾਣ ਵਾਲੀ ਚਾਰਾਜਾਈ ਬਾਰੇ ਵੀ ਦੱਸਿਆ। ਐਮ.ਪੀ. ਸਾਹਨੀ ਨੇ ਉਪਕੁਲਤੀ ਜੇ.ਐਸ. ਚੀਮਾ ਨਾਲ ਗੱਲਬਾਤ ਮੌਕੇ ਪੰਜਾਬ ਦੇ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ, ਖਾਸ ਕਰਕੇ ਅਗਨੀਵੀਰ ਦੀ ਭਰਤੀ ਵਿੱਚ ਮਦਦ ਕਰਨ ਵਜੋਂ ਖੇਡ ਯੂਨੀਵਰਸਿਟੀ ਨੂੰ ਇੱਕ ਜਿੰਮੇਵਾਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਲੈਫ.ਜਨ. ਜੇ.ਐਸ. ਚੀਮਾ ਨੇ ਐਮ.ਪੀ. ਸਾਹਨੀ ਨੂੰ ਸੂਬੇ ਦੇ ਖਿਡਾਰੀਆਂ ਅਤੇ ਭਾਰਤੀ ਫ਼ੌਜ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਰਾਜ ਸਭਾ ਮੈਂਬਰ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਭਿਨਵ ਆਹਲੂਵਾਲੀਆ ਵੀ ਮੌਜੂਦ ਸਨ।
Punjab Bani 01 March,2024
ਪਟਿਆਲਾ ਜ਼ਿਲ੍ਹੇ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਪ੍ਰਬੰਧਨ ਲਈ ਸਮਝੌਤਾ ਸਹੀਬੰਦ
ਪਟਿਆਲਾ ਜ਼ਿਲ੍ਹੇ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਪ੍ਰਬੰਧਨ ਲਈ ਸਮਝੌਤਾ ਸਹੀਬੰਦ -ਡੇਲਾਇਟ ਕੰਪਨੀ 'ਪਰਾਲੀ ਨੂੰ ਜ਼ੀਰੋ ਅੱਗ' ਦਾ ਟੀਚਾ ਹਾਸਲ ਕਰਨ 'ਚ ਕਰੇਗੀ ਮਦਦ -ਫ਼ਸਲੀ ਰਹਿੰਦ-ਖੂੰਹਦ ਸੰਭਾਲਣ ਲਈ ਪਟਿਆਲਾ 'ਚ ਸ਼ੁਰੂ ਹੋਵੇਗਾ ਪਾਇਲਟ ਪ੍ਰਾਜੈਕਟ-ਡੀ.ਸੀ. ਪਟਿਆਲਾ, 1 ਮਾਰਚ: ਪਟਿਆਲਾ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਜ਼ੀਰੋ 'ਤੇ ਲਿਆਉਣ ਅਤੇ ਫ਼ਸਲੀ ਰਹਿੰਦ-ਖੂੰਹਦ ਸੰਭਾਲਣ ਲਈ ਡੀਲਾਇਟ ਕੰਪਨੀ ਨਾਲ ਇੱਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਮੌਜੂਦਗੀ 'ਚ ਡੇਲਾਇਟ ਟੋਚੇ ਤੋਹਮਾਤਸੂ ਇੰਡੀਆ ਦੇ ਕਾਰਜਕਾਰੀ ਡਾਇਰੈਕਟਰ ਵਿਵੇਕ ਮਿੱਤਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇੱਕ ਫੈਸਿਲੀਟੇਟਿੰਗ ਏਜੰਸੀ ਵਜੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਸਮਝੌਤੇ ਉਪਰ ਦਸਤਖ਼ਤ ਕੀਤੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾ ਨੂੰ ਪੂਰੀ ਤਰ੍ਹਾਂ ਰੋਕਣ ਲਈ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਰਣਨੀਤੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਇਸ ਸਮਝੌਤੇ ਨੂੰ ਇੱਕ ਪਾਇਲਟ ਪ੍ਰਾਜੈਕਟ ਵਜੋਂ ਲਿਆ ਜਾਵੇਗਾ ਅਤੇ ਜੇਕਰ ਇਸ ਵਿੱਚ ਸਫ਼ਲਤਾ ਮਿਲਦੀ ਹੈ ਤਾਂ ਇਸ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾ ਸਕੇਗਾ। ਡੀ.ਸੀ. ਨੇ ਅੱਗੇ ਦੱਸਿਆ ਕਿ ਡੇਲਾਇਟ ਟੋਚੇ ਤੋਹਮਾਤਸੂ ਇੰਡੀਆ ਵੱਲੋਂ ਪਰਾਲੀ ਨੂੰ ਕਿਸਾਨਾਂ ਤੋਂ ਹਾਸਲ ਕਰਕੇ ਅੱਗੇ ਹੋਰ ਕੰਮਾਂ ਲਈ ਵਰਤਣ ਵਾਸਤੇ ਵੱਖ-ਵੱਖ ਕੰਪਨੀਆਂ ਕੋਲ ਭੇਜਣ ਲਈ ਸਹਾਇਤਾ ਕੀਤੀ ਜਾਵੇਗੀ, ਸਿੱਟੇ ਵਜੋਂ ਪਰਾਲੀ ਨੂੰ ਅੱਗ ਲਾਉਣ ਤੋਂ ਬਿਨ੍ਹਾਂ ਹੀ ਉਸਦੀ ਐਕਸ ਸੀਟੂ ਮੈਨੇਜਮੈਂਟ ਤਹਿਤ ਸੰਭਾਲ ਹੋ ਜਾਵੇਗੀ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੰਪਨੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਜ਼ਿਲ੍ਹੇ ਵਿੱਚ 12 ਤੋਂ 14 ਹਫ਼ਤਿਆਂ ਦਾ ਇੱਕ ਵਿਸਥਾਰਤ ਅਧਿਐਨ ਕਰਕੇ ਪਰਾਲੀ ਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਰਣਨੀਤੀ ਉਲੀਕੀ ਜਾਵੇਗੀ। ਇਸ ਤਹਿਤ ਪਰਾਲੀ ਦੀ ਸੰਭਾਲ ਲਈ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਕਿਸਾਨਾਂ, ਕਸਟਮ ਹਾਇਰਿੰਗ ਸੈਂਟਰਜ਼, ਪਰਾਲੀ ਸੰਭਾਲਣ ਵਾਲੇ ਸੰਦਾਂ ਦੇ ਡੀਲਰ, ਪੰਚਾਇਤ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਬਿਨ੍ਹਾਂ ਸੀ.ਆਰ.ਐਮ. ਗਤੀਵਿਧੀਆਂ, ਕਣਕ ਦੀ ਝੋਨੇ ਦੀ ਪਰਾਲੀ ਵਾਲੇ ਖੇਤ ਵਿੱਚ ਸਿੱਧੀ ਬਿਜਾਈ, ਪਰਾਲੀ ਵਰਤਣ ਵਾਲੇ ਉਦਯੋਗਾਂ ਨਾਲ ਗੱਲਬਾਤ, ਗਊਸ਼ਾਲਾ ਤੇ ਡੇਅਰੀ ਪਲਾਟਾਂ ਵਿੱਚ ਪਰਾਲੀ ਦੀ ਵਰਤੋਂ ਆਦਿ ਗਤੀਵਿਧੀਆਂ 'ਚ ਹਿੱਸਾ ਲਿਆ ਜਾਵੇਗਾ। ਡੇਲਾਇਟ ਟੋਚੇ ਤੋਹਮਾਤਸੂ ਇੰਡੀਆ ਦੇ ਕਾਰਜਕਾਰੀ ਡਾਇਰੈਕਟਰ ਵਿਵੇਕ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰਿਆਣਾ ਦੇ 666 ਪਿੰਡਾਂ ਵਿੱਚ ਅਜਿਹਾ ਪ੍ਰਬੰਧਨ ਕੀਤਾ ਗਿਆ ਸੀ, ਸਿੱਟੇ ਵਜੋਂ ਉਥੇ ਪਰਾਲੀ ਸਾੜਨ ਦੇ 54 ਫ਼ੀਸਦੀ ਮਾਮਲੇ ਘਟੇ ਹਨ ਅਤੇ ਇਸ ਨੂੰ ਪਟਿਆਲਾ ਵਿੱਚ ਵੀ ਸਫ਼ਲਤਾ ਪੂਰਵਕ ਲਾਗੂ ਕੀਤਾ ਜਾਵੇਗਾ। ਮੀਟਿੰਗ 'ਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਸਿੰਗਲਾ, ਡੀ.ਡੀ.ਐਫ਼ ਨਿਧੀ ਮਲਹੋਤਰਾ ਤੇ ਹੋਰ ਮੌਜੂਦ ਸਨ।
Punjab Bani 01 March,2024
ਬੇਗਲੁਰੁ ਦੇ ਰਾਜਾਜੀਨਗਰ ਵਿੱਚ ਰਾਮੇਸ਼ਵਰਮ ਕੈਫੇ ਵਿੱਚ ਹੋਇਆ ਧਮਾਕਾ, ਕਈ ਜਖਮੀ
ਬੇਗਲੁਰੁ ਦੇ ਰਾਜਾਜੀਨਗਰ ਵਿੱਚ ਰਾਮੇਸ਼ਵਰਮ ਕੈਫੇ ਵਿੱਚ ਹੋਇਆ ਧਮਾਕਾ, ਕਈ ਜਖਮੀ ਬੈਂਗਲੁਰੂ : ਬੇਂਗਲੁਰੂ ਦੇ ਰਾਜਾਜੀਨਗਰ 'ਚ ਰਾਮੇਸ਼ਵਰਮ ਕੈਫੇ 'ਚ ਧਮਾਕਾ ਹੋਇਆ ਹੈ। ਇਸ ਦੌਰਾਨ ਹਾਦਸੇ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ। ਬੈਂਗਲੁਰੂ ਦੇ ਵਾਈਟਫੀਲਡ 'ਚ ਰਾਮੇਸ਼ਵਰਮ ਕੈਫੇ 'ਚ ਹੋਏ ਧਮਾਕੇ 'ਚ ਘੱਟੋ-ਘੱਟ ਚਾਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਤਿੰਨ ਮੁਲਾਜ਼ਮ ਤੇ ਇਕ ਗਾਹਕ ਸ਼ਾਮਲ ਹਨ। ਰਿਪੋਰਟਾਂ ਅਨੁਸਾਰ ਦੁਪਹਿਰ 1 ਵਜੇ ਦੇ ਕਰੀਬ ਇਕ ਬੈਗ 'ਚ ਰੱਖੀ ਚੀਜ਼ 'ਚ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਰਾਮੇਸ਼ਵਰਮ ਕੈਫੇ 'ਚ ਧਮਾਕੇ ਤੋਂ ਬਾਅਦ ਵ੍ਹਾਈਟਫੀਲਡ ਖੇਤਰ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਮੌਕੇ 'ਤੇ ਪਹੁੰਚ ਗਏ। ਇਹ ਕੈਫੇ ਬੈਂਗਲੁਰੂ ਵਿੱਚ ਸਭ ਤੋਂ ਪ੍ਰਸਿੱਧ ਭੋਜਨ ਜੋੜਾਂ ਵਿੱਚੋਂ ਇੱਕ ਹੈ।
Punjab Bani 01 March,2024
ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ
ਸੁਪਰੀਮ ਕੋਰਟ ਨੇ ਜਿਨਸੀ ਸੋਸ਼ਣ ਮਾਮਲੇ ਵਿੱਚ ਸਜਾ ਕਟ ਰਹੇ ਆਸਾਰਾਮ ਬਾਪੂ ਨੂੰ ਦਿੱਤਾ ਝਟਕਾ ਨਵੀਂ ਦਿੱਲੀ : ਜਿਨਸੀ ਸ਼ੋਸ਼ਣ ਮਾਮਲੇ 'ਚ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਸਿਹਤ ਦੇ ਆਧਾਰ 'ਤੇ ਜਬਰ-ਜਨਾਹ ਮਾਮਲੇ 'ਚ ਸਜ਼ਾ ਮੁਅੱਤਲ ਕਰਨ ਦੀ ਆਸਾਰਾਮ ਬਾਪੂ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਆਸਾਰਾਮ ਨੂੰ ਪੁਲਿਸ ਹਿਰਾਸਤ 'ਚ ਮਹਾਰਾਸ਼ਟਰ ਦੇ ਹਸਪਤਾਲ 'ਚ ਇਲਾਜ ਕਰਵਾਉਣ ਲਈ ਰਾਜਸਥਾਨ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ। ਆਸਾਰਾਮ ਨੇ ਮਹਾਰਾਸ਼ਟਰ 'ਚ ਪੁਲਿਸ ਹਿਰਾਸਤ 'ਚ ਰਹਿੰਦਿਆਂ ਆਯੁਰਵੇਦਿਕ ਇਲਾਜ ਦੀ ਮੰਗ ਵੀ ਕੀਤੀ ਸੀ, ਜਿਸ 'ਤੇ ਅਦਾਲਤ ਨੇ ਉਸ ਨੂੰ ਰਾਜਸਥਾਨ ਹਾਈ ਕੋਰਟ ਜਾਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ।
Punjab Bani 01 March,2024
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਦਿਤੀ ਸਹਿਮਤੀ ਵਾਰਾਣਸੀ : ਗਿਆਨਵਾਪੀ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹੁਣ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਖਿਲਾਫ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਹੁਣ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ 'ਚ ਗਿਆਨਵਾਪੀ ਮਾਮਲੇ 'ਤੇ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਖ਼ਿਲਾਫ਼ ਗਿਆਨਵਾਪੀ ਮਸਜਿਦ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ, ਜਿਸ 'ਚ ਕਿਹਾ ਗਿਆ ਸੀ ਕਿ ਮੰਦਰ ਦੇ ਪੁਨਰ-ਨਿਰਮਾਣ ਬਾਰੇ ਮਾਮਲਾ ਸੁਣਵਾਈ ਯੋਗ ਹੈ। ਮਾਮਲੇ ਵਿਚ ਅੰਜੁਮਨ ਇੰਤਜਾਮੀਆ ਮਸਜਿਦ ਕਮੇਟੀ ਤੇ ਹੋਰ ਮੁਸਲਿਮ ਧਿਰਾਂ ਨੇ ਅਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਸ ਵਿਚ ਮਲਕੀਅਤ ਦੀ ਮੰਗ ਵਾਲੀ ਮੁਸਲਿਮ ਧਿਰ ਦੀਆਂ ਸਾਰੀਆਂ ਪੰਜ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਮੁਸਲਿਮ ਪੱਖ ਦਾ ਕਹਿਣਾ ਸੀ ਕਿ ਇਲਾਹਾਬਾਦ ਹਾਈ ਕੋਰਟ ਦਾ ਪਲੇਸ ਆਫ ਵਰਸ਼ਪ ਐਕਟ-1991 'ਚ ਦਖ਼ਲ ਸਹੀ ਨਹੀਂ ਹੈ।
Punjab Bani 01 March,2024
ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ
ਆਮ ਆਦਮੀ ਪਾਰਟੀ ਦੇ ਨੇਤਾ ਦੀ ਗੋਲੀਆਂ ਮਾਰ ਕੀਤੀ ਹਤਿਆ ਤਰਨਤਾਰਨ : ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਪੀ ਚੋਲਾ ਸੁਲਤਾਨਪੁਰ ਲੋਧੀ ਕੋਰਟ ‘ਚ ਤਰੀਕ ਉਤੇ ਜਾ ਰਿਹਾ ਸੀ ਅਤੇ ਉਸ ਤੋਂ ਪਹਿਲਾਂ ਹੀ ਇਹ ਸਾਰੀ ਘਟਨਾ ਵਾਪਰ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
Punjab Bani 01 March,2024
ਸਿਲੰਡਰਾਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ : 25 ਰੁਪਏ ਮਹਿੰਗਾ ਮਿਲੇਗਾ ਹੁਣ ਸਿਲੰਡਰ
ਸਿਲੰਡਰਾਂ ਕੀਮਤਾਂ ਵਿੱਚ ਫਿਰ ਹੋਇਆ ਵਾਧਾ : 25 ਰੁਪਏ ਮਹਿੰਗਾ ਮਿਲੇਗਾ ਹੁਣ ਸਿਲੰਡਰ ਦਿਲੀ ; ਮਾਰਚ ਦੀ ਸ਼ੁਰੂਆਤ ਮਹਿੰਗਾਈ ਨਾਲ ਹੋਈ ਹੈ, ਕਿਉਂਕਿ ਅੱਜ ਤੋਂ ਖਾਣ-ਪੀਣ ਦਾ ਬਜਟ ਵਧ ਜਾਵੇਗਾ। ਪਹਿਲੀ ਮਾਰਚ ਨੂੰ ਫਿਰ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹਾਲਾਂਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਗੈਸ ਸਿਲੰਡਰ 25 ਰੁਪਏ ਮਹਿੰਗਾ ਹੋ ਗਿਆ ਹੈ। ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਨਵੀਆਂ ਦਰਾਂ IOCL ਦੀ ਵੈੱਬਸਾਈਟ ‘ਤੇ ਜਾਰੀ ਕੀਤੀਆਂ ਗਈਆਂ ਹਨ, ਜੋ 1 ਮਾਰਚ ਤੋਂ ਲਾਗੂ ਹੋ ਗਈਆਂ ਹਨ। ਹੁਣ ਦਿੱਲੀ ‘ਚ ਵਪਾਰਕ ਐਲਪੀਜੀ ਸਿਲੰਡਰ ਐਲਪੀਜੀ ਸਿਲੰਡਰ ਕੀਮਤ 1795 ਰੁਪਏ ‘ਚ ਮਿਲੇਗਾ, ਜਦਕਿ ਮੁੰਬਈ ‘ਚ ਇਸ ਦੀ ਕੀਮਤ 1749 ਰੁਪਏ ਹੋਵੇਗੀ। ਇਸ ਦੇ ਨਾਲ ਹੀ ਕੋਲਕਾਤਾ ‘ਚ ਕੀਮਤ 1911 ਰੁਪਏ ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
Punjab Bani 01 March,2024
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ। ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ। ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ, ਵਿਭਾਗ ਮੁਖੀ ਅਮਿਤ ਤਲਵਾੜ, ਸਥਾਨਕ ਸਰਕਾਰ ਵਿਭਾਗ ਦੀ ਪ੍ਰਮੁੱਖ ਸਕੱਤਰ ਦੀਪਤੀ ਉੱਪਲ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜੀਨੀਅਰ (ਉੱਤਰ) ਜਸਬੀਰ ਸਿੰਘ ਅਤੇ ਜਲ ਸ੍ਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਸ਼ਾਮਿਲ ਸਨ।
Punjab Bani 01 March,2024
ਸ਼ੋ੍ਰਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ
ਸ਼ੋ੍ਰਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਭੇਜੀ ਸਹਾਇਤਾ : ਜਥੇਦਾਰ ਕਰਤਾਰਪੁਰ ਸਾਹਿਬਜ਼ਾਦਿਆਂ ਦੀ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਪਟਿਆਲਾ 1 ਮਾਰਚ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਨੌਰ ਦੀ ਸੰਗਤ ਵੱਲੋਂ ਕੀਤੀ ਮੰਗ ਦੇ ਆਧਾਰ ’ਤੇ ਪਿੰਡ ਸ਼ਾਦੀਪੁਰ ਵਿਚ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਸਹਾਇਤਾ ਰਾਸ਼ੀ ਭੇਜੀ ਗਈ ਹੈ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਾਂਝੀ ਕੀਤਾ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਪਿੰਡ ਸ਼ਾਦੀਪੁਰ ਵਿਚ ਸਬੰਧਤ ਜੋਗਾ ਸਿੰਘ ਦੇ ਪਰਿਵਾਰ ਵੱਲੋਂ ਸਾਹਿਬਜ਼ਾਦਿਆਂ ਦੀ ਯਾਦਗਾਰ ਸਥਾਪਤ ਕਰਨ ਲਈ ਜ਼ਮੀਨ ਦਾ ਦਿੱਤੀ ਗਈ, ਜਿਥੇ ਨਵ ਨਿਰਮਾਣ ਉਸਾਰੀ ਲਈ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੇਵਾ ਦੀ ਜ਼ਿੰਮੇਵਾਰੀ ਸੌਂਪੀ ਗਈ। ਸਾਹਿਬਜ਼ਾਦਿਆਂ ਦੀ ਯਾਦਗਾਰ ਸਥਾਪਤ ਕਰਨ ਲਈ ਸ਼ੋ੍ਰਮਣੀ ਕਮੇਟੀ ਕੋਲ ਇਲਾਕੇ ਦੀ ਸੰਗਤ ਦੀ ਪਹੁੰਚ ਕੀਤੀ ਸੀ, ਜਿਸ ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਨਾਂ ਨੇ ਪ੍ਰਵਾਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਹ ਹਜ਼ਾਰ ਰੁਪਏ ਰਾਸ਼ੀ ਦਾ ਚੈਕ ਭੇਜਿਆ ਅਤੇ ਪ੍ਰਬੰਧਕਾਂ ਨੂੰ ਸਹਾਇਤਾ ਰਾਸ਼ੀ ਪਹੁੰਚਾ ਦਿੱਤਾ ਗਈ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਸਾਹਿਬਜਾਦਿਆਂ ਦੀ ਅਦੁੱਤੀ ਸ਼ਹਾਦਤ ਹੋਈ, ਜਿਸ ਨੂੰ ਸਮੁੱਚੀ ਲੋਕਾਈ ਸਿਜਦਾ ਕਰਦੀ ਹੈ ਅੱਜ ਉਨ੍ਹਾਂ ਦੀਆਂ ਵੱਡਮੁੱਲੀਆਂ ਕੁਰਬਾਨੀਆਂ ਦੀ ਯਾਦ ਵਿਚ ਯਾਦਗਾਰ ਸਥਾਪਤ ਕਰਨ ਲਈ ਜੋਗਾ ਸਿੰਘ ਦੇ ਪਰਿਵਾਰ ਨੇ ਜ਼ਮੀਨ ਦਾਨ ਕੀਤੀ ਤਾਂ ਸ਼ੋ੍ਰਮਣੀ ਕਮੇਟੀ ਵੀ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਯਾਦਗਾਰ ਨੂੰ ਮੁਕੰਮਲ ਕਰਨ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੇ ਸੰਭਾਲੀ ਹੋਈ ਹੈ, ਜੋ ਜਲਦ ਹੀ ਇਤਿਹਾਸਕ ਯਾਦਗਾਰ ਸੰਗਤਾਂ ਨੂੰ ਸਮਰਪਿਤ ਕਰਨਗੇ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਉਪਲੀ, ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ, ਜਸਪ੍ਰੀਤ ਸਿੰਘ ਬਾਬਾ ਪਿੱਪਲ, ਪ੍ਰੀਤਮ ਸਿੰਘ ਸਾਦੀਪੁਰ, ਮਨਜੀਤ ਸਿੰਘ,ਗੁਰਬਾਜ ਸਿੰਘ ਦੌਲਤਪੁਰ ਆਦਿ ਮੌਜੂਦ ਸਨ।
Punjab Bani 01 March,2024
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ ਪਿਤਾ ਨੇ ਦਿਖਾਈ ਅਗਨੀ ਤੇ ਭੈਣਾਂ ਨੇ ਸਿਰ 'ਤੇ ਸਿਹਰਾ ਬੰਨ ਕੀਤਾ ਵਿਦਾ ਰਾਜਪੁਰਾ, 29 ਫਰਵਰੀ : 21 ਫਰਵਰੀ ਨੂੰ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਆਖਿਰ ਅੱਜ 9 ਦਿਨਾਂ ਬਾਅਦ ਉਸਦੇ ਜੱਦੀ ਪਿੰਡ ਬਲੋ ਵਿਖੇ ਹਜਾਰਾਂ ਲੋਕਾਂ ਵੱਲੋਂ ਬੇਹਦ ਸੇਜਲ ਤੇ ਨਮ ਅੱਖਾਂ ਨਾਲ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਉਧਰੋਂ ਅੱਜ ਸਵੇਰੇ ਹੀ ਪੰਜਾਬ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਵੀ ਐਲਾਨ ਦਿੱਤਾ। ਇਸਤੋਂ ਪਹਿਲਾਂ ਪੰਜਾਬ ਸਰਕਾਰ ਸ਼ੁਭਕਰਨ ਦੀ ਭੈਣ ਨੂੰ ਪਰਿਵਾਰ ਦੀ ਇੱਛਾ ਅਨੁਸਾਰ ਸਿਪਾਹੀ ਦੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੀ ਹੈ ਤੇ ਇੱਕ ਕਰੋੜ ਰੁਪਏ ਵੀ ਦਿੱਤੇ ਜਾ ਰਹੇ ਹਨ। ਪਿੰਡ ਵਿਖੇ ਸ਼ੁਭਕਰਨ ਦੀਆਂ ਭੈਣਾਂ ਨੇ ਆਪਣੇ ਭਰਾ ਦੇ ਸਿਰ 'ਤੇ ਵਿਆਹ ਵਾਲਾ ਸਿਹਰਾ ਸਜਾ ਕੇ ਆਪਣੇ ਭਰਾ ਨੂੰ ਵਿਦਾਇਗੀ ਦਿੱਤੀ ਤੇ ਉਸਦੇ ਪਿਤਾ ਨੇ ਸ਼ੁਭਕਰਨ ਨੂੰ ਅਗਨੀ ਭੇਂਟ ਕੀਤੀ। ਇਸ ਮੌਕੇ ਪੰਜਾਬ ਭਰ ਤੋਂ ਹਜਾਰਾਂ ਲੋਕ, ਕਿਸਾਨ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ, ਕਿਸਾਨ ਯੂਨੀਅਨ ਦੇ ਸਿਰਮੌਰ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ ਸਮੇਤ ਸੈਂਕੜੇ ਕਿਸਾਨ ਯੂਨੀਅਨ ਦੇ ਨੇਤਾ ਵੀ ਹਾਜਰ ਸਨ। ਲੰਘੀ ਦੇਰ ਰਾਤ 10:45 ਮਿੰਟ 'ਤੇ ਪਰਿਵਾਰ ਅਤੇ ਕਿਸਾਨ ਯੂਨੀਅਨਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਦੋਸ਼ੀਆਂ ਖਿਲਾਫ ਐਫ.ਆਈ.ਆਈ ਦਰਜ ਕਰਨ ਤੋਂ ਬਾਅਦ ਡਾਕਟਰਾਂ ਦੇ ਬੋਰਡ ਵੱਲੋਂ ਰਾਤ ਨੂੰ 12 ਵਜੇ ਹੀ ਪਰਿਵਾਰ ਨੂੰ ਸ਼ੁਭਕਰਨ ਦਾ ਚਿਹਰਾ ਦਿਖਾ ਕੇ ਇਸ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਸੀ ਤੇ ਸਵੇਰੇ ਸਹੀ 9 ਵਜੇ ਇੱਕ ਵੱਡਾ ਕਾਫਿਲਾ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਰਾਜਿੰਦਰਾ ਹਸਪਤਾਲ ਤੋਂ ਖਨੌਰੀ ਬਾਰਡਰ ਵੱਲ ਤੁਰ ਪਿਆ ਸੀ। ਲੰਘੇ ਕਈ ਦਿਨਾਂ ਤੋਂ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਬਹੁਤ ਜ਼ਿਆਦਾ ਸਖਤ ਸੁਰੱਖਿਆ ਪ੍ਰਬੰਧ ਸਨ। ਖਨੌਰੀ ਬਾਰਡਰ 'ਤੇ ਦੋ ਘੰਟੇ ਦੇ ਕਰੀਬ ਸ਼ੁਭਕਰਨ ਦੇ ਅੰਤਿਮ ਦਰਸ਼ਨ ਕਰਵਾ ਕੇ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਨਾਅਰਿਆਂ ਦੀ ਗੂੰਜ ਵਿੱਚ ਸੈਂਕੜੇ ਗੱਡੀਆਂ ਦਾ ਇਹ ਕਾਫਿਲਾ ਸ਼ੁਭਕਰਨ ਦੇ ਪਿੰਡ ਬਲੋ ਨੂੰ ਹੋ ਤੁਰਿਆ, ਜਿਹੜਾ ਕਿ ਤਕਰੀਬਨ ਦੋ ਵਜੇ ਪਿੰਡ ਬਲੋ ਵਿਖੇ ਪੁੱਜਿਆ, ਜਿੱਥੇ ਸਭ ਤੋਂ ਪਹਿਲਾਂ ਉਸਦੀ ਮ੍ਰਿਤਕ ਦੇਹ ਉਸਦੇ ਘਰ ਵਿਖੇ ਲਿਜਾਈ ਗਈ, ਜਿੱਥੇ ਧਾਰਮਿਕ ਰਿਤੀ ਰਿਵਾਜ ਪੂਰੇ ਕਰਨ ਤੋਂ ਬਾਅਦ ਪਿੰਡ ਦੀ ਸਮਸ਼ਾਨਘਾਟ ਸਾਹਮਣੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ੁਭਕਰਨ ਦੇ ਅੰਤਿਮ ਸੰਸਕਾਰ ਲਈ ਲਗਭਗ ਇੱਕ ਬਿੱਘਾ ਜਮੀਨ ਦਿੱਤੀ ਗਈ, ਜਿੱਥੇ ਉਸਦੀ ਯਾਦਗਾਰ ਵੀ ਉਸਾਰਨ ਦਾ ਐਲਾਨ ਹੋਇਆ ਹੈ। ਲਗਭਗ ਸਾਢੇ 5 ਵਜੇ ਦੇ ਕਰੀਬ ਕਿਸਾਨ ਸ਼ੁਭਕਰਨ ਨੂੰ ਉਸਦੇ ਪਿਤਾ ਨੇ ਅਗਨੀ ਭੇਂਟ ਕੀਤੀ।
Punjab Bani 29 February,2024
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ
ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ ਸਿਰ 'ਤੇ ਸਿਹਰਾ ਬੰਨ ਕੇ ਆਪਣੇ ਭਰਾ ਸ਼ੁਭਕਰਨ ਨੂੰ ਭੈਣਾਂ ਨੇ ਦਿੱਤੀ ਵਿਦਾਇਗੀ : ਪਿਤਾ ਨੇ ਦਿਖਾਈ ਅਗਨੀ - ਫੁੱਲਾਂ ਦੀ ਵਰਖਾ ਨਾਲ ਮ੍ਰਿਤਕ ਦੇਹ ਨੂੰ ਹਜਾਰਾਂ ਲੋਕਾਂ ਵੱਲੋਂ ਲਿਜਾਇਆ ਗਿਆ ਸੰਸਕਾਰ ਕਰਨ ਲਈ - ਪੰਜਾਬ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਐਲਾਨਿਆ- ਪਟਿਆਲਾ ਤੋਂ ਸਵੇਰੇ 9 ਵਜੇ ਤੁਰਿਆ ਸੀ ਸ਼ੁਭਕਰਨ ਨੂੰ ਲੈ ਕੇ ਕਾਫਿਲਾ
Punjab Bani 29 February,2024
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ ਪੰਜਾਬ ਸਰਕਾਰ ਹੁਣ ਸਿਹਤ ਤੇ ਸਿੱਖਿਆ ਖੇਤਰ ਵਿੱਚ ਸਰਕਾਰੀ ਸੰਸਥਾਵਾਂ ਨੂੰ ਦੇ ਰਹੀ ਤਰਜੀਹ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਵਿਸ਼ਵ ਪੱਧਰ ਦੀਆਂ ਸਿਹਤ ਸੇਵਾਵਾਂ ਹਾਸਲ ਹੋਣਗੀਆਂ ਵਿਰੋਧੀ ਪਾਰਟੀਆਂ ਨੇ ਪਰਿਵਾਰਵਾਦ ਨੂੰ ਤਰਜੀਹ ਦਿੱਤੀ ਅਤੇ ਅਸੀਂ ਪੰਜਾਬਪ੍ਰਸਤੀ ਨੂੰ ਕੇਂਦਰ ਜਾਣਬੁੱਝ ਕੇ ਗੈਰ-ਭਾਜਪਾਈ ਸੂਬਾ ਸਰਕਾਰਾਂ ਦੇ ਫੰਡ ਰੋਕ ਰਿਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ ਤੋਂ ਬਾਅਦ ਆਮ ਵਿਅਕਤੀ ਸਿੱਖਿਆ ਜਾਂ ਇਲਾਜ ਲਈ ਮਜਬੂਰ ਹੋ ਕੇ ਪ੍ਰਾਈਵੇਟ ਲੋਕਾਂ ਕੋਲ ਪਹੁੰਚੇ। ਪ੍ਰਾਈਵੇਟ ਹਸਪਤਾਲਾਂ ਵਿੱਚ ਕੈਂਸਰ ਦਾ ਇਲਾਜ ਏਨਾ ਮਹਿੰਗਾ ਹੁੰਦਾ ਸੀ ਕਿ ਕੈਂਸਰ ਰੋਗੀ ਆਰਥਿਕ ਹਾਲਤ ਕਾਰਨ ਇਲਾਜ ਹੀ ਨਹੀਂ ਸੀ ਕਰਵਾਉਂਦਾ। ਇਹ ਲੋਕ ਪ੍ਰਾਈਵੇਟ ਸੰਸਥਾਵਾਂ ਨੂੰ ਮੁਨਾਫਾ ਕਮਾਉਣ ਲਈ ਖੁੱਲ੍ਹ ਦਿੰਦੇ ਸਨ ਅਤੇ ਉਸ ਮੁਨਾਫੇ ਵਿੱਚੋਂ ਕਮਿਸ਼ਨ ਲੈਂਦੇ ਸਨ। ਦੁੱਖਾਂ ਦੇ ਮਾਰੇ ਲੋਕ ਨਿਰਾਸ਼ਾ ਦੇ ਆਲਮ ਵਿੱਚ ਚਲੇ ਗਏ ਸਨ। ਪਰਿਵਾਰਵਾਦ ਦੇ ਮੋਹ ਵਿੱਚ ਡੁੱਬੇ ਇਨ੍ਹਾਂ ਸਿਆਸਤਦਾਨਾਂ ਨੂੰ ਕਦੇ ਵੀ ਪੰਜਾਬ ਦਾ ਦਰਦ ਨਹੀਂ ਰਿਹਾ ਜਿਸ ਕਰਕੇ ਪੰਜਾਬ ਵਾਸੀਆਂ ਨੇ ਇਨ੍ਹਾਂ ਨੂੰ ਘਰ ਬਿਠਾ ਦਿੱਤਾ।” ਸੂਬੇ ਵਿੱਚ ਹੁਣ ਸਰਕਾਰੀ ਸੰਸਥਾਵਾਂ ਦੀ ਬਿਹਤਰੀ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਿਸਾਲ ਵਜੋਂ ਦੱਸਿਆ ਕਿ ਮੋਹਾਲੀ ਵਿਖੇ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼ ਦੇਸ਼ ਦੀ ਦੂਜੀ ਅਤੇ ਪੰਜਾਬ ਦੀ ਪਹਿਲੀ ਵੱਕਾਰੀ ਸੰਸਥਾ ਹੈ ਜਿਸ ਕੋਲ ਏਨੀਆਂ ਆਧੁਨਿਕ ਮਸ਼ੀਨਾਂ ਹਨ ਕਿ ਕਿਸੇ ਪ੍ਰਾਈਵੇਟ ਹਸਪਤਾਲ ਕੋਲ ਵੀ ਨਹੀਂ ਹਨ। ਇਹ ਪਹਿਲੀ ਸੰਸਥਾ ਵੀ ਦਿੱਲੀ ਸਰਕਾਰ ਨੇ ਸਥਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ 45 ਜੱਚਾ-ਬੱਚਾ ਦੇਖਭਾਲ ਕੇਂਦਰ ਸਥਾਪਤ ਕਰ ਰਹੀ ਹੈ ਜਿਨ੍ਹਾਂ ਵਿੱਚੋਂ 37 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਬਿਲਕੁਲ ਮੁਫ਼ਤ ਹੈ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਪਿਛਲੀਆਂ ਸਰਕਾਰਾਂ ਦੇ ਢਹਿੰਦੀ ਕਲਾ ਵਾਲੇ ਸਿਸਟਮ ਤੋਂ ਨਾਰਾਜ਼ ਹੋ ਚੁੱਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੀ ‘ਵਤਨ ਵਾਪਸੀ’ (ਰਿਵਰਸ ਮਾਈਗਰ੍ਰੇਸ਼ਨ) ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ਵਿੱਚ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਪੰਜਾਬ ਦੇ ਇਤਿਹਾਸ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਉਹ ਨੌਜਵਾਨ ਵੀ ਸ਼ਾਮਲ ਹਨ ਜੋ ਵਿਦੇਸ਼ ਵਿੱਚੋਂ ਵਾਪਸ ਆ ਕੇ ਸਰਕਾਰੀ ਨੌਕਰੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਲਈ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਵਿੱਚ 70,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਜਿਸ ਨਾਲ ਤਿੰਨ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਜਿੱਥੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਗਰੀਬ ਤੋਂ ਗਰੀਬ ਬੱਚਾ ਵੀ ਜ਼ਿੰਦਗੀ ਦੇ ਵੱਡੇ ਮੁਕਾਮ ਹਾਸਲ ਕਰਨ ਦਾ ਸੁਪਨਾ ਲੈ ਸਕਦਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਨਚਾਹੇ ਉਦੇਸ਼ ਪੂਰੇ ਕਰਨ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੂਰੀ ਜ਼ਿੰਮੇਵਾਰੀ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੀ ਆਬੋ-ਹਵਾ ਬਦਲ ਚੁੱਕੀ ਹੈ ਜਿੱਥੇ ਨਿਰਾਸ਼ਾਵਾਦੀ ਨਹੀਂ ਸਗੋਂ ਆਸ਼ਾਵਾਦੀ ਗਤੀਵਿਧੀਆਂ ਹੋ ਰਹੀਆਂ ਹਨ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਸਮਾਗਮ, ਨਵੇਂ ਸਕੂਲਾਂ ਅਤੇ ਹਸਪਤਾਲਾਂ ਸਮੇਤ ਵੱਡੇ ਪ੍ਰਾਜੈਕਟਾਂ ਦੇ ਉਦਘਾਟਨ, ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਹਰੇਕ ਪੰਜਾਬੀ ਮਾਣ ਨਾਲ ਕਹਿ ਸਕਦਾ ਹੈ ਕਿ ਪੰਜਾਬ ਸਰਕਾਰ ਉਸ ਦੇ ਭਲੇ ਲਈ ਦਿਨ-ਰਾਤ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਨੇ ਵਿਰੋਧੀਆਂ ਵੱਲੋਂ ਉਨ੍ਹਾਂ ਦੀ ਕੀਤੀ ਜਾ ਰਹੀ ਅਲੋਚਨਾ ਬਾਰੇ ਵਿਅੰਗ ਕਰਦਿਆਂ ਕਿਹਾ, “ਅਸਲ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸ ਵਿੱਚ ਸਾਂਝ-ਭਿਆਲੀ ਸੀ ਜੋ ਵਾਰੋ-ਵਾਰੀ ਸੱਤਾ ਦਾ ਸੁਖ ਮਾਣਦੇ ਸਨ ਪਰ ਏਨਾ ਨੂੰ ਇਹ ਨਹੀਂ ਸੀ ਪਤਾ ਕਿ ਸੂਬੇ ਵਿੱਚ ਤੀਜੀ ਧਿਰ ਵੀ ਆ ਸਕਦੀ ਹੈ। ਹੁਣ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਜਦੋਂ ਸਰਕਾਰ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ ਤਾਂ ਬੁਖਲਾਹਟ ਵਿੱਚ ਆ ਕੇ ਵਿਰੋਧੀ ਨੇਤਾ ਬਿਨਾਂ ਵਜ੍ਹਾ ਨਿੰਦਿਆਂ ਕਰਨੀ ਸ਼ੁਰੂ ਕਰ ਦਿੰਦੇ ਹਨ। ਮੈਂ ਇਨ੍ਹਾਂ ਲੋਕਾਂ ਦੀ ਭੋਰਾ ਵੀ ਪ੍ਰਵਾਹ ਨਹੀਂ ਕਰਦਾ ਕਿਉਂਕਿ ਮੇਰਾ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ।” ਮੁੱਖ ਮੰਤਰੀ ਨੇ ਅਕਾਲੀ ਨੇਤਾ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ, ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੇ ਨਲਾਇਕ ਸਿਆਸਤਦਾਨ ਦੱਸਦਿਆਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਤਾ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਹੋਏ ਹਨ ਜਿਸ ਕਰਕੇ ਇਹ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਹੀ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਲੀਡਰਾਂ ਨੂੰ ਸਵਾਲਾਂ ਦੇ ਜਵਾਬ ਵੀ ਦੱਸ ਦੇਣ ਤਾਂ ਵੀ ਉਹ ਉੱਤਰ ਸਹੀ ਨਹੀਂ ਲਿਖ ਸਕਦੇ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆਂ ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਦੇ ਜਿੱਤ ਕੇ ਆਏ ਹਨ ਜੋ ਸਧਾਰਨ ਘਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ 92 ਵਿਧਾਇਕਾਂ ਵਿੱਚੋਂ ਉਨ੍ਹਾਂ ਸਮੇਤ 82 ਵਿਧਾਇਕ ਪਹਿਲੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿਚ ਲੋਕ ਸੇਵਾ ਪ੍ਰਤੀ ਸਮਰਪਣ ਭਾਵਨਾ ਨੂੰ ਯੋਗਤਾ ਮੰਨਿਆ ਜਾਂਦਾ ਹੈ ਜਦਕਿ ਵਿਰੋਧੀ ਪਾਰਟੀਆਂ ਵਿਚ ਪਰਿਵਾਰਵਾਦ ਤੇ ਨਿੱਜਪ੍ਰਸਤੀ ਨੂੰ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿਧਾਇਕਾਂ ਵਿੱਚ ਡਾਕਟਰ, ਵਕੀਲ, ਸਮਾਜ ਸੇਵੀ ਅਤੇ ਹੋਰ ਖੇਤਰ ਦੀਆਂ ਸਤਿਕਾਰਤ ਸ਼ਖਸੀਅਤਾਂ ਸ਼ਾਮਲ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕਣ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸੂਬਾ ਸਰਕਾਰਾਂ ਨਾਲ ਨਫ਼ਰਤ ਅਤੇ ਵਿਤਕਰਾ ਕਰਦੀ ਹੈ ਜਿਸ ਕਰਕੇ ਪੰਜਾਬ ਵਾਂਗ ਦਿੱਲੀ, ਕੇਰਲਾ, ਪੱਛਮੀ ਬੰਗਾਲ, ਤਾਮਿਲਨਾਡੂ ਵਰਗੇ ਸੂਬੇ ਆਪਣੇ ਫੰਡ ਲੈਣ ਲਈ ਸੁਪਰੀਮ ਕੋਰਟ ਵਿੱਚ ਜਾਣ ਲਈ ਮਜੂਬਰ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ।
Punjab Bani 29 February,2024
ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ
ਨੌਜਵਾਨ ਕਿਸਾਨ ਸ਼ੁਭਕਰਨ ਦੇ ਮਾਮਲੇ ਵਿੱਚ ਐਫਆਈਆਈ ਹੋਈ ਦਰਜ, ਹੋਇਆ ਪੋਸਟਮਾਰਟਮ ਛੋਟੀ ਭੈਣ ਨੁੰ ਪੰਜਾਬ ਪੁਲਸ ਵਿੱਚ ਮਿਲੇਗੀ ਸਿਪਾਹੀ ਦੀ ਨੌਕਰੀ ਚੰਡੀਗੜ :ਖਨੌਰੀ ਬਾਰਡਰ ਉਤੇ ਪਿਛਲੇ ਦਿਨੀਂ ਫੌਤ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਜ਼ਿਲ੍ਹਾ ਪਟਿਆਲਾ ਪੁਲੀਸ ਨੇ ਅੱਜ ਦੇਰ ਰਾਤ ਥਾਣਾ ਪਾਤੜਾਂ ਵਿਚ ਧਾਰਾ 302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਦੇ ਨਾਲ ਹੀ ਰਾਜਿੰਦਰਾ ਹਸਪਤਾਲ ਵਿਚ ਬੀਤੇ 8 ਦਿਨਾਂ ਤੋਂ ਪਈ ਸ਼ੁਭਕਰਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ। ਦੇਰ ਰਾਤ ਨੂੰ ਹੀ ਉਸ ਦਾ ਪੋਸਟ ਮਾਰਟਮ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਇਸ ਤੋਂ ਪਹਿਲਾਂ ਰਾਤ ਕਰੀਬ ਦਸ ਵਜੇ ਕਿਸਾਨਾਂ ਨੇ ਜਬਰੀ ਪੋਸਟਮਾਰਟਮ ਕਰਵਾਏ ਜਾਣ ਦੇ ਖਦਸ਼ੇ ਤਹਿਤ ਹਸਪਤਾਲ ’ਚ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੀ ਅਗਵਾਈ ਕਰ ਰਹੇ ਜ਼ੋਰਾਵਰ ਸਿੰਘ ਬਲਬੇੜਾ ਦਾ ਕਹਿਣਾ ਸੀ ਕਿ ਅੱਜ ਰਾਤੀਂ ਕੁਝ ਡਾਕਟਰ ਮੁਰਦਾਘਾਟ ’ਚ ਪਹੁੰਚ ਗਏ ਸਨ ਪਰ ਕਿਸਾਨਾਂ ਨੇ ਇਸ ਸਬੰਧੀ ਪੁਲੀਸ ਨਾਲ ਰਾਬਤਾ ਸਾਧਿਆ ਅਤੇ ਕਿਹਾ ਕਿ ਜਿੰਨਾ ਚਿਰ ਉਨ੍ਹਾਂ ਨੂੰ ਐੱਫਆਈਆਰ ਦੀ ਕਾਪੀ ਨਹੀਂ ਮਿਲਦੀ, ਉਹ ਪੋਸਟਮਾਰਟਮ ਨਹੀਂ ਹੋਣ ਦੇਣਗੇ। ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ।
Punjab Bani 29 February,2024
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਸਮੇਤ ਚਾਰ ਜ਼ੋਨਲ ਦਫਤਰ ਵੀ ਕੀਤੇ ਲੋਕ ਸਮਰਪਿਤ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 29 ਫਰਵਰੀ- ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਸੰਸਥਾ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਇਨਡੋਰ ਅਤੇ ਐਮਰਜੈਂਸੀ ਸੇਵਾਵਾਂ ਰਾਹੀਂ ਲਿਵਰ ਸਬੰਧੀ ਬਿਮਾਰੀਆਂ ਦਾ ਵਿਸ਼ੇਸ਼ ਤੌਰ 'ਤੇ ਇਲਾਜ ਕੀਤਾ ਜਾਵੇਗਾ। ਇਸ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿਹਤ ਸਹੂਲਤਾਂ ਦਾ ਕੇਂਦਰ ਬਣਾਉਣਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਸਟੇਟ ਹੈੱਡਕੁਆਰਟਰ ਅਤੇ ਚਾਰ ਜ਼ੋਨਲ ਦਫ਼ਤਰਾਂ ਦਾ ਵੀ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ ਗਿਆ। ਇਹ ਸਟੇਟ ਹੈੱਡਕੁਆਰਟਰ ਦਫ਼ਤਰ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਜਦਕਿ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਵਿਖੇ ਸਥਾਪਿਤ ਕੀਤੇ ਗਏ ਜ਼ੋਨਲ ਦਫ਼ਤਰ ਲਗਭਗ 2.78 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਹੁਸ਼ਿਆਰਪੁਰ ਵਿੱਚ ਚਾਰ ਹੋਰ ਜ਼ੋਨਲ ਦਫ਼ਤਰ ਉਸਾਰੀ ਅਧੀਨ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਜਲਦ ਹੀ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਫਾਜ਼ਿਲਕਾ, ਮੋਗਾ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜ਼ਿਲ੍ਹਾ ਦਫ਼ਤਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਫ਼ਤਰਾਂ ਲਈ ਜ਼ਮੀਨ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ 34.66 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਦਫ਼ਤਰ ਨਵੀਨਤਮ ਸੂਚਨਾ ਤਕਨਾਲੋਜੀ ਸਹੂਲਤਾਂ ਨਾਲ ਲੈਸ ਹੋਣਗੇ। ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵੱਲੋਂ ਪੰਜਾਬ ਵਿੱਚ ਐਲੋਪੈਥਿਕ ਦਵਾਈਆਂ, ਕਾਸਮੈਟਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਡਰੱਗ ਲਾਇਸੰਸ ਜਾਰੀ ਕੀਤੇ ਜਾਂਦੇ ਹਨ ਅਤੇ ਇਹ ਨਵੇਂ ਦਫ਼ਤਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਬਤ ਕੀਤੀਆਂ ਦਵਾਈਆਂ ਅਤੇ ਨਮੂਨਿਆਂ ਨੂੰ ਸਟੋਰ ਕਰਨ ਲਈ ਇਨ੍ਹਾਂ ਦਫ਼ਤਰਾਂ ਵਿੱਚ ਸਟੋਰੇਜ ਦੀ ਸਹੂਲਤ ਵੀ ਉਪਲੱਬਧ ਹੋਵੇਗੀ।
Punjab Bani 29 February,2024
ਨਗਰ ਨਿਗਮ ਨੁੰ ਤਾਲਾ ਲਗਾਉਣ ਤੇ ਕਾਂਗਰਸੀ ਨੇਤਾ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਤੇ ਮਾਮਲਾ ਦਰਜ
ਨਗਰ ਨਿਗਮ ਨੁੰ ਤਾਲਾ ਲਗਾਉਣ ਤੇ ਕਾਂਗਰਸੀ ਨੇਤਾ ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਤੇ ਮਾਮਲਾ ਦਰਜ ਲੁਧਿਆਣਾ; ਲੁਧਿਆਣਾ ਪੁਲਿਸ ਨੇ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਖਿਲਾਫ FIR ਦਰਜ ਕੀਤੀ ਹੈ। ਇਹ ਕਾਰਵਾਈ ਲੁਧਿਆਣਾ ਨਗਰ ਨਿਗਮ ਵਿਚ ਰੋਸ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਸੰਜੇ ਤਲਵਾੜ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ। ਨਗਰ ਨਿਗਮ ਨੂੰ ਤਾਲਾ ਲਾ ਦਿੱਤਾ ਗਿਆ ਸੀ। ਹੁਣ ਨਗਰ ਨਿਗਮ ਦੇ ਮੁਲਾਜ਼ਮ ਦੀ ਸ਼ਿਕਾਇਤ ਉਤੇ ਰਵਨੀਤ ਬਿੱਟੂ, ਭਾਰਤ ਭੂਸ਼ਨ ਆਸ਼ੂ ਅਤੇ ਸੰਜੇ ਤਲਵਾੜ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
Punjab Bani 29 February,2024
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ ਖਿਡਾਰੀਆਂ ਦੀ ਮੰਗ ਉਤੇ ਨਵੀਆਂ ਖੇਡਾਂ ਅਤੇ ਨਰਸਰੀਆਂ ਦੀ ਗਿਣਤੀ ਵਧਾਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਚੰਡੀਗੜ੍ਹ, 29 ਫਰਵਰੀ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ। ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿੱਤੇ ਗਏ ਹਨ। ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ। ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।
Punjab Bani 29 February,2024
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੇ ਪੋਤਰੇ ਤੇ ਪੋਤਨੂੰਹ ਦੋਵਾਂ ਨੇ ਇਕੱਠਿਆਂ ਲਈ ਡਾਕਟਰ ਆਫ ਫਿਲਾਸਫੀ ਦੀ ਡਿਗਰੀ
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੇ ਪੋਤਰੇ ਤੇ ਪੋਤਨੂੰਹ ਦੋਵਾਂ ਨੇ ਇਕੱਠਿਆਂ ਲਈ ਡਾਕਟਰ ਆਫ ਫਿਲਾਸਫੀ ਦੀ ਡਿਗਰੀ ਪਟਿਆਲਾ , 29 ਫਰਵਰੀ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ ਵੱਲੋਂ ਜਿੱਥੇ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹਈਆ ਕਰਵਾਕੇ ਵੱਖ ਵੱਖ ਵਿਭਾਗਾਂ ਵਿੱਚ ਅੱਵਲ ਦਰਜੇ ਦੇ ਸਰਕਾਰੀ ਅਧਿਕਾਰੀ ਬਣਾਇਆ , ਉੱਥੇ ਹੀ ਹੁਣ ਸਿੱਖਿਆ ਦੇ ਖੇਤਰ ਵਿੱਚ ਨਾਮਣਾ ਖੱਟਦੇ ਹੋਏ ਉਨਾਂ ਦੇ ਪੋਤਰੇ ਤੇ ਸ਼ਮਸ਼ੇਰ ਸਿੰਘ ਤੇ ਪੁੱਤਰ ਡਾ. ਮਨੀ ਇੰਦਰਪਾਲ ਸਿੰਘ ਬਡੂੰਗਰ ਨੇ ਸਮਾਜ ਵਿਗਿਆਨ ਫੈਕਲਟੀ ਵਿੱਚ ਟੈਲੀਵਿਜ਼ਨ ਅਤੇ ਪੇਂਡੂ ਸਮਾਜ ਵਿਸ਼ਵ 'ਤੇ ਪੀਐੱਚ.ਡੀ, ਜਦਕਿ ਡਾ. ਜਸਮੀਨ ਕੌਰ ਬਡੂੰਗਰ ਨੇ ਬਿਜ਼ਨਸ ਸਟੱਡੀਜ਼ ਫੈਕਲਟੀ ਵਿੱਚ ਪੰਜਾਬ ਵਿੱਚ ਸਰਕਾਰ ਦੁਆਰਾ ਈ-ਗਵਰਨੈਂਸ ਪਹਿਲਕਦਮੀਆਂ ਵਿਸ਼ੇ 'ਤੇ ਪੀਐੱਚ.ਡੀ. ਕੀਤੀ। ਜਿਗਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਤੇਗ਼ ਬਹਾਦਰ ਹਾਲ ਵਿਖੇ ਹੋਈ 40ਵੀ ਕਾਨਵੋਕੇਸ਼ਨ ਵਿੱਚ ਚਾਂਸਲਰ ਅਤੇ ਗਵਰਨਰ ਪੰਜਾਬ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਅਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੀਐੱਚ.ਡੀ ਦੀ ਡਿਗਰੀ ਪ੍ਰਦਾਨ ਕੀਤੀ ਗਈ। ਇਨ੍ਹਾਂ ਪਤੀ ਪਤਨੀ ਜੋੜੇ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੀਐਚਡੀ ਦੀ ਦੀਆਂ ਡਿਗਰੀਆਂ ਪ੍ਰਾਪਤ ਕੀਤੇ ਜਾਣ ਨਾਲ ਪ੍ਰੋ. ਕਿਰਪਾਲ ਸਿੰਘ ਬਡੁੰਗਰ ਦਾ ਨਾਮ ਹੋਰ ਉੱਚਾ ਹੋਇਆ ਹੈ । ਇਸ ਮੌਕੇ ਤੇ ਡਾ ਮਨੀ ਇੰਦਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਉਨਾਂ ਨੇ ਆਪਣੀ ਖੋਜ ਡਾ. ਦੀਪਕ ਕੁਮਾਰ , ਮੁਖੀ ਸਮਾਜ ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਕੀਤੀ ਤੇ ਆਪਣੀ ਖੋਜ ਰਾਹੀਂ ਪੰਜਾਬ ਰਾਜ ਦੇ ਪੇਂਡੂ ਲੋਕਾਂ ਦੇ ਆਪਸੀ ਸਬੰਧਾਂ ਅਤੇ ਰੋਜ਼ਾਨਾ ਜੀਵਨ 'ਤੇ ਟੈਲੀਵਿਜ਼ਨ ਦੇ ਪਏ ਡੂੰਘੇ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਹਨਾਂ ਦੱਸਿਆ ਕਿ ਆਮ ਲੋਕਾਂ ਦੀ ਕਿਸੇ ਪ੍ਰਤੀ ਰਾਏ ਬਣਾਉਣ ਵਿਚ ਟੈਲੀਵਿਜ਼ਨ ਦੇ ਕੰਟੈਂਟ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਇਸੇ ਦੌਰਾਨ ਡਾ. ਜਸਮੀਨ ਕੌਰ ਨੇ ਆਪਣੀ ਖੋਜ ਪ੍ਰੋ. ਜੇ.ਐੱਸ. ਪਸਰੀਚਾ, ਪ੍ਰੋਫੈਸਰ ਕਾਮਰਸ ਵਿਭਾਗ ਪੰਜਾਬੀ ਯੂਨਵਰਸਿਟੀ ਪਟਿਆਲਾ ਅਧੀਨ ਕੀਤੀ। ਡਾ. ਜਸਮੀਨ ਕੌਰ ਨੇ ਸਰਕਾਰ ਦੁਆਰਾ ਪੰਜਾਬ ਵਿੱਚ ਈ-ਗਵਰਨੈਂਸ ਸੋਸਾਇਟੀ ਅਧੀਨ ਸ਼ੁਰੂ ਕੀਤੇ ਸੇਵਾ ਕੇਂਦਰਾਂ ਦੇ ਹਾਲ ਨੂੰ ਬਿਆਨ ਕੀਤਾ। ਉਹਨਾਂ ਦੱਸਿਆ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ ਸੇਵਾ ਕੇਂਦਰ, ਸਰਕਾਰ ਦੁਆਰਾ ਲੋਕ ਸੇਵਾ ਦੇ ਹਿਤ ਲਈ ਸ਼ੁਰੂ ਕੀਤੇ ਗਏ ਪ੍ਰੰਤੂ ਹਾਲ ਦੀ ਘੜੀ ਇਹ ਕਈ ਖਾਮੀਆਂ ਨਾਲ ਜੂਝ ਰਹੇ ਹਨ। ਇਸ ਖੋਜ ਰਾਹੀਂ ਡਾ ਜਸਮੀਨ ਵੱਲੋਂ ਇਹਨਾਂ ਸੇਵਾ ਕੇਂਦਰਾਂ ਦਾ ਵਣਜ ਦੇ ਪੱਖ ਤੋਂ ਮੁਲਾਂਕਣ ਕੀਤਾ ਗਿਆ।
Punjab Bani 29 February,2024
-ਵਿਧਾਇਕ ਕੋਹਲੀ ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ
-ਵਿਧਾਇਕ ਕੋਹਲੀ ਪੁੱਜੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਕੈਂਪ 'ਚ -ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ ਪਟਿਆਲਾ, 29 ਫਰਵਰੀ: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਇੱਥੇ ਧਰਮਸ਼ਾਲਾ ਕਸ਼ਅਪ ਰਾਜਪੂਤ ਸਭਾ, ਬਡੂੰਗਰ ਵਿਖੇ ਲਗਾਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਕੋਹਲੀ ਨੇ ਕੈਂਪ ਵਿੱਚ ਪੁੱਜੇ ਤੇ ਕੈਂਪ ਤੋਂ ਸੰਤੁਸ਼ਟ ਲੋਕਾਂ ਤੋਂ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਮਹੀਨਾ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਲੋੜਵੰਦਾਂ ਨੇ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਇਹ ਕੈਂਪ ਲੋਕਾਂ ਨੂੰ ਬਹੁਤ ਫਾਇਦੇਮੰਦ ਸਾਬਤ ਹੋਏ ਹਨ ਤੇ ਇੱਥੇ ਤਤਕਾਲ ਹੀ ਲੋਕਾਂ ਦੇ ਕੰਮ ਹੋ ਰਹੇ ਹਨ। ਅੱਜ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 29 February,2024
ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ਹੋਣ ਤੇ ਵਧਾਈ
ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ਹੋਣ ਤੇ ਵਧਾਈ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਚੰਡੀਗੜ੍ਹ 28 ਫਰਵਰੀ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਨ ਦਾ ਰਿਕਾਰਡ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋਣ ਤੇ ਤਾਜ ਗਰੁੱਪ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਇਸ ਤਰ੍ਹਾਂ ਦੇ ਉਪਰਾਲੇ ਪੰਜਾਬ ਰਾਜ ਨੂੰ ਸੈਰ ਸਪਾਟਾ ਮਾਨਚਿੱਤਰ ਉਤੇ ਉਘਾੜਨਾ ਵਿਚ ਸਹਾਇਕ ਸਿੱਧ ਹੋਣਗੇ। ਇਥੇ ਇਹ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਕਰਵਾਏ ਜਾ 7 ਰੋਜਾ ਰੰਗਲਾ ਪੰਜਾਬ ਫੈਸਟੀਵਲ ਦੌਰਾਨ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ। ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ। ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ। ਅਭਿਆਸ ਅਤੇ ਅੱਜ ਪਰੌਂਠਾ ਤਿਆਰ ਕਰਨ ਤੱਕ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ।ਇਸ ਤੋਂ ਇਲਾਵਾ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ਤੇ ਤਿਆਰ ਕਰਵਾਏ ਗਏ ਸਨ।
Punjab Bani 28 February,2024
6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 28 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਥਾਣਾ ਡਵੀਜ਼ਨ-ਬੀ, ਅੰਮ੍ਰਿਤਸਰ ਵਿਖੇ ਦਰਜ ਇੱਕ ਕਤਲ ਕੇਸ ਦੀ ਜਾਂਚ ਦੌਰਾਨ ਉਸਨੂੰ ਅਤੇ ਉਸਦੇ ਚਾਰ ਰਿਸ਼ਤੇਦਾਰਾਂ ਨੂੰ ਬੇਕਸੂਰ ਠਹਿਰਾਉਣ ਬਦਲੇ ਉਸ ਤੋਂ ਛੇ ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਲਾਏ ਹੋਏ ਦੋਸ਼ ਸਿੱਧ ਹੋਏ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਕਤ ਇਰਾਦੇ ਲਈ ਸ਼ਿਕਾਇਤਕਰਤਾ ਤੋਂ 6 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
Punjab Bani 28 February,2024
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ • ਕਿਰਤੀ ਵਰਗ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ • ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਵਿਚਾਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਪ੍ਰਗਟਾਏ। ਯੂਨੀਅਨ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ 'ਤੇ ਖੁਰਾਕ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਸਮਾਜ ਦੇ ਇਸ ਵਰਗ ਪ੍ਰਤੀ ਸਰਕਾਰ ਦੀ ਸੁਹਿਰਦਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਢੋਆ-ਢੁਆਈ ਤੇ ਅਣਲੋਡਿੰਗ ਦੇ ਕੰਮ ਸਬੰਧੀ ਪੱਲੇਦਾਰਾਂ ਲਈ ਤਜਰਬੇ ਦੀ ਸ਼ਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਉਪਰੰਤ ਮੰਡੀ ਲੇਬਰ ਚਾਰਜਿਜ਼ ਦੀ ਸਮਾਂ ਸੀਮਾ ਸੋਧ ਕੇ 1 ਸਾਲ ਤੈਅ ਕੀਤੀ ਗਈ ਜੋ ਕਿ ਪਹਿਲਾਂ 3 ਸਾਲ ਸੀ। ਇਸ ਮੌਕੇ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉਚਿਤ ਪੱਧਰ 'ਤੇ ਉਠਾਇਆ ਜਾਵੇਗਾ ਅਤੇ ਇਹਨਾਂ ਦੇ ਹੱਲ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ (ਖਰਚਾ) ਮੁਹੰਮਦ ਤਈਅਬ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਕਿਰਤ ਵਿਭਾਗ ਦੇ ਵਧੀਕ ਸਕੱਤਰ ਡਾ.ਸੋਨਾ ਥਿੰਦ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਮੌਜੂਦ ਸਨ।
Punjab Bani 28 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72 'ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ' ਬਲਾਚੌਰ/ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ। ਏ.ਡੀ.ਬੀ. ਬੇਲਾ ਤਾਜੋਵਾਲ ਤਹਿਸੀਲ ਬਲਾਚੌਰ (ਜ਼ਿਲ੍ਹਾ ਐੱਸ.ਬੀ.ਐੱਸ. ਨਗਰ) ਵਿਖੇ ਜ਼ਿਲ੍ਹੇ ਦੀਆਂ ਤਿੰਨ ਰੇਤ ਖੱਡਾਂ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲਾਂ ਹੀ 60 ਜਨਤਕ ਰੇਤ ਖੱਡਾਂ ਅਤੇ 38 ਵਪਾਰਕ ਰੇਤ ਖੱਡਾਂ ਚਲਾਈਆਂ ਜਾ ਰਹੀਆਂ ਹਨ, ਜਿੱਥੋਂ ਆਮ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਕੁੱਲ 150 ਜਨਤਕ ਅਤੇ 100 ਵਪਾਰਕ ਰੇਤ ਖੱਡਾਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਦੁਗਰੀ/ਨਿਆਰਾ, ਖੋਜਾ/ਨਿਆਰਾ ਅਤੇ ਏ.ਡੀ.ਬੀ. ਬੇਲਾ ਤਾਜੋਵਾਲ ਵਿਖੇ ਤਿੰਨ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਗਿਆ ਜਦਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਕੂਵਾਲਾ, ਚਾਂਗਲੀ ਜਦੀਦ, ਚੁਗਤੇਵਾਲਾ-2, ਮਮਦੋਟ ਉਤਾੜ, ਨਾਜ਼ਮਵਾਲਾ 1, 2 ਤੇ 3 ਅਤੇ ਗਿੱਲਾਂਵਾਲਾ ਸਮੇਤ 6 ਜਨਤਕ ਰੇਤ ਖੱਡਾਂ ਅਤੇ ਪਿੰਡ ਕੈਲਾ (ਜ਼ਿਲ੍ਹਾ ਮੋਗਾ), ਥੰਮੂਵਾਲ ਰਾਮਪੁਰ (ਜਲੰਧਰ) ਤੇ ਖਾਨਪੁਰ (ਜ਼ਿਲ੍ਹਾ ਅੰਮ੍ਰਿਤਸਰ) ਵਿੱਚ ਇੱਕ-ਇੱਕ ਜਨਤਕ ਰੇਤ ਖੱਡ ਦਾ ਉਦਘਾਟਨ ਸਬੰਧਤ ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ 47.65 ਲੱਖ ਮੀਟਰਕ ਟਨ ਦੀ ਕੁੱਲ ਸਮਰੱਥਾ ਵਾਲੀਆਂ 72 ਜਨਤਕ ਰੇਤ ਖੱਡਾਂ ‘ਚੋਂ ਹੁਣ ਤੱਕ 15.91 ਲੱਖ ਮੀਟਰਕ ਟਨ ਰੇਤ ਕੱਢੀ ਜਾ ਚੁੱਕੀ ਹੈ। ਇਸੇ ਤਰ੍ਹਾਂ 38 ਵਪਾਰਕ ਰੇਤ ਖੱਡਾਂ ਦੇ ਕਲੱਸਟਰਾਂ ਵਿੱਚੋਂ 136 ਲੱਖ ਮੀਟਰਕ ਟਨ ਰੇਤ ਕੱਢਣ ਦੀ ਯੋਜਨਾ ਬਣਾਈ ਗਈ ਹੈ ਜਿਸ ਵਿੱਚੋਂ 17 ਲੱਖ ਮੀਟਰਕ ਟਨ ਰੇਤ ਅਤੇ ਬਜਰੀ ਹੀ ਕੱਢੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੇ ਖੁੱਲ੍ਹਣ ਨਾਲ ਵੱਡੀ ਪੱਧਰ ’ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਰੇਤ ਲਿਜਾ ਸਕਦੇ ਹਨ ਅਤੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਗ਼ੈਰ-ਕਾਨੂੰਨੀ ਖਣਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮਾਈਨਿੰਗ ਐਕਟ ਅਤੇ ਨਿਯਮਾਂ ਤਹਿਤ ਅਪ੍ਰੈਲ 2022 ਤੋਂ ਜਨਵਰੀ 2024 ਤੱਕ 945 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।
Punjab Bani 28 February,2024
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ • ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ • ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 28 ਫਰਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਟਰੇਨਿੰਗ ਅਕੈਡਮੀਆਂ ਵਿੱਚ ਸਿਖਲਾਈ ਵਾਸਤੇ ਜੁਆਇਨਿੰਗ ਲੈਟਰ ਦੀ ਉਡੀਕ ਵਿੱਚ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਇਨ੍ਹਾਂ 20 ਕੈਡਿਟਾਂ ਵਿੱਚ ਮਾਧਵ ਸ਼ਰਮਾ, ਵਿਵਾਨ ਸੂਦਨ, ਅਨਮੋਲ ਬਾਂਕਾ, ਮਨਨ ਅਕਾਸ਼, ਮਨਕਰਨ ਸਿੰਘ ਢਿੱਲੋਂ, ਸਚਕਿਰਤ ਸਿੰਘ, ਕਰਨਵੀਰ ਸਿੰਘ ਗਿੱਲ, ਰਾਜਨਪ੍ਰੀਤ ਸਿੰਘ ਸੇਖੋਂ, ਹੁਸਨਪ੍ਰੀਤ ਸਿੰਘ, ਅਨਮੋਲ, ਆਰੀਅਨ ਕਾਲੀਆ, ਅੱਕੀਰੈੱਡੀ ਸਾਈ ਵੇਦਾਂਸ਼, ਨਵਜੋਤ ਸਿੰਘ ਗਿੱਲ, ਪ੍ਰਣਵ ਠਾਕੁਰ, ਸੂਰਯਾਂਸ਼ ਠਾਕੁਰ, ਸ਼ਿਵੋਮ ਘਈ, ਜੋਬਨਜੀਤ ਸਿੰਘ, ਪ੍ਰਤਿਊਸ਼ ਸਿੰਘ ਬੇਦੀ, ਗੁਨਜੋਤ ਸਿੰਘ ਅਤੇ ਗੁਰਸ਼ੇਰ ਸਿੰਘ ਚੀਮਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਵਿੱਚੋਂ ਦੋ ਕੈਡਿਟਾਂ ਸੂਰਯਾਂਸ਼ ਠਾਕੁਰ ਤੇ ਅੱਕੀਰੈੱਡੀ ਸਾਈ ਵੇਦਾਂਸ਼ ਨੇ ਐਨ.ਡੀ.ਏ. ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਦੋਵਾਂ ਲਈ ਐਸ.ਐਸ.ਬੀ. ਕਲੀਅਰ ਕੀਤਾ ਹੈ। ਕੈਡਿਟਾਂ ਨੂੰ ਐਸ.ਐਸ.ਬੀ. ਕਲੀਅਰ ਕਰਨ ‘ਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਇਛੁੱਕ ਸੂਬੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਇਹ ਸੂਬੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਕੈਡਿਟ ਐਨ.ਡੀ.ਏ. ਲਈ ਕਲੀਅਰ ਕਰ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ., ਨੇ ਕੈਡਿਟਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ 57 ਫੀਸਦੀ ਦੀ ਸਫਲਤਾ ਦਰ ਨਾਲ ਇਹ ਸੰਸਥਾ ਆਪਣੀ ਕਿਸਮ ਦੀਆਂ ਦੇਸ਼ ਭਰ ਵਿੱਚੋਂ ਸਭ ਤੋਂ ਸਫਲ ਸੰਸਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮ.ਆਰ.ਐਸ.ਏ.ਐਫ.ਪੀ.ਆਈ. ਦੇ 14ਵੇਂ ਕੋਰਸ ਲਈ ਵੀ ਚੋਣ ਮੁਕੰਮਲ ਹੋ ਚੁੱਕੀ ਹੈ ਅਤੇ 01 ਅਪ੍ਰੈਲ, 2024 ਨੂੰ ਇਹ ਕੋਰਸ ਸ਼ੁਰੂ ਹੋ ਜਾਵੇਗਾ।
Punjab Bani 28 February,2024
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ
ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਨੂੰ ਹੋਰ ਸੁਧਾਰਨ ਲਈ 410 ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਪੁਲਿਸ ਦੇ ਬੁਨਿਆਦੀ ਢਾਂਚੇ ਲਈ ਖਰਚੇ ਜਾ ਰਹੇ ਹਨ 426 ਕਰੋੜ ਰੁਪਏ ਜਲੰਧਰ, 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਪੁਲਿਸ ਦੀ ਕਾਰਜਸ਼ੈਲੀ ਸੁਧਾਰਨ ਵਾਸਤੇ ਅੱਜ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ। ਇਨ੍ਹਾਂ 410 ਵਾਹਨਾਂ ਵਿੱਚੋਂ 274 ਮਹਿੰਦਰਾ ਸਕਾਰਪੀਓਜ਼, 41 ਇਸੂਜ਼ੂ ਹਾਈਲੈਂਡਰਜ਼, 71 ਕੀਆ ਕਰੇਨਜ਼ ਵਾਹਨ ਪੀ.ਸੀ.ਆਰ. ਅਤੇ ਡਾਇਲ-112 ਲਈ ਜਾਰੀ ਕੀਤੇ ਜਾ ਰਹੇ ਹਨ ਜਦਕਿ ਔਰਤਾਂ ਦੀ ਸੁਰੱਖਿਆ ਲਈ ਟਾਟਾ ਟਿਆਗੋ ਈ.ਵੀ. (ਇਲੈਕਟ੍ਰਿਕ ਵਾਹਨ) ਚਲਾਏ ਜਾ ਰਹੇ ਹਨ। ਇਨ੍ਹਾਂ ਵਾਹਨਾਂ ਦੀ ਤਾਇਨਾਤੀ ਨਾਲ ਪੁਲਿਸ ਸਟੇਸ਼ਨਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਪੁਲਿਸ ਦੀ ਕਾਰਵਾਈ ਦਾ ਸਮਾਂ ਸੁਧਰੇਗਾ। ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਇਕ ਵਿੱਤੀ ਸਾਲ ਵਿੱਚ ਵਾਹਨਾਂ ਦੀ ਖਰੀਦ ਲਈ 150 ਕਰੋੜ ਰੁਪਏ ਖਰਚੇ ਗਏ ਹੋਣ। ਇਸੇ ਲੜੀ ਤਹਿਤ 15 ਸਾਲਾਂ ਦਾ ਸਮਾਂ ਮੁਕੰਮਲ ਕਰਨ ਵਾਲੇ 1195 ਵਾਹਨ ਸਕਰੈਪ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਕੰਡਮ ਵਾਹਨਾਂ ਦੀ ਜਗ੍ਹਾ ਨਵੇਂ ਵਾਹਨ ਖਰੀਦੇ ਜਾ ਰਹੇ ਹਨ। ਪਹਿਲੇ ਪੜਾਅ ਵਿੱਚ 94.15 ਕਰੋੜ ਰੁਪਏ ਦੀ ਲਾਗਤ ਨਾਲ 508 ਵਾਹਨ ਖਰੀਦੇ ਜਾ ਰਹੇ ਹਨ। ਦੂਜੇ ਪੜਾਅ ਵਿੱਚ ਵਿੱਤੀ ਸਾਲ 2024-25 ਵਿੱਚ 75.42 ਕਰੋੜ ਰੁਪਏ ਦੀ ਲਾਗਤ ਨਾਲ 851 ਵਾਹਨ ਖਰੀਦੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਅਤੇ ਪੁਲਿਸ ਫੋਰਸ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 426 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਦੋ ਨਵੇਂ ਪੁਲਿਸ ਸਟੇਸ਼ਨ-ਪੁਲਿਸ ਸਟੇਸ਼ਨ ਕਰਤਾਰਪੁਰ ਕਾਰੀਡੋਰ ਅਤੇ ਪੁਲਿਸ ਸਟੇਸ਼ਨ ਆਈ.ਟੀ. ਸਿਟੀ ਮੋਹਾਲੀ ਨੂੰ ਨੋਟੀਫਾਈ ਕੀਤਾ ਹੈ। ਇਨ੍ਹਾਂ ਵਿੱਚੋਂ ਪੁਲਿਸ ਸਟੇਸ਼ਨ ਕਰਤਾਰਪੁਰ ਕਾਰੀਡੋਰ ਦੀ ਉਸਾਰੀ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਛੇਤੀ ਹੀ ਇਸ ਦੇ ਨਿਰਮਾਣ ਦਾ ਕੰਮ ਮੁਕੰਮਲ ਕਰ ਲਿਆ ਹੈ। ਪੰਜਾਬ ਸਰਕਾਰ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਨੂੰ 40 ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਵਿੱਚੋਂ 10 ਕਰੋੜ ਰੁਪਏ ਥਾਣਿਆਂ ਦੇ ਨਵੀਨੀਕਰਨ ਲਈ ਜਦਕਿ 10 ਕਰੋੜ ਰੁਪਏ ਆਧੁਨਿਕ ਵਾਹਨ ਖਰੀਦਣ ਲਈ ਖਰਚੇ ਜਾਣਗੇ। ਇਸ ਤਹਿਤ 81 ਮਹਿੰਦਰਾ ਸਕਾਰਪੀਓ ਵਾਹਨ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਮਜ਼ਬੂਤ ਕਰਨਗੇ। ਪੰਜਾਬ ਸਰਕਾਰ ਨੇ ਪੁਲਿਸ ਦੇ ਕਾਊਂਟਰ-ਇੰਟੈਲੀਜੈਂਸ ਦੇ ਢਾਂਚੇ ਦੀ ਮਜ਼ਬੂਤੀ ਲਈ 80 ਕਰੋੜ ਰੁਪਏ ਜਦਕਿ 30 ਕਰੋੜ ਰੁਪਏ ਸਾਈਬਰ ਕ੍ਰਾਈਮ ਢਾਂਚੇ ਦੀ ਮਜ਼ਬੂਤੀ ਲਈ 30 ਕਰੋੜ ਮਨਜ਼ੂਰ ਕੀਤੇ ਹਨ। ਇਸ ਕਦਮ ਨਾਲ ਅੰਦਰੂਨੀ ਸੁਰੱਖਿਆ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਸਾਈਬਰ-ਕ੍ਰਾਈਮ ਦੇ ਕੇਸਾਂ ਦੇ ਵਾਧੇ ਨੂੰ ਠੱਲ੍ਹ ਪਵੇਗੀ।
Punjab Bani 28 February,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ - ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ - ਵੀਰਵਾਰ ਤੋਂ, ਲਿਵਰ ਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਇਸ ਇੰਸਟੀਚਿਊਟ ਵਿਖੇ ਡਾਕਟਰੀ ਦੇਖਭਾਲ ਸੇਵਾਵਾਂ ਦਾ ਲੈ ਸਕਦੇ ਹਨ ਲਾਭ: ਸਿਹਤ ਮੰਤਰੀ ਡਾ. ਬਲਬੀਰ ਸਿੰਘ - ਇੰਸਟੀਚਿਊਟ ਵਿੱਚ ਪਹਿਲਾਂ ਹੀ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਕਾਰਜਸ਼ੀਲ ਚੰਡੀਗੜ੍ਹ, 28 ਫਰਵਰੀ: ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ। ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵੱਕਾਰੀ ਸੰਸਥਾ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਅਜਿਹਾ ਦੂਜਾ ਸੂਬਾ ਹੋਵੇਗਾ ਜਿੱਥੇ ਲਿਵਰ ਅਤੇ ਬਿਲੀਅਰੀ ਰੋਗ ਦੇ ਮਰੀਜ਼ਾਂ ਲਈ ਵਿਸ਼ੇਸ਼ ਤੌਰ 'ਤੇ ਇੰਸਟੀਚਿਊਟ ਹੋਵੇਗਾ। ਦੱਸਣਯੋਗ ਹੈ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦਿ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਆਈ.ਐਲ.ਬੀ.ਐਸ.), ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਸੰਸਥਾ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਦੇ ਰਹੀ ਹੈ ਅਤੇ ਵੀਰਵਾਰ ਤੋਂ ਇੰਸਟੀਚਿਊਟ ਵਿੱਚ ਇੰਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸ ਸੰਸਥਾ ਤੋਂ ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਜੀਜ਼, ਐਸਾਈਟਸ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਸਬੰਧੀ ਬਿਮਾਰੀਆਂ ਅਤੇ ਵੱਖ-ਵੱਖ ਕਿਸਮਾਂ ਦੀਆਂ ਬਿਲੀਅਰੀ ਡਿਜੀਜ਼ ਵਾਲੇ ਮਰੀਜ਼ ਇਸ ਸੰਸਥਾ ਤੋਂ ਇਲਾਜ ਕਰਵਾ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ ਜਿੱਥੇ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਜਲਦੀ ਹੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਵੀ ਸ਼ੁਰੂ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਮੌਕੇ ਮੁੱਖ ਮੰਤਰੀ, ਪੰਜਾਬ ਵੱਲੋਂ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦੇ ਨਵੇਂ ਸਥਾਪਿਤ ਰਾਜ ਅਤੇ ਜ਼ੋਨਲ ਦਫ਼ਤਰਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹਨਾਂ ਦਫਤਰਾਂ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦਾ ਸਟੇਟ ਹੈੱਡਕੁਆਰਟਰ ਵੀ ਸ਼ਾਮਲ ਹੈ- ਜਿਸਦਾ ਨਾਮ ਬਦਲ ਕੇ ਕਮਿਸ਼ਨਰੇਟ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰੱਖਿਆ ਗਿਆ ਹੈ ਅਤੇ ਇਹ 2.63 ਕਰੋੜ ਰੁਪਏ ਦੀ ਲਾਗਤ ਨਾਲ ਫੇਜ਼ 9 ਵਿਖੇ ਸਥਾਪਿਤ ਕੀਤਾ ਗਿਆ ਹੈ, ਜਦੋਂ ਕਿ 278.01 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਚਾਰ ਜ਼ੋਨਲ ਦਫ਼ਤਰ ਸਥਾਪਿਤ ਕੀਤੇ ਗਏ ਹਨ।
Punjab Bani 28 February,2024
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ
ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਮੀਤ ਹੇਅਰ ਨੇ ਖੇਡ ਵਿਭਾਗ ਦੀਆਂ ਆਗਾਮੀ ਯੋਜਨਾਵਾਂ ਦਾ ਖਾਕਾ ਉਲੀਕਿਆ ਪੈਰਿਸ ਓਲੰਪਿਕਸ ਦੀ ਤਿਆਰੀ ਲਈ ਕੁਆਲੀਫਾਈ ਕਰਨ ਵਾਲੇ ਹਰ ਖਿਡਾਰੀ ਨੂੰ 15-15 ਲੱਖ ਰੁਪਏ ਮਿਲਣਗੇ ਚੰਡੀਗੜ੍ਹ, 28 ਫਰਵਰੀ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਹੈ। ਇਸ ਧਰਤੀ ਉਤੇ ਪੈਦਾ ਹੋਏ ਖਿਡਾਰੀਆਂ ਨੇ ਦੇਸ਼ ਅਤੇ ਦੁਨੀਆਂ ਵਿੱਚ ਨਾਮ ਚਮਕਾਇਆ ਹੈ।ਪਿਛਲੇ ਕੁਝ ਦਹਾਕਿਆਂ ਵਿੱਚ ਕੌਮੀ ਪੱਧਰ ਉੱਤੇ ਪੰਜਾਬ ਪਛੜ ਗਿਆ ਸੀ ਜਿਸ ਨੂੰ ਲੈ ਕੇ ਮੌਜੂਦਾ ਸਰਕਾਰ ਬਹੁਤ ਗੰਭੀਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੀ ਖੇਡਾਂ ਵਿੱਚ ਮੁੜ ਪੁਰਾਣੀ ਸ਼ਾਨ ਬਹਾਲ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਸ ਦੀ ਸ਼ੁਰੂਆਤ ਨਵੀਂ ਖੇਡ ਨੀਤੀ ਤੋਂ ਹੋਈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਇੱਕ ਖੇਡ ਮੈਗਜ਼ੀਨ ਵੱਲੋਂ ਕਰਵਾਈ ‘ਸਪੋਰਟਸ ਕਨਕਲੇਵ’ ਦੇ ਉਦਘਾਟਨ ਮੌਕੇ ਕੁੰਜੀਵਤ ਭਾਸ਼ਣ ਦਿੰਦਿਆਂ ਕਹੀ। ਇਸ ਮੌਕੇ ਉਨ੍ਹਾਂ ਵਿਸ਼ਵ ਕੱਪ ਜੇਤੂ ਹਾਕੀ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਅਤੇ ਜੂਨੀਅਰ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਉਦੇ ਸਹਾਰਨ ਨੂੰ ਸਨਮਾਨਤ ਵੀ ਕੀਤਾ। ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈਆਂ ਪਿਛਲੇ ਦੋ ਸਾਲਾਂ ਤੋਂ ਨਿਰੰਤਰ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਪਿਛਲੇ ਸਾਲ ਏਸ਼ੀਅਨ ਗੇਮਜ਼ ਦੌਰਾਨ ਸਾਹਮਣੇ ਆਏ ਜਦੋਂ ਪੰਜਾਬ ਦੇ 32 ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ 20 ਤਮਗ਼ੇ ਜਿੱਤੇ। ਨਵੀਂ ਖੇਡ ਨੀਤੀ ਤਹਿਤ ਹਰ ਖੇਡ ਦੀ ਤਿਆਰੀ ਲਈ ਨਗਦ ਇਨਾਮ ਰਾਸ਼ੀ ਰੱਖੀ ਗਈ। ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 58 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਵੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ। ਹੁਣ ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। 1000 ਖੇਡ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਵਿੱਚੋਂ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਖੇਡ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਹੇਠਲੇ ਪੱਧਰ ਉੱਤੇ ਪ੍ਰਤਿਭਾ ਦੀ ਸ਼ਨਾਖ਼ਤ ਕਰ ਕੇ ਉਸ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਹੈ। ਟਰਾਇਲ ਵੀ ਹਰ ਜਗ੍ਹਾਂ ਲੈ ਕੇ ਜਾ ਰਹੀ ਹੈ। ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ, ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ।ਮੈਡਲ ਜੇਤੂ ਖਿਡਾਰੀਆਂ ਲਈ 500 ਪੋਸਟਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਲਈ ਖਿਡਾਰੀਆਂ ਨੂੰ ਨੌਕਰੀ ਦੀ ਗਾਰੰਟੀ ਮਿਲੇਗੀ। ਉਨ੍ਹਾਂ ਕਿਹਾ ਕਿ ਮਹਿਜ਼ ਦੋ ਸਾਲ ਤੋਂ ਘੱਟ ਵਕਫ਼ੇ ਦੌਰਾਨ ਸਟੇਟ, ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਦੇ ਜੇਤੂ 24,164 ਪੰਜਾਬੀ ਖਿਡਾਰੀਆਂ ਨੂੰ ਕੁੱਲ 74.96 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
Punjab Bani 28 February,2024
ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ
ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ --- ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼ --- ਪੰਜਾਬ ਮੰਡੀ ਬੋਰਡ ਨੂੰ ਜਮੀਨ ਦੇਣ ਤੇ ਪਿੰਡ ਮਹਿਮਦਪੁਰ ਪੰਚਾਇਤ ਨੂੰ ਕੀਤਾ ਸਨਮਾਨਤ ਚੰਡੀਗੜ੍ਹ, 28 ਫਰਵਰੀ, 2024 ( ) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ 1146 ਕਰੋੜ ਰੁਪਏ ਦਾ ਸਾਲਾਨਾ ਬਜ਼ਟ ਪਾਸ ਕੀਤਾ ਗਿਆ। ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਬਤੌਰ ਚੇਅਰਮੈਨ ਰਹਿਣਦਿਆਂ ਆਪਣੇ ਇੱਕ ਸਾਲ ਦਾ ਲੇਖਾ-ਜੋਖਾ ਵਿਸਤਾਰ ਨਾਲ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. ਰੋਕਣ ਕਰਕੇ ਪਿੰਡਾਂ ਦੀਆਂ ਲਿੰਕ ਸੜਕਾਂ, ਮੰਡੀਆਂ ਆਦਿ ਪੇਂਡੂ ਖੇਤਰਾਂ ਦਾ ਵਿਕਾਸ ਰੁਕਿਆ ਹੋਇਆ ਹੈ। ਇਸ ਲਈ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਬੀਤੇ ਇੱਕ ਸਾਲ ਵਿੱਚ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ਤੇ ਅਮਲ੍ਹੀ ਜਾਮਾਂ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸਦੇ ਲਈ ਪੰਜਾਬ ਦੀਆਂ ਮੰਡੀਆਂ ਵਿੱਚ ਖਾਲੀ ਪਏ ਪਲਾਟਾਂ ਦੀ ਬੋਲੀ ਕਰਵਾਈ ਜਾ ਰਹੀ ਹੈ ਅਤੇ ਨਵੀਂ ਆਧੁਨਿਕ ਫਲ ਅਤੇ ਸਬਜੀ ਮੰਡੀ, ਸੈਕਟਰ-65 ਏ ਮੋਹਾਲੀ ਵਿਖੇ ਜਿੱਥੇ ਹਾਲ ਹੀ ਵਿੱਚ ਰੈਗੂਲਰ ਮੋਨੀਟਰਇੰਗ ਕਰਦੇ ਹੋਏ 7 ਦੁਕਾਨਾਂ ਵੇਚੀਆ ਜਾ ਚੁੱਕੀਆਂ ਹਨ, ਊੱਥੇ ਹੀ ਯੂਜਰ ਚਾਰਜਿਜ ਦੇ ਠੇਕੇ ਦੀ ਰਕਮ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ, ਜਿੱਥੇ ਸਾਲ 2021-22 ਦੌਰਾਨ 24 ਲੱਖ ਰੁਪਏ ਅਤੇ ਸਾਲ 2022-23 ਦੌਰਾਨ 35 ਲੱਖ ਰੁਪਏ ਪ੍ਰਾਪਤ ਹੋਇਆ ਹੈ, ਉੱਥੇ ਹੀ ਆਗਾਮੀ ਵਿੱਤੀ ਸਾਲ 2024-25 ਦੌਰਾਨ ਠੇਕਾ ਤਕਰੀਬਨ 45 ਲੱਖ ਰੁਪਏ ਤੈਅ ਹੋਇਆ ਹੈ। ਚੇਅਰਮੈਨ ਨੇ ਅੱਗੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਮਹਿਮਦਪੁਰ ਪਿੰਡ ਦੇ ਲੋਕਾਂ ਵੱਲੋਂ ਮੰਡੀ ਬੋਰਡ ਨੂੰ ਕੁੱਲ 83 ਵਿੱਘੇ ਜਮੀਨ ਦਾਨ ਦਿੱਤੀ ਗਈ ਹੈ, ਜਿੱਥੇ ਜਲਦ ਹੀ ਸਬ-ਯਾਰਡ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਰਾਹੀਂ ਵੀ ਆਮਦਨ ਵਿੱਚ ਵਾਧਾ ਕਰਨ ਤੇ ਜੋਰ ਦਿੱਤਾ ਜਾ ਰਿਹਾ ਹੈ। ਕਿਸਾਨਾਂ ਅਤੇ ਲੋਕਾਂ ਦੀ ਸਹੁਲਤ ਲਈ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਕਮਰਿਆਂ ਦੀ ਵੈਬ ਪੋਰਟਲ ਰਾਹੀਂ ਆਨਲਾਇਨ ਬੁਕਿੰਗ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਅਪ੍ਰੈਲ 2023 'ਚ ਆਮਦਨ 7,08,350 ਰੁਪਏ ਸੀ, ਉਥੇ ਜਨਵਰੀ 2024 ਮਹੀਨੇ ਤੱਕ ਇਹ ਵੱਧ ਕੇ 37,37,881 ਰੁਪਏ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਬਚਾਉਣ ਲਈ ਆਫ ਸੀਜ਼ਨ ਦੌਰਾਨ ਮੰਡੀਆਂ ਵਿੱਚ ਬਣੇ ਵੱਡੇ-ਵੱਡੇ ਕਵਰ ਸ਼ੈੱਡਾਂ ਵਿੱਚ ਇੰਨਡੋਰ ਖੇਡਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਜਿਸਦੀ ਸ਼ੁਰੂਆਤ ਮਾਰਕੀਟ ਕਮੇਟੀ ਰਾਮਪੁਰਾ ਫੂਲ ਵੱਲੋਂ ਮੰਡੀਆਂ ਵਿੱਚ ਬੱਚਿਆਂ ਨੂੰ ਸਕੇਟਿੰਗ ਦੀ ਟ੍ਰੇਨਿੰਗ ਦੇਣ ਦੇ ਨਾਲ ਕੀਤੀ ਗਈ ਹੈ ਅਤੇ ਇਸੇ ਤਰੀਕੇ ਨਾਲ ਖੇਡ ਵਿਭਾਗ ਨਾਲ ਗੱਲਬਾਤ ਕਰਕੇ ਹੋਰਨਾਂ ਮੰਡੀਆਂ ਵਿੱਚ ਵੀ ਖੇਡਾਂ ਦੀ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਆਫ ਸੀਜ਼ਨ ਦੌਰਾਨ ਲੋਕਾਂ ਨੂੰ ਮੰਡੀਆਂ ਦੇ ਕਵਰ ਸੈੱਡਾਂ ਨੂੰ ਪਾਰਟੀ, ਫੰਕਸ਼ਨ ਆਦਿ ਲਈ ਬਹੁਤ ਹੀ ਘੱਟ ਰੇਟਾਂ ਤੇ ਉਪਲਬਧ ਕਰਵਾਈਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰੀਬ 2000 ਕਰੋੜ ਰੁਪਏ ਦੇ ਲੋਨ ਦੀਆਂ ਕਿਸ਼ਤਾਂ ਨੂੰ ਵੀ ਭਰਿਆ ਜਾ ਚੁੱਕਿਆ ਹਨ। ਸ. ਬਰਸਟ ਨੇ ਦੱਸਿਆ ਕਿ ਇਸਤੋਂ ਇਲਾਵਾ ਮੰਡੀਆਂ ਵਿੱਚ ਏ.ਟੀ.ਐਮ. ਅਤੇ ਵਿਗਿਆਪਨਾ ਲਈ ਯੂਨੀਪੋਲ ਲਗਾਉਣਾ, ਮੰਡੀ ਬੋਰਡ ਦੀਆਂ ਕਲੋਨੀਆਂ ਵਿੱਚ ਖਾਲੀ ਪਏ ਮਕਾਨਾਂ ਨੂੰ ਕਿਰਾਏ ਤੇ ਦੇਣਾ, ਫ਼ਲ ਅਤੇ ਸਬਜੀ ਮੰਡੀਆਂ ਦੇ ਐਂਟਰੀ ਗੇਟਾਂ ਤੇ ਸੀ.ਸੀ.ਟੀ.ਵੀ. ਕੈਮਰੇ, ਬੂਮ ਬੈਰਿਅਰ ਅਤੇ ਇਲੈਕਟ੍ਰਾਨਿਕ ਕੰਡੇ ਲਗਾਉਣ, ਆਪਣੀ ਮੰਡੀਆਂ ਅਤੇ ਕਿਸਾਨ ਮੰਡੀਆਂ ਵਿੱਚ ਕਿਸਾਨਾਂ ਲਈ ਆਨ-ਲਾਈਨ ਰਜਿਸਟਰੇਸ਼ਨ ਅਤੇ ਪਹਿਚਾਨ ਪੱਤਰ ਬਣਾਉਣ ਲਈ ਵੈਬ ਪੋਰਟਲ ਲਾਂਚ ਕਰਨਾ, ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ 33000 ਪੌਦੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਮਹਿਮਦਪੁਰ ਜਿਲ੍ਹਾਂ ਪਟਿਆਲਾ ਵੱਲੋਂ ਮੰਡੀ ਬਣਾਉਣ ਲਈ ਕੁੱਲ 83 ਵਿੱਘੇ ਜਮੀਨ ਪੰਜਾਬ ਮੰਡੀ ਬੋਰਡ ਨੂੰ ਦਾਨ ਦਿੱਤੀ ਗਈ, ਜਿੱਥੇ ਜਲਦ ਹੀ ਸਬਜੀ ਮੰਡੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਜਿੱਥੇ ਇਲਾਕਾ ਨਿਵਾਸੀਆਂ ਨੂੰ ਵੱਡੀ ਸਹੁਲਤ ਮਿਲੇਗੀ, ਉੱਥੇ ਹੀ ਲੋਕਾਂ ਨੂੰ ਰੋਜ਼ਗਾਰ ਵੀ ਮਿਲੇਗਾ। ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਮਹਿਮਦਪੁਰ ਪੰਚਾਇਤ ਤੋਂ ਆਏ ਸੰਦੀਪ ਸਿੰਘ, ਤਰਨਤਾਰਨ ਸਿੰਘ, ਭਜਨ, ਸਿੰਘ ਵਾਲੀਆ, ਕੁਲਵੰਤ ਸਿੰਘ, ਚਰਨ ਸਿੰਘ, ਗੁਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਜਲਦ ਹੀ ਮਹਿਮਦਪੁਰ ਵਿਖੇ ਸਬ-ਯਾਰਡ ਬਣਾਉਣ ਦਾ ਭਰੋਸਾ ਦਵਾਇਆ ਗਿਆ। ਇਸ ਤੋਂ ਬਾਅਦ ਹਾੱਸਪੀਟੈਲਿਟੀ ਦਾ ਕੋਰਸ ਕਰਨ ਵਾਲੇ ਕਿਸਾਨ ਭਵਨ ਦੇ 30 ਮੁਲਾਜਿਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿੱਚ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਕੱਤਰ, ਪੰਜਾਬ ਮੰਡੀ ਬੋਰਡ, ਸ. ਕੁਲਦੀਪ ਸਿੰਘ ਸਿਆਣ, ਅਧੀਨ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ. ਜਸਮਿੰਦਰ ਸਿੰਘ ਉਪ ਸਕੱਤਰ ਵਿੱਤ ਵਿਭਾਗ, ਸ. ਗੁਰਜੀਤ ਸਿੰਘ, ਵਧੀਕ ਡਾਇਰੈਕਟਰ, ਬਾਗਬਾਨੀ ਵਿਭਾਗ, ਸ. ਬੇਅੰਤ ਸਿੰਘ, ਸਹਾਇਕ ਮਾਰਕੀਟਿੰਗ ਅਫਸਰ, ਖੇਤੀਬਾੜੀ ਵਿਭਾਗ, ਸ. ਮਨਜੀਤ ਸਿੰਘ ਸੰਧੂ, ਜਨਰਲ ਮੈਨੇਜਰ, ਪੰਜਾਬ ਮੰਡੀ ਭਵਨ, ਮੋਹਾਲੀ, ਸ. ਤਰਵਿੰਦਰ ਸਿੰਘ ਚੋਪੜਾ, ਸਹਾਇਕ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸ. ਗੁਰਪ੍ਰੀਤ ਸਿੰਘ, ਸੰਯੁਕਤ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀਜ਼, ਸ. ਗਗਨਦੀਪ ਸਿੰਘ, ਰਿਸਰਚ ਐਸੋਸੀਏਟ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਸ. ਜਤਿੰਦਰ ਮੋਹਨ ਸਿੰਘ, ਹੈਡ ਇਕੋਨੋਮਿਕਸ ਸਟਡੀਜ਼, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਜੂਦ ਰਹੇ।
Punjab Bani 28 February,2024
35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ
35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ ਪਟਿਆਲਾ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਤਹਿਸੀਲਦਾਰ ਮਹਿਲ ਕਲਾਂ ਦੇ ਦਫ਼ਤਰ ਵਿੱਚ ਤਕਨੀਕੀ ਸਹਾਇਕ ਵਜੋਂ ਤਾਇਨਾਤ ਕੁਲਬੀਰ ਸਿੰਘ ਨੂੰ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਮਹਿਲ ਕਲਾਂ ਦੇ ਵਸਨੀਕ ਸੰਜੇ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸਬੰਧਤ ਹਲਕਾ ਪਟਵਾਰੀ ਹਰਦੇਵ ਸਿੰਘ ਰਾਹੀਂ ਨਾਇਬ ਤਹਿਸੀਲਦਾਰ ਮਹਿਲ ਕਲਾਂ ਤੋਂ ਰਜਿਸਟਰੀ ਕਰਵਾਉਣ ਬਦਲੇ 40,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 28 February,2024
ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ
ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ ਫਿਲੌਰ (ਜਲੰਧਰ), 28 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ਵਿੱਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੁਲਿਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਿਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ਵਿੱਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।
Punjab Bani 28 February,2024
ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ
ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬੀ ਯੂਨੀਵਰਸਿਟੀ ਲਗਾਤਰ ਮੰਜ਼ਲਾਂ ਸਰ ਕਰ ਰਹੀ: ਪ੍ਰੋ. ਅਰਵਿੰਦ ਪਟਿਆਲਾ, 28 ਫਰਵਰੀ ‘‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।’’ ਇਹ ਵਿਚਾਰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਪੀ-ਐੱਚ.ਡੀ. ਡਿਗਰੀਆਂ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗਾ ਚਰਿੱਤਰ ਹੀ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਵਾ ਸਕਦਾ ਹੈ। ਇਸ ਕਰਕੇ ਉਨ੍ਹਾਂ ਨੂੰ ਇਸ ਦੇ ਨਿਰਮਾਣ ਵਾਸਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਆਪਣੀ ਸਥਾਪਨਾ ਦੇ ਮੰਤਵ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੇ ਪਾਸਾਰ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਦਮਿਕ ਅਤੇ ਚਿੰਤਨ ਪੱਖੋ ਪੰਜਾਬੀ ਯੂਨੀਵਰਸਿਟੀ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਰਾਸ਼ਟਰਪਤੀ ਅਬਦੁਲ ਕਲਾਮ ਦੇ ਜੀਵਨ ਅਤੇ ਦਰਸ਼ਨ ਦੇ ਹਵਾਲਿਆਂ ਨਾਲ ਸਾਦੀ ਅਤੇ ਇਮਾਨਦਾਰੀ ਭਰਪੂਰ ਜੀਵਨ ਸ਼ੈਲੀ ਅਪਨਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਹੁਣ ਨਿਰੰਤਰ ਮੰਜ਼ਲਾਂ ਸਰ ਕਰਦੀ ਹੋਈ ਅੱਗੇ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਨਵੋਕੇਸ਼ਨ ਛੇ ਸਾਲ ਦੇ ਵਕਫ਼ੇ ਉਪਰੰਤ ਹੋਈ ਸੀ ਪਰ ਹੁਣ ਯੂਨੀਵਰਸਿਟੀ ਨੇ ਬੈਕਲੌਗ ਕੰਮ ਛੱਡਣ ਦੀ ਪਿਰਤ ਨੂੰ ਹੀ ਹੌਲੀ ਹੌਲੀ ਖਤਮ ਕਰ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਦੀਆਂ ਆਰਥਿਕ ਹਾਲਤਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗ੍ਰਾਂਟ 9.5 ਕਰੋੜ ਪ੍ਰਤੀ ਮਹੀਨਾ ਤੋਂ ਵਧਾ ਕੇ 30 ਕਰੋੜ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ। ਇਸ ਨਾਲ ਯੂਨੀਵਰਸਿਟੀ ਦੀ ਵਿੱਤੀ ਹਾਲਤ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਅਕਤੂਬਰ ਵਿੱਚ ਯੂਨੀਵਰਸਿਟੀ ਨੂੰ ਨੈਕ ਏ ਪਲੱਸ ਗਰੇਡ ਹਾਸਿਲ ਹੋਣ ਉਪਰੰਤ ਯੂਨੀਵਰਸਿਟੀ ਨੂੰ ‘ਪੀ. ਐੱਮ. ਊਸ਼ਾ’ ਅਭਿਆਨ ਹੇਠ ਵੀਹ ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਇਹ ਗ੍ਰਾਂਟ ਹਾਸਲ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਸੂਬੇ ਦੀ ਇਕਲੌਤੀ ਯੂਨੀਵਰਸਿਟੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਯੂਨੀਵਰਸਿਟੀ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ ਜਿਸ ਕਰਕੇ ਇੰਜਨੀਅਰਿੰਗ ਖੇਤਰ ਦੇ ਕੁੱਝ ਕੋਰਸਾਂ ਵਿੱਚ ਸੀਟਾਂ ਦੀ ਗਿਣਤੀ ਵਿੱਚ ਵਾਧਾ ਵੀ ਕਰਨਾ ਪਿਆ ਹੈ। ਬਹੁ-ਅਨੁਸ਼ਾਸਨੀ ਪਹੁੰਚ ਵਾਲੇ ਪੰਜ ਸਾਲਾ ਕੋਰਸਾਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇਸ਼ ਵਿੱਚ ਇਕਲੌਤੀ ਯੂਨੀਵਰਸਿਟੀ ਹੈ ਜੋ ਇਨ੍ਹਾਂ ਵਿਲੱਖਣ ਕੋਰਸਾਂ ਨੂੰ ਏਨੇ ਵੱਡੇ ਪੱਧਰ ਉੱਤੇ ਚਲਾ ਰਹੀ ਹੈ। ਇਨ੍ਹਾਂ ਕੋਰਸਾਂ ਦਾ ਪਹਿਲਾ ਗਰੈਜੂਏਟ ਬੈਚ ਇਸ ਵਾਰ ਨਿੱਕਲੇਗਾ ਜਿਸ ਤੋਂ ਚੰਗੀਆਂ ਉਮੀਦਾਂ ਹਨ। ਕਾਨਵੋਕੇਸ਼ਨ ਦੌਰਾਨ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਖਾਂ ਦੇ ਮਾਹਿਰ ਡਾਕਟਰ ਪਦਮਸ਼੍ਰੀ ਪ੍ਰੋ. ਅਮੋਦ ਗੁਪਤਾ ਅਤੇ ਉੱਘੇ ਸਮਾਜ ਸੇਵੀ ਪਦਮਸ਼੍ਰੀ ਵਿਕਰਮਜੀਤ ਸਾਹਨੀ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਨਾਲ਼ ਸਨਮਾਨਿਤ ਕੀਤਾ। ਭੌਤਿਕ ਵਿਗਿਆਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਵਿਜੇਤਾ ਪ੍ਰੋ. ਸੈਮੁਅਲ ਸੀ. ਸੀ. ਟਿੰਗ ਅਤੇ ਪੰਜਾਬੀ ਸਾਹਿਤ ਜਗਤ ਦੇ ਪ੍ਰੋ. ਜੇ. ਪੀ. ਐੱਸ ਉਬਰਾਏ ਨੂੰ ਡੀ-ਲਿਟ ਦੀ ਆਨਰੇਰੀ ਡਿਗਰੀ ਬਾਅਦ ਵਿੱਚ ਪਹੁੰਚਦੀ ਕੀਤੀ ਜਾਣੀ ਹੈ। ਅਕਾਦਮਿਕ ਖੇਤਰ ਦਾ ਚਾਂਸਲਰ ਮੈਡਲ ਬਿੰਦਿਆ ਗਰਗ ਨੂੰ ਅਤੇ ਖੇਡ ਖੇਤਰ ਦਾ ਚਾਂਸਲਰ ਮੈਡਲ ਵਿਸ਼ਵਜੀਤ ਸਿੰਘ ਨੂੰ ਪ੍ਰਦਾਨ ਕੀਤਾ ਗਿਆ। ਇਸ ਉਪਰੰਤ 492 ਖੋਜਾਰਥੀਆਂ ਨੂੰ ਪੀਐੱਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਗਈ ਅਤੇ ਮੈਰਿਟ ਵਿੱਚ ਆਉਣ ਵਾਲੇ 143 ਪੋਸਟ ਗਰੈਜੂਏਟਾਂ ਅਤੇ ਗਰੈਜੂਏਟਾਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ 10 ਡੋਨੇਟਡ ਮੈਡਲ ਵੀ ਪ੍ਰਦਾਨ ਕੀਤੇ ਗਏ। ਕਨਵੋਕੇਸ਼ਨ ਦੀ ਰਵਾਇਤ ਅਨੁਸਾਰ ਇਸ ਮੌਕੇ ਵੱਡੀ ਗਿਣਤੀ ਵਿੱਚ ਸਿੰਡੀਕੇਟ ਅਤੇ ਸੈਨੇਟ ਮੈਂਬਰ ਵੀ ਮੰਚ ਉੱਤੇ ਹਾਜ਼ਰ ਰਹੇ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ, ਰਜਿਸਟਰਾਰ ਨਵਜੋਤ ਕੌਰ, ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ, ਡੀਨ ਖੋਜ ਡਾ. ਮਨਜੀਤ ਪਾਤਰ, ਵੱਖ-ਵੱਖ ਫੈਕਲਟੀਆਂ ਦੇ ਡੀਨ ਅਤੇ ਸਮੂਹ ਅਧਿਕਾਰੀ ਇਸ ਮੌਕੇ ਹਾਜ਼ਰ ਰਹੇ।
Punjab Bani 28 February,2024
ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 28 February,2024
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਸਬ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ -ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਵੱਲੋਂ ਅਧਿਕਾਰੀਆਂ ਨਾਲ ਬੈਠਕ -ਸ਼ਹਿਰ 'ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ, ਪ੍ਰਾਜੈਕਟਾਂ 'ਚ ਹੋਰ ਤੇਜੀ ਲਿਆਉਣ ਦੇ ਆਦੇਸ਼ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ-ਅਜੀਤਪਾਲ ਸਿੰਘ ਕੋਹਲੀ ਪਟਿਆਲਾ, 28 ਫਰਵਰੀ: ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਵੱਲੋਂ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਅਤੇ ਕੁਲਜੀਤ ਸਿੰਘ ਰੰਧਾਵਾ 'ਤੇ ਅਧਾਰਤ ਗਠਿਤ ਕੀਤੀ ਸਬ ਕਮੇਟੀ ਨੇ ਅੱਜ ਨਗਰ ਨਿਗਮ ਵਿਖੇ ਇੱਕ ਅਹਿਮ ਬੈਠਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਸਥਾਨਕ ਸਰਕਾਰਾਂ ਦੀ ਕਮੇਟੀ ਨੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਲੰਘੀ 19 ਜਨਵਰੀ ਨੂੰ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਸੀ ਅਤੇ ਇਨ੍ਹਾਂ ਕੰਮਾਂ ਦਾ ਦੁਬਾਰਾ ਜਾਇਜ਼ਾ ਲੈਣ ਲਈ ਇੱਕ ਸਬ ਕਮੇਟੀ ਦਾ ਗਠਨ ਕੀਤਾ ਸੀ। ਇਸੇ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕਾਰਜਾਂ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਬ ਕਮੇਟੀ ਨੇ ਪਿਛਲੇ ਸਮੇਂ ਵਿਧਾਨ ਸਭਾ ਕਮੇਟੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਹੋਏ ਕੰਮਾਂ ਦਾ ਅੱਜ ਬਾਰੀਕੀ ਨਾਲ ਮੁਲੰਕਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪਟਿਆਲਾ ਸ਼ਹਿਰ ਵਿੱਚ ਕਰਵਾਏ ਗਏ ਕੰਮ ਲੋਕਾਂ ਨੂੰ ਦਿਸਣ ਲੱਗੇ ਹਨ, ਇਸ 'ਤੇ ਕਮੇਟੀ ਨੇ ਤਸੱਲੀ ਦਾ ਇਜ਼ਹਾਰ ਕੀਤਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਹੈ, ਜਿਨ੍ਹਾਂ ਨੇ ਕਾਬਲ ਵਿਧਾਇਕਾਂ ਦੀ ਕਮੇਟੀ ਦਾ ਗਠਨ ਕਰਕੇ ਪਟਿਆਲਾ ਭੇਜਿਆ ਅਤੇ ਇਸ ਕਮੇਟੀ ਵੱਲੋਂ ਨਿਰੰਤਰ ਜਾਇਜ਼ਾ ਲਿਆ ਜਾਵੇਗਾ ਤਾਂ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੇਂ ਸਿਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਸਕਣ। ਸਬ ਕਮੇਟੀ 'ਚ ਸ਼ਾਮਲ ਵਿਧਾਇਕਾਂ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਕੁਲਜੀਤ ਸਿੰਘ ਰੰਧਾਵਾ ਡੇਰਾਬਸੀ ਨੇ ਅਧਿਕਾਰੀਆਂ ਤੋਂ ਸਥਾਨਕ ਸਰਕਾਰਾਂ ਕਮੇਟੀ ਵੱਲੋਂ ਪਿਛਲੇ ਦੌਰੇ ਸਮੇਂ ਦਿੱਤੇ ਗਏ ਨਿਰਦੇਸ਼ਾਂ 'ਤੇ ਕੀਤੇ ਗਏ ਅਮਲ ਦੀ ਮੁਕੰਮਲ ਜਾਣਕਾਰੀ ਲਈ ਅਤੇ ਹੋਰ ਲੋੜੀਂਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ, ਸਾਫ਼ ਸਫ਼ਾਈ, ਕੂੜੇ ਦੇ ਬਿਨਜ਼ ਦਾ ਰੱਖ-ਰਖਾਓ, ਅਬਲੋਵਾਲ ਡੇਅਰੀ ਪ੍ਰਾਜੈਕਟ, ਨਗਰ ਸੁਧਾਰ ਟਰੱਸਟ ਦਾ ਮਿਡ ਟਾਊਨ ਪਲਾਜ਼ਾ, ਨਗਰ ਨਿਗਮ ਦੀ ਆਮਦਨ ਵਧਾਉਣ, ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ, ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ, ਤੇ ਹੋਰ ਵਿਕਾਸ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲੈਂਦਿਆਂ ਇਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ। ਕਮੇਟੀ ਨੇ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਿਗਮ ਦੇ ਸੀਨੀਅਰ ਅਧਿਕਾਰੀਆਂ ਸਮੇਤ ਬਿਜਲੀ ਨਿਗਮ, ਨਗਰ ਸੁਧਾਰ ਟਰੱਸਟ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 28 February,2024
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ - ਸ਼ੁਰੂਆਤੀ ਤੌਰ 'ਤੇ, ਫਾਂਊਂਡੇਸ਼ਨ ਵੱਲੋਂ ਸਰਕਾਰੀ ਸਿਹਤ ਸਹੂਲਤਾਂ 'ਚ 10 ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 27 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ। ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਇਆ ਜਾਵੇਗਾ ਅਤੇ ਫਾਊਂਡੇਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ, ਫਾਊਂਡੇਸ਼ਨ ਵੱਲੋਂ 10 ਸਰਕਾਰੀ ਸਹੂਲਤਾਂ ਵਿਖੇ ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ, ਜਿੱਥੇ ਲੋੜਵੰਦ ਮਰੀਜ਼ ਮੁਫ਼ਤ ਡਾਇਲਸਿਸ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਡਾਇਲਸਿਸ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਹੰਸ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮਿਲੇਗੀ ਸਗੋਂ ਕੇਂਦਰ ਨਜਦੀਕ ਹੋਣ ਨਾਲ ਸਫ਼ਰ ਵੀ ਘਟੇਗਾ।
Punjab Bani 27 February,2024
ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 27 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮਾਂ ਦੇ ਕਬਜ਼ੇ 'ਚੋਂ 4,000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 27 February,2024
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ। ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐਸ.ਬੀ.ਐਸ.ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ,ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ, ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ,ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ,ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ,ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ,ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।
Punjab Bani 27 February,2024
90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 27 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਵੱਲੋਂ ਖਰੀਦੇ ਇੱਟਾਂ ਦੇ ਭੱਠੇ ਦੀ ਮਲਕੀਅਤ ਵਿੱਚ ਤਬਦੀਲੀ ਕਰਨ ਅਤੇ ਲਾਈਸੈਂਸ ਦੇ ਨਵੀਨੀਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 90,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ, ਰੂਪਨਗਰ ਵਿਖੇ ਤਾਇਨਾਤ ਰਿਹਾ ਤੱਤਕਾਲੀ ਇੰਸਪੈਕਟਰ ਚਮਨ ਗੁਪਤਾ ਉਸ ਕੋਲੋਂ ਅਤੇ ਉਸ ਦੇ ਭਰਾ ਹਰਜੀਤ ਸਿੰਘ ਕੋਲੋਂ ਇਸੇ ਕੰਮ ਬਦਲੇ 30000 ਰੁਪਏ ਰਿਸ਼ਵਤ ਲੈ ਚੁੱਕਾ ਹੈ ਬਾਅਦ ਵਿੱਚ ਉਸ ਦੀ ਬਦਲੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ ਦੀ ਹੋ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 27 February,2024
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ
ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ ਚੰਡੀਗੜ੍ਹ, 27 ਫ਼ਰਵਰੀ: ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ। ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।
Punjab Bani 27 February,2024
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼
ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ 23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ ਚੰਡੀਗੜ੍ਹ, 27 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।
Punjab Bani 27 February,2024
ਖਨੌਰੀ ਬਾਰਡਰ 'ਤੇ ਸੰਘਰਸ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ
ਖਨੌਰੀ ਬਾਰਡਰ 'ਤੇ ਸੰਘਰਸ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ - ਸੂਬਾ ਸਰਕਾਰ ਦੇ ਦੇਰੀ ਭਰੇ ਫੈਸਲੇ ਕਾਰਨ ਰੁਲ ਰਹੀ ਹੈ ਸ਼ਹੀਦ ਕਿਸਾਨ ਸ਼ੁਭਕਰਨ ਦੀ ਮ੍ਰਿਤਕ ਦੇਹ : ਕਿਸਾਨ ਨੇਤਾ ਰਾਜਪੁਰਾ : ਪਿਛਲੀ 13 ਫਰਵਰੀ ਤੋਂ ਸੰਭੂ ਅਤੇ ਖਨੌਰੀ ਬਾਰਡਰਾਂ ਵਿਖੇ ਕੇਂਦਰ ਸਰਕਾਰ ਖਿਲਾਫ ਐਮ.ਐਸ.ਪੀ. ਤੇ ਹੋਰ ਮੰਗਾਂ ਨੂੰ ਲੈ ਕੇ ਚਲ ਰਹੇ ਸੰਘਰਸ਼ ਦੌਰਾਨ ਜਿੱਥੇ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਚੁੱਪ ਧਾਰੀ ਹੋਈ ਹੈ ਤੇ ਅਜੇ ਤੱਕ ਮੁੜ ਕਿਸਾਨਾਂ ਨੂੰ ਕੋਈ ਵੀ ਮਜ਼ਬੂਤ ਪ੍ਰਸਤਾਵ ਪੇਸ਼ ਨਹੀਂ ਕੀਤਾ, ਜਿਸ ਕਾਰਨ ਕਿਸਾਨਾਂ ਅਤੇ ਮਜਦੂਰਾਂ ਅੰਦਰ ਰੋਸ਼ ਵਧਦਾ ਜਾ ਰਿਹਾ ਹੈ। ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਣ ਸਿੰਘ ਪੰਧੇ, ਸਤਨਾਮ ਸਿੰਘ ਬਹਿਰੂੂ, ਸੁਰਜੀਤ ਸਿੰਘ ਫੂਲ ਅਤੇ ਹੋਰ ਨੇਤਾਵਾਂ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਵੱਲੋ ਕਿਸਾਨਾਂ ਨੂੰ ਅਜੇ ਤੱਕ ਗੱਲਬਾਤ ਲਈ ਕੋਈ ਵੀ ਏਜੰਡਾ ਤਹਿਤ ਬੁਲਾਵਾ ਨਹੀਂ ਆਇਆ, ਜਿਸ ਕਾਰਨ ਇਹ ਸੰਘਰਸ਼ ਹੋਰ ਤਿੱਖਾ ਹੋਵੇਗਾ, ਜਿਸਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਦੂਸਰੇ ਪਾਸੇ ਅੱਜ ਖਨੌਰੀ ਮੋਰਚੇ ਉਪਰ ਅੱਜ ਪਟਿਆਲਾ ਜਿਲਾ ਦੇ ਪਿੰਡ ਅਰਨੋ ਦੇ ਇੱਕ ਹੋਰ ਕਿਸਾਨ ਕਰਨੈਲ ਸਿੰਘ ਪੁੱਤਰ ਨਿਹਾਲ ਸਿੰਘ (62) ਦੀ ਮੌਤ ਹੋ ਗਈ ਹੈ। ਇਸ ਕਿਸਾਨ ਨੂੰ ਅਟੈਕ ਦੇ ਚਲਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ ਪਰ ਜਿੱਕੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਕਿਸਾਨ ਨੇਤਾਵਾਂ ਨੇ ਆਖਿਆ ਕਿ ਇੱਕ ਪਾਸੇ ਸੰਭੂ ਅਤੇ ਖਨੌਰੀ ਬਾਰਡਰ 'ਤੇ ਰੋਜਾਨਾ ਸ਼ਹੀਦੀਆਂ ਹੋ ਰਹੀਆ ਹਨ। ਦੂਸਰੇ ਪਾਸੇ ਪੰਜਾਬ ਸਰਕਾਰ ਦੀ ਚੁੱਪੀ ਕਾਰਨ ਇਸ ਵੇਲੇ ਸਾਡੇ ਸ਼ਹੀਦ ਕਿਸਾਨ ਸ਼ੁਭਕਰਨ ਦੀ ਲਾਸ਼ ਰੁਲ ਰਹੀ ਹੈ, ਜਿਸ ਲਈ ਸਿੱਧੇ ਤੌਰ 'ਤੇ ਸਰਕਾਰ ਦੋਸ਼ੀ ਹੈ। ਕਿਸਾਨਾਂ ਨੇ ਆਖਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਫਰਦਾਂ ਤੱਕ ਕੱਢ ਕੇ ਦੇ ਦਿੱਤੀਆਂ ਕਿ ਸ਼ੁਭਕਰਨ ਦੀ ਜਿਹੜੀ ਗੋਲੀ ਲੱਗਣ ਨਾਲ ਸ਼ਹੀਦੀ ਹੋਈ ਹੈ, ਉਹ ਪੰਜਾਬ ਦੇ ਖੇਤਰ ਦੀ ਹੈ ਤੇ ਇੱਕ ਵਾਰ ਸਰਕਾਰ ਦੇ ਅਫਸਰ ਐਫ.ਆਈ.ਆਰ ਕਰਨ ਲਈ ਮੰਨ ਵੀ ਗਏ ਸਨ ਪਰ ਫਿਰ ਪਿਛੇ ਹਟ ਗਏ, ਜਿਸ ਕਾਰਨ ਕਿਸਾਨਾਂ ਦੇ ਮਨਾਂ ਅੰਦਰ ਭਾਰੀ ਰੋਸ਼ ਹੈ।
Punjab Bani 27 February,2024
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਨੇ ਕੀਤੇ ਐਸ.ਕੇ.ਐਮ. 'ਤੇ ਤਿੱਖੇ ਹਮਲੇ
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਨੇ ਕੀਤੇ ਐਸ.ਕੇ.ਐਮ. 'ਤੇ ਤਿੱਖੇ ਹਮਲੇ - ਮੋਰਚਿਆਂ ਨੂੰ ਢਾਹ ਲਗਾਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਿਹਾ ਹੈ ਐਸ.ਕੇ.ਐਮ. : ਪੰਧੇਰ ਪਟਿਆਲਾ : ਦਿੱਲੀ ਕੂਚ ਨੂੰ ਲੈ ਕੇ ਸੰਭੂ ਅਤੇ ਖਨੌਰੀ ਬਾਰਡਰਾਂ ਉਪਰ ਭਖੇ ਹੋਏ ਕਿਸਾਨ ਮਜਦੂਰ ਸੰਘਰਸ਼ ਦੇ ਚਲਦੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਸੰਯੁਕਤ ਕਿਸਾਨ ਮੋਰਚਾ ਵਿੱਚ ਕਲੇਸ਼ ਪੈ ਗਿਆ ਹੈ। ਹਾਲਾਂਕਿ ਇਹ ਕਲੇਸ਼ ਕਈ ਦਿਨਾਂ ਤੋਂ ਅੰਦਰਖਾਤੇ ਮੱਘ ਰਿਹਾ ਸੀ ਪਰ ਅੱਜ ਸੰਭੂ ਮੋਰਚਾ ਉਪਰ ਐਸ.ਕੇ.ਐਮ. ਐਨ.ਪੀ. ਦੇ ਨੇਤਾ ਸਵਰਣ ਸਿੰਘ ਪੰਧੇਰ ਅਤੇ ਹੋਰਨਾਂ ਵੱਲੋਂ ਐਸ.ਕੇ.ਐਮ. 'ਤੇ ਤਿੱਖੇ ਹਮਲੇ ਕੀਤੇ ਗਏ ਹਨ ਤੇ ਕਿਹਾ ਗਿਆ ਹੈ ਕਿ ਐਸ.ਕੇ.ਐਮ. ਸਾਡੇ ਖਿਲਾਫ ਬਿਆਨਬਾਜੀ ਕਰਕੇ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਨੂੰ ਢਾਹ ਲਗਾਉਣ ਦੀ ਨਾਕਾਮ ਕੋਸ਼ਿਸ਼ਾਂ ਕਰ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ ਆਪਣੇ ਇਸ ਸ਼ਿਖਰ 'ਤੇ ਪੁੱਜੇ ਸੰਘਰਸ਼ ਦੌਰਾਨ ਅੱਜ ਸੰਭੂ ਬਾਰਡਰ ਉਪਰ ਭਰਵੀ ਪ੍ਰੈਸ ਕਾਨਫਰੰਸ ਕਰਕੇ ਆਖਿਆ ਗਿਆ ਹੈ ਕਿ ਅਸੀ ਇਹ ਮੋਰਚਾ ਸ਼ੁਰੂ ਕਰਨ ਸਮੇਂ ਐਸ.ਕੇ.ਐਮ. ਦੇ ਸਮੁਚੇ ਨੇਤਾਵਾਂ ਨਾਲ 13 ਮੀਟਿੰਗਾਂ ਕੀਤੀਆਂ ਅਤੇ ਇਨ੍ਹਾਂ ਨੂੰ ਇਸ ਸੰਘਰਸ਼ ਵਿੱਚ ਰਲਣ ਲਈ 100 ਵਾਰ ਬੇਨਤੀ ਵੀ ਕੀਤੀ ਪਰ ਜਦੋਂ ਇਨ੍ਹਾਂ ਵੱਲੋਂ ਨਾ ਪੱਖੀ ਜਵਾਬ ਆਇਆ ਤਾਂ ਉਸਤੋਂ ਬਾਅਦ ਅਸੀ 13 ਫਰਵਰੀ ਨੂੰ ਦਿੱਲੀ ਕੂਚ ਦਾ ਪ੍ਰੋਗਰਾਮ ਦੀ ਕਾਲ ਦਿੱਤੀ ਤੇ ਅੱਜ ਜਦੋਂ ਸੰਘਰਸ਼ ਪੂਰੀ ਤਰ੍ਹਾਂ ਸ਼ਿਖਰ 'ਤੇ ਮੱਘ ਰਿਹਾ ਹੈ। ਉਨ੍ਹਾਂ ਆਖਿਆ ਕਿ ਸੰਘਰਸ਼ ਦੇ ਲੇਟ ਸ਼ੁਰੂ ਹੋਣ ਦਾ ਕਾਰਨ ਹੀ ਐਸ.ਕੇ.ਐਮ. ਹੈ ਕਿਉਂਕਿ ਅਸੀ ਇਨ੍ਹਾਂ ਨੂੰ ਉਡੀਕਦੇ ਰਹੇ ਨਹੀਂ ਤਾਂ ਅਸੀ ਨਵੰਬਰ ਸਮੇਂ ਹੀ ਸੰਘਰਸ਼ ਸ਼ੁਰੂ ਕਰ ਦੇਣਾ ਸੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਵੇਲੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਜਿਸ ਵਿੱਚ ਇਸ ਵੇਲੇ ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ ਸਮੇਤ ਹੋਰ ਨੇਤਾਵਾਂ ਨੂੰ ਕਿਸਾਨਾਂ ਦੇ ਸ਼ਿਖਰ 'ਤੇ ਪੁੱਜਿਆ ਸੰਘਰਸ਼ ਰਾਸ ਨਹੀਂ ਆ ਰਿਹਾ ਤੇ ਉਹ ਪੰਜਾਬ ਵਿੱਚ ਸੰਭੂ ਅਤੇ ਖਨੌਰੀ ਬਾਰਡਰ ਉਪਰ ਚਲ ਰਹੇ ਮੋਰਚਿਆਂ ਦੇ ਬਰਾਬਰ ਆਪਣੇ ਸੰਘਰਸ਼ ਦੀ ਕਾਲ ਦੇ ਰਹੇ ਹਨ। ਐਸ.ਕੇ.ਐਮ. ਐਨ.ਪੀ ਦੇ ਨੇਤਾ ਸਵਰਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਸੁਰਜੀਤ ਸਿੰਘ ਫੂਲ, ਸਰਦਾਰ ਲੌਗੋਵਾਲ, ਸਤਨਾਮ ਸਿੰਘ ਬਹਿਰੂ, ਬਲਦੇਵ ਸਿੰਘ ਸਿਰਸਾ, ਸੁਖਪਾਲ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ ਰਾਏ, ਸਮੇਤ ਹੋਰ ਨੇਤਾਵਾਂ ਨੇ ਆਖਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਵੱਲੋਂ ਇਹ ਰਟ ਲਗਾਈ ਜਾ ਰਹੀ ਹੈ ਕਿ ਜਿਸ ਸੰਯੁਕਤ ਕਿਸਾਨ ਮੋਰਚਾ ਦੇ ਦਿੱਲੀ ਵਿਖੇ ਸੰਘਰਸ਼ ਲੜਿਆ, ਉਸ ਵਿਚੋਂ 26 ਜਥੇਬੰਦੀਆਂ ਸਾਡੇ ਨਾਲ ਹਨ, ਜਦੋਂ ਕਿ ਬਾਰਡਰਾਂ 'ਤੇ ਜਿੰਦ-ਜਾਨ ਦੀ ਲੜਾਈ ਲੜ ਰਹੀਆਂ, ਜਥੇਬੰਦੀਆਂ ਬਹੁਤ ਘੱਟ ਹਨ ਤੇ ਉਨ੍ਹਾਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਨੇਤਾਵਾਂ ਨੇ ਕਿਹਾ ਕਿ ਐਸ.ਕੇ.ਐਮ. ਦੀਆਂ ਨਾਕਾਮ ਕੋਸ਼ਿਸ਼ਾਂ ਤੋਂ ਬਾਅਦ ਆਖਿਰ ਅੱਜ ਸਾਨੂੰ ਇਹ ਪ੍ਰੈਸ ਕਾਨਫਰੰਸ ਕਰਨੀ ਪਈ ਤੇ ਆਪਣਾ ਪੱਖ ਪੰਜਾਬ ਤੇ ਦੇਸ਼ ਦੇ ਲੋਕਾਂ ਅੱਗੇ ਰੱਖਣਾ ਪਿਆ।
Punjab Bani 27 February,2024
ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ
ਵਿਧਾਇਕ ਕੋਹਲੀ ਵੱਲੋਂ ਆਪ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜ਼ਾ -ਲੋਕਾਂ ਨੇ ਕਿਹਾ, ”ਸਾਡਾ ਐਮ ਐਲ ਏ ਸਾਡੇ ਵਿਚਕਾਰ” ਮੁਸ਼ਕਿਲਾਂ ਹੋਈਆਂ ਹੱਲ ਪਟਿਆਲਾ, 27 ਫਰਵਰੀ: ਆਪ ਸਰਕਾਰ ਆਪ ਦੇ ਦੁਆਰ ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਥੇ ਵਾਰਡ ਨੰਬਰ 49 ,50 ਤੇ 51 ਵਿਖੇ ਸਥਾਨਕ ਵਾਸੀਆਂ ਲਈ ਲੋਕ ਭਲਾਈ ਕੈਂਪ ਸ਼ੰਕੁਤਲਾ ਸਕੂਲ ਵਿਖੇ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਲਗਾਏ ਗਏ ਇਹ ਕੈਂਪ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕੈਂਪ ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੈਂਪ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਉਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ।ਸੈਂਕੜੇ ਦੀ ਤਾਦਾਦ ਵਿਚ ਲੋਕਾਂ ਨੇ ਇਸ ਕੈਂਪ ਦਾ ਫਾਇਦਾ ਉਠਾਇਆ ਅਤੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ”ਸਾਡਾ ਐਮ.ਐਲ.ਏ. ਸਾਡੇ ਵਿਚਕਾਰ” ਆਇਆ ਹੈ ਅਤੇ ਉਹ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ” ਆਪਣੇ ਵਿਧਾਇਕ ਨੂੰ ਦੱਸ ਰਹੇ ਹਨ ਤੇ ਇਸ ਦਾ ਇਸ ਕੈਂਪ ਵਿਚ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਮਹਿਤਾ, ਇੰਚਾਰਜ ਲੋਕ ਸਭਾ ਹਲਕਾ ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਸਕੱਤਰ ਸੁਖਦੇਵ ਸਿੰਘ ਔਲਖ, ਬਲਾਕ ਪ੍ਰਧਾਨ ਅਮਰਜੀਤ ਸਿੰਘ, ਬਲਾਕ ਸ਼ੋਸ਼ਲ ਮੀਡੀਆ ਪ੍ਰਧਾਨ ਕੰਵਲਜੀਤ ਸਿੰਘ ਮਲਹੋਤਰਾ, ਪੀ ਐਸ ਜੋਸ਼ੀ, ਰਾਜੇਸ਼ ਕੁਮਾਰ, ਸੋਨੀਆ ਸ਼ਰਮਾ, ਸ਼ੁਸ਼ੀਲ ਮਿੱਡਾ, ਸੰਜੀਵ ਕੁਮਾਰ, ਕਪੂਰ ਚੰਦ, ਸਿਮਰਨ ਮਿੱਡਾ, ਸ਼ਾਰਦਾ, ਰਾਜੇਸ਼ ਕੁਮਾਰ ਕਾਲਾ ਪ੍ਧਾਨ ਗਾਂਧੀ ਨਗਰ ਆਦਿ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਵਿਚ 40 ਤੋਂ ਵੱਧ ਵੱਖ- ਵੱਖ ਵਿਭਾਗਾਂ ਜਿਵੇਂ ਉਚ ਕਪਤਾਨ ਪੁਲਿਸ, ਆਧਾਰ ਕਾਰਡ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ, ਸਿਖਿਆ ਵਿਭਾਗ, ਐਸ.ਐਮ.ਓ, ਸੀ.ਡੀ.ਪੀ.ਓ,ਬਾਗਬਾਨੀ ਵਿਭਾਗ, ਸਹਿਕਾਰੀ ਸਭਾਵਾਂ, ਉਦਯੋਗ ਵਿਭਾਗ, ਸੇਵਾ ਕੇਂਦਰ, ਵਾਟਰ ਸਪਲਾਈ, ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਆਦਿ ਵਿਭਾਗਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਮੌਕੇ ”ਤੇ ਨਿਪਟਾਰਾ ਕੀਤਾ ਗਿਆ।
Punjab Bani 27 February,2024
ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ
ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਪਟਿਆਲਾ, 27 ਫਰਵਰੀ: ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਇੱਥੇ ਗਊਸ਼ਾਲਾ ਵਿਖੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਇਹ ਮੁਹਿੰਮ ਅਰੰਭੀ ਗਈ ਹੈ। ਪਟਿਆਲਾ ਦੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਸੋਨਿੰਦਰ ਕੌਰ ਨੇ ਕਿਹਾ ਕਿ ਗਊਧਨ ਨੂੰ ਐਲ.ਸੀ.ਡੀ. ਦੀ ਭਿਆਨਕ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਵੈਕਸੀਨ ਉਪਲਬੱਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਪਮੁੱਖ ਸਕੱਤਰ ਵਿਕਾਸ ਪ੍ਰਤਾਪ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਟੀਕਾਕਰਨ ਦੀ ਮੁਹਿੰਮ ਗਊਸ਼ਾਲਾਵਾਂ ਤੋਂ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਰਿੰਗ ਵੈਕਸੀਨੇਸ਼ਨ ਕਰਦੇ ਹੋਏ ਸਾਰੇ ਇਲਾਕੇ ਦੀਆਂ ਸਾਰੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਡਾ. ਸੋਨਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਤਹਿਸੀਲ ਲਈ ਐਲ.ਸੀ.ਡੀ. ਵੈਕਸੀਨ ਦੀਆਂ 22000 ਡੋਜਜ਼ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਘਰ-ਘਰ ਜਾ ਕੇ ਟੀਕਾਕਰਨ ਲਈ 12 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਪਸ਼ੂ ਪਾਲਕਾਂ ਨਾਲ ਰਾਬਤਕਾ ਕਾਇਮ ਕਰ ਰਹੇ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਤੋਂ ਗਊਧਨ ਨੂੰ ਬਚਾਇਆ ਜਾ ਸਕੇ। ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਪਸ਼ੂ ਪਾਲਕ ਆਪਣੇ ਗਊਧਨ ਨੂੰ ਇਸ ਵੈਕਸੀਨ ਦੇ ਟੀਕਾਕਰਨ ਤੋਂ ਵਾਂਝਾ ਨਾ ਰੱਖੇ ਤਾਂ ਕਿ ਇਸ ਬਿਮਾਰੀ ਤੋਂ ਹੋਣ ਵਾਲੇ ਨੁਕਸਾਨ ਤੋਂ ਗਊਧਨ ਨੂੰ ਬਚਾਇਆ ਜਾ ਸਕੇ।
Punjab Bani 27 February,2024
ਸੰਗਰੂਰ ਪੈਨਸ਼ਨ ਮਹਾਂ ਰੈਲੀ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ
ਸੰਗਰੂਰ ਪੈਨਸ਼ਨ ਮਹਾਂ ਰੈਲੀ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ ਸਾਂਝੇ ਪੈਨਸ਼ਨ ਮੋਰਚੇ ਦੀ ਸੰਗਰੂਰ ਰੈਲੀ ਨੂੰ ਜ਼ਿਲਾ ਪਟਿਆਲਾ ਦੇ ਐੈੱਨ.ਪੀ.ਐੱਸ ਮੁਲਾਜ਼ਮਾਂ ਨੇ ਦਿੱਤਾ ਭਰਵਾਂ ਹੁੰਗਾਰਾ ਮੋਰਚੇ ਨਾਲ਼ 28 ਫਰਵਰੀ ਦੀ ਪੈਨਲ ਮੀਟਿੰਗ ਵਿੱਚ ਪੈਨਸ਼ਨ ਤੇ ਠੋਸ ਪ੍ਰਸਤਾਵ ਲਿਆਵੇ ਸਬਕਮੇਟੀ, ਟਾਲਮਟੋਲ ਮੁਲਾਜ਼ਮਾਂ ਦੇ ਰੋਹ ਨੂੰ ਹੋਰ ਤਿੱਖਾ ਕਰੇਗੀ : ਸਤਪਾਲ ਸਮਾਣਵੀ ਪਟਿਆਲਾ, 27 ਫ਼ਰਵਰੀ ( ) :- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ 25 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਗਈ ਲਾਮਿਸਾਲ ਸੂਬਾ ਪੱਧਰੀ ਪੈਨਸ਼ਨ ਪ੍ਰਾਪਤੀ ਰੈਲੀ ਵਿੱਚ ਸ਼ਾਮਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਜਿਲ੍ਹਾ ਪਟਿਆਲਾ ਵੱਲੋ ਭਰਵੀਂ ਸ਼ਮੂਲੀਅਤ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਿੰਨ ਸੰਘਰਸ਼ੀ ਜੱਥੇਬੰਦੀਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਪੈਨਸ਼ਨ ਲਾਗੂ ਕਰਨ ਤੋਂ ਭੱਜੀ ਆਪ ਸਰਕਾਰ ਖਿਲਾਫ ਐੱਨ.ਪੀ.ਐੱਸ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਲਾਮਬੰਦੀ ਕਰਕੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਮਹਾਂਰੈਲੀ ਕੀਤੀ ਗਈ ਸੀ।ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਰਿਕਾਰਡ ਗਿਣਤੀ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਦੀ ਗੱਲਬਾਤ ਤੋਂ ਇਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੁਲਿਸ ਨਾਲ਼ ਤਿੱਖੀ ਝੜੱਪ ਹੋਈ ਸੀ। ਇਸ ਮੌਕੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪਟਿਆਲਾ ਦੇ ਜਿਲ੍ਹਾ ਆਗੂਆਂ ਸਤਪਾਲ ਸਮਾਣਵੀ, ਜਗਤਾਰ ਰਾਮ, ਭਜਨ ਸਿੰਘ ਨਾਭਾ, ਰੋਮੀ ਸਫੀਪੁਰ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੀ ਕੈਬਿਨਟ ਸਬ ਕਮੇਟੀ ਨਾਲ 28 ਫਰਵਰੀ ਦੀ ਤੈਅ ਹੋਈ ਪੈਨਲ ਮੀਟਿੰਗ ਵਿੱਚ ਵੀ ਜੇਕਰ ਪੈਨਸ਼ਨ ਲਾਗੂ ਕੀਤੇ ਜਾਣ ਬਾਰੇ ਸਰਕਾਰ ਦਾ ਰਵੱਈਆ ਟਾਲਮਟੋਲ ਵਾਲਾ ਰਿਹਾ ਤਾਂ ਮੁਲਾਜ਼ਮਾਂ ਦਾ ਰੋਸ ਹੋਰ ਤਿੱਖੇ ਸੰਘਰਸ਼ਾਂ ਵਿੱਚ ਤਬਦੀਲ ਹੋਵੇਗਾ। ਜਿਸ ਦਾ ਸਿਆਸੀ ਖਮਿਆਜ਼ਾ ਆਪ ਸਰਕਾਰ ਨੂੰ ਭੁਗਤਣਾ ਪਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਜਿਸ ਦੇ ਖਿਲਾਫ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ। ਇਸ ਮੌਕੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ, ਹਰਮਿੰਦਰ ਸਿੰਘ, ਹਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਗਏ 4 ਫਰਵਰੀ ਦੇ ਵਿਧਾਨ ਸਭਾ ਵੱਲ ਮਾਰਚ ਵਿੱਚ ਵੀ, ਜਿਸ ਵਿੱਚ ਪੈਨਸ਼ਨ ਦਾ ਮੁੱਦਾ ਪ੍ਰਮੁੱਖ ਤੌਰ ਤੇ ਸ਼ਾਮਲ ਹੈ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹਰਵਿੰਦਰ ਰੱਖੜਾ, ਰਾਜਿੰਦਰ ਸਿੰਘ, ਹਰਵਿੰਦਰ ਬੇਲੂਮਾਜਰਾ, ਜਸਪਾਲ ਚੌਧਰੀ,ਰਾਮ ਸ਼ਰਨ, ਰਾਜੀਵ ਕੁਮਾਰ, ਬਲਜਿੰਦਰ ਘੱਗਾ, ਕ੍ਰਿਸ਼ਨ ਚੁਹਾਣਕੇ, ਗੁਰਵਿੰਦਰ ਖੱਟੜਾ, ਕੁਲਵਿੰਦਰ ਕਕਰਾਲਾ, ਸੁਖਦੀਪ ਕੌਰ, ਸੁਖਦੀਪ ਕੌਰ ਬੁਢਲਾਡਾ, ਗੁਰਤੇਜ ਸਿੰਘ, ਸੁਖਦੇਵ ਰਾਜਪੁਰਾ, ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।
Punjab Bani 27 February,2024
ਡਾ. ਅਤਰ ਸਿੰਘ ਆਲੋਚਨਾ ਪੁਰਸਕਾਰ ਜੇਤੂ ਪੁਸਤਕ ‘ਪੰਜਾਬੀ ਗੀਤ ਸ਼ਾਸਤਰ’ 'ਤੇ ਵਿਚਾਰ ਚਰਚਾ
ਡਾ. ਅਤਰ ਸਿੰਘ ਆਲੋਚਨਾ ਪੁਰਸਕਾਰ ਜੇਤੂ ਪੁਸਤਕ ‘ਪੰਜਾਬੀ ਗੀਤ ਸ਼ਾਸਤਰ’ 'ਤੇ ਵਿਚਾਰ ਚਰਚਾ ਪਟਿਆਲਾ, 27 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੀ ਸਾਹਿਤ ਸਭਾ ਵੱਲੋਂ ਡਾ. ਕਮਲਜੀਤ ਸਿੰਘ ਟਿੱਬਾ ਦੀ ਡਾ. ਅਤਰ ਸਿੰਘ ਆਲੋਚਨਾ ਪੁਰਸਕਾਰ ਜੇਤੂ ਪੁਸਤਕ 'ਪੰਜਾਬੀ ਗੀਤ ਸ਼ਾਸਤਰ' 'ਤੇ ਵਿਚਾਰ ਚਰਚਾ ਕਰਵਾਈ ਗਈ। ਇਹ ਵਿਚਾਰ ਚਰਚਾਯੂਨੀਵਰਸਿਟੀ ਦੇ ਮੇਨ ਗੇਟ ਉੱਤੇ ਸਥਿਤ ਵਰਲਡ ਪੰਜਾਬੀ ਸੈਂਟਰ ਵਿਖੇ ਹੋਈ। ਇਹ ਪੁਸਤਕ ਪੰਜਾਬੀ ਸਾਹਿਤ ਅਧਿਐਨ ਵਿਭਾਗ ਦਾ ਖੋਜ ਪ੍ਰੋਜੈਕਟ ਸੀ ਜਿਸ ਨੂੰ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਨੇ ਪ੍ਰਕਾਸ਼ਿਤ ਕੀਤਾ ਹੈ। ਇਸ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੁਰਸਕਾਰ ਦਿੱਤਾ ਗਿਆ ਹੈ। ਵਿਭਾਗ ਮੁਖੀ ਡਾ. ਪਰਮੀਤ ਕੌਰ ਵੱਲੋਂ ਪ੍ਰੋਗਰਾਮ ਦੇ ਸ਼ੁਰੂ ਵਿੱਚ ਰਸਮੀ ਸਵਾਗਤ ਕੀਤਾ ਗਿਆ। ਵਿਚਾਰ ਚਰਚਾ ਦੇ ਬੁਲਾਰੇ ਡਾ. ਮੋਹਨ ਸਿੰਘ ਤਿਆਗੀ ਨੇ 'ਗੀਤ' ਵਿਧਾ ਦੇ ਕਾਵਿ ਸ਼ਾਸਤਰ ਬਾਰੇ ਭਾਰਤੀ, ਯੂਨਾਨੀ ਅਤੇ ਅੰਗਰੇਜ਼ੀ ਸਾਹਿਤ ਦੇ ਹਵਾਲਿਆਂ ਨਾਲ਼ ਗੱਲ ਕੀਤੀ ਅਤੇ ਇਸ ਪੁਸਤਕ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਡਾ. ਕਮਲਜੀਤ ਸਿੰਘ ਟਿੱਬਾ ਨੇ ਇਸ ਵਿਚਾਰ ਚਰਚਾ ਦੌਰਾਨ ਆਪਣੇ ਖੋਜ-ਕਾਰਜ, ਗੀਤ ਦੇ ਸਿਧਾਂਤ ਸਾਸ਼ਤਰ ਅਤੇ ਇਸ ਪੁਸਤਕ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਗੁਰਨਾਇਬ ਸਿੰਘ ਨੇ ਕੀਤੀ। ਉਨ੍ਹਾਂ ਮਨੁੱਖੀ ਜੀਵਨ ਵਿਚ ਗੀਤਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਕਿਵੇਂ ਆਦਿ ਕਾਲ ਤੋਂ ਗੀਤ ਮਨੁੱਖੀ ਜੀਵਨ ਦਾ ਅਹਿਮ ਅੰਗ ਰਹੇ ਹਨ। ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਇਸ ਵਿਚਾਰ ਚਰਚਾ ਵਿਚ ਸ਼ਾਮਿਲ ਵਿਦਵਾਨਾਂ ਦਾ ਧੰਨਵਾਦ ਕੀਤਾ ਅਤੇ ਪੰਜਾਬੀ ਤੇ ਭਾਰਤੀ ਪਰੰਪਰਾ ਦੇ ਸੰਦਰਭ ਵਿਚ ਗੀਤਾਂ ਦੇ ਇਤਿਹਾਸ ਬਾਰੇ ਦੱਸਿਆ। ਡਾ. ਜਸਵੀਰ ਕੌਰ ਨੇ ਇਸ ਪ੍ਰੋਗਰਾਮ ਵਿੱਚ ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾਈ। ਇਸ ਸਮਾਗਮ ਵਿੱਚ ਕੈਨੇਡਾ ਤੋਂ ਸ. ਅਜੈਬ ਸਿੰਘ ਚੱਠਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਪ੍ਰੋਗਰਾਮ ਵਿੱਚ ਵਿਭਾਗ ਦੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।
Punjab Bani 27 February,2024
3 ਤੋਂ 5 ਮਾਰਚ ਤੱਕ ਚਲਾਈ ਜਾਵੇਗੀ ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ
3 ਤੋਂ 5 ਮਾਰਚ ਤੱਕ ਚਲਾਈ ਜਾਵੇਗੀ ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ -0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਜ਼ਿਲ੍ਹੇ ਦਾ ਮਾਈਕਰੋ ਪਲਾਨ ਤਿਆਰ : ਡਿਪਟੀ ਕਮਿਸ਼ਨਰ -ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,83,478 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦਵਾਈ ਦੀਆਂ ਬੂੰਦਾਂ - ਜ਼ਿਲ੍ਹੇ 'ਚ 922 ਬੂਥਾਂ 'ਤੇ ਅਤੇ 1844 ਟੀਮਾਂ ਵੱਲੋਂ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ ਪਟਿਆਲਾ, 27 ਫਰਵਰੀ: ਪਟਿਆਲਾ ਜ਼ਿਲ੍ਹੇ ਵਿੱਚ 3 ਤੋਂ 5 ਮਾਰਚ ਤੱਕ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਜਿਸ ਤਹਿਤ 0 ਤੋਂ 05 ਸਾਲ ਤੱਕ ਦੇ 1 ਲੱਖ 83 ਹਜ਼ਾਰ 478 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪਲਸ ਪੋਲੀਓ ਬੂੰਦਾਂ ਪਿਲਾਉਣ ਲਈ ਜ਼ਿਲ੍ਹੇ ਦਾ ਮਾਈਕਰੋ ਪਲਾਨ ਤਿਆਰ ਕੀਤਾ ਗਿਆ ਹੈ ਤੇ ਉਨ੍ਹਾਂ ਹਰੇਕ ਵਿਭਾਗ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਇਸ ਵੱਡੇ ਕਾਰਜ ਨੂੰ ਸਫਲਤਾ ਨਾਲ ਨੇਪਰੇ ਚੜਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਲਸ ਪੋਲੀਓ ਜਾਗਰੂਕਤਾ ਦਾ ਪੋਸਟਰ ਵੀ ਜਾਰੀ ਕੀਤਾ। ਮੀਟਿੰਗ 'ਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹੇ ਦੇ ਐਸ.ਐਮ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਆਰਜ਼ੀ ਰਿਹਾਇਸ਼ ਵਾਲੇ ਪਰਿਵਾਰਾਂ ਦੀ ਵੀ ਪਹਿਚਾਣ ਕਰਨ ਤਾਂ ਜੋ ਉਨ੍ਹਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਪਿੰਡਾਂ ਵਿੱਚ ਅਤੇ ਸਿਹਤ ਵਿਭਾਗ ਸਬੰਧਤ ਵਿਭਾਗਾਂ ਨਾਲ ਰਾਬਤਾ ਕਰਕੇ ਬੱਸ ਸਟੇਂਡ, ਰੇਲਵੇ ਸਟੇਸ਼ਨ ਆਦਿ ਵਿਖੇ ਪਲਸ ਪੋਲੀਓ ਸਬੰਧੀ ਅਨਾਊਂਸਮੈਂਟ ਕਰਵਾਉਣਾ ਯਕੀਨੀ ਬਣਾਉਣ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦੀਆਂ 1844 ਟੀਮਾਂ ਵੱਲੋਂ ਪਲਸ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 25 ਮੋਬਾਇਲ ਟੀਮਾਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿ ਭੱਠਿਆਂ, ਸੜਕਾਂ ਕਿਨਾਰੇ ਮਜ਼ਦੂਰੀ ਕਰਦੇ, ਫਾਰਮ ਹਾਊਸ, ਫੈਕਟਰੀਆਂ ਅਤੇ ਹੋਰ ਜਨਤਕ ਸਥਾਨਾਂ 'ਤੇ ਬੱਚਿਆਂ ਨੂੰ ਪੋਲੀਓ ਰੱਖਿਅਕ ਬੂੰਦਾਂ ਪਿਲਾਉਣਗੀਆਂ ਜਦਕਿ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਮੰਦਿਰ ਅਤੇ ਗੁਰਦੁਆਰਿਆਂ ਵਿੱਚ 32 ਟਰਾਜਿਟ ਟੀਮਾਂ ਪਲਸ ਪੋਲੀਓ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 194 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜ਼ਿਲ੍ਹੇ ਵਿੱਚ 3 ਮਾਰਚ ਨੂੰ 922 ਬੂਥ ਬਣਾਏ ਜਾਣਗੇ ਅਤੇ ਜਿਹੜੇ ਬੱਚੇ ਐਤਵਾਰ ਨੂੰ ਕਿਸੇ ਕਾਰਨ ਦਵਾਈ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 4 ਤੇ 5 ਮਾਰਚ ਨੂੰ ਸਿਹਤ ਵਿਭਾਗਾਂ ਦੀਆਂ 1844 ਟੀਮਾਂ ਵੱਲੋਂ ਘਰਾਂ ਵਿੱਚ ਜਾਕੇ ਪੋਲੀਓ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਮੀਟਿੰਗ ਵਿੱਚ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਮਨਦੀਪ ਕੌਰ, ਡਾ. ਗੁਰਪ੍ਰੀਤ ਨਾਗਰਾ, ਡਾ. ਸ਼ੈਲੀ ਜੇਤਲੀ ਸਮੇਤ ਸਿੱਖਿਆ, ਸਿਹਤ, ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।
Punjab Bani 27 February,2024
ਕਿਸਾਨਾਂ ਨੇ ਵਿਸ਼ਾਲ ਧਰਨਾ ਠੋਕ ਕੇ ਮੋਦੀ ਅਤੇ ਖੱਟਰ ਦਾ ਕੱਢਿਆ ਜਨਾਜਾ- ਸੈਂਕੜੇ ਟ੍ਰੈਕਟਰਾਂ ਨਾਲ ਕੀਤਾ ਰੋਸ਼ ਪ੍ਰਦਰਸ਼ਨ
ਕਿਸਾਨਾਂ ਨੇ ਵਿਸ਼ਾਲ ਧਰਨਾ ਠੋਕ ਕੇ ਮੋਦੀ ਅਤੇ ਖੱਟਰ ਦਾ ਕੱਢਿਆ ਜਨਾਜਾ- ਸੈਂਕੜੇ ਟ੍ਰੈਕਟਰਾਂ ਨਾਲ ਕੀਤਾ ਰੋਸ਼ ਪ੍ਰਦਰਸ਼ਨ - ਕਿਸਾਨਾਂ 'ਤੇ ਤਸੱਦਦ ਸਹਿਨ ਨਹੀਂ ਕੀਤਾ ਜਾਵੇਗਾ : ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਪਟਿਆਲਾ, 26 ਫਰਵਰੀ : ਸੰਭੂ ਅਤੇ ਖਨੌਰੀ ਬਾਰਡਰ ਦੇ ਨਾਲ-ਨਾਲ ਪਿਹੋਵਾ, ਦੇਵੀਗੜ੍ਹ ਮਾਰਗ ਹਰਿਆਣਾ ਦੇ ਤੀਸਰੇ ਟਿਊਕਰ ਬਾਰਡਰ 'ਤੇ ਵੀ ਅੱਜ ਕਿਸਾਨਾਂ ਨੇ ਵਿਸ਼ਾਲ ਧਰਨਾਂ ਠੋਕ ਕੇ ਮੋਦੀ ਅਤੇ ਖੱਟਰ ਦਾ ਜਨਾਜਾ ਕੱਢਿਆ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਨੇਤਾ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਦਰਜਨਾਂ ਟ੍ਰੈਕਟਰ ਖੜੇ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਤੇ ਸੈਂਕੜੇ ਕਿਸਾਨ ਧਰਨੇ 'ਤੇ ਬੈਠੇ ਰਹੇ। ਇਸ ਮੌਕੇ ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਅਤੇ ਕਿਸਾਨ ਨੇਤਾ ਮੋਹਣੀ ਭਾਂਖਰ ਨੇ ਆਖਿਆ ਕਿ ਡਬਲਯੂਟੀਓ ਦੀਆਂ ਨੀਤੀਆਂ ਨੂੰ ਮੋਦੀ ਕਿਸਾਨਾਂ 'ਤੇਲ ਗਾੂ ਕਰਨ ਲੱਗਿਆ ਹੋਇਆ ਹੈ, ਜਿਸ ਕਾਰਨ ਦੇਸ਼ ਬਰਬਾਦ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦਾ ਕਿਸਾਨ ਵੱਧ ਪੈਸੇ ਲਗਾਕੇ ਘੱਟ ਰੇਟ 'ਤੇ ਆਪਣੀਆਂ ਫਸਲਾਂ ਵੇਚ ਰਿਹਾ ਹੈ, ਜਿਸ ਕਾਰਨ ਉਹ ਰੋਜਾਨਾ ਕਰਜਾਈ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਮੋਦੀ ਨੂੰ ਤੁਰੰਤ ਐਮ.ਐਸ.ਪੀ. ਲਾਗੂ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਬਾਰਡਰ ਦੇ ਤੀਸਰੇ ਮੋਰਚੇ ਟਿਊਕਰ ਬਾਰਡਰ 'ਤੇ ਅੱਜ ਕਿਸਾਨਾ ਨੇ ਜੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਹੈ ਤੇ ਮੋਦੀ ਸਰਕਾਰ ਦਾ ਜਨਾਜਾ ਕੱਢਿਆ ਹੈ। ਉਨ੍ਹਾਂ ਆਖਿਆ ਕਿ ਸਾਡੇ ਵੱਲੋਂ ਮਿੱਟੀ ਦੇ ਭਾਅ ਖਰੀਦੀਆਂ ਸਬਜੀਆਂ ਤੇ ਹੋਰ ਵਸਤੂਆਂ ਨੂੰ ਵੱਡੇ ਵੱਡੇ ਧਨਾਡ, ਆਮ ਲੋਕਾਂ ਨੂੰ ਬਹੁਤ ਮਹਿੰਗਾ ਕਰਕੇ ਵੇਚਦੇ ਹਨ, ਜਿਸ ਨਾਲ ਕਿਸਾਨ ਤੇ ਆਮ ਲੋਕਾਂ ਦਾ ਸੋਸ਼ਣ ਹੁੰਦਾ ਹੈ। ਅੱਜ ਇਸੇ ਨੂੰ ਖਤਮ ਕਰਨ ਲਈ ਕਿਸਾਨਾਂ ਨੇ ਸੰਘਰਸ਼ ਉਲੀਕਿਆ ਹੈ। ਉਨ੍ਹਾਂ ਆਖਿਆ ਕਿ ਡਬਲਯੂਟੀਓ ਦੀਆਂ ਹਿਦਾਇਤਾਂ ਨੂੰ ਪੰਜਾਬ ਵਿੱਚ ਮੰਨਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਬੇਹਦ ਗਰੀਬ ਹੈ। ਜਥੇਦਾਰ ਬੂਟਾ ਸਿੰਘ ਸ਼ਾਦੀਪੁਰ ਨੇ ਆਖਿਆ ਕਿ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਕਿਸਾਨ ਨੇਤਾ ਜਸਵਿੰਦਰ ੰਿਸਘਮੋਹਣੀ ਭਾਂਖਰ, ਸਾਹਿਬ ਸਿੰਘ ਬਾਜਵਾ, ਯਾਦ ਬਾਜਵਾ, ਜਗੀਰ ਸਿੰਘ ਅਲੀਪੁਰ, ਜਸਵੀਰ ਲਲੀਨਾ, ਹਰਬੰਦ ਦਦਹੇੜਾ, ਕਾਲਾ ਗੱਜੁਮਾਜਰਾ, ਗੁਰਦੀਪ ਦੇਵੀਨਗਰ, ਜਗਜੀਵਨ ਸਿੰਘ, ਗੁਰਵਿੰਦਰ ਰੋਹੜ, ਨਰਿੰਦਰ ਭਿੰਡਰ, ਸਤਨਾਮ ਭਾਂਬਲ, ਬੱਤਾ, ਲਾਲ ਚੀਮਾ, ਰਛਪਾਲ ਸਿੰਘ, ਬਲਦੇਵ ਸਿੰਘ, ਗੁਰਪਾਲ ਸਿੰਘ, ਬਲਵਿੰਦਰ ਲਹੋਰੀਆ, ਤਰਸੇਮ ਧੀਮਾਨ, ਦੀਪਾ ਕਾਠਗੜ, ਕਾਲਾ ਕਾਠਗੜ, ਜਸਵਿੰਦਰ ਨਾਹਨ, ਬੀਬੀ ਕੁਲਵਿੰਦਰ ਕੌਰ, ਗੁਰਚਰਨ, ਮਨਜੀਤ ਬਾਹਲ, ਨਿਰਮਲ ਸਮਾਣਾ, ਨਿਰਮਲ ਨਿੰਮਾ, ਚਰਨਜੀਤ ਸਿੰਘ ਬਾਜਵਾ, ਬੂਟਾ ਸਿੰਘ ਵਿਰਕ, ਗੁਰਜੀਤ ਅੰਗਰਾਹਾ, ਗੁਲਾਬ ਸਿੰਘ ਖਤੋਲੀ, ਅਨਮੋਲ ਸੰਧੂ, ਹੈਪੀ, ਜਸਵੀਰ ਸਿੰਘ ਭੈਣੀ, ਬਲਬੀਰ ਸਿੰਘ ਭੈਣੀ, ਹਰਜਿੰਦਰ ਸਿੰਘ ਨੰਬਰਦਾਰ ਪਠਾਣਮਾਜਰਾ, ਅਮਰਜੀਤ ਸਿੰਘ ਬਲੋਗੀ, ਮਲਕੀਤ ਸਿੰਘ ਅੋਜਾ, ਦਿਲਬਾਗ ਸਿੰਘ ਖਤੋਲੀ ਅਤੇ ਹੋਰ ਨੇਤਾ ਹਾਜਰ ਸਨ।
Punjab Bani 26 February,2024
ਘਰਾਣਿਆਂ ਅਤੇ ਮੋਦੀ-ਖੱਟਰ ਦੇ ਆਦਮਕਦ ਪੁੱਤਲੇ ਸਾੜੇ
ਘਰਾਣਿਆਂ ਅਤੇ ਮੋਦੀ-ਖੱਟਰ ਦੇ ਆਦਮਕਦ ਪੁੱਤਲੇ ਸਾੜੇ - ਮੋਦੀ, ਖੱਟਰ ਦੇ ਖਿਲਾਫ ਅਕਾਸ਼ ਗੂੰਜਾਓ ਨਾਅਰੇਬਾਜ਼ੀ ਰਾਜਪੁਰਾ, 26 ਫਰਵਰੀ : ਕਿਸਾਨ ਮਜਦੂਰ ਮੋਰਚਾ ਅਤੇ ਐਸਕੇਐਮ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਅੱਜ ਦੇਸ਼ ਭਰ ਵਿੱਚ ਸ਼ਵਯਾਤਰਾ ਕੱਢ ਕੇ ਡਬਲਯੂਟੀਓ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਖੱਟਰ ਦੇ ਪੁਤਲਿਆਂ ਨੂੰ ਸਾੜਿਆ ਗਿਆ। ਕਿਸਾਨ ਮੋਰਚਾ ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ ਦੇਸ਼ ਦੇ ਲਗਭਗ ਡੇਢ ਦਰਜਨ ਰਾਜਾਂ ਦੇ ਹਜਾਰਾਂ ਪਿੰਡਾਂ ਵਿੱਚ ਇਹ ਵਿਰੋਧ ਪ੍ਰਦਰਸ਼ਨ ਹੋਏ ਹਨ। ਇਸਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾਵਾਂ ਨੇ ਕਿਹਾ ਕਿ ਹੁਣ ਕਿਸਾਨ ਅੰਦੋਲਨ 2.0 ਸਿਰਫ ਪੰਜਾਬ-ਹਰਿਆਣਾ ਦੀ ਬਾਰਡਰ 'ਤੇ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਫੈਲ ਚੁੱਕਿਆ ਹੈ। ਹਜਾਰਾਂ ਕਿਸਾਨਾਂ ਨੇ ਅੱਜ ਸੰਭੂ ਅਤੇ ਖਨੌਰੀ ਦੋਵੇਂ ਮੋਰਚਿਆਂ 'ਤੇ ਡਬਲਯੂਟੀਓ, ਕਾਰਪੋਰੇਟ ਘਰਾਣਿਆਂ, ਮੋਦੀ ਖੱਟਰ ਅਤੇ ਅੰਬਾਨੀ ਅਡਾਨੀ ਦੇ ਆਦਮਕਦ ਪੁੱਤਲੇ ਸਾੜੇ। ਇਸ ਦੌਰਾਨ ਹਜਾਰਾਂ ਕਿਸਾਨਾ ਦੇ ਨਾਅਰੇ ਆਸਮਾਨ ਵਿੱਚ ਗੂੰਜਦੇ ਰਹੇ। ਦੋਵੇਂ ਮੋਰਚਿਆਂ 'ਤੇ ਦਿਨ ਭਰ ਮੰਚਾਂ ਤੋਂ ਡਬਲਯੂਟੀਓ ਦੀ ਸਾਜਿਸ਼ਾਂ ਅਤੇ ਕਿਸਾਨ-ਮਜਦੂਰ ਵਿਰੋਧੀ ਨੀਤੀਆਂ 'ਤੇ ਕਿਸਾਨ ਨੇਤਾਵਾਂ ਨੇ ਆਪਣੀ ਅਵਾਜ ਬੁਲੰਦ ਕੀਤੀ। ਕਿਸਾਨ ਮੋਰਚਾ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ਤੇ ਹੋਰਾਂ ਨੇ ਇੱਕ ਵਾਰ ਫਿਰ ਮਜਬੂਤੀ ਨਾਲ ਇਹ ਮੰਗ ਚੁੱਕੀ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਹਤਿਆਰਿਆਂ ਦੇ ਖਿਲਾਫ ਮੁਕਦਮਾ ਦਰਜ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕਰੇ। ਜੇਕਰ ਹੁਣ ਵੀ ਪੰਜਾਬ ਸਰਕਾਰ ਨੇ ਨਹੀਂ ਕਾਰਵਾਈ ਕੀਤੀ ਤਾਂ ਇਸ ਵਾਅਦਾ ਖਿਲਾਫੀ ਦੇ ਵਿਰੁੱਧ ਕਿਸਾਨ ਖੜੇ ਹੋਣਗੇ, ਜਿਸਦੇ ਲਈ ਸਰਕਾਰ ਜਿੰਮੇਵਾਰ ਹੋਵੇਗੀ।
Punjab Bani 26 February,2024
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਪਹਿਲਾਂ ਇਸ ਸਬੰਧੀ 5 ਹਜ਼ਾਰ ਰੁਪਏ ਮੌਕੇ 'ਤੇ ਹੀ ਲੈ ਚੁੱਕੇ ਹਨ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਮੈਡੀਕਲ ਅਫਸਰ ਅਤੇ ਸਫਾਈ ਸੇਵਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।
Punjab Bani 26 February,2024
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸੰਧਵਾਂ ਨੇ ਕੀਤਾ ਐਲਾਨ ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਚੰਡੀਗੜ੍ਹ, 26 ਫਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕੇਂਦਰ ਦੀ ਭਾਜਪਾ ਸਰਕਾਰ ਨੇ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਹਨ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ “ਐਮ.ਐਸ.ਪੀ. ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਦੇਸ਼ ਅਤੇ ਸੂਬੇ ਦੇ ਨੌਜਵਾਨ ਇਸ ਸੱਚ ਤੋਂ ਵਾਕਿਫ ਹੋ ਸਕਣ। ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਦਾ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਤੇ ਮੌਜੂਦਾ ਸਮੇਂ ਵਿੱਚ ਵੀ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੇਖ ਮੁਕਾਬਲੇ ਕਰਵਾ ਕੇ ਅਜੋਕੀ ਨਵੀਂ ਪੀੜ੍ਹੀ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ ਇੱਕ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ ਦੇ ਵਿਸ਼ੇ ਉੱਤੇ ਕਾਲਜਾਂ ਵਿੱਚ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ਇਨਾਮ ਦਿੱਤੇ ਜਾਣਗੇ। ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਆਜ਼ਾਦੀ ਤੋਂ ਬਾਅਦ ਸੱਤਾ ‘ਚ ਰਹੀਆਂ ਕੇਂਦਰ ਦੀਆਂ ਸਰਕਾਰਾਂ ਨੇ ਅਜਿਹੀਆਂ ਨੀਤੀਆਂ ਬਣਾਈਆਂ ਕਿ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕ ਦਿੱਤੇ ਗਏ ਹਨ। ਸਪੀਕਰ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਸਾਲ 2021 ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਮੰਗਾਂ ‘ਤੇ ਅਮਲ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਮੰਨੀਆਂ ਮੰਗਾਂ ਨੂੰ ਅਮਲੀ ਰੂਪ ‘ਚ ਲਾਗੂ ਕਰਵਾਉਣ ਲਈ ਦਿੱਲੀ ਜਾਣ ਕਿਉਂ ਰੋਕਿਆ ਜਾ ਰਿਹਾ ਹੈ।
Punjab Bani 26 February,2024
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣਾ: ਸਿੱਖਿਆ ਮੰਤਰੀ ਚੰਡੀਗੜ੍ਹ, 26 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ। ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹੈ, ਕਿਤੇ ਨਵੇਂ ਕਮਰੇ ਬਣਾਏ ਜਾ ਰਹੇ ਜਾਂ ਫਿਰ ਲੈਬਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਪੜ੍ਹਨ-ਪੜ੍ਹਾਉਣ ਅਤੇ ਸਿੱਖਣ ਸਿਖਾਉਣ ਦੇ ਪੱਧਰ ਵਿੱਚ ਵਾਧਾ ਦਰਜ ਹੋ ਰਿਹਾ ਹੈ। ਇਸ ਮੌਕੇ ਬੋਲਦਿਆਂ ਪ੍ਰਥਮ ਐਨ.ਜੀ.ਓ. ਦੇ ਸੀ.ਈ.ਓ. ਰੁਕਮਨੀ ਬੈਨਰਜੀ ਨੇ ਕਿਹਾ ਕਿ ਸਾਡਾ ਐਨ.ਜੀ.ਓ. ਪਿਛਲੇ 18 ਸਾਲ ਤੋਂ ਪੰਜਾਬ ਵਿੱਚ ਕੰਮ ਕਰ ਰਿਹਾ ਹੈ। ਸਾਨੂੰ ਇਸ ਸਮੇਂ ਦੌਰਾਨ ਕਈ ਬਹੁਤ ਖਾਸ ਤਜਰਬੇ ਹੋਏ ਹਨ ਜਿਨ੍ਹਾਂ ਨੂੰ ਅਸੀਂ ਪੂਰੇ ਦੇਸ਼ ਵਿਚ ਲਾਗੂ ਕੀਤਾ। ਉਹਨਾ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸਕੂਲੀ ਵਿਦਿਆਰਥੀਆਂ ਦੇ ਲਾਜ਼ਮੀ ਵਿਸ਼ਿਆਂ ਅਤੇ ਹਿਸਾਬ ਵਿੱਚ ਵਿਦਿਆਰਥੀਆਂ ਦੀ ਪੜ੍ਹਨ- ਲਿਖਣ ਦੀ ਕਮਜ਼ੋਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਿਸ਼ਾ ਵਿਚ ਕੰਮ ਕੀਤਾ, ਜਿਸ ਦੇ ਅੱਜ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਸ੍ਰੀਮਤੀ ਬੈਨਰਜੀ ਨੇ ਕਿਹਾ ਕਿ ਜਦੋਂ ਮੈਂ ਪੰਜਾਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦੀ ਹਾਂ ਤਾਂ ਅਧਿਆਪਕਾਂ ਵਲੋਂ ਕਲਾਸ ਰੂਮ ਵਿਚ ਆਉਂਦੀਆਂ ਦਿੱਕਤਾਂ ਸਬੰਧੀ ਬਹੁਤ ਡੂੰਘਾਈ ਨਾਲ ਚਰਚਾ ਕੀਤੀ ਜਾਂਦੀ ਹੈ ਜੋ ਕਿ ਉਹਨਾਂ ਦੀ ਆਪਣੇ ਪੇਸ਼ੇ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਸਕੂਲ ਵਿੱਚ ਪ੍ਰੀ ਪ੍ਰਾਇਮਰੀ ਸਕੂਲਾਂ ਦੀ ਸ਼ੁਰੂਆਤ ਕਰਨ ਵਾਲ਼ਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ। ਮੈਨੂੰ ਇਹ ਉਮੀਦ ਹੈ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਕਾਰਨ ਸਾਨੂੰ ਬਹੁਤ ਜਲਦ ਮਿਸ਼ਨ ਸਮਰੱਥ ਵਰਗੇ ਉਪਰਾਲਿਆਂ ਦੀ ਜ਼ਰੂਰਤ ਨਹੀਂ ਪਵੇਗੀ। ਇਸ ਮੌਕੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਦਾ ਸਿੱਖਿਆ ਮੰਤਰੀ ਵੱਲੋਂ ਸਨਮਾਨ ਵੀ ਕੀਤਾ ਗਿਆ।
Punjab Bani 26 February,2024
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂਕਰਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਫਰਵਰੀ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਹੋਰ ਕਦਮ ਚੁੱਕਦਿਆਂ ਵਿਭਾਗ ਵੱਲੋਂ 92935 ਵਿਅਕਤੀਗਤ ਘਰੇਲੂ ਪਖਾਨਿਆਂ ਦੇ ਨਿਰਮਾਣ ਲਈ 139.40 ਕਰੋੜ ਰੁਪਏ, 2400 ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਲਈ 50.40 ਕਰੋੜ ਰੁਪਏ, ਠੋਸ ਕੂੜਾ-ਕਰਕਟ ਪ੍ਰਬੰਧਨ ਲਈ 9042 ਗ੍ਰਾਮ ਪੰਚਾਇਤਾਂ ਵਾਸਤੇ 53.20 ਕਰੋੜ ਰੁਪਏ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 4846 ਗ੍ਰਾਮ ਪੰਚਾਇਤਾਂ ਵਾਸਤੇ 181.90 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ। ਕੰਢੀ ਅਤੇ ਪਾਣੀ ਦੇ ਸੰਕਟ ਨਾਲ ਜੂਝਣ ਵਾਲੇ ਹੋਰ ਖੇਤਰਾਂ ਵਿੱਚ ਪਾਣੀ ਦੀ ਕਮੀ ਨੂੰ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਨੂੰ ਵਿਭਾਗ ਦੀਆਂ ਸਮੂਹ ਸ਼੍ਰੇਣੀਆਂ ਦੀ ਤਰੱਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਵੱਖ-ਵੱਖ ਕਰਮਚਾਰੀ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦਿਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵਿਭਾਗ ਅੰਦਰ ਕੰਮ ਲਈ ਅਨੁਕੂਲ ਮਾਹੌਲ ਨੂੰ ਬਰਕਰਾਰ ਰੱਖਦਿਆਂ ਕਾਨੂੰਨ ਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਦੇ ਨਾਲ-ਨਾਲ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਕਮ ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਅਮਿਤ ਤਲਵਾਰ ਵੀ ਹਾਜ਼ਿਰ ਸਨ।
Punjab Bani 26 February,2024
ਪੰਜਾਬੀ ਯੂਨੀਵਰਸਿਟੀ ਵਿਖੇ ਭਾਵਨਾਵਾਂ ਉੱਤੇ ਨਿਯੰਤਰਣ ਪਾਉਣ ਸੰਬੰਧੀ ਜਾਗਰੂਕ ਕਰਨ ਹਿਤ ਭਾਸ਼ਣ ਕਰਵਾਇਆ
ਪੰਜਾਬੀ ਯੂਨੀਵਰਸਿਟੀ ਵਿਖੇ ਭਾਵਨਾਵਾਂ ਉੱਤੇ ਨਿਯੰਤਰਣ ਪਾਉਣ ਸੰਬੰਧੀ ਜਾਗਰੂਕ ਕਰਨ ਹਿਤ ਭਾਸ਼ਣ ਕਰਵਾਇਆ -ਕਿਰਤ ਕਰਨ ਨਾਲ਼ ਸਿਹਤਮੰਦ ਰਹਿੰਦਾ ਹੈ ਮਨ: ਪ੍ਰੋ. ਅਰਵਿੰਦ -ਪੰਜਾਬ ਵਿੱਚ ਹਰੇਕ ਅੱਠ ਪਿੱਛੇ ਇੱਕ ਵਿਅਕਤੀ ਦੀ ਮਾਨਸਿਕ ਸਿਹਤ ਪ੍ਰਭਾਵਿਤ: ਡਾ. ਵੰਦਨਾ ਸ਼ਰਮਾ ਪਟਿਆਲਾ, 26 ਫਰਵਰੀ ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੰਦਰੁਸਤੀ ਲਈ ਸ਼ੁਰੂ ਕੀਤੀ ਗਈ ਜਾਗਰੂਕਤਾ ਲੜੀ ਵਿੱਚ ਪ੍ਰੋ. ਵੰਦਨਾ ਸ਼ਰਮਾ ਦਾ ਭਾਸ਼ਣ ਕਰਵਾਇਆ ਗਿਆ। ਉਨ੍ਹਾਂ ਭਾਵਨਾਵਾਂ ਉੱਤੇ ਨਿਯੰਤਰਣ ਪਾਉਣ ਸੰਬੰਧੀ ਵੱਖ-ਵੱਖ ਮਨੋਵਿਗਿਆਨਕ ਤਕਨੀਕਾਂ ਦੇ ਹਵਾਲੇ ਨਾਲ਼ ਗੱਲ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇੱਕ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਕਿਰਤ ਅਤੇ ਮਿਹਨਤ ਕਰਨ ਨਾਲ਼ ਸਿਰਫ਼ ਸਰੀਰਿਕ ਸਿਹਤ ਹੀ ਤੰਦਰੁਸਤ ਨਹੀਂ ਰਹਿੰਦੀ ਬਲਕਿ ਮਾਨਸਿਕ ਸਿਹਤ ਵੀ ਦਰੁਸਤ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੱਚੇ ਮਨੋਂ ਆਪਣੇ ਕੰਮ ਅਤੇ ਰੁਝੇਵਿਆਂ ਵਿੱਚ ਜੁਟ ਕੇ ਰਹਿਣਾ ਚਾਹੀਦਾ ਹੈ ਜਿਸ ਨਾਲ਼ ਮਾਨਸਿਕ ਸਿਹਤ ਤੰਦਰੁਸਤ ਰਹਿੰਦੀ ਹੈ। ਪ੍ਰੋ. ਵੰਦਨਾ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਬਹੁਤ ਸਾਰੀਆਂ ਮਨੋਵਿਗਿਆਨਕ ਵਿਧੀਆਂ ਅਤੇ ਜੁਗਤਾਂ ਦੱਸੀਆਂ ਜਿਨ੍ਹਾਂ ਰਾਹੀਂ ਵੱਖ-ਵੱਖ ਤਰ੍ਹਾਂ ਦੀਆਂ ਭਾਵਨਾਵਾਂ ਉੱਤੇ ਨਿਯੰਤਰਣ ਪਾ ਕੇ ਇੱਕ ਸੁੰਤਲਿਤ ਅਤੇ ਬਿਹਤਰ ਸ਼ਖ਼ਸੀਅਤ ਦਾ ਵਿਕਾਸ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਭਾਵਨਾਵਾਂ ਉੱਤੇ ਨਿਯੰਤਰਣ ਰੱਖਣ ਵਾਲੀ ਸ਼ਖ਼ਸੀਅਤ ਜਿ਼ੰਦਗੀ ਵਿੱਚ ਵਧੇਰੇ ਸਫਲ ਹੁੰਦੀ ਹੈ। ਆਪਣੇ ਭਾਸ਼ਣ ਦੌਰਾਨ ਕੁੱਝ ਅੰਕੜੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹਰੇਕ ਅੱਠ ਪਿੱਛੇ ਇੱਕ ਵਿਅਕਤੀ ਦੀ ਮਾਨਸਿਕ ਸਿਹਤ ਠੀਕ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੇ ਲੋਕਾਂ ਵਿੱਚੋਂ 80 ਫ਼ੀਸਦੀ ਲੋਕ ਉਹ ਹਨ ਜਿਨ੍ਹਾਂ ਕੋਲ਼ ਮਾਨਸਿਕ ਸਿਹਤ ਮਾਹਿਰਾਂ ਤੱਕ ਕੋਈ ਪਹੁੰਚ ਉਪਲਬਧ ਨਹੀਂ ਹੁੰਦੀ। ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਕੌਰ ਵੱਲੋਂ ਸਵਾਗਤੀ ਭਾਸ਼ਣ ਦਿੰਦਿਆਂ ਆਪਣੇ ਨਿੱਜੀ ਅਨੁਭਵਾਂ ਦੇ ਹਵਾਲੇ ਨਾਲ਼ ਦੱਸਿਆ ਕਿ ਕਿਸ ਤਰ੍ਹਾਂ ਭਾਵਨਾਵਾਂ ਉੱਤੇ ਨਿਯੰਤਰਣ ਪਾ ਕੇ ਰੱਖਣਾ ਸਾਡੀ ਮਾਨਸਿਕ ਸਿਹਤ ਦੀ ਬਿਹਤਰੀ ਲਈ ਕਾਰਗਰ ਸਾਬਿਤ ਹੁੰਦਾ ਹੈ। ਵਧੀਕ ਡੀਨ ਵਿਦਿਆਰਥੀ ਭਲਾਈ ਡਾ. ਡੀ. ਪੀ. ਸਿੰਘ, ਪ੍ਰੋਵੋਸਟ ਡਾ. ਇੰਦਰਜੀਤ ਸਿੰਘ ਅਤੇ ਡਾ. ਨੈਨਾ ਸ਼ਰਮਾ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਪ੍ਰੋਗਰਾਮ ਦਾ ਸੰਚਾਲਨ ਡਾ. ਰੂਬੀ ਗੁਪਤਾ ਨੇ ਕੀਤਾ।
Punjab Bani 26 February,2024
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ
ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਿਆਸੀ ਤੌਰ ਉਤੇ ਨਾਕਾਰਾ ਹੋ ਚੁੱਕਾ ਦਲ-ਬਦਲੂ ਨਵਜੋਤ ਸਿੱਧੂ ਹਰੇਕ ਪਾਰਟੀ ਲਈ ਬੋਝ ਬਣਿਆ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ ਮੁੱਖ ਮੰਤਰੀ ਵਜੋਂ ਆਮ ਆਦਮੀ ਦੇ ਲੋਕ ਭਲਾਈ ਕਾਰਜ ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਕਿਸੇ ਨਾਲ ਵੀ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮਿਊਂਸਪਲ ਭਵਨ ਵਿੱਚ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਚੁਣਿਆ ਗਿਆ ਹੈ। ਸਾਡਾ ਮਕਸਦ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਦਿਆਂ ਪੰਜਾਬ ਛੱਡ ਕੇ ਜਾਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣਾ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਘੜ ਰਹੇ ਸਨ, ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।” ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਕਲਮ ਰਾਹੀਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰੋਗੇ। ਤਹਾਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਨਾਗਰਿਕ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਕੇ ਨਾ ਜਾਵੇ।” ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।” ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ਕਿ ਸੂਬਾ ਸਰਕਾਰ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫਤ ਇਲਾਜ ਕਰਵਾਇਆ, ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਸੂਬਾ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸੂਬੇ ਵਿੱਚ ਆਮ ਆਦਮੀ ਦੇ ਭਲੇ ਲਈ ਹੋ ਰਹੇ ਕੰਮਾਂ ਤੋਂ ਬੁਖਲਾਏ ਹੋਏ ਹਨ ਜਿਸ ਕਰਕੇ ਉਹ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਲੀਡਰਾਂ ਦੇ ਝਾਂਸੇ ਵਿੱਚ ਨਾ ਆਉਣ, ਜੋ ਆਪਣਾ ਵਜੂਦ ਗੁਆ ਚੁੱਕੇ ਹਨ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਅ ਸਕਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਬਾਰੇ ਸਿੱਧੂ ਹੁਣ ਤਾਂ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਉਹ ਖੁਦ ਮੰਤਰੀ ਹੁੰਦਿਆਂ ਬਿਜਲੀ ਮਹਿਕਮਾ ਲੈਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਘੜੀ-ਮੁੜੀ ਆਪਣੀ ਵਫ਼ਾਦਾਰੀ ਬਦਲ ਲੈਂਦੇ ਹਨ ਜਿਸ ਕਾਰਨ ਲੋਕਾਂ ਦਾ ਉਸ ’ਤੇ ਕੋਈ ਭਰੋਸਾ ਨਹੀਂ ਰਿਹਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਅਗਵਾਈ ਕਰਨ ਲਈ ਆਪਣੀ ਕਾਬਲੀਅਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਸਿਖਰਾਂ ਉਤੇ ਪਹੁੰਚ ਸਕਣ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।
Punjab Bani 26 February,2024
ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ
ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ ਆਇਰਲੈਂਡ ’ਤੇ ਵੱਡੀ ਜਿੱਤ ਨਾਲ ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਟੀਮ ਤੀਜੇ ਸਥਾਨ ਉਤੇ ਧਰੁਵ ਕਪਿਲਾ ਨੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 26 ਫਰਵਰੀ ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਹਾਕੀ ਖੇਡ ਵਿੱਚ ਚੱਲ ਰਹੀ ਐਫ.ਆਈ.ਐਚ. ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਲੈਗ ਦੇ ਆਖਰੀ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ਵਿੱਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ਵਿੱਚ ਯੂਰੋਪੀਅਨ ਲੈਗ ਦੇ ਬਾਕੀ ਅੱਠ ਮੈਚ ਖੇਡੇਗੀ। ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ। ਬੈਡਮਿੰਟਨ ਖੇਡ ਵਿੱਚ ਲੁਧਿਆਣਾ ਦੇ ਧਰੁਵ ਕਪਿਲਾ ਨੇ ਆਪਣੀ ਜੋੜੀਦਾਰ ਅਰਜੁਨ ਨਾਲ ਮਿਲ ਕੇ ਯੁਗਾਂਡਾ ਇੰਟਰਨੈਸ਼ਨਲ ਚੈਂਲੇਜ ਦਾ ਪੁਰਸ਼ ਡਬਲਜ਼ ਖਿਤਾਬ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਕਤ ਪੰਜਾਬੀ ਖਿਡਾਰੀਆਂ ਦੀਆਂ ਜਿੱਤਾਂ ਉਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖਤ ਮਿਹਨਤ ਅਤੇ ਕੋਚਾਂ ਦੇ ਮਾਰਗ ਦਰਸ਼ਨ ਦਾ ਸਿੱਟਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਇਸ ਸਾਲ ਜ਼ੋਰਾਂ ਸ਼ੋਰਾਂ ਨਾਲ ਪੈਰਿਸ ਓਲੰਪਿਕ ਖੇਡਾਂ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਓਲੰਪਿਕਸ ਵਿੱਚ ਵੀ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।
Punjab Bani 26 February,2024
ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ
ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ ਦਿਲੀ, 26 ਫਰਵਰੀ : ਬਹਾਦਰਗੜ੍ਹ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਸਮੇਤ 12 ਵਿਅਕਤੀਆਂ ਖ਼ਿਲਾਫ਼ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਉਸ ਦੇ ਸਹਿਯੋਗੀ ਦੀ ਹੱਤਿਆ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਹਰਿਆਣਾ ਦੇ ਪ੍ਰਧਾਨ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਨਫੇ ਸਿੰਘ ਰਾਠੀ (66) ਅਤੇ ਉਨ੍ਹਾਂ ਦੇ ਸਾਥੀ ਜੈ ਕਿਸ਼ਨ ਨੂੰ ਬੀਤੇ ਦਿਨ ਅਣਪਛਾਤੇ ਕਾਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਹਮਲੇ ਵਿੱਚ ਰਾਠੀ ਦੇ ਅੰਗ ਰੱਖਿਅਕ ਜ਼ਖ਼ਮੀ ਹੋਏ ਹਨ। ਰਾਠੀ ਆਪਣੀ ਐੱਸਯੂਵੀ ਦੀ ਮੂਹਰਲੀ ਸੀਟ ‘ਤੇ, ਜਦੋਂ ਹਮਲਾਵਰਾਂ ਨੇ ਬਾਰਾਹੀ ਲੈਵਲ ਕਰਾਸਿੰਗ ਨੇੜੇ ਵਾਹਨ ਨੂੰ ਘੇਰ ਲਿਆ ਅਤੇ ਨੇੜਿਓਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਕਿਸੇ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ।
Punjab Bani 26 February,2024
ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ 'ਏ' ਗ੍ਰੇਡ
ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ 'ਏ' ਗ੍ਰੇਡ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਚੰਡੀਗੜ੍ਹ/ਮਲੋਟ, 26 ਫਰਵਰੀ ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ 'ਏ' ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬਿਹਤਰ ਇਲਾਜ਼ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ 'ਏ' ਗ੍ਰੇਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਮੁਕਤਸਰ ਜ਼ਿਲ੍ਹੇ ਵਿੱਚ ਸੱਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਲਈ ਆ ਰਹੇ ਹਨ। ਇਸੇ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ਨੂੰ ਵੀ ਪਛਾੜ ਦਿੱਤਾ ਹੈ। ਮਲੋਟ ਦੇ ਹਸਪਤਾਲ ਵਿੱਚ ਗਰਭਵਤੀ ਔਰਤਾਂ ਦੇ ਅਲਟਰਾ ਸਾਊਂਡ ਤੋਂ ਲੈ ਕੇ ਡਲਿਵਰੀ, ਮੈਡੀਕਲ ਟੈਸਟ, ਐਕਸ-ਰੇ, ਈ.ਸੀ.ਜੀ ਸਹਿਤ ਹੋਰ ਬਿਮਾਰੀਆਂ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਮਲੋਟ ਵਿੱਚ ਮਰੀਜ਼ਾਂ ਲਈ ਸਾਰੀਆਂ ਸਿਹਤ ਸੁਵਿਧਾਵਾਂ ਮੌਜੂਦ ਹਨ। ਇੱਥੇ ਪ੍ਰਤੀਦਿਨ ਓ.ਪੀ.ਡੀ ਵਿੱਚ 450-500 ਮਰੀਜ ਆਪਣਾ ਇਲਾਜ਼ ਕਰਵਾਉਣ ਲਈ ਆ ਰਹੇ ਹਨ। ਉਨ੍ਹਾਂ ਦੱਸਿਆਂ ਕਿ ਹਸਪਤਾਲ ਵਿੱਚ ਰੋਜਾਨਾ 40 ਦੇ ਲੱਗਭੱਗ ਐਕਸਰੇ, 800 ਤੋਂ ਜ਼ਿਆਦਾ ਲੈਬ ਟੈਸਟ ਅਤੇ 20-25 ਅਲਟਰਾਂਸਾਊਂਡ ਕੀਤੇ ਜਾਂਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਜਨਵਰੀ 2024 ਵਿੱਚ ਓ.ਪੀ.ਡੀ ਵਿੱਚ 10430 ਮਰੀਜ, ਆਈ.ਪੀ.ਡੀ ਵਿੱਚ 890 ਮਰੀਜ, ਲੈਬ ਟੈਸਟ 29998, ਐਕਸਰੇ 899, ਈ.ਸੀ.ਜੀ 214, ਡਿਲੀਵਰੀ 169, ਅਲਟਰਾਂਸਾਊਂਡ 671, ਮਰੀਜ਼ ਭਰਤੀ 2213 ਅਤੇ 151 ਅਪਰੇਸ਼ਨ ਹੋਏ। ਮੰਤਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿੱਚ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਲੋਟ ਦੇ ਆਸ ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਲਾਭ ਲੈ ਰਹੇ ਹਨ। ਸਿਵਲ ਹਸਪਤਾਲ ਮਲੋਟ ਨੇ 6.98 ਕਰੋੜ ਰੁਪਏ ਯੂਜਰ ਚਾਰਜ਼ਿਜ਼ ਤੋਂ ਪ੍ਰਾਪਤ ਕੀਤੇ ਹਨ ਅਤੇ 6 ਲੱਖ ਤੋਂ ਵੱਧ ਦੀ ਕਮਾਈ ਪ੍ਰਤੀ ਮਹੀਨਾ ਯੂਜ਼ਰ ਚਾਰਜ਼ਿਜ਼ ਤੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਮਲੋਟ ਨੂੰ 'ਏ' ਗ੍ਰੇਡ ਮਿਲਣ ਤੇ ਸਮੂਹ ਸਟਾਫ ਵੱਲੋਂ ਕੀਤੀ ਸਖਤ ਮਿਹਨਤ ਦੀ ਪ੍ਰਸੰਸਾ ਕੀਤੀ ਜਿਨ੍ਹਾ ਦੀ ਮਿਹਨਤ ਸਦਕਾ ਇਹ ਮੁਕਾਮ ਹਾਸਿਲ ਹੋਇਆ ਹੈ।
Punjab Bani 26 February,2024
ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ
ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ ਦਿਲੀ, 26 ਫਰਵਰੀ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਮੈਂਬਰਾਂ ਵੱਲੋਂ ਵਾਕਆਊਟ ਦੌਰਾਨ ਮੁੱਖ ਮੰਤਰੀ ਅਹੁਦੇ ਦੀ ਚੋਣ ਜਿੱਤ ਲਈ। ਮਰੀਅਮ ਨੇ ਪੰਜਾਬ ਵਿਧਾਨ ਸਭਾ ਜਾਣ ਤੋਂ ਪਹਿਲਾਂ ਜਾਤੀ ਉਮਰਾ ਵਿਖੇ ਆਪਣੀ ਮਾਂ ਦੀ ਕਬਰ ‘ਤੇ ਗਈ।
Punjab Bani 26 February,2024
ਗਿਆਨਵਾਪੀ ਮਸਜਿਦ ਕੰਪਲੈਕਸ ਮਾਮਲਾ : ਹਾਈਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਕੀਤੀ ਰੱਦ
ਗਿਆਨਵਾਪੀ ਮਸਜਿਦ ਕੰਪਲੈਕਸ ਮਾਮਲਾ : ਹਾਈਕੋਰਟ ਨੇ ਮੁਸਲਿਮ ਧਿਰ ਦੀ ਪਟੀਸ਼ਨ ਕੀਤੀ ਰੱਦ ਦਿਲੀ, 26 ਫਰਵਰੀ : ਅਲਾਹਾਬਾਦ ਹਾਈ ਕੋਰਟ ਨੇ ਵਾਰਾਨਸੀ ਦੇ ਜ਼ਿਲ੍ਹਾ ਜੱਜ ਵੱਲੋਂ ਵਾਰਾਨਸੀ ਜ਼ਿਲ੍ਹਾ ਮੈਜਿਸਟਰੇਟ ਨੂੰ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਅੰਦਰ ਵਿਆਸ ਜੀ ਦੇ ਤਹਿਖਾਨੇ ਦਾ ਰਿਸੀਵਰ (ਨਿਗਰਾਨੀ) ਨਿਯੁਕਤ ਕਰਨ ਅਤੇ ਉਸ ਵਿੱਚ ਪੂਜਾ ਦੀ ਇਜਾਜ਼ਤ ਦੇਣ ਦੇ ਫੈਸਲੇ ਵਿਰੁੱਧ ਦਾਇਰ ਅਪੀਲ ਨੂੰ ਅੱਜ ਰੱਦ ਕਰ ਦਿੱਤਾ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ 15 ਫਰਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਕਿਹਾ ਕਿ ਵਿਆਸ ਜੀ ਦੀ ਤਹਿਖ਼ਾਨੇ ਵਿੱਚ ਪੂਜਾ ਜਾਰੀ ਰਹੇਗੀ। ਗਿਆਨਵਾਪੀ ਮਸਜਿਦ ਦਾ ਪ੍ਰਬੰਧਨ ਕਰਨ ਵਾਲੀ ਅੰਜੁਮਨ ਇੰਤੇਜ਼ਾਮੀਆ ਮਸਜਿਦ ਕਮੇਟੀ ਨੇ ਵਾਰਾਨਸੀ ਦੇ ਜ਼ਿਲ੍ਹਾ ਜੱਜ ਦੇ ਦੋਵਾਂ ਫੈਸਲਿਆਂ ਵਿਰੁੱਧ ਅਲਾਹਾਬਾਦ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ।
Punjab Bani 26 February,2024
ਕਠੂਆ ਰੇਲਵੇ ਸਟੇਸ਼ਨ ਤੋ ਬਿਨਾ ਡਰਾਈਵਰ ਭੱਜੀ ਰੇਲਗੱਡੀ ਮਾਮਲੇ ਵਿੱਚ 6 ਹੋਏ ਸਸਪੈਡ
ਕਠੂਆ ਰੇਲਵੇ ਸਟੇਸ਼ਨ ਤੋ ਬਿਨਾ ਡਰਾਈਵਰ ਭੱਜੀ ਰੇਲਗੱਡੀ ਮਾਮਲੇ ਵਿੱਚ 6 ਹੋਏ ਸਸਪੈਡ ਚੰਡੀਗੜ੍ਹ : ਜੰਮੂ ਦੇ ਕਠੂਆ ਰੇਲਵੇ ਸਟੇਸ਼ਨ ਤੋਂ ਬਿਨਾਂ ਡਰਾਈਵਰ ਚੱਲ ਦੇ ਪੰਜਾਬ ਪੁੱਜੀ ਮਾਲ ਗੱਡੀ ਦੇ ਮਾਮਲੇ ਵਿੱਚ 6 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਫ਼ਿਰੋਜ਼ਪੁਰ ਡਿਵੀਜ਼ਨ ਦੇ ਡੀਆਰਐਮ ਸੰਜੇ ਸਾਹੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਬਣਾਈ ਗਈ ਕਮੇਟੀ ਇਹ ਪਤਾ ਲਗਾਉਣ ਵਿਚ ਲੱਗੀ ਹੋਈ ਹੈ ਕਿ ਇੰਜਣ ਬੰਦ ਹੋਣ ਦੇ ਬਾਵਜੂਦ ਕਰੱਸ਼ਰ ਮਾਲ ਗੱਡੀ ਕਠੂਆ ਰੇਲਵੇ ਸਟੇਸ਼ਨ ਤੋਂ ਚੱਲ ਕੇ ਉਚੀ ਬੱਸੀ ਕਿਵੇਂ ਪਹੁੰਚੀ। ਜ਼ਿਕਰਯੋਗ ਹੈ ਕਿ ਜੰਮੂ ਦੇ ਕਠੂਆ ਜ਼ਿਲ੍ਹੇ ਵਿਚੋਂ ਐਤਵਾਰ ਸਵੇਰੇ 7 ਵਜੇ ਬਿਨਾਂ ਲੋਕੋ ਡਰਾਈਵਰ ਦੇ ਕਰੀਬ 80 ਕਿਲੋਮੀਟਰ ਤੱਕ ਟ੍ਰੈਕ ‘ਤੇ ਚੱਲੀ ਮਾਲ ਗੱਡੀ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ।
Punjab Bani 26 February,2024
ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
ਪਠਾਨਕੋਟ ਵਿੱਚ ਉਦਯੋਗ ਅਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ ਪਠਾਨਕੋਟ, 25 ਫਰਵਰੀ: ਪਠਾਨਕੋਟ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਅਤੇ ਪਠਾਨਕੋਟ ਨੂੰ ਸੈਰ-ਸਪਾਟੇ ਦੇ ਨਕਸ਼ੇ 'ਤੇ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਸਰਕਾਰ-ਵਪਾਰ ਮਿਲਣੀ ਦੌਰਾਨ ਅਜੈ ਤ੍ਰੇਹਨ ਨੇ ਪੰਜਾਬ ਸਰਕਾਰ ਵਲੋਂ ਪਠਾਨਕੋਟ ਦੇ ਧਾਰ ਕਲਾਂ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਪਠਾਨਕੋਟ ਧਾਰ ਧੁਨੇਰਾ ਵਿਕਾਸ ਅਥਾਰਿਟੀ ਦੇ ਗਠਨ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੀ ਮਲਕੀਅਤ ਵਾਲੀ ਜ਼ਮੀਨ ਦੇ ਵੱਡੇ ਹਿੱਸੇ 'ਤੇ ਰਣਜੀਤ ਸਾਗਰ ਡੈਮ ਲਈ ਬਣਾਏ ਗਏ ਸ਼ੈੱਡ, ਅਫਸਰਾਂ ਅਤੇ ਰਿਹਾਇਸ਼ੀ ਕਲੋਨੀਆਂ ਵਰਗਾ ਹੋਰ ਬੁਨਿਆਦੀ ਢਾਂਚਾ ਬੇਕਾਰ ਪਿਆ ਹੈ। ਜੇ ਸਰਕਾਰ ਚਾਹੇ ਤਾਂ ਇਸ ਖੇਤਰ ਨੂੰ ਗ੍ਰੀਨ ਇੰਡਸਟਰੀ ਦੇ ਤੌਰ 'ਤੇ ਵਿਕਸਤ ਕੀਤਾ ਜਾ ਸਕਦਾ ਹੈ। ਉਨ੍ਹਾਂ ਧਾਰ ਇਲਾਕੇ ਵਿੱਚ ਐਗਰੋ ਫੋਰੈਸਟਰੀ ਨੂੰ ਹੁੰਗਾਰਾ ਦੇਣ ਦੀ ਗੱਲ ਵੀ ਆਖੀ। ਇਕ ਹੋਰ ਸਥਾਨਕ ਵਾਸੀ ਸੁਨੀਲ ਮਹਾਜਨ ਨੇ ਪੰਜਾਬ ਸਰਕਾਰ ਦੀ ਵਪਾਰੀਆਂ ਲਈ ਯਕਮੁਸ਼ਤ ਨਿਬੇੜਾ ਸਕੀਮ ਦੀ ਲਿਮਟ ਨੂੰ ਇੱਕ ਕਰੋੜ ਤੋਂ ਵਧਾ ਕੇ ਅਸੀਮਿਤ ਕਰਨ ਦੀ ਮੰਗ ਰੱਖੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ-ਵਪਾਰ ਮਿਲਣੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨਾਲ ਸੂਬੇ ਵਿੱਚ ਵਪਾਰ ਪੱਖੀ ਮਾਹੌਲ ਬਣੇਗਾ। ਇਸੇ ਤਰ੍ਹਾਂ ਵਿਵੇਕ ਚੌਧਰੀ ਨੇ ਪਠਾਨਕੋਟ ਵਿੱਚ ਇੰਡਸਟਰੀ ਨੂੰ ਸਪੈਸ਼ਲ ਪੈਕੇਜ ਦੇਣ ਦੀ ਮੰਗ ਰੱਖੀ। ਉਨ੍ਹਾਂ ਪਠਾਨਕੋਟ ਵਿੱਚ ਫੋਕਲ ਪੁਆਇੰਟ ਵਿੱਚ ਖਾਲੀ ਪਈਆਂ ਥਾਵਾਂ ਦੀ ਈ-ਆਕਸ਼ਨ ਕਰਵਾਉਣ ਦੀ ਮੰਗ ਵੀ ਰੱਖੀ ਤਾਂ ਜੋ ਵਪਾਰ ਨੂੰ ਹੁੰਗਾਰਾ ਮਿਲ ਸਕੇ। ਇਸ ਦੌਰਾਨ ਮਨਿੰਦਰ ਸਿੰਘ ਨੇ ਕਿਹਾ ਕਿ ਪਠਾਨਕੋਟ ਵਿੱਚ ਵੱਡਾ ਹਸਪਤਾਲ ਨਾ ਹੋਣ ਕਾਰਨ ਜ਼ਿਲ੍ਹਾ ਵਾਸੀਆਂ ਨੂੰ ਹੋਰ ਜ਼ਿਲ੍ਹਿਆਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ। ਇਸ ਲਈ ਇੱਥੇ ਵੱਡਾ ਸੁਪਰ ਸਪੈਸ਼ਲਟੀ ਹਸਪਤਾਲ ਬਣਾਉਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਆਪਣਾ ਕਾਰੋਬਾਰ ਅਤੇ ਨੌਕਰੀਆਂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਸੂਬੇ ਦੀ ਤਰੱਕੀ ਹੋ ਸਕੇ। ਇਸ ਲਈ ਸਰਕਾਰ ਸਕੂਲਾਂ ਅਤੇ ਕਾਲਜਾਂ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਦੀ ਤਰਜ਼ ‘ਤੇ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਯੋਗ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫੇ ਦੇਵੇ। ਪਠਾਨਕੋਟ ਨੂੰ ਪੰਜਾਬ ਦੇ ਆਸ-ਪਾਸ ਦੇ ਖੇਤਰਾਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀ ਸਾਰੀ ਸਪਲਾਈ ਲਈ ਲਾਹੇਵੰਦ ਸਥਾਨ ਦੱਸਦਿਆਂ ਵਿਵੇਕ ਮੜ੍ਹਿਆ ਨੇ ਕਿਹਾ ਕਿ ਪਠਾਨਕੋਟ ਦਾ ਬਾਕੀ ਸੂਬਿਆਂ ਨਾਲ ਸੁਖਾਲਾ ਸੜਕੀ ਸੰਪਰਕ ਹੋਣ ਕਾਰਨ ਕੁੱਝ ਕੰਪਨੀਆਂ ਵੱਖ-ਵੱਖ ਥਾਵਾਂ 'ਤੇ ਸਪਲਾਈ ਨੂੰ ਸੁਖਾਲਾ ਬਣਾਉਣ ਲਈ ਪਠਾਨਕੋਟ ਵਿੱਚ ਆਪਣੇ ਵੇਅਰ ਹਾਊਸ ਸਥਾਪਤ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਪਠਾਨਕੋਟ ਨੂੰ ਸਪਲਾਈ ਹੱਬ ਦੇ ਤੌਰ 'ਤੇ ਵਿਕਸਤ ਕਰਨ ਦਾ ਸੁਝਾਅ ਦਿੱਤਾ।
Punjab Bani 25 February,2024
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਦਾ ਸਬੱਬ ਬਣੀ ਸਰਕਾਰ-ਵਪਾਰ ਮਿਲਣੀ * ਮੁੱਖ ਮੰਤਰੀ ਨੇ ਮਿਲਣੀ ਦੌਰਾਨ ਉਠਾਏ ਮੁੱਦਿਆਂ ਦੇ ਤੁਰੰਤ ਹੱਲ ਦਾ ਦਿੱਤਾ ਭਰੋਸਾ ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਤਵਾਰ ਨੂੰ ਕਰਵਾਈ ਸਰਕਾਰ-ਵਪਾਰ ਮਿਲਣੀ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਲਈ ਢੁਕਵਾਂ ਮੰਚ ਸਾਬਤ ਹੋਈ। ਮਿਲਣੀ ਦੌਰਾਨ ਜਸਬੀਰ ਸਿੰਘ ਨੇ ਕਿਹਾ ਕਿ ਇਹ ਪੂਰੇ ਜ਼ਿਲ੍ਹੇ ਲਈ ਇਤਿਹਾਸਕ ਮੌਕਾ ਹੈ ਕਿਉਂਕਿ ਮੁੱਖ ਮੰਤਰੀ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਲੋਕਾਂ ਵਿੱਚ ਆ ਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਸੁਣਨ ਦੀ ਖੇਚਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਸਰਹੱਦ 'ਤੇ ਸਥਿਤ ਹੈ, ਇਸ ਲਈ ਲਗਾਤਾਰ ਬਿਜਲੀ ਦੇ ਕੱਟ ਉਨ੍ਹਾਂ ਦੇ ਕੰਮ ਵਿਚ ਮੁਸ਼ਕਲਾਂ ਪੈਦਾ ਕਰਦੇ ਹਨ। ਇਸ ਦਾ ਤੁਰੰਤ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਇਸ ਮਾਮਲੇ ਨੂੰ ਘੋਖਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਅਣਐਲਾਨੀ ਕਟੌਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਪੰਜਾਬ ਕੋਲ ਵਾਧੂ ਬਿਜਲੀ ਹੈ ਅਤੇ ਕੋਈ ਵੀ ਕੱਟ ਖ਼ਾਸ ਕਰਕੇ ਅਣ-ਐਲਾਨੇ ਕੱਟ ਨਹੀਂ ਲੱਗਣੇ ਚਾਹੀਦੇ। ਇਕ ਹੋਰ ਵਪਾਰੀ/ਉਦਯੋਗਪਤੀ ਰਵੀ ਖੰਨਾ ਨੇ ਕਿਹਾ ਕਿ ਸਨਅਤੀ ਇਲਾਕਾ ਗੁਰਦਾਸਪੁਰ ਬਹੁਤ ਪਹਿਲਾਂ ਹੋਂਦ ਵਿੱਚ ਆਇਆ ਸੀ ਪਰ ਉਦੋਂ ਤੋਂ ਹੀ ਸਮੱਸਿਆਵਾਂ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਸਰਹੱਦੀ ਖੇਤਰ ਵਿੱਚ ਆਇਆ ਹੈ, ਪਿਛਲੇ ਸਮੇਂ ਵਿੱਚ ਇੱਥੋਂ ਤੱਕ ਕਿ ਸਥਾਨਕ ਵਿਧਾਇਕਾਂ ਨੇ ਵੀ ਇਲਾਕੇ ਦੇ ਲੋਕਾਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਹੱਦੀ ਜ਼ਿਲ੍ਹੇ ਦੇ ਮਸਲੇ ਹੁਣ ਜਲਦੀ ਹੱਲ ਹੋ ਜਾਣਗੇ। ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਉਮੀਦ ਨਾਲ ਵੋਟਾਂ ਪਾਈਆਂ ਸਨ, ਜਿਸ ਕਾਰਨ ਹੁਣ ਸੂਬੇ ਵਿੱਚ ਤਬਦੀਲੀ ਦੀ ਹਨੇਰੀ ਵਗ ਰਹੀ ਹੈ ਅਤੇ ਉਹ ਇੱਥੋਂ ਦੇ ਲੋਕਾਂ ਵਿੱਚ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਖੱਜਲ-ਖੁਆਰੀ ਨਹੀਂ ਝੱਲਣੀ ਪਵੇਗੀ ਕਿਉਂਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਠੋਸ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਾ ਤਾਂ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਕਰਦੇ ਹਨ ਅਤੇ ਨਾ ਹੀ ਪਾਣੀ 'ਤੇ ਬੱਸਾਂ ਚਲਾਉਣ ਦਾ ਵਾਅਦਾ ਕਰਦੇ ਹਨ ਪਰ ਜੋ ਗੱਲ ਕਹਿੰਦੇ ਹਨ, ਉਸ ਨੂੰ ਪੂਰਾ ਕੀਤਾ ਜਾਵੇਗਾ। ਕਾਦੀਆਂ ਤੋਂ ਪਰਮਜੀਤ ਸਿੰਘ ਸੋਹਲ ਨੇ ਕਿਹਾ ਕਿ ਵਪਾਰੀ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਦੀ ਰੀੜ੍ਹ ਦੀ ਹੱਡੀ ਹਨ ਪਰ ਉਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਮਿਲਦੀ, ਖ਼ਾਸ ਕਰਕੇ ਕੁਦਰਤੀ ਆਫ਼ਤ, ਚੋਰੀ ਜਾਂ ਦੁਰਘਟਨਾ ਦੀ ਸਥਿਤੀ ਵਿੱਚ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣਾ ਕੰਮ ਪੂਰੀ ਤਰ੍ਹਾਂ ਕਰਨ ਦਿੱਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਆਇਆ ਹੈ। ਇਕ ਹੋਰ ਵਪਾਰੀ/ਉਦਯੋਗਪਤੀ ਰਾਜਬੀਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਮਿਸਾਲੀ ਕੰਮ ਕਰਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਦੇ ਵੀ ਕਿਸੇ ਮੁੱਖ ਮੰਤਰੀ ਨੇ ਲੋਕਾਂ ਦੀ ਗੱਲ ਨਹੀਂ ਸੁਣੀ ਪਰ ਪਹਿਲੀ ਵਾਰ ਲੋਕਾਂ ਦੀ ਗੱਲ ਸੁਣੀ ਜਾ ਰਹੀ ਹੈ। ਉਨ੍ਹਾਂ ਬਟਾਲਾ ਜ਼ਿਲ੍ਹੇ ਵਿੱਚ ਟਰੈਫਿਕ ਜਾਮ ਅਤੇ ਸੁਰੱਖਿਆ ਦੇ ਨਾਲ-ਨਾਲ ਕਸਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਮੁੱਦੇ ਵੀ ਉਠਾਏ। ਉਨ੍ਹਾਂ ਸ਼ਹਿਰ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਠੋਸ ਉਪਰਾਲੇ ਕਰਨ ਦੀ ਵੀ ਮੰਗ ਕੀਤੀ। ਦੀਨਾਨਗਰ ਤੋਂ ਸਤਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪਿਛਲੇ 35 ਸਾਲਾਂ ਵਿੱਚ ਕਿਸੇ ਨੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਦੇ ਠੋਸ ਯਤਨਾਂ ਨਾਲ ਪੰਜਾਬ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਦੌਰ ਦਾ ਗਵਾਹ ਹੈ। ਉਨ੍ਹਾਂ ਮੰਗ ਕੀਤੀ ਕਿ ਹੱਥੀਂ ਖੁਦਾਈ ਕਰਨ ਦੀ ਬਜਾਏ ਮਸ਼ੀਨਾਂ ਨਾਲ ਤਿੰਨ ਫੁੱਟ ਤੱਕ ਮਿੱਟੀ ਦੀ ਪੁਟਾਈ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਭੱਠਾ ਮਾਲਕਾਂ ਲਈ ਮਿੱਟੀ ਪੁੱਟਣ ਦੀ ਹੱਦ ਮੌਜੂਦਾ ਦੋ ਏਕੜ ਤੋਂ ਵਧਾ ਕੇ ਪੰਜ ਏਕੜ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੋਂ ਭੱਠਾ ਮਾਲਕ ਭੱਠਿਆਂ ਲਈ ਦੋ ਏਕੜ ਦੀ ਬਜਾਏ ਪੰਜ ਏਕੜ ਰਕਬੇ ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਸਮੀ ਹੁਕਮ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ ਅਤੇ ਵਾਤਾਵਰਣ ਨੂੰ ਬਚਾਉਣ ਵਾਲੇ ਭੱਠਾ ਮਾਲਕਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਦੀ ਭਲਾਈ ਲਈ ਮਿੱਟੀ ਦੀ ਹੱਥੀਂ ਪੁਟਾਈ ਦੇ ਮੁੱਦੇ ਨੂੰ ਵੀ ਹਮਦਰਦੀ ਨਾਲ ਘੋਖਿਆ ਜਾਵੇਗਾ।
Punjab Bani 25 February,2024
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦੀਨਾਨਗਰ ਵਿੱਚ ਸਰਕਾਰ-ਵਪਾਰ ਮਿਲਣੀ ਕਰਵਾਈ ਭਾੜੇ ’ਤੇ ਫੌਜ ਦੇਣ ਦੀ ਵਿਵਸਥਾ ਲਈ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਦੇਸ਼ ਦੀ ਲੜਾਈ ਲੜ ਰਿਹਾ ਪੰਜਾਬ ਲੋਕ ਸਭਾ ਮੈਂਬਰ ਵਜੋਂ ਨਖਿੱਧ ਕਾਰਗੁਜ਼ਾਰੀ ਰਹਿਣ ਲਈ ਸੰਨੀ ਦਿਓਲ ਨੂੰ ਆੜੇ ਹੱਥੀਂ ਲਿਆ ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦੇ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਕੇਂਦਰ ਦੇ ਪੱਧਰ 'ਤੇ ਲਿਜਾਣ ਲਈ 'ਆਪ' ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫੁੱਟ ਪਾਊ ਸਿਆਸਤ ਨੂੰ ਨਕਾਰਦਿਆਂ ਕਦਰਾਂ-ਕੀਮਤਾਂ ਉਤੇ ਅਧਾਰਿਤ ਸਿਆਸਤ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਪਰਿਵਰਤਨ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਸ ਨਾਲ ਕੌਮੀ ਪੱਧਰ ‘ਤੇ ਇਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਸਨੀਕ ਹੀ ਅਸਲ ਦੇਸ਼ ਭਗਤ ਹਨ ਕਿਉਂਕਿ ਉਹ ਹਰ ਤਰ੍ਹਾਂ ਨਾਲ ਦੇਸ਼ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪੱਛੜਿਆ ਇਲਾਕਾ ਨਹੀਂ ਹੈ ਸਗੋਂ ਇਹ ਸੂਬੇ ਦਾ ਪਹਿਲਾ ਇਲਾਕਾ ਹੈ ਜੋ ਦੇਸ਼ ਦੇ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਇਸ ਕਸਬੇ ਵਿੱਚ ਅੱਤਵਾਦੀ ਹਮਲਾ ਹੋਇਆ ਸੀ ਤਾਂ ਉਸ ਵੇਲੇ ਉਹ ਸੰਸਦ ਮੈਂਬਰ ਸਨ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸ ਲਈ 7.5 ਕਰੋੜ ਰੁਪਏ ਦੀ ਮੰਗ ਕਰਨ ਦੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਰਕਮ ਉਨ੍ਹਾਂ ਦੇ ਐਮ.ਪੀ.ਐਲ.ਏ.ਡੀ. ਫੰਡ ਵਿੱਚੋਂ ਕੱਟਣ ਲਈ ਕਿਹਾ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫੌਜ ਨੂੰ ਕਿਰਾਏ 'ਤੇ ਅਜਿਹੇ ਸੂਬੇ 'ਚ ਭੇਜਿਆ ਜਾ ਰਿਹਾ ਹੈ, ਜੋ ਦੇਸ਼ 'ਚ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਦੇ ਹੋਏ ਦੇਸ਼ ਦੀ ਜੰਗ ਲੜੀ ਹੈ। ਮੁੱਖ ਮੰਤਰੀ ਨੇ ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਣ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਸਿਰਫ਼ ਆਪਣੇ ਪਰਿਵਾਰ ਦੇ ਮੁਫਾਦ ਪਾਲਣ ਨੂੰ ਤਰਜੀਹ ਦਿੱਤੀ।” ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਦੀ ਅੰਨ੍ਹੀ ਲੁੱਟ ਕਰਨ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਸ਼ੱਕੀ ਕਿਰਦਾਰ ਨੂੰ ਨਹੀਂ ਭੁੱਲੇ ਕਿਉਂਕਿ ਅਕਾਲੀਆਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਇਲਾਵਾ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੀ ਸਰਪ੍ਰਸਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰਾਰਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ। ਲੋਕ ਸਭਾ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ ਪਰ ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ ਹੈ ਕਿਉਂਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।” ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ ਅਤੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੇ ਇਸ ਪੰਜਾਬ ਵਿਰੋਧੀ ਕਦਮ ਨੂੰ ਸੂਬੇ ਦਾ ਵਿਕਾਸ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਹੋਇਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ-ਵਪਾਰ ਮਿਲਣੀ’ ਵਜੋਂ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਸਾਰਥਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ ਜਿਸ ਕਰਕੇ ਇਸ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ।
Punjab Bani 25 February,2024
ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ
ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ * ਸਰਹੱਦੀ ਕਸਬੇ ਵਿੱਚ ਉਡਾਣਾਂ ਸ਼ੁਰੂ ਕਰਨ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਯਤਨ ਕਰਨ ਦਾ ਐਲਾਨ * ਸੰਨੀ ਦਿਓਲ ਦੇ ਸੰਸਦ 'ਚ ਨਾ ਜਾਣ ਅਤੇ ਇਲਾਕੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਨਿਖੇਧੀ * ਪੰਜਾਬ ਵਿੱਚ ਦੂਜੀ ਸਰਕਾਰ-ਵਪਾਰ ਮਿਲਣੀ ਕਰਵਾਈ * ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਦਾ ਲਿਆ ਅਹਿਦ ਪਠਾਨਕੋਟ, 25 ਫਰਵਰੀ ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ 'ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਉਹ ਸ਼ਰਤ ਲਾ ਸਕਦੇ ਹਨ ਕਿ ਸੰਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਖ਼ਤਰਾ ਪੈਦਾ ਹੋਇਆ ਹੈ ਪਰ ਸੂਬਾ ਸਰਕਾਰ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਚੇਤੇ ਕਰਵਾਇਆ ਕਿ ਸਿਆਸਤ ਕੋਈ ਸਵੇਰੇ ਨੌਂ ਤੋਂ ਸ਼ਾਮੀਂ ਪੰਜ ਵਜੇ ਦਾ ਕੰਮ ਨਹੀਂ ਹੈ, ਸਗੋਂ ਸਿਆਸਤਦਾਨ ਨੂੰ ਹਮੇਸ਼ਾ ਲੋਕਾਂ ਲਈ ਉਪਲਬਧ ਹੋਣਾ ਚਾਹੀਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਲੋਕਾਂ ਦਾ ਚੁਣਿਆ ਨੁਮਾਇੰਦਾ ਸੰਨੀ ਦਿਓਲ ਨਾ ਤਾਂ ਸੰਸਦ ਵਿਚ ਗਿਆ ਅਤੇ ਨਾ ਹੀ ਕਦੇ ਆਪਣੇ ਹਲਕੇ ਦਾ ਦੌਰਾ ਕੀਤਾ। ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਫਿਲਮੀ ਦੁਨੀਆ ਦਾ ਚਮਕਦਾ ਸਿਤਾਰਾ ਸਰਹੱਦਾਂ ਤੋਂ ਪਾਰ ਤੱਕ ਗਿਆ ਪਰ ਉਸ ਨੇ ਕਦੇ ਵੀ ਇਸ ਸਰਹੱਦੀ ਖੇਤਰ ਦੇ ਲੋਕਾਂ ਦਾ ਹਾਲ-ਚਾਲ ਨਹੀਂ ਪੁੱਛਿਆ, ਜਿਨ੍ਹਾਂ ਨੇ ਉਸ ਨੂੰ ਚੁਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਮ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸ਼ਾ ਉਪਲਬਧ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਸਮਰਪਿਤ ਆਗੂ ਹਨ, ਜੋ ਸੂਬੇ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਬਾਹਰੋਂ ਆਏ ਪੈਰਾਸ਼ੂਟ ਲੀਡਰਾਂ ਨੂੰ ਚੁਣਨ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਹੀ ਵੋਟਾਂ ਪਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ਼ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਮੰਤਵ ਵਪਾਰੀਆਂ ਨੂੰ ਬਰਾਬਰ ਦਾ ਭਾਈਵਾਲ ਬਣਾ ਕੇ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ 'ਆਪ ਦੀ ਸਰਕਾਰ, ਆਪ ਦੇ ਦੁਆਰ' ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ 'ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਨੂੰ ਅਖ਼ਤਿਆਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਹਿਤ ਸੂਬਾ ਸਰਕਾਰ ਨੇ ਦਸੰਬਰ 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਮੁਹੱਈਆ ਕਰਨ ਦੀ ਸ਼ੁਰੂਆਤ ਕਰ ਕੇ ਵੱਡੀਆਂ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਫਲੈਗਸ਼ਿਪ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਕੇ ਲੋਕ ਕੰਮ ਲਈ ਆਪਣੀ ਸਹੂਲਤ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਬੁਲਾ ਸਕਦੇ ਹਨ ਅਤੇ ਅਪਲਾਈ ਕਰ ਸਕਦੇ ਹਨ। ਇਸ ਤਹਿਤ ਨਾਗਰਿਕਾਂ ਨੂੰ ਸਬੰਧਤ ਕੰਮ ਦਾ ਸਰਟੀਫਿਕੇਟ ਵੀ ਘਰੇ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ 'ਆਪ ਕੀ ਸਰਕਾਰ, ਆਪ ਕੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਗਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਮਝੌਤਿਆਂ ਦੀ ਉਲੰਘਣਾ ਕਰਨ ਵਾਲੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਟੋਲ ਪਲਾਜ਼ਿਆਂ 'ਤੇ ਭਾਰੀ ਪੈਸਾ ਦੇਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਆਉਣ-ਜਾਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰਾਂ ਦੀ ਸ਼ੁਰੂਆਤ ਕਰ ਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇੱਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਮੁਹੱਈਆ ਕਰਦੇ ਹਨ, ਜਿਸ ਕਾਰਨ ਉਹ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੂਬੇ ਨੂੰ ਟੈਕਸ ਵਜੋਂ ਦਿੱਤੇ ਪੈਸੇ ਦੀ ਲੋਕਾਂ ਦੀ ਭਲਾਈ ਲਈ ਯੋਗ ਵਰਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਰਿਹਾ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਸਫ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 664 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਹਰੇਕ ਵਸਨੀਕ ਨੂੰ ਇਸ ਦਾ ਲਾਭ ਮਿਲ ਸਕੇ।
Punjab Bani 25 February,2024
ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ
ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਬੈਂਕਾਂ ਨੂੰ ਪੁਲਿਸ ਨਾਲ ਤਾਲਮੇਲ ਕਰਨ ਵਾਸਤੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ - ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਹੈਲਪਲਾਈਨ 1930 ‘ਤੇ ਸ਼ਿਕਾਇਤਾਂ ਆਉਣ ਉਪਰੰਤ 20 ਕਰੋੜ ਰੁਪਏ ਕੀਤੇ ਫਰੀਜ਼ - ਬੈਂਕ ਅਧਿਕਾਰੀਆਂ ਵੱਲੋਂ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ ਨੂੰ ਪਹਿਲ ਦੇ ਆਧਾਰ 'ਤੇ ਬਲਾਕ ਕਰਨਾ ਅਤੇ ਸ਼ੱਕੀ ਬੈਂਕ ਖਾਤਿਆਂ ਦੇ ਵੇਰਵੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਹ ਫੈਸਲਾ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੀ.ਐਫ.ਸੀ.ਐਫ.ਆਰ.ਐਮ.ਐਸ. ਪੋਰਟਲ 'ਤੇ ਦਰਜ ਸ਼ਿਕਾਇਤਾਂ ਸਬੰਧੀ ਬੈਂਕਾਂ ਵੱਲੋਂ ਜਵਾਬ ਦੇਣ ਦੇ ਸਮੇਂ ਨੂੰ ਘਟਾਉਣ ਲਈ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਤਾਲਮੇਲ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਈ ਗਈ ਸੀ, ਜਿਸ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ. ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਪੰਜਾਬ ਨੈਸ਼ਨਲ ਬੈਂਕ, ਐਕਸਿਸ ਬੈਂਕ, ਆਰ.ਬੀ.ਐਲ. ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਬੈਂਕ ਆਫ ਬੜੌਦਾ, ਯੈੱਸ ਬੈਂਕ, ਇੰਡੀਅਨ ਬੈਂਕ ਅਤੇ ਆਈ.ਡੀ.ਐਫ.ਸੀ. ਫਸਟ ਬੈਂਕ ਸਮੇਤ 11 ਪ੍ਰਮੁੱਖ ਬੈਂਕਾਂ ਦੇ 17 ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿੱਚ ਡੀਆਈਜੀ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਅਤੇ ਡੀਐਸਪੀ ਸਾਈਬਰ ਕਰਾਈਮ ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਏਡੀਜੀਪੀ ਵੀ. ਨੀਰਜਾ ਨੇ ਕਿਹਾ ਕਿ ਸਾਈਬਰ ਹੈਲਪਲਾਈਨ 1930 ਇੱਕ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀਐਫਸੀਐਫਆਰਐਮਐਸ) ਹੈ, ਜਿਸ ਦੀ ਮਦਦ ਨਾਲ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਵੱਲੋਂ ਇਸ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਪੀੜਤਾਂ ਵੱਲੋਂ ਜਮ੍ਹਾ ਕਰਵਾਏ ਪੈਸਿਆਂ ਨੂੰ ਫਰੀਜ਼ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਈਬਰ ਵਿੱਤੀ ਧੋਖਾਧੜੀ ਨਾਲ ਨਜਿੱਠਣ ਲਈ ਦਰਪੇਸ਼ ਚੁਣੌਤੀਆਂ ਅਤੇ ਸਾਈਬਰ ਕਰਾਈਮ ਹੈਲਪਲਾਈਨ 1930 ਰਾਹੀਂ ਦਰਜ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਲੋਕਾਂ ਨੂੰ 1930 ਹੈਲਪਲਾਈਨ ਨੰਬਰ 'ਤੇ ਅਜਿਹੀਆਂ ਸਾਈਬਰ ਧੋਖਾਧੜੀਆਂ ਦੀ ਰਿਪੋਰਟ ਕਰਨ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਨੂੰ 1930 ਹੈਲਪਲਾਈਨ ਨੰਬਰ ਨੂੰ ਬੈਂਕਾਂ ਦੇ ਅੰਦਰ ਤੇ ਬਾਹਰ ਫਲੈਕਸ ਬੋਰਡਾਂ ਜਾਂ ਪੋਸਟਰਾਂ 'ਤੇ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਆਪਣੀਆਂ ਅਧਿਕਾਰਤ ਵੈੱਬਸਾਈਟਾਂ 'ਤੇ ਦਰਸਾਉਣ ਲਈ ਵੀ ਕਿਹਾ ਗਿਆ ਹੈ। ਏਡੀਜੀਪੀ ਨੇ ਕਿਹਾ ਕਿ ਬੈਂਕਾਂ ਨੂੰ ਸਮਾਂਬੱਧ ਢੰਗ ਨਾਲ ਸ਼ੱਕੀ ਬੈਂਕ ਖਾਤਿਆਂ ਬਾਰੇ ਯੂਪੀਆਈ/ਇੰਟਰਨੈੱਟ ਬੈਂਕਿੰਗ ਲੌਗ, ਬੈਂਕ ਸਟੇਟਮੈਂਟਾਂ, ਏਟੀਐਮ ਫੁਟੇਜ ਅਤੇ ਕੇਵਾਈਸੀ ਦਸਤਾਵੇਜ਼ ਮੁਹੱਈਆ ਕਰਵਾ ਕੇ ਅਜਿਹੇ ਕੇਸਾਂ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਖਾਤੇ ਖੋਲ੍ਹਣ ਤੋਂ ਰੋਕਣ ਲਈ ਬੈਂਕਾਂ ਨੂੰ ਨਵੇਂ ਬੈਂਕ ਖਾਤੇ ਖੋਲ੍ਹਣ ਸਮੇਂ ਘਰਾਂ ਦੇ ਪਤਿਆਂ ਦੀ ਵਿਅਕਤੀਗਤ ਤੌਰ ‘ਤੇ ਤਸਦੀਕ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 1930 ਹੈਲਪਲਾਈਨ ਰਾਹੀਂ ਸ਼ੱਕੀ ਬੈਂਕ ਖਾਤਿਆਂ ਵਿੱਚ ਲੱਗਭੱਗ 20 ਕਰੋੜ ਰੁਪਏ ਫਰੀਜ਼ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ ਲਗਭਗ 1.5 ਕਰੋੜ ਰੁਪਏ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਦੀ ਮਦਦ ਨਾਲ ਪੀੜਤਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਲਈ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਅਤੇ ਮਾਮਲਿਆਂ ਦੀ ਜਾਂਚ ਦੌਰਾਨ ਮਦਦ ਦਾ ਭਰੋਸਾ ਦਿੱਤਾ ਗਿਆ।
Punjab Bani 25 February,2024
ਜੈਤੋ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨਤ-ਕੁਲਤਾਰ ਸਿੰਘ ਸੰਧਵਾਂ
ਜੈਤੋ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਧਾਨ ਸਭਾ 'ਚ ਕੀਤਾ ਜਾਵੇਗਾ ਸਨਮਾਨਤ-ਕੁਲਤਾਰ ਸਿੰਘ ਸੰਧਵਾਂ -ਸਪੀਕਰ ਵੱਲੋਂ ਨਾਭਾ ਵਿਖੇ 'ਜੈਤੋ ਦਾ ਮੋਰਚਾ' 100 ਸਾਲਾ ਸ਼ਤਾਬਦੀ ਸੰਬੰਧੀ ਅੰਤਰਾਸ਼ਟਰੀ ਸੈਮੀਨਾਰ ਤੇ ਸਨਮਾਨ ਸਮਰੋਹ 'ਚ ਸ਼ਿਰਕਤ -ਕਿਹਾ, ਪ੍ਰਧਾਨ ਮੰਤਰੀ ਮੋਦੀ ਜੈਤੋ ਦੇ ਮੋਰਚੇ ਦੀ ਮਹਾਨਤਾ ਜਾਣ ਕੇ ਕਿਸਾਨਾਂ 'ਤੇ ਜੁਲਮ ਬੰਦ ਕਰਨ ਨਾਭਾ, 25 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਜੈਤੋ ਦਾ ਮੋਰਚਾ ਜ਼ਬਰ ਦਾ ਸਬਰ ਨਾਲ ਮੁਕਾਬਲੇ ਦੀ ਇੱਕ ਲਾਮਿਸਾਲ ਉਦਾਹਰਨ ਹੈ ਅਤੇ ਇਸ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ। ਸਪੀਕਰ ਸੰਧਵਾਂ ਅੱਜ ਨਾਭਾ ਵਿਖੇ ਮਹਾਰਾਜਾ ਰਿਪੁਦਮਨ ਸਿੰਘ ਦੇ ਵੰਸ਼ਜ ਰਾਣੀ ਪ੍ਰੀਤੀ ਸਿੰਘ ਨਾਭਾ ਤੇ ਕੰਵਰ ਅਭੈ ਉਦੈ ਪ੍ਰਤਾਪ ਸਿੰਘ ਦੀ ਸਰਪ੍ਰਸਤੀ ਹੇਠ ਸ਼ਾਹੀ ਪਰਿਵਾਰ ਨਾਭਾ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਅਤੇ ਜੀ.ਐਨ.ਆਈ. ਕੈਨੈਡਾ ਵੱਲੋਂ 'ਜੈਤੋ ਦੇ ਮੋਰਚੇ' ਦੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਲਈ ਕਰਵਾਏ ਸਮਾਰੋਹ ਮੌਕੇ ਸ਼ਿਰਕਤ ਕਰਨ ਪੁੱਜੇ ਹੋਏ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਜਾਣ ਲੈਣ ਕਿ ਪੰਜਾਬ ਦੇ ਸਿੱਖਾਂ ਨੇ ਜੈਤੋ ਦੇ ਮੋਰਚੇ ਵਰਗੇ ਅਨੇਕਾਂ ਮੋਰਚੇ ਲਗਾਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਪਰੰਤੂ ਆਪਣੇ ਹੱਕ ਲਏ ਬਗੈਰ ਕਦੇ ਪਿੱਛੇ ਨਹੀਂ ਹਟੇ, ਇਸ ਲਈ ਕੇਂਦਰ ਸਰਕਾਰ ਅੜੀ ਦਾ ਤਿਆਗ ਕਰਕੇ ਅੰਦਲੋਣ ਕਰ ਰਹੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਭਾਜਪਾ ਸਰਕਾਰ ਸਾਡੇ ਉਨ੍ਹਾਂ ਕਿਸਾਨਾਂ ਉਤੇ ਜੁਲਮ ਕਰ ਰਹੀ ਹੈ, ਜਿਹੜੇ ਦੇਸ਼ ਨੂੰ ਕਲੋਨੀਇਜ਼ਮ ਤੋਂ ਆਜ਼ਾਦ ਕਰਵਾਕੇ ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦਿਵਾਉਣ ਵਾਲੇ ਸੰਘਰਸ਼ ਦੀ ਅਗਵਾਈ ਕਰ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਜੈਤੋ ਦਾ ਮੋਰਚਾ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਪੰਥ ਪ੍ਰਸਤੀ ਵਿੱਚੋਂ ਪੈਦਾ ਹੋਇਆ ਸੀ, ਇਸ ਮੋਰਚੇ 'ਚ ਸੈਂਕੜੇ ਸ਼ਹੀਦੀਆਂ ਤੇ ਸਿੱਖਾਂ ਨੇ ਅਨੇਕਾਂ ਤਸੀਹੇ ਸਬਰ ਤੇ ਸਿਦਕ ਨਾਲ ਝੱਲੇ ਅਤੇ ਅੰਤ 'ਚ ਜਿੱਤ ਪ੍ਰਾਪਤ ਕੀਤੀ, ਜਿਸ ਕਰਕੇ ਮਹਾਤਮਾ ਗਾਂਧੀ ਨੂੰ ਵੀ ਇਹ ਕਹਿਣਾ ਪਿਆ ਕਿ ਸਿੱਖਾਂ ਨੇ ਆਜ਼ਾਦੀ ਦੀ ਪਹਿਲੀ ਲੜਾਈ ਜਿੱਤ ਲਈ ਹੈ। ਇਸ ਮੌਕੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਰਾਜਾ ਰਿਪੁਦਮਨ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਜੈਤੋ ਦੇ ਮੋਰਚੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਇਸ ਦੌਰਾਨ 250 ਸ਼ਹਾਦਤਾਂ ਹੋਈਆਂ ਪਰੰਤੂ ਸੰਗਤ ਨੇ ਜਜ਼ਬੇ, ਦ੍ਰਿੜਤਾ, ਸਬਰ, ਨਿਸ਼ਠਾ ਤੇ ਸਬਰ ਨਾਲ ਜ਼ਬਰ ਦਾ ਮੁਕਾਬਲਾ ਕੀਤਾ। ਉਨ੍ਹਾਂ ਨੇ ਸੱਦਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ। ਰਾਣੀ ਪ੍ਰੀਤੀ ਸਿੰਘ ਨਾਭਾ ਤੇ ਕੰਵਰ ਅਭੈ ਉਦੈ ਪ੍ਰਤਾਪ ਸਿੰਘ ਧੰਨਵਾਦ ਅਤੇ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਤੇ ਸਮੁੱਚੇ ਹਿੱਸਾ ਲੈਣ ਵਾਲਿਆਂ ਨੂੰ ਨਮਨ ਕਰਦਿਆਂ ਕਿਹਾ ਕਿ ਉਹ ਸਿੱਖ ਪੰਥ ਦੇ ਸਦਾ ਰਿਣੀ ਰਹਿਣਗੇ ਜਿਸ ਨੇ ਉਨ੍ਹਾਂ ਦੇ ਪੁਰਖੇ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਨੂੰ ਅੰਗਰੇਜ਼ ਹਕੂਮਤ ਵੱਲੋਂ ਦਿੱਤੇ ਤਸੀਹਿਆਂ ਦੇ ਵਿਰੋਧ ਵਿੱਚ ਖ਼ੁਦ ਗੋਲੀਆਂ ਖਾਧੀਆਂ ਤੇ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸਿੱਖ ਕੌਮ ਉਨ੍ਹਾਂ ਦੇ ਪੂਰਵਜਾਂ ਨੂੰ ਧਰਮੀ ਤੇ ਸ਼ਹੀਦ ਦਾ ਦਰਜਾ ਦਿੰਦੀ ਹੈ। ਸਮਾਰੋਹ ਮੌਕੇ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਮਨਾਉਂਦਿਆਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਜਦੋਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੀਵਾਨ ਟੋਡਰ ਮੱਲ ਜਹਾਜ਼ੀ ਹਵੇਲੀ ਦੀ ਸਾਂਭ ਸੰਭਾਲ ਕਰਵਾਉਣ ਲਈ ਯਤਨਾਂ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਗਿਆਨ ਸਿੰਘ ਸੰਧੂ ਕੈਨੈਡਾ, ਸਤਨਾਮ ਸਿੰਘ ਸੰਧੂ ਅਮਰੀਕਾ, ਬਹਾਦਰ ਸਿੰਘ ਅਮਰੀਕਾ, ਨਿਰਮਲ ਸਿੰਘ ਚੰਦੀ ਅਮਰੀਕਾ, ਮਹਿੰਦਰ ਸਿੰਘ ਮਹਿਸਮਪੁਰ ਕੈਨੈਡਾ, ਇੰਦਰਜੀਤ ਸਿੰਘ ਬੱਲ ਕੈਨੇਡਾ, ਹਰਮੇਸ਼ ਸਿੰਘ ਅਮਰੀਕਾ, ਹਰਬੰਸ ਸਿੰਘ ਜੰਡਾਲੀ ਕੈਨੇਡਾ, ਹਰਬੰਸ ਸਿੰਘ ਤੱਖਰ ਅਮਰੀਕਾ, ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ, ਲਖਵਿੰਦਰ ਸਿੰਘ ਕਤਰੀ, ਦਰਬਾਰ ਸਿੰਘ ਧੌਲਾ, ਸੁਖਵਿੰਦਰ ਸਿੰਘ ਢਿੱਲੋਂ, ਬਾਬਾ ਲਾਲ ਸਿੰਘ ਧੂਰਕੋਟ, ਗੁਰਜਿੰਦਰ ਸਿੰਘ ਛੰਨਾ, ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚੋਂ ਪਤਵੰਤੇ ਪੁੱਜੇ ਹੋਏ ਸਨ।
Punjab Bani 25 February,2024
978 ਕਰੋੜਦੀ ਲਾਗਤ ਨਾਲ ਬਣੇ ਸਭ ਤੋ ਲੰਬੇ ਕੇਬਲ ਪੁੱਲ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ
978 ਕਰੋੜਦੀ ਲਾਗਤ ਨਾਲ ਬਣੇ ਸਭ ਤੋ ਲੰਬੇ ਕੇਬਲ ਪੁੱਲ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ ਦਿਲੀ, 25 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੁਜਰਾਤ ਵਿਚ ਸੁਦਰਸ਼ਨ ਸੇਤੂ ਪੁਲ ਦਾ ਉਦਘਾਟਨ ਕੀਤਾ ਗਿਆ। ਇਹ ਪੁਲ ਦੇਸ਼ ਦਾ ਸਭ ਤੋਂ ਲੰਬਾ ਸਟੇਅ ਕੇਬਲ ਬਰਿੱਜ ਹੈ ਜਿਸ ਨੂੰ 978 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਸ੍ਰੀ ਮੋਦੀ ਨੇ ਅੱਜ ਸਵੇਰੇ ਬੇਟ ਦਵਾਰਕਾ ਮੰਦਰ ਵਿਚ ਪੂਜਾ ਕੀਤੀ ਤੇ ਬਾਅਦ ਵਿਚ ਇਸ ਪੁਲ ਨੂੰ ਲੋਕ ਅਰਪਣ ਕੀਤਾ। ਇਸ ਪੁਲ ਦੇ ਨਿਰਮਾਣ ਨਾਲ ਅੋਖਾ ਦਵਾਰਕਾ ਤੋਂ ਬੇਟ ਦਵਾਰਕਾ ਜਾਣ ਵਾਲੇ ਲੋਕਾਂ ਨੂੰ ਕਿਸ਼ਤੀ ’ਤੇ ਨਿਰਭਰ ਨਹੀਂ ਰਹਿਣਾ ਪਵੇਗਾ।
Punjab Bani 25 February,2024
ਬਿਨਾ ਡਰਾਈਵਰ ਦੇ ਭੱਜੀ ਮਾਲ ਗੱਡੀ ਨੂੰ ਰੋਕਿਆ ਲੱਕੜੀ ਦੇ ਸਟਾਪਰ ਲਗਾ
ਬਿਨਾ ਡਰਾਈਵਰ ਦੇ ਭੱਜੀ ਮਾਲ ਗੱਡੀ ਨੂੰ ਰੋਕਿਆ ਲੱਕੜੀ ਦੇ ਸਟਾਪਰ ਲਗਾ ਦਿਲੀ, 25 ਫਰਵਰੀ ਜੰਮੂ ਤੋਂ ਆਉਂਦੀ ਮਾਲ ਗੱਡੀ ਅੱਜ ਬਿਨਾਂ ਡਰਾਈਵਰ ਦੇ ਇੱਥੇ ਪੁੱਜ ਗਈ। ਮਾਲ ਗੱਡੀ ਦਾ ਡਰਾਈਵਰ ਇਸ ਨੂੰ ਸਟਾਰਟ ਕਰ ਕੇ ਹੈਂਡ ਬਰੇਕ ਲਾਉਣਾ ਭੁੱਲ ਗਿਆ ਜਿਸ ਕਾਰਨ ਇਹ ਗੱਡੀ ਆਪੇ ਹੀ ਰੇਲ ਪਟੜੀ ’ਤੇ ਦੌੜ ਪਈ ਤੇ ਕਈ ਸਟੇਸ਼ਨਾਂ ਨੂੰ ਪਾਰ ਕਰਦੀ ਹੋਈ ਮੁਕੇਰੀਆਂ ਦਸੂਹਾ ਦਰਮਿਆਨ ਪੈਂਦੇ ਕਸਬਾ ਉੱਚੀ ਬੱਸੀ ਰੇਲਵੇ ਸਟੇਸ਼ਨ ’ਤੇ ਲੱਕੜੀ ਦੇ ਸਟਾਪਰ ਲਾ ਕੇ ਰੋਕਿਆ ਗਿਆ ਜਿਸ ਤੋਂ ਬਾਅਦ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ। ਇਸ ਮਾਮਲੇ ਦੀ ਰੇਲ ਅਧਿਕਾਰੀ ਜਾਂਚ ਕਰ ਰਹੇ ਹਨ। ਦੂਜੇ ਪਾਸੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
Punjab Bani 25 February,2024
ਪ੍ਰਤਾਪ ਬਾਜਵਾ ਦਾ ਦੋ-ਟੁੱਕ 'ਆਪ' ਲਈ ਹਰਿਆਣਾ ਜਾਂ ਦਿੱਲੀ 'ਚ ਨਹੀਂ ਕਰਾਂਗਾ ਪ੍ਰਚਾਰ
ਪ੍ਰਤਾਪ ਬਾਜਵਾ ਦਾ ਦੋ-ਟੁੱਕ 'ਆਪ' ਲਈ ਹਰਿਆਣਾ ਜਾਂ ਦਿੱਲੀ 'ਚ ਨਹੀਂ ਕਰਾਂਗਾ ਪ੍ਰਚਾਰ -ਰਾਜਿੰਦਰਾ ਹਸਪਤਾਲ 'ਚ ਜੇਰੇ ਇਲਾਜ ਕਿਸਾਨਾਂ ਦਾ ਹਾਲ-ਚਾਲ ਪੁੱਛਣ ਪਹੁੰਚੇ ਪ੍ਰਤਾਪ ਬਾਜਵਾ ਪਟਿਆਲਾ, 25 ਫਰਵਰੀ ( ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਿਸਾਨਾਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਮੇਅਰ ਵਿਸ਼ਨੂੰ ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਪੰਜਾਬ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਮਜੂਦ ਸਨ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਹਾਲ-ਚਾਲ ਪੁੱਛਿਆ ਅਤੇ ਉੱਥੇ ਮੌਜੂਦ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਸਮੇਤ ਹੋਰਨਾਂ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਸਥਿਤੀ ਦਾ ਜ਼ਾਇਜਾ ਲਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੋ ਕੁੱਝ ਕਿਸਾਨਾਂ ਨਾਲ ਘਿਨੌਣੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਲਈ ਸਿੱਧੇ ਤੌਰ 'ਤੇ ਕੇਂਦਰ ਅਤੇ ਹਰਿਆਣਾ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਅੱਗੇ ਪੰਜਾਬ ਦੀ ਸੱਤਾਧਿਰ ਨੇ ਗੋਡੇ ਟੇਕ ਦਿੱਤੇ ਹਨ, ਕਿਉਂਕਿ ਚਾਰ ਦਿਨ ਬਾਅਦ ਵੀ ਸ਼ੁਭਕਰਨ ਦੀ ਮੌਤ ਨੂੰ ਲੈ ਕੇ ਸੂਬਾ ਸਰਕਾਰ ਪਰਚਾ ਦਰਜ ਕਰਨ ਵਾਸਤੇ ਕੋਈ ਫੈਸਲਾ ਨਹੀਂ ਲੈ ਸਕੀ। ਬਾਜਵਾ ਨੇ ਕਿਹਾ ਕਿ ਸਰਕਾਰ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾ ਕੇ ਕਿਸਾਨਾਂ ਨੂੰ ਮੁੱਦੇ ਤੋਂ ਭਟਕਾਉਣਾ ਚਾਹੁੰਦੀ ਹੈ, ਜਦਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਬਾਜਵਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਜਗ੍ਹਾ 'ਤੇ ਗੋਲੀ ਚੱਲੀ ਹੈ ਉੱਥੇ ਹਰਿਆਣਾ ਅਤੇ ਪੰਜਾਬ ਦੀ ਹੱਦ ਹੈ, ਜਿਸ ਤੋਂ ਬਾਅਦ ਹੱਦਬੰਦੀ ਦੀਆਂ ਉਲਝਣਾਂ ਵਿਚ ਕਿਸਾਨਾਂ ਨੂੰ ਉਲਝਾ ਕੇ ਪਰਚਾ ਦਰਜ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਚਾਹੇ ਤਾਂ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਥਾਣੇ 'ਚ ਜ਼ੀਰੋ ਐਫ.ਆਈ.ਆਰ. ਕੱਟ ਕੇ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰ ਸਕਦੀ ਹੈ। ਇਸ ਨਾਲ ਕਿਸਾਨਾਂ ਦੀ ਵੱਡੀ ਮੰਗ ਪੂਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੱਡੇ ਸੰਘਰਸ਼ਾਂ ਵਿੱਚ 100 ਮੀਟਰ ਉੱਧਰ ਜਾਂ 100 ਮੀਟਰ ਇੱਧਰ ਹੋਣ ਦਾ ਕੋਈ ਮਾਇਨਾ ਨਹੀਂ ਹੈ। ਇਸ ਲਈ ਸਰਕਾਰ ਬਹਾਨੇ ਛੱਡ ਕੇ ਜਲਦੀ ਤੋਂ ਜਲਦੀ ਹਰਿਆਣਾ ਸਰਕਾਰ ਦੇ ਗ੍ਰਹਿ ਮੰਤਰੀ, ਜੀਂਦ ਦੇ ਐਸ.ਐਸ.ਪੀ. ਸਮੇਤ ਖ਼ਨੌਰੀ ਬਾਰਡਰ 'ਤੇ ਚੱਲੀ ਗੋਲੀ ਸਮੇਂ ਮੌਜੂਦ ਪੁਲਿਸ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕੀਤਾ ਜਾਵੇ। ਇੱਕ ਸਵਾਲ ਦੇ ਜਵਾਬ ਵਿੱਚ ਬਾਜਵਾ ਨੇ ਕਿਹਾ ਕਿ ਬੇਸ਼ੱਕ ਦਿੱਲੀ, ਹਰਿਆਣਾ, ਗੁਜਰਾਤ ਸਮੇਤ ਪੰਜ ਰਾਜਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ, ਪਰ ਅਸੀਂ ਸ਼ੁਰੂ ਤੋਂ ਹੀ ਗਠਜੋੜ ਦੇ ਖ਼ਿਲਾਫ਼ ਹਾਂ। ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਡਟ ਕੇ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਸਟਾਰ ਪ੍ਰਚਾਰਕ ਹੋਣ ਦੇ ਬਾਵਜੂਦ ਵੀ ਹਰਿਆਣਾ ਅਤੇ ਦਿੱਲੀ 'ਆਪ'-ਕਾਂਗਰਸ ਗਠਜੋੜ ਦੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨ ਨਹੀਂ ਜਾਵਾਂਗਾ।
Punjab Bani 25 February,2024
ਡਾ. ਨਾਗਰ ਸਿੰਘ ਮਾਨ ਨੂੰ ਸਦਮਾ;ਪਿਤਾ ਸ੍ਰ. ਟਹਿਲ ਸਿੰਘ ਦਾ ਦੇਹਾਂਤ
ਡਾ. ਨਾਗਰ ਸਿੰਘ ਮਾਨ ਨੂੰ ਸਦਮਾ;ਪਿਤਾ ਸ੍ਰ. ਟਹਿਲ ਸਿੰਘ ਦਾ ਦੇਹਾਂਤ ਪਟਿਆਲਾ, 25 ਫਰਵਰੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਨੂੰ ਉਸ ਵੇਲ਼ੇ ਡੂੰਘਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਪਿਤਾ ਸ੍ਰ. ਟਹਿਲ ਸਿੰਘ ਦਾ ਬੀਤੀ ਸ਼ਾਮ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਸ੍ਰ. ਟਹਿਲ ਸਿੰਘ 84 ਸਾਲਾਂ ਦੇ ਸਨ। ਰਾਜਪੁਰਾ ਨੇੜਲੇ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਖੁਰਦ ਵਿਖੇ ਦੁਪਹਿਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਤੋਂ ਉਪ-ਕੁਲਪਤੀ ਪ੍ਰੋ. ਅਰਵਿੰਦ ਸਮੇਤ ਵੱਖ-ਵੱਖ ਅਧਿਕਾਰੀ ਹਾਜ਼ਰ ਰਹੇ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਸ੍ਰ. ਟਹਿਲ ਸਿੰਘ ਦੀ ਮੌਤ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਡਾ. ਨਾਗਰ ਸਿੰਘ ਮਾਨ ਨਾਲ਼ ਹਮਦਰਦੀ ਜ਼ਾਹਰ ਕੀਤੀ। ਅੰਤਿਮ ਸੰਸਕਾਰ ਸਮੇਂ ਹਾਜ਼ਰ ਹੋਰ ਸ਼ਖ਼ਸੀਅਤਾਂ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਯੁਵਕ ਭਲਾਈ ਇੰਚਾਰਜ ਡਾ. ਗਗਨਦੀਪ ਥਾਪਾ, ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ, ਇੰਜਨੀਅਰ ਨਰੇਸ਼ ਮਿੱਤਲ, ਮਾਰਕਫੈੱਡ ਤੋਂ ਸ੍ਰ. ਦਿਲਬਾਗ ਸਿੰਘ, ਪੰਜਾਬ ਖਾਦੀ ਬੋਰਡ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਪ੍ਰਧਾਨ/ਪ੍ਰਤੀਨਿਧ ਅਤੇ ਇਲਾਕੇ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਸ਼ਾਮਿਲ ਸਨ। ਡਾ. ਨਾਗਰ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਅੰਤਿਮ ਅਰਦਾਸ 6 ਮਾਰਚ 2024 ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਦਰਮਿਆਨ ਰਾਜਪੁਰਾ ਵਿਖੇ ਸਥਿਤ ਗੁਰਦੁਆਰਾ ਬਾਬਾ ਸੁੱਖਾ ਸਿੰਘ ਵਿੱਚ ਹੋਵੇਗੀ।
Punjab Bani 25 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ 'ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਕੀਤਾ ਜਾ ਰਿਹੈ ਚਹੁੰਤਰਫ਼ਾਂ ਵਿਕਾਸ : ਚੇਤਨ ਸਿੰਘ ਜੌੜਾਮਾਜਰਾ -ਪਿੰਡ ਰੇਤਗੜ੍ਹ-ਸਾਧੂਗੜ੍ਹ, ਖਾਨਪੁਰ, ਦਾਨੀਪੁਰ, ਮਿਆਲ ਕਲਾਂ ਤੇ ਖੁਰਦ, ਬਾਦਸ਼ਾਹਪੁਰ 'ਚ ਵਿਕਾਸ ਕੰਮਾਂ ਦਾ ਰੱਖਿਆ ਨੀਂਹ ਪੱਥਰ ਕਿਹਾ, ਸ਼ੁਰੂ ਕੀਤੇ ਵਿਕਾਸ ਕਾਰਜ ਰਿਕਾਰਡ ਸਮੇਂ 'ਚ ਕੀਤੇ ਜਾਣਗੇ ਮੁਕੰਮਲ ਸਮਾਣਾ, 25 ਫਰਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ 'ਚ ਅੱਧੀ ਦਰਜ਼ ਦੇ ਕਰੀਬ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਕਰੀਬ 70 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਪਿੰਡ ਰੇਤਗੜ੍ਹ-ਸਾਧੂਗੜ੍ਹ ਵਿਖੇ 9 ਲੱਖ ਰੁਪਏ, ਪਿੰਡ ਖਾਨਪੁਰ-ਦਾਨਪੁਰ ਵਿਖੇ 22 ਲੱਖ ਰੁਪਏ, ਮਿਆਲ ਕਲਾ ਤੇ ਖੁਰਦ ਵਿਖੇ 20 ਲੱਖ ਰੁਪਏ ਅਤੇ ਬਾਦਸ਼ਾਹਪੁਰ ਵਿਖੇ 15 ਲੱਖ ਰੁਪਏ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬੇ ਦਾ ਚਹੁੰਤਰਫ਼ਾਂ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਹੀ ਰੋਜ਼ਾਨਾ ਲੋਕ ਭਲਾਈਆਂ ਲਈ ਪੰਜਾਬ ਸਰਕਾਰ ਵੱਲੋਂ ਨਵੀਂਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਹਰੇਕ ਸਰਕਾਰੀ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ ਖਾਨਪੁਰ ਗਾੜੀਆਂ ਤੋਂ ਦਾਨੀਪੁਰ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਕਲਾਂ ਵਿਖੇ ਗਲੀਆਂ ਨਾਲੀਆਂ ਤੇ ਪਾਇਪ ਲਾਈਨਾਂ ਦੇ ਕੰਮ ਦੀ ਸ਼ੁਰੂ ਕਰਵਾਉਣ ਸਮੇਤ ਪਿੰਡ ਬਾਦਸ਼ਾਹਪੁਰ ਕਾਲੇਕੀ ਤੋਂ ਢੈਂਠਲ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਖੁਰਦ ਤੋਂ ਮਿਆਲ ਕਲਾਂ ਵਿਖੇ ਖੜਵੰਦੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬਲਜੀਤ ਸਿੰਘ ਸੋਹੀ, ਜੋਗਾ ਸਿੰਘ, ਜਸਮੀਤ ਕੌਰ, ਜਸਵਿੰਦਰ ਕੌਰ, ਬਲਜਿੰਦਰ ਕੌਰ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਮੌਜੂਦ ਸਨ।
Punjab Bani 25 February,2024
ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ
ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂਃ ਮੁੱਖ ਮੰਤਰੀ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਮੌਜੂਦਾ ਇਕ ਕਰੋੜ ਰੁਪਏ ਦੇ ਮੁਕਾਬਲੇ ਦੋ ਕਰੋੜ ਰੁਪਏ ਦੇ ਸਾਲਾਨਾ ਟਰਨਓਵਰ ਵਾਲੇ ਵਪਾਰੀਆਂ ਨੂੰ ਸਿਹਤ ਸੁਰੱਖਿਆ ਮੁਹੱਈਆ ਕਰਨ ਦਾ ਐਲਾਨ ਕੈਬਨਿਟ ਰੈਂਕ ਵਾਲੇ ਚੇਅਰਮੈਨ ਦੀ ਅਗਵਾਈ ਹੇਠ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਹੋਵੇਗੀ ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ- ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ 'ਚ ਬੈਠੇ ਲੋਕ ਪ੍ਰਾਜੈਕਟਾਂ 'ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ 'ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ 'ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ। ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੌਰ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਇਸ ਨੂੰ ਜੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਇਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸਰਕਾਰ ਸਨਅਤਕਾਰ ਮਿਲਣੀ’ ਦਾ ਅਗਲਾ ਪੜਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਵੱਖ-ਵੱਖ ਫੈਸਲਿਆਂ ਦਾ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਮਾਰਗ ਉੱਤੇ ਹੋਣ ਕਰ ਕੇ ਮੁਕੇਰੀਆਂ ਦੇ ਸਿਵਲ ਹਸਪਤਾਲ ਨੂੰ ਟਰੌਮਾ ਸੈਂਟਰ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਹੋਰ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਰੁਪਏ ਅਤੇ 1818 ਕਰੋੜ ਰੁਪਏ ਵਿੱਚ ਖਰੀਦੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ 540 ਮੈਗਾਵਾਟ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖਰੀਦਿਆ ਹੈ ਅਤੇ ਇਸ ਪਾਵਰ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸਾਹਿਬਾਨ ਦੇ ਨਾਂ 'ਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖਰੀਦ ਨਾਲ ਸਮੁੱਚੀ ਟੈਰਿਫ ਵਿੱਚ 1 ਰੁਪਏ ਪ੍ਰਤੀ ਯੂਨਿਟ ਦੀ ਕਮੀ ਲਿਆਉਣ ਵਿੱਚ ਮਦਦ ਮਿਲੇਗੀ ਜਿਸ ਸਦਕਾ ਬਿਜਲੀ ਦੀ ਖਰੀਦ 'ਤੇ 300-350 ਕਰੋੜ ਰੁਪਏ ਦੀ ਬਚਤ ਹੋਵੇਗੀ ਜੋ ਸੂਬੇ ਦੇ ਖਪਤਕਾਰਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਆਉਣ ਵਾਲੇ ਸਮੇਂ ਵਿੱਚ ਸਨਅਤਕਾਰ ਅਤੇ ਵਪਾਰਕ ਖੇਤਰ ਨੂੰ ਵੀ ਸਸਤੀ ਬਿਜਲੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮੰਤਵ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ 'ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿੱਚ ਕਾਫ਼ੀ ਮਦਦ ਮਿਲੇਗੀ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ punjabconsultation@gmail.com ਅਤੇ ਹੈਲਪਲਾਈਨ ਨੰਬਰ 8194891948 ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।
Punjab Bani 24 February,2024
ਹਾਦਸਾ : ਛੱਪੜ ਵਿੱਚ ਟਰੈਕਟਰ ਟਰਾਲੀ ਡਿੱਗਣ ਕਾਰਨ ਕਈ ਬੱਚਿਆਂ ਸਣੇ 23 ਵਿਅਕਤੀਆਂ ਦੀ ਹੋਈ ਮੌਤ
ਹਾਦਸਾ : ਛੱਪੜ ਵਿੱਚ ਟਰੈਕਟਰ ਟਰਾਲੀ ਡਿੱਗਣ ਕਾਰਨ ਕਈ ਬੱਚਿਆਂ ਸਣੇ 23 ਵਿਅਕਤੀਆਂ ਦੀ ਹੋਈ ਮੌਤ ਲਖਨਊ, 24 ਫਰਵਰੀ : ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਵਿੱਚ ਟਰੈਕਟਰ-ਟਰਾਲੀ ਪਲਟਣ ਅਤੇ ਛੱਪੜ ਵਿੱਚ ਡਿੱਗਣ ਕਾਰਨ ਕਈ ਬੱਚਿਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ‘ਚ ਸਵਾਰ ਲੋਕ ਜ਼ਿਲ੍ਹੇ ਦੇ ਪਟਿਆਲੀ ਖੇਤਰ ‘ਚ ਗੰਗਾ ਨਦੀ ‘ਚ ਇਸ਼ਨਾਨ ਕਰਨ ਜਾ ਰਹੇ ਸਨ, ਜਦੋਂ ਪਟਿਆਲੀ-ਦਰਿਆਵਗੰਜ ਰੋਡ ‘ਤੇ ਇਹ ਹਾਦਸਾ ਹੋ ਗਿਆ। ਕਰੀਬ 20 ਵਿਅਕਤੀ ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਹਨ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
Punjab Bani 24 February,2024
ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ
ਪੰਜਾਬ ਅੰਦਰ ਆਪ ਤੇ ਕਾਂਗਰਸ ਵੱਖ-ਵੱਖ ਲੜਨਗੇ ਚੋਣਾਂ ਚੰਡੀਗੜ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ‘ਤੇ ਵੀ ਚੋਣ ਲੜੇਗੀ। ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਦੀਪ ਪਾਠਕ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੱਖ-ਵੱਖ ਲੜਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਚਰਚਾ ਹੋਈ ਅਤੇ ਆਖਰ ਇਹ ਫੈਸਲਾ ਹੋਇਆ ਕਿ ਕਾਂਗਰਸ ਇੱਥੋਂ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜੇਗੀ।
Punjab Bani 24 February,2024
ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ
ਚੀਫ ਸੈਕਟਰੀ ਪੰਜਾਬ ਨੇ ਪੱਤਰ ਲਿਖ ਪੰਜਾਬ ਦੇ ਕਿਸਾਨ ਨੁੰ ਸੌਪਣ ਦੀ ਮੰਗ ਕੀਤੀ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ‘ਦਿੱਲੀ ਚਲੋ’ ਮਾਰਚ ਦੌਰਾਨ ਜ਼ਖ਼ਮੀ ਹੋਏ ਪੰਜਾਬ ਦੇ ਕਿਸਾਨ ਪ੍ਰਿਤਪਾਲ ਸਿੰਘ ਦਾ ਪੀਜੀਆਈ ਰੋਹਤਕ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ, ‘ਆਪ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਅਧਿਕਾਰੀਆਂ ਨੂੰ ਸੌਂਪਿਆ ਜਾਵੇ ਤਾਂ ਜੋ ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿੱਚ ਪੰਜਾਬ ਵਿੱਚ ਕਰਵਾਇਆ ਜਾ ਸਕੇ।
Punjab Bani 24 February,2024
ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ
ਫਿਰੋਜਪੁਰ ਜ਼ਿਲੇ ਦਾ ਇੱਕ ਹੋਰ ਨੌਜਵਾਨ ਕਿਸਾਨ ਸੰਭੂ ਨੇੜੇ ਹੋਇਆ ਸ਼ਹੀਦ : ਟਰੱਕ ਨੇ ਪਿਛੋ ਆਕੇ ਟਰਾਲੀ ਨੂੰ ਮਾਰੀ ਟਕੱਰ - ਟਕੱਰ ਮਾਰਕੇ ਟਰੱਕ ਡਰਾਈਵਰ ਟਰੱਕ ਸਣੇ ਹੋਇਆ ਫਰਾਰ ਪਟਿਆਲਾ, 24 ਫਰਵਰੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ 'ਤੇ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਦਿੱਲੀ ਕੂਚ ਨੂੰ ਲੈ ਕੇ ਲਗਾਏ ਮੋਰਚਿਆ ਵਿੱਚ ਹਰ ਰੋਜ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਅੱਜ ਸਵੇਰੇ ਸੰਭੂ ਦੇ ਬਿਲਕੁੱਲ ਨੇੜੇ ਪਿੰਡ ਬਸੰਤਪੁਰਾ ਵਿਖੇ ਫਿਰੋਜਪੁਰ ਤੋਂ ਕਿਸਾਨਾਂ ਦੇ ਨਾਲ ਆ ਰਹੇ ਟ੍ਰੈਕਟਰ ਟਰਾਲੀ ਨੂੰ ਪਿਛੋ ਟਰੱਕ ਨੇ ਟੱਕਰ ਮਾਰੀ, ਜਿਸ ਕਾਰਨ ਇੱਕ ਨੌਜਵਾਨ ਕਿਸਾਨ ਨੂੰ ਟਰੱਕ ਨੇ ਕੁੱਚਲ ਦਿੱਤਾ ਤੇ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ। ਜਦੋਂ ਕਿ ਦੋ ਹੋਰਾਂ ਨੂੰ ਸੱਟਾਂ ਵਜੀਆਂ ਹਨ। ਕਿਸਾਨਾਂ ਨੇ ਮੌਕੇ 'ਤੇ ਦੱਸਿਆ ਕਿ ਉਹ ਲੰਘੀ ਰਾਤ ਫਿਰੋਜਪੁਰ ਦੇ ਪਿੰਡ ਮਨਸੁਰਦੇਵਾਂ ਤੋਂ ਤੁਰੇ ਸਨ ਤੇ ਉਨ੍ਹਾਂ ਨਾਲ ਲਗਭਗ ਟਰਾਲੀ ਵਿੱਚ ਡੇਢ ਦਰਜਨ ਕਿਸਾਨ ਸਨ, ਜਦੋਂ ਕਿ ਟ੍ਰੈਕਟਰ ਉਪਰ ਇੱਕ ਡਰਾਈਵਰ ਤੇ ਦੋ ਹੋਰ ਕਿਸਾਨ ਬੈਠੇ ਸਨ, ਜਿਨਾਂ ਵਿਚੋਂ ਇੱਕ ਕਿਸਾਨ ਗੁਰਜੰਟ ਸਿੰਘ ਪੁੱਤਰ ਨਛੱਤਰ ਸਿੰਘ ਸੀ। ਨੌਜਵਾਨ ਕਿਸਾਨਾਂ ਨੇ ਦੱਸਿਆ ਕਿ ਉਹ ਸੰਭੂ ਨੇੜੇ ਇੱਕ ਢਾਬੇ ਉਪਰ ਰੁਕ ਗਏ ਅਤੇ ਸਾਢੇ 5 ਵਜੇ ਚਾਹ ਪੀਕੇ ਸੰਭੂ ਬਾਰਡਰ ਵੱਲ ਤੁਰਨ ਲੱਗੇ ਕਿਉਂਕਿ ਉਥੋਂ ਸੰਭੂ ਬਿਲਕੁਲ ਨੇੜੇ ਹੈ। ਜਦੋਂ ਉਹ ਤੁਰ ਪਏ ਤਾਂ ਥੋੜੀ ਦੂਰੀ 'ਤੇ ਜਾਕੇ ਪਿਛੋਂ ਇੱਕ ਤੇਜ ਰਫਤਾਰ ਟਰੱਕ ਨੇ ਉਨ੍ਹਾਂ ਦੀ ਟਰਾਲੀ ਨੂੰ ਟੱਕਰ ਮਾਰੀ। ਟੱਕਰ ਇਨੀ ਤੇਜ਼ ਸੀ ਕਿ ਸਭ ਕੁੱਝ ਉਥਲ ਪੁਥਲ ਹੋ ਗਿਆ। ਕਿਸਾਨਾਂ ਨੇ ਦੱਸਿਆ ਕਿ ਇਸ ਟੱਕਰ ਨਾਲ ਜਿੱਥੇ ਟਰਾਲੀ ਵਿੱਚ ਬੈੇ 14 ਕਿਸਾਨਾਂ ਦੇਸੱਟਾਂ ਵਜੀਆਂ, ਉੱਥੇ ਟ੍ਰੈਕਟਰ ਤੋਂ ਗੁਰਜੰਟ ਸਿੰਘ ਹੇਠਾ ਡਿੱਗ ਪਿਆ, ਜਦੋਂ ਕਿ ਡਰਾਈਵਰ ਹੈਂਡਲ ਨਾਲ ਵਜਿਆ ਤੇ ਦੂਸਰਾ ਕਿਸਾਨ ਬੈਟਰੀ ਵਿੱਚ ਫਸ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਅਸੀ ਆਪਣੇ ਆਪ ਨੂੰ ਸੰਭਾਲਦੇ ਉਦੋਂ ਤੱਕ ਸੜਕ 'ਤੇ ਡਿੱਗੇ ਨੌਜਵਾਨ ਕਿਸਾਨ ਉਪਰ ਪਿਛੋ ਆ ਰਿਹਾ ਤੇਜੀ ਨਾਲ ਉਹੀ ਟਰੱਕ ਚੜ ਗਿਆ ਤੇ ਲੰਘ ਗਿਆ, ਜਿਸ ਕਾਰਨ ਉਹ ਮੌਕੇ 'ਤੇ ਹੀ ਸ਼ਹੀਦ ਹੋ ਗਿਆ।
Punjab Bani 24 February,2024
ਭਾਰਤੀ ਚੋਣ ਕਮਿਸ਼ਨ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਤਬਾਦਲਾ ਨੀਤੀ ਨੂੰ ਇੰਨ-ਬਿੰਨ ਲਾਗੂ ਕਰਨ ਲਈ ਦਿੱਤੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼: ਇਕ ਜ਼ਿਲ੍ਹੇ ’ਚ 3 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਜ਼ਿਲ੍ਹੇ ਤੋਂ ਬਾਹਰ ਕੀਤੇ ਗਏ ਹਨ, ਉਨ੍ਹਾਂ ਨੂੰ ਇਕੋ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿਚ ਤਾਇਨਾਤ ਨਾ ਕੀਤਾ ਜਾਵੇ - ਭਾਰਤੀ ਚੋਣ ਕਮਿਸ਼ਨ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਤਬਾਦਲਾ ਨੀਤੀ ਨੂੰ ਇੰਨ-ਬਿੰਨ ਲਾਗੂ ਕਰਨ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ, 24 ਫਰਵਰੀ: ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ ਕਿਸੇ ਕਿਸਮ ਦਾ ਕੋਈ ਵਿਘਨ ਨਾ ਪਾ ਸਕੇ। ਮੌਜੂਦਾ ਹਦਾਇਤਾਂ ਵਿੱਚ ਖਾਮੀਆਂ ਨੂੰ ਦੂਰ ਕਰਦਿਆਂ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਦੋ ਲੋਕ ਹਲਕਿਆਂ ਵਾਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਛੱਡ ਕੇ ਬਾਕੀ ਸਾਰੇ ਰਾਜ ਇਹ ਯਕੀਨੀ ਬਣਾਉਣਗੇ ਕਿ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕੀਤਾ ਗਿਆ ਹੈ ਉਨ੍ਹਾਂ ਦੀ ਤਾਇਨਾਤੀ ਉਸੇ ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿੱਚ ਨਾ ਕੀਤੀ ਜਾਵੇ। ਕਮਿਸ਼ਨ ਨੇ ਇਹ ਦੁਹਰਾਇਆ ਕਿ ਤਬਾਦਲਾ ਨੀਤੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਪਾਲਣਾ ਦੇ ਨਾਂ ‘ਤੇ ਮਹਿਜ਼ ਦਿਖਾਵਾ ਮਾਤਰ ਹੀ ਨਾ ਹੋਵੇ। ਇਹ ਨਿਯਮ ਉਨ੍ਹਾਂ ਤਬਾਦਲਿਆਂ ਅਤੇ ਤਾਇਨਾਤੀਆਂ ’ਤੇ ਵੀ ਲਾਗੂ ਹੋਵੇਗਾ ਜੋ ਕਿ ਕਮਿਸ਼ਨ ਦੀਆਂ ਪਹਿਲਾਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਹੋ ਚੁੱਕੀਆਂ ਹਨ। ਭਾਰਤੀ ਚੋਣ ਕਮਿਸ਼ਨ ਦੀ ਨੀਤੀ ਅਨੁਸਾਰ ਉਨ੍ਹਾਂ ਸਾਰੇ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜੋ ਜਾਂ ਤਾਂ ਆਪਣੇ ਪਿੱਤਰੀ ਜ਼ਿਲ੍ਹੇ ਵਿੱਚ ਤਾਇਨਾਤ ਹਨ ਜਾਂ ਆਪਣੇ ਸਥਾਨ 'ਤੇ ਤਿੰਨ ਸਾਲ ਪੂਰੇ ਕਰ ਚੁੱਕੇ ਹਨ। ਇਨ੍ਹਾਂ ਵਿੱਚ ਉਹ ਅਧਿਕਾਰੀ ਵੀ ਸ਼ਾਮਲ ਹਨ, ਜੋ ਕਿਸੇ ਵੀ ਤਰੀਕੇ ਨਾਲ ਸਿੱਧੇ ਤੌਰ ’ਤੇ ਚੋਣ ਦੇ ਕੰਮ ਨਾਲ ਜੁੜੇ ਹੋਏ ਹਨ ਜਾਂ ਸੁਪਰਵਾਈਜ਼ਰੀ ਸਮਰੱਥਾ ਰੱਖਦੇ ਹਨ। ਚੋਣਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਦੇ ਮਕਸਦ ਨਾਲ ਕਿਸੇ ਵੀ ਢੰਗ ਨਾਲ ਚੋਣ ਪ੍ਰਕਿਰਿਆ ਭੰਗ ਕਰਨ ਵਾਲਿਆਂ ਵਿਰੁੱਧ ਕਮਿਸ਼ਨ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਹੋਈਆਂ ਪੰਜ ਰਾਜ ਵਿਧਾਨ ਸਭਾ ਚੋਣਾਂ ਦੌਰਾਨ ਕਮਿਸ਼ਨ ਨੇ ਵੱਖ-ਵੱਖ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਦਿੱਤੇ ਸਨ, ਜਿਨ੍ਹਾਂ ਵਿੱਚ ਰਾਜਾਂ ਦੇ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ।
Punjab Bani 24 February,2024
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ - ਕਮੇਟੀ ਜਨਤਕ ਪਹੁੰਚ ਨੂੰ ਵਧਾਉਣ ਵਿੱਚ ਕਰੇਗੀ ਮਦਦ ਅਤੇ ਟਰੈਫਿਕ ਪ੍ਰਬੰਧਨ ਵਿੱਚ ਨਿਭਾਏਗੀ ਅਹਿਮ ਸਹਿਯੋਗੀ ਭੂਮਿਕਾ : ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ਅਤੇ ਟਰੈਫਿਕ ਨਿਯਮ ਲਾਗੂ ਕਰਨ ਲਈ ਇੱਕ ਸਹਿਯੋਗੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ‘‘ਸੀਬੀਓਜ਼ ਅਤੇ ਵੱਖੋ-ਵੱਖਰੀ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਕੇ, ਸਾਡਾ ਉਦੇਸ਼ ਪੰਜਾਬ ਵਿੱਚ ਇੱਕ ਵਧੇਰੇ ਪ੍ਰਭਾਵੀ ਅਤੇ ਟਿਕਾਊ ਟਰੈਫਿਕ ਵਾਤਾਵਰਣ ਦੀ ਸਿਰਜਣਾ ਕਰਨਾ ਹੈ’’। ਮੀਟਿੰਗ ਤੋਂ ਬਾਅਦ, ਕਮੇਟੀ ਮੈਂਬਰਾਂ ਨੂੰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦਾ ਦੌਰਾ ਕਰਨ ਦਾ ਵੀ ਮੌਕਾ ਦਿੱਤਾ ਗਿਆ, ਜਿੱਥੇ ਉਨ੍ਹਾਂ ਨੇ ਰਾਜ ਦੀਆਂ ਨਵੀਨਤਮ ਟਰੈਫਿਕ ਪ੍ਰਬੰਧਨ ਪਹਿਲਕਦਮੀਆਂ ਅਤੇ ਤਕਨਾਲੋਜੀਆਂ ਬਾਰੇ ਚੋਖੀ ਜਾਣਕਾਰੀ ਪ੍ਰਾਪਤ ਕੀਤੀ। ਜ਼ਿਕਰਯੋਗ ਹੈ ਕਿ ਇਹ ਨਵੀਂ ਬਣੀ ਕਮੇਟੀ ਪੰਜਾਬ ਪੁਲਿਸ ਦੀ ਕਮਿਊਨਿਟੀ-ਓਰੀਐਂਟਿਡ ਪੁਲਿਸਿੰਗ ਪ੍ਰਤੀ ਵਚਨਬੱਧਤਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦੀ ਹੈ। ਜ਼ਮੀਨੀ ਪੱਧਰ ’ਤੇ ਭਾਈਵਾਲਾਂ ਨਾਲ ਸਾਂਝੇਦਾਰੀ ਕਰਕੇ, ਕਮੇਟੀ ਟਰੈਫਿਕ ਸੁਰੱਖਿਆ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ, ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਲਈ ਪ੍ਰੇਰਨ, ਅਤੇ ਸਥਾਨਕ ਟਰੈਫਿਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
Punjab Bani 24 February,2024
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਖੁਰਾਲਗੜ੍ਹ (ਹੁਸ਼ਿਆਰਪੁਰ), 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ। ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ ਜੋ ਸੂਬੇ ਦੀ ਸੇਵਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ਅਗਾਂਹਵਧੂ ਪੰਜਾਬ ਸਿਰਜਿਆ ਜਾਵੇਗਾ। ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਕਾਬਲ ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਵੱਧ ਅਧਿਕਾਰਾਂ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਮੁੱਖ ਸਰਕਾਰੀ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਉਣ ਵਾਸਤੇ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ 'ਤੇ ਕਾਲ ਕਰ ਸਕਦੇ ਹਨ, ਆਪਣੀ ਸਹੂਲਤ ਅਨੁਸਾਰ ਸਮਾਂ ਦੇ ਸਕਦੇ ਹਨ ਅਤੇ ਨਾਗਰਿਕਾਂ ਦੇ ਘਰ-ਘਰ ਜਾ ਕੇ ਕਰਮਚਾਰੀ ਸੇਵਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇੱਕ ਹੋਰ ਅਹਿਮ ਪਹਿਲਕਦਮੀ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢਿੰਡੋਰਾ ਪਿੱਟੀ ਰੱਖਿਆ ਜਿਸ ਨਾਲ ਸੂਬੇ ਦੇ ਵਿਕਾਸ ਉਤੇ ਬੁਰਾ ਅਸਰ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾਂ ਨੇ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸੂਝ-ਬੂਝ ਨਾਲ ਖਰਚਿਆ ਜਾਵੇ।
Punjab Bani 24 February,2024
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਨੂੰ ਚੰਡੀਗੜ੍ਹ, 24 ਫ਼ਰਵਰੀ: ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਛੇਵੇਂ (ਬਜਟ) ਸਮਾਗਮ ਲਈ ਸ਼ੁੱਕਰਵਾਰ, 1 ਮਾਰਚ, 2024 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਿੱਤੀ।
Punjab Bani 24 February,2024
ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ
ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ ਰਜਿਸਟ੍ਰੇਸ਼ਨ ਲਈ HTTPS://T.CO/BGRI3XOPBQ ਲਿੰਕ ਦੀ ਵਰਤੋਂ ਕਰਨ ਲਈ ਕਿਹਾ ਚੰਡੀਗੜ੍ਹ, 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ 'ਤੇ ਕਲਿੱਕ ਕਰਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ 15 ਮਾਰਚ ਤੱਕ ਚੱਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਪਿਆਂ ਲਈ ਇਹ ਸੁਨਹਿਰੀ ਮੌਕਾ ਹੈ ਕਿ ਉਹ ਇਨ੍ਹਾਂ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਕਰਵਾ ਕੇ ਉਨ੍ਹਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਸਹਾਇਤਾ ਅਤੇ ਸਮਰੱਥਾ ਦੇ ਪੰਜ ਥੰਮ੍ਹਾਂ ਜਿਵੇਂ ਬੁਨਿਆਦੀ ਢਾਂਚਾ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਾਈਚਾਰਕ ਸ਼ਮੂਲੀਅਤ 'ਤੇ ਸਥਾਪਿਤ ਕੀਤੇ ਗਏ ਹਨ ਤਾਂ ਜੋ ਉੱਚ ਸਿੱਖਿਆ, ਰੁਜ਼ਗਾਰ ਅਤੇ ਸਿਖਲਾਈ ਲਈ ਵਿਦਿਆਰਥੀਆਂ ਦੀ ਵਿਅਕਤੀਗਤ ਯੋਗਤਾ ਅਤੇ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਉਹ ਸਮਾਂ ਬਹੁਤਾ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਤੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਦੇਸ਼ ਭਰ ਵਿੱਚ ਹਰ ਖੇਤਰ ‘ਚ ਮੱਲਾਂ ਮਾਰਨਗੇ।
Punjab Bani 24 February,2024
ਵਿਜੀਲੈਂਸ ਵੱਲੋਂ ਸੀ.ਟੀ.ਪੀ. ਬਾਵਾ ਗ੍ਰਿਫ਼ਤਾਰ, ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਹੋਵੇਗੀ ਜਾਂਚ
ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ ਵਿਜੀਲੈਂਸ ਵੱਲੋਂ ਸੀ.ਟੀ.ਪੀ. ਬਾਵਾ ਗ੍ਰਿਫ਼ਤਾਰ, ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਹੋਵੇਗੀ ਜਾਂਚ ਚੰਡੀਗੜ੍ਹ, 24 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬਾਜਵਾ ਡਿਵੈਲਪਰਜ਼ ਲਿਮਟਿਡ ਨੇ ਜ਼ਿਲ੍ਹਾ ਮੋਹਾਲੀ ਦੇ ਪਿੰਡ ਸਿੰਹਪੁਰ, ਹਸਨਪੁਰ ਅਤੇ ਜੰਡਪੁਰ ਦੀ 179 ਏਕੜ ਜ਼ਮੀਨ ਵਿੱਚ ਸੂਬਾ ਸਰਕਾਰ ਤੋਂ ਰਿਹਾਇਸ਼ੀ/ਵਪਾਰਕ ਪ੍ਰਾਜੈਕਟ ਪਾਸ ਕਰਵਾਇਆ ਸੀ। ਅਧਿਕਾਰਤ ਕਮੇਟੀ ਵੱਲੋਂ 22-03-2013 ਨੂੰ ਲਏ ਗਏ ਫੈਸਲੇ ਅਨੁਸਾਰ, ਉਕਤ ਪ੍ਰਮੋਟਰ ਨੇ ਕੈਂਸਰ ਰਾਹਤ ਫੰਡ ਵਜੋਂ ਪ੍ਰਾਜੈਕਟ ਦੀ ਲਾਗਤ ਦਾ ਇੱਕ ਫ਼ੀਸਦ ਜਾਂ ਵੱਧ ਤੋਂ ਵੱਧ 1 ਕਰੋੜ ਰੁਪਏ ਸਰਕਾਰ ਕੋਲ ਜਮ੍ਹਾ ਨਹੀਂ ਕਰਵਾਏ ਅਤੇ ਇਸ ਸਬੰਧੀ ਪੁੱਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਨਿਯਮਾਂ ਅਨੁਸਾਰ ਉਕਤ ਡਿਵੈਲਪਰ ਵਿਰੁੱਧ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਇਸ ਤੋਂ ਇਲਾਵਾ, ਬਾਜਵਾ ਡਿਵੈਲਪਰਜ਼ ਲਿਮਟਿਡ ਨੇ ਸੈਕਟਰ 120, 123, 124 ਅਤੇ 125 ਵਿੱਚ ਸੰਨੀ ਐਨਕਲੇਵ, ਪਿੰਡ ਜੰਡਪੁਰ, ਸਿੰਹਪੁਰ, ਹਸਨਪੁਰ ਵਿੱਚ ਰਿਹਾਇਸ਼ੀ ਮੈਗਾ ਪ੍ਰੋਜੈਕਟ ਦਾ ਲੇਆਉਟ ਪਲਾਨ ਵੀ ਮਨਜ਼ੂਰ ਕਰਵਾ ਲਿਆ ਸੀ ਜਿਸ ਵਿੱਚ 9.09 ਏਕੜ ਵਿੱਚ ਆਰਥਿਕ ਤੌਰ 'ਤੇ ਪਛੜੇ ਵਰਗਾਂ (ਈ.ਡਬਲਯੂ.ਐਸ.) ਲਈ ਰਿਹਾਇਸ਼ੀ ਯੋਜਨਾ ਵੀ ਮਨਜ਼ੂਰ ਕਰਵਾ ਲਈ ਸੀ। ਇਸ ਰਕਬੇ ਵਿੱਚੋਂ ਪਿੰਡ ਹਸਨਪੁਰ ਦਾ 4 ਕਨਾਲ 17.1/10 ਮਰਲੇ ਅਤੇ ਪਿੰਡ ਸਿੰਹਪੁਰ ਦਾ 57 ਕਨਾਲ 0.1/2 ਮਰਲੇ ਰਕਬਾ ਗਮਾਡਾ ਦੇ ਨਾਂ ’ਤੇ ਰਜਿਸਟਰਡ ਕਰਵਾ ਦਿੱਤਾ ਪਰ ਬਾਜਵਾ ਡਿਵੈਲਪਰਜ਼ ਲਿਮਟਿਡ ਵੱਲੋਂ 1.32 ਏਕੜ ਰਕਬੇ ਦੀ ਰਜਿਸਟਰੀ ਅਜੇ ਵੀ ਗਮਾਡਾ ਦੇ ਨਾਮ ’ਤੇ ਨਹੀਂ ਕਰਵਾਈ ਗਈ ਸੀ। ਇਹ ਵੀ ਸਾਹਮਣੇ ਆਇਆ ਕਿ 7 ਸਾਲ ਬੀਤ ਜਾਣ ਤੋਂ ਬਾਅਦ ਵੀ ਉਕਤ ਜ਼ਮੀਨ ਦਾ ਇੰਤਕਾਲ ਗਮਾਡਾ ਦੇ ਨਾਂ 'ਤੇ ਰਜਿਸਟਰਡ ਨਹੀਂ ਕਰਵਾਇਆ ਗਿਆ ਅਤੇ ਇਹ ਰਕਬਾ ਅਜੇ ਵੀ ਮੈਸਰਜ਼ ਬਾਜਵਾ ਡਿਵੈਲਪਰਜ਼ ਅਤੇ ਡਿਵੈਲਪਰ ਨੂੰ ਸਹਿਮਤੀ ਦੇਣ ਵਾਲੇ ਜ਼ਮੀਨ ਮਾਲਕਾਂ ਦੀ ਮਲਕੀਅਤ ਅਧੀਨ ਹੈ ਜੋ ਬਾਜਵਾ ਡਿਵੈਲਪਰਜ਼ ਲਿਮਟਿਡ ਦੀ ਗਮਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਨੂੰ ਸਪੱਸ਼ਟ ਤੌਰ 'ਤੇ ਸਾਬਤ ਕਰਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਸੀ.ਟੀ.ਪੀ. ਦਫ਼ਤਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪਿੰਡ ਸਿੰਹਪੁਰ, ਤਹਿਸੀਲ ਮੋਹਾਲੀ ਦੇ ਖਸਰਾ ਨੰਬਰ 3//1/1/1, 4//5/2, 4//2, 4//3/1, 11//16/3 (ਸ਼ਾਮਲਾਤ ਜ਼ਮੀਨ) ਸਬੰਧੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਪਾਸ ਨਹੀਂ ਕੀਤਾ ਸੀ ਪਰ ਬਾਜਵਾ ਡਿਵੈਲਪਰਜ਼ ਲਿਮਟਿਡ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਨੇ ਤਤਕਾਲੀ ਡੀ.ਟੀ.ਪੀ. ਪੰਕਜ ਬਾਵਾ (ਹੁਣ ਸੀ.ਟੀ.ਪੀ.), ਸਹਾਇਕ ਟਾਊਨ ਪਲਾਨਰ ਰਘਬੀਰ ਸਿੰਘ ਅਤੇ ਪਟਵਾਰੀ ਲੇਖ ਰਾਜ (ਸੇਵਾਮੁਕਤ) ਦੀ ਮਿਲੀਭੁਗਤ ਨਾਲ ਬਿਨਾਂ ਕਿਸੇ ਪ੍ਰਵਾਨਗੀ ਦੇ ਲੇਆਉਟ ਪਲਾਨ ਵਿੱਚ ਉਕਤ ਜ਼ਮੀਨ ਦੀ ਮਨਜ਼ੂਰੀ ਪ੍ਰਾਪਤ ਕਰ ਲਈ। ਇਸੇ ਤਰ੍ਹਾਂ ਬਾਜਵਾ ਡਿਵੈਲਪਰਜ਼ ਨੇ ਚੀਫ ਟਾਊਨ ਪਲਾਨਰ ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਵੱਖ-ਵੱਖ ਵਿਅਕਤੀਆਂ ਦੀ ਜ਼ਮੀਨ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਜਾਅਲੀ ਸਹਿਮਤੀ ਨਾਲ ਲੇਆਉਟ ਪਲਾਨ ਵਿੱਚ ਪਾਸ ਕਰਵਾ ਲਈ। ਇਸ ਤੋਂ ਇਲਾਵਾ ਪਿੰਡ ਜੰਡਪੁਰ ਦੀ ਜ਼ਮੀਨ ਖਸਰਾ ਨੰ: 16//16, 16//17 ਕੁੱਲ ਰਕਬਾ 2 ਏਕੜ, ਜੋ ਸਮਾਧ ਪੁਖਤਾ ਬਾਬਾ ਗੁਲਾਬਦਾਸ ਚੇਲਾ ਬੈਜਲਦਾਸ ਦੇ ਨਾਂ 'ਤੇ ਰਜਿਸਟਰਡ ਹੈ, ਨੂੰ ਵੀ ਜਾਅਲੀ ਸਹਿਮਤੀ ਦੇ ਆਧਾਰ 'ਤੇ ਪ੍ਰਾਜੈਕਟ ਵਿਚ ਸ਼ਾਮਲ ਕੀਤਾ ਗਿਆ ਸੀ। ਬਾਜਵਾ ਡਿਵੈਲਪਰਜ਼ ਲਿਮਟਿਡ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਨੇ ਗਮਾਡਾ ਦੇ ਤਤਕਾਲੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਾਲ 2014, 2015 ਦੌਰਾਨ ਸੈਕਟਰ 123 ਦੇ ਮੈਗਾ ਪ੍ਰਾਜੈਕਟ ਵਿੱਚ ਡਿਜ਼ਾਈਨ/ਨਕਸ਼ੇ ਪਾਸ ਕਰਵਾਏ ਬਿਨਾਂ ਹੀ 78 ਦੇ ਕਰੀਬ ਕਮਰਸ਼ੀਅਲ ਬੂਥਾਂ ਦੀ ਉਸਾਰੀ ਕਰਵਾ ਦਿੱਤੀ ਜਿਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਜੋ ਨਕਸ਼ੇ ਦੀ ਫੀਸ ਵਜੋਂ ਭੁਗਤਾਨ ਕੀਤੇ ਜਾਣੇ ਸਨ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮਿਤੀ 24.02.2024 ਨੂੰ ਮੁਕੱਦਮਾ ਨੰਬਰ 03 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਦੌਰਾਨ ਗਮਾਡਾ, ਪੁੱਡਾ, ਚੀਫ਼ ਟਾਊਨ ਪਲਾਨਰ ਪੰਜਾਬ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ/ਕਰਮਚਾਰੀਆਂ ਜਾਂ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 24 February,2024
ਅੰਤਰ ਪੌਲੀਟੈਕਨਿਕ ਯੁਵਕ ਮੇਲੇ ’ਚ ਓਵਰਆਲ ਟਰਾਫ਼ੀ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਜਿੱਤੀ
ਅੰਤਰ ਪੌਲੀਟੈਕਨਿਕ ਯੁਵਕ ਮੇਲੇ ’ਚ ਓਵਰਆਲ ਟਰਾਫ਼ੀ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਜਿੱਤੀ -ਭੰਗੜੇ ’ਚ ਸਰਕਾਰੀ ਪੌਲੀਟੈਕਨਿਕ ਫ਼ਿਰੋਜ਼ਪੁਰ ਦੀ ਸਰਦਾਰੀ ਰਹੀ ਪਟਿਆਲਾ, 24 ਫਰਵਰੀ: ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਅੰਤਰ ਪੌਲੀਟੈਕਨਿਕ ਰਾਜ ਪੱਧਰੀ ਯੁਵਕ ਮੇਲਾ ਆਖ਼ਰੀ ਦਿਨ ਇਕਹਿਰੇ ਲੋਕ ਨਾਚ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਪੰਜਾਬ ਦੇ ਅਮੀਰ ਵਿਰਸੇ ਦੀ ਛਾਪ ਛੱਡਦਾ ਹੋਇਆ ਸਮਾਪਤ ਹੋਇਆ। ਯੁਵਕ ਮੇਲੇ ਦੇ ਆਖ਼ਰੀ ਦਿਨ ਬਤੌਰ ਮੁੱਖ ਮਹਿਮਾਨ ਮੈਨੇਜਿੰਗ ਡਾਇਰੈਕਟਰ ਪੀ ਆਰ ਟੀ ਸੀ ਰਵਿੰਦਰ ਸਿੰਘ ਨੇ ਸ਼ਿਰਕਤ ਕੀਤੀ ਅਤੇ ਇਨਾਮਾਂ ਦੀ ਵੰਡ ਕੀਤੀ। ਉਹਨਾਂ ਕਿਹਾ ਕਿ ਉਹਨਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਸਰਕਾਰੀ ਪੌਲੀਟੈਕਨਿਕ ਕਾਲਜ ਅੰਮ੍ਰਿਤਸਰ ਤੋਂ ਹੀ ਕੀਤੀ ਸੀ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਯੁਵਕ ਮੇਲੇ ਇਨਸਾਨ ਦੇ ਵਿਅਕਤੀਤਵ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਵੀਰ ਸਿੰਘ ਸਿੱਧੂ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ ਅਤੇ ਮੇਲੇ ਦੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਪੀ ਟੀ ਆਈ ਐਸ ਪੰਜਾਬ ਦੇ ਪ੍ਰਧਾਨ ਅਤੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਅੰਮ੍ਰਿਤਸਰ ਦੇ ਪ੍ਰਿੰਸੀਪਲ ਪਰਮਵੀਰ ਸਿੰਘ ਮੱਤੇਵਾਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਮੇਲੇ ਦੀ ਸਫਲਤਾ ਲਈ ਮੇਜ਼ਬਾਨ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਅਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਕਿਹਾ ਇਹਨਾਂ ਯੁਵਕ ਮੇਲਿਆਂ ਦਾ ਮਕਸਦ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰ ਕੇ ਅਮੀਰ ਵਿਰਾਸਤ ਦਾ ਹਿੱਸਾ ਬਣਾਉਣਾ ਹੈ। ਕਾਲਜ ਦੇ ਮੀਡੀਆ ਇੰਚਾਰਜ ਪ੍ਰੋ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਕਰਵਾਏ ਗਏ ਇਕਹਿਰੇ ਲੋਕ ਨਾਚ ਮੁਕਾਬਲੇ ਵਿਚ ਲੜਕੀਆਂ ਦਾ ਮੁਕਾਬਲਾ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਅੰਮ੍ਰਿਤਸਰ ਅਤੇ ਲੜਕਿਆਂ ਵਿੱਚ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਬਾਜ਼ੀ ਮਾਰੀ। ਭੰਗੜੇ ਦੇ ਮੁਕਾਬਲੇ ਵਿਚ ਸਰਕਾਰੀ ਪੌਲੀਟੈਕਨਿਕ ਫ਼ਿਰੋਜ਼ਪੁਰ ਨੇ ਪਹਿਲਾ ਸਥਾਨ, ਸਰਕਾਰੀ ਪੌਲੀਟੈਕਨਿਕ ਰਣਵਾਂ ਫ਼ਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਨੇ ਦੂਸਰਾ ਅਤੇ ਹੁਸ਼ਿਆਰਪੁਰ ਅਤੇ ਸਰਕਾਰੀ ਪੌਲੀਟੈਕਨਿਕ ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ। ਮੇਲੇ ਦੌਰਾਨ ਉੱਘੇ ਗਾਇਕ ਹਰਦੀਪ ਗਿੱਲ ਨੇ ਸ਼ਹਿਰ ਪਟਿਆਲਾ ਦੇ, ਹਰਿੰਦਰ ਹੁੰਦਲ ਨੇ ਟੱਪੇ ਅਤੇ ਲੋਕ ਬੋਲੀਆਂ ਨਾਲ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਸੂਹੀ ਸੂਹੀ ਸੰਗ ਗੀਤ ਗਾ ਕੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਅਮਰਿੰਦਰ ਸੰਧੂ ਅਤੇ ਜੁਗਰਾਜ ਸੰਧੂ ਭਰਾਵਾਂ ਦੀ ਜੋੜੀ ਨੇ ਭੰਗੜੇ ਦੀ ਬੀਟ ਤੇ ਮੋਰਾਂ ਵਾਂਗ ਪੈਲਾਂ ਪਾ ਸਾਰਿਆਂ ਨੂੰ ਕੀਲ ਲਿਆ। ਮੇਲੇ ਨੂੰ ਸਫਲ ਬਣਾਉਣ ਲਈ ਨਵਦੀਪ ਸਿੰਘ ਕੋਆਰਡੀਨੇਟਰ ਪੀ ਟੀ ਆਈ ਐਸ, ਰਾਮ ਸਰੂਪ ਸਕੱਤਰ, ਯਸ਼ਪਾਲ ਪਠਾਣੀਆ ਪ੍ਰਬੰਧਕੀ ਸਕੱਤਰ ਨੇ ਅਹਿਮ ਭੂਮਿਕਾ ਨਿਭਾਈ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਕਾਰਜਕਾਰੀ ਮੈਂਬਰ ਪੀ ਟੀ ਆਈ ਐਸ, ਪ੍ਰੋ ਜਸਪ੍ਰੀਤ ਸਿੰਘ ਅਤੇ ਅਮਨਪ੍ਰੀਤ ਕੌਰ ਨੇ ਅਦਾ ਕੀਤੀ। ਮੇਲੇ ਦੌਰਾਨ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਰਜਿਸਟਰਾਰ ਸੰਜੀਵ ਗੋਇਲ, ਪ੍ਰਿੰਸੀਪਲ ਸੁਰੇਸ਼ ਕੁਮਾਰ, ਰਾਜ ਕੁਮਾਰ ਚੋਪੜਾ, ਪ੍ਰਿੰਸੀਪਲ ਕਮਲਜੀਤ ਕੌਰ, ਪ੍ਰਿੰਸੀਪਲ ਸੰਦੀਪ ਸਿੰਗਲਾ,ਸਰਕਾਰੀ ਪੌਲੀਟੈਕਨਿਕ ਬਠਿੰਡਾ ਦੇ ਪ੍ਰਿੰਸੀਪਲ ਅਨੂਜਾ ਗੁਪਾਲ, ਹਰਸ਼ ਕੁਮਾਰ ਸਰਕਾਰੀ ਸਟੇਟ ਕਾਲਜ ਦੇ ਪ੍ਰਿੰਸੀਪਲ ਚਰਨਜੀਤ ਕੌਰ ਸੇਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਅਖੀਰ ਕਾਲਜ ਦੇ ਇੰਚਾਰਜ ਵਿਦਿਆਰਥੀ ਫ਼ੰਡ ਹਰਮੇਲ ਸਿੰਘ ਚਹਿਲ ਨੇ ਸਾਰਿਆਂ ਦਾ ਧੰਨਵਾਦ ਕੀਤਾ।
Punjab Bani 24 February,2024
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ • 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜੁਆਇੰਟ ਡਾਇਰੈਕਟਰ ਆਰ.ਡੀ.ਡੀ.ਐਲ., ਜਲੰਧਰ ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਇਕ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ। ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0172-2217084 ਵੀ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਗੋਟ ਪੌਕਸ ਵੈਕਸੀਨ ਦੀ ਇਹ ਬੂਸਟਰ ਡੋਜ਼ ਤੀਜੀ ਵਾਰ ਲਗਾਈ ਜਾ ਰਹੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੈਕਸੀਨ ਲਈ ਕੋਲਡ ਚੇਨ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।
Punjab Bani 24 February,2024
ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ
ਸ਼ੋ੍ਰਮਣੀ ਕਮੇਟੀ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਦੀਵਾਨ ਹਾਲ ’ਚ ਸਜੀ ਸੰਗਤ, ਸੰਗਤਾਂ ਨਤਮਸਤਕ ਪਟਿਆਲਾ 24 ਫਰਵਰੀ () ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਮਤਿ ਸਮਾਗਮ ਦੌਰਾਨ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੀ ਪੁੱਜੇ ਹੋਏ ਸਨ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਸਮਾਜਕ ਬਰਾਬਰੀ, ਜਾਤ ਪਾਤ, ਊਚ ਨੀਚ ਤੋਂ ਉਪਰ ਉਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਮਾਜਕ ਭਲਾਈ ਦੇ ਕਾਰਜ ਕੀਤੇ ਜਾਣ ਤਾਂ ਜੋ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਮਨਜੀਤ ਸਿੰਘ ਪਵਾਰ ਆਦਿ ਸਮੇਤ ਸੰਗਤਾਂ ਆਦਿ ਹਾਜ਼ਰ ਸਨ।
Punjab Bani 24 February,2024
-ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਸ਼ੰਭੂ ਬਾਰਡਰ ਵਿਖੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਅਰਦਾਸ
-ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਸ਼ੰਭੂ ਬਾਰਡਰ ਵਿਖੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਕੀਤੀ ਅਰਦਾਸ -ਸਰਕਾਰਾਂ ਦੀ ਨਲਾਇਕੀ ਤੇ ਅਣਦੇਖੀ ਨੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ : ਐਡਵੋਕੇਟ ਹਰਜਿੰਦਰ ਸਿੰਘ ਧਾਮੀ -ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਹੋਇਆ ਬੇਨਕਾਬ -ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ ਪਟਿਆਲਾ/ਸ਼ੰਭੂ ਬਾਰਡਰ 24 ਫਰਵਰੀ () ਸਰਕਾਰਾਂ ਦੀ ਅਣਦੇਖੀ ਅਤੇ ਨਲਾਇਕੀ ਕਾਰਨ ਦੇਸ਼ ਲਈ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ ਜਾ ਰਿਹਾ ਅਤੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਫੂਕ ਵੀ ਨਿਕਲਕੇ ਰਹਿ ਗਈ ਹੈ, ਜਿਸ ਕਾਰਨ ਮਜਬੂਰਨ ਕਿਸਾਨ ਸੜਕਾਂ ’ਤੇ ਉਤਰਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਵਿਖਾਈ ਰਹੇ ਹਨ। ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼ੰਭੂ ਬਰਡਰ ’ਤੇ ਕਿਸਾਨ ਭਰਾਵਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਲੰਗਰ ਵਿਚ ਪੁੱਜਣ ਮੌਕੇ ਗੱਲਬਾਤ ਕਰਦਿਆਂ ਕੀਤਾ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੀਤੀ ਗਈ ਵਾਅਦਾਖਿਲਾਫੀ ਦਾ ਨਤੀਜਾ ਹੈ ਕਿ ਅੱਜ ਕਿਸਾਨ ਦਿੱਲੀ ਜਾਣ ਲਈ ਮਜਬੂਰ ਹੋਇਆ ਵਿਖਾਈ ਦੇ ਰਿਹਾ ਅਤੇ ਹੁਣ ਸਰਕਾਰਾਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਤਾਨਾਸ਼ਾਹੀ ਤਰੀਕੇ ਨਾਲ ਵੱਖ ਵੱਖ ਬਾਰਡਰਾਂ ’ਤੇ ਰੋਕ ਰਹੀਆਂ, ਜਿਸ ਤੋਂ ਸਪੱਸ਼ਟ ਹੈ ਕਿ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ ਨੂੰ ਦਬਾ ਕੇ ਮਾਨਵੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨੀ ਪਰਿਵਾਰ ਨਾਲ ਸਬੰਧਤ ਹੋਣ ਕਰਕੇ ਉਹ ਜਾਣਦੇ ਹਨ ਕਿ ਸਰਕਾਰਾਂ ਨੇ ਖੇਤੀ ਨੂੰ ਮੁਨਾਫੇ ਵਾਲਾ ਧੰਦਾ ਨਹੀਂ ਰਹਿਣ ਦਿੱਤਾ ਤਾਂ ਹੀ ਕਿਸਾਨ ਅੱਜ ਰਹਿੰਦੀਆਂ ਖੂੰਹਦੀਆਂ ਫਸਲਾਂ ’ਤੇ ਐਮਐਸਪੀ ਦਾ ਕਾਨੂੰਨ ਲਿਆਉਣ ਦੀ ਗੱਲ ਕਰ ਰਹੇ ਹਨ ਤਾਂ ਕਿ ਫਸਲ ’ਤੇ ਅਨੁਮਾਨ ਲਾਗਤ ਰੇਟ ਮਿਲ ਸਕੇ। ਗੱਲਬਾਤ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਤੜਕਸਵੇਰੇ ਪਹੁੰਚ ਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਕਿਸਾਨ ਭਰਾਵਾਂ ਨੂੰ ਖੁਦ ਆਪਣੇ ਹੱਥੀਂ ਲੰਗਰ ਵਰਤਾਇਆ ਗਿਆ ਅਤੇ ਕਿਸਾਨ ਸੰਘਰਸ਼ ਕਰਨ ਵਾਲੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ ਗਈ। ਇਸ ਦੌਰਾਨ ਉਚੇਚੇ ਤੌਰ ’ਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਘਨੌਰ ਭੁਪਿੰਦਰ ਸਿੰਘ ਸ਼ੇਖੂਪੁਰ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਲੰਮਾ ਸਮਾਂ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਬੈਠ ਕੇ ਸੰਘਰਸ਼ ਕਰਨਾ ਪਿਆ। ਇਸ ਦੌਰਾਨ ਸਰਕਾਰ ਨੇ ਝੁਕਦਿਆਂ ਖੇਤੀ ਦੇ ਕਾਲੇ ਕਾਨੂੰੰਨ ਰੱਦ ਕੀਤੇ ਸਨ ਅਤੇ ਕਿਸਾਨ ਜਥੇਬੰਦੀਆਂ ਨਾਲ ਐਮਐਸਪੀ ਸਮੇਤ ਕਈ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਿਖਤੀ ਵਾਅਦਾ ਕੀਤਾ ਸੀ, ਜੋ ਅੱਜ ਤੱਕ ਸਰਕਾਰ ਪੂਰਾ ਨਾ ਕਰ ਸਕੀ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪਹਿਲਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਚੁੱਕਿਆ ਤੇ 700 ਤੋਂ ਵੱਧ ਦੇ ਕਿਸਾਨ ਸ਼ਹੀਦ ਹੋਏ ਸਨ, ਅੱਜ ਜਦੋਂ ਕਿਸਾਨ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਕਿਸਾਨਾਂ ਨੂੰ ਹਰਿਆਣਾ ਸਰਕਾਰ ਤਾਨਾਸ਼ਾਹੀ ਤਰੀਕੇ ਨਾਲ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਪੈਰਾ ਮਿਲਟਰੀ ਦਾ ਸਖਤ ਪਹਿਰਾ ਰੱਖਕੇ ਦਿੱਲੀ ਵੱਲ ਜਾਣ ਤੋਂ ਰੋਕਦੀ ਨਜਰ ਆ ਰਹੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਜਬਰ ਦੇ ਨਾਲ ਕਿਸਾਨਾਂ ਦਾ ਸਬਰ ਪਰਖਣ ’ਤੇ ਲੱਗੀ ਹੋਈ ਹੈ ਅਤੇ ਦੂਜੇ ਪਾਸੇ ਕਿਸਾਨਾਂ ’ਤੇ ਲਾਠੀਚਾਰਜ, ਹਥਿਆਰਬੰਦ ਦਸਤਿਆਂ ਵੱਲ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਜਿਹਾ ਕਰਕੇ ਕਿਸਾਨਾਂ ਨੂੰ ਆਪਣੇ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਬੇਨਕਾਬ ਹੋ ਚੁੱਕਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਰਿਆਣਾ ਟੱਪਕੇ ਪੰਜਾਬ ਦੀ ਹੱਦ ਵਿਚ ਦਾਖਲ ਹੋ ਕੇ ਕਿਸਾਨਾਂ ’ਤੇ ਹਮਲਾ ਕਰਨਾ, ਨੌਜਵਾਨਾਂ ’ਤੇ ਗੋਲੀ ਚਲਾ ਕੇ ਜਾਨ ਲੈਣ ਤੋਂ ਇਲਾਵਾ ਨੌਜਵਾਨਾਂ ਦੀ ਫੜੋ ਫੜਕੀ ਕਰਕੇ ਮਾਮਲੇ ਦਰਜ ਕਰਨ ਦਾ ਘਿਨੌਣਾ ਵਰਤਾਰਾ ਬੰਦ ਹੋਣਾ ਚਾਹੀਦਾ ਇਸ ਮੰਦਭਾਗੀ ਘਟਨਾ ਲਈ ਹਰਿਆਣਾ ਸਰਕਾਰ ਤੇ ਪੰਜਾਬ ਸਰਕਾਰ ਅਹਿਮ ਤੌਰ ’ਤੇ ਜ਼ਿੰਮੇਵਾਰ ਹਨ। ਇਸ ਮੌਕੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਆਈ ਹੈ ਅਤੇ ਹੁਣ ਲੰਗਰ ਅਤੇ ਮੈਡੀਕਲ ਸੇਵਾਵਾਂ ਜਾਰੀ ਰੱਖਕੇ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀ ਹੈ, ਜਿਸ ਨੂੰ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਜੰਗ ਸਿੰਘ ਇਟਲੀ, ਪੀ.ਏ ਟੋਨੀ ਘਨੌਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 24 February,2024
ਗਤਕੇ ਦੀ ਮਰਯਾਦਾ ਦਾ ਉਲੰਘਣ ਬਰਦਾਸ਼ਤ ਨਹੀਂ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
ਗਤਕੇ ਦੀ ਮਰਯਾਦਾ ਦਾ ਉਲੰਘਣ ਬਰਦਾਸ਼ਤ ਨਹੀਂ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਟੰਟ ਜੰਗਜੂ ਕਲਾ ਗਤਕਾ ਦਾ ਹਿੱਸਾ ਨਹੀਂ ਸੰਗਰੂਰ:- 24 ਫਰਵਰੀ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਜੰਗਜੂ ਕਲਾ ਗਤਕਾ ਦੇ ਪ੍ਰਦਰਸ਼ਨ ਸਮੇਂ ਕੁੱਝ ਲੋਕਾਂ ਵੱਲੋਂ ਕਿਲਾਂ, ਬਰਫ, ਟਿਊਬਾਂ, ਸਰੀਰ ਉਪਰੋਂ ਗੱਡੀ ਲੰਘਾਉਣੀਆਂ, ਅੱਗ ਨਾਲ ਛੇੜ ਛਾੜ ਆਦਿ ਦੇ ਸਟੰਟ ਕਰਨੇ ਗੁਰੂ ਸਾਹਿਬ ਦੀ ਬਖਸ਼ੀ ਗਤਕੇ ਦੀ ਮਰਯਾਦਾ ਦਾ ਉਲੰਘਣ ਕੀਤਾ ਜਾ ਰਿਹਾ ਹੈ ਜਿਸ ਨਾਲ ਅਣਸੁਖਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਸਖ਼ਤੀ ਨਾਲ ਸਟੰਟ ਕਰਨ ਵਾਲਿਆਂ ਨੂੰ ਕਿਹਾ ਜੋ ਗਤਕਾ ਕਲਾ ਦਾ ਹਿੱਸਾ ਨਹੀਂ ਹਨ ਉਹ ਗਤਕੇ ਵਿੱਚ ਸ਼ਾਮਲ ਕਰਕੇ ਕਰਤੱਵ ਦਿਖਾਉਣ ਦੇ ਬਹਾਨੇ ਮਰਯਾਦਾ ਦਾ ਸਰਾਸਰ ਉਲੰਘਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਗਤਕਾ ਜੰਗਜੂ ਕਲਾ ‘ਹਮਲਾ ਅਤੇ ਹਮਲੇ ਦੇ ਬਚਾਓ’ ਦੇ ਸਿਧਾਂਤ ਉਪਰ ਅਧਾਰਤ ਹੈ, ਜਿਸ ਦਾ ਮੁੱਖ ਕਾਰਜ ਮਨ ਦੀ ਇਕਾਗਰਤਾ ਹੈ, ਜੋ ਆਤਮਕ ਅਤੇ ਸਰੀਰਕ ਬਲ ਨੂੰ ਸੰਜੋ ਕੇ ਵਿਰੋਧੀ ਧਿਰ ਉੱਤੇ ਜਿੱਤ ਪ੍ਰਾਪਤ ਕਰਨ ਦਾ ਸਾਧਨ ਹੈ। ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਖਾਲਸੇ ਨੂੰ ਸੰਤ ਗੁਣ ਅਤੇ ਸਿਪਾਹੀ ਗੁਣ ਦੋਵੇਂ ਹੀ ਬਖਸ਼ੇ ਹਨ, ਸੰਤ ਗੁਣ ਦੀ ਪ੍ਰਾਪਤੀ ਵਾਸਤੇ ਸ਼ਾਸਤਰ ਦਾ ਖਜ਼ਾਨਾ ਬਖਸ਼ਿਆ, ਪਰ ਸੰਤ ਗੁਣ ਦੀ ਰਾਖੀ ਵਾਸਤੇ ਸਤਿਗੁਰਾਂ ਨੇ ਸ਼ਸਤਰ ਵੀ ਬਖਸ਼ੇ। ਉਨ੍ਹਾਂ ਕਿਹਾ ਜੇ ਸ਼ਸਤਰ ਨਾ ਹੋਣ ਤਾਂ ਪ੍ਰਤੱਖ ਹੈ ਸ਼ਾਸਤਰਾਂ ਦੀ ਸਾਂਭ ਸੰਭਾਲ ਤੇ ਰਾਖੀ ਨਹੀਂ ਹੋ ਸਕਦੀ ਧਰਮ ਦੀ ਹੋਂਦ ਨੂੰ ਵੀ ਖਤਰਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਗੁਰੂ ਹਰਿਗੋਬਿੰਦ ਸਾਹਿਬ ਨੇ ਗੁਰੂ ਕੇ ਸਿੱਖਾਂ ਨੂੰ ਸ਼ਸਤਰ ਸਰੀਰ ਤੇ ਪਹਿਨਣ ਦਾ ਹੁਕਮ ਕੀਤਾ ਅਤੇ ਆਪ ਦੋ ਤਲਵਾਰਾਂ ਇਕ ਮੀਰੀ ਦੀ ਅਤੇ ਇਕ ਪੀਰੀ ਦੀ ਧਾਰਨ ਕੀਤੀਆਂ। ਮੀਰੀ ਦੀ ਤਲਵਾਰ ਕਦੇ ਪੀਰੀ ਦੀ ਤਲਵਾਰ ਤੇ ਭਾਰੂ ਨਾ ਹੋਵੇ ਜੇ ਸ਼ਸਤਰ ਪਕੜਨ ਵਾਲਾ ਧਰਮੀ ਹੈ ਤਾਂ ਜੁਲਮ ਨੂੰ ਠੱਲ ਪਾ ਦੇਵੇਗਾ। ਜੇ ਉਹ ਅਧਰਮੀ ਹੈ ਤਾਂ ਜੁਲਮ ਵਧਾਏਗਾ। ਉਨ੍ਹਾਂ ਕਿਹਾ ਗੁਰੂ ਕੇ ਸਿੱਖ ਨੇ ਰੋਜਾਨਾ ਸ਼ਸਤਰ ਵਿਦਿਆ ਦਾ ਅਭਿਆਸ ਕਰਨਾ ਹੈ ਅਤੇ ਸ਼ਸਤਰਾਂ ਨੂੰ ਪੀਰ ਜਾਣ ਕੇ ਸਤਿਕਾਰ ਕਰਨਾ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ੀ ਪੁਰਾਤਨ ਮਰਿਆਦਾ ਨੂੰ ਅੱਜ ਵੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਅਤੇ ਤਰਨਾ ਦਲਾਂ ਤੇ ਹੋਰ ਸਭ ਨਿਹੰਗ ਸਿੰਘਾਂ ਨੇ ਸੀਨੇ ਬਸੀਨੇ ਸਾਂਭਿਆ ਹੈ। ਸੋ ਖ਼ਾਲਸੇ ਲਈ ਸ਼ਸਤ੍ਰ ਵਿਦਿਆ ਵਿੱਚ ਨਿਪੁੰਨ ਹੋਣਾ ਬੜਾ ਜ਼ਰੂਰੀ ਹੈ। ਉਨ੍ਹਾਂ ਕਿਹਾ ਗੁਰੂ ਦੀ ਮਰਯਾਦਾ ਤੋਂ ਬਾਹਰ ਜਾ ਕੇ ਕਰਤੱਬ ਵਖਾਉਣੇ ਜੋ ਗਤਕੇ ਕਲਾ ਦਾ ਹਿੱਸਾ ਨਹੀਂ ਹਨ ਉਨ੍ਹਾਂ ਤੋਂ ਸਖ਼ਤੀ ਨਾਲ ਪ੍ਰਹੇਜ ਕਰਨਾ ਚਾਹੀਦਾ ਹੈ।
Punjab Bani 24 February,2024
ਪੰਜਾਬੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੌਰਾਨ ਪ੍ਰਦਾਨ ਕੀਤੇ ਜਾਣਗੇ 9 ਡੋਨੇਟਡ ਮੈਡਲ
ਪੰਜਾਬੀ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੌਰਾਨ ਪ੍ਰਦਾਨ ਕੀਤੇ ਜਾਣਗੇ 9 ਡੋਨੇਟਡ ਮੈਡਲ -ਹਰੇਕ ਮੈਡਲ ਦਾ ਹੈ ਆਪਣਾ ਇਤਿਹਾਸ ਪਟਿਆਲਾ, 23 ਫਰਵਰੀ ਪੰਜਾਬੀ ਯੂਨੀਵਰਸਿਟੀ ਵੱਲੋਂ 28 ਫਰਵਰੀ ਨੂੰ ਕਰਵਾਈ ਜਾ ਰਹੀ 40ਵੀਂ ਕਨਵੋਕੇਸ਼ਨ ਵਿੱਚ ਵੀ ਡਿਗਰੀਆਂ ਦੇ ਨਾਲ਼-ਨਾਲ਼ ਕੁੱਝ ਵੱਖ-ਵੱਖ ਵੰਨਗੀਆਂ ਦੇ ਮੈਡਲ ਵੀ ਦਿੱਤੇ ਜਾਣੇ ਹਨ। ਇਨ੍ਹਾਂ ਵਿੱਚ 9 ਮੈਡਲ ਉਹ ਹਨ ਜੋ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ/ਪਰਿਵਾਰਾਂ ਵੱਲੋਂ ਦਿੱਤੀ ਗਈ ਦਾਨ ਰਾਸ਼ੀ ਦੇ ਵਿਆਜ ਨਾਲ਼ ਦਿੱਤੇ ਜਾਂਦੇ ਹਨ। ਉਪ-ਕੁਲਪਤੀ ਪ੍ਰੋ. ਅਰਵਿੰਦ ਦਾ ਕਹਿਣਾ ਹੈ ਕਿ ਆਪਣੇ ਪਿਆਰਿਆਂ ਨੂੰ ਯਾਦ ਰੱਖਣ ਦਾ ਇਹ ਬਹੁਤ ਹੀ ਵਧੀਆ ਢੰਗ ਹੁੰਦਾ ਹੈ। ਇਨ੍ਹਾਂ ਮੈਡਲ ਨਾਲ਼ ਜਿੱਥੇ ਸੰਬੰਧਤ ਸ਼ਖ਼ਸੀਅਤ ਦਾ ਨਾਮ ਚੇਤਿਆਂ ਵਿੱਚ ਰਹਿੰਦਾ ਹੈ ਓਥੇ ਹੀ ਵਿਦਿਆਰਥੀਆਂ ਨੂੰ ਪ੍ਰੇਰਣਾ ਤੇ ਮਦਦ ਵੀ ਮਿਲਦੀ ਹੈ। ਜ਼ਿਕਰਯੋਗ ਹੈ ਕਿ ਸਵਰਗਵਾਸੀ ਪ੍ਰੋਫੈਸਰ ਤਾਰਾ ਸਿੰਘ ਦੇ ਨਾਮ ਉੱਤੇ ਯੂਨੀਵਰਸਿਟੀ ਦੀ ਕਨਵੋਕੇਸ਼ਨ ਦੇ ਮੌਕੇ ਦੋ ਮੈਡਲ (ਇਕ ਐੱਮ.ਏ. ਗਾਇਨ ਅਤੇ ਇੱਕ ਐੱਮ.ਏ ਵਾਦਨ ਵਿਚੋਂ ਟਾਪਰ ਰਹੇ ਵਿਦਿਆਰਥੀ ਨੂੰ) ਦਿੱਤੇ ਜਾਂਦੇ ਹਨ। ਇਨ੍ਹਾਂ ਦੋਵੇਂ ਮੈਡਲਾਂ ਦੇ ਨਾਮ ਕ੍ਰਮਵਾਰ 'ਪ੍ਰੋ. ਤਾਰਾ ਸਿੰਘ ਯਾਦਗਾਰੀ ਮੈਡਲ (ਸੰਗੀਤ-ਗਾਇਨ)' ਅਤੇ 'ਪ੍ਰੋ. ਤਾਰਾ ਸਿੰਘ ਯਾਦਗਾਰੀ ਮੈਡਲ (ਸੰਗੀਤ-ਵਾਦਨ)' ਹਨ। ਸ੍ਰੀਮਤੀ ਸੁਰਜੀਤ ਤਾਰਾ ਸਿੰਘ ਵੱਲੋਂ ਇਸ ਮਕਸਦ ਲਈ ਤਿੰਨ ਲੱਖ ਰੁਪਏ ਦੀ ਰਾਸ਼ੀ ਯੂਨੀਵਰਸਿਟੀ ਦੇ ਐਡੋਮੈਂਟ ਫੰਡ ਵਿਚ ਜਮ੍ਹਾਂ ਕਰਵਾਈ ਗਈ ਸੀ, ਜਿਸ ਦੇ ਵਿਆਜ ਦੀ ਰਾਸ਼ੀ ਵਿਚੋਂ ਇਹ ਮੈਡਲ ਪ੍ਰਦਾਨ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਪਰੋ ਵਾਈਸ-ਚਾਂਸਲਰ ਰਹੇ ਡਾ. ਰਾਮ ਮੂਰਤੀ ਗੋਇਲ, ਵੱਲੋਂ ਆਪਣੀ ਸਵਰਗਵਾਸੀ ਮਾਤਾ ਸ੍ਰੀਮਤੀ ਲਕਸ਼ਮੀ ਦੇਵੀ ਦੀ ਯਾਦ ਵਿਚ 'ਲਕਸ਼ਮੀ ਦੇਵੀ ਮੈਮੋਰੀਅਲ ਮੈਡਲ' ਸਥਾਪਤ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਸੀ। ਇਹ ਮੈਡਲ ਬੀ.ਏ./ਬੀ. ਐੱਸ ਸੀ. ਦੀ ਪ੍ਰੀਖਿਆ ਵਿੱਚ ਮੈਥੇਮੈਟਿਕਸ ਵਿਸ਼ੇ ਵਿੱਚੋਂ ਅਵਲ ਆਉਣ ਵਾਲ਼ੇ ਵਿਦਿਆਰਥੀ ਨੂੰ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਡਾ.ਅਜੀਤ ਪੁਰੀ ਨੇ ਵੀ ਆਪਣੇ ਪਿਤਾ ਦੀ ਯਾਦ ਵਿੱਚ ਐੱਮ. ਐੱਸ ਸੀ.(ਫੋਰੈਂਸਿਕ ਸਾਇੰਸ) ਵਿੱਚੋਂ ਅਵਲ ਆਉਣ ਵਾਲ਼ੇ ਵਿਦਿਆਰਥੀ ਲਈ 'ਦੀਵਾਨ ਕੇ. ਐੱਸ. ਪੁਰੀ ਗੋਲਡ ਮੈਡਲ' ਸਥਾਪਤ ਕਰਵਾਇਆ ਸੀ। ਇਸੇ ਤਰ੍ਹਾਂ ਜਗਜੀਤ ਸਿੰਘ ਅਤੇ ਸ੍ਰੀਮਤੀ ਹਰਸ਼ਰਨ ਕੌਰ, ਪਟਿਆਲਾ ਵੱਲੋਂ ਆਪਣੀ ਸਪੁੱਤਰੀ ਬੀਬੀ ਚਰਨਜੀਤ ਕੌਰ ਦੇ ਨਾਮ ਉੱਤੇ ਸਟੈਟੇਸਟਿਕਸ ਵਿਭਾਗ ਵਿੱਚ ਬੀ. ਐੱਸ.ਸੀ (ਸੀ.ਐਸ.ਐਮ.) ਦੇ ਟਾਪਰ ਵਿਦਿਆਰਥੀ ਨੂੰ 'ਮਿਸ ਚਰਨਜੀਤ ਕੌਰ ਯਾਦਗਾਰੀ ਮੈਡਲ' ਦੇਣ ਲਈ ਰਾਸ਼ੀ ਜਮ੍ਹਾਂ ਕਰਵਾਈ ਗਈ ਸੀ। ਡਾ. ਮਦਨਜੀਤ ਕੌਰ, ਮੁਹਾਲੀ ਵੱਲੋਂ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇਣ ਦੇ ਸਬੰਧ ਵਿਚ ਚਾਰ ਲੱਖ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਗਈ ਸੀ। ਇੱਕ ਗੋਲਡ ਮੈਡਲ ਦਾ ਨਾਮ 'ਬੀਬੀ ਸ਼ਰਨਜੀਤ ਕੌਰ ਮੈਮੋਰੀਅਲ ਗੋਲਡ ਮੈਡਲ' ਰੱਖਿਆ ਗਿਆ, ਜੋ ਐੱਮ.ਏ. ਇਤਿਹਾਸ ਵਿਚੋਂ ਟਾਪਰ ਵਿਦਿਆਰਥੀ ਨੂੰ ਦਿੱਤਾ ਜਾਂਦਾ ਹੈ। ਇਸ ਰਾਸ਼ੀ ਨਾਲ਼ ਇਕ ਹੋਰ ਗੋਲਡ ਮੈਡਲ ਦਾ ਨਾਮ 'ਸਰਦਾਰ ਮਹਿੰਦਰ ਸਿੰਘ ਮੈਮੋਰੀਅਲ ਗੋਲਡ ਮੈਡਲ' ਰੱਖਿਆ ਹੈ ਜੋ ਐੱਮ.ਏ. ਪੰਜਾਬੀ ਵਿਚੋਂ ਟਾਪਰ ਵਿਦਿਆਰਥੀ ਨੂੰ ਦਿੱਤਾ ਜਾਂਦਾ ਹੈ। ਇਕ ਹੋਰ ਗੋਲਡ ਮੈਡਲ ਦਾ ਨਾਮ 'ਸਰਦਾਰਨੀ ਵਰਿਆਮ ਕੌਰ ਮੈਮੋਰੀਅਲ ਗੋਲਡ ਮੈਡਲ' ਰੱਖਿਆ ਗਿਆ, ਜੋ ਐੱਮ. ਐੱਸ ਸੀ. ਬਾਇਓਟੈਕਨਾਲੋਜੀ ਵਿਚੋਂ ਟਾਪਰ ਵਿਦਿਆਰਥੀ ਨੂੰ ਦਿੱਤਾ ਜਾਂਦਾ ਹੈ। ਇਹ ਤਿੰਨੋਂ ਗੋਲਡ ਮੈਡਲ ਡਾ. ਮਦਨਜੀਤ ਕੋਰ ਮੁਹਾਲੀ ਵੱਲੋਂ ਪ੍ਰਾਪਤ ਹੋਈ ਰਾਸ਼ੀ ਦੇ ਵਿਆਜ ਵਿਚੋਂ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਸ੍ਰੀਮਤੀ ਹਰਪ੍ਰੀਤ ਕੌਰ, ਡਿਪਟੀ ਰਜਿਸਟਰਾਰ (ਰਿਟਾਇਰਡ), ਮਿਸ ਰੂਬੀ ਕੌਰ, ਸਹਾਇਕ ਰਜਿਸਟਰਾਰ (ਵੈਰੀਫੀਕੇਸ਼ਨ) ਅਤੇ ਅਰਜਨ ਅਵਤਾਰ ਸਿੰਘ, ਸੀਨੀਅਰ ਸਹਾਇਕ ਵੱਲੋਂ ਸਾਂਝੇ ਰੂਪ ਵਿੱਚ ਸ.ਸਰਬਪ੍ਰੀਤ ਸਿੰਘ (ਲਾਲੀ) ਦੀ ਯਾਦ ਵਿੱਚ ਐੱਮ.ਏ. ਥੀਏਟਰ ਐਂਡ ਟੈਲੀਵੀਜ਼ਨ (ਫਾਈਨਲ) ਵਿੱਚ ਅਵਲ ਆਏ ਵਿਦਿਆਰਥੀ ਨੂੰ 'ਸ.ਸਰਬਪ੍ਰੀਤ ਸਿੰਘ (ਲਾਲੀ) ਯਾਦਗਾਰੀ ਮੈਡਲ' ਦੇਣ ਲਈ ਰਾਸ਼ੀ ਜਮ੍ਹਾਂ ਕਰਵਾਈ ਗਈ ਸੀ। ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਮਹਾਰਾਸ਼ਟਰਾ ਦੇ ਅਹੁਦੇ ਉੱਤੇ ਰਹੇ ਸ੍ਰੀ ਐੱਸ. ਐੱਸ. ਪੁਰੀ ਵੱਲੋਂ ਆਪਣੇ ਸਵਰਗਵਾਸੀ ਪਿਤਾ ਦੀਵਾਨ ਕੇ. ਐੱਸ ਪੁਰੀ ਦੇ ਨਾਮ ਉੱਤੇ 'ਦੀਵਾਨ ਕੇ.ਐੱਸ. ਪੁਰੀ ਗੋਲਡ ਮੈਡਲ', ਜਿਹੜਾ ਕਿ ਐੱਮ.ਐੱਸ-ਸੀ. ਫ਼ੋਰੈਂਸਿਕ ਸਾਇੰਸ ਦੀ ਪ੍ਰੀਖਿਆ ਵਿਚ ਪ੍ਰਥਮ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ, ਲਈ ਰਾਸ਼ੀ ਜਮ੍ਹਾਂ ਕਰਵਾਈ ਸੀ। ਫ਼ਾਈਨ ਆਰਟਸ ਵਿਸ਼ੇ ਦੀ ਪੋਸਟ ਗ੍ਰੈਜੂਏਟ ਪ੍ਰੀਖਿਆ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਲਈ 'ਸ੍ਰ. ਤ੍ਰਿਲੋਕ ਸਿੰਘ ਚਿੱਤਰਕਾਰ ਗੋਲਡ ਮੈਡਲ' ਦਿੱਤਾ ਜਾਂਦਾ ਹੈ। ਇਹ ਗੋਲਡ ਮੈਡਲ ਇੰਜੀਨੀਅਰ ਜੋਤਿੰਦਰ ਸਿੰਘ, ਪਟਿਆਲਾ ਵੱਲੋਂ ਯੂਨੀਵਰਸਿਟੀ ਨੂੰ ਜਮ੍ਹਾ ਕਰਵਾਈ ਗਈ ਰਾਸ਼ੀ ਦੇ ਨਾਲ਼ ਦਿੱਤਾ ਜਾਂਦਾ ਹੈ। ਇਹ ਗੋਲਡ ਮੈਡਲ ਵਿਦਿਆਰਥੀ ਨੂੰ ਪ੍ਰਦਾਨ ਕਰਨ ਵੇਲ਼ੇ ਸ੍ਰ ਤ੍ਰਿਲੋਕ ਸਿੰਘ ਚਿੱਤਰਕਾਰ ਦਾ ਬਾਇਓਗ੍ਰਾਫ਼ੀਕਲ ਸਕੈੱਚ ਵੀ ਵਿਦਿਆਰਥੀ ਨੂੰ ਦਿੱਤਾ ਜਾਂਦਾ ਹੈ।
Punjab Bani 24 February,2024
ਜਦੋਂ ਤੱਕ ਐਫ.ਆਈ.ਆਰ ਦਰਜ ਨਹੀਂ ਹੁੰਦੀ, ਉਦੋਂ ਤੱਕ ਨਹੀਂ ਹੋਵੇਗਾ ਸੰਸਕਾਰ : ਡੱਲੇਵਾਲ
ਜਦੋਂ ਤੱਕ ਐਫ.ਆਈ.ਆਰ ਦਰਜ ਨਹੀਂ ਹੁੰਦੀ, ਉਦੋਂ ਤੱਕ ਨਹੀਂ ਹੋਵੇਗਾ ਸੰਸਕਾਰ : ਡੱਲੇਵਾਲ - ਦੋਸ਼ੀਆਂ 'ਤੇ ਪਹਿਲਾਂ ਐਫ.ਆਈ.ਆਰ ਦਰਜ ਕਰੇ ਸਰਕਾਰ - ਸ਼ਹੀਦ ਦਾ ਦਰਜਾ ਦੇਵੇ : ਨਹੀਂ ਹੋਵੇਗਾ ਸ਼ੁਭਕਰਨ ਦਾ ਪੋਸਟਮਾਰਟਮ ਤੇ ਸੰਸਕਾਰ - ਐਫ.ਆਈ.ਆਰ ਲਈ ਕਿਸੇ ਜਾਂਚ ਦੀ ਲੋੜ ਨਹੀਂ : ਫੂਲ ਰਾਜਪੁਰਾ : ਖਨੌਰੀ ਬਾਰਡਰ 'ਤੇ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਲੈ ਕੇ ਅੱਜ ਵੀ ਸਥਿਤੀ ਬੇਹਦ ਤਣਾਅਪੂਰਨ ਰਹੀ। ਕਿਸਾਨ ਨੇਤਾਵਾਂ ਨੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਦਿੱਤਾ ਇੱਕ ਕਰੋੜ ਤੇ ਸਰਕਾਰੀ ਨੌਕਰੀ ਨਾ-ਮੰਜੂਰ ਕਰ ਦਿੱਤੀ ਅਤੇ ਤੇ ਐਲਾਨ ਕੀਤਾ ਕਿ ਪਹਿਲਾ ਪੰਜਾਬ ਸਰਕਾਰ ਸ਼ੁਭਕਰਨ ਦੇ ਦੋਸ਼ੀਆਂ 'ਤੇ ਕਤਲ ਦਾ ਮੁਕੱਦਮਾ ਦਰਜ ਕਰਵਾਏ। ਉਦੋਂ ਤੱਕ ਨਾ ਤਾਂ ਪੋਸਟਮਾਰਟਮ ਹੋਵੇਗਾ ਤੇ ਨਾ ਹੀ ਸੰਸਕਾਰ। ਪੰਜਾਬਸਰਕਾਰ ਵੱਲੋਂ ਅੱਜ ਸਵੇਰੇ ਹੀ ਖਨੌਰੀ ਬਾਰਡਰ ਵਿਖੇ ਮਾਰੇ ਗਏ ਸ਼ੁਭਕਰਨ ਦੇ ਪਰਿਵਾਰ ਲਈ ਨੌਕਰੀ ਤੇ ਇੱਕ ਕਰੋੜ ਦਾ ਐਲਾਨ ਕੀਤਾ ਸੀ। ਉਸਤੋਂ ਬਾਅਦ ਇੱਕਦਮ ਸਭ ਕੁੱਝ ਗਰਮਾ ਗਿਆ। ਹਾਲਾਂਕਿ ਕੁੱਝ ਹਲਕਿਆਂ ਵੱਲੋਂ ਇਸਦਾ ਸਵਾਗਤ ਵੀ ਕੀਤਾ ਜਾ ਰਿਹਾ ਹੈ ਪਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ ਅਤੇ ਸ਼ੁਭਕਰਨ ਦੇ ਪਰਿਵਾਰਕ ਮੈਂਬਰਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟ ਆਖਿਆ ਕਿ ਸਾਨੂੰ ਸਾਡੇ ਪੁੱਤਰ ਦਾ ਮੁੱਲ ਪੈਸਿਆਂ ਨਾਲ ਨਾ ਤੋਲੇ ਸਰਕਾਰ। ਨੇਤਾਵਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਵੀ ਸਪੱਸ਼ਟ ਹਨ ਕਿ ਐਫ.ਆਈ.ਆਰ ਜਾਂ ਮੁਕੱਦਮਾ ਦਰਜ ਕਰਨ ਲਈ ਪਹਿਲਾਂ ਕਿਸੇ ਵੀ ਛਾਣਬੀਨ ਦੀ ਲੋੜ ਨਹੀਂ ਹੈ। ਫਿਰ ਸਰਕਾਰ ਕਿਉਂ ਇਹ ਦੇਰੀ ਕਰ ਰਹੀ ਹੈ। ਕਿਸਾਨ ਨੇਤਾਵਾਂ ਨੇ ਆਖਿਆ ਕਿ ਅਸੀ ਅਤੇ ਪੰਜਾਬ ਦੇ ਲੋਕ ਸ਼ੁਭ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਥਾਂ ਕੲਂ ਕਰੋੜ ਇੱਕਠਾ ਕਰਕੇ ਦੇ ਸਕਦੇ ਹਾਂ ਪਰ ਗੱਲ ਹੁਣ ਇਨਸਾਫ ਦੀ ਹੈ। ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਕਿਸਾਨ ਸੁਭਕਰਨ ਦੇ ਸਿੱਧੀ ਗੋਲੀ ਸਿਰ ਵਿੱਚ ਮਾਰੀ ਗਈ। ਕਿਸਾਨ ਨੇਤਾਵਾਂ ਨੇ ਅਾਿਖਆ ਕਿ ਇੱਕ ਪਾਸੇ ਨਿਹਥੇ ਕਿਸਾਨ ਤੇ ਦੂਸਰੇ ਪਾਸੇ ਹਥਿਆਰਬੰਦ ਫੌਜਾਂ ਤੇ ਇਹ ਸਭ ਕੁੱਝ ਵੀਡਿਓ ਅਤੇ ਫੋਟੋਆਂ ਵਿੱਚ ਕਲੀਅਰ ਹੋ ਚੁੱਕਾ ਹੈ ਕਿ ਸ਼ੇਰਤਆਮ ਗੋਲੀ ਮਾਰੀ ਗਈ। ਪੰਜਾਬ ਵਾਲੇ ਪਾਸੇ ਆਕੇ ਸਾਡੇ ਸੈਂਕੜੇ ਟ੍ਰੈਕਟਰ, ਕਾਰਾਂ ਤੇ ਹੋਰ ਵਹੀਕਲ ਭੰਨ ਦਿੱਤੇ। ਉਸਤੋਂ ਬਾਅਦ ਵੀ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਪਰਚਾ ਦਰਜਨਹੀਂ ਹੋ ਰਿਹਾ, ਜਿਹੜਾ ਕਿ ਲੋਕਤੰਤਰ ਦਾ ਵੱਡਾ ਘਾਣ ਹੈ। ਇਸ ਮੌਕੇ ਸੁਭਕਰਨ ਦੇ ਪਰਿਵਾਰ ਵਿੱਚੋਂ ਚਾਚਾ ਲੱਗਦੇ ਇੱਕ ਕਿਸਾਨ ਨੇ ਸਪੱਸ਼ਟ ਆਖਿਆ ਕਿ ਐਫ.ਆਰ.ਆਈ. ਤੋਂ ਘੱਟ ਕੁੱਝ ਵੀ ਮੰਜੂਰ ਨਹੀਂ। ਜਦੋਂ ਤੱਕ ਉਨ੍ਹਾਂ ਲੋਕਾਂ 'ਤੇ 302 ਦਾ ਮੁਕੱਦਮਾ ਦਰਜ ਨਹੀਂ। ਉਦੋਂ ਤੱਕ ਨਾ ਤਾਂ ਉਹ ਪੋਸਟਮਾਰਟ ਕਰਵਾਉਣਗੇ ਤੇ ਨਾ ਹੀ ਸੰਸਕਾਰ ਕਰਨਗੇ। ਇਸ ਵੇਲੇ ਐਫ.ਆਈ.ਆਰ ਨੂੰ ਲੈ ਕੇ ਵੱਡਾ ਕਲੇਸ਼ ਛਿੜਿਆ ਪਿਆ ਹੈ।
Punjab Bani 23 February,2024
ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ : 62 ਸਾਲਾ ਦਰਸ਼ਨ ਸਿੰਘ ਬਠਿੰਡਾ ਸੀ ਵਸਨੀਕ
ਖਨੌਰੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ : 62 ਸਾਲਾ ਦਰਸ਼ਨ ਸਿੰਘ ਬਠਿੰਡਾ ਸੀ ਵਸਨੀਕ ਰਾਜਪੁਰਾ। ਖਨੌਰੀ ਬਾਰਡਰ 'ਤੇ ਅੱਜ ਕਿਸਾਨ ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਇਹ ਕਿਸਾਨ ਦੀ ਪਹਿਚਾਣ ਦਰਸ਼ਨ ਸਿੰਘ ਉਮਰ 62 ਸਾਲ ਜ਼ਿਲਾ ਬਠਿੰਡਾ, ਪਿੰਡ ਗੋਨੇਆਣਾ ਵਜੋਂ ਹੋਈ ਹੈ। ਦਰਸ਼ਨ ਸਿੰਘ ਖਨੌਰੀ ਬਾਰਡਰ 'ਤੇ ਪਹਿਲੇ ਿਦਨ ਤੋਂ ਕਿਸਾਨ ਸੰਘਰਸ਼ ਵਿੱਚ ਡਟਿਆ ਹੋਇਆ ਸੀ ਤੇ ਉਸਨੂੰ ਦਿਲ ਦਾ ਦੌਰਾ ਪੈਣ ਕਾਰਨ ਸਿਹਤ ਵਿਗੜ ਗਈ ਤੇ ਤੁਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ ਹੈ। ਕਿਸਾਨ ਅੰਦੋਲਨ ਵਿੱਚ ਹੁਣ ਤੱਕ ਪੰਜ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਖਨੌਰੀ ਬਾਰਡਰ 'ਤੇ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਕਿਸਾਨ ਸ਼ੁਭਕਰਨ ਵੀ ਬਠਿੰਡਾ ਜ਼ਿਲਾ ਦਾ ਸੀ। ਕਿਸਾਨਾਂ ਵਿੱਚ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਰੋਸ਼ ਦੀ ਲਹਿਰ ਹੈ।
Punjab Bani 23 February,2024
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ ਚੰਡੀਗੜ੍ਹ 23 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ, ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰਦਾ ਸੀ। ਬੁਲਾਰੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਕੁਲਦੀਪ ਸਿੰਘ ਵੱਲੋਂ ਐਵੀਡੈਂਸ ਐਕਟ ਤਹਿਤ ਦਿੱਤੇ ਬਿਆਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਵਿਜੀਲੈਂਸ ਵਿਭਾਗ, ਪੰਜਾਬ ਦੇ ਨਾਮ ’ਤੇ ਬਣੀ ਇੱਕ ਜਾਅਲੀ/ਫਰਜ਼ੀ ਮੋਹਰ ਬਰਾਮਦ ਕੀਤੀ ਹੈ, ਜੋ ਕਿ ਕੁਲਦੀਪ ਸਿੰਘ ਦੇ ਦੱਸਣ ਅਨੁਸਾਰ ਏ.ਆਈ.ਜੀ. ਮਾਲਵਿੰਦਰ ਸਿੰਘ ਦੁਆਰਾ ਬਲੈਕਮੇਲ/ਜਬਰਦਸਤੀ ਲਈ ਵਰਤੀ ਜਾਂਦੀ ਸੀ। ਇਸ ਤੋਂ ਇਲਾਵਾ ਮੁਲਜ਼ਮ ਕੁਲਦੀਪ ਸਿੰਘ ਤੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੰਨਾਂ ਮੋਬਾਈਲ ਫੋਨਾਂ ਵਿੱਚ ਮੌਜੂਦ ਡੇਟਾ ਸਦਕਾ ਇਸ ਕੇਸ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।
Punjab Bani 23 February,2024
ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ
ਚੇਤਨ ਸਿੰਘ ਜੌੜਾਮਾਜਰਾ ਨੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਿਸਾਨਾਂ ਦਾ ਹਾਲ-ਚਾਲ ਜਾਣਿਆ -ਕਿਹਾ, ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ -ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਪਟਿਆਲਾ, 23 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਅੰਦੋਲਨ ਦੌਰਾਨ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਜਖ਼ਮੀ ਹੋਏ ਕਿਸਾਨ, ਜੋ ਕਿ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਹਨ, ਦੀ ਸਿਹਤ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਜੌੜਾਮਾਜਰਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸ਼ਰੇਆਮ ਗੁੰਡਾਗਰਦੀ ਕਰ ਰਹੀ ਹੈ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਹਸਪਤਾਲ ਵਿਖੇ ਦਾਖਲ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਕੇਂਦਰ ਦੇ ਇਸ਼ਾਰੇ 'ਤੇ ਹੀ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਹਰਿਆਣਾ ਸਰਹੱਦ ਨੂੰ ਦੂਜੇ ਦੇਸ਼ ਦੀ ਸਰਹੱਦ ਬਣਾ ਦਿੱਤਾ ਹੈ। ਕੈਬਨਿਟ ਮੰਤਰੀ ਨੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਤੇ ਹੋਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਾਨ ਦੇ ਇਲਾਜ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਜਖ਼ਮੀ ਕਿਸਾਨਾਂ ਦਾ ਇਲਾਜ ਮੁਫ਼ਤ ਕਰਨ ਲਈ ਹਦਾਇਤ ਜਾਰੀ ਕੀਤੀ ਹੈ। ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਸਮੇਤ ਵਿਧਾਇਕ ਡਾ. ਚਰਨਜੀਤ ਸਿੰਘ, ਜੋ ਕਿ ਅੱਖਾਂ ਦੇ ਮਾਹਰ ਡਾਕਟਰ ਹਨ, ਦੀ ਵੀ ਕਿਸਾਨਾਂ ਦੇ ਇਲਾਜ ਦੀ ਡਿਊਟੀ ਵਿਸ਼ੇਸ਼ ਤੌਰ 'ਤੇ ਲਗਾਈ ਹੈ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ, ਛੋਟੀ ਭੈਣ ਲਈ ਸਰਕਾਰੀ ਨੌਕਰੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਕਿਉਂਕਿ ਸਾਡੇ ਕਿਸਾਨ ਆਪਣੇ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇ ਡਾਇਰੈਕਟਰ ਤੇਜਿੰਦਰ ਮਹਿਤਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪੀਏ ਹਰਸ਼ਪਾਲ ਰਾਹੁਲ, ਸੁਰਜੀਤ ਸਿੰਘ ਫ਼ੌਜੀ ਤੇ ਹੋਰ ਮੌਜੂਦ ਸਨ।
Punjab Bani 23 February,2024
ਦਿੱਲੀ ਸਰਕਾਰ ਨੇ 1984 ਸਿੱਖ ਵਿਰੋਧੀ ਦੰਗਿਆਂ 'ਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਵਧਾਈ-ਡਿਪਟੀ ਕਮਿਸ਼ਨਰ
ਦਿੱਲੀ ਸਰਕਾਰ ਨੇ 1984 ਸਿੱਖ ਵਿਰੋਧੀ ਦੰਗਿਆਂ 'ਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਵਧਾਈ-ਡਿਪਟੀ ਕਮਿਸ਼ਨਰ -ਕਿਹਾ, 'ਵਧਾਈ ਸਹਾਇਤਾ ਰਾਸ਼ੀ ਲੈਣ ਲਈ ਪ੍ਰਭਾਵਿਤ ਪਰਿਵਾਰ ਦਿੱਲੀ ਸਰਕਾਰ ਦੇ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦੇ ਸਕਦੇ ਹਨ ਦਰਖਾਸਤ' ਪਟਿਆਲਾ, 23 ਫਰਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਵਿਅਕਤੀਆਂ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਜਿਹੜੇ ਪਰਿਵਾਰ 3.5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪਹਿਲਾਂ ਪ੍ਰਾਪਤ ਕਰ ਚੁੱਕੇ ਹਨ, ਅਤੇ ਵਧਾਈ ਗਈ ਮੁਆਵਜ਼ਾ ਰਾਸ਼ੀ ਅਜੇ ਤੱਕ ਪ੍ਰਾਪਤ ਨਹੀਂ ਕਰ ਸਕੇ, ਉਹ ਦਿੱਲੀ ਸਰਕਾਰ ਵੱਲੋਂ ਵਧਾਈ ਗਈ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਾਪਤ ਕਰਨ ਲਈ ਦਿੱਲੀ ਸਰਕਾਰ ਦੇ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦਰਖਾਸਤ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਏ ਦਿੱਲੀ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਲਈ ਜਾਰੀ ਜਨਤਕ ਨੋਟਿਸ ਦੇ ਹਵਾਲੇ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਵੱਸਦੇ 84 ਦੇ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਦਿਆਂ ਦੱਸਿਆ ਹੈ ਕਿ ਇਹ ਵਧਾਈ ਗਈ ਸਹਾਇਤਾ ਰਾਸ਼ੀ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ, ਜਿਨ੍ਹਾਂ ਨੇ ਪਹਿਲਾਂ 3.5 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਕੀਤੀ ਸੀ ਅਤੇ ਉਨ੍ਹਾਂ ਨੇ ਇਹ ਵਧਾਈ ਗਈ ਸਹਾਇਤਾ ਰਾਸ਼ੀ ਅਜੇ ਤੱਕ ਪ੍ਰਾਪਤ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਵੱਲੋਂ ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜਾਂ ਤੇ ਸਬੂਤਾਂ ਸਮੇਤ ਦਿੱਲੀ ਸਰਕਾਰ ਦੇ ਸਬੰਧਤ ਡਿਪਟੀ ਕਮਿਸ਼ਨਰ (ਰੈਵੀਨਿਊ) ਦੇ ਦਫ਼ਤਰ ਵਿਖੇ ਦਰਖਾਸਤ ਦਿੱਤੀ ਜਾਵੇ, ਜਿਸ ਦਫ਼ਤਰ ਪਾਸੋਂ ਉਹ 3.5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਪ੍ਰਾਪਤ ਕਰ ਚੁੱਕੇ ਹਨ।
Punjab Bani 23 February,2024
ਆਪ ਦੇ ਟਕਸਾਲੀ ਆਗੂਆਂ ਵਲੋਂ ਸ਼ਹਿਰ ਸੰਬੰਧੀ ਸਮੱਸਿਆਵਾਂ ਨੂੰ ਲੈਕੇ ਨਿਗਮ ਸੰਯੁਕਤ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਆਪ ਦੇ ਟਕਸਾਲੀ ਆਗੂਆਂ ਵਲੋਂ ਸ਼ਹਿਰ ਸੰਬੰਧੀ ਸਮੱਸਿਆਵਾਂ ਨੂੰ ਲੈਕੇ ਨਿਗਮ ਸੰਯੁਕਤ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ● ਆਮ ਲੋਕਾਂ ਦੀਆਂ ਸਮੱਸਿਆਵਾਂ ਜਲਦ ਹੱਲ ਕੀਤੀਆਂ ਜਾਣ - ਸਮੂਹ ਟਕਸਾਲੀ ਆਗੂ ਆਮ ਆਦਮੀ ਪਾਰਟੀ ਵਲੋਂ ਅੱਜ ਪਟਿਆਲਾ ਸ਼ਹਿਰੀ ਦੇ ਕੁਝ ਵਾਰਡਾਂ ਦੀਆਂ ਪਾਣੀ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ, ਸਫਾਈ ਸਬੰਧੀ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਪਾਰਟੀ ਦੇ ਟਕਸਾਲੀ ਆਗੂਆਂ ਨੇ ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੂੰ ਮੰਗ ਪੱਤਰ ਦਿੱਤਾ। ਇਸ ਵਫ਼ਦ ਵਿੱਚ ਸੀਨੀਅਰ ਆਗੂ ਸੰਦੀਪ ਬੰਧੂ, ਰਾਜਿੰਦਰ ਮੋਹਨ, ਜਸਵਿੰਦਰ ਰਿੰਪਾ, ਅਮਿਤ ਵਿਕੀ ਜਿਲ੍ਹਾ ਪ੍ਰਧਾਨ ਸ਼ੋਸ਼ਲ ਮੀਡੀਆ, ਅਮਰਜੀਤ ਸਿੰਘ ਬਲਾਕ ਪ੍ਰਧਾਨ ਸ਼ਾਮਿਲ ਸਨ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸਮੂਹ ਆਗੂਆਂ ਨੇ ਦੱਸਿਆ ਕਿ ਪਟਿਆਲਾ ਸ਼ਹਿਰੀ ਦੇ ਇਲਾਕਿਆਂ ਵਿੱਚ ਸਫਾਈ, ਸੀਵਰੇਜ ਜਾਮ, ਟੁੱਟੀਆਂ ਰੋਡ ਗੱਲੀਆਂ ਅਤੇ ਸਟਰੀਟ ਲਾਈਟਾਂ ਅਤੇ ਪਾਰਕਾਂ ਦਾ ਕੰਮ ਹੋਣ ਵਾਲਾ ਹੈ। ਪਾਰਟੀ ਦੇ ਸੀਨੀਅਰ ਆਗੂ ਸੰਦੀਪ ਬੰਧੂ ਵਲੋਂ ਦੱਸਿਆ ਗਿਆ ਵਾਰਡ ਨੰ: 49 ਵਿੱਚ ਪੁਰਾਣਾ ਲਾਲ ਬਾਗ ਇਲਾਕੇ ਵਿੱਚ ਸਟਰੀਟ ਲਾਈਟਾਂ ਕਾਫੀ ਖਰਾਬ ਪਈਆਂ ਹਨ। ਜਿਸ ਨਾਲ ਰਾਤ ਨੂੰ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਰਾਣਾ ਲਾਲ ਬਾਗ ਇਲਾਕੇ ਵਿੱਚ ਸੀਵਰੇਜ ਜਾਮ ਦੀ ਸਮੱਸਿਆ ਰਹਿੰਦੀ ਹੈ। ਦੋ ਜਗ੍ਹਾ ਉਪਰ ਨਵੇਂ ਸੀਵਰੇਜ ਮੇਨ ਹੋਲ ਬਣਾਉਣ ਦੀ ਲੋੜ ਹੈ। ਵਾਰਡ ਵਿੱਚ ਪੁਰਾਣਾ ਬੀ-ਟੈਂਕ ਪਾਰਕ ਨੂੰ ਨਵਾਂ ਬਣਾਉਣ ਲਈ ਕਾਫੀ ਸਮੇਂ ਤੋਂ ਐਸਟੀਮੇਟ ਪਾਸ ਕੀਤਾ ਹੋਇਆ, ਪਾਰਕ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਏ। ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਨੇ 22 ਨੰਬਰ ਫਾਟਕ ਪੁੱਲ ਦੇ ਨੀਚੇ ਸਟਰੀਟ ਲਾਈਟਾਂ ਠੀਕ ਕਰਵਾਉਣ ਅਤੇ ਸੜਕ ਰਿਪੇਅਰ ਦਾ ਕੰਮ ਕਰਵਾਉਣ ਲਈ ਕਮਿਸ਼ਨਰ ਨੂੰ ਬੇਨਤੀ ਕੀਤੀ। 22 ਨੰਬਰ ਫਾਟਕ ਤੋਂ 21 ਨੰਬਰ ਫਾਟਕ ਨੂੰ ਜਾਂਦੀ ਰੋਡ ਵਿੱਚ ਸੀਵਰੇਜ ਜਾਮ ਦੀ ਮੁਸ਼ਕਿਲ ਬਣੀ ਰਹਿੰਦੀ ਹੈ। ਸੀਵਰੇਜ ਲਾਈਨ ਨੂੰ ਸੁਪਰ ਸਕਿੰਗ ਮਸ਼ੀਨ ਨਾਲ ਸਾਫ ਕਰਵਾਇਆ ਜਾਏ। ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਰਿੰਪਾ ਵਲੋਂ ਨਾਲੀਆਂ ਅਤੇ ਸੀਵਰੇਜ ਵਿੱਚ ਸੁੱਟੇ ਜਾਂਦੇ ਗੋਹੇ ਕਰਕੇ ਸੀਵਰੇਜ ਜਾਮ ਦੀ ਸਮੱਸਿਆ ਦਾ ਹੱਲ ਕੱਢਣ ਲਈ ਕਿਹਾ ਗਿਆ। ਜਸਵਿੰਦਰ ਰਿੰਪਾ ਵਲੋਂ ਸ਼ਹਿਰ ਵਿੱਚ ਕਈ ਜਗ੍ਹਾ ਹੋ ਰਹੇ ਨਜਾਇਜ਼ ਕਬਜ਼ਿਆਂ ਬਾਰੇ ਵੀ ਸੰਯੁਕਤ ਕਮਿਸ਼ਨਰ ਨੂੰ ਦੱਸਿਆ ਗਿਆ। ਇਸ ਮੌਕੇ ਸ਼ੋਸ਼ਲ ਮੀਡੀਆ ਇੰਚਾਰਜ ਅਮਿਤ ਵਿਕੀ ਵਲੋਂ ਸੰਯੁਕਤ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਰਾਜਿੰਦਰ ਹਸਪਤਾਲ ਤੋਂ ਲੈ ਕੇ 23 ਨੰਬਰ ਫਾਟਕ ਤਕ ਜਾਂਦੀ ਬੰਡੂਗਰ ਰੋਡ ਦਾ ਕਾਫੀ ਬੁਰਾ ਹਾਲ ਹੈ, ਸੜਕ ਉਪਰ ਸਟਰੀਟ ਲਾਈਟਾਂ ਕਾਫੀ ਖਰਾਬ ਹਨ, ਸੜਕ ਕਾਫੀ ਜਗ੍ਹਾ ਤੋਂ ਟੁੱਟੀ ਹੋਈ ਹੈ, ਸੜਕ ਉਪਰ ਕਾਫੀ ਟੋਏ ਪਏ ਹੋਏ ਹਨ। ਰਾਤ ਨੂੰ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਲਾਕ ਪ੍ਰਧਾਨ ਅਮਰਜੀਤ ਸਿੰਘ ਵਲੋਂ ਸ਼ੇਰੇ-ਏ-ਪੰਜਾਬ ਮਾਰਕੀਟ ਰੋਡ ਉਪਰ ਸਟਰੀਟ ਲਾਈਟਾਂ ਸੰਬੰਧੀ ਸਮੱਸਿਆ ਅਤੇ ਸ਼ੇਰਾਂ ਵਾਲੇ ਗੇਟ ਵਿਖੇ ਸੀਵਰੇਜ ਜਾਮ ਦੀ ਸਮੱਸਿਆ ਵੱਲ ਸੰਯੁਕਤ ਕਮਿਸ਼ਨਰ ਦਾ ਧਿਆਨ ਦਵਾਇਆ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਪਾਰਟੀ ਦੇ ਟਕਸਾਲੀ ਆਗੂਆਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਕਿਹਾ ਕਿ ਉਹਨਾਂ ਵਲੋਂ ਆਮ ਲੋਕਾਂ ਦੇ ਜੋ ਵੀ ਮਸਲੇ ਉਹਨਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ, ਉਹਨਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਕੇ ਆਮ ਲੋਕਾਂ ਨੂੰ ਰਾਹਤ ਪਹੁੰਚਾਈ ਜਾਵੇਗੀ।
Punjab Bani 23 February,2024
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ
ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ • ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ • ਸੂਬੇ 'ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ 'ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 23 ਫਰਵਰੀ: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸੂਬੇ ਅੰਦਰ ਮੌਜੂਦ ਅਥਾਹ ਸੰਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ। ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਦੀ ਟੀਮ ਨੇ ਉੱਚ ਗੁਣਵੱਤਾ ਵਾਲੇ ਫੂਡ ਬਰਾਂਡਜ਼ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਚਿੱਲੀ ਪੇਸਟ, ਟਮਾਟਰ ਪੇਸਟ, ਟਮਾਟਰ ਪਿਊਰੀ, ਆਰਗੈਨਿਕ ਬਾਸਮਤੀ ਚੌਲ ਅਤੇ ਹੋਰ ਪ੍ਰੋਸੈਸਡ ਫੂਡ ਉਤਪਾਦਾਂ ਲਈ ਵਿਸ਼ਵ ਭਰ ਦੇ ਬਿਜ਼ਨੈਸ ਲੀਡਰਾਂ ਦਾ ਧਿਆਨ ਖਿੱਚਿਆ ਅਤੇ 200 ਤੋਂ ਵੱਧ ਨਿਵੇਸ਼ਕਾਂ ਨੇ ਇਸ ਸਬੰਧੀ ਪੁੱਛ-ਗਿੱਛ ਕੀਤੀ। ਵਿਦੇਸ਼ੀ ਕੰਪਨੀਆਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਸਮਰਪਿਤ ਹੈ ਅਤੇ ਪੰਜਾਬ ਵਿੱਚ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਨੂੰ ਨੇਪਾਲ, ਯੂ.ਏ.ਈ., ਕੈਨੇਡਾ ਅਤੇ ਯੂ.ਕੇ. ਦੇ ਵਪਾਰੀਆਂ ਤੋਂ ਪਹਿਲਾਂ ਹੀ ਕਈ ਆਰਡਰ ਪ੍ਰਾਪਤ ਹੋ ਚੁੱਕੇ ਹਨ। ਇਸ ਦੌਰਾਨ ਸਪੇਨ, ਇਸਤੋਨੀਆ, ਇਟਲੀ, ਰੂਸ ਅਤੇ ਹੋਰ ਮੁਲਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਨਵੀਆਂ ਤਕਨਾਲੋਜੀਆਂ ਅਤੇ ਉਤਪਾਦਾਂ ਨੂੰ ਅਪਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਤੋਂ ਇਲਾਵਾ ਬਾਸਮਤੀ ਦੇ ਬਰਾਮਦਕਾਰਾਂ ਨਾਲ ਮੀਟਿੰਗਾਂ ਕਰਕੇ ਸੂਬੇ ਤੋਂ ਬਰਾਮਦ ਵਧਾਉਣ ਲਈ ਰਣਨੀਤਕ ਯੋਜਨਾ ਦੀ ਰੂਪਰੇਖਾ ਵੀ ਉਲੀਕੀ ਗਈ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਵੱਡੀ ਗਲੋਬਲ ਐਕਸਪੋ ਵਿੱਚ ਸਾਡੀ ਭਾਈਵਾਲੀ ਫੂਡ ਪ੍ਰੋਸੈਸਿੰਗ ਤਕਨਾਲੋਜੀ ਨੂੰ ਮੁੱਖ ਤਰਜੀਹ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਵਪਾਰਕ ਗੱਲਬਾਤ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਖਾੜੀ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਨੂੰ ਵੀ ਮਿਲੇ ਅਤੇ ਉਹਨਾਂ ਨਾਲ ਵਿਚਾਰ ਚਰਚਾ ਕੀਤੀ ਤਾਂ ਜੋ ਉਹਨਾਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹ ਪਹੁੰਚ ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸੈਕਟਰ ਲਈ ਘਰੇਲੂ ਅਤੇ ਕੌਮਾਂਤਰੀ ਪੱਧਰ 'ਤੇ ਇੱਕ ਮਜ਼ਬੂਤ ਨੈੱਟਵਰਕ ਬਣਾਉਣ ਲਈ ਅਹਿਮ ਕਦਮ ਹੈ।
Punjab Bani 23 February,2024
ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ
ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ • ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ • ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ • ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ ਚੰਡੀਗੜ੍ਹ, 23 ਫਰਵਰੀ: ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ।
Punjab Bani 23 February,2024
ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ
ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਬਣਾਇਆ ਜਾ ਰਿਹੈ : ਬਿਕਰਮ ਸਿੰਘ ਮਜੀਠੀਆ - ਰਾਜਿੰਦਰਾ ਹਸਪਤਾਲ 'ਚ ਜੇਰੇ ਇਲਾਜ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਿਆ ਪਟਿਆਲਾ, 22 ਫਰਵਰੀ : ਦੇਸ਼ ਦੇ ਅਨਾਜ ਭੰਡਾਰ ਭਰਨ ਵਾਲੀ ਧਰਤੀ 'ਤੇ ਅੰਨਦਾਤਾ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨਾਲ ਖੜ੍ਹੇ ਹੋਣ ਤੋਂ ਭੱਜ ਗਏ ਹਨ। ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ, ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਅਮਰਿੰਦਰ ਬਜਾਜ ਹਲਕਾ ਇੰਚਾਰਜ ਪਟਿਆਲਾ, ਅਮਿਤ ਰਾਠੀ ਸ਼ਹਿਰੀ ਪ੍ਰਧਾਨ ਅਕਾਲੀ ਦਲ, ਅਕਾਲੀ ਦਲ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਏ.ਐਸ. ਕਲੇਰ ਅਤੇ ਹੋਰ ਨੇਤਾ ਵੀ ਹਾਜਰ ਸਨ। ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਪੁੱਛਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀਵਾਰ ਵੇਖਣ ਨੂੰ ਮਿਲਿਆ ਹੈ ਕਿ ਇਕ ਸੂਬੇ ਦੀ ਪੁਲਿਸ ਦੂਜੇ ਸੂਬੇ ਵਿਚ ਦਾਖਲ ਹੋ ਕੇ ਉਥੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾ ਰਹੀ ਹੈ। ਇਕ ਨੌਜਵਾਨ ਕਿਸਾਨ ਦੀ ਗੋਲੀਆਂ ਲੱਗਣ ਨਾਲ, ਤਿੰਨ ਹੋਰਾਂ ਦੀ ਕਿਸਾਨੀ ਸੰਘਰਸ਼ ਵਿਚ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁੱਤੇ ਪਏ ਹਨ ਜਾਂ ਫਿਰ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਰਿਆਣਾ ਪੁਲਿਸ ਦੇ ਹਮਲੇ ਵਿਚ ਪੱਤਰਕਾਰਾਂ ਸਮੇਤ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਕਿਸੇ ਦੀ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਣਮਨੁੱਖੀ ਗੱਲ ਹੈ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਏ ਨੂੰ 24 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਗਏ ਹਨ ਪਰ ਹਾਲੇ ਤੱਕ ਦੋਸ਼ੀਆਂ ਖਿਲਾਫ ਕੋਈ ਕੇਸ ਦਰਜ ਨਹੀਂ ਹੋਇਆ ਜਦੋਂ ਕਿ ਕਾਨੂੰਨ ਮੁਤਾਬਕ ਪਹਿਲਾਂ ਕੇਸ ਦਰਜ ਹੋਣਾ ਚਾਹੀਦਾ ਸੀ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਖੁਦ ਇਹ ਮੰਨਣ ਨੂੰ ਤਿਆਰ ਨਹੀਂ ਕਿ ਉਹ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਰਲੇ ਹਨ ਤੇ ਉਹਨਾਂ ਦੇ ਆਊਟ ਬਣੇ ਹੋਏ ਹਨ। ਉਹਨਾਂ ਕਿਹਾ ਕਿ ਕਿਸਾਨ ਤੇ ਖੇਤ ਮਜ਼ਦੂਰ ਪੰਜਾਬ ਵਿਚ ਹਨ ਤੇ ਹਰਿਆਣਾ ਦੀ ਧਰਤੀ 'ਤੇ ਨਹੀਂ ਪਹੁੰਚੇ ਪਰ ਉਹਨਾਂ ਨੂੰ ਉਹਨਾਂਦੀ ਧਰਤੀ 'ਤੇ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Punjab Bani 22 February,2024
ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ
ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ -ਕਿਹਾ, ਜੇਤੂ ਵਿਦਿਆਰਥੀਆਂ ਨੂੰ ਵਿਧਾਨ ਸਭਾ 'ਚ ਦੇਵਾਂਗੇ ਨਗ਼ਦ ਇਨਾਮ -ਸਪੀਕਰ ਨੇ ਵਿਦਿਆਰਥੀਆਂ ਨੂੰ ਰਾਜਨੀਤੀ 'ਚ ਆਉਣ ਦਾ ਸੱਦਾ ਵੀ ਦਿੱਤਾ -ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਨੇ ਪੰਜਾਬ ਦੇ ਕਿਸਾਨ-ਸੰਧਵਾਂ ਪਟਿਆਲਾ, 22 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ। ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ 'ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ 'ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ। ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।
Punjab Bani 22 February,2024
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ, 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।
Punjab Bani 22 February,2024
ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ
ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ - ਮੁੱਢਲੀ ਜਾਂਚ ਅਨੁਸਾਰ ਵਿਦੇਸ਼ ਬੈਠੇ ਸਰਗਨਾ ਕ੍ਰਿਪਟੋਕਰੰਸੀ ਰਾਹੀਂ ਪ੍ਰਾਪਤ ਕਰ ਰਹੇ ਸਨ ਪੈਸੇ : ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਇਹ ਗਿਰੋਹ ਦੇ ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ ਹੈ। ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲਿ੍ਹਆਂ ਤੋਂ ਚਲਾਇਆ ਜਾ ਰਿਹਾ ਸੀ। ਆਪ੍ਰੇਸ਼ਨ ਦੌਰਾਨ, ਮੁਲਜ਼ਮ ਜਹੀਰੁਲ ਇਸਲਾਮ ਅਤੇ ਰਫੀਉਲ ਇਸਲਾਮ ਨੂੰ ਆਸਾਮ ਦੇ ਨਗਾਓਂ ਜ਼ਿਲੇ ਤੋਂ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਨੇ ਖੁਲਾਸਾ ਕੀਤਾ ਕਿ ਉਹ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕਸਟਮਰ ਸਰਵਿਸਿਜ਼ ਪੁਆਇੰਟ (ਸੀਐਸਪੀ) ਚਲਾ ਰਹੇ ਸਨ ਅਤੇ ਸੁਖਾਲੇ ਢੰਗ ਨਾਲ ਪੈਸੇ ਕਮਾਉਣ ਲਈ ਉਹ ਆਮ ਲੋਕਾਂ ਦੇ ਦਸਤਾਵੇਜ਼ਾਂ ਦੇ ਅਡੋਬ ਫੋਟੋਸ਼ਾਪ ਸਾਫਟਵੇਅਰ ਦੀ ਵਰਤੋਂ ਕਰਕੇ ਡੁਪਲੀਕੇਟ ਪੈਨ ਕਾਰਡ, ਵੋਟਰ ਕਾਰਡ, ਆਧਾਰ ਕਾਰਡ ਬਣਾਉਂਦੇ ਸਨ, ਜਿਨ੍ਹਾਂ ਦੀ ਵਰਤੋਂ ਉਨ੍ਹਾਂ ਨੇ ਬੈਂਕ ਖਾਤੇ ਖੋਲ੍ਹਣ ਅਤੇ ਇਕ ਹੋਰ ਦੋਸ਼ੀ ਮਹਿਬੂਬ ਆਲਮ ਦੇ ਨਿਰਦੇਸ਼ਾਂ ’ਤੇ ਸਿਮ ਕਾਰਡ ਪ੍ਰਾਪਤ ਕਰਨ ਲਈ ਕੀਤੀ ਸੀ। ਏਡੀਜੀਪੀ ਨੇ ਕਿਹਾ ਕਿ ਇਸ ਤੋਂ ਬਾਅਦ ਮਹਿਬੂਬ ਆਲਮ ਨੂੰ ਗੁਹਾਟੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਹ ਅਜ਼ੀਜ਼ੁਰ ਰਹਿਮਾਨ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੇ ਉਸ ਨੂੰ ਕਮਿਸ਼ਨ ਦੇ ਆਧਾਰ ’ਤੇ ਬੈਂਕ ਖਾਤੇ ਮੁਹੱਈਆ ਕਰਵਾਉਣ ਲਈ ਕਿਹਾ ਸੀ। ਪੁਲਿਸ ਟੀਮਾਂ ਨੇ ਆਸਾਮ ਦੇ ਮੋਰੀਗਾਂਵ ਜ਼ਿਲ੍ਹੇ ਤੋਂ ਮੁਲਜ਼ਮ ਅਜ਼ੀਜ਼ੁਰ ਰਹਿਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਡੀ.ਆਈ.ਜੀ. ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹੁਣ ਤੱਕ 23 ਰਾਜਾਂ ਦੇ 160 ਪੀੜਤਾਂ ਨਾਲ ਧੋਖਾਧੜੀ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਪੀੜਤਾਂ ਦੀ ਪਛਾਣ ਹੋਣ ਦੀ ਸੰਭਾਵਨਾ ਹੈ। ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਸਰਗਨਾ, ਜੋ ਵਿਦੇਸ਼ਾਂ ਤੋਂ ਇਸ ਧੋਖਾਧੜੀ ਦੇ ਰੈਕੇਟ ਨੂੰ ਚਲਾ ਰਹੇ ਹਨ, ਕ੍ਰਿਪਟੋਕਰੰਸੀ ਵਿੱਚ ਪੈਸੇ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ, ਪ੍ਰਭਜੋਤ ਕੌਰ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਇੱਕ ਕੇਸ ਨੰ. 29 ਮਿਤੀ 13/10/2023 ਨੂੰ ਐਸ.ਏ.ਐਸ.ਨਗਰ ਵਿਖੇ ਸਟੇਟ ਸਾਈਬਰ ਕ੍ਰਾਈਮ ਵਿਖੇ ਆਈ.ਪੀ.ਸੀ. ਦੀ ਧਾਰਾ 420 ਅਤੇ 120-ਬੀ ਦੇ ਤਹਿਤ ਦਰਜ ਕੀਤਾ ਗਿਆ ਹੈ। ਡੱਬੀ : ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਤੋਂ ਸਾਵਧਾਨ ਰਹੋ - ‘ ਵਰਕ ਫਰਾਮ ਹੋਮ ’ ਵਰਗੇ ਆਸਾਨ ਪੈਸੇ ਕਮਾਉਣ ਦੇ ਲਾਲਚ ਦੇਣ ਵਾਲੇ ਟੈਲੀਗ੍ਰਾਮ ਗਰੁੱਪਾਂ ਤੋਂ ਬਚੋ - ਵੱਡੀ ਵਾਪਸੀ ਦੇ ਲਾਲਚ ਵਿੱਚ ਕਦੇ ਵੀ ਕਿਸੇ ਨੂੰ ਆਨਲਾਈਨ ਭੁਗਤਾਨ ਨਾ ਕਰੋ - ਅਣਜਾਣ ਸਰੋਤਾਂ ਤੋਂ ਲਿੰਕਾਂ ’ਤੇ ਕਲਿੱਕ ਕਰਨ ਜਾਂ ਫਾਈਲਾਂ ਨੂੰ ਡਾਊਨਲੋਡ ਕਰਨ ਤੋਂ ਬਚੋ - ਕਿਸੇ ਵੀ ਐਪ ’ਤੇ ਕਦੇ ਵੀ ਡੈਬਿਟ/ਕ੍ਰੈਡਿਟ ਕਾਰਡ ਜਾਂ ਬੈਂਕ ਦੇ ਵੇਰਵੇ ਸਾਂਝੇ ਨਾ ਕਰੋ - ਛੋਟਾਂ ਅਤੇ ਇਨਾਮਾਂ ਦੀ ਪੇਸ਼ਕਸ਼ ਕਰਨ ਵਾਲੇ ਲਿੰਕਾਂ ’ਤੇ ਕਦੇ ਵੀ ਕਲਿੱਕ ਨਾ ਕਰੋ -ਹਰੇਕ ਖਾਤੇ ਲਈ ਵਿਲੱਖਣ ਪਾਸਵਰਡ ਦੀ ਵਰਤੋਂ ਕਰੋ ਅਤੇ ਇਸਨੂੰ ਬਦਲਦੇ ਰਹੋ।
Punjab Bani 22 February,2024
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ -ਡਾ. ਬਲਜੀਤ ਕੌਰ ਨੇ ਪਾਤੜਾਂ ਹਸਪਤਾਲ ਪੁੱਜ ਕੇ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਲਿਆ ਜਾਇਜ਼ਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੈਬਨਿਟ ਮੰਤਰੀਆਂ ਤੇ ਐਮ.ਐਲ.ਏ. ਦੀ ਡਿਊਟੀ ਲਗਾਈ ਪਾਤੜਾਂ, 22 ਫਰਵਰੀ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਖ਼ਮੀਆਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦੇਣ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਤੇ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ ਤਹਿਤ ਖਨੌਰੀ ਬਾਰਡਰ ’ਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਉਨ੍ਹਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਰਾਜਪੁਰਾ ਵਿਖੇ ਐਮ.ਐਲ.ਏ. ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਜ਼ਖ਼ਮੀ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਨਿਗਰਾਨੀ ਕੀਤੀ ਜਾ ਰਹੀਆਂ ਹਨ। ਜ਼ਖ਼ਮੀ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਖ਼ਮੀ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪ੍ਰਦਾਨ ਕਰ ਰਹੀ ਹੈ ਤੇ ਕਿਸੇ ਨੂੰ ਵੀ ਇਲਾਜ ਪੱਖੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਲਾਜ ਸੂਬਾ ਸਰਕਾਰ ਵੱਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਅੱਖਾਂ ਦੀਆਂ ਬਿਮਾਰੀਆਂ ਦੇ ਮਾਹਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਾਤੜਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਦਾਖਲ ਮਰੀਜ਼ਾਂ ਨੂੰ ਕਿਹਾ ਕਿ ਸਿਹਤ ਅਮਲੇ ਵੱਲੋਂ ਇਲਾਜ ਲਈ ਪੁਖ਼ਤਾ ਪ੍ਰਬੰਧ ਹਨ, ਪਰ ਫੇਰ ਵੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
Punjab Bani 22 February,2024
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 22 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ 'ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, "ਕਿਸਾਨਾਂ ਦੀਆਂ ਮੰਗਾਂ ਖੇਤਰੀ ਨਹੀਂ ਹਨ, ਪਰ ਦੇਸ਼ ਭਰ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦਰਸਾਉਂਦੀਆਂ ਹਨ।" ਉਨ੍ਹਾਂ ਅੱਗੇ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ 'ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਚਾਲਾਂ ਸੱਤਾ ਦੀ ਸ਼ਰੇਆਮ ਦੁਰਵਰਤੋਂ ਨੂੰ ਦਰਸ਼ਾਉਂਦੀਆਂ ਹਨ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੌਰਾਨ ਸ਼ੰਭੂ ਅਤੇ ਖਿਨੌਰੀ ਸਰਹੱਦ 'ਤੇ ਵਾਪਰੀਆਂ ਘਟਨਾਵਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨ ਦੇ ਰੋਸ ਪ੍ਰਦਰਸ਼ਨ ਨੂੰ ਦਬਾਉਣ ਲਈ ਵਰਤੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਨਾਲ ਹਰਿਆਣਾ ਦੇ ਕਿਸਾਨਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਬਾਰੇ ਵੀ ਚਿੰਤਾ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਸ. ਈ.ਟੀ.ਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਇਆ। ਉਨ੍ਹਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਹੈ ਅਤੇ ਹਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
Punjab Bani 22 February,2024
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਚੰਡੀਗੜ੍ਹ, 22 ਫ਼ਰਵਰੀ: ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਵਿਖੇ ਕੇਂਦਰ ਰੇਸ਼ਮ ਬੋਰਡ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਿਮਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਫੂਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾਇਰੈਕਟਰ ਬਾਗ਼ਬਾਨੀ ਨੇ ਦੱਸਿਆ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿੱਚ ਮੁੱਖ ਤੌਰ 'ਤੇ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਦੇ ਛੋਟੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਸੈਰੀਕਲਚਰ ਸਕੀਮਾਂ ਅਧੀਨ ਵੱਖ-ਵੱਖ ਗਤੀਵਿਧੀਆਂ ਜਿਵੇਂ ਪਲਾਂਟੇਸ਼ਨ, ਕੀਟ ਪਾਲਣ ਘਰ, ਰੇਰਿੰਗ ਉਪਕਰਣ, ਟ੍ਰੇਨਿੰਗ, ਐਕਸਪੋਜ਼ਰ ਵਿਜ਼ਿਟ ਆਦਿ ਅਧੀਨ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸੈਰੀਕਲਚਰ ਦੇ ਵਿਕਾਸ ਸਬੰਧੀ ਵਿਸ਼ਾ ਮਾਹਰਾਂ ਅਤੇ ਸਾਇੰਸਦਾਨਾਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਤਕਨੀਕੀ ਜਾਣਕਾਰੀ ਦਿੱਤੀ ਗਈ। ਕੇਂਦਰੀ ਰੇਸ਼ਮ ਬੋਰਡ ਦੇ ਸਹਾਇਕ ਸਕੱਤਰ ਸ੍ਰੀ ਦਸ਼ਰਥੀ ਬਹੇਰਾ, ਸਾਇੰਟਿਸਟ-ਡੀ ਬੰਗਲੌਰ ਸ੍ਰੀ ਸਦੀਕੀ ਅਲੀ, ਡਾਇਰੈਕਟਰ, ਸੀ.ਐਸ.ਆਰ. ਐਂਡ ਟੀ.ਆਈ, ਪਾਮਪੁਰ ਸ੍ਰੀ ਐਨ.ਕੇ. ਭਾਟੀਆ, ਸਾਇੰਟਿਸਟ-ਡੀ ਸ੍ਰੀ ਸਰਦਾਰਾ ਸਿੰਘ ਅਤੇ ਸੁਰਿੰਦਰ ਭੱਟ ਨੇ ਰੇਸ਼ਮ ਉਤਪਾਦਨ ਸਬੰਧੀ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਟ੍ਰੇਨਿੰਗ ਪ੍ਰੋਗਰਾਮ ਦੌਰਾਨ ਵਿਭਾਗ ਦੇ ਸੈਰੀਕਲਚਰ ਵਿੰਗ ਵੱਲੋਂ ਵੱਖ-ਵੱਖ ਗਤੀਵਿਧੀਆਂ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਤੋਂ ਇਲਾਵਾ ਗੋਆ ਇੰਸਟੀਚਿਊਟ ਆਫ਼ ਟ੍ਰੇਨਿੰਗ ਸਟੱਡੀਜ਼ ਦੇ ਅਧਿਕਾਰੀਆਂ ਵੱਲੋ ਸ਼ਖ਼ਸੀਅਤ ਵਿਕਾਸ, ਸਵੈ-ਜਾਗਰੂਕਤਾ, ਸਮਾਂ ਪ੍ਰਬੰਧਨ ਅਤੇ ਡੈਲੀਗੇਸ਼ਨ ਸਕਿੱਲ ਆਦਿ ਸਬੰਧੀ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਵਿੱਚ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਦਲਬੀਰ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਸ੍ਰੀ ਤਜਿੰਦਰ ਸਿੰਘ ਬਾਜਵਾ ਸਣੇ ਸੂਬੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।
Punjab Bani 22 February,2024
ਨਹੀਂ ਹੋ ਸਕਿਆ ਸ਼ੁਭਕਰਨ ਦਾ ਸੰਸਕਾਰ : ਸਰਕਾਰ ਸ਼ਹੀਦ ਐਲਾਨੇ
ਨਹੀਂ ਹੋ ਸਕਿਆ ਸ਼ੁਭਕਰਨ ਦਾ ਸੰਸਕਾਰ : ਸਰਕਾਰ ਸ਼ਹੀਦ ਐਲਾਨੇ - ਪੋਸਟਮਾਰਟਮ ਨੂੰ ਲੈ ਕੇ ਦੇਰ ਸ਼ਾਮ ਤੱਕ ਪਿਆ ਰਿਹਾ ਬਖੇੜਾ - ਪੰਜਾਬ ਸਰਕਾਰ ਹਰਿਆਣਾ ਦੇ ਸ਼ੁਭ ਨੂੰ ਮਾਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ 302 ਦਾ ਕੇਸ ਦਰਜ ਕਰੇ : ਡੱਲੇਵਾਲ - 23 ਅਤੇ 24 ਨੂੰ ਸਾਰਾ ਦੇਸ਼ ਮੋਦੀ ਅਤੇ ਸ਼ਾਹ ਦੇ ਫੂਕੇ ਪੁੱਤਲੇ ਅਤੇ ਆਪਣੇ ਘਰਾਂ ਤੇ ਵਹੀਕਲਾਂ 'ਤੇ ਰੋਸ਼ ਵਜੋਂ ਲਗਾਏ ਜਾਣ ਕਾਲੇ ਝੰਡੇ ਰਾਜਪੁਰਾ : ਲੰਘੇ ਕੱਲ ਖਨੌਰੀ ਬਾਰਡਰ 'ਤੇ ਹਰਿਆਣਾ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੱਜ ਸੰਸਕਾਰ ਨਹੀਂ ਹੋ ਸਕਿਆ ਹੈ। ਇੱਥੋਂ ਤੱਕ ਕਿ ਦੇਰ ਸ਼ਾਮ ਤੱਕ ਸ਼ੁਭਕਰਨ ਦੇ ਪੋਸਟਮਾਰਟਮ ਨੂੰ ਲੈ ਕੇ ਬਵਾਲ ਛਿੜਿਆ ਰਿਹਾ। ਕਿਸਾਨ ਨੇਤਾ ਮੰਗ ਕਰ ਰਹੇ ਸਨ ਕਿ ਪੋਸਟਮਾਰਟਮ ਤੋਂ ਪਹਿਲਾਂ ਹਰਿਆਣਾ ਸਰਕਾਰ ਦੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਕਤਲ ਦੀ ਧਾਰਾ 302 ਦਾ ਕੇਸ ਦਰਜ ਹੋਵੇ, ਜਿਨ੍ਹਾਂ ਨੇ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕੀਤਾ ਹੈ। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਨੇਤਾ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ਤੇ ਸੁਰਜੀਤ ਸਿੰਘ ਫੂਲ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਨਾਲ ਸੱਚਮੁੱਚ ਹੀ ਖੜੀ ਹੈ ਤਾਂ ਪਹਿਲਾਂ ਸ਼ੁਭਕਰਨ ਨੂੰ ਸ਼ਹੀਦ ਐਲਾਨੇ ਅਤੇ ਉਸਦੇ ਪਰਿਵਾਰ ਨੂੰ ਦੇਸ਼ ਦੇ ਸ਼ਹੀਦ ਨੂੰ ਦੇਣ ਵਾਲੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਕਿਸਾਨ ਨੇਤਾਵਾਂ ਨੇ ਆਖਿਆ ਕਿ ਅਸੀ ਬਿਲਕੁੱਲ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਤੇ ਹਰਿਆਣਾ ਪੁਲਿਸ ਨੇ ਉਨ੍ਹਾਂ ਉਪਰ ਹਮਲਾ ਕੀਤਾ। ਪੰਜਾਬ ਦੇ ਏਰੀਏ ਵਿੱਚ ਆਕੇ ਸਾਡੀ ਮਸ਼ੀਨਰੀ ਦੀ ਤੋੜ ਭੰਨ ਕੀਤੀ ਗਈ। ਇਸ ਲਈ ਹੁਣ ਪੰਜਾਬ ਸਰਕਾਰ ਦੀ ਪ੍ਰੀਖਿਆ ਦੀ ਘੜੀ ਹੈ ਕਿਉਂਕਿ ਹੁਣ ਇੱਕਲੀ ਬਿਆਨਬਾਜੀ ਨਾਲ ਨਹੀਂ ਸਰਨਾ। ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਤੁਰੰਤ ਕੇਸ ਦਰਜ ਕਰੇ। ਇੱਥੋ ਤੱਕ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਵੀ ਇਸ ਕੇਸ ਵਿੱਚ ਪਾਰਟੀ ਬਣਾਇਆ ਜਾਵੇ। ਕਿਸਾਨ ਨੇਤਾਵਾਂ ਨੇ ਕਿਹਾ ਕਿ ਖਨੌਰੀ ਬਾਰਡਰ ਦੇ 100 ਤੋਂ ਵੱਧ ਕਿਸਾਨ ਜਖਮੀ ਹੋਏ ਹਨ ਤੇ ਹੁਣ ਤੱਕ ਸੰਭੂ ਬਾਰਡਰ 'ਤੇ 167 ਦੇ ਕਰੀਬ ਕਿਸਾਨ ਜਖਮੀ ਹੋ ਚੁੱਕੇ ਹਨ।
Punjab Bani 22 February,2024
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਸਾਲ 2024-25 ਦਾ ਬਜਟ 5 ਮਾਰਚ ਨੂੰ ਪੇਸ਼ ਹੋਵੇਗਾ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਹੋਮਗਾਰਡਜ਼ ਦੇ ਸ਼ਹੀਦ ਵਲੰਟੀਅਰ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗਰਾਂਟ ਮਿਲੇਗੀ ਜੰਗੀ ਜਗੀਰ ਦੀ ਰਾਸ਼ੀ 10000 ਰੁਪਏ ਤੋਂ ਵਧਾ ਕੇ 20000 ਰੁਪਏ ਕਰਨ ਦੀ ਮਨਜ਼ੂਰੀ ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ। ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ (ਨੰਬਰ-28475) ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਿਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ। ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੇ ਡਿਜ਼ਾਈਨ ਵਿੰਗ ਨੂੰ ਸਰਕਾਰੀ ਮਲਕੀਅਤ ਵਾਲੇ/ਸਹਾਇਤਾ ਪ੍ਰਾਪਤ ਕਾਲਜਾਂ ਅਤੇ ਇੰਜਨੀਅਰਿੰਗ ਕਾਲਜਾਂ/ਸੰਸਥਾਵਾਂ ਦੇ ਸਟਾਫ ਦੀ ਤਰਜ਼ ਉਤੇ ਨਿੱਜੀ ਸੰਸਥਾਵਾਂ ਨੂੰ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਪ੍ਰਦਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇਹ ਸ਼ਰਤ ਹੋਵੇਗੀ ਕਿ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਰਾਹੀਂ ਪੈਦਾ ਹੋਣ ਵਾਲੇ ਮਾਲੀਏ ਦਾ 40 ਫੀਸਦੀ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਇਸ ਨਾਲ ਵਿਭਾਗ ਨੂੰ ਮਾਲੀਆ ਇਕੱਠਾ ਹੋਵੇਗਾ ਅਤੇ ਵਿਭਾਗ ਦੀ ਸਮਰੱਥਾ ਨਿਰਮਾਣ ਦੇ ਨਾਲ-ਨਾਲ ਮਨੁੱਖੀ ਸ਼ਕਤੀ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਨਾਲ ਜੰਗੀ ਜਗੀਰ ਦੀ ਰਾਸ਼ੀ (ਵਿੱਤੀ ਸਹਾਇਤਾ) ਮੌਜੂਦਾ 10,000 ਰੁਪਏ ਸਾਲਾਨਾ ਤੋਂ ਵਧ ਕੇ 20,000 ਰੁਪਏ ਸਾਲਾਨਾ ਹੋ ਜਾਵੇਗੀ। ਦੱਸਣਯੋਗ ਹੈ ਕਿ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਦੇ ਤਹਿਤ ਉਨ੍ਹਾਂ ਮਾਪਿਆਂ ਨੂੰ ਜੰਗੀ ਜਗੀਰ ਦਿੱਤੀ ਜਾਂਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ ਸਾਲ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਵੇਲੇ ਇਸ ਸਕੀਮ ਤਹਿਤ 83 ਲਾਭਪਾਤਰੀ ਲਾਭ ਲੈ ਰਹੇ ਹਨ। ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਵਿੱਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪੰਜਾਬ ਨਾ ਸਿਰਫ ਲੜਾਈ ਦੇ ਮੈਦਾਨ ਵਿੱਚ ਅੱਗੇ ਰਿਹਾ ਸਗੋਂ ਆਪਣੇ ਸੈਨਿਕਾਂ ਦੀ ਭਲਾਈ ਵੀ ਅੱਗੇ ਰਿਹਾ ਹੈ। ਫੌਜੀ ਸੇਵਾ ਉਪਰੰਤ ਗਰੁੱਪ-ਬੀ ਅਤੇ ਸੀ ਦੇ ਮੁਲਾਜ਼ਮਾਂ ਦੀ ਨਿਯੁਕਤੀ ਗਈ ਹੈ ਅਤੇ ਹੁਣ ਉਨ੍ਹਾਂ ਦੇ ਸੇਵਾ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਮੰਤਰੀ ਮੰਡਲ ਨੇ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵਿੱਚ ‘ਐਮ.ਐਸ.ਐਮ.ਈ. ਪੰਜਾਬ’ ਨਾਮਕ ਸਮਰਪਿਤ ਵਿੰਗ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪਹਿਲਕਦਮੀ ਐਮ.ਐਸ.ਐਮ.ਈ ਉਦਯੋਗਾਂ ਨੂੰ ਦਰਪੇਸ਼ ਵਿਭਿੰਨ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੰਜਾਬ ਨੂੰ ਇੱਕ ਬਹੁਤ ਹੀ ਜੀਵੰਤ ਅਤੇ ਗਤੀਸ਼ੀਲ ਉਦਯੋਗਿਕ ਕੇਂਦਰ ਵਿੱਚ ਬਦਲਣ ਲਈ ਸਰਕਾਰ ਦੀ ਵਚਨਬੱਧਤਾ ਦੁਆਰਾ ਚਲਾਇਆ ਗਿਆ ਹੈ। ‘ਐਮ.ਐਸ.ਐਮ.ਈ. ਪੰਜਾਬ’ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ ਉਦਯੋਗਾਂ ਦੀ ਸਮਰੱਥਾ ਨੂੰ ਵਧਾਉਣ ਲਈ ਕੰਮ ਕਰੇਗਾ, ਵਿੱਤੀ ਸੰਸਥਾਵਾਂ ਅਤੇ ਬੈਂਕਾਂ ਤੋਂ ਐਮ.ਐਸ.ਐਮ.ਈ. ਉਦਯੋਗਾਂ ਨੂੰ ਕਰਜ਼ੇ ਦੇ ਨਿਰੰਤਰ ਪ੍ਰਵਾਹ ਨੂੰ ਯਕੀਨੀ ਬਣਾਵੇਗਾ, ਜਿਸ ਨਾਲ ਉਨ੍ਹਾਂ ਨੂੰ ਆਪਣੇ ਵਿਸਤਾਰ ਅਤੇ ਨਵੀਨਤਾ ਨੂੰ ਵਧਾਉਣ ਦੇ ਯੋਗ ਬਣਾਇਆ ਜਾ ਸਕੇ। ‘ਐਮ.ਐਸ.ਐਮ.ਈ. ਪੰਜਾਬ’ ਐੱਮ.ਐੱਸ.ਐੱਮ.ਈ. ਉਦਯੋਗਾਂ ਨੂੰ ਉੱਨਤ ਤਕਨੀਕਾਂ ਅਪਣਾਉਂਣ ਅਤੇ ਆਲਮੀ ਮੰਡੀ ਵਿੱਚ ਅੱਗੇ ਰਹਿਣ ਲਈ ਉਨ੍ਹਾਂ ਦੇ ਕਾਰਜਾਂ ਨੂੰ ਆਧੁਨਿਕ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ, ਆਧੁਨਿਕ ਟੈਸਟਿੰਗ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਮਾਣੀਕਰਣ ਦੇ ਖੇਤਰਾਂ ਵਿੱਚ ਸਾਂਝੇ ਸੁਵਿਧਾ ਕੇਂਦਰ ਦੀ ਸਥਾਪਨਾ ਦੀ ਸਹੂਲਤ ਪ੍ਰਦਾਨ ਕਰੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਤਪਾਦ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਦੇ ਹਨ। ‘ਐਮ.ਐਸ.ਐਮ.ਈ. ਪੰਜਾਬ’ ਕੋਲ ਐਕਸੈਸ-ਟੂ-ਕ੍ਰੈਡਿਟ, ਐਕਸੈਸ-ਟੂ-ਤਕਨਾਲੋਜੀ, ਮਾਰਕੀਟ ਤੱਕ ਪਹੁੰਚ, ਹੁਨਰਾਂ ਤੱਕ ਪਹੁੰਚ ਅਤੇ ਸੈਕਟਰ ਦੀਆਂ ਹੋਰ ਜ਼ਰੂਰੀ ਲੋੜਾਂ ਲਈ ਸਮਰਪਿਤ ਸਬ-ਡਿਵੀਜ਼ਨ ਹੋਣਗੇ। ਸੇਵਾਵਾਂ ਦੀ ਪ੍ਰਭਾਵੀ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ‘ਐਮ.ਐਸ.ਐਮ.ਈ. ਪੰਜਾਬ’ ਪੇਸ਼ੇਵਰ ਏਜੰਸੀਆਂ ਨਾਲ ਸਹਿਯੋਗ ਕਰੇਗਾ ਤਾਂ ਜੋ ਉਨਾਂ ਦੀ ਮੁਹਾਰਤ ਨਾਲ ਹਿੱਸੇਦਾਰਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਲਗਭਗ 8 ਲੱਖ ਮੌਜੂਦਾ ਅਤੇ ਨਵੇਂ ਐਮ.ਐਸ.ਐਮ.ਈ. ਉਦਯੋਗ ਨੂੰ ਵੱਡਾ ਲਾਭ ਮਿਲੇਗਾ।
Punjab Bani 22 February,2024
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ ਚੰਡੀਗੜ੍ਹ, 22 ਫਰਵਰੀ ਵਿਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।
Punjab Bani 22 February,2024
100 ਫ਼ੀਸਦੀ ਵੋਟ ਪਾਵਾਂਗੇ, ਪਟਿਆਲਾ ਦੀ ਸ਼ਾਨ ਵਧਾਵਾਂਗੇ
100 ਫ਼ੀਸਦੀ ਵੋਟ ਪਾਵਾਂਗੇ, ਪਟਿਆਲਾ ਦੀ ਸ਼ਾਨ ਵਧਾਵਾਂਗੇ -ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਕੀਤੀ ਚਰਚਾ -ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ 'ਚ ਈ.ਐਲ.ਸੀ. ਕਲੱਬ ਬਣਾਏ ਜਾਣ ਪਟਿਆਲਾ, 22 ਫਰਵਰੀ: ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਅੱਜ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਅਤੇ ਸਕੂਲਾਂ ਤੇ ਕਾਲਜਾਂ ਦੇ ਸਵੀਪ ਦੇ ਨੋਡਲ ਅਫ਼ਸਰ ਨਾਲ ਜ਼ਿਲ੍ਹੇ ਦੇ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਵੀ ਮੌਜੂਦ ਸਨ। ਪ੍ਰੋ. ਰੇਖੀ ਨੇ ਕਿਹਾ ਕਿ ਵੋਟ ਪ੍ਰਤੀਸ਼ਤ ਵਧਾਉਣ ਲਈ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 70 ਪਾਰ ਦੇ ਟੀਚੇ ਨੂੰ ਪੂਰਾ ਕਰਨ ਲਈ ਪਿਛਲੀਆਂ ਚੋਣਾਂ ਦੌਰਾਨ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਪਬਲੀਸਿਟੀ ਮੋਬਾਈਲ ਵੈਨਾਂ ਦੀ ਮਦਦ ਵੀ ਲਈ ਜਾ ਰਹੀ ਹੈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਜਿਥੇ ਇਲੈਕਟਰੋਲ ਲਿਟਰੇਸੀ ਕਲੱਬ ਬਣੇ ਹੋਏ ਹਨ, ਉਥੇ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਜਿਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਈ.ਐਲ.ਸੀ. ਕਲੱਬ ਨਹੀਂ ਹਨ ਉਥੇ ਤੁਰੰਤ ਕਲੱਬਾਂ ਦਾ ਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਕਵਿਤਾ, ਲੇਖ, ਪੇਟਿੰਗ ਅਤੇ ਰੰਗੋਲੀ ਵਰਗੇ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਮੋਬਾਇਲ ਐਪਜ਼ ਸਬੰਧੀ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਵੋਟ ਬਣਾਉਣ ਅਤੇ ਵੋਟਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਐਪ ਦੀ ਵਰਤੋਂ ਕਰ ਸਕਣ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਸਵੀਪ ਨੋਡਲ ਅਫ਼ਸਰ ਵੀ ਮੌਜੂਦ ਸਨ।
Punjab Bani 22 February,2024
ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਟਿਕਾਣਿਆਂ ਤੇ ਪਏ ਛਾਪੇ
ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਟਿਕਾਣਿਆਂ ਤੇ ਪਏ ਛਾਪੇ ਨਵੀਂ ਦਿੱਲੀ। ਸੀਬੀਆਈ ਨੇ ਅੱਜ (22 ਫਰਵਰੀ) 2019 ਵਿੱਚ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਵਿੱਚ 2,200 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਟਿਕਾਣਿਆਂ ਸਮੇਤ 30 ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਜੈਕਟ ਵਿੱਚ ਭ੍ਰਿਸ਼ਟਾਚਾਰ ਦਾ ਮੁੱਦਾ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਚੁੱਕਿਆ ਸੀ। ਮਲਿਕ, ਜੋ 23 ਅਗਸਤ, 2018 ਤੋਂ 30 ਅਕਤੂਬਰ, 2019 ਦਰਮਿਆਨ ਜੰਮੂ-ਕਸ਼ਮੀਰ ਦੇ ਰਾਜਪਾਲ ਸਨ, ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ 'ਚ ਮਾਮਲਾ ਦਰਜ ਕੀਤਾ ਸੀ। ਮਾਮਲੇ 'ਚ ਜਾਂਚ ਏਜੰਸੀ ਨੇ ਪਿਛਲੇ ਤਿੰਨ ਵਾਰ ਕਈ ਅਧਿਕਾਰੀਆਂ ਅਤੇ ਵਿਅਕਤੀਆਂ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਕੇਸ ਦਰਜ ਕਰਨ ਤੋਂ ਬਾਅਦ, ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ ਵਿੱਚ 10 ਥਾਵਾਂ 'ਤੇ ਅਤੇ ਜੂਨ 2022 ਵਿੱਚ 16 ਥਾਵਾਂ 'ਤੇ ਤਲਾਸ਼ੀ ਲਈ। ਇਸ ਸਾਲ ਮਈ 'ਚ ਵੀ 12 ਥਾਵਾਂ 'ਤੇ ਤਲਾਸ਼ੀ ਲਈ ਗਈ ਸੀ।
Punjab Bani 22 February,2024
ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ
ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਜਥੇਬੰਦੀਆਂ ਸਮੇਤ ਅੱਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਅਸਫਲ ਰਹੀ ਹੈ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਬੇਟੇ (ਅੰਮ੍ਰਿਤਪਾਲ) ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਸ ਲਈ ਉਨ੍ਹਾਂ ਵੱਲੋਂ ਵੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।
Punjab Bani 22 February,2024
ਖਨੌਰੀ ਬਾਰਡਰ 'ਤੇ ਹੋਈ ਪੁਲਿਸ ਤੇ ਕਿਸਾਨਾਂ ਵਿਚਕਾਰ ਖੂਨੀ ਜੰਗ
ਖਨੌਰੀ ਬਾਰਡਰ 'ਤੇ ਹੋਈ ਪੁਲਿਸ ਤੇ ਕਿਸਾਨਾਂ ਵਿਚਕਾਰ ਖੂਨੀ ਜੰਗ - 1 ਕਿਸਾਨ ਦੀ ਮੌਤ, ਦੋ ਗੰਭੀਰ : ਤਿੰਨ ਦਰਜਨ ਦੇ ਕਰੀਬ ਜ਼ਖਮੀ - ਦੋਵੇਂ ਬਾਰਡਰਾਂ 'ਤੇ ਹਰਿਆਣਾ ਪੁਲਿਸ ਨੇ ਕੀਤੀ ਡਰੋਨ ਨਾਲ ਹੰਝੂ ਗੋਲਿਆਂ, ਗੋਲੀਆਂ ਤੇ ਪਾਣੀ ਦੀਆਂ ਬੋਛਾੜਾਂ ਦੀ ਬਰਸਾਤ ਖਨੌਰੀ/ਸੰਭੂ, 21 ਫਰਵਰੀ : ਦਿੱਲੀ ਕੂਚ ਨੂੰ ਲੈ ਕੇ ਅੱਜ ਖਨੌਰੀ ਬਾਰਡਰ 'ਤੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਖੂਨੀ ਜੰਗ ਹੋ ਗਈ। ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਡਰੋਨ ਨਾਲ ਸੈਂਕੜੇ ਹੰਝੂ ਬੰਬ ਸੁੱਟੇ ਤੇ ਗੋਲੀਆਂ ਦੀ ਬਰਸਾਤ ਕਰ ਦਿੱਤੀ, ਜਿਸ ਨਾਲ ਜ਼ਿਲਾ ਸੰਗਰੂਰ ਦੇ ਪਿੰਡ ਸੇਰੋਂ ਸ਼ੁਭਕਰਨ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਜੁਗਰਾਜ ਸਿੰਘ, ਸਿਮਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਸਨ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸਤੋਂ ਬਿਨਾ ਦੋਵੇਂ ਬਾਰਡਰਾਂ 'ਤੇ ਤਿੰਨ ਦਰਜਨ ਦੇ ਕਰੀਬ ਕਿਸਾਨ ਜਖਮੀ ਹੋਏ ਹਨ, ਜਿਹੜੇ ਕਿ ਪਟਿਆਲਾ, ਸੰਗਰੂਰ, ਪਾਤੜਾਂ ਤੇਰਾਜਪੁਰਾ ਵਿਖੇ ਦਾਖਲ ਹਨ। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਸ ਵੇਲੇ ਚਾਰ ਕਿਸਾਨ ਗੰਭੀਰ ਹਾਲਤ ਵਿੱਚ ਹਨ। ਖਨੌਰੀ ਬਾਰਡਰ 'ਤੇ ਅੱਜ ਸਵੇਰੇ ਜਿਵੇਂ ਹੀ ਕਿਸਾਨ ਅੱਗੇ ਵੱਧਣ ਲੱਗੇ। ਹਰਿਆਣਾ ਪੁਲਿਸ ਨੇ ਹੰਝੂ ਗੋਲਿਆਂ ਦੀ ਬਰਸਾਤ ਕਰ ਦਿੱਤੀ ਤੇ ਪਾਣਂ ਦੀਆਂ ਬੋਛਾੜਾਂ ਮਾਰੀਆਂ। ਇਸਤੋਂ ਬਾਅਦ ਨੌਜਵਾਨ ਕਿਸਾਨਾਂ ਦੀ ਇੱਕ ਟੁਕੜੀ ਸੜਕਾਂ ਨੂੰ ਛੱਡ ਕੇ ਖੇਤਾਂ ਵਿਚੋਂ ਅੱਗੇ ਵਧਣ ਲੱਗੀ, ਜਿਸ 'ਤੇ ਹਰਿਆਣਾ ਪੁਲਿਸ ਤੈਸ਼ ਵਿੱਚ ਆ ਗਈ। ਉਸਨੇ ਬੈਰੀਕੇਟ ਵਾਲੇ ਬਾਰਡਰਾਂ ਨੂੰ ਛੱਡਕੇ ਸਿੱਧੇ ਤੌਰ 'ਤੇ ਖੇਤਾਂ ਵਿਚੋਂ ਦਿੱਲੀ ਜਾ ਰਹੇ ਇਨ੍ਹਾਂ ਕਿਸਾਨਾਂ 'ਤੇ ਹਮਲਾ ਕਰ ਦਿੱਤਾ। ਇਨ੍ਹਾਂ 'ਤੇ ਜੰਗ ਵਾਂਗ ਗੋਲਿਆਂ ਦੀ ਬਰਸਾਤ ਕੀਤੀ ਗਈ। ਇਨ੍ਹਾਂ ਨੂੰ ਕੁੱਟਿਆ ਗਿਆ ਤੇ ਇਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਕਿਸਾਨ ਨੇਤਾਵਾਂ ਅਨੁਸਾਰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੂੰ ਤਾਂ ਹਰਿਆਣਾ ਪੁਲਿਸ ਹਰਿਆਣਾ ਵਾਲੇ ਪਾਸੇ ਹੀ ਚੁੱਕ ਕੇ ਲੈ ਗਈ, ਜਿਨ੍ਹਾਂ ਦੀਆਂ ਲੱਤਾਂ ਬਾਂਹਾਂ ਤੋੜ ਦਿੰਤੀਆਂ ਗਈਆਂ ਤੇ ਉਨ੍ਹਾਂ ਬਾਰੇ ਅਜੇ ਤੱਕ ਕੋਈ ਖਬਰ ਨਹੀਂ ਹੈ। ਦੋ ਘੰਟੇ ਦੇ ਕਰੀਬ ਇਹ ਜਬਰਦਸਤ ਟਕਰਾਅ ਵਾਲਾ ਮਾਹੌਲ ਚੱਲਿਆ। ਇਸਤੋਂ ਬਾਅਦ ਕਿਸਾਨ ਪਿੱਛੇ ਹੱਟ ਗਏ, ਜਿਸ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੰਭੀਰ ਰੂਪ ਵਿੱਚ ਜਖਮੀ ਸਮਝ ਕੇ ਕਿਸਾਨਾਂ ਨੇ ਚੁੱਕ ਕੇ ਲਿਆਂਦਾ। ਉਸਦੀ ਮੌਥੇ 'ਤੇ ਹੀ ਮੌਤ ਹੋ ਗਈ ਅਤੇ ਉਸਨੂੰ ਜਦੋਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਂਦਾ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸਤੋਂ ਬਾਅਦ ਖਨੌਰੀ ਬਾਰਡਰ ਦੇ ਹਾਲਾਤ ਅਜੇ ਤੱਕ ਬੇਹਦ ਖਤਰਨਾਕ ਬਣੇ ਹੋਏ ਹਨ। ਹਾਲਾਂਕਿ ਕਿਸਾਨ ਇੱਕ ਵਾਰ ਿਪੱਛੇ ਹੱਟ ਚੁੱਕੇ ਹਨ ਪਰ ਕਿਸਾਨਾਂ ਵਿੱਚ ਭਾਰੀ ਰੋਸ਼ ਹੈ ਕਿ ਉਨ੍ਹਾਂ 'ਤੇ ਰਬੜ ਦੀ ਗੋਲੀ ਦੀ ਥਾਂ ਅਸਲੀ ਗੋਲੀਆਂ ਕਿਉਂ ਚਲਾਈਆਂ।
Punjab Bani 21 February,2024
ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ
ਕਿਸਾਨੀ ਧਰਨਾ : ਰਬੜ ਦੀ ਗੋਲੀ ਨਾਲ ਹੋਈ ਨੌਜਵਾਨ ਦੀ ਮੌਤ ਰਾਜਪੁਰਾ, 21 ਫਰਵਰੀ-ਅੱਜ ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ਼ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜ਼ਖ਼ਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।
Punjab Bani 21 February,2024
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ --- ਆਪਸੀ ਮਿਲੀ ਭੁਗਤ ਨਾਲ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਤੇ ਰਹੇ ਕਾਬਜ --- ਆਗਾਮੀ ਲੋਕ ਸਭਾ ਚੌਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਰਿਕਾਰਡ ਮੱਤਾ ਨਾਲ ਕਰੇਗੀ ਜਿੱਤ ਹਾਸਲ ਚੰਡੀਗੜ੍ਹ, 21 ਫਰਵਰੀ, 2024 ( ) – ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦੀਆਂ ਪੰਜਾਬ ਦੀ ਰਾਜਨੀਤੀ ਵਿੱਚ ਵਿਚਰਦੇ ਆਏ ਹਨ। ਇਸ ਦਾ ਸਬੂਤ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਉਨ੍ਹਾਂ ਦੀ ਮੁਲਾਕਾਤ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਹਿੱਤਾ ਅਤੇ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਆਪਣੇ ਸਵਾਰਥ ਨੂੰ ਮੁੱਖ ਰੱਖਿਆ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੌੜ ਕਰਨ ਦੀ ਗੱਲ 'ਤੇ ਜੋਰ ਦਿੱਤਾ ਤਾਂ ਜੋ ਉਨਾਂ ਦੀ ਡੂਬਦੀ ਸਿਆਸੀ ਕਿਸ਼ਤੀ ਬਚ ਸਕੇ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਜਮੀਨ ਖਿਸਕ ਚੁੱਕੀ ਹੈ, ਜਿਸ ਦਾ ਸਬੂਤ 2022 ਵਿੱਚ ਹੋਇਆ ਵਿਧਾਨਸਭਾ ਚੌਣਾਂ ਸਨ, ਜਿਸ ਵਿੱਚ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਬਜ ਆਪਣੀ ਪਟਿਆਲਾ ਸੀਟ ਨੂੰ ਵੀ ਨਹੀਂ ਬਚਾਇਆ ਜਾ ਸਕਿਆ। ਇਸੇ ਲਈ ਕੈਪਟਨ ਅਮਰਿੰਦਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ, ਪਰ ਇੱਥੇ ਵੀ ਉਹ ਹਾਸ਼ੀਏ ਤੇ ਹੀ ਹਨ ਅਤੇ ਸਿਆਸਤ ਵਿੱਚ ਆਪਣੀ ਪੈਠ ਬਚਾਉਣ ਲਈ ਉਹ ਆਪਣੀ ਪਤਨੀ ਪਰਨੀਤ ਕੌਰ ਨੂੰ ਲੋਕ ਸਭਾ ਚੌਣਾਂ ਵਿੱਚ ਪਟਿਆਲਾ ਤੋਂ ਬਤੌਰ ਬੀਜੇਪੀ ਉਮੀਦਵਾਰ ਮੈਦਾਨ ਵਿੱਚ ਉਤਾਰਨ ਲੱਗੇ ਹਨ, ਜਦਕਿ ਵਿਧਾਨ ਸਭਾ ਵਾਸਤੇ ਉਨ੍ਹਾਂ ਨੇ ਆਪਣੀ ਧੀ ਜੈ ਇੰਦਰ ਕੌਰ ਦਾ ਨਾਂ ਅੱਗੇ ਰੱਖਿਆ ਹੈ। ਇਸ ਤਰ੍ਹਾਂ ਉਹ ਪੰਜਾਬ ਦੇ ਆਮ ਲੋਕਾਂ ਅਤੇ ਨੌਜਵਾਨਾਂ ਜੋ ਪਾਰਟੀਆਂ ਵਿੱਚ ਜਮੀਨੀ ਪੱਧਰ ਤੇ ਕੰਮ ਕਰ ਰਹੇ ਹਨ, ਬਾਰੇ ਕੋਈ ਹਮਦਰਦੀ ਨਹੀਂ ਰੱਖਦੇ ਅਤੇ ਉਨ੍ਹਾਂ ਦੇ ਭਵਿੱਖ ਨਾਲ ਖੇਡ ਰਹੇ ਹਨ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆੜੇ ਹੱਥੀ ਲੈਂਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਬੀਜੇਪੀ ਨਾਲ ਸਾਂਝ ਪਾਉਣ ਲਈ ਤਰਲੋਮੱਛੀ ਹੋ ਰਿਹਾ ਹੈ। ਇਸੇ ਲਈ ਉਹ ਦੁਬਾਰਾ ਬੀਜੇਪੀ ਨਾਲ ਗਠਜੋੜ ਕਰਨ ਦੇ ਯਤਨਾਂ ਵਿੱਚ ਲੱਗਾ ਹੋਇਆ ਹੈ। ਪਿਛਲੇ 25 ਸਾਲ ਵਿੱਚ ਦੋ-ਦੋ ਬਾਰ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਤੇ ਰਾਜ ਕੀਤਾ ਹੈ। ਇਸ ਦੌਰਾਨ ਇਕ-ਦੂਜੇ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਤੋਂ ਬਚਾਉਣ ਦੇ ਲਈ ਦੋਵੇਂ ਇੱਕ-ਦੂਜੇ ਤੇ ਸਿਆਸੀ ਵਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ ਅਤੇ ਆਪਣੀ ਸਿਆਸੀ ਰੋਟੀਆਂ ਸੇਕਣ ਵਿੱਚ ਲੱਗੇ ਰਹੇ। ਪੰਜਾਬ ਤੇ ਜਿਆਦਾਤਰ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹੀ ਸੱਤਾ ਦੀ ਕਮਾਨ ਸੰਭਾਲੀ ਗਈ ਹੈ, ਪਰ ਦੋਵਾਂ ਨੇ ਇੱਕ-ਦੂਜੇ ਦੇ ਨਿੱਜੀ ਕੰਮਾਂ ਅਤੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਹੋਇਆ ਧੱਕਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਹਮੇਸ਼ਾ ਤੋਂ ਹੀ ਲੋਕਾਂ ਦੇ ਹਿੱਤਾ ਨੂੰ ਅਣਦੇਖਾ ਕਰਦੇ ਹੋਏ ਆਪਣੇ ਨਿੱਜੀ ਸਵਾਰਥ ਨੂੰ ਮੁੱਖ ਰਖਦੇ ਆਏ ਹਨ ਅਤੇ ਹੁਣ ਵੀ ਇਹ ਦੋਵੇਂ ਆਪਣੇ ਨਿੱਜੀ ਫਾਇਦੇ ਲਈ ਗਠਜੋੜ ਕਰਨਾ ਚਾਹੁੰਦੇ ਹਨ। ਇਸ ਗਠਜੋੜ ਨਾਲ ਕੈਪਟਨ ਅਮਰਿੰਦਰ ਸਿੰਘ ਆਪਣੀ ਪਟਿਆਲਾ ਸੀਟ ਅਤੇ ਸੁਖਬੀਰ ਬਾਦਲ ਆਪਣੀ ਬਠਿੰਡਾ ਅਤੇ ਫਿਰੋਜਪੁਰ ਸੀਟ ਨੂੰ ਬਚਾਉਣਾ ਚਾਹੁੰਦੇ ਹਨ। ਪਰ ਲੋਕ ਹੁਣ ਇਨ੍ਹਾਂ ਦੋਵਾਂ ਪਰਿਵਾਰ ਦੀ ਆਪਸੀ ਮਿਲੀਭੁਗਤ ਨੂੰ ਸਮਝ ਚੁੱਕੇ ਹਨ। ਜਿਸਦਾ ਜਵਾਬ ਉਹ ਆਗਾਮੀ ਲੋਕ ਸਭਾ ਚੌਣਾਂ ਵਿੱਚ ਇਨ੍ਹਾਂ ਦੇ ਖਿਲਾਫ ਆਪਣੇ ਵੋਟ ਦਾ ਇਸਤੇਮਾਲ ਕਰਕੇ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੌਣਾਂ ਵਿੱਚ ਪੰਜਾਬ ਦੀਆਂ 13 ਅਤੇ ਚੰਡੀਗੜ੍ਹ ਦੀ 1 ਲੋਕ ਸਭਾ ਸੀਟ ਤੇ ਆਮ ਆਦਮੀ ਪਾਰਟੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗੁਵਾਈ ਵਿੱਚ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ। ਜਦਕਿ ਦੂਜੇ ਪਾਸੇ ਬੀਜੇਪੀ ਬਹੁਮਤ ਤਾਂ ਦੂਰ ਦੀ ਗੱਲ ਹੈ, ਨਰਿੰਦਰ ਮੋਦੀ ਦੀ ਅਗੁਵਾਈ ਵਿੱਚ 100 ਤੋਂ ਵੱਧ ਸੀਟਾਂ ਵੀ ਜਿੱਤ ਨਹੀਂ ਸਕੇਗੀ।
Punjab Bani 21 February,2024
ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਲੰਗਰ ’ਚ ਉਮੜੀ ਕਿਸਾਨ ਭਰਾਵਾਂ ਦੀ ਵੱਡੀ ਭੀੜ
ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਲੰਗਰ ’ਚ ਉਮੜੀ ਕਿਸਾਨ ਭਰਾਵਾਂ ਦੀ ਵੱਡੀ ਭੀੜ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਆਪਣਾ ਸਖਤ ਰਵੱਈਆ ਛੱਡੇ : ਗਗਨਜੀਤ ਸਿੰਘ ਬਰਨਾਲਾ ਵਾਅਦਾ ਖਿਲਾਫ਼ੀ ਨਾ ਕਰੇ ਸਰਕਾਰ ਦੇਸ਼ ਦਾ ਅੰਨਦਾਤਾ ਕਿਸਾਨ : ਜਸਮੇਰ ਸਿੰਘ ਲਾਛੜੂ ਪਟਿਆਲਾ 21 ਫਰਵਰੀ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਸ਼ੰਭੂ ਬਾਰਡਰ ’ਤੇ ਚਲਾਏ ਜਾ ਰਹੇ ਨਿਰੰਤਰ ਲੰਗਰਾਂ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਭੀੜ ਉਮੜਨ ਲੱਗ ਪਈ ਹੈ ਕਿਉਂਕਿ ਦਿਨ ਰਾਤ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਮੈਡੀਕਲ ਸੇਵਾਵਾਂ ਨੂੰ ਜਾਰੀ ਰੱਖਿਆ ਹੋਇਆ ਹੈ। ਸ਼ੰਭੂ ਬਾਰਡਰ ’ਤੇ ਚੱਲ ਰਹੇ ਲੰਗਰ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਕਈ ਦਿਨਾਂ ਤੋਂ ਖੁਦ ਆਪ ਆਪਣੇ ਹੱਥੀਂ ਕਿਸਾਨ ਭਰਾਵਾਂ ਨੂੰ ਲੰਗਰ ਸੇਵਾ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗਗਨਜੀਤ ਸਿੰਘ ਬਰਨਾਲਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਲੰਗਰ ਅਸਥਾਨ ’ਤੇ ਪੁੱਜੇ, ਜਿਨ੍ਹਾਂ ਨੇ ਖੁਦ ਲੰਗਰ ਸੇਵਾ ਵਿਚ ਯੋਗਦਾਨ ਪਾਇਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਇਸ ਉਦਮ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਾਰਿਆਂ ਲਈ ਸਰਬੱਤ ਭਲਾ ਮੰਗਦਾ, ਜਿਸ ਤਹਿਤ ਕਿਸਾਨ ਭਰਾਵਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣਾ ਸਖਤ ਰਵੱਈਆ ਛੱਡਦੇ ਹੋਏ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਰੱਦ ਕਰਨ ਸਮੇਂ ਸਰਕਾਰ ਨੇ ਕਿਸਾਨਾਂ ਨਾਲ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਕਿਸਾਨਾਂ ਮੰਗਾਂ ਅੱਜ ਤੱਕ ਨਹੀਂ ਮੰਨੀਆਂ ਗਈਆਂ ਉਨ੍ਹਾਂ ਕਿਹਾ ਕਿ ਸਰਕਾਰ ਵਾਅਦਾ ਖਿਲਾਫ਼ੀ ਨਾ ਕਰੇ ਕਿਉਂਕਿ ਇਹੋ ਕਿਸਾਨ ਦੇਸ਼ ਦਾ ਅੰਨਦਾਤਾ ਕਿਸਾਨ ਹੈ, ਜੋ ਅਨਾਜ ਭੰਡਾਰ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸਤੇਂਦਰ ਸਿੰਘ ਬਾਜਵਾ, ਲਖਵਿੰਦਰ ਸਿੰਘ, ਜੰਗ ਸਿੰਘ ਇਟਲੀ, ਪੀਏ ਟੋਨੀ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 21 February,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਬਲਤੇਜ ਪੰਨੂ ਨੇ ਆਰ.ਬੀ.ਐਲ ਬੈਂਕ ਵੱਲੋਂ 'ਉਮੀਦ 1000' ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਬਲਤੇਜ ਪੰਨੂ ਨੇ ਆਰ.ਬੀ.ਐਲ ਬੈਂਕ ਵੱਲੋਂ 'ਉਮੀਦ 1000' ਤਹਿਤ ਵਿਦਿਆਰਥਣਾਂ ਨੂੰ ਸਾਈਕਲ ਤੇ ਸਕੂਲ-ਕਿੱਟਾਂ ਵੰਡੀਆਂ -ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ-ਡਾ. ਬਲਬੀਰ ਸਿੰਘ -ਕਿਹਾ, ਸਰਕਾਰੀ ਸਕੂਲ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣਾ ਮੁੱਖ ਟੀਚਾ ਪਟਿਆਲਾ, 21 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਆਰਬੀਐਲ ਬੈਂਕ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਤ ਕਰਨ ਵਾਲੀ ਸੀਐਸਆਰ ਪਹਿਲ ਉਮੀਦ 1000 ਤਹਿਤ 700 ਵਿਦਿਆਰਥਣਾਂ ਨੂੰ ਇੱਥੇ ਪੋਲੋ ਗਰਾਊਂਡ ਵਿਖੇ ਸਾਈਕਲ ਅਤੇ ਸਕੂਲ ਕਿੱਟਾਂ ਤਕਸੀਮ ਕੀਤੀਆਂ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਤੇ ਆਰਬੀਐਲ ਬੈਂਕ ਦੇ ਐਮਡੀ ਤੇ ਸੀਈਓ ਆਰ ਸੁਬਰਾਮਣਿਆਕੁਮਾਰ ਵੀ ਮੌਜੂਦ ਸਨ। ਇਸ ਮੌਕੇ ਵਿਦਿਆਰਥਣਾਂ ਨੂੰ ਅੱਗੇ ਵੱਧਣ ਲਈ ਪ੍ਰੇਰਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਖੰਭ ਲਗਾਏ ਹਨ, ਇਸ ਲਈ ਸਾਡੇ ਵਿਦਿਆਰਥੀ ਖੁੱਲ੍ਹੇ ਅਸਮਾਨ ਵਿੱਚ ਆਜ਼ਾਦੀ ਨਾਲ ਉਡਾਰੀਆਂ ਮਾਰਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਪੰਜਾਬ ਸਰਕਾਰ ਦੀਆਂ ਮੁੱਢਲੀਆਂ ਤਰਜੀਹਾਂ ਹਨ ਅਤੇ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਨਿਜੀ ਖੇਤਰ ਤੋਂ ਵੀ ਵਧੀਆ ਬਣਾਉਣ ਦਾ ਟੀਚਾ ਮਿੱਥਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਇਲਾਜ ਲਈ ਨਿਜੀ ਹਸਪਤਾਲਾਂ ਵੱਲ ਤੇ ਸਰਕਾਰ ਵੱਲੋਂ ਸਕਿੱਲ ਅਧਾਰਤ ਸਿੱਖਿਆ ਦੇਣ ਦੀ ਸ਼ੁਰੂਆਤ ਤਹਿਤ ਨੌਜਵਾਨਾਂ ਨੂੰ ਸਿੱਖਿਆ ਤੇ ਰੋਜ਼ਗਾਰ ਲਈ ਵਿਦੇਸ਼ਾਂ ਵੱਲ ਭੱਜਣ ਦੀ ਲੋੜ ਨਹੀਂ ਪਵੇਗੀ। ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਆਰਬੀਐਲ ਬੈਂਕ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਪੜ੍ਹ-ਲਿਖਕੇ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਤ ਕੀਤਾ। ਆਰਬੀਐਲ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਤੇ ਸੀਈਓ, ਆਰ ਸੁਬਰਾਮਣਿਆਕੁਮਾਰ ਨੇ ਕਿਹਾ, "'ਕਮਿਊਨਿਟੀ ਐਜ਼ ਦ ਕਾਜ਼' ਦੇ ਮਿਸ਼ਨ ਤੇ ਉਮੀਦ 1000' ਦੇ ਤਹਿਤ ਉਨ੍ਹਾਂ ਦੀ ਬੈਂਕ ਨਿਰੰਤਰ ਸਹਾਇਤਾ ਰਾਹੀਂ ਲੜਕੀਆਂ ਦੇ ਜੀਵਨ ਵਿੱਚ ਇੱਕ ਸਾਰਥਕ ਬਦਲਾਅ ਲਿਆਉਣ ਤੇ ਇੱਕ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।” ਸਮਾਗਮ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਸਮੇਤ ਹੋਰ ਪਤਵੰਤੇ, ਸਕੂਲੀ ਵਿਦਿਆਰਥਣਾਂ ਤੇ ਅਧਿਆਪਕ ਮੌਜੂਦ ਸਨ।
Punjab Bani 21 February,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਲਈ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਲਈ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ -ਸਾਧੂ ਬੇਲਾ ਰੋਡ ਤੇ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਸੜਕ ਬਣਾਉਣ ਸਮੇਤ ਫੇਜ਼ 3 ਤੇ 4 ਲਈ ਕਮਰਸ਼ੀਅਲ ਬਲਾਕ ਤੇ ਪੁੱਡਾ ਇਨਕਲੇਵ-1 'ਚ 3 ਪਾਰਕ ਬਣਨਗੇ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਘੱਗਰ ਤੇ ਪਟਿਆਲਾ ਕੀ ਰਾਓ ਨਦੀਆਂ 'ਚ ਹੜ੍ਹਾਂ ਦੀ ਸਮੱਸਿਆ ਦੇ ਹੱਲ ਲਈ ਤਜਵੀਜ਼ਾਂ ਤਿਆਰ ਪਟਿਆਲਾ, 21 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਦੇ ਵਿਕਾਸ ਲਈ ਕਰੀਬ 14 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਤੋਹਫ਼ਾ ਦਿੱਤਾ ਹੈ। ਇੱਥੇ ਅਰਬਨ ਅਸਟੇਟ ਫੇਜ 3 ਵਿਖੇ ਇੱਕ ਸਮਾਗਮ ਮੌਕੇ ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਸਿਹਤ ਮੰਤਰੀ ਨੇ ਦੱਸਿਆ ਕੀਤਾ ਕਿ ਪਿਛਲੇ ਸਮੇਂ 'ਚ ਆਏ ਹੜ੍ਹਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘੱਗਰ ਅਤੇ ਪਟਿਆਲਾ ਕੀ ਰਾਓ ਨਦੀਆਂ 'ਚ ਹੜ੍ਹਾਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਤਜਵੀਜਾਂ ਉਲੀਕੀਆਂ ਹਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ 'ਚ ਜਿੱਥੇ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਅਰਬਨ ਅਸਟੇਟ ਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਇੱਥੋਂ ਦੇ ਨਿਵਾਸੀਆਂ ਨੂੰ ਵੀ ਇਸ ਪ੍ਰਾਜੈਕਟ ਦਾ ਪਾਣੀ 24 ਘੰਟੇ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੇਂ ਬੂਟੇ ਵੀ ਲਗਾਏ ਜਾਣਗੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਰਕੇ ਨੁਕਸਾਨੀ ਗਈ 1.1 ਕਿਲੋਮੀਟਰ ਸਾਧੂ ਬੇਲਾ ਰੋਡ ਦੇ ਨਵੀਨੀਕਰਨ 'ਤੇ 183.13 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਬਿਨ੍ਹਾਂ ਸਾਧੂ ਬੇਲਾ ਤੋਂ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਅਰਬਨ ਅਸਟੇਟ ਦੀ ਪੈਰੀਫੇਰੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਕੇ ਉਸਾਰੀ ਕੀਤੀ ਜਾਵੇਗੀ। ਜਦੋਂਕਿ ਨਾਭਾ ਰੋਡ 'ਤੇ ਉਸਾਰੇ ਗਏ ਪੁੱਡਾ ਇਨਕਲੇਵ-1 ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ 3 ਪਾਰਕ ਬਣਾਏ ਜਾਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਬਨ ਅਸਟੇਟ ਦੇ ਫੇਜ 3 ਵਿੱਚ ਇੱਕ ਕਮਰਸ਼ੀਅਲ ਮਾਰਕੀਟ 5.42 ਏਕੜ ਰਕਬੇ ਵਿੱਚ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ 32 ਸ਼ੋਰੂਮ ਤੇ 34 ਦੁਕਾਨਾਂ ਬਣਾਈਆਂ ਜਾਣਗੀਆਂ ਤੇ ਇਸ ਕੰਮ ਉਪਰ 571.10 ਲੱਖ ਰੁਪਏ ਖਰਚੇ ਜਾਣਗੇ।ਜਦੋਂਕਿ ਸਾਧੂ ਬੇਲਾ ਸੜਕ ਦੇ ਨਾਲ ਨਵੇਂ ਬਣਾਏ ਗਏ ਫੇਸ-4 ਵਿੱਚ 1.86 ਏਕੜ ਜਮੀਨ ਅੰਦਰ 256.86 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰਸ਼ੀਅਲ ਮਾਰਕੀਟਾਂ ਤਿਆਰ ਕੀਤੀਆਂ ਜਾਣਗੀਆਂ, ਜਿੱਥੇ 42 ਸ਼ੋਰੂਮ, 48 ਸ਼ਾਪਸ ਅਤੇ 7 ਬੂਥ ਕੱਟੇ ਜਾਣਗੇ। ਇਸ ਦੇ ਨਾਲ ਹੀ 26.76 ਏਕੜ ਸਕੀਮ ਅਰਬਨ ਅਸਟੇਟ ਫੇਜ 1 ਨੂੰ ਜੋੜਦੀ ਸੜਕ 80 ਫੁਟੀ ਤੇ 300 ਮੀਟਰ ਸੜਕ ਦੀ ਉਸਾਰੀ ਵੀ ਵੀ 36.32 ਲੱਖ ਦੀ ਲਾਗਤ ਨਾਲ ਕੀਤੀ ਜਾਵੇਗੀ। ਇਸ ਮੌਕੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ ਨੇ ਸਿਹਤ ਮੰਤਰੀ ਦਾ ਸਵਾਗਤ ਕੀਤਾ ਅਤੇ ਪੀਡੀਏ ਵੱਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਤਜਵੀਜ ਤੋਂ ਜਾਣੂ ਕਰਵਾਇਆ। ਅਰਬਨ ਅਸਟੇਟ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਡਾ. ਬਲਬੀਰ ਸਿੰਘ ਦਾ ਸਨਮਾਨ ਕੀਤਾ। ਸਮਾਰੋਹ 'ਚ ਕਰਨਲ ਜੇ.ਵੀ. ਸਿੰਘ, ਡਾ. ਭੀਮਇੰਦਰ ਸਿੰਘ, ਜਸਬੀਰ ਸਿੰਘ ਗਾਂਧੀ, ਕੁਮਕੁਮ ਬਜਾਜ, ਪ੍ਰਧਾਨ ਮਨਜੀਤ ਸਿੰਘ ਸਾਹੀ, ਪ੍ਰੈਸ ਸਕੱਤਰ ਰਜਿੰਦਰ ਸਿੰਘ ਥਿੰਦ, ਐਡਵੋਕੇਟ ਕੁਲਵੰਤ ਸਿੰਘ, ਸਕੱਤਰ ਕੁਲਵਿੰਦਰ ਸਿੰਘ ਖੰਗੂੜਾ, ਕਰਮਜੀਤ ਸਿੰਘ ਕੰਗ, ਰਾਜਿੰਦਰ ਸਿੰਘ, ਬਲਾਕ ਪ੍ਰਧਾਨ ਲਾਲ ਸਿੰਘ, ਮੋਹਿਤ ਕੁਮਾਰ, ਗੁਰਕ੍ਰਿਪਾਲ ਸਿੰਘ ਸਰਪੰਚ, ਮਨਦੀਪ ਸਿੰਘ ਤੇ ਪ੍ਰਦੀਪ ਗਰਗ ਸਮੇਤ ਪੀਡੀਏ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ।
Punjab Bani 21 February,2024
10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 21 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ 'ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Punjab Bani 21 February,2024
ਪੰਜਾਬੀ ਬਹੁ-ਸੱਭਿਆਚਾਰਕ ਅਤੇ ਬਹੁਪੱਖੀ ਸਮਰੱਥਾ ਵਾਲੀ ਅੰਤਰ-ਰਾਸ਼ਟਰੀ ਭਾਸ਼ਾ: ਡਾ. ਸ਼ਤੀਸ ਕੁਮਾਰ ਵਰਮਾ
ਪੰਜਾਬੀ ਬਹੁ-ਸੱਭਿਆਚਾਰਕ ਅਤੇ ਬਹੁਪੱਖੀ ਸਮਰੱਥਾ ਵਾਲੀ ਅੰਤਰ-ਰਾਸ਼ਟਰੀ ਭਾਸ਼ਾ: ਡਾ. ਸ਼ਤੀਸ ਕੁਮਾਰ ਵਰਮਾ ਪਟਿਆਲਾ. 21 ਫਰਵਰੀ, 2024 ਮੁਲਤਾਨੀ ਮੱਲ ਮੋਦੀ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੱਜ 'ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ' ਨੂੰ ਸਮਰਪਿਤ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਹ ਭਾਸ਼ਣ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਉਸਾਰੂ ਅਤੇ ਬਹੁ-ਆਯਾਮੀ ਸਮਰੱਥਾ ਨਾਲ ਲੈਸ ਕਰਨ ਲਈ ਕਰਵਾਇਆ ਗਿਆ। ਡਿਜੀਟਲ ਮੀਡੀਆ ਤਕਨਾਲੋਜੀ ਦੇ ਇਸ ਯੁੱਗ ਵਿੱਚ ਪੰਜਾਬੀ ਲਿਪੀ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਨਾਲ ਵਿਦਿਆਰਥੀਆਂ ਨੂੰ ਰੂਬਰੂ ਕਰਵਾਉਣ ਲਈ ਕਰਵਾਏ ਇਸ ਭਾਸ਼ਣ ਵਿੱਚ ਮੁੱਖ ਵਕਤਾ ਵੱਜੋਂ ਡਾ. ਸ਼ਤੀਸ ਕੁਮਾਰ ਵਰਮਾ, ਸਾਬਕਾ ਮੁਖੀ ਪੰਜਾਬੀ ਵਿਭਾਗ ਅਤੇ ਸਾਬਕਾ ਡੀਨ ਭਾਸ਼ਾਵਾਂ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆ ਕਿਹਾ ਕਿ ਵਿਚਾਰਾਂ ਦੀ ਮੌਲਿਕਤਾ ਅਤੇ ਸੰਵਾਦ ਦਾ ਅਭਿਆਸ ਕਿਸੇ ਵੀ ਭਾਸ਼ਾ ਦੇ ਵਿਕਾਸ ਲਈ ਦੋ ਅਹਿਮ ਤੱਤ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਖੇਤਰੀ ਭਾਸ਼ਾਵਾਂ ਦੀ ਤਰੱਕੀ ਅਤੇ ਸੰਭਾਲ ਹੀ ਸਾਡੇ ਸੱਭਿਆਚਾਰ, ਸਾਹਿਤ ਅਤੇ ਰਾਸ਼ਟਰੀ ਚਰਿੱਤਰ ਦੇ ਵਿਕਾਸ ਦਾ ਧੁਰਾ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਨੇ ਡਾ. ਸਤੀਸ਼ ਕੁਮਾਰ ਵਰਮਾ ਦੇ ਸਾਹਿਤਕ ਯੋਗਦਾਨ 'ਤੇ ਚਰਚਾ ਕਦਿਆਂ ਕਿਹਾ ਕਿ ਭਾਸ਼ਾ ਅਤੇ ਸਾਹਿਤ ਮਨੁੱਖਤਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਵਾਲੇ ਸਮਾਜ ਦੀ ਸਿਰਜਣਾ ਅਤੇ ਵਿਕਾਸ ਲਈ ਮੁੱਖ ਕਾਰਕ ਹਨ। ਇਸ ਮੌਕੇ ਤੇ ਡਾ.ਵੀਰਪਾਲ ਕੌਰ ਸਹਾਇਕ ਪ੍ਰੋਫੈਸਰ ਪੰਜਾਬੀ ਵਿਭਾਗ ਵੱਲੋਂ ਵਿਦਿਆਰਥੀਆਂ ਨਾਲ ਡਾ. ਸਤੀਸ਼ ਕੁਮਾਰ ਵਰਮਾ ਦੀ ਰਸਮੀ ਜਾਣ-ਪਛਾਣ ਕਰਵਾਈ ਗਈ । ਆਪਣੇ ਭਾਸ਼ਣ ਵਿੱਚ ਡਾ. ਸਤੀਸ਼ ਕੁਮਾਰ ਵਰਮਾ ਨੇ ਕਿਹਾ ਕਿ ਸੰਸਕ੍ਰਿਤ, ਅਰਬੀ ਅਤੇ ਹੋਰ ਬਹੁਤ ਸਾਰੀਆਂ ਭਾਸ਼ਾਵਾਂ ਨੇ ਪੰਜਾਬੀ ਭਾਸ਼ਾ ਦੀ ਪ੍ਰਕਿਰਤੀ ਅਤੇ ਰੂਪ ਰੇਖਾ ਤਿਆਰ ਕੀਤੀ ਹੈ।ਬੰਗਾਲੀ ਭਾਸ਼ਾ ਨੂੰ ਅਧਿਕਾਰਤ ਦਰਜਾ ਦਿਵਾਉਣ ਲਈ ਢਾਕਾ ਯੂਨੀਵਰਸਿਟੀ ਦੇ ਪੰਜ ਵਿਦਿਆਰਥੀਆਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਦੀ ਸ਼ਹਾਦਤ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੁਨੀਆ ਨੂੰ ਸਮਝਣ ਲਈ ਆਪਣੀ ਮਾਂ ਬੋਲੀ ਦੀ ਕੀਮਤ ਨੂੰ ਸਮਝਣਾ ਜ਼ਰੂਰੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਇੱਕ ਤੋਂ ਵੱਧ ਭਾਸ਼ਾਵਾਂ ਸਿੱਖਣ ਅਤੇ ਵਿਚਾਰਾਂ ਅਤੇ ਪ੍ਰਗਟਾਵੇ ਦੇ ਅੰਤਰ-ਪ੍ਰਸੰਗਿਕ ਅਤੇ ਅੰਤਰ-ਭਾਸ਼ਾਈ ਅਦਾਨ-ਪ੍ਰਦਾਨ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਸ਼ਾ ਸਾਡੀਆਂ ਸਾਹਿਤਕ ਪਰੰਪਰਾਵਾਂ, ਸੱਭਿਆਚਾਰਕ ਵਿਰਸੇ, ਸੰਚਾਰ ਪੈਟਰਨ, ਇਤਿਹਾਸਕ ਸੰਘਰਸ਼ਾਂ ਅਤੇ ਸਮਾਜਿਕ-ਰਾਜਨੀਤਿਕ ਹੋਂਦ ਦਾ ਆਧਾਰ ਹੁੰਦੀ ਹੈ। ਇਸ ਭਾਸ਼ਣ ਤੋਂ ਬਾਅਦ ਵਿਦਿਆਰਥੀਆਂ ਨੇ ਮੁੱਖ ਵਕਤਾ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਦੌਰਾਨ ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਦਵਿੰਦਰ ਸਿੰਘ ਨੇ ਕੀਤਾ।ਧੰਨਵਾਦ ਦਾ ਮਤਾ ਡਾ. ਦੀਪਕ ਧਲੇਵਾ, ਸਹਾਇਕ ਪ੍ਰੋਫੈਸਰ, ਪੰਜਾਬੀ ਵਿਭਾਗ ਨੇ ਪੇਸ਼ ਕੀਤਾ। ਇਸ ਮੌਕੇ ਸਮੂਹ ਪੰਜਾਬੀ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਮੌਜੂਦ ਸਨ।
Punjab Bani 21 February,2024
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
Punjab Bani 21 February,2024
ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 21 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਉਸ ਦੇ ਭਰੋਸੇ 'ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ 'ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ। ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ‘ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿੱਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ। ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬਾਂਗੜ ਖਿਲਾਫ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 21 February,2024
ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ
ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ
ਕਿਸਾਨਾਂ ਵਿਚਾਲੇ ਭੱਜ-ਦੌੜ 



ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ
ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ
ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ
ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ
ਕਿਸਾਨਾਂ ਵਿਚਾਲੇ ਭੱਜ-ਦੌੜ
CHANDIGARH/ SHAMBU - ਦਿੱਲੀ ਕੂਚ ਦੀ ਤਿਆਰੀ 'ਚ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਜਿਸ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਹੰਝੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨਾਂ ਵਿਚਾਲੇ ਭੱਜ-ਦੌੜ ਪੈ ਗਈ।
ਉੱਥੇ ਹੀ ਸਰਕਾਰ ਵਲੋਂ ਮੁੜ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨਾਲ ਚਾਰ ਗੇੜ ਦੀ ਗੱਲਬਾਤ ਬੇਨਤੀਜਾ ਨਿਕਲਣ ਤੋਂ ਬਾਅਦ ਅੱਜ ਮੁੜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ 'ਚ ਹਨ।
ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ।
ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ
- ਕਿਸਾਨ ਅੱਜ ਦਿੱਲੀ ਕੂਚ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਬਤ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ

ਪੰਜਾਬ-ਹਰਿਆਣਾ ਬਾਰਡਰ : ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਭਿੜਨਗੇ ਕਿਸਾਨ ਅਤੇ ਸੁਰੱਖਿਆ ਫੋਰਸਾਂ/ ਕਿਸਾਨ ਅੱਜ ਤੋੜਨਗੇ ਪੋਕਲੇਨ ਮਸ਼ੀਨਾਂ, ਬਖਤਰ ਬੰਦ ਜੇਸੀਬੀ ਤੇ ਵੱਡੇ ਟ੍ਰੈਕਟਰਾਂ ਨਾਲ ਬੈਰੀਕੇਟ/ ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ।
ਪੰਜਾਬ-ਹਰਿਆਣਾ ਬਾਰਡਰ : ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਭਿੜਨਗੇ ਕਿਸਾਨ ਅਤੇ ਸੁਰੱਖਿਆ ਫੋਰਸਾਂ/ ਕਿਸਾਨ ਅੱਜ ਤੋੜਨਗੇ ਪੋਕਲੇਨ ਮਸ਼ੀਨਾਂ, ਬਖਤਰ ਬੰਦ ਜੇਸੀਬੀ ਤੇ ਵੱਡੇ ਟ੍ਰੈਕਟਰਾਂ ਨਾਲ ਬੈਰੀਕੇਟ/ ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ।
Punjab Bani 20 February,2024
ਅੱਜ ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਹੋਣਗੀਆਂ ਸੁਰਖਿਆ ਫੋਰਸਾਂ ਤੇ ਕਿਸਾਨ ਆਗੂ
ਅੱਜ ਦਿੱਲੀ ਜਾਣ ਲਈ ਅੱਜ ਆਹਮੋ ਸਾਹਮਣੇ ਹੋਣਗੀਆਂ ਸੁਰਖਿਆ ਫੋਰਸਾਂ ਤੇ ਕਿਸਾਨ ਆਗੂ ਸੰਭੂ ਬਾਰਡਰ ਤੇ ਕਿਸਾਨਾਂ ਨੇ ਬੈਰੀਕੇਟ ਤੋੜਨ ਲਈ ਲਿਆਂਦੀ ਵੱਡੇ ਪੱਧਰ ਤੇ ਮਸ਼ੀਨਰੀ - ਕਿਸਾਨਾਂ ਨੇ ਕੀਤੀ ਲਿਆਂਦੀਆਂ ਮਸ਼ੀਨਾਂ ਨਾਲ ਰਿਹਸਲ ਰਾਜਪੁਰਾ। ਬੇਹਦ ਖਤਰਨਾਕ ਅਤੇ ਤਣਾਅਪੂਰਨ ਮਾਹੌਲ ਦੇ ਚਲਦੇ 21 ਫਰਵਰੀ ਨੂੰ ਸਵੇਰੇ 11 ਵਜੇ ਪੰਜਾਬ ਦੇ ਕਿਸਾਨ ਅਤੇ ਸੁਰਖਿਆ ਫੋਰਸਾਂ ਦਿੱਲੀ ਧਰਨੇ ਨੂੰ ਲੈ ਕੇ ਆਪਸ ਵਿੱਚ ਭਿੜਨ ਲਈ ਤਿਆਰ ਹਨ। ਸੰਭੂ ਬਾਰਡਰ 'ਤੇ ਮਾਹੌਲ ਇਸ ਕਦਰ ਤਣਾਅਪੂਰਨ ਹੈ ਕਿ ਜੇਕਰ ਕਿਸਾਨ ਅਤੇ ਸੁਰਖਿਆ ਫੋਰਸਾਂ ਭਿੜ ਪਈਆਂ ਤਾਂ ਇਹ ਸਾਰਾ ਕੁੱਝ ਇੱਕ ਖੂਨੀ ਜੰਗ ਵਿੱਚ ਵੀ ਤਬਦੀਲ ਹੋ ਸਕਦਾ ਹੈ। ਕਿਸਾਨਾਂ ਨੇ ਹਰਿਆਣਾ ਅਤੇ ਕੇਂਦਰੀ ਫੋਰਸਿਜ ਵੱਲੋਂ ਕੀਤੀ 6 ਲੇਅਰ ਮਜਬੂਤ ਬੈਰੀਕੇਟਿੰਗ ਤੋੜਨ ਲਈ ਟੈਂਕਾਂ ਵਰਗੀਆਂ ਪੋਕਲੇਨ ਮਸ਼ੀਨਾਂ, ਖਤਰਨਾਕ ਜੇਸੀਬੀ ਮਸੀਨਾਂ ਤੇ ਵੱਡੇ ਟ੍ਰੈਕਟਰ ਸੰਭੂ ਬਾਰਡਰ ਉੱਤੇ ਲਿਆਂਦੇ ਹਨ ਤੇ ਬਕਾਇਦਾ ਅੱਜ ਇਨ੍ਹਾਂ ਦੀ ਰਿਹਸਲ ਕਰਕੇ ਸਵੇਰੇ ਦਿੱਲੀ 'ਤੇ ਚੜਾਈ ਕਰਨ ਲਈ ਕਮਰ ਕਸੇ ਕਸ ਲਏ ਹਨ। ਐਂਤਵਾਰ ਨੂੰ ਦੇਰ ਰਾਤ ਤਿੰਨ ਕੇਂਦਰੀ ਮੰਤਰੀਆਂ ਵੱਲੋਂ ਦਿੱਤੇ 5 ਫਸਲਾਂ 'ਤੇ ਐਮ.ਐਸ.ਪੀ. ਦੀ ਗਾਰੰਟੀ ਨੂੰਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਸਾਰਾ ਦਿਨ ਕਿਸਾਨ ਆਪਣੀਆਂ ਲਿਆਂਦੀਆਂ ਪੋਕਲੇਨ ਮਸ਼ੀਨਾਂ, ਜੇਸੀਬੀ ਮਸ਼ੀਨਾਂ ਤੇ ਵੱੜੇ ਟ੍ਰੈਕਟਰਾਂ ਨਾਲ ਦਿੱਲੀ 'ਤੇੇ ਚੜਾਈ ਕਰਨ ਦੀ ਤਿਆਰੀ ਕਰਦੇ ਰਹੇ, ਉਧਰੋਂ ਹਰਿਆਣਾ ਵਿਖੇ ਹੋਰ ਫੋਰਸਿਜ ਮੰਗਵਾ ਲਈਆਂ ਗਈਆਂ ਹਨ ਤਾਂ ਜੋ ਕਿਸਾਨ ਕਿਸੇ ਵੀ ਤਰ੍ਹਾਂ ਹਰਿਆਣਾ ਵਿਖੇ ਲਗਾਏ ਗਏ ਬੈਰੀਕੇਟ ਤੋੜ ਨਾ ਸਕਣ।
Punjab Bani 20 February,2024
3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 20 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਚੋਰੀ ਦੇ ਇੱਕ ਕੇਸ ਵਿੱਚ ਉਸਦਾ ਵਾਹਨ 'ਸੁਪਰਦਾਰੀ' ‘ਤੇ ਛੱਡਣ ਬਦਲੇ 3,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਉਸ ਦੇ ਕਬਜ਼ੇ 'ਚੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।
Punjab Bani 20 February,2024
ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 20 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਉੱਡਣ ਦਸਤਾਂ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 28, ਮਿਤੀ 30.10.2023 ਤਹਿਤ ਦਰਜ ਕੀਤੇ ਗਏ ਇੱਕ ਮੁਕੱਦਮੇ ਵਿੱਚ ਮਾਲਵਿੰਦਰ ਸਿੰਘ ਸਿੱਧੂ, ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਨਾਲ ਸਬੰਧਤ ਕੇਸ ਵਿੱਚ ਲੋੜੀਂਦਾ ਸੀ ਜਿਸ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ, ਧੋਖਾਧੜੀ, ਬਲੈਕਮੇਲਿੰਗ, ਵਸੂਲੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਸਬੰਧੀ ਕੇਸ ਵਿਚ ਸਹਿ ਦੋਸ਼ੀ ਹੈ। ਇਸ ਕੇਸ ਵਿੱਚ ਦੋ ਮੁਲਜ਼ਮ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਦੱਸਿਆ ਕਿ ਏ.ਆਈ.ਜੀ.ਸਿੱਧੂ ਸਰਕਾਰੀ ਕਰਮਚਾਰੀਆਂ ਖਿਲਾਫ ਜਾਣ-ਬੁੱਝਕੇ ਝੂਠੀਆਂ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਤਾਂ ਜੋ ਉਹਨਾਂ ਨੂੰ ਬਲੈਕਮੇਲ ਕੀਤਾ ਸਕੇ ਅਤੇ ਸ਼ਿਕਾਇਤ ਖਾਰਜ ਕਰਨ ਬਦਲੇ ਨਜਾਇਜ਼ ਲਾਭ ਲਏ ਜਾਂਦੇ ਸਨ। ਹਾਲਾਂਕਿ, 2017 ਤੋਂ ਬਾਅਦ, ਉਹ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦੇ 'ਤੇ ਨਹੀਂ ਰਿਹਾ। ਉਹਨਾਂ ਦੱਸਿਆ ਕਿ ਏਆਈਜੀ ਸਿੱਧੂ ਨੇ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਲੈਣ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਨੂੰ ਖੁਦ ਨੂੰ ਆਈਜੀ, ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਪੇਸ਼ ਕੀਤਾ ਸੀ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਈ.ਜੀ.ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈਡੀ ਅਤੇ ਉਪਰੋਕਤ ਮੁਲਜ਼ਮ ਕੁਲਦੀਪ ਸਿੰਘ ਰਾਹੀਂ ਇਕ ਹੋਰ ਅਰਜ਼ੀ ਭੇਜ ਕੇ ਸਕੂਲ ਤੋਂ ਰਿਕਾਰਡ ਹਾਸਲ ਕੀਤਾ। ਸਕੂਲ ਵਿੱਚੋਂ ਅਧਿਆਪਕਾਂ ਦੇ ਲਏ ਗਏ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ, ਪਟਿਆਲਾ ਨੂੰ ਆਪਣੇ ਨਾਲ ਸਕੂਲ ਲੈ ਕੇ ਗਿਆ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਪ੍ਰਿੰਸੀਪਲ ਨੇ ਫਾਰਮ ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਏ.ਆਈ.ਜੀ.ਸਿੱਧੂ ਨੇ ਉਕਤ ਬਲਬੀਰ ਸਿੰਘ ਰਾਹੀਂ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਖੇਤੀਬਾੜੀ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਸਬੰਧਤ ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ। ਇਸ ਸ਼ਿਕਾਇਤ ਨੂੰ ਵਾਪਸ ਲੈਣ ਦੇ ਇਵਜ਼ ਵਿੱਚ ਉਨ੍ਹਾਂ ਉਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਵਸੂਲ ਵੀ ਲਏ ਸਨ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 20 February,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ "ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ" ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਕੇ 25000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਦੇਣ ਦਾ ਟੀਚਾ ਕਿਹਾ, ਕਿਸਾਨ ਦੀ ਭਲਾਈ ਲਈ ਉਪਰਾਲੇ ਤਹਿਤ ਸੂਬੇ ਵਿੱਚ 14000 ਤੋਂ ਵੱਧ ਖਾਲ ਬਹਾਲ ਕੀਤੇ ਚੰਡੀਗੜ੍ਹ/ਫ਼ਿਰੋਜ਼ਪੁਰ, 20 ਫ਼ਰਵਰੀ: ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ੍ਰੀਟਿਡ) ਪਾਣੀ ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟਾਂ ਨਾਲ ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਧਾਰਤ ਖਾਲਾਂ ਨੂੰ ਬਹਾਲ ਕਰਨ ਦੀ ਮੁਹਿੰਮ ਤਹਿਤ ਲਗਭਗ 14000 ਤੋਂ ਵੱਧ ਖਾਲ ਬਹਾਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ 2 ਸਾਲਾਂ ਵਿੱਚ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਨਹਿਰੀ ਪਾਣੀ ਆਧਾਰਤ ਸਿੰਜਾਈ ਸਹੂਲਤਾਂ ਨੂੰ ਉਤਸ਼ਾਹਤ ਕਰਨ ਨੂੰ ਵੱਡਾ ਬੱਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਿੰਜਾਈ ਲਈ ਸੋਧੇ ਪਾਣੀ ਦੀ ਵਰਤੋਂ ਵੀ, ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਂਗ ਇੱਕ ਅਹਿਮ ਕਦਮ ਹੈ ਕਿਉਂਕਿ ਇਹ ਪਾਣੀ ਪਹਿਲਾਂ ਡਰੇਨਾਂ ਵਿੱਚ ਜਾਂਦਾ ਸੀ, ਜਦਕਿ ਹੁਣ ਖੇਤੀਬਾੜੀ ਵਿੱਚ ਵਰਤਿਆ ਜਾ ਸਕੇਗਾ। ਰਾਜ ਦੇ ਸੋਧੇ (ਟ੍ਰੀਟਿਡ) ਵਾਟਰ ਪ੍ਰੋਗਰਾਮ 'ਤੇ ਜ਼ੋਰ ਦਿੰਦੇ ਹੋਏ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਹੁਣ ਤੱਕ ਰਾਜ ਵਿੱਚ 60 ਐਸ.ਟੀ.ਪੀਜ਼ ਤੋਂ 340 ਐਮ.ਐਲ.ਡੀ ਸੋਧੇ ਪਾਣੀ ਦੀ ਵਰਤੋਂ ਕਰਕੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲਗਭਗ 11000 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਫਾਇਦਾ ਹੋ ਰਿਹਾ ਹੈ ਅਤੇ ਅਗਲੇ ਫਸਲੀ ਸੀਜ਼ਨ ਤੱਕ ਸੋਧੇ ਪਾਣੀ ਦੀ ਵਰਤੋਂ 600 ਐਮ.ਐਲ.ਡੀ ਤੱਕ ਵਧਾ ਦਿੱਤੀ ਜਾਵੇਗੀ ਜਿਸ ਨਾਲ 25000 ਹੈਕਟੇਅਰ ਤੋਂ ਵੱਧ ਖੇਤੀਯੋਗ ਜ਼ਮੀਨ ਨੂੰ ਲਾਭ ਹੋਵੇਗਾ। ਉਨਾਂ ਕਿਹਾ ਕਿ ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ ਟ੍ਰੀਟਿਡ ਪਾਣੀ ਦੀ ਵਰਤੋਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਹੁਣ ਹੋਰ ਸੂਬੇ ਵੀ ਅਜਿਹੇ ਪ੍ਰੋਗਰਾਮ ਲਾਗੂ ਕਰਨਾ ਸ਼ੁਰੂ ਕਰ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਲਾਭਪਾਤਰੀ ਕਿਸਾਨ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਣੀ ਦੀ ਹਰ ਬੂੰਦ ਨੂੰ ਸਮਝਦਾਰੀ ਨਾਲ ਵਰਤਣ ਅਤੇ ਸਿੰਜਾਈ ਦੀਆਂ ਬਿਹਤਰ ਤਕਨੀਕਾਂ ਅਪਣਾਉਣ ਦਾ ਸੱਦਾ ਦਿੱਤਾ ਕਿਉਂਕਿ ਖੇਤੀਬਾੜੀ, ਜਲ ਸਰੋਤਾਂ ਦਾ ਮੁੱਖ ਖਪਤਕਾਰ ਹੈ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਸਰਕਾਰ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ ਅਤੇ ਹਾਲ ਹੀ ਵਿੱਚ ਸੂਬੇ ਦੇ ਇੱਕ ਵੱਡੇ ਉਦਯੋਗ ਨਾਲ ਸਮਝੌਤਾ ਕੀਤਾ ਹੈ, ਜੋ ਕਿਸੇ ਨਿੱਜੀ ਅਦਾਰੇ ਨਾਲ ਅਜਿਹਾ ਪਹਿਲਾ ਸਮਝੌਤਾ ਹੈ, ਜਿਸ ਤਹਿਤ ਨਿਜੀ ਅਦਾਰਾ ਰਾਜ ਦੇ ਪਾਣੀ ਦੀ ਸੰਭਾਲ ਦੇ ਖੇਤਰ ਵਿੱਚ ਯੋਗਦਾਨ ਅਤੇ ਨਿਵੇਸ਼ ਕਰੇਗਾ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵੰਡੀ ਭਾਈ ਵਿਖੇ 4.5 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਜਦਕਿ ਜ਼ੀਰਾ ਵਿਖੇ 10.3 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਗਈ ਹੈ, ਜੋ ਕ੍ਰਮਵਾਰ 1.41 ਕਰੋੜ ਰੁਪਏ ਅਤੇ 3.04 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੀ ਗਈ ਹੈ। ਪ੍ਰਾਜੈਕਟਾਂ ਨਾਲ 556 ਹੈਕਟੇਅਰ ਖੇਤੀਬਾੜੀ ਜ਼ਮੀਨ ਅਤੇ ਪੰਜ ਪਿੰਡਾਂ ਹਰਾਜ, ਤਲਵੰਡੀ ਭਾਈ, ਨਿਊ ਜ਼ੀਰਾ, ਗਾਦੜੀ ਵਾਲਾ ਅਤੇ ਬੋਤੀਆਂ ਵਾਲਾ, ਜਿਸ ਵਿੱਚ ਕਿਸਾਨ ਭਾਈਚਾਰੇ ਦੇ 360 ਕਿਸਾਨ ਪਰਿਵਾਰ ਸ਼ਾਮਲ ਹਨ, ਨੂੰ ਲਾਭ ਹੋਵੇਗਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ ਪੰਜਾਬ ਨੇ ਇਸ ਮੌਕੇ ਦੱਸਿਆ ਕਿ ਸੋਧੇ ਵਾਟਰ ਯੂਜ਼ ਪ੍ਰਾਜੈਕਟ ਵਿਭਾਗ ਦਾ ਫਲੈਗਸ਼ਿਪ ਪ੍ਰੋਗਰਾਮ ਹੈ। ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਅਮਰੂਤ-2 ਪ੍ਰੋਗਰਾਮ ਤਹਿਤ 87 ਐਸ.ਟੀ.ਪੀਜ਼ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਦਾ ਡੀ.ਪੀ.ਆਰ ਤਿਆਰ ਕੀਤਾ ਹੈ, ਜੋ ਆਉਣ ਵਾਲੇ ਮਹੀਨਿਆਂ ਦੌਰਾਨ ਸ਼ੁਰੂ ਕੀਤਾ ਜਾਵੇਗਾ। ਵਰਣਨਯੋਗ ਹੈ ਕਿ ਵਿਭਾਗ ਨੇ ਐਸ.ਟੀ.ਪੀ. ਫਗਵਾੜਾ ਤੋਂ ਖੇਤੀਬਾੜੀ ਵਿੱਚ ਟਰੀਟ ਕੀਤੇ ਪਾਣੀ ਦੀ ਵਰਤੋਂ ਲਈ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਕਿਸਾਨਾਂ ਨੂੰ ਟਰੀਟ ਕੀਤੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਕਿਸਾਨਾਂ ਦੀ ਲਾਗਤ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਖਣਿਜ ਪਦਾਰਥਾਂ ਨਾਲ ਭਰਪੂਰ ਹੁੰਦਾ ਹੈ ਜਿਸ ਨਾਲ ਖਾਦ ਦੀ ਵਰਤੋਂ ਘਟਦੀ ਹੈ ਅਤੇ ਨਾਲ ਹੀ ਉਤਪਾਦਕਤਾ ਅਤੇ ਉਤਪਾਦਨ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਹਾਜ਼ਰ ਲਾਭਪਾਤਰੀ ਪਿੰਡਾਂ ਦੇ ਕਿਸਾਨ ਭਾਈਚਾਰੇ ਨੇ ਇਸ ਪ੍ਰਾਜੈਕਟ ਨੂੰ ਖੇਤਰ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ. ਚੰਦ ਸਿੰਘ ਗਿੱਲ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Punjab Bani 20 February,2024
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ * ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰੇਗਾ ਚੰਡੀਗੜ੍ਹ, 20 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ 'ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।
Punjab Bani 20 February,2024
ਕਿਸਾਨਾਂ ਦਾ ਐਲਾਨ 21 ਨੂੰ ਵਧਾਂਗੇ ਦਿੱਲੀ ਵੱਲ : ਸਰਕਾਰ ਨੇ ਤੈਨਾਤ ਕੀਤੀ ਸੁਰਖਿਆ ਫੋਰਸ
ਕਿਸਾਨਾਂ ਦਾ ਐਲਾਨ 21 ਨੂੰ ਵਧਾਂਗੇ ਦਿੱਲੀ ਵੱਲ : ਸਰਕਾਰ ਨੇ ਤੈਨਾਤ ਕੀਤੀ ਸੁਰਖਿਆ ਫੋਰਸ ਰਾਜਪੁਰਾ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ਉਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੇਰ ਸ਼ਾਮ ਕੇਂਦਰ ਸਰਕਾਰ ਵੱਲੋਂ ਪੇਸ਼ ਨਵੇਂ ਫਾਰਮੂਲੇ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਉਹ (ਸਰਕਾਰ) ਜ਼ਿੰਮੇਵਾਰ ਹੋਵੇਗੀ।’ ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਬੁੱਧਵਾਰ 21 ਫਰਵਰੀ ਨੂੰ ਦਿੱਲੀ ਵੱਲ ਵਧਣਗੇ। ਉਧਰ, ਪੰਜਾਬ, ਹਰਿਆਣਾ ਤੋਂ ਬਾਅਦ ਦਿੱਲੀ ਦੇ ਬਾਰਡਰਾਂ ਉਤੇ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਗਾਜੀਪੁਰ ਬਾਰਡਰ ਉਤੇ ਭਾਰੀ ਸੁਰੱਖਿਆ ਫੋਰਸ ਬੁਲਾਈ ਗਈ ਹੈ। ਪੈਰਾ ਮਿਲਟਰੀ ਫੋਰਸ ਦੀਆਂ ਕਈ ਕੰਪਨੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਸਵੇਰੇ 11 ਵੱਜੇ ਕੂਚ ਦਾ ਐਲਾਨ ਕੀਤਾ ਹੈ। ਹਰਿਆਣਾ ਪ੍ਰਸ਼ਾਸਨ ਨੇ ਵੀ ਰੋਕਣ ਦੀ ਪੂਰਾ ਤਿਆਰੀ ਕਰ ਲਈ ਹੈ।
Punjab Bani 20 February,2024
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਆਖਿਆ ਹੈ ਕਿ ਉਹ ਇਸ ਗੱਠਜੋੜ (akali bjp alliance) ਦੇ ਹੱਕ ਵਿਚ ਹਨ। ਉਨ੍ਹਾਂ ਇਥੋਂ ਤੱਕ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਦੇ ਹੱਕ ਵਿਚ ਹਨ। ਉਨ੍ਹਾਂ ਆਖਿਆ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਸੀਟਾਂ ਦੀ ਵੰਡ ਸਮੇਤ ਹੋਰ ਗੱਲਬਾਤ ਹਾਈਕਮਾਨ ਨੇ ਕਰਨੀ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਹ ਸਭ ਹੋਵੇਗਾ। ਜੇਕਰ ਭਾਜਪਾ ਤੇ ਅਕਾਲੀ ਦਲ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ।
Punjab Bani 20 February,2024
ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ
ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਵਿਵਾਦ ਦੇ ਕੇਂਦਰ ਵਿੱਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ “ਜਾਇਜ਼ ਵੋਟਾਂ ਵਜੋਂ ਗਿਣਿਆ ਜਾਵੇਗਾ ਅਤੇ” ਨਤੀਜੇ ਇਸ ਦੇ ਆਧਾਰ ‘ਤੇ ਐਲਾਨ ਕੀਤਾ ਜਾਵੇਗਾ।’’ ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਹੋਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਮੌਕੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਦਾ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।
Punjab Bani 20 February,2024
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਮੁਲਾਜਮਾਂ ਦਾ ਧਰਨਾ ਚੁਕਵਾਇਆ
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਮੁਲਾਜਮਾਂ ਦਾ ਧਰਨਾ ਚੁਕਵਾਇਆ -ਹਫ਼ਤੇ ਦੇ ਅੰਦਰ-ਅੰਦਰ ਮੰਗਾਂ ਪੂਰੀਆਂ ਕਰਨ ਲਈ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ -ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਨਾਲ ਕੀਤਾ ਵਾਅਦਾ ਕਰ ਰਹੀ ਹੈ ਪੂਰਾ ਪਟਿਆਲਾ, 20 ਫਰਵਰੀ: ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ ਉਤੇ ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਪੁੱਜਕੇ ਮੁਲਾਜਮਾਂ ਦਾ ਧਰਨਾ ਚੁਕਵਾਇਆ। ਉਨ੍ਹਾਂ ਦੇ ਨਾਲ ਸੰਯੁਕਤ ਕਮਿ਼ਸਨਰ ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ। ਇਸ ਦੌਰਾਨ ਸਾਂਝੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁਲਾਜਮਾਂ ਦੀਆਂ ਸਾਰੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਹਰ ਵਰਗ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਕਰ ਰਹੇ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਮੁਲਾਜਮਾਂ ਦੀਆਂ ਬਹੁਤ ਸਾਰੀਆਂ ਮੰਗਾਂ ਮੰਨ ਚੁੱਕੀ ਹੈ ਇਸ ਲਈ ਕਿਸੇ ਮੁਲਾਜਮ ਦੀ ਕੋਈ ਵੀ ਜਾਇਜ਼ ਮੰਗ ਲੰਬਿਤ ਨਹੀਂ ਰਹਿਣੀ ਚਾਹੀਦੀ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁਲਾਜਮਾਂ ਦੀਆਂ ਮੰਗਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਵਿਖੇ 500 ਸਫਾਈ ਸੇਵਕਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਮੋਦੀ ਕਾਲਜ ਚੌਂਕ ਵਿਚ 2012 ਵਿਚ ਜਰਨਲ ਹਾਊਸ ਦੇ ਵਿਚ ਪਾਸ ਕੀਤੇ ਮਤੇ ਮੁਤਾਬਕ ਭਗਵਾਨ ਵਾਲਮੀਕਿ ਚੌਂਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਪਾਰਕ ਵਿਚੋਂ ਬਾਹਰ ਕੱਢਕੇ ਗੇਟ ਨੇੜੇ ਡਾ. ਭੀਮ ਰਾਓ ਅੰਬੇਡਕਰ ਜੀ ਦਾ ਬੁੱਤ ਲਗਾਉਣ ਦਾ ਕੰਮ ਬਹੁਤ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਆਊਟ ਸੋਰਸ ਮੁਲਾਜਮਾਂ ਦਾ ਪਿਛਲੇ ਸਮੇਂ ਦਾ ਬਕਾਇਆ ਈਪੀਐਫ਼ ਕੰਪਨੀ ਤੋਂ ਜਲਦੀ ਜਮ੍ਹਾਂ ਕਰਵਾਉਣ ਸਮੇਤ ਮੁਲਾਜਮਾਂ ਦੀਆਂ ਤਰੱਕੀਆਂ, ਸਮੇਤ ਹੋਰ ਮੰਗਾਂ ਵੀ ਮੰਨੀਆਂ ਗਈਆਂ। ਇਸ ਕਾਰਨ ਧਰਨੇ ਉਪਰ ਬੈਠੇ ਤੇ ਰੋਸ ਰੈਲੀ ਕਰ ਰਹੇ ਮੁਲਾਜਮਾਂ ਅਤੇ ਯੂਨੀਅਨ ਨੇ ਖ਼ੁਸ਼ੀ ਵਿੱਚ ਪੰਜਾਬ ਸਰਕਾਰ, ਮੁੱਖ ਮੰਤਰੀ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਜ਼ਿੰਦਾਬਾਦ ਦੇ ਨਾਹਰੇ ਲਗਾਏ। ਇਸ ਮੌਕੇ ਪ੍ਰਧਾਨ ਸਫਾਈ ਸੇਵਕ ਯੂਨੀਅਨ ਨਗਰ ਨਿਗਮ ਸੁਨੀਲ ਕੁਮਾਰ ਬਿਡਲਾਨ, ਪ੍ਰਧਾਨ ਕਰਮਚਾਰੀ ਦਲ ਨਗਰ ਨਿਗਮ ਕੇਵਲ ਗਿੱਲ, ਪ੍ਰਧਾਨ ਟੈਕਨੀਕਲ ਕਰਮਚਾਰੀ ਦਲ ਰਾਜੇਸ਼ ਕੁਮਾਰ ਮਨੀ, ਮਨੋਜ ਕੁਮਾਰ ਸ਼ਰਮਾ, ਅਨਿਲ ਕੁਮਾਰ, ਬਲਵਿੰਦਰ ਸਿੰਘ, ਜਤਿੰਦਰ ਕੁਮਾਰ ਪ੍ਰਿੰਸ ਚੈਅਰਮੈਨ, ਪ੍ਰੇਮ ਲਤਾ, ਕੁਲਦੀਪ ਕੁਮਾਰ, ਜਸਪ੍ਰੀਤ ਜੱਸੀ ਰਾਜੀਵ ਸੰਗਰ ਸਫਾਈ ਸੇਵਕ ਯੂਨੀਅਨ ਤੋਂ ਰਾਧਾ ਰਾਣੀ ਦਰੋਗਾ, ਕਾਕਾ ਰਾਮ ਦਰੋਗਾ, ਸੰਮੀ ਸੋਧੇ, ਰਾਕੇਸ਼ ਕੁਮਾਰ ਲਾਡੀ ਦਰੋਗਾ, ਅਮਿਤ ਕੁਮਾਰ ਦਰੋਗਾ, ਸੁਨੀਤਾ ਰਾਣੀ ਦਰੋਗਾ, ਦਰੋਗਾ ਮਹੇਸ਼ ਕੁਮਾਰ, ਬਿੱਟੁ ਬੋਹਤੇ ਦਰੋਗਾ, ਵਿਨੋਦ ਕੁਮਾਰ ਦਰੋਗਾ, ਅਰੁਣ ਕੁਮਾਰ ਦਰੋਗਾ, ਬੰਟੀ ਸਂਗਰ, ਸੁਰਜ ਕੁਮਾਰ, ਬਲਜਿੰਦਰ ਕੁਮਾਰ, ਮੁਕੇਸ਼ ਕੁਮਾਰ ਦਰੋਗੇ, ਰਜੀਵ ਕੁਮਾਰ ਦਰੋਗਾ, ਮੱਖਣ ਦਰੋਗਾ, ਰਾਜਿੰਦਰ ਕੁਮਾਰ ਦਰੋਗਾ, ਰਾਜਿੰਦਰ ਸਹੋਤਾ ਦਰੋਗਾ, ਸੁਰਿੰਦਰ ਦਰੋਗਾ, ਰਾਜ ਕੁਮਾਰ ਦਰੋਗਾ, ਮਾਇਆ ਰਾਮ ਦਰੋਗਾ, ਵੈਦ ਪ੍ਰਕਾਸ਼ ਦਰੋਗਾ ਤੇ ਵਿਜੇ ਕੁਮਾਰ ਸਮੇਤ ਨਗਰ ਨਿਗਮ ਦੇ ਅਧਿਕਾਰੀ ਵੀ ਹਾਜਰ ਸਨ
Punjab Bani 20 February,2024
ਵਿਗਿਆਨ ਇੱਕ ਅਜਿਹਾ ਗਿਆਨ ਹੈ ਜੋ ਹਮੇਸ਼ਾ ਬਦਲਦਾ ਰਹਿੰਦਾ ਹੈ: ਪ੍ਰੋ ਅਰਵਿੰਦ
*ਵਿਗਿਆਨ ਇੱਕ ਅਜਿਹਾ ਗਿਆਨ ਹੈ ਜੋ ਹਮੇਸ਼ਾ ਬਦਲਦਾ ਰਹਿੰਦਾ ਹੈ: ਪ੍ਰੋ ਅਰਵਿੰਦ -ਪੰਜਾਬੀ ਯੂਨੀਵਰਸਿਟੀ ਵਿਖੇ ਤੀਜਾ ਵਿਗਿਆਨਕ ਮੇਲਾ ਸ਼ੁਰੂ -ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ* -ਆਮ ਲੋਕਾਂ ਦੇ ਵੇਖਣ ਲਈ ਦੋ ਦਿਨ ਖੁੱਲ੍ਹੀਆਂ ਰਹਿਣਗੀਆਂ ਯੂਨੀਵਰਸਿਟੀ ਕੈਂਪਸ ਵਿਚਲੀਆਂ ਵਿਗਿਆਨਕ ਮਹੱਤਵ ਵਾਲੀਆਂ ਥਾਵਾਂ ਪਟਿਆਲਾ, 20 ਫਰਵਰੀ ਵਿਗਿਆਨ ਇੱਕ ਅਜਿਹਾ ਗਿਆਨ ਹੈ ਜੋ ਹਮੇਸ਼ਾ ਬਦਲਦਾ ਰਹਿੰਦਾ ਹੈ। ਇਹ ਵਿਚਾਰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਸ਼ੁਰੂ ਹੋਏ ਵਿਗਿਆਨ ਮੇਲੇ ਦਾ ਉਦਘਾਟਨੀ ਭਾਸ਼ਣ ਦਿੰਦਿਆਂ ਹੋਇਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਦਰਅਸਲ ਕੋਈ ਵੀ ਗਿਆਨ ਕਦੇ ਸੰਪੂਰਨ ਨਹੀਂ ਹੁੰਦਾ। ਵਿਗਿਆਨ ਦੇ ਖੇਤਰ ਵਿੱਚ ਜੋ ਗੱਲਾਂ ਕੁੱਝ ਸਾਲ ਪਹਿਲਾਂ ਅੰਤਿਮ ਸੱਚ ਵਰਗੀਆਂ ਜਾਪਦੀਆਂ ਸਨ ਉਨ੍ਹਾਂ ਬਾਰੇ ਨਵੇਂ ਸਵਾਲ ਸਾਹਮਣੇ ਆਉਂਦਿਆਂ ਹੀ ਵਿਗਿਆਨੀ ਨਵੀਂਆਂ ਸੰਭਾਵੀ ਦਿਸ਼ਾਵਾਂ ਦੀ ਥਾਹ ਪਾਉਣ ਹਿਤ ਖੋਜ ਕਰਨ ਵਿੱਚ ਜੁਟ ਗਏ ਹਨ। ਵਿਗਿਆਨ ਦਾ ਇਹੋ ਸੱਚ ਹੈ। ਜਦੋਂ ਲਗਦਾ ਹੈ ਕਿ ਸਾਨੂੰ ਬਹੁਤ ਕੁੱਝ ਪਤਾ ਲੱਗ ਗਿਆ ਹੈ ਤਾਂ ਨਵੇਂ ਉੱਭਰੇ ਸਵਾਲ ਸੂਚਿਤ ਕਰਦੇ ਹਨ ਕਿ ਹਾਲੇ ਹੋਰ ਬਹੁਤ ਕੁੱਝ ਹੈ ਜਿਸ ਬਾਰੇ ਜਾਣਨਾ ਬਾਕੀ ਹੈ। ਪ੍ਰੋ. ਅਰਵਿੰਦ ਵੱਲੋਂ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨਾਲ਼ ਸਿੱਧਾ ਸੰਵਾਦ ਰਚਾਉਂਦਿਆਂ ਉਨ੍ਹਾਂ ਦੀ ਜਿਗਿਆਸਾ ਵਿੱਚੋਂ ਨਿੱਕਲੇ ਸਵਾਲਾਂ ਦੇ ਉੱਤਰ ਵੀ ਦਿੱਤੇ ਗਏ। ਵਿਗਿਆਨ ਮੇਲੇ ਦੇ ਕੋਆਰਡੀਨੇਟਰ ਪ੍ਰੋ. ਬਲਵਿੰਦਰ ਸਿੰਘ ਸੂਚ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਲਗਾਤਾਰ ਤੀਜੇ ਸਾਲ ਇਹ ਵਿਗਿਆਨ ਮੇਲਾ ਕਰਵਾਇਆ ਜਾ ਰਿਹਾ ਹੈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮਾਮਲਿਆਂ ਬਾਰੇ ਮੰਤਰਾਲੇ ਅਧੀਨ ਕੰਮ ਕਰਦੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪਿਛਲੇ ਕਰਵਾਏ ਗਏ ਪਿਛਲੇ ਦੋ ਮੇਲਿਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਮੇਲੇ ਵਿੱਚ ਸਿ਼ਰਕਤ ਕਰਨ ਵਾਲ਼ੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਪਿਛਲੇ ਸਾਲਾਂ ਦੇ ਮੁਕਾਬਲੇ ਵਧ ਗਈ ਹੈ। ਜਿ਼ਕਰਯੋਗ ਹੈ ਕਿ ਇਸ ਮੇਲੇ ਵਿੱਚ ਜਿੱਥੇ ਇੱਕ ਪਾਸੇ ਵਿਗਿਆਨ ਅਤੇ ਤਕਨਾਲੌਜੀ ਖੇਤਰ ਦੇ ਮਾਹਿਰਾਂ ਦੇ ਭਾਸ਼ਣ ਚਲਦੇ ਹਨ ਉੱਥੇ ਹੀ ਦੂਜੇ ਪਾਸੇ ਵਿਗਿਆਨ ਪ੍ਰਦਰਸ਼ਨੀਆਂ, ਵਿਗਿਆਨਕ ਮੁਕਾਬਲੇ, ਵਰਕਸ਼ਾਪ ਆਦਿ ਗਤੀਵਿਧੀਆਂ ਨਾਲ਼ੋ ਨਾਲ਼ ਚਲਦੀਆਂ ਹਨ। ਇਸ ਮੇਲੇ ਦੌਰਾਨ ਯੂਨੀਵਰਸਿਟੀ ਵਿਚਲੀਆਂ ਵਿਗਿਆਨਕ ਮਹੱਤਵ ਵਾਲ਼ੀਆਂ ਵੱਖ-ਵੱਖ ਥਾਵਾਂ ਨੂੰ ਵੀ ਬਾਹਰੋਂ ਆਏ ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਂਦਾ ਹੈ। ਯੂਨੀਵਰਸਿਟੀ ਵਿਖੇ ਸਥਿਤ ਉੱਤਰ ਭਾਰਤ ਦੀ ਮਹੱਤਵਪੂਰਣ ਖਗੋਲ ਔਬਜ਼ਰਵੇਟਰੀ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਗਿਆਨ ਨਾਲ਼ ਸੰਬੰਧਤ ਵਿਭਾਗਾਂ ਦੀਆਂ ਪ੍ਰਯੋਗਸ਼ਾਲਾਵਾਂ, ਬੋਟੈਨੀਕਲ ਗਾਰਡਨ, ਹਰਬੇਰੀਅਮ, ਮਿਊਜ਼ੀਅਮ ਅਤੇ ਹੋਰ ਥਾਵਾਂ ਨੂੰ ਵੇਖਣ ਲਈ ਖੋਲ੍ਹ ਦਿੱਤਾ ਜਾਂਦਾ ਹੈ। ਮੇਲੇ ਦੌਰਾਨ ਲੱਗਣ ਵਾਲ਼ੀ ਵਰਮੀ ਕੰਪੋਸਟ ਖਾਦ ਸੰਬੰਧੀ ਵਰਕਸ਼ਾਪ ਬਾਰੇ ਗੱਲ ਕਰਦਿਆਂ ਪ੍ਰੋ. ਬਲਵਿੰਦਰ ਸੂਚ ਨੇ ਦੱਸਿਆ ਕਿ ਮੇਲੇ ਦੇ ਦੂਜੇ ਦਿਨ ਇੱਕ ਹੋਸਟਲ ਵਿੱਚ ਵਰਮੀ ਕੰਪੋਸਟ ਖਾਦ ਦੇ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ ਜਾਵੇਗਾ ਤਾਂ ਕਿ ਹੋਸਟਲ ਮੈੱਸ ਦੀ ਰਹਿੰਦ ਖੂੰਹਦ ਤੋਂ ਖਾਦ ਤਿਆਰ ਕਰ ਕੇ ਉਸ ਨੂੰ ਪੌਦਿਆਂ ਲਈ ਵਰਤਿਆ ਜਾ ਸਕੇ। ਉਦਘਾਟਨੀ ਸੈਸ਼ਨ ਉਪਰੰਤ ਡਾ. ਉਂਕਾਰ ਸਿੰਘ ਵੱਲੋਂ 'ਜਲਗਾਹਾਂ ਦਾ ਮਹੱਤਵ' ਵਿਸ਼ੇ ਉੱਤੇ ਵਿਸ਼ੇਸ਼ ਭਾਸ਼ਣ ਦਿੱਤਾ ਗਿਆ। ਮੇਲੇ ਦੇ ਪਹਿਲੇ ਦਿਨ ਕੈਂਪਸ ਵਿੱਚ ਰੈਲੀ ਵੀ ਕੱਢੀ ਗਈ। ਪਹਿਲੇ ਦਿਨ ਵਿਦਿਆਰਥੀਆਂ ਨੇ ਮੌਡਲ/ਪ੍ਰੋਟੋਟਾਈਪ, ਨਾਅਰ੍ਹਾ ਲੇਖਣੀ ਅਤੇ ਵਾਦ-ਵਿਵਾਦ ਦੇ ਮਕਾਬਲਿਆਂ ਵਿੱਚ ਉਤਸ਼ਾਹ ਨਾਲ਼ ਭਾਗ ਲਿਆ। ਉਦਘਾਟਨੀ ਸੈਸ਼ਨ ਦਾ ਸੰਚਾਲਨ ਇਸ ਮੇਲੇ ਦੇ ਕਨਵੀਨਰ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਧੰਨਵਾਦੀ ਭਾਸ਼ਣ ਡੀਨ ਖੋਜ ਡਾ. ਮਨਜੀਤ ਪਾਤੜ ਵੱਲੋਂ ਦਿੱਤਾ ਗਿਆ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਵਿਗਿਆਨ ਮੇਲੇ ਵਿੱਚ ਲੱਗੀਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਵੀ ਦੌਰਾ ਕੀਤਾ। ਉਨ੍ਹਾਂ ਪ੍ਰਦਰਸ਼ਨੀਆਂ ਦੇ ਆਯੋਜਕਾਂ ਦਾ ਹੌਸਲਾ ਵਧਾਇਆ।
Punjab Bani 20 February,2024
ਏ.ਡੀ.ਸੀ. ਡਾ. ਬੇਦੀ ਵੱਲੋਂ ਸਕੂਲੀ ਵਰਦੀਆ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ
ਏ.ਡੀ.ਸੀ. ਡਾ. ਬੇਦੀ ਵੱਲੋਂ ਸਕੂਲੀ ਵਰਦੀਆ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ -ਕਿਹਾ, ਪਟਿਆਲਾ ਜ਼ਿਲ੍ਹਾ 5240 ਸਵੈ ਸਹਾਇਤਾ ਸਮੂਹ ਦਾ ਨਿਰਮਾਣ ਕਰਕੇ ਪੰਜਾਬ ਵਿੱਚ ਪਹਿਲੇ ਸਥਾਨ ਉਤੇ ਘਨੌਰ/ਪਟਿਆਲਾ, 20 ਫਰਵਰੀ: ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕੂਲੀ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਕੂਲੀ ਬੱਚਿਆ ਨੂੰ ਵਰਦੀਆਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਪਹਿਲ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਬਲਾਕ ਘਨੌਰ ਦੇ ਪਿੰਡ ਸਿਆਲੂ ਦੀ ਰੂਰਲ ਹਟ ਵਿੱਚ ਚੱਲ ਰਹੇ ਇਸ ਪ੍ਰਾਜੈਕਟ ਦੀ ਪ੍ਰਗਤੀ ਵਾਚਣ ਲਈ ਦੌਰਾ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਸ ਮੌਕੇ ਵਰਦੀਆ ਦੀ ਗੁਣਵੱਤਾ ਚੈੱਕ ਕਰਨ ਦੇ ਨਾਲ ਨਾਲ ਕੰਮ ਕਰ ਰਹੀਆ ਔਰਤਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨੂੰ ਵੀ ਉਤਸਾਹਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਜਿਥੇ ਸਮੂਹ ਦੀਆ ਔਰਤਾਂ ਨੂੰ ਆਮਦਨੀ ਪੱਖੋ ਹੁੰਗਾਰਾ ਮਿਲਿਆ ਹੈ ਉਥੇ ਹੀ ਸਕੂਲ ਦੇ ਬੱਚਿਆ ਨੂੰ ਵਧੀਆ ਕੁਆਲਟੀ ਦੀਆ ਵਰਦੀਆ ਵੀ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਏ.ਡੀ.ਸੀ. ਡਾ. ਬੇਦੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਗਰੀਬ ਪੇਂਡੂ ਔਰਤਾ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾ ਨੂੰ ਆਜੀਵਿਕਾ ਦੇ ਮੌਕੇ ਪ੍ਰਦਾਨ ਕੀਤੇ ਜਾਦੇ ਹਨ।ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹਾ 5240 ਸਵੈ ਸਹਾਇਤਾ ਸਮੂਹ ਦਾ ਨਿਰਮਾਣ ਕਰਕੇ ਪੰਜਾਬ ਵਿੱਚ ਪਹਿਲੇ ਸਥਾਨ ਉਤੇ ਹੈ। ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਨਾ ਰਾਣੀ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 20 February,2024
ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ
ਪਟਿਆਲਾ ਸ਼ਹਿਰ 'ਚ ਨਹਿਰੀ ਪਾਣੀ ਦੀਆਂ ਪਾਇਪਾਂ ਲਈ ਪੁੱਟੀਆਂ ਸੜਕਾਂ ਬਨਾਉਣ ਦਾ ਕੰਮ ਸ਼ੁਰੂ-ਅਜੀਤਪਾਲ ਸਿੰਘ ਕੋਹਲੀ -ਰਾਜਿੰਦਰਾ ਝੀਲ 'ਚ ਪਾਣੀ ਭਰਨਾ ਸ਼ੁਰੂ, ਲਾਇਟਾਂ ਤੇ ਫੁਹਾਰੇ ਵੀ ਚੱਲੇ -ਵਿਧਾਇਕ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਕੰਮਾਂ ਦਾ ਜਾਇਜ਼ਾ -ਕਿਹਾ, ਪਟਿਆਲਾ ਸ਼ਹਿਰ ਦੇ ਸਾਰੇ ਕੰਮ ਜੰਗੀ ਪੱਧਰ 'ਤੇ ਮੁਕੰਮਲ ਹੋਣੇ ਸ਼ੁਰੂ ਪਟਿਆਲਾ, 20 ਫਰਵਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਖੁਸ਼ਖ਼ਬਰੀ ਸਾਂਝੀ ਕੀਤੀ ਹੈ ਕਿ ਸ਼ਹਿਰ ਵਿੱਚ 24 ਘੰਟੇ 7 ਦਿਨ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਲੱਗ ਰਹੇ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਪਾਇਪਾਂ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਜਦਕਿ ਰਾਜਿੰਦਰਾ ਝੀਲ ਵਿੱਚ ਵੀ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ ਤੇ ਇਸਦੇ ਫ਼ੁਹਾਰੇ ਤੇ ਲਾਇਟਾਂ ਵੀ ਚਾਲੂ ਕਰ ਦਿੱਤੀਆਂ ਗਈਆਂ ਹਨ। ਇੱਥੇ ਨਗਰ ਨਿਗਮ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਜਾਰੀ ਸਾਰੇ ਕਾਰਜ ਜੰਗੀ ਪੱਧਰ 'ਤੇ ਮੁਕੰਮਲ ਹੋਣੇ ਸ਼ੁਰੂ ਹੋ ਗਏ ਹਨ। ਵਿਧਾਇਕ ਕੋਹਲੀ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਨਗਰ ਨਿਗਮ ਦੇ ਐਸ.ਈ. ਹਰਕਿਰਨ ਸਿੰਘ ਤੇ ਗੁਰਜੀਤ ਸਿੰਘ ਵਾਲੀਆ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਵਿਕਾਸ ਧਵਨ, ਲਾਰਸਨ ਐਂਡ ਟੂਬਰੋ ਕੰਪਨੀ ਦੇ ਨੁਮਾਇੰਦੇ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀਯੂਸ਼ ਅਗਰਵਾਲ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਸ਼ਹਿਰੀ ਹਲਕੇ ਅੰਦਰ ਕਰਵਾਏ ਜਾਣ ਵਾਲੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਗ਼ੈਰ-ਯੋਜਨਾਬੱਧ ਤਰੀਕੇ ਨਾਲ ਕੀਤੇ ਕੰਮ ਸ਼ਹਿਰ ਵਾਸੀਆਂ ਲਈ ਮੁਸ਼ਕਿਲਾਂ ਦਾ ਕਾਰਨ ਬਣ ਗਏ ਹਨ, ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੰਮਾਂ ਨੂੰ ਬਿਹਤਰ ਯੋਜਨਾਬੰਦੀ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਕੋਹਲੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਸਪਲਾਈ ਲਈ 312 ਕਿਲੋਮੀਟਰ ਪਾਇਪ ਲਾਈਨ ਲਾਇਨ ਪਾਈ ਜਾਣੀ ਹੈ, ਜਿਸ ਵਿੱਚੋਂ 152 ਕਿਲੋਮੀਟਰ ਪਾਈਪ ਪਾਈ ਗਈ ਹੈ ਜਿਸ ਲਈ ਪੁੱਟੀ ਗਈ ਸੜਕ ਨੂੰ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਤੇ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਆਪਸੀ ਸਹਿਯੋਗ ਨਾਲ ਦੁਬਾਰਾ ਬਣਾਉਣਾ ਸ਼ੁਰੂ ਹੋ ਚੁੱਕਾ ਹੈ। ਇਸ ਵਿੱਚੋਂ 22 ਕਿਲੋਮੀਟਰ ਲੋਕ ਨਿਰਮਾਣ ਵਿਭਾਗ ਤੇ 125 ਕਿਲੋਮੀਟਰ ਨਗਰ ਨਿਗਮ ਦੀਆਂ ਸੜਕਾਂ ਹਨ, ਜਿਨ੍ਹਾਂ ਨੂੰ ਚੱਲਣਯੋਗ ਬਣਾ ਕੇ ਲੁੱਕ ਦਾ ਪਲਾਂਟ ਚੱਲਣ 'ਤੇ ਲੁੱਕ ਪਵਾ ਕੇ ਪੂਰੀ ਤਰ੍ਹਾਂ ਠੀਕ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਦਕਿ 34 ਕਿਲੋਮੀਟਰ ਸੜਕਾਂ ਇੰਟਰਲਾਕਿੰਗ ਵਾਲੀਆਂ ਸਨ, ਜਿਨ੍ਹਾਂ ਨੂੰ ਨਾਲ ਦੀ ਨਾਲ ਬਣਾਇਆ ਗਿਆ ਹੈ। ਅਜੀਤਪਾਲ ਸਿੰਘ ਕੋਹਲੀ ਨੇ ਇਸ ਦੌਰਾਨ ਰਾਜਿੰਦਰਾ ਝੀਲ, ਜਿਸ ਦੇ ਕੰਮ ਦਾ ਜਾਇਜ਼ਾ ਵਿਧਾਨ ਸਭਾ ਦੀ ਐਸਟੀਮੇਟ ਕਮੇਟੀ ਵੱਲੋਂ ਲਿਆ ਗਿਆ ਸੀ, ਦੇ ਹਵਾਲੇ ਨਾਲ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਸ ਵਿੱਚ ਲੋੜੀਂਦਾ ਚਾਰ ਫੁੱਟ ਪਾਣੀ ਜਲਦੀ ਭਰਵਾ ਕੇ ਇਸ ਨੂੰ ਨਗਰ ਨਿਗਮ ਦੇ ਸਪੁਰਦ ਕੀਤਾ ਜਾਵੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿੱਚ ਲਗਾਤਾਰ ਪਾਣੀ ਭਰ ਰਿਹਾ ਹੈ ਅਤੇ 2 ਫੁੱਟ ਪਾਣੀ ਭਰ ਗਿਆ ਹੈ ਅਤੇ ਇਸ ਦੇ ਫ਼ੁਹਾਰੇ ਮੁਰੰਮਤ ਕਰਕੇ ਚਲਵਾ ਦਿੱਤੇ ਗਏ ਹਨ। ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਜਰੂਰੀ ਮੁਰੰਮਤ ਬਾਅਦ ਲਾਇਟਾਂ ਵੀ ਜਗਣੀਆਂ ਸ਼ੁਰੂ ਹੋ ਗਈਆਂ ਹਨ। ਵਿਧਾਇਕ ਕੋਹਲੀ ਨੇ ਨਗਰ ਨਿਗਮ ਦੀ ਲੈਂਡ ਬਰਾਂਚ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਬਾਜ਼ਾਰਾਂ ਅਤੇ ਕਈ ਸੜਕਾਂ ਉਪਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਕੇ ਆਵਾਜਾਈ ਵਿੱਚ ਪੈਂਦੇ ਵਿਘਨ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ਹਿਰ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਵਿਧਾਇਕ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੇ ਖੁੱਲ੍ਹੇ ਗੱਫ਼ੇ ਦਿੱਤੇ ਹਨ, ਜਿਸ ਲਈ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਸਮੁੱਚੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨੇਪਰੇ ਚੜ੍ਹਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਅਤੇ ਉਹ ਇਸ ਸ਼ਕਤੀ ਨੂੰ ਲੋਕਾਂ ਦੀ ਸੇਵਾ ਲਈ ਹੀ ਲਗਾਉਂਦੇ ਹੋਏ ਹਰ ਵੇਲੇ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।
Punjab Bani 20 February,2024
ਪ੍ਰਧਾਨ ਮੰਤਰੀ ਵੱਲੋਂ ਪੀਐਮ ਊਸ਼ਾ ਅਭਿਆਨ ਹੇਠ 78 ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ
ਪ੍ਰਧਾਨ ਮੰਤਰੀ ਵੱਲੋਂ ਪੀਐਮ ਊਸ਼ਾ ਅਭਿਆਨ ਹੇਠ 78 ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਪ੍ਰੋ. ਅਰਵਿੰਦ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਾਰੀਆਂ ਯੂਨੀਵਰਸਿਟੀ ਨੂੰ ਗ੍ਰਾਂਟ ਦਿੱਤੇ ਜਾਣ ਦੀ ਜ਼ਰੂਰਤ ਤੇ ਜ਼ੋਰ ਪਟਿਆਲਾ, 20 ਫਰਵਰੀ ਸਿੱਖਿਆ ਅਤੇ ਸਿੱਖਿਆ ਸੰਸਥਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਾਰੀਆਂ ਯੂਨੀਵਰਸਿਟੀਆਂ ਇੱਕ ਸਾਰ ਗ੍ਰਾਂਟ ਦਿੱਤੇ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (ਪੀ.ਐਮ. ਊਸ਼ਾ) ਸਕੀਮ ਹੇਠ 78 ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਦੀ ਆਨਲਾਈਨ ਸਮਾਰੋਹ ਦੌਰਾਨ ਪ੍ਰਵਾਨਗੀ ਦਿੱਤੀ ਗਈ। ਇਸ ਦੌਰਾਨ ਯੂਨੀਵਰਸਿਟੀ ਸੈਨੇਟ ਹਾਲ ਵਿਖੇ ਯੂਨੀਵਰਸਿਟੀ ਪ੍ਰਬੰਧਕਾਂ, ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਦੇ ਇੱਕ ਇਕੱਠ ਨੇ ਇਸ ਸਮਾਰੋਹ ਨੂੰ ਆਨ ਲਾਈਨ ਦੇਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਾਈਸ ਚਾਂਸਲਰ ਨੇ ਕਿਹਾ ਕਿ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਹੀ ਆਪਣੇ ਵਿਕਾਸ ਲਈ ਗ੍ਰਾਂਟ ਦੀ ਜ਼ਰੂਰਤ ਹੈ ਅਤੇ ਇਹ ਗ੍ਰਾਂਟ ਸਭਨਾਂ ਨੂੰ ਹੀ ਖੁਲ੍ਹੀਦਿਲੀ ਨਾਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੀਆਂ 500 ਤੋਂ ਵੱਧ ਯੂਨੀਵਰਸਿਟੀਆਂ ਵਿੱਚ ਮੁਕਾਬਲੇ ਤੋਂ ਬਾਅਦ 78 ਯੂਨੀਵਰਸਿਟੀਆਂ ਨੂੰ ਇਹ ਗ੍ਰਾਂਟ ਪ੍ਰਾਪਤ ਹੋਈ ਹੈ। ਇਸ ਗ੍ਰਾਂਟ ਲਈ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਨੇ ਅਪਲਾਈ ਕੀਤਾ ਸੀ ਪਰ ਇਹ ਕੇਵਲ ਪੰਜਾਬੀ ਯੂਨੀਵਰਸਿਟੀ ਨੂੰ ਹੀ ਮਿਲੀ ਹੈ। ਉਹਨਾਂ ਕਿਹਾ ਕਿ ਨੈਸ਼ਨਲ ਅਸਿਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੁਆਰਾ ਯੂਨੀਵਰਸਿਟੀ ਨੂੰ ‘ਏ ਪਲਸ ਗ੍ਰੇਡ’ ਹਾਸਲ ਹੋਣ ਕਾਰਨ ਸ਼ਤ ਪ੍ਰਤੀਸ਼ਤ ਅੰਕ ਹਾਸਲ ਹੋਏ ਹਨ ਜਿਸ ਕਰਕੇ ਇਹ ਗ੍ਰਾਂਟ ਪ੍ਰਾਪਤ ਕਰਨ ਵਿੱਚ ਯੂਨੀਵਰਸਿਟੀ ਨੂੰ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਕਰਕੇ ਹੋ ਸੰਭਵ ਹੋ ਸਕਿਆ ਹੈ। ਪੀ.ਐਮ. ਊਸ਼ਾ ਸਕੀਮ ਲਈ ਪ੍ਰਸਤਾਵ ਤਿਆਰ ਕਰਨ ਵਾਲੀ ਟੀਮ ਨੂੰ ਵਧਾਈ ਦਿੰਦੇ ਹੋਏ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਇਹ ਗ੍ਰਾਂਟ ਉਸ ਸਮੇਂ ਮਿਲੀ ਹੈ ਜਦੋਂ ਯੂਨੀਵਰਸਿਟੀ ਨੂੰ ਇਸ ਦੀ ਬਹੁਤ ਜ਼ਿਆਦਾ ਜ਼ਰੂਰਤ ਸੀ। ਉਹਨਾਂ ਕਿਹਾ ਕਿ ਇਸ ਦੇ ਨਾਲ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਿਆ ਜਾ ਸਕੇਗਾ। ਇਸ ਨਾਲ ਨਵੇਂ ਕੋਰਸਾਂ ਲਈ ਕਲਾਸ ਰੂਮ, ਇਮਾਰਤਾਂ ਦੀ ਮੁਰੰਮਤ ਅਤੇ ਐਕਸਟੈਂਨਸ਼ਨ, ਸੀਵਰੇਜ਼ ਪਲਾਂਟ, ਬਹੁਮੰਜ਼ਿਲਾਂ ਇਮਾਰਤਾਂ ਦੀਆਂ ਲਿਫ਼ਟਾਂ ਅਤੇ ਹੋਰ ਕੰਮ ਕਰਵਾਏ ਜਾਣਗੇ। ਇਸ ਗਰਾਂਟ ਨਾਲ ਯੂਨੀਵਰਸਿਟੀ ਵਿਖੇ ਸਥਿਤ ਅਬਜ਼ਰਵੈਟਰੀ ਨੂੰ ਮੁੜ ਚਾਲੂ ਕੀਤਾ ਜਾਵੇਗ। ਇਸ ਨਾਲ ਨਵੀਆਂ ਡਿਜੀਟਲ ਲੈਬਾਰਟਰੀਆਂ ਅਤੇ ਨੈਟਵਰਕ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਸਾਇੰਸ ਵਿਭਾਗਾਂ ਵਿੱਚ ਨਵੇਂ ਕੋਰਸਾਂ ਲਈ ਲੈਬਾਰਟਰੀ ਯੰਤਰ ਖਰੀਦੇ ਜਾਣਗੇ। ਇਸ ਗਰਾਂਟ ਨਾਲ ਉੱਦਮਤਾ (ਇੰਟਰਪ੍ਰੀਨੀਓਰਸ਼ਿਪ) ਅਤੇ ਕਿੱਤਾ ਮੁਖੀ ਕੋਰਸਾਂ ਲਈ ਟੇੇ੍ਰਨਿੰਗ ਸ਼ੁਰੂ ਕਰਨ ਲਈ ਵੀ ਮਦੱਦ ਮਿਲੇਗੀ। ਪੀ.ਐਮ. ਊਸ਼ਾ ਦੇ ਹੇਠ ਪੰਜਾਬੀ ਯੂਨੀਵਰਸਿਟੀ ਨੂੰ 20 ਕਰੋੜ ਰੁਪਏ ਦੀ ਇਹ ਗ੍ਰਾਂਟ ਤਿੰਨ ਸਾਲ ਲਈ ਮਿਲੀ ਹੈ। ਇਹ ਫੰਡ ਪ੍ਰਾਪਤ ਕਰਨ ਲਈ ਸਿੱਖਿਆ ਸੰਸਥਾ ਕੋਲ ਨੈਕ ਦਾ ਚੰਗਾ ਸਕੋਰ ਹੋਣਾ ਚਾਹੀਦਾ ਹੈ। ਇਸ ਮੌਕੇ ਯਨੀਵਰਸਿਟੀ ਦੀ ਰਜਿਸਟਰਾਰ ਡਾ. ਨਵਜੋਤ ਕੌਰ, ਡਾ. ਸੰਜੀਵ ਪੁਰੀ, ਡੀਨ ਅਕਦਮਿਕ ਡਾ. ਅਸ਼ੋਕ ਤਿਵਾੜੀ ਅਤੇ ਪੀਐਮ-ਊਸ਼ਾ ਸਕੀਮ ਦੇ ਕੋਆਰਡੀਨੇਟਰ ਬਲਵਿੰਦਰ ਸਿੰਘ ਸੂ
Punjab Bani 20 February,2024
ਕਿਸਾਨ ਜਥੇਬੰਦੀਆਂ ਨੇ ਪੰਜਾਬ ਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਨੂੰ ਸੰਭੂ ਬਾਰਡਰ 'ਤੇ ਪਹੁੰਚਣ ਦੀ ਕੀਤੀ ਅਪੀਲ। ਅੱਜ ਲਿਆ ਜਾਵੇਗਾ ਕਿਸਾਨਾਂ ਵੱਲੋਂ ਵੱਡਾ ਫੈਸਲਾ।
ਕਿਸਾਨ ਜਥੇਬੰਦੀਆਂ ਨੇ ਪੰਜਾਬ ਤੇ ਹਰਿਆਣਾ ਦੀ ਸਮੂਹ ਕਿਸਾਨ ਜਥੇਬੰਦੀਆਂ ਨੂੰ ਸੰਭੂ ਬਾਰਡਰ 'ਤੇ ਪਹੁੰਚਣ ਦੀ ਕੀਤੀ ਅਪੀਲ। ਅੱਜ ਲਿਆ ਜਾਵੇਗਾ ਕਿਸਾਨਾਂ ਵੱਲੋਂ ਵੱਡਾ ਫੈਸਲਾ।
Punjab Bani 20 February,2024
- ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ - ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ
· ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ · ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ ਨਵੀਂ ਦਿੱਲੀ, 19 ਫਰਵਰੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ।
Punjab Bani 19 February,2024
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹ¯ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕ¯ਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪ¯ਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 'ਤੇ ਦਰਜ ਕਰਵਾ ਸਕਦੇ ਹਨ।
Punjab Bani 19 February,2024
ਤਹਿਸੀਲਦਾਰ ਦੇ ਨਾਮ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਤਹਿਸੀਲਦਾਰ ਦੇ ਨਾਮ 'ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 19 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 19 February,2024
ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ-ਅਜੀਤਪਾਲ ਸਿੰਘ ਕੋਹਲੀ
ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ-ਅਜੀਤਪਾਲ ਸਿੰਘ ਕੋਹਲੀ -ਕਿਹਾ, 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ -ਜ਼ਿਲ੍ਹੇ 'ਚ ਲੱਗੇ ਕੈਂਪਾਂ 'ਚ ਹੁਣ ਤੱਕ 10201 ਸੇਵਾਵਾਂ ਪ੍ਰਦਾਨ-ਡਿਪਟੀ ਕਮਿਸ਼ਨਰ ਪਟਿਆਲਾ, 19 ਫਰਵਰੀ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸਨੌਰੀ ਅੱਡੇ ਵਿਖੇ ਤਿਆਗੀ ਜੀ ਦੇ ਮੰਦਿਰ ਵਿਖੇ ਲੱਗੇ ਵਿਸ਼ੇਸ਼ ਕੈਂਪ ਮੌਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਕੋਹਲੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਕੋਹਲੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਹੋਰ ਵੀ ਮੌਜੂਦ ਸਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਰੋਜ਼ਾਨਾ ਲੱਗ ਰਹੇ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ 10201 ਸੇਵਾਵਾਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਜਦਕਿ ਪਹਿਲੇ ਦਿਨ ਤੋਂ ਹੀ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ 2800 ਕਰੀਬ ਲੋਕ ਸ਼ਿਰਕਤ ਕਰ ਰਹੇ ਹਨ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੱਜ ਇੱਕ ਦਿਨ ਵਿੱਚ ਲੱਗੇ 31 ਕੈਂਪਾਂ ਵਿੱਚ 2797 ਲੋਕਾਂ ਨੇ ਸ਼ਿਰਕਤ ਕੀਤੀ ਤੇ 1676 ਸੇਵਾਵਾਂ ਦਾ ਲਾਭ ਲਿਆ, ਇਨ੍ਹਾਂ ਵਿੱਚੋਂ 1345 ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਬਿਨ੍ਹਾਂ ਹੁਣ ਤੱਕ ਇਨ੍ਹਾਂ ਕੈਂਪਾਂ ਦੌਰਾਨ 14151 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਲਈ 10201 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ 55 ਆਧਾਰ ਕਾਰਡ ਅਪਡੇਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁਲ 719 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 235 ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ।
Punjab Bani 19 February,2024
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਪਟਿਆਲਾ, 19 ਫਰਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੇਖ ਰਚਨਾ, ਭਾਸ਼ਣ ਅਤੇ ਵਾਦ-ਵਿਵਾਦ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ. ਨੇ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਵਿਦਿਆਰਥੀਆਂ ਨਾਲ ਬਦਲ ਰਹੇ ਸਮੇਂ ਅਨੁਸਾਰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨੁਕਤੇ ਸਾਂਝੇ ਕੀਤੇ। ਡਾ. ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਪਰਾਲੀ ਨੂੰ ਬਾਗਬਾਨੀ ਵਿੱਚ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਬੱਲ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਅਖੀਰ ਵਿੱਚ ਕਾਲਜ ਦੇ ਬੋਟਨੀ ਵਿਭਾਗ ਦੇ ਮੁਖੀ ਪ੍ਰੋਫੈਸਰ ਸਵਰਨਜੀਤ ਕੌਰ ਨੇ ਆਏ ਹੋਏ ਸਾਇੰਸਦਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰਾਂ ਦੇ ਸੈਮੀਨਾਰਾਂ ਲਈ ਕਾਲਜ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ।
Punjab Bani 19 February,2024
“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ
“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ - ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ ਪ੍ਰਾਪਤ ਕਰਨ ਵਿਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਹਰਮਨਪਿਆਰੇ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕੋਨ’ ਨਿਯੁਕਤ ਕੀਤਾ ਜਾ ਚੁੱਕਾ ਹੈ। ਸਿਬਿਨ ਸੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਵਿਚ ਉਨ੍ਹਾਂ ਨੂੰ ਅਜਿਹੇ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਰਹੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿਚ ਜਾਗਰੂਕ ਮੁਹਿੰਮਾਂ ਅਤੇ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਰਾਹੀਂ ਅਪੀਲ ਕਰਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਉਮੀਦ ਜਤਾਈ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਮੁੰਡੇ-ਕੁੜੀਆਂ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਆਪਣੀ ਵੋਟ ਦੀ ਵਰਤੋਂ ਕਰਨਗੇ ਉੱਥੇ ਹੀ ਬਾਕੀ ਉਮਰ ਵਰਗ ਦੇ ਲੋਕਾਂ ਨੂੰ ਵੀ ਉਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ।
Punjab Bani 19 February,2024
ਪੰਜਾਬੀ ਯੂਨੀਵਰਸਿਟੀ ਨੂੰ ਪੀ.ਐਮ. ਊਸ਼ਾ ਅਭਿਆਨ ਹੇਠ 20 ਕਰੋੜ ਰੁਪਏ ਦੀ ਗਰਾਂਟ
ਪੰਜਾਬੀ ਯੂਨੀਵਰਸਿਟੀ ਨੂੰ ਪੀ.ਐਮ. ਊਸ਼ਾ ਅਭਿਆਨ ਹੇਠ 20 ਕਰੋੜ ਰੁਪਏ ਦੀ ਗਰਾਂਟ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਵਿੱਚੋਂ ਇਕੱਲੀ ਪੰਜਾਬੀ ਯੂਨੀਵਰਸਿਟੀ ਨੇ ਮਾਪਦੰਡ ਪੂਰੇ ਕੀਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਯੂਨੀਵਰਸਿਟੀ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈ ਪਟਿਆਲਾ 19 ਫਰਵਰੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਯੂਨੀਵਰਸਿਟੀ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪ੍ਰਧਾਨ ਮੰਤਰੀ ਉਚਤਰ ਸਿੱਖਿਆ ਅਭਿਆਨ (ਪੀ.ਐਮ. ਊਸ਼ਾ) ਹੇਠ 20 ਕਰੋੜ ਰੁਪਏ ਦੀ ਗਰਾਂਟ ਹਾਸਲ ਕਰ ਲਈ ਹੈ। ਇਸ ਗ੍ਰਾਂਟ ਲਈ ਪੰਜਾਬ ਦੀਆਂ ਪੰਜ ਯੂਨੀਵਰਸਿਟੀਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ਵਿੱਚੋਂ ਕੇਵਲ ਪੰਜਾਬੀ ਯੂਨੀਵਰਸਿਟੀ ਹੀ ਆਪਣੇ ਸਾਰੇ ਮਾਪਦੰਡ ਪੂਰੇ ਕਰ ਸਕੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸਫ਼ਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਯੂਨੀਵਰਸਿਟੀ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਕਰਕੇ ਹੋ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਲਈ ਇਹ ਹੋਰ ਵੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੀ.ਐਮ. ਊਸ਼ਾ ਦੇ ਸਾਰੇ ਮਾਪਦੰਡ ਕੇਵਲ ਸਾਡੀ ਯੂਨੀਵਰਸਿਟੀ ਨੇ ਹੀ ਪੂਰੇ ਕੀਤੇ ਹਨ। ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਗੱਲ ਨੇ ਉਨ੍ਹਾਂ ਦੀ ਜ਼ਿੰਮੇਂਵਾਰੀ ਹੋਰ ਵਧਾ ਦਿੱਤੀ ਹੈ ਅਤੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਪਣਾ ਰੁਤਬਾ ਕਾਇਮ ਕਰਨ ਲਈ ਹੋਰ ਮਿਹਨਤ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਨਾਲ ਨਾਲ ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਪੰਜਾਬੀਆਂ ਦੀ ਤਰਮਾਨੀ ਕਰਦੀ ਹੈ। ਇਸ ਕਰਕੇ ਇਸ ਦੇ ਰੁਤਬੇ ਨੂੰ ਹੋਰ ਉਚਾਈਆਂ ’ਤੇ ਲਿਜਾਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਂਵਾਰੀ ਹੈ। ਪੀ.ਐਮ. ਊਸ਼ਾ ਦੇ ਹੇਠ ਪੰਜਾਬੀ ਯੂਨੀਵਰਸਿਟੀ ਨੂੰ ਇਹ ਗ੍ਰਾਂਟ ਤਿੰਨ ਸਾਲ ਲਈ ਮਿਲੀ ਹੈ। ਇਹ ਗ੍ਰਾਂਟ ਯੂ.ਜੀ.ਸੀ. ਐਕਟ ਹੇਠ ਸਿੱਖਿਆ ਸੰਸਥਾਵਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਇਹ ਫੰਡ ਪ੍ਰਾਪਤ ਕਰਨ ਲਈ ਸਿੱਖਿਆ ਸੰਸਥਾ ਕੋਲ ਨੈਸ਼ਨਲ ਅਸਿਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦਾ ਚੰਗਾ ਸਕੋਰ ਹੋਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਨੂੰ ਅਕਤੂਬਰ, 2024 ਮਹੀਨੇ ਨੈਕ ਵੱਲੋਂ ‘ਏ’ ਪਲਸ ਦਾ ਸਰਟੀਫਿਕੇਟ ਮਿਲਿਆ ਸੀ ਜਿਸ ਕਰਕੇ ਇਹ ਗਰਾਂਟ ਲੈਣ ਲਈ ਸਫ਼ਲ ਹੋਈ ਹੈ। ਨੈਕ ਕਾਲਜਾਂ, ਯੂਨੀਵਰਸਿਟੀਆਂ ਜਾਂ ਹੋਰ ਮਾਨਤਾ ਪ੍ਰਾਪਤ ਉੱਚ ਵਿਦਿਅਕ ਸੰਸਥਾਵਾਂ ਵਿੱਚ ਸਿੱਖਿਆ ਦੀ ‘ਗੁਣਵੱਤਾ ਦੀ ਸਥਿਤੀ’ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਬਿਹਤਰ ਬਣਾਉਣ ਵਾਲੇ ਅਕਾਦਮਿਕ ਪ੍ਰੋਗਰਾਮਾਂ ਦੇ ਨਤੀਜਿਆਂ ਦਾ ਵੀ ਮੁਲਾਂਕਣ ਕਰਦੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਨੈਕ ਦਾ ਏ ਗਰੇਡ ਆਉਣ ਕਰਕੇ, ਯੂਨੀਵਰਸਿਟੀ ਬਹੁਤ ਸਾਰੇ ਕੇਂਦਰੀ ਫ਼ੰਡਾਂ ਅਤੇ ਸਕਾਲਰਸ਼ਿਪ ਪ੍ਰੋਗਰਾਮਾਂ ਲਈ ਵੀ ਸਹੂਲਤ ਲੈਣ ਲਈ ਯੋਗ ਬਣੀ ਹੈ।
Punjab Bani 19 February,2024
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਚੀਫ਼ ਖਾਲਸਾ ਦੀਵਾਨ ਦਾ ਪ੍ਰਧਾਨ ਬਨਣ ਤੇ ਡਾ. ਨਿੱਝਰ ਨੂੰ ਵਧਾਈ ਦਿਤੀ ਅੰਮ੍ਰਿਤਸਰ:- 19 ਫਰਵਰੀ ( ) ਸਿੱਖ ਪਰੰਪਰਾਵਾਂ ਦੀ ਸਥਾਪਤੀ ਲਈ 1902 ਵਿੱਚ ਸੰਗਠਨ ਹੋਈ, ਇਤਿਹਾਸਕ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਚੋਣ ਸਮੇਂ ਬਹੁਗਿਣਤੀ ਨਾਲ ਮੁੜ ਪ੍ਰਧਾਨ ਚੁਣੇ ਗਏ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਾਰਦਿਕ ਵਧਾਈ ਦਿਤੀ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱੱਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਡਾ. ਨਿੱਝਰ ਅਤੇ ਉਨ੍ਹਾਂ ਦੀ ਬਣੀ ਨਵੀਂ ਟੀਮ ਚੀਫ਼ ਖਾਲਸਾ ਦੀਵਾਨ ਦੇ ਉਜਵੱਲ ਭਵਿੱਖ ਲਈ ਚੰਗੇਰੇ ਤੇ ਅਗਾਂਹਵਧੂ ਕਾਰਜਾਂ ਨਾਲ ਆਪਣੀ ਟੀਮ ਨਾਲ ਹੋਰ ਵਧੀਆਂ ਛਾਪ ਬਨਾਉਣਗੇਂ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸੰਸਥਾ ਨੇ ਕੌਮ ਦੀ ਉਸ ਸਮੇਂ ਅਗਵਾਈ ਕੀਤੀ ਸੀ ਜਦੋਂ ਸਭ ਪਾਸਿਓ ਬਹੁਤ ਮਾਰੂ ਹਮਲੇ ਹੋ ਰਹੇ ਸਨ। ਬਾਬਾ ਬਲਬੀਰ ਸਿੰਘ ਨੇ ਆਸ ਪ੍ਰਗਟ ਕੀਤੀ ਕਿ ਸੰਸਥਾ ਆਉਣ ਵਾਲੇ ਸਮੇਂ ਵਿੱਚ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਤੇ ਵਿਦਿਅਕ ਮਿਆਰ ਨੂੰ ਹੋਰ ਉਚਾ ਚੁਕਣ ਲਈ ਸਾਰਥਿਕ ਜਤਨ ਕਰੇਗੀ।
Punjab Bani 19 February,2024
ਪ੍ਰਧਾਨ ਮੰਤਰੀ ਮੋਦੀ ਕਰਨਗੇ 10 ਲੱਖ ਕਰੋੜ ਦੇ ਵਿਕਾਸ ਪੋ੍ਜੈਕਟਾਂ ਦਾ ਉਦਘਾਟਨ
ਪ੍ਰਧਾਨ ਮੰਤਰੀ ਮੋਦੀ ਕਰਨਗੇ 10 ਲੱਖ ਕਰੋੜ ਦੇ ਵਿਕਾਸ ਪੋ੍ਜੈਕਟਾਂ ਦਾ ਉਦਘਾਟਨ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ 'ਤੇ ਉੱਤਰ ਪ੍ਰਦੇਸ਼ 'ਚ ਹਨ, ਜਿਸ ਦੌਰਾਨ ਉਹ ਸੂਬੇ ਭਰ 'ਚ 10 ਲੱਖ ਕਰੋੜ ਰੁਪਏ ਦੇ ਕੁੱਲ 14,000 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਸ਼੍ਰੀ ਕਲਕੀ ਧਾਮ ਨਿਰਮਾਣ ਟਰੱਸਟ ਦੇ ਚੇਅਰਮੈਨ ਅਚਾਰੀਆ ਪ੍ਰਮੋਦ ਕ੍ਰਿਸ਼ਨਮ ਦੀ ਮੌਜੂਦਗੀ ਵਿੱਚ ਸ਼੍ਰੀ ਕਲਕੀ ਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਯੂਪੀ ਦੇ ਸੰਭਲ ਜ਼ਿਲੇ 'ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਹੋਰ ਗੱਲਾਂ ਦੇ ਨਾਲ-ਨਾਲ ਭਾਰਤ ਦੀ ਸੁਪਰੀਮ ਕੋਰਟ 'ਤੇ ਵੀ ਅਸਿੱਧੇ ਤੌਰ 'ਤੇ 'ਵਿਅੰਗ' ਲਿਆ। ਇਹ ਚੋਣ ਬਾਂਡ ਸਕੀਮ 'ਤੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਇਆ ਹੈ, ਜੋ ਕੇਂਦਰ ਸਰਕਾਰ ਦੇ ਖਿਲਾਫ ਸੀ। ਪ੍ਰਧਾਨ ਮੰਤਰੀ ਨੇ ਆਪਣੇ ਅਤੇ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਦੇ ਸਮਾਨਾਂਤਰ ਭਗਵਾਨ ਕ੍ਰਿਸ਼ਨ ਅਤੇ ਸੁਦਾਮਾ ਦੀ ਉਦਾਹਰਣ ਦਿੰਦੇ ਹੋਏ ਕੀ ਕਿਹਾ? ਪਹਿਲਾਂ ਦੱਸਿਆ ਗਿਆ ਹੈ, ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕਲਕੀ ਧਾਮ ਮੰਦਿਰ ਦੇ ਨੀਂਹ ਪੱਥਰ ਸਮਾਗਮ 'ਤੇ ਭਾਰਤ ਦੀ ਸੁਪਰੀਮ ਕੋਰਟ 'ਤੇ 'ਖਿੱਚਿਆ' ਹੈ; ਪ੍ਰਧਾਨ ਮੰਤਰੀ ਦਾ ਇਹ ਬਿਆਨ ਚੋਣ ਬਾਂਡ ਸਕੀਮ ਦੇ ਖਿਲਾਫ ਪਟੀਸ਼ਨਾਂ 'ਤੇ ਕੇਂਦਰ ਸਰਕਾਰ ਦੇ ਖਿਲਾਫ ਸੁਪਰੀਮ ਕੋਰਟ ਦੇ ਫੈਸਲੇ ਦੇ ਕੁਝ ਦਿਨ ਬਾਅਦ ਆਇਆ ਹੈ। ਪੀਐਮ ਮੋਦੀ ਦਾ ਬਿਆਨ ਸੁਪਰੀਮ ਕੋਰਟ 'ਤੇ ਅਸਿੱਧੇ ਵਿਅੰਗ ਵਰਗਾ ਹੈ ਕਿਉਂਕਿ ਦਾਇਰ ਜਨਹਿਤ ਪਟੀਸ਼ਨਾਂ ਦੇ ਆਧਾਰ 'ਤੇ ਅਦਾਲਤ ਨੇ ਚੋਣ ਬਾਂਡ ਸਕੀਮ ਨੂੰ 'ਅਸੰਵਿਧਾਨਕ' ਕਰਾਰ ਦਿੱਤਾ ਹੈ। ਬਿਆਨ ਵਿੱਚ ਪੀਐਮ ਮੋਦੀ ਨੇ ਆਪਣੀ ਅਤੇ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਦੀ ਤੁਲਨਾ ਭਗਵਾਨ ਕ੍ਰਿਸ਼ਨ ਅਤੇ ਸੁਦਾਮਾ ਨਾਲ ਕੀਤੀ। ਉਨ੍ਹਾਂ ਦੇ ਸ਼ਬਦਾਂ ਵਿੱਚ, "...ਉਸ (ਆਚਾਰੀਆ ਪ੍ਰਮੋਦ ਕ੍ਰਿਸ਼ਨਮ) ਨੇ ਕਿਹਾ ਸੀ ਕਿ ਹਰ ਕਿਸੇ ਕੋਲ ਦੇਣ ਲਈ ਕੁਝ ਹੁੰਦਾ ਹੈ ਪਰ ਮੇਰੇ ਕੋਲ ਕੁਝ ਨਹੀਂ ਹੈ, ਮੈਂ ਸਿਰਫ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰ ਸਕਦਾ ਹਾਂ। ਪ੍ਰਮੋਦ ਜੀ, ਇਹ ਚੰਗਾ ਕੀ ਹੋਇਆ ਕਿ ਤੁਸੀਂ ਮੈਨੂੰ ਕੁਝ ਨਹੀਂ ਦਿੱਤਾ। ਨਹੀਂ ਤਾਂ ਜ਼ਮਾਨਾ ਇੰਨਾ ਬਦਲ ਗਿਆ ਹੈ ਕਿ ਅੱਜ ਦੇ ਯੁੱਗ ਵਿੱਚ ਜੇਕਰ ਸੁਦਾਮਾ ਨੇ ਸ਼੍ਰੀ ਕ੍ਰਿਸ਼ਨ ਨੂੰ ਚੌਲ ਦਿੱਤੇ ਹੁੰਦੇ ਅਤੇ ਵੀਡੀਓ ਸਾਹਮਣੇ ਆਈ ਹੁੰਦੀ ਤਾਂ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਹੋ ਚੁੱਕੀ ਹੁੰਦੀ ਅਤੇ ਫੈਸਲਾ ਹੋ ਜਾਣਾ ਸੀ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ. ਭ੍ਰਿਸ਼ਟਾਚਾਰ ਵਿੱਚ ਸਜ਼ਾ ਦਿੱਤੀ ਗਈ ਸੀ, ਇਹ ਦਿੱਤੀ ਗਈ ਸੀ ਅਤੇ ਭਗਵਾਨ ਕ੍ਰਿਸ਼ਨ ਭ੍ਰਿਸ਼ਟਾਚਾਰ ਕਰ ਰਹੇ ਸਨ, ਚੰਗਾ ਹੋਵੇਗਾ ਜੇਕਰ ਤੁਸੀਂ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਦੇ ਹੋ ਅਤੇ ਕੁਝ ਨਾ ਦਿੰਦੇ ਹੋ...”
Punjab Bani 19 February,2024
ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ
ਵੱਡੇ ਪੱਧਰ ਤੇ ਬੀਫ ਦੀ ਤਸੱਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ : ਕਈ ਪੁਲਿਸ ਅਧਿਕਾਰੀ ਮੁਅੱਤਲ ਰੇਵਾੜੀ : ਰਾਜਸਥਾਨ ਪੁਲਿਸ ਨੇ ਅਲਵਰ ਵਿੱਚ ਜੰਗਲਾਂ ਅਤੇ ਪਹਾੜੀ ਖੇਤਰਾਂ ਦੇ ਵਿਚਕਾਰ ਸਥਿਤ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਵੱਡੇ ਪੱਧਰ 'ਤੇ ਬੀਫ ਦੀ ਤਸਕਰੀ ਦੇ ਠਿਕਾਣਿਆਂ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਕਿਸ਼ਨਗੜ੍ਹ ਬਾਸ ਇਲਾਕੇ ਦੇ ਰੁੰਡ ਗਿਦਾਵੜਾ ਇਲਾਕੇ ਵਿੱਚ ਕੀਤੀ ਗਈ ਹੈ। ਆਈਜੀ ਰੇਂਜ ਉਮੇਸ਼ ਚੰਦਰ ਦੱਤਾ ਅਤੇ ਖੈਰਤਲ-ਤਿਜਾਰਾ ਦੇ ਐਸਪੀ ਸੁਰਿੰਦਰ ਸਿੰਘ ਆਰੀਆ ਵੀ ਮੌਕੇ 'ਤੇ ਪਹੁੰਚ ਗਏ ਅਤੇ ਪਸ਼ੂਆਂ ਦੀਆਂ ਅਵਸ਼ੇਸ਼ਾਂ ਨੂੰ ਦੇਖ ਕੇ ਦੰਗ ਰਹਿ ਗਏ। ਆਈਜੀ ਨੇ ਪਸ਼ੂ ਤਸਕਰਾਂ ਨੂੰ ਸੁਰੱਖਿਆ ਦੇਣ ਦੇ ਦੋਸ਼ ਹੇਠ ਕਿਸ਼ਨਗੜ੍ਹ ਬਾਸ ਥਾਣੇ ਦੇ ਐਸਐਚਓ ਦਿਨੇਸ਼ ਮੀਨਾ ਸਮੇਤ ਪੂਰੇ 40 ਸਟਾਫ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਇਲਾਕੇ 'ਚ ਗਊਆਂ ਦੀ ਹੱਤਿਆ ਕਰਨ ਤੋਂ ਬਾਅਦ ਨੂਹ ਅਤੇ ਆਸਪਾਸ ਦੇ ਇਲਾਕਿਆਂ 'ਚ ਗਾਵਾਂ ਦੀ ਹੋਮ ਡਿਲੀਵਰੀ ਵੀ ਕੀਤੀ ਜਾਂਦੀ ਸੀ। ਪੁਲਿਸ ਨੇ 25 ਲੋਕਾਂ ਖਿਲਾਫ ਗਊ ਹੱਤਿਆ ਦਾ ਮਾਮਲਾ ਵੀ ਦਰਜ ਕੀਤਾ ਹੈ। ਪੁਲਿਸ ਨੇ 12 ਤੋਂ ਵੱਧ ਹੋਮ ਡਿਲੀਵਰੀ ਬਾਈਕ ਅਤੇ ਪਸ਼ੂਆਂ ਦੀ ਢੋਆ-ਢੁਆਈ ਲਈ ਵਰਤੀ ਜਾਂਦੀ ਇੱਕ ਪਿਕਅੱਪ ਗੱਡੀ ਵੀ ਜ਼ਬਤ ਕੀਤੀ ਹੈ।
Punjab Bani 19 February,2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’
ਨਵੀਂ ਦਿੱਲੀ :
ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀ ਲਾਂਡਰਿੰਗ ਨਾਲ ਜੁੜੇ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ।‘ਆਪ’ ਨੇ ਈਡੀ ਦੇ ਸੰਮਨਾਂ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੰਦਿਆਂ ਕਿਹਾ ਕਿ ਸੰਮਨਾਂ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿਚ ਹੈ। ਪਾਰਟੀ ਦੇ ਇਕ ਸੂਤਰ ਨੇ ਕਿਹਾ, "ਈ.ਡੀ. ਖ਼ੁਦ ਅਦਾਲਤ ਵਿਚ ਗਈ ਹੈ। ਵਾਰ-ਵਾਰ ਸੰਮਨ ਭੇਜਣ ਦੀ ਬਜਾਏ, ਈ.ਡੀ. ਨੂੰ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।

ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ
"ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" -ਡੱਲੇਵਾਲ
ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ
"ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ"
ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ ਕਿਹਾ ਗਿਆ ਹੈ ਕਿ ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਖਰੀਦਿਆ ਜਾਵੇਗਾ। ਉਨ੍ਹਾਂ ਏਜੰਸੀਆਂ ਵੱਲੋਂ ਸਾਡੇ ਨਾਲ ਲਿਖਤੀ ਕੰਟਰੈਕਟ ਹੋਵੇਗਾ। ਇਸ 'ਤੇ ਅਸੀਂ ਵਿਚਾਰ ਕਰਾਂਗੇ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਕਰਜ਼ ਮੁਕਤੀ, ਸਵਾਮੀਨਾਥਨ ਜੀ ਦੇ ਫ਼ਾਰਮੂਲੇ ਉੱਪਰ, ਗੰਨੇ ਦੀ ਐੱਮ.ਐੱਸ.ਪੀ. ਤੇ ਹੋਰ ਮੰਗਾਂ ਉੱਪਰ ਗੱਲਬਾਤ ਕਰ ਕੇ ਸਿੱਟਾ ਕੱਢਣਾ ਬਾਕੀ ਹੈ। ਬਾਕੀ ਫ਼ਸਲਾਂ 'ਤੇ MSP ਬਾਰੇ ਉਕਤ ਪ੍ਰਸਤਾਵ ਆਇਆ ਹੈ। ਇਸ ਪ੍ਰਸਤਾਵ 'ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ ਤੇ ਫਿਰ ਫ਼ੈਸਲਾ ਕਰਾਂਗੇ। ਇਸ ਮਗਰੋਂ ਅਸੀਂ ਸਾਰੇ ਸਾਥੀਆਂ ਤੇ ਮਾਹਿਰਾਂ ਨਾਲ ਗੱਲ ਕਰ ਕੇ ਕੱਲ੍ਹ ਜਾਂ ਪਰਸੋਂ ਆਪਣਾ ਫ਼ੈਸਲਾ ਦੱਸਾਂਗੇ। ਦੋ ਦਿਨ ਅਸੀਂ ਇਸ ਬਾਰੇ ਫ਼ੈਸਲਾ ਦੱਸਾਂਗੇ।
ਉਨ੍ਹਾਂ ਕਿਹਾ ਕਿ 21 ਤਰੀਕ ਨੂੰ 11 ਵਜੇ ਦਿੱਲੀ ਜਾਣ ਦਾ ਪ੍ਰੋਗਰਾਮ ਕਾਇਮ ਹੈ। ਜੇ ਸਾਡੀ ਸਹਿਮਤੀ ਨਾ ਬਣੀ ਤਾਂ ਅਸੀਂ ਸਰਕਾਰ ਨੂੰ ਮੰਗ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਮੰਗਾਂ 'ਤੇ ਗੱਲਬਾਤ ਕਰਨੀ ਬਾਕੀ ਹੈ। 19 ਤੇ 20 ਫ਼ਰਵਰੀ ਨੂੰ ਇਸ ਸਭ ਬਾਰੇ ਵਿਚਾਰ ਕਰਾਂਗੇ। ਨਹੀਂ ਤਾਂ 21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦੀ ਤਿਆਰੀ ਹੈ।

ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਦੂਜੀ ਵਾਰ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਦਿਨ ਤੱਕ ਚਰਚਾ ਸੀ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਐਤਵਾਰ ਨੂੰ ਚਰਚਾ ਸੀ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਦੇ ਦੋ ਕੌਂਸਲਰਾਂ ਨੂੰ ਆਪਣੇ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਲਦੀ ਹੀ ਦੋਵੇਂ ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਜਾਣਗੇ।
Punjab Bani 18 February,2024
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ ਪਟਿਆਲਾ - ਕਿਸਾਨ ਅੰਦੋਲਨ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਅੰਦੋਲਨ ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਉਹ 12 ਤਾਰੀਖ਼ ਤੋਂ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਇਸ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ ਹੈ।
Punjab Bani 18 February,2024
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ -ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ - ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ ਹੈ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।
Punjab Bani 18 February,2024
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ, 18 ਫ਼ਰਵਰੀ: ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
Punjab Bani 18 February,2024
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ। ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ 'ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ। ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।
Punjab Bani 18 February,2024
ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ
ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। ਆਪਣੇ ਸ਼ਾਨਦਾਰ ਖੇਡ ਕਰੀਅਰ ਵਿੱਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿੱਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ।1500 ਮੀਟਰ ਵਿੱਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ। ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ। ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ।
Punjab Bani 18 February,2024
ਕੇਂਦਰ ਸਰਕਾਰ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਅੰਦੋਲਨ ਖਤਮ ਕਰਵਾਏ: ਜਗਜੀਤ ਸਿੰਘ ਡੱਲੇਵਾਲ
ਕੇਂਦਰ ਸਰਕਾਰ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਅੰਦੋਲਨ ਖਤਮ ਕਰਵਾਏ: ਜਗਜੀਤ ਸਿੰਘ ਡੱਲੇਵਾਲ :ਕਿਹਾ: ਜੇਕਰ ਚੌਥੇ ਗੇੜ ਦੀ ਮੀਟਿੰਗ ਚ ਕੋਈ ਹੱਲ ਨਾ ਨਿਕਲਿਆਂ ਤਾਂ ਕਿਸਾਨ ਦਿੱਲੀ ਵੱਲ ਕਰਨਗੇ ਕੂਚ ਰਾਜਪੁਰਾ, 18 ਫਰਵਰੀ - ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਉਤੇ ਸੰਯੁਕਤ ਕਿਸਾਨ ਮੋਰਚੇ (ਗੈਰ ਰਾਜਾਨੀਤਿਕ) ਦੇ ਸੱਦੇ ਉਤੇ ਮੰਗਾਂ ਦੇ ਸਬੰਧ ਵਿੱਚ ਕਿਸਾਨ ਅੰਦੋਲਨ ਅੱਜ 6ਵੇਂ ਦਿਨ ਵੀ ਜਾਰੀ ਰਿਹਾ।ਅੱਜ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਦੀ ਮੰਗਾਂ ਦੇ ਸਬੰਧ ਵਿੱਚ ਚੌਥੇ ਗੇੜ ਦੀ ਮੀਟਿੰਗ ਰੱਖੀ ਗਈ ਹੈ। ਇਸ ਤੋਂ ਪਹਿਲਾਂ ਸੰਭੂ ਬੈਰੀਅਰ ਉਤੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਭਾਕਿਯੂ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਕਹਿਣਾ ਚਾਹੰੰੁਦੇ ਹਨ ਕਿ ਇੱਕ ਪਾਸੇ ਸਰਕਾਰ ਗੱਲਬਾਤ ਰਾਹੀ ਮਸਲੇ ਦਾ ਹੱਲ ਕਰਨ ਦੀ ਗੱਲ ਕਰ ਰਹੀ ਹੈ। ਪਰ ਦੂਜੇ ਪਾਸੇ ਬਾਰਡਰ ਉਤੇ ਸੁਰੱਖਿਆ ਲਈ ਲਗਾਈ ਪੁਲਿਸ ਨੇ ਤਾਂ ਆਪਣਾ ਕੰਮ ਕਰਨਾ ਹੀ ਹੈ। ਪਰ ਉਥੇ ਅਜਿਹੇ ਵਿਅਕਤੀਅ ਜਿਨ੍ਹਾਂ ਦੇ ਨਾ ਤਾਂ ਨਾਮ ਪਲੇਟ ਹੈ ਤੇ ਨਾ ਹੀ ਉਹ ਮੁਲਾਜ਼ਮ ਲੱਗਦੇ ਹਨ। ਇਸ ਤੋਂ ਜਾਪਦਾ ਹੈ ਕਿ ਸਰਕਾਰ ਦੀ ਨੀਯਤ ਠੀਕ ਨਹੀ ਹੈ। ਤੀਜੇ ਗੇੜ ਦੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਾਂ ਨੇ ਐਤਵਾਰ ਤੱਕ ਦਾ ਸਮਾਂ ਮੰਗਦਿਆਂ ਕਿਹਾ ਸੀ ਕਿ ਅਸੀਂ ਅਗਲੀ ਮੀਟਿੰਗ ਫਰੇਮਵਰਕ ਕਰਕੇ ਆਵਾਂਗੇ। ਸਾਡੀਆਂ ਮੰਗਾਂ ਜਿਵੇਂ ਐਮਐਸਪੀ ਅਤੇ ਡਾ: ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨਾ, ਕਿਸਾਨਾਂ ਅਤੇ ਮਜਦੂਰਾਂ ਦੇ ਕਰਜ਼ੇ ਮੁਆਫ, ਖੇਤੀਬਾੜੀ ਨੂੰ ਪ੍ਰਦੂਸ਼ਣ ਐਕਟ ਤੋਂ ਬਾਹਰ ਕੱਢਣਾ, ਲੈਡ ਐਕਟ 2013 ਨੂੰ ਲਾਗੂ ਰੱਖਣਾ, ਲਖੀਮਪੁਰ ਖੀਰੀ ਆਦਿ ਸਮੇਂ ਕਿਸਾਨਾਂ ਦੇ ਮੁਕੱਦਮੇ ਖਤਮ ਕਰਨ ਕਰਨਾ, ਬਿਜਲੀ ਬਿੱਲ ਸਮੇਤ ਹੋਰ ਹਨ। ਸਰਕਾਰ ਟਾਲ ਮਟੋਲ ਨਾ ਕਰਦਿਆਂ ਮੰਗਾਂ ਮੰਨ ਕੇ ਕਿਸਾਨਾਂ ਦਾ ਅੰਦੋਲਨ ਖਤਮ ਕਰਵਾਏ। ਜੇਕਰ ਚੋਣ ਜਾਪਤਾ ਲੱਗ ਗਿਆ ਤਾਂ ਅਸੀਂ ਘਰ੍ਹਾਂ ਨੂੰ ਜਾਣ ਵਾਲੇ ਨਹੀ ਹਨ। ਅਸੀਂ ਪੂਰੀ ਤਰ੍ਹਾਂ ਬਿਨ੍ਹਾਂ ਰਾਜਨੀਤੀ ਦੇ ਆਪਣੀਆਂ ਮੰਗਾਂ ਮਨਵਾਉਣ ਦੀ ਗੁਹਾਰ ਲਗਾ ਰਹੇ ਹਾਂ। ਕੇਂਦਰ ਸਰਕਾਰ ਚੋਣ ਜਾਪਤਾ ਲੱਗਣ ਤੋਂ ਪਹਿਲਾਂ ਮੰਗਾਂ ਦਾ ਹੱਲ ਕੱਢੇ ਤਾਂ ਜ਼ੋਂ ਕਿਸਾਨਾ ਨੂੰ ਪ੍ਰੇਸ਼ਾਨੀ ਨਾ ਝੱਲਣਾ ਪਵੇ। ਅਸੀਂ ਤਾਂ 13 ਫਰਵਰੀ ਨੂੰ ਇਥੇ ਆਏ ਹਾਂ ਜਦ ਕਿ ਬੈਰੀਕੇਟਿੰਗ ਤਾਂ 8 ਫਰਵਰੀ ਤੋਂ ਕਰਕੇ ਕੌਮੀ ਸ਼ਾਹ ਮਾਰਗ ਦੀ ਆਵਾਜਾਈ ਰੋਕੀ ਹੋਈ ਹੈ। ਕਿਸਾਨਾਂ ਦੇ ਸਿਰ ਉਤੇ 18 ਲੱਖ ਕਰੋੜ ਦਾ ਕਰਜ਼ਾ ਹੈ ਨੂੰ ਉਤਾਰਨ ਦੀ ਗੱਲ ਨਹੀ ਕੀਤੀ ਜਾਂਦੀ। ਜੇਕਰ ਐਤਵਾਰ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆਂ ਤਾਂ ਦਿੱਲੀ ਕੂਚ ਕਰਨ ਦਾ ਐਲਾਨ ਪਹਿਲਾਂ ਵਾਂਗ ਕਾਇਮ ਹੈ। ਕੇਂਦਰ ਸਰਕਾਰ ਜਾਂ ਤਾ ਸਾਡੀਆਂ ਮੰਗਾਂ ਦਾ ਹੱਲ ਕਰੇ ਜਾਂ ਦਿੱਲੀ ਵਿਖੇ ਰੋਸ ਧਰਨੇ ਦੇ ਲਈ ਜਗ੍ਹਾਂ ਦਾ ਪ੍ਰਬੰਧ ਕਰਕੇ ਦੇਵੇ। ਕਿਸਾਨ ਆਗੂ ਤੇਜਬੀਰ ਸਿੰਘ ਹਰਿਆਣਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਜਦੋਂ ਖੁਦ ਗੁਜ਼ਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ 2012 ਵਿੱਚ ਖੁਦ ਫਸਲਾਂ ਉਤੇ ਐਮਐਸਪੀ ਸੀਟੂ ਪਲੱਸ 50 ਦੀ ਮੰਗ ਕੀਤੀ ਸੀ। ਅਸੀਂ 10 ਸਾਲਾਂ ਵਿੱਚ ਵਧਦੇ ਰਹੇ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣਗੇ। ਪਰ ਅਜਿਹਾ ਨਹੀ ਹੋ ਸਕਿਆ ਅਤੇ ਅੱਜ ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ। ਤੁਸੀਂ ਦੇਖਿਆ ਹੈ ਕਿ ਹਰਿਆਣਾ ਵਿਖੇ ਬੀਐਸਐਫ ਅਤੇ ਸੀਆਰਪੀਐਫ ਲਗਾਉਣ ਅਤੇ ਕਿਸਾਨਾਂ ਦੇ ਘਰ੍ਹਾਂ ਉਤੇ ਛਾਪੇਮਾਰੀ ਕੀਤੀ ਗਈ। ਪਰ ਇਸ ਸਭ ਤੋਂ ਬਾਅਦ ਹੁਣ ਇਹ ਲਹਿਰ ਉਠ ਚੁੱਕੀ ਹੈ ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ, ਬਾਰਡਰਾਂ ਉਤੇ ਪੱਕੇ ਰੋਸ ਧਰਨੇ, ਖਾਪ ਪੰਚਾਇਤਾਂ ਦੇ ਨਾਲ ਮੀਟਿੰਗਾ ਆਦਿ ਕੀਤੀਆਂ ਜਾ ਰਹੀਆਂ ਹਨ। ਇਸ ਤਾਨਾਸ਼ਾਹੀ ਰਵੱਈਏ ਦੇ ਬਾਵਜੂਦ ਹਰਿਆਣਾ ਦਾ ਕਿਸਾਨਾਂ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਉਤਰਪ੍ਰਦੇਸ਼, ਰਾਜਸਥਾਨ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਦੇ ਨਾਲ ਮੀਟਿੰਗ ਵਿੱਚ ਤੱਥਾਂ ਦੇ ਅਧਾਰਿਤ ਗੱਲ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐਮਐਸਪੀ ਲਾਗੂ ਕਰਨ ਦੇ ਲਈ 21ਹਜਾਰ ਕਰੋੜ ਰੁਪਇਆ ਚਾਹੀਦਾ ਹੈ ਅਤੇ ਕਰਜ਼ਾਂ ਮੁਕਤੀ ਦੇ ਲਈ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ। ਇਸ ਮੌਕੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਸਕੱਤਰ ਬਲਕਾਰ ਸਿੰਘ ਬੈਂਸ, ਪ੍ਰੈਸ ਸਕੱਤਰ ਜ਼ਸਵੀਰ ਸਿੰਘ ਚੰਦੂਆ, ਮੀਤ ਪ੍ਰਧਾਨ ਦਲਜੀਤ ਸਿੰਘ ਚਮਾਰੂ ਸਮੇਤ ਹੋਰ ਹਾਜਰ ਸਨ।
Punjab Bani 18 February,2024
ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ ।
ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ । ਕਿਸਾਨਾਂ ਨੇ 22 ਫਰਵਰੀ ਤੱਕ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ। ਪੰਜਾਬ ਦੇ ਟੋਲ ਪਲਾਜੇ ਵੀ ਰਹਿਣਗੇ ਬੰਦ।
Punjab Bani 18 February,2024
ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ
ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ ਨਵੀਂ ਦਿੱਲੀ : ਐਕਸਾਈਜ਼ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰੈਗੂਲਰ ਜ਼ਮਾਨਤ ਮਾਮਲੇ ’ਚ ਰਾਉਜ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਪਹਿਲਾਂ ਫ਼ੈਸਲਾ ਕਰੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ’ਚ ਪੈਂਡਿੰਗ ਰਹਿਣ ਕਾਰਨ ਹੇਠਲੀ ਅਦਾਲਤ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ। ਅਦਾਲਤ ਇਸ ’ਤੇ 21 ਫਰਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਸਿਸੋਦੀਆ ਵੀ ਅਦਾਲਤ ’ਚ ਪੇਸ਼ ਹੋਏ। ਸੁਣਵਾਈ ਦੌਰਾਨ ਈਡੀ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ’ਚ ਜਦੋਂ ਤੱਕ ਕਿਊਰੇਟਿਵ ਪਟੀਸ਼ਨ ਪੈਂਡਿੰਗ ਹੈ, ਉਦੋਂ ਤੱਕ ਇਸ ਅਦਾਲਤ ਨੂੰ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਨਹੀਂ ਕਰਨੀ ਚਾਹੀਦੀ।
Punjab Bani 18 February,2024
ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ
ਲੱਖਾ ਸਿਧਾਣਾ ਨੇ ਦਿੱਤੀ ਸਫਾਈ ਮੇਰੇ ਹੀ ਲੋਕਾਂ ਨੇ ਕੱਢੇ ਸੀ ਫਾਇਰ ਸੰਭੂ : ਸਮਾਜਸੇਵੀ ਲੱਖਾ ਸਿਧਾਣਾ ਨੇ ਪਿਛਲੇ ਦਿਨੀਂ ਖਨੌਰੀ ਬਾਰਡਰ ਨੇੜੇ ਕੁਝ ਨੌਜਵਾਨਾਂ ਨਾਲ ਬਹਿਸ ਅਤੇ ਫਾਇਰਿੰਗ ਦੀ ਵਾਇਰਲ ਵੀਡੀਓ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਗੱਡੀ ਰੋਕ ਬਹਿਸ ਕਰਨ ਲੱਗੇ ਅਤੇ ਵੀਡੀਓ ਬਣਾ ਰਹੇ ਸਨ। ਉਨ੍ਹਾਂ ਆਖਿਆ ਕਿ ਜਦੋਂ ਸੌ-ਡੇਢ ਸੌ ਬੰਦਾ ਡਾਗਾਂ ਲੈ ਕੇ ਉਸ ਦੇ ਦੁਆਲੇ ਹੋ ਗਿਆ, ਕੁਝ ਉਸ ਦੀ ਗੱਡੀ ਉਤੇ ਆ ਚੜ੍ਹੇ, ਇਸ ਲਈ ਬਚਾਅ ਵਾਸਤੇ ਫਾਇਰਿੰਗ ਕਰਨੀ ਪਈ। ਲੱਖੇ ਨੇ ਮੰਨਿਆਂ ਕੇ ਫਾਇਰ ਉਸ ਦੇ ਬੰਦਿਆਂ ਨੇ ਹੀ ਕੱਢੇ ਸੀ। ਜਦੋਂ ਇੰਨੇ ਲੋਕ ਡਾਂਗਾਂ ਲੈ ਕੇ ਉਸ ਦੁਆਲੇ ਹੋਏ ਗਏ ਤਾਂ ਉਸ ਕੋਲ ਹੋਰ ਕੋਈ ਚਾਰਾ ਨਹੀਂ ਸੀ।
Punjab Bani 18 February,2024
ਰਾਕੇਸ਼ ਟਿਕੈਤ ਦਾ ਐਲਾਨ : 21 ਨੂੰ ਕਰਨਗੇ ਕਿਸਾਨ ਪ੍ਰਦਰਸ਼ਨ
ਰਾਕੇਸ਼ ਟਿਕੈਤ ਦਾ ਐਲਾਨ : 21 ਨੂੰ ਕਰਨਗੇ ਕਿਸਾਨ ਪ੍ਰਦਰਸ਼ਨ ਦਿਲੀ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਆਖਿਆ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਪ੍ਰਦਰਸ਼ਨ ਕਰਨਗੇ। ਟਿਕੈਤ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ ਨੂੰ ਇੱਥੇ ਸਿਸੌਲੀ ਵਿੱਚ ਹੋਈ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਨੂੰ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਤੇ 27 ਫਰਵਰੀ ਨੂੰ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇ।ਪੰਚਾਇਤ ਨੇ ਹਰਿਆਣਾ ਅਤੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਦੀ ਵੀ ਨਿਖੇਧੀ ਕੀਤੀ ਹੈ। ਇਹ ਪੰਚਾਇਤ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦਰਮਿਆਨ ਹੋਈ।
Punjab Bani 18 February,2024
ਮਾਪਿਆਂ ਜਾਂ ਹੋਰ ਨੇੜਲਿਆਂ ਤੋਂ ਦੂਰ ਹੋਣ ਕਾਰਨ ਪੈਦਾ ਹੋਣ ਵਾਲ਼ੇ ਮਾਨਸਿਕ ਰੋਗ ਦੇ ਭਾਰਤੀ ਨੌਜਵਾਨਾਂ ਉੱਤੇ ਅਸਰ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਖੋਜ
ਮਾਪਿਆਂ ਜਾਂ ਹੋਰ ਨੇੜਲਿਆਂ ਤੋਂ ਦੂਰ ਹੋਣ ਕਾਰਨ ਪੈਦਾ ਹੋਣ ਵਾਲ਼ੇ ਮਾਨਸਿਕ ਰੋਗ ਦੇ ਭਾਰਤੀ ਨੌਜਵਾਨਾਂ ਉੱਤੇ ਅਸਰ ਬਾਰੇ ਪੰਜਾਬੀ ਯੂਨੀਵਰਸਿਟੀ ਦੀ ਖੋਜ - ‘ਅਡਲਟ ਸੈਪਰੇਸ਼ਨ ਐਂਗਜ਼ਾਇਟੀ ਡਿਸਔਰਡਰ’ ਨੂੰ 2019 ਦੌਰਾਨ ਵਿਸ਼ਵ ਸਿਹਤ ਸੰਗਠਨ ਵੱਲੋਂ ਹੋਰ ਮਾਨਸਿਕ ਰੋਗਾਂ ਵਿੱਚ ਕੀਤਾ ਹੈ ਸੂਚੀਬੱਧ - ਸਕੂਲ ਅਤੇ ਯੂਨੀਵਰਸਿਟੀ ਪੱਧਰ ਉੱਤੇ ਵਿਸ਼ੇਸ਼ ਪ੍ਰੋਗਰਾਮ ਚਲਾਏ ਜਾਣ: ਅਧਿਐਨ ਰਾਹੀਂ ਦਿੱਤੇ ਸੁਝਾਅ ਪਟਿਆਲਾ, 18 ਫਰਵਰੀ ਆਪਣੇ ਮਾਪਿਆਂ ਜਾਂ ਹੋਰ ਨੇੜਲਿਆਂ ਤੋਂ ਦੂਰ ਹੋਣ ਜਾਂ ਵਿਛੋੜਾ ਪੈਣ ਕਾਰਨ ਪੈਦਾ ਹੋਣ ਵਾਲ਼ੇ ਮਾਨਸਿਕ ਰੋਗ ‘ਅਡਲਟ ਸੈਪਰੇਸ਼ਨ ਐਂਗਜ਼ਾਇਟੀ ਡਿਸਔਰਡਰ’ ਦੇ ਭਾਰਤ ਵਿਚਲੇ ਨੌਜਵਾਨਾਂ ਉੱਤੇ ਅਸਰ ਬਾਰੇ ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਤਾਜ਼ਾ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਖੋਜਾਰਥੀ ਆਸਥਾ ਵਰਮਾ ਵੱਲੋਂ ਕੀਤਾ ਗਿਆ ਇਹ ਅਧਿਐਨ ਭਾਰਤ ਵਿੱਚ ਇਸ ਖੇਤਰ ਦਾ ਪਹਿਲਾ ਅਧਿਐਨ ਹੈ। ਏ. ਐੱਸ. ਏ. ਡੀ. ਦੇ ਸੰਖੇਪ ਨਾਮ ਨਾਲ਼ ਜਾਣੇ ਜਾਂਦੇ ਇਸ ਮਾਨਸਿਕ ਰੋਗ ਨੂੰ 2019 ਦੌਰਾਨ ਵਿਸ਼ਵ ਸਿਹਤ ਸੰਗਠਨ ਵੱਲੋਂ ਹੋਰਨਾਂ ਮਾਨਸਿਕ ਰੋਗਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਬਿਮਾਰੀਆਂ ਦੇ ਵਰਗੀਕਰਨ ਸੰਬੰਧੀ ਕੌਮਾਂਤਰੀ ਸੂਚੀ (ਇੰਟਰਨੈਸ਼ਨਲ ਕਲਾਸੀਫਿਕੇਸ਼ਨ ਆਫ਼ ਡਿਸੀਜ਼ਜ਼) ਦੇ 11ਵੇਂ ਸੰਸਕਰਣ, ਜਿਸ ਨੂੰ ਕਿ ਆਈ.ਸੀ.ਡੀ.-11 ਦੇ ਨਾਮ ਨਾਲ਼ ਜਾਣਿਆ ਜਾਂਦਾ ਹੈ, ਵਿੱਚ ਇਸ ਮਾਨਸਿਕ ਰੋਗ ਨੂੰ ਸ਼ਾਮਿਲ ਕੀਤਾ ਗਿਆ ਹੈ। ਨਿਗਰਾਨ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਅਧਿਐਨ ਦੌਰਾਨ ਪ੍ਰਾਪਤ ਅੰਕੜੇ ਇਸ ਸੰਬੰਧੀ ਪੁਸ਼ਟੀ ਕਰਦੇ ਹਨ ਕਿ ਜਿਹੜੇ ਬੱਚੇ ਛੋਟੀ ਉਮਰ ਵਿੱਚ ਆਪਣੇ ਵੱਖ ਹੋਣ ਸੰਬੰਧੀ ਚਿੰਤਾ ਦਾ ਸ਼ਿਕਾਰ ਸਨ ਉਹੀ ਬੱਚੇ ਵੱਡੇ ਹੋ ਕੇ ਇਸ ਮਾਨਸਿਕ ਰੋਗ ਦਾ ਸ਼ਿਕਾਰ ਹੋਏ ਹਨ। ਖੋਜ ਸੁਝਾਉਂਦੀ ਹੈ ਕਿ ਜੇਕਰ ਛੋਟੀ ਉਮਰ ਵਿੱਚ ਬੱਚੇ ਆਪਣੇ ਮਾਪਿਆਂ ਦੇ ਨਾਲ਼ ਰਹਿੰਦੇ ਹੋਏ ਵੀ ਭਾਵਨਾਤਮਕ ਤੌਰ ਉੱਤੇ ਆਜ਼ਾਦੀ ਵਾਲ਼ੀ ਸਥਿਤੀ ਦੇ ਅਭਿਆਸੀ ਹਨ ਤਾਂ ਉਹ ਵੱਡੇ ਹੋ ਕੇ ਇਸ ਤਰ੍ਹਾਂ ਦੇ ਮਾਨਸਿਕ ਰੋਗ ਦਾ ਸ਼ਿਕਾਰ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਖੋਜ ਦਸਦੀ ਹੈ ਕਿ ਬੱਚਿਆਂ ਦਾ ਆਪਣੇ ਮਾਪਿਆਂ ਨਾਲ ਲਗਾਓ ਤਾਂ ਹੋਵੇ ਪਰ ਇਹ ਲਗਾਓ ਘਬਰਾਟ ਵਾਲ਼ਾ ਨਾ ਹੋਵੇ। ਬੱਚਿਆਂ ਨੂੰ ਸ਼ੁਰੂਆਤ ਵਿੱਚ ਹੀ ਆਪਣੀਆਂ ਭਾਵਨਾਵਾਂ ਨੂੰ ਸਮਝਣ ਅਤੇ ਨਜਿੱਠਣ ਬਾਰੇ ਸਿਖਾਇਆ ਜਾਣਾ ਚਾਹੀਦਾ ਹੈ। ਖੋਜ ਦਸਦੀ ਹੈ ਕਿ ਜੇਕਰ ਬਚਪਨ ਵਿੱਚ ਇਨ੍ਹਾਂ ਨੁਕਤਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਉਹ ਬੱਚੇ ਵੱਡੇ ਹੋ ਕੇ ਮਾਨਸਿਕ ਉਲਝਣਾਂ ਤੋਂ ਬਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੋਜ ਦੌਰਾਨ ਏ.ਐੱਸ.ਏ.ਡੀ. ਰੋਗ ਪੀੜਿਤ ਬਾਲਗਾਂ ਅਤੇ ਮਾਨਸਿਕ ਪੱਖੋਂ ਤੰਦਰੁਸਤ ਬਾਲਗਾਂ ਦੇ ਪ੍ਰਾਪਤ ਅੰਕੜਿਆਂ ਦੇ ਤੁਲਨਾਤਮਕ ਅਧਿਐਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮਾਨਸਿਕ ਪੱਖੋਂ ਤੰਦਰੁਸਤ ਬਾਲਗ ਉਹੀ ਸਨ ਜਿਨ੍ਹਾਂ ਨੇ ਆਪਣੇ ਬਚਪਨ ਵਿੱਚ ਮਾਪਿਆਂ ਦੇ ਨਾਲ਼ ਰਹਿੰਦੇ ਹੋਏ ਵੀ ਆਪਣੀ ਇੱਕ ਆਜ਼ਾਦ ਹੋਂਦ ਵਿਕਸਿਤ ਕਰ ਲਈ ਸੀ। ਅਜਿਹੇ ਬੱਚੇ ਜ਼ਿੰਦਗੀ ਵਿਚਲੀ ਕਿਸੇ ਵੀ ਅਨਿਸ਼ਚਿਤਤਾ ਲਈ ਤਿਆਰ-ਬਰ-ਤਿਆਰ ਵਾਲ਼ੀ ਮਜ਼ਬੂਤ ਮਾਨਸਿਕ ਸਥਿਤੀ ਵਿੱਚ ਸਨ। ਖੋਜਾਰਥੀ ਆਸਥਾ ਵਰਮਾ ਨੇ ਦੱਸਿਆ ਕਿ ਇਸ ਤਾਜ਼ਾ ਅਧਿਐਨ ਵਿੱਚ ਬਾਲਗ ਉਮਰ ਦੇ ਲੜਕੇ ਲੜਕੀਆਂ ਦਾ ਸਮੂਹ, ਜਿਨ੍ਹਾਂ ਵਿੱਚੋਂ ਵਿੱਚੋਂ 51.33 ਫ਼ੀਸਦੀ ਵਿਦਿਆਰਥੀ ਭਾਰਤ ਦੇ ਵੱਖ-ਵੱਖ ਸੂਬਿਆਂ ਦੇ 339 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਜਾਂ ਪੀ.ਜੀ. ਵਿੱਚ ਰਹਿੰਦੇ ਸਨ, ਵਿੱਚ ਇਸ ਮਾਨਸਿਕ ਰੋਗ ਦੇ ਹੋਣ ਬਾਰੇ ਜਾਂਚ ਕੀਤੀ ਗਈ। ਜਾਂਚ ਦੌਰਾਨ ਜੁਟਾਏ ਗਏ ਅੰਕੜਿਆਂ ਦਾ ਵੱਖ-ਵੱਖ ਪੱਧਰਾਂ ਉੱਤੇ ਵਿਸ਼ਲੇਸ਼ਣ ਕੀਤਾ ਗਿਆ। ਖੋਜ ਦੌਰਾਨ ਵੱਖ-ਵੱਖ ਨਤੀਜੇ ਸਾਹਮਣੇ ਆਏ। ਲਿੰਗ ਅਧਾਰਿਤ ਵਖਰੇਵੇਂ ਵੀ ਨਜ਼ਰ ਆਏ ਜਿਵੇਂ ਕਿ ਲੜਕਿਆਂ ਵਿੱਚ ਇਸ ਪੱਖੋਂ ਆਪਣੇ ਰੋਗ ਬਾਰੇ ਜਾਗਰੂਕਤਾ ਦੀ ਕਮੀ ਵੇਖਣ ਨੂੰ ਮਿਲੀ। ਖੋਜ ਦੌਰਾਨ ਪ੍ਰਾਪਤ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਇਸ ਡਿਸੌਅਰਡਰ ਦੀਆਂ ਪਛਾਣਾਂ, ਵਿਭਿੰਨਤਾਵਾਂ, ਦੁਰਪ੍ਰਭਾਵਾਂ ਆਦਿ ਬਾਰੇ ਬਰੀਕੀ ਨਾਲ਼ ਜਾਣਿਆ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਦੇ 13 ਵੱਖ-ਵੱਖ ਰਾਜਾਂ ਵਿੱਚੋਂ ਪ੍ਰਾਪਤ ਅੰਕੜਿਆਂ ਉੱਤੇ ਅਧਾਰਿਤ ਇਸ ਅਧਿਐਨ ਰਾਹੀਂ ਸੁਝਾਇਆ ਗਿਆ ਕਿ ਸਕੂਲ ਅਤੇ ਯੂਨੀਵਰਸਿਟੀ ਪੱਧਰ ਉੱਤੇ ਵਿਸ਼ੇਸ਼ ਪ੍ਰੋਗਰਾਮ ਲਾਗੂ ਹੋਣੇ ਚਾਹੀਦੇ ਹਨ ਤਾਂ ਕਿ ਨੌਜਵਾਨਾਂ ਨੂੰ ਇਸ ਮਾਨਸਿਕ ਰੋਗ ਤੋਂ ਪੈਦਾ ਹੋਣ ਵਾਲ਼ੇ ਸੰਭਾਵਿਤ ਜੋਖ਼ਮਾਂ ਤੋਂ ਬਚਾਇਆ ਜਾ ਸਕੇ। ਅਜਿਹੇ ਪ੍ਰੋਗਰਾਮਾਂ ਨਾਲ਼ ਇਸ ਮਾਨਸਿਕ ਰੋਗ ਤੋਂ ਪ੍ਰਭਾਵਿਤ ਨੌਜਵਾਨ ਲੜਕੇ ਲੜਕੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਾਜ਼ਾ ਅਧਿਐਨ ਰਾਹੀਂ ਪ੍ਰਾਪਤ ਨਤੀਜਿਆਂ ਅਤੇ ਅੰਕੜਿਆਂ ਦੀ ਵਰਤੋਂ ਮਨੋਵਿਗਿਆਨਕ ਮਾਹਿਰਾਂ ਵੱਲੋਂ ਅਗਲੇਰੀਆਂ ਖੋਜਾਂ ਲਈ ਜਾਂ ਇਸ ਮਾਨਸਿਕ ਰੋਗਾਂ ਤੋਂ ਪੀੜਿਤ ਲੋਕਾਂ ਦੇ ਇਲਾਜ ਵਿੱਚ ਵੀ ਮਦਦਗਾਰ ਹੋਵੇਗੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਖੋਜਾਰਥੀ ਅਤੇ ਨਿਗਰਾਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਦੌਰ ਵਿੱਚ ਜਦੋਂ ਜ਼ਿੰਦਗੀ ਜਿਉਣ ਦਾ ਢੰਗ ਗੁੰਝਲ਼ਦਾਰ ਹੋ ਰਿਹਾ ਹੈ ਤਾਂ ਮਾਨਸਿਕ ਸਿਹਤ ਦੀਆਂ ਸਮੱਸਿਆਵਾਂ ਵਿੱੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮਾਨਸਿਕ ਸਿਹਤ ਦੇ ਖੇਤਰ ਵਿੱਚ ਹੋਰ ਵਧੇਰੇ ਖੋਜਾਂ ਕਰਨ ਦੀ ਲੋੜ ਮਹਿਸੂਸ ਹੁੰਦੀ ਹੈ। ਪੰਜਾਬੀ ਯੂਨੀਵਰਸਿਟੀ ਇਸ ਗੱਲੋਂ ਵਧਾਈ ਦੀ ਪਾਤਰ ਹੈ ਕਿ ਇੱਥੇ ਗਿਆਨ ਵਿਗਿਆਨ ਦੇ ਹਰ ਖੇਤਰ ਵਿੱਚ ਸੰਸਾਰ ਪੱਧਰ ਉੱਤੇ ਚੱਲ ਰਹੇ ਰੁਝਾਨਾਂ ਨਾਲ਼ ਬਰ ਮੇਚਣ ਵਾਲ਼ੀਆਂ ਖੋਜਾਂ ਹੋ ਰਹੀਆਂ ਹਨ।
Punjab Bani 18 February,2024
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ 'ਤੇ ਤਿੱਖੇ ਹਮਲੇ
ਸੰਭੂ ਬਾਰਡਰ 'ਤੇ ਕਿਸਾਨ ਨੇਤਾਵਾਂ ਵੱਲੋਂ ਐਮ.ਐਸ.ਪੀ. ਨੂੰ ਲੈ ਕੇ ਕੇਂਦਰ 'ਤੇ ਤਿੱਖੇ ਹਮਲੇ - ਐਮ.ਐਸ.ਪੀ. ਨੂੰ ਲੈ ਕੇ ਕੇਂਦਰ ਦੇ ਨੇਤਾ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ : ਡੱਲੇਵਾਲ, ਪੰਧੇਰ - ਜੇਕਰ ਮੰਗਾਂ ਨਾ ਮੰਨੀਆਂ ਤਾਂ ਟੁਟਣਗੇ ਬੈਰੀਕੇਟ : ਕਿਸਾਨ ਨੇਤਾ
Punjab Bani 18 February,2024
ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ * ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ 'ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।
Punjab Bani 17 February,2024
ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ
ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ ਚੰਡੀਗੜ੍ਹ, 17 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 17 February,2024
ਜੇਕਰ ਕਿਸਾਨ ਡੀਜੀਪੀ ਵਿੱਚ ਖੇਤੀਬਾੜੀ ਦੇ ਰਾਹੀ 20 ਪ੍ਰਤੀਸ਼ਤ ਹਿੱਸਾ ਪਾ ਸਕਦਾ ਹੈ ਤਾਂ ਐਮਐਸਪੀ ਦੀ ਗਾਰੰਟੀ ਸਣੇ ਹੋਰ ਮੰਗਾਂ ਲਾਗੂ ਕਿਉਂ ਨਹੀ ਕਰਦੀ ਕੇਂਦਰ ਸਰਕਾਰ: ਜਗਜੀਤ ਸਿੰਘ ਡੱਲੇਵਾਲ
ਜੇਕਰ ਕਿਸਾਨ ਡੀਜੀਪੀ ਵਿੱਚ ਖੇਤੀਬਾੜੀ ਦੇ ਰਾਹੀ 20 ਪ੍ਰਤੀਸ਼ਤ ਹਿੱਸਾ ਪਾ ਸਕਦਾ ਹੈ ਤਾਂ ਐਮਐਸਪੀ ਦੀ ਗਾਰੰਟੀ ਸਣੇ ਹੋਰ ਮੰਗਾਂ ਲਾਗੂ ਕਿਉਂ ਨਹੀ ਕਰਦੀ ਕੇਂਦਰ ਸਰਕਾਰ: ਜਗਜੀਤ ਸਿੰਘ ਡੱਲੇਵਾਲ : ਸੰਭੂ ਬੈਰੀਅਰ ਉਤੇ ਹੋਈਆਂ ਮਾਮੂਲੀ ਝੜੱਪਾਂ ਕਾਰਣ 6 ਨੌਜਵਾਨ ਜਖਮੀ, ਸਿਵਲ ਹਸਪਤਾਲ ਰਾਜਪੁਰਾ ਵਿਖੇ ਜੇਰੇ ਇਲਾਜ਼ ਰਾਜਪੁਰਾ, 17 ਫਰਵਰੀ - ਪੰਜਾਬ ਦੇ ਪ੍ਰਵੇਸ਼ ਦੁਆਰ ਸੰਭੂ ਬੈਰੀਅਰ ਉਤੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਕਿਸਾਨ ਜਥੇਬੰਦੀਆਂ ਦਾ ਅੰਦੋਲਨ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਅੱਜ ਜਿਥੇ ਇੱਕਾ ਦੁੱਕਾ ਘਟਨਾਵਾਂ ਵਿੱਚ 6 ਨੌਜਵਾਨਾਂ ਦੇ ਜਖਮੀ ਹੋਣ ਤੋਂ ਇਲਾਵਾ ਮਾਹੋਲ ਲਗਭਗ ਸ਼ਾਂਤੀ ਪੂਰਵਕ ਰਿਹਾ, ਜਦ ਕਿ ਕਿਸਾਨ ਜਥੇਬੰਦੀਆ ਦੇ ਆਗੂਆਂ ਵੱਲੋਂ ਰਾਜਪੁਰਾ ਵਿਖੇ ਇੱਕ ਨਿਜ਼ੀ ਹੋਟਲ ਵਿੱਚ ਐਤਵਾਰ ਨੂੰ ਚੰਡੀਗੜ੍ਹ ਵਿਖੇ 5 ਵਜ਼ੇ ਕੇਂਦਰੀ ਮੰਤਰੀਆਂ ਦੇ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੰਭੂ ਬੈਰੀਅਰ ਉਤੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਨਿਰਧਾਰਿਤ ਐਮਐਸਪੀ ਰੇਟ ਉਤੇ ਜਾਂ ਉਸ ਤੋਂ ਵੱਧ ਖਰੀਦੇ ਨਾ ਕਿ ਨਿਰਧਾਰਿਤ ਰੇਟ ਤੋਂ ਘੱਟ ਖਰੀਦੇ। ਕੇਂਦਰ ਕਹਿੰਦਾ ਹੈ ਕਿ ਐਮਐਸਪੀ ਨੂੰ ਦੇਸ਼ ਵਿੱਚ ਲਾਗੂ ਕਰਨ ਦੇ ਲਈ ਸਾਨੂੰ ਬਹੁਤ ਪੈਸਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਸਟੱਡੀ ਕੀਤੀ ਗਈ ਹੈ ਕਿ ਐਮਐਸਪੀ ਦੇਸ਼ ਵਿੱਚ ਲਾਗੂ ਕਰਨ ਦੇ ਲਈ 36 ਹਜਾਰ ਕਰੋੜ ਰੁਪਏ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮਝਦਾਰੀ ਦੇ ਨਾਲ ਕਨਜਿਊਮਰ ਅਤੇ ਪ੍ਰੋਡਿਊਸਰ ਵੱਲ ਝਾਤੀ ਮਾਰੇ ਅਤੇ ਕਾਰਪੋਰੇਟ ਘਰਾਣਿਆਂ ਦਾ ਥੋੜਾ ਖਿਆਲ ਘੱਟ ਕਰੇ ਤਾਂ ਸਾਰਾ ਮਾਮਲਾ ਸੁੱਲਝ ਸਕਦਾ ਹੈ। ਜੇਕਰ ਐਗਰੋ ਇੰਡਸਟ੍ਰੀਜ਼ ਸਾਡੇ ਪੰਜਾਬ ਸੂਬੇ ਦੇ ਏਰੀਏ ਵਿੱਚ ਲੱਗੇਗੀ ਤਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਦੇ ਚਲਦਿਆਂ 50 ਪ੍ਰਤੀਸ਼ਤ ਰੁਜ਼ਗਾਰ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜੀਡੀਪੀ ਵਿੱਚ 20 ਪ੍ਰਤੀਸ਼ਤ ਖੇਤੀਬਾੜੀ ਦਾ ਹਿੱਸਾ ਹੈ, ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਇੰਨੀ ਹਿੱਸੇਦਾਰੀ ਪਾ ਰਿਹਾ ਹੈ ਤਾਂ ਸਰਕਾਰ ਨੂੰ ਕੇਵਲ ਢਾਈ ਲੱਖ ਕਰੋੜ ਵੀ ਸਰਕਾਰ ਨੂੰ ਕੱਢਣਾ ਮੁਸ਼ਕਿਲ ਹੈ। ਇਸ ਤੋਂ ਜਾਪਦਾ ਹੈ ਕਿ ਸਰਕਾਰ ਦੀ ਨੀਯਤ ਵਿੱਚ ਫਰਕ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਉਤੇ ਬੀਮਾ ਦਿੱਤਾ ਜਾਵੇ। ਭਾਂਵੇ ਕਿ ਕੇਂਦਰੀ ਮੰਤਰੀ ਬੀਮਾ ਦੇਣ ਦੀਆਂ ਗੱਲਾਂ ਕਰਦੇ ਹਨ, ਪਰ ਮਹਾਰਾਸ਼ਟਰਾਂ ਵਿੱਚ ਕੰਪਨੀਆਂ ਫਸਲਾਂ ਦੇ ਬੀਮੇ ਦੀ ਆੜ ਵਿੱਚ ਕਰੋੜਾਂ ਰੁਪਏ ਇਕੱਠਾ ਕਰਕੇ ਭੱਜ ਗਈਆਂ। ਇਸ ਤੋਂ ਇਲਾਵਾ ਹਰਿਆਣਾ ਸੂਬੇ ਦੇ ਕਿਸਾਨ ਲੜ ਰਹੇ ਹਨ ਕਿ ਬੀਮਾ ਦੀ ਆੜ ਵਿੱਚ ਕੰਪਨੀਆਂ ਨੇ ਪੈਸੇ ਤਾਂ ਭਰਵਾ ਲਏ ਜਦੋਂ ਕੰਪਨਸ਼ੇਸ਼ਨ ਦੇਣ ਦੀ ਵਾਰੀ ਆਈ ਤਾਂ ਕੰਪਨੀਆਂ ਪੈਸੇ ਲੈ ਕੇ ਭੱਜ ਗਈਆਂ। ਕੇਂਦਰ ਇਹ ਕਹਿ ਰਹੀ ਹੈ ਕਿ ਐਮਐਸਪੀ ਝੌਨੇ ਅਤੇ ਕਣਕ ਉਤੇ ਹਰਿਆਣਾ ਅਤੇ ਪੰਜਾਬ ਵਿੱਚ ਮਿਲ ਰਹੀ ਹੈ। ਕੇਂਦਰੀ ਮੰਤਰੀ ਕਹਿੰਦੇ ਹਨ ਕਿ ਜੇਕਰ ਦੇਸ਼ ਵਿੱਚ ਐਮਐਸਪੀ ਲਾਗੂ ਕਰ ਦਿੱਤੀ ਤਾਂ ਪੰਜਾਬ ਅਤੇ ਹਰਿਆਣਾ ਦੀ ਐਮਐਸਪੀ ਘਟ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁੱਝ ਵੀ ਨਹੀ ਕਿ ਐਮਐਸਪੀ ਲਾਗੂ ਕਰਨ, ਡਾ: ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ, ਖੇਤੀ ਸੈਕਟਰ ਨੂੰ ਪ੍ਰਦੂਸ਼ਣ ਤੋਂ ਬਾਹਰ ਕਰਨਾ, ਕਰਜ਼ਾ ਮੁਕਤੀ ਆਦਿ ਦੇ ਨਾਲ ਕੇਂਦਰ ਨੂੰ ਰੱਤੀ ਭਰ ਵੀ ਫਰਕ ਨਹੀ ਪੈਂਦਾ, ਕਿਉਂਕਿ ਜੇਕਰ ਪੰਜਾਬ ਸੂਬਾ ਦੇਸ਼ ਦਾ ਅੰਨਦਾਤਾ ਕਹਾਉਂਦਾ ਹੈ ਤਾਂ ਅਜਿਹੇ ਫਸਲਾਂ ਦੀ ਗਾਰੰਟੀ ਵਾਲੇ ਕਾਨੂੰਨ ਲਾਗੂ ਕਰਨ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਇਸ ਮੌਕੇ ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਕਿਸਾਨ ਮਜਦੂਰ ਮੋਰਚੇ ਦਾ ਆਗੂ ਗੁਰਮਨੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ ਸਮੇਤ ਹੋਰਨਾਂ ਨੇ ਵੀ ਆਪਣੀਆਂ 13 ਜਰੂਰੀ ਮੰਗਾਂ ਸਬੰਧੀ ਚਾਨਣਾ ਪਾਉਂਦਿਆਂ ਐਤਵਾਰ ਦੀ ਮੀਟਿੰਗ ਤੋਂ ਬਾਅਦ ਦਿੱਲੀ ਕੂਚ ਕਰਨ ਬਾਰੇ ਰਣਨੀਤੀ ਤੈਅ ਕੀਤੀ ਜਾਵੇਗੀ। ਅੱਜ ਦੁਪਹਿਰ ਬਾਅਦ ਰਾਜਪੁਰਾ ਦੇ ਇੱਕ ਨਿੱਜ਼ੀ ਹੋਟਲ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਵਰਨ ਸਿੰਘ ਪੰਧੇਰ ਦੀ ਐਤਵਾਰ ਨੂੰ ਚੰਡੀਗੜ੍ਹ ਵਿਖੇ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਸਮੇਤ ਹੋਰਨਾਂ ਦੇ ਨਾਲ ਸ਼ਾਮ 5 ਵਜ਼ੇ ਹੋਣ ਵਾਲੀ ਮੀਟਿੰਗ ਸਬੰਧੀ ਪੰਜਾਬ ਸੂਬੇ ਦੇ ਅਧਿਕਾਰੀ ਐਡੀਸ਼ਨਲ ਡੀਜੀਪੀ ਇੰਟੈਲੀਜੈਂਸ ਜ਼ਸਕਰਨ ਸਿੰਘ, ਡੀਆਈਜੀ ਨਰਿੰਦਰ ਭਾਰਗਵ ਵਿਚਾਰ ਵਟਾਂਦਰਾ ਕੀਤਾ ਗਿਆ। ਅੱਜ ਸੰਭੂ ਬੈਰੀਅਰ ਉਤੇ ਇੱਕਾ ਦੁੱਕਾ ਘਟਨਾਵਾਂ ਨੂੰ ਲੈ ਕੇ 6 ਨੌਜਵਾਨ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਜਪੁਰਾ ਦਾਖਲ ਕਰਵਾਇਆ ਗਿਆ ਹੈ। ਐਸਐਮਓ ਡਾ: ਵਿਧੀ ਚੰਦ ਨੇ ਕਿਹਾ ਰਾਜਪੁਰਾ ਵਿਖੇ ਇਲਾਜ਼ ਦੇ ਲਈ ਦਾਖਲ ਹੋਣ ਵਾਲੇ ਅੱਜ ਦੇ 6 ਮਰੀਜ਼ਾਂ ਸਣੇ ਕੁੱਲ ਗਿੱਣਤੀ 111 ਹੋ ਗਈ ਹੈ। ਮਰੀਜ਼ਾਂ ਦਾ ਮੁਫਤ ਇਲਾਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਦਿਲਬਾਗ ਸਿੰਘ ਗਿੱਲ, ਬਲਕਾਰ ਸਿੰਘ ਬੈਂਸ, ਗੁਰਦੀਪ ਸਿੰਘ ਮਰਦਾਂਪੁਰ, ਸਤਨਾਮ ਸਿੰਘ ਖਲੋਰ, ਬੂਟਾ ਸਿੰਘ ਖਰਾਜ਼ਪੁਰ ਸਮੇਤ ਹੋਰ ਹਾਜਰ ਸਨ।
Punjab Bani 17 February,2024
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ, 17 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 17 February,2024
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ। ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ। ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ ਜੁੜਿਆ ਹੋਣਾ ਲਾਜ਼ਮੀ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
Punjab Bani 17 February,2024
ਵਿਦੇਸ਼ ਮੰਤਰੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਗਲੋਬਲ ਮੁਦੇ ਸਬੰਧੀ ਕੀਤੇ ਵਿਚਾਰ ਵਟਾਂਦਰਾ
ਵਿਦੇਸ਼ ਮੰਤਰੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਗਲੋਬਲ ਮੁਦੇ ਸਬੰਧੀ ਕੀਤੇ ਵਿਚਾਰ ਵਟਾਂਦਰਾ ਦਿਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਦੋਵਾਂ ਦੀ ਮੁਲਾਕਾਤ ਜਰਮਨੀ ‘ਚ ਆਯੋਜਿਤ ਮਿਊਨਿਖ ਸੁਰੱਖਿਆ ਸੰਮੇਲਨ ‘ਚ ਹੋਈ ਸੀ। ਇਹ ਕਾਨਫਰੰਸ 16 ਤੋਂ 18 ਫਰਵਰੀ ਤੱਕ ਚੱਲੇਗੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਤੇ ਚਰਚਾ ਕੀਤੀ। ਦਰਅਸਲ ਜੂਨ 2023 ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ। ਅਸੀਂ ਗਲੋਬਲ ਮੁੱਦਿਆਂ ‘ਤੇ ਵੀ ਚਰਚਾ ਕੀਤੀ।
Punjab Bani 17 February,2024
ਕਿਸਾਨਾਂ ਦੇ ਧਰਨੇ ਦੌਰਾਨ ਸੰਭੂ ਬਾਰਡਰ ਤੇ ਪੁਲਿਸ ਮੁਲਾਜਮ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ
ਕਿਸਾਨਾਂ ਦੇ ਧਰਨੇ ਦੌਰਾਨ ਸੰਭੂ ਬਾਰਡਰ ਤੇ ਪੁਲਿਸ ਮੁਲਾਜਮ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ ਚੰਡੀਗੜ੍ਹ- ਸੰਭੂ ਬਾਰਡਰ ਵਿਖੇ ਕਿਸਾਨੀ ਧਰਨੇ ਦੌਰਾਨ ਉੱਥੇ ਡਿਊਟੀ ‘ਤੇ ਮੌਜੂਦ ਜੀਆਰਪੀ ਦੇ ਸਬ ਇੰਸਪੈਕਟਰ ਹੀਰਾਲਾਲ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਉਹ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੌਰਾਨ ਸ਼ੰਭੂ ਬਾਰਡਰ ‘ਤੇ ਤਾਇਨਾਤ ਸਨ। ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਰਖੌਦਾ ਵਿੱਚ ਸਰਕਾਰੀ ਸਲਾਮੀ ਨਾਲ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਹੀਰਾਲਾਲ ਦੇ ਦੇਹਾਂਤ ਨਾਲ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਇਸ ਤੋਂ ਪਹਿਲਾਂ ਸ਼ੰਭੂ ਸਰਹੱਦ ‘ਤੇ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਹੀਰਾਲਾਲ (52) ਪਾਣੀਪਤ ਜੀਆਰਪੀ ਵਿੱਚ ਤਾਇਨਾਤ ਸੀ। ਉਹ ਖਰਖੌਦਾ ਦੇ ਵਾਰਡ 10 ਦਾ ਰਹਿਣ ਵਾਲਾ ਸੀ। ਉਹ ਪਾਣੀਪਤ ਦੇ ਸਮਾਲਖਾ ਚੌਕੀ ‘ਤੇ ਤਾਇਨਾਤ ਸੀ। ਹਾਲ ਹੀ ‘ਚ ਕਿਸਾਨਾਂ ਦੇ ਦਿੱਲੀ ਮਾਰਚ ਦੇ ਸੱਦੇ ਤੋਂ ਬਾਅਦ ਉਹ ਫੋਰਸ ਨਾਲ ਹਰਿਆਣਾ ਦੇ ਅੰਬਾਲਾ ਸਥਿਤ ਸ਼ੰਭੂ ਬਾਰਡਰ ‘ਤੇ ਗਏ ਸਨ। ਉਹ ਉਥੇ ਮੋਰਚਾ ਸੰਭਾਲ ਰਹੇ ਸਨ। ਉੱਥੇ ਉਸ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਅੰਬਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਵੀਰਵਾਰ ਦੇਰ ਸ਼ਾਮ ਹਸਪਤਾਲ ‘ਚ ਉਸ ਦੀ ਮੌਤ ਹੋ ਗਈ।
Punjab Bani 17 February,2024
ਪੰਜਾਬੀ ਯੂਨੀਵਰਸਿਟੀ ਦਾ ਮਕੈਨੀਕਲ ਇੰਜਨੀਅਰਿੰਗ ਵਿਭਾਗ ਮਾਰਚ ਮਹੀਨੇ ਕਰਵਾਏਗਾ ਕਾਨਫ਼ਰੰਸ
ਪੰਜਾਬੀ ਯੂਨੀਵਰਸਿਟੀ ਦਾ ਮਕੈਨੀਕਲ ਇੰਜਨੀਅਰਿੰਗ ਵਿਭਾਗ ਮਾਰਚ ਮਹੀਨੇ ਕਰਵਾਏਗਾ ਕਾਨਫ਼ਰੰਸ ਪਟਿਆਲਾ, 17 ਫਰਵਰੀ ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਵੱਲੋਂ 11 ਅਤੇ 12 ਮਾਰਚ 2024 ਨੂੰ ਇੱਕ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਪਹਿਲੀ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ 'ਮਕੈਨੀਕਲ ਅਤੇ ਸਸਟੇਨੇਬਲ ਇੰਜੀਨੀਅਰਿੰਗ ਵਿੱਚ ਤਰੱਕੀ' (ਐਡਵਾਂਸਿਜ਼ ਇਨ ਮਕੈਨੀਕਲ ਐਂਡ ਸਸਟੇਨੇਬਲ ਇੰਜੀਨੀਅਰਿੰਗ) ਵਿਸ਼ੇ ਉੱਤੇ ਵਿਚਾਰ ਚਰਚਾ ਕੀਤੀ ਜਾਣੀ ਹੈ। ਕਾਨਫ਼ਰੰਸ ਦੇ ਕਨਵੀਨਰ ਪ੍ਰੋ. ਖੁਸ਼ਦੀਪ ਗੋਇਲ ਅਤੇ ਡਾ. ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਕਾਨਫ਼ਰੰਸ ਆਨਲਾਈਨ ਮੋਡ ਰਾਹੀਂ ਕਰਵਾਈ ਜਾਵੇਗੀ। ਇਸ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ 11 ਮਾਰਚ, 2024 ਨੂੰ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ, ਰੋਪੜ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਪ੍ਰੋ. ਡਾ. ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਇੰਜਨੀਅਰਿੰਗ ਫ਼ੈਕਲਟੀ ਤੋਂ ਡੀਨ ਡਾ. ਗੁਰਮੀਤ ਕੌਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਸ਼ਿਰਕਤ ਕਰਨ ਜਾ ਰਹੀਆਂ ਉੱਘੀਆਂ ਸ਼ਖ਼ਸੀਅਤਾਂ ਵਿੱਚ ਬਿਰਲਾ ਇੰਸਟੀਚਿਊਟ ਆਫ ਟੈਕਨਾਲੋਜੀ ਐਂਡ ਸਾਇੰਸ, ਦੁਬਈ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਤੋੰ ਡਾ. ਗੁਲਸ਼ਨ ਕੁਮਾਰ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮਕੈਨੀਕਲ ਇੰਜਨੀਅਰਿੰਗ ਵਿਭਾਗ ਤੋਂ ਪ੍ਰੋਫੈਸਰ ਡਾ. ਅਮਰੀਕ ਸਿੰਘ ਅਤੇ ਕੈਨੇਡਾ ਤੋਂ ਪੋਸਟ ਡਾਕਟਰੇਟ, ਮਕੈਨੀਕਲ ਇੰਜਨੀਅਰਿੰਗ, ਡਾ. ਜਸਦੀਪ ਭਿੰਡਰ, ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਣਗੇ। ਕਾਨਫ਼ਰੰਸ ਦੇ ਕੋ-ਕਨਵੀਨਰ-ਕਮ-ਕੋਆਰਡੀਨੇਟਰ ਡਾ. ਚੰਦਨ ਦੀਪ ਸਿੰਘ ਨੇ ਦੱਸਿਆ ਕਿ ਇਸ ਕਾਨਫ਼ਰੰਸ ਦੀ ਇੱਕ ਵਿਲੱਖਣਤਾ ਇਹ ਹੈ ਕਿ ਸਾਰੇ ਪ੍ਰਬੰਧਕ ਅਤੇ ਮਾਹਿਰ ਬੁਲਾਰੇ ਆਪਣੀਆਂ ਸੇਵਾਵਾਂ ਮੁਫ਼ਤ ਦੇ ਅਧਾਰ 'ਤੇ ਦੇ ਰਹੇ ਹਨ ਅਤੇ ਇਸੇ ਤਰ੍ਹਾਂ ਭਾਗ ਲੈਣ ਵਾਲਿਆਂ ਤੋਂ ਵੀ ਕੋਈ ਫੀਸ ਨਹੀਂ ਲਈ ਜਾ ਰਹੀ ਹੈ। ਕਾਨਫ਼ਰੰਸ ਦੇ ਸਕੱਤਰ ਡਾ. ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਕਾਨਫਰੰਸ ਵਿਚ ਪੇਪਰ ਦਾਖਲ ਕਰਨ ਦੀ ਆਖਰੀ ਮਿਤੀ 20 ਫਰਵਰੀ, 2024 ਰੱਖੀ ਗਈ ਹੈ ਅਤੇ ਹੁਣ ਤੱਕ ਪੀਅਰ ਰੀਵਿਊ ਕਮੇਟੀ ਨੂੰ ਦਰਜਨਾਂ ਖੋਜ ਪੱਤਰ ਪ੍ਰਾਪਤ ਹੋ ਚੁੱਕੇ ਹਨ। ਇਸ ਅੰਤਰਰਾਸ਼ਟਰੀ ਕਾਨਫ਼ਰੰਸ ਲਈ ਕੋ-ਕੋਆਰਡੀਨੇਟਰ ਵਜੋਂ ਡਾ. ਬਲਜਿੰਦਰ ਰਾਮ, ਡਾ. ਤਲਵਿੰਦਰ ਸਿੰਘ, ਡਾ. ਰਾਜਦੀਪ ਸਿੰਘ, ਡਾ. ਹੇਮੰਤ ਕੁਮਾਰ ਅਤੇ ਡਾ.ਚਰਨਜੀਤ ਸਿੰਘ ਆਪਣੀ ਭੂਮਿਕਾ ਨਿਭਾ ਰਹੇ ਹਨ।
Punjab Bani 17 February,2024
ਸੰਭੂ ਬਾਰਡਰ 'ਤੇ ਕਿਸਾਨ ਡਟੇ : ਹਰਿਆਣਾ ਪੁਲਿਸ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅੰਦਰ ਜੋਸ਼ ਬਰਕਰਾਰ
ਸੰਭੂ ਬਾਰਡਰ 'ਤੇ ਕਿਸਾਨ ਡਟੇ : ਹਰਿਆਣਾ ਪੁਲਿਸ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅੰਦਰ ਜੋਸ਼ ਬਰਕਰਾਰ।
Punjab Bani 16 February,2024
ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ
ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ ਦਿਲੀ, 16 ਫਰਵਰੀ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੇਂਦਰ ਵਿਚ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਉਹ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਵੀ ਕਿਸਾਨਾਂ ਨੇ ਕਾਂਗਰਸ ਸਰਕਾਰ ਤੋਂ ਕੁਝ ਵੀ ਮੰਗਿਆ ਹੈ, ਪਾਰਟੀ ਨੇ ਉਸ ਨੂੰ ਪੂਰਾ ਕੀਤਾ ਹੈ ਚਾਹੇ ਉਹ ਕਰਜ਼ੇ ਦੀ ਮੁਆਫੀ ਹੋਵੇ ਜਾਂ ਘੱਟੋ-ਘੱਟ ਸਮਰਥਨ ਮੁੱਲ ਹੋਵੇ। ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਦੌਰ ਚੱਲ ਰਿਹਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਅਸੀਂ ਭੂਮੀ ਗ੍ਰਹਿਣ ਕਾਨੂੰਨ ਲਿਆਂਦਾ ਸੀ ਅਤੇ ਇਸ ਐਕਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀ ਬਜ਼ਾਰ ਕੀਮਤ ਤੋਂ ਚਾਰ ਗੁਣਾ ਵੱਧ ਕੀਮਤ ਮਿਲ ਰਹੀ ਸੀ। ਉਨ੍ਹਾਂ ਕਿਹਾ ਕਿ ਐਕਟ ਵਿੱਚ ਇਹ ਵੀ ਵਿਵਸਥਾ ਹੈ ਕਿ ਕਿਸਾਨਾਂ ਦੀ ਮਨਜ਼ੂਰੀ ਤੋਂ ਬਿਨਾਂ ਜ਼ਮੀਨ ਐਕੁਆਇਰ ਨਹੀਂ ਕੀਤੀ ਜਾ ਸਕਦੀ। ਰਾਹੁਲ ਗਾਂਧੀ ਨੇ ਕਿਹਾ ਕਿ ਐਕਟ ਅਨੁਸਾਰ ਇਹ ਵਿਵਸਥਾ ਸੀ ਕਿ ਜੇਕਰ ਕੰਪਨੀ ਐਕੁਆਇਰ ਕੀਤੀ ਗਈ ਜ਼ਮੀਨ ਦੀ ਪੰਜ ਸਾਲਾਂ ਤੱਕ ਵਰਤੋਂ ਨਹੀਂ ਕਰਦੀ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਜ਼ਮੀਨ ਵਾਪਸ ਕਰੇਗੀ ਪਰ ਭਾਜਪਾ ਨੇ ਇਸ ਐਕਟ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ, ”ਮੈਂ ਕਿਸਾਨਾਂ ਨਾਲ ਵਾਅਦਾ ਕਰਨਾ ਚਾਹੁੰਦਾ ਹਾਂ ਕਿ ਜੇਕਰ ਸਾਡੀ ਸਰਕਾਰ ਮੁੜ ਸੱਤਾ ‘ਚ ਆਉਂਦੀ ਹੈ ਤਾਂ ਅਸੀਂ ਭੂਮੀ ਗ੍ਰਹਿਣ ਕਾਨੂੰਨ ਨੂੰ ਹੋਰ ਮਜ਼ਬੂਤ ਕਰਾਂਗੇ।
Punjab Bani 16 February,2024
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 16 ਫਰਵਰੀ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ. ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ। ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈ.ਟੀ.ਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਇਸ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Punjab Bani 16 February,2024
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ - ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਚੰਡੀਗੜ੍ਹ, 16 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਾਈਬਰ ਸਪੇਸ ਵਿੱਚ 'ਡੀਪ ਫੇਕ' ਦੀ ਪਛਾਣ ਕਰਨ ਅਤੇ ਇਸ ਰਾਹੀਂ ਅਸ਼ਲੀਲ ਸਮੱਗਰੀ ਤਿਆਰ ਕਰਕੇ ਇਸ ਦੇ ਪਸਾਰ ਦੀ ਸੰਭਾਵਨਾ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਈ ਗਈ। ਡੀਪ ਫੇਕ ਇੱਕ ਚਿੱਤਰ, ਆਡੀਓ ਜਾਂ ਵੀਡੀਓ ਹੈ ਜਿਸ ਵਿੱਚ ਕਿਸੇ ਅਸਲ ਵਿਅਕਤੀ ਨੂੰ ਡਿਜੀਟਲ ਰੂਪ ਵਿੱਚ ਐਡਿਟ ਕਰਕੇ ਕਿਸੇ ਹੋਰ ਨਾਲ ਹੂ-ਬ-ਹੂ ਮਿਲਾ ਦਿੱਤਾ ਜਾਂਦਾ ਹੈ ਅਤੇ ਇਹ ਦੇਖਣ ਨੂੰ ਬਿਲਕੁੱਲ ਅਸਲ ਲਗਦਾ ਹੈ। ਸਿਖਲਾਈ ਪ੍ਰੋਗਰਾਮ ਦੌਰਾਨ ਮੈਟਾ ਦੇ ਨਾਲ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ (ਐਮਸੀਏ) ਟੀਮ ਨੇ ਆਨਲਾਈਨ ਪਲੇਟਫਾਰਮਾਂ 'ਤੇ ਗਲਤ ਜਾਣਕਾਰੀ ਦੀ ਪਛਾਣ ਕਰਨ, ਹਟਾਉਣ ਅਤੇ ਇਸ ਨਾਲ ਨਜਿੱਠਣ ਲਈ ਵੱਖ-ਵੱਖ ਢੰਗ-ਤਰੀਕਿਆਂ ਬਾਰੇ ਚਰਚਾ ਕੀਤੀ। ਇਸ ਪ੍ਰੋਗਰਾਮ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਵੱਖ-ਵੱਖ ਰੈਂਕਾਂ ਦੇ 150 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ। ਇਸ ਟਰੇਨਿੰਗ ਦਾ ਉਦੇਸ਼ ਡੀਪ ਫੇਕ ਰਾਹੀਂ ਪੈਦਾ ਕੀਤੀ ਗਲਤ ਤੇ ਝੂਠੀ ਜਾਣਕਾਰੀ ਨਾਲ ਨਜਿੱਠਣ ਲਈ ਜਨਤਕ ਤੌਰ 'ਤੇ ਉਪਲਬਧ ਸਾਧਨਾਂ ਅਤੇ ਢੰਗ-ਤਰੀਕਿਆਂ ਦੀ ਵਰਤੋਂ ਕਰਕੇ ਪੰਜਾਬ ਪੁਲਿਸ ਦੀ ਸਮਰੱਥਾ ਨੂੰ ਵਧਾਉਣਾ ਸੀ। ਵਰਕਸ਼ਾਪ ਵਿੱਚ ਹਿੱਸਾ ਲੈਂਦਿਆਂ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਗਲਤ ਜਾਣਕਾਰੀ ਅਤੇ ਡੀਪ ਫੇਕ ਦਾ ਮੁੱਦਾ ਨਾਗਰਿਕਾਂ ਲਈ, ਖਾਸ ਕਰਕੇ ਪ੍ਰਮੁੱਖ ਵਿਅਕਤੀਆਂ, ਮਸ਼ਹੂਰ ਹਸਤੀਆਂ ਅਤੇ ਜਨਤਕ ਸ਼ਖਸੀਅਤਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਈਬਰ ਸਪੇਸ ਨੂੰ ਉਪਭੋਗਤਾਵਾਂ ਲਈ ਸੁਰੱਖਿਅਤ ਜ਼ੋਨ ਬਣਾਉਣ ਦੇ ਮੰਤਵ ਨਾਲ ਪੰਜਾਬ ਪੁਲਿਸ ਮੁੱਖ ਭਾਈਵਾਲਾਂ ਨਾਲ ਕੰਮ ਕਰਨਾ ਜਾਰੀ ਰੱਖੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਡੀਪ ਫੇਕ ਦੇ ਖ਼ਤਰਿਆਂ ਦੇ ਪ੍ਰਭਾਵਸ਼ਾਲੀ ਹੱਲ ਅਪਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਪੰਜਾਬ ਪੁਲਿਸ ਨੂੰ ਨਾਗਰਿਕਾਂ ਦਰਮਿਆਨ ਸਹੀ ਜਾਣਕਾਰੀ ਦੇ ਪਸਾਰ ਲਈ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਵਰਤੋਂ ਲਈ ਵੀ ਨਿਪੁੰਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਧਿਕਾਰੀ ਅਜਿਹੀ ਗਲਤ ਤੇ ਝੂਠੀ ਜਾਣਕਾਰੀ ਨਾਲ ਨਜਿੱਠਣ ਅਤੇ ਸਮੇਂ ਸਿਰ ਸਹੀ ਜਾਣਕਾਰੀ ਦਾ ਪ੍ਰਸਾਰ ਲਈ ਨਵੀਨਤਾਕਾਰੀ ਤਕਨੀਕਾਂ ਅਪਣਾਉਣ ਲਈ ਆਪਣੀ ਸਮਰੱਥਾ ਵਿੱਚ ਵਾਧਾ ਕਰ ਰਹੇ ਹਨ। ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਵੀ ਜਗਦਲੇ ਨੇ ਕਿਹਾ ਕਿ ਸਾਈਬਰ ਸਪੇਸ ਵਿੱਚ ਗਲਤ ਜਾਣਕਾਰੀ/ਡੀਪ ਫੇਕ ਦੇ ਫੈਲਾਅ ਨੂੰ ਰੋਕਣ ਲਈ, ਪੰਜਾਬ ਪੁਲਿਸ ਵੱਲੋਂ ਰੈਪਿਡ ਇਨਫਰਮੇਸ਼ਨ ਕਮਿਊਨੀਕੇਸ਼ਨ ਨੈਟਵਰਕ (ਆਰਆਈਸੀਐਨ) ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਾਈਬਰ ਧੋਖੇਬਾਜ਼ਾਂ ਦੇ ਕੰਮ ਕਰਨ ਦੀਆਂ ਵਿਧੀਆਂ ਬਾਰੇ ਜਾਗਰੂਕ ਕੀਤਾ ਜਾ ਸਕੇ। ਸਟੇਟ ਸਾਈਬਰ ਕ੍ਰਾਈਮ ਸੈੱਲ, ਐਸ.ਏ.ਐਸ. ਨਗਰ, ਪੰਜਾਬ ਵੱਲੋਂ ਲੋਕਾਂ ਨੂੰ ਸਾਈਬਰ ਸੁਰੱਖਿਆ, ਸੁਰੱਖਿਅਤ ਸਾਈਬਰ ਨਿਯਮਾਂ ਅਤੇ ਵੱਖ-ਵੱਖ ਕਿਸਮਾਂ ਦੇ ਸਾਈਬਰ ਅਪਰਾਧਾਂ ਤੋਂ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਜਿਹੇ ਅਕਾਊਂਟ ਵੀ ਬਣਾਏ ਗਏ ਹਨ।
Punjab Bani 16 February,2024
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਕਿਹਾ, ‘ਸਟੇਟ ਫੋਕਸ ਪੇਪਰ’ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਚੰਡੀਗੜ੍ਹ, 16 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨਿਵੇਸ਼ ਨੂੰ ਦਿਸ਼ਾ ਦੇਣ ਵਿੱਚ ‘ਸਟੇਟ ਫੋਕਸ ਪੇਪਰ’ ਦੀ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਨਿਵੇਸ਼ ਅਤੇ ਕਰਜ਼ੇ ਲਈ ਤਰਜੀਹੀ ਖੇਤਰਾਂ ਨੂੰ ਉਜਾਗਰ ਕਰਦੇ ਹੋਏ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਜ ਦੀ ਅੰਦਰ ਮੌਜੂਦ ਸੰਭਾਵਨਾਵਾਂ ਦਾ ਵਿਆਪਕ ਮੁਲਾਂਕਣ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕੁੱਲ ਕਰਜ਼ਾ ਯੋਜਨਾ ਵਿੱਚੋਂ, ਖੇਤੀਬਾੜੀ ਕਰਜ਼ੇ ਦੀ ਸੰਭਾਵਨਾ ਦਾ ਹਿੱਸਾ 118445.86 ਕਰੋੜ ਰੁਪਏ (48.62%) ਹੈ, ਜਿਸ ਵਿੱਚ ਫਸਲੀ ਕਰਜ਼ਾ 69393.35 ਕਰੋੜ ਰੁਪਏ (28.49%) ਅਤੇ ਖੇਤੀਬਾੜੀ ਮਿਆਦੀ ਕਰਜ਼ਾ 24526.61 ਕਰੋੜ ਰੁਪਏ (19%) ਹੈ, ਅਤੇ ਇਸ ਦੇ ਨਾਲ ਹੀ ਐਮ.ਐਸ.ਐਮ.ਈ ਲਈ ਕਰਜਾ ਸੰਭਾਵਨਾ 80724.34 ਕਰੋੜ ਰੁਪਏ (33.14%) ਹੈ। ਵਿੱਤ ਮੰਤਰੀ ਨੇ ਨਾਬਾਰਡ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਫਸਲੀ ਵਿਭਿੰਨਤਾ ਦੀਆਂ ਪਹਿਲਕਦਮੀਆਂ, ਸੂਖਮ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਅਤੇ ਸਬੰਧਤ ਭਾਈਵਾਲਾਂ ਦੇ ਸਹਿਯੋਗ ਨਾਲ ਇਸ ਮੁੱਦੇ ਨੂੰ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸੂਬੇ ਦੇ ਸਰਵਪੱਖੀ ਵਿਕਾਸ ਲਈ ‘ਸਟੇਟ ਫੋਕਸ ਪੇਪਰ’ ਤੋਂ ਅਗਵਾਈ ਲੈਣ ਦਾ ਸੱਦਾ ਦਿੱਤਾ। ਵਿੱਤ ਮੰਤਰੀ ਨੇ ਕਿਹਾ ਕਿ ‘ਸਟੇਟ ਫੋਕਸ ਪੇਪਰ’ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੀਆਂ ਤਰਜੀਹਾਂ ਨੂੰ ਰਾਜ ਦੇ ਵਿਕਾਸ ਟੀਚਿਆਂ ਨਾਲ ਜੋੜ ਕੇ ਮੁੱਖ ਖੇਤਰਾਂ ਵੱਲ ਸੇਧ ਦੇਣ ਵਿੱਚ ਮਦਦ ਕਰੇਗਾ। ਇਸ ਦੌਰਾਨ ਵਿੱਤ ਮੰਤਰੀ ਨੇ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓਜ਼), ਸਵੈ-ਸਹਾਇਤਾ ਸਮੂਹ (ਐਸ.ਐਚ.ਜੀ), ਸੰਯੁਕਤ ਦੇਣਦਾਰੀ ਸਮੂਹਾਂ (ਜੇ.ਐਲ.ਜੀ) ਅਤੇ ਬੈਂਕਾਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਵਿਖੇ ਵਿੱਤ ਮੰਤਰੀ ਨੇ ਨਾਬਾਰਡ ਦੀਆਂ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ, ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਨਾਬਾਰਡ ਪੰਜਾਬ ਦੇ ਖੇਤਰੀ ਦਫ਼ਤਰ ਦੇ ਮੁੱਖ ਜਨਰਲ ਮੈਨੇਜਰ ਰਘੂਨਾਥ ਬੀ. ਨੇ ਪੰਜਾਬ ਦੇ ਪੇਂਡੂ ਵਿਕਾਸ ਨੂੰ ਤੇਜ਼ ਕਰਨ ਲਈ ਸਰੋਤਾਂ ਅਤੇ ਮੁਹਾਰਤ ਨੂੰ ਸਹੀ ਦਿਸ਼ਾ ਦੇਣ ਵਿੱਚ ਨਾਬਾਰਡ ਦੀ ਭੂਮਿਕਾ ਦਾ ਜਿਕਰ ਕਰਦਿਆਂ ਸੂਬੇ ਦੇ ਵਿਕਾਸ ਦੇ ਯਤਨਾਂ ਲਈ ਸੰਸਥਾ ਦੇ ਨਿਰੰਤਰ ਸਮਰਥਨ ਦੀ ਵਚਨਬੱਧਤ ਨੂੰ ਦੁਹਰਾਇਆ। ਸੈਮੀਨਾਰ ਵਿੱਚ ਸਕੱਤਰ ਵਿੱਤ ਦੀਪਰਵਾ ਲਾਕਰਾ, ਐਮ.ਡੀ., ਪੰਜਾਬ ਰਾਜ ਕਾਪਰੇਟਿਵ ਬੈਂਕ ਦਵਿੰਦਰ ਸਿੰਘ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਸਾਇੰਸਿਜ਼ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ, ਵੀ.ਸੀ., ਗਡਵਾਸੂ, ਡੀ.ਜੀ.ਐਮ, ਆਰ.ਬੀ.ਆਈ. ਚੰਡੀਗੜ੍ਹ ਸਵਿਤਾ ਵਰਮਾ, ਚੇਅਰਮੈਨ, ਪੰਜਾਬ ਗ੍ਰਾਮੀਣ ਬੈਂਕ ਜੀ.ਕੇ.ਨੇਗੀ, ਅਤੇ ਸਬੰਧਤ ਵਿਭਾਗਾਂ, ਬੈਂਕਾਂ, ਖੇਤੀਬਾੜੀ ਯੂਨੀਵਰਸਿਟੀਆਂ ਦੇ ਹੋਰ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।
Punjab Bani 16 February,2024
ਕਿਸਾਨੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ
ਕਿਸਾਨੀ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ਅੰਬਾਲਾ ਦੇ ਸੰਭੂ ਬਾਰਡਰ ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਿਹਾ ਸੀ ਕਿਸਾਨ, ਪਿਆ ਦਿਲ ਦਾ ਦੌਰਾ ਸੰਭੂ : ਕਿਸਾਨ ਅੰਦੋਲਨ 2.0 ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਹਰਿਆਣਾ ਦੀਆਂ ਸਰਹੱਦਾਂ ‘ਤੇ ਸ਼ਾਂਤੀ ਹੈ। ਇੱਥੇ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ ਅਤੇ ਹੁਣ ਕਿਸਾਨ ਐਤਵਾਰ ਤੱਕ ਦਿੱਲੀ ਵੱਲ ਨਹੀਂ ਵਧਣਗੇ। ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 70 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੁੱਜਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ। ਉਹ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ। ਵੀਰਵਾਰ ਦੇਰ ਸ਼ਾਮ ਛਾਤੀ ‘ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਉਸ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ‘ਤੇ ਲਿਆਂਦੀ ਜਾਵੇਗੀ ਅਤੇ ਕਿਸਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।ਇਸ ਦੇ ਨਾਲ ਕੇਂਦਰੀ ਮੰਤਰੀਆਂ ਨਾਲ ਚੰਡੀਗੜ੍ਹ ਵਿੱਚ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਪ੍ਰੈਸ ਕਾਨਫਰੰਸ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਦੱਸਣਗੇ।
Punjab Bani 16 February,2024
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 16 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁਲਜ਼ਮਾਂ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮਾ ਮਨਮੀਤ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 16 February,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ - ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਡੀਸੀਜ਼ ਨਾਲ ਸਮੀਖਿਆ ਮੀਟਿੰਗ - ਚੋਣਾਂ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵਾਲੇ ਦਿਨਾਂ ਵਿਚ ਪ੍ਰਾਪਤ ਹੋਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਸਮੇਂ-ਸਮੇਂ 'ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਬਾਰੇ ਜਾਣੂੰ ਕਰਵਾਉਣ, ਇਸ ਨਾਲ ਸ਼ਿਕਾਇਤਾਂ ਵਿਚ ਕਮੀ ਆਵੇਗੀ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਅਹਿਮ ਲੋਕਾਂ ਦੀਆਂ ਵੋਟਾਂ ਚੈੱਕ ਕਰ ਲਈਆਂ ਜਾਣ ਕਿ ਵੋਟਾਂ ਬਣੀਆਂ ਹੋਈਆਂ ਹਨ ਜਾਂ ਨਹੀਂ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਇਸ ਬਾਬਤ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 12 ਤੋਂ 16 ਫਰਵਰੀ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਕਰਵਾਈ ਗਈ ਹੈ। ਸਿਬਿਨ ਸੀ. ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਡੀਸੀਜ਼ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ। ਬਹੁਤੇ ਡਿਪਟੀ ਕਮਿਸ਼ਨਰਾਂ ਨੇ ਚੋਣ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਹੀ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਥੋੜ੍ਹੀ ਕਮੀ-ਪੇਸ਼ੀ ਹੈ ਉਨ੍ਹਾਂ ਜਲਦ ਇਸ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਅਤੇ ਸੀਈਓ ਦਫਤਰ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Punjab Bani 16 February,2024
ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਪੰਜਾਬ ਦੇ ਜ਼ਿਲਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਕੀਤੀ ਨਿਖੇਧੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਡਰੋਨ ਰਾਹੀ ਕੀਤੀ ਗਈ ਗੋਲੀਬਾਰੀ ਦੀ ਕੀਤੀ ਨਿੰਦਾ ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਐਤਵਾਰ ਨੂੰ ਹੋਵੇਗੀ ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ ਉਤਪਾਦਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਵਾਪਰੀਆਂ ਘਟਨਾਵਾਂ ਮੰਦਭਾਗੀਆਂ ਸਨ ਅਤੇ ਇਨ੍ਹਾਂ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ 'ਤੇ ਹਮਲਾ ਕਰਨ ਲਈ ਡਰੋਨ ਦੀ ਵਰਤੋਂ ਅਸਹਿਣਯੋਗ ਹੈ ਅਤੇ ਸੂਬਾ ਸਰਕਾਰ ਪਹਿਲਾਂ ਹੀ ਇਸ ਦਾ ਵਿਰੋਧ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਅੱਗੇ ਇਹ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਸੂਬੇ ਦਾ ਕੋਈ ਵੀ ਨੌਜਵਾਨ ਵਾਟਰ ਕੈਨਨ ਜਾਂ ਅੱਥਰੂ ਗੈਸ ਦੇ ਗੋਲੇ ਅੱਗੇ ਖੜ੍ਹਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਭਾਰਤ ਤੋਂ ਵੱਖ ਕਰਨ ਲਈ ਹਰਿਆਣਾ ਨਾਲ ਲੱਗਦੀਆਂ ਸੂਬੇ ਦੀਆਂ ਸਰਹੱਦਾਂ 'ਤੇ ਕੰਡਿਆਲੀ ਵਾੜ ਲਗਾਈ ਗਈ ਹੈ ਜੋ ਕਿ ਜਾਇਜ਼ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਮਤਰੇਈ ਮਾਂ ਵਾਲਾ ਸਲੂਕ ਗੈਰਵਾਜਬ ਅਤੇ ਅਣਇੱਛਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਨੂੰ ਭਾਜਪਾ ਦੀ ‘ਬੀ’ ਟੀਮ ਦੱਸਦੀ ਹੈ ਪਰ ਅਸਲ ਵਿੱਚ ‘ਆਪ’ ਕਿਸਾਨਾਂ ਦੀ ‘ਏ’ ਟੀਮ ਹੈ। ਹਰਿਆਣਾ ਵੱਲੋਂ ਪੰਜਾਬ ਕਿਸਾਨ ਅੰਦੋਲਨ ਨੂੰ ਸਪਾਂਸਰ ਕਰਨ ਦੇ ਦੋਸ਼ਾਂ 'ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਲਈ ਸੂਬੇ ਵਿੱਚ ਕਰਫਿਊ ਨਹੀਂ ਲਗਾਇਆ ਜਾ ਸਕਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਰਸੀਆਂ ਦੀ ਖ਼ਾਤਰ ਸਿਆਸਤ ਵਿੱਚ ਨਹੀਂ ਹਨ ਅਤੇ ਨਾ ਹੀ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਅਫਵਾਹਾਂ ਜਾਂ ਧਮਕੀਆਂ ਤੋਂ ਅਸੀਂ ਡਰਦੇ ਹਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਮਾਇਤੀ ਹਨ ਅਤੇ ਮੀਟਿੰਗ ਵਿੱਚ ਸਿਰਫ਼ ਇਸ ਲਈ ਹਿੱਸਾ ਲੈ ਰਹੇ ਹਨ ਕਿਉਂਕਿ ਇਹ ਅਨਾਜ ਉਤਪਾਦਕਾਂ ਦੀ ਇੱਛਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੂਰੀ ਸਥਿਤੀ 'ਤੇ ਨਿੱਜੀ ਤੌਰ 'ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 54 ਕਿਸਾਨ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਮੁਫ਼ਤ ਇਲਾਜ ਮੁੱਹਈਆ ਕਰਵਾ ਰਹੀ ਹੈ । ਮੁੱਖ ਮੰਤਰੀ ਨੇ ਕੇਂਦਰੀ ਮੰਤਰੀਆਂ ਨੂੰ ਦੱਸਿਆ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੇ ਸੂਬੇ ਦੀ ਉਪਜਾਊ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਉਪਲਬਧ ਕੁਦਰਤੀ ਸਰੋਤਾਂ ਦਾ ਵੀ ਸ਼ੋਸ਼ਣ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਨ ਸੂਬੇ ਭਰ ਦੇ ਜ਼ਿਆਦਾਤਰ ਬਲਾਕਾਂ ਵਿੱਚ ਪਾਣੀ ਦਾ ਪੱਧਰ ਡਾਰਕ ਜ਼ੋਨ ਵਿੱਚ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਸੂਬੇ ਦੀ ਫ਼ਸਲ ਨਹੀਂ ਹੈ, ਸਗੋਂ ਰਾਜ ਇਸ ਦੀ ਪੈਦਾਵਾਰ ਕੌਮੀ ਅੰਨ ਭੰਡਾਰ ਨੂੰ ਭਰਨ ਲਈ ਕਰਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਦੇ ਰਾਹ ਵਿੱਚ ਕਈ ਚੁਣੌਤੀਆਂ ਹਨ ਜਿਸ ਨੂੰ ਹੱਲ ਕੀਤਾ ਜਾਣਾ ਜ਼ਰੂਰੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਰਾਜ ਨੂੰ ਆਰਡੀਐਫ ਤਹਿਤ ਰੋਕੇ ਗਏ ਫੰਡ ਜਾਰੀ ਕਰਦੀ ਹੈ ਤਾਂ ਸੂਬਾ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਝੋਨਾ ਪ੍ਰਬੰਧਨ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਮੁੱਦਾ, ਸਭ ਕਿਸਾਨਾਂ ਦੀ ਆਰਥਿਕਤਾ ਨਾਲ ਜੁੜੇ ਹੋਏ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਠੰਡੇ ਬਸਤੇ ਵਿੱਚ ਪਾ ਰਹੀ ਹੈ ਜੋ ਕਿ ਠੀਕ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਖੇਤੀ ਮਸਲਿਆਂ ਪ੍ਰਤੀ ਉਦਾਸੀਨ ਪਹੁੰਚ ਅਪਣਾ ਰਹੀ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਕਿਸਾਨਾਂ ਨੂੰ ਭੜਕਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨਾਂ ਨੂੰ ਉਕਸਾਉਂਦਾ ਹੈ ਤਾਂ ਸੂਬਾ ਸਰਕਾਰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਸੀ.ਸੀ.ਟੀ.ਵੀ. ਦੀ ਫੁਟੇਜ ਚੈਕ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਿਸਾਨ ਇਸ ਸਬੰਧੀ ਬਿਆਨ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਵੀ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੌਰ ਦੀ ਮੀਟਿੰਗ ਐਤਵਾਰ ਸ਼ਾਮ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੁਕਤਿਆਂ 'ਤੇ ਸਹਿਮਤੀ ਬਣ ਗਈ ਹੈ ਅਤੇ ਹੋਰ ਅਹਿਮ ਮੁੱਦਿਆਂ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲੈ ਕੇ ਆਏ ਹਨ ਅਤੇ ਗੱਲਬਾਤ ਰਾਹੀਂ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰਖਵਾਲੇ ਹੋਣ ਦੇ ਨਾਤੇ ਉਹ ਧਰਨੇ ਕਾਰਨ ਸਮਾਜ ਦੇ ਕਿਸੇ ਵੀ ਵਰਗ ਨੂੰ ਦੁਖੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੀਆਂ ਸਪਲਾਈਆਂ ਨਿਰਵਿਘਨ ਯਕੀਨੀ ਬਣਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਨਾ ਕਰੇ ਜੋ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਕਰ ਰਹੇ ਹਨ।
Punjab Bani 16 February,2024
ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਮਦਨ ਲਾਲ ਜਲਾਲਪੁਰ : ਧਰਨੇ ਦੌਰਾਨ ਜਲਾਲਪੁਰ ਦੇ ਲੱਗਿਆ ਅਥਰੂ ਗੈਸ ਦਾ ਗੋਲਾ
ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ - ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ - ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਜਲਾਲਪੁਰ ਰਾਜਪੁਰਾ, 15 ਫਰਵਰੀ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅੱਜ ਜਦੋਂ ਕਿਸਾਨਾਂਦ ੀ ਮਦਦ ਲਈ ਸੰਭੂ ਬਾਰਡਰ 'ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਉਨ੍ਹਾਂ ਉਪਰ ਸੁੱਟੇ ਗਏ, ਜਿਨ੍ਹਾਂ ਿਵਚੋਂ ਇੱਕ ਗੋਲਾ ਉਨ੍ਹਾਂ ਦੇ ਆਕੇ ਲੱਗਿਆ, ਜਿਸ ਕਾਰਨ ਉਹ ਜਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਮਦਦ ਕਰਕੇ ਪਿਛੇ ਲਿਆਂਦਾ। ਮਦਨ ਲਾਲ ਜਲਾਲਪੁਰ ਨੇ ਅਾਿਖਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਿਕ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ 'ਤੇ ਤਸੱਦਦ ਕਰ ਰਹੀ ਹੈ। ਦੂਸਰੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਿਕਸਾਨਾਂ ਲਈ ਕੱਲ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ 'ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮਦਦ ਵੀ ਕਰਨਗੇ। ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਘੌਰ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਨ ਉਹ ਜਿਸ ਵੇਲੇ ਸੰਭੂ ਬਾਰਡਰ 'ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬਗ ੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।
Punjab Bani 15 February,2024
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ ਚੰਡੀਗੜ੍ਹ, 15 ਫ਼ਰਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿੱਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ, ਇਸ ਲਈ ਕਿਸੇ ਵੀ ਵਿਅਕਤੀ ਦਾ ਰੁਜ਼ਗਾਰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਟਰੱਕ ਕਾਰੋਬਾਰ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ।ਉਨ੍ਹਾਂ ਆਖਿਆ ਕਿ ਹਰ ਕੰਮ ਦਾ ਸਮਾਂ ਤੈਅ ਹੋਵੇ ਤਾਂ ਕਿ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਸੁਖਵਿੰਦਰ ਕੁਮਾਰ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 15 February,2024
ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 15 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ। ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 15 February,2024
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ
ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 15 ਫ਼ਰਵਰੀ: ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ। ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ 'ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ। ਕਿਸਾਨਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ 'ਤੇ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ। ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਮਾਰਚ ਤੋਂ ਰੋਕਣ ਲਈ ਪੁਲਿਸ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ "ਅੰਨਦਾਤਾ" ਦੀ ਅਹਿਮ ਭੂਮਿਕਾ ਨੂੰ ਪਛਾਣਨ ਦੀ ਅਪੀਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ, ਜੋ ਸਵੀਕਾਰ ਨਹੀਂ ਕੀਤਾ ਜਾ ਸਕਦਾ।
Punjab Bani 15 February,2024
ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ
ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਚਲਾਇਆ ਲੰਗਰ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਲਾਛੜੂ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਟੀਮ ਪੁੱਜੀ ਪਟਿਆਲਾ 15 ਫਰਵਰੀ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸੰਭੂ ਬੈਰੀਅਰ ਵਿਖੇ ਲੰਗਰ ਚਲਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵੱਲੋਂ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਸਮੁੱਚੀ ਟੀਮ ਨੁੂੰ ਲੈ ਕੇ ਕਿਸਾਨ ਭਰਾਵਾਂ ਅਤੇ ਰਾਹਗੀਰਾਂ ਲਈ ਲੰਗਰ ਚਲਾਏ ਜਾਣ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਲੰਗਰ ਦੀ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਖੁਦ ਆਪਣੇ ਹੱਥਾਂ ਨਾਲ ਦਿੱਲੀ ਨੂੰ ਜਾਣ ਵਾਲੇ ਕਿਸਾਨ ਭਰਾਵਾਂ, ਸੰਗਤਾਂ ਅਤੇ ਰਾਹਗੀਰਾਂ ਨੂੰ ਲੰਗਰ ਛਕਾਉਣ ਦੀ ਸੇਵਾ ਕੀਤੀ। ਗੱਲਬਾਤ ਕਰਦਿਆਂ ਜਥੇਦਾਰ ਲਾਛੜੂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਭਰਾਵਾਂ ਨਾਲ ਵਾਅਦਾ ਖਿਲਾਫ਼ ਕੀਤੀ ਹੈ, ਜੋ ਹੁਣ ਆਪਣੀਆਂ ਅਧੂਰੀਆਂ ਰਹਿ ਗਈਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ। ਉਨ੍ਹਾਂ ਨੂੰ ਜਬਰ ਨਾਲ ਸੰਭੂ ਬੈਰੀਅਰ ’ਤੇ ਰੋਕ ਲਿਆ ਹੈ, ਜਿਸ ਨਾਲ ਲੋਕਤੰਤਰ ਦਾ ਵੱਡਾ ਘਾਣ ਸਾਹਮਣੇ ਆਇਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਨਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਰ੍ਹਾਂ ਦਿੱਲੀ ਜਾਣ ਤੋਂ ਰੋਕਣਾ ਅਤੇ ਗੋਲੀਆਂ, ਕਾਰਤੂਸਾਂ ਮਾਰ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨਾ ਅਣਮਨੁੱਖੀ ਵਰਤਾਰਾ ਹੈ, ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਕੈਪਟਨ ਖੁਸ਼ਵੰਤ ਸਿੰਘ, ਪਲਵਿੰਦਰ ਸਿੰਘ ਰਿੰਕੂ, ਜੰਗ ਸਿੰਘ ਇਟਲੀ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਜਾਗਦੇ ਰਹੋ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 15 February,2024
ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ
ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਗੁਰਦੁਆਰਾ ਪ੍ਰਬੰਧਕਾਂ ਨੇ ਸੰਤ ਮਹਾਂਪੁਰਸ਼ਾਂ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਕੀਤਾ ਸਨਮਾਨਤ ਪਟਿਆਲਾ 15 ਫਰਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਸਾਲਾਨਾ ਜੋੜ ਮੇਲ ਦੇਰ ਰਾਤ ਨੂੰ ਬਸੰਤ ਰਾਗ ਕੀਰਤਨ ਦਰਬਾਰ ਨਾਲ ਸਮਾਪਤ ਹੋਇਆ। ਧਾਰਮਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਵਿਚ ਭਾਈ ਭੁਪਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਹਰਜੋਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ’ਚ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੋਂ ਇਲਾਵਾ ਆਦਿ ਸਖਸ਼ੀਅਤਾਂ ਵਿਚ ਐਨਆਈਆਈ ਦਰਸ਼ਨ ਸਿੰਘ ਰੱਖੜਾ, ਬਾਬਾ ਬਲਜਿੰਦਰ ਸਿੰਘ ਜੀ ਮੁੱਖੀ ਰਾੜਾ ਸਾਹਿਬ ਸੰਪਰਦਾਇ ਵਾਲੇ, ਬਾਬਾ ਰੌਸ਼ਨ ਸਿੰਘ ਜੀ ਧਬਲਾਨ ਵਾਲੇ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਜਸਪ੍ਰੀਤ ਸਿੰਘ ਸਖਸ਼ੀਅਤਾਂ ਆਦਿ ਸ਼ਾਮਲ ਸਨ, ਜਿਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਕਿਹਾ ਕਿ ਬਸੰਤ ਪੰਚਮੀ ਦਾ ਸਾਲਾਨਾ ਜੋੜ੍ਹ ਮੇਲ ਸੰਗਤਾਂ ਦੇ ਸਹਿਯੋਗ ਨਾਲ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਦੌਰਾਨ ਸ਼ਹਿਰ ਦੀਆਂ ਸਿੱਖ ਸਭਾਵਾਂ, ਲੰਗਰ ਸੁਸਾਇਟੀਆਂ, ਖੂਨਦਾਨ ਕੈਂਪ ਲਗਾਉਣ ਵਾਲੀਆਂ ਸੁਸਾਇਟੀਆਂ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਸੰਗਤਾਂ ਲਈ ਅਤੁੱਟ ਲੰਗਰ ਚਲਾਏ। ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਟਰੈਫਿਕ ਨੂੰ ਸੁਚਾਰੂ ਰੱਖਣ ਵਿਚ ਅਹਿਮ ਸਹਿਯੋਗ ਕਰਨ ਵਾਲਿਆਂ ਵਿਚ ਡੀਐਸਪੀ ਕਰਨੈਲ ਸਿੰਘ, ਇੰਚਾਰਜ ਦਲੇਰ ਸਿੰਘ, ਲਾਡੀ ਪਹਿਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਸਮੂਹ ਸਟਾਫ ਮੈਂਬਰਾਂ ਦਾ ਵੀ ਧੰਨਵਾਦ ਜਿਨ੍ਹਾਂ ਨੇ ਆਪਣਾ ਵੱਡਮੁੱਲਾ ਸਹਿਯੋਗ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਕਰਮ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ। ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਬਸੰਤ ਰਾਗ ਕੀਰਤਨ ਸਮਾਗਮ ਦੌਰਾਨ ਕੀਰਤਨੀ ਜਥਿਆਂ ਨੂੰ ਸਨਮਾਨਤ ਕਰਦੇ ਹੋਏ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ।
Punjab Bani 15 February,2024
ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼
ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼ ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਜੇਕਰ ਹੋਰ ਵਾਧੂ ਫੰਡਾਂ ਦੀ ਜਰੂਰਤ ਪਵੇਗੀ ਤਾਂ ਵਾਧੂ ਫੰਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ ਚੰਡੀਗੜ੍ਹ, 15 ਫਰਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਅਧਿਐਨ ਸੈਂਟਰ ਦੀ ਉਸਾਰੀ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਨਾਲ ਇਹ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਸਬੰਧੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਜੇਕਰ ਇਸ ਕਾਰਜ ਲਈ ਹੋਰ ਫੰਡਾਂ ਦੀ ਜ਼ਰੂਰਤ ਪਵੇਗੀ ਤਾਂ ਉਹ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ "ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਦੇ ਕੰਮ ਨੂੰ ਵਿਸ਼ੇਸ਼ ਤਰਜੀਹ ਦਿੰਦੇ ਹੋਏ ਲੋੜੀਂਦੀ ਜਗ੍ਹਾਂ ਦੀ ਭਾਲ ਕੀਤੀ ਜਾਵੇ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਮੁਕੰਮਲ ਰੂਪ ਰੇਖਾ ਜਲਦੀ ਤੋਂ ਜਲਦੀ ਤਿਆਰ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਗਤੀ ਸਬੰਧੀ ਜਲਦ ਹੀ ਅਗਲੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੇ ਕੰਮ ਕਾਜ ਵਿੱਚ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਸੈਂਟਰ ਦੀ ਉਸਾਰੀ ਲਈ ਤਤੱਪਰ ਹੈ। ਇਸ ਮੀਟਿੰਗ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਪ੍ਰਬੰਧਕੀ ਸਕੱਤਰ ਅਮਿਤ ਢਾਕਾ, ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਦੇ ਡਾਇਰੈਕਟਰ ਨੀਰੂ ਕਤਿਆਲ, ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ ਸਾਰੰਗਲ, ਵਿੱਤ ਵਿਭਾਗ ਦੇ ਡਿਪਟੀ ਸਕੱਤਰ,ਜਸਵਿੰਦਰ ਸਿੰਘ ਅਤੇ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਡੇਰਾ ਸਚਖੰਡ ਬੱਲਾਂ ਦੇ ਜਨਰਲ ਸਕੱਤਰ ਸ੍ਰੀ ਸਤ ਪਾਲ ਹੀਰ, ਸੰਯੁਕਤ ਸਕੱਤਰ ਸ੍ਰੀ ਜੋਗਿੰਦਰ ਪਾਲ, ਆਈ.ਆਰ.ਐਸ.(ਰਿਟਾ.) ਟਰੱਸਟੀ ਸ੍ਰੀ ਹਰਦੇਵ ਰਾਮ ਅਤੇ ਸ੍ਰੀ ਪਰਵਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 15 February,2024
ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ ਉੱਤੇ
ਪੰਜਾਬੀ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ ਉੱਤੇ -28 ਫਰਵਰੀ ਨੂੰ ਹੋਵੇਗੀ 40ਵੀਂ ਕਾਨਵੋਕੇਸ਼ਨ -ਇੱਕ ਦਿਨ ਪਹਿਲਾਂ 27 ਫਰਵਰੀ ਨੂੰ ਅਕਾਦਮਿਕ ਵਸਤਰ (ਗਾਊਨ) ਪਾ ਕੇ ਰਿਹਰਸਲ ਕਰਨੀ ਲਾਜ਼ਮੀ -21 ਫਰਵਰੀ ਤੱਕ ਸੱਦਾ ਨਾ ਪ੍ਰਾਪਤ ਕਰਨ ਵਾਲੇ ਉਮੀਦਵਾਰ ਪ੍ਰੀਖਿਆ ਸ਼ਾਖਾ ਨਾਲ਼ ਕਰਨ ਸੰਪਰਕ -ਤਕਰੀਬਨ 510 ਵਿਦਿਆਰਥੀਆਂ ਨੂੰ ਪੀ-ਐੱਡ. ਡਿਗਰੀਆਂ ਅਤੇ 146 ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਜਾਣਗੇ ਮੈਡਲ ਪਟਿਆਲਾ, 15 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ 28 ਫਰਵਰੀ 2024 ਦਿਨ ਬੁੱਧਵਾਰ ਨੂੰ ਹੋਣ ਜਾ ਰਹੀ 40ਵੀਂ ਕਾਨਵੋਕੇਸ਼ਨ ਦੀਆਂ ਤਿਆਰੀਆਂ ਜੋਰਾਂ ਉੱਤੇ ਹਨ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਗਠਿਤ ਵੱਖ-ਵੱਖ ਕਮੇਟੀਆਂ ਆਪੋ ਆਪਣੇ ਹਿੱਸੇ ਦੇ ਕਾਰਜ ਮੁਕੰਮਲ ਕਰਨ ਵਿੱਚ ਲੱਗੀਆਂ ਹੋਈਆਂ ਹਨ। ਪ੍ਰੋ. ਅਰਵਿੰਦ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ਼ਣ ਤੋਂ ਬਾਅਦ ਇਹ ਲਗਾਤਾਰ ਦੂਜੀ ਕਾਨਵੋਕੇਸ਼ਨ ਹੈ। ਜਿ਼ਕਰਯੋਗ ਹੈ ਕਿ ਪਹਿਲਾਂ ਕਈ ਸਾਲ ਤੱਕ ਯੂਨੀਵਰਸਿਟੀ ਵਿਖੇ ਕਾਨਵੋਕੇਸ਼ਨ ਨਹੀਂ ਹੋ ਸਕੀ ਸੀ। ਇਸ ਕਾਨਵੋਕੇਸ਼ਨ ਵਿੱਚ 8 ਫਰਵਰੀ 2022 ਤੋਂ 12 ਫਰਵਰੀ 2024 ਤੱਕ ਪੀ-ਐੱਚ.ਡੀ. ਡਿਗਰੀ ਪੂਰੀ ਕਰਨ ਵਾਲ਼ੇ ਖੋਜਾਰਥੀਆਂ ਨੂੰ ਡਿਗਰੀਆਂ ਵੰਡੀਆਂ ਜਾਣਗੀਆਂ। ਇਸ ਤੋਂ ਇਲਾਵਾ ਪੋਸਟ-ਗਰੈਜੂਏਟ ਅਤੇ ਪ੍ਰੋਫੈਸ਼ਨਲ ਕੋਰਸਾਂ ਦੇ ਫ਼ਸਟ ਕਲਾਸ ਫ਼ਸਟ ਉਮੀਦਵਾਰਾਂ ਅਤੇ ਕੁੱਝ ਹੋਰ ਗਤੀਵਿਧੀਆਂ ਨਾਲ਼ ਸੰਬੰਧਤ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਜਾਣੇ ਹਨ। ਪ੍ਰੋ. ਅਰਵਿੰਦ ਨੇ ਕਿਹਾ ਕਿ ਪੀ-ਐੱਚ.ਡੀ. ਜਿਹੀ ਵੱਕਾਰੀ ਡਿਗਰੀ ਪੂਰੀ ਕਰਨ ਵਾਲ਼ੇ ਹਰੇਕ ਖੋਜਾਰਥੀ ਦੇ ਮਨ ਵਿੱਚ ਇਹ ਰੀਝ ਹੁੰਦੀ ਹੈ ਕਿ ਉਹ ਬਕਾਇਦਾ ਗਾਊਨ ਪਾ ਕੇ ਰਸਮੀ ਰੂਪ ਵਿੱਚ ਡਿਗਰੀ ਪ੍ਰਾਪਤ ਕਰੇ। ਇਸ ਲਈ ਕਾਨਵੋਕੇਸ਼ਨ ਕਿਸੇ ਵੀ ਅਦਾਰੇ ਦੀ ਇੱਕ ਬਹੁਤ ਅਹਿਮ ਗਤੀਵਿਧੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 39ਵੀਂ ਕਾਨਵੋਕੇਸ਼ਨ ਵਿੱਚ ਵੀ ਖੋਜਾਰਥੀ ਬਹੁਤ ਉਤਸ਼ਾਹ ਨਾਲ਼ ਪੁੱਜੇ ਸਨ ਅਤੇ ਡਿਗਰੀਆਂ ਪ੍ਰਾਪਤ ਕੀਤੀਆਂ ਸੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਤਿਵਾੜੀ ਨੇ ਦੱਸਿਆ ਕਿ ਰੈਗੂਲਰ ਉਮੀਦਵਾਰਾਂ ਨੂੰ ਉਨ੍ਹਾਂ ਦੀਆਂ ਸੰਸਥਾਵਾਂ/ਵਿਭਾਗਾਂ ਰਾਹੀਂ ਅਤੇ ਪ੍ਰਾਈਵੇਟ ਉਮੀਦਵਾਰਾਂ ਨੂੰ ਸਿੱਧੇ ਤੌਰ ਉੱਤੇ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਜਿਨ੍ਹਾਂ ਉਮੀਦਵਾਰਾਂ ਨੂੰ 21 ਫਰਵਰੀ 2024 ਤੱਕ ਸੱਦਾ ਪੱਤਰ ਪ੍ਰਾਪਤ ਨਹੀਂ ਹੁੰਦੇ, ਉਹ ਟੈਲੀਫੋਨ ਨੰਬਰ 0175-513-6399 ਰਾਹੀਂ ਪ੍ਰੀਖਿਆ ਸ਼ਾਖਾ ਨਾਲ਼ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਨਵੋਕੇਸ਼ਨ ਲਈ ਅਕਾਦਮਿਕ ਵਸਤਰਾਂ (ਗਾਊਨ) ਵਿੱਚ ਲਾਜ਼ਮੀ ਰਿਹਰਸਲ ਮਿਤੀ 27-02-2024 ਦਿਨ ਮੰਗਲਵਾਰ ਨੂੰ ਸਵੇਰੇ 11:00 ਵਜੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਹੋਵੇਗੀ। ਜਿਹੜੇ ਉਮੀਦਵਾਰ ਸੰਬੰਧਤ ਅਧਿਕਾਰੀ ਵੱਲੋਂ ਤਸਦੀਕ ਕੀਤੇ ਸ਼ਨਾਖਤੀ ਐਂਟਰੀ ਕਾਰਡ ਆਪਣੇ ਨਾਲ਼ ਨਹੀਂ ਲਿਆਉਣਗੇ ਜਾਂ ਰਿਹਰਸਲ ਅਟੈਂਡ ਨਹੀਂ ਕਰਨਗੇ, ਉਨ੍ਹਾਂ ਨੂੰ ਕਨਵੋਕੇਸ਼ਨ ਵਿੱਚ ਸ਼ਾਮਿਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਅਕਾਦਮਿਕ ਵਸਤਰ (ਗਾਊਨ) ਰਿਹਰਸਲ ਸ਼ੁਰੂ ਹੋਣ ਤੋਂ ਪਹਿਲਾਂ ਸਾਇੰਸ ਆਡੀਟੋਰੀਅਮ ਵਿੱਚ ਸਥਾਪਿਤ ਕੀਤੇ ਗਏ ਸਟਾਲ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਹ ਵਸਤਰ ਕਾਨਵੋਕੇਸ਼ਨ ਸਮਾਪਤ ਹੋਣ ਉਪਰੰਤ ਸਪਲਾਇਰਜ਼ ਨੂੰ ਵਾਪਸ ਕੀਤੇ ਜਾਣੇ ਹਨ। ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਇਸ ਕਾਨਵੋਕੇਸ਼ਨ ਵਿੱਚ ਵੱਖ-ਵੱਖ ਫ਼ੈਕਲਟੀਆਂ ਦੇ ਤਕਰੀਬਨ 510 ਖੋਜਾਰਥੀਆਂ ਨੂੰ ਪੀ-ਐੱਚ. ਡੀ. ਡਿਗਰੀ ਪ੍ਰਦਾਨ ਕੀਤੀ ਜਾਣੀ ਹੈ। ਇਸ ਤੋਂ ਇਲਾਵਾ 146 ਵਿਦਿਆਰਥੀਆਂ ਨੂੰ ਵੱਖ-ਵੱਖ ਮੈਡਲ ਪ੍ਰਦਾਨ ਕੀਤੇ ਜਾਣੇ ਹਨ। ਇਨ੍ਹਾਂ ਮੈਡਲਾਂ ਵਿੱਚ 98 ਪੋਸਟ ਗਰੈਜੂਏਟ/ ਪ੍ਰੋਫ਼ੈਸ਼ਨਲ ਮੈਡਲ, 45 ਗਰੈਜੂਏਟ ਮੈਡਲ, ਇੱਕ ਚਾਂਸਲਰ ਮੈਡਲ, ਇੱਕ ਖੇਡ ਗਤੀਵਿਧੀ ਮੈਡਲ, ਇੱਕ ਸੱਭਿਆਚਾਰਕ ਗਤੀਵਿਧੀ ਮੈਡਲ ਅਤੇ ਨੌਂ ਡੋਨੇਟਡ ਮੈਡਲ ਸ਼ਾਮਿਲ ਹਨ।
Punjab Bani 15 February,2024
ਪੰਜਾਬੀ ਯੂਨੀਵਰਸਿਟੀ ਦੀਆਂ ਮਈ 2024 ਪ੍ਰੀਖਿਆਵਾਂ ਦੇ ਪ੍ਰੀਖਿਆ ਫ਼ਾਰਮ ਭਰਨੇ ਸ਼ੁਰੂ
ਪੰਜਾਬੀ ਯੂਨੀਵਰਸਿਟੀ ਦੀਆਂ ਮਈ 2024 ਪ੍ਰੀਖਿਆਵਾਂ ਦੇ ਪ੍ਰੀਖਿਆ ਫ਼ਾਰਮ ਭਰਨੇ ਸ਼ੁਰੂ -ਵਿਦਿਆਰਥੀਆਂ ਦੀ ਸਹਾਇਤਾ ਲਈ ਨੰਬਰ ਜਾਰੀ ਕੀਤੇ ਪਟਿਆਲਾ, 15 ਫਰਵਰੀ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵੱਲੋਂ ਮਈ 2024 ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ਾਰਮ ਭਰਵਾਉਣੇ ਸ਼ੁਰੂ ਕਰ ਦਿੱਤੇ ਹਨ। ਉਹ ਸਾਰੇ ਵਿਦਿਆਰਥੀ, ਜੋ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਵਿੱਚ ਪੜ੍ਹਦੇ ਹਨ ਜਾਂ ਖੇਤਰੀ ਕੈਂਪਸ, ਨੇਬਰਹੁੱਡ ਕੈਂਪਸ, ਯੂਨਵਰਸਿਟੀ ਨਾਲ਼ ਸੰਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਜਾਂ ਫਿਰ ਪ੍ਰਾਈਵੇਟ ਵਿਦਿਆਰਥੀ ਹੋਣ, ਉਹ ਸਾਰੇ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ਦੀ ਵੈੱਬਸਾਈਟ pupexamination.ac.in ਰਾਹੀਂ ਫ਼ਾਰਮ ਭਰ ਸਕਦੇ ਹਨ। ਜਿਹੜੇ ਵਿਦਿਆਰਥੀਆਂ ਨੇ ਰੀ-ਅਪੀਅਰ ਦੇ ਫਾਰਮ ਭਰਨੇ ਹਨ, ਉਹ ਵੀ ਇਸ ਵੈੱਬਸਾਈਟ ਰਾਹੀਂ ਫ਼ਾਰਮ ਭਰ ਸਕਦੇ ਹਨ। ਬਿਨਾ ਕਿਸੇ ਲੇਟ ਫ਼ੀਸ ਤੋਂ ਫ਼ਾਰਮ ਭਰਨ ਦੀ ਆਖਰੀ ਮਿਤੀ 29 ਫਰਵਰੀ 2024 ਹੈ। ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਪ੍ਰੀਖਿਆ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਬਹੁਤ ਸੁਖਾਲ਼ਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਫਿਰ ਵੀ ਕਿਸੇ ਵਿਦਿਆਰਥੀ ਨੂੰ ਫ਼ਾਰਮ ਭਰਨ ਵਿੱਚ ਦਿੱਕਤ ਆਉਂਦੀ ਹੈ ਤਾਂ ਉਹ ਆਪਣੀ ਸਮੱਸਿਆ ਬਾਰੇ assessment@pbi.ac.in ਈਮੇਲ ਰਾਹੀਂ ਲਿਖ ਸਕਦੇ ਹਨ। ਇਸ ਸੰਬੰਧੀ 9779086715 (ਸਾਹਿਬ ਸਿੰਘ), 9878041415 (ਹਰਪ੍ਰੀਤ ਸਹਿਗਲ), 9478610551 (ਅਨਿਲ ਕੁਮਾਰ), 8146600345 (ਸੁਨੀਲ ਗਰੋਵਰ) ਅਤੇ 9501531204 (ਵਰਿੰਦਰ ਸਿੰਘ) ਨੰਬਰਾਂ ਉੱਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।
Punjab Bani 15 February,2024
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।
Punjab Bani 15 February,2024
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ 'ਚ ਦਾਖਲਾ ਮੁਹਿੰਮ ਸ਼ੁਰੂ
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ 'ਚ ਦਾਖਲਾ ਮੁਹਿੰਮ ਸ਼ੁਰੂ -ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਵੈਨ ਰਵਾਨਾ -ਅਧਿਆਪਕ ਸਕੂਲ ਤੋਂ ਵਿਰਵੇ ਹਰੇਕ ਬੱਚੇ ਤੱਕ ਪਹੁੰਚ ਕਰਨ : ਸ਼ੌਕਤ ਅਹਿਮਦ ਪਰੈ ਪਟਿਆਲਾ, 15 ਫਰਵਰੀ: ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 9 ਫਰਵਰੀ 2024 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਅਤੇ ਆਮ ਜਨਤਾ ਨੂੰ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਾਉਣ ਲਈ ਵੈਨ ਰਾਹੀਂ ਪ੍ਰਚਾਰ ਮੁਹਿੰਮ ਵੀ ਸ਼ੁਰੂ ਕੀਤੀ ਗਈ, ਇਸੇ ਮੁਹਿੰਮ ਤਹਿਤ ਅੱਜ ਮਿਤੀ 15 ਫਰਵਰੀ 2024 ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ ਤੇ ਸੈਕੰਡਰੀ ਸਿੱਖਿਆ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਵਿੱਚ ਵੈਨ ਪ੍ਰਚਾਰ ਸ਼ੁਰੂ ਕੀਤਾ ਗਿਆ। ਇਸ ਮੌਕੇ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਵੱਲ ਵਧ ਰਿਹਾ ਹੈ ਜਿਸ ਦਾ ਮੁੱਖ ਸਿਹਰਾ ਪੰਜਾਬ ਦੇ ਅਧਿਆਪਕਾਂ ਨੂੰ ਜਾਂਦਾ ਹੈ। ਉਹਨਾਂ ਨੇ ਹਰ ਅਧਿਆਪਕ ਨੂੰ ਅਪੀਲ ਕੀਤੀ ਕਿ ਅਸੀਂ ਹਰ ਉਸ ਬੱਚੇ ਤੱਕ ਪਹੁੰਚ ਕਰਨੀ ਹੈ ਜੋ ਸਕੂਲ ਨਹੀਂ ਆ ਰਿਹਾ ਕੋਈ ਵੀ ਬੱਚਾ ਸਕੂਲ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਸੰਜੀਵ ਕੁਮਾਰ ਵੱਲੋਂ ਵੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ। ਉਹਨਾਂ ਨੇ ਦੱਸਿਆ ਕਿ ਸਰਕਾਰੀ ਸਕੂਲ ਵਿੱਚ ਹੁਣ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਹਰ ਸਕੂਲ ਵਿੱਚ ਬਹੁਤ ਹੀ ਤਜਰਬੇਕਾਰ ਅਧਿਆਪਕ ਹਨ ਅਤੇ ਬੱਚਿਆਂ ਨੂੰ ਪੜ੍ਹਾਉਣ ਲਈ ਹਰ ਪ੍ਰਕਾਰ ਦੀ ਤਕਨੀਕ ਦੀ ਪੂਰੀ ਮਦਦ ਲਈ ਜਾ ਰਹੀ ਹੈ। ਬੱਚਿਆਂ ਦੇ ਵਿਕਾਸ ਲਈ ਹਰ ਪੱਖ ਨੂੰ ਧਿਆਨ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਉਸ ਉੱਤੇ ਕੰਮ ਕੀਤਾ ਜਾ ਰਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਮੈਡਮ ਗਿੰਨੀ ਦੁੱਗਲ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਅੱਜ ਤੋਂ ਵੈਨ ਪ੍ਰਚਾਰ ਤਿੰਨ ਦਿਨ ਲਈ ਚੱਲੇਗਾ ਜਿਸ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਕੀਤਾ ਗਿਆ ਹੈ ਅਤੇ ਅੱਜ ਇਸ ਦਾ ਪਹਿਲਾ ਪੜਾਅ ਸਿੱਖਿਆ ਬਕਲ ਪਟਿਆਲਾ-1 ਹੋਵੇਗਾ ਉਸ ਤੋਂ ਬਾਅਦ ਇਹ ਰਾਜਪੁਰਾ ਦੋ ਬਲਾਕ ਤੇ ਫਿਰ ਰਾਜਪੁਰਾ ਇੱਕ ਬਲਾਕ ਫਿਰ ਡਾਰੀਆਂ ਅਤੇ ਘਨੌਰ ਤੋਂ ਹੁੰਦੀ ਹੋਈ ਸਨੌਰ ਵਿਖੇ ਸਮਾਪਤੀ ਕਰੇਗੀ। ਇਸ ਵੈਨ ਦੇ ਨਾਲ ਅਧਿਆਪਕ ਅਤੇ ਆਮ ਲੋਕ ਕਾਫ਼ਲੇ ਦੇ ਰੂਪ ਵਿੱਚ ਚੱਲਣਗੇ ਅਤੇ ਆਮ ਲੋਕਾਂ ਨੂੰ ਸਕੂਲਾਂ ਦੀਆਂ ਪ੍ਰਾਪਤੀਆਂ ਨਾਲ ਸੰਬੰਧਿਤ ਪੈਂਫ਼ਲਿਟ ਵੀ ਵੰਡੇ ਜਾਣਗੇ। ਮੈਡਮ ਮਨਵਿੰਦਰ ਕੌਰ ਭੁੱਲਰ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਚ ਦਾਖਲ ਕਰਵਾਉਣ ਅਤੇ ਮਿਆਰੀ ਸਿੱਖਿਆ ਦੇ ਹੱਕਦਾਰ ਬਣਨ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਡਾ. ਰਵਿੰਦਰਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਸਰਕਾਰ ਵੱਲੋਂ ਸੰਸਾਰ ਪੱਧਰ ਦੀ ਸਿੱਖਿਆ ਲਈ ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਰਹੇ ਹਨ। ਮੁਹਿੰਮ ਦੇ ਆਗਾਜ਼ ਸਮੇਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ, ਉਪ ਜਿੱਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਰਵਿੰਦਰ ਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐ.ਸਿੱ. ਮੈਡਮ ਮਨਵਿੰਦਰ ਕੌਰ ਭੁੱਲਰ ਤੋਂ ਇਲਾਵਾ ਵੱਖ ਵੱਖ ਬਲਾਕਾਂ ਤੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸੈਂਟਰ ਹੈੱਡ ਟੀਚਰ ਅਤੇ ਅਧਿਆਪਕ ਵੀ ਹਾਜ਼ਰ ਸਨ।
Punjab Bani 15 February,2024
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ
ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਅਤੇ ਆਮ ਲੋਕਾਂ ਤੋਂ 10 ਮਾਰਚ ਤੱਕ ਸੁਝਾਅ ਮੰਗੇ: ਮੀਤ ਹੇਅਰ ਸੁਝਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਖਰੜੇ ਨੂੰ ਦਿੱਤਾ ਜਾਵੇਗਾ ਅੰਤਿਮ ਰੂਪ ਚੰਡੀਗੜ੍ਹ, 15 ਫਰਵਰੀ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੀ ਗਈ ਹੈ। ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ ਜਿਸ ਦੇ ਏਸ਼ਿਆਈ ਖੇਡਾਂ ਵਿੱਚ ਹੀ ਚੰਗੇ ਨਤੀਜੇ ਸਾਹਮਣੇ ਆਏ ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ। ਹੁਣ ਖੇਡ ਵਿਭਾਗ ਵੱਲੋਂ ਸਪੋਰਟਸ ਕੋਡ ਲਾਗੂ ਕਰਨ ਲਈ ਵੀ ਤਿਆਰੀ ਕਰ ਦਿੱਤੀ ਗਈ ਹੈ ਜਿਸ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਖੇਡਾਂ ਦੇ ਪ੍ਰਬੰਧਨ ਵਿੱਚ ਵੱਡਾ ਸੁਧਾਰ ਹੋਵੇਗਾ।
Punjab Bani 15 February,2024
ਲੰਬੇ ਚੱਲਣ ਵਾਲੇ ਸੰਘਰਸ਼ ਦੇਸ ਤੇ ਸਰਕਾਰਾਂ ਲਈ ਲਾਹੇਵੰਦ ਨਹੀਂ ਹੁੰਦੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਲੰਬੇ ਚੱਲਣ ਵਾਲੇ ਸੰਘਰਸ਼ ਦੇਸ ਤੇ ਸਰਕਾਰਾਂ ਲਈ ਲਾਹੇਵੰਦ ਨਹੀਂ ਹੁੰਦੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਤੁਰੰਤ ਬੰਦ ਕਰੇ ਅੰਮ੍ਰਿਤਸਰ:- 15 ਫਰਵਰੀ ( ) ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਿਸਾਨੀ ਸੰਘਰਸ਼ ਸਬੰਧੀ ਪ੍ਰਤੀਕਰਮ ਦੇਂਦਿਆ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਸਰਕਾਰ ਗ਼ੈਰ ਸਮਾਜੀ ਤਸ਼ੱਦਦ ਨਾ ਕਰੇ ਸਗੋਂ ਉਨ੍ਹਾਂ ਨਾਲ ਇਮਾਨਦਾਰੀ ਨਾਲ ਬੈਠ ਕੇ ਜਾਇਜ ਮੰਗਾਂ ਪ੍ਰਵਾਨ ਕਰੇ। ਕੇਂਦਰ ਸਰਕਾਰ ਇਸ ਮਾਮਲੇ ਤੇ ਨੇਕਦਿਲੀ ਨਾਲ ਪਹਿਲਕਦਮੀ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੂਰਨ ਤੌਰ ਤੇ ਕਿਸਾਨ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪੂਰਨ ਸਹਿਯੋਗ ਦੇਵੇਗਾ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਤੇ ਤਕਰਾਰ ਕਿਸੇ ਤਰ੍ਹਾਂ ਵੀ ਵਾਜਬ ਨਹੀਂ। ਕੇਂਦਰ ਸਰਕਾਰ ਅੱਜ ਤੋਂ ਦੋ ਸਾਲ ਪਹਿਲਾਂ ਵੀ ਇਸ ਇਤਿਹਾਸ ਵਿੱਚ ਫੇਹਲ ਹੋਈ ਹੈ। ਕਿਸਾਨਾਂ ਨਾਲ ਕੀਤੇ ਸਮਝੌਤੇ ਨੂੰ ਅਮਲੀ ਰੂਪ ਕਿਉਂ ਕਿਸਾਨਾਂ ਨੂੰ ਬਾਰ-ਬਾਰ ਮੋਰਚਿਆਂ ਧਰਨਿਆਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਤੇ ਅੱਥਰੂ ਗੈਸ ਦੇ ਗੋਲੇ ਤੇ ਗੋਲੀਆਂ ਨਾਲ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਇਸ ਨਾਲ ਹਮਦਰਦੀ ਭਰਪੂਰ ਵਾਲੇ ਵਿਚਾਰ ਚਰਚੇ ਰਾਹੀਂ ਮਸਲਾ ਨਜਿਠਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਸਬੰਧੀ ਗੱਲਬਾਤ ਵਾਲੇ ਪਲੇਟਫਾਰਮ ਤੇ ਆਉਣ ਦੀ ਪਹਿਲਕਦਮੀ ਕਰਨ ਲਈ ਕਿਹਾ। ਇਸ ਤਰ੍ਹਾਂ ਦੇ ਸੰਘਰਸ਼ ਜੋ ਲੰਮਾਂ ਸਮਾਂ ਚਲਣ ਵਾਲੇ ਹੋਣ ਉਹ ਸਰਕਾਰਾਂ ਤੇ ਦੇਸ਼ ਲਈ ਲਾਹੇਵੰਦ ਨਹੀਂ ਹੁੰਦੇ।
Punjab Bani 15 February,2024
ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ
ਜਲਾਲਪੁਰ 'ਤੇ ਕਿਸਾਨ ਧਰਨੇ ਦੌਰਾਨ ਲੱਗਿਆ ਅਥਰੂ ਗੈਸ ਦਾ ਗੋਲਾ- ਜ਼ਖਮੀ ਹਾਲਤ ਵਿੱਚ ਕਿਸਾਨਾਂ ਨੇ ਕੀਤੀ ਮਦਦ - ਕਿਸਾਨਾਂ ਨਾਲ ਹਰਿਆਣਾ ਪੁਲਿਸ ਦੇ ਜਬਰ ਸਾਹਮਣੇ ਡਟੇ ਰਹੇ ਜਲਾਲਪੁਰ ਰਾਜਪੁਰਾ, 15 ਫਰਵਰੀ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅੱਜ ਜਦੋਂ ਕਿਸਾਨਾਂਦ ੀ ਮਦਦ ਲਈ ਸੰਭੂ ਬਾਰਡਰ 'ਤੇ ਪੁੱਜੇ ਤੇ ਉਹ ਕਿਸਾਨਾਂ ਨਾਲ ਬਿਲਕੁਲ ਹਰਿਆਣਾ ਪੁਲਿਸ ਦੇ ਸਾਹਮਣੇ ਪੁੱਜ ਗਏ, ਉਸ ਵੇਲੇ ਹਰਿਆਣਾ ਵੱਲੋਂ ਅੱਥਰੂ ਗੈਸ ਦੇ ਕਈ ਗੋਲੇ ਉਨ੍ਹਾਂ ਉਪਰ ਸੁੱਟੇ ਗਏ, ਜਿਨ੍ਹਾਂ ਿਵਚੋਂ ਇੱਕ ਗੋਲਾ ਉਨ੍ਹਾਂ ਦੇ ਆਕੇ ਲੱਗਿਆ, ਜਿਸ ਕਾਰਨ ਉਹ ਜਖਮੀ ਵੀ ਹੋਏ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਮਦਦ ਕਰਕੇ ਪਿਛੇ ਲਿਆਂਦਾ। ਮਦਨ ਲਾਲ ਜਲਾਲਪੁਰ ਨੇ ਅਾਿਖਆ ਕਿ ਸੰਭੂ ਏਰੀਆ ਉਨ੍ਹਾਂ ਦੇ ਹਲਕੇ ਅੰਦਰ ਪੈਂਦਾ ਹੈ। ਇਸ ਲਈ ਉਹ ਹਰਿਆਣਾ ਦੇ ਤਸੱਦਦ ਤੋਂ ਡਰਦੇ ਨਹੀਂ। ਉਨ੍ਹਾਂ ਆਖਿਆ ਿਕ ਇੱਕ ਪਾਸੇ ਭਾਜਪਾ ਸਰਕਾਰ ਕਿਸਾਨਾਂ 'ਤੇ ਤਸੱਦਦ ਕਰ ਰਹੀ ਹੈ। ਦੂਸਰੇ ਪਾਸੇ ਪੰਜਾਬ ਦੀ ਸਰਕਾਰ ਕਿਸਾਨਾਂ ਦੀ ਬਾਂਹ ਨਹੀਂ ਫੜ ਰਹੀ, ਜਿਸ ਕਾਰਨ ਕਾਂਗਰਸ ਦਾ ਮੁਢਲਾ ਫਰਜ ਹੈ ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਉਹ ਪੁਰੀ ਤਰ੍ਹਾਂ ਿਕਸਾਨਾਂ ਲਈ ਕੱਲ ਵੀ ਡਟੇ ਰਹੇ ਤ ਉਹ ਫਿਰ ਦੁਬਾਰਾ ਸੰਭੂ ਬਾਰਡਰ 'ਤੇ ਕਿਸਾਨਾਂ ਲਈ ਡਟਣਗੇ ਤੇ ਉਨ੍ਹਾਂ ਦੀ ਪੂਰੀ ਮਦਦ ਵੀ ਕਰਨਗੇ। ਉਨ੍ਹਾਂ ਆਖਿਆ ਕਿ ਲਗਾਤਾਰ ਵੱਡੇ ਵੱਡੇ ਗੋਲੇ ਅਥਰੂ ਗੈਸ ਦੇ ਸੁੱਟ ਕੇ, ਪਾਣੀ ਦੀਆਂ ਬੁਛਾੜਾਂ ਸੁੱਟ ਕੇ ਤੇ ਰਬੜ ਦੀਆਂ ਗੋਲੀਆਂ ਚਲਾਕੇ ਕਿਸਾਨਾਂ ਨੂੰ ਜਖਮੀ ਕੀਤਾ ਜਾ ਰਿਹਾ ਹੈ, ਜਿਸਦੀ ਉਹ ਘੌਰ ਨਿੰਦਾ ਕਰਦੇ ਹਨ। ਉਨ੍ਹਾਂ ਆਖਿਆ ਕਿ ਕੱਨ ਉਹ ਜਿਸ ਵੇਲੇ ਸੰਭੂ ਬਾਰਡਰ 'ਤੇ ਮੌਜੂਦ ਸਨ ਤੇ ਉਨ੍ਹਾਂ ਉਪਰ ਤੇ ਕਿਸਾਨਾਂ ਉਪਰ ਇੱਕ ਦਰਜਨ ਦੇ ਕਰੀਬਗ ੋਲੇ ਸੁੱਟੇ ਗਏ ਸਨ ਪਰ ਉਹ ਘਬਰਾਉਣ ਵਾਲੇ ਨਹੀਂ ਕਿਉਂਕਿ ਜਦੋਂ ਕਿਸਾਨ ਵੀਰ ਡਟੇ ਹੋਏ ਹਨ ਤਾਂ ਉਹ ਉਨ੍ਹਾਂ ਨਾਲ ਡਟੇ ਰਹਿਣਗੇ।
Punjab Bani 15 February,2024
ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ
ਅੰਨਦਾਤਾ 'ਤੇ ਜੁਲਮ ਦੇਸ਼ ਦੇ ਖ਼ਿਲਾਫ਼ ਅਪਰਾਧ-ਕੁਲਤਾਰ ਸਿੰਘ ਸੰਧਵਾਂ -ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਖ਼ਮੀ ਕਿਸਾਨਾਂ ਦੀ ਮਿਜ਼ਾਜ ਪੁਰਸੀ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਵਾ ਰਹੀ ਹੈ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਪਟਿਆਲਾ, 15 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੀਆਂ ਜਮਹੂਰੀ ਮੰਗਾਂ ਲਈ ਪ੍ਰਦਰਸ਼ਨ ਕਰਦੇ ਕਿਸਾਨਾਂ 'ਤੇ ਹੋਏ ਅਣਮਨੁੱਖੀ ਤਸ਼ੱਦਦ ਅਤੇ ਅੰਨਦਾਤਾ ਵਿਰੁੱਧ ਜੁਲਮ ਨੂੰ ਦੇਸ਼ ਦੇ ਖ਼ਿਲਾਫ਼ ਅਪਰਾਧ ਕਰਾਰ ਦਿੱਤਾ ਹੈ। ਸਪੀਕਰ ਸੰਧਵਾਂ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਿਸਾਨਾਂ ਦੀ ਮਿਜ਼ਾਜ ਪੁਰਸੀ ਕਰਨ ਪੁੱਜੇ ਹੋਏ ਸਨ, ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਵੀ ਕਿਸਾਨਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਕਿਸਾਨਾਂ ਦੇ ਸਰਕਾਰੀ ਹਸਪਤਾਲਾਂ 'ਚ ਹੋ ਰਹੇ ਇਲਾਜ ਬਾਬਤ ਫੀਡਬੈਕ ਵੀ ਹਾਸਲ ਕੀਤੀ, ਜਿਸ 'ਤੇ ਉਨ੍ਹਾਂ ਨੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਪੰਡੋਰੀ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਵੀ ਮੌਜੂਦ ਸਨ। ਸਪੀਕਰ ਸੰਧਵਾਂ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਜਖ਼ਮੀ ਹੋਏ ਕਿਸਾਨਾਂ ਸਮੇਤ ਪੱਤਰਕਾਰਾਂ ਤੇ ਹੋਰ ਵਿਅਕਤੀਆਂ ਦਾ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਵਾਜ਼ਬ ਹਨ ਤੇ ਇਨ੍ਹਾਂ ਨੂੰ ਸਾਫ਼ ਦਿਲ ਨਾਲ ਸੁਣਕੇ ਕੇਂਦਰ ਤੁਰੰਤ ਹੱਲ ਕਰੇ ਅਤੇ ਕੇਂਦਰ ਤੇ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ 'ਤੇ ਜੁਲਮ ਵੀ ਤੁਰੰਤ ਬੰਦ ਕਰੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੜਕਾਂ ਬੰਦ ਕਰਨੀਆਂ ਕਿਸੇ ਕਾਨੂੰਨ 'ਚ ਨਹੀਂ ਆਉਂਦੀਆਂ ਜਦਕਿ ਕਿੱਲਾਂ ਤੇ ਤਿੱਖੇ ਸਰੀਏ ਤਾਂ ਦੇਸ਼ ਦੀਆਂ ਸਰਹੱਦਾਂ 'ਤੇ ਵੀ ਨਹੀਂ ਲੱਗੇ, ਕਿਸਾਨਾਂ 'ਤੇ ਜੁਲਮ ਅਤੇ ਅੰਨਦਾਤਾ 'ਤੇ ਦੇਸ਼ ਦੇ ਖ਼ਿਲਾਫ਼ ਅਪਰਾਧ ਹੈ, ਕਿਉਂਕਿ ਦੇਸ਼ ਦਾ ਮਤਲਬ ਕਿਸਾਨ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ 'ਚ ਵਡਮੁੱਲਾ ਯੋਗਦਾਨ ਪਾਇਆ, ਤੇ ਉਨ੍ਹਾਂ ਦੇ ਬੱਚੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਅਤੇ ਕਿਸਾਨ ਦੇਸ਼ ਦਾ ਅੰਨ ਭੰਡਾਰ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਤੇ ਗੋਲੇ ਤਾਂ ਦੁਸ਼ਮਣਾਂ 'ਤੇ ਚਲਾਈਆਂ ਜਾਂਦੇ ਹਨ ਪਰੰਤੂ ਕਿਸਾਨਾਂ 'ਤੇ ਅਜਿਹਾ ਕਰਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ ਕਿਸਾਨਾਂ 'ਤੇ ਅਣਮਨੁੱਖੀ ਤਸ਼ੱਦਦ ਕਰ ਰਹੀ ਹੈ। ਕੁਲਤਾਰ ਸਿੰਘ ਸੰਧਵਾਂ ਨੇ ਮਰਹੂਮ ਰਾਮ ਮਨੋਹਰ ਲੋਹੀਆ ਦੇ ਸ਼ਬਦਾਂ 'ਜੇਕਰ ਸੜਕਾਂ ਸ਼ਾਂਤ ਹੋਈਆਂ ਤਾਂ ਸੰਸਦ ਬੇਕਾਬੂ ਹੋ ਜਾਵੇਗੀ' ਦਾ ਜਿਕਰ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਉਨ੍ਹਾਂ ਲੋਕਾਂ ਨੂੰ ਬਚਾਅ ਰਹੀ ਹੈ, ਜਿਨ੍ਹਾਂ ਦੇ ਪੋਰਟ ਤੋਂ ਟਨਾਂ ਦੇ ਹਿਸਾਬ ਨਾਲ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ 'ਤੇ ਜੁਲਮ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਜਾ ਰਹੀ ਹੈ ਜਿਸ ਦਾ ਖਾਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ ਤੇ ਇਸ ਦਾ ਜਵਾਬ ਆਉਂਦੀਆਂ ਲੋਕ ਸਭਾ ਚੋਣਾਂ 'ਚ ਲੋਕ ਜਰੂਰ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਦੇਸ਼ ਦੀ ਲੜਾਈ ਹੈ ਅਤੇ ਪੰਜਾਬੀ ਤਾਂ ਦੇਸ਼ ਲਈ ਫਾਂਸੀ ਦੇ ਤਖ਼ਤਿਆਂ 'ਤੇ ਵੀ ਚੜ੍ਹੇ ਹਨ। ਸਪੀਕਰ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਵਾਲੇ ਖੇਤੀ ਸੈਕਟਰ ਦੀ 65 ਫੀਸਦੀ ਕਿਸਾਨੀ ਨੂੰ ਅਣਦੇਖਾ ਕਰਕੇ ਕੁਝ ਕੁ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ 'ਤੇ ਚੱਲਦੀ ਹੋਈ ਕੇਂਦਰ ਸਰਕਾਰ ਪਹਿਲਾਂ ਮੰਨੀਆਂ ਮੰਗਾਂ ਤੋਂ ਵੀ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਮਿਲਣ ਤੇ ਕਿਸਾਨਾਂ ਦੇ ਜਖ਼ਮਾਂ ਉਪਰ ਮਲ੍ਹਮ ਲੱਗਣੀ ਚਾਹੀਦੀ ਹੈ। ਇਸ ਦੌਰਾਨ ਰਾਜਪੁਰਾ ਦੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਾ. ਵਿਨੋਦ ਡੰਗਵਾਲ, ਡਾ. ਦਿਪਾਲੀ ਸਮੇਤ ਹਰਸ਼ਪਾਲ ਰਾਹੁਲ, ਹਨੀ ਲੂਥਰਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 15 February,2024
ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ 'ਤੇ ਨਾਅਰੇਬਾਜ਼
ਸੰਯੁਕਤ ਕਿਸਾਨ ਮੋਰਚਾ ਨੇ ਫ੍ਰੀ ਕੀਤੇ ਪੰਜਾਬ ਦੇ ਟੋਲ ਟੈਕਸ : ਜਮਕੇ ਹੋਈ ਸੰਭੂ ਜੰਕਸ਼ਨ ਸਮੇਤ ਸਮੁੱਚੇ ਥਾਵਾਂ 'ਤੇ ਨਾਅਰੇਬਾਜ਼ - 15 ਜਿਲਿਆ ਵਿੱਚ ਕਿਸਾਨਾਂ ਦੇ ਕਾਫਲੇ ਲੈ ਕੇ ਟੋਲ ਪਲਾਜ਼ਿਆਂ 'ਤੇ ਪਹੁੰਚੇ - 16 ਫਰਵਰੀ ਨੂੰ ਕਿਸਾਨਾ ਅਤੇ ਟਰੇਡ ਯੂਨੀਅਨਾਂ ਵਲੋ ਭਾਰਤ ਬੰਦ ਨੂੰ ਕਾਮਯਾਬ ਕਰਨ ਦਾ ਵੀ ਸੱਦਾ ਦਿੱਤਾ। ਰਾਜਪੁਰਾ, 15 ਫਰਵਰੀ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਬੂ ਬੈਰੀਕੇਡਾਂ ਤੇ ਖੱਟਰ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਗੋਲੀ ਚਲਾਉਣ, ਅਥਰੂ ਗੈਸ ਛੱਡਣ, ਕਿਸਾਨਾਂ ਨੂੰ ਕੁੱਟਣ, ਕਿਸਾਨਾਂ ਨੂੰ ਫੱਟੜ ਕਰਨ ਅਤੇ ਗਿਰਫ਼ਤਾਰ ਕਰਨ ਦੇ ਰੋਸ ਵਜੋਂ ਸਾਰੇ ਪੰਜਾਬ ਵਿੱਚ ਟੋਲ ਟੈਕਸ ਪਲਾਜ਼ਿਆਂ ਨੂੰ ਫ੍ਰੀ ਕਰਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਵਿਖੇ ਵੀ ਸੰਭੂ, ਰਾਜਪੁਰਾ ਅਤੇ ਹੋਰ ਥਾਵਾਂ 'ਤੇ ਜ਼ੋਰਦਾਰ ਰੋਸ਼ ਪ੍ਰਦਰਸ਼ਨ ਹੋਏ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਿਸਾਨਾਂ ਦਾ ਜਮਹੂਰੀ ਹੱਕ ਹੈ ਕਿ ਆਪਣੀਆਂ ਮੰਗਾਂ ਮਸਲਿਆਂ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਦੋਲਨ ਕਰ ਸਕਦੇ ਹਨ ਅਤੇ ਅੰਦੋਲਨ ਕਰਨ ਲਈ ਹੀ ਕਿਸਾਨ ਪੰਜਾਬ ਹਰਿਆਣਾ ਯੂਪੀ ਤੋਂ ਦਿੱਲੀ ਜਾ ਰਹੇ ਸਨ । ਅੰਦੋਲਨ ਦੀਆ ਮੰਗਾਂ ਜਿਵੇਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾਵਾਂ ਦਿਵਾਉਣ ਅਤੇ ਸਮਰੱਥਨ ਮੁੱਲ ਤੇ ਫਸਲਾਂ ਦੀ ਖਰੀਦ ਦਾ ਗਰੰਟੀ ਕਾਨੂੰਨ ਬਣਵਾਉਣ ,ਙ2ਲ਼50× ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਐਲਾਨ ਕਰਨ,ਕਿਸਾਨ ਦੇ ਕਰਜ਼ੇ ਮੁਆਫ ਕਰਨ ਅਤੇ ਫਸਲਾਂ ਦਾ ਬੀਮਾ ਅਤੇ ਕਿਸਾਨ ਪੈਨਸ਼ਨ ਦੀ ਗਾਰੰਟੀ ਕਰਨਾ, ਅੰਦੋਲਨ ਵੇਲੇ ਦੇ ਕੇਸ ਵਾਪਸ ਕਲਨ ਸ਼ਹੀਦਾਂ ਦੇ ਪਰਿਵਾਰ ਨੂੰ ਮੁਆਵਜਾ ਦੇਣ ਆਦਿ ਵਾਜਬ ਮੰਗਾ ਹਨ। ਜੋ ਸੰਭੂ ਬੈਰੀਕੇਡ ਤੇ ਰੋਕ ਕੇ ਲਾਠੀ ਗੋਲੀ ਅਤੇ ਅਥਰੂ ਗੈਸ ਛੱਡੇ ਜਾ ਰਹੇ ਹਨ ਵਿੱਚ 150 ਦੇ ਕਰੀਬ ਕਿਸਾਨ ਫੱਟੜ ਹੋ ਗਏ ਹਨ ਜਿੰਨਾਂ ਦਾ ਪਟਿਆਲਾ ਤੇ ਰਾਜ ਪੁਰਾ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਛੇ ਕਿਸਾਨ ਗੰਭੀਰ ਜਖਮੀ ਹਨ। ਕਿਸਾਨ ਮਜ਼ਦੂਰਾਂ ਦੀਆ ਮੰਗਾਂ ਮੰਨਵਾਉਣ ਲਈ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਨੇਤਾਵਾਂ ਨੇ ਆਖਿਆ ਕਿ ਇਸਤੋਂਬਾਅਦ 18 ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕਰਕੇ ਮੰਨੀਆ ਮੰਗਾ ਲਾਗੂ ਕਰਵਾਉਣ ਲਈ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
Punjab Bani 15 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ
ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ।
Punjab Bani 14 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ - ਕਿਸਾਨ ਸ਼ਾਂਤ ਰਹਿਣਗੇ : ਹਰਿਆਣਾ ਵਾਲੇ ਪਾਸਿਓਂ ਤੇ ਗੈਸ ਦੇ ਗੋਲੇ ਨਹੀਂ ਸੁੱਟੇ ਜਾਣਗੇ - ਰਾਜਪੁਰਾ ਵਿਖੇ ਦੋ ਘੰਟੇ ਅਧਿਕਾਰੀਆਂ ਨਾਲ ਚੱਲੀ ਬੈਠਕ ਤੋਂ ਬਾਅਦ ਹੋਇਆ ਫੈਸਲਾ ਪਟਿਆਲਾ 14 ਫਰਵਰੀ - - ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ। ਕੇਂਦਰ ਵੱਲੋਂ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਯਾਨੰਦ ਰਾਏ ਪੁੱਜ ਰਹੇ ਹਨ। ਇਸ ਮੀਟਿੰਗ ਵਿਚ ਇਹ ਫੈਸਲਾ ਹੋਇਆ ਕਿ ਕਿਸਾਨ ਸ਼ਾਂਤ ਰਹਿ ਕੇ ਅੰਦੋਲਨ ਚਲਾਉਣਗੇ ਅਤੇ ਦੂਜੇ ਪਾਸੇ ਹਰਿਆਣਾ ਵੱਲੋਂ ਕੋਈ ਵੀ ਫਾਇਰਿੰਗ ਜਾਂ ਗੋਲਾਬਾਰੀ ਨਹੀਂ ਹੋਵੇਗੀ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹਰਿਆਣੇ ਵਾਲੇ ਪਾਸਿਓਂ ਪੂਰੀ ਸ਼ਾਂਤੀ ਰਹੇਗੀ। ਇਸ ਮੀਟਿੰਗ ਵਿਚ ਪੁਲਸ ਦੇ ਏ.ਡੀ.ਜੀ.ਪੀ., ਡੀ.ਸੀ. ਪਟਿਆਲਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ। ਪੰਜਾਬ ਸਰਕਾਰ ਨੇ ਇਸ ਗੱਲਬਾਤ ਨੂੰ ਸਿਰੇ ਚਾੜ੍ਹਨ ਵਿਚ ਵਿਚੌਲੇ ਦੀ ਅਹਿਮ ਭੂਮਿਕਾ ਨਿਭਾਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਲੜਨ ਜਾਂ ਮਰਨ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਇੰਨਾਂ ਤਸ਼ੱਦਦ ਹੋਣ ਤੋਂ ਬਾਵਜੂਦ ਵੀ ਉਹ ਲੜਦੇ ਰਹਿਣਗੇ। ਕਿਸਾਨ ਨੇਤਾਵਾਂ ਨੇ ਆਖਿਆ ਕਿ 15 ਤਰੀਕ ਨੂੰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਮਿਲਿਆ ਹੈ, ਜਿਸ ਵਿਚ ਜਾਇਆ ਜਾਏਗਾ ਅਤੇ ਆਪਣੀਆਂ ਗੱਲਾਂ ਠੋਸ ਢੰਗ ਨਾਲ ਰੱਖੀਆਂ ਜਾਣਗੀਆਂ ਪਰ ਮੰਗਾਂ ਮਨਾਉਣ ਤੋਂ ਬਿਨਾ ਉਹ ਹੁਣ ਪਿੱਛੇ ਨਹੀਂ ਹਟਣਗੇ।
Punjab Bani 14 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।
Punjab Bani 14 February,2024
ਅੰਬਾਲਾ : ਕਿਸਾਨ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਤਿਆਰ : ਟ੍ਰੈਕਟਰ ਟ੍ਰਾਲੀਆਂ ਤੈਅ ਸਥਾਨ ਤੇ ਲਗਾਤਾਰ ਪੁੱਜਣੀਆਂ ਸ਼ੁਰੂ। ਕਿਸਾਨਾਂ ਅੰਦਰ ਭਾਰੀ ਰੋਸ਼।
ਅੰਬਾਲਾ : ਕਿਸਾਨ ਦਿੱਲੀ ਕੂਚ ਕਰਨ ਲਈ ਪੂਰੀ ਤਰ੍ਹਾਂ ਤਿਆਰ : ਟ੍ਰੈਕਟਰ ਟ੍ਰਾਲੀਆਂ ਤੈਅ ਸਥਾਨ ਤੇ ਲਗਾਤਾਰ ਪੁੱਜਣੀਆਂ ਸ਼ੁਰੂ। ਕਿਸਾਨਾਂ ਅੰਦਰ ਭਾਰੀ ਰੋਸ਼।
Punjab Bani 13 February,2024
ਕਿਸਾਨੀ ਅੰਦੋਲਨ : ਦਿੱਲੀ ਰਾਜਧਾਨੀ ਵਿੱਚ ਗੱਡੀਆਂ ਦਾ ਲੱਗਿਆ ਵੱਡਾ ਜਾਮ
ਕਿਸਾਨੀ ਅੰਦੋਲਨ : ਦਿੱਲੀ ਰਾਜਧਾਨੀ ਵਿੱਚ ਗੱਡੀਆਂ ਦਾ ਲੱਗਿਆ ਵੱਡਾ ਜਾਮ ਨਵੀਂ ਦਿੱਲੀ, 13 ਫਰਵਰੀ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਸਰਹੱਦਾਂ ‘ਤੇ ਸਖ਼ਤੀ ਕਰਨ ਕਾਰਨ ਅੱਜ ਸਵੇਰੇ ਤੋਂ ਹੀ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਵਿਚ ਵਾਹਨ ਚਾਲਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੰਘੂ, ਟਿਕਰੀ ਤੇ ਗਾਜ਼ੀਪੁਰ ਵਿਚ ਵਾਹਨ ਬਹੁਤ ਹੌਲੀ ਰਫਤਾਰ ਨਾਲ ਚਲਦੇ ਦੇਖੇ ਗਏ| ਟ੍ਰੈਫਿਕ ਪੁਲੀਸ ਨੇ ਲੋਕਾਂ ਨੂੰ ਮੈਟਰੋ ਦੀਆਂ ਸੇਵਾਵਾਂ ਲੈਣ ਲਈ ਕਿਹਾ ਹੈ। ਗਾਜ਼ੀਪੁਰ ਬਾਰਡਰ ‘ਤੇ ਨੋਇਡਾ ਅਤੇ ਦਿੱਲੀ ਨੂੰ ਜੋੜਨ ਵਾਲੇ ਮੁੱਖ ਮਾਰਗ ਦੇ ਅੱਧੇ ਹਿੱਸੇ ‘ਤੇ ਬੈਰੀਕੇਡ ਹੋਣ ਕਾਰਨ ਇਕ ਸਮੇਂ ‘ਚ ਸਿਰਫ ਦੋ ਵਾਹਨ ਹੀ ਲੰਘ ਰਹੇ ਹਨ। ਪੁਲੀਸ ਨੇ ਗਾਜ਼ੀਪੁਰ ਸਰਹੱਦ ਨੇੜੇ ਲਿੰਕ ਸੜਕਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਵਾਹਨ ਕਤਾਰ ’ਚ ਚੱਲ ਰਹੇ ਹਨ।
Punjab Bani 13 February,2024
ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ
ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ ਨਵੀਂ ਦਿੱਲੀ, 13 ਫਰਵਰੀ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਦੇ ਮਾਰਚ ‘ਤੇ ਬਾਰੇ ਕਿਹਾ ਕਿ ਸਰਕਾਰ ਕਿਸਾਨਾਂ ਬਾਰੇ ਫਿਕਰਮੰਦ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ। ਮੰਗਾਂ ’ਤੇ ਸਲਾਹ ਮਸ਼ਵਰਾ ਲਾਜ਼ਮੀ ਹੈ ਤੇ ਰਾਜਾਂ ਨਾਲ ਗੱਲ ਕਰਨ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਜਨਤਾ ਨੂੰ ਪ੍ਰੇਸ਼ਾਨੀ ਵਿੱਚ ਨਹੀਂ ਪਾਉਣਾ ਚਾਹੀਦਾ ਤੇ ਇਹ ਗੱਲ ਕਿਸਾਨ ਯੂਨੀਅਨਾਂ ਨੂੰ ਸਮਝਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਅੱਗੇ ਕਿਹਾ, ‘ਸਰਕਾਰ ਨੂੰ ਸੂਚਨਾ ਮਿਲੀ ਹੈ ਕਿ ਕੁਝ ਲੋਕ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਕਿਸਾਨਾਂ ਨੂੰ ਇਨ੍ਹਾਂ ਤੋਂ ਬਚਣ ਲਈ ਕਹਿੰਦਾ ਹਾਂ। ਕੁੰਝ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਅਸੀਂ ਕੁਝ ਮੁੱਦਿਆਂ ‘ਤੇ ਕੰਮ ਕਰਨ ਲਈ ਹੱਲ ਲੱਭ ਰਹੇ ਹਾਂ।’
Punjab Bani 13 February,2024
ਹੁਣ ਕੇਦਰ ਸਰਕਾਰ ਕਰੇਗੀ 1 ਕਰੋੜ ਘਰਾਂ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਦਾਨ
ਹੁਣ ਕੇਦਰ ਸਰਕਾਰ ਕਰੇਗੀ 1 ਕਰੋੜ ਘਰਾਂ ਨੂੰ 300 ਯੂਨਿਟ ਬਿਜਲੀ ਮੁਫਤ ਪ੍ਰਦਾਨ ਨਵੀਂ ਦਿੱਲੀ : ਸੂਰਜੀ ਊਰਜਾ ਤੇ ਟਿਕਾਊ ਤਰੱਕੀ ਨੂੰ ਉਤਸ਼ਾਹਿਤ ਕਰਨ ਲਈ, ਕੇਂਦਰ ਸਰਕਾਰ ਜਲਦੀ ਹੀ 'ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ' ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਦਾ ਟੀਚਾ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ ਇੱਕ ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਇਸ ਪ੍ਰੋਜੈਕਟ ਵਿੱਚ 75,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਵੇਗਾ। ਮੀਡੀਆ X' ਤੇ ਪੋਸਟ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, 'ਸਥਾਈ ਵਿਕਾਸ ਤੇ ਲੋਕਾਂ ਦੀ ਭਲਾਈ ਲਈ, ਅਸੀਂ ਪੀਐੱਮ ਸੂਰਜ ਘਰ: ਮੁਫ਼ਤ ਬਿਜਲੀ ਯੋਜਨਾ ਸ਼ੁਰੂ ਕਰ ਰਹੇ ਹਾਂ। 75,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਇਸ ਪ੍ਰੋਜੈਕਟ ਦਾ ਟੀਚਾ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਪ੍ਰਦਾਨ ਕਰਕੇ 1 ਕਰੋੜ ਘਰਾਂ ਨੂੰ ਰੋਸ਼ਨ ਕਰਨਾ ਹੈ।'
Punjab Bani 13 February,2024
ਸਿੱਖਿਆ ਵਿਭਾਗ ਨੇ ਹਰਿਆਣਾ ਅੰਦਰ ਬਦਲਿਆ ਸਕੂਲੀ ਬੱਚਿਆਂ ਦਾ ਸਮਾਂ
ਸਿੱਖਿਆ ਵਿਭਾਗ ਨੇ ਹਰਿਆਣਾ ਅੰਦਰ ਬਦਲਿਆ ਸਕੂਲੀ ਬੱਚਿਆਂ ਦਾ ਸਮਾਂ ਚੰਡੀਗੜ : ਹਰਿਆਣਾ ਵਿਚ ਸਿੱਖਿਆ ਵਿਭਾਗ ਨੇ ਇਕ ਵਾਰ ਫਿਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਵਿਭਾਗ ਨੇ ਸਿੰਗਲ ਸ਼ਿਫਟ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਜਦੋਂਕਿ ਡਬਲ ਸ਼ਿਫਟ ਵਾਲੇ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ। ਇਨ੍ਹਾਂ ਸਕੂਲਾਂ ਵਿਚ ਦੁਪਹਿਰ 12:30 ਵਜੇ ਤੱਕ ਪੜ੍ਹਾਈ ਹੋਵੇਗੀ, ਜਿਸ ਤੋਂ ਬਾਅਦ ਛੁੱਟੀ ਹੋਵੇਗੀ। ਦੂਜੀ ਸ਼ਿਫਟ ਦੁਪਹਿਰ 12:45 ਵਜੇ ਤੋਂ ਸ਼ੁਰੂ ਹੋਵੇਗੀ ਅਤੇ 6:15 ਵਜੇ ਤੱਕ ਪੜ੍ਹਾਈ ਕਰਵਾਈ ਜਾਵੇਗੀ। ਇਹ ਹੁਕਮ 15 ਫਰਵਰੀ ਤੋਂ ਲਾਗੂ ਹੋਣਗੇ। ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਮਾਂ ਇੱਕੋ ਜਿਹਾ ਰਹੇਗਾ।
Punjab Bani 13 February,2024
ਦੇਸ਼ ਅੰਦਰ ਵੱਡੀ ਪੂੰਜੀਵਾਦੀ ਕੰਪਨੀਆਂ ਹਨ : ਰਾਕੇਸ਼ ਟਿਕੈਤ
ਦੇਸ਼ ਅੰਦਰ ਵੱਡੀ ਪੂੰਜੀਵਾਦੀ ਕੰਪਨੀਆਂ ਹਨ : ਰਾਕੇਸ਼ ਟਿਕੈਤ ਨਵੀਂ ਦਿੱਲੀ- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, “ਦੇਸ਼ ਵਿੱਚ ਵੱਡੀਆਂ ਪੂੰਜੀਵਾਦੀ ਕੰਪਨੀਆਂ ਹਨ। ਉਨ੍ਹਾਂ ਨੇ ਸਿਆਸੀ ਪਾਰਟੀ ਬਣਾ ਕੇ ਇਸ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਅਜਿਹੀ ਸਥਿਤੀ ਵਿੱਚ, ਮੁਸ਼ਕਲਾਂ ਜ਼ਰੂਰ ਪੈਦਾ ਹੋਣਗੀਆਂ। ਜੇਕਰ ਦਿੱਲੀ ਵਿੱਚ ਮਾਰਚ ਕਰ ਰਹੇ ਕਿਸਾਨਾਂ ਨਾਲ ਕੋਈ ਬੇਇਨਸਾਫ਼ੀ ਹੁੰਦੀ ਹੈ ਜਾਂ ਸਰਕਾਰ ਉਨ੍ਹਾਂ ਲਈ ਕੋਈ ਸਮੱਸਿਆ ਖੜ੍ਹੀ ਕਰਦੀ ਹੈ ਤਾਂ ਨਾ ਤਾਂ ਉਹ ਕਿਸਾਨ ਸਾਡੇ ਤੋਂ ਦੂਰ ਹਨ ਅਤੇ ਨਾ ਹੀ ਦਿੱਲੀ ਸਾਡੇ ਤੋਂ ਦੂਰ ਹੈ। ਪੁਲਿਸ ਨੇ ਕਿਹਾ ਹੈ ਕਿ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਰਿਆਣਾ ਪੁਲਿਸ ‘ਤੇ ਪਥਰਾਅ ਕੀਤਾ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਕਿਸੇ ਨੂੰ ਵੀ ਗੜਬੜ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ।
Punjab Bani 13 February,2024
ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ
ਕਿਸਾਨਾਂ ਤੇ ਪੁਲਸ ਵਿਚਾਲੇ ਤਣਾਅ : ਹੋਈ ਝੜਪ : ਕਿਸਾਨਾਂ ਨੇ ਤੋੜੇ ਬੈਰੀਕੇਡ ਅੰਦੋਲਨ ਨੁੰ ਲੈ ਕੇ ਲਾਲ ਕਿਲਾ ਸੈਲਾਨੀਆਂ ਲਈ ਬੰਦ ਕੀਤਾ ਅੰਬਾਲਾ : ਕਿਸਾਨਾਂ ਦੇ ਮਾਰਚ ਨੁੰ ਲੈਕੇ ਸਥਿਤੀ ਕਾਫੀ ਤਣਾਅ ਵਾਲੀ ਬਣੀ ਹੋਈ ਹੈ। ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਕੁਝ ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ। ਉਧਰ, ਦਿੱਲੀ ‘ਚ ਲਾਲ ਕਿਲਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਕਿਸਾਨ ਅੰਦੋਲਨ ਕਾਰਨ ਲਿਆ ਦੱਸਿਆ ਗਿਆ ਹੈ। ਦਿੱਲੀ ਦਾ ਲਾਲ ਕਿਲਾ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਰਮਿਆਨ ਇਕ ਸੀਨੀਅਰ ਏ.ਐੱਸ.ਆਈ. ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸ਼ੰਭੂ ਬਾਰਡਰ ਪਿੱਛੋਂ ਖਨੌਰੀ ਹੱਦ ਉਤੇ ਹੰਗਾਮਾ ਹੋਣ ਦੇ ਆਸਾਰ ਬਣ ਗਏ ਹਨ। ਇਕ ਪਾਸੇ ਪੰਜਾਬ ਤੇ ਦੂਜੇ ਪਾਸੇ ਹਰਿਆਣਾ ਦੇ ਕਿਸਾਨ ਪਹੁੰਚ ਗਏ ਹਨ। ਕਿਸਾਨਾਂ ਵੱਲੋਂ ਪੁਲਿਸ ਨੂੰ ਵਿਚਾਲੇ ਘੇਰਨ ਦੀ ਤਿਆਰੀ ਜਾਪ ਰਹੀ ਹੈ। ਕਿਸਾਨ ਟਰੈਕਟਰ ਟਰਾਲੀਆਂ ਰਾਹੀਂ ਬਾਰਡਰ ਵੱਲ ਪਹੁੰਚਣ ਲੱਗੇ। ਹਰਿਆਣਾ ਦੇ ਕਿਸਾਨਾਂ ਨੇ ਆਖਿਆ ਹੈ ਕਿ ਉਹ ਬੈਰੀਕੇਡ ਤੋੜਨ ਲਈ ਆਏ ਹਨ ਤੇ ਪੰਜਾਬ ਤੋਂ ਆਏ ਕਿਸਾਨਾਂ ਨੂੰ ਸੁਰੱਖਿਆ ਲਾਂਘਾ ਦਿੱਤਾ ਜਾਵੇਗਾ।
Punjab Bani 13 February,2024
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਵਾਮੀ ਵਿਵੇਕਾਨੰਦ ਦੀ ਫਿਲਾਸਫੀ ਅਤੇ ਸਿੱਖਿਆਵਾਂ ਬਾਰੇ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਵਾਮੀ ਵਿਵੇਕਾਨੰਦ ਦੀ ਫਿਲਾਸਫੀ ਅਤੇ ਸਿੱਖਿਆਵਾਂ ਬਾਰੇ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਪਟਿਆਲਾ: 13.02.2024 ਮੁਲਤਾਨੀ ਮੱਲ ਮੋਦੀ ਕਾਲਜ ਨੇ ਅੱਜ ਰਾਮਾਕ੍ਰਿਸ਼ਨ ਮੱਠ ਦੀ 125ਵੀਂ ਵਰ੍ਹੇਗੰਢ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਦੀ 75ਵੀਂ ਵਰ੍ਹੇਗੰਢ ਦੇ ਮੌਕੇ 'ਤੇ ਸਵਾਮੀ ਵਿਵੇਕਾਨਦਨਾ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਅਧਾਰਿਤ ਰਾਮਕ੍ਰਿਸ਼ਨ ਮੱਠ, ਪੁਣੇ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ ਲਗਾਈ। ਇਸ ਪ੍ਰਦਰਸ਼ਨੀ ਵਿੱਚ ਭਾਰਤੀ ਦਰਸ਼ਨ ਸ਼ਾਸਤਰ, ਵੈਦਿਕ ਵਿਗਿਆਨ, ਪ੍ਰੇਰਣਾਦਾਇਕ ਪੁਸਤਕਾਂ, ਕਲਾਸਿਕ ਧਾਰਮਿਕ ਗ੍ਰੰਥ, ਅਧਿਆਤਮਿਕ ਵਿਕਾਸ/ਮਾਨਸਿਕ ਵਿਕਾਸ ਬਾਰੇ ਅਤੇ ਯੋਗਾ ਬਾਰੇ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਤੇ ਪਦਮ-ਸ਼੍ਰੀ ਵਿਜੇਤਾ ਤੇ ਹੱਡੀਆਂ ਦੇ ਮਾਹਿਰ ਸਰਜਨ ਡਾ. ਆਰ. ਐਲ ਮਿੱਤਲ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਕਾਲਜ ਦੇ ਪ੍ਰਿੰਸੀਪਲ ਡਾ.ਨੀਰਜ ਗੋਇਲ ਨੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨੂੰ ਮਹਾਨ ਦਾਰਸ਼ਨਿਕ ਅਤੇ ਭਾਰਤੀ ਚਿੰਤਕ ਸਵਾਮੀ ਵਿਵੇਕਾਨੰਦ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਅਤੇ ਅੰਤਰਰਾਸ਼ਟਰੀਵਾਦ ਦਾ ਉਨ੍ਹਾਂ ਦਾ ਸੰਕਲਪ ਭਾਰਤ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਲਿਆਉਣ ਲਈ ਸਾਡੀ ਮਾਰਗਦਰਸ਼ਕ ਸ਼ਕਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸ਼ੋਸ਼ਲ ਮੀਡੀਆ ਅਤੇ ਇੰਟਰਨੈਟ ਦੇ ਸਮੇਂ ਵਿੱਚ ਅੱਜ ਦਾ ਨੌਜਵਾਨ ਕਿਤਾਬਾਂ ਤੋਂ ਦੂਰ ਹੋ ਰਿਹਾ ਹੈ, ਪਰ ਅਜਿਹੀਆਂ ਪੁਸਤਕ ਪ੍ਰਦਰਸ਼ਨੀਆਂ ਵਿਦਿਆਰਥੀਆਂ ਦੀ ਖਿੱਚ ਸ਼ਕਤੀ ਦਾ ਸਰੋਤ ਬਣਦੀਆਂ ਹਨ। ਆਪਣੇ ਸੰਬੋਧਨ ਵਿੱਚ ਪਦਮ-ਸ਼੍ਰੀ ਡਾ. ਆਰ.ਐਲ. ਮਿੱਤਲ ਨੇ ਚਰਚਾ ਕੀਤੀ ਕਿ ਕਿਵੇਂ ਸਵਾਮੀ ਵਿਵੇਕਾਨਦਾ ਦਾ ਸਿੱਖਿਆ ਫ਼ਲਸਫ਼ਾ ਨੈਤਿਕਤਾ ਅਤੇ ਸਦਭਾਵਨਾ ਦੇ ਵਿਆਪਕ ਸਿਧਾਂਤਾਂ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ 'ਉੱਠੋ, ਜਾਗੋ ਅਤੇ ਟੀਚੇ 'ਤੇ ਪਹੁੰਚਣ ਤੱਕ ਨਾ ਰੁਕੋ' ਦਾ ਉਪਦੇਸ਼ ਸਾਡੇ ਨੌਜਵਾਨਾਂ ਲਈ ਮਾਰਗ ਦਰਸ਼ਕ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਜੋ ਵੀ ਮੁਕਾਮ ਹਾਸਿਲ ਕੀਤਾ ਹੈ, ਉਸ ਵਿੱਚ ਸਵਾਮੀ ਵਿਵੇਕਾਨੰਦ ਦੀ ਫਿਲਾਸਫ਼ੀ ਨੇ ਇੱਕ ਅਹਿਮ ਕਿਰਦਾਰ ਅਦਾ ਕੀਤਾ ਹੈ। ਇਸ ਪ੍ਰਦਰਸ਼ਨੀ ਵਿੱਚ ਬੱਚਿਆਂ ਲਈ ਵਿਸ਼ੇਸ਼ ਕਿਤਾਬਾਂ ਅਤੇ ਪੋਸਟਰ ਵੀ ਰੱਖੇ ਗਏ ਸਨ। ਇਸ ਮੌਕੇ ਤੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਉਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਕਿਤਾਬਾਂ ਖਰੀਦੀਆਂ ਗਈਆਂ। ਇਸ ਮੌਕੇ ਡਾ. ਅਰਵਿੰਦ ਮਿੱਤਲ, ਕਾਲਜ ਲਾਈਬ੍ਰੇਰੀਅਨ ਅਤੇ ਸ਼੍ਰੀ ਅਜੇ ਕੁਮਾਰ ਗੁਪਤਾ ਹਾਜ਼ਰ ਰਹੇ।
Punjab Bani 13 February,2024
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ
ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ 'ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ। ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ਵਿੱਚ ਵੱਡੇ ਪਾੜੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ। ਵਾਢੀ ਤੋਂ ਬਾਅਦ ਦੇ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਬਾਗ਼ਬਾਨੀ ਵਿਭਾਗ ਦੇ ਇਸ ਪ੍ਰਮੁੱਖ ਸੈਂਟਰ ਵਿਖੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਤਕਨੀਕੀ ਪ੍ਰਦਰਸ਼ਨੀ ਵੀ ਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਗ ਮੁਕਤ ਬੂਟਿਆਂ ਦੀ ਘਰ-ਘਰ ਡਿਲੀਵਰੀ ਦਿੱਤੀ ਜਾਂਦੀ ਹੈ। ਇਸ ਸੈਂਟਰ ਵਿੱਚ ਅਤਿ-ਆਧੁਨਿਕ ਹਾਈਡ੍ਰੋਪੌਨਿਕਸ ਯੂਨਿਟ ਅਤੇ ਇੱਕ ਪਲਾਂਟ ਕਲੀਨਿਕ ਪ੍ਰਯੋਗਸ਼ਾਲਾ ਵੀ ਹੈ। ਜ਼ਿਕਰਯੋਗ ਹੈ ਕਿ ਸੈਂਟਰ ਵੱਲੋਂ ਹੁਣ ਤੱਕ ਪੰਜਾਬ ਭਰ ਦੇ ਕਿਸਾਨਾਂ ਨੂੰ 2 ਕਰੋੜ ਤੋਂ ਵੱਧ ਰੋਗ-ਮੁਕਤ ਸਬਜ਼ੀਆਂ ਦੇ ਬੂਟੇ ਮੁਹੱਈਆ ਕਰਵਾਏ ਜਾ ਚੁੱਕੇ ਹਨ। ਸੈਮੀਫ਼ਾਈਨਲਿਸਟ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ, ਪ੍ਰਾਜੈਕਟ ਫ਼ੇਜ਼, ਬਾਇਉਫ਼ਰਟੀਲਾਈਜ਼ਰ ਲੈਬਾਰਟਰੀ ਹੁਸ਼ਿਆਰਪੁਰ, ਸੇਰੀਕਲਚਰ (ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਵਿਕਾਸ) ਅਤੇ ਆਲੂਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਡੱਚ ਪ੍ਰਾਜੈਕਟ)-ਧੋਗੜੀ, ਜਲੰਧਰ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਦੀ ਨਵੀਨਤਮ ਅਤੇ ਸਾਰੇ ਭਾਈਵਾਲਾਂ ਲਈ ਸਾਕਾਰਾਤਮਕ ਪ੍ਰਭਾਵ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਯੋਗਦਾਨ ਲਈ ਸਲਾਹਿਆ ਗਿਆ ਹੈ। ਦੱਸ ਦੇਈਏ ਕਿ ਸਕੌਚ ਗਰੁੱਪ ਭਾਰਤ ਦਾ ਇੱਕ ਅਜਿਹਾ ਪ੍ਰਮੁੱਖ ਥਿੰਕ ਟੈਂਕ ਹੈ, ਜੋ ਸਰਬਪੱਖੀ ਵਿਕਾਸ 'ਤੇ ਧਿਆਨ ਕੇਂਦਰਤ ਕਰਦਿਆਂ ਸਮਾਜਿਕ-ਆਰਥਿਕ ਮੁੱਦਿਆਂ ਨਾਲ ਨਜਿੱਠਦਾ ਹੈ। ਸਕੌਚ ਐਵਾਰਡ, ਕੌਮੀ ਅਹਿਮੀਅਤ ਵਾਲੇ ਮੁੱਦਿਆਂ 'ਤੇ ਕੰਮ ਕਰਨ ਵਾਲੇ ਪ੍ਰਾਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦੇਣ ਲਈ 2003 ਤੋਂ ਰਾਸ਼ਟਰੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਇਹ ਪੁਰਸਕਾਰ ਸਮਾਜ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ/ਪ੍ਰਾਜੈਕਟਾਂ ਦੀਆਂ ਅਸਾਧਾਰਣ ਪ੍ਰਾਪਤੀਆਂ ਨੂੰ ਦਰਸਾਉਂਦੇ ਹਨ। ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ (ਬਾਗ਼ਬਾਨੀ) ਸ੍ਰੀ ਦਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਐਵਾਰਡ ਪ੍ਰਾਪਤ ਕੀਤਾ।
Punjab Bani 13 February,2024
ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ
ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਇਸਲਾਮਾਬਾਦ, 12 ਫਰਵਰੀ : ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿਚ ਕਿਸੇ ਨੂੰ ਸਪਸ਼ਟ ਬਹੁਮਤ ਨਾ ਮਿਲਣ ਕਾਰਨ ਪੈਦਾ ਹੋਈ ਸਿਆਸੀ ਖੜੋਤ ਨੂੰ ਖ਼ਤਮ ਕਰਨ ਲਈ ਵਿਰੋਧੀ ਪਾਰਟੀਆਂ ਨੂੰ ‘ਗੱਠਜੋੜ ਸਰਕਾਰ’ ਬਣਾਉਣ ਦਾ ਸੱਦਾ ਦਿੱਤਾ ਹੈ। ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ 266 ਮੈਂਬਰੀ ਨੈਸ਼ਨਲ ਅਸੈਂਬਲੀ ਵਿੱਚ ਪੀਐੱਮਐੱਲ-ਐੱਨ ਕੋਲ 75 ਸੀਟਾਂ ਹਨ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ, ਜਿਸ ਨੇ 101 ਸੀਟਾਂ ਜਿੱਤੀਆਂ ਹਨ, ਨੂੰ ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਸਾਬਕਾ ਕਾਨੂੰਨ ਮੰਤਰੀ ਆਜ਼ਮ ਨਜ਼ੀਰ ਤਰਾਰ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੇ ਬਹੁਮਤ ਹਾਸਲ ਨਹੀਂ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਨਿਰਪੱਖ ਸਨ। ਪੀਐੱਮਐੱਲ-ਐੱਨ ਦੇ ਸੀਨੀਅਰ ਨੇਤਾ ਨੇ ਲਾਹੌਰ ਦੇ ਜਾਤੀ ਉਮਰਾ ‘ਚ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦੀ ਭਵਿੱਖੀ ਕਾਰਵਾਈ ‘ਤੇ ਚਰਚਾ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪੀਐੱਮਐੱਲ-ਐੱਨ ਨੇ ਆਪਣੇ ਸਾਬਕਾ ਸਹਿਯੋਗੀਆਂ ਨਾਲ ਮਿਲ ਕੇ ਸੰਘੀ ਸਰਕਾਰ ਬਣਾਉਣ ਦਾ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।
Punjab Bani 12 February,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ ਅਯੁੱਧਿਆ, 12 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਨਵੇਂ ਬਣੇ ਸ੍ਰੀ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ‘ਆਪ’ ਨੇਤਾ ਨੇ ਦੱਸਿਆ ਕਿ ਕੇਜਰੀਵਾਲ ਅਤੇ ਮਾਨ ਬਾਅਦ ਦੁਪਹਿਰ 2 ਵਜੇ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚੇ। ਦੋਵੇਂ ਆਗੂਆਂ ਨੇ ਹਵਾਈ ਅੱਡੇ ‘ਤੇ ਇਕੱਠੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਰਾਮ ਜਨਮ ਭੂਮੀ ਵੱਲ ਚਲੇ ਗਏ। ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰਾਂ ਨਾਲ ਰਾਮ ਜਨਮ ਭੂਮੀ ਵਿਖੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਗਏ। ਦੋਵਾਂ ਨੇ ਰਾਮ ਮੰਦਰ ‘ਚ ਕਰੀਬ ਡੇਢ ਘੰਟਾ ਬਿਤਾਇਆ।
Punjab Bani 12 February,2024
ਮੈਰਾਥਨ ਵਿੱਚ ਵਿਸ਼ਵ ਰਿਕਾਰਡ ਬਣਾਉਣ ਵਾਲੇ ਖਿਡਾਰੀ ਦੀ ਹਾਦਸੇ ਵਿੱਚ ਮੌਤ
ਮੈਰਾਥਨ ਵਿੱਚ ਵਿਸ਼ਵ ਰਿਕਾਰਡ ਬਣਾਉਣ ਵਾਲੇ ਖਿਡਾਰੀ ਦੀ ਹਾਦਸੇ ਵਿੱਚ ਮੌਤ ਕੀਨੀਆ, 12 ਫਰਵਰੀ ਮੈਰਾਥਨ ਦੇ ਵਿਸ਼ਵ ਰਿਕਾਰਡਧਾਰੀ ਕੈਲਵਿਨ ਕਿਪਟੁਮ ਦੀ ਕੀਨੀਆ ਵਿੱਚ ਕਾਰ ਹਾਦਸੇ ਵਿੱਚ ਮੌਤ ਹੋ ਗਈ| ਉਹ ਇਸ ਸਾਲ ਪੈਰਿਸ ਓਲੰਪਿਕ ਵਿੱਚ ਸੋਨ ਤਗ਼ਮੇ ਦਾ ਮਜ਼ਬੂਤ ਦਾਅਵੇਦਾਰ ਸੀ। ਐਤਵਾਰ ਨੂੰ ਹੋਏ ਹਾਦਸੇ ਵਿੱਚ ਉਸ ਦੇ ਕੋਚ ਗੈਰਵੇਸ ਹਾਕਿਜ਼ਿਮਾਨਾ ਦੀ ਵੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਕਿਪਟੁਮ ਕਾਰ ਚਲਾ ਰਿਹਾ ਸੀ ਅਤੇ ਉਸ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਕੇ ਖਾਈ ਵਿੱਚ ਜਾ ਡਿੱਗੀ। ਕਿਪਟੁਮ 24 ਸਾਲਾਂ ਦਾ ਸੀ।
Punjab Bani 12 February,2024
ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ
ਮਗਸੀਪਾ ਦਫ਼ਤਰ ਵਿੱਚ ਕਿਸਾਨਾਂ ਤੇ ਕੇਦਰੀ ਮੰਤਰੀਆਂ ਦੀ ਮੀਟਿੰਗ ਜਾਰੀ : ਹਰਿਆਣਾ ਵਿੱਚ ਪੁਲਸ ਨੇ ਛੱਡੇ ਹੰਝੂ ਗੈਸ ਦੇ ਗੋਲੇ ਦਿਲੀ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਮੋਰਚੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ "ਦਿੱਲੀ ਕੂਚ 2" ਦੀ ਰਵਾਨਗੀ ਕੀਤੀ। ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਦੇ ਕੂਚ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿਖੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਮੀਟਿੰਗ 'ਚ ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸ਼ਾਮਿਲ ਹਨ। ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਇੰਦਰਜੀਤ ਕੋਟਾਨਬੁੱਢਾ, ਬਲਦੇਵ ਸਿੰਘ ਸਿਰਸਾ, ਜਰਨੈਲ ਸਿੰਘ ਅਤੇ ਸ਼ਿਵ ਕੁਮਾਰ ਕੱਕਾ ਹਾਜ਼ਰ ਹਨ। ਇਸਦੌਰਾਨ ਹਰਿਆਣਾ ਪੁਲਿਸ ਵੱਲੋਂ ਮੌਕ ਡ੍ਰਿੱਲ ਪਵੀ ਕੀਤੀ ਗਈ ਤੇ ਪੁਲਸ ਵੱਲੋਂ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ।
Punjab Bani 12 February,2024
ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ : ਡਿਪਟੀ ਕਮਿਸ਼ਨਰ
- *ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ : ਡਿਪਟੀ ਕਮਿਸ਼ਨਰ* - ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਸਮਾਗਮ 'ਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਪਟਿਆਲਾ, 12 ਫਰਵਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦਾ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਮਿਲਣੀ 16 ਫਰਵਰੀ ਨੂੰ ਉਕਤ ਸਥਾਨ ਉੱਤੇ ਹੋਣੀ ਸੀ, ਪਰ ਹੁਣ ਇਹ ਪ੍ਰੋਗਰਾਮ ਪ੍ਰਬੰਧਕੀ ਕਾਰਨਾਂ ਕਰਕੇ 29 ਫਰਵਰੀ ਨੂੰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ। ------
Punjab Bani 12 February,2024
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਗਈ। ਇਨ੍ਹਾਂ ਕੈਂਪ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਵੱਲੋਂ ਰੋਜ਼ਾਨਾ ਲਗਭਗ 10 ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕੀਤੀ ਜਾ ਰਹੀ ਹੈ, ਜਿੱਥੇ ਵੱਖ ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਮੁਲਾਕਣ ਕਰਨ ਦੇ ਨਾਲ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪਹੁੰਚਾਉਣ ਲਈ ਇਨ੍ਹਾਂ ਕੈਂਪਾਂ ਵਿਚ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਵੀ ਪਰਖੀ ਜਾ ਰਹੀ ਹੈ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਅਤੇ ਸਾਂਝੇ ਮਸਲੇ ਮੌਕੇ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਬਕਾਇਆ ਮੁਸ਼ਕਿਲਾਂ ਨੂੰ ਸਮਾਬੱਧ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਜ਼ਿੱਥੇ ਲੋਕ ਇਨ੍ਹਾਂ ਕੈਂਪਾਂ ਵਿੱਚ ਆਪਣੇ ਨਿੱਜੀ ਕੰਮ ਕਰਵਾ ਰਹੇ ਹਨ, ਉਥੇ ਪਿੰਡਾਂ ਦੇ ਸਾਝੇ ਮਾਮਲੇ ਵੀ ਹੱਲ ਹੋ ਰਹੇ ਹਨ, ਸੜਕਾਂ, ਸਕੂਲਾਂ, ਹਸਪਤਾਲਾਂ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਝੱਪੜਾ, ਰੋਸ਼ਨੀ, ਡੰਗੇ ਲਗਾਉਣਾ, ਨੀਲੇ ਕਾਰਡ ਵਰਗੇ ਮਸਲੇ ਵੀ ਸਮਾਬੱਧ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਬੈਂਸ ਵੱਲੋਂ ਸਾਰੇ ਕੈਂਪਾਂ ਦੇ ਵਿੱਚ ਸ਼ਿਰਕਤ ਕਰਨ ਮੌਕੇ ਇਲਾਕਾ ਵਾਸੀਆਂ ਨਾਲ ਸਾਝੀਆਂ ਬੈਠਕਾਂ ਕੀਤੀਆ ਜਾ ਰਹੀਆਂ ਹਨ ਅਤੇ ਪੰਚਾਇਤਾ ਤੇ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਟਾਂ ਦੇ ਗੱਫੇ ਦੇ ਰਹੇ ਹਨ। ਸਕੂਲਾਂ, ਸਿਹਤ ਕੇਂਦਰਾਂ ਤੇ ਹੋਰ ਸਰਕਾਰੀ ਅਦਾਰਿਆ ਦਾ ਦੌਰਾ ਕਰਕੇ ਉਨ੍ਹਾ ਦੀ ਕਾਰਗੁਜਾਰੀ ਦਾ ਮੁਲਾਕਣ ਕੀਤਾ ਜਾ ਰਿਹਾ ਹੈ। ਆਪਣੇ ਦੌਰੀਆ ਦੌਰਾਨ ਕੈਬਨਿਟ ਮੰਤਰੀ ਨੇ ਰਾਏਪੁਰ ਲੋਅਰ 36 ਲੱਖ ਰੁਪਏ, ਸ਼ਾਹਪੁਰ ਬੇਲਾ ਪੁੱਲ ਲਈ 10 ਲੱਖ ਅਤੇ ਸਕੂਲ ਦੇ ਗਰਾਊਡ ਲਈ 30 ਲੱਖ, ਗੰਭੀਰਪੁਰ ਅੱਪਰ ਲਈ 20 ਲੱਖ, ਸੂਰੇਵਾਲ ਅੱਪਰ ਲਈ 30 ਲੱਖ, ਅਜੋਲੀ ਲਈ 20 ਲੱਖ, ਬ੍ਰਹਮਪੁਰ ਲੋਅਰ ਸਕੂਲ ਲਈ 45 ਲੱਖ ਰੁਪਏ ਦੀਆਂ ਗ੍ਰਾਟਾਂ ਦੇ ਕੇ ਹਲਕੇ ਵਿੱਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦਿੱਤੀ ਹੈ। ਉਨ੍ਹਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਤੇ ਖੇਡ ਕਲੱਬਾਂ ਨਾਲ ਬੈਠਕਾਂ, ਯੂਥ ਕਲੱਬਾਂ ਮਹਿਲਾ ਮੰਡਲਾਂ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਦੇ ਹਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਨਾਲ ਵਿਚਰਨ ਦੀ ਪ੍ਰਕਿਰਿਆ ਨੂੰ ਇਲਾਕਾ ਵਾਸੀਆਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ, ਹਰ ਦਿਨ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਲੋਕਾਂ ਦੀ ਆਮਦ ਤੇ ਉਤਸ਼ਾਹ ਵੱਧ ਰਿਹਾ ਹੈ। ਹੁਣ ਤੱਕ 54 ਕੈਪਾਂ ਵਿੱਚ 10 ਹਜਾਰ ਤੋ ਵੱਧ ਲੋਕਾ ਨੇ ਸਰਕਾਰੀ ਸੇਵਾਵਾ ਦਾ ਲਾਭ ਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ 92 ਪ੍ਰਤੀਸ਼ਤ ਲੋਕਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਮਾਫ ਹੋਏ ਹਨ, ਆਮ ਆਦਮੀ ਕਲੀਨਿਕ ਲੋਕਾਂ ਦੀਆਂ ਬਰੂਹਾਂ ਤੇ ਮਿਆਰੀ ਸਿਹਤ ਸਹੂਲਤ ਦੇ ਰਹੇ ਹਨ। ਸਿੱਖਿਆਂ ਦਾ ਕ੍ਰਾਂਤੀਕਾਰੀ ਦੌਰ ਆ ਗਿਆ ਹੈ, ਕੱਟੇ ਹੋਏ ਨੀਲੇ ਕਾਰਡ (ਆਟਾ ਦਾਲ ਕਾਰਡ) ਮੁੜ ਬਹਾਲ ਕਰਨਾ, ਵਿਦਿਆਰਥਣਾ ਨੂੰ ਸੁਰੱਖਿਅਤ ਵਿੱਦਿਅਕ ਅਦਾਰਿਆਂ ਵਿਚ ਲਿਆਉਣ ਲਈ ਟ੍ਰਾਸਪੋਰੇਸ਼ਨ ਦਾ ਪ੍ਰਬੰਧ ਕਰਨ, ਮੁਫਤ ਸਰਕਾਰੀ ਹਸਪਤਾਲਾ ਵਿੱਚ ਹਰ ਤਰਾਂ ਦੇ ਟੈਸਟ, ਦਵਾਈ ਦੀ ਸਹੂਲਤ ਨੂੰ ਯਕੀਨੀ ਬਣਾਉਣਾ। ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨਾ, ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਜੇਤੂਆਂ ਨੂੰ ਉੱਚ ਅਹੁਦਿਆਂ ਤੇ ਤੈਨਾਤ ਕਰਨਾ, ਇਮਾਨਦਾਰ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਾ ਮੀਹ ਵਰਾਉਣ ਵਰਗੇ ਫੈਸਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ 1076 ਤੇ ਇੱਕ ਕਾਲ ਕਰਕੇ 44 ਸੇਵਾਵਾਂ ਦਾ ਲਾਭ ਘਰ ਬੈਠੇ ਲਿਆ ਜਾ ਸਕਦਾ ਹੈ, ਸਰਕਾਰੀ ਕਰਮਚਾਰੀ ਹੁਣ ਲੋਕਾਂ ਤੋਂ ਸਮਾਂ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬਾ ਵਾਸੀਆਂ ਨੂੰ ਕਈ ਹੋਰ ਵੱਡੀਆਂ ਸਹੂਲਤਾਂ ਦੇਣ ਲਈ ਕੰਮ ਵੀ ਜ਼ੰਗੀ ਪੱਧਰ ਤੇ ਚਲ ਰਿਹਾ ਹੈ।
Punjab Bani 12 February,2024
ਪੰਜਾਬ ਰਾਜ ਟਰੇਡਰਜ ਕਮਿਸ਼ਨ ਦੇ ਚੇਅਰਮੈਨ ਵਲੋੰ ਵਪਾਰੀਆਂ ਨੂੰ ਵਨ-ਟਾਈਮ ਸੈਟਲਮੈਂਟ ਸਕੀਮ ਦਾ ਲਾਭ ਲੈਣ ਦਾ ਸੱਦਾ
ਪੰਜਾਬ ਰਾਜ ਟਰੇਡਰਜ ਕਮਿਸ਼ਨ ਦੇ ਚੇਅਰਮੈਨ ਵਲੋੰ ਵਪਾਰੀਆਂ ਨੂੰ ਵਨ-ਟਾਈਮ ਸੈਟਲਮੈਂਟ ਸਕੀਮ ਦਾ ਲਾਭ ਲੈਣ ਦਾ ਸੱਦਾ -ਚੇਅਰਮੈਨ ਅਨਿਲ ਠਾਕੁਰ ਵਲੋਂ ਵਨ-ਟਾਈਮ ਸੈਟਲਮੈਂਟ ਸਕੀਮ ਤੇ ਮੇਰਾ ਬਿਲ ਐਪ ਬਾਰੇ ਚਰਚਾ ਲਈ ਵਪਾਰ ਐਸੋਸੀਏਸ਼ਨਾਂ ਨਾਲ ਬੈਠਕ ਪਟਿਆਲਾ, 12 ਫਰਵਰੀ: ਪੰਜਾਬ ਰਾਜ ਟਰੇਡਰਜ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ)ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ। ਚੇਅਰਮੈਨ ਅਨਿਲ ਠਾਕੁਰ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਵਪਾਰੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਅਹਿਮ ਮੀਟਿੰਗ ਮੌਕੇ ਡੀਸੀਐਸਟੀ ਪਟਿਆਲਾ ਰਮਨਪ੍ਰੀਤ ਕੌਰ ਸਮੇਤ ਇਲੈਕਟ੍ਰੋਨਿਕ ਐਸੋਸੀਏਸ਼ਨ, ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ, ਸ਼ੈਲਰ, ਇਲੈਕਟ੍ਰਿਕ, ਸਮਾਣਾ ਚੈਂਬਰਜ਼ ਆਫ ਇੰਡਸਟਰੀਜ਼, ਰੈਡੀਮੇਡ ਗਾਰਮੈਂਟਸ, ਸ਼ੇਰ-ਏ-ਪੰਜਾਬ ਕੱਪੜਾ ਵਪਾਰੀ, ਹੋਟਲ ਐਸੋਸੀਏਸ਼ਨ, ਭੱਠਾ ਐਸੋਸੀਏਸ਼ਨ ਅਤੇ ਫੋਕਲ ਪੁਆਇੰਟ ਸਮੇਤ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ। ਅਨਿਲ ਠਾਕੁਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਆਪਣੇ ਟੈਕਸਾਂ ਦੇ ਬਕਾਇਆਜਾਤ ਦਾ ਨਿਪਟਾਰਾ ਕਰਨ ਲਈ ਇਸ ਸਕੀਮ ਦਾ ਲਾਭ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਖਾਸ ਤੌਰ 'ਤੇ 1 ਕਰੋੜ ਤੱਕ ਦੀ ਕੁੱਲ ਮੰਗ ਵਾਲੇ ਕੇਸਾਂ ਲਈ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਅਤੇ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਲਾਗੂ ਰਹਿਣ ਵਾਲੀ ਯਕਮੁਸ਼ਤ ਨਿਪਟਾਰਾ ਯੋਜਨਾ ਵਪਾਰੀਆਂ ਲਈ ਬੇਹੱਦ ਲਾਹੇਵੰਦ ਸਕੀਮ ਹੈ, ਇਸ ਲਈ ਵਪਾਰੀਆਂ ਨੂੰ ਇਸ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ। ਮੀਟਿੰਗ ਦੌਰਾਨ, ਵੱਖ-ਵੱਖ ਵਪਾਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਜੀਐਸਟੀ ਦੀਆਂ ਚੁਣੌਤੀਆਂ ਸਮੇਤ ਹੋਰ ਮੁਸ਼ਕਿਲਾਂ ਤੇ ਟੈਕਸ ਚੋਰੀ ਦਾ ਮੁਕਾਬਲਾ ਕਰਨ ਲਈ ਰਣਨੀਤੀ ‘ਤੇ ਚਰਚਾ ਕੀਤੀ। ਅਨਿਲ ਠਾਕੁਰ ਨੇ ਵਪਾਰੀਆਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ ਦੀ ਸਹੂਲਤ ਲਈ ਇੱਕ ਸਾਧਨ ਵਜੋਂ ਮੇਰਾ ਬਿੱਲ ਐਪ ਬਾਰੇ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਵਿੰਗਾਂ ਜਿਵੇਂ ਕਿ ਆਬਕਾਰੀ, ਮੋਬਾਈਲ ਅਤੇ ਜੀਐਸਟੀ ਵਿੰਗਾਂ ਨਾਲ ਸਬੰਧਤ ਸਮੱਸਿਆਵਾਂ ਵੀ ਸੁਣੀਆਂ। ਵਪਾਰੀਆਂ ਅਤੇ ਵਿਭਾਗ ਦਰਮਿਆਨ ਟੈਕਸ ਚੋਰੀ ਨਾਲ ਨਜਿੱਠਣ, ਮਾਲੀਆ ਇਕੱਠਾ ਕਰਨ ਵਿੱਚ ਵਾਧਾ ਕਰਨ ਅਤੇ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਮਹੱਤਵਪੂਰਨ ਚਰਚਾ ਕੀਤੀ। ਵਪਾਰੀਆਂ ਅਤੇ ਵਿਭਾਗ ਨੇ ਇਹਨਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਇਕ ਦੂਜੇ ਦੇ ਮਿਲਵਰਤਨ ਕਰਨ ਵਚਨਬੱਧਤਾ ਪ੍ਰਗਟਾਈ।
Punjab Bani 12 February,2024
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 12 ਫ਼ਰਵਰੀ: ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਸੂਬਿਆਂ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਸ੍ਰੀ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸ੍ਰੀ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।
Punjab Bani 12 February,2024
ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ
ਭਾਨਾ ਸਿੱਧੂ ਨੂੰ ਵੱਡੀ ਰਾਹਤ : ਕੀਤਾ ਵੱਖ-ਵੱਖ ਮਾਮਲਿਆਂ ਵਿਚ ਰਿਹਾਅ ਚੰਡੀਗੜ੍ਹ, 12 ਫਰਵਰੀ -- ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ਵਿਚ ਆਏ ਭਾਨਾ ਸਿੱਧੂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਵੱਖ-ਵੱਖ ਮਾਮਲਿਆਂ ਅਧੀਨ ਗ੍ਰਿਫ਼ਤਾਰ ਕਰਕੇ ਸਬ ਜੇਲ੍ਹ ਮਾਲੇਰਕੋਟਲਾ ’ਚ ਕਈ ਦਿਨਾਂ ਤੋਂ ਬੰਦ ਸੀ, ਨੂੰ ਅੱਜ ਰਿਹਾਅ ਕਰ ਦਿੱਤਾ ਗਿਆ ਹੈ।
Punjab Bani 12 February,2024
ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ
ਪੰਜਾਬੀ ਯੂਨੀਵਰਸਿਟੀ ਦੇ ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ -ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਦੀ ਪੂਰਤੀ ਲਈ ਹਰ ਸੰਭਵ ਮਦਦ ਪ੍ਰਦਾਨ ਕਰਦੀ ਹੈ ਪੰਜਾਬੀ ਯੂਨੀਵਰਸਿਟੀ: ਪ੍ਰੋ. ਅਰਵਿੰਦ ਪਟਿਆਲਾ, 12 ਫਰਵਰੀ - ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਕਲਾਸਾਂ ਆਈ.ਏ.ਐਸ./ਪੀ.ਸੀ. ਐੱਸ (ਪ੍ਰੀ.)(ਰੈਗੂਲਰ/ਵੀਕਐਂਡ) ਯੂ.ਜੀ.ਸੀ./ਨੈਟ ਅਤੇ ਪੀ.ਸੀ. ਐੱਸ. (ਜੂਡੀਸ਼ਰੀ) ਦੀ ਤਿਆਰੀ ਲਈ ਹਨ। ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਦੇ ਉੱਚ ਅਹੁਦਿਆਂ ਤੱਕ ਅੱਪੜਨ ਸੰਬੰਧੀ ਸੁਪਨਿਆਂ ਦੀ ਪੂਰਤੀ ਲਈ ਸਸਤੀਆਂ ਦਰਾਂ ਉੱਤੇ ਮਿਆਰੀ ਅਗਵਾਈ ਪ੍ਰਦਾਨ ਕਰਨ ਹਿਤ ਹਰ ਸੰਭਵ ਮਦਦ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫੀਸਾਂ ਉੱਤੇ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਵਿਭਾਗ ਵਿਖੇ ਉਪਲਬਧ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਵਿਦਿਆਰਥੀਆਂ ਦੀ ਸਿਖਲਾਈ ਲਈ ਮਦਦਗਾਰ ਹੁੰਦਾ ਹੈ। ਇਨ੍ਹਾਂ ਟੈਸਟਾਂ ਦੀ ਤਿਆਰੀ ਕਰਨ ਦੇ ਚਾਹਵਾਨ ਵਿਦਿਆਰਥੀ ਇਸ ਕੇਂਦਰ ਨਾਲ਼ ਜੁੜ ਕੇ ਲਾਭ ਉਠਾ ਸਕਦੇ ਹਨ। ਡਾਇਰੈਕਟਰ, ਡਾ. ਅਮਰ ਇੰਦਰ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ ਜਿ਼ੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਇਸ ਵਿਭਾਗ ਦੀ ਖਾਸੀਅਤ ਹੈ ਕਿ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਆਪਣੀਆਂ ਅਰਜ਼ੀਆਂ ਸਾਦੇ ਪੇਪਰ ਉੱਤੇ ਮਿਤੀ 19-02-2024 ਤੱਕ (ਈ-ਮੇਲ iastrainingcentrepbi@gmail.com ਰਾਹੀਂ ਵੀ) ਭੇਜ ਸਕਦੇ ਹਨ। ਲੋੜਵੰਦ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੀ ਸਹੂਲਤ ਉਪਲੱਬਧ ਹੈ। ਚੁਣੇ ਗਏ ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ: 0175-5136351,52 ਅਤੇ 98554-68641, 9779150845 ਉੱਤੇ ਸੰਪਰਕ ਕਰ ਸਕਦੇ ਹਨ ਅਤੇ ਯੂਨੀਵਰਸਿਟੀ ਦੀ ਵੈਬਸਾਈਟ ਵੀ ਵੇਖ ਸਕਦੇ ਹਨ।
Punjab Bani 12 February,2024
ਪੰਜਾਬੀ ਯੂਨੀਵਰਸਿਟੀ ਨੇ ਡਿਸਟੈਂਸ ਮੋਡ ਰਾਹੀਂ ਸਿੱਖਿਆ ਦੇ ਚਾਹਵਾਨ ਵਿਦਿਆਰਥੀਆਂ ਨੂੰ 'ਵਿਦਿਆਰਥੀ ਸਹਾਇਤਾ ਕੇਂਦਰਾਂ' ਰਾਹੀਂ ਦਾਖ਼ਲਾ ਲੈਣ ਦੀ ਦਿੱਤੀ ਪ੍ਰਵਾਨਗੀ
ਪੰਜਾਬੀ ਯੂਨੀਵਰਸਿਟੀ ਨੇ ਡਿਸਟੈਂਸ ਮੋਡ ਰਾਹੀਂ ਸਿੱਖਿਆ ਦੇ ਚਾਹਵਾਨ ਵਿਦਿਆਰਥੀਆਂ ਨੂੰ 'ਵਿਦਿਆਰਥੀ ਸਹਾਇਤਾ ਕੇਂਦਰਾਂ' ਰਾਹੀਂ ਦਾਖ਼ਲਾ ਲੈਣ ਦੀ ਦਿੱਤੀ ਪ੍ਰਵਾਨਗੀ -ਪੜ੍ਹਨ-ਪੜ੍ਹਾਉਣ ਨਾਲ਼ ਸੰਬੰਧਤ ਹਰੇਕ ਸਹੂਲਤ ਨੂੰ ਵਿਦਿਆਰਥੀਆਂ ਦੀ ਪਹੁੰਚ ਵਿੱਚ ਲੈ ਕੇ ਜਾਣਾ ਸਾਡੀ ਤਰਜੀਹ: ਪ੍ਰੋ. ਅਰਵਿੰਦ ਪਟਿਆਲਾ, 12 ਫਰਵਰੀ - ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਤੋਂ ਡਿਸਟੈਂਸ ਮੋਡ ਰਾਹੀਂ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ 'ਵਿਦਿਆਰਥੀ ਸਹਾਇਤਾ ਕੇਂਦਰਾਂ' ਰਾਹੀਂ ਦਾਖ਼ਲਾ ਲੈਣ ਸੰਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਹੁਣ ਵਿਦਿਆਰਥੀ ਪੰਜਾਬ ਦੇ ਵੱਖ-ਵੱਖ ਕਾਲਜਾਂ ਵਿੱਚ ਸਥਿਤ ਇਨ੍ਹਾਂ 'ਵਿਦਿਆਰਥੀ ਸਹਾਇਤਾ ਕੇਂਦਰਾਂ' ਵਿੱਚ ਲਗਾਏ ਜਾ ਰਹੇ ਇੱਕ ਦਿਨਾ ਕੈਂਪ ਵਿੱਚ ਪਹੁੰਚ ਕੇ ਦਾਖ਼ਲਾ ਲੈ ਸਕਣਗੇ ਪ੍ਰੋ. ਅਰਵਿੰਦ ਨੇ ਕਿਹਾ ਕਿ ਪੜ੍ਹਨ-ਪੜ੍ਹਾਉਣ ਨਾਲ਼ ਸੰਬੰਧਤ ਹਰੇਕ ਸਹੂਲਤ ਨੂੰ ਵਿਦਿਆਰਥੀਆਂ ਦੀ ਪਹੁੰਚ ਵਿੱਚ ਲੈ ਕੇ ਜਾਣਾ ਅਤੇ ਯੂਨੀਵਰਸਿਟੀ ਦੀਆਂ ਸਮੁੱਚੀਆਂ ਸੇਵਾਵਾਂ ਨੂੰ ਵਿਦਿਆਰਥੀ ਕੇਂਦਰਿਤ ਬਣਾਉਣਾ ਹਮੇਸ਼ਾ ਹੀ ਸਾਡੀ ਤਰਜੀਹ ਰਹੀ ਹੈ। ਇਸੇ ਲੜੀ ਵਿੱਚ ਹੁਣ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ਼ ਬਹੁਤ ਸਾਰੇ ਅਜਿਹੇ ਵਿਦਿਆਰਥੀਆਂ ਨੂੰ ਸਿੱਧਾ ਲਾਭ ਪਹੁੰਚੇਗਾ ਜੋ ਯੂਨੀਵਰਸਟੀ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਤਾਂ ਹਨ ਪਰ ਉਹ ਆਪਣੀ ਕਿਸੇ ਮਜ਼ਬੂਰੀਵੱਸ ਮੁੱਖ ਕੈਂਪਸ ਪਟਿਆਲਾ ਨਹੀਂ ਆ ਸਕਦੇ। ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਡਾ. ਹਰਵਿੰਦਰ ਕੌਰ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਇਨ੍ਹਾਂ ਵਿਦਿਆਰਥੀ ਸਹਾਇਤਾ ਕੇਂਦਰਾਂ ਵਿਖੇ ਦਾਖ਼ਲਿਆਂ ਨਾਲ਼ ਸਬੰਧਤ ਕਾਊਂਸਲਿੰਗ ਕੈਂਪ ਲਗਾਏ ਜਾਣੇ ਹਨ। ਇਹ ਕੈਂਪ ਫਰਵਰੀ 2024 ਦੇ ਤੀਜੇ ਅਤੇ ਚੌਥੇ ਹਫਤੇ ਦੌਰਾਨ ਲਗਾਏ ਜਾਣਗੇ। ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਅਤੇ ਅਕਾਲੀ ਫੂਲਾ ਸਿੰਘ ਨੇਬਰਹੁੱਡ ਕੈਂਪਸ, ਦੇਹਲਾ ਸੀਂਹਾ ਵਿਖੇ 15 ਫਰਵਰੀ ਨੂੰ, ਪੋਸਟ ਗ੍ਰੈਜੂਏਟ ਸਟੱਡੀਜ਼ ਰਿਜਨਲ ਸੈਂਟਰ, ਬਠਿੰਡਾ ਅਤੇ ਗੁਰੂ ਕਾਸ਼ੀ ਕੈਂਪਸ, ਤਲਵੰਡੀ ਸਾਬੋ ਵਿਖੇ 20 ਫਰਵਰੀ ਨੂੰ, ਯੂਨੀਵਰਸਿਟੀ ਕਾਲਜ ਬਰਨਾਲਾ ਅਤੇ ਐੱਸ. ਐੱਸ.ਡੀ. ਕਾਲਜ ਬਰਨਾਲਾ ਵਿਖੇ 22 ਫਰਵਰੀ ਨੂੰ ਇਹ ਕੈਂਪ ਲਗਾਇਆ ਜਾਣਾ ਹੈ। ਜ਼ਿਕਰਯੋਗ ਹੈ ਕਿ ਡਿਸਟੈਂਸ ਮੋਡ ਦੇ ਦਾਖਲਿਆਂ ਦੀ ਬਿਨਾ ਲੇਟ ਫੀਸ ਅੰਤਿਮ ਮਿਤੀ 29 ਫਰਵਰੀ 2024 ਹੈ। ਦਾਖਲਿਆਂ ਸਬੰਧੀ ਵਧੇਰੇ ਜਾਣਕਾਰੀ ਸੈਂਟਰ ਦੀ ਵੈਬਸਾਈਟ ਉੱਤੇ ਉਪਲਬਧ ਹੈ। ਵਰਨਣਯੋਗ ਹੈ ਕਿ ,ਇਹ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਦਾਖ਼ਲੇ ਹੁਣ ਤੋਂ ਸਾਲ ਵਿਚ ਦੋ ਵਾਰ (ਜਨਵਰੀ ਅਤੇ ਜੁਲਾਈ ਵਿੱਚ) ਹੋਇਆ ਕਰਨਗੇ। ਇਹ ਦਾਖ਼ਲੇ ਐਂਟਰੀ ਪੁਆਇੰਟ (ਸਮੈਸਟਰ ਪਹਿਲਾ) ਨਾਲ਼ ਸੰਬੰਧਤ ਹੋਣਗੇ। ਸੈਸ਼ਨ 2023-24 ਦੇ ਜਨਵਰੀ 2024 ਲਈ ਬੀ.ਏ., ਬੀ.ਕੌਮ.,ਬੀ.ਲਿਬ., ਐੱਮ. ਏ. ਅੰਗਰੇਜ਼ੀ, ਐੱਮ. ਏ. ਐਜੂਕੇਸ਼ਨ, ਐੱਮ. ਏ. ਪੱਤਰਕਾਰੀ ਅਤੇ ਜਨਸੰਚਾਰ, ਅਤੇ ਐਮ.ਬੀ.ਏ. ਕੋਰਸਾਂ ਦੇ ਐਂਟਰੀ ਪੁਆਇੰਟ ਦੇ ਦਾਖਲੇ ਸ਼ੁਰੂ ਹਨ।
Punjab Bani 12 February,2024
ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਕਤਰ ਜੇਲ੍ਹ ’ਚੋਂ ਰਿਹਾਅ
ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਕਤਰ ਜੇਲ੍ਹ ’ਚੋਂ ਰਿਹਾਅ ਨਵੀਂ ਦਿੱਲੀ, 12 ਫਰਵਰੀ – ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀ ਜਿਨ੍ਹਾਂ ਨੂੰ ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਹਾਅ ਕੀਤੇ ਅੱਠ ਭਾਰਤੀਆਂ ਵਿੱਚੋਂ ਸੱਤ ਭਾਰਤ ਪਰਤ ਆਏ ਹਨ ਅਤੇ ਦੇਸ਼ ਆਪਣੇ ਨਾਗਰਿਕਾਂ ਦੀ ਰਿਹਾਈ ਅਤੇ ਉਨ੍ਹਾਂ ਦੀ ਘਰ ਵਾਪਸੀ ਲਈ ਮੰਤਰਾਲੇ ਨੇ ਕਤਰ ਦੇ ਅਮੀਰ ਦੀ ਸ਼ਲਾਘਾ ਕੀਤੀ ਹੈ। ਕਤਰ ਤੋਂ ਪਰਤਣ ਵਾਲੇ ਜਲ ਸੈਨਾ ਦੇ ਸਾਬਕਾ ਮੁਲਾਜ਼ਮ ਨੇ ਦੱਸਿਆ ਕਿ ਉਹ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਕਾਰਨ ਹੀ ਸੰਭਵ ਹੋਇਆ ਹੈ।
Punjab Bani 12 February,2024
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ ਪਟਿਆਲਾ, 12 ਫਰਵਰੀ : 6 ਫਰਵਰੀ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਲੱਗ ਰਹੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਨ੍ਹਾਂ ਵੈਨਾਂ ਵਿੱਚ ਐਲ.ਈ.ਡੀ. ਰਾਹੀਂ ਚਲਾਈਆਂ ਜਾ ਰਹੀਆਂ ਵੀਡੀਓਜ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸਹੁੰ ਚੁੱਕਣ ਤੋਂ ਲੈਕੇ ਅੱਜ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਕਹਾਣੀ ਬਿਆਨ ਕੀਤੀ ਜਾ ਰਹੀ ਹੈ। ਇਨ੍ਹਾਂ ਕੈਂਪਾਂ ਦੌਰਾਨ ਜਿੱਥੇ ਲੋਕ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਦਾ ਲਾਭ ਆਪਣੇ ਘਰਾਂ ਦੇ ਨੇੜੇ ਹੀ ਪ੍ਰਾਪਤ ਕਰ ਰਹੇ ਹਨ। ਉਥੇ ਹੀ ਇਨ੍ਹਾਂ ਪ੍ਰਚਾਰ ਵੈਨਾਂ ਰਾਹੀਂ ਦਿਖਾਈਆਂ ਜਾ ਰਹੀਆਂ ਵੀਡੀਓਜ ਨੂੰ ਵੀ ਦੇਖ ਰਹੇ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ 13 ਫਰਵਰੀ ਨੂੰ ਜ਼ਿਲ੍ਹੇ ਵਿੱਚ ਇਹ ਕੈਂਪ ਪਿੰਡ ਅਕਬਰਪੁਰ ਮੁਰਾਦਪੁਰਾ, ਮਸੀਂਗਣ, ਸ਼ੇਖਪੁਰ ਜਗੀਰ, ਚਿੜਵੀ, ਨਾਭਾ ਤੇ ਭਾਦਸੋਂ ਦੀ ਵਾਰਡ ਨੰਬਰ 8, ਸਿੰਬੜੋ, ਕਾਲਸਨਾ, ਫ਼ਤਿਹਪੁਰ ਰਾਜਪੂਤਾਂ, ਦਫ਼ਤਰ ਨਗਰ ਕੌਂਸਲ ਸਨੌਰ, ਆਈ.ਟੀ.ਆਈ. ਨਾਭਾ ਰੋਡ ਪਟਿਆਲਾ, ਸੁਨਿਆਰਹੇੜੀ, ਬੀਬੀਪੁਰ, ਸੱਸਾਗੁੱਜਰਾਂ, ਰਾਮਪੁਰ ਦੁਗਾਲ, ਦੁਗਾਲ ਕਲਾਂ, ਦਫ਼ਤਰੀਵਾਲਾ, ਧੂਹੜ, ਮੰਜੌਲੀ, ਬਪਰੌਰ, ਰਾਜਪੁਰਾ ਦੀ ਵਾਰਡ ਨੰਬਰ 5, ਮਦਨਪੁਰ, ਸੀਲ, ਘਨੌਰ ਦੀ ਵਾਰਡ ਨੰਬਰ 5, ਮਿਆਲ, ਕੁਤਬਨਪੁਰ, ਖਾਨਪੁਰ ਗਾੜੀਆ ਤੇ ਤਰਖਾਣਮਾਜਰਾ ਵਿਖੇ ਲਗਾਏ ਜਾਣਗੇ, ਜਿੱਥੇ ਲੋਕ ਇਨ੍ਹਾਂ ਦਾ ਲਾਭ ਲੈਣ ਲਈ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
Punjab Bani 12 February,2024
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ - ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼ ਨੂੰ ਪ੍ਰੇਰਿਆ ਚੰਡੀਗੜ੍ਹ, 12 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ। ਸਿਬਿਨ ਸੀ. ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।
Punjab Bani 12 February,2024
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ, 12 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ। ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ। ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਸਕੱਤਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।
Punjab Bani 12 February,2024
ਸ਼ੰਭੂ ਬਾਰਡਰ ਅਤੇ ਰਾਜਧਾਨੀ ਦਿੱਲੀ ਦੇ ਬਾਰਡਰਾਂ ਨੂੰ ਸਰਕਾਰ ਨੇ ਕੀਤਾ ਪੂਰੀ ਤਰ੍ਹਾਂ ਸੀਲ
[video width="848" height="478" mp4="https://punjabbani.com/wp-content/uploads/2024/02/12-02-2024-Delhi-Protest-Farmer_2.mp4"][/video]
Punjab Bani 12 February,2024
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ ਚੰਡੀਗੜ੍ਹ, 12 ਫਰਵਰੀ - ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ ਖੇਡੀ ਜਾਂਦੀ ਜਾਂ ਮਕਬੂਲ ਹੈ, ਉਸੇ ਖੇਡ ਦੇ ਟਰਾਇਲਾਂ ਲਈ ਉਨ੍ਹਾਂ ਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਟਰਾਇਲਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਸਹੀ ਪ੍ਰਤਿਭਾ ਦੀ ਸ਼ਨਾਖਤ ਲਈ ਖੇਡ ਅਨੁਸਾਰ ਟਰਾਇਲ 15 ਫਰਵਰੀ ਤੋਂ 19 ਮਾਰਚ ਤੱਕ ਚੱਲਣਗੇ ਤਾਂ ਜੋ ਖੇਡ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਉਤੇ ਆਪਣੇ ਨਿਰੀਖਣ ਹੇਠ ਸਮੁੱਚੀ ਪ੍ਰਣਾਲੀ ਨੂੰ ਸੁਚੱਜੇ ਰੂਪ ਵਿੱਚ ਨੇਪਰੇ ਚਾੜ੍ਹ ਸਕਣ। ਖੇਡ ਵਿਭਾਗ ਵੱਲੋਂ ਟਰਾਇਲਾਂ ਦੇ ਵਿਸਥਾਰ ਪੂਰਵਕ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੇ ਗਏ ਹਨ ਜਿੱਥੇ ਟਰਾਇਲ ਦੇਣ ਦੇ ਇਛੁੱਕ ਖਿਡਾਰੀ ਟਰਾਇਲ ਵਾਲੀ ਮਿਤੀ ਤੇ ਸਥਾਨ ਦੇਖ ਸਕਦੇ ਹਨ। ਟਰਾਇਲਾਂ ਵਾਲੇ ਦਿਨ ਖਿਡਾਰੀਆਂ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨੀ ਹੋਵੇਗੀ। ਟਰਾਇਲ ਦੇਣ ਵਾਲਾ ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਹ ਆਪਣੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ/ਵੋਟਰ ਕਾਰਡ, ਜਨਮ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਆਵੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।
Punjab Bani 12 February,2024
ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ
ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ ਪਟਿਆਲਾ, 12 ਫਰਵਰੀ -- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਸਮਾਗਮ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਸਵਿੰਦਰ ਰੇਖੀ ਨੇ ਵੋਟਾਂ ਦੇ ਆਨਲਾਈਨ ਅਤੇ ਆਫਲਾਈਨ ਪੰਜੀਕਰਨ ਸਬੰਧੀ ਜਾਣਕਾਰੀ ਦਿੱਤੀ ਅਤੇ 18 ਸਾਲ ਦੇ ਹੋਣ ਜਾ ਰਹੇ ਯੋਗ ਵੋਟਰਾਂ ਨੂੰ ਅਗਾਊਂ ਰਜਿਸਟ੍ਰੇਸ਼ਨ ਬਾਰੇ ਪ੍ਰੇਰਤ ਕੀਤਾ। ਸੈਲਫ ਹੈਲਪ ਗਰੁੱਪਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪਿੰਡਾਂ ਵਿਚ 100 ਫ਼ੀਸਦੀ ਭਾਗੀਦਾਰੀ ਲਈ ਵਿਸ਼ੇਸ਼ ਯਤਨ ਅਤੇ ਹਰ ਯੋਗ ਵੋਟਰ ਦੀ ਵੋਟ ਬਣਾਉਣ ਅਤੇ ਘਰ ਘਰ ਜਾ ਕੇ ਵੋਟਰ ਜਾਗਰੂਕਤਾ ਮੁਹਿੰਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਵੀਪ ਪਟਿਆਲਾ ਵੱਲੋਂ ਤਿਆਰ ਇਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਨੋਡਲ ਅਫ਼ਸਰ ਸਵੀਪ ਵੱਲੋਂ ਪਿੰਡ ਦੇ ਵੋਟਰਾਂ ਨੂੰ ਚੋਣਾਂ ਵਿਚ ਭਾਗੀਦਾਰੀ ਲਈ ਵੋਟਰ ਪ੍ਰਣ ਵੀ ਦਵਾਇਆ। ਇਸ ਮੌਕੇ ਸ਼ਹਿਰ ਦੇ ਸਮਾਜ ਸੇਵੀ ਸ੍ਰੀ ਪਵਨ ਗੋਇਲ ਨੇ ਵੀ ਸੈμਲਫ਼ ਹੈਲਪ ਗਰੁੱਪਾਂ ਨੂੰ ਸਵੀਪ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਪਿੰਡਾਂ ਦੇ ਮਹਿਲਾ ਸੰਗਠਨ ਦੇ ਉμਨਤੀ ਗਰੁੱਪ, ਗੁਰੂ ਰਵਿਦਾਸ, ਚੜ•ਦੀਕਲਾ, ਰਾਧਾ ਸਾਮ, ਸਿਮਰਨ, ਵਾਹਿਗੁਰੂ, ਸਿਵਸਕਤੀ, ਬਾਬਾ ਅਜੀਤ ਸਿੰਘ ਗਰੁੱਪਾਂ ਦੇ ਮੈਂਬਰ ਸਾਹਿਬਾਨ ਅਤੇ ਨਿਧੀ, ਰੀਨਾ ਛਾਬੜਾ ਨਾਲ ਸਵੀਪ ਟੀਮ ਦੇ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਸ਼ਲ ਅਤੇ ਅਵਤਾਰ ਸਿੰਘ ਵੀ ਸਮਾਗਮ ਵਿੱਚ ਸ਼ਾਮਿਲ ਸਨ।
Punjab Bani 12 February,2024
ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ
ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ ਨਵੀਂ ਦਿੱਲੀ, 12 ਫਰਵਰੀ -- ਮਹਾਰਾਸ਼ਟਰ ਵਿਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਚਵਾਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋਣਗੇ। ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ, ਜੋ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ ਸਨ, ਤੋਂ ਬਾਅਦ ਚਵਾਨ ਮਹਾਰਾਸ਼ਟਰ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਦੂਜੇ ਵੱਡੇ ਨੇਤਾ ਹੋਣਗੇ। ਦੱਸਿਆ ਜਾਂਦਾ ਹੈ ਕਿ ਚਵਾਨ ਨੇ ਵਿਧਾਇਕ ਵਜੋਂ ਆਪਣਾ ਅਸਤੀਫਾ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ ਅਤੇ ਉਹ ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
Punjab Bani 12 February,2024
ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ
ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ - ਦਿੱਲੀ ਵਿਚ ਦਫ਼ਾ 144 ਲਾਗੂ ਨਵੀਂ ਦਿੱਲੀ, 12 ਫਰਵਰੀ – ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮਨਾਉਣ ਲਈ ਵੱਖ-ਵੱਖ ਰਾਜਾਂ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਦਿੱਲੀ ਵੱਲ ਕੂਚ ਕਰਦੇ ਹੋਏ 13 ਫਰਵਰੀ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਸਾਨਾਂ ਦੇ ਪ੍ਰਸਤਾਵਿਤ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ਨੂੰ ਪੂਰੀ ਤਰ੍ਹ ਸੀਲ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ’ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ ‘ਤੇ ਕਿੱਲਾਂ ਗੱਡ ਕੇ ਮਜ਼ਬੂਤ ਕੀਤਾ ਗਿਆ ਹੈ। ਇਸ ਕਾਰਨ ਅੱਜ ਸਵੇਰੇ ਦਿੱਲੀ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋਈ। ਇਸ ਦੌਰਾਨ ਅਗਲੇ 30 ਦਿਨਾਂ ਲਈ ਪੂਰੇ ਦਿੱਲੀ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ ਦਿੱਲੀ ਪੁਲੀਸ ਕਮਿਸ਼ਨਰ ਸੰਜੇ ਅਰੋੜਾ ਨੇ ਅੱਜ ਜਾਰੀ ਕੀਤਾ। ਪੁਲੀਸ ਨੇ ਕਿਹਾ ਕਿ ਜੋ ਵੀ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇਗਾ।
Punjab Bani 12 February,2024
ਪੰਜਾਬ-ਹਰਿਆਣਾ ਸਰਹਦ ਤੇ ਸਰਕਾਰ ਸਥਿਤੀ ਤਣਾਅਪੂਰਨ, ਇੰਟਰਨੈਟ ਮੋਬਾਈਲ ਸੇਵਾਵਾਂ ਬੰਦ
ਪੰਜਾਬ-ਹਰਿਆਣਾ ਸਰਹਦ ਤੇ ਸਰਕਾਰ ਸਥਿਤੀ ਤਣਾਅਪੂਰਨ, ਇੰਟਰਨੈਟ ਮੋਬਾਈਲ ਸੇਵਾਵਾਂ ਬੰਦ ਦਿਲੀ : ਇਨ੍ਹੀਂ ਦਿਨੀਂ ਹਰਿਆਣਾ-ਪੰਜਾਬ ਸਰਹੱਦ ‘ਤੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਤਿਆਰੀਆਂ ਇਸ ਤਰ੍ਹਾਂ ਚੱਲ ਰਹੀਆਂ ਹਨ ਜਿਵੇਂ ਕੋਈ ਜੰਗ ਹੋਣ ਵਾਲੀ ਹੋਵੇ। ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਬਲਕ ਵਿੱਚ ਐਸਐਮਐਸ ਨਹੀਂ ਭੇਜੇ ਜਾ ਸਕਦੇ ਹਨ। ਪੁਲਿਸ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਬੰਧਤ ਖੇਤਰਾਂ ਦੇ ਪੁਲਿਸ ਕਪਤਾਨਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਡੀਜੀਪੀ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਤਿਆਰੀਆਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਰਿਆਣਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕਰ ਦਿੱਤੀ ਹੈ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਪਹਿਲਾਂ ਤੋਂ ਹੀ ਚੌਕਸ ਅਤੇ ਸੁਚੇਤ ਰਹਿਣ।ਦਰਅਸਲ ਇਹ ਸਾਰੀਆਂ ਤਿਆਰੀਆਂ ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਹਿੱਸਾ ਲੈਣਗੀਆਂ। ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਹਨ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲਾਜ਼ਮੀ ਬਣਾਉਣ ਲਈ ਕਾਨੂੰਨ ਬਣਾਉਣਾ ਅਤੇ ਲਾਗੂ ਕਰਨਾ ਹੈ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ।
Punjab Bani 11 February,2024
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ਵਿੱਚ ਆਸ ਦੀ ਕਿਰਨ ਜਗਾਈ
ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨੇ ਲੋਕਾਂ ਵਿੱਚ ਆਸ ਦੀ ਕਿਰਨ ਜਗਾਈ * ਹਲਕੇ ਦੇ ਵਿਕਾਸ ਵਿੱਚ ਤੇਜ਼ੀ ਆਉਣ ਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਸੰਭਾਵਨਾ ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ: ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਕੰਪਨੀ ਦਾ ਥਰਮਲ ਪਲਾਂਟ ਖ਼ਰੀਦਣ ਦੇ ਫੈਸਲੇ ਨਾਲ ਜਿੱਥੇ ਲੋਕ ਖ਼ੁਸ਼ ਹਨ, ਉੱਥੇ ਇਸ ਨਾਲ ਲੋਕਾਂ ਨੂੰ ਜਨਤਕ ਖੇਤਰ ਦੇ ਮਜ਼ਬੂਤ ਹੋਣ ਦੀ ਆਸ ਵੀ ਬੱਝੀ ਹੈ। ਇੱਥੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਪੁੱਜੇ ਖੇਮਕਰਨ ਦੇ ਸੁਖਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ, ਉਥੇ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਇਸ ਦੌਰਾਨ ਖੇਮਕਰਨ ਦੇ ਚਰਨਬੀਰ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਪਲਾਂਟ ਦਾ ਨਾਮ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਰੱਖ ਕੇ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਕੇ ਇਤਿਹਾਸ ਸਿਰਜਿਆ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਖਡੂਰ ਸਾਹਿਬ ਦੇ ਪਿੰਡ ਵਾਰੀਆਂ ਪੁਰਾਣੇ ਦੇ ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਥਰਮਲ ਪਲਾਂਟ ਖਰੀਦਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਖਡੂਰ ਸਾਹਿਬ ਦੇ ਰਸ਼ਪਾਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਹਲਕੇ ਦੀ ਤਰੱਕੀ ਅਤੇ ਕਾਇਆ ਕਲਪ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਇਸੇ ਤਰ੍ਹਾਂ ਤਰਨ ਤਾਰਨ ਦੇ ਬਲਜੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਸਮਰਪਿਤ ਥਰਮਲ ਪਲਾਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਵਧੀਆ ਮੁੱਖ ਮੰਤਰੀ ਮਿਲਿਆ ਹੈ ਅਤੇ ਉਹ ਮੁੱਖ ਮੰਤਰੀ ਦੀ ਇਮਾਨਦਾਰੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਸ਼ੁਰੂ ਕੀਤਾ ਗਿਆ ਪ੍ਰਾਜੈਕਟ ਸ਼ਲਾਘਾਯੋਗ ਹੈ। ਤਰਨ ਤਾਰਨ ਦੇ ਰੰਗਪ੍ਰੀਤ ਸਿੰਘ ਨੇ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਤਰੱਕੀ ਦੀ ਰਾਹ 'ਤੇ ਹੈ ਅਤੇ ਮੁੱਖ ਮੰਤਰੀ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸੂਬਾ ਵਾਸੀ ਪੰਜਾਬ ਦੀ ਤਰੱਕੀ ਚਾਹੁੰਦਾ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਤਰਨ ਤਾਰਨ ਦੇ ਅੰਗਰੇਜ਼ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਪ੍ਰਾਜੈਕਟ ਕਾਰਜਸ਼ੀਲ ਹੋਣ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਦੀ ਨੁਹਾਰ ਬਦਲ ਜਾਏਗੀ ਅਤੇ ਇਸ ਤਰ੍ਹਾਂ ਦੀ ਵਿਕਾਸਸ਼ੀਲ ਸੋਚ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਲੋਕਾਂ ਦੇ ਦਿਲਾਂ 'ਤੇ ਰਾਜ ਕਰ ਰਹੇ ਹਨ। ਇਸ ਦੌਰਾਨ ਰਣਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ ਅਤੇ ਪੰਜਾਬ ਦਾ ਹਰ ਬਸ਼ਿੰਦਾ ਇਸ ਅਗਾਂਹਵਧੂ ਸਰਕਾਰ ਦੇ ਨਾਲ ਹੈ। ਰਣਜੀਤ ਸਿੰਘ ਬਨਵਾਲੀਪੁਰ ਨੇ ਕਿਹਾ ਕਿ ਅੱਜ ਦੇ ਇਸ ਸੂਬਾ ਪੱਧਰੀ ਪ੍ਰੋਗਰਾਮ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਤਰੱਕੀ ਦੀ ਰਾਹ ’ਤੇ ਹੈ ਅਤੇ ਇਹ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ। ਤਰਨ ਤਾਰਨ ਦੇ ਬਚਿੱਤਰ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸਾਡੇ ਵੱਲ ਧਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾ ਹੀ ਵਿਕਾਸ ਨੂੰ ਤਰਜੀਹ ਦਿੱਤੀ ਹੈ। ਇਸ ਲਈ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।
Punjab Bani 11 February,2024
ਪੰਜਾਬ ਨੇ ਨਵਾਂ ਇਤਿਹਾਸ ਸਿਰਜਿਆ; ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ
ਪੰਜਾਬ ਨੇ ਨਵਾਂ ਇਤਿਹਾਸ ਸਿਰਜਿਆ; ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਮਰਦਾਸ ਪਾਵਰ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ * ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਖਰੀਦਿਆ ਪਲਾਂਟ ਗੋਇੰਦਵਾਲ ਸਾਹਿਬ (ਤਰਨ ਤਾਰਨ), 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਕੇ ਨਵਾਂ ਇਤਿਹਾਸ ਰਚਿਆ ਹੈ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਇਹ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ ਸਨ। ਪੰਜਾਬ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਹੈ। ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਰਹੀ ਹੈ। ਇਸ ਪਲਾਂਟ ਦਾ ਨਾਮ ਬਦਲ ਕੇ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਇਹ ਪਲਾਂਟ ਕਾਰਜਸ਼ੀਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਜ਼ਿਕਰਯੋਗ ਹੈ ਕਿ 540 ਮੈਗਾਵਾਟ (2x270) ਦੀ ਸਮਰੱਥਾ ਵਾਲੇ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਆਇਆ ਸੀ। ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ, ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਮਗਰੋਂ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖ਼ਰੀਦ ਸਮਝੌਤਾ ਹੋਇਆ ਸੀ। ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖ਼ਰੀਦ ਲਿਆ ਹੈ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖ਼ਰੀਦ ਲਿਆ। ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਪਾਵਰ ਪਲਾਂਟਾਂ ਤੋਂ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਜਦੋਂ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ, ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹੋਣਗੇ।
Punjab Bani 11 February,2024
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ • ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ * ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ * ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ * ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ * ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ * 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ ਬਣਾ ਰਹੀ ਹੈਃ ਕੇਜਰੀਵਾਲ ਤਰਨ ਤਾਰਨ, 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ 'ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਮੰਤਵ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਝਾਕੀ ਨੂੰ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਹੋਰਨਾਂ ਸ਼ਹੀਦਾਂ ਅਤੇ ਮਹਾਨ ਆਗੂਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਇਹ ਝਾਕੀਆਂ ਦਿਖਾ ਕੇ ਇਨ੍ਹਾਂ ਨਾਇਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ 'ਤੇ ਖਰੀਦਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਆਪ' ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।
Punjab Bani 11 February,2024
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਮਿਲੇਗਾ ਰੁਜ਼ਗਾਰ ਚੰਡੀਗੜ੍ਹ, 11 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ मी। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ।ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।
Punjab Bani 11 February,2024
ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ
ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ -ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਭੇਜੇ 1629 ਕਰੋੜ, ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕਾਂ 'ਤੇ ਖਰਚ ਕੀਤਾ : ਅਨਿਲ ਸਰੀਨ -ਪੰਜਾਬ 'ਚ ਉਦਯੋਗਿਕ ਮਾਹੌਲ ਨਹੀਂ, ਕੋਈ ਵੱਡੀ ਕੰਪਨੀ ਪੰਜਾਬ 'ਚ ਪੈਸਾ ਲਗਾਉਣ ਨੂੰ ਤਿਆਰ ਨਹੀਂ: ਕੇਵਲ ਸਿੰਘ ਢਿੱਲੋਂ -ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਲੋਕ ਸਭਾ ਚੋਣਾਂ 'ਚ ਵੋਟ ਪਾ ਕੇ ਦੇਣਗੇ ਪਟਿਆਲਵੀ: ਜੈ ਇੰਦਰ ਕੌਰ ਪਟਿਆਲਾ-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੀ ਪਹਿਲੀ ਬੂਥ ਕਾਨਫਰੰਸ ਐਤਵਾਰ ਨੂੰ ਰਾਮ ਲੀਲਾ ਮੈਦਾਨ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਦੀ ਮੁੱਖ ਪ੍ਰਚਾਰਕ ਜੈਇੰਦਰ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਪਟਿਆਲਾ ਸ਼ਹਿਰੀ ਵਿਧਾਨ ਸਭਾ ਅਧੀਨ ਪੈਂਦੇ ਸਾਰੇ 183 ਬੂਥ ਇੰਚਾਰਜਾਂ, ਮੰਡਲ ਪ੍ਰਧਾਨਾਂ, ਸ਼ਕਤੀ ਕੇਂਦਰ ਦੇ ਇੰਚਾਰਜਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਨੌਜਵਾਨ ਵਰਕਰ ਇਸ ਪ੍ਰੋਗਰਾਮ ਦਾ ਹਿੱਸਾ ਬਣੇ। ਅਨਿਲ ਸਰੀਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵਿੱਚ ਕੇਂਦਰ ਦਾ ਗਲਤ ਅਕਸ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਲੀ ਬੂਥ ਕਾਨਫਰੰਸ ਵਿੱਚ ਉਹ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਪੰਜਾਬ ਦੇ ਲੋਕਾਂ ਨੂੰ 1629 ਕਰੋੜ ਰੁਪਏ ਦੀ ਰਾਸ਼ੀ ਭੇਜੀ ਹੈ ਅਤੇ ਪੰਜਾਬ ਸਰਕਾਰ ਇਸ ਰਾਸ਼ੀ ਦੀ ਵਰਤੋਂ ਆਪਣੇ ਨਾਂ ਦਾ ਵਿਗਿਆਪਨ ਕਰਨ ਲਈ ਮੁਹੱਲਾ ਕਲੀਨਿਕਾਂ 'ਤੇ ਖਰਚ ਕਰ ਦਿੱਤਾ। ਮੁਹੱਲਾ ਕਲੀਨਿਕਾਂ ਦੇ ਆਡਿਟ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਕਈ ਥਾਵਾਂ ’ਤੇ ਫਰਜ਼ੀ ਮਰੀਜ਼ ਦਿਖਾਏ ਜਾ ਰਹੇ ਹਨ। ਉਨ੍ਹਾਂ ਕੋਲ ਕਈ ਮੁਹੱਲਾ ਕਲੀਨਿਕਾਂ ਦਾ ਡਾਟਾ ਹੈ, ਜਿੱਥੇ ਡਾਕਟਰ ਹਰ ਮਿੰਟ ਮਰੀਜ਼ ਦੀ ਜਾਂਚ ਕਰਕੇ ਉਸ ਨੂੰ ਦਵਾਈ ਦਿੰਦੇ ਹਨ, ਜਦਕਿ ਸੱਚਾਈ ਕੁਝ ਹੋਰ ਹੀ ਹੈ। ਇਸ ਮੌਕੇ ਉਨ੍ਹਾਂ ਇਸ ਵਾਰ 400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਬੁਲੰਦ ਕਰਦਿਆਂ ਕਿਹਾ ਕਿ ਦੇਸ਼ 2047 ਵਿੱਚ ਨਹੀਂ ਸਗੋਂ 2037 ਵਿੱਚ ਵਿਸ਼ਵ ਦੀ ਸੁਪਰ ਪਾਵਰ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਪੰਜਾਬ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਪੰਜਾਬ ਜੋ ਪਹਿਲੇ ਨੰਬਰ ’ਤੇ ਹੁੰਦਾ ਸੀ, ਹੁਣ ਦੇਸ਼ ਵਿੱਚ 16ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਹਰਿਆਣਾ ਅਤੇ ਉੱਤਰ ਪ੍ਰਦੇਸ਼ ਨੇ ਪੰਜਾਬ ਨੂੰ ਪਛਾੜ ਦਿੱਤਾ ਹੈ। ਜੇਕਰ ਹੁਣ ਵੀ ਵੋਟ ਦੀ ਸਹੀ ਵਰਤੋਂ ਨਾ ਕੀਤੀ ਗਈ ਤਾਂ ਇਹ ਦੇਸ਼ ਦੀ ਤਰੱਕੀ ਲਈ ਵੱਡਾ ਨੁਕਸਾਨ ਸਾਬਤ ਹੋਵੇਗਾ। ਅੱਜ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਭਾਰਤ ਦੇਸ਼ ਵਿੱਚ ਇੱਕ ਹਜ਼ਾਰ ਟਨ ਸੋਨਾ ਕੇਂਦਰ ਸਰਕਾਰ ਇਕੱਠਾ ਕਰ ਸਕੀ ਹੈ ਅਤੇ ਵਿਦੇਸ਼ਾਂ ਵਿੱਚ ਕਰਜ਼ੇ ਲਈ ਰੱਖਿਆ ਗਿਆ ਸੋਨਾ ਵੀ ਵਾਪਿਸ ਲਿਆਂਦਾ ਜਾ ਚੁੱਕਾ ਹੈ। ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬੂਥ ਕਾਨਫਰੰਸ ਵਿੱਚ ਹੋਏ ਇਕੱਠ ਤੋਂ ਪਟਿਆਲਾ ਲੋਕ ਸਭਾ ਸੀਟ ’ਤੇ ਭਾਜਪਾ ਦੀ ਜਿੱਤ ਯਕੀਨੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਹੋਵਗੇ ਅਤੇ ਉਨ੍ਹਾਂ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦਾ ਸਿਹਰਾ ਪਟਿਆਲਾ ਦੇ ਲੋਕਾਂ ਦੇ ਸਿਰ ਜਾਵੇਗਾ। ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਕਨਵੀਨਰ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਧਿਰ ਨੇ ਜਿਸ ਤਰ੍ਹਾਂ ਝੂਠ ਦੇ ਸਹਾਰੇ ਸੱਤਾ ਹਾਸਲ ਕੀਤੀ ਹੈ, ਉਸ ਦਾ ਪਰਦਾਫਾਸ਼ ਨਿੱਤ ਦਿਨ ਹੋ ਰਿਹਾ ਹੈ। ਅੱਜ ਦਾ ਨੌਜਵਾਨ ਪੰਜਾਬ ਵਿੱਚ ਬਦਲਾਅ ਲਈ ਉਤਾਵਲਾ ਹੈ ਅਤੇ ਇਸੇ ਲਈ ਉਹ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਪਟਿਆਲਾ ਦਾ ਸਰਬਪੱਖੀ ਵਿਕਾਸ ਹੋਇਆ ਪਰ ਪਿਛਲੇ ਡੇਢ ਸਾਲ ਤੋਂ ਵਿਕਾਸ ਨੂੰ ਬਰੇਕ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਰੇਤ ਨੂੰ ਮੁੱਖ ਮੰਤਰੀ ਭਗਵੰਤ ਮਾਨ 12 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਉਪਲਬਧ ਕਰਵਾਉਣ ਦੀ ਗੱਲ ਕਰ ਰਹੇ ਸਨ, ਅੱਜ ਲੋਕਾਂ ਨੂੰ 40 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਖਰੀਦਣੀ ਪੈ ਰਹੀ ਹੈ। ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਹਨ ਜਿਨ੍ਹਾਂ ਨੇ ਪਟਿਆਲਾ ਨੂੰ ਵਿਕਾਸ ਦੀ ਰਫ਼ਤਾਰ ਦਿੱਤੀ ਹੈ, ਜਿਨ੍ਹਾਂ ਨੇ ਆਪਣੇ ਸਾਲ ਵਿੱਚ ਤਿੰਨ ਯੂਨੀਵਰਸਿਟੀਆਂ, ਦਰਿਆਵਾਂ ਦੀ ਕਾਇਆ ਕਲਪ, ਨਵਾਂ ਬੱਸ ਸਟੈਂਡ ਸਮੇਤ ਕਈ ਵੱਡੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਆਪਣੀਆਂ ਗਲਤੀਆਂ ਨੂੰ ਸੁਧਾਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਾ ਕੇ ਮੁੱਖ ਮੰਤਰੀ ਬਣਾਇਆ ਸੀ, ਉਸੇ ਤਰ੍ਹਾਂ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪ੍ਰਨੀਤ ਕੌਰ ਨੂੰ ਚੁਣ ਕੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਵਾਉਣ ਦਾ ਸਿਹਰਾ ਉਨ੍ਹਾਂ ਦੇ ਸਿਰ ਬੱਝਦਾ ਹੈ। ਸਰਕਾਰ ਪਟਿਆਲਾ ਦੇ ਲੋਕਾਂ ਤੱਕ ਜਾਵੇਗੀ। ਇਸ ਮੌਕੇ ਕੇ.ਕੇ.ਸ਼ਰਮਾ ਤੋਂ ਇਲਾਵਾ ਕੇ.ਕੇ.ਮਲਹੋਤਰਾ, ਵਿਜੇ ਕੂਕਾ, ਅਨਿਲ ਬਜਾਜ, ਭੁਪੇਸ਼ ਅਗਰਵਾਲ, ਬਲਵੰਤ ਰਾਏ, ਮੰਡਲ ਪ੍ਰਧਾਨ, ਬੂਥ ਇੰਚਾਰਜ ਅਤੇ ਸ਼ਕਤੀ ਕੇਂਦਰਾਂ ਦੇ ਮੁਖੀ ਮੁੱਖ ਤੌਰ 'ਤੇ ਹਾਜ਼ਰ ਸਨ | .
Punjab Bani 11 February,2024
ਪੋਲੋ ਗਰਾਊਂਡ ਵਿਖੇ ਡਾਗ ਸ਼ੋਅ 'ਚ ਪੁੱਜੀਆਂ ਦੁਰਲੱਭ ਨਸਲਾਂ ਨੇ ਮੋਹੇ ਪਟਿਆਲਵੀ
ਪੋਲੋ ਗਰਾਊਂਡ ਵਿਖੇ ਡਾਗ ਸ਼ੋਅ 'ਚ ਪੁੱਜੀਆਂ ਦੁਰਲੱਭ ਨਸਲਾਂ ਨੇ ਮੋਹੇ ਪਟਿਆਲਵੀ -ਪਟਿਆਲਾ ਹੈਰੀਟੇਜ ਫੈਸਟੀਵਲ ਮੌਕੇ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ -ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਦਰਸ਼ਕ ਬਣਕੇ ਪੁੱਜੇ ਪਟਿਆਲਾ, 11 ਫਰਵਰੀ: ਪਟਿਆਲਾ ਕੇਨਲ ਕਲੱਬ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ 60ਵੀਂ ਅਤੇ 61ਵੀਂ ਆਲ ਬ੍ਰੀਡ ਚੈਂਪੀਅਨਸ਼ਿਪ ਇਥੇ ਰਾਜਾ ਭਲਿੰਦਰ ਸਿੰਘ ਸਟੇਡੀਅਮ (ਪੋਲੋ ਗਰਾਊਂਡ) ਵਿਖੇ ਕਰਵਾਈ। ਇਸ ਮੌਕੇ ਵਿਸ਼ੇਸ਼ ਤੌਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਦਰਸ਼ਕ ਵਜੋਂ ਪੁੱਜੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਪਟਿਆਲਾ ਕੇਨਲ ਕਲੱਬ ਕਰੀਬ ਤਿੰਨ ਦਹਾਕੇ ਤੋਂ ਇਹ ਸ਼ੋਅ ਕਰਵਾ ਰਿਹਾ ਹੈ ਅਤੇ ਪਟਿਆਲਵੀਆਂ ਨੂੰ ਵੀ ਇਸ ਡਾਗ ਸ਼ੋਅ ਦੀ ਸਾਲ ਭਰ ਉਡੀਕ ਰਹਿੰਦੀ ਹੈ। ਤਾਇਵਾਨ ਤੋਂ ਚੇਨ ਲੋਂਗ ਅਤੇ ਜਾਪਾਨ ਤੋਂ ਅਤਸੁਕੋ ਇਸ਼ੀਰੋਵ ਨੇ ਆਲ ਬ੍ਰੀਡ ਚੈਂਪੀਅਨਸ਼ਿਪ ਡੌਗ ਸ਼ੋਅ ਵਿਚ ਜੱਜ ਦੀ ਭੂਮਿਕਾ ਨਿਭਾਈ। ਸ਼ੋਅ ਵਿੱਚ 41 ਨਸਲਾਂ ਦੇ ਕੁੱਲ 210 ਕੁੱਤਿਆਂ ਨੇ ਭਾਗ ਲਿਆ ਤੇ ਜਰਮਨ ਸ਼ੈਫਰਡ ਡੌਗ-36, ਲੈਬਰਾਡੋਰ-24, ਗੋਲਡਨ ਰਿਟਰੀਵਰ-20, ਬੀਗਲ -18 ਗਿਣਤੀ 'ਚ ਡਾਗ ਪੁੱਜੇ ਜਦਕਿ ਉਤਰ ਪ੍ਰਦੇਸ਼, ਦਿੱਲੀ, ਐਚਪੀ, ਅਸਾਮ, ਮੁੰਬਈ, ਤਾਮਿਲਨਾਡੂ, ਪੱਛਮੀ ਬੰਗਾਲ, ਰਾਜਸਥਾਨ, ਝਾਰਖੰਡ, ਉੱਤਰਾਖੰਡ, ਤੇਲੰਗਾਨਾ, ਜੰਮੂ-ਕਸ਼ਮੀਰ ਅਤੇ ਦੇਸ਼ ਦੇ ਹੋਰ ਹਿੱਸਿਆਂ ਅਤੇ ਦੂਰ-ਦੁਰਾਡੇ ਤੋਂ ਦਰਸ਼ਕਾਂ ਨੇ ਵੀ ਸ਼ੋਅ ਵਿੱਚ ਹਿੱਸਾ ਲਿਆ। ਕੇਨਲ ਕਲੱਬ ਦੇ ਸਕੱਤਰ ਜਨਰਲ ਜੀ.ਪੀ. ਸਿੰਘ ਬਰਾੜ ਨੇ ਦੱਸਿਆ ਕਿ ਇਸ ਸ਼ੋਅ ਨੇ ਪਟਿਆਲਵੀਆਂ ਨੂੰ ਕੁੱਤਿਆਂ ਦੀਆਂ ਵਿਦੇਸ਼ੀ ਨਸਲਾਂ ਦੇਖਣ ਦਾ ਮੌਕਾ ਪ੍ਰਦਾਨ ਕੀਤਾ ਹੈ। ਇਸ ਮੌਕੇ ਸ਼ੋਅ ਦਾ ਇੱਕ ਯਾਦਗਾਰੀ ਸੋਵੀਨਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਡਾ. ਇਸਮਿਤ ਵਿਜੈ ਸਿੰਘ ਵੀ ਮੌਜੂਦ ਸਨ। ਦਰਸ਼ਕ ਕੁਝ ਵਿਦੇਸ਼ੀ ਅਤੇ ਦੁਰਲੱਭ ਨਸਲਾਂ ਨੂੰ ਦੇਖ ਕੇ ਹੈਰਾਨ ਰਹਿ ਗਏ। ਬੱਚਿਆਂ ਨੇ ਕੁੱਤਿਆਂ ਦੀ ਦੁਨੀਆ ਦੀਆਂ ਸਭ ਤੋਂ ਛੋਟੀਆਂ ਅਤੇ ਸਭ ਤੋਂ ਵੱਡੀਆਂ ਨਸਲਾਂ ਨੂੰ ਦੇਖ ਕੇ ਆਨੰਦ ਲਿਆ। ਸ਼ੋਅ ਵਿੱਚ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਡਾਗ ਸ਼ੋਅ ਵਿਚ ਚਾਰਲਸ ਸਪੈਨੀਏਲ, ਬਾਰਨੀਜ਼ ਮਾਉਂਟੇਨ ਡੌਗ, ਬੈਲਜੀਅਨ ਸ਼ੈਫਰਡ ਡੌਗ, ਸ਼ਿਹ ਜੂ, ਕੇਨ ਕੋਰਸੋ, ਪੀਕਿੰਗਸੀ, ਅਕਿਤਾ, ਸਮੋਏਡ, ਡੋਜ ਡੀਬੋਰਡੋ ਸ਼ੋਅ ਦੇ ਮੁੱਖ ਖਿੱਚ ਦਾ ਕੇਂਦਰ ਸਨ। ਡਾਗ ਸ਼ੋਅ 'ਚ ਪੁੱਜੇ ਦਰਸ਼ਕਾਂ ਨੇ ਇਸ ਸ਼ੋਅ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਹਰ ਸਾਲ ਪਟਿਆਲਾ ਕੇਨਲ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾਂਦੇ ਇਸ ਡਾਗ ਸ਼ੋਅ ਵਿੱਚ ਕੁੱਤਿਆਂ ਦੀਆਂ ਦੇਸੀ ਅਤੇ ਵਿਦੇਸ਼ੀ ਨਸਲਾਂ ਇਕੋ ਥਾਂ 'ਤੇ ਦੇਖਣ ਨੂੰ ਮਿਲਦੀਆਂ ਹਨ ਅਤੇ ਖਾਸ ਕਰ ਬੱਚਿਆਂ ਨੂੰ ਇਸ ਡਾਗ ਸ਼ੋਅ ਦੀ ਉਡੀਕ ਰਹਿੰਦੀ ਹੈ।
Punjab Bani 11 February,2024
ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ
ਬਸੰਤ ਪੰਚਮੀ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਆਰੰਭੀਆਂ ਤਿਆਰੀਆਂ - ਗੁਰਦੁਆਰਾ ਪ੍ਰਬੰਧਕਾਂ ਅਤੇ ਡੀਐਸਪੀ ਟਰੈਫਿਕ ਨੇ ਤੈਅ ਕੀਤਾ ਸੰਗਤਾਂ ਦੇ ਆਉਣ-ਜਾਣ ਵਾਲਾ ਰੂਟ ਪਟਿਆਲਾ, 11 ਫਰਵਰੀ -- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਦਿਹਾੜ੍ਹੇ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਟਰੈਫਿਕ ਅਧਿਕਾਰੀ ਡੀਐਸਪੀ ਕਰਨੈਲ ਸਿੰਘ ਵਿਚਾਲੇ ਸੰਗਤਾਂ ਦੇ ਆਮਦ ਨੂੰ ਵੇਖਦੇ ਪੁਖਤਾ ਇੰਤਜਾਮਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਟਰੈਫਿਕ ਅਧਿਕਾਰੀਆਂ ਨੇ ਸੰਗਤਾਂ ਦੇ ਆਉਣ ਜਾਣ ਵਾਲੇ ਰਸਤਿਆਂ ਅਤੇ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਨਿਸ਼ਾਨਦੇਹੀ ਕੀਤੀ ਗਈ। ਮੀਟਿੰਗ ਵਿਚ ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਟਰੈਫਿਕ ਅਧਿਕਾਰੀਆਂ ਨੇ ਤੈਅ ਕੀਤਾ ਕਿ ਮੱਥਾ ਟੇਕਣ ਪੁੱਜਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਦੌਰਾਨ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਦੱਸਿਆ ਗੁਰੂ ਘਰ ਪ੍ਰਤੀ ਆਸਥਾ ਰੱਖਣ ਵਾਲੀਆਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪੁੱਜਦੀਆਂ ਹਨ, ਜਿਸ ਕਾਰਨ ਸੰਗਤਾਂ ਦੇ ਆਉਣ ਜਾਣ ਸਮੇਂ ਆਉਂਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਮਦ ਦੇ ਨਾਲ ਨਾਲ ਕਾਰਾਂ ਅਤੇ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਵਿਵਸਥਾ ਕੀਤੀ ਜਾ ਰਹੀ ਤਾਂ ਕਿ ਟਰੈਫਿਕ ਨੂੰ ਸੁਚਾਰੂ ਰੱਖਿਆ ਜਾ ਸਕੇ। - ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਵਾਹਨਾਂ ਦੀ ਪਾਰਕਿੰਗ ਲਈ ਕੀਤੀ ਨਿਸ਼ਾਨਦੇਹੀ : ਮੈਨੇਜਰ ਕਰਨੈਲ ਸਿੰਘ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਰਨੈਲ ਸਿੰਘ ਨੇ ਦੱਸਿਆ ਕਿ ਬਸੰਤ ਪੰਚਮੀ ਤੋਂ ਪਹਿਲਾਂ ਸੰਗਤਾਂ ਦੇ ਆਉਣ ਜਾਣ ਲਈ ਵਾਹਨਾਂ ਦੀ ਪਾਰਕਿੰਗ ਲਈ ਵਿਵਸਥਾ ਕਰ ਦਿੱਤੀ ਜਾਵੇਗੀ। ਉਨ੍ਹਾਂ ਖੁਦ ਅੱਜ ਵੱਖ ਵੱਖ ਥਾਵਾਂ ’ਤੇ ਜਾ ਕੇ ਵੇਖਿਆ ਕਿ ਕਿਸ ਪਾਸੇ ਤੋਂ ਸੰਗਤ ਨੇ ਆਉਣਾ ਹੈ ਅਤੇ ਵਾਹਨਾਂ ਦੀ ਪਾਰਕਿੰਗ ਕਿੱਥੇ ਸਹੀ ਢੰਗ ਨਾਲ ਹੋ ਸਕਦੀ ਹੈ। - ਗੁਰਦੁਆਰਾ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਨਹੀਂ ਹੋਣ ਦੇਵਾਂਗੇ ਪ੍ਰੇਸ਼ਾਨੀ : ਡੀਐਸਪੀ ਕਰਨੈਲ ਸਿੰਘ ਇਸ ਉਪਰੰਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਟਰੈਫਿਕ ਨੂੰ ਸੁਚਾਰੂ ਰੱਖਣ ਲਈ ਪੁਖਤਾ ਇੰਤਜਾਮ ਕੀਤੇ ਜਾਣਗੇ ਤਾਂ ਕਿ ਸੰਗਤਾਂ ਨੂੰ ਲੱਗੇ ਟਰੈਫਿਕ ਜਾਮ ਤੋਂ ਨਿਜ਼ਾਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਰਹਿੰਦ-ਫਤਿਹਗੜ੍ਹ ਸਾਹਿਬ ਤੋਂ ਆਉਣ ਵਾਲੀਆਂ ਸੰਗਤਾਂ ਲਈ ਅਨਾਜ ਮੰਡੀ ਦੇ ਨੇੜੇ ਤੇੜੇ ਵਾਹਨਾਂ ਲਈ ਪਾਰਕਿੰਗ ਕੀਤੀ ਜਾਵੇਗੀ, ਇਸੇ ਤਰ੍ਹਾਂ ਨਾਭਾ, ਮਾਲੇਰਕੋਟਲਾ ਵਾਲੇ ਪਾਸੇ ਤੋਂ ਆਉਂਦੀ ਸੰਗਤ ਲਈ ਗੁਰਦੁਆਰਾ ਸਾਹਿਬ ਦੇ ਨੇੜੇ ਪੁੱਡਾ ਗਰਾਊਂਡ, ਸੰਗਰੂਰ, ਸਮਾਣਾ ਤੋਂ ਆਉਣ ਵਾਲੇ ਰੂਟ ਦੀ ਸੰਗਤ ਲਈ ਪਾਰਕਿੰਗ ਦੀ ਵਿਵਸਥਾ ਗੁਰਦੁਆਰਾ ਸਾਹਿਬ ਨੇੜੇ ਬਾਰਾਂਦਰੀ ਵਿਖੇ ਅਤੇ ਚੰਡੀਗੜ੍ਹ, ਰਾਜਪੁਰਾ, ਅੰਬਾਲਾ ਤੋਂ ਆਉਣ ਵਾਲੀ ਸੰਗਤ ਲਈ ਪੁਰਾਣੇ ਬੱਸ ਅੱਡੇ ਦੇ ਨੇੜੇ ਨਿਸ਼ਾਨਦੇਹੀ ਕੀਤੀ ਜਾ ਰਹੀ ਅਤੇ ਪਾਰਕਿੰਗ ਲਈ ਹੋਰਡਿੰਗ ਲਗਾਕੇ ਸੰਗਤਾਂ ਨੂੰ ਜਾਣੂੰ ਕਰਵਾ ਦਿੱਤਾ ਜਾਵੇਗਾ ਤਾਂ ਕਿ ਸੰਗਤ ਪ੍ਰੇਸ਼ਾਨ ਨਾ ਹੋਵੇ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸੰਗਤ ਦੀ ਆਮਦ ਦੇ ਚੱਲਦਿਆਂ ਜ਼ਿਲ੍ਹਾ ਟਰੈਫਿਕ ਪ੍ਰਸ਼ਾਸਨ ਤੋਂ ਸਹਿਯੋਗ ਮਿਲ ਰਿਹਾ, ਜਿਨ੍ਹਾਂ ਨਾਲ ਤਾਲਮੇਲ ਕਰਕੇ ਬਸੰਤ ਪੰਚਮੀ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਜਸਵਿੰਦਰ ਸਿੰਘ ਬਿੱਲਾ, ਕਰਮ ਸਿੰਘ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਟਰੈਫਿਕ ਇੰਚਾਰਜ ਦਿਹਾਤੀ ਲਾਡੀ ਪਹਿਰੀ, ਭਾਈ ਹਜੂਰ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 11 February,2024
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ - ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ - ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ - ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ - ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ - ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ - ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ ਖੰਨਾ (ਲੁਧਿਆਣਾ), 11 ਫਰਵਰੀ -- ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ ‘ਬੇਰੋਜ਼ਗਾਰ ਵਰਗ’ ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤੇ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਹੱਕ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੇ ਵਧੀਆ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀਆਂ ਕੋਲ ਅਤੇ ਨਾ ਹੀ ਕਾਂਗਰਸ ਕੋਲ ਸੂਬੇ ਲਈ ਕੋਈ ਉਸਾਰੂ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਰਕੇ ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਬਣਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਇਹੀ ਰਵੱਈਆ ਜਾਰੀ ਹੈ ਅਤੇ ਕੇਂਦਰ ਨੇ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਂਦੇ ਰਹੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ ਪਰ ਕੇਂਦਰ ਸਰਕਾਰ ਨੇ ਇਸ ਕਦਮ ਦੇ ਰਾਹ ਵਿੱਚ ਅੜਿੱਕਾ ਲਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਪੰਜਾਬ ਵਿੱਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੂਰਾ ਦੇਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰਜ਼ ‘ਤੇ ਇਹ ਸਕੀਮ ਦੇਸ਼ ਭਰ ਵਿੱਚ ਅਪਣਾਏਗਾ। ਅਰਵਿੰਦ ਕੇਜਰੀਵਾਲ ਨੇ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਨਾ ਤਾਂ ਅਕਾਲੀਆਂ ਨੇ ਅਤੇ ਨਾ ਹੀ ਕਾਂਗਰਸ ਨੇ ਲੋਕਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਇੱਕ-ਇੱਕ ਪੈਸਾ ਪੂਰੀ ਸੂਝ ਨਾਲ ਆਮ ਆਦਮੀ ਦੀ ਭਲਾਈ ਲਈ ਵਰਤਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਇਹ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੇ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਇਸ ਦਾ ਵਿਆਪਕ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਦਾ ਭਰਪੂਰ ਲਾਭ ਮਿਲੇ।
Punjab Bani 11 February,2024
ਕੰਪਿਊਟਰ ਹੁਣ ਪੰਜਾਬੀ ਭਾਸ਼ਾ ਵਿੱਚ ਟਾਈਪਿੰਗ ਸਮੇਂ ਵੀ ਵਿਖਾਵੇਗਾ ਸੰਭਾਵਿਤ ਪੂਰੇ ਵਾਕ: ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤੀ ਪ੍ਰਣਾਲ਼ੀ
ਕੰਪਿਊਟਰ ਹੁਣ ਪੰਜਾਬੀ ਭਾਸ਼ਾ ਵਿੱਚ ਟਾਈਪਿੰਗ ਸਮੇਂ ਵੀ ਵਿਖਾਵੇਗਾ ਸੰਭਾਵਿਤ ਪੂਰੇ ਵਾਕ: ਪੰਜਾਬੀ ਯੂਨੀਵਰਸਿਟੀ ਨੇ ਵਿਕਸਿਤ ਕੀਤੀ ਪ੍ਰਣਾਲ਼ੀ -ਕੰਪਿਊਟਰ ਉੱਤੇ ਗੁਰਮਖੀ ਲਿਪੀ ਵਿੱਚ ਟਾਈਪ ਕਰਦਿਆਂ ਬਚੇਗਾ ਸਮਾਂ -ਵਿਕਸਿਤ ਪ੍ਰਣਾਲ਼ੀ ਓਪਨ ਸੋਰਸ ਵਜੋਂ ਇੰਟਰਨੈੱਟ ਉੱਤੇ ਕਰਵਾਈ ਗਈ ਹੈ ਮੁਫ਼ਤ ਉਪਲਬਧ ਪਟਿਆਲਾ, 11 ਫਰਵਰੀ -- ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਵਿਗਿਆਨ ਵਿਭਾਗ ਦੀ ਇੱਕ ਤਾਜ਼ਾ ਖੋਜ ਰਾਹੀਂ ਇੱਕ ਪ੍ਰਣਾਲ਼ੀ ਵਿਕਸਿਤ ਕੀਤੀ ਗਈ ਹੈ ਜਿਸ ਤਹਿਤ ਇੰਟਰਨੈੱਟ/ਕੰਪਿਊਟਰ ਉੱਤੇ ਗੁਰਮੁਖੀ ਲਿਪੀ ਦੀ ਟਾਈਪਿੰਗ ਸਮੇਂ ਸੁਝਾਅ ਵਜੋਂ ਢੁਕਵੇਂ ਸੰਪੂਰਨ ਵਾਕ ਪ੍ਰਦਰਸਿ਼ਤ ਹੋਣਗੇ। ਇਸ ਪ੍ਰਣਾਲ਼ੀ ਰਾਹੀਂ ਵਰਤੋਂਕਾਰ ਆਪਣੇ ਸੰਬੰਧਤ ਵਿਸ਼ੇ ਦੇ ਵਿਸਥਾਰ ਅਤੇ ਪ੍ਰਗਟਾਅ ਲਈ ਅਨੁਕੁਲ ਵੱਖ-ਵੱਖ ਤਰ੍ਹਾਂ ਦੇ ਵਾਕ ਤੁਰੰਤ ਲੱਭ ਸਕਣ ਦੇ ਯੋਗ ਹੋਣਗੇ। ਕੋਈ ਵੀ ਵਰਤੋਂਕਾਰ ਜਦੋਂ ਇਸ ਪ੍ਰਣਾਲ਼ੀ ਤਹਿਤ ਕੰਪਿਊਟਰ ਉੱਤੇ ਵਾਕ ਲਿਖਣਾ ਆਰੰਭ ਕਰੇਗਾ ਤਾਂ ਇਹ ਪ੍ਰਣਾਲ਼ੀ ਉਸ ਵਰਤੋਂਕਾਰ ਦੇ ਸੰਬੰਧਤ ਵਿਸ਼ੇ ਦੇ ਅਨੁਕੂਲ ਪੂਰੇ ਸੰਭਾਵਿਤ ਵਾਕ ਦਾ ਸੁਝਾਅ ਉਸ ਸਾਹਮਣੇ ਪੇਸ਼ ਕਰੇਗੀ ਜਿਸ ਉੱਤੇ ਕਲਿੱਕ ਕਰਦਿਆਂ ਉਹ ਤੁਰੰਤ ਪੂਰਾ ਵਾਕ ਪ੍ਰਾਪਤ ਕਰ ਸਕੇਗਾ। ਜਿ਼ਕਰਯੋਗ ਹੈ ਕਿ ਅੱਜਕਲ੍ਹ ਵੱਖ-ਵੱਖ ਪੇਸਿ਼ਆਂ ਵਿੱਚ ਰੋਜ਼ਾਨਾ ਅਤੇ ਫੌਰੀ ਤੌਰ ਉੱਤੇ ਲਿਖਤਾਂ ਲੋੜੀਂਦੀਆਂ ਹਨ, ਜਿੱਥੇ ਵਿਸ਼ੇ ਦੇ ਪ੍ਰਗਟਾਅ ਅਤੇ ਵਿਸਥਾਰ ਲਈ ਇੰਟਰਨੈੱਟ ਦੇ ਸਹਾਰੇ ਵਾਕ ਸਿਰਜਣਾ ਦਾ ਰੁਝਾਨ ਅੱਜਕਲ੍ਹ ਲੋਕਪ੍ਰਿਯ ਹੁੰਦਾ ਜਾ ਰਿਹਾ ਹੈ। ਵਰਤੋਂਕਾਰ ਆਪਣੇ ਸਮੇਂ ਦੀ ਬੱਚਤ ਅਤੇ ਸੌਖ ਲਈ ਅਜਿਹੀਆਂ ਵਿਧੀਆਂ ਦਾ ਇਸਤੇਮਾਲ ਕਰਦੇ ਹਨ। ਇਹ ਖੋਜ ਖੋਜਾਰਥੀ ਗੁਰਜੋਤ ਸਿੰਘ ਮਾਹੀ ਵੱਲੋਂ ਡਾ. ਅਮਨਦੀਪ ਵਰਮਾ ਦੀ ਨਿਗਰਾਨੀ ਵਿੱਚ ਕੀਤੀ ਗਈ ਹੈ। ਇਸ ਖੋਜ ਉੱਤੇ ਅਧਾਰਿਤ ਖੋਜ-ਪੱਤਰ ਨੂੰ ਕੇਰਲਾ ਦੇ ਕੋਜ਼ੀਕੋਡੇ ਵਿੱਚ ‘ਇੰਜਨੀਅਰਿੰਗ ਦੇ ਨਵੇਂ ਉੱਭਰਦੇ ਰੁਝਾਨ’ ਵਿਸ਼ੇ ਉੱਤੇ ਹੋਈ ਹੋਈ ਅੰਤਰ-ਰਾਸ਼ਟਰੀ ਕਾਨਫ਼ਰੰਸ ਦੌਰਾਨ ‘ਸਰਵੋਤਮ ਖੋਜ-ਪੱਤਰ’ ਦਾ ਸਨਮਾਨ ਵੀ ਹਾਸਿਲ ਹੋ ਚੁੱਕਿਆ ਹੈ। ਮੁੱਢਲੇ ਪੜਾਅ ਉੱਤੇ ਖੇਡਾਂ ਦੇ ਖੇਤਰ ਨਾਲ਼ ਸੰਬੰਧਤ ਸਮੱਗਰੀ ਨੂੰ ਅਧਾਰ ਬਣਾ ਕੇ ਇਸ ਪ੍ਰਣਾਲ਼ੀ ਨੂੰ ਓਪਨ-ਸੋਰਸ ਵਜੋਂ ਇੰਟਰਨੈੱਟ ਉੱਤੇ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ। ਨਿਗਰਾਨ ਡਾ. ਅਮਨਦੀਪ ਵਰਮਾ ਨੇ ਦੱਸਿਆ ਕਿ ਸੰਭਾਵਿਤ ਵਾਕਾਂ ਦੇ ਅਜਿਹੇ ਸੁਝਾਅ ਲਈ ਅੰਗਰੇਜ਼ੀ ਭਾਸ਼ਾ ਦੇ ਖੇਤਰ ਵਿੱਚ ਬਹੁਤ ਸਾਰਾ ਕਾਰਜ ਹੋ ਚੁੱਕਾ ਹੈ ਪਰ ਸਥਾਨਕ ਬੋਲੀਆਂ ਵਿੱਚ ਹਾਲੇ ਇਸ ਪੱਖੋਂ ਸੀਮਿਤ ਜਿਹਾ ਕਾਰਜ ਹੀ ਹੋਇਆ ਹੈ। ਇਸੇ ਮਕਸਦ ਨਾਲ਼ ਇਸ ਖੋਜ ਵਿੱਚ ਗੁਰਮੁਖੀ ਲਿਪੀ ਦੇ ਹਵਾਲੇ ਨਾਲ਼ ਕੰਮ ਕੀਤਾ ਗਿਆ ਹੈ। ਇਸ ਪ੍ਰਣਾਲ਼ੀ ਲਈ ਲੋੜੀਂਦੇ ਵਾਕ-ਭੰਡਾਰ ਦੀ ਸਿਰਜਣਾ ਕਰਨਾ ਅਤੇ ਲੋੜ ਅਨੁਸਾਰ ਢੁਕਵੀਆਂ ਸ਼ਬਦਾਂ ਦੀਆਂ ਤਰਤੀਬਾਂ ਨੂੰ ਫੌਰੀ ਪਹੁੰਚਯੋਗ ਬਣਾਉਣ ਦੇ ਪੱਖਾਂ ਉੱਤੇ ਇਸ ਖੋਜ ਰਾਹੀਂ ਕੰਮ ਕੀਤਾ ਗਿਆ ਹੈ। ਉਨ੍ਹਾਂ ਇਸ ਖੋਜ ਦੀ ਪ੍ਰਕਿਰਿਆ ਬਾਰੇ ਗੱਲ ਕਰਦਿਆਂ ਦੱਸਿਆ ਕਿ ਸ਼ੁਰੂਆਤੀ ਪੱਧਰ ਉੱਤੇ ਇੱਕ ਖ਼ਬਰਾਂ ਨਾਲ਼ ਸੰਬੰਧਤ ਵੈੱਬਸਾਈਟ ਲਈ ਇੱਕ ‘ਵੈੱਬ-ਕਰਾਅਲਰ’ ਵਿਕਸਿਤ ਕੀਤਾ ਗਿਆ ਜਿਸ ਦਾ ਮਕਸਦ ਇੰਟਰਨੈੱਟ ਉੱਤੇ ਉਪਲਬਧ ਚੰਗੀ ਲੇਖਣੀ ਵਾਲ਼ੀਆਂ ਲਿਖਤਾਂ ਦੀ ਸਮੱਗਰੀ ਨੂੰ ਲੱਭ ਕੇ ਲਿਆਉਣਾ ਅਤੇ ਡੈਟਾ-ਬੇਸ ਵਿਕਸਿਤ ਕਰਨਾ ਸੀ ਤਾਂ ਕਿ ਉਸ ਸਮੱਗਰੀ ਨੂੰ ਲੋੜ ਅਨੁਸਾਰ ਅੱਗੇ ਵਰਤਿਆ ਜਾ ਸਕੇ। ਇਸ ‘ਵੈੱਬ-ਕਰਾਅਲਰ’ ਦੀ ਮਦਦ ਨਾਲ਼ ਖ਼ਬਰ ਦੀਆਂ ਵੱਖ-ਵੱਖ ਵੰਨਗੀਆਂ ਵਾਲ਼ੇ ਇੱਕ ਲੱਖ ਤੋਂ ਵਧੇਰੇ ਖੋਜ-ਆਰਟੀਕਲ ਸਿਰਜੇ ਗਏ ਜੋ ਇਸ ਖੋਜ ਦਾ ਅਧਾਰ ਬਣੇ। ਬਿਹਤਰ ਵਾਕ ਬਣਤਰਾਂ ਨੂੰ ਸੌਖਿਆਂ ਲੱਭਣ ਅਤੇ ਸਿਰਜਣਾ ਕਰਨ ਲਈ ‘ਸੰਟੈਂਸ ਸਰਚ ਐਲਗੋਰਿਦਮ’ ਅਤੇ ‘ਪੈਚਿੰਗ ਸਿਸਟਮ’ ਦਾ ਸਾਫ਼ਟਵੇਅਰ ਬਣਾਇਆ ਗਿਆ। ਫਿਰ ਇਨ੍ਹਾਂ ਵਿਧੀਆਂ ਨਾਲ਼ ਸਿਰਜੀ ਗਈ ਲਿਖਤ-ਸਮੱਗਰੀ ਦੀ ਅੱਗੇ ਦੋ ਪੱਧਰਾਂ ਉੱਤੇ ਪੜਚੋਲ਼ ਕੀਤੀ ਗਈ। ਪਹਿਲੀ ਪੜਚੋਲ਼ ਸ਼ਬਦ ਪੱਧਰ ਉੱਤੇ ਛੇ ਮਿਲੀਅਨ ਤੋਂ ਵਧੇਰੇ ਸ਼ਬਦਾਂ ਅਤੇ 4,40,000 ਤੋਂ ਵੱਧ ਵਾਕਾਂ ਨੂੰ ਵਾਚਿਆ ਗਿਆ। ਇਹ ਪੜਚੋਲ ਗੁਣ ਅਤੇ ਗਿਣਤੀ ਦੋਹਾਂ ਪੱਖਾਂ ਤੋਂ ਕੀਤੀ ਗਈ। ਖੋਜਾਰਥੀ ਗੁਰਜੋਤ ਸਿੰਘ ਮਾਹੀ ਨੇ ਦੱਸਿਆ ਕਿ ਇਸ ਪੜਚੋਲ਼ ਰਾਹੀਂ ਵੱਖ-ਵੱਖ ਤਕਨੀਕੀ ਵਿਧੀਆਂ, ਜੁਗਤਾਂ, ਢੰਗਾਂ ਨਾਲ਼ ਪ੍ਰਯੋਗ ਕਰਦਿਆਂ ਹੋਇਆਂ ਇਸ ਸਿੱਟੇ ਉੱਤੇ ਪੁੱਜਿਆ ਗਿਆ ਕਿ ਕਿਸ ਵਿਧੀ ਨਾਲ਼ ਸਿਰਜੇ ਜਾਂਦੇ ਵਾਕਾਂ ਦੀ ਗੁਣਵੱਤਾ ਵਧੇਰੇ ਸਮਰੱਥ ਹੈ ਜੋ ਮਨੁੱਖ ਵੱਲੋਂ ਸਿਰਜੇ ਜਾਂਦੇ ਵਾਕਾਂ ਨਾਲ਼ ਜਿ਼ਆਦਾ ਮੇਲ ਖਾਂਦੀ ਹੋਵੇ। ਸਭ ਤੋਂ ਵਧੀਆ ਨਤੀਜੇ ਦੇਣ ਵਾਲ਼ੇ ਵਿਧੀਆਂ ਦੇ ਮਾਡਲ ਨੂੰ ਲੱਭ ਕੇ ਵਰਤੋਂ ਕਰਦਿਆਂ ਇਸ ਸਾਫ਼ਟਵੇਅਰ ਨੂੰ ‘ਪੂਰਨ’ ਦਾ ਨਾਮ ਦਿੱਤਾ ਗਿਆ ਜੋ ਵਰਤੋਂਕਾਰਾਂ ਲਈ ਸਭ ਤੋਂ ਵਧੇਰੇ ਵਰਤੋਂਯੋਗ ਅਤੇ ਪਹੁੰਚਯੋਗ ਸਹੀ ਸਿੱਧ ਹੋਇਆ ਹੈ। ਉਨ੍ਹਾਂ ਕਿਹਾ ਇਹ ਖੋਜ ਜਿੱਥੇ ਇੱਕ ਪਾਸੇ ਗੁਰਮੁਖੀ ਲਿਪੀ ਵਿੱਚ ਸੰਭਾਵਿਤ ਵਾਕ ਦੀ ਸਿਰਜਣਾ ਵਾਲ਼ੀ ਆਪਣੀ ਕਿਸਮ ਦੀ ਪਹਿਲੀ ਪ੍ਰਣਾਲ਼ੀ ਵਿਕਸਿਤ ਕਰਨ ਪੱਖੋਂ ਮਹੱਤਵ ਰਖਦੀ ਹੈ, ਉੱਥੇ ਹੀ ਦੂਜੇ ਪਾਸੇ ਇਹ ਹੋਰ ਅਗਲੇਰੀਆਂ ਖੋਜਾਂ ਲਈ ਅਧਾਰ ਬਣਨ ਪੱਖੋਂ ਵੀ ਅਹਿਮ ਹੈ। -ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਲਈ ਅਜਿਹੀਆਂ ਖੋਜਾਂ ਦੀ ਹੋਰ ਲੋੜ: ਪ੍ਰੋ. ਅਰਵਿੰਦ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਖੋਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਅਕਸਰ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਬਾਰੇ ਜੋ ਨੁਕਤਾ ਉਠਾਉਂਦੇ ਹਨ, ਉਸ ਦਾ ਢੁਕਵਾਂ ਤਰੀਕਾ ਇਸ ਤਰ੍ਹਾਂ ਦੀਆਂ ਖੋਜਾਂ ਕਰਨਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਅਜਿਹੀਆਂ ਖੋਜਾਂ ਲਈ ਢੁਕਵੀਂ ਥਾਂ ਹੈ। ਇਸ ਦਿਸ਼ਾ ਵਿੱਚ ਹੋਰ ਵੀ ਅਗਲੇਰੇ ਪੱਧਰ ਉੱਤੇ ਖੋਜਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਲਗਾਤਾਰ ਹੋ ਰਹੀ ਚੜ੍ਹਤ ਦੇ ਸਮੇਂ ਵਿੱਚ ਕਿਸੇ ਵੀ ਭਾਸ਼ਾ ਲਈ ਇਸ ਤਰ੍ਹਾਂ ਦੀਆਂ ਪ੍ਰਣਾਲ਼ੀਆਂ ਵਿਕਸਿਤ ਕਰਨਾ ਸਮੇਂ ਦੀ ਲੋੜ ਬਣ ਗਿਆ ਹੈ।
Punjab Bani 11 February,2024
ਮਿਥੁਨ ਚੱਕਰਵਰਤੀ ਦੀ ਸਿਹਤ 'ਚ ਹੋਇਆ ਸੁਧਾਰ, ਆਈਸੀਯੂ ਤੋਂ ਆਏ ਬਾਹਰ
ਮਿਥੁਨ ਚੱਕਰਵਰਤੀ ਦੀ ਸਿਹਤ 'ਚ ਹੋਇਆ ਸੁਧਾਰ, ਆਈਸੀਯੂ ਤੋਂ ਆਏ ਬਾਹਰ ਕੋਲਕਾਤਾ, 11 ਫਰਵਰੀ, 2024 -- ਅਦਾਕਾਰ ਮਿਥੁਨ ਚੱਕਰਵਰਤੀ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ, 10 ਫਰਵਰੀ ਨੂੰ ਸਵੇਰੇ ਕੋਲਕਾਤਾ ਦੇ ਅਪੋਲੋ ਹਸਪਤਾਲ ਦੀ ਐਮਰਜੈਂਸੀ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਡਾਕਟਰਾਂ ਨੇ ਉਸ ਦੀ ਸਿਹਤ ਬਾਰੇ ਅਪਡੇਟ ਦਿੱਤੀ ਅਤੇ ਦੱਸਿਆ ਕਿ ਉਸ ਨੂੰ ਇਸਕੇਮਿਕ ਸੇਰੇਬਰੋਵੈਸਕੁਲਰ ਐਕਸੀਡੈਂਟ (ਸਟ੍ਰੋਕ) ਹੋ ਗਿਆ ਹੈ। ਫਿਲਹਾਲ ਉਹ ਪੂਰੀ ਤਰ੍ਹਾਂ ਸਚੇਤ ਅਤੇ ਸਿਹਤਮੰਦ ਹੈ ਅਤੇ ਉਨ੍ਹਾਂ ਦੀ ਨਿਗਰਾਨੀ ਡਾਕਟਰਾਂ ਦੀ ਟੀਮ ਦੁਆਰਾ ਕੀਤੀ ਜਾ ਰਹੀ ਹੈ ਜਿਸ ਵਿੱਚ ਨਿਊਰੋ-ਫਿਜ਼ੀਸ਼ੀਅਨ, ਕਾਰਡੀਓਲੋਜਿਸਟ ਅਤੇ ਗੈਸਟ੍ਰੋਐਂਟਰੌਲੋਜਿਸਟ ਸ਼ਾਮਲ ਹਨ। ਹੋਰ ਜਾਣਕਾਰੀ ਦਿੰਦਿਆਂ ਅਦਾਕਾਰਾ ਦੇਬਾਸ਼੍ਰੀ ਰਾਏ ਨੇ ਕਿਹਾ ਕਿ ਮੈਂ ਹਸਪਤਾਲ 'ਚ ਮਿਥੁਨ ਨੂੰ ਮਿਲੀ ਸੀ। ਉਹ ਹੁਣ ਠੀਕ ਹੈ, ਉਸਨੂੰ ਸਮੇਂ ਸਿਰ ਹਸਪਤਾਲ ਲਿਜਾਇਆ ਗਿਆ ਅਤੇ ਉਸਦਾ ਸ਼ੂਗਰ ਲੈਵਲ ਹੇਠਾਂ ਆ ਗਿਆ ਹੈ। ਉਹ ਕਾਫ਼ੀ ਅਸਹਿਜ ਮਹਿਸੂਸ ਕਰ ਰਹੇ ਸੀ, ਪਰ ਹੁਣ ਉਹ ਆਈਸੀਯੂ ਤੋਂ ਬਾਹਰ ਹਨ ਅਤੇ ਇੱਕ ਕਮਰੇ ਵਿੱਚ ਆਰਾਮ ਕਰ ਰਹੇ ਹਨ।
Punjab Bani 11 February,2024
ਯਾਮੀ ਗੌਤਮ ਦੀ ਫਿਲਮ 'ਆਰਟੀਕਲ 370' ਦਾ ਟ੍ਰੇਲਰ ਰਿਲੀਜ਼
ਯਾਮੀ ਗੌਤਮ ਦੀ ਫਿਲਮ 'ਆਰਟੀਕਲ 370' ਦਾ ਟ੍ਰੇਲਰ ਰਿਲੀਜ਼ - ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਕਹਾਣੀ ਨੂੰ ਦਰਸਾਏਗੀ ਮੁੰਬਈ : ਨਿਰਦੇਸ਼ਕ ਆਦਿਤਿਆ ਸੁਹਾਸ ਜੰਭਲੇ ਦੇ ਨਿਰਦੇਸ਼ਨ ’ਚ ਬਣ ਰਹੀ ਫਿਲਮ ਆਰਟੀਕਲ 370 ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਧਰਤੀ 'ਤੇ ਸਵਰਗ ਕਹੇ ਜਾਣ ਵਾਲੇ ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਕਹਾਣੀ ਨੂੰ ਦਰਸਾਏਗੀ। ਇਸ ਫਿਲਮ 'ਚ ਯਾਮੀ ਗੌਤਮ ਮੁੱਖ ਭੂਮਿਕਾ 'ਚ ਹੈ। ਯਾਮੀ ਦੀ ਇਸ ਆਉਣ ਵਾਲੀ ਫਿਲਮ ਦਾ ਨਾਂ ਲੰਬੇ ਸਮੇਂ ਤੋਂ ਲਗਾਤਾਰ ਸੁਰਖੀਆਂ 'ਚ ਹੈ।
Punjab Bani 11 February,2024
ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਬਿਗੜੀ ਸਿਹਤ : ਹਸਪਤਾਲ ‘ਚ ਕੀਤਾ ਭਰਤੀ
ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਬਿਗੜੀ ਸਿਹਤ : ਹਸਪਤਾਲ ‘ਚ ਕੀਤਾ ਭਰਤੀ ਮੁੰਬਈ, 10 ਫਰਵਰੀ 2024 — 73 ਸਾਲ ਦੇ ਹੋ ਚੁੱਕੇ ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਦੀ ਅਚਾਨਕ ਸਿਹਤ ਬਿਗੜਨ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਿੱਗਜ ਅਦਾਕਾਰ ਨੂੰ ਸ਼ਨੀਵਾਰ, 10 ਫਰਵਰੀ ਨੂੰ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਯੂਨਿਟ ਵਿੱਚ ਲਿਜਾਇਆ ਗਿਆ। ਸੂਤਰਾਂ ਮੁਤਾਬਕ ਅਭਿਨੇਤਾ ਦੀ ਹਾਲਤ ਠੀਕ ਨਹੀਂ ਸੀ, ਉਨ੍ਹਾਂ ਨੇ ਛਾਤੀ ‘ਚ ਤੇਜ਼ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਦੋਂ ਤੋਂ ਅਭਿਨੇਤਾ ਦੇ ਹਸਪਤਾਲ ‘ਚ ਭਰਤੀ ਹੋਣ ਦੀ ਖਬਰ ਆਈ ਹੈ, ਪ੍ਰਸ਼ੰਸਕ ਉਨ੍ਹਾਂ ਦੇ ਠੀਕ ਹੋਣ ਲਈ ਦੁਆਵਾਂ ਕਰ ਰਹੇ ਹਨ। ਫਿਲਹਾਲ ਅਦਾਕਾਰ ਦੇ ਪਰਿਵਾਰ ਵੱਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਮਿਥੁਨ ਚੱਕਰਵਰਤੀ ਨੂੰ ਸਿਨੇਮਾ ਇੰਡਸਟਰੀ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦੇਸ਼ ਦੇ ਵੱਕਾਰੀ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
Punjab Bani 10 February,2024
ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ
ਅੰਤਰਰਾਜੀ ਲੁਟੇਰਾ ਗਿਰੋਹ ਦੇ ਪੰਜ ਅਪਰਾਧੀ ਪਟਿਆਲਾ ਪੁਲਿਸ ਵੱਲੋਂ ਕਾਬੂ - ਇਕ ਗੱਡੀ, ਤਿੰਨ ਪਿਸਤੌਲ ਤੇ 20 ਕਾਰਤੂਸ ਬਰਾਮਦ ਪਟਿਆਲਾ, 10 ਫਰਵਰੀ 2024 -- ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਰਾਜਪੁਰਾ ਹਾਈਵੇਅ ਤੋਂ ਪੰਜ ਅਪਰਾਧੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਯੋਜਨਾ ਲੁਧਿਆਣਾ ਅਤੇ ਜਲੰਧਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸੀ। ਮੁਲਜ਼ਮਾਂ ਖ਼ਿਲਾਫ਼ ਨਵੀਂ ਦਿੱਲੀ ਵਿੱਚ ਧਾਰਾ 307, 395, 392, 382, 379 ਆਈਪੀਸੀ ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਇੱਕ ਗੱਡੀ, ਤਿੰਨ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਰਾਜਪੁਰਾ ਵਿੱਚ ਧਾਰਾ 382, 399, 473 ਆਈਪੀਸੀ ਅਤੇ 25(6) ਆਰਮਜ਼ ਐਕਟ ਸੋਧ ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab Bani 10 February,2024
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ
ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਲਈ 10 ਫਰਵਰੀ ਤੋਂ ਬਦਲਵਾਂ ਰੂਟ - ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਲਈ ਬਦਲਵੇਂ ਰਸਤੇ ਦੀ ਵਰਤੋਂ ਕੀਤੀ ਜਾਵੇ : ਡਿਪਟੀ ਕਮਿਸ਼ਨਰ ਪਟਿਆਲਾ, 10 ਫਰਵਰੀ 2024 -- ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ)ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ ਮਿਤੀ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ। ਅੰਬਾਲਾ ਦੇ ਐਸ.ਐਸ.ਪੀ ਵੱਲੋਂ ਲਿਖੇ ਪੱਤਰ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ-ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਮਿਤੀ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।
Punjab Bani 10 February,2024
ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ
ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ ਚੰਡੀਗੜ੍ਹ, 10 ਫਰਵਰੀ - ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਕੇਜਰੀਵਾਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਵੀ ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ।
Punjab Bani 10 February,2024
'ਪਟਿਆਲਾ ਹੈਰੀਟੇਜ ਫੈਸਟੀਵਲ-2024'
'ਪਟਿਆਲਾ ਹੈਰੀਟੇਜ ਫੈਸਟੀਵਲ-2024' -ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਕੀਤੀ ਵਿਰਾਸਤੀ ਥਾਵਾਂ ਦੀ ਸੈਰ -ਵਿਦਿਆਰਥੀਆਂ ਤੇ ਆਮ ਨਾਗਰਿਕਾਂ ਨੂੰ ਆਪਣੇ ਸ਼ਹਿਰ ਦੀ ਢਾਈ ਸ਼ਤਾਬਦੀਆਂ ਪੁਰਾਣੀ ਵਿਰਾਸਤ ਤੋਂ ਜਾਣੂ ਕਰਵਾਉਣਾ ਸ਼ਲਾਘਾਯੋਗ ਉਪਰਾਲਾ-ਡਾ. ਹਰਜਿੰਦਰ ਸਿੰਘ ਬੇਦੀ ਪਟਿਆਲਾ, 10 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2024 ਦੇ ਅਹਿਮ ਹਿੱਸੇ ਵਜੋਂ ਪਟਿਆਲਾ ਦੀ ਨੌਜਵਾਨ ਪੀੜ੍ਹੀ ਨੂੰ ਸ਼ਹਿਰ ਦੇ ਵਿਰਾਸਤੀ ਸਥਾਨਾਂ ਦਾ ਦੌਰਾ ਕਰਵਾਉਣ ਲਈ ਪਟਿਆਲਾ ਫਾਊਂਡੇਸ਼ਨ ਵੱਲੋਂ ਆਪਣੇ ਪ੍ਰਾਜੈਕਟ ਆਈ ਹੈਰੀਟੇਜ ਤਹਿਤ 140ਵੀਂ ਵਿਰਾਸਤੀ ਸੈਰ (ਹੈਰੀਟੇਜ ਵਾਕ) ਦਾ ਆਯੋਜਨ ਕੀਤਾ ਗਿਆ। ਇਸ ਵਿਰਾਸਤੀ ਸੈਰ ਨੂੰ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਸ਼ਾਹੀ ਸਮਾਧਾਂ ਤੋਂ ਝੰਡੀ ਦਿਖਾਕੇ ਰਵਾਨਾ ਕੀਤਾ। ਉਨ੍ਹਾਂ ਦੇ ਨਾਲ ਐਸ.ਡੀ.ਐਮ ਅਰਵਿੰਦ ਕੁਮਾਰ, ਤਰਨਜੀਤ ਕੌਰ ਬੇਦੀ ਅਤੇ ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਰਵੀ ਆਹਲੂਵਾਲੀਆ ਅਤੇ ਹੋਰ ਪਤਵੰਤੇ ਮੌਜੂਦ ਸਨ। ਏ.ਡੀ.ਸੀ ਡਾ. ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ ਪਟਿਆਲਾ ਹੈਰੀਟੇਜ ਮੇਲਾ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸਾਡੀ ਵੱਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਸਾਬਤ ਹੋਇਆ ਹੈ। ਡਾ. ਬੇਦੀ ਨੇ ਪਟਿਆਲਾ ਫਾਊਂਡੇਸ਼ਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਕਿਉਂਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਸ਼ਹਿਰ ਦੀ 262 ਸਾਲਾਂ ਤੋਂ ਵੀ ਪੁਰਾਣੀ ਪੁਰਾਣੀ ਵਿਰਾਸਤੀ ਹੋਂਦ ਦਾ ਪਤਾ ਲੱਗਿਆ ਹੈ ਅਤੇ ਇਨ੍ਹਾਂ ਨੇ ਅੱਜ ਉਨ੍ਹਾਂ ਸਥਾਨਾਂ ਨੂੰ ਦੇਖਿਆ ਅਤੇ ਇਸ ਦਾ ਇਤਿਹਾਸ ਜਾਣਿਆ ਹੈ, ਜਿਸ ਤੋਂ ਸਾਰੇ ਲੋਕ ਜਾਣੂ ਨਹੀਂ ਹੁੰਦੇ। ਇਸ ਵਿਰਾਸਤੀ ਸੈਰ ਮੌਕੇ ਹਾਜ਼ਰੀਨ ਨੇ ਪਟਿਆਲਾ ਦੀਆਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਸ਼ਹਿਰ ਦੇ ਅੰਦਰ-ਅੰਦਰ ਬਣੇ ਹੋਏ ਵਿਰਾਸਤੀ ਰਸਤੇ ਤੋਂ ਹੁੰਦੇ ਹੋਏ ਪੁਰਾਣੇ ਸ਼ਹਿਰ ਦੀ ਸੈਰ ਕੀਤੀ। ਇਸ ਵਿਰਾਸਤੀ ਸੈਰ ਦੇ ਕਾਫ਼ਲੇ ਵਿਚ ਸਰਕਾਰੀ ਕਾਲਜ ਲੜਕੀਆਂ, ਐਮ.ਐਮ. ਮੋਦੀ ਕਾਲਜ ਅਤੇ ਯਾਦਵਿੰਦਰਾ ਪਬਲਿਕ ਸਕੂਲ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਸਮੇਤ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਵਿਰਾਸਤੀ ਸੈਰ ਸ਼ਾਹੀ ਸਮਾਧਾਂ ਤੋਂ ਸ਼ੁਰੂ ਹੋਕੇ ਹਵੇਲੀ ਮੁਹੱਲਾ ਛੱਤਾ ਨਾਨੂੰਮਲ, ਬਰਤਨ ਬਾਜ਼ਾਰ, ਮਿਸ਼ਰੀ ਬਾਜ਼ਾਰ, ਰੂਪ ਚੰਦ ਮੁਹੱਲਾ, ਸੱਪਾਂ ਵਾਲੀ ਗਲੀ, ਰਾਜੇਸ਼ਵਰੀ ਸ਼ਿਵ ਮੰਦਰ, ਕੋਤਵਾਲੀ, ਦਰਸ਼ਨੀ ਡਿਊਢੀ ਤੋਂ ਹੁੰਦੀ ਹੋਈ ਕਿਲਾ ਮੁਬਾਰਕ ਵਿਖੇ ਜਾ ਕੇ ਸਮਾਪਤ ਹੋਈ।ਇਸ ਦੌਰਾਨ ਰਵੀ ਆਹਲੂਵਾਲੀਆ ਨੇ ਇਸ ਸੈਰ 'ਚ ਸ਼ਾਮਲ ਹੋਏ ਵਿਦਿਆਰਥੀਆਂ ਅਤੇ ਹੋਰ ਪਤਵੰਤਿਆਂ ਨੂੰ ਇਸ ਰਸਤੇ 'ਚ ਆਏ ਹਰ ਸਥਾਨ ਦਾ ਮਹੱਤਵ ਦੱਸਿਆ ਗਿਆ। ਸਭ ਤੋਂ ਪਹਿਲਾਂ ਸ਼ਾਹੀ ਸਮਾਧਾਂ ਬਾਰੇ ਦੱਸਿਆ ਗਿਆ ਕਿ ਇਥੇ ਪਟਿਆਲਾ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਸਮੇਤ ਪਟਿਆਲਾ ਰਿਆਸਤ ਦੇ ਹੋਰ ਪਰਿਵਾਰਕ ਮੈਂਬਰਾਂ ਦੀਆਂ ਸਮਾਧੀਆਂ ਸਥਿਤ ਹਨ। ਇਸ ਉਪਰੰਤ ਦਾਲ ਦਲੀਆਂ ਚੌਂਕ, ਛੱਤਾ ਨਾਨੂੰਮਲ ਜੋ ਪਟਿਆਲਾ ਰਿਆਸਤ ਦੇ ਵਜ਼ੀਰ ਦਾ ਨਿਵਾਸ ਸਥਾਨ ਰਿਹਾ ਹੈ, ਬਰਤਨ ਬਾਜ਼ਾਰ ਜੋ ਸ਼ਹਿਰ ਦੀ ਸਥਾਪਨਾ ਸਮੇਂ ਹੀ ਹੋਂਦ ਵਿੱਚ ਆਇਆ ਤੇ ਕਰੀਬ 262 ਸਾਲ ਪੁਰਾਣਾ ਹੈ, ਇਥੇ ਪਿੱਤਲ ਦੇ ਭਾਂਡਿਆਂ ਨੂੰ ਕਲੀ ਕਰਨ ਬਾਰੇ ਦੱਸਿਆ ਗਿਆ। ਇਸ ਤੋਂ ਬਿਨ੍ਹਾਂ ਰਾਜੇਸ਼ਵਰੀ ਸ਼ਿਵ ਮੰਦਰ ਜੋ ਕੇ ਇਤਿਹਾਸਕ ਮਹੱਤਤਾ ਰੱਖਦਾ ਹੈ, ਸੱਪਾਂ ਵਾਲੀ ਗਲੀ, ਦਰਸ਼ਨੀ ਗੇਟ ਜੋ ਪਟਿਆਲਾ ਸ਼ਹਿਰ ਵਿਚ ਦਾਖਲ ਹੋਣ ਲਈ ਰਸਤਾ ਸੀ ਬਾਰੇ ਵੀ ਦੱਸਿਆ ਗਿਆ। ਅਖੀਰ ਵਿਚ ਜਿਥੋਂ ਪਟਿਆਲਾ ਰਿਆਸਤ ਦਾ ਮੁੱਢ ਬੰਨ੍ਹਿਆ ਗਿਆ ਅਤੇ ਰਿਆਸਤ ਦੇ ਬਾਨੀ ਬਾਬਾ ਆਲਾ ਸਿੰਘ ਦਾ ਨਿਵਾਸ ਸਥਾਨ ਰਿਹਾ ਹੈ, ਵਿਖੇ ਪਹੁੰਚ ਕੇ ਇਹ ਵਿਰਾਸਤੀ ਸੈਰ ਸਮਾਪਤ ਹੋਈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਡਾ. ਅਭਿਨੰਦਨ ਬਸੀ, ਹਰਪ੍ਰੀਤ ਸੰਧੂ, ਐਸ.ਪੀ ਚਾਂਦ, ਪਵਨ ਗੋਇਲ, ਸਵੀਪ ਪਟਿਆਲਾ ਤੋਂ ਮੋਹਿਤ ਕੌਸ਼ਲ ਤੇ ਪਟਿਆਲਾ ਫਾਉਂਡੇਸ਼ਨ ਦੇ ਵਲੰਟੀਅਰ ਅਤੇ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਮੌਜੂਦ ਸਨ।
Punjab Bani 10 February,2024
STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ
STF ਵੱਲੋਂ ਵੱਡੀ ਕਾਰਵਾਈ : ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਹੋਵੇਗੀ ਕੁਰਕ ਚੰਡੀਗੜ੍ਹ- ਨਸ਼ਾ ਤਸਕਰੀ ਦੇ ਮਾਮਲੇ ‘ਚ ਭਗੌੜੇ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਐਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਐਸਟੀਐਫ ਦੀ ਜਾਂਚ ਟੀਮ ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਕੁਰਕ ਕੀਤੀ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਦੋਸ਼ੀ ਵਿਦੇਸ਼ ‘ਚ ਫਰਾਰ ਹੋ ਗਿਆ ਹੈ। ਪੰਜਾਬ ਪੁਲਿਸ ਦੀ ਵਿਜੀਲੈਂਸ ਨੇ ਇਹ ਜਾਣਕਾਰੀ ਐਨਆਈਏ ਨੂੰ ਦਿੱਤੀ ਹੈ ਅਤੇ ਮਦਦ ਵੀ ਮੰਗੀ ਹੈ। ਐਸਟੀਐਫ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 64ਐਫ ਤਹਿਤ ਕਾਰਵਾਈ ਕਰਦਿਆਂ ਮੁਹਾਲੀ ਸਥਿਤ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਦੀ ਕੀਮਤ ਕਰੀਬ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।
Punjab Bani 10 February,2024
ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਲਗਵਾਏ ਜਾ ਰਹੇ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਲਈ ਵਰਦਾਨ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਵਿਆਪਕ ਪੱਧਰ ਉਤੇ ਲੋਕਾਂ ਦੇ ਫਾਇਦਿਆਂ ਨੂੰ ਯਕੀਨੀ ਬਣਾਉਣ ਲਈ ਅਜਿਹੀ ਪਹਿਲਕਦਮੀ ਨਹੀਂ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਾਰਡ ਨੰਬਰ 5 ਵਿਚ ਸਥਿਤ ਸ਼ਿਵ ਕੁਟੀ ਮੰਦਿਰ ਵਿਖੇ ਆਯੋਜਿਤ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਹਮਾਇਤੀ ਸੋਚ ਦਾ ਪ੍ਰਤੱਖ ਸਬੂਤ ਹੈ ਕਿ ਪੂਰੇ ਸੂਬੇ ਵਿੱਚ ਰੋਜ਼ਾਨਾ ਦੇ ਆਧਾਰ ਉੱਤੇ ਸੈਂਕੜੇ ਅਜਿਹੇ ਕੈਂਪ ਆਯੋਜਿਤ ਕਰਕੇ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਹਲਕਾ ਸੁਨਾਮ ਵਿਖੇ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਵਾਲਿਆਂ ਵਿਚ ਉਤਸ਼ਾਹ ਹੈ ਅਤੇ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਲੋਕ ਪੱਖੀ ਅਤੇ ਉਸਾਰੂ ਉਪਰਾਲਾ ਹੈ ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਤਹਿਸੀਲਦਾਰ ਗੁਰਲੀਨ ਕੌਰ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਬਲਾਕ ਪ੍ਰਧਾਨ ਸਾਹਿਬ ਸਿੰਘ, ਸੋਨੂ ਵਰਮਾ, ਗੁਰਤੇਗ ਸਿੰਘ ਨਿੱਕਾ ਐਮ.ਸੀ., ਚਮਕੌਰ ਹਾਂਡਾ, ਯਾਦਵਿੰਦਰ ਰਾਜਾ ਨਕਟੇ, ਅਸੀਸ ਜੈਨ, ਨਰਿੰਦਰ ਠੇਕੇਦਾਰ, ਗੁਰਪ੍ਰੀਤ ਸਿੰਘ ਕੰਡਾ ਵੀ ਹਾਜ਼ਰ ਸਨ।
Punjab Bani 10 February,2024
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਕਰੀਬ ਤਿੰਨ ਮਹੀਨੇ ਪਹਿਲਾਂ ਆਰੰਭ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਤੋਂ ਸ਼ਰਧਾਲੂਆਂ ਦੇ 7ਵੇਂ ਜਥੇ ਨੂੰ ਬੱਸ ਰਾਹੀਂ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੰਜਾਬ ਅਤੇ ਹੋਰਨਾਂ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਦੀਦਾਰੇ ਕਰਵਾਉਣ ਦਾ ਇੱਕ ਨੇਕ ਕਾਰਜ ਹੈ ਅਤੇ ਸੁਨਾਮ ਸਮੇਤ ਰਾਜ ਦੇ ਸਮੂਹ ਹਲਕਿਆਂ ਵਿੱਚ ਇਸ ਸਕੀਮ ਨੂੰ ਨਾਗਰਿਕਾਂ ਵੱਲੋਂ ਅਥਾਹ ਹੁੰਗਾਰਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ ਇਸ ਜਥੇ ਦੇ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੰਡੀਆਂ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਨਿਵਾਸੀਆਂ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਇਸ ਸਕੀਮ ਤਹਿਤ ਕੀਤੇ ਜਾ ਚੁੱਕੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਨੀਰਜ ਕੁਮਾਰ, ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਯਾਦਵਿੰਦਰ ਰਾਜਾ ਨਕਟੇ, ਹਰਮੀਤ ਵਿਰਕ, ਸੰਜੀਵ ਕੁਮਾਰ ਸੰਜੂ, ਨਰਿੰਦਰ ਠੇਕੇਦਾਰ ਵੀ ਹਾਜ਼ਰ ਸਨ।
Punjab Bani 10 February,2024
ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ
ਭਾਰਤੀ ਮੂਲ ਦੇ ਵਿਵੇਕ ਤਨੇਜਾ ਦੀ ਵਿਦੇਸ਼ ਵਿਚ ਕੁੱਟਮਾਰ ਦੌਰਾਨ ਮੌਤ ਵਾਸ਼ਿੰਗਟਨ, 10 ਫਰਵਰੀ - ਵਾਸ਼ਿੰਗਟਨ ਦੇ ਰੈਸਟੋਰੈਂਟ ਦੇ ਬਾਹਰ ਲੜਾਈ ਦੌਰਾਨ ਕੁੱਟਮਾਰ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਹਾਲ ਹੀ ‘ਚ ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ‘ਤੇ ਹਮਲਿਆਂ ਦੀਆਂ ਕਈ ਚਿੰਤਾਜਨਕ ਘਟਨਾਵਾਂ ਸਾਹਮਣੇ ਆਈਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਅਧਿਕਾਰੀਆਂ ਨੇ 2 ਫਰਵਰੀ ਨੂੰ ਤੜਕੇ 2 ਵਜੇ ਦੇ ਕਰੀਬ ਸ਼ੋਟੋਜ਼ ਰੈਸਟੋਰੈਂਟ ਦੇ ਬਾਹਰ ਘਟਨਾ ਦੀ ਜਾਣਕਾਰੀ ਮਿਲੀ ਅਤੇ ਉਨ੍ਹਾਂ ਨੇ ਫੁੱਟਪਾਥ ‘ਤੇ ਵਿਵੇਕ ਤਨੇਜਾ ਨਾਂ ਦਾ ਭਾਰਤੀ ਮੂਲ ਦਾ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਦੇਖਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਵਾਸ਼ਿੰਗਟਨ ਡੀਸੀ ਦੇ ਟੈਲੀਵਿਜ਼ਨ ਸਟੇਸ਼ਨ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਨੇਜਾ ਅਤੇ ਅਣਪਛਾਤੇ ਵਿਅਕਤੀ ਵਿਚਕਾਰ ਬੋਲ-ਬੁਲਾਰਾ ਲੜਾਈ ਵਿੱਚ ਬਦਲ ਗਿਆ ਅਤੇ ਮੁਲਜ਼ਮ ਨੇ ਤਨੇਜਾ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਫੁੱਟਪਾਥ ਨਾਲ ਉਸ ਦਾ ਸਿਰ ਮਾਰਿਆ। ਗੰਭੀਰ ਰੂਪ ਨਾਲ ਜ਼ਖਮੀ ਤਨੇਜਾ ਦੀ ਹਸਪਤਾਲ ‘ਚ ਮੌਤ ਹੋ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ। ਮੁਲਜ਼ਮ ਦੀ ਫੁਟੇਜ ਸੀਸੀਟੀਵੀ ਤੋਂ ਹਾਸਲ ਕਰ ਲਈ ਗਈ ਹੈ। ਤਨੇਜਾ ‘ਡਾਇਨਾਮੋ ਟੈਕਨਾਲੋਜੀਜ਼’ ਦੇ ਸਹਿ-ਸੰਸਥਾਪਕ ਅਤੇ ਚੇਅਰਮੈਨ ਸਨ।
Punjab Bani 10 February,2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਬਣੇਗੀ ਸਰਕਾਰ ਦਿੱਲੀ, 10 ਫਰਵਰੀ 2024 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ।
Punjab Bani 10 February,2024
SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ
SIT ਵੱਲੋਂ ਵੱਡੀ ਕਾਰਵਾਈ: ਬਰਗਾੜੀ ਬੇਅਦਬੀ ਕਾਂਡ ਚੋਂ ਭਗੋੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫ਼ਤਾਰ ਐਸ.ਐਸ.ਪੀ. ਹਰਜੀਤ ਸਿੰਘ ਨੇ ਕੀਤੀ ਪੁਸ਼ਟੀ ਫਰੀਦਕੋਟ, 10 ਫਰਵਰੀ 2024: ਪੰਜਾਬ ਦੇ ਚਰਚਿਤ 2015 ਬਰਗਾੜੀ ਬੇਅਦਬੀ ਮਾਮਲੇ ਵਿੱਚ, ਚਾਰਜਸ਼ੀਟ ਭਗੌੜੇ ਪ੍ਰਦੀਪ ਕਲੇਰ ਨੂੰ SIT ਨੇ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਪਹਿਲਾ ਆਰੋਪੀ ਦੇ ਅਯੁੱਧਿਆ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਫਰੀਦਕੋਟ ਸੀਆਈਏ ਸਟਾਫ਼ ਇੰਚਾਰਜ ਹਰਬੰਸ ਸਿੰਘ ਆਪਣੀ ਟੀਮ ਨਾਲ ਅਯੁੱਧਿਆ ਪੁੱਜੇ ਸਨ, ਪਰ ਉੱਥੇ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰ ਕੁਝ ਠੋਸ ਸੂਚਨਾ ਜ਼ਰੂਰ ਮਿਲੀ, ਇਸ ਸੂਚਨਾ ਦੇ ਆਧਾਰ 'ਤੇ ਟੀਮ ਨੇ ਦੋਸ਼ੀ ਦੀ ਲੋਕੇਸ਼ਨ ਟਰੇਸ ਕਰਦੇ ਹੋਏ ਦੋਸ਼ੀ ਨੂੰ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ, ਜਿਸ ਨੂੰ ਫਰੀਦਕੋਟ ਲਿਆਂਦਾ ਜਾ ਰਿਹਾ ਹੈ, ਗ੍ਰਿਫਤਾਰੀ ਦੀ ਪੁਸ਼ਟੀ ਐਸਐਸਪੀ ਹਰਜੀਤ ਸਿੰਘ ਨੇ ਵੀ ਕੀਤੀ ਹੈ।
Punjab Bani 10 February,2024
ਸਾਬਕਾ ਪ੍ਰਧਾਨ ਮੰਤਰੀਆਂ ਨੂੰ ਮਿਲੇਗਾ ਭਾਰਤ ਰਤਨ : ਮੋਦੀ
ਸਾਬਕਾ ਪ੍ਰਧਾਨ ਮੰਤਰੀਆਂ ਨੂੰ ਮਿਲੇਗਾ ਭਾਰਤ ਰਤਨ : ਮੋਦੀ ਨਵੀਂ ਦਿੱਲੀ, 9 ਫਰਵਰੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਇਸ ਤਰ੍ਹਾਂ ਉੱਘੇ ਵਿਦਵਾਨ ਅਤੇ ਰਾਜਨੇਤਾ ਵਜੋਂ ਨਰਸਿਮ੍ਹਾ ਰਾਓ ਨੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਭਾਰਤ ਦੀ ਵਿਆਪਕ ਸੇਵਾ ਕੀਤੀ। ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਉਨ੍ਹਾਂ ਦੇ ਖੇਤੀ ਤੇ ਕਿਸਾਨ ਭਲਾਈ ’ਚ ਅਹਿਮ ਯੋਗਦਾਨ ਲਈ ਸਰਕਾਰ ਭਾਰਤ ਰਤਨ ਦੇ ਰਹੀ ਹੈ।
Punjab Bani 09 February,2024
ਜੇਲ ਵਿੱਚ ਬੰਦ ਇਮਰਾਨ ਖਾਨ ਦੀ ਪਾਰਟੀ ਨੇ ਕੀਤਾ ਜਿੱਤ ਦਾ ਦਾਅਵਾ, ਕਿਹਾ : ਕੀਤੀ ਜਾ ਰਹੀ ਹੈ ਧਾਂਦਲੀ
ਜੇਲ ਵਿੱਚ ਬੰਦ ਇਮਰਾਨ ਖਾਨ ਦੀ ਪਾਰਟੀ ਨੇ ਕੀਤਾ ਜਿੱਤ ਦਾ ਦਾਅਵਾ, ਕਿਹਾ : ਕੀਤੀ ਜਾ ਰਹੀ ਹੈ ਧਾਂਦਲੀ ਇਸਲਾਮਾਬਾਦ, 9 ਫਰਵਰੀ ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਦੇਸ਼ ਦੀਆਂ ਆਮ ਚੋਣਾਂ ‘ਚ ਜਿੱਤ ਦਾ ਦਾਅਵਾ ਕਰਦੇ ਹੋਏ ਦੋਸ਼ ਲਗਾਇਆ ਕਿ ਨਤੀਜਿਆਂ ‘ਚ ਧਾਂਦਲੀ ਕਰਨ ਲਈ ਨਤੀਜਿਆਂ ‘ਚ ਦੇਰੀ ਕੀਤੀ ਜਾ ਰਹੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਨੇ ਪੀਐੱਮਐੱਲ-ਐੱਨ ਦੇ ਸੁਪਰੀਮ ਨੇਤਾ ਨਵਾਜ਼ ਸ਼ਰੀਫ਼ ਨੂੰ ਹਾਰ ਮੰਨਣ ਲਈ ਕਿਹਾ। ਪੀਐੱਮਐੱਲ-ਐੱਨ ਨੇ ਹਾਲਾਂਕਿ ਇਸ ਮੰਗ ਨੂੰ ਠੁਕਰਾ ਦਿੱਤਾ ਅਤੇ ਦਾਅਵਾ ਕੀਤਾ ਕਿ ਉਹ ਵੀਰਵਾਰ ਦੀਆਂ ਚੋਣਾਂ ਜਿੱਤ ਰਹੀ ਹੈ। ਪਾਕਿਸਤਾਨ ਵਿੱਚ ਵੀਰਵਾਰ ਦੀਆਂ ਆਮ ਚੋਣਾਂ ਤੋਂ ਬਾਅਦ ਹਾਲੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ, ਜਿਸ ਵਿੱਚ ਧਾਂਦਲੀ, ਹਿੰਸਾ ਅਤੇ ਦੇਸ਼ ਵਿਆਪੀ ਮੋਬਾਈਲ ਫ਼ੋਨ ਬੰਦ ਹੋਣ ਦੇ ਦੋਸ਼ ਲੱਗੇ ਸਨ। ਮੈਦਾਨ ਵਿਚ ਦਰਜਨਾਂ ਪਾਰਟੀਆਂ ਸਨ ਪਰ ਮੁੱਖ ਮੁਕਾਬਲਾ ਖਾਨ ਦੀ ਪੀਟੀਆਈ, ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ (ਐੱਨ) ਅਤੇ ਬਿਲਾਵਲ ਜ਼ਰਦਾਰੀ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਵਿਚ ਸੀ, ਇਮਰਾਨ ਦੀ ਪਾਰਟੀ ਦੇ ਉਮੀਦਵਾਰ ਆਜ਼ਾਦ ਤੌਰ ‘ਤੇ ਚੋਣ ਲੜੇ। ਅਗਲੀ ਸਰਕਾਰ ਬਣਾਉਣ ਲਈ ਕਿਸੇ ਪਾਰਟੀ ਨੂੰ 265 ਵਿੱਚੋਂ 133 ਸੀਟਾਂ ਜਿੱਤਣੀਆਂ ਲਾਜ਼ਮੀ ਹਨ। ਰਿਪੋਰਟਾਂ ਅਨੁਸਾਰ ਪੀਟੀਆਈ ਨੇ 150 ਤੋਂ ਵੱਧ ਨੈਸ਼ਨਲ ਅਸੈਂਬਲੀ ਸੀਟਾਂ ਜਿੱਤੀਆਂ ਹਨ ਅਤੇ ਸਪੱਸ਼ਟ ਬਹੁਮਤ ਨਾਲ ਸੰਘੀ, ਪੰਜਾਬ ਅਤੇ ਖੈਬਰ-ਪਖਤੂਨਖਵਾ ਵਿੱਚ ਸਰਕਾਰ ਬਣਾਉਣ ਲਈ ਮਜ਼ਬੂਤ ਹਾਲਤ ਵਿੱਚ ਹੈ।
Punjab Bani 09 February,2024
ਲਾਈਵ ਹੋਏ ਨੇਤਾ ਦੀ ਗੋਲੀ ਮਾਰ ਕੀਤੀ ਹੱਤਿਆ
ਲਾਈਵ ਹੋਏ ਨੇਤਾ ਦੀ ਗੋਲੀ ਮਾਰ ਕੀਤੀ ਹੱਤਿਆ ਮੁੰਬਈ : ਸ਼ਿਵ ਸੈਨਾ ਨੇਤਾ ਅਭਿਸ਼ੇਕ ਘੋਸਾਲਕਰ 'ਤੇ ਮੁੰਬਈ 'ਚ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਦੌਰਾਨ ਅਭਿਸ਼ੇਕ 'ਤੇ ਫਾਇਰਿੰਗ ਕੀਤੀ ਗਈ। ਜਿਸ ਵਿਚ ਉਸ ਨੂੰ ਤਿੰਨ ਗੋਲੀਆਂ ਲੱਗਣ ਕਾਰਨ ਉਸਦੀ ਮੌਤ ਹੋ ਗਈ ਹੈ। ਜਦੋਂ ਕਿ ਅਭਿਸ਼ੇਕ 'ਤੇ ਹਮਲਾ ਕਰਨ ਦੇ ਕੁਝ ਸਮੇਂ ਬਾਅਦ ਹਮਲਾਵਰ ਨੇ ਵੀ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਸਮੇਂ ਅਭਿਸ਼ੇਕ ਉਸੇ ਹਮਲਾਵਰ ਨਾਲ ਬੈਠ ਕੇ ਫੇਸਬੁੱਕ ਲਾਈਵ ਕਰ ਰਿਹਾ ਸੀ। ਹੁਣ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਦੇ ਦਹਿਸਰ ਇਲਾਕੇ 'ਚ ਵੀਰਵਾਰ ਦੇਰ ਸ਼ਾਮ ਸ਼ਿਵ ਸੈਨਾ ਨੇਤਾ ਅਭਿਸ਼ੇਕ ਘੋਸਾਲਕਰ 'ਤੇ ਗੋਲੀਬਾਰੀ ਕੀਤੀ ਗਈ। ਮੌਕੇ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਅਭਿਸ਼ੇਕ ਨੂੰ ਤਿੰਨ ਗੋਲੀਆਂ ਲੱਗੀਆਂ। ਜਿਸ ਤੋਂ ਬਾਆਦ ਉਸ ਨੂੰ ਇਲਾਕੇ ਦੇ ਕਰੁਣਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਹ ਘਟਨਾ ਮੁੰਬਈ ਦੇ ਥਾਣਾ ਖੇਤਰ ਦੀ ਹੈ।
Punjab Bani 09 February,2024
ਦੋ ਨੌਜਵਾਨਾਂ ਨੁੰ ਮਾਰੀ ਗੋਲੀ, ਪੁਲਿਸ ਜਾਂਚ ਵਿੱਚ ਜੁਟੀ
ਦੋ ਨੌਜਵਾਨਾਂ ਨੁੰ ਮਾਰੀ ਗੋਲੀ, ਪੁਲਿਸ ਜਾਂਚ ਵਿੱਚ ਜੁਟੀ ਦਿੱਲੀ। ਨਜਫਗੜ੍ਹ 'ਚ ਸ਼ੁੱਕਰਵਾਰ ਨੂੰ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਬਾਰੀ ਇੱਕ ਸੈਲੂਨ ਵਿੱਚ ਹੋਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਕਿ ਨਜਫਗੜ੍ਹ ਪੁਲਿਸ ਸਟੇਸ਼ਨ 'ਤੇ ਇਕ ਪੀਸੀਆਰ ਕਾਲ ਆਈ, ਜਿਸ 'ਚ ਕਾਲ ਕਰਨ ਵਾਲੇ ਨੇ ਦੱਸਿਆ ਕਿ ਇੰਦਰਾ ਪਾਰਕ, ਪਿਲਰ ਨੰਬਰ 80, ਸੈਲੂਨ 'ਚ ਇਕ ਲੜਕੇ ਨੂੰ ਗੋਲੀ ਮਾਰੀ ਗਈ ਹੈ। ਇਸ ਦੇ ਨਾਲ ਹੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਉਣ ਸਬੰਧੀ ਮੋਹਨ ਗਾਰਡਨ ਥਾਣੇ ਵਿੱਚ ਫ਼ੋਨ ਆਇਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਜਿੱਥੇ ਸੋਨੂੰ ਅਤੇ ਆਸ਼ੀਸ਼ ਦੋਵਾਂ ਦੀ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਐਫਐਸਐਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
Punjab Bani 09 February,2024
ਹਲਦਵਾਨੀ ਵਿੱਚ ਭੜਕੀ ਹਿੰਸਾ : 6 ਦੀ ਮੌਤ ਤੇ ਕਈ ਜ਼ਖਮੀ
ਹਲਦਵਾਨੀ ਵਿੱਚ ਭੜਕੀ ਹਿੰਸਾ : 6 ਦੀ ਮੌਤ ਤੇ ਕਈ ਜ਼ਖਮੀ ਉੱਤਰਾਖੰਡ : ਉੱਤਰਾਖੰਡ ਦੇ ਹਲਦਵਾਨੀ ਜ਼ਿਲ੍ਹੇ ਦੇ ਵਨਭੁਲਪੁਰਾ ‘ਚ ਨਾਜਾਇਜ਼ ਕਬਜ਼ੇ ਹਟਾਉਣ ਗਈ ਪੁਲਿਸ ਉਤੇ ਪਥਰਾਅ ਤੋਂ ਬਾਅਦ ਭੜਕੀ ਹਿੰਸਾ ‘ਚ ਕੁੱਲ 6 ਲੋਕਾਂ ਦੀ ਮੌਤ ਹੋ ਗਈ ਹੈ। 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬਨਭੂਲਪੁਰਾ ’ਚ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਦਰੱਸਾ ਢਾਹੇ ਦੀ ਜਾਣ ਦੀ ਮੁਹਿੰਮ ਮਗਰੋਂ ਹਿੰਸਾ ਭੜਕ ਪਈ ਅਤੇ ਸਥਾਨਕ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ’ਤੇ ਪਥਰਾਅ ਕੀਤਾ। ਭੜਕੀ ਹੋਈ ਭੀੜ ਨੇ ਕਈ ਵਾਹਨ ਵੀ ਸਾੜ ਦਿੱਤੇ।ਇਸ ਮਗਰੋਂ ਪ੍ਰਸ਼ਾਸਨ ਨੇ ਇਲਾਕੇ ’ਚ ਕਰਫਿਊ ਆਇਦ ਕਰ ਦਿੱਤਾ। ਉੱਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਗ੍ਰਹਿ ਕੇਂਦਰੀ ਮੰਤਰਾਲੇ ਤੋਂ ਵਾਧੂ ਪੁਲਿਸ ਦੀ ਮੰਗ ਕੀਤੀ ਅਤੇ ਚਾਰ ਵਾਧੂ ਕੇਂਦਰੀ ਦਸਤੇ ਭੇਜੇ ਗਏ ਹਨ। ਤਣਾਅ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਿੰਸਾ ਪ੍ਰਭਾਵਿਤ ਇਲਾਕੇ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਨਾਲ ਹੀ ਵਿਕਾਸ ਬਲਾਕ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੂਰੇ ਹਲਦਵਾਨੀ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੰਗੇ ਫੈਲਾਉਣ ਵਾਲੇ ਦੋਸ਼ੀਆਂ ਖਿਲਾਫ ਯੂ.ਏ.ਪੀ.ਏ. ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
Punjab Bani 09 February,2024
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ
ਸਪੀਕਰ ਸੰਧਵਾਂ ਨੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ ਚੰਡੀਗੜ੍ਹ, 9 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ 'ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਹ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ। ਸ. ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੇ ਖਿਡਾਰੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਨੀਤੀ ਤਹਿਤ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕਰ ਰਹੀ ਹੈ।
Punjab Bani 09 February,2024
ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਚੌਥੇ ਦਿਨ ਵੀ ਲੋਕ ਲਈ ਵਰਦਾਨ ਸਾਬਤ ਹੋਣ ਲੱਗੇ -ਮੌਕੇ 'ਤੇ ਸਰਟੀਫਿਕੇਟ ਪ੍ਰਾਪਤ ਕਰਕੇ ਖੁਸ਼ ਹੋਏ ਲੋਕ, ਸਰਕਾਰ ਦੀ ਸ਼ਲਾਘਾ ਕੀਤੀ ਪਟਿਆਲਾ, 9 ਫਰਵਰੀ: ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਵਰਦਾਨ ਸਾਬਤ ਹੋ ਰਹੇ ਹਨ। ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਾਪਤ ਹੋਏ ਹਨ। ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ ਵਿੱਚ ਵੀ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਤੇ ਅਧਿਕਾਰੀ ਪਹੁੰਚ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਲੋਕ ਇਨ੍ਹਾਂ ਕੈਂਪਾਂ ਤੋਂ ਪੂਰੇ ਖੁਸ਼ ਨਜ਼ਰ ਆਏ ਤੇ ਸਰਕਾਰ ਦੀ ਸ਼ਲਾਘਾ ਕਰ ਰਹੇ ਸਨ। ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਅੱਜ ਜ਼ਿਲ੍ਹੇ ਵਿੱਚ ਸਲੇਮਪੁਰ ਸ਼ੇਖਾਂ, ਪਿਲਖਣੀ, ਮਰਦਾਂਪੁਰ, ਖਰਾਜਪੁਰ, ਜਨਹੇੜੀਆਂ, ਭਾਂਖਰ, ਦੌਣਕਲਾਂ, ਬੋਲੜਕਲਾਂ, ਭਾਦਸੋਂ ਦੀ ਵਾਰਡ ਨੰਬਰ 5, ਖੇੜੀ ਜੱਟਾਂ, ਨਾਭਾ ਦੀ ਵਾਰਡ ਨੰਬਰ 5, ਮੱਲੇਵਾਲ, ਨਰਾਇਣਗੜ੍ਹ ਵਸਵਾ ਸਿੰਘ ਵਾਲਾ, ਸੰਪੁਰਨਗੜ੍ਹ, ਬਹਾਦਰਪੁਰ ਫਕੀਰੀਆਂ, ਭੰਬੂਆਂ, ਬਾਦਸ਼ਾਹਪੁਰ, ਦਵਾਰਕਾਪੁਰ, ਰਾਮਪੁਰ ਪੜਤਾ, ਉਗੋਕੇ, ਪ੍ਰੇਮ ਸਿੰਘ ਵਾਲਾ, ਕਕਰਾਲਾ, ਬੁਜਰਕ, ਲੁਟਕੀਮਾਜਰਾ ਵਿਖੇ ਇਹ ਕੈਂਪ ਲਗਾਏ ਗਏ, ਜਿੱਥੇ ਲੋਕਾਂ ਨੇ ਇਨ੍ਹਾਂ ਦਾ ਲਾਭ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਫਰਵਰੀ ਨੂੰ ਇਹ ਕੈਂਪ ਰਾਜਪੁਰਾ ਦੀ ਵਾਰਡ ਨੰਬਰ 3, ਸੂਹਰੋਂ, ਤੇਪਲਾ, ਧਾਂਦੀਆਂ, ਸਿਰਕੱਪੜਾ, ਧਰੇੜੀ ਜੱਟਾਂ, ਹੜਾਨਾ, ਭਾਦਸੋਂ ਦੀ ਵਾਰਡ ਨੰਬਰ 6, ਕਿਸ਼ਨਗੜ੍ਹ, ਨਾਭਾ ਦੀ ਵਾਰਡ ਨੰਬਰ 6 ਤੇ ਭੋਜੋ ਮਾਜਰੀ ਵਿਖੇ ਲਗਾਏ ਜਾਣਗੇ। ਉਨ੍ਹਾਂ ਨੇ ਮੁੜ ਤੋਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
Punjab Bani 09 February,2024
'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ
'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ ਸਬੰਧਤ ਵਿਕਰੇਤਾਵਾਂ ਨੂੰ 1361 ਨੋਟਿਸ ਜਾਰੀ ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ ਜਨਵਰੀ ਮਹੀਨੇ ਲਈ 246 ਜੇਤੂਆਂ ਦਾ ਐਲਾਨ ਚੰਡੀਗੜ੍ਹ, 9 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ "ਮੇਰਾ ਬਿੱਲ ਐਪ" 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ ਕੁੱਲ 59,616 ਬਿੱਲਾਂ ਵਿੱਚੋਂ 52,988 ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 6628 ਬਿੱਲਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਿਤ ਵਿਕਰੇਤਾਵਾਂ ਨੂੰ 1361 ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟੈਕਸੇਸ਼ਨ ਜਿਲ੍ਹਾ ਫਿਰੋਜ਼ਪੁਰ ਤੋਂ ਸੱਭ ਤੋਂ ਵੱਧ ਗਲਤ ਬਿੱਲ 189 ਪ੍ਰਾਪਤ ਹੋਏ ਜਿਸ ਲਈ 34,99,250 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਟੈਕਸੇਸ਼ਨ ਜਿਲ੍ਹਾ ਫ਼ਰੀਦਕੋਟ ਤੋਂ ਪ੍ਰਾਪਤ 86 ਗਲਤ ਬਿੱਲਾਂ ਲਈ 16,95,294 ਰੁਪਏ, ਪਟਿਆਲਾ ਤੋਂ ਪ੍ਰਾਪਤ 75 ਗਲਤ ਬਿੱਲਾਂ ਲਈ 19,47,192 ਰੁਪਏ, ਜਲੰਧਰ ਤੋਂ ਪ੍ਰਾਪਤ 61 ਗਲਤ ਬਿੱਲਾਂ ਲਈ 33,62,324 ਰੁਪਏ, ਰੋਪੜ ਤੋਂ ਪ੍ਰਾਪਤ 51 ਗਲਤ ਬਿੱਲਾਂ ਲਈ 50,43,524 ਰੁਪਏ, ਅੰਮ੍ਰਿਤਸਰ ਤੋਂ ਪ੍ਰਾਪਤ 38 ਗਲਤ ਬਿੱਲਾਂ ਲਈ 59,72,910 ਰੁਪਏ, ਅਤੇ ਲੁਧਿਆਣਾ ਤੋਂ ਪ੍ਰਾਪਤ 33 ਗਲਤ ਬਿੱਲਾਂ ਲਈ 95,95,872 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਆਨਲਾਈਨ ਡਰਾਅ ਰਾਹੀਂ ਹੁਣ ਤੱਕ ਕੁੱਲ 1164 ਜੇਤੂਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਜਨਵਰੀ 2024 ਦੇ 246 ਜੇਤੂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਦੁਆਰਾ ਹਰ ਮਹੀਨੇ ਆਨਲਾਈਨ ਡਰਾਅ ਕੱਢਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2023 ਵਿੱਚ 227 ਜੇਤੂਆਂ ਨੇ 11,75,005 ਰੁਪਏ ਦੇ ਇਨਾਮ ਜਿੱਤੇ, ਅਕਤੂਬਰ 2023 ਵਿੱਚ 216 ਜੇਤੂਆਂ ਨੇ 10,25,540 ਰੁਪਏ ਦੇ ਇਨਾਮ ਜਿੱਤੇ, ਨਵੰਬਰ 2023 ਵਿੱਚ 235 ਜੇਤੂਆਂ ਨੇ 10,78,930 ਰੁਪਏ ਦੇ ਇਨਾਮ ਜਿੱਤੇ, ਅਤੇ ਦਸੰਬਰ 2023 ਵਿੱਚ 240 ਜੇਤੂਆਂ ਨੇ 10,94,080 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਜਨਵਰੀ 2024 ਲਈ ਡਰਾਅ 7 ਫਰਵਰੀ ਨੂੰ ਕੱਢਿਆ ਗਿਆ ਸੀ ਅਤੇ ਜੇਤੂਆਂ ਵੱਲੋਂ ਆਪਣੇ ਬੈਂਕ ਖਾਤੇ ਦੇ ਵੇਰਵੇ ਮੁਹੱਈਆ ਕਰਵਾਉਣ ਤੋਂ ਬਾਅਦ ਇਨਾਮੀ ਰਾਸ਼ੀ ਦੇ ਦਿੱਤੀ ਜਾਵੇਗੀ। ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 21 ਅਗਸਤ, 2023 ਨੂੰ 'ਮੇਰਾ ਬਿੱਲ ਐਪ' ਲਾਂਚ ਕਰਨ ਤੋਂ ਬਾਅਦ ਇਸ ਸਕੀਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਖਪਤਕਾਰਾਂ ਨੂੰ ਉਹਨਾਂ ਦੀਆਂ ਖਰੀਦਾਂ ਲਈ ਬਿੱਲ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਇਸ ਤਰ੍ਹਾਂ ਵਿਕਰੇਤਾਵਾਂ ਨੂੰ ਉਹਨਾਂ ਦੀ ਵਿਕਰੀ ਲਈ ਬਿੱਲ ਜਾਰੀ ਕਰਨ ਲਈ ਪਾਬੰਦ ਕਰਨਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੈਟਰੋਲੀਅਮ ਪਦਾਰਥਾਂ (ਕੱਚੇ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ ਦੇ ਵਿਕਰੀ ਬਿੱਲ ਅਤੇ ਪੰਜਾਬ ਤੋਂ ਬਾਹਰ ਖਰੀਦੀਆਂ ਜਾਣ ਵਾਲੀਆਂ ਖਰੀਦਾਂ ਨਾਲ ਸਬੰਧਤ ਬਿੱਲਾਂ ਦੇ ਨਾਲ-ਨਾਲ ਬੀ2ਬੀ (ਵਪਾਰ ਤੋਂ ਕਾਰੋਬਾਰ) ਲੈਣ-ਦੇਣ ਦੇ ਬਿੱਲ ਇਸ ਸਕੀਮ ਵਿੱਚ ਸ਼ਾਮਿਲ ਨਹੀਂ ਹਨ। ਉਨ੍ਹਾਂ ਕਿਹਾ ਕਿ ਸਿਰਫ ਬੀਤੇ ਇੱਕ ਮਹੀਨੇ ਵਿੱਚ ਕੀਤੀਆਂ ਖਰੀਦਾਂ ਦੇ ਬਿੱਲਾਂ ਨੂੰ ਹੀ ਡਰਾਅ ਵਿੱਚ ਵਿਚਾਰਿਆ ਜਾਂਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਖਰੀਦੀਆਂ ਜਾ ਰਹੀਆਂ ਸਾਰੀਆਂ ਵਸਤਾਂ ਅਤੇ ਸੇਵਾਵਾਂ ਦੇ ਖਰੀਦ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ਵਿੱਚ ਹਰ ਮਹੀਨੇ ਹਿੱਸਾ ਲੈ ਕੇ 10,000 ਰੁਪਏ ਤੱਕ ਦੇ ਇਨਾਮ ਜਿੱਤਣ। ਉਨ੍ਹਾਂ ਕਿਹਾ ਕਿ ਇਹ ਸਕੀਮ ਜ਼ਮੀਨੀ ਪੱਧਰ 'ਤੇ ਟੈਕਸ ਦੀ ਪਾਲਣਾ ਦਾ ਸੰਦੇਸ਼ ਦੇਣ ਅਤੇ ਟੈਕਸ ਚੋਰੀ ਦੀ ਪ੍ਰਥਾ ਨੂੰ ਜੜ੍ਹਾਂ ਤੋਂ ਖ਼ਤਮ ਕਰਨ ਵਿੱਚ ਮਦਦਗਾਰ ਸਾਬਿਤ ਹੋ ਰਹੀ ਹੈ।
Punjab Bani 09 February,2024
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ ਚੰਡੀਗੜ੍ਹ, 9 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ, ਸਕੂਟਰ ਆਦਿ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ 'ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 09 February,2024
42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ
42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫਤਾਰ ਚੰਡੀਗੜ੍ਹ, 9 ਫਰਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਪਿੰਡ ਜੱਲੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਗੁਰਸਾਹਿਬ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਤੋਂ 42,000 ਰੁਪਏ ਰਿਸ਼ਵਤ ਲਈ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਉਕਤ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 09 February,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ 'ਚ ਅਪਡੇਟ ਕਰਨ ਦੀ ਹਦਾਇਤ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਆਨ ਲਾਈਨ ਪੋਰਟਲ 'ਚ ਅਪਡੇਟ ਕਰਨ ਦੀ ਹਦਾਇਤ -ਚੋਣ ਡਿਊਟੀ 'ਚ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਡਿਪਟੀ ਕਮਿਸ਼ਨਰ -ਕੇਂਦਰ ਤੇ ਰਾਜ ਸਰਕਾਰ ਦੇ ਵਿਭਾਗਾਂ, ਬੈਂਕਾਂ ਤੇ ਹੋਰ ਅਦਾਰਿਆਂ ਦੇ ਮੁਖੀਆਂ ਨਾਲ ਮੀਟਿੰਗ ਪਟਿਆਲਾ, 9 ਫਰਵਰੀ: ਲੋਕ ਸਭਾ ਹਲਕਾ ਪਟਿਆਲਾ-13 ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪਟਿਆਲਾ ਜ਼ਿਲ੍ਹੇ 'ਚ ਤਾਇਨਾਤ ਕੇਂਦਰ ਤੇ ਰਾਜ ਸਰਕਾਰ ਦੇ ਸਾਰੇ ਮੰਤਰਾਲਿਆਂ, ਵਿਭਾਗਾਂ, ਬੋਰਡਾਂ ਕਾਰਪੋਰੇਸ਼ਨਾਂ, ਬੈਂਕਾਂ, ਬੀਮਾ ਕੰਪਨੀਆਂ ਆਦਿ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ 23 ਫਰਵਰੀ ਤੱਕ ਆਨ ਲਾਈਨ ਪੋਰਟਲ ਨੈਕਸਟਜੈਨਡਾਈਸ ਡਾਟ ਪੰਜਾਬ ਡਾਟ ਜੀਓਵੀ ਡਾਟ ਇਨ https://nextgendise.punjab.gov.in ਵਿੱਚ ਡਾਟਾ ਐਂਟਰੀ ਰਾਹੀਂ ਅਪਡੇਟ ਕਰਨੀਆਂ ਯਕੀਨੀ ਬਣਾਈਆਂ ਜਾਣ। ਸ਼ੌਕਤ ਅਹਿਮਦ ਪਰੈ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀਆਂ ਡਿਊਟੀਆਂ ਲਾਉਣ ਲਈ ਸਮੂਹ ਵਿਭਾਗਾਂ ਦੇ ਮੁਲਾਜਮਾਂ ਦੀਆਂ ਸੂਚੀਆਂ ਸਬੰਧੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਮੁਖੀਆਂ ਨਾਲ ਇੱਕ ਮੀਟਿੰਗ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗੀ ਮੁਖੀਆਂ ਦੀ ਜਿੰਮੇਵਾਰੀ ਇਸ ਪੱਖੋਂ ਤੈਅ ਹੈ ਕਿ ਉਹ ਅਜਿਹੀਆਂ ਸੂਚੀਆਂ ਭੇਜਕੇ ਤਸਦੀਕ ਵੀ ਕਰਨਗੇ ਕਿ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਸੂਚੀ ਤੋਂ ਬਾਹਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਚੋਣ ਅਮਲ ਸ਼ੁਰੂ ਹੁੰਦਿਆਂ ਹੀ ਸਮੂਹ ਮੁਲਾਜਮ ਚੋਣ ਕਮਿਸ਼ਨ ਦੇ ਅਧੀਨ ਆ ਜਾਂਦੇ ਹਨ, ਇਸ ਲਈ ਕੋਈ ਕੁਤਾਹੀ ਲੋਕ ਪ੍ਰਤੀਨਿਧਤਾ ਐਕਟ ਤਹਿਤ ਇੱਕ ਸਜਾਯੋਗ ਅਪਰਾਧ ਹੈ ਅਤੇ ਇਸ ਬਾਰੇ ਮੁਲਾਜਮਾਂ ਦੀ ਸਾਲਾਨਾ ਗੁਪਤ ਰਿਪੋਰਟ ਤੇ ਸੇਵਾ ਪੱਤਰੀ 'ਚ ਇੰਦਰਾਜ ਦਰਜ ਕੀਤਾ ਜਾਵੇਗਾ, ਇਸ ਲਈ ਸਾਰੇ ਵਿਭਾਗੀ ਮੁੱਖੀ ਇਹ ਯਕੀਨੀ ਬਣਾਉਣਗੇ ਕਿ 100 ਫੀਸਦੀ ਮੁਲਾਜਮਾਂ ਦੀਆਂ ਸੂਚੀਆਂ ਭੇਜਣ ਨੂੰ ਗੰਭੀਰਤਾ ਨਾਲ ਲਿਆ ਜਾਵੇ। ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੇ ਨਾਲ ਵੀ.ਵੀ.ਪੈਟ ਦੀ ਮਸ਼ੀਨ ਲੱਗਣ ਕਰਕੇ ਵਾਧੂ ਚੋਣ ਅਮਲੇ ਦੀ ਲੋੜ ਪਵੇਗੀ, ਜਿਸ ਲਈ ਗਰੁਪ ਏ ਤੋਂ ਸੀ ਤੱਕ ਸਾਰੇ ਕਰਮਚਾਰੀਆਂ ਦੀਆਂ ਸੂਚੀਆਂ ਭੇਜੀਆਂ ਜਾਣ ਪ੍ਰੰਤੂ ਦਿਵਿਆਂਗ, ਚੌਥਾ ਦਰਜਾ, ਡਰਾਈਵਰ, ਚੌਕੀਦਾਰ ਅਤੇ ਚੋਣ ਡਿਊਟੀ ਨਿਭਾਉਣ ਤੋਂ ਅਸਮਰੱਥ ਕਰਮੀ ਬਾਰੇ ਵੱਖਰੇ ਤੌਰ 'ਤੇ ਸੂਚਨਾ ਦਿੱਤੀ ਜਾਵੇ ਪਰੰਤੂ ਜਾਣ ਬੁਝ ਕੇ ਕਿਸੇ ਦਾ ਨਾਮ ਨਾ ਛੱਡਿਆ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾ ਤੇ ਹੋਰ ਕਿਸੇ ਤਰ੍ਹਾਂ ਦੀ ਸਰੀਰਕ ਮਜ਼ਬੂਰੀ ਵਾਲੇ ਅਮਲੇ ਨੂੰ ਚੋਣ ਡਿਊਟੀ ਤੋਂ ਬਾਅਦ ਵਿੱਚ ਛੋਟ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਜੀਵ ਸ਼ਰਮਾ ਨੇ ਆਨ ਲਾਈਨ ਪੋਰਟਲ ਉਪਰ ਡਾਟਾ ਐਂਟਰੀ ਬਾਰੇ ਸਿਖਲਾਈ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਵੈਬਸਾਇਟਪਟਿਆਲਾ ਡਾਟ ਐਨ.ਆਈ.ਸੀ. ਡਾਟ ਇਨ ਦੇ ਲਿੰਕ https://patiala.nic.in/loksabhaelections2024/ ਉਪਰ ਸਾਰੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਇਸ ਕਰਕੇ ਆਨ ਲਾਈਨ ਸਾਫਟਵੇਅਰ ਰਾਹੀਂ ਡਾਟਾ ਪੋਰਟਲ ਉਪਰ ਜਮਾਂ ਕਰਵਾਇਆ ਜਾਵੇ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਸਮੇਤ ਹੋਰ ਵੱਡੀ ਗਿਣਤੀ 'ਚ ਵਿਭਾਗੀ ਮੁਖੀ ਮੌਜੂਦ ਸਨ।
Punjab Bani 09 February,2024
ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤਾ ਭਾਸ਼ਣ
ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਦਿੱਤਾ ਭਾਸ਼ਣ -ਪ੍ਰੋ. ਜੇਨੈਜ਼ ਪਲਵੈਕ ਨੇ ਡੀ. ਐੱਨ.ਏ. ਦੇ ਹਵਾਲੇ ਨਾਲ਼ ਕੀਤੀ ਗੱਲ ਪਟਿਆਲਾ, 9 ਫਰਵਰੀ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੂੰ ਸਲੋਵੈਨੀਆ ਤੋਂ ਪੁੱਜੇ ਪ੍ਰੋ. ਜੇਨੈਜ਼ ਪਲਵੈਕ ਨੇ ਵਿਸ਼ੇਸ਼ ਭਾਸ਼ਣ ਦਿੱਤਾ। ਯੂਨੀਵਰਸਿਟੀ ਆਫ਼ ਲਜੂਬਲਜਨਾ ਤੋਂ ਨੈਸ਼ਨਲ ਇੰਸਟੀਚੂਟ ਆਫ਼ ਕੈਮਿਸਟਰੀ ਦੇ ਮੁਖੀ ਪ੍ਰੋ. ਪਲਵੈਕ ਨੇ ਰਸਾਇਣ ਵਿਗਿਆਨ ਦੇ ਵਿਸ਼ੇ ਨਾਲ਼ ਸੰਬੰਧਤ ਭਾਸ਼ਣ ਦਿੱਤਾ। ਪ੍ਰੋ. ਜੇਨੈਜ਼ ਪਲਵੈਕ ਨੇ ਆਪਣੇ ਭਾਸ਼ਣ ਵਿੱਚ ਡੀ.ਐੱਨ.ਏ. ਦੀਆਂ ਬਣਤਰਾਂ ਦੇ ਹਵਾਲੇ ਨਾਲ਼ ਵੱਖ-ਵੱਖ ਪੱਖਾਂ ਤੋਂ ਗੱਲ ਕੀਤੀ। ਵਿਦਿਆਰਥੀਆਂ ਵੱਲੋਂ ਉਨ੍ਹਾਂ ਨਾਲ਼ ਇਸ ਵਿਸ਼ੇ ਉੱਤੇ ਸਿੱਧਾ ਸੰਵਾਦ ਰਚਾਇਆ ਗਿਆ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਕੌਮਾਂਤਰੀ ਪੱਧਰ ਦੇ ਵਿਗਿਆਨੀਆਂ ਅਤੇ ਅਕਾਦਮੀਸ਼ਨਾਂ ਦਾ ਇਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਵਿੱਚ ਆਉਣਾ ਜਿੱਥੇ ਇੱਕ ਪਾਸੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੁੰਦਾ ਹੈ ਉੱਥੇ ਹੀ ਦੂਜੇ ਪਾਸੇ ਅਜਿਹੀਆਂ ਸ਼ਖ਼ਸੀਅਤਾਂ ਰਾਹੀਂ ਪੰਜਾਬੀ ਯੂਨੀਵਰਸਿਟੀ ਦੀ ਅਕਾਦਮਿਕ ਖੁਸ਼ਬੋਅ ਵੀ ਗਲੋਬਲ ਪੱਧਰ ਤੱਕ ਪਹੁੰਚਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਕੌਮਾਂਤਰੀ ਪੱਧਰ ਦੀਆਂ ਅਜਿਹੀਆਂ ਸ਼ਖ਼ਸੀਅਤਾਂ ਪੰਜਾਬੀ ਯੂਨੀਵਰਸਿਟੀ ਵਿਖੇ ਆਪਣਾ ਸੰਵਾਦ ਰਚਾਉਣ ਹਿਤ ਪਹੁੰਚਦੀਆਂ ਰਹਿਣਗੀਆਂ। ਉਨ੍ਹਾਂ ਇਸ ਗਤੀਵਿਧੀ ਲਈ ਰਸਾਇਣ ਵਿਗਿਆਨ ਵਿਭਾਗ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਦੌਰਾਨ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਇਸਰ) ਤੋਂ ਪ੍ਰੋਫ਼ੈਸਰ ਕਵਿਤਾ ਦੋਰਾਇ ਵੀ ਹਾਜ਼ਰ ਰਹੇ। ਵਿਭਾਗ ਮੁਖੀ ਪ੍ਰੋ. ਮੁਹੰਮਦ ਯੂਸਫ਼ ਵੱਲੋਂ ਰਸਮੀ ਸਵਾਗਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਪ੍ਰੋ. ਅਸ਼ੋਕ ਮਲਿਕ, ਪ੍ਰੋ. ਬਲਜੀਤ ਸਿੰਘ ਅਤੇ ਡਾ. ਪੂਨਮ ਪਤਿਆਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
Punjab Bani 09 February,2024
ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਪ੍ਰਦਾਨ ਕੀਤੀ ਆਨਰੇਰੀ ਫ਼ੈਲੋਸਿ਼ਪ
ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਪ੍ਰਦਾਨ ਕੀਤੀ ਆਨਰੇਰੀ ਫ਼ੈਲੋਸਿ਼ਪ -ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਕਾਰਜਸ਼ੀਲ ਹਨ ਪ੍ਰੋ. ਅਸ਼ੋਕ ਮਲਿਕ -ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਦਿੱਤੀ ਵਧਾਈ ਪਟਿਆਲਾ, 9 ਫਰਵਰੀ ਪੰਜਾਬ ਅਕੈਡਮੀ ਆਫ਼ ਸਾਇੰਸਜ਼ ਵੱਲੋਂ ਪੋਫ਼ੈਸਰ ਅਸ਼ੋਕ ਮਲਿਕ ਨੂੰ ਆਨਰੇਰੀ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ ਹੈ। ਪ੍ਰੋ. ਮਲਿਕ ਪੰਜਾਬੀ ਯੂਨੀਵਰਸਿਟੀ ਦੇ ਰਸਾਇਣ ਵਿਗਿਆਨ ਵਿਭਾਗ ਵਿੱਚ ਕਾਰਜਸ਼ੀਲ ਹਨ। ਯੂਨੀਵਰਸਿਟੀ ਵਿੱਚ ਉਹ ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਵਰਗੇ ਅਹੁਦਿਆਂ ਉੱਤੇ ਵੀ ਰਹਿ ਚੁੱਕੇ ਹਨ। ਉਨ੍ਹਾਂ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਬਦਲੇ ਅਕੈਡਮੀ ਦੀ ਕਾਰਜਕਾਰੀ ਕੌਂਸਲ ਵੱਲੋਂ ਉਨ੍ਹਾਂ ਨੂੰ ਇਹ ਫ਼ੈਲੋਸਿ਼ਪ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਗਿਆ। ਅਕੈਡਮੀ ਵੱਲੋਂ ਪਿਛਲੇ ਦਿਨੀਂ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਆਯੋਜਿਤ ਕਰਵਾਈ ਗਈ 27ਵੀਂ ਪੰਜਾਬ ਸਾਇੰਸ ਕਾਂਗਰਸ ਦੇ ਉਦਘਾਟਨੀ ਸਮਾਰੋਹ ਵਿੱਚ ਉਨ੍ਹਾਂ ਨੂੰ ਰਸਮੀ ਰੂਪ ਵਿੱਚ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਉਨ੍ਹਾਂ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਵੱਲੋਂ ਕੀਤੀਆਂ ਜਾਂਦੀਆਂ ਅਜਿਹੀਆਂ ਤਰੱਕੀਆਂ ਨਾਲ਼ ਅਦਾਰੇ ਦੇ ਮਾਣ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨਾ ਹੋਰ ਵੀ ਵਧੇਰੇ ਮਹੱਤਵਪੂਰਣ ਹੈ। ਪੰਜਾਬ ਅਕੈਡਮੀ ਆਫ਼ ਸਾਇੰਸਜ਼ ਦੇ ਸਕੱਤਰ ਪ੍ਰੋ. ਤਿਰਲੋਕ ਸਿੰਘ ਨੇ ਦੱਸਿਆ ਕਿ ਵਿਗਿਆਨ ਵਿਸ਼ੇ ਦੀ ਖੋਜ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲ਼ੀਆਂ ਭਾਰਤੀ ਅਤੇ ਵਿਦੇਸ਼ੀ ਸ਼ਖ਼ਸੀਅਤਾਂ ਨੂੰ ਹਰ ਸਾਲ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਜਾਂਦੀ ਹੈ। ਇਸੇ ਲੜੀ ਵਿੱਚ ਪ੍ਰੋ. ਅਸ਼ੋਕ ਮਲਿਕ ਵੱਲੋਂ ਰਸਾਇਣ ਵਿਗਿਆਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਇਹ ਫ਼ੈਲੋਸਿ਼ਪ ਪ੍ਰਦਾਨ ਕੀਤੀ ਗਈ ਹੈ।
Punjab Bani 09 February,2024
ਪਟਿਆਲਾ ਜ਼ਿਲ੍ਹੇ ਨੂੰ ਸੜਕਾਂ 'ਤੇ ਫਿਰਦੇ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਾਉਣ ਲਈ ਰਣਨੀਤੀ ਉਲੀਕੀ
ਪਟਿਆਲਾ ਜ਼ਿਲ੍ਹੇ ਨੂੰ ਸੜਕਾਂ 'ਤੇ ਫਿਰਦੇ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਾਉਣ ਲਈ ਰਣਨੀਤੀ ਉਲੀਕੀ -ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾ ਕਮੇਟੀਆਂ ਨਾਲ ਬੈਠਕ -ਮੁਫ਼ਤ ਬਿਜਲੀ ਦੇਣ ਲਈ ਗਊਸ਼ਾਲਾ ਕਮੇਟੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪਟਿਆਲਾ, 9 ਫਰਵਰੀ: ਪਟਿਆਲਾ ਜ਼ਿਲ੍ਹੇ ਨੂੰ ਸੜਕਾਂ 'ਤੇ ਫਿਰਦੇ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਰਣਨੀਤੀ ਉਲੀਕਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹੇ ਦੀਆਂ 36 ਗਊਸ਼ਾਲਾ ਕਮੇਟੀਆਂ ਦੇ ਨੁਮਾਇੰਦਆਂ ਨਾਲ ਇੱਕ ਅਹਿਮ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਸਾਰੀਆਂ ਗਊਸ਼ਾਲਾਵਾਂ ਦੀ ਮੌਜੂਦਾ ਸਮਰੱਥਾ ਤੇ ਪਸ਼ੂਆਂ ਦੀ ਗਿਣਤੀ ਸਮੇਤ ਸਮਰੱਥਾ ਵਧਾਉਣ ਲਈ ਹੋਰ ਨਵੇਂ ਸ਼ੈਡ ਬਣਾਉਣ, ਹੋਰ ਲੋੜਾਂ, ਕਾਓ ਸੈਸ, ਦਵਾਈਆਂ, ਮੁਰਦਾ ਜਾਨਵਰਾਂ ਨੂੰ ਚੁੱਕਣ ਸਮੇਤ ਹੋਰ ਅਹਿਮ ਮੁੱਦਿਆਂ 'ਤੇ ਗਊਸ਼ਾਲਾ ਕਮੇਟੀਆਂ ਨਾਲ ਚਰਚਾ ਕੀਤੀ। ਇਸ ਮੌਕੇ ਗਊਸ਼ਾਲਾ ਕਮੇਟੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਬਿਜਲੀ ਮੁਫ਼ਤ ਦੇਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪਟਿਆਲਾ ਜ਼ਿਲ੍ਹੇ ਦੀਆਂ ਸੜਕਾਂ 'ਤੇ ਅਵਾਰਾ ਪਸ਼ੂ ਨਹੀਂ ਹੋਣੇ ਚਾਹੀਦੇ, ਇਸ ਲਈ ਸੜਕਾਂ 'ਤੇ ਫਿਰਦੇ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿਖੇ ਪਹੁੰਚਾਇਆ ਜਾਵੇਗਾ, ਤਾਂ ਕਿ ਇਨ੍ਹਾਂ ਦੀ ਬਿਹਤਰ ਸਾਂਭ ਸੰਭਾਂਲ ਹੋਣ ਸਮੇਤ ਇਨ੍ਹਾਂ ਕਰਕੇ ਸੜਕਾਂ 'ਤੇ ਹੁੰਦੇ ਹਾਦਸੇ ਵੀ ਰੋਕੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਤੇ ਨਗਰ ਕੌਂਸਲਾਂ ਕੋਲ ਇਹ ਅਧਿਕਾਰ ਹੈ ਕਿ ਉਹ ਪਸ਼ੂ ਰੱਖਣ ਵਾਲੇ ਡੇਅਰੀ ਮਾਲਕਾਂ ਵੱਲੋਂ ਆਪਣੇ ਪਸ਼ੂ ਦੁੱਧ ਚੋਣ ਤੋਂ ਬਾਅਦ ਸੜਕਾਂ 'ਤੇ ਛੱਡਣ ਤੋਂ ਰੋਕਣ ਲਈ ਉਨ੍ਹਾਂ ਨੂੰ ਜੁਰਮਾਨੇ ਲਗਾ ਸਕਣ ਤੇ ਫੜੇ ਪਸ਼ੂਆਂ ਨੂੰ ਵਾਪਸ ਨਾ ਕੀਤਾ ਜਾਵੇ। ਇਸ ਲਈ ਪਸ਼ੂਆਂ ਨੂੰ ਦੁੱਧ ਚੋਣ ਤੋਂ ਬਾਅਦ ਸੜਕਾਂ 'ਤੇ ਨਾ ਛੱਡਿਆ ਜਾਵੇ, ਕਿਉਂਕਿ ਸੜਕਾਂ 'ਤੇ ਆਉਣ ਵਾਲੇ ਅਵਾਰਾ ਪਸ਼ੂ ਬਹੁਤ ਸਾਰੇ ਹਾਦਸਿਆਂ ਦਾ ਕਾਰਨ ਬਣਦੇ ਹਨ। ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਕੋਈ ਅਵਾਰਾ ਪਸ਼ੂ ਸੜਕਾਂ 'ਤੇ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਇਨ੍ਹਾਂ ਦੀ ਸੰਭਾਲ ਗਊਸ਼ਾਲਾਵਾਂ ਵਿੱਚ ਕੀਤੀ ਜਾਵੇਗੀ, ਜਿਸ ਲਈ ਪੁਖ਼ਤਾ ਇੰਤਜਾਮ ਵੀ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਰਦਾ ਪਸ਼ੂਆਂ ਦੇ ਮ੍ਰਿਤਕ ਸਰੀਰਾਂ ਦੇ ਨਿਪਟਾਰੇ ਲਈ ਪਟਿਆਲਾ ਜ਼ਿਲ੍ਹੇ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਬਿਜਲਈ ਮਸ਼ੀਨ ਲਗਾਉਣ ਦੀ ਤਜਵੀਜ ਹੈ, ਇਸ 'ਤੇ ਵੀ ਕੰਮ ਕੀਤਾ ਜਾਵੇਗਾ। ਮੀਟਿੰਗ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਦਰਸ਼ਨ ਸਿੰਘ, ਕਾਰਜ ਸਾਧਕ ਅਫ਼ਸਰ ਰਾਕੇਸ਼ ਅਰੋੜਾ, ਜ਼ਿਲ੍ਹੇ ਦੀਆਂ 36 ਦੇ ਕਰੀਬ ਗਊਸ਼ਾਲਾਵਾਂ ਦੇ ਨੁਮਾਇੰਦੇ, ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 09 February,2024
ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ
ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ ਇਸਲਾਮਾਬਾਦ, 8 ਫਰਵਰੀ ਪਾਕਿਸਤਾਨ ’ਚ ਆਮ ਚੋਣਾਂ ਲਈ ਅੱਜ ਵੋਟਿੰਗ ਹੋਈ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ, ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚੱਲੀ। ਇਸ ਦੌਰਾਨ ਅਸ਼ਾਂਤ ਖੈ਼ਬਰ ਪਖ਼ਤੂਨਖਵਾ ‘ਚ ਅਫ਼ਗਾਨਿਸਤਾਨ ਸਰਹੱਦ ਨੇੜੇ ਅੱਜ ਚੋਣ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੇ ਵਾਹਨ ‘ਤੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੇ ਬੰਬ ਧਮਾਕੇ ਅਤੇ ਗੋਲੀਬਾਰੀ ‘ਚ 4 ਪੁਲੀਸ ਕਰਮਚਾਰੀ ਮਾਰੇ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ।ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਹਨ। ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ। ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ ‘ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਮੀਦਵਾਰ ਆਜ਼ਾਦ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਪਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।
Punjab Bani 08 February,2024
ਗਾਇਕ ਬੱਬੂ ਮਾਨ ਦੀ ਕੋਠੀ ਕੋਲ ਗੈਗਸਟਰ ਨੁੰ ਗੋਲੀ ਮਾਰ ਕੀਤਾ ਕਾਬੂ
ਗਾਇਕ ਬੱਬੂ ਮਾਨ ਦੀ ਕੋਠੀ ਕੋਲ ਗੈਗਸਟਰ ਨੁੰ ਗੋਲੀ ਮਾਰ ਕੀਤਾ ਕਾਬੂ ਚੰਡੀਗੜ: ਮੋਹਾਲੀ ਪੁਲਿਸ ਨੇ ਇੱਕ ਗੈਂਗਸਟਰ ਨੂੰ ਗੋਲੀ ਮਾਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਕਰਵਾਇਆ ਜਾ ਰਿਹਾ ਹੈ। ਪੁਲਿਸ ਸੂਤਰਾਂ ਦਾ ਕਹਿਣਾ ਕਿ ਪੁਲਿਸ ਕਾਫੀ ਚਿਰਾਂ ਤੋਂ ਇਸ ਫਰਾਰ ਗੈਂਗਸਟਰ ਦੀ ਭਾਲ ਵਿੱਚ ਸੀ, ਜਿਸਦੇ ਪਿੱਛੇ ਸਿਵਲ ਡਰੈੱਸ 'ਚ ਪੁਲਿਸ ਟੀਮਾਂ ਇਸ ਦੀ ਗ੍ਰਿਫ਼ਤਾਰੀ ਲਈ ਤਾਇਨਾਤ ਕੀਤੀਆਂ ਹੋਈਆਂ ਸਨ। ਮੋਹਾਲੀ ਸਟੇਟ ਸਪੈਸ਼ਲ ਆਪ੍ਰਸ਼ਨ ਸੈੱਲ ਨੇ ਦੱਸਿਆ ਕਿ ਗੈਂਗਸਟਰ ਲਖਵਿੰਦਰ ਲੰਡਾ ਗਰੁੱਪ ਦਾ ਸਰਗਰਮ ਮੈਂਬਰ ਰਾਜਨ ਭੱਟੀ ਹੈ। ਭੱਟੀ ਖ਼ਿਲਾਫ਼ ਕਾਫ਼ੀ ਮਾਮਲੇ ਦਰਜ ਹਨ ਅਤੇ ਇਹ ਕਈ ਮਾਮਲਿਆ 'ਚ ਲੋੜੀਂਦਾ ਚੱਲ ਰਿਹਾ ਸੀ। ਅੱਜ ਆਪਣੇ ਆਪ ਨੂੰ ਘਿਰਿਆ ਦੇਖ ਸ਼ੱਕ ਹੋਣ 'ਤੇ ਰਾਜਨ ਭੱਟੀ ਸੈਕਟਰ-71 ਦੇ ਇਕ ਘਰ ਵਿਚ ਦਾਖਲ ਹੋ ਗਿਆ। ਜਦੋਂ ਪੁਲਿਸ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਕੇ ਇੱਕ ਦੂਜੇ ਘਰ ਦੀ ਛੱਤ ’ਤੇ ਚੜ੍ਹ ਗਿਆ। ਦੱਸ ਦੇਈਏ ਕਿ ਮੋਹਾਲੀ ਦੇ ਇਸ ਸੈਕਟਰ 'ਚ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਦੀ ਕੋਠੀ ਵੀ ਸਥਿਤ ਹੈ। ਕਾਬਲੇਗੌਰ ਹੈ ਕਿ ਬੱਬੂ ਮਾਨ ਨੂੰ ਵੀ ਪਿਛਲੇ ਸਾਲ ਵੱਖ-ਵੱਖ ਸ਼ਰਾਰਤੀ ਅਨਸਰਾਂ ਵੱਲੋਂ ਧਮਕੀਆਂ ਮਿਲੀਆਂ ਸਨ।
Punjab Bani 08 February,2024
ਪ੍ਰਧਾਨ ਐਡਵੋਕੇਟ ਧਾਮੀ ਨੇ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰਨ ਦੀ ਕੀਤੀ ਅਪੀਲ
ਪ੍ਰਧਾਨ ਐਡਵੋਕੇਟ ਧਾਮੀ ਨੇ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ। ਇਸਦਾ ਮਤਲਬ ਹੈ ਕਿ ਹਰ ਵੀਹ ਪਿੰਡਾਂ ਪਿੱਛੇ ਇਕ ਬੂਥ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
Punjab Bani 08 February,2024
ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ
ਭਾਣਾ ਸਿੱਧੁ ਦੇ ਪਰਿਵਾਰਕ ਮੈਬਰਾਂ ਤੇ ਕਈ ਸਾਥੀਆਂ ਤੇ ਪੁਲਿਸ ਨੇ ਕੀਤਾ ਪਰਚਾ ਦਰਜ ਚੰਡੀਗੜ : ਭਾਨੇ ਸਿੱਧੂ ਦੇ ਪਿਤਾ, ਭਰਾ, ਭੈਣ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਜੇਲ੍ਹ ਵਿਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ, ਲੱਖਾ ਸਿਧਾਣਾ ਸਮੇਤ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। 3 ਫਰਵਰੀ ਦੇ ਧਰਨੇ ਦੌਰਾਨ ਲੱਖੇ ਸਿਧਾਣੇ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 18 ਬੰਦਿਆਂ ਉਤੇ ਨੈਸ਼ਨਲ ਹਾਈਵੇ ਨੂੰ ਰੋਕਣ, ਪਬਲਿਕ ਪ੍ਰਾਪਟੀ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ।ਕਈ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਜੱਸੀ ਨਿਹੰਗ ਦਾ ਵੀ ਨਾਂਅ ਸ਼ਾਮਲ ਹੈ। ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਦੇ ਇਲਜ਼ਾਮ ਹਨ। ਧਾਰਾ 283, 186, 353, 279, 427, 307, 148, 149, 117, 268 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 08 February,2024
ਗਿਆਨਵਾਪੀ ਮਸਜਿਦ ਦੇ ਸਮਰਥਨ ਵਿੱਚ ਲਗਾਏ ਪੋਸਟਰ
ਗਿਆਨਵਾਪੀ ਮਸਜਿਦ ਦੇ ਸਮਰਥਨ ਵਿੱਚ ਲਗਾਏ ਪੋਸਟਰ ਪੀਲੀਭੀਤ : ਸ਼ਹਿਰ ਦੇ ਨੇੜੇ ਸਥਿਤ ਚਿਦਿਆਦਾਹ ਪਿੰਡ 'ਚ ਗਿਆਨਵਾਪੀ ਮਸਜਿਦ ਦੇ ਸਮਰਥਨ 'ਚ ਘਰਾਂ ਦੀਆਂ ਕੰਧਾਂ 'ਤੇ ਪੋਸਟਰ ਚਿਪਕਾਏ ਗਏ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਾਹਲੀ ਵਿੱਚ ਸੁੰਗੜੀ ਥਾਣੇ ਤੋਂ ਪੁਲਿਸ ਅਧਿਕਾਰੀਆਂ ਸਮੇਤ ਪਿੰਡ ਪਹੁੰਚ ਗਈ। ਪੁਲਿਸ ਮੁਲਾਜ਼ਮਾਂ ਨੇ ਕੰਧਾਂ 'ਤੇ ਲੱਗੇ ਪੋਸਟਰ ਹਟਾਉਣੇ ਸ਼ੁਰੂ ਕਰ ਦਿੱਤੇ। ਇਸ ਸਬੰਧੀ ਅਧਿਕਾਰੀਆਂ ਨੇ ਪਿੰਡ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਪਰ ਇਹ ਪੋਸਟਰ ਕਿਸ ਨੇ ਲਗਾਏ ਸਨ, ਇਹ ਕੋਈ ਨਹੀਂ ਦੱਸ ਸਕਿਆ।
Punjab Bani 08 February,2024
ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਦਿੱਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੰਗਠਜੋੜ ਵੱਡਾ ਝਟਕਾ ਦਿੰਦਿਆਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਡਿਬਰੂਗੜ੍ਹ ਲੋਕ ਸਭਾ ਸੀਟ ਤੋਂ ਮਨੋਜ ਧਨੋਵਰ, ਗੁਹਾਟੀ ਲੋਕ ਸਭਾ ਸੀਟ ਤੋਂ ਭਾਵੇਂਦਰ ਚੌਧਰੀ ਅਤੇ ਸੋਨਿਤਪੁਰ ਲੋਕ ਸਭਾ ਸੀਟ ਤੋਂ ਰਿਸ਼ੀਰਾਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਰਹੇ ਹਾਂ। ਅਸੀਂ ਜਲਦੀ ਤੋਂ ਜਲਦੀ ਇਨ੍ਹਾਂ ਤਿੰਨਾਂ ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਗਠਜੋੜ ਇਸ ਨੂੰ ਸਵੀਕਾਰ ਕਰੇਗਾ ਅਤੇ ਆਪਣਾ ਸਮਰਥਨ ਦੇਵੇਗਾ ਅਤੇ ਇਹ ਤਿੰਨ ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਦਿੱਤੀਆਂ ਜਾਣਗੀਆਂ। ਅਸੀਂ ਲੜਾਕੂ ਹਾਂ ਅਤੇ ਅਸੀਂ ਚੋਣ ਲੜਨੀ ਹੈ ਅਸੀਂ ਚੋਣ ਮੈਦਾਨ ਵਿਚ ਲੜਨ ਲਈ ਨਹੀਂ ਸਗੋਂ ਜਿੱਤਣ ਲਈ ਜਾਣਾ ਹੈ। ਗਠਜੋੜ ਦਾ ਉਦੇਸ਼ ਚੋਣਾਂ ਜਿੱਤਣਾ ਹੈ, ਇਸ ਲਈ ਸਭ ਕੁਝ ਸਮਾਂਬੱਧ ਤਰੀਕੇ ਨਾਲ ਹੋਣਾ ਚਾਹੀਦਾ ਹੈ।
Punjab Bani 08 February,2024
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 8 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਝੱਜ ਅਤੇ ਸ. ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 08 February,2024
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ
ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ • ਸੀ.ਬੀ.ਜੀ. ਪ੍ਰਾਜੈਕਟ ਸਾਲਾਨਾ 2.72 ਲੱਖ ਟਨ ਪਰਾਲੀ ਦੀ ਖਪਤ ਨਾਲ ਪ੍ਰਤੀ ਦਿਨ ਕਰਨਗੇ 79 ਟਨ ਸੀ.ਬੀ.ਜੀ. ਉਤਪਾਦਨ • *ਕੈਬਨਿਟ ਮੰਤਰੀ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਚੰਡੀਗੜ੍ਹ, 8 ਫਰਵਰੀ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ। ਸ੍ਰੀ ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ। ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ 'ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ 'ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ। ਸ੍ਰੀ ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Punjab Bani 08 February,2024
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.
ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ, 8 ਫਰਵਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।
Punjab Bani 08 February,2024
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ
ਲੋੜਵੰਦਾਂ ਲਈ ਵੱਖ-ਵੱਖ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ: ਸਪੀਕਰ ਸੰਧਵਾਂ ਸਪੀਕਰ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਹਿੱਤ ਮਾਹਿਰਾਂ ਤੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਕਿਹਾ ਚੰਡੀਗੜ੍ਹ, 8 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤੇ ਅਪਣਾਉਣ ਦੇ ਚਾਹਵਾਨ ਨੌਜਵਾਨਾਂ/ਕਿਸਾਨਾਂ ਨੂੰ ਵੱਖ-ਵੱਖ ਰੋਜ਼ਗਾਰ ਕਿੱਤਿਆਂ ਪ੍ਰਤੀ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ, ਕਿਉਂਕਿ ਉਹ ਵੱਖ-ਵੱਖ ਕਿੱਤੇ ਅਪਣਾ ਕੇ ਆਪਣਾ ਚੰਗਾ ਜੀਵਨ ਨਿਰਬਾਹ ਕਰਨ ਦੇ ਯੋਗ ਬਣ ਸਕਦੇ ਹਨ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਕਿੱਤਿਆਂ ਦੇ ਮਾਹਿਰਾਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਕੀਤੀ ਮੀਟਿਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਵਿਧਾਇਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸੂਬੇ ਦੇ ਲੋੜਵੰਦ ਨੌਜਵਾਨਾਂ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਲਈ ਉਤਸ਼ਾਹਿਤ ਕਰਨਾ ਜ਼ਰੂਰੀ ਹੈ ਅਤੇ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਸ਼ੂ ਪਾਲਣ, ਮੱਛੀ ਪਾਲਣ, ਘੋੜੇ ਪਾਲਣ, ਕੁੱਤੇ ਪਾਲਣ ਅਤੇ ਡੇਅਰੀ ਸਬੰਧੀ ਕਿੱਤਿਆਂ ਨੂੰ ਰੋਜ਼ਗਾਰ ਬਣਾਉਣ ਲਈ ਸਬੰਧਤ ਧਿਰਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਪਹਿਲਾਂ ਹੀ ਆਯੋਜਿਤ ਹੁੰਦੇ ਪਸ਼ੂ ਮੇਲਿਆਂ ਵਿੱਚ ਵੈਟਨਰੀ ਯੂਨੀਵਰਸਿਟੀ ਅਤ ਪਸ਼ੂ ਪਾਲਣ ਵਿਭਾਗ ਨੂੰ ਆਪਣੀਆਂ ਟੀਮਾਂ ਭੇਜਣੀਆਂ ਚਾਹੀਦੀਆਂ ਹਨ ਤਾਂ ਜੋ ਇਸ ਸਬੰਧੀ ਹੋਰ ਵਧਰੇ ਜਾਣਕਾਰੀ ਹਾਸਲ ਹੋ ਸਕੇ। ਸ. ਸੰਧਵਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਨੂੰ ਸਾਂਝੀ ਤਜਵੀਜ਼ ਬਣਾਉਣ ਲਈ ਵੀ ਕਿਹਾ ਤਾਂ ਜੋ ਵਿਭਿੰਨ ਰੋਜ਼ਗਾਰ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਯੋਜਨਾ ਬਣਾਈ ਜਾ ਸਕੇ ਅਤੇ ਇਸ ਸਬੰਧੀ ਲੋੜੀਂਦੇ ਫੰਡਾਂ ਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਾਂਝੀ ਤਜਵੀਜ਼ ਬਣਾਉਣ ਦੇ ਕਾਰਜ ‘ਚ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਰਾਣਾ ਗੁਰਜੀਤ ਸਿੰਘ ਅਤੇ ਫੌਜਾ ਸਿੰਘ ਸਰਾਰੀ, ਵਿਧਾਇਕ ਅਮਿਤ ਰਤਨ, ਕਸ਼ਮੀਰ ਸਿੰਘ ਸੋਹਲ, ਮਦਨ ਲਾਲ ਬੱਗਾ, ਕੁਲਜੀਤ ਸਿੰਘ ਰੰਧਾਵਾ, ਗੁਰਪ੍ਰੀਤ ਬੱਸੀ ਗੋਗੀ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਕਾਸ ਪ੍ਰਤਾਪ, ਉਪ ਕੁਲਪਤੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਇੰਦਰਜੀਤ ਸਿੰਘ ਅਤੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ, ਡਾਇਰੈਕਟਰ ਪਸ਼ੂ ਪਾਲਣ ਮੱਛੀ ਪਾਲਣਾ ਅਤੇ ਡੇਅਰੀ ਵਿਕਾਸ ਗੁਰਸ਼ਰਨਜੀਤ ਸਿੰਘ ਬੇਦੀ ਹਾਜ਼ਰ ਸਨ।
Punjab Bani 08 February,2024
ਮਹਾਰਾਸ਼ਟਰ ਸਰਕਾਰ ਤਖ਼ਤ ਸਾਹਿਬ ਦੇ ਬੋਰਡ ਵਿੱਚ ਰੱਦੋਬਦਲ ਵਾਪਸ ਲਵੇ
ਮਹਾਰਾਸ਼ਟਰ ਸਰਕਾਰ ਤਖ਼ਤ ਸਾਹਿਬ ਦੇ ਬੋਰਡ ਵਿੱਚ ਰੱਦੋਬਦਲ ਵਾਪਸ ਲਵੇ ਗੁਰਦੁਆਰਾ ਪ੍ਰਬੰਧ ਵਿੱਚ ਸਰਕਾਰੀ ਦਖਲ ਨਹੀਂ ਹੋਣਾ ਚਾਹੀਦਾ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੰਮ੍ਰਿਤਸਰ:- 8 ਫਰਵਰੀ ( ) ਕਿਸੇ ਵੀ ਸਰਕਾਰ ਦਾ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਦਖ਼ਲ ਅੰਦਾਜ ਹੋਣਾ ਬੇਹੱਦ ਮੰਦਭਾਗਾ ਤੇ ਅਫਸੋਸ ਜਨਕ ਹੈ। ਇਤਿਹਾਸ ਦਸਦਾ ਹੈ ਕਿ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਘੁਸਪੈਠ ਸੰਗਤ ਨੇ ਕਦੇ ਵੀ ਬਰਦਾਸ਼ਤ ਜਾਂ ਪ੍ਰਵਾਨ ਨਹੀਂ ਕੀਤੀ। ਇਹ ਵਿਚਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅੱਜ ਏਥੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਮੁੱਚੇ ਗਲਿਆਰੇ ਦਾ ਨਿਰੀਖਣ ਕਰਦਿਆਂ ਪ੍ਰਗਟ ਕੀਤੇ। ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਰਘਬੀਰ ਸਿੰਘ ਦੇ ਪ੍ਰੀਵਾਰਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ਤੇ ਅੰਮ੍ਰਿਤਸਰ ਪੁਜੇ ਸਨ। ਉਹ ਗੁਰਦੁਆਰਾ ਟਾਹਲਾ ਸਾਹਿਬ ਦੇ ਮੁਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਅਤੇ ਛਾਉਣੀ ਮਹਿਰਾਜ ਸਿੰਘ ਵਿਖੇ ਵੀ ਉਚੇਚੇ ਤੌਰ ਤੇ ਬਾਬਾ ਗੁਰਰਾਜ ਸਿੰਘ ਦੇ ਸਪੁੱਤਰ ਸ. ਗੁਰਸਿਮਰਨਪਾਲ ਸਿੰਘ ਦੇ ਅਨੰਦ ਕਾਰਜ ਦੀ ਵਧਾਈ ਦੇਣ ਪੁਜੇ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਮਹਾਂਰਾਸ਼ਟਰ ਦੀ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਐਕਟ ਵਿੱਚ ਮਨਮਰਜ਼ੀ ਦੀ ਤੋੜਭੰਨ ਕਰਕੇ ਜੋ ਉਥਲ ਪੁਥਲ ਕੀਤੀ ਗਈ ਹੈ ਉਹ ਜਾਇਜ ਨਹੀਂ ਹੈ ਅਤੇ ਨਾ ਹੀ ਸਿੱਖ ਜਗਤ ਦੀਆਂ ਭਾਵਨਾਵਾਂ ਅਨੁਸਾਰੀ ਹੈ। ਉਨ੍ਹਾਂ ਕਿਹਾ ਸਮੁੱਚੇ ਖਾਲਸਾ ਪੰਥ ਦੀਆਂ ਸੰਗਤੀ ਸੰਸਥਾਵਾਂ ਨੂੰ ਇਸ ਦਾ ਇਕਜੁੱਟ ਹੋ ਕੇ ਵਿਰੋਧ ਕਰਨਾ ਚਾਹੀਦਾ ਹੈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਦੇ ਪ੍ਰਬੰਧਕੀ ਬੋਰਡ ਵਿੱਚ ਜਿਵੇਂ ਪਹਿਲਾਂ ਵੱਖ-ਵੱਖ ਸਿੱਖ ਸੰਸਥਾਵਾਂ ਦੀਆਂ ਨਾਮਜਦਗੀਆਂ ਸ਼ਾਮਲ ਹਨ ਉਹ ਉਵੇਂ ਹੀ ਬਹਾਲ ਰੱਖੀਆਂ ਜਾਣ ਅਤੇ ਸਰਕਾਰ ਆਪਣੇ ਦਖ਼ਲ ਦਾ ਮੁੜ ਮੁਲੰਕਣ ਕਰੇ। ਉਨ੍ਹਾਂ ਬੋਲਦਿਆਂ ਕਿਹਾ ਕਿ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਵਜੋਂ ਸੇਵਾ ਨਿਭਾਉਣ ਵਾਲੇ ਕੌਮ ਦੇ ਮਹਾਨ ਸਪੂਤ, ਨਿਰਭੈ ਯੋਧੇ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੀ ਸੰਪੂਰਤਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ 14 ਮਾਰਚ ਨੂੰ ਮਹਾਨ ਵਿਸ਼ਾਲ ਗੁਰਮਤਿ ਸਮਾਗਮ ਕਰਕੇ ਹੋਵੇਗੀ।
Punjab Bani 08 February,2024
ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਤੀਜੇ ਦਿਨ ਵੀ ਲੋਕਾਂ ਦਾ ਭਰਵਾਂ ਹੁੰਗਾਰਾ -2000 ਦੇ ਕਰੀਬ ਨਾਗਰਿਕ ਕੈਂਪਾਂ 'ਚ ਪੁੱਜ ਕੇ ਰੋਜ਼ਾਨਾ ਲੈ ਰਹੇ ਨੇ ਸਰਕਾਰੀ ਸੇਵਾਵਾਂ ਦਾ ਲਾਭ - ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ-ਡਿਪਟੀ ਕਮਿਸ਼ਨਰ ਪਟਿਆਲਾ, 8 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਲਈ ਰੋਜ਼ਾਨਾਂ ਕਰੀਬ 2000 ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕੀਤਾ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਹੋਰ ਵੀ ਲਾਭ ਲੈਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ 56 ਸੇਵਾਵਾਂ ਹੀ ਲੋਕਾਂ ਨੇ ਪ੍ਰਾਪਤ ਕੀਤੀਆਂ ਸਨ ਤੇ ਦੂਜੇ ਦਿਨ 86 ਅਤੇ ਅੱਜ ਤੀਜੇ ਦਿਨ 941 ਸੇਵਾਵਾਂ ਲੋਕਾਂ ਨੇ ਮੌਕੇ 'ਤੇ ਹੀ ਪ੍ਰਾਪਤ ਕੀਤੀਆਂ ਹਨ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸਬ ਡਵੀਜਨਾਂ ਦੇ ਐਸ.ਡੀ.ਐਮਜ ਇਨ੍ਹਾਂ ਕੈਂਪਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਹ ਖ਼ੁਦ ਵੀ ਇਨ੍ਹਾਂ ਦਾ ਜਾਇਜ਼ਾ ਲਗਾਤਾਰ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਫਾਰਮ ਭਰੇ ਜਾ ਰਹੇ ਹਨ। ਜਦਕਿ ਬੁਢਾਪਾ ਪੈਨਸ਼ਨਾਂ, ਵਿਦਿਆਰਥੀਆਂ ਲਈ ਵਜੀਫੇ, ਸ਼ਿਕਾਇਤਾਂ, ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਸਮੇਤ 45 ਤਰ੍ਹਾਂ ਦੀਆਂ ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗ ਰਹੇ ਹਨ ਤੇ ਲਗਾਤਾਰ ਇੱਕ ਮਹੀਨਾਂ ਲੱਗਣਗੇ।
Punjab Bani 08 February,2024
ਦਸਤਕਾਰੀ ਵਰਕਸ਼ਾਪ ਦਾ ਉਦਘਾਟਨ
ਦਸਤਕਾਰੀ ਵਰਕਸ਼ਾਪ ਦਾ ਉਦਘਾਟਨ ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣਾ ਸਮੇਂ ਦੀ ਲੋੜ-ਵਾਈਸ ਚਾਂਸਲਰ ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਦਾ ਪ੍ਰੋ. ਅਰਵਿੰਦ ਵੱਲੋਂ ਐਲਾਨ ਪਟਿਆਲਾ, 8 ਫਰਬਰੀ ਨਵੀਂ ਤਕਨੀਕ ਦੀ ਮਦਦ ਨਾਲ ਰਵਾਇਤੀ ਦਾਸਤਕਾਰੀ ਨੂੰ ਅਧੁਨਿਕ ਰੂਪ ਦੇਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਵਰਤਮਾਨ ਸਮੇਂ ਪੁਰਣੀ ਅਤੇ ਨਵੀਂ ਦਸਤਕਾਰੀ ਦੇ ਸੁਮੇਲ ਨਾਲ ਅੱਗੇ ਵਧਣ ਦੀ ਜ਼ਰੂਰਤ ਹੈ ਤਾਂ ਜੋ ਪੁਰਾਣੇ ਉਤਪਾਦਾਂ ਨੂੰ ਨਵੇਂ ਰੂਪ ਵਿੱਚ ਵਧੀਆ ਅਤੇ ਅਕ੍ਰਸ਼ਿਤ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਅੱਜ ਯੂਨੀਵਰਸਿਟੀ ਵਿੱਚ ਮਹਿਲਾ ਸਿਖਿਆਰਥੀਆਂ ਲਈ 15 ਦਿਨਾਂ ਵਰਕਸ਼ਾਪ ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਕਿ ਨਵਾਂ ਉੱਦਮ ਸ਼ੁਰੂ ਕਰਨ ਵੇਲੇ ਉਤਰਾਅ-ਚੜ੍ਹਾਅ ਆਉਂਦੇ ਹਨ ਪਰ ਇਸ ਦੌਰਾਨ ਦਿੱਲ ਛੱਡਣ ਦੀ ਕੋਈ ਲੋੜ ਨਹੀਂ ਹੈ। ਕੋਈ ਵੀ ਉੱਦਮੀ ਹੌਂਸਲੇ ਅਤੇ ਮਿਹਨਤ ਦੇ ਨਾਲ ਹੀ ਅੱਗੇ ਵਧ ਸਕਦਾ ਹੈ ਅਤੇ ਇਹ ਹੀ ਸਫ਼ਲਤਾ ਦਾ ਮੂਲ ਮੰਤਰ ਹੈ। ਉਨ੍ਹਾਂ ਨੇ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਦਸਤਕਾਰੀ ਦੇ ਸਵਾਲ ’ਤੇ ਸਾਨੂੰ ਪੁਰਾਣੀਆਂ ਗੱਲਾਂ ’ਤੇ ਨਹੀਂ ਖੜ੍ਹੇ ਰਹਿਣਾ ਚਾਹੀਦਾ ਹੈ। ਇਹ ਅਧੁਨਿਕ ਯੁਗ ਹੈ ਜਿਸ ਕਰਕੇ ਪੁਰਾਣੀ ਦਸਤਕਾਰੀ ਨੂੰ ਨਵੇਂ ਰੂਪ ਵਿੱਚ ਪੇਸ਼ ਕਰਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਵਿਚਾਰਾਂ ਨੂੰ ਦਿਮਾਗ ਵਿੱਚ ਲਿਆਉਣ ਅਤੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਨਾਲ ਹੀ ਅੱਗੇ ਵਧਿਆ ਜਾ ਸਕਦਾ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਨਵੀਂ ਤਕਨੋਲੋਜੀ ਅਤੇ ਤਕਨੀਕਾਂ ਨੂੰ ਆਪਨਾਉਣਾ ਸਮੇਂ ਦੀ ਲੋੜ ਦੱਸਿਆ। ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਨੌਜਵਾਨਾਂ ਦੇ ਸਵੈ ਰੋਜ਼ਗਾਰ ਵਾਸਤੇ ਨਵੇਂ ਤੋਂ ਨਵੇਂ ਪ੍ਰੋਗਰਾਮ ਲਿਆਂਦੇ ਜਾ ਰਹੇ ਹਨ। ਇਸ ਸਬੰਧ ਵਿੱਚ ਹੀ ਅਜੇ ਕੱਲ੍ਹ ਫੂਡ ਪ੍ਰੋਸੈਸਿੰਗ ਯੂਨਿਟ ਦੀ ਬਣਨ ਵਾਲੀ ਇਮਰਾਤ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਹੈ ਜਿਥੇ ਬੱਚਿਆਂ ਨੂੰ ਫੂਡ ਪ੍ਰੋਸੈਸਿੰਗ ਦੀ ਸਿਖਲਾਈ ਦਿੱਤੀ ਜਾਵੇਗੀ। ਵਾਈਸ ਚਾਂਸਲਰ ਨੇ ਸਿਖਿਆਰਥੀਆਂ ਨੂੰ ਨੌਕਰੀਆਂ ਪਿੱਛੇ ਭੱਜਣ ਦੀ ਥਾਂ ਸਵੈ ਰੋਜ਼ਗਾਰ ’ਤੇ ਆਪਣਾ ਧਿਆਨ ਕੇਂਦਰਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਉਦਮ ਸ਼ੁਰੂ ਕਰਨ ਦੀਆਂ ਇਸ ਸਮੇਂ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਨੇ ਸਿਖਿਆਰਥੀਆਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਲਈ ਯੂਨੀਵਰਸਿਟੀ ਵਿੱਚ ਵਿਕਰੀ ਕੇਂਦਰ ਖੋਲ੍ਹਣ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਇਸ ਪ੍ਰੋਗਰਾਮ ਦੇ ਇੰਚਾਰਜ ਡਾ. ਬਲਵਿੰਦਰ ਸਿੰਘ ਸੂਚ ਨੇ ਦੱਸਿਆ ਕਿ ਇਹ ਦਸਤਕਾਰੀ ਵਰਕਸ਼ਾਪ 15 ਦਿਨ ਦੀ ਹੋਵੇਗੀ ਅਤੇ ਇਸ ਵਿੱਚ 30 ਬੱਚਿਆਂ ਨੂੰ ਸਿਖਲਾਈ ਦਿੱਤੇ ਜਾਵੇਗੀ। ਇਸ ਤੋਂ ਬਾਅਦ ਇਸ ਸਿਖਲਾਈ ਦੇ ਲਗਾਤਾਰ ਬੈਚ ਚੱਲਣਗੇ। ਉਨ੍ਹਾਂ ਕਿਹਾ ਇਸ ਵਿੱਚ ਰੂਰਲ ਇੰਟਰਪਨਿਓਰਸ਼ਿਪ ’ਤੇ ਧਿਆਨ ਕੇਂਦਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਖਿਆਰਥੀਆਂ ਵੱਲੋਂ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਦੀ ਕੀਮਤ ਯੂਨੀਵਰਸਿਟੀ ਨਿਰਧਾਰ ਕਰੇਗੀ ਅਤੇ ਇਨ੍ਹਾਂ ਦੀ ਵਿਕਰੀ ਵਿੱਚ ਮਦਦ ਕਰੇਗੀ। ਇਸ ਦੌਰਾਨ ਯੂਨੀਵਰਸਿਟੀ ਦੀ ਰਜਿਸਟਰਾਰ ਡਾ. ਨਵਜੋਤ ਕੌਰ ਨੇ ਔਰਤਾਂ ਦੇ ਆਰਥਿਕ ਤੌਰ ’ਤੇ ਆਤਮ ਨਿਰਭਰ ਹੋਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਇਹ ਉਦਮ ਔਰਤਾਂ ਨੂੰ ਅੱਗੇ ਲਿਜਾਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਹੋਣ ਲਈ ਪ੍ਰੇਰਿਤ ਕਰੇਗਾ। ਇਸ ਦੌਰਾਨ ਸੰਚਾਲਕ ਡਾ. ਨੈਨਾ ਸ਼ਰਮਾ ਨੇ ਇਸ ਪ੍ਰੋਗਰਾਮ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।
Punjab Bani 08 February,2024
ਪੀ.ਐਮ.ਐਫ.ਐਮ.ਈ ਸਕੀਮ ਤਹਿਤ ਫੂਡ ਪ੍ਰੋਸੈਸਿੰਗ ਸ਼ੁਰੂ ਕਰਨ ਦਾ ਮੌਕਾ, 9 ਫਰਵਰੀ ਨੂੰ ਲੱਗੇਗਾ ਜਾਗਰੂਕਤਾ ਕੈਂਪ
ਪੀ.ਐਮ.ਐਫ.ਐਮ.ਈ ਸਕੀਮ ਤਹਿਤ ਫੂਡ ਪ੍ਰੋਸੈਸਿੰਗ ਸ਼ੁਰੂ ਕਰਨ ਦਾ ਮੌਕਾ, 9 ਫਰਵਰੀ ਨੂੰ ਲੱਗੇਗਾ ਜਾਗਰੂਕਤਾ ਕੈਂਪ ਪਟਿਆਲਾ, 8 ਫਰਵਰੀ: ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਪਟਿਆਲਾ ਅੰਗਦ ਸਿੰਘ ਸੋਹੀ ਨੇ ਦੱਸਿਆ ਕਿ ਪੀ.ਐਮ ਫਾਰਮਲਾਈਜੇਸ਼ਨ ਆਫ਼ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ (ਪੀ.ਐਮ.ਐਫ.ਐਮ.ਈ) ਸਕੀਮ ਸਬੰਧੀ ਜਾਗਰੂਕਤਾ ਲਈ 9 ਫਰਵਰੀ ਨੂੰ ਪਟਿਆਲਾ ਚੈਂਬਰ ਆਫ ਇੰਡਸਟਰੀਜ਼, ਚੈਂਬਰ ਹਾਲ, ਸੀ-109, ਫੋਕਲ ਪੁਆਇੰਟ ਪਟਿਆਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵੱਲੋਂ ਜੂਨ 2020 ਵਿੱਚ ਸ਼ੁਰੂ ਕੀਤੀ ਗਈ ਸੀ ਜਿਸ ਦਾ ਬਜਟ 10 ਹਜ਼ਾਰ ਕਰੋੜ ਰੁਪਏ ਹੈ, ਜੋ 5 ਸਾਲਾਂ ਭਾਵ, 2020-2025 ਲਈ ਖਰਚ ਕੀਤਾ ਜਾ ਰਿਹਾ ਹੈ। ਸਕੀਮ ਦਾ ਉਦੇਸ਼ ਮਾਈਕਰੋ ਫੂਡ ਪ੍ਰੋਸੈਸਿੰਗ ਉੱਦਮਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣਾ ਅਤੇ ਸੈਕਟਰ ਨੂੰ ਉਤਸ਼ਾਹਿਤ ਕਰਨਾ ਹੈ। ਇਹ ਸਕੀਮ ਪੂੰਜੀ ਨਿਵੇਸ਼ ’ਤੇ 35 ਫ਼ੀਸਦੀ ਦੀ ਦਰ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਇਸ ਸਕੀਮ ਦੀ ਰਾਜ ’ਚ ਨੋਡਲ ਏਜੰਸੀ ਹੈ। ਸੂਬੇ ਅੰਦਰ 1967 ਤੋਂ ਵੱਧ ਮਾਈਕਰੋ ਫੂਡ ਪ੍ਰੋਸੈਸਿੰਗ ਉੱਦਮਾਂ (ਮੌਜੂਦਾ ਅਤੇ ਨਵੇਂ ਦੋਵੇਂ) ਨੂੰ ਹੁਣ ਤੱਕ 170 ਕਰੋੜ ਰੁਪਏ ਦੀ ਪੂੰਜੀ ਸਬਸਿਡੀ ਲਈ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਛੁੱਕ ਉੱਦਮੀਆਂ, ਨੌਜਵਾਨਾਂ ਆਦਿ ਨੂੰ ਸਕੀਮ, ਇਸ ਦੇ ਲਾਭ ਆਦਿ ਬਾਰੇ ਜਾਗਰੂਕ ਕਰਨ ਲਈ, ਭਲਕੇ 9 ਫਰਵਰੀ ਨੂੰ ਜਾਗਰੂਕਤਾ ਕੈਂਪ ਰਾਹੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਫੂਡ ਪ੍ਰੋਸੈਸਿੰਗ ਉਦਯੋਗਾਂ/ਕਿਸਾਨਾਂ/ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣ ਅਤੇ ਆਪਣੇ ਖੁਦ ਦੇ ਕਾਰੋਬਾਰੀ ਉੱਦਮ ਸਥਾਪਤ ਕਰਨ ਜਾਂ ਆਪਣੀਆਂ ਮੌਜੂਦਾ ਇਕਾਈਆਂ ਨੂੰ ਅਪਗ੍ਰੇਡ ਕਰਨ।
Punjab Bani 08 February,2024
ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਬਣਿਆਂ ਖੁੰਭਾਂ ਦਾ ਸਫਲ ਕਾਸ਼ਤਕਾਰ
ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਬਣਿਆਂ ਖੁੰਭਾਂ ਦਾ ਸਫਲ ਕਾਸ਼ਤਕਾਰ -3 ਏਕੜ ਰਕਬੇ 'ਚ ਖੁੰਭਾਂ ਦੀ ਪੈਦਾਵਾਰ ਲਈ ਪਰਾਲੀ ਵੀ ਵਰਤ ਰਿਹਾ ਹੈ ਅਗਾਂਹਵਧੂ ਕਿਸਾਨ ਪਟਿਆਲਾ, 8 ਫਰਵਰੀ: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੀਰਾਂਪੁਰ ਦਾ ਕਿਸਾਨ ਸੁਖਦੇਵ ਸਿੰਘ ਜਿੱਥੇ ਪਿਛਲੇ ਕਰੀਬ 13 ਸਾਲਾਂ ਤੋਂ ਪਰਾਲੀ ਨਹੀਂ ਸਾੜ ਰਿਹਾ ਉਥੇ ਹੀ ਉਹ ਇਸ ਪਰਾਲੀ ਦੀ ਵਰਤੋਂ ਖੁੰਭਾਂ ਦੀ ਕਾਸ਼ਤ ਲਈ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਰਾਹ ਦਸੇਰਾ ਬਣਿਆਂ ਹੋਇਆ ਹੈ। ਪੰਜਾਬ ਸਰਕਾਰ ਦੇ ਖੇਤੀ ਵਿਭਿੰਨਤਾ ਪ੍ਰੋਗਰਾਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਡਾਇਰੈਕਟੋਰੇਟ ਆਫ ਮਸ਼ਰੂਮ ਰਿਸਰਚ ਸੋਲਨ ਤੋਂ ਖੁੰਭਾਂ ਉਗਾਉਣ ਦੀ ਸਿਖਲਾਈ ਹਾਸਲ ਕਰਕੇ ਖੁੰਭਾਂ ਦੀ ਸੀਜ਼ਨਲ ਖੇਤੀ ਕਰਕੇ ਅਤੇ ਯੂਨੀਵਰਸਿਟੀ ਤੇ ਪੰਜਾਬ ਸਰਕਾਰ ਦੇ ਕਈ ਅਵਾਰਡ ਜੇਤੂ ਅਗਾਂਹਵਧੂ ਕਿਸਾਨ ਲਾਭ ਲੈਣ ਵਿੱਚ ਸਫ਼ਲ ਹੋਇਆ ਹੈ। 13 ਸਾਲ ਪਹਿਲਾਂ ਸੁਖਦੇਵ ਸਿੰਘ ਨੇ ਬਾਂਸਾਂ ਦੀਆਂ 2 ਝੁੱਗੀਆਂ ਤੋਂ ਆਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਕਰੀਬ 3 ਏਕੜ ਜਮੀਨ 'ਚ ਬਾਂਸ ਤੋਂ ਬਣੀਆਂ 80 ਕੱਚੀਆਂ ਝੁੱਗੀਆਂ ਪਾ ਕੇ ਪੈਦਾ ਕੀਤੀ ਖੁੰਭ ਨੂੰ ਲੁਧਿਆਣਾ ਤੇ ਜਲੰਧਰ ਮੰਡੀ 'ਚ ਵੇਚਕੇ ਚੰਗਾ ਮੁਨਾਫ਼ਾ ਕਮਾ ਰਿਹਾ ਹੈ। ਉਸਨੇ ਦੱਸਿਆ ਕਿ ਉਹ ਆਪਣੀ 9 ਏਕੜ ਜਮੀਨ ਦੀ ਪਰਾਲੀ ਤਾਂ ਇਸ ਖੁੰਭ ਫਾਰਮ ਲਈ ਵਰਤ ਹੀ ਰਿਹਾ ਹੈ ਸਗੋਂ ਨੇੜਲੇ ਕਿਸਾਨਾਂ ਦੇ ਖੇਤਾਂ ਦੀ ਪਰਾਲੀ ਵੀ ਲੈ ਕੇ ਖੁੰਭਾਂ ਦੀ ਕਾਸ਼ਤ ਲਈ ਵਰਤ ਰਿਹਾ ਹੈ, ਕਿਉਂਕਿ 1 ਸ਼ੈਡ 'ਚ 60 ਕੁਇੰਟਲ ਕੰਪੋਸਟ ਲੱਗ ਜਾਂਦੀ ਹੈ ਤੇ ਇਸ ਤੋਂ ਕਰੀਬ 30 ਕੁਇੰਟਲ ਔਸਤ ਖੁੰਭ ਪੈਦਾ ਹੁੰਦੀ ਹੈ। ਉਸਨੇ ਦੱਸਿਆ ਕਿ ਉਸ ਦੇ ਫਾਰਮ ਵਿੱਚ 8 ਤੋਂ 10 ਲੋਕਾਂ ਨੂੰ ਪੱਕਾ ਰੋਜ਼ਗਾਰ ਵੀ ਮਿਲ ਰਿਹਾ ਹੈ। ਸੁਖਦੇਵ ਸਿੰਘ ਮੁਤਾਬਕ ਉਹ ਅਗਸਤ 'ਚ ਆਪਣਾ ਕੰਮ ਸ਼ੁਰੂ ਕਰ ਦਿੰਦਾ ਹੈ ਅਤੇ ਅਕਤੂਬਰ-ਨਵੰਬਰ 'ਚ ਕਾਸ਼ਤ ਪੂਰੇ ਜੋਬਨ 'ਤੇ ਹੁੰਦੀ ਹੈ ਅਤੇ ਇਹ ਕੰਮ ਮਾਰਚ ਮਹੀਨੇ ਤੱਕ ਚੱਲਦਾ ਹੈ ਅਤੇ ਇੱਕ ਕਿਲੋ ਖੁੰਭਾਂ 'ਤੇ ਕਰੀਬ 40 ਰੁਪਏ ਲਾਗਤ ਆਉਂਦੀ ਹੈ ਪਰ ਇਸ ਦੀ ਬਾਜ਼ਾਰ ਵਿੱਚ ਕੀਮਤ 90 ਰੁਪਏ ਤੋਂ 110 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਜਾਂਦੀ ਹੈ ਜਦੋਂਕਿ ਵਿਆਹ ਸ਼ਾਦੀਆਂ ਦੇ ਸਮੇਂ ਖੁੰਭਾਂ ਦੀ ਕੀਮਤ 150 ਰੁਪਏ ਪ੍ਰਤੀ ਕਿਲੋਗ੍ਰਾਮ ਵੀ ਹੋ ਜਾਂਦੀ ਹੈ। ਉਸ ਮੁਤਾਬਕ ਜਿਸ ਨਾਲ ਖਰਚੇ ਕੱਢ ਕੇ ਚੰਗੀ ਆਮਦਨ ਹੋ ਜਾਂਦੀ ਹੈ ਅਤੇ ਮਾਰਕੀਟਿੰਗ ਦੀ ਵੀ ਕੋਈ ਸਮੱਸਿਆ ਨਹੀਂ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਖੁੰਬਾਂ ਦੀ ਕਾਸ਼ਤ ਕਰਨ ਲਈ ਵਧੇਰੇ ਜਗ੍ਹਾਂ ਦੀ ਲੋੜ ਨਹੀਂ ਪੈਂਦੀ ਅਤੇ ਸਰਦੀਆਂ ਵਿੱਚ ਬਾਂਸ ਦੀਆਂ ਝੋਪੜੀਆਂ ਬਣਾ ਕੇ ਕਾਸ਼ਤ ਕੀਤੀ ਜਾ ਸਕਦੀ ਹੈ। ਜਿਸ ਨਾਲ ਖੁੰਬ ਉਤਪਾਦਕ ਸੀਜ਼ਨਲ ਖੁੰਬਾਂ ਦੀ ਫਸਲ ਲੈ ਸਕਦੇ ਹਨ। ਉਸਨੇ ਦੱਸਿਆ ਕਿ ਖੁੰਭਾਂ ਦੀ ਕਾਸ਼ਤ ਲਈ ਪਹਿਲਾਂ ਦੇਸੀ ਰੂੜੀ ਤਿਆਰ ਕਰਦਾ ਹੈ ਤੇ ਫਿਰ ਚੰਗੀ ਨਸਲ ਦੀ ਖੁੰਭ ਦਾ ਬੀਜ ਬੀਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਖੁੰਭਾਂ ਖੁਰਾਕੀ ਤੱਤਾਂ ਦਾ ਖਜ਼ਾਨਾ ਹੈ ਅਤੇ ਇਸ ਨੂੰ ਹਰ ਉਮਰ ਵਰਗ ਦਾ ਇਨਸਾਨ ਆਪਣੀ ਰੋਜ਼ਾਨਾਂ ਖੁਰਾਕ ਦਾ ਹਿੱਸਾ ਬਣਾ ਸਕਦਾ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਤੋਂ ਉਸਨੂੰ ਹਰ ਤਰ੍ਹਾਂ ਦੀ ਤਕਨੀਕੀ ਸਹਾਇਤਾ ਪ੍ਰਾਪਤ ਹੋ ਰਹੀ ਹੈ ਜਦੋਂਕਿ ਬਾਗਬਾਨੀ ਵਿਭਾਗ ਵੱਲੋਂ ਖੁੰਭਾਂ ਦੀ ਕਾਸ਼ਤ ਕਰਨ ਲਈ 55 ਲੱਖ ਰੁਪਏ ਤੱਕ ਦੇ ਕਰਜ਼ੇ 'ਤੇ 20 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ। ਸਫ਼ਲ ਕਾਸ਼ਤਕਾਰ ਨੇ ਕਿਹਾ ਕਿ ਜੇਕਰ ਕਿਸਾਨ ਇਸ ਧੰਦੇ ਨੂੰ ਖੇਤੀ ਦੇ ਸਹਾਇਕ ਧੰਦੇ ਵਜੋਂ ਅਪਣਾ ਲੈਣ ਤਾਂ ਉਨ੍ਹਾਂ ਦੀ ਆਰਥਿਕਤਾ ਮਜਬੂਤ ਹੋ ਸਕਦੀ ਹੈ।
Punjab Bani 08 February,2024
ਪੰਜਾਬੀ ਯੂਨੀਵਰਸਿਟੀ ਦੀ ਪ੍ਰਖਿਆ ਸ਼ਾਖਾ ਵੱਲੋਂ ਕੰਪਿਊਟਰੀਕਰਣ ਦਾ ਇੱਕ ਹੋਰ ਪੜਾਅ ਪਾਰ
ਪੰਜਾਬੀ ਯੂਨੀਵਰਸਿਟੀ ਦੀ ਪ੍ਰਖਿਆ ਸ਼ਾਖਾ ਵੱਲੋਂ ਕੰਪਿਊਟਰੀਕਰਣ ਦਾ ਇੱਕ ਹੋਰ ਪੜਾਅ ਪਾਰ -ਸ਼ਾਖਾ ਦੀਆਂ ਦੋਹੇਂ ਇਮਾਰਤਾਂ ਵਿੱਚ ਨੈੱਟਵਰਕਿੰਗ ਦਾ ਕਾਰਜ ਮੁਕੰਮਲ - ਕੰਮ-ਕਾਜ ਨੂੰ ਵਿਦਿਆਰਥੀ ਕੇਂਦਰਿਤ ਅਤੇ ਬਿਹਤਰ ਬਣਾਉਣ ਲਈ ਪੰਜਾਬੀ ਯੂਨੀਵਰਸਿਟੀ ਵਚਨਬੱਧ: ਪ੍ਰੋ. ਅਰਵਿੰਦ ਪਟਿਆਲਾ, 8 ਫਰਬਰੀ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਕੰਪਿਊਟਰੀਕਰਣ ਦੀ ਦਿਸ਼ਾ ਵਿੱਚ ਇੱਕ ਹੋਰ ਪੜਾਅ ਪਾਰ ਕਰ ਲਿਆ ਹੈ। ਪ੍ਰੀਖਿਆ ਸ਼ਾਖਾ ਦੀਆਂ ਦੋਵੇਂ ਇਮਾਰਤਾਂ ਵਿੱਚ ਨੈੱਟਵਰਕਿੰਗ ਦਾ ਕਾਰਜ ਮੁਕੰਮਲ ਹੋ ਗਿਆ ਗਿਆ ਹੈ। ਬੀਤੀ ਸ਼ਾਮ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਦੀ ਅਗਵਾਈ ਵਿੱਚ ਪ੍ਰੀਖਿਆ ਸ਼ਾਖਾ ਦੀ ਟੀਮ ਵੱਲੋਂ ਸਿੰਡੀਕੇਟ ਰੂਮ ਵਿੱਚ ਉਪ-ਕੁਲਪਤੀ ਪ੍ਰੋ. ਅਰਵਿੰਦ ਨੂੰ ਇਸ ਸੰਬੰਧੀ ਇੱਕ ਡੈਮੋ ਦਿੱਤਾ ਗਿਆ। ਪ੍ਰੋ. ਅਰਵਿੰਦ ਨੇ ਪ੍ਰੀਖਿਆ ਸ਼ਾਖਾ ਦੀ ਸਮੁੱਚੀ ਟੀਮ ਅਤੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰੀਖਿਆ ਸ਼ਾਖਾ ਦੇ ਕੰਮ ਕਾਜ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਦਿਨ-ਬ-ਦਿਨ ਇਸ ਕੰਮ ਵਿੱਚ ਬਿਹਤਰੀ ਆ ਰਹੀ ਹੈ ਜਿਸ ਨਾਲ਼ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਹੱਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਪ੍ਰੀਖਿਆ ਪ੍ਰਣਾਲ਼ੀ ਨੂੰ ਵਿਦਿਆਰਥੀ ਕੇਂਦਰਿਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰਦੀ ਰਹੇਗੀ। ਨਾਲ਼ ਹੀ ਉਨ੍ਹਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਕੰਪਿਊਟਰੀਕਰਣ ਨਾਲ਼ ਕਿਸੇ ਵੀ ਕਰਮਚਾਰੀ ਦੀ ਨੌਕਰੀ ਨੂੰ ਕੋਈ ਖਤਰਾ ਨਹੀਂ ਪੈਦਾ ਹੋਵੇਗਾ। ਉਨ੍ਹਾਂ ਸਮੁੱਚੇ ਕਰਮਚਾਰੀਆਂ ਨੂੰ ਕੰਪਿਊਟਰ ਸਿਖਲਾਈ ਦਿਵਾਉਣ ਬਾਰੇ ਵੀ ਹਦਾਇਤ ਦਿੱਤੀ। ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਨੈੱਟਵਰਕਿੰਗ ਦਾ ਇਹ ਸਾਰਾ ਕਾਰਜ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਵੱਲੋਂ ਖ਼ੁਦ ਹੀ ਕੀਤਾ ਗਿਆ ਹੈ। ਸਿਰਫ਼ ਨੈੱਟਵਰਕਿੰਗ ਨਾਲ਼ ਸੰਬੰਧਤ ਸਮਾਨ ਹੀ ਬਜ਼ਾਰ ਤੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਪ੍ਰਵਾਨਗੀ ਨਾਲ਼ ਇਸ ਮਕਸਦ ਲਈ ਲੋੜੀਂਦੇ ਕੰਪਿਊਟਰ, ਯੂ. ਪੀ. ਐੱਸ. ਅਤੇ ਪ੍ਰਿੰਟਰ ਮੁਹੱਈਆ ਕਰਵਾ ਦਿੱਤੇ ਗਏ ਸਨ ਜੋ ਕਿ ਪ੍ਰੀਖਿਆ ਸ਼ਾਖਾ ਦੇ ਸਾਰੇ ਸੈੱਟਾਂ ਉੱਤੇ ਸਥਾਪਿਤ ਕਰਵਾ ਦਿੱਤੇ ਗਏ ਹਨ। ਪ੍ਰੀਖਿਆ ਸ਼ਾਖਾ ਦੀ ਆਨਲਾਈਨ ਪੋਰਟਲ ਟੀਮ, ਜਿਸ ਵਿੱਚ ਸ੍ਰ. ਦਲਬੀਰ ਸਿੰਘ, ਸ੍ਰ. ਸੁਖਵਿੰਦਰ ਸਿੰਘ, ਸ੍ਰ. ਨਰਿੰਦਰ ਸਿੰਘ ਗਾਂਧੀ ਸ਼ਾਮਿਲ ਹਨ, ਨੇ ਸਾਰੇ ਸੈੱਟਾਂ ਦੇ ਕੰਮ ਨੂੰ ਬਰੀਕੀ ਨਾਲ਼ ਸਮਝ ਕੇ ਵੈੱਬਸਾਈਟ ਦੇ ਰੂਪ ਵਿੱਚ ਉਨ੍ਹਾਂ ਨੂੰ ਸਹੂਲੀਅਤ ਮੁਹੱਈਆ ਕਰਵਾਈ ਜਿਸ ਕਾਰਨ ਸੈੱਟ ਉੱਤੇ ਮੌਜੂਦ ਕਰਮਚਾਰੀ ਕਾਫ਼ੀ ਕੰਮ ਆਪਣੇ ਸੈੱਟ ਉੱਤੇ ਬੈਠ ਕੇ ਬਿਨਾ ਕਿਸੇ ਹੋਰ ਉੱਤੇ ਨਿਰਭਰਤਾ ਤੋਂ ਜਲਦ ਨਿਪਟਾ ਸਕਦੇ ਹਨ। ਅਜਿਹਾ ਹੋਣ ਨਾਲ਼ ਬਹੁਤ ਸਾਰੇ ਕੰਮ ਜੋ ਪਹਿਲਾਂ ਪ੍ਰਿੰਟ ਕੱਢ ਕੇ ਕੀਤੇ ਜਾਂਦੇ ਸਨ, ਉਹ ਹੁਣ ਸਿੱਧੇ ਵੈੱਬਸਾਈਟ ਉੱਤੇ ਹੀ ਕਰ ਦਿੱਤੇ ਜਾਣਗੇ। ਇਸ ਨਾਲ਼ ਸਮਾਂ ਬਚੇਗਾ ਅਤੇ ਕੰਮ ਜਲਦੀ ਹੋਣ ਨਾਲ਼ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਸਹਾਇਕ ਰਜਿਸਟਰਾਰ ਜਸਵੰਤ ਸਿੰਘ ਨੇ ਇਸ ਨੂੰ ਸ਼ਲਾਘਾਯੋਗ ਕਦਮ ਦਸਦਿਆਂ ਭਰੋਸਾ ਦਿਵਾਇਆ ਕਿ ਪ੍ਰੀਖਿਆ ਸ਼ਾਖਾ ਦੇ ਕੰਮ ਕਾਜ ਨੂੰ ਤੇਜ਼ ਅਤੇ ਬਿਹਤਰ ਕਰਨ ਲਈ ਹਰ ਤਰ੍ਹਾਂ ਦੇ ਸਹਿਯੋਗ ਸੰਬੰਧੀ ਵਚਨਬੱਧ ਹਨ। ਸਹਾਇਕ ਰਜਿਸਟਰਾਰ ਜਸਵੰਤ ਕੌਰ ਨੇ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ਼ ਸਾਰੇ ਸੈੱਟਾਂ ਨੂੰ ਜਲਦ ਸਾਰੀ ਸਮੱਗਰੀ ਉਪਲਬਧ ਹੋ ਜਾਇਆ ਕਰੇਗੀ ਅਤੇ ਕੰਮ ਤੇਜ਼ੀ ਨਾਲ਼ ਹੋ ਸਕੇਗਾ।
Punjab Bani 08 February,2024
ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ
ਨਗਰ ਨਿਗਮ ਵੱਲੋਂ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਜਾਰੀ -ਸਫ਼ਾਈ ਮੁਹਿੰਮ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਐਮ.ਆਰ.ਐਫ ਸੈਂਟਰ ’ਚ ਭੇਜਿਆ ਪਟਿਆਲਾ, 8 ਫਰਵਰੀ: ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪਲਾਸਟਿਕ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦਿਆਂ ਮੜੀਆਂ ਸੜਕ ਤ੍ਰਿਪੜੀ ਵਿਖੇ ਸੈਨੇਟਰੀ ਇੰਸਪੈਕਟਰ ਜਗਤਾਰ ਸਿੰਘ ਦੀ ਨਿਗਰਾਨੀ ਹੇਠ ਸੜਕ ਤੋਂ ਪਲਾਸਟਿਕ ਜਿਵੇਂ ਕਿ ਲਿਫਾਫੇ, ਚਿਪਸ ਪੈਕਟ, ਰੈਪਰ, ਪਲਾਸਟਿਕ ਪੈਕਿੰਗ ਅਤੇ ਹੋਰ ਪਲਾਸਟਿਕ ਨੂੰ ਇਕੱਠਾ ਕਰਕੇ ਫੋਕਲ ਪੁਆਇੰਟ ਐਮ.ਆਰ.ਐਫ ਸੈਂਟਰ ਭੇਜਿਆ ਗਿਆ ਜਿਸ ਦੀ ਦੀ ਮਿਕਦਾਰ ਲਗਭਗ 22 ਕਿਲੋ ਸੀ। ਇਸ ਮੌਕੇ ਜਗਤਾਰ ਸਿੰਘ ਨੇ ਦੱਸਿਆ ਪਲਾਸਟਿਕ ਕੂੜਾ ਜਿੱਥੇ ਸ਼ਹਿਰ ਦੀ ਦਿੱਖ ਖਰਾਬ ਕਰਦਾ ਹੈ, ਉੱਥੇ ਹੀ ਵਾਤਾਵਰਣ ਉੱਤੇ ਬਹੁਤ ਮਾੜਾ ਪ੍ਰਭਾਵ ਪਾਉਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਬੈਨ ਕਰਨ ਲਈ ਨਗਰ ਨਿਗਮ ਪਟਿਆਲਾ ਵੱਲੋਂ ਇਸ ਤਰ੍ਹਾਂ ਦੇ ਪਲਾਸਟਿਕ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤਣ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਮਨਦੀਪ ਸਿੰਘ, ਕਮਿਊਨਿਟੀ ਫੈਸੀਲੀਟੇਟਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਅੱਜ ਨਗਰ ਨਿਗਮ ਵੱਲੋਂ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਇਸ ਸੰਬੰਧੀ ਜਾਗਰੂਕਤਾ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ। ਆਤਮਾ ਰਾਮ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵੀ ਸਫ਼ਾਈ ਮੁਹਿੰਮ ਦਾ ਆਗਾਜ਼ ਕਰਦਿਆਂ ਬੱਚਿਆਂ ਨਾਲ ਮਿਲ ਕੇ ਆਪਣੇ ਕੈਂਪਸ ਨੂੰ ਪਲਾਸਟਿਕ ਮੁਕਤ ਕੀਤਾ ਗਿਆ। ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ ਨੇ ਦੱਸਿਆ ਕਿ ਹਰੇਕ ਸਕੂਲ ਅਤੇ ਕਾਲਜ ਆਪਣੇ ਪੱਧਰ ਤੇ ਪਲਾਸਟਿਕ ਕੂੜੇ ਤੋਂ ਪਟਿਆਲਾ ਸ਼ਹਿਰ ਮੁਕਤ ਕਰਨ ਲਈ ਸਹਿਯੋਗ ਕਰ ਸਕਦਾ ਹੈ ਆਪਣੇ ਅਦਾਰੇ ਨੂੰ ਸਿੰਗਲ ਯੂਜ਼ ਪਲਾਸਟਿਕ ਮੁਕਤ ਕਰ ਸਕਦਾ ਹੈ । ਅਮਨਦੀਪ ਸੇਖੋਂ, ਆ.ਈ.ਸੀ ਐਕਸਪਰਟ ਨੇ ਸ਼ਹਿਰ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਦੱਸਿਆ ਕਿ ਜੇਕਰ ਸ਼ਹਿਰ ਦਾ ਹਰ ਨਾਗਰਿਕ ਜੇਕਰ ਪਲਾਸਟਿਕ ਲਿਫ਼ਾਫ਼ੇ ਅਤੇ ਡਿਸਪੋਜ਼ੇਬਲ ਲੈਣ ਤੋਂ ਨਾਂਹ ਕਰ ਦੇਵੇ ਤਾਂ ਸ਼ਹਿਰ ਉੱਤੇ ਪੈਣ ਵਾਲਾ ਕੂੜੇ ਦਾ ਭਾਰ ਬਹੁਤ ਘੱਟ ਜਾਵੇਗਾ।
Punjab Bani 08 February,2024
ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਬੁਰਜ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਜਾਪ ਨਿਰੰਤਰ ਜਾਰੀ
ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਬੁਰਜ ਗੁ: ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ ਜਾਪ ਨਿਰੰਤਰ ਜਾਰੀ ਅੰਮ੍ਰਿਤਸਰ:-8 ਫਰਵਰੀ ( ) ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਪ੍ਰੇਰਨਾ ਸਦਕਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਨਾਮ ਸਿਮਰਨ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਚਲ ਰਹੇ ਹਨ। ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸਮੂਲੀਅਤ ਕੀਤੀ ਅਤੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦਾਂ ਨਾਲ ਗੁਰੂਮਹਿਮਾ ਗਾਇਨ ਕੀਤੀ। ਬੁੱਢਾ ਦਲ ਦੇ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਰਧਾ ਭਾਵਨਾ ਨਾਲ ਕੀਤੀ ਅਰਦਾਸ ਮੁਕੰਮਲ ਰੂਪ ਵਿੱਚ ਪੂਰੀ ਹੁੰਦੀ ਹੈ। ਸੰਗਤਾਂ ਲਗਾਤਾਰ ਸ੍ਰੀ ਅਖੰਡ ਪਾਠ ਕਰਵਾ ਕੇ ਸ਼ੁਕਰਾਨਾ ਅਤੇ ਸ਼ਹੀਦੀ ਦੇਗਾਂ ਦੀਆਂ ਅਰਦਾਸਾਂ ਕਰਦੇ ਹਨ। ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠਾ ਦੀ ਲੜੀ ਨਿਰਵਿਘਨ ਚੱਲ ਰਹੀ ਹੈ। ਸੰਗਤਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣੇ ਹੋਣ ਉਹ ਬੁੱਕ ਕਰਵਾ ਸਕਦਾ ਹਨ। ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਇਸ ਪਾਵਨ ਅਸਥਾਨ ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਸੇਵਾ ਲਗਾਤਾਰ ਚੱਲ ਰਹੀ ਹੈ। ਅੱਜ ਬੀਬੀ ਹਰਜੀਤ ਕੌਰ ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਪਰਮਜੀਤ ਕੌਰ ਗੰਡਾ ਸਿੰਘ ਕਲੋਨੀ ਦੀ ਅਗਵਾਈ ਵਿੱਚ ਸਮੂਹਿਕ ਤੌਰ ਤੇ ਬੀਬੀਆਂ ਨੇ ਗੁਰੂ ਜਸ ਗਾਇਨ ਕੀਤਾ। ਮਾਰਚ ਮਹੀਨੇ ਵਿੱਚ ਕਿਹੜੀਆਂ-ਕਿਹੜੀਆਂ ਸੁਖਮਨੀ ਸੇਵਾ ਸੁਸਾਇਟੀਆਂ ਸੇਵਾ ਨਿਭਾਉਣਗੀਆਂ ਦੀ ਸੂਚੀ ਵੀ ਨਿਰਧਾਰਤ ਕਰ ਦਿੱਤੀ ਗਈ ਹੈ। ਸੁਖਮਨੀ ਸਾਹਿਬ ਦੇ ਪਾਠ ਦੀ ਸੰਪੂਰਨਤਾ ਤੇ ਸ਼ਬਦ ਕੀਰਤਨ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਲਾਲ ਸਿੰਘ ਤੇ ਭਾਈ ਅਮਰੀਕ ਸਿੰਘ ਵੱਲੋਂ ਬੀਬੀ ਪਰਮਜੀਤ ਕੌਰ ਤੇ ਬੀਬੀ ਹਰਜੀਤ ਕੌਰ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ। ਬੁੱਢਾ ਦਲ ਵੱਲੋਂ ਚਾਹ, ਮੱਠੀਆਂ, ਸਮੋਸੇ ਛਕਾਉਣ ਦੀ ਸੇਵਾ ਵੀ ਕੀਤੀ ਗਈ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ। ਉਨ੍ਹਾਂ ਦਸਿਆ ਕਿ 9 ਫਰਵਰੀ ਨੂੰ ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਅਤੇ ਨਾਮ ਸਿਮਰਨ ਸੇਵਾ ਸੁਸਾਇਟੀ ਗੋਬਿੰਦ ਨਗਰ ਕੀਰਤਨ ਦੀ ਸੇਵਾ ਨਿਭਾਉਣਗੀਆਂ।
Punjab Bani 08 February,2024
ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ
ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਪਟਿਆਲਾ, 8 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਵੱਖ-ਵੱਖ ਤਰ੍ਹਾਂ ਦੇ ਸੰਗੀਤਕ ਯੰਤਰਾਂ ਅਤੇ ਪਟਾਕਿਆਂ ਦੀ ਵਰਤੋਂ ਨਾਲ ਆਵਾਜ਼ੀ ਪ੍ਰਦੂਸ਼ਣ ਫੈਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਆਗੂਆਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ ਮੌਕੇ 'ਤੇ ਅਤੇ ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਧਾਰਮਿਕ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ ਕਿਸੇ ਵੀ ਇਮਾਰਤ, ਜਨਤਕ ਸਥਾਨਾਂ, ਖੁੱਲੇ ਸਥਾਨਾਂ, ਪੰਡਾਲਾਂ ਵਿੱਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਵੱਖ-ਵੱਖ ਮੌਕਿਆਂ ਆਦਿ 'ਤੇ ਮੈਰਿਜ ਪੈਲਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨ ਆਦਿ ਵਿੱਚ ਡੀ.ਜੇ. ਆਰਕੈਸਟਰਾ, ਸੰਗੀਤਕ ਯੰਤਰ ਆਦਿ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੁਆਇਸ) ਐਕਟ, 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ/ਆਵਾਜ਼ੀ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਇਮਾਰਤ ਅਤੇ ਸਥਾਨ ਵਿੱਚ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ, ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਪ੍ਰਵਾਨਗੀ ਲੈਣ ਦੇ ਬਾਵਜੂਦ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਸਮਾਗਮ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਇਮਾਰਤ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ '' ਨੁਆਇਸ ਪਲਿਊਸ਼ਨ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000'' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14/2/2000 ਵਿੱਚ ਵੱਖ-ਵੱਖ ਸਥਾਨਾਂ ਲਈ ਨਿਰਧਾਰਤ ਕੀਤੇ ਆਵਾਜ਼ੀ, ਸਟੈਂਡਰਡ (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ) ਤੋਂ, ਕਿਸੇ ਵੀ ਹਾਲਤ ਵਿੱਚ ਵੱਧ ਨਹੀਂ ਹੋਣੀ ਚਾਹੀਦੀ। ਕਿਸੇ ਵੀ ਆਵਾਜ਼ੀ/ਸੰਗੀਤਕ ਯੰਤਰ, ਮਸ਼ੀਨ ਆਦਿ ਜਿਸ ਦੇ ਚੱਲਣ 'ਤੇ ਪੈਦਾ ਹੋਣ ਵਾਲੀ ਆਵਾਜ਼ ਵੱਖ-ਵੱਖ ਸਥਾਨਾਂ ਲਈ ਨਿਰਧਾਰਤ ਕੀਤੀ ਆਵਾਜ਼ੀ ਸੀਮਾ ਤੋਂ ਵੱਧ ਹੋਵੇਗੀ, ਨੂੰ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਆਵਾਜ਼ੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਸਬੰਧੀ ਅਤੇ ਲੋਕ ਹਿੱਤ ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਕਿਸੇ ਵੱਲੋਂ ਵੀ ਅਜਿਹੇ ਪਟਾਕੇ ਜਿਨ੍ਹਾਂ ਦੇ ਚਲਾਏ ਜਾਣ 'ਤੇ, ਚੱਲਣ ਵਾਲੇ ਸਥਾਨ ਤੋਂ ਚਾਰ ਮੀਟਰ ਦੇ ਦਾਇਰੇ ਅੰਦਰ 125 ਡੀ.ਬੀ. (ਏ ਆਈ) ਜਾਂ 145 ਡੀ.ਬੀ (ਸੀ) ਪੀ.ਕੇ. ਤੋਂ ਵੱਧ ਆਵਾਜ਼/ਧਮਕ ਪੈਦਾ ਹੁੰਦੀ ਹੋਵੇ ਅਤੇ ਜਿਆਦਾ ਧੂੰਆਂ ਛੱਡਣ ਤੇ ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੇ ਬਣਾਉਣ, ਵੇਚਣ ਅਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਪਾਬੰਦੀਸ਼ੁਦਾ ਧਮਾਕਾਖੇਜ ਸਮੱਗਰੀ ਬਣਾਉਣ, ਵੇਚਣ ਅਤੇ ਇਸ ਪਾਬੰਦੀਸ਼ੁਦਾ ਧਮਾਕਾਖੇਜ਼ ਸਮੱਗਰੀ ਦੇ ਪਟਾਕਿਆਂ ਵਿੱਚ ਵਰਤਣ 'ਤੇ ਵੀ ਮੁਕੰਮਲ ਪਾਬੰਦੀ ਹੋਵੇਗੀ। ਇਹ ਪਾਬੰਦੀ ਨਿਰਧਾਰਤ ਆਵਾਜ਼ ਅਤੇ ਰੰਗ/ਰੌਸ਼ਨੀ ਪੈਦਾ ਕਰਨ ਵਾਲੇ ਪਟਾਕਿਆਂ 'ਤੇ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੱਲੋਂ ਵੀ ਕਿਸੇ ਵੀ ਸਥਾਨ 'ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਖੇ ਚਲਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਕਿਸੇ ਸਮੱਰਥ ਅਧਿਕਾਰੀ ਵੱਲੋਂ ਐਲਾਨੇ ਸਾਇਲੈਂਸ ਜੋਨ ਜਿਵੇਂ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸਸਥਾਵਾਂ ਆਦਿ ਦੇ 100 ਮੀਟਰ ਦੇ ਘੇਰੇ ਵਿੱਚ ਪਟਾਕੇ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਕਿਸੇ ਵੀ ਸਥਾਨ ਅਤੇ ਗੱਡੀਆਂ ਆਦਿ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਖਾਸ ਹਾਲਾਤ ਨੂੰ ਛੱਡ ਕੇ ਹਾਰਨ ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਆਵਾਜ਼, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਹਾਰਨ ਨੂੰ ਕਿਸੇ ਵੀ ਸਥਾਨ 'ਤੇ ਵਜਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੈਸ਼ਰ ਹਾਰਨ ਅਤੇ ਹੋਰ ਅਜਿਹੇ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਦੇ ਹੋਣ, ਦੇ ਬਣਾਉਣ ਅਤੇ ਵੇਚਣ 'ਤੇ ਵੀ ਪੂਰਨ ਪਾਬੰਦੀ ਹੋਵੇਗੀ। ਮਨਾਹੀ ਹੁਕਮਾਂ ਅਨੁਸਾਰ ਕਿਸੇ ਵੀ ਇਮਾਰਤ, ਵਪਾਰਕ ਸਥਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲ, ਹੋਟਲ, ਰੈਸਟੋਰੈਂਟ ਅਤੇ ਮੇਲਿਆਂ ਦੇ ਪ੍ਰਬੰਧਕਾਂ/ਮਾਲਕਾਂ ਵੱਲੋਂ ਕਿਸੇ ਵੀ ਹਾਲਤ ਵਿੱਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਸੰਗੀਤ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਪਟਾਕਾ ਫੈਕਟਰੀ/ਯੂਨਿਟ ਵਿੱਚ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਆਵਾਜ਼ ਪ੍ਰਦੂਸ਼ਣ ਅਤੇ ਵਾਤਾਵਰਣ ਪ੍ਰਦੂਸ਼ਣ ਰੋਕਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਤ ਆਵਾਜ਼/ਧਮਕ ਪੈਦਾ ਕਰਨ ਵਾਲੇ ਅਤੇ ਨਿਰਧਾਰਤ ਸਾਈਜ਼ ਵਾਲੇ ਪਟਾਕੇ ਹੀ ਤਿਆਰ ਕੀਤੇ ਜਾਣਗੇ। ਨਿਰਧਾਰਤ ਆਵਾਜ਼ੀ ਸੀਮਾ ਤੋਂ ਵੱਧ ਆਵਾਜ਼/ਧਮਕ ਪੈਦਾ ਕਰਨ ਵਾਲੇ ਪਟਾਕਿਆਂ, ਵਾਤਾਵਰਣ ਵਿੱਚ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਅਤੇ ਪਾਬੰਦੀਸ਼ੁਦਾ ਧਮਾਕਾਖੇਜ਼ ਸਮੱਗਰੀ ਬਣਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਲਾਗੂ ਨਹੀਂ ਹੋਵੇਗਾ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Punjab Bani 08 February,2024
ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ
ਨੋਇਡਾ ਬਾਰਡਰ ਤੇ ਭਾਰੀ ਗਿਣਤੀ ਵਿੱਚ ਪੁੱਜੇ ਕਿਸਾਨ : ਸੀਆਫਪੀਐਫ ਤੈਨਾਤ : ਮਾਹੌਲ ਹੋਇਆ ਤਣਾਅਪੂਰਨ ਦਿਲੀ : ਉਤਰ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ ਦੇ ਵੱਡੀ ਗਿਣਤੀ ਚ ਕਿਸਾਨ ਦਿੱਲੀ ਦੇ ਨੋਇਡਾ ਬਾਰਡਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕੇ ਓਹ ਪਾਰਲੀਮੈਂਟ ਤੱਕ ਮਾਰਚ ਕਰਨਗੇ, ਪਰ ਅਗੋਂ ਉਨ੍ਹਾਂ ਨੂੰ CRPF ਅਤੇ ਦਿੱਲੀ ਪੁਲਸ ਨੇ ਰੋਕ ਲਿਆ, ਪੁ ਹੈ, ਜਿਸ ਕਾਰਨ ਕਿਸਾਨ ਰੋਸ ਵਜੋ ਬੈਰੀਕੇਡਾਂ 'ਤੇ ਚੜ੍ਹ ਗਏ ਅਤੇ ਮਾਹੌਲ ਪੂਰੀ ਤਰ੍ਹਾਂ ਤਣਾਅ ਪੂਰਨ ਹੋ ਚੁੱਕਾ ਹੈ। ਦੱਸ ਦਈਏਕਿ ਨੋਇਡਾ, ਗ੍ਰੇਟਰ ਨੋਇਡਾ ਦੇ ਸੈਂਕੜੇ ਪਿੰਡਾਂ ਦੇ ਕਿਸਾਨ ਅੱਜ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਜ਼ਮੀਨ ਦੇ ਮੁਆਵਜ਼ੇ ਵਿੱਚ ਵਾਧਾ ਅਤੇ ਆਪਣੇ ਪਰਿਵਾਰਾਂ ਲਈ ਬਿਹਤਰ ਮੁੜ ਵਸੇਬੇ ਦੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਚੌਕਸ ਹੋ ਗਈ ਹੈ ਅਤੇ ਸਾਵਧਾਨੀ ਦੇ ਤੌਰ 'ਤੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਸ ਨੇ ਨੋਇਡਾ ਦੇ ਸੈਕਟਰ 24 ਦੇ ਐਨਟੀਪੀਸੀ ਵਿੱਚ ਹੜਤਾਲ ਉੱਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਨੋਇਡਾ 'ਚ ਹੜਤਾਲ 'ਤੇ ਬੈਠੇ ਕਿਸਾਨ ਦਿੱਲੀ ਜਾਣ ਲਈ ਰਵਾਨਾ ਹੋ ਗਏ ਸਨ। ਇਸ ਤੋਂ ਇਲਾਵਾ ਦਲਿਤ ਪ੍ਰੇਰਨਾ ਸਥਲ ਨੇੜੇ ਵੀ ਪੁਲੀਸ ਨੇ ਬੈਰੀਕੇਡ ਲਗਾ ਕੇ ਸੜਕ ’ਤੇ ਕੈਂਟਰ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨ ਅੱਗੇ ਵਧਣ ਤੋਂ ਅਸਮਰੱਥ ਹਨ। ਦਲਿਤ ਪ੍ਰੇਰਨਾ ਸਥਲ 'ਤੇ ਹੀ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।
Punjab Bani 08 February,2024
ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ
ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ ਚੰਡੀਗੜ੍ਹ, 8 ਫਰਵਰੀ: ਅਸਵਨੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ। ਅੱਜ ਇੱਥੇ ਮਿਉਸੀਂਪਲ ਭਵਨ ਚੰਡੀਗੜ੍ਹ ਵਿਖੇ ਵਿਭਿੰਨ ਨਹਿਰੀ ਜਲ ਸਪਲਾਈ ਪ੍ਰਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਚਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਜਲ ਸਪਲਾਈ ਦੀ ਸੁਵਿਧਾ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਵੀ 24x7 ਨਹਿਰੀ ਜਲ ਸਪਲਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਨਵੇਂ ਨਵੀਨਤਾਕਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਂਉਂਦੇ ਹੋਏ ਉਸਾਰੀ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਘੱਟ ਤੋ ਘੱਟ ਪਰੇਸ਼ਾਨੀ ਹੋਵੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
Punjab Bani 08 February,2024
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ ਚੰਡੀਗੜ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾਈ ਦਾ ਠੇਕਾ ਅਲਾਟ ਹੋਇਆ ਹੈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮਾਰਕੀਟ ਕਮੇਟੀ ਦਾ ਕਰਮਚਾਰੀ ਹਰੀ ਰਾਮ ਵੱਲੋਂ ਸਕੱਤਰ ਮਾਰਕੀਟ ਕਮੇਟੀ ਤੋਂ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੇ ਰਿਸ਼ਵਤ ਦੀ ਮੰਗ ਕਰਨ ਸਮੇਂ ਕਥਿਤ ਦੋਸ਼ੀ ਕਰਮਚਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚੀ ਜਾਵੇਗੀ।
Punjab Bani 07 February,2024
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ ਚੰਡੀਗੜ, 7 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਨਾਮ ’ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ। ਉਸ ਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ਕਰਵਾਉਣ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮੌਕੇ ’ਤੇ ਹੀ ਉਸ ਤੋਂ 4000 ਰੁਪਏ ਲੈ ਲਏ ਅਤੇ ਬਾਕੀ ਰਹਿੰਦੇ 6000 ਰੁਪਏ ਟੀ.ਐੱਸ.-1 ਉਪਲਬਧ ਕਰਵਾਏ ਜਾਣ ਮੌਕੇ ਦੇਣ ਦੀ ਗੱਲ ਕਹੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਗੂਗਲ ਪੇਅ ਰਾਹੀਂ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਗੂਗਲ ਪੇਅ ਵਰਤਣਾ ਨਹੀਂ ਆਉਂਦਾ ਇਸ ਲਈ ਉਸਨੇ ਨਕਦ ਰਕਮ ਲੈ ਲੈਣ ਲਈ ਕਿਹਾ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 6,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 07 February,2024
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ ਚੰਡੀਗੜ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾਈ ਦਾ ਠੇਕਾ ਅਲਾਟ ਹੋਇਆ ਹੈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮਾਰਕੀਟ ਕਮੇਟੀ ਦਾ ਕਰਮਚਾਰੀ ਹਰੀ ਰਾਮ ਵੱਲੋਂ ਸਕੱਤਰ ਮਾਰਕੀਟ ਕਮੇਟੀ ਤੋਂ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੇ ਰਿਸ਼ਵਤ ਦੀ ਮੰਗ ਕਰਨ ਸਮੇਂ ਕਥਿਤ ਦੋਸ਼ੀ ਕਰਮਚਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚੀ ਜਾਵੇਗੀ।
Punjab Bani 07 February,2024
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ • ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ • ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ। ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ 'ਤੇ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਸ੍ਰੀ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐਮ.ਈ.ਪੀ.ਐਸ.ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ.ਐੱਫ.ਐੱਸ.ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ.ਟੀ.-ਆਈ.ਟੀ.ਈ.ਐਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐਮ.ਐਸ.ਐਮ.ਈ. ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਹਾਜ਼ਰ ਸਨ।
Punjab Bani 07 February,2024
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਦੂਜੇ ਦਿਨ ਵੀ ਜ਼ਿਲ੍ਹੇ 'ਚ ਲੱਗੇ 24 ਵਿਸ਼ੇਸ਼ ਕੈਂਪ
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਦੂਜੇ ਦਿਨ ਵੀ ਜ਼ਿਲ੍ਹੇ 'ਚ ਲੱਗੇ 24 ਵਿਸ਼ੇਸ਼ ਕੈਂਪ -ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਬੇਦੀ ਨੇ ਨਲਾਸ ਵਿਖੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ -ਪੰਜਾਬ ਸਰਕਾਰ ਵੱਲੋਂ ਭੇਜੀਆਂ ਪ੍ਰਚਾਰ ਵੈਨਾਂ ਰਹੀਆਂ ਖਿੱਚ ਦਾ ਕੇਂਦਰ -ਲੋਕਾਂ ਨੇ ਕੈਂਪਾਂ ਨੂੰ ਦੱਸਿਆ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਪਟਿਆਲਾ, 7 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਵਿੱਚ 24 ਕੈਂਪ ਲਗਾਏ ਗਏ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਲਈ ਲੋਕਾਂ ਨੂੰ ਇਸ ਦਾ ਜਰੂਰ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਇਹ ਵੈਨਾਂ ਅੱਜ ਸਾਰੀਆਂ ਸਬ ਡਵੀਜਨਾਂ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਪੁੱਜੀਆਂ, ਜਿੱਥੇ ਇਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਪੁਰਾ ਦੇ ਪਿੰਡ ਨਲਾਸ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ। ਏ.ਡੀ.ਸੀ. ਡਾ. ਬੇਦੀ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ। ਡਾ. ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਪੁੱਜਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਨੇ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਦਾ ਜਾਇਜ਼ਾ ਲਿਆ ਅਤੇ ਇਸ ਰਾਹੀਂ ਲੋਕਾਂ ਨੂੰ ਜਾਗਰੂਕ ਕੀਤੇ ਜਾਣ 'ਤੇ ਤਸੱਲੀ ਪ੍ਰਗਟਾਈ।
Punjab Bani 07 February,2024
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫੈਸਲਾ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲ ਚੰਡੀਗੜ੍ਹ, 7 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ। ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗ਼ਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗ਼ੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।
Punjab Bani 07 February,2024
ਜੌੜਾਮਾਜਰਾ ਨੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀਆਂ ਲਈ ਬੱਸ ਕੀਤੀ ਰਵਾਨਾ
ਜੌੜਾਮਾਜਰਾ ਨੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀਆਂ ਲਈ ਬੱਸ ਕੀਤੀ ਰਵਾਨਾ -ਕਿਹਾ, ਸਿੱਖਿਆ ਮਾਨ ਸਰਕਾਰ ਦੀ ਮੁਢਲੀ ਤਰਜੀਹ, ਸਰਕਾਰੀ ਸਕੂਲ ਬਿਹਤਰ ਸਿੱਖਿਆ ਦੇ ਕੇਂਦਰ ਬਣੇ ਸਮਾਣਾ, 7 ਫਰਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਸਿੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਇਸੇ ਲਈ ਅੱਜ ਪੰਜਾਬ ਦੇ ਸਰਕਾਰੀ ਸਕੂਲ ਬਿਹਤਰ ਸਿੱਖਿਆ ਦੇ ਕੇਂਦਰ ਬਣ ਗਏ ਹਨ। ਕੈਬਨਿਟ ਮੰਤਰੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਮੀਨੈਂਸ ਸਕੂਲਾਂ ਦੇ ਵਿਦਿਆਰਥੀਆਂ ਲਈ ਬੱਸਾਂ ਚਲਾਉਣ ਦੇ ਕੀਤੇ ਗਏ ਐਲਾਨ ਮੁਤਾਬਕ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀਆਂ ਨੂੰ ਸਕੂਲ ਲਿਆਉਣ ਤੇ ਵਾਪਸ ਛੱਡਣ ਲਈ ਚਲਾਈ ਗਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ 'ਚ 'ਸਕੂਲ ਆਫ ਐਮੀਨੈਂਸ' ਸਥਾਪਤ ਕੀਤੇ ਤੇ ਪਹਿਲੇ ਸਾਲ ਦੌਰਾਨ ਇਨ੍ਹਾਂ 'ਚ 8358 ਵਿਦਿਆਰਥੀ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਤੇ ਖੇਡਾਂ ਦੀਆਂ ਸਹੂਲਤਾਂ ਦੇ ਵਿਕਾਸ ਲਈ 200 ਕਰੋੜ ਰੁਪਏ ਰੱਖੇ ਗਏ ਹਨ, ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਮਾਣਾ ਦੇ ਸ਼ਹੀਦ ਫਲਾਇਟ ਲੈਫਟੀਨੈਂਟ ਮੋਹਿਤ ਕੁਮਾਰ ਗਰਗ ਦੀ ਅਮਿਟ ਯਾਦ ਸਦਾ ਕਾਇਮ ਰਹੇਗੀ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦ ਮੋਹਿਤ ਗਰਗ ਦੀ ਸ਼ਹਾਦਤ ਤੋਂ ਪ੍ਰੇਰਣਾ ਹਾਸਲ ਕਰਨਗੀਆਂ। ਸਕੂਲ ਦੇ ਪ੍ਰਿੰਸੀਪਲ ਹਰਜੋਤ ਕੌਰ ਨੇ ਦੱਸਿਆ ਕਿ 9ਵੀਂ ਤੇ 11ਵੀਂ ਜਮਾਤ 'ਚ ਦਾਖਲ ਹੋਏ ਵਿਦਿਆਰਥੀਆਂ ਲਈ ਚਲਾਈ ਗਈ ਇਹ ਬੱਸ ਦੋ ਰੂਟਾਂ 'ਤੇ ਜਾਵੇਗੀ ਤੇ ਇਸ ਵਿੱਚ 31 ਵਿਦਿਆਰਥੀ ਆਉਣਗੇ ਤੇ ਜਲਦੀ ਹੀ ਦੋ ਹੋਰ ਬੱਸਾਂ ਵੀ ਚਲਾਉਣ ਦੀ ਤਜਵੀਜ ਹੈ। ਸਮਾਰੋਹ ਮੌਕੇ ਸ਼ਹੀਦ ਦੇ ਪਿਤਾ ਸੁਰਿੰਦਰਪਾਲ ਗਰਗ ਤੇ ਭਰਾ ਅਸ਼ਵਨੀ ਗਰਗ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਦਹੀਆ, ਮਦਨ ਮਿੱਤਲ, ਦੀਪਕ ਵਧਵਾ, ਸੁਰਜੀਤ ਸਿੰਘ ਫ਼ੌਜੀ, ਟਰਾਂਸਪੋਰਟ ਦੇ ਇੰਚਾਰਜ ਲੈਕਚਰਾਰ ਕ੍ਰਿਸ਼ਨ ਵੋਹਰਾ, ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।
Punjab Bani 07 February,2024
3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ
3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ ਚੰਡੀਗੜ੍ਹ, 7 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 07 February,2024
ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਸ੍ਰੀ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਏ.ਸੀ.ਐਸ. ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ। ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।
Punjab Bani 07 February,2024
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ
ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ ਅਧਿਕਾਰੀਆਂ ਨੂੰ ਐਨ.ਜੀ.ਓ'ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ'ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।
Punjab Bani 07 February,2024
ਭਾਰਤੀ ਮੂਲ ਦੇ ਵਿਦਿਆਰਥੀ ਦੀ ਅਮਰੀਕਾ ਵਿੱਚ ਹੋਈ ਮੌਤ
ਭਾਰਤੀ ਮੂਲ ਦੇ ਵਿਦਿਆਰਥੀ ਦੀ ਅਮਰੀਕਾ ਵਿੱਚ ਹੋਈ ਮੌਤ ਚੰਡੀਗੜ੍ਹ, 7 ਫਰਵਰੀ : ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮ੍ਰਿਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ। ਇੰਡੀਆਨਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਡਾਕਟਰੇਟ ਕਰ ਰਹੇ ਸਮੀਰ ਕਾਮਤ ਦੀ ਲਾਸ਼ ਮਿਲੀ ਹੈ। 23 ਸਾਲਾ ਨੌਜਵਾਨ ਨੇ ਅਗਸਤ 2023 ਵਿੱਚ ਮਕੈਨੀਕਲ ਇੰਜਨੀਅਰਿੰਗ ਵਿੱਚ ਮਾਸਟਰ ਦੀ ਡਿਗਰੀ ਪੂਰੀ ਕੀਤੀ ਸੀ ਅਤੇ ਉਸ ਕੋਲ ਅਮਰੀਕੀ ਨਾਗਰਿਕਤਾ ਸੀ। ਉਹ 2025 ਵਿੱਚ ਆਪਣੀ ਡਾਕਟਰੇਟ ਪੂਰੀ ਕਰਨ ਵਾਲਾ ਸੀ।
Punjab Bani 07 February,2024
ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ
ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ ਪਟਨਾ, 7 ਫਰਵਰੀ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਗੱਲ ਜਨਤਾ ਦਲ ਯੂਨਾਈਟਿਡ ਦੇ ਸੀਨੀਅਰ ਆਗੂ ਨੇ ਦੱਸੀ। 28 ਜਨਵਰੀ ਨੂੰ ਬਿਹਾਰ ‘ਚ ਮਹਾਗਠਜੋੜ ਛੱਡ ਕੇ ਕੌਮੀ ਜਮਹੂਰੀ ਗਠਜੋੜ ‘ਚ ਵਾਪਸੀ ਤੋਂ ਬਾਅਦ ਨਿਤੀਸ਼ ਪਹਿਲੀ ਵਾਰ ਦਿੱਲੀ ‘ਚ ਸ੍ਰੀ ਮੋਦੀ ਨਾਲ ਬੈਠਕ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਨਿਤੀਸ਼ ਸਰਕਾਰ ਦੇ 12 ਫਰਵਰੀ ਨੂੰ ਭਰੋਸੇ ਦੇ ਵੋਟ ਦਾ ਸਾਹਮਣਾ ਕਰਨ ਤੋਂ ਠੀਕ ਪੰਜ ਦਿਨ ਪਹਿਲਾਂ ਹੋ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।
Punjab Bani 07 February,2024
ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਕੁੱਟਮਾਰ
ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਕੁੱਟਮਾਰ ਅਮਰੀਕਾ, 7 ਫਰਵਰੀ ਅਮਰੀਕਾ ਦੇ ਸ਼ਿਕਾਗੋ ਵਿਚ ਸੂਚਨਾ ਤਕਨਾਲੋਜੀ (ਆਈਟੀ) ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਨੇੜੇ ਬੇਰਹਿਮੀ ਨਾਲ ਕੁੱਟਿਆ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਵੀਡੀਓ ‘ਚ 4 ਫਰਵਰੀ ਦੀ ਰਾਤ ਨੂੰ ਤਿੰਨ ਵਿਅਕਤੀ ਸਈਅਦ ਮਜ਼ਾਹਿਰ ਅਲੀ ਦਾ ਪਿੱਛਾ ਕਰਦੇ ਹੋਏ ਦਿਖਾਈ ਦਿੱਤੇ। ‘ਐਕਸ’ ‘ਤੇ ਪੋਸਟ ਕੀਤੀ ਵੱਖਰੀ ਵੀਡੀਓ ਵਿਚ ਅਲੀ ਨੂੰ ਉਸ ਦੇ ਨੱਕ ਅਤੇ ਚਿਹਰੇ ਤੋਂ ਖੂਨ ਵਗਦਾ ਦੇਖਿਆ ਜਾ ਸਕਦਾ ਹੈ ਅਤੇ ਉਸ ਦੇ ਕੱਪੜਿਆਂ ‘ਤੇ ਖੂਨ ਦੇ ਧੱਬੇ ਹਨ। ਸ਼ਿਕਾਗੋ ਵਿੱਚ ਭਾਰਤੀ ਕੌਂਸਲਖਾਨੇ ਨੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ। ਕਰੀਬ ਛੇ ਮਹੀਨੇ ਪਹਿਲਾਂ ਹੈਦਰਾਬਾਦ ਤੋਂ ਅਮਰੀਕਾ ਆਏ ਅਲੀ ਨੇ ਦੱਸਿਆ ਕਿ ਇੱਕ ਹਮਲਾਵਰ ਨੇ ਉਸ ‘ਤੇ ਬੰਦੂਕ ਤਾਣ ਲਈ ਸੀ। ਵੀਡੀਓ ਫੁਟੇਜ ‘ਚ ਅਲੀ ਹੱਥ ‘ਚ ਪੈਕੇਟ ਲੈ ਕੇ ਰਾਤ ਨੂੰ ਆਪਣੇ ਘਰ ਵੱਲ ਤੁਰਦਾ ਦੇਖਿਆ ਗਿਆ, ਜਦੋਂ ਕਿ ਤਿੰਨ ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ। ਅਲੀ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੀਆਂ ਅੱਖਾਂ, ਨੱਕ, ਪਸਲੀਆਂ ’ਤੇ ਮੁੱਕੇ ਮਾਰੇ। ਉਸ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
Punjab Bani 07 February,2024
ਅਤਵਾਲੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫ਼ਤਾਰ
ਅਤਵਾਲੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਗ੍ਰਿਫ਼ਤਾਰ ਚੰਡੀਗੜ੍ਹ, 7 ਫਰਵਰੀ ਪੰਜਾਬ ਵਿਚ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੰਡਾ ਕੈਨੇਡਾ ਵਿੱਚ ਅਤੇ ਰਿੰਦਾ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਨੇ ਤਿੰਨਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ।
Punjab Bani 07 February,2024
ਪਟਿਆਲਾ ਜ਼ਿਲ੍ਹੇ ਦੇ 593 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 3 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ
ਪਟਿਆਲਾ ਜ਼ਿਲ੍ਹੇ ਦੇ 593 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 3 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ ਪਟਿਆਲਾ, 7 ਫਰਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 593 ਲਾਭਪਾਤਰੀਆਂ ਨੂੰ 3 ਕਰੋੜ 02 ਲੱਖ 43 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 3 ਕਰੋੜ 02 ਲੱਖ 43 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਵਿੱਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 287 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 306 ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।
Punjab Bani 07 February,2024
ਈਡੀ ਅੱਗੇ ਨਹੀ ਪੇਸ ਹੋਏ ਕੇਜਰੀਵਾਲ, ਸ਼ਾਮ 4 ਵਜੇ ਆਵੇਗਾ ਫੈਸਲਾ
ਈਡੀ ਅੱਗੇ ਨਹੀ ਪੇਸ ਹੋਏ ਕੇਜਰੀਵਾਲ, ਸ਼ਾਮ 4 ਵਜੇ ਆਵੇਗਾ ਫੈਸਲਾ ਦਿਲੀ: ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਈ ਵਾਰ ਸੰਮਨ ਭੇਜੇ ਪਰ ਕੇਜਰੀਵਾਲ ਪੁੱਛਗਿੱਛ ਲਈ ਨਹੀਂ ਗਏ। ਈਡੀ ਨੇ ਇਸ ਵਿਰੁੱਧ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਰਾਉਸ ਐਵੇਨਿਊ ਕੋਰਟ ਦੇ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਦੀ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਹੈ ਅਤੇ ਹੁਣ ਇਸ ਮਾਮਲੇ 'ਚ ਫੈਸਲਾ 4 ਵਜੇ ਆਵੇਗਾ। ਦਰਅਸਲ, ਸ਼ਨੀਵਾਰ ਨੂੰ ਈਡੀ ਨੇ ਰਾਉਸ ਐਵੇਨਿਊ ਕੋਰਟ ਤੱਕ ਪਹੁੰਚ ਕੀਤੀ ਸੀ ਜਦੋਂ ਉਹ ਐਕਸਾਈਜ਼ ਮਾਮਲੇ ਵਿੱਚ 5 ਸੰਮਨ ਭੇਜਣ ਦੇ ਬਾਵਜੂਦ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਦੀ ਤਰਫੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਰਵਿੰਦ ਕੇਜਰੀਵਾਲ 5 ਸੰਮਨ ਭੇਜਣ ਦੇ ਬਾਵਜੂਦ ਪੁੱਛਗਿੱਛ ਲਈ ਪੇਸ਼ ਨਹੀਂ ਹੋ ਰਹੇ ਹਨ। ਈਡੀ ਦੇ ਸੰਮਨ 'ਤੇ ਅਮਲ ਨਾ ਕਰਨ 'ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਸ਼ਿਕਾਇਤ ਦਰਜ ਕਰਨ ਅਤੇ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਕਰਨ ਦੀ ਬੇਨਤੀ ਕੀਤੀ ਹੈ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਈਡੀ ਨੂੰ ਪੁੱਛਿਆ ਕਿ ਕੀ ਉਹ ਅੱਗੇ ਆਪਣੀ ਦਲੀਲ ਪੇਸ਼ ਕਰਨਾ ਚਾਹੁੰਦੇ ਹਨ।
Punjab Bani 07 February,2024
ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ
ਮਹਾਰਾਸ਼ਟਰਦੀ ਏਕਨਾਥ ਸਿੰਦੇ ਸਰਕਾਰ ਵੱਲੋ ਕੀਤੀ ਗਈ ਸੋਧ ਨਿੰਦਣਯੋਗ : ਦਲਜੀਤ ਚੀਮਾ ਅੰਮ੍ਰਿਤਸਰ : ਦੇਸ਼ 'ਚ ਵੱਖ-ਵੱਖ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਸਿੱਖਾਂ 'ਚ ਪਹਿਲਾਂ ਹੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਮਹਾਰਾਸ਼ਟਰਾ 'ਚ ਇੱਕ ਏਕਨਾਥ ਸ਼ਿੰਦੇ (ਸਰਕਾਰ ਦੇ ਇਕ ਹੋਰ ਫੈਸਲੇ ਨੇ ਸਿੱਖ ਕੌਮ 'ਚ ਰੋਸ ਪੈਦਾ ਕਰ ਦਿੱਤਾ ਹੈ। ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿੱਚ ਸੋਧ ਕੀਤੀ ਗਈ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮਹਾਰਾਸ਼ਟਰ ਦੀ ਏਕ ਨਾਥ ਸ਼ਿੰਦੇ ਸਰਕਾਰ ਵੱਲੋਂ ਕੀਤੀ ਗਈ ਸੋਧ ਅਤਿ ਨਿੰਦਣਯੋਗ ਕਾਰਵਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਉਨ੍ਹਾਂ ਆਪਣੇ ਟਵਿੱਟਰ ਐਕਸ ਹੈਂਡਲ 'ਤੇ ਪੋਸਟ 'ਚ ਕਿਹਾ, ''ਰਾਜ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ 'ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ, ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਗੁਰਦੁਆਰਾ ਬੋਰਡ 'ਤੇ ਪੂਰਾ ਕਬਜ਼ਾ ਕਰਨ ਜਾ ਰਹੀ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਅਕਾਲੀ ਦਲ ਵੱਲੋਂ ਮਹਾਰਾਸ਼ਟਰ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ।
Punjab Bani 07 February,2024
ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਹੈ ਦੁਖਦਾਈ ; ਧਾਮੀ
ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਹੈ ਦੁਖਦਾਈ ; ਧਾਮੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਮਹਾਰਾਸ਼ਟਰ ਸਰਕਾਰ ਦੀ ਮੰਤਰੀ ਮੰਡਲ ਦਾ ਇਹ ਫੈਸਲਾ ਸਿੱਖ ਗੁਰਦੁਆਰਾ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਸਿੱਖ ਗੁਰਦੁਆਰਿਆਂ 'ਤੇ ਸਿੱਧਾ ਕੰਟਰੋਲ ਕਰਨ ਦੀ ਕਾਰਵਾਈ ਹੈ। ਮੈਂ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕ ਨਾਥ ਸ਼ਿੰਦੇ ਨੂੰ ਅਪੀਲ ਕਰਦਾ ਹਾਂ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਨ ਅਤੇ ਚਿੰਤਾਵਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਦੀਆਂ ਸਾਜ਼ਿਸ਼ਾਂ ਨੂੰ ਤੁਰੰਤ ਬੰਦ ਕਰਨ। ਨਾਂਦੇੜ ਗੁਰਦੁਆਰਾ ਬੋਰਡ ਵਿੱਚ ਪਹਿਲਾਂ ਵਾਂਗ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਹ ਸਿੱਖਾਂ ਨਾਲ ਜੁੜਿਆ ਬਹੁਤ ਹੀ ਗੰਭੀਰ ਮਾਮਲਾ ਹੈ, ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਦੀ ਮੁੱਖ ਮੰਤਰੀ ਨਾਲ ਮੀਟਿੰਗ ਲਈ ਤੁਰੰਤ ਸਮਾਂ ਦਿੱਤਾ ਜਾਵੇ ਤਾਂ ਜੋ ਹਰ ਪਹਿਲੂ ਤੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਸਕੇ। ਹਜ਼ੂਰ ਸਾਹਿਬ ਦੀ ਸੰਗਤ ਵਿੱਚ ਵੀ ਇਸ ਫੈਸਲੇ ਖਿਲਾਫ ਭਾਰੀ ਰੋਸ ਹੈ। ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਨੁਮਾਇੰਦਗੀ ਦਾ ਮਤਲਬ ਤਖ਼ਤ ਸਾਹਿਬ, ਸਬੰਧਤ ਸਿੱਖ ਗੁਰਧਾਮਾਂ ਦੀ ਮਰਿਆਦਾ ਦੇ ਮੱਦੇਨਜ਼ਰ ਬੋਰਡ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਧਾਰਮਿਕ ਢੰਗ ਨਾਲ ਯਕੀਨੀ ਬਣਾਉਣਾ ਹੈ ਅਤੇ ਐਕਟ ਵਿੱਚ ਕੋਈ ਵੀ ਵਿਗਾੜ ਇਸ ਭਾਵਨਾ ਨੂੰ ਠੇਸ ਪਹੁੰਚਾਏਗਾ।
Punjab Bani 07 February,2024
ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ
ਕਿ਼੍ਸ਼ਨਾ ਨਦੀ ਵਿਚੋ ਮਿਲੀ ਭਗਵਾਨ ਵਿਸ਼ਨੂੰ ਜੀ ਦੀ ਹਜਾਰਾਂ ਸਾਲ ਪੁਰਾਣੀ ਪ੍ਰਾਚੀਨ ਮੂਰਤੀ ਕਰਨਾਟਕ: ਕਰਨਾਟਕ ਦੇ ਰਾਏਚੂਰ ਜ਼ਿਲ੍ਹੇ ਦੇ ਇਕ ਪਿੰਡ ’ਚ ਕ੍ਰਿਸ਼ਨਾ ਨਦੀ ’ਚੋਂ ਭਗਵਾਨ ਵਿਸ਼ਨੂੰ ਦੀ ਇਕ ਪ੍ਰਾਚੀਨ ਮੂਰਤੀ ਮਿਲੀ ਹੈ। ਰਾਮਲਲਾ ਦੀ ਨਵੀਂ ਬਣੀ ਮੂਰਤੀ ਨਾਲ ਮਿਲਦੀ ਹੋਈ ਇਹ ਪ੍ਰਾਚੀਨ ਮੂਰਤੀ ਪੁਰਾਤੱਤਵ ਮਾਹਿਰਾਂ ਮੁਤਾਬਕ 11ਵੀਂ ਜਾਂ 12ਵੀਂ ਸਦੀ ਦੀ ਹੋ ਸਕਦੀ ਹੈ। ਭਗਵਾਨ ਵਿਸ਼ਨੂੰ ਦੀ ਇਸ ਖੜ੍ਹੀ ਮੂਰਤੀ ਦੇ ਆਸਪਾਸ ਚਾਰੋਂ ਪਾਸੇ ਦਸ ਅਵਤਾਰ ਬਣਾਏ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਜੀਬ ਸੰਯੋਗ ’ਚ ਸਭ ਤੋਂ ਅਦਭੁਤ ਗੱਲ ਇਹ ਹੈ ਕਿ ਕਰੀਬ ਹਜ਼ਾਰ ਸਾਲ ਪੁਰਾਣੀ ਮੂਰਤੀ ਦਾ ਰੂਪ ਰੰਗ ਤੇ ਸਰੂਪ ਅਯੁੱਧਿਆ ’ਚ ਰਾਮਲਲਾ ਦੇ ਵਿਸ਼ਾਲ ਦਿਵਿਆ ਮੰਦਰ ’ਚ ਸਥਾਪਤ ਮੂਰਤੀ ਨਾਲ ਮਿਲਦਾ ਜੁਲਦਾ ਹੈ। ਭਗਵਾਨ ਵਿਸ਼ਨੂੰ ਦੀ ਇਸ ਮੂਰਤੀ ਦੇ ਨਾਲ ਹੀ ਇਕ ਪੁਰਾਤਨ ਸ਼ਿਵਲਿੰਗ ਵੀ ਮਿਲਿਆ ਹੈ। ਰਾਏਚੂਰ ਯੂਨੀਵਰਸਿਟੀ ’ਚ ਪ੍ਰਾਚੀਨ ਇਤਿਹਾਸ ਤੇ ਪੁਰਾਤੱਤਵ ਦੀ ਲੈਕਚਰਾਰ ਡਾ. ਪਦਮਾਜਾ ਦੇਸਾਈ ਨੇ ਭਗਵਾਨ ਵਿਸ਼ਨੂੰ ਦੀ ਮੂੁਰਤੀ ਸਬੰਧੀ ਕਿਹਾ ਕਿ ਇਹ ਯਕੀਨੀ ਰੂਪ ਨਾਲ ਇਕ ਮੰਦਰ ਦੇ ਗਰਭਗ੍ਰਹਿ ਦਾ ਹਿੱਸਾ ਰਹੀ ਹੋਵੇਗੀ। ਸ਼ਾਇਦ ਇਸ ਨੂੰ ਮੰਦਰ ’ਚ ਹੋਈ ਭੰਨਤੋੜ ਤੋਂ ਬਚਾਉਣ ਲਈ ਨਦੀ ’ਚ ਪਾਇਆ ਗਿਆ ਹੋਵੇਗਾ। ਇਸ ਮੂਰਤੀ ਨੂੰ ਥੋੜ੍ਹਾ ਨੁਕਸਾਨ ਪਹੁੰਚਿਆ ਹੈ। ਮੂਰਤੀ ਦਾ ਨੱਕ ਥੋੜ੍ਹਾ ਨੁਕਸਾਨਿਆ ਹੋਇਆ ਹੈ।
Punjab Bani 07 February,2024
ਹਾਦਸੇ ਦੌਰਾਨ ਨਵ ਵਿਆਹੀ ਲਾੜੀ ਦੀ ਹੋਈ ਮੌਤ, ਲਾੜਾ ਗੰਭੀਰ ਜਖਮੀ
ਹਾਦਸੇ ਦੌਰਾਨ ਨਵ ਵਿਆਹੀ ਲਾੜੀ ਦੀ ਹੋਈ ਮੌਤ, ਲਾੜਾ ਗੰਭੀਰ ਜਖਮੀ ਦਿਲੀ : ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਇਕ ਸੜਕ ਹਾਦਸੇ ਵਿੱਚ ਲਾੜੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲਾੜੀ ਦੇ ਸਹੁਰੇ ਘਰ ਪਹੁੰਚਣ ਤੋਂ ਮਹਿਜ਼ 15 ਕਿਲੋਮੀਟਰ ਪਹਿਲਾਂ ਵਾਪਰਿਆ। ਇਸ ਹਾਦਸੇ ‘ਚ ਲਾੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਾੜਾ ਗੰਭੀਰ ਜ਼ਖਮੀ ਹੋ ਗਿਆ। ਸੀਕਰ ਦੇ ਲਕਸ਼ਮਣਗੜ੍ਹ ਇਲਾਕੇ ਦੇ ਬਾਟੜਾਨਾਊ ਪਿੰਡ ਦੇ ਰਘੁਵੀਰ ਜਾਟ ਦੇ ਘਰ ਬੁੱਧਵਾਰ ਸਵੇਰੇ ਖੁਸ਼ੀ ਦਾ ਮਾਹੌਲ ਸੀ। ਉਸ ਦਾ ਪੁੱਤਰ ਨਰਿੰਦਰ ਦੁਲਹਨ ਲੈ ਕੇ ਆ ਰਿਹਾ ਸੀ। ਘਰ ਦੀਆਂ ਔਰਤਾਂ ਲਾੜਾ-ਲਾੜੀ ਦੇ ਸਵਾਗਤ ਲਈ ਤਿਆਰ ਸਨ। ਪਰ ਕੋਈ ਨਹੀਂ ਜਾਣਦਾ ਸੀ ਕਿ ਇਹ ਖੁਸ਼ੀ ਕੁਝ ਪਲਾਂ ਲਈ ਹੀ ਰਹੇਗੀ ਅਤੇ ਉਨ੍ਹਾਂ ਨੂੰ ਉਮਰ ਭਰ ਦਾ ਦੁੱਖ ਮਿਲਣ ਵਾਲਾ ਹੈ। ਜਲਦੀ ਹੀ ਬਰਾਤ ਪਹੁੰਚਣ ਦੀ ਖ਼ਬਰ ਸੀ। ਦੁਲਹਨ ਦੇ ਸਵਾਗਤ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਸਨ। ਪਰ ਅਗਲੇ ਹੀ ਪਲ ਖ਼ਬਰ ਮਿਲੀ ਕਿ ਸਭ ਕੁਝ ਖਤਮ ਹੋ ਗਿਆ।
Punjab Bani 07 February,2024
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ - ਹਰਪਾਲ ਸਿੰਘ ਚੀਮਾ
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ - ਹਰਪਾਲ ਸਿੰਘ ਚੀਮਾ ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ 'ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ 'ਬਿੱਲ ਲਿਆਓ ਇਨਾਮ ਪਾਓ ਸਕੀਮ', ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ।
Punjab Bani 06 February,2024
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ ਚੰਡੀਗੜ੍ਹ, 6 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
Punjab Bani 06 February,2024
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ - ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵਾਜਿਬ ਦਰਾਂ ’ਤੇ ਮਿਲ ਰਹੀ ਹੈ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ : ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’ ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।
Punjab Bani 06 February,2024
ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ
ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ ਚੰਡੀਗੜ : ਚੰਡੀਗੜ੍ਹ ਦੇ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਵੀ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਦਾ ਮਾਮਲਾ ਵੀ ਉੱਚ ਅਦਾਲਤ ਪਹੁੰਚਿਆ ਸੀ ਪਰ ਹਾਈਕੋਰਟ ਵੱਲੋਂ ਮਾਮਲੇ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇਸ ਮਾਮਲੇ 'ਤੇ ਹੁਣ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਇਸ ਮਾਮਲੇ 'ਤੇ ਸੁਣਵਾਈ ਕਰ ਰਹੀ ਹੈ।'ਆਪ' ਅਤੇ ਕਾਂਗਰਸ ਗਠਜੋੜ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੋਵਾਂ ਉਮੀਦਵਾਰਾਂ ਨੇ ਇਸ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ 'ਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਹਾਈਕੋਰਟ ਇਸ ਹਫ਼ਤੇ ਇਸ ਪਟੀਸ਼ਨ 'ਤੇ ਵੀ ਸੁਣਵਾਈ ਕਰ ਸਕਦੀ ਹੈ। ਦੋਵਾਂ ਪਾਰਟੀਆਂ ਨੇ 30 ਜਨਵਰੀ ਨੂੰ ਆਪਣੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਉਣ ਅਤੇ 'ਆਪ' ਅਤੇ ਕਾਂਗਰਸ ਗਠਜੋੜ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਸੀ। ਜਿਸ ਮਗਰੋਂ ਹਾਲਹੀ ਵਿਚ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ,
Punjab Bani 06 February,2024
ਭਾਰਤੀ ਮੂਲ ਦਾ ਵਿਅਕਤੀ ਕਰ ਰਿਹਾ ਸੀ ਕੈਨੇਡਾ ਵਿੱਚ ਮੰਦਰਾਂ ਦੀ ਭੰਨਤੋੜ
ਭਾਰਤੀ ਮੂਲ ਦਾ ਵਿਅਕਤੀ ਕਰ ਰਿਹਾ ਸੀ ਕੈਨੇਡਾ ਵਿੱਚ ਮੰਦਰਾਂ ਦੀ ਭੰਨਤੋੜ ਦਿਲੀ : ਪਿਛਲੇ ਕਈ ਮਹੀਨਿਆਂ ਤੋਂ ਕੈਨੇਡਾ 'ਚ ਹਿੰਦੂ ਮੰਦਰਾਂ 'ਤੇ ਹਮਲਿਆਂ ਅਤੇ ਭੰਨਤੋੜ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਘਟਨਾਵਾਂ ਨਾਲ ਜੁੜੇ ਇੱਕ ਮੁਲਜ਼ਮ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦਰਅਸਲ ਭਾਰਤੀ ਮੂਲ ਦੇ 41 ਸਾਲਾ ਕੈਨੇਡੀਅਨ ਵਿਅਕਤੀ 'ਤੇ ਮੰਦਰਾਂ 'ਚ ਭੰਨਤੋੜ ਕਰਨ ਅਤੇ ਦਾਨ ਬਾਕਸ 'ਚੋਂ ਨਕਦੀ ਚੋਰੀ ਕਰਨ ਦਾ ਇਲਜ਼ਾਮ ਹੈ। ਮੁਲਜ਼ਮ ਦੀ ਪਛਾਣ ਬਰੈਂਪਟਨ ਸ਼ਹਿਰ ਦੇ ਰਹਿਣ ਵਾਲੇ ਜਗਦੀਸ਼ ਪੰਧੇਰ ਵਜੋਂ ਹੋਈ ਹੈ। ਪੁਲਿਸ ਦੇ ਮੁਤਾਬਕ ਮਾਰਚ ਅਤੇ ਅਗਸਤ 2023 ਦਰਮਿਆਨ ਬਰੈਂਪਟਨ, ਮਿਸੀਸਾਗਾ ਅਤੇ ਕੈਲੇਡਨ ਸਮੇਤ ਪੀਲ ਖੇਤਰ ਵਿੱਚ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੰਧੇਰ ਨਿਗਰਾਨੀ ਕੈਮਰਿਆਂ 'ਚ ਹੋਰ ਕਾਰੋਬਾਰੀ ਥਾਵਾਂ 'ਤੇ ਤੋੜ-ਭੰਨ ਕਰਦੇ ਅਤੇ ਪੈਸੇ ਚੋਰੀ ਕਰਦੇ ਵੀ ਫੜਿਆ ਗਿਆ ਹੈ।
Punjab Bani 06 February,2024
‘ਪੁਰਾਲੇਖਾਂ ਵਿੱਚ ਸੰਗੀਤਕਾਰ’ ਵਿਸ਼ੇ ’ਤੇ ਭਾਸ਼ਣ ਆਯੋਜਿਤ
‘ਪੁਰਾਲੇਖਾਂ ਵਿੱਚ ਸੰਗੀਤਕਾਰ’ ਵਿਸ਼ੇ ’ਤੇ ਭਾਸ਼ਣ ਆਯੋਜਿਤ ਸੰਗੀਤ ਅਤੇ ਭਾਸ਼ਾ ਜਿਹੇ ਵਿਸ਼ਿਆਂ ਉੱਤੇ ਹੱਦਾਂ ਸਰਹੱਦਾਂ ਤੋਂ ਪਾਰ ਜਾ ਕੇ ਖੋਜ ਕੀਤੇ ਜਾਣ ਦੀ ਬਹੁਤ ਜਿਆਦਾ ਲੋੜ -ਪ੍ਰੋ. ਅਰਵਿੰਦ ਪਟਿਆਲਾ ਸੰਗੀਤ ਘਰਾਣੇ ਉੱਤੇ ਹੈ ਲਾਹੌਰ ਅਤੇ ਹੋਰ ਰਿਆਸਤਾਂ ਦਾ ਅਸਰ- ਰਾਧਾ ਕਪੂਰੀਆ ਪਟਿਆਲਾ, 6 ਫਰਵਰੀ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸੰਗੀਤ ਅਤੇ ਭਾਸ਼ਾ ਜਿਹੇ ਵਿਸ਼ਿਆਂ ਉੱਤੇ ਹੱਦਾਂ ਸਰਹੱਦਾਂ ਤੋਂ ਪਾਰ ਜਾ ਕੇ ਖੋਜ ਕੀਤੇ ਜਾਣ ਦੀ ਬਹੁਤ ਜਿਆਦਾ ਲੋੜ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ.ਐੱਮ.ਆਰ.ਸੀ.) ਵੱਲੋਂ ਯੂਨੀਵਰਸਿਟੀ ਦੇ ਕੁੱਝ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਗਿਆ ਕਿ ਵੰਡ ਦਾ ਜ਼ਖ਼ਮ ਏਨਾ ਗਹਿਰਾ ਹੈ ਕਿ ਇਸ ਦੇ ਹਵਾਲੇ ਨਾਲ ਕੀਤੀ ਜਾਣ ਵਾਲੀ ਹਰੇਕ ਗੱਲ ਆਪਣੀ ਵਿਸ਼ੇਸ਼ ਅਹਿਮੀਅਤ ਰੱਖਦੀ ਹੈ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੀ ਸ਼ਮੂਲੀਅਤ ਦੀ ਪ੍ਰਸ਼ੰਸ਼ਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕੀਤੇ ਜਾਣ ਨਾਲ਼ ਕਿਸੇ ਵੀ ਵਿਸ਼ੇ ਉੱਤੇ ਗੱਲ ਕਰਨ ਦਾ ਦਾਇਰਾ ਹੋਰ ਵਸੀਹ ਹੁੰਦਾ ਹੈ ਅਤੇ ਵੱਖ ਵੱਖ ਕੋਣਾਂ ਤੋਂ ਚਰਚਾ ਕੀਤੇ ਜਾਣਾ ਸੰਭਵ ਹੋ ਸਕਦਾ ਹੈ। ਇਸ ਲਈ ਇਸ ਅਮਲ ਨੂੰ ਯੂਨੀਵਰਸਟੀ ਵਰਗੇ ਅਦਾਰੇ ਵਿੱਚ ਵੱਧ ਤੋਂ ਵੱਧ ਅਪਣਾਇਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਯੂਕੇ ਦੀ ਦਰਹੈਮ ਯੂਨੀਵਰਸਿਟੀ ਤੋਂ ਅਧਿਆਪਕਾ ਰਾਧਾ ਕਪੂਰੀਆ ਨੇ ਇਸ ਪ੍ਰੋਗਰਾਮ ਵਿੱਚ ਦੱਖਣੀ ਏਸ਼ੀਆਈ ਇਤਿਹਾਸ ਵਿਸ਼ੇ ਦੀ ਪਟਿਆਲਾ ਰਿਆਸਤ ਦੀ ਸਰਪ੍ਰਸਤੀ ਦੇ ਹਵਾਲੇ ਨਾਲ਼ ਸੰਗੀਤਕਾਰਾਂ ਦੇ ਇਤਿਹਾਸ ਬਾਰੇ ਗੱਲ ਕੀਤੀ। ਉਨ੍ਹਾਂ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ ਕਿ ਪਟਿਆਲਾ ਸੰਗੀਤ ਘਰਾਣੇ ਉੱਤੇ ਲਾਹੌਰ ਅਤੇ ਪਟਿਆਲਾ ਦੇ ਆਸ ਪਾਸ ਦੀਆਂ ਹੋਰ ਰਿਆਸਤਾਂ ਦੇ ਸੰਗੀਤ ਦਾ ਅਸਰ ਹੈ। ਇਨ੍ਹਾਂ ਵੱਖ-ਵੱਖ ਥਾਵਾਂ ਦੇ ਸੰਗੀਤਕ ਯੋਗਦਾਨ ਨੇ ਪਟਿਆਲਾ ਘਰਾਣੇ ਦੇ ਸੰਗੀਤ ਦੇ ਬਣਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਰਾਧਾ ਕਪੂਰੀਆ ਨੇ ਦੱਸਿਆ ਕਿ ਕਿਸ ਤਰ੍ਹਾਂ ਕਲਾਸੀਕਲ ਸੰਗੀਤ ਪੱਖੋਂ ਪੰਜਾਬ ਕੋਲ ਇੱਕ ਅਮੀਰ ਵਿਰਸਾ ਹੈ। ਉਨ੍ਹਾਂ ਵੱਖ-ਵੱਖ ਇਤਿਹਾਸਿਕ ਦਸਤਾਵੇਜ਼ਾਂ ਦੇ ਹਵਾਲੇ ਦੇ ਕੇ ਦੱਸਿਆ ਕਿ ਕਿਸ ਤਰ੍ਹਾਂ ਪਟਿਆਲਾ ਰਿਆਸਤ ਵਿੱਚ ਕਲਾਸੀਕਲ ਸੰਗੀਤ ਨੂੰ ਪਹਿਲਾਂ ਸਰਪ੍ਰਸਤੀ ਹਾਸਿਲ ਰਹੀ ਅਤੇ ਬਾਅਦ ਵਿੱਚ ਹੌਲੀ ਹੌਲੀ ਇਸ ਖੇਤਰ ਦੇ ਸੰਗੀਤਕਾਰਾਂ ਨੂੰ ਹਾਸਿਲ ਸਰਪ੍ਰਸਤੀ ਉਨ੍ਹਾਂ ਕੋਲੋਂ ਖੁੱਸ ਗਈ। ਪਟਿਆਲਾ ਰਿਆਸਤ ਵਿੱਚ ਭਰਤੀ ਹੋਏ ਸੰਗੀਤਕਾਰਾਂ ਅਤੇ ਬਾਅਦ ਵਿੱਚ ਉਨ੍ਹਾਂ ਦੀਆਂ ਘਟਦੀਆਂ ਤਨਖਾਹਾਂ ਆਦਿ ਸੰਬੰਧੀ ਇਤਿਹਾਸਕ ਸਬੂਤ ਉਪਲਬਧ ਹਨ। 1947 ਵਿੱਚ ਬਣੀ ‘ਪਟਿਆਲਾ ਸੰਗੀਤ ਸਭਾ’ ਦੀ ਮਿਸਾਲ ਦੇ ਕੇ ਉਨ੍ਹਾਂ ਦੱਸਿਆ ਕਿ ਰਾਜਾਸ਼ਾਹੀ ਤੋਂ ਇਲਾਵਾ ਮੱਧਵਰਗੀ ਸਮਾਜਿਕ ਜਮਾਤ ਵੱਲੋਂ ਵੀ ਇਸ ਸੰਗੀਤ ਨੂੰ ਸਰਪ੍ਰਸਤੀ ਪ੍ਰਦਾਨ ਕੀਤੀ ਗਈ। ਉਨ੍ਹਾਂ ਪਟਿਆਲਾ ਅਤੇ ਲਾਹੌਰ ਦੇ ਦਰਮਿਆਨ ਸੰਗੀਤਕ ਸਾਂਝਾਂ ਬਾਰੇ ਵੀ ਗੱਲ ਕੀਤੀ। ਈ. ਐੱਮ. ਆਰ.ਸੀ. ਦੇ ਡਾਇਰੈਕਟਰ ਦਲਜੀਤ ਅਮੀ ਨੇ ਵਿਸ਼ੇ ਦੀ ਜਾਣ-ਪਹਿਚਾਣ ਕਰਵਾਉਂਦਿਆਂ ਕਿ ਪੰਜਾਬ ਦੀ ਸ਼ਨਾਖ਼ਤ ਸਿਰਫ਼ ਪੌਪ ਸੰਗੀਤ ਦੇ ਹਵਾਲੇ ਨਾਲ਼ ਹੀ ਨਹੀਂ ਕੀਤੀ ਜਾਣੀ ਚਾਹੀਦੀ ਬਲਕਿ ਸਾਨੂੰ ਇੱਥੋਂ ਦੇ ਸ਼ਾਸਤਰੀ ਸੰਗੀਤ ਉੱਪਰ ਵੀ ਮਾਣ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੰਤਰ-ਅਨੁਸ਼ਾਸਨੀ ਪਹੁੰਚ ਅਪਣਾਉਂਦਿਆਂ ਵੱਖ-ਵੱਖ ਵਿਭਾਗਾਂ ਅਤੇ ਵੱਖ-ਵੱਖ ਵਿਸਿ਼ਆਂ ਦੀ ਸ਼ਮੂਲੀਅਤ ਨਾਲ਼ ਸਿਹਤਮੰਦ ਸੰਵਾਦ ਰਚਾਉਣਾ ਈ.ਐੱਮ.ਆਰ.ਸੀ. ਵੱਲੋਂ ਤਰਜੀਹੀ ਅਧਾਰ ਉੱਤੇ ਲਿਆ ਜਾਂਦਾ ਹੈ। ਇਹ ਪ੍ਰੋਗਰਾਮ ਵੀ ਇਸੇ ਪਹੁੰਚ ਦਾ ਇੱਕ ਨਤੀਜਾ ਹੈ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਐਂਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸੇਬਿਲਿਟੀਜ਼, ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ, ਸੰਗੀਤ ਵਿਭਾਗ, ਸਮਾਜ ਵਿਗਿਆਨ ਅਤੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ। ਸੰਕੇਤ ਭਾਸ਼ਾ ਮਾਹਿਰ ਰਵਿੰਦਰ ਕੌਰ ਵੱਲੋਂ ਇਸ ਪ੍ਰੋਗਰਾਮ ਦਾ ਇਸ਼ਾਰਿਆਂ ਦੀ ਭਾਸ਼ਾ ਵਿੱਚ ਅਨੁਵਾਦ ਕਰਦਿਆਂ ਵਿਸ਼ੇਸ਼ ਲੋੜਾਂ ਵਾਲ਼ੇ ਜੀਆਂ ਲਈ ਸੰਚਾਰ ਨੂੰ ਸੰਭਵ ਬਣਾਇਆ।
Punjab Bani 06 February,2024
ਅਦਾਲਤ ਨੇ ਸਾਬਕਾ ਡੀਐਸਪੀ ਰਾਕਾ ਗੇਰਾ ਨੁੰ ਦਿੱਤਾ ਦੋਸ਼ੀ ਕਰਾਰ
ਅਦਾਲਤ ਨੇ ਸਾਬਕਾ ਡੀਐਸਪੀ ਰਾਕਾ ਗੇਰਾ ਨੁੰ ਦਿੱਤਾ ਦੋਸ਼ੀ ਕਰਾਰ ਦਿਲੀ : ਅਦਾਲਤ ਨੇ ਰਿਸ਼ਵਤ ਦੇ ਇਕ ਮਾਮਲੇ ਵਿਚ ਪੰਜਾਬ ਪੁਲਿਸ ਦੀ ਸਾਬਕਾ ਮਹਿਲਾ ਡੀਐਸਪੀ ਰਾਕਾ ਗੇਰਾ (ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ 7 ਫਰਵਰੀ ਨੂੰ ਸਜ਼ਾ ਬਾਰੇ ਆਪਣਾ ਫੈਸਲਾ ਸੁਣਾਏਗੀ। ਮੁਹਾਲੀ ਦੇ ਮੁੱਲਾਂਪੁਰ ਵਾਸੀ ਬਿਲਡਰ ਕੇਕੇ ਮਲਹੋਤਰਾ ਦੀ ਸ਼ਿਕਾਇਤ ’ਤੇ ਸੀਬੀਆਈ ਨੇ ਰਾਕਾ ਗੇਰਾ ਨੂੰ 25 ਜੁਲਾਈ 2011 ਨੂੰ ਸੈਕਟਰ-15, ਚੰਡੀਗੜ੍ਹ ਦੀ ਕੋਠੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਾਕਾ ਗੇਰਾ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ 13 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਲਿਆ। ਰਾਕਾ ਗੇਰਾ ਅਜੇ ਜ਼ਮਾਨਤ ‘ਤੇ ਸੀ।
Punjab Bani 06 February,2024
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਵੱਡੀ ਕਾਰਵਾਈ, ਕੀਤੀ ਛਾਪਾਮਾਰੀ ਦਿਲੀ : ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੰਗਲਵਾਰ ਸਵੇਰੇ ਈਡੀ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ। ਦਰਅਸਲ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਦੱਸ ਦਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।
Punjab Bani 06 February,2024
ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼
ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਫਰਵਰੀ ਮਹੀਨੇ ’ਚ ਪੰਜਾਬ ਭਰ ਵਿੱਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ਵਿੱਚ ਰੋਜ਼ਾਨਾ ਲੱਗਣਗੇ ਚਾਰ ਕੈਂਪ ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁੁਹੱਲਾ ਪੱਧਰ ਉਤੇ ਕੈਂਪ ਲਾਏ ਜਾਣਗੇ। ਇੱਥੇ ਕੈਂਪ ਦੀ ਸ਼ੁੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪਵੇਗਾ, ਸਗੋਂ ਸਰਕਾਰੀ ਅਧਿਕਾਰੀ ਖ਼ੁੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ਵਿੱਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਲੋਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਦੀ ਸ਼ੁੁਰੂਆਤ ਕਰਕੇ ਪ੍ਰਮੁੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਜਾ ਕੇ ਮੁੁਹੱਈਆ ਕਰਵਾਉਣ ਦੀ ਸਕੀਮ ਦਾ ਆਗਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਨਾਗਰਿਕ 1076 ਨੰਬਰ ਉਤੇ ਕਾਲ ਕਰਕੇ ਆਪਣੀ ਸਹੂਲਤ ਮੁੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁੁਣ ਸੂਬਾ ਸਰਕਾਰ ਨੇ ਇਸ ਤੋਂ ਵੀ ਵੱਡੀ ਪੁੁਲਾਂਘ ਪੁੱਟਦਿਆਂ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦੀ ਸ਼ੁੁਰੂਆਤ ਕਰ ਦਿੱਤੀ ਹੈ ਤਾਂ ਕਿ ਪਿੰਡਾਂ-ਸ਼ਹਿਰਾਂ ਵਿੱਚ ਕੈਂਪ ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੈਂਪ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐਸ.ਐਚ.ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐਸ.ਡੀ.ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ਵਿੱਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ਉਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ। ਇਸ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ਵਿੱਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਉਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ਵਿੱਚ ਅਪਲਾਈ ਕਰਕੇ ਮੁੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ਵਿੱਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਛੋਟੇ-ਮੋਟੇ ਮਸਲੇ ਮੌਕੇ ਉਤੇ ਹੱਲ ਕਰਨ ਲਈ ਲੋੜੀਂਦੇ ਫੰਡ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੈਂਪ ਸਰਕਾਰ ਨੂੰ ਆਪਣੇ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰੀ ਕਾਰਜਾਂ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਕਦਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਜਾਂ ਮਸਲਿਆਂ ਬਾਰੇ ਆਪਣੀਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁੁਝਾਅ ਦੇਣ ਲਈ ਢੁੁਕਵਾਂ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀ ਕਿਸੇ ਵੀ ਲੋਕ-ਪੱਖੀ ਪਹਿਲਕਦਮੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਨੂੰ ਅਖ਼ਤਿਆਰ ਦੇਣ ਲਈ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਜਦੋਂ ਕਿ ਹੁਣ ਸਰਕਾਰ ਲੋਕਾਂ ਦੇ ਘਰਾਂ ਤੱਕ ਜਾਵੇਗੀ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਢਕਵੰਜ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਤੇ ਸੂਬੇ ਵਿੱਚ ਕਈ ਤਰ੍ਹਾਂ ਦੇ ਮਾਫ਼ੀਆ ਦੀ ਪੁਸ਼ਤਪਨਾਹੀ ਕਰ ਕੇ ਪੰਜਾਬੀਆਂ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਬਾਦਲ ਪਰਿਵਾਰ ਦੀਆਂ ਇਹ ਡਰਾਮੇਬਾਜ਼ੀਆਂ ਕੰਮ ਨਹੀਂ ਆਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ ਤਕਰੀਬਨ ਇਕ ਕਰੋੜ ਲੋਕ ਇਲਾਜ ਸਹੂਲਤਾਂ ਹਾਸਲ ਕਰ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਹਤ ਸੰਭਾਲ ਖ਼ੇਤਰ ਵਿੱਚ ਨਵੀਂ ਕ੍ਰਾਂਤੀ ਹੈ ਅਤੇ ਇਸ ਖ਼ੇਤਰ ਦੀ ਕਾਇਆ-ਕਲਪ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਉਤੇ ਟਿੱਪਣੀ ਕਰਦਿਆਂ ਆਖਿਆ ਕਿ ਉਹ ਨੌਂ ਸਾਲਾਂ ਤੱਕ ਖ਼ਜ਼ਾਨਾ ਖ਼ਾਲੀ ਹੋਣ ਦੀ ਬਿਆਨਬਾਜ਼ੀ ਕਰਦੇ ਰਹੇ, ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਦੇ ਬਾਅਦ ਤੋਂ ਇਕ-ਇਕ ਪੈਸਾ ਸੂਬੇ ਦੇ ਵਿਕਾਸ ਤੇ ਇਸ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਦੀ ਚੋਰੀ ਰੋਕੀ ਤਾਂ ਕਿ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਯਕੀਨੀ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਤੌਰ ਉਤੇ ਅੱਜ ਕੇਂਦਰ ਦੀ ਸੱਤਾ ਵਿੱਚ ਕਾਬਜ਼ ਵਿਅਕਤੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ 90 ਫੀਸਦੀ ਯੋਗਦਾਨ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਦੇਸ਼ ਭਗਤੀ ਦਿਖਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਇਨ੍ਹਾਂ ਨੂੰ ਕੋਈ ਹੱਕ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਇੱਛਾ ਪੂਰੀ ਹੋਵੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣਗੇ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਪਨਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰ ਨਾਲ ਸਬੰਧਤ ਹੋਣ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਵੈਰ ਪਾਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਤੋਂ ਮੰਨਣਾ ਸੀ ਕਿ ਉਨ੍ਹਾਂ ਕੋਲ ਪੰਜਾਬ ਵਿੱਚ ਸ਼ਾਸਨ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਵਧੀਆ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਫਸਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਜਮਹੂਰੀਅਤ ਦਾ ਕਤਲ ਕੀਤਾ ਪਰ ਹੁਣ ਸੁਪਰੀਮ ਕੋਰਟ ਦੀ ਟਿੱਪਣੀ ਨਾਲ ਜਮਹੂਰੀਅਤ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਰੀਆਂ ਧੱਕੇਸ਼ਾਹੀਆਂ ਦਾ ‘ਆਪ’ ਵੱਲੋਂ ਢੁਕਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਮਹੂਰੀ ਪ੍ਰਕਿਰਿਆ ਦਾ ਘਾਣ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹੈ।
Punjab Bani 06 February,2024
ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ -ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸ਼ੁਰੂ ਹੋਏ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ -ਪਿੰਡ ਬਾਰਨ ਵਿਖੇ ਕੈਂਪ ਦਾ ਜਾਇਜ਼ਾ, ਲੋਕਾਂ ਨਾਲ ਗੱਲਬਾਤ, ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ ਪਟਿਆਲਾ, 6 ਫਰਵਰੀ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ। ਪਿੰਡ ਬਾਰਨ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਵਿੱਚ 24 ਕੈਂਪ ਲੱਗਣਗੇ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਇਹ ਕੈਂਪ ਇੱਕ ਮਹੀਨਾ ਭਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਲਗਾਏ ਜਾਣਗੇ, ਇਸ ਲਈ ਲੋੜਵੰਦ ਲੋਕ ਸਰਕਾਰ ਦੇ ਪ੍ਰੋਗਰਾਮਾਂ ਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਹਰ ਸਬ ਡਵੀਜਨ ਵਿਖੇ ਰੋਜ਼ਾਨਾ ਚਾਰ ਕੈਂਪ ਲੱਗ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਮੁੱਖ ਤੌਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਤੇ ਔਰਤਾਂ ਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਤੇ ਪੰਚਾਇਤਾਂ, ਪੁਲਿਸ ਸਮੇਤ ਹੋਰਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ× । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੀ ਪੂਰੀ ਗੰਭੀਰਤਾ ਨਾਲ ਸਮੱਸਿਆ ਸੁਣਕੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਐਸ.ਡੀ.ਐਮ. ਅਰਵਿੰਦ ਕੁਮਾਰ, ਐਡਵੋਕੇਟ ਰਾਹੁਲ ਸੈਣੀ, ਜਰਨੈਲ ਮੰਨੂ, ਬਲਵਿੰਦਰ ਸੈਣੀ, ਅਮਨ ਭੁੱਲਰ, ਜਸਵਿੰਦਰ ਸਿੰਘ ਖਰੌੜ, ਦਵਿੰਦਰ ਕੌਰ, ਰਾਜ ਕੁਮਾਰ, ਸੰਤੋਖ ਸਿੰਘ ਸਮੇਤ ਹੋਰ ਵਲੰਟੀਅਰ ਅਤੇ ਬੀ.ਡੀ.ਪੀ.ਓ ਬਲਜੀਤ ਕੌਰ ਖ਼ਾਲਸਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 06 February,2024
ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕੁਆਂਟਮ ਭੌਤਿਕ ਵਿਗਿਆਨ ਬਾਰੇ ਦਿੱਤਾ ਭਾਸ਼ਣ
ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕੁਆਂਟਮ ਭੌਤਿਕ ਵਿਗਿਆਨ ਬਾਰੇ ਦਿੱਤਾ ਭਾਸ਼ਣ -ਬਿਹਤਰ ਭਵਿੱਖ ਲਈ ਵਿਗਿਆਨਕ ਪਹੁੰਚ ਅਪਨਾਉਣ ਅਤੇ ਕੁਆਂਟਮ ਭੌਤਿਕ ਵਿਗਿਆਨ ਜਿਹੇ ਵਿਸ਼ੇ ਜਾਣਨ ਦੀ ਲੋੜ ਉੱਤੇ ਦਿੱਤਾ ਜ਼ੋਰ ਪਟਿਆਲਾ, 6 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ ਸਿਖਿਆਰਥੀ ਸਭਾ ਵੱਲੋਂ ‘ਕੁਆਂਟਮ ਭੌਤਿਕ ਵਿਗਿਆਨ ਕੀ ਹੈ’? ਵਿਸ਼ੇ ਉੱਤੇ ਪਲੇਠਾ ਭਾਸ਼ਣ ਕਰਵਾਇਆ ਗਿਆ। ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਹੋਏ ਪ੍ਰੋਗਰਾਮ ਵਿੱਚ ਪ੍ਰਸਿੱਧ ਭੌਤਿਕ ਵਿਗਿਆਨੀ ਅਤੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇਹ ਭਾਸ਼ਣ ਦਿੱਤਾ। ਪ੍ਰੋ. ਅਰਵਿੰਦ ਨੇ ਆਪਣੇ ਭਾਸ਼ਣ ਵਿੱਚ ਇਸ ਵਿਸ਼ੇ ਬਾਰੇ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਵਿਗਿਆਨਕ ਪਹੁੰਚ ਅਪਨਾਉਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ 21ਵੀਂ ਸਦੀ ਦੇ ਜਿਸ ਦੌਰ ਵਿੱਚ ਅਸੀਂ ਵਿਚਰ ਰਹੇ ਹਾਂ ਤਾਂ ਕੁਆਂਟਮ ਭੌਤਿਕ ਵਿਗਿਆਨ ਜਿਹੇ ਵਿਸ਼ੇ ਬੜੀ ਤੇਜ਼ੀ ਨਾਲ਼ ਅੱਗੇ ਵਧ ਰਹੇ ਹਨ। ਸਾਨੂੰ ਇਨ੍ਹਾਂ ਵਿਸਿ਼ਆਂ ਨੂੰ ਬਰੀਕੀ ਨਾਲ਼ ਸਮਝਣ ਅਤੇ ਜਾਣਨ ਦੀ ਲੋੜ ਹੈ ਤਾਂ ਕਿ ਸਮੇਂ ਨਾਲ਼ ਬਰ ਮੇਚ ਕੇ ਬਿਹਤਰ ਅਤੇ ਰੌਸ਼ਨ ਭਵਿੱਖ ਵੱਲ ਵਧ ਸਕੀਏ। ਇਹ ਭਾਸ਼ਣ ਖਾਸ ਕਰ ਕੇ ਵਿਗਿਆਨ ਨਾਲ਼ ਸੰਬੰਧ ਨਾ ਰੱਖਣ ਵਾਲੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਲਈ ਕਰਵਾਇਆ ਗਿਆ ਸੀ ਤਾਂ ਕਿ ਉਹ ਵੀ ਇਸ ਵਿਸ਼ੇ ਬਾਰੇ ਬੁਨਿਆਦੀ ਜਾਣਕਾਰੀ ਹਾਸਲ ਕਰ ਸਕਣ।ਭਾਸ਼ਣ ਉਪਰੰਤ ਸਿਖਿਆਰਥੀਆਂ ਅਤੇ ਪ੍ਰੋ. ਅਰਵਿੰਦ ਦਰਮਿਆਨ ਇਸ ਵਿਸ਼ੇ ਉੱਪਰ ਸਵਾਲ-ਜਵਾਬ ਦਾ ਲੰਬਾ ਸਿਲਸਿਲਾ ਚੱਲਿਆ ਜਿਸ ਦੌਰਾਨ ਇਸ ਵਿਸ਼ੇ ਦੇ ਵੱਖ-ਵੱਖ ਪੱਖਾਂ ਬਾਰੇ ਬਹੁਤ ਸਾਰੀ ਜਾਣਕਾਰੀ ਉੱਘੜ ਕੇ ਸਾਹਮਣੇ ਆਈ। ਪ੍ਰੋਗਰਾਮ ਦਾ ਮੰਚ ਸੰਚਾਲਨ ਸਿਖਿਆਰਥੀ ਸਭਾ ਕੋਰ ਕਮੇਟੀ ਦੇ ਮੈਂਬਰ ਸੋਢੀ ਸਾਹਿਬ ਸਿੰਘ ਵੱਲੋਂ ਕੀਤਾ ਗਿਆ। ਸਿਖਿਆਰਥੀ ਸਭਾ ਦੇ ਕਨਵੀਨਰ ਡਾ. ਕੁਲਬੀਰ ਸਿੰਘ ਬਾਦਲ ਵੱਲੋਂ ਧੰਨਵਾਦੀ ਸ਼ਬਦ ਕਹੇ ਗਏ। ਇਸ ਮੌਕੇ ਉਪ-ਕੁਲਪਤੀ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਮਾਨ ਤੋਂ ਇਲਾਵਾ ਸਿਖਿਆਰਥੀ ਸਭਾ ਦੇ ਸਲਾਹਕਾਰ ਬੋਰਡ ਦੇ ਮੈਂਬਰ ਪ੍ਰੋਫ਼ੈਸਰ ਮੇਹਰ ਸਿੰਘ ਗਿੱਲ ਅਤੇ ਡਾ. ਪ੍ਰਿਤਪਾਲ ਸਿੰਘ ਵੀ ਹਾਜ਼ਰ ਰਹੇ। ਹਾਜ਼ਰ ਹੋਣ ਵਾਲ਼ੀਆਂ ਹੋਰ ਸ਼ਖ਼ਸੀਅਤਾਂ ਵਿੱਚ ਡਾ. ਗੁਰਮੀਤ ਸਿੰਘ ਸਿੱਧੂ, ਡਾ. ਬਲਜੀਤ ਕੌਰ, ਡਾ. ਰਾਜਿੰਦਰ ਲਹਿਰੀ, ਡਾ. ਮੁਹੰਮਦ ਇਦਰੀਸ, ਡਾ. ਮੰਡ, ਡਾ. ਜਸਪਾਲ ਕੌਰ ਧੰਜੂ, ਡਾ. ਰਵਨੀਤ ਕੌਰ, ਡਾ.ਪਰਮਿੰਦਰਜੀਤ ਕੌਰ, ਕੋਰ ਕਮੇਟੀ ਮੈਂਬਰ ਰਵਿੰਦਰ ਕੁਮਾਰ, ਡਾ. ਆਸ਼ਾ ਕਿਰਨ, ਗੁਰਜੀਤ ਗਿੱਲ, ਹਰਜੀਤ ਸਿੰਘ, ਸਤਨਾਮ ਸਾਦਿਕ, ਦਵਿੰਦਰ ਕੁਮਾਰ, ਦਰਸ਼ਨ ਸਿੰਘ ਤੇ ਸਤਿਗੁਰ ਸਿੰਘ ਸ਼ਾਮਿਲ ਸਨ।
Punjab Bani 06 February,2024
ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ ਚੰਡੀਗੜ੍ਹ, 6 ਫਰਵਰੀ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।
Punjab Bani 06 February,2024
ਪੰਜਾਬੀ, ਹਿੰਦੀ ਤੇ ਉਰਦੂ ਦੇ 22 ਕਵੀਆਂ ਨੇ ਬੰਨ੍ਹਿਆ ਰੰਗ
ਪੰਜਾਬੀ, ਹਿੰਦੀ ਤੇ ਉਰਦੂ ਦੇ 22 ਕਵੀਆਂ ਨੇ ਬੰਨ੍ਹਿਆ ਰੰਗ ਪਟਿਆਲਾ 6 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਮੁੱਖ ਦਫ਼ਤਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਦੀ ਦੇਖ-ਰੇਖ 'ਚ ਕਰਵਾਇਆ ਗਿਆ। ਇਸ ਕਵੀ ਦਰਬਾਰ 'ਚ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਮੁੱਖ ਮਹਿਮਾਨ ਵਜੋਂ ਪੁੱਜੇ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਉਰਦੂ ਸਾਹਿਤਕਾਰ ਸਰਦਾਰ ਪੰਛੀ ਨੇ ਕੀਤੀ ਅਤੇ ਪਦਮ ਸ਼੍ਰੀ ਪ੍ਰਾਣ ਸੱਭਰਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾਇਰੈਕਟਰ ਹਰਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਭਾਸ਼ਾਵਾਂ ਦੇ ਸਤਿਕਾਰ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨਵੀਂ ਪੀੜ੍ਹੀ ਨੂੰ ਪੁਸਤਕ ਤੇ ਖੇਡ ਸੱਭਿਆਚਾਰ ਨਾਲ ਜੋੜਨ ਲਈ ਯਤਨਸ਼ੀਲ ਹੈ। ਜਿਸ ਕਰਕੇ ਭਾਸ਼ਾ ਵਿਭਾਗ ਵਰਗੀਆਂ ਸੰਸਥਾਵਾਂ ਦੀ ਜ਼ਿੰਮੇਵਾਰੀ ਬਹੁਤ ਵਧ ਜਾਂਦੀ ਹੈ ਕਿਉਂਕਿ ਭਾਸ਼ਾ ਵਿਭਾਗ ਅਤੇ ਯੂਨੀਵਰਸਿਟੀਆਂ ਨੇ ਹੀ ਸਾਡੀ ਮਾਂ ਬੋਲੀ ਦੇ ਪ੍ਰਸਾਰ 'ਚ ਸਭ ਨੂੰ ਅਗਵਾਈ ਦੇਣੀ ਹੈ। ਕਵੀ ਦਰਬਾਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹੀ ਪਰੰਪਰਾ ਹੈ ਜੋ ਸਦੀਆਂ ਤੋਂ ਸਾਡੇ ਵਿਰਸੇ ਦਾ ਹਿੱਸਾ ਬਣੀ ਹੋਈ ਹੈ। ਸਾਡੇ ਕੋਲ ਸ੍ਰੀ ਗੁਰੂ ਗਰੰਥ ਸਾਹਿਬ ਦੇ ਰੂਪ 'ਚ ਦੁਨੀਆ ਦਾ ਮਹਾਨ ਸ਼ਬਦ ਗੁਰੂ ਮੌਜੂਦ ਹੈ ਜੋ ਕਾਵਿ ਦੀ ਉੱਤਮ ਦਰਜੇ ਦੀ ਮਿਸਾਲ ਹੈ। ਇਸ ਤੋਂ ਇਲਾਵਾ ਪੰਜਾਬ ਦੀ ਧਰਤੀ 'ਤੇ ਲਿਖੇ ਗਏ ਉੱਚ ਪਾਏ ਦੇ ਕਿੱਸੇ-ਵਾਰਾਂ ਵੀ ਪੀੜ੍ਹੀ ਦਰ ਪੀੜ੍ਹੀ ਅੱਗੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਚੰਗੀ ਸ਼ਾਇਰੀ ਨਾਲ ਜੋੜਨ ਲਈ ਲਿਖਾਰੀਆਂ ਵਰਗੀਆਂ ਦੀ ਜ਼ੁੰਮੇਵਾਰੀ ਬਹੁਤ ਵਧ ਜਾਂਦੀ ਹੈ। ਇਸ ਕਰਕੇ ਭਾਸ਼ਾ ਵਿਭਾਗ ਵਧਾਈ ਦਾ ਪਾਤਰ ਹੈ ਜੋ ਨਵੀਂ ਪੀੜ੍ਹੀ ਨੂੰ ਵਧੀਆ ਸਾਹਿਤ ਨਾਲ ਜੋੜਨ ਤੇ ਚੰਗੀ ਸੇਧ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਰਚਾਉਂਦਾ ਹੈ। ਇਸ ਕਾਰਜ ਲਈ ਉਨ੍ਹਾਂ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ। ਅਖੀਰ ਵਿੱਚ ਸਭ ਨੂੰ ਅਪੀਲ ਕੀਤੀ ਕਿ ਪੰਜਾਬੀ ਮਾਂ ਬੋਲੀ ਨੂੰ ਢੁਕਵਾਂ ਸਥਾਨ ਦੇਣ ਲਈ ਪੰਜਾਬ ਸਰਕਾਰ ਦਾ ਭਰਪੂਰ ਸਾਥ ਦਿਓ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸ਼ਾਇਰ ਸਰਦਾਰ ਪੰਛੀ ਨੇ ਆਪਣੇ ਸ਼ਾਇਰਾਨਾ ਅੰਦਾਜ਼ 'ਚ ਮਾਂ ਬੋਲੀ ਦੀਆਂ ਸਿਫ਼ਤਾਂ ਕੀਤੀਆਂ। ਉਨ੍ਹਾਂ ਉਰਦੂ ਅਤੇ ਹਿੰਦੀ ਸ਼ਾਇਰੀ ਦੀਆਂ ਚੋਣਵੀਂਆਂ ਵੰਨਗੀਆਂ ਵੀ ਸੁਣਾਈਆਂ। ਵਿਸ਼ੇਸ਼ ਮਹਿਮਾਨ ਪਦਮ ਸ਼੍ਰੀ ਸ੍ਰੀ ਪ੍ਰਾਣ ਸੱਭਰਵਾਲ ਨੇ ਕਿਹਾ ਕਿ ਭਾਸ਼ਾ ਵਿਭਾਗ ਨਾਲ ਉਨ੍ਹਾਂ ਦਾ ਨਾਤਾ ਬਹੁਤ ਪੁਰਾਣਾ ਹੈ। ਉਨ੍ਹਾਂ ਦੀਆਂ ਜ਼ਿਆਦਾਤਰ ਰੰਗਮੰਚ ਪੇਸ਼ਕਾਰੀਆਂ ਦੀ ਤਿਆਰੀ ਭਾਸ਼ਾ ਵਿਭਾਗ 'ਚ ਹੀ ਹੁੰਦੀ ਹੈ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਰਾਜਵੰਤ ਕੌਰ ਪੰਜਾਬੀ ਦੀ ਪੁਸਤਕ 'ਨਾਰੀ ਪਰਵਾਜ਼' ਅਤੇ ਸ੍ਰੀਮਤੀ ਸੁਨੀਤਾ ਸੱਭਰਵਾਲ ਦੀ ਪੁਸਤਕ 'ਕੁਝ ਬੋਲ ਅਨੀਤਾ' ਵੀ ਲੋਕ ਅਰਪਣ ਕੀਤੀਆਂ ਗਈਆਂ। ਅਖੀਰ ਵਿੱਚ ਡਿਪਟੀ ਡਾਇਰੈਕਟਰ ਹਰਭਜਨ ਕੌਰ ਤੇ ਸਮਾਗਮ ਦੇ ਆਯੋਜਕ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਖੋਜ ਅਫ਼ਸਰ ਨੇ ਕੀਤਾ। ਸਮਾਗਮ 'ਚ ਹਿੱਸਾ ਲੈਣ ਵਾਲੇ ਸਾਰੇ ਕਵੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਕਵੀ ਦਰਬਾਰ 'ਚ ਡਾ. ਰੂਬੀਨਾ ਸ਼ਬਨਮ, ਸਰਬਜੀਤ ਕੌਰ ਜਸ, ਅੰਮ੍ਰਿਤਪਾਲ ਸਿੰਘ ਸੈਦਾ, ਕੁਲਵੰਤ ਸੈਦੋਕੇ, ਬਿਮਲਾ ਗੁਗਲਾਨੀ, ਬਲਵਿੰਦਰ ਸਿੰਘ ਸੰਧੂ, ਜਸਪ੍ਰੀਤ ਫ਼ਲਕ, ਅਵਤਾਰਜੀਤ ਅਟਵਾਲ, ਪਰਵਿੰਦਰ ਸ਼ੋਖ, ਧਰਮ ਕੰਮੇਆਣਾ, ਜਸਵਿੰਦਰ ਚਾਹਲ ਮਾਨਸਾ, ਤ੍ਰੈਲੋਚਨ ਲੋਚੀ, ਸ਼ਤੀਸ਼ ਵਿਦਰੋਹੀ, ਹਰਜੀਤ ਸਿੰਘ ਸੱਧਰ, ਗੁਰਮੇਲ ਸਿੰਘ ਵਿਰਕ, ਸਾਗਰ ਸੂਦ, ਬਲਰਾਜ ਓਬਰਾਏ, ਹਰਦੀਪ ਸੱਭਰਵਾਲ, ਸੁਖਵਿੰਦਰ ਚਹਿਲ, ਜੋਰਾਵਰ ਸਿੰਘ ਪੰਛੀ, ਚਮਕੌਰ ਸਿੰਘ ਚਹਿਲ ਤੇ ਬਲਵੀਰ ਜਲਾਲਾਬਾਦੀ ਨੇ ਆਪੋ-ਆਪਣੇ ਕਲਾਮ ਪੇਸ਼ ਕੀਤੇ। ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਭਜਨ ਕੌਰ ਤੇ ਸਤਨਾਮ ਸਿੰਘ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਅਲੋਕ ਚਾਵਲਾ, ਤੇਜਿੰਦਰ ਸਿੰਘ ਗਿੱਲ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਪ੍ਰਿੰ. ਮਨਮੋਹਨ ਸਿੰਘ, ਸ੍ਰੋਮਣੀ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਜੀ.ਐਸ. ਅਨੰਦ, ਜ਼ਿਲ੍ਹਾ ਭਾਸ਼ਾ ਅਫਸਰ ਫਤਹਿਗੜ੍ਹ ਸਾਹਿਬ ਜਗਜੀਤ ਸਿੰਘ ਜਟਾਣਾ ਅਤੇ ਪਟਿਆਲਾ ਡਾ. ਮਨਜਿੰਦਰ ਸਿੰਘ ਤੇ ਭਾਸ਼ਾ ਵਿਭਾਗ ਦਾ ਸਟਾਫ ਹਾਜ਼ਰ ਸੀ।
Punjab Bani 06 February,2024
ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ-ਵਾਈਸ ਚਾਂਸਲਰ
ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਹਿਮ ਹਿੱਸਾ-ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਪਟਿਆਲਾ, 6 ਫਰਬਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਕਰਕੇ ਸਭਨਾਂ ਵਿਦਿਆਰਥੀਆਂ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਲਾਜ਼ਮੀ ਤੌਰ ’ਤੇ ਹਿੱਸਾ ਲੈਣਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਹੋਏ 46ਵੀਂ ਅਥਲੈਟਿਕ ਮੀਟ ਦੇ ਸਮਾਪਤੀ ਸਮਾਰੋਹ ਮੌਕੇ ਖਿਡਾਰੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਵਾਈਸ ਚਾਂਸਲਰ ਨੇ ਪੰਜਾਬੀ ਯੂਨੀਵਰਸਿਟੀ ਸਕੂਲ ਨੂੰ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਗੇ ਵਧਾਉਣ ਅਤੇ ਬੱਚਿਆਂ ਦੀ ਉੱਤਮ ਸਿੱਖਿਆ ਦੇ ਵਾਸਤੇ ਯੂਨੀਵਰਸਿਟੀ ਅਧਿਆਪਿਕਾਂ ਦੀਆਂ ਸੇਵਾਵਾਂ ਲਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਯੂਨੀਵਰਸਿਟੀ ਖੇਡਾਂ ਦੇ ਖੇਤਰ ਵਿੱਚ ਹੋਰ ਪ੍ਰਭਾਵੀ ਭੂਮਿਕਾ ਅਦਾ ਕਰੇ। ਪ੍ਰੋ ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਸੂਬਾ ਸਰਕਾਰ ਹਰ ਮਦਦ ਕਰ ਰਹੀ ਹੈ। 46ਵੀਂ ਅਥਲੈਟਿਕਸ ਮੀਟ ਵਿੱਚ ਵੱਖ-ਵੱਖ ਦੂਰੀ ਦੀਆਂ ਦੌੜਾਂ, ਵੱਖ-ਵੱਖ ਕਿਸਮ ਦੀਆਂ ਛਾਲ਼ਾਂ, ਸ਼ਾਟਪੁੱਟ, ਗੋਲ਼ਾ ਸੁੱਟਣਾ, ਡਿਸਕਸ ਆਦਿ 88 ਟਰੈਕ ਅਤੇ ਫੀਲਡ ਈਵੈਂਟਸ ਕਰਵਾਏ ਗਏ। ਇਨ੍ਹਾਂ ਈਵੈਂਟਸ ਵਿੱਚ 520 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ. ਬਾਲ ਕ੍ਰਿਸ਼ਨ ਨੇ ਦੱਸਿਆ ਕਿ ਕਿ ਛੋਟੇ ਬੱਚਿਆਂ ਲਈ ਕਰਵਾਈਆਂ ਗਈਆਂ ਵਿਸ਼ੇਸ਼ ਗਤੀਵਿਧੀਆਂ ਦੇ ਜੇਤੂਆਂ ਨੂੰ ਵੀ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਅਕਾਦਮਿਕ ਖੇਤਰ ਵਿੱਚ ਹਰੇਕ ਜਮਾਤ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲ਼ੇ ਵਿਦਿਆਰਥੀਆਂ ਅਤੇ ਪਿਛਲੇ ਸਮੇਂ ਦੌਰਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਵਾਲ਼ੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਰਵੋਤਮ ਅਥਲੀਟ ਦਾ ਪੁਰਸਕਾਰ ਲੜਕਿਆਂ ਵਿੱਚੋਂ ਤਰਨ ਸਮਾ ਨੂੰ ਅਤੇ ਲੜਕੀਆਂ ਵਿੱਚੋਂ ਸੁਖਮਨਜੋਤ ਕੌਰ ਨੂੰ ਪ੍ਰਾਪਤ ਹੋਇਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਨਵਜੋਤ ਕੌਰ, ਡਾਇਰੈਕਟਰ ਖੇਡਾਂ ਡਾ. ਅਜਿਤਾ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਅਤੇ ਹੋਰ ਉਚ ਅਧਿਕਾਰੀ ਅਤੇ ਕੋਚ ਹਾਜ਼ਰ ਸਨ।
Punjab Bani 06 February,2024
ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ
ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਲੋਕਾਂ ਦੀਆਂ ਬਰੂਹਾਂ 'ਤੇ ਲਿਜਾਣ ਦਾ ਕੀਤਾ ਵਾਅਦਾ ਨਿਭਾਇਆ-ਜੌੜਾਮਾਜਰਾ -ਜੌੜਾਮਾਜਰਾ ਵੱਲੋਂ ਪਹਿਲੇ ਦਿਨ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਤੇ ਮੌਕੇ 'ਤੇ ਕਰਵਾਇਆ ਹੱਲ -ਕਿਹਾ, ਸਰਕਾਰ ਨਾਲ ਸਬੰਧਤ ਲੋਕਾਂ ਦੇ ਜਰੂਰੀ ਕੰਮ, ਨਵੀਆਂ ਪੈਨਸ਼ਨਾਂ ਤੇ ਰਾਸ਼ਨ ਕਾਰਡ ਬਣਾਉਣ ਸਮੇਤ ਸਮੱਸਿਆਵਾਂ ਦਾ ਵੀ ਹੋਵੇਗਾ ਨਿਪਟਾਰਾ ਪਟਿਆਲਾ, ਸਮਾਣਾ, 6 ਫਰਵਰੀ: ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਵਿਖੇ ਇਨ੍ਹਾਂ ਕੈਂਪਾਂ ਦਾ ਜਾਇਜ਼ਾ ਲੈਣ ਪੁੱਜੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਸਰਕਾਰ ਲੋਕਾਂ ਦੀਆਂ ਬਰੂਹਾਂ 'ਤੇ ਲਿਜਾਣ' ਦਾ ਕੀਤਾ ਵਾਅਦਾ ਨਿਭਾਅ ਦਿੱਤਾ ਹੈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਬ ਡਵੀਜਨ ਪਟਿਆਲਾ ਦੇ ਪਿੰਡ ਰਣਬੀਰਪੁਰਾ, ਇੰਦਰਪੁਰਾ, ਜਾਹਲਾਂ ਤੇ ਸਮਾਣਾ ਸਬ ਡਵੀਜਨ ਦੇ ਪਿੰਡ ਨੱਸੂਪੁਰ ਆਦਿ ਪਿੰਡਾਂ ਵਿੱਚ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਕੇ ਮੌਕੇ 'ਤੇ ਇਨ੍ਹਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਪਟਿਆਲਾ ਤੇ ਸਮਾਣਾ ਦੇ ਐਸ.ਡੀ.ਐਮਜ ਅਰਵਿੰਦ ਕੁਮਾਰ ਤੇ ਰਿਚਾ ਗੋਇਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਜੌੜਾਮਾਜਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਿਹੇ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਉਨ੍ਹਾਂ ਦੇ ਘਰਾਂ ਦੇ ਕੋਲ ਜਾਕੇ ਹੀ ਹੱਲ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮ ਤਾਂ ਹੋਣਗੇ ਹੀ ਸਗੋਂ ਪਿਛਲੇ ਸਮੇਂ ਦੌਰਾਨ ਕਿਸੇ ਕਾਰਨ ਕਰਕੇ ਲੋਕਾਂ ਦੀਆਂ ਕੱਟੀਆਂ ਗਈਆਂ ਪੈਨਸ਼ਨਾਂ ਅਤੇ ਰਾਸ਼ਨ ਕਾਰਡ ਬਣਵਾਉਣ ਦਾ ਕੰਮ ਵੀ ਕੀਤਾ ਜਾਵੇਗਾ। ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅਗਲੇ ਇੱਕ ਮਹੀਨੇ ਲਈ ਪਿੰਡ ਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਸਮੇਤ ਸੀਨੀਅਰ ਆਗੂਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Punjab Bani 06 February,2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਪਟਿਆਲਾ, 6 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ ਜਾਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼-ਪੈਟਰੋਲ ਅੇਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।
Punjab Bani 06 February,2024
ਪਲੇਸਮੈਂਟ ਡਰਾਈਵ ਦੌਰਾਨ ਮੋਦੀ ਕਾਲਜ ਦੇ 45 ਵਿਦਿਆਰਥੀ ਆਟੋ-ਮੋਬਾਈਲ ਸੈਕਟਰ ਦੁਆਰਾ ਨੌਕਰੀ ਲਈ ਕੀਤੇ ਗਏ ਸ਼ਾਰਟ-ਲਿਸਟ
ਪਲੇਸਮੈਂਟ ਡਰਾਈਵ ਦੌਰਾਨ ਮੋਦੀ ਕਾਲਜ ਦੇ 45 ਵਿਦਿਆਰਥੀ ਆਟੋ-ਮੋਬਾਈਲ ਸੈਕਟਰ ਦੁਆਰਾ ਨੌਕਰੀ ਲਈ ਕੀਤੇ ਗਏ ਸ਼ਾਰਟ-ਲਿਸਟ ਪਟਿਆਲਾ: 6 ਫਰਵਰੀ, 2024 ਮੁਲਤਾਨੀ ਮੱਲ ਮੋਦੀ ਕਾਲਜ ਦੇ ਪਲੇਸਮੈਂਟ ਸੈੱਲ ਨੇ ਆਟੋ-ਮੋਬਾਈਲ ਸੈਕਟਰ ਵਿੱਚ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਲਈ, ਰਾਜ ਵਹੀਕਲ ਕੰਪਨੀ ਦੇ ਸਹਿਯੋਗ ਨਾਲ ਇੱਕ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ।ਇਸ ਪਲੇਸਮੈਂਟ ਡਰਾਈਵ ਦੇ ਦੌਰਾਨ 45 ਵਿਦਿਆਰਥੀਆਂ ਦੀ ਇੰਟਰਵਿਊ ਆਯੋਜਿਤ ਕੀਤੀ ਗਈ ਅਤੇ ਉਹਨਾਂ ਨੂੰ ਰਾਜ ਵਹੀਕਲ ਪ੍ਰਾਈਵੇਟ ਲਿਮਟਿਡ ਵੱਲੋਂ ਦੁਆਰਾ ਮਹਿੰਦਰਾ ਐਂਡ ਮਹਿੰਦਰ ਅਤੇ ਹਾਂਡਾ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਰਕੀਟਿੰਗ ਅਤੇ ਸੇਲਜ਼ ਵਿਭਾਗ, ਸਰਵਿਸ ਮਾਰਕੀਟਿੰਗ ਵਿਭਾਗ ਅਤੇ ਹੋਰ ਸਹਾਇਕ ਵਿਭਾਗਾਂ ਲਈ ਸ਼ਾਰਟ-ਲਿਸਟ ਕੀਤਾ ਗਿਆ। ਚੋਣ ਟੀਮ ਦੀ ਅਗਵਾਈ ਹਿਊਮਨ ਰਿਸੋਰਸ ਮੈਨੇਜਰ ਸ੍ਰੀ ਰਾਹੁਲ ਸ਼ਰਮਾ ਅਤੇ ਮਿਸ. ਰਸ਼ਿਮਾ ਸ਼ਰਮਾ ਨੇ ਕੀਤੀ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਹਿਊਮਨ ਰਿਸੋਰਸ ਟੀਮ ਦਾ ਕਾਲਜ ਕੈਂਪਸ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਸ਼ਾਰਟ ਲਿਸਟ ਕੀਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।ਉਨ੍ਹਾਂ ਕਿਹਾ ਕਿ ਸਾਡਾ ਕਾਲਜ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਅਧਾਰਤ ਸਿਖਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਨਾਲ ਉਹ ਆਪਣੇ ਸਫਲ ਕੈਰੀਅਰ ਅਤੇ ਚੰਗੇ ਜੀਵਨ ਦਾ ਸੁਪਨਾ ਸਕਾਰ ਕਰ ਸਕਣ।ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਕਈ ਪਲੇਸਮੈਂਟ ਡਰਾਈਵਾਂ ਦਾ ਆਯੋਜਨ ਕਰਨ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵੱਖ-ਵੱਖ ਉਦਯੋਗਾਂ ਵਿੱਚ ਵਧੀਆ ਨੌਕਰੀਆਂ ਅਤੇ ਅਹੁਦਿਆਂ ਲਈ ਚੁਣੇ ਜਾਣ ਦਾ ਮੌਕਾ ਮਿਲ ਸਕੇ। ਪ੍ਰੋ. ਪਰਮਿੰਦਰ ਕੌਰ, ਕਾਮਰਸ ਵਿਭਾਗ ਨੇ ਵਿਦਿਆਰਥੀਆਂ ਦੀ ਹਿਊਮਨ ਰਿਸੋਰਸ ਟੀਮ ਦੇ ਲੀਡਰਾਂ ਨਾਲ ਜਾਣ-ਪਛਾਣ ਕਰਵਾਈ ਅਤੇ ਵਿਦਿਆਰਥੀਆਂ ਨੂੰ ਇੰਟਰਵਿਊ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਡਾ. ਰੋਹਿਤ ਸਚਦੇਵਾ, ਕੰਪਿਊਟਰ ਸਾਇੰਸ ਵਿਭਾਗ ਨੇ ਕਿਹਾ ਕਿ ਸਾਡਾ ਪਲੇਸਮੈਂਟ ਸੈੱਲ ਵੱਖ-ਵੱਖ ਨੌਕਰੀਆਂ ਲਈ ਅਲੱਗ-ਅਲੱਗ ਖੇਤਰਾਂ ਵਿੱਚ ਰੋਜ਼ਗਾਰ ਫਰਮਾਂ ਅਤੇ ਕੰਪਨੀਆਂ ਨਾਲ ਗੱਲਬਾਤ ਕਰ ਰਿਹਾ ਹੈ ਤਾਂ ਜੋ ਅਸੀਂ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਨੂੰ ਸੁਚਾਰੂ ਢੰਗ ਨਾਲ ਚੁਣਨ ਲਈ ਮਦਦਗਾਰ ਹੋ ਸਕੀਏ। ਡਾ. ਹਰਲੀਨ ਕੌਰ, ਅੰਗਰੇਜ਼ੀ ਵਿਭਾਗ ਅਤੇ ਡਾ. ਕੁਲਦੀਪ ਕੌਰ, ਜਨ-ਸੰਚਾਰ ਅਤੇ ਪੱਤਰਕਾਰੀ ਵਿਭਾਗ ਨੇ ਇੰਟਰਵਿਊ ਪ੍ਰਕਿਰਿਆ ਅਤੇ ਪਲੇਸਮੈਂਟ ਡਰਾਈਵ ਨੂੰ ਸੰਚਾਰੂ ਰੂਪ ਨਾਲ ਚਲਾਉਣ ਵਿੱਚ ਢੁਕਵਾਂ ਸਹਿਯੋਗ ਦਿੱਤਾ।
Punjab Bani 06 February,2024
ਸੇਵਾ ਮੁਕਤ ਡਿਪਟੀ ਰਜਿਸਟਰਾਰ ਵੱਲੋਂ ਯੂਨੀਵਰਸਿਟੀ ਵਾਸਤੇ 25000 ਦਾ ਚੈੱਕ ਵਾਈਸ ਚਾਂਸਲਰ ਨੂੰ ਭੇਟ
ਸੇਵਾ ਮੁਕਤ ਡਿਪਟੀ ਰਜਿਸਟਰਾਰ ਵੱਲੋਂ ਯੂਨੀਵਰਸਿਟੀ ਵਾਸਤੇ 25000 ਦਾ ਚੈੱਕ ਵਾਈਸ ਚਾਂਸਲਰ ਨੂੰ ਭੇਟ ਪ੍ਰੋ. ਅਰਵਿੰਦ ਵੱਲੋਂ ਅਵਾਮ ਨੂੰ ਯੂਨੀਵਰਸਿਟੀ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਪਟਿਆਲਾ, 6 ਫਰਬਰੀ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਡਿਪਟੀ ਰਜਿਸਟਰਾਰ ਸ੍ਰੀ ਰਾਜਿੰਦਰ ਸਿੰਘ ਜੋਸਨ ਨੇ ਯੂਨੀਵਰਸਿਟੀ ਦੀ ਬੇਹਤਰੀ ਵਾਸਤੇ ਆਪਣੀ ਪੈਨਸ਼ਨ ਵਿੱਚੋਂ 25000 ਰੁਪਏ ਦਾ ਚੈੱਕ ਅੱਜ ਸਵੇਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ ਭੇਟ ਕੀਤਾ। ਸ੍ਰੀ ਜੋਸਨ ਨੇ ਕਿਹਾ ਕਿ ਉਹ ਇਸ ਯੂਨੀਵਰਸਿਟੀ ਨਾਲ਼ ਪੂਰੀ ਤਰ੍ਹਾਂ ਭਾਵਨਾਤਮਿਕ ਤੌਰ ’ਤੇ ਜੁੜੇ ਹੋਏ ਹਨ ਅਤੇ ਹੁਣ ਯੂਨੀਵਰਸਿਟੀ ਆਪਣੀਆਂ ਮੁਸ਼ਕਲਾਂ ਵਿੱਚੋਂ ਨਿਕਲ ਕੇ ਅੱਗੇ ਵਧ ਰਹੀ ਹੈ। ਇਸ ਕਰ ਕੇ ਉਨ੍ਹਾਂ ਨੇ ਆਪਣੀ ਨੇਕ ਕਮਾਈ ਵਿੱਚੋਂ ਯੂਨੀਵਰਸਿਟੀ ਲਈ ਹਿੱਸਾ ਕੱਢਿਆ ਹੈ। ਇਸ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਹੋਰਨਾਂ ਦਾਨੀ ਸੱਜਣਾਂ ਨੂੰ ਯੂਨੀਵਰਸਿਟੀ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਨਾਲ਼-ਨਾਲ਼ ਪੰਜਾਬ ਦੇ ਬੌਧਿਕ ਵਿਕਾਸ ਵਿੱਚ ਹੋਰ ਵੀ ਪ੍ਰਭਾਵੀ ਢੰਗ ਨਾਲ਼ ਹਿੱਸਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਆਰਥਿਕ ਸੰਕਟ ਵਿੱਚ ਘਿਰੀ ਯੂਨੀਵਰਸਿਟੀ ਨੂੰ ਬਾਹਰ ਕੱਢਣ ਦੀ ਕਾਫ਼ੀ ਕੋਸ਼ਿਸ਼ ਕੀਤੀ ਹੈ ਪਰ ਫਿਰ ਵੀ ਇਸ ਯੂਨੀਵਰਸਿਟੀ ਨੂੰ ਪੱਕੇ ਪੈਰੀਂ ਕਰਨ ਲਈ ਅਵਾਮ ਦੇ ਸਹਿਯੋਗ ਦੀ ਵੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਹੋਰ ਵੀ ਲੋਕ ਇਸ ਦੀ ਮਦਦ ਲਈ ਅੱਗੇ ਆਉਣਗੇ।
Punjab Bani 06 February,2024
-ਪੰਜਾਬੀ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ
-ਪੰਜਾਬੀ ਯੂਨੀਵਰਸਿਟੀ ਵਿਖੇ ਸੜਕ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ -ਸੜਕ ਸੁਰੱਖਿਆ ਨਿਯਮਾਂ ਬਾਰੇ ਕੀਤਾ ਜਾਗਰੂਕ ਪਟਿਆਲਾ, 5 ਫਰਵਰੀ ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸੜਕ ਸੁਰੱਖਿਆ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਸੜਕ ਸੁਰੱਖਿਆ ਸੰਬੰਧੀ ਨਾਅਰ੍ਹੇ ਲਗਾਉਂਦੇ ਹੋਏ ਯੂਨੀਵਰਸਿਟੀ ਕੈਂਪਸ ਵਿੱਚ ਇਹ ਜਾਗਰੂਕਤਾ ਰੈਲੀ ਕੱਢੀ। ਇਸ ਜਾਗਰੂਕਤਾ ਰੈਲੀ ਦਾ ਮੁਖ ਮਕਸਦ ਲੋਕਾਂ ਨੂੰ ਅਤੇ ਵਿਸ਼ੇਸ਼ ਤੌਰ ਉੱਤੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕ ਕਰਨਾ ਸੀ। ਐੱਨ. ਐੱਸ. ਐੱਸ.ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਨੇ ਦੱਸਿਆ ਕਿ ਵਾਈਸ ਚਾਂਸਲਰ ਜੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਇਹ ਗਤੀਵਿਧੀ ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਦੇ ਸਾਂਝੇ ਉਦਮਾਂ ਨਾਲ਼ ਸੀ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਵਿਅਕਤੀ ਸੜਕ ਸੁਰਖਿਆ ਦੇ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਾਰਨ ਆਪਣੀ ਜਾਨ ਗਵਾ ਬੈਠਦੇ ਹਨ। ਇਸ ਲਈ ਲੋਕਾਂ ਵਿੱਚ ਜਾਗਰੂਕਤਾ ਹੋਣੀ ਲਾਜ਼ਮੀ ਹੈ। ਇਸ ਜਾਗਰੂਕਤਾ ਰੈਲੀ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਸਮੇਤ ਲਗਭਗ 35 ਵਲੰਟੀਅਰਾਂ ਨੇ ਭਾਗ ਲਿਆ।
Punjab Bani 05 February,2024
ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਾਇਆ
ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਾਇਆ -ਕੰਪਿਊਟਰ ਖੇਤਰ ਨਾਲ ਸੰਬੰਧਤ ਨਾਮਵਰ ਹਸਤੀ ਹਨ ਪੰਨੂੰ ਪਟਿਆਲਾ, 5 ਫਰਵਰੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਵੱਲੋਂ ਪੰਜਾਬੀ ਕੰਪਿਊਟਰ ਖੇਤਰ ਨਾਲ ਸੰਬੰਧਤ ਨਾਮਵਰ ਹਸਤੀ ਸ. ਕਿਰਪਾਲ ਸਿੰਘ ਪੰਨੂੰ ਨਾਲ ਰੂ-ਬ-ਰੂ ਸਮਾਗਮ ਕਰਵਇਆ ਗਿਆ। ਇਸ ਮੌਕੇ ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਕੰਪਿਊਟਰ ਦੀ ਵਰਤੋਂ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬੀ ਫੌਂਟਾਂ ਬਾਰੇ ਜਾਣਕਾਰੀ ਦਿੰਦਿਆਂ ਯੂਨੀਕੋਡ ਦੀ ਮਹੱਤਤਾ ਦੱਸੀ। ਉਨ੍ਹਾਂ ਕੰਪਿਊਟਰ ਟਾਇਪ ਦੌਰਾਨ ਮਾਈਕਰੋ ਬਣਾਉਣ ਦੀ ਤਕਨੀਕ ਬਾਰੇ ਵੀ ਗੱਲ ਕੀਤੀ। ਉਨ੍ਹਾਂ ਇਸ ਮੌਕੇ ਕੰਪਿਊਟਰ ਦੀ ਵਰਤੋਂ ਦੌਰਾਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਵੀ ਦੱਸੇ। ਇਸ ਮੌਕੇ ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਡਾ. ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਪੀਡੀਆ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਵਿੱਚ ਕੰਪਿਊਟਰ ਖੇਤਰ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਗਰੂਕ ਕੀਤਾ। ਇਸ ਸਮਾਗਮ ਵਿੱਚ ਤਕਰੀਬਨ 150 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਭਾਗ ਮੁਖੀ ਡਾ. ਪਰਮੀਤ ਕੌਰ ਨੇ ਸਮਾਗਮ ਵਿੱਚ ਪਹੁੰਚੇ ਸ. ਕਿਰਪਾਲ ਸਿੰਘ ਪੰਨੂੰ ਦਾ ਧੰਨਵਾਦ ਕਰਦਿਆਂ ਖੋਜ ਦੇ ਖੇਤਰ ਵਿੱਚ ਕੰਪਿਊਟਰ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਇਸ ਨਾਲ਼ ਜੁੜ ਕੇ ਮਿਆਰੀ ਖੋਜ-ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਦੇ ਕੋਆਰਡੀਨੇਟਰ ਡਾ. ਜਸਵੀਰ ਕੌਰ ਨੇ ਸਮਾਗਮ ਦਾ ਬਾਖ਼ੂਬੀ ਸੰਚਾਲਨ ਕੀਤਾ। ਇਸ ਮੌਕੇ ਡਾ. ਰਾਜਿੰਦਰ ਲਹਿਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
Punjab Bani 05 February,2024
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਗੱਜੂਮਾਜਰਾ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ -ਕਿਹਾ, ਮਾਨ ਸਰਕਾਰ ਨੇ ਤੀਰਥ ਯਾਤਰਾ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ -ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਉਪਰਾਲੇ ਦੀ ਸ਼ਲਾਘਾ ਸਮਾਣਾ, 5 ਫਰਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਗੱਜੂਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਇਸ ਮੌਕੇ ਜਲ ਸਰੋਤ, ਮਾਇਨਿੰਗ ਤੇ ਜੀਓਲੋਜੀ, ਬਾਗਬਾਨੀ, ਭੂਮੀ ਤੇ ਜਲ ਸੁਰੱਖਿਆ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਤੇ ਇਸ ਨਾਲ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਪ੍ਰਾਪਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਗੁਰਧਾਮਾਂ ਦੀ ਯਾਤਰਾ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ। ਇਸ ਮੌਕੇ ਹਲਕਾ ਇੰਚਾਰਜ ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਪ੍ਰਧਾਨ ਗੁਰਜੀਤ ਸਿੰਘ, ਸੁਰਜੀਤ ਸਿੰਘ ਫ਼ੌਜੀ, ਹਰਜੋਤ ਸਿੰਘ, ਜਗਬੀਰ ਸਿੰਘ, ਨਿਰਭੈ ਸਿੰਘ, ਰਵਦੀਪ ਸਿੰਘ, ਅਵਤਾਰ ਸਿੰਘ, ਜਗਮੇਲ ਸਿੰਘ, ਗੁਰਧਿਆਨ ਸਿੰਘ, ਨਰਿੰਦਰ ਸਿੰਘ, ਧਰਮਿੰਦਰ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।
Punjab Bani 05 February,2024
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 5 ਫ਼ਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਕੀਤੀ ਮੀਟਿੰਗ ਦੌਰਾਨ ਸ. ਸੰਧਵਾਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗੂਗਲ ਨੇ ਆਪਣੇ ਏ.ਆਈ. (ਆਰਟੀਫ਼ੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ‘ਤੇ ਤਾਜ਼ਾ ਜਾਰੀ ਜੈਮਿਨੀ ਆਈ ਐਪ ‘ਤੇ ਗੁਜਰਾਤੀ, ਮਰਾਠੀ ਆਦਿ ਭਾਸ਼ਾਵਾਂ ਨੂੰ ਤਾਂ ਸ਼ਾਮਲ ਕੀਤਾ ਹੈ ਪਰ ਪੰਜਾਬੀ ਇਸ ਵਿੱਚ ਸ਼ਾਮਲ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਗੂਗਲ ਨੇ ਪੰਜਾਬੀ ਭਾਸ਼ਾ ਨੂੰ ਇਸ ਲਈ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਨਹੀਂ ਕੀਤਾ ਕਿਉਂਕਿ ਪੰਜਾਬੀ ਦਾ ਸ਼ਬਦ ਭੰਡਾਰ/ਡੈਟਾ ਉਪਲੱਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿਵਾਉਣ ਲਈ ਪੰਜਾਬੀ ਦਾ ਡੈਟਾ ਛੇਤੀ ਤਿਆਰ ਕਰਕੇ ਆਨਲਾਈ ਅਪਲੋਡ ਕਰਨਾ ਜ਼ਰੂਰੀ ਬਣ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਛੇ ਮਹੀਨਿਆਂ ‘ਚ ਇਹ ਕਾਰਜ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਪੰਜਾਬੀ ਭਾਸ਼ਾ ਵੀ ਹੋਰਨਾਂ 9 ਭਾਸ਼ਾਵਾਂ ਵਾਂਗ ਗੂਗਲ ਦੇ ਏ.ਆਈ. ਪਲੇਟਫਾਰਮ ‘ਤੇ ਸ਼ਾਮਲ ਹੋ ਸਕੇ। ਸਪੀਕਰ ਨੇ ਕਿਹਾ ਕਿ ਅਜੋਕਾ ਦੌਰ ਮਸ਼ੀਨੀ ਬੁੱਧੀਮਾਨਤਾ ਦਾ ਦੌਰ ਹੈ ਤੇ ਇਸ ਦੌਰ ਵਿੱਚ ਪੰਜਾਬੀ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਪਲੇਟਫਾਰਮ ‘ਤੇ ਸ਼ਾਮਲ ਕਰਨਾ ਅੱਜ ਦੇ ਸਮੇਂ ‘ਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਇਸ ਪਲੇਟਫਾਰਮ ‘ਤੇ ਉਪਲੱਬਧ ਨਹੀਂ ਹੋਵੇਗੀ ਤਾਂ ਕਿਸੇ ਵੀ ਦੂਜੀਆਂ ਭਾਸ਼ਾ ਨੂੰ ਨਾ ਤਾਂ ਪੰਜਾਬੀ ਵਿੱਚ ਅਨੁਵਾਦ ਕੀਤਾ ਜਾ ਸਕੇਗਾ ਅਤੇ ਨਾ ਹੀ ਪੰਜਾਬੀ ਦਾ ਕਿਸੇ ਦੂਜੀ ਭਾਸ਼ਾ ‘ਚ ਅਨੁਵਾਦ ਸੰਭਵ ਹੋ ਸਕੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਮਸ਼ੀਨੀ ਬੁੱਧੀਮਾਨਤਾ ਦੇ ਸਮੇਂ ‘ਚ ਪੰਜਾਬੀ ਭਾਸ਼ਾ ਦੀ ਹੋਂਦ ਬਣਾਈ ਰੱਖਣ ਲਈ ਪੰਜਾਬੀ ਭਾਸ਼ਾ ‘ਚ ਡੈਟਾ ਦੀ ਉਪਲੱਬਧਤਾ ਕਰਾਉਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਰਜ ਨਾ ਕੀਤਾ ਗਿਆ ਤਾਂ ਪੰਜਾਬੀਆਂ ਨੂੰ ਜਾਂ ਤਾਂ ਹਿੰਦੀ ਵਰਤਣੀ ਪਵੇਗੀ ਜਾਂ ਕਿਸੇ ਹੋ ਭਾਸ਼ਾ ਦਾ ਸਹਾਰਾ ਲੈਣਾ ਪਵੇਗਾ। ਸਪੀਕਰ ਨੇ ਅੱਗੇ ਕਿਹਾ ਕਿ ਪੰਜਾਬੀ ਦੁਨੀਆਂ ਭਰ ‘ਚ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਪਹਿਲੀਆਂ 10 ਭਾਸ਼ਾਵਾਂ ‘ਚ ਸ਼ਾਮਲ ਹੈ। ਪੰਜਾਬੀ ਬੋਲਣ ਵਾਲਿਆਂ ‘ਚ ਲਹਿੰਦੇ ਪੰਜਾਬ, ਚੜ੍ਹਦੇ ਪੰਜਾਬ, ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਦੁਨੀਆਂ ਭਰ ਦੇ ਵਿਭਿੰਨ ਦੇਸ਼ਾਂ ‘ਚ ਵਸਦੇ ਲੋਕਾਂ ਵੱਲੋਂ ਬੋਲੀ ਜਾਂਦੀ ਭਾਸ਼ਾ ਹੈ। ਉਨ੍ਹਾਂ ਕਿਹਾ ਪੰਜਾਬੀ ਭਾਸ਼ਾ ਦੀ ਹੋਂਦ ਬਣਾਈ ਰੱਖਣ ਲਈ ਗੂਗਲ ਏ.ਆਈ. ਪਲੇਟਫਾਰਮ ‘ਤੇ ਪੰਜਾਬੀ ਦਾ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਉੱਘੇ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ, ਉੱਘੇ ਪੰਜਾਬੀ ਆਲੋਚਕ ਡਾ. ਅਮਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ, ਪ੍ਰਸ਼ਾਸਕੀ ਸੁਧਾਰ ਵਿਭਾਗ, ਭਾਸ਼ਾ ਵਿਭਾਗ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੁਮਾਇੰਦੇ ਸ਼ਾਮਲ ਹੋਏ।
Punjab Bani 05 February,2024
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬਡੂੰਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬਡੂੰਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ -ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ -ਕਿਹਾ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ ਪਟਿਆਲਾ, 5 ਫਰਵਰੀ: 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ 'ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।' ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਬਡੂੰਗਰ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਭੇਜਣ ਮੌਕੇ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਸ਼ਰਧਾਲੂਆਂ ਲਈ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ।
Punjab Bani 05 February,2024
ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਨਗਰ ਨਿਗਮ ਵੱਲੋਂ ਸ਼ਹਿਰ ਦੀ ਸਾਫ਼ ਸਫ਼ਾਈ ਲਈ ਵਿੱਢੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਪਟਿਆਲਾ, 5 ਫਰਵਰੀ: ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਨਿਗਮ ਵੱਲੋਂ ਸ਼ਹਿਰ 'ਚ 5 ਫਰਵਰੀ ਤੋਂ 10 ਫਰਵਰੀ ਤੱਕ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੰਤਵ ਸ਼ਹਿਰ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵਾਧਾ ਕਰਨਾ ਹੈ। ਇਸ ਮੰਤਵ ਲਈ ਨਗਰ ਨਿਗਮ ਵੱਲੋਂ ਸਮੂਹ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀਆਂ, ਸਮਾਜਿਕ ਸੰਸਥਾਵਾਂ ਅਤੇ ਵਲੰਟੀਅਰਾਂ ਨੂੰ ਇਸ ਮੁਹਿੰਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ। ਅੱਜ ਇਸ ਮੁਹਿੰਮ ਦੀ ਸ਼ੁਰੂਆਤ ਰਾਜਪੁਰਾ ਬਾਈਪਾਸ ਤੋ ਸਰਹਿੰਦ ਰੋਡ ਵੱਲ ਲਗਭਗ ਡੇੜ੍ਹ ਕਿਲੋਮੀਟਰ ਤੱਕ ਸਫ਼ਾਈ ਕਰਕੇ ਕੀਤੀ ਗਈ ਅਤੇ ਆਸਪਾਸ ਦੀਆਂ ਦੁਕਾਨਾਂ ਅਤੇ ਰੇਹੜੀਆਂ ਵਾਲਿਆਂ ਨੂੰ ਵੀ ਡਸਟਬਿਨ ਵਰਤਣ ਦੀ ਹਦਾਇਤ ਕੀਤੀ ਗਈ। ਇਸ ਮੁਹਿੰਮ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਕਮਿਊਨਿਟੀ ਫੈਸੀਲੀਟੇਟਰ ਜਵਾਲਾ ਸਿੰਘ, ਦਰੋਗਾ ਸੰਜੇ, ਸਫ਼ਾਈ ਕਰਮਚਾਰੀਆਂ ਦੇ ਨਾਲ ਸਮਾਜ ਸੇਵੀ ਸ੍ਰੀ ਦਲਜੀਤ ਸਿੰਘ ਅਤੇ ਹੋਰ ਵਲੰਟੀਅਰ ਵੀ ਸ਼ਾਮਲ ਰਹੇ। ਇਸ ਮੌਕੇ ਏਰੀਆ ਸੈਨੇਟਰੀ ਇੰਸਪੈਕਟਰ ਰਿਸ਼ਭ ਗੁਪਤਾ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਜਿਵੇਂ ਕਿ ਪਾਲੀਥੀਨ ਲਿਫ਼ਾਫ਼ੇ, ਕੱਪ, ਪਲੇਟ, ਚਮਚ, ਸਟਰਾਅ ਅਤੇ ਸਟਾਇਰੋਫੋਮ ਆਦਿ ਪੂਰਨ ਤੌਰ ਤੇ ਬੈਨ ਹਨ ਅਤੇ ਇਨ੍ਹਾਂ ਨੂੰ ਬਣਾਉਣ, ਸਟੋਰ ਕਰਨ, ਵੇਚਣ, ਖਰੀਦਣ ਅਤੇ ਇਸਤੇਮਾਲ ਕਰਨ ਵਾਲੇ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਸੰਭਵ ਹੈ। ਉਹਨਾਂ ਦੱਸਿਆ ਕਿ ਅਜਿਹੇ ਕਿਸੇ ਵੀ ਉਤਪਾਦ ਦਾ ਪ੍ਰਯੋਗ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਨ ਸਗੋਂ ਮਨੁੱਖੀ ਸਿਹਤ ਲਈ ਵੀ ਬੇਹੱਦ ਹਾਨੀਕਾਰਕ ਹੈ। ਇਸ ਤੋਂ ਇਲਾਵਾ ਪਸ਼ੂਆਂ ਪਲਾਸਟਿਕ ਨਿਗਲਣਾ ਜਾਨਲੇਵਾ ਸਾਬਤ ਹੁੰਦਾ ਹੈ। ਅਮਨਦੀਪ ਸੇਖੋਂ (ਆ.ਈ.ਸੀ ਐਕਸਪਰਟ) ਨੇ ਕਿਹਾ ਕਿ ਪਲਾਸਟਿਕ ਨੂੰ ਗਲੀਆਂ, ਸੜਕਾਂ ਅਤੇ ਖੁੱਲ੍ਹੀਆਂ ਥਾਵਾਂ ਤੇ ਸੁੱਟਣ ਜਾਂ ਸਾੜਨ ਦੀ ਜਗ੍ਹਾ ਕੇਵਲ ਵੇਸਟ ਕੁਲੈਕਟਰ ਨੂੰ ਹੀ ਦਿੱਤਾ ਜਾਵੇ ਤਾਂ ਜੋ ਉਹ ਰੀਸਾਈਕਲ ਕੀਤਾ ਜਾ ਸਕੇ। ਇਸ ਡਰਾਈਵ ਦੌਰਾਨ ਇਕੱਠੇ ਕੀਤੇ ਪਲਾਸਟਿਕ ਨੂੰ ਨਗਰ ਨਿਗਮ ਪਟਿਆਲਾ ਵੱਲੋਂ ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਵਿਖੇ ਭੇਜਿਆ ਗਿਆ।
Punjab Bani 05 February,2024
ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ
ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ ਪਟਿਆਲਾ, 5 ਫਰਵਰੀ: 2020 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਉਪਰੰਤ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸੁਪਤਨੀ ਤਰਨਜੀਤ ਕੌਰ ਬੇਦੀ ਵੀ ਉਨ੍ਹਾਂ ਦੇ ਨਾਲ ਸਨ। ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਜ਼ਿਲ੍ਹੇ ਦੇ ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਯਕੀਨੀ ਬਣਾਉਣਗੇ। ਏ.ਡੀ.ਸੀ. ਬੇਦੀ ਨੇ ਹੋਰ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਸਮੇਤ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੇ ਨਵੇਂ ਪ੍ਰਾਜੈਕਟਾਂ, ਜਿਵੇਂ ਕਿ ਪੇਂਡੂ ਲਾਇਬ੍ਰੇਰੀਆਂ, ਖੇਡ ਮੈਦਾਨ ਤੇ ਛੱਪੜਾਂ ਦਾ ਨਵੀਨੀਕਰਨ ਸਮੇਤ ਹੋਰ ਅਹਿਮ ਕਾਰਜਾਂ ਨੂੰ ਨੇਪਰੇ ਚੜਾਉਣਾਂ ਉਨ੍ਹਾਂ ਦੀ ਤਰਜੀਹ ਹੋਵੇਗੀ। ਆਪਣੇ ਦਫ਼ਤਰ ਦੇ ਸਟਾਫ਼ ਨਾਲ ਮੀਟਿੰਗ ਕਰਦਿਆਂ ਏ.ਡੀ.ਸੀ. (ਆਰ.ਡੀ.) ਨੇ ਹਦਾਇਤ ਕੀਤੀ ਕਿ ਕੰਮ ਸਮਾਂਬੱਧ ਕਰਨੇ ਯਕੀਨੀ ਬਣਾਏ ਜਾਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਤੇ ਸਰਕਾਰੀ ਡਿਊਟੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਨਿਭਾਈ ਜਾਵੇ। ਉਨ੍ਹਾਂ ਨੇ 6 ਫਰਵਰੀ ਤੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਸਬੰਧੀ ਪਿੰਡਾਂ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੀ ਜਾਇਜ਼ਾ ਲਿਆ। ਐਮ.ਬੀ.ਬੀ.ਐਸ. ਦੀ ਵਿੱਦਿਅਕ ਯੋਗਤਾ ਹਾਸਲ ਡਾ. ਹਰਜਿੰਦਰ ਸਿੰਘ ਬੇਦੀ ਇਸ ਤੋਂ ਪਹਿਲਾਂ ਐਸ.ਡੀ.ਐਮ. ਲੁਧਿਆਣਾ ਵੈਸਟ ਵਜੋਂ ਸੇਵਾ ਨਿਭਾ ਰਹੇ ਸਨ, ਜਦਕਿ ਉਹ ਪਠਾਨਕੋਟ ਅਤੇ ਡੇਰਾ ਬਾਬਾ ਨਾਨਕ ਵਿਖੇ ਵੀ ਬਤੌਰ ਐਸ.ਡੀ.ਐਮ. ਸੇਵਾ ਨਿਭਾ ਚੁੱਕੇ ਹਨ।
Punjab Bani 05 February,2024
ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ
ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ ਚੰਡੀਗੜ : ਚੰਡੀਗੜ੍ਹ ਮੇਅਰ ਚੋਣਾਂ ’ਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਕਰਵਾਉਣ ਵਾਲੇ ਰਿਟਰਨਿੰਗ ਅਫ਼ਸਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਸਪੱਸ਼ਟ ਹੈ ਕਿ ਰਿਟਰਨਿੰਗ ਅਫ਼ਸਰ ਨੇ ਬੈਲਟ ਪੇਪਰਾਂ ’ਚ ਗੜਬੜੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ, ਕੀ ਇਸ ਤਰ੍ਹਾਂ ਉਹ ਚੋਣਾਂ ਕਰਵਾਉਂਦਾ ਹੈ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਡਰੇ ਹੋਏ ਹਾਂ। ਇਸ ਵਿਅਕਤੀ ’ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਕੀ ਇਹ ਰਿਟਰਨਿੰਗ ਅਫ਼ਸਰ ਦਾ ਵਿਵਹਾਰ ਹੈ? ਇਸ ਹੁਕਮ ਨਾਲ ਗੱਠਜੋੜ ਨੂੰ ਰਾਹਤ ਮਿਲਦੀ ਨਜਰ ਆ ਰਹੀ ਹੈ।
Punjab Bani 05 February,2024
ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ
ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਦੀ ਸਜਾ ਤੇ ਲਗਾਈ ਰੋਕ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਟੀਮ ਇੰਡੀਆ ਦੇ ਸਾਬਕਾ ਕ੍ਰਿਕੇਟ ਕਪਤਾਨ ਮਹਿੰਦਰ ਸਿੰਘ ਧੋਨੀ ਦੁਆਰਾ ਦਾਇਰ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਨੇ ਸੇਵਾਮੁਕਤ ਆਈਪੀਐਸ ਅਧਿਕਾਰੀ ਜੀ ਸੰਪਤ ਕੁਮਾਰ ਨੂੰ ਦਿੱਤੀ ਗਈ 15 ਦਿਨਾਂ ਦੀ ਜੇਲ੍ਹ ਦੀ ਸਜ਼ਾ 'ਤੇ ਸੋਮਵਾਰ ਨੂੰ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਏ ਐਸ ਓਕਾ ਅਤੇ ਜਸਟਿਸ ਉਜਵਲ ਭੂਯਾਨ ਦੀ ਬੈਂਚ ਨੇ ਹਾਈ ਕੋਰਟ ਦੇ ਹੁਕਮਾਂ ਦੇ ਖਿਲਾਫ਼ ਕੁਮਾਰ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਮਾਰਚ ਲਈ ਤੈਅ ਕੀਤੀ ਗਈ ਹੈ। ਹਾਈ ਕੋਰਟ ਨੇ ਪਿਛਲੇ ਸਾਲ 15 ਦਸੰਬਰ ਨੂੰ ਕੁਮਾਰ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਇਆ ਸੀ ਅਤੇ ਉਸ ਨੂੰ 15 ਦਿਨਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ।
Punjab Bani 05 February,2024
ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ
ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ 'ਤੇ ਮਨੀਸ਼ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰਬੰਧ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਸ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ 12 ਫਰਵਰੀ ਨੂੰ ਦੁਪਹਿਰ 2 ਵਜੇ ਤੈਅ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਉਹ ਕਈ ਵਾਰ ਅਦਾਲਤ ਨੂੰ ਅਪੀਲ ਕਰ ਚੁੱਕਾ ਹੈ ਕਿ ਉਸ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਕਈ ਵਾਰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਹੈ। ਹੁਣ ਉਹ ਹਰ ਹਫ਼ਤੇ ਹੀ ਆਪਣੀ ਪਤਨੀ ਨੂੰ ਮਿਲ ਸਕੇਗਾ।
Punjab Bani 05 February,2024
ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ
ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ ਦਿਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ 'ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ 'ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਮਿਸ਼ਨ ਮੁਤਾਬਕ ਸਿਆਸੀ ਪਾਰਟੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਚੋਣ 'ਚ ਬੱਚਿਆਂ ਨੂੰ ਸ਼ਾਮਲ ਨਾ ਕਰਨ। ਬੱਚਿਆਂ ਨੂੰ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਵੰਡਣ ਸਮੇਤ ਮੁਹਿੰਮਾਂ ਤੋਂ ਵੀ ਦੂਰ ਰੱਖਣ। ਇਸ ਤੋਂ ਇਲਾਵਾ ਚੋਣ ਪ੍ਰਚਾਰ ਜਾਂ ਰੈਲੀਆਂ ਦੌਰਾਨ ਸਿਆਸੀ ਆਗੂਆਂ ਤੇ ਉਮੀਦਵਾਰਾਂ ਨੂੰ ਆਪਣੇ ਵਾਹਨ 'ਚ ਬੱਚੇ ਨੂੰ ਗੋਦੀ ' ਰੱਖਣ ਜਾਂ ਲੈ ਜਾਣ ਦੀ ਵੀ ਇਜਾਜ਼ਤ ਨਹੀਂ ਹੈ। ਚੋਣ ਕਮਿਸ਼ਨ ਨੇ ਬੱਚਿਆਂ ਨੂੰ ਕਿਸੇ ਹੋਰ ਤਰੀਕੇ ਨਾਲ ਵਰਤਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਆਪਣੇ ਮਾਤਾ-ਪਿਤਾ ਨਾਲ ਮੌਜੂਦਗੀ ਨੂੰ ਬੱਚਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।
Punjab Bani 05 February,2024
ਆਪ ਦੀ ਸਰਕਾਰ ਆਪ ਦੇ ਦੁਆਰ
ਆਪ ਦੀ ਸਰਕਾਰ ਆਪ ਦੇ ਦੁਆਰ ਪਟਿਆਲਾ ਜ਼ਿਲ੍ਹੇ 'ਚ 6 ਫਰਵਰੀ ਤੋਂ ਪਿੰਡ ਤੇ ਵਾਰਡ ਪੱਧਰ 'ਤੇ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ -ਕੈਂਪ ਦੌਰਾਨ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲਣਗੀਆਂ ਪ੍ਰਸ਼ਾਸਨਿਕ ਸੇਵਾਵਾਂ : ਸ਼ੌਕਤ ਅਹਿਮਦ ਪਰੈ -ਕਿਹਾ, ਰੋਜ਼ਾਨਾ ਹਰੇਕ ਸਬ ਡਵੀਜ਼ਨ 'ਚ ਚਾਰ ਅਤੇ ਜ਼ਿਲ੍ਹੇ 'ਚ ਲੱਗਣਗੇ 24 ਕੈਂਪ - ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਸਬੰਧੀ ਜਾਇਜ਼ਾ ਮੀਟਿੰਗ ਪਟਿਆਲਾ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 6 ਫਰਵਰੀ ਤੋਂ ਪਿੰਡ ਤੇ ਵਾਰਡ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜਾਇਜ਼ਾ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਰੇਕ ਸਬ ਡਵੀਜ਼ਨ ਵਿੱਚ ਰੋਜ਼ਾਨਾ ਚਾਰ ਕੈਂਪ ਅਤੇ ਜ਼ਿਲ੍ਹੇ ਵਿੱਚ ਰੋਜ਼ਾਨਾ 24 ਕੈਂਪ ਲਗਿਆ ਕਰਨਗੇ। ਇਸ ਨਵੀਂ ਪਹਿਲਕਦਮੀ ਤਹਿਤ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਨਿਗਮ ਦੇ ਵਾਰਡਾਂ ਵਿੱਚ ਕੈਂਪ ਲਗਾਏ ਜਾਣਗੇ, ਜਿੱਥੇ ਮੁੱਖ ਤੌਰ 'ਤੇ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਅਤੇ ਤੁਰੰਤ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿਹਾ ਕਿ ਕੈਂਪ ਲਗਾਉਣ ਲਈ ਸਮਾਂ ਸਾਰਣੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 45 ਸੇਵਾਵਾਂ ਤੋਂ ਇਲਾਵਾ ਸਾਂਝ ਕੇਂਦਰ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਵੀ ਲੋਕਾਂ ਨੂੰ ਇਕੋ ਛੱਤ ਥੱਲੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ ਜੋ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਕੈਂਪਾਂ 'ਚ ਨੋਡਲ ਅਫਸਰਾਂ ਅਤੇ ਸਮਰਪਿਤ ਟੀਮ ਦੀ ਨਿਯੁਕਤੀ ਕਰਕੇ ਲੋਕਾਂ ਦੀ ਵੱਧ ਤੋਂ ਵੱਧ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਹਰ ਮੁੱਦੇ ਜਾਂ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਵਿੱਚ ਐਸ.ਪੀ. ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਅਰਵਿੰਦ ਕੁਮਾਰ ਅਤੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਸਬੰਧਤ ਸਰਕਾਰੀ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
Punjab Bani 05 February,2024
ਸਿਲੰਡਰਾ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗੀ, ਚਾਲਕ ਲਾਪਤਾ
ਸਿਲੰਡਰਾ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗੀ, ਚਾਲਕ ਲਾਪਤਾ ਸੰਗਰੂਰ, ਸੰਗਰੂਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਖਨੌਰੀ ਨੇੜੇ ਇੱਕ ਸਲੰਡਰਾਂ ਨਾਲ ਭਰੀ ਗੱਡੀ ਨਾਲ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ ਦੌਰਾਨ ਗੱਡੀ ਚਾਲਕ ਨਹਿਰ 'ਚ ਪਾਣੀ ਦੇ ਵਹਾਅ ਕਾਰਨ ਲਾਪਤਾ ਹੋ ਗਿਆ ਹੈ। ਗੋਤਾਖੋਰਾਂ ਵੱਲੋਂ ਚਾਲਕ ਦੀ ਭਾਲ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਪਾਤੜਾਂ ਦੇ ਕੌਸ਼ਲ ਗੈਸ ਏਜੰਸੀ ਦੀ ਗੱਡੀ ਸੀ, ਜੋ ਖਨੌਰੀ ਨਜ਼ਦੀਕ ਪਿੰਡ ਜੋਗੇਵਾਲ ਅਤੇ ਨਾਈਵਾਲਾ ਦੇ ਪਿੰਡ ਦੇ ਡੇਰੇ ਕੋਲ ਸਲੰਡਰ ਡਿਲੀਵਰ ਕਰ ਰਹੀ ਸੀ। ਇਸ ਦੌਰਾਨ ਗੱਡੀ ਜਦੋਂ ਭਾਖੜਾ ਨਹਿਰ ਦੀ ਪਟੜੀ ਤੋਂ ਲੰਘਣ ਲੱਗੀ ਤਾਂ ਹਾਦਸੇ ਦਾ ਸ਼ਿਕਾਰ ਹੋ ਕੇ ਨਹਿਰ ਵਿੱਚ ਡਿੱਗ ਗਈ। ਗੈਸ ਏਜੰਸੀ ਦੇ ਮਾਲਕ ਕਪਿਲ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਡਰਾਈਵਰ ਗੁਰਦਿੱਤ ਸਿੰਘ ਗੁਰੀ ਰੂਟ ਮੁਤਾਬਿਕ ਆਪਣੇ ਪਿੰਡਾਂ 'ਚ ਡੇਰਿਆਂ 'ਤੇ ਗੈਸ ਸਲੰਡਰ ਦੀ ਸਪਲਾਈ ਕਰਨ ਲਈ ਲਈ ਗਿਆ ਸੀ। ਪਰ ਤਕਰੀਬਨ 5 ਕੁ ਵਜੇ ਗੱਡੀ ਦਾ ਜੀਪੀਐਸ ਬੰਦ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਭਾਲ ਕੀਤੀ ਤਾਂ ਗੈਸ ਸਲਿੰਡਰ ਨਹਿਰ ਵਿੱਚ ਤੈਰਦੇ ਮਿਲੇ। ਉਪਰੰਤ ਉਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾਇਆ।ਸਵੇਰੇ ਗੋਤਾਖੋਰਾਂ ਵੱਲੋਂ ਗੱਡੀ ਤਾਂ ਕੱਢ ਲਈ ਗਈ ਹੈ ਅਤੇ ਵਿਅਕਤੀ ਦੀ ਭਾਲ ਲਈ ਗੋਤਾਖੋਰਾਂ ਦੀ ਟੀਮ ਤਲਾਸ਼ ਵਿੱਚ ਜੁਟੀ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਦਿੱਤ ਸਿੰਘ 7 ਭੈਣਾਂ ਦਾ ਇਕਲੌਤਾ ਭਰਾ ਹੈ। ਇਸਦੇ ਨਾਲ ਹੀ ਉਹ ਵਿਆਹਿਆ ਹੋਇਆ ਸੀ ਅਤੇ ਇੱਕ ਮਾਸੂਮ ਬੱਚੀ ਦਾ ਬਾਪ ਹੈ।
Punjab Bani 04 February,2024
ਆਰਮੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 4 ਲੋਕਾਂਦੀ ਮੌਤ ਤੇ ਕਈ ਜਵਾਨ ਸ਼ਹੀਦ
ਆਰਮੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ 4 ਲੋਕਾਂਦੀ ਮੌਤ ਤੇ ਕਈ ਜਵਾਨ ਸ਼ਹੀਦ ਦਿਲੀ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਫੌਜ ਦੇ ਸ਼ਾਪਿੰਗ ਕੰਪਲੈਕਸ ‘ਚ ਅੱਗ ਲੱਗਣ ਕਾਰਨ 8 ਦੁਕਾਨਾਂ ਤਬਾਹ ਹੋ ਗਈਆਂ ਅਤੇ 6 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਜੰਗਲੀ ਇਲਾਕੇ ਦੇ ਇੱਕ ਸ਼ਾਪਿੰਗ ਕੰਪਲੈਕਸ ‘ਚ 3 ਅਤੇ 4 ਫਰਵਰੀ ਦੀ ਰਾਤ ਨੂੰ ਅੱਗ ਲੱਗੀ ਸੀ। ਇਸ ਘਟਨਾ ‘ਚ ‘8 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਜਦਕਿ 6 ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ।‘ਉਧਮਪੁਰ ‘ਚ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖੁਲਾਸਾ ਹੋਇਆ ਕਿ ਇਹ ਅੱਗ ਸ਼ਾਪਿੰਗ ਕੰਪਲੈਕਸ 28 ਆਈਐਨਐਫ ਡਿਵੀ ਜੰਗਲੀ, ਕੁਪਵਾੜਾ ਵਿੱਚ ਲੱਗੀ। ਕੁਪਵਾੜਾ ਜ਼ਿਲ੍ਹੇ ਦੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜ਼ਖਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਉੱਥੇ ਹੀ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਸੜਕ ਹਾਦਸੇ ‘ਚ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਸਲੋਰਾ ਇਲਾਕੇ ਵਿੱਚ ਉਸ ਦੀ ਕਾਰ ਦੋ ਟਰੱਕਾਂ ਨਾਲ ਟਕਰਾ ਗਈ। ਪੁਲਿਸ ਨੇ ਦੱਸਿਆ ਕਿ ਕਾਰ ਜੰਮੂ ਤੋਂ ਊਧਮਪੁਰ ਵੱਲ ਜਾ ਰਹੀ ਸੀ ਜਦੋਂ ਇਹ ਦਰਦਨਾਕ ਘਟਨਾ ਵਾਪਰੀ। ਕਾਰ ਦੋ ਟਰੱਕਾਂ ਨਾਲ ਟਕਰਾ ਗਈ, ਜਿਸ ਕਾਰਨ ਉਸ ਵਿਚ ਸਵਾਰ ਸਾਰੇ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
Punjab Bani 04 February,2024
ਜਥੇਦਾਰ ਕਰਤਾਰਪੁਰ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ
ਜਥੇਦਾਰ ਕਰਤਾਰਪੁਰ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਸ਼ੋ੍ਰਮਣੀ ਅਕਾਲੀ ਦਲ ਦੇ ਵਿਸਥਾਰ ਅਤੇ ਮਜਬੂਤੀ ਲਈ ’ਚ ਯੋਗ ਚਿਹਰਿਆਂ ਦੀ ਚੋਣ ਜਾਰੀ ਰਹੇਗੀ : ਜਥੇਦਾਰ ਕਰਤਾਰਪੁਰ ਸਨੌਰ, ਰਾਜਪੁਰਾ, ਸ਼ਤਰਾਣਾ ਅਤੇ ਘਨੌਰ ਸਰਕਲ ਪ੍ਰਧਾਨ ਪੰਜਾਬ ਬਚਾਓ ਯਾਤਰਾ ਦੀਆਂ ਤਿਆਰੀਆਂ ਆਰੰਭ ਦੇਣ : ਹਰਿੰਦਰਪਾਲ ਸਿੰਘ ਚੰਦੂਮਾਜਾਰਾ ਪਟਿਆਲਾ 4 ਫਰਵਰੀ ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੰਗਾਗੀ ਮੀਟਿੰਗ ਸੱਦੀ ਗਈ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਓਐਸਡੀ ਚਰਨਜੀਤ ਸਿੰਘ ਬਰਾੜ, ਹਲਕਾ ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪਰ, ਸਾਬਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਨਵੇਂ ਸਰਕਲ ਪ੍ਰਧਾਨ ਦੀ ਚੋਣ ਵਿਚ ਸਨੌਰ, ਰਾਜਪੁਰਾ, ਸ਼ਤਰਾਣਾ ਅਤੇ ਘਨੌਰ ਸਰਕਲ ਪ੍ਰਧਾਨ ਦੀ ਲਿਸਟ ਜਾਰੀ ਕੀਤੀ ਗਈ ਅਤੇ ਪਾਰਟੀ ਪ੍ਰਧਾਨ ਸਮਰਪਿਤ ਭਾਵਨਾ ਨਾਲ ਕੰਮ ਕਰਨ ਵਾਲਿਆਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਵਿਸਥਾਰ ਅਤੇ ਮਜਬੂਤੀ ਲਈ ਯੋਗ ਚਿਹਰਿਆਂ ਅਤੇ ਰਹਿੰਦੇ ਸਰਕਲ ਪ੍ਰਧਾਨਾਂ ਦੀ ਚੋਣ ਵੀ ਚੱਲ ਕੀਤੀ ਜਾਵੇਗੀ। ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਹਲਕਾ ਸਨੌਰ ਦੇ ਸਰਕਲ ਪ੍ਰਧਾਨ ਅਤੇ ਕੁਝ ਹੋਰ ਅਹਿਮ ਅਹੁਦੇਦਾਰਾਂ ਵਿਚ ਜਥੇਦਾਰ ਨਰੰਜਣ ਸਿੰਘ ਧਰਮੀ ਫੌਜੀ ਸਰਕਲ ਬਲਬੇੜਾ, ਤਰਸੇਮ ਸਿੰਘ ਕੋਟਲਾ ਰੋਹੜ ਜਗੀਰ, ਗੁਰਜੀਤ ਸਿੰਘ ਉਪਲੀ ਭੁੱਨਰਹੇੜੀ, ਸ. ਪ੍ਰੀਤਮ ਸਿੰਘ ਸਨੌਰ ਸ਼ਹਿਰੀ, ਕੁਲਦੀਪ ਸਿੰਘ ਹਰਪਾਲਪੁਰ ਬਹਾਦਰਗੜ੍ਹ, ਕੁਲਦੀਪ ਸਿੰਘ ਸ਼ਮਸਪੁਰ ਸਦਰ ਪਟਿਆਲਾ, ਸ. ਜਸਬੀਰ ਸਿੰਘ ਲਲੀਨਾ ਸਨੌਰ ਦਿਹਾਤੀ, ਵੀਰ ਸਿੰਘ ਬ੍ਰਹਮਪੁਰਾ ਦੇਵੀਗੜ੍ਹ ਅਤੇ ਗੁਰਬਖਸ਼ ਸਿੰਘ ਟਿੳਾਣਾ ਨੂੰ ਹਡਾਣਾ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਘਨੌਰ ਦੇ ਸਰਕਲ ਪ੍ਰਧਾਨਾਂ ਵਿਚ ਮਾਸਟਰ ਦਵਿੰਦਰ ਸਿੰਘ ਟਹਿਲਪੁਰਾ ਸੇਹਰਾ, ਹਰਵਿੰਦਰ ਸਿੰਘ ਮਹਿਮਦੂਪੁਰ ਗੰਡਾਖੇੜੀ, ਅਮਰੀਕ ਸਿੰਘ ਲੋਚਮਾ ਹਰਪਾਲਪੁਰ, ਕੁਲਦੀਪ ਸਿੰਘ ਗੁਰਾਇਾਂਆ ਘਨੌਰ, ਸੁੱਚਾ ਸਿੰਘ ਅਲੀਮਾਜਰਾ, ਗੁਰਜਿੰਦਰ ਸਿੰਘ ਕਬੂਲਪੁਰ ਮਰਦਾਪੁਰ, ਅਵਤਾਰ ਸਿੰਘ ਸ਼ੰਭੂ ਕਲਾਂ, ਗੁਰਵਿੰਦਰ ਸਿੰਘ ਰਾਮਪੁਰ ਲੋਹ ਸਿੰਬਲੀ, ਸਵਰਨ ਸਿੰਘ ਚੱਪੜ, ਪ੍ਰਕਾਸ਼ ਸਿੰਘ ਆਲਮਪੁਰ ਜਨਸੂਆ ਆਦਿ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਰਾਜਪੁਰਾ ਸਰਕਲ ਪ੍ਰਧਾਨਾਂ ਵਿਚ ਜਥੇਦਾਰ ਕਰਨੈਲ ਸਿੰਘ ਹਰਿਆਊ, ਜਥੇਦਾਰ ਹਰਭਜਨ ਸਿੰਘ ਚੱਕ ਬਖਸ਼ੀਵਾਲਾ, ਅਸ਼ੋਕ ਅਲੂਣਾ ਬਸੰਤਪੁਰਾ, ਸਤਵਿੰਦਰ ਸਿੰਘ ਮਿਰਜਾਪੁਰ, ਅਸ਼ੋਕ ਕੁਮਾਰ ਖੇੜਾ ਗੱਜੂ, ਕਰਨੈਲ ਸਿੰਘ ਜਲਾਲਪੁਰ ਜਾਂਸਲ, ਜਸਵਿੰਦਰ ਸਿੰਘ ਸ਼ਾਮਦੂ ਸ਼ਹਿਰੀ ਰਾਜਪੁਰਾ, ਅਸ਼ੋਕ ਉਤਰੇਜਾ ਰਾਜਪੁਰਾ ਦਿਹਾਤੀ ਅਤੇ ਹਲਕਾ ਪ੍ਰਧਾਨ ਸੈਣੀ ਸਮਾਜ, ਹਰਦਿੱਤ ਸਿੰਘ ਸਾਬਕਾ ਸਰਪੰਚ, ਹਲਕਾ ਪ੍ਰਧਾਨ ਕੰਬੋਜ ਸਮਾਜ ਆਦਿ ਚੁਣੇ ਗਏ ਹਨ। ਇਸੇ ਤਰ੍ਹਾਂ : ਹਲਕਾ ਸ਼ਤਰਾਣਾ ਦੇ ਸਰਕਲ ਪ੍ਰਧਾਨਾਂ ’ਚ ਸ. ਬੁਲਦੇਵ ਸਿੰਘ ਚੀਮਾ ਸ਼ਤਰਾਣਾ, ਸ. ਜੋਗਿੰਦਰ ਸਿੰਘ ਬਾਵਾ ਠਰੂਆ, ਸ. ਗੋਬਿੰਦ ਸਿੰਘ ਵਿਰਦੀ ਪਾਤੜਾਂ-1, ਸ੍ਰੀ ਵਿਸ਼ਾਲ ਗੋਇਲ ਪਾਤੜ੍ਹਾਂ-2, ਸ. ਗੁਰਦੀਪ ਸਿੰਘ ਖਾਂਗ ਪਾਤੜਾਂ ਦਿਹਾਤੀ, ਸ. ਰਣਜੀਤ ਸਿੰਘ ਸ਼ਾਹੀ ਘੱਗਾ ਸ਼ਹਿਰੀ, ਸ. ਤਰਲੋਕ ਸਿੰਘ ਧਾਲੀਵਾਲ ਕਕਰਾਲਾ, ਸ. ਸੁਰਜੀਤ ਸਿੰਘ ਧਨੇਠਾ, ਸ. ਰਣਧੀਰ ਸਿੰਘ ਮਵੀ ਕੁਲਾਰਾਂ, ਸ. ਸਰਵਣ ਸਿੰਘ ਭੁੱਲਰ ਨੂੰ ਗੁਲਾਡ ਆਦਿ ਸਰਕਲ ਤਹਿਤ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਅਗਲੇ ਸਰਕਲ ਪ੍ਰਧਾਨਾਂ ਦੀ ਲਿਸਟ ਵੀ ਜਲਦ ਜਾਰੀ ਕੀਤੀ ਜਾਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਗਲੇ ਮਹੀਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿਚ ਪੰਜਾਬ ਬਚਾਓ ਯਾਤਰਾ ਪਟਿਆਲਾ ਪੁੱਜ ਰਹੀ ਹੈ, ਜਿਸ ਦੇ ਸਵਾਗਤ ਲਈ ਪਾਰਟੀ ਦੇ ਆਗੂ ਸਾਹਿਬਾਨ, ਸਰਕਲ ਪ੍ਰਧਾਨ ਅਤੇ ਵਰਕਰ ਸਾਹਿਬਾਨਾਂ ਨੂੰ ਹੁਣ ਤੋਂ ਤਿਆਰੀਆਂ ਵਿਚ ਜੁੱਟ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਦੀ ਪੋਲ ਖੋਲ੍ਹਣ ਲਈ ਪੰਜਾਬ ਬਚਾਓ ਯਾਤਰਾ ਮਾਲਵਾ ਪੱਟੀ ਵਿਚੋਂ ਹੁੰਦੀ ਹੋਈ ਮਾਰਚ ਮਹੀਨੇ ਪਟਿਆਲਾ ਪਹੁੰਚ ਰਹੀ ਹੈ।
Punjab Bani 04 February,2024
ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧਾਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਚਨਬੱਧ - ਮੁਲਜ਼ਮ ਅਮ੍ਰਿਤਪਾਲ ਗੁੱਜਰ ਅਤੇ ਕਮਲਪ੍ਰੀਤ ਨੇ ਚੰਡੀਗੜ੍ਹ ਵਿੱਖੇ ਘਰ ਦੇ ਬਾਹਰ ਕੀਤੀ ਫਾਇਰਿੰਗ ਜਦਕਿ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਫਰਾਰ ਵਿੱਚ ਕੀਤੀ ਮਦਦ: ਡੀਜੀਪੀ ਗੌਰਵ ਯਾਦਵ - ਗੋਰਖਪੁਰ ਪੁਲਿਸ ਦੇ ਸਹਿਯੋਗ ਨਾਲ ਗੋਰਖਪੁਰ ਰੇਲਵੇ ਸਟੇਸ਼ਨ 'ਤੇ ਕਾਬੂ ਕੀਤੇ ਜਾਣ ਸਮੇਂ ਮੁਲਜ਼ਮ ਬਿਹਾਰ ਤੋਂ ਫਰਾਰ ਹੋਣ ਦੀ ਕਰ ਰਹੇ ਸਨ ਕੋਸ਼ਿਸ਼ ਚੰਡੀਗੜ੍ਹ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ। ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ 'ਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ। ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ 'ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ। ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।
Punjab Bani 04 February,2024
ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ
ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਨੌਕਰੀਆਂ ਦਿੱਤੀਆਂ * ਸੂਬਾ ਸਰਕਾਰ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 100 ਫੀਸਦੀ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ * ਦੇਸ਼ ਦੀ ਖੜਗ ਭੁਜਾ ਤੇ ਅੰਨ ਭੰਡਾਰ ਹੋਣ ਤੋਂ ਇਲਾਵਾ ਪੰਜਾਬ ਦੇਸ਼ ਲਈ ਮਹਾਨ ਖਿਡਾਰੀ ਵੀ ਪੈਦਾ ਕਰ ਰਿਹੈ * ਖੇਡਾਂ ਅਤੇ ਨਸ਼ਾ-ਵਿਰੋਧੀ ਮੁਹਿੰਮ ਨੂੰ ਜੋੜ ਕੇ ਅਗਲੇ ਵਿੱਤੀ ਸਾਲ ਵਿੱਚ ਵਿਸ਼ਾਲ ਬਜਟ ਰੱਖਣ ਦਾ ਐਲਾਨ ਚੰਡੀਗੜ੍ਹ, 4 ਫਰਵਰੀ: ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਨੇ 40 ਸਾਲਾਂ ਬਾਅਦ ਹਾਕੀ ਦੇ ਖੇਤਰ ਵਿੱਚ ਦੇਸ਼ ਲਈ ਕਾਂਸੀ ਦਾ ਤਮਗਾ ਜਿੱਤਿਆ ਅਤੇ ਕ੍ਰਿਕਟ ਤੇ ਸ਼ਾਟ ਪੁੱਟ ਦੇ ਖੇਤਰ ਵਿੱਚ ਨਾਮਣਾ ਖੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਸਮਾਗਮ ਕਰਵਾ ਕੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਨਵੇਂ ਬਣੇ ਆਡੀਟੋਰੀਅਮ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਖੇਡ ਹੋਣ ਦੇ ਬਾਵਜੂਦ ਪਹਿਲਾਂ ਲੋਕ ਹਾਕੀ ਦੀ ਖੇਡ ਪ੍ਰਤੀ ਉਦਾਸੀਨ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਦੇਸ਼ ਅਤੇ ਸੂਬੇ ਵਿਚ ਇਸ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਾਕੀ ਦੇ 9, ਕ੍ਰਿਕਟ ਦੇ ਇਕ ਅਤੇ ਸ਼ਾਟ ਪੁੱਟ ਦੇ ਇਕ ਖਿਡਾਰੀ ਸਮੇਤ 11 ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਦੀ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖਿਡਾਰੀਆਂ ਨੂੰ ਪੀ.ਪੀ.ਐਸ. ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ ਅਤੇ ਦਿਲਪ੍ਰੀਤ ਸਿੰਘ (ਹਾਕੀ ਤੋਂ) ਅਤੇ ਹਰਮਨਪ੍ਰੀਤ ਕੌਰ (ਕ੍ਰਿਕਟ) ਅਤੇ ਤੇਜਿੰਦਰ ਤੂਰ (ਸ਼ਾਟ ਪੁੱਟ) ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਚਾਰ ਹਾਕੀ ਖਿਡਾਰੀਆਂ ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ ਅਤੇ ਗੁਰਜੰਟ ਸਿੰਘ ਨੂੰ ਪੀ.ਸੀ.ਐਸ. ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਕਿਉਂਕਿ ਵਿਦੇਸ਼ਾਂ ਵਿੱਚ ਵਸੇ ਨੌਜਵਾਨ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਪਹਿਲਕਦਮੀ ਨਾਲ ਖੇਡਾਂ ਦੇ ਖੇਤਰ ਵਿੱਚ ਵੀ ਇਹੀ ‘ਉਲਟਾ ਰੁਝਾਨ’ ਸ਼ੁਰੂ ਹੋ ਜਾਵੇਗਾ ਕਿਉਂਕਿ ਦੂਜੇ ਸੂਬਿਆਂ ਦੇ ਖਿਡਾਰੀ ਪੰਜਾਬ ਸਰਕਾਰ ਦਾ ਹਿੱਸਾ ਬਣਨ ਲਈ ਤਿਆਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੋਣ ਦਾ ਮਾਣ ਹਾਸਲ ਹੈ, ਸਗੋਂ ਇਹ ਦੇਸ਼ ਵਿੱਚ ਉੱਘੇ ਖਿਡਾਰੀ ਵੀ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਸੂਬੇ ਦੇ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਲਈ ਝੋਨਾ ਪੈਦਾ ਕਰਦਾ ਹੈ, ਜਿਸ ਵਿੱਚੋਂ 99 ਫੀਸਦੀ ਹਿੱਸਾ ਦੂਜੇ ਸੂਬਿਆਂ ਨੂੰ ਵੇਚਿਆ ਜਾ ਰਿਹਾ ਹੈ ਕਿਉਂਕਿ ਅਸੀਂ ਇਸ ਦੀ ਖਪਤ ਨਹੀਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੀ ਖੜਗ ਭੁਜਾ ਰਿਹਾ ਹੈ ਕਿਉਂਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਪੰਜਾਬ ਦੇ ਸੂਰਬੀਰ ਪੁੱਤਰਾਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਹਮੇਸ਼ਾ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਅਥਾਹ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਹਿਲਾਂ ਵਾਲੇ ਮੁੱਖ ਮੰਤਰੀਆਂ ਨੂੰ ਨਾ ਤਾਂ ਸੂਬੇ ਅਤੇ ਨਾ ਹੀ ਇਸ ਦੇ ਲੋਕਾਂ ਦੀ ਚਿੰਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਲੋਕਾਂ ਦਾ ਜੀਵਨ ਤਬਾਹ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਖੇਡਾਂ ਅਤੇ ਖਿਡਾਰੀਆਂ ਪ੍ਰਤੀ ਉਦਾਸੀਨ ਰਵੱਈਆ ਰੱਖਦੇ ਸਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਜਿਸ ਤਰ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਸੱਚਮੁੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾਮਵਰ ਖਿਡਾਰੀਆਂ ਨੂੰ ਇਹ ਨੌਕਰੀਆਂ ਦੇਣ ਨਾਲ ਇਨ੍ਹਾਂ ਨੌਕਰੀਆਂ ਦੀ ਵੁੱਕਤ ਵਧਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਆਪਸ ਵਿੱਚ ਜੋੜੇਗੀ, ਜਿਸ ਲਈ ਅਗਲੇ ਵਿੱਤੀ ਵਰ੍ਹੇ ਤੋਂ ਵੱਡਾ ਬਜਟ ਰੱਖਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿਚ ਰੁੱਝੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾਂਦਾ ਹੈ, ਜਿਸ ਨਾਲ ਨੌਜਵਾਨ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਵਿੱਚ ਅਫ਼ਸਰ ਬਣਨ ਲਈ ਪ੍ਰੇਰਿਤ ਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੌਮਾਂਤਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਾਰੇ 100 ਫੀਸਦੀ ਖਿਡਾਰੀਆਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇ ਕੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਗਰਾਊਂਡ ਅਤੇ ਹੋਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਦੋਵਾਂ ਮੁਕਾਬਲਿਆਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਿਚ ਮਦਦ ਮਿਲੇਗੀ। ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਭਰਦੇ ਖਿਡਾਰੀਆਂ ਨੂੰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ। ਇਸ ਦੌਰਾਨ ਖਿਡਾਰੀਆਂ ਨੇ ਮੁੱਖ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਵੀ ਕੀਤਾ। ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਉਸ ਲਈ ਬਹੁਤ ਵੱਡਾ ਦਿਨ ਹੈ, ਉਨ੍ਹਾਂ 2021 ਵਿੱਚ ਤਮਗਾ ਜਿੱਤਿਆ ਸੀ ਪਰ ਅੱਜ ਇਹ ਨੌਕਰੀ ਮਿਲੀ ਹੈ। ਇਹ ਮੁੱਖ ਮੰਤਰੀ ਦੇ ਖ਼ੁਦ ਖੇਡ ਪ੍ਰੇਮੀ ਹੋਣ ਕਾਰਨ ਸੰਭਵ ਹੋਇਆ। ਹਰਮਨਪ੍ਰੀਤ ਸਿੰਘ ਨੇ ਸੂਬਾ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ। ਇਕ ਹੋਰ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਪੀ.ਪੀ.ਐਸ. ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੀ.ਸੀ.ਐਸ. ਖਿਡਾਰੀਆਂ ਨੂੰ ਕਿਸੇ ਸੂਬਾ ਸਰਕਾਰ ਵੱਲੋਂ ਸਿੱਧੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ। ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਨਾ ਮਿਲੇਗੀ।
Punjab Bani 04 February,2024
-ਪਟਿਆਲਾ ਹੈਰੀਟੇਜ਼ ਫੈਸਟੀਵਲ-2024
-ਪਟਿਆਲਾ ਹੈਰੀਟੇਜ਼ ਫੈਸਟੀਵਲ-2024 ਪਟਿਆਲਵੀਆਂ ਨੇ ਬਾਰਾਂਦਾਰੀ ਗਾਰਡਨ ਵਾਕ 'ਚ ਹਿੱਸਾ ਲੈਕੇ ਫੂਡ ਫੈਸਟੀਵਲ ਦਾ ਲੁਤਫ਼ ਲਿਆ -ਬਾਰਾਂਦਰੀ ਦੀ ਬਨਸਪਤੀ ਦੀ ਜਾਣਕਾਰੀ ਦੀ ਵੈਬਸਾਈਟ ਸ਼ੁਰੂ, ਦਰਖਤਾਂ ਨੇੜੇ ਕਿਊ ਆਰ ਕੋਡ ਲਗਾਏ -ਬਾਇਓਡਾਇਵਰਸਿਟੀ ਹੈਰੀਟੇਜ ਸਾਇਟ ਵਜੋਂ ਵਿਕਸਤ ਹੋਵੇਗੀ ਬਾਰਾਂਦਰੀ -ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਈ ਬਾਰਾਂਦਰੀ ਹੈਰੀਟੇਜ ਵਾਕ ਨੂੰ ਭਰਵਾਂ ਹੁੰਗਾਰਾ -ਫੂਡ ਫੈਸਟੀਵਲ 'ਚ ਸ਼ਾਹੀ ਭੋਜਨ ਤੇ ਸਵੈ ਸਹਾਇਤਾ ਸਮੂਹਾਂ ਦੀ ਦਸਤਕਾਰੀ ਨੇ ਦਰਸ਼ਕ ਮੋਹੇ ਪਟਿਆਲਾ, 4 ਫਰਵਰੀ: ਪਟਿਆਲਾ ਹੈਰੀਟੇਜ ਫੈਸਟੀਵਲ-2024 ਦੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਬਾਰਾਂਦਾਰੀ ਬਾਗ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਫਾਊਂਡੇਸ਼ਨ ਦੇ ਆਈ ਹੈਰੀਟੇਜ ਪ੍ਰਾਜੈਕਟ ਤਹਿਤ ਬਾਰਾਂਦਰੀ ਬਾਗ ਦੀ ਹੈਰੀਟੇਜ ਵਾਕ ਕਰਵਾਈ ਗਈ। ਇਥੇ ਹੀ ਲਗਾਏ ਗਏ ਫੂਡ ਫੈਸਟੀਵਲ ਮੌਕੇ ਪਟਿਆਲਾ ਸ਼ਹਿਰ ਦੇ ਸ਼ਾਹੀ ਭੋਜਨ ਦੀਆਂ ਲੱਗੀਆਂ ਵੱਖ-ਵੱਖ ਸਟਾਲਾਂ 'ਤੇ ਮਿਲੇ ਸਵਾਦਲੇ ਭੋਜਨ ਅਤੇ ਸਵੈ ਸਹਾਇਤਾ ਸਮੂਹਾਂ ਦੀ ਦਸਤਕਾਰੀ ਨੇ ਦਰਸ਼ਕਾਂ ਨੂੰ ਮੋਹਿਆ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਬਾਗਬਾਨੀ ਵਿਭਾਗ ਵੱਲੋਂ ਬਾਰਾਂਦਰੀ ਬਾਗ ਦੀ ਸਮੁੱਚੀ ਬਨਸਪਤੀ ਦੀ ਮੁਕੰਮਲ ਜਾਣਕਾਰੀ ਦੇਣ ਲਈ ਤਿਆਰ ਕੀਤੀ ਗਈ ਵੈਬਸਾਇਟ ਬਾਰਾਂਦਰੀ ਗਾਰਡਨਜ਼ ਪਟਿਆਲਾ ਡਾਟ ਇਨ ਨੂੰ ਲਾਂਚ ਕੀਤਾ। ਇਸ ਸਮੇਂ ਬਾਰਾਂਦਰੀ ਵਿਖੇ ਆਉਣ ਵਾਲੇ ਲੋਕਾਂ ਨੂੰ ਬਾਗ ਵਿਚਲੇ ਪੁਰਾਣੇ ਦਰਖ਼ਤਾਂ ਦੀ ਜਾਣਕਾਰੀ ਦੇਣ ਲਈ ਇਨ੍ਹਾਂ ਨੇੜੇ ਲਗਾਏ ਗਏ ਕਿਊ ਆਰ ਕੋਡ ਵਾਲੇ ਬੋਰਡਾਂ ਦਾ ਵੀ ਉਦਘਾਟਨ ਕੀਤਾ ਗਿਆ, ਜਿਨ੍ਹਾਂ ਨੂੰ ਫੋਨ 'ਤੇ ਸਕੈਨ ਕਰਕੇ ਪੂਰੀ ਜਾਣਕਾਰੀ ਹਾਸਲ ਹੋ ਸਕੇਗੀ। ਉਨ੍ਹਾਂ ਦੇ ਨਾਲ ਸਕੱਤਰ ਆਰਟੀਏ ਨਮਨ ਮਾਰਕੰਨ ਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ ਵੀ ਮੌਜੂਦ ਸਨ। ਏ.ਡੀ.ਸੀ. ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਸੱਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਲਈ ਉਚੇਚੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਹੀ ਪਟਿਆਲਾ ਹੈਰੀਟੇਜ ਫੈਸਟੀਵਲ ਕਰਵਾਇਆ ਜਾ ਰਿਹਾ ਹੈ ਅਤੇ ਬਾਰਾਂਦਰੀ ਬਾਗ ਨੂੰ ਬਾਇਓਡਾਇਵਰਸਿਟੀ ਹੈਰੀਟੇਜ ਸਾਈਟ ਵਜੋਂ ਵਿਕਸਤ ਕਰਨ ਲਈ ਵੀ ਉਚੇਚੇ ਯਤਨ ਕੀਤੇ ਜਾ ਰਹੇ ਹਨ। ਇਸ ਸਮੇਂ ਪਟਿਆਲਾ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਸਿੰਘ ਆਹਲੂਵਾਲੀਆ ਨੇ ਬਾਰਾਂਦਰੀ ਗਾਰਡਨਜ ਹੈਰੀਟੇਜ ਵਾਕ ਵਿੱਚ ਪੁੱਜੇ ਮੈਰੀਟੋਰੀਅਸ ਸਕੂਲ, ਸਰਕਾਰੀ ਸਰੀਰਕ ਸਿੱਖਿਆ ਕਾਲਜ, ਪੰਜਾਬੀ ਯੂਨੀਵਰਸਿਟੀ ਤੇ ਥਾਪਰ ਇੰਸਟੀਚਿਊਟ ਦੇ ਵਿਦਿਆਰਥੀਆਂ ਸਮੇਤ ਪਟਿਆਲਵੀਆਂ ਨੂੰ ਬਹੁਤ ਵਿਸਥਾਰ ਵਿੱਚ ਬਾਰਾਂਦਰੀ ਬਾਗ ਅਤੇ ਇਥੇ ਲੱਗੇ ਦਰਖ਼ਤਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਵਿਰਾਸਤੀ ਸੈਰ ਦੌਰਾਨ ਰਵੀ ਸਿੰਘ ਆਹਲੂਵਾਲੀਆ ਨੇ ਲੀਲਾ ਭਵਨ ਨੇੜੇ ਬਾਰਾਂਦਰੀ ਗਾਰਡਨ ਦੇ ਗੇਟ ਤੋਂ ਸ਼ੁਰੂ ਹੋਕੇ ਬਾਰਾਂਦਰੀ ਗਾਰਡਨ ਦੇ ਅੰਦਰ ਸਥਿਤ ਸ਼ਾਨਦਾਰ ਵਿਰਾਸਤੀ ਦਰੱਖਤਾਂ, ਫਰਨ ਹਾਊਸ ਅਤੇ ਇਮਾਰਤਸਾਜ਼ੀ ਦੇ ਅਜੂਬਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਇਸ ਵਿਰਾਸਤ ਦੀ ਸੰਭਾਲ 'ਤੇ ਜ਼ੋਰ ਦਿੱਤਾ। ਇਸ ਮੇਲੇ ਦੇ ਨੋਡਲ ਅਫ਼ਸਰ ਸਕੱਤਰ ਆਰ.ਟੀ.ਏ. ਨਮਨ ਮਾਰਕੰਨ ਅਤੇ ਐਸ.ਡੀ.ਐਮ. ਨਾਭਾ ਤਰਸੇਮ ਚੰਦ ਨੇ ਨਗਰ ਨਿਗਮ, ਬਾਗਬਾਨੀ ਵਿਭਾਗ ਤੇ ਫੂਡ ਐਂਡ ਸਿਵਲ ਸਪਲਾਈਜ਼ ਵਿਭਾਗਾਂ ਨੂੰ ਨਾਲ ਲੈਕੇ ਇਸ ਬਾਰਾਂਦਰੀ ਹੈਰੀਟੇਜ਼ ਵਾਕ ਤੇ ਫੂਡ ਫੈਸਟੀਵਲ ਦੇ ਸਮੁੱਚੇ ਪ੍ਰਬੰਧ ਨੇਪਰੇ ਚਾੜ੍ਹਨ 'ਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਸੰਦੀਪ ਗਰੇਵਾਲ, ਡੀ.ਐਸ.ਪੀ ਸੁਖਦੇਵ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਅਫ਼ਸਰ ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਡੀ.ਡੀ.ਐਫ. ਅੰਬਰ ਬੰਦੋਪਾਧਿਆ, ਐਸ.ਐਚ.ਓ. ਸਿਵਲ ਲਾਈਨ ਇੰਸਪੈਕਟਰ ਸ਼ਿਵਰਾਜ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਕਾਮਨਵੈਲਥ ਗੇਡਾਂ ਦੇ ਸੋਨ ਤਗਮਾ ਜੇਤੂ ਖਿਡਾਰੀ ਹਰਵਿੰਦਰ ਸਿੰਘ, ਪਟਿਆਲਾ ਫਾਊਂਡੇਸ਼ਨ ਦੇ ਮੈਂਬਰ ਆਰ.ਕੇ.ਸ਼ਰਮਾ, ਐਚ.ਐਸ. ਆਹਲੂਵਾਲੀਆ, ਡਾ. ਨਿਧੀ ਸ਼ਰਮਾ, ਐਸ.ਪੀ. ਚਾਂਦ, ਡਾ. ਅਭਿਨੰਦਨ ਬੱਸੀ, ਰਾਕੇਸ਼ ਬਧਵਾਰ, ਡਾ. ਆਸ਼ੂਤੋਸ਼, ਪਵਨ ਗੋਇਲ, ਵਲੰਟੀਅਰ ਸਤਨਾਮ ਸਿੰਘ, ਸ਼ਯਾਮ ਮਿੱਤਲ, ਮੋਹਿਤ ਗੁਪਤਾ, ਅਦਿੱਤਿਆ, ਰਵਲਦੀਪ ਸਿੰਘ, ਸ਼ੁਭਾਂਗੀ ਸ਼ਰਮਾ, ਏਕਿਸ਼ਾ ਆਹਲੂਵਾਲੀਆ, ਨਿਮਰ, ਗਰਿਮਾ, ਚਰਨਜੋਤ, ਹਰਸ਼, ਗੁਰਜੋਤ ਸਿੰਘ, ਨਿਦਸ਼, ਰਿਤਵਿਕ, ਭਰਪੂਰ ਸਿੰਘ, ਗੁਰਵਿੰਦਰ ਸਿੰਘ, ਹਿਰਤਿਕ, ਗਰਮੰਦਰ ਸਿੰਘ, ਨੇ ਸਮਾਗਮ ਦੀ ਸਫ਼ਲਤਾ ਲਈ ਅਣਥੱਕ ਮਿਹਨਤ ਕੀਤੀ। ਫੂਡ ਫੈਸਟੀਵਲ ਮੌਕੇ ਬਰਕਤ ਆਜੀਵਿਕਾ ਸਵੈ ਸਹਾਇਤਾ ਗਰੁੱਪ ਦੀ ਮੱਕੀ ਦੀ ਰੋਟੀ ਤੇ ਸਰੋਂ ਦਾ ਸਾਗ, ਨਰਿੰਦਰ ਬੀਕਾਨੇਰੀ, ਅੰਬਾਲਾ ਚਾਟ, ਸੁਆਮੀ ਕੁਲਫ਼ੀ, ਮਦਰਾਸੀ ਡੋਸਾ, ਮਨਚੰਦਾ ਸਵੀਟਸ, ਡੂੰਮਾ ਵਾਲੀ ਗਲੀ ਸਾਹਮਣੇ ਆਕਸਫੋਰਡ ਕਾਲਜ ਦੇ ਮਸ਼ਹੂਰ ਕੁਲਚੇ ਤੇ ਚਨਾ ਸੂਪ, ਸਾਧੂ ਰਾਮ ਕਚੌਰੀਆਂ ਵਾਲਾ, ਕਾਲਾ ਚਿਕਨ ਵਾਲਾ ਵੱਲੋਂ ਲਾਈਆਂ ਗਈਆਂ ਸਟਾਲਾਂ 'ਤੇ ਮਿਲ ਰਹੇ ਸੁਆਦਲੇ ਭੋਜਨ ਦਾ ਪਟਿਆਲਵੀਆਂ ਨੇ ਲੁਤਫ਼ ਉਠਾਇਆ। ਜਦਕਿ ਸਹੀ ਦਿਸ਼ਾ, ਪੰਖੜੀ ਹੈਂਡੀਕਰਾਫ਼ਟ, ਪਟਿਆਲਾ ਕਿੰਗ, ਨਵੀਂ ਕਿਰਨ, ਮਾਈ ਭਾਗੋ, ਜੋਤ ਸਵੈ ਸਹਾਇਤਾ ਸਮੂਹਾਂ ਸਮੇਤ ਸਿੱਧੂ ਬੀ ਫਾਰਮ, ਬਾਵਾ ਫੂਡ, ਸ਼ੇਰਗਿਲ ਫਾਰਮ ਕ੍ਰੈਸ਼ ਵੱਲੋਂ ਲਿਆਂਦੀ ਗਈ ਦਸਤਕਾਰੀ ਤੇ ਭੋਜਨ ਪਦਾਰਥਾਂ ਨੇ ਵੀ ਦਰਸ਼ਕਾਂ ਨੂੰ ਖਿੱਚਿਆ।
Punjab Bani 04 February,2024
ਜਾਗਦੇ ਰਹੋ ਕਲੱਬ ਨੇ ਖੇਡਾਂ ਦਾ ਸਾਮਾਨ ਖਰੀਦਣ ਲਈ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਕੀਤੀ ਮੱਦਦ....
ਜਾਗਦੇ ਰਹੋ ਕਲੱਬ ਨੇ ਖੇਡਾਂ ਦਾ ਸਾਮਾਨ ਖਰੀਦਣ ਲਈ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੀ ਕੀਤੀ ਮੱਦਦ.... ਖੇਡਾਂ ਦੇ ਸਾਮਾਨ ਲਈ ਲੋੜਵੰਦ ਪਰਿਵਾਰ ਦੀ ਧੀ ਦੀ ਮੱਦਦ ਕਰਨਾ ਸਲਾਘਾਯੋਗ ਉਪਰਾਲਾ....ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਨੌਰ 4 ਫਰਵਰੀ () ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਇੱਕ ਲੋੜਵੰਦ ਪਰਿਵਾਰ ਦੀ ਧੀ ਦੀ ਖੇਡਾਂ ਦਾ ਸਾਮਾਨ ਖਰੀਦਣ ਲਈ ਮਾਲੀ ਮੱਦਦ ਕੀਤੀ,ਜਾਗਦੇ ਰਹੋ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਧੀ ਜੈਸਮੀਨ ਕੌਰ ਕੋਲ ਖੇਡਾਂ ਦਾ ਸਾਮਾਨ ਖਰੀਦਣ ਲਈ ਪੈਸੇ ਨਹੀਂ ਸਨ,ਤਾਂ ਕਲੱਬ ਨੇ ਪੰਜ ਹਜ਼ਾਰ ਦਾ ਚੈੱਕ ਧੀ ਜੈਸਮੀਨ ਕੌਰ ਅਤੇ ਪਿਤਾ ਹਰਮੀਤ ਸਿੰਘ ਨੂੰ ਦਿੱਤਾ।ਸਾਫਟਬਾਲ ਖੇਡਣ ਲਈ ਜੈਸਮੀਨ ਕੌਰ ਨੇ ਰਾਜਸਥਾਨ ਵਿੱਚ ਜਾਣਾ ਸੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਖੇਡਾਂ ਦੇ ਸਾਮਾਨ ਲਈ ਲੋੜਵੰਦ ਪਰਿਵਾਰ ਦੀ ਧੀ ਦੀ ਮੱਦਦ ਕਰਨਾ ਸਲਾਘਾਯੋਗ ਉਪਰਾਲਾ ਹੈ।ਧੀਆਂ ਮੁੰਡਿਆਂ ਨਾਲੋਂ ਕਿਸੇ ਵੀ ਕੰਮ ਵਿੱਚ ਘੱਟ ਨਹੀਂ ਹਨ,ਧੀਆਂ ਵੀ ਹਰੇਕ ਕੰਮ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ।ਧੀਆਂ ਵੀ ਬਰਾਬਰ ਦੀ ਹੱਕਦਾਰ ਹਨ,ਸਾਨੂੰ ਕਿਸੇ ਬਿਨਾ ਭੇਦਭਾਵ ਤੋਂ ਬਰਾਬਰ ਦਾ ਦਰਜਾ ਧੀਆਂ ਨੂੰ ਦੇਣਾ ਚਾਹੀਦਾ ਹੈ।ਕਲੱਬ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾ ਰਿਹਾ ਹੈ।ਹਰ ਸਾਲ ਧੀਆਂ ਦੀ ਲੋਹੜੀ ਮਨਾਉਣਾ,ਖੂਨਦਾਨ ਕੈਂਪ,ਮੈਡੀਕਲ ਕੈਂਪ,ਫਰੀ ਅੱਖਾਂ ਦੇ ਉਪਰੇਸਨ ਕਰਵਾ ਕੇ ਲੈੱਨਜ਼ ਪਵਾਉਣਾ,ਭਰੂਣ ਹੱਤਿਆ ਨੂੰ ਰੋਕਣਾ,ਨਸਿਆਂ ਖਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨਾ,ਗਰੀਬ ਲੜਕੀਆਂ ਦੇ ਵਿਆਹ ਵਿੱਚ ਮੱਦਦ ਕਰਨਾ,ਅਤੇ ਬੂਟੇ ਲਗਾਉਣਾ ਆਦਿ ਹੋਰ ਵੱਖ-ਵੱਖ ਕਾਰਜ ਕਰ ਰਿਹਾ ਹੈ।ਇਸ ਮੌਕੇ ਜਿਲਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ,ਗੁਰਜੀਤ ਸਿੰਘ ਉੱਪਲੀ,ਕੁਲਜੀਤ ਸਿੰਘ ਮੱਲੀ,ਕਸਪਾਲ ਸਿੰਘ ਨੰਬਰਦਾਰ,ਪੰਚ ਜਸਮੀਰ ਸਿੰਘ ਬਿਸਨਗੜ,ਹਰਬੰਸ ਸਿੰਘ ਬਹਿਲ,ਗੁੱਡੂ ਪੰਜੇਟਾ,ਗੁਰਵਿੰਦਰ ਸਿੰਘ ਪਰੌੜ,ਸੁਖਦੇਵ ਸਿੰਘ ਮੀਰਾਂਪੁਰ,ਦੀਦਾਰ ਸਿੰਘ ਬੇਸਰ,ਸੰਜੀਵ ਕੁਮਾਰ ਸਨੌਰ,ਨਿਰਮਲ ਕੌਰ,ਪੰਚ ਭਜਨ ਕੌਰ, ਪੰਚ ਮਲਕੀਤ ਸਿੰਘ,ਅਤੇ ਸਾਹਬ ਸਿੰਘ ਧਾਂਦੀਆਂ ਹਾਜ਼ਰ ਸੀ।
Punjab Bani 04 February,2024
ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼
ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਣਗੇ ਧਾਰਮਕ ਸਮਾਗਮ : ਜਥੇਦਾਰ ਲਾਛੜੂ ਪਟਿਆਲਾ 4 ਫਰਵਰੀ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਇਸ ਵਾਰ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਬਸੰਤ ਪੰਚਮੀ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਸੰਤ ਪੰਚਮੀ ਦੇ ਜੋੜ ਮੇਲ ਦੌਰਾਨ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕਰਨ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਬਸੰਤ ਪੰਚਮੀ ਦੇ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਸ਼ੁਰੂਆਤ 12 ਫਰਵਰੀ ਤੋਂ ਹੋਵੇਗੀ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਲੜੀਵਾਰ ਧਾਰਮਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਦੀ ਸਮਾਪਤੀ ਬਸੰਤ ਰਾਗ ਨਾਲ 14 ਫਰਵਰੀ ਨੂੰ ਹੋਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਕਵੀ ਦਰਬਾਰ, ਕੀਰਤਨ ਦਰਬਾਰ, ਢਾਡੀ ਦਰਬਾਰ ਤੋਂ ਇਲਾਵਾ ਬਸੰਤ ਰਾਗ ਕੀਰਤਨ ਦੌਰਾਨ ਸਮਾਗਮ ਕਰਵਾਇਆ ਜਾਵੇਗਾ, ਜਿਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀਆਂ ਸਮੇਤ ਪ੍ਰਸਿੱਧ ਰਾਗੀ ਢਾਡੀ ਅਤੇ ਉਚ ਕੋਟੀ ਦੇ ਕਵੀ ਵੀ ਆਪਣੀਆਂ ਰਚਨਾਵਾਂ ਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ ਆਦਿ ਤੇ ਸਮੂਹ ਸਟਾਫ ਮੈਂਬਰ ਸ਼ਾਮਲ ਸਨ।
Punjab Bani 04 February,2024
ਸੰਸਦ ਮੈਂਬਰ ਸਾਹਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 2.25 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ
ਸੰਸਦ ਮੈਂਬਰ ਸਾਹਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 2.25 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵਾਈਸ ਚਾਂਸਲਰ ਵੱਲੋਂ ਵਿਦਿਆਰਥੀਆਂ ਲਈ ਲਾਏ ਜਾਂਦੇ ਮੇਲਿਆਂ ਦਾ ਪਸਾਰ ਕਰਨ ਦੀ ਲੋੜ ’ਤੇ ਜ਼ੋਰ 37ਵਾਂ ਨਾਰਥ ਜ਼ੋਨ ਅੰਤਰ ਰਾਸ਼ਟਰੀ ਯੁਵਕ ਮੇਲਾ ਸ਼ਾਨਦਾਰ ਪੈੜਾਂ ਛੱਡਾ ਹੋਇਆ ਸਮਾਪਤ ਪਟਿਆਲਾ, 4 ਫਰਵਰੀ ਪੰਜਾਬ ਤੋਂ ਸੰਸਦ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬੀ ਯੂਨੀਵਰਸਿਟੀ ਨੂੰ 2.25 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਅੱਜ ਏਥੇ 37ਵੇਂ ਨਾਰਥ ਜ਼ੋਨ ਅੰਤਰ ਰਾਸ਼ਟਰੀ ਯੁਵਕ ਮੇਲੇ ਦੇ ਸਮਾਪਤੀ ਸਮਰੋਹ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਇਸ ਨੂੰ ਸੰਭਾਲਣ ਤੇ ਇਸ ਦੇ ਪਸਾਰ ਲਈ ਉਹ ਹਰ ਯੋਗਦਾਨ ਦੇਣਗੇ। ਉਨ੍ਹਾਂ ਨੇ ਯੂਨੀਵਰਸਿਟੀ ਦੀ ਲਾਇਬ੍ਰੇਰੀ ਵਾਸਤੇ ਇੱਕ ਹੋਰ ਰੀਡਿੰਗ ਹਾਲ ਬਣਾਉਣ ਲਈ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਤਾਂ ਜੋ ਇਸ ਦੇ ਨੌ ਹਜ਼ਾਰ ਤੋਂ ਵਧੇਰੇ ਵਿਦਿਆਰਥੀ ਇਸ ਦਾ ਪੂਰਾ ਲਾਭ ਉਠਾ ਸਕਣ। ਉਹਨਾਂ ਨੇ ਗੁਰੂ ਤੇਗ ਬਹਾਦਰ ਐਡੀਟੋਰੀਅਮ ਵਾਸਤੇ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰੂ ਤੇਗ ਬਹਾਦਰ ਐਡੀਟੋਰੀਅਮ ਉਤਰੀ ਜ਼ੋਨ ਦਾ ਸਭ ਤੋਂ ਸ਼ਾਨਦਾਰ ਐਡੀਟੋਰੀਅਮ ਹੋਵੇ ਅਤੇ ਵਿਦਿਆਰਥੀਆਂ ਦੀਆਂ ਵੱਧ ਤੋਂ ਵੱਧ ਗਤੀਵਿਧੀਆਂ ਏਥੇ ਹੀ ਹੋਣ। ਇਸ ਦੌਰਾਨ ਉਨ੍ਹਾਂ ਨੇ ਆਪਣੀ ਪੜ੍ਹਾਈ ਦੌਰਾਨ ਯੂਨੀਵਰਸਿਟੀ ਵਿੱਚ ਬਿਤਾਏ ਗਏ ਪਲਾਂ ਨੂੰ ਯਾਦ ਕੀਤਾ ਅਤੇ ਅਜਿਹਾ ਕਰਦੇ ਹੋਏ ਉਹ ਬਹੁਤ ਹੀ ਭਾਵੁਕ ਦਿਖਾਈ ਦਿੱਤੇ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਨਾਰਥ ਜ਼ੋਨ ਅੰਤਰ ਰਾਸ਼ਟਰੀ ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਹੋਰ ਵਧੇਰੇ ਮਿਹਨਤ ਕਰਨ ਦੀ ਸਲਾਹ ਦਿੱਤੀ ਤਾਂ ਜੋ ਉਹ ਭਵਿੱਖ ਵਿੱਚ ਵਧੀਆ ਨਤੀਜੇ ਕੱਢ ਸਕਣ। ਵਾਈਸ ਚਾਂਸਲਰ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਵਧੀਆਂ ਸਹੂਲਤਾਂ ਦੇਣ ਲਈ ਦ੍ਰਿੜ ਹਨ ਅਤੇ ਉਹ ਇਸ ਵਾਸਤੇ ਲਗਾਤਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਲਈ ਲਾਏ ਜਾਂਦੇ ਮੇਲਿਆਂ ਦਾ ਪਸਾਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੇਲੇ ਵਿਦਿਆਰਥੀਆਂ ਦੇ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਯੂਨੀਵਰਸਿਟੀ ਲਈ ਗਰਾਂਟ ਦੇਣ ਦਾ ਸ. ਸਾਹਨੀ ਦਾ ਧਨਵਾਦ ਕੀਤਾ। ਇਸ ਮੌਕੇ ਏ.ਆਈ.ਯੂ. ਦੇ ਅਬਜ਼ਰਬਰ ਡਾ. ਐਸ.ਕੇ. ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ। ਇਸ ਤੋਂ ਪਹਿਲਾਂ ਵੀ.ਸੀ. ਦਫਤਰ ਵਿਖੇ ਯੂਨੀਵਰਸਿਟੀ ਦੀ ਕੰਮ ਕਾਜ ਸਬੰਧੀ ਵਾਈਸ ਚਾਂਸਲਰ ਪ੍ਰੋਫੈਸਰ ਅਰਵਿਦ ਨਾਲ ਵਿਚਾਰ ਵਿਟਾਂਦਰਾ ਕਰਦੇ ਹੋਏ ਸੰਸਦ ਮੈਂਬਰ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਨੇ ਯੂਨੀਵਰਸਿਟੀ ਦੇ ਪਸਾਰ ਲਈ ਆਪਣੇ ਵੱਲੋਂ ਹਰ ਮਦਦ ਦੇਣ ਦਾ ਭਰੋਸਾ ਦਵਾਇਆ। ਉਹਨਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਹੋਣ ਦੇ ਨਾਤੇ ਇਸ ਯੂਨੀਵਰਸਿਟੀ ਦੇ ਵਿਕਾਸ ਵਾਸਤੇ ਉਨਾਂ ਦੀ ਪਹਿਲੀ ਜਿੰਮੇਵਾਰੀ ਬਣਦੀ ਹੈ ਅਤੇ ਉਹ ਇਹ ਜਿੰਮੇਵਾਰੀ ਹਰ ਹਾਲਤ ਵਿੱਚ ਨਿਭਾਉਂਦੇ ਰਹਿਣਗੇ ਇਸ ਦੌਰਾਨ ਪ੍ਰੋ. ਅਰਵਿੰਦ ਨੇ ਪਿਛਲੇ ਸਮੇਂ ਦੌਰਾਨ ਯੂਨੀਵਰਸਿਟੀ ਦੀਆਂ ਆਰਥਿਕ ਹਾਲਤਾਂ ਸਧਾਰਨ ਲਈ ਚੁੱਕੇ ਗਏ ਕਦਮਾਂ ਬਾਰੇ ਸਾਹਨੀ ਨੂੰ ਜਾਣੂ ਕਰਾਇਆ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਦੇ ਕੰਮ ਕਾਜ ਦੇ ਸੰਬੰਧ ਵਿੱਚ ਵੱਖ ਵੱਖ ਪੱਖਾਂ ਤੋਂ ਕੀਤੇ ਗਏ ਸੁਧਾਰਾਂ ਦੇ ਨਤੀਜੇ ਵਜੋਂ ਪਹਿਲਾਂ ਦੇ ਮੁਕਾਬਲੇ ਵਿੱਤੀ ਸਥਿਤੀ ਬੇਹਤਰ ਹੋਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗਰਾਂਟ 12 ਕਰੋੜ ਰੁਪਏ ਤੋਂ ਵਧਾ ਕੇ 30 ਕਰੋੜ ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ। ਇਸ ਦੇ ਨਤੀਜੇ ਵਜੋਂ ਯੂਨੀਵਰਸਿਟੀ ਆਰਥਿਕ ਸੰਕਟ ਵਿੱਚੋਂ ਨਿਕਲਣ ਚ ਸਫਲ ਹੋਈ ਹੈ। ਇਸ ਕਰਕੇ ਉਹ ਸਰਕਾਰ, ਵਿਦਿਆਰਥੀਆਂ ਅਤੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰੀਆਂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਸ਼ਾਨਦਾਰ ਮੁਕਾਮ ਤੇ ਪਹੁੰਚਾਇਆ ਜਾਵੇਗਾ। ਇਸ ਦੌਰਾਨ ਸ. ਸਾਹਨੀ ਨੇ ਯੂਨੀਵਰਸਿਟੀ ਦੇ ਪਸਾਰ ਅਤੇ ਨਵੇਂ ਕੋਰਸ ਸ਼ੁਰੂ ਕਰਨ ਦੇ ਸੰਬੰਧ ਵਿੱਚ ਵੀ ਪ੍ਰੋ. ਅਰਵਿੰਦ ਨਾਲ ਵਿਚਾਰ ਚਰਚਾ ਕੀਤੀ। ਪ੍ਰੋ. ਅਰਵਿੰਦ ਨੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਕੁਝ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਯੂਨੀਵਰਸਿਟੀ ਦੇ ਮੋਹਾਲੀ ਸੈਂਟਰ ਵਿੱਚ ਕੁਝ ਨਵੇਂ ਕੋਰਸ ਸ਼ੁਰੂ ਕਰਨ ਦੀ ਸਰਦਾਰ ਸਾਹਨੀ ਨੂੰ ਜਾਣਕਾਰੀ ਦਿੱਤੀ ਇਸ ਦੌਰਾਨ ਸ. ਸਾਹਨੀ ਨੇ ਯੂਨੀਵਰਸਿਟੀ ਦੇ ਖੇਤਰੀ ਸੈਂਟਰਾਂ ਦੇ ਪਸਾਰ ਲਈ ਵੀ ਜ਼ਰੂਰੀ ਫੰਡ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਗਰੀਬ ਬੱਚਿਆਂ ਦੀ ਪੜ੍ਹਾਈ ਲਈ ਵਿਸ਼ੇਸ਼ ਸਹਾਇਤਾ ਲਈ ਵੀ ਖਾਹਿਸ਼ ਪ੍ਰਗਟ ਕੀਤੀ। ਇਸ ਮੌਕੇ ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ, ਡਾਇਰੈਕਟਰ ਸਪੋਰਟਸ ਡਾ. ਅਜੀਤਾ, ਯੁਵਕ ਭਲਾਈ ਦੇ ਇਨਚਾਰਜ ਡਾ. ਗਗਨ ਥਾਪਾ ਅਤੇ ਐਨ.ਐਸ.ਐਸ. ਕੋਆਰਡੀਨੇਟਰ ਸ੍ਰੀਮਤੀ ਮਮਤਾ ਸ਼ਰਮਾ ਵੀ ਹਾਜ਼ਰ ਸਨ।
Punjab Bani 04 February,2024
ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ਵਿੱਚ ਸ਼ਮੂਲੀਅਤ
ਡੀ.ਟੀ.ਐੱਫ. ਵੱਲੋਂ ਕੌਮੀ ਸਿੱਖਿਆ ਨੀਤੀ-2020 ਵਿਰੁੱਧ ਦਿੱਲੀ ਧਰਨੇ ਵਿੱਚ ਸ਼ਮੂਲੀਅਤ ਪਟਿਆਲਾ( ) ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ (AIFRTE) ਵੱਲੋਂ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵੇਂਕਰਨ ਨੂੰ ਹੁਲਾਰਾ ਦਿੰਦੀ ਕੌਮੀ ਸਿੱਖਿਆ ਨੀਤੀ-2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ-2023 ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨਾ ਲਗਾਇਆ ਗਿਆ, ਜਿਸ ਵਿੱਚ ਦੇਸ਼ ਭਰ ਵਿੱਚ ਵੱਖ-ਵੱਖ ਵਿਦਿਆਰਥੀ, ਅਧਿਆਪਕ ਅਤੇ ਹੋਰ ਜਮਹੂਰੀ ਕਾਰਕੁੰਨਾਂ ਨੇ ਭਰਵਾਂ ਹਿੱਸਾ ਲਿਆ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਵੀ ਭਰਵੇਂ ਜੱਥੇ ਦੇ ਰੂਪ ਵਿੱਚ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ। ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਸੰਬੋਧਨ ਕਰਦਿਆਂ ਕੌਮੀ ਸਿੱਖਿਆ ਨੀਤੀ-2020, ਕੌਮੀ ਪਾਠਕ੍ਰਮ ਫ਼੍ਰੇਮਵਰਕ-2023 ਸਮੇਤ ਸਾਰੇ ਫਾਸ਼ੀਵਾਦੀ ਹਮਲਿਆਂ ਖਿਲਾਫ਼ ਇੱਕਜੁਟ ਹੋਣ ਅਤੇ ਆਪਣੇ-ਆਪਣੇ ਸੂਬਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਾਂਝੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਧਰਨੇ ਦੌਰਾਨ ਸਭਨਾਂ ਲਈ ਮੁਫ਼ਤ, ਮਿਆਰੀ, ਵਿਗਿਆਨਕ ਅਤੇ ਜਮਹੂਰੀ ਸਿੱਖਿਆ ਪ੍ਰਬੰਧ ਤਹਿਤ ਸਿੱਖਿਆ ਨੂੰ ਸੰਵਿਧਾਨ ਦੀ ਰਾਜ ਸੂਚੀ ਵਿੱਚ ਸ਼ਾਮਿਲ ਕਰਵਾਉਣ ਦੀ ਮੰਗ ਕੀਤੀ ਗਈ ਅਤੇ ਦੇਸ਼ ਵਿੱਚ ਹਰ ਤਰ੍ਹਾਂ ਦੀ ਵਿਭੰਨਤਾ ਨੂੰ ਖਤਮ ਕਰਕੇ ਫਿਰਕੂ ਫਾਸ਼ੀਵਾਦ ਨੂੰ ਮੁਕੰਮਲ ਲਾਗੂ ਕਰਨ ਲਈ ਤਤਪਰ ਮੋਦੀ ਸਰਕਾਰ ਵਿਰੁੱਧ ਇੱਕਜੁਟ ਹੋ ਕੇ ਸੰਘਰਸ਼ ਅੱਗੇ ਵਧਾਉਣ ਅਤੇ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਨਾਂ ਵੱਲੋਂ 16 ਫਰਵਰੀ ਦੇ ਭਾਰਤ ਬੰਦ ਅਤੇ 'ਹੜਤਾਲ' ਦਾ ਹਿੱਸਾ ਬਨਣ ਦਾ ਸੱਦਾ ਦਿੱਤਾ ਗਿਆ। ਡੀ.ਟੀ.ਐੱਫ. ਦੇ ਜੱਥੇ ਵਿੱਚ ਸੂਬਾ ਸਕੱਤਰੇਤ ਵਿੱਚੋਂ ਮੀਤ ਪ੍ਰਧਾਨ ਜਗਪਾਲ ਬੰਗੀ, ਬੇਅੰਤ ਸਿੰਘ ਫੁੱਲੇਵਾਲ ਅਤੇ ਜਸਵਿੰਦਰ ਔਜਲਾ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਸੰਯੁਕਤ ਸਕੱਤਰ ਦਲਜੀਤ ਸਫ਼ੀਪੁਰ, ਪ੍ਰਚਾਰ ਸਕੱਤਰ ਸੁਖਦੇਵ ਡਾਂਸੀਵਾਲ, ਜਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ, ਸੂਬਾ ਕਮੇਟੀ ਮੈਂਬਰ ਪ੍ਰਮਾਤਮਾ ਸਿੰਘ ਤੋਂ ਇਲਾਵਾ ਗੁਰਜੀਤ ਘੱਗਾ, ਹਰਿੰਦਰ ਪਟਿਆਲਾ, ਸਤਪਾਲ ਸਮਾਣਵੀਂ, ਸੁਖਪਾਲ ਰੋਮੀ ਸਫ਼ੀਪੁਰ, ਅਮ੍ਰਿਤਪਾਲ ਕੋਟਦੁੰਨਾ, ਸਤਪਾਲ ਤਪਾ, ਅਮਨਦੀਪ ਦੇਵੀਗੜ੍ਹ, ਕਰਨੈਲ ਹੁਸ਼ਿਆਰਪੁਰ, ਅਮਰਜੀਤ ਗੁਰਦਾਸਪੁਰ, ਰਾਜਿੰਦਰ ਸਮਾਣਾ, ਕ੍ਰਿਸ਼ਨ ਚੁਹਾਂਣਕੇ, ਰਵਿੰਦਰ ਕੰਬੋਜ, ਹਰਵਿੰਦਰ ਬੇਲੂਮਾਜਰਾ, ਦਵਿੰਦਰ ਘੱਗਾ, ਆਸ਼ੂ ਮਿੱਤਲ, ਮਨਿੰਦਰ ਸਿੰਘ, ਕੁਲਵਿੰਦਰ ਸਿੰਘ ਮੁਕਤਸਰ, ਗਗਨ ਫਾਜਲਿਕਾ, ਜਰਨੈਲ ਸਿੰਘ, ਸੰਜੀਵ ਕਲਸੀ, ਜਗਦੀਪ ਕੁਮਾਰ, ਗੁਰਵਿੰਦਰ ਸਿੰਘ, ਲਾਲ ਸਿੰਘ, ਬਲਵੀਰ ਸਿੰਘ, ਸੁਰੇਸ਼ ਕੁਮਾਰ, ਵਿਕਾਸਪ੍ਰੀਤ ਸਿੰਘ, ਸਤਵੀਰ ਜਲਾਲਾਬਾਦ ਅਤੇ ਹੋਰਨਾਂ ਸਾਥੀ ਸ਼ਾਮਿਲ ਰਹੇ।
Punjab Bani 04 February,2024
ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ
ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ ਪਟਿਆਲਾ, 3 ਫਰਬਰੀ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।ਉਨ੍ਹਾਂ ਨਾਲ਼ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਸ਼ਾਮਿਲ ਹੋਏ। ਸਾਹਿਤ ਉਤਸਵ ਦੀ ਆਖਰੀ ਦਿਨ ਦੀ ਪਹਿਲੀ ਬੈਠਕ ਦਾ ਆਗਾਜ਼ 'ਭਾਰਤੀ ਕਾਵਿ ਚਿੰਤਨ ਪਰੰਪਰਾ' ਵਿਸ਼ੇ ਨਾਲ਼ ਹੋਇਆ। ਇਸ ਵਿੱਚ ਸੰਸਕ੍ਰਿਤ ਦੇ ਅਧਿਆਪਕ ਡਾ. ਵਰਿੰਦਰ ਕੁਮਾਰ ਨੇ ਕਾਵਿ-ਸ਼ਾਸਤਰ ਅਤੇ ਸਾਹਿਤ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਜਿੰਨਾ ਪੁਰਾਣਾ ਕਾਵਿ ਹੈ ਓਨਾ ਹੀ ਪੁਰਾਣਾ ਕਾਵਿ ਚਿੰਤਨ ਹੈ। ਉਨ੍ਹਾਂ ਦੱਸਿਆ ਕਿ ਵੇਦਾਂ ਵਿੱਚ ਕਵੀ ਨੂੰ ਰਿਸ਼ੀ ਕਿਹਾ ਗਿਆ ਹੈ। ਰਿਸ਼ੀ ਉਹ ਹੈ ਜੋ ਦਰਸ਼ਨ ਬਾਰੇ ਸੰਵਾਦ ਕਰਦਾ ਹੈ। ਦੂਜੀ ਅਹਿਮ ਬੈਠਕ, ਜੋ ਸਮਕਾਲ ਦੇ ਮਹੱਤਵਪੂਰਨ ਵਿਸ਼ੇ 'ਪੰਜਾਬ ਦੇ ਇਤਿਹਾਸ ਅਤੇ ਸਮਕਾਲ ਦੀ ਉਲਝੀ ਤਾਣੀ' ਬਾਰੇ ਸੀ, ਵਿੱਚ ਰਣਜੀਤ ਸਿੰਘ ਕੁੱਕੀ ਗਿੱਲ ਨੇ ਕਿਹਾ ਕਿ ਅਜੋਕਾ ਪੰਜਾਬ ਪਿਛਲੇ ਚਾਰ ਦਹਾਕਿਆਂ ਤੋਂ ਸਮਾਜਿਕ, ਆਰਥਿਕ ਅਤੇ ਰਾਜਨੀਤਿਕ, ਵਿਵਸਥਾ ਵਿੱਚ ਗਿਰਾਵਟ ਕਾਰਨ ਬਹੁਤ ਨਾਜ਼ੁਕ ਮੋੜ ਉੱਪਰ ਖੜਾ ਹੈ। ਬਿਨਾਂ ਚੇਤਨ ਹੋਏ ਅਸੀਂ ਇਸ ਗਿਰਾਵਟ ਦਾ ਅਤੇ ਮਨੁੱਖੀ ਸੁਤੰਤਰਤਾ ਦੇ ਗੰਭੀਰ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਕਰ ਸਕਦੇ। ਪ੍ਰਸਿੱਧ ਪੱਤਰਕਾਰ ਹਮੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਡੇ ਸਭਿਆਚਾਰ, ਸਾਡੀ ਵਿਰਾਸਤ ਨੂੰ ਇੱਕ ਸੂਤਰ ਵਿੱਚ ਬੰਨ੍ਹਣ ਵਾਲਾ ਲੋਕਤੰਤਰ ਜਦੋਂ ਭੀੜ-ਤੰਤਰ ਵਿੱਚ ਬਦਲ ਜਾਂਦਾ ਹੈ ਉਦੋਂ ਬੰਦੇ ਦੀ ਹੋਂਦ ਅਤੇ ਹੋਣ ਦੇ ਮਸਲੇ ਸੰਕਟ-ਗ੍ਰਸਤ ਹੋ ਜਾਂਦੇ ਹਨ।ਉਨ੍ਹਾਂ ਕਿਹਾ ਕਿ ਰਾਜਸੀ ਦਬਾਅ ਅਧੀਨ ਇੱਕ-ਪੱਖੀ ਹੋ ਰਹੀ ਨਵੀਂ ਪੱਤਰਕਾਰਤਾ ਨਾ ਤਾਂ ਪੱਤਰਕਾਰਤਾ ਦੇ ਹਿੱਤ ‘ਚ ਹੈ ਅਤੇ ਨਾ ਹੀ ਸਾਡੇ ਦੇਸ਼ ਦੇ ਹਿੱਤ ‘ਚ ਹੈ। ਡਾ. ਸਿਕੰਦਰ ਸਿੰਘ ਨੇ ਇਸ ਸੰਵਾਦ ਨੂੰ ਅੱਗੇ ਤੋਰਿਆ। ਤੀਜੀ ਬੈਠਕ ਵਿੱਚ 'ਨਾਟਕ, ਰੰਗਮੰਚ, ਸਿਨਮਾ ਅਤੇ ਸੋਸ਼ਲ ਮੀਡੀਆ ਦੇ ਰਾਹਾਂ ਦਾ ਬਿਰਤਾਂਤ' ਵਿਸ਼ੇ ਬਾਰੇ ਨਾਟਕਕਾਰ ਪਾਲੀ ਭੁਪਿੰਦਰ ਨੇ ਕਿਹਾ ਕਿ ਸੌ ਸਾਲ ਦੇ ਨਾਟਕ ਦੇ ਇਤਿਹਾਸ ਵਿੱਚ ਉਹੀ ਨਾਟਕਕਾਰ ਜਿ਼ਆਦਾ ਕਾਮਯਾਬ ਹੋਏ ਜੋ ਨਾਟਕ ਲਿਖਣ ਦੇ ਨਾਲ ਨਾਟਕ ਖੇਡਦੇ ਵੀ ਸਨ। ਪੰਜਾਬ ਦੇ ਕਾਮਯਾਬ ਨਾਟਕਕਾਰ ਮੂਲ ਤੌਰ ਉੱਤੇ ਅਧਿਆਪਕ ਹਨ। ਸਿਨੇਮਾ ਕਮਰਸ਼ੀਅਲ ਆਰਟ ਹੈ ਪਰ ਅਸੀਂ ਜਦੋਂ ਇਹ ਤੰਦ ਨਹੀਂ ਫੜਦੇ ਤਾਂ ਕਾਮਯਾਬ ਨਹੀਂ ਹੁੰਦੇ। ਪੰਜਾਬੀ ਵਿੱਚ ਬੜੇ ਨਾਟਕ ਉੱਚੇ ਕਲਾਤਮਕ ਪੱਧਰ ਦੇ ਵੀ ਲਿਖੇ ਗਏ ਹਨ। ਇਸ ਬੈਠਕ ਵਿੱਚ ਗੁਰਸੇਵਕ ਲੰਬੀ ਵੱਲੋਂ ਸੰਵਾਦ ਰਚਾਇਆ ਗਿਆ। ਆਖਰੀ ਬੈਠਕ ਤ੍ਰੈ-ਭਾਸ਼ੀ ਕਵੀ ਦਰਬਾਰ ਦੇ ਰੂਪ ਵਿੱਚ ਸੁਖਵਿੰਦਰ ਅੰਮ੍ਰਿਤ ਦੀ ਪ੍ਰਧਾਨਗੀ ਹੇਠ ਹੋਈ। ਮੰਚ ਦਾ ਸੰਚਾਲਨ ਡਾ. ਰਾਜਵੰਤ ਕੌਰ ਪੰਜਾਬੀ ਨੇ ਕੀਤਾ। ਇਸ ਵਿੱਚ ਗੁਰਦਿਆਲ ਰੌਸ਼ਨ, ਤ੍ਰੈਲੋਚਨ ਲੋਚੀ ਲੁਧਿਆਣਾ, ਪਰਵਿੰਦਰ ਸ਼ੋਖ, ਮਹਿਕ ਭਾਰਤੀ, ਬਜਿੰਦਰ ਠਾਕੁਰ, ਸੁਰੇਸ਼ ਨਾਇਕ, ਗੁਰਪ੍ਰੀਤ ਕੌਰ ਸੈਣੀ ਹਰਿਆਣਾ, ਦਵਿੰਦਰ ਬੀਬੀਪੁਰੀਆ ਹਰਿਆਣਾ, ਸਤਪਾਲ ਭੀਖੀ, ਕੁਲਵਿੰਦਰ ਬੱਛੋਆਣਾ ਮਾਨਸਾ, ਗੁਰਸੇਵਕ ਸਿੰਘ ਲੰਬੀ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ । ਸਵੇਰ ਤੋਂ ਹੀ ਸਕੂਲਾਂ ਦੇ ਬੱਚੇ ਅਤੇ ਸੰਵਾਦ ਵਿੱਚ ਦਿਲਚਸਪੀ ਲੈਣ ਵਾਲਿਆਂ ਦਾ ਭਰਵਾਂ ਇਕੱਠ ਰਿਹਾ। ਤ੍ਰੈ-ਭਾਸ਼ੀ ਕਵੀ ਦਰਬਾਰ ਦੇ ਨਾਲ ਇਹ ਪੁਸਤਕ ਮੇਲਾ ਕਿਤਾਬਾਂ ਅਤੇ ਸੰਵਾਦ ਦੀਆਂ ਮਹਿਕਾਂ ਬਿਖੇਰਦਾ ਸਿਖਰ ਗ੍ਰਹਿਣ ਕਰ ਗਿਆ।
Punjab Bani 03 February,2024
37ਵਾਂ ਨਾਰਥ ਜੋਨ ਅੰਤਰ ਯੂਨੀਵਰਸਿਟੀ ਯੂਵਕ ਮੇਲਾ ਚੌਥੇ ਦਿਨ ਵਿੱਚ ਦਾਖ਼ਲ
37ਵਾਂ ਨਾਰਥ ਜੋਨ ਅੰਤਰ ਯੂਨੀਵਰਸਿਟੀ ਯੂਵਕ ਮੇਲਾ ਚੌਥੇ ਦਿਨ ਵਿੱਚ ਦਾਖ਼ਲ ਪਟਿਆਲਾ, 3 ਫਰਬਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਿਹਾ 37 ਵਾਂ ਨਾਰਥ ਜੋਨ ਅੰਤਰ ਯੂਨੀਵਰਸਿਟੀ ਯੂਵਕ ਮੇਲਾ ਪੂਰੇ ਜਾਲੋ ਜਲੌਅ ’ਤੇ ਪਹੁੰਚ ਗਿਆ ਹੈ। ਮੇਲੇ ਦੇ ਚੌਥੇ ਦਿਨ ਵੀ ਯੂਨੀਵਰਸਿਟੀ ਕੈਂਪਸ ਵਿੱਚ ਵੰਨ-ਸੁਵੰਨਤਾ ਵਾਲ਼ਾ ਮਾਹੌਲ ਬਰਕਰਾਰ ਰਿਹਾ। ਉੱਤਰੀ ਭਾਰਤ ਦੇ ਵੱਖ-ਵੱਖ ਖਿੱਤਿਆਂ ਤੋਂ ਪੁੱਜੇ ਵੱਖ-ਵੱਖ ਵਿਦਿਆਰਥੀ ਕਲਾਕਾਰਾਂ ਨੇ ਆਪੋ ਆਪਣੇ ਖਿੱਤੇ ਰੰਗਾਂ ਵਾਲੀਆਂ ਕਲਾ-ਵੰਨਗੀਆਂ ਦੀ ਪੇਸ਼ਕਾਰੀ ਕੀਤੀ। ਗੁਰੂ ਤੇਗ ਬਹਾਦਰ ਵਿੱਚ ਹੋਏ ਲੋਕ ਨਾਚਾਂ ਦੇ ਮੁਕਾਬਲੇ ਨਾਲ਼ ਮੇਲਾ ਆਪਣੇ ਸਿਖਰ ਉੱਤੇ ਪੁੱਜ ਗਿਆ ਜਿੱਥੇ ਦਰਸ਼ਕਾਂ ਦੀ ਭਾਰੀ ਗਿਣਤੀ ਵੇਖਣ ਨੂੰ ਮਿਲੀ। ਇਨ੍ਹਾਂ ਪੇਸ਼ਕਾਰੀਆਂ ਦੌਰਾਨ ਜਿੱਥੇ ਪੰਜਾਬ ਦੇ ਲੋਕ ਨਾਚ ਭੰਗੜਾ, ਸੰਮੀ, ਲੁੱਡੀ ਆਦਿ ਦੇ ਰੰਗ ਵੇਖਣ ਨੂੰ ਮਿਲੇ ਉੱਥੇ ਹੀ ਹਰਿਆਣਾ, ਹਿਮਾਚਲ ਪ੍ਰਦੇਸ, ਜੰਮੂ ਅਤੇ ਕਸ਼ਮੀਰ, ਉੱਤਰਾਖੰਡ ਦੇ ਵੱਖ-ਵੱਖ ਲੋਕ ਨਾਚ ਵੀ ਸ਼ਾਨਦਾਰ ਰਹੇ। ਚੌਥਾ ਦਿਨ ਸਕਿੱਟ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਦਿਨ ਹੋਏ ਹੋਰ ਮੁਕਾਬਲਿਆਂ ਵਿੱਚ ਸੰਗੀਤ ਲਾਈਟ ਵੋਕਲ, ਗਰੁੱਪ ਸੌਂਗ ਇੰਡੀਅਨ, ਮਿਮਿੱਕਰੀ, ਮੌਕੇ ਉੱਤੇ ਫ਼ੋਟੋਗਰਾਫ਼ੀ, ਕਲੇਅ ਮੌਡਲਿੰਗ, ਇਨਸਟਾਲੇਸ਼ਨ ਅਤੇ ਕੁਇਜ਼ ਮੁਕਾਬਲੇ ਸ਼ਾਮਿਲ ਹਨ। ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਤੋਂ ਇੰਚਾਰਜ ਡਾ. ਗਗਨਦੀਪ ਸਿੰਘ ਥਾਪਾ ਨੇ ਦੱਸਿਆ ਕਿ ਮੇਲੇ ਦੇ ਪੰਜਵੇਂ ਅਤੇ ਆਖਰੀ ਦਿਨ ਵਿਦਾਇਗੀ ਸੈਸ਼ਨ ਹੋਵੇਗਾ ਜਿੱਥੇ ਪਿਛਲੇ ਦਿਨਾਂ ਵਿੱਚ ਹੋਏ ਸਾਰੇ ਮੁਕਾਬਲਿਆਂ ਦੇ ਨਤੀਜੇ ਐਲਾਨੇ ਜਾਣਗੇ। ਮਾਣਯੋਗ ਸਪੀਕਰ ਵਿਧਾਨ ਸਭਾ ਸ੍ਰ. ਕੁਲਤਾਰ ਸਿੰਘ ਸੰਧਵਾਂ ਇਸ ਸੈਸ਼ਨ ਵਿੱਚ ਮੁੱਖ ਮਹਿਮਾਨ ਵਿੱਚ ਸ਼ਾਮਿਲ ਹੋਣਗੇ ਅਤੇ ਰਾਜ ਸਭਾ ਮੈਂਬਰ ਸ੍ਰ. ਵਿਕਰਮ ਸਿੰਘ ਸਾਹਨੀ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕਰਨਗੇ।
Punjab Bani 03 February,2024
ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ
ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ - ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ - ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ - ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਰੋਧੀ ਗੈਂਗਸਟਰਾਂ ਦੀਆਂ ਮਿੱਥਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀਜੀਪੀ ਪੰਜਾਬ ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ , ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ , ਜਬਰਨ ਵਸੂਲੀ , ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ, ਦੋਸ਼ੀ ਛੋਟਾ ਮਨੀ ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ ’ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਅ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ। ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।
Punjab Bani 03 February,2024
ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ
ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਗਰਾਂਟ ਜਾਰੀ ਕੀਤੀ: ਵਿੱਤ ਮੰਤਰੀ ਯੂਨੀਵਰਸਿਟੀ ਦੀਆਂ ਵਿਆਜ਼ ਦੇਣਦਾਰੀਆਂ ਵਿੱਚ ਕਮੀ ਆਈ-ਪ੍ਰੋ. ਅਰਵਿੰਦ ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਪੂਰੇ ਜਲੌਅ ’ਤੇ ਪਟਿਆਲਾ, 3 ਫਰਬਰੀ ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ। ਇਹ ਗਰਾਂਟ ਭਵਿੱਖ ਵਿੱਚ ਵੀ ਜਾਰੀ ਰਹੇਗੀ। ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਵਿਦਿਆਰਥੀ ਰਹੇ ਸ੍ਰ. ਚੀਮਾ ਨੇ ਕਿਹਾ ਕਿ ਜਿਸ ਯੂਨੀਵਰਸਿਟੀ ਨੇ ਸਾਨੂੰ ਮੌਜੂਦਾ ਮੁਕਾਮ ਤੱਕ ਪਹੁੰਚਾਇਆ ਹੈ, ਉਸ ਯੂਨੀਵਰਸਿਟੀ ਨੂੰ ਕਿਸੇ ਵੀ ਕਿਸਮ ਦੇ ਸੰਕਟ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਹੋਈਆਂ ਕੁੱਝ ਬੇਨਿਯਮੀਆਂ ਅਤੇ ਫ਼ੰਡਾਂ ਦੀ ਘਾਟ ਕਾਰਨ ਪੰਜਾਬੀ ਯੂਨੀਵਰਸਿਟੀ ਸਿਰ ਜੋ ਕਰਜ਼ਾ ਚੜ੍ਹਿਆ ਸੀ, ਉਸ ਨੂੰ ਉਤਾਰਨ ਲਈ ਵੀ ਲਗਾਤਾਰ ਯਤਨ ਜਾਰੀ ਹਨ ਅਤੇ ਹੌਲ਼ੀ-ਹੌਲ਼ੀ ਇਹ ਘਟਣਾ ਵੀ ਸ਼ੁਰੂ ਹੋ ਗਿਆ। ਇਸ ਦਿਸ਼ਾ ਵਿੱਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੀਤੇ ਗਏ ਯਤਨਾਂ ਦੀ ਵੀ ਉਨ੍ਹਾਂ ਵੱਲੋਂ ਸ਼ਲਾਘਾ ਕੀਤੀ। ਉਨ੍ਹਾਂ ਇਸ ਗੱਲ ਉੱਤੇ ਵੀ ਖੁਸ਼ੀ ਪ੍ਰਗਟਾਈ ਕਿ ਪਿਛਲੇ ਸਮੇਂ ਦੌਰਾਨ ਯੂਨੀਵਰਸਿਟੀ ਵਿੱਚ ਦਾਖਲਿਆਂ ਦੀ ਕਮੀ ਚੱਲ ਰਹੀ ਸੀ ਪਰ ਇਸ ਵਾਰ ਸਾਰੇ ਦਾਖ਼ਲਿਆਂ ਵਿੱਚ ਤਕਰੀਬਨ 10 ਫ਼ੀਸਦੀ ਵਾਧਾ ਹੋਇਆ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਵਿੱਤੀ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਅਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਇਸ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਜਿਨ੍ਹਾਂ ਨੇ ਆਪਣੀ ਸਰਕਾਰ ਬਣਦੇ ਹੋਏ ਯੂਨੀਵਰਸਿਟੀ ਪ੍ਰਤੀ ਦਰਿਆਦਿਲੀ ਵਿਖਾਈ ਅਤੇ ਇਸ ਦੀ ਗ੍ਰਾਂਟ ਪ੍ਰਤੀ ਮਹੀਨਾ 12 ਕਰੋੜ ਰੁਪਏ ਤੋਂ ਵਧਾ ਕੇ ਪ੍ਰਤੀ ਮਹੀਨਾ 30 ਕਰੋੜ ਰੁਪਏ ਕਰ ਦਿੱਤੀ ਹੈ। ਸਰਕਾਰ ਨੇ ਵਿੱਤੀ ਪੱਖੋਂ ਔਖੇ ਸਮੇਂ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਬਾਂਹ ਫੜੀ ਹੈ। ਇਸ ਕਰਕੇ ਉਹ ਵੀ ਯੂਨੀਵਰਸਿਟੀ ਦਾ ਅਕਾਦਮਿਕ ਕੱਦ ਹੋਰ ਉੱਚਾ ਚੁੱਕਣ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡਣ ਦਾ ਵਾਅਦਾ ਕਰਦੇ ਹਨ। ਇਸ ਤੋਂ ਪਹਿਲਾਂ ਵੀ.ਸੀ. ਦਫ਼ਤਰ ਵਿਖੇ ਯੂਨੀਵਰਸਿਟੀ ਵਿੱਚ ਚੱਲ ਰਹੇ ਕਾਰਜਾਂ ਬਾਰੇ ਇੱਕ ਜਾਇਜ਼ਾ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਨਾਲ ਨਾਲ ਪੰਜਾਬੀਆਂ ਦੇ ਬੌਧਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੈ ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਯੂਨੀਵਰਸਿਟੀ ਨੂੰ ਸੰਕਟ ਵਿੱਚੋਂ ਕੱਢਣ ਦੀ ਪੂਰੀ ਤਰ੍ਹਾਂ ਵਚਨਵੱਧ ਹੈ। ਜਾਇਜ਼ਾ ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਯੂਨੀਵਰਸਿਟੀ ਦੀ ਕਾਰਜਪ੍ਰਣਾਲੀ ਵਿੱਚ ਅਨੇਕਾਂ ਸੁਧਾਰ ਕੀਤੇ ਗਏ ਹਨ ਅਤੇ ਇਸ ਦੀਆਂ ਦੇਣਦਾਰੀਆਂ ਤੇ ਖਰਚਿਆਂ ਨੂੰ ਘਟਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੱਖਾਂ ਤੋਂ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਨਤੀਜੇ ਵਜੋਂ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਵਿਆਜ ਦੀ ਦੇਣਦਾਰੀ ਵਿੱਚ ਕਮੀ ਆਈ ਹੈ। ਇਸ ਦੌਰਾਨ ਵਾਈਸ ਚਾਂਸਲਰ ਨੇ ਡੇਟਸ਼ੀਟ ਤੋਂ ਲੈ ਕੇ ਇਮਤਿਹਾਨ ਲੈਣ ਦੀ ਪ੍ਰਕਿਰਿਆ ਵਿੱਚ ਕੀਤੇ ਗਏ ਸੁਧਾਰਾਂ ਦੀ ਵੀ ਵਿੱਤ ਮੰਤਰੀ ਨੂੰ ਜਾਣਕਾਰੀ ਦਿੱਤੀ। ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਦੋ ਦਹਾਕਿਆਂ ਦੇ ਸਮੇਂ ਦੌਰਾਨ ਪਹਿਲੀ ਵਾਰ ਦਸੰਬਰ ਮਹੀਨੇ ਤੱਕ ਪਹਿਲੇ ਸਮੈਸਟਰ ਦੇ ਇਮਤਿਹਾਨ ਲੈਣ ਦੇ ਕਾਰਜ ਨੂੰ ਮੁਕੰਮਲ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਅਗੇਲੇ ਸਮੈਸਟਰ ਦੀ ਪੜ੍ਹਾਈ ਸਮੇਂ ਸਿਰ ਆਰੰਭ ਹੋਈ ਹੈ। ਇਸ ਦੌਰਾਨ ਰਜਿਸਟਰਾਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਦਾ ਪਬਲੀਕੇਸ਼ਨ ਬਿਊਰੋ ਦੀਆਂ ਪਬਲੀਕੇਸ਼ਨਾਂ ਪਿਛਲੇ ਚਾਰ ਸਾਲ ਤੋਂ ਬੰਦ ਸਨ ਅਤੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ ਅਤੇ ਕਈ ਪੁਸਤਕਾਂ ਛਾਪੀਆਂ ਗਈਆਂ ਹਨ। ਵਿੱਤ ਮੰਤਰੀ ਸ. ਚੀਮਾ ਨੇ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਵਿੱਚ ਬਿਜਲੀ ਦੇ ਬਿਲ ਘਟਾਉਣ ਲਈ ਸੋਲਰ ਸਿਸਟਮ ਲਾਉਣ ਦੀ ਜ਼ਰੂਰਤ ਉੱਤੇ ਜ਼ੋਰ ਦਿੱਤਾ। ਇਸ ਸਬੰਧ ਵਿੱਚ ਵਾਈਸ ਚਾਂਸਲਰ ਨੇ ਦੱਸਿਆ ਕਿ ਇਸ ਵਾਸਤੇ ਪ੍ਰੋਜੈਕਟ ਤਿਆਰ ਕਰ ਲਿਆ ਹੈ ਅਤੇ ਇਸ ਦਿਸ਼ਾ ਵੱਲ ਕਦਮ ਪੁੱਟੇ ਜਾ ਰਹੇ ਹਨ। ਵਿੱਤ ਮੰਤਰੀ ਨੇ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਸੁਧਾਰਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਮੀਟਿੰਗ ਵਿੱਚ ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਰਹੇ।
Punjab Bani 03 February,2024
ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ
ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੇ ਨੌਜਵਾਨਾਂ 'ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ -ਖਾਲਸਾ ਕਾਲਜ ਦੇ ਵਿਹੜੇ 'ਚ ਪ੍ਰਦਰਸ਼ਿਤ ਜੰਗੀ ਸਾਜੋ ਸਮਾਨ ਪਟਿਆਲਵੀਆਂ ਲਈ ਰਿਹਾ ਖਿੱਚ ਦਾ ਕੇਂਦਰ ਪਟਿਆਲਾ, 3 ਫਰਵਰੀ: ਖਾਲਸਾ ਕਾਲਜ ਦੇ ਵਿਹੜੇ ਵਿੱਚ ਪਟਿਆਲਾ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ। ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ ਵੀ ਦਿਲਚਸਪੀ ਦਿਖਾਈ। ਆਰਮੀ ਵੱਲੋਂ ਪ੍ਰਦਰਸ਼ਿਤ ਕੀਤੇ ਟੀ-72 ਟੈਂਕ, ਫੁੱਲ ਵੀੜਥ ਮਾਈਨ ਪਲੱਗ, ਟੀ.ਕੇ. ਟੀ-90, ਬੀ.ਐਮ.ਪੀ. 2, 84 ਐਮ.ਐਮ. ਰਾਕਟ ਲਾਚਰ, 5.56 ਐਮ.ਐਮ. ਇਨਸਾਸ ਐਲ.ਐਮ.ਜੀ., ਰਾਈਫਲ, 130 ਐਮ.ਐਮ. ਗੰਨ ਐਮ-46, 30 ਐਮ.ਐਮ. ਕੈਨਨ ਡਰਿੱਲ ਆਰ.ਡੀ.ਐਸ. ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੇ। ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੂੰ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਦਾ ਇਹ ਅਨੁਭਵ ਉਨ੍ਹਾਂ ਦੇ ਜੀਵਨ ਵਿੱਚ ਸਦੀਵੀ ਯਾਦ ਬਣਕੇ ਰਹੇਗਾ, ਕਿਉਂਕਿ ਉਨ੍ਹਾਂ ਕਦੇ ਸੋਚਿਆਂ ਨਹੀਂ ਸੀ ਕਿ ਆਰਮੀ ਟੈਂਕਾਂ ਸਮੇਤ ਹੋਰ ਸਾਜੋ ਸਾਮਾਨ ਨੂੰ ਕਦੇ ਨੇੜੇ ਤੋਂ ਦੇਖਣ ਦਾ ਮੌਕਾ ਮਿਲੇਗਾ। ਵਿਦਿਆਰਥੀਆਂ ਨੇ ਕਿਹਾ ਕਿ ਫ਼ੌਜ ਦੇ ਅਧਿਕਾਰੀਆਂ ਪਾਸੋਂ ਜੰਗ ਦੀਆਂ ਗਾਥਾਵਾਂ ਸੁਣਕੇ ਦੇਸ਼ ਦੀ ਰਾਖੀ ਕਰਨ ਵਾਲੇ ਸੈਨਿਕਾਂ ਪ੍ਰਤੀ ਉਨ੍ਹਾਂ ਦੇ ਮਨ ਅੰਦਰ ਹੋਰ ਸਤਿਕਾਰ ਪੈਦਾ ਹੋਇਆ ਹੈ।
Punjab Bani 03 February,2024
ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲੈਣ ਤੇ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ-ਡਾ. ਬਲਬੀਰ ਸਿੰਘ
ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲੈਣ ਤੇ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ-ਡਾ. ਬਲਬੀਰ ਸਿੰਘ -ਦੂਜਾ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸੰਪੰਨ ਪਟਿਆਲਾ, 3 ਫਰਵਰੀ: 'ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।' ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਉਹ ਅੱਜ ਖ਼ਾਲਸਾ ਕਾਲਜ ਵਿਖੇ ਪਟਿਆਲਾ ਵਿਖੇ ਦੂਜੀ ਵਾਰ ਕਰਵਾਏ ਗਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਫ਼ੌਜ ਤੇ ਫ਼ੌਜੀ ਇਤਿਹਾਸ ਦੇ ਗੌਰਵ ਬਾਰੇ ਜਾਣੂ ਕਰਵਾਕੇ ਸ਼ਾਨੌ ਸੌਕਤ ਨਾਲ ਸੰਪੰਨ ਹੋਏ ਫ਼ੌਜੀ ਸਾਹਿਤ ਮੇਲੇ ਦੀ ਸਫ਼ਲਤਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੇਲਾ ਅੱਜ ਖ਼ਤਮ ਨਹੀਂ ਹੋਇਆ ਸਗੋਂ ਇਸ ਮੇਲੇ 'ਚ ਆਏ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਇਹ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਮੇਲੇ ਲਗਾਉਣ ਲਈ ਉਪਰਾਲੇ ਕਰ ਰਹੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਇਹ ਸੱਚ ਹੈ ਕਿ ਜੇਕਰ ਅਸੀਂ ਸ਼ਾਂਤੀ ਚਾਹੁੰਦੇ ਹਾਂ ਤਾਂ ਸਾਨੂੰ ਜੰਗ ਲਈ ਸਦਾ ਤਿਆਰ ਰਹਿਣਾ ਪਵੇਗਾ ਪਰੰਤੂ ਅੱਜ ਸਾਰੇ ਦੇਸ਼ਾਂ ਦੇ ਆਗੂਆਂ ਨੂੰ ਅਜਿਹੇ ਕਦਮ ਉਠਾਉਣ ਦੀ ਲੋੜ ਹੈ ਕਿ ਅਜਿਹੇ ਹਾਲਾਤ ਹੀ ਨਾ ਪੈਦਾ ਹੋਣ ਕਿ ਕਿਸੇ ਮੁਲਕ ਦੀ ਦੂਜੇ ਮੁਲਕ ਨਾਲ ਲੜਾਈ ਨਾ ਲੱਗੇ। ਉਨ੍ਹਾਂ ਵਿਸ਼ਵ 'ਚ ਲੱਗੀਆਂ ਕਈ ਜੰਗਾਂ ਦੇ ਹਵਾਲੇ ਨਾਲ ਅੱਗੇ ਕਿਹਾ ਕਿ ਦੁਨੀਆਂ ਵਿੱਚ ਤਕਨੀਕ ਭਾਵੇਂ ਕਾਫ਼ੀ ਅੱਗੇ ਵੱਧ ਗਈ ਹੈ ਪਰੰਤੂ ਜੇਕਰ ਸਾਨੂੰ ਲੜਾਈਆਂ ਰੋਕਣੀਆਂ ਹਨ ਤਾਂ ਰਾਜ ਕਰਨ ਵਾਲੀ ਜਮਾਤ ਨੂੰ ਇਹ ਸੋਚਣਾ ਪਵੇਗਾ ਕਿ ਕੇਵਲ ਕਾਂਟੀਨੈਂਟਲ ਬਾਸਿਟਿਕ ਮਿਜਾਇਲਾਂ ਹੀ ਨਾ ਬਣਾਈਆਂ ਜਾਣ ਬਲਕਿ ਦੋ ਦੇਸ਼ਾਂ, ਦੋ ਰਾਜਾਂ ਤੇ ਦੋ ਕਮਿਉਨਿਟੀਜ਼ 'ਚ ਆਪਸੀ ਵਿਸ਼ਵਾਸ਼ ਵੀ ਬਣਾਉਣਾ ਪਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਡੇ ਵਿਦਿਆਰਥੀ ਅਜਿਹੇ ਵਿਸ਼ੇ ਵੀ ਜਰੂਰ ਪੜ੍ਹਨਗੇ। ਸਿਹਤ ਮੰਤਰੀ ਨੇ ਫ਼ੌਜ ਦੀ ਦ੍ਰਿੜਤਾ ਨੂੰ ਸਲਾਮ ਕਰਦਿਆਂ ਪਿਛਲੇ ਸਮੇਂ 'ਚ ਆਏ ਹੜ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਫ਼ੌਜ ਜਿੱਥੇ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦੀ ਹੈ, ਉਥੇ ਹੀ ਸਿਵਲ ਖੇਤਰ ਵਿੱਚ ਕੋਈ ਆਫ਼ਤ ਆਉਣ 'ਤੇ ਆਪਣੀ ਜਾਨ 'ਤੇ ਖੇਡ ਕੇ ਲੋਕਾਂ ਦੀ ਵੀ ਰਾਖੀ ਕਰਦੀ ਹੈ। ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਕਰਵਾਏ ਗਏ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਤੋਂ ਸਿੱਖਿਆ ਲੈਕੇ ਸਾਡੇ ਬੱਚੇ ਬੇਸ਼ਕ ਫ਼ੌਜ ਵਿੱਚ ਜਾਣ ਭਾਵੇਂ ਨਾ ਜਾਣ ਪਰੰਤੂ ਉਹ ਆਪਣੀ ਜੀਵਨ ਵਿੱਚ ਫ਼ੌਜ ਵਰਗੇ ਗੁਣ ਜਰੂਰ ਪੈਦਾ ਕਰਨ, ਇਹੋ ਸਾਡੀ ਪ੍ਰਾਪਤੀ ਹੋਵੇਗੀ। ਪਟਿਆਲਾ ਹੈਰੀਟੇਜ਼ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸਮਾਪਤੀ ਮੌਕੇ ਪੀ.ਪੀ.ਐਸ. ਨਾਭਾ ਅਤੇ ਵਾਈ.ਪੀ.ਐਸ. ਸਕੂਲਾਂ ਦੇ ਵਿਦਿਆਰਥੀਆਂ ਨੇ ਘੋੜਸਵਾਰੀ ਦੇ ਕਰਤੱਬ ਦਿਖਾਏ ਅਤੇ ਪਟਿਆਲਾ ਏਵੀਏਸ਼ਨ ਕਲੱਬ ਦੇ ਕੈਪਟਨ ਹਰਪ੍ਰੀਤ ਸਿੰਘ ਨੇ ਜਹਾਜ ਨਾਲ ਫੁੱਲਾਂ ਦੀ ਵਰਖਾ ਕੀਤੀ ਅਤੇ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਕਰਨਲ ਅਰੁਨ ਮਾਰਿਆ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਕਰਨਲ ਜੇ.ਵੀ. ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਭਾਟੀਆ, ਤਹਿਸੀਲਦਾਰ ਲਾਰਸਨ ਸਿੰਗਲਾ, ਯੰਗ ਹਿਸਟੋਰੀਅਨ ਸਿਮਰ ਸਿੰਘ, ਭਾਈ ਦਿਲਾਵਰ ਸਿੰਘ ਬਾਗੜੀਆਂ, ਨਰਿੰਦਰ ਸਿੰਘ ਗੁਰੂ ਸਹਾਇਕ ਮਿਊਜੀਅਮ, ਏ.ਐਸ. ਚਾਹਲ, ਨਾਇਬ ਤਹਿਸੀਲਦਾਰ ਰਮਨਦੀਪ ਸਿੰਘ, ਕਰਨਲ ਆਰ.ਐਸ. ਚਹਿਲ, ਅਵਨੀਸ਼ ਸਰਮਾ, ਰਾਜੀਵ ਸ਼ਰਮਾ, ਕਮਾਂਡਰ ਰੋਹਿਤ ਕੌਸ਼ਿਕ, ਮੇਜਰ ਨਕੁਲ, ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ, ਤਨਿਸ਼ ਜੈਨ, ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ ਵਿਭਾਗ ਦੇ ਵਲੰਟੀਅਰਾਂ ਦੀ ਟੀਮ, ਐਨ.ਸੀ.ਸੀ., ਆਰਮੀ ਯੂਨਿਟ, ਆਈ.ਟੀ.ਬੀ.ਪੀ. ਤੇ ਪਟਿਆਲਾ ਪੁਲਿਸ ਦੇ ਵਲੰਟੀਅਰ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਫ਼ੌਜ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਸਮੇਤ ਪਟਿਆਲਾ ਦੇ ਵਸਨੀਕ ਮੌਜੂਦ ਸਨ।
Punjab Bani 03 February,2024
ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ
ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ ਦਿਲੀ : ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀ ਜੇਲ੍ਹ 17 ਫਰਵਰੀ ਤੱਕ ਵਧਾ ਦਿੱਤੀ
Punjab Bani 03 February,2024
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ ਨਿਜੀ ਕਾਰਨਾਂ ਦਾ ਦਿੱਤਾ ਹਵਾਲਾ ਦਿਲੀ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਅਸਤੀਫਾ ਰਾਸ਼ਟਰਪਤੀ ਨੇ ਦਰੋਪਤੀ ਮੁਰਮੁ ਨੂੰ ਅਸਤੀਫਾ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ. ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ, ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਗੁਆਂਢੀ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਪ੍ਰਸ਼ਾਸਕ ਵਜੋਂ ਵੀ ਅਸਤੀਫਾ ਦੇ ਦਿੱਤਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹ ਅਸਮ, ਤਾਮਿਲਨਾਡੂ ਦੇ ਗਵਰਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ 2021 ਵਿੱਚ ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਗਏ ਸਨ। ਉਹ ਪੰਜਾਬ ਦੇ 29ਵੇਂ ਰਾਜਪਾਲ ਸਨ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ, ਅਤੇ ਪ੍ਰਸ਼ਾਸਕ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।"
Punjab Bani 03 February,2024
ਲਾਲ ਕ੍ਰਿਸ਼ਨ ਅਡਵਾਨੀ ਦਾ ਹੋਵੇਗਾ ਭਾਰਤ ਰਤਨ ਨਾਲ ਸਨਮਾਨ, ਪੀਐਮ ਮੋਦੀ ਨੇ ਸਾਂਝੀ ਕੀਤੀ ਜਾਣਕਾਰੀ
ਲਾਲ ਕ੍ਰਿਸ਼ਨ ਅਡਵਾਨੀ ਦਾ ਹੋਵੇਗਾ ਭਾਰਤ ਰਤਨ ਨਾਲ ਸਨਮਾਨ, ਪੀਐਮ ਮੋਦੀ ਨੇ ਸਾਂਝੀ ਕੀਤੀ ਜਾਣਕਾਰੀ ਦਿਲੀ : ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰ ਦੀ ਮੋਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ ਹੈ। ਪੀਐਮ ਮੋਦੀ ਨੇ ਟਵਿੱਟਰ ‘ਤੇ ਲਿਖਿਆ, ‘ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਉਨ੍ਹਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸ ਸਨਮਾਨ ਨਾਲ ਸਨਮਾਨਿਤ ਹੋਣ ‘ਤੇ ਵਧਾਈ ਦਿੱਤੀ। ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ, ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਵੀ ਆਪਣੀ ਪਛਾਣ ਬਣਾਈ। ਉਸ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਅਮੀਰ ਸੂਝ ਨਾਲ ਭਰਪੂਰ ਰਹੇ ਹਨ।
Punjab Bani 03 February,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਜਾਇਜ਼ਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਜਾਇਜ਼ਾ - ਰਾਜਿੰਦਰਾ ਹਸਪਤਾਲ 'ਚ ਗੰਭੀਰ ਮਰੀਜਾਂ ਲਈ ਗੋਲਫ਼ ਕਾਰਟ ਤੁਰੰਤ ਸ਼ੁਰੂ ਕਰਨ ਦੀ ਹਦਾਇਤ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ 'ਚ ਕਈ ਹੋਰ ਅਹਿਮ ਸੇਵਾਵਾਂ ਹੋਣਗੀਆਂ ਸ਼ੁਰੂ ਪਟਿਆਲਾ, 3 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕਿਸੇ ਮਰੀਜ ਦੀ ਪਰਚੀ ਦਵਾਈ ਲੈਣ ਲਈ ਹਸਪਤਾਲ ਤੋਂ ਬਾਹਰ ਗਈ ਤਾਂ ਸਬੰਧਤ ਡਾਕਟਰ ਜਿੰਮੇਵਾਰ ਹੋਵੇਗਾ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਨੂੰ ਵਾਰਡ ਵਿੱਚੋਂ ਐਕਸਰੇ, ਐਮ.ਆਰ.ਆਈ. ਤੇ ਸੀਟੀ ਸਕੈਨ ਆਦਿ ਕਰਨ ਲਈ ਸਟਰੈਚਰ ਉਤੇ ਲਿਜਾਣ ਦੀ ਬਜਾਇ ਗੋਲਫ ਕਾਰਟ ਉਤੇ ਲਿਜਾਇਆ ਜਾਵੇਗਾ ਇਸ ਲਈ ਅਜਿਹੀਆਂ ਦੋ ਗੋਲਫ ਕਾਰਟ ਖਰੀਦ ਲਈਆਂ ਗਈਆਂ ਹਨ। ਉਨ੍ਹਾਂ ਨੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਅਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਇਹ ਗੱਡੀਆਂ ਤੁਰੰਤ ਚਲਾਈਆਂ ਜਾਣ ਤਾਂ ਕਿ ਗੰਭੀਰ ਮਰੀਜਾਂ ਨੂੰ ਸਟਰੈਚਰ ਉਪਰ ਨਾ ਲਿਜਾਣਾ ਪਵੇ। ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ 26 ਜਨਵਰੀ ਤੋਂ ਦਵਾਈਆਂ ਹਸਪਤਾਲਾਂ ਦੇ ਅੰਦਰੋਂ ਮਿਲਣਗੀਆਂ ਅਤੇ ਟੈਸਟ ਵੀ ਹਸਪਤਾਲਾਂ ਦੇ ਅੰਦਰੋਂ ਹੀ ਕਰਵਾਏ ਜਾਣਗੇ ਜਾਂ ਅਜਿਹੇ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਮਰੀਜਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਪ੍ਰਬੰਧਾਂ ਵਿੱਚ ਜਿੱਥੇ ਕਿਤੇ ਕੋਈ ਘਾਟ ਹੈ, ਉਸਨੂੰ ਦੂਰ ਕਰਨ ਲਈ ਉਹ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਜਾਇਜ਼ਾ ਲੈ ਰਹੇ ਹਨ ਤੇ ਕੋਈ ਵੀ ਕਮੀ ਆਦਿ ਜਲਦ ਦੂਰ ਕਰ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਦੱਸਿਆ ਕਿ ਮਰੀਜਾਂ ਦੀ ਜਾਨ ਬਚਾਉਣ ਲਈ ਲੋੜੀਂਦੀਆਂ ਜਰੂਰੀ ਦਵਾਈਆਂ ਸਰਕਾਰ ਆਪਣੇ ਵੇਅਰਹਾਊਸ ਵਿੱਚੋਂ ਸਪਲਾਈ ਕਰ ਰਹੀ ਹੈ ਅਤੇ ਜਿਹੜੀਆਂ ਦਵਾਈਆਂ ਅਜੇ ਉਪਲਬਧ ਨਹੀਂ, ਉਨ੍ਹਾਂ ਦੀ ਪਾਰਦਰਸ਼ੀ ਢੰਗ ਨਾਲ ਖਰੀਦ ਕਰਨ ਲਈ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟਾਂ ਨੂੰ ਫੰਡਜ਼ ਤੇ ਅਧਿਕਾਰ ਦਿੱਤੇ ਜਾ ਰਹੇ ਹਨ ਤੇ ਕਮੇਟੀਆਂ ਬਣਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਐਕਸਰੇ ਤੇ ਅਲਟਰਾਸਾਊਂਡ ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ ਤੇ ਇਹ ਵੀ ਇੰਸਟਾਲ ਹੋ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮਰੀਜਾਂ ਨੂੰ ਸਰਕਾਰੀ ਹਸਪਤਾਲ ਵਿੱਚ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਨਵੀਂਆਂ ਸੇਵਾਵਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਰੀਜਾਂ ਦੇ ਹਿੱਤਾਂ ਨੂੰ ਦੇਖਦਿਆਂ ਨਵੀਆਂ ਸਕੀਮਾਂ ਕ੍ਰਿਟੀਕਲ ਕੇਅਰ ਬਲਾਕ, ਜੈਰੀਏਟਿਵ ਕੇਅਰ ਬਜ਼ੁਰਗਾਂ ਦੀ ਸੰਭਾਲ, ਪੈਲੀਏਟਿਵ ਕੇਅਰ ਕੈਂਸਰ ਦੇ ਮਰੀਜਾਂ ਦੀ ਸੰਭਾਲ, ਪਰਮੀਨਿਲਰੀ ਸਿਕ ਮਰੀਜਾਂ ਲਈ ਡੋਮੀਸਿਲਰੀ ਕੇਅਰ, ਸਕਿਲ ਡਿਵੈਲਪਮੈਂਟ ਕੋਰਸ ਆਦਿ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਕਾਰਡ ਤਹਿਤ ਪੰਜਾਬ ਵੱਲੋਂ 44 ਲੱਖ ਪਰਿਵਾਰਾਂ ਵਿੱਚੋਂ ਕਰੀਬ 28 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਇਲਾਜ ਕਵਰ ਕੀਤਾ ਜਾ ਰਿਹਾ ਹੈ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਰਾਜਿੰਦਰਾ ਹਸਪਤਾਲ 'ਚ ਮਰੀਜਾਂ ਨਾਲ ਗੱਲਬਾਤ ਕਰਦਿਆਂ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਅੰਦਰੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਕ ਮੌਕੇ ਕਰਨਲ ਜੇ.ਵੀ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਡਾ. ਰਾਜਾ ਪਰਮਜੀਤ ਸਿੰਘ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡੰਗਵਾਲ, ਡਾ. ਦਿਪਾਲੀ, ਡਾ. ਗਿਰੀਸ਼ ਸਾਹਨੀ ਵੀ ਮੌਜੂਦ ਸਨ।
Punjab Bani 03 February,2024
ਮੁੱਖ ਮੰਤਰੀ ਕੇਜਰੀਵਾਲ ਦਾ ਈ.ਡੀ ਦੇ ਸੰਮਨ ਨੂੰ ਬਾਰ-ਬਾਰ ਟਲਣਾ ਨਿੰਦਾਯੋਗ- ਜੈ ਬੰਸ/ਬਿੱਟੂ
ਮੁੱਖ ਮੰਤਰੀ ਕੇਜਰੀਵਾਲ ਦਾ ਈ.ਡੀ ਦੇ ਸੰਮਨ ਨੂੰ ਬਾਰ-ਬਾਰ ਟਲਣਾ ਨਿੰਦਾਯੋਗ- ਜੈ ਬੰਸ/ਬਿੱਟੂ ਪਟਿਆਲਾ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਾਜਪਾ ਦੇ ਬੁਲਾਰੇ ਕਰਨਲ ਜੈ ਬੰਸ ਸਿੰਘ ਅਤੇ ਪਟਿਆਲਾ ਜਿਲ੍ਹਾ ਭਾਜਪਾ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵੱਲੋਂ ਇੱਕ ਪ੍ਰੈਸ ਵਾਰਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦੋਨਾਂ ਸੀਨੀਅਰ ਨੇਤਾਵਾਂ ਨੇ ਕਿਹਾ ਇੱਕ ਸੋਚੀ ਸਮਝੀ ਸਾਜ਼ਿਸ ਦੇ ਤਹਿਤ ਸ਼ਰਾਬ ਘੁਟਾਲੇ ਅਤੇ ਪੈਸਿਆਂ ਦੀ ਕਥਿਤ ਤੌਰ ਤੇ ਹੇਰਾ ਫੇਰੀ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਵੱਲੋਂ ਬਾਰ ਬਾਰ ਬੁਲਾਏ ਜਾਣ ਤੇ ਵੀ ਪੇਸ਼ ਨਹੀਂ ਹੋ ਰਹੇ ਹਨ ਅਤੇ ਉਨ੍ਹਾਂ ਦਾ ਬਾਰ ਬਾਰ ਈ.ਡੀ ਦੇ ਸੰਮਨ ਨੂੰ ਟਾਲਣਾ ਬਹੁਤ ਹੀ ਨਿੰਦਾ ਯੋਗ ਗੱਲ ਹੈ। ਜਿਸ ਤੋਂ ਸਿੱਧੇ ਤੌਰ ਤੇ ਇਸ ਘੁਟਾਲੇ ਵਿੱਚ ਆਪ ਦੇ ਲੀਡਰ ਫਸਦੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਆਪ ਦੇ ਦੋ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਪਹਿਲਾਂ ਤੋਂ ਹੀ ਇਸ ਘੁਟਾਲੇ ਵਿੱਚ ਜੇਲ ਵਿੱਚ ਹਨ। ਅਗਰ ਈ.ਡੀ ਦੀ ਜਾਂਚ ਵਿੱਚ ਸੱਚਾਈ ਨਾ ਹੁੰਦੀ ਤਾਂ ਇਹ ਦੋਨੋਂ ਲੀਡਰ ਜੇਲ ਵਿੱਚ ਨਾ ਹੁੰਦੇ ਜਦੋਂ ਕਿ ਮੌਜੂਦਾ ਆਪ ਸਰਕਾਰ ਅਤੇ ਮੁੱਖ ਮੰਤਰੀ ਕੇਜਰੀਵਾਲ ਈ.ਡੀ ਨਾਲ ਕੋਈ ਵੀ ਤਾਲਮੇਲ ਨਾ ਕਰਕੇ ਲਗਾਤਾਰ ਇਸ ਤੋਂ ਭੱਜ ਰਹੇ ਹਨ। ਜਿਸ ਤੋਂ ਆਮ ਆਦਮੀ ਪਾਰਟੀ ਅਤੇ ਇਸ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਦੋਹਰਾ ਚਿਹਰਾ ਨਜਰ ਆਂਦਾ ਹੈ। ਈ.ਡੀ ਵੱਲੋਂ ਪੰਜਵੀਂ ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਵੀ ਈ.ਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਅਤੇ ਕੋਈ ਨਾ ਕੋਈ ਬਹਾਨਾ ਲਗਾ ਕੇ ਸਿੱਧੇ ਤੌਰ ਤੇ ਇਸ ਤੋਂ ਬਚ ਰਹੇ ਹਨ।
Punjab Bani 02 February,2024
ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼
ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼ ਨਵੀਂ ਦਿੱਲੀ, 2 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਹਾਲੇ ਤੱਕ ਇਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ ਪੜਤਾਲ ਲਈ ਏਜੰਸੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।
Punjab Bani 02 February,2024
ਗਿਆਨਵਾਪੀ ਮਾਮਲਾ : ਮੁਸਲਿਮ ਪੱਖ ਨੁੰ ਨਹੀ ਮਿਲੀ ਰਾਹਤ
ਗਿਆਨਵਾਪੀ ਮਾਮਲਾ : ਮੁਸਲਿਮ ਪੱਖ ਨੁੰ ਨਹੀ ਮਿਲੀ ਰਾਹਤ ਦਿਲੀ : ਵਾਰਾਣਸੀ ਸਥਿਤ ਗਿਆਨਵਾਪੀ ਦੇ ਤਹਿਖਾਨੇ 'ਚ ਪੂਜਾ ਦੀ ਇਜਾਜ਼ਤ ਦੇਣ ਸਬੰਧੀ ਜ਼ਿਲ੍ਹਾ ਜੱਜ ਵਾਰਾਣਸੀ ਦੇ ਹੁਕਮਾਂ ਵਿਰੁੱਧ ਮੁਸਲਿਮ ਪੱਖ ਨੂੰ ਇਲਾਹਾਬਾਦ ਹਾਈਕੋਰਟ ਤੋਂ ਤੁਰੰਤ ਕੋਈ ਰਾਹਤ ਨਹੀਂ ਮਿਲੀ। ਅੰਜੁਮਨ ਮਸਜਿਦ ਪ੍ਰਬੰਧ ਕਮੇਟੀ ਨੇ 31 ਜਨਵਰੀ ਵਾਲੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ। ਹੁਣ ਅਗਲੀ ਸੁਣਵਾਈ 6 ਫਰਵਰੀ ਨੂੰ ਹੋਵੇਗੀ।
Punjab Bani 02 February,2024
ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ
ਸਿੱਧੁ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ ਚੰਡੀਗੜ੍ਹ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡ੍ਰਿਪੀ ਰਿਲੀਜ਼ ਹੋ ਗਿਆ ਹੈ। ਇਸ ਦੇ ਰਿਲੀਜ਼ ਹੋਣ ਤੋਂ ਪਹਿਲਾਂ ਲਗਭਗ ਕਈ ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਦੱਸ ਦਈਏ ਕਿ ਕੈਨੇਡਾ ਦੇ ਰੈਪਰ ਏ.ਆਰ. ਪੈਸਲੇ ਤੇ Mxrci ਨਾਲ ਡ੍ਰਿਪੀ ਨਾਲ ਗਾਣਾ ਆਇਆ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਯੂਟਿਊਬ ’ਤੇ ਛਾ ਗਿਆ। ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ 'ਵਾਰ' ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਚੌਥਾ ਗਾਣਾ ਚੋਰਨੀ ਰਿਲੀਜ਼ ਹੋਇਆ ਸੀ ਫਿਰ ਵਾਚ ਆਉਟ ਰਿਲੀਜ਼ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪ੍ਰਸ਼ਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।
Punjab Bani 02 February,2024
ਉਮਰਾਨੰਗਲ ਨੁੰ ਕੋਰਟ ਨੇ ਦਿੱਤੀ ਵੱਡੀ ਰਾਹਤ : ਮੁਅੱਤਲੀ ਦੇ ਹੁਕਮ ਕੀਤੇ ਰੱਦ
ਉਮਰਾਨੰਗਲ ਨੁੰ ਕੋਰਟ ਨੇ ਦਿੱਤੀ ਵੱਡੀ ਰਾਹਤ : ਮੁਅੱਤਲੀ ਦੇ ਹੁਕਮ ਕੀਤੇ ਰੱਦ ਚੰਡੀਗੜ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਹਨ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਆਈਜੀ ਉਮਰਾਨੰਗਲ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ ਵਿੱਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਕੈਟ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਮਰਾਨੰਗਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਮੁਅੱਤਲ ਕਰਨ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕਰਨ ਦੇ ਹੁਕਮ ਦਿੱਤੇ।
Punjab Bani 02 February,2024
ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ
ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ ਬੱਦੀ- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਕਾਸਮੈਟਿਕ ਫੈਕਟਰੀ (ਬੱਦੀ ਫੈਕਟਰੀ ਅੱਗ) ਵਿੱਚ ਅੱਗ ਲੱਗ ਗਈ। ਇੱਥੇ ਫੈਕਟਰੀ ਵਿੱਚ 15-20 ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਤੋਂ ਬਾਅਦ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਇਕ ਔਰਤ ਛੱਤ ‘ਤੇ ਫਸੀ ਹੋਈ ਦਿਖਾਈ ਦੇ ਰਹੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸੂਬੇ ਦੇ ਸਨਅਤੀ ਸ਼ਹਿਰ ਬੱਦੀ ਦੇ ਝੰਡਾਮਾਜਰੀ ‘ਚ ਵਾਪਰੀ। ਇੱਥੇ ਕਾਸਮੈਟਿਕ ਉਤਪਾਦ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਬੱਦੀ ਅਤੇ ਨਾਲਾਗੜ੍ਹ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। NDRF ਦੀ ਟੀਮ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਪਹੁੰਚ ਗਈ ਹੈ।
Punjab Bani 02 February,2024
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਮੁਲਜ਼ਮ ਹੈਪੀ ਬਾਬਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ 'ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿੱਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤੱਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿੱਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।
Punjab Bani 02 February,2024
ਡਾ. ਸਰਬਜੀਤ ਸਿੰਘ ਕੰਗਣੀਵਾਲ ਬਣੇ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਡਾਇਰੈਕਟਰ, ਲੋਕ ਸੰਪਰਕ
ਡਾ. ਸਰਬਜੀਤ ਸਿੰਘ ਕੰਗਣੀਵਾਲ ਬਣੇ ਪੰਜਾਬੀ ਯੂਨੀਵਰਸਿਟੀ ਦੇ ਨਵੇਂ ਡਾਇਰੈਕਟਰ, ਲੋਕ ਸੰਪਰਕ ਪਟਿਆਲਾ-ਡਾ. ਸਰਬਜੀਤ ਸਿੰਘ ਕੰਗਣੀਵਾਲ ਪੰਜਾਬੀ ਯੂਨੀਵਰਸਿਟੀ ਵਿਖੇ ਡਾਇਰੈਕਟਰ, ਲੋਕ ਸੰਪਰਕ ਵਜੋਂ ਨਿਯੁਕਤ ਹੋਏ ਹਨ। ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿਖੇ ਆਪਣਾ ਇਹ ਅਹੁਦਾ ਸੰਭਾਲ਼ ਲਿਆ ਗਿਆ ਹੈ। ਜਿ਼ਕਰਯੋਗ ਹੈ ਕਿ ਪਿਛਲੇ ਦਿਨੀਂ ਅਹੁਦੇ ਉੱਤੇ ਭਰਤੀ ਕਰਨ ਸੰਬੰਧੀ ਯੂਨੀਵਰਸਿਟੀ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਡਾ. ਸਰਬਜੀਤ ਸਿੰਘ ਪੱਤਰਕਾਰੀ ਅਤੇ ਜਨਸੰਚਾਰ ਦੇ ਖੇਤਰ ਵਿੱਚ ਪੀ-ਐੱਚ. ਹਨ। ਉਨ੍ਹਾਂ ਨੂੰ ਪੱਤਰਕਾਰੀ ਅਤੇ ਲੋਕ ਸੰਪਰਕ ਨਾਲ਼ ਸੰਬੰਧਤ ਕੰਮ-ਕਾਜ ਵਿੱਚ ਤਕਰੀਬਨ 30 ਸਾਲ ਦਾ ਤਜਰਬਾ ਹਾਸਲ ਹੈ। ਉਹ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੋਂ ਲੋਕ ਸੰਪਰਕ ਅਧਿਕਾਰੀ ਵਜੋਂ ਸੇਵਾ-ਨਵਿਰਤ ਹੋਏ ਹਨ। ਪੱਤਰਕਾਰ ਵਜੋਂ ਉਨ੍ਹਾਂ ਆਪਣੇ ਕੈਰੀਅਰ ਦੀ ਸ਼ੁਰੂਆਤ ਰੋਜ਼ਾਨਾ ‘ਨਵਾਂ ਜ਼ਮਾਨਾ’ ਤੋਂ ਕੀਤੀ ਸੀ। ਉਹ ਦੇਸ ਸੇਵਕ ਵਿੱਚ ਨਿਊਜ਼ ਐਡੀਟਰ ਦੇ ਅਹੁਦੇ ਉੱਤੇ ਵੀ ਤਾਇਨਾਤ ਰਹੇ ਹਨ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਵੀ ਹਾਜ਼ਰ ਰਹੇ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਮੀਦ ਹੈ ਕਿ ਪੰਜਾਬੀ ਯੂਨੀਵਰਸਿਟੀ ਨੂੰ ਉਨ੍ਹਾਂ ਦੇ ਤਜਰਬੇ ਦਾ ਲਾਭ ਪ੍ਰਾਪਤ ਹੋਵੇਗਾ ਅਤੇ ਯੂਨੀਵਰਸਿਟੀ ਦੇ ਅਕਸ ਦੀ ਬਿਹਤਰੀ ਲਈ ਉਹ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਐਜੂਕੇਸ਼ਨਲ ਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਦੇ ਡਾਇਰੈਕਟਰ ਦਲਜੀਤ ਅਮੀ, ਜੋ ਕਿ ਵਾਧੂ ਚਾਰਜ ਵਜੋਂ ਡਾਇਰੈਕਟਰ, ਲੋਕ ਸੰਪਰਕ ਦਾ ਕੰਮ ਕਾਜ ਵੇਖ ਰਹੇ ਸਨ, ਨੇ ਡਾ. ਸਰਬਜੀਤ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਤੋਂ ਵਧੇਰੇ ਯੋਗਤਾ ਵਾਲ਼ੀ ਸ਼ਖ਼ਸੀਅਤ ਉਨ੍ਹਾਂ ਦੀ ਥਾਂ ਲੈ ਰਹੀ ਹੈ। ਉਨ੍ਹਾਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਜਦ ਵੀ ਕਦੇ ਲੋਕ ਸੰਪਰਕ ਵਿਭਾਗ ਨੂੰ ਉਨ੍ਹਾਂ ਦੀ ਲੋੜ ਹੋਵੇਗੀ ਤਾਂ ਉਹ ਹਰ ਪੱਖੋਂ ਪੂਰਨ ਸਹਿਯੋਗ ਦੇਣਗੇ। ਡਾਇਰੈਕਟਰ, ਲੋਕ ਸੰਪਰਕ
Punjab Bani 02 February,2024
ਸਰਕਾਰੀ ਨੀਤੀਆਂ ਨੇ ਪੰਜਾਬ ਦੀ ਕਿਰਸਾਨੀ ਨੂੰ ਢਾਹ ਲਈ: ਡਾ. ਦਵਿੰਦਰ ਸ਼ਰਮਾ
ਸਰਕਾਰੀ ਨੀਤੀਆਂ ਨੇ ਪੰਜਾਬ ਦੀ ਕਿਰਸਾਨੀ ਨੂੰ ਢਾਹ ਲਈ: ਡਾ. ਦਵਿੰਦਰ ਸ਼ਰਮਾ -ਪੰਜਾਬੀ ਯੂਨੀਵਰਸਿਟੀ ਦਾ 'ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਚੌਥੇ ਦਿਨ ਵਿੱਚ ਦਾਖ਼ਲ ਪਟਿਆਲਾ-ਪੰਜਾਬੀ ਯੂਨੀਵਰਸਿਟੀ ਵੱਲੋਂ ਆਯੋਜਿਤ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਚੌਥੇ ਦਿਨ ਵਿੱਚ ਦਾਖ਼ਲ ਹੋ ਗਿਆ। ਚੌਥੇ ਦਿਨ ਸਹਿਤ ਉਤਸਵ ਦੀ ਪਹਿਲੀ ਬੈਠਕ ਵਿੱਚ ਪ੍ਰਸਿੱਧ ਖੋਜਕਾਰ, ਲੇਖਕ ਅਤੇ ਖੁਰਾਕ ਨੀਤੀ ਵਿਸ਼ਲੇਸ਼ਕ ਡਾ. ਦਵਿੰਦਰ ਸ਼ਰਮਾ ਨਾਲ਼ ਡਾ. ਸਿਕੰਦਰ ਸਿੰਘ ਚੀਮਾ ਨੇ ਸੰਵਾਦ ਰਚਾਇਆ। ਡਾ. ਸ਼ਰਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਰੀ ਕ੍ਰਾਂਤੀ ਦੇ ਨਾਮ ਉੱਤੇ ਕਿਸਾਨਾਂ ਨੂੰ ਝੋਨੇ ਦੀ ਲਵਾਈ, ਅੰਧਾਧੁੰਦ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਉੱਤੇ ਲਾਇਆ ਗਿਆ। ਹੁਣ ਜਦੋਂ ਸਾਡਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ, ਮਿੱਟੀ ਪਲੀਤ ਹੋ ਚੁੱਕੀ ਹੈ ਅਤੇ ਪਾਣੀ ਦਾ ਪੱਧਰ ਡਿਗ ਚੁੱਕਾ ਹੈ ਤਾਂ ਸਰਕਾਰਾਂ ਉੱਤੇ ਮਾਹਿਰ ਉਲਟਾ ਕਿਸਾਨਾਂ ਦੇ ਸਿਰ ਦੋਸ਼ ਮੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਦੇਸ਼ ਦੇ ਸੰਤੁਲਿਤ ਵਿਕਾਸ ਲਈ ਸਨਅਤ ਦੇ ਨਾਲ਼-ਨਾਲ਼ ਖੇਤੀਬਾੜੀ ਦਾ ਵਿਕਾਸ ਕਰਨਾ ਬਹੁਤ ਜਰੂਰੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਅਸੀਂ ਕੁੱਲ ਘਰੇਲੂ ਉਤਪਾਦ (ਜੀਡੀਪੀ) ਦਰ ਨੂੰ ਉੱਤੇ ਚੁਕਣ ਲਈ ਸਨਅਤਾਂ ਅਤੇ ਸੂਚਨਾ ਟੈਕਨੋਲੋਜੀ ਦਾ ਹੜ੍ਹ ਲੈ ਆਏ ਹਾਂ ਪਰ ਖੇਤੀ ਖੇਤਰ ਨੂੰ ਅਣਗੌਲਿਆ ਕਰ ਦਿਤਾ ਹੈ। ਦੂਜੀ ਬੈਠਕ ਵਿੱਚ ਪ੍ਰਮੁੱਖ ਇਤਿਹਾਸਕਾਰ ਈਸ਼ਵਰ ਦਿਆਲ ਗੌੜ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ ਜਿਨ੍ਹਾਂ ਨਾਲ਼ ਡਾ. ਯਾਦਵਿੰਦਰ ਸਿੰਘ ਨੇ ਸੰਵਾਦ ਰਚਾਇਆ। ਡਾ. ਗੌੜ ਨੇ ਆਪਣੀ ਪੁਸਤਕ 'ਪੜਿ ਅਖਰੁ ਏਹੋ ਬੁਝੀਐ' ਦੇ ਹਵਾਲੇ ਨਾਲ਼ ਸੰਵਾਦ ਰਚਾਇਆ। ਤੀਜੀ ਬੈਠਕ ਪ੍ਰਸਿੱਧ ਕਹਾਣੀਕਾਰ ਬਲਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਪਨ ਗਿੱਲ, ਰੇਮਨ, ਅਮਰਜੀਤ ਮਾਨ, ਜਸਪਾਲ ਕੌਰ ਆਦਿ ਕਹਾਣੀਕਾਰਾਂ ਨੇ ਆਪਣੀਆਂ ਆਪਣੀਆਂ ਕਹਾਣੀਆਂ ਦੇ ਹਵਾਲੇ ਨਾਲ ਚਰਚਾ ਕੀਤੀ। ਇਸ ਮੌਕੇ ਸਰਬਜੀਤ ਸੁਆਮੀ ਨੇ ਸੂਤਰਧਾਰ ਦੀ ਭੂਮਿਕਾ ਨਿਭਾਈ। ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬਲਦੇਵ ਸਿੰਘ ਧਾਲੀਵਾਲ ਨੇ ਨਵੇਂ ਕਹਾਣੀਕਾਰਾਂ ਦੀ ਸਿਰਜਣਾ ਤੇ ਤਸੱਲੀ ਪ੍ਰਗਟਾਈ। ਸੰਗੀਤਕ ਸ਼ਾਮ ਵਿੱਚ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਗੀਤ ਸੰਗੀਤ ਦੀਆਂ ਪੇਸ਼ਕਾਰੀਆਂ ਰਾਹੀਂ ਸਰੋਤਿਆਂ ਦੀ ਖੂਬ ਵਾਹ ਵਾਹ ਖੱਟੀ।
Punjab Bani 02 February,2024
ਨਸ਼ਿਆਂ ਦੇ ਖਾਤਮੇ ਲਈ ਖੇਡਾਂ ਕਾਰਗਰ ਹਥਿਆਰ: ਹਰਚੰਦ ਸਿੰਘ ਬਰਸਟ
ਨਸ਼ਿਆਂ ਦੇ ਖਾਤਮੇ ਲਈ ਖੇਡਾਂ ਕਾਰਗਰ ਹਥਿਆਰ: ਹਰਚੰਦ ਸਿੰਘ ਬਰਸਟ --- ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਜ਼ੋਰ ਸ਼ੋਰ ਨਾਲ ਅੱਗੇ ਆਉਣ ਲਈ ਪ੍ਰੇਰਿਆ --- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਇੰਟਰ ਸਕੂਲ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਵਿਦਿਆਰਥੀਆਂ ਨੂੰ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਪਟਿਆਲਾ 02 ਫਰਵਰੀ, 2024 ( ): ਨਸ਼ੇ ਦੇ ਖਾਤਮੇ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦੀਆਂ ਹਨ। ਇਸ ਲਈ ਹਰ ਵਿਦਿਆਰਥੀ ਨੂੰ ਖੇਡਾਂ ਦੇ ਖੇਤਰ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸਦੇ ਨਾਲ ਜਿੱਥੇ ਸਾਰੇ ਤੰਦਰੁਸਤ ਰਹਿਣਗੇ, ਉੱਥੇ ਹੀ ਇੱਕ ਖੁਸ਼ਹਾਲ ਸਮਾਜ ਦਾ ਵੀ ਨਿਰਮਾਣ ਹੋਵੇਗਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ੍ਰੀ ਬਾਲਾਜੀ ਲਿਟਰੇਰੀ ਅਤੇ ਚੈਰੀਟੇਬਲ ਸੁਸਾਇਟੀ ਪਟਿਆਲਾ ਵਿਖੇ ਨਸ਼ਾ ਕਰੇ ਵਿਨਾਸ਼, ਖੇਲ ਕਰੇ ਵਿਕਾਸ ਥੀਮ ਤਹਿਤ ਕਰਵਾਏ ਇੰਟਰ ਸਕੂਲ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਆਪਣੇ ਸੰਬੋਧਨ ਵਿੱਚ ਕੀਤਾ। ਸ. ਬਰਸਟ ਨੇ ਕਿਹਾ ਕਿ ਨੌਜਵਾਨ ਸਿੱਖਿਅਤ ਅਤੇ ਖੇਡਾਂ ਵਿੱਚ ਹਿੱਸਾ ਲੈ ਕੇ ਹੀ ਆਪਣੇ ਜੀਵਨ ਵਿੱਚ ਇੱਕ ਕਾਮਯਾਬ ਮਨੁੱਖ ਬਣ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਢੁਕਵਾਂ ਮਾਹੌਲ ਦਿੱਤਾ ਜਾ ਰਿਹਾ ਹੈ। ਇਸ ਲਈ ਜਿੱਥੇ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਖੇਡ ਨਰਸਰੀਆਂ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਨੌਜਵਾਨਾਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਡਾਂ ਵਿੱਚ ਏਸ਼ੀਅਨ ਅਤੇ ਓਲੰਪਿਕ ਪੱਧਰ ਦੇ ਮੁਕਾਬਲੇ ਦੀਆਂ ਤਿਆਰੀਆਂ ਕਰਨ ਵਾਲੇ ਖਿਡਾਰੀਆਂ ਨੂੰ ਲੋੜੀਦਾ ਫੰਡ ਮੁਹਈਆ ਕਰਵਾਇਆ ਜਾ ਰਿਹਾ ਹੈ ਅਤੇ ਜੇਤੂ ਖਿਡਾਰੀਆਂ ਨੂੰ ਵੀ ਸਰਕਾਰ ਵੱਲੋਂ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚੋਂ ਬਾਹਰ ਕੱਢ ਕੇ ਸਹੀ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਵੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸਦੇ ਚਲਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜ਼ਨ ਵਿੱਚ ਮੰਡੀਆਂ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਦੀ ਸਿਖਲਾਈ ਦੇਣ ਲਈ ਪੰਜਾਬ ਦੇ ਖੇਡ ਵਿਭਾਗ ਨੂੰ ਪੱਤਰ ਲਿਖ ਕੇ ਪੇਸ਼ਕਸ਼ ਕੀਤੀ ਗਈ ਹੈ। ਇਸਦੇ ਸਦਕਾ ਜਿਲਾ ਮੰਡੀ ਅਫਸਰ ਬਠਿੰਡਾ ਵਲੋਂ ਪਹਿਲ ਕਰਦੇ ਹੋਏ ਮਾਰਕੀਟ ਕਮੇਟੀ ਰਾਮਪੁਰਾ ਫੂਲ ਮੰਡੀ ਦੇ ਫੜ ਉੱਪਰ ਛੋਟੇ ਬੱਚਿਆਂ ਲਈ ਸਕੇਟਿੰਗ ਗੇਮ ਦੀ ਸਿਖਲਾਈ ਵੀ ਸੁਰੂ ਕੀਤੀ ਗਈ ਹੈ। ਉਨ੍ਹਾਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਵੱਧ ਚੜ ਕੇ ਅੱਗੇ ਆਉਣ ਅਤੇ ਸਰਕਾਰ ਦੇ ਲੋਕ ਪੱਖੀ ਕੰਮ ਵਿੱਚ ਬਣਦਾ ਸਹਿਯੋਗ ਕਰਨ। ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਚਿਨ ਸ਼ਰਮਾ, ਸਾਬਕਾ ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ. ਸੰਜਨ ਸਿੰਘ, ਕੈਂਪਸ ਡਾਇਰੈਕਟਰ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਰਹੇ।
Punjab Bani 02 February,2024
ਦੂਜਾ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸ਼ੁਰੂ
ਦੂਜਾ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਸ਼ੁਰੂ -ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗਾ ਮਿਲਟਰੀ ਇਤਿਹਾਸ-ਸ਼ੌਕਤ ਅਹਿਮਦ ਪਰੈ -ਪੰਜਾਬੀ ਵੀਰ ਗਾਥਾਵਾਂ ਤੇ ਯੂਕਰੇਨ, ਇਜ਼ਰਾਇਲ-ਹਮਾਸ ਜੰਗ ਬਾਰੇ ਫ਼ੌਜੀ ਮਾਹਰਾਂ ਦੀ ਪੈਨਲ ਚਰਚਾ -ਗੈਲੈਂਟਰੀ ਅਵਾਰਡ ਜੇਤੂ ਫ਼ੌਜੀ ਅਧਿਕਾਰੀਆਂ ਨਾਲ 'ਸੰਵਾਦ' ਵੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਰਿਹਾ -ਫ਼ੌਜੀ ਟੈਂਕਾਂ, ਤੋਪਾਂ ਤੇ ਹਥਿਆਰਾਂ ਸਮੇਤ ਜੰਗਜੂ ਕਲਾਵਾਂ, ਗਤਕਾ, ਤੀਰਅੰਦਾਜੀ, ਵਿੰਟੇਜ ਜੀਪਾਂ ਤੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਨੇ ਕੀਲੇ ਦਰਸ਼ਕ ਪਟਿਆਲਾ, 2 ਫਰਵਰੀ: ਪਟਿਆਲਾ ਵਿਖੇ ਦੂਜੀ ਵਾਰ ਕਰਵਾਇਆ ਜਾ ਰਿਹਾ ਦੋ ਦਿਨਾਂ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਅੱਜ ਇੱਥੇ ਖ਼ਾਲਸਾ ਕਾਲਜ ਵਿਖੇ ਆਰੰਭ ਹੋ ਗਿਆ। ਇਸ ਫ਼ੌਜੀ ਸਾਹਿਤ ਮੇਲੇ ਦੇ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮਿਲਟਰੀ ਇਤਿਹਾਸ ਦੇ ਰੂਬਰੂ ਹੋਣਾ ਸਾਡੇ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗਾ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਨੌਜਵਾਨਾਂ ਨੂੰ ਮਿਲਟਰੀ ਵੀਰ ਗਾਥਾਵਾਂ ਤੇ ਮਿਲਟਰੀ ਦੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਪਟਿਆਲਾ ਪ੍ਰਸ਼ਾਸਨ ਨੇ ਦੂਜੀ ਵਾਰ ਫ਼ੌਜੀ ਸਾਹਿਤ ਮੇਲਾ ਸਫ਼ਲਤਾ ਪੂਰਵਕ ਕਰਵਾਇਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ੌਜਾਂ ਦੇ ਇਤਿਹਾਸ ਤੋਂ ਵਾਕਫ਼ੀਅਤ ਹੋਣਾ ਸਾਡੀ ਅਸਲ ਜਿੰਦਗੀ ਨੂੰ ਵੀ ਪ੍ਰਭਾਵਤ ਕਰਦਾ ਹੈ, ਇਸ ਲਈ ਫ਼ੌਜ ਤੇ ਸੁਰੱਖਿਆ ਦੇ ਲਿਹਾਜ ਨਾਲ ਦੇਸ਼ ਤੇ ਦੁਨੀਆਂ ਵਿੱਚ ਕੀ ਵਾਪਰ ਰਿਹਾ ਹੈ, ਬਾਰੇ ਜਾਣਨ ਨਾਲ ਵਿਦਿਆਰਥੀਆਂ ਦੀ ਜਿੰਦਗੀ ਜਿਉਣ ਦਾ ਢੰਗ ਤੇ ਨਜ਼ਰੀਆ ਬਦਲੇਗਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਉਤੇ ਵੀ ਯਕੀਨੀ ਤੌਰ 'ਤੇ ਚੰਗਾ ਪ੍ਰਭਾਵ ਪਾਵੇਗਾ। ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਲਟਰੀ ਫੈਸਟੀਵਲ ਜ਼ਿਲ੍ਹਿਆਂ ਵਿੱਚ ਕਰਵਾਉਣ ਦੇ ਫੈਸਲੇ ਤਹਿਤ ਪਟਿਆਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਦੂਜੀ ਵਾਰ ਇਹ ਮੇਲਾ ਕਰਵਾਉਣਾ ਸ਼ਲਾਘਾਯੋਗ ਹੈ। ਫ਼ੌਜੀ ਜਰਨੈਲ ਸ਼ੇਰਗਿਲ ਨੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਜਾ ਕੇ ਜਿੰਦਗੀ ਦੇ ਅਸਲ ਹੀਰੋ ਬਨਣ ਲਈ ਵੀ ਪ੍ਰੇਰਤ ਕੀਤਾ। ਭਾਰਤੀ ਫ਼ੌਜ ਦੀ ਪਟਿਆਲਾ ਸਥਿਤ ਬਲੈਕ ਐਲੀਫੈਂਟ ਡਿਵੀਜਨ ਦੇ ਕਮਾਂਡਰ ਮੇਜਰ ਜਨਰਲ ਪੁਨੀਤ ਅਹੂਜਾ ਨੇ ਕਿਹਾ ਕਿ ਬਹਾਦਰੀ, ਵੀਰਤਾ ਤੇ ਕੁਰਬਾਨੀ ਦਾ ਜਜ਼ਬਾ ਪੰਜਾਬੀਆਂ ਦੇ ਖ਼ੂਨ ਵਿੱਚ ਹੈ। ਉਨ੍ਹਾਂ ਨੇ ਇਸ ਮਿਲਟਰੀ ਲਿਟਰੇਚਰ ਵਿਚ ਫੌਜੀ ਵੈਟਰਨ ਦੀ ਮੌਜੂਦਗੀ ਅਤੇ ਨੌਜ਼ਵਾਨਾਂ ਦੀ ਭਰਵੀਂ ਸ਼ਮੂਲੀਅਤ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫ਼ੌਜੀ ਇਤਿਹਾਸ ਦੇ ਸੰਦਰਭ ਵਿੱਚ ਪਟਿਆਲਾ ਇੱਕ ਖਾਸ ਸਥਾਨ ਰੱਖਦਾ ਹੈ। ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ 5 ਵੀਰ ਨਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਦੌਰਾਨ ਫ਼ੌਜੀ ਮਾਹਰਾਂ ਦੀ ਪੈਨਲ ਚਰਚਾ ਵਿੱਚ ਪੰਜਾਬੀ ਵਿੱਚ ਵੀਰ ਗਾਥਾਵਾਂ, ਵਿਸ਼ਵ ਪੱਧਰ 'ਤੇ ਯੂਕਰੇਨ, ਇਜ਼ਰਾਇਲ, ਹਮਾਸ, ਦੀ ਰੈਡ ਸੀਅ-ਹਾਉਥੀ ਰੀਬੇਲਜ, ਪਾਕਿਸਤਾਨ-ਇਰਾਨ ਅਤੇ ਖੇਤਰੀ ਪੱਧਰ 'ਤੇ ਚੀਨ, ਸਾਊਥ ਚੀਨ ਸੀਅ, ਮਾਲਦੀਵਜ ਤੇ ਤਾਇਵਾਨ ਸਬੰਧੀ ਵਿਸਥਾਰ ਵਿੱਚ ਨਕਸ਼ਿਆਂ 'ਤੇ ਅਧਾਰਤ ਚਰਚਾ ਕੀਤੀ ਗਈ। ਇਸ ਵਾਰ ਵਿਸ਼ੇਸ਼ ਤੌਰ 'ਤੇ ਕਰਵਾਏ ਗਏ ਸੰਵਾਦ ਪ੍ਰੋਗਰਾਮ ਵਿੱਚ ਬਹਾਦਰੀ ਪੁਰਸਕਾਰ ਜੇਤੂ ਫ਼ੌਜੀ ਅਧਿਕਾਰੀਆਂ ਸ਼ੌਰਿਆ ਚੱਕਰ ਜੇਤੂ ਲੈਫ. ਕਰਨਲ ਸੰਜੀਵ ਕੁਮਾਰ, ਸੈਨਾ ਮੈਡਲ ਜੇਤੂ ਮੇਜਰ ਪੰਕਜ ਕੁਮਾਰ, ਮੇਜਰ ਪ੍ਰਭੂਅੰਜਨ ਪਾਂਡੇ ਤੇ ਨਾਇਕ ਧਰਮਵੀਰ ਸਿੰਘ ਨਾਲ ਵਿਦਿਆਰਥੀ ਨੌਜਵਾਨਾਂ ਨੇ ਸੰਵਾਦ ਰਚਾਇਆ, ਜੋ ਕਿ ਵਿਸ਼ੇਸ ਖਿੱਚ ਦਾ ਕੇਂਦਰ ਰਿਹਾ। ਜਦੋਂਕਿ ਫ਼ੌਜੀ ਟੈਂਕ, ਬੈਂਡ ਤੇ ਹੋਰ ਸਾਜੋ-ਸਮਾਨ ਸਮੇਤ ਜੰਗਜੂ ਕਲਾਵਾਂ ਗਤਕਾ ਤੇ ਵਿੰਟੇਜ ਜੀਪਾਂ, ਤੀਰਅੰਦਾਜੀ ਮੁਕਾਬਲੇ, ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ, ਐਨ.ਸੀ.ਸੀ. ਏਅਰ ਵਿੰਗ ਫਲਾਇਟ ਸਿਮੁਲੇਟਰ, ਏਅਰ ਕਰਾਫ਼ਟ ਦੇ ਮਾਡਲਾਂ ਸਮੇਤ ਵਿਦਿਆਰਥੀਆਂ ਲਈ ਫੌਜ, ਪੁਲਿਸ ਤੇ ਰੱਖਿਆ ਸੇਵਾਵਾਂ 'ਚ ਭਰਤੀ ਹੋਣ ਲਈ ਆਰਮੀ ਭਰਤੀ ਅਫ਼ਸਰ ਦੇ ਦਫ਼ਤਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਾਣਕਾਰੀ ਨੇ ਇਥੇ ਪੁੱਜੇ ਵੱਡੀ ਗਿਣਤੀ ਦਰਸ਼ਕਾਂ, ਸਕੂਲ, ਕਾਲਜਾਂ ਦੇ ਵਿਦਿਆਰਥੀਆਂ ਨੂੰ ਕੀਲਿਆ। ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਕਰਨਲ ਅਰੁਨ ਮਾਰਿਆ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਭਾਟੀਆ, ਆਰ.ਟੀ.ਏ. ਨਮਨ ਮਾਰਕੰਨ, ਤਹਿਸੀਲਦਾਰ ਲਾਰਸਨ ਸਿੰਗਲਾ, ਨਾਇਬ ਤਹਿਸੀਲਦਾਰ ਰਮਨਦੀਪ ਸਿੰਘ, ਡੀ.ਐਸ.ਪੀ. ਕਰਨੈਲ ਸਿੰਘ, ਕਰਨਲ ਆਰ.ਐਸ. ਚਹਿਲ, ਅਵਨੀਸ਼ ਸਰਮਾ, ਰਾਜੀਵ ਸ਼ਰਮਾ, ਕਮਾਂਡਰ ਰੋਹਿਤ ਕੌਸ਼ਿਕ, ਮੇਜਰ ਨਕੁਲ, ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ, ਤਨਿਸ਼ ਜੈਨ, ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ ਵਿਭਾਗ ਦੇ ਵਲੰਟੀਅਰਾਂ ਦੀ ਟੀਮ, ਐਨ.ਸੀ.ਸੀ., ਆਰਮੀ ਯੂਨਿਟ, ਆਈ.ਟੀ.ਬੀ.ਪੀ. ਤੇ ਪਟਿਆਲਾ ਪੁਲਿਸ ਨੇ ਇਸ ਫੈਸਟੀਵਲ ਨੂੰ ਨੇਪਰੇ ਚਾੜਨ ਲਈ ਯੋਗਦਾਨ ਪਾਇਆ।ਇਸ ਮੌਕੇ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਫੌਜ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਸਮੇਤ ਪਟਿਆਲਾ ਦੇ ਵਸਨੀਕਾਂ ਨੇ ਵੀ ਹਿੱਸਾ ਲਿਆ।
Punjab Bani 02 February,2024
ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬੰਦ ਹੈ ਜੇਲ੍ਹ ਵਿਚ ਚੰਡੀਗੜ੍ਹ, 2 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਅਤੇ ਦਰੁੱਸਤ ਪਾਇਆ, ਜਿਸ ਕਾਰਨ ਉਕਤ ਮੁਲਜ਼ਮ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ ਤੇ ਇਸ ਕੇਸ ਵਿਛ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ, ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿੱਚ, ਇੱਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ, ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ।
Punjab Bani 02 February,2024
ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ
ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ ਜ਼ਿਲਾ ਤੇ ਸਬ ਡਿਵੀਜ਼ਨਲ ਹਸਪਤਾਲਾਂ ਅਤੇ ਸੀਐਚਸੀ ਵਿੱਚ ਮੁਫਤ ਦਵਾਈਆਂ ਦੀ ਸਹੂਲਤ ਯਕੀਨੀ ਬਣਾਉਣ ਲਈ ਮੌਕੇ ਦਾ ਲਿਆ ਜਾਇਜ਼ਾ ਮੁਫਤ ਦਵਾਈਆਂ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 2 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ। ਸ੍ਰੀ ਵਰਮਾ ਨੇ ਸਿਵਲ ਹਸਪਤਾਲ ‘ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸ੍ਰੀ ਵਰਮਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 90 ਫ਼ੀਸਦ ਦਵਾਈਆਂ ਦੇ ਰੇਟ ਸਬੰਧੀ ਕੰਟਰੈਕਟ ਕੀਤੇ ਗਏ ਹਨ। ਬਾਕੀ ਬਚੀਆਂ ਦਵਾਈਆਂ ਅਤੇ ਸਰਕਾਰੀ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਲਈ ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ.) ਬਜ਼ਾਰ ਵਿੱਚੋਂ ਦਵਾਈਆਂ ਖਰੀਦ ਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਉਣਗੇ ਤਾਂ ਜੋ ਮਰੀਜ਼ਾਂ ਨੂੰ ਡਾਕਟਰ ਦੁਆਰਾ ਲਿਖੀਆਂ ਦਵਾਈਆਂ ਦੀ ਖਰੀਦ ਲਈ ਆਪਣੀ ਜੇਬ ਵਿੱਚੋਂ ਕੋਈ ਪੈਸਾ ਨਾ ਦੇਣਾ ਪਵੇ। ਇਸ ਮੰਤਵ ਲਈ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਐਸ.ਐਮ.ਓਜ਼ ਦੀਆਂ ਵਿੱਤੀ ਸ਼ਕਤੀਆਂ ਨੂੰ 25,000 ਰੁਪਏ ਤੋਂ ਵਧਾ ਕੇ ਢਾਈ ਲੱਖ ਰੁਪਏ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਹ ਦਵਾਈਆਂ ਖਰੀਦ ਸਕਣ। ਮੁੱਖ ਸਕੱਤਰ ਨੇ ਦੱਸਿਆ ਕਿ ਸੂਬੇ ਵਿੱਚ 23 ਜ਼ਿਲ੍ਹਾ ਹਸਪਤਾਲ, 41 ਸਬ ਡਿਵੀਜ਼ਨ ਹਸਪਤਾਲ ਅਤੇ 161 ਕਮਿਊਨਿਟੀ ਹੈਲਥ ਸੈਂਟਰ ਹਨ। ਇਨ੍ਹਾਂ ਸਾਰੇ ਹਸਪਤਾਲਾਂ ਵਿੱਚ ਉਕਤ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਵੱਲੋਂ ਉਕਤ ਫੈਸਲੇ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੇ ਸਬੰਧਤ ਜ਼ਿਲ੍ਹਾ ਹਸਪਤਾਲਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਡਿਪਟੀ ਕਮਿਸ਼ਨਰਾਂ ਨੇ ਇਸ ਸਬੰਧੀ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਜੇਕਰ ਉਕਤ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਸਰਕਾਰੀ ਡਾਕਟਰ ਵੱਲੋਂ ਲਿਖੀ ਦਵਾਈ ਨਹੀਂ ਮਿਲਦੀ ਤਾਂ ਉਹ ਤੁਰੰਤ ਸਬੰਧਤ ਐਸ.ਐਮ.ਓ. ਜਾਂ ਜ਼ਿਲੇ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਇਸ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰ 1100 'ਤੇ ਵੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਇਸ ਲੋਕ ਭਲਾਈ ਫੈਸਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਜੋਏ ਸ਼ਰਮਾ ਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।
Punjab Bani 02 February,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਪਟਿਆਲਾ, 2 ਫਰਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। . ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੁਆਰਾ ਆਯੋਜਿਤ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋ ਡਿਲਿਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫ਼ਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ ਨੈਸ਼ਨਲ ਲੋਕ ਅਦਾਲਤ ਜੋ ਕਿ 9 ਮਾਰਚ, 2024 ਨੂੰ ਨਿਯਤ ਕੀਤੀ ਗਈ ਹੈ, ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਜਾਣਕਾਰੀ ਨਾਲ ਭਰਪੂਰ ਇਸ ਸੈਸ਼ਨ ਦੀ ਅਗਵਾਈ ਸ਼੍ਰੀਮਤੀ ਮਾਨੀ ਅਰੋੜਾ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਮਨਦੀਪ ਵਰਮਾ ਐਡਵੋਕੇਟ, ਬਿਮਲ ਕੁਮਾਰ, ਪੈਨਲ ਐਡਵੋਕੇਟ ਅਤੇ ਇੰਸਪੈਕਟਰ ਕਰਮਜੀਤ ਕੌਰ, ਟਰੈਫ਼ਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇ ਇੰਚਾਰਜ ਨੇ ਕੀਤੀ। ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਪਹੁੰਚ 'ਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ (0175-2306500) ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਫ਼ਰੰਟ ਆਫ਼ਿਸ ਤੱਕ ਪਹੁੰਚਣ ਲਈ ਉਤਸ਼ਾਹਿਤ ਕੀਤਾ।
Punjab Bani 02 February,2024
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ 'ਚ ਆਈ.ਟੀ.ਬੀ.ਪੀ. ਦੇ ਬੈਂਡ ਨੇ ਭਰਿਆ ਦੇਸ਼ ਭਗਤੀ ਦਾ ਰੰਗ
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ 'ਚ ਆਈ.ਟੀ.ਬੀ.ਪੀ. ਦੇ ਬੈਂਡ ਨੇ ਭਰਿਆ ਦੇਸ਼ ਭਗਤੀ ਦਾ ਰੰਗ -ਦੇਸ਼ ਭਗਤੀ ਦੀਆਂ ਧੁਨਾਂ ਨੇ ਸਰੋਤਿਆਂ ਨੂੰ ਕੀਤਾ ਮੰਤਰ ਮੁਗਧ ਪਟਿਆਲਾ, 2 ਫਰਵਰੀ: ਪਟਿਆਲਾ ਵਿਖੇ ਅੱਜ ਸ਼ੁਰੂ ਹੋਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਬਲ ਦੇ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ 'ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ 'ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ। ਖਾਲਸਾ ਕਾਲਜ ਦੇ ਮੈਦਾਨ 'ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ ਵੱਜ ਰਹੀਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਹਰੇਕ ਸਰੋਤੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਆਈ.ਟੀ.ਬੀ.ਪੀ. ਬੈਂਡ ਦੇ ਬੈਂਡ ਮਾਸਟਰ ਤੁਫ਼ਾਨ ਸਿੰਘ ਦੀ ਅਗਵਾਈ ਵਿਚ 25 ਮੈਂਬਰਾਂ ਦੀ ਟੀਮ ਨੇ 'ਏ ਮੇਰੇ ਵਤਨ ਕੇ ਲੋਗੋ', 'ਦਿਲ ਦੀਆਂ ਹੈ ਜਾਨ ਬੀ ਦੇਗੇ ਏ ਵਤਨ ਤੇਰੇ ਲੀਏ', 'ਸੰਦੇਸ਼ੇ ਆਤੇ ਹੈ', ਤੁਮ ਦਿਲ ਦੀ ਧੜਕਨ ਹੋ' ਅਤੇ 'ਸਾਰੇ ਜਾਹਾਂ ਸੇ ਅੱਛਾ' ਵਰਗੀਆਂ ਦੇਸ਼ ਭਗਤੀ ਦੀਆਂ ਧੁਨਾਂ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਆਈ.ਟੀ.ਬੀ.ਪੀ. ਵੱਲੋਂ ਕੀਤੀ ਪੇਸ਼ਕਾਰੀ ਦੀ ਸਰਹਾਨਾਂ ਕਰਦਿਆਂ ਕਿਹਾ ਕਿ ਮਿਲਟਰੀ ਲਿਟਰੇਚਰ ਫ਼ੈਸਟੀਵਲ ਵਿਚ ਸ਼ਾਮਲ ਭਾਵੇਂ ਹਰੇਕ ਪੇਸ਼ਕਾਰੀ ਮਹੱਤਵਪੂਰਣ ਹੈ ਪਰ ਬੈਂਡ ਨੇ ਫ਼ੈਸਟੀਵਲ ਵਿਚ ਸ਼ਾਮਲ ਹੋਏ ਦਰਸ਼ਕਾਂ ਵਿਚ ਆਪਣੇ ਦੇਸ਼ ਲਈ ਕੁਝ ਕਰਨ ਦਾ ਜਜ਼ਬਾ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਬੱਚਿਆਂ ਤੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਦੇ ਅਨੁਸ਼ਾਸਨ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਕਰਨਲ ਪੈਰੀ ਗਰੇਵਾਲ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਵੀ ਮੌਜੂਦ ਸਨ।
Punjab Bani 02 February,2024
ਗੁਰਦੁਆਰਾ ਚੋਣਾ ਲਈ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਘਾਟਾ ਗੰਭੀਰ ਚਿੰਤਾ ਅਤੇ ਚਿੰਤਨ ਦਾ ਵਿਸ਼ਾ -- ਅਦਲੀਵਾਲ
ਗੁਰਦੁਆਰਾ ਚੋਣਾ ਲਈ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਘਾਟਾ ਗੰਭੀਰ ਚਿੰਤਾ ਅਤੇ ਚਿੰਤਨ ਦਾ ਵਿਸ਼ਾ -- ਅਦਲੀਵਾਲ ਅੰਮ੍ਰਿਤਸਰ / 2 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਵੱਲੋਂ ਰਜਿਸਟਰ ਕਰਵਾਈ ਗਈ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵੱਲੋ ਏਸੇ ਸਾਲ ਹੋਣ ਜਾ ਰਹੀਆਂ ਸੰਭਾਵਤ ਚੋਣਾਂ ਲਈ ਵੋਟਰ ਬਣਨ ਵਿੱਚ ਦਿਖਾਈ ਜਾ ਰਹੀ ਅਣਗਹਿਲੀ ਅਤੇ ਅਵੇਸਲੇਪਣ ਤੇ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਦੇ ਪਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਗੁ ਪ੍ਰ ਕਮੇਟੀ ਸਿੱਖ ਜਗਤ ਦੀ ਸਰਵਉਚ ਧਾਰਮਕ ਪ੍ਰਤੀਨਿੱਧ ਸੰਸਥਾ ਹੈ ਅਤੇ ਸਮੁੱਚੇ ਵਿਸ਼ਵ ਇਹ ਵਾਹਦ ਧਾਰਮਕ ਸੰਸਥਾ ਹੈ ਜੋ ਪੰਜ ਸਾਲ ਲਈ ਪਰਜਾਤੰਤਰਿਕ ਵਿਧੀ ਵਿਧਾਨ ਰਾਹੀਂ ਸਿੱਖ ਵੋਟਰਾਂ ਵੱਲੋ ਚੁਣੀ ਜਾਂਦੀ ਹੈ । ਇਹ ਅਧਿਕਾਰ ਸਾਡੇ ਪੁਰਖਿਆਂ ਵੱਲੋਂ ਅਥਾਹ ਤਸ਼ੱਦਦ, ਜੇਲ੍ਹਾਂ, ਕੁਰਕੀਆਂ ਅਤੇ ਸ਼ਹਾਦਤਾਂ ਦੀ ਕੀਮਤ ਤੇ ਪ੍ਰਾਪਤ ਕੀਤਾ ਗਿਆ ਹੈ । ਅਦਲੀਵਾਲ ਨੇ ਕਿਹਾ ਹੈ ਕਿ ਇੱਕ ਪਾਸੇ ਤਾਂ ਸਮੇਂ ਦੀਆਂ ਸਰਕਾਰਾਂ ਇਸ ਸੰਸਥਾ ਦਾ ਪ੍ਰਤੀਨਿੱਧ ਸਰੂਪ ਖਤਮ ਕਰਨ ਲਈ ਸਮੇਂ ਸਿਰ ਚੋਣ ਕਰਵਉਣ ਤੋਂ ਪਾਸਾ ਵੱਟ ਰਹੀਆਂ ਹਨ ਤੇ ਦੂਜੇ ਪਾਸੇ ਸਿੱਖਾਂ ਅੰਦਰ ਵੀ ਇਸ ਮਹਾਨ ਸੰਸਥਾ ਦਾ ਪਰਜਾਤੰਤਰਿਕ ਸਰੂਪ ਕਾਇਮ ਰੱਖਣ ਵਿੱਚ ਦਿਲਚਸਪੀ ਘੱਟ ਰਹੀ ਲੱਗ ਰਹੀ ਹੈ। ਉਹਨਾ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਅਕਤੂਬਰ ਮਹੀਨੇ ਦੇ ਆਖਰੀ ਹਫ਼ਤੇ ਗੁਰਦੁਆਰਾ ਚੋਣਾਂ ਲਈ ਬਤੌਰ ਵੋਟਰ ਰਜਿਸਟਰ ਹੋਣ ਲਈ 15 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਚਿੰਤਾਜਨਕ ਹੈ ਕਿ 10 ਨਵੰਬਰ ਤੀਕ ਕੇਵਲ 29% ਵੋਟਰਾਂ ਨੇ ਹੀ ਰਜਿਸਟ੍ਰੇਸ਼ਨ ਕਰਵਾਈ ਸੀ । ਉਨ੍ਹਾਂ ਕਿਹਾ ਕਿ ਘੱਟ ਰਜਿਸਟ੍ਰੇਸ਼ਨ ਦੇ ਮੱਦੇ ਨਜਰ ਸਿੱਖ ਜਥੇਬੰਦੀਆਂ ਦੇ ਅਸਰਾਰ ਤੇ ਰਜਿਸਟ੍ਰੇਸ਼ਨ ਦੀ ਤਰੀਕ ਵਧਾ 29 ਫਰਵਰੀ,2024 ਕੀਤੀ ਗਈ ਹੈ। ਪਰ ਅਜੇ ਵੀ ਜਿਨ੍ਹਾ ਸਿੱਖਾਂ ਵੱਲੋ ਰਜਿਸਟ੍ਰੇਸ਼ਨ ਫਾਰਮ ਨਹੀ ਭਰੇ ਗਏ ਉਹ ਸਮਝ ਰਹੇ ਹਨ ਕਿ ਅਜੇ 29 ਫਰਵਰੀ ਅਜੇ ਬਹੁਤ ਦੂਰ ਹੈ ।
Punjab Bani 02 February,2024
ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਚੰਡੀਗੜ੍ਹ, 1 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੀਟਰ ਰੀਡਰ ਉਸਦੇ ਘਰ ’ਚ ਲੱਗੇ ਬਿਜਲੀ ਮੀਟਰ ਵਿੱਚ ਖਰਾਬੀ ਹੋਣ ਦਾ ਡਰਾਵਾ ਦੇ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਵੀ ਇਸ ਸਬੰਧੀ ਉਸ ਤੋਂ ਅਤੇ ਉਸ ਦੀ ਭਰਜਾਈ ਤੋਂ ਕ੍ਰਮਵਾਰ 2,000 ਅਤੇ 5,000 ਰੁਪਏ ਰਿਸ਼ਵਤ ਲੈ ਚੁੱਕਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਸਬੰਧਤ ਐਸ.ਡੀ.ਓ ਨੂੰ ਵੀ ਵਿਸਥਾਰ ਸਹਿਤ ਸ਼ਿਕਾਇਤ ਕੀਤੀ ,ਪਰ ਉਸ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਸ਼ਿਕਾਇਤਕਰਤਾ ਦੀ ਭਤੀਜੀ ਵੱਲੋਂ ਰਿਸ਼ਵਤ ਦੀ ਮੰਗ ਕਰ ਕਰੇ ਉਕਤ ਮੀਟਰ ਰੀਟਰ ਦੀ ਗੱਲਬਾਤ ਦੀ ਰਿਕਾਰਡਿੰਗ ਵੀ ਬਣਾਈ ਗਈ ਸੀ, ਜੋ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕਰ ਦਿੱਤੀ ਗਈ। ਇਸ ਸਬੰਧੀ ਵੀ.ਬੀ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਦੋਸ਼ਾਂ ਨੂੰ ਸਹੀ- ਵ- ਦਰੁਸਤ ਪਾਇਆ । ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Punjab Bani 01 February,2024
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਵਾਲੀ ਨੀਤੀ ਅਪਨਾਉਣ ਦੀ ਗੱਲ ਦੁਹਰਾਈ ਪਰਵਾਸ ਨੂੰ ਪੁੱਠਾ ਗੇੜ ਆਉਣ ਦਾ ਗਵਾਹ ਬਣਿਆ ਪੰਜਾਬ, ਵਿਦੇਸ਼ਾਂ ਤੋਂ ਪਰਤ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਮਿਲ ਰਹੀਆਂ ਨੇ ਨੌਕਰੀਆਂ ਸੂਬੇ ਨੂੰ ਤਬਾਹ ਕਰਨ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢ ਰਹੇ ਨੇ: ਮੁੱਖ ਮੰਤਰੀ ਚੰਡੀਗੜ੍ਹ, 1 ਫਰਵਰੀ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਲੋਕਾਂ ਨਾਲ ਠੱਗੀਆਂ ਮਾਰਨ ਤੇ ਮਨੁੱਖੀ ਤਸਕਰੀ ਵਿੱਚ ਸ਼ਾਮਲ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਦਿਆਂ ਸੂਬਾ ਸਰਕਾਰ ਨੇ ਵੱਡੀ ਜਾਗਰੂਕਤਾ ਮੁਹਿੰਮ ਚਲਾਈ ਹੈ ਤਾਂ ਕਿ ਲੋਕਾਂ ਨੂੰ ਸ਼ੱਕੀ ਟਰੈਵਲ ਏਜੰਟਾਂ ਬਾਰੇ ਜਾਣੂੰ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਪਰਵਾਸ ਐਕਟ ਵਿੱਚ ਵੀ ਲੋੜੀਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣੇ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬੇ ਦੇ ਨੌਜਵਾਨ ਸਬਰ ਤੋਂ ਕੰਮ ਲੈਣ ਅਤੇ ਵੰਡ-ਪਾਊ ਤਾਕਤਾਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਲੀਹੋਂ ਲਾਹੁਣਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਵਿੱਚ ਜ਼ਹਿਰ ਫੈਲਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਝਦਾਰ ਨੌਜਵਾਨ ਅਜਿਹੇ ਏਜੰਡੇ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਯਕੀਨੀ ਬਣਾਉਣ ਦਾ ਇਕੋ-ਇਕ ਮੰਤਵ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ ਤਾਂ ਕਿ ਉਹ ਗ਼ੈਰ ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਸ ਦੌਰਾਨ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਦ੍ਰਿੜ੍ਹ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਪਰਵਾਸ ਨੂੰ ਪੁੱਠਾ ਗੇੜ ਆਉਣਾ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਨੌਕਰੀਆਂ ਲਈ ਪੰਜਾਬ ਵਿੱਚ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਦੂਜੇ ਮੁਲਕਾਂ ਵਿੱਚ ਗਏ ਨੌਜਵਾਨ ਵੀ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਸਖ਼ਤ ਮਿਹਨਤ ਨਾਲ ਇੱਥੇ ਨੌਕਰੀਆਂ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਇਨ੍ਹਾਂ ਅਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ `ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਸਮਾਗਮ ਨਹੀਂ ਹੈ, ਜਦੋਂ ਸੂਬਾ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਇਸ ਨੇਕ ਕਾਰਜ ਵਿੱਚ ਭਾਈਵਾਲ ਬਣਾ ਕੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਕ ਪਵਿੱਤਰ ਧਰਤੀ ਹੈ ਕਿਉਂਕਿ ਸੂਬੇ ਦਾ ਹਰ ਦੂਜਾ ਪਿੰਡ ਮਹਾਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਅਤੇ ਸੂਬੇ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤਕਸ਼ ਹੁੰਦੇ ਹਨ, ਜਿਸ ਕਰ ਕੇ ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਅਥਾਹ ਹੌਸਲੇ ਵਾਲੇ ਅਤੇ ਮਿਹਨਤੀ ਲੋਕ ਹਨ, ਜਿਸ ਸਦਕਾ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਇਹ ਜਜ਼ਬਾ ਸੂਬੇ ਨੂੰ ਬਹੁਤ ਅੱਗੇ ਲਿਜਾ ਸਕਦਾ ਹੈ ਅਤੇ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕਰਨ ਲਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦਿੱਤੀ ਜਾਵੇ ਤਾਂ ਜੋ ਉਹ ਹਰ ਖੇਤਰ ਵਿੱਚ ਮੱਲਾਂ ਮਾਰਦਿਆਂ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਣ। ਪੁਰਾਣੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਬੇਸ਼ੁਮਾਰ ਦੌਲਤ ਇਕੱਠੀ ਕਰਕੇ ਆਪਣੇ ਲਈ ਮਹਿਲਨੁਮਾ ਘਰ ਉਸਾਰੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ ਪਰ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਦੂਰ ਰਹੇ, ਜਿਸ ਕਰ ਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭਾਲਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਸਰਕਾਰੀ ਖ਼ਜ਼ਾਨਾ ਖਾਲੀ ਹੈ’ ਦਾ ਗੁਮਰਾਹਕੁੰਨ ਰਾਗ ਅਲਾਪਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਹੌਸਲੇ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘਦੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਲਈ ਇਸ ਵਿਸ਼ਾਲ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁਕੰਮਲ ਤਬਦੀਲੀ ਦਾ ਦੌਰ ਚੱਲ ਰਿਹਾ ਹੈ ਕਿਉਂਕਿ ਆਮ ਆਦਮੀ ਦੀ ਭਲਾਈ ਲਈ ਨਵੇਂ ਹਸਪਤਾਲ, ਸਕੂਲ ਅਤੇ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੜੀ ਬੇਸ਼ਰਮੀ ਨਾਲ ਨੈਤਿਕਤਾ ਦੇ ਦਮਗਜ਼ੇ ਮਾਰ ਰਹੀਆਂ ਹਨ। ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ 15 ਸਾਲਾਂ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਕੋਲੋਂ ਸੂਬੇ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ’ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਇਸ ਕਰ ਕੇ ਹੁਣ ਅਕਾਲੀਆਂ ਦੀਆਂ ਡਰਾਮੇਬਾਜ਼ੀਆਂ ਕੰਮ ਨਹੀਂ ਕਰਨਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਸਬੰਧੀ ਅੱਠ ਹਾਈ-ਟੈਕ ਕੇਂਦਰ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ।
Punjab Bani 01 February,2024
ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਰਾਂਚੀ, 1 ਫਰਵਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਵਕੀਲਾਂ ਨੇ ਇਹ ਜਾਣਕਾਰੀ ਦਿੱਤੀ। ਈਡੀ ਨੇ ਸੋਰੇਨ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਸ਼ੁੱਕਰਵਾਰ ਲਈ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਕੀਲਾਂ ਨੇ ਕਿਹਾ ਕਿ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
Punjab Bani 01 February,2024
ਬੁੱਧਵਾਰ ਦੇਰ ਰਾਤ ਖੋਲਿਆ ਵਿਆਸ ਜੀ ਤਹਿਖਾਨਾ
ਬੁੱਧਵਾਰ ਦੇਰ ਰਾਤ ਖੋਲਿਆ ਵਿਆਸ ਜੀ ਤਹਿਖਾਨਾ ਵਾਰਾਨਸੀ (ਯੂਪੀ), 1 ਫਰਵਰੀ ਇਥੋਂ ਦੀ ਜ਼ਿਲ੍ਹਾ ਅਦਾਲਤ ਵੱਲੋਂ ਗਿਆਨਵਾਪੀ ਕੰਪਲੈਕਸ ਸਥਿਤ ਵਿਆਸ ਜੀ ਤਹਿਖਾਨੇ ਵਿਚ ਹਿੰਦੂਆਂ ਨੂੰ ਪੂਜਾ ਕਰਨ ਦਾ ਅਧਿਕਾਰ ਦਿੱਤੇ ਜਾਣ ਦੇ ਕੁਝ ਘੰਟਿਆਂ ਬਾਅਦ ਬੁੱਧਵਾਰ ਦੇਰ ਰਾਤ ਤਹਿਖਾਨੇ ਨੂੰ ਖੋਲ੍ਹ ਕੇ ਸਾਫ਼ ਕਰ ਦਿੱਤਾ ਗਿਆ ਅਤੇ ਫਿਰ ਉੱਥੇ ਪੂਜਾ ਕੀਤੀ ਗਈ। ਪੂਜਾ ‘ਚ ਸ਼ਾਮਲ ਹੋਏ ਵਿਆਸ ਪਰਿਵਾਰ ਦੇ ਮੈਂਬਰ ਜਤਿੰਦਰ ਨਾਥ ਵਿਆਸ ਨੇ ਦੱਸਿਆ ਕਿ ਅਯੁੱਧਿਆ ‘ਚ ਨਵੇਂ ਬਣੇ ਮੰਦਰ ‘ਚ ਰਾਮ ਲਾਲਾ ਦੇ ਪ੍ਰਾਣ ਪ੍ਰਤਿਸ਼ਠਾ ਲਈ ਸ਼ੁਭ ਮਹੂਰਤ ਕੱਢਣ ਵਾਲੇ ਗਣੇਸ਼ਵਰ ਦ੍ਰਾਵਿੜ ਦੀ ਅਗਵਾਈ ਹੇਠ ਦੇਰ ਰਾਤ ਕਾਸ਼ੀ ਵਿਸ਼ਵਨਾਥ ਮੰਦਰ ਦੇ ਪੁਰਾਰੀ ਵਿਆਸ ਜੀ ਤਹਿਖਾਨੇ ’ਚ ਪੂਜਾ ਕਰਵਾਈ।
Punjab Bani 01 February,2024
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤ੍ਰਿਮ ਬਜਟ ਪੇਸ਼ ਕੀਤਾ। ਉਨ੍ਹਾਂ ਨੇ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤ੍ਰਿਮ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਸਿੱਧੇ ਅਤੇ ਅਸਿੱਧੇ ਟੈਕਸ ਦੇ ਮੋਰਚੇ ‘ਤੇ ਕੋਈ ਰਾਹਤ ਨਹੀਂ ਦਿੱਤੀ। ਇੱਕ ਘੰਟੇ ਤੋਂ ਵੀ ਘੱਟ ਸਮੇਂ ਦੇ ਆਪਣੇ ਬਜਟ ਭਾਸ਼ਨ ਵਿੱਚ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕੀਤਾ। ਵਿੱਤ ਮੰਤਰੀ ਵਜੋਂ ਇਹ ਉਨ੍ਹਾਂ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੀ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੱਕ ਅੰਤ੍ਰਿਮ ਬਜਟ ਵਿਚਕਾਰਲੇ ਸਮੇਂ ਦੀਆਂ ਵਿੱਤੀ ਲੋੜਾਂ ਦਾ ਧਿਆਨ ਰੱਖੇਗਾ। ਨਵੀਂ ਸਰਕਾਰ ਵੱਲੋਂ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਵੱਲੋਂ ਕੀਤੇ ਐਲਾਨ ਆਯੂਸ਼ਮਾਨ ਭਾਰਤ ਤਹਿਤ ਸਾਰੀਆਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਸੰਭਾਲ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ। ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ ਦੋ ਕਰੋੜ ਘਰ ਬਣਾਏ ਜਾਣਗੇ। ਆਮਦਨਕਰ ਸਲੈਬ ‘ਚ ਕੋਈ ਬਦਲਾਅ ਨਹੀਂ। ਸਿੱਧੇ ਅਤੇ ਅਸਿੱਧੇ ਟੈਕਸ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੈ। ਚਾਲੂ ਵਿੱਤੀ ਸਾਲ ‘ਚ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਅਗਲੇ ਵਿੱਤੀ ਸਾਲ ‘ਚ ਇਸ ਨੂੰ 5.1 ਫੀਸਦੀ ‘ਤੇ ਲਿਆਉਣ ਦਾ ਟੀਚਾ। ਰਾਜਾਂ ਵਿੱਚ ਵਿਕਾਸ ਲਈ 75,000 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦੀ ਵਿਵਸਥਾ ਪੇਸ਼ ਕੀਤਾ ਹੈ।
Punjab Bani 01 February,2024
ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ
ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ ਚੰਡੀਗੜ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਪਏ ਸੀਜ਼ਨ ਦੇ ਪਹਿਲੇ ਮੀਂਹ ਨੇ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਦੇ ਦਿੱਤੀ ਹੈ। ਰੋਪੜ, ਚਮਕੌਰ ਸਾਹਿਬ, ਮੋਰਿੰਡਾ ਅਤੇ ਪੁਆਧ ਦੇ ਖੇਤਰ ਵਿੱਚ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਐਕਟਿਵ ਹੋਣ ਦਾ ਅਸਰ ਸ਼ੁਰੂ ਹੋ ਗਿਆ ਹੈ। ਇਸ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਮੀਂਹ ਨੂੰ ਲੈ ਕੇ ਓਂਰਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮਲੇਰਕੋਟਲਾ ਵਿਚ ਬਾਰਸ਼ ਦਾ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ।
Punjab Bani 01 February,2024
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ ਚੰਡੀਗੜ੍ਹ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 01 February,2024
ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ
ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ ਸਥਾਨਕ ਸਰਕਾਰਾਂ ਮੰਤਰੀ ਨੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਹਨਾਂ ਦਾ ਹੱਲ ਕੱਢਣ ਲਈ ਕਿਹਾ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ 'ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਨੂੰ ਜਾਣੂ ਕਰਵਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸਮੱਸਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਵਿੱਚ ਕਿਸੇ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ "ਰੰਗਲਾਂ ਪੰਜਾਬ" ਬਣਾਉਣ ਲਈ ਸਾਨੂੰ ਸਾਰਿਆਂ ਨੂੰ ਈਮਾਨਦਾਰੀ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਵਿਧਾਇਕਾਂ ਵਿੱਚ ਕਰਮਬੀਰ ਸਿੰਘ ਘੁੰਮਣ, ਜਸਵੀਰ ਸਿੰਘ ਗਿੱਲ ਰਾਜਾ, ਡਾ ਰਵਜੋਤ ਸਿੰਘ, ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਵੱਖ ਵੱਖ ਮਿਊਂਸੀਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਰੀਵੀਓ ਮੀਟਿੰਗ ਵਿੱਚ ਸ਼ਾਮਲ ਹੋਏ।
Punjab Bani 01 February,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਸੇਵਾ ਆਰੰਭੀ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਸੇਵਾ ਆਰੰਭੀ ਗੁਰਦੁਆਰਾ ਪ੍ਰਬੰਧ ਅਧੀਨ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਨੂੰ ਜਲਦ ਕਰਾਂਗੇ ਮੁਕੰਮਲ : ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ ਪਟਿਆਲਾ 1 ਫਰਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਬਣਨ ਜਾ ਰਹੇ ਇਸ਼ਨਾਨ ਘਰ ਦੀ ਸੇਵਾ ਅਰਦਾਸ ਉਪਰੰਤ ਆਰੰਭ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਦੀ ਕਾਰ ਸੇਵਾ ਦੇ ਲੈਂਟਰ ਪਾ ਕੇ ਮੁਕੰਮਲ ਕਰਨ ਦੇ ਕਾਰਜ ਦੀ ਸ਼ੁਰੂਆਤ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਹੋਈ। ਇਸ ਮੌਕੇ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਨਵੇਂ ਬਣਨ ਵਾਲੇ ਇਸ਼ਨਾਨ ਘਰ ਦੇ ਲੈਂਟਰ ਪਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਅਧੀਨ ਸਾਲ 2024 ਵਿਚ ਇਤਿਹਾਸਕ ਕਾਰਜਾਂ ਨੂੰ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਮੁਕੰਮਲ ਕੀਤਾ ਜਾਵੇਗਾ, ਜਿਨ੍ਹਾਂ ਵਿਚ ਇਕ ਕਾਰਜ ਬੀਬੀਆਂ ਲਈ ਨਵੇਂ ਇਸ਼ਨਾਨ ਘਰ ਵਿਚ ਸਨ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਹੁੰਦੀ ਇਸ ਕਰਕੇ ਸਾਲਾਨਾ ਜੋੜ ਮੇਲੇ ਤੋਂ ਪਹਿਲਾਂ ਇਸ਼ਨਾਨ ਘਰ ਦਾ ਕਾਰਜ ਮੁਕੰਮਲ ਕਰ ਲਿਆ ਜਾਵੇਗਾ। ਇਸ ਉਪਰੰਤ ਗੱਲਬਾਤ ਕਰਦਿਆਂ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧ ਅਧੀਨ ਕਾਰਜਾਂ ਨੂੰ ਮੁਕੰਮਲ ਕਰਨ ਦੀ ਸੇਵਾ ਸੌਂਪੀ ਗਈ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਚੱਲ ਰਹੇ ਕਾਰਜਾਂ ਵਿਚ ਸੰਗਤਾਂ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਗੁਰਤੇਜ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਦੀਪ ਸਿੰਘ, ਜਸਵਿੰਦਰਪਾਲ ਸਿੰਘ ਬਿੱਲਾ, ਲਖਵਿੰਦਰ ਸਿੰਘ ਲੱਖਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 01 February,2024
ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਉੱਤਰ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਸ਼ੁਰੂ ਹੋਏ ਮੁਕਾਬਲੇ
ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਉੱਤਰ ਖੇਤਰੀ ਯੁਵਕ ਮੇਲੇ ਦੇ ਦੂਜੇ ਦਿਨ ਸ਼ੁਰੂ ਹੋਏ ਮੁਕਾਬਲੇ -ਉੱਤਰੀ ਭਾਰਤ ਦੀਆਂ 12 ਯੂਨੀਵਰਸਿਟੀਆਂ ਨੇ ਨਾਟਕ ਮੁਕਾਬਲਿਆਂ ਵਿੱਚ ਲਿਆ ਭਾਗ ਪਟਿਆਲਾ- ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ‘ਏ. ਆਈ. ਯੂ. 37ਵਾਂ ਅੰਤਰ-ਵਰਿਸਟੀ ਉੱਤਰ ਖੇਤਰੀ ਯੁਵਕ ਮੇਲੇ’ ਦੇ ਦੂਜੇ ਦਿਨ ਵੱਖ-ਵੱਖ ਕਲਾ-ਵੰਨਗੀਆਂ ਦੇ ਮੁਕਾਬਲੇ ਸ਼ੁਰੂ ਹੋ ਗਏ। ਜਿ਼ਕਰਯੋਗ ਹੈ ਕਿ ਪਹਿਲੇ ਦਿਨ ਕੋਈ ਮੁਕਾਬਲਾ ਨਹੀਂ ਰੱਖਿਆ ਗਿਆ ਸੀ ਬਲਕਿ ਮੇਲੇ ਦਾ ਉਦਘਾਟਨੀ ਸੈਸ਼ਨ ਉਪਰੰਤ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਖਿੱਤਿਆਂ ਨਾਲ਼ ਸੰਬੰਧਤ ਯੂਨੀਵਰਸਿਟੀਆਂ ਤੋਂ ਆਏ ਵਿਦਿਆਰਥੀ ਕਲਾਕਾਰਾਂ ਨੇ ਆਪੋ ਆਪਣੇ ਖਿੱਤੇ ਅਤੇ ਸੱਭਿਆਚਾਰ ਦੀ ਪ੍ਰਤੀਨਿਧਤਾ ਕਰਨ ਲਈ ਕੈਂਪਸ ਵਿੱਚ ‘ਕਲਚਰਲ ਪ੍ਰੋਸੈਸ਼ਨ’ ਭਾਵ ਸਭਿਆਚਾਰਕ ਰੈਲੀ ਵਿੱਚ ਸਿ਼ਰਕਤ ਕੀਤੀ ਗਈ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਜੇ ਦਿਨ ਸ਼ੁਰੂ ਹੋਏ ਮੁਕਾਬਲਿਆਂ ਦੌਰਾਨ ਨਾਟਕ ਵਿੱਚ 12 ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਭਾਗ ਲਿਆ। ਵੈਸਟਰਨ ਸੌਂਗ ਸੋਲੋ ਵੋਕਲ ਵਿੱਚ 12, ਵੈਸਟਰਨ ਗਰੁਪੱ ਸੌਂਗ ਵਿੱਚ ਨੌਂ, ਕਲਾਸੀਕਲ ਇੰਸਟਰੂਮੈਂਟ ਸੋਲੋ ਪ੍ਰਕਸ਼ਨ ਵਿੱਚ ਸੱਤ ਅਤੇ ਕਲਾਸੀਕਲ ਇੰਸਟਰੂਮੈਂਟ ਨੌਨ ਪ੍ਰਕਸ਼ਨ ਵਿੱਚ ਅੱਠ ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਸਿ਼ਰਕਤ ਕੀਤੀ। ਇਸ ਤੋਂ ਇਲਾਵਾ ਰੰਗੋਲੀ, ਕਾਰਟੂਨਿੰਗ, ਕੋਲਾਜ ਅਤੇ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ। ਵਰਨਣਯੋਗ ਹੈ ਕਿ ਮੀਂਹ ਕਾਰਨ ਯੂਨੀਵਰਸਿਟੀ ਵੱਲੋਂ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਗਏ ਤਾਂ ਕਿ ਮੇਲੇ ਦਾ ਆਯੋਜਨ ਕਿਸੇ ਵੀ ਤਰੀਕੇ ਅਸਰਅੰਦਾਜ਼ ਨਾ ਹੋਵੇ। ਨਾਟਕ ਦੇ ਮੁਕਾਬਲੇ ਪਹਿਲਾਂ ਓਪਨ-ਏਅਰ ਥੀਏਟਰ ਵਿੱਚ ਹੋਣੇ ਨਿਸ਼ਚਿਤ ਹੋਏ ਸਨ ਪਰ ਮੀਂਹ ਕਾਰਨ ਗੁਰੂ ਤੇਗ ਬਹਾਦਰ ਹਾਲ ਵਿੱਚ ਇਹ ਮੁਕਾਬਲੇ ਕਰਵਾਏ ਜੋ ਸਫਲਤਾ ਨਾਲ਼ ਸੰਪੰਨ ਹੋਏ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋ ਕਲਾ-ਵੰਨਗੀਆਂ ਦੇ ਮੁਕਾਬਲਿਆਂ ਨਾਲ਼ ਸੰਬੰਧਤ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਮੁੱਚੇ ਇੰਤਜ਼ਾਮਾਂ ਦਾ ਬਰੀਕੀ ਨਾਲ਼ ਜਾਇਜ਼ਾ ਲਿਆ ਗਿਆ। ਉਨ੍ਹਾਂ ਢੁਕਵੇਂ ਆਯੋਜਨ ਲਈ ਸੰਬੰਧਤ ਟੀਮਾਂ ਦੀ ਸ਼ਲਾਘਾ ਕੀਤੀ। ਇਸ ਮੇਲੇ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਲਗਾਤਾਰ ਦੂਜੇ ਦਿਨ ਵੰਨ-ਸੁਵੰਨਤਾ ਵਾਲ਼ਾ ਖੁਸ਼ਨੁਮਾ ਮਾਹੌਲ ਬਣਿਆ ਰਿਹਾ। ਵੱਖ-ਵੱਖ ਥਾਵਾਂ ਤੋਂ ਪੁੱਜੇ ਵਿਦਿਆਰਥੀ ਕਲਾਕਾਰਾਂ ਅਤੇ ਉਨ੍ਹਾਂ ਦੇ ਟੀਮ ਇੰਚਾਰਜ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਯੂਨੀਵਰਸਿਟੀ ਦੇ ਸਮੁੱਚੇ ਮਾਹੌਲ ਦੀ ਸ਼ਲਾਘਾ ਕੀਤੀ। ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਗਏ ਖਾਣ-ਪੀਣ ਅਤੇ ਰਹਿਣ-ਸਹਿਣ ਦੇ ਪ੍ਰਬੰਧਾਂ ਦੀ ਵੀ ਪ੍ਰਸ਼ੰਸ਼ਾ ਕੀਤੀ ਗਈ। ਤੀਜੇ ਦਿਨ ਸ਼ੁੱਕਰਵਾਰ 2 ਫਰਵਰੀ ਨੂੰ ਕਲਾਸੀਕਲ ਸੋਲੋ ਡਾਂਸ, ਫ਼ੋਕ-ਔਰਕੈਸਟਰਾ, ਕਲਾਸੀਕਲ ਵੋਕਲ ਸੋਲੋ (ਹਿੰਦੁਸਤਾਨੀ/ਕਰਨਾਟਕ), ਵੈਸਟਰਨ ਇੰਸਟਰੂਮੈਂਟ ਸੋਲੋ, ਮੌਕੇ ਉੱਤੇ ਫ਼ੋਟੋਗਰਾਫ਼ੀ, ਮਹਿੰਦੀ, ਪੋਸਟਰ-ਮੇਕਿੰਗ, ਡਿਬੇਟ, ਨਾਟਕ ਅਤੇ ਮਾਈਮ ਦੇ ਮੁਕਾਬਲੇ ਹੋਣੇ ਹਨ।
Punjab Bani 01 February,2024
ਪੰਜਾਬੀ ਯੂਨੀਵਰਸਿਟੀ ਦਾ ਦਸਵਾਂ ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਜਾਰੀ
ਪੰਜਾਬੀ ਯੂਨੀਵਰਸਿਟੀ ਦਾ ਦਸਵਾਂ ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਜਾਰੀ ਕਿਤਾਬਾਂ ਦੀ ਵਿੱਕਰੀ ਦੇ ਲਿਹਾਜ਼ ਨਾਲ਼ ਨੌਜਵਾਨਾਂ ਦੇ ਕੁਰਾਹੇ ਪਏ ਹੋਣ ਦੀ ਧਾਰਨਾ ਨੂੰ ਰੱਦ ਕਰਦਾ ਨਜ਼ਰ ਆ ਰਿਹਾ ਹੈ ਪੁਸਤਕ ਮੇਲਾ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਤੀਜੇ ਦਿਨ ਵੀ ਜਾਹੋ ਜਲਾਲ ਨਾਲ਼ ਜਾਰੀ ਰਿਹਾ। ਪੁਸਤਕ ਮੇਲੇ ਵਿੱਚ ਸਕੂਲਾਂ ਦੇ ਬੱਚੇ ਅਤੇ ਕਾਲਜਾਂ ਦੇ ਵਿਦਿਆਰਥੀ ਹੁੰਮ-ਹੁੰਮਾ ਕੇ ਪਹੁੰਚ ਰਹੇ ਹਨ। ਕਿਤਾਬਾਂ ਦੀ ਵਿੱਕਰੀ ਦੇ ਲਿਹਾਜ਼ ਨਾਲ਼ ਇਹ ਪੁਸਤਕ ਮੇਲਾ ਨੌਜਵਾਨਾਂ ਦੇ ਕੁਰਾਹੇ ਪਏ ਹੋਣ ਦੀ ਧਾਰਨਾ ਨੂੰ ਰੱਦ ਕਰਦਾ ਨਜ਼ਰ ਆ ਰਿਹਾ ਹੈ।। ਤੀਜੇ ਦਿਨ ਦੀ ਪਹਿਲੀ ਬੈਠਕ ਦਾ ਆਰੰਭ 'ਸਾਹਿਤ ਸਿਰਜਣਾ ਅਤੇ ਸਾਹਿਤ ਆਲੋਚਨਾ ਦੇ ਮਾਅਨੇ' ਵਿਸ਼ੇ ਨਾਲ ਹੋਇਆ। ਇਸ ਬੈਠਕ ਵਿੱਚ ਪ੍ਰਸਿੱਧ ਚਿੰਤਕ ਪ੍ਰੋ. ਰਾਜੇਸ਼ ਕੁਮਾਰ ਸ਼ਰਮਾ ਨਾਲ਼ ਡਾ.ਜਯੋਤੀ ਪੁਰੀ ਅਤੇ ਡਾ. ਧਰਮਜੀਤ ਸਿੰਘ ਨੇ ਸੰਵਾਦ ਰਚਾਇਆ। ਪ੍ਰੋ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਲੇਖਕ ਚਿੰਤਕ ਲਈ ਇਹ ਜ਼ਰੂਰੀ ਹੈ ਕਿ ਉਹ ਰਚਨਾ ਨੂੰ ਘਿਸੇ ਪਿਟੇ ਸ਼ਬਦਾਂ, ਵਾਕ-ਵਿਉਂਤਾਂ ਤੋਂ ਪਾਰ ਲੈ ਕੇ ਜਾਵੇ। ਸਾਨੂੰ ਬਿਨਾਂ ਕਿਸੇ ਪੂਰਵ ਸਥਾਪਿਤ ਅਨੁਮਾਨ ਦੇ ਪੁਸਤਕ ਨੂੰ ਪੁਸਤਕ ਦੇ ਤੌਰ ਉੱਪਰ ਦੇਖਣਾ ਚਾਹੀਦਾ।ਉਨ੍ਹਾਂ ਕਿਹਾ ਕਿ ਸਾਹਿਤਕਾਰ ਕਲਾਕਾਰ ਨੂੰ ਉਹ ਧੁਨੀਆਂ ਉਹ ਸ਼ਬਦ ਦਿਸਦੇ ਹਨ ਜੋ ਆਮ ਅੱਖ ਨੂੰ ਨਹੀਂ ਦਿਸਦੇ। ਦੂਜੀ ਬੈਠਕ 'ਮੁੱਖ-ਧਾਰਾ ਦੇ ਆਰ-ਪਾਰ ਜਿਉਂ ਰਹੀਆਂ ਪਛਾਣਾਂ ਦੀ ਗੱਲ' ਵਿਸ਼ੇ ਉੱਤੇ ਹੋਈ। ਇਸ ਬੈਠਕ ਵਿੱਚ ਧਨੰਜਯ ਚੌਹਾਨ ਨੇ ਟ੍ਰਾਂਸ-ਮਰਦ ਅਤੇ ਔਰਤਾਂ ਦੇ ਹਵਾਲੇ ਨਾਲ ਕਿਹਾ ਕਿ ਸਮਾਜਿਕ ਮਾਨਤਾਵਾਂ ਸਾਡੇ ਜੈਂਡਰ ਰੋਲ ਨੂੰ ਨਿਰਧਾਰਿਤ ਕਰਦੀਆਂ ਹਨ। ਆਮ ਪਛਾਣ ਰੱਖਦੇ ਮਰਦ ਕੁੜੀਆਂ ਵਿਸ਼ੇਸ਼ ਪਛਾਣ ਵਾਲਿਆਂ ਨਾਲ ਜਿ਼ਆਦਾਤਰ ਸਧਾਰਨ ਵਿਹਾਰ ਨਹੀਂ ਕਰਦੇ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਵਿਸ਼ੇਸ਼ ਪਛਾਣ ਦੀ ਕੋਈ ਮੁਸ਼ਕਿਲ ਨਹੀਂ ਹੈ ਪਰ ਸਮਾਜ ਨੂੰ ਇਸ ਦੀ ਮੁਸ਼ਕਿਲ ਹੈ। ਡਾ. ਕਿਰਨ ਕੁਮਾਰੀ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਬਹੁਤ ਸਾਰੀਆਂ ਸਕੀਮਾਂ ਹਨ ਪਰ ਉਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਲੇਖਕ ਹਰਪਿੰਦਰ ਰਾਣਾ ਨੇ ਇੱਕ ਟਿੱਪਣੀ ਕਰਦਿਆਂ ਕਿਹਾ ਕਿ ਹਾਸਿਆਂ ਅਤੇ ਹਾਦਸਿਆਂ ਵਿੱਚ ਬਹੁਤ ਥੋੜਾ ਫਰਕ ਹੁੰਦਾ ਹੈ। ਮੈਂ ਹਾਦਸੇ ਨੂੰ ਹਾਸੇ ਵਿੱਚ ਤਬਦੀਲ ਕੀਤਾ। ਜ਼ੋਰਾਵਰ ਸਿੰਘ (ਨੂਰ ਜ਼ੋਰਾ) ਨੇ ਪੁਰਸ਼ ਹੁੰਦਿਆਂ ਔਰਤਾਂ ਦੇ ਗਿੱਧਾ ਖੇਤਰ ਵਿੱਚ ਆਉਣ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਨੂਰ ਜੋਰਾ ਮੇਰੀ ਹੋਣੀ ਸੀ ਅਤੇ ਮੈਂ ਉਹ ਹੋ ਗਿਆ। ਪੁਰਸ਼ ਹੁੰਦਿਆਂ ਨਾਰੀ ਵਾਲੇ ਨਾਚ ਖੇਤਰ ਵਿੱਚ ਆਉਣ ਬਾਰੇ ਭਾਵੇਂ ਪਹਿਲਾਂ ਸ਼ਰਮ ਵਾਲੀ ਗੱਲ ਸੀ ਪਰ ਫੇਰ ਮੇਰੇ ਲਈ ਇਹ ਮੇਰਾ ਧੁਰ ਅੰਦਰਲਾ ਸਹਿਜ ਕਰਮ ਬਣ ਗਿਆ। ਮੈਂ ਹੀ ਗਿੱਧੇ ਨੂੰ ਨਹੀਂ ਅਪਣਾਇਆ ਸਗੋਂ ਗਿੱਧੇ ਨੇ ਮੈਨੂੰ ਅਪਣਾ ਲਿਆ। ਸੁਣਨ ਬੋਲਣ ਤੋਂ ਅਸਮਰਥ ਜਗਦੀਪ ਸਿੰਘ ਨੇ ਕਿਹਾ ਕਿ ਉਸ ਲਈ ਸੰਚਾਰ ਦਾ ਨਾ ਹੋਣਾ ਬਹੁਤ ਮੁਸ਼ਕਿਲ ਭਰਿਆ ਸੀ ਪਰ ਉ ਸਨੇ ਹਾਰ ਨਹੀਂ ਮੰਨੀ। ਇਸ ਬੈਠਕ ਦੇ ਸੂਤਰਧਾਰ ਦੀ ਭੂਮਿਕਾ ਡਾ. ਰਾਜਵੰਤ ਕੌਰ ਪੰਜਾਬੀ ਨੇ ਨਿਭਾਈ। ਇਸ ਮੌਕੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਮੁਖ ਸਿੰਘ ਵੀ ਮੌਜੂਦ ਰਹੇ। ਤੀਜੀ ਬੈਠਕ 'ਨਵੀਂ ਸਿੱਖਿਆ ਨੀਤੀ ਅਤੇ ਪੰਜਾਬੀ ਦਾ ਭਵਿੱਖ' ਵਿਸ਼ੇ ਨਾਲ ਸੰਬੰਧਿਤ ਸੀ। ਇਸ ਵਿਸ਼ੇ ਨਾਲ ਸੰਬੰਧਿਤ ਚਰਚਾਕਾਰ ਬੂਟਾ ਸਿੰਘ ਬਰਾੜ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਵਿੱਚ ਦਿਸਦੇ ਪੱਧਰ ਉੱਪਰ ਮਾਤ-ਭਾਸ਼ਾ ਦੇ ਸੋਹਲੇ ਗਾਏ ਗਏ ਹਨ ਪਰ ਇਹ ਹਕੀਕਤ ਦੇ ਪੱਧਰ ਉੱਪਰ ਨਹੀਂ। ਸਰਦਾਰ ਮੋਹਨ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਆਪਣੀਆਂ ਭਾਸ਼ਾਵਾਂ ਦੇ ਧੁੰਦਲਕੇ ਦੂਰ ਕਰਨੇ ਹਨ ਤਾਂ ਗੁਰਬਾਣੀ ਵਿਆਕਰਣ ਇਸ ਵਾਸਤੇ ਸਹਾਈ ਹੋ ਸਕਦੀ ਹੈ। ਜਸਵੰਤ ਜ਼ਫ਼ਰ ਨੇ ਕਿਹਾ ਕਿ ਨੀਤੀ ਦੇ ਪੱਧਰ ਉੱਪਰ ਇਹ ਚੀਜਾਂ ਨਿਰਧਾਰਤ ਕੀਤੀਆਂ ਜਾ ਰਹੀਆਂ ਨੇ ਕਿ ਲੋਕਾਂ ਨੂੰ ਵਰਤਣਾ ਕਿਵੇਂ ਹੈ ਬਜਾਇ ਇਸ ਗੱਲ ਕਿ ਲੋਕਾਂ ਨੂੰ ਬੇਹਤਰ ਕਿਵੇਂ ਬਣਾਉਣਾ ਹੈ। ਸਿੱਖਿਆ ਦੇ ਨਿੱਜੀਕਰਨ ਅਤੇ ਕੇਂਦਰੀ ਕਰਨ ਰਾਹੀਂ ਗਲਬਾ ਖਾਸ ਲੋਕਾਂ ਦੇ ਹੱਥ ਵਿੱਚ ਜਾ ਰਿਹਾ ਹੈ। ਸੇਵਕ ਸਿੰਘ ਨੇ ਕਿਹਾ ਕਿ ਭਾਸ਼ਾ ਨੀਤੀ ਸਿੱਖਿਆ ਨੀਤੀ ਰਾਜਨੀਤੀ ਦਾ ਹਿੱਸਾ ਹੈ। ਰਾਜਨੀਤੀ ਦੇ ਪਿੱਛੇ ਕਿਹੜੀ ਦਰਸ਼ਨ ਧਾਰਾ ਕੰਮ ਕਰਦੀ ਹੈ ਇਸ ਨਾਲ ਕਾਫੀ ਕੁਝ ਘਟਦਾ ਵਾਪਰਦਾ ਹੈ।ਸਾਰੇ ਮਾਹਿਰ ਮਹਿਮਾਨਾਂ ਨਾਲ਼ ਇਹ ਸੰਵਾਦ ਰਾਜਵਿੰਦਰ ਸਿੰਘ ਨੇ ਰਚਾਇਆ। ਚੌਥੀ ਬੈਠਕ ਸ਼ਾਮ ਨੂੰ ਸੰਗੀਤਕ ਸ਼ਾਮ ਦੇ ਹਵਾਲੇ ਨਾਲ਼ ਕਰਵਾਈ ਗਈ।
Punjab Bani 01 February,2024
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖਾਂਗੇ: ਡਾ. ਬਲਜੀਤ ਕੌਰ ਚੰਡੀਗੜ੍ਹ, 1 ਫਰਵਰੀ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਦਾ ਵੀ ਪੂਰਾ ਖਿਆਲ ਰੱਖ ਰਹੀ ਹੈ।
Punjab Bani 01 February,2024
ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਕੌਰ ਸਿਊਣਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ
ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਕੌਰ ਸਿਊਣਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਦੇ ਸੈਕੰਡਰੀ ਵਿੰਗ ਵਰਗ ਵਿੱਚ ਕਪੂਰੀ ਅਤੇ ਮਿਡਲ ਵਿੰਗ ਵਿੱਚ ਸਿਵਲ ਲਾਇਨ ਸਕੂਲ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਓਲਡ ਪੁਲਿਸ ਲਾਈਨ ਸਕੂਲ ਵਿੱਚ ਮਿਡਲ ਅਤੇ ਸੈਕੰਡਰੀ ਜਮਾਤ ਦੇ ਬੱਚਿਆਂ ਨੇ ਵੱਖ-ਵੱਖ ਬਲਾਕਾਂ ਵਿੱਚੋਂ ਪਹੁੰਚ ਕੇ ਵਧੀਆ ਢੰਗ ਨਾਲ ਭਾਗ ਲਿਆ ਵਿਦਿਆਰਥੀ ਨੂੰ ਭਵਿੱਖ ਦੇ ਮੁਕਾਬਲਿਆਂ ਦੀ ਵਧੀਆ ਤਿਆਰੀ ਲਈ ਮਿਲਿਆ ਸ਼ਾਨਦਾਰ ਮੰਚ: ਪ੍ਰਿੰਸੀਪਲ ਮਨਦੀਪ ਕੌਰ ਓਪੀਐਲ ਸਕੂਲ ਪਟਿਆਲਾ 1 ਫਰਵਰੀ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਪ੍ਰਪੱਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਵਿਦਿਆਰਥੀਆਂ ਦੇ ਪਾਠਕ੍ਰਮ ਨੂੰ ਧਿਆਨ ਵਿੱਚ ਰੱਖਦਿਆਂ ਅੰਗਰੇਜ਼ੀ ਵਿਸ਼ੇ ਦੇ ਭਾਸ਼ਣ ਮੁਕਾਬਲੇ ਅਤੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪਟਿਆਲਾ ਦੇ ਇਹ ਜਿਲ੍ਹਾ ਪੱਧਰੀ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਰਵਿੰਦਰਪਾਲ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਏ ਗਏ। ਮਨਦੀਪ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨ ਨੇ ਜੇਤੂ ਵਿਦਿਆਰਥੀਆਂ ਇਨਾਮ ਵੰਡੇ ਅਤੇ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਉਮੀਦ ਹੈ ਕਿ ਉਹ ਭਵਿੱਖ ਵਿੱਚ ਹੋਰ ਵੀ ਮਿਹਨਤ ਕਰਨਗੇ ਤਾਂ ਜੋ ਵਧੀਆ ਨਤੀਜੇ ਪ੍ਰਾਪਤ ਸਕਣ। ਇਸ ਮੌਕੇ ਆਯੋਜਿਤ ਹੋਏ ਸੈਕੰਡਰੀ ਜਮਾਤਾਂ ਦੇ ਭਾਸ਼ਣ ਮੁਕਾਬਲੇ ਵਿੱਚ ਪ੍ਰਨੀਤ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਊਣਾ ਨੇ ਪਹਿਲਾ ਸਥਾਨ, ਸੋਹਾਨਾ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੇ ਦੂਜਾ ਅਤੇ ਮੰਨਤਰੀਤ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਜਮਾਤਾਂ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ ਬਲਾਕ ਡਾਰੀਆਂ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਦੰਦਰਾਲਾ ਖਰੋੜ ਬਲਾਕ ਭਾਦਸੋਂ-2 ਨੇ ਦੂਜਾ ਸਥਾਨ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰਾ ਬਲਾਕ ਰਾਜਪੁਰਾ-2 ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮਿਡਲ ਜਮਾਤਾਂ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਪਟਿਆਲਾ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਪਟਿਆਲਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਨਾਗਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨਾਮ ਵੰਡ ਸਮਾਗਮ ਸਮੇਂ ਰਾਜਿੰਦਰ ਸਿੰਘ ਚਾਨੀ, ਦੀਪਕ ਵਰਮਾ ਜਿਲ੍ਹਾ ਮੈਂਟਰ, ਤਜਿੰਦਰ ਸਿੰਘ ਮਸਤ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਇੰਦਰਜੀਤ ਕੌਰ, ਬਲਪ੍ਰੀਤ ਸਿੰਘ, ਗੁਰਜੀਤ ਕੌਰ, ਲੈਕਚਰਾਰ ਦਮਨਪ੍ਰੀਤ ਕੌਰ, ਗੁਰਵੀਰ ਕੌਰ, ਮੋਨਾ ਰਾਣੀ, ਵਿਧੀ, ਗੁਰਵਿੰਦਰ ਕੌਰ, ਚਾਰੂ ਮਲਹੋਤਰਾ, ਹਰਲੀਨ ਕੌਰ, ਅੰਕੁਸ਼, ਪਵਨ ਕੁਮਾਰ, ਹਰਪ੍ਰੀਤ ਸਿੰਘ ਬਿੰਜਲ ਵੀ ਮੌਜੂਦ ਸਨ।
Punjab Bani 01 February,2024
ਹਰਿੰਦਰ ਕੌਰ ਸਹਾਇਕ ਡਾਇਰੈਕਟਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ
ਹਰਿੰਦਰ ਕੌਰ ਸਹਾਇਕ ਡਾਇਰੈਕਟਰ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਦਫ਼ਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ ਸਮੂਹ ਕਰਮਚਾਰੀਆਂ ਦੇ ਮਿਲ ਕੇ ਭਰਵਾਂ ਸਹਿਯੋਗ ਦੇਣ ਲਈ ਧੰਨਵਾਦੀ ਹਾਂ : ਹਰਿੰਦਰ ਕੌਰ ਪਟਿਆਲਾ 1 ਫਰਵਰੀ -ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਕਰਮਚਾਰੀਆਂ ਨੇ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ ਮੈਡਮ ਹਰਿੰਦਰ ਕੌਰ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹਰਿੰਦਰ ਕੌਰ ਨੇ ਸਮੂਹ ਕਰਮਚਾਰੀਆਂ ਨਾਲ ਮਿਲ ਕੇ ਕੀਤੇ ਗਏ ਦਫ਼ਤਰੀ ਕਾਰਜਾਂ ਨੂੰ ਯਾਦ ਕੀਤਾ ਅਤੇ ਕਰਮਚਾਰੀਆਂ ਦੇ ਭਰਵੇਂ ਸਹਿਯੋਗ ਦੀ ਸ਼ਲਾਘਾ ਕੀਤੀ। ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਹਰਿੰਦਰ ਕੌਰ ਵੱਖ-ਵੱਖ ਆਹੁਦਿਆਂ ਦੇ ਕਾਰਜਕਾਲ ਦੀ ਤਾਰੀਫ ਕਰਦਿਆਂ ਕਿਹਾ ਕਿ ਉਹਨਾਂ ਨੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਉੱਜਵਲ ਭਵਿੱਖ ਲਈ ਚੰਗੇ ਕਾਰਜ ਕੀਤੇ ਹਨ ਜਿਸ ਲਈ ਸਮੂਹ ਸਟਾਫ ਉਹਨਾਂ ਨੂੰ ਯਾਦ ਕਰਦਾ ਰਹੇਗਾ। ਇਸ ਮੌਕੇ ਤਾਰਾ ਸਿੰਘ ਸੁਪਰਡੈਂਟ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਦਲਜੀਤ ਸਿੰਘ ਸਟੈਨੋ, ਦਲਜੀਤ ਸਿੰਘ ਐਲ. ਏ. ਨੇ ਵੀ ਸੰਬੋਧਨ ਕੀਤਾ। ਪੁਸ਼ਪਿੰਦਰ ਸਿੰਘ ਨੇ ਬਾਖੂਬੀ ਮੰਚ ਸੰਚਾਲਨ ਕੀਤਾ। ਤਰਲੋਚਨ ਸਿੰਘ ਨੇ ਪ੍ਰਸ਼ੰਸਾ ਪੱਤਰ ਪੜ੍ਹਿਆ ਅਤੇ ਸਮੂਹ ਸਟਾਫ ਨੇ ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ ਨਾਲ ਮਿਲ ਕੇ ਸਨਮਾਨਿਤ ਕੀਤਾ। ਇਸ ਮੌਕੇ ਜਸਪਾਲ ਕੁਮਾਰ, ਰਾਜਿੰਦਰ ਸਿੰਘ ਚਾਨੀ, ਸੁਖਵੀਰ ਸਿੰਘ, ਕਰਨਵੀਰ ਸਿੰਘ ਰਾਏ, ਅਮਰੀਨ ਕੌਰ, ਆਂਸ਼ੁਲ ਕੰਪਿਊਟਰ ਕੋਆਰਡੀਨੇਟਰ , ਸੁਨੀਲ ਕੁਮਾਰ ਬਤਰਾ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।
Punjab Bani 01 February,2024
ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 2 ਫਰਵਰੀ ਤੋਂ-ਸ਼ੌਕਤ ਅਹਿਮਦ ਪਰੈ
ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 2 ਫਰਵਰੀ ਤੋਂ-ਸ਼ੌਕਤ ਅਹਿਮਦ ਪਰੈ -ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ, ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਹਿੱਸਾ ਬਣਨ ਦਾ ਸੱਦਾ, ਐਂਟਰੀ ਫਰੀ, ਕੋਈ ਟਿਕਟ ਨਹੀਂ -2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਮਿਲਟਰੀ ਲਿਟਰੇਚਰ ਫੈਸਟੀਵਲ ਤੇ ਕਿਲਾ ਮੁਬਾਰਕ 'ਚ ਹੋਣਗੇ ਸ਼ਾਸਤਰੀ ਸੰਗੀਤ ਦੇ ਪ੍ਰੋਗਰਾਮ -4 ਫਰਵਰੀ ਨੂੰ ਬਾਰਾਂਦਰੀ ਬਾਗ ਦੀ ਵਿਰਾਸਤੀ ਸੈਰ ਤੇ ਸ਼ਾਮ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਪੌਪ ਸ਼ੋਅ 'ਚ ਗੁਰਨਾਮ ਭੁੱਲਰ ਦੀ ਗਾਇਕੀ ਬਿਖੇਰੇਗੀ ਰੰਗ ਪਟਿਆਲਾ, 1 ਫਰਵਰੀ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 2 ਫਰਵਰੀ ਤੋਂ ਸ਼ੁਰੂ ਹੋ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦਾ ਲਾਜਮੀ ਹਿੱਸਾ ਬਣਕੇ ਇਨ੍ਹਾਂ ਦਾ ਆਨੰਦ ਜਰੂਰ ਮਾਨਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਕੋਈ ਦਾਖਲਾ ਟਿਕਟ ਨਹੀਂ ਸਗੋਂ ਐਂਟਰੀ ਫਰੀ ਹੈ। ਹੈਰੀਟੇਜ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਮ ਛੋਹਾਂ ਦਾ ਜਾਇਜ਼ਾ ਲੈਂਦਿਆਂ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਰੰਭੇ ਯਤਨਾਂ ਤਹਿਤ ਪਟਿਆਲਾ ਹੈਰੀਟੇਜ਼ ਮੇਲਾ ਕਰਵਾਇਆ ਜਾ ਰਿਹਾ ਹੈ। ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। 3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮਾਂ ਸਮੇਤ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇੱਥੇ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਵੱਲੋਂ ਪੌਪ ਸ਼ੋਅ 'ਚ ਆਪਣੀ ਗਾਇਕੀ ਦੇ ਰੰਗ ਬਿਖੇਰੇ ਜਾਣਗੇ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ। ਮੀਟਿੰਗ 'ਚ ਐਸ.ਪੀ. ਸਰਫਰਾਜ ਆਲਮ, ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਸਕੱਤਰ ਆਰ.ਟੀ.ਏ. ਨਮਨ ਮਾਰਕੰਨ, ਪਟਿਆਲਾ ਫਾਊਡੇਸ਼ਨ ਤੋਂ ਰਵੀ ਆਹਲੂਵਾਲੀਆ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਜਸਲੀਨ ਕੌਰ ਭੁੱਲਰ ਤੇ ਤਰਸੇਮ ਚੰਦ, ਡੀ.ਐਫ਼.ਐਸ.ਸੀ ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 01 February,2024
5 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ
5 ਫਰਵਰੀ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ -19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਗੋਲੀ : ਡਿਪਟੀ ਕਮਿਸ਼ਨਰ -ਕਿਹਾ, ਜ਼ਿਲ੍ਹੇ ਦੇ 6 ਲੱਖ 41 ਹਜ਼ਾਰ ਬੱਚਿਆਂ ਨੂੰ ਖੁਆਈ ਜਾਵੇਗੀ ਐਲਬੈਂਡਾਜੋਲ ਦੀ ਗੋਲੀ ਪਟਿਆਲਾ, 1 ਫਰਵਰੀ: ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਜ਼ਿਲ੍ਹੇ ਦੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ ਹੈ। ਉਨ੍ਹਾਂ ਕਿਹਾ ਕਿ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਖੁਆਈ ਜਾਵੇਗੀ। ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀ ਸੈਂਟਰਾਂ ਵਿੱਚ ਦਰਜ, ਕਿਸੇ ਕਾਰਨ ਪੜਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ ਦੇ ਸਾਰੇ ਤਕਰੀਬਨ 6 ਲੱਖ 41 ਹਜ਼ਾਰ ਬਚਿਆਂ ਨੂੰ ਇਹ ਗੋਲੀ ਖੁਆਈ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਨਾਲ ਮੀਟਿੰਗਾਂ ਕਰਕੇ ਸਹਿਯੋਗ ਲਿਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਣੀ। ਇਸ ਲਈ ਬੱਚੇ ਗੋਲੀ ਖਾਣ ਵਾਲੇ ਦਿਨ ਸਕੂਲ ਵਿੱਚ ਖਾਲੀ ਪੇਟ ਨਾ ਆਉਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖ਼ੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ। ਪਰ ਹੁਣ ਇਸ ਦਵਾਈ ਦੀ ਖ਼ੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖ਼ੂਨ ਦੀ ਕਮੀ ਤੋ ਛੁਟਕਾਰਾ ਮਿਲੇਗਾ।ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ -ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਰਚਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਕੁਸ਼ਲਦੀਪ ਗਿੱਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗੋਇਲ ਤੇ ਡਾ. ਅਸਰਫਜੀਤ ਸਿੰਘ,ਜ਼ਿਲ੍ਹਾ ਐਪੀਡੋਮੋਲਜਿਸਟ ਡਾ. ਸੁਮੀਤ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਅਫ਼ਸਰ ਤੇ ਜਸਜੀਤ ਕੌਰ, ਡਾ. ਅਸੀਸ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 01 February,2024
ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ
ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ -ਮਰੀਜਾਂ ਨੂੰ ਸਰਕਾਰੀ ਹਸਪਤਾਲਾਂ 'ਚ ਮਿਲ ਰਹੀਆਂ ਹਨ ਮੁਫ਼ਤ ਦਵਾਈਆਂ-ਡਾ. ਬਲਬੀਰ ਸਿੰਘ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਪਟਿਆਲਾ, 1 ਫਰਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਮਰੀਜਾਂ ਨੂੰ ਹਸਪਤਾਲ ਵਿੱਚੋਂ ਮਿਲ ਰਹੀਆਂ ਦਵਾਈਆਂ ਬਾਬਤ ਫੀਡਬੈਕ ਲੈਕੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮਰੀਜਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੂੰ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਦਵਾਈਆਂ ਵੀ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਪ੍ਰਦਾਨ ਹੋ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੀ ਓਪੀਡੀ, ਐਮਰਜੈਂਸੀ, ਆਈ.ਸੀ.ਯੂ., ਅਲਟਰਾਸਾਊਂਡ ਤੇ ਵਾਰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਨੇ ਮਰੀਜਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ 291 ਤਰ੍ਹਾਂ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਡੈਸ਼ ਬੋਰਡ ਰਾਹੀਂ ਉਹ ਸੂਬੇ ਦੇ ਸਾਰੇ ਹਸਪਤਾਲਾਂ ਦੀ ਨਿਗਰਾਨੀ ਆਨਲਾਈਨ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀੇ ਗਈ ਫ਼ਰਿਸ਼ਤੇ ਸਕੀਮ ਸੜਕ ਹਾਦਸਿਆਂ ਦੇ ਪੀੜਤਾਂ ਲਈ ਵਰਦਾਨ ਸਾਬਤ ਹੋਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੀਮਤੀ ਜਾਨਾਂ ਬਚਾਉਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਸਕੀਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਮੈਡੀਕਲ ਸੁਪਰਡੈਂਟ ਡਾ. ਜਗਪਾਲਇੱਰ ਸਿੰਘ ਵੀ ਮੌਜੂਦ ਸਨ।
Punjab Bani 01 February,2024
10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ
10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ ਹੋਮਗਾਰਡ ਬਾਕੀ ਰਹਿੰਦੇ 20,000 ਰੁਪਏ ਹੋਰ ਮੰਗ ਰਿਹਾ ਸੀ ਚੰਡੀਗੜ੍ਹ, 31 ਜਨਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ, ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 31 January,2024
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪੀੜਤ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਨਿਰਧਾਰਿਤ ਸੀਮਾ/ਦਿਨਾਂ ਤੋਂ ਵੱਧ ਹੋਣ ਵਾਲੇ ਖਰਚੇ ਦੀ ਬਿਨਾਂ ਕਿਸੇ ਦੇਰੀ ਤੋਂ ਪੜਤਾਲ ਕਰਨ ਨੂੰ ਯਕੀਨੀ ਬਣਾਉਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 52 ਪੈਕੇਜ ਨਿਰਧਾਰਤ ਕੀਤੇ ਗਏ ਹਨ ਅਤੇ 495 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਇਸ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਨ ਤਾਂ ਕਿ ਕਿਸਾਨਾਂ ਨੂੰ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹੇਗੀ। ਉਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਸਕੂਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸਕੂਲਾਂ ਵਿੱਚ 31 ਮਾਰਚ ਤੱਕ ਚਾਰਦੀਵਾਰੀ, ਪਖਾਨੇ, ਫਰਨੀਚਰ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਇੰਟਰਨੈੱਟ/ਵਾਈ-ਫਾਈ ਦੀ ਸਹੂਲਤ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਲਈ ਸਕੂਲੀ ਵਰਦੀਆਂ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਜ਼ਿਲਾ ਪੱਧਰ `ਤੇ ਸਕੂਲੀ ਸਿੱਖਿਆ ਦੇ ਨਿਵੇਕਲੇ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਸਕੂਲ ਕੈਂਪਸ ਦੇ ਅੰਦਰ ਖਤਰਾ ਬਣੇ ਰੁੱਖਾਂ ਅਤੇ ਅਸੁਰੱਖਿਅਤ ਇਮਾਰਤਾਂ ਬਾਰੇ ਐਸ.ਓ.ਪੀਜ਼ ਲਾਗੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਕ ਪਾਸੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਲੋੜਵੰਦਾਂ ਲਈ ਰੁਜਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਇਸ ਸਕੀਮ ਤਹਿਤ 308 ਲੱਖ ਦਿਹਾੜੀਆਂ ਪੈਦਾ ਕਰਕੇ 8.17 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਸਾਰੇ ਜ਼ਿਲ੍ਹਿਆਂ ਲਈ 2,000 ਕਰੋੜ ਰੁਪਏ ਦੇ ਖਰਚੇ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਾਰੇ ਜ਼ਿਲ੍ਹਿਆਂ ਲਈ 440 ਲੱਖ ਦਿਹਾੜੀਆਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਇਹ ਟੀਚਾ ਪ੍ਰਾਪਤ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਕ ਹੋਰ ਮੁੱਦੇ `ਤੇ ਧਿਆਨ ਦਿੰਦਿਆਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ `ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ `ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੂਬੇ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ਵਿੱਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਪਹਿਲਾ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਉਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
Punjab Bani 31 January,2024
ਪੰਜਾਬੀ ਯੂਨੀਵਰਸਿਟੀ ਨੇ ਆਪਣਾ ਏ+ ਨੈਕ ਗਰੇਡ ਸਰਟੀਫ਼ਿਕੇਟ ਜਾਰੀ ਕੀਤਾ
ਪੰਜਾਬੀ ਯੂਨੀਵਰਸਿਟੀ ਨੇ ਆਪਣਾ ਏ+ ਨੈਕ ਗਰੇਡ ਸਰਟੀਫ਼ਿਕੇਟ ਜਾਰੀ ਕੀਤਾ ਪਟਿਆਲਾ- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਪ੍ਰਾਪਤ ਕੀਤਾ ਆਪਣਾ ਏ+ ਨੈਕ ਗਰੇਡ ਸਰਟੀਫ਼ਿਕੇਟ ਜਾਰੀ ਕੀਤਾ ਗਿਆ ਹੈ। ਇਹ ਸਰਟੀਫ਼ਿਕੇਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕਰਵਾਏ ਜਾ ਰਹੇ '37ਵੇਂ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਯੁਵਕ ਮੇਲੇ ਦੇ ਉਦਘਾਟਨ ਮੌਕੇ ਸਿਹਤ ਮੰਤਰੀ, ਪੰਜਾਬ ਡਾ. ਬਲਵੀਰ ਸਿੰਘ, ਵੱਲੋਂ ਜਾਰੀ ਕੀਤਾ ਗਿਆ। ਡਾ. ਬਲਵੀਰ ਸਿੰਘ ਨੇ ਸਰਟੀਫਿਕੇਟ ਜਾਰੀ ਕਰਦੇ ਹੋਏ, ਉੱਚ ਵਿਦਿਅਕ ਮਿਆਰ ਕਾਇਮ ਰੱਖਣ ਲਈ ਪੰਜਾਬੀ ਯੂਨੀਵਰਸਿਟੀ ਦੇ ਸਮਰਪਣ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ, ਪੰਜਾਬ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਲਈ ਉੱਦਮ ਕਰਦੇ ਰਹਿਣਗੇ। ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਅਰਵਿੰਦ ਨੇ ਇਸ ਪ੍ਰਾਪਤੀ ਦੇ ਹਵਾਲੇ ਨਾਲ਼ ਯੂਨੀਵਰਸਿਟੀ ਭਾਈਚਾਰੇ ਦੇ ਸਮੂਹਿਕ ਯਤਨਾਂ 'ਤੇ ਚਾਨਣਾ ਪਾਇਆ। ਆਈ.ਕਿਊ.ਏ.ਸੀ. ਦੇ ਡਾਇਰੈਕਟਰ ਡਾ. ਧਰਮਵੀਰ ਸ਼ਰਮਾ ਨੇ ਸਿੱਖਿਆ ਵਿੱਚ ਉੱਚ ਪੱਧਰਾਂ ਨੂੰ ਕਾਇਮ ਰੱਖਣ ਲਈ ਨਿਰੰਤਰ ਸੁਧਾਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਅਸੀਂ ਲਗਾਤਾਰ ਉੱਤਮਤਾ ਲਈ ਯਤਨਸ਼ੀਲ ਹਾਂ।
Punjab Bani 31 January,2024
ਪੰਜਾਬੀ ਯੂਨੀਵਰਸਿਟੀ ਵਿਖੇ ‘ਏ. ਆਈ. ਯੂ. 37ਵਾਂ ਅੰਤਰ-ਵਰਿਸਟੀ ਉੱਤਰ ਖੇਤਰੀ ਯੁਵਕ ਮੇਲਾ’ ਸ਼ਾਨੋ ਸ਼ੌਕਤ ਨਾਲ਼ ਸ਼ੁਰੂ
ਪੰਜਾਬੀ ਯੂਨੀਵਰਸਿਟੀ ਵਿਖੇ ‘ਏ. ਆਈ. ਯੂ. 37ਵਾਂ ਅੰਤਰ-ਵਰਿਸਟੀ ਉੱਤਰ ਖੇਤਰੀ ਯੁਵਕ ਮੇਲਾ’ ਸ਼ਾਨੋ ਸ਼ੌਕਤ ਨਾਲ਼ ਸ਼ੁਰੂ -ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਨੇ ਕੀਤਾ ਉਦਘਾਟਨ -24 ਸਾਲਾਂ ਬਾਅਦ ਪੰਜਾਬੀ ਯੂਨੀਵਰਿਸਟੀ ਵਿੱਚ ਹੋ ਰਿਹਾ ਹੈ ਇਹ ਮੇਲਾ -ਉੱਤਰੀ ਭਾਰਤ ਦੀਆਂ 18 ਯੂਨੀਵਰਸਿਟੀਆਂ ਦੇ 800 ਤੋਂ ਵਧੇਰੇ ਕਲਾਕਾਰ ਵਿਦਿਆਰਥੀ ਮੇਲੇ ਵਿੱਚ ਕਰ ਰਹੇ ਹਨ ਸਿ਼ਰਕਤ ਪਟਿਆਲਾ- 24 ਸਾਲਾਂ ਬਾਅਦ ਪੰਜਾਬੀ ਯੂਨੀਵਰਸਿਟੀ ਦੇ ਹਿੱਸੇ ਆਇਆ ‘ਏ. ਆਈ. ਯੂ. 37ਵਾਂ ਅੰਤਰ-ਵਰਿਸਟੀ ਉੱਤਰ ਖੇਤਰੀ ਯੁਵਕ ਮੇਲਾ’ ਸ਼ਾਨੋ ਸ਼ੌਕਤ ਨਾਲ਼ ਸ਼ੁਰੂ ਹੋ ਗਿਆ। ਸਿਹਤ ਮੰਤਰੀ ਪੰਜਾਬ, ਸ੍ਰ. ਬਲਬੀਰ ਸਿੰਘ ਵੱਲੋਂ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿੱਚ ਇਸ ਮੇਲੇ ਦਾ ਉਦਘਾਟਨ ਕੀਤਾ ਗਿਆ। ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.), ਨਵੀਂ ਦਿੱਲੀ ਤੋਂ ਸੰਯੁਕਤ ਸਕੱਤਰ ਅਤੇ ਵਿਜੀਲੈਂਸ ਅਫ਼ਸਰ ਡਾ. ਬਲਜੀਤ ਸਿੰਘ ਸੇਖੋਂ ਅਤੇ ਅਬਜ਼ਰਵਰ ਡਾ. ਐਸ. ਕੇ. ਸ਼ਰਮਾ ਨੇ ਉਦਘਾਟਨੀ ਸੈਸ਼ਨ ਵਿੱਚ ਵਿਸ਼ੇਸ਼ ਤੌਰ ਉੱਤੇ ਸਿ਼ਰਕਤ ਕੀਤੀ। ਵੱਖ-ਵੱਖ ਸੂਬਿਆਂ ਅਤੇ ਖਿੱਤਿਆਂ ਤੋਂ ਪਹੁੰਚੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਕੱਢੀ ‘ਸੱਭਿਆਚਾਰਕ ਰੈਲੀ’, ਜਿਸ ਵਿੱਚ ਕਿ ਹਰੇਕ ਟੀਮ ਨੇ ਆਪਣੇ ਖੇਤਰ ਦੇ ਸੱਭਿਆਚਾਰ ਦੀ ਪ੍ਰਤੀਨਿਧਤਾ ਕਰਨ ਵਾਲ਼ੀਆਂ ਝਾਕੀਆਂ ਸਿਰਜੀਆਂ, ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਨੂੰ ਵੰਨ-ਸੁਵੰਨਤਾ ਦੀ ਖੁਸ਼ਬੋਅ ਨਾਲ਼ ਭਰ ਦਿੱਤਾ। ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਨੇ ਆਪਣੇ ਉਦਘਾਟਨੀ ਸ਼ਬਦਾਂ ਦੌਰਾਨ ਇਸ ਗੱਲ ਉੱਤੇ ਖੁਸ਼ੀ ਪ੍ਰਗਟਾਈ ਕਿ ਏਨੇ ਲੰਬੇ ਅਰਸੇ ਬਾਅਦ ਪੰਜਾਬ ਦੇ ਹਿੱਸੇ ਹਿੱਸੇ ਇਸ ਯੁਵਕ ਮੇਲੇ ਦੀ ਮੇਜ਼ਬਾਨੀ ਆਈ ਹੈ। ਇਸ ਹਵਾਲੇ ਨਾਲ਼ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਰੰਗਲੇ ਦਿਨ ਮੁੜ ਸ਼ੁਰੂ ਹੋ ਗਏ ਹਨ। ਪੰਜਾਬੀ ਯੂਨੀਵਰਸਿਟੀ ਨੂੰ ਪ੍ਰਾਪਤ ਹੋਏ ਨੈਕ ਏ+ ਗਰੇਡ ਦੇ ਹਵਾਲੇ ਨਾਲ਼ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਇਨ੍ਹੀਂ ਦਿਨੀਂ ਆਪਣੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ। ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੇ ਹਮੇਸ਼ਾ ਹੀ ਪੰਜਾਬ ਦੀ ਅਗਵਾਈ ਕੀਤੀ ਹੈ। ਇੱਥੇ ਹੁੰਦੀਆਂ ਖੋਜਾਂ ਕਿਸੇ ਵੀ ਸਰਕਾਰ ਵੱਲੋਂ ਨੀਤੀਆਂ ਦੇ ਨਿਰਮਾਣ ਕੀਤੇ ਜਾਣ ਸਮੇਂ ਅਗਵਾਈ ਵਾਲ਼ੀ ਭੂਮਿਕਾ ਨਿਭਾਉਂਦੀਆਂ ਰਹੀਆਂ ਹਨ। ਉਨ੍ਹਾਂ ਕਿ ਮੌਜੂਦਾ ਸੂਬਾ ਸਰਕਾਰ ਸਿਹਤ, ਸਿੱਖਿਆ ਅਤੇ ਰੁਜ਼ਗਾਰ ਨੂੰ ਵਿਸ਼ੇਸ਼ ਤਰਜੀਹ ਦੇਣ ਦੇ ਜਿਸ ਵਾਅਦੇ ਨਾਲ਼ ਸੱਤਾ ਵਿੱਚ ਆਈ ਸੀ ਉਸ ਉੱਤੇ ਖਰੀ ਉੱਤਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਦੀ ਮਹੀਨਾਵਾਰ ਗਰਾਂਟ ਵਿੱਚ ਕੀਤੇ ਵਾਧੇ ਦੇ ਪ੍ਰਸੰਗ ਵਿੱਚ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਸੂਬੇ ਦੇ ਬਹੁਤ ਸਾਰੇ ਮੈਡੀਕਲ ਕਾਲਜ ਅਤੇ ਹੋਰ ਅਦਾਰੇ ਵਿੱਤੀ ਸੰਕਟ ਕਾਰਨ ਬੰਦ ਹੋਣ ਦੀ ਕਗਾਰ ਉੱਤੇ ਸਨ ਜਿਨ੍ਹਾਂ ਦੀ ਸੂਬਾ ਸਰਕਾਰ ਵੱਲੋਂ ਬਾਂਹ ਫੜੀ ਗਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸਿ਼ਆਂ ਤੋਂ ਦੂਰ ਰਹਿਣ ਅਤੇ ਆਪਣੇ ਚੌਗਿਰਦੇ ਬਾਰੇ ਲੋੜੀਂਦੀਆਂ ਜ਼ਰੂਰੀ ਜਾਣਕਾਰੀਆਂ ਰੱਖਣ ਲਈ ਵੀ ਪ੍ਰੇਰਿਤ ਕੀਤਾ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਮੌਕੇ ਬੋਲਦਿਆਂ ਦੱਸਿਆ ਕਿ ਉੱਤਰੀ ਭਾਰਤ ਦੀਆਂ ਚੁਣਿੰਦਾ 18 ਯੂਨੀਵਰਸਿਟੀਆਂ ਦੇ 800 ਤੋਂ ਵਧੇਰੇ ਵਿਦਿਆਰਥੀ ਇਸ ਮੇਲੇ ਵਿੱਚ ਸਿ਼ਰਕਤ ਕਰਨ ਹਿਤ ਪੁੱਜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਆਪਣਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਵੀ ਇਸ ਵਾਰ ਇਸ ਮੇਲੇ ਦੇ ਸਮਾਨਾਂਤਰ ਉਲੀਕਿਆ ਗਿਆ ਹੈ ਤਾਂ ਕਿ ਵੱਖ-ਵੱਖ ਸੂਬਿਆਂ ਤੋਂ ਪਹੁੰਚ ਰਹੇ ਵਿਦਿਆਰਥੀ ਅਤੇ ਅਧਿਆਪਕ ਪੰਜਾਬੀ ਯੂਨੀਵਰਸਿਟੀ ਨੂੰ ਨੇੜਿਉਂ ਹੋ ਕੇ ਸਮਝ ਸਕਣ। ਇਸ ਮੌਕੇ ਉਨ੍ਹਾਂ ਮਹੀਨਾਵਾਰ ਗਰਾਂਟ ਦੇ ਵਾਧੇ ਲਈ ਵੀ ਸਰਕਾਰ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਜਿਸ ਸਦਕਾ ਅਕਾਦਮਿਕ ਮਾਹੌਲ ਦੀ ਬਿਹਤਰੀ ਲਈ ਉਪਰਾਲੇ ਕਰਨਾ ਅਤੇ ਇਸੇ ਕੜੀ ਵਿੱਚ ਅਜਿਹੇ ਵੱਡੇ ਮੇਲੇ ਕਰਵਾਉਣਾ ਸੰਭਵ ਹੋ ਸਕਿਆ ਹੈ। ਉਦਘਾਟਨੀ ਸਮਾਰੋਹ ਦਾ ਸੰਚਾਲਨ ਕਰਦਿਆਂ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗਗਨਦੀਪ ਥਾਪਾ ਨੇ ਮੇਲੇ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੇਲੇ ਵਿੱਚੋਂ ਜੇਤੂ ਟੀਮਾਂ/ਕਲਾਕਾਰ ਅੱਗੇ ਏ.ਆਈ. ਯੂ. ਰਾਸ਼ਟਰੀ ਯੁਵਕ ਮੇਲੇ ਵਿੱਚ ਭਾਗ ਲੈਣ ਦੇ ਹੱਕਦਾਰ ਹੋਣਗੇ। ਧੰਨਵਾਦੀ ਸ਼ਬਦ ਰਜਿਸਟਰਾਰ ਪ੍ਰੋ. ਨਵਜੋਤ ਕੌਰ ਚਾਵਲਾ ਨੇ ਬੋਲੇ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਅਸ਼ੋਕ ਕੁਮਾਰ ਤਿਵਾੜੀ ਵੀ ਮੰਚ ਉੱਤੇ ਹਾਜ਼ਰ ਰਹੇ। ਉਦਘਾਟਨੀ ਸਮਾਰੋਹ ਦੌਰਾਨ ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਕੰਮ ਕਰਦੇ ਉਨ੍ਹਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ ਜਿਨ੍ਹਾਂ ਨੂੰ ਸੂਬਾ ਸਰਕਾਰ ਦੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਨੀਤੀ ਤਹਿਤ ਹਾਲ ਹੀ ਵਿੱਚ ਪੱਕੇ ਕੀਤਾ ਗਿਆ ਹੈ। ਇਸ ਮੌਕੇ ਯੂਨੀਵਰਸਿਟੀ ਨੂੰ ਹਾਲ ਹੀ ਵਿੱਚ ਪ੍ਰਾਪਤ ਹੋਏ ਨੈਕ ਏ+ ਗਰੇਡ ਦਾ ਸਰਟੀਫਿ਼ਕੇਟ ਵੀ ਜਾਰੀ ਕੀਤਾ ਗਿਆ।
Punjab Bani 31 January,2024
ਪਟਿਆਲਾ ਹੈਰੀਟੇਜ ਮੇਲਾ-2024
ਪਟਿਆਲਾ ਹੈਰੀਟੇਜ ਮੇਲਾ-2024 -2 ਤੇ 3 ਫਰਵਰੀ ਨੂੰ ਕਿਲਾ ਮੁਬਾਰਕ 'ਚ ਪਟਿਆਲਵੀਆਂ ਨੂੰ ਕੀਲੇਗੀ ਸ਼ਾਸਤਰੀ ਸੰਗੀਤ ਦੀ ਸ਼ਾਨਦਾਰ ਪੇਸ਼ਕਾਰੀ -ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ ਪਟਿਆਲਾ, 31 ਜਨਵਰੀ: ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ 2 ਤੇ 3 ਫਰਵਰੀ ਨੂੰ ਸ਼ਾਮ 6 ਵਜੇ ਸ਼ਾਸਤਰੀ ਸੰਗੀਤਮਈ ਸ਼ਾਮ ਦੌਰਾਨ ਸ਼ਾਸ਼ਤਰੀ ਸੰਗੀਤ ਦੀਆਂ ਛਹਿਬਰਾਂ ਲੱਗਣਗੀਆਂ। ਇਹ ਪ੍ਰਗਟਾਵਾ ਕਰਦਿਆਂ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਕਿਲਾ ਮੁਬਾਰਕ ਵਿਖੇ ਕਰਵਾਏ ਜਾਣ ਵਾਲੇ ਇਸ ਦੋ ਦਿਨਾਂ ਸ਼ਾਸਤਰੀ ਸੰਗੀਤ ਦੇ ਪ੍ਰੋਗਰਾਮਾਂ ਦਾ ਆਨੰਦ ਮਾਨਣ ਲਈ ਸਮੂਹ ਪਟਿਆਲਵੀ ਜਰੂਰ ਪੁੱਜਣ। ਏ.ਡੀ.ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੀ ਐਂਟਰੀ ਬਿਲਕੁਲ ਮੁਫ਼ਤ ਹੈ ਅਤੇ ਕੋਈ ਟਿਕਟ ਨਹੀਂ ਲਗਾਈ ਜਾਵੇਗੀ। ਨਵਰੀਤ ਕੌਰ ਸੇਖੋਂ ਨੇ ਅੱਗੇ ਦੱਸਿਆ ਕਿ 2 ਫਰਵਰੀ ਦੀ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸ ਤੋਂ ਅਗਲੇ ਦਿਨ 3 ਫਰਵਰੀ ਨੂੰ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ।
Punjab Bani 31 January,2024
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ 2 ਫਰਵਰੀ ਤੋਂ
ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਖ਼ਾਲਸਾ ਕਾਲਜ 'ਚ 2 ਫਰਵਰੀ ਤੋਂ -ਫ਼ੌਜੀ ਹਥਿਆਰ ਤੇ ਸਾਜੋ-ਸਮਾਨ, ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਵਿੰਟੇਜ ਜੀਪ, ਹੌਰਸ ਸ਼ੋਅ ਤੇ ਤੀਰ-ਅੰਦਾਜ਼ੀ ਬਣੇਗੀ ਖਿੱਚ ਦਾ ਕੇਂਦਰ -ਪਟਿਆਲਵੀਆਂ ਲਈ ਸਦੀਵੀ ਯਾਦਗਾਰ ਬਣੇਗਾ ਫ਼ੌਜੀ ਇਤਿਹਾਸ ਤੇ ਵਿਰਾਸਤ ਤੋਂ ਜਾਣੂ ਕਰਵਾਉਣ ਵਾਲਾ ਮੇਲਾ -ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ ਪਟਿਆਲਾ, 31 ਜਨਵਰੀ: ਪੰਜਾਬ ਸਰਕਾਰ ਵੱਲੋਂ 2 ਤੇ 3 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੂਜੇ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਤਿਆਰੀਆਂ ਜੋਰਾਂ 'ਤੇ ਹਨ। ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਲਈ ਕੀਤੀ ਮੀਟਿੰਗ ਮੌਕੇ ਮੇਲੇ ਦੇ ਨੋਡਲ ਅਫ਼ਸਰ ਚਰਨਜੀਤ ਸਿੰਘ ਤੇ ਲੈਫਟੀਨੈਂਟ ਕਰਨਲ (ਰਿਟਾ.) ਪੈਰੀ ਗਰੇਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਅਗਵਾਈ ਹੇਠ ਇਹ ਫੈਸਟੀਵਲ ਇਸ ਵਾਰ ਵੀ ਪਟਿਆਵਲੀਆਂ ਲਈ ਯਾਦਗਾਰੀ ਸਾਬਤ ਹੋਵੇਗਾ। ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹਾ ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ 'ਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਇਹ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ ਵਿਖੇ ਸਵੇਰੇ 10 ਤੋਂ ਪੈਨਲ ਚਰਚਾ, ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਵਿੰਟੇਜ ਜੀਪ ਡਿਸਪਲੇਅ ਤੇ ਹੌਰਸ ਸ਼ੋਅ, ਤੀਰ-ਅੰਦਾਜ਼ੀ ਪ੍ਰਦਰਸ਼ਨੀ ਅਤੇ ਮੁਕਾਬਲੇ, ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਖਿੱਚ ਦਾ ਕੇਂਦਰ ਬਣਨਗੇ। 3 ਫਰਵਰੀ ਨੂੰ ਪੋਲੋ ਗਰਾਉਂਡ ਤੋਂ ਸਵੇਰੇ 10.30 ਵਜੇ ਸੈਨੋਟਾਫ ਵਿਖੇ ਫੁੱਲ ਮਾਲਾ ਅਰਪਣ ਕਰਨ ਤੋਂ ਬਾਅਦ ਸ਼ਹਿਰ ਵਿੱਚ 13 ਕਿਲੋਮੀਟਰ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ। ਜਿਕਰਯੋਗ ਹੈ ਕਿ ਲੋਕਾਂ ਲਈ ਬਹੁਤ ਹੀ ਸਿੱਖਿਆਦਾਇਕ ਫ਼ੈਸਟੀਵਲ ਬਣਨ ਲਈ ਇਹ ਸਮਾਰੋਹ ਪ੍ਰਮੁੱਖ ਫ਼ੌਜੀ ਜੰਗੀ ਨਾਇਕਾਂ, ਲੇਖਕਾਂ, ਨੇਤਾਵਾਂ, ਚਿੰਤਕਾਂ, ਸਿਪਾਹੀਆਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਫ਼ਿਲਮਾਂ ਤੇ ਦਸਤਾਵੇਜ਼ੀ ਨਿਰਮਾਤਾਵਾਂ, ਖਿਡਾਰੀਆਂ, ਬਹਾਦਰਾਂ, ਟੈਕਨੋਕ੍ਰੇਟਸ ਅਤੇ ਫ਼ੌਜੀ ਉਦਯੋਗਿਕ ਨਿਰਮਾਤਾਵਾਂ ਨੂੰ ਇੱਕ ਮੰਚ ਪ੍ਰਦਾਨ ਕਰੇਗਾ।
Punjab Bani 31 January,2024
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 31 ਜਨਵਰੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ। ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ। ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ। ਇੰਨ੍ਹਾਂ ਮੀਟਿੰਗਾਂ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜਰ ਸਨ।
Punjab Bani 31 January,2024
ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ
ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ ਕਿਹਾ, ਨਿਰੰਤਰ ਪੱਤਰ-ਵਿਹਾਰ ਦੇ ਬਾਵਜੂਦ ਸੂਬੇ ਦੀ ਸੁਣਵਾਈ ਨਹੀਂ ਹੋ ਰਹੀ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਰੋਕਣ ਅਤੇ ਪਾਣੀ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਚਾਰ-ਵਟਾਂਦਰੇ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਲਿਖਿਆ ਜਾ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸੰਤ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ 'ਤੇ ਵੀ ਕੇਂਦਰ ਸਰਕਾਰ ਕੋਲ ਸੂਬੇ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਟਲ -ਭੂ-ਜਲ ਯੋਜਨਾ ਤਹਿਤ ਉਨ੍ਹਾਂ ਸੂਬਿਆਂ ਦੀ ਮਦਦ ਕੀਤੀ ਜਾਣੀ ਸੀ, ਜਿੱਥੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹੈ ਪਰ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨਾਲ ਮਤਰੇਈ ਮਾਂ ਦਾ ਸਲੂਕ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਯੋਜਨਾ ਵਿੱਚ ਸ਼ਾਮਲ ਹੀ ਨਹੀਂ ਕੀਤਾ ਜਦਕਿ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਨਿਰੰਤਰ ਘਟਦਾ ਜਾ ਰਿਹਾ ਹੈ। ਇਸੇ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਜਲ ਸਰੋਤਾਂ ਬਾਰੇ ਬਣੀ ਸੰਸਦੀ ਕਮੇਟੀ ਵਿੱਚ ਉਹ ਮੈਂਬਰ ਹੋਣ ਦੇ ਨਾਤੇ ਇਸ ਸਕੀਮ ਤਹਿਤ ਪੰਜਾਬ ਨੂੰ ਬਾਹਰ ਰੱਖੇ ਜਾਣ ਦਾ ਪਹਿਲਾਂ ਵੀ ਸਖ਼ਤ ਇਤਰਾਜ਼ ਜਤਾ ਚੁੱਕੇ ਹਨ ਅਤੇ ਪੰਜਾਬ ਨੂੰ ਇਸ ਯੋਜਨਾ ਵਿੱਚ ਸ਼ਾਮਿਲ ਕਰਨ ਲਈ ਲਿਖ ਵੀ ਚੁੱਕੇ ਹਨ। ਸੰਤ ਸੀਚੇਵਾਲ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਤੇ ਪੱਕੀ ਸੜਕ ਬਣਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਤੁਰੰਤ ਪੰਜਾਬ ਮੰਡੀ ਬੋਰਡ ਨਾਲ ਰਾਬਤਾ ਕਰਨ ਤਾਂ ਜੋ ਸੜਕ ਬਣਾਉਣ ਸਬੰਧੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਕਿਨਾਰੇ ਸੜਕ ਬਣਨ ਨਾਲ ਧੁੱਸੀ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ ਅਤੇ ਹੜ੍ਹਾਂ ਦੌਰਾਨ ਪਾੜ ਪੈਣ ਦੀਆਂ ਘਟਨਾਵਾਂ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਦਰਿਆਵਾਂ ਅਤੇ ਪੁਲਾਂ ਹੇਠ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਦਰਿਆ ਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਬਰਸਾਤਾਂ ਦੇ ਸਮੇਂ ਵਿੱਚ 6 ਮਹੀਨੇ ਦਾ ਸਮਾਂ ਰਹਿ ਗਿਆ ਹੈ ਤਾਂ ਇਹ ਜ਼ਰੂਰੀ ਹੈ ਕਿ ਸਫ਼ਾਈ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਚੀਫ਼ ਇੰਜੀਨੀਅਰ (ਡਰੇਨੇਜ) ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ, ਚੀਫ਼ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 31 January,2024
ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ
ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ ਇਸਲਾਮਾਬਾਦ, 31 ਜਨਵਰੀ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਨੇ ਖਾਨ (71) ਨੂੰ ਸਰਕਾਰੀ ਭੇਤ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਸੀ। ਨਵੀਂ ਸਜ਼ਾ ਨੇ 8 ਫਰਵਰੀ ਦੀਆਂ ਆਮ ਚੋਣਾਂ ਵਿਚ ਸੱਤਾ ਵਿਚ ਵਾਪਸੀ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਇਕ ਹੋਰ ਝਟਕਾ ਦਿੱਤਾ ਹੈ। ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਕੀਤੀ। ਸਾਬਕਾ ਪ੍ਰਧਾਨ ਮੰਤਰੀ ਇਸੇ ਜੇਲ੍ਹ ਵਿੱਚ ਇੱਕ ਹੋਰ ਕੇਸ ਵਿੱਚ ਸਜ਼ਾ ਕੱਟ ਰਹੇ ਹਨ। ਅਦਾਲਤ ਨੇ ਆਪਣੇ ਫੈਸਲੇ ‘ਚ ਦੋਵਾਂ ‘ਤੇ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ ‘ਤੇ ਰਹਿਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 78.70-78.70 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੁਸ਼ਰਾ ਬੀਬੀ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਈ।
Punjab Bani 31 January,2024
ਔਡੀ ਨੇ ਮਾਰੀ ਈ-ਰਿਕਸ਼ਾ ਨੁੰ ਟੱਕਰ, ਤਿੰਨ ਦੀ ਮੌਤ
ਔਡੀ ਨੇ ਮਾਰੀ ਈ-ਰਿਕਸ਼ਾ ਨੁੰ ਟੱਕਰ, ਤਿੰਨ ਦੀ ਮੌਤ ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਜਲੰਧਰ ਵਿਚ ਤੇਜ਼ ਰਫ਼ਤਾਰ ਔਡੀ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਅੱਜ ਇਥੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਸ਼ਾਮ ਨੂੰ ਬਿਧੀਪੁਰ ਨੇੜੇ ਹਾਈਵੇਅ ‘ਤੇ ‘ਸਰਵਿਸ ਰੋਡ’ ‘ਤੇ ਵਾਪਰਿਆ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਪੰਮਾ, ਜਗਦੀਸ਼ ਚੰਦਰ ਅਤੇ ਪੰਕਜ ਵਜੋਂ ਹੋਈ ਹੈ। ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
Punjab Bani 31 January,2024
ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ
ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ ਚੰਡੀਗੜ੍ਹ, 31 ਜਨਵਰੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਅੱਜ ਇਥੇ ਸੈਕਟਰ-17 ਵਿੱਚ ਥਾਣੇ ਦੇ ਬਾਹਰ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪਾਰਟੀਆਂ ਨੇ ਮੇਅਰ ਚੋਣ ਦੇ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ। ਅੱਜ ਆਪ ਤੇ ਕਾਂਗਰਸ ਦੇ ਕੌਂਸਲਰ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਸ਼ਿਕਾਇਤ ਦੇਣ ਲਈ ਪਹੁੰਚੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਆਪ ਦੇ ਇੰਚਾਰਜ ਐੱਸਐੱਸ ਆਹਲੂਵਾਲੀਆ ਵੀ ਮੌਜੂਦ ਸਨ।
Punjab Bani 31 January,2024
ਨੌਜਵਾਨ ਦੇ ਕਤਲ ਮਾਮਲੇ ਵਿੱਚ ਦੋ ਮੁਲਜਮ ਕੀਤੇ ਕਾਬੂ
ਨੌਜਵਾਨ ਦੇ ਕਤਲ ਮਾਮਲੇ ਵਿੱਚ ਦੋ ਮੁਲਜਮ ਕੀਤੇ ਕਾਬੂ ਪਟਿਆਲਾ, 31 ਜਨਵਰੀ ਕੁੱਝ ਦਿਨ ਪਹਿਲਾਂ ਹੀ ਇੱਥੇ ਪਾਸੀ ਰੋਡ ‘ਤੇ ਲੁਟੇਰਿਆਂ ਵੱਲੋਂ 36 ਸਾਲਾ ਸਮੀਰ ਕਟਾਰੀਆ ਦੀ ਹੱਤਿਆ ਸਬੰਧੀ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਤੇ ਐੱਸਐੱਚਓ ਸਿਵਲ ਲਾਈਨ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋ ਦੀਆਂ ਟੀਮਾਂ ਨੇ ਦਿਨੇਸ਼ ਕੁਮਾਰ ਦੀਨੂ ਅਤੇ ਅਭਿਸ਼ੇਕ ਨੂੰ ਕਾਬੂ ਕਰ ਲਿਆ ਹੈ। ਅੱਜ ਇਥੇ ਪ੍ਰੈਸ ਕਾਨਫਰਸ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦੇ ਤਿੰਨ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਗ੍ਰਿਫ਼ਤਾਰ ਕਰਨ ਗਈ ਪੁਲੀਸ ’ਤੇ ਅਭਿਸ਼ੇਕ ਨੇ ਗੋਲੀ ਵੀ ਚਲਾਈ, ਜਿਸ ਦੌਰਾਨ ਜਵਾਬੀ ਕਾਰਵਾਈ ’ਚ ਅਭਿਸ਼ੇਕ ਜਖਮੀ ਹੋ ਗਿਆ। ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
Punjab Bani 31 January,2024
ਯੂਟਿਊਬਰ ਦੀਪਕ ਨਾਗਰ ਦੀ ਦੋਸਤਾਂ ਨਾਲ ਲੜਾਈ ਤੋ ਬਾਅਦ ਹੋਈ ਮੌਤ : ਮਾਮਲਾ ਦਰਜ
ਯੂਟਿਊਬਰ ਦੀਪਕ ਨਾਗਰ ਦੀ ਦੋਸਤਾਂ ਨਾਲ ਲੜਾਈ ਤੋ ਬਾਅਦ ਹੋਈ ਮੌਤ : ਮਾਮਲਾ ਦਰਜ ਦਿਲੀ : ਗ੍ਰੇਟਰ ਨੋਇਡਾ ਦੇ ਦਨਕੌਰ ਥਾਣਾ ਖੇਤਰ ਦੇ ਮੁਹੰਮਦਪੁਰ ਗੁਰਜਰ ਪਿੰਡ 'ਚ ਸ਼ਰਾਬ ਦੀ ਪਾਰਟੀ ਦੌਰਾਨ ਹੋਏ ਝਗੜੇ 'ਚ ਯੂਟਿਊਬਰ ਦੀਪਕ ਨਾਗਰ ਨੂੰ ਦੋਸਤਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਹ ਘਟਨਾ ਐਤਵਾਰ ਰਾਤ ਦੀ ਦੱਸੀ ਜਾ ਰਹੀ ਹੈ। ਦੀਪਕ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਸੋਮਵਾਰ ਨੂੰ ਉਸ ਦੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ 'ਚ 7 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੰਸਟਾਗ੍ਰਾਮ 'ਤੇ ਦੀਪਕ ਦੇ ਫਾਲੋਅਰਜ਼ ਦੀ ਗਿਣਤੀ 1 ਲੱਖ ਤੋਂ ਵੱਧ ਹੈ। ਦੀਪਕ ਕਰੀਬ 5 ਸਾਲਾਂ ਤੋਂ ਆਪਣੀ ਮਾਂ ਦੇ ਨਾਲ ਕਾਮੇਡੀ ਵੀਡੀਓ ਬਣਾਉਂਦਾ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ 28 ਜਨਵਰੀ ਦੀ ਰਾਤ ਨੂੰ ਮਨੀਸ਼ ਅਤੇ ਕੁਝ ਲੋਕਾਂ ਨੇ ਦੀਪਕ ਨੂੰ ਆਪਣੇ ਘਰ ਇੱਕ ਪਾਰਟੀ ਲਈ ਬੁਲਾਇਆ ਸੀ। ਉਨ੍ਹਾਂ ਪਾਰਟੀ 'ਚ ਸ਼ਰਾਬ ਪੀਤੀ, ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਦੋਸਤਾਂ ਦੀ ਆਪਸ 'ਚ ਬਹਿਸ ਹੋ ਗਈ ਅਤੇ ਫਿਰ ਲੜਾਈ ਹੋ ਗਈ। ਲੜਾਈ ਦੌਰਾਨ ਦੀਪਕ ਦੇ ਸਿਰ ਵਿੱਚ ਮੁੱਕਾ ਲੱਗ ਗਿਆ, ਧਿਰ ਦੇ ਦਖਲ ਨਾਲ ਲੜਾਈ ਰੁਕਵਾਈ ਗਈ। ਉਥੋਂ ਦੀਪਕ ਆਪਣੇ ਘਰ ਚਲਾ ਗਿਆ। ਘਰ ਆਉਣ ਤੋਂ 1-2 ਘੰਟੇ ਬਾਅਦ ਦੀਪਕ ਬੀਮਾਰ ਹੋ ਗਿਆ। ਉਸ ਨੂੰ ਇਲਾਜ ਲਈ ਯਥਾਰਥ ਹਸਪਤਾਲ ਲਿਜਾਇਆ ਗਿਆ ਜਿੱਥੇ ਚੈਕਅੱਪ ਦੌਰਾਨ ਪਤਾ ਲੱਗਾ ਕਿ ਦੀਪਕ ਦੇ ਸਿਰ 'ਚ ਖੂਨ ਦਾ ਥੱਕਾ ਸੀ। ਦੀਪਕ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਥਾਣਾ ਦਨਕੌਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਜਿਨ੍ਹਾਂ ਸੱਤ ਦੋਸਤਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮਨੀਸ਼, ਪ੍ਰਿੰਸ, ਵਿੱਕੀ, ਯੋਗਿੰਦਰ, ਵਿਜੇ, ਕਪਿਲ ਅਤੇ ਮਿੰਕੂ ਸ਼ਾਮਲ ਹਨ।
Punjab Bani 31 January,2024
ਪੀਐਸਈਬੀ ਨੇ ਬੰਦ ਕੀਤੀ ਰੀਵੈਲੂਏਸ਼ਨ ਦੀ ਸੁਵਿਧਾ
ਪੀਐਸਈਬੀ ਨੇ ਬੰਦ ਕੀਤੀ ਰੀਵੈਲੂਏਸ਼ਨ ਦੀ ਸੁਵਿਧਾ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁੜ ਮੁਲਾਂਕਣ ਨੂੰ ਬੰਦ ਕਰ ਦਿੱਤਾ ਹੈ। ਫੈਸਲੇ ਮੁਤਾਬਿਕ ਜੇਕਰ ਵਿਦਿਆਰਥੀ ਪ੍ਰੀਖਿਆ ਦੇ ਅੰਕਾਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਪ੍ਰੀਖਿਆ ਦਾ ਮੁੜ ਮੁਲਾਂਕਣ ਨਹੀਂ ਹੋਵੇਗਾ। ਬੋਰਡ ਨੇ ਇਹ ਸਹੂਲਤ 2023-24 ਤੋਂ ਬੰਦ ਕਰ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਮੁਤਾਬਿਕ ਮੁੜ ਮੁਲਾਂਕਣ ਨਤੀਜੇ ਵਿੱਚ ਦੇਰੀ ਹੋ ਜਾਂਦੀ ਹੈ। ਕਈ ਵਾਰ ਮੈਰਿਟ ਸੂਚੀ ਵਿੱਚ ਬਦਲਾਅ ਕਰਨੇ ਪੈਂਦੇ ਹਨ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਰੀ-ਚੈਕਿੰਗ ਦੀ ਸਹੂਲਤ ਮਿਲੇਗੀ। ਦੱਸ ਦਈਏ ਕਿ ਬੋਰਡ ਦੀ ਚੇਅਰਪਰਸਨ ਸਤਿੰਦਰ ਬੇਦੀ ਨੇ ਕਿਹਾ ਕਿ ਵਿਦਿਆਰਥੀ ਰੀ-ਚੈਕਿੰਗ ਕਰਵਾ ਸਕਦੇ ਹਨ। ਸੀਬੀਐਸਈ ਵਿੱਚ ਵੀ ਰੀ-ਚੈਕਿੰਗ ਦੀ ਸਹੂਲਤ ਹੀ ਹੈ।
Punjab Bani 31 January,2024
ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ
ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ ਜਲੰਧਰ 31 ਜਨਵਰੀ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਬੇਨਤੀ 'ਤੇ ਵਿਚਾਰ ਕੀਤਾ ਗਿਆ ਹੈ ਅਤੇ ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਉਡਾਣਾਂ ਜਲਦੀ ਹੀ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨੇ 26 ਜਨਵਰੀ, 2024 ਨੂੰ ਇਕ ਪੱਤਰ ਰਾਹੀਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ ਕਿ ਆਦਮਪੁਰ ਨੂੰ ਦਿੱਲੀ - ਐਨ.ਸੀ.ਆਰ., ਨਾਂਦੇੜ, ਬੰਗਲੌਰ, ਕੋਲਕਾਤਾ ਅਤੇ ਗੋਆ ਨਾਲ ਜੋੜਨ ਵਾਲੇ ਉਡਾਨ 5.0 ਦੇ ਤਹਿਤ ਰੂਟ ਚੁਣੀਆਂ ਗਈਆਂ ਏਅਰਲਾਈਨਾਂ ਨੂੰ ਸੌਂਪੇ ਗਏ ਹਨ। ਇਸ ਸਬੰਧੀ ਸਬੰਧਤ ਏਅਰਲਾਈਨਜ਼ ਆਉਣ ਵਾਲੇ ਸਮੇਂ ਵਿੱਚ ਸੰਚਾਲਨ ਸ਼ੁਰੂ ਕਰ ਸਕਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਦੱਸਿਆ ਕਿ ਸਿੰਧੀਆ ਨਾਲ ਹੋਈ ਮੁਲਾਕਾਤ ਦੌਰਾਨ ਸਮੂਹ ਭਾਈਚਾਰਿਆਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਤੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਪਵਿੱਤਰ ਸਥਾਨ ਲਈ ਆਦਮਪੁਰ ਤੋਂ ਬਨਾਰਸ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਵਾਲਾ ਪੱਤਰ ਮੰਤਰੀ ਨੂੰ ਸੌਂਪਿਆ ਗਿਆ। ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਵੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ 'ਤੇ ਵੀ ਸਿੰਧੀਆ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਬੇਨਤੀ ਨੂੰ ਅਨੁਕੂਲ ਵਿਚਾਰ ਲਈ ਸਾਰੀਆਂ ਨਿਰਧਾਰਤ ਘਰੇਲੂ ਏਅਰਲਾਈਨਾਂ ਨਾਲ ਸਾਂਝਾ ਕੀਤਾ ਗਿਆ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਇੱਕ ਸਕਾਰਾਤਮਕ ਖ਼ਬਰ ਹੈ, ਕਿਉਂਕਿ ਆਦਮਪੁਰ (ਜਲੰਧਰ) ਅਤੇ ਹਲਵਾਰਾ (ਲੁਧਿਆਣਾ) ਤੋਂ ਹਵਾਈ ਸੰਪਰਕ ਨਾ ਸਿਰਫ਼ ਪੰਜਾਬ ਦੀ ਕੁਨੈਕਟੀਵਿਟੀ ਵਿੱਚ ਸੁਧਾਰ ਕਰੇਗਾ, ਬਲਕਿ ਆਰਥਿਕਤਾ, ਸੈਰ-ਸਪਾਟਾ ਅਤੇ ਵਪਾਰ ਨੂੰ ਵੀ ਹੁਲਾਰਾ ਦੇਵੇਗਾ। ਸ਼ੇਰਗਿੱਲ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰਨ ਲਈ ਸਿੰਧੀਆ ਦਾ ਧੰਨਵਾਦ ਕੀਤਾ ਹੈ।
Punjab Bani 31 January,2024
ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ
ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ ਚੰਡੀਗੜ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਕਾਫਲੇ 'ਤੇ ਹਮਲਾ ਹੋਇਆ ਹੈ। ਇਹ ਹਮਲਾ ਬੁੱਧਵਾਰ (31 ਜਨਵਰੀ, 2023) ਨੂੰ ਉਨ੍ਹਾਂ ਦੀ ਕਾਰ 'ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਉਪਰ ਪੱਥਰ ਸੁੱਟੇ ਗਏ। ਪੱਛਮੀ ਬੰਗਾਲ ਦੇ ਮਾਲਦਾ 'ਚ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ। ਸੂਤਰਾਂ ਦੀ ਮੰਨੀਏ ਤਾਂ ਕੁਝ ਸ਼ਰਾਰਤੀ ਤੱਤਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਸ਼ਰਾਰਤੀ ਤੱਤਾਂ ਦੇ ਸੱਤਾਧਾਰੀ ਪਾਰਟੀ ਨਾਲ ਕਥਿਤ ਸਬੰਧ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।
Punjab Bani 31 January,2024
ਅਯੁਧਿਆ ਲਈ ਚੰਡੀਗੜ੍ਹ ਤੋ ਸੁਰੂ ਹੋਵੇਗੀ ਬੱਸ
ਅਯੁਧਿਆ ਲਈ ਚੰਡੀਗੜ੍ਹ ਤੋ ਸੁਰੂ ਹੋਵੇਗੀ ਬੱਸ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਅਯੁੱਧਿਆ ਲਈ ਬੱਸ ਸਰਵਿਸ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੱਸ ਸਰਵਿਸ ਚੰਡੀਗੜ੍ਹ ਦੇ ਸੈਕਟਰ-17 ਬੱਸ ਅੱਡੇ ਤੋਂ 14 ਫਰਵਰੀ 2024 ਨੂੰ ਬਸੰਤ ਪੰਚਮੀ ਦੇ ਨੇੜੇ-ਤੇੜੇ ਸ਼ੁਰੂ ਕੀਤੀ ਜਾਵੇਗੀ। ਸੀਟੀਯੂ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਬੱਸ ਸਰਵਿਸ ਰੋਜ਼ਾਨਾ ਦੁਪਹਿਰ 1.30 ਵਜੇ ਚੱਲੇਗੀ ਅਤੇ ਅਗਲੇ ਦਿਨ ਸਵੇਰੇ 8.30 ਵਜੇ ਅਯੁੱਧਿਆ ਪਹੁੰਚੇਗੀ। ਇਸੇ ਤਰ੍ਹਾਂ ਸ਼ਾਮ ਨੂੰ 4.30 ਵਜੇ ਚੱਲ ਕੇ ਅਗਲੇ ਦਿਨ ਸਵੇਰੇ 11.05 ਮਿੰਟ ਉਤੇ ਅਯੁੱਧਿਆ ਪਹੁੰਚੇਗੀ।ਉਨ੍ਹਾਂ ਕਿਹਾ ਕਿ ਸੀਟੀਯੂ ਦੀ ਬੱਸ ਵੱਲੋਂ 19 ਘੰਟਿਆਂ ਵਿੱਚ 947 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਇਸ ਲਈ 1706 ਰੁਪਏ ਟਿਕਟ ਰੱਖੀ ਗਈ ਹੈ।
Punjab Bani 31 January,2024
ਵਿਦਿਆਰਥੀਆਂ ਨੂੰ ਆਵਾਜਾਈ ਨਸ਼ਿਆਂ ਫ਼ਸਟ ਏਡ ਜ਼ਖਮੀਆਂ ਦੀ ਸਹਾਇਤਾ ਕਰਨ ਲਈ ਜਾਗਰੂਕ ਕਰਨਾ ਜ਼ਰੂਰੀ - ਗੁਰਪ੍ਰੀਤ ਧਾਲੀਵਾਲ
ਵਿਦਿਆਰਥੀਆਂ ਨੂੰ ਆਵਾਜਾਈ ਨਸ਼ਿਆਂ ਫ਼ਸਟ ਏਡ ਜ਼ਖਮੀਆਂ ਦੀ ਸਹਾਇਤਾ ਕਰਨ ਲਈ ਜਾਗਰੂਕ ਕਰਨਾ ਜ਼ਰੂਰੀ - ਗੁਰਪ੍ਰੀਤ ਧਾਲੀਵਾਲ ਪਟਿਆਲਾ।ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਕਾਨੂੰਨਾਂ, ਨਸ਼ਿਆਂ ਦੇ ਵਿਉਪਾਰੀਆਂ ਵਰਤੋਂ, ਹਾਦਸਾਗ੍ਰਸਤ ਪੀੜਤਾਂ ਦੀ ਸਹਾਇਤਾ ਕਰਨ ਅਤੇ ਫ਼ਸਟ ਏਡ ਸੀ ਪੀ ਆਰ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਬੱਚੇ ਹਾਦਸਿਆਂ ਨਸ਼ਿਆਂ ਅਪਰਾਧਾਂ ਅਤੇ ਗਲਤੀਆਂ ਲਾਪਰਵਾਹੀਆਂ ਕਾਰਨ ਤਬਾਹ ਨਾ ਹੋਣ, ਅਤੇ ਐਮਰਜੈਂਸੀ ਸਮੇਂ ਪੀੜਤਾਂ ਦੀ ਮਦਦ ਕਰਨ, ਇਸ ਲਈ ਸੈਂਟ ਜੇਵੀਅਰ ਸੀਨੀਅਰ ਸੈਕੰਡਰੀ ਸਕੂਲ ਸ਼ਾਂਤੀ ਨਗਰ ਅਰਬਨ ਅਸਟੇਟ ਪਟਿਆਲਾ ਦੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਵਲੋਂ ਇੰਸਪੈਕਟਰ ਕਰਮਜੀਤ ਕੌਰ ਇੰਚਾਰਜ ਪੰਜਾਬ ਪੁਲਿਸ ਆਵਾਜਾਈ ਸਿਖਿਆ ਸੈਲ ਅਤੇ ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਸ੍ਰੀ ਕਾਕਾ ਰਾਮ ਵਰਮਾ ਨੂੰ ਬੁਲਾਇਆ। ਇੰਸਪੈਕਟਰ ਕਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਮੋਟਰਸਾਈਕਲ ਸਕੂਟਰ ਕਾਰਾਂ ਚਲਾਉਣ ਤੋਂ ਰੋਕਿਆ ਕਿਓਂਕਿ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਦਾਲਤਾਂ ਵਲੋਂ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਨਸ਼ਿਆਂ ਦੀ ਵਰਤੋਂ ਅਤੇ ਨਸ਼ਿਆਂ ਅਪਰਾਧਾਂ ਐਸ਼ ਪ੍ਰਸਤੀਆਂ ਕੰਮਚੋਰੀਆਂ ਲੁਟਮਾਰਾਂ ਵਿਚ ਫ਼ਸੇ ਲੋਕਾਂ ਤੋਂ ਬਚਣ ਲਈ ਜਾਗਰੂਕ ਕੀਤਾ। ਸਾਈਬਰ ਸੁਰੱਖਿਆ ਅਤੇ 112/181 ਅਤੇ 1930 ਨੰਬਰਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਕਾਕਾ ਰਾਮ ਵਰਮਾ ਨੇ ਫ਼ਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਅਤੇ ਦਸਿਆ ਕਿ ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ ਵਲੋਂ ਬਹਾਦਰ ਬੱਚਿਆਂ ਨੂੰ ਕਿਸੇ ਪੀੜਤ ਦੀ ਸੜਕੀ ਹਾਦਸਿਆਂ ਸਿਖਿਆ ਸੰਸਥਾਵਾਂ ਵਿਖ਼ੇ ਜਾਂ ਘਰੇਲੂ ਘਟਨਾਵਾਂ ਸਮੇਂ ਮਦਦ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ ਤਾਂ ਤਿੰਨ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਪੀੜਤਾਂ ਦੀ ਸਹਾਇਤਾ ਕੀਤੀ ਹੈ ਤਾਂ ਸ੍ਰੀ ਕਾਕਾ ਰਾਮ ਵਰਮਾ ਨੇ ਦੱਸਿਆ ਕਿ 4 ਫਰਵਰੀ ਨੂੰ ਸ਼ਾਮੀ ਪੰਜ ਵਜੇ ਭਾਸ਼ਾ ਭਵਨ ਵਿਖੇ ਵਿਦਿਆਰਥੀਆਂ ਨੂੰ ਇਨਾਮ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ, ਦੀ ਪਾਲਣਾ ਕਰਨ ਅਤੇ ਪੀੜਤਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ। ਪ੍ਰਣ ਕਰਵਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਪੂਨਮ ਧੀਮਨ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਧਿਆਪਕਾਂ ਨਾਗਰਿਕਾਂ ਅਤੇ ਉਹਨ੍ਹਾਂ ਰਾਹੀਂ ਮਾਪਿਆਂ ਨੂੰ ਆਵਾਜਾਈ ਨਿਯਮਾਂ, ਫ਼ਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਸਾਇਬਰ ਸੁਰੱਖਿਆ ਬਚਾਉ ਮਦਦ ਬਾਰੇ ਜੰਗੀ ਪੱਧਰ ਤੇ ਜਾਗਰੂਕ ਕਰਨਾ ਜ਼ਰੂਰੀ ਹੈ ਜਿਸ ਹਿੱਤ ਪੰਜਾਬ ਪੁਲਿਸ ਦੇ ਮਹਾਰਾਜਾ ਰਣਜੀਤ ਸਿੰਘ ਸਨਮਾਨ ਨਾਲ ਸਨਮਾਨਿਤ ਇੰਸਪੈਕਟਰ ਕਰਮਜੀਤ ਕੌਰ ਅਤੇ ਸ਼੍ਰੀ ਕਾਕਾ ਰਾਮ ਵਰਮਾ ਦਾ ਸਨਮਾਨ ਕੀਤਾ ਗਿਆ।
Punjab Bani 31 January,2024
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜ ਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਨੂੰ ਸਾਡੀ ਜਮਹੂਰੀਅਤ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਸਿਰਫ਼ 36 ਵੋਟਾਂ ਦੀ ਗਿਣਤੀ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨਹੀਂ ਹੋ ਸਕਦੀ ਤਾਂ ਸਮੁੱਚੇ ਦੇਸ਼ ਵਿੱਚ ਚੋਣਾਂ ਅਤੇ ਵੋਟਾਂ ਦੀ ਗਿਣਤੀ ਕਿਵੇਂ ਨਿਰਪੱਖ ਤਰੀਕੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਸਵਾਰਥਾਂ ਲਈ ਵੋਟਰਾਂ ਤੋਂ ਬੈਲਟ ਪੇਪਰ ਲੁੱਟਣਗੇ ਅਤੇ ਪਹਿਲਾਂ ਵੀ ਈ.ਵੀ.ਐਮ. ਮਸ਼ੀਨਾਂ ਇਨ੍ਹਾਂ ਆਗੂਆਂ ਦੇ ਘਰਾਂ ਤੋਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਸਹੀ ਦਿਸ਼ਾ ਵਿੱਚ ਨਹੀਂ ਜਾ ਰਿਹਾ ਅਤੇ ਇਹ ਦੇਸ਼ ਤੇ ਆਮ ਆਦਮੀ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟ ਗਿਣਤੀ ਵਿੰਗ ਦੇ ਮੁਖੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ‘ਗੋਡਿਆਂ ਭਾਰ’ ਹੋ ਕੇ ਆਪਣੇ ਆਕਾਵਾਂ ਦੀ ਇੱਛਾ ਉਤੇ ਫੁੱਲ ਚੜ੍ਹਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਡਾ. ਬੀ.ਆਰ. ਅੰਬੇਦਕਰ ਵੱਲੋਂ ਸੰਕਲਪਿਤ ਸੰਵਿਧਾਨਿਕ ਪ੍ਰਕਿਰਿਆ ਦੀਆਂ ਧੱਜੀਆਂ ਉਡਾ ਕੇ ਸਮੁੱਚੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇ ਖਿਲਾਫ਼ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਵਿੱਚ ਦੋਸ਼ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡੰਗ ਅਫਸਰ ਨੇ ਜਾਣਬੁੱਝ ਕੇ ਪੋਲਿੰਗ ਏਜੰਟਾਂ ਦੀ ਗੈਰ-ਹਾਜ਼ਰੀ ਵਿੱਚ ਵੋਟਾਂ ਦੀ ਗਿਣਤੀ ਕੀਤੀ ਤਾਂ ਭਾਜਪਾ ਉਮੀਦਵਾਰ ਦੀ ਜਿੱਤ ਪੱਕੀ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿਉਂਕਿ ਭਗਵਾਂ ਪਾਰਟੀ ਦੀ ਖਾਤਰ ਜਮਹੂਰੀਅਤ ਨੂੰ ਬੁਰੀ ਤਰ੍ਹਾਂ ਲਿਤਾੜਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗੱਲ ਦੀ ਬਹੁਤੀ ਹੈਰਾਨੀ ਨਹੀਂ ਹੁੰਦੀ ਕਿ ਭਾਜਪਾ ਨੇ ਚੰਡੀਗੜ੍ਹ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਸਗੋਂ ਅਸਲ ਮੁੱਦਾ ਤਾਂ ਇਹ ਹੈ ਕਿ ਭਾਜਪਾਈ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਲੋਕਾਂ ਨੂੰ ਜਮਹੂਰੀ ਹੱਕਾਂ ਤੋਂ ਵਿਰਵੇ ਕਰ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਿਨ-ਦਿਹਾੜੇ ਚੰਡੀਗੜ੍ਹ ਵਿੱਚ ਜਮਹੂਰੀਅਤ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਵਰਤਾਰਾ ਦੇਖ ਕੇ ਬਾਬਾ ਸਾਹਿਬ ਬੀ.ਆਰ. ਅੰਬੇਦਕਰ ਦੀ ਰੂਹ ਵੀ ਕੁਰਲਾ ਉੱਠੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਅਤੇ ਇਸ ਚੋਣ ਨੂੰ ਚੁਣੌਤੀ ਦੇਣਗੇ ਕਿਉਂ ਜੋ ਇਸ ਚੋਣ ਵਿੱਚ ਜਮਹੂਰੀ ਕਦਰਾਂ-ਕੀਮਤਾਂ ਨੂੰ ਲਾਂਭੇ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੇਸ਼ ਵਿੱਚ ਜਮਹੂਰੀਅਤ ਲਈ ਕੋਈ ਥਾਂ ਨਹੀਂ ਬਚੀ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਨੂੰ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੰਦੇਹ ਪੈਦਾ ਹੋ ਗਿਆ ਹੈ ਕਿ ਅਗਾਮੀਆਂ ਚੋਣਾਂ ਵਿੱਚ ਦੇਸ਼ ਭਰ ਵਿੱਚ ਅਗਾਮੀ ਚੋਣਾਂ ਨਿਰਪੱਖ ਨਹੀਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਪਾਰਟੀ ਜਾਂ ਗੱਠਜੋੜ ਦੀ ਹੋਂਦ ਦਾ ਸਵਾਲ ਨਹੀਂ ਸਗੋਂ ਦੇਸ਼ ਵਿੱਚ ਜਮਹੂਰੀਅਤ ਦਾ ਸਵਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਨਾਮਜ਼ਦ ਉਮੀਦਵਾਰ ਨੂੰ ਪਹਿਲਾਂ ਹੀ ਇਸ ਗੱਲ ਦਾ ਇਲਮ ਸੀ ਕਿ ਉਹ ਜਿੱਤ ਜਾਵੇਗਾ ਜਿਸ ਕਰਕੇ ਉਹ ਕੁਰਸੀ ਦੇ ਨੇੜੇ ਹੀ ਖੜ੍ਹਾ ਸੀ ਅਤੇ ਤੁਰੰਤ ਕੁਰਸੀ ਉਤੇ ਬੈਠ ਗਿਆ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇਰੀ ਨਾਲ ਆਇਆ ਕਿਉਂਕਿ ਉਸ ਨੂੰ ਇਸ ਬਾਰੇ ਹੁਕਮ ਚਾੜ੍ਹੇ ਜਾ ਰਹੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਕਤਲ ਕਰਨ ਲਈ ਜੁਅੱਰਤਹੀਣ ਪ੍ਰੀਜ਼ਾਈਡਿੰਗ ਅਫਸਰ ਆਪਣੇ ਅਫਸਰ ਅੱਗੇ ਗੋਡਿਆਂ ਭਾਰ ਹੋ ਗਿਆ ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।
Punjab Bani 30 January,2024
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ 'ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ 'ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 30 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੇ.ਐਸ. ਸਿੱਧੂ ਨੇ 01.09.2023 ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਪ੍ਰਾਪਤ ਕਰ ਲਈ। ਹਾਲਾਂਕਿ, ਬਿਊਰੋ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਉਸਦੀ ਹਿਰਾਸਤੀ ਪੁੱਛਗਿੱਛ ਲਈ ਲੰਮੀਆਂ ਅਤੇ ਵਿਸਤ੍ਰਿਤ ਦਲੀਲਾਂ ਦੌਰਾਨ ਜਵਾਬ ਵਜੋਂ 3 ਹਲਫਨਾਮੇ/ਜਵਾਬੀ ਹਲਫਨਾਮੇ ਦਾਇਰ ਕੀਤੇ। ਵਿਜੀਲੈਂਸ ਬਿਊਰੋ ਨੇ ਜੇ.ਐਸ. ਸਿੱਧੂ ਦੇ ਹੋਰ ਮੁਲਜ਼ਮ ਲਾਭਪਾਤਰੀਆਂ ਨਾਲ ਸਬੰਧ ਦਰਸਾਉਂਦੇ ਕਾਲ ਰਿਕਾਰਡ, ਵੱਖ-ਵੱਖ ਗਵਾਹਾਂ ਦੇ ਬਿਆਨ, ਛੇੜਛਾੜ ਕੀਤੇ ਤੇ ਜਾਅਲੀ ਦਸਤਾਵੇਜ਼ੀ ਰਿਕਾਰਡ ਅਤੇ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਅਤੇ ਸੂਬੇ ਦੇ ਬਾਗਬਾਨੀ ਵਿਭਾਗ ਕੋਲ ਉਸੇ ਰਿਪੋਰਟ ਦੀ ਦਫ਼ਤਰੀ ਕਾਪੀ ਵਿਚਕਾਰ ਅੰਤਰ ਨੂੰ ਸਪੱਸ਼ਟ ਤੌਰ 'ਤੇ ਉਜਾਗਰ ਕੀਤਾ। ਇਸ ਤੋਂ ਇਲਾਵਾ, ਦਫ਼ਤਰੀ ਕਾਪੀ ਵਿੱਚ ਉਕਤ ਬੂਟਿਆਂ ਦੀ ਦਰਸਾਈ ਗਈ ਸ਼੍ਰੇਣੀ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਵਿੱਚ ਦਰਸਾਈ ਸ਼੍ਰੇਣੀ ਨਾਲੋਂ ਕਾਫ਼ੀ ਵੱਧ ਸੀ। ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਹਾਈ ਕੋਰਟ ਨੇ 24.01.2023 ਨੂੰ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਇਸ ਤੋਂ ਬਾਅਦ, ਮੁਲਜ਼ਮ ਐਚ.ਡੀ.ਓ. ਫਰਾਰ ਹੋ ਗਿਆ ਅਤੇ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦੇ ਚਲਦਿਆਂ ਉਸ ਨੂੰ ਮੰਗਲਵਾਰ ਨੂੰ ਐਸ.ਏ.ਐਸ ਨਗਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ 2004 ਤੋਂ 2019 ਤੱਕ ਲਗਾਤਾਰ ਪਿਛਲੇ 15 ਸਾਲਾਂ ਤੋਂ ਐੱਚ.ਡੀ.ਓ., ਖਰੜ ਦੇ ਅਹੁਦੇ 'ਤੇ ਤਾਇਨਾਤ ਸੀ ਅਤੇ ਗਮਾਡਾ ਵੱਲੋਂ ਐਕਵਾਇਰ ਕੀਤੀਆਂ ਜ਼ਮੀਨਾਂ ਜਿਵੇਂ ਐਰੋਸਿਟੀ, ਆਈ.ਟੀ. ਸਿਟੀ, ਸੈਕਟਰ 88 -89 ਆਦਿ 'ਤੇ ਮੌਜੂਦ ਫਲਦਾਰ ਦਰਖਤਾਂ ਦੀ ਮਾਰਕੀਟ ਕੀਮਤ ਦਾ ਮੁਲਾਂਕਣ ਕਰਨ 'ਚ ਸ਼ਾਮਲ ਸੀ। ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਐਰੋਟ੍ਰੋਪੋਲਿਸ ਸਿਟੀ ਦੇ ਵਿਕਾਸ ਲਈ ਪਿੰਡ ਬਾਕਰਪੁਰ ਅਤੇ ਐਸ.ਏ.ਐਸ. ਨਗਰ ਸ਼ਹਿਰ ਵਿੱਚ ਏਅਰਪੋਰਟ ਰੋਡ ਨਾਲ ਲੱਗਦੇ ਕੁਝ ਪਿੰਡਾਂ ਦੀ ਐਕਵਾਇਰ ਕੀਤੀ ਖੇਤੀਬਾੜੀ ਜ਼ਮੀਨ 'ਤੇ ਸਥਿਤ ਅਮਰੂਦ ਦੇ ਬਾਗਾਂ ਲਈ ਮੁਆਵਜ਼ੇ ਦੀ ਆੜ ਵਿੱਚ ਜਾਰੀ ਕੀਤੇ ਗਏ ਲਗਭਗ 137 ਕਰੋੜ ਰੁਪਏ ਦੇ ਗਬਨ ਨਾਲ ਸਬੰਧਤ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਨ ਉਪਰੰਤ 2023 ਵਿੱਚ ਐਫ.ਆਈ.ਆਰ. ਨੰ. 16 ਦਰਜ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਲਾਭਪਾਤਰੀ/ਜ਼ਮੀਨ ਮਾਲਕ, ਜਿਨ੍ਹਾਂ ਨੇ ਆਪਣੀ ਜ਼ਮੀਨ 'ਤੇ ਬਾਗ ਦੇ ਨਾਂ 'ਤੇ ਲੱਗੇ ਫਲਦਾਰ ਰੁੱਖਾਂ ਲਈ ਮੁਆਵਜ਼ੇ ਦਾ ਦਾਅਵਾ ਕੀਤਾ ਹੈ, ਉਹ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਸਬੰਧਤ ਅਧਿਕਾਰੀਆਂ/ਉੱਚ ਅਧਿਕਾਰੀਆਂ ਨੂੰ ਜਾਣਦੇ ਸਨ ਅਤੇ ਉਨ੍ਹਾਂ ਨੂੰ ਜ਼ਮੀਨ ਐਕਵਾਇਰ ਕਰਨ ਦੇ ਨਾਲ ਨਾਲ ਸਬੰਧਤ ਪਿੰਡਾਂ, ਜਿੱਥੇ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ, ਦੀ ਪਹਿਲਾਂ ਤੋਂ ਜਾਣਕਾਰੀ ਸੀ। ਇਸ ਤੋਂ ਇਲਾਵਾ, ਉਹ ਇਹ ਵੀ ਜਾਣਦੇ ਸਨ ਕਿ ਫਲਦਾਰ ਪੌਦਿਆਂ ਸਮੇਤ ਰੁੱਖਾਂ ਸਬੰਧੀ ਮੁਆਵਜੇ ਦਾ ਮੁਲਾਂਕਣ ਐਕੁਆਇਰ ਕੀਤੀ ਜ਼ਮੀਨ ਦੀ ਕੀਮਤ ਤੋਂ ਵੱਖਰੇ ਤੌਰ 'ਤੇ ਕੀਤਾ ਜਾਵੇਗਾ। ਇਸ ਤੋਂ ਬਾਅਦ, ਇਹਨਾਂ ਵਿਅਕਤੀਆਂ ਜਾਂ ਸਮੂਹਾਂ ਨੇ ਮਾਲ ਵਿਭਾਗ, ਭੂਮੀ ਗ੍ਰਹਿਣ ਕੁਲੈਕਟਰ (ਐੱਲ.ਏ.ਸੀ.), ਗਮਾਡਾ, ਬਾਗਬਾਨੀ ਵਿਭਾਗ ਆਦਿ ਦੇ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪਹਿਲਾਂ ਤੋਂ ਯੋਜਨਾਬੱਧ ਢੰਗ ਨਾਲ ਭੂਮੀ ਗ੍ਰਹਿਣ, ਜ਼ਮੀਨ ਪ੍ਰਾਪਤੀ ਅਤੇ ਪੁਨਰਵਾਸ ਅਤੇ ਮੁੜ ਵਸੇਬਾ ਐਕਟ 2013 ਵਿੱਚ ਨਿਰਪੱਖ ਮੁਆਵਜ਼ੇ ਅਤੇ ਪਾਰਦਰਸ਼ਤਾ ਦੇ ਅਧਿਕਾਰਾਂ ਦਾ ਸ਼ੋਸ਼ਣ ਕਰਨ ਦੇ ਇਰਾਦੇ ਨਾਲ ਅਥਾਰਟੀ ਵੱਲੋਂ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਖਰੀਦਣਾ ਸ਼ੁਰੂ ਕਰ ਦਿੱਤਾ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਵਿਅਕਤੀਆਂ ਨੇ ਅਮਰੂਦ ਦੇ ਦਰਖਤਾਂ ਦੀ ਕੀਮਤ ਵਿੱਚ ਵਾਧਾ ਕਰਨ ਲਈ ਪੌਦਿਆਂ ਦੀ ਉਮਰ 4 ਸਾਲ ਜਾਂ 4 ਸਾਲ ਤੋਂ ਵੱਧ ਦੱਸੀ ਤਾਂ ਜੋ ਇਹ ਮੰਨਿਆ ਜਾਵੇ ਕਿ ਇਹ ਪੌਦੇ ਫ਼ਲ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅਜਿਹਾ ਕਰਨ ਲਈ ਮੁਲਜ਼ਮਾਂ ਨੇ ਸਾਲ 2016-17 ਦਾ ਪਿੰਡ ਬਾਕਰਪੁਰ ਨਾਲ ਸਬੰਧਤ ਮਾਲ/ਖਸਰਾ ਗਿਰਦਾਵਰੀ ਰਜਿਸਟਰ ਦਾ ਰਿਕਾਰਡ ਹਾਸਲ ਕੀਤਾ ਅਤੇ ਮੁਲਜ਼ਮ ਮਾਲ ਪਟਵਾਰੀ ਬਚਿੱਤਰ ਸਿੰਘ ਦੀ ਮਦਦ ਨਾਲ ਰਿਕਾਰਡ ਵਿੱਚ ਛੇੜਛਾੜ ਕਰਕੇ ਦਰਜ ਕੀਤਾ ਕਿ ਅਮਰੂਦ ਦੇ ਦਰੱਖਤ ਸਾਲ 2016 ਵਿੱਚ ਲਗਾਏ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਐਕਟ ਤਹਿਤ, ਫਲ ਦੇਣ ਵਾਲੇ ਪੌਦਿਆਂ ਦੀ ਉਮਰ ਅਤੇ ਸ਼੍ਰੇਣੀ ਉਹਨਾਂ ਦੀ ਮਾਰਕੀਟ ਕੀਮਤ ਦੇ ਮੁਲਾਂਕਣ ਲਈ ਮਹੱਤਵਪੂਰਨ ਹੁੰਦੀ ਹੈ ਅਤੇ ਇਹ ਮੁਲਾਂਕਣ ਆਮ ਤੌਰ 'ਤੇ ਬਾਗਬਾਨੀ ਅਧਿਕਾਰੀਆਂ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅਮਰੂਦ ਦੇ ਦਰਖਤਾਂ ਦੀ ਮਾਰਕੀਟ ਕੀਮਤ ਨਿਰਧਾਰਤ ਕਰਨ ਲਈ ਪਿੰਡ ਬਾਕਰਪੁਰ ਅਤੇ ਹੋਰ ਪਿੰਡਾਂ ਦੀ ਐਕੁਆਇਰ ਕੀਤੀ ਜ਼ਮੀਨ ਨਾਲ ਸਬੰਧਤ ਫਲਦਾਰ ਦਰੱਖਤਾਂ ਸਬੰਧੀ ਵਿਸਥਾਰਤ ਸਰਵੇਖਣ ਸੂਚੀ ਤਿਆਰ ਕਰਕੇ ਐਲ.ਏ.ਸੀ., ਗਮਾਡਾ ਵੱਲੋਂ ਡਾਇਰੈਕਟਰ, ਬਾਗਬਾਨੀ ਵਿਭਾਗ ਨੂੰ ਭੇਜੀ ਗਈ। ਐਕੁਆਇਰ ਕੀਤੀ ਜ਼ਮੀਨ ਬਾਗਬਾਨੀ ਵਿਭਾਗ ਦੇ ਬਲਾਕ ਖਰੜ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ, ਜਿੱਥੇ ਮੁਲਜ਼ਮ ਜਸਪ੍ਰੀਤ ਸਿੰਘ ਸਿੱਧੂ ਡੇਰਾਬਸੀ ਵਿਖੇ ਐਚ.ਡੀ.ਓ. ਵਜੋਂ ਤਾਇਨਾਤ ਸੀ। ਹਾਲਾਂਕਿ, ਇਨ੍ਹਾਂ ਪਿੰਡਾਂ ਦੇ ਮੁਲਾਂਕਣ ਦਾ ਕੰਮ ਉੱਚ ਅਧਿਕਾਰੀਆਂ ਵੱਲੋਂ ਬਿਨਾਂ ਕੋਈ ਕਾਰਨ/ਸਪੱਸ਼ਟਤਾ ਦੱਸੇ ਉਸ ਨੂੰ ਦਿੱਤਾ ਗਿਆ ਸੀ। ਲਗਭਗ 180 ਏਕੜ ਜ਼ਮੀਨ 'ਤੇ ਮੌਜੂਦ ਫਲਦਾਰ ਦਰੱਖਤਾਂ ਦਾ ਮੁਲਾਂਕਣ ਜੇ.ਐਸ. ਸਿੱਧੂ, ਐਚ.ਡੀ.ਓ. ਵੱਲੋਂ ਕੀਤਾ ਜਾਣਾ ਲਾਜ਼ਮੀ ਸੀ, ਜਦੋਂ ਕਿ ਉਸ ਨੇ ਨਿਰੀਖਣ/ਮੁਲਾਂਕਣ ਲਈ ਕੇਵਲ ਇੱਕ ਵਾਰ ਹੀ ਐਕਵਾਇਰ ਕੀਤੀ ਜ਼ਮੀਨ ਦਾ ਦੌਰਾ ਕੀਤਾ ਸੀ ਅਤੇ ਕੁੱਲ 207 ਖਸਰਾ ਨੰਬਰਾਂ ਨਾਲ ਸਬੰਧਤ ਮੁਲਾਂਕਣ ਰਿਪੋਰਟ ਤਿਆਰ ਕਰ ਦਿੱਤੀ ਜੋ ਕਿ ਐਲ.ਏ.ਸੀ., ਗਮਾਡਾ ਦੀ ਸਰਵੇਖਣ ਸੂਚੀ ਵਿੱਚ ਵੱਖਰੇ ਤੌਰ 'ਤੇ ਦਰਸਾਇਆ ਗਿਆ ਹੈ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ ਉਸਨੇ ਖਸਰਾ ਗਿਰਦਾਵਰੀ ਰਿਕਾਰਡ ਦੀਆਂ ਫੋਟੋ ਕਾਪੀਆਂ ਪ੍ਰਾਪਤ ਕੀਤੀਆਂ ਸਨ, ਜਿਸ ਵਿੱਚ ਅਮਰੂਦ ਦੇ ਬਾਗ ਲਈ ਸਬੰਧੀ ਜਾਣਕਾਰੀ/ਸੋਧ/ਤਬਦੀਲੀ ਨੂੰ ਸਪੱਸ਼ਟ ਤੌਰ 'ਤੇ ਦੇਖਿਆ ਜਾ ਸਕਦਾ ਸੀ। ਹਾਲਾਂਕਿ, ਉਸਨੇ ਜਾਣਬੁੱਝ ਕੇ ਇਨ੍ਹਾਂ ਤੱਥਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਪੌਦਿਆਂ ਦੀ ਉਮਰ 4-5 ਸਾਲ ਦਰਜ ਕਰਕੇ ਗਲਤ ਮੁਲਾਂਕਣ ਰਿਪੋਰਟ ਤਿਆਰ ਕਰ ਦਿੱਤੀ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ ਲਾਭਪਾਤਰੀਆਂ ਅਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਸਮੇਤ ਕੁੱਲ 21 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਜੇ.ਐਸ. ਜੌਹਲ, ਐਲ.ਏ.ਸੀ., ਵੈਸ਼ਾਲੀ, ਐਚ.ਡੀ.ਓ., ਬਚਿੱਤਰ ਸਿੰਘ, ਪਟਵਾਰੀ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਕੁਝ ਲਾਭਪਾਤਰੀਆਂ ਵੱਲੋਂ 100 ਫੀਸਦੀ ਮੁਆਵਜ਼ਾ ਰਾਸ਼ੀ ਜਮ੍ਹਾਂ ਕਰਵਾਉਣ ਦੀ ਪੇਸ਼ਕਸ਼ ਕਰਨ ‘ਤੇ ਹਾਈ ਕੋਰਟ ਵੱਲੋਂ ਅਗਾਊਂ ਜਮਾਨਤ ਦਿੱਤੀ ਗਈ ਹੈ ਅਤੇ ਹੋਰ ਮੁਲਜ਼ਮਾਂ ਨੇ ਵੀ ਅਜਿਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਉਪਰੰਤ, ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੇ ਜ਼ਮਾਨਤ ਹੁਕਮਾਂ ਨੂੰ ਚੁਣੌਤੀ ਦੇਣ ਲਈ ਭਾਰਤ ਦੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਤੱਥਾਂ 'ਤੇ ਵਿਚਾਰ ਕਰਨ ਉਪਰੰਤ ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਹਾਈ ਕੋਰਟ ਨੇ ਵੱਖ-ਵੱਖ ਦੋਸ਼ੀ ਲਾਭਪਾਤਰੀਆਂ ਨੂੰ ਕੁੱਲ 72.36 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਾਉਣ ਦਾ ਹੁਕਮ ਦਿੱਤਾ ਹੈ, ਜਿਸ ਵਿੱਚੋਂ ਹੁਣ ਤੱਕ 43.72 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।
Punjab Bani 30 January,2024
ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ; 3 ਕਿਲੋ ਹੈਰੋਇਨ, 5.25 ਲੱਖ ਰੁਪਏ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ; 3 ਕਿਲੋ ਹੈਰੋਇਨ, 5.25 ਲੱਖ ਰੁਪਏ ਡਰੱਗ ਮਨੀ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਦੋਵੇਂ ਮੁਲਜ਼ਮ ਸਕੇ ਭਰਾ ਹਨ ਅਤੇ 260 ਕਿਲੋਗ੍ਰਾਮ ਹੈਰੋਇਨ ਕੇਸ ਵਿੱਚ ਡੀਆਰਆਈ ਮੁੰਬਈ ਅਤੇ 356 ਕਿਲੋਗ੍ਰਾਮ ਹੈਰੋਇਨ ਕੇਸ ਵਿੱਚ ਦਿੱਲੀ ਸਪੈਸ਼ਲ ਸੈੱਲ ਨੂੰ ਲੋੜੀਂਦੇ ਹਨ: ਡੀਜੀਪੀ ਗੌਰਵ ਯਾਦਵ - ਦੋਵੇਂ ਮੁਲਜ਼ਮਾਂ ਨੇ ਦੇਸ਼ ਤੋਂ ਬਾਹਰ ਭੱਜਣ ਲਈ ਜਾਅਲੀ ਪਾਸਪੋਰਟ ਵੀ ਤਿਆਰ ਕੀਤੇ ਹੋਏ ਸਨ: ਡੀਜੀਪੀ ਪੰਜਾਬ - ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ 'ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਮੁੱਖ ਅਪਰਾਧੀਆਂ ਦੀ ਪਛਾਣ ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ ਦੋਵੇਂ ਵਾਸੀ ਗੁਰੂ ਕੀ ਵਡਾਲੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਤਿੰਨ ਸਾਥੀਆਂ ਦੀ ਪਛਾਣ ਕੰਸ ਕੌਰ ਵਾਸੀ ਛੇਹਰਟਾ, ਅੰਮ੍ਰਿਤਸਰ, ਹਰਮਨਜੀਤ ਸਿੰਘ ਉਰਫ ਹਰਮਨ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਦੋਵੇਂ ਵਾਸੀ ਪਿੰਡ ਧੁੰਨ ਢਾਹੇਵਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀਆਂ ਤਿੰਨ ਕਾਰਾਂ ਟੋਇਟਾ ਫਾਰਚੂਨਰ, ਹੁੰਡਈ ਆਈ 20 ਅਤੇ ਰੇਨੋ ਪਲਸ ਅਤੇ ਇਕ ਸਪਲੈਂਡਰ ਮੋਟਰਸਾਈਕਲ ਨੂੰ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿਚੋਂ ਤੋਲਣ ਵਾਲਾ ਇਲੈਕਟ੍ਰਾਨਿਕ ਕੰਡਾ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਵਜੀਤ ਉਰਫ ਲਵ ਅਤੇ ਮਨਜੀਤ ਉਰਫ ਮੰਨਾ ਦੋਵੇਂ 2015 ਤੋਂ ਭਗੌੜੇ ਹਨ, ਜਿਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਦਰਜਨਾਂ ਕੇਸ ਦਰਜ ਹਨ। ਉਹਨਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਭਰਾ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਨੂੰ 260-ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਨੂੰ 356-ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦੇ ਹਨ। ਡੀਜੀਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਲਖਨਊ ਤੋਂ ਲਖੀਮਪੁਰ ਖੇੜੀ, ਉੱਤਰ ਪ੍ਰਦੇਸ਼ ਦੇ ਪਤੇ ‘ਤੇ ਜਾਅਲੀ ਪਾਸਪੋਰਟ ਵੀ ਤਿਆਰ ਕਰਵਾਏ ਸਨ ਅਤੇ ਦੋਵੇਂ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਭਰਾ ਹਵਾਲਾ ਨੈੱਟਵਰਕ ਵਿੱਚ ਵੀ ਸ਼ਾਮਲ ਸਨ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਹਰਮਨਜੀਤ ਉਰਫ਼ ਹਰਮਨ ਵੱਲੋਂ ਲਵਜੀਤ ਉਰਫ਼ ਲਵ ਅਤੇ ਮਨਜੀਤ ਉਰਫ਼ ਮੰਨਾ ਤੋਂ ਹੈਰੋਇਨ ਦੀ ਪ੍ਰਾਪਤ ਕੀਤੀ ਖੇਪ ਲੈ ਕੇ ਹੈਰੋਇਨ ਦੀ ਸਪਲਾਈ ਕਰਨ ਜਾ ਰਿਹਾ ਸੀ, ਇਸ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਛੇਹਰਟਾ ਇਲਾਕੇ ਤੋਂ ਮੁਲਜ਼ਮ ਹਰਮਨ ਨੂੰ 2 ਕਿਲੋ ਹੈਰੋਇਨ, 1.25 ਲੱਖ ਰੁਪਏ ਡਰੱਗ ਮਨੀ ਅਤੇ ਹੁੰਡਈ ਆਈ-20 ਕਾਰ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ, ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮ ਭਰਾਵਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਮਨਪ੍ਰੀਤ ਅਤੇ ਕੰਸ ਕੌਰ ਨੂੰ ਵੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਹੈਰੋਇਨ, 4 ਲੱਖ ਰੁਪਏ ਡਰੱਗ ਮਨੀ, ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਸੰਪਤੀਆਂ ਦੀ ਵੀ ਸ਼ਨਾਖਤ ਕੀਤੀ ਹੈ- ਜਿਸ ਵਿੱਚ ਅੰਮ੍ਰਿਤਸਰ ਵਿੱਚ ਇੱਕ ਘਰ ਅਤੇ ਮੱਧ ਪ੍ਰਦੇਸ਼ ਦੇ ਸ਼ਿਵਪੁਰੀ, ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਅਤੇ ਅੰਮ੍ਰਿਤਸਰ ਵਿੱਚ ਰਾਏਪੁਰ ਵਿੱਚ ਜ਼ਮੀਨ/ਪਲਾਟ ਸ਼ਾਮਲ ਹਨ, ਜਿਹਨਾਂ ਦੀ ਖਰੀਦ ਕਥਿਤ ਤੌਰ ‘ਤੇ ਮੁਲਜ਼ਮ ਭਰਾਵਾਂ ਦੁਆਰਾ ਡਰੱਗ ਮਨੀ ਦੀ ਵਰਤੋਂ ਕਰਕੇ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਡਰੱਗ ਕਾਰਟਲ ਦਾ ਪਤਾ ਲਗਾਉਣ ਅਤੇ ਇਸ ਕਾਰਟੇਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 15 ਮਿਤੀ 20-1-2024 ਨੂੰ ਥਾਣਾ ਗੇਟ ਹਕੀਮਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
Punjab Bani 30 January,2024
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ. 1 ਫਰਵਰੀ ਨੂੰ ਹੋਵੇਗੀ ਪ੍ਰੋਜੈਕਟ ਦੀ ਸ਼ੁਰੂਆਤ ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ। ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ NH-15/54 ਮਾਰਗ ਦੁਆਰਾ ਜੁੜੇ ਹੋਏ ਸਨ ਅਤੇ ਹੁਣ ਇਸ ਮਾਰਗ ਨੂੰ ਅੰਮ੍ਰਿਤਸਰ-ਬਠਿੰਡਾ ਮਾਰਗ (ਐਨ.ਐਚ-54) ਰਾਹੀਂ ਬਾਈਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੜਕ ਬਣਨ ਤੋਂ ਬਾਅਦ ਵੀ ਇਸ ਮਾਰਗ 'ਤੇ ਆਵਾਜਾਈ ਕਈ ਗੁਣਾ ਵਧ ਗਈ ਹੈ ਅਤੇ ਇਸ ਮਾਰਗ 'ਤੇ ਮੌਜੂਦਾ ਆਵਾਜਾਈ 50,000 ਪੀ.ਸੀ.ਯੂ. ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ਦਾ ਆਪਣਾ ਮਹੱਤਵ ਹੈ ਕਿਉਂਕਿ ਇਸ 'ਤੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਮਾਰਗ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਦੇ ਮਾਸਟਰ ਪਲਾਨ ਅਧੀਨ ਵੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ 'ਤੇ ਝੋਨੇ ਦੀ ਪ੍ਰੋਸੈਸਿੰਗ ਦੇ ਮੈਗਾ ਯੂਨਿਟ ਅਤੇ ਕਈ ਰਾਈਸ ਮਿੱਲਾਂ ਸਥਿਤ ਹਨ ਅਤੇ ਇਹ ਅੰਮ੍ਰਿਤਸਰ ਦੇ ਨਾਲ-ਨਾਲ ਤਰਨਤਾਰਨ ਦੀਆਂ ਵੱਡੀਆਂ ਅਨਾਜ ਮੰਡੀਆਂ ਲਈ ਪਹੁੰਚ ਮਾਰਗ ਵਜੋਂ ਵੀ ਕੰਮ ਕਰਦਾ ਹੈ। ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਹਾਲ ਹੀ ਵਿੱਚ ਲੈਵਲ ਕਰਾਸਿੰਗ ਏ-12 'ਤੇ ਐਮ.ਆਰ.ਟੀ.ਐਂਡ.ਐਚ ਦੇ ਫੰਡਾਂ ਨਾਲ ਇੱਕ ਨਵਾਂ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਬਣਾਇਆ ਗਿਆ ਹੈ ਅਤੇ ਇਸ ਮਾਰਗ 'ਤੇ ਲੈਵਲ ਕਰਾਸਿੰਗ ਏ-25 'ਤੇ ਇੱਕ ਹੋਰ ਆਰ.ਓ.ਬੀ ਜਲਦੀ ਹੀ ਇਸ ਪ੍ਰੋਜੈਕਟ ਵਜੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਟੈਂਡਰ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣ ਵਿੱਚ ਮਦਦ ਮਿਲੇਗੀ ਸਗੋਂ ਇਸ ਸੜਕ ਦੇ ਨਾਲ ਲੱਗਦੇ ਖੇਤਰਾਂ ਦੇ ਵਿਕਾਸ ਵਿੱਚ ਵੀ ਤੇਜ਼ੀ ਆਵੇਗੀ।
Punjab Bani 30 January,2024
ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ
ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ ਅਰਜੀਆਂ ਭਰਨ ਦੀ ਆਖਰੀ ਮਿਤੀ 5 ਫਰਵਰੀ ਚੰਡੀਗੜ੍ਹ, 30 ਜਨਵਰੀ ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ ਯੋਗ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ਅਤੇ ਦਸ ਮੈਂਬਰਾਂ (ਜਨਰਲ 8 ਅਤੇ ਐਸ.ਸੀ 2) ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਔਰਤਾਂ ਸਬੰਧੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਮੰਤਰੀ ਨੇ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਬਿਨੈਪੱਤਰ ਸਮੇਤ ਬਾਇਓ ਡਾਟਾ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਐਸ.ਸੀ.ਓ ਨੰ:102-103, ਸੈਕਟਰ 34-ਏ ਚੰਡੀਗੜ੍ਹ ਵਿਖੇ ਮਿਤੀ 05 ਫਰਵਰੀ 2024 ਤੱਕ ਜਮ੍ਹਾ ਕਰਵਾ ਸਕਦੇ ਹਨ। ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਬਿਨੈ ਪੱਤਰਾਂ ਨੂੰ ਵਿਚਾਰਿਆ ਨਹੀਂ ਜਾਵੇਗਾ।
Punjab Bani 30 January,2024
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ 'ਆਪ' ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ 'ਆਪ' ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਨਾ ਕਰਕੇ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵੱਡਾ ਧੋਖਾ: ਜੈ ਇੰਦਰ ਕੌਰ ਪੰਜਾਬ ਦੇ ਲੋਕਾਂ ਦੇ 10 ਲੱਖ ਤੋਂ ਵੱਧ ਰੱਦ ਕੀਤੇ ਰਾਸ਼ਨ ਕਾਰਡਾਂ ਨੂੰ ਵੀ ਤੁਰੰਤ ਬਹਾਲ ਕਰਨ ਦੀ ਕੀਤੀ ਮੰਗ ਪਟਿਆਲਾ, 30 ਜਨਵਰੀ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪਟਿਆਲਾ ਦੇ ਫੁਹਾਰਾ ਚੌਕ ਵਿਖੇ ਦਿੱਤੇ ਧਰਨੇ ਦੌਰਾਨ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਵੱਲੋਂ ਪਹਿਲਾਂ ਰੱਦ ਕੀਤੇ ਗਏ 10 ਲੱਖ ਤੋਂ ਵੱਧ ਰਾਸ਼ਨ ਕਾਰਡ ਤੁਰੰਤ ਬਹਾਲ ਕੀਤੇ ਜਾਣ ਦੀ ਵੀ ਕੀਤੀ ਮੰਗ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਉਹ ਇੱਕ ਵਾਰ ਚੁਣੇ ਜਾਣ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵੇਗੀ। ਪਰ ਹੁਣ 18 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਸਰਕਾਰ ਵੱਲੋਂ ਆਪਣੇ ਵੱਡੇ ਚੋਣ ਵਾਅਦਿਆਂ ਵਿੱਚੋਂ ਇੱਕ ਨੂੰ ਪੂਰਾ ਕਰਨ ਦਾ ਕੋਈ ਸੰਕੇਤ ਨਹੀਂ ਹੈ।" ਉਨ੍ਹਾਂ ਅੱਗੇ ਕਿਹਾ, "ਆਪ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਔਰਤਾਂ ਵਿੱਚ ਰੋਸ ਵੱਧ ਰਿਹਾ ਹੈ ਕਿਉਂਕਿ ਉਹ ਸਰਕਾਰ ਵੱਲੋਂ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ। ਇਹ ਸਾਡਾ ਬਣਦਾ ਹੱਕ ਹੈ ਜਿਸ ਦਾ ਸਰਕਾਰ ਵੱਲੋਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ ਅਤੇ ਜੇਕਰ ਪੰਜਾਬ ਜੇਕਰ ਸਰਕਾਰ ਇਸ ਗਾਰੰਟੀ ਨੂੰ ਪੂਰਾ ਕਰਨ 'ਚ ਅਸਫਲ ਰਹਿੰਦੀ ਹੈ ਤਾਂ ਅਸੀਂ ਪੰਜਾਬ ਭਰ 'ਚ ਇਸ ਤੋਂ ਵੀ ਵੱਡੇ ਰੋਸ ਪ੍ਰਦਰਸ਼ਨ ਕਰਾਂਗੇ।" ਉਨ੍ਹਾਂ ਅੱਗੇ ਕਿਹਾ, "ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਇੱਕ ਮਹੱਤਵਪੂਰਨ ਗਰੰਟੀ ਸੀ ਜਿਸ ਕਾਰਨ ਪੰਜਾਬ ਦੇ ਲੋਕਾਂ ਨੇ 'ਆਪ' ਸਰਕਾਰ ਨੂੰ ਵੋਟਾਂ ਪਾਈਆਂ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਉਹ ਇਸ ਵਾਅਦੇ ਨੂੰ ਪੂਰਾ ਕਰਨ ਅਤੇ ਸਾਡੀਆਂ ਔਰਤਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਸ਼ੁਰੂ ਕਰਨ। ਨਹੀਂ ਤਾਂ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਸਖ਼ਤ ਸਬਕ ਸਿਖਾ ਦੇਣਗੇ।" ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਨੇ ਸਮਾਰਟ ਰਾਸ਼ਨ ਕਾਰਡਾਂ ਦਾ ਮੁੱਦਾ ਵੀ ਉਠਾਉਂਦਿਆਂ ਕਿਹਾ ਕਿ, "ਗਰੀਬ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡਾਂ ਦੀ ਕਟੌਤੀ ਕਰਨਾ ਭਗਵੰਤ ਮਾਨ ਸਰਕਾਰ ਦਾ ਇੱਕ ਹੋਰ ਨਿੰਦਣਯੋਗ ਕਦਮ ਹੈ। ਇਸ ਸਰਕਾਰ ਵੱਲੋਂ ਬਿਨਾਂ ਕਿਸੇ ਕਾਰਨ ਜਾਂ ਤਰਕ ਦੇ ਲਗਭਗ 10.77 ਲੱਖ ਸਮਾਰਟ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ। ਇਸ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਇਨ੍ਹਾਂ ਕਾਰਡਾਂ ਨੂੰ ਬਹਾਲ ਕਰ ਰਹੀ ਹੈ, ਪਰ ਅੱਜ ਤੱਕ ਅਜਿਹਾ ਕੋਈ ਆਦੇਸ਼ ਨਹੀਂ ਦਿੱਤਾ ਗਿਆ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਇਹ ਪਰਿਵਾਰ ਸਮਾਜ ਦੇ ਬਹੁਤ ਗਰੀਬ ਤਬਕੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੇਂਦਰ/ਰਾਜ ਸਰਕਾਰ ਦੀ ਸਕੀਮ ਅਨੁਸਾਰ ਆਟਾ, ਦਾਲ ਦੇ ਰੂਪ ਵਿੱਚ ਦਿੱਤੀ ਜਾ ਰਹੀ ਖੁਰਾਕ ਰਾਹਤ ਦੇਣ ਤੋਂ ਵਾਂਝੇ ਰੱਖਿਆ ਗਿਆ ਹੈ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬ ਸਰਕਾਰ ਇਨ੍ਹਾਂ ਰਾਸ਼ਨ ਕਾਰਡਾਂ ਨੂੰ ਤੁਰੰਤ ਬਹਾਲ ਕਰੇ।"
Punjab Bani 30 January,2024
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਬੋਲਣ ਦੇ ਹੁਨਰ ਰਾਹੀਂ ਸਮਰੱਥਾ ਵਧਾਉਣ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਬੋਲਣ ਦੇ ਹੁਨਰ ਰਾਹੀਂ ਸਮਰੱਥਾ ਵਧਾਉਣ ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਪਟਿਆਲਾ-ਖ਼ਾਲਸਾ ਕਾਲਜ ਪਟਿਆਲਾ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਆਫ਼ ਪੀਜੀ ਡਿਪਾਰਟਮੈਂਟ ਆਫ਼ ਇੰਗਲਿਸ਼ ਐਂਡ ਫੌਰਨ ਲੈਂਗੂਏਜ਼, ਵੱਲੋਂ ਬੋਲਣ ਦੇ ਹੁਨਰ ਰਾਹੀਂ ਸਮਰੱਥਾ ਵਧਾਉਣ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜੋ ਕਿ ਬਹੁਤ ਹੀ ਸਫ਼ਲ ਰਿਹਾ। ਵਰਕਸ਼ਾਪ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਤੋਂ ਅੰਗਰੇਜ਼ੀ ਸਾਹਿਤ ਸਭਾ ਦੇ ਮੈਂਬਰਾਂ ਨੇ ਭਾਗ ਲਿਆ। ਵਿਭਾਗ ਦੇ ਮੁਖੀ ਪ੍ਰੋ: ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਅਤੇ ਸਫਲ ਬੁਲਾਰੇ ਬਣਨ ਲਈ ਆਪਣੇ ਬੋਲਣ ਦੇ ਹੁਨਰ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੁਨਰ ਨਾਲ ਲੈਸ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਪ੍ਰੋ: ਅਮਨਪ੍ਰੀਤ ਕੌਰ ਨੇ ਵਿਆਕਰਣ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਭਾਸ਼ਣ ਦੇ ਹਿੱਸੇ, ਕ੍ਰਿਆ ਸਮਝੌਤਾ, ਕਾਲ, ਕਿਰਿਆਸ਼ੀਲ ਪੈਸਿਵ ਵਾਇਸ, ਤੇ ਰਿਪੋਰਟ ਕੀਤੀ। ਉਨ੍ਹਾਂ ਨੇ ਢੁਕਵੀਆਂ ਉਦਾਹਰਣਾਂ ਦੇ ਕੇ ਇਹਨਾਂ ਵਿਸ਼ਿਆਂ 'ਤੇ ਵਿਸਥਾਰ ਨਾਲ ਦੱਸਿਆ। ਪ੍ਰੋ: ਹਰਮਨਪ੍ਰੀਤ ਕੌਰ ਨੇ ਸ਼ਬਦਾਵਲੀ ਅਤੇ ਉਚਾਰਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ। ਪ੍ਰੋ: ਲਵਲੀਨ ਕੌਰ ਨੇ ਆਪਣੀ ਪੇਸ਼ਕਾਰੀ ਦੌਰਾਨ ਰਵਾਨਗੀ ਅਤੇ ਸਮਝ ਦੀ ਮਹੱਤਤਾ 'ਤੇ ਚਾਨਣਾ ਪਾਇਆ। ਰੂਬਲ ਬਰਾੜ, ਕਨਵੀਨਰ, ਇੰਗਲਿਸ਼ ਲਿਟਰੇਰੀ ਸੋਸਾਇਟੀ ਦੁਆਰਾ ਗਤੀਵਿਧੀ 'ਐਕਸਟੈਂਪੋਰ' ਕਰਵਾਈ ਗਈ, ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਹਰੇਕ ਵਿਦਿਆਰਥੀ ਨੂੰ ਤੁਰੰਤ ਬੋਲਣ ਲਈ ਵਿਸ਼ਾ ਦਿੱਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਢੰਗ ਨਾਲ ਬੋਲਿਆ। ਡਾ: ਬਰਾੜ ਨੇ ਚੰਗੇ ਸੰਚਾਰ ਹੁਨਰ, ਸੋਚਣ ਦੀ ਸਮਰੱਥਾ, ਸਰੀਰ ਦੀ ਭਾਸ਼ਾ ਅਤੇ ਦਿੱਤੇ ਗਏ ਵਿਸ਼ੇ 'ਤੇ ਵਿਚਾਰ ਪੇਸ਼ ਕਰਨ ਲਈ ਇੱਕ ਢਾਂਚੇ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਹਾਸਲ ਕਰਨ ਲਈ ਮਾਨਸਿਕ ਰੁਕਾਵਟਾਂ ਨੂੰ ਦੂਰ ਕਰਨਾ ਚਾਹੀਦਾ ਹੈ। ਵਰਕਸ਼ਾਪ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਐਮਏ ਅੰਗਰੇਜ਼ੀ ਦੂਜੇ ਸਾਲ ਦੀ ਵਿਦਿਆਰਥਣ ਅਰਲੀਨ ਕੌਰ ਅਤੇ ਅੰਗਰੇਜ਼ੀ ਤੀਜੇ ਸਾਲ ਦੀ ਬੀਏ ਆਨਰਜ਼ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਧੰਨਵਾਦ ਕੀਤਾ।
Punjab Bani 30 January,2024
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ -ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ: ਸੁਰਜੀਤ ਪਾਤਰ -ਮਨੁੱਖ ਲਈ ਵਰਚੂਅਲ ਵਿਹੜੇ ‘ਚੋਂ ਨਿਕਲ ਕੇ ਐਕਚੂਅਲ ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜਰੂਰੀ ਹਨ: ਸੁਰਜੀਤ ਪਾਤਰ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਮੁਖ ਸਿੰਘ ਨੇ ਦਸਵੇਂ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਸੌ ਤੋਂ ਵੱਧ ਪ੍ਰਕਾਸ਼ਕ ਭਾਗ ਲੈ ਰਹੇ ਹਨ। ਇਸ ਦੇ ਨਾਲ ਹੀ ਪੰਜ ਦਿਨ ਵਿੱਚ ਸਮਾਂਤਰ ਰੂਪ ਵਿੱਚ ਚੱਲਣ ਵਾਲੇ ਵੱਖ-ਵੱਖ ਅਕਾਦਮਿਕ ਸ਼ੈਸਨਾਂ ਅਤੇ ਇਨ੍ਹਾਂ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਵਿਦਵਾਨਾਂ ਬਾਰੇ ਵੀ ਦੱਸਿਆ। ਮੇਲੇ ਦਾ ਉਦਘਾਟਨ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਚੰਗੇ ਸ਼ਬਦਾਂ ਦੇ ਉਚਾਰਨ ਮੌਕੇ ਭੀੜ ਵੀ ਸੰਗਤ ਹੋ ਜਾਂਦੀ ਹੈ। ਅਸੀਂ ਕਿੰਨੇ ਵੀ ਸਿਆਣੇ ਹੋ ਜਾਈਏ ਜੇਕਰ ਅਸੀਂ ਆਪਣੇ ਸਾਹਿਤ ਜਾਂ ਭਾਸ਼ਾ ਨੂੰ ਭੁੱਲ ਜਾਈਏ ਤਾਂ ਸਾਡੀ ਸਿਆਣਪ ਕਿਸੇ ਕੰਮ ਦੀ ਨਹੀਂ। ਪੁਸਤਕ ਸਭਿਆਚਾਰ ਸਾਡੇ ਜੀਵਨ ਦਾ ਅਭਿੰਨ ਅੰਗ ਹੋਣਾ ਚਾਹੀਦਾ। ਸਾਨੂੰ ਸਾਡੇ ਕਰਤੱਵ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ 'ਕਿਸਾਨ ਚੇਅਰ' ਸਥਾਪਿਤ ਕਰਨ ਸੰਬੰਧੀ ਲੋੜੀਂਦੇ ਯਤਨ ਕਰਨ ਲਈ ਵੀ ਕਿਹਾ। ਇਸ ਮੌਕੇ ਉਨ੍ਹਾਂ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਤਿੰਨ ਲੱਖ ਰੁਪਏ ਇਸ ਪੁਸਤਕ ਮੇਲੇ ਅਤੇ ਸਾਹਿਤ ਉਤਸਵ ਲਈ ਯੂਨੀਵਰਸਿਟੀ ਨੂੰ ਦੇਣ ਦਾ ਐਲਾਨ ਕੀਤਾ। ਮੁੱਖ ਭਾਸ਼ਣ ਡਾ. ਧਨਵੰਤ ਕੌਰ ਪ੍ਰਸਿੱਧ ਆਲੋਚਕ ਅਤੇ ਚਿੰਤਕ ਦੁਆਰਾ ਦਿੱਤਾ ਗਿਆ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਅਤੇ ਮਾਨਵੀ ਚੇਤਨਾ ਦੇ ਵਿਕਾਸ ਸੰਬੰਧੀ ਹਮੇਸ਼ਾ ਹੀ ਬੜੇ ਨਿੱਗਰ ਅਤੇ ਅਰਥ-ਭਰਪੂਰ ਉਪਰਾਲੇ ਕੀਤੇ ਹਨ। ਵਰਤਮਾਨ ਸਮਿਆਂ ਦੇ ਖਪਤਕਾਰੀ ਦੌਰ ਵਿੱਚ ਪੁਸਤਕਾਂ ਖਰੀਦਣ ਵਿੱਚ ਸਾਡੀ ਦਿਲਚਸਪੀ ਹੋਣਾ ਸਾਡੇ ਸਕਾਰਤਮਕ ਇਨਸਾਨ ਹੋਣ ਦੀ ਗਵਾਹੀ ਭਰਦਾ ਹੈ। ਸਾਹਿਤ ਰਚਨਾਵਾਂ ਰਾਹੀਂ ਬੰਦੇ ਦੀ ਵੱਖਰੀ ਪਛਾਣ ਅਤੇ ਸਰਬ ਸਾਂਝੀ ਮਾਨਵੀ ਪਛਾਣ ਦੇ ਮਸਲੇ ਵਧੇਰੇ ਸਪੱਸ਼ਟਤਾ ਨਾਲ ਸਮਝੇ ਜਾ ਸਕਦੇ ਹਨ। ਮੁੱਖ ਮਹਿਮਾਨ ਵਜੋਂ ਪ੍ਰਸਿੱਧ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਪਹੁੰਚੇ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਇਸ ਸਮੇਂ ਵਰਚੂਅਲ ਵਿਹੜੇ ਵਿੱਚੋਂ ਨਿਕਲ ਕੇ 'ਐਕਚੂਅਲ' ਵਿਹੜੇ ਵਿੱਚ ਉਤਸਵ ਮਨਾਉਣੇ ਬੇਹੱਦ ਜ਼ਰੂਰੀ ਹਨ। ਪੁਸਤਕ ਸਭਿਆਚਾਰ ਨੂੰ ਪੈਦਾ ਕਰਨ ਵਿੱਚ ਯੋਗਦਾਨ ਪਾਉਣ ਦੇ ਲਿਹਾਜ਼ ਨਾਲ ਪੰਜਾਬੀ ਯੂਨੀਵਰਸਿਟੀ ਦਾ ਕੋਈ ਸਾਨੀ ਨਹੀਂ। ਸਾਡੇ ਮਨ ਨੂੰ ਬੋਲ ਬਾਣੀ ਪ੍ਰਭਾਵਿਤ ਕਰਦੀ ਹੈ ਸਮਾਜ ਨੂੰ ਬਦਲਣ ਦਾ ਕੰਮ ਬੋਲ-ਬਾਣੀ ਜਾਂ ਸ਼ਬਦ ਹੀ ਕਰਦੇ ਹਨ। ਲਫ਼ਜ਼ਾਂ ਦੇ ਪੁਲ ਸਾਨੂੰ ਸਦੀਆਂ ਤੋਂ ਪਾਰ ਲੈ ਕੇ ਜਾਂਦੇ ਹਨ। ਪੰਜਾਬ ਦੇ ਜ਼ਖ਼ਮੀ ਮਨ ਉੱਪਰ ਮਲ੍ਹਮ ਲਾਉਣ ਵਾਲੇ ਸ਼ਬਦ ਹੀ ਹਨ। ਸ਼ਬਦਾਂ ਦਾ ਸੋਹਣੇ ਹੋਣਾ ਅਤੇ ਸੱਚੇ ਹੋਣਾ ਸਾਹਿਤ ਦੀ ਲਾਜ਼ਮੀ ਜ਼ਰੂਰਤ ਹੈ। ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਵਿਸ਼ੇਸ਼ ਮਹਿਮਾਨ ਵਜੋਂ ਉਨ੍ਹਾਂ ਕਿਹਾ ਕਿ ਉਹ ਪੰਜਾਬੀ ਭਾਸ਼ਾ ਦੇ ਪੁਰਾਣੇ ਸ਼ਬਦਾਂ ਅਤੇ ਮੁਹਾਵਰਿਆਂ ਨੂੰ ਬਹੁਤ ਪਿਆਰ ਕਰਦੇ ਹਨ। ਸਾਡੇ ਵਿਰਾਸਤੀ ਪੰਜਾਬੀ ਸ਼ਬਦਾਂ ਬਾਰੇ ਸਾਨੂੰ ਵਧੇਰੇ ਚੇਤਨ ਹੋਣ ਦੀ ਲੋੜ ਹੈ। ਅਸੀਂ ਪੀੜ੍ਹੀ-ਦਰ-ਪੀੜ੍ਹੀ ਆਪਣੇ ਸ਼ਬਦਾਂ ਦੀ ਸੰਭਾਲ ਕਰਦੇ ਰਹੀਏ। ਚੰਗੀਆਂ ਕਿਤਾਬਾਂ ਤੋਂ ਬਿਨਾਂ ਕਿਸੇ ਹੋਰ ਵਿੱਚ ਤਾਕਤ ਨਹੀਂ ਕਿ ਸਾਨੂੰ ਚੰਗੇ ਮਨੁੱਖ ਬਣਾ ਸਕੇ। ਇਸ ਮੌਕੇ ਉਨ੍ਹਾਂ ਨੇ ਆਪਣੀ ਕਲਾ ਦਾ ਨਮੂਨਾ ਪੇਸ਼ ਕਰਦਿਆਂ ਧੀਆਂ ਦੀ ਉਸਤਤ ਸੰਬੰਧੀ ਗਾਇਨ ਵੀ ਪੇਸ਼ ਕੀਤਾ। ਇਸ ਮੌਕੇ ਹਲਕਾ ਘਨੌਰ ਦੇ ਐਮ.ਐਲ.ਏ ਸ਼੍ਰੀ ਗੁਰਲਾਲ ਸਿੰਘ ਘਨੌਰ ਨੇ ਵੀ ਪੰਜਾਬੀ ਯੂਨੀਵਰਸਿਟੀ ਨੂੰ ਵਧਾਈ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਪੰਜਾਬੀ ਬੋਲੀ ਅਤੇ ਆਪਣੇ ਪੰਜਾਬ ਉੱਪਰ ਹਮੇਸ਼ਾਂ ਮਾਣ ਕਰਨਾ ਚਾਹੀਦਾ ਹੈ। ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨੇ ਕਿਹਾ ਕਿ ਭਾਸ਼ਾ ਉਦੋਂ ਹੀ ਅੱਗੇ ਵਧਦੀ ਹੈ ਜਦੋਂ ਤੁਸੀਂ ਉਸਨੂੰ ਸਮੇਂ ਦੇ ਹਾਣ ਦੀ ਬਣਾਉਂਦੇ ਹੋ। ਸਾਨੂੰ ਆਪਣੇ ਸ਼ਬਦ ਭੰਡਾਰ ਨੂੰ ਹੋਰ ਅਮੀਰ ਕਰਦੇ ਰਹਿਣ ਦੀ ਲੋੜ ਹੈ। ਸਾਨੂੰ ਨਵੀਂ ਤਕਨੀਕ ਦੀ ਮੱਦਦ ਨਾਲ ਇਹ ਕੰਮ ਕਰਨ ਲਈ ਪ੍ਰਤੀਬੱਧ ਹੋਣ ਦੀ ਲੋੜ ਹੈ। ਪੰਜਾਬੀ ਯੂਨੀਵਰਸਿਟੀ ਨੂੰ ਪੰਜਾਬੀਆਂ ਦੇ ਬੇਹਤਰ ਭਵਿੱਖ ਵੱਲ ਦੇਖਣਾ ਪਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਇਮਦਾਦ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਨਾਹਰ ਸਿੰਘ ਦੀ ਪੁਸਤਕ ‘ਧਰਤੀ ਜੇਡ ਗਰੀਬ ਨਾ ਕੋਈ’, ਪ੍ਰੋਫੈਸਰ ਸੁਰਜੀਤ ਸਿੰਘ ਢਿੱਲੋਂ ਦੀ ਪੁਸਤਕ ‘ਵਿਸ਼ਵ ਜੀਵਨ ਅਤੇ ਜੀਨ’, ਡਾ ਰਾਜਵੰਤ ਕੌਰ ਪੰਜਾਬੀ ਦੀ ‘ਗਾਨਾ ਅਤੇ ਮਹਿੰਦੀ’ ਡਾ.ਗੁਰਸੇਵਕ ਲੰਬੀ ਦੀ ਪੁਸਤਕ ‘ਮੇਰਾ ਬਸਤਾ’ ਅਤੇ ਧਰਮ ਕੰਮੇਆਣਾ ਦੀਆਂ ਰਚੀਆਂ ਤਿੰਨ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਉਦਘਾਟਨੀ ਸੈਸ਼ਨ ਦੇ ਅਖੀਰ ‘ਚ ਧੰਨਵਾਦੀ ਸ਼ਬਦ ਡੀਨ ਭਾਸ਼ਾਵਾਂ, ਪ੍ਰੋਫ਼ੈਸਰ ਰਾਜੇਸ਼ ਕੁਮਾਰ ਸ਼ਰਮਾ ਨੇ ਸਾਂਝੇ ਕੀਤੇ। ਇਸ ਮੌਕੇ ਡਾ ਜਸਵਿੰਦਰ ਸਿੰਘ, ਡਾ. ਰਜਿੰਦਰ ਲਹਿਰੀ, ਡਾ. ਪਰਮਜੀਤ ਕੌਰ ਬਾਜਵਾ ਇੰਚਾਰਜ ਪਬਲੀਕੇਸ਼ਨ ਬਿਊਰੋ, ਡਾ. ਦਰਸ਼ਨ ਸਿੰਘ ਆਸ਼ਟ ਸਮੇਤ ਹੋਰ ਸਾਹਿਤਕ ਸਖਸ਼ੀਅਤਾਂ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਸੇਵਕ ਸਿੰਘ ਲੰਬੀ ਨੇ ਨਿਭਾਈ। ਉਦਘਾਟਨੀ ਸਮਾਰੋਹ ਤੋਂ ਬਾਅਦ ਸਾਹਿਤ ਉਤਸਵ ਦੀ ਪਹਿਲੀ ਬੈਠਕ ਜਿਸ ਦਾ ਵਿਸ਼ਾ 'ਕਥਾਕਾਰੀ ਦੇ ਗੂੜ੍ਹ ਰਹੱਸਾਂ ਦੇ ਅੰਗ-ਸੰਗ' ਬਾਅਦ ਦੁਪਹਿਰ ਸ਼ੁਰੂ ਹੋਈ। ਇਸ ਵਿੱਚ ਪੰਜਾਬੀ ਦੇ ਉੱਘੇ ਗਲਪਕਾਰ ਜਸਬੀਰ ਮੰਡ ਅਤੇ ਸੁਰਿੰਦਰ ਨੀਰ ਨਾਲ ਡਾ. ਜਸਪ੍ਰੀਤ ਕੌਰ ਬੈਂਸ ਵੱਲੋਂ ਸੰਵਾਦ ਰਚਾਇਆ ਗਿਆ। ਪੰਜਾਬੀ ਗਲਪ ਸਿਰਜਣਾ ਵਿੱਚ ਅਨੁਭਵ ਦੀ ਭੂਮਿਕਾ ਸੰਬੰਧੀ ਇਸ ਬੈਠਕ ਵਿੱਚ ਮਹੱਤਵਪੂਰਨ ਚਰਚਾ ਕੀਤੀ ਗਈ। ਪਹਿਲੇ ਦਿਨ ਦੀ ਦੂਸਰੀ ਬੈਠਕ ਜਿਸਦਾ ਵਿਸ਼ਾ 'ਪੰਜਾਬੀ ਕਵਿਤਾ ਦਾ ਨਵਾਂ ਰੰਗ-ਰੂਪ: ਇੱਕ ਸੰਵਾਦ' ਵਿਸ਼ੇ ਸੰਬੰਧੀ ਚਰਚਾ ਕੀਤੀ ਗਈ। ਇਸਦੀ ਪ੍ਰਧਾਨਗੀ ਡਾ.ਰਾਜਿੰਦਰਪਾਲ ਸਿੰਘ ਬਰਾੜ ਨੇ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਆਤਮ ਰੰਧਾਵਾ ਅਤੇ ਕਵੀ ਗੁਰਪ੍ਰੀਤ (ਮਾਨਸਾ) ਨੇ ਸ਼ਮੂਲੀਅਤ ਕੀਤੀ। ਤਨਵੀਰ, ਕਿਰਤ, ਮਨਦੀਪ ਔਲਖ, ਕਰਨਜੀਤ ਕੋਮਲ, ਵਾਹਿਦ ਆਦਿ ਕਵੀਆਂ ਦੀ ਸ਼ਮੂਲੀਅਤ ਵਾਲੀ ਬੈਠਕ ਦੇ ਸੰਵਾਦ-ਕਰਤਾ ਵਜੋਂ ਭੂਮਿਕਾ ਬਲਵਿੰਦਰ ਸੰਧੂ ਨੇ ਨਿਭਾਈ। ਇਸ ਤੋਂ ਬਾਅਦ ਗਾਇਕ ਸਿਕੰਦਰ ਸਲੀਮ ਨੇ ਆਪਣੀ ਗਾਇਕੀ ਨਾਲ ਸਾਹਿਤ ਉਤਸਵ ਦੀ ਰੰਗਤ ਨੂੰ ਸੁਰ ਦੇ ਰੰਗ ਵਿੱਚ ਰੰਗਿਆ।
Punjab Bani 30 January,2024
ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼
ਲਾਪਤਾ ਭਾਰਤੀ ਵਿਦਿਆਰਥੀ ਦੀ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਮਿਲੀ ਲਾਸ਼ ਵਾਸ਼ਿੰਗਟਨ, 30 ਜਨਵਰੀ ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ ਹਾਸਲ ਕੀਤੀ ਅਤੇ ਉਹ ਜੌਨ ਮਾਰਟਿਨਸਨ ਆਨਰਜ਼ ਕਾਲਜ ਵਿੱਚ ਪੜ੍ਹਦਾ ਸੀ।
Punjab Bani 30 January,2024
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ, ਪਰ ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਦਰਮਿਆਨ ਹੋਣਗੀਆਂ। ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਬੋਰਡ ਨੇ ਆਪਣੀ ਪੂਰੀ ਵਾਹ ਲਾ ਦਿੱਤੀ ਹੈ।
Punjab Bani 30 January,2024
ਹਾਈਕੋਰਟ ਨੇ ਸਾਬਕਾ ਆਈਜੀ ਉਮਰਾਨੰਗਲ ਨੁੰ ਦਿੱਤੀ ਵੱਡੀ ਰਾਹਤ
ਹਾਈਕੋਰਟ ਨੇ ਸਾਬਕਾ ਆਈਜੀ ਉਮਰਾਨੰਗਲ ਨੁੰ ਦਿੱਤੀ ਵੱਡੀ ਰਾਹਤ ਚੰਡੀਗੜ : ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਦਾਖਲ ਪਟੀਸ਼ਨ 'ਤੇ ਅੰਤਰਿਮ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਹੈ। ਹਾਈਕੋਰਟ ਨੇ ਮੰਗਲਵਾਰ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਵਿੱਚ ਜਵਾਬ ਮੰਗਿਆ ਹੈ। ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੇਅਦਬੀ ਮਾਮਲੇ ਵਿੱਚ ਵੀ ਨਾਮਜ਼ਦ ਕੀਤਾ ਹੋਇਆ ਹੈ। ਦੱਸ ਦਈਏ ਕਿ ਉਮਰਾਨੰਗਲ ਖਿਲਾਫ਼ ਪੰਜਾਬ ਪੁਲਿਸ ਨੇ 29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ 'ਚ ਪਰਮਰਾਜ ਸਿੰਘ ਉਮਰਾਨੰਗਲ ਤੇ 2 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਖਿਲਾਫ ਕੀਤੀ ਜਾ ਰਹੀ ਵਿਭਾਗੀ ਜਾਂਚ 'ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
Punjab Bani 30 January,2024
ਚੰਡੀਗੜ ਦੇ ਵੀਸੀ ਸਤਨਾਮ ਸਿੰਘ ਰਾਜ ਸਭਾ ਲਈ ਨਾਮਜਦ
ਚੰਡੀਗੜ ਦੇ ਵੀਸੀ ਸਤਨਾਮ ਸਿੰਘ ਰਾਜ ਸਭਾ ਲਈ ਨਾਮਜਦ ਚੰਡੀਗੜ੍ਹ। ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਨਾਮਜ਼ਦ ਕੀਤਾ ਹੈ। ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਸੰਧੂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਆਪਣੀ ਪੋਸਟ ਵਿੱਚ ਲਿਖਿਆ, "ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਸਤਨਾਮ ਸਿੰਘ ਨੇ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵਕ ਦੇ ਰੂਪ ਵਿੱਚ ਆਪਣੀ ਪਛਾਣ ਬਣਾਈ ਹੈ। ਉਹ ਜ਼ਮੀਨੀ ਪੱਧਰ 'ਤੇ ਵੱਖ-ਵੱਖ ਤਰੀਕਿਆਂ ਨਾਲ ਕੰਮ ਕਰ ਰਹੇ ਹਨ ਤੇ ਲੋਕਾਂ ਦੀ ਸੇਵਾ ਕਰ ਰਹੇ ਹਨ।
Punjab Bani 30 January,2024
ਚਾਰ ਮੰਜਿਲਾ ਫੈਕਟਰੀ ਵਿੱਚ ਲਗੀ ਭਿਆਨਕ ਅੱਗ
ਚਾਰ ਮੰਜਿਲਾ ਫੈਕਟਰੀ ਵਿੱਚ ਲਗੀ ਭਿਆਨਕ ਅੱਗ ਲੁਧਿਆਣਾ : ਸਵੇਰ ਵੇਲੇ ਲੁਧਿਆਣਾ ਦੇ ਹਜੂਰੀ ਰੋਡ ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੀ ਚਾਰ ਮੰਜ਼ਿਲਾਂ ਵਿੱਚ ਬਣੀ ਇੱਕ ਹੌਜ਼ਰੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ l ਮੁੱਢਲੀ ਜਾਂਚ ਦੇ ਦੌਰਾਨ ਇਹੀ ਸਾਹਮਣੇ ਆ ਰਿਹਾ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈl ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਵੇਰ ਵੇਲੇ ਜਿਵੇਂ ਹੀ ਕੁਝ ਮੁਲਾਜ਼ਮਾਂ ਨੇ ਫੈਕਟਰੀ ਦਾ ਬਟਨ ਆਨ ਕੀਤਾ ਤਾਂ ਤਾਰਾਂ ਚੋਂ ਚੰਗਿਆੜੇ ਨਿਕਲਣ ਤੋਂ ਬਾਅਦ ਪਹਿਲੀ ਮੰਜ਼ਿਲ ਤੇ ਅੱਗ ਲੱਗ ਗਈl ਫੈਕਟਰੀ ਅੰਦਰ ਕੱਪੜਾ ਪਿਆ ਹੋਣ ਕਾਰਨ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ l ਅੰਦਰ ਮੌਜੂਦ ਮੁਲਾਜ਼ਮ ਸੁਰੱਖਿਤ ਢੰਗ ਨਾਲ ਬਾਹਰ ਆ ਗਏ ਜਿਸ ਦੇ ਚਲਦੇ ਜਾਨੀ ਨੁਕਸਾਨ ਤੋਂ ਬਚਾਅ ਹੀ ਰਿਹਾ l ਆਲੇ ਦੁਆਲੇ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ l ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ lਤੋਂ ਬਾਅਦ ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ਬਝਾਉਣ ਦਾ ਕੰਮ ਸ਼ੁਰੂ ਕੀਤਾ। ਗਲੀਆਂ ਤੰਗ ਹੋਣ ਕਾਰਨ ਅੱਗ ਬਜਾਊ ਦਸਤਿਆਂ ਨੂੰ ਖਾਸੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ l ਸੁਰੱਖਿਆ ਦੇ ਮੱਦੇ ਨਜ਼ਰ ਪ੍ਰਸ਼ਾਸਨ ਨੇ ਹਾਦਸੇ ਵਾਲੀ ਗਲੀ ਸੀਲ ਕਰ ਦਿੱਤੀ ਹੈ।
Punjab Bani 30 January,2024
ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ
ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ ਚੰਡੀਗੜ੍ਹ : ਚੰਡੀਗੜ੍ਹ ਮੇਅਰ ਦੀ ਚੋਣ ਤੋਂ ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤ ਲਈ ਹੈ। ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਕੁਲਜੀਤ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਨੂੰ 16 ਵੋਟਾਂ ਮਿਲੀਆਂ ਹਨ। ਕਾਂਗਰਸ ਅਤੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦਾ ਬਾਈਕਾਟ ਕੀਤਾ ਜਿਸ ਕਾਰਨ ਸਿਰਫ਼ 16 ਵੋਟਾਂ ਹੀ ਪਈਆਂ। ਡਿਪਟੀ ਮੇਅਰ ਦੀ ਚੋਣ ਮੇਅਰ ਮਨੋਜ ਕੁਮਾਰ ਨੇ ਕਰਵਾਈ। ਜਾਣਕਾਰੀ ਅਨੁਸਾਰ ਕਰੀਬ 1 ਵਜੇ ਮੇਅਰ ਦੀ ਚੋਣ ਦਾ ਨਤੀਜਾ ਐਲਾਨਿਆ ਗਿਆ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਪਰ ‘ਆਪ’ ਅਤੇ ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਚੋਣਾਂ ਦਾ ਬਾਈਕਾਟ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੇਅਰ ਚੋਣਾਂ ਵਿੱਚ ਧਾਂਦਲੀ ਹੋਈ ਹੈ। ਪ੍ਰੀਜ਼ਾਈਡਿੰਗ ਅਫਸਰ ਨੇ ਬੈਲਟ ਪੇਪਰ ‘ਤੇ ਦਸਤਖਤ ਕਰਨ ਸਮੇਂ ਧੋਖਾਧੜੀ ਕੀਤੀ। ਅਜਿਹੇ ‘ਚ ਉਹ ਹੁਣ ਚੋਣ ਪ੍ਰਕਿਰਿਆ ‘ਚ ਹਿੱਸਾ ਨਹੀਂ ਲੈਣਗੇ। ਮੇਅਰ ਦੀ ਚੋਣ ਕਰੀਬ ਪੌਣੇ 11 ਵਜੇ ਸ਼ੁਰੂ ਹੋਈ। ਪ੍ਰੀਜ਼ਾਈਡਿੰਗ ਅਫ਼ਸਰ ਕਰੀਬ 38 ਮਿੰਟ ਦੀ ਦੇਰੀ ਨਾਲ ਮੌਕੇ ’ਤੇ ਪੁੱਜੇ, ਜਿਸ ਦੌਰਾਨ ਦੋ ਘੰਟੇ ਕਾਰਵਾਈ ਜਾਰੀ ਰਹੀ। ਇਸ ਤੋਂ ਬਾਅਦ 1 ਵਜੇ ਤੱਕ ਮੇਅਰ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ। ਇਸ ਵਿੱਚ ਅੱਠ ਵੋਟਾਂ ਰੱਦ ਹੋ ਗਈਆਂ ਹਨ। ਭਾਜਪਾ ਨੂੰ ਕੁੱਲ 16 ਅਤੇ ਗਠਜੋੜ ਨੂੰ 12 ਵੋਟਾਂ ਮਿਲੀਆਂ।
Punjab Bani 30 January,2024
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ: ਗਿਆਨੀ ਰਘਬੀਰ ਸਿੰਘ ਵੱਲੋਂ ਵਿਸ਼ਵ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਰਲੀਜ਼ ਅੰਮ੍ਰਿਤਸਰ:- 30 ਜਨਵਰੀ ( ) ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਦੀ ਦੂਜੀ ਕਿਤਾਬ “ਢਾਡੀ ਪਰੰਪਰਾ ਦੇ ਪ੍ਰਚਾਰਕ ਸਿਤਾਰੇ” ਸੰਪਾਦਕ ਦਿਲਜੀਤ ਸਿੰਘ ਬੇਦੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੁਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲੋਕ ਅਰਪਣ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇਹ ਵਿਸ਼ੇਸ਼ ਤੇ ਯਾਦਗਾਰੀ ਦਸਤਾਵੇਜੀ ਪੁਸਤਕ ਰਲੀਜ਼ ਕੀਤੀ ਗਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰਕਾਂ ਸਬੰਧੀ ਦਸਤਾਵੇਜ਼, ਕਿਤਾਬਾਂ ਸਾਹਮਣੇ ਆਉਣੀਆਂ ਚਾਹੀਦੀਆਂ ਹਨ, ਪ੍ਰਚਾਰਕਾਂ ਦਾ ਜੀਵਨ ਪੱਖ ਅਣਗੋਲਿਆ ਰਿਹਾ ਹੈ। ਇਹ ਕਾਰਜ ਭਾਈ ਬਲਬੀਰ ਸਿੰਘ ਚੰਗਿਆੜਾ ਤੇ ਸਿੱਖ ਵਿਦਵਾਨ ਸ. ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ਤੇ ਪ੍ਰਗਟ ਕੀਤਾ ਹੈ ਇਹ ਪ੍ਰਸ਼ੰਸਾਜਨਕ ਤੇ ਯਾਦਗਾਰੀ ਕਾਰਜ ਹੈ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਗਿ: ਹੀਰਾ ਸਿੰਘ ਨੇ ਕਿਹਾ ਕਿ ਸੌ ਤੋਂ ਵੱਧ ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਦਾ ਵੇਰਵਾ ਇਸ ਕਿਤਾਬ ਵਿਚ ਅੰਕਿਤ ਕਰਕੇ ਦੋਹਾਂ ਵਿਦਵਾਨਾਂ ਨੇ ਪ੍ਰਚਾਰ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਘੇ ਸਮਾਜ ਸੇਵੀ ਡਾ.ਐਸ.ਪੀ ਸਿੰਘ ਓਬਰਾਏ, ਢਾਡੀ ਤਰਲੋਚਨ ਸਿੰਘ ਭਮੱਦੀ, ਸ. ਕਸ਼ਮੀਰ ਸਿੰਘ ਕਾਦਿਰ, ਜਥੇ. ਬਲਦੇਵ ਸਿੰਘ ਐਮ.ਏ, ਜਥੇ. ਗੁਰਮੇਜ ਸਿੰਘ ਸ਼ਹੂਰਾ, ਗਿ. ਸੰਤੋਖ ਸਿੰਘ ਸਿਡਨੀ, ਸ. ਨਰਿੰਦਰਪਾਲ ਸਿੰਘ ਹੁੰਦਲ ਅਮਰੀਕਾ ਆਦਿ ਨੇ ਇਸ ਮੌਕੇ ਲੇਖਕ ਨੂੰ ਵਧਾਈ ਦਿਤੀ ਹੈ ਅਤੇ ਆਸ ਪ੍ਰਗਟਾਈ ਕਿ ਭਾਈ ਬਲਬੀਰ ਸਿੰਘ ਚੰਗਿਆੜਾ ਭਵਿੱਖ ਵਿੱਚ ਵੀ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
Punjab Bani 30 January,2024
ਪੁਲਿਸ ਦੇ ਮਾਲਖਾਨੇ ਨੁੰ ਲੱਗੀ ਅੱਗ : ਕਈ ਵਾਹਨ ਸੜੇ
ਪੁਲਿਸ ਦੇ ਮਾਲਖਾਨੇ ਨੁੰ ਲੱਗੀ ਅੱਗ : ਕਈ ਵਾਹਨ ਸੜੇ ਦਿਲੀ : ਦਿੱਲੀ ਪੁਲਿਸ ਦੇ ਵਜ਼ੀਰਾਬਾਦ ਦੇ ‘ਮਾਲਖਾਨਾ’ ਵਿੱਚ ਘੱਟੋ-ਘੱਟ 450 ਵਾਹਨਾਂ ਨੂੰ ਅੱਗ ਲੱਗ ਗਈ। ਮਾਲਖਾਨਾ ਉਹ ਥਾਂ ਹੈ ਜਿੱਥੇ ਜ਼ਬਤ ਕੀਤੇ ਵਾਹਨ ਰੱਖੇ ਗਏ ਹਨ। ਦਿੱਲੀ ਫਾਇਰ ਸਰਵਿਸ ਨੇ ਦੱਸਿਆ ਕਿ ਅੱਗ ਤੜਕੇ 4 ਵਜੇ ਲੱਗੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਇਹ ਕਾਰਵਾਈ ਦੋ ਘੰਟੇ ਤੱਕ ਚੱਲੀ ਅਤੇ ਸਵੇਰੇ 6 ਵਜੇ ਤੱਕ ਅੱਗ ਉਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ 200 ਚਾਰ ਪਹੀਆ ਵਾਹਨ ਅਤੇ 250 ਦੋਪਹੀਆ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ 4 ਵਜੇ ਲੱਗੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਕਰੀਬ ਦੋ ਘੰਟੇ ਚੱਲੀ ਅਤੇ ਸਵੇਰੇ 6 ਵਜੇ ਤੱਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।
Punjab Bani 29 January,2024
ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ
ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ ਚੰਡੀਗੜ੍ਹ, 29 ਜਨਵਰੀ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਮ ਸ਼ੰਕਰ ਜਿੰਪਾ ਤੇ ਗੁਰਮੀਤ ਸਿੰਘ ਖੁੱਡੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਸਿੰਘ ਪੰਨੂੰ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਸੁਪ੍ਰੀਤ ਘੁੰਮਣ ਤੇ ਹਰਮੋਹਨ ਕੌਰ ਸੰਧੂ, ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਤੇ ਅੰਮ੍ਰਿਤ ਪ੍ਰਤਾਪ ਸਿੰਘ ਸੇਖੋਂ ਤੋਂ ਇਲਾਵਾ ਸਿਵਲ ਤੇ ਪੁਲਿਸ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਵ ਨਿਯੁਕਤ ਚੇਅਰਮੈਨ ਤੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਕਾਡਰ ਦੇ 1997 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਜਤਿੰਦਰ ਸਿੰਘ ਔਲਖ ਪਿੰਡ ਬਰਗਾੜੀ (ਫਰੀਦਕੋਟ) ਦੇ ਜੰਮਪਲ ਹਨ। ਪੰਜਾਬ ਪੁਲਿਸ ਵਿੱਚ 33 ਸਾਲ ਸੇਵਾਵਾਂ ਨਿਭਾਉਣ ਤੋਂ ਬਾਅਦ ਏ.ਡੀ.ਜੀ.ਪੀ. ਦੇ ਰੈਂਕ ਉੱਤੇ ਇੰਟੈਲੀਜੈਂਸ ਚੀਫ਼ ਵਜੋਂ ਸੇਵਾਮੁਕਤ ਹੋਏ ਸਨ। ਸ੍ਰੀ ਔਲਖ ਨੇ ਪੀ.ਪੀ.ਐਸ. ਨਾਭਾ ਤੋਂ ਸਕੂਲੀ ਸਿੱਖਿਆ, ਡੀ.ਏ.ਵੀ. ਕਾਲਜ ਚੰਡੀਗੜ੍ਹ ਤੋਂ ਬੀ.ਏ. (ਆਨਰਜ਼) ਅਤੇ ਪੰਜਾਬ ਯੂਨੀਵਰਸਿਟੀ ਤੋਂ ਐਲ.ਐਲ.ਬੀ. ਅਤੇ ਇਤਿਹਾਸ ਵਿਸ਼ੇ ਵਿੱਚ ਐਮ.ਏ. ਦੀ ਡਿਗਰੀ ਹਾਸਲ ਕੀਤੀ। ਆਪਣੇ ਸੇਵਾ ਕਾਲ ਦੌਰਾਨ ਉਹ ਵੱਖ-ਵੱਖ ਜ਼ਿਲ੍ਹਿਆਂ ਐਸ.ਏ.ਐਸ. ਨਗਰ, ਸੰਗਰੂਰ, ਰੂਪਨਗਰ, ਜਗਰਾਉਂ, ਐਸ.ਬੀ.ਐਸ. ਨਗਰ, ਅਤੇ ਖੰਨਾ ਵਿਖੇ ਐਸ.ਐਸ.ਪੀ. ਵਜੋਂ ਤਾਇਨਾਤ ਰਹੇ। ਉਹ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਲੁਧਿਆਣਾ, ਆਈ.ਜੀ.ਪਟਿਆਲਾ ਤੇ ਫਿਰੋਜ਼ਪੁਰ ਰੇਂਜ, ਆਈ.ਜੀ. ਹੈੱਡਕੁਆਰਟਰ ਤੇ ਇੰਟੈਲੀਜੈਂਸ ਵਜੋਂ ਸੇਵਾ ਨਿਭਾਉਣ ਉਪਰੰਤ ਏ.ਡੀ.ਜੀ.ਪੀ. ਦੇ ਰੈਂਕ 'ਤੇ ਖੁਫ਼ੀਆ ਵਿੰਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ।ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ (ਵਿਸ਼ੇਸ਼), ਵਿਸ਼ੇਸ਼ ਸੇਵਾਵਾਂ ਲਈ ਪੁਲਿਸ ਮੈਡਲ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸਿਜ਼, ਮੁੱਖ ਮੰਤਰੀ ਮੈਡਲ ਅਤੇ ਤਿੰਨ ਵਾਰ ਡੀ.ਜੀ.ਪੀ. ਦੀ ਸ਼ਲਾਘਾ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਰਾਜ ਮੁੱਖ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕਣ ਵਾਲੇ ਉੱਘੇ ਐਡਵੋਕੇਟ ਸ੍ਰੀ ਇੰਦਰਪਾਲ ਸਿੰਘ ਹੁਸ਼ਿਆਰਪੁਰ ਦੇ ਵਸਨੀਕ ਹਨ।ਸ੍ਰੀ ਇੰਦਰਪਾਲ ਸਿੰਘ ਨੇ ਕਾਨੂੰਨੀ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਅਤੇ ਉਹ ਬ੍ਰਿਟਿਸ਼ ਹਾਈ ਕਮਿਸ਼ਨ ਲਈ ਸਟੈਂਡਿੰਗ ਕੌਂਸਲ, ਪੈਨਲ ਭਾਰਤੀ ਯੂਨੀਅਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬਾਰ ਕੌਂਸਲ ਮੈਂਬਰ ਚੁਣੇ ਗਏ ਅਤੇ ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਉਪ ਚੇਅਰਮੈਨ ਚੁਣੇ ਗਏ। ਉਨ੍ਹਾਂ ਨੂੰ 20 ਅਗਸਤ, 2022 ਨੂੰ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।
Punjab Bani 29 January,2024
ਬਿਹਾਰ ਵਿੱਚ ਦਾਖਲ ਹੋਵੇਗੀ ਰਾਹੁਲ ‘ਭਾਰਤ ਜੋੜੋ ਨਿਆਏ ਯਾਤਰਾ’
ਬਿਹਾਰ ਵਿੱਚ ਦਾਖਲ ਹੋਵੇਗੀ ਰਾਹੁਲ ‘ਭਾਰਤ ਜੋੜੋ ਨਿਆਏ ਯਾਤਰਾ’ ਕਿਸ਼ਨਗੰਜ (ਬਿਹਾਰ), 29 ਜਨਵਰੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਕਿਸ਼ਨਗੰਜ ਰਾਹੀਂ ਬਿਹਾਰ ਵਿੱਚ ਦਾਖ਼ਲ ਹੋ ਗਈ। ਕਾਂਗਰਸ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਬਿਹਾਰ ‘ਚ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 2020 ਦੇ ਬਿਹਾਰ ਵਿਧਾਨ ਸਭਾ ਚੋਣ ਪ੍ਰਚਾਰ ਤੋਂ ਬਾਅਦ ਸ੍ਰੀ ਗਾਂਧੀ ਦੀ ਬਿਹਾਰ ਦੀ ਇਹ ਪਹਿਲੀ ਫੇਰੀ ਹੈ। ਯਾਤਰਾ ਰਾਜ ਵਿੱਚ ਅਜਿਹੇ ਸਮੇਂ ਵਿੱਚ ਦਾਖਲ ਹੋਈ, ਜਦੋਂ ਕਾਂਗਰਸ ਦੇ ਸਾਬਕਾ ਸਹਿਯੋਗੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਦਿਨ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵਿੱਚ ਮੁੜ ਚਲੇ ਗਏ।
Punjab Bani 29 January,2024
ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ
ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ ਕੋਲਕਾਤਾ, 29 ਜਨਵਰੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸੰਸਦ ਠਾਕੁਰ ਨੇ ਕਿਹਾ ਕਿ ਵਿਵਾਦਿਤ ਕਾਨੂੰਨ ਨੂੰ ਸੱਤ ਦਿਨਾਂ ਦੇ ਅੰਦਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। 2019 ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਸੀਏਏ ਦਾ ਉਦੇਸ਼ 31 ਦਸੰਬਰ 2014 ਤੋਂ ਪਹਿਲਾਂ ਭਾਰਤ ’ਚ ਵਸੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਸਮੇਤ ਸਤਾਏ ਗੈਰ-ਮੁਸਲਿਮ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ। ਮੰਤਰੀ ਨੇ ਕਿਹਾ,‘ਸੀਏਏ ਬਹੁਤ ਜਲਦੀ ਲਾਗੂ ਕੀਤਾ ਜਾਵੇਗਾ। ਇਸ ਨੂੰ ਸੱਤ ਦਿਨਾਂ ਦੇ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਇਹ ਮੇਰੀ ਗਾਰੰਟੀ ਹੈ।’ ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਕੇਂਦਰੀ ਰਾਜ ਮੰਤਰੀ ਠਾਕੁਰ ਨੇ ਦਾਅਵਾ ਕੀਤਾ ਕਿ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਸੀਏਏ ਲਾਗੂ ਕਰ ਦਿੱਤਾ ਜਾਵੇਗਾ।
Punjab Bani 29 January,2024
27 ਫਰਵਰੀ ਨੁੰ ਹੋਣਗੀਆਂ ਰਾਜ ਸਭਾ ਦੀਆਂ ਚੋਣਾਂ
27 ਫਰਵਰੀ ਨੁੰ ਹੋਣਗੀਆਂ ਰਾਜ ਸਭਾ ਦੀਆਂ ਚੋਣਾਂ ਨਵੀਂ ਦਿੱਲੀ, 29 ਜਨਵਰੀ ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਰਾਜ ਸਭਾ ਦੀਆਂ 15 ਰਾਜਾਂ ਦੀਆਂ 56 ਸੀਟਾਂ ਭਰਨ ਲਈ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 50 ਮੈਂਬਰ 2 ਅਪਰੈਲ ਨੂੰ ਤੇ ਛੇ 3 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਹਨ, ਜਿਨ੍ਹਾਂ ਰਾਜਾਂ ਤੋਂ ਮੈਂਬਰ ਸੇਵਾਮੁਕਤ ਹੋ ਰਹੇ ਹਨ ਉਨ੍ਹਾਂ ਵਿੱਚ ਆਂਧਰਾ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਤਿਲੰਗਾਨਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਰਾਜਸਥਾਨ ਸ਼ਾਮਲ ਹਨ।
Punjab Bani 29 January,2024
ਲਾਰੇਸ ਬਿਸ਼ਨੋਈ ਗੈਗ ਦੇ ਸੂਟਰ ਨੁੰ ਸਾੜਿਆ ਜਿੰਦਾ
ਲਾਰੇਸ ਬਿਸ਼ਨੋਈ ਗੈਗ ਦੇ ਸੂਟਰ ਨੁੰ ਸਾੜਿਆ ਜਿੰਦਾ ਚੰਡੀਗੜ : ਹਰਿਆਣਾ ਦੇ ਯਮੁਨਾਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ( ਦੇ ਸ਼ੂਟਰ ਰਾਜਨ ਦਾ ਯਮੁਨਾਨਗਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਰਾਜਨ ਦੇ ਹੱਥ-ਪੈਰ ਬੰਨ੍ਹ ਕੇ ਅੱਗ ਹਵਾਲਾ ਕਰ ਦਿੱਤਾ ਗਿਆ। ਇਹ ਘਟਨਾ ਪੱਛਮੀ ਯਮੁਨਾ ਨਹਿਰ ਦੇ ਕੰਢੇ ਵਾਪਰੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਫੇਸਬੁੱਕ ‘ਤੇ ਪੋਸਟ ਪਾਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਸੀ ਅਤੇ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਸੀ।
Punjab Bani 29 January,2024
ਪੰਜਾਬੀ ਯੂਨੀਵਰਸਿਟੀ ਵਿੱਚ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ
ਪੰਜਾਬੀ ਯੂਨੀਵਰਸਿਟੀ ਵਿੱਚ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਪਟਿਆਲਾ-ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਚੇਅਰ ਅਤੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਗੁਰ ਗਿਆਨ ਇੰਸਟੀਚੂਟ ਫ਼ਾਰ ਹਿਊਮਨ ਕਨਸਰਨ ਦੇ ਸਹਿਯੋਗ ਨਾਲ਼ ਕਰਵਾਇਆ ਗਿਆ। ਸੈਮੀਨਾਰ ਵਿੱਚ ਕੁੱਲ ਨੌ ਪਰਚੇ ਪੜ੍ਹੇ ਗਏ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਤੋਂ ਸਾਬਕਾ ਡੀਨ ਭਾਸ਼ਾਵਾਂ ਅਤੇ ਪ੍ਰੋਫ਼ੈਸਰ ਧਰਮ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਿੱਖ ਸਿਧਾਂਤ ਬਾਰੇ ਗੱਲ ਕਰਦਿਆਂ ਇਸ ਸੈਮੀਨਾਰ ਵਿੱਚ ਸ਼ਾਮਿਲ ਹੋਏ ਸਾਰੇ ਪੇਪਰਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਸਿੱਖ ਵਿਦਵਾਨਾਂ ਦੇ ਅਪ੍ਰਕਾਸਿ਼ਤ ਪੇਪਰਾਂ ਅਤੇ ਲਿਖਤਾਂ ਨੂੰ ਇਕੱਠੇ ਕਰ ਕੇ ਪ੍ਰਕਾਸਿ਼ਤ ਕਰਵਾਉਣ ਬਾਰੇ ਸੁਝਾਇਆ ਤਾਂ ਜੋ ਇਨ੍ਹਾਂ ਲਿਖਤਾਂ ਨੂੰ ਪੜ੍ਹ ਕੇ ਸਿੱਖ ਅਧਿਐਨ ਦੇ ਮੌਜੂਦਾ ਰੁਝਾਨ ਸੰਬੰਧੀ ਸਵਾਲਾਂ ਨੂੰ ਹੱਲ ਕਰਨਾ ਸੌਖਾ ਹੋਵੇ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਗੁਰਮੀਤ ਸਿੰਘ ਸਿੱਧੂ ਨੇ ਵਿਸ਼ੇ ਬਾਰੇ ਜਾਣਕਾਰੀ ਦਿੰਦਿਆਂ ਚਿੰਤਨ ਅਤੇ ਸਿੱਖ ਚਿੰਤਨ ਦੇ ਇਤਿਹਾਸ ਦੇ ਹਵਾਲੇ ਨਾਲ਼ ਕੀਤੀ। ਉਨ੍ਹਾਂ ਸਿੱਖ ਚਿੰਤਨ ਦੇ ਸਰੂਪ ਅਤੇ ਇਸ ਉੱਤੇ ਪੈਣ ਵਾਲ਼ੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਧਾਰਮਿਕ ਖੇਤਰ ਦੇ ਚਿੰਤਨ ਦੀਆਂ ਆਪਣੀਆਂ ਵਿਸ਼ੇਸ਼ ਕਿਸਮ ਦੀਆਂ ਲੋੜਾਂ ਹੁੰਦੀਆਂ ਹਨ ਕਿਉਂ ਕਿ ਇਸ ਦੇ ਅਧੀਨ ਦੁਨਿਆਵੀ ਵਿਸਿ਼ਆਂ ਦੀ ਬਜਾਇ ਅਧਿਆਤਮਿਕ ਖੇਤਰਾਂ ਬਾਰੇ ਵਿਚਾਰ ਚਰਚਾ ਕਰਨੀ ਹੁੰਦੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਅੱਜ ਦੇ ਦੌਰ ਵਿੱਚ ਸਿੱਖ ਚਿੰਤਨ ਉੱਤੇ ਖੁੱਲ੍ਹ ਕੇ ਗੱਲ ਕਰਨ ਦੀ ਲੋੜ ਹੈ। ਸਾਨੂੰ ਜਾਣਨਾ ਚਾਹੀਦਾ ਹੈ ਕਿ ਪਹਿਲਾਂ ਦੇ ਮੁਕਾਬਲੇ ਸਿੱਖ ਚਿੰਤਨ ਵਿੱਚ ਹੁਣ ਕਿਹੋ ਜਿਹੀਆਂ ਤਬਦੀਲੀਆਂ ਆਈਆਂ ਹਨ। ਉਨ੍ਹਾਂ ਕੁੱਝ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਉਹ ਉਮੀਦ ਕਰਨਗੇ ਕਿ ਸਿੱਖ ਚਿੰਤਨ ਅਤੇ ਸਿੱਖ ਪਰੰਪਰਾ ਦੇ ਆਪਸੀ ਸੰਬੰਧਾਂ ਨੂੰ ਅਧਾਰ ਬਣਾ ਕੇ ਵੀ ਗੱਲਬਾਤ ਕੀਤੀ ਜਾਵੇ। ਉਨ੍ਹਾਂ ‘ਜਪੁਜੀ ਸਾਹਿਬ ਜੀ’ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਸਿੱਖ ਸਿਧਾਂਤ ਹਰ ਤਰ੍ਹਾਂ ਦੇ ਕੂੜ ਦੀ ਕੰਧ ਨੂੰ ਸਾਫ਼ ਕਰਨ ਦਾ ਨਾਮ ਹੈ। ਸਵਾਗਤੀ ਸ਼ਬਦ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਦੇ ਮੁਖੀ ਡਾ. ਗੁਰਮੇਲ ਸਿੰਘ ਨੇ ਪੇਸ਼ ਕੀਤੇ। ਉਨ੍ਹਾਂ ਡਾ. ਤਾਰਨ ਸਿੰਘ ਦੀ ਗੁਰਬਾਣੀ ਵਿਆਖਿਆਕਾਰੀ ਬਾਰੇ ਖੋਜ ਪੱਤਰ ਵੀ ਪੜ੍ਹਿਆ। ਪ੍ਰੋਗਰਾਮ ਦਾ ਸੰਚਾਲਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਕੀਤਾ। ਉਨ੍ਹਾਂ ਖੋਜ ਪੱਤਰ ਵੀ ਪੜ੍ਹਿਆ। ਪਰਚਾ ਲੇਖਕਾਂ ਵਿੱਚ ਤਜਿੰਦਰਪਾਲ ਸਿੰਘ, ਵਿਕਰਮਜੀਤ ਸਿੰਘ, ਡਾ. ਪਲਵਿੰਦਰ ਕੌਰ,ਰਵਿੰਦਰ ਸਿੰਘ, ਹਰਮੀਤ ਸਿੰਘ ਅਤੇ ਰੇਸ਼ਮ ਸਿੰਘ ਸ਼ਾਮਿਲ ਸਨ। ਸੈਮੀਨਾਰ ਵਿੱਚ ਡਾ. ਸੁਖਦਿਆਲ ਸਿੰਘ, ਡਾ. ਸ਼ੁਭਕਰਨ ਸਿੰਘ ਖਮਾਣੋਂ ਅਤੇ ਡਾ. ਗੁਰਵੀਰ ਸਿੰਘ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ।
Punjab Bani 29 January,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਨੇ ਖੁਦ ਕੀਤੀ ਵਾਤਾਵਰਣ ਦੀ ਸੰਭਾਲ ਲਈ ਸਫਾਈ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮੁਲਾਜ਼ਮਾਂ ਨੇ ਖੁਦ ਕੀਤੀ ਵਾਤਾਵਰਣ ਦੀ ਸੰਭਾਲ ਲਈ ਸਫਾਈ ਗੁਰਦੁਆਰਾ ਕੰਪਲੈਕਸ ਅੰਦਰਲੇ ਪਾਰਕਾਂ ਅੰਦਰ ਵਾਤਾਵਰਣ ਅਤੇ ਸਵੱਛਤਾ ਤਹਿਤ ਕੀਤੀ ਗਈ ਸਫਾਈ : ਮੈਨੇਜਰ ਕਰਨੈਲ ਸਿੰਘ ਪਟਿਆਲਾ 29 ਜਨਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਫਾਈ ਮੁਹਿੰਮ ਜ਼ਿੰਮੇਵਾਰੀ ਮੁਲਾਜ਼ਮਾਂ ਨੇ ਲਈ ਅਤੇ ਗੁਰਦੁਆਰਾ ਸਾਹਿਬ ਦੇ ਵੱਖ ਵੱਖ ਪਾਰਕਾਂ ਵਿਚ ਸਫਾਈ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਅਗਾਮੀ ਦਿਹਾੜਿਆਂ ਅਤੇ ਸਾਲਾਨਾ ਤਿਉਹਾਰਾਂ ਦੇ ਮੱਦੇਨਜ਼ਰ ਵੱਖ ਵੱਖ ਪਾਰਕਾਂ ਦੀ ਸਾਫ ਸਫਾਈ ਜਿਥੇ ਰੋਜਮਰਾ ਦੀ ਡਿਊਟੀ ਵਿਚ ਹੈ, ਉਥੇ ਹੀ ਮੁਲਾਜ਼ਮਾਂ ਨੇ ਡਿਊਟੀ ਤੋਂ ਇਲਾਵਾ ਆਪਣੇ ਕੀਮਤੀ ਸਮੇਂ ਵਿਚ ਖੁਦ ਸਫਾਈ ਮੁਹਿੰਮ ਵਿਚ ਹਿੱਸਾ ਲਿਆ। ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਜਿਥੇ ਵਾਤਾਵਰਣ ਅਤੇ ਸਵੱਛਤਾ ਨੂੰ ਧਿਆਨ ਵਿਚ ਰੱਖਦਿਆਂ ਸਫਾਈ ਕੀਤੀ ਗਈ, ਉਥੇ ਹੀ ਅਗਲੇ ਫਰਵਰੀ ਦੇ ਮਹੀਨੇ ਵਿਚ ਸਾਲਾਨਾ ਬਸੰਤ ਪੰਚਮੀ ਦੇ ਦਿਹਾੜਾ ਹੁੰਦਾ ਅਤੇ ਇਸ ਦੌਰਾਨ ਲੱਖਾਂ ਦੀ ਗਿਣਤੀ ਵਿਚ ਸੰਗਤ ਗੁਰੂ ਘਰ ਮੱਥਾ ਟੇਕਣ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗਲਿਆਰੇ ਅੰਦਰਲੇ ਪਾਰਕਾਂ ਵਿਚ ਅਕਸਰ ਸੰਗਤ ਜਿਥੇ ਬੈਠਕੇ ਗੁਰੂ ਘਰ ਅੰਦਰ ਚੱਲਦੇ ਨਿਰੰਤਰ ਕੀਰਤਨ ਪ੍ਰਵਾਹ ਅਤੇ ਗੁਰਬਾਣੀ ਦਾ ਆਨੰਦ ਉਠਾਉਂਦੀ ਹੈ, ਉਥੇ ਹੀ ਪਾਰਕਾਂ ਦੀ ਸਾਂਭ ਸੰਭਾਲ ਅਤੇ ਵਾਤਾਵਰਣ ਤਹਿਤ ਬੂਟਿਆਂ ਦੀ ਸਾਂਭ ਸੰਭਾਲ ਵੀ ਸਮੇਂ ਦੀ ਵੱਡੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ ਭਲਵਾਨ ਤੋਂ ਇਲਾਵਾ ਦਫਤਰ ਦੇ ਸਮੂਹ ਸਟਾਫ ਮੈਂਬਰਾਂ ਨੇ ਵੀ ਇਸ ਸਫਾਈ ਮੁਹਿੰਮ ਵਿਚ ਸ਼ਮੂਲੀਅਤ ਕੀਤੀ।
Punjab Bani 29 January,2024
ਪਟਿਆਲਾ ਹੈਰੀਟੇਜ ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ 'ਤੇ
ਪਟਿਆਲਾ ਹੈਰੀਟੇਜ ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ 'ਤੇ -ਸਮੂਹ ਪਟਿਆਲਵੀ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਜਰੂਰ ਹਿੱਸਾ ਬਣਨ-ਸਾਕਸ਼ੀ ਸਾਹਨੀ -2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਮਿਲਟਰੀ ਲਿਟਰੇਚਰ ਫੈਸਟੀਵਲ ਤੇ ਸ਼ਾਮ ਨੂੰ ਕਿਲਾ ਮੁਬਾਰਕ 'ਚ ਸ਼ਾਸਤਰੀ ਸੰਗੀਤ ਦੇ ਹੋਣਗੇ ਸ਼ਾਨਦਾਰ ਪ੍ਰੋਗਰਾਮ -4 ਫਰਵਰੀ ਨੂੰ ਬਾਰਾਂਦਰੀ ਬਾਗ ਦੀ ਵਿਰਾਸਤੀ ਸੈਰ ਤੇ ਸ਼ਾਮ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਪੌਪ ਸ਼ੋਅ 'ਚ ਗੁਰਨਾਮ ਭੁੱਲਰ ਦੀ ਗਾਇਕੀ ਪਟਿਆਲਾ, 29 ਜਨਵਰੀ: 2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ। ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਇਨ੍ਹਾਂ ਸਮਾਗਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਅਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ 'ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। 3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮਾਂ ਅਤੇ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇੱਥੇ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਪੌਪ ਸ਼ੋਅ ਹੋਵੇਗਾ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ। ਮੀਟਿੰਗ 'ਚ ਪਟਿਆਲਾ ਫਾਊਡੇਸ਼ਨ ਤੋਂ ਰਵੀ ਆਹਲੂਵਾਲੀਆ, ਜਸ਼ਨਦੀਪ ਕੌਰ ਗਿੱਲ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਨਵਦੀਪ ਕੁਮਾਰ, ਜਸਲੀਨ ਕੌਰ ਭੁੱਲਰ, ਤਰਸੇਮ ਚੰਦ ਤੇ ਕਿਰਪਾਲਵੀਰ ਸਿੰਘ, ਸਹਾਇਕ ਕਮਿਸ਼ਨਰ ਮਨਪ੍ਰੀਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Punjab Bani 29 January,2024
ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਦੀ ਓਵਰਆਲ ਚੈਂਪੀਅਨਸ਼ਿਪ ਜਿੱਤੀ
ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਸਾਫ਼ਟ ਟੈਨਿਸ ਦੀ ਓਵਰਆਲ ਚੈਂਪੀਅਨਸ਼ਿਪ ਜਿੱਤੀ ਪਟਿਆਲਾ :ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੰਪੰਨ ਹੋਈ ਪੰਜਾਬੀ ਯੂਨੀਵਰਸਿਟੀ ਸਾਫ਼ਟ ਟੈਨਿਸ ਅੰਤਰ-ਕਾਲਜ ਓਵਰਆਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਦੀ ਟਰਾਫੀ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਜਿੱਤ ਲਈ ਹੈ। ਮੋਦੀ ਕਾਲਜ (ਲੜਕਿਆਂ) ਦੀ ਟੀਮ ਨੇ ਸਰਕਾਰੀ ਰਜਿੰਦਰਾ ਕਾਲਜ, ਬਠਿੰਡਾ ਦੀ ਅਤੇ ਮੋਦੀ ਕਾਲਜ (ਲੜਕੀਆਂ) ਦੀ ਟੀਮ ਨੇ ਨੈਸ਼ਨਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ, ਚੁਪਕੀ ਦੀ ਟੀਮ ਨੂੰ ਹਰਾ ਕੇ ਇਹ ਅੰਤਰ-ਕਾਲਜ ਚੈਂਪੀਅਨਸ਼ਿਪ ਜਿੱਤ ਲਈ ਹੈ। ਮੋਦੀ ਕਾਲਜ ਦੀ ਜੇਤੂ ਲੜਕਿਆਂ ਦੀ ਟੀਮ ਵਿੱਚ ਬੌਬੀ, ਅੰਕਿਤ, ਪਾਰਸ, ਕਰਨਜੀਤ ਸਿੰਘ, ਹਰਜੀਤ ਸਿੰਘ ਅਤੇ ਵਿਸ਼ਾਲ ਸ਼ਾਮਲ ਸਨ। ਇਸੇ ਤਰ੍ਹਾਂ ਲੜਕੀਆਂ ਦੀ ਟੀਮ ਵਿੱਚ ਮੁਸਕਾਨ ਰਾਣੀ, ਦਿਕਸ਼ਾ ਸ਼ਰਮਾ, ਸ਼ੁਭਾਂਗਨੀ, ਸਰਗੁਨ ਸਿੰਘ, ਸਰਗੁਨ ਕੌਰ ਅਤੇ ਲਵਪ੍ਰੀਤ ਸ਼ਾਮਲ ਸਨ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਜੇਤੂ ਖਿਡਾਰੀਆਂ ਦਾ ਕਾਲਜ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਜੀ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਖੇਡ-ਭਾਵਨਾ ਨੂੰ ਆਪਣੇ ਆਲ਼ੇ-ਦੁਆਲੇ ਬਿਹਤਰ ਸਮਾਜ ਸਿਰਜਣ ਲਈ ਕਾਇਮ ਰੱਖਣ ਦੀ ਪ੍ਰੇਰਨਾ ਵੀ ਦਿੱਤੀ। ਇਸ ਅਵਸਰ ਤੇ ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਜੀ ਨੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਅਤੇ ਵਿਭਾਗ ਦੇ ਮੁਖੀ ਡਾ. ਨਿਸ਼ਾਨ ਸਿੰਘ, ਡਾ. ਹਰਨੀਤ ਸਿੰਘ ਅਤੇ ਪ੍ਰੋ. ਮਨਦੀਪ ਕੌਰ ਦੀ ਸਖ਼ਤ ਮਿਹਨਤ ਦੀ ਪ੍ਰਸੰਸ਼ਾ ਵੀ ਕੀਤੀ।
Punjab Bani 29 January,2024
ਅਦਾਕਾਰਾ ਸ਼ਹਿਨਾਜ ਗਿੱਲ ਨੇ ਮਨਾਇਆ ਆਪਣਾ 30ਵਾਂ ਜਨਮ ਦਿਨ
ਅਦਾਕਾਰਾ ਸ਼ਹਿਨਾਜ ਗਿੱਲ ਨੇ ਮਨਾਇਆ ਆਪਣਾ 30ਵਾਂ ਜਨਮ ਦਿਨ ਮੁੰਬਈ: ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਅੱਜ 30ਵੇਂ ਜਨਮ ਦਿਨ ਮੌਕੇ ਉਸ ਦੇ ਦੋਸਤਾਂ ਅਤੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ’ਤੇ ਉਸ ਨੂੰ ਵਧਾਈ ਦਿੱਤੀ। ਅਲੀ ਗੋਨੀ, ਗੁਰੂ ਰੰਧਾਵਾ, ਕੁਸ਼ਾ ਕਪਿਲਾ, ਰੀਆ ਕਪੂਰ ਅਤੇ ਭਾਰਤੀ ਸਿੰਘ ਵਰਗੇ ਕਲਾਕਾਰਾਂ ਨੇ ਪੰਜਾਬੀ ਅਦਾਕਾਰਾ ਨੂੰ ਵਧਾਈ ਦਿੱਤੀ। 27 ਜਨਵਰੀ 1994 ਨੂੰ ਪੰਜਾਬ ਵਿੱਚ ਜਨਮੀ ਅਦਾਕਾਰਾ ਅਤੇ ਗਾਇਕਾ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਇਸ ਦੌਰਾਨ ਸ਼ਹਿਨਾਜ਼ ਨੇ ਵੀ ਇੰਸਟਾਗ੍ਰਾਮ ’ਤੇ ਜਨਮ ਦਿਨ ਪਾਰਟੀ ਅਤੇ ਕੇਕ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ।
Punjab Bani 28 January,2024
ਰਣਬੀਰ ਦੀ ਐਨੀਮਲ ਨੈਟਫਲਿਕ ਤੇ ਹੋਈ ਰਿਲੀਜ
ਰਣਬੀਰ ਦੀ ਐਨੀਮਲ ਨੈਟਫਲਿਕ ਤੇ ਹੋਈ ਰਿਲੀਜ ਮੁੰਬਈ: ਅਦਾਕਾਰ ਰਣਬੀਰ ਕਪੂਰ ਦੀ ਫ਼ਿਲਮ ‘ਐਨੀਮਲ’ ਹੁਣ ਗਣਤੰਤਰ ਦਿਵਸ ’ਤੇ ਡਿਜੀਟਲ ਰੂਪ ਵਿੱਚ ਨੈਟਫਲਿਕਸ ’ਤੇ ਰਿਲੀਜ਼ ਹੋਵੇਗੀ। ਇਹ ਫ਼ਿਲਮ ਸੰਦੀਪ ਰੈੱਡੀ ਵਾਂਗਾ ਵੱਲੋਂ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਰਣਬੀਰ ਨੇ ਰਣਵਿਜੈ ਅਤੇ ਅਜ਼ੀਜ਼ ਹੱਕ ਵਜੋਂ ਦੋਹਰੀ ਭੂਮਿਕਾ ਨਿਭਾਈ ਹੈ। ਫ਼ਿਲਮ ਵਿੱਚ ਅਨਿਲ ਕਪੂਰ ਨੇ ਰਣਬੀਰ ਦੇ ਪਿਤਾ ਦੀ ਭੂਮਿਕਾ ਅਦਾ ਕੀਤੀ ਹੈ। ਇਸੇ ਤਰ੍ਹਾਂ ਬੌਬੀ ਦਿਓਲ ਨੇ ਅਬਰਾਰ ਹੱਕ ਵਜੋਂ ਫਿਲਮ ਵਿਚ ਅਹਿਮ ਭੂਮਿਕਾ ਨਿਭਾਈ ਹੈ। ਰਣਬੀਰ ਦੀ ਪਤਨੀ ਦਾ ਕਿਰਦਾਰ ਰਸ਼ਮਿਕਾ ਮੰਦਾਨਾ ਨੇ ਨਿਭਾਇਆ ਹੈ। ਫ਼ਿਲਮ ਵਿੱਚ ਸ਼ਕਤੀ ਕਪੂਰ, ਪ੍ਰੇਮ ਚੋਪੜਾ ਤੇ ਸੁਰੇਸ਼ ਓਬਰਾਏ ਆਦਿ ਸ਼ਾਮਿਲ ਹਨ। ਓਟੀਟੀ ਪਲੈਟਫਾਰਮ ’ਤੇ ਫਿਲਮ ਦੇ ਰਿਲੀਜ਼ ਬਾਰੇ ਗੱਲਬਾਤ ਕਰਦਿਆਂ ਰਣਬੀਰ ਨੇ ਕਿਹਾ,‘‘ਅਸੀਂ ਸਿਨੇਮਾਘਰਾਂ ਵਿੱਚ ‘ਐਨੀਮਲ’ ਦੀ ਸਫ਼ਲਤਾ ਤੋਂ ਬਹੁਤ ਖੁਸ਼ ਹਾਂ ਅਤੇ ਹੁਣ ਦੁਨੀਆ ਭਰ ਦੇ ਦਰਸ਼ਕਾਂ ਨੂੰ ਘਰਾਂ ਵਿੱਚ ਇਹ ਫਿਲਮ ਦੇਖਣ ਦਾ ਮੌਕਾ ਮਿਲੇਗਾ। ਕਾਬਿਲੇਗੌਰ ਹੈ ਕਿ ਭੂਸ਼ਣ ਕੁਮਾਰ, ਪ੍ਰਨਾਏ ਰੈੱਡੀ ਵਾਂਗਾ, ਕ੍ਰਿਸ਼ਨ ਕੁਮਾਰ ਅਤੇ ਮੁਰਾਦ ਖੇਤਾਨੀ ਵੱਲੋਂ ਬਣਾਈ ਇਹ ਫ਼ਿਲਮ ਪਹਿਲੀ ਦਸੰਬਰ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਫ਼ਿਲਮ ‘ਐਨੀਮਲ’ 26 ਜਨਵਰੀ ਨੂੰ ਨੈਟਫਲਿਕਸ ’ਤੇ ਹਿੰਦੀ, ਤੇਲਗੂ, ਮਲਿਆਲਮ ਅਤੇ ਕੰਨੜ ਭਾਸ਼ਾ ਵਿੱਚ ਰਿਲੀਜ਼ ਹੋਵੇਗੀ।
Punjab Bani 28 January,2024
ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਕਰੋੜਾਂ ਲੋਕਾਂ ਦੀ ਸ਼ਕਤੀ ਦੇਖੀ ਗਈ : ਮੋਦੀ
ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਕਰੋੜਾਂ ਲੋਕਾਂ ਦੀ ਸ਼ਕਤੀ ਦੇਖੀ ਗਈ : ਮੋਦੀ ਨਵੀਂ ਦਿੱਲੀ, 28 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਰ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਇਕ ਸੂਤਰ ਵਿਚ ਬੰਨ੍ਹਿਆ ਹੈ ਤੇ ਇਸ ਦੌਰਾਨ ਏਕੇ ਦੀ ਜੋ ਸ਼ਕਤੀ ਦੇਖੀ ਗਈ ਉਹ ਵਿਕਸਤ ਭਾਰਤ ਦੇ ਸੰਕਲਪਾਂ ਦਾ ਬਹੁਤ ਵੱਡਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਆਕਾਸ਼ਵਾਣੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 109ਵੀਂ ਤੇ ਨਵੇਂ ਸਾਲ ਦੀ ਪਹਿਲੀ ਕੜੀ ਵਿੱਚ ਦੇਸ਼ਵਾਸੀਆਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਇਸ ਸਾਲ ਸਾਡੇ ਸੰਵਿਧਾਨ ਦੇ ਨਿਰਮਾਣ ਦੇ 75 ਸਾਲ ਤੇ ਸੁਪਰੀਮ ਕੋਰਟ ਦੇ ਵੀ 75 ਸਾਲ ਪੂਰੇ ਹੋ ਰਹੇ ਹਨ… ਜਮਹੂਰੀਅਤ ਦੇ ਇਹ ਤਿਓਹਾਰ ਜਮਹੂਰੀਅਤ ਦੀ ਜਨਨੀ ਦੇ ਰੂਪ ਵਿਚ ਭਾਰਤ ਨੂੰ ਵਧੇਰੇ ਸਸ਼ਕਤ ਬਣਾਉਂਦੇ ਹਨ। ਉਨ੍ਹਾਂ ਕਿਹਾ, ‘‘ਪ੍ਰਭੂ ਰਾਮ ਦਾ ਸ਼ਾਸਨ ਸਾਡੇ ਸੰਵਿਧਾਨ ਨਿਰਮਾਤਾਵਾਂ ਲਈ ਪ੍ਰੇਰਨਾ ਦਾ ਸਰੋਤ ਸੀ ਤੇ ਇਸ ਲਈ 22 ਜਨਵਰੀ ਨੂੰ ਅਯੁੱਧਿਆ ਵਿਚ ਉਨ੍ਹਾਂ ‘ਦੇਵ ਸੇ ਦੇਸ਼’ ਕੀ ਬਾਤ ਤੇ ‘ਰਾਮ ਸੇ ਰਾਸ਼ਟਰ’ ਕੀ ਬਾਤ ਕੀ ਥੀ।
Punjab Bani 28 January,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹਿਰੀ ਪਾਣੀ ਹਰ ਕਿਸਾਨ ਦੇ ਖੇਤਾਂ ਤੱਕ ਪਹੁੰਚਾਇਆ -ਧਰਤੀ ਹੇਠਲਾ ਪਾਣੀ ਸੰਭਾਲਣ ਲਈ ਯਤਨਸ਼ੀਲ ਪੰਜਾਬ ਸਰਕਾਰ -ਸਮਾਣਾ ਹਲਕੇ ਦੇ ਚਹੁੰਤਰਫ਼ਾ ਵਿਕਾਸ ਨੂੰ ਸਮਰਪਿਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ -ਗੱਜੂਮਾਜਰਾ 'ਚ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ ਪ੍ਰਾਜੈਕਟ ਸਮੇਤ ਹੋਰ ਪਿੰਡਾਂ 'ਚ ਵੀ ਨਵੇਂ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਤੇ ਉਦਘਾਟਨ ਸਮਾਣਾ, 28 ਜਨਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦਾ ਦਿਨ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਕਰਦਿਆਂ ਕਰੋੜਾਂ ਰੁਪਏ ਦੇ ਵਿਕਾਸ ਕੰਮ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਨੇ ਪਿੰਡ ਗੱਜੂਮਾਜਰਾ ਵਿਖੇ 2 ਕਰੋੜ 70 ਲੱਖ ਤੇ 20 ਹਜ਼ਾਰ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਜਲ ਸਰੋਤ, ਜਲ ਤੇ ਭੂਮੀ ਰੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਖੇਤ ਸਿੰਜਣ ਲਈ ਮੋਟਰਾਂ ਦੇ ਪਾਣੀ ਨੂੰ ਵੀ ਖ਼ੁਦ ਨਾਹ ਕਰਨੀ ਪਈ ਹੋਵੇ। ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਅਜਿਹੇ ਪੁਖ਼ਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਨੂੰ ਖੇਤਾਂ ਲਈ ਖੁੱਲ੍ਹਾ ਨਹਿਰੀ ਪਾਣੀ ਤੇ ਮੋਟਰਾਂ ਲਈ ਬਿਜਲੀ ਵੀ ਵਾਧੂ ਮਿਲੇ, ਜਿਸ ਲਈ ਕਿਸਾਨਾਂ ਨੇ ਖ਼ੁਦ ਆਪਣੀਆਂ ਮੋਟਰਾਂ ਤੇ ਨੱਕੇ ਬੰਦ ਕੀਤੇ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਪੰਜਾਬ ਸਰਕਾਰ ਦੀ ਇਹ ਵੀ ਮੁਢਲੀ ਤਰਜੀਹ ਹੈ ਕਿ ਹਰ ਖੇਤ ਨੂੰ ਵਾਧੂ ਨਹਿਰੀ ਪਾਣੀ ਮਿਲੇ, ਜਿਸ ਲਈ ਖਾਲਿਆਂ 'ਤੇ ਹੋਏ ਨਾਜਾਇਜ਼ ਕਬਜੇ ਛੁਡਵਾ ਕੇ ਖਾਲੇ ਪੱਕੇ ਕਰਵਾਏ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਸੋਧਿਆ ਪਾਣੀ ਵੀ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟ ਲਗਾਏ ਜਾ ਰਹੇ ਹਨ। ਗੱਜੂਮਾਜਰਾ ਵਿਖੇ 14.61 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕਰਨ ਸਮੇਂ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਾਜੈਕਟ ਨਾਲ 23 ਕਿਸਾਨਾਂ ਦੀ ਜਮੀਨ ਸਮੇਤ ਪਿੰਡ ਦੀ ਸ਼ਾਮਲਾਟ 20 ਹੈਕਟੇਅਰ ਜਮੀਨ ਨੂੰ ਸਿੰਜਣ ਲਈ ਪਾਣੀ ਮਿਲਣ ਨਾਲ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਛੱਪੜ ਦਾ ਪਾਣੀ ਵੀ ਸੰਭਾਲਿਆ ਜਾਵੇਗਾ ਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਨੇ ਗੱਜੂਮਾਜਰਾ ਵਿਖੇ ਹੀ ਬਿਜਲੀ ਦਫ਼ਤਰ, ਮੰਡੀ ਉਚੀ ਕਰਨ ਤੇ ਸੜਕ ਮੁਰੰਮਤ, ਪੰਚਾਇਤ ਭਵਨ, ਮੁਹੱਲਾ ਕਲੀਨਿਕ, ਸੋਲਰ ਲਾਇਟਾਂ, ਸੀਵਰੇਜ ਤੇ ਸੜਕਾਂ, ਸਕੂਲ, ਬੱਸ ਸਟੈਂਡ ਤੇ ਖੇਡ ਮੈਦਾਨ ਦੇ ਕੰਮਾਂ ਦਾ ਵੀ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਜੌੜਾਮਾਜਰਾ ਨੇ ਪਿੰਡ ਚੂਹੜਪੁਰ ਮਰਾਸੀਆਂ ਵਿਖੇ ਪ੍ਰਾਇਮਰੀ ਸਕੂਲ ਦੀ ਉਸਾਰੀ ਲਈ 8.25 ਲੱਖ ਰੁਪਏ, ਗਲੀਆਂ 'ਚ ਪੇਵਰ ਤੇ ਸੀਵਰੇਜ 6.63 ਲੱਖ, ਪਿੰਡ ਚੂਹੜਪੁਰ ਕਲਾਂ ਵਿਖੇ ਸਕੂਲ ਦਾ ਰਸਤਾ ਪੱਕਾ ਕਰਨ ਲਈ 3 ਲੱਖ, ਪਾਰਕ ਲਈ 2 ਲੱਖ ਰੁਪਏ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਟੇਡੀਅਮ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਬਿਨ੍ਹਾਂ ਪਿੰਡ ਸ਼ੇਖੂਪੁਰ ਵਿਖੇ 5 ਲੱਖ ਰੁਪਏ ਨਾਲ ਫਿਰਨੀ ਦੇ ਨਾਲ ਇੰਟਰਲਾਕ ਟਾਇਲ, ਸਾਲਿਡ ਵੇਸਟ ਮੈਨੇਜਮੈਂਟ ਸ਼ੈਡ 4.5 ਲੱਖ, ਜੀ.ਡੀ. ਰੋਡ ਤੋਂ ਚੋਏ ਤੱਕ ਪਾਈਪ ਲਾਈਨ 9.5 ਲੱਖ, ਸਟੇਡੀਅਮ ਲਈ 32 ਲੱਖ ਰੁਪਏ, ਪਿੰਡ ਸੁਲਤਾਨਪੁਰ ਵਿਖੇ ਐਲੀਮੈਂਟਰੀ ਸਕੂਲ ਦੀ ਇਮਾਰਤ ਲਈ 5 ਲੱਖ, ਪਾਰਕ 'ਤੇ 6.5 ਲੱਖ ਤੇ ਕੂੜਾ ਪ੍ਰਬੰਧਨ ਲਈ 4.5 ਲੱਖ ਰੁਪਏ ਦੇ ਕੰਮਾਂ ਅਤੇ ਪਿੰਡ ਖੇੜੀ ਮੱਲਾਂ ਵਿਖੇ ਕਮਿਉਨਿਟੀ ਸ਼ੈਡ ਤੇ ਦਰਵਾਜੇ ਦੇ ਕੰਮਾਂ ਸਮੇਤ ਪਿੰਡ ਸਦਰਪੁਰ ਵਿਖੇ ਗੰਦੇ ਪਾਣੀ ਦੇ ਨਿਕਾਸ, ਸਰਕਾਰੀ ਸਕੂਲ ਦਾ ਵੇਹੜਾ ਪੱਕਾ ਕਰਨ ਤੇ ਸੋਲਰ ਸਟਰੀਟ ਲਾਇਟਾਂ ਦੇ ਕੰਮਾਂ ਦੇ ਉਦਘਾਟਨ ਕੀਤੇ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਡੀ.ਡੀ.ਪੀ.ਓ. ਅਮਨਦੀਪ ਕੌਰ, ਮੰਡਲ ਭੂਮੀ ਰੱਖਿਆ ਅਫ਼ਸਰ ਇੰਜ. ਗੁਰਬਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓ. ਪਟਿਆਲਾ ਬਲਜੀਤ ਕੌਰ ਖ਼ਾਲਸਾ, ਸਰਕਲ ਪ੍ਰਧਾਨ ਪਰਵਿੰਦਰ ਸਿੰਘ, ਗੁਰਜੀਤ ਸਿੰਘ ਤੇ ਸੁਖਚੈਨ ਸਿੰਘ ਵਜੀਦਪੁਰ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਮੌਜੂਦ ਸਨ।
Punjab Bani 28 January,2024
ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ
ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ ਸਿਲੀਗੁੜੀ, 28 ਜਨਵਰੀ ਕਾਂਗਰਸ ਆਗੂ ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਪੱਛਮੀ ਬੰਗਾਲ ਪੁੱਜ ਗਏ ਹਨ। ਦੋ ਦਿਨਾਂ ਦੀ ਬ੍ਰੇਕ ਮਗਰੋਂ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ’ਤੇ ਪੁੱਜੇ ਗਾਂਧੀ ਦਾ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਸਵਾਗਤ ਕੀਤਾ। ਗਾਂਧੀ ਸਿਲੀਗੁੜੀ ਤੋਂ ਜਲਪਾਇਗੁੜੀ ਜ਼ਿਲ੍ਹਾ ਜਾਣਗੇ, ਜਿੱਥੋਂ ਬਾਅਦ ਦੁਪਹਿਰ ਯਾਤਰਾ ਸ਼ੁਰੂ ਹੋਵੇਗੀ। ਗਣਤੰਤਰ ਦਿਵਸ ਕਰਕੇ ਯਾਤਰਾ ਵਿਚ ਦੋ ਦਿਨਾਂ ਦੀ ਬ੍ਰੇਕ ਦਿੱਤੀ ਗਈ ਸੀ।
Punjab Bani 28 January,2024
ਹੂਤੀ ਵਿਧਰੋਹੀਆਂ ਨੇ ਬ੍ਰਿਟਿਸ ਤੇਲ ਟੈਕਰ ਤੇ ਕੀਤਾ ਮਿਜਾਈਲ ਹਮਲਾ , ਭਾਰਤੀ ਜਲ ਸੈਨਾ ਨੇ ਬਚਾਏ
ਹੂਤੀ ਵਿਧਰੋਹੀਆਂ ਨੇ ਬ੍ਰਿਟਿਸ ਤੇਲ ਟੈਕਰ ਤੇ ਕੀਤਾ ਮਿਜਾਈਲ ਹਮਲਾ , ਭਾਰਤੀ ਜਲ ਸੈਨਾ ਨੇ ਬਚਾਏ ਦਿਲੀ : ਲਾਲ ਸਾਗਰ ਦੀ ਅਦਨ ਦੀ ਖਾੜੀ ਵਿੱਚ ਇੱਕ ਹੋਰ ਵਪਾਰਕ ਜਹਾਜ਼ 'ਤੇ ਮਿਜ਼ਾਈਲ ਹਮਲਾ ਕੀਤਾ ਹੈ। 22 ਭਾਰਤੀਆਂ ਨੂੰ ਲੈ ਕੇ ਜਾ ਰਹੇ ਬ੍ਰਿਟਿਸ਼ ਤੇਲ ਟੈਂਕਰ ਮਰਲਿਨ ਲੁਆਂਡਾ 'ਤੇ 26 ਜਨਵਰੀ ਦੀ ਰਾਤ ਨੂੰ ਹੂਤੀ ਵਿਧਰੋਹੀਆਂ ਨੇ ਮਿਜ਼ਾਈਲ ਨਾਲ ਹਮਲਾ ਕੀਤਾ ਸੀ, ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ ਸੀ। ਜਹਾਜ਼ ਤੋਂ ਐਸ.ਓ.ਐਸ. ਸਿਗਨਲ ਮਿਲਦੇ ਹੀ ਭਾਰਤੀ ਜਲ ਸੈਨਾ ਦੇ ਮਿਜ਼ਾਈਲ ਵਿਨਾਸ਼ਕਾਰੀ ਆਈ.ਐਨ.ਐਸ. ਵਿਸ਼ਾਖਾਪਟਨਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਮੁਹਿੰਮ ਚਲਾਈ ਅਤੇ ਸਾਰੇ ਲੋਕਾਂ ਨੂੰ ਬਚਾਇਆ।
Punjab Bani 28 January,2024
ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ
ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ ਨਵੀਂ ਦਿੱਲੀ: ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਐਤਵਾਰ ਨੂੰ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਵਾਰ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਅਤੇ ਭਗਵਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੀਆਂ ਹੋਰ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਬਣਾ ਰਹੀ ਹੈ।
Punjab Bani 28 January,2024
ਤੇਜਸਵੀ ਯਾਦਵ ਨੇ ਦੁਹਰਾਇਆ ਇਹ ਖੇਡ ਅਜੇ ਖੇਡੀ ਜਾਣੀ ਹੈ
ਤੇਜਸਵੀ ਯਾਦਵ ਨੇ ਦੁਹਰਾਇਆ ਇਹ ਖੇਡ ਅਜੇ ਖੇਡੀ ਜਾਣੀ ਹੈ ਦਿਲੀ : ਬਿਹਾਰ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਪਹਿਲਾਂ ਤੇਜਸਵੀ ਯਾਦਵ ਨੇ ਨਿਤੀਸ਼ ਕੁਮਾਰ ‘ਤੇ ਤਿੱਖਾ ਹਮਲਾ ਕੀਤਾ ਅਤੇ ਇਕ ਵਾਰ ਫਿਰ ਦੁਹਰਾਇਆ ਕਿ ਇਹ ਖੇਡ ਅਜੇ ਖੇਡੀ ਜਾਣੀ ਹੈ। ਤੇਜਸਵੀ ਨੇ ਇਹ ਵੀ ਦਾਅਵਾ ਕੀਤਾ ਕਿ ਜੇਡੀਯੂ 2024 ਤੋਂ ਪਹਿਲਾਂ ਖ਼ਤਮ ਹੋ ਜਾਵੇਗੀ। ਭਾਜਪਾ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਤੇਜਸਵੀ ਨੇ ਕਿਹਾ ਕਿ ਇਸ ਸਮੇਂ ਜ਼ਿਆਦਾ ਕੁਝ ਨਾ ਕਹੋ। ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਨੇ ਕਿਹਾ ਕਿ ਅਸੀਂ ਗੱਠਜੋੜ ਧਰਮ ਦਾ ਪਾਲਣ ਕੀਤਾ ਹੈ। ਸਾਡੇ ਕੋਲ ਕਰਨ ਲਈ ਕੋਈ ਨਿੱਜੀ ਟਿੱਪਣੀ ਨਹੀਂ ਹੈ। ਤੇਜਸਵੀ ਨੇ ਅੱਗੇ ਕਿਹਾ, ‘ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਨਾ ਤਾਂ ਨਾਰਾਜ਼ ਹਾਂ ਅਤੇ ਨਾ ਹੀ ਗੁੱਸੇ ਹਾਂ, ਅਸੀਂ ਬਹੁਤ ਸੰਜਮੀ ਹਾਂ ਪਰ ਉਨ੍ਹਾਂ ਨੇ ਗਠਜੋੜ ਨੂੰ ਮਾਰਿਆ ਹੈ। ਹੁਣ ਜਨਤਾ ਇਸ ਦਾ ਜਵਾਬ ਦੇਵੇਗੀ।ਕੰਮ ਦਾ ਸਿਹਰਾ ਲੈਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਤੇਜਸਵੀ ਨੇ ਕਿਹਾ, ‘ਜਦੋਂ ਵਿਭਾਗ ਸਾਡਾ ਸੀ ਤਾਂ ਕ੍ਰੈਡਿਟ ਕਿਉਂ ਨਹੀਂ ਲਿਆ ਜਾਂਦਾ। ਉਹੀ ਮੁੱਖ ਮੰਤਰੀ ਜੋ 2020 ਦੀਆਂ ਚੋਣਾਂ ਵਿੱਚ ਕਹਿੰਦੇ ਸਨ ਕਿ ਉਹ ਪੈਸਾ ਕਿੱਥੋਂ ਲਿਆਉਣਗੇ, ਨੌਕਰੀਆਂ ਕਿੱਥੋਂ ਦੇਣਗੇ, ਸਾਡੀ ਸਰਕਾਰ ਜੋ 9 ਅਗਸਤ 2022 ਨੂੰ ਨਿਤੀਸ਼ ਦੀ ਅਗਵਾਈ ਵਿੱਚ ਬਣੀ ਸੀ, ਅਸੀਂ ਇੱਕ ਹਫ਼ਤੇ ਦੇ ਅੰਦਰ-ਅੰਦਰ 15 ਅਗਸਤ ਨੂੰ ਸੱਦ ਲਿਆ ਸੀ। 2022 ਕਿ ਵੱਡੇ ਪੱਧਰ ‘ਤੇ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਸਾਡਾ ਦਰਸ਼ਨ ਸੀ। ਅਸੀਂ ਵਿਕਾਸ ਦੇ ਕੰਮ ਕੀਤੇ ਅਤੇ ਨਵੀਆਂ ਨੀਤੀਆਂ ਲਿਆਂਦੀਆਂ। ਜੇ ਮੇਰੇ ਕੋਲ ਸੈਰ ਸਪਾਟਾ ਵਿਭਾਗ ਸੀ, ਮੈਂ ਸੈਰ-ਸਪਾਟਾ ਨੀਤੀ ਲਿਆਇਆ, ਜੇ ਮੇਰੇ ਕੋਲ ਆਈਟੀ ਵਿਭਾਗ ਸੀ, ਮੈਂ ਆਈਟੀ ਨੀਤੀ ਲਿਆਇਆ ਅਤੇ ਖੇਡ ਨੀਤੀ ਵੀ ਲਿਆਇਆ। ਖੇਡਣ ਵਾਲੇ ਨੂੰ ਵੀ ਨੌਕਰੀ ਮਿਲੇਗੀ, ਪੜ੍ਹਣ ਵਾਲੇ ਨੂੰ ਵੀ ਸਰਕਾਰੀ ਨੌਕਰੀ ਮਿਲੇਗੀ। ਸਿੱਖਿਆ ਵਿਭਾਗ ਵੀ ਸਾਡੀ ਪਾਰਟੀ ਕੋਲ ਸੀ ਅਤੇ ਅਸੀਂ ਨੌਕਰੀਆਂ ਦੇਣ ਦਾ ਕੰਮ ਕੀਤਾ।
Punjab Bani 28 January,2024
ਨਵਜੋਤ ਸਿੱਧੂ ਨੇ ਰਾਜਾ ਵੜਿੰਗ ਤੇ ਸ਼ੇਅਰ ਰਾਹੀ ਕਸਿਆ ਤੰਜ
ਨਵਜੋਤ ਸਿੱਧੂ ਨੇ ਰਾਜਾ ਵੜਿੰਗ ਤੇ ਸ਼ੇਅਰ ਰਾਹੀ ਕਸਿਆ ਤੰਜ ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਵਿਚ ਰੈਲੀ ਕਰਵਾਉਣ ਨੂੰ ਲੈ ਕੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋ ਸਿੱਧੂ ਸਮਰਥਕਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਅੱਜ ਨਵਜੋਤ ਸਿੱਧੂ ਨੇ ਬਿਨਾਂ ਨਾਂ ਲਏ ਵੜਿੰਗ ’ਤੇ ਵੱਡਾ ਹਮਲਾ ਕੀਤਾ। ਉਹਨਾਂ ਇਕ ਟਵੀਟ ਸ਼ੇਅਰ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ “ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮੀਨਾਰ ਗਿਰਾ ਪਰ ਮੁਝੇ ਗਿਰਾਨੇ ਕੀ ਕੋਸ਼ਿਸ਼ ਮੇਂ ਹਰ ਸ਼ਖਸ਼ ਬਾਰ ਬਾਰ ਗਿਰਾ..” ਬੇਸ਼ੱਕ ਸਿੱਧੂ ਦਾ ਗੁੱਸਾ ਕਾਂਗਰਸ ਪ੍ਰਧਾਨ ’ਤੇ ਫੁੱਟਿਆ ਹੈ, ਉਨ੍ਹਾਂ ਨੇ ਸ਼ੇਅਰ ਰਾਹੀਂ ਜ਼ਿਕਰ ਕੀਤਾ ਕਿ ਮੇਰਾ ਕੁਝ ਵੀ ਨਹੀਂ ਵਿਗੜਿਆ, ਪਰ ਉਨ੍ਹਾਂ ਨੂੰ ਡੇਗਣ ਦੀ ਕੋਸ਼ਿਸ਼ ਕਰਨ ਵਾਲਾ ਹਰ ਵਾਰ ਡਿੱਗਿਆ ਹੈ।
Punjab Bani 28 January,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 28 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਯਾਦਗਾਰੀ ਸੇਵਾਵਾਂ ਨਿਭਾਈਆਂ ਸਨ ਜਿਸ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Punjab Bani 28 January,2024
ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ
ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਅੰਤਿਮ ਅਰਦਾਸ ਮੌਕੇ ਕਲੱਬ ਨੇ ਲਾਇਆ ਖੂਨਦਾਨ ਕੈਂਪ ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਯਾਦ ਵਿੱਚ 28 ਯੂਨਿਟ ਖੂਨਦਾਨ ਸਨੌਰ 28 ਜਨਵਰੀ 2024() ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਅੰਤਿਮ ਅਰਦਾਸ ਮੌਕੇ ਗੁ:ਅਕਾਲਗੜ੍ਹ ਸਾਹਿਬ ਸਨੌਰ ਵਿਖੇ, ਖੂਨਦਾਨ ਕੈਂਪ ਅਤੇ ਫਰੀ ਚੈੱਕਅੱਪ, ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦਾ ਰਸਮੀਂ ਉਦਘਾਟਨ ਪਤਨੀ ਗੀਤ ਰਾਣੀ,ਸਪੁੱਤਰ ਗੀਤਵਿੰਦਰ ਸਿੰਘ ਸੌਖਲ, ਅਤੇ ਭਰਾ ਟੋਨੀ ਸੌਖਲ ਨੇ ਖੂਨਦਾਨੀਆਂ ਦਾ ਹੌਂਸਲਾ ਅਫ਼ਜ਼ਾਈ ਕਰਕੇ ਕੀਤਾ।ਸਵ:ਪੱਤਰਕਾਰ ਸੁਖਵਿੰਦਰ ਸਿੰਘ ਸੌਖਲ ਦੀ ਯਾਦ ਵਿੱਚ ਰਾਮਇਸਰ ਸਿੰਘ ਬਿੱਲਾ,ਕੁਲਵਿੰਦਰ ਸਿੰਘ,ਬਹਾਦਰ ਸਿੰਘ,ਗੁਰਦੀਪ ਸਿੰਘ,ਸੁਮਨਦੀਪ ਕੌਰ,ਅਮਨਦੀਪ ਸਿੰਘ,ਕੁਲਵੰਤ ਸਿੰਘ,ਰਾਜ ਕੁਮਾਰ,ਸਰਬਜੀਤ ਸਿੰਘ,ਸੁਰਿੰਦਰ ਸਿੰਘ,ਬਗੀਚਾ ਸਿੰਘ,ਗੁਰਪ੍ਰਤਾਪ ਸਿੰਘ,ਗੁਰਪ੍ਰੀਤ ਸਿੰਘ,ਨਿਰਮਲ ਸਿੰਘ ਅਤੇ ਹਰਮਨਪ੍ਰੀਤ ਸਿੰਘ ਸਮੇਤ 28 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਸਪੁੱਤਰ ਗੀਤਵਿੰਦਰ ਸਿੰਘ ਸੌਖਲ ਨੇ ਕਿਹਾ ਕਿ ਅੰਤਿਮ ਅਰਦਾਸ ਮੌਕੇ ਖੂਨਦਾਨ ਕੈਂਪ ਲਗਾਉਣਾ ਅਤੇ ਲੋੜਵੰਦ ਮਰੀਜਾਂ ਦੀ ਮੱਦਦ ਕਰਨਾ ਪੁੰਨ ਦਾ ਕਾਰਜ ਹੈ।ਖੂਨਦਾਨ ਮਹਾਂਦਾਨ ਹੈ,ਜੋ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਦਾਨ ਕਰਨਾ ਚਾਹੀਦਾ ਹੈ।ਇਸ ਸਮੇਂ ਬਲੱਡ ਬੈਂਕਾ ਵਿੱਚ ਖੂਨ ਦੀ ਭਾਰੀ ਕਮੀਂ ਚੱਲ ਰਹੀ ਹੈ,ਜਿਸ ਕਰਕੇ ਲੋੜਵੰਦ ਮਰੀਜਾਂ ਅਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਖੂਨ ਮਨੁੱਖੀ ਸਰੀਰ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ,ਇਸ ਨੂੰ ਕਦੇ ਵੀ ਬਣਾਉਟੀ ਢੰਗ ਨਾਲ ਤਿਆਰ ਨਹੀਂ ਕੀਤਾ ਜਾ ਸਕਦਾ,ਭਰਾ ਟੋਨੀ ਸੌਖਲ ਨੇ ਸਮੂਹ ਖੂਨਦਾਨੀਆਂ ਨੂੰ ਮੱਗ,ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਪੁੱਤਰ ਗੀਤਵਿੰਦਰ ਸਿੰਘ ਸੌਖਲ,ਭਰਾ ਟੋਨੀ ਸੌਖਲ,ਅਮਰਜੀਤ ਸਿੰਘ ਜਾਗਦੇ ਰਹੋ,ਪੱਤਰਕਾਰ ਮਨਦੀਪ ਸਿੰਘ ਜੋਸਨ,ਦੀਦਾਰ ਸਿੰਘ ਬੋਸਰ,ਸੰਜੀਵ ਕੁਮਾਰ ਸਨੌਰ,ਜਸਵਿੰਦਰ ਸਿੰਘ ਮੋਹਨੀ ਭਾਂਖਰ,ਸਤਵਿੰਦਰ ਸਿੰਘ ਸੈਲੀ,ਜਸਪਾਲ ਸਿੰਘ ਢਿੱਲੋਂ,ਪ੍ਰੀਤਮ ਸਿੰਘ,ਗੁਰਨਾਮ ਸਿੰਘ,ਲਾਲੀ,ਰਵਿੰਦਰ ਭਾਂਖਰ,ਦੀਪਕ ਧੀਮਾਨ ਸੱਸੇਗੁੱਜਰਾ, ਹਾਜ਼ਰ ਸੀ।
Punjab Bani 28 January,2024
ਦਸਵਾਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਕੱਲ੍ਹ ਤੋਂ
ਦਸਵਾਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਕੱਲ੍ਹ ਤੋਂ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵੱਲੋਂ ਆਯੋਜਿਤ 'ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਕੱਲ੍ਹ ਮਿਤੀ 30 ਜਨਵਰੀ 2024 ਤੋਂ ਸ਼ੁਰੂ ਹੋ ਰਿਹਾ ਹੈ। ਇਹ ਮੇਲਾ 03 ਫ਼ਰਵਰੀ 2024 ਤੱਕ ਚੱਲੇਗਾ। ਪੰਜਾਬੀ ਯੂਨੀਵਰਸਿਟੀ ਦਾ ਇਹ ਪੰਜ-ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਆਪਣੀ ਵਿਲੱਖਣ ਪਛਾਣ ਬਣਾ ਚੁੱਕਾ ਹੈ ਅਤੇ ਵਿਸ਼ੇਸ਼ ਤੌਰ ਉੱਤੇ ਮਾਲਵਾ ਖਿੱਤੇ ਵਿਚ ਇਸ ਦੀ ਉਡੀਕ ਬਣੀ ਰਹਿੰਦੀ ਹੈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਗੁਰਮੁਖ ਸਿੰਘ ਅਤੇ ਪਬਲੀਕੇਸ਼ਨ ਬਿਊਰੋ ਦੇ ਇੰਚਾਰਜ ਡਾ. ਪਰਮਜੀਤ ਕੌਰ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੇਲੇ ਦਾ ਉਦਘਾਟਨੀ ਸਮਾਰੋਹ 30 ਜਨਵਰੀ, 2024 ਨੂੰ ਸਵੇਰੇ 10:30 ਵਜੇ, ਪੰਡਾਲ ਵਾਲੀ ਮੁੱਖ ਸਟੇਜ ਉੱਤੇ ਹੋਵੇਗਾ। ਮੇਲੇ ਦਾ ਉਦਘਾਟਨ ਸ.ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਸਰਕਾਰ ਕਰਨਗੇ। ਮੁੱਖ ਮਹਿਮਾਨ ਵਜੋਂ ਪਦਮਸ਼੍ਰੀ ਡਾ. ਸੁਰਜੀਤ ਪਾਤਰ ਸ਼ਾਮਿਲ ਹੋਣਗੇ ਅਤੇ ਮੁੱਖ ਭਾਸ਼ਣ ਪ੍ਰਸਿੱਧ ਚਿੰਤਕ ਡਾ. ਧਨਵੰਤ ਕੌਰ ਵੱਲੋਂ ਦਿੱਤਾ ਜਾਵੇਗਾ। ਇਸ ਉਦਘਾਟਨੀ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਡਾ. ਕਮਲ ਕੁਮਾਰ ਗਰਗ ਐੱਮ. ਡੀ. ਵੇਰਕਾ ਅਤੇ ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰ ਕਰਮਜੀਤ ਅਨਮੋਲ ਸ਼ਾਮਿਲ ਹੋਣਗੇ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਇਸ ਸਮਾਗਮ ਵਿੱਚ ਧੰਨਵਾਦੀ ਸ਼ਬਦ ਡੀਨ ਭਾਸ਼ਾਵਾਂ ਪ੍ਰੋਫ਼ੈਸਰ ਰਾਜੇਸ਼ ਕੁਮਾਰ ਸ਼ਰਮਾ ਸਾਂਝੇ ਕਰਨਗੇ। ਉਦਘਾਟਨੀ ਸਮਾਰੋਹ ਤੋਂ ਬਾਅਦ ‘ਸਾਹਿਤ-ਉਤਸਵ’ ਦੀ ਪਹਿਲੀ ਬੈਠਕ ਬਾਅਦ ਦੁਪਹਿਰ 1:30 ਵਜੇ ਸ਼ੁਰੂ ਹੋਵੇਗੀ, ਇਸ ਵਿਚ ਪ੍ਰਸਿੱਧ ਨਾਵਲਕਾਰ ਜਸਬੀਰ ਮੰਡ ਅਤੇ ਸੁਰਿੰਦਰ ਨੀਰ (ਜੰਮੂ) ਪਾਠਕਾਂ/ਸਰੋਤਿਆਂ ਦੇ ਰੂਬਰੂ ਹੋਣਗੇ। ਪਹਿਲੇ ਦਿਨ ਦੀ ਦੂਜੀ ਬੈਠਕ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ। ਇਸ ਵਿਚ ਨਵੀਂ ਪੰਜਾਬੀ ਕਵਿਤਾ ਦੇ ਰੰਗ-ਰੂਪ ਉੱਤੇ ਚਰਚਾ ਹੋਵੇਗੀ। ਇਸ ਵਿਚ ਸ਼ਾਇਰ ਤਨਵੀਰ, ਕਿਰਤ, ਮਨਦੀਪ ਔਲਖ, ਕਰਨਜੀਤ ਕੋਮਲ, ਵਾਹਿਦ, ਬਲਵਿੰਦਰ ਸੰਧੂ ਅਤੇ ਗੁਰਪ੍ਰੀਤ ਮਾਨਸਾ ਭਾਗ ਲੈਣਗੇ। ਸ਼ਾਮ 4:30 ਸ਼ੁਰੂ ਹੋਣ ਵਾਲ਼ੀ ਸੰਗੀਤਕ ਸ਼ਾਮ ਵਿਚ ਪ੍ਰਸਿੱਧ ਪੰਜਾਬੀ ਗਾਇਕ ਸਿਕੰਦਰ ਸਲੀਮ ਪਾਠਕਾਂ/ਸਰੋਤਿਆਂ ਦਾ ਮਨੋਰੰਜਨ ਕਰਨਗੇ। ਇਸ ਮੇਲੇ ਵਿਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ 272 ਕਾਲਜ, ਇਲਾਕੇ ਦੇ ਸਕੂਲ ਅਤੇ ਸਾਹਿਤ-ਸਭਿਆਚਾਰ ਵਿੱਚ ਦਿਲਚਸਪੀ ਰੱਖਣ ਵਾਲੇ ਲੋਕ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੇ ਹਨ।
Punjab Bani 28 January,2024
ਡੈਮੋਕਰੇਟਿਕ ਮਨਰੇਗਾ ਫਰੰਟ( ਡੀ ਐਮ ਐਫ) ਵੱਲੋਂ ਮਨਰੇਗਾ ਕਾਨੂੰਨ ਲਾਗੂ ਕਰਾਉਣ ਲਈ ਮੁਹਾਲੀ ਵਿਖੇ 16 ਫਰਵਰੀ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ
ਡੈਮੋਕਰੇਟਿਕ ਮਨਰੇਗਾ ਫਰੰਟ( ਡੀ ਐਮ ਐਫ) ਵੱਲੋਂ ਮਨਰੇਗਾ ਕਾਨੂੰਨ ਲਾਗੂ ਕਰਾਉਣ ਲਈ ਮੁਹਾਲੀ ਵਿਖੇ 16 ਫਰਵਰੀ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ Patiala : ਡੈਮੋਕ੍ਰੇਟਿਕ ਮਨਰੇਗਾ ਫਰੰਟ( ਡੀ ਐਮ ਐਫ) ਦੀ ਸੂਬਾ ਕਮੇਟੀ ਦੀ ਵਧਾਈ ਹੋਈ ਮੀਟਿੰਗ ਸੂਬਾ ਪ੍ਰਧਾਨ ਰਾਜ ਕੁਮਾਰ ਸਿੰਘ ਕਨਸੂਹਾ ਦੀ ਪ੍ਰਧਾਨਗੀ ਚ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਹੋਈ। ਜਿਸ ਅੰਦਰ ਵੱਖ ਵੱਖ ਜਿਲਿਆਂ/ ਬਲਾਕਾਂ ਤੋਂ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ ਐਮ ਐਫ ਦੀ ਜਨਰਲ ਸਕੱਤਰ ਹਰਦੀਪ ਕੌਰ ਪਾਲੀਆ,ਸੂਬਾ ਖਜਾਨਚੀ ਨਿਰਮਲਾ ਕੌਰ ਧਰਮਗੜ੍ਹ, ਰਮਨਜੋਤ ਕੌਰ ਬਾਬਰਪੁਰ , ਸੁਨੀਤਾ ਰਾਣੀ ਕੈਦੂਪੁਰ,ਸੋਮਾ ਕੌਰ ਨਮੋਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਨਰੇਗਾ ਨੂੰ ਕਾਨੂੰਨ ਅਨੁਸਾਰ ਲਾਗੂ ਨਹੀਂ ਕੀਤਾ ਜਾ ਰਿਹਾ,ਸਗੋਂ ਅਰਜੀ ਦੇ ਕੇ ਕੰਮ ਮੰਗਣ ਵਾਲਿਆਂ ਨੂੰ ਕੰਮ ਦੇਣ ਦੀ ਬਜਾਇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਨਿਯੁਕਤੀ ਪੱਤਰ ਨਹੀਂ ਦਿੱਤਾ ਜਾਂਦਾ,ਨਾ ਹੀ ਕੰਮ ਵਾਲੀ ਅਰਜੀ ਆਨਲਾਈਨ ਕੀਤੀ ਜਾ ਰਹੀ ਹੈ ਇਥੋਂ ਤੱਕ ਕਿ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਵੀ ਕਾਨੂੰਨ ਲਾਗੂ ਨਹੀ ਕੀਤਾ ਜਾ ਰਿਹਾ। ਸੂਬਾ ਆਗੂਆਂ ਨੇ ਕਿਹਾ ਕਿ ਮੇਟਾਂ ਨੂੰ ਅਰਧ ਕੁਸ਼ਲ ਕਾਮੇ ਦਾ ਮਿਹਨਤਾਨਾ ਦੇਣਾ ਜਰੂਰੀ ਹੈ ਜੋ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਪਿੰਡਾਂ ਅੰਦਰ ਗਰਾਮ ਸਭਾ ਦੇ ਅਜਲਾਸ ਕਰਕੇ ਜੌਬ ਕਾਰਡਾਂ ਦੇ ਮੁਤਾਬਕ ਕਾਨੂੰਨ ਅਨੁਸਾਰ ਮੇਟ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਮਨਰੇਗਾ ਕਾਨੂੰਨ ਨੂੰ ਲਾਗੂ ਹੋਏ 18 ਸਾਲ ਹੋ ਚੁੱਕੇ ਹਨ। ਏਨੇ ਸਮੇਂ ਦੌਰਾਨ ਪੰਜਾਬ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ ਹਨ ਪਰ ਕਿਸੇ ਵੀ ਸਰਕਾਰ ਨੇ ਬੇਰੁਜ਼ਗਾਰੀ ਭੱਤੇ ਲਈ ਨਿਯਮ ਬਣਾ ਕੇ ਫੰਡ ਕਾਇਮ ਨਹੀਂ ਕੀਤਾ ਜੋ ਸੰਵਿਧਾਨਕ ਉਲੰਘਣਾ ਹੈ ਅਤੇ ਨਾ ਹੀ ਸੂਬੇ ਵਿੱਚ ਘੱਟੋ ਘੱਟ ਉਜਰਤ ਮੁਤਾਬਕ ਦਿਹਾੜੀ ਦਿੱਤੀ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵਿਰੁੱਧ ਹਜਾਰਾਂ ਦੀ ਗਿਣਤੀ ਚ ਮਨਰੇਗਾ ਕਾਮਿਆਂ ਵੱਲੋਂ 16 ਫਰਵਰੀ ਨੂੰ ਮੁਹਾਲੀ ਵਿਖੇ ਸੂਬਾ ਪੱਧਰ ਦਾ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਵਿਸੇਸ ਤੌਰ ਤੇ ਪਹੁੰਚੇ ਇੰਟਰਨੈਸਨਲਿਸਿਟ ਡੈਮੋਕਰੇਟਿਕ ਪਲੇਟਫਾਰਮ (ਆਈ ਡੀ ਪੀ) ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਪ੍ਰਧਾਨ ਦਰਸ਼ਨ ਸਿੰਘ ਧਨੇਠਾ, ਸੂਬਾ ਕਮੇਟੀ ਮੈਂਬਰ ਗੁਰਮੀਤ ਸਿੰਘ ਥੂਹੀ ਅਤੇ ਮਨਪ੍ਰੀਤ ਕੌਰ ਰਾਜਪੁਰਾ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਮਨਰੇਗਾ ਬੱਜਟ ਵਿੱਚ ਵਾਧਾ ਕਰੇ, ਸਾਲ ਵਿੱਚ ਕੰਮ 100 ਦਿਨ ਦੀ ਬਿਜਾਏ 200 ਦਿਨ ਦਿੱਤਾ ਜਾਵੇ, ਕਾਨੂੰਨ ਅਨੁਸਾਰ ਜੇ ਈ, ਏ ਪੀ ਓ, ਜੀ ਐਸ ਆਰ ਤੇ ਹੋਰ ਸਟਾਫ ਦੀ ਰੈਗੂਲਰ ਭਰਤੀ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਣੀ ਹਰਮੇਸ਼ ਕਾਠਮੱਠੀ, ਮਨਿੰਦਰ ਫਤਹਿਮਾਜਰੀ,ਜਗਦੇਵ ਭੋੜ੍ਹੇ, ਸੁਖਵਿੰਦਰ ਨੌਹਰਾ, ਹੈਪੀ ਇਛੇਵਾਲ, ਜਸਪ੍ਰੀਤ ਕੌਰ ਲੋਪੇ, ਜਸਵੀਰ ਕੌਰ ਮੂਲਾਬਧਾ, ਦਰਸ਼ਨ ਸਿੰਘ ਮੰਡੋਫਲ, ਦਰਸ਼ਨਾ ਦੇਵੀ ਜਖਵਾਲੀ ਅਤੇ ਆਈਡੀਪੀ ਦੇ ਫਲਜੀਤ ਸਿੰਘ ਸੰਗਰੂਰ ,ਕਿਰਨਜੀਤ ਕੌਰ ਝਨੀਰ, ਗੁਰਤੇਜ ਸਿੰਘ ਸਮਾਣਾ ਆਦਿ ਆਗੂਆਂ ਨੇ ਸਮੂਲੀਅਤ ਕੀਤੀ।
Punjab Bani 28 January,2024
ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ
ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਪੀ.ਏ.ਪੀ. ਦੇ ਮੈਦਾਨ ਤੋਂ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਕੀਮਤੀ ਜਾਨਾਂ ਬਚਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਸੜਕ ਸੁਰੱਖਿਆ ਫੋਰਸ ਸੂਬੇ ਵਿੱਚ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕ ਸੇਵਾ ਨੂੰ ਸਮਰਪਿਤ ਸਾਲਾਨਾ 3000 ਦੇ ਕਰੀਬ ਜਾਨਾਂ ਬਚਾਉਣ ਦੇ ਉਦੇਸ਼ ਨਾਲ ਕੀਤਾ ਗਠਨ ਜਲੰਧਰ, 27 ਜਨਵਰੀ ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਦਾ ਵਿਚਾਰ ਰਾਤੋ-ਰਾਤ ਨਹੀਂ ਆਇਆ ਸਗੋਂ ਇਸ ਗੰਭੀਰ ਸਮੱਸਿਆ ਦੇ ਗੰਭੀਰ ਸਵੈ-ਪੜਚੋਲ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਲੋਕ ਸਭਾ ਵਿੱਚ ਸੜਕ ਹਾਦਸਿਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਕਿਉਂਕਿ ਇਨ੍ਹਾਂ ਹਾਦਸਿਆਂ ਕਾਰਨ ਸੂਬੇ ਵਿੱਚ ਰੋਜ਼ਾਨਾ 12 ਮੌਤਾਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਉਦੋਂ ਤੋਂ ਹੀ ਉਨ੍ਹਾਂ ਦੇ ਮਨ ਵਿੱਚ ਇਹ ਸੋਚ ਸੀ ਕਿ ਜਦੋਂ ਕਦੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਲੋਕਾਂ ਦੀ ਜਾਨ ਬਚਾਉਣ ਲਈ ਸਮਰਪਿਤ ਫੋਰਸ ਬਣਾਈ ਜਾਵੇਗੀ ਅਤੇ ਅੱਜ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਪੁਲਿਸ ਡਿਊਟੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਵਾਹਨ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਸ.ਐਫ. ਆਮ ਵਿਅਕਤੀ ਦੀ ਜਾਨ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਹੁਣ ਤੋਂ ਐਸ.ਐਸ.ਐਫ. ਦੇ ਕੰਮਕਾਜ ਦੀ ਪੜਚੋਲ ਕਰਨ ਲਈ ਹਰ ਮਹੀਨੇ ਦੇ ਅੰਕੜਿਆਂ ਦਾ ਅਧਿਐਨ ਕੀਤਾ ਜਾਵੇਗਾ ਅਤੇ ਹਰ ਮਹੀਨੇ ਤੋਂ ਬਾਅਦ ਅੰਕੜੇ ਲੋਕਾਂ ਨਾਲ ਸਾਂਝੇ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦਾ ਗਠਨ ਸੜਕ ਹਾਦਸਿਆਂ ਦੇ ਸਬੰਧ ਵਿੱਚ ਪੰਜਾਬ ਨੂੰ ਸਭ ਤੋਂ ਸੁਰੱਖਿਅਤ ਸੂਬਾ ਬਣਾਉਣ ਵੱਲ ਢੁਕਵਾਂ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਵਡੇਰੇ ਜਨਤਕ ਹਿੱਤ ਵਿੱਚ ਇਹ ਮਨੋਰਥ ਪ੍ਰਾਪਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਐਸ.ਐਸ.ਐਫ. ਦੇ ਸਟਾਫ਼ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੀ ਡਿਊਟੀ ਹੋਰ ਵਧੇਰੇ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਲਈ ਵੀ ਪੁਆਇੰਟਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰਕੇ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਰਹੀਆਂ ਹਨ ਅਤੇ ਐਸ.ਐਸ.ਐਫ. ਦੇ ਵਾਹਨਾਂ ਦੇ 90 ਡਰਾਈਵਰ ਵੀ ਲੜਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ 5500 ਕਿਲੋਮੀਟਰ ਰਾਜ ਅਤੇ ਰਾਸ਼ਟਰੀ ਮਾਰਗਾਂ ਨੂੰ ਕਵਰ ਕਰਨ ਲਈ ਸੜਕ ਸੁਰੱਖਿਆ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਦਹਾਕਿਆਂ ਦੌਰਾਨ ਆਵਾਜਾਈ ਅਤੇ ਸੜਕੀ ਢਾਂਚੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕੀ ਮੌਤਾਂ ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਘਾਤਕ ਹਾਦਸੇ ਸ਼ਾਮ 6:00 ਵਜੇ ਤੋਂ ਰਾਤ 12:00 ਵਜੇ ਦੇ ਦਰਮਿਆਨ ਵਾਪਰਦੇ ਹਨ, ਜਦੋਂ ਇਨ੍ਹਾਂ ਸੜਕਾਂ 'ਤੇ ਪੁਲਿਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਤੇਜ਼ ਰਫ਼ਤਾਰ ਵਾਹਨ ਨੂੰ ਰੋਕਣ ਲਈ ਵਿਸ਼ੇਸ਼ ਸਾਜ਼ੋ-ਸਾਮਾਨ ਨਾਲ ਲੈਸ 129 ਪੈਟਰੋਲਿੰਗ ਵਾਹਨ (ਗਸ਼ਤ ਕਰਨ ਵਾਲੇ ਵਾਹਨ) ਇਨ੍ਹਾਂ ਰੂਟਾਂ 'ਤੇ ਤਾਇਨਾਤ ਕੀਤੇ ਜਾਣਗੇ ਅਤੇ ਵਾਹਨ ਹਰੇਕ 30 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰੇਗਾ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਵਿੱਚੋਂ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਢੁਕਵੀਂ ਸਿਖਲਾਈ ਦਿੱਤੀ ਗਈ ਹੈ, ਨੂੰ ਸੜਕ ਸੁਰੱਖਿਆ ਫੋਰਸ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟ੍ਰੇਨਿੰਗ ਕਪੂਰਥਲਾ ਵਿਖੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੋਰਸ ਇੱਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਮਿਲਣ ਨੂੰ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਾਪਰਦੇ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਰੋਜ਼ਾਨਾ 14 ਦੇ ਕਰੀਬ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਵਿਵਸਥਾ ਕਰਕੇ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ ਜਿਸ ਲਈ ਪੰਜਾਬ ਪੁਲਿਸ ਵਿੱਚ ‘ਸੜਕ ਸੁਰੱਖਿਆ ਫੋਰਸ’ ਗਠਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਫੋਰਸ ਸੜਕ ਹਾਦਸਿਆਂ ਨੂੰ ਰੋਕਣ ਲਈ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਬੋਝ ਵੀ ਘਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਨਾਲ ਨਿਭਾਅ ਰਹੀ ਹੈ। ਉਨ੍ਹਾਂ ਦੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਉਨ੍ਹਾਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਇਹ ਯੰਤਰ ਪੁਲਿਸ ਦੇ ਹੱਥਾਂ ਵਿੱਚ ਦੇ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਫੋਰਸ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੀ ਡਿਊਟੀ ਹੋਰ ਵਧੇਰੇ ਤਨਦੇਹੀ ਨਾਲ ਨਿਭਾਉਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ ਤੋਂ ਮੋਹਰੀ ਸੂਬਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਦਾ ਸਾਥ ਦੇ ਕੇ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਐਸ.ਐਸ.ਐਫ ਦੇ ਪਹਿਲੇ ਪੜਾਅ ਦੇ ਖਾਕੇ ਦੀ ਵੀ ਸ਼ੁਰੂਆਤ ਕੀਤੀ ਜਿਸ ਦੇ ਆਧਾਰ 'ਤੇ ਵਾਹਨ ਸੂਬੇ ਵਿੱਚ ਸਰਗਰਮ ਰਹਿਣਗੇ। ਇਸ ਮੌਕੇ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਐਮ.ਐਫ.ਫਾਰੂਕੀ ਅਤੇ ਏ.ਐਸ. ਰਾਏ ਵੀ ਮੌਜੂਦ ਸਨ।
Punjab Bani 27 January,2024
ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ
ਮਨੀਪੁਰ ਵਿੱਚ ਹਿੰਸਾ ਦੌਰਾਨ ਇੱਕ ਦੀ ਮੌਤ, ਦੋ ਜਖਮੀ ਇੰਫਾਲ : ਮਨੀਪੁਰ 'ਚ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਗੋਲ਼ੀਬਾਰੀ ਵਿੱਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਅਤੇ ਦੋ ਲੋਕ ਜ਼ਖ਼ਮੀ ਹੋ ਗਏ। ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਦੇ ਹਵਾਲੇ ਤੋਂ ਦੱਸਿਆ ਕਿ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਦੋ ਹਥਿਆਰਬੰਦ ਸਮੂਹਾਂ ਵਿਚਾਲੇ ਗੋਲ਼ੀਬਾਰੀ ਹੋਈ। ਇੱਕ ਵਲੰਟੀਅਰ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਹਥਿਆਰਬੰਦ ਵਿਅਕਤੀ ਪਹਾੜੀ ਪਿੰਡ ਸਤਾਂਗ ਕੁਕੀ ਵਿੱਚ ਦਾਖਲ ਹੋਏ। ਇਸ ਦੌਰਾਨ ਉਨ੍ਹਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਤਾਂਗ ਪਿੰਡ ਵਿੱਚ ਵਾਧੂ ਸੁਰੱਖਿਆ ਬਲਾਂ ਦੇ ਪੁੱਜਣ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ।
Punjab Bani 27 January,2024
ਆਯਕਰ ਭਵਨ ਚੰਡੀਗੜ੍ਹ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 75ਵਾਂ ਗਣਤੰਤਰ ਦਿਵਸ
ਆਯਕਰ ਭਵਨ ਚੰਡੀਗੜ੍ਹ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ 75ਵਾਂ ਗਣਤੰਤਰ ਦਿਵਸ ਪ੍ਰਿੰ. ਚੀਫ਼ ਕਮਿਸ਼ਨਰ ਸ੍ਰੀਮਤੀ ਅਮਰਾਪਾਲੀ ਦਾਸ ਵੱਲੋਂ ਆਯਕਰ ਭਵਨ ਚੰਡੀਗੜ੍ਹ ਵਿਖੇ ਤਿਰੰਗਾ ਲਹਿਰਾਇਆ ਗਿਆ ਚੰਡੀਗੜ੍ਹ, 27 ਜਨਵਰੀ: ਆਮਦਨ ਕਰ ਵਿਭਾਗ ਵੱਲੋਂ ਆਯਕਰ ਭਵਨ, ਸੈਕਟਰ-17 ਈ, ਚੰਡੀਗੜ੍ਹ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਉੱਤਰੀ ਪੱਛਮੀ ਖੇਤਰ, ਚੰਡੀਗੜ੍ਹ ਦੇ ਆਮਦਨ ਕਰ ਵਿਭਾਗ ਦੇ ਪ੍ਰਿੰ. ਚੀਫ਼ ਕਮਿਸ਼ਨਰ ਸ੍ਰੀਮਤੀ ਅਮਰਾਪਾਲੀ ਦਾਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀਮਤੀ ਅਮਰਾਪਾਲੀ ਦਾਸ ਨੇ ਤਿਰੰਗਾ ਲਹਿਰਾਇਆ ਅਤੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰ ਦੇ ਵਿਕਾਸ ਅਤੇ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੇ ਤਿਰੰਗੇ ਦੇ ਤਿੰਨੋਂ ਰੰਗਾਂ ਦੇ ਗੁਬਾਰੇ ਛੱਡੇ। ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਆਮਦਨ ਕਰ ਵਿਭਾਗ, ਗੁਰੂਕੁਲ ਗਲੋਬਲ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸਾਡੇ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦੀਆਂ ਅਤੇ ਵਿਸ਼ਵ-ਵਿਆਪੀ ਭਾਈਚਾਰੇ ਨੂੰ ਉਤਸ਼ਾਹਿਤ ਕਰਦਿਆਂ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਗਿਆ। ਗਣਤੰਤਰ ਦਿਵਸ ਮੌਕੇ ਭਾਸ਼ਣ ਦਿੰਦਿਆਂ ਸ੍ਰੀਮਤੀ ਅਮਰਾਪਾਲੀ ਦਾਸ ਨੇ ਰਾਸ਼ਟਰ ਨਿਰਮਾਣ ਵਿੱਚ ਆਮਦਨ ਕਰ ਵਿਭਾਗ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਅਤੇ ਦੇਸ਼ ਦੀ ਆਜ਼ਾਦੀ ਤੋਂ ਹੁਣ ਤੱਕ ਦੇ ਵਿੱਤੀ ਵਿਕਾਸ ਵਿੱਚ ਵਿਭਾਗ ਦੇ ਪ੍ਰਮੁੱਖ ਯੋਗਦਾਨ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਆ। ਇਸ ਪ੍ਰੋਗਰਾਮ ਵਿੱਚ ਤਿਰੰਗੇ ਨੂੰ ਥੀਮ ਵਜੋਂ ਅਪਣਾਇਆ ਗਿਆ, ਜਿਸ ਵਿੱਚ "ਸਰਬੋਤਮ ਦੇਸ਼ ਭਗਤੀ ਦੇ ਪਹਿਰਾਵੇ" ਲਈ ਪੁਰਸਕਾਰ ਦਿੱਤੇ ਗਏ। ਉੱਥੇ ਸਥਿਤ ਥੀਮ ਵਾਲੇ ਫੋਟੋ ਬੂਥ ਨੇ ਹਾਜ਼ਰੀਨਾਂ ਦੇ ਉਤਸ਼ਾਹ ਨੂੰ ਵਧਾਇਆ। ਇਸ ਵਿਸ਼ੇਸ਼ ਯਾਦਗਾਰੀ ਸਮਾਗਮ ਵਿੱਚ ਸ੍ਰੀ ਐੱਨ. ਜੈਸ਼ੰਕਰ, ਪੀ.ਸੀ.ਆਈ.ਟੀ.-1, ਚੰਡੀਗੜ੍ਹ, ਸੀਨੀਅਰ ਅਧਿਕਾਰੀ, ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਹੋਏ।
Punjab Bani 27 January,2024
ਪੁਲਸ ਮੁਲਾਜ਼ਮਾਂ ਦੀ ਬੱਸ ਖੜੇ ਟਰੱਕ ਨਾਲ ਟਕਰਾਈ : ਕਈ ਮੁਲਾਜ਼ਮ ਹੋਏ ਜਖਮੀ
ਪੁਲਸ ਮੁਲਾਜ਼ਮਾਂ ਦੀ ਬੱਸ ਖੜੇ ਟਰੱਕ ਨਾਲ ਟਕਰਾਈ : ਕਈ ਮੁਲਾਜ਼ਮ ਹੋਏ ਜਖਮੀ ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਕੋਟਕਪੂਰਾ ਰੋਡ 'ਤੇ ਪਿੰਡ ਚਢੇਵਾਂ 'ਚ ਸੰਘਣੀ ਧੁੰਦ 'ਚ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ 'ਚ ਜਾ ਵੱਜੀ। ਹਾਦਸੇ 'ਚ 11 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜ਼ਖ਼ਮੀ ਤਿੰਨ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਦਾ ਸਿਵਲ ਹਸਪਤਾਲ ਮੁਕਤਸਰ ਵਿਖੇ ਇਲਾਜ ਚੱਲ ਰਿਹਾ ਹੈ। ਬੱਸ ਵਿਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਮੁਲਾਜ਼ਮ ਬੱਸ 'ਚ ਜਲੰਧਰ ਡਿਊਟੀ ਲਈ ਜਾ ਰਹੇ ਸਨ। ਘਟਨਾ ਸ਼ਨਿਚਰਵਾਰ ਸਵੇਰੇ ਕਰੀਬ 9 ਵਜੇ ਦੀ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲਿਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਗੱਡੀ ਦਾ ਪ੍ਰਬੰਧ ਕੀਤਾ ਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ। ਹਾਦਸੇ 'ਚ ਪੁਲਿਸ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 15 ਮੀਟਰ ਤਕ ਸੀ।
Punjab Bani 27 January,2024
129 ਹਾਈਟੈਕ ਵਾਹਨਾਂ ਨੁੰ ਮੁੱਖ ਮੰਤਰੀ ਨੇ ਝੰਡੀ ਦਿਖਾ ਕੀਤਾ ਰਵਾਨਾ
129 ਹਾਈਟੈਕ ਵਾਹਨਾਂ ਨੁੰ ਮੁੱਖ ਮੰਤਰੀ ਨੇ ਝੰਡੀ ਦਿਖਾ ਕੀਤਾ ਰਵਾਨਾ ਜਲੰਧਰ : ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ। ਸਾਬਕਾ ਓਲੰਪੀਅਨ ਗਗਨ ਅਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਪੰਜਾਬ ਦਾ ਐਸਐਸਪੀ ਲਾਉਣ ਦਾ ਐਲਾਨ ਕੀਤਾ ਹੈ। ਸੜਕ ਫੋਰਸ ਦੇ ਮੁਲਾਜ਼ਮ 1 ਫਰਵਰੀ ਤੋਂ ਡਿਊਟੀ 'ਤੇ ਆਉਣਗੇ। ਹਾਲਾਂਕਿ ਉਨ੍ਹਾਂ ਨੂੰ ਅਗਲੇ 4 ਦਿਨਾਂ ਲਈ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ 12 ਜ਼ਿਲ੍ਹਿਆਂ ਨਾਲ ਸਬੰਧਤ ਅਤਿ-ਆਧੁਨਿਕ ਐਸਐਸਐਫ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਪਰੋਕਤ ਵਾਹਨਾਂ ਦੀ ਤਾਇਨਾਤੀ ਫਰਵਰੀ ਮਹੀਨੇ ਤਕ ਯਕੀਨੀ ਬਣਾਈ ਜਾਵੇਗੀ।
Punjab Bani 27 January,2024
ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕ ਜਿੰਦਾ ਸੜੇ, ਇੱਕ ਗੰਭੀਰ ਜਖਮੀ
ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕ ਜਿੰਦਾ ਸੜੇ, ਇੱਕ ਗੰਭੀਰ ਜਖਮੀ ਹੁਸ਼ਿਆਰਪੁਰ: ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਵੱਡਾ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿੱਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਜ਼ਿੰਦਾ ਸੜ ਗਏ। ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦੇ ਯਤਨ ਕੀਤੇ ।
Punjab Bani 27 January,2024
ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼
ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼ ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦਿੱਲੀ ‘ਚ ਅਪਰੇਸ਼ਨ ਲੋਟਸ 2.0 ਸ਼ੁਰੂ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ‘ਆਪ’ ਦੇ 7 ਵਿਧਾਇਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਪੱਖ ਬਦਲਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ‘ਆਪ’ ਵਿਧਾਇਕਾਂ ਨਾਲ ਭਾਜਪਾ ਨੇ ਗੱਲਬਾਤ ਕੀਤੀ ਸੀ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਧਮਕੀ ਦਿੱਤੀ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਛੇਤੀ ਹੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀਐਮ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਪਿਛਲੇ ਦਿਨੀਂ ਇਨ੍ਹਾਂ ਨੇ ਦਿੱਲੀ ਦੇ ਸਾਡੇ 7 ਵਿਧਾਇਕਾਂ ਨਾਲ ਸੰਪਰਕ ਕਰਕੇ ਕਿਹਾ ਕਿ ਕੁਝ ਦਿਨਾਂ ਵਿੱਚ ਅਸੀਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ। ਉਸ ਤੋਂ ਬਾਅਦ ਅਸੀਂ ਵਿਧਾਇਕਾਂ ਨੂੰ ਤੋੜ ਦੇਵਾਂਗੇ। 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਹੋਰਾਂ ਨਾਲ ਵੀ ਗੱਲ ਹੋ ਰਹੀ ਹੈ। ਉਸ ਤੋਂ ਬਾਅਦ ਅਸੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ। ਤੁਸੀਂ ਵੀ ਆ ਸਕਦੇ ਹੋ। 25 ਕਰੋੜ ਰੁਪਏ ਦੇਣਗੇ ਅਤੇ ਭਾਜਪਾ ਦੀ ਟਿਕਟ ‘ਤੇ ਟਿਕਟ ਮਿਲ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, ‘ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ ਸਿਰਫ਼ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਅਤੇ ਸਾਰਿਆਂ ਨੇ ਇਨਕਾਰ ਕਰ ਦਿੱਤਾ ਹੈ।’ ਸੀਐਮ ਕੇਜਰੀਵਾਲ ਨੇ ਇਹ ਵੀ ਦੋਸ਼ ਲਾਇਆ, ‘ਇਸਦਾ ਮਤਲਬ ਇਹ ਨਹੀਂ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਸਗੋਂ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੇ ਹਨ।’
Punjab Bani 27 January,2024
ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਸ਼ਹੀਦਾਂ ਤੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਬਣੀਆਂ ਖਿੱਚ ਦਾ ਕੇਂਦਰ
ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਸ਼ਹੀਦਾਂ ਤੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਬਣੀਆਂ ਖਿੱਚ ਦਾ ਕੇਂਦਰ -ਸੂਬਾ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵੱਖ ਵੱਖ ਸਕੀਮਾਂ ਨੂੰ ਦਰਸਾਉਂਦੀਆਂ ਕੱਢੀਆਂ 13 ਝਾਕੀਆਂ ਪਟਿਆਲਾ, 27 ਜਨਵਰੀ: ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਹੋਏ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਪੰਜਾਬ ਦੇ ਇਤਿਹਾਸ, ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ, ਅਮੀਰ ਵਿਰਸੇ, ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਸਟੇਡੀਅਮ ਵਿੱਚ ਮੌਜੂਦ ਹਰ ਦਰਸ਼ਕ ਦਾ ਧਿਆਨ ਖਿੱਚਿਆ। ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਇਸ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਝਾਕੀਆਂ ਦੇਖੀਆਂ। ਇਸ ਉਪਰੰਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ 13 ਝਾਕੀਆਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ ਭੇਜੀ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਤੋਂ ਹੋਈ। ਇਸ ਵਿੱਚ ਜਲਿਆਂਵਾਲਾ ਬਾਗ ਦਾ ਸ਼ਹੀਦੀ ਸਾਕਾ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸ. ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ, ਕਾਮਾਗਾਟਾ ਮਾਰੂ ਦੀ ਘਟਨਾ ਦਿਖਾਇਆ ਗਿਆ। ਪੰਜਾਬ ਸਰਕਾਰ ਵੱਲੋਂ ਭੇਜੀ ਦੂਜੀ ਝਾਕੀ ਰਾਹੀਂ 'ਨਾਰੀ ਸ਼ਕਤੀ' (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਸਿੱਖਿਅਤ ਬੱਚੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਨੂੰ ਬਾਖੂਬੀ ਦਰਸਾਇਆ ਗਿਆ। ਜਦਕਿ ਤੀਜੀ ਝਾਕੀ ਰਾਹੀਂ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ ਗਈ। ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਤਹਿਤ ਸਿਹਤ ਵਿਭਾਗ ਦੀ ਸਿਹਤਮੰਦ ਪੰਜਾਬ ਤਹਿਤ 550 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲਾਂ ਦੇ ਹੋਏ ਕਾਇਆ ਕਲਪ ਅਤੇ ''ਸਿਹਤ ਸਹੂਲਤਾਂ ਤੁਹਾਡੇ ਦੁਆਰ, ਲੈ ਕੇ ਆਈ ਪੰਜਾਬ ਸਰਕਾਰ'' ਤਹਿਤ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਨੂੰ ਦਰਸਾਇਆ ਗਿਆ। ਪੰਜਵੀਂ ਝਾਕੀ ਰਾਹੀਂ ਸਕੂਲ ਆਫ਼ ਐਮੀਨੈਂਸ ਤਹਿਤ 11ਵੀਂ ਅਤੇ 12ਵੀਂ ਦੇ ਬੱਚਿਆਂ ਨੂੰ ਨਵੇਂ ਭਵਿੱਖ ਦੀ ਸਿਰਜਣਾ ਹਿੱਤ ਰਚਨਾਤਮਕ ਮਾਹੌਲ ਦੇਣ ਲਈ ਮੈਡੀਕਲ, ਜੇ.ਈ., ਇੰਜੀਨੀਅਰਿੰਗ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਕੈਂਪ ਸਬੰਧੀ ਜਾਣਕਾਰੀ ਨੂੰ ਪ੍ਰਦਰਸ਼ਿਤ ਕੀਤਾ ਗਿਆ। ਛੇਵੀਂ ਝਾਕੀ 'ਚ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਖੇਤੀਬਾੜੀ ਵਿੱਚ ਵਿਭਿੰਨਤਾ ਨੂੰ ਉਜਾਗਰ ਕੀਤਾ ਗਿਆ। ਸੱਤਵੀਂ ਝਾਕੀ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 2 ਕਰੋੜ 33 ਲੱਖ 19 ਹਜ਼ਾਰ 300 ਖਪਤਕਾਰਾਂ ਨੂੰ ਆਏ ਜ਼ੀਰੋ ਬਿਜਲੀ ਦੇ ਬਿੱਲ ਨੂੰ ਦਰਸਾਇਆ ਗਿਆ। ਅੱਠਵੀਂ ਝਾਕੀ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਟਿਆਲਾ ਦੀਆਂ ਲੜਕੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਨੂੰ ਦਰਸਾਇਆ ਗਿਆ। ਨੌਵੀਂ ਝਾਕੀ ਵਿੱਚ ਵਣ ਮੰਡਲ ਵਿਭਾਗ ਵੱਲੋਂ ਹਰੇਕ ਟਿਊਬਵੈੱਲ ਤੇ 3 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਵਣ ਮੰਡਲ ਪਟਿਆਲਾ ਅਧੀਨ ਪੈਂਦੇ 61 ਹਜ਼ਾਰ ਟਿਊਬਵੈੱਲਾਂ ਤੇ ਤਕਰੀਬਨ 1 ਲੱਖ 80 ਹਜ਼ਾਰ ਬੂਟੇ ਲਗਾਉਣ ਨੂੰ ਉਜਾਗਰ ਕੀਤਾ ਗਿਆ। ਬਾਲ ਸੁਰੱਖਿਆ ਵਿਭਾਗ ਵੱਲੋਂ ਹਰ ਹੱਥ ਕਲਮ, "ਮੇਰਾ ਬਚਪਨ ਪ੍ਰੋਜੈਕਟ, ਸਕੂਲ ਆਨ ਵੀਲਜ਼ ਨੂੰ ਦਰਸਾਇਆ ਗਿਆ। ਪੁਲਿਸ ਵਿਭਾਗ ਦੀ ਝਾਕੀ ਵਿੱਚ ਸਾਂਝ ਕੇਂਦਰਾਂ ਰਾਹੀ ਆਮ ਲੋਕਾਂ ਨੂੰ 1 ਲੱਖ 41 ਹਜ਼ਾਰ 60 ਸੇਵਾਵਾਂ ਮੁਹੱਈਆਂ ਕਰਵਾਉਣ ਸਬੰਧੀ ਦਰਸਾਇਆ ਗਿਆ। ਪ੍ਰਸ਼ਾਸਨਿਕ ਸੁਧਾਰ ਦੀ ਝਾਕੀ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ ਡੋਰ ਸਟੈਪ ਡਲਿਵਰੀ ਨੂੰ ਦਰਸਾਇਆ ਗਿਆ।
Punjab Bani 27 January,2024
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ -ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਸੱਦਾ -ਮੈ, ਪੰਜਾਬੀਆਂ ਦੇ ਸਿਦਕ ਤੇ ਸਿਰੜ ਤੋਂ ਪ੍ਰਭਾਵਤ ਹਾਂ-ਬਨਵਾਰੀ ਲਾਲ ਪੁਰੋਹਿਤ -ਰਾਜਪਾਲ ਨੇ ਪਟਿਆਲਾ ਸ਼ਹਿਰ ਦੀ ਵੀ ਕੀਤੀ ਖਾਸ ਪ੍ਰਸ਼ੰਸਾ ਪਟਿਆਲਾ, 26 ਜਨਵਰੀ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੁੰਦਿਆਂ ਸੂਬਾ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਰਾਜਾ ਭਲਿੰਦਰਾ ਸਿੰਘ ਖੇਡ ਸਟੇਡੀਅਮ, ਪੋਲੋ ਗਰਾਊਂਡ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸ਼ਾਨਦਾਰ ਪਰੇਡ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੂਬਾ ਨਿਵਾਸੀਆਂ ਦੇ ਨਾਮ ਆਪਣੇ ਸੰਦੇਸ਼ ਵਿੱਚ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਇਸ ਦਿਨ ਨੂੰ ਆਪਣੇ ਰਾਸ਼ਟਰ ਤੇ ਆਪਣੀ ਪ੍ਰਭੁਤਾ ਦਾ ਜਸ਼ਨ ਮਨਾਉਣ ਤੇ ਸਨਮਾਨ ਕਰਨ ਦਾ ਦਿਨ ਕਰਾਰ ਦਿੱਤਾ। ਇਸ ਤੋਂ ਪਹਿਲਾਂ ਰਾਜਪਾਲ ਨੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਉਤੇ ਵੀ ਜਾ ਕੇ ਭਾਰਤੀ ਫੌਜ ਦੇ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਨ ਦੇਸ਼ ਭਗਤ ਯੋਧਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਆਜ਼ਾਦੀ ਪਰਵਾਨਿਆਂ ਦੀਆਂ ਭਾਰੀ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਮਿਲੀ ਤੇ ਇਸ ਗਣਤੰਤਰ ਦਾ ਨਿਰਮਾਣ ਹੋਇਆ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਮੇਤ ਬੀ.ਐਨ. ਰਾਓ ਦਾ ਵਿਸ਼ੇਸ਼ ਜਿਕਰ ਕੀਤਾ ਤੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਵੀ ਆਪਣੀ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਵਿਖਾਏ ਰਾਹ 'ਤੇ ਤੁਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜਿਵੇਂ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਯੋਗਦਾਨ ਪਾਇਆ, ਉਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੀ ਅਲਾਮਤ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ, ਇਸ ਲਈ ਉਨ੍ਹਾਂ ਨੇ ਖ਼ੁਦ ਉਚ ਅਧਿਕਾਰੀਆਂ ਨੂੰ ਪੱਤਰ ਲਿਖਕੇ ਸਵੱਛ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਸੰਕਲਪ ਲੈਣ 'ਤੇ ਜ਼ੋਰ ਦਿੱਤਾ ਹੈ। ਪੰਜਾਬ ਨੂੰ ਨਸ਼ਿਆਂ ਸਮੇਤ ਸਰਹੱਦ ਪਾਰੋਂ ਦਰਪੇਸ਼ ਕਈ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਡੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਾਮਬੰਦ ਹੋਕੇ ਨਸ਼ਿਆਂ ਵਿਰੁੱਧ ਵਿੱਢੀ ਲੜਾਈ 'ਚ ਸੂਬਾ ਸਰਕਾਰ ਦਾ ਸਾਥ ਦੇਣ। ਰਾਜਪਾਲ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਸਿਦਕ ਤੇ ਸਿਰੜ ਦੇ ਕਾਇਲ ਹਨ, ਕਿਉਂਕਿ ਪੰਜਾਬੀ ਇੱਕ ਵਾਰ ਜੇ ਕੁਝ ਕਰਨ ਦੀ ਠਾਣ ਲੈਂਦੇ ਹਨ ਤਾਂ ਉਸਨੂੰ ਪੂਰਾ ਕਰਕੇ ਦਮ ਲੈਂਦੇ ਹਨ। ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ 'ਪੱਗੜੀ ਸੰਭਾਲ ਜੱਟਾ ਪੱਗੜੀ ਸੰਭਾਲ ਓਏ' ਦਾ ਜ਼ਿਕਰ ਕਰਦਿਆਂ ਸੱਦਾ ਦਿੱਤਾ ਕਿ ਸੂਬਾ ਨਿਵਾਸੀ ਪੰਜਾਬ ਦੀ ਉਨਤੀ, ਵਿਕਾਸ ਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਪਟਿਆਲਾ ਸ਼ਹਿਰ ਦੀ ਵਿਸ਼ੇਸ਼ ਪ੍ਰਸ਼ੰਸਾ ਕਰਦਿਆਂ ਰਾਜਪਾਲ ਨੇ ਦੇਸ਼ ਦੀ ਆਜ਼ਾਦੀ ਤੋਂ ਲੈਕੇ ਇਸ ਦੇ ਅਖੰਡ ਭਾਰਤ ਦਾ ਹਿੱਸਾ ਬਣੇ ਰਹਿਣ ਸਮੇਤ ਪੈਪਸੂ ਦੇ ਗਠਨ ਸਮੇਂ ਸਰਦਾਰ ਵੱਲਭ ਭਾਈ ਪਟੇਲ ਦੇ ਇਨ੍ਹਾਂ ਸ਼ਬਦਾਂ ਕਿ 'ਜੇਕਰ ਉਨ੍ਹਾਂ ਨੂੰ ਦੁਬਾਰਾ ਜਨਮ ਲੈਣ ਦਾ ਮੌਕਾ ਮਿਲੇ ਤਾਂ ਉਹ ਇੱਥੇ ਹੀ ਜਨਮ ਲੈਣਾ ਚਾਹੁਣਗੇ', ਦਾ ਵੀ ਵਿਸ਼ੇਸ਼ ਜਿਕਰ ਕੀਤਾ। ਉਨ੍ਹਾਂ ਨੇ 'ਸ਼ਹਿਰਾਂ ਵਿੱਚੋਂ ਸ਼ਹਿਰ ਸੁਣੀਂਦਾ ਪਟਿਆਲਾ' ਆਖਦਿਆਂ ਪਿਛਲੇ ਸਾਲ ਆਏ ਹੜ੍ਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੀਤੇ ਯਤਨਾਂ ਤੇ ਲੋਕਾਂ ਵੱਲੋਂ ਦਿਖਾਏ ਹੌਂਸਲੇ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਰਾਸ਼ਟਰ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਸਤੇ ਸਮਾਨ ਅਧਿਕਾਰ ਦਿੱਤੇ ਹਨ ਪਰੰਤੂ ਅਧਿਕਾਰ ਤੇ ਕਰਤੱਵ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦਾ ਵੀ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੀ ਤਰੱਕੀ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਤੇ ਨੈਤਿਕ ਕਦਰਾਂ ਕੀਮਤਾਂ ਦੀ ਪਾਲਣਾ 'ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਰਾਜਪਾਲ ਨੇ ਆਜ਼ਾਦੀ ਘੁਲਾਟੀਏ ਸ. ਅਵਤਾਰ ਸਿੰਘ ਸਮੇਤ ਫਰੀਡਮ ਫਾਈਟਰਜ਼ ਉਤਰਾਧਿਕਾਰੀ ਐਸੋਸੀਏਸ਼ਨ 234 ਤੇ 196 ਦੇ ਨੁਮਾਇੰਦਿਆਂ ਤੇ ਪਰਿਵਾਰਾਂ ਸਮੇਤ ਜੰਗੀ ਸ਼ਹੀਦਾਂ ਦੀਆਂ ਵੀਰ ਨਾਰੀਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ। ਉਨ੍ਹਾਂ ਨੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਤ ਉਘੇ ਰੰਗਕਰਮੀ ਸ੍ਰੀ ਪ੍ਰਾਣ ਸੱਭਰਵਾਲ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਵਾਣੀ ਸਕੂਲ, ਪਟਿਆਲਾ ਸਕੂਲ ਫਾਰ ਦੀ ਡੈਫ਼ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਵਿਦਿਆਰਥੀਆਂ ਨੇ ਗੁਬਾਰੇ ਛੱਡੇ ਤੇ ਰਾਸ਼ਟਰ ਗਾਨ ਸੰਕੇਤ ਭਾਸ਼ਾ 'ਚ ਗਾਇਆ। ਸਮਾਰੋਹ ਮੌਕੇ ਐਮ.ਪੀ. ਪ੍ਰਨੀਤ ਕੌਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡਵੀਜਨ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਪ੍ਰੀਤੀ ਮਲਹੋਤਰਾ, ਹਰਜਸ਼ਨ ਸਿੰਘ ਪਠਾਣਮਾਜਰਾ, ਵਾਇਸ ਚਾਂਸਲਰ ਪ੍ਰੋ. ਅਰਵਿੰਦ ਤੇ ਜੇ.ਐਸ. ਚੀਮਾ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਤੇ ਡਾ. ਆਰ.ਐਲ. ਮਿੱਤਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀਜ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਜੀਵਨਜੋਤ ਕੌਰ, ਦੀਪਜੋਤ ਕੌਰ, ਕੰਨੂ ਗਰਗ, ਨਮਨ ਮਾਰਕੰਨ, ਬਬਨਦੀਪ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ, ਪਟਿਆਲਾ ਵਾਸੀ, ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।
Punjab Bani 27 January,2024
ਅਦਾਰਿਆਂ ਦੇ ਬਿਹਤਰ ਸੰਚਾਲਨ ਲਈ ਨਿਰਧਾਰਿਤ ਨੇਮਾਂ ਦੀ ਬਹੁਤ ਜ਼ਿੰਮੇਵਾਰੀ ਨਾਲ਼ ਪਾਲਣਾ ਕਰਨੀ ਜ਼ਰੂਰੀ : ਪ੍ਰੋ. ਅਰਵਿੰਦ
ਅਦਾਰਿਆਂ ਦੇ ਬਿਹਤਰ ਸੰਚਾਲਨ ਲਈ ਨਿਰਧਾਰਿਤ ਨੇਮਾਂ ਦੀ ਬਹੁਤ ਜ਼ਿੰਮੇਵਾਰੀ ਨਾਲ਼ ਪਾਲਣਾ ਕਰਨੀ ਜ਼ਰੂਰੀ : ਪ੍ਰੋ. ਅਰਵਿੰਦ -ਪੰਜਾਬੀ ਯੂਨੀਵਰਸਿਟੀ ਵਿਖੇ ਲਹਿਰਾਇਆ ਤਿਰੰਗਾ ਪਟਿਆਲਾ- ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੈਂਪਸ ਵਿਖੇ ਤਿਰੰਗਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ। ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ ਪ੍ਰੋਗਰਾਮ ਕੀਤਾ ਗਿਆ ਜਿੱਥੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਸਮੂਹ ਹਾਜ਼ਰੀਨ ਨੂੰ ਸੰਬੋਧਤ ਹੋਏ। ਉਨ੍ਹਾਂ ਕਿਹਾ ਕਿ ਦੇਸ ਦਾ ਸੰਵਿਧਾਨ ਲਾਗੂ ਹੋਣ ਨਾਲ਼ ਜੁੜੇ ਇਸ ਦਿਨ ਉੱਤੇ ਸਾਨੂੰ ਅਸਲ ਅਰਥਾਂ ਵਿੱਚ ਸੰਵਿਧਾਨ ਅਨੁਸਾਰ ਵਿਚਰਨ ਦਾ ਅਹਿਦ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰਾਂ ਦੇ ਨਾਲ਼-ਨਾਲ਼ ਫ਼ਰਜ਼ਾਂ ਦੀ ਪਾਲਣਾ ਬਾਰੇ ਵੀ ਯਕੀਨੀ ਬਣਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਹਵਾਲੇ ਨਾਲ਼ ਗੱਲ ਕਰੀਏ ਤਾਂ ਸਾਨੂੰ ਅਦਾਰਿਆਂ ਦੇ ਬਿਹਤਰ ਸੰਚਾਲਨ ਲਈ ਨਿਰਧਾਰਿਤ ਨੇਮਾਂ ਦੀ ਬਹੁਤ ਜ਼ਿੰਮੇਵਾਰੀ ਨਾਲ਼ ਪਾਲਣਾ ਕਰਨੀ ਚਾਹੀਦੀ ਹੈ। ਆਪਣੇ ਜਮਹੂਰੀ ਹੱਕਾਂ ਦੀ ਮੰਗ ਕਰਦਿਆਂ ਹੋਰਨਾਂ ਦੇ ਜਮਹੂਰੀ ਹੱਕਾਂ ਦਾ ਵੀ ਵਿਸ਼ੇਸ਼ ਖ਼ਿਆਲ ਰੱਖਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਪਹਿਲਾਂ ਦੇ ਮੁਕਾਬਲੇ ਸੁਖਾਵੀਂ ਹੋਣ ਅਤੇ ਬਿਹਤਰ ਨੈਕ (NAAC) ਗਰੇਡ ਹਾਸਲ ਹੋਣ ਸੰਬੰਧੀ ਵਧਾਈ ਵੀ ਦਿੱਤੀ। ਇਸ ਪ੍ਰੋਗਰਾਮ ਦਾ ਸੰਚਾਲਨ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕੀਤਾ ਅਤੇ ਧੰਨਵਾਦੀ ਸ਼ਬਦ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਵੱਲੋਂ ਬੋਲੇ ਗਏ। ਇਸ ਵਾਰ ਇਸ ਪ੍ਰੋਗਰਾਮ ਵਿੱਚ ਸੁਰੱਖਿਆ ਅਮਲੇ ਦੇ ਕੁੱਝ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ, ਲੋਕ ਸੰਪਰਕ
Punjab Bani 27 January,2024
ਰਾਹੁਲ ਗਾਂਧੀ ਯਾਤਰਾ ਛੱਡ ਅਚਾਨਕ ਪੁੱਜੇ ਦਿੱਲੀ
ਰਾਹੁਲ ਗਾਂਧੀ ਯਾਤਰਾ ਛੱਡ ਅਚਾਨਕ ਪੁੱਜੇ ਦਿੱਲੀ ਕੋਲਕਾਤਾ : ਵੀਰਵਾਰ ਸਵੇਰੇ ਅਸਾਮ ਤੋਂ ਬੰਗਾਲ ਵਿਚ ਦਾਖਲ ਹੋਣ ਤੋਂ ਬਾਅਦ ਕਾਂਗਰਸ ਨੇ ਆਪਣੀ 'ਭਾਰਤ ਜੋੜੋ ਨਿਆਏ ਯਾਤਰਾ' ਦੇ ਪੂਰੇ ਦਿਨ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਪਰ ਕਾਂਗਰਸ ਆਗੂ ਰਾਹੁਲ ਗਾਂਧੀ ਕੂਚ ਬਿਹਾਰ ਦੇ ਬਕਸ਼ੀਰਹਾਟ ਵਿੱਚ ਇੱਕ ਛੋਟੀ ਜਿਹੀ ਮੀਟਿੰਗ ਅਤੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਇੱਕ ‘ਰੋਡ ਸ਼ੋਅ’ ਕਰਨ ਤੋਂ ਬਾਅਦ ‘ਮਹੱਤਵਪੂਰਨ ਕਾਰਨਾਂ’ ਕਰਕੇ ਦਿੱਲੀ ਲਈ ਰਵਾਨਾ ਹੋ ਗਏ। ਹਾਲਾਂਕਿ ਉਨ੍ਹਾਂ ਦੇ ਅਚਾਨਕ ਦਿੱਲੀ ਦੌਰੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਕਾਂਗਰਸੀ ਆਗੂ ਦਾ ਕਹਿਣਾ ਹੈ ਕਿ ਇਹ ਪਹਿਲਾਂ ਹੀ ਤੈਅ ਸੀ ਕਿ ਬੰਗਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਦਾ ਦੌਰਾ 25 ਤੇ 26 ਨੂੰ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਸੇ ਤਹਿਤ ਉਹ ਦਿੱਲੀ ਪਰਤ ਆਏ ਹਨ।
Punjab Bani 25 January,2024
ਗਾਇਕ ਸਿਪੀ ਗਿੱਲ ਦੀ ਗੱਡੀ ਦਾ ਹੋਇਆ ਐਕਸੀਡੈਟ, ਬਾਲ ਬਾਲ ਬਚੇ
ਗਾਇਕ ਸਿਪੀ ਗਿੱਲ ਦੀ ਗੱਡੀ ਦਾ ਹੋਇਆ ਐਕਸੀਡੈਟ, ਬਾਲ ਬਾਲ ਬਚੇ ਕੈਨੇਡਾ : ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੁਰੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਗਾਇਕ ਕੈਨੇਡਾ ਵਿੱਚ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਉਨ੍ਹਾਂ ਦੀ ਕਾਰ ਪਲਟ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸਿੱਪੀ ਗਿੱਲ ਨੇ ਇਸ ਹਾਦਸੇ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਦੀ ਕਾਰ ਸੜਕ 'ਤੇ ਪਲਟਦੀ ਨਜ਼ਰ ਆ ਰਹੀ ਹੈ। ਗਾਇਕ ਕਾਰ ਤੋਂ ਉਤਰ ਕੇ ਆਪਣੀ ਹਾਲਤ ਬਾਰੇ ਦੱਸ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਇਕ ਸਾਹਸੀ ਕਾਰਜ ਹੈ, ਤੁਸੀਂ ਕਦੇ ਨਹੀਂ ਜਾਣਦੇ ਕਿ ਕੀ ਹੋਵੇਗਾ। ਹੁਣ ਗਾਇਕ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਚੰਗੀ ਗੱਲ ਇਹ ਹੈ ਕਿ ਸਿੱਪੀ ਨੂੰ ਬਹੁਤ ਘੱਟ ਸੱਟਾਂ ਲੱਗੀਆਂ ਹਨ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
Punjab Bani 25 January,2024
ਰਿਆਣਾ ਦੀ ਸਿਖਿਆ ਵਿਭਾਗ ਨੇ ਸਲਾਨਾ ਛੁਟੀਆਂ ਵਿੱਚ ਕੀਤਾ ਵਾਧਾ
ਹਰਿਆਣਾ ਦੀ ਸਿਖਿਆ ਵਿਭਾਗ ਨੇ ਸਲਾਨਾ ਛੁਟੀਆਂ ਵਿੱਚ ਕੀਤਾ ਵਾਧਾ ਚੰਡੀਗੜ : ਹਰਿਆਣਾ ਸਿੱਖਿਆ ਵਿਭਾਗ ਨੇ ਸਾਲਾਨਾ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਸੂਬੇ ਦੇ ਸਕੂਲਾਂ ‘ਚ 4 ਲੋਕਲ ਛੁੱਟੀਆਂ ਦਾ ਵਾਧਾ ਕੀਤਾ ਗਿਆ ਹੈ। ਹੁਣ ਹਰਿਆਲੀ ਤੀਜ, ਛੋਟੀ ਦੀਵਾਲੀ, ਬੁੱਧ ਪੂਰਨਿਮਾ ਅਤੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ‘ਤੇ ਸੂਬੇ ‘ਚ ਛੁੱਟੀਆਂ ਹੋਣਗੀਆਂ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
Punjab Bani 25 January,2024
ਏਸੀਬੀ ਦੇ ਅਧਿਕਾਰੀ ਦੇ ਘਰ ਛਾਪਾਮਾਰੀ ਵਿੱਚ ਕਰੋੜਾਂ ਦਾ ਖਜਾਨਾ ਤੇ ਲੱਖਾਂ ਦੀ ਨਕਦੀ ਬਰਾਮਦ
ਏਸੀਬੀ ਦੇ ਅਧਿਕਾਰੀ ਦੇ ਘਰ ਛਾਪਾਮਾਰੀ ਵਿੱਚ ਕਰੋੜਾਂ ਦਾ ਖਜਾਨਾ ਤੇ ਲੱਖਾਂ ਦੀ ਨਕਦੀ ਬਰਾਮਦ ਹੈਦਰਾਬਾਦ— ਤੇਲੰਗਾਨਾ ‘ਚ ਇਕ ਸਰਕਾਰੀ ਬਾਬੂ ਦਾ ਪਤਾ ਲੱਗਾ ਹੈ, ਜੋ ਅਫਸਰ ਨਹੀਂ ਸਗੋਂ ਕਾਲੇ ਧਨ ਦਾ ‘ਕੁਬੇਰ’ ਹੈ। ਜੀ ਹਾਂ, ਤੇਲੰਗਾਨਾ ‘ਚ ਛਾਪੇਮਾਰੀ ਦੌਰਾਨ ਇਕ ਅਧਿਕਾਰੀ ਦੇ ਘਰੋਂ ਖਜ਼ਾਨਾ ਮਿਲਿਆ ਹੈ, ਜਿਸ ਨੂੰ ਦੇਖ ਕੇ ਛਾਪੇਮਾਰੀ ਕਰਨ ਗਈ ਟੀਮ ਵੀ ਹੈਰਾਨ ਹੈ। ਦਰਅਸਲ, ਤੇਲੰਗਾਨਾ ਵਿੱਚ ਏਸੀਬੀ ਯਾਨੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਤੇਲੰਗਾਨਾ ਰਾਜ ਦੇ ਇੱਕ ਅਧਿਕਾਰੀ ਦੇ ਘਰ ਛਾਪਾ ਮਾਰ ਕੇ 100 ਕਰੋੜ ਰੁਪਏ ਦੀ ਜਾਇਦਾਦ ਬਰਾਮਦ ਕੀਤੀ ਹੈ। ਏਸੀਬੀ ਦੀ ਟੀਮ ਨੇ ਜਿਸ ਸਰਕਾਰੀ ਅਧਿਕਾਰੀ ਦੇ ਘਰ ਛਾਪਾ ਮਾਰਿਆ ਹੈ, ਉਸ ਦਾ ਨਾਂ ਐੱਸ. ਇਹ ਬਾਲਕ੍ਰਿਸ਼ਨ ਹੈ। ਏਸੀਬੀ ਦੀ ਟੀਮ ਇਸ ਅਧਿਕਾਰੀ ਦੇ ਘਰੋਂ ਮਿਲੀ ਨਕਦੀ ਦੀ ਗਿਣਤੀ ਗਿਣਦੀ ਥੱਕਦੀ ਜਾ ਰਹੀ ਹੈ। ਦਰਅਸਲ, ਅਧਿਕਾਰੀਆਂ ਨੇ ਬੁੱਧਵਾਰ ਨੂੰ ਤੇਲੰਗਾਨਾ ਸਟੇਟ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (TSRERA) ਦੇ ਸਕੱਤਰ ਅਤੇ ਮੈਟਰੋ ਰੇਲ ਵਿੱਚ ਯੋਜਨਾ ਅਧਿਕਾਰੀ ਐਸ. ਬਾਲਕ੍ਰਿਸ਼ਨ ਦੇ ਟਿਕਾਣਿਆਂ ‘ਤੇ ਨਾਲ ਹੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਏਸੀਬੀ ਦੀ ਟੀਮ ਨੇ ਕਰੀਬ 100 ਕਰੋੜ ਰੁਪਏ ਦੀ ਜਾਇਦਾਦ ਬਰਾਮਦ ਕੀਤੀ ਹੈ। ਐੱਸ. ਬਾਲਕ੍ਰਿਸ਼ਨ ਨੇ ਪਹਿਲਾਂ ਹੈਦਰਾਬਾਦ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ (HMDA) ਵਿੱਚ ਟਾਊਨ ਪਲਾਨਿੰਗ ਦੇ ਡਾਇਰੈਕਟਰ ਵਜੋਂ ਕੰਮ ਕੀਤਾ ਸੀ। ਭ੍ਰਿਸ਼ਟਾਚਾਰ ਰੋਕੂ ਸੰਸਥਾ ਏਸੀਬੀ ਦੀਆਂ 14 ਟੀਮਾਂ ਵੱਲੋਂ ਬੁੱਧਵਾਰ ਨੂੰ ਸਾਰਾ ਦਿਨ ਤਲਾਸ਼ੀ ਮੁਹਿੰਮ ਜਾਰੀ ਰਹੀ ਅਤੇ ਅੱਜ ਯਾਨੀ ਵੀਰਵਾਰ ਨੂੰ ਮੁੜ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਦੋਸ਼ੀ ਅਪਸਰ ਬਾਲਕ੍ਰਿਸ਼ਨ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਘਰ, ਦਫਤਰਾਂ ਅਤੇ ਟਿਕਾਣਿਆਂ ‘ਤੇ ਇਸ ਦੇ ਨਾਲ ਹੀ ਛਾਪੇਮਾਰੀ ਕੀਤੀ ਗਈ, ਜਿਸ ਵਿਚ 100 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਬਰਾਮਦ ਕੀਤੀ ਗਈ। ਛਾਪੇਮਾਰੀ ਦੌਰਾਨ ਹੁਣ ਤੱਕ ਕਰੀਬ 40 ਲੱਖ ਰੁਪਏ ਨਕਦ, 2 ਕਿਲੋ ਸੋਨਾ, ਚੱਲ-ਅਚੱਲ ਜਾਇਦਾਦ ਦੇ ਦਸਤਾਵੇਜ਼, 60 ਮਹਿੰਗੀਆਂ ਕਲਾਈ ਘੜੀਆਂ, 14 ਮੋਬਾਈਲ ਫ਼ੋਨ ਅਤੇ 10 ਲੈਪਟਾਪ ਜ਼ਬਤ ਕੀਤੇ ਗਏ ਹਨ।
Punjab Bani 25 January,2024
ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ - ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2024 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀਪੀਐਸ ਅਧਿਕਾਰੀ ਐਸਐਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ ਅਤੇ ਡੀਐਸਪੀ ਡਿਟੈਕਟਿਵ ਐਸਏਐਸ ਨਗਰ ਗੁਰਸ਼ੇਰ ਸਿੰਘ ਸ਼ਾਮਲ ਹਨ ਅਤੇ ਬਾਕੀ ਅਧਿਕਾਰੀ/ਕਰਮਚਾਰੀਆਂ ਵਿੱਚ ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ, ਐਸਆਈ ਸੁਖਵਿੰਦਰ ਸਿੰਘ, ਐਸਆਈ ਭੁਪਿੰਦਰ ਸਿੰਘ, ਐਸਆਈ ਮੇਜਰ ਸਿੰਘ, ਐਸਆਈ ਜਸਜੀਤ ਸਿੰਘ, ਐਸਆਈ ਗੁਰਵਿੰਦਰ ਸਿੰਘ, ਐਸਆਈ ਗੁਰਮੁੱਖ ਸਿੰਘ, ਐਸਆਈ ਅਮਨਦੀਪ ਵਰਮਾ, ਏਐਸਆਈ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ। ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।
Punjab Bani 25 January,2024
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ - ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 16 ਅਧਿਕਾਰੀਆਂ/ਕਰਮਚਾਰੀਆਂ/ਹੋਮ ਗਾਰਡਾਂ ਵਿੱਚ ਡੀਸੀਪੀ ਇਨਵੈਸਟੀਗੇਸ਼ਨ ਜਲੰਧਰ ਹਰਵਿੰਦਰ ਸਿੰਘ ਵਿਰਕ, ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਸ਼ਿਕਾਇਤ ਸੈੱਲ) ਦਿਗਵਿਜੈ ਕਪਿਲ, ਡੀਐਸਪੀ ਸੀਆਈਡੀ ਮਾਨਸਾ ਕੁਲਦੀਪ ਸਿੰਘ ਅਤੇ ਡੀਐਸਪੀ ਪੀਆਰਟੀਸੀ ਜਹਾਂ-ਖੇਲਣ ਗੁਰਜੀਤਪਾਲ ਸਿੰਘ ਸਮੇਤ ਚਾਰ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਐਸਆਈ ਗੁਲਸ਼ਨ ਸਿੰਘ, ਐਸਆਈ ਰਾਜ ਕੁਮਾਰ (ਸੀਪੀ ਅੰਮ੍ਰਿਤਸਰ), ਐਸਆਈ ਰਾਜ ਕੁਮਾਰ (ਆਈਐਸਟੀਸੀ ਕਪੂਰਥਲਾ), ਐਸਆਈ ਸੰਜੀਵ ਕੁਮਾਰ, ਐਸਆਈ ਰਮੇਸ਼ ਚੰਦ, ਏਐਸਆਈ ਗੁਰਵਿੰਦਰ ਸਿੰਘ, ਏਐਸਆਈ ਬਲਬੀਰ ਚੰਦ, ਏਐਸਆਈ ਦੀਪਕ ਕੁਮਾਰ ਅਤੇ ਪਲਟੂਨ ਕਮਾਂਡਰ ਪੰਜਾਬ ਅਨੀਸ਼ ਕੁਮਾਰ ਸ਼ਾਮਲ ਹਨ। ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।
Punjab Bani 25 January,2024
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਪਟਿਆਲਾ, 25 ਜਨਵਰੀ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ 56 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਇੱਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਔਰਤਾਂ, ਜਿਹੜੀਆਂ ਕਿ ਸਿਲਾਈ ਜਾਣਦੀਆਂ ਹਨ, ਉਹ ਇਨ੍ਹਾਂ ਮਸ਼ੀਨਾਂ ਨਾਲ ਆਪਣਾ ਸਿਲਾਈ ਦਾ ਕੰਮ ਚਲਾ ਸਕਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਵਿੱਤੀ ਸਹਾਇਤਾ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ ਪਰੰਤੂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਦੀ ਮਦਦ ਲਈ ਹਰ ਵੇਲੇ ਤਤਪਰ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਲਈ ਇੱਕ ਪਹਿਲ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਲੋੜਵੰਦ ਮਹਿਲਾਵਾਂ ਵਰਦੀਆਂ ਬਣਾ ਕੇ ਆਪਣੀ ਉਪਜੀਵਕਾ ਕਮਾਉਣ ਲਈ ਇਸ ਪ੍ਰਾਜੈਕਟ ਨਾਲ ਜੁੜ ਸਕਦੀਆਂ ਹਨ। ਉਨ੍ਹਾਂ ਨੇ ਸਮੂਹ ਮਹਿਲਾਵਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਮਹਿਲਾਵਾਂ ਦੇ ਕੰਮ ਆਉਣਗੀਆਂ। ਇਸ ਮੌਕੇ ਰੈਡ ਕਰਾਸ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।
Punjab Bani 25 January,2024
ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਵਿੱਚੋਂ ਰਸਮੀ ਰੂਪ ਵਿੱਚ ਡਿਗਰੀ ਲੈਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ
ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਵਿੱਚੋਂ ਰਸਮੀ ਰੂਪ ਵਿੱਚ ਡਿਗਰੀ ਲੈਣ ਲਈ ਵਿਦਿਆਰਥੀਆਂ ਵਿੱਚ ਉਤਸ਼ਾਹ -ਪਹਿਲਾਂ ਪ੍ਰਾਪਤ ਡਿਗਰੀ ਨੂੰ ਰਸਮੀ ਰੂਪ ਵਿੱਚ ਪ੍ਰਾਪਤ ਕਰਨ ਹਿਤ 80 ਵਿਦਿਆਰਥੀਆਂ ਨੇ ਦਿੱਤੀ ਅਰਜ਼ੀ -51 ਵਿਦਿਆਰਥੀ ਜਮ੍ਹਾਂ ਕਰਵਾ ਚੁੱਕੇ ਹਨ ਆਪਣੀ ਡਿਗਰੀ -10 ਫਰਵਰੀ 2024 ਤੱਕ 2500/- ਰੁਪਏ ਫ਼ੀਸ ਨਾਲ਼ ਜਮ੍ਹਾਂ ਕਰਵਾਈ ਜਾ ਸਕਦੀ ਹੈ ਡਿਗਰੀ ਪਟਿਆਲਾ-28 ਫਰਵਰੀ ਨੂੰ ਹੋ ਰਹੀ ਪੰਜਾਬੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਦੌਰਾਨ ਉਹ ਵਿਦਿਆਰਥੀ ਵੀ ਆਪਣੀ ਡਿਗਰੀ ਰਸਮੀ ਰੂਪ ਵਿੱਚ ਮੁੜ ਪ੍ਰਾਪਤ ਕਰ ਸਕਦੇ ਹਨ ਜਿਹੜੇ ਡਿਗਰੀ ਇਨ ਐਬਸੈਂਸ਼ੀਆ ਭਾਵ ਪਹਿਲਾਂ ਪਹਿਲਾਂ ਹੀ ਆਪਣੀ ਡਿਗਰੀ ਲੈ ਚੁੱਕੇ ਹੋਣ। ਜ਼ਿਕਰਯੋਗ ਹੈ ਕਿ ਉਂਝ ਯੂਨੀਵਰਸਿਟੀ ਨਿਯਮਾਂ ਅਨੁਸਾਰ ਡਿਗਰੀ ਇਨ ਐਬਸੈਂਸ਼ੀਆ ਲੈ ਚੁੱਕੇ ਵਿਦਿਆਰਥੀਆਂ ਨੂੰ ਕਨਵੋਕੇਸ਼ਨ ਉੱਤੇ ਡਿਗਰੀ ਲੈਣ ਦਾ ਅਧਿਕਾਰ ਹਾਸਿਲ ਨਹੀਂ ਹੁੰਦਾ ਪਰ ਵਿਦਿਆਰਥੀਆਂ ਦੀ ਮੰਗ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਵਰਣਨਯੋਗ ਹੈ ਕਿ ਹਰੇਕ ਵਿਦਿਆਰਥੀ ਦਾ ਸੁਪਨਾ ਹੁੰਦਾ ਹੈ ਕਿ ਉਹ ਪੀ-ਐੱਚ. ਦੀ ਵੱਕਾਰੀ ਡਿਗਰੀ ਨੂੰ ਗਾਊਨ ਪਾ ਕੇ ਰਸਮੀ ਰੂਪ ਵਿੱਚ ਪ੍ਰਾਪਤ ਕਰੇ ਪਰ ਨੌਕਰੀ/ਰੁਜ਼ਗਾਰ ਨਾਲ਼ ਜੁੜੀਆਂ ਲੋੜਾਂ ਦੇ ਮੱਦੇਨਜ਼ਰ ਕਈ ਵਾਰ ਵਿਦਿਆਰਥੀਆਂ ਨੂੰ ਪਹਿਲਾਂ ਹੀ ਆਪਣੀ ਡਿਗਰੀ ਪ੍ਰਾਪਤ ਕਰਨੀ ਪੈ ਜਾਂਦੀ ਹੈ। ਕੁੱਝ ਵਿਦਿਆਰਥੀ ਜਥੇਬੰਦੀਆਂ ਦੀ ਮੰਗ ਨੂੰ ਵੇਖਦੇ ਹੋਏ ਹੁਣ ਵਾਈਸ ਚਾਂਸਲਰ ਵੱਲੋਂ ਪ੍ਰਵਾਨਿਤ ਫ਼ੈਸਲੇ ਅਨੁਸਾਰ ਅਜਿਹੇ ਵਿਦਿਆਰਥੀਆਂ ਲਈ ਹੁਣ 10 ਫਰਵਰੀ 2024 ਤੱਕ ਮਿਤੀ ਨਿਰਧਾਰਿਤ ਗਈ ਹੈ ਕਿ ਇਸ ਮਿਤੀ ਤੱਕ ਉਹ 2500/- ਰੁਪਏ ਫ਼ੀਸ ਨਾਲ਼ ਡਿਗਰੀ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਹ ਫ਼ੈਸਲਾ 24 ਜਨਵਰੀ 2024 ਤੋਂ ਲਾਗੂ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਫੀਸ ਸਿਰਫ਼ ਉਨ੍ਹਾਂ ਵਿਦਿਆਰਥੀਆਂ ਲਈ ਹੀ ਹੈ ਜੋ ਡਿਗਰੀ ਇਨ ਐਬਸੈਂਸ਼ੀਆ ਪ੍ਰਾਪਤ ਕਰ ਚੁੱਕੇ ਹਨ। ਜਿੰਨ੍ਹਾਂ ਵਿਦਿਆਰਥੀਆਂ ਨੇ ਹਾਲੇ ਡਿਗਰੀ ਹਾਸਿਲ ਨਹੀਂ ਕੀਤੀ ਸੀ ਭਾਵ ਨਵੇਂ ਸਿਰਿਉਂ ਪਹਿਲੀ ਵਾਰ ਡਿਗਰੀ ਹਾਸਿਲ ਕਰ ਰਹੇ ਹਨ, ਉਨ੍ਹਾਂ ਲਈ ਅਜਿਹੀ ਕੋਈ ਫੀਸ ਨਹੀਂ ਹੈ। ਕੰਟਰੋਲਰ ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 80 ਵਿਦਿਆਰਥੀ ਰਸਮੀ ਰੂਪ ਵਿੱਚ ਡਿਗਰੀ ਹਾਸਿਲ ਕਰਨ ਲਈ ਅਰਜ਼ੀ ਦੇ ਚੁੱਕੇ ਹਨ। ਇਨ੍ਹਾਂ ਵਿੱਚੋਂ 51 ਵਿਦਿਆਰਥੀਆਂ ਨੇ ਆਪਣੀ ਪਹਿਲਾਂ ਪ੍ਰਾਪਤ ਕੀਤੀ ਡਿਗਰੀ ਯੂਨੀਵਰਸਿਟੀ ਵਿਖੇ ਜਮ੍ਹਾਂ ਕਰਵਾ ਦਿੱਤੀ ਹੈ।
Punjab Bani 25 January,2024
ਪੰਜਾਬੀ ਯੂਨੀਵਰਸਿਟੀ ਦੀਆਂ ਦੋ ਤੀਰਅੰਦਾਜ਼ ਲੜਕੀਆਂ ਨੇ ਕੀਤੀ ਪ੍ਰਾਪਤੀ
ਪੰਜਾਬੀ ਯੂਨੀਵਰਸਿਟੀ ਦੀਆਂ ਦੋ ਤੀਰਅੰਦਾਜ਼ ਲੜਕੀਆਂ ਨੇ ਕੀਤੀ ਪ੍ਰਾਪਤੀ -ਪਰਨੀਤ ਕੌਰ ਦੀ ਏਸ਼ੀਆ ਕੱਪ ਸਟੇਜ-1 ਲਈ ਚੋਣ -ਪੂਜਾ ਦੀ ਫ਼ੈਜ਼ਾ ਵਰਲਡ ਰੈਂਕਿੰਗ ਟੂਰਨਾਮੈਂਟ ਲਈ ਚੋਣ -ਪੂਜਾ ਨੇ ਓਲਿੰਪਕਸ 2024 ਲਈ ਵੀ ਕੁਆਲਫ਼ਾਈ ਕੀਤਾ ਪਟਿਆਲਾ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਇਰਾਕ ਦੀ ਰਾਜਧਾਨੀ ਬਗਦਾਦ ਵਿਖੇ ਹੋਣ ਜਾ ਰਹੇ ਏਸ਼ੀਆ ਕੱਪ ਸਟੇਜ-1 ਲਈ ਚੋਣ ਹੋਈ ਹੈ। ਇਸੇ ਤਰ੍ਹਾਂ ਯੂਨੀਵਰਸਿਟੀ ਦੀ ਤੀਰਅੰਦਾਜ਼ ਪੂਜਾ ਦੀ ਡੁਬਈ ਵਿਖੇ ਹੋਣ ਜਾ ਰਹੇ ਫ਼ੈਜ਼ਾ ਵਰਲਡ ਰੈਂਕਿੰਗ ਟੂਰਨਾਮੈਂਟ ਲਈ ਚੋਣ ਹੋਈ ਹੈ। ਪੰਜਾਬੀ ਯੂਨੀਵਰਸਿਟੀ ਤੋਂ ਤੀਰਅੰਦਾਜ਼ੀ ਕੋਚ ਸੁਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਏਸ਼ੀਆ ਕੱਪ ਸਟੇਜ-1 ਅਗਲੇ ਮਹੀਨੇ ਦੀ 20 ਤੋਂ 25 ਤਰੀਕ ਤੱਕ ਹੋਣ ਜਾ ਰਿਹਾ ਹੈ ਜਦੋਂ ਕਿ ਫ਼ੈਜ਼ਾ ਵਰਲਡ ਰੈਂਕਿੰਗ ਟੂਰਨਾਮੈਂਟ 2 ਤੋਂ 7 ਮਾਰਚ 2024 ਨੂੰ ਹੋਣਾ ਹੈ। ਉਨ੍ਹਾਂ ਦੱਸਿਆ ਕਿ ਪੂਜਾ ਨੇ ਓਲਿੰਪਕਸ-2024 ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਜਿ਼ਕਰਯੋਗ ਹੈ ਕਿ ਪਰਨੀਤ ਕੌਰ ਨੇ 2023 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੋਹਾਂ ਹੋਣਹਾਰ ਖਿਡਾਰੀ ਲੜਕੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਹੈ।
Punjab Bani 25 January,2024
ਪੰਜਾਬੀ ਯੂਨੀਵਰਸਿਟੀ ਵਿਖੇ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ
ਪੰਜਾਬੀ ਯੂਨੀਵਰਸਿਟੀ ਵਿਖੇ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਮੈਨੇਜਮੈਂਟ ਵਿਭਾਗ, ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉੱਦਮ ਨਾਲ਼ ‘ਨੈਸ਼ਨਲ ਵੋਟਰ ਦਿਹਾੜਾ’ ਮਨਾਇਆ ਗਿਆ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਵੱਲੋਂ ‘ਨਮੋ ਨਵਮਤਦਾਤਾ ਸੰਮੇਲਨ’ ਵਿਚ ਭਾਗ ਲੈਂਦੇ ਹੋਏ ਵਿਦਿਆਰਥੀਆਂ ਦੀ ‘ਮਾਈ ਭਾਰਤ ਪੋਰਟਲ’ ਉੱਤੇ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ। ਪ੍ਰੋਗਰਾਮ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦਾ ਲਾਈਵ ਟੈਲੀਕਾਸਟ ਵਿਖਾਇਆ ਗਿਆ ਜਿਸ ਵਿਚ ਪ੍ਰਧਾਨਮੰਤਰੀ ਜੀ ਵੱਲੋ ਇਸ ਸਾਲ ਸ਼ਾਮਿਲ ਹੋਏ ਨਵੇਂ ਵੋਟਰਾਂ ਨੂੰ ਨਮਨ ਕਰਦੇ ਹੋਏ ਭਾਰਤ ਦੀ ਕਿਸਮਤ ਦੇ ਨਵਨਿਰਮਾਣ ਲਈ ਵਧਾਈ ਦਿੱਤੀ ਗਈ ਕਿ ਉਹ ਵੋਟਰ ਸੂਚੀ ਵਿਚ ਸ਼ਾਮਿਲ ਹੁੰਦੇ ਸਾਰ ਹੀ ਭਾਰਤ ਦੇ ਲੋਕਤੰਤਰ ਦਾ ਹਿੱਸਾ ਬਣ ਜਾਂਦੇ ਹਨ। ਇਸ ਸੰਮੇਲਨ ਵਿਚ ਰਮਨਦੀਪ ਬਜਾਜ ਸਟੇਟ ਕੋਆਰਡੀਨੇਟਰ, ਨਵਮਤਦਾਤਾ ਸੰਮੇਨਲ, ਡਾ. ਅਮਰਿੰਦਰ ਸਿੰਘ ਮੁਖੀ ਸਕੂਲ ਆਫ ਮੈਨਜਮੈਂਟ, ਡਾ. ਭਾਰਤ ਭੂਸ਼ਣ ਸਿੰਗਲਾ ਅਤੇ ਡਾ. ਹਰਪ੍ਰੀਤ ਸਿੰਘ ਸਕੂਲ ਆਫ ਮੈਨਜਮੈਂਟ ਨੇ ਵੀ ਭਾਗ ਲਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿਚ ਐੱਨ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਇੰਜ. ਚਰਨਜੀਵ ਸਿੰਘ ਸਮੇਤ ਲਗਭਗ 69 ਵਲੰਟੀਅਰਾਂ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ।
Punjab Bani 25 January,2024
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ
ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ 13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ ਚੰਡੀਗੜ, 25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ, ਸ: ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸ੍ਰੀ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ। ਸ: ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।
Punjab Bani 25 January,2024
ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ -ਸਾਕਸ਼ੀ ਸਾਹਨੀ
ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ -ਸਾਕਸ਼ੀ ਸਾਹਨੀ -ਕੌਮੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਵੇਂ ਵੋਟਰਾਂ ਨੂੰ ਵੰਡੇ ਵੋਟਰ ਕਾਰਡ ਪਟਿਆਲਾ, 25 ਜਨਵਰੀ: ਪਟਿਆਲਾ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੌਮੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਸੱਦਾ ਦਿੱਤਾ ਕਿ ਹਰ ਨਾਗਰਿਕ ਆਪਣੀ ਵੋਟ ਦੀ ਲਾਜਮੀ ਵਰਤੋਂ ਕਰੇ। ਸਾਕਸ਼ੀ ਸਾਹਨੀ ਨੇ ਸਾਰੇ ਯੋਗ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੇਦਭਾਵ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਦਿਆਂ ਸਾਰੇ ਯੋਗ ਵੋਟਰਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਅਪੀਲ ਕੀਤੀ, ਉਹਨਾਂ ਨੇ ਕਿਹਾ ਕਿ ਦੇਸ਼ ਦੇ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਸਾਰੇ ਜਿੰਮੇਵਾਰ ਵੋਟਰ ਬਣਕੇ ਵੱਧ ਤੋਂ ਵੱਧ ਮਤਦਾਨ ਕਰਨ।ਉਨ੍ਹਾਂ ਨੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ। ਸਰਕਾਰੀ ਮਹਿੰਦਰਾ ਕਾਲਜ ਦੇ ਸਵੀਪ ਨੋਡਲ ਅਫਸਰ ਪ੍ਰੋ ਹਰਦੀਪ ਸਿੰਘ ਨੇ 'ਰਾਸ਼ਟਰੀ ਵੋਟਰ ਦਿਵਸ' ਮੌਕੇ ਹਾਜ਼ਰੀਨ ਅਤੇ ਪਤਵੰਤਿਆਂ ਨੂੰ ਜਾਗਰੂਕਤਾ ਸਹੁੰ ਚੁਕਾਈ। ਇਸ ਮੌਕੇ ਡੈਫ ਐਂਡ ਡੰਬ ਸਕੂਲ, ਸੈਫਦੀਪੁਰ ਦੇ ਵਿਦਿਆਰਥੀਆਂ ਨੇ ਵੋਟ ਦੀ ਮਹੱਤਤਾ ਸਬੰਧੀ ਸਮੂਹ ਗੀਤ ਪੇਸ਼ ਕੀਤਾ। ਡਾ. ਗੁਰਪ੍ਰੀਤ ਸਿੰਘ ਵਲੋਂ ਲਿਖਿਆ ਵੋਟਾਂ ਨੂੰ ਜਾਗਰੂਕ ਕਰਨ ਲਈ ਗੀਤ, ਗਾਇਕਾ ਮਹਿਮਾਨ ਨੇ ਗਾ ਕੇ ਵੋਟਰ ਦਿਵਸ ਦੇ ਮੌਕੇ ਰੀਲੀਜ਼ ਕੀਤਾ। ਮਹਿੰਦਰਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਅਤੇ ਚੋਣ ਭਾਗੀਦਾਰੀ ਸਬੰਧੀ ਨੁੱਕੜ ਨਾਟਕ ਦਾ ਮੰਚਨ ਕੀਤਾ।ਨਰਿੰਦਰ ਸਿੰਘ ਤੇਜਾ ਨੇ ਸਟੇਜ ਸੰਚਾਲਨ ਕੀਤਾ। ਇਸ ਦੌਰਾਨ ਸਰਵੋਤਮ ਈ.ਆਰ.ਓਜ ਵਜੋਂ ਐਸਡੀਅਮ ਸਮਾਣਾ ਚਰਨਜੀਤ ਸਿੰਘ, ਸਰਵੋਤਮ ਨੋਡਲ ਅਫ਼ਸਰ ਵਜੋਂ ਪ੍ਰੋਫੈਸਰ, ਸਰਕਾਰੀ ਬਿਕਰਮ ਕਾਲਜ ਆਫ ਕਾਮਰਸਡਾ. ਰਜਨੀ ਬਾਲਾ, ਸਰਵੋਤਮ ਬੀ.ਐਲ.ਓ. ਵਜੋਂ ਰਣਜੀਤ ਕੌਰ ਨੂੰ 18-19 ਸਾਲ ਦੇ ਯੋਗ ਵੋਟਰਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਾਉਣ ਲਈ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਸਟੇਟ ਆਈਕਨ ਡਾ. ਕਿਰਨ, ਪਟਿਆਲਾ ਆਈਕਨ ਡਾ. ਜਗਵਿੰਦਰ ਸਿੰਘ ਅਤੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਵੀ ਮੌਜੂਦ ਸਨ। ਸਮਾਗਮ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫਸਰ ਪ੍ਰੋ. ਸ਼ਵਿੰਦਰ ਸਿੰਘ ਰੇਖੀ, ਸਹਾਇਕ ਸਵੀਪ ਨੋਡਲ ਅਫਸਰ ਮੌਹਿਤ ਕੋਸ਼ਲ, ਸਵੀਪ ਨੋਡਲ ਅਫਸਰ ਰਾਜਪੁਰਾ ਗੁਰਪ੍ਰੀਤ ਸਿੰਘ, ਸਤਵੀਰ ਸਿੰਘ ਗਿੱਲ, ਰੁਪਿੰਦਰ ਸਿੰਘ, ਨਰਿੰਦਰ ਸਿੰਘ ਢੀਂਡਸਾ, ਮਨੋਜ ਕੁਮਾਰ ਥਾਪਰ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।
Punjab Bani 25 January,2024
ਪਟਿਆਲਾ ਹੈਰੀਟੇਜ ਮੇਲਾ 2 ਤੇ 3 ਫਰਵਰੀ ਨੂੰ, ਸਮਾਗਮਾਂ ਦਾ ਪੋਸਟਰ ਜਾਰੀ
ਪਟਿਆਲਾ ਹੈਰੀਟੇਜ ਮੇਲਾ 2 ਤੇ 3 ਫਰਵਰੀ ਨੂੰ, ਸਮਾਗਮਾਂ ਦਾ ਪੋਸਟਰ ਜਾਰੀ -ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦਾ ਉਪਰਾਲਾ-ਸਾਕਸ਼ੀ ਸਾਹਨੀ -ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਜਰੂਰ ਹਿੱਸਾ ਬਣਨ ਦਾ ਸੱਦਾ ਪਟਿਆਲਾ, 25 ਦਸੰਬਰ: ਪਟਿਆਲਾ ਵਿਖੇ ਪਟਿਆਲਾ ਹੈਰੀਟੇਜ ਮੇਲਾ 2 ਤੇ 3 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦਾ ਪੋਸਟਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਇਨ੍ਹਾਂ ਸਮਾਗਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 2 ਫਰਵਰੀ ਨੂੰ ਜਿੱਥੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਉਥੇ ਹੀ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਦੀ ਸ਼ੁਰੂਆਤ ਹੋਵੇਗੀ। ਇਸ ਦੌਰਾਨ 2 ਫਰਵਰੀ ਨੂੰ ਸ਼ਾਮ 6 ਵਜੇ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ। ਇਸੇ ਤਰ੍ਹਾਂ 3 ਫਰਵਰੀ ਨੂੰ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗਾ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇਸੇ ਦਿਨ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ ਨੂੰ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਪੌਪ ਸ਼ੋਅ ਹੋਵੇਗਾ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਉਲੀਕੀ ਗਈ ਹੈ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ। ਸਾਕਸ਼ੀ ਸਾਹਨੀ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਦਾ ਅਨੰਦ ਮਾਣਨ ਦਾ ਖੁੱਲਾ ਸੱਦਾ ਦਿੰਦਿਆਂ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਇਸ ਵੱਡੇ ਸ਼ੋਅ ਦਾ ਜਰੂਰ ਹਿੱਸਾ ਬਣਿਆ ਜਾਵੇ। ਇਸ ਮੌਕੇ ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਕੱਤਰ ਆਰ.ਟੀ.ਏ. ਨਮਨ ਮਾਰਕੰਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਤੇ ਡੀ.ਡੀ.ਐਫ. ਅੰਬਰ ਬੰਦੋਪਾਧਿਆ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Punjab Bani 25 January,2024
ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ ਚੰਡੀਗੜ੍ਹ, 25 ਜਨਵਰੀ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂੰ 1.56 ਕਰੋੜ, ਹੁਸ਼ਿਆਰਪੁਰ ਨੂੰ 5 ਕਰੋੜ, ਜਲੰਧਰ ਨੂੰ 2.51 ਕਰੋੜ, ਲੁਧਿਆਣਾ ਨੂੰ 97.48 ਲੱਖ, ਮਾਨਸਾ ਨੂੰ 97.33 ਲੱਖ, ਮੋਗਾ ਨੂੰ 50 ਲੱਖ, ਰੋਪੜ ਨੂੰ 92 ਲੱਖ, ਸੰਗਰੂਰ ਨੂੰ 3.07 ਕਰੋੜ, ਕਪੂਰਥਲਾ ਨੂੰ 2.14 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ।
Punjab Bani 25 January,2024
ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ
ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ,ਪਟਿਆਲਾ ਵਿਖੇ ਕਾਲਜ ਦੇ ਸਵੀਪ ਗਰੁੱਪ, ਐੱਨ.ਐੱਸ.ਯੂੁਨਿਟ ਅਤੇ ਰੈੱੇਡ ਰਿੱਬਨ ਕੱਲਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਕਾਲਜ ਵੱਲੋਂ ਭਾਸ਼ਣ ਕਲਾ ਦਾ ਆਯੋਜਨ ਕੀਤਾ ਗਿਆ ।ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਸਹੀ ਇਸਤਮਾਲ ਕਰਨ ਲਈ ਜਾਗਰੂਕ ਕੀਤਾ ਤਾਂ ਜੋ ਉਹ ਇੱਕ ਵਧੀਆ ਉਮੀਦਵਾਰ ਦੀ ਚੋਣ ਵਿੱਚ ਆਪਣਾ ਯੋਗਦਾਨ ਪਾ ਸਕਣ।ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਕਿ ਜਿਹੜੇ ਵੀ ਵਿਦਿਆਰਥੀ ਦੀ ਉਮਰ 18 ਸਾਲ ਤੋਂ ਉੱਪਰ ਹੈ ਉਹ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਆਪਣੇ ਘਰ ਪਰਿਵਾਰ ਅਤੇ ਮੁਹੱਲੇ ਵਿੱਚ ਵੀ ਪਹੁੰਚਾਉਣ ਲਈ ਅਪੀਲ ਕੀਤੀ। ਇਸ ਉਪਰੰਤ ਕਾਲਜ ਵਿਦਿਆਰਥਣਾਂ ਨੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਸਮੂਹ ਸਟਾਫ਼ , ਵਿਦਿਆਰਥੀ ਅਤੇ ਆਏ ਹੋਏ ਪਤਵੰਤੇ ਮਹਿਮਾਨਾਂ ਨੇ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਸਹੁੰ ਚੁੱਕੀ ਅਤੇ ਵਿਦਿਆਰਥੀਆਂ ਵੱਲੋਂ ਸੈਲਫੀਆਂ ਲਈਆਂ ਗਈਆਂ ।ਇਸ ਮੌਕੇ ਸ.ਹਰਮਿੰਦਰ ਸਿੰਘ (BLO), ਸ. ਮਨਿੰਦਰ ਸਿੰਘ(BLO) , ਸ੍ਰੀ ਦੇਸਰਾਜ(BLO) ,ਸ.ਰਮਿੰਦਰ ਸਿੰਘ(BLO) ਅਤੇ ਸਮੂਹ ਸਟਾਫ਼ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।
Punjab Bani 25 January,2024
ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਲੋਂ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਉਚਿਤ ਵਰਤੋਂ ਕਰਨ ਲਈ ਜਾਗਰੂਕ ਕਰਨ ਹਿੱਤ ਕਰਵਾਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ। ਉਹਨਾਂ ਕਿਹਾ ਕਿ ਵਰਤਮਾਨ ਸਮੇਂ ਲੋਕਤੰਤਰ ਪ੍ਰਤੀ ਨੌਜਵਾਨਾਂ ਦੀ ਦਿਲਚਸਪੀ ਵਧਾਉਣਾ ਇੱਕ ਵੱਡੀ ਚੁਣੌਤੀ ਹੈ ਅਤੇ ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਨੌਜਵਾਨਾਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਲੋਕਤੰਤਰੀ ਪ੍ਰਕਿਰਿਆ ਅਤੇ ਲੋਕਤੰਤਰੀ ਸੰਸਥਾਵਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣ। ਇਸ ਮੌਕੇ ਬੋਲਦਿਆਂ ਰਾਜਨੀਤਿਕ ਵਿਗਿਆਨ ਵਿਭਾਗ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਅਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹਰ ਸਾਲ 25 ਜਨਵਰੀ ਦਾ ਦਿਨ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਵੀਪ ਮੁਹਿੰਮ ਅਧੀਨ ਕਾਲਜ ਵਿੱਚ ਅਠਾਰਾਂ ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਨਵੇਂ ਵੋਟਰ ਵਜੋਂ ਰਜਿਸਟਰਡ ਕੀਤਾ ਜਾਂਦਾ ਹੈ ਅਤੇ ਚੋਣ ਪ੍ਰਣਾਲੀ ਅਤੇ ਵੋਟ ਦੀ ਮਹੱਤਤਾ ਸਮਝਾਉਣ ਹਿੱਤ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਮੌਕੇ ਕਾਲਜ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਆਯੋਜਿਤ ਕੀਤਾ ਗਿਆ ਅਤੇ ਵੋਟ ਦੇ ਅਧਿਕਾਰ ਦੀ ਉਚਿਤ ਅਤੇ ਲਾਜ਼ਮੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਸਹੁੰ ਵੀ ਚੁਕਾਈ ਗਈ। ਇਸ ਪ੍ਰੋਗਰਾਮ ਦੌਰਾਨ ਡਾ: ਗੋਰਖ ਸਿੰਘ ਮੁਖੀ ਜੌਗਰਫੀ ਵਿਭਾਗ, ਪ੍ਰੋ. ਹਰਮਨਪ੍ਰੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ ਅਤੇ ਡਾ: ਉਪਸਨਾ ਗਰਗ ਵੀ ਹਾਜ਼ਰ ਸਨ।
Punjab Bani 25 January,2024
ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ
ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ ਸਥਾਨਕ ਪੱਧਰ 'ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ 5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ ਚੰਡੀਗੜ੍ਹ, 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅੱਜ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਵੈਟਲੈਂਡਜ਼ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਵਾਤਾਵਰਣ ਸੰਤੁਲਨ ਨੂੰ ਕਾਇਮ ਰੱਖਣ ਲਈ ਵੈਟਲੈਂਡਜ਼ ਦੇ ਵਿਕਾਸ ਨੂੰ ਮਹੱਤਵਪੂਰਨ ਕਦਮ ਦੱਸਿਆ। ਇਸ ਤੋਂ ਇਲਾਵਾ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜੰਗਲੀ ਖੇਤਰਾਂ ਵਿੱਚ ਮਾਈਨਿੰਗ 'ਤੇ ਸਖ਼ਤੀ ਨਾਲ ਨਕੇਲ ਕੱਸਣ ਦੇ ਵੀ ਨਿਰਦੇਸ਼ ਵੀ ਦਿੱਤੇ। ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੈਟਲੈਂਡਜ਼ ਨੂੰ ਬਚਾਉਣ ਲਈ ਚਲਾਈ ਗਈ ਵੈਟਲੈਂਡਜ਼ ਬਚਾਉ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿੱਚ 1381 ਵੈਟਲੈਂਡਜ਼ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 414 ਕੁਦਰਤੀ ਅਤੇ 967 ਮਨੁੱਖ ਦੁਆਰਾ ਬਣਾਏ ਗਏ ਹਨ ਅਤੇ ਹਰੇਕ ਵੈਟਲੈਂਡ ਅਧੀਨ 2.25 ਹੈਕਟੇਅਰ ਰਕਬਾ ਆਉਂਦਾ ਹੈ। ਇਸ ਤੋਂ ਇਲਾਵਾ, ਤਕਰੀਬਨ 2300 ਵੈਟਲੈਂਡ ਮਿੱਤਰ (ਵਲੰਟੀਅਰ) ਵੈਟਲੈਂਡਜ਼ ਦੀ ਸੰਭਾਲ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਵੈਟਲੈਂਡਜ਼ ਨੂੰ ਸੁਰੱਖਿਅਤ ਰੱਖਣ ਦੀ ਜ਼ਰੂਰਤ ਅਤੇ ਉਨ੍ਹਾਂ ਦੇ ਵਾਤਾਵਰਣਕ ਮਹੱਤਵ ਬਾਰੇ ਜਾਣੂੰ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇੰਨਾ ਹੀ ਨਹੀਂ, ਸੂਬੇ ਵਿੱਚ ਵੈਟਲੈਂਡਜ਼ ਦੀ ਸੰਭਾਲ ਲਈ ਡਬਲਯੂ.ਡਬਲਯੂ.ਐਫ. ਇੰਡੀਆ, ਪੰਜਾਬ ਰਿਮੋਟ ਸੈਂਸਿੰਗ ਸੈਂਟਰ ਪੀ.ਏ.ਯੂ. ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਲੁਧਿਆਣਾ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨਾਲ ਸਹਿਯੋਗ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਪੰਜਾਬ ਦੇ 7 ਵੈਟਲੈਂਡਜ਼ ਰਣਜੀਤ ਸਾਗਰ ਡੈਮ ਕੰਜ਼ਰਵੇਸ਼ਨ ਰਿਜ਼ਰਵ, ਬਿਆਸ ਰਿਵਰ ਕੰਜ਼ਰਵੇਸ਼ਨ ਰਿਜ਼ਰਵ, ਕਾਂਜਲੀ ਵੈਟਲੈਂਡ, ਹਰੀਕੇ ਵੈਟਲੈਂਡ, ਰੋਪੜ ਵੈਟਲੈਂਡ ਕੰਜ਼ਰਵੇਸ਼ਨ ਰਿਜ਼ਰਵ, ਨੰਗਲ ਵੈਟਲੈਂਡ ਅਤੇ ਕੇਸ਼ੋਪੁਰ-ਮਿਆਨੀ ਵੈਟਲੈਂਡ ਦੇ ਆਲੇ-ਦੁਆਲੇ 100 ਮੀਟਰ ਦੇ ਖੇਤਰ ਨੂੰ ਜ਼ੋਨ ਆਫ਼ ਇਨੂਫੈਐਂਸ ਦੇ ਖੇਤਰ ਵਜੋਂ ਐਲਾਨਣ ਦੇ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨ ਕਰ ਲਿਆ ਹੈ। ਇਸਦਾ ਮਤਲਬ ਹੈ ਕਿ ਇਹਨਾਂ ਖੇਤਰਾਂ ਵਿੱਚ ਕੋਈ ਵੀ ਗਤੀਵਿਧੀ ਸੂਬੇ ਦੇ ਜੰਗਲਾਤ ਵਿਭਾਗ ਦੀ ਆਗਿਆ ਤੋਂ ਬਾਅਦ ਹੀ ਕੀਤੀ ਜਾ ਸਕੇਗੀ। ਮੰਤਰੀ ਨੇ ਇਸ ਸਾਲ ਫਰਵਰੀ ਮਹੀਨੇ ਕੇਸ਼ੋਪੁਰ ਛੰਬ ਵਿਖੇ 5ਵਾਂ ਸਟੇਟ ਬਰਡ ਫੈਸਟੀਵਲ ਕਰਵਾਉਣ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Punjab Bani 24 January,2024
ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ। ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ,ਦੇਵ ਮਾਨ ਐੱਮ.ਐਲ.ਏ ਨਾਭਾ, ਜੇ. ਪੀ.ਸਿੰਘ ਚੇਅਰਮੈਨ ਟੈਕਨੀਕਲ ਐਜੂਕੇਸ਼ਨ,ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਕੋਨਵੇਅਰ, ਪ੍ਰਭਜੋਤ ਕੌਰ ਚੇਅਰਮੈਨ ਪਲੇਨਿੰਗ ਬੋਰਡ ਮੋਹਾਲੀ,ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਸੁਧਾਰ ਟਰੱਸਟ ਨਾਭਾ, ਜੱਸੀ ਸੋਹੀਆਂ ਚੇਅਰਮੈਨ ਪਲੇਨਿੰਗ ਬੋਰਡ ਪਟਿਆਲਾ, ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਸੁਧਾਰ ਟਰੱਸਟ ਪਟਿਆਲਾ,ਬਲਜਿੰਦਰ ਸਿੰਘ ਚੋਂਦਾ ਚੇਅਰਮੈਨ ਸੁਧਾਰ ਟਰੱਸਟ, ਲਵੇਸ ਮਿੱਤਲ ਪੁੱਤਰ ਐਮ.ਐਲ.ਏ ਨੀਨਾ, ਮਿੱਤਲ, ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ,ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਆਦਿ ਹਾਜ਼ਰ ਸਨ।
Punjab Bani 24 January,2024
65 ਯੁਕਰੇਨੀ ਜੰਗੀ ਕੈਦੀਆਂ ਨੁੰ ਲਿਜਾ ਰਿਹਾ ਜਹਾਜ ਹੋਇਆ ਕ੍ਰੈਸ਼, ਹੋਈ ਮੌਤ
65 ਯੁਕਰੇਨੀ ਜੰਗੀ ਕੈਦੀਆਂ ਨੁੰ ਲਿਜਾ ਰਿਹਾ ਜਹਾਜ ਹੋਇਆ ਕ੍ਰੈਸ਼, ਹੋਈ ਮੌਤ ਮਾਸਕੋ, 24 ਜਨਵਰੀ ਰੂਸੀ ਮਿਲਟਰੀ ਟਰਾਂਸਪੋਰਟ ਜਹਾਜ਼ ਅੱਜ ਯੂਕਰੇਨ ਦੀ ਸਰਹੱਦ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਹ ਰੂਸੀ ਬੰਦੀਆਂ ਦੇ ਬਦਲੇ 65 ਯੂਕਰੇਨੀ ਜੰਗੀ ਕੈਦੀਆਂ ਨੂੰ ਲਿਜਾ ਰਿਹਾ ਸੀ। ਜਹਾਜ਼ ਦੇ ਕਰੈਸ਼ ਹੋਣ ਕਾਰਨ ਚਾਲਕ ਦਲ ਦੇ 6 ਅਤੇ ਤਿੰਨ ਗਾਰਡਾਂ ਸਮੇਤ 74 ਵਿਅਕਤੀ ਸਵਾਰ ਸਨ ਤੇ ਸਾਰਿਆਂ ਦੀ ਮੌਤ ਹੋ ਗਈ। ਰੂਸ ਦੀ ਸੰਸਦ ਦੇ ਮੈਂਬਰ ਅਤੇ ਸੇਵਾਮੁਕਤ ਜਨਰਲ ਆਂਦਰੇਈ ਕਾਰਤਾਪੋਲੋਵ ਨੇ ਸੰਸਦੀ ਸੈਸ਼ਨ ਦੌਰਾਨ ਕਿਹਾ ਕਿ ਜਹਾਜ਼ ਨੂੰ ਤਿੰਨ ਮਿਜ਼ਾਈਲਾਂ ਨਾਲ ਡੇਗਿਆ ਗਿਆ।
Punjab Bani 24 January,2024
ਏਅਰ ਇੰਡੀਆ ਤੇ ਲਗਾਇਆ 1.10 ਕਰੋੜ ਰੁਪਏ ਦਾ ਭਾਰੀ ਜੁਰਮਾਨਾ
ਏਅਰ ਇੰਡੀਆ ਤੇ ਲਗਾਇਆ 1.10 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਦਿਲੀ : ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਨੇ ਖਾਸ ਲੰਬੀ ਦੂਰੀ ਦੇ ਨਾਜ਼ੁਕ ਰੂਟਾਂ 'ਤੇ ਸੁਰੱਖਿਆ ਉਲੰਘਣਾਵਾਂ ਲਈ ਏਅਰ ਇੰਡੀਆ 'ਤੇ 1.10 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਹੈ। ਉਡਾਣ ਦੀਆਂ ਬੇਨਿਯਮੀਆਂ ਨਾਲ ਸਬੰਧਤ ਕਈ ਘਟਨਾਵਾਂ ਦੇ ਵਿਚਕਾਰ ਏਅਰਲਾਈਨ ਵੱਲੋਂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨਾ ਕਰਨ ਨੂੰ ਉਜਾਗਰ ਕੀਤਾ ਗਿਆ ਸੀ। ਇਹ ਜ਼ੁਰਮਾਨਾ ਹਾਲ ਹੀ ਵਿੱਚ ਇੰਡੀਗੋ 'ਤੇ 1.20 ਕਰੋੜ ਰੁਪਏ ਦੇ ਜੁਰਮਾਨੇ ਤੋਂ ਬਾਅਦ ਲਗਾਇਆ ਗਿਆ ਹੈ, ਜਿਸ ਵਿੱਚ ਯਾਤਰੀਆਂ ਨੂੰ ਟਾਰਮੈਕ 'ਤੇ ਉਤਰਨ ਅਤੇ ਭੋਜਨ ਦਾ ਸੇਵਨ ਕਰਨ ਵਾਲੀ ਇੱਕ ਵੱਖਰੀ ਘਟਨਾ ਲਈ ਲਗਾਇਆ ਗਿਆ ਸੀ, ਜਿਸਦੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ ਸੀ।
Punjab Bani 24 January,2024
ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ
ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ ਚੰਡੀਗੜ੍ਹ, ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਮੁਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆਂ ਵਿਧਵਾਵਾਂ ਦੀ ਪੈਨਸ਼ਨ 6,000 ਤੋਂ ਵਧਾ ਕੇ 10,000 ਕੀਤੀ। ਕੱਟੇ ਗਏ 10,77,000 ਰਾਸ਼ਨ ਕਾਰਡ ਬਹਾਲ ਹੋਣਗੇ। ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ। ਉਨ੍ਹਾਂ ਦੱਸਿਆ ਕਿ ਆਟੇ ਦੀ ਡੋਰਸਟੈੱਪ ਡਲਿਵਰੀ ਜਲਦ ਸ਼ੁਰੂ ਹੋਵੇਗੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।
Punjab Bani 24 January,2024
ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ
ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ ਨਵੀਂ ਦਿੱਲੀ : ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ। ਕਾਂਗਰਸ ਨਾਲ ਗਠਜੋੜ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਅਜਿਹਾ (ਗਠਜੋੜ ਬਾਰੇ) ਕੁਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਸੀਟਾਂ 'ਤੇ ਲੋਕ ਸਭਾ ਚੋਣਾਂ 'ਚ ਨਤੀਜੇ 13-0 ਨਾਲ ਆਮ ਆਦਮੀ ਪਾਰਟੀ ਦੇ ਹੱਕ 'ਚ ਹਨ। ਇਸ ਦੇ ਨਾਲ ਹੀ, ਮਮਤਾ ਬੈਨਰਜੀ ਦੇ ਫੈਸਲੇ ਤੋਂ ਬਾਅਦ, ਦਿੱਲੀ ਸਰਕਾਰ ਦੇ ਮੰਤਰੀ ਅਤੇ 'ਆਪ' ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਦੇ ਬਲਾਕ ਮੈਂਬਰਾਂ ਤ੍ਰਿਣਮੂਲ ਕਾਂਗਰਸ, ਖੱਬੀਆਂ ਪਾਰਟੀਆਂ ਅਤੇ ਕਾਂਗਰਸ ਵਿਚਕਾਰ ਸੀਟਾਂ ਦੀ ਵੰਡ ਪੇਚੀਦਾ ਹੋ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦੀ ਹੀ ਕੋਈ ਵੀ ਮਤਭੇਦ ਸੁਲਝਾ ਲਿਆ ਜਾਵੇਗਾ।
Punjab Bani 24 January,2024
ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਸਿਹਤਮੰਦ ਸਮਾਜਿਕ ਸਾਂਝਾਂ ਹਨ ਬਹੁਤ ਅਹਿਮ
ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਸਿਹਤਮੰਦ ਸਮਾਜਿਕ ਸਾਂਝਾਂ ਹਨ ਬਹੁਤ ਅਹਿਮ -ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਸੈਮੀਨਾਰ ਦੌਰਾਨ ਮਾਹਿਰਾਂ ਨੇ ਦਿੱਤੀ ਰਾਇ ਪਟਿਆਲਾ - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨਾਲ਼ ਸੰਬੰਧਿਤ ਵਿਸ਼ੇ ਉੱਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮਾਹਿਰਾਂ ਵੱਲੋਂ ਨੌਜਵਾਨਾਂ ਵਿੱਚ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਵਾਲ਼ੇ ਵਿਵਹਾਰ ਦੇ ਹਵਾਲੇ ਨਾਲ਼ ਗੱਲ ਕਰਦਿਆਂ ਆਪਸੀ ਸਿਹਤਮੰਦ ਸਮਾਜਿਕ ਸਾਂਝ ਦਾ ਨੁਕਤਾ ਵਾਰ-ਵਾਰ ਉਭਾਰਿਆ ਗਿਆ। ਐੱਮ. ਡੀ. ਯੂਨੀਵਰਸਿਟੀ ਰੋਹਤਕ ਤੋਂ ਪਹੁੰਚੇ ਮਨੋਵਿਗਿਆਨ ਮਾਹਰ ਡਾ. ਪ੍ਰੋਮਿਲਾ ਬਤਰਾ ਨੇ ਇਸ ਮੌਕੇ ਆਪਣੇ ਅਨੁਭਵ ਅਤੇ ਅਧਿਐਨ ਦੇ ਅਧਾਰ ਉੱਤੇ ਵਿਦਿਆਰਥੀਆਂ ਨਾਲ਼ ਬਹੁਤ ਸਾਰੇ ਅਜਿਹੇ ਨੁਕਤੇ ਸਾਂਝੇ ਕੀਤੇ ਜਿਨ੍ਹਾਂ ਦੀ ਮਦਦ ਨਾਲ਼ ਉਹ ਆਪਣੀ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮਾਜਿਕ ਤਾਣੇ-ਬਾਣੇ ਵਿੱਚ ਵਿਚਰਦਿਆਂ ਸਾਨੂੰ ਹੋਰਨਾਂ ਦਾ ਵਿਵਹਾਰ ਬਦਲਣ ਦੀਆਂ ਕੋਸ਼ਿਸ਼ਾਂ ਕਰਨ ਦੀ ਬਜਾਏ ਆਪਣੇ ਆਪ ਨੂੰ ਇਸ ਤਰੀਕੇ ਨਾਲ਼ ਤਿਆਰ ਕਰਨਾ ਚਾਹੀਦਾ ਹੈ ਕਿ ਅਸੀਂ ਕਿਸੇ ਵੀ ਤਰ੍ਹਾਂ ਦੇ ਵਿਵਹਾਰ ਤੋਂ ਗ਼ਲਤ ਤਰੀਕੇ ਨਾਲ਼ ਅਸਰਅੰਦਾਜ਼ ਨਾ ਹੋਈਏ। ਦੂਜੇ ਮਾਹਿਰ ਡਾ. ਸਤਿਯਨ ਸ਼ਰਮਾ ਨੇ ਕਿਹਾ ਕਿ ਚੰਗੇ ਲੋਕਾਂ ਨਾਲ਼ ਰਾਬਤੇ ਅਤੇ ਰਿਸ਼ਤੇ ਵਿੱਚ ਰਹਿਣਾ ਮਾਨਸਿਕ ਸਿਹਤ ਨਾਲ਼ ਜੁੜੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਹਾਰਵਰਡ ਯੂਨੀਵਰਸਿਟੀ, ਯੂ.ਕੇ., ਵੱਲੋਂ ਕੀਤੇ 85 ਸਾਲ ਲੰਬੇ ਅਧਿਐਨ ਨੇ ਇਹ ਸਪਸ਼ਟ ਕੀਤਾ ਹੈ ਕਿ ਵਧੇਰੇ ਖੁਸ਼ ਰਹਿਣ ਵਾਲ਼ੇ ਲੋਕ ਉਹ ਹੁੰਦੇ ਹਨ ਜੋ ਚੰਗੇ ਅਤੇ ਭਰੋਸੇਯੋਗ ਰਿਸ਼ਤੇ ਵਿੱਚ ਬੱਝੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਸੀਂ ਮਾਨਸਿਕ ਸਿਹਤ ਸਮੱਸਿਆਵਾਂ ਦੇ ਦੌਰ ਵਿੱਚ ਰਹਿ ਰਹੇ ਹਾਂ ਤਾਂ ਸਮਾਜ ਵਿੱਚ ਇੱਕ ਦੂਸਰੇ ਦਾ ਸਹਿਯੋਗ ਕਰਨਾ ਬਹੁਤ ਜ਼ਰੂਰੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਮਾਨਸਿਕ ਸਮੱਸਿਆਵਾਂ ਦੇ ਬਹੁਤ ਸਾਰੇ ਕਾਰਨ ਮਨੁੱਖ ਦੇ ਬੁਨਿਆਦੀ ਸੁਭਾਅ ਅਤੇ ਮਨੁੱਖਤਾ ਦੇ ਇਤਿਹਾਸ ਨਾਲ ਜੋੜ ਕੇ ਪੜਚੋਲੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਿਛਲੇ 10 ਲੱਖ ਸਾਲ ਦਾ ਮਨੁੱਖੀ ਇਤਿਹਾਸ ਵੇਖਿਆ ਜਾਵੇ ਤਾਂ ਮਨੁੱਖ ਇੱਕ ਸਮੂਹ ਵਿੱਚ ਰਹਿਣ ਵਿਚਰਨ ਵਾਲ਼ਾ ਜੀਵ ਰਿਹਾ ਹੈ। ਗੁਫ਼ਾਵਾਂ ਵਿੱਚ ਵਾਸ ਕਰਨ ਤੋਂ ਲੈ ਕੇ ਭੋਜਨ ਲਈ ਸ਼ਿਕਾਰ ਕਰਨ ਜਿਹੀਆਂ ਸਾਰੀਆਂ ਗਤੀਵਿਧੀਆਂ ਮਨੁੱਖ ਸਮੂਹ ਵਿੱਚ ਹੀ ਕਰਦਾ ਸੀ ਪਰ ਅੱਜ ਦਾ ਮਨੁੱਖ ਨਿੱਜਤਾ ਅਤੇ ਇਕੱਲਤਾ ਨੂੰ ਤਰਜੀਹ ਦੇਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮਾਨਸਿਕ ਸਮੱਸਿਆਵਾਂ ਇਸ ਤਰ੍ਹਾਂ ਜੀਵਨ ਸ਼ੈਲੀ ਦੀ ਤਬਦੀਲੀ ਨਾਲ ਜੁੜੀਆਂ ਹੋਈਆਂ ਹਨ। ਪ੍ਰੋਗਰਾਮ ਦੇ ਸੰਚਾਲਨ ਦੌਰਾਨ ਡਾ.ਨੈਨਾ ਸ਼ਰਮਾ ਅਤੇ ਡਾ. ਰੂਬੀ ਗੁਪਤਾ ਨੇ ਵੀ ਮਾਨਸਿਕ ਸਿਹਤ ਦੇ ਹਵਾਲੇ ਨਾਲ਼ ਅਹਿਮ ਟਿੱਪਣੀਆਂ ਕੀਤੀਆਂ। ਧੰਨਵਾਦੀ ਸ਼ਬਦ ਡੀਨ ਵਿਦਿਆਰਥੀ ਭਲਾਈ ਡਾ. ਹਰਵਿੰਦਰ ਕੌਰ ਨੇ ਬੋਲੇ।
Punjab Bani 24 January,2024
ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ
ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ - ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਪੁਲੀਸ ਨੇ ਆਈ.ਆਈ.ਟੀ. ਰੋਪੜ ਨਾਲ ਕੀਤਾ ਐਮ.ਓ.ਯੂ. (ਸਮਝੌਤਾ) ਸਹੀਬੱਧ - ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਵਿੱਚ ਭਰਪੂਰ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ - ਏ.ਆਈ. ਅਤੇ ਐਮ.ਐਲ. ਲੈਬ ਅਪਰਾਧਿਕ ਗਤੀਵਿਧੀਆਂ ਦਾ ਪਤਾ ਲਗਾਉਣ, ਅਪਰਾਧਿਕ ਵਿਵਹਾਰ ਨੂੰ ਸਮਝਣ ਵਿੱਚ ਕਰੇਗੀ ਪੁਲੀਸ ਦੀ ਮਦਦ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ.) ਲੈਬ ਸਥਾਪਤ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਰੋਪੜ ਨਾਲ ਐਮਓਯੂ ਸਹੀਬੱਧ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਇਹ ਐਮ.ਓ.ਯੂ. ਏ.ਡੀ.ਜੀ.ਪੀ. ਟੈਕਨੀਕਲ ਸਰਵਿਸਿਜ਼, ਪੰਜਾਬ ਰਾਮ ਸਿੰਘ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਨੇ ਡੀ.ਜੀ.ਪੀ., ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ। ਇਸ ਦੌਰਾਨ ਐਸ.ਪੀ. ਟੈਕਨੀਕਲ ਸਰਵਿਸਿਜ਼ ਪੰਜਾਬ, ਸੰਦੀਪ ਕੌਰ ਸੰਧੂ ਅਤੇ ਆਈ.ਆਈ.ਟੀ. ਰੋਪੜ ਦੇ ਸਹਾਇਕ ਪ੍ਰੋਫੈਸਰ ਡਾ. ਸੰਤੋਸ਼ ਕੁਮਾਰ ਵਿਪਾਰਥੀ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੂਰਨ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਹਿਯੋਗ ਨਾ ਸਿਰਫ਼ ਵੱਖ-ਵੱਖ ਤਕਨੀਕੀ ਕਾਢਾਂ ਲਈ ਰਾਹ ਪੱਧਰਾ ਕਰੇਗਾ ਸਗੋਂ ਭਵਿੱਖਮੁਖੀ ਪੁਲਿਸਿੰਗ, ਅਪਰਾਧ ਦੀ ਜੜ੍ਹ ਤੱਕ ਜਾਣ ਅਤੇ ਅਧਿਐਨ ਕਰਨ, ਫੇਸ਼ੀਅਲ ਰਿਕਗਨੀਸ਼ਨ ਅਤੇ ਇੰਟੈਲੀਜੈਂਟ ਡਿਸੀਜਨ ਮੇਕਿੰਗ ਲਈ ਅਤਿ-ਆਧੁਨਿਕ ਤਕਨੀਕਾਂ ਨੂੰ ਵਰਤਣ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਜਿੱਥੇ ਏ.ਆਈ. ਵੱਡੀ ਪੱਧਰ ’ਤੇ ਡੇਟਾ ਵਿੱਚ ਪੈਟਰਨਾਂ ਅਤੇ ਰੁਝਾਨਾਂ ਦੀ ਪਛਾਣ ਕਰਕੇ ਅਪਰਾਧਿਕ ਗਤੀਵਿਧੀਆਂ ਅਤੇ ਧੋਖਾਧੜੀਆਂ ਦਾ ਪਤਾ ਲਗਾਉਣ ਵਿੱਚ ਪੁਲੀਸ ਦੀ ਸਹਾਇਤਾ ਕਰ ਸਕਦਾ ਹੈ, ਉਥੇ ਹੀ ਐਮ.ਐਲ. ਐਲਗੋਰਿਦਮ ਅਪਰਾਧਿਕ ਵਿਵਹਾਰ ਨੂੰ ਸਮਝਣ ਅਤੇ ਉਸ ਅਨੁਸਾਰ ਸਰੋਤਾਂ ਦੀ ਵੰਡ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਲੈਬ ਰੀਅਲ-ਟਾਈਮ ਡੇਟਾ ਦੇ ਆਧਾਰ ’ਤੇ ਮਨੁੱਖਾ ਸ਼ਕਤੀ ਦੀ ਤਾਇਨਾਤੀ ਨੂੰ ਅਨੁਕੂਲ ਬਣਾਉਣ ਵਿੱਚ ਵੀ ਮਦਦ ਕਰੇਗੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਡੀ.ਜੀ.ਪੀ. ਰਾਮ ਸਿੰਘ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਮਸ਼ੀਨ ਲਰਨਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿੱਚ ਤੇਜ਼ੀ ਨਾਲ ਹੋ ਰਹੀ ਤਰੱਕੀ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਕਾਰਜ ਸਮਰੱਥਾ ਦੀ ਨਕਸ਼-ਨੁਹਾਰ ਬਦਲਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ, ਜੋ ਕਿ ਅਤਿ-ਆਧੁਨਿਕ ਤਕਨਾਲੋਜੀਆਂ ਦਾ ਲਾਭ ਉਠਾਉਣ ਦੇ ਟੀਚੇ ਵਜੋਂ ਚਲਾਈ ਗਈ ਹੈ, ਕਾਨੂੰਨ ਲਾਗੂ ਕਰਨ ਦੀਆਂ ਸਮਰੱਥਾਵਾਂ ਨੂੰ ਵਧਾਉਣ, ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਏ.ਆਈ.-ਸੰਚਾਲਿਤ ਸੁਰੱਖਿਆ ਹੱਲਾਂ ਵਿੱਚ ਨਵੀਨਤਾ ਨੂੰ ਵਧਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਭਰ ’ਚ ਕਾਨੂੰਨ ਲਾਗੂ ਕਰਨ ਦੇ ਅਮਲਾਂ ਵਿੱਚ ਕ੍ਰਾਂਤੀ ਲਿਆਉਣ ਅਤੇ ਸੁਰੱਖਿਆ ਉਪਾਵਾਂ ਨੂੰ ਵਧਾਉਣ ਲਈ ਐਮ.ਐਲ. ਅਤੇ ਏ.ਆਈ. ਵਿੱਚ ਤਰੱਕੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਜ਼ਿਕਰਯੋਗ ਹੈ ਕਿ ਇਹ ਲੈਬ ਰਿਪੋਰਟਾਂ ਅਤੇ ਕਾਗਜ਼ੀ ਕਾਰਵਾਈਆਂ ਨੂੰ ਸਵੈਚਾਲਤ ਬਣਾਉਣ ਦੇ ਨਤੀਜੇ ਵਜੋਂ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਸਟਾਫ ਦੇ ਸਮੇਂ ਦੀ ਬਚਤ ਨੂੰ ਯਕੀਨੀ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਏ.ਆਈ.-ਸੰਚਾਲਿਤ ਡੈਸ਼ਬੋਰਡ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਰੀਅਲ-ਟਾਈਮ ਵਿਸ਼ਲੇਸ਼ਣ ਅਤੇ ਚੱਲ ਰਹੇ ਓਪਰੇਸ਼ਨਾਂ ਅਤੇ ਘਟਨਾਵਾਂ ਦੀ ਸੂਝ, ਸਥਿਤੀ ਸੰਬੰਧੀ ਜਾਗਰੂਕਤਾ ’ਚ ਸੁਧਾਰ ਪ੍ਰਦਾਨ ਕਰ ਸਕਦੇ ਹਨ।
Punjab Bani 24 January,2024
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿਭਾਗ ਵੱਲੋਂ 2-2 ਕਿੱਲੋ ਦੇ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਪਟਿਆਲਾ, 24 ਜਨਵਰੀ: ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਿੰਡ ਕਰਹਾਲੀ ਸਾਹਿਬ ਬਲਾਕ ਭੁਨਰਹੇੜੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵੱਲੋਂ ਡੇਅਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ 2 ਹਫਤੇ ਅਤੇ 4 ਹਫਤੇ ਸਿਖਲਾਈਆਂ , ਡੀ.ਡੀ-8 ਸਕੀਮ, ਕੈਟਲਸ਼ੈੱਡ ਦੀ ਮਹੱਤਤਾ, ਕਮਰਸ਼ੀਅਲ ਡੇਅਰੀ ਫਾਰਮਿੰਗ ਦੀ ਵਿਉਂਤਬੰਦੀ ਬਾਰੇ ਵਿਸਥਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਜੀਵਨ ਗੁਪਤਾ ਸੀਨੀਅਰ ਵੈਟਰਨਰੀ ਅਫ਼ਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ , ਸਮੇਂ ਸਿਰ ਟੀਕਾਕਰਨ , ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਯਸ਼ਪਾਲ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਡੇਅਰੀ ਫਾਰਮਿੰਗ ਕਰਨ ਦੇ ਸਫਲ ਨੁਕਤੇ, ਪਸ਼ੂਆਂ ਦੀ ਖ਼ੁਰਾਕ ਅਤੇ ਮਿਨਰਲ ਮਿਕਸਚਰ ਦੀ ਮਹੱਤਤਾ ਬਾਰੇ ਨੁਕਤੇ ਸਾਂਝੇ ਕੀਤੇ ਗਏ। ਡਾ. ਤਰਸੇਮ ਸ਼ਰਮਾ ਬਾਨੀ ਮਿਲਕ ਵੱਲੋਂ ਕੋਆਪਰੇਟਿਵ ਢਾਂਚੇ ਦੀ ਬਣਤਰ, ਘੱਟ ਖ਼ਰਚੇ ਤੇ ਵੱਧ ਦੁੱਧ ਦੀ ਪੈਦਾਵਾਰ , ਪਸ਼ੂਆਂ ਦੀ ਨਸਲ ਸੁਧਾਰ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਫੀਡ ਅਤੇ ਫੋਡਰ ਗਤੀਵਿਧੀ ਸਾਈਲੇਜ ਬੇਲਰ, ਫੋਡਰ ਹਾਰਵੈਸਟਰ, ਟਰੈਕਟਰ, ਟਰਾਲੀ, ਚਾਫ਼ਕਟਰ, ਸ਼ੈੱਡ, ਟੋਟਲ ਮਿਕਸ ਰਾਸ਼ਨ ਮਸ਼ੀਨਾਂ ਤੇ ਚੱਲ ਰਹੀ ਸਬਸਿਡੀ ਬਾਰੇ ਜਾਗਰੂਕ ਕੀਤਾ ਗਿਆ। ਸ਼੍ਰੀ ਲਖਮੀਰ ਸਿੰਘ ਡੇਅਰੀ ਇੰਸਪੈਕਟਰ ਵੱਲੋਂ ਕਿਸਾਨਾਂ ਨੂੰ ਡੇਅਰੀ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਵਿੱਚ ਵੱਖ ਵੱਖ ਕੰਪਨੀਆਂ ਫੀਡ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਗਈਆਂ। ਪਿੰਡ ਦੇ ਮੋਹਤਬਰ ਸ਼੍ਰੀ ਰਣਜੀਤ ਸਿੰਘ ਸਰਪੰਚ ਕਰਹਾਲੀ ਸਾਹਿਬ ਵੱਲੋਂ ਸੈਮੀਨਾਰ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਸੈਮੀਨਾਰ ਬਹੁਤ ਹੀ ਸਫਲ ਹੋਇਆ ਹੈ। ਕਿਸਾਨਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ। ਇਸ ਸੈਮੀਨਾਰ ਵਿੱਚ ਵਧੀਆ ਡੇਅਰੀ ਫਾਰਮਿੰਗ ਕਰ ਰਹੇ ਦੁੱਧ ਉਤਪਾਦਕਾਂ ਨੂੰ ਵਿਭਾਗੀ ਮੋਮੇਂਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੇਅਰੀ ਵਿਭਾਗ ਦੇ ਸਟਾਫ਼ ਸ੍ਰੀ ਰਾਹੁਲ ਕੁਮਾਰ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਗੁਰਵਿੰਦਰ ਸਿੰਘ ,ਸ਼੍ਰੀ ਬਲਵੰਤ ਸਿੰਘ ਵੱਲੋਂ ਭਾਗ ਲਿਆ ਗਿਆ। ਅੰਤ ਵਿੱਚ ਦੁੱਧ ਉਤਪਾਦਕਾਂ ਨੂੰ ਵਿਭਾਗ ਵੱਲੋਂ 2-2 ਕਿੱਲੋ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਗਏ ਅਤੇ ਚਾਹ ਅਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।
Punjab Bani 24 January,2024
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ 'ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ ਆਪਣੇ ਕੋਲ ਰੱਖਿਆ ਹਥਿਆਰ ਬਰਾਮਦ ਕੀਤਾ ਜਾ ਸਕੇ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਜਾਂਚ ਦੇ ਆਧਾਰ 'ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 384, 419, 420, 120-ਬੀ, 201 ਤਹਿਤ ਐਫ.ਆਈ.ਆਰ. ਨੰਬਰ 28, ਮਿਤੀ 30. 10. 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਦਰਜ ਕੀਤੀ ਹੋਈ ਹੈ। ਉਕਤ ਏ.ਆਈ.ਜੀ.ਸਿੱਧੂ, ਉਸ ਦਾ ਸਹਿਯੋਗੀ ਬਲਵੀਰ ਸਿੰਘ ਅਤੇ ਹੋਰ ਮੁਲਜ਼ਮ ਇਸ ਮੁਕੱਦਮੇ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਉਕਤ ਕੇਸ ਵਿੱਚ ਏ.ਆਈ.ਜੀ. ਸਿੱਧੂ ਪਹਿਲਾਂ ਹੀ ਨਿਆਂਇਕ ਹਿਰਾਸਤ ਵਿੱਚ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਏ.ਆਈ.ਜੀ. ਸਿੱਧੂ ਨੇ ਆਪਣੇ ਆਪ ਨੂੰ ਆਈ.ਜੀ.ਪੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਗਲਤ ਪੇਸ਼ ਕਰਦਾ ਸੀ। ਜਦਕਿ ਇਹ ਪੁਲਿਸ ਅਧਿਕਾਰੀ 2017 ਤੋਂ ਬਾਅਦ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਏ.ਆਈ.ਜੀ ਜਾਂ ਆਈ.ਜੀ. ਦੇ ਅਹੁਦਿਆਂ 'ਤੇ ਤਾਇਨਾਤ ਨਹੀਂ ਰਿਹਾ। ਉਕਤ ਮੁਲਜ਼ਮ ਬਲਵੀਰ ਸਿੰਘ ਅਤੇ ਹੋਰਨਾਂ ਨੇ ਮਿਲ ਕੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ, ਤਾਂ ਜੋ ਇਹ ਸ਼ਿਕਾਇਤਾਂ ਵਾਪਸ ਲੈਣ ਬਦਲੇ ਉਹਨਾਂ ਨੂੰ ਬਲੈਕਮੇਲ ਕੀਤਾ ਜਾ ਸਕੇ ਅਤੇ ਉਹਨਾਂ ਤੋਂ ਪੈਸੇ ਵਸੂਲੇ ਜਾ ਸਕਣ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਏ.ਆਈ.ਜੀ. ਸਿੱਧੂ ਨੇ ਸਰਕਾਰੀ ਵਾਹਨ 'ਆਰਟੀਗਾ' (ਪੀ ਬੀ-65-ਏ ਡੀ-1905) ਦੀ ਦੁਰਵਰਤੋਂ ਕੀਤੀ ਸੀ ਅਤੇ ਵਾਹਨ ਦੇ ਤੇਲ ਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਖਰਚੇ ਗਏ ਸਨ। ਉਸਨੇ ਕਦੇ ਵੀ ਉਕਤ ਗੱਡੀ ਦੀ ਵਰਤੋਂ ਦਾ ਰਿਕਾਰਡ (ਲੌਗ-ਬੁੱਕ) ਨਹੀਂ ਰੱਖਿਆ ਜੋ ਸਰਕਾਰੀ ਸੰਪਤੀ ਦੀ ਦੁਰਵਰਤੋਂ ਦੇ ਬਰਾਬਰ ਮੰਨਿਆ ਜਾਂਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਸਿੰਘ ਨੇ ਏ.ਆਈ.ਜੀ. ਸਿੱਧੂ ਦੇ ਕਹਿਣ 'ਤੇ ਵੱਖ-ਵੱਖ ਵਿਭਾਗਾਂ ਵਿੱਚ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਕੋਟੇ ਤਹਿਤ ਭਰਤੀ ਕੀਤੇ ਹੋਏ ਮੁਲਾਜ਼ਮਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਤਾਂ ਜੋ ਉਨ੍ਹਾਂ ‘ਤੇ ਦਬਾਅ ਬਣਾ ਕੇ ਬਲੈਕਮੇਲ ਕੀਤਾ ਜਾ ਸਕੇ ਅਤੇ ਬਦਲੇ ਵਿੱਚ ਰਿਸ਼ਵਤ ਲਈ ਜਾ ਸਕੇ, ਜਿਸ ਨੂੰ ਬਾਅਦ ਵਿੱਚ ਉਹ, ਮਾਲਵਿੰਦਰ ਸਿੰਘ ਅਤੇ ਹੋਰ ਮੁਲਜ਼ਮ ਆਪਸ ਵਿੱਚ ਵੰਡ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Punjab Bani 24 January,2024
ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ
ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ- ਚੇਅਰਮੈਨ ਰਣਜੋਧ ਸਿੰਘ ਹਡਾਣਾ -ਸੜਕ ਸੁਰੱਖਿਆ ਮਹੀਨਾ ਤਹਿਤ ਪੀ.ਆਰ.ਟੀ.ਸੀ. ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਪਟਿਆਲਾ, 24 ਜਨਵਰੀ: ਸੜਕ ਸੁਰੱਖਿਆ ਮਹੀਨੇ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ ਐਮ.ਡੀ. ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈਵਰਾਂ ਕੰਡਕਟਰਾਂ ਅਤੇ ਹੈਲਪਰਾਂ ਲਈ ਚਲਦੇ ਡਰਾਇਵਰ ਟਰੇਨਿੰਗ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਚੇਅਰਮੈਨ ਹਡਾਣਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਡਰਾਈਵਰ ਤੇ ਕੰਡਕਟਰ ਸਾਡੇ ਆਵਾਜਾਈ ਸੁਰੱਖਿਆ ਹੀਰੋ ਹਨ। ਇਸ ਦੌਰਾਨ ਰੈਡ ਕਰਾਸ ਸੁਸਾਇਟੀ ਦੇ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਕਾਕਾ ਰਾਮ ਵਰਮਾ ਨੇ ਫ਼ਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਦਿਲ ਦੇ ਦੌਰੇ, ਅਨਜਾਇਨਾ ਕਾਰਡੀਅਕ ਅਰੈਸਟ ਅਤੇ ਗੈਸਾਂ ਧੂੰਏਂ ਵਿੱਚ ਫ਼ਸੇ ਬੰਦਿਆਂ ਨੂੰ ਮਰਨ ਤੋਂ ਬਚਾਉਣ ਲਈ ਟਰੇਨਿੰਗ ਦਿੱਤੀ। ਮਾਰੂਤੀ ਸੁਜ਼ੂਕੀ ਡਰਾਈਵਿੰਗ ਟਰੇਨਿੰਗ ਸਕੂਲ ਦੇ ਮੈਨੇਜਰ ਅਸ਼ੀਸ਼ ਸ਼ਰਮਾ ਨੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਅਤੇ ਸੜਕਾਂ ਉਤੇ ਚਲਦੇ ਸਮੇਂ ਹਾਦਸਿਆਂ ਤੋਂ ਬਚਣ ਲਈ ਚੰਗੇ ਡਰਾਈਵਰਾਂ ਦੇ ਗੁਣ, ਗਿਆਨ, ਆਦਤਾਂ ਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਨਸ਼ਾ ਛੁਡਾਊ ਕੇਂਦਰ ਸਾਕੇਤ ਹਸਪਤਾਲ ਦੇ ਕਾਉਸਲਰ ਅੰਮ੍ਰਿਤ ਪਾਲ ਅਤੇ ਪਰਵਿੰਦਰ ਕੌਰ ਵਰਮਾ ਨੇ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ, ਹਾਦਸਿਆਂ ਅਪਰਾਧਾਂ ਅਤੇ ਲੜਾਈ ਝਗੜਿਆਂ ਬਾਰੇ ਜਾਣਕਾਰੀ ਦਿੱਤੀ। ਪਟਿਆਲਾ ਫਾਉਂਡੇਸ਼ਨ ਦੇ ਚੇਅਰਮੈਨ ਰਵੀ ਸਿੰਘ ਆਹਲੂਵਾਲੀਆ, ਮਿਸ ਵਿਧੀ ਅਤੇ ਰਾਵਲ ਦੀਪ ਨੇ ਆਵਾਜਾਈ ਨਿਯਮ, ਕਾਨੂੰਨਾਂ, ਅਸੂਲਾਂ, ਮਰਿਆਦਾ, ਫਰਜ਼ਾਂ ਤੇ ਜੁੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਜਨਰਲ ਮੈਨੇਜਰ ਕੇਂਦਰੀ ਵਰਕਸ਼ਾਪ ਪਰਵੀਨ ਕੁਮਾਰ ਨੇ ਸਮੂੰਹ ਡਰਾਈਵਰਾਂ, ਕਡੰਕਟਰਾਂ, ਹੈਲਪਰਾਂ ਅਤੇ ਸਟਾਫ਼ ਮੈਂਬਰਾਂ ਨੂੰ ਚੰਗੇ ਕਰਮਚਾਰੀ ਅਤੇ ਘਰ ਪਰਿਵਾਰਾਂ ਦੇ ਜੁੰਮੇਵਾਰ, ਵਫ਼ਾਦਾਰ ਇਨਸਾਨ ਅਤੇ ਦੇਸ਼ ਦੇ ਵਫ਼ਾਦਾਰ ਨਾਗਰਿਕ ਬਣਕੇ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੀ ਸੁਰੱਖਿਆ, ਬਚਾਉ, ਮਦਦ, ਸਨਮਾਨ ਅਤੇ ਦੇਸ਼, ਸਮਾਜ, ਵਿਭਾਗ ਦੇ ਨਾਗਰਿਕ ਬਣਕੇ ਆਪਣੇ ਫਰਜ਼ ਜ਼ੁਮੇਵਾਰੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ। ਇੰਚਾਰਜ ਪੀਆਰਟੀਸੀ ਟਰੇਨਿੰਗ ਸਕੂਲ ਇੰਸਪੈਕਟਰ ਜਸਪਾਲ ਸਿੰਘ ਨੇ ਸਾਰੇ ਡਰਾਈਵਰਾਂ, ਕਡੰਕਟਰਾਂ ਤੇ ਹੈਲਪਰਾ ਤੋਂ ਪ੍ਰਣ ਕਰਵਾਇਆ ਕਿ ਉਹ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ।
Punjab Bani 24 January,2024
ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਗਣਤੰਤਰ ਦਿਵਸ ; ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ -ਪੰਜਾਬ ਦੇ ਰਾਜਪਾਲ 26 ਜਨਵਰੀ ਨੂੰ ਪੋਲੋ ਗਰਾਊਂਡ 'ਚ ਲਹਿਰਾਉਣਗੇ ਤਿਰੰਗਾ -75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਸਾਕਸ਼ੀ ਸਾਹਨੀ -ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ ਪਟਿਆਲਾ, 24 ਜਨਵਰੀ : 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਮਾਣਯੋਗ ਸ੍ਰੀ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਉਪਰੰਤ ਪੰਜਾਬ ਦੇ ਰਾਜਪਾਲ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 17 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਇਕ ਟੁਕੜੀ ਆਈ.ਟੀ.ਬੀ.ਪੀ., ਪੰਜ ਟੁਕੜੀਆਂ ਪੁਲਿਸ ਰਿਕਰੂਟਸ ਟਰੇਨਿੰਗ ਸੈਂਟਰ ਪੀ.ਏ.ਪੀ. ਜਲੰਧਰ ਦੀਆਂ, ਦੋ ਟੁਕੜੀਆਂ ਆਰ.ਟੀ.ਸੀ. ਪੀ.ਏ.ਪੀ. ਮਹਿਲਾ ਵਿੰਗ ਤੇ ਇਕ ਇਕ ਟੁਕੜੀ ਹੋਮ ਗਾਰਡਜ਼ (ਮਹਿਲਾ ਤੇ ਪੁਰਸ਼) ਦੀ ਹੈ। ਇਸ ਤੋਂ ਇਲਾਵਾ ਰਾਜਸਥਾਨ ਪੁਲਿਸ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ, ਪਟਿਆਲਾ ਸਕੂਲ ਆਫ਼ ਬਲਾਈਡ ਦੇ ਬੱਚਿਆਂ ਦੀ ਟੁਕੜੀ ਤੋਂ ਇਲਾਵਾ ਪੰਜਾਬ ਆਰਮਡ ਪੁਲਿਸ ਜਲੰਧਰ ਦਾ ਪਾਈਪ ਬੈਂਡ, ਬਰਾਸ ਬੈਂਡ ਤੇ ਆਈ.ਆਰ.ਬੀ. ਬੈਂਡ ਸ਼ਾਮਲ ਹੋਣਗੇ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਏ.ਸੀ.ਪੀ. ਵੈਭਵ ਚੌਧਰੀ ਅਤੇ ਸੈਕਿੰਡ ਪਰੇਡ ਕਮਾਂਡਰ ਸਤਵੀਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਵੱਖ ਵੱਖ ਖੇਡਾਂ ਦੀ ਪੇਸ਼ਕਾਰੀ ਵੀ ਕਰਵਾਈ ਜਾਵੇਗੀ। ਇਸ ਸਮੇਤ ਮੋਟਰਸਾਈਕਲ ਦੇ ਕਰਤੱਵ ਹੋਣਗੇ। ਸਰਕਾਰੀ ਮਹਿੰਦਰਾ ਕਾਲਜ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ, ਮਹਿੰਦਰਾ ਕਾਲਜ, ਸਰਕਾਰੀ ਬਿਕਰਮ ਕਾਲਜ, ਸਿਵਲ ਲਾਈਨਜ਼, ਅਨਾਰਦਾਨਾ ਚੌਂਕ ਤੇ ਸਰਕਾਰੀ ਸਕੂਲ ਸਨੌਰੀ ਗੇਟ ਪਟਿਆਲਾ ਦੀਆਂ ਵਿਦਿਆਰਥਣਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਨ ਹੋਵੇਗਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸੇ ਦੌਰਾਨ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।
Punjab Bani 24 January,2024
42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ
42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ ਕੋਲਕੱਤਾ : ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਭਾਵੇਂ ਆਈਐੱਨਡੀਆਈ ਗੱਠਜੋੜ ਦਾ ਹਿੱਸਾ ਹੈ ਪਰ ਲੋਕ ਸਭਾ ਚੋਣਾਂ ਵਿੱਚ ‘ਏਕਲਾ ਚਲੋ ਰੇ’ ਦੇ ਸੰਕੇਤ ਦਿੱਤੇ ਹਨ। ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਟੀਐਮਸੀ ਪੱਛਮੀ ਬੰਗਾਲ ਦੀਆਂ ਸਾਰੀਆਂ 42 ਸੀਟਾਂ 'ਤੇ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ।
Punjab Bani 24 January,2024
2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਸ਼ਾਨ ਬਣੇਗਾ ਦੂਜਾ ਮਿਲਟਰੀ ਲਿਟਰੇਚਰ ਫੈਸਟੀਵਲ
2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਸ਼ਾਨ ਬਣੇਗਾ ਦੂਜਾ ਮਿਲਟਰੀ ਲਿਟਰੇਚਰ ਫੈਸਟੀਵਲ -ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ -ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪਟਿਆਲਾ ਬਣਿਆ ਮੋਹਰੀ ਜ਼ਿਲ੍ਹਾ ਸਾਕਸ਼ੀ ਸਾਹਨੀ ਪਟਿਆਲਾ, 24 ਜਨਵਰੀ: ਪੰਜਾਬ ਸਰਕਾਰ ਵੱਲੋਂ 2 ਤੇ 3 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਦੂਜਾ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਡਾ. ਜਗਬੀਰ ਸਿੰਘ ਚੀਮਾ, ਪੀਵੀਐਸਐਮ, ਏਵੀਐਸਐਮ, ਵੀਐਸਐਮ ਅਤੇ ਲੈਫਟੀਨੈਂਟ ਕਰਨਲ (ਰਿਟਾ.) ਪੀਐਸ ਗਰੇਵਾਲ ਨੇ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦਾ ਪੋਸਟਰ ਜਾਰੀ ਕੀਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹਾ ਦੂਜੀ ਵਾਰ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਵਾਲਾ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ 'ਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਇਹ ਮੇਲਾ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਰਾਸਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ ਵਿਖੇ ਸਵੇਰੇ 10 ਤੋਂ ਪੈਨਲ ਚਰਚਾ, ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਫੁੱਲ ਮਾਲਾ ਅਰਪਣ ਅਤੇ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਵਿੰਟੇਜ ਜੀਪ ਡਿਸਪਲੇਅ ਤੇ ਹੌਰਸ ਸ਼ੋਅ, ਤੀਰ-ਅੰਦਾਜ਼ੀ ਪ੍ਰਦਰਸ਼ਨੀ ਅਤੇ ਮੁਕਾਬਲੇ, ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਲਈ ਬਹੁਤ ਹੀ ਸਿੱਖਿਆਦਾਇਕ ਫ਼ੈਸਟੀਵਲ ਬਣਨ ਲਈ ਇਹ ਸਮਾਰੋਹ ਪ੍ਰਮੁੱਖ ਫ਼ੌਜੀ ਜੰਗੀ ਨਾਇਕਾਂ, ਲੇਖਕਾਂ, ਨੇਤਾਵਾਂ, ਚਿੰਤਕਾਂ, ਸਿਪਾਹੀਆਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਫ਼ਿਲਮਾਂ ਤੇ ਦਸਤਾਵੇਜ਼ੀ ਨਿਰਮਾਤਾਵਾਂ, ਖਿਡਾਰੀਆਂ, ਬਹਾਦਰਾਂ, ਟੈਕਨੋਕ੍ਰੇਟਸ ਅਤੇ ਫ਼ੌਜੀ ਉਦਯੋਗਿਕ ਨਿਰਮਾਤਾਵਾਂ ਨੂੰ ਇੱਕ ਮੰਚ ਪ੍ਰਦਾਨ ਕਰੇਗਾ।ਇਸ ਮੌਕੇ ਏ.ਡੀ.ਸੀਜ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਤੇ ਮੇਲੇ ਦੇ ਨੋਡਲ ਅਫ਼ਸਰ ਚਰਨਜੀਤ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਪੀ.ਡੀ.ਏ. ਦੇ ਕਾਰਜ ਸਾਧਕ ਅਫ਼ਸਰ ਦੀਪਜੋਤ ਕੌਰ ਤੇ ਸਕੱਤਰ ਆਰਟੀਏ ਨਮਨ ਮਾਰਕੰਨ ਵੀ ਮੌਜੂਦ ਸਨ।
Punjab Bani 24 January,2024
ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ
ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਕਰ ਰਹੇ ਹਨ ਨਿਗਰਾਨੀ, ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ਵਿੱਚ ਸੀਨੀਅਰ ਅਧਿਕਾਰੀ ਕੀਤੇ ਤਾਇਨਾਤ ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ਵਿੱਚ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ 'ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੰਤਵ ਲਈ ਉਨ੍ਹਾਂ ਵੱਲੋਂ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਾਰੇ ਸਥਾਨਾਂ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਜੂਦ ਰਹਿ ਕੇ ਆਪੋ-ਆਪਣੇ ਸਬੰਧਤ ਸਥਾਨਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਗਜ਼ਟਿਡ ਅਫ਼ਸਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼.) ਨੂੰ ਵੀ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਡੀਜੀਪੀ ਪੰਜਾਬ ਨੇ ਸੂਬੇ ਭਰ ਵਿੱਚ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਵਿਆਪਕ ਚੈਕਿੰਗ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ, ਅੰਤਰ-ਜ਼ਿਲ੍ਹਾ ਅਤੇ ਸ਼ਹਿਰੀ ਸੀਮਾਵਾਂ ਨੂੰ ਸੀਲ ਕਰਨ ਸਬੰਧੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਲਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕ 112 ਹੈਲਪਲਾਈਨ ਨੰਬਰ 'ਤੇ ਪੁਲਿਸ ਨੂੰ ਸੂਚਨਾ ਦੇ ਸਕਦੇ ਹਨ। ਇਸ ਦੇ ਨਾਲ ਹੀ ਸੀਪੀਜ਼/ਐਸਐਸਪੀਜ਼ ਨੂੰ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ (ਸੀਏਐਸਓ) ਕਰਨ ਅਤੇ ਬਾਜ਼ਾਰਾਂ, ਸਰਕਾਰੀ ਇਮਾਰਤਾਂ ਅਤੇ ਧਾਰਮਿਕ ਸਥਾਨਾਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।
Punjab Bani 23 January,2024
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ - ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ - ਇੱਕ ਹਫ਼ਤੇ ਵਿੱਚ 19.4 ਕਿਲੋ ਹੈਰੋਇਨ, 8.3 ਕਿਲੋ ਅਫੀਮ, 1.40 ਲੱਖ ਰੁਪਏ ਦੀ ਡਰੱਗ ਮਨੀ ਨਾਲ 31 ਵੱਡੀਆਂ ਮੱਛੀਆਂ ਸਣੇ 141 ਨਸ਼ਾ ਤਸਕਰ ਕਾਬੂ - ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਗਿਣਤੀ 1260 ਤੱਕ ਅੱਪੜੀ ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ ਆ ਰਹੇ ਹਨ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ, “ਸਿਰਫ਼ 20 ਦਿਨਾਂ ਵਿੱਚ, ਮਾਣਯੋਗ ਅਦਾਲਤ ਨੇ 237 ਕੇਸਾਂ ਦੀ ਪੁਸ਼ਟੀ ਕੀਤੀ ਹੈ, ਜਿੱਥੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਹੁਕਮ ਪਾਸ ਕੀਤੇ ਗਏ ਹਨ ਜਿਸ ਤਹਿਤ 282 ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ ਹੈ।” ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਨੁਕਾਤੀ ਰਣਨੀਤੀ- ਲਾਗੂ, ਰੋਕਥਾਮ ਅਤੇ ਮੁੜ ਵਸੇਬਾ- ਨੂੰ ਲਾਗੂ ਕੀਤਾ ਹੈ। ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਫੈਲਾ ਰਹੀ ਹੈ ਅਤੇ ਇਸ ਰਣਨੀਤੀ ਤਹਿਤ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਨਾਲ ਫੜੇ ਗਏ ਨਸ਼ਾਗ੍ਰਸਤ ਵਿਅਕਤੀਆਂ ਨੂੰ ਮੁੜ-ਵਸੇਬੇ ਦਾ ਮੌਕਾ ਦਿੱਤਾ ਜਾਂਦਾ ਹੈ। ਆਈਜੀਪੀ ਨੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ 109 ਐਫਆਈਆਰ ਦਰਜ ਕਰਕੇ 31 ਵੱਡੀਆਂ ਮੱਛੀਆਂ ਸਮੇਤ ਕੁੱਲ 141 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਅਤੇ 19.4 ਕਿਲ ਹੈਰੋਇਨ , 8.3 ਕਿਲੋ ਅਫੀਮ, 25.23 ਕੁਇੰਟਲ ਭੁੱਕੀ, ਅਤੇ 4201 ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 1.40 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ । ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਛੇ ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 1260 ਤੱਕ ਪਹੁੰਚ ਗਈ ਹੈ । 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਐਨਡੀਪੀਐਸ ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਬਾਰੇ ਵੇਰਵੇ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਵੱਖ-ਵੱਖ ਫੀਲਡ ਅਤੇ ਸਪੈਸ਼ਲ ਯੂਨਿਟਾਂ ਨੇ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲਾਂ ਨੂੰ , ਉੱਚ-ਪੱਧਰੀ ਨਸ਼ਾ ਨਿਪਟਾਰਾ ਕਮੇਟੀਆਂ ਦੀ ਦੇਖ-ਰੇਖ ਵਿੱਚ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਨਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਵੱਡੇ ਨਸ਼ਾਂ ਤਸਕਰਾਂ ਦੀਆਂ 111 ਕਰੋੜ ਰੁਪਏ ਦੀਆਂ 263 ਜਾਇਦਾਦਾਂ ਜ਼ਬਤ ਕੀਤੀਆਂ ਹਨ। ਜਦਕਿ 3.60 ਕਰੋੜ ਰੁਪਏ ਦੀਆਂ ਹੋਰ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 9 ਹੋਰ ਤਜਵੀਜ਼ਾਂ ਸਮਰੱਥ ਅਧਿਕਾਰੀ ਕੋਲ ਵਿਚਾਰ ਅਧੀਨ ਹਨ। ਇਸ ਤੋਂ ਇਲਾਵਾ ਆਈ.ਜੀ.ਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਸਥਾਪਤ ਹੋਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 951 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਅਤੇ 10 ਨੂੰ ਬੇਅਸਰ ਕਰਨ ਉਪਰੰਤ 312 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਵਾਲੇ 963 ਹਥਿਆਰਾਂ ਅਤੇ 208 ਵਾਹਨਾਂ ਨੂੂੰ ਬਰਾਮਦ ਕਰਕੇ ਅਤੇ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
Punjab Bani 23 January,2024
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮੌਕੇ ਕੋਆਪਰੇਟਿਵ ਸੁਸਾਇਟੀਜ਼ ਦੇ ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 23 January,2024
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ ਚੰਡੀਗੜ, 23 ਜਨਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਦੋਸ਼ੀ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 23 January,2024
ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ, 23 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਦਰਜਾ-4 ਮੁਲਾਜ਼ਮ ਨੂੰ ਵਿਚੋਲਾ ਬਣਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 193, 465, 466, 471, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਤਾਇਨਾਤ ਡਾ: ਸ਼ਸ਼ੀ ਭੂਸ਼ਣ, ਉਸ ਦਾ ਸਹਾਇਕ ਰਾਮ ਪ੍ਰਸਾਦ ਉਰਫ ਛੋਟੂ, ਜੋ ਕਿ ਹਸਪਤਾਲ ਵਿੱਚ ਦਰਜਾ-4 ਮੁਲਾਜ਼ਮ ਹੈ, ਤੋਂ ਇਲਾਵਾ ਤਿੰਨ ਆਮ ਵਿਅਕਤੀ ਰੇਖਾ, ਉਸ ਦਾ ਪਿਤਾ ਸ਼ੰਮੀ ਅਤੇ ਮਾਤਾ ਆਸ਼ਾ, ਸਾਰੇ ਵਾਸੀ ਖਟੀਕ ਮੰਡੀ, ਫਿਰੋਜ਼ਪੁਰ ਛਾਉਣੀ, ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਤਰਸੇਮ ਦਾ ਆਪਣੀ ਪਤਨੀ ਰੇਖਾ ਨਾਲ ਝਗੜਾ ਹੋਇਆ ਸੀ, ਜਿਸ ਵਿੱਚ 09.07.2020 ਨੂੰ ਉਸਦੇ ਸਹੁਰਾ ਪਰਿਵਾਰ ਵੱਲੋਂ ਉਸਦੇ ਸੱਜੇ ਹੱਥ ਦੀ ਹੱਡੀ ਅਤੇ ਖੱਬੀ ਲੱਤ ਦੀ ਹੱਡੀ ਤੋੜ ਦਿੱਤੀ ਗਈ ਸੀ। ਇਸ ਸਬੰਧੀ ਉਸ ਦੀ ਪਤਨੀ ਰੇਖਾ, ਸੱਸ ਆਸ਼ਾ, ਸਹੁਰਾ ਸ਼ੰਮੀ ਅਤੇ ਸਾਲਾ ਸੋਨੂੰ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੇ ਮਿਤੀ 24.02.2021 ਨੂੰ ਆਪਣੇ ਮੋਬਾਈਲ ਫੋਨ ਦੀ ਐਪਲੀਕੇਸ਼ਨ ਰਾਹੀਂ ਚੈਕ ਕੀਤਾ ਸੀ ਕਿ ਉਸਦੀ ਪਤਨੀ ਰੇਖਾ ਅਤੇ ਉਸਦੇ ਉਕਤ ਪਰਿਵਾਰਕ ਮੈਂਬਰ ਉਕਤ ਦਰਜਾ-4 ਕਰਮਚਾਰੀ ਰਾਮ ਪ੍ਰਸਾਦ ਉਰਫ ਛੋਟੂ ਨੂੰ ਰਿਸ਼ਵਤ ਦੇ ਰਹੇ ਸਨ, ਜਿਸ ਨੇ ਅੱਗੇ ਡਾ. ਸ਼ਸ਼ੀ ਭੂਸ਼ਣ ਨੂੰ ਉਹ ਰਿਸ਼ਵਤ ਸੌਂਪਣੀ ਸੀ ਤਾਂ ਜੋ ਤਰਸੇਮ (ਸ਼ਿਕਾਇਤਕਰਤਾ) ਉਪਰ ਝੂਠਾ ਤੇ ਫ਼ਰਜ਼ੀ ਕੇਸ ਦਰਜ ਕਰਵਾਕੇ ਉਸਨੂੰ ਉਲਝਾਇਆ ਜਾ ਸਕੇ। ਮੁਲਜ਼ਮ ਛੋਟੂ ਇਸ ਮਾਮਲੇ ਵਿੱਚ ਉਕਤ ਡਾਕਟਰ ਲਈ ਰਿਸ਼ਵਤ ਲੈਣ ਅਤੇ ਉਸਨੂੰ ਅੱਗੇ ਦੇਣ ਲਈ ਗੱਲਬਾਤ ਰਾਹੀਂ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਝੂਠੀ ਐੱਮ.ਐੱਲ.ਆਰ. ਦੇ ਆਧਾਰ ’ਤੇ ਉਕਤ ਤਰਸੇਮ ਅਤੇ ਉਸ ਦੇ ਪਿਤਾ ਰਫੀਕ ਖਿਲਾਫ ਪੁਲਸ ਕੇਸ ਦਰਜ ਕਰਵਾ ਦਿੱਤਾ ਗਿਆ। ਪੜਤਾਲ ਦੌਰਾਨ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਪ੍ਰਾਪਤ ਰਿਕਾਰਡ ਅਨੁਸਾਰ ਉਕਤ ਐੱਮ.ਐੱਲ.ਆਰ. ਜਾਅਲੀ ਪਾਈ ਗਈ। ਸ਼ਿਕਾਇਤਕਰਤਾ ਨੇ ਰਾਮ ਪ੍ਰਸਾਦ ਛੋਟੂ ਅਤੇ ਡਾ: ਸ਼ਸ਼ੀ ਭੂਸ਼ਣ ਸਮੇਤ ਆਪਣੇ ਸਹੁਰੇ ਪਰਿਵਾਰ ਦੇ ਉਕਤ ਮੈਂਬਰਾਂ ਵਿਰੁੱਧ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਇੱਕ ਸੀਡੀ ਸੌਂਪੀ ਜਿਸ ਵਿੱਚ ਉਕਤ ਮੁਲਜ਼ਮਾਂ ਤੋਂ ਮੋਟੀ ਰਿਸ਼ਵਤ ਲੈ ਕੇ ਜਾਅਲੀ ਮੈਡੀਕਲ ਸਰਟੀਫਿਕੇਟ ਜਾਰੀ ਕਰਨ ਦਾ ਝੂਠ ਸਾਬਤ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਤਫਤੀਸ਼ ਦੇ ਆਧਾਰ ’ਤੇ ਉਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਰਮਚਾਰੀ ਰਾਮ ਪ੍ਰਸਾਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਿਊਰੋ ਵੱਲੋਂ ਛਾਪੇਮਾਰੀ ਜਾਰੀ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਚੱਲ ਰਹੀ ਹੈ।
Punjab Bani 23 January,2024
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼ ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕੀਤਾ ਜਾਵੇ ਧਿਆਨ ਕੇਂਦਰਿਤ: ਬਲਕਾਰ ਸਿੰਘ ਚੰਡੀਗੜ੍ਹ, 23 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ ਨਿਰਦੇਸ਼ ਦਿੱਤੇ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ਼ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਜਿਹਨਾਂ ਕੰਮਾਂ ਦੀ ਡੀ ਪੀ ਆਰ ਮੰਜੂਰ ਹੋ ਚੁੱਕੀ ਹੈ ਉਨ੍ਹਾਂ ਦਾ ਟੈਂਡਰ ਲਗਵਾਉਣ ਉਪਰੰਤ ਜਲਦ ਕੰਮ ਸ਼ੁਰੂ ਕੀਤਾ ਜਾਵੇ ਅਤੇ ਜਿਹਨਾਂ ਕੰਮਾਂ ਦੀ ਡੀਪੀਆਰ ਪ੍ਰਵਾਨ ਕਰਨ ਲਈ ਕਾਰਵਾਈ ਚਲ ਰਹੀ ਹੈ ਉਹਨਾਂ ਦੀ ਡੀਪੀਆਰ ਜਲਦ ਮੰਜ਼ੂਰ ਕਰਵਾਈ ਜਾਵੇ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਵਿਕਾਸ ਕਾਰਜਾਂ ’ਤੇ ਖ਼ਰਚ ਨਹੀਂ ਕੀਤਾ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਉਨ੍ਹਾਂ ਕੰਮਾਂ ਲਈ ਅਲਾਟ ਹੋਏ ਫੰਡਾਂ ਬਾਰੇ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ ਅਧਿਕਾਰੀਆਂ ਦੇ ਸਾਹਮਣੇ ਵਿਧਾਇਕਾਂ ਨਾਲ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਸਾਰੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਜਨਤਾ ਦੀ ਜ਼ਰੂਰਤ ਮੁਤਾਬਿਕ ਵਿਕਾਸ ਕਾਰਜ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਸਭ ਦਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵੱਲ ਸਾਨੂੰ ਸਾਰਿਆਂ ਨੂੰ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਜੇਕਰ ਕਿਸੇ ਖ਼ੇਤਰੀ ਦਫਤਰ ਨੂੰ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਮੁੱਖ ਦਫਤਰ ਨੂੰ ਭੇਜਣ। ਇਸ ਮੌਕੇ ਵਿਧਾਇਕਾਂ ਵਿੱਚ ਮਦਨ ਲਾਲ ਬੱਘਾ, ਰਾਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਸਰਵਜੀਤ ਕੌਰ ਮਾਨੁਕੇ, ਜਗਤਾਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਮੁੰਡੀਅਨ, ਤਰਨਪ੍ਰੀਤ ਸਿੰਘ ਸੋਂਡ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮਿਉਂਸੀਪਲ ਕਮਿਸ਼ਨਰ, ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ, ਲੁਧਿਆਣਾ, ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਲਾਂਪੁਰ ਦਾਖਾਂ ਅਤੇ ਨਗਰ ਨਿਗਮ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।
Punjab Bani 23 January,2024
ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ
ਨੇਤਾ ਜੀ ਸੁਭਾਸ਼ ਚੰਦ ਬੋਸ ਦਾ ਜਨਮ ਦਿਹਾੜਾ ਮਨਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਰਾਜ ਪੱਧਰੀ ਸਮਾਰੋਹ -ਕਿਹਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਪੰਜਾਬ ਸਰਕਾਰ -ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮਿਲਣੀ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ ਨੂੰ ਇੱਕ ਮੰਚ 'ਤੇ ਆਉਣ ਦਾ ਸੱਦਾ ਪਟਿਆਲਾ, 23 ਜਨਵਰੀ: ਮਹਾਨ ਦੇਸ਼ ਭਗਤ ਤੇ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਹਾੜਾ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਹੁਣ ਹਰ ਸਾਲ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ। ਉਨ੍ਹਾਂ ਦੇ ਨਾਲ ਸੁਤੰਤਰਤਾ ਸੰਗਰਾਮੀ ਸ੍ਰੀ ਪ੍ਰੇਮ ਸਾਗਰ ਫਗਵਾੜਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਜੌੜਾਮਾਜਰਾ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀਆਂ ਵੱਖ-ਵੱਖ 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਇੱਕ ਮੰਚ 'ਤੇ ਇਕੱਠੀਆਂ ਹੋਈਆਂ ਸਨ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਨੇ ਮੁੜ ਸੱਦਾ ਦਿੱਤਾ ਕਿ ਉਹ ਸਦਾ ਲਈ ਇੱਕਜੁੱਟ ਹੋ ਜਾਣ ਤਾਂ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਬਿਹਤਰੀ ਲਈ ਹੋਰ ਵੀ ਵੱਧ ਚੜ੍ਹਕੇ ਹਿੱਸਾ ਪਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖ਼ੁਦ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿਣਗੇ। ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 127ਵੇਂ ਜਨਮ ਦਿਹਾੜੇ ਮੌਕੇ ਮਹਾਨ ਦੇਸ਼ ਭਗਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੇ ਮਹਾਨ ਦੇਸ਼ ਭਗਤਾਂ ਦੇ ਪਰਿਵਾਰਾਂ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰੇ ਨਹੀਂ ਲਾਉਂਦੀ ਸਗੋਂ ਕੰਮ ਕਰਨ ਵਿੱਚ ਯਕੀਨ ਕਰਦੀ ਹੈ। ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸਹੁੰ ਚੁੱਕੀ ਹੈ ਤੇ ਉਹ ਹੁਣ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲ ਪੰਜਾਬ ਤੇ ਪੰਜਾਬੀਆਂ ਲਈ ਧੜਕਦਾ ਹੈ, ਇਸ ਲਈ ਉਨ੍ਹਾਂ ਨੇ ਰਾਜ ਦੇ ਮਹਾਨ ਸ਼ਹੀਦਾਂ ਤੇ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਉਹ ਖ਼ੁਦ ਪੰਜਾਬ ਦੇ 22 ਦੇ ਕਰੀਬ ਜਿਉਂਦੇ ਆਪਣੇ ਆਜ਼ਾਦੀ ਘੁਲਾਟੀਆਂ ਨੂੰ ਮਿਲਣ ਲਈ ਉਨ੍ਹਾਂ ਦੇ ਘਰਾਂ ਤੱਕ ਜਾ ਰਹੇ ਹਨ ਅਤੇ ਹੁਣ ਤੱਕ 10 ਸੁਤੰਤਰਤਾ ਸੰਗਰਾਮੀਆਂ ਨੂੰ ਮਿਲ ਚੁੱਕੇ ਹਨ। ਉਨ੍ਹਾਂ ਨੇ ਫਰੀਡਮ ਫਾਈਟਰ ਪਰਿਵਾਰਾਂ ਨਾਲ ਪਿਛਲੇ ਸਮੇਂ ਕੀਤੀਆਂ ਮੁਲਾਕਾਤਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਇਸ ਦੌਰਾਨ ਸਾਹਮਣੇ ਆਏ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਰੇ ਖੁਸ਼ਖ਼ਬਰੀ ਦੇਣਗੇ। ਮੁੱਖ ਮੰਤਰੀ ਪਹਿਲਾਂ ਹੀ ਕਾਰਗਿਲ ਸ਼ਹੀਦ ਦਿਵਸ ਮੌਕੇ ਫੌਜ ਦੇ ਸ਼ਹੀਦ ਤੇ ਜਖ਼ਮੀ ਜਵਾਨਾਂ ਲਈ ਸਹਾਇਤਾ ਰਾਸ਼ੀ ਦਾ ਖੁਲਦਿਲੀ ਨਾਲ ਐਲਾਨ ਕਰ ਚੁੱਕੇ ਹਨ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, 'ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨਾਂ' ਰਜਿਸਟ੍ਰੇਸ਼ਨ ਨੰਬਰ 196 ਅਤੇ 234 ਦੇ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਅਮਰੀਕ ਸਿੰਘ ਕਲਿਹਾਣਾ, ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਸੋਨੀ, ਸੂਬਾ ਸਕੱਤਰ ਮੇਜਰ ਸਿੰਘ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਜਗਦੀਪ ਸਿੰਘ ਧਨੇਠਾ, ਬਲਦੇਵ ਸਿੰਘ ਬਠਿੰਡਾ, ਭੁਪਿੰਦਰ ਸਿੰਘ ਸ਼ੁਤਰਾਣਾ, ਮਾਸਟਰ ਅਵਤਾਰ ਸਿੰਘ ਰਾਏਕੋਟ, ਨਰਿੰਦਰ ਬਰਨਾਲਾ, ਪਰਮਜੀਤ ਕੌਰ, ਬਲਰਾਜ ਉਬਰਾਏ ਬਾਜ਼ੀ, ਗੁਰਜੀਵਨ ਸਿੰਘ ਪੰਚਾਇਤ ਅਫ਼ਸਰ, ਨਵਤੇਜ ਭੱਠਲ, ਐਡਵੋਕੇਟ ਦਲਜੀਤ ਸਿੰਘ, ਗੁਰਇਕਬਾਲ ਸਿੰਘ ਸੰਧੂ, ਪਰਦੁਮਨ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਹੋਰ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਪੀ.ਏ. ਬਲਬੀਰ ਸਿੰਘ, ਸੋਨੂੰ ਥਿੰਦ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੁਤਰੰਤਰਾ ਸੰਗਰਾਮੀਆਂ ਦੇ ਰਾਜ ਭਰ ਵਿੱਚੋਂ ਪੁੱਜੇ ਪਰਿਵਾਰਾਂ ਦੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਸਨਮਾਨ ਵੀ ਕੀਤਾ ਗਿਆ।
Punjab Bani 23 January,2024
ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਪਟਿਆਲਾ, 23 ਜਨਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰ ਦਿਵਸ 'ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ। 26 ਜਨਵਰੀ 2024 ਤੱਕ ਜਾਰੀ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2024 ਦਾ ਰਾਜ ਪੱਧਰੀ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਕਈ ਹੋਰ ਮਹੱਤਵਪੂਰਣ ਵੀ.ਆਈ.ਪੀਜ ਦੇ ਤਸ਼ਰੀਫ਼ ਲਿਆਉਣ ਦੀ ਸੰਭਾਵਨਾ ਹੈ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ।
Punjab Bani 23 January,2024
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ’ਤੇ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ’ਤੇ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪ ਸਰਕਾਰ ਨੇ ਸੌੜੇ ਸਿਆਸੀ ਹਿੱਤਾਂ ਖਾਤਰ ਧਾਰਮਕ ਭਾਵਨਾਵਾਂ ਨਾਲ ਕੀਤਾ ਖਿਲਵਾੜ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਘਟਨਾ ਲਈ ਮੁੱਖ ਮੰਤਰੀ ਜ਼ਿੰਮੇਵਾਰ, ਅਗਲੀ ਕਾਰਵਾਈ ਲਈ ਕਰਾਂਗੇ ਵਿਚਾਰ ਕਾਨੂੰਨ ਛਿੱਕੇ ਟੰਗ ਕੇ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ ਵਾਰ ਪੈਰੋਲ ਪਟਿਆਲਾ 23 ਜਨਵਰੀ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਵਿਚ ਦਿੱਲੀ ਦੀ ਸਰਕਾਰ ਵੱਲੋਂ ਇਕ ਵਾਰ ਫੇਰ ਨਾਂਪੱਖੀ ਨਜ਼ਰੀਆ ਅਪਣਾਉਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੈਗੂਲਰ ਜ਼ਮਾਨਤ ਵਾਲੀ ਫਾਈਲ ਨੂੰ ਦਰਕਿਨਾਰ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਤੇ ਇਸ ਨਾਲ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ ਤੇ ਸਿੱਖਾਂ ਪ੍ਰਤੀ ਨੀਤੀ ਵੀ ਸਪੱਸ਼ਟ ਹੋ ਗਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਵਿਚ ਆ ਕੇ ਵੀ ਲੋਕਾਂ ਨੂੰ ਗੁੰਮਰਾਹ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੱਲਬਾਤ ਕਰ ਰਹੇ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਲਏ ਗਏ ਯੂ ਟਰਨ ਸਪੱਸ਼ਟ ਕਰਦੇ ਹਨ ਕਿ ਇਹ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਖੌਟਾ ਪਹਿਨਿਆ ਹੋਇਆ ਪਰ ਸਿੱਖ ਮਸਲਿਆਂ ਦੀ ਅਣਦੇਖੀ ਕੀਤੀ ਹੋਈ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਦੇ ਮਸਲੇ ’ਤੇ ਭਲਕੇ ਮੀਟਿੰਗ ਵਿਚ ਅਗਲੀ ਕਾਰਵਾਈ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਸਲੇ ’ਤੇ ਗਠਿਤ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਗੁਰਦੁਆਰਾ ਸਾਹਿਬ ਵਿਖੇ ਵਰਦੀਧਾਰੀ ਪੁਲਿਸ ਕਰਮਚਾਰੀਆਂ ਨੇ ਗੋਲੀਬਾਰੀ ਕਰਕੇ ਬੇਅਦਬੀ ਕੀਤੀ ਅਤੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਹੀ ਪਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ’ਤੇ ਸਖਤ ਟਿੱਭਣੀ ਕਰਦਿਆਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਹੀ ਹੈ, ਜਦਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਪੈਰੋਲ ਲਈ ਮਾਪਦੰਡ ਵੱਖਰੇ ਅਪਣਾਏ ਜਾ ਰਹੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦੀ ਬਜਾਏ ਸਰਕਾਰ ਉਸ ਦੇ ਘਰ ਵਿਚ ਹੀ ਜੇਲ੍ਹ ਬਣਾ ਦੇਵੇ। ਉਨ੍ਹਾਂ ਕਿਹਾ ਕਿ ਅਸੀਂ ਪੈਰੋਲ ਦਾ ਵਿਰੋਧ ਨਹੀਂ ਕਰਦੇ, ਪ੍ਰੰਤੂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਪ੍ਰਤੀ ਪੈਰੋਲ ਦੇਣ ਵੇਲੇ ਮਾਪਦੰਡ ਹੋਰ ਕਿਉਂ ਹੁੰਦੇ ਹਨ, ਨਾਲ ਹੀ ਪੈਰੋਲ ਦੇਣ ਵੇਲੇ ਸਾਰਿਆਂ ਪ੍ਰਤੀ ਇਕ ਨੀਤੀ ਹੀ ਹੋਣੀ ਚਾਹੀਦੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਦੀ ਬੇਅਦਬੀ ਮਾਮਲੇ ਵਿਚ ਮੁਕੱਦਮਾ ਚਲਾਉਣ ਨੁੂੰ ਲੈ ਕੇ ਪ੍ਰਵਾਨਗੀ ਰੋਕੀ ਹੋਈ ਹੈ, ਜਿਸ ਨਾਲ ਉਸ ਪ੍ਰਤੀ ਆਪ ਸਰਕਾਰ ਦੀ ਹਮਦਰਦੀ ਵੀ ਸਪੱਸ਼ਟ ਹੋ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Punjab Bani 23 January,2024
ਰਾਹੁਲ ਗਾਂਧੀ ਨੁੰ ਹੈਬਰਗਾਓ ਵਿੱਚ ਮੰਦਿਰ ਜਾਣ ਦੀ ਨਹੀ ਮਿਲੀ ਇਜਾਜਤ , ਦਿੱਤਾ ਧਰਨਾ
ਰਾਹੁਲ ਗਾਂਧੀ ਨੁੰ ਹੈਬਰਗਾਓ ਵਿੱਚ ਮੰਦਿਰ ਜਾਣ ਦੀ ਨਹੀ ਮਿਲੀ ਇਜਾਜਤ , ਦਿੱਤਾ ਧਰਨਾ ਨਗਾਓਂ (ਅਸਾਮ), 22 ਜਨਵਰੀ ਅਸਾਮ ਵਿਚ ਸ੍ਰੀ ਸ੍ਰੀ ਸ਼ੰਕਰ ਦੇਵ ਸਤਰ ਮੰਦਰ ਵਿਚ ਜਾਣ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਫੈਸਲਾ ਕਰਨਗੇ ਕਿ ਕੌਣ ਮੰਦਰ ਵਿਚ ਜਾਵੇਗਾ। ਹੈਬਰਗਾਓਂ ‘ਚ ਅਧਿਕਾਰੀਆਂ ਨੇ ਰਾਹੁਲ ਗਾਂਧੀ ਨੂੰ ਬੋਰਦੁਆ ‘ਚ ਸ੍ਰੀ ਸ੍ਰੀ ਸ਼ੰਕਰ ਦੇਵ ਸਤਰ ਮੰਦਰ ‘ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਸਮੇਤ ਕਈ ਪਾਰਟੀ ਆਗੂਆਂ ਨੇ ਧਰਨਾ ਦਿੱਤਾ। ਰਾਹੁਲ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਨੂੰ ਹੈਬਰਗਾਓਂ ਵਿਖੇ ਰੋਕ ਲਿਆ ਗਿਆ ਅਤੇ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
Punjab Bani 22 January,2024
22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ
22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ ਅਯੁੱਧਿਆ, 22 ਜਨਵਰੀ ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’
Punjab Bani 22 January,2024
ਰਾਮਲਲਾ ਦੀ ਪ੍ਰਾਣ ਪ੍ਰਤਿ਼ਸਠਾ ਦੀ ਹੋਈ ਰਸਮ : ਪ੍ਰਧਾਨ ਮੰਤਰੀ ਮੋਦੀ ਹੋਏ ਨਤਮਸਤਕ
ਰਾਮਲਲਾ ਦੀ ਪ੍ਰਾਣ ਪ੍ਰਤਿ਼ਸਠਾ ਦੀ ਹੋਈ ਰਸਮ : ਪ੍ਰਧਾਨ ਮੰਤਰੀ ਮੋਦੀ ਹੋਏ ਨਤਮਸਤਕ ਦਿਲੀ : ਰਾਮ ਮੰਦਿਰ ਵਿੱਚ ਰਾਮਲਲਾ ਦੀ ਪਵਿੱਤਰ ਰਸਮ ਹੋਈ। ਪ੍ਰਧਾਨ ਮੰਤਰੀ ਮੋਦੀ, ਆਰਐਸਐਸ ਮੁਖੀ ਮੋਹਨ ਭਾਗਵਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮੌਜੂਦਗੀ ਵਿੱਚ ਇੱਕ ਸ਼ੁਭ ਸਮੇਂ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤਾ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਮਲਲਾ ਨੂੰ ਚਾਂਦੀ ਦਾ ਛਤਰ ਭੇਟ ਕੀਤਾ। ਸ਼ੁਭ ਸਮੇਂ 'ਤੇ ਸਾਰੀਆਂ ਧਾਰਮਿਕ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਪੀਐਮ ਮੋਦੀ ਨੇ ਰਾਮਲਲਾ ਦੀ ਪੂਜਾ ਕੀਤੀ। ਰਾਮਲਲਾ ਦੀ ਅਦਭੁਤ ਆਕਰਸ਼ਕ ਬਾਲ ਵਰਗੀ ਮੂਰਤੀ ਨੂੰ ਦੇਖ ਕੇ ਸ਼ਰਧਾਲੂ ਭਾਵੁਕ ਹੋ ਰਹੇ ਹਨ। ਤੁਸੀਂ ਵੀ 23 ਜਨਵਰੀ ਤੋਂ ਪ੍ਰਮਾਤਮਾ ਦੇ ਦਰਸ਼ਨਾਂ ਦਾ ਲਾਭ ਪ੍ਰਾਪਤ ਕਰ ਸਕਦੇ ਹੋ। ਰਾਮਲਲਾ ਦੀ ਮੂਰਤੀ 'ਤੇ ਆਰਤੀ ਕੀਤੀ ਗਈ। ਇਸ ਦੌਰਾਨ ਪੀਐਮ ਮੋਦੀ ਅਤੇ ਮੋਹਨ ਭਾਗਵਤ ਪਾਵਨ ਅਸਥਾਨ ਵਿੱਚ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੇਜ਼ਬਾਨ ਪੀਐਮ ਮੋਦੀ ਤੋਂ ਇਲਾਵਾ ਮਹਿਮਾਨਾਂ ਨੇ ਵੀ ਆਰਤੀ ਕੀਤੀ। ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿੱਚ ਰਾਮਲਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਹੋਈ। ਰਾਮਲਲਾ ਨੂੰ ਰਾਮ ਮੰਦਰ ਵਿੱਚ ਵੈਦਿਕ ਜਾਪ ਨਾਲ ਬਿਰਾਜਮਾਨ ਕੀਤਾ ਗਿਆ ਹੈ।
Punjab Bani 22 January,2024
ਜਲੰਧਰ ਵਿਚ ਲਗਾਏ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ
ਜਲੰਧਰ ਵਿਚ ਲਗਾਏ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਜਲੰਧਰ : ਪੰਜਾਬ ਦੇ ਜਲੰਧਰ 'ਚ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾਏ ਗਏ ਹਨ। ਦਰਅਸਲ, ਜਲੰਧਰ ਦੇ ਡੀਸੀ ਦਫ਼ਤਰ ਦੇ ਮੁੱਖ ਗੇਟ 'ਤੇ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾਏ ਗਏ ਹਨ। ਭਾਲ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਖੋਜ ਕਰਨਾ। ਇਸ ਤਹਿਤ ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਲੱਭੋ ਯਾਤਰਾ ਦੇ ਪੋਸਟਰ ਲਾਏ ਗਏ ਹਨ। ਪੋਸਟਰ ਵੱਡੇ A4 ਸਾਈਜ਼ ਦੇ ਪੇਪਰ 'ਤੇ ਛਾਪੇ ਗਏ ਹਨ ਜਿਨ੍ਹਾਂ ਨੂੰ ਸੈਲੋ ਟੇਪ ਨਾਲ ਚਿਪਕਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ 2 ਦਿਨਾਂ ਦੀ ਹਫ਼ਤਾਵਾਰੀ ਛੁੱਟੀ ਤੋਂ ਬਾਅਦ ਖੁੱਲ੍ਹਿਆ ਹੈ ਤੇ ਫਿਲਹਾਲ ਇਨ੍ਹਾਂ ਪੋਸਟਰਾਂ ਦਾ ਕਿਸੇ ਨੇ ਨੋਟਿਸ ਨਹੀਂ ਲਿਆ। ਪੋਸਟਰ ਲਗਾਏ ਜਾਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਮੁਲਾਜ਼ਮਾਂ ਨੂੰ ਪੋਸਟਰ ਹਟਾਉਣ ਲਈ ਭੇਜਿਆ ਗਿਆ।
Punjab Bani 22 January,2024
ਗੈਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਬਦਮਾਸਾਂ ਨੁੰ ਲੱਗੀ ਗੋਲੀ, ਇਕ ਪੁਲਸ ਮੁਲਾਜ਼ਮ ਦੀ ਪੱਗ ਵਿੱਚ ਵਜੀ ਗੋਲੀ
ਗੈਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋ ਬਦਮਾਸਾਂ ਨੁੰ ਲੱਗੀ ਗੋਲੀ, ਇਕ ਪੁਲਸ ਮੁਲਾਜ਼ਮ ਦੀ ਪੱਗ ਵਿੱਚ ਵਜੀ ਗੋਲੀ ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਨਕੋਦਰ ਰੋਡ 'ਤੇ ਸਥਿਤ ਗੁਲ ਮਿਹਰ ਐਵੇਨਿਊ ਲਾਗੇ ਮੁਕਾਬਲਾ ਹੋਇਆ ਜਿਸ ਵਿਚ ਦੋ ਗੈਂਗਸਟਰਾਂ ਨੂੰ ਗੋਲ਼ੀ ਲੱਗਣ ਦੀ ਸੂਚਨਾ ਹੈ। ਜ਼ਖ਼ਮੀ ਹਾਲਤ ਵਿੱਚ ਗੈਂਗਸਟਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੂਰਾ ਇਲਾਕਾ ਛਾਉਣੀ 'ਚ ਤਬਦੀਲ ਹੋ ਗਿਆ। ਦੋਵੇਂ ਗੈਂਗਸਟਰ ਕਤਲ, ਸੁਪਾਰੀ ਕਿਲਿੰਗ ਤੇ ਨਸ਼ੇ ਦੀ ਤਸਕਰੀ ਵਿਚ ਸ਼ਾਮਲ ਸਨ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਇਸ ਵੇਲੇ ਨਕੋਦਰ ਰੋਡ 'ਤੇ ਸਥਿਤ ਗੁਲਮੇਹਰ ਐਵਨਿਊ ਲਾਗੇ ਮੌਜੂਦ ਹਨ ਜਿਸ 'ਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਕਤ ਥਾਂ 'ਤੇ ਘੇਰਾ ਪਾ ਲਿਆ। ਪੁਲਿਸ ਪਾਰਟੀ ਨੂੰ ਦੇਖਦੇ ਹੀ ਗੈਂਗਸਟਰਾਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ। ਪੁਲਿਸ ਵੱਲੋਂ ਚਲਾਈਆਂ ਗਈਆਂ ਗੋਲ਼ੀਆਂ 'ਚ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਕਾਬੂ ਕਰ ਕੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਐਤਵਾਰ ਸਵੇਰੇ ਗੁਲਮੋਹਰ ਕਲੋਨੀ ਵਿੱਚ ਹੋਈ ਮੁੱਠਭੇੜ ਤੋਂ ਬਾਅਦ ਪੁਲਿਸ ਵੱਲੋਂ ਜ਼ਖਮੀ ਹਾਲਤ 'ਚ ਗ੍ਰਿਫਤਾਰ ਕੀਤੇ ਗਏ ਦੋਵੇਂ ਗੈਂਗਸਟਰ ਸ਼ਹਿਰ 'ਚ ਦੋ ਲੋਕਾਂ ਨੂੰ ਟਾਰਗੇਟ ਬਣਾਉਣ ਲਈ ਘੁੰਮ ਰਹੇ ਸਨ। ਇਹ ਟਾਰਗੇਟ ਉਨ੍ਹਾਂ ਨੂੰ ਅਮਰੀਕਾ ਬੈਠੇ ਗੈਂਗਸਟਰ ਲੱਕੀ ਵੱਲੋਂ ਦਿੱਤਾ ਗਿਆ ਸੀ। ਫੜੇ ਗਏ ਗੈਂਗਸਟਰ ਨਿਤਿਨ ਵਾਸੀ ਜਲੰਧਰ ਤੇ ਅਸ਼ੀਸ਼ ਵਾਸੀ ਬੁੱਲੋਵਾਲ ਹੁਸ਼ਿਆਰਪੁਰ ਹਨ ਜਿਨ੍ਹਾਂ ਖਿਲਾਫ 10 ਤੋਂ ਵੱਧ ਮਾਮਲੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਸਵੇਰੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸਰਿੰਦਰ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਗੈਂਗਸਟਰ ਗੁਲਮੋਹਕ ਕਲੋਨੀ ਲਾਗੇ ਇੱਕ ਗੱਡੀ 'ਚ ਘੁੰਮ ਰਹੇ ਹਨ ਜਿਨ੍ਹਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਉਕਤ ਇਲਾਕੇ ਨੂੰ ਘੇਰਾ ਪਾ ਲਿਆ। ਜਦ ਪੁਲਿਸ ਪਾਰਟੀ ਗੈਂਗਸਟਰਾਂ ਲਾਗੇ ਪਹੁੰਚੀ ਤਾਂ ਉਨ੍ਹਾਂ ਗੋਲ਼ੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਗੋਲ਼ੀਬਾਰੀ 'ਚ ਦੋਵੇਂ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਦਕਿ ਥਾਣੇਦਾਰ ਏਐਸਆਈ ਨਿਸ਼ਾਨ ਸਿੰਘ ਦੇ ਪੱਗ ਬੱਝੀ ਹੋਣ ਕਾਰਨ ਗੋਲ਼ੀ ਪੱਗ 'ਤੇ ਲੱਗੀ ਜਿਸ ਨਾਲ ਉਹ ਵਾਲ-ਵਾਲ ਬਚ ਗਏ। ਫਿਲਹਾਲ ਦੋਵਾਂ ਗੈਂਗਸਟਰਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਪੁਲਿਸ ਦਾ ਸਖਤ ਪਹਿਰਾ ਲਗਾਇਆ ਗਿਆ ਹੈ।
Punjab Bani 21 January,2024
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ -ਵਿਧਾਇਕ ਕੋਹਲੀ ਨੇ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ -ਕਿਹਾ, ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਰੱਖਿਆ ਜਾ ਰਿਹੇ ਖਾਸ ਖਿਆਲ -ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦਾ ਉਪਰਾਲੇ ਦੀ ਸ਼ਲਾਘਾ ਪਟਿਆਲਾ, 21 ਜਨਵਰੀ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਸ਼ਹਿਰੀ ਖੇਤਰ ਤੋਂ ਚੌਥੀ ਬੱਸ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਹੈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਇਸ ਲਈ ਸ਼ਹਿਰ ਵਾਸੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ।
Punjab Bani 21 January,2024
ਹਥਿਆਰਬੰਦ ਜੰਗਾਂ ਦੌਰਾਨ ਜਿਨਸੀ ਹਿੰਸਾ ਨੂੰ ਵਰਤਿਆ ਜਾਂਦਾ ਹੈ ਹਥਿਆਰ ਵਾਂਗ : ਪੰਜਾਬੀ ਯੂਨੀਵਰਸਿਟੀ ਦਾ ਅਧਿਐਨ
ਹਥਿਆਰਬੰਦ ਜੰਗਾਂ ਦੌਰਾਨ ਜਿਨਸੀ ਹਿੰਸਾ ਨੂੰ ਵਰਤਿਆ ਜਾਂਦਾ ਹੈ ਹਥਿਆਰ ਵਾਂਗ : ਪੰਜਾਬੀ ਯੂਨੀਵਰਸਿਟੀ ਦਾ ਅਧਿਐਨ -ਮਰਦਾਂ, ਔਰਤਾਂ ਅਤੇ ਬੱਚਿਆਂ ਨਾਲ਼ ਬਕਾਇਦਾ ਹੁਕਮਾਂ ਅਧੀਨ ਵੀ ਵਾਪਰਦੇ ਹਨ ਅਜਿਹੇ ਬਲਾਤਕਾਰ -ਰਿਪੋਰਟਿੰਗ ਅਤੇ ਸਬੂਤਾਂ ਦੀ ਘਾਟ ਬਣਦੀ ਹੈ ਕਾਨੂੰਨ ਦੇ ਰਾਹ ਦਾ ਰੋੜਾ -ਯੁੱਧ ਦੌਰਾਨ ਵਾਪਰੀ ਜਿਨਸੀ ਹਿੰਸਾ ਨੂੰ ਸਹਿਜ ਵਰਤਾਰਾ ਸਮਝ ਲੈਣ ਦਾ ਹੀ ਹੈ ਰੁਝਾਨ ਪਟਿਆਲਾ-ਸੰਸਾਰ ਵਿੱਚ ਹਥਿਆਰਬੰਦ ਯੁੱਧਾਂ ਦੌਰਾਨ ਜਿਨਸੀ ਹਿੰਸਾ ਨੂੰ ਕਿਸ ਤਰ੍ਹਾਂ ਇੱਕ ਹਥਿਆਰ ਵਾਂਗ ਵਰਤਿਆ ਜਾਂਦਾ ਹੈ ਅਤੇ ਇਸ ਦੇ ਕਿਹੋ ਜਿਹੇ ਸਿੱਟੇ ਨਿਕਲ਼ਦੇ ਹਨ, ਇਸ ਬਾਰੇ ਪੰਜਾਬੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਕਾਨੂੰਨ ਦੇ ਹਵਾਲੇ ਨਾਲ਼ ਇੱਕ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿੱਚ ਖੋਜਾਰਥੀ ਰੀਤੂ ਵੱਲੋਂ ਨਿਗਰਾਨ ਡਾ. ਸੁਖਦਰਸ਼ਨ ਸਿੰਘ ਖਹਿਰਾ ਅਧੀਨ ਕੀਤੇ ਇਸ ਖੋਜ ਕਾਰਜ ਰਾਹੀਂ ਇਸ ਵਰਤਾਰੇ ਦੇ ਰੁਝਾਨਾਂ, ਸਿੱਟਿਆਂ ਅਤੇ ਰੋਕਥਾਮ ਹਿਤ ਉਠਾਏ ਜਾ ਸਕਣ ਵਾਲੇ ਸੰਭਾਵੀ ਕਦਮਾਂ ਬਾਰੇ ਅਧਿਐਨ ਕੀਤਾ ਗਿਆ। ਖੋਜਾਰਥੀ ਰੀਤੂ ਨੇ ਦੱਸਿਆ ਕਿ ਪੁਰਾਤਨ ਸਮੇਂ ਤੋਂ ਹੀ ਮਨੁੱਖਤਾ ਨੂੰ ਜੰਗਾਂ ਯੁੱਧਾਂ ਦੇ ਖਤਰੇ ਦਰਪੇਸ਼ ਰਹੇ ਹਨ। ਟਕਰਾਅ ਦੀਆਂ ਇਨ੍ਹਾਂ ਸਥਿਤੀਆਂ ਵਿੱਚ ਵੱਡੇ ਪੱਧਰ ਉੱਤੇ ਜਿਨਸੀ ਹਿੰਸਾ ਦਾ ਹੋਣਾ ਵੀ ਆਮ ਵਰਤਾਰਾ ਹੈ। ਉਨ੍ਹਾਂ ਦੱਸਿਆ ਕਿ ਔਰਤਾਂ ਅਤੇ ਮਰਦਾਂ ਦੋਹਾਂ ਉੱਤੇ ਇਹ ਜਿਨਸੀ ਹਿੰਸਾ ਵੱਖ-ਵੱਖ ਪੱਧਰਾਂ ਉੱਤੇ ਵਾਪਰਦੀ ਹੈ। ਜੰਗਾਂ ਯੁੱਧਾਂ ਵਾਲ਼ੇ ਖੇਤਰਾਂ ਵਿੱਚ ਅਬਾਦੀ ਦੇ ਉਜਾੜੇ ਜਾਂ ਮੁੜ-ਵਸੇਬੇ ਸਮੇਂ, ਘਰ, ਸੈਨਿਕ ਹਿਫਾਜ਼ਤੀ ਥਾਵਾਂ, ਸ਼ਰਨਾਰਥੀ ਕੈਂਪ, ਹਸਪਤਾਲ, ਧਾਰਮਿਕ ਸਥਾਨ ਜਾਂ ਅਜਿਹੀ ਹੋਰ ਬਹੁਤ ਸਾਰੀਆਂ ਅਜਿਹੇ ਮਾਹੌਲ ਵਿੱਚ ਅਸੁਰੱਖਿਅਤ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਦਰਅਸਲ ਇਹ ਵੀ ਹਿੰਸਾ ਦੇ ਹੋਰ ਰੂਪਾਂ ਜਿਵੇਂ ਕਿ ਨਸਲਕੁਸ਼ੀ, ਦਮਨ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਾਂਗ ਇੱਕ ਵੱਖਰੀ ਕਿਸਮ ਹੀ ਹੈ। ਹਿੰਸਾ ਦੇ ਇਸ ਰੂਪ ਨੂੰ ਅਕਸਰ ਅੱਤਵਾਦ ਅਤੇ ਸੰਗਠਿਤ ਹਿੰਸਕ ਅਪਰਾਧ ਆਦਿ ਸੰਬੰਧੀ ਉਕਸਾਉਣ ਲਈ ਹਥਿਆਰ ਵਜੋਂ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪੱਖੋਂ ਹੈਰਾਨੀਕੁੰਨ ਗੱਲ ਇਹ ਹੈ ਕਿ ਇਹ ਸਿਰਫ਼ ਕਾਬੂ ਤੋਂ ਬਾਹਰ ਦਾ ਬਲਾਤਕਾਰ ਹੀ ਨਹੀਂ ਹੁੰਦਾ, ਸਗੋਂ ਬੜੀ ਵਾਰ ਬਕਾਇਦਾ ਹੁਕਮਾਂ ਦੇ ਤਹਿਤ ਹੋਇਆ ਬਲਾਤਕਾਰ ਵੀ ਹੁੰਦਾ ਹੈ, ਜਿਸਨੂੰ ਅਕਸਰ ਸੈਨਿਕ, ਰਾਜਨੀਤਿਕ ਜਾਂ ਆਰਥਿਕ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਰਣਨੀਤਕ ਹਥਿਆਰ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।ਇਸ ਤਰ੍ਹਾਂ ਹਥਿਆਰਬੰਦ ਸੰਘਰਸ਼ਾਂ ਦੇ ਅਜਿਹੇ ਪੀੜਤਾਂ ਦੀ ਸੁਰੱਖਿਆ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੈ ਜਿਸ ਕਾਰਨ ਇੰਟਰਨੈਸ਼ਨਲ ਕਮੇਟੀ ਆਫ਼ ਰੈੱਡ ਕਰਾਸ (ਆਈ.ਸੀ.ਆਰ.ਸੀ.) ਦੀ ਸਥਾਪਨਾ ਵੀ ਹੋਈ। ਉਨ੍ਹਾਂ ਦੱਸਿਆ ਕਿ ਇਸ ਕਿਸਮ ਦੀ ਜਿਨਸੀ ਹਿੰਸਾ ਆਪਣੀਆਂ ਵਿਸ਼ੇਸ਼ ਚੁਣੌਤੀਆਂ ਪੇਸ਼ ਕਰਦੀ ਹੈ ਜਿਸ ਦਾ ਇੱਕ ਪੱਖ ਇਹ ਹੈ ਕਿ ਇਸ ਦੀ ਜਿ਼ਆਦਾਤਰ ਰਿਪੋਰਟਿੰਗ ਹੀ ਨਹੀਂ ਹੁੰਦੀ। ਜੇ ਰਿਪੋਰਟ ਹੋ ਵੀ ਜਾਵੇ ਤਾਂ ਆਸਾਨੀ ਨਾਲ਼ ਉਪਲਬਧ ਸਬੂਤਾਂ ਦੀ ਘਾਟ, ਫੋਰੈਂਸਿਕ ਜਾਂ ਹੋਰ ਦਸਤਾਵੇਜ਼ੀ ਸਬੂਤਾਂ ਦੀ ਘਾਟ ਜਿਹੇ ਕਾਰਕ ਨਿਆਂ ਦੇ ਰਾਹ ਦਾ ਰੋੜਾ ਬਣ ਜਾਂਦੇ ਹਨ। ਇਸ ਸਭ ਦੇ ਸਿੱਟੇ ਵਜੋਂ, ਜਿਨਸੀ ਹਿੰਸਾ ਨੂੰ ਸਿਰਫ਼ ਇੱਕ ਨਾ-ਟਾਲ਼ੇ ਜਾ ਸਕਣ ਵਾਲ਼ਾ ਸਹਿਜ ਵਰਤਾਰਾ ਸਮਝ ਕੇ ਖਾਰਜ ਕਰ ਦੇਣ ਦਾ ਰੁਝਾਨ ਹੀ ਪ੍ਰਚੱਲਿਤ ਹੈ। ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਦੱਸਿਆ ਕਿ ਤਾਜ਼ਾ ਅਧਿਐਨ, ਅਜਿਹੇ ਵਰਤਾਰੇ ਦੇ ਪ੍ਰਸਾਰ ਲਈ ਜਿ਼ੰਮੇਵਾਰ ਬੁਨਿਆਦੀ ਮਾਹੌਲ ਦੀ ਨਿਸ਼ਾਨਦੇਹੀ ਕਰਨ ਦੀ ਦਿਸ਼ਾ ਵਿੱਚ ਇੱਕ ਕੋਸਿ਼ਸ਼ ਹੈ। ਇਸ ਅਧਿਐਨ ਰਾਹੀਂ ਹਥਿਆਰਬੰਦ ਯੁੱਧਾਂ ਦੌਰਾਨ ਵਾਪਰਦੀ ਜਿਨਸੀ ਹਿੰਸਾ ਅਤੇ ਇਸਦੇ ਪ੍ਰਚਲਨ ਨਾਲ਼ ਜੁੜੇ ਹਾਲਾਤ ਸੰਬੰਧੀ ਕਾਰਕਾਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਅਜਿਹੇ ਸੋਸ਼ਣ ਦਾ ਸਿ਼ਕਾਰ ਹੋਣ ਵਾਲ਼ੀਆਂ ਔਰਤਾਂ ਅਤੇ ਲੜਕੀਆਂ ਦੀਆਂ ਵਿਸ਼ੇਸ਼ ਲੋੜਾਂ ਦਾ ਮੁਲਾਂਕਣ ਕੀਤਾ ਗਿਆ ਹੈ। ਇਸੇ ਤਰ੍ਹਾਂ ਜੰਗ ਦੀਆਂ ਸਥਿਤੀਆਂ ਅਤੇ ਜੰਗ ਤੋਂ ਪੈਦਾ ਹੋਏ ਬੱਚਿਆਂ ਦੀ ਵਿਸ਼ੇਸ਼ ਸਥਿਤੀ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਅਧਿਐਨ ਜੰਗ ਨਾਲ਼ ਸਬੰਧਤ ਜਿਨਸੀ ਹਿੰਸਾ ਨਾਲ਼ ਜੁੜੇ ਵਿਸ਼ੇਸ਼ ਪ੍ਰੋਗਰਾਮਾਂ ਦੀ ਗੁੰਜਾਇਸ਼ ਅਤੇ ਪ੍ਰਭਾਵ ਸੰਬੰਧੀ ਜਾਂਚ ਕਰਨ ਦੀ ਵੀ ਇੱਕ ਕੋਸਿ਼ਸ਼ ਸੀ। ਅਧਿਐਨ ਵਿੱਚ ਇਹ ਜਾਣਨ ਦੀ ਕੋਸਿ਼ਸ਼ ਕੀਤੀ ਗਈ ਹੈ ਕਿ ਕਿਵੇਂ ਅਜਿਹੇ ਵਿਸ਼ੇਸ਼ ਪ੍ਰੋਗਰਾਮ ਯੁੱਧ ਵਿੱਚ ਸ਼ਾਮਿਲ ਲੜਾਕੂਆਂ ਨੂੰ ਅਜਿਹੇ ਵਿਅਕਤੀਆਂ ਨੂੰ ਬਖਸ਼ ਦੇਣ ਲਈ ਜਿ਼ੰਮੇਵਾਰ ਬਣਾ ਸਕਦੇ ਹਨ ਜੋ ਦੁਸ਼ਮਣੀ ਵਾਲ਼ੀਆਂ ਕਾਰਵਾਈਆਂ ਵਿੱਚ ਹਿੱਸੇਦਾਰ ਨਹੀਂ ਹੁੰਦੇ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇਸ ਖੋਜ ਲਈ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਇੱਕ ਵਿਸ਼ੇਸ਼ ਭੂਗੋਲਿਕ ਖਿੱਤੇ ਦੀਆਂ ਹੱਦਾਂ ਤੋਂ ਪਾਰ ਜਾ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਜਿਹਾ ਖੋਜ ਕਾਰਜ ਕਰਨਾ ਆਪਣੇ ਆਪ ਵਿੱਚ ਅਹਿਮ ਹੈ। ਅਜਿਹਾ ਹੋਣਾ ਪੰਜਾਬੀ ਯੂਨੀਵਰਸਿਟੀ ਦੀ ਮਨੁੱਖਤਾ ਸੰਬੰਧੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ ਅਤੇ ਅਦਾਰੇ ਦੇ ਮਾਣ ਵਿੱਚ ਵਾਧਾ ਵੀ ਕਰਦਾ ਹੈ।
Punjab Bani 21 January,2024
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ ਚੰਡੀਗੜ੍ਹ, 20 ਜਨਵਰੀ, 2024 - ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ। ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਿਟੀ ਬਿਊਟੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਅਤੇ ਕੌਂਸਲਾਂ ਨੇ ਭਾਗ ਲਿਆ। ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਕੁੱਲ 46 ਐਂਟਰੀਆਂ ਨੇ ਮੁਕਾਬਲੇ ਲਈ ਕੁਆਲੀਫਾਈ ਕੀਤਾ। ਵਾਰਡਾਂ ਅਤੇ ਜਨਤਕ ਸਥਾਨਾਂ ਦਾ ਨਿਰਣਾ ਕਰਨ ਮੁਕਾਬਲਾ ਪੰਜ ਥੁਮਾਂ 'ਤੇ ਕੇਂਦ੍ਰਿਤ ਸੀ ਜਿਸ ਵਿਚ: ਪਹੁੰਚਯੋਗਤਾ, ਸਹੂਲਤਾਂ, ਗਤੀਵਿਧੀਆਂ, ਸੁਹਜ, ਅਤੇ ਵਾਤਾਵਰਣ ਸ਼ਾਮਿਲ ਸਨ। ਸੁਹਜ ਸ਼ਾਸਤਰ ਦਾ ਸਭ ਤੋਂ ਵੱਧ 50% ਯੋਗਦਾਨ ਸੀ। ਬਲਕਾਰ ਸਿੰਘ ਨੇ ਅੱਗੇ ਦੱਸਿਆ ਕਿ ਟਾਊਨ ਪਲਾਨਰਜ਼, ਹੈਰੀਟੇਜ, ਇਨਵਾਇਰਮੈਂਟ ਅਤੇ ਫਾਈਨ ਆਰਟਸ ਦੇ ਮਾਹਿਰਾਂ ਦੀ ਇੱਕ ਜਿਊਰੀ ਦੁਆਰਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਤੋਂ ਬਾਅਦ, ਵੱਖ-ਵੱਖ ਸ਼੍ਰੇਣੀਆਂ ਵਿੱਚ ਚੋਟੀ ਦੀਆਂ ਪੰਜ ਐਂਟਰੀਆਂ ਦੀ ਚੋਣ ਕੀਤੀ ਗਈ ਸੀ। ਜੇਤੂਆਂ ਵਿੱਚ ਵਾਟਰਫਰੰਟ ਸ਼੍ਰੇਣੀ ਲਈ ਅੰਮ੍ਰਿਤਸਰ ਵਿੱਚ ਯੂਡੀਬੀਸੀ ਕੈਨਾਲ ਵਾਟਰਫਰੰਟ ਪ੍ਰੋਜੈਕਟ, ਪਾਰਕ ਸ਼੍ਰੇਣੀ ਲਈ ਉਲ ਬਾਗ ਅੰਮ੍ਰਿਤ ਪ੍ਰੋਜੈਕਟ, ਵਾਰਡ ਸ਼੍ਰੇਣੀ ਲਈ ਲੁਧਿਆਣਾ ਦੇ ਸਰਾਭਾ ਨਗਰ ਵਾਰਡ, ਵਪਾਰਕ ਸਪੇਸ ਸ਼੍ਰੇਣੀ ਲਈ ਐਸਏਐਸ ਨਗਰ ਵਿੱਚ ਫੇਜ਼-3ਬੀ2 ਮਾਰਕੀਟ, ਅਤੇ ਪੁਨਰ ਵਿਕਾਸ ਲਈ ਹੈਰੀਟੇਜ ਸ਼੍ਰੇਣੀ ਤਹਿਤ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਨੇੜੇ ਵਾਲਡ ਸਿਟੀ ਪ੍ਰੋਜੈਕਟ ਸ਼ਾਮਿਲ ਹੈ। ਮੰਤਰੀ ਬਲਕਾਰ ਸਿੰਘ ਨੇ ਰਾਸ਼ਟਰੀ ਪੱਧਰ ਦੇ ਸਿਟੀ ਬਿਊਟੀ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਲਈ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮਾਮਲਿਆਂ ਦੇ ਮੰਤਰਾਲੇ ਨੂੰ ਇਹਨਾਂ ਪੰਜ ਜੇਤੂ ਐਂਟਰੀਆਂ ਦੀ ਸਿਫ਼ਾਰਸ਼ ਕੀਤੀ। ਇਹ ਸੁਹਜਾਤਮਕ ਤੌਰ 'ਤੇ ਪ੍ਰਸੰਨ ਅਤੇ ਟਿਕਾਊ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Punjab Bani 20 January,2024
ਪੰਜਾਬੀ ਯੂਨੀਵਰਸਿਟੀ ਤੋੰ ਡਾ. ਜਗਪ੍ਰੀਤ ਕੌਰ ਨੂੰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਮਿਲਿਆ ਅੰਤਰਰਾਸ਼ਟਰੀ 'ਸਪਾਰਕ' ਪ੍ਰਾਜੈਕਟ
ਪੰਜਾਬੀ ਯੂਨੀਵਰਸਿਟੀ ਤੋੰ ਡਾ. ਜਗਪ੍ਰੀਤ ਕੌਰ ਨੂੰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਮਿਲਿਆ ਅੰਤਰਰਾਸ਼ਟਰੀ 'ਸਪਾਰਕ' ਪ੍ਰਾਜੈਕਟ -ਐੱਮ. ਡੀ. ਯੂ., ਰੋਹਤਕ ਦੀ ਅਧਿਆਪਕ ਡਾ. ਮਾਧੁਰੀ ਹੁੱਡਾ ਨਾਲ਼ ਸਾਂਝੇ ਤੌਰ ਉੱਤੇ ਪ੍ਰਾਪਤ ਹੋਇਆ -ਆਸਟ੍ਰੇਲੀਆ ਦੇ ਪਰਥ ਵਿਚਲੀ ਕਰਟਿਨ ਯੂਨੀਵਰਸਿਟੀ ਦੇ ਦੋ ਅਧਿਆਪਕਾਂ ਦੇ ਸਹਿਯੋਗ ਨਾਲ਼ ਚੜ੍ਹੇਗਾ ਨੇਪਰੇ ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਤੋਂ ਮੁਖੀ ਡਾ. ਜਗਪ੍ਰੀਤ ਕੌਰ ਨੂੰ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਖੋਜ ਨੂੰ ਵੱਡਾ ਹੁਲਾਰਾ ਦਿੰਦੇ ਹੋਏ 'ਸਪਾਰਕ' ਸਕੀਮ ਦੇ ਤਹਿਤ ਅੰਤਰਰਾਸ਼ਟਰੀ ਪ੍ਰੋਜੈਕਟ ਮਿਲਿਆ ਹੈ। ਉਨ੍ਹਾਂ ਨੂੰ ਇਹ ਪ੍ਰੋਜੈਕਟ ਐੱਮ. ਡੀ. ਯੂ., ਰੋਹਤਕ ਦੇ ਸਿੱਖਿਆ ਵਿਭਾਗ ਤੋਂ ਅਧਿਆਪਕ ਡਾ. ਮਾਧੁਰੀ ਹੁੱਡਾ ਨਾਲ਼ ਸਾਂਝੇ ਤੌਰ ਉੱਤੇ ਪ੍ਰਾਪਤ ਹੋਇਆ ਹੈ। ਇਹ ਪ੍ਰੋਜੈਕਟ ਸਿੱਖਿਆ ਮੰਤਰਾਲੇ ਵੱਲੋਂ ਚਲਾਈ ਜਾਂਦੀ ਅਕਾਦਮਿਕ ਅਤੇ ਖੋਜ ਸਾਂਝੇਦਾਰੀ ਨੂੰ ਪ੍ਰਫੁੱਲਤ ਕਰਨ ਹਿਤ ਯੋਜਨਾ 'ਸਕੀਮ ਫ਼ਾਰ ਪ੍ਰੋਮੋਸ਼ਨ ਆਫ਼ ਅਕੈਡਮਿਕ ਐਂਡ ਰਿਸਰਚ ਕਲੈਬੋਰੇਸ਼ਨ' ਤਹਿਤ ਮਿਲਿਆ ਹੈ। 'ਸਪਾਰਕ' ਪ੍ਰਾਜੈਕਟ ਨਾਮਵਰ ਭਾਰਤੀ ਸੰਸਥਾਵਾਂ ਅਤੇ ਚੋਟੀ ਦੇ ਦਰਜਾ ਪ੍ਰਾਪਤ ਅੰਤਰਰਾਸ਼ਟਰੀ ਸੰਸਥਾਵਾਂ ਵਿਚਕਾਰ ਅਕਾਦਮਿਕ ਅਤੇ ਖੋਜ ਸਹਿਯੋਗ ਦੀ ਸਹੂਲਤ ਦੇਣਾ ਹੈ, ਜਿਸ ਨਾਲ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਸੰਗਿਕਤਾ ਦੀਆਂ ਸਮੱਸਿਆਵਾਂ ਦੇ ਹੱਲ ਪ੍ਰਦਾਨ ਕੀਤੇ ਜਾਂਦੇ ਹਨ। ਇਹ ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਹਿਲੀ ਵਾਰ ਇਸ ਪ੍ਰੋਜੈਕਟ ਵਿੱਚ ਸ਼ਾਮਿਲ ਹੋ ਰਹੀ ਹੈ। ਇਸ ਪ੍ਰੋਜੈਕਟ ਰਾਹੀਂ 'ਮੂਕਸ' ਦੇ ਨਾਮ ਨਾਲ਼ ਜਾਣੇ ਜਾਂਦੇ ਡਿਜੀਟਲ ਵਿਧੀ ਵਾਲ਼ੇ ਕੋਰਸਾਂ ਦੇ ਕੁੱਝ ਵਿਸ਼ੇਸ਼ ਪੱਖਾਂ ਬਾਰੇ ਅਧਿਐਨ ਕੀਤਾ ਜਾਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਸਥਿਤ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਵਿਖੇ ਲਗਾਤਾਰ 'ਮੂਕਸ' ਦਾ ਨਿਰਮਾਣ ਕੀਤਾ ਜਾਂਦਾ ਹੈ। ਡਾ. ਜਗਪ੍ਰੀਤ ਕੌਰ ਨੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਅੰਤਰਰਾਸ਼ਟਰੀ ਸਹਿਯੋਗ ਵਾਲ਼ਾ ਪ੍ਰੋਜੈਕਟ ਹੈ ਜੋ ਕਿ ਆਸਟ੍ਰੇਲੀਆ ਦੇ ਪਰਥ ਵਿਚਲੀ ਕਰਟਿਨ ਯੂਨੀਵਰਸਿਟੀ ਦੇ ਦੋ ਅਧਿਆਪਕਾਂ ਡਾ. ਰੇਖਾ ਬੀ. ਕੌਲ ਅਤੇ ਪ੍ਰੋ. ਪੀ ਜੌਨ ਵਿਲੀਅਮਜ਼ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰਾਲੇ ਦਾ ਇਹ ਪ੍ਰੋਜੈਕਟ ਆਈ. ਆਈ. ਟੀ. ਖੜਗਪੁਰ ਦੀ ਦੇਖ ਰੇਖ ਹੇਠ ਨੇਪਰੇ ਚਾੜ੍ਹਿਆ ਜਾਣਾ ਹੈ। ਇਸ ਅੰਤਰਰਾਸ਼ਟਰੀ ਪ੍ਰੋਜੈਕਟ ਲਈ 47.43 ਲੱਖ ਰੁਪਏ ਬਜਟ ਨਿਰਧਾਰਿਤ ਕੀਤਾ ਗਿਆ ਹੈ। ਇਹ ਪ੍ਰੋਜੈਕਟ ਤਿੰਨ ਪੜਾਵਾਂ ਵਿੱਚ ਚਲਾਇਆ ਜਾਵੇਗਾ। ਇਹ ਪ੍ਰੋਜੈਕਟ 'ਮੂਕਸ' ਲਈ ਸੰਕਲਪਿਕ ਢਾਂਚਾ ਵਿਕਸਤ ਕਰੇਗਾ ਅਤੇ ਇਸ ਵਿੱਚ ਸ਼ਾਮਿਲ ਵੱਖ-ਵੱਖ ਸੰਸਥਾਵਾਂ ਦਰਮਿਆਨ ਅਕਾਦਮਿਕ ਸਾਂਝ ਅਤੇ ਖੋਜ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ। ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਇਸ ਪ੍ਰੋਜੈਕਟ ਸਬੰਧੀ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਵੀ ਵਿੱਦਿਅਕ ਅਦਾਰੇ ਦੀ ਪਹਿਚਾਣ ਉਸ ਦੇ ਅਧਿਆਪਕਾਂ ਨਾਲ਼ ਹੁੰਦੀ ਹੈ। ਅਧਿਆਪਕਾਂ ਨੂੰ ਮਿਲਣ ਵਾਲ਼ੇ ਅਜਿਹੇ ਪ੍ਰੋਜੈਕਟ ਜਿੱਥੇ ਅਧਿਆਪਕਾਂ ਦੇ ਵੱਕਾਰ ਵਿੱਚ ਵਾਧਾ ਕਰਦੇ ਹਨ, ਉੱਥੇ ਹੀ ਇਸ ਨਾਲ਼ ਅਦਾਰੇ ਦੇ ਮਾਣ ਵਿੱਚ ਵੀ ਵਾਧਾ ਹੁੰਦਾ ਹੈ।
Punjab Bani 20 January,2024
ਪੈਨਸੇਕ ਸਿਲਾਟ ਮਾਰਸ਼ਲ ਆਰਟਸ (ਲੜਕੀਆਂ) ਦੀ ਅੰਤਰ-ਕਾਲਜ ਚੈਂਪੀਅਨਸ਼ਿਪ ਵਿੱਚ ਮੋਦੀ ਕਾਲਜ ਪਟਿਆਲਾ ਚੈਂਪੀਅਨ ਬਣਿਆ
ਪੈਨਸੇਕ ਸਿਲਾਟ ਮਾਰਸ਼ਲ ਆਰਟਸ (ਲੜਕੀਆਂ) ਦੀ ਅੰਤਰ-ਕਾਲਜ ਚੈਂਪੀਅਨਸ਼ਿਪ ਵਿੱਚ ਮੋਦੀ ਕਾਲਜ ਪਟਿਆਲਾ ਚੈਂਪੀਅਨ ਬਣਿਆ ਪਟਿਆਲਾ: 20 ਜਨਵਰੀ, 2024 ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੰਪਨ ਹੋਈ ਦੋ-ਰੋਜ਼ਾ ਅੰਤਰ-ਕਾਲਜ ਪੈਨਸੇਕ ਸਿਲਾਟ ਮਾਰਸ਼ਲ ਆਰਟਸ ਚੈਂਪੀਅਨਸ਼ਿਪ ਪ੍ਰਤਿਯੋਗਤਾ (ਲੜਕੀਆਂ) ਵਿੱਚ ਜਿੱਤ ਪ੍ਰਾਪਤ ਕੀਤੀ। ਇਸ ਚੈਂਪੀਅਨਸ਼ਿਪ ਵਿੱਚ ਲੜਕੀਆਂ ਦੀ ਟੀਮ ਈਵੇਂਟ ਫਾਈਟਾਂ ਵਿੱਚ ਮੋਦੀ ਕਾਲਜ ਦੀ ਖਿਡਾਰੀਣ ਭਾਰਗਵੀ ਪ੍ਰਸ਼ਾਂਤ ਸ਼ੰਖੇ (60 ਕਿਲੋਗ੍ਰਾਮ ਵਰਗ) ਨੇ ਸੋਨੇ ਦਾ ਤਗਮਾ ਜਿੱਤਿਆ, ਸਵਿਤਾ ਮਲਿਕ (55 ਕਿਲੋਗ੍ਰਾਮ ਵਰਗ) ਨੇ ਚਾਂਦੀ ਦਾ ਤਗਮਾ ਜਿੱਤਿਆ ਅਤੇ ਮਨਪ੍ਰੀਤ ਕੌਰ (65 ਕਿਲੋਗ੍ਰਾਮ ਵਰਗ) ਵਿੱਚ ਕਾਂਸੀ ਦਾ ਤਗਮਾ ਜਿੱਤ ਕੇ 9 ਅੰਕਾਂ ਮੋਦੀ ਕਾਲਜ ਦੀ ਟੀਮ ਓਵਰਆਲ ਚੈਂਪੀਅਨ ਬਣੀ। ਇਸੇ ਤਰ੍ਹਾਂ ਲੜਕਿਆਂ ਦੇ ਮੁਕਾਬਲਿਆਂ ਵਿੱਚ ਮੋਦੀ ਕਾਲਜ ਦੀ ਟੀਮ ਦੂਜੇ ਸਥਾਨ ਤੇ ਰਹੀ। ਇਸ ਟੀਮ ਵਿੱਚ ਨਿਤਿਨ ਨੇ ਸੋਨੇ ਦਾ ਤਗਮਾ ਜਿੱਤਿਆ, ਸਹਿਰਯਾਰ ਕੈਫੇ ਨੇ ਚਾਂਦੀ ਦੀ ਤਗਮਾ ਜਿੱਤਿਆ ਅਤੇ 8 ਅੰਕਾਂ ਨਾਲ ਮੋਦੀ ਕਾਲਜ ਦੇ ਲੜਕਿਆਂ ਦੀ ਟੀਮ ਦੂਜੇ ਸਥਾਨ ਤੇ ਰਹੀ। ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਜੀ ਨੇ ਜੇਤੂ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਨੂੰ ਆਪਣੇ ਇਨ੍ਹਾਂ ਖਿਡਾਰੀਆਂ ‘ਤੇ ਬੇਹੱਦ ਮਾਣ ਹੈ ਅਤੇ ਭਵਿੱਖ ਵਿੱਚ ਵੀ ਕਾਲਜ ਇਨ੍ਹਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਸਹੂਲਤ ਉਪਲਬਧ ਕਰਵਾਉਂਦਾ ਰਹੇਗਾ। ਕਾਲਜ ਦੇ ਡੀਨ ਅਤੇ ਮੁਖੀ, ਖੇਡ ਵਿਭਾਗ ਡਾ. ਨਿਸ਼ਾਨ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਕੀਤੀ ਕਿ ਭਵਿੱਖ ਵਿੱਚ ਵੀ ਕਾਲਜ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਹੇਗਾ। ਕਾਲਜ ਪ੍ਰਿੰਸੀਪਲ ਨੇ ਡਾ. ਨਿਸ਼ਾਨ ਸਿੰਘ, ਡਾ. ਹਰਨੀਤ ਸਿੰਘ ਅਤੇ ਪ੍ਰੋ. ਮਨਦੀਪ ਕੌਰ ਦੇ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।
Punjab Bani 20 January,2024
50 ਦਿਨਾਂ ਦੀ ਪੈਰੋਲ ਤੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ
50 ਦਿਨਾਂ ਦੀ ਪੈਰੋਲ ਤੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਿਨੌਲੀ (ਬਾਗਪਤ) : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 50 ਦਿਨਾਂ ਦੀ ਪੈਰੋਲ 'ਤੇ ਸ਼ੁੱਕਰਵਾਰ ਰਾਤ ਬਰਨਾਵਾ ਆਸ਼ਰਮ ਪਹੁੰਚਿਆ। ਹਨੀਪ੍ਰੀਤ ਤੇ ਪਰਿਵਾਰਕ ਮੈਂਬਰ ਵੀ ਉਸ ਦੇ ਨਾਲ ਆਏ ਹਨ। ਡੇਰਾ ਮੁਖੀ ਨੇ ਲਾਈਵ ਹੋ ਕੇ ਪੈਰੋਕਾਰਾਂ ਨੂੰ ਅਪੀਲ ਕੀਤੀ ਤੇ ਕਿਹਾ ਕਿ ਰਾਮ ਜੀ ਦਾ ਪੁਰਬ ਮਨਾਇਆ ਜਾ ਰਿਹਾ ਹੈ। ਤੁਸੀਂ ਸਾਰੇ ਇਸ ਤਿਉਹਾਰ 'ਚ ਪੁਰਬ 'ਚ ਸ਼ਾਮਲ ਹੋਵੋ ਤੇ ਇਸ ਨੂੰ ਦੀਵਾਲੀ ਵਾਂਗ ਮਨਾਓ। ਜਬਰ ਜਨਾਹ ਤੇ ਹੱਤਿਆ ਕੇਸ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਸ਼ਾਮ 5 ਵਜੇ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਇਆ। ਗੁਰਮੀਤ ਸਿੰਘ ਨੂੰ ਪੁਲਿਸ ਦੀਆਂ ਚਾਰ ਗੱਡੀਆਂ ਦੀ ਸੁਰੱਖਿਆ 'ਚ ਲੈ ਕੇ ਇੰਸਪੈਕਟਰ ਬਿਨੌਲੀ ਸ਼ਾਹ ਸਤਨਾਮ ਸਿੰਘ ਆਸ਼ਰਮ ਬਰਵਾਨਾ 'ਚ ਦੇਰ ਸ਼ਾਮਲ 7.20 ਵਜੇ ਪੁੱਜੇ। ਇੰਸਪੈਕਟਰ ਐਮਪੀ ਸਿੰਘ ਨੇ ਦੱਸਿਆ ਕਿ ਪੈਰੋਲ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਸ਼ਰਮ 'ਚ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ। ਡੇਰਾ ਮੁਖੀ ਗੁਰਮੀਤ ਸਿੰਘ ਨੂੰ ਪਹਿਲਾਂ 17 ਜੂਨ, 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ, ਜਿਸ ਤੋਂ ਬਾਅਦ ਉਹ ਬਰਨਾਵਾ ਆਸ਼ਰਮ 'ਚ ਰਿਹਾ। 18 ਜੁਲਾਈ ਨੂੰ ਵਾਪਸ ਸੁਨਾਰੀਆ ਜੇਲ੍ਹ ਗਿਆ। 88 ਦਿਨਾਂ ਬਾਅਦ ਉਸ ਨੂੰ 15 ਅਕਤੂਬਰ ਨੂੰ ਦੂਜੀ ਵਾਰ ਪੈਰੋਲ ਮਿਲੀ। 25 ਨਵੰਬਰ ਨੂੰ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। 21 ਜਨਵਰੀ 2023 ਨੂੰ ਗੁਰਮੀਤ ਸਿੰਘ ਤੀਜੀ ਵਾਰ 40 ਦਿਨਾਂ ਦੀ ਪੈਰੋਲ 'ਤੇ ਬਰਨਾਵਾ ਆਸ਼ਰਮ ਆਇਆ ਸੀ।3 ਮਾਰਚ ਨੂੰ ਪੈਰੋਲ ਪੂਰੀ ਕਰਨ ਤੋਂ ਬਾਅਦ ਉਹ ਵਾਪਸ ਸੁਨਾਰੀਆ ਜੇਲ੍ਹ ਚਲਾ ਗਿਆ। ਚੌਥੀ ਵਾਰ ਡੇਰਾ ਮੁਖੀ 30 ਦਿਨਾਂ ਦੀ ਪੈਰੋਲ 'ਤੇ 20 ਜੁਲਾਈ ਨੂੰ ਬਰਨਾਵਾ ਆਸ਼ਰਮ ਪਹੁੰਚਿਆ ਸੀ। ਫਿਰ ਉਹ 20 ਅਗਸਤ ਨੂੰ ਵਾਪਸ ਜੇਲ੍ਹ ਚਲਾ ਗਿਆ। 21 ਨਵੰਬਰ ਨੂੰ, ਬਰਨਾਵਾ 21 ਦਿਨਾਂ ਦੀ ਛੁੱਟੀ 'ਤੇ ਪੰਜਵੀਂ ਵਾਰ ਮੁੜ ਆਇਆ। 13 ਦਸੰਬਰ ਨੂੰ ਵਾਪਸ ਸੁਨਾਰੀਆ ਜੇਲ੍ਹ ਗਿਆ।
Punjab Bani 20 January,2024
ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ
ਅੰਮ੍ਰਿਤਪਾਲ ਦੇ ਸਾਥੀ ਮਨਪ੍ਰੀਤ ਨੁੰ ਅਦਾਲਤ ਨੇ ਭੇਜਿਆ ਤਿੰਨ ਦਿਨ ਦੇ ਰਿਮਾਂਡ ਤੇ ਅਜਨਾਲਾ : ਅਜਨਾਲਾ ਥਾਣੇ ’ਤੇ ਹੋਏ ਹਮਲੇ ’ਚ ਹੁਣ ਤੱਕ ਪੁਲਿਸ ਵੱਲੋਂ ਵੱਡੀ ਗਿਣਤੀ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ਼ੁੱਕਰਵਾਰ ਨੂੰ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਫਆਈਆਰ 39 ਵਿਚ ਇਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਹੈ, ਜਿਸ ਵਿਚ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਜ਼ਿਕਰ ਹੈ। ਉਸ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਜਨਾਲਾ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮਨਪ੍ਰੀਤ ਸਿੰਘ ਖੇਮਕਰਨ ਦੇ ਪਿੰਡ ਗ਼ਜ਼ਲ ਦਾ ਵਸਨੀਕ ਹੈ ਅਤੇ ਪੁਲਿਸ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਅਜਨਾਲਾ ਥਾਣੇ ’ਤੇ ਹਮਲੇ ਦੌਰਾਨ ਮਨਪ੍ਰੀਤ ਸਿੰਘ ਨੇ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਵੀ ਕੀਤਾ ਸੀ ਅਤੇ ਅੰਮ੍ਰਿਤਪਾਲ ਵੱਲੋਂ ਇਕੱਠੀ ਹੋਈ ਭੀੜ ਦਾ ਸਮਰਥਨ ਕੀਤਾ ਸੀ। ਅਦਾਲਤ ਨੇ ਮਨਪ੍ਰੀਤ ਸਿੰਘ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਸ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।
Punjab Bani 20 January,2024
ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ
ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਲੋਕ ਸਭਾ ਚੋਣਾਂ 'ਚ ਹਿੱਸਾ ਲੈਣ ਨੂੰ ਲੈ ਕੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਬੀਤੇ ਸ਼ੁੱਕਰਵਾਰ ਨੂੰ ਇੰਟਰਨੈੱਟ ਮੀਡੀਆ 'ਤੇ ਇਸ ਗੱਲ ਦਾ ਖੁਲਾਸਾ ਕੀਤਾ। ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਐਕਸ 'ਤੇ ਪੋਸਟ ਕੀਤਾ ਕਿ ਉਹ ਅੱਜ ਯਮੁਨਾਨਗਰ 'ਚ ਡਾ: ਰੁਪਿੰਦਰ ਨੂੰ ਮਿਲੇ। ਪਤਨੀ (ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ ਅਤੇ ਇਹ ਕੁਝ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਉਸ ਦਾ ਧਿਆਨ ਸਿਰਫ਼ ਆਪਣੀ ਸਿਹਤ 'ਤੇ ਹੀ ਰਹੇਗਾ। ਉਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।
Punjab Bani 20 January,2024
ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਵਿਖੇ ਚਲੀ ਗੋਲੀ, ਜਵਾਨ ਦੀ ਹੋਈ ਮੌਤ
ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਵਿਖੇ ਚਲੀ ਗੋਲੀ, ਜਵਾਨ ਦੀ ਹੋਈ ਮੌਤ ਲੁਧਿਆਣਾ : ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ ਗਈ। ਸੀਆਈਐਸਐਫ ਦਾ ਜਵਾਨ ਰੋਜ਼ ਗਾਰਡਨ ਨੇੜੇ ਬਿੱਟੂ ਦੇ ਸਰਕਾਰੀ ਘਰ ’ਤੇ ਡਿਊਟੀ ’ਤੇ ਸੀ। ਗੋਲੀ ਸ਼ੱਕੀ ਹਾਲਾਤਾਂ ਵਿੱਚ ਚਲਾਈ ਗਈ ਸੀ। ਪਿਸਤੌਲ ‘ਚੋਂ ਚੱਲੀ ਗੋਲੀ ਗਰਦਨ ‘ਚ ਜਾ ਕੇ ਸਿਰ ‘ਚੋਂ ਲੰਘ ਗਈ। ਹਾਦਸਾ ਦੇਰ ਰਾਤ ਵਾਪਰਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਿੱਟੂ ਉਸ ਸਮੇਂ ਘਟਨਾ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਹੋਰ ਸੁਰੱਖਿਆ ਕਰਮਚਾਰੀ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਖੂਨ ਨਾਲ ਲਥਪਥ ਅਤੇ ਮ੍ਰਿਤਕ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
Punjab Bani 20 January,2024
ਕ੍ਰਿਕੇਟਰ ਸੋਏਬ ਮਲਿਕ ਤੇ ਅਦਾਕਾਰਾ ਸਨਾ ਜਾਵੇਦ ਨੇ ਕਵਾਇਆ ਨਿਕਾਹ
ਕ੍ਰਿਕੇਟਰ ਸੋਏਬ ਮਲਿਕ ਤੇ ਅਦਾਕਾਰਾ ਸਨਾ ਜਾਵੇਦ ਨੇ ਕਵਾਇਆ ਨਿਕਾਹ ਇਸਲਾਮਾਬਾਦ। ਪਾਕਿਸਤਾਨੀ ਕ੍ਰਿਕਟ ਖਿਡਾਰੀ ਸ਼ੋਏਬ ਮਲਿਕ ਨੇ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ ਹੈ। ਦਰਅਸਲ, ਲੰਬੇ ਸਮੇਂ ਤੋਂ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਤੋਂ ਉਨ੍ਹਾਂ ਦੇ ਤਲਾਕ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਸਨ। ਇਸ ਦੌਰਾਨ ਸ਼ੋਏਬ ਮਲਿਕ ਨੇ ਸ਼ਨੀਵਾਰ 20 ਜਨਵਰੀ ਨੂੰ ਆਪਣੇ ਵਿਆਹ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਸ਼ੋਏਬ ਮਲਿਕ ਨੇ ਆਪਣੇ ਵਿਆਹ ਸਮਾਰੋਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤੀਆਂ, ਜੋ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ, ਅਤੇ ਲਿਖਿਆ, ‘ਅਲਹਮਦੁਲਿਲਾਹ… ਅਤੇ ਅਸੀਂ ਤੁਹਾਨੂੰ ਜੋੜੀ ਬਣਾ ਦਿੱਤਾ ਹੈ।’
Punjab Bani 20 January,2024
ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ , ਕਈ ਟੋਲ ਪਲਾਜਾ ਕੀਤੇ ਬੰਦ
ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ , ਕਈ ਟੋਲ ਪਲਾਜਾ ਕੀਤੇ ਬੰਦ ਚੰਡੀਗੜ੍ਹ- ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ। ਕੌਮੀ ਇਨਸਾਫ ਮੋਰਚਾ ਨੇ ਪੰਜਾਬ ਦੇ 13 ਟੋਲ ਪਲਾਜਿਆਂ ਨੂੰ 11 ਤੋਂ ਲੈ ਕੇ 3 ਵਜੇ ਤੱਕ ਬੰਦ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਕਰਨ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਕੀਤੀ ਰਹਿਮ ਦੀ ਅਪੀਲ ਸਬੰਧੀ ਫੈਸਲਾ ਲਿਆ ਜਾਵੇਗਾ।
Punjab Bani 20 January,2024
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਿਆਲਾ, 20 ਜਨਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਇੱਕ ਵਿਆਪਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। . ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੁਆਰਾ ਆਯੋਜਿਤ ਇਸ ਪਹਿਲਕਦਮੀ ਦਾ ਉਦੇਸ਼ ਜ਼ੋਮੈਟੋ ਡਿਲੀਵਰੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ (2017), ਮੁਫਤ ਕਾਨੂੰਨੀ ਸੇਵਾਵਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਆਗਾਮੀ ਨੈਸ਼ਨਲ ਲੋਕ ਅਦਾਲਤ ਜੋ ਕਿ 9 ਮਾਰਚ, 2024 ਨੂੰ ਨਿਯਤ ਕੀਤੀ ਗਈ ਹੈ, ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਹੈ। ਜਾਣਕਾਰੀ ਨਾਲ ਭਰਪੂਰ ਇਸ ਸੈਸ਼ਨ ਦੀ ਅਗਵਾਈ ਮਾਨੀ ਅਰੋੜਾ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਬਿਮਲ ਕੁਮਾਰ, ਪੈਨਲ ਐਡਵੋਕੇਟ ਅਤੇ ਇੰਸਪੈਕਟਰ ਕਰਮਜੀਤ ਕੌਰ, ਟਰੈਫਿਕ ਰੂਲਜ਼ ਐਜੂਕੇਸ਼ਨ ਸੈੱਲ, ਪਟਿਆਲਾ ਦੇ ਇੰਚਾਰਜ ਨੇ ਕੀਤੀ। ਸਮਾਗਮ ਦੌਰਾਨ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫਤ ਕਾਨੂੰਨੀ ਸਹਾਇਤਾ ਦੀ ਪਹੁੰਚ 'ਤੇ ਜ਼ੋਰ ਦਿੱਤਾ, ਅਤੇ ਵਿਅਕਤੀਆਂ ਨੂੰ ਵਿਅਕਤੀਗਤ ਤੌਰ 'ਤੇ ਜਾਂ ਫ਼ੋਨ (0175-2306500) ਰਾਹੀਂ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਦੇ ਅੰਦਰ ਏ.ਡੀ.ਆਰ. ਸੈਂਟਰ ਵਿਖੇ ਫਰੰਟ ਆਫਿਸ ਤੱਕ ਪਹੁੰਚਣ ਲਈ ਉਤਸ਼ਾਹਿਤ ਕੀਤਾ।
Punjab Bani 20 January,2024
ਦਿਨ ਦਿਹਾੜੇ ਵੱਡੀ ਲੁੱਟ : ਨੌਕਰ ਨੁੰ ਬੰਧਕ ਬਣਾ ਉਡਾਏ ਲੱਖਾਂ
ਦਿਨ ਦਿਹਾੜੇ ਵੱਡੀ ਲੁੱਟ : ਨੌਕਰ ਨੁੰ ਬੰਧਕ ਬਣਾ ਉਡਾਏ ਲੱਖਾਂ ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਦੇ ਇੱਕ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦਿਨ ਦਿਹਾੜੇ ਲੱਖਾਂ ਰੁਪਏ ਦੀ ਲੁੱਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰੇਮ ਨਗਰ ਵਿੱਚ ਸਥਿਤ ਇਕ ਸਨਅਤੀ ਇਕਾਈ ਦੇ ਮਾਲਕ ਕਮਲਦੀਪ ਦੀ ਮਾਤਾ ਦਾ ਅੱਜ ਭੋਗ ਸੀ। ਸਾਰਾ ਪਰਿਵਾਰ ਮੰਦਰ ਭੋਗ ਸਮਾਗਮ ਵਿੱਚ ਸ਼ਾਮਿਲ ਹੋਣ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਕੁਝ ਵਿਅਕਤੀਆਂ ਨੇ ਵੱਲੋਂ ਉਨ੍ਹਾਂ ਦੇ ਪ੍ਰੇਮ ਨਗਰ ਸਥਿਤ ਦਫਤਰ ਵਿੱਚ 26 ਲੱਖ ਰੁਪਏ ਦੇ ਕਰੀਬ ਨਕਦੀ ਦੀ ਲੁੱਟ ਕਰ ਲਈ। ਜਾਣਕਾਰੀ ਅਨੁਸਾਰ ਲੁਟੇਰਿਆਂ ਵੱਲੋਂ ਦਫਤਰ ਵਿੱਚ ਸਥਿਤ ਨੇਪਾਲੀ ਨੌਕਰ ਨੂੰ ਬੰਧਕ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਆਸ ਪਾਸ ਲੱਗੇ ਸੀਸੀ ਟੀਵੀ ਫੁਟੇਜ ਵਿੱਚ ਲੁਟੇਰਿਆਂ ਦੀਆਂ ਤਸਵੀਰਾਂ ਵੀ ਕੈਦ ਹੋ ਗਈਆਂ ਜਿਸ ਸਬੰਧੀ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਅਤੇ ਤਸਵੀਰਾਂ ਪਾ ਕੇ ਥਾਣਾ ਮੁਖੀ ਮੰਡੀ ਗੋਬਿੰਦਗੜ੍ਹ ਦਾ ਨੰਬਰ ਵੀ ਦਿੱਤਾ ਗਿਆ ਹੈ ਪ੍ਰੰਤੂ ਜਦੋਂ ਇਸ ਸਰਕਾਰੀ ਨੰਬਰ ਤੇ ਸੰਪਰਕ ਕੀਤਾ ਗਿਆ ਤਾਂ ਇਹ ਨੰਬਰ ਕਿਸੇ ਵੱਲੋਂ ਨਹੀਂ ਚੁੱਕਿਆ ਗਿਆ। ਜਦੋਂ ਇਸ ਸਬੰਧੀ ਡੀਐਸਪੀ ਹਰਪਿੰਦਰ ਕੌਰ ਗਿੱਲ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਇਹ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਮੰਡੀ ਹੈ ਇੱਥੇ ਹਰ ਰੋਜ਼ ਲੱਖਾਂ ਰੁਪਏ ਹੀ ਨਹੀਂ ਕਰੋੜਾਂ ਰੁਪਏ ਦਾ ਲੈਣ ਹੁੰਦਾ ਹੈ। ਦਿਨ ਪ੍ਰਤੀ ਦਿਨ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰੀਆਂ ਅਤੇ ਸ਼ਹਿਰ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।
Punjab Bani 19 January,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ/ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਦਿੱਤੇ ਨਿਰਦੇਸ਼ ਮੰਤਰੀ ਨੇ ਵਿਧਾਇਕਾਂ ਨਾਲ ਵੱਖ-ਵੱਖ ਸਕੀਮਾਂ ਅਧੀਨ ਕਾਰਜਾਂ ਅਤੇ ਫੰਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਮੁਕੰਮਲ ਜਾਣਕਾਰੀ ਸਾਂਝੀ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 19 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਕਮਿਸ਼ਨਰ ਨਗਰ ਨਿਗਮ ਜਲੰਧਰ, ਕਪੂਰਥਲਾ ਅਤੇ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ), ਜਲੰਧਰ ਅਤੇ ਕਪੂਰਥਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ, ਨਕੋਦਰ, ਆਦਮਪੁਰ, ਅਲਾਵਪੁਰ, ਭੋਗਪੁਰ, ਕਰਤਾਰਪੁਰ, ਨੂਰਮਹਿਲ, ਫਿਲੋਰ, ਗੋਰਾਇਆ, ਲੋਹੀਆ ਖਾਸ, ਮਹਿਤਪੁਰ, ਸ਼ਾਹਕੋਟ, ਬਿਲਗਾ, ਸੁਲਤਾਨਪੁਰ ਲੋਧੀ, ਭਲੁੱਥ, ਬੇਗੋਵਾਲ, ਨਡਾਲਾ ਅਤੇ ਢਿਲੱਵਾ ਦੇ ਕਾਰਜ ਸਾਧਕ ਅਫਸਰਾਂ ਪਾਸੋਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਰੀਵੀਊ ਮੀਟਿੰਗ ਵਿੱਚ ਮੈਂਬਰ ਆਫ ਪਾਰਲੀਮੈਂਟ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਮੰਤਰੀ ਵੱਲੋਂ ਮੈਂਬਰਾਂ ਦੇ ਹਲਕਿਆਂ ਦੇ ਕਾਰਜਾਂ ਅਤੇ ਫੰਡਾਂ ਬਾਰੇ ਉਹਨਾਂ ਨਾਲ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ। ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ/ਕੰਮਾਂ ਜਿਵੇਂ ਕਿ ਸਵੱਛ ਭਾਰਤ ਮਿਸ਼ਨ 1 ਅਤੇ 2 ਅਧੀਨ ਅਣਵਰਤੀ ਰਾਸ਼ੀ, ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ ਅਤੇ ਅਮਰੁਤ 2 ਅਧੀਨ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ, ਟਰਾਂਚ -3 ਅਮਰੁਤ ਅਤੇ ਐਮ.ਡੀ.ਐਫ./ਪੀ.ਆਈ.ਡੀ.ਬੀ. ਅਧੀਨ ਚਲ ਰਹੇ ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਇਹਨਾਂ ਕੰਮਾਂ ਦੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਕੰਮਾਂ ਦੀ ਡੀਪੀਆਰ ਮਨਜ਼ੂਰ ਹੋ ਚੁੱਕੀ ਹੈ ਉਨ੍ਹਾਂ ਕੰਮਾਂ ਦੀ ਦਫਤਰੀ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਹੋਰਨਾਂ ਕਾਰਜਾਂ ਲਈ ਡੀ ਪੀ ਆਰ ਦੀ ਮੰਜੂਰੀ ਸਬੰਧੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਉਪਲਬੱਧਤਾ ਬਾਰੇ ਦਿੱਕਤ ਪੇਸ਼ ਆ ਰਹੀ ਹੋਵੇ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ, ਪਾਰਕਾਂ ਦੇ ਰੱਖ ਰਖਾਅ, ਸਟਰੀਟ ਲਾਈਟਾਂ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਵੱਖ-ਵੱਖ ਕਾਰਜਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਰਮਨ ਅਰੋੜਾ, ਸ਼ੀਤਲ ਅੰਗੁਰਾਲ, ਇੰਦਰਜੀਤ ਕੌਰ ਮਾਨ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ, ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 19 January,2024
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ -ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ ਦੌਰਾ - ਏ.ਸੀ. ਮਾਰਕਿਟ ਨੇੜੇ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ, ਕਬਾੜੀ ਮਾਰਕਿਟ ਦੇ ਨਾਜਾਇਜ਼ ਕਬਜੇ ਹਟਾਉਣ ਸਮੇਤ ਸ਼ਹਿਰ ਦੇ ਵਿਕਾਸ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਮੁਲੰਕਣ ਪਟਿਆਲਾ, 19 ਜਨਵਰੀ: ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਕਮੇਟੀ ਨੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਦੀ ਹਦਾਇਤ ਕੀਤੀ। ਕਮੇਟੀ ਮੈਂਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਕਬਾੜੀ ਮਾਰਕੀਟ ਵਿਖੇ ਤੇ ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਅਤੇ ਹੋਰ ਕਮੇਟੀ ਮੈਂਬਰਾਂ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਆਪਣੇ ਦੌਰੇ ਬਾਅਦ ਅਧਿਕਾਰੀਆਂ ਨਾਲ ਬੈਠਕ ਮੌਕੇ ਕਮੇਟੀ ਨੇ ਪਟਿਆਲਾ ਦੀ ਏ.ਸੀ ਮਾਰਕਿਟ ਨੇੜੇ ਪਈ ਜ਼ਮੀਨ 'ਤੇ ਕਾਰ ਪਾਰਕਿੰਗ ਬਾਰੇ ਲੋਕਾਂ ਦੀ ਮੰਗ ਮੁਤਾਬਕ ਕਾਰਵਾਈ ਤੇ ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ ਲਈ ਵੀ ਆਖਿਆ। ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ ਤੇ ਹੋਰ ਵਿਕਾਸ ਕਾਰਜ ਵੀ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ। ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਤੇ ਹੋਰ ਕਮੇਟੀ ਮੈਂਬਰਾਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਕਮੇਟੀ ਵੱਲੋਂ ਅਧਿਕਾਰਤ ਕੀਤਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਕਮੇਟੀ ਵੱਲੋਂ ਵਿਚਾਰੇ ਗਏ ਪ੍ਰੋਜੈਕਟਾਂ ਸਬੰਧੀ ਰਿਪੋਰਟ ਨਿਸ਼ਚਿਤ ਕੀਤੇ ਗਏ ਸਮੇਂ ਅੰਦਰ ਵਿਧਾਇਕ ਕੋਹਲੀ ਨੂੰ ਦੇਣਗੇ। ਚੇਅਰਮੈਨ ਗੁਰਪ੍ਰੀਤ ਬਸੀ ਗੋਗੀ ਨੇ ਦੱਸਿਆ ਕਿ ਕਮੇਟੀ ਵੱਲੋਂ ਦੌਰਾ ਕਰਕੇ ਕਈ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 24 ਘੰਟੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਸਮੇਤ ਕਬਾੜੀ ਮਾਰਕਿਟ ਅਤੇ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਗਏ ਹਨ ਤੇ 15 ਦਿਨਾਂ 'ਚ ਕਾਰਵਾਈ ਕਰਕੇ ਰਿਪੋਰਟ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕਰੇਗੀ। ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਵਾਸੀਆਂ ਦੀ ਸਹੂਲਤ ਲਈ ਅਰੰਭੇ ਪ੍ਰੋਜੈਕਟ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਉਣ ਲਈ ਕਮੇਟੀ ਨੇ ਅੱਜ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੀ ਹਨ। ਕਮੇਟੀ ਵੱਲੋਂ ਬਾਅਦ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਐਸ.ਪੀ. ਸਿਟੀ ਮੁਹੰਮਦ ਸਰਫਰਾਜ ਆਲਮ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੋਰ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਡੱਬੀ ਲਈ ਪ੍ਰਸਤਾਵਿਤ ਕਮੇਟੀ ਵੱਲੋਂ ਅਬਲੋਵਾਲ ਵਿਖੇ ਡੇਅਰੀ ਪ੍ਰੋਜੈਕਟ ਦਾ ਜਾਇਜ਼ਾ ਲੈਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਉਥੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਤਬਦੀਲ ਜਾਂ ਉੱਚਾ ਕਰਨ ਦੇ ਨਿਰਦੇਸ਼ ਦਿੱਤੇ। ਕਬਾੜੀ ਮਾਰਕਿਟ 'ਚ ਹੋਏ ਨਜਾਇਜ਼ ਕਬਜ਼ਿਆਂ ਸਬੰਧੀ ਰਿਪੋਰਟ 15 ਦਿਨਾਂ 'ਚ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਰਾਹੀਂ ਕਮੇਟੀ ਕੋਲ ਭੇਜਣ ਦੀ ਹਦਾਇਤ ਕੀਤੀ। ਸ਼ਹਿਰ ਦੇ ਵਿੱਚ ਨਗਰ ਸੁਧਾਰ ਟਰੱਸਟ ਦੀ ਪਈ ਜਾਇਦਾਦ ਮਿਡ ਟਾਊਨ ਪਲਾਜ਼ਾ ਸਬੰਧੀ ਤੁਰੰਤ ਫੈਸਲਾ ਲੈਣ ਅਤੇ ਨਗਰ ਨਿਗਮ ਦੀ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਸਬੰਧੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ।
Punjab Bani 19 January,2024
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਵੇ ਮੀਡੀਆ-ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਵੇ ਮੀਡੀਆ-ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ -ਕਿਹਾ, ਪੰਜਾਬ ਸਰਕਾਰ ਦੇ ਚੰਗੇ ਯਤਨਾਂ ਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਲਿਜਾਵੇ ਮੀਡੀਆ -ਜਗਜੀਤ ਸਿੰਘ ਦਰਦੀ ਵੱਲੋਂ ਕਰਵਾਈ 11ਵੀਂ ਸਾਲਾਨਾ ਜਰਨਲਿਸਟ ਕਾਨਫਰੰਸ 'ਚ ਕੀਤੀ ਸ਼ਿਰਕਤ ਪਟਿਆਲਾ, 19 ਜਨਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਂਝੇ ਤੌਰ 'ਤੇ ਮੀਡੀਆ ਨੂੰ ਸੱਦਾ ਦਿੱਤਾ ਹੈ ਕਿ ਮੀਡੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਅਰੰਭੇ ਯਤਨਾਂ ਨੂੰ ਸਫ਼ਲ ਬਣਾਉਣ ਵਿੱਚ ਡੱਟਕੇ ਆਪਣਾ ਸਾਥ ਦੇਵੇ। ਪਟਿਆਲਾ ਵਿਖੇ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਵੱਲੋਂ ਅੱਜ ਕਰਵਾਈ 11ਵੀਂ ਸਾਲਾਨਾ ਜਰਨਲਿਸਟ ਕਾਨਫਰੰਸ ਮੌਕੇ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀਆਂ ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਚੜ੍ਹਦੀਕਲਾ ਅਦਾਰੇ ਨਾਲ ਜੁੜੇ ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਰਾਜਾਂ ਤੋਂ ਆਏ ਪੱਤਰਕਾਰਾਂ ਨੂੰ ਪੱਤਰਕਾਰਤਾ ਦੇ ਖੇਤਰ 'ਚ ਉੱਘਾ ਯੋਗਦਾਨ ਪਾਉਣ ਬਦਲੇ ਸਨਮਾਨਤ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਬਲੈਕਮੇਲਿੰਗ ਕਰਨ ਵਾਲੇ ਕੁਝ ਕੁ ਲੋਕਾਂ ਨੇ ਪੱਤਰਕਾਰਤਾ ਦਾ ਅਕਸ ਵਿਗਾੜਿਆ ਹੈ ਪਰੰਤੂ ਚੰਗਾ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਅਜਿਹੇ ਪੱਤਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇਵੇ ਤਾਂ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਵਿਦੇਸ਼ਾਂ 'ਚ ਜਾ ਰਹੇ ਨੌਜਵਾਨਾਂ ਸਮੇਤ ਨਸ਼ਿਆਂ ਦੀ ਦਲਦਲ 'ਚ ਧਸਦੇ ਜਾ ਰਹੀ ਜਵਾਨੀ ਅਤੇ ਸਮਾਜਿਕ ਬੁਰਾਈਆਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੱਦਾ ਦਿੱਤਾ ਕਿ ਮੀਡੀਆ ਇਸ ਪਾਸੇ ਵੀ ਸਾਰਥਿਕ ਕੰਮ ਕਰੇ ਤਾਂ ਕਿ ਸਾਡੇ ਪੰਜਾਬ ਲਈ ਦਿਨ ਰਾਤ ਇੱਕ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨ ਸਫ਼ਲ ਹੋ ਸਕਣ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੀਡੀਆ ਸਮਾਜ ਤੇ ਵੱਡੇ ਲੋਕਾਂ ਲਈ ਸ਼ੀਸ਼ੇ ਦਾ ਕੰਮ ਕਰਦਾ ਹੈ ਪਰੰਤੂ ਅਜੋਕੇ ਦੌਰ 'ਚ ਪੁਰਾਣੇ ਸਮੇਂ ਦੀ ਪੱਤਰਕਾਰਤਾ ਨਹੀਂ ਰਹੀ ਤੇ ਖੋਜੀ ਪੱਤਰਕਾਰਤਾ ਵੀ ਅਲੋਪ ਹੋ ਰਹੀ ਹੈ। ਇਸ ਲਈ ਮੀਡੀਆ ਜੇਕਰ ਆਪਣੀ ਉਸਾਰੂ ਭੂਮਿਕਾ ਨਿਭਾਉਣ ਲਈ ਰੋਜ਼ਾਨਾ ਆਪਣੇ ਆਪ 'ਤੇ ਨਜ਼ਰ ਮਾਰੇ ਤਾਂ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਦਾ ਖਾਤਮਾ ਵੀ ਹੋ ਸਕਦਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ, ਸੀ.ਐਮ. ਦੀ ਯੋਗਸ਼ਾਲਾ ਤੇ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਸਪਤਾਲਾਂ ਦੀ ਕੀਤੀ ਕਾਇਆਂ ਕਲਪ ਅਤੇ ਹਾਦਸਿਆਂ ਦੇ ਪੀੜਤਾਂ ਲਈ ਰਾਹਤ ਸਕੀਮ ਫਰਿਸਤੇ ਸ਼ੁਰੂ ਕਰਨ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ 'ਚ ਫਸੇ ਲੋਕਾਂ ਨੂੰ ਕੱਢਣ ਲਈ ਉਨ੍ਹਾਂ ਦੇ ਹੁਨਰ ਵਿਕਾਸ ਜਰੀਏ ਯਤਨ ਕਰ ਰਹੀ ਹੈ ਅਤੇ ਅਜਿਹੇ ਯਤਨਾਂ ਨੂੰ ਵੀ ਉਭਾਰਨਾ ਚਾਹੀਦਾ ਹੈ। ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਰਾਜਨੀਤਿਕ ਆਗੂਆਂ ਤੇ ਪੱਤਰਕਾਰਾਂ ਦੀ ਭਰੂਣ ਹੱਤਿਆ ਕੀਤੀ ਹੈ ਕਿਉਂਕਿ ਉਨ੍ਹਾਂ ਨੇ ਕਿਸੇ ਚੰਗੇ ਪੱਤਰਕਾਰ ਤੇ ਚੰਗੇ ਆਗੂ ਨੂੰ ਪੈਦਾ ਹੀ ਨਹੀਂ ਹੋਣ ਦਿੱਤਾ, ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਮੇਂ ਮੀਡੀਆ ਵੀ ਆਜ਼ਾਦ ਹੈ ਅਤੇ ਨਵੇਂ ਆਗੂ ਵੀ ਪੈਦਾ ਹੋ ਰਹੇ ਹਨ। ਚੜ੍ਹਦੀਕਲਾ ਦੇ ਚੇਅਰਮੈਨ ਪਦਮਸ੍ਰੀ ਜਗਜੀਤ ਸਿੰਘ ਦਰਦੀ ਨੇ ਸਵਾਗਤੀ ਸ਼ਬਦ ਆਖਦਿਆਂ ਅਦਾਰਾ ਚੜ੍ਹਦੀਕਲਾ ਦੇ ਸਫ਼ਰ ਤੇ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਬਾਰੇ ਚਾਨਣਾ ਪਾਇਆ। ਜਗਜੀਤ ਸਿੰਘ ਦਰਦੀ ਨੇ ਇਸ ਸਾਲਾਨਾ ਕਾਨਫਰੰਸ ਕਰਵਾਉਣ ਦੇ ਉਦੇਸ਼ ਦਾ ਜਿਕਰ ਵੀ ਬਾਖੂਬੀ ਕੀਤਾ। ਮੰਚ ਸੰਚਾਲਨ ਪ੍ਰੋ. ਐਚ.ਪੀ.ਐਸ. ਵਾਲੀਆ ਨੇ ਕੀਤਾ ਤੇ ਮੀਡੀਆ ਦੀ ਅਜੋਕੀ ਭੂਮਿਕਾ ਬਾਰੇ ਚਰਚਾ ਕੀਤੀ। ਇਸ ਮੌਕੇ ਮੈਡਮ ਜਸਵਿੰਦਰ ਕੌਰ ਦਰਦੀ, ਹਰਪ੍ਰੀਤ ਸਿੰਘ ਦਰਦੀ ਤੇ ਡਾ. ਇੰਦਰਪ੍ਰੀਤ ਕੌਰ ਦਰਦੀ, ਅੰਮ੍ਰਿਤਪਾਲ ਸਿੰਘ ਨੇ ਵੀ ਸੰਬੋਧਨ ਕੀਤਾ। ਕਾਨਫਰੰਸ 'ਚ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਜਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਪੰਜਾਬ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਪ੍ਰਿੰਸੀਪਲ ਜੇ.ਪੀ. ਸਿੰਘ, ਡਾਇਰੈਕਟਰ ਤੇਜਿੰਦਰ ਮਹਿਤਾ, ਜਰਨੈਲ ਸਿੰਘ ਮੰਨੂ, ਬਲਕਾਰ ਸਿੰਘ ਗੱਜੂਮਾਜਰਾ, ਕਰਨਲ ਜੇਵੀ ਸਿੰਘ, ਮੋਹਿਤ ਮਹਿੰਦਰਾ, ਸੰਦੀਪ ਸਿੰਗਲਾ, ਸੁਰਜੀਤ ਸਿੰਘ ਮਿੰਟੂ, ਸੰਦੀਪ ਬੰਧੂ, ਕੁੰਦਨ ਗੋਗੀਆ, ਦਰਸ਼ਨ ਸਿੰਘ ਦਰਸ਼ਕ, ਅਮਰਜੀਤ ਸਿੰਘ ਸਰਤਾਜ ਤੇ ਗੁਰਮੁੱਖ ਸਿੰਘ ਰੁਪਾਣਾ ਸਮੇਤ ਵੱਡੀ ਗਿਣਤੀ ਦੇਸ਼ ਭਰ 'ਚੋਂ ਪੁੱਜੇ ਪੱਤਰਕਾਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 19 January,2024
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮੁਲਾਂਕਣਕਰਤਾ ਅਧਿਆਪਕਾਂ ਨੂੰ ਆਪਣੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ ਪ੍ਰਦਾਨ ਕੀਤੀ
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮੁਲਾਂਕਣਕਰਤਾ ਅਧਿਆਪਕਾਂ ਨੂੰ ਆਪਣੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ ਪ੍ਰਦਾਨ ਕੀਤੀ ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮੁਲਾਂਕਣਕਰਤਾ ਅਧਿਆਪਕਾਂ ਨੂੰ ਆਪਣੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ ਪ੍ਰਦਾਨ ਕੀਤੀ ਹੈ ਜਿਸ ਨਾਲ਼ ਜਿੱਥੇ ਇੱਕ ਪਾਸੇ ਉੱਤਰ ਪੱਤਰੀਆਂ ਦੀ ਚੈਕਿੰਗ ਦੇ ਕਾਰਜ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ ਉੱਥੇ ਹੀ ਦੂਜੇ ਪਾਸੇ ਕੁੱਝ ਤਕਨੀਕੀ ਗ਼ਲਤੀਆਂ ਦੀ ਗੁੰਜਾਇਸ਼ ਵੀ ਘੱਟ ਹੋ ਜਾਣੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਅਜਿਹਾ ਕਰ ਕੇ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ ਇਹ ਪਹਿਲਕਦਮੀ ਕਰਨ ਵਾਲ਼ੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ਼ ਪੰਜਾਬੀ ਯੂਨੀਵਰਸਿਟੀ ਸੂਬੇ ਦੀਆਂ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜਿਸ ਨੇ ਆਪਣੇ ਮੁਲਾਂਕਣ ਕਰਤਾ ਅਧਿਆਪਕਾਂ ਨੂੰ ਇਹ ਸਹੂਲਤ ਦੇਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਇਸ ਮੌਕੇ ਇਹ ਵੀ ਹਦਾਇਤ ਕੀਤੀ ਕਿ ਅੱਗੇ ਤੋਂ ਮੁਲਾਂਕਣਕਾਰਾਂ ਦੇ ਅਦਾਇਗੀ ਸੰਬੰਧੀ ਬਿਲਾਂ ਦੀ ਗਣਨਾ ਵੀ ਆਪਣੇ ਆਪ ਇਸ ਪ੍ਰਕਿਰਿਆ ਰਾਹੀਂ ਸੰਭਵ ਬਣਾਈ ਜਾਵੇ ਤਾਂ ਕਿ ਅਦਾਇਗੀ ਦਾ ਕੰਮ ਸੁਖਾਲ਼ਾ ਹੋ ਜਾਵੇ ਅਤੇ ਗ਼ਲਤੀ ਦੀ ਗੁੰਜਾਇਸ਼ ਘੱਟ ਹੋ ਜਾਵੇ। ਅਜਿਹਾ ਹੋਣ ਨਾਲ਼ ਉਨ੍ਹਾਂ ਦਾ ਭੁਗਤਾਨ ਵੀ ਸਮੇਂ ਸਿਰ ਹੋ ਸਕੇਗਾ। ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਹਰੇਕ ਸਮੈਸਟਰ ਵਿੱਚ ਤਕਰੀਬਨ ਢਾਈ ਲੱਖ ਵਿਦਿਆਰਥੀ ਪ੍ਰੀਖਿਆ ਦਿੰਦੇ ਹਨ ਜਿਨ੍ਹਾਂ ਦਾ ਮੁਲਾਂਕਣ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਵੱਲੋਂ ਕੀਤਾ ਜਾਂਦਾ ਹੈ। ਪਹਿਲਾਂ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਭੇਜੀਆਂ ਜਾਣ ਵਾਲ਼ੀਆਂ ਉੱਤਰ ਕਾਪੀਆਂ ਦੇ ਮੁਲਾਂਕਣ ਤੋਂ ਬਾਅਦ ਅਵਾਰਡ ਸੂਚੀਆਂ ਉੱਤੇ ਹੱਥ ਨਾਲ਼ ਅੰਕਾਂ ਨੂੰ ਭਰਨਾ ਪੈਂਦਾ ਸੀ। ਫਿਰ ਕੰਪਿਊਟਰ ਉਤੇ ਅੰਕ ਭਰਨ ਦੀ ਸੁਵਿਧਾ ਪ੍ਰਦਾਨ ਕਰ ਦਿੱਤੀ ਗਈ। ਹੁਣ ਇਸ ਪੱਖ ਨੂੰ ਹੋਰ ਅੱਗੇ ਲੈ ਕੇ ਜਾਂਦੇ ਹੋਏ, ਪੰਜਾਬੀ ਯੂਨੀਵਰਸਿਟੀ ਦੇ ਮੁਲਾਂਕਣ ਕਰਨ ਵਾਲੇ ਅਧਿਆਪਕਾਂ ਦਾ ਕੰਮ ਹੋਰ ਸੁਖਾਲ਼ਾ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ ਉੱਤਰ ਕਾਪੀਆਂ ਦੇ ਰੋਲ਼ ਨੰਬਰ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅਜਿਹਾ ਹੋਣ ਨਾਲ਼ ਉਨ੍ਹਾਂ ਨੂੰ ਸਿਰਫ਼ ਉੱਤਰ ਕਾਪੀਆਂ ਚੈੱਕ ਕਰਨ ਉਪਰੰਤ ਅੰਤ ਵਿੱਚ ਅੰਕ ਹੀ ਟਾਈਪ ਕਰਨੇ ਪੈਣਗੇ। ਅਜਿਹਾ ਹੋਣ ਨਾਲ਼ ਉਨ੍ਹਾਂ ਨੂੰ ਆਪਣਾ ਕਾਰਜ ਕਰਨ ਵਿੱਚ ਕਾਫ਼ੀ ਸਹੂਲਤ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਾਲ ਦੀ ਘੜੀ ਇਹ ਪ੍ਰੋਜੈਕਟ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਇਸ ਲਈ ਸ਼ੁਰੂਆਤੀ ਪੜਾਅ ਉੱਤੇ ਕੁਝ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਪਰ ਹੌਲੀ ਹੌਲੀ ਇਸ ਪ੍ਰਕਿਰਿਆ ਨੂੰ ਬਿਹਤਰ ਬਣਾ ਲਿਆ ਜਾਵੇਗਾ। ਪ੍ਰੀਖਿਆ ਸ਼ਾਖਾ ਤੋਂ ਦਲਬੀਰ ਸਿੰਘ, ਸੁਖਵਿੰਦਰ ਸਿੰਘ ਅਤੇ ਨਰਿੰਦਰ ਗਾਂਧੀ ਦੀ ਟੀਮ ਨੇ ਇਸ ਕਾਰਜ ਨੂੰ ਪੂਰਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਸਹਾਇਕ ਰਜਿਸਟਰਾਰ ਵਰਿੰਦਰ ਕੁਮਾਰ ਅਤੇ ਸੀਕਰੇਸੀ ਸ਼ਾਖਾ ਤੋਂ ਕਰਮਚਾਰੀ ਰਮਨ ਕੁਮਾਰ ਦਾ ਇਸ ਪੱਖੋਂ ਵਿਸ਼ੇਸ਼ ਸਹਿਯੋਗ ਰਿਹਾ। ਇਸ ਪ੍ਰਕਿਰਿਆ ਨੂੰ ਆਰੰਭ ਕਰਨ ਦੀ ਰਸਮ ਮੌਕੇ ਵਧੀਕ ਕੰਟਰੋਲਰ ਧਰਮਪਾਲ ਗਰਗ, ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਅਤੇ ਡਿਪਟੀ ਕੰਟਰੋਲਰ ਡਾ. ਹਰਜਿੰਦਰ ਸਿੰਘ ਹਾਜ਼ਰ ਸਨ।
Punjab Bani 19 January,2024
ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ
ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 18 ਜਨਵਰੀ ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ। ਕੇੰਦਰੀ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਮਹਾਂਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ। ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ 100 ਨੌਜਵਾਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਲੋਕ ਗੀਤ ਮੁਕਾਬਲੇ ਵਿੱਚ ਪੰਜਾਬ ਦੇ ਤਰਨਪ੍ਰੀਤ ਸਿੰਘ ਨੇ ਦੂਜਾ ਅਤੇ ਗਰੁੱਪ ਲੋਕ ਨਾਚ ਵਿੱਚ ਪੰਜਾਬ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਉਤੇ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਨਗਦ ਇਨਾਮ ਅਤੇ ਤੀਜੇ ਸਥਾਨ ਉਤੇ ਆਈ ਟੀਮ ਨੂੰ 75 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਮਿਲੀ। ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮੀ ਮੰਚ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਇਸ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।ਕੌਮੀ ਮੁਕਾਬਲਿਆਂ ਵਿੱਚ ਪੰਜਾਬ ਦੀ ਇਹ ਪੁਜੀਸ਼ਨ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਹੈ। ——
Punjab Bani 18 January,2024
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ • ਖੇਤੀਬਾੜੀ ਮੰਤਰੀ ਨੇ ਗੰਨੇ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ • ਡੀ.ਸੀ. ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕਰਵਾਉਣ ਲਈ ਕਿਹਾ • ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਚੰਡੀਗੜ੍ਹ, 18 ਜਨਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ। ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ। ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤੇ ਲਿਫਟਿੰਗ (ਚੁਕਾਈ) ਵਿੱਚ ਢਿੱਲ-ਮੱਠ ਜਿਹੀ ਕਿਸੇ ਵੀ ਬੇਨਿਯਮੀ ਕਾਰਨ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਸੰਗਰੂਰ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਭਗਵਾਨਪੁਰਾ ਸ਼ੂਗਰ ਮਿੱਲ ਵੱਲੋਂ ਅਮਲੋਹ, ਬੁੱਢੇਵਾਲ, ਮੁਕੇਰੀਆਂ ਅਤੇ ਨਕੋਦਰ ਵਿਖੇ ਸਥਿਤ ਖੰਡ ਮਿੱਲਾਂ ਰਾਹੀਂ ਲਗਭਗ 2 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਵਾਈ ਗਈ ਹੈ ਕਿਉਂਕਿ ਧੂਰੀ ਯੂਨਿਟ ਨੂੰ ਚਾਲੂ ਨਹੀਂ ਕੀਤਾ ਗਿਆ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅੰਨਦਾਤਾ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਵਾਲਾ ਸੂਬਾ ਹੈ। ਐਸ.ਏ.ਪੀ. ਦੇ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ ਪੈਦਾਵਾਰ ਦਾ 391 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ। ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਯਮ ਅਗਰਵਾਲ, ਏ.ਡੀ.ਜੀ.ਪੀ. ਜਸਕਰਨ ਸਿੰਘ, ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ, ਕੇਨ ਕਮਿਸ਼ਨਰ ਪੰਜਾਬ ਰਾਜੇਸ਼ ਕੁਮਾਰ ਰਹੇਜਾ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 18 January,2024
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ ਧਾਮੀ ਅਕਾਲੀ ਦਲ ਦਾ ਵਲੰਟੀਅਰ ਪਰ ਲੋਕ ਉਸ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਵਾਲੀ ਨੀਤੀ ਲਈ ਮੁਆਫ਼ ਨਹੀਂ ਕਰਨਗੇ ਚੰਡੀਗੜ੍ਹ, 18 ਜਨਵਰੀ: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਪਰ ਇਸ ਸਮੁੱਚੇ ਮਸਲੇ ਉਤੇ ਧਾਮੀ ਦੀ ਗੁੱਝੀ ਚੁੱਪ ਨਾਲ ਇਹ ਗੱਲ ਪੁਖ਼ਤਾ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨੀ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਵੀ ਗ਼ਲਤ ਨਜ਼ਰ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਦੀ ਨੀਤੀ ਲਈ ਮੁਆਫ਼ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ। ਮੁੱਖ ਮੰਤਰੀ ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ ਅਤੇ ਆਪਣੇ ਆਕਾਵਾਂ ਤੇ ਅਕਾਲੀ ਦਲ ਦਾ ਇਨ੍ਹਾਂ ਘਟੀਆ ਹਰਕਤਾਂ ਲਈ ਬਚਾਅ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਉਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਵਿੱਚ ਹਾਵੀ ਇਸ ਪਰਿਵਾਰ ਦੇ ਹੱਥ-ਠੋਕੇ ਵਜੋਂ ਕੰਮ ਕਰ ਰਹੇ ਹਨ।
Punjab Bani 18 January,2024
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ, ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਤ
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ, ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਤ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਔਰਤਾਂ ਨੂੰ ਡਿਪਟੀ ਕਮਿਸ਼ਨਰ, ਐਸ.ਐਸ.ਪੀਜ ਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ ਕਰਕੇ ਮਹਿਲਾ ਸ਼ਕਤੀ ਨੂੰ ਪ੍ਰਫੁਲਤ ਕੀਤਾ -ਲੜਕੇ ਤੇ ਲੜਕੀਆਂ ‘ਚ ਕੋਈ ਫਰਕ ਨਹੀਂ, ਦੋਵਾਂ ਨੂੰ ਬਰਾਬਰ ਮੌਕੇ ਦਿੱਤੇ ਜਾਣ ਦੀ ਲੋੜ-ਸਾਕਸ਼ੀ ਸਾਹਨੀ ਪਟਿਆਲਾ, 18 ਜਨਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਨੂੰ ਡਿਪਟੀ ਕਮਿਸ਼ਨਰ, ਐਸ.ਐਸ.ਪੀਜ ਸਮੇਤ ਹੋਰ ਬਹੁਤ ਸਾਰੇ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ ਕਰਕੇ ਮਹਿਲਾ ਸ਼ਕਤੀ ਨੂੰ ਪ੍ਰਫੁਲਤ ਕੀਤਾ ਹੈ।ਡਿਪਟੀ ਕਮਿਸ਼ਨਰ ਅੱਜ ਇੱਥੇ ਬਹਾਵਲਪੁਰ ਪੈਲੇਸ ਵਿਖੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਸੁਰੱਖਿਆ ਵਿਭਾਗਾਂ ਵਲੋਂ ਮਨਾਈ ਗਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਮੌਕੇ ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਸਾਕਸ਼ੀ ਸਾਹਨੀ ਨੇ ਕਿਹਾ ਕਿ “ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਜਿੱਥੇ ਪਟਿਆਲਾ ਦਾ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਉਥੇ ਹੀ ਉਨ੍ਹਾਂ ਸਮੇਤ ਹੋਰ ਬਹੁਤ ਸਾਰੇ ਮਹਿਲਾ ਅਧਿਕਾਰੀਆਂ ਨੂੰ ਵੀ ਅਹਿਮ ਅਹੁਦੇ ਦਿੱਤੇ ਗਏ।”ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਿਲਾ ਸ਼ਕਤੀ ਨੂੰ ਪ੍ਰਫੁਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਲੜਕੇ ਤੇ ਲੜਕੀਆਂ ‘ਚ ਕੋਈ ਫਰਕ ਨਹੀਂ ਹੈ ਪਰੰਤੂ, ਦੋਵਾਂ ਨੂੰ ਬਰਾਬਰ ਮੌਕੇ ਦਿੱਤੇ ਜਾਣ ਦੀ ਲੋੜ ਹੈ ਤਾਂ ਹੀ ਸਾਡੀਆਂ ਧੀਆਂ ਆਪਣੇ ਤਰਜੀਹੀ ਖੇਤਰ ਵਿੱਚ ਅੱਗੇ ਵੱਧ ਸਕਣਗੀਆਂ।ਉਨ੍ਹਾਂ ਕਿਹਾ ਕਿ ਅਜੇ ਵੀ ਕਈ ਖੇਤਰਾਂ ਵਿੱਚ ਲੜਕੀਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਥਾਂ ਨਹੀਂ ਮਿਲੀ ਤੇ ਉਂਨ੍ਹਾਂ ਨੂੰ ਅਣਦਿਖ ਕੀਤਾ ਗਿਆ ਪਰੰਤੂ ਜੇਕਰ ਅਜਿਹਾ ਹੁੰਦਾ ਤਾਂ ਸਾਡੀਆਂ ਧੀਆਂ ਹੋਰ ਵੀ ਅੱਗੇ ਵੱਧ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਵੀ ਪਿੱਛੇ ਨਹੀਂ ਰਹਿਣਾ ਚਾਹੀਦਾ ਤੇ ਅਪਣੀ ਥਾਂ ਬਨਾਉਣੀ ਚਾਹੀਦੀ ਹੈ ਤਾਂ ਹੀ ਉਹ ਅੱਗੇ ਵੱਧ ਸਕਦੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਲੜਕੇ ਤੇ ਲੜਕੀਆਂ ਵਿੱਚ ਕੋਈ ਫਰਕ ਨਹੀਂ ਕਰਦੇ ਤੇ ਦੋਵਾਂ ਨੂੰ ਹੀ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਨ ਵਿੱਚ ਯਕੀਨ ਕਰਦੇ ਹਨ ਤੇ ਇਸ ਲਈ ਕੋਈ ਚਾਹਵਾਨ ਬੱਚਾ ਉਨ੍ਹਾਂ ਨੂੰ ਮਿਲ ਸਕਦਾ ਹੈ। ਇਸ ਮੌਕੇ 21 ਨਵ-ਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਮਨਾਈ ਗਈ ਅਤੇ ਬੱਚੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਲ ਨਿਕੇਤਨ ਲਾਹੌਰੀ ਗੇਟ ਦੀਆਂ 30 ਬੱਚੀਆਂ ਨੂੰ ਵੀ ਵੱਖ-ਵੱਖ ਤੋਹਫੇ ਦਿਤੇ ਗਏ।ਤੋਹਫਾ ਵੰਡ ਸਮਾਰੋਹ ਉਪਰੰਤ ਡਿਪਟੀ ਕਮਿਸ਼ਨਰ ਨੇ ਕੇਕ ਕੱਟ ਕੇ ਇਸ ਖੁਸੀ ਦੇ ਮੌਕੇ ਲੋਹੜੀ ਵੀ ਬਾਲੀ।ਇਸ ਉਪਰੰਤ ਵੱਖ-ਵੱਖ ਖਿੱਤਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ, ਡੀ.ਐੱਸ.ਐੱਸ.ਓ ਵਰਿੰਦਰ ਸਿੰਘ ਬੈੰਸ, ਸਮੂਹ ਸੀ.ਡੀ.ਪੀ.ਓਜ, ਡੀ.ਸੀ.ਪੀ.ਓ ਸ਼ਾਇਨਾ ਕਪੂਰ, ਡਿਪਟੀ ਡੀਈਉ ਮਨਵਿੰਦਰ ਕੌਰ ਭੁੱਲਰ ਤੇ ਹੋਰ ਪਤਵੰਤੇ ਮੌਜੂਦ ਸਨ।
Punjab Bani 18 January,2024
ਪੰਜਾਬੀ ਯੂਨੀਵਰਸਿਟੀ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ
ਪੰਜਾਬੀ ਯੂਨੀਵਰਸਿਟੀ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ ਪਟਿਆਲਾ-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ‘ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ’ ਕਰਵਾਇਆ ਗਿਆ। ਪੰਜਾਬੀ ਚਿੰਤਕ ਅਮਰਜੀਤ ਸਿੰਘ ਗਰੇਵਾਲ ਦਾ ਇਹ ਭਾਸ਼ਣ ਪੰਜਾਬੀ ਵਿਭਾਗ ਅਤੇ ਰੰਗਮੰਚ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ।ਉਨ੍ਹਾਂ ‘ਇੱਕੀਵੀਂ ਸਦੀ ਦੇ ਨਿਰਮਾਣ ਲਈ ਨਾਟ ਚੇਤਨਾ ਦਾ ਮਹੱਤਵ’ ਵਿਸ਼ੇ ਉੱਤੇ ਆਪਣੀ ਗੱਲ ਰੱਖੀ। ਅਮਰਜੀਤ ਸਿੰਘ ਗਰੇਵਾਲ ਨੇ ਆਪਣੇ ਭਾਸ਼ਣ ਦੌਰਾਨ ਡਾ. ਹਰਚਰਨ ਸਿੰਘ ਨਾਲ ਸੰਬੰਧਿਤ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਡਾ.ਹਰਚਰਨ ਸਿੰਘ ਹਮੇਸ਼ਾ ਸਿਰਜਣਾਤਮਕ ਕੰਮਾਂ ਵਿੱਚ ਵਿਸੇਸ਼ ਦਿਲਚਸਪੀ ਰਖਦੇ ਸਨ। ਭਾਸ਼ਣ ਦੇ ਮੁੱਖ ਵਿਸ਼ੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਅਹਿਮ ਗੱਲਾਂ ਕੀਤੀਆਂ। ਉਨ੍ਹਾਂ ਕਿਹਾ ਕਿ ਹੁਣ ਜਦੋਂ ਦੁਨੀਆਂ ਗਲੋਬਲੀਕਰਣ ਵੱਲ ਵਧ ਰਹੀ ਹੈ ਅਤੇ ਸ਼ਹਿਰੀਕਰਨ ਵਧ ਰਿਹਾ ਹੈ ਤਾਂ ਇਸ ਨਾਲ਼ ਸਾਡੀ ਚੇਤਨਾ ਦੇ ਧਰੁਵ ਵੀ ਬਦਲ ਰਹੇ ਹਨ। ਅੱਜ ਜਦੋਂ ਕੋਈ ਸਾਨੂੰ ਸਾਡਾ ਪਤਾ ਪੁੱਛਦਾ ਹੈ ਤਾਂ ਅਸੀਂ ਉਸਨੂੰ ਪਿੰਡ ਸ਼ਹਿਰ ਦਾ ਪਤਾ ਦੇਣ ਦੀ ਬਜਾਇ ਆਪਣਾ ਵਰਚੂਅਲ ਪਤਾ ਭਾਵ ਈ-ਮੇਲ ਜਾਂ ਸੋਸ਼ਲ ਮੀਡੀਆ ਖਾਤੇ ਦਾ ਪਤਾ ਹੀ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਬਦਲ ਰਹੇ ਸਮਿਆਂ ਵਿੱਚ ਸੰਸਾਰ ਨੂੰ ਸਮਝਣ ਲਈ ਕਲਾ ਮਾਧਿਅਮਾਂ ਰਾਹੀਂ, ਸੰਵਾਦ ਰਾਹੀਂ ਲੋਕਾਂ ਦਾ ਆਪਸ ਵਿੱਚ ਜੁੜਨਾ ਬਹੁਤ ਜ਼ਰੂਰੀ ਹੈ। ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨੇ ਆਪਣੇ ਪ੍ਰਧਾਨਗੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਆਪਣੇ ਪੁਰਾਣੇ ਵਿਦਵਾਨਾਂ ਨੂੰ ਨਾਲ ਲੈ ਕੇ ਅੱਗੇ ਵਧਦੀਆਂ ਹਨ ਉਹ ਹਮੇਸ਼ਾਂ ਕਾਮਯਾਬ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਗੱਲ ਹੈ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਚਲਦੇ ਕੋਰਸ ਵੀ ਯੂਨੀਵਰਸਿਟੀ ਦੀ ਨੁਹਾਰ ਅਤੇ ਸਰੋਕਾਰਾਂ ਦੇ ਨਾਲ਼ ਮੇਲ ਖਾਂਦੇ ਹੋਣ। ਇੱਕ ਹੋਰ ਅਹਿਮ ਟਿੱਪਣੀ ਵਿੱਚ ਉਨ੍ਹਾਂ ਕਿਹਾ ਕਿ ਇੱਕੀਵੀਂ ਸਦੀ ਵਿੱਚ ਅਸੀਂ ਪੰਜਾਬੀ ਲੋਕ ਹਰੀ ਕ੍ਰਾਂਤੀ ਹੱਥੋਂ ਹਾਰੇ ਹੋਏ ਹਾਂ ਸਾਨੂੰ ਇਹ ਸਵੀਕਾਰ ਕਰਨਾ ਚਾਹੀਦਾ। ਪਰ ਅਸੀਂ ਇਸ ਵਿੱਚੋਂ ਉੱਭਰ ਸਕਦੇ ਹਾਂ। ਇਸ ਲਈ ਢੁਕਵੇਂ ਸੁਚੇਤ ਯਤਨ ਕਰਨੇ ਪੈਣਗੇ। ਡਾ. ਹਰਚਰਨ ਸਿੰਘ ਦੇ ਪੁੱਤਰ ਸ. ਹਰਬਖਸ਼ ਸਿੰਘ ਲਾਟਾ ਨੇ ਇਸ ਮੌਕੇ ਪੰਜਾਬੀ ਵਿਭਾਗ ਵਿੱਚ ਵੀ ਇੱਕ ਸਕਾਲਰਸ਼ਿਪ ਸ਼ੁਰੂ ਕਰਨ ਅਤੇ ਇਸ ਲਈ ਪਰਿਵਾਰ ਵੱਲੋਂ ਇਕੱਠੀ ਕੀਤੀ ਰਾਸ਼ੀ ਯੂਨੀਵਰਸਿਟੀ ਦੇ ਸੰਬੰਧਿਤ ਖਾਤੇ ਵਿੱਚ ਜਮਾਂ ਕਰਵਾਉਣ ਦਾ ਐਲਾਨ ਕੀਤਾ। ਇਸ ਮੌਕੇ ਐਮ.ਏ ਥੀਏਟਰ ਵਿੱਚ ਅੱਵਲ ਰਹਿਣ ਵਾਲੇ ਦੋ ਵਿਦਿਆਰਥੀਆਂ ਨੂੰ ‘ਡਾ. ਹਰਚਰਨ ਸਿੰਘ ਯਾਦਗਾਰੀ ਫੈਲੋਸ਼ਿਪ’ ਪ੍ਰਦਾਨ ਕੀਤੀ ਗਈ। ਪ੍ਰੋਗਰਾਮ ਦੇ ਸਵਾਗਤੀ ਸ਼ਬਦ ਡੀਨ ਆਰਟਸ ਪ੍ਰੋ. ਅੰਬਾਲਿਕਾ ਸੂਦ ਜੈਕਬ ਨੇ ਸਾਂਝੇ ਕੀਤੇ ਜਦੋਂ ਕਿ ਧੰਨਵਾਦੀ ਸ਼ਬਦ ਡੀਨ ਭਾਸ਼ਾਵਾਂ ਪ੍ਰੋ. ਰਾਜੇਸ਼ ਸ਼ਰਮਾ ਨੇ ਪੇਸ਼ ਕੀਤੇ। ਪ੍ਰੋ. ਗੁਰਮੁਖ ਸਿੰਘ ਨੇ ਭਾਸ਼ਣ ਕਰਤਾ ਅਮਰਜੀਤ ਸਿੰਘ ਗਰੇਵਾਲ ਨਾਲ਼ ਅਤੇ ਡਾ. ਜਸਪਾਲ ਦਿਉਲ ਨੇ ਹਰਬਖਸ਼ ਸਿੰਘ ਲਾਟਾ ਨਾਲ਼ ਰਸਮੀ ਤੁਆਰਫ਼ ਕਰਵਾਇਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਸੇਵਕ ਲੰਬੀ ਨੇ ਨਿਭਾਈ।
Punjab Bani 18 January,2024
ਜੰਮੂ ਕਸ਼ਮੀਰ ਦੀ ਹਾਈਕੋਰਟ ਸਿੱਖਾਂ ਦੀ ਪਛਾਣ ਵਾਲੇ ਫੈਸਲੇ ਤੇ ਮੁੜ ਰਿਵਿਊ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਜੰਮੂ ਕਸ਼ਮੀਰ ਦੀ ਹਾਈਕੋਰਟ ਸਿੱਖਾਂ ਦੀ ਪਛਾਣ ਵਾਲੇ ਫੈਸਲੇ ਤੇ ਮੁੜ ਰਿਵਿਊ ਕਰੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 18 ਜਨਵਰੀ ( ) ਸਿੱਖਾਂ ਦੀ ਪਛਾਣ ਬਾਰੇ ਜੰਮੂ ਕਸ਼ਮੀਰ ਦੀ ਹਾਈ ਕੋਰਟ ਨੂੰ ਆਪਣੇ ਇਸ ਫੈਸਲੇ ਸਬੰਧੀ ਮੁੜ ਰਿਵਿਊ ਕਰਨਾ ਚਾਹੀਦਾ ਹੈ। ਇਹ ਸਿੱਖ ਪਛਾਣ ਅਤੇ ੳਿੁਨ੍ਹਾਂ ਦੀ ਗੌਰਵਤਾ ਤੇ ਸਿੱਧਾ ਹਮਲਾ ਹੈ ਅਦਾਲਤਾਂ ਹੀ ਜੇਕਰ ਅਜਿਹੇ ਫੈਸਲੇ ਦੇਣ ਲਗੀਆਂ ਤਾਂ ਦੇਸ਼ ਅੰਦਰ ਅਫਰਾ ਤਫਰੀ ਤੇ ਬੇਚੈਨੀ ਦਾ ਮਹੌਲ ਬਣੇਗਾ। ਇਹ ਵਿਚਾਰ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇੱਕ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਪ੍ਰਗਟਾਏ ਹਨ। ਉਨ੍ਹਾਂ ਕਿਹਾ ਕਿ ਇਹ ਲਕਬ ਸਿੱਖਾਂ ਨੂੰ ਗੁਰੁ ਕਾਲ ਤੋਂ ਪ੍ਰਾਪਤ ਹਨ ਇਨ੍ਹਾਂ ਦੀ ਬਹਾਲੀ ਵਾਸਤੇ ਕੌਮ ਦੇ ਆਗੂਆਂ ਅਤੇ ਜੁਝਾਰੂਆਂ ਨੇ ਲੱਖਾਂ ਕੁਰਬਾਨੀਆਂ ਵੀ ਦਿੱਤੀਆਂ ਹਨ। ਇਸ ਅਦਾਲਤੀ ਫੈਸਲੇ ਤੇ ਸਿੱਖਾਂ ਨੂੰ ਸਖਤ ਇਤਰਾਜ਼ ਹੈ ਉਹਨਾਂ ਕਿਹਾ ਕਿ ਕਸ਼ਮੀਰ ਦੇ ਸਿੱਖਾਂ ਮਗਰ ਸਮੁੱਚਾ ਪੰਥ ਖੜਾ ਹੈ ਉਹ ਤਗੜੇ ਹੋ ਕੇ ਕਾਨੂੰਨੀ ਲੜਾਈ ਲੜਨ ਉਹਨਾਂ ਜੰਮੂ ਕਸ਼ਮੀਰ ਦੇ ਅਦਾਲਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਫੈਸਲੇ ਤੇ ਮੁੜ ਵਿਚਾਰ ਕਰੇ ਅਤੇ ਸਿੱਖ, ਸਿੱਖਣੀ, ਸਿੰਘ, ਸਿੰਘਣੀ ਨੂੰ ਆਪਣੇ ਨਾਂ ਨਾਲ ਕੌਰ ਤੇ ਸਿੰਘ ਸ਼ਬਦ ਦੀ ਵਰਤੋਂ ਕਰਨ ਤੋਂ ਨਾ ਰੋਕਿਆ ਜਾਵੇ।
Punjab Bani 18 January,2024
ਰਾਜੌਰੀ ਨੇੜੇ ਹੋਇਆ ਜਬਰਦਸਤ ਧਮਾਕਾ, ਇੱਕ ਜਵਾਨ ਦੀ ਮੌਤ ਇੱਕ ਜਖਮੀ
ਰਾਜੌਰੀ ਨੇੜੇ ਹੋਇਆ ਜਬਰਦਸਤ ਧਮਾਕਾ, ਇੱਕ ਜਵਾਨ ਦੀ ਮੌਤ ਇੱਕ ਜਖਮੀ ਰਾਜੌਰੀ : ਰਾਜੌਰੀ 'ਚ ਨੇੜੇ ਜ਼ਬਰਦਸਤ ਧਮਾਕਾ ਹੋਇਆ ਹੈ, ਜਿਸ 'ਚ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਰਾਜੌਰੀ ਦੇ ਨੌਸ਼ਹਿਰਾ ਦੇ ਕਲਾਲ ਸੈਕਟਰ 'ਚ ਕੰਟਰੋਲ ਰੇਖਾ 'ਤੇ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ ਇਕ ਫੌਜੀ ਸ਼ਹੀਦ ਹੋ ਗਿਆ ਹੈ ਅਤੇ ਇਕ ਹੋਰ ਫੌਜੀ ਗੰਭੀਰ ਰੂਪ 'ਚ ਜ਼ਖਮੀ ਹੈ। ਜ਼ਖਮੀ ਸਿਪਾਹੀ ਨੂੰ ਇਲਾਜ ਲਈ ਕਮਾਂਡ ਹਸਪਤਾਲ ਊਧਮਪੁਰ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ ਧਮਾਕਾ ਕਿਵੇਂ ਹੋਇਆ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਸੀ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸ੍ਰੀਨਗਰ-ਚੌਕੀਬਲ ਹਾਈਵੇਅ ’ਤੇ ਚੌਕੀਬਲ ਨੇੜੇ ਆਈ.ਈ.ਡੀ. ਫੌਜ ਦੀ ਚਿਨਾਰ ਕੋਰ ਨੇ ਟਵਿੱਟਰ 'ਤੇ ਇਕ ਪੋਸਟ ਵਿਚ ਕਿਹਾ, ਚਿਨਾਰ ਵਾਰੀਅਰਜ਼ ਨੇ ਅੱਜ ਸ਼੍ਰੀਨਗਰ-ਚੌਕੀਬਲ ਹਾਈਵੇਅ 'ਤੇ ਚੌਕੀਬਲ ਨੇੜੇ ਇਕ ਆਈਈਡੀ ਬਰਾਮਦ ਕਰ ਕੇ ਅਤੇ ਇਸ ਨੂੰ ਮੌਕੇ 'ਤੇ ਨਸ਼ਟ ਕਰਕੇ ਇਕ ਵੱਡੀ ਅੱਤਵਾਦੀ ਘਟਨਾ ਨੂੰ ਟਾਲ ਦਿੱਤਾ। ਭਾਰਤੀ ਫੌਜ ਕਸ਼ਮੀਰ ਨੂੰ ਅੱਤਵਾਦ ਮੁਕਤ ਰੱਖਣ ਦੀ ਆਪਣੀ ਵਚਨਬੱਧਤਾ 'ਤੇ ਕਾਇਮ ਹੈ।
Punjab Bani 18 January,2024
ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ
ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਦਾ ਜਵਾਬ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਹ ਸਪੱਸ਼ਟ ਹੋ ਗਿਆ ਹੈ ਕਿ ਉਸ ਨੇ ਚੌਥੇ ਸੰਮਨ 'ਤੇ ਵੀ ਪੁੱਛਗਿੱਛ 'ਚ ਹਿੱਸਾ ਨਹੀਂ ਲਿਆ। ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੱਤਰ ਲਿਖ ਕੇ ਕੇਜਰੀਵਾਲ ਨੇ ਇਸ ਨੂੰ ਸਿਆਸੀ ਸੰਮਨ ਦੱਸਿਆ ਹੈ। ਉਸ ਨੇ ਇਕ ਵਾਰ ਫਿਰ ਦੋਸ਼ ਲਾਇਆ ਹੈ ਕਿ ਭਾਜਪਾ ਦਾ ਮਕਸਦ ਉਸ ਨੂੰ ਗ੍ਰਿਫਤਾਰ ਕਰਨਾ ਹੈ। ਆਪਣੇ ਜਵਾਬ ਵਿੱਚ ਕੇਜਰੀਵਾਲ ਨੇ ਇੱਕ ਵਾਰ ਫਿਰ ਦੋਸ਼ ਲਾਇਆ ਹੈ ਕਿ ਇਹ ਸੰਮਨ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਭੇਜੇ ਜਾ ਰਹੇ ਹਨ।
Punjab Bani 18 January,2024
ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ
ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ ਦਿਆਲ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਕਬੱਡੀ ਖੇਡ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਕਬੱਡੀ ਖੇਡ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਦੇਵੀ ਦਿਆਲ ਨੇ ਬਤੌਰ ਖਿਡਾਰੀ ਦੇਸ਼ ਤੇ ਵਿਦੇਸ਼ ਵਿੱਚ ਨਾਮ ਚਮਕਾਉਣ ਤੋਂ ਬਾਅਦ ਖੇਡ ਵਿਭਾਗ ਵਿੱਚ ਬਤੌਰ ਕੋਚ ਤੇ ਖੇਡ ਅਫਸਰ ਕਬੱਡੀ ਖੇਡ ਦੀ ਵੀ ਲੰਬੀ ਸੇਵਾ ਕੀਤੀ। ਉਹ ਖੇਡ ਵਿਭਾਗ ਤੋਂ 2005 ਵਿੱਚ ਖੇਡ ਅਫਸਰ ਸੇਵਾ ਮੁਕਤ ਹੋਏ ਸਨ। ਉਨ੍ਹਾਂ ਉਚੇਰੀ ਵਿੱਦਿਆ ਵੀ ਹਾਸਲ ਕੀਤੀ ਅਤੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇ। ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦੇਵੀ ਦਿਆਲ ਦੀ ਆਤਮਿਕ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਤੇ ਖੇਡ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Punjab Bani 17 January,2024
ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ
ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ, ਸਜਾਏ ਗਏ ਧਾਰਮਕ ਦੀਵਾਨ ਗੁਰੂ ਸਾਹਿਬ ਨੇ ਖਾਲਸਾ ਪੰਥ ਸਿਰਜਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵਿਲੱਖਣ ਕਾਰਜ ਕੀਤੇ : ਜਥੇਦਾਰ ਕਰਤਾਰਪੁਰ ਪਟਿਆਲਾ 17 ਜਨਵਰੀ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਥੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਸ਼ੋ੍ਰਮਣੀ ਅਕਾਲੀ ਦੇ ਆਗੂ ਅਤੇ ਵਰਕਰ ਸਾਹਿਬ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਦਸਮੇਸ਼ ਪਿਤਾ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਦਸਮੇਸ਼ ਪਿਤਾ ਦਾ ਸਮੁੱਚਾ ਜੀਵਨ ਸੰਘਰਸ਼ਮਈ ਰਹੀ, ਜਿਨ੍ਹਾਂ ਨੇ ਜ਼ਬਰ ਜ਼ੁਲਮ ਦੇ ਖਿਲਾਫ਼ ਇਤਿਹਾਸਮਈ ਜੰਗਾਂ ਲੜੀਆਂ ਅਤੇ ਧਰਮ ਦੀ ਰੱਖਿਆ ਖਾਤਰ ਆਪਣੇ ਚਾਰੇ ਪੁੱਤਰਾਂ ਨੂੰ ਕੌਮ ਤੋਂ ਨਿਛਾਵਰ ਕਰ ਦਿੱਤੀ, ਜਿਨ੍ਹਾਂ ਦੀ ਸ਼ਹਾਦਤ ਦੀ ਸਿੱਖ ਇਤਿਹਾਸ ਅੰਦਰ ਅਦੁੱਤੀ ਗਾਥਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਦਾ ਜਿਥੇ ਮਾਰਗ ਦਰਸ਼ਨ ਕਰਦਾ, ਉਥੇ ਹੀ ਸਾਰਿਆਂ ਨੂੰ ਖਾਲਸਾ ਪੰਥ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਰਸਤਾ ਵੀ ਦਿਖਾਉਂਦਾ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਪਾਵਨ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਅਤੇ ਤਖਤ ਸ੍ਰੀ ਤਲਵੰਡੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਵਿਲੱਖਣ ਮਹਾਨ ਕਾਰਜ ਕੀਤੇ, ਜੋ ਸਾਨੂੰ ਆਪਣੇ ਇਤਿਹਾਸ ਅਤੇ ਧਰਮ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਅੰਤ ਵਿਚ ਉਨ੍ਹਾਂ ਪੁੱਜੀਆਂ ਸੰਗਤਾਂ ਅਤੇ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ ਜਰਨੈਲ ਸਿੰਘ ਮਕਰੌੜ ਸਾਹਿਬ, ਮੈਨੇ. ਇੰਦਰਜੀਤ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਕੌਂਸਲਰ ਜਸਵਿੰਦਰਪਾਲ ਸਿੰਘ ਚੱਢਾ, ਸ. ਸੁਖਵਿੰਦਰਪਾਲ ਸਿੰਘ ਮਿੰਟਾ, ਜਸਪ੍ਰੀਤ ਸਿੰਘ ਭਾਟੀਆ, ਸੁਖਬੀਰ ਸਿੰਘ ਅਬਲੋਵਾਲ, ਡਾ. ਮਨਪ੍ਰੀਤ ਸਿੰਘ ਚੱਢਾ, ਸ. ਨਰਿੰਦਰ ਸਿੰਘ ਝਿੱਲ, ਹਰਮੀਤ ਬਡੂੰਗਰ, ਸਾਬਕਾ ਹੈਡ ਗ੍ਰੰਥੀ ਗਿਆਨੀ ਸੁਖਦੇਵ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ ਆਦਿ ਸਮੂਹ ਸਟਾਫ ਮੈਂਬਰਾਂ, ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਆਦਿ ਨੇ ਸ਼ਿਰਕਤ ਕੀਤੀ।
Punjab Bani 17 January,2024
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਦੀ ਤਜਵੀਜ਼ ਲੜਕੀਆਂ ਦੇ ਪਖਾਨਿਆਂ ਉਤੇ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪਖਾਨਿਆਂ ਉਤੇ 17.52 ਕਰੋੜ ਰੁਪਏ ਦੀ ਬਣਾਈ ਯੋਜਨਾ ਸਾਰੇ ਸਰਕਾਰੀ ਸਕੂਲਾਂ ਨੂੰ ਇੰਟਰਨੈਟ ਨਾਲ ਜੁੜਿਆ ਜਾਵੇਗਾ ਚੰਡੀਗੜ੍ਹ, 17 ਜਨਵਰੀ ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉਤੇ ਅਗਲੇ ਦੋ ਵਿਦਿਅਕ ਸੈਸ਼ਨਾਂ ਲਈ ਸਮੱਗਰਾ ਸਿਖਿਆ ਅਭਿਆਨ ਅਥਾਰਟੀ ਦੇ ਐਕਸ਼ਨ ਪਲਾਨ ਨੂੰ ਮਨਜ਼ੂਰ ਕੀਤਾ ਗਿਆ। ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਦੀ ਅਗਵਾਈ ਹੇਠ ਅਥਾਰਟੀ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ਵਿੱਚ ਦੋ ਸਾਲਾਂ ਲਈ ਸਿਧਾਂਤਕ ਤੌਰ ਉੱਤੇ ਮਨਜ਼ੂਰ ਕੀਤੇ ਗਏ ਐਕਸ਼ਨ ਪਲਾਨ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਕਾਮਰਸ ਤੇ ਸਾਇੰਸ ਦੀ ਸਿੱਖਿਆ ਨੂੰ ਹੁਲਾਰਾ ਦੇਣ, ਵਾਤਾਵਰਣ ਪੱਖੀ ਪਹਿਲਕਦਮੀਆਂ, ਮੁਫਤ ਵਰਦੀ ਤੇ ਪੁਸਤਕਾਂ, ਲਾਇਬ੍ਰੇਰੀਆਂ ਤੇ ਖੇਡਾਂ ਨੂੰ ਤਰਜੀਹ ਦਿੱਤੀ ਗਈ। ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਦੱਸਿਆ ਕਿ ਸਿੱਖਿਆ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਂਦੇ ਦੋ ਵਿਦਿਅਕ ਸੈਸ਼ਨਾਂ ਵਿੱਚ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਕੀਤੇ ਜਾ ਰਹੇ ਹਨ ਜਿਨ੍ਹਾਂ ਦੀ ਸੂਚੀ ਨੂੰ ਅੰਤਿਮ ਰੂਪ ਖੁਦ ਮੁੱਖ ਮੰਤਰੀ ਦੇਣਗੇ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਵਿੱਚ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ, ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਕਰਨ ਦੀ ਤਜਵੀਜ਼ ਹੈ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ 18.35 ਕਰੋੜ ਰੁਪਏ ਦੀ ਲਾਗਤ ਨਾਲ 2623 ਲੜਕੀਆਂ ਦੇ ਪਖਾਨਿਆਂ ਦੀ ਮੁਰੰਮਤ ਅਤੇ 2.72 ਕਰੋੜ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਨਵੇਂ 215 ਪਖਾਨੇ ਉਸਾਰਨ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 17.52 ਕਰੋੜ ਰੁਪਏ ਦੀ ਲਾਗਤ ਨਾਲ 876 ਪਖਾਨੇ ਬਣਾਉਣ ਅਤੇ ਸੌਰ ਊਰਜਾ ਨੂੰ ਹੁਲਾਰਾ ਦੇਣ ਲਈ 29.58 ਕਰੋੜ ਰੁਪਏ ਦੀ ਲਾਗਤ ਨਾਲ 2190 ਸੋਲਰ ਪੈਨਲ ਲਗਾਉਣ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ। ਸ੍ਰੀ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਂਦੇ ਦੋ ਸਾਲਾਂ ਵਿੱਚ 30 ਲੱਖ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ 182.06 ਕਰੋੜ ਰੁਪਏ ਅਤੇ ਸਾਢੇ 14 ਲੱਖ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਦੇਣ ਲਈ 44.86 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸੇ ਤਰ੍ਹਾਂ ਆਉਂਦੇ ਦੋ ਸਾਲਾਂ ਲਈ ਲਾਇਬ੍ਰੇਰੀਆਂ ਲਈ 32.91 ਕਰੋੜ ਰੁਪਏ ਅਤੇ ਖੇਡਾਂ ਤੇ ਸਰੀਰਕ ਸਿੱਖਿਆ ਲਈ 20.90 ਕਰੋੜ ਰੁਪਏ, ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਪ੍ਰੀਖਣ ਲਈ 18.66 ਕਰੋੜ ਰੁਪਏ ਅਤੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਦੀ ਸਿੱਖਿਆ ਲਈ 1.47 ਕਰੋੜ ਰੁਪਏ ਦਾ ਐਕਸ਼ਨ ਪਲਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਪਿਕਟਸ ਦੀ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਜੀਟਲ ਸਿੱਖਿਆ ਨੂੰ ਹੁਲਾਰਾ ਦੇਣ ਅਤੇ ਐਜੂਸੈਟ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਰੇ 19120 ਸਰਕਾਰੀ ਸਕੂਲਾਂ ਨੂੰ ਪੜਾਅਵਾਰ ਇੰਟਰਨੈਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਬੀ.ਐਸ.ਐਨ.ਐਲ. ਨਾਲ ਆਪਸੀ ਸਹਿਮਤੀ ਦਾ ਸਮਝੌਤਾ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 6300 ਸਰਕਾਰੀ ਸਕੂਲਾਂ ਨੂੰ ਇੰਟਰਨੈਟ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਲੜਕਿਆਂ ਦੇ ਪਖਾਨੇ, ਰੇਨ ਵਾਟਰ ਹਾਰਵੈਸਟਿੰਗ, ਸਾਇੰਸ ਲੈਬ, ਆਰਟ ਕਰਾਫਟ ਰੂਮ, ਲਾਇਬ੍ਰੇਰੀ ਰੂਮ, ਟਰਾਂਸਪੋਰਟ, ਇਨ ਸਰਵਿਸ ਟੀਚਰ ਟ੍ਰੇਨਿੰਗ, ਆਈ.ਸੀ.ਟੀ. ਲਈ ਵੀ ਬਜਟ ਮਨਜ਼ੂਰ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਯੋਜਨਾ ਅਮਿਤ ਢਾਕਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਕੰਵਲਪ੍ਰੀਤ ਕੌਰ ਹਾਜ਼ਰ ਸਨ।
Punjab Bani 17 January,2024
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ * ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ 'ਤੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ * ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ 'ਤੇ ਚੱਲਣ ਦਾ ਸੱਦਾ ਦਿੱਤਾ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਲੋਕਾਂ ਲਈ ਇਨਸਾਫ਼ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਮੌਕੇ ਸੜਕ ਸੁਰੱਖਿਆ ਫੋਰਸ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਫੋਰਸ ਕਪੂਰਥਲਾ ਵਿਖੇ ਸਿਖਲਾਈ ਲੈ ਰਹੀ ਹੈ ਅਤੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਤੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਗਲਤ ਡਰਾਈਵਿੰਗ ਨੂੰ ਰੋਕਣ, ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਦੀ ਜਾਂਚ ਦਾ ਕੰਮ ਸੌਂਪਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਲਗਪਗ 130 ਵਾਹਨ ਹਰ 30 ਕਿਲੋਮੀਟਰ ਦੇ ਘੇਰੇ ਬਾਅਦ ਸੜਕਾਂ ਉੱਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਲੀਡਰ ਦੇ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਸਮਰਪਣ ਬੇਮਿਸਾਲ ਹੈ, ਜਿਸ ਕਾਰਨ ਉਹ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸੂਬੇ ਨੂੰ ਅੱਗੇ ਲੈ ਜਾਣ ਲਈ ਸਹੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਸਬ-ਇੰਸਪੈਕਟਰ ਤੱਕ ਦੀਆਂ ਵੱਖ-ਵੱਖ ਅਸਾਮੀਆਂ ਲਈ ਨਿਯਮਤ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਨਵੈਸਟੀਗੇਸ਼ਨ ਕਾਡਰ ਵਿੱਚ ਨਵੇਂ ਭਰਤੀ ਕੀਤੇ ਗਏ 200 ਸਿਵਲੀਅਨ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਕਾਨੂੰਨੀ ਅਫ਼ਸਰ, ਸਹਾਇਕ ਕਾਨੂੰਨੀ ਅਫ਼ਸਰ, ਵਿੱਤੀ ਅਫ਼ਸਰ, ਸਹਾਇਕ ਵਿੱਤੀ ਅਫ਼ਸਰ ਅਤੇ ਫੋਰੈਂਸਿਕ ਅਫ਼ਸਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਤਫ਼ਤੀਸ਼ੀ ਕਾਡਰ ਲਈ ਪਹਿਲੀ ਵਾਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਵਿੱਚ 245 ਨਵੇਂ ਸਬ-ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਨਵੈਸਟੀਗੇਸ਼ਨ ਕੇਡਰ ਵਿੱਚ ਨਵੇਂ ਭਰਤੀ ਹੋਏ ਹੌਲਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਹੌਲਦਾਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ.ਬੀ.ਓ.ਆਈ.) ਵਿੰਗ ਵਿੱਚ ਹੌਲਦਾਰਾਂ ਦੀ ਭਰਤੀ ਨਾਲ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਦਰ ਵਿੱਚ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੌਲਦਾਰਾਂ ਦੀ ਭਰਤੀ ਨਾਲ ਵੱਖ-ਵੱਖ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਬਲ ਨੂੰ ਹੁਲਾਰਾ ਮਿਲੇਗਾ ਅਤੇ ਡੂੰਘਾਈ ਨਾਲ ਜਾਂਚ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਾਂਸਟੇਬਲ ਦੀਆਂ 1746 ਅਸਾਮੀਆਂ ਅਤੇ ਸਬ-ਇੰਸਪੈਕਟਰ ਦੀਆਂ 288 ਅਸਾਮੀਆਂ ਲਈ ਸਾਲਾਨਾ ਭਰਤੀ ਪ੍ਰਕਿਰਿਆ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਵੀ ਸੂਬਾ ਸਰਕਾਰ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਜਾਰੀ ਰੱਖੇਗੀ ਤਾਂ ਜੋ ਹਰ ਨੌਜਵਾਨ ਨੂੰ ਇਸ ਵੱਕਾਰੀ ਪੁਲਿਸ ਫੋਰਸ ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ 'ਤੇ ਬਿਠਾ ਕੇ ਦੇਸ਼ ਦੀ ਸੇਵਾ ਵਿੱਚ ਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਦੀ ਚੈਨ ਦੀ ਨੀਂਦ ਯਕੀਨੀ ਬਣਾਉਣ ਲਈ ਦਿਨ-ਰਾਤ ਡਿਊਟੀ ਨਿਭਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ 'ਤੇ ਧਿਆਨ ਕੇਂਦਰਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ 'ਤੇ ਆਧੁਨਿਕੀਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵੀ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫਰਜ਼ ਨੂੰ ਨਿਭਾਉਣ ਤੋਂ ਇਲਾਵਾ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਪੁਲਿਸ ਤੋਂ ਸਿਆਸੀ ਦਬਾਅ ਦੂਰ ਕੀਤਾ ਜਾਵੇ ਤਾਂ ਜੋ ਉਹ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਿਆਸੀ ਬਦਲਾਖੋਰੀ ਕਾਰਨ ਬੇਕਸੂਰ ਲੋਕਾਂ 'ਤੇ ਝੂਠੇ ਪਰਚੇ ਪਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਇਹ ਯੰਤਰ ਕੁਸ਼ਲਤਾ ਵਧਾਉਣ ਲਈ ਪੁਲਿਸ ਦੇ ਹੱਥਾਂ ਵਿੱਚ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸਰਹੱਦ ਪਾਰੋਂ ਤਸਕਰੀ, ਨਾਰਕੋ ਅਤਿਵਾਦ, ਗੈਂਗਸਟਰਾਂ ਦੇ ਰੂਪ ਵਿੱਚ ਸੰਗਠਿਤ ਅਪਰਾਧ ਸਮੇਤ ਹੋਰ ਕਈ ਚੁਣੌਤੀਆਂ ਹਨ ਪਰ ਪੰਜਾਬ ਪੁਲਿਸ ਇਨ੍ਹਾਂ ਦਾ ਬਹਾਦਰੀ ਨਾਲ ਸਾਹਮਣਾ ਕਰਨ ਦੇ ਸਮਰੱਥ ਹੈ।.
Punjab Bani 17 January,2024
ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ
ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ * ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ * ‘ਭਗੌੜੇ ਸਿੱਧੂ' ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ * ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ ਚੰਡੀਗੜ੍ਹ, 17 ਜਨਵਰੀ ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਇੱਥੇ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਤੋਂ ਇਕ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਮਕੀਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਪਣਾਈ ਗਈ ਨੀਤੀ ਦਾ ਕੁਦਰਤੀ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਫੁੱਟ ਪਾਊ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਬਿਨਾ ਝੁਕੇ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪੰਜਾਬ ਵਿਰੋਧੀ ਮਨਸੂਬਿਆਂ ਦੇ ਮੁੱਖ ਸਾਜਿਸ਼ਘਾੜੇ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਖੌਫਨਾਕ ਅਪਰਾਧੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਵੀ ਵਿਸ਼ਵ ਸ਼ਾਂਤੀ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਕੱਟੜ ਅਪਰਾਧੀਆਂ ਨੂੰ ਸੂਬੇ ਵਿੱਚ ਵਾਪਸ ਭੇਜਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਭਗੌੜਾ' ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ 'ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ 'ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।
Punjab Bani 17 January,2024
ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ
ਪ੍ਰਕਾਸ਼ ਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਨਮਨ ਨਵੀਂ ਦਿੱਲੀ, 17 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 10ਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਂਜਲੀ ਭੇਟ ਕੀਤੀ। ‘ਐਕਸ’ ‘ਤੇ ਪੋਸਟ ਵਿਚ ਸ੍ਰੀ ਮੋਦੀ ਨੇ ਕਿਹਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉਨ੍ਹਾਂ ਦੀ ਹਿੰਮਤ ਦੇ ਨਾਲ-ਨਾਲ ਦਇਆ ਨੂੰ ਵੀ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਹੁਤ ਸਾਰੇ ਲੋਕਾਂ ਲਈ ਤਾਕਤ ਦਾ ਸਰੋਤ ਬਣਇਆ ਹੋਇਆ ਹੈ।’
Punjab Bani 17 January,2024
ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਚੁਕੇ ਪੰਜਾਬ ਸਰਕਾਰ ਤੇ ਕਈ ਸਵਾਲ
ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਚੁਕੇ ਪੰਜਾਬ ਸਰਕਾਰ ਤੇ ਕਈ ਸਵਾਲ ਭਗਵੰਤ ਮਾਨ ਨੁੰ ਘਟੀਆ ਰਾਜਨੀਤੀ ਨਾ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਪਰਚੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਨੂੰ ਲੈ ਕੇ ਕਈ ਸਵਾਲ ਚੁੱਕੇ ਗਏ। ਖਹਿਰਾ ਨੇ ਇਸ ਮੌਕੇ ਜਿਥੇ ਆਪਣੇ ਉਪਰ ਦਰਜ ਪਰਚੇ ਦਾ ਇਤਿਹਾਸ ਦੱਸਦਿਆਂ ਇਸਨੂੰ ਫਰਜ਼ੀ ਦੱਸਿਆ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕੀਤੀ, ਉਥੇ ਮੁੱਖ ਮੰਤਰੀ ਮਾਨ ਨੂੰ ਘਟੀਆ ਰਾਜਨੀਤੀ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ। ਜ਼ਮਾਨਤ 'ਤੇ ਬਾਹਰ ਆਏ ਕਾਂਗਰਸੀ ਵਿਧਾਇਕ ਨੇ ਬੁੱਧਵਾਰ ਇਥੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਜ ਜੋ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਉਹ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਨਹੀਂ ਦੇਖੀ ਸੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਪੱਗ ਵੀ ਨਹੀਂ ਬੰਨ੍ਹਣ ਦਿੱਤੀ ਸੀ, ਜਦਕਿ ਪਹਿਲਾਂ ਏਦਾਂ ਦਾ ਨਾ ਕਾਂਗਰਸ ਸਰਕਾਰ ਵੇਲੇ ਅਤੇ ਨਾ ਹੀ ਅਕਾਲੀ ਦਲ ਦੀ ਸਰਕਾਰ ਸਮੇਂ ਅਜਿਹੀ ਰਾਜਨੀਤੀ ਦੇਖੀ ਸੀ। ਦੱਸ ਦੇਈਏ ਕਿ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ, ਫਾਜ਼ਿਲਕਾ ਵਿੱਚ ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ, ਪਰ ਫਿਰ ਕਪੂਰਥਲਾ ਪੁਲਿਸ ਨੇ ਗਵਾਹਾਂ ਨੂੰ ਡਰਾਉਣ-ਧਮਕਾਉਣ ਦੇ ਦੋਸ਼ ਅਧੀਨ ਗ੍ਰਿਫਤਾਰ ਕੀਤਾ ਗਿਆ ਸੀ। ਪਰ ਹੁਣ ਉਹ ਇਸ ਵਿੱਚੋਂ ਵੀ ਜ਼ਮਾਨਤ 'ਤੇ ਬਾਹਰ ਆਏ ਹੋਏ ਹਨ।
Punjab Bani 17 January,2024
ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਮੌਤ
ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਮੌਤ ਮੁਕੇਰੀਆਂ : ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਏਐਸਆਈ ਸਣੇ 4 ਮੁਲਜ਼ਮਾਂ ਦੀ ਮੌਤ ਹੋ ਗਈ ਹੈ। ਬੱਸ ਵਿਚ ਮਹਿਲਾ ਮੁਲਾਜ਼ਮ ਵੀ ਸਨ। ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ। ਇਸ ਦੌਰਾਨ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਟਰਾਲੇ ਦੇ ਵਿਚ ਧਸ ਗਈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।
Punjab Bani 17 January,2024
ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।
Punjab Bani 17 January,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ - ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲਗਾਏ ਵਿਸ਼ੇਸ਼ ਕੈਂਪ - ਦੂਸਰੇ ਵਿਸ਼ੇਸ਼ ਕੈਂਪ ਦੌਰਾਨ 19258 ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ - ਮਾਲ ਮੰਤਰੀ ਵੱਲੋਂ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਦਾ ਦੌਰਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ ਜੋ ਕਿ ਬੇਹੱਦ ਸਫਲ ਰਿਹਾ ਸੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕੈਂਪਾਂ ਦੌਰਾਨ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਹਨ। ਪਹਿਲੇ ਕੈਂਪ ਵਿਚ 31538 ਜਦਕਿ ਦੂਜੇ ਕੈਂਪ ਵਿਚ 19258 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ। 15 ਜਨਵਰੀ ਨੂੰ ਵਿਸ਼ੇਸ਼ ਕੈਂਪ ਦੌਰਾਨ ਜਿੰਪਾ ਨੇ ਖੁਦ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਤਹਿਸੀਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਪਹਿਲੇ ਕੈਂਪ ਦੌਰਾਨ ਉਨ੍ਹਾਂ ਨੇ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ ਸੀ। ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜ਼ਿਕਰਯੋਗ ਹੈ ਕਿ ਮਾਲ ਮੰਤਰੀ ਜਲਦ ਹੀ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਖੱਜਲ ਖ਼ੁਆਰੀ ਰਹਿਤ ਸੇਵਾਵਾਂ ਦੇਣ ਦੀ ਵਚਨਬੱਧਤਾ ਦੋਹਰਾਈ ਸੀ। ਉਨ੍ਹਾਂ ਦੇ ਨਿਰਦੇਸ਼ਾਂ ਉੱਤੇ ਹੀ ਪਹਿਲੇ ਵਿਸ਼ੇਸ਼ ਕੈਂਪ ਦੀ ਸਫਲਤਾ ਤੋਂ ਬਾਅਦ 15 ਜਨਵਰੀ ਨੂੰ ਦੂਜਾ ਕੈਂਪ ਪੰਜਾਬ ਭਰ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਲਗਾਇਆ ਗਿਆ ਸੀ। ਜਿੰਪਾ ਨੇ ਅਪੀਲ ਕੀਤੀ ਹੈ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
Punjab Bani 16 January,2024
ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ
ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ ਭਾਜਪਾ ਦੇ ਬੁਲਾਰੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ ਚੰਡੀਗੜ੍ਹ, 16 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਆਗੂਆਂ ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ, ਅਸ਼ੋਕ ਸਰੀਨ ਜਨਰਲ ਸਕੱਤਰ ਭਾਜਪਾ ਜਲੰਧਰ, ਡਿੰਪੀ ਸਚਦੇਵਾ ਅਤੇ ਰਾਜੇਸ਼ ਕਪੂਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਬਹਾਲ ਕਰਨ ਦੀ ਮੰਗ ਉਠਾਉਣ ਦੇ ਨਾਲ-ਨਾਲ ਸਮੂਹ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਅਤੇ ਸ੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਆਦਮਪੁਰ ਤੋਂ ਬਨਾਰਸ ਤੱਕ ਸਿੱਧੀ ਉਡਾਣ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ। ਇਸ ਦੌਰਾਨ ਸ਼ੇਰਗਿੱਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਦੋਆਬਾ ਖੇਤਰ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਲਈ ਹਵਾਈ ਸੰਪਰਕ ਦੀਆਂ ਸੰਭਾਵਨਾਵਾਂ ਅਤੇ ਲੋੜਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 1 ਮਈ, 2018 ਨੂੰ ਘੱਟ ਲਾਗਤ ਵਾਲੀ ਏਅਰਲਾਈਨ ਸਪਾਈਸ ਜੈੱਟ ਨੂੰ ਉਡਾਨ ਸਕੀਮ ਤਹਿਤ ਦਿੱਲੀ-ਆਦਮਪੁਰ ਸੈਕਟਰ 'ਤੇ ਉਡਾਣਾਂ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਹ ਉਡਾਣ ਮਾਰਚ 2020 ਤੱਕ ਸਫਲਤਾਪੂਰਵਕ ਚਲਾਈ ਗਈ ਸੀ। ਅਜਿਹੀ ਸਥਿਤੀ ਵਿੱਚ ਹਵਾਈ ਆਵਾਜਾਈ ਨੂੰ ਮਿਲੇ ਹਾਂ-ਪੱਖੀ ਹੁੰਗਾਰੇ ਨੂੰ ਦੇਖਦੇ ਹੋਏ ਅਤੇ ਸੈਕਟਰ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ, ਤੁਸੀਂ ਮੁੰਬਈ, ਜੈਪੁਰ-ਆਦਮਪੁਰ ਸੈਕਟਰ ਨੂੰ ਜੋੜਨ ਦੇ ਇਰਾਦੇ ਨਾਲ ਏਏਆਈ ਦੁਆਰਾ ਇੱਕ ਨਵੀਂ ਟਰਮੀਨਲ ਇਮਾਰਤ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਸੀ। ਭਾਜਪਾ ਦੇ ਬੁਲਾਰੇ ਨੇ ਸਿੰਧੀਆ ਨੂੰ ਦੱਸਿਆ ਕਿ ਭਾਰੀ ਆਵਾਜਾਈ ਅਤੇ ਮੰਗ ਦੇ ਬਾਵਜੂਦ, ਸਪਾਈਸ ਜੈੱਟ ਨੇ ਨਵੰਬਰ 2020 (ਅਪ੍ਰੈਲ 2021 ਵਿੱਚ ਦੋ ਦਿਨਾਂ ਦੇ ਸੰਚਾਲਨ ਨੂੰ ਛੱਡ ਕੇ) ਤੋਂ ਇਸ ਵਿਸ਼ੇਸ਼ ਖੇਤਰ ਵਿੱਚ ਕੋਈ ਉਡਾਣ ਨਹੀਂ ਚਲਾਈ ਹੈ। ਇਸ ਨਾਲ ਦੋਆਬਾ ਖੇਤਰ ਦੇ ਮੁਸਾਫਰਾਂ, ਸੈਲਾਨੀਆਂ ਅਤੇ ਨਿਵਾਸੀਆਂ ਨੂੰ ਕਾਫੀ ਦਿੱਕਤ ਆ ਰਹੀ ਹੈ ਅਤੇ ਉਡਾਣ ਯੋਜਨਾ ਦੀ ਪ੍ਰਭਾਵਸ਼ੀਲਤਾ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਇਸ ਤੋਂ ਇਲਾਵਾ, ਕਿਸੇ ਵੀ ਉਡਾਣ ਦੀ ਅਣਹੋਂਦ ਵਿੱਚ ਏਏਆਈ ਦੁਆਰਾ ਸ਼ੁਰੂ ਕੀਤਾ ਜਾ ਰਿਹਾ ਨਵਾਂ ਟਰਮੀਨਲ ਨਿਰਮਾਣ ਪ੍ਰੋਜੈਕਟ ਅਰਥਹੀਣ ਹੋਵੇਗਾ। ਇਸ ਲਈ, ਉਹ ਤੁਹਾਨੂੰ ਬੇਨਤੀ ਕਰਦੇ ਹਨ ਕਿ ਛੇਤੀ ਤੋਂ ਛੇਤੀ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਦੇ ਨਾਲ-ਨਾਲ ਪ੍ਰਸਤਾਵਿਤ ਸੈਕਟਰਾਂ ਵਿੱਚ ਉਡਾਣਾਂ ਮੁੜ ਸ਼ੁਰੂ ਕਰਨ ਲਈ ਏਅਰਲਾਈਨਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਸ਼ੇਰਗਿੱਲ ਨੇ ਆਦਮਪੁਰ-ਬਨਾਰਸ-ਆਦਮਪੁਰ ਉਡਾਣਾਂ ਸ਼ੁਰੂ ਕਰਨ ਦਾ ਇੱਕ ਹੋਰ ਅਹਿਮ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੀ ਲਗਭਗ 40 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੀ ਹੈ, ਜੋ ਸ਼੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰ ਹਨ। ਉਨ੍ਹਾਂ ਦੱਸਿਆ ਕਿ ਆਦਮਪੁਰ ਪੰਜਾਬ ਦੇ ਦੋਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਐਸਸੀ ਭਾਈਚਾਰੇ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਬਨਾਰਸ ਪੰਜਾਬ ਦੇ ਐਸਸੀ ਭਾਈਚਾਰੇ ਲਈ ਬਹੁਤ ਮਹੱਤਵ ਰੱਖਦਾ ਹੈ, ਕਿਉਂਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਸਥਾਨ ਹੈ। ਇਸ ਤੋਂ ਇਲਾਵਾ, ਇਹ ਸੁਵਿਧਾ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗੀ। ਸ਼ੇਰਗਿੱਲ ਨੇ ਸਿੰਧੀਆ ਨੂੰ ਇਸ ਸਬੰਧ ਵਿਚ ਇਕ ਪੱਤਰ ਵੀ ਸੌਂਪਿਆ। ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨਾਲ ਮੁਲਾਕਾਤ ਸਕਾਰਾਤਮਕ ਰਹੀ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਦੋਵਾਂ ਮੁੱਦਿਆਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
Punjab Bani 16 January,2024
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਤਰਕੀਬਾਂ ਉਹਨਾਂ ਨੂੰ ਡਰਾ ਨਹੀਂ ਸਕਣਗੀਆਂ, ਉਹ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ ਪਟਿਆਲਾ, 16 ਜਨਵਰੀ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ ਪਵੇਗਾ। ਇਥੇ ਪੰਜਵੀਂ ਐਸ ਆਈ ਟੀ ਦੇ ਸੰਮਨਾਂ ਦਾ ਜਵਾਬ ਦੇਣ ਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਇਕ ਰਿਕਾਰਡ ਦਾ ਹਿੱਸਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੇਰੇ ਖਿਲਾਫ ਕੇਸ ਦਰਜ ਕਰਨ ਵਾਸਤੇ ਪੰਦਰਾਂ ਦਿਨਾਂ ਵਾਸਤੇ ਇਕ ਪੁਲਿਸ ਨੂੰ ਡੀ ਜੀ ਪੀ ਨਿਯੁਕਤ ਕੀਤਾ ਸੀ। ਉਹਨਾਂ ਕਿਹਾ ਕਿ ਝੂਠਾ ਕੇਸ ਦਰਜ ਹੋਣ ਮਗਰੋਂ ਹਾਈ ਕੋਰਟ ਨੇ ਇਕ ਵਿਸਥਾਰਿਤ ਹੁਕਮ ਪਾਸ ਕੀਤਾ ਜਿਸ ਵਿਚ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਖਿਲਾਫ ਕੋਈ ਦੋਸ਼ ਨਹੀਂ ਬਣਦੇ ਤੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸਬੰਧਤ ਅਦਾਲਤ ਨੇ ਉਹ ਕੇਸ ਦੀ ਸੁਣਵਾਈ ਮੁਕੰਮਲ ਕਰ ਲਈ ਹੈ ਜਿਸ ਵਿਚ ਮੇਰੇ ਖਿਲਾਫ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਸਰਕਾਰ ਕਿਸੇ ਦੀ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਵਾਰ-ਵਾਰ ਐਸ ਆਈ ਟੀ ਗਠਿਤ ਕਰ ਕੇ ਮਨਚਾਹੇ ਨਤੀਜੇ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਐਸ ਆਈ ਟੀ ਵਿਚ ਵੱਧ ਤੋਂ ਵੱਧ ਜੂਨੀਅਰ ਅਫਸਰ ਸ਼ਾਮਲ ਕੀਤੇ ਗਏ ਹਨ ਤੇ ਨਵੀਂ ਐਸ ਆਈ ਟੀ ਵਿਚ ਇਕ ਐਸ ਪੀ ਰੈਂਕ ਦਾ ਅਫਸਰ ਸ਼ਾਮਲ ਕੀਤਾ ਗਿਆ ਹੈ ਜੋ ਮੁੱਖ ਮੰਤਰੀ ਦੀਆਂ ਅੱਖਾਂ ਤੇ ਕੰਨ ਬਣ ਰਿਹਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਵਾਰ-ਵਾਰ ਸੰਮਨ ਕੀਤੇ ਜਾਣ ’ਤੇ ਐਸ ਆਈ ਟੀ ਅੱਗੇ ਪੇਸ਼ ਹੋ ਰਹੇ ਹਨ ਜਦੋਂ ਕਿ ਦੂਜੇ ਪਾਸੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ ਤੇ ਉਹ ਇਸ ਵਾਸਤੇ ਸ੍ਰੀ ਭਗਵੰਤ ਮਾਨ ਦੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਡਰਾਉਣ ਦੇ ਯਤਨ ਸਫਲ ਨਹੀਂ ਹੋਣਗੇ ਤੇ ਉਹ ਪੰਜਾਬ ਦੇ ਮੁੱਦੇ ਚੁੱਕਦੇ ਰਹਿਣਗੇ ਤੇ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਸ੍ਰੀ ਮਲਿਕਅਰਜੁਨ ਖੜਗੇ ’ਮਫਲਰ ਮੈਨ’ ਬਣ ਗਏ ਹਨ ਕਿਉਂਕਿ ਉਹਨਾਂ ਦੀ ਪਾਰਟੀ ਦਾ ਆਪ ਨਾਲ ਗਠਜੋੜ ਹੋ ਗਿਆ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਰਲ ਕੇ ਲੜ ਰਹੀਆਂ ਹਨ ਤੇ ਇਹਨਾਂ ਪੰਜਾਬ ਵਾਸਤੇ ਵੀ ਗਠਜੋੜ ਬਣਾ ਲਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਕਾਂਗਰਸ ਨੇ ਮੁੱਖ ਵਿਰੋਧੀ ਪਾਰਟੀ ਹੋਣ ਦਾ ਰੁਤਬਾ ਗੁਆ ਲਿਆ ਹੈ ਅਤੇ ਪੰਜਾਬੀਆਂ ਹੁਣ ਵੇਖ ਰਹੇ ਹਨ ਕਿ ਕਿਹੜੀ ਵਾਸ਼ਿੰਗ ਮਸ਼ੀਨ ਵਰਤ ਕੇ ਆਮ ਆਦਮੀ ਪਾਰਟੀ ਉਹਨਾਂ ਕਾਂਗਰਸੀਆਂ ਨੂੰ ਕਲੀਨ ਚਿੱਟ ਦੇਣਗੇ ਜਿਹਨਾਂ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਹੀ਼ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।
Punjab Bani 16 January,2024
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਤਕਾ ਅਤੇ ਬੈਂਡ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ। ਇਸ ਮੌਕੇ ਮੌਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਅਤੇ ਪ੍ਰੇਰਣਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
Punjab Bani 16 January,2024
ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ
ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ -ਠੰਡ ’ਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ ਪਟਿਆਲਾ, 16 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਠੰਡ ਦੇ ਇਸ ਮੌਸਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਜਾਰੀ ਐਡਵਾਈਜ਼ਰੀ ਦਾ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਵਿੱਚ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਘਰਾਂ ਵਿੱਚ ਬੰਦ ਕਮਰੇ ਅੰਦਰ ਅੰਗੀਠੀ ਬਾਲ ਕੇ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਨੂੰ ਵੀ ਢਕਿਆ ਜਾਵੇ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ ਥੋੜ੍ਹੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।
Punjab Bani 16 January,2024
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸਆਈਟੀ ਅੱਗੇ ਪੇਸ਼ ਹੋਣ ਪੁੱਜ ਗਏ ਹਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਪਹਿਲੀ ਸਰਕਾਰ ਨੇ ਝੂਠਾ ਪਰਚਾ ਦਰਜ ਕੀਤਾ ਸੀ ਤੇ ਹੁਣ ਵਾਲੀ ਸਰਕਾਰ ਵੀ ਬਦਲਾਖੋਰ ਨੀਤੀ ਤਹਿਤ ਅਦਾਲਤੀ ਹੁਕਮਾਂ ਤੇ ਨਿਯਮਾਂ ਤੋਂ ਉਲਟ ਚੱਲ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਤੇ ਲੋਕਾਂ ਦੇ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਦੇ ਰਹਿਣਗੇ। ਦੱਸਣਾ ਬਣਦਾ ਹੈ ਕਿ ਡਰੱਗ ਕੇਸ ਸਬੰਧੀ ਸਪੈਸ਼ਲ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਮਜੀਠੀਆ ਨੂੰ ਚੌਥੀ ਵਾਰ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਐੱਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ ਦੀ ਸੇਵਾਮੁਕਤੀ ਤੋਂ ਬਾਅਦ ਡੀਆਈਜੀ ਪਟਿਆਲਾ ਐੱਚਐੱਸ ਭੁੱਲਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਦੀ ਅਗਵਾਈ 'ਚ ਮਜੀਠੀਆ ਤੋਂ ਅੱਜ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Bani 16 January,2024
ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ
ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
Punjab Bani 16 January,2024
ਅੰਗੀਠੀ ਦੀ ਗੈਸ ਚੜਨ ਕਾਰਨ ਚਾਰ ਦੀ ਮੌਤ
ਅੰਗੀਠੀ ਦੀ ਗੈਸ ਚੜਨ ਕਾਰਨ ਚਾਰ ਦੀ ਮੌਤ ਚੰਡੀਗੜ: ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਲ ਕਾਲੋਨੀ ਦੇ ਇਕ ਘਰ 'ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਬਿਹਾਰ ਤੋਂ ਆਏ ਪਰਵਾਰੀ ਪਰਿਵਾਰ ਦੇ ਚਾਰ ਜੀਆਂ ਦੀ ਅੰਗੀਠੀ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਮ੍ਰਿਤਕਾਂ 'ਚ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਛੋਟੇ ਬੱਚੇ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਪਿਤਾ ਨਵਾਬ, ਪਤਨੀ, ਛੋਟੇ ਬੱਚੇ ਰੁਕਾਇਆ ਤੇ ਬੇਟਾ ਅਰਮਾਨ ਵਜੋ ਹੋਈ ਹੈ। ਘਟਨਾ ਦਾ ਪਤਾ ਲੱਗਣ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਰਾਜਿੰਦਰਾਂ ਹਸਪਤਾਲ ਦੀ ਮੋਰਚਰੀ 'ਚ ਰਖਵਾਈਆਂ ਹਨ। ਘਟਨਾ ਦਾ ਪਤਾ ਸਵੇਰੇ ਨੇੜਲੇ ਘਰਾਂ ਵਾਲਿਆਂ ਨੂੰ ਲੱਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ । ਜਾਣਕਾਰੀ ਅਨੁਸਾਰ ਇਹ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਜੈ ਦੂਰਗਾ ਕਾਲੋਨੀ 'ਚ ਕੰਮ ਕਰਦਾ ਸੀ।
Punjab Bani 16 January,2024
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 15 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ ਬਠਿੰਡਾ ਦੇ ਮਾਲਕ ਗੁਰਪ੍ਰੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਸ਼ਾਮਲ ਹਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ 'ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ। ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ।
Punjab Bani 15 January,2024
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ "ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)" ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਵਰਸਪੀਡਿੰਗ ਅਤੇ ਜਾਨਵਰਾਂ ਨਾਲ ਸਬੰਧਤ ਘਟਨਾਵਾਂ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਹਨ। ਸਾਲ 2022 ਵਿੱਚ 2085 ਮੌਤਾਂ ਓਵਰਸਪੀਡਿੰਗ ਅਤੇ 421 ਜਾਨਵਰਾਂ ਨਾਲ ਸਬੰਧਤ ਹਾਦਸਿਆਂ ਕਾਰਨ ਹੋਈਆਂ। ਸ. ਲਾਲਜੀਤ ਸਿੰਘ ਭੁੱਲਰ ਨੇ "ਫੇਜ਼-3 (2019-2021) ਲਈ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ" ਬਾਰੇ ਰਿਪੋਰਟ ਵੀ ਜਾਰੀ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਕੁੱਲ 583 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਅਤੇ ਹੁਣ ਤੱਕ ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਨੂੰ ਦਰੁਸਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਪੰਜਾਬ ਨੂੰ ਇਸ ਗੱਲੋਂ ਵੀ ਸਰਾਹਿਆ ਜਾ ਰਿਹਾ ਹੈ ਕਿ ਸੂਬੇ ਨੇ ਸਭ ਤੋਂ ਵੱਧ ਬਲੈਕ ਸਪਾਟ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਦਰੁਸਤ ਕੀਤਾ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੌਮੀ ਮਾਰਗਾਂ 'ਤੇ ਬਲੈਕ ਸਪਾਟਸ 'ਤੇ 40 ਫੀਸਦੀ ਮੌਤਾਂ ਘਟੀਆਂ ਹਨ ਅਤੇ ਪੂਰੇ ਕੌਮੀ ਮਾਰਗਾਂ 'ਤੇ ਮੌਤ ਦਰ ਵਿਚ 10 ਫੀਸਦੀ ਕਮੀ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲੇ ਵੀ ਹਸਪਤਾਲ ਵਿੱਚ ਹਰ ਪੰਜਵਾਂ ਮਰੀਜ਼ ਸੜਕ ਹਾਦਸੇ ਦਾ ਪੀੜਤ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਅਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀ.ਡੀ.ਪੀ. ਦਾ ਕਰੀਬ 3 ਫ਼ੀਸਦੀ ਬਣਦਾ ਹੈ। ਧੁੰਦ ਦੇ ਮੌਸਮ ਕਾਰਨ ਹਾਦਸਿਆਂ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਸ. ਭੁੱਲਰ ਨੇ ਟ੍ਰੈਫ਼ਿਕ ਪੁਲਿਸ ਨੂੰ ਇਸ ਦੌਰਾਨ ਜੋਖ਼ਿਮ ਬਣਨ ਵਾਲੇ ਭਾਰੀ ਵਾਹਨਾਂ ਨੂੰ ਜੁਰਮਾਨੇ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੜਕ ਸੁਰੱਖਿਆ ਵਿੱਚ ਸ਼ਾਮਲ ਗ਼ੈਰ-ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਅਤੇ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਮਾਨਤਾ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਇਨ੍ਹਾਂ ਸੰਸਥਾਵਾਂ ਨੂੰ ਸੜਕ ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਵਾਸਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਡਾਇਰੈਕਟਰ ਲੋਕ ਸੰਪਰਕ ਵਿਭਾਗ ਸ. ਭੁਪਿੰਦਰ ਸਿੰਘ, ਏ.ਡੀ.ਜੀ.ਪੀ.(ਟਰੈਫਿਕ) ਸ੍ਰੀ ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਸ੍ਰੀ ਨਵਦੀਪ ਅਸੀਜਾ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਐਨ.ਜੀ.ਓ. 'ਅਰਾਈਵ ਸੇਫ਼' ਤੋਂ ਸ੍ਰੀ ਹਰਮਨ ਸਿੱਧੂ, 'ਪਟਿਆਲਾ ਫਾਊਂਡੇਸ਼ਨ' ਤੋਂ ਸ੍ਰੀ ਰਵੀ ਆਹਲੂਵਾਲੀਆ, 'ਮਯੰਕ ਫਾਊਂਡੇਸ਼ਨ' ਤੋਂ ਸ੍ਰੀ ਦੀਪਕ ਸ਼ਰਮਾ, 'ਐਵੌਇਡ ਐਕਸੀਡੈਂਟ' ਤੋਂ ਸ੍ਰੀ ਹਰਪ੍ਰੀਤ ਸਿੰਘ ਅਤੇ ਐਨ.ਜੀ.ਓ 'ਮੁਕਤੀਸਰ' ਤੋਂ ਸ੍ਰੀ ਜਸਪ੍ਰੀਤ ਛਾਬੜਾ ਵੀ ਹਾਜ਼ਰ ਸਨ। ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਲਈ ਸਬੰਧਤ ਵਿਭਾਗ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੈਟਰੋ-ਰਿਫਲੈਕਟਿਵ ਟੇਪਾਂ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਗੱਲਬਾਤ, ਸੀਟ ਬੈਲਟ ਤੇ ਹੈਲਮੇਟ ਬਾਰੇ ਜਾਗਰੂਕਤਾ ਮੁਹਿੰਮਾਂ ਅਤੇ ਰੈੱਡ ਲਾਈਟ ਦੀ ਉਲੰਘਣਾ, ਓਵਰਸਪੀਡਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਵਿਸ਼ੇਸ਼ ਮੁਹਿੰਮਾਂ ਸ਼ਾਮਲ ਹਨ। ਇਸੇ ਤਰ੍ਹਾਂ ਵਿਭਾਗਾਂ ਵੱਲੋਂ ਆਪਣੀ ਮਾਲਕੀ ਵਾਲੀਆਂ ਸੜਕਾਂ ਦੇ ਕਿਨਾਰੇ ‘ਤੇ ਉੱਗੀ ਬਨਸਪਤੀ ਦੀ ਸਫ਼ਾਈ, ਸਾਇਨ ਬੋਰਡ ਲਗਾਉਣ ਅਤੇ ਸਟਰੀਟ ਲਾਈਟਾਂ ਸਬੰਧੀ ਮੁੱਦਿਆਂ ਦਾ ਹੱਲ ਕਰਨ ਅਤੇ ਦੁਰਘਟਨਾ ਵਾਲੇ ਸਥਾਨਾਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਵਾਕਥੌਨ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਲਈ ਮੈਡੀਕਲ/ਅੱਖਾਂ ਦੇ ਚੈਕਅੱਪ ਕੈਂਪ ਲਗਾਏ ਜਾਣਗੇ ਅਤੇ ਵਾਹਨਾਂ ਲਈ ਓਵਰਲੋਡਿੰਗ ਅਤੇ ਫਿਟਨੈਸ ਸਰਟੀਫਿਕੇਟ ਬਾਰੇ ਜਾਗਰੂਕ ਕੀਤਾ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਸਟਾਫ਼ ਬਾਰੇ ਜਾਂਚ ਕਰਨ ਲਈ ਟਰੌਮਾ ਕੇਅਰ ਸੈਂਟਰਾਂ ਦਾ ਦੌਰਾ ਕੀਤਾ ਜਾਵੇਗਾ।
Punjab Bani 15 January,2024
ਪਿਛਲੀਆਂ ਸਰਕਾਰਾਂ ਨੇ 30 ਸਾਲ ਮਾਲ ਵਿਭਾਗ 'ਚ ਭਰਤੀ ਨਾ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਕੀਤਾ-ਬ੍ਰਮ ਸ਼ੰਕਰ ਜਿੰਪਾ
ਪਿਛਲੀਆਂ ਸਰਕਾਰਾਂ ਨੇ 30 ਸਾਲ ਮਾਲ ਵਿਭਾਗ 'ਚ ਭਰਤੀ ਨਾ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਕੀਤਾ-ਬ੍ਰਮ ਸ਼ੰਕਰ ਜਿੰਪਾ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੋਈਆਂ ਹੱਲ -ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਪਟਿਆਲਾ 'ਚ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਪਟਿਆਲਾ, 15 ਜਨਵਰੀ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਕਰੀਬ 30 ਸਾਲ ਮਾਲ ਮਹਿਕਮੇ 'ਚ ਪਟਵਾਰੀਆਂ ਤੇ ਹੋਰ ਅਮਲੇ ਦੀ ਭਰਤੀ ਵੱਲ ਕਦੇ ਧਿਆਨ ਹੀ ਨਹੀਂ ਦਿੱਤਾ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਲ ਵਿਭਾਗ 'ਚ ਪਹਿਲ ਦੇ ਅਧਾਰ 'ਤੇ ਭਰਤੀ ਕਰਕੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਗਏ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਪਟਿਆਲਾ ਪੁੱਜੇ ਹੋਏ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਲੰਬਿਤ ਕੰਮ ਕਰਵਾ ਕੇ ਸੰਤੁਸ਼ਟ ਹੋਏ ਲੋਕਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ 1989-90 ਤੋਂ ਮਾਲ ਮਹਿਕਮੇ 'ਚ ਲਗਾਤਾਰ ਭਰਤੀ ਹੋਈ ਹੁੰਦੀ ਤਾਂ ਲੋਕ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਨਾ ਹੁੰਦੇ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਵਾਰ ਛੁੱਟੀ ਵਾਲੇ ਦਿਨ ਲਗਾਏ ਗਏ ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਦੇ ਕੈਂਪ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਤੇ ਲੋਕਾਂ ਦੇ ਦਹਾਕਿਆਂ ਪੁਰਾਣੇ ਇੰਤਕਾਲ ਦਰਜ ਕੀਤੇ ਗਏ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਕਮ ਦਿੱਤਾ ਕਿ ਦੂਸਰਾ ਕੈਂਪ ਵੀ ਲਗਾਇਆ ਜਾਵੇ, ਜਿਸ ਦਾ ਅੱਜ ਹਜ਼ਾਰਾਂ ਲੋਕਾਂ ਨੇ ਲਾਭ ਉਠਾਇਆ ਹੈ। ਮਾਲ ਮੰਤਰੀ ਨੇ ਕਿਹਾ ਕਿ ਅਜਿਹੇ ਕੈਂਪਾਂ 'ਚ ਪੰਜਾਬ ਭਰ ਵਿੱਚੋਂ ਕਈ ਗੁੰਝਲਦਾਰ ਪੇਚੀਦਗੀਆਂ ਉਭਰਕੇ ਸਾਹਮਣੇ ਆਈਆਂ ਹਨ, ਜਿਨ੍ਹਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਹ ਖ਼ੁਦ ਲੋਕਾਂ ਦੀ ਫੀਡਬੈਕ ਲੈ ਰਹੇ ਹਨ ਤਾਂ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਤੁਰੰਤ ਕੱਢਿਆ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸੇ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਰਾਜ ਵਿੱਚ 16000 ਗ਼ੈਰਕਾਨੂੰਨੀ ਕਲੋਨੀਆਂ ਕੱਟੀਆਂ ਗਈਆਂ ਪਰੰਤੂ ਹੁਣ ਮਾਣਯੋਗ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਐਨ.ਓ.ਸੀਜ਼ ਜਲਦੀ ਦਿਵਾਉਣ ਲਈ ਵੀ ਕਾਰਜਪ੍ਰਣਾਲੀ ਨੂੰ ਤੇਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 700 ਪਿੰਡਾਂ ਨੂੰ ਪਹਿਲਾਂ ਹੀ ਐਨ.ਓ.ਸੀਜ ਦੇ ਘੇਰੇ 'ਚੋਂ ਬਾਹਰ ਕੱਢਿਆ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਸਾਰੀਆਂ ਤਹਿਸੀਲ ਤੇ ਸਬ ਤਹਿਸੀਲ ਪੱਧਰ 'ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਬਾਰੇ ਵਿਸਥਾਰ 'ਚ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਤਹਿਸੀਲਦਾਰ ਜਿਨਸੂ ਬਾਂਸਲ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Punjab Bani 15 January,2024
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ। ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ। ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਰਿਪੋਰਟ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਮਨਘੜਤ ਦੱਸਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼ ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਕਰੜੇ ਹੱਥੀਂ ਨੱਥ ਪਾਈ ਗਈ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਰਿਕਾਰਡ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।
Punjab Bani 15 January,2024
ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ ਦਾ ਪ੍ਰਗਟਾਵਾ ਚੰਡੀਗੜ੍ਹ, 15 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਵਿੱਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
Punjab Bani 15 January,2024
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਪਵਿੱਤਰ ਦਿਹਾੜੇ ਸੰਗਤਾਂ ਨੇ ਮੱਥਾ ਟੇਕਿਆ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਨੇ ਸੁਣਾਇਆ ਗੁਰੂ ਇਤਿਹਾਸ ਪਟਿਆਲਾ 15 ਜਨਵਰੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਆਸਾ ਕੀ ਵਾਰ ਦੇ ਪਾਠ ਕੀਤੇ ਗਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ। ਇਸ ਮੌਕੇ ਹੈਡ ਗ੍ਰੰਥੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਅੱਜ ਸਾਹਿਬ ਏ ਕਮਾਲ ਸ੍ਰੀ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਤੀ ਗਈ, ਜਿਨ੍ਹਾਂ ਦੇ ਭੋਗ 17 ਜਨਵਰੀ ਨੂੰ ਸਵੇਰੇ ਦੀਵਾਨ ਹਾਲ ਵਿਖੇ 10.00 ਵਜੇ ਪਾਏ ਜਾਣਗੇ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਕ ਸਮਾਗਮ ਕਰਵਾਇਆ ਜਾਵੇਗਾ ਅਤੇ ਹਜੂਰੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਪ੍ਰੋ. ਬਡੂੰਗਰ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜ੍ਹਦਿਆਂ ਸਿੱਖ ਇਤਿਹਾਸ ਅੰਦਰ ਖਿਦਰਾਣੇ ਦੀ ਜੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਾਸਾਨੀ ਅਤੇ ਅਦੁੱਤੀ ਗਥਾਵਾਂ ਨਾਲ ਇਤਿਹਾਸ ਭਰਿਆ ਪਿਆ ਹੈ। ਜ਼ਬਰ ਅਤੇ ਜ਼ੁਲਮ ਦੇ ਖਿਲਾਫ਼ ਜਿਥੇ ਧਰਮ ਵਿਚ ਦਿ੍ਰੜ ਰਹਿਕੇ ਲੜਨ ਦੀ ਜੀਵਨ ਜਾਂਚ ਮਿਲਦੀ ਹੈ, ਉਥੇ ਗੁਰੂ ਬਖਸ਼ਣਹਾਰ ਹੈ ਅਤੇ ਗੁਰੂ ਪ੍ਰਤੀ ਆਸਥਾ ਤੇ ਸਮਰਪਿਤ ਦੀ ਭਾਵਨਾ ਨਾਲ ਬੇਦਾਵਾ ਪਾੜ੍ਹਕੇ ਭਾਵ ਗੁਰੂ ਘਰ ਤੋਂ ਮੁਆਫੀ ਮਿਲ ਜਾਂਦੀ ਹੈ। ਇਸ ਮੌਕੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜੱਥਿਆਂ ਵਿਚ ਭਾਈ ਅਰਜਨ ਸਿੰਘ, ਭਾਈ ਹਾਕਮ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਸਫਰੀ, ਭਾਈ ਰੂਪ ਸਿੰਘ ਅਲਬੇਲਾ, ਭਾੲਾਂੀ ਕਰਤਾਰ ਸਿੰਘ ਚੀਕ, ਭਾਈ ਸਵਰਨ ਸਿੰਘ ਭੱਟੀ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਗੁਰਪ੍ਰੀਤ ਸਿੰਘ ਸਨੌਰ ਆਦਿ ਨੇ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਪੰਚਮੀ ਦੇ ਦਿਹਾੜੇ ’ਤੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਹਾਸਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਮਨਦੀਪ ਸਿੰਘ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਭਾਈ ਅਵਤਾਰ ਸਿੰਘ ਬੱਲੋਪੁਰ ਆਦਿ ਵੀ ਹਾਜ਼ਰ ਸਨ।
Punjab Bani 15 January,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ -ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ ਪਟਿਆਲਾ, 15 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦੇ ਕੇਸਾਧਾਰੀ ਸਿੱਖ ਜੋ ਆਪਣੀ ਦਾੜ੍ਹੀ ਜਾਂ ਕੇਸ ਨਾ ਕੱਟਦੇ ਹੋਣ ਜਾਂ ਸ਼ੇਵ ਨਾ ਕਰਦੇ ਹੋਣ, ਤੇ ਸਿਗਰਟ, ਸ਼ਰਾਬ ਨਾ ਪੀਂਦੇ ਹੋਣ ਅਤੇ ਮਾਸ ਦਾ ਸੇਵਨ ਨਾ ਕਰਦੇ ਹੋਣ, 29 ਫਰਵਰੀ ਤੱਕ ਆਪਣੀ ਵੋਟ ਬਣਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇੱਥੇ ਸਰਹਿੰਦ ਰੋਡ ”ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਕੀਤੀ ਬੈਠਕ ਮੌਕੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਨੇ ਇਸ ਮੌਕੇ ਮੌਜੂਦ ਨੁਮਾਇੰਦਿਆਂ ਤੋਂ ਇਹ ਵੋਟਾਂ ਬਣਵਾਉਣ ਲਈ ਕਿਸੇ ਪ੍ਰੇ਼ਸ਼ਾਨੀ ਹੋਣ ਬਾਬਤ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਕੇਸਾਧਾਰੀ ਸਿੱਖ, ਜਿੱਥੇ ਵੀ ਉਹ ਰਹਿੰਦਾ ਹੋਵੇ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਦੇ ਪ੍ਰਧਾਨ ਹਰਮਿੰਦਰ ਸਿੰਘ ਵਿੰਟੀ ਸੱਭਰਵਾਲ, ਮਨਜੀਤ ਸਿੰਘ ਸਾਹਨੀ, ਜਸਪਾਲ ਸਿੰਘ ਚੱਡਾ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਦੁਖਨਿਵਾਰਨ ਕਲੋਨੀ ਸਰਹੰਦ ਰੋਡ, ਕੁਲਬੀਰ ਸਿੰਘ ਆਨੰਦ, ਦਵਿੰਦਰ ਸਿੰਘ ਸਾਹਨੀ, ਦਵਿੰਦਰ ਸਿੰਘ ਸਪਰਾ, ਦਵਿੰਦਰ ਪਾਲ ਸਿੰਘ ਟਲ, ਨਿਰਭੈਜੀਤ ਸਿੰਘ ਮੰਨੀ, ਸਤਨਾਮ ਸਿੰਘ, ਦਵਿੰਦਰ ਪਾਲ ਸਿੰਘ ਲਾਡਾ, ਬਲਬੀਰ ਸਿੰਘ ਬਿੰਦਰਾ ਕਲੋਨੀ, ਮਹਿੰਦਰ ਸਿੰਘ ਪ੍ਰਧਾਨ ਪ੍ਰੀਤ ਨਗਰ, ਵਰਿੰਦਰ ਸਿੰਘ ਸੱਭਰਵਾਲ ਸਮੇਤ ਹੋਰ ਪਤਵੰਤੇ ਮੌਜੂਦ ਸਨ।
Punjab Bani 15 January,2024
ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ
ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ 'ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ - ਕਿਹਾ, ਆਨਲਾਈਨ ਕੰਮ ਨੂੰ ਨੇਪਰੇ ਚਾੜ੍ਹਣ ਲਈ ਮੰਡੀ ਬੋਰਡ ਨੇ ਤਿਆਰ ਕੀਤਾ ਸਾਫਟਵੇਅਰ ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਵਲੋਂ ਗੇਟ ਐਂਟਰੀ ਦਾ ਉਦਘਾਟਨ ਕੀਤਾ ਗਿਆ। ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫ਼ਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ 'ਤੇ ਵੇ-ਬ੍ਰਿਜ ਰਾਹੀਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਸ ਲਈ ਬੋਰਡ ਵੱਲੋਂ ਆਪਣਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀਆਂ ਸਬਜੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸਦੇ ਨਾਲ ਹੀ ਬੋਰਡ ਕੋਲ ਹੋਰ ਰਾਜਾਂ ਤੋਂ ਆਉਣ ਵਾਲੇ ਸਮਾਨ ਅਤੇ ਟਰੇਡਰਾਂ ਦਾ ਡਾਟਾ ਵੀ ਮੌਜੂਦ ਰਹੇਗਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੌਰ ਰੋਡ ਸਥਿਤ ਆਧੁਨਿਕ ਫਲ਼ ਅਤੇ ਸਬਜ਼ੀ ਮੰਡੀ ਵਿਖੇ ਏ.ਟੀ.ਐਮ. ਲਗਾਉਣ ਦੇ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸਦੇ ਨਾਲ ਹੀ ਮੰਡੀ ਤੋਂ ਬਾਹਰ ਆਉਣ ਵਾਲੇ ਰਸਤੇ 'ਤੇ ਵੀ ਚੈੱਕ ਪੋਸਟ ਬਣਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਮੰਡੀ 'ਚੋਂ ਬਾਹਰ ਜਾਣ ਵਾਲੀਆਂ ਸਬਜੀਆਂ ਅਤੇ ਫ਼ਲਾਂ ਦਾ ਵੇਰਵਾ ਵੀ ਦਰਜ ਕੀਤਾ ਜਾਵੇਗਾ, ਤਾਂ ਕਿ ਇਹ ਕਾਰਜ ਪੂਰੀ ਪਾਰਦਰਸ਼ਤਾ ਨਾਲ ਹੋਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਟੇਲ ਫ਼ਲ ਅਤੇ ਸਬਜੀ ਮੰਡੀ ਦਾ ਵੱਖਰਾ ਗੇਟ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਅੰਦਰ ਲਗੀਆਂ ਲਾਇਟਾਂ ਦੀ ਮਰੰਮਤ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ ਦੀ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ। ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਯੋਗ ਅਗਵਾਈ ਸਦਕਾ ਪੂਰੇ ਹੋ ਰਹੇ ਹਨ ਅਤੇ ਭਵਿੱਖ ਵਿੱਚ ਵੀ ਹੋਰ ਵਿਕਾਸ ਕਾਰਜਾਂ ਨੂੰ ਅਮਲੀ-ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੰਡੀਆਂ ਦੀ ਕਾਇਆ ਕਲਪ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੀਪ ਸਿੰਘ, ਇੰਜਨੀਅਰ-ਇਨ-ਚੀਫ਼, ਪੰਜਾਬ ਮੰਡੀ ਬੋਰਡ, ਜਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਐਕਸੀਅਨ ਧਰਮਿੰਦਰ ਸਿੰਘ ਸਿੱਧੂ, ਐਕਸੀਅਨ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ ।
Punjab Bani 15 January,2024
ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ
ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ ਤਰਨਤਾਰਨ : ਤਰਨਤਾਰਨ ਦੇ ਕਸਬਾ ਅੱਡਾ ਝਬਾਲ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦੀ ਹੱਤਿਆ ਕਰ ਦਿੱਤੀ ਗਈ ਹੈ।ਸੈਲੂਨ ਵਿਚ ਕਟਿੰਗ ਕਰਵਾ ਰਹੇ ਸਰਪੰਚ ਉਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀ ਗਈਆਂ। ਗੋਲੀ ਲੱਗਣ ਕਾਰਨ ਸਰਪੰਚ ਸੋਨੂੰ ਚੀਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਹੁਣ ਖਬਰ ਆ ਰਹੀ ਹੈ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Punjab Bani 14 January,2024
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਤੇ ਹੋਇਆ ਮਾਮਲਾ ਦਰਜ ਚੰਡੀਗੜ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਭਰਾ ਦਵਿੰਦਰ ਭੋਲਾ ਦਾ ਜਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਆਪਸੀ ਝਗੜਾ ਚਲਦਾ ਆ ਰਿਹਾ ਸੀ ਜੋ ਕਿ ਕਾਫੀ ਸੋਸ਼ਲ ਮੀਡੀਆ ਤੇ ਸਰਗਰਮ ਵੀ ਰਿਹਾ ਤੇ ਹੁਣ ਇਸ ਕੇਸ ਵਿੱਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਪ੍ਰਸਿੱਧ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਸਾਥੀਆਂ ਤੇ ਮਾਮਲਾ ਦਰਜ ਕੀਤਾ ਹੈ। ਦੱਸਣ ਯੋਗ ਹੈ ਕੀ ਬੁੱਗਾ ਖਿਲਾਫ਼ ਇਹ ਕੇਸ ਉਸ ਦੇ ਸਕੇ ਭਰਾ 60 ਸਾਲਾਂ ਦਵਿੰਦਰ ਸਿੰਘ ਭੋਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ਦੀ ਪਤਨੀ ਅਤੇ ਬੁੱਗਾ ਦੀ ਭਰਜਾਈ ਅਮਰਜੀਤ ਕੌਰ ਦੀ 23 ਦਸੰਬਰ ਨੂੰ ਮੌਤ ਹੋ ਗਈ ਸੀ ਤੇ ਹੁਣ ਪਰਿਵਾਰ ਵੱਲੋਂ ਕਰੀਬ 22 ਦਿਨ ਬਾਅਦ ਅਮਰਜੀਤ ਕੌਰ ਦੇ ਸੰਸਕਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਸੀ ਪਠਾਣਾਂ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਪੁਲਿਸ ਵੱਲੋਂ ਬਡਾਲੀ ਆਲਾ ਸਿੰਘ ਪੁਲਿਸ ਥਾਣੇ ਵਿਚ ਸਤਵਿੰਦਰ ਬੁੱਗਾ ਅਤੇ ਦੋ ਹੋਰਨਾਂ ਖਿ਼ਲਾਫ਼ ਕੇਸ ਦਰਜ ਕੀਤਾ ਗਿਆ ਹੈ, ਦੂਜੇ ਪਾਸੇ ਸਤਵਿੰਦਰ ਬੁੱਗਾ ਵਲੋਂ ਵੀ ਆਪਣੇ ਦੋਵੇਂ ਭਰਾਵਾਂ ਖਿਲਾਫ਼ ਜਾਣੋ ਮਾਰਨ ਦੀ ਕੋਸ਼ਿਸ਼ ਕਰਨ ਦੀ ਸ਼ਿਕਾਇਤ ਦਿਤੀ ਗਈ ਸੀ ਜਿਸ ਦੀ ਜਾਂਚ ਪੁਲਿਸ ਵਲੋਂ ਕੀਤੀ ਜਾ ਰਹੀ ਹੈ।
Punjab Bani 14 January,2024
ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ
ਸਰਦ ਮੌਸਮ ਦੇ ਮੱਦੇਨਜ਼ਰ 20 ਜਨਵਰੀ ਤੱਕ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ: ਹਰਜੋਤ ਸਿੰਘ ਬੈਂਸ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਤੈਅ ਚੰਡੀਗੜ੍ਹ, 14 ਜਨਵਰੀ: ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਕਤ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ 2024 ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।
Punjab Bani 14 January,2024
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ 3000 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ • ਚੋਣ ਉਪਰੰਤ ਉਮੀਦਵਾਰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਲੈਣਗੇ ਸਿਖਲਾਈ ਚੰਡੀਗੜ੍ਹ, 14 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ। ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਅੱਜ ਮੋਹਾਲੀ ਵਿਖੇ ਦੋ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1, ਮੋਹਾਲੀ ਅਤੇ ਬੀ.ਐਸ.ਐਚ. ਆਰੀਆ ਹਾਈ ਸਕੂਲ, ਮੋਹਾਲੀ, ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ., ਜਲੰਧਰ ਅਤੇ ਆਰ.ਬੀ. ਡੀ.ਏ.ਵੀ. ਪਬਲਿਕ ਸਕੂਲ, ਬਠਿੰਡਾ ਵਿਖੇ ਚਾਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ, ਜਿਨ੍ਹਾਂ ਵਿੱਚੋਂ 48 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਇੰਸਟੀਚਿਊਟ ਦੇ ਹੁਣ ਤੱਕ 226 ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦਾਖਲਾ ਪ੍ਰੀਖਿਆ ਲਈ ਵੱਡੀ ਗਿਣਤੀ ਵਿੱਚ ਲੜਕਿਆਂ (4100) ਨੇ ਖੁਦ ਨੂੰ ਰਜਿਸਟਰ ਕੀਤਾ ਸੀ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਸਫ਼ਲਤਾ ਦਾ ਸਿੱਟਾ ਹੈ।
Punjab Bani 14 January,2024
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ -ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਵਿਧਾਇਕ ਗੁਰਦੇਵ ਦੇਵ ਮਾਨ ਰਹੇ ਮੌਜੂਦ -ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨਿਭਾਈ-ਜੌੜਾਮਾਜਰਾ -ਕਿਹਾ, ਮਹਿਮਦਪੁਰ, ਸੁਲਤਾਨਪੁਰ ਤੇ ਬਨੇਰਾ ਕਲਾਂ ਮੰਡੀਆਂ ‘ਚ ਸਟੀਲ ਕਵਰ ਸ਼ੈਡ, ਬਰਸਟ-ਬਨੇਰਾ-ਸੁਰਾਜਪੁਰ ਲਿੰਕ ਸੜਕ ਤੇ ਗੱਜੂਮਾਜਰਾ, ਲੁਟਕੀਮਾਜਰਾ ਤੇ ਧਬਲਾਨ ਅਨਾਜ ਮੰਡੀਆਂ ‘ਚ ਫੜਾਂ ਤੇ ਸੜਕਾਂ ਦੇ ਕੰਮ ਹੋਣਗੇ ਸਮਾਣਾ, ਪਟਿਆਲਾ, 14 ਜਨਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਰਜਨ ਦੇ ਕਰੀਬ ਪਿੰਡਾਂ ਵਿੱਚ ਕਿਸਾਨਾਂ ਤੇ ਆਮ ਲੋਕਾਂ ਦੀ ਸਹੂਲਤ ਲਈ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ।ਉਨ੍ਹਾਂ ਦੇ ਨਾਲ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਨਾਭਾ ਦੇ ਵਿਧਾਇਕ ਗੁਰਦੇਵ ਦੇਵ ਮਾਨ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਦੇ ਉਦਮ ਸਦਕਾ ਹਲਕਾ ਸਮਾਣਾ ਤੇ ਸ਼ੁਤਰਾਣਾ ਦੇ ਪਿੰਡਾਂ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਉਲੀਕੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਮਹਿਮਦਪੁਰ, ਸੁਲਤਾਨਪੁਰ ਤੇ ਬਨੇਰਾ ਕਲਾਂ ਦੀਆਂ ਅਨਾਜ ਮੰਡੀਆਂ ਵਿਖੇ ਸਟੀਲ ਕਵਰ ਸ਼ੈਡ ਪਾਏ ਜਾਣਗੇ।ਇਸ ਤੋਂ ਬਿਨ੍ਹਾਂ ਲੋਕਾਂ ਦੀ ਸਹੂਲਤ ਲਈ ਪਿੰਡ ਬਰਸਟ ਤੋਂ ਬਨੇਰਾ ਤੇ ਅੱਗੇ ਸੁਰਾਜਪੁਰ ਲਿੰਕ ਸੜਕ ਨਵੀਂ ਬਣਾਈ ਜਾਵੇਗੀ ਅਤੇ ਪਿੰਡ ਗੱਜੂਮਾਜਰਾ, ਲੁਟਕੀ ਮਾਜਰਾ (ਜੌੜਾਮਾਜਰਾ) ਤੇ ਧਬਲਾਨ ਦੀਆਂ ਅਨਾਜ ਮੰਡੀਆਂ ਵਿਖੇ ਫੜ ਪੱਕੇ ਕਰਨ ਤੇ ਸੜਕਾਂ ਨਵੀਆਂ ਬਣਾਈਆਂ ਜਾਣਗੀਆਂ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਤੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਆਪਣੀ ਵਚਨਬੱਧਤਾ ਨਿਭਾਈ ਹੈ।ਉਨ੍ਹਾਂ ਨੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਮੌਕੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਿਤਕਰਾ ਤੇ ਸੂਬੇ ਦੇ ਲੋਕਾਂ ਨਾਲ ਧੋਖਾ ਕਰਦਿਆਂ ਦਿਹਾਤੀ ਵਿਕਾਸ ਦੇ 5700 ਕਰੋੜ ਰੁਪਏ ਧੱਕੇ ਨਾਲ ਰੋਕ ਕੇ ਰੱਖੇ ਹੋਏ ਹਨ, ਜਿਸ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਫਰੰਟ ‘ਤੇ ਆਵਾਜ ਬੁਲੰਦ ਕੀਤੀ ਹੈ ਅਤੇ ਪੰਜਾਬ ਦਾ ਪੈਸਾ ਲੈਣ ਲਈ ਸੁਪਰੀਮ ਕੋਰਟ ਵਿੱਚ ਕੇਸ ਵੀ ਦਾਇਰ ਕੀਤਾ ਹੋਇਆ ਹੈ। ਚੇਅਰਮੈਨ ਬਰਸਟ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੂਬੇ ਦੇ ਫੰਡ ਰੋਕਣ ਦੇ ਬਾਵਜੂਦ ਲੋਕਾਂ ਦੀ ਆਪਣੀ ਪੰਜਾਬ ਸਰਕਾਰ ਵਲੋਂ ਆਪਣੇ ਤੌਰ ‘ਤੇ ਪ੍ਰਬੰਧ ਕਰਕੇ ਸੂਬੇ ਦੇ ਮੰਡੀਕਰਨ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਤੇ ਲਿੰਕ ਸੜਕਾਂ ਦੀ ਮੁਰੰਮਤ ਕਰਨ ਦੀ ਤਜਵੀਜ ਉਤੇ ਅਮਲ ਸ਼ੁਰੂ ਕੀਤਾ ਗਿਆ ਹੈ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਤੇ ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਮੰਡੀ ਬੋਰਡ ਦੇ ਚੀਫ ਇੰਜੀਨੀਅਰ ਗੁਰਦੀਪ ਸਿੰਘ, ਜ਼ਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਸਿੰਘ, ਸਕੱਤਰ ਮਾਰਕੀਟ ਕਮੇਟੀ ਪਰਮਪਾਲ ਸਿੰਘ ਤੇ ਅਸ਼ਵਨੀ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Punjab Bani 14 January,2024
15 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ
15 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ -ਪਹਿਲੇ ਕੈਂਪ ਦੌਰਾਨ 1800 ਤੋਂ ਵੱਧ ਲੰਬਿਤ ਇੰਤਕਾਲ ਕੀਤੇ ਗਏ ਸੀ ਦਰਜ : ਸਾਕਸ਼ੀ ਸਾਹਨੀ -ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਪਟਿਆਲਾ, 14 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ ਮੁੜ 15 ਜਨਵਰੀ (ਸੋਮਵਾਰ) ਨੂੰ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਪਟਿਆਲਾ ਜ਼ਿਲ੍ਹੇ 'ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਕੋਈ ਇੰਤਕਾਲ ਦਾ ਮਾਮਲਾ ਲੰਬਿਤ ਪਿਆ ਹੈ ਉਹ ਆਪਣੇ ਸਬੰਧਤ ਤਹਿਸੀਲ ਦਫ਼ਤਰ ਵਿਖੇ 15 ਜਨਵਰੀ ਨੂੰ ਜਾ ਕੇ ਇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਲੱਗੇ ਵਿਸ਼ੇਸ਼ ਕੈਂਪ ਦੌਰਾਨ ਵੀ ਜ਼ਿਲ੍ਹੇ ਅੰਦਰ 1800 ਤੋਂ ਵੱਧ ਲੰਬਿਤ ਇੰਤਕਾਲ ਦਰਜ ਕੀਤੇ ਗਏ ਸਨ।
Punjab Bani 14 January,2024
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਸਜਾਏ ਧਾਰਮਕ ਦੀਵਾਨ, ਸੰਗਤਾਂ ਨੇ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ ਸ਼ਬਦ ਗੁਰੂ ਦੇ ਲੜ ਲੱਗਕੇ ਆਪਣਾ ਆਪ ਗੁਰੂ ਸਾਹਿਬ ਨੂੰ ਕੀਤਾ ਜਾਵੇਗਾ ਸਮਰਪਿਤ : ਜਥੇਦਾਰ ਜਸਮੇਰ ਸਿੰਘ ਲਾਛੜੂ ਪਟਿਆਲਾ 14 ਜਨਵਰੀ () ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਅਤੇ ਗੁਰੂ ਦਰਬਾਰ ਵਿਚ ਪਹੁੰਚ ਕੇ ਹਜੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਪਵਿੱਤਰ ਦਿਹਾੜੇ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗਿਆਨੀ ਪਿ੍ਰਤਪਾਲ ਸਿੰਘ ਨੇ ਕਥਾ ਇਤਿਹਾਸ ਰਾਹੀਂ ਮਾਘੀ ਦੇ ਪਵਿੱਤਰ ਦਿਹਾੜੇ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਵਿਖੇ ਵਿਖੇ ਮਾਘੀ ਦੇ ਸਾਲਾਨਾ ਜੋੜ ਮੇਲ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਦੀ ਅਗਵਾਈ ਵਿਚ ਕਰਵਾਏ ਧਾਰਮਕ ਸਮਾਗਮ ਦੌਰਾਨ ਪੰਥਕ ਸਖਸ਼ੀਅਤ ਗਿਆਨੀ ਜਸਵੰਤ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ। ਦੀਵਾਨਾਂ ’ਚ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਸਮੇਰ ਸਿੰਘ ਲਾਛਡੂ ਨੇ ਜਾਣੂੰ ਕਰਵਾਇਆ ਸਿੱਖ ਇਤਿਹਾਸ ਅਦੁੱਤੀ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਮਾਘੀ ਦੇ ਪਵਿੱਤਰ ਦਿਹਾੜੇ ਦਾ ਇਤਿਹਾਸ ਅੰਦਰ ਦੱਸਿਆ ਗਿਆ ਹੈ ਕਿ ਗੁਰੂ ਬਖਸ਼ਣ ਹਾਰ ਹੈ ਕਿਉਂਕਿ ਜਿਹੜੇ ਸਿੰਘ ਦਸਮੇਸ਼ ਪਿਤਾ ਨੂੰ ਬੇਦਾਵਾ ਦੇ ਕੇ ਗਏ ਸਨ, ਉਨ੍ਹਾਂ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਸਰ ਸਾਹਿਬ ਦੀ ਧਰਤੀ ’ਤੇ ਬੇਦਾਵਾ ਪਾੜ ਕੇ ਮੁਕਤ ਕੀਤਾ ਅਤੇ ਖਿਦਰਾਣੇ ਦੀ ਢਾਬ ’ਤੇ ਹੋਈ ਲੜਾਈ ਦੌਰਾਨ 40 ਮੁਕਤਿਆਂ ਨੇ ਡਟ ਕੇ ਮੁਕਾਬਲਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ। ਜਥੇਦਾਰ ਲਾਛੜੂ ਨੇ ਕਿਹਾ ਕਿ ਅੱਜ ਇਤਿਹਾਸ ਅੰਦਰ ਪਏ ਅਨਮੋਲ ਖਜਾਨੇ ਨੂੰ ਸਾਂਭਣ ਦੀ ਲੋੜ ਹੈ, ਉਥੇ ਹੀ ਗੁਰਬਾਣੀ ਫਲਸਫੇ ਨਾਲ ਜੋੜ ਕੇ ਆਪਣੇ ਜੀਵਨ ਨੂੰ ਗੁਰੂ ਆਸ਼ੇ ਅਨੁਸਾਰ ਸਫਲ ਬਣਾਉਣ ਲਈ ਸ਼ਬਦ ਗੁਰੂ ਦਾ ਧਾਰਨੀ ਹੋ ਕੇ ਆਪਣਾ ਆਪ ਸਮਰਪਿਤ ਕਰਨ ਦੀ ਲੋੜ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਇਲਾਕੇ ਦੀਆਂ ਸੰਗਤਾਂ ਅਤੇ ਪੁੱਜੀਆਂ ਸਖਸ਼ੀਅਤਾਂ ਦਾ ਵੀ ਧੰਨਵਾਦ ਕੀਤਾ। ਧਾਰਮਕ ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ.ਜਰਨੈਲ ਸਿੰਘ, ਇੰਦਰਜੀਤ ਸਿੰਘ ਗਿੱਲ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਾਏ, ਗੁਰਦੁਆਰਾ ਨਥਾਣਾ ਸਾਹਿਬ ਦੇ ਪ੍ਰਬੰਧਕ ਰਜਨੀਸ਼ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਅਵਤਾਰ ਸਿੰਘ ਬੱਲਪੁਰ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਲਵਾਂ, ਭਾਈ ਹਜੂਰ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।
Punjab Bani 14 January,2024
ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ, 13 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੋਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜੋ ਕਿ ਉਸ ਦੇ ਦਫ਼ਤਰ ਵਿੱਚ ਵਿਚਾਰ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਯੂਨਿਟ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਕਰਮਚਾਰੀ ਖਿਲਾਫ ਥਾਣਾ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 13 January,2024
ਸੜਕਾਂ 'ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ 'ਚ ਪਹੁੰਚਾਇਆ
ਸੜਕਾਂ 'ਤੇ ਰਹਿ ਰਹੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਣ ਬਸੇਰੇ 'ਚ ਪਹੁੰਚਾਇਆ -ਲੋੜਵੰਦਾਂ ਲਈ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ 'ਚ ਬਣੇ ਨੇ ਰੈਣ ਬਸੇਰੇ : ਸਾਕਸ਼ੀ ਸਾਹਨੀ ਪਟਿਆਲਾ, 13 ਜਨਵਰੀ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਹਦਾਇਤਾਂ ਅਨੁਸਾਰ ਪਟਿਆਲਾ ਸ਼ਹਿਰ ਦੀਆਂ ਸੜ੍ਹਕਾਂ 'ਤੇ ਰਹਿ ਰਹੇ ਲੋਕਾਂ ਨੂੰ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ, ਨਗਰ ਨਿਗਮ ਪਟਿਆਲਾ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਕੇ ਰੈਣ ਬਸੇਰੇ 'ਚ ਪਹੁੰਚਾਇਆ ਗਿਆ। ਠੰਡ ਦੇ ਅਲਰਟ ਦੇ ਚਲਦਿਆਂ ਟੀਮ ਵੱਲੋਂ ਸ੍ਰੀ ਦੁਖਨਿਵਾਰਨ ਸਾਹਿਬ, ਬਾਰਾਂਦਰੀ ਬਾਗ, ਮਾਲ ਰੋਡ ਅਤੇ ਲੀਲਾ ਭਵਨ ਦੇ ਨਜ਼ਦੀਕ ਬੈਠੇ ਬੇਘਰੇ ਲੋਕਾਂ ਨੂੰ ਰੈਣ ਬਸੇਰਿਆਂ 'ਚ ਪਹੁੰਚਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਟੀਮ ਵੱਲੋਂ ਉਕਤ ਸਥਾਨਾਂ 'ਤੇ ਬੈਠੇ ਲੋਕਾਂ ਨੂੰ ਸਮਝਾਇਆ ਗਿਆ ਅਤੇ ਠੰਡ ਕਾਰਨ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਬਹੁਤੇ ਲੋਕਾਂ ਨੇ ਰੈਣ ਬਸੇਰੇ 'ਚ ਜਾਣ ਲਈ ਟੀਮ ਦਾ ਸਹਿਯੋਗ ਕੀਤਾ। ਇਸ ਟੀਮ ਵਿੱਚ ਨਗਰ ਨਿਗਮ ਤੋਂ ਇੰਸਪੈਕਟਰ ਵਿਸ਼ਾਲ ਸ਼ਰਮਾ, ਸੁਪਰਡੈਂਟ ਸੰਜੀਵ ਗਰਗ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ, ਪੁਲਿਸ ਵਿਭਾਗ ਤੋਂ ਸੁਖਦੇਵ ਸਿੰਘ ਅਤੇ ਪਰਮਿੰਦਰ ਸਿੰਘ, ਨਗਰ ਨਿਗਮ ਤੋਂ ਰੋਹਿਤ ਗੋਇਲ, ਪੁਨੀਤ ਸਿੰਗਲਾ ਵੀ ਸ਼ਾਮਲ ਸਨ। ਰੈਣ ਬਸੇਰਿਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਅੰਦਰ ਲੋੜਵੰਦਾਂ ਲਈ ਰੈਣ ਬਸੇਰੇ ਬਣਾਏ ਹਨ, ਜਿੱਥੇ ਠੰਢ ਦੇ ਇਸ ਮੌਸਮ ਵਿੱਚ ਸੜਕਾਂ ਕਿਨਾਰੇ ਰਾਤਾਂ ਗੁਜ਼ਾਰਨ ਵਾਲੇ ਬੇਘਰੇ ਤੇ ਲੋੜਵੰਦ ਲੋਕਾਂ ਨੂੰ ਰਾਤ ਸਮੇਂ ਸੌਣ ਲਈ ਬਿਸਤਰਾ ਤੇ ਸਿਰ 'ਤੇ ਛੱਤ ਸਮੇਤ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰਾਜਪੁਰਾ ਵਿਖੇ ਟਾਊਨ ਹਾਲ ਵਿੱਚ ਰੈਣ ਬਸੇਰਾ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਜੇਈ ਰਾਜੀਵ ਸ਼ਰਮਾ ਫੋਨ ਨੰਬਰ 7986228359 ਨੂੰ ਨੋਡਲ ਅਫ਼ਸਰ ਹਨ। ਸਮਾਣਾ ਵਿਖੇ ਨੇੜੇ ਸੀਨੀਅਰ ਸਿਟੀਜ਼ਨ ਹੋਮ ਵਿਖੇ ਬਣਾਇਆ ਗਿਆ ਹੈ, ਜਿੱਥੇ ਸੈਨੇਟਰੀ ਇੰਸਪੈਕਟਰ ਬੋਬੀ ਕੁਮਾਰ, ਫੋਨ 78142-21513 ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਹੀ ਨਾਭਾ ਵਿਖੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਦੀ ਰਿਹਾਇਸ਼ ਨੇੜੇ ਰੈਣ ਬਸੇਰਾ ਬਣਾਇਆ ਗਿਆ ਹੈ, ਜਿਸ ਦਾ ਨੋਡਲ ਅਫ਼ਸਰ ਕਲਰਕ ਪ੍ਰਭਜੋਤ ਸਿੰਘ ਫੋਨ ਨੰਬਰ 98554-91509 ਨੂੰ ਲਗਾਇਆ ਗਿਆ ਹੈ। ਜਦਕਿ ਪਾਤੜਾਂ ਵਿਖੇ ਨਗਰ ਕੌਂਸਲਰ ਵਿਖੇ ਬਣਾਏ ਗਏ ਰੈਣ ਬਸੇਰੇ ਵਿਖੇ ਚੀਫ ਇੰਸਪੈਕਟਰ ਜਗਦੀਪ ਸਿੰਘ ਫੋਨ ਨੰਬਰ 97806-19924 ਨੋਡਲ ਅਫ਼ਸਰ ਲਗਾਇਆ ਗਿਆ ਹੈ। ਜਦਕਿ ਨਗਰ ਕੌਂਸਲ ਸਨੌਰ ਵਿਖੇ ਰੈਣ ਬਸੇਰਾ ਬਣਾ ਕੇ ਕੁਲਦੀਪ ਸਿੰਘ ਕਲਰਕ ਫੋਨ ਨੰਬਰ 7009537363 ਨੂੰ ਨੋਡਲ ਲਗਾਇਆ ਗਿਆ ਹੈ, ਨਗਰ ਪੰਚਾਇਤ ਘੱਗਾ ਵਿਖੇ ਨਾਇਟ ਸ਼ੈਲਟਰ ਦਾ ਨੋਡਲ ਗੁਰਮੇਲ ਸਿੰਘ ਫੋਨ ਨੰਬਰ 9888807090 ਲਗਾਇਆ ਹੈ, ਇਸੇ ਤਰ੍ਹਾਂ ਭਾਦਸੋਂ ਦੀ ਵਾਰਡ ਨੰਬਰ 8 ਵਿਖੇ ਜੇਈ ਗਗਨਪ੍ਰੀਤ ਸਿੰਘ ਫੋਨ ਨੰਬਰ 8837894440 ਨਾਇਟ ਸ਼ੈਲਟਰ ਦਾ ਨੋਡਲ ਲਗਾਇਆ ਹੈ। ਇਸੇ ਤਰ੍ਹਾਂ ਘਨੌਰ ਦੀ ਵਾਰਡ ਨੰਬਰ 3 ਵਿਖੇ ਨਾਇਟ ਸ਼ੈਲਟਰ ਬਣਾ ਕੇ ਜੇ.ਈ ਬੇਅੰਤ ਸਿੰਘ ਫੋਨ ਨੰਬਰ 7528918520 ਨੂੰ ਨੋਡਲ ਅਫ਼ਸਰ ਲਾਇਆ ਹੈ ਅਤੇ ਦੇਵੀਗੜ੍ਹ ਵਿਖੇ ਦਫ਼ਤਰ ਨਗਰ ਪੰਚਾਇਤ ਵਿਖੇ ਹੀ ਨਾਇਟ ਸ਼ੈਲਟਰ ਬਣਾ ਕੇ ਇਸ ਦਾ ਨੋਡਲ ਅਫ਼ਸਰ ਸੈਨਟਰੀ ਇੰਸਪੈਕਟਰ ਹਰਵਿੰਦਰ ਸਿੰਘ ਫੋਨ ਨੰਬਰ 9646064512 ਨੂੰ ਲਗਾਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਰੈਣ ਬਸੇਰਿਆਂ ਵਿਖੇ ਨਹਾਉਣ ਲਈ ਗਰਮ ਪਾਣੀ, ਫਸਟ ਏਡ ਕਿਟ, ਸਾਫ਼-ਸੁਥਰੇ ਬਿਸਤਰੇ, ਸੀ.ਸੀ.ਟੀ.ਵੀ. ਕੈਮਰੇ, ਆਰ.ਓ ਪਾਣੀ ਅਤੇ ਅੱਗ ਬੁਝਾਊ ਯੰਤਰਾਂ, ਸਾਫ਼ ਸਫਾਈ, ਟੁਲਾਇਟ ਤੋਂ ਇਲਾਵਾ ਸੁਰੱਖਿਆ ਦਾ ਵੀ ਇੰਤਜਾਮ ਹੈ।
Punjab Bani 13 January,2024
ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਖੇਡ ਮੰਤਰੀ ਨੇ ਕਿਹਾ ਕਿ ਸਿਫ਼ਤ ਕੌਰ ਸਮਰਾ ਨੇ ਨਿਰੰਤਰ ਵਧੀਆ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਿਫ਼ਤ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਵਿਸ਼ਵ ਰਿਕਾਰਡ ਨਾਲ ਸੋਨੇ ਤੇ ਚਾਂਦੀ ਦਾ ਤਮਗ਼ਾ ਜਿੱਤਿਆ। ਵਿਸ਼ਵ ਕੱਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਇਸ ਤੋਂ ਵੀ ਅਹਿਮ ਗੱਲ ਪੈਰਿਸ ਓਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਨਵੀਂ ਖੇਡ ਨੀਤੀ ਤਹਿਤ ਜਿੱਥੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ ਉੱਥੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ। ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਲਈ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ ਹੈ। ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ-2024 (ਰਾਈਫ਼ਲ/ਪਿਸਟਲ) ਵਿੱਚ ਵਿਅਕਤੀਗਤ ਵਰਗ ਵਿੱਚ ਸਿਫ਼ਤ ਕੌਰ ਸਮਰਾ ਨੇ 460.6 ਅੰਕ ਹਾਸਲ ਕਰ ਕੇ ਚਾਂਦੀ ਦਾ ਤਮਗ਼ਾ ਜਿੱਤਿਆ ਜਦੋਂਕਿ ਸੋਨ ਤਗ਼ਮਾ ਜੇਤੂ ਦੱਖਣੀ ਕੋਰੀਆ ਦੀ ਯੂਨਸੀਓ ਲੀ ਨੇ 462.5 ਅੰਕ ਹਾਸਲ ਕੀਤੇ।ਟੀਮ ਵਰਗ ਵਿੱਚ ਸਿਫ਼ਤ ਨੇ ਭਾਰਤੀ ਟੀਮ ਵੱਲੋਂ ਸੋਨੇ ਦਾ ਤਮਗ਼ਾ ਜਿੱਤਿਆ।
Punjab Bani 13 January,2024
ਸ਼ਾਹਪੁਰਕੰਡੀ ਡੈਮ 'ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ
ਸ਼ਾਹਪੁਰਕੰਡੀ ਡੈਮ 'ਚ ਪਾਣੀ ਭਰਨ ਅਤੇ ਆਰਜ਼ੀ ਗੇਟ ਬੰਦ ਕਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰਹੇਗੀ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ ਡੈਮ ਵਿੱਚ ਪਾਣੀ ਭਰਨ ਆਦਿ ਜਿਹੇ ਜ਼ਰੂਰੀ ਕੰਮਾਂ ਲਈ 15 ਜਨਵਰੀ 2024 ਤੋਂ 14 ਫ਼ਰਵਰੀ 2024 ਤੱਕ (ਦੋਵੇਂ ਦਿਨਾਂ ਸਮੇਤ) 31 ਦਿਨਾਂ ਵਾਸਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਦੀ ਪੂਰਨ ਬੰਦੀ ਹੋਵੇਗੀ। ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Punjab Bani 13 January,2024
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ -ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ -ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਕੀਤੀ ਪੂਰੀ ਪਟਿਆਲਾ, 13 ਜਨਵਰੀ: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਔਰਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਲਾਮਬੰਦ ਹੋਣ। ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਪਟਿਆਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ।ਇਸ ਦੌਰਾਨ ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਪਟਿਆਲਾ ਸ਼ਹਿਰ ਤੇ ਨੇੜਲੇ ਇਲਾਕਿਆਂ ‘ਚੋਂ ਪੁੱਜੀਆਂ 300 ਦੇ ਕਰੀਬ ਮਾਵਾਂ ਤੇ ਧੀਆਂ ਦਾ ਪੰਜਾਬ ਸਰਕਾਰ ਦੀ ਤਰਫੋਂ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੁੜੀਆਂ ਵਲੋਂ ਨਸ਼ੇ ਕਰਨ ਦੀ ਵੱਧ ਰਹੀ ਪ੍ਰਵਿਰਤੀ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੁੜੀਆਂ ਹੋਰਨਾਂ ਖੇਤਰਾਂ ਵਿੱਚ ਮੁੰਡਿਆਂ ਨਾਲੋਂ ਅੱਗੇ ਵਧਣ ਦੀ ਤਰ੍ਹਾਂ ਨਸ਼ਿਆਂ ਦੇ ਮਾਮਲੇ ‘ਚ ਮੁੰਡਿਆਂ ਦੀ ਰੀਸ ਨਾ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਲੜਕੀਆਂ ਦੇ ਨਸ਼ਾ ਮੁਕਤੀ ਕੇਂਦਰਾਂ ਦੀ ਲੋੜ ਮਹਿਸੂਸ ਹੋ ਰਹੀ ਹੈ।ਇਸ ਲਈ ਔਰਤਾਂ ਨੂੰ ਨਸ਼ਿਆਂ ਤੇ ਕੰਨਿਆਂ ਭਰੂਣ ਹੱਤਿਆ ਵਿਰੁੱਧ ਲੜਨ ਦਾ ਪ੍ਰਣ ਕਰਨਾ ਪਵੇਗਾ। ਡਾ. ਬਲਬੀਰ ਸਿੰਘ ਨੇ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ 'ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਲਿੰਗ ਅਨੁਪਾਤ ਮੁਤਾਬਕ ਲੜਕੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਕਰਨ ਲਈ ਸਾਨੂੰ ਆਪਣੀ ਸੋਚ ਵਿੱਚ ਬਦਲਾਉ ਲਿਆਉਣਾ ਪਵੇਗਾ।ਉਨ੍ਹਾਂ ਦੱਸਿਆ ਕਿ ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ‘ਚ ਕਈ ਜ਼ਿਲ੍ਹਿਆਂ ਦੇ ਡੀਸੀ ਤੇ ਐਸਐਸਪੀ ਸਾਡੀਆਂ ਧੀਆਂ ਨੂੰ ਲਗਾਇਆ ਜੋ ਕਿ ਬਹੁਤ ਚੰਗਾ ਕੰਮ ਕਰ ਰਹੀਆਂ ਹਨ। ਇਸ ਤੋਂ ਬਿਨ੍ਹਾਂ ਮੁੰਡਿਆਂ ਤੇ ਲੜਕੀਆਂ ਦੀ ਬਰਾਬਰੀ ਦਾ ਸੁਨੇਹਾ ਦੇਣ ਲਈ ਧੀਆਂ ਦੀ ਲੋਹੜੀ ਮਨਾਉਣ ਦਾ ਪ੍ਰੋਗਰਾਮ ਵੀ ਉਲੀਕਿਆ ਤਾਂ ਕਿ ਲੋਕ, ਮੁੰਡੇ ਕੁੜੀ ਦਰਮਿਆਨ ਕੋਈ ਫਰਕ ਤੇ ਵਿਤਕਰਾ ਨਾ ਕਰਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਸਮਾਜ ‘ਚ ਆਮ ਘਰਾਂ ਅੰਦਰ ਅਜੇ ਵੀ ਕਿਤੇ ਨਾ ਕਿਤੇ ਨਾਬਰਾਬਰੀ ਹੈ ਪਰੰਤੂ ਇਹ ਸਾਬਤ ਹੋ ਗਿਆ ਹੈ ਕਿ ਧੀਆਂ ਨੂੰ ਜਿੱਥੇ ਕਿਤੇ ਵੀ ਮੌਕੇ ਦਿੱਤੇ ਗਏ, ਇਨ੍ਹਾਂ ਨੇ ਮੱਲਾਂ ਮਾਰਕੇ ਆਪਣੇ ਆਪ ਨੂੰ ਸਾਬਤ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੜਕੀਆਂ ਦੀ ਸਿੱਖਿਆ ਤੇ ਖੇਡਾਂ ਲਈ ਬੱਸਾਂ ਦੀ ਸਹੂਲਤ ਦੇਣ ਸਮੇਤ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਪਿਛਲੇ 25 ਸਾਲਾਂ ਦਾ ਸਿਹਤ ਸੇਵਾਵਾ ਵਿੱਚਲਾ ਖੱਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੂਰਿਆ ਹੈ। ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਿਹਤ ਦੇ ਮਾਮਲੇ 'ਚ ਮੋਹਰੀ ਸੂਬਾ ਬਣਾਇਆ ਗਿਆ ਹੈ ਤੇ ਸਾਡਾ ਰਾਜ ਮੁੜ ਤੋੰ ‘ਰੰਗਲਾ ਪੰਜਾਬ’ ਬਣੇਗਾ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਨੇ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਪੂਰੀ ਕੀਤੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ 15 ਫਰਵਰੀ ਤੱਕ 250 ਤਰ੍ਹਾਂ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ‘ਚ ਪੁੱਜ ਜਾਣਗੀਆਂ।ਇਸ ਤੋਂ ਪਹਿਲਾਂ ਸਪੈਸ਼ਲਿਸਟ ਡਾਕਟਰਾਂ ਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪ੍ਰੋਫੈਸਰ ਡਾਕਟਰਾਂ ਦੀ ਕਮੀ ਪੂਰੀ ਕੀਤੀ ਗਈ ਹੈ ਅਤੇ ਇਸੇ ਸਾਲ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ ਤੇ ਨਿਜੀ ਡਾਕਟਰਾਂ ਦੀਆਂ ਵੀ ਸੇਵਾਵਾਂ ਲਈਆਂ ਜਾ ਰਹੀਆਂ ਹਨ। ਸਮਾਰੋਹ ਮੌਕੇ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਆਈ.ਐਮ.ਏ. ਪੰਜਾਬ ਪ੍ਰਧਾਨ ਡਾ. ਭਗਵੰਤ ਸਿੰਘ, ਸਟੇਟ ਨੋਡਲ ਅਫ਼ਸਰ ਪੀ.ਸੀ.ਪੀ.ਐਨ.ਡੀ.ਟੀ. ਡਾ. ਵਿਨੀਤ ਨਾਗਪਾਲ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਕਰਨਲ ਜੇਵੀ ਸਿੰਘ, ਡਾ. ਸੁਧੀਰ ਵਰਮਾ, ਜਸਬੀਰ ਸਿੰਘ ਗਾਂਧੀ, ਹਰੀ ਚੰਦ ਬਾਂਸਲ, ਗੱਜਣ ਸਿੰਘ, ਲਾਲ ਸਿੰਘ, ਡਾ. ਜਗਪਾਲਇੰਦਰ ਸਿੰਘ, ਡਾ. ਐਸ.ਜੇ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਸੁਮੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਧੀਆਂ ਦੇ ਮਾਪੇ ਅਤੇ ਇਲਾਕਾ ਨਿਵਾਸੀ ਪੁੱਜੇ ਹੋਏ ਸਨ। ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਨੇ ਮੰਚ ਸੰਚਾਲਣ ਕੀਤਾ। ਇਸ ਮੌਕੇ ਸਰਕਾਰੀ ਮਾਤਾ ਕੌਸ਼ੱਲਿਆ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਸਿਹਤ ਸਕੀਮਾਂ 'ਤੇ ਬੋਲੀਆਂ ਅਤੇ ਗਿੱਧਾ ਪੇਸ਼ ਕੀਤਾ ਜਦਕਿ ਬਲਜਿੰਦਰ ਠਾਕੁਰ ਨੇ ਲੋਹੜੀ ਤੇ ਧੀਆਂ ਬਾਰੇ ਗੀਤ ਸੁਣਾਇਆ।
Punjab Bani 13 January,2024
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫ਼ਿਰੋਜ਼ਪੁਰ ਹੋਵੇਗਾ। ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।
Punjab Bani 13 January,2024
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ ਦਿਲਜੀਤ ਸਿੰਘ ਬੇਦੀ ਨੇ ਲੋਹੜੀ ਦਾ ਇਤਿਹਾਸ ਸਾਂਝਾ ਕੀਤਾ ਅੰਮ੍ਰਿਤਸਰ, 13 ਜਨਵਰੀ ( ) ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਖੁਸ਼ੀਆਂ ਖੇੜਿਆਂ ਦਾ ਤਿਉਹਾਰ ਲੋਹੜੀ ਨਿਹੰਗਾਂ ਸਿੰਘਾਂ ਨੇ ਪਿਆਰ ਸਤਿਕਾਰ ਭਾਵਨਾ ਨਾਲ ਮਨਾਇਆ। ਇਸ ਮੌਕੇ ਬਲਦੀ ਅਗਨੀ ਨੂੰ ਤਿਲ ਰਿਊੜੀਆਂ, ਚਿੜਵੜੇ, ਗੁੜ ਆਦਿ ਭੇਟ ਕਰਕੇ ਖਾਲਸਾਈ ਜੈਕਾਰੇ ਗੁੰਜਾਏ ਗਏ। ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਲੋਹੜੀ ਤਿਓਹਾਰ ਦੇ ਇਤਿਹਾਸਕ ਪਰਿਪੇਖ ਸਬੰਧੀ ਬੋਲਦਿਆਂ ਕਿਹਾ ਕਿ ਅਗਨੀ ਨੂੰ ਚਲੀ ਆਉਂਦੀ ਮੌਖਿਕ ਰਵਾਇਤ ਅਨੁਸਾਰ ਤਿਲ ਰਿਊੜੀਆਂ, ਗੁੜ, ਮੱਕੀ ਦੇ ਫੁੱਲੇ ਆਦਿ ਭੇਟ ਕਰਨ ਨਾਲ ਜੀਵਨ ਵਿਚੋਂ ਸਾਰੀਆਂ ਨਿਰਾਸ਼ਤਾਵਾਂ ਦੂਰ ਹੋ ਜਾਂਦੀਆਂ ਹਨ। ਜੀਵਨ ਨੂੰ ਨਵੀਂ ਤਰੱਕੀ ਖੁਸ਼ਹਾਲੀ ਮਿਲਦੀ ਹੈ। ਇਸ ਸਮੇਂ ਇਹ ਵੀ ਕਿਹਾ ਜਾਂਦਾ ਹੈ ਕਿ ਆਦਰ ਆਏ, ਦਲਿੱੱਦਰ ਜਾਏ। ਉਨ੍ਹਾਂ ਕਿਹਾ ਕਿ ਲੋਹੜੀ ਸ਼ਬਦ ਮੂਲ ਰੂਪ ਵਿਚ ਤਿਲ ਅਤੇ ਰਿਊੜੀ ਦੇ ਸੁਮੇਲ ਤੋਂ ਬਣਿਆ ਹੈ। ਇਹ ਸ਼ਬਦ ਤਿਲੋੜੀ ਤੋਂ ਅੱਜ ਲੋਹੜੀ ਬਣ ਗਿਆ ਹੈ। ਉਨ੍ਹਾਂ ਕਿਹਾ ਇਸ ਦਾ ਦੂਜਾ ਪ੍ਰਸੰਗ ਲੋਕ ਗਾਇਕ ਦੁਲਾਭੱਟੀ ਨਾਲ ਜੁੜਿਆ ਹੈ। ਉਸ ਨੇ ਇੱਕ ਗਰੀਬ ਬ੍ਰਾਹਮਣ ਦੀਆਂ ਦੋ ਧੀਆਂ ਸੁੰਦਰੀ ਅਤੇ ਮੁੰਦਰੀ ਨੂੰ ਆਪਣੀਆਂ ਧੀਆਂ ਬਣਾ ਕੇ ਵਿਆਹੁਣ ਦਾ ਪੁੰਨ ਖੱਟਿਆ ਸੀ। ਉਸ ਨੇ ਕੁੜੀਆਂ ਨੂੰ ਸ਼ਗਨ ਵਜੋਂ ਸ਼ੱਕਰ ਪਾਈ ਸੀ। ਹੁਣ ਵੀ ਬੱਚੇ ਉਸ ਦੇ ਗੀਤ ਨੂੰ ਘਰ-ਘਰ ਗਾਉਂਦੇ ਹਨ।
Punjab Bani 13 January,2024
ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਹੈ 10,000 ਰੁਪਏ ਦੀ ਰਿਸ਼ਵਤ ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀਯੋਗ ਜਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੇ ਹਿੱਸੇ ਆਉਂਦੀ ਇਸ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ। ਜਿਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹੋ ਗਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕੁੱਝ ਦਿਨ ਪਹਿਲਾਂ ਇਹੀ ਪਟਵਾਰੀ ਇਸੇ ਜਮੀਨ ਤੇ ਬੈਂਕ ਲਿਮਟ ਨੂੰ ਫੱਕ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਹਾਸਲ ਕਰ ਚੁੱਕਾ ਹੈ। ਬੁਲਾਰੇ ਨੇ ਦੱਸਿਆ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਨੇ ਜਾਲ ਵਿਛਾਇਆ ਤੇ ਪਟਵਾਰੀ ਜਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਪਟਵਾਰੀ ਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਕੇਸ ਵਿੱਚ ਉੱਕਤ ਦੋਵਾਂ ਮੁਲਜਮਾਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Punjab Bani 12 January,2024
ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ
ਪ੍ਰਨੀਤ ਕੌਰ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਲਈ ਪੰਜਾਬ ਸਰਕਾਰ ਨੂੰ ਲਤਾੜਿਆ ਸਾਬਕਾ ਐਮਸੀ ਸੀਮਾ ਸ਼ਰਮਾ ਦੇ ਘਰ 'ਤੇ ਹੋਇਆ ਘਿਨੌਣਾ ਹਮਲਾ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਦਾ ਇਕ ਵੱਡਾ ਪ੍ਰਮਾਣ ਹੈ: ਐਮ.ਪੀ.ਪਟਿਆਲਾ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਪੁਲਿਸ ਅਗਲੇ ਦਿਨ ਤੱਕ ਮੌਕੇ 'ਤੇ ਨਹੀਂ ਪਹੁੰਚੀ ਅਤੇ ਪਰਿਵਾਰ ਨੂੰ ਕੋਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ: ਪ੍ਰਨੀਤ ਕੌਰ ਪਟਿਆਲਾ, 12 ਜਨਵਰੀ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਅਫਸੋਸ ਜਤਾਇਆ ਹੈ। ਸਾਬਕਾ ਐਮ.ਸੀ ਸੀਮਾ ਸ਼ਰਮਾ ਜੀ ਨਾਲ ਉਹਨਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਸਾਬਕਾ ਐਮ.ਸੀ ਸੀਮਾ ਸ਼ਰਮਾ ਜੀ ਦੇ ਘਰ 'ਤੇ ਹੋਇਆ ਇਹ ਭਿਆਨਕ ਹਮਲਾ ਬਹੁਤ ਹੀ ਨਿੰਦਣਯੋਗ ਹੈ। ਘਰ 'ਤੇ ਹਮਲਾ ਕਰਨ ਵਾਲੇ ਹਮਲਾਵਰਾਂ ਦਾ ਬੇਖੌਫ਼ੀ ਨੇ ਮੈਨੂੰ ਹੈਰਾਨ ਕਰ ਦਿੱਤਾ ਹੈ, ਉਹ ਵੀ ਪਟਿਆਲਾ ਦੇ ਸਭ ਤੋਂ ਵੱਧ ਰੁਝੇਵਿਆਂ ਵਿੱਚੋਂ ਇੱਕ ਵਾਲੇ ਇਲਾਕੇ ਤੋਂ। ਇਹ ਬਹੁਤ ਹੀ ਡਰਾਵਣਾ ਹੈ ਕਿ ਕੀਹਨੇ ਆਰਾਮ ਨਾਲ 5-6 ਗੈਂਗਸਟਰ ਆਏ ਅਤੇ ਘਰ 'ਤੇ ਤਲਵਾਰਾਂ, ਇੱਟਾਂ ਨਾਲ ਹਮਲਾ ਕੀਤਾ ਅਤੇ ਇੱਥੋਂ ਤੱਕ ਕਿ ਘਰ 'ਤੇ ਗੋਲੀਆਂ ਵੀ ਚਲਾਈਆਂ। ਇਸ ਤੋਂ ਵੀ ਦੁਖਦਾਈ ਅਤੇ ਸ਼ਰਮਨਾਕ ਗੱਲ ਇਹ ਹੈ ਕਿ ਪਰਿਵਾਰ ਅਤੇ ਗੁਆਂਢੀਆਂ ਵੱਲੋਂ ਵਾਰ-ਵਾਰ ਫੋਨ ਕਰਨ 'ਤੇ ਵੀ ਪੁਲੀਸ ਨਹੀਂ ਆਈ। ਇੰਨਾ ਹੀ ਨਹੀਂ ਮੇਰੇ ਐਸਐਸਪੀ ਨੂੰ ਮੌਕੇ ’ਤੇ ਅਧਿਕਾਰੀਆਂ ਨੂੰ ਭੇਜਣ ਦੇ ਕਹਿਣ ਦੇ ਬਾਵਜੂਦ ਵੀ ਅਗਲੀ ਸਵੇਰ ਤੱਕ ਇੱਕ ਵੀ ਪੁਲੀਸ ਮੁਲਾਜ਼ਮ ਮੌਕੇ ’ਤੇ ਨਹੀਂ ਗਿਆ।" ਪ੍ਰਨੀਤ ਕੌਰ ਨੇ ਅੱਗੇ ਕਿਹਾ, "ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਅਮਨ-ਕਾਨੂੰਨ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਕੱਲ੍ਹ ਸੀਮਾ ਸ਼ਰਮਾ ਦੀ ਰਿਹਾਇਸ਼ 'ਤੇ ਹੋਇਆ ਇਹ ਘਿਨੌਣਾ ਹਮਲਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਿੱਤ ਹੀ ਵਿਗੜ ਰਹੀ ਹੈ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਰੋਜ਼ਾਨਾ ਵੱਧ ਰਹੀਆਂ ਹਨ। ਹਾਲ ਹੀ ਵਿੱਚ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਦੋ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਫਿਰ ਵੀ ਸਰਕਾਰ ਨੇ ਅਮਨ ਕਾਨੂੰਨ ਦੀ ਸਥਿਤੀ ਵੱਲ ਪੂਰੀ ਤਰ੍ਹਾਂ ਨਾਲ ਅੱਖਾਂ ਬੰਦ ਕਰ ਲਈਆਂ ਹਨ।" ਉਹਨਾਂ ਅੱਗੇ ਕਿਹਾ ਕਿ ਇਹਨਾਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਦਾ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਤੋਂ ਵਿਸ਼ਵਾਸ਼ ਉੱਠਦਾ ਜਾ ਰਿਹਾ ਹੈ, ਇੰਝ ਜਾਪਦਾ ਹੈ ਕਿ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਪੂਰੀ ਤਰ੍ਹਾਂ ਫੇਲ ਹੋ ਰਹੀ ਹੈ, ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ। ." ਕੇਬਲ ਆਪਰੇਟਰਾਂ ਦੇ ਮੁੱਦੇ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, "ਮੈਂ ਕੇਬਲ ਆਪਰੇਟਰਾਂ ਵਿਰੁੱਧ ਪੁਲਿਸ ਨਾਲ ਮਿਲੀਭੁਗਤ ਕਰਕੇ ਕੀਤੇ ਜਾ ਰਹੇ ਇਸ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ ਕਰਦੀ ਹਾਂ, ਜੋ ਇਸ ਕਾਰੋਬਾਰ ਰਾਹੀਂ ਇਮਾਨਦਾਰੀ ਨਾਲ ਰੋਜ਼ੀ-ਰੋਟੀ ਕਮਾਉਂਦੇ ਸਨ ਅਤੇ ਹੁਣ ਲੁਕਣ ਲਈ ਮਜਬੂਰ ਹਨ। ਕਿਸੇ ਦੀ ਆਮਦਨੀ ਦੇ ਸਰੋਤ ਨੂੰ ਖੋਹਣਾ ਸਭ ਤੋਂ ਮਾੜੀ ਗੱਲ ਹੈ ਅਤੇ ਅਫ਼ਸੋਸ ਦੀ ਗੱਲ ਹੈ ਕਿ ਇਹ ਸਰਕਾਰ ਅਜਿਹਾ ਹੀ ਕਰ ਰਹੀ ਹੈ।"
Punjab Bani 12 January,2024
10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ
10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ • ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ • ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ • ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ ਪਤੰਗਬਾਜ਼ੀ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ • ਪਤੰਗਬਾਜ਼ੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ 15 ਜਨਵਰੀ ਤੋਂ ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ ਕੀਤੀ ਗਈ ਹੈ। ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ "ਸਭ ਸੇ ਬੜਾ ਪਤੰਗਬਾਜ਼ ਮੁਕਾਬਲਾ" ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਿਆਂ ਨੂੰ ਆਪਣੀ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ਤੇ 15 ਜਨਵਰੀ ਤੋਂ 25 ਜਨਵਰੀ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ। ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ। ਮੇਲੇ ਸਬੰਧੀ ਵੈਬਸਾਈਟ ਲਾਂਚ ਕਰਨ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਨੀਰੂ ਕਤਿਆਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 12 January,2024
ਅੱਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੁੰ ਪੁਲਿਸ ਨੇ ਕੀਤਾ ਕਾਬੂ
ਅੱਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੁੰ ਪੁਲਿਸ ਨੇ ਕੀਤਾ ਕਾਬੂ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿਕ ਕੇਸ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਅੱਤਵਾਦੀ ਮੌਡਿਊਲਾਂ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਖਿਚਨ ਦਾ ਨਾਮ ਸਾਹਮਣੇ ਆਉਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀਆਂ ਏ.ਜੀ.ਟੀ.ਐਫ. ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਰਾਜਸਥਾਨ ਵਿੱਚ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਉਪਰੰਤ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਖਿਚਨ ਦੇ ਕਬਜ਼ੇ ਵਿੱਚੋਂ ਇੱਕ .30 ਕੈਲੀਬਰ ਚੀਨੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਚਨ ਅੱਤਵਾਦੀ ਰਿੰਦਾ ਦੇ ਨਿਰਦੇਸ਼ਾਂ 'ਤੇ ਸੂਬੇ 'ਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਸੰਗਠਨ ਬੱਬਰ ਖਾਲਿਸਤਾਨ ਇੰਟਰਨੈਸ਼ਨਲ (ਬੀਕੇਆਈ) ਦੇ ਸਹਿਯੋਗੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿਛਲੇ ਅਤੇ ਅਗਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਤਫਤੀਸ਼ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਵੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਨੂੰ ਥਾਣਾ ਸਿਟੀ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰਬਰ 16 ਮਿਤੀ 27/12/23 ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
Punjab Bani 12 January,2024
ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨਾਲ ਕੀਤੀ ਕਾਂਗਰਸੀ ਨੇਤਾਵਾਂ ਨੇ ਮੁਲਾਕਾਤ
ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨਾਲ ਕੀਤੀ ਕਾਂਗਰਸੀ ਨੇਤਾਵਾਂ ਨੇ ਮੁਲਾਕਾਤ ਨਾਭਾ : ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂਆਂ ਨੇ ਸੁਖਪਾਲ ਸਿੰਘ ਖਹਿਰਾ ਨਾਲ ਕਰੀਬ ਸਾਢੇ ਤਿੰਨ ਘੰਟੇ ਮੁਲਾਕਾਤ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ। ਜੇਲ੍ਹ ਤੋਂ ਬਾਹਰ ਆ ਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦਵਿੰਦਰ ਯਾਦਵ ਨੇ ਕਿਹਾ ਕਿ ਜਿਸ ਦਿਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲੀ, ਉਸ ਦਿਨ ਉਨ੍ਹਾਂ ਖ਼ਿਲਾਫ਼ ਨਵੀਂ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ। ਯਾਦਵ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਦੀ ਗੱਲ ਸਾਡੇ ਲੋਕਤੰਤਰ ਲਈ ਮਾੜੀ ਹੈ। ਅਸੀਂ ਸੁਖਪਾਲ ਸਿੰਘ ਖਹਿਰਾ ਨੂੰ ਸੁਨੇਹਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਬਦਲਾਖੋਰੀ ਦਾ ਪਰਦਾਫਾਸ਼ ਹੋ ਗਿਆ ਹੈ। ਹਰ ਆਗੂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਅਸੀਂ ਇਸ ਦੀ ਨਿੰਦਾ ਕਰਦੇ ਹਾਂ।
Punjab Bani 12 January,2024
ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ
ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ ਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ; ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ ਪੰਜਾਬ ਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਨੇ ਬਾਦਲ ਪਰਿਵਾਰ ਦੇ ਹੱਥ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਕੋਲ ਹੁਣ 25 ਵਿਧਾਇਕ ਨਹੀਂ ਹਨ ਮਹਾਨ ਕੌਮੀ ਨਾਇਕਾਂ ਦੀ ਸ਼ਹਾਦਤ ਦਰਸਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਭਾਜਪਾ ਕੋਲ ਕੋਈ ਨੈਤਿਕ ਅਧਿਕਾਰ ਨਹੀਂ ਸੰਗਰੂਰ, 11 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਸਮੇਤ ਮਹਾਨ ਸ਼ਹੀਦਾਂ ਉਤੇ ਆਧਾਰਤ ਝਾਕੀ ਨੂੰ ਰੱਦ ਕਰ ਕੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਯੋਗਦਾਨ ਨੂੰ ਝਾਕੀਆਂ ਰਾਹੀਂ ਸੂਬੇ ਭਰ ਵਿੱਚ ਦਿਖਾਏਗੀ। ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀਆਂ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਹੁਣ ਇੱਥੇ ਵਰਤ ਕੇ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਮੁਹੱਈਆ ਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧੂਰੀ ਦੇ ਪਿੰਡਾਂ ਦੇ ਵਿਕਾਸ ਲਈ 29 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਰੱਖੀ ਹੈ। ਉਨ੍ਹਾਂ ਦੁਹਰਾਇਆ ਕਿ ਧੂਰੀ ਸੂਬੇ ਦੀ ਸਿਆਸਤ ਦਾ ਧੁਰਾ ਬਣੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ਾਸ ਤੌਰ 'ਤੇ ਧੂਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਤੱਕ ਸੀਮਤ ਰਹਿੰਦਾ ਸੀ, ਜਦੋਂ ਕਿ ਹੁਣ ਮੁੱਖ ਮੰਤਰੀ ਹਮੇਸ਼ਾ ਲੋਕਾਂ ਵਿਚਕਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ।
Punjab Bani 12 January,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ। ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ। ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ 'ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।
Punjab Bani 12 January,2024
ਕਾਂਗਰਸ ਵੱਲੋ ਰਾਮ ਮੰਦਰ ਦਾ ਸੱਦਾ ਠੁਕਰਾਉਣ ਤੇ ਕਈ ਨੇਤਾ ਨਿਰਾਸ਼
ਕਾਂਗਰਸ ਵੱਲੋ ਰਾਮ ਮੰਦਰ ਦਾ ਸੱਦਾ ਠੁਕਰਾਉਣ ਤੇ ਕਈ ਨੇਤਾ ਨਿਰਾਸ਼ ਅਹਿਮਦਾਬਾਦ : ਕਰੋੜਾਂ ਰਾਮ ਭਗਤ 22 ਜਨਵਰੀ ਨੂੰ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਸਮਾਰੋਹ 'ਚ ਸ਼ਾਮਲ ਹੋਣ ਲਈ ਅਯੁੱਧਿਆ ਪਹੁੰਚਣਾ ਚਾਹੁੰਦੇ ਹਨ। ਹਾਲਾਂਕਿ, ਇਸ ਦਿਨ ਲਈ ਸ਼੍ਰੀ ਰਾਮ ਜਨਮ ਭੂਮੀ ਟਰੱਸਟ ਵੱਲੋਂ ਕੁਝ ਖਾਸ ਲੋਕਾਂ ਨੂੰ ਹੀ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸੱਦਾ ਪੱਤਰ ਮਿਲਣ ਦੇ ਮੁੱਦੇ 'ਤੇ ਵੀ ਕਾਫੀ ਸਿਆਸਤ ਹੋ ਰਹੀ ਹੈ। ਬੁੱਧਵਾਰ ਨੂੰ ਕਾਂਗਰਸ ਹਾਈਕਮਾਨ ਨੇ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਸਮੇਤ ਕਈ ਨੇਤਾਵਾਂ ਨੇ ਇਸ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂਆਂ ਲਈ ਇਹ ਫੈਸਲਾ ਪਾਰਟੀ ਅੰਦਰ ਬੇਚੈਨੀ ਦਾ ਕਾਰਨ ਬਣ ਗਿਆ ਹੈ। ਟਿੱਪਣੀ ਕਰਦਿਆਂ ਕਈ ਕਾਂਗਰਸੀ ਆਗੂਆਂ ਨੇ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਅੱਗੇ ਲਿਖਿਆ, "ਕਾਂਗਰਸ ਦੇ ਕੁਝ ਲੋਕਾਂ ਨੂੰ ਇਸ ਖਾਸ ਕਿਸਮ ਦੇ ਬਿਆਨ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਜਨਤਕ ਭਾਵਨਾਵਾਂ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ। ਅਜਿਹਾ ਬਿਆਨ ਮੇਰੇ ਵਰਗੇ ਕਈ ਕਾਂਗਰਸੀ ਵਰਕਰਾਂ ਲਈ ਨਿਰਾਸ਼ਾਜਨਕ ਹੈ। ਜੈ ਸੀਯਾਰਾਮ ਇਸ ਤੋਂ ਪਹਿਲਾਂ ਗੁਜਰਾਤ ਕਾਂਗਰਸ ਦੇ ਵਿਧਾਇਕ ਅਰਜੁਨ ਮੋਧਵਾਡੀਆ ਹਾਈਕਮਾਂਡ ਦੇ ਫੈਸਲੇ 'ਤੇ ਇਤਰਾਜ਼ ਜ਼ਾਹਰ ਕਰ ਚੁੱਕੇ ਹਨ। ਐਕਸ 'ਤੇ ਉਨ੍ਹਾਂ ਨੇ ਲਿਖਿਆ, "ਭਗਵਾਨ ਸ਼੍ਰੀ ਰਾਮ ਪੂਜਣਯੋਗ ਦੇਵਤਾ ਹਨ। ਇਹ ਦੇਸ਼ਵਾਸੀਆਂ ਦੀ ਆਸਥਾ ਅਤੇ ਵਿਸ਼ਵਾਸ ਦਾ ਮਾਮਲਾ ਹੈ। ਕਾਂਗਰਸ ਨੂੰ ਅਜਿਹੇ ਸਿਆਸੀ ਫੈਸਲੇ ਲੈਣ ਤੋਂ ਦੂਰ ਰਹਿਣਾ ਚਾਹੀਦਾ ਸੀ।"
Punjab Bani 11 January,2024
ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ
ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ ਅਨੰਤਨਾਗ: ਜੰਮੂ-ਕਸ਼ਮੀਰ ਤੋਂ ਖ਼ਬਰਾਂ ਆਈਆਂ ਹਨ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨਾਲ ਅੱਜ ਅਨੰਤਨਾਗ ਵਿੱਚ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵੱਡਾ ਸੀ। ਪੀਡੀਪੀ ਮੁਖੀ ਮੁਫਤੀ ਦੀ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਹਾਲਾਂਕਿ ਉਸ ਨੂੰ ਕੋਈ ਸੱਟ ਨਹੀਂ ਲੱਗੀ। ਫਿਲਹਾਲ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਮਹਿਬੂਬਾ ਮੁਫਤੀ ਦਾ ਇਹ ਬਿਆਨ ਉਨ੍ਹਾਂ ਦੇ ਹਾਦਸੇ ਤੋਂ ਬਾਅਦ ਆਇਆ ਹੈ। ਮੁਫਤੀ ਨੇ ਕਿਹਾ ਕਿ ਜੋ ਵੀ ਜ਼ਰੂਰੀ ਹੈ ਉਸ 'ਤੇ ਚਰਚਾ ਹੋਣੀ ਚਾਹੀਦੀ ਹੈ। ਅਨੰਤਨਾਗ ਅੱਗ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਜੰਗਲਾਤ ਵਿਭਾਗ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੀ ਮੁੜ ਉਸਾਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੇਵੇ।
Punjab Bani 11 January,2024
ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ , ਲੋਕ ਸਹਿਮੇ
ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ , ਲੋਕ ਸਹਿਮੇ ਨਵੀਂ ਦਿੱਲੀ। ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤਿੰਨ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਘਰਾਂ ਅਤੇ ਦਫ਼ਤਰਾਂ ਵਿੱਚ ਮੌਜੂਦ ਲੋਕ ਡਰੇ ਹੋਏ ਸਨ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਤੁਰੰਤ ਆਪਣੇ ਦਫਤਰਾਂ ਤੇ ਘਰਾਂ ਤੋਂ ਬਾਹਰ ਆ ਗਏ। ਦਿੱਲੀ-ਐੱਨਸੀਆਰ ਤੋਂ ਇਲਾਵਾ ਜੰਮੂ-ਕਸ਼ਮੀਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੇ ਨਾਲ- ਨਾਲ ਪੰਜਾਬ 'ਚ ਕਈ ਥਾਵਾਂ 'ਤੇ ਝਟਕੇ ਮਹਿਸੂਸ ਕੀਤੇ ਗਏ ਹਨ। ਚੰਡੀਗੜ੍ਹ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਅਫਗਾਨਿਸਤਾਨ ਵਿੱਚ ਤੀਬਰਤਾ 6.1 ਮਾਪੀ ਗਈ ਹੈ।
Punjab Bani 11 January,2024
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
Punjab Bani 11 January,2024
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ • ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਢ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਅਤੇ ਹੋਰ ਸਮੱਸਿਆਵਾਂ ਆ ਸਕਦੀਆਂ ਹਨ। ਇਸ ਐਡਵਾਇਜ਼ਰੀ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਜ਼ਿਆਦਾ ਠੰਢ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਇਕੱਲੇ ਸਾਧਾਰਨ ਸ਼ੈਲਟਰ ਇੰਨੇ ਪ੍ਰਭਾਵਸ਼ਾਲੀ ਨਹੀਂ ਹੁੰਦੇ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ ਵਿੱਚ ਪਟਸਨ ਦੇ ਬੈਗਾਂ ਤੋਂ ਬਣੀਆਂ 'ਪੱਲੀਆਂ' ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬਹੁਤ ਜ਼ਿਆਦਾ ਠੰਢ ਦੌਰਾਨ ਜਾਨਵਰਾਂ ਨੂੰ ਘਰ ਦੇ ਅੰਦਰ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਮੇਂ-ਸਮੇਂ 'ਤੇ ਨਿਗਰਾਨੀ ਕੀਤੀ ਜਾਵੇ। ਸ਼ੈੱਡਾਂ ਦੇ ਹੇਠਾਂ ਤਾਪਮਾਨ ਦੀ ਨਿਗਰਾਨੀ ਕੀਤੀ ਜਾਵੇ ਅਤੇ ਲੋੜ ਪੈਣ 'ਤੇ ਹੀਟਰਾਂ ਦੀ ਵਰਤੋਂ ਕੀਤੀ ਜਾਵੇ। ਅਮੋਨੀਆ ਦੇ ਪ੍ਰਭਾਵ ਤੋਂ ਬਚਣ ਲਈ ਪਸ਼ੂਆਂ ਹੇਠ ਜਗ੍ਹਾ ਨੂੰ ਸੁੱਕਾ ਅਤੇ ਸਾਫ਼ ਰੱਖਿਆ ਜਾਵੇ। ਪਸ਼ੂਆਂ ਦੇ ਸਰੀਰ ਦਾ ਤਾਪਮਾਨ ਆਮ ਨਾਲੋਂ ਘੱਟ ਹੋਣ 'ਤੇ ਹਾਈਪੋਥਰਮੀਆ ਹੋਣ ਦਾ ਖ਼ਤਰਾ ਹੁੰਦਾ ਹੈ। ਆਮ ਤੌਰ 'ਤੇ ਪਸ਼ੂਆਂ ਦੇ ਸਰੀਰ ਦਾ ਤਾਪਮਾਨ 30°-32° ਸੈਲਸੀਅਸ (86° ਫਾਰਨਹੀਟ-89° ਫਾਰਨਹੀਟ) ਹੋਣ 'ਤੇ ਮੱਧਮ ਹਾਈਪੋਥਰਮੀਆ, 22° ਸੈਲਸੀਅਸ -29° ਸੈਲਸੀਅਸ (71° ਫਾਰਨਹੀਟ -85° ਫਾਰਨਹੀਟ) 'ਤੇ ਮੌਡਰੇਟਿਡ ਹਾਈਪੋਥਰਮੀਆ ਅਤੇ 20° ਸੈਲਸੀਅਸ (68° ਫਾਰਨਹੀਟ) 'ਤੇ ਗੰਭੀਰ ਹਾਈਪੋਥਰਮੀਆ ਹੋਣ ਦੀ ਸੰਭਾਵਨਾ ਹੁੰਦੀ ਹੈ। ਗਊਆਂ ਤੇ ਹੋਰ ਗਊ ਵੰਸ਼ ਵਾਰਮਿੰਗ ਅਤੇ ਗਰਮ ਤਰਲ ਪਦਾਰਥਾਂ ਦੀ ਵਰਤੋਂ ਬਿਨਾਂ ਆਮ ਤਾਪਮਾਨ 'ਤੇ ਨਹੀਂ ਆ ਸਕਦੇ। ਐਡਵਾਇਜ਼ਰੀ ਵਿੱਚ ਇਹ ਵੀ ਸਿਫਾਰਿਸ਼ ਕੀਤੀ ਗਈ ਹੈ ਕਿ ਬਹੁਤ ਜ਼ਿਆਦਾ ਠੰਢੇ ਮੌਸਮ ਵਿੱਚ ਪਸ਼ੂਆਂ ਨੂੰ ਚਾਰਨ ਲਈ ਨਾ ਲਿਜਾਇਆ ਜਾਵੇ ਅਤੇ ਵੱਡੇ ਫੀਡ ਸਟੋਰੇਜ ਦਾ ਪ੍ਰਬੰਧ ਕੀਤਾ ਜਾਵੇ। ਬਹੁਤ ਛੋਟੀ ਉਮਰ, ਬੁੱਢੇ ਜਾਂ ਬਿਮਾਰ ਜਾਨਵਰਾਂ ਨੂੰ ਆਮ ਤੌਰ 'ਤੇ ਤੰਦਰੁਸਤ, ਮੱਧ-ਉਮਰ ਦੇ ਜਾਨਵਰਾਂ ਦੇ ਮੁਕਾਬਲੇ ਸਰਦੀਆਂ ਦੌਰਾਨ ਵਧੇਰੇ ਪੌਸ਼ਟਿਕ ਭੋਜਨ ਦੀ ਲੋੜ ਹੁੰਦੀ ਹੈ। ਲੋੜੀਂਦੀ ਅਤੇ ਭਰਪੂਰ ਖ਼ੁਰਾਕ ਜਾਨਵਰਾਂ ਨੂੰ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਅਤੇ ਠੰਢ ਤੋਂ ਬਚਣ ਵਿੱਚ ਮਦਦ ਕਰੇਗੀ। ਕਿਸਾਨਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ ਕਿ ਸਟੋਰ ਕੀਤੀ ਸਰਦੀਆਂ ਦੀ ਖੁਰਾਕ ਚੰਗੀ ਪੌਸ਼ਟਿਕ ਗੁਣਵੱਤਾ ਵਾਲੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਵਿੱਚ ਤੰਦਰੁਸਤੀ ਲਈ ਪਸ਼ੂਆਂ ਦਾ ਲੋੜੀਂਦਾ ਪਾਣੀ ਪੀਣਾ ਮਹੱਤਵਪੂਰਨ ਹੈ। ਜੇਕਰ ਪਾਣੀ ਬਹੁਤ ਜ਼ਿਆਦਾ ਠੰਢਾ ਹੋਵੇ ਤਾਂ ਪਸ਼ੂ ਢੁਕਵੀਂ ਮਾਤਰਾ ਵਿੱਚ ਪਾਣੀ ਨਹੀਂ ਪੀਂਦੇ। ਇਸ ਲਈ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪਸ਼ੂਆਂ ਲਈ ਤਾਜ਼ੇ ਪਾਣੀ ਦਾ ਪ੍ਰਬੰਧ ਕਰਨ। ਪਸ਼ੂਆਂ ਦੇ ਬਿਮਾਰ ਹੋਣ ਖਾਸ ਤੌਰ 'ਤੇ ਗੱਭਣ ਅਤੇ ਬਹੁਤ ਛੋਟੇ ਜਾਂ ਬਹੁਤ ਬੁੱਢੇ ਜਾਨਵਰਾਂ, ਜਿਨ੍ਹਾਂ ਨੂੰ ਵਿਸ਼ੇਸ਼ ਧਿਆਨ ਦੀ ਲੋੜ ਹੁੰਦੀ ਹੈ, ਲਈ ਤੁਰੰਤ ਵੈਟਰਨਰੀ ਇਲਾਜ ਦੀ ਸਿਫਾਰਸ਼ ਕੀਤੀ ਗਈ ਹੈ।
Punjab Bani 11 January,2024
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਦੀ ਵਿਉਂਤਬੰਦੀ ਕਰਨ ਦੇ ਨਿਰਦੇਸ਼ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ। ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 11 January,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
Punjab Bani 11 January,2024
67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ
67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਫਾਈਨਲ ਮੈਚ ਪੰਜਾਬ ਨੇ ਜਿੱਤਿਆ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ’ਚ ਖੇਡ ਸਭਿਆਚਾਰ ਵਿਕਸਤ ਹੋਇਆ : ਅਜੀਤਪਾਲ ਸਿੰਘ ਕੋਹਲੀ -ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾਇਆ -ਮੁੱਖ ਮਹਿਮਾਨ ਵੱਜੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ -ਤੀਜੇ ਸਥਾਨ ਤੇ ਦੀ ਟੀਮ ਹਰਿਆਣਾ ਰਹੀ, ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ ਪਟਿਆਲਾ 11 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਹੇਠ ਨੈਸ਼ਨਲ ਸਕੂਲ ਖੇਡਾਂ 2023-24 ਦਾ ਆਯੋਜਨ ਪਟਿਆਲਾ ਵਿਖੇ ਕੀਤਾ ਗਿਆ ਜਿਸ ਦੇ ਆਖਰੀ ਦਿਨ ਬਾਸਕਟਬਾਲ ਲੜਕੇ ਅੰਡਰ 19 ਦਾ ਫਾਈਨਲ ਮੈਚ ’ਚ ਪੰਜਾਬ ਅਤੇ ਦਿੱਲੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਜਿਸ ਨੂੰ ਪੰਜਾਬ ਨੇ ਦਿੱਲੀ ਨੂੰ 75-56 ਅੰਕਾਂ ਨਾਲ ਹਰਾ ਕੇ ਟੂਰਨਾਮੈਂਟ ਦੀ ਟਰਾਫੀ ਤੇ ਕਬਜਾ ਕੀਤਾ। ਇਸਦੇ ਨਾਲ ਹੀ ਤੀਜੇ ਸਥਾਨ ਦੇ ਲਈ ਹੋਏ ਮੈਚ ਵਿੱਚ ਹਰਿਆਣਾ ਨੇ ਆਈਬੀਐਸਓ ਨੂੰ 82-62 ਅੰਕਾਂ ਨਾਲ ਹਰਾਇਆ। ਇਨਾਮ ਵੰਡ ਸਮਾਰੋਹ ’ਚ ਪਹੁੰਚੇ ਵਿਧਾਇਕ ਪਟਿਆਲਾ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੀ ਟੀਮ ਨੂੰ ਜੇਤੂ ਰਹਿਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸੂਬੇ ਦੇ ਬੱਚਿਆਂ ਦਾ ਸਿੱਖਿਆ ਅਤੇ ਖੇਡਾਂ ’ਚ ਸਰਵਪੱਖੀ ਵਿਕਾਸ ਹੋਵੇ। ਇਸ ਦਾ ਪ੍ਰਤੱਖ ਨਤੀਜਾ ਹੈ ਕਿ ਪੰਜਾਬ ਦੇ ਅੰਡਰ 19 ਲੜਕਿਆਂ ਨੇ ਬਾਸਕਟਬਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸਭਿਆਚਾਰ ਨੂੰ ਵਿਕਸਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ, ਜਿਸ ’ਚ ਇਸ ਸਾਲ 4.5 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 11 ਹਜ਼ਾਰ ਖਿਡਾਰੀਆਂ ਨੂੰ 8.5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ ਨੇ ਦੱਸਿਆ ਕਿ ਸਮਾਪਨ ਸਮਾਰੋਹ ਸਮੇਂ ਹੋਏ ਸੱਭਿਆਚਾਰਕ ਪ੍ਰੋਗਰਾਮ ਤਹਿਤ ਓਲਡ ਪੁਲਿਸ ਲਾਈਨ ਸਕੂਲ ਦੀਆਂ ਲੜਕੀਆਂ ਵੱਲੋਂ ਗਿੱਧਾ, ਸਕੂਲ ਆਫ ਐਮੀਨੈਂਸ ਫੀਲਖਾਨਾਂ ਪਟਿਆਲਾ ਨੇ ਕੁੜੀਆਂ ਦਾ ਲੋਕ ਨਾਚ ਅਤੇ ਵਿਦਿਆਰਥੀਆਂ ਨੇ ਪੰਜਾਬ ਦੇ ਪ੍ਰਚੱਲਿਤ ਅਤੇ ਪੁਰਾਤਨ ਲੋਕ ਸਾਜਾਂ ਨੂੰ ਵਜਾ ਕੇ ਰੰਗ ਬੰਨ੍ਹਿਆ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਦੇ ਖਿਡਾਰੀਆਂ ਨੂੰ ਮੈਡਲ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਟਰਾਫੀਆਂ ਦਿੱਤੀਆਂ ਗਈਆਂ। ਇਸ ਮੌਕੇ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ, ਪ੍ਰੀਤਇੰਦਰ ਘਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਸਰਬਜੀਤ ਸਿੰਘ ਤੂਰ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਬ੍ਰਾਂਚ, ਹਿਮਾਂਸ਼ੂ ਸ਼ੁਕਲਾ ਆਬਜ਼ਰਵਰ ਸਕੂਲ ਗੇਮਜ ਫੈਡਰੇਸ਼ਨ ਆਫ ਇੰਡੀਆ, ਅਮਰਜੋਤ ਸਿੰਘ ਟੂਰਨਾਮੈਂਟ ਕੋਆਰਡੀਨੇਟਰ, ਮਨੋਹਰ ਲਾਲ ਸਿੰਗਲਾ, ਰਮਨਜੀਤ ਸਿੰਘ ਢਿੱਲੋਂ, ਸਰਬਜੀਤ ਸਿੰਘ ਤੂਰ, ਡਾ. ਰਜਨੀਸ਼ ਗੁਪਤਾ, ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ, ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ, ਪ੍ਰਿੰਸੀਪਲ ਵਿਜੈ ਕਪੂਰ, ਕਰਮਜੀਤ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਨਾਇਬ ਸਿੰਘ, ਬੀਰਇੰਦਰ ਸਿੰਘ, ਹਰਸ਼ਪਾਲ ਸਿੰਘ ਪੀ ਏ , ਗੁਰਪ੍ਰੀਤ ਸਿੰਘ ਨਾਮਧਾਰੀ, ਬਲਵਿੰਦਰ ਸਿੰਘ ਜੱਸਲ, ਇੰਦੂ ਬਾਲਾ, ਸਿਮਰਦੀਪ ਸਿੰਘ, ਜਗਜੀਤ ਵਾਲੀਆ, ਮਨਦੀਪ ਸਿੰਘ, ਜਸਵਿੰਦਰ ਸਿੰਘ ਚਪੜ, ਰਾਜਪਾਲ ਸਿੰਘ, ਮੱਖਣ ਸਿੰਘ, ਹਰੀਸ਼ ਕੁਮਾਰ, ਅੰਗਰੇਜ ਸ਼ਰਮਾ, ਪ੍ਰਵੇਸ਼ ਕੁਮਾਰ, ਲਲਿਤ ਮੋਦਗਿਲ, ਸੂਰਜ ਪ੍ਰਤਾਪ, ਸੁਖਵਿੰਦਰ ਕੌਰ ਸੁੱਖੀ, ਪੰਕਜ ਭਨੋਟ ਕੋਚ ਪੰਜਾਬ, ਰਵਿੰਦਰ ਕੁਮਾਰ ਇੰਚਾਰਜ ਟੀਮ ਪੰਜਾਬ, ਜਸਵੀਰ ਸਿੰਘ ਕੋਚ, ਪ੍ਰੋਫੈਸਰ ਤਰਲੋਕ ਸਿੰਘ ਓਲੰਪੀਅਨ, ਅਮਨਿੰਦਰ ਸਿੰਘ ਬਾਬਾ, ਗੁਰਪ੍ਰੀਤ ਸਿੰਘ ਡਾਟਾ ਐਂਟਰੀ, ਜਸਪਾਲ ਸਿੰਘ ਸੀਨੀਅਰ ਸਹਾਇਕ, ਸੁਖਦਰਸ਼ਨ ਸਿੰਘ ਚਹਿਲ ਜ਼ਿਲ੍ਹਾ ਭਾਸ਼ਾ ਖੋਜ ਅਫਸਰ, ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਪ੍ਰਿੰਸੀਪਲ, ਹੈੱਡ ਮਾਸਟਰ, ਖੇਡ ਅਧਿਆਪਕ, ਕਰਮਚਾਰੀ ਵੀ ਮੌਜੂਦ ਸਨ।
Punjab Bani 11 January,2024
ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ
ਦਸਮੇਸ਼ ਪਿਤਾ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਏ ਨਗਰ ਕੀਰਤਨ ’ਚ ਸੰਗਤਾਂ ਉਤਸ਼ਾਹ ਨਾਲ ਹਿੱਸਾ ਲੈਣ : ਜਥੇਦਾਰ ਕਰਤਾਰਪੁਰ ਪਟਿਆਲਾ 11 ਜਨਵਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਾਹਿਬ ਏ ਕਮਾਲ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸੰਗਤਾਂ ਵੱਧ ਚੜ੍ਹਕੇ ਹਿੱਸਾ ਲੈਣ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਚੁੱਕਿਆ ਹੈ, ਜੋ ਵੱਖ ਵੱਖ ਪੜ੍ਹਾਵਾਂ ਤੋਂ ਹੁੰਦਾ ਤਖਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ ਵਿਖੇ ਸਮਾਪਤੀ ਕਰੇਗਾ। ਉਨ੍ਹਾਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਨਗਰ ਕੀਰਤਨ ਦਾ ਦੂਜਾ ਪੜਾਅ ਚੱਲ ਰਿਹਾ ਹੈ ਅਤੇ 12 ਜਨਵਰੀ ਨੂੰ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਤੋਂ ਚੱਲਕੇ ਰਾਤ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਰਾਤ ਦਾ ਠਹਿਰਾਅ ਕਰੇਗਾ ਅਤੇ ਅਗਲੇ ਦਿਨ 13 ਜਨਵਰੀ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਗੰਗ ਸਾਹਿਬ ਜੈਤੋ ਵਿਖੇ ਪੁੱਜੇਗਾ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ 14 ਜਨਵਰੀ ਨੂੰ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇਗਾ ਅਤੇ 15 ਜਨਵਰੀ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਚੱਲਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਹਾਜੀਰਤਨ ਬਠਿੰਡਾ ਵਿਖੇ ਹੋਵੇਗਾ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅਪੀਲ ਕਰਦਿਆਂ ਕਿਹਾ ਕਿ 16 ਜਨਵਰੀ ਨੂੰ ਸੰਗਤਾਂ ਵੱਡੀ ਗਿਣਤੀ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ ਨਗਰ ਕੀਰਤਨ ਦੀ ਸਮਾਪਤੀ ਮੌਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਮੌਕੇ ਬਾਅਦ ਦੁਪਹਿਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਥ ਦੇ ਪ੍ਰਸਿੱਧ ਕਵੀ, ਢਾਡੀ ਅਤੇ ਕਵੀਸ਼ਰੀ ਜਥੇ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਨਿਹਾਲ ਕਰਨਗੇ।
Punjab Bani 11 January,2024
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਪਟਿਆਲਾ, 11 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਕਲੀਨਿਕ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਫੀਡ ਬੈਕ ਪ੍ਰਾਪਤ ਕੀਤੀ। ਹਾਜ਼ਰ ਮਰੀਜ਼ਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਕਰਨ ਦੇ ਮੰਤਵ ਨਾਲ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਹੂਲਤਾਂ ਜਿਸ ਵਿੱਚ ਮੈਡੀਕਲ ਚੈੱਕਅਪ, ਮੁਫ਼ਤ ਦਵਾਈਆਂ ਅਤੇ ਕੀਤੇ ਜਾਂਦੇ ਟੈਸਟਾਂ 'ਤੇ ਤਸੱਲੀ ਪ੍ਰਗਟਾਈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 58 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਇਲਾਜ, ਦਵਾਈਆਂ ਅਤੇ ਮੈਡੀਕਲ ਲੈਬ ਟੈਸਟਾਂ ਦੀ ਮੁਫ਼ਤ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਦੀ ਹੀ ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਜੂਦ ਡਾਕਟਰਾਂ ਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਪੂਰਾ ਲਾਭ ਦਿੱਤਾ ਜਾਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
Punjab Bani 11 January,2024
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 11 January,2024
ਪੰਜਾਬੀ ਯੂਨੀਵਰਸਿਟੀ ਵੱਲੋਂ 18 ਹਸਪਤਾਲਾਂ ਨਾਲ਼ ਸਸਤੇ ਇਲਾਜ ਲਈ ਇਕਰਾਰਨਾਮਾ
ਪੰਜਾਬੀ ਯੂਨੀਵਰਸਿਟੀ ਵੱਲੋਂ 18 ਹਸਪਤਾਲਾਂ ਨਾਲ਼ ਸਸਤੇ ਇਲਾਜ ਲਈ ਇਕਰਾਰਨਾਮਾ -ਮੌਜੂਦਾ ਅਤੇ ਸਾਬਕਾ ਕਰਮਚਾਰੀਆਂ ਤੋਂ ਇਲਾਵਾ ਮੌਜੂਦਾ ਵਿਦਿਆਰਥੀਆਂ ਨੂੰ ਮਿਲੇਗਾ ਸਸਤਾ ਇਲਾਜ -30 ਹਸਪਤਾਲਾਂ ਨਾਲ਼ ਪਹਿਲਾਂ ਹੀ ਹੈ ਇਕਰਾਰਨਾਮਾ ਪਟਿਆਲਾ-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਉੱਤਰੀ ਭਾਰਤ ਦੇ 18 ਨਾਮੀ ਹਸਪਤਾਲਾਂ ਨਾਲ਼ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ ਜਿਸ ਤਹਿਤ ਸੀ.ਜੀ.ਐੱਚ.ਐੱਸ. ਦਰਾਂ ਉੱਤੇ ਇਲਾਜ ਉਪਲਬਧ ਹੋਵੇਗਾ। ਟਾਟਾ ਮੈਮੋਰੀਅਲ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਅਤੇ ਨਿਊ ਚੰਡੀਗੜ੍ਹ ਹਸਪਤਾਲ ਵੀ ਇਨ੍ਹਾਂ ਵਿੱਚ ਸ਼ਾਮਿਲ ਹਨ ਜਿੱਥੇ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਦਰਾਂ ਨਾਲ਼ ਇਲਾਜ ਸਹੂਲਤਾਂ ਉਪਲਬਧ ਹੋਣਗੀਆਂ। ਜਿ਼ਕਰਯੋਗ ਹੈ ਕਿ 30 ਹਸਪਤਾਲਾਂ ਨਾਲ਼ ਪਹਿਲਾਂ ਹੀ ਯੂਨੀਵਰਸਿਟੀ ਨੇ ਇਕਰਾਰਨਾਮਾ ਕੀਤਾ ਹੋਇਆ ਹੈ। ਯੂਨੀਵਰਸਿਟੀ ਵਿਚਲੇ ਭਾਈ ਘਨੱਈਆ ਸਿਹਤ ਕੇਂਦਰ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇਕਰਾਰਨਾਮੇ ਤਹਿਤ ਯੂਨੀਵਰਸਿਟੀ ਦੇ ਕਰਮਚਾਰੀਆਂ, ਫ਼ੈਕਲਟੀ ਅਤੇ ਸਟਾਫ਼ ਨੂੰ ਉਨ੍ਹਾਂ ਉੱਤੇ ਆਸ਼ਰਿਤ ਜੀਆਂ ਨੂੰ ਸੀ.ਜੀ.ਐੱਚ.ਐੱਸ. ਦਰਾਂ ਉੱਤੇ ਇਲਾਜ ਕਰਵਾਉਣ ਦੀ ਸਹੂਲਤ ਪ੍ਰਦਾਨ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਮੌਜੂਦਾ ਅਤੇ ਸੇਵਾ-ਮੁਕਤ ਦੋਹੇਂ ਕਰਮਚਾਰੀਆਂ ਲਈ ਉਪਲਬਧ ਹੋਵੇਗੀ। ਕਰਮਚਾਰੀ ਆਪਣਾ ਯੂਨੀਵਰਸਿਟੀ ਸ਼ਨਾਖਤੀ ਕਾਰਡ ਅਤੇ ਸਿਹਤ ਕੇਂਦਰ ਦਾ ਕਾਰਡ ਵਿਖਾ ਕੇ ਇਨ੍ਹਾਂ ਸੂਚੀਬੱਧ ਹਸਤਪਤਾਲਾਂ ਵਿੱਚੋਂ ਕਿਸੇ ਵਿੱਚ ਵੀ ਸਸਤੀਆਂ ਦਰਾਂ ਉੱਤੇ ਇਲਾਜ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਮੌਜੂਦਾ ਸਮੇਂ ਪੜ੍ਹ ਰਹੇ ਵਿਦਿਆਰਥੀਆਂ ਲਈ ਵੀ ਉਪਲਬਧ ਰਹੇਗੀ। ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਭਾਈ ਘਨੱਈਆ ਸਿਹਤ ਕੇਂਦਰ ਦੇ ਇਸ ਕਦਮ ਦੀ ਵਿਸ਼ੇਸ਼ ਤੌਰ ਉੱਤੇ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਨਾਲ਼ ਜੁੜੇ ਸਾਰੇ ਲੋਕਾਂ ਦੀ ਸਿਹਤ ਸੰਬੰਧੀ ਮਾਮਲਿਆਂ ਨੂੰ ਤਰਜੀਹ ਦੇਣਾ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਇੱਕ ਪ੍ਰਸ਼ੰਸ਼ਾਯੋਗ ਕਦਮ ਹੈ। ਡੀਨ ਅਕਾਦਮਿਕ ਮਾਮਲੇ ਡਾ. ਏ. ਕੇ. ਤਿਵਾੜੀ, ਰਜਿਸਟਰਾਰ ਡਾ. ਨਵਜੋਤ ਕੌਰ, ਡੀਨ ਖੋਜ ਡਾ. ਮਨਜੀਤ ਪਾਤਰ ਅਤੇ ਵਿੱੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ ਵੱਲੋਂ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਗਈ। ਜਿਨ੍ਹਾਂ 18 ਹਸਪਤਾਲਾਂ ਨਾਲ਼ ਇਕਰਾਰਨਾਮਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਡਾ. ਮਨਪ੍ਰੀਤ’ਜ਼ ਗਲੋਬਲ ਆਈ ਹੌਸਪਿਟਲ ਐਂਡ ਲੇਸਿਕ ਲੇਜ਼ਰ ਸੈਂਟਰ ਪਟਿਆਲਾ, ਰਾਹਤ ਮੈਡੀਕੇਅਰ ਪਟਿਆਲਾ, ਰੇਡੀਐਂਟ ਡਾਇਗਨੌਸਟਿਕਸ ਪਟਿਆਲਾ, ਗੁਰੂ ਨਾਨਕ ਮੇਹਰ ਹੰਸ ਆਈ ਹੌਸਪਿਟਲ, ਪਟਿਆਲਾ, ਸਟਾਰ ਪੈਥ ਲੈਬ, ਪਟਿਆਲਾ, ਗਰਗ ਆਈ ਹੌਸਪਿਟਲ, ਕਰਸਨਾ ਡਾਇਗਨੌਸਟਿਕਸ ਲਿਮਟਿਡ ਪਟਿਆਲਾ, ਵੀ. ਐੱਨ. ਡਾਇਗਨੌਸਟਿਕਸ ਪਟਿਆਲਾ, ਅਮਰ ਸ਼ਕਤੀ ਆਈ ਕੇਅਰ ਚੰਡੀਗੜ੍ਹ, ਗੋਬਿੰਦ ਹੌਸਪਿਟਲ ਪਟਿਆਲਾ, ਡਾ. ਰਾਜਨ ਆਈ ਕੇਅਰ ਹੌਸਪਿਟਲ ਫਗਵਾੜਾ, ਗਾਇਤਰੀ ਹੌਸਪਿਟਲ ਪਟਿਆਲਾ, ਆਸ ਮੈਡੀਕੇਅਰ ਪਟਿਆਲਾ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ (ਸੀ) ਆਈ ਹੌਸਪਿਟਲ ਟਰੱਸਟ ਸੋਹਾਣਾ (ਮੋਹਾਲੀ), ਗਰੈਸ਼ੀਅਨ (ਪਾਰਕ) ਹੌਸਪਿਟਲ ਮੋਹਾਲੀ, ਟਾਟਾ ਮੈਮੋਰੀਅਲ ਹੋਮੀ ਭਾਭਾ ਕੈਂਸਰ ਹੌਸਪਿਟਲ ਚੰਡੀਗੜ੍ਹ ਅਤੇ ਮਨੀਪਾਲ ਹੌਸਪਿਟਲ ਪਟਿਆਲਾ ਸ਼ਾਮਿਲ ਹਨ।
Punjab Bani 11 January,2024
ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ
ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਪਟਿਆਲਾ, 11 ਜਨਵਰੀ: ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱਕ ਕੇ ਬਾਰਿਸ਼ ਪੈਣਾ) ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ਤੇ ਮਾੜਾ ਅਸਰ ਪੈ ਜਾਂਦਾ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੌਦਾ ਰੋਗ ਵਿਭਾਗ ਦੇ ਮੁਖੀ, ਡਾ. ਪ੍ਰਭਜੋਧ ਸਿੰਘ ਸੰਧੂ ਨੇ ਆਲੂਆਂ ਦੇ ਪਿਛੇਤੇ ਝੁਲਸ ਰੋਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੰਬਰ ਮਹੀਨੇ ਮੀਂਹ ਪੈਣ ਕਰਕੇ ਮੌਸਮ ਇਸ ਰੋਗ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹੋ ਗਿਆ ਸੀ ਅਤੇ ਇਸ ਦਾ ਹਮਲਾ ਨਵੰਬਰ ਦੇ ਦੂਜੇ ਪੰਦਰਵਾੜੇ ਪਟਿਆਲੇ ਜ਼ਿਲੇ ਦੇ ਕਈ ਪਿੰਡਾਂ ਵਿੱਚ ਵੇਖਿਆ ਗਿਆ। ਆਲੂਆਂ ਦੀ ਫਸਲ ਤੇ ਹਮਲੇ ਤੋਂ ਬਾਅਦ ਇਹ ਰੋਗ ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਟਮਾਟਰਾਂ ਦੀ ਫਸਲ ਤੇ ਗੰਭੀਰ ਰੂਪ ਧਾਰਨ ਕਰ ਗਿਆ ਸੀ। ਜਿਹੜੇ ਕਿਸਾਨਾਂ ਨੇ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਮੁਤਾਬਿਕ ਸਮੇਂ ਸਿਰ ਇਸ ਰੋਗ ਦੀ ਰੋਕਥਾਮ ਨਹੀਂ ਕੀਤੀ ਉੱਥੇ ਇਸ ਰੋਗ ਦਾ ਹਮਲਾ ਜਿਆਦਾ ਵੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਦਾ ਮੌਸਮ ਵੀ ਇਸ ਰੋਗ ਦੇ ਅਨੁਕੂਲ ਚੱਲ ਰਿਹਾ ਹੈ ਅਤੇ ਆਉਂਦੇ ਦਿਨ੍ਹਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਇਸ ਰੋਗ ਦੀ ਉੱਲੀ ਦੇ ਬੀਜਾਣੂੰ ਮੀਂਹ ਪੈਣ ਨਾਲ ਪੱਤਿਆਂ ਅਤੇ ਤਣੇ ਤੋਂ ਝੜ ਕੇ ਜ਼ਮੀਨ ਵਿੱਚ ਰਲ ਜਾਂਦੇ ਹਨ, ਜੋ ਧਰਤੀ ਵਿਚਲੇ ਨਵੇਂ ਬਣ ਰਹੇ ਆਲੂਆਂ ਤੇ ਬੇਢੰਗੇ ਭੂਰੇ ਰੰਗ ਦੇ ਧੱਬੇ ਬਣਾ ਦਿੰਦੇ ਹਨ। ਇਸੇ ਤਰ੍ਹਾਂ ਹੀ ਆਉਂਦੇ ਦਿਨ੍ਹਾਂ ਵਿੱਚ ਮੌਸਮ ਨਿੱਘਾ ਹੋਣ ਤੇ ਤੇਲੇ ਦੀ ਆਮਦ ਵੱਧਣ ਦੀ ਸੰਭਾਵਨਾ ਬਣ ਜਾਂਦੀ ਹੈ ਜਿਸ ਨਾਲ ਵਿਸ਼ਾਣੂੰ ਰੋਗ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਆਲੂਆਂ ਦੇ ਵਿਸ਼ਾਣੂੰਰੋਗ ਵੀ ਪੱਤਿਆਂ ਰਾਹੀਂ ਜ਼ਮੀਨ ਵਿੱਚ ਹੇਠਾਂ ਬਣ ਰਹੇ ਆਲੂਆਂ ਤੇ ਚਲੇ ਜਾਂਦੇ ਹਨ।ਪੁਟਾਈ ਤੋਂ ਬਾਅਦ ਇਹ ਰੋਗੀ ਆਲੂ ਸਿਹਤਮੰਦ ਆਲੂਆਂ ਨਾਲ ਹੀ ਗੁਦਾਮਾਂ ਵਿੱਚ ਰੱਖ ਦਿੱਤੇ ਜਾਂਦੇ ਹਨ ਅਤੇ ਅਗਲੀ ਫਸਲ ਵਾਸਤੇ ਰੋਗ ਲਗਾਉਣ ਦਾ ਮੁੱਖ ਕਾਰਨ ਬਣਦੇ ਹਨ। ਇਸ ਸਮੇਂ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬੀਜ ਵਾਲੀ ਫਸਲ ਦੀਆਂ ਵੇਲਾਂ ਸਮੇਂ ਸਿਰ ਕੱਟ ਲੈਣ। ਜਿਹੜੇ ਖੇਤਾਂ ਵਿੱਚ ਝੁਲਸ ਰੋਗ ਦਾ ਹਮਲਾ ਹੋਇਆ ਹੈ ਉਸ ਖੇਤ ਦੀਆਂ ਵੇਲਾਂ ਖੇਤ ਵਿੱਚੋਂ ਬਾਹਰ ਕੱਢ ਦੇਣ ਤਾਂ ਜੋ ਇਹ ਰੋਗ ਜ਼ਮੀਨ ਹੇਠਾਂ ਪਏ ਆਲੂਆਂ ਤੇ ਨਾ ਪਹੁੰਚ ਸਕੇ। ਕਈ ਕਿਸਾਨ ਬਹਾਰ ਰੁੱਤ ਵਾਲੇ ਆਲੂਆਂ ਦੀ ਕਾਸ਼ਤ ਵੀ ਕਰਦੇ ਹਨ। ਬਹਾਰ ਰੁੱਤ ਦੀ ਫਸਲ ਤੇ ਇਹ ਬਿਮਾਰੀ ਪਹਿਲਾਂ ਲੱਗੀ ਫਸਲ (ਮੁੱਖ ਸਮੇਂ ਦੀ ਫਸਲ) ਤੋਂ ਆ ਜਾਂਦੀ ਹੈ ਜਿਸ ਕਾਰਨ ਛੋਟੀ ਉਮਰ ਦੇ ਬੂਟੇ ਜਲਦੀ ਮਰ ਜਾਂਦੇ ਹਨ। ਬਹਾਰ ਰੁੱਤ ਦੇ ਆਲੂਆਂ ਨੂੰ ਇਸ ਰੋਗ ਤੋਂ ਬਚਾਉਣ ਲਈ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮੇਂ-ਸਮੇਂ ਸਿਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ ਅਤੇ ਜੇਕਰ ਝੁਲਸ ਰੋਗ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫਸਲ ਤੇ ਸਿਸਟੈਮਿਕ ਉੱਲੀਨਾਸ਼ਕਾਂ ਜਿਵੇਂ ਕਿ 700 ਗ੍ਰਾਮ ਮਿਲੋਡੀ ਡਿਊ ਜਾਂ ਰਿਡੋਮਿਲ ਗੋਲਡ ਜਾਂ ਕਰਜ਼ੇਟ ਐਮ-8 ਜਾਂ ਸੈਕਟਿਨ ਜਾਂ 250ਮਿ.ਲਿ. ਰੀਵਸ ਜਾਂ 200ਮਿ.ਲਿਈਕੂਏਸ਼ਣ ਪ੍ਰੋ ਨੂੰ 250 ਤੋਂ 350 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ 10 ਦਿਨ੍ਹਾਂ ਦੇ ਵਕਫੇ ਤੇ ਦੋ ਛਿੜਕਾਅ ਕਰਨ ਤਾਂ ਜੋ ਇਸ ਰੋਗ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ। ਇਸ ਰੋਗ ਦਾ ਹਮਲਾ ਆਲੂਆਂ ਤੋਂ ਇਲਾਵਾ ਨੈੱਟ/ਪੌਲੀਹਾਊਸ ਵਿੱਚ ਲੱਗੀ ਟਮਾਟਰਾਂ ਦੀ ਫਸਲ ਤੇ ਵੀ ਹੋ ਸਕਦਾ ਹੈ। ਟਮਾਟਰਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰ ਸਮੇਂ ਸਿਰ ਛਿੜਕਾਅ ਕਰਕੇ ਆਪਣੀ ਟਮਾਟਰਾਂ ਦੀ ਫਸਲ ਨੂੰ ਇਸ ਰੋਗ ਤੋਂ ਬਚਾ ਸਕਦੇ ਹਨ। ਆਲੂਆਂ ਦੇ ਬੀਜ ਉਤਪਾਦਕ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਬੀਜ ਵਾਲੇ ਆਲੂਆਂ ਨੂੰ ਗੋਦਾਮਾਂ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਰੋਗਾਂ ਨਾਲ ਪ੍ਰਭਾਵਿਤ ਆਲੂਆਂ ਨੂੰ ਛਾਂਟ ਕੇ ਨਸ਼ਟ ਕਰ ਦੇਣ। ਇਸ ਤਰ੍ਹਾਂ ਕਰਨ ਨਾਲ ਬੀਜ ਰਾਹੀਂ ਫੈਲਣ ਵਾਲੀਆਂ ਇਹ ਬਿਮਾਰੀਆਂ ਨੂੰ ਅੱਗੋ ਨਵੇਂ ਖੇਤਾਂ ਜਾਂ ਖੇਤਰਾਂ ਚ' ਫੈਲ਼ਣ ਤੋਂ ਰੋਕਿਆ ਜਾ ਸਕਦਾ ਹੈ।
Punjab Bani 11 January,2024
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ ਚੰਡੀਗੜ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Punjab Bani 11 January,2024
ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ
ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਚੰਡੀਗੜ੍ਹ/ਰੂਪਨਗਰ, 10 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ 'ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦੇ ਦਰੱਖਤ ਲੱਗੇ ਹੋਏ ਹਨ ਅਤੇ ਕਈ ਲੋਕਾਂ ਵਲੋਂ ਕਬਜ਼ਾ ਕਰਕੇ ਖੇਤੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਨੂੰ ਪਿੰਡ ਦੀ ਪੰਚਾਇਤ ਦੇ ਹਵਾਲੇ ਕਰਕੇ ਖੁੱਲ੍ਹੀ ਬੋਲੀ ਰਾਹੀਂ ਖੇਤੀ ਲਈ ਅੱਗੇ ਦਿੱਤਾ ਜਾਵੇਗਾ ਅਤੇ ਇਸ ਆਮਦਨ ਨੂੰ ਪਿੰਡ ਦੇ ਵਿਕਾਸ ਉਤੇ ਖਰਚਿਆ ਜਾਵੇਗਾ। ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਜਿਹੜੇ ਲੋਕਾਂ ਦਾ ਜ਼ਮੀਨ ਉਤੇ ਕਬਜ਼ਾ ਸੀ, ਉਨ੍ਹਾਂ ਨੂੰ ਬੋਲੀ ਵਿਚ ਸ਼ਾਮਿਲ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਉਤੇ ਕਬਜ਼ਾ ਹਟਵਾਉਣ ਨਾਲ ਜਿਥੇ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਨਾਲ ਹੀ ਪੰਚਾਇਤ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ, ਜਿਸ ਨੂੰ ਪਿੰਡਾਂ ਦੀ ਨੁਹਾਰ ਨੂੰ ਬਦਲਣ ਵਿੱਚ ਯਕੀਨਣ ਮਦਦ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾਂ ਵਿੱਚੋਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਜਿਸ ਦੇ ਨਤੀਜੇ ਵਜੋਂ ਪੰਚਾਇਤਾਂ ਵਲੋਂ ਆਮਦਨ ਵਧਾਉਣ ਦਾ ਵਧੀਆ ਉਪਰਾਲਾ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਜਿਸ ਵਿੱਚ ਬਹੁਤ ਸਾਰੀਆਂ ਕਮਰਸ਼ੀਅਲ ਅਤੇ ਖੇਤੀਬਾੜੀ ਨਾਲ ਸਬੰਧਤ ਜ਼ਮੀਨਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਹੁਤ ਹੀ ਸ਼ਖਤੀ ਨਾਲ ਨਾਜਾਇਜ਼ ਕਬਜ਼ਿਆਂ ਪ੍ਰਤੀ ਕਾਰਵਾਈ ਕਰ ਰਹੀ ਹੈ ਅਤੇ ਭਵਿੱਖ ਵਿੱਚ ਜਿਨ੍ਹਾਂ ਨੇ ਵੀ ਪੰਚਾਇਤੀ ਜ਼ਮੀਨਾਂ ਤੇ ਨਾਜ਼ਾਇਜ਼ ਕਬਜ਼ਾ ਕੀਤਾ ਹੋਇਆ ਹੈ ਉਥੇ ਜ਼ਮੀਨਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਕਾਰਾਂ ਵਲੋਂ ਪੰਚਾਇਤੀ ਜ਼ਮੀਨਾਂ ਉਤੇ ਕਬਜ਼ੇ ਕਰਵਾਏ ਗਏ ਅਤੇ ਸੂਬੇ ਦੇ ਹਜ਼ਾਰਾਂ ਲੱਖਾਂ ਏਕੜ ਜ਼ਮੀਨ ਜਿਸ ਤੋਂ ਪੰਜਾਬ ਸਰਕਾਰ ਨੂੰ ਵਿਆਪਕ ਪੱਧਰ ਉਤੇ ਮਾਲੀਆ ਇਕੱਠਾ ਹੋਣਾ ਸੀ ਉਹ ਨਹੀਂ ਹੋ ਪਾਇਆ। ਜਿਸ ਨਾਲ ਸੂਬਾ ਸਰਕਾਰ ਨੂੰ ਵਿੱਤੀ ਘਾਟਾ ਪਿਆ ਹੈ ਉਥੇ ਹੀ ਕੀਮਤੀ ਜ਼ਮੀਨਾਂ ਉਤੇ ਨਜ਼ਾਇਜ ਕਬਜ਼ਿਆਂ ਨੂੰ ਹਟਵਾਉਣ ਲਈ ਜੱਦੋ ਜ਼ਹਿਦ ਵੀ ਕਰਨੀ ਪੈ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਡੀ.ਐਮ. ਰੂਪਨਗਰ ਹਰਕੀਰਤ ਕੌਰ, ਡੀ.ਐਸ.ਪੀ. ਤ੍ਰਿਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 10 January,2024
ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ
ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ 'ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।
Punjab Bani 10 January,2024
ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ
ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲਈ ਜਾ ਰਹੀ ਹੈ ਜ਼ਮੀਨੀ ਪੱਧਰ ਦੀ ਜਾਣਕਾਰੀ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਟੀਚਾ ਮਿੱਥਿਆ ਚੰਡੀਗੜ੍ਹ, 10 ਜਨਵਰੀ: ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ ਮੁਕਾਮੀ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਹਕੀਕਤ ਜਾਣ ਰਹੇ ਹਨ ਅਤੇ ਤੁਰੰਤ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਕਾਰਜਭਾਰ ਸਾਂਭਣ ਤੋਂ ਬਾਅਦ ਪਿਛਲੇ ਦਿਨਾਂ ਤੋਂ ਪਟਿਆਲਾ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ, ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਨਿਰੰਤਰ ਉਪਰਾਲੇ ਕਰ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਇਸ ਗੰਭੀਰ ਮੁੱਦੇ ਉਤੇ ਟਾਲਾ ਵਟਦੀਆਂ ਰਹੀਆਂ ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਹਿਰੀ ਢਾਂਚੇ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰੇਗੀ। ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਹੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਈ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋੜਨ ਦਾ ਵੀ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਹਿਰੀ ਵਿਭਾਗ ਦੇ ਖਾਲਿਆਂ ਉਪਰ ਹੋਏ ਨਾਜਾਇਜ਼ ਕਬਜ਼ੇ ਵੀ ਖਾਲੀ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਮੰਤਰੀ ਨੇ ਦੱਸਿਆ ਕਿ ਨਾਲਿਆਂ ਅਤੇ ਖਾਲਿਆਂ ਦੀ ਸਫ਼ਾਈ ਲਈ ਸਰਕਾਰ ਨੇ 10 ਵੱਡੀਆਂ ਮਸ਼ੀਨਾਂ ਦੀ ਖ਼ਰੀਦ ਕੀਤੀ ਹੈ ਜਿਸ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ।
Punjab Bani 10 January,2024
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ • ਪ੍ਰਦੂਸ਼ਣ ਲਈ ਅੰਨਦਾਤਾ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ: ਖੇਤੀਬਾੜੀ ਮੰਤਰੀ • ਖੇਤੀਬਾੜੀ ਪੰਜਾਬ ਦੀ ਸ਼ਾਨ ਹੈ ਅਤੇ "ਅੰਨਦਾਤੇ" ਦਾ ਖਿਤਾਬ ਕਿਸੇ ਹੋਰ ਸੂਬੇ ਕੋਲ ਨਹੀਂ ਜਾਣ ਦੇਵਾਂਗੇ: ਕੇ.ਏ.ਪੀ. ਸਿਨਹਾ ਪੀ.ਆਰ.ਐਸ.ਸੀ. ਨੇ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਸੂਬਾ ਪੱਧਰੀ ਵਰਕਸ਼ਾਪ ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਇੱਕ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ-ਕਮ-ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵਿਸ਼ਾਲ ਮੁੱਦਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ। ਸ. ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਵਾਸਤੇ ਕੋਈ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਪੰਜਾਬ ਦੇ ਮਿਹਨਤਕਸ਼ ਕਿਸਾਨ ਅਤੇ ਮਜ਼ਦੂਰ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮੰਤਵ ਲਈ ਵਿੱਤੀ ਸਾਲ 2023-24 ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਲਗਭਗ 23000 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਲ 2022 ਦੇ 49,922 ਤੋਂ ਘੱਟ ਕੇ 2023 ਵਿੱਚ 36,623 ਰਹਿ ਗਈਆਂ ਹਨ, ਜੋ 26 ਫ਼ੀਸਦ ਸਾਕਾਰਾਤਮਕ ਬਦਲਾਅ ਦੀ ਗਵਾਹੀ ਭਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਸਬਸਿਡੀ ਦੀ ਸਹੂਲਤ ਭਾਰਤ ਸਰਕਾਰ ਦੇ 100 ਫ਼ੀਸਦ ਯੋਗਦਾਨ ਅਧੀਨ ਚੱਲ ਰਹੀ ਸੀ ਪਰ ਮੌਜੂਦਾ ਸਮੇਂ ਇਹ 60 ਫ਼ੀਸਦ ਕੇਂਦਰ ਤੇ 40 ਫ਼ੀਸਦ ਸੂਬੇ ਦੀ ਹਿੱਸੇਦਾਰੀ ਦੇ ਅਧਾਰ 'ਤੇ ਚਲਾਈ ਜਾ ਰਹੀ ਹੈ। ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਇਸ ਸਾਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮੁਹਿੰਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਦੋ ਫਸਲਾਂ (ਕਣਕ-ਝੋਨੇ) ਦੇ ਚੱਕਰ ਤੋਂ ਦੂਰ ਕਰਨ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਸੇ ਕਰਕੇ ਸੂਬੇ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਇਹ ਸਨਮਾਨ ਖੇਤੀਬਾੜੀ ਅਤੇ ਪੰਜਾਬ ਨਾਲ ਜੁੜਿਆ ਹੈ ਅਤੇ ਸੂਬਾ ਇਸ ਨੂੰ ਹਰ ਹਾਲਾਤ ਵਿੱਚ ਬਰਕਰਾਰ ਰੱਖੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਦੀ ਸਮਰੱਥਾ ਵਿੱਚ ਵਾਧਾ ਕਰਨ ਦੇ ਨਾਲ ਨਾਲ ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਦੀ ਸਹਾਇਤਾ ਲਈ ਸਹਿਕਾਰੀ ਸਭਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਪੀ.ਆਰ.ਐਸ.ਸੀ. ਦੇ ਡਾਇਰੈਕਟਰ ਡਾ. ਬੀ. ਪਟੇਰੀਆ ਨੇ ਪਰਾਲੀ ਸਾੜਨ ਨਾਲ ਹਵਾ, ਮਿੱਟੀ ਦੀ ਗੁਣਵੱਤਾ ਦੇ ਨਾਲ-ਨਾਲ ਮਨੁੱਖੀ ਸਿਹਤ 'ਤੇ ਹੋਣ ਵਾਲੇ ਹਾਨੀਕਾਰਕ ਪ੍ਰਭਾਵਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਖਤਰੇ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ, ਗੈਰ ਸਰਕਾਰੀ ਸੰਸਥਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗਾਂ ਅਤੇ ਕਿਸਾਨਾਂ ਵਿਚਕਾਰ ਤਾਲਮੇਲ ਬਣਾਉਣ ‘ਤੇ ਜ਼ੋਰ ਦਿੱਤਾ। ਭਾਰਤੀ ਖੇਤੀਬਾੜੀ ਖੋਜ ਸੰਸਥਾਨ, ਨਵੀਂ ਦਿੱਲੀ ਦੇ ਪ੍ਰਮੁੱਖ ਵਿਗਿਆਨੀ ਡਾ. ਵਿਨੈ ਕੁਮਾਰ ਸਹਿਗਲ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਿੱਚ ਪੁਲਾੜ ਤਕਨਾਲੋਜੀ ਦੀ ਵਰਤੋਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਗਰੁੱਪ ਹੈੱਡ ਡਾ. ਆਰ.ਕੇ. ਸੇਤੀਆ ਨੇ ਪੰਜਾਬ ਦੇ ਸੰਦਰਭ ਵਿੱਚ ਭੂ-ਸਥਾਨਕ ਤਕਨਾਲੋਜੀ ਦੀ ਭੂਮਿਕਾ ਅਤੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਗਰੁੱਪ ਹੈੱਡ ਡਾ. ਹਪਿੰਦਰ ਸਿੰਘ ਨੇ ਪੰਜਾਬ ਵਿੱਚ ਸੈਟੇਲਾਈਟ ਆਧਾਰਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਨਿਗਰਾਨੀ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਸਬੰਧਤ ਭਾਈਵਾਲਾਂ ਨਾਲ ਤਾਲਮੇਲ ਕਰਕੇ ਪਰਾਲੀ ਸਾੜਨ 'ਤੇ ਕਾਬੂ ਪਾਉਣ ਸਬੰਧੀ ਆਪਣੇ ਵਿਚਾਰ ਵੀ ਪੇਸ਼ ਕੀਤੇ।
Punjab Bani 10 January,2024
ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪੂੰਗ ਫਾਰਮ ਦਾ ਕੀਤਾ ਦੌਰਾ
ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪੂੰਗ ਫਾਰਮ ਦਾ ਕੀਤਾ ਦੌਰਾ -32 ਏਕੜ 'ਚ ਬਣੇ ਫਾਰਮ ਤੋਂ 100 ਰੁਪਏ 'ਚ ਇੱਕ ਹਜ਼ਾਰ ਪੂੰਗ ਕੀਤੇ ਜਾਂਦੇ ਨੇ ਸਪਲਾਈ : ਗੁਰਮੀਤ ਸਿੰਘ ਖੁੱਡੀਆਂ -ਕਿਹਾ, ਕਿਸਾਨ ਤੇ ਨੌਜਵਾਨ ਸਹਾਇਕ ਧੰਦੇ ਅਪਣਾਕੇ ਆਰਥਿਕ ਤੌਰ 'ਤੇ ਹੋਣ ਹੋਰ ਮਜ਼ਬੂਤ ਪਟਿਆਲਾ, 10 ਜਨਵਰੀ: ਪੰਜਾਬ ਦੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪੂੰਗ ਫਾਰਮ ਪਿੰਡ ਬਾਗੜ੍ਹੀਆ ਫੱਗਣਮਾਜਰਾ ਦਾ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਲਾਲਾਬਾਦ ਜਗਦੀਪ ਗੋਲਡੀ ਕੰਬੋਜ ਅਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਨਿਕਲਕੇ ਸਹਾਇਕ ਧੰਦੇ ਅਪਣਾਉਣ 'ਤੇ ਜ਼ੋਰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਮੁਤਾਬਕ ਹੀ ਖੇਤੀ ਕੀਤੀ ਜਾਵੇ ਤਾਂ ਜੋ ਖੇਤੀ ਦਾ ਧੰਦਾ ਹੋਰ ਲਾਹੇਵੰਦ ਸਾਬਤ ਹੋ ਸਕੇ। ਉਨ੍ਹਾਂ ਨਾਲ ਹੀ ਮੱਛੀ ਪਾਲਣ, ਬੱਕਰੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕਰਦਿਆ ਕਿਹਾ ਕਿ ਕਿਸਾਨੀ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਅਜਿਹੇ ਧੰਦੇ ਸਾਰਥਕ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਹਾਇਕ ਧੰਦਿਆਂ ਲਈ ਮੁਫ਼ਤ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ, ਜਿਸ ਦਾ ਕਿਸਾਨਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਧੰਦੇ ਸ਼ੁਰੂ ਕਰਨ ਲਈ ਸਬਸਿਡੀ ਦੀ ਸਹੂਲਤ ਵੀ ਉਪਲਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਬਾਗੜ੍ਹੀਆ ਫੱਗਣਮਾਜਰਾ 'ਚ 32 ਏਕੜ 'ਚ ਮੱਛੀ ਫਾਰਮ ਬਣਾਇਆ ਗਿਆ ਹੈ ਜਿਥੇ 6 ਕਿਸਮ ਦੀਆਂ ਮੱਛੀਆਂ ਦੀ ਬ੍ਰੀਡਿੰਗ ਕੀਤੀ ਜਾਂਦੀ ਹੈ ਅਤੇ ਸੂਬੇ ਭਰ 'ਚ ਇਨ੍ਹਾਂ ਦਾ ਪੂੰਗ ਸਪਲਾਈ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 100 ਰੁਪਏ ਵਿੱਚ ਇਕ ਹਜ਼ਾਰ ਸੀਡ ਉਪਲਬੱਧ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਥੇ ਲੈਬ ਵੀ ਉਪਲਬੱਧ ਹੈ, ਜਿਥੇ ਮਿੱਟੀ, ਪਾਣੀ ਅਤੇ ਮੱਛੀਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ ਇਥੇ ਫੀਡ ਮਿੱਲ ਵੀ ਉਪਲਬੱਧ ਹੈ। ਉਨ੍ਹਾਂ ਫੀਡ ਮਿੱਲ, ਲੈਬਾਰਟਰੀ ਅਤੇ ਪੂੰਗ ਦੀ ਸਪਲਾਈ ਦਾ ਜਾਇਜ਼ਾ ਲੈਦਿਆਂ ਸਬੰਧਤ ਅਧਿਕਾਰੀ ਤੇ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਹੋਰ ਵੀ ਸੁਹਿਰਦਤਾ ਨਾਲ ਇਸ ਫਾਰਮ ਨੂੰ ਸੂਬੇ ਦਾ ਮਾਡਲ ਫਾਰਮ ਬਣਾਉਣ ਦੀ ਹਦਾਇਤ ਵੀ ਕੀਤੀ।
Punjab Bani 10 January,2024
ਹਵਾ ਦੀ ਗੁਣਵੱਤਾ ਸੁਧਾਰਨ ਲਈ 'ਗਰੀਨ ਲੰਗਜ਼' ਵਜੋਂ ਸ਼ਹਿਰ ਦੇ ਤਿੰਨ ਫਲਾਈਓਵਰਾਂ 'ਤੇ ਬਣਨਗੇ ਵਰਟੀਕਲ ਗਾਰਡਨਜ਼-ਸਾਕਸ਼ੀ ਸਾਹਨੀ
ਹਵਾ ਦੀ ਗੁਣਵੱਤਾ ਸੁਧਾਰਨ ਲਈ 'ਗਰੀਨ ਲੰਗਜ਼' ਵਜੋਂ ਸ਼ਹਿਰ ਦੇ ਤਿੰਨ ਫਲਾਈਓਵਰਾਂ 'ਤੇ ਬਣਨਗੇ ਵਰਟੀਕਲ ਗਾਰਡਨਜ਼-ਸਾਕਸ਼ੀ ਸਾਹਨੀ -ਕਿਹਾ, ਰਾਈਟ ਟੂ ਵਾਕ ਪਾਲਿਸੀ ਤਹਿਤ ਸ਼ਹਿਰ 'ਚ ਬਣੇਗਾ ਸਾਇਕਲ ਸਰਕਟ, ਗ਼ੈਰ ਮੋਟਰਏਬਲ ਟਰਾਂਸਪੋਰਟ ਲਈ ਖ਼ਰਚੇ ਜਾਣਗੇ 2 ਕਰੋੜ ਰੁਪਏ -ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਨਗਰ ਨਿਗਮ ਨੂੰ ਮਿਲੇ 9.47 ਕਰੋੜ ਰੁਪਏ ਦੇ ਫੰਡ, 4 ਕਰੋੜ ਦੇ ਪ੍ਰਾਜੈਕਟ ਪ੍ਰਵਾਨ, ਪਟਿਆਲਾ, 10 ਜਨਵਰੀ: ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਨਗਰ ਨਿਗਮ ਪਟਿਆਲਾ ਨੂੰ 9.47 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਨਾਲ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ 4 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟ ਪ੍ਰਵਾਨ ਕੀਤੇ ਗਏ ਹਨ ਜਦਕਿ 5.47 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦੀਆਂ ਤਜਵੀਜਾਂ ਬਣਾਈਆਂ ਗਈਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸਾਕਸ਼ੀ ਸਾਹਨੀ ਨੇ ਕੀਤਾ। ਡਿਪਟੀ ਕਮਿਸ਼ਨਰ, ਅੱਜ ਇਥੇ ਕੌਮੀ ਸਵੱਛ ਹਵਾ ਪ੍ਰੋਗਰਾਮ ਤਹਿਤ ਹਵਾ ਪ੍ਰਦੂਸ਼ਨ ਦੀ ਰੋਕਥਾਮ, ਨਿਯਮਤ ਕਰਨਾ ਤੇ ਇਸ ਨੂੰ ਘੱਟ ਕਰਨ ਦੇ ਨਾਲ-ਨਾਲ ਹਵਾ ਦੀ ਗੁਣਵੱਤਾ 'ਤੇ ਨਿਗਰਾਨੀ ਦਾ ਨੈਟਵਰਕ ਦਾ ਵਿਸਥਾਰ, ਜਾਗਰੂਕਤਾ ਤੇ ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ ਵਧਾਉਣ ਦੇ ਪ੍ਰੋਗਰਾਮ ਦਾ ਜਾਇਜ਼ਾ ਲੈਣ ਲਈ ਹਵਾ ਗੁਣਵੱਤਾ ਮੋਨੀਟਰਿੰਗ ਸੈਲ ਦੀ ਬੈਠਕ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਪਟਿਆਲਾ ਸ਼ਹਿਰ ਨੂੰ ਹਰ ਪੱਖੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ ਗਰੀਨ ਲੰਗਜ਼ ਵਜੋਂ 21 ਤੇ 22 ਨੰਬਰ ਫਾਟਕਾਂ ਦੇ ਰੇਲਵੇ ਲਾਈਨ ਦੇ ਪੁੱਲਾਂ ਸਮੇਤ ਪੁਰਾਣੇ ਬੱਸ ਅੱਡੇ ਨੇੜਲੇ ਫਲਾਈਓਵਰ ਵਿਖੇ ਵਰਟੀਕਲ ਗਾਰਡਨਜ਼ ਵਿਕਸਤ ਕੀਤੇ ਜਾਣਗੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਵਿਖੇ ਗ਼ੈਰ ਮੋਟਰਏਬਲ ਟਰਾਂਸਪੋਰਟ ਨੂੰ ਪ੍ਰਫੁੱਲਤ ਕਰਨ ਲਈ ਬਣਾਈ ਗਈ ਰਾਈਟ ਟੂ ਵਾਕ ਪਾਲਿਸੀ ਅਧੀਨ ਕੌਮੀ ਸਵੱਛ ਹਵਾ ਪ੍ਰੋਗਰਾਮ ਤਹਿਤ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਇਸ ਲਈ ਸ਼ਹਿਰ ਵਿਖੇ ਸਾਇਕਲ ਸਰਕਟ ਦੀ ਤਜਵੀਜ਼ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਵੱਡੇ ਸ਼ਹਿਰਾਂ ਦੀ ਤਰਜ 'ਤੇ ਇੱਥੇ ਵੀ ਸਾਇਕਲ ਕਿਰਾਏ 'ਤੇ ਦੇਣ ਦੇ ਪ੍ਰਾਜੈਕਟ ਦੀ ਸੰਭਾਵਨਾ ਤਲਾਸ਼ੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਤਿੰਨ ਇਲੈਕਟ੍ਰਿਕ ਵਾਹਨਾਂ ਲਈ ਚਾਰਜਿੰਗ ਪੁਅਇੰਟ ਬਣਾਏ ਜਾਣਗੇ, ਜਿਨ੍ਹਾਂ ਲਈ ਨਵਾਂ ਬੱਸ ਸਟੈਂਡ, ਪੁਰਾਣਾ ਬੱਸ ਅੱਡਾ ਤੇ ਜੇਲ ਨੇੜੇ ਪੈਟਰੋਲ ਪੰਪ ਵਿਖੇ ਤਜਵੀਜ਼ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੀਲਾ ਭਵਨ ਮਾਰਕੀਟ ਨੇੜੇ ਮਲਟੀ ਲੈਵਲ ਪਾਰਕਿੰਗ ਬਣਾਉਣ ਦੀ ਸੰਭਾਵਨਾ ਤਲਾਸ਼ੀ ਜਾ ਰਹੀ ਹੈ। ਇਸ ਤੋਂ ਬਿਨ੍ਹਾਂ ਟਿਵਾਣਾ ਚੌਂਕ ਨੇੜੇ ਪਾਰਕ, ਪਟਿਆਲਾ ਸਰਹਿੰਦ ਰੋਡ 'ਤੇ ਵੇਰਕਾ ਤੋਂ ਬਾਈਪਾਸ ਤੱਕ, ਸਰਹਿੰਦ ਰੋਡ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਰੋਡ, ਅੱਗੇ ਪੁਰਾਣੇ ਬੱਸ ਅੱਡੇ ਨੂੰ ਜਾਂਦੀ ਰੋਡ, ਪੁਰਾਣਾ ਬਿਸ਼ਨ ਨਗਰ ਤੋਂ ਨਵੇਂ ਬੱਸ ਅੱਡੇ ਨੂੰ ਜਾਂਦੀ ਸੜਕ, ਪਟਿਆਲਾ ਸੰਗਰੂਰ ਰੋਡ ਤੋਂ ਠੀਕਰੀਵਾਲਾ ਚੌਂਕ ਤੋਂ ਭਾਖੜਾ ਤੱਕ ਸੜਕਾਂ ਦੇ ਵਿਚਕਾਰ ਲੈਂਡਸਕੇਪਿੰਗ ਕਰਨ ਦੀ ਤਜਵੀਜ ਪਾਸ ਕੀਤੀ ਗਈ ਹੈ। ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਨਮਨ ਮਾਰਕੰਨ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਗੁਰਪ੍ਰੀਤ ਵਾਲੀਆ, ਐਕਸੀਐਨ ਜੇ.ਪੀ. ਸਿੰਘ, ਦਲੀਪ ਕੁਮਾਰ, ਪਿਯੂਸ਼ ਅਗਰਵਾਲ, ਬ੍ਰਿਜ ਮੋਹਨ ਭਾਰਦਵਾਜ ਰੋਡ ਸੇਫਟੀ ਇੰਜੀਨਅਰ ਸ਼ਵਿੰਦਰਜੀਤ ਬਰਾੜ ਤੇ ਹੋਰ ਅਧਿਕਾਰੀ ਮੌਜੂਦ ਸਨ।
Punjab Bani 10 January,2024
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ ਪਟਿਆਲਾ, 10 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।
Punjab Bani 10 January,2024
ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ
ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।
Punjab Bani 10 January,2024
ਦੇਸ਼ਧ੍ਰੋਹ ਮਾਮਲੇ ’ਚ ਮਰਹੂਮ ਫ਼ੌਜੀ ਹਾਕਮ ਪਰਵੇਜ਼ ਮੁਸ਼ੱਰਫ਼ ਦੀ ਸਜ਼ਾ-ਏ-ਮੌਤ ਬਰਕਰਾਰ ਰੱਖੀ
ਦੇਸ਼ਧ੍ਰੋਹ ਮਾਮਲੇ ’ਚ ਮਰਹੂਮ ਫ਼ੌਜੀ ਹਾਕਮ ਪਰਵੇਜ਼ ਮੁਸ਼ੱਰਫ਼ ਦੀ ਸਜ਼ਾ-ਏ-ਮੌਤ ਬਰਕਰਾਰ ਰੱਖੀ ਇਸਲਾਮਾਬਾਦ, 10 ਜਨਵਰੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਫੌਜੀ ਸ਼ਾਸਕ ਜਨਰਲ ਪਰਵੇਜ਼ ਮੁਸ਼ੱਰਫ ਨੂੰ 2019 ਵਿਚ ਦੇਸ਼ਧ੍ਰੋਹ ਮਾਮਲੇ ਵਿਚ ਵਿਸ਼ੇਸ਼ ਅਦਾਲਤ ਵਲੋਂ ਸੁਣਾਈ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। 1999 ਵਿਚ ਕਾਰਗਿਲ ਯੁੱਧ ਲਈ ਜ਼ਿੰਮੇਵਾਰ ਅਤੇ ਪਾਕਿਸਤਾਨ ਦੇ ਫੌਜੀ ਸ਼ਾਸਕ ਮੁਸ਼ੱਰਫ ਦੀ ਲੰਬੀ ਬਿਮਾਰੀ ਤੋਂ ਬਾਅਦ ਬੀਤੇ ਸਾਲ 5 ਫਰਵਰੀ ਨੂੰ ਦੁਬਈ ਵਿਚ ਮੌਤ ਹੋ ਗਈ ਸੀ। 79 ਸਾਲਾ ਸਾਬਕਾ ਰਾਸ਼ਟਰਪਤੀ ਦੁਬਈ ਵਿੱਚ ਇਲਾਜ ਕਰਵਾ ਰਹੇ ਸਨ। ਉਹ 2016 ਤੋਂ ਸੰਯੁਕਤ ਅਰਬ ਅਮੀਰਾਤ ਵਿੱਚ ਅਪਰਾਧਿਕ ਦੋਸ਼ਾਂ ਤੋਂ ਬਚਣ ਲਈ ਸਵੈ-ਜਲਾਵਤ ਵਿੱਚ ਰਹਿ ਰਿਹਾ ਸੀ। ਪਾਕਿਸਤਾਨ ਦੇ ਚੀਫ਼ ਜਸਟਿਸ ਕਾਜ਼ੀ ਫੈਜ਼ ਈਸਾ ਦੀ ਅਗਵਾਈ ਵਾਲੇ ਚਾਰ ਮੈਂਬਰੀ ਬੈਂਚ ਨੇ ਇਹ ਫ਼ੈਸਲਾ ਸਣਾਇਆ।
Punjab Bani 10 January,2024
ਨਾਈਜੀਰੀਅਨ ਵਿਦਿਆਰਥੀਆਂ ਦੀ ਕਾਰ ਨੁੰ ਲੱਗੀ ਅੱਗ, ਬਾਲ ਬਾਲ ਬਚੇ
ਨਾਈਜੀਰੀਅਨ ਵਿਦਿਆਰਥੀਆਂ ਦੀ ਕਾਰ ਨੁੰ ਲੱਗੀ ਅੱਗ, ਬਾਲ ਬਾਲ ਬਚੇ ਲੁਧਿਆਣਾ : ਸ਼ਹਿਰ ਦੇ ਫਿਰੋਜ਼ਪੁਰ ਰੋਡ 'ਤੇ ਰਾਤ 10.45 ਵਜੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਵਿਚ ਕੁਝ ਵਿਦੇਸ਼ੀ ਵਿਦਿਆਰਥੀ ਸਨ ਤੇ ਉਹ ਸਮੇਂ ਸਿਰ ਬਾਹਰ ਨਿਕਲ ਆਏ। ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਕਾਰ 'ਚ ਹੰਗਾਮਾ ਕਰ ਰਹੇ ਸਨ। ਕੁਝ ਦੇਰ ਬਾਅਦ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ। ਜਾਂਚ ਦੌਰਾਨ ਉੱਥੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਕਾਰ 'ਚ ਨਾਈਜੀਰੀਅਨ ਵਿਦਿਆਰਥੀ ਮੌਜੂਦ ਸਨ ਤੇ ਉਹ ਗੱਡੀ ਚਲਾਉਂਦੇ ਸਮੇਂ ਕਾਫੀ ਰੌਲਾ ਪਾ ਰਹੇ ਸਨ ਤੇ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਬਾਹਰ ਆ ਗਏ। ਜਿਸ ਤੋਂ ਬਾਅਦ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ ਤੇ ਇਸ ਕਾਰਨ ਸੜਕ ਜਾਮ ਹੋ ਗਈ। ਚਸ਼ਮਦੀਦਾਂ ਮੁਤਾਬਕ ਜਿਵੇਂ ਹੀ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਕੁਝ ਸਕਿੰਟਾਂ ਬਾਅਦ ਬੋਨਟ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਜਿਵੇਂ ਹੀ ਵਿਦਿਆਰਥੀ ਕਾਰ 'ਚੋਂ ਬਾਹਰ ਨਿਕਲੇ ਤਾਂ ਅਚਾਨਕ ਇੰਜਣ 'ਚ ਧਮਾਕਾ ਹੋ ਗਿਆ।
Punjab Bani 10 January,2024
ਪੁਲਸ ਨੇ ਕੀਤਾ ਸਰਪੰਚ ਦੇ ਕਾਤਲ ਦਾ ਐਨਕਾਊਟਰ
ਪੁਲਸ ਨੇ ਕੀਤਾ ਸਰਪੰਚ ਦੇ ਕਾਤਲ ਦਾ ਐਨਕਾਊਟਰ ਹੁਸ਼ਿਆਰਪੁਰ: ਬੀਤੀ 4 ਜਨਵਰੀ ਦੀ ਸਵੇਰ ਨੂੰ ਹੁਸ਼ਿਆਰਪੁਰ 'ਚ ਹੋਏ ਸਰਪੰਚ ਤੇ ਦਲਿਤ ਆਗੂ ਦੇ ਕਤਲ ਤੋਂ ਬਾਅਦ ਹੁਸ਼ਿਆਰਪੁਰ 'ਚ ਮਾਹੌਲ ਕਾਫੀ ਜ਼ਿਆਦਾ ਗਰਮਾਇਆ ਹੋਇਆ ਸੀ। ਹਾਲਾਂਕਿ ਪੁਲਿਸ ਵਲੋਂ ਇਕ ਕਾਤਲ ਨੂੰ ਘਟਨਾ ਤੋਂ 1 ਦਿਨ ਬਾਅਦ ਹੀ ਕਾਬੂ ਕਰ ਲਿਆ ਗਿਆ ਸੀ ਪਰੰਤੂ ਪਰਿਵਾਰ ਵਲੋਂ ਲਗਾਤਾਰ ਅੱਡਾ ਦੁਸੜਕਾ 'ਚ 6 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ ਤੇ ਮੰਗ ਕੀਤੀ ਜਾ ਰਹੀ ਸੀ ਕਿ ਜਦੋਂ ਤੱਕ ਪੁਲਿਸ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਨੂੰ ਨਹੀਂ ਕਾਬੂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ।ਬੀਤੀ ਦੇਰ ਰਾਤ ਪੁਲਿਸ ਵਲੋਂ ਸੂਚਨਾ ਮਿਲਣ 'ਤੇ ਜਦੋਂ ਉਸਨੂੰ ਕਾਬੂ ਕਰਨਾ ਚਾਹਿਆ ਤਾਂ ਉਸ ਵਲੋਂ ਨਾਜਾਇਜ਼ ਹਥਿਆਰ ਨਾਲ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵਲੋਂ ਜਵਾਬੀ ਫਾਇਰਿੰਗ ਕੀਤੀ ਗਈ ਤੇ ਦੱਸਿਆ ਜਾ ਰਿਹਾ ਹੈ ਕਿ ਵਿੱਕੀ ਦੇ 2 ਗੋਲੀਆਂ ਲੱਗੀਆਂ ਹਨ। ਜਿਸ ਤੋਂ ਬਾਅਦ ਪੁਲਿਸ ਉਸਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ 'ਚ ਲੈ ਕੇ ਆਈ ਜਿੱਥੋਂ ਡਾਕਟਰਾਂ ਵਲੋਂ ੳਸਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰ ਦਿੱਤਾ ਗਿਆ।ਸੂਤਰਾਂ ਮੁਤਾਬਕ ਅਨੂਪ ਕੁਮਾਰ ਵਿੱਕੀ ਘਟਨਾ ਵਾਲੀ ਥਾਂ ਤੋਂ ਮਹਿਜ਼ ਕੁਝ ਕਿਲੋਮੀਟਰ ਦੀ ਦੂਰੀ 'ਤੇ ਹੀ ਕਿਸੇ ਪਿੰਡ 'ਚ ਸ਼ਰਣ ਲੈ ਕੇ ਲੁਕਿਆ ਹੋਇਆ ਸੀ। ਫਿਲਹਾਲ ਇਕ ਦੋਸ਼ੀ ਅਜੇ ਪੁਲਿਸ ਦੀ ਹਿਰਾਸਤ 'ਚੋਂ ਫਰਾਰ ਚੱਲ ਰਿਹਾ ਹੈ।
Punjab Bani 10 January,2024
ਪੇਟ ਦੇ ਕੈਂਸਰ ਤੋਂ ਪੀੜਤ 70 ਸਾਲਾ ਬਜ਼ੁਰਗ ਔਰਤ ਕੈਂਸਰ ਤੋਂ ਠੀਕ ਹੋਈ : ਡਾ. ਰੋਹਿਲਾ
ਪੇਟ ਦੇ ਕੈਂਸਰ ਤੋਂ ਪੀੜਤ 70 ਸਾਲਾ ਬਜ਼ੁਰਗ ਔਰਤ ਕੈਂਸਰ ਤੋਂ ਠੀਕ ਹੋਈ : ਡਾ. ਰੋਹਿਲਾ ਸੀਆਰਐਸ-ਐਚਆਈਪੀਈਸੀ: ਪੇਟ ਦੇ ਕੈਂਸਰ ਲਈ ਉਮੀਦ ਦੀ ਕਿਰਨ ਪਟਿਆਲਾ, 10 ਜਨਵਰੀ ( )- ਮੈਡੀਕਲ ਜਗਤ ਵਿੱਚ ਤਕਨੀਕੀ ਕ੍ਰਾਂਤੀ ਨਾਲ ਚੌਥੀ ਸਟੇਜ ’ਤੇ ਪਹੁੰਚ ਚੁੱਕੇ ਕੈਂਸਰ ਦੇ ਕਿਸੇ ਵੀ ਗੰਭੀਰ ਮਰੀਜ਼ ਨੂੰ ਬਚਾਉਣਾ ਹੁਣ ਸੰਭਵ ਹੋ ਗਿਆ ਹੈ ਜਾਂ ਕਿਹਾ ਜਾ ਸਕਦਾ ਹੈ ਕਿ ਕੈਂਸਰ ਹੁਣ ਲਾਇਲਾਜ ਰੋਗ ਨਹੀਂ ਰਿਹਾ। ਪ੍ਰਸਿੱਧ ਓਨਕੋਲੋਜਿਸਟ ਡਾ. ਜਤਿੰਦਰ ਰੋਹਿਲਾ ਨੇ ਇਹ ਗੱਲ ਪਟਿਆਲਾ ’ਚ ਆਯੋਜਿਤ ਪ੍ਰੈੱਸ ਕਾਨਫਰੰਸ ’ਚ ਕਹੀ, ਜਿਨ੍ਹਾਂ ਦੀ ਟੀਮ ਨੇ ਹਾਲ ਹੀ ’ਚ ਪੇਟ ਦੇ ਬੇਹੱਦ ਦੁਰਲੱਭ ਕੈਂਸਰ ਸੂਡੋਮਾਈਕਸੋਮਾ ਪੇਰੀਟੋਨੀ (ਪੀ.ਐੱਮ.ਪੀ.) ਤੋਂ ਪੀੜਤ 70 ਸਾਲਾ ਮਰੀਜ਼ ਨੂੰ ਸੀ.ਆਰ.ਐੱਸ. ਅਤੇ ਐਚ.ਆਈ.ਪੀ.ਈ.ਈ.ਸੀ. ਦੀ ਸਰਜਰੀ ਕਰ ਕੇ ਠੀਕ ਕੀਤਾ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕੈਂਸਰ ਰੋਗ ਵਿਭਾਗ ਦੇ ਕੰਸਲਟੈਂਟ ਅਤੇ ਰੋਬੋਟਿਕ ਸਰਜਨ ਡਾ. ਜਤਿੰਦਰ ਰੋਹਿਲਾ ਨੇ ਕਿਹਾ ਕਿ ਸੂਡੋਮਾਈਕਸੋਮਾ ਪੇਰੀਟੋਨੀ (ਪੀਐਮਪੀ) ਪੇਟ ਦੇ ਕੈਂਸਰ ਦਾ ਇੱਕ ਦੁਰਲੱਭ ਰੂਪ ਹੈ, ਜੋ ਹੌਲੀ ਹੌਲੀ ਵਧਦਾ ਹੈ। ਉਨ੍ਹਾਂ ਦਸਿਆ ਕਿ ਇਹ ਪੇਟ ਅਤੇ ਪੇਡੂ ਵਿੱਚ ਮਿਊਸੀਨ (ਜੈਲੀ ਵਰਗੀ ਦਿੱਖ) ਬਣਾਉਂਦਾ ਹੈ ਅਤੇ ਅੰਤਿਕਾ ਵਿੱਚ ਹੀ ਬਣ ਸਕਦਾ ਹੈ, ਪਰ ਇਹ ਕੋਲਨ ਅਤੇ ਅੰਡਾਸ਼ਯ ਵਿੱਚ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ 70 ਸਾਲਾ ਔਰਤ ਮਰੀਜ਼ ਜੋ ਪੇਟ ਦੀ ਗੰਭੀਰ ਸੋਜ, ਅੰਤੜੀਆਂ ਦੀਆਂ ਆਦਤਾਂ ਵਿੱਚ ਤਬਦੀਲੀ ਅਤੇ ਭੁੱਖ ਨਾ ਲੱਗਣ ਦੇ ਨਾਲ ਚੁਣੌਤੀਪੂਰਨ ਜੀਵਨ ਜੀਅ ਰਹੀ ਸੀ, ਦੇ ਮਾਮਲੇ ਵਿੱਚ ਵੀ ਉਸ ਦੇ ਅਪੈਂਡਿਕਸ ਵਿੱਚ ਪੀਐਮਪੀ ਕੈਂਸਰ (ਟਿਊਮਰ) ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਫੋਰਟਿਸ ਵਿਖੇ ਟਿਊਮਰ ਬੋਰਡ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਉਪਰੋਕਤ ਮਰੀਜ਼ ਦਾ ਇਲਾਜ ਸਾਇਟੋਰੇਡਕਟਿਵ ਸਰਜਰੀ (ਸੀ.ਆਰ.ਐਸ.) ਅਤੇ ਐਚ.ਆਈ.ਪੀ.ਈ.ਸੀ. ਉਨ੍ਹਾਂ ਕਿਹਾ ਕਿ ਸੀਆਰਐਸ ਸਰਜਰੀ ਵਿੱਚ ਸਾਰੇ ਪ੍ਰਭਾਵਿਤ ਕੈਂਸਰ ਸੈੱਲਾਂ ਨੂੰ ਹਟਾ ਦਿੱਤਾ ਗਿਆ ਸੀ, ਜਦੋਂ ਕਿ ਐਚਆਈਪੀਈਸੀ ਸਰਜਰੀ ਵਿੱਚ, ਅਪਰੇਸ਼ਨ ਥੀਏਟਰ ਦੇ ਅੰਦਰ ਪੇਟ ਵਿੱਚ ਕੀਮੋਥੈਰੇਪੀ ਦੇ ਬਾਅਦ ਪੂਰੀ ਸੀਆਰਐਸ ਕੀਤੀ ਜਾਂਦੀ ਸੀ। ਇਸ ਤੋਂ ਬਾਅਦ ਮਹਿਲਾ ਮਰੀਜ਼ ਨੂੰ ਕੈਂਸਰ ਦਾ ਪਤਾ ਲੱਗਾ ਹੈ ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹੈ। ਆਪ੍ਰੇਸ਼ਨ ਤੋਂ ਬਾਅਦ ਮਰੀਜ਼ ਦੀ ਸਿਹਤ ਠੀਕ ਹੋ ਗਈ ਸੀ ਅਤੇ ਸਰਜਰੀ ਤੋਂ 14 ਦਿਨਾਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ। ਉਹ ਪੂਰੀ ਤਰ੍ਹਾਂ ਠੀਕ ਹੋ ਗਈ ਹੈ ਅਤੇ ਹੁਣ ਸਰਜਰੀ ਤੋਂ ਬਾਅਦ 7 ਮਹੀਨੇ ਅਤੇ ਰੋਗ ਮੁਕਤ ਹੈ। ਡਾ. ਰੋਹਿਲਾ ਨੇ ਕਿਹਾ ਕਿ ਕੈਂਸਰ ਦੁਨੀਆ ਭਰ ਵਿੱਚ ਮੌਤਾਂ ਦਾ ਦੂਜਾ ਪ੍ਰਮੁੱਖ ਕਾਰਨ ਬਣ ਰਿਹਾ ਹੈ, ਜਿਸ ਵਿੱਚ ਪੀ.ਐਮ.ਪੀ. ਕੈਂਸਰ ਬਹੁਤ ਘੱਟ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ 1-2 ਪ੍ਰਤੀ ਮਿਲੀਅਨ ਮਰੀਜ਼ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਲੱਛਣ ਇਸਦੀ ਕਿਸਮ ਅਤੇ ਸਥਾਨ ਦੇ ਅਨੁਸਾਰ ਵੱਖੋ-ਵੱਖਰੇ ਹੁੰਦੇ ਹਨ, ਪਰ ਜ਼ਿਆਦਾਤਰ ਮਾਮਲਿਆਂ ਵਿੱਚ ਸਰੀਰ ਦੇ ਭਾਰ ਦਾ ਅਚਾਨਕ ਘਟਣਾ, ਬਹੁਤ ਜ਼ਿਆਦਾ ਥਕਾਵਟ ਅਤੇ ਕਮਜ਼ੋਰੀ, ਚਮੜੀ ਵਿੱਚ ਗੰਢਾਂ/ਵਾਰਟਸ ਆਦਿ ਬਣਨਾ, ਜੋੜਾਂ ਅਤੇ ਮਾਸਪੇਸ਼ੀਆਂ ਵਿੱਚ ਦਰਦ ਅਤੇ ਘੱਟ ਭੁੱਖ ਆਦਿ ਲੱਛਣ ਪ੍ਰਮੁੱਖ ਹਨ। ਉਨ੍ਹਾਂ ਦੱਸਿਆ ਕਿ ਸੀਆਰਐਸ-ਐਚਆਈਪੀਈਸੀ ਕੈਂਸਰ ਦੇ ਇਲਾਜ ਲਈ ਵਰਤਿਆ ਜਾਂਦਾ ਹੈ, ਜੋ ਅਪੈਂਡਿਕਸ ਤੋਂ ਲੈ ਕੇ ਵੱਡੀ ਅੰਤੜੀ, ਪੇਟ, ਅੰਡਾਸ਼ਯ ਤੱਕ ਫੈਲਦਾ ਹੈ। ਉਨ੍ਹਾਂ ਕਿਹਾ ਕਿ ਸੀਆਰਐਸ-ਐਚਆਈਪੀਈਸੀ ਦੀ ਸਰਜੀਕਲ ਪ੍ਰਕਿਰਿਆ ਵਿੱਚ ਸ਼ਾਮਲ ਅਨੱਸਥੀਸੀਆ-ਕੀਮੋਥੈਰੇਪੀ ਲਈ ਓਨਕੋਲੋਜਿਸਟਸ, ਤਜਰਬੇਕਾਰ ਮੈਡੀਕਲ ਔਨਕੋਲੋਜਿਸਟ ਅਤੇ ਇੰਟਰਵੈਂਸ਼ਨਲ ਰੇਡੀਓਲੋਜਿਸਟਸ ਦੇ ਨਾਲ ਆਈਸੀਯੂ ਕ੍ਰਿਟੀਕਲ ਕੇਅਰ ਟੀਮ ਦੇ ਪੂਰੇ ਸਹਿਯੋਗ ਨਾਲ ਪੀਐਮਪੀ ਕੈਂਸਰ ਦੇ ਕਿਸੇ ਵੀ ਪੜਾਅ ਨੂੰ ਬਚਾਇਆ ਜਾ ਸਕਦਾ ਹੈ।
Punjab Bani 10 January,2024
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ 'ਚ ਪੰਜਾਬ 'ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।
Punjab Bani 09 January,2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਮੰਤਰੀ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ ਵਿਧਾਇਕਾਂ ਨੂੰ ਵੱਖ ਵੱਖ ਸਕੀਮਾਂ ਅਧੀਨ ਅਲਾਟ ਕੀਤੇ ਫੰਡਾਂ ਦੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਗਈ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 9 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਮਾਨਸਾ, ਬੋਹਾ, ਬੁਢਲਾਡਾ, ਬਰੇਟਾ, ਭੀਖੀ, ਜੋਗਾ, ਸਰਦੂਲਗੜ੍ਹ, ਮਲੋਟ, ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਫਰੀਦਕੋਟ ਅਤੇ ਜੈਤੋ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਤੇਜੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕੰਮਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਆਦੇਸ਼ ਦਿੱਤੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ- ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਖਰਚ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਕਿ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਰਚ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਰਾਸਤੀ ਰਹਿੰਦ- ਖੂਹੰਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਜੇਕਰ ਵਿਕਾਸ ਕਾਰਜਾਂ ਲਈ ਕਿਸੇ ਨੂੰ ਹੋਰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਇਸ ਸਬੰਧੀ ਮੁਕੰਮਲ ਐਕਸ਼ਨ ਪਲਾਨ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। ਇਸ ਦੌਰਾਨ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਹਲਕੇ ਦੇ ਵਿਧਾਇਕਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਵੱਖ-ਵੱਖ ਕੰਮਾਂ ਅਤੇ ਇਸ ਸਬੰਧੀ ਜਾਰੀ ਕੀਤੇ ਫੰਡਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ । ਉਨ੍ਹਾਂ ਵੱਲੋਂ ਵਿਧਾਇਕਾਂ ਨਾਲ ਇਹ ਜਾਣਕਾਰੀ ਵੀ ਸਾਂਝੀ ਕੀਤੀ ਗਈ ਕਿ ਕਿਹੜੀ ਸਕੀਮ ਅਧੀਨ ਕਿੰਨਾ ਬਜਟ ਅਲਾਟ ਕੀਤਾ ਗਿਆ ਹੈ ਤਾਂ ਜੋ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਜ਼ਰੂਰਤ ਅਨੁਸਾਰ ਇਲਾਕਾ ਵਾਸੀਆਂ ਦੇ ਲਈ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਦਾ ਨਿਪਟਾਰਾ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਤੁਰੰਤ ਕਰਵਾਇਆ ਜਾਵੇ। ਮੰਤਰੀ ਵੱਲੋਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਿਧਾਇਕਾਂ ਵਿੱਚ ਬੁੱਧ ਰਾਮ , ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਪੀ.ਐਮ.ਆਈ.ਡੀ.ਸੀ. ਦੀ ਸੀ.ਈ.ਓ. ਦੀਪਤੀ ਉੱਪਲ, ਮਿਉਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Punjab Bani 09 January,2024
ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ
ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ ਡਾ. ਬਲਜੀਤ ਕੌਰ ਨੇ ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਜਾਇਜ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 9 ਜਨਵਰੀ: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਦਿਵਿਆਂਗਜਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਦਿਵਿਆਂਗਜਨਾਂ ਦੇ ਨੁਮਾਇੰਦਿਆਂ ਨੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ, ਸਫਰੀ ਭੱਤਾ ਵਧਾਉਣ ਸਬੰਧੀ, ਮੁਫ਼ਤ ਪੜਾਈ ਦੀ ਸਹੂਲਤ ਦੇਣ ਸਬੰਧੀ,ਜਮਾਲਪੁਰ ਵਿਖੇ ਕਾਲਜ ਪੜ੍ਹਨ ਵਾਲੀਆਂ ਲੜਕੀਆਂ ਲਈ ਹੋਸਟਲ ਦੀ ਸੁਵਿਧਾ, ਮੁਫ਼ਤ ਲਿਖਾਰੀ ਦਾ ਪ੍ਰਬੰਧ ਕਰਨ ਸਬੰਧੀ, ਪੈਨਸ਼ਨ ਵਧਾਉਣ ਸਬੰਧੀ, ਦਿਵਿਆਂਗ ਖਿਡਾਰੀਆਂ ਸਬੰਧੀ, ਸੂਬੇ ਦੀਆਂ ਸਰਕਾਰੀ ਬੱਸਾਂ ਦੀ ਜਿੱਥੋਂ ਤੱਕ ਮੰਜਿਲ ਹੈ ਉਥੋਂ ਤੱਕ ਮੁਫ਼ਤ ਸੇਵਾ ਅਤੇ ਇੱਕ ਸਹਾਇਕ ਦਾ ਕਿਰਾਇਆ ਮੁਫਤ ਕਰਨ ਸਬੰਧੀ, ਬੱਸਾਂ ਵਿੱਚ ਰਾਖਵੀਆਂ ਸੀਟਾਂ ਰੱਖਣ ਸਬੰਧੀ, ਮੰਗਾਂ ਰੱਖੀਆਂ। ਡਾ.ਬਲਜੀਤ ਕੌਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨਾਲ ਸਪੈਸ਼ਲ ਰੋਜਗਾਰ ਮੇਲੇ ਲਗਵਾਉਣ ਲਈ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦਿਵਿਆਂਗਜਨਾਂ ਦੇ ਬੈਕਲਾਗ ਸਬੰਧੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਸਾਰੇ ਵਿਭਾਗਾਂ ਦੇ ਨਾਲ ਰੈਗੁਲਰ ਮੀਟਿੰਗਾਂ ਕਰਕੇ ਬੈਕਲਾਗ ਸਬੰਧੀ ਕਾਰਵਾਈ ਕੀਤੀ ਜਾਵੇ।
Punjab Bani 09 January,2024
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਿਛਲੇ ਸਾਉਣੀ ਸੀਜ਼ਨ ਵਿਚ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਸਬੰਧੀ ਵੇਰਵੇ ਲੈਂਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ, ਸੋ ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ, ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਹ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨਾਂ ਜਦੋਂ ਨਹਿਰਾਂ, ਸੂਇਆਂ ਵਿਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸ ਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ। ਨਹਿਰਾਂ, ਸੂਇਆਂ ਤੇ ਡਰੇਨਾਂ ਦੀ ਸਫਾਈ ਬਾਰੇ ਸ. ਜੌੜਾਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ ਅਤੇ ਜੇ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ। ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ, ਵਿਧਾਇਕ ਸ. ਜਸਬੀਰ ਸਿੰਘ ਸੰਧੂ, ਚੇਅਰਮੈਨ ਸ੍ਰੀ ਰਮਨ ਬਹਿਲ, ਸ. ਜਗਰੂਪ ਸਿੰਘ ਸੇਖਵਾਂ, ਸ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਸ. ਬਲਦੇਵ ਸਿੰਘ ਮਿਆਦੀਆਂ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਸ੍ਰੀ ਸਮਸ਼ੇਰ ਸਿੰਘ ਦੀਨਾਨਗਰ, ਸ. ਗੁਰਦੀਪ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਮੀਟਿੰਗ ਵਿਚ ਹਿੱਸਾ ਲਿਆ ਤੇ ਆਪਣੇ-ਆਪਣੇ ਇਲਾਕੇ ਦੇ ਮਸਲੇ ਕੈਬਿਨਟ ਮੰਤਰੀ ਨਾਲ ਸਾਂਝੇ ਕੀਤੇ। ਸਾਰੇ ਵਿਧਾਇਕਾਂ ਤੇ ਆਗੂਆਂ ਨੇ ਕੈਬਨਿਟ ਮੰਤਰੀ ਵੱਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ ਕਿ ਲੰਮੇ ਅਰਸੇ ਬਾਅਦ ਇਨ੍ਹਾਂ ਜ਼ਰੂਰੀ ਵਿਭਾਗਾਂ ਦੀ ਕਿਸੇ ਸਰਕਾਰ ਨੇ ਸਾਰ ਲਈ ਹੈ। ਵਿਧਾਇਕਾਂ ਨੇ ਹਰ ਤਰ੍ਹਾਂ ਦਾ ਸਾਥ ਦੇਣ ਦਾ ਭਰੋਸਾ ਵੀ ਦਿੱਤਾ।
Punjab Bani 09 January,2024
ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਲਈ 8 ਟੀਮਾਂ ਕੁਆਰਟਰ ਫਾਈਨਲ ਲਈ ਭਿੜਣਗੀਆਂ
ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਲਈ 8 ਟੀਮਾਂ ਕੁਆਰਟਰ ਫਾਈਨਲ ਲਈ ਭਿੜਣਗੀਆਂ ਪੰਜਾਬ, ਦਿੱਲੀ, ਆਈ.ਬੀ.ਐਸ.ਓ., ਰਾਜਸਥਾਨ, ਹਰਿਆਣਾ, ਤਾਮਿਲਨਾਡੂ, ਝਾਰਖੰਡ ਅਤੇ ਛੱਤੀਸਗੜ੍ਹ ਟੀਮਾਂ ਕੁਆਰਟਰ ਫਾਈਨਲ ਵਿਚ ਟੀਮਾਂ ਨੂੰ ਐਨ ਆਈ ਐਸ ਵਿਖੇ ਵਿਸ਼ੇਸ਼ ਦੌਰਾ ਕਰਵਾਇਆ ਪਟਿਆਲਾ 9 ਜਨਵਰੀ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਚੱਲ ਰਹੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ 6-11 ਜਨਵਰੀ ਤੱਕ ਆਯੋਜਿਤ ਕੀਤੇ ਜਾ ਰਹੇ ਹਨ। ਇਸ ਸੰਬੰਧੀ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਹੇਠ ਨੈਸ਼ਨਲ ਸਕੂਲ ਖੇਡਾਂ 2023-24 ਦਾ ਆਯੋਜਨ ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ ਜਿਸ ਦੇ ਚੌਥੇ ਦਿਨ ਬਾਸਕਟਬਾਲ ਲੜਕੇ ਅੰਡਰ 19 ਦੇ ਪ੍ਰੀ-ਕੁਆਰਟਰ ਫਾਈਨਲ ਮੈਚ ਖੇਡੇ ਗਏ। ਇਸ ਦੌਰਾਨ ਸ਼ਹਿਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ। ਐਸਪੀ ਚੰਦ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ਦੀ ਨੌਕਰੀ ਪ੍ਰਾਪਤੀ ਲਈ ਮਹੱਤਤਾ ਦੇ ਨਾਲ ਨਾਲ ਸਿਹਤਮੰਦ ਅਤੇ ਨਰੋਏ ਜੀਵਨ ਬਾਰੇ ਦੱਸਿਆ। ਇਸ ਤੋਂ ਇਲਾਵਾ ਮੇਜ਼ਬਾਨ ਸਕੂਲ ਦੇ ਪ੍ਰਿੰਸੀਪਲ ਵਿਜੈ ਕਪੂਰ ਨੇ ਟੂਰਨਾਮੈਂਟ ਦੇ ਆਯੋਜਨ ਵਿੱਚ ਕਾਰਜ ਕਰ ਰਹੇ ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਵਧੀਆ ਸਹਿਯੋਗ ਦੇਣ ਲਈ ਉਤਸ਼ਾਹਿਤ ਕੀਤਾ। ਡਿਪਟੀ ਡੀਈਓ ਰਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਪਹੁੰਚੀਆਂ ਟੀਮਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਦੇ ਮਹੱਤਵ ਪੂਰਨ ਸਥਾਨਾਂ ਦਾ ਦੌਰਾ ਕਰਵਾਇਆ ਗਿਆ। ਜਿਸ ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (ਐਨ.ਆਈ.ਐੱਸ.) ਟੀਮਾਂ ਨੇ ਬਹੁਤ ਹੀ ਜ਼ਿਆਦਾ ਉਤਸੁਕਤਾ ਦਿਖਾਈ। ਵਨੀਤ ਕੁਮਾਰ ਕਾਰਜਕਾਰੀ ਡਾਇਰੈਕਟਰ ਅਤੇ ਮੰਗਾ ਸਿੰਘ ਲਾਇਬ੍ਰੇਰੀਅਨ ਨੇ ਖਿਡਾਰੀਆਂ ਨੂੰ ਐਨ.ਆਈ.ਐੱਸ ਦੇ ਬਾਰੇ ਜਾਣਕਾਰੀ ਦਿੱਤੀ। ਦੇਸ਼ ਦੀ ਇਸ ਮਾਣਮੱਤੀ ਸੰਸਥਾ ਵਿੱਚ ਦੇਸ਼ ਦੇ ਬਹੁਤ ਸਾਰੇ ਖਿਡਾਰੀ ਤਿਆਰ ਹੋਏ ਹਨ ਅਤੇ ਭਾਰਤ ਦਾ ਨਾਮ ਅੰਤਰ-ਰਾਸ਼ਟਰੀ ਪੱਧਰ ਤੇ ਚਮਕਾਇਆ ਹੈ। ਕੁਬੇਰ ਦਾਸ ਮੈਨੇਜਰ ਤਾਮਿਲਨਾਡੂ ਨੇ ਦੱਸਿਆ ਕਿ ਉਹਨਾਂ ਪਹਿਲੀ ਵਾਰ ਐਨ.ਆਈ.ਐੱਸ ਪਟਿਆਲਾ ਵਿਖੇ ਦੌਰਾ ਕਰਕੇ ਬਹੁਤ ਵਧੀਆ ਲੱਗਿਆ ਹੈ। ਉਹਨਾਂ ਕਿਹਾ ਕਿ ਇਹ ਮੇਰਾ ਸੁਫ਼ਨਾ ਸੀ ਕਿ ਐਨ.ਆਈ.ਐੱਸ ਦੇਖਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਹ ਸ਼ਾਨਦਾਰ ਮੌਕਾ ਦਿੱਤਾ ਹੈ। ਇਸ ਮੌਕੇ ਸਮੂਹ ਖਿਡਾਰੀਆਂ ਨੇ ਵੀ ਐਨ.ਆਈ.ਐੱਸ ਦਾਦਰਾ ਕਰਕੇ ਖੁਸ਼ੀ ਪ੍ਰਗਟ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਨਾਮਧਾਰੀ ਨੈਸ਼ਨਲ ਅਵਾਰਡੀ ਅਧਿਆਪਕ, ਪ੍ਰਿੰਸੀਪਲ ਰਜਨੀਸ਼ ਗੁਪਤਾ, ਰਾਜਿੰਦਰ ਸਿੰਘ ਚਾਨੀ, ਅਮਰਜੋਤ ਸਿੰਘ, ਜਸਵੀਰ ਸਿੰਘ ਕੋਚ, ਇਰਵਿਨ ਕੌਰ, ਪ੍ਰਿੰਸੀਪਲ ਵਿਕਰਮਜੀਤ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਸੀਨੀਅਰ ਸਹਾਇਕ, ਜਗਜੀਤ ਸਿੰਘ ਵਾਲੀਆ, ਅਮਰਿੰਦਰ ਸਿੰਘ ਬਾਬਾ, ਲਲਿਤ ਮੋਦਗਿਲ, ਰਾਜੀਵ ਕੁਮਾਰ ਅਤੇ ਹੋਰ ਹਾਜ਼ਰ ਸਨ। ਪ੍ਰੀ-ਕੁਆਰਟਰ ਫਾਈਨਲ ਦੇ ਨਤੀਜੇ: ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਹੋਏ ਪ੍ਰੀ-ਕੁਆਰਟਰ ਫਾਈਨਲ ਨਾਕ-ਆਉਟ ਮੈਚਾਂ ਵਿੱਚ ਪੰਜਾਬ ਨੇ ਕੇਰਲ ਨੂੰ 112-54 ਅੰਕਾਂ ਨਾਲ ਹਰਾਇਆ। ਇਸ ਤੋਂ ਇਲਾਵਾ ਆਈਬੀਐਸਓ ਨੇ ਮੱਧ ਪ੍ਰਦੇਸ਼ ਨੂੰ 106-76 ਅੰਕਾਂ ਨਾਲ, ਦਿੱਲੀ ਨੇ ਕਰਨਾਟਕ ਨੂੰ 73-53 ਅੰਕਾਂ ਨਾਲ, ਹਰਿਆਣਾ ਨੇ ਸੀਆਈਐਸਸੀਈ ਨੂੰ 92-74 ਅੰਕਾਂ ਨਾਲ, ਰਾਜਸਥਾਨ ਨੇ ਓੜੀਸਾ ਨੂੰ 81-43 ਅੰਕਾਂ ਨਾਲ, ਤਾਮਿਲਨਾਡੂ ਨੇ ਨਵੋਦਿਆ ਵਿਦਿਆਲਿਆ ਨੂੰ 58-28 ਅੰਕਾਂ ਨਾਲ, ਝਾਰਖੰਡ ਨੇ ਗੁਜਰਾਤ ਨੂੰ 71-47 ਅੰਕਾਂ ਨਾਲ ਅਤੇ ਚੰਡੀਗੜ੍ਹ ਨੇ ਮਹਾਰਾਸ਼ਟਰ ਨੂੰ 77-57 ਅੰਕਾਂ ਨਾਲ ਹਰਾਇਆ।
Punjab Bani 09 January,2024
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਮਰਦੀਪ ਸਿੰਘ ਨੇ ਡਾਇਰੈਕਟਰ, ਕਾਂਸਟੀਚੁਐਂਟ ਕਾਲਜ ਦਾ ਅਹੁਦਾ ਸੰਭਾਲਿ਼ਆ
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਅਮਰਦੀਪ ਸਿੰਘ ਨੇ ਡਾਇਰੈਕਟਰ, ਕਾਂਸਟੀਚੁਐਂਟ ਕਾਲਜ ਦਾ ਅਹੁਦਾ ਸੰਭਾਲਿ਼ਆ ਪਟਿਆਲਾ-ਪੰਜਾਬੀ ਯੂਨੀਵਰਸਿਟੀ ਵਿਖੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਪ੍ਰੋ. ਅਮਰਦੀਪ ਸਿੰਘ ਨੇ ਡਾਇਰੈਕਟਰ, ਕਾਂਸਟੀਚੁਐਂਟ ਕਾਲਜ ਦਾ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਸਮੇਂ ਉਪ-ਕੁਲਪਤੀ ਪ੍ਰੋ. ਅਰਵਿੰਦ ਮੌਕੇ ਉੱਤੇ ਪੁੱਜੇ। ਪ੍ਰੋ. ਅਰਵਿੰਦ ਨੇ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਲਵੇ ਦੇ ਪੇਂਡੂ ਖੇਤਰਾਂ ਤੱਕ ਉਚੇਰੀ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੇ ਮਕਸਦ ਨਾਲ਼ ਸ਼ੁਰੂ ਕੀਤੇ ਗਏ ਪੰਜਾਬੀ ਯੂਨੀਵਰਸਿਟੀ ਦੇ ਇਹ ਕਾਂਸਟੀਚੁਐਂਟ ਕਾਲਜ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਪੱਧਰ ਉੱਤੇ ਇਨ੍ਹਾਂ ਕਾਲਜਾਂ ਰਾਹੀਂ ਮਿਆਰੀ ਅਕਾਦਮਿਕ ਗਤੀਵਿਧੀਆਂ ਅਤੇ ਖੋਜ ਨੂੰ ਪ੍ਰਫੁੱਲਿਤ ਕਰਨ ਲਈ ਯੂਨੀਵਰਸਿਟੀ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰੋ. ਅਮਰਦੀਪ ਸਿੰਘ ਇੰਜਨੀਅਰਿੰਗ ਖੇਤਰ ਨਾਲ਼ ਸੰਬੰਧਤ ਹਨ, ਇਸ ਲਈ ਉਨ੍ਹਾਂ ਤੋਂ ਇਹ ਉਮੀਦ ਕੀਤੀ ਜਾਵੇਗੀ ਕਿ ਉਹ ਇਨ੍ਹਾਂ ਕਾਲਜਾਂ ਦੀ ਬਿਹਤਰੀ ਲਈ ਨਵੇਂ ਪੱਖਾਂ ਤੋਂ ਵੀ ਕਾਰਜਸ਼ੀਲ ਰਹਿਣਗੇ। ਪ੍ਰੋ. ਅਮਰਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਇਹ ਕਾਲਜ ਵਧੀਆ ਤਰੀਕੇ ਨਾਲ਼ ਚੱਲ ਰਹੇ ਹਨ ਪਰ ਫਿਰ ਵੀ ਕੁੱਝ ਖੇਤਰਾਂ ਵਿੱਚ ਇਨ੍ਹਾਂ ਦੀ ਕਾਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਤਬਦੀਲੀਆਂ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਤਕਨੀਕ ਦੇ ਪੱਖ ਤੋਂ ਤਬਦੀਲੀਆਂ ਕੀਤੇ ਜਾਣ ਉੱਤੇ ਵਿਸ਼ੇਸ਼ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਤਕਨੀਕ ਦੇ ਖੇਤਰ ਵਿੱਚ ਕੁੱਝ ਕੋਰਸ ਸ਼ੁਰੂ ਕਰਨ ਦੀ ਵੀ ਕੋਸਿ਼ਸ਼ ਹੋਵੇਗੀ। ਜਿ਼ਕਰਯੋਗ ਹੈ ਕਿ ਪ੍ਰੋ. ਅਮਰਦੀਪ ਸਿੰਘ ਨੂੰ 25 ਸਾਲਾਂ ਤੋਂ ਵਧੇਰੇ ਅਧਿਆਪਨ ਦਾ ਤਜਰਬਾ ਹਾਸਿਲ ਹੈ। ਉਹ 2011 ਤੋਂ ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ।ਇਸ ਤੋਂ ਪਹਿਲਾਂ ਉਹ ਥਾਪਰ ਯੂਨੀਵਰਸਿਟੀ ਪਟਿਆਲਾ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਉਹ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇੰਜਨੀਅਰਿੰਗ ਖੇਤਰ ਦੀ ਖੋਜ ਦਾ ਵਿਸ਼ਾਲ ਤਜਰਬਾ ਰੱਖਦੇ ਹੋਏ, ਉਨ੍ਹਾਂ 60 ਪੋਸਟ ਗਰੈਜੂਏਟ ਵਿਦਿਆਰਥੀਆਂ ਅਤੇ 10 ਡਾਕਟਰੇਟ ਡਿਗਰੀ ਦੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਹੈ। ਬਹੁਤ ਸਾਰੇ ਨਾਮਵਰ ਪ੍ਰਕਾਸ਼ਨ ਅਤੇ ਯੂ.ਜੀ.ਸੀ. ਅਤੇ ਡੀ.ਐੱਸ.ਟੀ. ਵੱਲੋਂ ਸਪਾਂਸਰ ਕੀਤੇ ਵੱਖ-ਵੱਖ ਖੋਜ ਪ੍ਰੋਜੈਕਟ ਵੀ ਉਨ੍ਹਾਂ ਦੇ ਹਿੱਸੇ ਆਏ ਹਨ। ਉਹ ਲੀਪ ਅਕਾਦਮਿਕ ਪ੍ਰੋਗਰਾਮ ਰਾਹੀਂ ਹਾਰਵਰਡ ਯੂਨੀਵਰਸਿਟੀ, ਅਮਰੀਕਾ ਨਾਲ ਵੀ ਜੁੜੇ ਰਹੇ ਹਨ। ਉਹ ਯੂ.ਜੀ.ਸੀ. ਦੇ ਮੇਜਰ ਗ੍ਰਾਂਟ ਫੰਡਿੰਗ ਪ੍ਰੋਜੈਕਟਸ ਵਿੱਚ ਬਤੌਰ ਮੈਂਬਰ ਜੁੜੇ ਹੋਣ ਦੇ ਨਾਲ਼ ਨਾਲ਼ ਵੱਖ-ਵੱਖ ਅਹਿਮ ਕਮੇਟੀਆਂ ਅਤੇ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਬੋਰਡ ਆਫ਼ ਸਟੱਡੀਜ਼ ਦੇ ਮੈਂਬਰ ਵੀ ਹਨ।
Punjab Bani 09 January,2024
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼ ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਦੌਰਾਨ ਪੀ.ਐਸ.ਪੀ.ਸੀ.ਐਲ ਦੀ ਕਾਰਗੁਜਾਰੀ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ਦੀ ਸਮੀਖਿਆ ਕਰਦਿਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੇਵਾਵਾਂ ਪਹੁੰਚਾਉਣ ਦੀ ਗਤੀ ਨੂੰ ਤੇਜ ਕਰਨ ਅਤੇ ਜਿੰਨ੍ਹਾਂ ਖੇਤਰਾਂ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਨੁਕਸਾਨ ਘਟਾਉਣ ਲਈ ਵਿਸ਼ੇਸ਼ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦੇ ਨਿਪਟਾਰੇ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇ। ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਡਿਵੀਜਨ ਅਧਿਕਾਰੀਆਂ ਨਾਲ ਮਹੀਨਾਵਾਰ ਪੜਚੋਲ ਮੀਟਿੰਗਾਂ ਕਰਨ ਤਾਂ ਜੋ ਵਿਭਾਗ ਦੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਇੰਜੀਨੀਅਰਾਂ ਵੱਲੋਂ ਭਵਿੱਖ ਵਿੱਚ ਇਕ-ਦੂਸਰੇ ਨਾਲ ਸਬੰਧਤ ਦਫਤਰਾਂ ਦੇ ਕੰਮਕਾਰ ਦਾ ਵੀ ਨਿਰੀਖਣ ਕੀਤਾ ਜਾਇਆ ਕਰੇਗਾ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਯਕੀਨ ਪ੍ਰਗਟ ਕੀਤਾ ਕਿ ਜਿਸ ਤਰ੍ਹਾਂ ਵਿਭਾਗ ਵੱਲੋਂ ਸਾਲ 2023 ਦੌਰਾਨ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਨਵੇਂ ਰਿਕਾਰਡ ਕਾਇਮ ਕੀਤੇ ਗਏ ਉਸੇ ਤਰ੍ਹਾਂ ਸਾਲ 2024 ਦੌਰਾਨ ਵੀ ਬਿਜਲੀ ਵਿਭਾਗ ਸੂਬੇ ਦੀਆਂ ਤਰੱਕੀ ਦੀਆਂ ਰਾਹਾਂ ਰੁਸ਼ਨਾਉਣ ਵਿੱਚ ਅਹਿਮ ਰੋਲ ਨਿਭਾਵੇਗਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਬਿਜਲੀ) ਸ੍ਰੀ ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਸ. ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਚੀਫ ਇੰਜਨੀਅਰ ਹਾਜ਼ਰ ਸਨ।
Punjab Bani 09 January,2024
ਰਾਸ਼ਟਰਪਤੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿਤੀ ਮਾਕਾ ਟਰਾਫੀ
ਰਾਸ਼ਟਰਪਤੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿਤੀ ਮਾਕਾ ਟਰਾਫੀ ਨਵੀਂ ਦਿੱਲੀ, 9 ਜਨਵਰੀ ਭਾਰਤ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸ਼ਾਨਦਾਰ ਸਮਾਰੋਹ ਵਿੱਚ ਕੌਮੀ ਖੇਡ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜਿੱਥੇ ਅਰਜੁਨ ਪੁਰਸਕਾਰ ਲੈਣ ਵਾਲੇ ਕ੍ਰਿਕਟਰ ਮੁਹੰਮਦ ਸ਼ਮੀ ਰਾਸ਼ਟਰਪਤੀ ਭਵਨ ਵਿੱਚ ਤਾੜੀਆਂ ਦੀ ਗੂੰਜ ’ਚ ਪਹੁੰਚੇ, ਉਥੇ ਬੈਡਮਿੰਟਨ ਖਿਡਾਰੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ ਨੂੰ 2023 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵੱਕਾਰੀ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦਿੱਤਾ ਗਿਆ। ਹਾਕੀ ਦੇ ਮਹਾਨ ਮੇਜਰ ਧਿਆਨ ਚੰਦ ਦੀ ਜਯੰਤੀ ’ਤੇ ਆਮ ਤੌਰ ‘ਤੇ 29 ਅਗਸਤ ਨੂੰ ਹੋਣ ਵਾਲੇ ਖੇਡ ਪੁਰਸਕਾਰ ਸਮਾਰੋਹ ਨੂੰ ਪਿਛਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਈਆਂ ਹਾਂਗਜ਼ੂ ਏਸ਼ੀਆਈ ਖੇਡਾਂ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਰਾਸ਼ਟਰਪਤੀ ਭਵਨ ਵਿੱਚ ਸਮਾਰੋਹ ਵਿੱਚ 26 ਖਿਡਾਰੀਆਂ ਅਤੇ ਪੈਰਾ-ਐਥਲੀਟਾਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਅਰਜੁਨ ਅਵਾਰਡ: ਓਜਸ ਪ੍ਰਵੀਨ ਦਿਓਤਲੇ (ਤੀਰਅੰਦਾਜ਼ੀ), ਅਦਿਤੀ ਗੋਪੀਚੰਦ ਸਵਾਮੀ (ਤੀਰਅੰਦਾਜ਼ੀ), ਮੁਰਲੀ ਸ੍ਰੀਸ਼ੰਕਰ (ਅਥਲੈਟਿਕਸ), ਪਾਰੁਲ ਚੌਧਰੀ (ਅਥਲੈਟਿਕਸ), ਮੁਹੰਮਦ ਹੁਸਾਮੁਦੀਨ (ਬਾਕਸਿੰਗ), ਆਰ ਵੈਸ਼ਾਲੀ (ਸ਼ਤਰੰਜ), ਮੁਹੰਮਦ ਸ਼ਮੀ (ਕ੍ਰਿਕਟ), ਅਨੁਸ਼ ਅਗਰਵਾਲ ( ਘੋੜਸਵਾਰੀ), ਦਿਵਯਕ੍ਰਿਤੀ ਸਿੰਘ (ਘੋੜ-ਸਵਾਰੀ), ਦੀਕਸ਼ਾ ਡਾਗਰ (ਗੋਲਫ), ਕ੍ਰਿਸ਼ਨਾ ਬਹਾਦਰ ਪਾਠਕ (ਹਾਕੀ), ਸੁਸ਼ੀਲਾ ਚਾਨੂ (ਹਾਕੀ), ਪਵਨ ਕੁਮਾਰ (ਕਬੱਡੀ), ਰਿਤੂ ਨੇਗੀ (ਕਬੱਡੀ), ਨਸਰੀਨ (ਖੋ-ਖੋ), ਪਿੰਕੀ। (ਲਾਅਨ ਬਾਲ), ਐਸ਼ਵਰਿਆ ਪ੍ਰਤਾਪ ਸਿੰਘ ਤੋਮਰ (ਸ਼ੂਟਿੰਗ), ਈਸ਼ਾ ਸਿੰਘ (ਸ਼ੂਟਿੰਗ), ਹਰਿੰਦਰਪਾਲ ਸਿੰਘ ਸੰਧੂ (ਸਕੁਐਸ਼), ਅਯਹਿਕਾ ਮੁਖਰਜੀ (ਟੇਬਲ ਟੈਨਿਸ), ਸੁਨੀਲ ਕੁਮਾਰ (ਕੁਸ਼ਤੀ), ਆਖਰੀ ਪੰਘਾਲ (ਕੁਸ਼ਤੀ), ਨੌਰੇਮ ਰੋਸ਼ੀਬੀਨਾ ਦੇਵੀ (ਵੁਸ਼ੂ), ਸ਼ੀਤਲ ਦੇਵੀ (ਪੈਰਾ ਤੀਰਅੰਦਾਜ਼ੀ), ਇਲੂਰੀ ਅਜੇ ਕੁਮਾਰ ਰੈੱਡੀ (ਨੇਤਰਹੀਣ ਕ੍ਰਿਕਟ), ਪ੍ਰਾਚੀ ਯਾਦਵ (ਪੈਰਾ ਕੈਨੋਇੰਗ)। ਕੋਚਾਂ ਲਈ ਦਰੋਣਾਚਾਰੀਆ ਪੁਰਸਕਾਰ: ਲਲਿਤ ਕੁਮਾਰ (ਕੁਸ਼ਤੀ), ਆਰਬੀ ਰਮੇਸ਼ (ਸ਼ਤਰੰਜ), ਮਹਾਵੀਰ ਪ੍ਰਸਾਦ ਸੈਣੀ (ਪੈਰਾ ਅਥਲੈਟਿਕਸ), ਸ਼ਿਵੇਂਦਰ ਸਿੰਘ (ਹਾਕੀ), ਗਣੇਸ਼ ਪ੍ਰਭਾਕਰ ਦੇਵਰੁਖਕਰ (ਮੱਲਖੰਬ)। ਦਰੋਣਾਚਾਰੀਆ ਅਵਾਰਡ (ਜੀਵਨ ਭਰ ਪ੍ਰਾਪਤੀਆਂ): ਜਸਕੀਰਤ ਸਿੰਘ ਗਰੇਵਾਲ (ਗੋਲਫ), ਭਾਸਕਰਨ ਈ (ਕਬੱਡੀ), ਜਯੰਤ ਕੁਮਾਰ ਪੁਸ਼ੀਲਾਲ (ਟੇਬਲ ਟੈਨਿਸ)। ਜੀਵਨ ਭਰ ਪ੍ਰਾਪਤੀਆਂ ਲਈ ਧਿਆਨ ਚੰਦ ਪੁਰਸਕਾਰ: ਮੰਜੂਸ਼ਾ ਕੰਵਰ (ਬੈਡਮਿੰਟਨ), ਵਿਨੀਤ ਕੁਮਾਰ ਸ਼ਰਮਾ (ਹਾਕੀ), ਕਵਿਤਾ ਸੇਲਵਰਾਜ (ਕਬੱਡੀ)। ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ 2023: ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪੰਜਾਬ (ਪਹਿਲੀ ਰਨਰ ਅੱਪ) ਤੇ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ (ਦੂਜੀਰਨਰ ਅੱਪ)।
Punjab Bani 09 January,2024
ਤੇਜ਼ ਗੇਦਬਾਜ ਮੁਹੰਮਦ ਸ਼ਮੀ ਨੁੰ ਰਾਸ਼ਟਰਪਤੀ ਨੇ ਦਿਤਾ ਪੁਰਸਕਾਰ
ਤੇਜ਼ ਗੇਦਬਾਜ ਮੁਹੰਮਦ ਸ਼ਮੀ ਨੁੰ ਰਾਸ਼ਟਰਪਤੀ ਨੇ ਦਿਤਾ ਪੁਰਸਕਾਰ ਦਿਲੀ : ਮੰਗਲਵਾਰ ਰਾਸ਼ਟਰਪਤੀ ਵੱਲੋਂ ਕੌਮੀ ਖੇਡ ਪੁਰਸਕਾਰਾਂ ਦੀ ਵੰਡ ਕੀਤੀ ਗਈ ਹੈ। ਸਮਾਰੋਹ ਦੌਰਾਨ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਮੇਤ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ 26 ਅਥਲੀਟਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸ਼ਮੀ ਨੂੰ ਇਹ ਪੁਰਸਕਾਰ ਖਾਸ ਤੌਰ 'ਤੇ ਸਾਲ 2023 'ਚ ਸ਼ਾਨਦਾਰ ਪ੍ਰਦਰਸ਼ਨ ਲਈ ਦਿੱਤਾ ਗਿਆ। ਦੱਸ ਦਈਏ ਕਿ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਜਯੰਤੀ ਮਨਾਉਣ ਲਈ ਆਮ ਤੌਰ 'ਤੇ 29 ਅਗਸਤ ਨੂੰ ਆਯੋਜਿਤ ਹੋਣ ਵਾਲੇ ਪੁਰਸਕਾਰ ਸਮਾਰੋਹ ਨੂੰ ਪਿਛਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹਾਂਗਜ਼ੂ ਏਸ਼ੀਆਈ ਖੇਡਾਂ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੀ ਜਯੰਤੀ ਮਨਾਉਣ ਲਈ ਆਮ ਤੌਰ 'ਤੇ 29 ਅਗਸਤ ਨੂੰ ਆਯੋਜਿਤ ਹੋਣ ਵਾਲੇ ਪੁਰਸਕਾਰ ਸਮਾਰੋਹ ਨੂੰ ਪਿਛਲੇ ਸਾਲ 23 ਸਤੰਬਰ ਤੋਂ 8 ਅਕਤੂਬਰ ਤੱਕ ਹਾਂਗਜ਼ੂ ਏਸ਼ੀਆਈ ਖੇਡਾਂ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।
Punjab Bani 09 January,2024
ਲੜਕੀ ਦੀ ਥਾਂ ਭੇਸ ਬਦਲ ਪੇਪਰ ਦੇਣ ਪੁੱਜਾ ਲੜਕਾ : ਕੀਤਾ ਕਾਬੂ
ਲੜਕੀ ਦੀ ਥਾਂ ਭੇਸ ਬਦਲ ਪੇਪਰ ਦੇਣ ਪੁੱਜਾ ਲੜਕਾ : ਕੀਤਾ ਕਾਬੂ ਫਰੀਦਕੋਟ ’ਚ ਇਕ ਲੜਕਾ ਲੜਕੀ ਦਾ ਭੇਸ ਬਣਾ ਕੇ ਕੋਟਕਪੂਰਾ ਸਥਿਤ ਇਕ ਸੈਂਟਰ 'ਚ ਪੇਪਰ ਦੇਣ ਦਾ ਮਾਮਲਾ ਸਾਹਮਣੋੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਐਤਵਾਰ ਨੂੰ ਪੈਰਾ ਮੈਡੀਕਲ ਦੀਆਂ ਵੱਖ-ਵੱਖ ਭਰਤੀਆਂ ਤਹਿਤ ਲਏ ਗਏ ਪੇਪਰ ਲਏ ਜਾ ਰਹੇ ਸੀ ਇਸ ਦੌਰਾਨ ਇੱਕ ਲੜਕੇ ਨੂੰ ਕਾਬੂ ਕੀਤਾ ਗਿਆ ਜੋ ਕਿ ਲੜਕੀ ਦਾ ਭੇਸ ਬਣਾ ਕੇ ਪੇਪਰ ਦੇਣ ਆਇਆ ਸੀ। ਦੱਸ ਦਈਏ ਕਿ ਕੋਟਕਪੂਰਾ ਦੇ ਡੀਏਵੀ ਪਬਲਿਕ ਸਕੂਲ ਦੇ ਸੈਂਟਰ ਵਿੱਚ ਇੱਕ ਨੌਜਵਾਨ ਨੂੰ ਲੜਕੀ ਦਾ ਰੂਪ ਦੇ ਕੇ ਇੱਕ ਲੜਕੀ ਦਾ ਪੇਪਰ ਦੇਣ ਆਇਆ ਸੀ। ਇਹ ਪੇਪਰ ਫਾਜ਼ਿਲਕਾ ਦੇ ਪਿੰਡ ਢਾਣੀ ਮੁਨਸ਼ੀ ਰਾਮ ਵਾਸੀ ਭਜਨ ਲਾਲ ਦੀ ਪੁੱਤਰੀ ਪਰਮਜੀਤ ਕੌਰ ਦਾ ਸੀ ਪਰ ਉਸ ਦੀ ਜਗ੍ਹਾ ਪੇਪਰ ਦੇਣ ਆਇਆ। ਲੜਕੀ 'ਤੇ ਸ਼ੱਕ ਹੋਣ 'ਤੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਕੋਈ ਕੁੜੀ ਨਹੀਂ ਸੀ ਉਹ ਇੱਕ ਮੁੰਡਾ ਸੀ।
Punjab Bani 09 January,2024
ਦਰਦਨਾਕ ਹਾਦਸਾ : ਇੱਕੋ ਪਰਿਵਾਰ ਦੇ ਪੰਜ ਮੈਬਰਾਂ ਸਮੇਤ 6 ਦੀ ਮੌਤ
ਦਰਦਨਾਕ ਹਾਦਸਾ : ਇੱਕੋ ਪਰਿਵਾਰ ਦੇ ਪੰਜ ਮੈਬਰਾਂ ਸਮੇਤ 6 ਦੀ ਮੌਤ ਹਰਿਆਣਾ : ਹਰਿਆਣਾ ਵਿੱਚ ਇੱਕ ਸੜਕ ਹਾਦਸੇ ਵਿੱਚ ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਸਮੇਤ ਛੇ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ ਵਿੱਚ ਪਰਿਵਾਰ ਦੀਆਂ ਤਿੰਨ ਨੂੰਹਾਂ ਅਤੇ ਦੋ ਪੁੱਤਰ ਸ਼ਾਮਲ ਹਨ। ਇਹ ਲੋਕ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਹਰਿਆਣਾ ਦੇ ਹਿਸਾਰ ਜਾ ਰਹੇ ਸਨ। ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਨੇ ਲਾਸ਼ਾਂ ਨੂੰ ਹਰਿਆਣਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ‘ਚ ਮਾਤਮ ਦਾ ਮਾਹੌਲ ਹੈ। ਪੁਲਿਸ ਮੁਤਾਬਕ ਇਹ ਹਾਦਸਾ ਹਰਿਆਣਾ ਦੇ ਚੌਟਾਲਾ ਰੋਡ ‘ਤੇ ਪਿੰਡ ਸ਼ੇਰਗੜ੍ਹ ਨੇੜੇ ਵਾਪਰਿਆ। ਇਸ ਹਾਦਸੇ ‘ਚ ਕਾਰ ‘ਚ ਸਵਾਰ 6 ਲੋਕਾਂ, ਵਾਸੀ ਸ਼੍ਰੀਗੰਗਾਨਗਰ ਦੀ ਮੌਤ ਹੋ ਗਈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਬ-ਡਵੀਜ਼ਨਲ ਸਿਵਲ ਹਸਪਤਾਲ ਡੱਬਵਾਲੀ, ਹਰਿਆਣਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਬਨਵਾਰੀਲਾਲ ਵਾਸੀ ਸ੍ਰੀਗੰਗਾਨਗਰ, ਉਸ ਦੀ ਪਤਨੀ ਦਰਸ਼ਨਾ, ਵੱਡੇ ਭਰਾ ਕ੍ਰਿਸ਼ਨ ਕੁਮਾਰ, ਉਸ ਦੀ ਪਤਨੀ ਗੁੱਡੀ ਦੇਵੀ, ਦੂਜੇ ਭਰਾ ਓਮਪ੍ਰਕਾਸ਼ ਦੀ ਪਤਨੀ ਚੰਦਰਕਲਾ ਅਤੇ ਕਾਰ ਚਾਲਕ ਸੁਭਾਸ਼ ਚੰਦਰ ਵਾਸੀ ਪਿੰਡ ਸਰਦਾਰਪੁਰਾ ਬੀਕਾ ਦੇ ਵਾਰਡ ਨੰਬਰ ਪੰਜ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਰਸ਼ਨਾ ਦੇਵੀ ਦੇ ਪਿਤਾ ਦੀ ਮੌਤ ਹੋ ਗਈ ਸੀ। ਇਹ ਲੋਕ ਉਸ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਹਿਸਾਰ ਜਾ ਰਹੇ ਸਨ।
Punjab Bani 09 January,2024
ਮਨੁੰ ਮਹਾਵਾ ਗਿਰੋਹ ਦੇ ਤਿੰਨ ਮੈਬਰਾਂ ਨੁੰ ਗ੍ਰਿਫਤਾਰ ਕਰ ਬਰਾਮਦ ਕੀਤੀ 3.5 ਕਿਲੋ ਹੈਰੋਇਨ
ਮਨੁੰ ਮਹਾਵਾ ਗਿਰੋਹ ਦੇ ਤਿੰਨ ਮੈਬਰਾਂ ਨੁੰ ਗ੍ਰਿਫਤਾਰ ਕਰ ਬਰਾਮਦ ਕੀਤੀ 3.5 ਕਿਲੋ ਹੈਰੋਇਨ ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅੰਮ੍ਰਿਤਸਰ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਕੋਲੋਂ .30 ਬੋਰ ਦੇ 10 ਜਿੰਦਾ ਕਾਰਤੂਸ ਅਤੇ 9 ਐਮ.ਐਮ ਦੇ 9 ਜਿੰਦਾ ਕਾਰਤੂਸਾਂ ਸਣੇ ਇੱਕ ਕਾਰ (ਸਫਾਰੀ) ਵੀ ਬਰਾਮਦ ਕੀਤੀ ਹੈ। ਇਹ ਕਾਰਵਾਈ , ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਲਗਭਗ ਹਫ਼ਤੇ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਉਕਤ ਰੈਕੇਟ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰਗ ਮਨੀ , 7 ਪਿਸਤੌਲਾਂ ਸਮੇਤ ਇੱਕ 9 ਐਮਐਮ ਗਲਾਕ ਅਤੇ ਡਰੋਨ ਦੇ ਕਲ-ਪੁਰਜ਼ੇ ਬਰਾਮਦ ਕੀਤੇ ਸਨ।
Punjab Bani 09 January,2024
ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ
ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ ਚੰਡੀਗੜ੍ਹ, 9 ਜਨਵਰੀ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ। ਇਹ ਵਰਕਸ਼ਾਪ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੀ ਗਈ ਸੀ। ਸ਼ੇਰਗਿੱਲ ਨੇ ਸੂਬੇ ਦੇ ਸਾਰੇ ਬੁਲਾਰਿਆਂ/ਪੈਨਲਿਸਟਾਂ ਲਈ ਇੱਕ ਵਰਕਸ਼ਾਪ ਦਾ ਸੰਚਾਲਨ ਕੀਤਾ, ਜਿਸ ਵਿੱਚ ਆਉਣ ਵਾਲੀਆਂ ਆਮ ਚੋਣਾਂ ਲਈ ਮੀਡੀਆ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਵਰਕਸ਼ਾਪ ਦੌਰਾਨ ਹੋਈ ਗੱਲਬਾਤ ਬਹੁਤ ਵਧੀਆ ਅਤੇ ਲਾਹੇਵੰਦ ਰਹੀ। ਵਰਕਸ਼ਾਪ ਦੌਰਾਨ ਭਾਜਪਾ ਦੇ ਸੀਨੀਅਰ ਆਗੂ, ਜਿਨ੍ਹਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੁ ਅਤੇ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਭਾਜਪਾ ਸੋਸ਼ਲ ਮੀਡੀਆ, ਟੀਵੀ ਤੇ ਬਹਿਸਾਂ ਅਤੇ ਬੁਲਾਰੇ ਦੇ ਆਚਰਣ ਤੋਂ ਲੈ ਕੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਨ ਲਈ ਇਕ ਪੂਰੇ ਦਿਨ ਦੀ ਮੀਡੀਆ ਵਰਕਸ਼ਾਪ ਦਾ ਆਯੋਜਨ ਕਰ ਰਹੀ ਹੈ।
Punjab Bani 09 January,2024
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਮਾਮੂਲੀ ਗਿਰਾਵਟ
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਮਾਮੂਲੀ ਗਿਰਾਵਟ ਦਿਲੀ : ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸਵੇਰੇ ਤਕਰੀਬਨ 6 ਵਜੇ ਕਰੂਡ ਡਿੱਗ ਕੇ 73.67 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ ਮਾਮੂਲੀ ਗਿਰਾਵਟ ਨਾਲ 78.66 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 56 ਪੈਸੇ ਦਾ ਵਾਧਾ ਹੋਇਆ ਹੈ। ਝਾਰਖੰਡ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 28 ਪੈਸੇ ਦਾ ਵਾਧਾ ਹੋਇਆ ਹੈ। ਮੱਧ ਪ੍ਰਦੇਸ਼, ਗੋਆ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।ਇਸ ਦੇ ਨਾਲ ਹੀ ਛੱਤੀਸਗੜ੍ਹ ‘ਚ ਪੈਟਰੋਲ 60 ਪੈਸੇ ਅਤੇ ਡੀਜ਼ਲ 59 ਪੈਸੇ ਸਸਤਾ ਹੋ ਗਿਆ ਹੈ। ਬਿਹਾਰ ਵਿੱਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 13 ਪੈਸੇ ਦੀ ਕਮੀ ਆਈ ਹੈ। ਮਹਾਰਾਸ਼ਟਰ, ਪੰਜਾਬ, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
Punjab Bani 08 January,2024
ਪਰਾਲੀ ਸਾੜਨ ਦੇ ਨਾਲ ਹੁੰਦੀ ਹੈ ਫੇਫੜਿਆਂ ਦੀ ਕੈਂਸਰ
ਪਰਾਲੀ ਸਾੜਨ ਦੇ ਨਾਲ ਹੁੰਦੀ ਹੈ ਫੇਫੜਿਆਂ ਦੀ ਕੈਂਸਰ ਡਾ. ਇਕਬਾਲ ਸਿੰਘ ਵੱਲੋਂ ਕੀਤੀ ਖੋਜ ਵਿਚ ਆਇਆ ਸਾਹਮਣੇ ਖੋਜ ਪੱਤਰ ਆਈਓਐਸਆਰ ਨੇ ਆਪਣੇ ਸਾਇੰਸ ਜਰਨਲ ਜੇਡੀਐਮਐਸ ਵਿਚ ਕੀਤਾ ਪ੍ਰਕਾਸ਼ਿਤ ਪਟਿਆਲਾ, ਜਨਵਰੀ -ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਦੇ ਅਸਿਸਟੈਂਟ ਪ੍ਰੋਫੈਸਰ ਡਾ. ਇਕਬਾਲ ਸਿੰਘ ਵੱਲੋਂ ਪਰਾਲੀ ਸਾੜਨ ਦੇ ਕਾਰਨ ਇਨਸਾਨੀ ਜ਼ਿੰਦਗੀਆਂ ਤੇ ਹੁੰਦੇ ਖ਼ਤਰਨਾਕ ਅਸਰ ਬਾਰੇ ਕੀਤੀ ਗਈ ਖੋਜ ਵਿਚ ਪਾਇਆ ਗਿਆ ਹੈ ਕਿ ਪਰਾਲੀ ਸਾੜਨ ਕਾਰਨ ਇਨਸਾਨੀ ਜ਼ਿੰਦਗੀਆਂ ਦੇ ਫੇਫੜਿਆਂ ਨੂੰ ਕੈਂਸਰ ਵਰਗੀ ਬਿਮਾਰੀ ਘੇਰਦੀ ਹੈ, ਜਿਸ ਕਾਰਨ ਇਨਸਾਨੀ ਜ਼ਿੰਦਗੀਆਂ ਬੜੀ ਬੁਰੀ ਤਰ੍ਹਾਂ ਆਪਣੀ ਜਾਨ ਗਵਾ ਦਿੰਦੀਆਂ ਹਨ। ਡਾ. ਇਕਬਾਲ ਸਿੰਘ ਵੱਲੋਂ ਕੀਤੀ ਗਈ ਖੋਜ ਨੂੰ ਪ੍ਰਵਾਨ ਕਰਦਿਆਂ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਆਫ਼ ਸਾਇੰਟਿਫਿਕ ਰਿਸਰਚ (ਆਈਓਐਸਆਰ) ਨੇ ਆਪਣੇ ਸਾਇੰਸ ਮੈਗਜ਼ੀਨ ਜਰਨਲ ਆਫ਼ ਡੈਂਟਲ ਐਂਡ ਮੈਡੀਕਲ ਸਾਇੰਸਿਜ਼ (ਜੇਡੀਐਮਐਸ) ਵਿਚ ਪ੍ਰਕਾਸ਼ਿਤ ਕੀਤਾ ਹੈ। ਪ੍ਰਕਾਸ਼ਿਤ ਕੀਤੇ ਰਿਸਰਚ ਪੇਪਰ ਦੇ ਸਬੰਧ ਵਿਚ ਆਈਓਐਸਆਰ ਨੇ ਡਾ. ਇਕਬਾਲ ਨੂੰ ਇਸ ਖੋਜ ਤੇ ਵਧਾਈ ਵੀ ਦਿੱਤੀ ਹੈ ਅਤੇ ਇਸ ਖੋਜ ਨੂੰ ਖੇਤੀਬਾੜੀ ਵਿਭਾਗ ਤੱਕ ਪੁੱਜਦੀ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਸਲਾਹ ਵੀ ਦਿੱਤੀ ਹੈ। ਡਾ. ਇਕਬਾਲ ਸਿੰਘ ਨੇ ਦੱਸਿਆ ਕਿ ਉਸ ਨੇ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਦੋ ਜ਼ਿਲ੍ਹਿਆਂ ਦੇ 35 ਪਿੰਡਾਂ ਦੇ 400 ਵਿਅਕਤੀਆਂ ਨੂੰ ਆਪਣੀ ਖੋਜ ਦਾ ਹਿੱਸਾ ਬਣਾਇਆ, ਜਿਸ ਵਿਚ 200 ਕਿਸਾਨ ਲਏ ਅਤੇ 200 ਆਮ ਲੋਕਾਂ ਦੇ ਫੇਫੜਿਆਂ ਦੇ ਟੈੱਸਟ ਕੀਤੇ, ਜਿਸ ਵਿਚ ਪਾਇਆ ਗਿਆ ਕਿ ਜਿਹੜੇ ਕਿਸਾਨ ਵਾਰ ਵਾਰ ਪਰਾਲੀ ਸਾੜਦੇ ਸਨ ਉਨ੍ਹਾਂ ਚੋਂ 90 ਫ਼ੀਸਦੀ ਵਿਅਕਤੀਆਂ ਦੇ ਫੇਫੜਿਆਂ ਦੇ ਕੰਮ ਕਰਨ ਦੀ ਸਮਰੱਥਾ ਕਾਫ਼ੀ ਘੱਟ ਪਾਈ ਗਈ, ਜਦ ਕਿ ਜੋ ਆਮ ਲੋਕ ਸਨ ਉਨ੍ਹਾਂ ਦੇ ਫੇਫੜਿਆਂ ਦੀ ਸਮਰੱਥਾ ਸਹੀ ਪਾਈ ਗਈ, ਉਨ੍ਹਾਂ ਆਪਣੀ ਖੋਜ ਵਿਚ ਦੱਸਿਆ ਕਿ ਜੋ ਪਰਾਲੀ ਦਾ ਧੂੰਆਂ ਹੁੰਦਾ ਹੈ ਗੈਸਾਂ ਪਾਈਆਂ ਗਈਆਂ ਜਿਵੇਂ ਕਿ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋ ਅਕਸਾਈਡ, ਨਾਈਟ੍ਰੋਜਨ ਅਕਸਾਈਡ, ਸਲਫ਼ਰ ਅਕਸਾਈਡ ਅਤੇ ਮਿਥੇਨ ਵਰਗੇ ਭਿਆਨਕ ਤੱਕ ਪਾਏ ਗਏ। ਜੋ ਕਿ ਇਨਸਾਨੀ ਸਿਹਤ ਲਈ ਬਹੁਤ ਘਾਤਕ ਹੁੰਦੇ ਹਨ। ਉਨ੍ਹਾਂ ਦੱਸਿਆ ਪਰਾਲੀ ਦੇ ਧੂੰਏਂ ਵਿਚ ਧੂੰਏਂ ਦੇ ਖ਼ਤਰਨਾਕ ਕਣਾਂ (ਪਾਰਟੀਕੁਲੇਟ ਮੈਟਰ) ਵਿਚ (ਪੀਐਮ 2.5 ਮਾਈਕਰੋਮੀਟਰ) ਹੁੰਦੇ ਹਨ ਜਦ ਕਿ ਆਮ ਮਿੱਟੀ ਅਤੇ ਪ੍ਰਦੂਸ਼ਣ ਵਿਚ ਪੀਐਮ-10 ਮਾਈਕਰੋਮੀਟਰ ਹੁੰਦੇ ਹਨ। ਡਾ. ਇਕਬਾਲ ਨੇ ਦੱਸਿਆ ਕਿ ਪੀਐਮ-2.5 ਬਹੁਤ ਛੋਟੇ ਕਣ ਹੁੰਦੇ ਹਨ ਜੋ ਕਿ ਫੇਫੜਿਆਂ ਦੀ ਗਹਿਰਾਈ ਤੱਕ ਚਲੇ ਜਾਂਦੇ ਹਨ ਜਿਸ ਕਾਰਨ ਫੇਫੜਿਆਂ ਵਿਚ ਇਨਫੈਕਸ਼ਨ ਤੇ ਇਰੀਟੇਸ਼ਨ ਕੈਂਸਰ ਦਾ ਕਾਰਨ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੈਂਸਰ ਦੇ ਵਧ ਰਹੇ ਰੋਗ ਨੂੰ ਰੋਕਣ ਲਈ ਪਰਾਲੀ ਸਾੜਨੀ ਰੋਕਣੀ ਹੋਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਡਾ. ਇਕਬਾਲ ਸਿੰਘ ਵੱਲੋਂ ਪੈਸਟੀਸਾਈਡ ਨਾਲ ਇਨਸਾਨੀ ਜ਼ਿੰਦਗੀਆਂ ਤੇ ਹੁੰਦੇ ਮਾੜੇ ਪ੍ਰਭਾਵ ਅਤੇ ਕਿਸਾਨਾਂ ਵਿਚ ਹੋ ਰਹੇ ਫੇਫੜਿਆਂ ਦੇ ਕੈਂਸਰ ਦੇ ਬਾਰੇ ਕੀਤੀ ਖੋਜ ਨੂੰ ਭਾਰਤ ਸਰਕਾਰ ਦੀ ਸੰਸਥਾ ਰਿਸਰਚ ਐਕਸੀਲੈਂਸ ਐਵਾਰਡ 2023 ਮਿਲ ਚੁੱਕਿਆ ਹੈ, ਇਸ ਤੋਂ ਇਲਾਵਾ ਡਾ. ਇਕਬਾਲ ਨੂੰ 11 ਨੈਸ਼ਨਲ ਅਤੇ ਇੰਟਰਨੈਸ਼ਨਲ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ।
Punjab Bani 08 January,2024
ਜਾਪਾਨ ਵਿਚ ਬਰਫਬਾਰੀ ਹੋਣ ਕਾਰਨ ਬਚਾਅ ਕਾਰਜ ਪ੍ਰਭਾਵਿਤ
ਜਾਪਾਨ ਵਿਚ ਬਰਫਬਾਰੀ ਹੋਣ ਕਾਰਨ ਬਚਾਅ ਕਾਰਜ ਪ੍ਰਭਾਵਿਤ ਜਾਪਾਨ, 7 ਜਨਵਰੀ ਜਪਾਨ ਦੇ ਪੱਛਮੀ ਤੱਟ ’ਤੇ ਪਿਛਲੇ ਹਫ਼ਤੇ ਆਏ ਭੂਚਾਲ ਤੋਂ ਬਾਅਦ ਹੁਣ ਤਾਜ਼ੀ ਬਰਫਬਾਰੀ ਹੋਣ ਕਾਰਨ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਰਹੇ ਹਨ। ਬਚਾਅ ਦਲਾਂ ਨੂੰ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਖਾਧ ਪਦਾਰਥਾਂ ਦੀ ਸਮੱਗਰੀ ਪਹੁੰਚਾਉਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਆਏ ਭੂਚਾਲ ਕਾਰਨ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭੂਚਾਲ ਕਾਰਨ 222 ਲੋਕ ਲਾਪਤਾ ਹੋਏ ਦੱਸੇ ਜਾ ਰਹੇ ਹਨ ਜਦੋਂ ਕਿ 560 ਲੋਕ ਫੱਟੜ ਹੋਏ ਹਨ।
Punjab Bani 07 January,2024
ਲੋਕ ਸਭਾ ਚੋਣਾਂ ਕਾਰਨ ਇੱਕ ਮਹੀਨਾ ਪਹਿਲਾਂ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ : ਬੈਸ
ਲੋਕ ਸਭਾ ਚੋਣਾਂ ਕਾਰਨ ਇੱਕ ਮਹੀਨਾ ਪਹਿਲਾਂ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ : ਬੈਸ ਲੁਧਿਆਣਾ : ਸਨਅਤੀ ਸ਼ਹਿਰ ’ਚ ਕੌਮੀ ਸਕੂਲ ਖੇਡਾਂ ਦੀ ਸ਼ੁਰੂਆਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਕਰ ਕੇ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨਾ ਪਹਿਲਾਂ ਹੋਣਗੀਆਂ। ਸ੍ਰੀ ਬੈਂਸ ਨੇ ਕਿਹਾ ਕਿ ਹੜ੍ਹ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ, ਇਸ ਕਰ ਕੇ ਠੰਢ ਹੋਣ ਦੇ ਬਾਵਜੂਦ ਜ਼ਿਆਦਾ ਛੁੱਟੀਆਂ ਨਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਰ ਕੇ 6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ। ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ। ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਮਿਲਣਗੀਆਂ। ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਅੱਜ ਸਰਕਾਰੀ ਸਕੂਲਾਂ ’ਚ ਮਿਲ ਰਹੀਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। 17.5 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਦੇ ਜਵਾਹਰ ਨਗਰ ਸਕੂਲ ਦੀ ਹਾਲਤ ਸੁਧਾਰੀ ਜਾ ਰਹੀ ਹੈ।
Punjab Bani 07 January,2024
ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ
ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਤੋਂ ਬ੍ਰਿਟੇਨ ਦੇ ਤਿੰਨ ਦਿਨਾਂ ਦੌਰੇ 'ਤੇ ਜਾ ਰਹੇ ਹਨ। ਇਸ ਦੌਰੇ ਨੂੰ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿੱਚ ਦੁਵੱਲੀ ਭਾਈਵਾਲੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 22 ਸਾਲਾਂ 'ਚ ਪਹਿਲੀ ਵਾਰ ਭਾਰਤ ਦੇ ਰੱਖਿਆ ਮੰਤਰੀ ਬ੍ਰਿਟੇਨ ਦੇ ਦੌਰੇ 'ਤੇ ਜਾ ਰਹੇ ਹਨ। ਵਰਨਣਯੋਗ ਹੈ ਕਿ ਜੂਨ 2022 ਵਿੱਚ ਸਿੰਘ ਦੀ ਬਰਤਾਨੀਆ ਫੇਰੀ ਨੂੰ ਭਾਰਤੀ ਪੱਖ ਨੇ ਪ੍ਰੋਟੋਕੋਲ ਕਾਰਨਾਂ ਕਰਕੇ ਰੱਦ ਕਰ ਦਿੱਤਾ ਸੀ। ਰਾਜਨਾਥ ਸਿੰਘ 3 ਦਿਨਾਂ ਦੌਰੇ ਦੌਰਾਨ ਆਪਣੇ ਬ੍ਰਿਟੇਨ ਦੇ ਹਮਰੁਤਬਾ ਰੱਖਿਆ ਸਕੱਤਰ ਗ੍ਰਾਂਟ ਸ਼ੈਪਸ ਨਾਲ ਵਿਆਪਕ ਗੱਲਬਾਤ ਕਰਨਗੇ। ਸਿੰਘ ਵੱਲੋਂ ਰਸਮੀ ਗਾਰਡ ਆਫ਼ ਆਨਰ ਦਾ ਨਿਰੀਖਣ ਕਰਨ ਦੀ ਉਮੀਦ ਹੈ। ਲੰਡਨ ਵਿੱਚ ਉਹ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਤੁਸੀਂ ਅੰਬੇਡਕਰ ਮੈਮੋਰੀਅਲ ਵੀ ਜਾ ਸਕਦੇ ਹੋ। ਰਾਜਨਾਥ ਸਿੰਘ ਦੇ ਨਾਲ ਰੱਖਿਆ ਮੰਤਰਾਲੇ ਦਾ ਇੱਕ ਉੱਚ ਪੱਧਰੀ ਵਫ਼ਦ ਵੀ ਮੌਜੂਦ ਹੋਵੇਗਾ, ਜਿਸ ਵਿੱਚ ਡੀਆਰਡੀਓ, ਸਰਵਿਸ ਹੈੱਡਕੁਆਰਟਰ, ਰੱਖਿਆ ਵਿਭਾਗ ਅਤੇ ਰੱਖਿਆ ਉਤਪਾਦਨ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣ ਅਤੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਦੇ ਸਕੱਤਰ ਡੇਵਿਡ ਕੈਮਰਨ ਨਾਲ ਵੀ ਮੁਲਾਕਾਤ ਕਰਨ ਦੀ ਉਮੀਦ ਹੈ। ਉਹ ਯੂਕੇ ਦੇ ਰੱਖਿਆ ਉਦਯੋਗ ਦੇ ਸੀਈਓਜ਼ ਅਤੇ ਉਦਯੋਗ ਦੇ ਨੇਤਾਵਾਂ ਨਾਲ ਵੀ ਗੱਲਬਾਤ ਕਰਨਗੇ ਅਤੇ ਉੱਥੇ ਭਾਰਤੀ ਭਾਈਚਾਰੇ ਨੂੰ ਮਿਲਣਗੇ।
Punjab Bani 07 January,2024
ਸਾਊਥ ਸੁਡਾਨ ਦੇ ਵਿਦਿਆਰਥੀ ਦੀ ਲੁਧਿਆਣਾ ਵਿਖੇ ਹੋਈ ਮੌਤ
ਸਾਊਥ ਸੁਡਾਨ ਦੇ ਵਿਦਿਆਰਥੀ ਦੀ ਲੁਧਿਆਣਾ ਵਿਖੇ ਹੋਈ ਮੌਤ ਲੁਧਿਆਣਾ : ਲੁਧਿਆਣਾ ਦੀ ਪੀਸੀਟੀਈ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਾਊਥ ਸੁਡਾਨ ਦੇ ਵਿਦਿਆਰਥੀ ਮੋਰੜੇ ਮੇਡੀ ਯਕੋਬੋ ਐਸ ਦੀ ਦੇਰ ਰਾਤ ਅਚਾਨਕ ਮੌਤ ਹੋ ਗਈ l ਵਿਦਿਆਰਥੀ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਸ ਦੀ ਲਾਸ਼ ਕਮਰੇ ਚੋਂ ਬਰਾਮਦ ਕੀਤੀ ਗਈ ਹੈ। ਮੁਢਲੀ ਪੜਤਾਲ ਦੇ ਦੌਰਾਨ ਡਾਕਟਰਾਂ ਦਾ ਮੰਨਣਾ ਹੈ ਕਿ ਉਸ ਨੂੰ ਲਗਾਤਾਰ ਉਲਟੀਆਂ ਹੋਈਆਂ ਸਨ ਜੋ ਉਸ ਦੀ ਮੌਤ ਦਾ ਕਾਰਨ ਹੋ ਸਕਦਾ ਹੈ l ਸੂਤਰਾਂ ਦਾ ਕਹਿਣਾ ਹੈ ਕਿ ਉਹ ਐਮਬੀਡੀ ਮਾਲ ਦੇ ਕੋਲ ਉਲਟੀਆਂ ਕਰ ਰਿਹਾ ਸੀ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ l ਵਿਦਿਆਰਥੀ ਨੂੰ ਸਿਵਲ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਉਸਦੀ ਮੌਤ ਦੀ ਪੁਸ਼ਟੀ ਕਰ ਦਿੱਤੀ l ਫਿਲਹਾਲ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਸਾਥੀਆਂ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਨਾ ਕਰਵਾਇਆ ਜਾਵੇ ਅਤੇ ਮ੍ਰਿਤਕ ਦੇਹ ਨੂੰ ਸੁਡਾਨ ਭੇਜ ਦਿੱਤਾ ਜਾਵੇ l
Punjab Bani 07 January,2024
ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ
ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ ਪੱਟੀ : ਪੱਟੀ ਦੇ ਵਾਰਡ ਨੰਬਰ 2 'ਚ ਗਰਭਵਤੀ ਔਰਤ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲ਼ੀ ਔਰਤ ਦੇ ਮੂੰਹ 'ਤੇ ਵੱਜੀ ਹੈ। ਘਟਨਾ ਦੀ ਲਾਈਵ ਵੀਡੀਓ ਵੀ ਸਾਹਮਣੇ ਆ ਰਹੀ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਨਾ ਪਹੁੰਚਣ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਡੀਐੱਸਪੀ ਦਫਤਰ ਅੱਗੇ ਰੱਖ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜ਼ਮਾਂ ਨੇ ਗੋਲ਼ੀਆਂ ਚਲਾਈਆਂ ਪਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਅੱਜ ਮੁਲਜ਼ਮਾਂ ਨੇ ਮੇਰੀ ਨੂੰਹ ਸੁਨੀਤਾ ਪਤਨੀ ਰਾਜਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਰਵੀ ਸ਼ੰਕਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਕਮਲਬੰਦ ਕਰ ਕੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।
Punjab Bani 07 January,2024
5ਵੀ ਜਮਾਤ ਤਕ ਦੇ ਵਿਦਿਆਰਥੀਆਂ ਨੁੰ ਕੀਤੀਆਂ ਛੁਟੀਆਂ
5ਵੀ ਜਮਾਤ ਤਕ ਦੇ ਵਿਦਿਆਰਥੀਆਂ ਨੁੰ ਕੀਤੀਆਂ ਛੁਟੀਆਂ ਦਿਲੀ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਨ੍ਹੀਂ ਦਿਨੀਂ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਅਗਲੇ 5 ਦਿਨਾਂ ਤੱਕ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਕੂਲ ਬੰਦ ਰਹਿਣਗੇ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ-‘ਮੌਜੂਦਾ ਠੰਡ ਦੇ ਕਾਰਨ, ਦਿੱਲੀ ਦੇ ਸਕੂਲ ਅਗਲੇ ਪੰਜ ਦਿਨਾਂ (ਸ਼ੁੱਕਰਵਾਰ) ਲਈ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੰਦ ਰਹਿਣਗੇ।’
Punjab Bani 07 January,2024
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ - ਅਪ੍ਰੈਲ ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ। ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਲਈ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।
Punjab Bani 07 January,2024
ਹਿਟ ਐਡ ਰਨ ਕਾਨੁੰਨ ਖਿਲਾਫ ਡਰਾਈਵਰਾਂ ਨੇ ਕੀਤੀ ਆਵਾਜ ਬੁੰਦ , ਨੈਸ਼ਨਲ ਹਾਈਵੇ ਤੇ ਦਿੱਤਾ ਧਰਨਾ
ਹਿਟ ਐਡ ਰਨ ਕਾਨੁੰਨ ਖਿਲਾਫ ਡਰਾਈਵਰਾਂ ਨੇ ਕੀਤੀ ਆਵਾਜ ਬੁੰਦ , ਨੈਸ਼ਨਲ ਹਾਈਵੇ ਤੇ ਦਿੱਤਾ ਧਰਨਾ ਚੰਡੀਗੜ੍ਹ, 6 ਜਨਵਰੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਲਈ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿਖੇ ਸੂਬਾ ਭਰ ਵਿੱਚੋਂ ਇਕੱਤਰ ਹੋਏ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਅਜੈ ਸਿੰਗਲਾ ਸੂਬਾ ਪ੍ਰਧਾਨ ਆਲ ਇੰਡੀਆ ਟਰੱਕ ਏਕਤਾ ਪੰਜਾਬ, ਸ਼ਰਨਜੀਤ ਸਿੰਘ ਕਲਸੀ ਸੂਬਾ ਪ੍ਰਧਾਨ ਅਜ਼ਾਦ ਟੈਕਸੀ ਯੂਨੀਅਨ, ਪ੍ਰਗਟ ਸਿੰਘ ਢਿੱਲੋਂ ਪ੍ਰਧਾਨ ਟਰੱਕ ਯੂਨੀਅਨ ਭਵਾਨੀਗੜ੍ਹ, ਸੁਰੇਸ਼ ਗੁਪਤਾ ਰਾਜਸਥਾਨ, ਹਰਦੀਪ ਸਿੰਘ ਬਰਨਾਲਾ, ਅਜੈ ਸ਼ਰਮਾ ਪ੍ਰਧਾਨ ਗੋਰਖਪੁਰ, ਡਾ. ਰਾਜ ਕੁਮਾਰ ਯਾਦਵ ਉੜੀਸਾ, ਮਨਜੀਤ ਸਿੰਘ ਸਿਰਸਾ ਬੁਲਾਰਾ ਰਾਸ਼ਟਰੀ ਸੰਯੁਕਤ ਮੋਰਚਾ ਅਤੇ ਬਾਬਾ ਕਾਂਬਲੀ ਪੂਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਢੰਗ ਨਾਲ ਕਾਲਾ ਕਾਨੂੰਨ ਲਾਗੂ ਕਰਕੇ ਦੇਸ਼ ਭਰ ਦੇ ਅਪਰੇਟਰਾਂ ਅਤੇ ਡਰਾਈਵਰਾਂ ਖਿਲਾਫ ਘਟੀਆ ਕਾਰਵਾਈ ਕੀਤੀ ਗਈ ਹੈ। ਮੋਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਦੇ ਰੁਜ਼ਗਾਰ ਨੂੰ ਖਤਮ ਕਰਨ ਦੀ ਚਾਲ ਖੇਡੀ ਗਈ ਹੈ, ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਮੂਹ ਬੁਲਾਰਿਆਂ ਨੇ ਇਕਮੁੱਠਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Punjab Bani 06 January,2024
ਭਾਰਤ ਨੇ ਇੱਕ ਹੋਰ ਮੀਲ ਪੱਥਰ ਕੀਤਾ ਹਾਸਲ
ਭਾਰਤ ਨੇ ਇੱਕ ਹੋਰ ਮੀਲ ਪੱਥਰ ਕੀਤਾ ਹਾਸਲ ਬੰਗਲੌਰ, 6 ਜਨਵਰੀ ਭਾਰਤ ਨੇ ਇੱਕ ਹੋਰ ਮੀਲ ਪੱਥਰ ਹਾਸਲ ਕਰ ਲਿਆ ਤੇ ਆਦਿਤਿਆ-ਐੱਲ1 ਆਪਣੀ ਮੰਜ਼ਿਲ ‘ਤੇ ਪਹੁੰਚ ਗਿਆ ਹੈ। ਇਹ ਐਲਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਇਸ ਤੋਂ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਕਿਹਾ ਸੀ ਕਿ ਉਹ ਅੱਜ ਧਰਤੀ ਤੋਂ 15 ਲੱਖ ਕਿਲੋਮੀਟਰ ਦੂਰ ਸੂਰਜ ਦਾ ਅਧਿਐਨ ਕਰਨ ਲਈ ਦੇਸ਼ ਦੇ ਪਹਿਲੇ ਪੁਲਾੜ ਮਿਸ਼ਨ ਆਦਿਤਿਆ ਐੱਲ1 ਪੁਲਾੜ ਵਾਹਨ ਨੂੰ ਆਪਣੀ ਆਖਰੀ ਪੰਧ ’ਤੇ ਟਿਕਾ ਦੇੇਵੇਗਾ। ਇਸਰੋ ਦੇ ਅਧਿਕਾਰੀਆਂ ਮੁਤਾਬਕ ਪੁਲਾੜ ਵਾਹਨ ਧਰਤੀ ਤੋਂ 15 ਲੱਖ ਕਿਲੋਮੀਟਰ ਦੂਰ ਸੂਰਜ-ਧਰਤੀ ਪ੍ਰਣਾਲੀ ਦੇ ਲੈਗਰੇਂਜ ਪੁਆਇੰਟ 1 (ਐੱਲ1) ਦੇ ਆਲੇ-ਦੁਆਲੇ ਵਾਲੇ ਇਲਾਕੇ ’ਚ ਪੁੱਜ ਗਿਆ। ਐੱਲ1 ਬਿੰਦੂ ਧਰਤੀ ਅਤੇ ਸੂਰਜ ਵਿਚਕਾਰ ਕੁੱਲ ਦੂਰੀ ਦਾ ਇੱਕ ਪ੍ਰਤੀਸ਼ਤ ਹੈ। ਇਥੋਂ ਸੂਰਜ ਨੂੰ ਲਗਾਤਾਰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਰਜੀ ਗਤੀਵਿਧੀਆਂ ਨੂੰ ਦੇਖਣ ਅਤੇ ਪੁਲਾੜ ਦੇ ਮੌਸਮ ‘ਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਜ਼ਿਆਦਾ ਲਾਭ ਮਿਲੇਗਾ। ‘ਲੈਗਰੇਂਜ ਪੁਆਇੰਟ’ ਉਹ ਖੇਤਰ ਹੈ, ਜਿੱਥੇ ਧਰਤੀ ਅਤੇ ਸੂਰਜ ਵਿਚਕਾਰ ਗੁਰੂਤਾ ਸ਼ਕਤੀ ਖ਼ਤਮ ਹੋ ਜਾਂਦੀ ਹੈ।
Punjab Bani 06 January,2024
ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ
ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਚੰਡੀਗੜ੍ਹ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 9 ਤੋਂ 13 ਜਨਵਰੀ ਤਕ ਸਕੂਲ ਸਵੇਰੇ 9.30 ਵਜੇ ਸਵੇਰੇ ਲੱਗਣਗੇ ਤੇ ਛੁੱਟੀ ਬਾਅਦ ਦੁਪਹਿਰ 3.00 ਵਜੇ ਹੋਵੇਗੀ।
Punjab Bani 06 January,2024
ਪੂਰੇ ਪੰਜਾਬ 'ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ 'ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼
ਪੂਰੇ ਪੰਜਾਬ 'ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ 'ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ ਚੰਡੀਗੜ੍ਹ, 6 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।
Punjab Bani 06 January,2024
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦਾ ਲਿਆ ਜਾਇਜ਼ਾ ਫਾਰਮਾ ਕੰਪਨੀਆਂ ਨੂੰ ਪੰਜਾਬ 'ਚ ਵਿਆਪਕ ਨਿਵੇਸ਼ ਦਾ ਦਿੱਤਾ ਸੱਦਾ ਵਿਸ਼ਾਖਾਪਟਨਮ, 5 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਮੋਹਰੀ ਬਣ ਕੇ ਉਭਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ਵਿੱਚ ਅਜਿਹਾ ਹੀ ਪ੍ਰਾਜੈਕਟ ਸਥਾਪਤ ਕਰਨ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੀ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਫਾਰਮਾਸਿਊਟੀਕਲ ਸਿਟੀ ਦਾ ਦੌਰਾ ਵੀ ਕੀਤਾ ਅਤੇ ਫਾਰਮਾ ਕੰਪਨੀਆਂ ਦੇ ਯੂਨਿਟਾਂ ਵਿੱਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਰੰਗਲੇ ਪੰਜਾਬ' ਦੀ ਸਿਰਜਣਾ ਲਈ ਅਜਿਹੇ ਪ੍ਰੋਜੈਕਟ ਸਮੇਂ ਦੀ ਮੁੱਖ ਲੋੜ ਹਨ।
Punjab Bani 05 January,2024
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼
ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਅਪੀਲ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਰੀਵੀਓ ਮੀਟਿੰਗ ਚੰਡੀਗੜ੍ਹ, 5 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ ਜਲਦੀ ਜਾਰੀ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ। ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛ ਭਾਰਤ ਮਿਸ਼ਨ ਅਤੇ ਅਮਰੁਤ ਮਿਸ਼ਨ ਅਧੀਨ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਅਧੀਨ ਪ੍ਰਾਜੈਕਟਾਂ ਦੀ ਸੂਚੀ ਅਤੇ ਐਕਸ਼ਨ ਪਲਾਨ ਅਧੀਨ ਪ੍ਰਾਪਤ ਹੋਈ ਰਾਸ਼ੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਚਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਇਸੇ ਤਰ੍ਹਾਂ ਹੀ ਸੂਬੇ ਵਿੱਚ ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁਕਵੀਂ ਥਾਂਵਾਂ ਦੀ ਉਪਲੱਬਧਤਾ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗਹ ਦੀ ਭਾਲ ਕਰਨ ਵਿੱਚ ਜਾਂ ਕਿਸੇ ਹੋਰ ਵਿਕਾਸ ਕਾਰਜ਼ਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਮੱਸਿਆ ਦਾ ਨਿਪਟਾਰਾ ਕਰਵਾਇਆ ਜਾਵੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਸ਼ਹਿਰੀ ਸਥਾਨਕ ਇਕਾਈਆਂ ਦੀ ਵਿੱਚ ਸੀਵਰੇਜ਼ ਅਤੇ ਹੋਰ ਕੰਮਾਂ ਲਈ ਜੇਕਰ ਉਪਕਰਣਾਂ ਤੇ ਮਸ਼ੀਨਰੀ ਦੀ ਜਰੂਰਤ ਹੈ ਤਾਂ ਉਹ ਵੀ ਖਰੀਦ ਲਈ ਜਾਵੇ ਤਾਂ ਜੋ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਸਬੰਧੀ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਫੰਡਾਂ ਦਾ ਸਹੀ ਇਸਤੇਮਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆਂ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਵਿਧਾਇਕਾਂ ਵਿੱਚ ਜਗਦੀਪ ਕੰਬੋਜ਼ ਗੋਲਡੀ, ਅਮਿਤ ਰਤਨ, ਨਰੇਸ ਕਟਾਰਿਆ, ਬਲਕਾਰ ਸਿੱਧੂ, ਰਣਬੀਰ ਸਿੰਘ ਭੂਲਰ ਅਤੇ ਮਾਸਟਰ ਜਗਸੀਰ ਸਿੰਘ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ,. ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 05 January,2024
ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ
ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 5 ਜਨਵਰੀ: ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ। ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ। ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
Punjab Bani 05 January,2024
ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਭੁੱਲਰ
ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਭੁੱਲਰ -ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ ਪਟਿਆਲਾ, 5 ਜਨਵਰੀ: ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਹੋਰ ਸਮੂਹ ਅਧਿਕਾਰੀਆਂ ਨਾਲ ਪਲੇਠੀ ਬੈਠਕ ਕਰਕੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਜ਼ਿਲ੍ਹੇ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇ ਖਾਸ ਕਰਕੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ 'ਚ ਆਪਣੀ ਤਾਇਨਾਤੀ ਮਗਰੋਂ ਸਮੂਹ ਐਸ.ਪੀਜ਼, ਡੀ.ਐਸ.ਪੀਜ਼, ਸਪੈਸ਼ਲ ਯੂਨਿਟਾਂ ਤੇ ਥਾਣਿਆਂ ਦੇ ਮੁਖੀਆਂ ਨਾਲ ਕੀਤੀ ਆਪਣੀ ਪਲੇਠੀ ਬੈਠਕ ਮੌਕੇ ਹਦਾਇਤ ਕੀਤੀ ਕਿ ਪੁਲਿਸ ਦਾ ਹੱਥ ਕਾਨੂੰਨ ਤੋੜਨ ਵਾਲਿਆਂ ਲਈ ਸਖ਼ਤ ਹੋਵੇ ਤੇ ਆਮ ਨਾਗਰਿਕਾਂ ਨੂੰ ਪੁਲਿਸ ਦੀ ਮੌਜੂਦਗੀ 'ਚ ਆਪਣੇ ਆਪ ਨੂੰ ਸੁਰੱਖਿਅਤ ਹੋਣ ਦੀ ਭਾਵਨਾ ਮਹਿਸੂਸ ਹੋਵੇ, ਇਸ ਲਈ ਸਮੂਹ ਅਧਿਕਾਰੀ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਪੁਲਿਸਿੰਗ ਪ੍ਰਦਾਨ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। ਡੀ.ਆਈ.ਜੀ. ਭੁੱਲਰ ਨੇ ਵੀ ਇਹ ਹਦਾਇਤ ਕੀਤੀ ਕਿ ਗੰਭੀਰ ਕਿਸਮ ਦੇ ਅਣਸੁਲਝੇ ਮੁਕਦੱਮਿਆਂ ਦੀ ਤਫ਼ਤੀਸ਼ ਡੁੰਘਾਈ ਨਾਲ ਕਰਕੇ ਇਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇ। ਐਨ.ਡੀ.ਪੀ.ਐਸ. ਐਕਟ ਦੇ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਕੇ ਅਟੈਚ ਕਰਨ ਦੀ ਕਾਰਵਾਈ ਵੀ ਤੇਜ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਲੰਬਿਤ ਦਰਖਾਸਤਾਂ ਦਾ ਵੀ ਸਮੇਂ ਸਿਰ ਨਿਬੇੜਾ ਕੀਤਾ ਜਾਵੇ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦੀ ਹੋਈ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖੇਗੀ।
Punjab Bani 05 January,2024
ਸਾਈਬਰ ਜ਼ੁਰਮਾਂ ਵਿੱਚ ਦਿਨੋ ਦਿਨ ਹੋ ਰਹੇ ਵਾਧੇ ਨੂੰ ਸਰਕਾਰਾਂ ਰੋਕਣ ਵਿੱਚ ਫੇਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਸਾਈਬਰ ਜ਼ੁਰਮਾਂ ਵਿੱਚ ਦਿਨੋ ਦਿਨ ਹੋ ਰਹੇ ਵਾਧੇ ਨੂੰ ਸਰਕਾਰਾਂ ਰੋਕਣ ਵਿੱਚ ਫੇਲ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 5 ਜਨਵਰੀ ( ) ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਨੇ ਭਾਰਤ ਅੰਦਰ ਜ਼ੁਰਮਾਂ ਦੀ ਵਧਦੀ ਨੋਈਅਤ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਭਾਰਤ ਵਿੱਚ ਇੰਟਰਨੈਟ ਰਾਹੀਂ ਹੋਣ ਵਾਲੇ ਸਾਈਬਰ ਜ਼ੁਰਮਾਂ ਦੇ ਮਾਮਲੇ ਚਿੰਤਾਜਨਕ ਹੱਦ ਤੀਕ ਵੱਧ ਰਹੇ ਹਨ। ਵੈਬਸਾਈਟਾਂ, ਫੇਸਬੁੱਕ ਅਕਾਉਂਟ ਹੋਰ ਐਪਾਂ ਆਦਿ ਨੂੰ ਹਾਈ ਜੈਕ ਕਰਕੇ ਬਲੈਕਮੇਲਿੰਗ ਦਾ ਰੁਝਾਨ ਵੱਧ ਰਿਹਾ ਹੈ। ਨਿਹੰਗ ਮੁਖੀ ਨੇ ਕਿਹਾ ਕਿ ਮਿਲੇ ਵੇਰਵਿਆਂ ਅਨੁਸਾਰ ਕੌਮੀ ਸਾਈਬਰ ਕ੍ਰਾਇਮ ਰਿਪੋਰਟਿੰਗ ਪੋਰਟਲ ਤੇ 15 ਲੱਖ ਤੋਂ ਵੱਧੇ ਮਾਮਲੇ ਦਰਜ਼ ਹੋਏ ਹਨ, ਇਨ੍ਹਾਂ ਅਪਰਾਧਾਂ ਦੀ ਗਿਣਤੀ ਪਿਛਲੇ ਸਾਲਾਂ ਨਾਲੋ ਤੇਜ਼ੀ ਨਾਲ ਵਧੀ ਹੈ। ਉਨ੍ਹਾਂ ਕਿਹਾ ਕਿ 2022 ਵਿੱਚ 2.8 ਲੱਖ ਕੇਸ, 2021 ਵਿੱਚ 4.52 ਲੱਖ ਦਰਜ਼ ਹੋਏ, ਜਿਸ ਕਾਰਨ 31 ਦਸਬੰਰ 2023 ਤੀਕ 10,300 ਕਰੋੜ ਰੁਪਏ ਸਾਈਬਰ ਅਪਰਾਧੀਆ ਦੀ ਜੇਬਾਂ ਵਿੱਚ ਗਏ ਹਨ। ਏਜੰਸੀਆਂ 11.27 ਕਰੋੜ ਰੁਪਏ ਹੀ ਰੋਕ ਸਕੀਆਂ। ਉਨ੍ਹਾਂ ਕਿਹਾ ਕਿ ਉਤਰੀ ਭਾਰਤ ਲਈ ਇਹ ਗੱੱਲ ਖਾਸ ਤੌਰ ਤੇ ਫਿਕਰ ਵਾਲੀ ਹੈ ਕਿ ਬੀਤੇ ਸਾਲ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਵਿੱਚ ਅਜਿਹੇ ਸਭ ਤੋਂ ਵੱਧ ਕੇਸ ਦਰਜ਼ ਕਰਾਉਣ ਦੇ ਮਾਮਲੇ ਸਾਹਮਣੇ ਆਏ ਹਨ ਜਿਵੇਂ ਦਿਲੀ ਵਿੱਚ ਇਕ ਲੱਖ ਵਿਅਕਤੀਆਂ ਪਿੱਛੇ 755 ਬਣਦੇ ਹਨ। ਚੰਡੀਗੜ੍ਹ 432, ਹਰਿਆਣੇ 381 ਹਨ। ਹਰਿਆਣਾ ਦਾ ਮੇਵਾਤ ਖੇਤਰ (ਸੈਕਸ ਟੌਰਸ਼ਨ) ਅਸ਼ਲੀਲ ਤਸਵੀਰਾਂ ਦੀਆਂ ਵੀਡੀਓ ਰਾਹੀਂ ਬਲੈਕ ਮੇਲਿੰਗ ਵਜੋਂ ਉਭਰਿਆਂ ਹੈ। ਸਾਈਬਰ ਜ਼ੁਰਮਾਂ ਲਈ ਵਰਤੇ ਜਾ ਰਹੇ ਸਿਮ ਕਾਰਡ, ਅਸਾਮ, ਪੱਛਮੀ, ਬੰਗਾਲ ਅਤੇ ਉੜੀਸਾ ਵਿੱਚ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਭਾਰਤੀ ਸਾਈਬਰ ਕ੍ਰਾਇਮ ਤਾਲਮੇਲ ਕੇਂਦਰ ਵੱਲੋਂ ਜਾਰੀ ਹੋਏ ਡਾਟਾ ਅਨੁਸਾਰ ਏਜੰਸੀਆਂ ਵੱਲੋਂ ਮਿਲੀਆਂ ਸ਼ਕਾਇਤਾਂ ਉਤੇ 2.95 ਲੱਖ ਸਿਮ ਕਾਰਡਾਂ, 2810 ਵੈਬਸਾਈਟਾਂ/ਯੂ ਆਰ ਐਲ ਅਤੇ 595 ਮੋਬਾਇਲ ਐਪਲੀਕੇਸ਼ਨਾਂ ਨੂੰ ਬੰਦ ਸੀਲ ਕੀਤੇ ਜਾਣ ਦੇ ਬਾਵਜੂਦ ਸਾਈਬਰ ਅਪਰਾਧੀ ਸ਼ਰੇਆਮ ਖੁੱਲ ਖੇਡ ਰਹੇ ਹਨ। ਜਦੋਂ ਕਿ ਹੁਣ ਕਰੋੜਾਂ ਦਾ ਪੈਸਾ ਡਿਜ਼ੀਟਲ ਆਨਲਾਈਨ ਹੋ ਰਿਹਾ ਹੈ। ਬਹੁਤ ਸਾਰੇ ਲੋਕ ਆਨਲਾਈਨ ਸਿਸਟਮ ਤੋਂ ਵੀ ਘਬਰਾਉਣ ਲੱਗ ਪਏ ਹਨ ਤੇ ਵਰਤੋਂ ਵਿੱਚ ਲਿਆਉਣ ਤੋਂ ਝਿਜਕ ਰਹੇ ਹਨ, ਪ੍ਰਾਈਵੇਸੀ ਵੀ ਖ਼ਤਮ ਹੋ ਰਹੀ ਹੈ। ਇਸ ਸਮੇਂ ਇਸ ਪਾਸੇ ਵੱਲ ਸਰਕਾਰਾਂ ਨੁੰ ਉਚੇਚਾ ਧਿਆਨ ਤੇ ਸਖ਼ਤ ਕਦਮ ਵਰਤਣ ਦੀ ਲੋੜ ਹੈ।
Punjab Bani 05 January,2024
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ 'ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ। ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।
Punjab Bani 05 January,2024
ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸ਼ਿਫਾਰਸ਼ਾ ਅਨੁਸਾਰ ਸਾਲ 2023-24 ਦੇ ਬਜਟ ਵਿੱਚੋਂ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।
Punjab Bani 05 January,2024
ਦੁਕਾਨਦਾਰ ਤੇ ਸੁਟਿਆ ਅਣਪਛਾਤਿਆਂ ਨੇ ਤੇਜਾਬ , ਝੁਲਸਿਆ
ਦੁਕਾਨਦਾਰ ਤੇ ਸੁਟਿਆ ਅਣਪਛਾਤਿਆਂ ਨੇ ਤੇਜਾਬ , ਝੁਲਸਿਆ ਸਨੌਰ, 4 ਜਨਵਰੀ ਪਟਿਆਲਾ ਜ਼ਿਲੇ ਦੇ ਕਸਬਾ ਸਨੌਰ ਵਿੱਚ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਦੁਕਾਨਦਾਰ ਉੱਪਰ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਸ ਦੀਆਂ ਬਾਹਾਂ ਅਤੇ ਗਰਦਨ ਝੁਲਸ ਗਏ। ਸਨੌਰ ਵਾਸੀ ਨੌਜਵਾਨ ਨਿਖਲ ਸਿੰਗਲਾ ਹਾਰਡ ਵੇਅਰ ਦੀ ਦੁਕਾਨ ਕਰਦਾ ਹੈ। ਉਹ ਜਦੋਂ ਦੁਕਾਨ ਦੇ ਅੰਦਰ ਬੈਠਾ ਸੀ ਤਾਂ ਨਕਾਬਪੋਸ਼ ਦੋ ਨੌਜਵਾਨਾਂ ਨੇ ਆ ਕੇ ਪਹਿਲਾਂ ਕੋਈ ਸਾਮਾਨ ਮੰਗਿਆ ਅਤੇ ਫੇਰ ਤੁਰੰਤ ਬਾਅਦ ਉਸ ‘ਤੇ ਤੇਜ਼ਾਬ ਸੁੱਟ ਦਿੱਤਾ। ਇਸ ਮਗਰੋਂ ਉਹ ਐਕਟਿਵਾ ‘ਤੇ ਫਰਾਰ ਹੋ ਗਏ। ਉਧਰ ਇਸ ਹਮਲੇ ਦਾ ਸ਼ਿਕਾਰ ਹੋਇਆ ਨਿਖਲ ਜਦੋਂ ਦੁਕਾਨ ’ਚੋਂ ਨਿਕਲ ਕੇ ਬਾਹਰ ਗਲੀ ਵਿੱਚ ਆਇਆ ਤਾਂ ਗੁਆਂਢੀ ਦੁਕਾਨਦਾਰਾਂ ਨੇ ਉਸ ਦੀ ਮਦਦ ਕਰਦਿਆਂ ਉਸ ਦੇ ਕੱਪੜੇ ਬਦਲੇ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਨਿਖਲ ਦੇ ਚਾਚਾ ਭੂਸ਼ਣ ਸਿੰਗਲਾ ਦਾ ਕਹਿਣਾ ਹੈ ਕਿ ਇਸ ਸਬੰਧੀ ਪੁਲੀਸ ਨੂੰ ਇਤਲਾਹ ਦੇ ਦਿੱਤੀ ਗਈ ਹੈ। ਇਸ ਘਟਨਾ ਦਾ ਕੁਝ ਹਿੱਸਾ ਸੀਸੀਟੀਵੀ ਕੈਮਰੇ ਚ ਵੀ ਰਿਕਾਰਡ ਹੋਇਆ ਹੈ।
Punjab Bani 04 January,2024
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਿੰਪਾ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ ਅਤੇ ਉਹ ਪੰਜਾਬ ਦੀਆਂ ਤਹਿਸੀਲਾਂ ਦੇ ਅਚਨਚੇਤ ਦੌਰੇ ਵੀ ਕਰ ਰਹੇ ਹਨ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤਹਿਸੀਲ ਦੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਉਤੇ ਅਮਲ ਕਰਦਿਆਂ ਹੁਣ ਖ਼ੁਦ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।
Punjab Bani 04 January,2024
ਅਣਪਛਾਤਿਆਂ ਨੇ ਕੀਤੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
ਅਣਪਛਾਤਿਆਂ ਨੇ ਕੀਤੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਹੁਸ਼ਿਆਰਪੁਰ : ਥਾਣਾ ਬੁਲਹੋਵਾਲ ਦੇ ਅੰਤਰਗਤ ਪੈਂਦੇ ਪਿੰਡ ਦੋਸੜਕਾ ਵਿੱਖੇ ਅੱਜ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਮਾਂ ਕਰੀਬ 10 ਬਜੇ ਅੱਡਾ ਦੋਸੜਕਾ ਵਿੱਖੇ ਊਸ ਸਮੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਸਿੰਘ (ਚੀਨਾ) ਜੋ ਕਿ ਆਪਣੇ ਘਰੋਂ ਆਪਣੇ ਡੰਪ ਤੇ ਗਿਆ ਅਤੇ ਉੱਥੇ ਉਸਦੇ ਕਰਮਚਾਰੀ ਵੀ ਮੌਜੂਦ ਸਨ।ਜਿੱਥੇ ਤਿੰਨ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹੋ ਕੇ ਆਏ 3 ਵਿਅਕਤੀਆਂ ਵੱਲੋਂ ਸੰਦੀਪ ਚੀਨਾ ਤੇ 4 ਗੋਲੀਆਂ ਚਲਾਈਆਂ ਗਈਆਂ ਜਿਨ੍ਹਾਂ ਚੋਂ 2 ਗੋਲੀਆਂ ਉਸਦੀ ਛਾਤੀ ਚ ਲਗੀਆਂ ਜਿਸ ਕਰਕੇ ਉਸਦੀ ਮੌਤ ਹੋ ਗਈ,ਡੰਪ ਦਾ ਕਰਿੰਦਾ (ਕਰਮਚਾਰੀ) ਹਮਲਾਵਰਾਂ ਦੇ ਪਿੱਛੇ ਭੱਜਿਆ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦੀਆਂ ਹੀ ਐਸ ਐਚ ਓ ਹਰਿਆਣਾ ਗੁਰਪ੍ਰੀਤ ਸਿੰਘ, ਐਸ ਐਚ ਓ ਬੁਲਹੋਵਾਲ ਜਸਵੰਤ ਸਿੰਘ,ਤਲਵਿੰਦਰ ਸਿੰਘ ਡੀ ਐਸ ਪੀ,ਐਸ ਪੀ ਬਈਆ,ਐਸ ਐਸ ਪੀ ਸੁਰਿੰਦਰ ਲਾਂਬਾ ਮੌਕੇ ਤੇ ਪੁੱਜੇ।
Punjab Bani 04 January,2024
ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ
ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ ਚੰਡੀਗੜ੍ਹ : ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਾਜ਼ਿਲਕਾ 'ਚ 2015 'ਚ ਦਰਜ ਹੋਏ NDPS ਮਾਮਲੇ 'ਚ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਜਿਹੇ 'ਚ ਹੁਣ ਉਸ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। 28 ਸਤੰਬਰ ਨੂੰ ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ 'ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ 'ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਸ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।
Punjab Bani 04 January,2024
ਈਰਾਨ ਦੇ ਕਰਮਾਨ ਸ਼ਹਿਰ ਵਿਚ ਹੋਇਆ ਜਬਰਦਸਤ ਬੰਬ ਧਮਾਕਾ, 53 ਮਰੇ, ਕਈ ਜਖਮੀ
ਈਰਾਨ ਦੇ ਕਰਮਾਨ ਸ਼ਹਿਰ ਵਿਚ ਹੋਇਆ ਜਬਰਦਸਤ ਬੰਬ ਧਮਾਕਾ, 53 ਮਰੇ, ਕਈ ਜਖਮੀ ਤਹਿਰਾਨ- ਈਰਾਨ ਦੇ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਨੇੜੇ ਹੋਏ ਜ਼ਬਰਦਸਤ ਧਮਾਕਿਆਂ ਵਿੱਚ ਘੱਟੋ-ਘੱਟ 53 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਟੀਵੀ ਅਲ ਅਰਬੀਆ ਦੀ ਰਿਪੋਰਟ ਮੁਤਾਬਕ ਕਮਾਂਡਰ ਕਾਸਿਮ ਸੁਲੇਮਾਨੀ (Qassem Suleimani) ਨੂੰ ਇਸ ਕਬਰਸਤਾਨ ਵਿੱਚ ਦਫ਼ਨਾਇਆ ਗਿਆ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਦੇ ਨੇੜੇ ਘੱਟੋ-ਘੱਟ ਦੋ ਧਮਾਕਿਆਂ ਵਿੱਚ ਘੱਟੋ-ਘੱਟ 53 ਲੋਕ ਮਾਰੇ ਗਏ, ਜਿੱਥੇ ਮਾਰੇ ਗਏ ਕਮਾਂਡਰ ਕਾਸਿਮ ਸੁਲੇਮਾਨੀ ਨੂੰ ਦਫ਼ਨਾਇਆ ਗਿਆ ਸੀ। ਬੁੱਧਵਾਰ ਨੂੰ ਈਰਾਨ ‘ਚ ਉਨ੍ਹਾਂ ਦੀ ਮੌਤ ਦੀ ਚੌਥੀ ਬਰਸੀ ਮਨਾਈ ਜਾ ਰਹੀ ਸੀ। ਈਰਾਨ ਦੇ ਸਰਕਾਰੀ ਮੀਡੀਆ ਨੇ ਕਰਮਾਨ ਸ਼ਹਿਰ ਵਿੱਚ ਇੱਕ ਕਬਰਸਤਾਨ ਦੇ ਨੇੜੇ ਦੋ ਧਮਾਕਿਆਂ ਦੀ ਰਿਪੋਰਟ ਕੀਤੀ।
Punjab Bani 04 January,2024
ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ
ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ ਮੋਹਾਲੀ : ਮੋਹਾਲੀ ਵਿੱਚ ਅੱਜ ਇੱਕ ਹੋਰ ਵੱਡਾ ਐਨਕਾਊਂਟਰ ਹੋਇਆ ਹੈ। ਇਹ ਐਨਕਾਊਂਟਰ ਮੋਹਾਲੀ ਦੇ ਨੇੜੇ ਪਿੰਡ ਬਲੌਂਗੀ ਵਿਖੇ ਹੋਇਆ ਹੈ। ਦੱਸ ਦਈਏ ਕਿ ਇਹ ਮੋਹਾਲੀ ਪੁਲਿਸ ਅਤੇ ਬਟਾਲਾ ਪੁਲਿਸ ਦੀ ਸਾਂਝੀ ਕਾਰਵਾਈ ਹੈ ਜਿਸ ਵਿੱਚ ਕਈ ਕਰਾਸ ਬਾਰਡਰ ਦੇ ਮਾਮਲਿਆਂ ਵਿੱਚ ਦੋਸ਼ੀ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਡੇਰਾ ਬਾਬਾ ਨਾਨਕ, ਜ਼ਿਲ੍ਹਾ- ਗੁਰਦਾਸਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਉਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਇਹ ਮੁਲਜ਼ਮ ਅਤਿਵਾਦੀ ਰਿੰਦਾ ਦਾ ਨੇੜਲਾ ਸਾਥੀ ਹੈ। ਇਹ ਡਰੋਨ ਰਾਹੀਂ ਬਾਰਡਰ ਪਾਰ ਤੋਂ ਹਥਿਆਰ ਅਤੇ ਅਸਲੇ ਦੀ ਸਪਲਾਈ ਮੰਗਵਾਉਂਦਾ ਸੀ। ਜਦੋਂ ਪੁਲਿਸ ਇਸ ਨੂੰ ਫੜਨ ਪਹੁੰਚਦੀ ਹੈ ਤਾਂ ਉਸ ਨੂੰ ਆਤਮ ਸਮਰਪਣ ਕਰ ਲਈ ਕਿਹਾ ਪਰ ਉਸ ਨੇ ਪੁਲਿਸ ਉਤੇ ਹੀ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀ ਚਲਾਈ, ਜੋ ਕਿ ਉਸ ਦੇ ਪੈਰ ਵਿੱਚ ਵੱਜੀ। ਇਸ ਦੀ ਕਈ ਮਾਮਲਿਆਂ ਵਿਚ ਪੁਲਿਸ ਨੂੰ ਤਲਾਸ਼ ਸੀ। ਮੁਹਾਲੀ ਪੁਲੀਸ ਅਤੇ ਬਟਾਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ, ਜਿਸ ਕਾਰਨ ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਬੀਤੇ ਕੱਲ੍ਹ ਇਸ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਮੁਹਾਲੀ ਪੁਲੀਸ ਨੇ ਇਨ੍ਹਾਂ ਨੂੰ ਇੱਥੇ ਲਿਆ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੰਨੀ ਬਲੌਗੀ ਇਲਾਕੇ ਵਿੱਚ ਲੁਕਿਆ ਹੋਇਆ ਸੀ, ਜਿਸ ਤੋਂ ਬਾਅਦ ਬਟਾਲਾ ਪੁਲੀਸ ਅਤੇ ਮੁਹਾਲੀ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਰਾਹੀਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ, ਪਰ ਉਸ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ ਵਿੱਚ ਪੁਲੀਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਉਹ 6 ਫੇਸ ਹਸਪਤਾਲ ਵਿੱਚ ਇਲਾਜ ਅਧੀਨ ਹੈ।
Punjab Bani 04 January,2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਸਬ ਰਜਿਸਟਰਾਰ ਦਫਤਰ ਨੂੰ ਅਤਿ-ਆਧੁਨਿਕ ਬਣਾਇਆ ਜਾ ਰਿਹਾ ਹੈ। ਇਸ ਦਫਤਰ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕੋ ਛੱਤ ਹੇਠ ਇਕੋਂ ਦਿਨ ਵਿੱਚ ਸਾਰੀਆਂ ਸੇਵਾਵਾਂ ਮਿਲਣਗੀਆਂ ਅਤੇ 90 ਮਿੰਟਾਂ ਅੰਦਰ ਜਾਇਦਾਦ ਖਰੀਦਣ ਵਾਲੇ ਰਜਿਸਟਰੀ ਦੀ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਉੱਤੇ ਰਜਿਸਟਰੀ ਦੀ ਕਾਪੀ ਮਿਲੇਗੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣ ਰਹੇ ਪੰਜਾਬ ਦੇ ਪਹਿਲੇ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ ਦੇ ਕੰਮ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਤਹਿਸੀਲ ਦਫਤਰ, ਫਰਦ ਕੇਂਦਰ, ਆਰ.ਟੀ.ਏ. ਆਦਿ ਦਾ ਅਚਨਚੇਤੀ ਦੌਰਾ ਕਰ ਕੇ ਉੱਥੇ ਮੌਜੂਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਦਫਤਰਾਂ ਵਿੱਚ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਸਖਤ ਨਿਰਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲਣ। ਮੁੱਖ ਸਕੱਤਰ ਸ੍ਰੀ ਵਰਮਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਵੇਂ ਬਣਨ ਵਾਲੇ ਦਫ਼ਤਰ ਦਾ ਦੌਰਾ ਕਰਨ ਤੋਂ ਬਾਅਦ ਇਸ ਸਬੰਧੀ ਵਿਸਥਾਰਤ ਮੀਟਿੰਗ ਵੀ ਕੀਤੀ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲਿਆਂ ਦੀ ਖੱਜਲ ਖੁਆਰੀ ਬਿਲਕੁਲ ਖਤਮ ਕਰਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਕਰਨ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਬ ਰਜਿਸਟਰਾਰ ਦਫਤਰ ਸਥਾਪਤ ਕੀਤਾ ਜਾ ਰਿਹਾ ਹੈ। ਨਵੇਂ ਦਫਤਰ ਦੇ ਨਿਵੇਕਲੇ ਪਹਿਲੂਆਂ ਉਤੇ ਝਾਤ ਪਾਉਂਦਿਆਂ ਸ੍ਰੀ ਵਰਮਾ ਨੇ ਦੱਸਿਆ ਕਿ ਰਜਿਸਟਰੀ ਦਾ ਵਸੀਕਾ ਤਿਆਰ ਕਰਨ ਤੋਂ ਲੈ ਕੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਅਧਿਕਾਰਤ ਕਾਊਂਟਰ ਤੋਂ ਸਟੈਂਪ ਪੇਪਰਾਂ ਦੀ ਖਰੀਦ, ਸ਼ਨਾਖਤ ਲਈ ਈ.ਕੇ.ਵਾਈ.ਸੀ., ਜਾਇਦਾਦ ਦੀ ਖਰੀਦ ਤੇ ਵੇਚ ਕਰਨ ਵਾਲੇ ਦੀ ਗਵਾਹ ਸਮੇਤ ਉਚ ਕੁਆਲਟੀ ਦੀ ਤਸਵੀਰ ਖਿਚਵਾਉਣੀ ਅਤੇ ਰਜਿਸਟਰੀ ਦੀ ਇਹ ਸਾਰੀ ਪ੍ਰਕਿਰਿਆ 90 ਮਿੰਟਾਂ ਦੇ ਅੰਦਰ ਮੁਕੰਮਲ ਹੋਵੇਗੀ ਜਿਸ ਵਿੱਚ ਰਜਿਸਟਰੀ ਦਾ ਰੰਗਦਾਰ ਪ੍ਰਿੰਟ ਮਿਲਣ ਦੀ ਸਹੂਲਤ ਇਕ ਛੱਤ ਹੇਠ ਮਿਲੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਲਿਖਣ ਦੇ ਵੱਖ-ਵੱਖ ਕਾਊਂਟਰ ਇਸੇ ਦਫਤਰ ਵਿੱਚ ਹੋਣਗੇ।ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਆਪ ਵਸੀਕਾ ਲਿਖਣਾ ਚਾਹੁੰਦਾ ਹੈ ਜਾਂ ਉਹ ਘਰ ਤੋਂ ਹੀ ਕਾਗਜ਼ ਲਿਖ ਕੇ ਲਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਆਨਲਾਈਨ ਕਾਊਂਟਰ ਹੋਵੇਗਾ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਔਰਤਾਂ ਲਈ ਸਟੈਂਪ ਡਿਊਟੀ ਵਿੱਚ 2 ਫੀਸਦੀ ਛੋਟ ਕਾਰਨ ਰਜਿਸਟਰੀ ਕਰਵਾਉਣ ਵਾਲਿਆਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਨਵੇਂ ਦਫਤਰ ਵਿੱਚ ਔਰਤਾਂ ਦੇ ਬੈਠਣ ਲਈ ਵਿਸ਼ੇਸ਼ ਜਗ੍ਹਾਂ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੇ ਬੈਠਣ ਲਈ ਉਡੀਕ ਖੇਤਰ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਰਜਿਸਟਰੀ ਲਈ ਆਪਣਾ ਸਮਾਂ ਲੈਣ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਮਿਲੀ ਅਪੁਆਇੰਟਮੈਂਟ ਦਿਖਾ ਕੇ ਦਫ਼ਤਰ ਵਿੱਚ ਆ ਸਕੇਗਾ। ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਆਉਣ ਵਾਲੇ ਭਵਿੱਖ ਦੀਆਂ ਚੁਣੌਤੀਆਂ ਨੂੰ ਦੇਖਦਿਆਂ ਸਹੂਲਤਾਂ ਅਤੇ ਸਟਾਫ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਰਜਿਸਟਰੀ ਕਰਵਾਉਣ ਆਉਣ ਵਾਲੇ ਵਿਅਕਤੀਆਂ ਗਿਣਤੀ ਵੱਧਣ ਦੇ ਬਾਵਜੂਦ ਕੋਈ ਦਿੱਕਤ ਨਾ ਆਵੇ।
Punjab Bani 04 January,2024
ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ
ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ 4 ਜਨਵਰੀ - ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ, ਸਾਬਕਾ ਸਰਪੰਚ, ਪਿੰਡ ਅਲਾਲ, ਜਿਲ੍ਹਾ ਸੰਗਰੂਰ ਅਤੇ ਨਰੇਸ਼ ਕੁਮਾਰ ਸਿੰਗਲਾ, ਪੰਚਾਇਤ ਸਕੱਤਰ (ਰਿਟਾਇਰਡ) ਨੂੰ ਜਾਂਚ ਦੌਰਾਨ ਪੰਚਾਇਤੀ ਫੰਡਾਂ ਵਿੱਚੋਂ 2,00,927 ਰੁਪਏ ਦੀ ਰਕਮ ਅਤੇ ਹੋਰ ਉਸਾਰੀ ਦੇ ਮਟੀਰੀਅਲ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 01, ਮਿਤੀ 01-04-2024 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇੱਕ ਵੱਖਰੇ ਕੇਸ ਵਿੱਚ ਪੜਤਾਲ ਦੌਰਾਨ ਜਤਿੰਦਰ ਸਿੰਘ, ਸਰਪੰਚ, ਪਿੰਡ ਚਾਂਦੂ, ਜਿਲ੍ਹਾ ਸੰਗਰੂਰ ਅਤੇ ਪੰਚਾਇਤ ਸਕੱਤਰ ਗੁਰਮੀਤ ਸਿੰਘ ਵੱਲੋਂ ਜਨਵਰੀ 2019 ਤੋਂ 31 ਮਾਰਚ 2022 ਤੱਕ ਪਿੰਡ ਚਾਂਦੂ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ ਕਰੀਬ 74 ਲੱਖ ਰੁਪਏ ਦਾ ਗਬਨ ਕਰਨ ਦਾ ਦੋਸ਼ ਸਾਬਤ ਹੋਇਆ ਹੈ। ਇੰਨਾਂ ਦੋਹਾਂ ਮੁਲਜਮਾਂ ਖ਼ਿਲਾਫ਼ ਮੁਕੱਦਮਾ ਨੰਬਰ 43, ਮਿਤੀ 13-12-2023 ਤਹਿਤ ਆਈ.ਪੀ.ਸੀ ਦੀ ਧਾਰਾ 409 ਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)-ਏ ਅਤੇ 13(2) ਅਧੀਨ ਵਿਜੀਲੈਂਸ ਬਿਉਰੋ ਦੀ ਪਟਿਆਲਾ ਰੇਂਜ ਦੇ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਸਰਪੰਚ ਜਤਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੋ ਹੋਰ ਪੜਤਾਲ ਜਾਰੀ ਹੈ।
Punjab Bani 04 January,2024
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ - ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝਾ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਤੋਂ ਪੁਲਿਸ ਟੀਮਾਂ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਸਿਮਰ ਮਾਨ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਸ ਖੇਪ ਦੀ ਡਿਲਿਵਰੀ ਕਰਨ ਲਈ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਸੀ। ਸੀ.ਪੀ. ਭੁੱਲਰ ਨੇ ਦੱਸਿਆ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਨੰ. 2 ਮਿਤੀ 3.1.2024 ਨੂੰ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਵਪਾਰਕ ਮਾਤਰਾ 250 ਗ੍ਰਾਮ ਹੈ, ਜਦੋਂ ਕਿ ਆਈਸ ਡਰੱਗ ਦੀ ਵਪਾਰਕ ਮਾਤਰਾ 50 ਗ੍ਰਾਮ ਹੈ।
Punjab Bani 04 January,2024
ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ
ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 4 ਜਨਵਰੀ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ। ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ। ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਮੌਕੇ ਵਿਧਾਇਕ ਐਸ.ਏ.ਐਸ.ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਮਿਸ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Punjab Bani 04 January,2024
ਜਲੰਧਰ ਸਮਾਰਟ ਸਿਟੀ ਭ੍ਰਿਸ਼ਟਾਚਾਰ ਘੁਟਾਲੇ ਤੇ ਆਪ ਸਰਕਾਰ ਨੇ ਚਲਾਕੀ ਨਾਲ ਪਰਦਾ ਪਾਇਆ: ਜੈਵੀਰ ਸ਼ੇਰਗਿੱਲ
ਜਲੰਧਰ ਸਮਾਰਟ ਸਿਟੀ ਭ੍ਰਿਸ਼ਟਾਚਾਰ ਘੁਟਾਲੇ ਤੇ ਆਪ ਸਰਕਾਰ ਨੇ ਚਲਾਕੀ ਨਾਲ ਪਰਦਾ ਪਾਇਆ: ਜੈਵੀਰ ਸ਼ੇਰਗਿੱਲ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ 'ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਵੇ: ਭਾਜਪਾ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਲਈ ਮਨਜ਼ੂਰ ਫੰਡਾਂ ਨੂੰ ਲੁੱਟਣ ਲਈ ਆਪ ਅਤੇ ਕਾਂਗਰਸ ਨੇ ਗਠਜੋੜ ਕੀਤਾ ਜਲੰਧਰ, 4 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ। ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ। ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ। ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ। ਭਾਜਪਾ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਦੇ ਆਗੂ ਲਗਾਤਾਰ ਇਹ ਗੱਲ ਦੁਹਰਾਉਂਦੇ ਰਹਿੰਦੇ ਹਨ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ ਅਤੇ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਫੰਡ ਭ੍ਰਿਸ਼ਟਾਚਾਰ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸੀ ਅਤੇ ਆਪ ਆਗੂ, ਜਲੰਧਰ ਨਗਰ ਨਿਗਮ ਦੇ ਅਧਿਕਾਰੀ, ਠੇਕੇਦਾਰ ਅਤੇ ਕੁਝ ਸੇਵਾਮੁਕਤ ਸਿਵਲ ਅਧਿਕਾਰੀ, ਜਿਨ੍ਹਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਲਈ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤਾ ਗਿਆ, ਇਸ ਪੂਰੇ ਘਪਲੇ 'ਚ ਸ਼ਾਮਲ ਹਨ। ਇਸ ਦੌਰਾਨ ਭਾਜਪਾ ਆਗੂ ਨੇ ਆਪਣੇ ਦਾਅਵੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਦੇ ਵਿਜੀਲੈਂਸ ਵਿਭਾਗ ਨੇ ਪਿਛਲੇ ਦੋ ਸਾਲਾਂ ਦੌਰਾਨ ਜਲੰਧਰ ਨਗਰ ਨਿਗਮ ਦੇ ਵੱਖ-ਵੱਖ ਪ੍ਰਾਜੈਕਟਾਂ ਦੀਆਂ 64 ਦੇ ਕਰੀਬ ਫਾਈਲਾਂ ਜ਼ਬਤ ਕੀਤੀਆਂ ਹਨ, ਪਰ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਮੈਗਾ ਭ੍ਰਿਸ਼ਟਾਚਾਰ ਦੇ ਘੁਟਾਲੇ ਵਿਚ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਸਬੰਧਤ ਕਾਨੂੰਨ ਤਹਿਤ ਕੋਈ ਕੇਸ ਦਰਜ ਕੀਤਾ ਗਿਆ ਹੈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਦੇ ਮੁਲਜ਼ਮਾਂ ਅਤੇ ਆਪ ਸਰਕਾਰ ਦੀ ਆਪਸੀ ਸਾਂਝ ਹੈ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਜਲੰਧਰ ਦੇ ਵਸਨੀਕ ਹਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਵੱਡੇ-ਵੱਡੇ ਦਾਅਵੇ ਕਰਦੇ ਸਨ, ਪਰ ਹੁਣ ਉਹ ਇੰਨੇ ਵੱਡੇ ਮੁੱਦੇ 'ਤੇ ਪੂਰੀ ਤਰ੍ਹਾਂ ਚੁੱਪ ਹਨ। ਸ਼ੇਰਗਿੱਲ ਨੇ ਕਿਹਾ ਕਿ ਖਾਸ ਤੌਰ 'ਤੇ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੂੰ ਜਲੰਧਰ ਨਗਰ ਨਿਗਮ 'ਚ ਫੈਲੇ ਭ੍ਰਿਸ਼ਟਾਚਾਰ ਤੋਂ ਜਾਣੂ ਕਰਵਾਉਣ ਲਈ ਮੀਡੀਆ ਨੇ ਵੀ ਸਮੇਂ-ਸਮੇਂ 'ਤੇ ਇਸ ਮੁੱਦੇ ਨੂੰ ਉਭਾਰਿਆ ਹੈ ਪਰ ਕੋਈ ਫਾਇਦਾ ਨਹੀਂ ਹੋਇਆ। ਇਹ ਮੁੱਦਾ ਜਲੰਧਰ ਨਗਰ ਨਿਗਮ ਹਾਊਸ ਵਿੱਚ ਵੀ ਉਠਾਇਆ ਗਿਆ ਸੀ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਉਹ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਨ ਕਿ ਉਹ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਦੀ ਸੀ.ਬੀ.ਆਈ ਜਾਂਚ ਦੇ ਹੁਕਮ ਦੇਣ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਸਕਣ ਅਤੇ ਕੇਂਦਰੀ ਫੰਡਾਂ ਦਾ ਇੱਕ-ਇੱਕ ਪੈਸਾ ਭ੍ਰਿਸ਼ਟਾਚਾਰ ਮੁਕਤ ਸਥਾਈ ਵਿਕਾਸ ਲਈ ਵਰਤਿਆ ਜਾ ਸਕੇ।
Punjab Bani 04 January,2024
ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ :ਐੱਸ. ਜੈਸ਼ੰਕਰ
ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ :ਐੱਸ. ਜੈਸ਼ੰਕਰ ਨਵੀਂ ਦਿੱਲੀ, 2 ਜਨਵਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੁਸ਼ਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਹ ਕਾਰਵਾਈਆਂ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਵਿਦੇਸ਼ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਰਤ ਵਿੱਚ ਜੀ-20 ਸੰਮੇਲਨ ਦਾ ਕੈਨੇਡਾ ਵਿੱਚ ਖਾਲਿਸਤਾਨੀ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਸਾਲਾਂ ਪੁਰਾਣਾ ਹੈ।
Punjab Bani 02 January,2024
ਬੱਸਾਂ ਤੇ ਟਰੱਕ ਡਰਾਈਵਰਾਂ ਦੇ ਚੱਕਾ ਜਾਮ ਕਾਰਨ ਮਚੀ ਹਾਹਾਕਾਰ
ਬੱਸਾਂ ਤੇ ਟਰੱਕ ਡਰਾਈਵਰਾਂ ਦੇ ਚੱਕਾ ਜਾਮ ਕਾਰਨ ਮਚੀ ਹਾਹਾਕਾਰ ਚੰਡੀਗੜ : ਕੇਂਦਰ ਸਰਕਾਰ ਵਲੋਂ ਨਵੇਂ ਕੱਢੇ ਕਾਨੂੰਨ ਨੂੰ ਲੈ ਕੇ ਬੱਸਾਂ ਤੇ ਟਰੱਕ ਡਰਾਈਵਰਾਂ ਨੇ ਚੱਕਾ ਜਾਮ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਕਾਨੂੰਨ ਲਾਗੂ ਕੀਤਾ ਗਿਆ ਹੈ ਕਿ ਜੇਕਰ ਬੱਸ ਜਾਂ ਟਰੱਕ ਡਰਾਈਵਰ ਵੱਲੋਂ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਨੂੰ 7 ਲੱਖ ਦਾ ਹਰਜਾਨਾ ਦੇਣਾ ਪਵੇਗਾ, ਜਾਂ 10 ਸਾਲ ਦੀ ਕੈਦ ਹੋ ਸਕਦੀ ਹੈ ਤਾਂ ਉਸ ਨੂੰ ਲੈ ਕੇ ਟਰੱਕ ਅਤੇ ਬੱਸਾਂ ਦੇ ਡਰਾਈਵਰਾਂ ਨੇ ਹੜਤਾਲਾਂ ਕਰ ਦਿੱਤੀਆਂ ਹਨ ਕਿ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਵਾਪਸ ਲਵੇ। ਇਨ੍ਹਾਂ ਹੜਤਾਲਾਂ ਕਾਰਨ ਪੈਟਰੋਲ ਪੰਪਾਂ ਤੇ ਪੈਟਰੋਲ ਡੀਜ਼ਲ ਦੀ ਕਿੱਲਤ ਹੋ ਗਈ ਹੈ ਤੇ ਲੋਕਾਂ ਵਲੋਂ ਪੈਟਰੋਲ ਡੀਜ਼ਲ ਲੈਣ ਲਈ ਪੰਪਾਂ ਤੇ ਲੰਮੀਆਂ ਕਤਾਰਾਂ 'ਚ ਵੀ ਲੱਗਣਾ ਪਿਆ, ਤੇਲ ਨਾਲ ਮਿਲਣ ਕਾਰਨ ਨਿਰਾਸ਼ਾ ਹੀ ਪੱਲੇ ਪਈ, ਕਿਉਂਕਿ ਪੰਪ ਕਰਮਚਾਰੀਆਂ ਵੱਲੋਂ ਪੈਟਰੋਲ ਪੰਪ ਬੰਦ ਕਰ ਦਿੱਤੇ ਗਏ ਕਿ ਤੇਲ ਖ਼ਤਮ ਹੋ ਗਿਆ ਹੈ। ਇਸ ਦੌਰਾਨ ਲੋਕਾਂ ਅਤੇ ਪੰਪ ਕਰਮਚਾਰੀਆਂ ਵਿਚ ਥੋੜ੍ਹੀ ਬਹੁਤੀ ਬਹਿਸਬਾਜੀ ਵੀ ਹੋਈ,ਪਰ ਤੇਲ ਲੈਣ ਤੋਂ ਬਿਨਾਂ ਹੀ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।
Punjab Bani 02 January,2024
ਲੋਕਾਂ ਨੁੰ ਘਬਰਾਉਣ ਦੀ ਲੋੜ ਨਹੀ ਸੂਬੇ ਵਿੱਚ ਪੈਟਰੋਲ, ਡੀਜਲ ਦਾ ਢੁਕਵਾਂ ਸਟਾਕ ਮੌਜੂਦ
ਲੋਕਾਂ ਨੁੰ ਘਬਰਾਉਣ ਦੀ ਲੋੜ ਨਹੀ ਸੂਬੇ ਵਿੱਚ ਪੈਟਰੋਲ, ਡੀਜਲ ਦਾ ਢੁਕਵਾਂ ਸਟਾਕ ਮੌਜੂਦ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਪੰਜਾਬ ਰਾਜ ਵਿੱਚ ਡੀਜ਼ਲ ਵਿੱਚ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਇੱਕ ਹਿੱਸੇ ਨਾਲ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ ਮੌਜੂਦ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਭਗ 4100 ਕੇ.ਲੀ. ਪੈਟਰੋਲ ਦੀ ਖਪਤ ਦੇ ਮੁਕਾਬਲੇ ਸੂਬੇ ਭਰ ਦੇ ਵੱਖ-ਵੱਖ ਪੈਟਰੋਲ ਪੰਪਾਂ ‘ਤੇ ਪੈਟਰੋਲ ਦਾ ਸਟਾਕ ਲਗਭਗ 22,600 ਕੇ.ਲੀ. ਹੈ ਅਤੇ ਇਸ ਨੂੰ ਸਮੇਂ-ਸਮੇਂ ‘ਤੇ ਭਰਿਆ ਜਾਵੇਗਾ। ਇਸੇ ਤਰ੍ਹਾਂ ਰਾਜ ਰੋਜ਼ਾਨਾ ਲਗਭਗ 10000 KL ਡੀਜ਼ਲ ਦੀ ਖਪਤ ਕਰਦਾ ਹੈ ਅਤੇ ਇਸ ਸਮੇਂ ਫਿਲਿੰਗ ਸਟੇਸ਼ਨਾਂ ਕੋਲ ਸਟਾਕ 30,000 KL ਤੋਂ ਵੱਧ ਹੈ, ਅਤੇ 90000 KL ਵੀ ਵੱਖ-ਵੱਖ ਟਰਮੀਨਲਾਂ ‘ਤੇ ਉਪਲਬਧ ਹੈ। ਸਾਰੇ ਟਰਮੀਨਲ ਸਬੰਧਤ ਰਿਫਾਇਨਰੀਆਂ ਨਾਲ ਪਾਈਪਲਾਈਨ ਰਾਹੀਂ ਜੁੜੇ ਹੋਏ ਹਨ ਅਤੇ ਇਨ੍ਹਾਂ ਟਰਮੀਨਲਾਂ ਵਿੱਚ ਪੈਟਰੋਲੀਅਮ ਉਤਪਾਦਾਂ ਦਾ ਨਿਰੰਤਰ ਪ੍ਰਵਾਹ ਹੁੰਦਾ ਹੈ। ਕੁਝ ਫਿਲਿੰਗ ਸਟੇਸ਼ਨਾਂ ਵਿੱਚ ਪੈਟਰੋਲ/ਡੀਜ਼ਲ ਦੀ ਭਾਰੀ ਕਮੀ ਬਾਰੇ ਮੀਡੀਆ ਰਿਪੋਰਟਾਂ ‘ਤੇ ਟਿੱਪਣੀ ਕਰਦਿਆਂ, ਗ੍ਰਹਿ ਸਕੱਤਰ ਨੇ ਕਿਹਾ ਕਿ ਕਿਸੇ ਵੀ ਸਮੇਂ ਸਾਰੇ ਫਿਲਿੰਗ ਸਟੇਸ਼ਨਾਂ ਵਿੱਚ ਸਟਾਕ ਇੱਕਸਾਰ ਨਹੀਂ ਹੁੰਦਾ ਹੈ। ਜਦੋਂ ਕਿ ਕੁਝ ਫਿਲਿੰਗ ਸਟੇਸ਼ਨ ਜ਼ੀਰੋ ਪੱਧਰ ‘ਤੇ ਹੋ ਸਕਦੇ ਹਨ, ਬਾਕੀਆਂ ਕੋਲ ਪੂਰਾ ਸਟਾਕ ਹੋ ਸਕਦਾ ਹੈ ਅਤੇ, ਇਸਲਈ, ਰਾਜ ਵਿੱਚ ਕੁੱਲ ਸਟਾਕਾਂ ਦੀ ਸਥਿਤੀ ਨੂੰ ਦਰਸਾਉਣ ਲਈ ਕੁਝ ਫਿਲਿੰਗ ਸਟੇਸ਼ਨਾਂ ਦੀ ਸਟਾਕ ਸਥਿਤੀ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।
Punjab Bani 02 January,2024
ਜਮਾਤ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਜਮਾਤ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਮਾਤ ਪੰਜਵੀਂ, ਅੱਠਵੀਂ, ਦਸਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸਰਕੂਲਰ ਅਨੁਸਾਰ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 7 ਮਾਰਚ 2024 ਤੋਂ 14 ਮਾਰਚ 2024 ਤੱਕ ਹੋਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਮਾਰਚ ਤੋਂ 27 ਮਾਰਚ 2024 ਤੱਕ ਕ੍ਰਮਵਾਰ ਸੈਲਫ ਪ੍ਰੀਖਿਆ ਕੇਂਦਰਾਂ ਅਤੇ ਬੋਰਡ ਦਫਤਲ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
Punjab Bani 02 January,2024
'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਦੇ ਨਤੀਜਿਆਂ ਵਿੱਚ ਤਬਦੀਲੀ
'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਦੇ ਨਤੀਜਿਆਂ ਵਿੱਚ ਤਬਦੀਲੀ -'ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ' ਦੇ ਖਿਡਾਰੀਆਂ ਉੱਪਰ ਲੱਗੇ ਸਨ ਇਤਰਾਜ਼ - ਦੋ ਦਿਨ ਦੇ ਸਮੇਂ ਦੌਰਾਨ ਇਤਰਾਜ਼ ਨੂੰ ਗ਼ਲਤ ਸਾਬਤ ਨਹੀਂ ਕਰ ਸਕੀ ਸੰਬੰਧਤ ਯੂਨੀਵਰਸਿਟੀ - ਜਿਉਰੀ ਦੇ ਨਵੇਂ ਫੈਸਲੇ ਅਨੁਸਾਰ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਪਹਿਲੇ ਸਥਾਨ ਉੱਤੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੂਜੇ ਸਥਾਨ ਉੱਤੇ ਪਟਿਆਲਾ - ਪੰਜਾਬੀ ਯੂਨੀਵਰਸਿਟੀ ਵਿਖੇ ਹੋਈ 'ਆਲ ਇੰਡੀਆ ਤੀਰਅੰਦਾਜ਼ੀ ਅੰਤਰ ਯੂਨੀਵਰਸਿਟੀ ਚੈਂਪੀਅਨਸ਼ਿਪ' ਦੇ ਨਤੀਜਿਆਂ ਵਿੱਚ ਕੁਝ ਤਬਦੀਲੀ ਹੋਈ ਹੈ। ਪੰਜਾਬੀ ਯੂਨੀਵਰਸਿਟੀ ਤੋਂ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਵੱਲੋਂ ਖੇਡੇ ਖਿਡਾਰੀਆਂ ਉੱਤੇ ਕੁੱਝ ਇਤਰਾਜ਼ ਸਾਹਮਣੇ ਆਏ ਸਨ। ਇਨ੍ਹਾਂ ਇਤਰਾਜ਼ਾਂ ਦੇ ਮੱਦੇਨਜ਼ਰ ਜਿਉਰੀ ਵੱਲੋਂ ਸੰਬੰਧਿਤ ਯੂਨੀਵਰਸਿਟੀ ਨੂੰ ਸਪਸ਼ਟੀਕਰਨ ਹਿਤ ਦੋ ਦਿਨ ਦਾ ਸਮਾਂ ਦਿੱਤਾ ਗਿਆ ਸੀ। ਸੰਬੰਧਤ ਯੂਨੀਵਰਸਿਟੀ ਵੱਲੋਂ ਨਿਰਧਾਰਿਤ ਸਮੇਂ ਵਿੱਚ ਆਪਣੇ ਆਪ ਨੂੰ ਸਹੀ ਨਹੀਂ ਸਾਬਤ ਕੀਤਾ ਜਾ ਸਕਿਆ। ਜਿਉਰੀ ਵੱਲੋਂ ਆਪਣੇ ਪੱਧਰ ਉੱਤੇ ਘੋਖ ਕਰਦਿਆਂ ਵੀ ਸੰਬੰਧਿਤ ਇਤਰਾਜ਼ਾਂ ਦੀ ਪੁਸ਼ਟੀ ਕੀਤੀ ਗਈ। ਜਿਉਰੀ ਵੱਲੋਂ ਸਮੁੱਚੀ ਚੈਂਪੀਅਨਸ਼ਿਪ ਦੇ ਖਿਡਾਰੀਆਂ ਵੱਲੋਂ ਪ੍ਰਾਪਤ ਅੰਕਾਂ ਦਾ ਪੁਨਰ ਵਿਸ਼ਲੇਸ਼ਣ ਕੀਤਾ ਗਿਆ ਅਤੇ ਇਸ ਦੀ ਲੋਅ ਵਿੱਚ ਜਿਉਰੀ ਵੱਲੋਂ ਨਵਾਂ ਨਤੀਜਾ ਐਲਾਨ ਦਿੱਤਾ ਗਿਆ। ਨਵੇਂ ਨਤੀਜਿਆਂ ਅਨੁਸਾਰ ਹੁਣ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਮੁੱਚੀ ਚੈਂਪੀਅਨਸ਼ਿਪ ਵਿੱਚੋਂ ਓਵਰਆਲ ਪਹਿਲੇ ਸਥਾਨ ਉੱਤੇ ਰਹੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੂਜੇ ਸਥਾਨ ਉੱਤੇ ਰਹੀ। ਤੀਜਾ ਸਥਾਨ ਮਹਾਰਾਸ਼ਟਰ ਦੀ ਸ੍ਰੀ ਜਗਦੀਸ਼ ਪ੍ਰਸਾਦ ਟਿਬਰਵਾਲਾ ਯੂਨੀਵਰਸਿਟੀ ਮੁੰਬਈ ਨੇ ਪ੍ਰਾਪਤ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਇਸ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਗ਼ਮੇ, ਇੱਕ ਚਾਂਦੀ ਦਾ ਤਗ਼ਮਾ ਅਤੇ ਇੱਕ ਕਾਂਸੀ ਦਾ ਤਗ਼ਮਾ ਜਿੱਤ ਕੇ ਚੈਂਪੀਅਨ ਬਣੀ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਕੁੱਲ ਚਾਰ ਸੋਨ ਤਗ਼ਮੇ, ਤਿੰਨ ਚਾਂਦੀ ਦੇ ਤਗ਼ਮੇ ਅਤੇ ਚਾਰ ਕਾਂਸੇ ਦੇ ਤਗ਼ਮੇ ਇਸ ਚੈਂਪੀਅਨਸ਼ਿਪ ਵਿੱਚ ਜਿੱਤੇ ਹਨ। ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਸੰਗਮਪ੍ਰੀਤ ਅਤੇ ਆਜ਼ਾਦਵੀਰ ਨੇ ਵੀ ਸੋਨ ਤਗ਼ਮੇ ਜਿੱਤੇ। ਕੰਪਾਊਂਡ ਮਿਕਸਿੰਗ ਵਿੱਚ ਪਰਨੀਤ ਕੌਰ ਅਤੇ ਸੰਗਮ ਪ੍ਰੀਤ ਨੇ ਸੋਨ ਤਗ਼ਮਾ ਜਿੱਤਿਆ। ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਵੱਲੋਂ ਹਰ ਸਾਲ ਕਰਵਾਈ ਜਾਂਦੀ ਇਹ ਰਾਸ਼ਟਰ ਪੱਧਰੀ ਚੈਂਪੀਅਨਸ਼ਿਪ ਤੀਜੀ ਵਾਰ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ। ਇਸ ਤੋਂ ਪਹਿਲਾਂ 2013 ਅਤੇ 2016 ਵਿੱਚ ਇਹ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਸੀ। ਦੇਸ ਭਰ ਦੀਆਂ 32 ਯੂਨੀਵਰਸਿਟੀ ਵਿੱਚੋਂ 1000 ਦੇ ਕਰੀਬ ਤੀਰਅੰਦਾਜ਼ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਿਲ ਹੋਏ।
Punjab Bani 02 January,2024
ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ
ਆਪ੍ਰੇਸ਼ਨ ਈਗਲ 3: ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 500 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ: ਸਪੈਸ਼ਨ ਡੀਜੀਪੀ ਅਰਪਿਤ ਸ਼ੁਕਲਾ - 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ ਹੇਠ ਰਾਜ ਭਰ ਦੇ ਸਾਰੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅਮਲ ਵਿੱਚ ਲਿਆਂਦੀ ਗਈ। ਇਹ ਆਪ੍ਰੇਸ਼ਨ (ਕਾਸੋ) ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫ਼ਰ ਡਾਗਜ਼ ( ਸੁੰਘਣ ਵਾਲੇ ਕੁੱਤੇ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਕੀਤੀ । ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਰੇਲਵੇ ਸਟੇਸ਼ਨ / ਬੱਸ ਅੱਡਿਆਂ ’ਤੇ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਅਗਵਾਈ ਵਾਲੀਆਂ ਘੱਟੋ-ਘੱਟ ਦੋ ਮਜ਼ਬੂਤ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਰੇਂਜ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਮੁਕੰਮਲ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕਰਨ ਅਤੇ ਉਨ੍ਹਾਂ ਦੇ ਪਿਛੋਕੜ ਦੀ ਤਫ਼ਤੀਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।” ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਲਈ ਸੂਬੇ ਭਰ ’ਚ ਲਗਭਗ 500 ਪੁਲਸ ਟੀਮਾਂ, ਜਿਨ੍ਹਾਂ ਵਿੱਚ 4000 ਤੋਂ ਵੱਧ ਪੁਲੀਸ ਕਰਮੀਆਂ ਸ਼ਾਮਲ ਸਨ, ਨੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਅਤੇ ਇਸ ਦੌਰਾਨ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ । ਉਨ੍ਹਾਂ ਕਿਹਾ ਕਿ ਸੂਬੇ ਦੇ 134 ਬੱਸ ਅੱਡਿਆਂ ਅਤੇ 181 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਪਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਪੁਲਿਸ ਟੀਮਾਂ ਨੇ 21 ਐਫਆਈਆਰਜ਼ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਦਾ ਭਰੋਸਾ ਵਧਾਉਣ ਵਿੱਚ ਵੀ ਮਦਦਗਾਰ ਸਿੱਧ ਹੁੰਦੇ ਹਨ।
Punjab Bani 02 January,2024
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ - ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਜਨਵਰੀ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ। ਉਨ੍ਹਾਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਨਹਿਰੀ ਪਾਣੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਜਿੰਪਾ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਉਹ ਖੁਦ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਜਿਹੜੇ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨਗੇ। ਇਸ ਤੋਂ ਇਲਾਵਾ ਜਿੰਪਾ ਨੇ ਪਾਣੀ ਦੀ ਸੈਂਪਲਿੰਗ, ਸੂਬੇ ਵਿਚ ਪਾਣੀ ਪਰਖਣ ਵਾਲੀਆਂ ਲੈਬਾਂ ਦੀ ਸਥਿਤੀ ਅਤੇ ਹੋਰ ਲੋਕ ਪੱਖੀ ਮੁੱਦਿਆਂ ਬਾਬਤ ਜਾਣਕਾਰੀ ਲਈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਸਾਰੀ ਅਧੀਨ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਭਾਗ ਮੁਖੀ ਹਰਪ੍ਰੀਤ ਸੂਦਨ, ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 02 January,2024
ਹਲਕਾਅ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ, ਸ਼ੱਕੀ ਕੁੱਤਿਆਂ ਨੂੰ ਫੜਕੇ ਆਈਸੋਲੇਟ ਕੀਤਾ ਜਾਵੇਗਾ, ਲੋਕ ਘਬਰਾਹਟ 'ਚ ਨਾ ਆਉਣ-ਡਿਪਟੀ ਕਮਿਸ਼ਨਰ
ਹਲਕਾਅ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ, ਸ਼ੱਕੀ ਕੁੱਤਿਆਂ ਨੂੰ ਫੜਕੇ ਆਈਸੋਲੇਟ ਕੀਤਾ ਜਾਵੇਗਾ, ਲੋਕ ਘਬਰਾਹਟ 'ਚ ਨਾ ਆਉਣ-ਡਿਪਟੀ ਕਮਿਸ਼ਨਰ -ਕਿਹਾ, ਸ਼ੱਕੀ ਕੁੱਤੇ ਦੀ ਸੂਚਨਾ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ ਨੂੰ ਦਿੱਤੀ ਜਾਵੇ -ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਐਂਟੀਰੈਬੀਜ਼ ਟੀਕੇ ਲਗਾਉਣ ਤੇ ਪਸ਼ੂ ਜਨਮ ਕੰਟਰੋਲ ਪ੍ਰੋਗਰਾਮ ਦਾ ਜਾਇਜ਼ਾ ਪਟਿਆਲਾ, 2 ਜਨਵਰੀ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੀਆਂ ਗਲੀਆਂ ਵਿਚ ਘੁੰਮਦੇ ਅਵਾਰਾ ਕੁੱਤਿਆਂ 'ਚ ਹਲਕਾਅ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ, ਇਸ ਲਈ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ। ਉਹ ਅੱਜ ਕੁੱਤਿਆਂ ਨੂੰ ਹਲਕਾਅ ਵਿਰੋਧੀ ਵੈਕਸੀਨੇਸ਼ਨ ਦੇ ਟੀਕੇ ਲਗਾਉਣ ਅਤੇ ਕੁੱਤਿਆਂ ਦੀ ਜਨਮ ਦਰ 'ਤੇ ਕਾਬੂ ਪਾਉਣ ਲਈ ਪਸ਼ੂ ਜਨਮ ਕੰਟਰੋਲ ਮੁਹਿੰਮ ਦਾ ਜਾਇਜ਼ਾ ਲੈਣ ਲਈ ਬੈਠਕ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਕੰਪੈਸ਼ਨ ਫਾਰ ਐਨੀਮਲ ਵੈਲਫੇਅਰ ਐਸੋਸੀਏਸ਼ਨ ਦੇ ਕੰਪੇਨ ਡਾਇਰੈਕਟਰ ਡਾ. ਪ੍ਰਾਪਤੀ ਬਜਾਜ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚੋਂ ਸ਼ੱਕੀ ਕੁੱਤਿਆਂ ਨੂੰ ਫੜਕੇ ਆਈਸੋਲੇਟ ਕਰਕੇ ਨਿਯਮਾਂ ਮੁਤਾਬਕ 11 ਦਿਨ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸ਼ੱਕੀ ਕੁੱਤਿਆਂ ਨੂੰ ਆਈਸੋਲੇਟ ਕਰਨ ਲਈ ਨਗਰ ਨਿਗਮ ਵੱਲੋਂ ਲੋੜੀਂਦੇ ਪਿੰਜਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਘਬਰਾਹਟ ਵਾਲੀ ਸਥਿਤੀ ਨਾ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਨੂੰ ਕਿਸੇ ਤਰ੍ਹਾਂ ਦੀ ਕਰੂਅਲਟੀ ਤੋਂ ਬਚਾਉਣ ਲਈ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਵੀ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਕੁੱਤੇ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਅਤੇ ਨਾ ਹੀ ਇਸ ਬਾਰੇ ਕੋਈ ਦਹਿਸ਼ਤ ਫੈਲਾਈ ਜਾਵੇ, ਸਗੋਂ ਇਸ ਦੀ ਸੂਚਨਾ ਤੁਰੰਤ ਫੋਨ ਨੰਬਰ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ ਵਿੱਚ ਪਹੁੰਚਾਈ ਜਾਵੇ ਤਾਂ ਜੋ ਨਗਰ ਨਿਗਮ ਦੀ ਟੀਮ ਸਮੇਂ ਸਿਰ ਅਜਿਹੇ ਸ਼ੱਕੀ ਕੁੱਤੇ ਦੀ ਜਾਂਚ ਕਰ ਸਕੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਸ਼ੱਕੀ ਕੁੱਤਿਆਂ 'ਤੇ ਨਜ਼ਰ ਰੱਖਣ ਲਈ ਚੈਕ ਲਿਸਟ ਤੇ ਐਸ.ਓ.ਪੀ. ਤਿਆਰ ਕੀਤੀ ਜਾਵੇਗੀ ਤਾਂ ਕਿ ਹਲਕੇ ਕੁੱਤਿਆਂ ਦੀ ਪਛਾਣ, ਟੈਸਟਿੰਗ, ਹਲਕੇ ਕੁੱਤੇ ਨੂੰ ਇਕੱਲੇ ਕਰਨ ਤੇ ਮੌਤ ਹੋਣ 'ਤੇ ਉਸਦੇ ਮ੍ਰਿਤਕ ਸਰੀਰ ਦਾ ਨਿਪਟਾਰਾ ਕੀਤਾ ਜਾ ਸਕੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼ਹਿਰ 'ਚ ਕੁੱਤਿਆਂ ਦੀ ਰਿੰਗ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਕੁੱਤਿਆਂ ਵੱਲੋਂ ਲੋਕਾਂ ਤੇ ਬੱਚਿਆਂ ਨੂੰ ਕੱਟਣ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਹੋਰ ਲੋੜੀਂਦੇ ਕਦਮ ਉਠਾਏ ਜਾ ਰਹੇ ਹਨ, ਪਰੰਤੂ ਲੋਕਾਂ ਸਮੇਤ ਕੁੱਤਿਆਂ ਨੂੰ ਖਾਣਾ ਖੁਆਉਣ ਵਾਲੇ ਸਮਾਜ ਸੇਵੀ ਵੀ ਕੁੱਤਿਆਂ ਦੇ ਵਿਵਹਾਰ 'ਚ ਬਦਲਾਓ ਜਾਂ ਉਨ੍ਹਾਂ ਦੀ ਆਵਾਜ ਬਦਲਣ ਜਾਂ ਹੋਰ ਸ਼ੱਕੀ ਹਾਲਤ ਦੀ ਸੂਚਨਾ ਜਰੂਰ ਦੇਣ ਅਤੇ ਕੁੱਤਿਆਂ ਦੇ ਕੱਟਣ ਦੇ ਮਾਮਲੇ 'ਚ ਕੋਈ ਅਣਗਹਿਲੀ ਨਾ ਕੀਤੀ ਜਾਵੇ। ਮੀਟਿੰਗ 'ਚ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ ਜੀ.ਡੀ ਸਿੰਘ, ਪ੍ਰਾਪਤੀ ਬਜ਼ਾਜ ਸਮੇਤ ਹੋਰ ਮਾਹਰ ਵੀ ਮੌਜੂਦ ਸਨ।
Punjab Bani 02 January,2024
ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਵੇਗਾ ਚਾਰ ਸਾਲਾ ਬੀ. ਏ. ਬੀ. ਐੱਡ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ
ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਵੇਗਾ ਚਾਰ ਸਾਲਾ ਬੀ. ਏ. ਬੀ. ਐੱਡ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ - ਐੱਨ.ਸੀ.ਟੀ.ਈ., ਨਵੀਂ ਦਿੱਲੀ ਤੋਂ ਮਿਲੀ ਪ੍ਰਵਾਨਗੀ - ਨਵੀਂ ਸਿੱਖਿਆ ਨੀਤੀ 2020 ਤਹਿਤ ਐੱਨ.ਸੀ.ਟੀ.ਈ. ਵੱਲੋਂ ਚਲਾਇਆ ਜਾ ਰਿਹਾ ਹੈ ਇਹ ਫਲੈਗਸਿ਼ਪ ਪ੍ਰੋਗਰਾਮ ਪਟਿਆਲਾ ਪਟਿਆਲਾ ਵਿਖੇ ਚਾਰ ਸਾਲਾ ਬੀ. ਏ. ਬੀ. ਐੱਡ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ (ਆਈ. ਟੀ. ਈ. ਪੀ.) ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਹ ਕੋਰਸ 2024-2025 ਸੈਸ਼ਨ ਤੋਂ ਉਪਲਬਧ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਵਿਭਾਗ ਨੂੰ ਨੈਸ਼ਨਲ ਕੌਂਸਲ ਆਫ਼ ਟੀਚਰ ਐਜੂਕੇਸ਼ਨ (ਐੱਨ.ਸੀ.ਟੀ.ਈ.), ਨਵੀਂ ਦਿੱਲੀ ਤੋਂ ਇਸ ਸੰਬੰਧੀ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ। ਇਸ ਅੰਡਰ ਗਰੈਜੂਏਟ ਕੋਰਸ ਬੀ.ਏ. ਬੀ. ਐੱਡ (ਸੈਕੰਡਰੀ ਸਟੇਜ) ਲਈ ਇਹ ਪ੍ਰਵਾਨਗੀ 50 ਵਿਦਿਆਰਥੀਆਂ ਦੇ ਦਾਖਲੇ ਲਈ ਹੈ। ਜਿ਼ਕਰਯੋਗ ਹੈ ਕਿ ਇਹ ਕੋਰਸ ਨਵੀਂ ਸਿੱਖਿਆ ਨੀਤੀ 2020 ਤਹਿਤ ਨੈਸ਼ਨਲ ਕੌਂਸਲ ਆਫ਼ ਟੀਚਰ ਐਜੂਕੇਸ਼ਨ ਵੱਲੋਂ ਚਲਾਇਆ ਜਾ ਰਿਹਾ ਫਲੈਗਸਿ਼ਪ ਪ੍ਰੋਗਰਾਮ ਹੈ। ਦੇਸ ਭਰ ਦੀਆਂ ਵੱਕਾਰੀ ਅਤੇ ਨਾਮੀ ਸਰਕਾਰੀ ਸਿੱਖਿਆ ਸੰਸਥਾਵਾਂ, ਜਿਨ੍ਹਾਂ ਵਿੱਚ ਕੇਂਦਰੀ ਅਤੇ ਸਟੇਟ ਯੂਨੀਵਰਸਿਟੀਆਂ ਸ਼ਾਮਿਲ ਹਨ, ਵੱਲੋਂ ਇਹ ਕੋਰਸ ਪਾਇਲਟ ਮੋਡ ਵਿੱਚ ਚਲਾਇਆ ਜਾ ਰਿਹਾ ਹੈ। ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਵਿਭਾਗ ਵੱਲੋਂ ਕੀਤੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪਹਿਲਾਂ ਹੀ ਵੱਖ-ਵੱਖ ਵਿਸਿ਼ਆਂ ਅਧੀਨ ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਸਫਲਤਾਪੂਰਵਕ ਚੱਲ ਰਹੇ ਹਨ। ਸਿੱਖਿਆ ਅਤੇ ਸੂਚਨਾ ਫ਼ੈਕਲਟੀ ਤੋਂ ਡੀਨ ਪ੍ਰੋ. ਪੁਸ਼ਪਿੰਦਰ ਕੌਰ ਨੇ ਵਿਭਾਗ ਨੂੰ ਇਸ ਕੋਰਸ ਦੀ ਪ੍ਰਵਾਨਗੀ ਸੰਬੰਧੀ ਵਧਾਈ ਦਿੰਦਿਆਂ ਕਿਹਾ ਕਿ ਇਹ ਕੋਰਸ ਅਧਿਆਪਕ ਸਿੱਖਿਆ ਨੂੰ ਮੁੜ ਸੁਰਜੀਤ ਕਰੇਗਾ। ਵਿਭਾਗ ਮੁਖੀ ਡਾ.ਜਗਪ੍ਰੀਤ ਕੌਰ ਨੇ ਕਿਹਾ ਕਿ ਇਸ ਏਕੀਕ੍ਰਿਤ ਕੋਰਸ ਦਾ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਮੌਜੂਦਾ ਬੀਐੱਡ ਯੋਜਨਾ ਰਾਹੀਂ ਲੋੜੀਂਦੇ ਪੰਜ ਸਾਲਾਂ ਦੀ ਬਜਾਏ ਚਾਰ ਸਾਲਾਂ ਵਿੱਚ ਕੋਰਸ ਪੂਰਾ ਕਰਕੇ ਇੱਕ ਸਾਲ ਦੀ ਬਚਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਕੋਰਸ ਵਿੱਚ ਦਾਖਲਾ ਨੈਸ਼ਨਲ ਕੌਮਨ ਐਂਟਰੈਂਸ ਟੈਸਟ (ਐੱਨ. ਸੀ. ਈ. ਟੀ.) ਰਾਹੀਂ ਲਿਆ ਜਾ ਸਕੇਗਾ। ਇਹ ਟੈਸਟ ਮਈ 2024 ਦੌਰਾਨ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਵੱਲੋਂ ਕਰਵਾਇਆ ਜਾਣਾ ਹੈ। ਇਸ ਕੋਰਸ ਵਿੱਚ ਦਾਖ਼ਲੇ ਸਬੰਧੀ ਹੋਰ ਵੇਰਵੇ ਪੰਜਾਬੀ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਉਪਲਬਧ ਕਰਵਾ ਦਿੱਤੇ ਜਾਣਗੇ।
Punjab Bani 02 January,2024
ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ
ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ ਚੰਡੀਗੜ੍ਹ, 2 ਜਨਵਰੀ- 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।
Punjab Bani 02 January,2024
ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ-ਡਿਪਟੀ ਕਮਿਸ਼ਨਰ
ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ-ਡਿਪਟੀ ਕਮਿਸ਼ਨਰ -ਜਿਲ੍ਹਾ ਅਧਿਕਾਰੀਆਂ, ਤੇਲ ਕੰਪਨੀਆਂ ਦੇ ਸੇਲਜ ਅਫਸਰਾਂ ਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਪਟਿਆਲਾ, 2 ਜਨਵਰੀ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਪੈਟਰੋਲ ਪੰਪਾਂ ਤੋੰ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਵਿੱਚ ਤੇਲ ਦੀ ਨਿਰੰਤਰ ਸਪਲਾਈ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਇਸ ਲਈ ਤੇਲ ਖਰੀਦਣ ਲਈ ਪੰਪਾਂ 'ਤੇ ਭੀੜ ਇਕੱਠੀ ਨਾ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਕੰਟਰੋਲ ਰੂਮ ਨੰਬਰ 0175-2311318 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਅਧਿਕਾਰੀਆਂ, ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਸੇਲਜ ਅਫਸਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਦੇ ਜਲਦ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੀਟਿੰਗ ਮੌਕੇ ਸਕੱਤਰ ਆਰ ਟੀ ਏ ਨਮਨ ਮਾਰਕੰਨ, ਐਸ.ਪੀ ਹਰਬੰਤ ਕੌਰ, ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ ਆਦਿ ਵੀ ਮੌਜੂਦ ਸਨ।
Punjab Bani 02 January,2024
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ - ਪੰਜਾਬ ਨੇਵੀਗੇਸ਼ਨ ਪਲੇਟਫਾਰਮ 'ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ: ਡੀਜੀਪੀ ਪੰਜਾਬ ਗੌਰਵ ਯਾਦਵ — ਪੰਜਾਬੀ ਵਿੱਚ ਵੌਇਸ ਅਲਰਟ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ: ਏ.ਡੀ.ਜੀ.ਪੀ. ਟ੍ਰੈਫਿਕ ਏ.ਐਸ. ਰਾਏ ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਨੇ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਦੇ 784 ਦੁਰਘਟਨਾਵਾਂ ਵਾਲੇ ਬਲੈਕ ਸਪਾਟਾਂ ਨੂੰ ਨੇਵੀਗੇਸ਼ਨ ਸਿਸਟਮ ਮੈਪਲਸ ਐਪ ਰਾਹੀਂ ਮੈਪ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਪਲਸ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਹੁਣ ਪੰਜਾਬੀ ਵਿੱਚ ਵੌਇਸ ਅਲਰਟ ਪ੍ਰਾਪਤ ਕਰਨਗੇ ਜੋ ਯਾਤਰੀਆਂ ਨੂੰ ਅੱਗੇ ਆਉਣ ਵਾਲੇ ਬਲੈਕ ਸਪਾਟ ਬਾਰੇ ਸੁਚੇਤ ਕਰਨਗੇ, ਜਿਸ ਨਾਲ ਪੰਜਾਬ ਸੜਕ ਸੁਰੱਖਿਆ ਦੇ ਹਿੱਸੇ ਵਜੋਂ ਦੁਰਘਟਨਾਗ੍ਰਸਤ ਸਥਾਨਾਂ ਦੀ ਮੈਪਿੰਗ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਵੌਇਸ ਸੰਦੇਸ਼ “ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ” ਦੇ ਕੇ ਯਾਤਰੀਆਂ ਨੂੰ ਸੁਚੇਤ ਕਰੇਗੀ, ਜਿਸ ਨਾਲ ਪੰਜਾਬ ਦੁਰਘਟਨਾਵਾਂ ਬਾਰੇ ਜਾਣਕਾਰੀ ਦੇਣ ਵਾਲਾ ਇੱਕਮਾਤਰ ਸੂਬਾ ਬਣਿਆ ਹੈ। ਐਕਸੀਡੈਂਟ ਬਲੈਕ ਸਪਾਟ ਇੱਕ ਅਜਿਹੀ ਥਾਂ ਹੈ ਜਿੱਥੇ ਇਤਿਹਾਸ ਵਿੱਚ ਆਮ ਤੌਰ 'ਤੇ ਸੜਕੀ ਆਵਾਜਾਈ ਹਾਦਸੇ ਵਾਪਰਦੇ ਰਹਿੰਦੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਡਰਾਈਵਿੰਗ ਸਹਾਇਤਾ ਪੰਜਾਬ ਦੀਆਂ ਸੜਕਾਂ 'ਤੇ ਸਮੁੱਚੇ ਸੁਰੱਖਿਅਤ ਡਰਾਈਵਿੰਗ ਅਨੁਭਵ ਲਈ ਤਿਆਰ ਕੀਤੀ ਗਈ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀ ਵਿੱਚ ਵੌਇਸ ਅਲਰਟ ਨੂੰ ਸਰਗਰਮੀ ਨਾਲ ਲਾਗੂ ਕਰਨਾ ਇੱਕ ਵਧੇਰੇ ਚੌਕਸ ਡਰਾਈਵਿੰਗ ਕਮਿਊਨਿਟੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਉਹਨਾਂ ਕਿਹਾ ਕਿ ਦੁਰਘਟਨਾ ਦੇ ਬਲੈਕ ਸਪਾਟਸ ਦੀ ਅਜਿਹੀ ਵਿਆਪਕ ਮੈਪਿੰਗ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਲਈ ਪੰਜਾਬ ਮਾਣ ਮਹਿਸੂਸ ਕਰਦਾ ਹੈ। ਇਸ ਤੋਂ ਇਲਾਵਾ, ਇਸ ਨਵੀਨਤਾਕਾਰੀ ਸੁਰੱਖਿਆ ਨੂੰ ਉਪਭੋਗਤਾਵਾਂ ਦੀਆਂ ਲੋੜਾਂ ਅਨੁਸਾਰ ਬਣਾਇਆ ਗਿਆ ਹੈ, ਜੋ ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਲਰਟ ਦੀ ਪੇਸ਼ਕਸ਼ ਕਰਦੀ ਹੈ। ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ: ਨਵਦੀਪ ਅਸੀਜਾ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿੱਚੋਂ ਇੱਕ ਵਿਸ਼ੇਸ਼ ਕਦਮ ਹੈ।
Punjab Bani 01 January,2024
ਸ੍ਰੀ ਹਰਭਜਨ ਸਿੰਘ ਈ.ਟੀ.ਉ.ਬਿਜਲੀ ਮੰਤਰੀ ਪੰਜਾਬ ਵੱਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2024 ਦਾ ਕੰਧ ਕੈਲੰਡਰ ਜਾਰੀ ਕੀਤਾ ਗਿਆ।*
ਸ੍ਰੀ ਹਰਭਜਨ ਸਿੰਘ ਈ.ਟੀ.ਉ.ਬਿਜਲੀ ਮੰਤਰੀ ਪੰਜਾਬ ਵੱਲੋਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2024 ਦਾ ਕੰਧ ਕੈਲੰਡਰ ਜਾਰੀ ਕੀਤਾ ਗਿਆ।*
Punjab Bani 01 January,2024
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ ਚੰਡੀਗੜ੍ਹ, 1 ਜਨਵਰੀ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।
Punjab Bani 01 January,2024
ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ
ਅਦਾਕਾਰ ਵਿੱਕੀ ਕੌਸ਼ਲ ਨੇ ਫਿਲਮ ਛਾਵਾਦੀ ਸਾਂਝੀ ਕੀਤੀ ਤਸਵੀਰਾਂ ਮੁੰਬਈ: ਅਦਾਕਾਰ ਵਿੱਕੀ ਕੌਸ਼ਲ ਨੇ ਹਾਲ ਹੀ ਵਿੱਚ ਆਪਣੀ ਨਵੀਂ ਐਕਸ਼ਨ ਫਿਲਮ ‘ਛਾਵਾ’ ਦੀ ਸ਼ੂਟਿੰਗ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਫਿਲਮ ਵਿੱਕੀ ਦੇ ਕਰੀਅਰ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਮੰਨੀ ਜਾ ਰਹੀ ਹੈ। ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਅਦਾਕਾਰ ਨੇ ਲਿਖਿਆ ਹੈ, ‘‘ਇਸ ਸਾਲ ਸੈੱਟ ’ਤੇ ਕੰਮ ਦਾ ਆਖਰੀ ਦਿਨ…ਮੇਰੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਐਕਸ਼ਨ ਫਿਲਮ ਦੀ ਸ਼ੂਟਿੰਗ ਮੁਕੰਮਲ…2023 ਦਾ ਵਰ੍ਹਾ ਮੇਰੇ ਲਈ ਸਹੀ ਅਰਥਾਂ ਵਿੱਚ ਖੁਸ਼ਗਵਾਰ ਰਿਹਾ ਹੈ…2024 ਵਿੱਚ ਦਾਖਲ ਹੋ ਰਿਹਾਂ…ਪਹਿਲਾਂ ਨਾਲੋਂ ਵੱਧ ਉਮੀਦਾਂ ਨਾਲ #ਛਾਵਾ।’’ ਸਾਂਝੀਆਂ ਕੀਤੀਆਂ ਤਸਵੀਰਾਂ ਵਿੱਚ ਵਿੱਕੀ ਭਰਵੀਂ ਦਾੜ੍ਹੀ ਵਿੱਚ ਦਿਖ ਰਿਹਾ ਹੈ। ਵਿੱਕੀ ਨੇ ਕਾਲੇ ਰੰਗ ਦੀ ਜੀਨਜ਼ ਨਾਲ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਹੈ ਅਤੇ ਕਾਲੀ ਟੋਪੀ ਨਾਲ ਕਾਲੀਆਂ ਐਨਕਾਂ ਲਗਾਈਆਂ ਹੋਈਆਂ ਹਨ। ਇੱਕ ਹੋਰ ਤਸਵੀਰ ਵਿੱਚ ਅਦਾਕਾਰ ਫਿਲਮ ਦੇ ਨਿਰਦੇਸ਼ਕ ਲਕਸ਼ਮਣ ਉਤੇਕਰ ਨਾਲ ਗੱਲਬਾਤ ਕਰਦਾ ਦਿਖਾਈ ਦੇ ਰਿਹਾ ਹੈ। ਇਸ ਫਿਲਮ ਵਿੱਚ ਰਸ਼ਮਿਕਾ ਮੰਦਾਨਾ ਵਿੱਕੀ ਨਾਲ ਮੁੱਖ ਭੂਮਿਕਾ ਨਿਭਾਅ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਫਿਲਮ ‘ਛਾਵਾ’ ਅਗਲੇ ਸਾਲ 6 ਦਸੰਬਰ ਨੂੰ ਰਿਲੀਜ਼ ਹੋਵੇਗੀ। ਇਹ ਫਿਲਮ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਪੁੱਤਰ ਛਤਰਪਤੀ ਸਾਂਭਾਜੀ ਮਹਾਰਾਜ ਦੇ ਜੀਵਨ ’ਤੇ ਆਧਾਰਿਤ ਦੱਸੀ ਜਾ ਰਹੀ ਹੈ।
Punjab Bani 31 December,2023
ਅਰਬਾਜ ਤੇ ਸ਼ੂਰਾ ਨਵਾਂ ਸਾਲ ਮਨਾਉਣ ਲਈ ਵਿਦੇਸ਼ ਰਵਾਨਾ
ਅਰਬਾਜ ਤੇ ਸ਼ੂਰਾ ਨਵਾਂ ਸਾਲ ਮਨਾਉਣ ਲਈ ਵਿਦੇਸ਼ ਰਵਾਨਾ ਮੁੰਬਈ: ਨਵੇਂ ਵਿਆਹੇ ਜੋੜੇ ਅਰਬਾਜ਼ ਖਾਨ ਤੇ ਸ਼ੂਰਾ ਖਾਨ ਨੇ ਨਵੇਂ ਸਾਲ ਦੇ ਜਸ਼ਨ ਮਨਾਉਣ ਲਈ ਵਿਦੇਸ਼ ਦੀ ਉਡਾਣ ਫੜ ਲਈ ਹੈ। ਸ਼ਨਿਚਰਵਾਰ ਸਵੇਰੇ ਦੋਵੇਂ ਮੁੰਬਈ ਹਵਾਈਅੱਡੇ ’ਤੇ ਦੇਖੇ ਗਏ। ਇਸ ਮੌਕੇ ਅਰਬਾਜ਼ ਖਾਨ ਨੇ ਨੀਲੇ ਰੰਗ ਦੀ ਜੀਨ ਨਾਲ ਕਾਲੇ ਰੰਗ ਦੀ ਸਵੈੱਟਸ਼ਰਟ ਅਤੇ ਸ਼ੂਰਾ ਨੇ ਹਲਕੇ ਸੁਰਮੇ ਰੰਗ ਦੇ ਕੋ-ਓਰਡ ਸੈੱਟ ਨਾਲ ਕਾਲੇ ਰੰਗ ਦੀ ਟੋਪੀ ਪਹਿਨੀ ਹੋਈ ਸੀ। ਜ਼ਿਕਰਯੋਗ ਹੈ ਕਿ ਬੀਤੀ 24 ਦਸੰਬਰ ਨੂੰ ਦੋਹਾਂ ਨੇ ਅਰਬਾਜ਼ ਦੀ ਭੈਣ ਅਰਪਿਤਾ ਖਾਨ ਸ਼ਰਮਾ ਦੇ ਘਰ ਨਿਕਾਹ ਦੀਆਂ ਰਸਮਾਂ ਮੁਕੰਮਲ ਕੀਤੀਆਂ ਸਨ। ਇਸ ਸਬੰਧੀ ਜਾਣਕਾਰੀ ਅਰਬਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰ ਕੇ ਦਿੱਤੀ ਸੀ। ਇਸ ਨੋਟ ਵਿੱਚ ਲਿਖਿਆ ਸੀ, ‘‘ਆਪਣੇ ਚਹੇਤਿਆਂ ਦੀ ਹਾਜ਼ਰੀ ਵਿੱਚ ਮੈਂ ਤੇ ਮੇਰੀ ਜੀਵਨ ਸਾਥਣ ਨੇ ਅੱਜ ਤੋਂ ਉਮਰ ਭਰ ਲਈ ਪਿਆਰ ਭਰੇ ਸਾਥ ਦੀ ਸ਼ੁਰੂਆਤ ਕੀਤੀ ਹੈ। ਇਸ ਖ਼ਾਸ ਦਿਨ ’ਤੇ ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਤੇ ਸ਼ੁਭਕਾਮਨਾਵਾਂ ਦੀ ਲੋੜ ਹੈ।
Punjab Bani 31 December,2023
ਰਾਹੁਲ ਗਾਂਧੀ ਨੇ ਸਾਧਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ
ਰਾਹੁਲ ਗਾਂਧੀ ਨੇ ਸਾਧਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਨਵੀਂ ਦਿੱਲੀ, 31 ਦਸੰਬਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਆਪਣਾ ਖੇਤ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜੇ ਜਾਣ ਦੇ ਹਵਾਲੇ ਨਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪੀਐੱਮ ਦੇਸ਼ ਦੇ ਰਖਵਾਲੇ ਹਨ ਤੇ ਉਨ੍ਹਾਂ ਵੱਲੋਂ ‘ਅਜਿਹਾ ਜ਼ੁਲਮ’ ਦੇਖ ਕੇ ਦਰਦ ਹੁੰਦਾ ਹੈ। ਗਾਂਧੀ ਨੇ ਫੋਗਾਟ ਦੀ ਕਰਤੱਵਿਆ ਪੱਥ ਵਾਲੀ ਤਸਵੀਰ ਸਾਂਝੀ ਕਰਦਿਆਂ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਦੇਸ਼ ਦੀ ਹਰ ਧੀ ਲਈ ਸਵੈ-ਮਾਣ ਸਭ ਤੋਂ ਪਹਿਲਾਂ ਜਦੋਂਕਿ ਤਗ਼ਮੇ ਜਾਂ ਹੋਰ ਸਨਮਾਨ ਬਾਅਦ ਵਿਚ ਹਨ। ਕੀ ਕਿਸੇ ‘ਅਖੌਤੀ ਬਾਹੂਬਲੀ’ ਤੋਂ ਮਿਲੇ ‘ਸਿਆਸੀ ਲਾਭ’ ਦੀ ਕੀਮਤ ਇਨ੍ਹਾਂ ਬਹਾਦਰ ਧੀਆਂ ਦੇ ਹੰਝੂਆਂ ਤੋਂ ਵੱਧ ਕੇ ਹੈ? ਪ੍ਰਧਾਨ ਮੰਤਰੀ ਦੇਸ਼ ਦੇ ਰਖਵਾਲੇ ਹਨ, ਉਨ੍ਹਾਂ ਦਾ ਅਜਿਹਾ ਜ਼ੁਲਮ ਦੇਖ ਕੇ ਦੁੱਖ ਹੁੰਦਾ ਹੈ।’’ ਵਿਸ਼ਵ ਚੈਂਪੀਅਨਸ਼ਿਪ ਤਗ਼ਮਾ ਜੇਤੂ ਵਿਨੇਸ਼ ਫੋਗਾਟ ਨੇ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨ ਨੂੰ ਪੀਐੱਮ ਦਫ਼ਤਰ ਜਾਣ ਤੋਂ ਰੋਕ ਦਿੱਤਾ ਸੀ। ਮਗਰੋਂ ਫੋਗਾਟ ਨੇ ਦਿੱਲੀ ਦੇ ਕਰਤੱਵਿਆ ਪੱਥ ਦੇ ਐਨ ਵਿਚਾਲੇ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਰੱਖ ਕੇ ਸਰਕਾਰ ਨੂੰ ਮੋੜ ਦਿੱਤੇ ਸਨ। ਫੋਗਾਟ ਨੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਨਾਲ ਮਿਲ ਕੇ ਸੰਜੈ ਸਿੰਘ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦਾ ਨਵਾਂ ਪ੍ਰਧਾਨ ਚੁਣੇ ਜਾਣ ’ਤੇ ਇਤਰਾਜ਼ ਜਤਾਇਆ ਸੀ। ਪਹਿਲਵਾਨਾਂ ਨੇ ਸੰਜੈ ਸਿੰਘ ਨੂੰ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਵਫਾਦਾਰ ਦੱਸਿਆ ਸੀ।
Punjab Bani 31 December,2023
ਸੰਘਣੀ ਧੁੰਦ ਕਾਰਨ ਦੱਸ ਉਡਾਣਾਂ ਕਰਨੀਆਂ ਪਈਆਂ ਰੱਦ
ਸੰਘਣੀ ਧੁੰਦ ਕਾਰਨ ਦੱਸ ਉਡਾਣਾਂ ਕਰਨੀਆਂ ਪਈਆਂ ਰੱਦ ਚੰਡੀਗੜ੍ਹ, 31 ਦਸੰਬਰ ਸਾਲ ਦੇ ਆਖਰੀ ਦਿਨ ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਦੀ ਛਾਦਰ ਛਾਈ ਹੋਈ ਹੈ। ਦੋਵਾਂ ਰਾਜਾਂ ਵਿੱਚ ਬਹੁਤੀਆਂ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਡਿੱਗਣ ਨਾਲ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਰਾਜਧਾਨੀ ਚੰਡੀਗੜ੍ਹ ਸਣੇ ਹੋਰਨਾਂ ਥਾਵਾਂ ’ਤੇ ਦਿਸਣ ਹੱਦ ਵੀ ਘੱਟ ਗਈ ਹੈ, ਜਿਸ ਕਰਕੇ ਹਵਾਈ, ਰੇਲ ਤੇ ਸੜਕੀ ਆਵਾਜਾਈ ’ਤੇ ਵੀ ਅਸਰ ਪਿਆ। ਸੰਘਣੀ ਧੁੰਦ ਕਰਕੇ ਇਥੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਦਸ ਉਡਾਣਾਂ ਰੱਦ ਕਰਨੀਆਂ ਪਈਆਂ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਵੀ 16 ਉਡਾਣਾਂ ਰੱਦ ਕੀਤੀਆਂ ਗਈਆਂ ਸਨ ਜਦੋਂਕਿ ਦੋ ਉਡਾਣਾਂ ਦਾ ਦੂਜੇ ਪਾਸੇ ਡਾਇਵਰਟ ਕੀਤਾ ਗਿਆ ਸੀ। ਚੰਡੀਗੜ੍ਹ ਵਿੱਚ ਘੱਟੋ ਘੱਟੋ ਤਾਪਮਾਨ 9.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪੰਜਾਬ ਵਿੱਚ ਅੰਮ੍ਰਿਤਸਰ ’ਚ 9.2 ਡਿਗਰੀ, ਲੁਧਿਆਣਾ 9.1, ਪਟਿਆਲਾ 8.7 ਅਤੇ ਬਠਿੰਡਾ ਤੇ ਫਰੀਦਕੋਟ ਵਿੱਚ 7.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 9.2, ਹਿਸਾਰ ਤੇ ਕਰਨਾਲ 9-9 ਡਿਗਰੀ, ਰੋਹਤਕ 10.8 ਡਿਗਰੀ, ਸਿਰਸਾ 9.4 ਤੇ ਨਾਰਨੌਲ ਵਿੱਚ 7.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਦੌਰਾਨ ਉੱਤਰੀ ਭਾਰਤ ਦੇ ਹੋਰਨਾਂ ਹਿੱਸਿਆਂ ਵਿਚ ਵੀ ਸੰਘਣੀ ਧੁੰਦ ਪਈ। ਪਟਨਾ ਵਿੱਚ ਵੀ ਧੁੰਦ ਕਰਕੇ ਹਵਾਈ ਉਡਾਣਾਂ ’ਤੇ ਅਸਰ ਪਿਆ।
Punjab Bani 31 December,2023
ਫਿਰ ਸਤਾਉਣ ਲੱਗਾ ਕੋਰੋਨਾ ਦਾ ਖਤਰਾ : ਲਗਾਤਾਰ ਹੋ ਰਿਹਾ ਵਾਧਾ
ਫਿਰ ਸਤਾਉਣ ਲੱਗਾ ਕੋਰੋਨਾ ਦਾ ਖਤਰਾ : ਲਗਾਤਾਰ ਹੋ ਰਿਹਾ ਵਾਧਾ ਨਵੀਂ ਦਿੱਲੀ : ਭਾਰਤ ਵਿੱਚ ਕੋਵਿਡ-19 ਦੇ ਮਾਮਲੇ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 841 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਮੋਰਚਾ 227 ਦਿਨਾਂ ਵਿੱਚ ਸਭ ਤੋਂ ਵੱਧ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਕੋਰੋਨਾ ਮਾਮਲਿਆਂ ਵਿੱਚ ਵਾਧੇ ਦੇ ਨਾਲ, ਐਕਟਿਵ ਮਾਮਲਿਆਂ ਦੀ ਗਿਣਤੀ ਵੀ 4,309 ਹੋ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਸਵੇਰੇ 8 ਵਜੇ ਦੇ ਅਪਡੇਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੇਰਲ, ਕਰਨਾਟਕ ਅਤੇ ਬਿਹਾਰ ਤੋਂ ਇੱਕ-ਇੱਕ ਮੌਤ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿੱਚ 19 ਮਈ ਨੂੰ 865 ਨਵੇਂ ਕੇਸ ਦਰਜ ਕੀਤੇ ਗਏ ਸਨ। ਕੋਰੋਨਾ ਦੇ ਨਵੇਂ ਰੂਪਾਂ ਕਾਰਨ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਇਸ ਮਹੀਨੇ 5 ਦਸੰਬਰ ਤੱਕ, ਰੋਜ਼ਾਨਾ ਮਾਮਲਿਆਂ ਦੀ ਗਿਣਤੀ ਦੋਹਰੇ ਅੰਕਾਂ 'ਤੇ ਆ ਗਈ ਸੀ, ਪਰ ਕੋਰੋਨਾ JN.1 (JN.1 ਕੋਰੋਨਾ ਨਿਊ ਵੇਰੀਐਂਟ) ਦੇ ਨਵੇਂ ਰੂਪ ਦੇ ਸਾਹਮਣੇ ਆਉਣ ਅਤੇ ਠੰਡੇ ਮੌਸਮ ਦੇ ਬਾਅਦ, ਕੇਸਾਂ ਦੀ ਗਿਣਤੀ ਫਿਰ ਤੋਂ ਵਧ ਗਈ ਹੈ।
Punjab Bani 31 December,2023
ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ
ਮੁੰਬਈ ਪੁਲਿਸ ਨੁੰ ਧਮਾਕੇ ਹੋਣ ਸਬੰਧੀ ਆਇਆ ਫੋਨ, ਜਾਂਚ ਵਿੱਚ ਜੁਟੀ ਪੁਲਿਸ ਮੁੰਬਈ : ਮੁੰਬਈ ਪੁਲਿਸ ਨੂੰ ਧਮਕੀ ਭਰਿਆ ਕਾਲ ਆਈ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਹੈ ਕਿ ਮੁੰਬਈ 'ਚ ਕਈ ਥਾਵਾਂ 'ਤੇ ਧਮਾਕੇ ਹੋਣਗੇ। ਹਾਲਾਂਕਿ, ਅਣਪਛਾਤੇ ਕਾਲਰ ਨੇ ਤੁਰੰਤ ਫੋਨ ਕੱਟ ਦਿੱਤਾ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਮੁੰਬਈ ਪੁਲਿਸ ਕੰਟਰੋਲ ਨੂੰ ਕੱਲ੍ਹ ਸ਼ਾਮ ਕਰੀਬ 6 ਵਜੇ ਧਮਕੀ ਭਰਿਆ ਕਾਲ ਆਇਆ ਸੀ। ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਮੁੰਬਈ 'ਚ ਧਮਾਕੇ ਹੋਣਗੇ ਅਤੇ ਇਹ ਕਹਿ ਕੇ ਉਸ ਨੇ ਕਾਲ ਕੱਟ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਦੋਸ਼ੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਕਾਲਰ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
Punjab Bani 31 December,2023
ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ
ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਨਵੀਂ ਦਿੱਲੀ: ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਹੁਣ ਇਸ ਸਬੰਧੀ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ 'ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਕੀ ਨੂੰ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਕੀਆਂ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।
Punjab Bani 31 December,2023
ਆਈਪੀਐਸ ਹਰਚਰਨ ਭੁੱਲਰ ਨੂੰ ਐਮਐਸ ਛੀਨਾ ਦੀ ਥਾਂ ਡੀਆਈਜੀ ਪਟਿਆਲਾ ਰੇਂਜ ਲਾਇਆ
ਆਈਪੀਐਸ ਹਰਚਰਨ ਭੁੱਲਰ ਨੂੰ ਐਮਐਸ ਛੀਨਾ ਦੀ ਥਾਂ ਡੀਆਈਜੀ ਪਟਿਆਲਾ ਰੇਂਜ ਲਾਇਆ ਚੰਡੀਗੜ੍ਹ, 31 ਦਸੰਬਰ 2023- ਸੀਨੀਅਰ ਆਈਪੀਐਸ ਅਫ਼ਸਰ ਹਰਚਰਨ ਭੁੱਲਰ ਨੂੰ ਐਮ ਐਸ ਛੀਨਾ ਦੀ ਥਾਂ ਤੇ ਪਟਿਆਲਾ ਰੇਂਜ ਦੇ ਡੀਆਈਜੀ ਵਜੋਂ ਲਾਇਆ ਗਿਆ ਹੈ।
Punjab Bani 31 December,2023
ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ
ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੈਲੰਡਰ ਤਿਆਰ ਕੀਤੇ ਗਏ ਹਨ, ਇੱਕ ਦੀਵਾਰ ਵਾਲਾ ਅਤੇ ਦੂਜਾ ਟੇਬਲ ਕੈਲੰਡਰ।ਖੇਡ ਮੰਤਰੀ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਦੀ ਹਾਜ਼ਰੀ ਵਿੱਚ ਇਹ ਜਾਰੀ ਕੀਤੇ ਗਏ। ਖੇਡ ਮੰਤਰੀ ਨੇ ਨਵੇਂ ਸਾਲ ਦੀ ਸਮੂਹ ਪੰਜਾਬੀਆਂ ਅਤੇ ਖੇਡ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਮੀਰ ਖੇਡ ਵਿਰਸਾ ਹੈ ਅਤੇ ਪੰਜਾਬੀ ਖਿਡਾਰੀਆਂ ਨੇ ਕੁੱਲ ਦੁਨੀਆਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਦੇ ਪਹਿਲੇ ਹੀ ਸਾਲ ਸਾਰਥਿਕ ਨਤੀਜੇ ਸਾਹਮਣੇ ਆਏ ਅਤੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਵਿੱਚ 72 ਸਾਲ ਦੇ ਰਿਕਾਰਡ ਤੋੜਦਿਆਂ 8 ਸੋਨ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤੇ। ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਚਾਰ ਪਦਮਾ ਭੂਸ਼ਣ, 24 ਪਦਮਾ ਸ਼੍ਰੀ, ਚਾਰ ਖੇਲ ਰਤਨ ਪੁਰਸਕਾਰ, 129 ਅਰਜੁਨਾ ਐਵਾਰਡ, 15 ਦਰੋਣਾਚਾਰੀਆ ਐਵਾਰਡ, 21 ਧਿਆਨ ਚੰਦ ਐਵਾਰਡ ਅਤੇ ਪੰਜ ਤੇਨਜ਼ਿੰਗ ਨਾਰਗੇ ਪੁਰਸਕਾਰ ਜਿੱਤੇ ਹਨ। ਸਮੂਹ 202 ਐਵਾਰਡ ਜੇਤੂ ਕੈਲੰਡਰ ਵਿੱਚ ਸ਼ਾਮਲ ਕੀਤੇ ਗਏ ਹਨ। ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਲੰਡਰ ਦਾ ਵਿਲੱਖਣ ਪਹਿਲੂ ਇਹ ਹੈ ਕਿ ਕੌਮਾਂਤਰੀ ਔਰਤ ਦਿਵਸ ਵਾਲੇ ਮਾਰਚ ਮਹੀਨੇ ਸਾਰੀਆਂ ਐਵਾਰਡ ਜੇਤੂ ਮਹਿਲਾ ਖਿਡਾਰਨਾਂ, ਵਿਸ਼ਵ ਅਥਲੈਟਿਕਸ ਦਿਵਸ ਵਾਲੇ ਮਈ ਮਹੀਨੇ ਸਾਰੇ ਅਥਲੈਟਿਕਸ ਦੇ ਐਵਾਰਡ ਜੇਤੂ ਸ਼ਾਮਲ ਹਨ। ਇੱਕ ਪਰਿਵਾਰ ਵਿੱਚ ਕਈ ਐਵਾਰਡ ਜੇਤੂ ਖਿਡਾਰੀ ਵੀ ਹਨ ਜਿਵੇਂ ਪਿਤਾ-ਪੁੱਤਰ, ਦੋ ਭਰਾ, ਪਤੀ-ਪਤਨੀ, ਚਾਚਾ-ਭਤੀਜਾ ਆਦਿ ਹਨ। ਇਨ੍ਹਾਂ ਸਭ ਨੂੰ ਕੈਲੰਡਰ ਵਿੱਚ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ।
Punjab Bani 31 December,2023
ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ
ਮੱਛੀ ਪਾਲਣ ਵਿਭਾਗ ਵੱਲੋਂ ਸਰਦੀਆਂ ਦੌਰਾਨ ਜਲ-ਜੀਵਾਂ ਦੀ ਸਾਂਭ-ਸੰਭਾਲ ਸਬੰਧੀ ਐਡਵਾਇਜ਼ਰੀ ਜਾਰੀ • ਮੱਛੀ ਪਾਲਕਾਂ ਨੂੰ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ ਚੰਡੀਗੜ੍ਹ, 30 ਦਸੰਬਰ: ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਮੱਛੀਆਂ ਦੇ ਤਲਾਬ ਵਿੱਚ ਪਾਣੀ ਦਾ ਪੱਧਰ 6-7 ਫੁੱਟ ਤੱਕ ਬਣਾਈ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਹੇਠਲੇ ਗਰਮ ਜ਼ੋਨ ਵਿੱਚ ਹਾਈਬਰਨੇਸ਼ਨ ਵਾਸਤੇ ਮੱਛੀਆਂ ਨੂੰ ਲੋੜੀਂਦੀ ਜਗ੍ਹਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਤਾਪਮਾਨ ਦੇ ਹਿਸਾਬ ਨਾਲ ਮੱਛੀਆਂ ਨੂੰ ਖ਼ੁਰਾਕ ਦੇਣ, ਜੈਵਿਕ ਖ਼ੁਰਾਕ ਦੀ ਵਰਤੋਂ ਨੂੰ ਘਟਾਉਣ ਜਾਂ ਬੰਦ ਕਰਨ ਕਿਉਂਕਿ ਵਾਧੂ ਫੀਡ ਤਲਾਬ ਦੇ ਤਲ 'ਤੇ ਇਕੱਠੀ ਹੋਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਪਾਣੀ ਦੀ ਗੁਣਵੱਤਾ ਵਿਗੜਨ ਲੱਗਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਸਵੇਰੇ ਤਲਾਬ ਵਿੱਚ ਤਾਜ਼ਾ ਪਾਣੀ ਪਾਉਣ ਜਾਂ ਏਰੀਏਟਰਾਂ ਦੀ ਵਰਤੋਂ ਕਰਨ ਅਤੇ ਤਲਾਬ ਵਿੱਚਲੇ ਪਾਣੀ ਦੇ ਪੀ.ਐਚ. ਪੱਧਰ ਦੀ ਨਿਯਮਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਸਲਾਹ ਵੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਮੱਛੀ ਪਾਲਕਾਂ ਨੂੰ ਆਪਣੇ ਫਾਰਮਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਰੱਖਣ ਦੀ ਸਲਾਹ ਵੀ ਦਿੱਤੀ ਹੈ। ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਦੌਰਾਨ ਫਿਨ ਰੌਟ, ਗਿਲ ਰੌਟ, ਈ.ਯੂ.ਐਸ. ਅਤੇ ਆਰਗੂਲੋਸਿਸ ਵਰਗੀਆਂ ਬਿਮਾਰੀਆਂ ਦੇ ਵਧੇਰੇ ਜ਼ੋਖ਼ਮ ਨਾਲ ਪ੍ਰਭਾਵਿਤ ਹੋ ਸਕਣ ਵਾਲੀਆਂ ਮੱਛੀਆਂ ਨੂੰ ਬਚਾਉਣ ਲਈ ਤਲਾਬ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀ.ਆਈ.ਐਫ.ਏ.ਐਕਸ. ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਐਡਵਾਈਜ਼ਰੀ ਅਨੁਸਾਰ ਐਲਗਲ ਬਲੂਮਜ਼, ਜੋ ਪਾਣੀ ਵਿੱਚ ਵਾਧੂ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਕਰਕੇ ਪੈਦਾ ਹੁੰਦੀ ਹੈ, ਨੂੰ 1-2 ਕਿਲੋਗ੍ਰਾਮ ਪ੍ਰਤੀ ਏਕੜ ਦੀ ਦਰ ਨਾਲ ਪੋਟਾਸ਼ੀਅਮ ਪਰਮੈਂਗਨੇਟ (KMn04) ਦੀ ਵਰਤੋਂ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ।
Punjab Bani 30 December,2023
ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ
ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ ਚੰਡੀਗੜ੍ਹ, 30 ਦਸੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ ਗਈਆਂ।ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ। ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ। ਆਪਣੀ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਦੇ ਨਾਲ-ਨਾਲ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਆਦਿ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ 'ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ 'ਤੇ ਚਾਨਣਾ ਪਾਇਆ। ਸ. ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਦਾ ਵੀ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 'ਤੇ ਡਾਇਲ ਕਰਕੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਦੇ ਤਹਿਤ 43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਕਈ ਉਪਰਾਲੇ ਕਰ ਰਿਹਾ ਹੈ। ਇਨ੍ਹਾਂ ਫੇਰੀਆਂ ਦਾ ਉਦੇਸ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਵਿਚ ਸਹਾਇਤਾ ਕਰਨਾਂ ਅਤੇ ਮਿੱਥੇ ਟੀਚੇ ਨੂੰ ਹਾਸਲ ਕਰਨ ਦੀ ਵਿਧੀ ਤੋਂ ਜਾਣੂ ਕਰਵਾਉਣ ਸੀ।
Punjab Bani 30 December,2023
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਕੰਮਕਾਜ ਵਿੱਚ ਆਈ ਤੇਜ਼ੀ
ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਕੰਮਕਾਜ ਵਿੱਚ ਆਈ ਤੇਜ਼ੀ -ਪ੍ਰੀਖਿਆ ਹੋਣ ਤੋਂ ਇੱਕ ਹਫ਼ਤੇ ਅੰਦਰ ਹੀ ਐਲਾਨਿਆ ਐੱਮ. ਟੈਕ. ਦਾ ਨਤੀਜਾ ਪਟਿਆਲਾ-ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਇਨ੍ਹੀਂ ਦਿਨੀਂ ਆਪਣੇ ਕੰਮ ਵਿੱਚ ਹੋਰ ਤੇਜ਼ੀ ਲਿਆ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਐੱਮ. ਟੈਕ. ਆਰਟੀਫਿਸ਼ਅਲ ਇੰਟੈਲੀਜੈਂਸ ਐਂਡ ਡਾਟਾ ਸਾਇੰਸ ਕੋਰਸ ਦੇ ਤੀਜੇ ਸਮੈਸਟਰ ਦਾ ਨਤੀਜਾ ਹੈ ਜੋ ਕਿ ਪ੍ਰੀਖਿਆ ਖਤਮ ਹੋਣ ਤੋਂ ਸਿਰਫ਼ ਇੱਕ ਹਫ਼ਤੇ ਦੇ ਅੰਦਰ ਹੀ ਐਲਾਨ ਦਿੱਤਾ ਗਿਆ। ਇਹ ਨਤੀਜਾ ਹੁਣ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਉਪਲਬਧ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਵੱਲੋਂ ਹਾਲ ਹੀ ਵਿੱਚ ਆਪਣੇ ਪ੍ਰੀਖਿਆ ਸ਼ਾਖਾ ਦੇ ਸਮੁੱਚੇ ਕੰਮ ਕਾਜ ਨੂੰ ਬਿਹਤਰ ਅਤੇ ਸੁਚਾਰੂ ਬਣਾਉਣ ਹਿਤ ਨਵੀਂ ਟੀਮ ਦਾ ਗਠਨ ਕੀਤਾ ਗਿਆ ਸੀ। ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਦੀ ਅਗਵਾਈ ਵਿੱਚ ਕੰਮ ਕਰਨ ਵਾਲ਼ੀ ਇਸ ਟੀਮ ਵਿੱਚ ਡਿਪਟੀ ਰਜਿਸਟਰਾਰ ਡਾ. ਧਰਮਪਾਲ ਗਰਗ ਨੂੰ ਅਡੀਸ਼ਨਲ ਕੰਟਰੋਲਰ ਵਜੋਂ ਤਾਇਨਾਤ ਕੀਤਾ ਗਿਆ ਸੀ ਜਦੋਂ ਕਿ ਭੌਤਿਕ ਵਿਗਿਆਨ ਵਿਭਾਗ ਤੋਂ ਡਾ. ਬਾਲ ਕ੍ਰਿਸ਼ਨ ਅਤੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ ਵਿਭਾਗ ਤੋਂ ਡਾ. ਹਰਜਿੰਦਰ ਸਿੰਘ ਨੂੰ ਡਿਪਟੀ ਕੰਟਰੋਲਰ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਕਿਹਾ ਕਿ ਇਹ ਸਭ ਸਮੁੱਚੀ ਟੀਮ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਪ੍ਰੀਖਿਆਵਾਂ ਦੇ ਨਤੀਜੇ ਐਲਾਨਣ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਤੇਜ਼ੀ ਆਈ ਹੈ। ਆਉਣ ਵਾਲੇ ਸਮੇਂ ਵਿੱਚ ਇਸ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੀਖਿਆ ਦੇ ਨਤੀਜੇ ਐਲਾਨਣ ਵਿੱਚ ਪ੍ਰੀਖਿਆ ਸ਼ਾਖਾ ਦੇ ਪੱਧਰ ਉੱਤੇ ਕਿਸੇ ਕਿਸਮ ਦੀ ਕੋਈ ਢਿੱਲ ਜਾਂ ਦੇਰੀ ਨਹੀਂ ਕੀਤੀ ਜਾਵੇਗੀ। ਜਿਵੇਂ ਹੀ ਸੰਬੰਧਤ ਪ੍ਰੀਖਿਆ ਦੇ ਸੰਬੰਧਤ ਅਧਿਆਪਕਾਂ ਵੱਲੋਂ ਪੇਪਰ ਚੈੱਕ ਕਰਨ ਉਪਰੰਤ ਅੰਕ-ਸੂਚੀ ਮੁਹੱਈਆ ਕਰਵਾਈ ਜਾਵੇਗੀ ਤਾਂ ਤੁਰੰਤ ਉਸ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ। ਵਾਈਸ-ਚਾਂਸਲਰ ਪ੍ਰੋ.ਅਰਵਿੰਦ ਵੱਲੋਂ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪ੍ਰੀਖਿਆ ਸ਼ਾਖਾ ਦੀ ਬਿਹਤਰੀ ਲਈ ਯੂਨੀਵਰਸਿਟੀ ਵੱਲੋਂ ਉਠਾਏ ਗਏ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਹਨਾਂ ਉਮੀਦ ਪ੍ਰਗਟਾਈ ਕੇ ਭਵਿੱਖ ਵਿੱਚ ਪ੍ਰੀਖਿਆ ਸ਼ਾਖਾ ਦਾ ਕੰਮ ਹੋਰ ਵੀ ਵਧੇਰੇ ਤੇਜ਼ੀ ਨਾਲ਼ ਅਤੇ ਸੁਚਾਰੂ ਰੂਪ ਵਿੱਚ ਹੋਵੇਗਾ ਜਿਸ ਨਾਲ਼ ਨਿਸ਼ਚੇ ਹੀ ਵਿਦਿਆਰਥੀਆਂ ਨੂੰ ਲਾਭ ਪਹੁੰਚੇਗਾ। ਜ਼ਿਕਰਯੋਗ ਹੈ ਕਿ ਹੁਣ ਪ੍ਰੀਖਿਆ ਸ਼ਾਖਾ ਵੱਲੋਂ ਐਲਾਨੇ ਜਾਣ ਵਾਲ਼ੇ ਹਰੇਕ ਨਤੀਜੇ ਦੀ ਜਾਣਕਾਰੀ ਵਿਦਿਆਰਥੀਆਂ ਤੱਕ ਤੁਰੰਤ ਪਹੁੰਚਦੀ ਕਰਨ ਹਿਤ ਯੂਨੀਵਰਸਿਟੀ ਦੇ ਵੱਖ-ਵੱਖ ਸੋਸ਼ਲ ਮੀਡੀਆ ਮਾਧਿਅਮਾਂ ਰਾਹੀਂ ਵੀ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ।
Punjab Bani 30 December,2023
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ ਚੰਡੀਗੜ੍ਹ, 30 ਦਸੰਬਰ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਮਲਟੀਪਰਪਜ਼ ਸਟੇਡੀਅਮ, ਸੈਕਟਰ 78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੇਰੇ 10 ਵਜੇ ਅਤੇ ਟੇਬਲ ਟੈਨਿਸ ਟੀਮਾਂ ਦੀ ਚੋਣ ਲਈ ਟਰਾਇਲ 3 ਜਨਵਰੀ ਨੂੰ ਹੰਸ ਰਾਜ ਸਟੇਡੀਅਮ, ਜਲੰਧਰ ਵਿਖੇ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
Punjab Bani 30 December,2023
ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ - ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਇਸ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ ਚੰਡੀਗੜ੍ਹ, 30 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਕਰ ਰਹੇ ਹਨ, ਜਦਕਿ ਇਸ ਦੇ ਤਿੰਨ ਮੈਂਬਰਾਂ ਵਿੱਚ ਏਸੀਪੀ ਸਿਵਲ ਲਾਈਨ ਲੁਧਿਆਣਾ ਜਸਰੂਪ ਕੌਰ ਬਾਠ, ਡੀਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਬਲਕਾਰ ਸਿੰਘ ਸੰਧੂ ਅਤੇ ਡੀਐਸਪੀ ਹੈੱਡਕੁਆਰਟਰ ਪਟਿਆਲਾ ਦਲਬੀਰ ਸਿੰਘ ਸਿੱਧੂ ਸ਼ਾਮਲ ਹਨ। ਐਸਆਈਟੀ ਨੂੰ ਜਲਦ ਤੋਂ ਜਲਦ ਅੰਤਮ ਰਿਪੋਰਟ ਸਮਰੱਥ ਅਦਾਲਤ ਕੋਲ ਸੌਂਪਣ ਲਈ ਕਿਹਾ ਗਿਆ ਹੈ। ਇਸ ਕੇਸ ਵਿੱਚ ਸਹਾਇਤਾ ਲਈ ਐਸਆਈਟੀ ਵੱਲੋਂ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਸਬੰਧੀ ਵੱਖ-ਵੱਖ ਅਖਬਾਰਾਂ ਵਿਚ ਖ਼ਬਰਾਂ ਛਪੀਆਂ ਸਨ ਜਿਸ ਵਿੱਚ 303 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਨਾਲ ਸਬੰਧਤ ਸਨ, ਨੂੰ ਫਰਾਂਸੀਸੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।
Punjab Bani 30 December,2023
ਫਾਰੂਕ ਅਬਦੁੱਲਾ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਦਿਤੀ ਵਧਾਈ
ਫਾਰੂਕ ਅਬਦੁੱਲਾ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਦਿਤੀ ਵਧਾਈ ਪੁਣਛ : ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਸ਼ਨੀਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ 'ਚ ਭਾਈਚਾਰਾ ਖਤਮ ਹੋ ਰਿਹਾ ਹੈ ਅਤੇ ਇਸ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਯੁੱਧਿਆ ਰਾਮ ਮੰਦਰ ਦਾ ਉਦਘਾਟਨ ਹੋਣ ਵਾਲਾ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦੇਣਾ ਚਾਹਾਂਗਾ ਜਿਨ੍ਹਾਂ ਨੇ ਮੰਦਰ ਲਈ ਜਤਨ ਕੀਤੇ ਹਨ, ਇਹ ਹੁਣ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵਾਨ ਰਾਮ ਸਿਰਫ਼ ਹਿੰਦੂਆਂ ਦਾ ਹੀ ਨਹੀਂ ਹੈ; ਉਹ ਸੰਸਾਰ ਵਿੱਚ ਹਰ ਕਿਸੇ ਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਨੂੰ ਇਹ ਵੀ ਦੱਸਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਸਿਰਫ਼ ਹਿੰਦੂਆਂ ਦੇ ਨਹੀਂ ਹਨ; ਉਹ ਦੁਨੀਆ ਦੇ ਸਾਰੇ ਲੋਕਾਂ ਦਾ ਹੈ। ਉਹ ਸੰਸਾਰ ਦੇ ਸਾਰੇ ਲੋਕਾਂ ਦਾ ਪ੍ਰਭੂ ਹੈ। ਇਹ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ। ਅਬਦੁੱਲਾ ਨੇ ਅੱਗੇ ਕਿਹਾ ਕਿ ਭਗਵਾਨ ਰਾਮ ਨੇ ਭਾਈਚਾਰੇ, ਪਿਆਰ, ਏਕਤਾ ਅਤੇ ਇੱਕ ਦੂਜੇ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਹੈ। ਐਨਸੀ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ (ਭਗਵਾਨ ਰਾਮ) ਨੇ ਭਾਈਚਾਰੇ, ਪਿਆਰ, ਏਕਤਾ ਅਤੇ ਇੱਕ ਦੂਜੇ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਹੈ। ਉਸ ਨੇ ਹਮੇਸ਼ਾ ਕਿਹਾ ਹੈ ਕਿ ਡਿੱਗੇ ਹੋਏ ਲੋਕਾਂ ਨੂੰ ਉੱਚਾ ਚੁੱਕਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ। ਉਸ ਨੇ ਇੱਕ ਵਿਸ਼ਵਵਿਆਪੀ ਸੰਦੇਸ਼ ਦਿੱਤਾ ਹੈ। ਫਾਰੂਕ ਨੇ ਕਿਹਾ ਕਿ ਮੈਂ ਦੇਸ਼ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਡੇ ਦੇਸ਼ 'ਚ ਜੋ ਭਾਈਚਾਰਾ ਘੱਟ ਰਿਹਾ ਹੈ, ਉਸ ਨੂੰ ਮੁੜ ਸ਼ੁਰੂ ਕਰਨ। ਮੈਂ ਸਾਰਿਆਂ ਨੂੰ ਭਾਈਚਾਰਾ ਬਣਾਈ ਰੱਖਣ ਲਈ ਕਹਿਣਾ ਚਾਹੁੰਦਾ ਹਾਂ।
Punjab Bani 30 December,2023
ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ
ਮੇਰੇ ਖਿਲਾਫ ਝੂਠਾ ਕੇਸ ਬਣਾਇਆ ਜਾ ਰਿਹਾ ਹੈ :ਬਿਕਰਮ ਮਜੀਠੀਆ ਪਟਿਆਲਾ- SIT ਅੱਗੇ ਤੋਂ ਪੇਸ਼ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਖੁਸ਼ੀ-ਖੁਸ਼ੀ ਆਇਆ ਹਾਂ, ਮੇਰੇ ਖ਼ਿਲਾਫ਼ ਝੂਠਾ ਕੇਸ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾ ਦਿਓ ਝੂਠਾ ਕੇਸ, ਜੇ ਪਾਉਣਾ ਹੈ ਤਾਂ। ਦਫ਼ਤਰ ਪੁੱਜਣ ਤੋਂ ਪਹਿਲਾਂ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਗ੍ਰਿਫ਼ਤਾਰੀ ਦਾ ਖਦਸ਼ਾ ਜਤਾਇਆ ਹੈ । ਦੱਸ ਦੇਈਏ ਕਿ ਇਸ ਸਬੰਧੀ ਮਜੀਠੀਆ ਤੋਂ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ 18 ਦਸੰਬਰ ਨੂੰ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। ਡਰੱਗ ਕੇਸ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ 30 ਦਸੰਬਰ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਨੇ S.I.T. ਦੇ ਮੁਖੀ ਨੂੰ ਪੱਤਰ ਲਿਖਿਆ, ਜਿਸ ‘ਚ ਉਨ੍ਹਾਂ ਨੇ ਖੁਦ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਲਈ ਇਕ ਮਹੀਨੇ ਦਾ ਸਮਾਂ ਮੰਗਿਆ ਸੀ। ਮਜੀਠੀਆ ਨੇ 30 ਨੂੰ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ। ਦਰਅਸਲ S.I.T. ਨੇ ਮਜੀਠੀਆ ਨੂੰ 27 ਤਰੀਕ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਮਜੀਠੀਆ ਉਸ ਦਿਨ ਪੇਸ਼ ਨਹੀਂ ਹੋਏ। ਮਜੀਠੀਆ ਨੇ ਕਿਹਾ ਸੀ ਕਿ ਐੱਸ.ਆਈ.ਟੀ. ਨੇ 18 ਤਰੀਕ ਨੂੰ ਸਵਾਲਾਂ ਦੀ ਸੂਚੀ ਦਿੱਤੀ ਸੀ, ਜਿਸ ਦੇ ਜਵਾਬ ਲਈ ਸਮਾਂ ਚਾਹੀਦਾ ਸੀ। ਮੈਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਜਵਾਬ ਦੇਣ ਲਈ ਘੱਟੋ-ਘੱਟ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇ। ਜਦਕਿ ਮਜੀਠੀਆ ਨੇ ਕਿਹਾ ਕਿ ਐੱਸ.ਆਈ.ਟੀ. ਲਗਾਤਾਰ ਤਿੰਨ ਸੰਮਨ ਜਾਰੀ ਕਰਨਾ ਸਮਝ ਤੋਂ ਬਾਹਰ ਹੈ। ਮਜੀਠੀਆ ਦਾ ਕਹਿਣਾ ਹੈ ਕਿ ਐੱਸ.ਆਈ.ਟੀ. ਜਾਂਚ ਨੂੰ ਅਚਾਨਕ ਇੱਕ ਵਾਰ ਫਿਰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਮੈਨੂੰ ਡਰ ਹੈ ਕਿ ਮੈਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਸਕਦਾ ਹੈ।
Punjab Bani 30 December,2023
ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ
ਲੁਧਿਆਣਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਸੌਗਾਤ, ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਉਦੇਸ਼ ਲੁਧਿਆਣਾ, 29 ਦਸੰਬਰ ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦਾ ਮੁਹਾਂਦਰਾ ਸੰਵਾਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 4.75 ਕਰੋੜ ਰੁਪਏ ਦੀ ਲਾਗਤ ਨਾਲ ਅੱਠ ਜੈਟਿੰਗ ਮਸ਼ੀਨਾਂ, 0.6 ਕਰੋੜ ਦੀ ਲਾਗਤ ਨਾਲ ਇਕ ਪੋਕਲੇਨ ਮਸ਼ੀਨ, 4 ਕਰੋੜ ਰੁਪਏ ਦੀ ਲਾਗਤ ਨਾਲ ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, 9 ਕਰੋੜ ਰੁਪਏ ਦੀ ਲਾਗਤ ਵਿਸ਼ੇਸ਼ ਪੌੜੀ ਵਾਲੀ ਇਕ ਫਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਨੂੰ ਹਰੀ ਝੰਡੀ ਵਿਖਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਨਗਰ ਨਿਗਮ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਸਨਅਤੀ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਬੁਨਿਆਦੀ ਢਾਂਚੇ ਲਈ ਨਗਰ ਨਿਗਮ ਨੂੰ ਹੋਰ ਫੰਡਾਂ ਦੀ ਲੋੜ ਪਈ ਤਾਂ ਸੂਬਾ ਸਰਕਾਰ ਪਹਿਲ ਦੇ ਆਧਾਰ ਉਤੇ ਫੰਡ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਇਹ ਪ੍ਰਾਜੈਕਟ ਨਵੇਂ ਸਾਲ ਦਾ ਤੋਹਫਾ ਹੈ ਅਤੇ ਆਉਂਦੇ ਦਿਨਾਂ ਵਿੱਚ ਸਮੁੱਚੇ ਪੰਜਾਬ ਨੂੰ ਅਜਿਹੀਆਂ ਹੋਰ ਸੌਗਾਤਾਂ ਦਿੱਤੀਆਂ ਜਾਣਗੀਆਂ।
Punjab Bani 29 December,2023
ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ
ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ ਚੰਡੀਗੜ੍ਹ, 29 ਦਸੰਬਰ: ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ ਲੰਗਰ ਲਗਾਇਆ ਗਿਆ। ਇਹ ਲੰਗਰ ਪੁਰਾਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ ਜਿਸ ਵਿੱਚ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਆਈ.ਏ.ਐੱਸ., ਸ੍ਰੀਮਤੀ ਨੀਰੂ ਕਟਿਆਲ ਆਈ.ਏ.ਐੱਸ, ਸ੍ਰੀ ਰਾਕੇਸ ਕੁਮਾਰ ਪੋਪਲੀ ਪੀ.ਸੀ.ਐੱਸ, ਸੈਰ ਸਪਾਟਾ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਸ੍ਰੀ ਰਾਜੇਸ ਧੀਮਾਨ ਆਈ.ਏ.ਐੱਸ. ਡਿਪਟੀ ਕਮਿਸ਼ਨਰ ਫਿਰੋਜਪੁਰ ਅਤੇ ਸਮੂਹ ਸਟਾਫ ਵਲੋਂ ਸ਼ਮੂਲੀਅਤ ਕੀਤੀ ਗਈ। ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ , ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਵੱਲੋਂ ਲੜਕੀਆਂ ਨੂੰ ਲੰਗਰ ਵਰਤਾ ਕੇ ਆਰੰਭਤਾ ਕੀਤੀ ਗਈ।
Punjab Bani 29 December,2023
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ: ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।
Punjab Bani 29 December,2023
ਆਈਪੀਐਸ ਨੀਨਾ ਸਿੰਘ ਸੀਆਈਐਸਐਫ ਦੀ ਪਹਿਲੀ ਮਹਿਲਾ ਮੁਖੀ ਬਣੀ
ਆਈਪੀਐਸ ਨੀਨਾ ਸਿੰਘ ਸੀਆਈਐਸਐਫ ਦੀ ਪਹਿਲੀ ਮਹਿਲਾ ਮੁਖੀ ਬਣੀ ਦਿਲੀ : IPS ਨੀਨਾ ਸਿੰਘ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਪਹਿਲੀ ਮਹਿਲਾ ਮੁਖੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਉਹ ਸੀ.ਆਈ.ਐੱਸ.ਐੱਫ ਦੀ ਮੁਖੀ ਬਣਨ ਵਾਲੀ ਪਹਿਲੀ ਮਹਿਲਾ ਹੈ। ਈ.ਪੀ.ਐੱਸ ਨੀਨਾ ਸਿੰਘ (Nina Singh) ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਪਹਿਲੀ ਮਹਿਲਾ ਮੁਖੀ ਬਣ ਕੇ ਇਤਿਹਾਸ ਰਚਿਆ ਹੈ। ਇਸ ਸਮੇਂ ਉਹ ਸੀ.ਆਈ.ਐੱਸ.ਐੱਫ ਦੀ ਵਿਸ਼ੇਸ਼ ਡਾਇਰੈਕਟਰ ਜਨਰਲ ਹਨ।
Punjab Bani 29 December,2023
ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼
ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼ ਪਟਿਆਲਾ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। 18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।
Punjab Bani 29 December,2023
ਜਥੇਦਾਰ ਗੁਰਦੇਵ ਕਾਉਕੇ ਦਾ ਸ਼ਹੀਦੀ ਦਿਹਾੜਾ ਮਨਾਵੇਗੀ ਸ਼ੋ੍ਮਣੀ ਕਮੇਟੀ
ਜਥੇਦਾਰ ਗੁਰਦੇਵ ਕਾਉਕੇ ਦਾ ਸ਼ਹੀਦੀ ਦਿਹਾੜਾ ਮਨਾਵੇਗੀ ਸ਼ੋ੍ਮਣੀ ਕਮੇਟੀ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਸਿੱਖ ਵਿਰੋਧੀ ਕਰੂਰ ਕਾਰੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲ ਬਾਰੇ ਮੌਜੂਦਾ ਸਮੇਂ ਸਾਹਮਣੇ ਆਈ ਰਿਪੋਰਟ ਸਿੱਖਾਂ ਵਿਰੁੱਧ ਸਰਕਾਰੀ ਤਸ਼ੱਦਦ ਨੂੰ ਬੇਪਰਦ ਕਰਦੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 30 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 1 ਜਨਵਰੀ ਨੂੰ ਪਵੇਗਾ। ਧਾਮੀ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ।
Punjab Bani 29 December,2023
ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਦੀ ਮੌਤ, ਕਈ ਜਖਮੀ
ਧੁੰਦ ਕਾਰਨ ਵਾਪਰਿਆ ਹਾਦਸਾ : ਦੋ ਦੀ ਮੌਤ, ਕਈ ਜਖਮੀ ਸਮਾਣਾ: ਨਵਾਂਗਾਉਂ ਚੀਕਾ ਰੋਡ ’ਤੇ ਧੁੰਦ ਕਾਰਨ ਇੱਕ ਸਰਕਾਰੀ ਬੱਸ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਜਿਸ ਕਾਰਨ ਦੋ ਦੀ ਮੌਤ ਹੋ ਗਈ ਅਤੇ ਕਈ ਜਖਮੀ ਹੋ ਗਏ। ਜਾਣਕਾਰੀ ਅਨੁਸਾਰ ਸਮਾਣਾ ਦੇ ਬੱਸ ਸਟੈਂਡ ਤੋਂ ਬੁੱਧਵਾਰ ਨੂੰ 5:40 ਦੇ ਰੂਟ ’ਤੇ ਵਾਇਆ ਚੀਕਾ ਹੋ ਕੇ ਦਿੱਲੀ ਜਾਣ ਵਾਲੀ ਬੱਸ ਸੰਘਣੀ ਧੁੰਦ ਹੋਣ ਕਰਕੇ ਅੱਗੇ ਇੱਟਾਂ ਦੀ ਭਰੀ ਜਾ ਰਹੇ ਟਰੈਕਟਰ ਟਰਾਲੀ ਨਾਲ ਜਾ ਟਕਰਾਈ। ਜਿਸ ਕਾਰਨ ਇੱਟਾਂ ਨਾਲ ਭਰੀ ਟਰਾਲੀ ’ਤੇ ਬੈਠੇ ਮਜ਼ਦੂਰ ਤਲਕੀ ਦੇਵੀ, ਮਾਲਤੀ, ਅੰਜੂ, ਫੂਲਵਾ ਸਮੇਤ ਬੱਸ ’ਚ ਸਵਾਰ ਕੰਡਕਟਰ ਗੁਰਮੀਤ ਸਿੰਘ ਤੇ ਚਾਲਕ ਬਲਜਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਵਿਖੇ ਭੇਜ ਦਿੱਤਾ ਗਿਆ ਜਦੋਂ ਕਿ ਇਸ ਹਾਦਸੇ ਵਿੱਚ ਜ਼ਖਮੀਆਂ ਨਾਲ਼ ਟਰਾਲੀ ’ਤੇ ਬੈਠੇ ਚਾਂਦਨੀ (17) ਪੁੱਤਰੀ ਰਾਜ ਬਾਲਮ ਅਤੇ ਮਹੇਸ਼ (15) ਪੁੱਤਰ ਰਹੀਸ਼ ਦੀ ਮੌਤ ਹੋ ਗਈ। ਇਸ ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮਹੇਸ਼ ਦੇ ਪਿਤਾ ਰਹੀਸ਼ ਦੇ ਬਿਆਨਾਂ ਦੇ ਅਧਾਰ ’ਤੇ ਬੱਸ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀਆਂ ਹਨ।
Punjab Bani 29 December,2023
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ: ਡੀਜੀਪੀ ਗੌਰਵ ਯਾਦਵ - ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ 'ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਸਫ਼ਲਤਾਪੂਰਵਕ ਠੱਲ੍ਹ ਪਾਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਸੰਚਾਲਕ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਸਤੀਏਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਆਰਮਜ਼ ਐਕਟ ਅਤੇ ਯੂਏਪੀਏ ਸਮੇਤ ਘਿਨਾਉਣੇ ਅਪਰਾਧਾਂ ਦੇ ਘੱਟੋ-ਘੱਟ 20 ਮਾਮਲਿਆਂ ਵਿੱਚ ਲੋੜੀਂਦਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਕੈਲੀਬਰ ਦੇ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਟੋਇਟਾ ਫਾਰਚੂਨਰ ਕਾਰ ਨੂੰ ਵੀ ਜ਼ਬਤ ਕਰ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਦੀਆਂ ਟੀਮਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਵਿੱਚ ਮੁਲਜ਼ਮ ਵਿੱਕੀ ਦਾ ਪਿੱਛਾ ਕਰਦਿਆਂ ਸੈਕਟਰ-91, ਮੋਹਾਲੀ ਸਥਿਤ ਅਪਾਰਟਮੈਂਟ, ਜਿੱਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿੱਕੀ, ਜਿਸ ਨੂੰ ਪਾਕਿ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ, ਗੋਲਡੀ ਬਰਾੜ ਅਤੇ ਸਾਬਾ (ਅਮਰੀਕਾ) ਜ਼ਰੀਏ ਪਾਕਿਸਤਾਨ ਅਧਾਰਤ ਨਸ਼ੇ ਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਨੂੰ ਵਿਰੋਧੀ ਗੈਂਗ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਦੋਸ਼ੀ ਵਿੱਕੀ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿਖੇ ਜਿਮ ਵਿੱਚ ਗੋਲੀ ਮਾਰ ਕੇ ਕਤਲ ਕੀਤੇ ਗਏ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਸਹਿ-ਦੋਸ਼ੀਆਂ ਵਿੱਚੋਂ ਇੱਕ ਸੀ। ਉਨ੍ਹਾਂ ਦੱਸਿਆ ਕਿ ਫਰਵਰੀ 2019 ਵਿੱਚ ਪੀਰਮੁਛੱਲਾ ਵਿਖੇ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਅੰਕਿਤ ਭਾਦੂ ਦੇ ਮਾਰੇ ਜਾਣ ਤੋਂ ਬਾਅਦ ਮੁਲਜ਼ਮ ਵਿਕਰਮਜੀਤ ਵਿੱਕੀ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸਦੀ ਜਗ੍ਹਾ ਲੈ ਲਈ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿੱਚ ਅਪਰਾਧਿਕ ਗਤੀਵਿਧੀਆਂ ‘ਚ ਸਰਗਰਮੀ ਨਾਲ ਸ਼ਾਮਲ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਗੈਂਗ ਦੀ ਹਥਿਆਰਾਂ/ਨਸ਼ੇ ਦੀ ਤਸਕਰੀ ਦੀ ਚੇਨ ਨੂੰ ਠੱਲ੍ਹ ਪਾਉਣ ਲਈ ਵਿਕਰਮਜੀਤ ਵਿੱਕੀ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 16 ਮਿਤੀ 27/12/2023 ਨੂੰ ਦਰਜ ਕੀਤਾ ਗਿਆ ਹੈ।
Punjab Bani 28 December,2023
ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜੈਪੁਰ, 28 ਦਸੰਬਰ ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10:23 ‘ਤੇ ਈਮੇਲ ਆਈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ ਅਤੇ ਅਹਿਮਦਾਬਾਦ ਹਵਾਈ ਅੱਡਿਆਂ ‘ਤੇ ਬੰਬ ਧਮਾਕੇ ਕੀਤੇ ਜਾਣਗੇ। ਅਧਿਕਾਰਤ ਕਸਟਮਰ ਕੇਅਰ ਆਈਡੀ ‘ਤੇ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਜੈਪੁਰ ਹਵਾਈ ਅੱਡੇ ‘ਤੇ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਸੀਆਈਐੱਸਐੱਫ ਅਤੇ ਸਥਾਨਕ ਪੁਲੀਸ ਨੇ ਹਵਾਈ ਅੱਡੇ ਅਤੇ ਉੱਥੋਂ ਉਤਰਨ ਵਾਲੀਆਂ ਉਡਾਣਾਂ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸੀਆਈਐਸਐਫ ਨੇ ਹੁਣ ਜੈਪੁਰ ਏਅਰਪੋਰਟ ਪੁਲੀਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।
Punjab Bani 28 December,2023
ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ
ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ ਪੁਲੀਸ ਮੁਖੀ ਨੂੰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ ਵਿੱਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਸ. ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਜ਼ਿਲ੍ਹੇ ਅੰਦਰ ਰਾਹਗੀਰਾਂ ਨੂੰ ਲੁੱਟਣ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਪੁਲੀਸ ਮੁਖੀ ਨੂੰ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੰਗਾ ਪੁਲੀਸ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਪੰਜਾਬ ਪੁਲੀਸ ਮੁਖੀ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਸਮੇਤ ਪੰਜਾਬ ਭਰ ‘ਚ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਚੋਰਾਂ, ਲੁਟੇਰਿਆਂ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।
Punjab Bani 28 December,2023
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਦੇਸ਼ ਪੰਜਾਬ ਦੇ ਸਾਬਕਾ ਸੰਪਾਦਕ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਹਰ ਸਾਹ ਸਮਰਪਿਤ ਕਰਨ ਵਾਲੀ ਮਹਾਨ ਸ਼ਖ਼ਸੀਅਤ ਸਰਦਾਰ ਗੁਰਬਚਨ ਸਿੰਘ ਜੀ ਬੇਸ਼ੱਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਪਰ ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਲੋਕਾਂ ਲਈ ਰਾਹ-ਦਸੇਰਾ ਬਣੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
Punjab Bani 28 December,2023
ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਤਸਵੀਰਾਂ ਕਾਰਨ ਹੋਈ ਪੰਜਾਬ ਦੀ ਝਾਂਕੀ ਬਾਹਰ : ਜਾਖੜ
ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਤਸਵੀਰਾਂ ਕਾਰਨ ਹੋਈ ਪੰਜਾਬ ਦੀ ਝਾਂਕੀ ਬਾਹਰ : ਜਾਖੜ ਦਿਲੀ : ਕੇਂਦਰ ਸਰਕਾਰ ਵੱਲੋਂ 26 ਜਨਵਰੀ 2024 ਲਈ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਬਾਹਰ ਕੀਤੇ ਜਾਣ ਦਾ ਮਾਮਲੇ 'ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝਾਂਕੀ ਨੂੰ ਪਰੇਡ ਵਿਚੋਂ ਬਾਹਰ ਕੱਢਣ ਲਈ ਜਿਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ, ਤਾਂ ਵੀਰਵਾਰ ਪੰਜਾਬ ਭਾਜਪਾ ਵੱਲੋਂ ਝਾਂਕੀ ਨੂੰ ਬਾਹਰ ਕੱਢਣ ਲਈ ਸੀਐਮ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਾਇਆ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੀ ਝਾਂਕੀ ਨੂੰ ਰੋਕਿਆ ਨਹੀਂ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਝਾਂਕੀ ਬਾਹਰ ਕੱਢਣ ਜਾਣ ਦੇ ਮਾਮਲੇ 'ਤੇ ਅੰਕੜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਦੇ ਦਾਅਵੇ ਦਾ ਜਵਾਬ ਵੀ ਦਿੱਤਾ। ਮੁੱਖ ਮੰਤਰੀ ਮਾਨ ਵੱਲੋਂ ਝਾਂਕੀ ਨੂੰ ਲੈ ਕੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ 'ਤੇ ਸੁਨੀਲ ਜਾਖੜ ਨੇ ਸ਼ੋਲੇ ਫਿਲਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਕੱਲ 26 ਜਨਵਰੀ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਨੌਟੰਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਸਬੰਧੀ ਦੋ ਵੱਡੇ ਕਾਰਨ ਰਹੇ, ਕਿਉਂਕਿ ਕੇਂਦਰ ਨੂੰ ਭੇਜੀਆਂ ਗਈਆਂ ਝਾਂਕੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ, ਜਿਸ ਦੀ ਵਜ੍ਹਾ ਕਾਰਨ ਝਾਂਕੀ ਨੂੰ ਬਾਹਰ ਕੀਤਾ ਗਿਆ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝਾਕੀ ਨਹੀਂ ਰੋਕੀ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਪਰੇਡ ਵਿਚੋਂ ਪੰਜਾਬ ਦੀਆਂ ਝਾਂਕੀਆਂ ਬਾਹਰ ਹੋਣ ਲਈ ਮੁੱਖ ਮੰਤਰੀ ਮਾਫੀ ਮੰਗਣੀ ਚਾਹੀਦੀ ਹੈ।
Punjab Bani 28 December,2023
ਕਤਰ : 8 ਭਾਰਤੀਆਂ ਦੀ ਮੌਤ ਦੀ ਸਜਾ ਕੀਤੀ ਰੱਦ
ਕਤਰ : 8 ਭਾਰਤੀਆਂ ਦੀ ਮੌਤ ਦੀ ਸਜਾ ਕੀਤੀ ਰੱਦ ਨਵੀਂ ਦਿੱਲੀ, 28 ਦਸੰਬਰ ਜਾਸੂਸੀ ਦੇ ਦੋਸ਼ ਕਾਰਨ ਕਤਰ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਅੱਠ ਭਾਰਤੀਆਂ ਦੀ ਸਜ਼ਾ ਘਟਾ ਦਿੱਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਇਥੇ ਦੱਸਿਆ ਕਿ ਸਜ਼ਾਵਾਂ ਘੱਟ ਕਰਨ ਬਾਰੇ ਵਿਸਥਾਰਪੂਰਵਕ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਬਰਕਰਾਰ ਹੈ।
Punjab Bani 28 December,2023
ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ
ਕੈਨੇਡਾ ਪੁਲਸ ਜਲਦ ਹੀ ਹਰਦੀਪ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਕਰ ਸਕਦੀ ਹੈ ਗਿ੍ਰਫ਼ਤਾਰੀ ਓਟਵਾ, 28 ਦਸੰਬਰ ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਦਿ ਗਲੋਬ ਐਂਡ ਮੇਲ ਦੇ ਅਨੁਸਾਰ ਪੁਲੀਸ ਫਿਲਹਾਲ ਮਸ਼ਕੂਕਾਂ ’ਤੇ ਨਜ਼ਰ ਰੱਖ ਰਹੀ ਹੈ ਤੇ ਉਮੀਦ ਹੈ ਕਿ ਕੁਝ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਮਸ਼ਕੂਕ ਕਾਤਲ ਕੈਨੇਡਾ ਛੱਡ ਕੇ ਨਹੀਂ ਗਏ ਅਤੇ ਪੁਲੀਸ ਕਈ ਮਹੀਨਿਆਂ ਤੋਂ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ 2020 ’ਚ ਨਿੱਝਰ ਨੂੰ ਅਤਿਵਾਦੀ ਕਰਾਰ ਦਿੱਤਾ ਸੀ।
Punjab Bani 28 December,2023
ਭਿਆਨਕ ਸੜਕ ਹਾਦਸਾ : ਤੁਰਕੀ ਵਿੱਚ 11 ਲੋਕਾਂ ਦੀ ਮੌਤ, 50 ਤੋ ਵਧ ਜ਼ਖਮੀ
ਭਿਆਨਕ ਸੜਕ ਹਾਦਸਾ : ਤੁਰਕੀ ਵਿੱਚ 11 ਲੋਕਾਂ ਦੀ ਮੌਤ, 50 ਤੋ ਵਧ ਜ਼ਖਮੀ ਅੰਕਾਰਾ : ਉੱਤਰੀ-ਪੱਛਮੀ ਤੁਰਕੀ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ।। ਸਰਕਾਰੀ ਮਾਲਕੀ ਵਾਲੀ ਅਨਾਦੋਲੂ ਸਮਾਚਾਰ ਏਜੰਸੀ ਦੇ ਅਨੁਸਾਰ, ਸਾਕਾਰੀਆ ਪ੍ਰਾਂਤ ਦੇ ਦਗਦੀਬੀ ਨੇੜਲੇ ਉੱਤਰੀ ਮਾਰਮਾਰਾ ਹਾਈਵੇਅ 'ਤੇ ਹਾਦਸੇ ਵਿੱਚ ਤਿੰਨ ਬੱਸਾਂ ਅਤੇ ਇੱਕ ਟਰੱਕ ਸਮੇਤ ਸੱਤ ਵਾਹਨ ਸ਼ਾਮਲ ਸਨ। ਅਨਾਦੋਲੂ ਨਿਊਜ਼ ਏਜੰਸੀ 'ਚ ਦਿੱਤੀ ਗਈ ਜਾਣਕਾਰੀ 'ਚ ਕਿਹਾ ਗਿਆ ਹੈ ਕਿ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਨਿਜੀ ਨਿਊਜ਼ ਚੈਨਲ ਐਨਟੀਵੀ ਨੇ ਕਿਹਾ ਕਿ ਖੇਤਰ ਸੰਘਣੀ ਧੁੰਦ ਵਿੱਚ ਢੱਕਿਆ ਹੋਇਆ ਸੀ ਅਤੇ ਦ੍ਰਿਸ਼ਟੀ ਘੱਟ ਸੀ। ਸਾਕਾਰੀਆ ਸੂਬੇ ਦੇ ਗਵਰਨਰ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ 57 ਲੋਕ ਜ਼ਖ਼ਮੀ ਹੋਏ ਹਨ ਅਤੇ ਹਸਪਤਾਲ 'ਚ ਭਰਤੀ ਹਨ।
Punjab Bani 28 December,2023
ਪੰਜਾਬ ਅੰਦਰ ਸੰਘਣੀ ਧੂੰਦ : ਮੌਸਮ ਵਿਭਾਗ ਵਲੋ ਐਲਰਟ ਜਾਰੀ
ਪੰਜਾਬ ਅੰਦਰ ਸੰਘਣੀ ਧੂੰਦ : ਮੌਸਮ ਵਿਭਾਗ ਵਲੋ ਐਲਰਟ ਜਾਰੀ ਲੁਧਿਆਣਾ : ਸੂਬੇ ’ਚ ਸਵੇਰ ਤੋਂ ਹੀ ਠੰਢ ਵਿਚਾਲੇ ਸੰਘਣੀ ਧੁੰਦ ਰਹੀ। ਦਿਨ ਦੌਰਾਨ ਹਲਕੀ ਧੁੱਪ ਨਿਕਲੀ ਤੇ ਸ਼ਾਮ ਢਲਦੇ ਹੀ ਮੁੜ ਕਈ ਜ਼ਿਲ੍ਹੇ ਧੁੰਦ ਦੀ ਲਪੇਟ ’ਚ ਆ ਗਏ। ਕਈ ਥਾਵਾਂ ’ਤੇ ਵਿਜ਼ੀਬਿਲਿਟੀ ਜ਼ੀਰੋ ਰਹੀ। ਧੁੰਧ ਕਾਰਨ ਹਵਾਈ, ਰੇਲ ਤੇ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਮੌਸਮ ਵਿਭਾਗ ਚੰਡੀਗੜ੍ਹ ਨੇ ਵੀਰਵਾਰ ਨੂੰ ਵੀ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਧੁੰਦ ਦੌਰਾਨ ਹਵਾ ’ਚ ਨਮੀ ਸੌ ਫ਼ੀਸਦੀ ਤੱਕ ਪੁੱਜਣ ਕਾਰਨ ਧੁੰਦ ਵਿਚਾਲੇ ਤਰੇਲ ਮੀਂਹ ਵਾਂਗ ਡਿੱਗ ਰਹੀ ਸੀ। ਕਈ ਥਾਵਾਂ ’ਤੇ ਤਰੇਲ ਜੰਮ ਵੀ ਗਈ। ਦੂਜੇ ਪਾਸੇ ਪੱਛਮੀ ਗੜਬੜੀ ਕਾਰਨ ਕਈ ਜ਼ਿਲ੍ਹਿਆਂ ’ਚ ਜਿੱਥੇ ਰਾਤ ਦਾ ਤਾਪਮਾਨ ਆਮ ਤੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਰਿਹਾ, ਉਥੇ ਦਿਨ ਦਾ ਤਾਪਮਾਨ ਆਮ ਤੋਂ ਕਾਫ਼ੀ ਹੇਠਾਂ ਡਿੱਗ ਗਿਆ। ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ’ਚ ਤਾਂ ਦਿਨ ਦਾ ਤਾਪਮਾਨ ਡਿੱਗ ਕੇ 14 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਤੋਂ ਚਾਰ ਡਿਗਰੀ ਸੈਲਸੀਅਸ ਘੱਟ ਸੀ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 5.2 ਡਿਗਰੀ ਸੈਲਸੀਅਸ ਰਿਹਾ।
Punjab Bani 28 December,2023
ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ
ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਪਿਛਲੇ ਦਿਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਸੀਆਈਏ ਸਟਾਫ ਦੀ ਟੀਮ ਨੇ ਉਸਦੇ ਇੱਕ ਹੋਰ ਸਾਥੀ ਨੂੰ ਉਸ ਵੇਲੇ ਲੱਖਾਂ ਰੁਪਏ ਦੀ ਡਰੱਗ ਮਨੀ ਅਤੇ ਦੋ ਕਿਲੋ ਅਫੀਮ ਸਮੇਤ ਕਾਬੂ ਕਰ ਲਿਆ ਜਦ ਉਹ ਬਰੇਲੀ ਤੋਂ ਰੇਲ ਗੱਡੀ ਰਾਹੀਂ ਅਫੀਮ ਲੈ ਕੇ ਜਲੰਧਰ ਰੇਲਵੇ ਸਟੇਸ਼ਨ ਤੇ ਉਤਰ ਕੇ ਬਾਹਰ ਆਇਆ ਸੀ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 21 ਦਸੰਬਰ ਨੂੰ ਏਸੀਪੀ ਡਿਟੈਕਟਿਵ ਪਰਮਜੀਤ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਲਾਡੋਵਾਲੀ ਰੋਡ ਤੋਂ ਰਾਜਕੁਮਾਰ ਵਾਸੀ ਅਲੀਗੰਜ ਬਰੇਲੀ ਉੱਤਰ ਪ੍ਰਦੇਸ਼ ਅਤੇ ਜੁਬੇਦਾ ਵਾਸੀ ਪਿੰਡ ਕੋਟਲਾ ਜਲੰਧਰ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਸੀ ।ਰਾਜਕੁਮਾਰ ਇਹੀ ਅਫੀਮ ਬਰੇਲੀ ਤੋਂ ਲੈ ਕੇ ਜੁਬੇਦਾ ਨੂੰ ਸਪਲਾਈ ਦੇਣ ਲਈ ਆਇਆ ਸੀ। ਸੀਆਈਏ ਸਟਾਫ ਦੀ ਟੀਮ ਨੇ ਦੋਵਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਬਰੇਲੀ ਤੋਂ ਹੀ ਇਹਨਾਂ ਦਾ ਇੱਕ ਹੋਰ ਸਾਥੀ ਅਫੀਮ ਦੀ ਸਪਲਾਈ ਦੇਣ ਲਈ ਜਲੰਧਰ ਆ ਰਿਹਾ ਹੈ। ਜਿਸ ਤੇ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ।
Punjab Bani 28 December,2023
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਚਾਰਜਸੀਟ ਵਿੱਚ ਪ੍ਰਿਅੰਕਾ ਗਾਂਧੀ ਦਾ ਨਾ ਆਇਆ ਸਾਹਮਣੇ
ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਚਾਰਜਸੀਟ ਵਿੱਚ ਪ੍ਰਿਅੰਕਾ ਗਾਂਧੀ ਦਾ ਨਾ ਆਇਆ ਸਾਹਮਣੇ ਦਿਲੀ : ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ਵਿੱਚ ਪਹਿਲੀ ਵਾਰ ਪ੍ਰਿਅੰਕਾ ਗਾਂਧੀ ਦਾ ਨਾਮ ਸਾਹਮਣੇ ਆਇਆ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਈਡੀ ਦੀ ਚਾਰਜਸ਼ੀਟ ਵਿੱਚ ਰਾਬਰਟ ਵਾਡਰਾ ਦੇ ਨਾਲ ਪ੍ਰਿਯੰਕਾ ਗਾਂਧੀ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੂੰ ਮੁਲਜ਼ਮ ਨਹੀਂ ਬਣਾਇਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਚਾਰਜਸ਼ੀਟ ‘ਚ ਪਹਿਲੀ ਵਾਰ ਪ੍ਰਿਅੰਕਾ ਗਾਂਧੀ ਵਾਡਰਾ ਦਾ ਜ਼ਿਕਰ ਕੀਤਾ ਗਿਆ ਹੈ। ਸੀਸੀ ਥੰਪੀ ਅਤੇ ਸੁਮਿਤ ਚੱਢਾ ਦੇ ਖਿਲਾਫ ਦਾਇਰ ਚਾਰਜਸ਼ੀਟ ਵਿੱਚ ਪ੍ਰਿਯੰਕਾ ਗਾਂਧੀ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਬਰਟ ਵਾਡਰਾ ਅਤੇ ਥੰਪੀ ਤੋਂ ਇਲਾਵਾ ਪ੍ਰਿਯੰਕਾ ਗਾਂਧੀ ਨੇ ਵੀ ਫਰੀਦਾਬਾਦ ਵਿਚ ਜ਼ਮੀਨ ਖਰੀਦੀ ਸੀ। ਸੰਜੇ ਭੰਡਾਰੀ ਦੇ ਕਰੀਬੀ ਥੰਪੀ ਅਤੇ ਵਾਡਰਾ ਵਿਚਾਲੇ ਵਿੱਤੀ ਸਬੰਧਾਂ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ। ਹਾਲਾਂਕਿ ਈਡੀ ਦੀ ਇਸ ਚਾਰਜਸ਼ੀਟ ਵਿੱਚ ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ ਦਾ ਨਾਂ ਮੁਲਜ਼ਮ ਵਜੋਂ ਨਹੀਂ ਹੈ।
Punjab Bani 28 December,2023
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ ਚੰਡੀਗੜ੍ਹ, 27 ਦਸੰਬਰ ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਦਫ਼ਾ ਨਹੀਂ ਹੈ, ਸਗੋਂ ਪਿਛਲੇ ਸਾਲ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹੀ ਸ਼ਰਾਰਤ ਕੀਤੀ ਸੀ ਅਤੇ ਇਸ ਸਾਲ ਵੀ ਝਾਕੀ ਰੱਦ ਕਰ ਕੇ ਉਹੀ ਹਰਕਤ ਦੁਹਰਾਈ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖ਼ਮਾਂ ਉਤੇ ਲੂਣ ਛਿੜਕ ਰਹੀ ਹੈ।” ਇੱਥੇ ਪੰਜਾਬ ਭਵਨ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਦੁਨੀਆ ਭਰ ਤੋਂ ਸ਼ਰਧਾਲੂ ਫਤਹਿਗੜ੍ਹ ਸਾਹਿਬ ਪੁੱਜ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅੱਗੇ ਨਤਮਸਤਕ ਹੋ ਰਹੇ ਹਨ, ਦੂਜੇ ਪਾਸੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਭਾਜਪਾ ਸਰਕਾਰ ਪੰਜਾਬ ਦੀ ਨਿਰਾਦਰੀ ਕਰਨ ਲਈ ਅਜਿਹੇ ਕੋਝੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤਾਂ ਤੇ ਬਲੀਦਾਨ ਸੂਬੇ ਦੀ ਮਹਾਨ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਸੂਬੇ ਦੀਆਂ ਝਾਕੀਆਂ ਵਿੱਚ ਬਾਖੂਬੀ ਦਿਖਾਇਆ ਜਾਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੇਸ਼ ਭਗਤੀ ਦੇ ਵਿਚਾਰਾਂ ਵਾਲੀਆਂ ਝਾਕੀਆਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦੀ ਬੇਹੁਰਮਤੀ ਕੀਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਇਹ ਸਲੂਕ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਵਾਲੀ ਗੱਲ ਹੈ ਕਿ ਇਹ ਫੈਸਲਾ ਉਨ੍ਹਾਂ ਦਿਨਾਂ ਦੌਰਾਨ ਕੀਤਾ ਗਿਆ, ਜਦੋਂ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਤਿਆਚਾਰੀ ਮੋਦੀ ਸਰਕਾਰ ਇਹ ਗੱਲ ਭੁੱਲ ਗਈ ਹੈ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਆਜ਼ਾਦੀ ਹਾਸਲ ਕਰਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ, ਜਿਸ ਵਿੱਚ ਇਸ ਸਾਲ ਫਰਾਂਸ ਦੇ ਰਾਸ਼ਟਰਪਤੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਦਾ ਮਾਣ ਵਧਣਾ ਸੀ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਹਰੇਕ ਸੂਬਾ ਆਪਣੀ ਵਿਰਾਸਤ ਨੂੰ ਦਰਸਾਉਂਦਾ ਹੈ ਪਰ ਮੋਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਜਾਣ ਬੁੱਝ ਕੇ ਪੰਜਾਬ ਨੂੰ ਇਸ ਤੋਂ ਬਾਹਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਝਾਕੀਆਂ ਲਈ ਚੁਣੇ ਗਏ ਸੂਬਿਆਂ ਵਿੱਚੋਂ 90 ਫੀਸਦੀ ਤੋਂ ਵੱਧ ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਨ, ਜਿਸ ਤੋਂ ਝਲਕਦਾ ਹੈ ਕਿ ਮੋਦੀ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਤੇ ਗਣਤੰਤਰ ਦਿਵਸ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਪੰਜਾਬ ਸਰਕਾਰ ਨੇ ਤਿੰਨ ਵਿਸ਼ੇ ‘ਪੰਜਾਬ-ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ’, ‘ਨਾਰੀ ਸ਼ਕਤੀ’ (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀਆਂ ਲਈ ਭੇਜਿਆ ਸੀ। ਉਨ੍ਹਾਂ ਕਿਹਾ ਕਿ ਮਨਜ਼ੂਰੀ ਲਈ ਇਹ ਵਿਸ਼ੇ ਸਮੇਂ ਸਿਰ ਕੇਂਦਰ ਸਰਕਾਰ ਕੋਲ ਭੇਜ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਵਿਸ਼ਿਆਂ ਨੂੰ ਰੱਦ ਕਰ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੰਦੇਭਾਗੀਂ ਕੇਂਦਰ ਸਰਕਾਰ ਸੂਬੇ ਅਤੇ ਦੇਸ਼ ਨਿਰਮਾਣ ਵਿੱਚ ਇਸ ਦੇ ਲਾਮਿਸਾਲ ਯੋਗਦਾਨ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਜੇ ਅੰਡੇਮਾਨ ਤੇ ਨਿਕੋਬਾਰ ਨੂੰ ਆਪਣੀ ਝਾਕੀ ਪੇਸ਼ ਕਰਨੀ ਪੈਂਦੀ ਤਾਂ ਪੰਜਾਬ ਉਸ ਵਿੱਚ ਵੀ ਹੋਣਾ ਸੀ ਕਿਉਂਕਿ ਭਾਰਤ ਦੀ ਆਜ਼ਾਦੀ ਦਾ ਸੰਘਰਸ਼ ਪੰਜਾਬ ਤੇ ਪੰਜਾਬੀਆਂ ਦੇ ਯੋਗਦਾਨ ਨਾਲ ਭਰਿਆ ਹੋਇਆ ਹੈ, ਜਿਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਬਹੁਤ ਵੱਡੀ ਸਾਜ਼ਿਸ਼ ਹੈ ਤਾਂ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੀਆਂ ਕੁਰਬਾਨੀਆਂ ਨੂੰ ਛੁਪਾਇਆ ਜਾ ਸਕੇ। ਭਾਜਪਾ ਦੇ ਚਾਪਲੂਸਾਂ ਉਤੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਇਨ੍ਹੀਂ ਦਿਨੀਂ ਦੇਸ਼ ਭਰ ਵਿੱਚ ਚੱਲ ਰਹੀਆਂ ਮੋਦੀ ਦੀਆਂ ਝਾਕੀਆਂ ਦਾ ਗੁਣਗਾਣ ਕਰਨ ਲੱਗੇ ਹੋਏ ਹਨ ਪਰ ਉਹ ਸ਼ਹੀਦਾਂ ਦੀਆਂ ਝਾਕੀਆਂ ਦੇ ਵਿਚਾਰ ਦੇ ਖ਼ਿਲਾਫ਼ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਇਕ ਵਾਰ ਫਿਰ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਰ.ਪੀ. ਸਿੰਘ, ਮਨਜਿੰਦਰ ਸਿਰਸਾ ਸਮੇਤ ਸਾਰੇ ਭਾਜਪਾ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਦੱਸਣ ਕਿ ਕੇਂਦਰ ਵਿਚਲੀ ਉਨ੍ਹਾਂ ਦੀ ਸਰਕਾਰ ਪੰਜਾਬ ਨਾਲ ਕਿਉਂ ਇੰਨੀ ਵੱਡੀ ਬੇਇਨਸਾਫ਼ੀ ਕਰ ਰਹੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਂ ਹਟਾ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਭਾਜਪਾ ਆਗੂ ਇਸ ਪੂਰੇ ਮਾਮਲੇ `ਤੇ ਚੁੱਪ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਕੇਂਦਰ ਸਰਕਾਰ ਹਜ਼ਮ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ ਤਾਂ ਜੋ ਸੂਬਾ ਸਰਕਾਰ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਾਊਂ ਭੁਗਤਾਨ ਕੀਤੇ ਜਾਣ ਦੇ ਬਾਵਜੂਦ ਸੂਬੇ ਨੂੰ ਰੇਲ ਗੱਡੀਆਂ ਨਾ ਦੇ ਕੇ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਾਰਾਣਸੀ, ਪਟਨਾ ਸਾਹਿਬ, ਨਾਂਦੇੜ ਸਾਹਿਬ, ਅਜਮੇਰ ਸ਼ਰੀਫ ਅਤੇ ਹੋਰ ਥਾਵਾਂ ਨੂੰ ਜਾਣ ਵਾਲੀਆਂ ਰੇਲਾਂ ਨੂੰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਰੋਕਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਇਸ ਕਾਰਵਾਈ ਦਾ ਇੱਕੋ-ਇਕ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ `ਤੇ ਮੱਥਾ ਟੇਕਣ ਤੋਂ ਵਾਂਝੇ ਰੱਖਣਾ ਹੈ ਅਤੇ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਰੋਜ਼ਾਨਾ ਡਬਲ ਇੰਜਣ ਵਾਲੀ ਸਰਕਾਰ ਦੀ ਸ਼ੇਖੀ ਮਾਰ ਰਹੇ ਹਨ ਪਰ ਰੇਲਵੇ ਇਸ ਲੋਕ ਪੱਖੀ ਯੋਜਨਾ ਲਈ ਰੇਲ ਗੱਡੀਆਂ ਚਲਾਉਣ ਵਾਸਤੇ ਕੋਈ ਇੰਜਣ ਨਾ ਹੋਣ ਦਾ ਹਵਾਲਾ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਹਰੇ ਇੰਜਣ ਵਾਲੀ ਸਰਕਾਰ ਦਾ ਕੀ ਫਾਇਦਾ ਜੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਹੀ ਨਹੀਂ ਮਿਲਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਹ ਝਾਕੀਆਂ ਸ਼ਾਮਲ ਨਹੀਂ ਕੀਤੀਆਂ ਜਾਂਦੀਆਂ ਤਾਂ ਵੀ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਸੂਬੇ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਸ ਨੂੰ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਬੈਨਰ ਹੇਠ ਸ਼ਾਮਲ ਕੀਤਾ ਜਾਵੇਗਾ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਕਿਉਂਕਿ ਭਗਵਾ ਪਾਰਟੀ ਅਜਿਹੀਆਂ ਸੌੜੀਆਂ ਚਾਲਾਂ ਨਾਲ ਦੇਸ਼ ਦੇ ਅੰਨਦਾਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਪੰਜਾਬ ਦਾ ਨਿਰਾਦਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਹ ਅਸਵੀਕਾਰਯੋਗ ਹੈ ਕਿਉਂਕਿ ਇਸ ਨਾਲ ਹਰ ਪੰਜਾਬੀ ਦੇ ਸਵੈਮਾਣ `ਤੇ ਸਿੱਧੀ ਸੱਟ ਮਾਰੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਆਤਮ ਨਿਰਭਰ ਬਣਾਉਣ ਲਈ ਪਹਿਲਾਂ ਹੀ ਠੋਸ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿੱਚ ਕੇਂਦਰ ਤੋਂ ਮਦਦ ਨਾ ਲੈਣੀ ਪਵੇ।
Punjab Bani 27 December,2023
ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ
ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ - 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ; ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ - ਪਹਿਲੀ ਵਾਰ 65 ਨਸ਼ਾ ਪੀੜਤਾਂ ਨੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕੀਤਾ: ਆਈਜੀਪੀ ਸੁਖਚੈਨ ਸਿੰਘ ਗਿੱਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ - ਇਸ ਸਾਲ ਏਜੀਟੀਐਫ ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 482 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ਅਤੇ ਨੌਂ ਨੂੰ ਮਾਰ ਮੁਕਾਇਆ; 519 ਹਥਿਆਰ ਕੀਤੇ ਬਰਾਮਦ - ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਇਕਾਈ ਨੇ ਇਸ ਸਾਲ 67 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ; 111 ਡਰੋਨ ਬਰਾਮਦ - ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਸੜਕਾਂ 'ਤੇ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਹੱਦੀ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਨਸ਼ਿਆਂ ਵਿਰੁੱਧ ਛੇੜੀ ਜੰਗ ਨੂੰ ਹੋਰ ਤੇਜ਼ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸਾਲ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਇੱਕ ਨਵਾਂ ਮੀਲਪੱਥਰ ਸਥਾਪਤ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ- ਇਨਫੋਰਸਮੈਂਟ, ਪ੍ਰੀਵੈਂਸ਼ਨ ਅਤੇ ਰੀਹੈਬਲੀਟੇਸ਼ਨ- ਅਪਣਾਈ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਜਾਣ ਵਾਲੇ ਨਸ਼ਾ ਪੀੜਤਾਂ ਨੂੰ ਮੁੜ-ਵਸੇਬੇ ਦਾ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ। ਆਈਜੀਪੀ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ 65 ਨਸ਼ਾ ਪੀੜਤਾਂ, ਜਿਨ੍ਹਾਂ ਨੂੰ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜਿਆ ਗਿਆ ਸੀ, ਨੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਦਾ ਪ੍ਰਣ ਕਰਕੇ ਐਨਡੀਪੀਐਸ ਦੀ ਧਾਰਾ 64-ਏ ਦਾ ਲਾਭ ਉਠਾਇਆ ਹੈ। ਡਾ. ਸੁਖਚੈਨ ਸਿੰਘ ਗਿੱਲ, ਜੋ 'ਯੀਅਰ ਐਂਡਰ' ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ 1 ਜਨਵਰੀ ਤੋਂ 26 ਦਸੰਬਰ, 2023 ਤੱਕ ਪੰਜਾਬ ਪੁਲਿਸ ਨੇ 10786 ਐਫ.ਆਈ.ਆਰਜ਼, ਜਿਨ੍ਹਾਂ ਵਿੱਚ 1385 ਵਪਾਰਕ ਮਾਮਲੇ ਹਨ, ਦਰਜ ਕਰਕੇ 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 1161 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਸੂਬੇ ਭਰ ਵਿੱਚੋਂ 795 ਕਿਲੋਗ੍ਰਾਮ ਅਫੀਮ, 403 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡਜ਼ ਦੀਆਂ 83.17 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 13.67 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਇਸ ਸਾਲ ਵੱਡੇ ਨਸ਼ਾ ਤਸਕਰਾਂ ਦੀਆਂ 127 ਕਰੋੜ ਰੁਪਏ ਦੀਆਂ 294 ਜਾਇਦਾਦਾਂ (110.64 ਕਰੋੜ ਰੁਪਏ ਦੀਆਂ ਅਚੱਲ ਅਤੇ 16.45 ਕਰੋੜ ਰੁਪਏ ਦੀਆਂ ਚੱਲ ਜਾਇਦਾਦਾਂ) ਜ਼ਬਤ ਕੀਤੀਆਂ ਗਈਆਂ ਹਨ, ਜਦਕਿ 26 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀਆਂ ਹੋਰ 90 ਤਜਵੀਜ਼ਾਂ ਸਮਰੱਥ ਅਥਾਰਟੀ ਕੋਲ ਲੰਬਿਤ ਹਨ। ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ 1 ਜਨਵਰੀ, 2023 ਤੋਂ ਹੁਣ ਤੱਕ 673 ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਵਾਰ-ਵਾਰ ਅਪਰਾਧ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਐਸਟੀਐਫ ਹੈੱਡਕੁਆਰਟਰ ਨੂੰ 55 ਅਜਿਹੇ ਹੀ ਨਸ਼ਾ ਤਸਕਰਾਂ ਦੀ ਸੂਚੀ ਭੇਜੀ ਹੈ ਤਾਂ ਜੋ ਉਨ੍ਹਾਂ ਵਿਰੁੱਧ ਪ੍ਰੀਵੈਸ਼ਨ ਆਫ਼ ਇਲਿਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਕਾਰਵਾਈ ਕੀਤੀ ਜਾ ਸਕੇ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3, ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਸਾਈਕੋਟ੍ਰੋਪਿਕ ਸਬਸਟਾਂਸਿਜ਼ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਨਿਵਾਰਕ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦਿੰਦੀ ਹੈ। ਸਾਲ 2023 ਵਿੱਚ ਗੈਂਗਸਟਰਾਂ ਵਿਰੁੱਧ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ, ਆਈਜੀਪੀ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ ਇਸ ਸਾਲ 188 ਗੈਂਗਸਟਰ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਅਤੇ 482 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਪਾਸੋਂ 519 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 102 ਵਾਹਨ, 4.5 ਕਿਲੋ ਹੈਰੋਇਨ ਅਤੇ 71.08 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪੁਲਿਸ ਪਾਰਟੀਆਂ ਅਤੇ ਅਪਰਾਧੀਆਂ ਦਰਮਿਆਨ ਘੱਟੋ-ਘੱਟ 60 ਮੁਕਾਬਲੇ ਹੋਏ, ਜਿਸ ਦੌਰਾਨ 9 ਗੈਂਗਸਟਰ/ਅਪਰਾਧੀਆਂ ਨੂੰ ਮਾਰ-ਮੁਕਾਇਆ ਗਿਆ ਅਤੇ 127 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ ਕੀਤੇ ਗਏ, ਜਿਨ੍ਹਾਂ ਵਿੱਚੋਂ 32 ਜ਼ਖਮੀ ਹੋਏ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਸ ਗੋਲੀਬਾਰੀ ਦੌਰਾਨ ਸਾਡਾ ਇੱਕ ਸਾਥੀ ਕਰਮਚਾਰੀ ਸ਼ਹੀਦ ਹੋ ਗਿਆ, ਜਦੋਂ ਕਿ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਜ਼ਿਕਰਯੋਗ ਹੈ ਕਿ ਸੱਤਾ 'ਚ ਆਉਣ ਤੋਂ ਤੁਰੰਤ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ 'ਚੋਂ ਗੈਂਗਸਟਰਾਂ ਦਾ ਖ਼ਾਤਮਾ ਕਰਨ ਲਈ 6 ਅਪ੍ਰੈਲ, 2022 ਨੂੰ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਹੇਠ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਦਾ ਗਠਨ ਕੀਤਾ ਸੀ। ਆਈਜੀਪੀ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਛੇ ਵੱਡੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਤਿੰਨ ਘੱਟ-ਦਰਜੇ ਦੇ ਵਿਸਫੋਟਕ ਧਮਾਕੇ; ਬਟਾਲਾ ਸਥਿਤ ਹਿੰਦੂ ਸ਼ਿਵ ਸੈਨਾ (ਸਮਾਜਵਾਦੀ) ਨੇਤਾ ਅਤੇ ਉਸਦੇ ਭਰਾ ਤੇ ਉਸਦੇ ਪੁੱਤਰ 'ਤੇ ਕਾਤਲਾਨਾ ਹਮਲਾ; ਬਠਿੰਡਾ 'ਚ ਕੁਲਚੇ ਦੀ ਦੁਕਾਨ ਦੇ ਮਾਲਕ ਦਾ ਕਤਲ; ਲੁਧਿਆਣਾ ਵਿੱਚ ਡਕੈਤੀ; ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਸਾਬਕਾ ਸਰਪੰਚ ਦਾ ਕਤਲ; ਬਦਮਾਸ਼ਾਂ ਵੱਲੋਂ ਲੁਧਿਆਣਾ ਦੇ ਉਦਯੋਗਪਤੀ ਨੂੰ ਲੁੱਟਣ ਲਈ ਅਗਵਾ ਕਰਕੇ ਉਸਦੇ ਗੋਲੀ ਮਾਰਨ ਦਾ ਮਾਮਲਾ, ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਦੀ ਗੁੱਥੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਲਝਾ ਲਿਆ ਗਿਆ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 201 ਐਫ.ਆਈ.ਆਰਜ਼. ਦਰਜ ਕੀਤੀਆਂ ਅਤੇ ਰਸੂਖ਼ਵਾਨ ਵਿਅਕਤੀਆਂ ਤੋਂ ਪੈਸੇ ਵਸੂਲਣ ਲਈ ਧਮਕੀ ਭਰੀਆਂ ਕਾਲਾਂ ਕਰਨ ਵਾਲੇ 99 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਜੀਪੀ ਨੇ ਅੱਤਵਾਦੀਆਂ ਵਿਰੁੱਧ ਕਾਰਵਾਈ ਬਾਰੇ ਵੇਰਵੇ ਦਿੰਦਿਆਂ ਦੱਸਿਆ ਕਿ 2023 ਵਿੱਚ, ਅੰਦਰੂਨੀ ਸੁਰੱਖਿਆ ਇਕਾਈ ਨੇ 67 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ 13 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਅਤੇ ਉਹਨਾਂ ਦੇ ਕਬਜ਼ੇ 'ਚੋਂ ਦੋ ਰਾਈਫਲਾਂ, 55 ਰਿਵਾਲਵਰ/ਪਿਸਤੌਲ, ਦੋ ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀਜ਼), 2.14 ਕਿਲੋ ਆਰਡੀਐਕਸ ਹੋਰ ਵਿਸਫੋਟਕ, ਦੋ ਹੈਂਡ ਗ੍ਰਨੇਡ ਅਤੇ 111 ਡਰੋਨ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਡਰੋਨਾਂ ਰਾਹੀਂ ਭੇਜੀ ਗਈ 253 ਕਿਲੋ ਹੈਰੋਇਨ, 16 ਪਿਸਤੌਲਾਂ, ਏਕੇ-47 ਰਾਈਫਲ ਸਮੇਤ ਦੋ ਰਾਈਫਲਾਂ (ਮੈਗਜ਼ੀਨ ਅਤੇ ਜਿੰਦਾ ਕਾਰਤੂਸਾਂ ਸਮੇਤ) ਅਤੇ 20.26 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਇਸ ਸਾਲ 303 ਡਰੋਨ ਗਤੀਵਿਧੀਆਂ ਦੇਖੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਰੱਖਿਆ ਦੀ ਦੂਜੀ ਪੰਕਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪਹਿਲਾਂ ਹੀ 19.25 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਦੇ ਨਾਲ ਹੀ ਡਰੋਨ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਦੋ ਕਮੇਟੀਆਂ ਵੀ ਬਣਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਏਡੀਜੀਪੀ ਸੁਰੱਖਿਆ ਐਸਐਸ ਸ੍ਰੀਵਾਸਤਵਾ ਦੀ ਅਗਵਾਈ ਵਾਲੀ ਪਹਿਲੀ ਕਮੇਟੀ ਡਰੋਨ ਖੋਜ, ਨਿਰਪੱਖਤਾ, ਪ੍ਰਭਾਵਸ਼ਾਲੀ ਪੁਲਿਸਿੰਗ, ਆਫ਼ਤ ਪ੍ਰਬੰਧਨ, ਡਰੋਨ ਸਿਖਲਾਈ ਅਤੇ ਡਰੋਨ ਫੋਰੈਂਸਿਕ ਲਈ ਡਰੋਨਾਂ ਦੀ ਕਾਨੂੰਨੀ ਵਰਤੋਂ, ਜਦੋਂ ਕਿ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੀ ਅਗਵਾਈ ਵਾਲੀ ਦੂਜੀ ਕਮੇਟੀ ਡਰੋਨ ਦੀਆਂ ਜ਼ਰੂਰਤਾਂ ਦਾ ਮੁਲਾਂਕਣ ਕਰਨ, ਡਰੋਨ ਦੀ ਵਰਤੋਂ ਲਈ ਸਿਖਲਾਈ, ਡਰੋਨਾਂ ਦਾ ਮੁਕਾਬਲਾ ਕਰਨ ਅਤੇ ਉਪਕਰਣਾਂ ਦੀ ਖਰੀਦ ਲਈ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਾਸਤੇ ਭਵਿੱਖੀ ਰੋਡ ਮੈਪ ਤਿਆਰ ਕਰੇਗੀ। ਆਈਜੀਪੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਪੰਜਾਬ ਸਰਕਾਰ ਨੇ ਆਉਣ ਵਾਲੇ ਚਾਰ ਸਾਲਾਂ ਲਈ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 746 ਸਬ-ਇੰਸਪੈਕਟਰਾਂ ਅਤੇ 144 ਸਿਵਲ ਸਪੋਰਟ ਸਟਾਫ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਦੋਂ ਕਿ ਇਨਵੈਸਟੀਗੇਸ਼ਨ ਕਾਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਵੱਖ-ਵੱਖ ਕਾਡਰਾਂ ਵਿੱਚ 3496 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ 2023 ਵਿੱਚ 2 ਕਰੋੜ ਰੁਪਏ ਦੇ 6 ਚੈੱਕ (1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ 1 ਕਰੋੜ ਰੁਪਏ ਦਾ ਐਚ.ਡੀ.ਐਫ.ਸੀ. ਬੀਮਾ ਕਵਰ) ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਅਤੇ ਇੱਕ ਹੋਮਗਾਰਡ ਦੇ ਪਰਿਵਾਰਾਂ ਨੂੰ ਸੌਂਪੇ ਗਏ। ਆਗਾਮੀ ਪ੍ਰੋਜੈਕਟ ਬਾਰੇ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦੇ ਉਦੇਸ਼ ਨਾਲ ਬਣਾਏ ਗਏ ਅਭਿਲਾਸ਼ੀ ਪ੍ਰੋਜੈਕਟ ਸੜਕ ਸੁਰੱਖਿਆ ਫੋਰਸ (ਐਸਐਸਐਫ) ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਐਸਐਸਐਫ ਇੱਕ ਵਿਸ਼ੇਸ਼ ਪੁਲਿਸ ਟੀਮ ਹੈ ਜੋ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਦਾ ਪਿੱਛਾ ਕਰਨ ਲਈ ਸਮਰਪਿਤ ਹੋਵੇਗੀ। ਸੂਬੇ ਵਿੱਚ ਸੜਕੀ ਨੈਟਵਰਕ ਨੂੰ ਹੋਰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਵਿਲੱਖਣ ਪਹਿਲਕਦਮੀ ਕਰਦਿਆਂ ਪੰਜਾਬ ਪੁਲਿਸ ਦੇ ਟ੍ਰੈਫਿਕ ਵਿੰਗ ਦੀ ਅਗਵਾਈ ਹੇਠ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਨੇ ਅਡਵਾਂਸਡ ਏਆਈ ਸਮਰੱਥਾਵਾਂ ਵਾਲੇ ਸੋਲਰ ਪਾਵਰਡ ਸਮਾਰਟ ਬੈਰੀਕੇਡ ਲਗਾਏ ਹਨ, ਜੋ ਲਾਇਸੈਂਸ ਪਲੇਟਾਂ ਨੂੰ ਬਾਰੀਕੀ ਨਾਲ ਸਕੈਨ ਕਰ ਸਕਦੇ ਹਨ, ਬਲੈਕਲਿਸਟ ਕੀਤੇ ਵਾਹਨਾਂ ਦੀ ਪਛਾਣ ਕਰ ਸਕਦੇ ਹਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀਆਂ ਲਈ ਅਧਿਕਾਰੀਆਂ ਨੂੰ ਤੁਰੰਤ ਸੁਚੇਤ ਕਰ ਸਕਦੇ ਹਨ। ਇਹ ਬੈਰੀਕੇਡ, ਜੋ ਕਿ ਫਲੈਸ਼ਿੰਗ ਲਾਈਟਾਂ ਅਤੇ ਸਪੀਕਰ ਨਾਲ ਲੈਸ ਹਨ, 24x7 ਕੰਮ ਕਰਨ ਦੇ ਸਮਰੱਥ ਹਨ। ਡੱਬੀ: 1. ਨਸ਼ਿਆਂ ਵਿਰੁੱਧ ਕਾਰਵਾਈ • ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰ/ਸਪਲਾਇਰ: 14951 • ਗ੍ਰਿਫਤਾਰ ਕੀਤੀਆਂ ਗਈਆਂ ਵੱਡੀਆਂ ਮੱਛੀਆਂ: 2424 • ਦਰਜ ਕੀਤੀਆਂ ਕੁੱਲ ਐਫ.ਆਈ.ਆਰ: 10786 • ਵਪਾਰਕ ਮਾਮਲਿਆਂ ‘ਚ ਦਰਜ ਐਫ.ਆਈ.ਆਰਜ਼ : 1385 • ਜ਼ਬਤ ਕੀਤੀ ਸੰਪੱਤੀ: 127 ਕਰੋੜ ਰੁਪਏ ਦੀਆਂ 294 ਜਾਇਦਾਦਾਂ • ਕੁੱਲ ਹੈਰੋਇਨ ਬਰਾਮਦ: 1161.23 ਕਿਲੋਗ੍ਰਾਮ • ਕੁੱਲ ਅਫੀਮ ਬਰਾਮਦ: 795.65 ਕਿਲੋਗ੍ਰਾਮ • ਕੁੱਲ ਭੁੱਕੀ ਬਰਾਮਦ: 403 ਕੁਇੰਟਲ • ਫਾਰਮਾ ਓਪੀਔਡਜ਼ ਦੀਆਂ ਬਰਾਮਦ ਕੀਤੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ: 83.17 ਲੱਖ • ਕੁੱਲ ਡਰੱਗ ਮਨੀ ਬਰਾਮਦ: 13.67 ਕਰੋੜ ਰੁਪਏ • ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਕੀਤੇ ਗਏ ਭਗੌੜੇ ਅਪਰਾਧੀਆਂ/ਭਗੌੜਿਆਂ ਦੀ ਕੁੱਲ ਗਿਣਤੀ: 673 • ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕਰਨ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ: 65 • ਪੀਆਈਟੀ-ਐਨਡੀਪੀਐਸ ਐਕਟ ਤਹਿਤ ਭੇਜੇ ਗਏ ਪ੍ਰਸਤਾਵ: 55 2. ਗੈਂਗਸਟਰਾਂ ਵਿਰੁੱਧ ਕਾਰਵਾਈ • ਪਰਦਾਫਾਸ਼ ਕੀਤੇ ਗਏ ਮਾਡਿਊਲਾਂ ਦੀ ਗਿਣਤੀ: 188 • ਗ੍ਰਿਫਤਾਰ ਗੈਂਗਸਟਰ/ਅਪਰਾਧੀ: 482 • ਪੁਲਿਸ ਮੁਕਾਬਲੇ: 60 •ਮਾਰੇ ਗਏ ਗੈਂਗਸਟਰ/ਅਪਰਾਧੀ: 9 • ਜ਼ਖਮੀ ਹੋਏ ਗੈਂਗਸਟਰ/ਅਪਰਾਧੀ: 32 • ਸ਼ਹੀਦ ਹੋਏ ਪੁਲਿਸ ਮੁਲਾਜ਼ਮ: 1 • ਜ਼ਖਮੀ ਹੋਏ ਪੁਲਿਸ ਕਰਮਚਾਰੀ: 6 • ਬਰਾਮਦ ਹਥਿਆਰ: 519 ਗੈਂਗਸਟਰਾਂ ਤੋਂ ਬਰਾਮਦ ਹੈਰੋਇਨ: 4.56 ਕਿਲੋਗ੍ਰਾਮ • ਬਰਾਮਦ ਕੀਤੇ ਵਾਹਨ: 102 3. ਅੱਤਵਾਦੀਆਂ ਵਿਰੁੱਧ ਕਾਰਵਾਈ • ਪਰਦਾਫਾਸ਼ ਕੀਤੇ ਗਏ ਦਹਿਸ਼ਤੀ ਮਾਡਿਊਲ: 13 • ਗ੍ਰਿਫਤਾਰ ਕੀਤੇ ਗਏ ਅੱਤਵਾਦੀ: 67 • ਬਰਾਮਦ ਕੁੱਲ ਰਾਈਫਲਾਂ: 2 • ਬਰਾਮਦ ਕੁੱਲ ਰਿਵਾਲਵਰ/ਪਿਸਤੌਲ: 55 • ਬਰਾਮਦ ਕੁੱਲ ਟਿਫਿਨ ਆਈ.ਈ.ਡੀਜ਼: 2 • ਬਰਾਮਦ ਕੀਤੇ ਆਰਡੀਐਕਸ ਅਤੇ ਹੋਰ ਵਿਸਫੋਟਕ ਸਮੱਗਰੀ: 2.14 ਕਿਲੋਗ੍ਰਾਮ • ਬਰਾਮਦ ਕੁੱਲ ਹੈਂਡ ਗ੍ਰਨੇਡ: 2 • ਦੇਖੀਆਂ ਗਈਆਂ ਡਰੋਨ ਗਤੀਵਿਧੀਆਂ: 303 • ਬਰਾਮਦ ਡਰੋਨ: 111 4. ਸਾਲ 2023 ਵਿੱਚ ਛੇ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਲਝਾਇਆ - ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਤੇ ਤਿੰਨ ਘੱਟ ਦਰਜੇ ਦੇ ਵਿਸਫੋਟਕ ਧਮਾਕੇ - ਬਟਾਲਾ ਅਧਾਰਤ ਹਿੰਦੂ ਸ਼ਿਵ ਸੈਨਾ (ਸਮਾਜਵਾਦੀ) ਨੇਤਾ 'ਤੇ ਕਾਤਲਾਨਾ ਹਮਲਾ - ਬਠਿੰਡਾ ਵਿਖੇ ਕੁਲਚੇ ਦੀ ਦੁਕਾਨ ਦੇ ਮਾਲਕ ਦਾ ਕਤਲ - ਲੁਧਿਆਣਾ ਵਿੱਚ ਡਕੈਤੀ - ਮੋਗਾ ਦੇ ਪਿੰਡ ਖੋਸਾ ਕੋਟਲਾ ਵਿੱਚ ਸਾਬਕਾ ਸਰਪੰਚ ਦਾ ਕਤਲ - ਬਦਮਾਸ਼ਾਂ ਵੱਲੋਂ ਲੁਧਿਆਣਾ ਦੇ ਉਦਯੋਗਪਤੀ ਨੂੰ ਅਗਵਾ ਕਰਕੇ ਉਸਨੂੰ ਲੁੱਟਣ ਅਤੇ ਗੋਲੀ ਮਾਰਨ ਦਾ ਮਾਮਲਾ
Punjab Bani 27 December,2023
ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ - ਚੇਤਨ ਸਿੰਘ ਜੌੜਾਮਾਜਰਾ
ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ - ਚੇਤਨ ਸਿੰਘ ਜੌੜਾਮਾਜਰਾ - ਜਲ ਸਰੋਤ ਮੰਤਰੀ ਵਲੋਂ ਲੁਧਿਆਣਾ ਅਤੇ ਮੋਗਾ ਵਿਖੇ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ - ਅਧਿਕਾਰੀਆਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ/ਲੁਧਿਆਣਾ/ਮੋਗਾ, 27 ਦਸੰਬਰ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇ। ਉਹ ਅੱਜ ਲੁਧਿਆਣਾ ਅਤੇ ਮੋਗਾ ਵਿਖੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਲੁਧਿਆਣਾ ਦੇ ਬੱਚਤ ਭਵਨ ਵਿਖੇ ਲੁਧਿਆਣਾ ਕੈਨਾਲ ਸਰਕਲ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਿਤ ਰਤਨ, ਗੁਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਲ ਸੰਭਾਲ ਨਾਲ ਸਬੰਧਤ ਸਾਰੇ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰਾਂ ਰਾਹੀਂ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਸਬੰਧਤ ਵਿਧਾਇਕਾਂ ਵੱਲੋਂ ਉਠਾਏ ਗਏ ਸਿੰਚਾਈ, ਨਹਿਰੀ ਪ੍ਰਣਾਲੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਪ੍ਰਬੰਧਨ ਸਬੰਧੀ ਮੁੱਦਿਆਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਚੁੱਕੇ ਗਏ ਮੁੱਦਿਆਂ 'ਤੇ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਲਈ ਅਗਲੇ ਮਹੀਨੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਡਰੇਨਾਂ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਰੇਨੇਜ ਸਿਸਟਮ ਰਾਹੀਂ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਹੱਤਵਪੂਰਨ ਮੁੱਦਿਆਂ ਦੇ ਜਲਦੀ ਨਿਪਟਾਰੇ ਲਈ ਸਾਰੀਆਂ ਲੰਬਿਤ ਫਾਈਲਾਂ ਨੂੰ ਕਲੀਅਰ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਕਿਉਂਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸੇ ਤਰ੍ਹਾਂ ਮੋਗਾ ਵਿਖੇ ਵੱਖਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ। ਮਾਈਨਰ ਮੋਘਿਆਂ ਦੀ ਦੁਬਾਰਾ ਚੈਕਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਰੀਕੇ ਝੀਲ ਅਤੇ ਫਾਜ਼ਿਲਕਾ ਕੋਲੋਂ ਲੰਘਣ ਵਾਲੇ ਦਰਿਆ ਦੀ ਸਫਾਈ ਕਰਵਾਉਣ ਸਣੇ ਸੇਮ ਨਾਲਿਆਂ ਦੀ ਲੇਵੈਲਿੰਗ ਦਾ ਖਾਕਾ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਡਰੇਨ ਅਤੇ ਨਾਲਿਆਂ ਦੀ ਸਫਾਈ ਦਾ ਰਿਕਾਰਡ ਇਕ ਹਫਤੇ ਵਿੱਚ ਉਨ੍ਹਾਂ ਦੇ ਦਫਤਰ ਨੂੰ ਭੇਜਿਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਜਲ ਸਰੋਤ ਵਿਭਾਗ ਦੇ ਜਿੰਨੇ ਵੀ ਰੈਸਟ ਹਾਊਸ ਹਨ, ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਇਕ ਹਫਤੇ ਵਿੱਚ ਰਿਪੋਰਟ ਭੇਜੀ ਜਾਵੇ।
Punjab Bani 27 December,2023
ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ
ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ • 7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ • 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ • 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ • 33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ ਚੰਡੀਗੜ੍ਹ, 27 ਦਸੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251 ਟਰੈਪ ਕੇਸਾਂ, ਅਪਰਾਧਿਕ ਮਾਮਲਿਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸਾਂ ਵਿੱਚ 288 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵਿੱਚ 66 ਪੁਲਿਸ ਕਰਮਚਾਰੀਆਂ ਅਤੇ 44 ਮਾਲ ਅਧਿਕਾਰੀਆਂ/ਕਰਮਚਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਵਿੱਚ 7 ਰਾਜਨੀਤਿਕ ਆਗੂਆਂ ਅਤੇ 70 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਇਸ ਸਾਲ ਦੌਰਾਨ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਰਿਸ਼ਵਤ ਲੈਣ ਵਾਲਿਆਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਬਹੁ-ਪੱਖੀ ਪਹੁੰਚ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੌਰਾਨ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅਣਥੱਕ ਮਿਹਨਤ, ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਹਰੇਕ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ 'ਤੇ ਡਟ ਕੇ ਪਹਿਰਾ ਦਿੱਤਾ ਤੇ ਦੋਸ਼ੀਆਂ ਖਿਲਾਫ ਮੁਕੱਦਮੇ ਦਰਜ ਕੀਤੇ। ਵਿਜੀਲੈਂਸ ਬਿਊਰੋ ਦੀ ਕਾਰਗੁਜ਼ਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬਿਊਰੋ ਨੇ 103 ਅਪਰਾਧਿਕ ਅਤੇ 15 ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਦਰਜ ਕੀਤੇ ਹਨ। ਇਸ ਮਿਆਦ ਦੇ ਅੰਦਰ ਵੱਖ ਵੱਖ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ 33 ਕੇਸਾਂ ਦਾ ਫੈਸਲਾ ਕੀਤਾ ਜਿਸ ਦੇ ਨਤੀਜੇ ਵਜੋਂ 43 ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ। ਵਿਜੀਲੈਂਸ ਨੇ ਇਸ ਸਮੇਂ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 181 ਕੇਸਾਂ ਦੇ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 82 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23-03-2022 ਤੋਂ ਆਰੰਭੀ ਗਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੂੰ 26-12-2023 ਤੱਕ ਆਡੀਓ-ਵੀਡੀਓ ਰਿਕਾਰਡਿੰਗਾਂ ਦੇ ਸਬੂਤਾਂ ਸਮੇਤ 11,074 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 5740 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਕਾਰਵਾਈ ਹਿੱਤ ਭੇਜ ਦਿੱਤੀਆਂ ਗਈਆਂ ਅਤੇ 630 ਸ਼ਿਕਾਇਤਾਂ ਵੱਖ-ਵੱਖ ਵਿਜੀਲੈਂਸ ਰੇਂਜਾਂ ਨੂੰ ਭੇਜੀਆਂ ਗਈਆਂ ਤਾਂ ਜੋ ਇਨ੍ਹਾਂ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾ ਸਕੇ। ਵਿਜੀਲੈਂਸ ਰੇਂਜਾਂ ਦੁਆਰਾ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਹੁਣ ਤੱਕ ਦਰਜ ਕੀਤੀਆਂ 124 ਐਫਆਈਆਰਜ਼ ਵਿੱਚ 151 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਵੱਖ-ਵੱਖ ਟਰੈਪ ਕੇਸਾਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵੱਲੋਂ ਦਰਜ ਕੀਤੇ ਗਏ ਕੁਝ ਖਾਸ ਕੇਸਾਂ ਬਾਰੇ ਦੱਸਿਆ ਕਿ ਸਾਲ 2023 ਦੌਰਾਨ ਵਿਜੀਲੈਂਸ ਬਿਓਰੋ ਰੇਂਜ ਬਠਿੰਡਾ ਵੱਲੋਂ ਬਲਜੀਤ ਸਿੰਘ ਬਰਾੜ, ਡੀ.ਐਸ.ਪੀ, ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ, ਅਮਿਤ ਰਤਨ, ਵਿਧਾਇਕ, ਬਠਿੰਡਾ ਦਿਹਾਤੀ ਨੂੰ 4,00,000 ਰੁਪਏ ਰਿਸ਼ਵਤ ਲੈਂਦਿਆਂ, ਆਰ.ਕੇ. ਗੁਪਤਾ, ਸੁਪਰਡੈਂਟ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੋਹਾਲੀ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਵਿਜੀਲੈਂਸ ਰੇਂਜ ਜਲੰਧਰ ਵੱਲੋਂ ਸਰਤਾਜ ਸਿੰਘ ਰੰਧਾਵਾ ਕਾਰਜਕਾਰੀ ਇੰਜਨੀਅਰ ਮਾਈਨਿੰਗ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਰਜਿੰਦਰ ਸਿੰਘ ਐਸ.ਡੀ.ਓ, ਮਾਈਨਿੰਗ, ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ 5,00,000 ਰੁਪਏ ਰਿਸ਼ਵਤ ਲੈਂਦਿਆਂ ਅਤੇ ਸਰਬਜੀਤ ਸਿੰਘ ਐਸ.ਡੀ.ਓ ਮਾਈਨਿੰਗ ਅਤੇ ਹੋਰਾਂ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਵਿਖੇ ਤਾਇਨਾਤ ਐਸਐਮਓ ਡਾ. ਪੂਨਮ ਗੋਇਲ ਅਤੇ ਡਾ. ਗੌਰਵ ਜੈਨ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿਜੀਲੈਂਸ ਰੇਂਜ ਵੱਲੋਂ ਦੋ ਵੱਖ-ਵੱਖ ਮਾਮਲਿਆਂ ਵਿੱਚ ਅਮਰਜੀਤ ਕੁਮਾਰ, ਸਹਾਇਕ ਇੰਜੀਨੀਅਰ (ਵਾਧੂ ਚਾਰਜ ਪੰਚਾਇਤ ਵਿਭਾਗ, ਰਾਜਪੁਰਾ) ਨੂੰ 2,00,000 ਰੁਪਏ ਅਤੇ ਮਨੀਸ਼ ਕੁਮਾਰ ਜਿੰਦਲ, ਵਧੀਕ ਸੁਪਰਡੈਂਟ ਇੰਜੀਨੀਅਰ, ਸਬ-ਡਵੀਜ਼ਨ ਪੀ.ਐਸ.ਪੀ.ਸੀ.ਐਲ. ਲਹਿਰਾ ਗਾਗਾ, ਸੰਗਰੂਰ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਯੂਨਿਟ ਵੱਲੋਂ ਵਿਪਨ ਕੁਮਾਰ ਸ਼ਰਮਾ, ਬੀ.ਡੀ.ਪੀ.ਓ., ਬਲਾਕ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ 15,000 ਰੁਪਏ ਰਿਸ਼ਵਤ ਲੈਣ, ਜਦਕਿ ਪੰਜਾਬ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ਅਥਾਰਟੀ (ਪੁੱਡਾ), ਅੰਮ੍ਰਿਤਸਰ ਦੇ ਕਾਰਜਕਾਰੀ ਇੰਜਨੀਅਰ ਗੁਰਪ੍ਰੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸੁਖਵਿੰਦਰ ਸਿੰਘ ਮੁਲਤਾਨੀ, ਕਾਰਜਕਾਰੀ ਇੰਜੀਨੀਅਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ। ਇੱਕ ਹੋਰ ਮਾਮਲੇ ਵਿੱਚ ਨਿੱਜੀ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਸਰਕਾਰੀ ਜ਼ਮੀਨ ਅਲਾਟ ਕਰਨ ਦੇ ਦੋਸ਼ ਹੇਠ ਕੁਲਦੀਪ ਸਿੰਘ, ਡੀਡੀਪੀਓ (ਸੇਵਾਮੁਕਤ) ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਵਿਜੀਲੈਂਸ ਰੇਂਜ ਆਰਥਿਕ ਅਪਰਾਧ ਵਿੰਗ, ਲੁਧਿਆਣਾ ਨੇ ਫਾਰਮੇਸੀ ਦੀਆਂ ਡਿਗਰੀਆਂ ਦੇਣ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਵਿੱਚ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਸਾਬਕਾ ਰਜਿਸਟਰਾਰ ਪ੍ਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਤੋਂ ਇਲਾਵਾ ਲੇਖਾਕਾਰ (ਹੁਣ ਸੁਪਰਡੈਂਟ) ਅਸ਼ੋਕ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਮੌਜੂਦਾ ਵਰ੍ਹੇ ਦੌਰਾਨ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਰੇਂਜ ਪੰਜਾਬ ਨੇ ਸੂਬੇ ਨੂੰ ਮਾਲੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕਈ ਸਿਆਸੀ ਆਗੂਆਂ, ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤੇ ਹਨ ਜਿਨ੍ਹਾਂ ਵਿੱਚ ਮੈਨੇਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਨੀਲਿਮਾ, ਆਈ.ਏ.ਐਸ., ਪੰਜਾਬ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਅਤੇ ਗੁਲਮੋਹਰ ਟਾਊਨਸ਼ਿਪ ਮੋਹਾਲੀ ਦਾ ਮਾਲਕ ਜਗਦੀਪ ਸਿੰਘ ਅਤੇ ਹੋਰ ਸ਼ਾਮਲ ਸਨ। ਇਸ ਤੋਂ ਇਲਾਵਾ, ਸਾਬਕਾ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਨਾਂ ਵਿਰੁੱਧ ਪਲਾਟਾਂ ਦੀ ਖਰੀਦ ਵਿਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ। ਇਸੇ ਤਰ੍ਹਾਂ ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੁਲਿਸ ਮਾਲਵਿੰਦਰ ਸਿੰਘ ਸਿੱਧੂ ਅਤੇ ਹੋਰਨਾਂ ਨੂੰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਓਰੋ ਨੇ ਜਗਦੀਪ ਸਿੰਘ ਜੌਹਲ, ਪੀ.ਸੀ.ਐਸ., ਦਿਨੇਸ਼ ਕੁਮਾਰ, ਡਿਪਟੀ ਡਾਇਰੈਕਟਰ (ਸੇਵਾਮੁਕਤ), ਬਾਗਬਾਨੀ, ਜਸਪ੍ਰੀਤ ਸਿੰਘ ਸਿੱਧੂ ਅਤੇ ਵੈਸ਼ਾਲੀ (ਦੋਵੇਂ ਬਾਗਬਾਨੀ ਵਿਕਾਸ ਅਫ਼ਸਰ) ਅਤੇ ਹੋਰਾਂ ਨੂੰ ਖੇਤੀਬਾੜੀ ਵਾਲੀ ਜ਼ਮੀਨ 'ਤੇ ਅਮਰੂਦਾਂ ਦਾ ਬਾਗ ਦਿਖਾ ਕੇ ਗੈਰ-ਕਾਨੂੰਨੀ ਢੰਗ ਨਾਲ ਮੁਆਵਜ਼ਾ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰ ਨੂੰ 4.78 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦੇ ਜਗਮੋਹਨ ਸਿੰਘ, ਰਵਿੰਦਰ ਸਿੰਘ ਅਤੇ ਵਿਨੋਦ ਕੁਮਾਰ, ਸਾਰੇ ਚੀਫ਼ ਇੰਜਨੀਅਰ (ਸੇਵਾਮੁਕਤ), ਐਮ.ਆਰ. ਥਾਪਰ ਅਤੇ ਪਰਮਿੰਦਰ ਸਿੰਘ, ਦੋਵੇਂ ਡਿਪਟੀ ਚੀਫ਼ ਇੰਜਨੀਅਰ (ਸੇਵਾਮੁਕਤ), ਸੁਖਵੰਤ ਸਿੰਘ ਏ.ਈ.ਈ (ਹੁਣ ਏ.ਈ.), ਜਸਵਿੰਦਰ ਸਿੰਘ ਵਿਰਦੀ, ਏ.ਈ.ਈ., ਅਤੇ ਹੋਰਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰਵੀ ਪੰਕਜ ਸ਼ਰਮਾ, ਸਹਾਇਕ ਟਾਊਨ ਪਲਾਨਰ, ਜਲੰਧਰ ਅਤੇ ਹੋਰਾਂ ਨੂੰ 8,00,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਰ.ਟੀ.ਏ, ਲੁਧਿਆਣਾ ਵਜੋਂ ਤਾਇਨਾਤ ਪੀ.ਸੀ.ਐਸ. ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵੱਲੋਂ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸਾਲ 2008-2009 ਵਿੱਚ ਡਾਕਟਰਾਂ ਦੀ ਭਰਤੀ ਵਿੱਚ ਘੁਟਾਲੇ ਕਰਨ ਦੇ ਦੋਸ਼ ਵਿੱਚ ਡਾ. ਸਤਵੰਤ ਸਿੰਘ ਮੋਹੀ, ਸਾਬਕਾ ਮੈਂਬਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.), ਪਟਿਆਲਾ ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੌਜੂਦਾ ਵਰ੍ਹੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਿਆਸੀ ਆਗੂਆਂ, ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓ.ਪੀ.ਸੋਨੀ, ਮੁੱਖ ਮੰਤਰੀ ਪੰਜਾਬ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ, ਫਿਰੋਜ਼ਪੁਰ ਦਿਹਾਤੀ ਸਤਕਾਰ ਕੌਰ ਗਹਿਰੀ ਅਤੇ ਉਸ ਦਾ ਪਤੀ ਜਸਮੇਲ ਸਿੰਘ, ਸਾਬਕਾ ਵਿਧਾਇਕ ਅਤੇ ਸਾਬਕਾ ਮੈਂਬਰ, ਪੀ.ਪੀ.ਐੱਸ.ਸੀ. ਪਟਿਆਲਾ ਡਾ. ਸਤਵੰਤ ਸਿੰਘ ਮੋਹੀ, ਏ.ਆਈ.ਜੀ. ਅਸ਼ੀਸ਼ ਕਪੂਰ, ਪੀ.ਪੀ.ਐਸ., ਅਤੇ ਉਸ ਦੀ ਪਤਨੀ ਕਮਲ ਕਪੂਰ ਅਤੇ ਸਾਬਕਾ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ (ਡੀ.ਈ.ਟੀ.ਸੀ.), ਪਟਿਆਲਾ ਯੁਵਿੰਦਰ ਸਿੰਘ ਮੱਤਾ ਸ਼ਾਮਲ ਹਨ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਗੋਆ ਵਿੱਚ ਪੰਜਾਬ ਸਰਕਾਰ ਦੀ ਜ਼ਮੀਨ ਬਹੁਤ ਘੱਟ ਕੀਮਤ 'ਤੇ ਲੀਜ਼ 'ਤੇ ਦੇਣ ਸਬੰਧੀ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਡਾਇਰੈਕਟਰ ਸੈਰ ਸਪਾਟਾ ਕਮਲਪ੍ਰੀਤ ਬਰਾੜ, ਆਈ.ਏ.ਐਸ ਅਤੇ ਸੰਜੇ ਕੁਮਾਰ, ਆਈ.ਏ.ਐਸ. (ਸੇਵਾਮੁਕਤ) ਵਿਰੁੱਧ ਇਸ ਸਾਲ ਵਿਜੀਲੈਂਸ ਜਾਂਚ (ਵੀ.ਈਜ਼) ਦਰਜ ਕੀਤੀ ਗਈ। ਹੈ। ਇਸ ਤੋਂ ਇਲਾਵਾ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਜਾਰੀ ਫੰਡਾਂ ਵਿੱਚ 303.90 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਅਤੇ ਹੋਰਨਾਂ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵਿਜੀਲੈਂਸ ਜਾਂਚ ਦਰਜ ਕੀਤੀ ਗਈ। ਇਸ ਤੋਂ ਇਲਾਵਾ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ, ਕੰਜ਼ਰਵੇਟਰ ਆਫ ਫਾਰੈਸਟਸ, ਸ਼ਿਵਾਲਿਕ ਪਹਾੜੀਆਂ, ਪੰਜਾਬ ਵਿਸ਼ਾਲ ਚੌਹਾਨ, ਆਈ.ਐਫ.ਐਸ., ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਆਈ.ਏ.ਐਸ. (ਸੇਵਾਮੁਕਤ), ਡਾ. ਸਵਰਨ ਸਿੰਘ ਚੰਨੀ, ਆਈ.ਏ.ਐਸ. (ਸੇਵਾਮੁਕਤ), ਜਗਦੀਸ਼ ਸਿੰਘ ਜੌਹਲ, ਪੀ.ਸੀ.ਐਸ. (ਸੇਵਾਮੁਕਤ), ਭੂਮੀ ਗ੍ਰਹਿਣ ਅਫ਼ਸਰ, ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ), ਮੇਅਰ, ਨਗਰ ਨਿਗਮ ਐਸ.ਏ.ਐਸ. ਨਗਰ ਅਮਰਜੀਤ ਸਿੰਘ ਜੀਤੀ, ਏ.ਆਈ.ਜੀ., ਹਿਊਮਨ ਰਾਈਟਸ ਸੈੱਲ, ਪੰਜਾਬ ਪੁਲਿਸ ਮਲਵਿੰਦਰ ਸਿੰਘ ਸਿੱਧੂ, ਪੀ.ਪੀ.ਐਸ., ਕਾਰਜਕਾਰੀ ਅਧਿਕਾਰੀ, ਕੋਆਰਡੀਨੇਸ਼ਨ, ਪੁੱਡਾ, ਐਸ.ਏ.ਐਸ. ਨਗਰ ਮਹੇਸ਼ ਬਾਂਸਲ, ਕਾਰਜਕਾਰੀ ਇੰਜੀਨੀਅਰ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸੰਗਰੂਰ ਵਿਪਨ ਬਾਂਸਲ, ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਕੁਲਤਾਰਨ ਸਿੰਘ ਘੁੰਮਣ, ਮੁੱਖ ਵਾਤਾਵਰਣ ਇੰਜੀਨੀਅਰ, ਪੀਪੀਸੀਬੀ, ਲੁਧਿਆਣਾ ਸੰਦੀਪ ਬਹਿਲ ਅਤੇ ਅਮਰੂਦ ਦੇ ਬਾਗ ਸਬੰਧੀ ਮਾਮਲੇ ਦਾ ਮੁੱਖ ਦੋਸ਼ੀ ਬਚਿੱਤਰ ਸਿੰਘ, ਪਟਵਾਰੀ ਵਿਰੁੱਧ ਵਿਜੀਲੈਂਸ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ, ਵਿਜੀਲੈਂਸ ਬਿਊਰੋ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਵਿੱਚ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਵੀ ਚੁਕਾਈ ਗਈ।
Punjab Bani 27 December,2023
ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਫਤਹਿਗੜ੍ਹ ਸਾਹਿਬ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ ਡਟ ਕੇ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਤੋਂ ਸੰਗਤ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਦੋਂ ਛੋਟੇ ਸਾਹਿਬਜ਼ਾਦਿਆਂ ਦੀ ਉਮਰ ਵਿੱਚ ਕਿਸੇ ਹੋਰ ਨੇ ਲਾਸਾਨੀ ਕੁਰਬਾਨੀ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਸਾਹਿਬਜ਼ਾਦਿਆਂ ਦੀ ਬੇਮਿਸਾਲ ਕੁਰਬਾਨੀ ਉਤੇ ਗੌਰਵ ਹੈ ਜਿਸ ਕਰਕੇ ਇਹ ਨਾ ਸਿਰਫ ਪੰਜਾਬੀਆਂ ਜਾਂ ਦੇਸ਼ਵਾਸੀਆਂ ਲਈ ਸਗੋਂ ਹਰੇਕ ਮਨੁੱਖ ਲਈ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਵੱਲੋਂ ਦਿਖਾਏ ਰਸਤੇ ਉਤੇ ਚੱਲ ਰਹੀ ਹੈ। ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਮੈਂਬਰ ਹੁੰਦਿਆਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਜ਼ਾਲਮ ਹਾਕਮਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਵਾਸਤੇ ਪ੍ਰੇਰਿਤ ਕੀਤਾ ਜਾ ਸਕੇ।
Punjab Bani 27 December,2023
ਬੱਚਿਆਂ ਦੇ ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ ਲਈ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ
ਬੱਚਿਆਂ ਦੇ ਖੇਤਰ ’ਚ ਕੰਮ ਕਰ ਰਹੀਆਂ ਸੰਸਥਾਵਾਂ ਲਈ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਪਟਿਆਲਾ, 27 ਦਸੰਬਰ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪਟਿਆਲਾ ਪ੍ਰਦੀਪ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਅਧੀਨ ਬਾਲ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਅਜਿਹੀਆਂ ਸੰਸਥਾਵਾਂ ਜੋ ਕਿ ਜੁਵੇਨਾਇਲ ਜਸਟਿਸ ਐਕਟ 2015 ਦੇ ਅਧੀਨ ਰਜਿਸਟਰਡ ਨਹੀਂ ਹਨ, ਉਹਨਾਂ ਦਾ ਰਜਿਸਟਰਡ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਬਾਲ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਮੁਕੰਮਲ ਤੌਰ ਤੇ ਜਾ ਅੰਸ਼ਿਕ ਰੂਪ ਵਿੱਚ ਸੁਰੱਖਿਆ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਫ਼ਰੀ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਆਦਿ ਮੁਹੱਈਆ ਕਰਵਾ ਰਹੀਆਂ ਹਨ, ਪ੍ਰੰਤੂ ਉਹ ਅਜੇ ਤੱਕ ਜੁਵੇਨਾਇਲ ਜਸਟਿਸ ਐਕਟ 2015 ਦੇ ਤਹਿਤ ਰਜਿਸਟਰਡ ਨਹੀਂ ਹਨ, ਅਜਿਹੀਆਂ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਕਰਨ ਲਈ ਨੋਟੀਫਾਇਡ ਜੇ.ਜੇ.ਰੂਲਜ਼ ਦੇ ਫਾਰਮ ਨੰਬਰ 27 ਦੇ ਰਾਹੀ ਰਜਿਸਟਰਡ ਹੋਣਾ ਲਾਜ਼ਮੀ ਹੈ ਜੇਕਰ ਕੋਈ ਗੈਰ ਸਰਕਾਰੀ ਸੰਸਥਾ ਜੋ ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ ਅਤੇ ਜੁਵੇਨਾਇਲ ਜਸਟਿਸ ਐਕਟ 2015 ਦੇ ਅਧੀਨ ਰਜਿਸਟਰਡ ਨਹੀਂ ਹੈ ਤਾਂ ਉਸ ਸੰਸਥਾ ਵਿਰੁੱਧ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਸੰਸਥਾ ਦੁਆਰਾ ਜਲਦ ਤੋਂ ਜਲਦ ਆਪਣੀ ਸੰਸਥਾ ਨੂੰ ਰਜਿਸਟਰਡ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਕਮਰਾ ਨੰਬਰ 150, ਬਲਾਕ-ਸੀ ਐਕਸਟੈਨਸ਼ਨ, ਮਿੰਨੀ ਸੈਕਟਰੀਏਟ ਪਟਿਆਲਾ ਵਿਖੇ ਜਮ੍ਹਾਂ ਕਰਵਾਏ ਜਾਣ ਜਾਂ ਸਬੰਧਤ ਬਲਾਕਾਂ ਦੇ ਸੀ.ਡੀ.ਪੀ.ਓ.ਨਾਲ ਸੰਪਰਕ ਕੀਤਾ ਜਾਵੇ।
Punjab Bani 27 December,2023
ਅਮਰੀਕਾ ਵਿਖੇ ਹਾਦਸੇ ਵਿੱਚ 6 ਭਾਰਤੀਆਂ ਦੀ ਹੋਈ ਮੌਤ
ਅਮਰੀਕਾ ਵਿਖੇ ਹਾਦਸੇ ਵਿੱਚ 6 ਭਾਰਤੀਆਂ ਦੀ ਹੋਈ ਮੌਤ ਵਿਜੈਵਾੜਾ, 27 ਦਸੰਬਰ ਆਂਧਰਾ ਪ੍ਰਦੇਸ਼ ਦੇ ਇੱਕ ਪਰਿਵਾਰ ਲਈ ਕ੍ਰਿਸਮਸ ਦੀਆਂ ਛੁੱਟੀਆਂ ਉਦੋਂ ਦੁਖਦਾਈ ਬਣ ਗਈਆਂ, ਜਦੋਂ ਅਮਰੀਕਾ ਦੇ ਟੈਕਸਾਸ ਵਿੱਚ ਸੜਕ ਹਾਦਸੇ ਵਿੱਚ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ| ਮ੍ਰਿਤਕ ਸਾਰੇ ਵਾਈਐੱਸਆਰ ਕਾਂਗਰਸ ਪਾਰਟੀ (ਵਾਈਐੱਸਆਰਸੀਪੀ) ਦੇ ਮੁਮੀਦੀਵਰਮ ਤੋਂ ਵਿਧਾਇਕ ਪੀ. ਵੈਂਕਟ ਸਤੀਸ਼ ਕੁਮਾਰ ਦੇ ਰਿਸ਼ਤੇਦਾਰ ਸਨ। ਜਾਣਕਾਰੀ ਮੁਤਾਬਕ ਅਮਰੀਕਾ ਦੇ ਜੌਹਨਸਨ ਕਾਉਂਟੀ ਵਿਚ ਮੰਗਲਵਾਰ ਨੂੰ ਹਾਈਵੇਅ ‘ਤੇ ਟਰੱਕ-ਕਾਰ ਦੀ ਟੱਕਰ ਵਿਚ ਇਹ ਮੌਤਾਂ ਹੋਈਆਂ। ਪੀੜਤਾਂ ਦੀ ਪਛਾਣ ਵਿਧਾਇਕ ਦੇ ਰਿਸ਼ਤੇਦਾਰ ਪੀ. ਨਾਗੇਸ਼ਵਰ ਰਾਓ, ਨਾਗੇਸ਼ਵਰ ਰਾਓ ਦੀ ਪਤਨੀ ਸੀਤਾ ਮਹਾਲਕਸ਼ਮੀ, ਧੀ ਨਵੀਨਾ, ਦੋਹਤੀ ਕ੍ਰਿਤਿਕ ਅਤੇ ਨਿਸ਼ੀਤਾ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਦੀ ਵੀ ਜਾਨ ਚਲੀ ਗਈ। ਨਾਗੇਸ਼ਵਰ ਰਾਓ ਦਾ ਜਵਾਈ ਲੋਕੇਸ਼ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਵਿਧਾਇਕ ਅਨੁਸਾਰ ਉਸ ਦਾ ਚਾਚਾ ਅਤੇ ਉਸ ਦਾ ਪਰਿਵਾਰ ਅਟਲਾਂਟਾ ਵਿੱਚ ਰਹਿ ਰਿਹਾ ਸੀ। ਉਹ ਕ੍ਰਿਸਮਸ ਦੀਆਂ ਛੁੱਟੀਆਂ ‘ਤੇ ਟੈਕਸਾਸ ‘ਚ ਕੁਝ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਘਰ ਪਰਤ ਰਹੇ ਸਨ।
Punjab Bani 27 December,2023
ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ
ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ ਚੰਡੀਗੜ੍ਹ, 27 ਦਸੰਬਰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।
Punjab Bani 27 December,2023
ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ
ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ ਚੰਡੀਗੜ੍ਹ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਨਾਲ ਅਜਿਹਾ ਵਿਤਕਰਾ ਕੀਤਾ ਗਿਆ ਸੀ। 26 ਜਨਵਰੀ ਦੀ ਪਰੇਡ ਨੂੰ ਵੀ ਭਗਵਾ ਰੰਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਸ ਵਾਰ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਸੀ ਕਿ ਪੰਜਾਬ ਆਪਣੀ ਝਾਕੀ ਲਿਆਵੇਗਾ ਜਾਂ ਨਹੀਂ। ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਭੇਜ ਕੇ ਝਾਕੀ ਦੀ ਇੱਛਾ ਜ਼ਾਹਰ ਕੀਤੀ ਸੀ। ਅਸੀਂ ਤਿੰਨ ਡਿਜ਼ਾਈਨ ਭੇਜੇ ਸਨ। ਇੱਕ ਸੀ ਪੰਜਾਬ ਦਾ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ, ਦੂਜਾ ਭਾਰਤ ਦੀ ਮਾਈ ਭਾਗੋ- ਪਹਿਲੀ ਮਹਿਲਾ ਯੋਧੇ ਅਤੇ ਤੀਜਾ ਪੰਜਾਬ ਦਾ ਅਮੀਰ ਵਿਰਸਾ ਅਤੇ ਇਤਿਹਾਸ। ਇਸ ਸਬੰਧੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਤੇ ਅੱਜ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਬਾਰੇ ਪੱਤਰ ਮਿਲਿਆ ਹੈ।’
Punjab Bani 27 December,2023
ਰਾਹੁਲ ਗਾਂਧੀ ਨੇ ਕੀਤੀ ਪਹਿਲਵਾਨਾਂ ਨਾਲ ਮੁਲਾਕਾਤ : ਸਿਖੇ ਦਾਅ
ਰਾਹੁਲ ਗਾਂਧੀ ਨੇ ਕੀਤੀ ਪਹਿਲਵਾਨਾਂ ਨਾਲ ਮੁਲਾਕਾਤ : ਸਿਖੇ ਦਾਅ ਨਵੀਂ ਦਿੱਲੀ, 27 ਦਸੰਬਰ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਵਜੋਂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਿਸ਼ਵਾਸਪਾਤਰ ਸੰਜੈ ਸਿੰਘ ਦੀ ਚੋਣ ਕਾਰਨ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਹਰਿਆਣਾ ਦੇ ਝੱਜਰ ਵਿੱਚ ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਹੋਰ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਬਜਰੰਗ ਨੇ ਪਿਛਲੇ ਹਫਤੇ ਸੰਘ ਚੋਣਾਂ ਵਿੱਚ ਸੰਜੈ ਸਿੰਘ ਦੀ ਜਿੱਤ ਦੇ ਵਿਰੋਧ ਵਿੱਚ ਆਪਣਾ ਪਦਮ ਸ੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਗਾਂਧੀ ਨੇ ਵਰਿੰਦਰ ਅਖਾੜਾ ਵਿਖੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਬਜਰੰਗ ਨੇ ਆਪਣੇ ਕੁਸ਼ਤੀ ਕਰੀਅਰ ਦੀ ਸ਼ੁਰੂਆਤ ਇਸੇ ਅਖਾੜੇ ਤੋਂ ਕੀਤੀ ਸੀ। ਬਜਰੰਗ ਨੇ ਬਾਅਦ ਵਿਚ ਪੱਤਰਕਾਰਾਂ ਨੂੰ ਕਿਹਾ, ‘ਰਾਹੁਲ ਗਾਂਧੀ ਸਾਡੀ ਟ੍ਰੇਨਿੰਗ) ਦੇਖਣ ਆਏ ਸਨ। ਉਨ੍ਹਾਂ ਮੇਰੇ ਨਾਲ ਕੁਸ਼ਤੀ ਅਤੇ ਕਸਰਤ ਕੀਤੀ। ਉਹ ਦੇਖਣ ਆਏ ਸਨ ਕਿ ਪਹਿਲਵਾਨ ਦੀ ਰੋਜ਼ਾਨਾ ਜ਼ਿੰਦਗੀ ਕਿਹੋ ਜਿਹੀ ਹੁੰਦੀ ਹੈ।’
Punjab Bani 27 December,2023
ਦੋ ਪੁਲਸ ਮੁਲਾਜ਼ਮਾਂ ਨੁੰ ਟਰੱਕ ਨੇ ਦਰੜਿਆ , ਦਰਦਨਾਕ ਮੌਤ
ਦੋ ਪੁਲਸ ਮੁਲਾਜ਼ਮਾਂ ਨੁੰ ਟਰੱਕ ਨੇ ਦਰੜਿਆ , ਦਰਦਨਾਕ ਮੌਤ ਮੋਹਾਲੀ : ਡੇਰਾਬੱਸੀ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਦੋਵੇਂ ਮੁਲਾਜ਼ਮ ਹਾਦਸੇ ਦਾ ਸ਼ਿਕਾਰ ਹੋ ਗਏ। ਰਾਤ ਕਰੀਬ 3 ਵਜੇ ਡੇਰਾਬੱਸੀ ਬਰਵਾਲਾ ਰੋਡ ‘ਤੇ ਇਕ ਟਰੱਕ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ।ਜਾਣਕਾਰੀ ਮਿਲੀ ਹੈ ਕਿ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਗਲਤ ਸਾਈਡ ਤੋਂ ਆ ਰਿਹਾ ਸੀ। ਦੋਵੇਂ ਮੁਲਾਜ਼ਮ ਨਾਕੇ ਉਤੇ ਖੜ੍ਹੇ ਸਨ। ਜਦੋਂ ਉਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਪੁਲਿਸ ਮੁਲਾਜ਼ਮ ਟਰੱਕ ਥੱਲੇ ਆ ਗਏ। ਪੁਲਿਸ ਨੇ ਹਿਮਾਚਲ ਨੰਬਰ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ। ਦੋਵੇਂ ਪੁਲਿਸ ਮੁਲਾਜ਼ਮ ਡੇਰਾਬੱਸੀ ਥਾਣੇ ਵਿੱਚ ਹੋਮ ਗਾਰਡ ਵਜੋਂ ਤਾਇਨਾਤ ਸਨ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।
Punjab Bani 27 December,2023
ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ- ਡਿਪਟੀ ਕਮਿਸ਼ਨਰ
ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ- ਡਿਪਟੀ ਕਮਿਸ਼ਨਰ ਪਟਿਆਲਾ, 27 ਦਸੰਬਰ: ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹਿ ਸਕਦੀ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਸਮ ਵਿਭਾਗ ਦੀ ਚਿਤਾਵਨੀ ਦੇ ਚਲਦਿਆਂ ਸੜਕਾਂ ‘ਤੇ ਜਾਂਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਹਾਦਸਿਆਂ ਤੋਂ ਬਚਣ ਲਈ ਖਾਸ ਧਿਆਨ ਰੱਖਿਆ ਜਾਵੇ।
Punjab Bani 27 December,2023
ਭਾਈ ਗੁਰਦੇਵ ਕਾਉਕੇ ਦੇ ਕਤਲ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਤਲ ਕੇਸ ਦਰਜ ਕਰਵਾਊਣ ਦੇ ਹੁਕਮ ਦਿੱਤੇ
ਭਾਈ ਗੁਰਦੇਵ ਕਾਉਕੇ ਦੇ ਕਤਲ ਸਬੰਧੀ ਗਿਆਨੀ ਰਘਬੀਰ ਸਿੰਘ ਨੇ ਕਤਲ ਕੇਸ ਦਰਜ ਕਰਵਾਊਣ ਦੇ ਹੁਕਮ ਦਿੱਤੇ ਅੰਮ੍ਰਿਤਸਰ, 25 ਦਸੰਬਰ ਸ੍ਰੀ ਅਕਾਲ ਤਖਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਜਾਂ ਲਾਪਤਾ ਹੋਣ ਦੀ ਪੁਲੀਸ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਹ ਰਿਪੋਰਟ ਭੇਜ ਕੇ ਇਸ ਦੀ ਕਾਨੂੰਨੀ ਪੱਖਾਂ ਤੋਂ ਘੋਖ ਕਰਦਿਆਂ ਢੁਕਵੀਂ ਕਾਰਵਾਈ ਕਰਨ ਅਤੇ ਕਾਤਲਾਂ ਵਿਰੁੱਧ ਕਤਲ ਦਾ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਐਡਵੋਕੇਟ ਸਰਬਜੀਤ ਸਿੰਘ ਵੱਲੋਂ ਇਸ ਮਾਮਲੇ ਦੀ ਇੱਕ ਰਿਪੋਰਟ ਸ੍ਰੀ ਅਕਾਲ ਤਖ਼ਤ ਨੂੰ ਸੌਂਪੀ ਗਈ ਸੀ। ਇਹ ਜਾਂਚ ਰਿਪੋਰਟ 1998 ਵਿੱਚ ਪੰਜਾਬ ਪੁਲੀਸ ਦੇ ਤਤਕਾਲੀ ਐਡੀਸ਼ਨਲ ਡਾਇਰੈਕਟਰ ਜਨਰਲ ਬੀ.ਪੀ. ਤਿਵਾੜੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਅਤੇ ਸਰਕਾਰ ਨੂੰ ਸੌਂਪੀ ਗਈ ਸੀ ਪਰ ਇਹ ਰਿਪੋਰਟ ਲਗਪਗ 25 ਸਾਲ ਸਰਕਾਰ ਕੋਲ ਫਾਈਲਾਂ ਹੇਠ ਦੱਬੀ ਰਹੀ ਅਤੇ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ। ਹੁਣ ਇਹ ਰਿਪੋਰਟ ਜਨਤਕ ਹੋਈ ਹੈ ਅਤੇ ਦਸੰਬਰ 1992-93 ਵਿੱਚ ਪੁਲੀਸ ਵੱਲੋਂ ਭਾਈ ਕਾਉਂਕੇ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਸੱਚ ਸਾਹਮਣੇ ਆ ਗਿਆ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ 90ਵਿਆਂ ਦੌਰਾਨ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲੀਸ ਦੇ ਤਤਕਾਲੀ ਮੁਖੀ ਕੇਪੀਐੱਸ ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਗਈ ਨਸਲਕੁਸ਼ੀ ਦੀ ਇੱਕ ਬੇਹੱਦ ਘਿਣਾਉਣੀ ਮਿਸਾਲ ਹੈ ਜੋ ਕਿ ਦੁਨੀਆ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਭਾਈ ਕਾਉਂਕੇ ਦੇ ਕਾਤਲਾਂ ਨੂੰ ਬੇਪਰਦ ਕਰ ਕੇ ਉਨ੍ਹਾਂ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਾਈ ਕਾਉਂਕੇ ਨੂੰ 25 ਦਸੰਬਰ 1992 ਨੂੰ ਪੰਜਾਬ ਪੁਲੀਸ ਵੱਲੋਂ ਘਰੋਂ ਅਗਵਾ ਕਰ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਤੋਂ ਬਾਅਦ ਪੁਲੀਸ ਹਿਰਾਸਤ ਵਿੱਚੋਂ ਭੱਜਣ ਦਾ ਝੂਠਾ ਕੇਸ ਦਰਜ ਕਰ ਕੇ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੇ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋਣ ਸਬੰਧੀ ਪੜਤਾਲ ਕਰਨ ਦੀ ਮੰਗ ’ਤੇ 7 ਜੂਨ 1998 ਨੂੰ ਤਤਕਾਲੀ ਡੀਜੀਪੀ ਨੇ ਏਡੀਜੀਪੀ ਬੀ.ਪੀ. ਤਿਵਾੜੀ ਨੂੰ ਪੜਤਾਲ ਕਰਨ ਦੇ ਹੁਕਮ ਦਿੱਤੇ ਸਨ। ਸ੍ਰੀ ਤਿਵਾੜੀ ਨੇ ਆਪਣੀ ਪੜਤਾਲ ਦੌਰਾਨ ਭਾਈ ਕਾਉਂਕੇ ਦੇ ਪੁਲੀਸ ਹਿਰਾਸਤ ਵਿੱਚੋਂ ਭੱਜਣ ਦੀ ਕਹਾਣੀ ਨੂੰ ਝੂਠਾ ਪਾਇਆ ਸੀ। ਉਨ੍ਹਾਂ ਭਾਈ ਕਾਉਂਕੇ ਨੂੰ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਮਗਰੋਂ ਕਤਲ ਕਰਨ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਸਨ। ਜਥੇਦਾਰ ਨੇ ਕਿਹਾ ਕਿ ਭਾਈ ਕਾਉਂਕੇ ਦੇ ਕਤਲ ਦਾ ਮਾਮਲਾ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਦਰਦਨਾਕ ਵਿਥਿਆ ਹੈ ਜਿਸ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
Punjab Bani 26 December,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਲਿਆ ਹਿੱਸਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਲਿਆ ਹਿੱਸਾ ਨਵੀਂ ਦਿੱਲੀ, 28 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਸਿੱਖ ਗੁਰੂਆਂ ਨੇ ਭਾਰਤੀਆਂ ਨੂੰ ਮਾਣ ਨਾਲ ਜਿਊਣਾ ਸਿਖਾਇਆ। ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ’ਚ ਕਰਵਾਏ ‘ਵੀਰ ਬਾਲ ਦਿਵਸ’ ਪ੍ਰੋਗਰਾਮ ’ਚ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਬਲਿਦਾਨ ਨੂੰ ਨਾ ਸਿਰਫ ਭਾਰਤ ’ਚ ਬਲਕਿ ਅਮਰੀਕਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਜਿਹੇ ਦੇਸ਼ਾਂ ’ਚ ਸਮਾਗਮਾਂ ਦੇ ਜ਼ਰੀਏ ਦੁਨੀਆ ਭਰ ’ਚ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਧਾਰਮਿਕ ਆਗੂਆਂ ਨੂੰ ਨਸ਼ੀਲੇ ਪਦਾਰਥਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕਰਨ ਦੀ ਅਪੀਲ ਕੀਤੀ। ਵੀਰ ਬਾਲ ਦਿਵਸ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।
Punjab Bani 26 December,2023
ਸਿੰਘਾਂ ਦੀ ਰਿਹਾਈ ਲਈ ਭੀਖ ਨਹੀ ਮੰਗ ਰਹੇ ਸਗੋ ਇਨਸਾਫ ਦੀ ਲੜਾਈ ਲੜ ਰਹੇ ਹਾਂ : ਧਾਮੀ
ਸਿੰਘਾਂ ਦੀ ਰਿਹਾਈ ਲਈ ਭੀਖ ਨਹੀ ਮੰਗ ਰਹੇ ਸਗੋ ਇਨਸਾਫ ਦੀ ਲੜਾਈ ਲੜ ਰਹੇ ਹਾਂ : ਧਾਮੀ ਅੰਮਿਤ੍ਸਰ : ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਗਰ ਕੀਰਤਨ ਨੂੰ ਰਵਾਨਾ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਕੋਈ ਠੋਸ ਹੱਲ ਕੱਢੇ। ਉਨ੍ਹਾਂ ਕਿਹਾ ਕਿ ਅਸੀਂ ਸਿੰਘਾਂ ਦੀ ਰਿਹਾਈ ਲਈ ਕੋਈ ਭੀਖ ਨਹੀਂ ਮੰਗ ਰਹੇ ਸਗੋਂ ਇਨਸਾਫ਼ ਦੀ ਲੜਾਈ ਲੜ ਰਹੇ ਹਾਂ। ਭਾਈ ਰਾਜੋਆਣਾ ਦੀ ਰਿਹਾਈ ’ਤੇ ਅਮਿਤ ਸ਼ਾਹ ਵੱਲੋਂ ਦਿੱਤਾ ਬਿਆਨ ਠੀਕ ਨਹੀਂ ਸੀ ਤੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮੁੱਦੇ ’ਤੇ 5 ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਜਿਸ ਦਾ ਜਵਾਬ ਇਹ ਆਇਆ ਕਿ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ। ਕੇਂਦਰ ਸਰਕਾਰ ਨੇ ਜੋ ਹੋਰ ਕੈਦੀਆਂ ਨੂੰ ਛੱਡਿਆ ਹੈ, ਉਹ ਕਿਹੜੀਆਂ ਮੁਆਫ਼ੀਆਂ ਮੰਗ ਕੇ ਗਏ ਹਨ, ਇਸ ਲਈ ਗੁਰੂ ਸਾਹਿਬ ਦਾ ਸਿਧਾਂਤ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਦਿਖਾਵੇ। ਪ੍ਰਧਾਨ ਧਾਮੀ ਨੇ ਕਿਹਾ ਕਿ ਉਹ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ 2 ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਜੋ ਗੱਲਾਂ ਹੋਈਆਂ ਹਨ, ਉਹ ਜਨਤਕ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸਾਰੇ ਦੇਸ਼ ਦੇ ਗ੍ਰਹਿ ਮੰਤਰੀ ਹਨ, ਇਸ ਲਈ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ। ਪੰਜਾਬ ’ਚ ਧਰਮ ਪਰਿਵਰਤਨ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਹ ਧਰਮ ਨਹੀਂ ਬਲਕਿ ਲਾਲਚ ਪਰਿਵਰਤਨ ਹੈ ਕਿਉਂਕਿ ਕੁਝ ਲੋਕਾਂ ਨੂੰ ਲਾਲਚ ਦੇ ਕੇ ਬਹਿਕਾਇਆ ਜਾ ਰਿਹਾ ਹੈ। ਸ਼ੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਕਰ ਕੇ ਲੋਕਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਸ਼ਹੀਦੀ ਪੰਦਰਵਾੜੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਮਾਤਮੀ ਬਿਗੁਲ ਵਜਾਉਣ ਦਾ ਫ਼ੈਸਲਾ ਵਾਪਸ ਲਿਆ ਹੈ, ਉਹ ਠੀਕ ਕੀਤਾ ਕਿਉਂਕਿ ਅਜਿਹਾ ਕਰਨਾ ਸਾਡੇ ਸਿੱਖੀ ਸਿਧਾਤਾਂ ’ਚ ਨਹੀਂ ਹੈ। ਇਸ ਮੌਕੇ ਪਰਮਜੀਤ ਸਿੰਘ ਢਿੱਲੋਂ, ਸੁਖਮਿੰਦਰ ਸਿੰਘ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਰਘਵੀਰ ਸਿੰਘ ਸਹਾਰਨਮਾਜਰਾ, ਹਰਜਿੰਦਰ ਕੌਰ ਬਾਜਵਾ, ਹਰਜਤਿੰਦਰ ਸਿੰਘ ਬਾਜਵਾ, ਗੁਰਬਖ਼ਸ਼ ਸਿੰਘ, ਉਜਾਗਰ ਸਿੰਘ ਬੈਨੀਪਾਲ, ਸਰਬਦਿਆਲ ਸਿੰਘ ਘਰਿਆਲਾ, ਬਾਬਾ ਮੋਹਣ ਸਿੰਘ ਆਦਿ ਮੌਜੂਦ ਸਨ।
Punjab Bani 26 December,2023
ਸ਼ਹੀਦੀ ਸਭਾ ਨੁੰ ਮੁੱਖ ਰੱਖਦੇ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਸ਼ਹੀਦੀ ਸਭਾ ਨੁੰ ਮੁੱਖ ਰੱਖਦੇ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ਫਤਿਗੜ ਸਾਹਿਬ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ। 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। ਸ਼ਹੀਦੀ ਸਭਾ ਕਰਕੇ ਸਰਕਾਰ ਨੇ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ।
Punjab Bani 26 December,2023
ਐਕਟਰ ਰਣਬੀਰ ਕਪੂਰ ਤੇ ਆਲੀਆ ਭੱਟ ਆਪਣੀ ਬੇਟੀ ਨਾਲ ਆਏ ਨਜਰ
ਐਕਟਰ ਰਣਬੀਰ ਕਪੂਰ ਤੇ ਆਲੀਆ ਭੱਟ ਆਪਣੀ ਬੇਟੀ ਨਾਲ ਆਏ ਨਜਰ ਮੁੰਬਈ : ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਕ੍ਰਿਸਮਸ ਦਾ ਵੱਡਾ ਤੋਹਫਾ ਦਿੱਤਾ ਹੈ। ਇਸ ਜੋੜੇ ਦੀ ਬੇਟੀ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਰਾਹਾ ਦਾ ਵੀਡੀਓ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਆਲੀਆ ਅਤੇ ਰਣਬੀਰ ਦੀ ਰਾਜਕੁਮਾਰੀ ਦੀ ਪਹਿਲੀ ਝਲਕ 'ਤੇ ਪ੍ਰਸ਼ੰਸਕਾਂ ਦੇ ਦਿਲ ਹਾਰ ਬੈਠੇ ਹਨ। ਕਪੂਰ ਪਰਿਵਾਰ 'ਚ ਅੱਜ ਕ੍ਰਿਸਮਸ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਕਪੂਰ ਪਰਿਵਾਰ ਦੇ ਕ੍ਰਿਸਮਿਸ ਲੰਚ ਦੌਰਾਨ ਰਣਬੀਰ-ਆਲੀਆ ਨੇ ਬੇਟੀ ਰਾਹਾ ਨਾਲ ਪਾਪਰਾਜ਼ੀ ਲਈ ਪੋਜ਼ ਦਿੱਤਾ। ਇਸ ਜੋੜੇ ਨੇ ਪਹਿਲੀ ਵਾਰ ਆਪਣੀ ਧੀ ਦਾ ਚਿਹਰਾ ਜਨਤਕ ਤੌਰ 'ਤੇ ਦੁਨੀਆ ਸਾਹਮਣੇ ਪ੍ਰਗਟ ਕੀਤਾ ਹੈ। ਰਣਬੀਰ ਆਪਣੀ ਲਾਡਲੀ ਬੇਟੀ ਨੂੰ ਗੋਦ 'ਚ ਫੜੀ ਨਜ਼ਰ ਆਏ।
Punjab Bani 25 December,2023
ਮਨੁੱਖੀ ਤਸਕਰੀ ਦਾ ਸ਼ੱਕ : ਮੁੰਬਈ ਹਵਾਏ ਅੱਡੇ ਤੇ ਉਤਰ ਸਕਦਾ ਹੈ 300 ਯਾਤਰੀਆਂ ਵਾਲਾ ਜਹਾਜ
ਮਨੁੱਖੀ ਤਸਕਰੀ ਦਾ ਸ਼ੱਕ : ਮੁੰਬਈ ਹਵਾਏ ਅੱਡੇ ਤੇ ਉਤਰ ਸਕਦਾ ਹੈ 300 ਯਾਤਰੀਆਂ ਵਾਲਾ ਜਹਾਜ ਮੁੰਬਈ : 300 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਇਕ ਜਹਾਜ਼ ਦੇ ਸੋਮਵਾਰ ਦੁਪਹਿਰ ਨੂੰ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ, ਜਿਸ ਨੂੰ ਫਰਾਂਸੀਸੀ ਅਧਿਕਾਰੀਆਂ ਦੁਆਰਾ ਮਨੁੱਖੀ ਤਸਕਰੀ ਦੇ ਸ਼ੱਕ ਵਿਚ ਹਿਰਾਸਤ ਵਿਚ ਲਏ ਜਾਣ ਤੋਂ ਤਿੰਨ ਦਿਨ ਬਾਅਦ. ਜ਼ਿਆਦਾਤਰ ਯਾਤਰੀ ਭਾਰਤੀ ਹਨ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਰੋਮਾਨੀਆ ਦੀ ਲੀਜੈਂਡ ਏਅਰਲਾਈਨਜ਼ ਦੁਆਰਾ ਸੰਚਾਲਿਤ ਏ340 ਜਹਾਜ਼ ਦੇ ਦੁਪਹਿਰ 2.30 ਵਜੇ ਦੇ ਕਰੀਬ ਮੁੰਬਈ ਹਵਾਈ ਅੱਡੇ 'ਤੇ ਉਤਰਨ ਦੀ ਸੰਭਾਵਨਾ ਹੈ। ਸੂਤਰ ਨੇ ਕਿਹਾ ਕਿ ਜਹਾਜ਼ ਨੇ ਪੈਰਿਸ ਦੇ ਨੇੜੇ ਵੈਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ, ਜਿੱਥੇ ਇਸ ਨੂੰ ਗਰਾਉਂਡ ਕੀਤਾ ਗਿਆ ਸੀ। ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੁਬਈ ਤੋਂ 303 ਯਾਤਰੀਆਂ ਨੂੰ ਲੈ ਕੇ ਨਿਕਾਰਾਗੁਆ ਜਾ ਰਹੀ ਇੱਕ ਉਡਾਣ ਨੂੰ ਵੀਰਵਾਰ ਨੂੰ ਪੈਰਿਸ ਤੋਂ 150 ਕਿਲੋਮੀਟਰ ਪੂਰਬ ਵਿੱਚ ਵੈਟਰੀ ਹਵਾਈ ਅੱਡੇ 'ਤੇ 'ਮਨੁੱਖੀ ਤਸਕਰੀ' ਦੇ ਸ਼ੱਕ ਵਿੱਚ ਰੋਕਿਆ ਗਿਆ। ਐਤਵਾਰ ਨੂੰ ਚਾਰ ਫਰਾਂਸੀਸੀ ਜੱਜਾਂ ਨੇ ਹਿਰਾਸਤ ਵਿਚ ਲਏ ਯਾਤਰੀਆਂ ਤੋਂ ਪੁੱਛਗਿੱਛ ਕੀਤੀ। ਇਹ ਸੁਣਵਾਈ ਪੈਰਿਸ ਦੇ ਸਰਕਾਰੀ ਵਕੀਲ ਦੇ ਦਫ਼ਤਰ ਦੁਆਰਾ ਮਨੁੱਖੀ ਤਸਕਰੀ ਦੇ ਸ਼ੱਕ 'ਤੇ ਸ਼ੁਰੂ ਕੀਤੀ ਗਈ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ ਸੀ। ਫਰਾਂਸੀਸੀ ਮੀਡੀਆ ਮੁਤਾਬਕ ਕੁਝ ਯਾਤਰੀ ਹਿੰਦੀ ਅਤੇ ਕੁਝ ਤਾਮਿਲ ਬੋਲ ਰਹੇ ਸਨ।
Punjab Bani 25 December,2023
ਸਿੱਧੂ ਦੇ ਪੋਸਟਰ ਲਾਉਣ ਤੇ ਸਮਰਥਕਾਂ ਜਾਰੀ ਕੀਤਾ ਪਾਰਟੀ ਨੇ ਨੋਟਿਸ
ਸਿੱਧੂ ਦੇ ਪੋਸਟਰ ਲਾਉਣ ਤੇ ਸਮਰਥਕਾਂ ਜਾਰੀ ਕੀਤਾ ਪਾਰਟੀ ਨੇ ਨੋਟਿਸ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਜੋ ਲੰਬੇ ਸਮੇਂ ਤੋਂ ਪਾਰਟੀ 'ਚ ਹਾਸ਼ੀਏ 'ਤੇ ਚਲੇ ਗਏ ਸਨ, ਦੇ ਸਮਰਥਕ ਵੀ ਹੁਣ ਪਾਰਟੀ ਦੇ ਨਿਸ਼ਾਨੇ 'ਤੇ ਆ ਗਏ ਹਨ। ਸੂਬਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨੇ ਸਿੱਧੂ ਦੇ ਸਮਰਥਨ 'ਚ ਪੋਸਟਰ ਲਗਾਉਣ 'ਤੇ ਉਨ੍ਹਾਂ ਦੇ ਇਕ ਸਮਰਥਕ ਮਨਸਿਮਰਤ ਸਿੰਘ ਸ਼ੈਰੀ ਰਿਆੜ ਤੋਂ ਜਵਾਬ ਮੰਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਖੋਸਲਾ ਨੇ ਸ਼ੈਰੀ ਰਿਆੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਨੂੰ ਹਾਲ ਹੀ 'ਚ ਰਿਪੋਰਟਾਂ ਮਿਲੀਆਂ ਹਨ ਕਿ ਉਹ (ਸ਼ੈਰੀ ਰਿਆੜ) ਸੀਨੀਅਰ ਕਾਂਗਰਸੀ ਆਗੂਆਂ ਖਿਲਾਫ ਬਿਆਨਬਾਜ਼ੀ ਕਰ ਰਿਹਾ ਹੈ। ਅਜਿਹੇ 'ਚ ਰਿਆੜ ਨੂੰ ਪੰਜਾਬ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਤੋਂ ਵੱਖ ਕਰਦੇ ਹੋਏ ਇਸ ਮਾਮਲੇ 'ਚ ਸਪੱਸ਼ਟੀਕਰਨ ਦੇਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਨੋਟਿਸ 'ਚ ਕਿਹਾ ਗਿਆ ਹੈ ਕਿ ਜੇਕਰ ਸਪੱਸ਼ਟੀਕਰਨ ਨਾ ਮਿਲਿਆ ਤਾਂ ਪਾਰਟੀ ਨੂੰ ਆਪਣੇ ਪੱਧਰ 'ਤੇ ਅਨੁਸ਼ਾਸਨੀ ਕਾਰਵਾਈ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਸ਼ੈਰੀ ਰਿਆੜ ਦੀਆਂ ਨਵਜੋਤ ਸਿੱਧੂ ਪੱਖੀ ਗਤੀਵਿਧੀਆਂ ਉਸ ਸਮੇਂ ਸੁਰਖੀਆਂ 'ਚ ਆਈਆਂ ਸਨ, ਜਦੋਂ ਪਟਿਆਲਾ 'ਚ ਕਈ ਥਾਵਾਂ 'ਤੇ ਪੋਸਟਰ ਲੱਗੇ ਸਨ, ਜਿਨ੍ਹਾਂ 'ਚ ਨਵਜੋਤ ਸਿੱਧੂ ਦੀ ਫੋਟੋ ਦੇ ਨਾਲ ਲਿਖਿਆ ਸੀ ਕਿ 'ਸਾਰਾ ਪੰਜਾਬ ਸਿੱਧੂ ਦੇ ਨਾਲ'। ਇਸ ਦੇ ਨਾਲ ਹੀ ਇਸ ਪੋਸਟਰ ਟਚ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਅਤੇ ਸ਼ੈਰੀ ਰਿਆੜ ਦੀ ਫੋਟੋ ਵੀ ਛਾਪੀ ਗਈ ਹੈ।
Punjab Bani 25 December,2023
ਭਾਰੀ ਧੁੰਦ ਕਾਰਨ ਟਕਰਾਈਆਂ ਆਪਸ ਵਿੱਚ ਕਈ ਗੱਡੀਆਂ
ਭਾਰੀ ਧੁੰਦ ਕਾਰਨ ਟਕਰਾਈਆਂ ਆਪਸ ਵਿੱਚ ਕਈ ਗੱਡੀਆਂ ਬਿਆਸ : ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਕਸਬਾ ਬਿਆਸ ਵਿਖੇ ਇਕ ਤੋਂ ਬਾਅਦ ਇਕ ਕਰੀਬ 10 ਗੱਡੀਆਂ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਮਿਆਨ ਇਕ ਸੀਮਿੰਟ ਦਾ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈ ਓਵਰ ਤੋਂ ਕਰੀਬ 30 ਤੋਂ 40 ਫੁੱਟ ਹੇਠਾਂ ਜਾ ਡਿੱਗਾ। ਗਨੀਮਤ ਰਹੀ ਕਿ ਇਸ ਦਰਮਿਆਨ ਟਰੱਕ ਚਾਲਕ ਦੇ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਮੁੱਖ ਸੜਕ ਦੇ ਉੱਤੇ ਕਰੀਬ ਨੌਂ ਹੋਰ ਵਾਹਨਾਂ ਦੀ ਅਲੱਗ-ਅਲੱਗ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਿਆਸ 'ਚ ਕਰੀਬ ਤਿੰਨ ਪੁਆਇੰਟਾਂ ਤੇ ਵੱਖ-ਵੱਖ ਜਗ੍ਹਾ ਹੋਇਆ ਜਿੱਥੇ ਇਕ ਜਗ੍ਹਾ 'ਤੇ ਦੋ-ਤਿੰਨ ਵਾਹਨ ਮੁੜ ਦੋ-ਤਿੰਨ ਵਾਹਨ ਤੇ ਫਿਰ ਦੋ-ਤਿੰਨ ਵਾਹਨਾਂ ਦੀ ਟੱਕਰ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਹਾਈਵੇ ਪੈਟਰੋਲਿੰਗ ਪੁਲਿਸ ਬਿਆਸ ਇਸ ਦੇ ਨਾਲ ਹੀ ਥਾਣਾ ਬਿਆਸ ਮੁਖੀ ਐਸਐਚਓ ਸਤਨਾਮ ਸਿੰਘ ਆਪਣੇ ਪੁਲਿਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਕਰੇਨ ਮੰਗਵਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।।
Punjab Bani 25 December,2023
ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ
ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ ਦਿਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
Punjab Bani 25 December,2023
ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ
ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕੀਤਾ ਦੌਰਾ -ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ : ਡਾ. ਬਲਬੀਰ ਸਿੰਘ -ਕਿਹਾ, ਸਿਹਤ ਵਿਭਾਗ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਦੇ ਸਮਰੱਥ ਪਟਿਆਲਾ, 24 ਦਸੰਬਰ: ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੋਵਿਡ ਨਾਲ ਪੀੜਤ ਜੇਕਰ ਮਰੀਜ਼ ਆਉਂਦੇ ਵੀ ਹਨ ਤਾਂ ਇਸ ਸਬੰਧੀ ਸਿਹਤ, ਮੈਡੀਕਲ ਤੇ ਖੋਜ ਵਿਭਾਗ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹਾਲੇ ਤੱਕ ਕੋਵਿਡ ਦੇ ਕਿਸੇ ਵੀ ਨਵੇਂ ਵੈਰੀਐਂਟ ਦਾ ਸੂਬੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਵੀ ਸਿਰਫ਼ ਸੁਚੇਤ ਰਹਿਣ ਤੇ ਅਹਿਤਿਆਤ ਵਰਤਣ ਲਈ ਕਿਹਾ ਗਿਆ ਹੈ ਅਤੇ ਜਿਹੜੇ ਲੋਕ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ, ਜਿਵੇਂ ਕੈਂਸਰ ਜਾਂ ਫੇਰ ਕਿਸੇ ਕਾਰਨ ਸਟੀਰੋਇਡ ਲੈਂਦੇ ਹੋਣ, ਕਿਸੇ ਦੇ ਗੁਰਦੇ ਬਦਲੇ ਹਨ ਜਾ ਫੇਰ ਸਾਹ ਦੀ ਬਿਮਾਰੀ ਨਾਲ ਪੀੜ੍ਹਤ ਹੋਣ ਉਹ ਆਪਣਾ ਧਿਆਨ ਰੱਖਣ ਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ ਜਦਕਿ ਆਮ ਲੋਕਾਂ ਨੂੰ ਹਾਲੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੌਜੂਦਾ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਉਹ ਸੂਬੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਤੇ ਇਸ ਸਬੰਧੀ ਮੌਕ ਡਰਿੱਲ ਵੀ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਐਮਰਜੈਂਸੀ ਦਵਾਈਆਂ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਗਏ ਹਨ ਤੇ ਆਕਸੀਜਨ ਦੇ ਪਲਾਟ ਚਲਦੇ ਹਨ ਤੇ ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਜਾ ਰਹੇ ਹਨ ਪਰ ਹਾਲੇ ਕੇਸ ਘੱਟ ਹਨ ਅਤੇ ਹਾਲੇ ਤੱਕ ਸੂਬੇ ਅੰਦਰ ਕੋਈ ਨਵਾਂ ਵੇਰੀਐਂਟ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਿੱਚ ਹਾਲੇ ਤੱਕ ਕੋਵਿਡ ਦਾ ਕੋਈ ਵੀ ਮਰੀਜ਼ ਦਾਖਲ ਨਹੀਂ ਹੋਇਆ ਹੈ, ਪਰ ਫੇਰ ਵੀ ਅਹਿਤਿਆਤ ਵਜੋਂ ਕੋਵਿਡ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਡਾ. ਆਰ.ਪੀ.ਐਸ. ਸਿਬੀਆ, ਡਾ. ਰਾਜਾ ਪਰਮਜੀਤ ਸਿੰਘ, ਡਾ. ਵਿਨੋਦ ਡੰਗਵਾਲ, ਡਾ. ਸਚਿਨ ਕੌਸ਼ਲ ਵੀ ਮੌਜੂਦ ਸਨ।
Punjab Bani 24 December,2023
ਅੱਜ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਦਰ ਬੰਦ , ਕ੍ਰਿਸਮਸ ਦਿਵਸ ਮੌਕੇ ਰਹੇਗੀ ਛੁੱਟੀ
ਅੱਜ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਦਰ ਬੰਦ , ਕ੍ਰਿਸਮਸ ਦਿਵਸ ਮੌਕੇ ਰਹੇਗੀ ਛੁੱਟੀ ਚੰਡੀਗੜ : ਪੰਜਾਬ ਵਿੱਚ ਭਲਕੇ 25 ਦਸੰਬਰ 2023 ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।
Punjab Bani 24 December,2023
ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ
ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ ਦਿਲੀ : ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹਾਲ ਹੀ ‘ਚ ਹੋਈਆਂ ਸਨ, ਜਿਸ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ ਅਤੇ ਪਹਿਲਵਾਨ ਅਨੀਤਾ ਸ਼ਿਓਰਨ ਨੂੰ ਹਾਰ ਮਿਲੀ ਸੀ। ਇਸ ਤੋਂ ਬਾਅਦ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ। ਹੁਣ ਸਰਕਾਰ ਨੇ ਨਵੀਂ ਰੈਸਲਿੰਗ ਐਸੋਸੀਏਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਦੀਆਂ ਚੋਣਾਂ ਵਿੱਚ ਬ੍ਰਿਜ ਭੂਸ਼ਣ ਸਿੰਘ ਦੇ ਬੇਹੱਦ ਕਰੀਬੀ ਅਤੇ ਵਫ਼ਾਦਾਰ ਮੰਨੇ ਜਾਣ ਵਾਲੇ ਸੰਜੇ ਸਿੰਘ ਨੇ ਚੋਣ ਜਿੱਤ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ ਸੀ। ਸ਼ੁਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨੂੰ ਆਪਣਾ ‘ਪਦਮ ਸ਼੍ਰੀ’ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਮਹਿਲਾ ਖਿਡਾਰਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਨਾਲ ਜੁੜੇ ਵਿਵਾਦ ਨੂੰ ਬਿਆਨ ਕੀਤਾ ਗਿਆ ਹੈ।
Punjab Bani 24 December,2023
ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ
ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ ਦਿਲੀ : ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੀ.ਪੀ.ਸੀ.ਸੀ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਦੱਸ ਦਈਏ ਕਿ ਦੇਵੇਂਦਰ ਯਾਦਵ ਦਿੱਲੀ ਤੋਂ ਕਾਂਗਰਸ ਨੇਤਾ ਹਨ। ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਨੇ ਵੱਡਾ ਫੇਰਬਦਲ ਕਰਦੇ ਹੋਏ ਇਹ ਫ਼ੈਸਲਾ ਲਿਆ ਹੈ। ਇੱਕ ਪਾਸੇ ਪੰਜਾਬ ਵਿਚ ਕਾਂਗਰਸ ਵੱਲੋਂ ‘ਆਪ’ ਨਾਲ ਸਮਝੌਤਾ ਕਰਨ ਦੇ ਮੁੱਦੇ ‘ਤੇ ਹੰਗਾਮਾ ਹੋ ਰਿਹਾ ਹੈ, ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਚ ਆਪਣੇ ਪੱਧਰ ‘ਤੇ ਯਤਨ ਕਰ ਰਹੇ ਹਨ। ਜਿਸ ਕਾਰਨ ਕਾਂਗਰਸ ਲਈ ਪੰਜਾਬ ਦੇ ਹਾਲਾਤ ਬਹੁਤ ਚੁਣੌਤੀਪੂਰਨ ਬਣ ਗਏ ਹਨ। ਅਜਿਹੇ ‘ਚ ਕਾਂਗਰਸ ਸੰਗਠਨ ‘ਚ ਬਦਲਾਅ ਕਰਦੇ ਹੋਏ ਇਕ ਨਵੇਂ ਨੌਜਵਾਨ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
Punjab Bani 24 December,2023
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ
ਮੁੱਖ ਮੰਤਰੀ ਭਗਵੰਤ ਮਾਨ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ ਚੰਡੀਗੜ : ਪੰਜਾਬ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਹੈ-‘ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ.. ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਸੀ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ। ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ। ਹੁਣ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ।
Punjab Bani 24 December,2023
ਸੀਐਮ ਮਾਨ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲੈਣ ਵਾਪਸ : ਗਿਆਨੀ ਰਘਬੀਰ ਸਿੰਘ
ਸੀਐਮ ਮਾਨ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲੈਣ ਵਾਪਸ : ਗਿਆਨੀ ਰਘਬੀਰ ਸਿੰਘ ਅੰਮਿ੍ਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੰਦਿਆਂ ਆਖਿਆ ਹੈ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ। ਅੱਜ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ।
Punjab Bani 24 December,2023
ਈਸਾਈ ਸਮਾਗਮ ਦੌਰਾਨ ਚਲੀ ਗੋਲੀ, ਇੱਕ ਦੀ ਮੌਤ, ਦੋ ਜਖਮੀ
ਈਸਾਈ ਸਮਾਗਮ ਦੌਰਾਨ ਚਲੀ ਗੋਲੀ, ਇੱਕ ਦੀ ਮੌਤ, ਦੋ ਜਖਮੀ ਤਰਨਤਾਰਨ : ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਵਿੱਚ ਗੋਲੀ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 2 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਵਾਰਦਾਤ ’ਚ ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਵੱਜੋਂ ਹੋਈ ਹੈ। ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦਿਆ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਪਿੰਡ ਵਿੱਚ ਕਿਸੇ ਦੇ ਘਰ ਵਿੱਚ ਇਸਾਈ ਭਾਈਚਾਰੇ ਦਾ ਧਾਰਮਿਕ ਸਮਾਗਮ ਹੋ ਰਿਹਾ ਸੀ। ਇਸ ਦੌਰਾਨ ਪਿੰਡ ਦੇ ਕੁਝ ਨੌਜਵਾਨਾਂ ਵਲੋਂ ਪ੍ਰੋਗਰਾਮ ਨੂੰ ਜਬਰੀ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦਾ ਅਰਸ਼ਦੀਪ ਵੱਲੋਂ ਵਿਰੋਧ ਕੀਤਾ ਗਿਆ। ਗੁੱਸੇ ’ਚ ਆਏ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ।
Punjab Bani 24 December,2023
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ
ਮੰਦਰ ਦੀ ਦੀਵਾਰ ਤੇ ਲਿਖੇ ਖਾਲਿਸਤਾਨੀ ਨਾਅਰੇ, ਕੀਤੀ ਭੰਨਤੋੜ ਅਮਰੀਕਾ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਮੰਦਰ 'ਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ, ਉਹ ਵਾਸ਼ਿੰਗਟਨ ਡੀਸੀ ਤੋਂ 100 ਕਿਲੋਮੀਟਰ ਦੂਰ ਸਥਿਤ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਮੰਦਰ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਹਨ। ਇੰਨਾ ਹੀ ਨਹੀਂ ਮੰਦਰ ਦੇ ਬੋਰਡ 'ਤੇ ਭਾਰਤ ਵਿਰੋਧੀ ਪੇਂਟਿੰਗ ਵੀ ਕੀਤੀ ਗਈ ਹੈ। ਹਿੰਦੂ-ਅਮਰੀਕੀ ਸੰਸਥਾਨ ਨੇ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਉੱਤਰੀ ਅਮਰੀਕਾ ਅਤੇ ਕੈਨੇਡਾ ਵਿਚ ਸਰਗਰਮ ਕੁਝ ਖਾਲਿਸਤਾਨ ਪੱਖੀ ਜਥੇਬੰਦੀਆਂ ਲਗਾਤਾਰ ਹਿੰਦੂ ਮੰਦਰਾਂ ਵਿਚ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਫਿਲਹਾਲ ਕੈਲੀਫੋਰਨੀਆ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 23 December,2023
ਸ਼ੋ੍ਮਣੀ ਕਮੇਟੀ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਗੁਰਮਤਿ ਮਰਯਾਦਾ ਦੇ ਵਿਰੁਧ ਦਿੱਤਾ ਕਰਾਰ
ਸ਼ੋ੍ਮਣੀ ਕਮੇਟੀ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਗੁਰਮਤਿ ਮਰਯਾਦਾ ਦੇ ਵਿਰੁਧ ਦਿੱਤਾ ਕਰਾਰ ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦੀ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮ ਅਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਸ੍ਰੀ ਭਗਵੰਤ ਮਾਨ ਦਾ ਫੈਸਲਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਛੁਟਆਉਂਣ ਵਾਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ ਦੀ ਭੁੱਲ ਕਰਨ।
Punjab Bani 23 December,2023
ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ
ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ ਚੰਡੀਗੜ : ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਉਨ੍ਹਾਂ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਬੈਂਕ ਕਰਜ਼ੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਗੱਜਣ ਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕਰ ਲਈ ਹੈ। ਈਡੀ ਨੇ ਬਿਆਨ ਵਿੱਚ ਕਿਹਾ ਕਿ ਮਲੇਰਕੋਟਲਾ ਵਿੱਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੋਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ - ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ। ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ। ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।
Punjab Bani 23 December,2023
ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੰਭੀਰ ਜਖਮੀ
ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੰਭੀਰ ਜਖਮੀ ਮੋਗਾ : ਮੋਗਾ ਦੇ ਨਜ਼ਦੀਕ ਪਿੰਡ ਸਿੰਘਾਂਵਾਲਾ ਦੇ ਕੋਲ ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਵੱਲੋਂ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਏ ਡਰਾਈਵਰ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਡੀ.ਐੱਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋ ਦਿਨ ਪਹਿਲਾਂ ਹੀ ਵਿਆਹ ਲਈ ਕਾਰ ਬੁੱਕ ਕਰਵਾਈ ਸੀ। ਅੱਜ ਡਰਾਈਵਰ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਨਾਲ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਸਿੰਘਾ ਵਾਲਾ ਨੇੜੇ ਕਾਰ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ ਅਤੇ ਫਰਾਰ ਹੋ ਗਏ। ਕਾਰ ਚਾਲਕ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਐੱਸ. ਐੱਚ. ਓ ਇਕਬਾਲ ਹੁਸੈਨ ਨੇ ਦੱਸਿਆ ਕਿ ਅੱਜ ਸਵੇਰੇ ਮੋਗਾ ਦੇ ਸਿੰਘਾਵਾਲਾ ਨੇੜੇ ਇਕ ਕਾਰ ਸਵਾਰ ਨੂੰ ਗੋਲ਼ੀ ਮਾਰਨ ਦੀ ਸੂਚਨਾ ਮਿਲੀ ਸੀ। ਜਿਸ ਨੂੰ ਗੋਲ਼ੀ ਮਾਰੀ ਗਈ ਹੈ, ਉਸ ਦਾ ਨਾਂ ਨਵਦੀਪ ਸਿੰਘ ਹੈ, ਜੋ ਕਿ ਪੁਰਾਣਾ ਮੋਗਾ ਦਾ ਰਹਿਣ ਵਾਲਾ ਹੈ ਅਤੇ ਟੈਕਸੀ ਚਲਾਉਂਦਾ ਹੈ। ਦੋ ਦਿਨ ਪਹਿਲਾਂ ਕਿਸੇ ਵਿਅਕਤੀ ਨੇ ਵਿਆਹ ਲਈ ਕਾਰ ਬੁੱਕ ਕਰਵਾਈ ਸੀ ਅਤੇ ਅੱਜ ਸਵੇਰੇ ਕਾਰ ਸਜਾ ਕੇ ਨਵਦੀਪ ਸਿੰਘ ਅਤੇ ਬੁਕਿੰਗ ਕਰਵਾਉਣ ਵਾਲੇ ਦੋ ਵਿਅਕਤੀ ਕਾਰ ਵਿਚ ਬੈਠ ਕੇ ਬਾਘਾਪੁਰਾਣਾ ਵੱਲ ਜਾ ਰਹੇ ਸਨ ਤਾਂ ਡਰਾਈਵਰ ਨਵਦੀਪ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਗਈ। ਨਵਦੀਪ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਕਾਰ ਬੁੱਕ ਕਰਨ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
Punjab Bani 22 December,2023
ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 22 ਦਸੰਬਰ ()- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਓਰੋ ਦੇ ਟੋਲ ਫਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ 11,000 ਰੁਪਏ ਦੀ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ। ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ 'ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ। ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਉਨਾ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 December,2023
ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼
ਵਿੱਤ ਮੰਤਰੀ ਚੀਮਾਂ ਵੱਲੋਂ ਬੈਂਕਾਂ ਨੂੰ ਰੁਜ਼ਗਾਰ ਤੇ ਉੱਦਮਤਾ ਨੂੰ ਹੁਲਾਰਾ ਦੇਣ ਵਾਲੀਆਂ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਪੂਰਾ ਜ਼ੋਰ ਲਾਉਣ ਦੇ ਨਿਰਦੇਸ਼ ਚੀਮਾ ਅਤੇ ਸਾਹਨੀ ਨੇ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਟਾਰਟਅੱਪਸ ਨੂੰ ਦਿੱਤੇ ਗਏ ਕਰਜ਼ਿਆਂ ਦਾ ਲਿਆ ਜਾਇਜਾ ਚੰਡੀਗੜ੍ਹ, 22 ਦਸੰਬਰ ਸੂਬੇ ਵਿੱਚ ਰੁਜ਼ਗਾਰ ਪੈਦਾ ਕਰਨ ਅਤੇ ਉੱਦਮਸ਼ੀਲਤਾ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸਕੀਮਾਂ ਤਹਿਤ ਕਰਜ਼ਿਆਂ ਦੀ ਵੰਡ 'ਤੇ ਬੈਂਕਾਂ ਨੂੰ ਪੂਰਾ ਜ਼ੋਰ ਲਾਉਣ ਦੀ ਹਦਾਇਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਅਤੇ ਸਟੇਟ ਲੈਵਲ ਬੈਂਕਰਜ਼ ਕਮੇਟੀ (ਐਸ.ਐਲ.ਬੀ.ਸੀ) ਵਿੱਚ ਸ਼ਾਮਿਲ ਹੋਰ ਬੈਂਕਾਂ ਨੂੰ ਮਾਰਚ 2024 ਤੱਕ ਸੂਬੇ ਵਿੱਚ ਸਟਾਰਟਅੱਪਸ ਲਈ ਮੁਦਰਾ ਅਤੇ ਹੋਰ ਕਰਜ਼ਿਆਂ ਦੀ ਵੰਡ ਦੇ ਮਿਥੇ ਗਏ ਆਪਣੇ ਟੀਚਿਆਂ ਨੂੰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਇੰਨ੍ਹਾਂ ਕਰਜਿਆਂ ਦੀ ਵੰਡ ਮੌਕੇ ਸੂਬੇ ਵਿੱਚ ਐਸ.ਸੀ/ਐਸ.ਟੀ ਭਾਈਚਾਰਿਆਂ ਅਤੇ ਔਰਤਾਂ ਦੇ ਸਸ਼ਕਤੀਕਰਨ, ਨੌਜਵਾਨਾਂ ਦੁਆਰਾ ਸ਼ੁਰੂ ਕੀਤੇ ਗਏ ਸਟਾਰਟਅੱਪ, ਅਤੇ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗਾਂ ਦੀ ਮਜ਼ਬੂਤੀ ਤੇ ਕੇਂਦਰਿਤ ਯੋਜਨਾਵਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ। ਪੰਜਾਬ ਦੇ ਵਿੱਤ ਮੰਤਰੀ, ਜੋ ਅੱਜ ਇੱਥੇ ਪੰਜਾਬ ਭਵਨ ਵਿਖੇ ਰਾਜ ਸਭਾ ਦੇ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਲੀਡ ਬੈਂਕ ਪੀ.ਐਨ.ਬੀ ਅਤੇ ਹੋਰ ਬੈਂਕਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਮੀਟਿੰਗ ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀ.ਐਮ.ਐਮ.ਵਾਈ), ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ (ਪੀ.ਐਮ.ਈ.ਜੀ.ਪੀ), ਅਤੇ ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਆਦਿ ਦੇ ਤਹਿਤ ਸਵੈ-ਰੁਜ਼ਗਾਰ ਅਤੇ ਸਟਾਰਟਅੱਪ ਲਈ ਇਹਨਾਂ ਬੈਂਕਾਂ ਦੁਆਰਾ ਦਿੱਤੇ ਗਏ ਕਰਜ਼ਿਆਂ ਦੀ ਮਾਤਰਾ ਦਾ ਪਤਾ ਲਗਾਉਣ ਲਈ ਬੁਲਾਈ ਗਈ ਸੀ। ਇੰਨ੍ਹਾਂ ਯੋਜਨਾਵਾਂ ਤਹਿਤ ਰਾਸ਼ਟਰੀਕ੍ਰਿਤ ਬੈਂਕਾਂ ਵੱਲੋਂ ਨੌਜਵਾਨ ਉੱਦਮੀਆਂ ਨੂੰ 50,000 ਤੋਂ 2 ਕਰੋੜ ਰੁਪਏ ਤੱਕ ਦੇ ਕਰਜੇ ਦੀ ਸਹੂਲਤ ਦਿੱਤੀ ਜਾ ਰਹੀ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਦਯੋਗ ਅਤੇ ਵਣਜ ਵਿਭਾਗ ਨੇ ਆਈ.ਟੀ.ਆਈ ਪਾਸ ਵਿਦਿਆਰਥੀਆਂ ਨੂੰ 10 ਲੱਖ ਰੁਪਏ ਤੱਕ ਦੇ ਛੋਟੇ ਪ੍ਰੋਜੈਕਟਾਂ ਲਈ ਕਰਜ਼ੇ ਦੀ ਵੰਡ ਨੂੰ ਉਤਸ਼ਾਹਿਤ ਕਰਨ ਲਈ ਬੈਂਕਾਂ ਨੂੰ ਇੱਕ ਅਰਧ-ਸਰਕਾਰੀ (ਡੀ.ਓ) ਪੱਤਰ ਲਿਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬੈਂਕਾਂ ਨੂੰ ਭੇਜੇ ਗਏ ਆਈ.ਟੀ.ਆਈ. ਦੇ ਵਿਦਿਆਰਥੀਆਂ ਦੇ 623 ਕੇਸਾਂ ਵਿਰੁੱਧ ਸਿਰਫ਼ 52 ਕੇਸਾਂ ਨੂੰ ਹੀ ਮਨਜ਼ੂਰੀ ਦਿੱਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਬੈਂਕ ਜਲਦੀ ਹੀ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨਗੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਜਲਦੀ ਹੀ ਉਨ੍ਹਾਂ ਨਾਲ ਇੱਕ ਹੋਰ ਮੀਟਿੰਗ ਕਰਨਗੇ। ਇਸ ਦੌਰਾਨ ਵਿਕਰਮਜੀਤ ਸਿੰਘ ਸਾਹਨੀ ਨੇ ਬੈਂਕਾਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀ.ਐੱਮ.ਐੱਮ.ਵਾਈ.) ਦੀਆਂ ਤਿੰਨੋਂ ਤਿੰਨੋਂ ਸ਼ਿਸ਼ੂ, ਕਿਸ਼ੋਰ ਅਤੇ ਤਰੁਣ ਸਕੀਮਾਂ ਤਹਿਤ ਕਰਜ਼ੇ ਵੰਡਣ ਲਈ ਜੋਰ ਦਿੰਦਿਆਂ ਕਿਹਾ ਕਿ ਉਹ ਸਿਰਫ ਛੋਟੇ ਕਰਜ਼ਿਆਂ ਤੱਕ ਹੀ ਸੀਮਤ ਨਾ ਰਹਿਣ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਨੌਜਵਾਨਾਂ ਨੂੰ ਇਹ ਕਰਜ਼ੇ ਦੇਣ ਵਿੱਚ ਕੋਈ ਕਮੀਆਂ ਹਨ ਤਾਂ ਲੋੜ ਪੈਣ ‘ਤੇ ਉਹ ਦਖਲ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਅਤੇ ਨੌਜਵਾਨਾਂ ਨੂੰ ਹੁਨਰਮੰਦ ਕਰਨ, ਕਿਸਾਨਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਵੱਖ-ਵੱਖ ਬੈਂਕਾਂ ਦੀਆਂ ਲਗਭਗ 6300 ਬ੍ਰਾਂਚਾਂ ਹਨ ਅਤੇ ਜੇਕਰ ਹਰੇਕ ਸ਼ਾਖਾ ਵੱਖ-ਵੱਖ ਸਕੀਮਾਂ ਅਧੀਨ ਘੱਟੋ-ਘੱਟ 5 ਕਰਜੇ ਦੇ ਕੇਸ ਪਾਸ ਕਰਦੀ ਹੈ ਤਾਂ ਇਸ ਨਾਲ ਰਾਜ ਦੇ 30,000 ਤੋਂ ਵੱਧ ਨੌਜਵਾਨਾਂ ਦੇ ਭਵਿੱਖ ਨੂੰ ਉਜਵਲ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਪਹਿਲਾਂ, ਪੀ.ਐੱਮ.ਐੱਮ.ਵਾਈ., ਪੀ.ਐੱਮ.ਈ.ਜੀ.ਪੀ., ਐੱਸ.ਸੀ./ਐੱਸ.ਟੀ. ਅਤੇ/ਜਾਂ ਮਹਿਲਾ ਉੱਦਮੀਆਂ ਦੀ ਵਿੱਤੀ ਸਹਾਇਤਾ ਲਈ ਸਟੈਂਡ-ਅੱਪ ਇੰਡੀਆ ਸਕੀਮ, 'ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਤਹਿਤ ਵਿੱਤੀ ਸਹੂਲਤ’ ਲਈ ਕੇਂਦਰੀ ਸੈਕਟਰ ਯੋਜਨਾ', ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ ਸਕੀਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਅਤੇ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮਾ ਨਿਰਭਰ ਨਿਧੀ ਆਦਿ ਦੇ ਤਹਿਤ ਬੈਂਕਾਂ ਦੁਆਰਾ ਦਿੱਤੇ ਗਏ ਕਰਜ਼ਿਆਂ ਦੀ ਮੌਜੂਦਾ ਸਥਿਤੀ 'ਤੇ ਚਰਚਾ ਕਰਨ ਲਈ ਇੱਕ ਪਾਵਰਪੁਆਇੰਟ ਪੇਸ਼ਕਾਰੀ ਕੀਤੀ ਗਈ। ਮੀਟਿੰਗ ਵਿੱਚ ਵਿੱਤ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ, ਉਦਯੋਗ ਅਤੇ ਵਣਜ, ਪਸ਼ੂ ਪਾਲਣ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਅਤੇ ਸਟੇਟ ਲੈਵਲ ਬੈਂਕਰਜ਼ ਕਮੇਟੀ ਵਿੱਚ ਸ਼ਾਮਿਲ ਹੋਰ ਬੈਂਕਾਂ ਦੇ ਸੀਨੀਅਰ ਨੁਮਾਇੰਦੇ ਹਾਜ਼ਰ ਸਨ।
Punjab Bani 22 December,2023
ਐੱਨਜੈੱਡਸੀਸੀ ਦੇ ਵਿਹੜੇ ’ਚ ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਦੀ ਹੋਈ ਸ਼ੁਰੂਆਤ
ਐੱਨਜੈੱਡਸੀਸੀ ਦੇ ਵਿਹੜੇ ’ਚ ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਦੀ ਹੋਈ ਸ਼ੁਰੂਆਤ -ਪ੍ਰੋਫ਼ੈਸਰ ਅਮਨਦੀਪ ਦੇ ਦਿਲਰੁਬਾ ਵਾਦਨ ਅਤੇ ਅੰਜਨਾ ਨਾਥ ਦੀ ਗਾਇਕੀ ਨੇ ਕੀਲੇ ਸ਼ਰੋਤੇ ਪਟਿਆਲਾ- 22 ਦਸੰਬਰ - ਪਟਿਆਲਾ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਲਈ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ( ਐੱਨਜੈੱਡਸੀਸੀ) ਵੱਲੋਂ ਪਟਿਆਲਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਅੱਗੇ ਤੋਰਨ ਲਈ ਕਰਵਾਏ ਜਾ ਰਹੇ ਚਾਰ ਰੋਜ਼ਾ ਸ਼ਾਸਤਰੀ ਸੰਗੀਤ ਸਮਾਰੋਹ ਦੀ ਧੂਮਧਾਮ ਤੇ ਉਤਸ਼ਾਹ ਪੂਰਵਕ ਸ਼ੁਰੂਆਤ ਹੋਈ। ਇੱਥੇ ਕਾਲੀਦਾਸ ਆਡੀਟੋਰੀਅਮ ਵਿਰਸਾ ਵਿਹਾਰ ’ਚ ਸ਼ੁਰੂ ਹੋਏ ਚਾਰ ਰੋਜ਼ਾ ਸੰਗੀਤ ਉਤਸਵ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਅਮਨਦੀਪ ਸਿੰਘ “ਦਿਲਰੁਬਾ” ਸਾਜ਼ ਦੀਆਂ ਸੰਗੀਤਕ ਤਰੰਗਾਂ ਨਾਲ ਹੋਈ, ਜਿਨ੍ਹਾਂ ਵੱਲੋਂ ਵੱਖ ਵੱਖ ਰਾਗਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ। ਉਪਰੰਤ ਦੂਜੇ ਸੈਸ਼ਨ ’ਚ ਪਟਿਆਲਾ ਘਰਾਣੇ ਦੀ ਪ੍ਰਸਿੱਧ ਗਾਇਕਾ ਅੰਜਨਾ ਨਾਥ ਨੇ ਆਪਣੀ ਗਾਇਕੀ ਨਾਲ ਪਟਿਆਲਾ ਵਾਸੀਆਂ ਨੂੰ ਆਪਣੇ ਵਿਰਸੇ ਨਾਲ ਜੋੜਿਆ। ਸ਼ਾਸਤਰੀ ਸੰਗੀਤ ਨੂੰ ਸਮਰਪਿਤ 25 ਦਸੰਬਰ ਤੱਕ ਚੱਲਣ ਵਾਲੇ ਚਾਰ ਰੋਜ਼ਾ ਸਮਾਰੋਹ ਦੇ ਉਦਘਾਟਨ ਮੌਕੇ ਨਾਰਥ ਜ਼ੋਨ ਕਲਚਰਲ ਸੈਂਟਰ ਦੇ ਡਾਇਰੈਕਟਰ ਫਰਕਾਨ ਖਾਨ ਨੇ ਦੱਸਿਆ ਕਿ ਪਟਿਆਲਾ ਦੀ ਸੰਗੀਤਕ ਵਿਰਾਸਤ ਬਹੁਤ ਅਮੀਰ ਵਿਰਾਸਤ ਹੈ ਜਿਸਨੂੰ ਸਾਂਭਣ ਦੇ ਉਦਮ ਸਦਕਾ ਐੱਨਜੈੱਡਸੀਸੀ ਵੱਲੋਂ ਉਪਰਾਲਾ ਕਰਦਿਆ ਸੰਗੀਤਕ ਉਤਸ਼ਵ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਾਸਤਰੀ ਸੰਗੀਤ ਪ੍ਰਤੀ ਦਰਸ਼ਕਾਂ ਦੀ ਰੂਚੀ ਨੇ ਸਾਬਤ ਕਰ ਦਿੱਤਾ ਹੈ ਕਿ ਪੁਰਾਣੇ ਸੰਗੀਤ ’ਚ ਹਾਲੇ ਵੀ ਵਿਅਕਤੀ ਦੀ ਰੂਹ ਨੂੰ ਸਾਂਤ ਕਰਨ ਦਾ ਬਲ ਹੈ। ਡਾਇਰੈਕਟਰ ਖਾਨ ਨੇ ਆਖਿਆ ਕਿ ਅੱਜ ਦੀ ਸੰਗੀਤਕ ਸ਼ਾਮ ਨਾਲ ਦਰਸਕਾਂ ਦੀ ਸੰਗੀਤ ਪ੍ਰਤੀ ਤ੍ਰਿਪਤਾ ਪੂਰੀ ਕਰਨ ਦਾ ਐੱਨਜੈੱਡਸੀਸੀ ਵੱਲੋਂ ਕੀਤੇ ਗਏ ਛੋਟੇ ਜਿਹੇ ਉਪਰਾਲੇ ਦੀ ਪਹਿਲੀ ਸ਼ੁਰੂਆਤ ਹੈ ਜੋ ਕਿ 4 ਦਿਨ ਲਗਾਤਾਰ ਚੱਲੇਗੀ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਦੇ ਪ੍ਰੋਫੈਸਰ ਪ੍ਰੋ: ਅਮਨਦੀਪ ਸਿੰਘ ‘‘ਦਿਲਰੁਬਾ’’ ਵੱਲੋਂ ਯਮਨ ਰਾਗ ਅਤੇ ਠੁਮਰੀ ਦੀ ਪੇਸ਼ਕਾਰੀ ਦੀ ਦਿੱਤੀ। ਪ੍ਰੋ ਅਮਨਦੀਪ ਨੇ ਦੱਸਿਆ ਕਿ ਯਮਨ ਰਾਗ ਨੂੰ ਰਾਤ ਦੇ ਮਧਿਅਮ ਪਹਿਰ ਤੇ ਸ਼ਾਮ ਨੂੰ ਬਜਾਇਆ ਜਾਂਦਾ ਹੈ। ਇਸ ਰਾਗ ਦੀ ਵਿਸ਼ੇਸ਼ਤਾ ਹੈ ਕਿ ਤੇਜ਼ ਮੱਧਮ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਭਿੰਨ ਭਾਵਨਾਵਾਂ ਨੂੰ ਪ੍ਰਗਟ ਕਰਨ ਵਾਲੀ ਸ਼ੈਲੀ ਹੈ।ਭਾਵ ਰਾਗ ਦੀ ਸ਼ੁੱਧਤਾ ਦੀ ਤੁਲਨਾ ਵਿੱਚ ਭਾਵਨਾਤਮਕਤਾ ਨੂੰ ਵਧੇਰੇ ਮਹੱਤਵਪੂਰਨ ਮੰਨਿਆ ਜਾਂਦਾ ਹੈ। ਪ੍ਰੋ: ਅਮਨਦੀਪ ਸਿੰਘ ਨੇ ਹਿੰਦੁਸਤਾਨੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਵਜਾਉਣ ਦੀ ਪਰੰਪਰਾ ਨੂੰ ਸੁਰਜੀਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਦੂਜੇ ਸ਼ੈਸਨ ’ਚ ਕੋਲਕਾਤਾ ਦੀ ਵਿਦਵਾਨ ਅੰਜਨਾ ਨਾਥ ਨੇ ਉਸਤਾਦ ਵੱਡੇ ਗੁਲਾਮ ਅਲੀ ਖਾਨ ਦੇ ਪੰਸੀਦਦਾ ‘‘ਰਾਗ ਜੈਜਾਵੰਤੀ’’ ’ਚ ਗਾਇਆ ਅਤੇ ‘‘ ਲਾਲ ਮੁਝਸੇ ਪ੍ਰੀਤ ਨਾ ਜਾਨੋਂ’’ ਨਾਲ ਦਰਸ਼ਕ ਕੀਲੇ ਅਤੇ ਪ੍ਰੋਗਰਾਮ ਦਾ ਅੰਤ ‘‘ਰਾਗ ਭੈਰਵੀ’’ ’ਚ ‘‘ਪ੍ਰੇਮ ਅਗਨ ਜਿਆਰਾ’’ ਗਾਇਆ। ਵਿਦਵਾਨ ਅੰਜਨਾ ਨਾਥ ਨੇ ਪੰਡਿਤ ਅਜੈ ਚੱਕਰਵਰਤੀ ਦੀ ਦੇਖ-ਰੇਖ ਵਿੱਚ ਆਪਣੇ ਆਪ ਨੂੰ ਪਟਿਆਲਾ ਘਰਾਣੇ ਦੀ ਇੱਕ ਸਥਾਪਿਤ ਗਾਇਕ ਵਜੋਂ ਸਥਾਪਿਤ ਕੀਤਾ ਤੇ ਕਈ ਅਵਾਰਡ ਜੇਤੂ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਉੱਤਰ ਖੇਤਰ ਸੱਭਿਆਚਾਰਕ ਕੇਂਦਰ ਦੇ ਡਾਇਰੈਕਟਰ ਫੁਕਰਾਨ ਖਾਨ ਨੇ ਦੱਸਿਆ ਕਿ ਸ਼ਨੀਵਾਰ ਨੂੰ ਮਸ਼ਹੂਰ ਸਿਤਾਰ ਵਾਦਕ ਅਦਨਾਨ ਅਤੇ ਬਨਾਰਸ ਕੇ ਗਾਇਕ ਰਾਹੁਲ ਮਿਸ਼ਰਾ ਅਤੇ ਰੋਹਿਤਾ ਮਿਸ਼ਰਾ ਆਪਣੀ ਪੇਸ਼ਕਾਰੀ ਕਰਨਗੇ। 24 ਦਸੰਬਰ ਨੂੰ ਝਾਰਖੰਡ ਕੇਡੀਆ ਬੰਧੂ ਦੀ ਸਰੋਦ ਅਤੇ ਸਿਤਾਰ ਦੀ ਜੁਗਲਬੰਦੀ ਦੇ ਨਾਲ ਮਸ਼ਹੂਰ ਗਾਇਕ ਅਮਦਮਾਨ ਖਾਨ ਦੀ ਵੀ ਪੇਸ਼ਕਾਰੀ ਹੋਵੇਗੀ। ਸਮਾਰੋਹ ਦੇ ਅੰਤਮ ਦਿਨ 25 ਦਸੰਬਰ ਨੂੰ ਗਰਾਮੀ ਅਵਾਰਡ ਜੇਤੂ ਪਦਮਭੂਸ਼ਣ ਵਿਸ਼ਵ ਮੋਹਨ ਭੱਟ, ਮੋਹਨ ਵੀਣਾ ਅਤੇ ਪੰਡਿਤ ਸਲਿਲ ਭੱਟ ਸਾਤਵਿਕ ਵੀਣਾ ਦੀ ਜੁਗਲਬੰਦੀ ਪੇਸ਼ ਕਰਨਗੇ ਅਤੇ ਸਾਸਤਰੀਆ ਗਾਇਕ ਹਰੀਸ਼ ਤਿਵਾਰੀ ਪੇਸ਼ਕਾਰੀ ਦੇਣਗੇ।
Punjab Bani 22 December,2023
ਜੈ ਇੰਦਰ ਕੌਰ ਨੇ ਫ਼ਸਲਾਂ ਉੱਤੇ ਉੱਲੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਸਨੌਰ ਦੇ ਟਮਾਟਰ ਕਿਸਾਨਾਂ ਦਾ ਕੀਤਾ ਦੌਰਾ
ਜੈ ਇੰਦਰ ਕੌਰ ਨੇ ਫ਼ਸਲਾਂ ਉੱਤੇ ਉੱਲੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਸਨੌਰ ਦੇ ਟਮਾਟਰ ਕਿਸਾਨਾਂ ਦਾ ਕੀਤਾ ਦੌਰਾ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾਉਣ ਅਤੇ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਦੇਣ ਦੀ ਕੀਤੀ ਅਪੀਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਸਾਨਾਂ ਲਈ ਮੁਆਵਜ਼ੇ ਦੀ ਕੀਤੀ ਮੰਗ ਪਟਿਆਲਾ, 21 ਦਸੰਬਰ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਟਮਾਟਰ ਦੇ ਝੁਲਸ ਤੋਂ ਪ੍ਰਭਾਵਿਤ ਕਿਸਾਨਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਕਰੀਬ 11 ਪਿੰਡਾਂ ਵਿੱਚ ਕਰੀਬ 1000 ਏਕੜ ਰਕਬੇ ਵਿੱਚ ਟਮਾਟਰ ਦੀ ਫ਼ਸਲ ਬੀਜੀ ਗਈ ਹੈ, ਜਿਸ ਨੂੰ ਉੱਲੀ ਲੱਗਣ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਇਹ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਿਸ ਤਰ੍ਹਾਂ ਸਾਡੇ ਮਿਹਨਤੀ ਕਿਸਾਨਾਂ ਦੀਆਂ ਫ਼ਸਲਾਂ ਇਸ ਸਮੇਂ ਤੇ ਆਕੇ ਝੁਲਸ ਕੇ ਤਬਾਹ ਹੋ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਇਨ੍ਹਾਂ ਕਿਸਾਨਾਂ ਨੂੰ ਸਮਰਥਨ ਦੇਣ ਲਈ ਉਚਿਤ ਮੁਆਵਜ਼ਾ ਦੇਵੇ।" ਭਾਜਪਾ ਮੈਂਬਰ ਨੇ ਅੱਗੇ ਕਿਹਾ, "ਇਸ ਉੱਲੀ ਦੇ ਹਮਲੇ ਕਾਰਨ ਇਲਾਕੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ, ਇਸ ਲਈ ਇੱਥੇ ਵਾਢੀ ਦੀ ਜਾਂਚ ਅਤੇ ਗਿਰਦਾਵਰੀ ਦੀ ਲੋੜ ਹੈ, ਇਸ ਲਈ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਗਿਰਦਾਵਰੀ ਦੇ ਹੁਕਮ ਦੇਣ ਅਤੇ ਇਨ੍ਹਾਂ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਵੀ ਦਿੱਤਾ ਜਾਵੇ।" ਉਨ੍ਹਾਂ ਅੱਗੇ ਦੱਸਿਆ ਕਿ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਇਨ੍ਹਾਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
Punjab Bani 22 December,2023
ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ ਤਾਂ ਜੋ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ ਜਾ ਸਕੇ ਟੋਲ ਤੋਂ ਛੋਟ ਲਈ ਪੰਜਾਬ ਦੇ ਨੰਬਰਦਾਰਾਂ ਦੀ ਬੇਨਤੀ ਨੂੰ ਵੀ ਕੇਂਦਰੀ ਮੰਤਰੀ ਕੋਲ ਰੱਖਿਆ ਪਟਿਆਲਾ/ਦਿੱਲੀ, 22 ਦਸੰਬਰ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।" ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, "ਪਟਿਆਲਾ ਦੇ ਰਾਜਪੁਰਾ ਰੋਡ 'ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ 'ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।" ਉਨ੍ਹਾਂ ਅੱਗੇ ਕਿਹਾ, “ਮੈਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇੱਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ 'ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਾਲ ਹੀ ਸਾਈਡ ਡਰੇਨ ਦੇ ਨਾਲ-ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇੱਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਰੱਖੀ ਗਈ ਹੈ।" ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਤ ਤੌਰ 'ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣਾ ਪੈਂਦਾ ਹੈ।
Punjab Bani 22 December,2023
ਅਦਾਲਤ ਨੇ ਰੱਦ ਕੀਤੀ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ
ਅਦਾਲਤ ਨੇ ਰੱਦ ਕੀਤੀ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ ਨਵੀਂ ਦਿੱਲੀ। ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਇਹ ਫੈਸਲਾ ਸੁਣਾਇਆ। ਰਾਉਸ ਐਵੇਨਿਊ ਅਦਾਲਤ ਨੇ 12 ਦਸੰਬਰ ਨੂੰ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ‘ਚ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਨੇ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਆਰਥਿਕ ਲਾਭ ਪਹੁੰਚਾਇਆ। ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
Punjab Bani 22 December,2023
11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੁਲਿਸ ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ ਚੰਡੀਗੜ, 22 ਦਸੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ ਸਿੰਘ ਨੂੰ 11,500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇ ਵਾਲਾ, ਜ਼ਿਲ੍ਹਾ ਫਰੀਦਕੋਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੇ ਅਤੇ ਉਸਦੇ ਭਰਾ ਖਿਲਾਫ ਥਾਣਾ ਸਦਰ ਫਰੀਦਕੋਟ ਵਿੱਚ ਦਰਜ ਹੋਏ ਇੱਕ ਪੁਲਿਸ ਕੇਸ ਸਬੰਧੀ ਜ਼ਮਾਨਤੀ ਬਾਂਡ ਕਬੂਲਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਉਸ ਕੋਲ਼ੋਂ ਇਸੇ ਬਾਬਤ ਪਹਿਲੀ ਕਿਸ਼ਤ ਵਜੋਂ 2,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਰਿਸ਼ਵਤ ਦੇ ਬਾਕੀ ਰਹਿੰਦੇ 13,000 ਰੁਪਏ ਦੇਣ ਕਈ ਜ਼ੋਰ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡ ਵੀ ਕਰ ਲਈ ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਤੇ ਰਿਸ਼ਵਤ ਦੇ ਪੈਸੇ ਵੀ ਬਰਾਮਦ ਕਰ ਲਏ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।
Punjab Bani 22 December,2023
ਇੰ. ਜੋਤਿੰਦਰ ਸਿੰਘ ਦਾ 'ਐਮੀਨੈਂਟ ਇੰਜੀਨੀਅਰ ਐਵਾਰਡ 2023' ਨਾਲ ਸਨਮਾਨਿਤ
ਇੰ. ਜੋਤਿੰਦਰ ਸਿੰਘ ਦਾ 'ਐਮੀਨੈਂਟ ਇੰਜੀਨੀਅਰ ਐਵਾਰਡ 2023' ਨਾਲ ਸਨਮਾਨਿਤ ਪਟਿਆਲਾ 22 ਦਿਸੰਬਰ ਇੰਸੀਚਿਉਟ ਆਫ ਇੰਜੀਨੀਅਰਜ਼, ਇੰਡੀਆ ਨੇ 38ਵੀਂ ਰਾਸ਼ਟਰੀ ਕਨਵੈਂਸ਼ਨ ਦਾ 15-16 ਦਸੰਬਰ, 2023 ਨੂੰ ਸ਼ਿਮਲਾ ਵਿਖੇ ਆਯੋਜਿਤ ਕੀਤੀ । ਇੰਜੀਨੀਅਰ ਜੋਤਿੰਦਰ ਸਿੰਘ ਸਾਬਕਾ ਇੰਜੀਨਿਅਰ-ਇੰਨ-ਚੀਫ,-ਪੰਜਾਬ ਰਾਜ ਬਿਜਲੀ ਬੋਰਡ, ਸਲਾਹਕਾਰ - ਪੀ.ਐਫ. ਸੀ ਭਾਰਤ ਸਰਕਾਰ ਅਤੇ ਸਲਾਹਕਾਰ 1980 ਮੈਗਾਵਾਟ ਪਾਵਰ ਪਲਾਂਟ, ਤਲਵੰਡੀ ਸਾਬੋ ਅਤੇ ਦੇਸ਼ ਵਿਦੇਸ਼ ਵਿੱਚ 50 ਸਾਲ ਤੋਂ ਵੱਧ ਸ਼ਾਨਦਾਰ ਸੇਵਾਵਾਂ ਲਈ ' ਐਮੀਨੈਂਟ ਇੰਜੀਨੀਅਰ ਐਵਾਰਡ 2023 ' ਨਾਲ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਚੇਅਰਮੈਨ ਕੈ. ਰਾਮੇਸ਼ਵਰ ਸਿੰਘ ਠਾਕੁਰ, ਚੇਅਰਮੈਨ, ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਨੇ ਇੰਜੀਨੀਅਰ ਜੋਤਿੰਦਰ ਸਿੰਘ ਨੂੰ 'ਐਮੀਨੈਂਟ ਇੰਜੀਨੀਅਰ ਐਵਾਰਡ 2023' ਨਾਲ ਸਨਮਾਨਿਤ ਕੀਤਾ । ਇਲੈਕਟ੍ਰੀਕਲ ਇੰਜੀਨੀਅਰਿੰਗ ਡਿਵੀਜ਼ਨ ਬੋਰਡ (ਈ.ਐੱਲ.ਡੀ.ਬੀ.), ਦੇ ਚੇਅਰਮੈਨ ਡਾ.ਐੱਸ.ਕੇ. ਕੱਲਾ ਨੇ ਦੱਸਿਆ ਕਿ ਇੰਜਨੀਅਰ ਜੋਤਿੰਦਰ ਸਿੰਘ ਨੇ ਦੇਸ਼ -ਵਿਦੇਸ਼ ਵਿੱਚ ਬਿਜਲੀ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ । ਸਾਰੇ ਕਾਉਂਸਲ ਮੈਂਬਰ ਅਤੇ ਸਾਬਕਾ ਵਾਈਸ ਪ੍ਰੈਜੀ਼ਡਐਂਟ (ਆਈ. ਈ. ਆਈ ) ਡਾ. ਟੀ. ਐਸ. ਕਮਲ ਵੀ ਕਨਵੈਂਸ਼ਨ ਵਿੱਚ ਸ਼ਾਮਲ ਹੋਏ । ਇੰਜੀਨੀਅਰ ਜੋਤਿੰਦਰ ਸਿੰਘ ਨੇ 1970 ਵਿੱਚ ਥਾਪਰ ਕਾਲਜ ਪਟਿਆਲਾ ਤੋਂ ਇੰਜਨੀਅਰੰਗ ਅਤੇ 1972 ਵਿੱਚ ਯੂਨੀਵਰਸਿਟੀ ਆਫ ਰੁੜਕੀ ਤੋਂ ਪੋਸਟ ਗਰੈਜੂਏਸ਼ਨ ਡਿਗਰੀ ਪ੍ਰਾਪਤ ਕੀਤੀ । ਪੰਜਾਬ ਦੇ 100 ਪ੍ਰਤਿਸ਼ਤ ਬਿਜਲੀਕਰਣ ਲਈ ਕੰਮ ਕੀਤਾ ਅਤੇ 1974 ਵਿੱਚ ਪੰਜਾਬ ਨੂੰ ਭਾਰਤ ਦਾ ਪਹਿਲਾ 100 ਪ੍ਰਤੀਸ਼ਤ ਬਿਜਲੀਕਰਣ ਸੂਬਾ ਘੋਸ਼ਿਤ ਕੀਤਾ ਗਿਆ। ਜੋਗਿੰਦਰ ਨਗਰ ਪਾਵਰ ਪਲਾਂਟ ਦੇ ਨਵੇਂ ਪਾਵਰ ਯੂਨਿਟ ਸਥਾਪਨਾ ਤੇ ਕੰਮ ਕੀਤਾ। ਭਾਰਤ ਸਰਕਾਰ 9 ਸਾਲ ਲੀਬੀਆ ਅਫਰੀਕਾ ਵਿੱਚ ਡੈਪੂਟੇਸ਼ਨ ਤੇ ਰਹੇ । ਉਥੇ ਕੰਪੂਟਿਰਾਜਡ ਲੋਡ ਡਿਸਪੈਚ ਸੈਂਟਰ ਦੇ ਇੰਚਾਰਜ ਤੇ ਤਕਨੀਕੀ ਵਿਭਾਗ ਦੇ ਚੀਫ ਵਜੋਂ ਬਿਜਲੀ ਖੇਤਰ ਵਿੱਚ ਵੱਡਮੁਲੇ ਯੋਗਦਾਨ ਬਦੋਲਤ 300 ਭਾਰਤੀ ਇੰਜਨੀਅਰਾਂ ਦੀ ਨਿਯੁਕਤੀ ਕੀਤੀ। 2004 ਵਿੱਚ ਚੀਨ ਗਏ ਤੇ ਪਾਵਰ ਸੈਕਟਰ ਵਾਰੇ ਜਾਣਿਆ। ਪੰਜਾਬ ਰਾਜ ਕੰਪੂਟਿਰਾਜਡ ਲੋਡ ਡਿਸਪੈਚ ਸੈਂਟਰ ਦੇ ਚੀਫ ਇੰਜੀਨੀਅਰ ਰਹੇ ਅਤੇ 2006 ਵਿੱਚ ਇੰਜੀਨਿਅਰ-ਇੰਨ-ਚੀਫ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਹੋਏ ਸੇਵਾ ਮੁਕਤ ਹੋਏ । 2007 ਵਿੱਚ ਭਾਰਤ ਸਰਕਾਰ ਦੇ ਪੀ. ਐਫ. ਸੀ. ਅਦਾਰੇ ਵਿੱਚ ਸਲਾਹਕਾਰ ਸਨ ਅਤੇ ਪੰਜਾਬ ਦੀ ਬਿਜਲੀ ਉਤਪਾਦਨ ਸਮਰਥਾ 3400 ਮੈਗਾਵਾਟ ਵਧਾਉ ਲਈ ਰਾਜਪੁਰੇ ਅਤੇ ਤਲਵੰਡੀ ਸਾਬੋ ਪਾਵਰ ਦੀ ਯੋਜਨਾ ਸਿਰੇ ਚੜ੍ਹਾਉਣ ਦਾ ਕੰਮ ਕੀਤੀ। ਪੰਜਾਬ ਰਾਜ ਬਿਜਲੀ ਬੋਰਡ ਦੇ ਕੋਲ 220 ਕਿਲੋਵੋਲਟ ਤੱਕ ਸਬ-ਸਟੇਸ਼ਨ ਸਨ ਅਤੇ ਨਵੇਂ 400 ਕਿਲੋਵੋਲਟ ਸਿਸਟਮ ਲਈ ਇੰਜੀਨੀਅਰ ਜੋਤਿੰਦਰ ਸਿੰਘ ਦਾ ਸੁਪਰਕਰੀਟਿਕਲ ਥਰਮਲ ਤਲਵੰਡੀ ਸਾਬੋ ਸਥਾਪਤ ਕਰਨ ਲਈਂ ਕੰਮ ਕੀਤਾ । ਪੰਜਾਬ ਵਿੱਚ ਪਹਿਲੀਵਾਰ ਬਿਜਲੀ ਉਰਜਾ ਵਿੱਚ 3400 ਮੈਗਾਵਾਟ ਸਮਰਥਾ ਦਾ ਵਾਧਾ ਹੋਇਆ । ਕਾਨਫਰੰਸ ਦੇ ਵਿਸ਼ੇ ‘ ਇਲੈਕਟ੍ਰਿਕ ਵ੍ਹੀਕਲਜ਼’ ਨੂੰ ਧਿਆਨ ਵਿੱਚ ਰੱਖਦਿਆਂ ਇੰਜੀਨੀਅਰ ਜੋਤਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਸੀਂ ਬੈਟਰੀ ਵਿੱਚ ਵਰਤੇ ਜਾਣ ਵਾਲੇ “ਕਰਿਟੀਕਲ ਮਿਨਰਲਜ਼ “ ਅਤੇ ਬੈਟਰੀਆਂ ਬਾਹਰਲੇ ਦੇਸ਼ਾਂ ਉੱਪਰ ਨਿਰਭਰ ਹਾਂ । ਜਿਨ੍ਹਾਂ ਕਰਕੇ ਭਾਰਤ ਵਿੱਚ ਇਲੈਕਟ੍ਰਿਕ ਵ੍ਹੀਕਲਜ਼ ਅਤੇ ਬੈਟਰੀਆਂ ਦੀਆਂ ਕੀਮਤਾਂ ਬਹੁਤ ਜਿਆਦਾ ਹਨ। ਉਨ੍ਹਾਂ ਕਿਹਾ ਗਰੀਨ ਤੇ ਕਲੀਨ ਸਮਾਰਟ ਚਾਰਜਿੰਗ ਡਿਜ਼ਾਈਨ ਕਰਨ ਚ ਭਾਰਤ ਨੂੰ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਦੇ ਵਿਗਾੜ ਨੂੰ ਰੋਕਿਆ ਜਾ ਸਕੇ । ਇੰਜੀਨੀਅਰ ਜੋਤਿੰਦਰ ਸਿੰਘ 38ਵੀਂ ਰਾਸ਼ਟਰੀ ਕਾਨਫਰੰਸ ਸ਼ਿਮਲਾ ਦੇ ਇੱਕ ਤਕਨੀਕੀ ਸੈਸ਼ਨ ਦੇ ਚੇਅਰਮੈਨ ਬਣੇ । ਉਹ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਆਈ. ਈ. ਆਈ ਦੇ ਸਕੱਤਰ ਵੀ ਰਹੇ ਹਨ । ਉਨ੍ਹਾਂ ਨੂੰ 19 ਮਈ 2023 ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ' ਲਾਈਫ ਟਾਇਮ ਅਚੀਵਮੈਂਟ ਐਵਾਰਡ ' ਨਾਲ ਸਨਮਾਨਿਤ ਕੀਤਾ ਗਿਆ । ਉਹ ਆਈ.ਈ.ਆਈ. ਫੈਲੋ ਮੈਂਬਰ ਹਨ ।
Punjab Bani 22 December,2023
ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ
ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਇਵਜ਼ ’ਚ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 21 December,2023
ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ
ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।
Punjab Bani 21 December,2023
ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ
ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ ਚੰਡੀਗੜ੍ਹ, 21 ਦਸੰਬਰ: ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਹਰਮਨਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਜਸਮੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ ਸੰਗਰੂਰ, ਸੰਜਨਾ ਕੁਮਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ, ਸਪਨਾ ਮੈਰੀਟੋਰੀਅਸ ਸਕੂਲ ਬਠਿੰਡਾ, ਨਿਸ਼ਾ ਰਾਣੀ ਸਕੂਲ ਆਫ਼ ਐਮੀਨੈਂਸ ਕਪੂਰਥਲਾ, ਗੁਰਵਿੰਦਰ ਕੌਰ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ, ਦੀਪਿਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਬਠਿੰਡਾ, ਖੁਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਜਲੰਧਰ, ਉਦੈਨੂਰ ਸਿੰਘ ਸਰਕਾਰੀ ਹਾਈ ਸਕੂਲ ਗੁਰੂਵਾਲੀ ਅੰਮ੍ਰਿਤਸਰ ਅਤੇ ਤਾਨੀਆਂ ਸਰਕਾਰੀ ਹਾਈ ਸਕੂਲ ਖਾਈ ਫੇਮੇ ਕੇ ਫਿਰੋਜ਼ਪੁਰ ਆਦਿ ਵਿਦਿਆਰਥੀ ਇਨ੍ਹਾਂ ਵਿੱਚ ਸ਼ਾਮਲ ਹਨ। ਸਪੀਕਰ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੋਗਰਾਮ ਦੌਰਾਨ ਕੁੱਝ ਦਿਨਾਂ ‘ਚ ਹੀ ਸਾਇੰਸ ਤਕਨਾਲੋਜੀ, ਜਾਪਾਨੀ ਭਾਸ਼ਾ ਅਤੇ ਉਨ੍ਹਾਂ ਦੇ ਸੱਭਿਆਚਾਰਕ ਗੁਣਾਂ ਬਾਰੇ ਜਾਣ ਕੇ ਆਪਣੇ ਹੁਨਰ ਦਾ ਸਬੂਤ ਦਿੱਤਾ ਹੈ। ਸ. ਸੰਧਵਾਂ ਨੇ ਕਿਹਾ ਕਿ ਜਪਾਨ ਗਏ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਵਿਸੇਸ਼ ਸਨਮਾਨ ਕੀਤਾ ਜਾਵੇਗਾ ਅਤੇ ਪ੍ਰਤੀ ਵਿਦਿਆਰਥੀ 11-11 ਹਜ਼ਾਰ ਰੁਪਏ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਇਹ ਬੱਚੇ ਬੁਲੰਦ ਹੌਸਲੇ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ। ਸ. ਸੰਧਵਾਂ ਨੇ ਉਕਤ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸੇਸ਼ ਤੌਰ ‘ਤੇ ਮੁਬਾਰਕਬਾਦ ਭੇਂਟ ਕੀਤੀ।
Punjab Bani 21 December,2023
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਚੰਡੀਗੜ੍ਹ ਤੋਂ ਰੋਜ਼ਾਨਾ ਸਪੋਕਸਮੈਨ ਲਈ ਪਿਛਲੇ ਲੰਮੇ ਸਮੇਂ ਫੋਟੋਗ੍ਰਾਫਰ ਦੇ ਤੌਰ ‘ਤੇ ਪੱਤਰਕਾਰੀ ਕਰ ਰਹੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਇੱਕ ਹਸਮੁੱਖ, ਇਮਾਨਦਾਰ ਅਤੇ ਜੁਝਾਰੂ ਇਨਸਾਨ ਸਨ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਆਪਣੇ ਕੰਮ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹੇ। ਉਨ੍ਹਾਂ ਕਿਹਾ ਕਿ ਫੋਟੋ ਪੱਤਰਕਾਰੀ ਦੇ ਖੇਤਰੀ ‘ਚ ਸ. ਸੰਤੋਖ ਸਿੰਘ ਜੀ ਵੱਲੋਂ ਕੀਤੇ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਜਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਨੇ ਸ. ਸੰਤੋਖ ਸਿੰਘ ਜੀ ਦੀਆਂ ਅੰਤਿਮ ਰਸਮਾਂ ਮੌਕੇ ਸ਼ਾਮਲ ਹੋ ਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
Punjab Bani 21 December,2023
ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ
ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ ਸਖ਼ਤ ਪੁਲਿਸ ਗਸ਼ਤ ਤੇ ਕਾਰਵਾਈ ਦੀ ਮੰਗ ਲਈ ਪੰਚਾਇਤ ਮੈਂਬਰਾਂ ਨੂੰ ਨਾਲ ਲੈ ਕੇ ਐਸਐਸਪੀ ਪਟਿਆਲਾ ਨਾਲ ਕੀਤੀ ਮੁਲਾਕਾਤ ਪਟਿਆਲਾ, 21 ਦਸੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਕਾਰਨ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨੇ ਪਿੰਡ ਦੀ ਪੰਚਾਇਤ ਨੂੰ ਨਾਲ ਲੈਕੇ ਐਸਐਸਪੀ ਨਾਲ ਮੁਲਾਕਾਤ ਕੀਤੀ। ਐਸ.ਐਸ.ਪੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦੱਸਿਆ ਕਿ, "ਸਰਪੰਚ ਰਾਣੀ ਜੀ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਅੱਜ ਮੈਨੂੰ ਆਪਣੇ ਪਿੰਡ ਬੁਲਾਇਆ ਸੀ ਤਾਂ ਜੋ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਵਿਰੁੱਧ ਉਨ੍ਹਾਂ ਦੀ ਲੜਾਈ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ, ਜਿਸ ਬਾਰੇ ਪੰਚਾਇਤ ਅਤੇ ਸਥਾਨਕ ਔਰਤਾਂ ਨੇ ਮੈਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਪਿੰਡ ਵਿੱਚ ਪਿਛਲੇ ਦੋ ਸਾਲਾਂ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਵਿੱਚ ਵਾਧਾ ਹੋਇਆ ਹੈ ਅਤੇ ਬਦਕਿਸਮਤੀ ਨਾਲ ਪਿੰਡ ਦੇ ਨੌਜਵਾਨ ਨਸ਼ਿਆਂ ਦੀ ਇਸ ਦਲਦਲ ਵਿੱਚ ਫਸ ਰਹੇ ਹਨ।" ਭਾਜਪਾ ਆਗੂ ਨੇ ਅੱਗੇ ਕਿਹਾ, "ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਸਾਡੇ ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਇੰਨੀ ਜ਼ਿਆਦਾ ਫੈਲੀ ਹੋਈ ਹੈ ਅਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਤੋਂ ਛੁਟਕਾਰਾ ਦਿਵਾਉਣ ਵਿੱਚ ਇਨ੍ਹਾਂ ਦੀ ਮਦਦ ਕਰੀਏ। ਇਸ ਲਈ ਗ੍ਰਾਮ ਪੰਚਾਇਤ ਨੇ ਵੀ ਅੱਜ ਇੱਕ ਪਹਿਲਕਦਮੀ ਕਰਦਿਆਂ ਇਕ ਮਤਾ ਪਾਸ ਕੀਤਾ, ਜਿਸ ਵਿੱਚ ਪਿੰਡ ਦਾ ਕੋਈ ਵੀ ਮੈਂਬਰ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਜਾਂ ਕਿਸੇ ਨਸ਼ੇ ਵਾਲੇ ਦੀ ਮਦਦ ਕਰਦਾ ਫੜਿਆ ਗਿਆ ਤਾਂ ਪੰਚਾਇਤ ਵੱਲੋਂ ਉਸ ਨੂੰ 1 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਲਈ ਉਸਨੂੰ ਪੁਲਿਸ ਹਵਾਲੇ ਕੀਤਾ ਜਾਵੇਗਾ।" ਜੈ ਇੰਦਰ ਕੌਰ ਨੇ ਅੱਗੇ ਕਿਹਾ, "ਪਿੰਡ ਰੌਂਗਲਾ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਲਈ ਅਸੀਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਜੀ ਨੂੰ ਵੀ ਮਿਲੇ। ਪਿੰਡ ਵਾਸੀਆਂ ਨੇ ਐਸਐਸਪੀ ਨੂੰ ਲਗਾਤਾਰ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਉਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਫੜਨ ਲਈ ਪਿੰਡ ਦੇ ਬਾਹਰ ਪੱਕੇ ਨਾਕੇ ਲਗਾਉਣ ਦੀ ਅਪੀਲ ਕੀਤੀ। SSP ਨੇ ਸਾਨੂੰ ਪਿੰਡ ਵਾਸੀਆਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।" ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, "ਪੰਜਾਬ ਵਿੱਚ ਵੱਧ ਰਿਹਾ ਨਸ਼ਿਆਂ ਦਾ ਮੁੱਦਾ ਸਿਰਫ਼ ਰਾਜ ਦਾ ਮੁੱਦਾ ਨਹੀਂ ਹੈ, ਇਹ ਇੱਕ ਰਾਸ਼ਟਰੀ ਮੁੱਦਾ ਬਣ ਗਿਆ ਹੈ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਬਾਰੇ ਬਹੁਤ ਗੰਭੀਰ ਹੈ। ਜਦੋਂ ਬੀ.ਐਸ.ਐਫ ਨੇ ਸਰਹੱਦੀ ਖੇਤਰਾਂ ਵਿੱਚ ਆਪਣਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾ ਦਿੱਤਾ ਸੀ ਤਾਂ ਵਿਰੋਧੀ ਧਿਰ ਨੇ ਪਹਿਲਾਂ ਇਸ ਦਾ ਵਿਰੋਧ ਕੀਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਸ ਵੇਲੇ ਵੀ ਕੌਮੀ ਸੁਰੱਖਿਆ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਕਦਮ ਦਾ ਸਮਰਥਨ ਕਰਨ ਦਾ ਸਟੈਂਡ ਲਿਆ ਸੀ।" ਜੈ ਇੰਦਰ ਕੌਰ ਦੇ ਨਾਲ ਸਰਪੰਚ ਰਾਣੀ ਪਤਨੀ ਸਿਤਾਰ ਮੁਹੰਮਦ, ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਪਟਿਆਲਾ ਮਹਿਲਾ ਮੋਰਚਾ ਦੀ ਪ੍ਰਧਾਨ ਮਨੀਸ਼ਾ ਉੱਪਲ, ਮੰਡਲ ਪ੍ਰਧਾਨ ਗੁਰਧਿਆਨ ਸਿੰਘ, ਗੁਰਭਜਨ ਸਿੰਘ, ਵਰਿੰਦਰ ਗੁਪਤਾ ਅਤੇ ਪਿੰਡ ਰੌਂਗਲਾ ਦੀ ਸਮੁੱਚੀ ਪੰਚਾਇਤ ਹਾਜ਼ਰ ਸੀ।
Punjab Bani 21 December,2023
ਮੁਕਾਬਲੇ ਦੌਰਾਨ ਮੋਹਾਲੀ ਪੁਲਸ ਨੇ ਕੀਤੇ ਦੋ ਗੈਗਸਟਰ ਗ੍ਰਿਫ਼ਤਾਰ
ਮੁਕਾਬਲੇ ਦੌਰਾਨ ਮੋਹਾਲੀ ਪੁਲਸ ਨੇ ਕੀਤੇ ਦੋ ਗੈਗਸਟਰ ਗ੍ਰਿਫ਼ਤਾਰ ਚੰਡੀਗੜ : ਮੁਹਾਲੀ ਵਿਚ ਮੁੜ ਐਨਕਾਉਂਟਰ ਹੋਇਆ ਹੈ। ਖਰੜ ਦੇ ਦਾਊਂਮਾਜਰਾ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਮੁਹਾਲੀ ਜ਼ਿਲ੍ਹੇ ਦੀ ਸੀਆਈਏ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਦੇ ਗੋਲੀ ਲੱਗੀ ਹੈ। ਹਾਲ ਹੀ ਵਿੱਚ ਕੁਰਾਲੀ ਵਿੱਚ ਇੱਕ ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਮੁਲਜ਼ਮ ਫਰਾਰ ਹੋਏ ਸਨ। ਇਹ ਗੈਂਗਸਟਰ ਵਿਦੇਸ਼ ਵਿੱਚ ਬੈਠੇ ਪ੍ਰਿੰਸ ਚੌਹਾਨ ਦੇ ਸਾਥੀ ਦੱਸੇ ਜਾ ਰਹੇ ਹਨ। ਮੁਲਜ਼ਮਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ ਸੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।
Punjab Bani 21 December,2023
ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ
ਚਾਰ ਰੋਜਾ ਪਟਿਆਲਾ ਸੰਗੀਤ ਸਮਾਰੋਹ ਅੱਜ ਤੋਂ ਸ਼ੁਰੂ ਸੰਗੀਤ ਮੇਲੇ ਦੇ ਪਹਿਲੇ ਦਿਨ ਪਟਿਆਲਾ ਘਰਾਣੇ ਦੀ ਵਿਦਵਾਨ ਅੰਜਨਾ ਨਾਥ ਦੀ ਗਾਇਕੀ ਅਤੇ ਪ੍ਰੋਫ਼ੈਸਰ ਅਮਨਦੀਪ ਦਾ ਦਿਲਰੁਬਾ ਵਾਦਨ ਹੋਵੇਗਾ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ - ਦਾਖਲਾ ਮੁਫਤ ਪਟਿਆਲਾ- 21 ਦਸੰਬਰ - ਪਟਿਆਲਾ ਦੇ ਸੱਭਿਆਚਾਰਕ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਲਿਖਣ ਜਾ ਰਿਹਾ ਹੈ। ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਪਟਿਆਲਾ ਘਰਾਣੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਅਤੇ ਅੱਗੇ ਲਿਜਾਣ ਲਈ ਚਾਰ ਰੋਜ਼ਾ ਸ਼ਾਸਤਰੀ ਸੰਗੀਤ ਉਤਸਵ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸਦੀ ਸ਼ੁਰੂਆਤ 22 ਦਸੰਬਰ ਸ਼ਾਮ ਨੂੰ 6 ਵਜੇ ਕਾਲੀਦਾਸ ਆਡੀਟੋਰੀਅਮ ਵਿੱਚ ਹੋਵੇਗੀ। ਜਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਮੌਕੇ ਪਟਿਆਲਾ ਦੇ ਪ੍ਰੋਫੈਸਰ ਅਮਨਦੀਪ ਸਿੰਘ “ਦਿਲਰੁਬਾ” ਸਾਜ਼ ਦੀਆਂ ਸੰਗੀਤਕ ਤਰੰਗਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕਰਨਗੇ ਅਤੇ ਪਟਿਆਲਾ ਘਰਾਣੇ ਦੀ ਗਾਇਕਾ ਅੰਜਨਾ ਨਾਥ ਆਪਣੀ ਗਾਇਕੀ ਨਾਲ ਪਟਿਆਲਾ ਵਾਸੀਆਂ ਨੂੰ ਆਪਣੇ ਵਿਰਸੇ ‘ਤੇ ਮਾਣ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਸ਼ਾਸਤਰੀ ਸੰਗੀਤ ਨੂੰ ਸਮਰਪਿਤ ਇਹ ਚਾਰ ਰੋਜ਼ਾ ਸਮਾਰੋਹ 25 ਦਸੰਬਰ ਤੱਕ ਚੱਲੇਗਾ ਅਤੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਦਾ ਉਦਘਾਟਨ ਕੀਤਾ ਜਾਵੇਗਾ। ਸਮਾਗਮ ਸ਼ਾਮ 6 ਵਜੇ ਸ਼ੁਰੂ ਹੋਵੇਗਾ। ਉੱਤਰੀ ਜ਼ੋਨ ਕਲਚਰਲ ਸੈਂਟਰ ਦੇ ਡਾਇਰੈਕਟਰ ਨੇ ਦੱਸਿਆ ਕਿ ਸਮਾਗਮ ਵਿੱਚ ਦਾਖ਼ਲਾ ਮੁਫ਼ਤ ਹੈ ਅਤੇ ਪ੍ਰੋਗਰਾਮ ਸਮੇਂ ਸਿਰ ਸ਼ੁਰੂ ਹੋਵੇਗਾ। ਇਸ ਲਈ ਦਰਸ਼ਕ ਸਮੇਂ ਸਿਰ ਹਾਜ਼ਰ ਹੋ ਕੇ ਪ੍ਰੋਗਰਾਮ ਦਾ ਭਰਪੂਰ ਆਨੰਦ ਲੈਣ। ਉਨ੍ਹਾਂ ਦੱਸਿਆ ਕਿ ਇਸ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਹਰ ਰੋਜ ਦੋ ਕਲਾਕਾਰ ਆਪਣੀ ਕਲਾ ਦਾ ਮੁਜਾਹਰਾ ਕਰਨਗੇ। ਕਲਾਕਾਰ ਦੀ ਜਾਣ-ਪਛਾਣ ਵਿਦਵਾਨ ਅੰਜਨਾ ਨਾਥ ਪ੍ਰੋਗਰਾਮ ਦੇ ਪਹਿਲੇ ਦਿਨ ਕੋਲਕਾਤਾ ਦੀ ਵਿਦਵਾਨ ਅੰਜਨਾ ਨਾਥ ਦੀ ਪੇਸ਼ਕਾਰੀ ਹੋਵੇਗੀ, ਜਿਸ ਨੇ ਆਪਣੀ ਸ਼ੁਰੂਆਤੀ ਸਿਖਲਾਈ ਉਸਤਾਦ ਵੱਡੇ ਗੁਲਾਮ ਅਲੀ ਖਾਨ ਦੇ ਸਗਿਰਦ ਵਿਦਵਾਨ ਮੀਰਾ ਬੈਨਰਜੀ ਅਤੇ ਪੰਡਿਤ ਲਲਿਤ ਮੋਹਨ ਸਾਨਿਆਲ ਤੋਂ ਪ੍ਰਾਪਤ ਕੀਤੀ। ਬਾਅਦ ਵਿੱਚ ਪਟਿਆਲਾ ਘਰਾਣੇ ਦੇ ਪੰਡਿਤ ਅਜੈ ਚੱਕਰਵਰਤੀ ਦੀ ਦੇਖ-ਰੇਖ ਵਿੱਚ, ਉਸਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਆਪ ਨੂੰ ਪਟਿਆਲਾ ਘਰਾਣੇ ਦੀ ਇੱਕ ਸਥਾਪਿਤ ਗਾਇਕ ਵਜੋਂ ਸਥਾਪਿਤ ਕੀਤਾ। "ਗਿਰੀਜਾ ਦੇਵੀ ਅਵਾਰਡ" ਅਤੇ ਭਾਰਤ ਰਤਨ ਪੰਡਿਤ ਭੀਮਸੇਨ ਜੋਸ਼ੀ ਅਵਾਰਡ ਦੇ ਨਾਲ-ਨਾਲ ਅੰਜਨਾ ਨਾਥ ਨੂੰ ਭਾਰਤ ਸਰਕਾਰ ਵੱਲੋਂ ਵਜ਼ੀਫ਼ਾ ਵੀ ਦਿੱਤਾ ਗਿਆ ਹੈ। ਅੰਜਨਾ ਨਾਥ ਇੱਕ ਆਈਸੀਸੀਆਰ ਮਾਨਤਾ ਪ੍ਰਾਪਤ ਕਲਾਕਾਰ ਹੈ ਅਤੇ ਇੰਗਲੈਂਡ, ਸਪੇਨ, ਜਰਮਨੀ, ਕੈਨੇਡਾ ਅਤੇ ਸਵਿਟਜ਼ਰਲੈਂਡ ਵਿੱਚ ਵੀ ਪ੍ਰਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਦਾ ਗਾਇਕੀ ਵਿੱਚ ਸ਼ੁੱਧ ਰਾਗਦਾਰੀ ਦੇ ਨਾਲ, ਤਾਲ ਅਤੇ ਸੁਰ ਵਿੱਚ ਨਿਵੇਕਲੇ ਪ੍ਰਯੋਗ ਵੀ ਗਾਇਕੀ ਨੂੰ ਵਿਸ਼ੇਸ਼ ਬਣਾਉਂਦੇ ਹਨ। ਪ੍ਰੋਫੈਸਰ ਅਮਨਦੀਪ ਸਿੰਘ - ਦਿਲਰੁਬਾ ਵਾਦਕ ਪਹਿਲੇ ਦਿਨ ਦਿਲਰੁਬਾ ਪੇਸ਼ ਕਰਨ ਵਾਲੇ ਪ੍ਰੋ: ਅਮਨਦੀਪ ਸਿੰਘ ਮੂਲ ਰੂਪ ਵਿਚ ਪੰਜਾਬੀ ਯੂਨੀਵਰਸਿਟੀ ਦੇ ਗੁਰਮਤਿ ਸੰਗੀਤ ਦੇ ਪ੍ਰੋਫੈਸਰ ਹਨ। ਪ੍ਰੋ: ਅਮਨਦੀਪ ਸਿੰਘ ਨੇ ਹਿੰਦੁਸਤਾਨੀ ਸੰਗੀਤ ਅਤੇ ਗੁਰਮਤਿ ਸੰਗੀਤ ਦੇ ਤੰਤੀ ਸਾਜ਼ ਵਜਾਉਣ ਦੀ ਪਰੰਪਰਾ ਨੂੰ ਸੁਰਜੀਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਨਵੀਂ ਪੀੜ੍ਹੀ ਨੂੰ ਤੰਤੀ ਸਾਜ਼ ਸਿਖਾਉਣ ਅਤੇ ਉਨ੍ਹਾਂ ਦੀ ਰੁਚੀ ਵਧਾਉਣ ਵਿਚ ਵੱਡਾ ਯੋਗਦਾਨ ਪਾਇਆ ਹੈ। ਆਪ ਨੂੰ ਕਈ ਅਵਾਰਡਾਂ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਵੱਖ-ਵੱਖ ਖੇਤਰਾਂ ਵਿਚ ਪੇਸ਼ਕਾਰੀਆਂ ਦਿੱਤੀਆਂ ਹਨ।
Punjab Bani 21 December,2023
ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ
ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ ਚੰਡੀਗੜ੍ਹ : ਇਸ ਵਾਰ ਵੀ ਸਥਾਨਕ ਭਾਜਪਾ ਆਗੂਆਂ ਦੀ ਧੜੇਬੰਦੀ ਦਾ ਫਾਇਦਾ ਕਿਸੇ ਨਵੇਂ ਚਿਹਰੇ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਸੀਟ ਲਈ ਕਈ ਵੱਡੇ ਚਿਹਰਿਆਂ ਦੀ ਚਰਚਾ ਹੋ ਰਹੀ ਹੈ। ਅਭਿਨੇਤਰੀ ਕੰਗਨਾ ਰਣੌਤ ਵੀ ਇਨ੍ਹਾਂ 'ਚੋਂ ਇਕ ਹੈ। ਤਿੰਨ ਦਿਨ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਖੁਦ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੰਗਨਾ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਦੀ ਟਿਕਟ 'ਤੇ ਲੜੇਗੀ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਕਿਸ ਸੀਟ ਤੋਂ ਚੋਣ ਲੜੇਗੀ। ਕੰਗਨਾ ਦੇ ਪਿਤਾ ਦੇ ਇਸ ਬਿਆਨ ਨਾਲ ਸਿਆਸੀ ਹਲਕਿਆਂ 'ਚ ਮਾਹੌਲ ਫਿਰ ਗਰਮ ਹੋ ਗਿਆ ਹੈ। ਇਸ ਦੀ ਚਰਚਾ ਚੰਡੀਗੜ੍ਹ ਵਿੱਚ ਵੀ ਸ਼ੁਰੂ ਹੋ ਗਈ ਹੈ।
Punjab Bani 20 December,2023
Share Market :ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ
Share Market :ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ ਮੁੰਬਈ : ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ 20 ਦਸੰਬਰ ਨੂੰ ਭਾਰੀ ਗਿਰਾਵਟ ਆਈ। ਕਮਜ਼ੋਰ ਗਲੋਬਲ ਸੰਕੇਤਾਂ ਕਾਰਨ ਸੈਂਸੈਕਸ 931 ਅੰਕ ਟੁੱਟ ਗਿਆ। ਕਈ ਸਾਲਾਂ 'ਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਸੈਂਸੈਕਸ ਦੇ ਸਾਰੇ 30 ਸ਼ੇਅਰ ਲਾਲ ਨਿਸ਼ਾਨ 'ਚ ਰਹੇ। ਇਸ ਕਾਰਨ ਬਾਜ਼ਾਰ 'ਚ ਕੋਹਰਾਮ ਦੀ ਸਥਿਤੀ ਮੱਚ ਗਈ ਅਤੇ ਨਿਵੇਸ਼ਕਾਂ ਅਤੇ ਨਿਵੇਸ਼ਕਾਂ ਦੇ ਇੱਕ ਦਿਨ ਹੀ ਕਰੀਬ 9.32 ਲੱਖ ਕਰੋੜ ਰੁਪਏ ਡੁੱਬ ਗਏ। ਬਾਜ਼ਾਰ 'ਚ ਗਿਰਾਵਟ ਚੌਤਰਫ਼ਾ ਸੀ। ਬੀਐੱਸਈ ਦੇ ਮਿਡਕੈਪ ਅਤੇ ਸਮਾਲਕੈਪ ਇੰਡੈਕਸ ਤਾਂ 3 ਫ਼ੀਸਦੀ ਤੋਂ ਵੀ ਜ਼ਿਆਦਾ ਟੁੱਟ ਕੇ ਬੰਦ ਹੋਏ। ਸਾਰੇ ਸੇਕਟੋਰਲ ਇੰਡੈਕਸ ਵੀ ਲਾਲ ਨਿਸ਼ਾਨ 'ਚ ਬੰਦ ਹੋਏ। ਸਭ ਤੋਂ ਵੱਧ ਗਿਰਾਵਟ ਪਾਵਰ, ਯੂਟੀਲਿਟੀ, ਟੈਲੀਕਾਮ ਅਤੇ ਸਰਵਿਸ ਸੈਕਟਰ ਦੇ ਸ਼ੇਅਰਾਂ 'ਚ ਦੇਖਣ ਨੂੰ ਮਿਲੀ। ਕਾਰੋਬਾਰ ਦੇ ਅੰਦ 'ਚ ਬੀਐੱਸਈ ਦਾ 30 ਸ਼ੇਅਰ ਵਾਲਾ ਸੂਚਕਅੰਕ ਸੈਂਸੈਕਸ 930.88 ਅੰਕ ਜਾਂ 1.30 ਫ਼ੀਸਦੀ ਦੀ ਗਿਰਾਵਟ ਨਾਲ 70,506.31 ਅੰਕ 'ਤੇ ਬੰਦ ਹੋਇਆ। ਉੱਥੇ, ਐੱਨਐੱਸਈ ਦਾ 50 ਸ਼ੇਅਰਾਂ ਵਾਲਾ ਸੂਚਕ ਅੰਕ, ਨਿਫ਼ਟੀ 346.70 ਅੰਕ ਜਾਂ 1.62 ਫ਼ੀਸਦੀ ਟੁੱਟ ਕੇ 21,106.40 ਦੇ ਪੱਧਰ 'ਤੇ ਬੰਦ ਹੋਇਆ।
Punjab Bani 20 December,2023
ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ
ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ ਨਵੀਂ ਦਿੱਲੀ : ਖੇਡ ਮੰਤਰਾਲੇ ਨੇ ਇਸ ਸਾਲ ਮਿਲਣ ਵਾਲੇ ਖੇਡ ਪੁਰਸਕਾਰਾਂ ਲਈ ਖਿਡਾਰੀਆਂ ਅਤੇ ਅਥਲੀਟਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਰਤ ਦੀ ਸਟਾਰ ਬੈਡਮਿੰਟਨ ਜੋੜੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਂਰਾਜ ਰੰਕੀਰੈਡੀ ਨੂੰ ਖੇਡ ਰਤਨ ਐਵਾਰਡ ਮਿਲੇਗਾ। ਉੱਥੇ, ਇਕ ਰੋਜ਼ਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਦਿੱਤਾ ਜਾਵੇਗਾ। ਖੇਡ ਮੰਤਰਾਲੇ ਨੇ ਬੁੱਧਵਾਰ ਨੂੰ ਖੇਡ ਪੁਰਸਕਾਰ 2023 ਦਾ ਐਲਾਨ ਕੀਤਾ। ਇਸ ਵਾਰ ਕੁੱਲ 29 ਖਿਡਾਰੀਆਂ ਨੂੰ ਖੇਡ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋ ਖਿਡਾਰੀਆਂ ਨੂੰ ਖੇਡ ਰਤਨ ਐਵਾਰਡ ਅਤੇ 27 ਅਥਲੀਟਾਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸਾਰੇ ਅਥਲੀਟਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ਤੇ ਇਹ ਪੁਰਸਕਾਰ ਦਿੱਤੇ ਜਾਣਗੇ।
Punjab Bani 20 December,2023
ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ
ਨਾਮੀ ਗੈਗਸਟਰ ਅੰਮ੍ਰਿਤਪਾਲ ਅਮਰੀ ਐਨਕਾਊਟਰ ਵਿੱਚ ਢੇਰ ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂਗਸਟਰ ਦਾ ਐਨਕਾਉਂਟਰ ਕੀਤਾ ਗਿਆ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਨੂੰ ਮਾਰ ਮੁਕਾਇਆ ਹੈ। ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।
Punjab Bani 20 December,2023
312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ ਪਟਿਆਲਾ, 19 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲ਼ਾ ਜਿਲੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐਸ.ਆਈ.ਟੀ. ਵਿੱਚ ਸ਼ਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ। ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ।
Punjab Bani 19 December,2023
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ
ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ - ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ - ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੈਸਾ ਵਾਪਸ ਕਰਨ ਸਬੰਧੀ ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਚੰਡੀਗੜ੍ਹ, 19 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦੇ ਪੀੜਤਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਮੱਦੇਨਜ਼ਰ ਨਵੇਕਲਾ ਤੇ ਪਲੇਠਾ ਕਦਮ ਚੁੱਕਦੇ ਹੋਏ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਦੇ ਤਾਲਮੇਲ ਨਾਲ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ 28.5 ਲੱਖ ਰੁਪਏ ਦੀ ਫਰੀਜ਼ ਕੀਤੀ ਰਕਮ ਸਫਲਤਾਪੂਰਵਕ ਵਾਪਸ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ । ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਸੈੱਲ, ਪੰਜਾਬ ਵੱਲੋਂ ਸਾਲ 2021 ਤੋਂ ਸਾਈਬਰ ਹੈਲਪਲਾਈਨ 1930 ਦੀ ਸਹੂਲਤ ਲਾਗੂ ਕੀਤੀ ਗਈ ਸੀ ਤਾਂ ਜੋ ਉਨ੍ਹਾਂ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ, ਜੋ ਸਾਈਬਰ ਕ੍ਰਾਈਮ ਵਿੱਤੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹੈਲਪਲਾਈਨ 1930 ਜਾਂ ਸਿਟੀਜ਼ਨ ਫਾਈਨੈਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ (ਸੀ.ਐਫ.ਸੀ.ਐਫ.ਆਰ.ਐਮ.ਐਸ.) ’ਤੇ ਤੁਰੰਤ ਸ਼ਿਕਾਇਤ ਦਰਜ ਹੋਣ ਉਪਰੰਤ, ਸਾਈਬਰ ਅਪਰਾਧ ਧੋਖਾਧੜੀ ਪੀੜਤਾਂ ਦੇ ਪੈਸੇ ਮੁਲਜ਼ਮਾਂ/ਸ਼ੱਕੀ ਵਿਅਕਤੀਆਂ ਦੇ ਖਾਤਿਆਂ ਵਿੱਚ ਫਰੀਜ਼ ਕਰ ਦਿੱਤੇ ਜਾਂਦੇ ਹਨ । ਉਨ੍ਹਾਂ ਕਿਹਾ, ‘‘ਹੁਣ ਤੱਕ, ਪੰਜਾਬ ਵਿੱਚ ਹੈਲਪਲਾਈਨ 1930 ’ਤੇ ਵਿੱਤੀ ਧੋਖਾਧੜੀ ਦੀਆਂ 28642 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਾਈਬਰ ਸੈੱਲ ਨੇ ਲਗਭਗ 15.5 ਕਰੋੜ ਰੁਪਏ ਦੀ ਰਕਮ, ਨੂੰ ਫਰੀਜ਼ (ਡੈਬਿਟ ਫਰੀਜ਼/ਲੀਅਨ ਫਰੀਜ਼) ਕੀਤਾ ਹੈ , ਜੋ ਕਿ ਬੈਂਕਾਂ ਵਿੱਚ ਪਈ ਹੈ। ਡੀ.ਜੀ.ਪੀ. ਨੇ ਕਿਹਾ ਕਿ ਫਰੀਜ਼ ਕੀਤੀ ਰਕਮ ਦੀ ਵਾਪਸੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ, ਸਾਈਬਰ ਕ੍ਰਾਈਮ ਸੈੱਲ ਨੇ ਲੋਕ ਅਦਾਲਤਾਂ ਰਾਹੀਂ ਸੀ.ਆਰ.ਪੀ.ਸੀ. ਦੀ ਧਾਰਾ 457 ਦੇ ਤਹਿਤ ਪੀੜਤ ਖਾਤਿਆਂ ਵਿੱਚ ਰਿਫੰਡ ਦੀ ਸਹੂਲਤ ਲਈ ਰਾਜ ਕਾਨੂੰਨੀ ਸੇਵਾ ਅਥਾਰਟੀ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸਾਈਬਰ ਕ੍ਰਾਈਮ ਵੀ. ਨੀਰਜਾ ਨੇ 5 ਦਸੰਬਰ 2023 ਨੂੰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨਾਲ ਮੀਟਿੰਗ ਕਰਕੇ ਪੰਜਾਬ ਦੇ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀਆਂ ਨੂੰ ਪੈਸੇ ਰਿਫੰਡ ਕਰਨ ਸਬੰਧੀ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਲੋੜੀਂਦੇ ਨਿਰਦੇਸ਼ ਜਾਰੀ ਕਰਵਾਏ। ਇਸ ਸਬੰਧੀ ਹੋਰ ਜਾਣਕਰੀ ਸਾਂਝੀ ਕਰਦੇ ਹੋਏ, ਏ.ਡੀ.ਜੀ.ਪੀ. ਵੀ. ਨੀਰਜਾ ਨੇ ਦੱਸਿਆ ਕਿ ਪਾਇਲਟ ਪ੍ਰੋਜੈਕਟ ਵਜੋਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ 9 ਦਸੰਬਰ, 2023 ਨੂੰ ਲੋਕ ਅਦਾਲਤ ਵਿੱਚ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਦੀ ਅਦਾਲਤ ਵਿੱਚ ਰਿਫੰਡ ਲਈ 1930 ਹੈਲਪਲਾਈਨ ’ਤੇ ਰਿਪੋਰਟ ਕੀਤੀਆਂ ਸ਼ਿਕਾਇਤਾਂ ’ਤੇ 36 ਕੇਸਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਜਿਨ੍ਹਾਂ ਵਿੱਚੋਂ 33 ਦਰਖਾਸਤਾਂ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਅਤੇ ਸਬੰਧਤ ਬੈਂਕਾਂ ਤੋਂ ਪੀੜਤਾਂ ਦੇ ਖਾਤਿਆਂ ਵਿੱਚ ਕੁੱਲ 28.5 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ, “ਲੁਧਿਆਣਾ ਵਿੱਚ ਲਗਭਗ 6 ਲੱਖ ਅਤੇ ਮੋਹਾਲੀ ਤੋਂ 11 ਮਾਮਲਿਆਂ ਸਬੰਧੀ 15 ਲੱਖ ਦੀ ਫਰੀਜ਼ ਕੀਤੀ ਰਕਮ ਦੀ ਵਾਪਸੀ ਲਈ ਹੋਰ ਅਰਜ਼ੀਆਂ ਵਿਚਾਰ ਅਧੀਨ ਹਨ,” । ਉਨ੍ਹਾਂ ਕਿਹਾ ਇਸ ਪ੍ਰਕਿਰਿਆ ਨਾਲ ਪੰਜਾਬ ਵਿੱਚ ਸਾਈਬਰ ਕਰਾਈਮ ਵਿੱਤੀ ਧੋਖਾਧੜੀ ਦੇ ਸ਼ਿਕਾਰ ਵਿਅਕਤੀਆਂ ਨੂੰ ਪੈਸੇ ਵਾਪਸ ਲੈਣ ਵਿੱਚ ਮਦਦ ਮਿਲੇਗੀ। ਏ.ਡੀ.ਜੀ.ਪੀ. ਨੇ ਕਿਹਾ ਕਿ ਹੋਰ ਜ਼ਿਲਿ੍ਹਆਂ ਨੇ ਵੀ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਪਾਇਲਟ ਪ੍ਰੋਜੈਕਟ ਦੀ ਤਰਜ਼ ’ਤੇ ਫਰੀਜ਼ ਹੋਈ ਰਕਮ ਨੂੰ ਜਾਰੀ ਕਰਨ ਲਈ ਕਈ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ‘ਰਾਸ਼ਟਰੀ ਹੈਲਪਲਾਈਨ 1930 ਅਤੇ ਰਿਪੋਰਟਿੰਗ ਪਲੇਟਫਾਰਮ’ ਸਾਈਬਰ ਵਿੱਤੀ ਧੋਖਾਧੜੀ ਦੇ ਸ਼ਿਕਾਰ ਨਾਗਰਿਕਾਂ ਨੂੰ ਵਿੱਤੀ ਨੁਕਸਾਨ ਤੋਂ ਬਚਾਉਣ ਲਈ ਗ੍ਰਹਿ ਮੰਤਰਾਲੇ ਦਾ ਪ੍ਰੋਜੈਕਟ ਹੈ। ‘ਹੈਲਪਲਾਈਨ 1930’ , 24 *7 ਸਾਈਬਰ ਕ੍ਰਾਈਮ ਫਰਾਡ ਕਾਲਾਂ ਪ੍ਰਾਪਤ ਕਰ ਰਹੀ ਹੈ ਅਤੇ ਬੈਂਕਾਂ ਦੁਆਰਾ ਅਗਲੀ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਨੂੰ ਰਿਪੋਰਟ ਕਰ ਰਹੀ ਹੈ। ਡੱਬੀ : ਪੀੜਤ ਜਿਨ੍ਹਾਂ ਨੂੰ ਆਪਣਾ ਪੈਸਾ ਵਾਪਸ ਮਿਲਿਆ ੍ਹ ਫਰਾਡ ਕਾਲ ਦਾ ਸ਼ਿਕਾਰ ਹੋਏ ਲੁਧਿਆਣਾ ਦੇ ਓਮਕਾਰ ਸਿੰਘ ਨੂੰ ਆਪਣੇ ਖਾਤੇ ’ਚ ਪਈ 2 ਲੱਖ ਰੁਪਏ ਦੀ ਰਕਮ ਵਾਪਸ ਕਰਨ ਲਈ ਅਦਾਲਤ ਤੋਂ ਹੁਕਮ ਪ੍ਰਾਪਤ ਹੋਏ। ੍ਹ ਲੁਧਿਆਣਾ ਦੇ ਨਵਜੋਤ ਸਿੰਘ, ਜਿਸ ਨੇ ਨਿਵੇਸ਼ ਘੁਟਾਲੇ ਵਿੱਚ ਆਪਣਾ ਪੈਸਾ ਗੁਆ ਦਿੱਤਾ ਸੀ, ਦੇ ਬੈਂਕ ਖਾਤੇ ਵਿੱਚ 7.45 ਲੱਖ ਰੁਪਏ ਵਾਪਸ। ੍ਹ ਲੁਧਿਆਣਾ ਦੇ ਰਾਕੇਸ਼ ਕੁਮਾਰ, ਜਿਸ ਨੇ ਸਾਈਬਰ ਧੋਖੇਬਾਜ਼ ਹੱਥੋਂ 27000 ਰੁਪਏ ਗੁਆਏ, ਅਦਾਲਤ ਤੋਂ ਉਸ ਦੇ ਬੈਂਕ ਖਾਤੇ ਵਿਚ ਰਕਮ ਵਾਪਸ ਕਰਨ ਦੇ ਆਦੇਸ਼ ਮਿਲੇ । ੍ਹ ਫਰਾਡ ਕਾਲ ਦਾ ਸ਼ਿਕਾਰ ਹੋਈ ਲੁਧਿਆਣਾ ਦੀ ਹਰਪ੍ਰੀਤ ਕੌਰ ਦੇ ਬੈਂਕ ਖਾਤੇ ’ਚ 27000 ਰੁਪਏ ਵਾਪਸ ਆਏ।
Punjab Bani 19 December,2023
ਜਲਦ ਹੀ ਚੰਡੀਗੜ੍ਹ ਵਿਚ ਦੌੜੇਗੀ ਮੈਟਰੋ, ਰਾਜਪਾਲ ਨੇ ਦਿਤੀ ਹਰੀ ਝੰਡੀ
ਜਲਦ ਹੀ ਚੰਡੀਗੜ੍ਹ ਵਿਚ ਦੌੜੇਗੀ ਮੈਟਰੋ, ਰਾਜਪਾਲ ਨੇ ਦਿਤੀ ਹਰੀ ਝੰਡੀ ਚੰਡੀਗੜ੍ਹ-ਟ੍ਰਾਈਸਿਟੀ ‘ਚ ਛੇਤੀ ਹੀ ਮੈਟਰੋ ਦੌੜੇਗੀ। ਰਾਜਪਾਲ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਮੈਟਰੋ ਪੰਜਾਬ ਦੇ ਮੁਹਾਲੀ ਜਿਲ੍ਹੇ, ਜ਼ੀਰਕਪੁਰ, ਡੇਰਾਬਸੀ ਸਣੇ ਹੋਰ ਇਲਾਕੇ ਕਵਰ ਕਰੇਗੀ। ਇਸ ਤੋਂ ਇਲਾਵਾ ਹਰਿਆਣਾ ਦਾ ਪੰਚਕੂਲਾ ਵੀ ਇਸ ਵਿਚ ਸ਼ਾਮਲ ਹੋਵੇਗਾ।ਇਸ ਮੁਤਾਬਕ 2 ਫੇਜ਼ਾਂ ‘ਚ 154 ਕਿਲੋਮੀਟਰ ਦਾ ਰੂਟ ਹੋਵੇਗਾ। ਰੂਟ ਮੁਤਾਬਕ 3 ਕੋਰੀਡੋਰ ਬਣਾਏ ਗਏ ਹਨ। ਪਹਿਲੇ ਫੇਜ਼ ‘ਚ 91 ਕਿਲੋਮੀਟਰ ਦਾ ਰੂਟ ਹੋਵੇਗਾ। ਰਾਜਪਾਲ ਦੀ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਮੈਟਰੋ ਦੇ ਰੂਟ ਪਲਾਨ ਨਿਰਧਾਰਤ ਹੋਏ ਹਨ। ਇਸ ਪ੍ਰਾਜੈਕਟ ਨੂੰ ਜਲਦੀ ਸ਼ੁਰੂ ਕਰਨ ਲਈ ਕੇਂਦਰ ਸਰਕਾਰ, ਯੂਟੀ ਪ੍ਰਸ਼ਾਸਨ ਸਣੇ ਪੰਜਾਬ ਤੇ ਹਰਿਆਣਾ ਸਰਕਾਰ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਹੈ। ਟ੍ਰਾਈਸਿਟੀ ਵਿੱਚ ਮੈਟਰੋ ਐਲੀਵੇਟਿਡ ਹੋਵੇਗੀ ਜਾਂ ਜ਼ਮੀਨਦੋਜ਼ ਇਸ ਬਾਰੇ ਫੈਸਲਾ ਕੇਂਦਰ ਸਰਕਾਰ ਵੱਲੋਂ ਲਿਆ ਜਾਵੇਗਾ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਯੂਨੀਫਾਈਡ ਮੈਟਰੋ ਟ੍ਰਾਂਸਪੋਰਟੇਸ਼ਨ ਅਥਾਰਿਟੀ ਦੇ 23 ਮੈਂਬਰਾਂ ਦੀ ਦੂਜੀ ਮੀਟਿੰਗ ਵਿੱਚ ਕੀਤਾ ਗਿਆ। ਇਸ ਮੀਟਿੰਗ ਦੌਰਾਨ ਰਾਈਟਸ ਵੱਲੋਂ ਤਿਆਰ ਕੀਤੀ ਗਈ ਏਏਆਰ ਰਿਪੋਰਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੀਟਿੰਗ ਦੌਰਾਨ ਯੂਟੀ ਦੇ ਕਾਰਜਕਾਰੀ ਸਲਾਹਕਾਰ ਤੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਨੇ ਕਿਹਾ ਕਿ ਯੂਨੀਫਾਈਡ ਮੈਟਰੋ ਟ੍ਰਾਂਸਪੋਰਟੇਸ਼ਨ ਅਥਾਰਿਟੀ (ਯੂਐੱਮਟੀਏ) ਨੇ ਮੈਟਰੋ ਨੂੰ ਐਲੀਵੇਟਿਡ ਜਾਂ ਜ਼ਮੀਨਦੋਜ਼ ਬਣਾਉਣ ਬਾਰੇ ਰਿਪੋਰਟਾਂ ਤਿਆਰ ਕੀਤੀਆਂ ਹਨ। ਇਨ੍ਹਾਂ ਰਿਪੋਰਟਾਂ ਨੂੰ ਕੇਂਦਰੀ ਆਵਾਸ ਤੇ ਸ਼ਹਿਰੀ ਵਿਕਾਸ ਮੰਤਰਾਲੇ ਕੋਲ ਭੇਜਿਆ ਜਾਵੇਗਾ।
Punjab Bani 19 December,2023
ਭਾਰਤ ਵਿੱਚ 2752 ਖੇਲੋ ਇੰਡੀਆ ਐਥਲੀਟਾਂ ਨੂੰ ਮਿਲਦੀ ਹੈ ਵਿੱਤੀ ਸਹਾਇਤਾ
ਭਾਰਤ ਵਿੱਚ 2752 ਖੇਲੋ ਇੰਡੀਆ ਐਥਲੀਟਾਂ ਨੂੰ ਮਿਲਦੀ ਹੈ ਵਿੱਤੀ ਸਹਾਇਤਾ ਪੰਜਾਬ ਅਤੇ ਹਰਿਆਣਾ ਤੋਂ ਸਭ ਤੋਂ ਵੱਧ ਨੁਮਾਇੰਦਗੀ ਦਿਲੀ, 19 ਦਸੰਬਰ, 2023: ਵਰਤਮਾਨ ਵਿੱਚ, ਕੁੱਲ 2752 ਖੇਲੋ ਇੰਡੀਆ ਐਥਲੀਟ (ਕੇਆਈਏ) ਵਿੱਤੀ ਸਹਾਇਤਾ ਪ੍ਰਾਪਤ ਕਰ ਰਹੇ ਹਨ, ਜਿਸ ਵਿੱਚ ਹਰਿਆਣਾ ਰਾਜ ਤੋਂ ਸਭ ਤੋਂ ਵੱਧ ਨੁਮਾਇੰਦਗੀ 467 ਕੇਆਈਏ ਅਤੇ 169 ਕੇਆਈਏ ਪੰਜਾਬ ਰਾਜ ਤੋਂ ਹਨ। ਖੇਲੋ ਇੰਡੀਆ ਸਕੀਮ ਦੇਸ਼ ਭਰ ਵਿੱਚ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰਦੀ ਹੈ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਰਾਜਸਭਾ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਖੇਲੋ ਇੰਡੀਆ ਸਕੀਮ ਤਹਿਤ ਵੱਖ-ਵੱਖ ਰਾਜਾਂ ਨੂੰ ਫੰਡਾਂ ਦੀ ਵੰਡ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ ਹੈ। ਮੰਤਰੀ ਨੇ ਆਪਣੇ ਜਵਾਬ ਵਿੱਚ ਅੱਗੇ ਕਿਹਾ ਕਿ ਹਰੇਕ ਕੇਆਈਏ ਨੂੰ 10,000 ਰੁਪਏ ਪ੍ਰਤੀ ਮਹੀਨਾ ਆਊਟ-ਆਫ-ਪੋਕਟ ਭੱਤਾ ਮਿਲਦਾ ਹੈ। ਇਨ੍ਹਾਂ ਐਥਲੀਟਾਂ ਦੀ ਚੋਣ ਖੇਲੋ ਇੰਡੀਆ ਗੇਮਜ਼, ਨੈਸ਼ਨਲ ਚੈਂਪੀਅਨਸ਼ਿਪ ਅਤੇ ਸਬੰਧਤ ਰਾਸ਼ਟਰੀ ਖੇਡ ਫੈਡਰੇਸ਼ਨਾਂ ਅਤੇ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕਰਵਾਏ ਜਾਂਦੇ ਓਪਨ ਅਤੇ ਪਾਰਦਰਸ਼ੀ ਟੈਸਟਾਂ ਦੇ ਆਧਾਰ 'ਤੇ ਚੋਣ ਕੀਤੀ ਜਾਂਦੀ ਹੈ। ਇਹ ਸਕੀਮ ਦੀ ਭੂਗੋਲਿਕ ਨਿਰਪੱਖਤਾ ਨੂੰ ਉਜਾਗਰ ਕਰਦੀ ਹੈ, ਕਿਉਂਕਿ ਇਹ ਕਿਸੇ ਵਿਸ਼ੇਸ਼ ਭੂਗੋਲਿਕ ਖੇਤਰ ਨੂੰ ਤਰਜੀਹ ਦਿੱਤੇ ਬਿਨਾਂ, ਸਿਰਫ਼ ਉਹਨਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਪ੍ਰਤਿਭਾਸ਼ਾਲੀ ਐਥਲੀਟਾਂ ਦਾ ਸਮਰਥਨ ਕਰਦਾ ਹੈ। ਅਰੋੜਾ ਨੇ ਵੱਖ-ਵੱਖ ਰਾਜਾਂ ਨੂੰ ਖੇਲੋ ਇੰਡੀਆ ਫੰਡਿੰਗ ਅਲਾਟਮੈਂਟ ਨੂੰ ਨਿਰਧਾਰਤ ਕਰਨ ਲਈ ਲਗਾਏ ਗਏ ਮਾਪਦੰਡ ਅਤੇ ਕਾਰਜਪ੍ਰਣਾਲੀ ਦੇ ਵੇਰਵਿਆਂ ਬਾਰੇ ਪੁੱਛਿਆ ਸੀ। ਉਨ੍ਹਾਂ ਨੇ ਇਹ ਵੀ ਪੁੱਛਿਆ ਸੀ ਕਿ ਸਰਕਾਰ ਇਸ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਮਾਨਤਾ ਨੂੰ ਕਿਵੇਂ ਯਕੀਨੀ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਅਜਿਹੇ ਉਪਾਵਾਂ ਬਾਰੇ ਵੀ ਪੁੱਛਿਆ ਸੀ ਜਿਨ੍ਹਾਂ 'ਤੇ ਰਾਜ ਦੀ ਫੰਡਿੰਗ ਅਤੇ ਇਸ ਦੇ ਪ੍ਰਦਰਸ਼ਨ ਵਿਚ ਮਹੱਤਵਪੂਰਨ ਅਸਮਾਨਤਾ, ਨਾਲ ਹੀ ਸੀਮਤ ਵਿੱਤੀ ਸਹਾਇਤਾ ਵਾਲੇ ਪੰਜਾਬ ਅਤੇ ਹਰਿਆਣਾ ਵਰਗੇ ਰਾਜਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਧਿਆਨ ਵਿਚ ਰੱਖਦੇ ਹੋਏ, ਅਸਲ ਖੇਡ ਪ੍ਰਦਰਸ਼ਨ ਦੇ ਨਾਲ ਫੰਡਿੰਗ ਨੂੰ ਬਿਹਤਰ ਢੰਗ ਨਾਲ ਤਾਲਮੇਲ ਬਣਾਉਣ ਲਈ ਫ਼ੰਡ ਵੰਡਣ ਦੀ ਪ੍ਰਣਾਲੀ ਨੂੰ ਬਿਹਤਰ ਕਾਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਆਪਣੇ ਜਵਾਬ ਵਿੱਚ ਅੱਗੇ ਦੱਸਿਆ ਕਿ 'ਖੇਡਾਂ' ਰਾਜ ਦਾ ਵਿਸ਼ਾ ਹਨ, ਦੇਸ਼ ਭਰ ਵਿੱਚ ਖੇਡਾਂ ਦੇ ਵਿਕਾਸ ਲਈ ਫੰਡਾਂ ਸਮੇਤ ਖੇਡਾਂ ਦੇ ਵਿਕਾਸ ਦੀ ਜ਼ਿੰਮੇਵਾਰੀ ਮੁੱਖ ਤੌਰ 'ਤੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਦੀ ਹੈ। ਕੇਂਦਰ ਸਰਕਾਰ ਨਾਜ਼ੁਕ ਘਾਟਾਂ ਨੂੰ ਭਰ ਕੇ ਉਨ੍ਹਾਂ ਦੇ ਯਤਨਾਂ ਨੂੰ ਪੂਰਾ ਕਰਦੀ ਹੈ। ਹਾਲਾਂਕਿ, ਇਹ ਸਮਰਥਨ ਦੇਸ਼ ਭਰ ਵਿੱਚ ਖੇਡਾਂ ਵਿੱਚ ਵਿਆਪਕ ਭਾਗੀਦਾਰੀ ਅਤੇ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੇ ਦੋਹਰੇ ਉਦੇਸ਼ਾਂ ਨਾਲ 'ਖੇਲੋ ਇੰਡੀਆ - ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਪ੍ਰੋਗਰਾਮ' ਨੂੰ ਲਾਗੂ ਕਰਦਾ ਹੈ। ਇਸ ਸਕੀਮ ਦੇ ਪੰਜ ਹਿੱਸੇ ਹਨ ਜਿਵੇਂ ਕਿ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਅਤੇ ਅਪਗ੍ਰੇਡੇਸ਼ਨ; ਖੇਡ ਮੁਕਾਬਲੇ ਅਤੇ ਪ੍ਰਤਿਭਾ ਵਿਕਾਸ; ਖੇਲੋ ਇੰਡੀਆ ਸੈਂਟਰਸ ਅਤੇ ਸਪੋਰਟਸ ਅਕੈਡਮੀਆਂ; ਫਿਟ ਇੰਡੀਆ ਮੂਵਮੈਂਟ; ਅਤੇ ਖੇਡਾਂ ਰਾਹੀਂ ਸਮਾਵੇਸ਼ ਨੂੰ ਉਤਸ਼ਾਹਿਤ ਕਰਨਾ। ਇਸ ਤੋਂ ਇਲਾਵਾ, ਮੰਤਰੀ ਨੇ ਕਿਹਾ ਕਿ ਖੇਲੋ ਇੰਡੀਆ ਸਕੀਮ ਮੰਗ-ਅਧਾਰਿਤ ਯੋਜਨਾ ਹੈ। ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਅਤੇ ਹੋਰ ਯੋਗ ਸੰਸਥਾਵਾਂ ਤੋਂ ਪ੍ਰਾਪਤ ਪ੍ਰਸਤਾਵਾਂ ਨੂੰ ਉਨ੍ਹਾਂ ਦੀ ਸੰਪੂਰਨਤਾ, ਤਕਨੀਕੀ ਸੰਭਾਵਨਾ ਅਤੇ ਫੰਡਾਂ ਦੀ ਉਪਲਬਧਤਾ ਦੇ ਅਧੀਨ ਯੋਜਨਾ ਦੇ ਅਧੀਨ ਵਿੱਤੀ ਸਹਾਇਤਾ ਲਈ ਵਿਚਾਰਿਆ ਜਾਂਦਾ ਹੈ। ਮੰਤਰੀ ਨੇ ਪੰਜਾਬ ਅਤੇ ਹਰਿਆਣਾ ਰਾਜਾਂ ਸਮੇਤ ਦੇਸ਼ ਵਿੱਚ ਖੇਲੋ ਇੰਡੀਆ ਸਕੀਮ ਤਹਿਤ ਮਨਜ਼ੂਰ ਕੀਤੇ ਗਏ ਖੇਡ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੰਤਰਾਲੇ ਵਿੱਚ ਫੰਡ ਸਕੀਮਾਂ ਅਨੁਸਾਰ ਵੰਡੇ ਜਾਂਦੇ ਹਨ ਨਾ ਕਿ ਰਾਜ-ਵਾਰ।
Punjab Bani 19 December,2023
ਬਿਕਰਮ ਮਜੀਠੀਆ ਨੂੰ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ
ਬਿਕਰਮ ਮਜੀਠੀਆ ਨੂੰ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ ਚੰਡੀਗੜ੍ਹ, 19 ਦਸੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਹੁਣ ਡਰੱਗ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ। ਏਡੀਜੀਪੀ ਐਮਐਸ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਜਗਦੀਸ਼ ਭੋਲਾ ਦੇ ਦਫ਼ਤਰ ਵਿੱਚ ਕਰੋੜਾਂ ਰੁਪਏ ਦੇ ਡਰੱਗ ਗਠਜੋੜ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਾਂ ਦੇ ਸਬੰਧ ਵਿੱਚ ਕੀਤੀ ਗਈ ਸੀ।
Punjab Bani 19 December,2023
ਜਗਦੀਪ ਦਾ ਭਰਾ ਤੇ ਪਿਤਾ ਵੀ ਹਨ ਹੈਰੋਇਨ ਕੇਸਾਂ ਵਿੱਚ ਸ਼ਾਮਲ
ਜਗਦੀਪ ਦਾ ਭਰਾ ਤੇ ਪਿਤਾ ਵੀ ਹਨ ਹੈਰੋਇਨ ਕੇਸਾਂ ਵਿੱਚ ਸ਼ਾਮਲ ਅੰਮ੍ਰਿਤਸਰ : ਜਗਦੀਪ ਸਿੰਘ ਉਰਫ਼ ਦੀਪ ਦੇ ਪਿਤਾ ਸੁਖਦੇਵ ਸਿੰਘ ਉਰਫ਼ ਕਾਲੂ ਜਠੌਲ ਤੇ ਭਰਾ ਮਲਕੀਤ ਸਿੰਘ ਜੋ ਕਿ ਪੰਜਾਬ ਪੁਲਿਸ ਦੇ ਲੰਮੇ-ਚੌੜੇ ਸਾਬਕਾ ਕਾਂਸਟੇਬਲ ਹਨ, ਵੀ ਅੱਧੀ ਦਰਜਨ ਤੋਂ ਵੱਧ ਕੇਸਾਂ 'ਚ ਜੇਲ੍ਹ ਜਾ ਚੁੱਕੇ ਹਨ। ਜਦੋਂ ਮੁਲਜ਼ਮ ਨੇ ਪੁਲਿਸ ਹਿਰਾਸਤ 'ਚ ਆਪਣੇ ਪਿਤਾ ਕਾਲੂ ਜਠੌਲ ਤੇ ਭਰਾ ਮਲਕੀਤ ਸਿੰਘ ਬਾਰੇ ਭੇਦ ਖੋਲ੍ਹਣੇ ਸ਼ੁਰੂ ਕੀਤੇ ਤਾਂ ਸੁਰੱਖਿਆ ਏਜੰਸੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮੁਲਜ਼ਮ ਨੇ ਮੰਨਿਆ ਹੈ ਕਿ ਉਸ ਦਾ ਭਰਾ ਸੁਖਦੇਵ ਸਿੰਘ ਹਾਲੇ ਵੀ ਛੇ ਤੋਂ ਵੱਧ ਹੈਰੋਇਨ ਤਸਕਰੀ ਦੇ ਕੇਸਾਂ 'ਚ ਪੁਲਿਸ ਨੂੰ ਲੋੜੀਂਦਾ ਹੈ। ਕੁਝ ਸਾਲ ਪਹਿਲਾਂ ਸਟੇਟ ਸਪੈਸ਼ਲ ਸੈੱਲ ਦੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਪਰ ਕਿਸੇ ਤਰ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਗਿਆ ਤੇ ਮੁੜ ਕਦੇ ਜੇਲ੍ਹ ਨਹੀਂ ਗਿਆ। ਇਸ ਤੋਂ ਬਾਅਦ ਮਲਕੀਤ ਸਿੰਘ ਫਰਾਰ ਹੈ। ਇੰਨਾ ਹੀ ਨਹੀਂ ਉਸ ਦੇ ਪਿਤਾ ਸੁਖਦੇਵ ਸਿੰਘ ਉਰਫ ਕਾਲੂ ਜਠੌਲ ਨੂੰ ਵੀ ਸਾਲ 2004 'ਚ ਜੁਆਇੰਟ ਇੰਟਰੋਗੇਸ਼ਨ ਸੈਂਟਰ (JIC) ਨੇ ਗ੍ਰਿਫਤਾਰ ਕੀਤਾ ਸੀ। ਇਸ ਸਮੇਂ ਉਸ ਦੇ ਪਿਤਾ ਖ਼ਿਲਾਫ਼ ਵੀ ਨਸ਼ਾ ਤਸਕਰੀ ਦੇ ਤਿੰਨ ਕੇਸ ਦਰਜ ਹਨ। ਪੁਲੀਸ ਅਨੁਸਾਰ ਕਾਲੂ ਜਠੌਲ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ।
Punjab Bani 18 December,2023
ਭਾਰਤ ਦਾ ਨਾਮ ਰੋਸ਼ਨ ਕਰਨ ਵਾਲੀ ਇੰਦਰਪ੍ਰੀਤ ਕੌਰ ਦੀ ਹੋਈ ਮੋਤ
ਭਾਰਤ ਦਾ ਨਾਮ ਰੋਸ਼ਨ ਕਰਨ ਵਾਲੀ ਇੰਦਰਪ੍ਰੀਤ ਕੌਰ ਦੀ ਹੋਈ ਮੋਤ ਮੋਗਾ : ਆਊਟਸਟੈਂਡਿੰਗ ਡਿਪਲੋਮੈਟ ਅਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਹੈ। ਉਸ ਨੇ ਤੁਰਕੀ ‘ਚ ਅਵਾਰਡ ਜਿੱਤਿਆ ਸੀ। ਇੰਦਰਪ੍ਰੀਤ ਕੌਰ ਸਿੱਧੂ ਮੋਗਾ ਦੀ ਰਹਿਣਾ ਵਾਲੀ ਸੀ। ਉਸ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਦੀ ਖਬਰ ਆਈ ਹੈ। ਇੰਦਰਪ੍ਰੀਤ ਕੌਰ ਸਿੱਧੂ ਔਰਤਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ। ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ।
Punjab Bani 18 December,2023
ਅਮਰੀਕਾ ਤੋ 28 ਵਿਦਿਆਰਥੀ ਕੀਤੇ ਗਏ ਡਿਪੋਰਟ
ਅਮਰੀਕਾ ਤੋ 28 ਵਿਦਿਆਰਥੀ ਕੀਤੇ ਗਏ ਡਿਪੋਰਟ ਨਵੀਂ ਦਿੱਲੀ : ਇਸ ਸਾਲ 28 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ। ਸ਼ੁੱਕਰਵਾਰ ਨੂੰ ਲੋਕ ਸਭਾ 'ਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਦੱਸਿਆ ਕਿ ਉਹ ਅਮਰੀਕੀ ਸਰਕਾਰ ਦੇ ਇਸ ਰਵੱਈਏ ਤੋਂ ਲਗਾਤਾਰ ਪਰੇਸ਼ਾਨ ਹਨ। ਵੀ. ਮੁਰਲੀਧਰਨ ਨੇ ਕਿਹਾ ਕਿ ਮੰਤਰਾਲੇ ਨਾਲ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ 2023 'ਚ 28 ਵਿਦਿਆਰਥੀਆਂ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜਿਆ ਗਿਆ। ਵਿਦੇਸ਼ ਮੰਤਰਾਲਾ ਇਸ ਸਮੱਸਿਆ ਨੂੰ ਲੈ ਕੇ ਅਮਰੀਕੀ ਪ੍ਰਸ਼ਾਸਨ ਨੂੰ ਲਗਾਤਾਰ ਚਿੰਤਾ ਜ਼ਾਹਰ ਕਰ ਰਿਹਾ ਹੈ। ਨਾਲ ਹੀ ਵੈਲਿਡ ਸਟੂਡੈਂਟ ਵੀਜ਼ਾ ਰਾਹੀਂ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਨੂੰ ਹੋਰ ਨਿਰਪੱਖ ਬਣਾਉਣ ਲਈ ਵੀ ਬੇਨਤੀ ਕੀਤੀ। ਵੀ. ਮੁਰਲੀਧਰਨ ਨੇ ਇਹ ਵੀ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਵਿਦਿਆਰਥੀਆਂ ਸਮੇਤ ਕਈ ਭਾਰਤੀ ਨਾਗਰਿਕਾਂ ਨੂੰ ਕੈਨੇਡਾ ਤੋਂ ਕੱਢਿਆ ਜਾ ਰਿਹਾ ਹੈ। ਕਥਿਤ ਤੌਰ 'ਤੇ ਇਨ੍ਹਾਂ ਭਾਰਤੀਆਂ 'ਤੇ ਕੈਨੇਡਾ ਦੇ ਕਈ ਵਿੱਦਿਅਕ ਅਦਾਰਿਆਂ 'ਚ ਦਾਖਲੇ ਲਈ ਫਰਜ਼ੀ ਪੱਤਰ ਦਾਖਲ ਕਰਨ ਦਾ ਦੋਸ਼ ਹੈ। ਬਾਅਦ 'ਚ ਇਹ ਵੀ ਸਾਹਮਣੇ ਆਇਆ ਕਿ ਕਈ ਵਿਦਿਆਰਥੀ ਭਾਰਤ ਤੋਂ ਝੂਠੇ ਤੇ ਬੇਈਮਾਨ ਏਜੰਟਾਂ ਵੱਲੋਂ ਭੇਜੇ ਗਏ ਸਨ। ਇਨ੍ਹਾਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਅਜਿਹੇ ਮਾਮਲਿਆਂ 'ਚ ਸ਼ਾਮਲ ਏਜੰਟਾਂ ਅਤੇ ਸੰਸਥਾਵਾਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
Punjab Bani 16 December,2023
ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ
ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ਹੈ। ਮੋਹਾਲੀ ਦੇ ਲਾਂਡਰਾਂ ਕੋਲ ਸਨੇਟਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਮੋਹਾਲੀ ਪੁਲਿਸ ਦੀ ਸੀਆਈ ਤੇ ਦੋ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ। ਦੋਵੇਂ ਗੈਂਗਸਟਰਾਂ ਦੇ ਨਾਮ ਪ੍ਰਿੰਸ ਅਤੇ ਕਰਮਜੀਤ ਵਜੋਂ ਹੋਈ ਹੈ। ਇਹ ਦੋਵੇਂ ਕਾਰ ਚੋਰੀ, ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਸਨ। ਗੈਂਗਸਟਰ ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਕਰਮਜੀਤ ਸਿੰਘ ਹਰਿਆਣਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਪੁਲਿਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਸਨੇਟਾ ਦੇ ਨੇੜੇ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਪੁਲਿਸ ਨੇ ਜਦੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਪੁਲਿਸ ਉਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਨਾਲ ਪ੍ਰਿੰਸ ਦੇ ਪੈਰ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਪਿਛਲੇ ਦਸ ਦਿਨਾਂ ਵਿੱਚ ਛੇਵੇਂ ਬਦਨਾਮ ਅਪਰਾਧੀ ਦਾ ਐਨਕਾਊਂਟਰ ਕੀਤਾ ਹੈ। ਬਦਨਾਮ ਅਪਰਾਧੀ ਪ੍ਰਿੰਸ ਨਾਲ ਕਾਰ ਚੋਰੀ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦਾ ਸੀ। ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ, ਪੁਲਿਸ ਕਈ ਦਿਨਾਂ ਤੋਂ ਉਸਦੀ ਭਾਲ ਕਰ ਰਹੀ ਸੀ। ਪ੍ਰਿੰਸ ਨੇ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਿੱਛਾ ਕੀਤਾ ਅਤੇ ਮੁਕਾਬਲਾ ਕੀਤਾ। ਪ੍ਰਿੰਸ ਦੇ ਪੱਟ ਅਤੇ ਗੋਡੇ ਵਿੱਚ ਗੋਲੀ ਲੱਗੀ ਹੈ।
Punjab Bani 16 December,2023
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਪਾਲਕੀ ਅੱਗੇ ਝਾੜੂ ਬਰਦਾਰ ਸੰਗਤਾਂ ਰਹੀਆਂ ਖਿੱਚ ਦਾ ਕੇਂਦਰ ਸਿੱਖ ਜਥੇਬੰਦੀਆਂ, ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਕੀਤੀ ਸ਼ਮੂਲੀਅਤ ਪਟਿਆਲਾ -ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਦਬ, ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ‘ਬੋਲੇ ਸੋ ਨਿਹਾਲ’ ਦੇ ਸੰਗਤਾਂ ਵੱਲੋਂ ਛੱਡੇ ਗਏ ਜੈਕਾਰਿਆਂ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਪੜਾਅ ਵੱਲ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਸਤਵਿੰਦਰ ਸਿੰਘ ਟੌਹੜਾ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਕਰਨੈਲ ਸਿੰਘ ਵਿਰਕ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ, ਉਥੇ ਹੀ ਪਾਲਕੀ ਅੱਗੇ ਝਾੜੂ ਬਰਦਾਰ ਬਣਕੇ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਸਕੂਲੀ ਬੱਚਿਆਂ ਅਤੇ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਨੂੰ ਵਿਲੱਖਣ ਰੰਗ ਪ੍ਰਦਾਨ ਕੀਤਾ। ਨਗਰ ਕੀਰਤਨ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਇਤਿਹਾਸ ਅਤੇ ਵਿਚਾਰਧਾਰਾ ਨਾਲ ਜੁੜਕੇ ਗੁਰਮਤਿ ਦੇ ਫਲਸਫੇ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਬਲਿਦਾਨ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਲਈ ਕਲਿਆਣ ਦਿੱਤਾ ਅਤੇ ਗੁਰੂ ਸਾਹਿਬ ਦੀ ਸ਼ਹੀਦੀ ਮਨੁੱਖ ਨੂੰ ਹਮੇਸ਼ਾ ਗੁਰੂ ਸਾਹਿਬ ਦੇ ਭਾਣੇ ’ਚ ਅਤੇ ਨਿਰਭੈ ਹੋ ਕੇ ਜੀਵਨ ਬਤੀਤ ਕਰਨ ਦੀ ਸਭ ਤੋਂ ਵੱਡੀ ਪ੍ਰੇਰਨਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਨਗਰ ਕੀਰਤਨ ਵਿਚ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਨਗਰ ਕੀਰਤਨ ਦੌਰਾਨ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸ਼ਾਮਲ ਹੋਈਆਂ ਪ੍ਰਮੁੱਖ ਸਖਸ਼ੀਅਤਾਂ ’ਚ ਸਾਬਕਾ ਚੇਅਰਮੈਨ ਇੰਦਰਮੋਹਰਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਤੋਂ ਇਲਾਵਾ ਸਿੱਖ ਜਥੇਬੰਦੀਆਂ ’ਚ ਭਗਵੰਤ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਕੈਪਟਨ ਖੁਸ਼ਵੰਤ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਪਲਵਿੰਦਰ ਸਿੰਘ ਰਿੰਕੂ, ਚੀਫ-ਸਬ ਦਿਲਬਾਗ ਸਿੰਘ, ਜਗਰੂਪ ਸਿੰਘ ਚੀਮਾ, ਪ੍ਰੇਮ ਸਿੰਘ, ਜੰਗ ਸਿੰਘ ਇਟਲੀ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਤੇਜ ਸਿੰਘ, ਸਰਬਜੀਤ ਸਿੰਘ, ਕਰਮ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਮੈਂਬਰ ਆਦਿ ਸੰਗਤਾਂ ਹਾਜ਼ਰ ਸਨ।
Punjab Bani 16 December,2023
ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ
ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ ਜੈਪੁਰ : ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਕਲਰਾਜ ਮਿਸ਼ਰਾ ਨੇ ਜੈਪੁਰ ਦੇ ਅਲਬਰਟ ਹਾਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਜਨ ਲਾਲ ਸ਼ਰਮਾ ਨੂੰ ਅਹੁਦੇ ਦਾ ਹਲਫ਼ ਚੁਕਵਾਇਆ। ਖਾਸ ਗੱਲ ਇਹ ਹੈ ਕਿ ਅੱਜ ਭਜਨ ਲਾਲ ਦਾ ਜਨਮ ਦਿਨ ਵੀ ਹੈ। ਭਜਨ ਲਾਲ ਦੇ ਨਾਲ ਦੋ ਡਿਪਟੀ ਸੀਐਮ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਭਜਨ ਲਾਲ ਸ਼ਰਮਾ ਨੇ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਦਾ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੰਦਰ 'ਚ ਜਾ ਕੇ ਪੂਜਾ ਅਰਚਨਾ ਵੀ ਕੀਤੀ।
Punjab Bani 15 December,2023
ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਕੀਤਾ ਗ੍ਰਿਫਤਾਰ
ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਕੀਤਾ ਗ੍ਰਿਫਤਾਰ ਤਰਨਤਾਰਨ: ਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਮਸ਼ਹੂਰ ਕਾਂਸਟੇਬਲ ਜਗਦੀਪ ਸਿੰਘ ਉਰਫ ਦੀਪ ਸਿੰਘ ਨੂੰ ਹੈਰੋਇਨ ਦੇ ਇੱਕ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਪੰਜਾਬ ਦੇ ਤਰਨਤਾਰਨ ਤੋਂ ਹੋਈ ਹੈ। ਉਹ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਪ੍ਰਦਸਰਸ਼ਨ ਕਰ ਚੁੱਕਾ ਹੈ। ਕਾਬਲੇਗੌਰ ਹੈ ਕਿ ਦੀਪ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਆਪਣੀ ਨੌਕਰੀ ਛੱਡ ਚੁੱਕੇ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਨ੍ਹਾਂ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਕਾਫ਼ੀ ਮਸ਼ਹੂਰੀ ਖੱਟੀ ਹੈ। ਦੱਸ ਦੇਈਏ ਕਿ ਦੀਪ ਨੇ ਕੁਝ ਸਮੇਂ ਬਾਅਦ ਹੀ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਹੈਰੋਇਨ ਸਮੇਤ ਫੜੇ ਗਏ ਹਨ। ਆਪ੍ਰੇਸ਼ਨ ਸੈੱਲ ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਰਨਤਾਰਨ 'ਚ ਇੱਕ ਖੂਫ਼ੀਆ ਆਪ੍ਰੇਸ਼ਨ ਚਲਾਇਆ ਸੀ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਆ ਪਹੁੰਚਿਆ। ਪੁਲਿਸ ਮੁਲਾਜ਼ਮਾਂ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਦੀਪ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਹੋਰ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਦੱਸ ਦੇਈਏ ਕਿ ਪੁਰਾਣਾ ਪੁਲਿਸ ਮੁਲਾਜ਼ਮ ਹੋਣ ਕਰ ਕੇ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ 'ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ ਹੈ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਕੀਤੀਆਂ ਤਸਕਰੀ ਦੇ ਵੇਰਵੇ ਵੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਦੀਪ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
Punjab Bani 15 December,2023
ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ
ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ : ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ 10 ਮਹੀਨਿਆਂ ਬਾਅਦ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਫੜਿਆ ਗਿਆ ਵਿਅਕਤੀ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ। 23 ਫਰਵਰੀ ਨੂੰ 'ਵਾਰਿਸ ਪੰਜਾਬ ਦੇ' ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ 'ਚ ਐਫਆਈਆਰ ਨੰਬਰ 39 ਦਰਜ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ 'ਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਸ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜੀਤ ਸਿੰਘ ਨੂੰ ਸੰਗਰੂਰ ਤੋਂ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Punjab Bani 15 December,2023
ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ : ਐਂਜੀਓਪਲਾਸਟੀ ਕੀਤੀ ਗਈ
ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ : ਐਂਜੀਓਪਲਾਸਟੀ ਕੀਤੀ ਗਈ ਮੁੰਬਈ : ਬੌਲੀਵੁੱਡ ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। 47 ਸਾਲਾ ਅਦਾਕਾਰ ਹਸਪਤਾਲ ‘ਚ ਭਰਤੀ ਹੈ। ਜਿੱਥੇ ਉਸ ਦੀ ਐਂਜੀਓਪਲਾਸਟੀ ਕੀਤੀ ਗਈ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ‘ਚ ਹੈ ਅਤੇ ਹਾਲਤ ਕਾਫੀ ਸਥਿਰ ਦੱਸੀ ਜਾ ਰਹੀ ਹੈ। ‘ਵੈਲਕਮ 3’ ਦੀ ਸ਼ੂਟਿੰਗ ਤੋਂ ਵਾਪਸ ਆਉਣ ਤੋਂ ਬਾਅਦ ਸ਼੍ਰੇਅਸ ਦੀ ਹਾਲਤ ਵਿਗੜ ਗਈ ਸੀ। ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ। ਸ਼੍ਰੇਅਸ ਵੀਰਵਾਰ ਸਵੇਰੇ ਫਿਲਮ ਦੀ ਸ਼ੂਟਿੰਗ ਲਈ ਰਵਾਨਾ ਹੋਏ। ਸਾਰਾ ਦਿਨ ਕੰਮ ਕਰਨ ਤੋਂ ਬਾਅਦ ਸ਼ਾਮ ਨੂੰ ਸ਼੍ਰੇਅਸ ਘਰ ਪਰਤਿਆ। ਘਰ ਪਰਤਣ ਤੋਂ ਬਾਅਦ ਸ਼੍ਰੇਅਸ ਨੇ ਦੱਸਿਆ ਕਿ ਉਹ ਥੋੜ੍ਹਾ ਬੀਮਾਰ ਮਹਿਸੂਸ ਕਰ ਰਿਹਾ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਜਿਸ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੇਅਸ ਨੇ ਐਂਜੀਓਪਲਾਸਟੀ ਕਰਵਾਈ ਹੈ। ਜਿਸ ਵਿੱਚ ਉਸ ਦੀ ਹਾਲਤ ਵਿੱਚ ਵੀ ਸੁਧਾਰ ਦੱਸਿਆ ਜਾ ਰਿਹਾ ਹੈ।
Punjab Bani 15 December,2023
ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ
ਪੰਜਾਬੀ ਗਾਇਕ ਈਸਾਪੁਰੀਆ ਵਿਰਕ ਦੇ ਕਾਤਲ ਗ੍ਰਿਫ਼ਤਾਰ ਮੋਹਾਲੀ, 15 ਦਸੰਬਰ 2023 : ਪੰਜਾਂ ਸਾਲਾ ਬਾਅਦ ਮੋਹਾਲੀ ਦੇ ਡੇਰਾਬਸੀ 'ਚ ਗਾਇਕ (ਈਸਾਪੁਰੀਆ) ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਸ ਨੇ ਸੁਲਝਾ ਲਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਸੱਤ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਪ੍ਰੇਮ ਕੋਣ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ। ਗ੍ਰਿਫਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ 'ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
Punjab Bani 15 December,2023
ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ
ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ ਦਿਲੀ : ਉੱਤਰ ਪ੍ਰਦੇਸ਼ ਦੇ ਬਾਂਦਾ 'ਚ ਤਾਇਨਾਤ ਇੱਕ ਮਹਿਲਾ ਸਿਵਲ ਜੱਜ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਇਲਜ਼ਾਮ ਹੈ ਕਿ ਬਾਰਾਬੰਕੀ 'ਚ ਤਾਇਨਾਤੀ ਦੌਰਾਨ ਜ਼ਿਲ੍ਹਾ ਜੱਜ ਵੱਲੋਂ ਉਨ੍ਹਾਂ 'ਤੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਤਸ਼ੱਦਦ ਢਾਈ ਗਈ। ਇੰਨਾ ਹੀ ਨਹੀਂ ਜ਼ਿਲ੍ਹਾ ਜੱਜ ਵੱਲੋਂ ਰਾਤ ਨੂੰ ਮਿਲਣ ਆਦਿ ਲਈ ਦਬਾਅ ਬਣਾਇਆ ਗਿਆ। ਸਿਵਲ ਜੱਜ ਨੇ ਜ਼ਿਲ੍ਹਾ ਜੱਜ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਦੇ ਬਾਵਜੂਦ ਸੁਣਵਾਈ ਨਾ ਹੋਣ ਤੋਂ ਨਿਰਾਸ਼ ਸਿਵਲ ਜੱਜ ਨੇ ਚੀਫ਼ ਜਸਟਿਸ ਤੋਂ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਸਿਵਲ ਜੱਜ ਨੇ ਚਿੱਠੀ 'ਚ ਲਿਖਿਆ, "ਮੈਂ ਇਹ ਚਿੱਠੀ ਬੇਹੱਦ ਦਰਦ ਅਤੇ ਨਿਰਾਸ਼ਾ 'ਚ ਲਿਖ ਰਹੀ ਹਾਂ। ਇਸ ਚਿੱਠੀ ਦਾ ਮੇਰੀ ਕਹਾਣੀ ਸੁਣਾਉਣ ਅਤੇ ਪ੍ਰਾਰਥਨਾ ਕਰਨ ਤੋਂ ਇਲਾਵਾ ਹੋਰ ਕੋਈ ਮਕਸਦ ਨਹੀਂ ਹੈ। ਮੇਰੇ ਸਭ ਤੋਂ ਵੱਡੇ ਸਰਪ੍ਰਸਤ (ਸੀ.ਜੇ.ਆਈ) ਮੈਨੂੰ ਆਪਣੀ ਜ਼ਿੰਦਗੀ ਖਤਮ ਕਰਨ ਦੀ ਇਜਾਜ਼ਤ ਦੇਣ। ਮੈਂ ਬਹੁਤ ਵਿਸ਼ਵਾਸ ਨਾਲ ਨਿਆਂਇਕ ਸੇਵਾਵਾਂ ਵਿੱਚ ਸ਼ਾਮਿਲ ਹੋਈ ਸੀ, ਕਿ ਮੈਂ ਆਮ ਲੋਕਾਂ ਨੂੰ ਨਿਆਂ ਪ੍ਰਦਾਨ ਕਰਾਂਗਈ। ਮੈਨੂੰ ਘੱਟ ਹੀ ਪਤਾ ਸੀ ਕਿ ਜਿਸ ਕੰਮ ਲਈ ਮੈਂ ਜਾ ਰਹੀ ਹਾਂ ਉਹ ਹੀ ਜਲਦ ਮੈਨੂੰ ਇਨਸਾਫ਼ ਲਈ ਭਿਖਾਰਣ ਬਣਾ ਦੇਵੇਗਾ।" ਉਨ੍ਹਾਂ ਅੱਗੇ ਕਿਹਾ, "ਮੇਰੀ ਸੇਵਾ ਦੇ ਥੋੜ੍ਹੇ ਸਮੇਂ ਵਿੱਚ ਹੀ ਮੈਨੂੰ ਖੁੱਲ੍ਹੇ ਦਰਬਾਰ ਵਿੱਚ ਦੁਰਵਿਵਹਾਰ ਦਾ ਦੁਰਲੱਭ ਮਾਣ ਪ੍ਰਾਪਤ ਹੋਇਆ ਹੈ। ਮੈਨੂੰ ਕੁਝ ਹੱਦ ਤੱਕ ਜਿਨਸੀ ਤੌਰ 'ਤੇ ਪਰੇਸ਼ਾਨ ਕੀਤਾ ਗਿਆ ਹੈ। ਮੇਰੇ ਨਾਲ ਬਿਲਕੁਲ ਕੂੜੇ ਵਾਂਗ ਵਿਹਾਰ ਕੀਤਾ ਗਿਆ ਹੈ। ਮੈਂ ਦੂਜਿਆਂ ਨੂੰ ਇਨਸਾਫ਼ ਦਿਵਾਉਂਦੀ ਹਾਂ ਪਰ ਮੈਂ ਖੁਦ ਬੇਇਨਸਾਫ਼ੀ ਦਾ ਸ਼ਿਕਾਰ ਹੋਈ ਹਾਂ।" ਉਨ੍ਹਾਂ ਅੱਗੇ ਲਿਖਿਆ, "ਮੈਂ ਭਾਰਤ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਦੱਸਣਾ ਚਾਹੁੰਦੀ ਹਾਂ। ਜਿਨਸੀ ਪਰੇਸ਼ਾਨੀ ਦੇ ਨਾਲ ਜੀਣਾ ਸਿੱਖੋ। ਇਹ ਸਾਡੇ ਜੀਵਨ ਦਾ ਸੱਚ ਹੈ। ਪੌਸ਼ ਐਕਟ ਇਹ ਸਾਡੇ ਲਈ ਬਹੁਤ ਵੱਡਾ ਝੂਠ ਹੈ। ਕੋਈ ਨਹੀਂ ਸੁਣਦਾ। ਜੇਕਰ ਤੁਸੀਂ ਸ਼ਿਕਾਇਤ ਕਰਦੇ ਹੋ ਤਾਂ ਤੁਹਾਨੂੰ ਪਰੇਸ਼ਾਨ ਕੀਤਾ ਜਾਵੇਗਾ। ਜੇਕਰ ਕੋਈ ਔਰਤ ਸੋਚਦੀ ਹੈ ਕਿ ਤੁਸੀਂ ਸਿਸਟਮ ਦੇ ਖ਼ਿਲਾਫ਼ ਲੜੋਗੇ ਤਾਂ ਮੈਂ ਤੁਹਾਨੂੰ ਦੱਸ ਦੇਵਾਂ, ਮੈਂ ਅਜਿਹਾ ਨਹੀਂ ਕਰ ਸਕਦੀ। ਮੈਂ ਇੱਕ ਜੱਜ ਹਾਂ, ਮੈਂ ਆਪਣੇ ਲਈ ਨਿਰਪੱਖ ਜਾਂਚ ਨਹੀਂ ਕਰਵਾ ਪਾਈ। ਇਨਸਾਫ ਬੰਦ ਕਰ ਦੇਣਾ ਚਾਹੀਦਾ। ਮੈਂ ਸਾਰੀਆਂ ਔਰਤਾਂ ਨੂੰ ਖਿਡੌਣਾ ਜਾਂ ਨਿਰਜੀਵ ਵਸਤੂ ਬਣਨ ਦੀ ਸਲਾਹ ਦਿੰਦੀ ਹਾਂ।"
Punjab Bani 14 December,2023
ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ
ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ ਨਵੀਂ ਦਿੱਲੀ : ਬੁੱਧਵਾਰ ਯਾਨੀ ਕੱਲ੍ਹ ਨੂੰ ਹੋਏ ਸੰਸਦ ਸੁਰੱਖਿਆ ਉਲੰਘਣ ਦੀ ਜਾਂਚ ਚੱਲ ਰਹੀ ਹੈ। ਜਿਵੇਂ-ਜਿਵੇਂ ਸੰਸਦ ਦੀ ਸੁਰੱਖਿਆ ਉਲੰਘਣਾ ਦੇ ਦੋਸ਼ੀਆਂ ਦੀ ਜਾਂਚ ਚੱਲ ਰਹੀ ਹੈ, ਉੱਥੇ ਕਈ ਨਵੇਂ ਖੁਲਾਸੇ ਵੀ ਹੋ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦਾ ਮੁੱਖ ਸਾਜ਼ਿਸ਼ਕਰਤਾ ਕੋਈ ਹੋਰ ਹੈ। ਇਸ ਦੇ ਨਾਲ ਹੀ ਮੁੱਖ ਮੁਲਜ਼ਮ ਬਾਰੇ ਵੀ ਖੁਲਾਸੇ ਹੋ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪੇਜ ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਸਨ। ਹਰ ਕੋਈ ਡੇਢ ਸਾਲ ਪਹਿਲਾਂ ਮੈਸੂਰ ਵਿੱਚ ਮਿਲਿਆ ਸੀ। ਸਾਗਰ ਜੁਲਾਈ 'ਚ ਲਖਨਊ ਤੋਂ ਆਇਆ ਸੀ ਪਰ ਸੰਸਦ ਭਵਨ ਦੇ ਅੰਦਰ ਨਹੀਂ ਜਾ ਸਕਿਆ। 10 ਦਸੰਬਰ ਨੂੰ ਇਕ-ਇਕ ਕਰਕੇ ਸਾਰੇ ਆਪੋ-ਆਪਣੇ ਸੂਬਿਆਂ ਤੋਂ ਦਿੱਲੀ ਪਹੁੰਚ ਗਏ। ਹਰ ਕੋਈ ਇੰਡੀਆ ਗੇਟ ਨੇੜੇ ਮਿਲੇ ਜਿੱਥੇ ਸਾਰਿਆਂ ਨੂੰ ਰੰਗ-ਬਿਰੰਗੇ ਪਟਾਕੇ ਵੰਡੇ ਗਏ। ਇਨ੍ਹਾਂ ਦੇ ਪਿੱਛੇ ਦਾ ਮਾਸਟਰਮਾਈਂਡ ਕੌਣ ਹੈ, ਇਸ ਦਾ ਪਤਾ ਲਗਾਉਣ ਲਈ ਪੁਲਿਸ ਲਗਾਤਾਰ ਇਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ।ਸ਼ੁਰੂਆਤੀ ਜਾਂਚ ਮੁਤਾਬਕ ਮੁੱਖ ਸਾਜ਼ਿਸ਼ਕਾਰ ਕੋਈ ਹੋਰ ਹੈ।
Punjab Bani 14 December,2023
ਕੈਨੇਡਾ ਤੋ ਵਿਦਿਆਰਥੀਆਂ ਨੁੰ ਮੁੜਨਾ ਪੈ ਸਕਦਾ ਹੈ ਵਾਪਸ : ਸਰਕਾਰ ਨੇ ਪਰਮਿਟ ਵਧਾਉਣ ਤੋ ਕੀਤਾ ਇਨਕਾਰ
ਕੈਨੇਡਾ ਤੋ ਵਿਦਿਆਰਥੀਆਂ ਨੁੰ ਮੁੜਨਾ ਪੈ ਸਕਦਾ ਹੈ ਵਾਪਸ : ਸਰਕਾਰ ਨੇ ਪਰਮਿਟ ਵਧਾਉਣ ਤੋ ਕੀਤਾ ਇਨਕਾਰ ਕੈਨੇਡਾ : ਕੈਨੇਡਾ ਸਰਕਾਰ ਨੇ ਇੱਥੇ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਵਾਪਸ ਮੁੜਨਾ ਪੈ ਸਕਦਾ ਹੈ। ਮੌਜੂਦਾ ਸਮੇਂ ‘ਚ ਤਕਰੀਬਨ 14 ਲੱਖ ਵਿਦਿਆਰਥੀ ਪੋਸਟ ਗ੍ਰੈਜੂਏਟ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰ ਰਹੇ ਹਨ ਅਤੇ ਜੇਕਰ ਸਰਕਾਰ ਸਖਤ ਕਦਮ ਚੁੱਕਦੀ ਹੈ ਤਾਂ ਅਗਲੇ ਸਾਲ ਉਨ੍ਹਾਂ ਨੂੰ ਵਾਪਸ ਆਪਣੇ ਦੇਸ਼ਾਂ ‘ਚ ਜਾਣਾ ਪੈ ਸਕਦਾ ਹੈ। ਦੱਸ ਦਈਏ ਕਿ ਜਿਹੜੇ ਵਿਦਿਆਰਥੀਆਂ ਦਾ ਇਕ ਜਨਵਰੀ 2024 ਨੂੰ ਪਰਮਿਟ ਖਤਮ ਹੋ ਰਿਹਾ ਹੈ, ਉਨ੍ਹਾਂ ਦਾ ਵਰਕ ਪਰਮਿਟ ਅੱਗੇ ਨਹੀਂ ਵਧਾਇਆ ਜਾਵੇਗਾ। ਪਰ ਜਿਹੜੇ ਵਿਦਿਆਰਥੀਆਂ ਦਾ ਪਰਮਿਟ 31 ਦਸੰਬਰ ਨੂੰ ਖਤਮ ਹੋ ਰਿਹਾ ਹੈ, ਉਹ ਅਜੇ ਵੀ 18 ਮਹੀਨਿਆਂ ਲਈ ਵਧਾਉਣ ਵਾਸਤੇ ਅਪਲਾਈ ਕਰ ਸਕਦੇ ਹਨ। ਆਈਆਰਸੀਸੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੋਸਟ ਗ੍ਰੈਜੂਏਟ ਕਰ ਚੁੱਕੇ ਵਿਦਿਆਰਥੀ ਅਜੇ ਵੀ ਓਪਨ ਵਰਕ ਪਰਮਿਟ ਵਧਾਉਣ ਲਈ ਅਪਲਾਈ ਕਰ ਸਕਦੇ ਹਨ। ਆਈਆਰਸੀਸੀ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ 6 ਅਪਰੈਲ 2023 ਨੂੰ ਵਰਕ ਪਰਮਿਟ ਦਿੱਤਾ ਗਿਆ, ਉਹ ਪਾੜ੍ਹੇ 31 ਦਸੰਬਰ ਤੋਂ ਪਹਿਲਾਂ ਪਹਿਲਾਂ ਓਪਨ ਵਰਕ ਪਰਮਿਟ ਲਈ ਅਪਲਾਈ ਕਰ ਸਕਦੇ ਹਨ।ਵਿਭਾਗ ਦਾ ਇਹ ਵੀ ਅੰਦਾਜਾ ਹੈ ਕਿ 2023 ਵਿਚ ਇਕ ਲੱਖ 27 ਹਜ਼ਾਰ ਪੋਸਟ ਗ੍ਰੈਜੂਏਟ ਵਰਕ ਪਰਮਿਟ ਦੀ ਮਿਆਦ ਖਤਮ ਹੋ ਜਾਵੇਗੀ। 67 ਹਜ਼ਾਰ ਪਰਮਿਟ ਧਾਰਕਾਂ ਨੇ ਪਹਿਲਾਂ ਹੀ ਅਪਲਾਈ ਕਰ ਲਿਆ ਹੈ, ਜਦ ਕਿ ਬਾਕੀਆਂ ਦਾ ਅਪਲਾਈ ਕਰਨਾ ਬਾਕੀ ਹੈ। ਵਰਕ ਪਰਮਿਟ ‘ਤੇ ਕੰਮ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ ਪੰਜ ਲੱਖ ਤੋਂ ਵੱਧ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੀਜ਼ਾ ਅਤੇ ਪਰਮਿਟ ਨਿਯਮਾਂ ਨੂੰ ਲਗਾਤਾਰ ਸਖ਼ਤ ਕਰ ਰਹੇ ਹਨ। ਕੈਨੇਡਾ ਵਿੱਚ ਵਰਤਮਾਨ ਵਿੱਚ, 9.5 ਲੱਖ ਅੰਤਰਰਾਸ਼ਟਰੀ ਵਿਦਿਆਰਥੀਆਂ ਕੋਲ ਸਟੱਡੀ ਪਰਮਿਟ ਹਨ ਅਤੇ ਲਗਭਗ 14 ਲੱਖ ਕੋਲ ਵਰਕ ਪਰਮਿਟ ਹਨ।
Punjab Bani 14 December,2023
ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ
ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ ਲੁਧਿਆਣਾ : ਗੈਂਗਸਟਰ ਸੁਖਦੇਵ ਉਰਫ ਵਿੱਕੀ ਬੁਧਵਾਰ ਸ਼ਾਮ ਨੂੰ ਲੁਧਿਆਣਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਵਿੱਕੀ ਅਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਬੁਧਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ ‘ਚ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਕੋਹਾੜਾ-ਮਾਛੀਵਾੜਾ ਰੋਡ ’ਤੇ ਪਿੰਡ ਪੰਜੇਟਾ ਨੇੜੇ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ। ਉਸ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ।ਪੁਲਿਸ ਟੀਮ ਦੀਆਂ ਗੋਲੀਆਂ ਲੱਗਣ ਕਾਰਨ ਗੈਂਗਸਟਰ ਵਿੱਕੀ ਦੀ ਸੜਕ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੈਂਗਸਟਰ 20 ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਸੀ। ਗੈਂਗਸਟਰ ਸੁਖਦੇਵ ਉਰਫ਼ ਵਿੱਕੀ ਪੁੱਤਰ ਬਲਵਿੰਦਰ ਸਿੰਘ ਤਾਜਪੁਰ ਰੋਡ ਕੂਮਕਲਾਂ ਦਾ ਰਹਿਣ ਵਾਲਾ ਸੀ। ਸੁਖਦੇਵ ਖ਼ਿਲਾਫ਼ 18 ਐਫਆਈਆਰ ਦਰਜ ਹਨ। ਉਸ ਦੇ 3 ਸਾਥੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੋਲੀਬਾਰੀ ਦੌਰਾਨ ਪੁਲਿਸ ਦਾ ਇਕ ਏਐਸਆਈ ਵੀ ਜ਼ਖ਼ਮੀ ਹੋਇਆ, ਜਿਸ ਦੇ ਪੱਟ ’ਤੇ ਗੋਲੀ ਲੱਗੀ ਸੀ।
Punjab Bani 14 December,2023
ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ
ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ ਅੰਮ੍ਰਿਤਸਰ, 14 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।
Punjab Bani 14 December,2023
ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ
ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ ਨਵੀਂ ਦਿੱਲੀ, 13 ਦਸੰਬਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਵਿਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਬਾਅਦ ਇਸ ’ਤੇ ਚਰਚਾ ਕਰਨ ਲਈ ਅੱਜ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਕੀਤੀ। ਇਸ ਤੋਂ ਪਹਿਲਾਂ ਸਦਨ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਸ੍ਰੀ ਬਿਰਲਾ ਨੇ ਮੀਟਿੰਗ ਬੁਲਾਉਣ ਦੀ ਜਾਣਕਾਰੀ ਦਿੱਤੀ ਅਤੇ ਕਿਹਾ, ‘ਮੈਂ ਪਹਿਲਾਂ ਵੀ ਤੁਹਾਡੇ ਸਾਰਿਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਰਿਹਾ ਹਾਂ ਤੇ ਹੁਣ ਵੀ ਇਸ ਵਿਸ਼ੇ ‘ਤੇ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਈ ਗਈ ਹੈ।’ ਇਸ ਤੋਂ ਬਾਅਦ ਬਿਰਲਾ ਨੇ ਸਦਨ ਦੀ ਕਾਰਵਾਈ ਸ਼ਾਮ ਚਾਰ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
Punjab Bani 13 December,2023
ਸੰਸਦ ਭਵਨ ਵਿੱਚ ਪ੍ਰਦਰਸ਼ਨ ਕਰ ਰਹੇ ਔਰਤ ਅਤੇ ਨੌਜਵਾਨ ਲਏ ਹਿਰਾਸਤ ਵਿੱਚ
ਸੰਸਦ ਭਵਨ ਵਿੱਚ ਪ੍ਰਦਰਸ਼ਨ ਕਰ ਰਹੇ ਔਰਤ ਅਤੇ ਨੌਜਵਾਨ ਲਏ ਹਿਰਾਸਤ ਵਿੱਚ ਨਵੀਂ ਦਿੱਲੀ, 13 ਦਸੰਬਰ ਸੰਸਦ ਭਵਨ ਦੇ ਬਾਹਰ ਪੀਲੇ ਧੂੰਏਂ ਦੇ ਕੈਨ ਨਾਲ ਪ੍ਰਦਰਸ਼ਨ ਕਰ ਰਹੇ ਪੁਰਸ਼ ਤੇ ਔਰਤ ਨੂੰ ਅੱਜ ਹਿਰਾਸਤ ਵਿਚ ਲਿਆ ਗਿਆ। ਪੁਲੀਸ ਦੱਸਿਆ ਕਿ ਨੀਲਮ (42) ਅਤੇ ਅਮੋਲ ਸ਼ਿੰਦੇ (25) ਨੂੰ ਟਰਾਂਸਪੋਰਟ ਭਵਨ ਦੇ ਸਾਹਮਣੇ ਤੋਂ ਹਿਰਾਸਤ ‘ਚ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।
Punjab Bani 13 December,2023
ਜੰਮੂ ਕਸ਼ਮੀਰ ਵਿਚ ਲਾਗੂ ਹੋਇਆ ਆਨੰਦ ਮੈਰਿਜ ਐਕਟ
ਜੰਮੂ ਕਸ਼ਮੀਰ ਵਿਚ ਲਾਗੂ ਹੋਇਆ ਆਨੰਦ ਮੈਰਿਜ ਐਕਟ ਚੰਡੀਗੜ : ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਸ ਨਾਲ ਸਿੱਖ ਕੌਮ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਜੰਮੂ ਅਤੇ ਕਸ਼ਮੀਰ ਸਰਕਾਰ ਦੇ ਕਾਨੂੰਨ, ਨਿਆਂ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਐਸਓ-597 ਨੂੰ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਉਪ ਰਾਜਪਾਲ ਨੇ ਅਨੰਦ ਮੈਰਿਜ ਐਕਟ 1909 ਦੀ ਧਾਰਾ 6 ਅਤੇ 19 ਅਪ੍ਰੈਲ 2016 ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ ਦੁਆਰਾ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਨੋਜ ਸਿਨਹਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਨਾਲ ਕੇਂਦਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਜੰਮੂ-ਕਸ਼ਮੀਰ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 5 ਅਗਸਤ 2019 ਨੂੰ ਨਵੇਂ ਜੰਮੂ-ਕਸ਼ਮੀਰ ਦੀ ਨੀਂਹ ਰੱਖੀ ਗਈ ਸੀ। ਕਾਬਿਲੇਗੌਰ ਹੈ ਕਿ ਸਿੱਖ ਭਾਈਚਾਰੇ ਦੇ ਲੋਕਾਂ ਦੇ ਵਿਆਹਾਂ ਦੀ ਰਜਿਸਟ੍ਰੇਸ਼ਨ ਹੁਣ ਇਸ ਕਾਨੂੰਨ ਤਹਿਤ ਹੋਵੇਗੀ। ਆਨੰਦ ਮੈਰਿਜ ਐਕਟ ਤਹਿਤ ਸਰਟੀਫਿਕੇਟ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦਾ ਰਜਿਸਟਰਾਰ ਹੋਵੇਗਾ। ਰਜਿਸਟਰਾਰ ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ ਪੰਦਰਾਂ ਦਿਨਾਂ ਦੇ ਅੰਦਰ ਆਨੰਦ ਮੈਰਿਜ ਦੇ ਸਰਟੀਫਿਕੇਟ ਦੀਆਂ ਦੋ ਕਾਪੀਆਂ ਪਾਰਟੀਆਂ ਨੂੰ ਮੁਫ਼ਤ ਜਾਰੀ ਕਰੇਗਾ।
Punjab Bani 13 December,2023
ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ
ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ, ਕੈਬਨਿਟ ਮੰਤਰੀ ਨੇ ਦਿੱਤੀਆਂ ਸਖ਼ਤ ਹਦਾਇਤਾਂ ਚੰਡੀਗੜ੍ਹ, 13 ਦਸੰਬਰ: ਪੰਜਾਬ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੀਚੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਵੱਲੋਂ ਲੀਚੀ ਦੇ ਬਾਗ਼ਾਂ ਲਈ ਅਪ੍ਰੈਲ ਅਤੇ ਮਈ ਦੇ ਪੀਕ ਸੀਜ਼ਨ ਦੌਰਾਨ ਰਾਤ ਸਮੇਂ ਨਿਰੰਤਰ 10 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ ਸ੍ਰੀ ਸਤਿੰਦਰ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਮੰਗ ਨੂੰ ਤਰਜੀਹੀ ਤੌਰ 'ਤੇ ਪੂਰੀ ਕਰਨ। ਕੈਬਨਿਟ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਚੰਦਰ ਗੇਂਦ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਨਹਿਰਾਂ ਅਤੇ ਮਾਈਨਰਾਂ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਗਰਮੀਆਂ ਦੇ ਮੌਸਮ ਵਿੱਚ ਲੀਚੀ ਬਾਗ਼ਬਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਸਪਲਾਈ ਹੋ ਸਕੇ। ਉਨ੍ਹਾਂ ਕਿਹਾ ਕਿ ਮਾਰਚ ਅਤੇ ਅਪ੍ਰੈਲ ਦੌਰਾਨ ਨਹਿਰੀ ਵਿਭਾਗ ਵਲੋਂ ਨਹਿਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਨਾਲ ਬਾਗ਼ਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਹੀਂ ਮਿਲਦੀ ਅਤੇ ਫਲ ਦੀ ਉਪਜ ਪ੍ਰਭਾਵਤ ਹੁੰਦੀ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਐਗਰੋ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਉਹ ਲੀਚੀ ਦੇ ਨਿਰਯਾਤ ਦੀਆਂ ਸੰਭਾਵਨਾਵਾਂ ਤਲਾਸ਼ਣ ਤਾਂ ਜੋ ਸੂਬੇ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚ ਲੀਚੀ ਦਾ ਮੰਡੀਕਰਨ ਯਕੀਨੀ ਬਣਾਇਆ ਜਾ ਸਕੇ ਅਤੇ ਬਾਗ਼ਬਾਨ ਵਧ ਮੁਨਾਫ਼ਾ ਕਮਾ ਸਕਣ। ਇਸੇ ਤਰ੍ਹਾਂ ਉਨ੍ਹਾਂ ਮੀਟਿੰਗ 'ਚ ਮੌਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੂੰ ਲੀਚੀ ਦੀਆਂ ਨਵੀਆਂ ਕਿਸਮਾਂ ਲਿਆਉਣ ਅਤੇ ਨਿਰਯਾਤ ਆਧਾਰਤ ਪੈਕੇਜਿੰਗ ਨੂੰ ਡਿਜ਼ਾਈਨ ਕਰਨ ਅਤੇ ਉਪਲਬਧ ਕਰਵਾਉਣ ਲਈ ਕਿਹਾ। ਕਿਸਾਨਾਂ ਵੱਲੋਂ ਬਾਗ਼ਾਂ ਵਿੱਚ ਸੋਲਰ ਸਿਸਟਮ ਲਾਉਣ ਦੀ ਮੰਗ ਸਬੰਧੀ ਕੈਬਨਿਟ ਮੰਤਰੀ ਨੇ ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ ਨੂੰ ਹਦਾਇਤ ਕੀਤੀ ਕਿ ਉਹ ਬਾਗ਼ਾਂ ਲਈ ਸੋਲਰ ਪੰਪ ਮੁਹੱਈਆ ਕਰਾਉਣ ਲਈ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਸਿਫ਼ਾਰਸ਼ 'ਤੇ ਬਾਗ਼ਬਾਨਾਂ ਲਈ 500 ਤੋਂ 1000 ਸੋਲਰ ਪੰਪਾਂ ਦੀ ਗਿਣਤੀ ਨਿਰਧਾਰਤ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਲੀਚੀ ਅਸਟੇਟ ਵਿਖੇ ਵਿਸ਼ੇਸ਼ ਆਊਟਲੈਟ ਰਾਹੀਂ ਕਿਸਾਨਾਂ ਨੂੰ ਸਿਫਾਰਸ਼ ਕੀਤੀਆਂ ਵੱਖ-ਵੱਖ ਕੀਟਨਾਸ਼ਕ/ਉੱਲੀਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਮੰਤਰੀ ਨੇ ਕਿਹਾ ਕਿ ਉਹ ਲੀਚੀ ਅਸਟੇਟ ਨੂੰ ਵਾਧੂ ਫ਼ੰਡ ਮੁਹੱਈਆ ਕਰਵਾਉਣ ਲਈ ਅਗਲੇ ਦਿਨਾਂ 'ਚ ਵਿੱਤ ਮੰਤਰੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਲੀਚੀ ਉਤਪਾਦਕਾਂ ਲਈ ਬੀਮਾ ਸਕੀਮ ਬਣਾਉਣ ਲਈ ਨੇੜ ਭਵਿੱਖ ਵਿੱਚ ਬੀਮਾ ਕੰਪਨੀਆਂ ਨਾਲ ਮੀਟਿੰਗ ਕਰਾਉਣ ਲਈ ਵੀ ਕਿਹਾ। ਸ. ਜੌੜਾਮਾਜਰਾ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਲੀਚੀ ਦੇ ਬਾਗ਼ਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਾਉਣ ਦੀ ਯੋਜਨਾ ਤਿਆਰ ਕਰਨ ਆਖਿਆ। ਬਾਗ਼ਬਾਨੀ ਮੰਤਰੀ ਨੇ ਕਿਸਾਨਾਂ ਨੂੰ ਕਲੱਸਟਰ ਬਣਾਉਣ ਅਤੇ ਸਾਂਝੇ ਤੌਰ 'ਤੇ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਉਪਜ ਦੇ ਲਾਗਤ ਖ਼ਰਚੇ ਘਟਾਉਣ ਵਿੱਚ ਮਦਦ ਮਿਲੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਚੰਦਰ ਗੇਂਦ, ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲੇਂਦਰ ਕੌਰ, ਸਕੱਤਰ ਮੰਡੀ ਬੋਰਡ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਬਾਗ਼ਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੱਯਮ ਅਗਰਵਾਲ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ, ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ. ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Punjab Bani 13 December,2023
ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ
ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ - ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਦਾ ਨਾਮ 6 ਕਤਲ ਕੇਸਾਂ ਵਿੱਚ ਸ਼ਾਮਲ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧਾਂ ਵਿਰੁੱਧ ਲੜਨ ਲਈ ਵਚਨਬੱਧ: ਡੀਜੀਪੀ - ਏਜੀਟੀਐਫ ਦੀ ਪੁਲਿਸ ਟੀਮ ਗੈਂਗਸਟਰ ਨੂੰ ਉਸ ਸਥਾਨ 'ਤੇ ਲੈ ਕੇ ਜਾ ਰਹੀ ਸੀ ਜਿੱਥੇ ਉਸਨੇ ਪਿਸਤੌਲ ਛੁਪਾ ਕੇ ਰੱਖਿਆ ਹੋਇਆ ਸੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 13 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ 'ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ 'ਚ ਪੁਲਿਸ ਦੀ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਦੋਹਾਂ ਲੱਤਾਂ ‘ਤੇ ਗੋਲੀ ਵੱਜੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਨਵੰਬਰ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਵੱਲੋਂ ਵਿਦੇਸ਼ ‘ਚ ਰਹਿੰਦੇ ਫਰਾਰ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਮੁੱਖ ਸ਼ੂਟਰ ਗੈਂਗਸਟਰ ਜੱਸਾ ਹੈਪੋਵਾਲ ਨੂੰ ਜਲੰਧਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜੱਸੇ ਨੂੰ ਮੈਟਰੋ ਪਲਾਜ਼ਾ ਗੋਲੀਬਾਰੀ ਮਾਮਲੇ, ਜਿਸ ਵਿੱਚ ਉਸਨੇ ਆਪਣੇ ਦੋ ਸਾਥੀਆਂ ਨਾਲ 21 ਜੁਲਾਈ ਨੂੰ ਇੱਕ ਵਿਅਕਤੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ, ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਖੁਲਾਸਿਆਂ ਤੋਂ ਬਾਅਦ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀ ਪੁਲਿਸ ਟੀਮ ਜੱਸਾ ਹੈਪੋਵਾਲ ਨੂੰ ਪੀਰਮੁਛੱਲਾ ਸਥਿਤ ਬਣੇ ਹੋਟਲ ਮਿਡਟਾਊਨ ਨੇੜੇ ਸੁੰਨਸਾਨ ਥਾਂ ‘ਤੇ ਲੈ ਕੇ ਜਾ ਰਹੀ ਸੀ, ਜਿੱਥੇ ਕਿ ਉਕਤ ਗੈਂਗਸਟਰ ਨੇ ਕਥਿਤ ਤੌਰ ‘ਤੇ ਮੈਟਰੋ ਗੋਲੀਬਾਰੀ ਘਟਨਾ ਵਿੱਚ ਵਰਤੇ ਚੀਨੀ ਪਿਸਤੌਲ ਨੂੰ ਲੁਕਾਉਣ ਦਾ ਦਾਅਵਾ ਕੀਤਾ ਸੀ। ਉਹਨਾਂ ਦੱਸਿਆ ਕਿ ਨਿਰਧਾਰਤ ਸਥਾਨ 'ਤੇ ਪਹੁੰਚਣ ਤੋਂ ਬਾਅਦ ਗੈਂਗਸਟਰ ਨੇ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਏ.ਜੀ.ਟੀ.ਐਫ. ਦੀ ਟੀਮ ਨੂੰ ਉਸਨੂੰ ਭੱਜਣ ਤੋਂ ਰੋਕਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਦੇ ਨਤੀਜੇ ਵਜੋਂ ਉਹ ਜ਼ਖਮੀ ਹੋ ਗਿਆ। ਉਹਨਾਂ ਨਾਲ ਹੀ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਏ.ਜੀ.ਟੀ.ਐਫ. ਦਾ ਕਰਮਚਾਰੀ ਏਐਸਆਈ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਉਸ ਨੂੰ ਭੱਜਣ ਤੋਂ ਰੋਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦੇ ਦੱਸੇ ਹੋਏ ਪਤੇ ਤੋਂ ਉਕਤ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਫੋਰੈਂਸਿਕ ਟੀਮਾਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 186, 353, 224 ਅਤੇ 332 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਢਕੋਲੀ ਵਿਖੇ ਐਫਆਈਆਰ ਨੰ. 94 ਮਿਤੀ 13.12.2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 13 December,2023
ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ
ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ ਦਿਲੀ : ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ 2 ਨੌਜਵਾਨ ਅਚਾਨਕ ਅੰਦਰ ਆ ਵੜੇ। ਇਸ ਕਾਰਨ ਹਫੜਾ-ਦਫੜੀ ਮੱਚ ਗਈ। ਹਾਲਾਂਕਿ ਸੁਰੱਖਿਆ ਕਰਮੀਆਂ ਨੇ 2 ਨੌਜਵਾਨਾਂ ਨੂੰ ਫੜ ਲਿਆ। ਇਸ ਦੌਰਾਨ ਕੁਝ ਸੰਸਦ ਮੈਂਬਰ ਨੌਜਵਾਨਾਂ ਨੂੰ ਕੁੱਟਦੇ ਵੀ ਨਜ਼ਰ ਆ ਰਹੇ ਹਨ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋ ਨੌਜਵਾਨਾਂ ਨੇ ਵਿਜ਼ਿਟਰ ਗੈਲਰੀ ਤੋਂ ਅੰਦਰ ਛਾਲ ਮਾਰ ਦਿੱਤੀ ਸੀ। ਨੌਜਵਾਨ ਸੰਸਦ ਮੈਂਬਰਾਂ ਦੀਆਂ ਸੀਟਾਂ ਤੱਕ ਪਹੁੰਚ ਗਏ। ਇਸ ਦੌਰਾਨ ਨੌਜਵਾਨਾਂ ਨੇ ਸਪਰੇਅ ਦੀ ਵੀ ਵਰਤੋਂ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਦਲੇਰੀ ਵਿਖਾਈ। ਸੰਸਦ ਭਵਨ ’ਚ ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਗੁਰਜੀਤ ਔਜਲਾ ਨੇ ਸਮੋਗ ਬੰਬਨੁਮਾ ਚੀਜ਼ ਨੂੰ ਫੜ ਲਿਆ ਅਤੇ ਉਸ ਨੂੰ ਬਾਹਰ ਸੁੱਟ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਹੱਥ ’ਚ ਪੀਲੇ ਰੰਗ ਦਾ ਪਦਾਰਥ ਵੀ ਲੱਗ ਗਿਆ। ਸੰਸਦ ਮੈਂਬਰ ਗੁਰਜੀਤ ਔਜਲਾ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਵਿਅਕਤੀ ਜਿਵੇਂ ਹੀ ਦਰਸ਼ਕ ਗੈਲਰੀ ’ਚੋਂ ਆਉਂਦੇ ਹਨ ਤਾਂ ਉਨ੍ਹਾਂ ਚੋਂ ਇੱਕ ਵਿਅਕਤੀ ਆਪਣੇ ਪੈਰਾਂ ’ਚੋਂ ਕੋਈ ਚੀਜ਼ ਕੱਢਦਾ ਹੈ, ਜਿਸ ਨੂੰ ਉਹ ਸੁੱਟ ਦਿੱਤਾ ਹੈ ਉਹ ਇੱਕ ਤਰ੍ਹਾਂ ਦਾ ਸਮੋਗ ਬੰਬ ਸੁੱਟ ਦਿੱਤਾ ਹੈ ਜਿਸ ਨੂੰ ਉਨ੍ਹਾਂ ਨੇ ਫੜ ਲਿਆ ਅਤੇ ਬਾਹਰ ਪਾਸੇ ਸੁੱਟ ਦਿੱਤਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਘਟਨਾ ਮਗਰੋਂ ਬਾਕੀ ਸਾਰੇ ਐਮਪੀ ਵੀ ਪਹੁੰਚ ਗਏ। ਸੁਰੱਖਿਆ ਕਰਮੀ ਵੀ ਪਹੁੰਚ ਗਏ। ਸਾਨੂੰ ਸਾਰਿਆਂ ਨੂੰ ਡਰ ਸੀ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਜਾਵੇ। ਸੁਰੱਖਿਆ ਕਰਮੀ ਅੰਦਰ ਸੀ ਜਿਸ ਕਾਰਨ ਉਹ ਦੋਵੇਂ ਕਾਬੂ ਆ ਗਏ।
Punjab Bani 13 December,2023
ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ
ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ ਮੈਂ ਸਾਡੇ ਪ੍ਰਧਾਨ ਵਨਾਤੀ ਸ੍ਰੀਨਿਵਾਸਨ ਦਾ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸੁਆਗਤ ਕਰਦੀ ਹਾਂ: ਜੈ ਇੰਦਰ ਕੌਰ ਮੋਦੀ ਸਰਕਾਰ ਦਾ ਮਹਿਲਾ ਰਾਖਵਾਂਕਰਨ ਬਿੱਲ ਸਭ ਤੋਂ ਉੱਚੇ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਹੈ: ਭਾਜਪਾ ਮਹਿਲਾ ਮੋਰਚਾ ਪ੍ਰਧਾਨ ਅੰਮ੍ਰਿਤਸਰ, 13 ਦਸੰਬਰ ਭਾਰਤੀ ਜਨਤਾ ਪਾਰਟੀ ਪੰਜਾਬ, ਮਹਿਲਾ ਮੋਰਚਾ ਨੇ ਜੈ ਇੰਦਰ ਕੌਰ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿਖੇ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ, ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਸੂਬਾ ਪ੍ਰਭਾਰੀ ਉਪਦੇਸ਼ ਅੰਦੋਤਰਾ ਨੇ ਕੀਤੀ। ਪੰਜਾਬ ਮਹਿਲਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰਾਂ ਦੀ ਟੀਮ ਨੂੰ ਸੰਬੋਧਨ ਕਰਦਿਆਂ ਵਨਾਤੀ ਸ੍ਰੀਨਿਵਾਸਨ ਨੇ ਕਿਹਾ ਕਿ, "ਮੈਂ ਪੰਜਾਬ ਦੇ ਲੋਕਾਂ ਦੇ ਉਨ੍ਹਾਂ ਨਿੱਘੇ ਪਿਆਰ ਅਤੇ ਸਨੇਹ ਲਈ ਧੰਨਵਾਦੀ ਹਾਂ ਜੋ ਉਨ੍ਹਾਂ ਨੇ ਮੇਰੇ ਪੰਜਾਬ ਆਉਣ ਤੋਂ ਬਾਅਦ ਮੇਰੇ 'ਤੇ ਵਰ੍ਹਾਈ ਹੈ, ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਜਾਣਾ ਮੇਰੇ ਲਈ ਅਸਲ ਅਨੁਭਵ ਰਿਹਾ ਹੈ ਅਤੇ ਮੈਂ ਇਨ੍ਹਾਂ ਯਾਦਾਂ ਨੂੰ ਹਮੇਸ਼ਾ ਯਾਦ ਰੱਖਾਂਗੀ।” ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਦੇਸ਼ ਵਿੱਚ ਚੰਗੇ ਪ੍ਰਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੀ ਇੱਕ ਸ਼ਾਨਦਾਰ ਮਿਸਾਲ ਬਣ ਗਏ ਹਨ। ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ, ਜੋਕਿ ਹਾਲ ਵਿੱਚ ਹੋਈਆਂ 3 ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਨਾਲ ਦੁਹਰਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ, 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਫਗਾਨਿਸਤਾਨ ਤੋਂ ਪੂਰੇ ਸਤਿਕਾਰ ਨਾਲ ਭਾਰਤ ਲਿਆਉਣਾ ਆਦਿ ਕੁਝ ਅਹਿਜੇ ਕਦਮ ਹਨ ਜੀ ਮੋਦੀ ਸਰਕਾਰ ਵੱਲੋਂ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੀ ਬਿਹਤਰੀ ਲਈ ਚੁੱਕੇ ਗਏ ਹਨ। ਹੁਣ ਮਹਿਲਾ ਮੋਰਚੇ ਦੇ ਹਰੇਕ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਮੋਦੀ ਸਰਕਾਰ ਦੇ ਇਨ੍ਹਾਂ ਅਤੇ ਹੋਰ ਸਾਰੇ ਕੰਮਾਂ ਨੂੰ ਪੰਜਾਬ ਦੀ ਆਮ ਜਨਤਾ ਤੱਕ ਪਹੁੰਚਾਉਣ।” ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੈ ਇੰਦਰ ਕੌਰ ਨੇ ਕਿਹਾ, "ਸਭ ਤੋਂ ਪਹਿਲਾਂ ਸਾਡੀ ਰਾਸ਼ਟਰੀ ਪ੍ਰਧਾਨ ਸ਼੍ਰੀਮਤੀ ਵਨਾਥੀ ਸ਼੍ਰੀਨਿਵਾਸਨ ਜੀ ਦਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਨਾ ਅਤੇ ਸਾਡੇ ਸਾਰਿਆਂ ਲਈ ਵਨਾਥੀ ਜੀ ਦਾ ਮਾਰਗਦਰਸ਼ਨ ਪ੍ਰਾਪਤ ਕਰਨਾ ਇੱਕ ਗਿਆਨ ਭਰਪੂਰ ਅਨੁਭਵ ਰਿਹਾ ਹੈ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਪੰਜਾਬ ਮਹਿਲਾ ਮੋਰਚਾ ਸੂਬੇ ਵਿੱਚ ਪਾਰਟੀ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰੇਗਾ।" ਮੋਦੀ ਸਰਕਾਰ ਦੀਆਂ ਮਹਿਲਾ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, ''ਨਾਰੀ ਸ਼ਕਤੀ ਵੰਦਨ ਅਧਿਨਿਯਮ (ਮਹਿਲਾ ਰਿਜ਼ਰਵੇਸ਼ਨ ਬਿੱਲ) ਔਰਤਾਂ ਦੇ ਸਸ਼ਕਤੀਕਰਨ ਅਤੇ ਉੱਚ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦਾ ਇਤਿਹਾਸਕ ਕਦਮ ਸੀ। ਮੋਦੀ ਜੀ ਅਤੇ ਜੇਪੀ ਨੱਡਾ ਦੀ ਅਗਵਾਈ ਅਤੇ ਸ਼੍ਰੀਮਤੀ ਵਨਾਤੀ ਸ਼੍ਰੀਨਿਵਾਸਨ ਜੀ ਦੀ ਅਗਵਾਈ ਵਿੱਚ ਬੇਟੀ ਪੜ੍ਹਾਓ, ਬੇਟੀ ਬਚਾਓ ਵਰਗੇ ਕਈ ਪ੍ਰੋਗਰਾਮ ਮਹਿਲਾ ਮੋਰਚਾ ਵਲੋਂ ਸ਼ੁਰੂ ਕੀਤੇ ਗਏ ਹਨ।"
Punjab Bani 13 December,2023
ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ
ਇਕ ਹਫ਼ਤੇ ਦੌਰਾਨ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 20.72 ਲੱਖ ਰੁਪਏ ਦੀ ਡਰੱਗ ਮਨੀ ਸਮੇਤ 302 ਨਸ਼ਾ ਤਸਕਰ ਕਾਬੂ - ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਲਾਗੂ - ਸੀਪੀਜ਼/ਐਸਐਸਪੀਜ਼ ਨੂੰ ਅਪਰਾਧ ਅਤੇ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕਰਨ ਲਈ ਪਿੰਡਾਂ ਦੀਆਂ 'ਸੱਥਾਂ' ‘ਤੇ ਜਾ ਕੇ ਜਨਤਕ ਮੀਟਿੰਗ ਕਰਨ ਲਈ ਕਿਹਾ - ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਜਾਗਰੂਕਤਾ ਪੈਦਾ ਕਰ ਰਹੀ ਹੈ ਜੋ ਨਸ਼ਿਆਂ ਦੇ ਆਦੀਆਂ ਨੂੰ ਮੁੜ ਵਸੇਬੇ ਦਾ ਮੌਕਾ ਪ੍ਰਦਾਨ ਕਰਦੀ ਹੈ: ਆਈਜੀਪੀ ਸੁਖਚੈਨ ਗਿੱਲ - ਲੰਬੇ ਸਮੇਂ ਤੋਂ ਇੱਕੋ ਸਥਾਨ 'ਤੇ ਤਾਇਨਾਤ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਜਾਵੇਗਾ ਤਬਾਦਲਾ - ਕੱਟੜ ਅਪਰਾਧੀਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਸਰਕਾਰ ਨੇ ਭਗੌੜੇ ਅਪਰਾਧੀਆਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਕੀਤਾ ਫੈਸਲਾ - ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਕਾਰਨ ਗ੍ਰਿਫਤਾਰੀਆਂ ਦੀ ਗਿਣਤੀ 1186 ਤੱਕ ਪਹੁੰਚੀ ਚੰਡੀਗੜ੍ਹ, 11 ਦਸੰਬਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 1.57 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 1.05 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਦੇ ਨਾਲ ਨਾਲ 20.72 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਿਵੇਂ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ— ਇੰਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ— ਲਾਗੂ ਕੀਤੀ ਗਈ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਹਾਲ ਹੀ ਵਿੱਚ ਕੀਤੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਪਿੰਡ ਦੀਆਂ 'ਸੱਥਾਂ' ਵਿੱਚ ਜਨਤਕ ਮੀਟਿੰਗਾਂ ਕਰਨ ਤਾਂ ਜੋ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ, ਜਿਸ ਨਾਲ ਅਪਰਾਧ ਨੂੰ ਰੋਕਣ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵਿੱਚ ਵਾਧਾ ਕਰਨ, ਆਪਣੇ ਅਧਿਕਾਰ ਖੇਤਰ ਵਿੱਚ ਛੋਟੇ ਫਲੈਗ ਮਾਰਚ ਕਰਵਾਉਣ ਅਤੇ ਸਮਾਜ ਦੇ ਮੋਹਤਬਰ ਵਿਅਕਤੀਆਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 13 ਵੱਡੇ ਸਮਾਗਮਾਂ ਸਮੇਤ ਘੱਟੋ-ਘੱਟ 175 ਜਾਗਰੂਕਤਾ ਸਮਾਗਮ ਕਰਵਾਏ ਗਏ ਹਨ। ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64 ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਿੱਚ ਇੱਕ ਗਲਤ ਧਾਰਨਾ ਹੈ ਕਿ ਧਾਰਾ 64ਏ ਤਹਿਤ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਹੋਣਾ ਪਵੇਗਾ। ਪਰ ਹਕੀਕਤ ਇਹ ਹੈ ਕਿ ਨਸ਼ੇ ਦੀ ਥੋੜੀ ਮਾਤਰਾ ਦੇ ਨਾਲ ਫੜੇ ਗਏ ਨਸ਼ਿਆਂ ਦੇ ਆਦੀ ਕੋਲ ਸਵੈ-ਇੱਛਾ ਨਾਲ ਨਸ਼ਾ ਛੁਡਾਉਣ ਲਈ ਡਾਕਟਰੀ ਇਲਾਜ ਕਰਵਾਉਣ ਦਾ ਮੌਕਾ ਹੁੰਦਾ ਹੈ ਅਤੇ ਇਸ ਲਈ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਨਹੀਂ ਹੋਣਾ ਪਵੇਗਾ। ਇਸ ਰਣਨੀਤੀ ਦੇ ਹਿੱਸੇ ਵਜੋਂ, ਮੁੱਖ ਮੰਤਰੀ ਨੇ ਸੰਭਾਵਿਤ ਗਠਜੋੜ ਨੂੰ ਤੋੜਨ ਲਈ ਹੇਠਲੇ ਰੈਂਕ ਦੇ ਪੁਲਿਸ ਅਧਿਕਾਰੀਆਂ, ਜੋ ਲੰਬੇ ਸਮੇਂ ਤੋਂ ਇੱਕੋ ਸਥਾਨ 'ਤੇ ਤਾਇਨਾਤ ਹਨ, ਦੇ ਤਬਾਦਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਮੁਖੀਆਂ ਨੂੰ ਪਹਿਲਾਂ ਹੀ ਅਜਿਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੀ.ਪੀ./ਐਸ.ਐਸ.ਪੀਜ਼ ਅਤੇ ਹੋਰ ਫੀਲਡ ਅਧਿਕਾਰੀਆਂ ਨੂੰ ਆਪਣੇ ਤਬਾਦਲਿਆਂ ਮੌਕੇ ਆਪਣੇ ਅਧੀਨ ਅਮਲੇ ਨੂੰ ਆਪਣੀ ਤਾਇਨਾਤੀ ਦੇ ਨਵਾਂ ਸਥਾਨ ‘ਤੇ ਲੈ ਕੇ ਜਾਣ ਲਈ ਵੀ ਰੋਕ ਲਗਾਈ ਗਈ ਹੈ। ਆਈਜੀਪੀ ਨੇ ਕਿਹਾ ਕਿ ਸਰਕਾਰ ਨੇ ਪੀਓਜ਼ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ, ਸ਼੍ਰੇਣੀ ਏ ਵਿੱਚ 10 ਸਾਲ ਤੋਂ ਵੱਧ ਸਜ਼ਾ ਵਾਲੇ ਪੀਓਜ਼, ਸ਼੍ਰੇਣੀ ਬੀ ਵਿੱਚ 7 ਸਾਲ ਤੋਂ ਵੱਧ ਸਜ਼ਾ ਵਾਲੇ ਅਤੇ ਸ਼੍ਰੇਣੀ ਸੀ ਵਿੱਚ 7 ਸਾਲ ਤੋਂ ਘੱਟ ਸਜ਼ਾ ਵਾਲੇ ਪੀਓਜ਼ ਸ਼ਾਮਲ ਹਨ, ਤਾਂ ਜੋ ਕੱਟੜ ਅਪਰਾਧੀਆਂ 'ਤੇ ਨਕੇਲ ਕਸੀ ਜਾ ਸਕੇ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਵੱਲੋਂ 130 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਫਿਰੌਤੀ ਦੀਆਂ ਕਾਲਾਂ ਵਿੱਚ ਸ਼ਾਮਲ 117 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਫਿਰੌਤੀ ਮੰਗਣ ਸਬੰਧੀ ਘਟਨਾਵਾਂ ਵਿੱਚ ਕਮੀ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 10 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ, 5 ਜੁਲਾਈ, 2022 ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1186 ਤੱਕ ਪਹੁੰਚ ਗਈ ਹੈ।
Punjab Bani 11 December,2023
ਅਵਾਰਾ ਕੁਤਿਆਂ ਨੇ ਕੀਤਾ ਚਾਰ ਦੇ ਬੱਚੇ ਉਪਰ ਹਮਲਾ, ਕੀਤਾ ਬੁਰੀ ਤਰ੍ਹਾਂ ਜਖਮੀ
ਅਵਾਰਾ ਕੁਤਿਆਂ ਨੇ ਕੀਤਾ ਚਾਰ ਦੇ ਬੱਚੇ ਉਪਰ ਹਮਲਾ, ਕੀਤਾ ਬੁਰੀ ਤਰ੍ਹਾਂ ਜਖਮੀ ਚੰਡੀਗੜ੍ਰ : ਜ਼ੀਰਕਪੁਰ ਦੇ ਭਬਾਤ ਇਲਾਕੇ ਦੀ ਮੰਨਤ ਐਨਕਲੇਵ ਫੇਜ਼-2 ਕਲੋਨੀ ਵਿੱਚ ਆਵਾਰਾ ਕੁੱਤਿਆਂ ਨੇ ਹਮਲਾ ਕਰਕੇ ਚਾਰ ਸਾਲ ਦੇ ਮਾਸੂਮ ਬੱਚੇ ਦੇ ਗੁਪਤ ਅੰਗਾਂ ਨੂੰ ਬੁਰੀ ਤਰ੍ਹਾਂ ਨਾਲ ਨੋਚ ਦਿੱਤਾ। ਗੰਭੀਰ ਹਾਲਤ 'ਚ ਬੱਚੇ ਨੂੰ ਜ਼ੀਰਕਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਸੈਕਟਰ-16 ਦੇ ਸਰਕਾਰੀ ਹਸਪਤਾਲ 'ਚ ਰੈਫਰ ਕਰ ਦਿੱਤਾ, ਪਰ ਬਾਅਦ ਬੱਚੇ ਨੂੰ ਉੱਥੋ ਪੀਜੀਆਈ ਰੈਫਰ ਕਰ ਦਿੱਤਾ ਗਿਆ। ਪੀਜੀਆਈ ਵਿੱਚ ਇਲਾਜ ਤੋਂ ਬਾਅਦ ਬੱਚੇ ਨੂੰ ਘਰ ਭੇਜ ਦਿੱਤਾ ਗਿਆ ਹੈ। 15 ਦਸੰਬਰ ਨੂੰ ਬੱਚੇ ਦਾ ਆਪਰੇਸ਼ਨ ਕੀਤਾ ਜਾਵੇਗਾ। ਇਹ ਘਟਨਾ 5 ਦਸੰਬਰ ਦੀ ਸ਼ਾਮ ਦੀ ਦੱਸੀ ਜਾਂਦੀ ਹੈ ਪਰ ਸੂਚਨਾ ਮਿਲਣ ਤੋਂ ਬਾਅਦ ਕਲੋਨੀ ਵਾਸੀਆਂ ਵਿੱਚ ਭਾਰੀ ਰੋਸ ਹੈ ਕਿਉਂਕਿ ਕਲੋਨੀ ਵਿੱਚ ਅਵਾਰਾ ਕੁੱਤਿਆਂ ਦੀ ਭਰਮਾਰ ਹੈ। ਲੋਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਵਾਰਡ ਦੇ ਕੌਂਸਲਰ ਸਮੇਤ ਜ਼ੀਰਕਪੁਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਲੋਨੀ ਵਿੱਚ ਘੁੰਮਦੇ ਅਵਾਰਾ ਕੁੱਤਿਆਂ ਬਾਰੇ ਜਾਣੂ ਕਰਵਾਇਆ ਸੀ ਪਰ ਕੋਈ ਧਿਆਨ ਨਹੀਂ ਦਿੱਤਾ ਗਿਆ। ਕੁੱਤੇ ਹੁਣ ਮਾਸੂਮ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਪੀੜਤ ਬੱਚੇ ਦੇ ਪਰਿਵਾਰ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ। ਦੱਸ ਦੇਈਏ ਕਿ ਇਸ ਬਸਤੀ ਵਿੱਚ ਪਿਛਲੇ ਦੋ ਦਿਨਾਂ ਵਿੱਚ ਕੁੱਤਿਆਂ ਨੇ 24 ਦੇ ਕਰੀਬ ਲੋਕਾਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ ਹੈ। ਲੋਕਾਂ ਨੇ ਇਸ ਸਬੰਧੀ ਨਗਰ ਕੌਂਸਲ ਪ੍ਰਸ਼ਾਸਨ ਨੂੰ ਜਾਣੂ ਕਰਵਾ ਕੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ।
Punjab Bani 11 December,2023
ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ
ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ ਛੱਤੀਸਗੜ੍ਹ : ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿਚ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵਿਆਹ ਕਰਵਾ ਕੇ ਪਰਤ ਰਹੇ ਜੋੜੇ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੁਲਮੁਲਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪਾਕਰੀਆ ਝੂਲਨ ਨੇੜੇ ਤੜਕੇ ਵਾਪਰਿਆ ਜਦੋਂ ਪੀੜਤ ਸ਼ਿਵਨਰਾਇਣ ਕਸਬੇ ਵਿੱਚ ਵਿਆਹ ਤੋਂ ਬਾਅਦ ਵਾਪਸ ਆ ਰਹੇ ਸਨ। ਇਸ ਹਾਦਸੇ ‘ਚ ਕਾਰ ਸਵਾਰ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਲਾੜੇ ਦੇ ਪਿਤਾ, ਭੈਣ ਤੇ ਜੀਜੇ ਦੀ ਵੀ ਮੌਤ ਹੋ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਵਿਆਹ ਕਰ ਕੇ ਵਾਪਸ ਸ਼ਿਵਨਾਰਾਇਣ ਪਰਤ ਰਿਹਾ ਸੀ। ਜਿਸ ਕਾਰ ‘ਤੇ ਲਾੜਾ-ਲਾੜੀ ਅਤੇ ਪਰਿਵਾਰ ਦੇ ਲੋਕ ਸਵਾਰ ਸਨ, ਉਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੱਗ ਵੀ ਲੱਗ ਗਈ। ਲਾੜੀ ਸਮੇਤ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਗੰਭੀਰ ਜ਼ਖ਼ਮੀ ਲਾੜੇ ਨੂੰ ਕੱਢ ਕੇ ਪਾਮਗੜ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਲਾੜੇ ਦਾ ਪਿਤਾ ਓਮਪ੍ਰਕਾਸ਼ ਸੋਨੀ, ਜੋ ਕਾਰ ਚਲਾ ਰਿਹਾ ਸੀ, ਮ੍ਰਿਤਕਾਂ ਵਿੱਚ ਸ਼ਾਮਲ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
Punjab Bani 11 December,2023
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦਾ ਕੀਤਾ ਤਬਾਦਲਾ।
Punjab Bani 10 December,2023
ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ
ਅਦਾਕਾਰਾ ਮੁਕਤੀ ਮੋਹਨ ਨੇ ਕਰਵਾਇਆ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ ਵਿਆਹ ਨਵੀਂ ਦਿੱਲੀ: ਬਾਲੀਵੁੱਡ ਦੀ ਪ੍ਰਸਿੱਧ ਡਾਂਸਰ ਅਤੇ ਅਦਾਕਾਰਾ ਮੁਕਤੀ ਮੋਹਨ ਨੇ ਆਪਣੇ ਬੁਆਏਫਰੈਂਡ ਅਤੇ ਟੀਵੀ ਅਦਾਕਾਰ ਕੁਨਾਲ ਠਾਕੁਰ ਨਾਲ 9 ਦਸੰਬਰ ਨੂੰ ਵਿਆਹ ਕਰਵਾਇਆ। ਸੋਸ਼ਲ ਮੀਡੀਆ 'ਤੇ ਇਸ ਜੋੜੇ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਕੀਤੀਆਂਹਨ। ਉੱਧਰ, ਕੁਨਾਲ ਵੀ ਮੈਚਿੰਗ ਸ਼ੇਰਵਾਨੀ 'ਚ ਨਜ਼ਰ ਆਏ। ਇਸ ਜੋੜੇ ਦੇ ਫੋਟੋ ਕੈਪਸ਼ਨ ਵਿੱਚ ਲਿਖਿਆ, ਤੁਹਾਡਾ ਸਾਥ, ਮਿਲਣ ਨੀਤੀ ਹੈ, ਭਗਵਾਨ, ਪਰਿਵਾਰ ਅਤੇ ਦੋਸਤਾਂ ਤੋਂ ਮਿਲੇ ਆਸ਼ੀਰਵਾਦ ਲਈ ਧੰਨਵਾਦੀ ਹਾਂ। ਸਾਡੇ ਪਰਿਵਾਰ ਖੁਸ਼ ਹਨ ਅਤੇ ਅਸੀਂ ਪਤੀ-ਪਤਨੀ ਦੇ ਰੂਪ ਵਿੱਚ ਸਾਡੀ ਅਗਲੀ ਯਾਤਰਾ ਲਈ ਤੁਹਾਡਾ ਆਸ਼ੀਰਵਾਦ ਚਾਹੁੰਦੇ ਹਾਂ।
Punjab Bani 10 December,2023
ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ
ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ ਕੈਨੇਡਾ : ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੌਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਹ ਫਾਇਰਿੰਗ ਕੈਨੇਡਾ ਦੇ ਬਰੈਂਪਟਨ ‘ਚ ਸ਼ੋਅਰੂਮ ‘ਤੇ ਹੋਈ ਹੈ। ਕੈਨੇਡੀਅਨ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮਿਲੇਨੀਅਮ ਟਾਇਰ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਹ ਸ਼ੋਅਰੂਮ ਕਾਰੋਬਾਰੀ ਐਂਡੀ ਦੁੱਗਾ ਦਾ ਹੈ ਅਤੇ ਐਂਡੀ ਦੁੱਗਾ ਮਨਕੀਰਤ ਔਲਖ ਦੇ ਦੌਸਤ ਹਨ।
Punjab Bani 10 December,2023
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਦਿੱਤੀ ਹਰੀ ਝੰਡੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ ਦਾ ਆਗਾਜ਼ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ। 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ। ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।
Punjab Bani 10 December,2023
ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ
ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ ਅੱਜ ਇਸ ਕਦਮ ਨਾਲ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ 'ਤੇ ਸਭ ਤੋਂ ਵੱਡਾ ਹਥੌੜਾ ਮਾਰਿਆ- ਅਰਵਿੰਦ ਕੇਜਰੀਵਾਲ ਦਿੱਲੀ 'ਚ ਜਗਾਏ ਦੀਵੇ ਦੀ ਲੋਅ ਨਾਲ ਅਸੀਂ ਪੰਜਾਬ 'ਚ ਇਨ੍ਹਾਂ ਸਹੂਲਤਾਂ ਦਾ ਦੀਵਾ ਬਾਲਿਆ - ਭਗਵੰਤ ਮਾਨ ਮੈਂ 16 ਮਾਰਚ 2022 ਤੋਂ ਇਸ ਦਿਨ ਦੀ ਉਡੀਕ ਕਰ ਰਿਹਾ ਸੀ-ਭਗਵੰਤ ਮਾਨ ਸਰਕਾਰੀ ਦਫਤਰਾਂ 'ਚ ਹੁੰਦੀ ਖੱਜਲ ਖੁਆਰੀ ਬੰਦ, ਹੁਣ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’-ਮੁੱਖ ਮੰਤਰੀ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ। ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’ ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਉਹ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਨੇ ਬੱਸੀ ਪਠਾਣਾਂ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਂਝ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਉਪਰੰਤ ਲੋਕਾਂ ਦੇ ਮਾਮੂਲੀ ਮਸਲੇ ਜੋ ਲੰਮੇ ਸਮੇਂ ਤੋਂ ਲਟਕ ਰਹੇ ਸਨ, ਨੂੰ ਮਿੰਟਾਂ ਵਿੱਚ ਹੱਲ ਕਰ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੇ ਰੋਜ਼ਮੱਰਾ ਦੇ ਕੰਮਕਾਜ ਕਰਵਾਉਣ ਲਈ ਮੈਂ ਅਤੇ ਮੇਰੀ ਪਾਰਟੀ ਦੇ ਬਾਕੀ 91 ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨਗੇ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹੋਵੇਗੀ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਆਦਮੀ ਨੂੰ ਲਾਭ ਦੇਣ ਦੀ ਬਜਾਏ ਲੋਕਾਂ ਦੀ ਲੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਪੰਜਾਬ ਵਿੱਚ ਸਿਰਫ਼ ਦੋ ਜਾਂ ਤਿੰਨ ਪਰਿਵਾਰਾਂ ਨੇ ਹੀ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਸੂਬੇ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਆਪਣੀ ਮਰਜ਼ੀ ਨਾਲ ਰਾਜ ਚਲਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਲੋਕਾਂ ਵੱਲੋਂ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਇਮਾਨਦਾਰ ਸਰਕਾਰ ਨੇ ਸੱਤੀ ਸੰਭਾਲੀ ਤਾਂ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਪੰਜਾਬ ਨੂੰ ਸਾਰੀਆਂ ਸਮਾਜਿਕ ਅਲਾਮਤਾਂ ਦਾ ਸਫਾਇਆ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰੇਕ ਖੇਤਰ ਵਿੱਚ ਜਿੱਤ ਪ੍ਰਾਪਤ ਕਰਨ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ 38000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਸਿਰਫ ਯੋਗ ਨੌਜਵਾਨ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਨਅਤੀ ਖੇਤਰ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਨਿੱਜੀ ਖੇਤਰ ਵਿੱਚ 2.98 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਇਕ ਅਹਿਮ ਕਦਮ ਹੈ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਨਾਲ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਕਰਕੇ ਕੁਰਬਾਨ ਨਹੀਂ ਕੀਤੀਆਂ ਸਨ ਕਿ ਆਜ਼ਾਦੀ ਤੋਂ ਬਾਅਦ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਲੋਕ ਆਜ਼ਾਦ ਭਾਰਤ ਵਿੱਚ ਮਿਆਰੀ ਸਿਹਤ, ਸਿੱਖਿਆ, ਮਜ਼ਬੂਤ ਸੜਕੀ ਨੈੱਟਵਰਕ, ਬਿਜਲੀ, ਪਾਣੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਸ਼ੁਰੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਸਕੀਮ ਆਜ਼ਾਦੀ ਤੋਂ ਤੁਰੰਤ ਬਾਅਦ ਸ਼ੁਰੂ ਹੋਣੀ ਚਾਹੀਦੀ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ 'ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਦੀ ਸਹੂਲਤ ਲਈ ਸਾਲ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਪਰ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੈ ਕਿਉਂਕਿ ਬਾਕੀ ਸੂਬਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਆਮ ਆਦਮੀ ਪਾਸੋਂ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਦਲਾਲ ਵੱਲੋਂ ਲੁੱਟਿਆ ਜਾਂਦਾ ਪੈਸਾ ਉਥੋਂ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਤੱਕ ਪਹੁੰਚ ਜਾਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕੋਈ ਵੀ ਸਰਕਾਰ ਅਜਿਹਾ ਨਹੀਂ ਕਰੇਗੀ ਕਿਉਂਕਿ ਪੰਜਾਬ ਕੋਲ ਇਮਾਨਦਾਰ ਸਰਕਾਰ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ’ ਸ਼ੁਰੂ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਸੂਝ-ਬੂਝ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਨਾਲ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਹਥੌੜੇ ਵਾਂਗ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦਾ ਦਿਨ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਹੁਣ ਅੱਜ ਦੇ ਦਿਨ ਨੂੰ ਪੰਜਾਬ ਵਿੱਚੋਂ ‘ਭ੍ਰਿਸ਼ਟਾਚਾਰ ਤੋਂ ਆਜ਼ਾਦੀ’ ਦੇ ਦਿਹਾੜੇ ਵਜੋਂ ਯਾਦ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ 4000 ਤੋਂ ਵੱਧ ਨਵੀਆਂ ਨੌਕਰੀਆਂ ਪੈਦਾ ਕਰੇਗੀ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਵਿਕਾਸ ਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇੱਕ-ਇੱਕ ਗਾਰੰਟੀ ਨੂੰ ਹਰ ਤਰ੍ਹਾਂ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।
Punjab Bani 10 December,2023
ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ
ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਰਾਏਪੁਰ, 10 ਦਸੰਬਰ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਹੋਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ’ਚ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਇਸ ਸਬੰਧੀ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿਚ ਸਹਿਮਤੀ ਬਣੀ। ਮੀਟਿੰਗ ਵਿੱਚ ਭਾਜਪਾ ਵੱਲੋਂ ਨਿਯੁਕਤ ਕੀਤੇ ਤਿੰਨ ਅਬਜ਼ਰਵਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਹਨ। ਰਮਨ ਸਿੰਘ ਨੇ ਕਿਹਾ ਹੈ ਕਿ ਛੱਤੀਸਗੜ੍ਹ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ ਜਿਸ ਲਈ ਚਰਚਾ ਚੱਲ ਰਹੀ ਹੈ।
Punjab Bani 10 December,2023
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ
ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ • ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ • ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ 'ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ। ਸੂਬੇ ਦੇ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।
Punjab Bani 10 December,2023
ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ
ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ ਰਾਂਚੀ: ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ ਦੇ ਘਰ ਇਨਕਮ ਟੈਕਸ (ਆਈ.ਟੀ.) ਦੀ ਛਾਪੇਮਾਰੀ ਜਾਰੀ ਹੈ। ਇੱਥੇ ਨੋਟਾਂ ਦਾ ਢੇਰ ਲੱਗਾ ਹੈ, ਜਿਸ ਨੂੰ ਗਿਣਨਾ ਇੱਕ ਚੁਣੌਤੀ ਬਣ ਗਿਆ ਹੈ। ਤਾਜ਼ਾ ਖਬਰ ਇਹ ਹੈ ਕਿ ਇੱਥੇ ਮਿਲੇ ਬੇਨਾਮੀ ਕੈਸ਼ ਦਾ ਅੰਕੜਾ 500 ਕਰੋੜ ਰੁਪਏ ਤੱਕ ਜਾ ਸਕਦਾ ਹੈ। ਨੋਟਾਂ ਦੀ ਗਿਣਤੀ ਲਈ ਹੋਰ ਮਸ਼ੀਨਾਂ ਮੰਗਵਾਈਆਂ ਗਈਆਂ ਹਨ। 100 ਕਰਮਚਾਰੀ ਡਬਲ ਸ਼ਿਫਟਾਂ ਵਿੱਚ ਨੋਟ ਗਿਣ ਰਹੇ ਹਨ। ਧੀਰਜ ਸਾਹੂ ਦੇ ਘਰ ਛਾਪੇਮਾਰੀ 'ਤੇ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਕਿਹਾ, ''ਧੀਰਜ ਸਾਹੂ ਅਤੇ ਉਨ੍ਹਾਂ ਦੇ ਪਿਤਾ ਪਰਿਵਾਰਕ ਲੋਕ ਹਨ। ਉਹ ਇੱਕ ਵੱਡੇ ਕਾਰੋਬਾਰੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਨ੍ਹਾਂ ਦਾ ਵੱਡਾ ਕਾਰੋਬਾਰ ਸੈਂਕੜੇ ਸਾਲਾਂ ਤੋਂ ਚੱਲ ਰਿਹਾ ਹੈ। ਆਮਦਨ ਕਰ ਵਿਭਾਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪੈਸਾ ਕਿੱਥੋਂ ਆ ਰਿਹਾ ਹੈ। ਅਜਿਹਾ ਨਹੀਂ ਹੈ ਕਿ ਇਹ ਰਿਸ਼ਵਤ ਦਾ ਪੈਸਾ ਹੈ। ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਜਾਂਚ 'ਚ ਸਭ ਕੁਝ ਸਪੱਸ਼ਟ ਹੋ ਜਾਵੇਗਾ। ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਉਨ੍ਹਾਂ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਝਾਰਖੰਡ ਅਤੇ ਉਡੀਸ਼ਾ ਵਿਚ ਧੀਰਜ ਸਾਹੂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਇਨਕਮ ਟੈਕਸ ਛਾਪਾ ਦੱਸਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਵੀ ਆਪਣੇ ਨੇਤਾ ਤੋਂ ਦੂਰੀ ਬਣਾ ਲਈ ਹੈ। ਪਾਰਟੀ ਹਾਈਕਮਾਨ ਨੇ ਝਾਰਖੰਡ ਕਾਂਗਰਸ ਤੋਂ ਰਿਪੋਰਟ ਤਲਬ ਕੀਤੀ ਹੈ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਬੁੱਧਵਾਰ ਨੂੰ ਇੱਥੇ ਛਾਪੇਮਾਰੀ ਕੀਤੀ ਗਈ। ਦੇਸ਼ ਦੇ ਇਤਿਹਾਸ ਵਿੱਚ ਕਿਸੇ ਵੀ ਏਜੰਸੀ ਦੁਆਰਾ ਇੱਕ ਕਾਰਵਾਈ ਵਿੱਚ ਕਾਲੇ ਧਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਜ਼ਿਆਦਾਤਰ ਨਕਦੀ ਓਡੀਸ਼ਾ ਵਿੱਚ ਬੌਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਸਥਾਨਾਂ ਤੋਂ ਬਰਾਮਦ ਕੀਤੀ ਗਈ ਹੈ। ਨਕਦੀ ਨੂੰ ਪੈਕ ਕਰਨ ਲਈ 200 ਦੇ ਕਰੀਬ ਛੋਟੇ-ਵੱਡੇ ਬੈਗ ਵਰਤੇ ਗਏ ਹਨ। ਕੁਝ ਥੈਲੇ ਅਜੇ ਵੀ ਗਿਣਤੀ ਲਈ ਖੋਲ੍ਹੇ ਜਾਣੇ ਹਨ।
Punjab Bani 10 December,2023
ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ
ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ ਨਵੀਂ ਦਿੱਲੀ: ਬਸਪਾ ਸੁਪਰੀਮੋ ਮਾਇਆਵਤੀ ਨੇ ਐਤਵਾਰ ਨੂੰ ਲਖਨਊ 'ਚ ਹੋਈ ਬੈਠਕ 'ਚ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਾਇਆਵਤੀ ਦੇ ਇਸ ਐਲਾਨ ਤੋਂ ਬਾਅਦ ਯੂਪੀ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਸ਼ੁਰੂ ਹੋ ਗਈ ਹੈ। ਚਰਚਾ ਤੇਜ਼ ਹੋ ਗਈ ਹੈ ਕਿ ਆਕਾਸ਼ ਆਨੰਦ ਕੌਣ ਹੈ? ਆਕਾਸ਼ ਆਨੰਦ ਬਸਪਾ ਸੁਪਰੀਮੋ ਮਾਇਆਵਤੀ ਦੇ ਛੋਟੇ ਭਰਾ ਆਨੰਦ ਕੁਮਾਰ ਦਾ ਪੁੱਤਰ ਹੈ। ਆਕਾਸ਼ ਨੇ ਲੰਡਨ ਦੇ ਇੱਕ ਵੱਡੇ ਕਾਲਜ ਤੋਂ ਐਮਬੀਏ ਦੀ ਡਿਗਰੀ ਹਾਸਲ ਕੀਤੀ ਹੈ। ਆਕਾਸ਼ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿੱਚ ਸਰਗਰਮ ਸੀ।ਨੌਜਵਾਨਾਂ ਨੂੰ ਜੋੜਨ ਲਈ ਆਕਾਸ਼ ਨੇ ਹਾਲ ਹੀ ਵਿੱਚ ਹੋਈਆਂ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ ਲਈ ਸੀ। ਤੁਹਾਨੂੰ ਦੱਸ ਦੇਈਏ ਕਿ ਮਾਇਆਵਤੀ ਦੇ ਉੱਤਰਾਧਿਕਾਰੀ ਆਕਾਸ਼ ਆਨੰਦ ਦੀ ਅਚਾਨਕ ਐਂਟਰੀ ਨਹੀਂ ਹੋਈ ਹੈ। 2017 'ਚ ਯੂਪੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਬਸਪਾ ਸੁਪਰੀਮੋ ਨੇ ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੇ ਆਕਾਸ਼ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਇਸ ਦੇ ਨਾਲ ਹੀ ਬਸਪਾ ਦਾ ਸਪਾ ਨਾਲੋਂ ਗਠਜੋੜ ਟੁੱਟ ਗਿਆ ਅਤੇ ਆਕਾਸ਼ ਆਨੰਦ ਨੂੰ ਪਾਰਟੀ ਦਾ ਕੌਮੀ ਕੋਆਰਡੀਨੇਟਰ ਐਲਾਨ ਦਿੱਤਾ ਗਿਆ ਹੈ।
Punjab Bani 10 December,2023
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਬਜੀਤ ਕਲਸੀ ਦੀ ਹਾਈਕੋਰਟ ਨੇਕੀਤੀ ਜਮਾਨਤ ਪਟੀਸ਼ਨ ਖਾਰਜ ਚੰਡੀਗੜ੍ਹ- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਸਰਜਬੀਤ ਕਲਸੀ ਨੂੰ ਹਾਈਕੋਰਟ ਝਟਕਾ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਬਜੀਤ ਕਲਸੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਦੱਸ ਦਈਏ ਕਿ ਸਰਬਜੀਤ ਕਲਸੀ ਸਰਬਜੀਤ ਕਲਸੀ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਹਾਈਕੋਰਟ ਨੇ ਸਰਬਜੀਤ ਕਲਸੀ ਦੀ ਪਟੀਸ਼ਨ ਖਾਰਜ ਕਰਦਿਆਂ ਅਹਿਮ ਟਿਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਭ ਨੂੰ ਸੁਤੰਤਰਤਾ ਦਾ ਅਧਿਕਾਰ ਦਿੰਦਾ ਹੈ ਪਰ ਇਹ ਅੰਤਮ ਅਧਿਕਾਰ ਨਹੀਂ ਹੈ। ਤੁਹਾਡੀ ਸੁਤੰਤਰਤਾ ਕਿਸੇ ਹੋਰ ਦੀ ਸੁਤੰਤਰਤਾ ਦਾ ਉਲੰਘਣ ਨਹੀਂ ਕੀਤਾ ਜਾ ਸਕਦਾ।
Punjab Bani 10 December,2023
ਸਕੂਲ ਨੁੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੁੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਸਕੂਲ ਨੁੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੁੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਪਟਿਆਲਾ : ਪਟਿਆਲਾ ਦੇ ਰਹਿਣ ਵਾਲੇ ਇੱਕ ਸਨਕੀ ਨੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਪਟਿਆਲਾ ਦਾ ਰਹਿਣ ਵਾਲਾ ਹੈ। ਉਸ ਦਾ ਮੁਲਜ਼ਮ ਦਾ ਮਹਿਲਾ ਅਧਿਆਪਕਾਵਾਂ ਪ੍ਰਤੀ ਰਵੱਈਆ ਠੀਕ ਨਹੀਂ ਸੀ। ਇਸ ਕਰਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਮੁਲਜ਼ਮ ਨੂੰ ਪੈਂਰੇਟ-ਟੀਚਰਸ ਗਰੁੱਪ ਵਿੱਚ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਗੁੱਸੇ ਵਿੱਚ ਆਕੇ ਇਹ ਧਮਕੀ ਦਿੱਤੀ। ਇਸ ਨੂੰ ਸਕੂਲ ਦੀਆਂ ਮਹਿਲਾ ਅਧਿਆਪਕਾਂ ਨੇ ਵਾਟਸਐਪ ਗਰੁੱਪ ਵਿਚੋਂ ਬਲੌਕ ਕੀਤਾ ਹੋਇਆ ਸੀ। ਇਸ ਤੋਂ ਇਲਾਵਾ ਮੁਲਜ਼ਮ ਖਾਲਿਸਤਾਨ ਦੇ ਨਾਂ ਉਤੇ ਧਮਕੀ ਦਿੰਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਨੇ ਯੂ-ਟਿਊਬ ਉਤੇ ਨਕਲੀ ਬੰਬ ਬਣਾਉਣ ਦੀ ਟਰੇਨਿੰਗ ਲਈ ਸੀ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਨਕਲੀ ਬੰਬ ਬਣਾ ਕੇ ਅਤੇ ਖਾਲਿਸਤਾਨ ਦੇ ਨਾਮ ਤੇ ਧਮਕੀ ਭਰੇ ਪੱਤਰ ਵੱਖ-ਵੱਖ ਸਕੂਲਾਂ ਦੇ ਵਿੱਚ ਸੁੱਟ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਹੱਲ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਪੁਲਿਸ ਲਾਈਨ ਦੇ ਵਿੱਚ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਸਰਫਰਾਜ਼ ਆਲਮ ਨੇ ਦੱਸਿਆ ਕਿ ਤਿਰਪੜੀ ਇਲਾਕੇ ਦੇ ਮਾਇਲ ਸਟੋਨ ਸਮਾਰਟ ਸਕੂਲ ਦੇ ਵਿੱਚ ਮਿਤੀ 18 ਫਰਵਰੀ 2023 ਨੂੰ ਇੱਕ ਵਿਅਕਤੀ ਵੱਲੋਂ ਧਮਕੀ ਭਰਿਆ ਪੱਤਰ ਸੁੱਟਿਆ ਗਿਆ ਸੀ ਜਿਸ ਵਿੱਚ ਉਸਦੇ ਵੱਲੋਂ ਸਕੂਲ ਨੂੰ ਬੰਬ ਦੇ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ ਅਤੇ ਨਾਲ ਹੀ ਇੱਕ ਡੁਪਲੀਕੇਟ ਬੰਬ ਨੂਮਾ ਚੀਜ਼ ਸਕੂਲ ਦੇ ਗਰਾਉਂਡ ਵਿੱਚ ਰੱਖੀ ਗਈ। ਇਸ ਉਪਰੰਤ ਪੁਲਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਅਤੇ ਸੀਸੀਟੀਵੀ ਕੈਮਰਿਆਂ ਦੇ ਰਾਹੀਂ ਸਕੂਲ ਦੇ ਆਸ ਪਾਸ ਦੀਆਂ ਗਤੀਵਿਧੀਆਂ ਨੂੰ ਵੀ ਦੇਖਿਆ ਗਿਆ। ਇਸ ਉਪਰੰਤ ਇਸ ਨਾਮ ਆਲੂਮ ਵਿਅਕਤੀ ਦੇ ਵੱਲੋਂ ਬਹੁਤ ਹੀ ਸ਼ਾਤਰਾਨਾ ਤਰੀਕੇ ਦੇ ਨਾਲ ਵਾਰ-ਵਾਰ ਅਜਿਹੇ ਧਮਕੀ ਪੱਤਰ ਜਿਨਾਂ ਦੇ ਵਿੱਚ ਖਾਲਿਸਤਾਨ ਦਾ ਪ੍ਰਚਾਰ ਵੀ ਕੀਤਾ ਗਿਆ ਸੀ ਅਤੇ ਸਕੂਲ ਵੱਖ-ਵੱਖ ਬਰਾਂਚਾਂ ਦੇ ਵਿੱਚ ਵੀ ਇਹ ਪੱਤਰ ਅਤੇ 2 ਵਾਰ ਨਕਲੀ ਬੰਬ ਨੁਮਾ ਚੀਜ਼ ਰੱਖੀ ਗਈ ਜਿਸ ਤੋਂ ਬਾਅਦ ਸਕੂਲ ਦੇ ਅਧਿਆਪਕਾਂ ਵਿੱਚ ਭਾਰੀ ਖੌਫ ਪੈਦਾ ਹੋ ਗਿਆ ਕਿਉਂਕਿ ਇਹਨਾਂ ਪੱਤਰਾਂ ਦੇ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੀ ਗੱਲ ਵੀ ਕਹੀ ਗਈ ਸੀ। ਇਸ ਤੋਂ ਬਾਅਦ 6 ਦਸੰਬਰ ਨੂੰ ਜਦੋਂ ਦੁਬਾਰਾ ਇਸੇ ਤਰ੍ਹਾਂ ਦੀ ਹਰਕਤ ਉਕਤ ਨਾਮ ਮਾਲੂਮ ਵਿਅਕਤੀ ਵੱਲੋਂ ਕੀਤੀ ਗਈ ਤਾਂ ਪੁਲਿਸ ਨੇ ਆਪਣੀ ਜਾਂਚ ਨੂੰ ਤੇਜ਼ ਕਰਦਿਆਂ 8 ਦਸੰਬਰ ਨੂੰ ਇੱਕ ਵਿਅਕਤੀ ਜਗਮੀਤ ਸਿੰਘ ਪੁੱਤਰ ਸੁਰਿੰਦਰ ਪਾਲ ਬਾਸੀ ਆਨੰਦ ਨਗਰ ਪਟਿਆਲਾ ਨੂੰ ਗ੍ਰਫਤਾਰ ਕਰਕੇ ਉਸ ਦੇ ਖਿਲਾਫ ਵੱਖ-ਵੱਖ ਧਰਾਵਾਂ ਦੇ ਅਧੀਨ ਮੁਕਦਮਾ ਦਰਜ ਕਰ ਲਿਆ। ਦਸ ਦਈਏ ਕਿ ਮੁਲਜ਼ਮ ਦੀ ਬੇਟੀ ਨਿੱਜੀ ਸਕੂਲ ਦੇ ਵਿੱਚ ਹੀ ਪੜ੍ਹਾਈ ਕਰਦੀ ਹੈ ਅਤੇ ਸਕੂਲ ਦੇ ਪੇਰੈਂਟਸ ਦੇ ਬਣੇ ਹੋਏ ਇੱਕ ਵਟਸ ਐਪ ਗਰੁੱਪ ਦੇ ਵਿੱਚ ਇਸ ਵਿਅਕਤੀ ਨੇ ਜਦੋਂ ਅਧਿਆਪਕਾਂਵਾਂ ਦੇ ਨਾਲ ਗਲਤ ਹਰਕਤਾਂ ਕਰਨੀਆਂ ਤਾਂ ਉਸ ਨੂੰ ਉਸ ਗਰੁੱਪ ਦੇ ਵਿੱਚ ਬਲੋਕ ਕਰ ਦਿੱਤਾ ਗਿਆ ਜਿਸ ਤੋਂ ਬਦਲਾ ਲੈਣ ਦੇ ਲਈ ਉਸਨੇ ਇਸ ਨਿੱਜੀ ਸਕੂਲ ਦੇ ਨਾਲ ਨਾਲ ਇਸ ਨਿੱਜੀ ਸਕੂਲ ਦੀਆਂ ਸ਼ਹਿਰ ਦੇ ਵਿੱਚ ਵੱਖ-ਵੱਖ ਬਰਾਂਚਾਂ ਦੇ ਵਿੱਚ ਵੀ ਇਹੀ ਘਟਨਾ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਪਰ ਸੀਸੀਟੀਵੀ ਕੈਮਰਿਆਂ ਦੀ ਜਦ ਦੇ ਵਿੱਚ ਆਉਣ ਕਾਰਨ ਉਹ ਪੁਲਿਸ ਦੇ ਹੱਥੇ ਚੜ ਗਿਆ । ਉਸ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਨੇ ਹੁਣ ਉਸ ਦੇ ਮੋਬਾਇਲ ਫੋਨ ਨੂੰ ਫੋਰੈਨਸਿਕ ਜਾਂਚ ਦੇ ਲਈ ਵੀ ਭੇਜ ਦਿੱਤਾ ਹੈ ਤਾਂ ਜੋ ਪਤਾ ਲਗਾਇਆ ਜਾ ਸਕਦੇ ਕਿ ਉਸ ਨੇ ਇਸ ਤੋਂ ਇਲਾਵਾ ਕੋਈ ਹੋਰ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੇ ਲਈ ਹੋਰ ਕੋਈ ਟ੍ਰੇਨਿੰਗ ਜਾ ਕੰਮ ਤਾਂ ਨਹੀਂ ਕੀਤਾ। ਐਸਪੀ ਸਿਟੀ ਸਰਫਰਾਜ ਆਲਮ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਇਹ ਨਕਲੀ ਬੰਬ ਯੂਟੀਊਬ ਤੋਂ ਸਿੱਖ ਕੇ ਬਣਾਏ ਜਿਸ ਤੋਂ ਸਾਫ ਹੈ ਕਿ ਇੰਟਰਨੈਟ ਦੀ ਗਲਤ ਵਰਤੋਂ ਤੁਹਾਨੂੰ ਇਕ ਅਪਰਾਧੀ ਵੀ ਬਣਾ ਸਕਦੀ ਹੈ ਅਤੇ ਤੁਹਾਡੀ ਸਾਰੀ ਜ਼ਿੰਦਗੀ ਇਸ ਤਰਾਂ ਦਾ ਕੰਮ ਕਰਕੇ ਜੇਲ ਦੇ ਵਿੱਚ ਵੀ ਕੱਟ ਸਕਦੀ ਹੈ।
Punjab Bani 10 December,2023
ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ ਦੋਸ਼ੀ ਰਜਿਸਟਰਾਰ ਤੇ ਮੁਲਾਜ਼ਮਾਂ ਨੇ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਲਾਜ਼ਮੀ ਤਸਦੀਕ ਪ੍ਰਕਿਰਿਆ ਨੂੰ ਕੀਤਾ ਅਣਗੌਲਿਆਂ ਜਾਂਚ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਪਤਾ ਲੱਗਾ ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ ਕਥਿਤ ਤੌਰ 'ਤੇ ਨਿੱਜੀ ਫਾਰਮੇਸੀ ਸੰਸਥਾਵਾਂ ਦੇ ਸਹਿਯੋਗ ਨਾਲ ਉਮੀਦਵਾਰਾਂ ਦੀ ਰਜਿਸਟਰੇਸ਼ਨ ਕਰਨ ਅਤੇ ਫਾਰਮਾਸਿਸਟਾਂ ਨੂੰ ਸਰਟੀਫਿਕੇਟ ਜਾਰੀ ਕਰਨ ਨਾਲ ਸਬੰਧਤ ਗੰਭੀਰ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਇੰਕੁਆਰੀ ਨੰ. 04/2019 ਦੌਰਾਨ ਹੋਈ ਪੁਛਗਿੱਛ ਉਪਰੰਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਪਰਵੀਨ ਕੁਮਾਰ ਭਾਰਦਵਾਜ ਤੇ ਡਾ. ਤੇਜਬੀਰ ਸਿੰਘ (ਦੋਵੇਂ ਸਾਬਕਾ ਰਜਿਸਟਰਾਰ), ਅਤੇ ਅਸ਼ੋਕ ਕੁਮਾਰ ਲੇਖਾਕਾਰ (ਮੌਜੂਦਾ ਸੁਪਰਡੈਂਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਰਵੀਨ ਕੁਮਾਰ ਭਾਰਦਵਾਜ ਨੇ 2001 ਤੋਂ 2009 ਅਤੇ 24.12.2013 ਤੋਂ 25.3.2015 ਤੱਕ ਪੀ.ਐਸ.ਪੀ.ਸੀ. ਦੇ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਈਆਂ, ਜਦੋਂ ਕਿ ਡਾ. ਤੇਜਬੀਰ ਸਿੰਘ 23.8.2013 ਤੋਂ 24.12.2013 ਤੱਕ ਇਸ ਅਹੁਦੇ 'ਤੇ ਰਹੇ। ਵਿਜੀਲੈਂਸ ਜਾਂਚ ਅਨੁਸਾਰ ਲੇਖਾਕਾਰ ਅਸ਼ੋਕ ਕੁਮਾਰ ਵੀ ਇਸ ਘਪਲੇ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਫਾਰਮਾਸਿਸਟਾਂ ਦੀ ਰਜਿਸਟ੍ਰੇਸ਼ਨ ਦੌਰਾਨ ਤਸਦੀਕ ਪ੍ਰਕਿਰਿਆ ਵਿੱਚ ਕੀਤੀ ਅਣਗਿਹਲੀ ਦਾ ਪਤਾ ਲੱਗਾ ਹੈ। ਇਸ ਤੋਂ ਇਲਾਵਾ ਆਮ ਨਿਰੀਖਣ ਦੌਰਾਨ ਕਈ ਜਾਅਲੀ ਡੀ-ਫਾਰਮੇਸੀ ਸਰਟੀਫਿਕੇਟਾਂ ਦਾ ਵੀ ਪਤਾ ਲੱਗਾ ਹੈ। ਇਸ ਜਾਂਚ ਦੌਰਾਨ ਇਹ ਸਪੱਸ਼ਟ ਹੋਇਆ ਕਿ ਪੰਜਾਬ ਦੇ 105 ਫਾਰਮੇਸੀ ਕਾਲਜਾਂ ਵਿੱਚ ਚੱਲਦੇ ਡੀ-ਫਾਰਮੇਸੀ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਦੌਰਾਨ ਉਕਤ ਦੋਸ਼ੀ ਰਜਿਸਟਰਾਰਾਂ ਅਤੇ ਕਰਮਚਾਰੀਆਂ ਵੱਲੋਂ ਸਖ਼ਤ ਪ੍ਰੋਟੋਕੋਲ ਅਤੇ ਲਾਜ਼ਮੀ ਵਿਦਿਅਕ ਯੋਗਤਾਵਾਂ ਨੂੰ ਅਣਗੌਲਿਆਂ ਕੀਤਾ ਗਿਆ ਸੀ। ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਜੋ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਡੀ-ਫਾਰਮੇਸੀ ਕੋਰਸਾਂ ਦੇ ਦਾਖਲਿਆਂ ਦੀ ਆਨਲਾਈਨ ਕਾਊਂਸਲਿੰਗ ਕਰਵਾਉਂਦਾ ਹੈ ਉਸ ਕਾਊਂਸਲਿੰਗ ਦੌਰਾਨ ਪ੍ਰਾਈਵੇਟ ਸੰਸਥਾਵਾਂ ਵਿੱਚ ਖਾਲੀ ਅਸਾਮੀਆਂ ਰਹਿ ਜਾਂਦੀਆਂ ਹਨ। ਇਨ੍ਹਾਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਨੇ ਕਥਿਤ ਤੌਰ 'ਤੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ, ਇਨ੍ਹਾਂ ਉਮੀਦਵਾਰਾਂ ਤੋਂ ਵੱਡੀ ਰਿਸ਼ਵਤ ਲੈ ਕੇ ਕਥਿਤ ਤੌਰ 'ਤੇ ਦਾਖਲਾ ਦਿੱਤਾ। ਇਸ ਤੋਂ ਇਲਾਵਾ, ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਗੈਰ-ਮੈਡੀਕਲ ਸਟ੍ਰੀਮਾਂ ਵਿੱਚ 10+2 ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਵੀ ਲੋੜੀਂਦੀ 10+2 ਵਿਦਿਅਕ ਯੋਗਤਾਵਾਂ ਨਾਲ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਦਿੱਤਾ ਗਿਆ, ਜਦੋਂ ਕਿ ਯੋਗਤਾ ਅਨੁਸਾਰ 10+2 ਰੈਗੂਲਰ ਤੌਰ 'ਤੇ ਅਤੇ ਵਿਗਿਆਨ ਦੇ ਪ੍ਰੈਕਟੀਕਲ ਵਿਚ ਭਾਗ ਲੈ ਕੇ ਪਾਸ ਕੀਤੀ ਹੋਣੀ ਚਾਹੀਦੀ ਹੈ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਿਸ਼ਵਤਾਂ ਬਦਲੇ ਨਿੱਜੀ ਫਾਰਮੇਸੀ ਕਾਲਜਾਂ ਨਾਲ ਮਿਲੀਭੁਗਤ ਕਰਕੇ ਬਿਨਾਂ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਅਤੇ 10+2 ਸਰਟੀਫਿਕੇਟਾਂ ਦੀ ਤਸਦੀਕ ਕੀਤੇ ਬਿਨਾਂ ਦਾਖਲਿਆਂ ਦੀ ਇਜਾਜ਼ਤ ਦਿੱਤੀ। ਇਸ ਤੋਂ ਇਲਾਵਾ, ਭਾਰਤ ਵਿੱਚ ਕਾਉਂਸਿਲ ਆਫ਼ ਬੋਰਡ ਆਫ਼ ਸਕੂਲ ਐਜੂਕੇਸ਼ਨ (ਸੀ.ਓ.ਬੀ.ਐਸ.ਈ.) ਵੱਲੋਂ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਦੁਆਰਾ ਜਾਰੀ ਸਰਟੀਫਿਕੇਟਾਂ ਦੀ ਪ੍ਰਵਾਨਗੀ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਸਬੰਧ ਵਿੱਚ ਬੇਨਿਯਮੀਆਂ ਸਾਹਮਣੇ ਆਈਆਂ ਹਨ। ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕਰਵਾਕੇ ਸਰਟੀਫਿਕੇਟ ਜਾਰੀ ਕੀਤੇ ਅਤੇ ਅਜਿਹੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ’ਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਮਿਲੀ ਜਾਂ ਮੈਡੀਕਲ ਦੁਕਾਨਾਂ ਸਥਾਪਤ ਕਰਨ ਵਿੱਚ ਮੱਦਦ ਕੀਤੀ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਨੂੰ 31.3.2011 ਨੂੰ ਫ਼ਰਜੀ ਦਾਖਲਿਆਂ, ਜਾਅਲੀ ਸਰਟੀਫਿਕੇਟਾਂ, ਰਿਕਾਰਡ ਵਿੱਚ ਹੇਰਾਫੇਰੀ ਅਤੇ ਡਿਸਪੈਚ ਰਜਿਸਟਰ ਵਿੱਚ ਗਲਤੀਆਂ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਬਾਅਦ ਵਿੱਚ ਉਸਨੂੰ 24.12.2013 ਨੂੰ ਰਜਿਸਟਰਾਰ ਵਜੋਂ ਦੁਬਾਰਾ ਨਿਯੁਕਤ ਕਰ ਦਿੱਤਾ ਸੀ ਪਰ 25.3.2015 ਨੂੰ ਹਾਈ ਕੋਰਟ ਦੀ ਰਿੱਟ ਪਟੀਸ਼ਨ ਕਾਰਨ ਉਸ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਡਾਇਰੈਕਟਰ, ਮੈਡੀਕਲ ਸਿੱਖਿਆ ਅਤੇ ਖੋਜ (ਡੀ.ਆਰ.ਐਮ.ਈ.), ਅਤੇ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵੱਲੋਂ ਕੀਤੀ ਗਈ ਤਸਦੀਕ ਦੌਰਾਨ ਦਾਖਲਿਆਂ ਅਤੇ ਪੀ.ਐਸ.ਪੀ.ਸੀ. ਦੀ ਰਜਿਸਟ੍ਰੇਸ਼ਨ ਪ੍ਰਕਿਰਿਆਵਾਂ ਵਿੱਚ ਕਾਫੀ ਬੇਨਿਯਮੀਆਂ ਦਾ ਪਤਾ ਲੱਗਾ। ਅੰਮ੍ਰਿਤਸਰ ਅਤੇ ਫਰੀਦਕੋਟ ਕਾਲਜਾਂ ਦੀਆਂ ਰਿਪੋਰਟਾਂ ਨੇ ਪੀ.ਐਸ.ਪੀ.ਸੀ. ਵਿਖੇ ਦਾਖਲਿਆਂ ਅਤੇ ਰਜਿਸਟ੍ਰੇਸ਼ਨ ਵਿੱਚ ਹੇਰਾਫੇਰੀ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਰਦਾਫਾਸ਼ ਹੋਇਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਆਪਣੇ ਸਬੰਧਾਂ ਦਾ ਫਾਇਦਾ ਉਠਾਉਂਦਿਆਂ ਪ੍ਰਾਈਵੇਟ ਕਾਲਜਾਂ ਵਿੱਚ ਡੀ-ਫਾਰਮੇਸੀ ਦੇ ਡਿਪਲੋਮੇ ਮੁਕੰਮਲ ਕੀਤੇ। ਪੀ.ਐਸ.ਪੀ.ਸੀ. ਨੂੰ 2016 ਤੋਂ 2023 ਤੱਕ ਤਸਦੀਕ ਰਿਪੋਰਟਾਂ 'ਤੇ ਟਿੱਪਣੀਆਂ ਦੀ ਬੇਨਤੀ ਕਰਨ ਸਬੰਧੀ ਕਈ ਪੱਤਰ ਭੇਜੇ ਗਏ ਪਰ ਇਸ ਦੇ ਬਾਵਜੂਦ ਪੀ.ਐਸ.ਪੀ.ਸੀ. ਲੰਬਿਤ ਜਾਂਚ ਦਾ ਹਵਾਲਾ ਦਿੰਦਿਆਂ ਜ਼ਰੂਰੀ ਟਿੱਪਣੀਆਂ ਦੇਣ ਵਿੱਚ ਅਸਫਲ ਰਿਹਾ। ਇਸ ਤੋਂ ਇਲਾਵਾ, ਪ੍ਰਦਾਨ ਕੀਤੀਆਂ ਸੂਚੀਆਂ ਦੀ ਅਣਹੋਂਦ ਕਾਰਨ ਕੁਝ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਵਿੱਚ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਭੂਮਿਕਾ ਵੀ ਅਸਪਸ਼ਟ ਰਹੀ ਹੈ। ਕੁੱਲ 3078 ਤਸਦੀਕਾਂ ਵਿੱਚੋਂ, ਪੀ.ਐਸ.ਪੀ.ਸੀ. ਨੇ ਪਛਾਣੇ ਗਏ ਫਰਜ਼ੀ ਦਸਤਾਵੇਜ਼ਾਂ ਬਾਰੇ ਕੋਈ ਜਾਣਕਾਰੀ ਦਿੱਤੇ ਬਿਨਾਂ ਸਿਰਫ਼ 453 ਫਾਰਮਾਸਿਸਟਾਂ ਬਾਰੇ ਟਿੱਪਣੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ, ਬਾਹਰਲੇ ਸੂਬਿਆਂ ਦੇ ਸਿੱਖਿਆ ਬੋਰਡਾਂ ਤੋਂ 10+2 ਕਰਨ ਦੇ ਬਾਵਜੂਦ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਪ੍ਰਾਈਵੇਟ ਕਾਲਜਾਂ ਤੋਂ ਡਿਪਲੋਮਾ ਪੂਰਾ ਕਰਨ ਉਪਰੰਤ ਡੀ-ਫਾਰਮੇਸੀ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਵੀ ਬੇਨਿਯਮੀਆਂ ਦਾ ਪਤਾ ਲੱਗਾ ਜੋ ਪੀ.ਐਸ.ਪੀ.ਸੀ. ਦੁਆਰਾ ਤਸਦੀਕ ਅਤੇ ਰਜਿਸਟ੍ਰੇਸ਼ਨ ਮੌਕੇ ਕੀਤੀਆਂ ਗਲਤੀਆਂ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਾਰ ਵਜੋਂ ਡਾ. ਅਭਿੰਦਰ ਸਿੰਘ ਥਿੰਦ, ਡਾ. ਤੇਜਬੀਰ ਸਿੰਘ ਅਤੇ ਪਰਵੀਨ ਕੁਮਾਰ ਭਾਰਦਵਾਜ ਦੀ ਮਿਲੀਭੁਗਤ ਕਾਰਨ ਬਹੁਤ ਸਾਰੇ ਜਾਅਲੀ ਫਾਰਮੇਸੀ ਸਰਟੀਫਿਕੇਟ ਜਾਰੀ ਕੀਤੇ ਗਏ, ਜਿਸ ਨਾਲ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਇਆ ਗਿਆ। ਰਾਜ ਦੇ ਪੰਜ ਜ਼ੋਨਾਂ ਨੇ ਬੇਨਿਯਮੀਆਂ ਨੂੰ ਉਜਾਗਰ ਕਰਦਿਆਂ ਡੀ.ਆਰ.ਐਮ.ਈ. ਨੂੰ ਤਸਦੀਕ ਰਿਪੋਰਟਾਂ ਸੌਂਪੀਆਂ। ਹਾਲਾਂਕਿ, ਫਰੀਦਕੋਟ ਤੋਂ ਇਲਾਵਾ ਪੀ.ਐਸ.ਪੀ.ਸੀ. ਦੀ ਰਿਪੋਰਟ ਅਜੇ ਵੀ ਲੰਬਿਤ ਹੈ ਜਿਸ ਕਾਰਨ ਰਿਪੋਰਟਾਂ ਵਿੱਚ ਇਹਨਾਂ ਬੇਨਿਯਮੀਆਂ ਬਾਰੇ ਸਪੱਸ਼ਟ ਫੈਸਲਾ ਸਾਹਮਣੇ ਨਹੀਂ ਆਇਆ। ਫਾਰਮੇਸੀ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.), ਨਵੀਂ ਦਿੱਲੀ ਦੇ ਇੱਕ ਪੱਤਰ ਵਿੱਚ, ਫਾਰਮਾਸਿਸਟ ਰਜਿਸਟ੍ਰੇਸ਼ਨ ਲਈ ਹਰੇਕ ਅਰਜ਼ੀ ਦੀ ਪੜਤਾਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੋਇਆ ਹੈ, ਜਿਸ ਵਿੱਚ ਵਿਦਿਅਕ ਪ੍ਰਮਾਣ ਪੱਤਰਾਂ ਦੀ ਤਸਦੀਕ ਅਤੇ ਫਾਰਮੇਸੀ ਐਕਟ 1948 ਤਹਿਤ ਕਾਨੂੰਨੀ ਸ਼ਰਤਾਂ ਦੀ ਪਾਲਣਾ ਕਰਨਾ ਸ਼ਾਮਲ ਹੈ ਪਰ ਪੀ.ਐਸ.ਪੀ.ਸੀ. ਰਜਿਸਟਰਾਰ ਅਤੇ ਮੁਲਾਜ਼ਮਾਂ ਨੇ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਬਿਲਕੁਲ ਨਜ਼ਰਅੰਦਾਜ਼ ਕਰ ਦਿੱਤਾ। ਇਸ ਤੋਂ ਇਲਾਵਾ, ਇਹ ਪਤਾ ਲੱਗਾ ਕਿ ਪਰਵੀਨ ਕੁਮਾਰ ਭਾਰਦਵਾਜ ਨੇ ਤਤਕਾਲੀ ਸਮੇਂ ਰਜਿਸਟਰਾਰ ਦਾ ਅਹੁਦਾ ਨਾ ਹੋਣ ਦੇ ਬਾਵਜੂਦ ਕਥਿਤ ਤੌਰ 'ਤੇ ਹਿਮਾਚਲ ਸਟੇਟ ਫਾਰਮੇਸੀ ਕੌਂਸਲ ਦੇ ਵਿਦਿਆਰਥੀਆਂ ਲਈ ਦੋ ਫਾਰਮੇਸੀ ਸਰਟੀਫਿਕੇਟਾਂ 'ਤੇ ਦਸਤਖਤ ਕੀਤੇ ਸਨ। ਉਪਰੋਕਤ ਬੇਨਿਯਮੀਆਂ ਨੂੰ ਧਿਆਨ ਵਿੱਚ ਰੱਖਦਿਆਂ, ਉਕਤ ਖਿਲਾਫ ਐਫ.ਆਈ.ਆਰ. 17 ਮਿਤੀ 8.12.23 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਹੋਰ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਮੁਲਾਜ਼ਮਾਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਜੁੜੇ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ।
Punjab Bani 09 December,2023
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ 384 ਬੈਂਚਾਂ ਨੇ ਕੀਤੀ 2.97 ਲੱਖ ਕੇਸਾਂ ਦੀ ਸੁਣਵਾਈ ਚੰਡੀਗੜ੍ਹ, 09 ਦਸੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 384 ਬੈਂਚਾਂ ਵਿੱਚ ਲਗਭਗ 2.97 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਸਮ੍ਰਿਤੀ ਧੀਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
Punjab Bani 09 December,2023
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ ਇਸ 'ਵਿਕਸਤ ਭਾਰਤ ਸੰਕਲਪ ਯਾਤਰਾ' ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਦੇਸ਼ ਦੇ ਹਰ ਨਾਗਰਿਕ ਨੂੰ ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਤੱਕ ਘਰ-ਘਰ ਪਹੁੰਚ ਮਿਲੇ: ਮਨਸੁਖ ਮਾਂਡਵੀਆ ਇਹ ਬੜੀ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ 'ਆਪ' ਸਰਕਾਰ ਛੋਟੀ ਸਿਆਸਤ ਕਾਰਨ ਇਸ ਲੋਕ ਭਲਾਈ ਮੁਹਿੰਮ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਐਮ. ਪੀ. ਪਟਿਆਲਾ ਪ੍ਰਨੀਤ ਕੌਰ ਪਟਿਆਲਾ, 9 ਦਸੰਬਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕੇਂਦਰ ਸਰਕਾਰ ਦੀ ਫਲੈਗਸ਼ਿਪ 'ਵਿਕਸਤ ਭਾਰਤ ਸੰਕਲਪ ਯਾਤਰਾ' ਮੁਹਿੰਮ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦੇ ਡਕਾਲਾ ਦਾ ਦੌਰਾ ਕੀਤਾ। ਕੇਂਦਰੀ ਮੰਤਰੀ ਦੇ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਸੂਬਾਈ ਲੀਡਰਸ਼ਿਪ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ। ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਨਸੁਖ ਮਾਂਡਵੀਆ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਇਸ ਦੇਸ਼ ਦੇ ਹਰ ਨਾਗਰਿਕ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸੰਕਲਪ ਯਾਤਰਾ ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤੀਆਂ ਗਈਆਂ ਸੈਂਕੜੇ ਲੋਕ ਭਲਾਈ ਦੇ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਣ ਅਤੇ ਲੋਕ ਆਪਣੇ ਦਰਵਾਜ਼ੇ 'ਤੇ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਦੇ ਯੋਗ ਹੋਣ।" ਉਨ੍ਹਾਂ ਕਿਹਾ, "ਇਸ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੌਰਾਨ ਹਰ ਕੋਈ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਰਜਿਸਟਰ ਕਰ ਸਕਦਾ ਹੈ। ਇਹ ਸਿਰਫ ਕਲਿਆਣਕਾਰੀ ਯੋਜਨਾਵਾਂ ਹੀ ਨਹੀਂ ਹਨ, ਸਗੋਂ ਇਹ ਮੋਦੀ ਜੀ ਦੀਆਂ ਗਾਰੰਟੀਆਂ ਹਨ ਅਤੇ ਮਾਣਯੋਗ ਪ੍ਰਧਾਨ ਮੰਤਰੀ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਕਦੇ ਵੀ ਅਸਫਲ ਨਹੀਂ ਹੁੰਦੇ।" ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ, "ਇਹ ਯਾਤਰਾ ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 15 ਨਵੰਬਰ ਨੂੰ ਝਾਰਖੰਡ ਤੋਂ ਕੀਤਾ ਗਿਆ ਸੀ, ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਪਰਕ ਵਧਾਉਣ ਲਈ ਇੱਕ ਪਰਿਵਰਤਨਸ਼ੀਲ ਮੁਹਿੰਮ ਵਜੋਂ ਉਭਰਿਆ ਹੈ ਅਤੇ ਹੁਣ ਤੱਕ 1 ਕਰੋੜ ਤੋਂ ਵੱਧ ਨਾਗਰਿਕਾਂ ਦੀ ਇਸ ਵਿਚ ਭਾਗੀਦਾਰੀ ਵੇਖੀ ਗਈ ਹੈ।" ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਗੱਲਬਾਤ ਕਰਦਿਆਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾ ਰਹੀ ਹੈ, ਜਿਨ੍ਹਾਂ ਵਿੱਚੋਂ ਇੱਕ ਆਯੂਸ਼ਮਾਨ ਭਾਰਤ ਯੋਜਨਾ ਹੈ, ਜਿਸ ਨੇ ਭਾਰਤ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਕਿਉਂਕਿ ਹੁਣ ਹਰ ਕੋਈ ਸਹੀ ਸਿਹਤ ਦੇਖਭਾਲ ਮੁਫ਼ਤ ਵਿੱਚ ਪ੍ਰਾਪਤ ਕਰ ਸਕਦਾ ਹੈ।" ਇਸ ਵਿਕਾਸ ਯਾਤਰਾ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮੈਂ ਇਸ 'ਵਿਕਸਤ ਭਾਰਤ ਸੰਕਲਪ ਯਾਤਰਾ' ਰਾਹੀਂ ਹਰ ਪਿੰਡ, ਹਰ ਕਸਬੇ ਤੱਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀ ਬਹੁਤ ਧੰਨਵਾਦੀ ਹਾਂ।" ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਇਹ ਦੁੱਖ ਦੀ ਗੱਲ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਪ੍ਰੋਗਰਾਮ ਨੂੰ ਕਾਮਯਾਬ ਨਹੀਂ ਹੋਣ ਦੇਣਾ ਚਾਹੁੰਦੀ ਅਤੇ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਗਲਤ ਹੈ ਕਿਉਂਕਿ ਇਹ ਪ੍ਰੋਗਰਾਮ ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿ ਲਾਭਪਾਤਰੀ ਕਿਸ ਪਾਰਟੀ ਦੇ ਹਨ, ਸਿਰਫ ਇਸ ਟੀਚੇ ਨਾਲ ਚੱਲ ਰਿਹਾ ਹੈ ਕਿ ਇਹ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਆਦਮੀ ਤੱਕ ਪਹੁੰਚੇ। ਇਸ ਲਈ ਮੈਂ ਭਗਵੰਤ ਮਾਨ ਨੂੰ ਵੀ ਬੇਨਤੀ ਕਰਦਾ ਹਾਂ ਕਿ ਜੇਕਰ ਉਹ ਸੱਚਮੁੱਚ ਹੀ ਆਮ ਆਦਮੀ ਦੇ ਮੁੱਖ ਮੰਤਰੀ ਹਨ ਤਾਂ ਇਸ 'ਵਿਕਸਿਤ ਭਾਰਤ' ਪ੍ਰੋਗਰਾਮ ਵਿੱਚ ਸਮੱਸਿਆਵਾਂ ਪੈਦਾ ਕਰਨ ਦੀ ਬਜਾਏ, ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਲੋਕਾਂ ਦੀ ਕੇਂਦਰ ਸਰਕਾਰ ਦੀ ਇਸ ਜਨਤਕ ਮੁਹਿੰਮ ਤੱਕ ਆਸਾਨ ਪਹੁੰਚ ਹੋਵੇ।" ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਹੋਰ ਪ੍ਰਮੁੱਖ ਆਗੂ ਮੰਤਰੀ ਸ੍ਰੀਨਿਵਾਸਲੂ, ਜੈ ਇੰਦਰ ਕੌਰ, ਪਰਮਿੰਦਰ ਬਰਾੜ, ਅਨਿਲ ਸਰੀਨ, ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਸੁਰਿੰਦਰ ਖੇੜਕੀ ਆਦਿ ਹਾਜ਼ਰ ਸਨ।
Punjab Bani 09 December,2023
ਕੌਮੀ ਲੋਕ ਅਦਾਲਤ: 34 ਬੈਂਚਾਂ ਨੇ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ, 1015916924 ਰੁਪਏ ਦੇ ਅਵਾਰਡ ਪਾਸ
ਕੌਮੀ ਲੋਕ ਅਦਾਲਤ: 34 ਬੈਂਚਾਂ ਨੇ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ, 1015916924 ਰੁਪਏ ਦੇ ਅਵਾਰਡ ਪਾਸ ਪਟਿਆਲਾ, 9 ਦਸੰਬਰ: ਅੱਜ ਕੌਮੀ ਅਦਾਲਤ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 34 ਬੈਂਚਾਂ (ਪਟਿਆਲਾ ਵਿੱਚ 23 ਰਾਜਪੁਰਾ ਵਿੱਚ 05, ਨਾਭਾ ਵਿੱਚ 02 ਅਤੇ ਸਮਾਣਾ ਵਿੱਚ 03) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 34929 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 22439 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 1015916924/- ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਮੈਡਮ ਸੁਰਿੰਦਰ ਪਾਲ ਕੌਰ ਨੇ ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਮਾਨੀ ਅਰੋੜਾ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ । ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਦੇ ਹੋਏ ਮੈਡਮ ਮਾਨੀ ਅਰੋੜਾ, ਨੇ ਦੱਸਿਆ ਕਿ ਜਦੋਂ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਨਿਪਟਾਰਾ ਹੋ ਜਾਂਦਾ ਹੈ ਤਾਂ ਉਸ ਦਾ ਅਵਾਰਡ ਅੰਤਿਮ ਬਣ ਜਾਂਦਾ ਹੈ ਅਤੇ ਇਸ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ, ਅਦਾਲਤੀ ਫੀਸਾਂ (ਜੇਕਰ ਕੋਈ ਭੁਗਤਾਨ ਕੀਤਾ ਗਿਆ ਹੈ) ਪਾਰਟੀਆਂ ਨੂੰ ਵਾਪਸ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਝਗੜੇ ਦਾ ਨਿਪਟਾਰਾ ਉਨ੍ਹਾਂ ਦੀਆਂ ਆਪਸੀ ਨਿਪਟੀਆਂ ਸ਼ਰਤਾਂ ਅਨੁਸਾਰ ਤੇਜ਼ੀ ਨਾਲ ਹੋ ਜਾਂਦਾ ਹੈ। ਇਸ ਲਈ ਦੋਵਾਂ ਧਿਰਾਂ ਲਈ ਜਿੱਤ ਦੀ ਸਥਿਤੀ ਹੈ। ਲੋਕ ਅਦਾਲਤ ਦਾ ਮੁਢਲਾ ਉਦੇਸ਼ ਝਗੜਿਆਂ ਨੂੰ ਸਮਝੌਤੇ ਰਾਹੀਂ ਨਿਪਟਾਉਣਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਵੀ ਖਤਮ ਕੀਤਾ ਜਾ ਸਕੇ। ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ ਪ੍ਰਿੰਸੀਪਲ ਜੱਜ, ਸ਼. ਮੁਨੀਸ਼ ਅਰੋੜਾ ਅਤੇ ਵਧੀਕ ਪ੍ਰਿੰਸੀਪਲ ਜੱਜ ਸ਼੍ਰੀਮਤੀ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ 242 ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸਾਂ ਦਾ ਨਿਪਟਾਰਾ ਕਰਨਾ ਬਣਿਆ।
Punjab Bani 09 December,2023
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ • ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 9 ਦਸੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ ਸ਼ਾਮਲ ਹਨ। ਇਨ੍ਹਾਂ ਕੈਡਿਟਾਂ ਦੇ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਨਾਲ, ਇਸ ਇੰਸਟੀਚਿਊਟ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 145 ਕੈਡਿਟ ਭਾਰਤੀ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਏ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੁੱਲ 42 ਕੈਡਿਟ ਭਰਤੀ ਹੋਏ ਹਨ। ਉਨ੍ਹਾਂ ਨੇ ਇਨ੍ਹਾਂ ਕੈਡਿਟਾਂ ਨੂੰ ਬਿਹਤਰ ਸੇਵਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਕੈਡਿਟਾਂ ਨੂੰ ਸੰਸਥਾ ਦੇ "ਨਿਸਚੈ ਕਰਿ ਅਪੁਨੀ ਜੀਤ ਕਰੋਂ" ਦੇ ਮਨੋਰਥ 'ਤੇ ਚੱਲਦਿਆਂ ਪੰਜਾਬ ਦੇ ਸਪੂਤ ਅਤੇ ਦੇਸ਼ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਆ। ਡੱਬੀ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਨਵੇਂ ਕੋਰਸ ਲਈ ਅਰਜ਼ੀਆਂ ਦੀ ਮੰਗ ਮੇਜਰ ਜਨਰਲ ਅਜੈ ਐਚ. ਚੌਹਾਨ (ਸੇਵਾਮੁਕਤ) ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 14ਵੇਂ ਕੋਰਸ ਲਈ ਦਾਖਲਾ ਪ੍ਰੀਖਿਆ ਬਾਬਤ ਅਰਜ਼ੀਆਂ ਦੀ ਮੰਗ ਕੀਤੀ ਹੈ। ਇੱਛੁਕ ਉਮੀਦਵਾਰ 29 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in 'ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।
Punjab Bani 09 December,2023
ਕੈਨੇਡਾ ਨੇ ਦਿਤਾ ਵਿਦਿਆਰਥੀਆਂ ਨੁੰ ਝਟਕਾ : ਜੀਆਈਸੀ ਕੀਤੀ ਦੁਗਣੀ
ਕੈਨੇਡਾ ਨੇ ਦਿਤਾ ਵਿਦਿਆਰਥੀਆਂ ਨੁੰ ਝਟਕਾ : ਜੀਆਈਸੀ ਕੀਤੀ ਦੁਗਣੀ ਦਿਲੀ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਕੈਨੇਡਾ ਸਰਕਾਰ ਨੇ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਹੈ। ਕੈਨੇਡਾ ਜਾਣ ਲਈ ਅਪਲਾਈ ਕਰਨ ਵਾਲਿਆਂ ਨੂੰ ਹੁਣ ਜੀਆਈਸੀ 10,200 ਡਾਲਰ ਦੀ ਬਜਾਏ 20,635 ਡਾਲਰ ਦੇਣੀ ਪਵੇਗੀ। ਇਹ ਨਿਯਮ 1 ਜਨਵਰੀ 2024 ਤੋਂ ਲਾਗੂ ਹੋਵੇਗਾ। ਪਿਛਲੇ 23 ਸਾਲਾਂ ਤੋਂ ਜੀਆਈਸੀ 'ਚ ਵਾਧਾ ਨਹੀਂ ਹੋਇਆ ਸੀ ਪਰ ਹੁਣ ਕੈਨੇਡਾ 'ਚ ਰਹਿਣ ਦਾ ਖਰਚਾ ਵਧ ਗਿਆ ਹੈ। ਹਾਲ ਹੀ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕਿਹਾ ਸੀ ਕਿ ਇਹ ਫੀਸ ਵਧਾ ਦਿੱਤੀ ਗਈ ਹੈ। ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ $10,200 ਦਾ GIC ਅਦਾ ਕਰਨਾ ਪੈਂਦਾ ਸੀ। ਇਸ ਰਕਮ 'ਚੋਂ ਇੱਕ ਨਿਸ਼ਚਿਤ ਰਕਮ ਹਰ ਮਹੀਨੇ ਵਿਦਿਆਰਥੀ ਦੇ ਖਾਤੇ 'ਚ ਟਰਾਂਸਫਰ ਕੀਤੀ ਜਾਂਦੀ ਹੈ ਤਾਂ ਜੋ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀ ਆਪਣਾ ਗੁਜ਼ਾਰਾ ਚਲਾ ਸਕਣ।
Punjab Bani 08 December,2023
ਢਾਈ ਲੱਖ ਰੁਪਏ ਰਿਸ਼ਵਤ ਲੈਦਾ ਐਸਐਚਓ ਗ੍ਰਿਫ਼ਤਾਰ
ਢਾਈ ਲੱਖ ਰੁਪਏ ਰਿਸ਼ਵਤ ਲੈਦਾ ਐਸਐਚਓ ਗ੍ਰਿਫ਼ਤਾਰ ਜਲੰਧਰ : ਜਲੰਧਰ ‘ਚ ਸਪਾ ਸੈਂਟਰ ਮਾਲਕ ਤੋਂ ਢਾਈ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਸਐੱਚਓ ਸਮੇਤ ਦੋ ਮੁਲਾਜ਼ਮਾਂ ‘ਤੇ ਮਾਮਲਾ ਦਰਜ ਹੋਇਆ ਹੈ। ਐਸਐਚਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਐਸਐਚਓ ਰਾਜੇਸ਼ ਕੁਮਾਰ ਅਰੋੜਾ ਜਲੰਧਰ ਦੇ ਰਾਮਾ ਮੰਡੀ ਥਾਣੇ ਵਿੱਚ ਤਾਇਨਾਤ ਹੈ। ਦੋਸ਼ ਹਨ ਕਿ ਸਪਾ ਸੈਂਟਰ ‘ਤੇ ਛਾਪਾ ਮਾਰ ਕੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਨੂੰ ਛੁਡਾਉਣ ਲਈ ਪੈਸੇ ਲਏ ਗਏ ਸਨ। ਦਰਅਸਲ, ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਅਰੋੜਾ ‘ਤੇ ਸਪਾ ਸੈਂਟਰ ਦੇ ਮਾਲਕ ਕੋਲੋਂ ਪੈਸੇ ਲੈਣ ਦੇ ਮਾਮਲੇ ਵਿਚ ਆਪਣੇ ਹੀ ਥਾਣੇ ਰਾਮਾਮੰਡੀ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਦਰਜ ਕੀਤੀ ਗਈ ਐੱਫ. ਆਈ. ਆਰ ‘ਚ ਰਾਜੇਸ਼ ਅਰੋੜਾ ਦੇ ਇਲਾਵਾ 2 ਹੋਰ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਰਾਜੇਸ਼ ਅਰੋੜਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਰਾਮਾਮੰਡੀ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸਪਾ ਸੈਂਟਰ ਦਾ ਹੈ ਅਤੇ ਐੱਫ਼. ਆਈ. ਆਰ. ਵੀ ਥਾਣਾ ਰਾਮਾਮੰਡੀ ਵਿਚ ਆਈ. ਪੀ. ਸੀ. ਦੀ ਧਾਰਾ 342 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ 337 ਨੰਬਰ ਦਰਜ ਕੀਤੀ ਗਈ ਹੈ।
Punjab Bani 08 December,2023
ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ
ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ ਪਟਿਆਲਾ, 8 ਦਸੰਬਰ, 2023: ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਸਨ। ਮੁਲਾਕਾਤ ਦੌਰਾਨ ਜਥੇਦਾਰ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਲਈਰਾਜ਼ੀ ਕਰ ਲਿਆ। ਜਥੇਦਾਰ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ। ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 31 ਦਸੰਬਰ ਤੱਕ ਉਹਨਾਂ ਦੇ ਕੇਸ ਦਾ ਫੈਸਲਾ ਕੀਤਾ ਜਾਵੇ।
Punjab Bani 08 December,2023
ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ
ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ ਹੈਦਰਾਬਾਦ : ਕਾਂਗਰਸ ਵਿਧਾਇਕ ਦਲ ਦੇ ਨੇਤਾ ਰੇਵੰਤ ਰੈਡੀ ਨੇ ਵੀਰਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜਪਾਲ ਤਮਿਲਿਸਾਈ ਸੌਂਦਰਰਾਜਨ ਨੇ ਐੱਲਬੀ ਸਟੇਡੀਅਮ ਵਿੱਚ ਹੋਏ ਸਹੁੰ ਚੁੱਕ ਸਮਾਰੋਹ ਵਿੱਚ ਰੇਵੰਤ ਰੈਡੀ ਨੂੰ ਮੁੱਖ ਮੰਤਰੀ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਰੇਵੰਤ ਰੈਡੀ ਤੇਲੰਗਾਨਾ ਵਿੱਚ ਕਾਂਗਰਸ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਨਿਯੁਕਤ ਹੋਏ। ਦਰਅਸਲ, ਸੰਨ 2014 ਵਿੱਚ ਤੇਲੰਗਾਨਾ ਰਾਜ ਦਾ ਗਠਨ ਹੋਇਆ ਸੀ ਅਤੇ ਉਦੋਂ ਤੋਂ ਇੱਥੇ ਚੰਦਰਸ਼ੇਖਰ ਰਾਵ ਦੀ ਅਗਵਾਈ ਵਿੱਚ ਭਾਰਤ ਰਾਸ਼ਟਰ ਸੰਮਤੀ (ਬੀਆਰਐੱਸ) ਦੀ ਸਰਕਾਰ ਸੀ। ਹਾਲਾਂਕਿ, ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਬੀਆਰਐੱਸ ਨੂੰ ਹਰਾ ਕੇ ਸਰਕਾਰ ਦਾ ਗਠਨ ਕੀਤਾ। ਸੰਨ 20214 ਵਿੱਚ ਬਣੇ ਰਾਜ ਦੇ ਉਪ ਮੁੱਖ ਮੰਤਰੀ ਵਜੋ. ਮੱਲੂ ਬੀ ਵਿਕਰਮਾਰਕ ਨੇ ਸਹੁੰ ਚੁੱਕੀ। ਐੱਲਬੀ ਸਟੇਡੀਅਮ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮਈਆ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸਾਬਕਾ ਚੇਅਰਪਰਸਨ ਸੋਨੀਆ ਗਾਂਧੀ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ, ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਸਮੇਤ ਹੋਰ ਨੇਤਾ ਮੌਜ਼ੂਦ ਸਨ। ਰਾਜਪਾਲ ਨੇ ਇਕ ਉੱਪ ਮੁੱਖ ਮੰਤਰੀ ਸਣੇ 11 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਦੋ ਮਹਿਲਾ ਵਿਧਾਇਕ ਵੀ ਸ਼ਾਮਲ ਹਨ। ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਵਿਧਾਇਕਾਂ ਵਿੱਚ ਐੱਨ ਉਤਮ ਕੁਮਾਰ ਰੈਡੀ, ਸੀ ਦਮੋਦਰ ਰਾਜਨਰਸਿਮਹਾ, ਕੋਮਾਟੀਰੈਡੀ ਵੈਂਕਟ ਰੈਡੀ, ਪੋਨਮ ਪ੍ਰਭਾਕਰ, ਥੁਮਾਲਾ ਨਾਗੇਸ਼ਵਰ ਰਾਵ ਸਮੇਤ ਹੋਰ ਸ਼ਾਮਲ ਹਨ।
Punjab Bani 07 December,2023
ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਇਨਾਅਤ ਰੰਧਾਵਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ
ਕਾਂਗਰਸ ਨੇਤਾ ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਇਨਾਅਤ ਰੰਧਾਵਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ - ਪਟਿਆਲਾ ਸਥਿਤ ਬਾਰਾਂਦਰੀ ਰਿਹਾਇਸ਼ ਵਿਖੇ ਹੋਇਆ ਦੋਵਾਂ ਦਾ ਵਿਆਹ : ਪੁੱਜੀਆਂ ਕਈ ਹਸਤੀਆਂ ਚੰਡੀਗੜ , 7 ਦਸੰਬਰ 2023 : ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਕਰਨ ਸਿੱਧੂ ਦਾ ਵਿਆਹ ਇਨਾਇਤ ਰੰਧਾਵਾ ਨਾਲ ਉਨ੍ਹਾਂ ਦੀ ਪਟਿਆਲਾ ਸਥਿਤ ਬਾਰਾਂਦਰੀ ਰਿਹਾਇਸ਼ 'ਤੇ ਹੋਇਆ। ਵੀਰਵਾਰ ਸ਼ਾਮ ਨੂੰ ਨਿਮਰਾਣਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਇਸ 'ਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ। ਨਵਜੋਤ ਸਿੰਘ ਸਿੱਧੂ ਦੀ ਨੂੰਹ ਇਨਾਇਤ ਰੰਧਾਵਾ ਵੀ ਪੰਜਾਬੀ ਹੈ ਅਤੇ ਪਟਿਆਲਾ ਵਿੱਚ ਹੀ ਰਹਿੰਦੀ ਹੈ। ਉਹ ਫੌਜੀ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਪਟਿਆਲਾ ਦੇ ਮਸ਼ਹੂਰ ਮਨਿੰਦਰ ਰੰਧਾਵਾ ਦੀ ਬੇਟੀ ਹੈ। ਇਨਾਇਤ ਦੇ ਪਿਤਾ ਮਨਿੰਦਰ ਰੰਧਾਵਾ ਇਸ ਸਮੇਂ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਸਿੱਧੂ ਦੇ ਬੇਟੇ ਕਰਨ ਦੀ ਗੱਲ ਕਰੀਏ ਤਾਂ ਸਾਲ 2018 ਵਿੱਚ ਕਰਨ ਸਿੱਧੂ ਨੂੰ ਪੰਜਾਬ ਸਰਕਾਰ ਵਿੱਚ ਅਸਿਸਟੈਂਟ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਪਰ ਵਿਰੋਧੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਤੀਕਰਮ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪਿੱਛੇ ਹਟ ਗਏ ਅਤੇ ਮੀਡੀਆ ਨੂੰ ਕਿਹਾ ਕਿ ਕਰਨ ਅਹੁਦਾ ਸਵੀਕਾਰ ਨਹੀਂ ਕਰਨਗੇ। ਐਮਿਟੀ ਯੂਨੀਵਰਸਿਟੀ ਤੋਂ ਐਲਐਲਬੀ ਕਰਨ ਤੋਂ ਬਾਅਦ, ਕਰਨ ਨੇ ਬੈਂਜਾਮਿਨ ਐਨ ਕਾਰਡੋਜ਼ੋ ਸਕੂਲ ਆਫ ਲਾਅ, ਨਿਊਯਾਰਕ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ ਅਤੇ ਉਹ ਇੱਕ ਵਕੀਲ ਹਨ। ਆਪਣੇ ਮਾਤਾ-ਪਿਤਾ ਦੇ ਰਾਜਨੀਤੀ ਵਿੱਚ ਹੋਣ ਦੇ ਬਾਵਜੂਦ ਕਰਨ ਸਿੰਘ ਰਾਜਨੀਤੀ ਅਤੇ ਲਾਈਮ ਲਾਈਟ ਤੋਂ ਦੂਰ ਰਹਿੰਦੇ ਹਨ। ਫਿਲਹਾਲ, ਉਸ ਨੇ ਇੱਕ ਚੰਗਾ ਪੁੱਤਰ ਹੋਣ ਦਾ ਆਪਣਾ ਫਰਜ਼ ਨਿਭਾਇਆ ਹੈ ਅਤੇ ਆਪਣੀ ਮਾਂ ਦੇ ਜ਼ੋਰ ਪਾਉਣ 'ਤੇ ਵਿਆਹ ਕਰਨ ਲਈ ਰਾਜ਼ੀ ਹੋਏ ਹਨ।
Punjab Bani 07 December,2023
ਪ੍ਰਨੀਤ ਕੌਰ ਨੇ ਟਰੇਨ 14525/26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ
ਪ੍ਰਨੀਤ ਕੌਰ ਨੇ ਟਰੇਨ 14525/26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ ਰੇਲ ਮੰਤਰਾਲੇ ਨੂੰ ਰੇਲਗੱਡੀ ਨੂੰ ਬੰਦ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ, ਕਿਉਂਕਿ ਇਹ ਉੱਤਰੀ ਭਾਰਤ ਦੇ ਹਜ਼ਾਰਾਂ ਲੋਕਾਂ ਦੇ ਰੋਜ਼ਗਾਰ ਨੂੰ ਪ੍ਰਭਾਵਿਤ ਕਰਦੀ ਹੈ ਦਿੱਲੀ/ਪਟਿਆਲਾ, 7 ਦਸੰਬਰ ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਉਠਾਇਆ। ਅੱਜ ਲੋਕ ਸਭਾ ਵਿੱਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਬੋਲਦਿਆਂ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਸਪੀਕਰ ਸਾਹਿਬ, ਤੁਹਾਡੇ ਰਾਹੀਂ ਮੈਂ ਰੇਲਵੇ ਮੰਤਰਾਲੇ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੀ ਹਾਂ ਕਿ ਉੱਤਰੀ ਰੇਲਵੇ ਦੇ ਅਧਿਕਾਰੀਆਂ ਨੇ ਰੇਲ ਗੱਡੀ ਨੰਬਰ 14525/14526 ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ 3 ਮਹੀਨਿਆਂ ਲਈ ਧੁੰਦ ਵਾਲੇ ਮੌਸਮ ਦਾ ਹਵਾਲਾ ਦੇਕੇ ਬੰਦ ਕਰ ਦਿੱਤਾ ਹੈ, ਇਹ ਧਿਆਨ ਵਿੱਚ ਰੱਖੇ ਬਿਨਾਂ ਕਿ ਇਹ ਰੇਲਗੱਡੀ ਉੱਤਰੀ ਭਾਰਤ ਦੇ ਕੰਮਕਾਜੀ ਲੋਕਾਂ ਲਈ ਬਹੁਤ ਜ਼ਰੂਰੀ ਹੈ ਅਤੇ ਮਹੀਨਾਵਾਰ ਸੀਜ਼ਨ ਟਿਕਟ ਧਾਰਕਾਂ ਲਈ ਸਭ ਤੋਂ ਵੱਧ ਸੁਵਿਧਾਜਨਕ ਹੈ ਜੋ ਆਪਣੀ ਨੌਕਰੀ ਤੱਕ ਪਹੁੰਚਣ ਲਈ ਦੂਜੇ ਸ਼ਹਿਰਾਂ ਵਾਸਤੇ ਰੋਜ਼ਾਨਾ ਯਾਤਰਾ ਕਰਦੇ ਹਨ।" ਪ੍ਰਨੀਤ ਕੌਰ ਨੇ ਅੱਗੇ ਕਿਹਾ, "ਇਕੱਲੇ ਮੇਰੇ ਪਟਿਆਲਾ ਸੰਸਦੀ ਹਲਕੇ ਤੋਂ ਲਗਭਗ 1000 ਲੋਕ ਇਨ੍ਹਾਂ ਦੋਵਾਂ ਰੇਲਗੱਡੀਆਂ ਰਾਹੀਂ ਰੋਜ਼ਾਨਾ ਆਉਂਦੇ-ਜਾਂਦੇ ਹਨ ਅਤੇ ਇਹ ਇਕਲੌਤੀ ਮੇਲ ਟਰੇਨ ਹੈ ਜੋ ਅੰਬਾਲਾ ਕੈਂਟ ਤੋਂ ਸ਼੍ਰੀ ਗੰਗਾਨਗਰ ਤੱਕ ਸਵੇਰ ਤੋਂ ਦੇਰ ਸ਼ਾਮ ਤੱਕ ਚੱਲਦੀ ਹੈ।" ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਗੇ ਕਿਹਾ, "ਇਸ ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਮੈਂ ਰੇਲ ਮੰਤਰੀ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਜਲਦੀ ਤੋਂ ਜਲਦੀ ਇਸ ਟਰੇਨ ਨੂੰ ਮੁੜ ਚਾਲੂ ਕਰਨ ਦੀ ਅਪੀਲ ਕਰਦੀ ਹਾਂ।"
Punjab Bani 07 December,2023
ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ
ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਤਸਕਰੀ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲਿ੍ਹਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ - ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਪੁਲਿਸ ਟੀਮਾਂ ਨੇ ਅਪ੍ਰੇਸ਼ਨ ਦੌਰਾਨ 26 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 23 ਐਫਆਈਆਰ ਕੀਤੀਆਂ ਦਰਜ ; 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ - ਪੁਲਿਸ ਟੀਮਾਂ ਨੇ 3760 ਵਾਹਨਾਂ ਦੀ ਕੀਤੀ ਚੈਕਿੰਗ , ਜਿਨ੍ਹਾਂ ਚੋਂ 271 ਦੇ ਕੀਤੇ ਚਲਾਨ ਅਤੇ 46 ਵਾਹਨ ਕੀਤੇ ਜ਼ਬਤ - ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਨਕੇਲ ਕੱਸਣ ਤੋਂ ਇਲਾਵਾ ਨਸ਼ਾ ਅਤੇ ਸ਼ਰਾਬ ਦੀ ਤਸਕਰੀ ’ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਕੀਤੀ ਗਈ ਚੈਕਿੰਗ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 6 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਵੀ ਬਾਜ਼ ਅੱਖ ਰੱਖੀ ਜਾ ਸਕੇ । ਇਹ ਚੈਕਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕੋ ਸਮੇਂ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਬਠਿੰਡਾ, ਪਟਿਆਲਾ ਅਤੇ ਰੂਪਨਗਰ ਰੇਂਜ ਦੇ ਏ.ਡੀ.ਜੀ. ਪੀ, ਫਰੀਦਕੋਟ ਰੇਂਜ ਦੇ ਆਈਜੀਐਸਪੀ ਅਤੇ ਬਾਰਡਰ, ਜਲੰਧਰ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਨੂੰ ਸਰਹੱਦੀ ਰਾਜਾਂ ਦੇ ਆਪਣੇ ਹਮਰੁਤਬਾ ਰੇਂਜ ਆਈਜੀਐਸਪੀ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ-5’ ਦੇ ਹਿੱਸੇ ਵਜੋਂ ਨਾਕਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। । ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ 10 ਜ਼ਿਲਿ੍ਹਆਂ ਦੇ ਸਾਰੇ 131 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ ਹਨ, ’ਤੇ ਇੰਸਪੈਕਟਰਾਂ/ਡੀ.ਐਸ.ਪੀ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਲੈਸ ਮਜ਼ਬੂਤ ਨਾਕੇ ਲਗਾਏ ਗਏ । 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਉਨ੍ਹਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ । ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਲੋਕਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ ਹਰੇਕ ਨਾਲ ਦੋਸਤਾਨਾ ਢੰਗ ਅਤੇ ਹਲੀਮੀ ਨਾਲ ਪੇਸ਼ ਆਉਣ।”’’ ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਦਾਖਲ/ਬਾਹਰ ਜਾਣ ਵਾਲੇ 3760 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਚਲਾਨ ਕੀਤੇ ਗਏ ਅਤੇ 46 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 23 ਐਫਆਈਆਰ ਦਰਜ ਕਰਕੇ 26 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ। ਇਸ ਦੌਰਾਨ ਪੁਲਿਸ ਟੀਮਾਂ ਨੇ 211 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦਗਾਰ ਹੁੰਦੇ ਹਨ।
Punjab Bani 06 December,2023
ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ
ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸੰਸਦ ਮੈਂਬਰ ਕਿਰੋੜੀ ਲਾਲ ਮੀਨਾ, ਰਾਜਵਰਧਨ ਸਿੰਘ ਰਾਠੌਰ, ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ, ਰਾਕੇਸ਼ ਸਿੰਘ, ਉਦੈ ਪ੍ਰਤਾਪ, ਰੀਤੀ ਪਾਠਕ, ਅਰੁਣ ਸਾਓ, ਗੋਮਤੀ ਸਾਈਂ, ਦੀਆ ਕੁਮਾਰੀ ਅਤੇ ਕਿਰੋਨੀ ਲਾਲ ਮੀਨਾ ਨੇ ਬੁੱਧਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਕੁੱਲ 21 ਸੰਸਦ ਮੈਂਬਰਾਂ ਨੂੰ ਮੈਦਾਨ ‘ਚ ਉਤਾਰਿਆ ਸੀ, ਜਿਨ੍ਹਾਂ ‘ਚੋਂ 12 ਜਿੱਤੇ ਸਨ ਅਤੇ ਬਾਕੀ 9 ਸੰਸਦ ਮੈਂਬਰ ਚੋਣ ਹਾਰ ਗਏ ਸਨ। ਜਦੋਂ ਕਿ ਬਾਬਾ ਬਾਲਕ ਨਾਥ ਅਤੇ ਰੇਣੂਕਾ ਸਿੰਘ ਨੇ ਅਜੇ ਤੱਕ ਅਸਤੀਫਾ ਨਹੀਂ ਦਿੱਤਾ ਹੈ। ਕਿਉਂਕਿ ਉਹ ਅੱਜ ਲੋਕ ਸਭਾ ਵਿੱਚ ਨਹੀਂ ਆਏ। ਇਹ ਦੋਵੇਂ ਸੰਸਦ ਮੈਂਬਰ ਵੀ ਜਲਦੀ ਹੀ ਆਪਣੇ ਅਸਤੀਫੇ ਸੌਂਪ ਦੇਣਗੇ। ਭਾਜਪਾ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ ਅਤੇ ਇਹ ਯੋਜਨਾ ਭਾਜਪਾ ਦੇ ਕੰਮ ਆਈ।ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੀਐਮ ਮੋਦੀ, ਲੋਕ ਸਭਾ ਸਪੀਕਰ ਅਤੇ ਰਾਜ ਸਭਾ ਚੇਅਰਮੈਨ ਨਾਲ ਮੁਲਾਕਾਤ ਦੌਰਾਨ ਇਨ੍ਹਾਂ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕੀਤੀ। ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੇਪੀ ਨੱਡਾ ਨਾਲ ਮੁਲਾਕਾਤ ਕਰਕੇ ਅਸਤੀਫਾ ਦੇ ਦਿੱਤਾ ਹੈ।
Punjab Bani 06 December,2023
ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ
ਕਰਣੀ ਸੈਨਾ ਦੇ ਮੁਖੀ ਸੁਖਦੇਵ ਗੋਗਾਮਾੜੀ ਦੇ ਕਾਤਲ ਕੀਤੇ ਗ੍ਰਿਫ਼ਤਾਰ ਜੈਪੁਰ : ਰਾਜਸਥਾਨ ਦੇ ਜੈਪੁਰ 'ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ( ਨੂੰ ਗੋਲ਼ੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੇ ਦੇਹਾਂਤ 'ਤੇ ਰਾਜਪੂਤ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ 'ਚ ਰਾਜਪੂਤ ਭਾਈਚਾਰੇ ਨੇ ਅੱਜ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਹੈ। ਇਕ ਮੁਲਜ਼ਮ ਦਾ ਨਾਂ ਰੋਹਿਤ ਰਾਠੌਰ ਹੈ ਜੋ ਕਿ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਉੱਥੇ ਹੀ ਦੂਜੇ ਦਾ ਨਾਂ ਨਿਤਿਨ ਫੌਜੀ ਹੈ। ਉਹ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ। ਦੋਵਾਂ ਨੇ ਮਿਲ ਕੇ ਸੁਖਦੇਵ ਸਿੰਘ ਗੋਗਾਮੇਦੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
Punjab Bani 06 December,2023
ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 5 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ( ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜੋ ਕਿ ਉਕਤ ਮਿਲਕ ਪਲਾਂਟ ਵਿੱਚ ਇੱਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 05 December,2023
3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
3000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 4 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Punjab Bani 05 December,2023
ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਆਈ.ਐਸ.ਵਾਈ.ਐਫ. ਦੇ ਕਾਰਕੁਨ ਪਰਮਜੀਤ ਢਾਡੀ ਯੂ.ਕੇ ਤੋਂ ਸੰਸਥਾ ਵਿੱਚ ਨਵੇਂ ਅੱਤਵਾਦੀਆਂ ਦੀ ਭਰਤੀ, ਮਦਦ ਅਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ ਰਿਹਾ ਸੀ ਸੰਚਾਲਨ : ਡੀਜੀਪੀ ਪੰਜਾਬ ਗੌਰਵ ਯਾਦਵ - ਆਈ.ਐਸ.ਵਾਈ.ਐਫ. ਦੇ ਪੂਰੇ ਨੈੱਟਵਰਕ ਅਤੇ ਗ੍ਰਿਫਤਾਰ ਕੀਤੇ ਦੋਸ਼ੀਆਂ ਦੇ ਹੋਰ ਸੰਪਰਕਾਂ ਦਾ ਪਤਾ ਲਗਾਉਣ ਜਾਂਚ ਜਾਰੀ: ਸੁਖਮਿੰਦਰ ਮਾਨ ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਤਵਾਦ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਸਥਿਤ ਅੱਤਵਾਦੀ ਲਖਬੀਰ ਰੋਡੇ ਦੇ ਕਰੀਬੀ ਸਾਥੀ ਪਰਮਜੀਮ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡੇ ਤੋਂ ਗ੍ਰਿਫਤਾਰ ਕਰਕੇ, ਅੱਤਵਾਦੀਆਂ ਦੀ ਭਰਤੀ ਕਰਨ, ਫੰਡਿੰਗ ਅਤੇ ਸਹਾਇਤਾ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪਰਮਜੀਤ ਸਿੰਘ, ਇੱਕ ਬ੍ਰਿਟਿਸ਼ ਨਾਗਰਿਕ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ) ਦਾ ਇੱਕ ਸੰਸਥਾਪਕ ਮੈਂਬਰ ਹੈ, ਜੋ 90 ਦੇ ਮੁਢਲੇ ਦਹਾਕੇ ਵਿੱਚ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਬਾਅਦ ’ਚ 2003 ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਹ ਅੱਤਵਾਦਕ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ, ਦੋਸ਼ੀ ਯੂ.ਕੇ ਵਾਪਸ ਪਰਤਿਆ ਪਰ ਯੂ.ਕੇ ਅਤੇ ਹੋਰ ਯੂਰਪੀਅਨ ਦੇਸ਼ਾਂ ਵਿੱਚ ਸੰਗਠਨ ਲਈ ਇੱਕ ਪ੍ਰੇਰਕ, ਭਰਤੀ ਕਰਨ ਵਾਲੇ ਅਤੇ ਫੰਡ ਇਕੱਠਾ ਕਰਨ ਵਾਲੇ ਮੈਂਬਰ ਵਜੋਂ ਕੰਮ ਕਰਦਿਆਂ ਉਸਨੇ ਆਈ.ਐਸ.ਵਾਈ.ਐਫ. ਵਿੱਚ ਆਪਣੀਆਂ ਗਤੀਵਿਧੀਆਂ ਜਾਰੀ ਰੱਖੀਆਂ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 2021 ਵਿੱਚ, ਦੋਸ਼ੀ ਪਰਮਜੀਤ ਢਾਡੀ ਦਾ ਨਾਮ ਪੰਜਾਬ ਵਿੱਚ ਆਈ.ਐਸ.ਵਾਈ.ਐਫ. ਕੇਡਰ ਦੇ ਪੁਨਰਗਠਨ ਕਰਨ ਵਾਲਿਆਂ ਵਿੱਚ ਸ਼ਾਮਲ ਪਾਇਆ ਗਿਆ ਸੀ। ਜੋ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਵਿਸ਼ੇਸ਼ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਫੰਡ ਅਤੇ ਖਾੜਕੂ ਹਾਰਡਵੇਅਰ ਦਾ ਇੰਤਜ਼ਾਮ ਕਰਦਾ ਸੀ। ਉਨ੍ਹਾਂ ਕਿਹਾ ਕਿ ਢਾਡੀ ਦੇ ਪੰਜਾਬ ਵਿੱਚ ਦਹਿਸ਼ਤੀ ਫੰਡਿੰਗ ਅਤੇ ਹੋਰ ਦਮਨਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਸਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਐਲ.ਓ.ਸੀ. ਜਾਰੀ ਕੀਤਾ ਗਿਆ ਸੀ। ਉਕਤ ਗ਼ਿ੍ਰਫਤਾਰੀ ਨੂੰ ਖਿੱਤੇ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦਹਿਸ਼ਤੀ ਮਾਡਿਊਲ ਲਈ ਇੱਕ ਵੱਡਾ ਝਟਕਾ ਕਰਾਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੂਰੇ ਅਤਿਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਨਿਰੰਤਰ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮ ਪਰਮਜੀਤ ਢਾਡੀ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਸੋਮਵਾਰ ਨੂੰ ਸ੍ਰੀ ਗੁਰੂ ਰਾਮਦਾਸ ਏਅਰਪੋਰਟ, ਅੰਮ੍ਰਿਤਸਰ ਤੋਂ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਪੰਜਾਬ ਸਿੰਘ ਦੇ ਨਾਮ ਵਾਲੇ ਬ੍ਰਿਟਿਸ਼ ਪਾਸਪੋਰਟ ’ਤੇ ਯੂਕੇ ਜਾਣ ਲਈ ਜਹਾਜ਼ ਵਿੱਚ ਸਵਾਰ ਹੋ ਰਿਹਾ ਸੀ। ਪੁਲਿਸ ਵਲੋਂ ਢਾਡੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ 13, 16, 17, 18, 18-ਬੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਦੀ ਧਾਰਾ 20, ਵਿਸਫੋਟਕ ਐਕਟ ਦੀ ਧਾਰਾ 3,4,5, ਅਸਲਾ ਐਕਟ ਦੀ ਧਾਰਾ 25, ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ ਅਤੇ 29 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 120, 120-ਬੀ ਤਹਿਤ ਐਫਆਈਆਰ ਨੰਬਰ 18 ਮਿਤੀ 02.09.2021 ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਪਹਿਲਾਂ ਹੀ ਦਰਜ ਕੇਸ ਦਰਜ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਢਾਡੀ ਲਖਬੀਰ ਸਿੰਘ ਰੋਡੇ ਦੇ ਲਗਾਤਾਰ ਸੰਪਰਕ ਵਿੱਚ ਸੀ। ਏਆਈਜੀ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਕਸਰ ਆਉਂਦਾ-ਜਾਂਦਾ ਸੀ ਅਤੇ ਰੋਡੇ ਦੇ ਨਿਰਦੇਸ਼ਾਂ ’ਤੇ, ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦੇ ਹੋਏ ਨੌਜਵਾਨਾਂ ਦੀ ਪਛਾਣ ਕਰਦਾ ਸੀ ਅਤੇ ਉਨ੍ਹਾਂ ਨੂੰ ਅੱਤਵਾਦੀ ਗਤੀਵਿਧੀਆਂ ਦਾ ਹਿੱਸਾ ਬਣਨ ਲਈ ਪ੍ਰੇਰਦਾ ਸੀ।
Punjab Bani 05 December,2023
ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ
ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ ਪੰਜਾਬ 'ਚ ਜਲਦੀ ਹੀ ਡੁੱਬੇਗਾ ਆਪ ਦਾ ਸੂਰਜ : ਭਾਜਪਾ ਚੰਡੀਗੜ੍ਹ, 5 ਦਸੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕੁੱਲ 205 ਸੀਟਾਂ 'ਤੇ ਚੋਣ ਲੜੀ ਸੀ ਅਤੇ ਸਾਰੀਆਂ ਸੀਟਾਂ ਹਾਰ ਗਈ। ਅਜਿਹੇ 'ਚ ਪਾਰਟੀ ਨੂੰ ਮੱਧ ਪ੍ਰਦੇਸ਼ 'ਚ ਸਿਰਫ 0.53 ਫੀਸਦੀ, ਛੱਤੀਸਗੜ੍ਹ 'ਚ 0.93 ਫੀਸਦੀ ਅਤੇ ਰਾਜਸਥਾਨ 'ਚ 0.38 ਫੀਸਦੀ ਵੋਟਾਂ ਹੀ ਮਿਲ ਸਕੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਮਹਿਲਾ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਮਹਿਲਾ ਵੋਟਰਾਂ ਨੇ ਜਿਸ ਤਰ੍ਹਾਂ ਧੋਖੇ ਦਾ ਬਦਲਾ ਲਿਆ ਹੈ, ਉਸੇ ਤਰ੍ਹਾਂ ਨਾਲ ਪੰਜਾਬ ਦੀਆਂ ਮਹਿਲਾ ਵੋਟਰਾਂ ਬਦਲਾ ਲੈਣਗੀਆਂ। ਸ਼ੇਰਗਿੱਲ ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਬਾਰੇ ਵਿਸ਼ੇਸ਼ ਤੌਰ 'ਤੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਧੋਖਾ ਕਰਨਾ ਅਤੇ ਪਿੱਠ 'ਚ ਛੁਰਾ ਮਾਰਨਾ ਇਹ ਦਰਸਾਉਂਦਾ ਹੈ ਕਿ ਆਪਣੀ ਐਡਵਰਟਾਈਜਿੰਗ ਪਾਰਟੀ (ਆਪ) ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕਿੰਨਾ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਤੋੜ ਕੇ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਇਸੇ ਸਿਲਸਿਲੇ ਵਿੱਚ ਪੰਜਾਬ ਵਿੱਚ ਆਪ ਨੂੰ ਸੱਤਾ ਵਿੱਚ ਆਏ ਇੱਕ ਸਾਲ ਨੌਂ ਮਹੀਨੇ ਦਾ ਸਮਾਂ ਹੋ ਗਿਆ ਹੈ, ਪਰ ਇਸਨੇ ਆਪਣਾ ਮੁੱਖ ਚੋਣ ਵਾਅਦਾ ਪੂਰਾ ਨਾ ਕਰਕੇ ਕਰੀਬ 1.31 ਕਰੋੜ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਤੋਂ ਅਜੇ ਤੱਕ ਵਾਂਝਾ ਰੱਖਿਆ ਹੋਇਆ ਹੈ। ਸ਼ੇਰਗਿੱਲ ਨੇ ਆਪ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ 'ਚ ਚੋਣ ਪ੍ਰਚਾਰ 'ਤੇ ਸਰਕਾਰੀ ਖਜ਼ਾਨੇ 'ਚੋਂ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ, ਪਰ ਇਨ੍ਹਾਂ ਸੂਬਿਆਂ ਦੇ ਲੋਕਾਂ ਨੇ ਉਨ੍ਹਾਂ ਦੇ ਫਰਜ਼ੀ ਪੰਜਾਬ ਮਾਡਲ ਨੂੰ ਨਹੀਂ ਖਰੀਦਿਆ ਅਤੇ ਆਪ ਨੂੰ ਨੋਟਾ ਨਾਲੋਂ ਵੀ ਘੱਟ ਵੋਟਾਂ ਮਿਲੀਆਂ। ਅਜਿਹੇ 'ਚ ਭਾਜਪਾ ਆਗੂ ਨੇ ਸਵਾਲ ਕੀਤਾ ਕਿ ਜੇਕਰ ਮਾਨ ਸਰਕਾਰ ਪਾਰਟੀ ਦੀ ਪਹੁੰਚ ਨੂੰ ਦੂਜੇ ਸੂਬਿਆਂ 'ਚ ਫੈਲਾਉਣ ਅਤੇ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਖਾਹਿਸ਼ਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ 'ਚ ਕਰੋੜਾਂ ਰੁਪਏ ਬਰਬਾਦ ਕਰ ਸਕਦੀ ਹੈ, ਤਾਂ ਫਿਰ ਸਰਕਾਰ ਆਪਣੇ ਹੀ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਹਰ ਮਹੀਨੇ ਦੀ ਵਿੱਤੀ ਸਹਾਇਤਾ ਦੇਣ ਦਾ ਆਪਣਾ ਵਾਅਦਾ ਕਿਉਂ ਨਹੀਂ ਪੂਰਾ ਕਰ ਰਹੀ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਮੀਡੀਆ ਵਿੱਚ ਆਪਣੀ ਤਸਵੀਰ ਦੇਖਣ ਦੇ ਇੰਨੇ ਸ਼ੌਕੀਨ ਹਨ ਕਿ ਕਰੋੜਾਂ ਰੁਪਈਆਂ ਦੇ ਫੰਡ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਰਤੇ ਜਾਣ ਦੀ ਬਜਾਏ ਉਨ੍ਹਾਂ ਦੇ ਪ੍ਰਚਾਰ 'ਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਸਾਰਿਆਂ ਨੂੰ ਪਤਾ ਲੱਗ ਚੁੱਕਾ ਹੈ ਕਿ ਆਪ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਧੋਖਾ ਦੇ ਕੇ ਵੱਡੀ ਗਲਤੀ ਕੀਤੀ ਹੈ। ਪੰਜਾਬ ਦੀਆਂ ਮਹਿਲਾ ਵੋਟਰ ਇਸ ਸਰਕਾਰ ਨੂੰ ਆਉਣ ਵਾਲੀਆਂ ਪੰਚਾਇਤੀ ਅਤੇ ਨਗਰ ਨਿਗਮ ਚੋਣਾਂ ਵਿੱਚ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਉਨ੍ਹਾਂ ਆਪ ਨੂੰ ਵੱਡੇ ਝੂਠਾਂ ਦੀ ਪਾਰਟੀ ਕਰਾਰ ਦਿੱਤਾ।
Punjab Bani 05 December,2023
ਸਾਇਕਲੋਨ ਮਿਚੌਂਗ ਅੱਜ ਟਕਰਾ ਸਕਦਾ ਹੈ ਆਂਧਰਾ ਪ੍ਰਦੇਸ਼ ਨਾਲ
ਸਾਇਕਲੋਨ ਮਿਚੌਂਗ ਅੱਜ ਟਕਰਾ ਸਕਦਾ ਹੈ ਆਂਧਰਾ ਪ੍ਰਦੇਸ਼ ਨਾਲ - ਹੁਣ ਤੱਕ ਚੇਨਈ 'ਚ ਤੂਫਾਨ ਨੇ ਲਈਆਂ 8 ਜਾਨਾਂ; 200 ਤੋਂ ਵੱਧ ਟਰੇਨਾਂ ਰੱਦ ਨਵੀਂ ਦਿੱਲੀ : ਚੱਕਰਵਾਤ 'ਮਿਚੌਂਗ' ਅੱਜ (05-12-23) ਦੱਖਣੀ ਆਂਧਰਾ ਪ੍ਰਦੇਸ਼ ਤੇ ਉੱਤਰੀ ਤਾਮਿਲਨਾਡੂ ਦੇ ਤੱਟਾਂ ਨਾਲ ਟਕਰਾ ਸਕਦਾ ਹੈ। ਇਸ ਦੌਰਾਨ 90 ਤੋਂ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਤਾਮਿਲਨਾਡੂ ਤੇ ਆਂਧਰਾ ਪ੍ਰਦੇਸ਼ 'ਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋ ਰਹੀ ਹੈ। ਚੇਨਈ ਹਵਾਈ ਅੱਡੇ ਦਾ ਰਨਵੇ ’ਤੇ ਪਾਣੀ ਭਰ ਗਿਆ ਹੈ। ਚੇਨਈ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਲਗਭਗ 70 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। 33 ਉਡਾਣਾਂ ਨੂੰ ਚੇਨਈ ਤੋਂ ਬੈਂਗਲੁਰੂ ਵੱਲ ਮੋੜ ਦਿੱਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਦੁਪਹਿਰ 2.30 ਵਜੇ ਮਿਚੌਂਗ ਚੇਨਈ ਤੋਂ ਲਗਭਗ 100 ਕਿਲੋਮੀਟਰ ਉੱਤਰ-ਪੂਰਬ ਤੇ ਨੇਲੋਰ ਤੋਂ 120 ਕਿਲੋਮੀਟਰ ਦੱਖਣ-ਪੂਰਬ ਵੱਲ ਕੇਂਦਰਿਤ ਸੀ। ਤੂਫਾਨ 5 ਦਸੰਬਰ ਦੀ ਸਵੇਰ ਨੂੰ ਬਾਪਟਲਾ ਨੇੜੇ ਨੇਲੋਰ ਅਤੇ ਮਛਲੀਪਟਨਮ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਚੱਕਰਵਾਤ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਨਾਲ ਹੀ ਉਨ੍ਹਾਂ ਨੇ ਚੱਕਰਵਾਤ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਚੱਕਰਵਾਤ ਕਾਰਨ ਚੇਨਈ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੇਨਈ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਚੱਕਰਵਾਤੀ ਤੂਫਾਨ ਮਿਚੌਂਗ ਓਡੀਸ਼ਾ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਗਜਪਤੀ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਅੱਪਰ, ਪ੍ਰਾਇਮਰੀ, ਹਾਈ ਸਕੂਲ ਤੇ ਆਂਗਣਵਾੜੀ ਕੇਂਦਰਾਂ ਨੂੰ 6 ਦਸੰਬਰ ਤੱਕ ਬੰਦ ਰੱਖਿਆ ਗਿਆ ਹੈ। ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਨੇਲੋਰ ਤੇ ਮਛਲੀਪਟਨਮ ਵਿਚਕਾਰ ਪਹੁੰਚਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
Punjab Bani 05 December,2023
ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ
ਜੇਲ ਅੰਦਰ ਬੰਦ ਬਲਵੰਤ ਰਾਜੋਆਣਾ ਨੇ ਕੀਤੀ ਭੁੱਖ ਹੜਤਾਲ ਸ਼ੁਰੂ - ਜੇਲ ਪ੍ਰਸ਼ਾਸ਼ਨ ਵੱਲੋ ਦਿਤਾ ਸਵੇਰ ਦਾ ਖਾਣਾ ਨਹੀ ਖਾਧਾ ਪਟਿਆਲਾ, 5 ਦਸੰਬਰ : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ। ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ। ਉਧਰ, ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਇਸੇ ਦੌਰਾਨ ਸ੍ਰੀ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਇੱਥੇ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪੁੱਜੀ। ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਕੱਲ੍ਹ ਮੁਲਾਕਾਤ ਕਰਨ ਆਏ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।
Punjab Bani 05 December,2023
ਗੈਗਸਟਰ ਲਾਰੈਸ ਬਿਸ਼ਨੋਈ ਉਪਰ ਈਡੀ ਦੀ ਵੱਡੀ ਕਾਰਵਾਈ ,ਕੀਤੀ ਛਾਪਾਮਾਰੀ
ਗੈਗਸਟਰ ਲਾਰੈਸ ਬਿਸ਼ਨੋਈ ਉਪਰ ਈਡੀ ਦੀ ਵੱਡੀ ਕਾਰਵਾਈ ,ਕੀਤੀ ਛਾਪਾਮਾਰੀ ਦਿਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਖਾਲਿਸਤਾਨੀਆਂ ਅਤੇ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ‘ਚ ਲਾਰੈਂਸ ਬਿਸ਼ਨੋਈ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਇਸ ਮਾਮਲੇ ਦੇ ਸਿਲਸਿਲੇ ‘ਚ ਹਰਿਆਣਾ ਅਤੇ ਰਾਜਸਥਾਨ ‘ਚ ਦਰਜਨ ਦੇ ਕਰੀਬ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਬਿਸ਼ਨੋਈ ਉਤੇ ਕਈ ਹੋਰ ਮਾਮਲੇ ਵੀ ਦਰਜ ਹਨ, ਜਿਨ੍ਹਾਂ ‘ਚ ਲੁੱਟ-ਖੋਹ ਅਤੇ ਕਤਲ ਸ਼ਾਮਲ ਹਨ। ਬਿਸ਼ਨੋਈ ਨੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੋਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀਆਂ ਉੱਪਰ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਹਰਿਆਣਾ ਤੇ ਰਾਜਸਥਾਨ ਵਿਚ ਬਿਸ਼ਨੋਈ ਦੇ ਕਰੀਬੀਆਂ ਦੇ ਦਰਜਨ ਤੋਂ ਵੱਧ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਈਡੀ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਬੈਠੇ ਗੈਂਗਸਟਰਾਂ ਖ਼ਿਲਾਫ਼ ਸਰਗਰਮ ਹੋਈ ਹੈ। ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ‘ਚੋਂ ਕੁਝ ਗੈਂਗਸਟਰਾਂ ਦੇ ਖਾਲਿਸਤਾਨੀਆਂ ਨਾਲ ਸਬੰਧ ਵੀ ਪਾਏ ਗਏ ਹਨ।
Punjab Bani 05 December,2023
ਮਸ਼ਹੂਰ ਟੀਵੀ ਅਦਾਕਾਰ ਫਰੈਡਰਿਕਸ ਸੀਆਈਡੀ (ਦਿਨੇਸ਼) ਦੇ ਹੋਇਆ ਦੇਹਾਂਤ
ਮਸ਼ਹੂਰ ਟੀਵੀ ਅਦਾਕਾਰ ਫਰੈਡਰਿਕਸ ਸੀਆਈਡੀ (ਦਿਨੇਸ਼) ਦੇ ਹੋਇਆ ਦੇਹਾਂਤ ਚੰਡੀਗੜ੍ਹ, 5 ਦਸੰਬਰ ਮਸ਼ਹੂਰ ਟੈਲੀਵਿਜ਼ਨ ਸ਼ੋਅ ਸੀਆਈਡੀ ਵਿੱਚ ਫਰੈਡਰਿਕਸ ਦੀ ਭੂਮਿਕਾ ਲਈ ਜਾਣੇ ਜਾਂਦੇ ਅਭਿਨੇਤਾ ਦਿਨੇਸ਼ ਫੜਨੀਸ ਦਾ ਬੀਤੀ ਅੱਧੀ ਰਾਤ ਨੂੰ ਦੇਹਾਂਤ ਹੋ ਗਿਆ। ਉਹ 57 ਸਾਲ ਦੇ ਸਨ। ਫੜਨੀਸ ਦੇ ਸਹਿ-ਅਦਾਕਾਰ ਦਯਾਨੰਦ ਸ਼ੈਟੀ, ਜੋ ਸੀਆਈਡੀ ’ਚਤ ਦਯਾ ਦਾ ਕਿਰਦਾਰ ਨਿਭਾਉਣ ਲਈ ਮਸ਼ਹੂਰ ਹੈ, ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਅਦਾਕਾਰ ਦੀ ਮੌਤ ਜਿਗਰ ਖਰਾਬ ਹੋਣ ਕਾਰਨ ਹੋਈ। ਇਸ ਤੋਂ ਪਹਿਲਾਂ ਅਜਿਹੇ ਦਾਅਵੇ ਸਨ ਕਿ ਫੜਨੀਸ ਨੂੰ ਦਿਲ ਦਾ ਦੌਰਾ ਪਿਆ ਪਰ ਸ਼ੈੱਟੀ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਫੜਨੀਸ ਦੀ ਹਾਲਤ ਨਾਜ਼ੁਕ ਸੀ ਅਤੇ ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ।
Punjab Bani 05 December,2023
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ - ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ - ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ - ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ ਚੰਡੀਗੜ੍ਹ/ਬਠਿੰਡਾ, 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ੍ਹ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂਪੁਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨ੍ਹੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 153, 153ਏ, 505 ਅਤੇ 120ਬੀ ਤਹਿਤ ਐਫਆਈਆਰ ਨੰਬਰ 233 ਮਿਤੀ 03/12/23 ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ।
Punjab Bani 04 December,2023
ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠਿੰਡਾ ਪੁਲਸ ਨੇ ਕੀਤਾ ਐਨਕਾਊਟਰ
ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਦਾ ਬਠਿੰਡਾ ਪੁਲਸ ਨੇ ਕੀਤਾ ਐਨਕਾਊਟਰ ਬਠਿੰਡਾ, 4 ਦਸੰਬਰ : ਬਠਿੰਡਾ ਪੁਲਿਸ ਵੱਲੋਂ ਦਿਨ ਚੜ੍ਹਦੇ ਹੀ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਹੈ। ਐਨਕਾਊਂਟਰ ਵਿੱਚ ਜਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕੱਲ੍ਹ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਨੌਜਵਾਨ ਵੱਲੋਂ ਪੁਲਿਸ ਨੂੰ ਦੇਖ ਕੇ ਗੋਲੀ ਚਲਾਈ ਗਈ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਲੁਟੇਰਾ ਜ਼ਖਮੀ ਹੋਇਆ ਹੈ। ਨੌਜਵਾਨ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।
Punjab Bani 04 December,2023
ਭੇਦਭਰੇ ਹਾਲਾਤ ਵਿੱਚ ਆਪ ਨੇਤਾ ਗੱਡੀ ਵਿਚੋ ਬਰਾਮਦ ਹੋਈ ਲਾਸ਼
ਭੇਦਭਰੇ ਹਾਲਾਤ ਵਿੱਚ ਆਪ ਨੇਤਾ ਗੱਡੀ ਵਿਚੋ ਬਰਾਮਦ ਹੋਈ ਲਾਸ਼ ਨਡਾਲਾ : ਸ਼ਨਿਚਰਵਾਰ ਦੇਰ ਰਾਤ ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਰਾਮਗੜ੍ਹ ਨੇੜੇ ਸਥਿਤ ਕਿੱਲੀ ਸਾਹਿਬ ਗੁਰਦੁਆਰਾ ਕੋਲੋਂ ਕਾਰ 'ਚੋਂ ਆਮ ਆਦਮੀ ਪਾਰਟੀ ਦੇ ਆਗੂ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੁਲੱਥ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਇਕ ਕਾਰ 'ਚ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਕਾਰ ਦੀ ਡਰਾਈਵਰ ਸੀਟ 'ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਬੀਰ ਸਿੰਘ (28) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦੀ ਲਾਸ਼ ਪਈ ਸੀ ਜਿਸ ਨੂੰ ਕਬਜ਼ੇ 'ਚ ਲੈ ਲੈ ਕੇ ਮੋਰਚਰੀ ਚ ਰਖਵਾਇਆ ਹੈ। ਸੁਖਬੀਰ ਸਿੰਘ ਬੀਤੇ ਦਿਨ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਗਿਆ ਸੀ ਪਰ ਉਸ ਦੀ ਲਾਸ਼ ਹਲਕਾ ਭੁੱਲਥ ਤੋਂ ਕਾਰ 'ਚੋਂ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjab Bani 03 December,2023
ਪਾਣੀ ਦੇ ਮਾਮਲੇ ਨੁੰ ਲੈ ਕੇ ਕਿਸਾਨ ਚੰਡੀਗੜ ਲਗਾਉਣਗੇ ਡੇਰਾ : ਰਾਜੇਵਾਲ
ਪਾਣੀ ਦੇ ਮਾਮਲੇ ਨੁੰ ਲੈ ਕੇ ਕਿਸਾਨ ਚੰਡੀਗੜ ਲਗਾਉਣਗੇ ਡੇਰਾ : ਰਾਜੇਵਾਲ ਚੰਡੀਗੜ੍ਹ- ਪੰਜਾਬ ਦੇ ਪਾਣੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਵੱਡਾ ਪ੍ਰਦਰਸ਼ਨ ਕਰਨਗੇ। ਅੱਜ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਹੁਣ ਕਿਸਾਨਾਂ ਦਾ ਪ੍ਰਦਰਸ਼ਨ ਮੋਹਾਲੀ ਬਾਰਡਰ ਉਤੇ ਨਹੀਂ, ਸਗੋਂ ਚੰਡੀਗੜ੍ਹ ਦੇ ਅੰਦਰ ਹੋਵੇਗਾ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦੇ ਅੰਦਰ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਕਿਹਾ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਵਿਦੇਸ਼ੀ ਨਹੀਂ ਹਾਂ। ਸ. ਰਾਜੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇ ਪਾਣੀ ਉਤੇ ਸਾਡਾ ਮਾਲਕਾਨਾ ਹੱਕ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਹ ਫੈਸਲਾ ਕਰਨਾ ਹੈ ਕਿ ਹਰਿਆਣਾ ਜਾਂ ਰਾਜਸਥਾਨ ਨੂੰ ਪਾਣੀ ਦੇਣਾ ਹੈ ਜਾਂ ਨਹੀਂ। ਸ. ਰਾਜੇਵਾਲ ਨੇ ਇਹ ਵੀ ਕਿਹਾ ਜੇਕਰ ਪਾਣੀ ਦੇਣਾ ਪਵੇ ਤਾਂ ਇੱਕ ਤੈਅ ਕੀਮਤ ਮੁਤਾਬਕ ਦੇਵਾਂਗੇ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਪਾਣੀ ਲਗਾਤਾਰ ਖਤਮ ਹੁੰਦਾ ਜਾ ਰਿਹਾ ਹੈ, ਇਹ ਇੱਕ ਗੰਭੀਰ ਮਸਲਾ ਹੈ। ਉਨ੍ਹਾਂ ਕਿਹਾ ਕਿ ਅਸੀਂ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਾਵਾਂਗੇ। ਅਸੀਂ ਇਸ ਬਾਰੇ 8 ਜਨਵਰੀ ਨੂੰ ਚੰਡੀਗੜ੍ਹ ਦੇ ਚੀਫ ਕਮਿਸ਼ਨਰ ਨਾਲ ਮੀਟਿੰਗ ਕਰਾਂਗੇ। ਜੇਕਰ ਸਾਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਸ. ਰਾਜੇਵਾਲ ਨੇ ਮਾਨ ਸਰਕਾਰ ਉਤੇ ਵੀ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਗੰਨੇ ਦੀ ਕੀਮਤ ਵਿੱਚ ਵਾਧਾ ਕੀਤਾ ਹੈ, ਅਸੀਂ ਉਸ ਨੂੰ ਰੱਦ ਕਰਦੇ ਹਾਂ। ਪੰਜਾਬ ਵਿੱਚ ਗੰਨੇ ਉਤੇ ਜ਼ਿਆਦਾ ਖਰਚ ਆਉਂਦਾ ਹੈ, ਇਸ ਲਈ ਕੀਮਤ ਵੀ ਜ਼ਿਆਦਾ ਮਿਲਣੀ ਚਾਹੀਦੀ ਹੈ। ਬਲਬੀਰ ਸਿੰਘ ਨੇ ਕਿਹਾ ਕਿ ਹਾਲੇ ਤੱਕ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ।
Punjab Bani 03 December,2023
ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ
ਪਾਕ ਵਿੱਚ ਬੱਸ ਉਪਰ ਕੀਤੀ ਗੋਲੀਬਾਰੀ, 10 ਦੀ ਮੌਤ ਰਾਵਲਪਿੰਡੀ, 3 ਦਸੰਬਰ ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਖੇਤਰ ‘ਚ ਕਾਰਾਕੋਰਮ ਹਾਈਵੇਅ ‘ਤੇ ਇਕ ਯਾਤਰੀ ਬੱਸ ‘ਤੇ ਅਣਪਛਾਤੇ ਹਮਲਾਵਰਾਂ ਦੀ ਗੋਲੀਬਾਰੀ ਕੀਤੀ ਜਿਸ ‘ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਦੀਆਮੇਰ ਦੇ ਡਿਪਟੀ ਕਮਿਸ਼ਨਰ ਕੈਪਟਨ (ਸੇਵਾਮੁਕਤ) ਆਰਿਫ਼ ਅਹਿਮਦ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਾਦਸਾ ਸ਼ਨਿਚਰਵਾਰ ਸ਼ਾਮ 6:30 ਵਜੇ ਵਾਪਰਿਆ। ਅਧਿਕਾਰੀ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਜ਼ਿਆਦਾਤਰ ਯਾਤਰੀ ਕੋਹਿਸਤਾਨ, ਪੇਸ਼ਾਵਰ, ਘੀਜ਼ਰ, ਚਿਲਾਸ, ਰਾਊਂਡੂ, ਸਕਰਦੂ, ਮਾਨਸੇਹਰਾ, ਸਵਾਬੀ ਅਤੇ ਸਿੰਧ ਦੇ ਇੱਕ ਜਾਂ ਦੋ ਲੋਕਾਂ ਸਮੇਤ ਦੇਸ਼ ਭਰ ਦੇ ਸਨ। ਜਦੋਂ ਕਿ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਦੋ ਸੈਨਿਕ ਵੀ ਸ਼ਾਮਲ ਹਨ। ਇਸ ਸਬੰਧ ‘ਚ ਪੁਲੀਸ ਨੇ ਐਤਵਾਰ ਨੂੰ ਛੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Punjab Bani 03 December,2023
ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ
ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਅੰਮ੍ਰਿਤਸਰ ,3 ਦਸੰਬਰ ਸ਼੍ਰੋਮਣੀ ਕਮੇਟੀ ਨੇ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜ ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਫੈਸਲਾ ਵਾਪਸ ਲੈਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਅਤੇ ਰਾਸ਼ਟਰਪਤੀ ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫਾਰਮੇ ਸੌਂਪੇ ਜਾਣਗੇ। ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਵਾਪਸ ਲੈਣ ਦਾ ਮਾਮਲਾ ਵਿਚਾਰਿਆ ਗਿਆ। ਉਹਨਾਂ ਕਿਹਾ ਕਿ ਰਾਜੋਆਣਾ ਵੱਲੋਂ ਇਹ ਪਟੀਸ਼ਨ ਵਾਪਸ ਲੈਣ ਲਈ ਆਖਿਆ ਗਿਆ ਹੈ। ਇਸ ਮਾਮਲੇ ਵਿੱਚ ਬੀਤੇ ਕੱਲ੍ਹ ਪੰਥਕ ਨੁਮਾਇੰਦਿਆਂ ਦੇ ਵੀ ਵਿਚਾਰ ਲਏ ਸਨ ਅਤੇ ਅੱਜ ਅੰਤਰਿਗ ਕਮੇਟੀ ਵੱਲੋਂ ਇਹਨਾਂ ਵਿਚਾਰਾਂ ਤੇ ਚਰਚਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਰਾਜੋਆਣਾ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 20 ਦਸੰਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ ਅਤੇ ਮਗਰੋਂ ਰੋਸ ਮਾਰਚ ਕਰਦਿਆਂ ਰਾਸ਼ਟਰਪਤੀ ਭਵਨ ਤੱਕ ਜਾਣਗੇ, ਜਿੱਥੇ ਰਾਸ਼ਟਰਪਤੀ ਭਵਨ ਵਿੱਚ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫੋਰਮੇ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਵਿੱਚ ਸਮੂਹ ਸਿੱਖ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਤੇ ਹੋਰ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਸਿੱਖ ਨੁਮਾਇੰਦੇ ਵੀ ਸ਼ਾਮਲ ਹੋਣਗੇ।
Punjab Bani 03 December,2023
ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ
ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ - ਤੇਲੰਗਾਨਾ ਵਿੱਚ ਕਾਂਗਰਸ ਅੱਗੇ - ਭਾਜਪਾ ਦੇ ਵਰਕਰਾਂ ਨੇ ਮਨਾਈ ਜਮਕੇ ਖੁਸ਼ੀ ਦਿਲੀ, 3 ਦਸੰਬਰ : ਰਜਸਥਾਨ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਹੁਣ ਤੱਕ ਦੇ ਰੁਝਾਨਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਇਨ੍ਹਾਂ ਵਿੱਚੋਂ ਭਾਜਪਾ ਦੇ 12 ਅਤੇ ਕਾਂਗਰਸ ਦੇ ਦੋ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਚੋਣ ਕਮਿਸ਼ਨ ਅਨੁਸਾਰ 200 ਵਿੱਚੋਂ 199 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਦੁਪਹਿਰ 3 ਵਜੇ ਤੱਕ ਸਾਰੀਆਂ 199 ਸੀਟਾਂ ਦੇ ਰੁਝਾਨਾਂ ਵਿੱਚ ਭਾਜਪਾ 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਰਾਜਸਥਾਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗਹਿਲੋਤ ਸਰਕਾਰ ਦੇ ਸਿੱਖਿਆ ਮੰਤਰੀ ਬੀਕਾਨੇਰ ਪੱਛਮੀ ਤੋਂ ਬੀ.ਡੀ. ਕਾਲਾ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਜੇਠਾਨੰਦ ਵਿਆਸ ਨੇ ਹਰਾਇਆ ਹੈ। ਇਸ ਦੌਰਾਨ ਭਾਜਪਾ ਦੇ ਦਿੱਗਜ ਨੇਤਾ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌਰ ਤਾਰਾਨਗਰ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਪਛੜ ਰਹੇ ਹਨ। ਉੱਥੇ ਹੀ ਤਾਰਾਨਗਰ ਕਾਂਗਰਸ ਦੇ ਨਰਿੰਦਰ ਬੁਡਾਨੀਆ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ਉਮੀਦਵਾਰ ਅਕਬਰੂਦੀਨ ਓਵੈਸੀ ਨੇ ਹੈਦਰਾਬਾਦ ਦੇ ਚੰਦਰਯਾਨਗੁਟਾ ਹਲਕੇ ਤੋਂ ਜਿੱਤ ਹਾਸਲ ਕੀਤੀ। ਤੇਲੰਗਾਨਾ ਦੇ ਮੁਲੁਗ ਹਲਕੇ ਤੋਂ ਕਾਂਗਰਸ ਉਮੀਦਵਾਰ ਦਾਨਸਾਰੀ ਅਨਸੂਯਾ ਸੇਥਾਕਾ ਨੇ ਜਿੱਤ ਦਰਜ ਕੀਤੀ ਹੈ। ਤੇਲੰਗਾਨਾ ਚੋਣਾਂ 2023 ਵਿੱਚ, ਕਾਂਗਰਸ ਉਮੀਦਵਾਰ ਏ ਰੇਵੰਤ ਰੈੱਡੀ ਕੋਡੰਗਲ ਸੀਟ ਤੋਂ ਜਿੱਤ ਗਏ। ਰਾਜਸਥਾਨ ਦੀ ਝੋਟਵਾੜਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਜਵਰਧਨ ਸਿੰਘ ਰਾਠੌਰ ਨੇ ਚੋਣ ਜਿੱਤ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਰਾਜਸਥਾਨ ਦੇ ਰੁਝਾਨਾਂ ‘ਚ ਭਾਜਪਾ 111 ਸੀਟਾਂ ‘ਤੇ, ਕਾਂਗਰਸ 72 ਅਤੇ ਹੋਰ 16 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਬੀਆਰਐਸ ਆਗੂ ਕੇਸੀਆਰ ਤੇਲੰਗਾਨਾ ਦੇ ਗਜਵੇਲ ਹਲਕੇ ਤੋਂ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਤੇਲੰਗਾਨਾ ਦੇ ਗੋਸ਼ਾਮਹਿਲ ਹਲਕੇ ਤੋਂ ਭਾਜਪਾ ਉਮੀਦਵਾਰ ਟੀ ਰਾਜਾ ਸਿੰਘ ਅੱਗੇ ਚੱਲ ਰਹੇ ਹਨ। ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਜਨਾਦੇਸ਼ ਦਾ ਪੂਰਾ ਸਿਹਰਾ ਸ਼ਿਵਰਾਜ ਸਿੰਘ ਚੌਹਾਨ ਨੂੰ ਜਾਂਦਾ ਹੈ।’ ਤੁਹਾਨੂੰ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਰੁਝਾਨਾਂ ‘ਚ ਭਾਜਪਾ 160 ਸੀਟਾਂ ‘ਤੇ ਅੱਗੇ ਹੈ। ਜਦਕਿ ਕਾਂਗਰਸ 68 ਸੀਟਾਂ ‘ਤੇ ਅੱਗੇ ਹੈ। ਮੱਧ ਪ੍ਰਦੇਸ਼ ਵਿੱਚ ਸੱਤਾ ਵਿਰੋਧੀ ਲਹਿਰ ਨੂੰ ਹਰਾਉਣ ਲਈ ਮੈਦਾਨ ਵਿੱਚ ਉਤਾਰੇ ਗਏ ਕੇਂਦਰੀ ਮੰਤਰੀ ਫੱਗਣ ਸਿੰਘ ਕੁਲਸਤੇ ਨਿਵਾਸ ਵਿੱਚ 11,560 ਵੋਟਾਂ ਨਾਲ ਪਿੱਛੇ ਹਨ। ਦਿਮਨੀ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ 3700 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਦੋਂ ਕਿ ਮਹਾਕੋਸ਼ਲ ਖੇਤਰ ਦੇ ਨਰਸਿੰਘਪੁਰ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ 6521 ਵੋਟਾਂ ਨਾਲ ਅੱਗੇ ਹਨ। ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ 19940 ਵੋਟਾਂ ਨਾਲ ਅੱਗੇ ਹਨ। ਸੂਬੇ ਦਾ ਗੜ੍ਹ ਮੰਨੇ ਜਾਂਦੇ ਮਾਲਵਾ ਖੇਤਰ ਵਿੱਚ ਭਾਜਪਾ ਥੋੜ੍ਹਾ ਬਿਹਤਰ ਪ੍ਰਦਰਸ਼ਨ ਕਰ ਰਹੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦਤੀਆ ਤੋਂ 2243 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਕਾਂਗਰਸ ਨੇ ਰਾਜੇਂਦਰ ਭਾਰਤੀ ਨੂੰ ਮੈਦਾਨ ਵਿਚ ਉਤਾਰਿਆ ਹੈ, ਜੋ 2008 ਤੋਂ ਮਿਸ਼ਰਾ ਦੇ ਖਿਲਾਫ ਚੋਣ ਲੜ ਰਹੇ ਹਨ ਅਤੇ 2656 ਵੋਟਾਂ ਦੇ ਮਾਮੂਲੀ ਫਰਕ ਨਾਲ ਹਾਰ ਗਏ ਹਨ। ਛੱਤੀਸਗੜ੍ਹ ਭਾਜਪਾ ਵਿੱਚ ਜਸ਼ਨ ਦਾ ਮਾਹੌਲ ਹੈ। ਭਾਜਪਾ ਦਫਤਰ ‘ਚ ਬੈਂਡ ਵਜਾਇਆ ਗਿਆ। ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਵਰਕਰਾਂ ਵਿੱਚ ਭਾਰੀ ਖੁਸ਼ੀ ਮਨਾਈ ਜਾ ਰਹੀ ਹੈ। ਵਰਕਰਾਂ ਨੇ ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਾਏ।
Punjab Bani 03 December,2023
ਜੰਗਬੰਦੀ ਦੀ ਸਮਾਪਤੀ ਤੋ ਬਾਅਦ : ਇਜਰਾਈਲ ਨੇ ਕੀਤੇ ਗਾਜਾ ਪੱਟੀ ਦੀ ਇਮਾਰਤਾਂ ਤੇ ਹਮਲੇ, 178 ਦੀ ਮੌਤ
ਜੰਗਬੰਦੀ ਦੀ ਸਮਾਪਤੀ ਤੋ ਬਾਅਦ : ਇਜਰਾਈਲ ਨੇ ਕੀਤੇ ਗਾਜਾ ਪੱਟੀ ਦੀ ਇਮਾਰਤਾਂ ਤੇ ਹਮਲੇ, 178 ਦੀ ਮੌਤ ਗਾਜ਼ਾ ਪੱਟੀ, 2 ਦਸੰਬਰ ਇਜ਼ਰਾਈਲ ਨੇ ਜੰਗਬੰਦੀ ਦੀ ਸਮਾਪਤੀ ਤੋਂ ਬਾਅਦ ਗਾਜ਼ਾ ਪੱਟੀ ਵਿੱਚ ਘਰਾਂ ਅਤੇ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇ, ਜਿਸ ਵਿੱਚ ਘੱਟੋ-ਘੱਟ 178 ਵਿਅਕਤੀ ਮਾਰੇ ਗਏ। ਸਿਹਤ ਮੰਤਰਾਲੇ ਨੇ ਇੱਥੇ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਇਜ਼ਰਾਈਲ ਦਾ ਕਹਿਣਾ ਹੈ ਕਿ ਉਸ ਨੇ ਹਮਾਸ ਦੇ 200 ਤੋਂ ਵੱਧ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਗਾਜ਼ਾ ਤੋਂ ਕੱਟੜਪੰਥੀਆਂ ਨੇ ਫਿਰ ਤੋਂ ਇਜ਼ਰਾਈਲ ‘ਤੇ ਰਾਕੇਟ ਦਾਗੇ, ਜਦੋਂ ਕਿ ਲਿਬਨਾਨ ਦੇ ਨਾਲ ਉੱਤਰੀ ਸਰਹੱਦ ‘ਤੇ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹਮਲੇ ਸ਼ੁਰੂ ਹੋ ਗਏ। ਜੰਗਬੰਦੀ ਵਿਚੋਲਗੀ ਕਰਨ ਵਾਲੇ ਦੇਸ਼ ਕਤਰ ਨੇ ਕਿਹਾ ਹੈ ਕਿ ਜੰਗਬੰਦੀ ਨੂੰ ਮੁੜ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਇਜ਼ਰਾਈਲ ਨੇ ਗਾਜ਼ਾ ਵਿੱਚ ਫੌਜੀ ਹਮਲਿਆਂ ਨੂੰ ਰੋਕ ਦਿੱਤਾ ਸੀ ਅਤੇ ਅਤਿਵਾਦੀਆਂ ਵੱਲੋਂ 100 ਬੰਦੀਆਂ ਦੀ ਰਿਹਾਈ ਦੇ ਬਦਲੇ 300 ਫਲਸਤੀਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਜ਼ਰਾਈਲ ਦਾ ਕਹਿਣਾ ਹੈ ਕਿ 115 ਪੁਰਸ਼, 20 ਔਰਤਾਂ ਅਤੇ ਦੋ ਬੱਚੇ ਹਾਲੇ ਵੀ ਹਮਾਸ ਦੀ ਕੈਦ ’ਚ ਹਨ।
Punjab Bani 02 December,2023
ਈਡੀ ਨੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ
ਈਡੀ ਨੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਨਵੀਂ ਦਿੱਲੀ, 2 ਦਸੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੈ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਥਾਨਕ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ। ਇਹ ਕੇਸ ਵਿੱਚ ਪੂਰਕ ਚਾਰਜਸ਼ੀਟ ਹੈ, ਕਿਉਂਕਿ ਏਜੰਸੀ ਨੇ ਇਸ ਤੋਂ ਪਹਿਲਾਂ ਇਸ ਤਰ੍ਹਾਂ ਦੀਆਂ ਪੰਜ ਸ਼ਿਕਾਇਤਾਂ ਦਰਜ ਕੀਤੀਆਂ ਹਨ। ਈਡੀ ਨੇ ਇਸ ਮਾਮਲੇ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸਿੰਘ ਨੂੰ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ।
Punjab Bani 02 December,2023
ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ
ਤਿੰਨ ਖ਼ਾਲਿਸਤਾਨੀ ਸਮਰਥਕਾਂ ਨੂੰ ਹਰਨੇਕ ਸਿੰਘ ਨੇਕੀ ’ਤੇ ਹਮਲਾ ਕਰਨ ਦੇ ਦੋਸ਼ ’ਚ ਸਜ਼ਾ ਆਕਲੈਂਡ, 2 ਦਸੰਬਰ ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਪ੍ਰਸਿੱਧ ਰੇਡੀਓ ਵਿਰਸਾ ਦੇ ਹੋਸਟ ਹਰਨੇਕ ਸਿੰਘ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਤਿੰਨ ਖਾਲਿਸਤਾਨੀ ਕੱਟੜਪੰਥੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦਿ ਆਸਟ੍ਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ 27 ਸਾਲਾ ਸਰਵਜੀਤ ਸਿੱਧੂ, 44 ਸਾਲਾ ਸੁਖਪ੍ਰੀਤ ਸਿੰਘ ਅਤੇ 48 ਸਾਲਾ ਆਕਲੈਂਡ ਵਾਸੀ ਅਣਪਛਾਤੇ ਵਿਅਕਤੀ ਨੂੰ ਹਰਨੇਕ ਸਿੰਘ ਦੀ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ੀ ਕਰਾਰ ਦਿੱਤਾ ਗਿਆ। ਇਹ ਤਿੰਨੇ ਹਰਨੇਕ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਕਿਉਂਕਿ ਉਹ ਖਾਲਿਸਤਾਨੀ ਵਿਚਾਰਧਾਰਾ ਵਿਰੁੱਧ ਆਵਾਜ਼ ਉਠਾਉਣ ਕਾਰਨ ਉਸ ਤੋਂ ਨਾਰਾਜ਼ ਸਨ। ਨਿਊਜ਼ੀਲੈਂਡ ਦੇ ਤਿੰਨ ਖਾਲਿਸਤਾਨੀਆਂ ਨੇ ਹਰਨੇਕ ਸਿੰਘ ‘ਤੇ ਜਾਨਲੇਵਾ ਹਮਲੇ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਨੇ ਇਹ ਹਮਲਾ 23 ਦਸੰਬਰ 2020 ਨੂੰ ਕੀਤਾ ਸੀ। ਇਸ ਦੌਰਾਨ ਹਰਨੇਕ ਸਿੰਘ ‘ਤੇ 40 ਤੋਂ ਵੱਧ ਵਾਰ ਚਾਕੂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਉਹ ਕਿਸੇ ਤਰ੍ਹਾਂ ਬਚ ਗਿਆ ਪਰ ਉਸ ਨੂੰ 350 ਤੋਂ ਵੱਧ ਟਾਂਕੇ ਲੱਗੇ ਤੇ ਅਪਰੇਸ਼ਨ ਹੋਏ। ਹਮਲੇ ਦੇ ਮਾਸਟਰਮਾਈਂਡ 48 ਸਾਲਾ ਸੁਖਪ੍ਰੀਤ ਸਿੰਘ ਨੂੰ ਸਾਢੇ 13 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਵਿੱਚ ਪੈਰੋਲ ਦੀ ਯੋਗਤਾ ਤੋਂ ਪਹਿਲਾਂ ਘੱਟੋ-ਘੱਟ 9 ਸਾਲ ਦੀ ਸਜ਼ਾ ਵੀ ਸ਼ਾਮਲ ਹੈ। ਸਰਵਜੀਤ ਸਿੱਧੂ ਨੂੰ ਸਾਢੇ ਨੌਂ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਸੁਖਪ੍ਰੀਤ ਸਿੰਘ ਨੂੰ ਛੇ ਮਹੀਨੇ ਦੀ ਘਰ ਨਜ਼ਰਬੰਦੀ ਦੀ ਸਜ਼ਾ ਸੁਣਾਈ ਗਈ ਹੈ।
Punjab Bani 02 December,2023
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਿਤੀ ਚੁਣੌਤੀ
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਿਤੀ ਚੁਣੌਤੀ ਦਿਲੀ, 2 ਦਸੰਬਰ : ਪੰਜਾਬ ਵਿੱਚ ਬੀਤੇ ਦਿਨੀਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਅੱਜ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਇਸ ਯੋਜਨਾ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ। ਪਰਵਿੰਦਰ ਸਿੰਘ ਕਿਟਾਣਾ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਇਹ ਸਕੀਮ ਜਨਤਾ ਦੇ ਪੈਸੇ ਦੀ ਦੁਰਵਰਤੋਂ ਹੈ ਅਤੇ ਇਸ ਨਾਲ ਸੂਬੇ ਦਾ ਕੋਈ ਭਲਾ ਨਹੀਂ ਹੋ ਰਿਹਾ। ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚ ਪਟੀਸ਼ਨਰ ਨੇ ਦੱਸਿਆ ਹੈ ਕਿ ਪੰਜਾਬ ਜੋ ਪਹਿਲਾਂ ਹੀ ਵਿੱਤੀ ਸੰਕਟ ‘ਚੋਂ ਲੰਘ ਰਿਹਾ ਹੈ, ਨੂੰ ਲੋਕਾਂ ਲਈ ਰੁਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦੀ ਲੋੜ ਹੈ ਪਰ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਸਰਕਾਰੀ ਖਜ਼ਾਨੇ ‘ਤੇ ਬੋਝ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਲਈ ਹਾਈਕੋਰਟ ਨੂੰ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 12 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਸਕੀਮ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਗੁਰੂ ਪਰਵ ਦੇ ਮੌਕੇ ‘ਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗਾਂ ਨੂੰ ਦੇਸ਼ ਭਰ ਦੇ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ।
Punjab Bani 02 December,2023
ਭਾਰਤੀ ਪਰਿਵਾਰ ਨਾਲ ਪਾਕ ਅੰਦਰ ਹੋਈ ਵੱਡੀ ਲੁੱਟ : ਗਏ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ
ਭਾਰਤੀ ਪਰਿਵਾਰ ਨਾਲ ਪਾਕ ਅੰਦਰ ਹੋਈ ਵੱਡੀ ਲੁੱਟ : ਗਏ ਸੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਾਹੌਰ, ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਪੰਜਾਬ ਦੇ ਇੱਕ ਸਿੱਖ ਪਰਿਵਾਰ ਨੂੰ ਲਹਿੰਦੇ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਲੁਟੇਰੇ ਪੁਲਿਸ ਦੀ ਵਰਦੀ ਵਿੱਚ ਸਨ। ਜੋ ਕਿ ਉਨ੍ਹਾਂ ਕੋਲੋਂ 1 ਲੱਖ ਭਾਰਤੀ ਰੁਪਏ ਅਤੇ ਸੋਨੇ ਦੇ ਗਹਿਣੇ ਲੁੱਟ ਫ਼ਰਾਰ ਹੋ ਗਏ। ਪਾਕਿ ਪੁਲਿਸ ਨੇ ਗੁਲਬਰਗ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਹੈ। ਇਸ ਘਟਨਾ ਦੀ ਰਿਪੋਰਟ ਕਰਦਿਆਂ ਹੈਰਾਨੀ ਜਤਾਈ ਹੈ ਕਿ ਪੁਲਿਸ ਨੇ ਇਸ ਮਾਮਲੇ 'ਚ ਐੱਫ.ਆਈ.ਆਰ ਤਾਂ ਦਰਜ ਕੀਤੀ ਪਰ ਐੱਫ.ਆਈ.ਆਰ 'ਚ ਡਕੈਤੀ ਦੀ ਧਾਰਾ ਨਹੀਂ ਜੋੜੀ ਗਈ। ਮੀਡੀਆ ਮੁਤਾਬਕ ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਜਾਰੀ ਹੋਣ ਦੀ ਗੱਲ ਕਹਿ ਕੇ ਪੱਲਾ ਝਾੜ ਰਹੀ ਹੈ।
Punjab Bani 01 December,2023
CBSE ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕਰਨ ਤੋਂ ਪਹਿਲਾਂ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ
CBSE ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕਰਨ ਤੋਂ ਪਹਿਲਾਂ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਨਵੀਂ ਦਿੱਲੀ : CBSE ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ ਕਰਨ ਤੋਂ ਪਹਿਲਾਂ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ। ਆਗਾਮੀ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 2024 ਦੇ ਸਬੰਧ 'ਚ ਜਾਰੀ ਇਕ ਮਹੱਤਵਪੂਰਨ ਜਾਣਕਾਰੀ 'ਚ ਬੋਰਡ ਨੇ ਕਿਹਾ ਹੈ ਕਿ (CBSE 10th, 12th Board Exam 2024) ਬੋਰਡ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਕੋਈ ਸਮੁੱਚੀ ਵੰਡ ਜਾਂ ਅੰਤਰ ਨਹੀਂ ਦੇਵੇਗਾ। ਇਹ ਜਾਣਕਾਰੀ ਕੰਟਰੋਲਰ ਪ੍ਰੀਖਿਆਵਾਂ ਸੰਯਮ ਭਾਰਦਵਾਜ ਨੇ ਦਿੱਤੀ। ਜਿਹੜੇ ਵਿਦਿਆਰਥੀ ਪ੍ਰੀਖਿਆ ਵਿਚ ਬੈਠਣ ਜਾ ਰਹੇ ਹਨ, ਉਹ ਪੋਰਟਲ 'ਤੇ ਜਾ ਕੇ ਇਸ ਦੀ ਜਾਂਚ ਕਰ ਸਕਦੇ ਹਨ। ਸੀਬੀਐਸਈ ਨੇ ਜਾਰੀ ਨੋਟਿਸ 'ਚ ਕਿਹਾ ਹੈ ਕਿ ਬੋਰਡ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਦੇ ਅੰਕਾਂ ਦੀ ਗਣਨਾ ਕਰਨ ਲਈ ਮਾਪਦੰਡ ਕੀ ਹੋਣਗੇ। ਸੀਬੀਐਸਈ ਨੂੰ ਇਸ ਸਬੰਧੀ ਕਈ ਬੇਨਤੀਆਂ ਮਿਲ ਰਹੀਆਂ ਸਨ। ਇਸ ਸਬੰਧ 'ਚ ਇਹ ਸੂਚਿਤ ਕੀਤਾ ਜਾਂਦਾ ਹੈ ਕਿ ਪ੍ਰੀਖਿਆ ਉਪ-ਨਿਯਮਾਂ ਦੇ ਚੈਪਟਰ-7 ਦੀ ਉਪ-ਧਾਰਾ 40.1 (iii) ਦੇ ਅਨੁਸਾਰ, ਕੋਈ ਸਮੁੱਚੀ ਵੰਡ/ਭੇਦ ਜਾਂ ਕੁੱਲ ਨਹੀਂ ਦਿੱਤਾ ਜਾਵੇਗਾ। CBSE 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ (CBSE Board Exam 2024) ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵੱਲੋਂ ਫਰਵਰੀ 'ਚ ਕਰਵਾਈਆਂ ਜਾਣੀਆਂ ਹਨ। ਇਹ ਪ੍ਰੀਖਿਆਵਾਂ 15 ਫਰਵਰੀ, 2024 ਤੋਂ ਸ਼ੁਰੂ ਹੋਣਗੀਆਂ ਤੇ ਅਪ੍ਰੈਲ ਤਕ ਚੱਲਣਗੀਆਂ। ਇਸ ਦੀ ਡੇਟਸ਼ੀਟ ਜਲਦੀ ਹੀ ਜਾਰੀ ਹੋਣ ਦੀ ਉਮੀਦ ਹੈ। ਹਾਲਾਂਕਿ ਬੋਰਡ ਨੇ ਇਸ ਸਬੰਧ ਵਿਚ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਪਰ ਉਮੀਦ ਹੈ ਕਿ ਬੋਰਡ ਇਸ ਮਹੀਨੇ ਸਮਾਂ ਸਾਰਣੀ ਜਾਰੀ ਕਰ ਦੇਵੇਗਾ। ਇਸ ਲਈ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਤਿਆਰੀ ਪੂਰੀ ਤਰ੍ਹਾਂ ਨਾਲ ਰੱਖਣ ਤਾਂ ਜੋ ਉਨ੍ਹਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਦੇ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਤੁਹਾਨੂੰ ਦੱਸ ਦੇਈਏ ਕਿ ਸੀਬੀਐਸਈ ਬੋਰਡ ਨੇ ਇਸ ਸਾਲ ਨਤੀਜੇ ਜਾਰੀ ਕਰਨ ਦੇ ਨਾਲ ਹੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਹੁਣ ਸਿਰਫ਼ ਵਿਦਿਆਰਥੀਆਂ ਨੂੰ ਨਤੀਜੇ ਦੀ ਉਡੀਕ ਹੈ।
Punjab Bani 01 December,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਦਸੰਬਰ ਨੂੰ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਇਸ ਪਲੇਟਫਾਰਮ ਤੋਂ ਮੈਂ ਭਾਰਤ ਵਿਚ COP33 ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਰੱਖਦਾ ਹਾਂ। ਇਸ ਦੌਰਾਨ ਪੀਐੱਮ ਮੋਦੀ ਨੇ ਵਾਤਾਵਰਨ ਨੂੰ ਲੈ ਕੇ ਭਾਰਤ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਵੀ ਜ਼ਿਕਰ ਕੀਤਾ। ਪੀਐੱਮ ਮੋਦੀ ਨੇ ਦੁਬਈ ਵਿਚ ਸੀਓਪੀ 28 ਵਿੱਚ ਕਿਹਾ, "ਭਾਰਤ ਨੇ ਵਾਤਾਵਰਣ ਅਤੇ ਆਰਥਿਕਤਾ ਵਿੱਚ ਸੰਪੂਰਨ ਸੰਤੁਲਨ ਬਣਾ ਕੇ ਵਿਸ਼ਵ ਨੂੰ ਵਿਕਾਸ ਦਾ ਇੱਕ ਮਾਡਲ ਪੇਸ਼ ਕੀਤਾ ਹੈ।" ਇਸ ਦੌਰਾਨ ਪੀਐੱਮ ਮੋਦੀ ਨੇ ਲੋਕਾਂ ਦੀ ਭਾਗੀਦਾਰੀ ਰਾਹੀਂ ਕਾਰਬਨ ਸਿੰਕ ਬਣਾਉਣ 'ਤੇ ਕੇਂਦਰਿਤ ਗ੍ਰੀਨ ਕ੍ਰੈਡਿਟ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਦੁਬਈ ਵਿਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਦੌਰਾਨ ਰਾਜਾਂ ਤੇ ਸਰਕਾਰਾਂ ਦੇ ਮੁਖੀਆਂ ਦੇ ਇੱਕ ਉੱਚ-ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੇ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਵਿਚਕਾਰ ਸੰਤੁਲਨ ਬਣਾ ਕੇ ਵਿਸ਼ਵ ਲਈ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਵਾਸਤਵ ਵਿਚ ਭਾਰਤ ਦੁਨੀਆ ਦੇ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇਕ ਹੈ, ਜੋ ਗਲੋਬਲ ਵਾਰਮਿੰਗ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਨਿਰਧਾਰਤ ਰਾਸ਼ਟਰੀ ਯੋਜਨਾਵਾਂ ਨੂੰ ਪ੍ਰਾਪਤ ਕਰਨ ਦੇ ਰਾਹ 'ਤੇ ਹੈ। ਸੀਓਪੀ 28 ਦੇ ਪ੍ਰਧਾਨ ਸੁਲਤਾਨ ਅਲ ਜਾਬੇਰ ਅਤੇ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਪ੍ਰਧਾਨ ਸਾਈਮਨ ਸਟਿਲ ਦੇ ਨਾਲ ਉਦਘਾਟਨੀ ਪੂਰਣ ਸੈਸ਼ਨ ਵਿੱਚ ਸ਼ਾਮਲ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਇੱਕੋ ਇੱਕ ਨੇਤਾ ਸਨ। ਪ੍ਰਧਾਨ ਮੰਤਰੀ ਨੇ ਕਟੌਤੀ ਅਤੇ ਅਨੁਕੂਲਤਾ ਵਿਚਕਾਰ ਸੰਤੁਲਨ ਬਣਾਈ ਰੱਖਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਸ਼ਵ ਭਰ ਵਿੱਚ ਊਰਜਾ ਤਬਦੀਲੀ ਬਰਾਬਰ ਅਤੇ ਸਮਾਵੇਸ਼ੀ ਹੋਣੀ ਚਾਹੀਦੀ ਹੈ। ਪੀਐੱਮ ਮੋਦੀ ਨੇ ਵਿਕਾਸਸ਼ੀਲ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਵਿਚ ਮਦਦ ਕਰਨ ਲਈ ਅਮੀਰ ਦੇਸ਼ਾਂ ਤੋਂ ਤਕਨਾਲੋਜੀ ਟ੍ਰਾਂਸਫਰ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਵਾਤਾਵਰਨ ਲਈ ਜੀਵਨ ਸ਼ੈਲੀ (ਲਾਈਫ ਮੂਵਮੈਂਟ) ਦਾ ਸਮਰਥਨ ਕਰ ਰਹੇ ਹਨ ਅਤੇ ਦੇਸ਼ਾਂ ਨੂੰ ਗ੍ਰਹਿ-ਅਨੁਕੂਲ ਜੀਵਨ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕਰ ਰਹੇ ਹਨ।
Punjab Bani 01 December,2023
ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ 'ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ
ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ 'ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ • ਕਿਸਾਨਾਂ ਨੂੰ ਗੰਨੇ ਦੀ ਪੈਦਾਵਾਰ ਲਈ 391 ਰੁਪਏ ਪ੍ਰਤੀ ਕੁਇੰਟਲ ਮਿਲਣਗੇ • ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ 2 ਦਸੰਬਰ ਤੋਂ ਨਵੇਂ ਰੇਟ ਮੁਤਾਬਕ ਚੱਲਣਗੀਆਂਃ ਮੁੱਖ ਮੰਤਰੀ ਚੰਡੀਗੜ੍ਹ, 1 ਦਸੰਬਰ: ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।
Punjab Bani 01 December,2023
ਬੀਐਸਐਫ ਦਾ ਅਧਿਕਾਰ ਖੇਤਰ ਵਧਾਕੇ ਪੰਜਾਬ ਪੁਲਿਸ ਦੀਆਂ ਨਹੀ ਖੋਹੀਆਂ ਗਈਆਂ ਤਾਕਤਾਂ : ਸੁਪਰੀਮ ਕੋਰਟ
ਬੀਐਸਐਫ ਦਾ ਅਧਿਕਾਰ ਖੇਤਰ ਵਧਾਕੇ ਪੰਜਾਬ ਪੁਲਿਸ ਦੀਆਂ ਨਹੀ ਖੋਹੀਆਂ ਗਈਆਂ ਤਾਕਤਾਂ : ਸੁਪਰੀਮ ਕੋਰਟ ਨਵੀਂ ਦਿੱਲੀ, 1 ਦਸੰਬਰ ਸੁਪਰੀਮ ਕੋਰਟ ਨੇ ਅੱਜ ਜ਼ੁਬਾਨੀ ਕਿਹਾ ਕਿ ਬੀਐੱਸਐੱਫ ਦਾ ਤਲਾਸ਼ੀ, ਜ਼ਬਤੀ ਅਤੇ ਗ੍ਰਿਫ਼ਤਾਰੀ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਫੈਸਲੇ ਨਾਲ ਪੰਜਾਬ ਪੁਲੀਸ ਦੀਆਂ ਸ਼ਕਤੀਆਂ ਨਹੀਂ ਖੋਹੀਆਂ ਗਈਆਂ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਸਰਕਾਰ ਦੀ 2021 ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਟਿੱਪਣੀ ਕੀਤੀ। ਬੈਂਚ ਨੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਸ਼ਾਦਾਨ ਫਰਾਸਤ ਨੂੰ ਕਿਹਾ ਕਿ ਉਹ ਇਕੱਠੇ ਬੈਠ ਕੇ ਉਨ੍ਹਾਂ ਮੁੱਦਿਆਂ ‘ਤੇ ਸਾਂਝੇ ਤੌਰ ‘ਤੇ ਫੈਸਲਾ ਕਰਨ ਜਿਨ੍ਹਾਂ ‘ਤੇ ਬੈਂਚ ਨੇ ਫੈਸਲਾ ਕਰਨਾ ਹੈ। ਬੈਂਚ ਨੇ ਕਿਹਾ, ‘ਦੋਵੇਂ ਧਿਰਾਂ ਆਪਸ ਵਿੱਚ ਵਿਚਾਰ ਵਟਾਂਦਰਾ ਕਰਨਗੀਆਂ ਤਾਂ ਜੋ ਅਗਲੀ ਤਰੀਕ ਤੋਂ ਪਹਿਲਾਂ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਸਕੇ।’ ਬੈਂਚ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਇਸ ਮੀਟਿੰਗ ਵਿੱਚ ਹਿੱਸਾ ਲੈ ਸਕਦੇ ਹਨ।
Punjab Bani 01 December,2023
ਬੈਕ ਕਰਮਚਾਰੀਆਂ ਨੁੰ ਬੰਧਕ ਬਣਾਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 19 ਕਰੋੜ
ਬੈਕ ਕਰਮਚਾਰੀਆਂ ਨੁੰ ਬੰਧਕ ਬਣਾਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੇ 19 ਕਰੋੜ ਇੰਫਾਲ, 1 ਦਸੰਬਰ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿਚ ਸਰਕਾਰੀ ਬੈਂਕ ’ਚੋਂ 18.80 ਕਰੋੜ ਰੁਪਏ ਲੁੱਟ ਲਏ। ਪੰਜਾਬ ਨੈਸ਼ਨਲ ਬੈਂਕ ਦੀ ਇਹ ਸ਼ਾਖਾ ਉਖਰੂਲ ਜ਼ਿਲ੍ਹੇ ਲਈ ‘ਕਰੰਸੀ ਚੈਸਟ’ ਹੈ, ਜਿੱਥੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਰੋਰ ਬੈਂਕਾਂ ਅਤੇ ਏਟੀਐੱਮ ਲਈ ਨਕਦੀ ਸਟੋਰ ਕੀਤੀ ਜਾਂਦੀ ਹੈ। ਵੀਰਵਾਰ ਸ਼ਾਮ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਲੁਟੇਰੇ ਇੰਫਾਲ ਤੋਂ ਕਰੀਬ 80 ਕਿਲੋਮੀਟਰ ਦੂਰ ਉਖਰੂਲ ਕਸਬੇ ‘ਚ ਬੈਂਕ ‘ਚ ਪਹੁੰਚੇ। ਉਨ੍ਹਾਂ ਨੇ ਸੁਰੱਖਿਆ ਕਰਮੀਆਂ ‘ਤੇ ਕਾਬੂ ਕੀਤਾ, ਬੈਂਕ ਕਰਮਚਾਰੀਆਂ ਨੂੰ ਧਮਕਾਇਆ ਅਤੇ ਸੇਫ ‘ਚੋਂ ਪੈਸੇ ਲੁੱਟ ਲਏ। ਕੁਝ ਲੁਟੇਰੇ ਵਰਦੀ ਵਿੱਚ ਸਨ। ਉਨ੍ਹਾਂ ਮੁਲਾਜ਼ਮਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਬੈਂਕ ਦੇ ਟਾਇਲਟ ਅੰਦਰ ਬੰਦ ਕਰ ਦਿੱਤਾ। ਸੀਨੀਅਰ ਕਰਮਚਾਰੀ ਨੂੰ ਬੰਦੂਕ ਦਿਖਾ ਕੇ ਸੇਫ ਖੋਲ੍ਹਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਲੁਟੇਰੇ ਪੈਸੇ ਲੈ ਕੇ ਫ਼ਰਾਰ ਹੋ ਗਏ।
Punjab Bani 01 December,2023
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ - ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਚੰਡੀਗੜ੍ਹ/ਜਲੰਧਰ, 30 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ, ਜੋ ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ ਮੋਹਣਵਾਲੀਆ ਦਾ ਸੰਚਾਲਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਸਾ ਹੈਪੋਵਾਲ ਪਿਛਲੇ ਮਹੀਨੇ ਜਲੰਧਰ ਦਿਹਾਤੀ ਦੇ ਪਿੰਡ ਭੋਜੋਵਾਲ ਵਿੱਚ ਵਾਪਰੇ ਇੱਕ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ, ਜਿਸ ਵਿੱਚ ਦੋਸ਼ੀ ਨੇ ਦੋਵੇਂ ਮ੍ਰਿਤਕ ਔਰਤਾਂ ਨੂੰ ਅੱਗ ਲਗਾਉਣ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਅਤੇ ਚਿਹਰੇ 'ਤੇ ਮਿੱਟੀ ਦਾ ਤੇਲ ਪਾ ਦਿੱਤਾ ਸੀ, ਤੋਂ ਇਲਾਵਾ ਹੋਰ ਘਿਨਾਉਣੇ ਅਪਰਾਧਾਂ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਅਤੇ .32 ਬੋਰ ਦੀਆਂ ਦੋ ਪਿਸਤੌਲਾਂ ਸਮੇਤ ਦੋ ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਪਲੇਟ ਵਾਲੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕੀਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜੱਸਾ ਹੈਪੋਵਾਲ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀਆਂ 3-4 ਘਟਨਾਵਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਅਗਲੇ ਟਾਰਗੇਟਾਂ ਵਿੱਚੋਂ ਇੱਕ ਦੀ ਰੇਕੀ ਕਰਨ ਜਾ ਰਿਹਾ ਹੈ, ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਜਲੰਧਰ ਦੇ ਬਾਹਰਵਾਰ ਉਸ ਦਾ ਮੋਟਰਸਾਈਕਲ ਨੂੰ ਰੋਕ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜੱਸਾ ਹੈਪੋਵਾਲ ਨੇ ਛੇ ਕਤਲ ਕੇਸਾਂ ਅਤੇ ਇਰਾਦਾ ਕਤਲ, ਕਾਰ ਖੋਹਣ ਅਤੇ ਵੈਸਟਰਨ ਯੂਨੀਅਨਾਂ ਨੂੰ ਲੁੱਟਣ ਸਮੇਤ ਹੋਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਐਫਆਈਆਰ ਨੰਬਰ 52 ਮਿਤੀ 30.11.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384, 153, 153ਏ ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(7) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 30 November,2023
ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵਿੱਚ ਹੋਏ ਬਰੀ
ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵਿੱਚ ਹੋਏ ਬਰੀ ਇਸਲਾਮਾਬਾਦ, 29 ਨਵੰਬਰ ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਭਿ੍ਸ਼ਟਾਚਾਰ ਦੇ ਦੋ ਮਾਮਲਿਆਂ ’ਚ ਬੁੱਧਵਾਰ ਨੂੰ ਬਰੀ ਕਰ ਦਿੱਤਾ। ਇਨ੍ਹਾਂ ਮਾਮਲਿਆਂ ’ਚ ਉਨ੍ਹਾਂ ਨੂੰ 2018 ’ਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਰੀਫ਼ (73) ਨੇ ਅਵੇਨਫੀਲਡ ਜਾਇਦਾਦ ਅਤੇ ਅਨ ਅਜੀਜੀਆ ਮਾਮਲਿਆਂ ’ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ।
Punjab Bani 29 November,2023
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ। ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ। ਇਸੇ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ।ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹਨ।
Punjab Bani 29 November,2023
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 29 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ। ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 29 November,2023
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ ਚੰਡੀਗੜ੍ਹ, 29 ਨਵੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ। ਵਿਧਾਨ ਸਭਾ ਸੈਸ਼ਨ ਦੌਰਾਨ ਇਨ੍ਹਾਂ ਚਾਰੋ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
Punjab Bani 29 November,2023
ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਇਜ਼ਰਾਈਲ ਅਤੇ ਹਮਾਸ ਨੇ ਸਹਿਮਤੀ ਪ੍ਰਗਟ ਕੀਤੀ
ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਇਜ਼ਰਾਈਲ ਅਤੇ ਹਮਾਸ ਨੇ ਸਹਿਮਤੀ ਪ੍ਰਗਟ ਕੀਤੀ ਤਲ ਅਵੀਵ, 28 ਨਵੰਬਰ ਇਜ਼ਰਾਈਲ ਅਤੇ ਹਮਾਸ ਨੇ ਸੋਮਵਾਰ ਨੂੰ ਆਪਣੇ ਜੰਗਬੰਦੀ ਸਮਝੌਤੇ ਨੂੰ ਦੋ ਦਿਨ ਹੋਰ ਵਧਾਉਣ ਲਈ ਸਹਿਮਤੀ ਪ੍ਰਗਟ ਕੀਤੀ, ਜਿਸ ਨਾਲ ਅਤਿਵਾਦੀਆਂ ਵੱਲੋਂ ਬੰਦੀ ਬਣਾਏ ਅਤੇ ਇਜ਼ਰਾਈਲੀ ਜੇਲ੍ਹਾਂ ਵਿੱਚ ਬੰਦ ਫਲਸਤੀਨੀ ਕੈਦੀਆਂ ਦੇ ਅਦਲਾ-ਬਦਲੀ ਜਾਰੀ ਰਹਿਣ ਦੀ ਸੰਭਾਵਨਾ ਵਧ ਗਈ ਹੈ। ਇਹ 4 ਦਿਨਾਂ ਜੰਗਬੰਦੀ ਸਮਝੌਤਾ ਸੋਮਵਾਰ ਨੂੰ ਮੁੱਕ ਗਿਆ ਸੀ। ਹਮਾਸ ਨੇ 11 ਇਜ਼ਰਾਈਲੀ ਔਰਤਾਂ ਅਤੇ ਬੱਚਿਆਂ ਨੂੰ ਰਿਹਾਅ ਕੀਤਾ। ਇਸ ਤੋਂ ਇਲਾਵਾ ਇਜ਼ਰਾਈਲ ਵੱਲੋਂ ਰਿਹਾਅ ਕੀਤੇ 33 ਫਲਸਤੀਨੀ ਕੈਦੀ ਅੱਜ ਤੜਕੇ ਪੱਛਮੀ ਕੰਢੇ ਦੇ ਰਾਮੱਲਾ ਪਹੁੰਚ ਗਏ, ਜਿਵੇਂ ਹੀ ਇਨ੍ਹਾਂ ਕੈਦੀਆਂ ਨੂੰ ਲੈ ਕੇ ਬੱਸ ਪੱਛਮੀ ਕੰਢੇ ਦੀਆਂ ਸੜਕਾਂ ‘ਤੇ ਪਹੁੰਚੀ ਤਾਂ ਲੋਕਾਂ ਦੀ ਭੀੜ ਨੇ ਇਸ ਦਾ ਸਵਾਗਤ ਕੀਤਾ।
Punjab Bani 28 November,2023
ਕਦੇ ਵੀ ਆ ਸਕਦੇ ਹਨ ਸੁਰੰਗ ਵਿੱਚ ਫਸੇ ਮਜ਼ਦੂਬਰ ਬਾਹਰ : ਸਿਲਕਿਆਰਾ ਸੁਰੰਗ ਵਿੱਚ ਹੋਈ 60 ਮੀਟਰ ਡਰਿਲਿੰਗ ਪੂਰੀ
ਕਦੇ ਵੀ ਆ ਸਕਦੇ ਹਨ ਸੁਰੰਗ ਵਿੱਚ ਫਸੇ ਮਜ਼ਦੂਬਰ ਬਾਹਰ : ਸਿਲਕਿਆਰਾ ਸੁਰੰਗ ਵਿੱਚ ਹੋਈ 60 ਮੀਟਰ ਡਰਿਲਿੰਗ ਪੂਰੀ ਉੱਤਰਕਾਸ਼ੀ, 28 ਨਵੰਬਰ ਬਚਾਅ ਕਰਮੀਆਂ ਨੇ ਸਿਲਕਿਆਰਾ ਸੁਰੰਗ ਵਿੱਚ 60 ਮੀਟਰ ਡਰਿਲਿੰਗ ਪੂਰੀ ਹੋ ਗਈ ਹੈ ਤੇ ਮਜ਼ਦੂਰਾਂ ਨੂੰ ਕਿਸੇ ਵੇਲੇ ਬਾਹਰ ਕੱਢਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਸਿਲਕਿਆਰਾ ਸੁਰੰਗ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਸਾਰੇ ਬਚਾਅ ਕਰਮਚਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰ ਰਹੇ ਹਨ ਅਤੇ ਹੁਣ ਤੱਕ ਮਲਬੇ ਦੇ ਅੰਦਰ ਕੁੱਲ 52 ਮੀਟਰ ਪਾਈਪ ਪਾਈ ਜਾ ਚੁੱਕੀ ਹੈ। ਸਿਲਕਿਆਰਾ ਪਹੁੰਚ ਕੇ 16 ਦਿਨਾਂ ਤੋਂ ਸੁਰੰਗ ਵਿੱਚ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਚੱਲ ਰਹੇ ਬਚਾਅ ਕਾਰਜ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਮੀ ਨੇ ਦੱਸਿਆ ਕਿ ਹੁਣ ਤੱਕ ਕੁੱਲ 52 ਮੀਟਰ ਪਾਈਪ ਅੰਦਰ ਪਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਦਰ ਫਸੇ ਸਾਰੇ ਮਜ਼ਦੂਰ ਸੁਰੱਖਿਅਤ ਅਤੇ ਸਿਹਤਮੰਦ ਹਨ। ਇਸ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਬਚਾਅ ਕਰਮੀਆਂ ਨੇ ਸਿਲਕਿਆਰਾ ਸੁਰੰਗ ਵਿੱਚ 50 ਮੀਟਰ ਦੀ ਦੂਰੀ ਪਾਰ ਕਰ ਲਈ ਹੈ ਅਤੇ ਹੁਣ 16 ਦਿਨਾਂ ਤੋਂ ਅੰਦਰ ਫਸੇ ਮਜ਼ਦੂਰਾਂ ਤੱਕ ਪਹੁੰਚਣ ਲਈ ਡਰਿਲਿੰਗ ਦੀ ‘ਰੈਟ ਹੋਲ ਮਾਈਨਿੰਗ’ ਤਕਨੀਕ ਰਾਹੀਂ ਮਲਬੇ ਵਿੱਚ ਸਿਰਫ਼ 10 ਮੀਟਰ ਦੀ ਡੂੰਘਾਈ ਤੱਕ ਰਸਤਾ ਸਾਫ਼ ਕਰਨਾ ਬਾਕੀ ਹੈ। ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ‘ਚ ਚਾਰਧਾਮ ਯਾਤਰਾ ਮਾਰਗ ‘ਤੇ ਨਿਰਮਾਣ ਅਧੀਨ ਸੁਰੰਗ ਦੇ ਰੁਕੇ ਹੋਏ ਹਿੱਸੇ ‘ਚ 12 ‘ਰੈਟ ਹੋਲ ਮਾਈਨਿੰਗ’ ਮਾਹਿਰਾਂ ਨੂੰ 10 ਮੀਟਰ ਦੇ ਮਲਬੇ ਦੀ ਖੁਦਾਈ ਕਰਕੇ ਰਸਤਾ ਬਣਾਉਣ ਲਈ ਲਾਇਆ ਗਿਆ ਹੈ। ਇਸ ਤੋਂ ਪਹਿਲਾਂ 25 ਟਨ ਵਜ਼ਨ ਵਾਲੀ ਭਾਰੀ ਅਤੇ ਤਾਕਤਵਰ ਅਮਰੀਕੀ ਔਗਰ ਮਸ਼ੀਨ ਨਾਲ ਸੁਰੰਗ ਵਿੱਚ ਡਰਿਲਿੰਗ ਕੀਤੀ ਜਾ ਰਹੀ ਸੀ ਪਰ ਸ਼ੁੱਕਰਵਾਰ ਨੂੰ ਇਸ ਦੇ ਕਈ ਹਿੱਸੇ ਮਲਬੇ ਵਿੱਚ ਫਸਣ ਕਾਰਨ ਕੰਮ ਵਿੱਚ ਵਿਘਨ ਪੈ ਗਿਆ। ਇਸ ਤੋਂ ਪਹਿਲਾਂ ਉਹ ਮਲਬੇ ਦੇ ਅੰਦਰ 47 ਮੀਟਰ ਤੱਕ ਡਰਿਲ ਕਰ ਚੁੱਕਾ ਸੀ।
Punjab Bani 28 November,2023
ਲੁਟੇਰਿਆਂ ਵੱਲੋ ਔਰਤ ਦਾ ਪਰਸ ਜੋਰ ਨਾਲ ਖੋਹਣ ਤੇ ਡਿਗਣ ਕਾਰਨ ਹੋਈ ਔਰਤ ਦੀ ਮੌਤ
ਲੁਟੇਰਿਆਂ ਵੱਲੋ ਔਰਤ ਦਾ ਪਰਸ ਜੋਰ ਨਾਲ ਖੋਹਣ ਤੇ ਡਿਗਣ ਕਾਰਨ ਹੋਈ ਔਰਤ ਦੀ ਮੌਤ - ਪੁਲਿਸ ਨੇ ਕਾਰਵਾਈ ਕਰਦਿਆਂ ਫੜੇ ਲੁਟੇਰੇ ,ਕੀਤਾ ਸਮਾਨ ਬਰਾਮਦ ਛੇਹਰਟਾ : ਥਾਣਾ ਛੇਹਰਟਾ ਅਧੀਨ ਪੈਂਦੇ ਬਾਈਪਾਸ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਦੇ ਘਣੂੰਪੁਰ ਨੇੜੇ ਤਿੰਨ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਲਿਆ। ਜਦੋਂ ਲੁਟੇਰਿਆਂ ਨੇ ਔਰਤ ਤੋਂ ਪਰਸ ਖੋਹਣਾ ਸ਼ੁਰੂ ਕੀਤਾ ਤਾਂ ਉਸ ਨੇ ਪਰਸ ਨਹੀਂ ਛੱਡਿਆ ਪਰ ਲੁਟੇਰਿਆਂ ਨੇ ਪਰਸ ਇੰਨੀ ਤੇਜ਼ੀ ਨਾਲ ਖਿੱਚਿਆ ਕਿ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਔਰਤ ਜ਼ਖਮੀ ਹੋ ਗਈ। ਔਰਤ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਔਰਤ ਦੇ ਪਰਸ ਵਿਚ ਇਕ ਮੋਬਾਇਲ ਫੋਨ ਅਤੇ ਪੰਜ-ਛੇ ਹਜ਼ਾਰ ਰੁਪਏ ਦੀ ਨਕਦੀ ਸੀ। ਇਹ ਘਟਨਾ 15 ਨਵੰਬਰ 2023 ਨੂੰ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਔਰਤ ਦਾ ਪਤੀ ਡਿਪ੍ਰੈਸ਼ਨ ’ਚ ਚਲਾ ਗਿਆ, ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦਿਲਾਸਾ ਦਿੱਤਾ ਤਾਂ ਉਸ ਨੇ 26 ਨਵੰਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ’ਚ ਸ਼ਾਮਲ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਉਰਫ ਮੰਨਾ ਵਾਸੀ ਪਿੰਡ ਨੱਥੂਪੁਰ ਥਾਣਾ ਘਰਿੰਡਾ, ਸੁਖਦੀਪ ਸਿੰਘ ਵਾਸੀ ਪਿੰਡ ਲੱਧੇਵਾਲ ਥਾਣਾ ਘਰਿੰਡਾ ਅਤੇ ਤਰਸਪ੍ਰੀਤ ਸਿੰਘ ਵਾਸੀ ਪਿੰਡ ਭਕਨਾ ਕਲਾਂ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪਰਸ, ਮੋਬਾਇਲ ਫੋਨ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਏਸੀਪੀ ਪੱਛਮੀ ਕਮਲਜੀਤ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ 26 ਨਵੰਬਰ ਨੂੰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੇ ਸਾਲੇ ਰਾਜਵੰਤ ਸਿੰਘ ਉਰਫ ਸੋਨੂੰ ਵਾਸੀ ਪਿੰਡ ਰਾਮਪੁਰਾ ਮੁਰਾਦਪੁਰਾ ਫਤਿਹਗੜ੍ਹ ਚੂੜੀਆਂ ਰੋਡ ਦਾ ਵਿਆਹ 15 ਨਵੰਬਰ 2023 ਨੂੰ ਸੀ। ਜਿਸ ਦੀ ਬਰਾਤ ਪਿੰਡ ਧਨੋਏ ਖੁਰਦ ਥਾਣਾ ਘਰਿੰਡਾ ਅਟਾਰੀ ਵਿਖੇ ਗਈ ਸੀ। ਉਹ ਅਤੇ ਉਸ ਦੀ ਪਤਨੀ ਮਨਦੀਪ ਕੌਰ ਅਤੇ ਉਸ ਦਾ ਲੜਕਾ ਗੁਰਸਿਮਰਨਦੀਪ ਸਿੰਘ ਉਰਫ਼ ਵੰਸ਼ ਵੀ ਵਿਆਹ ਦੀ ਬਰਾਤ ਵਿਚ ਗਏ ਸਨ। ਜਾਂਦੇ ਸਮੇਂ ਉਸ ਦੀ ਪਤਨੀ ਮਨਦੀਪ ਕੌਰ ਨੇ ਕਾਰ ਵਿਚ ਕਾਫੀ ਉਲਟੀਆਂ ਕਰ ਦਿੱਤੀਆਂ। ਜਿਸ ਕਾਰਨ ਵਾਪਸੀ ਸਮੇਂ ਉਸ ਦੀ ਪਤਨੀ ਅਤੇ ਲੜਕਾ ਪਿੰਡ ਧਨੋਏ ਖੁਰਦ ਤੋਂ ਪਿੰਡ ਰਾਮਪੁਰਾ ਮੁਰਾਦਪੁਰਾ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ। ਸ਼ਾਮ ਕਰੀਬ ਪੌਣੇ ਛੇ ਵਜੇ ਜਦੋਂ ਉਹ ਆਰਮੀ ਗੇਟ ਨੰਬਰ 1 ਬਾਈਪਾਸ ਨੇੜੇ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲਾ ਘਣੂੰਪੁਰ ਪਹੁੰਚੇ ਤਾਂ ਪਿੱਛੇ ਤੋਂ ਮੋਟਰਸਾਈਕਲ (ਪੀਬੀ-02-ਈਜੇ-2560) ’ਤੇ ਸਵਾਰ ਤਿੰਨ ਲੁਟੇਰੇ ਆਏ ਅਤੇ ਮੋਟਰਸਾਈਕਲ ’ਤੇ ਬੈਠੀ ਮਨਦੀਪ ਕੌਰ ਦਾ ਪਰਸ ਖੋਹਣ ਲੱਗੇ। ਜਦੋਂ ਉਸ ਦੀ ਪਤਨੀ ਨੇ ਪਰਸ ਨਾ ਛੱਡਿਆ ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ੀ ਨਾਲ ਪਰਸ ਖੋਹ ਲਿਆ, ਜਿਸ ਕਾਰਨ ਉਸ ਦੀ ਪਤਨੀ ਜ਼ਮੀਨ ’ਤੇ ਡਿੱਗ ਪਈ ਅਤੇ ਗੰਭੀਰ ਜ਼ਖਮੀ ਹੋ ਗਈ। ਮੁਲਜ਼ਮ ਪਰਸ ਲੈ ਕੇ ਫ਼ਰਾਰ ਹੋ ਗਏ। ਪਰਸ ਵਿਚ ਇਕ ਮੋਬਾਈਲ ਫ਼ੋਨ ਅਤੇ 5-6 ਹਜ਼ਾਰ ਰੁਪਏ ਦੀ ਨਕਦੀ ਸੀ। ਘਟਨਾ ’ਚ ਜ਼ਖਮੀ ਔਰਤ ਨੂੰ ਪਹਿਲਾਂ ਰਾਮਤੀਰਥ ਰੋਡ ’ਤੇ ਕਪੂਰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅਰੋੜਾ ਹਸਪਤਾਲ ਲਿਜਾਣ ਲਈ ਕਿਹਾ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ’ਚ ਮ੍ਰਿਤਕ ਔਰਤ ਦਾ ਪਤੀ ਉਸ ਦੀ ਲਾਸ਼ ਨੂੰ ਐਂਬੂਲੈਂਸ ਰਾਹੀਂ ਖਡੂਰ ਸਾਹਿਬ ਲੈ ਗਿਆ, ਜਿੱਥੇ 16 ਨਵੰਬਰ ਨੂੰ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਆਪਣੀ ਪਤਨੀ ਦੀ ਮੌਤ ਕਾਰਨ ਬਹੁਤ ਡਿਪਰੈਸ਼ਨ ਵਿਚ ਆ ਗਿਆ ਅਤੇ ਆਪਣੀ ਸੁੱਧ-ਬੁੱਧ ਗੁਆ ਬੈਠਾ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹੌਸਲਾ ਦਿੱਤਾ। 26 ਨਵੰਬਰ ਨੂੰ ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜਮਾਂ ਦੀ ਪਛਾਣ ਕਰ ਲਈ ਅਤੇ ਉਸ ਤੋਂ ਬਾਅਦ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
Punjab Bani 28 November,2023
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ ਚੰਡੀਗੜ, 28 ਨਵੰਬਰ : ਸ਼ੋ੍ਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਪਾਰਟੀ ਨੇ ਇਸ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣੀ ਐਸ ਆਈ ਟੀ ਰੱਦ ਕਰ ਦਿੱਤੀ ਤੇ ਕਿਹਾ ਕਿ ਜਿਹਨਾਂ ਨੇ ਇਹ ਘਿਨੌਣਾ ਅਪਰਾਧ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਕਰਾਰ ਦੇਣ ਦੀ ਆਸ ਨਹੀਂ ਕੀਤੀ ਜਾ ਸਕਦੀ। ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੰਸੀ ਮੀਟਿੰਗ ਵਿਚ ਇਸ ਬਾਬਤ ਮਤਾ ਪਾਸ ਕੀਤਾ ਗਿਆ। ਕਿ ਗੁਰਦੁਆਰਾ ਸਾਹਿਬ ’ਤੇ ਇਹ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਨਤੀਜਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲਿਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਮੁੱਖ ਮੰਤਰੀ ਦੇ ਮਾੜੇ ਮਨਸੂਬਿਆਂ ਨੂੰ ਬੇਨਕਾਬ ਕਰ ਸਕਦੀ ਹੈ ਜਿਸਨੇ ਨਿਹੰਗਾਂ ਦੇ ਇਕ ਖਾਸ ਧੜੇ ਵਾਸਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਵਾਉਣ ਲਈ ਪੁਲਿਸ ਦੀ ਇਹ ਦੁਰਵਰਤੋਂ ਕੀਤੀ। ਉਹਨਾਂ ਕਿਹਾ ਕਿ ਇਸ ਮੁਤਾਬਕ ਮੁੱਖ ਮੰਤਰੀ ਦੇ ਖਿਲਾਫ ਧਾਰਾ 302 ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਨੇ ਉਹਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿਹਨਾਂ ਨੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਦੇ ਹਮਲੇ ਦੀ ਕਵਰੇਜ ਕਰ ਰਹੇ ਪੀ ਟੀ ਸੀ ਦੇ ਪੱਤਰਕਾਰ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਲਿਸ ਗੁਰਦੁਆਰਾ ਸਾਹਿਬ ਵਿਚ ਉਸ ਵੇਲੇ ਦਾਖਲ ਹੋਈ ਜਦੋਂ ਸੰਗਤ ਅਰਦਾਸ ਕਰ ਰਹੀ ਸੀ ਤੇ ਪੁਲਿਸ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਰਟੀ ਨੇ ਅਜਿਹਾ ਉਦੋਂ ਕੀਤਾ ਗਿਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਤਰੀਕੇ ਦੀ ਕੋਈ ਭੜਕਾਹਟ ਨਹੀਂ ਸੀ। ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਕੋਈ ਘਾਟ ਨਹੀਂ ਸੀ ਤੇ ਨਾ ਹੀ ਲੋਕ ਕਿਸੇ ਵੀ ਤਰੀਕੇ ਤੰਗ ਪ੍ਰੇਸ਼ਾਨ ਜਾਂ ਔਖੇ ਸਨ। ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਮਯਾਤਰਾ ਸ਼ੁਰੂ ਕੀਤੀ ਜਾਵੇਗੀ, ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ ਜਿਹਨਾਂ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ ਤੇ ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਇਕੱਤਰ ਹੋ ਕੇ ਉਥੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰ ਕੇ ਰਾਸ਼ਟਰਪਤੀ ਨੂੰ ਫਾਰਮ ਸੌਂਪਣ ਦਾ ਸੱਦਾ ਦਿੱਤਾ। ਇਹ ਵੀ ਫੈਸਲਾ ਲਿਆ ਗਿਆ ਕਿ 14 ਦਸੰਬਰ ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇ ਅਤੇ 8 ਦਸੰਬਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਵਸ ਮਨਾਉਂਦਿਆਂ ਸਾਰੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾਣ। ਕਮੇਟੀ ਨੇ ਕਿਹਾ ਕਿ ਸਰਦਾਰ ਬਾਦਲ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਪ੍ਰਤੀਕ ਸਨ ਜਿਹਨਾਂ ਦਾ ਜਨਮ ਦਿਵਸ ਸਦਭਾਵਨਾ ਦਿਵਸ ਵਜੋਂ ਮਨਾ ਕੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।
Punjab Bani 28 November,2023
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ ਦਿਲੀ, 28 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਾ ਕਰਨ ਉਤੇ ਇਹ ਹੁਕਮ ਦਿੱਤੇ ਹਨ।ਹ ਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ੍ਹਾਂ ਨੂੰ ਅਗਲੀ ਸੁਣਵਾਈ ‘ਤੇ ਹਾਈਕੋਰਟ ‘ਚ ਪੇਸ਼ ਹੋ ਕੇ ਦੱਸਣ ਕਿ ਹੁਣ ਤੱਕ ਇਸ ਮਾਮਲੇ ‘ਚ ਕੀ ਕੀਤਾ ਗਿਆ ਹੈ, ਜੇਲ੍ਹਾਂ ‘ਚ ਮੋਬਾਈਲ ਫ਼ੋਨਾਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ | ਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹਾਂ ਨੂੰ ਪੇਸ਼ ਹੋ ਕੇ ਜਵਾਬ ਦੇਣਾ ਚਾਹੀਦਾ ਹੈ। ਇਸ ਕੇਸ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇ ਰਹੇ ਐਡਵੋਕੇਟ ਤਨੂ ਬੇਦੀ ਨੇ ਕਿਹਾ, ਮਾਰਚ ਵਿੱਚ ਇੱਕ ਜਾਂਚ ਕਮੇਟੀ ਬਣਾਈ ਗਈ ਸੀ ਅਤੇ ਅੱਜ ਤੱਕ ਜਾਂਚ ਪੂਰੀ ਨਹੀਂ ਹੋਈ। ਇਹ ਸਰਕਾਰ ਦੀ ਕਾਰਵਾਈ ‘ਤੇ ਵੱਡਾ ਸਵਾਲ ਹੈ। ਹਾਈ ਕੋਰਟ ਨੇ ਇਕ ਵਾਰ ਫਿਰ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਅਸੀਂ ਸਰਕਾਰ ਦੀ ਕਾਰਵਾਈ ਦੀ ਉਡੀਕ ਕਰ ਰਹੇ ਹਾਂ।
Punjab Bani 28 November,2023
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਵਫ਼ਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ ਭਾਈ ਰਾਜੋਆਣਾ ਬਾਰੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਕੀਤਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਭਾਈ ਰਾਜੋਆਣਾ ਦੇ ਮਸਲੇ ਸਬੰਧੀ ਕਰੇਗੀ ਵਿਚਾਰ : ਐਡਵੋਕੇਟ ਧਾਮੀ ਪਟਿਆਲਾ 28 ਨਵੰਬਰ () ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਕੀਤੇ ਜਾਣ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਅਤੇ ਪਟੀਸ਼ਨ ’ਤੇ ਨਾਂਹਪੱਖੀ ਰਵੱਈਏ ਨੇ ਕੇਂਦਰ ਸਰਕਾਰ ਦਾ ਚਿਹਰਾ ਬੇਨਕਾਬ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੇਂਦਰੀ ਜੇਲ੍ਹ ਵਿਚ ਸਜ਼ਾਜ਼ਾਫਤਾ ਭਾਈ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ’ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਫ਼ਦ ਸਮੇਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਘੰਟੇ ਦੇ ਕਰੀਬ ਸੁਖਾਵੇਂ ਮਾਹੌਲ ਵਿਚ ਹੋਈ ਮੁਲਾਕਾਤ ਦੌਰਾਨ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ’ਤੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਰਾਜੋਆਣਾ ਵਿਚ ਧਰਮ ਪ੍ਰਤੀ ਦਿ੍ਰੜਤਾ ਵਿਖਾਈ ਅਤੇ ਉਹ ਚੜ੍ਹਦੀਕਲਾ ਵਿਚ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ 2012 ਵਿਚ ਭਾਰਤ ਦੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤਾਂ ਵਿਚ ਕਾਨੂੰਨੀ ਚਾਰਾਜੋਈ ਰਾਹੀਂ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਗਿਆ, ਪ੍ਰੰਤੂ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੇ ਮਸਲੇ ’ਤੇ ਕੋਈ ਜਲਦ ਫੈਸਲਾ ਨਾ ਲੈਣ ਤੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਕਾਨੂੰਨ ਦੀ ਦੋਹਰੇ ਕਾਨੂੰਨ ਅਪਣਾਏ ਜਾ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਰੱਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਇਸ ’ਤੇ ਸੰਜੀਦਗੀ ਨਾਲ ਵਿਚਾਰ ਕਰਕੇ ਯੋਗ ਹੱਲ ਲੱਭੇਗੀ। ਇਸ ਸਬੰਧ ਵਿਚ ਜਲਦ ਹੀ ਅੰਤਿ੍ਰੰਗ ਕਮੇਟੀ ਦੀ ਜਲਦ ਬੈਠਕ ਬੁਲਾਈ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਸ਼ੋ੍ਰਮਣੀ ਕਮੇਟੀ ਆਪਣੀ ਆਵਾਜ਼ ਬੁਲੰਦ ਕਰਦੀ ਆ ਰਹੀ ਅਤੇ ਇਸ ਸਬੰਧ ਵਿਚ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇਕੱਤਰਤਾ 25 ਨਵੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ ਤਾਂ ਕਿ ਭਵਿੱਖ ਵਿਚ ਕੋਈ ਠੋਸ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਮੈਨੇਜਰ ਕਰਨੈਲ ਸਿੰਘ ਵਿਰਕ, ਬਲਤੇਜ ਸਿੰਘ ਖੋਖ ਆਦਿ ਸ਼ਾਮਲ ਸਨ। (ਡੱਬੀ) ਨੇਪਾਲ ਦੇ ਗੁਰਦੁਆਰਾ ਨਾਨਕ ਮੰਠ ਵਿਚ ਲੰਗਰ ਵਰਤਾਉਣ ਦੀ ਮਨਾਹੀ ਮੰਦਭਾਗਾ ਵਰਤਾਰਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੇਪਾਲ ਦੇ ਗੁਰਦੁਆਰਾ ਨਾਨਕ ਮੱਠ ਵਿਚ ਲੰਗਰ ਵਰਤਾਉਣ ’ਤੇ ਕੀਤੀ ਗਈ ਮਨਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਕਦਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਗੁਰੂ ਘਰ ਵਿਚ ਲੰਗਰ ਦੀ ਪ੍ਰਥਾ ਨਿਰੰਤਰ ਰਹਿੰਦੀ ਹੈ ਅਤੇ ਪਿਛਲੇ ਸਾਲਾਂ ਤੋਂ ਇਸ ਪ੍ਰਥਾ ਦਾ ਗੁਰਦੁਆਰਾ ਨਾਨਕ ਮੱਠ ਵਿਚ ਬੰਦ ਹੋਣਾ ਮੰਦਭਾਗਾ ਵਰਤਾਰਾ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਜੇ ਚਾਹੇਗੀ ਤਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣ ਲਈ ਤਿਆਰ ਹੈ ਅਤੇ ਜਦੋੋਂ ਵੀ ਇਸ ਸਬੰਧੀ ਵਿਚ ਨੇਪਾਲ ਦੀ ਸੰਗਤ ਵਿਚ ਕੋਈ ਚਿੱਠੀ ਪੱਤਰ ਸ਼ੋ੍ਰਮਣੀ ਕਮੇਟੀ ਕੋਲ ਪਹੁੰਚਾਇਆ ਜਾਵੇਗਾ ਜਾਂ ਵਫ਼ਦ ਦੇ ਰੂਪ ਵਿਚ ਮੁਲਾਕਾਤ ਹੁੰਦੀ ਹੈ ਤਾਂ ਗੁਰਦੁਆਰਾ ਨਾਨਕ ਮੱਠ ਵਿਚ ਨਿਰੰਤਰ ਗੁਰੂ ਦਾ ਲੰਗਰ ਸ਼ੁਰੂ ਕਰ ਦਿੱਤਾ ਜਾਵੇਗਾ।
Punjab Bani 28 November,2023
ਏਟੀਐਸ ਪੁਲਿਸ ਨੇ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ
ਏਟੀਐਸ ਪੁਲਿਸ ਨੇ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਬਠਿੰਡਾ : ATS ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਿਸ ਵਿੱਚ ਦੋ ਵਿਅਕਤੀਆਂ ਨੂੰ ISI ਨੂੰ ਖੁਫੀਆ ਜਾਣਕਾਰੀ ਦੇਣ ਅਤੇ ਬੇਅਦਬੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ । ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਵਿੱਚ ATF ਪੁਲਿਸ ਦੀ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ’ਤੇ ਇਲਜ਼ਾਮ ਹਨ ਕਿ ਇਹ ਵਿਅਕਤੀ ਆਟੋ ਡਰਾਈਵਰ ਬਣ ਕੇ ਕੈਂਟ ਏਰੀਏ ਵਿੱਚ ਆਇਆ ਅਤੇ ਆਰਮੀ ਦੀ ਖੁਫੀਆ ਜਾਣਕਾਰੀ ਖਾਸ ਕਰ ਕੇ ਆਰਮੀ ਟੈਂਕਾਂ ਸਬੰਧੀ ਪਾਕਿਸਤਾਨ ਦੀ ਏਜੰਸੀ ISI ਨੂੰ ਦਿੰਦਾ ਹੈ। ਜਿਸ ਨੂੰ ਇੱਕ ਹੋਰ ਵਿਅਕਤੀ ਨਾਲ ਗ੍ਰਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਰਾਮਪੁਰਾ ਫੂਲ ਥਾਣੇ ਅਧੀਨ ਪੈਂਦੇ ਪਿੰਡ ਦੂਲੇਵਾਲ ਦਾ ਰਹਿਣ ਵਾਲਾ ਹੈ ਅਤੇ ਉਸ ‘ਤੇ ਪਿੰਡ ਦੂਲੇਵਾਲ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਵੀ ਇਲਜ਼ਾਮ ਲੱਗੇ ਸਨ। ਜਿਸ ‘ਤੇ FIR ਨੰਬਰ 118 ਸਾਲ 2022 ਵਿੱਚ ਦਰਜ ਹੋਈ ਸੀ। ਪੁਲਿਸ ਸੂਤਰਾਂਦੇ ਮੁਤਾਬਕ ਹੁਣ ਇਹ ਗੱਲ ਪ੍ਰਮੁਖਤਾ ਨਾਲ ਸਾਹਮਣੇ ਆਈ ਹੈ ਕਿ ਇਸ ਵਿਅਕਤੀ ਦੇ ਸੰਬੰਧ ISI ਲ ਹਨ ਅਤੇ ATS ਪੁਲਿਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ATS ਪੁਲਿਸ ਵੱਲੋਂ ਇਸ ਦੇ ਸਾਥੀ ਰਿਆਜੂਦੀ ਨੂੰ ਵੀ ਲਖਨਊ ਵਿਖੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਇਹ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਬਠਿੰਡਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਟਰਾਂਜਿਟ ਰਿਮਾਂਡ ਲਿਆ ਸਕਦੀ ਹੈ ਤਾਂ ਜੋ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪਰ ਹੁਣ ਅੰਮ੍ਰਿਤਪਾਲ ATS ਦੇ ਕੋਲ ਰਿਮਾਂਡ ਤੇ ਚੱਲ ਰਿਹਾ ਹੈ ਜਿੱਥੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਨਾਲ ਬਠਿੰਡਾ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਿਲ ਹਨ ਜੋ ਦੇਸ਼ ਵਿਰੋਧੀ ਗਤੀਵਿਧੀਆਂ ਕਰ ਰਹੇ ਹਨl ਅਤੇ ਹੁਣ ਤੱਕ ਕਿਹੜੀਆਂ ਜਾਣਕਾਰੀਆਂ ਭਾਰਤੀ ਸੈਨਾ ਦੀਆਂ ਅੱਗੇ ISI ਨੂੰ ਭੇਜੀਆਂ ਹਨ l
Punjab Bani 27 November,2023
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਗੁਰਦੁਆਰਾ ਕੰਪਲੈਕਸ ਅੰਦਰ ਚਲਾਏ ਅਤੁੱਟ ਲੰਗਰ, ਤੜਕਸਵੇਰੇ ਪ੍ਰਭਾਤ ਫੇਰੀਆਂ ਪੁੱਜੀਆਂ ਕੀਤੀ ਗਈ ਆਤਿਸ਼ਬਾਜ਼ੀ ਗੁਰਦੁਆਰਾ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਸਨਮਾਨਤ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਹਨ : ਪ੍ਰੋ. ਬਡੂੰਗਰ ਪਟਿਆਲਾ 27 ਨਵੰਬਰ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਮਾਨਵਤਾ ਦੇ ਰਹਿਬਰ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੀਆਂ ਵੱਖ ਵੱਖ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਵੱਲੋਂ ਗੁਰਦੁਆਰਾ ਕੰਪਲੈਕਸ ਅੰਦਰ ਜਿਥੇ ਗੁਰੂ ਦੇ ਅਤੁੱਟ ਲੰਗਰ ਚਲਾਏ ਗਏ, ਉਥੇ ਹੀ ਸੰਗਤਾਂ ਨੇ ਗੁਰੂ ਦਰਬਾਰ ਵਿਚ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪੁਰਬ ਮੌਕੇ ਗੁਰੂ ਦਰਬਾਰ ਵਿਚ ਫੁੱਲਾਂ ਨਾਲ ਕੀਤੀ ਸਜਾਵਟ ਨੇ ਮਨਮੋਹਕ ਦਿਲਕਸ਼ ਦਿ੍ਰਸ਼ ਵੇਖਣ ਨੂੰ ਮਿਲਿਆ ਅਤੇ ਤੜਕਸਵੇਰੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਭਾਤ ਫੇਰੀਆਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪੁੱਜੀਆਂ ਅਤੇ ਸੰਗਤ ਨੇ ਨਾਸਿਮਰਨ ਰਾਹੀਂ ਗੁਰੂ ਜਸ ਦਾ ਗਾਇਨ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਕ ਸਮਾਗਮ ਕਰਵਾਏ ਗਏ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ। ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਸਮੇਤ ਪੁੱਜੀਆਂ ਸਖਸ਼ੀਅਤਾਂ ਦਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਸਿਰੋਪਾਓ ਨਾਲ ਸਨਮਾਨ ਕੀਤਾ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਹੋਏ, ਜਿਨ੍ਹਾਂ ਨੇ ਮਾਨਵਤਾ ਨੂੰ ਮੁਕੰਮਲ ਜੀਵਨ ਜੁਗਤ ਦਾ ਜਾਂਚ ਪ੍ਰਦਾਨ ਕੀਤਾ। ਗੁਰੂ ਸਾਹਿਬ ਵੱਲੋਂ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਅਜਿਹਾ ਅਨੌਖਾ ਫਲਸਫਾ ਦਿੱਤਾ, ਜੋ ਕਿਸੇ ਵੀ ਧਾਰਮਕ ਗ੍ਰੰਥ ਵਿਚ ਨਹੀਂ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਜਾਤ, ਪਾਤ, ਧਰਮ ਨਸਲ ਤੋਂ ਉਪਰ ਉਠ ਕੇ ਸਾਰਿਆਂ ਨੂੰ ‘ਏਕਮ ਕੇ ਹਮ ਬਾਰਕ’ ਦਾ ਸਿਧਾਂਤ ਦਿੱਤਾ। ਗੁਰੂ ਸਾਹਿਬ ਦੀ ਗੁਰਬਾਣੀ ਦਾ ਉਦੇਸ਼ ਅਤੇ ਸਿੱਖਿਆਵਾਂ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਸ਼ਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸੁਖਬੀਰ ਸਿੰਘ ਅਬਲੋਵਾਲ, ਕੈਪਟਨ ਖੁਸ਼ਵੰਤ ਸਿੰਘ,ਜਗਰੂਪ ਸਿੰਘ ਚੀਮਾ, ਪਲਵਿੰਦਰ ਸਿੰਘ ਰਿੰਕੂ, ਸੁਖਜੀਤ ਸਿੰਘ ਬਘੌਰਾ, ਨਰਿੰਦਰ ਸਿੰਘ ਝਿੱਲ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। (ਡੱਬੀ) ਪ੍ਰਕਾਸ਼ ਪੁਰਬ ਮੌਕੇ 75 ਪ੍ਰਾਣੀਆਂ ਲਈ ਖੰਡੇ ਬਾਟੇ ਦੀ ਪਾਹੁਲ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਅਤੇ ਪੂਰਨਮਾਸ਼ੀ ਦੇ ਦਿਹਾੜੇ ’ਤੇ ਪੰਜ ਪਿਆਰਿਆਂ ਪਾਸੋਂ 75 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਬੱਚੇ, ਬਜ਼ੁਰਗ, ਮਹਿਲਾਵਾਂ ਅਤੇ ਨੌਜਵਾਨ ਵੀ ਸ਼ਾਮਲ ਹੋਏ, ਜੋ ਗੁਰੂ ਦੇ ਸਿੱਖ ਬਣੇ। ਪੰਜ ਪਿਅਰਿਆਂ ਨੇ ਪ੍ਰੇਰਨਾ ਦਿੰਦਿਆਂ ਕਿ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਆਨੰਦਪੁਰ ਦੇ ਵਾਸੀ ਹਨ, ਦਸਮੇਸ਼ ਪਿਤਾ ਦੀ ਵੱਡਮੁੱਲੀ ਦਾਤ ਉਨ੍ਹਾਂ ਨੇ ਪ੍ਰਾਪਤ ਕੀਤੀ, ਜਿਨ੍ਹਾਂ ਨੂੰ ਰਹਿਤ ਮਰਿਆਦਾ ਅਨੁਸਾਰ ਨਾਮ ਸਿਮਰਨ ਅਤੇ ਬਾਣੀ ਅਤੇ ਬਾਣੀ ਦਾ ਧਾਰਨੀ ਰਹਿਣਾ ਹੋਵੇਗਾ।
Punjab Bani 27 November,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਦੇਸ਼ ਵਾਸੀਆਂ ਨੁੰ ਵਧਾਈ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਦੇਸ਼ ਵਾਸੀਆਂ ਨੁੰ ਵਧਾਈ ਨਵੀਂ ਦਿੱਲੀ, 27 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਉਪਦੇਸ਼ ਪੂਰੀ ਦੁਨੀਆ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਸੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ਼ੁੱਭਕਾਮਨਾਵਾਂ।’ ਉਨ੍ਹਾਂ ਨੇ ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੱਤਾ, ਜਿਸ ਨਾਲ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਮਿਲਦੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪਹਿਲੇ ਸਿੱਖ ਗੁਰੂ ਨੂੰ ਸ਼ਰਧਾਂਜਲੀ ਵੀ ਦਿੱਤੀ ਸੀ।
Punjab Bani 27 November,2023
ਗੁਜਰਾਤ ਟਾਈਟਨਸ ਨੇ ਆਈਪੀਐੱਲ 2024 ਸੀਜ਼ਨ ਤੋਂ ਪਹਿਲਾਂ ਸ਼ੁਭਮਨ ਗਿੱਲ ਨੂੰ ਬਣਾਇਆ ਟੀਮ ਦਾ ਕਪਤਾਨ ਬਣਾਇਆ
ਗੁਜਰਾਤ ਟਾਈਟਨਸ ਨੇ ਆਈਪੀਐੱਲ 2024 ਸੀਜ਼ਨ ਤੋਂ ਪਹਿਲਾਂ ਸ਼ੁਭਮਨ ਗਿੱਲ ਨੂੰ ਬਣਾਇਆ ਟੀਮ ਦਾ ਕਪਤਾਨ ਬਣਾਇਆ ਨਵੀਂ ਦਿੱਲੀ, 27 ਨਵੰਬਰ ਆਈਪੀਐੱਲ 2022 ਦੇ ਜੇਤੂ ਗੁਜਰਾਤ ਟਾਈਟਨਸ ਨੇ ਆਈਪੀਐੱਲ 2024 ਸੀਜ਼ਨ ਤੋਂ ਪਹਿਲਾਂ ਸ਼ੁਭਮਨ ਗਿੱਲ ਨੂੰ ਟੀਮ ਦਾ ਕਪਤਾਨ ਬਣਾਇਆ ਹੈ। ਗਿੱਲ ਨੇ ਹਾਰਦਿਕ ਪਾਂਡਿਆ ਦੀ ਥਾਂ ਲਈ ਹੈ, ਜੋ ਹੁਣ ਮੁੰਬਈ ਇੰਡੀਅਨਜ਼ ’ਚ ਚਲਾ ਗਿਆ ਹੈ। ਆਈਪੀਐੱਲ 2024 ਵਿੱਚ ਗੁਜਰਾਤ ਦੀ ਕਪਤਾਨੀ ਕਰਨਾ ਗਿੱਲ ਦੀ ਸੀਨੀਅਰ ਪੁਰਸ਼ ਕ੍ਰਿਕਟ ਵਿੱਚ ਕਪਤਾਨ ਵਜੋਂ ਪਹਿਲੀ ਜ਼ਿੰਮੇਵਾਰੀ ਹੋਵੇਗੀ।
Punjab Bani 27 November,2023
ਮੋਹਾਲੀ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ ਦੂਸਰੇ ਦਿਨ ਵੀ ਰਿਹਾ ਜਾਰੀ : ਚੰਡੀਗੜ੍ਹ ਦੀ ਘੇਰਾਬੰਦੀ ਕਰਨ ਦਾ ਬਣਾਇਆ ਵਿਚਾਰ
ਮੋਹਾਲੀ ਵਿਖੇ ਕਿਸਾਨਾਂ ਦਾ ਪ੍ਰਦਰਸ਼ਨ ਦੂਸਰੇ ਦਿਨ ਵੀ ਰਿਹਾ ਜਾਰੀ : ਚੰਡੀਗੜ੍ਹ ਦੀ ਘੇਰਾਬੰਦੀ ਕਰਨ ਦਾ ਬਣਾਇਆ ਵਿਚਾਰ ਮੁਹਾਲੀ, 27 ਨਵੰਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 32 ਕਿਸਾਨ ਜਥੇਬੰਦੀਆਂ ਵੱਲੋਂ ਇਥੇ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਕੀਤਾ ਜਾ ਪ੍ਰਦਰਸ਼ਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਮੀਟਿੰਗ ਕੀਤੀ, ਜਿਸ ਵਿੱਚ ਭਲਕੇ 28 ਨਵੰਬਰ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਪੰਜਾਬ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਪੁਲੀਸ ਅਤੇ ਚੰਡੀਗੜ੍ਹ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਅਤੇ ਖ਼ੁਫ਼ੀਆ ਵਿੰਗ ਵੱਲੋਂ ਕਿਸਾਨ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਅੰਦੋਲਨ ਤਿੰਨਾਂ ਲਈ ਹੈ ਪਰ ਸੂਤਰ ਦੱਸਦੇ ਹਨ ਕਿਸਾਨੀ ਸੰਘਰਸ਼ ਜ਼ਿਆਦਾ ਦਿਨ ਜਾਰੀ ਰਹਿਣ ਦੇ ਆਸਾਰ ਬਣ ਸਕਦੇ ਹਨ।
Punjab Bani 27 November,2023
ਦਿਲੀ ਪੁਲਿਸ ਨੇ ਅਰਸ਼ ਡੱਲਾ ਗੈਗ ਦੇ ਦੋ ਸ਼ਾਰਪਸ਼ੂਟਰਾਂ ਨੁੰ ਕੀਤਾ ਗ੍ਰਿਫ਼ਤਾਰ
ਦਿਲੀ ਪੁਲਿਸ ਨੇ ਅਰਸ਼ ਡੱਲਾ ਗੈਗ ਦੇ ਦੋ ਸ਼ਾਰਪਸ਼ੂਟਰਾਂ ਨੁੰ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ, 27 ਨਵੰਬਰ- ਮੁਕਾਬਲੇ ਤੋਂ ਬਾਅਦ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਕੌਮੀ ਰਾਜਧਾਨੀ ਵਿਚ ਗੈਂਗਸਟਰ ਤੋਂ ਅੰਤਰਰਾਸ਼ਟਰੀ ਅਤਿਵਾਦੀ ਬਣੇ ਅਤੇ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ਼ ਡੱਲਾ ਦੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਜਪ੍ਰੀਤ ਸਿੰਘ ਉਰਫ਼ ਰਾਜਾ ਉਰਫ਼ ਬੰਬ ਅਤੇ ਵਰਿੰਦਰ ਸਿੰਘ ਉਰਫ਼ ਵਿੰਮੀ ਦੋਵੇਂ ਵਾਸੀ ਪੰਜਾਬ ਵਜੋਂ ਹੋਈ ਹੈ। ਅੱਜ ਤੜਕੇ ਦੋਨਾਂ ਨੂੰ ਮਯੂਰ ਵਿਹਾਰ ਵਿੱਚ ਸਮਾਚਾਰ ਅਪਾਰਟਮੈਂਟ ਦੇ ਸਾਹਮਣੇ ਅਕਸ਼ਰਧਾਮ ਮੰਦਿਰ ਵੱਲ ਮੁੱਖ ਮਾਰਗ ਤੋਂ ਛੋਟੇ ਜਿਹੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਦੌਰਾਨ ਮੁਲਜ਼ਮਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਦੋ ਪੁਲੀਸ ਦੀ ਬੁਲੇਟ ਪਰੂਫ਼ ਜੈਕੇਟ ਵਿੱਚ ਲੱਗੇ। ਜਵਾਬੀ ਕਾਰਵਾਈ ਵਿਚ ਪੁਲਿਸ ਟੀਮ ਨੇ 6 ਗੋਲੀਆਂ ਚਲਾਈਆਂ। ਵਰਿੰਦਰ ਦੀ ਸੱਜੀ ਲੱਤ ’ਤੇ ਗੋਲੀ ਲੱਗੀ ਹੈ। ਘਟਨਾ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਐੱਲਬੀਐੱਸ ਹਸਪਤਾਲ ਭੇਜਿਆ ਗਿਆ ਅਤੇ ਬਾਅਦ ਵਿੱਚ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਰਿਵਾਲਵਰ .45 ਐੱਮਐੱਮ, 6 ਕਾਰਤੂਸ, .30 ਐੱਮਐੱਮ ਪਿਸਤੌਲ 7 ਕਾਰਤੂਸ, ਹੈਂਡ ਗਰਨੇਡ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੋਵਾਂ ਮੁਲਜ਼ਮਾਂ ਦੇ ਖੁਲਾਸੇ ਦੇ ਆਧਾਰ ‘ਤੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ’ਚ ਛਾਪੇਮਾਰੀ ਕੀਤੀ ਗਈ ਅਤੇ ਉਨ੍ਹਾਂ ਦੇ ਇਕ ਹੋਰ ਸਾਥੀ ਸਚਿਨ ਭਾਟੀ ਨੂੰ ਗ੍ਰਿਫਤਾਰ ਕੀਤਾ ਗਿਆ।
Punjab Bani 27 November,2023
ਹੁਣ ਭਾਰਤੀਆਂ ਨੁੰ 30 ਦਿਨਾਂ ਦੀ ਵੀਜਾ ਮੁਕਤ ਦਾਖਲਾ ਪ੍ਰਦਾਨ ਕਰੇਗਾ ਮਲੇਸ਼ੀਆ
ਹੁਣ ਭਾਰਤੀਆਂ ਨੁੰ 30 ਦਿਨਾਂ ਦੀ ਵੀਜਾ ਮੁਕਤ ਦਾਖਲਾ ਪ੍ਰਦਾਨ ਕਰੇਗਾ ਮਲੇਸ਼ੀਆ ਦਿੱਲੀ, 27 ਨਵੰਬਰ- ਦਸੰਬਰ ਤੋਂ ਭਾਰਤੀ ਅਤੇ ਚੀਨੀ ਨਾਗਰਿਕਾਂ ਲਈ 30 ਦਿਨਾਂ ਦੀ ਵੀਜ਼ਾ-ਮੁਕਤ ਦਾਖਲਾ ਪ੍ਰਦਾਨ ਕਰੇਗਾ। ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਥਾਈਲੈਂਡ ਅਤੇ ਸ੍ਰੀਲੰਕਾ ਵੱਲੋਂ ਅਜਿਹੀ ਸਹੂਲਤ ਦੇਣ ਤੋਂ ਬਾਅਦ ਇਹ ਐਲਾਨ ਕੀਤਾ, ਤਾਂ ਜੋ ਦੇਸ਼ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਤ ਕੀਤਾ ਜਾ ਸਕੇ। ਮਲੇਸ਼ੀਆ ਦੀ ਆਰਥਿਕਤਾ ਵਿੱਚ ਭਾਰਤੀ ਸੈਲਾਨੀਆਂ ਦਾ ਯੋਗਦਾਨ ਕਾਫੀ ਹੈ। ਸਾਲ 2022 ਵਿੱਚ ਮਲੇਸ਼ੀਆ ਨੇ ਕੁੱਲ 324,548 ਭਾਰਤੀ ਸੈਲਾਨੀਆਂ ਦਾ ਸੁਆਗਤ ਕੀਤਾ, ਜਦੋਂ ਕਿ 2023 ਦੀ ਪਹਿਲੀ ਤਿਮਾਹੀ ਵਿੱਚ ਮਲੇਸ਼ੀਆ ਵਿੱਚ 164,566 ਭਾਰਤੀ ਸੈਲਾਨੀ ਆਏ।
Punjab Bani 27 November,2023
ਏਜੰਟ ਵੱਲੋ ਧੋਖਾਧੜੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਆਤਮ ਹੱਤਿਆ
ਏਜੰਟ ਵੱਲੋ ਧੋਖਾਧੜੀ ਦੇ ਚਲਦਿਆਂ ਨੌਜਵਾਨ ਨੇ ਕੀਤੀ ਆਤਮ ਹੱਤਿਆ - ਅਮਰੀਕਾ ਜਾਣ ਲਈ ਏਜੰਟ ਨੁੰ ਦਿੱਤੇ ਸੀ 35 ਲੱਖ ਜਲੰਧਰ ਕੈਂਟ : ਵਿਦੇਸ਼ ਜਾਣ ਦੀ ਚਾਹਤ ਤੇ ਏਜੰਟ ਵੱਲੋਂ ਕੀਤੀ ਗਈ ਧੋਖਾਧੜੀ ਦੇ ਚਲਦਿਆਂ ਇਕ ਨੌਜਵਾਨ ਨੇ ਆਤਮਹੱਤਿਆ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸਾਗਰ ਥਾਪਰ ਵਾਸੀ ਪ੍ਰਤਾਪਪੁਰਾ ਵਜੋਂ ਹੋਈ ਹੈ। ਆਤਮਹੱਤਿਆ ਕਰਨ ਤੋਂ ਪਹਿਲਾਂ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਲਾਈਵ ਹੋਇਆ ਤੇ ਮੌਤ ਨੂੰ ਗਲੇ ਲਗਾਉਣ ਦਾ ਕਾਰਨ ਦੱਸਿਆ ਤੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ। ਮਰਨ ਤੋਂ ਪਹਿਲਾਂ ਲਾਈਵ ਹੋ ਕੇ ਨੌਜਵਾਨ ਨੇ ਉਸ ਨੂੰ ਤੰਗ ਪੇ੍ਰਸ਼ਾਨ ਕਰਨ ਵਾਲੇ ਸਤਨਾਮ ਕੁਮਾਰ ਬੱਗਾ ਨਾਮਕ ਏਜੰਟ ਦਾ ਨਾਮ ਲੈ ਕੇ ਖੁਦਕਸ਼ੀ ਕਰ ਲਈ। ਵੀਡੀਓ ਦੌਰਾਨ ਸਾਗਰ ਨੇ ਦੱਸਿਆ ਕਿ ਸਤਨਾਮ ਕੁਮਾਰ ਬੱਗਾ ਨਾਂ ਦੇ ਵਿਅਕਤੀ ਨੇ ਅਮਰੀਕਾ ਭੇਜਣ ਦੇ ਨਾਂ ’ਤੇ ਉਸ ਤੋਂ ਕਰੀਬ 35 ਲੱਖ ਰੁਪਏ ਤੇ ਪਾਸਪੋਰਟ ਲੈ ਲਏ ਤੇ 5 ਲੱਖ ਰੁਪਏ ਅਮਰੀਕਾ ਪਹੁੰਚ ਕੇ ਦੇਣੇ ਸਨ ਤੇ ਪੈਸੇ ਲੈਣ ਤੋਂ ਬਾਅਦ ਉਸ ਨੇ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਸਾਗਰ ਨੇ ਕਿਹਾ ਕਿ ਜਿਨਾਂ ਲੋਕਾਂ ਤੋਂ ਪੈਸੇ ਉਧਾਰ ਲਏ ਸਨ ਉਹ ਬਾਰ-ਬਾਰ ਫੋਨ ਕਰਕੇ ਪੈਸੇ ਵਾਪਸ ਮੰਗ ਰਹੇ ਸਨ ਤੇ ਸਤਨਾਮ ਉਸ ਨੂੰ ਰੋਜ਼ਾਨਾ ਤੰਗ ਪੇ੍ਰਸ਼ਾਨ ਕਰਦਾ ਸੀ, ਜਿਸ ਕਾਰਨ ਉਹ ਅੱਜ ਮਰਨ ਲਈ ਮਜਬੂਰ ਹੋਗਿਆ। ਸਾਗਰ ਨੇ ਕਿਹਾ ਕਿ ਜ਼ਿੰਦਗੀ ਜਿਊਣ ਦਾ ਕੋਈ ਟੀਚਾ ਨਹੀਂ ਹੈ, ਇਸ ਲਈ ਮੈਂ ਦੁਖੀ ਹੋ ਕੇ ਇਹ ਕਦਮ ਚੁੱਕ ਰਿਹਾ ਹਾਂ। ਵੀਡੀਓ ਦੇ ਅੰਤ ’ਚ ਸਾਗਰ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਹੈ ਤੇ ਪਤਨੀ ਮਿਨਾਕਸ਼ੀ ਨੂੰ ਬੱਚਿਆਂ ਦਾ ਖਿਆਲ ਰੱਖਣ ਦਾ ਕਿਹਾ ਤੇ ਕੋਈ ਜਹਿਰੀਲੀ ਚੀਜ ਨਿਗਲ ਲਈ। ਸਾਗਰ ਵੱਲੋਂ ਜ਼ਹਿਰ ਖਾਣ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਸੂਚਨਾ ਥਾਣਾ ਸਦਰ ਨੂੰ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਤੇ ਪੋਸਟਮਾਰਟਮ ਹੋਣ ਉਪਰੰਤ ਬਾਅਦ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
Punjab Bani 26 November,2023
ਐਮਐਸਪੀ ਤੇ ਹੋਰ ਮੰਗਾਂ ਨੁੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ ਠੋਕਿਆ ਧਰਨਾ
ਐਮਐਸਪੀ ਤੇ ਹੋਰ ਮੰਗਾਂ ਨੁੰ ਲੈ ਕੇ ਕਿਸਾਨਾਂ ਨੇ ਚੰਡੀਗੜ੍ਹ ਠੋਕਿਆ ਧਰਨਾ - ਸੁਰਖਿਆ ਨੁੰ ਲੈ ਕੇ ਪ੍ਰਸ਼ਾਸ਼ਨ ਨੇ ਭਾਰੀ ਪੁਲਿਸ ਬਲ ਕੀਤਾ ਤੈਨਾਤ ਚੰਡੀਗੜ੍ਹ : ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ 'ਤੇ ਐਮਐਸਪੀ ਤੇ ਹੋਰ ਮੰਗਾਂ ਨੂੰ ਲੈ ਕੇ ਸੂਬੇ ਭਰ ਤੋਂ ਕਿਸਾਨ ਚੰਡੀਗੜ੍ਹ ਪੁੱਜਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਵਿੱਚ ਸਵਾਰ ਹੋ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਭਾਰੀ ਮਾਤਰਾ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਨਵਾਂ ਰੂਟ ਪਲਾਨ ਵੀ ਜਾਰੀ ਕੀਤਾ ਹੈ। ਕਿਸਾਨਾਂ ਦੇ ਨਾਲ-ਨਾਲ ਆਂਗਣਵਾੜੀ ਵਰਕਰ ਅਤੇ ਸੀਟੂ ਵਰਕਰ ਵੀ ਧਰਨੇ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਦੀ ਗਿਣਤੀ ਫਿਲਹਾਲ 300 ਦੇ ਕਰੀਬ ਦੱਸੀ ਜਾ ਰਹੀ ਹੈ।
Punjab Bani 26 November,2023
ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਕਰੇਗੀ ਸ਼ੁਰੂ : ਸੰਘੇੜਾ
ਪੰਜਾਬ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਕਰੇਗੀ ਸ਼ੁਰੂ : ਸੰਘੇੜਾ ਚੰਡੀਗੜ੍ਰ, 26 ਨਵੰਬਰ : ਪੰਜਾਬ ਸਰਕਾਰ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ‘ਮੁਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕਰੇਗੀ। ‘ਆਪ’ ਪੰਜਾਬ ਇਕਾਈ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦਾ ਇਹ ਕਦਮ ਸ਼ਲਾਘਾਯੋਗ ਹੈ। ‘ਆਪ’ ਪੰਜਾਬ ਦੇ ਬੁਲਾਰੇ ਅਤੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਬੁਲਾਰੇ ਹਰਸੁਖਇੰਦਰ ਸਿੰਘ (ਬੱਬੀ ਬਾਦਲ) ਨੇ ਐਤਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਇਸ ਸਕੀਮ ਨੂੰ 6 ਨਵੰਬਰ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 27 ਨਵੰਬਰ ਤੋਂ 29 ਫਰਵਰੀ ਤੱਕ ਇਹ ਸਕੀਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ 13 ਹਫ਼ਤਿਆਂ ਤੱਕ ਸ਼ਰਧਾਲੂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ‘ਤੇ ਹਜ਼ੂਰ ਸਾਹਿਬ ਨਾਂਦੇੜ, ਪਟਨਾ ਸਾਹਿਬ, ਵਾਰਾਣਸੀ, ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਮਾਤਾ ਨੈਣਾ ਦੇਵੀ ਮੰਦਿਰ ਆਦਿ ਦੇ ਮੁਫ਼ਤ ਦਰਸ਼ਨ ਕਰ ਸਕਣਗੇ।
Punjab Bani 26 November,2023
ਚੀਨ ਅੰਦਰ ਨਿਮੋਨੀਆ ਬਿਮਾਰੀ ਕਾਰਨ ਵਧੀ ਭਾਰਤ ਅੰਦਰ ਚਿੰਤਾ
ਚੀਨ ਅੰਦਰ ਨਿਮੋਨੀਆ ਬਿਮਾਰੀ ਕਾਰਨ ਵਧੀ ਭਾਰਤ ਅੰਦਰ ਚਿੰਤਾ ਨਵੀਂ ਦਿੱਲੀ- ਚੀਨ ਵਿਚ ਨਿਮੋਨੀਆ ਦੇ ਵਧ ਰਹੇ ਕੇਸਾਂ ਨੇ ਭਾਰਤ ਵਿਚ ਚਿੰਤਾ ਵਧਾ ਦਿੱਤੀ ਹੈ। ਇਸ ਦੇ ਮੱਦੇਨਜ਼ਰ, ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪਬਲਿਕ ਹੈਲਥ ਸੈਂਟਰਾਂ ਅਤੇ ਹਸਪਤਾਲਾਂ ਦੀਆਂ ਤਿਆਰੀਆਂ ਦੇ ਉਪਾਵਾਂ ਦੀ ਸਮੀਖਿਆ ਕੀਤੀ ਹੈ। ਸਿਹਤ ਮੰਤਰਾਲਾ ਸਥਿਤੀ ‘ਤੇ ਨਜ਼ਦੀਕੀ ਨਜ਼ਰ ਰੱਖ ਰਿਹਾ ਹੈ, ਜੋ ਕਿ ਸੰਕੇਤ ਦਿੰਦਾ ਹੈ ਕਿ ਕਿਸੇ ਵੀ ਕਿਸਮ ਦੀ ਚਿੰਤਾ ਵਧਾਉਣ ਦੀ ਜ਼ਰੂਰਤ ਨਹੀਂ ਹੈ। ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਲੀ -19 ਦੇ ਪ੍ਰਸੰਗ ਵਿੱਚ ਸੰਸ਼ੋਧਿਤ ਨਿਗਰਾਨੀ ਰਣਨੀਤੀ ਲਈ ਕਾਰਜਸ਼ੀਲ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਹੈ. ਅਜਿਹੀ ਸਥਿਤੀ ਵਿੱਚ ਜ਼ਿਲ੍ਹਾ ਅਤੇ ਰਾਜ ਦੇ ਅਧਿਕਾਰੀ ILI/SARI (ਬਿਮਾਰੀ / ਗੰਭੀਰ ਸਾਹ ਦੀ ਲਾਗ) ਦੇ ਕੇਸਾਂ ‘ਤੇ ਨਜ਼ਰ ਰੱਖੇ ਜਾਣਗੇ। ਕੁਝ ਮੀਡੀਆ ਨੇ ਉੱਤਰੀ ਚੀਨ ਦੇ ਬੱਚਿਆਂ ਵਿੱਚ ਸਾਹ ਰੋਗ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਸੰਬੰਧੀ, ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਉਪਲਬਧ ਜਾਣਕਾਰੀ ਅਨੁਸਾਰ, ਸਾਹ ਦੀਆਂ ਬਿਮਾਰੀਆਂ ਵਿਚ ਸਾਹ ਦੀਆਂ ਬਿਮਾਰੀਆਂ ਪਿਛਲੇ ਕੁਝ ਹਫਤਿਆਂ ਤੋਂ ਵਧੀਆਂ ਹਨ। ਉਨ੍ਹਾਂ ਕਿਹਾ, “ਸਾਹ ਦੀਆਂ ਬਿਮਾਰੀਆਂ ਦੇ ਆਮ ਕਾਰਨਾਂ ਦਾ ਪਤਾ ਚੱਲਿਆ ਹੈ ਬੱਚਿਆਂ ਵਿੱਚ ਪਤਾ ਲਗਾਇਆ ਗਿਆ ਹੈ ਅਤੇ ਕੋਈ ਅਜੀਬ ਜਰਾਸੀਮ ਜਾਂ ਕੋਈ ਅਚਾਨਕ ਕਲੀਨਿਕਲ ਰੂਪ ਦੀ ਪਛਾਣ ਕੀਤੀ ਗਈ ਹੈ।
Punjab Bani 26 November,2023
ਮੋਹਾਲੀ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚਈਆਂ ਕਈ ਰਾਊਡ ਗੋਲੀਆਂ
ਮੁਹਾਲੀ: ਅੰਮ੍ਰਿਤਸਰ ਤੋਂ ਇਕ ਡਾਕਟਰ ਦੀ ਔਡੀ ਗੱਡੀ ਖੋਹ ਕੇ ਫਰਾਰ ਹੋਏ ਬਦਮਾਸ਼ਾਂ ਦੀ ਮੁਹਾਲੀ ਨੇੜੇ ਜੁਝਾਰ ਨਗਰ ਵਿਖੇ CIA ਸਟਾਫ ਨਾਲ ਝੜਪ ਹੋ ਗਈ। ਵੇਰਵਿਆ ਅਨੁਸਾਰ 3 ਬਦਮਾਸ਼ ਔਡੀ ਕਾਰ ਸਵਾਰ ਸਨ ਜਿਸ ਬਾਰੇ ਪੁਲਿਸ ਨੂੰ ਅੰਮ੍ਰਿਤਸਰ ਤੋਂ ਖੋਹ ਹੋਣ ਦੀ ਸੂਚਨਾ ਮਿਲੀ ਸੀ। CIA ਸਟਾਫ ਮੁਖੀ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ। ਜਿਸ 'ਚ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ। ਜਵਾਬੀ ਫਾਇਰਿੰਗ 'ਚ 3 ਬਦਮਾਸ਼ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਬਦਮਾਸ਼ਾਂ ਦੀ ਪੈੜ ਨੱਪਣ ਦੀ ਕੋਸ਼ਿਸ਼ ਜਾਰੀ ਹੈ।ਪੁਲਿਸ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਤੇ ਬਦਮਾਸ਼ਾਂ ਦੀ ਭਾਲ ਜਾਰੀ ਹੈ।
Punjab Bani 26 November,2023
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ - ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ ਚੰਡੀਗੜ੍ਹ, 26 ਨਵੰਬਰ 2023 - ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ... "ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ 'ਤੇ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।" ਇਸ ਦੇ ਨਾਲ ਹੀ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, 'ਸਾਲ 2012 'ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ 'ਆਮ ਆਦਮੀ ਪਾਰਟੀ' ਦੀ ਸਥਾਪਨਾ ਕੀਤੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।
Punjab Bani 26 November,2023
ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਕੀਤੀ ਕਤਰ ਦੇ ਨਿਆ ਪ੍ਰਣਾਲੀ ਦੀ ਸਖ਼ਤ ਆਲੋਚਨਾ
ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਕੀਤੀ ਕਤਰ ਦੇ ਨਿਆ ਪ੍ਰਣਾਲੀ ਦੀ ਸਖ਼ਤ ਆਲੋਚਨਾ ਨਵੀਂ ਦਿੱਲੀ : ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਸ਼ਨੀਵਾਰ ਨੂੰ ਭਾਰਤੀ ਜਲ ਸੈਨਾ ਦੇ 8 ਸੇਵਾਮੁਕਤ ਕਰਮਚਾਰੀਆਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ 'ਤੇ ਨਿਆਂ ਪ੍ਰਦਾਨ ਕਰਨ ਦੀ ਕਤਰ ਦੇ ਨਿਆਂ-ਸ਼ਾਸਤਰ ਜਾਂ ਇਸ ਦੀ ਪ੍ਰਣਾਲੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਇਸ ਨੂੰ 'ਮਨਮਾਨੀ' ਅਤੇ 'ਮਨਮੌਜੀ' ਕਿਹਾ ਹੈ।ਕਤਰ ਦੀ ਪਹਿਲੀ ਅਦਾਲਤ ਨੇ ਅੱਠ ਸਾਬਕਾ ਨੌ-ਸੈਨਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਸਾਬਕਾ ਕੇਂਦਰੀ ਮੰਤਰੀ ਤਿਵਾਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) 'ਤੇ ਕਿਹਾ, "ਇਨ੍ਹਾਂ 08 ਸਨਮਾਨਿਤ ਜਲ ਸੈਨਾ ਦੇ ਕਰਮਚਾਰੀਆਂ 'ਤੇ ਕੰਗਾਰੂ ਟੈਸਟ ਕੀਤਾ ਜਾ ਰਿਹਾ ਹੈ। ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਦੇ ਵਿਵਾਦ ਦੇ ਛੇ ਨੁਕਤਿਆਂ ਦਾ ਜ਼ਿਕਰ ਕਰਦੇ ਹੋਏ, ਕਾਂਗਰਸ ਨੇਤਾ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਅੱਧੀ ਰਾਤ ਨੂੰ ਗ੍ਰਿਫ਼ਤਾਰੀਆਂ ਗੈਰ-ਕਾਨੂੰਨੀ ਸਨ। 12 ਮਹੀਨਿਆਂ ਤੱਕ ਇਕੱਲੇ ਰਹਿਣਾ ਗੈਰ-ਕਾਨੂੰਨੀ ਸੀ। ਵਹਿਸ਼ੀ ਤਸ਼ੱਦਦ ਅਧੀਨ ਜ਼ਬਰਦਸਤੀ ਕਰ ਕੇ ਕਬੂਲਨਾਮੇ ਲਏ ਗਏ ਹਨ। ਕੋਈ ਦੋਸ਼ ਜਨਤਕ ਨਹੀਂ ਕੀਤੇ ਗਏ ਹਨ। ਕੋਰਟ ਆਫ ਫਸਟ ਇੰਸਟੈਂਸ ਦੇ ਫ਼ੈਸਲੇ ਨੂੰ ਜਨਤਕ ਨਹੀਂ ਕੀਤਾ ਗਿਆ ਹੈ। ਮੈਨੂੰ ਸੂਚਿਤ ਕੀਤਾ ਗਿਆ ਹੈ ਕਿ ਪਰਿਵਾਰ ਦੇ ਮੈਂਬਰਾਂ ਨੂੰ ਵੀ ਦੋਹਾ ਜਾਣ ਲਈ ਕਿਹਾ ਜਾ ਰਿਹਾ ਹੈ ਅਤੇ ਬਚਾਅ ਪੱਖ ਦੇ ਵਕੀਲ ਨਾਲ ਗੈਰ-ਖੁਲਾਸਾ ਸਮਝੌਤੇ 'ਤੇ ਦਸਤਖ਼ਤ ਕਰਨ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਫੈਸਲੇ ਨੂੰ ਦੇਖਿਆ/ਪੜ੍ਹਿਆ ਜਾ ਸਕੇ। ਇਹ ਕਿਹੋ ਜਿਹੀ ਨਿਆਂ ਪ੍ਰਣਾਲੀ ਹੈ?" ਉਸਨੇ ਅੱਗੇ ਸਵਾਲ ਕੀਤਾ ਕਿ ਜਦੋਂ ਨਿਰਪੱਖ ਸੁਣਵਾਈ ਨੂੰ ਯਕੀਨੀ ਬਣਾਉਣ ਦੀ ਗੱਲ ਆਉਂਦੀ ਹੈ ਤਾਂ ਕਤਰ ਪ੍ਰਣਾਲੀ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਰਾਜ ਸਭਾ ਮੈਂਬਰ ਨੇ ਆਪਣੀ ਪੋਸਟ ਵਿੱਚ ਕਿਹਾ, ਇਸ ਕੇਸ ਵਿੱਚ ਇਨ੍ਹਾਂ 08 ਲੋਕਾਂ ਨੂੰ ਵਾਪਸ ਲਿਆਉਣ ਲਈ ਉੱਚ ਪੱਧਰ 'ਤੇ ਰਾਜਨੀਤਿਕ ਦਖਲ ਦੀ ਲੋੜ ਹੈ, ਇੱਕ ਮਨਮਾਨੀ ਅਤੇ ਬੇਤੁਕੀ ਨਿਆਂ ਪ੍ਰਣਾਲੀ 'ਤੇ ਭਰੋਸਾ ਕਰਨਾ ਸਭ ਤੋਂ ਵਧੀਆ ਵਿਚਾਰ ਨਹੀਂ ਹੋ ਸਕਦਾ। ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀ ਦੋਹਾ ਸਥਿਤ ਨਿੱਜੀ ਰੱਖਿਆ ਸੇਵਾਵਾਂ ਪ੍ਰਦਾਨ ਕਰਨ ਵਾਲੀ ਕੰਪਨੀ ਦਾਹਰਾ ਗਲੋਬਲ ਦੇ ਕਰਮਚਾਰੀ ਸਨ। ਉਸ ਨੂੰ ਅਗਸਤ 2022 ਵਿੱਚ ਕਥਿਤ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤ ਨੇ ਇਸ ਫ਼ੈਸਲੇ ਨੂੰ 'ਬਹੁਤ ਹੀ ਹੈਰਾਨ ਕਰਨ ਵਾਲਾ' ਦੱਸਿਆ ਅਤੇ ਇਸ ਮਾਮਲੇ 'ਤੇ ਕਤਰ ਨਾਲ ਗੱਲਬਾਤ ਕਰਨ ਲਈ ਸਾਰੇ ਕੂਟਨੀਤਕ ਚੈਨਲਾਂ ਨੂੰ ਤਾਇਨਾਤ ਕੀਤਾ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਤਰ ਦੀ ਅਦਾਲਤ ਨੇ ਮੌਤ ਦੀ ਸਜ਼ਾ 'ਤੇ ਅੱਠ ਸਾਬਕਾ ਭਾਰਤੀ ਮਲਾਹਾਂ ਦੀ ਅਪੀਲ ਦੇ ਦਸਤਾਵੇਜ਼ ਸਵੀਕਾਰ ਕਰ ਲਏ ਸਨ। ਵਿਦੇਸ਼ ਮੰਤਰਾਲੇ (MEA) ਨੇ 9 ਨਵੰਬਰ ਨੂੰ ਕਿਹਾ ਕਿ ਫੈਸਲਾ "ਗੁਪਤ" ਰਿਹਾ, ਅਤੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਅਪੀਲ ਦਾਇਰ ਕੀਤੀ ਗਈ ਸੀ। ਵਿਦੇਸ਼ ਮੰਤਰਾਲੇ ਨੇ ਵੀ ਹਰ ਕਿਸੇ ਨੂੰ ਮਾਮਲੇ ਦੀ ਸੰਵੇਦਨਸ਼ੀਲ ਪ੍ਰਕਿਰਤੀ ਦੇ ਕਾਰਨ "ਅਟਕਲਾਂ ਵਿੱਚ ਉਲਝਣ" ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਭਾਰਤੀ ਦੂਤਾਵਾਸ ਨੂੰ 7 ਨਵੰਬਰ ਨੂੰ ਇੱਕ ਹੋਰ ਕੌਂਸਲਰ ਪਹੁੰਚ ਪ੍ਰਾਪਤ ਹੋਈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਅੱਠ ਮਲਾਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਸਰਕਾਰੀ ਸਹਾਇਤਾ ਦਾ ਭਰੋਸਾ ਦਿੱਤਾ।
Punjab Bani 25 November,2023
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰੰਤੂ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ। ਦੱਸਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ।
Punjab Bani 24 November,2023
ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ; ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ
ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ; ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ, ਪਰ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਮੁੱਖ ਮੰਤਰੀ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਵਧੇ ਹੋਏ ਰੇਟਾਂ ਦਾ ਕਰਾਂਗੇ ਐਲਾਨ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਾਈਵੇਅ ਖੋਲ੍ਹਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 24 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ। ਇੱਥੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਵੱਧ ਕੀਮਤ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹੀ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਤਹਿਤ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਸੀ, ਜਿਹੜਾ ਦੇਸ਼ ਵਿੱਚ ਹੁਣ ਤੱਕ ਸਭ ਤੋਂ ਵੱਧ ਸੀ ਪਰ ਹਰਿਆਣਾ ਨੇ ਹਾਲ ਹੀ ਵਿੱਚ ਇਹ ਭਾਅ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਮਗਰੋਂ ਸੂਬਾ ਸਰਕਾਰ ਜਲਦੀ ਹੀ ਭਾਅ ਵਿੱਚ ਵਾਧਾ ਕਰ ਕੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸਾਡੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਸਾਰੇ ਬਕਾਇਆ ਦਾ ਭੁਗਤਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ ਨੌਂ ਸਹਿਕਾਰੀ ਖ਼ੇਤਰ ਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖ਼ੇਤਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਫਗਵਾੜਾ ਤੇ ਧੂਰੀ ਦੀਆਂ ਦੋ ਪ੍ਰਾਈਵੇਟ ਮਿੱਲਾਂ ਦੀ ਅਦਾਇਗੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਰਿਕਵਰੀ ਲਈ ਕਾਰਵਾਈ ਚੱਲ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸਮਾਜ ਦੇ ਕਿਸੇ ਵੀ ਵਰਗ ਨਾਲ ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਪ੍ਰਦਰਸ਼ਨਾਂ ਦੇ ਨਾਮ ਉਤੇ ਆਮ ਆਦਮੀ ਦੀ ਖੱਜਲ-ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਪ੍ਰਦਰਸ਼ਨਾਂ ਕਾਰਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਕਿਸਾਨ ਜਥੇਬੰਦੀਆਂ ਨੇ ਇਸ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਸੜਕਾਂ ਤੇ ਰੇਲਾਂ ਰੋਕ ਕੇ ਆਮ ਆਦਮੀ ਨੂੰ ਖੱਜਲ-ਖੁਆਰ ਕਰਨ ਦੇ ਰੁਝਾਨ ਨੂੰ ਜ਼ਰੂਰ ਤਿਆਗਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਆਮ ਜਨਤਾ ਲਈ ਮੁਸ਼ਕਲਾਂ ਖੜ੍ਹੀਆਂ ਹੁੰਦੀਆਂ ਹਨ, ਜਿਸ ਨਾਲ ਆਮ ਲੋਕ ਪ੍ਰਦਰਸ਼ਨਕਾਰੀਆਂ ਦੇ ਵਿਰੁੱਧ ਹੁੰਦੇ ਹਨ, ਜੋ ਸਮਾਜ ਵਿੱਚ ਵੰਡੀਆਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਦਰਸ਼ਨਾਂ ਨਾਲ ਆਮ ਆਦਮੀ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਨਾਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕਿਸਾਨਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਰੇਲ ਤੇ ਸੜਕੀ ਆਵਾਜਾਈ ਖੋਲ੍ਹਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚ ਨੰਬਰ ਇਕ ਸੂਬਾ ਬਣੇ ਅਤੇ ਇਸ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਸਰਕਾਰ ਹੈ ਅਤੇ ਸੂਬਾ ਸਰਕਾਰ ਦਾ ਹਰੇਕ ਕਦਮ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਵਿੱਚ ਕੋਈ ਵੀ ਜੇਤੂ ਜਾਂ ਹਾਰਿਆ ਹੋਇਆ ਨਹੀਂ ਹੁੰਦਾ ਕਿਉਂਕਿ ਹਰੇਕ ਫੈਸਲਾ ਸੂਬੇ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਫ਼ਤ ਬਿਜਲੀ ਮੁਹੱਈਆ ਕਰਨ, ਆਮ ਆਦਮੀ ਕਲੀਨਿਕ ਖੋਲ੍ਹਣ, ਲੋਕਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਅਤੇ ਪ੍ਰਾਈਵੇਟ ਖ਼ੇਤਰ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀਆਂ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ ਕਿਉਂਕਿ ਸੂਬਾ ਸਰਕਾਰ ਪੰਜਾਬ ਦੇ ਸਮੁੱਚੇ ਵਿਕਾਸ ਦੀ ਦਿਸ਼ਾ ਵਿੱਚ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਇੰਨੀਆਂ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਨਾਵਾਜਬ ਗੱਲ ਹੈ ਕਿ ਪੰਜਾਬ ਨੇ ਉਹ ਸਭ ਕੁੱਝ ਕੀਤਾ, ਜਿਹੜਾ ਇਸ ਖ਼ਤਰੇ ਨੂੰ ਰੋਕਣ ਲਈ ਦੂਜੇ ਸੂਬਿਆਂ ਨੇ ਕੀਤਾ ਪਰ ਫਿਰ ਵੀ ਬਿਨਾਂ ਕਿਸੇ ਕਾਰਨ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪਰਾਲੀ ਨਾ ਫੂਕਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਉਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਉਤਸ਼ਾਹਤ ਹੋਣਗੇ ਅਤੇ ਉਨ੍ਹਾਂ ਦੀ ਆਮਦਨ ਵੀ ਵਧੇਗੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ ਕਿ ਉਹ ਝੋਨੇ ਉਤੇ ਐਮ.ਐਸ.ਪੀ. ਖ਼ਤਮ ਕਰਨ ਬਾਰੇ ਕਿਸਾਨਾਂ ਨੂੰ ਧਮਕਾਉਣਾ ਛੱਡੇ। ਉਨ੍ਹਾਂ ਕਿਹਾ ਕਿ ਇਸ ਦੀ ਬਜਾਏ ਕੇਂਦਰ ਸਰਕਾਰ ਪਰਾਲੀ ਫੂਕਣ ਦੀ ਸਮੱਸਿਆ ਖ਼ਤਮ ਕਰਨ ਲਈ ਕੋਈ ਟਿਕਾਊ ਹੱਲ ਲੱਭਣ ਲਈ ਦਖ਼ਲ ਦੇਵੇ ਕਿਉਂਕਿ ਇਹ ਹੁਣ ਪੂਰੇ ਉੱਤਰ ਭਾਰਤ ਅਤੇ ਮੱਧ ਭਾਰਤ ਦੀ ਸਮੱਸਿਆ ਹੈ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਜੇ ਪ੍ਰਧਾਨ ਮੰਤਰੀ ਰੂਸ ਤੇ ਯੁਕਰੇਨ ਵਿਚਾਲੇ ਚੱਲ ਰਹੇ ਸੰਕਟ ਨੂੰ ਹੱਲ ਕਰਨ ਦੀ ਸ਼ੇਖ਼ੀ ਮਾਰ ਸਕਦੇ ਹਨ ਤਾਂ ਇਸ ਦੇ ਮੁਕਾਬਲੇ ਇਹ ਉਨ੍ਹਾਂ ਲਈ ਬਹੁਤ ਛੋਟਾ ਮਸਲਾ ਹੈ ਪਰ ਇਸ ਨਾਲ ਦੇਸ਼ ਦਾ ਵਾਤਾਵਰਨ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਮੁਲਕ ਨੂੰ ਆਤਮ ਨਿਰਭਰ ਬਣਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਉਤੇ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਆਪਣੇ ਰਹਿਮੋ-ਕਰਮ ਉਤੇ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਖੇਤੀਬਾੜੀ ਖ਼ੇਤਰ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਖੇਤੀਬਾੜੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਪੰਜਾਬ ਨਾਲ ਸਬੰਧਤ ਇਹ ਸਾਰੇ ਮਸਲੇ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਉਠਾਉਣਗੇ। ਮੁੱਖ ਮੰਤਰੀ ਨੇ ਇਹ ਵੀ ਉਮੀਦ ਜਤਾਈ ਕਿ ਪੰਜਾਬ ਦੇ ਰਾਜਪਾਲ ਸਾਰੇ ਬਕਾਇਆ ਬਿੱਲਾਂ ਨੂੰ ਛੇਤੀ ਮਨਜ਼ੂਰੀ ਦੇਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੁਪਰੀਮ ਕੋਰਟ ਨੇ ਸਪੱਸ਼ਟ ਫੈਸਲਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਰਾਜਪਾਲ ਕੋਲ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਰਾਜਪਾਲ ਨੂੰ ਆਪਣੇ ਸੰਵਿਧਾਨਕ ਤੇ ਵਿਧਾਨਕ ਫ਼ਰਜ਼ ਨਿਭਾਉਣੇ ਚਾਹੀਦੇ ਹਨ ਤਾਂ ਕਿ ਸੂਬੇ ਵਿੱਚ ਚੁਣੀ ਹੋਈ ਸਰਕਾਰ ਸੁਚਾਰੂ ਤਰੀਕੇ ਨਾਲ ਕੰਮ ਕਰ ਸਕੇ।
Punjab Bani 24 November,2023
ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ
ਬੱਚਿਆਂ ਦੀ ਅਸ਼ਲੀਲ ਸਮੱਗਰੀ ਫੇਸਬੁੱਕ ’ਤੇ ਪ੍ਰਸਾਰਿਤ ਕਰਨ ਦੇ ਦੋਸ਼ ’ਚ ਲੁਧਿਆਣਾ ਦੇ ਵਿਅਕਤੀ ਨੂੰ 3 ਸਾਲ ਦੀ ਕੈਦ, 10 ਹਜ਼ਾਰ ਰੁਪਏ ਦਾ ਜੁਰਮਾਨਾ ਚੰਡੀਗੜ੍ਹ, 23 ਨਵੰਬਰ: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਮੁਲਜ਼ਮ ਦੀ ਪਛਾਣ ਲੁਧਿਆਣਾ ਦੇ ਪਿੰਡ ਸਾਹਨੇਵਾਲ ਦੇ ਰਹਿਣ ਵਾਲੇ ਅਨੁਜ ਕੁਮਾਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਨੈਸ਼ਨਲ ਸੈਂਟਰ ਫਾਰ ਮਿਸਿੰਗ ਐਂਡ ਐਕਸਪਲੋਇਟਿਡ ਚਿਲਡਰਨ (ਐਨਸੀਐਮਈਸੀ) ਤੋਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ’ਤੇ ਪ੍ਰਾਪਤ ਬਾਲ ਅਸ਼ਲੀਲ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਿਲੀ ਸਾਈਬਰ ਸੂਹ ਤੋਂ ਬਾਅਦ, ਪੰਜਾਬ ਰਾਜ ਸਾਈਬਰ ਕ੍ਰਾਈਮ ਸੈੱਲ ਦੀ ਇਕਾਈ ਔਰਤਾਂ ਅਤੇ ਬੱਚਿਆਂ ਦੇ ਵਿਰੁੱਧ ਸਾਈਬਰ ਅਪਰਾਧ ਰੋਕਥਾਮ (ਸੀ.ਸੀ.ਪੀ.ਡਬਲਿਊ.ਸੀ.) ਨੇ, ਮਾਮਲੇ ਦੀ ਜਾਂਚ ਸ਼ੁਰੂ ਕੀਤੀ , ਜਿਸ ਤੋਂ ਪਤਾ ਲੱਗਾ ਹੈ ਕਿ ਸ਼ੱਕੀ ਵਿਅਕਤੀ ਨੇ 27-11-2020 ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਵੀਡੀਓ ਕਲਿੱਪ ਪ੍ਰਸਾਰਿਤ ਕੀਤੀ ਸੀ। ਇਸ ਤੋਂ ਬਾਅਦ, ਬਾਲ ਅਸ਼ਲੀਲ ਸਮੱਗਰੀ ਨੂੰ ਅਪਲੋਡ/ਪ੍ਰਸਾਰਿਤ ਕਰਨ ਲਈ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਆਈ.ਟੀ. ਐਕਟ ਦੀ ਧਾਰਾ 67-ਬੀ ਤਹਿਤ ਕੇਸ ਐਫਆਈਆਰ ਨੰਬਰ 18 ਮਿਤੀ 18.09.2021 ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਕੀਤੀ ਜਾਂਚ ਦੌਰਾਨ, ਵੱਖ-ਵੱਖ ਇੰਟਰਨੈਟ ਸੇਵਾ ਪ੍ਰਦਾਤਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਆਈ.ਪੀ. ਐਡਰੈੱਸ ਸਮੇਤ ਤਕਨੀਕੀ ਵੇਰਵੇ ਮੰਗੇ ਗਏ ਸਨ, ਤਾਂ ਜੋ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ। ਦੋਸ਼ੀ ਨੂੰ 13 ਜਨਵਰੀ, 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਉਸ ਦੇ ਕਬਜ਼ੇ ਵਿਚੋਂ ਅਪਰਾਧ ਕਰਨ ਲਈ ਵਰਤਿਆ ਗਿਆ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਸੀ। ਡੀਆਈਜੀ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਇਲੈਕਟਰਾਨਿਕ ਰੂਪ ਵਿੱਚ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ ਜਾਂ ਪ੍ਰਦਰਸ਼ਿਤ ਕਰਨਾ ਜਿਸ ਵਿੱਚ ਬੱਚਿਆਂ ਨੂੰ ਅਸ਼ਲੀਲ ਹਰਕਤਾਂ ਜਾਂ ਵਿਵਹਾਰ ਵਿੱਚ ਸ਼ਾਮਲ ਦਿਖਾਇਆ ਗਿਆ ਹੋਵੇ ਜਾਂ ਇਤਰਾਜ਼ਯੋਗ ਟੈਕਸਟ ਜਾਂ ਡਿਜੀਟਲ ਚਿੱਤਰ ਬਣਾਏ ਗਏ ਹੋਣ, ਅਜਿਹੀ ਕਿਸੇ ਵੀ ਸਮੱਗਰੀ ਨੂੰ ਇਕੱਤਰ ਕਰਨਾ, ਖੋਜਣਾ, ਬ੍ਰਾਊਜ਼ ਕਰਨਾ, ਡਾਊਨਲੋਡ ਕਰਨਾ, ਇਸ਼ਤਿਹਾਰ ਦੇਣਾ, ਪ੍ਰਚਾਰ ਕਰਨਾ, ਅਦਾਨ-ਪ੍ਰਦਾਨ ਜਾਂ ਵੰਡਣਾ,ਜਿਸ ਵਿੱਚ ਇਲੈਕਟਰਾਨਿਕ ਰੂਪ ਵਿੱਚ ਬੱਚਿਆਂ ਦੇ ਨਿੱਜਤਾ ਅਤੇ ਜਿਨਸੀ ਸ਼ੋਸ਼ਣ ਹੋਵੇ, ਨੂੰ ਦਰਸਾਉਣਾ ਇੱਕ ਸਜ਼ਾਯੋਗ ਕਾਰਵਾਈ ਹੈ ਜਿਸ ਵਿੱਚ ਪੰਜ ਸਾਲ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਵਿਵਸਥਾ ਹੈ, ਜੋ 10 ਲੱਖ ਰੁਪਏ ਤੱਕ ਹੋ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਉਹਨਾਂ ਦੀਆਂ ਆਨਲਾਈਨ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਗੱਲ ਕਰਨ, ਬੱਚਿਆਂ ਨੂੰ ਆਪਦੀ ਨਿਗਰਾਨੀ ਹੇਠ ਸਕ੍ਰੀਨਾਂ ਅਤੇ ਡਿਵਾਈਸਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ, ਬੱਚਿਆਂ ਦੇ ਆਨਲਾਈਨ ਦੋਸਤਾਂ ’ਤੇ ਅੱਖ ਰੱਖਣ ਅਤੇ ਬੱਚਿਆਂ ਨੂੰ ਉਨ੍ਹਾਂ ਦੀ ਨਿੱਜਤਾ ਗੁਪਤ ਰੱਖਣਾ ਸਿਖਾਉਣ ਲਈ ਕਿਹਾ। ਜ਼ਿਕਰਯੋਗ ਹੈ ਕਿ ਸੀ.ਸੀ.ਪੀ.ਡਬਲਯੂ.ਸੀ. ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਨਜਿੱਠਣ ਲਈ ਸਥਾਪਿਤ ਕੀਤੀ ਗਈ ਇੱਕ ਵਿਸ਼ੇਸ਼ ਇਕਾਈ ਹੈ।
Punjab Bani 23 November,2023
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ਤੇ ਨਿੱਘਾ ਸੁਆਗਤ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸ਼ਹੀਦੀ ਫਤਿਹ ਮਾਰਚ ਦਾ ਹੈਦਰਾਬਾਦ ਪੁੱਜਣ ਤੇ ਨਿੱਘਾ ਸੁਆਗਤ ਸੰਗਤਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਸ਼ਸਤਰਾਂ ਦੇ ਕੀਤੇ ਦਰਸ਼ਨ ਹੈਦਰਾਬਾਦ/ਅੰਮ੍ਰਿਤਸਰ:- 23 ਨਵੰਬਰ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਪਾਸ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ, ਸ਼ਸਤਰਾਂ, ਬਸਤਰਾਂ ਅਤੇ ਹੁਕਮਨਾਮਿਆਂ ਦਾ ਖਜ਼ਾਨਾ ਹੈ ਜਿਸ ਦੇ ਦਰਸ਼ਨ ਕਰਵਾਉਣ ਅਤੇ ਗੁਰੂ ਦਾ ਸੰਦੇਸ਼ ਸੰਗਤਾਂ ਤੀਕ ਪੁਹੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਪਿੱਛਲੇ ਦੋ ਹਫਤਿਆਂ ਤੋਂ ਅਕਾਲੀ ਬਾਬਾ ਫੂਲਾ ਸਿੰਘ ਫਤਿਹ ਮਾਰਚ ਲੈ ਕੇ ਧਰਮ ਪ੍ਰਚਾਰ ਦੀ ਯਾਤਰਾ ਤੇ ਹਨ। ਇਹ ਫਤਿਹ ਮਾਰਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਗੁਰਦੁਆਰਾ ਨਾਨਕਝੀਰਾ ਸਾਹਿਬ ਬਿਦਰ ਕਰਨਾਟਕਾ ਤੋਂ ਹੁੰਦਾ ਹੋਇਆ ਤੇਲਿੰਗਾਨਾ ਹੈਦਰਾਬਾਦ ਵਿਖੇ ਪੁੱਜਾ ਹੈ। ਤੇਲਿੰਗਾਨਾ ਪ੍ਰਾਂਤ ਦੇ ਪ੍ਰਸਿੱਧ ਸ਼ਹਿਰ ਹੈਦਰਾਬਾਦ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਬੁੱਢਾ ਦਲ ਵੱਲੋਂ ਸੰਗਤਾਂ ਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਹੋਏ ਜਿਸ ਵਿੱਚ ਬੁੱਢਾ ਦਲ ਪਾਸ ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਦੇ ਸ਼ਸਤਰਾਂ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਕਟਾਰ, ਸ੍ਰੀ ਗੁਰੂ ਗੋਬਿੰਦ ਸਾਹਿਬ ਦੀ ਸ੍ਰੀ ਸਾਹਿਬ, ਸਾਹਿਬਜ਼ਾਦਾ ਫਤਿਹ ਸਿੰਘ ਦੀ ਢਾਲ, ਅਕਾਲੀ ਬਾਬਾ ਫੂਲਾ ਸਿੰਘ ਦਾ ਖੰਜਰ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਮਸ਼ੀਰ, ਸ਼ਹੀਦ ਬਾਬਾ ਦੀਪ ਸਿੰਘ ਦੀ ਦਸਤਾਰ ਦਾ ਚੱਕਰ ਆਦਿ ਦੇ ਵਾਰੋਵਾਰੀ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਅਤੇ ਇਨ੍ਹਾਂ ਦਾ ਇਤਿਹਾਸ ਵੀ ਸੰਗਤਾਂ ਨਾਲ ਸਾਂਝਾ ਕੀਤਾ। ਬੁੱਢਾ ਦਲ ਦੇ ਸਕੱਤਰ ਬਾਬਾ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਹੈਦਰਾਬਾਦ ਦੇ ਗੁਰਦੁਆਰਾ ਬ੍ਰਹਮਬਾਲਾ ਰਣਜੀਤ ਨਗਰ, ਗੁਰਦੁਆਰਾ ਸਾਹਿਬ ਆਸਾ ਸਿੰਘ ਬਾਗ਼, ਸੈਂਟਰਲ ਗੁਰਦੁਆਰਾ ਸਾਹਿਬ, ਸੈਂਟਰਲ ਗੁਰਦੁਆਰਾ ਗਉਲੀਗੋੜਾ, ਗੁਰਦੁਆਰਾ ਸਾਹਿਬ ਅਮੀਰਪੇਟ ਵਿਖੇ ਗੁਰਮਤਿ ਸਮਾਗਮਾਂ ਰਾਹੀਂ ਜਿਥੇ ਗੁਰੂ ਗ੍ਰੰਥ ਸਾਹਿਬ ਦੇ ਰੁਹਾਨੀ ਸੰਦੇਸ਼ ਨੂੰ ਪ੍ਰਗਟ ਕਰਨ ਦਾ ਜਤਨ ਕੀਤਾ, ਉਥੇ ਬੁੱਢਾ ਦਲ ਦੇ ਸ਼ਾਨਾਮੱਤੇ ਇਤਿਹਾਸ ਦਾ ਜ਼ਿਕਰ ਵੀ ਸੰਖੇਪ ਰੂਪ ਵਿੱਚ ਸੰਗਤਾਂ ਦੇ ਗਿਆਨ ਲਈ ਸਾਂਝਾ ਕੀਤਾ ਗਿਆ। ਗੁਰਦੁਆਰਾ ਬ੍ਰਹਮਬਾਲਾ ਵਿਖੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਬਾਬਾ ਜੋਗਾ ਸਿੰਘ ਕਰਨਾਲਵਾਲੇ, ਬਾਬਾ ਮਨਮੋਹਣ ਸਿੰਘ ਬਾਰਨਵਾਲੇ ਨੇ ਰਸਭਿੰਨਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਸੁਖਜੀਤ ਸਿੰਘ ਕਨੱਈਆ ਨੇ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂੰ ਕਰਵਾਇਆ। ਭਾਈ ਪਰਮਵੀਰ ਸਿੰਘ ਰਹਿਰਾਸੀਏ ਨੇ ਸੰਗਤਾਂ ਨੂੰ ਸ਼ਸਤਰਾਂ ਦੇ ਦਰਸ਼ਨ ਕਰਵਾਏ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਪਿਛਲੇ ਦੋ ਸਾਲ ਤੋਂ ਚੱਲ ਰਹੇ ਹਨ। ਪੰਜਾਬ, ਦਿਲੀ, ਮੱਧਪ੍ਰਦੇਸ਼, ਮਹਾਂਰਾਸ਼ਟਰਾ, ਮੁੰਬਈ ਤੋਂ ਇਲਾਵਾ ਕਨੇਡਾ, ਅਮਰੀਕਾ, ਇੰਗਲੈਂਡ ਵਿਖੇ ਗੁਰਮਤਿ ਸਮਾਗਮਾਂ ਦੀ ਲਹਿਰ ਚਲਾਈ ਗਈ ਜਿਸ ਨੂੰ ਸੰਗਤਾਂ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਤੇ ਭਰਪੂਰ ਹੁੰਗਾਰਾ ਮਿਲਿਆ ਹੈ। ਦੱਖਣ ਦੀਆਂ ਸੰਗਤਾਂ ਦੀ ਪੁਰਜ਼ੋਰ ਮੰਗ ਤੇ ਅੱਜ ਹੈਦਰਾਬਾਦ ਪੁਜੇ ਹਾਂ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੀਕ ਬੁੱਢਾ ਦਲ ਨੂੰ ਥਾਪੜਾ ਤੇ ਅਸੀਸ ਪ੍ਰਾਪਤ ਹੈ ਇਸ ਪਾਸ ਬਖਸ਼ਿਸ਼ਾਂ ਦਾ ਵੱਡਾ ਖਜ਼ਾਨਾ ਹੈ ਗੁਰੂ ਸਾਹਿਬਾਨਾਂ ਵੱਲੋਂ ਬਖਸ਼ਿਸ਼ ਹੋਏ ਸ਼ਸਤਰਾਂ ਤੇ ਹੋਰ ਨਿਸ਼ਾਨੀਆਂ ਦੇ ਅੱਜ ਸੰਗਤਾਂ ਪ੍ਰਤੱਖ ਦਰਸ਼ਨ ਕਰ ਰਹੀਆਂ ਹਨ। ਹੈਦਰਾਬਾਦ ਦੇ ਵੱਖ-ਵੱਖ ਗੁਰੂਘਰਾਂ ਦੇ ਪ੍ਰਬੰਧਕ ਮੁਖੀਆਂ ਪ੍ਰਧਾਨਾਂ, ਸਕੱਤਰਾਂ ਜਿਨ੍ਹਾਂ ਵਿੱਚ ਸ. ਸੁਖਦੇਵ ਸਿੰਘ, ਸ. ਹਰਪਾਲ ਸਿੰਘ, ਸ. ਗੁਰਚਰਨ ਸਿੰਘ ਬੱਗਾ, ਸ. ਇੰਦਰ ਸਿੰਘ, ਸ. ਭਾਗਇੰਦਰ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਪੰਜਾਬ ਤੋਂ ਪੁਜੇ ਸ਼ਹੀਦੀ ਫਤਿਹ ਮਾਰਚ ਨਾਲ ਗੁਰੂ ਸਾਹਿਬ ਦੀ ਪਾਲਕੀ ਵਾਲੀ ਬੱਸ ਵਿੱਚ ਗੁਰੂ ਸਾਹਿਬ ਦੇ ਇਤਿਹਾਸਕ ਸ਼ਸਤਰਾਂ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਪੁਰਜ਼ੋਰ ਨਿੱਘਾ ਸੁਆਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਅਤੇ ਖਾਲਸਾਈ ਜੈਕਾਰਿਆਂ ਨਾਲ ਭਰਪੂਰ ਸਵਾਗਤ ਕੀਤਾ। ਇਸ ਸ਼ਤਾਬਦੀ ਫਤਿਹ ਮਾਰਚ ਨਾਲ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਯੂ.ਐਸ.ਏ, ਸ. ਇੰਦਰਪਾਲ ਸਿੰਘ ਫੌਜੀ ਰਿੱਕੀ ਹਜ਼ੂਰ ਸਾਹਿਬ ਵਾਲੇ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਗੁਰਮੁੱਖ ਸਿੰਘ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਗੁਰਮੁੱਖ ਸਿੰਘ, ਬਾਬਾ ਰਣਜੋਧ ਸਿੰਘ ਤੇ ਹੋਰ ਨਿਹੰਗ ਸਿੰਘ ਨਾਲ ਹਾਜ਼ਰ ਸਨ।
Punjab Bani 23 November,2023
ਸਿਰਫ਼ 350 ਲਈ ਵਾਰਦਾਤ ਨੁੰ ਦਿੱਤਾ ਅੰਜ਼ਾਮ : ਇੱਕ ਸਖਸ਼ ਦਾ ਕੀਤਾ ਬੇਰਹਿਮੀ ਨਾਲ ਕਤਲ
ਸਿਰਫ਼ 350 ਲਈ ਵਾਰਦਾਤ ਨੁੰ ਦਿੱਤਾ ਅੰਜ਼ਾਮ : ਇੱਕ ਸਖਸ਼ ਦਾ ਕੀਤਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ: ਦਿੱਲੀ ਦਾ ਇੱਕ ਹੈਰਾਨੀਜਨਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਮੁਲਜ਼ਮ ਇਕ ਨੌਜਵਾਨ 'ਤੇ ਲਗਾਤਾਰ ਚਾਕੂ ਨਾਲ ਹਮਲਾ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਬਾਅਦ 'ਚ ਉਸ ਦੀ ਗਰਦਨ 'ਤੇ ਚਾਕੂ ਰੱਖ ਕੇ ਉਸ ਨੂੰ ਵੱਢਦਾ ਹੋਇਆ ਨਜ਼ਰ ਆ ਰਿਹਾ ਹੈ। ਮੁਲਜ਼ਮ ਕਤਲ ਮਗਰੋਂ ਲਾਸ਼ ਦੇ ਸਾਹਮਣੇ ਖੜ੍ਹਾ ਨੱਚਦਾ ਵੀ ਵੇਖਿਆ ਸਕਦਾ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨਾਬਾਲਗ ਦੱਸਿਆ ਜਾ ਰਿਹਾ ਅਤੇ ਕਿਹਾ ਜਾ ਰਿਹਾ ਕਿ ਉਸ ਨੇ ਇਹ ਵਾਰਦਾਤ ਨੂੰ ਸਿਰਫ਼ 350 ਰੁਪਏ ਲਈ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਇਹ ਘਟਨਾ ਵੈਲਕਮ ਇਲਾਕੇ ਦੀ ਜਨਤਾ ਮਜ਼ਦੂਰ ਕਾਲੋਨੀ 'ਚ ਵਾਪਰੀ। ਪੁਲਿਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਕਤਲ ਦੇ ਪਿੱਛੇ ਦਾ ਮਕਸਦ ਲੁੱਟ-ਖੋਹ ਦਾ ਸੀ। ਪੁਲਿਸ ਮੁਤਾਬਕ ਕਾਤਲ ਨੇ ਪਹਿਲਾਂ ਪੀੜਤ ਦਾ ਗਲਾ ਘੋਟਿਆ ਅਤੇ ਬਾਅਦ 'ਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਹਮਲੇ ਦੀ ਘਟਨਾ ਮੌਕੇ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਇਸ ਫੁਟੇਜ 'ਚ ਦੇਖਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਮੁਲਜ਼ਮ ਪਹਿਲਾਂ ਲਾਸ਼ ਨੂੰ ਵਾਲਾਂ ਤੋਂ ਖਿੱਚ ਕੇ ਬਾਹਰ ਗਲੀ 'ਚ ਲੈ ਕਿ ਆਇਆ ਅਤੇ ਬਾਅਦ 'ਚ ਚਾਕੂ ਨਾਲ ਹਮਲਾ ਕਰਦਾ ਰਿਹਾ। ਚਾਕੂ ਨਾਲ ਕਈ ਵਾਰ ਹਮਲਾ ਕਰਨ ਤੋਂ ਬਾਅਦ ਵੀ ਜਦੋਂ ਮੁਲਜ਼ਮ ਨੂੰ ਵਿਸ਼ਵਾਸ ਨਹੀਂ ਹੋਇਆ ਤਾਂ ਉਸਨੇ ਪੀੜਤ ਦਾ ਗਲਾ ਵੱਢ ਦਿੱਤਾ। ਪੀੜਤ ਦਾ ਗਲਾ ਵੱਢਣ ਤੋਂ ਬਾਅਦ ਮੁਲਜ਼ਮ ਉਸ ਦੀ ਲਾਸ਼ ਦੇ ਅੱਗੇ ਨੱਚਦਾ ਵੀ ਦੇਖਿਆ ਗਿਆ ਅਤੇ ਬਾਅਦ ਵਿੱਚ ਲਾਸ਼ ਨੂੰ ਵਾਲਾਂ ਤੋਂ ਫੜ ਕੇ ਵਾਪਿਸ ਗਲੀ ਦੇ ਅੰਦਰ ਲੈ ਗਿਆ। ਉੱਤਰ ਪੂਰਬੀ ਪੁਲਿਸ ਦੇ ਡੀ.ਸੀ.ਪੀ. ਜੋਏ ਟਿਰਕੀ ਨੇ ਕਿਹਾ ਕਿ ਸਾਨੂੰ ਮੰਗਲਵਾਰ ਰਾਤ ਕਰੀਬ 11.15 ਵਜੇ ਪੀ.ਸੀ.ਆਰ. ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਦੱਸਿਆ ਸੀ ਕਿ ਮ੍ਰਿਤਕ ਦੀ ਉਮਰ 18 ਸਾਲ ਦੇ ਕਰੀਬ ਹੈ ਅਤੇ ਉਸ ਦਾ ਕਤਲ ਨਾਬਾਲਗ ਨੇ ਕੀਤਾ ਹੈ। ਇਸ ਤੋਂ ਬਾਅਦ ਸਾਡੀ ਟੀਮ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਸਿਰਫ 350 ਰੁਪਏ 'ਚ ਕਤਲ ਕੀਤਾ ਹੈ। ਫਿਲਹਾਲ ਪੀੜਤ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਅਤੇ ਇੱਕ ਫੋਰੈਂਸਿਕ ਟੀਮ ਵੀ ਜਾਂਚ ਵਿੱਚ ਸਹਾਇਤਾ ਲਈ ਮੌਕੇ 'ਤੇ ਭੇਜੀ ਗਈ ਹੈ।
Punjab Bani 23 November,2023
ਉੱਤਰਕਾਸ਼ੀ: "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ
ਉੱਤਰਕਾਸ਼ੀ: "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ ਉੱਤਰਕਾਸ਼ੀ: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਸਿਲਕਿਆਰਾ ਸੁਰੰਗ ਵਿੱਚ ਪਿਛਲੇ 10 ਦਿਨਾਂ ਤੋਂ ਫਸੇ 41 ਮਜ਼ਦੂਰਾਂ ਵਿੱਚੋਂ ਦੋ ਨਾਲ ਗੱਲ ਕਰਨ ਵਾਲੇ ਇੰਦਰਜੀਤ ਕੁਮਾਰ ਨੇ ਕਿਹਾ, "ਮਜ਼ਦੂਰਾਂ ਨੇ ਕਿਹਾ ਕਿਘਬਰਾਉਣ ਦੀ ਲੋੜ ਨਹੀਂ, ਅਸੀਂ ਜਲਦੀ ਹੀ ਬਾਹਰ ਮਿਲਾਂਗੇ।" ਇੰਦਰਜੀਤ ਦੇ ਪਰਿਵਾਰ ਦੇ ਮੈਂਬਰ ਸੁਰੰਗ ਦੇ ਅੰਦਰ ਫਸੇ ਹੋਏ ਹਨ, ਜਿਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਉਸ ਨੂੰ ਉਮੀਦ ਦੀ ਨਵੀਂ ਕਿਰਨ ਦਿਖਾਈ ਦਿੱਤੀ ਹੈ। ਇੰਦਰਜੀਤ ਦਾ ਛੋਟਾ ਭਰਾ ਵਿਸ਼ਵਜੀਤ ਅਤੇ ਰਿਸ਼ਤੇਦਾਰ ਸੁਬੋਧ ਕੁਮਾਰ ਸੁਰੰਗ ਦੇ ਅੰਦਰ ਫਸੇ ਹੋਏ ਹਨ। ਝਾਰਖੰਡ ਦੇ ਗਿਰੀਡੀਹ ਦੇ ਰਹਿਣ ਵਾਲੇ ਇੰਦਰਜੀਤ ਨੇ ਬੁੱਧਵਾਰ ਨੂੰ ਕਿਹਾ, "ਵਿਸ਼ਵਜੀਤ ਦੇ ਤਿੰਨ ਬੱਚੇ ਉਸ ਦੀ ਵਾਪਸੀ ਦੀ ਉਡੀਕ ਕਰ ਰਹੇ ਹਨ ਅਤੇ ਉਸ ਲਈ ਪ੍ਰਾਰਥਨਾ ਕਰ ਰਹੇ ਹਨ। ਮੈਂ ਦੀਵਾਲੀ 'ਤੇ ਉਸ ਨੂੰ ਫ਼ੋਨ ਕੀਤਾ ਸੀ ਪਰ ਗੱਲ ਨਹੀਂ ਹੋ ਸਕੀ। ਜਦੋਂ ਮੈਂ ਉਸਦੇ ਇੱਕ ਸਾਥੀ ਨਾਲ ਸੰਪਰਕ ਕੀਤਾ ਤਾਂ ਉਸਨੇ ਮੈਨੂੰ ਦੱਸਿਆ ਕਿ ਵਿਸ਼ਵਜੀਤ ਸੁਰੰਗ ਦੇ ਅੰਦਰ ਫਸਿਆ ਹੋਇਆ ਹੈ। ਮੈਂ ਅਗਲੇ ਦਿਨ ਉੱਥੇ ਪਹੁੰਚ ਗਿਆ।"ਮੈਂ ਵਿਸ਼ਵਜੀਤ ਅਤੇ ਸੁਬੋਧ ਨੂੰ ਮੰਗਲਵਾਰ ਨੂੰ ਬਚਾਅ ਕਰਮਚਾਰੀਆਂ ਦੁਆਰਾ ਜਾਰੀ ਕੀਤੇ ਗਏ ਵੀਡੀਓ ਵਿੱਚ ਦੇਖਿਆ। ਦੋਵੇਂ ਚੰਗੇ ਲੱਗ ਰਹੇ ਸਨ। ਅੱਜ ਮੈਂ ਉਸਦੀ ਆਵਾਜ਼ ਸੁਣੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਇਹ ਸਿਰਫ ਕੁਝ ਘੰਟਿਆਂ ਦੀ ਗੱਲ ਹੈ।" ਲਗਭਗ ਹਰ ਮਜ਼ਦੂਰ ਦਾ ਆਪਣੇ ਪਰਿਵਾਰਕ ਮੈਂਬਰਾਂ ਲਈ ਇਹੀ ਸੰਦੇਸ਼ ਸੀ, ਜੋ ਪਿਛਲੇ ਕਈ ਦਿਨਾਂ ਤੋਂ ਸੁਰੰਗ ਨੇੜੇ ਡੇਰੇ ਲਾ ਰਹੇ ਹਨ। ਸੁਰੰਗ ਦੇ ਅੰਦਰ ਫਸੇ ਮਜ਼ਦੂਰਾਂ ਵਿੱਚ ਦੇਵਾਸ਼ੀਸ਼ ਦਾ ਜੀਜਾ ਸੋਨੂੰ ਸ਼ਾਹ ਵੀ ਮੌਜੂਦ ਹੈ। ਦੇਵਾਸ਼ੀਸ਼ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵਰਕਰ ਜਲਦੀ ਹੀ ਬਾਹਰ ਆ ਜਾਣਗੇ। ਦੇਵਾਸ਼ੀਸ਼ ਨੇ ਕਿਹਾ, “ਬੁੱਧਵਾਰ ਨੂੰ ਸਾਨੂੰ ਸੁਰੰਗ ਦੇ ਅੰਦਰ ਲਿਜਾਇਆ ਗਿਆ ਅਤੇ ਅਸੀਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ। ਸੋਨੂੰ ਨੇ ਮੈਨੂੰ ਵਾਰ-ਵਾਰ ਕਿਹਾ ਕਿ ਹੁਣ ਚਿੰਤਾ ਨਾ ਕਰੋ ਅਤੇ ਅਸੀਂ ਜਲਦੀ ਹੀ ਮਿਲਾਂਗੇ।
Punjab Bani 23 November,2023
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 22 November,2023
ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ
ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ ਪੰਚਕੂਲਾ। ਹਰਿਆਣਾ ਦੇ ਪੰਚਕੂਲਾ ‘ਚ ਹਿਮਾਚਲ ਸਰਹੱਦ ‘ਤੇ ਸਥਿਤ ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਦੇ ਸਾਹਮਣੇ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਤੋਂ ਆ ਰਿਹਾ ਇੱਕ ਬੇਕਾਬੂ ਟਰੱਕ ਮੰਦਰ ਦੇ ਮੁੱਖ ਗੇਟ ਨਾਲ ਜਾ ਟਕਰਾਇਆ। ਹਾਦਸੇ ਵਿੱਚ ਕਾਲਕਾ ਮਾਤਾ ਮੰਦਰ ਦਾ ਮੁੱਖ ਗੇਟ ਨੁਕਸਾਨਿਆ ਗਿਆ। ਟਰੱਕ ਗੇਟ ਤੋੜ ਕੇ ਅੰਦਰ ਵੜ ਗਿਆ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਨੇੜੇ ਖੜ੍ਹੇ ਦੋ ਪਹੀਆ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਾਲਕਾ ਥਾਣਾ ਪੁਲਿਸ ਨੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਹੈ।ਜਾਣਕਾਰੀ ਮੁਤਾਬਕ ਇਹ ਹਾਦਸਾ ਦੇਰ ਰਾਤ ਵਾਪਰਿਆ ਹੈ। ਜੇਕਰ ਇਹੀ ਹਾਦਸਾ ਸਵੇਰੇ ਵਾਪਰਿਆ ਹੁੰਦਾ ਤਾਂ ਟਰੱਕ ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ ਹੁੰਦੀ। ਕਿਉਂਕਿ ਸਵੇਰ ਵੇਲੇ ਵੱਡੀ ਗਿਣਤੀ ਵਿੱਚ ਲੋਕ ਇੱਥੇ ਮੱਥਾ ਟੇਕਣ ਲਈ ਪਹੁੰਚਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਹਾਦਸੇ ਵਿੱਚ ਸਕੂਟਰ ਸਮੇਤ ਮੰਦਰ ਨੇੜੇ ਖੜ੍ਹੇ ਦੋ ਦੋਪਹੀਆ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਟਰੱਕ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ।
Punjab Bani 22 November,2023
ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ
ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਨਵੀਂ ਦਿੱਲੀ, 22 ਨਵੰਬਰ ਅਮਰੀਕਾ ਦੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੇ ਹਮਲੇ ਦੀ ਜਾਂਚ ਦੇ ਸਬੰਧ ‘ਚ ਕੌਮੀ ਜਾਂਚ ਏਜੰਸੀ ਨੇ ਪੰਜਾਬ ਅਤੇ ਹਰਿਆਣਾ ‘ਚ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਦੇ ਸੂਤਰਾਂ ਅਨੁਸਾਰ ਜਾਂਚ ਐੱਨਆਈਏ ਨੇ 14 ਨਵੰਬਰ ਨੂੰ ਆਪਸੀ ਕਾਨੂੰਨੀ ਸਹਾਇਤਾ ਸੰਧੀ ਦੇ ਤਹਿਤ ਅਮਰੀਕੀ ਅਧਿਕਾਰੀਆਂ ਤੋਂ ਸਬੂਤਾਂ ਦੀ ਬੇਨਤੀ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਸਕੈਨਿੰਗ ਰਾਹੀਂ 45 ਚਿਹਰਿਆਂ ਦੀ ਪਛਾਣ ਕੀਤੀ ਗਈ ਹੈ। 21 ਸਤੰਬਰ ਨੂੰ ਐੱਨਆਈਏ ਨੇ ਵਣਜ ਦੂਤਘਰ ‘ਤੇ ਹਮਲੇ ਅਤੇ ਭੰਨਤੋੜ ਦੇ ਮਾਰਚ 2023 ਦੇ ਮਾਮਲੇ ਵਿੱਚ ਲੋੜੀਂਦੇ 10 ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ ਅਤੇ ਆਮ ਲੋਕਾਂ ਤੋਂ ਉਨ੍ਹਾਂ ਬਾਰੇ ਜਾਣਕਾਰੀ ਮੰਗੀ ਸੀ।
Punjab Bani 22 November,2023
ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ
ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਨਵੀਂ ਦਿੱਲੀ, 22 ਨਵੰਬਰ ਭਾਰਤ ਨੇ ਅੱਜ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਕੈਨੇਡਾ ਨੇ ਜੂਨ ਵਿੱਚ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ, ਜਦ ਕਿ ਭਾਰਤ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਸਬੂਤਾਂ ਦੀ ਮੰਗ ਕੀਤੀ ਸੀ।
Punjab Bani 22 November,2023
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂ.ਏ.ਪੀ.ਏ. ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ - ਜਾਂਚ-ਪੜਤਾਲ ਤੋਂ ਖੁਲਾਸਾ ਹੋਇਆ ਹੈ ਕਿ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਹਥਿਆਰ: ਏ.ਆਈ.ਜੀ. ਸੀ.ਆਈ. ਅਵਨੀਤ ਕੌਰ ਸਿੱਧੂ ਚੰਡੀਗੜ੍ਹ/ਬਠਿੰਡਾ, 22 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ’ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਆਈ.ਐੱਸ.ਆਈ.-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਸਬੰਧਤ 3 ਕਾਰਕੁੰਨਾਂ ਨੂੰ ਗ੍ਰਿਫਤਾਰ ਕਰਕੇ, ਸੂਬੇ ’ਚ ਮਿੱਥ ਕੇ ਕਤਲ ( ਟਾਰਗੇਟ ਕਿਲਿੰਗ ) ਕਰਨ ਦੀਆਂ ਵਾਰਦਾਤਾਂ ਨੂੰ ਟਾਲ ਦੇਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਦਿੱਖ, ਬਠਿੰਡਾ ; ਰਮਨ ਕੁਮਾਰ ਵਾਸੀ ਪਿੰਡ ਗੁਰੂਹਰਸਹਾਏ, ਫਾਜ਼ਿਕਲਕਾ ਅਤੇ ਜਗਜੀਤ ਸਿੰਘ ਵਾਸੀ ਢਿੱਲਵਾ ਕਲਾਂ , ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 8 ਪਿਸਤੌਲ--ਤਿੰਨ .30 ਬੋਰ ਦੇ ਪਿਸਤੌਲ ਅਤੇ ਪੰਜ .32 ਬੋਰ ਦੇ ਪਿਸਤੌਲ-- ਸਮੇਤ 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦੀ ਆਲਟੋ ਕਾਰ ਨੂੰ ਵੀ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿਖੇ ਪੁਲ ਨੇੜੇ ਵਿਸ਼ੇਸ਼ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਂਦੇ ਸਨ ਤਾਂ ਜੋ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਸਮਾਜ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਆਸ ਹੈ। ਇਸ ਸਬੰਧ ਵਿਚ ਕੇਸ ਐਫਆਈਆਰ ਨੰ. 151 ਮਿਤੀ 21/11/23 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 379, 411, 115, 109 ਅਤੇ 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ 25(8) ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।
Punjab Bani 22 November,2023
ਤਕਨੀਕੀ ਖਰਾਬੀ ਕਾਰਨ ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ ਮੁੰਬਈ ਉਤਰਿਆ
ਤਕਨੀਕੀ ਖਰਾਬੀ ਕਾਰਨ ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ ਮੁੰਬਈ ਉਤਰਿਆ ਨਵੀਂ ਦਿੱਲੀ, 21 ਨਵੰਬਰ : ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਸਮੱਸਿਆ ਕਾਰਨ ਅੱਜ ਸਵੇਰੇ ਮੁੰਬਈ ਪਰਤ ਆਇਆ। ਤਕਨੀਕੀ ਖਰਾਬੀ ਕਾਰਨ ਬੋਇੰਗ 777 ਜਾਂਚ ਲਈ ਮੁੰਬਈ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ। ਏਅਰਈਨ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਨਿਊਯਾਰਕ ਲਈ ਏਆਈ119 ਮਾਮੂਲੀ ਤਕਨੀਕੀ ਸਮੱਸਿਆ ਦੇ ਕਾਰਨ ਪਰਤਿਆ ਅਤੇ ਮੁਸਾਫਰਾਂ ਅਤੇ ਚਾਲਕ ਦਲ ਦੀ ਸੁਰੱਖਿਆ ਦੇ ਹਿੱਤ ਵਿੱਚ ਇਹ ਕਦਮ ਚੁੱਕਿਆ ਗਿਆ।’ ਜਹਾਜ਼ ’ਚ ਸਵਾਰ ਯਾਤਰੀਆਂ ਦੀ ਗਿਣਤੀ ਬਾਰੇ ਪਤਾ ਨਹੀਂ ਲੱਗਿਆ।
Punjab Bani 21 November,2023
ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ
ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਆਪਣੀ ਕੈਬਨਿਟ ਵਿਚ ਵੱਡਾ ਫੇਰਬਦਲ ਕਰਦੇ ਹੋਏ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਕੀਤੇ ਹਨ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਹੈ। ਇਸ ਨਾਲ ਜੌੜਾਮਾਜਰਾ ਕੋਲ ਹੁਣ 7 ਵਿਭਾਗਾਂ ਦੀ ਜ਼ਿੰਮੇਵਾਰੀ ਆ ਗਈ ਹੈ, ਜਦ ਕਿ ਗੁਰਮੀਤ ਸਿੰਘ ਕੋਲੋਂ 5 ਵਿਭਾਗਾਂ ’ਚੋਂ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਉਨ੍ਹਾਂ ਕੋਲ ਖੇਡਾਂ ਤੇ ਨੌਜਵਾਨ ਭਲਾਈ ਵਿਭਾਗ ਹੈ। ਉਨ੍ਹਾਂ ਦਾ ਦੂਜਾ ਵਿਭਾਗ ਵਿਗਿਆਨ ਅਤੇ ਤਕਨਾਲੋਜੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ। ਇਹ ਦੂਜੀ ਵਾਰ ਹੈ ਜਦੋਂ ਹੇਅਰ ਤੋਂ ਵਿਭਾਗ ਖੋਹੇ ਗਏ ਹਨ। ਉਹ ਇਸ ਤੋਂ ਪਹਿਲਾਂ ਉਚੇਰੀ ਅਤੇ ਸਕੂਲ ਸਿੱਖਿਆ ਦਾ ਚਾਰਜ ਸੰਭਾਲ ਰਹੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਜੌੜਾਮਾਜਰਾ ਪੰਜਾਬ ਦੇ ਚੌਥੇ ਸਿੰਜਾਈ ਮੰਤਰੀ ਬਣੇ ਹਨ। ਬ੍ਰਹਮ ਸ਼ੰਕਰ ਜਿੰਪਾ ਨੂੰ ਸਿੰਜਾਈ ਵਿਭਾਗ ਮਿਲਿਆ, ਉਸ ਤੋਂ ਬਾਅਦ ਹਰਜੋਤ ਬੈਂਸ ਅਤੇ ਫਿਰ ਹੇਅਰ ਸਨ।
Punjab Bani 21 November,2023
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.
ਪੀ.ਐਸ.ਪੀ.ਸੀ.ਐਲ ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ. ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਈਮੇਲ industrial-cell@pspcl.in ਜਾਰੀ ਚੰਡੀਗੜ੍ਹ, 21 ਨਵੰਬਰ ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਇੱਕ ਸਮਰਪਿਤ ਸੈੱਲ - ਉਦਯੋਗਿਕ ਸਹੂਲਤ ਸੈੱਲ (ਆਈ.ਐਫ.ਸੀ.) ਦੀ ਸ਼ੁਰੂਆਤ ਕੀਤੀ ਹੈ ਜਿਸ ਦੀ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਦੁਆਰਾ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਉਦਯੋਗਪਤੀਆਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਰਗੇ ਪ੍ਰਮੁੱਖ ਉਦਯੋਗਿਕ ਹੱਬਾਂ ਵਿੱਚ ਉਦਯੋਗਪਤੀਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਇਸ ਲੜੀਵਾਰ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਉਦਯੋਗਪਤੀਆਂ ਵੱਲੋਂ ਬਿਜਲੀ ਸਪਲਾਈ ਅਤੇ ਰੱਖ-ਰਖਾਅ ਸਬੰਧੀ ਵੱਖ-ਵੱਖ ਚਿੰਤਾਵਾਂ ਨੂੰ ਜਾਹਿਰ ਕੀਤਾ ਗਿਆ ਸੀ ਅਤੇ ਇੰਨ੍ਹਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਸਮਰਪਿਤ ਵਿਧੀ ਦੀ ਲੋੜ 'ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਇੰਨ੍ਹਾਂ ਚਿੰਤਾਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਢਾਂਚੇ ਦੇ ਅੰਦਰ ਉਦਯੋਗਿਕ ਸਹੂਲਤ ਸੈੱਲ ਦੀ ਸਥਾਪਨਾ ਕਰਨ ਵਾਸਤੇ ਤੇਜ਼ੀ ਨਾਲ ਕਾਰਵਾਈ ਕੀਤੀ ਗਈ। ਆਈ.ਐਫ.ਸੀ ਦੁਆਰਾ ਪੇਸ਼ ਕੀਤੀਆਂ ਜਾਣ ਵਾਲੀਆਂ ਨਵੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਵੱਟਸਐਪ ਨੰਬਰ 9646119141 ਅਤੇ ਇੱਕ ਈਮੇਲ ਪਤਾ industrial-cell@pspcl.in, ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਚਾਰ ਮਾਧਿਅਮ ਉਦਯੋਗਪਤੀਆਂ ਅਤੇ ਆਈ.ਐਫ.ਸੀ ਦਰਮਿਆਨ ਨਿਰਵਿਘਨ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀ ਹੁਣ ਲਿਖਤੀ ਤੌਰ 'ਤੇ ਇਸ ਵਟਸਐਪ ਜਾਂ ਈਮੇਲ ਰਾਹੀਂ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਇਨ੍ਹਾਂ ਸ਼ਿਕਾਇਤਾਂ ਵੱਲ ਤੁਰੰਤ ਧਿਆਨ ਦਿੰਦਿਆਂ ਇੰਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ। ਬਿਜਲ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਈ.ਐਫ.ਸੀ ਦੀ ਸਥਾਪਨਾ ਨਾਲ ਸਮੱਸਿਆਵਾਂ ਦੇ ਹੱਲ ਵਿੱਚ ਤੇਜੀ ਆਵੇਗੀ ਅਤੇ ਇਹ ਸੈੱਲ ਉਦਯੋਗਿਕ ਖੇਤਰ ਅਤੇ ਪੀ.ਐਸ.ਪੀ.ਸੀ.ਐਲ ਵਿਚਕਾਰ ਸੰਚਾਰ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਨਅਤੀ ਭਾਈਚਾਰੇ ਦੀਆਂ ਵਿਸ਼ੇਸ਼ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਪਾਰ ਪੱਖੀ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Punjab Bani 21 November,2023
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ • ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ • ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ • ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰੇਗੀ: ਕਾਰਜਕਾਰੀ ਡਾਇਰੈਕਟਰ ਗੇਲ ਆਰ.ਕੇ. ਸਿੰਘਲ ਚੰਡੀਗੜ੍ਹ, 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਮਝੌਤੇ 'ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ। ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ। ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ 'ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ। ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ 'ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ। ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।
Punjab Bani 21 November,2023
ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ
ਬੱਚੇ ਵੱਲੋ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਕਰਨ ਤੇ ਹੋਇਆ ਮਾਹੌਲ ਤਣਾਅਪੂਰਨ ਬਟਾਲਾ, 20 ਨਵੰਬਰ : ਪੰਜਾਬ ਵਿੱਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜਾ ਘਟਨਾ ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚੋਂ ਸਾਹਮਣੇ ਆਈ ਹੈ। ਜਿੱਥੇ ਅੱਜ 12-13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਰਿਕਾਰਡ ਹੋ ਗਈ। ਸੀਸੀਟੀਵੀ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ। ਇਸ ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ। ਗ੍ਰੰਥੀ ਸਿੰਘ ਨੇ ਇਸ ਦੀ ਜਾਣਕਾਰੀ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਦਿੱਤੀ। ਇਸ ਮੌਕੇ ਇਤਲਾਹ ਮਿਲਣ ਉਤੇ ਪੁਲਿਸ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Bani 20 November,2023
ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ
ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ - ਕਿਹਾ : ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਚੰਡੀਗੜ੍ਹ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਮਿੱਤਰ ਤੇ ਕੈਨੇਡਾ ਦੇ ਐਨ ਆਈ ਵੱਲੋਂ ਉਹਨਾਂ ਖਿਲਾਫ ਲਗਾਏ ਅਨੈਤਿਕਤਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਆਜ਼ਾਦ ਤੇ ਨਿਰਪੱਖ ਜਾਂਚਕਰਵਾਈ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਕ ਸਾਬਕਾ ਦੋਸਤ ਜਗਮਨਦੀਪ ਸਿੰਘ ਨੇ ਉਹਨਾਂ ਦੀ ਕੈਨੇਡਾ ਫੇਰੀ ਨੂੰ ਚੇਤੇ ਕੀਤਾ ਹੈ ਜਦੋਂ ਉਹ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਮੈਂਬਰ ਸਨ ਤੇ ਐਨ ਆਰ ਆਈ ਦੇ ਦਾਅਵੇ ਮੁਤਾਬਕ ਜਿਥੇ ਭਗਵੰਤ ਮਾਨ ਨੇ ਸ਼ਰਾਬ ਦੇ ਦੌਰ ਚਲਾਏ, ਅਨੈਤਿਕ ਕਾਰਜ ਕੀਤੇ ਤੇ ਐਨ ਆਰ ਆਈ ਭਾਈਚਾਰੇ ਤੋਂ ਅਣਗਿਣਤ ਪੈਸਾ ਇਕੱਠਾ ਕੀਤਾ। ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਤਾਂ ਆਮ ਆਦਮੀ ਪਾਰਟੀ ਤੇ ਨਾ ਹੀ ਮੁੱਖ ਮੰਤਰੀ ਨੇ ਇਹਨਾਂ ਨੇ ਇਹਨਾਂ ਦੋਸ਼ਾਂ ’ਤੇ ਕੋਈ ਪ੍ਰਤੀਕਰਮ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੇ ਮੁੱਦੇ ਦਬਾਏ ਨਹੀਂ ਜਾ ਸਕਦੇ ਕਿਉਂਕਿ ਪੰਜਾਬ ਨੇ ਲਾਲ ਚੰਦ ਕਟਾਰੂਚੱਕ ਤੇ ਹੋਰਨਾਂ ਖਿਲਾਫ ਅਨੈਤਿਕਤਾ ਦੇ ਦੋਸ਼ ਵੇਖੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਮੇਤ ਜਿਸ ਕਿਸੇ ਖਿਲਾਫ ਵੀ ਅਨੈਤਿਕਤਾ ਦੇ ਦੋਸ਼ ਲੱਗੇ ਹਨ, ਉਸਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਕ ਸ਼ਖਸੀਅਤ ਹੋਣ ਦੇ ਨਾਅਤੇ ਉਹਨਾਂ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ। ਉਹਨਾਂ ਕਿਹਾ ਕਿ ਇਸ ਮੁਤਾਬਕ ਉਹਨਾਂ ਨੂੰ ਸਾਰੇ ਮਾਮਲੇ ਦੀ ਆਜ਼ਾਦ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਐਨ ਆਰ ਆਈ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਐਨ ਆਰ ਆਈ ਨੇ ਢੁਕਵੀ ਜਾਂਚ ਵਿਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਹੈ ਤੇ ਉਹ ਵੀਡੀਓ ਫਿਲਮਾਂ ਸਮੇਤ ਸਬੂਤ ਜਾਂਚ ਏਜੰਸੀ ਨੂੰ ਦੇਣ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਤੇ ਨਾਲ ਹੀ ਐਨ ਆਰ ਆਈ ਕੋਲ ਉਪਲਬਧ ਸਾਰੇ ਸਬੂਤ ਦੀ ਫੋਰੈਂਸਿਕ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਖਾਲੇ ਢੰਗ ਨਾਲ ਪੂਰਾ ਕਰਵਾਉਣ ਲਈ ਕੈਨੇਡੀਆਈ ਅਧਿਕਾਰੀ ਵੀ ਪੂਰਾ ਤਾਲਮੇਲ ਕਰ ਸਕਦੇ ਹਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਰੇ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੇ ਰਾਹ ਵਿਚ ਨਹੀਂ ਆਉਣਾ ਚਾਹੀਦਾ। ਉਹਨਾਂ ਕਿਹਾ ਕਿ ਤੁਸੀਂ ਝੂਠ ਬੋਲ ਕੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਰੱਦ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸਿਰਫ ਇਕ ਨਿਰਪੱਖ ਜਾਂਚ ਹੀ ਸੱਚਾਈ ਸਾਹਮਣੇ ਲਿਆ ਸਕਦੀ ਹੈ ਤੇ ਤੁਹਾਨੂੰ ਇਸ ਜਾਂਚ ਤੋਂ ਨਹੀਂ ਭੱਜਣਾ ਚਾਹੀਦਾ। ਮਜੀਠੀਆ ਨੇ ਕਿਹਾ ਕਿ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਗਾਏ ਦੋਸ਼ਾਂ ਖਾਸ ਤੌਰ ’ਤੇ ਮੁੱਖ ਮੰਤਰੀ ਦੀ ਸ਼ਰਾਬ ਦੀ ਲੱਤ ਤੇ ਮਾੜੇ ਵਿਹਾਰ ਬਾਰੇ ਲਾਏ ਦੋਸ਼ ਪਿਛਲੇ ਕਈ ਸਾਲਾਂ ਤੋਂ ਭਗਵੰਤ ਮਾਨ ਦੀਆਂ ਆਦਤਾਂ ਮੁਤਾਬਕ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਨਤਮਸਤਕ ਹੁੰਦਿਆਂ ਸਾਰੀ ਦੁਨੀਆਂ ਨੇ ਵੇਖਿਆ ਹੈ। ਉਹਨਾਂ ਕਿਹਾ ਕਿ ਇਹ ਵੀ ਸਾਰੇ ਜਾਣਦੇ ਹਨ ਕਿ ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜ਼ੋਰ ਦੇਣ ’ਤੇ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਸ਼ਰਾਬ ਨਾ ਪੀਣ ਲਈ ਆਪਣੀ ਮਾਂ ਦੀ ਝੂਠੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਹਨਾਂ ਨੂੰ ਸ਼ਰਾਬ ਵਿਚ ਰੱਜੇ ਹੋਣ ਕਾਰਨ ਫਰੈਂਕਫਰਟ ਵਿਚ ਜਹਾਜ਼ ਤੋਂ ਹੇਠਾਂ ਲਾਹ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਹ ਸਾਰੇ ਤੱਥ ਪਹਿਲਾਂ ਹੀ ਲੋਕਾਂ ਦੇ ਸਾਹਮਣੇ ਹਨ ਤੇ ਇਸ ਲਈ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਜ਼ਰੂਰੀ ਹੈ।
Punjab Bani 19 November,2023
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ -ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ ਪਟਿਆਲਾ, 19 ਨਵੰਬਰ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਮਿਤੀ 20 ਨਵੰਬਰ ਨੂੰ ਸਵੇਰੇ 11 ਵਜੇ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਨੂੰ ਰਲ ਮਿਲਕੇ ਨਸ਼ਿਆਂ ਵਿਰੁੱਧ ਹੰਭਲਾ ਮਾਰਨਾ ਪਵੇਗਾ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਖਹਿੜਾ ਛੁਡਾਉਣ ਲਈ ਪੂਰੀ ਮਦਦ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਸ਼ਰਮਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ, ਹੋਰ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
Punjab Bani 19 November,2023
ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ
ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ, ਨਵੰਬਰ 19 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ-ਅੰਤਰਰਾਸ਼ਟਰੀ ਵਪਾਰ ਮੇਲਾ-2023 ਦੌਰਾਨ ਸ਼ਨੀਵਾਰ ਸ਼ਾਮ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ, ਭਾਰਤ ਦੇ ਵੱਖ-ਵੱਖ ਖੇਤਰਾਂ ਵਿਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾ ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸਮਿਟ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ਤੇ ਲਿਆਉਣਾ ਹੈ। ਸਮਾਗਮ ਦੌਰਾਨ ਨਾਮਵਰ ਪੰਜਾਬੀ ਗਾਇਕਾ ਅਫਸਾਨਾ ਖਾਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀ.ਐਸ.ਆਈ.ਈ.ਸੀ ਦਲਵੀਰ ਸਿੰਘ,ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਗਾਇਕਾ ਅਫਸਾਨਾ ਖਾਨ, ਭੰਗੜਾ ਕਲਾਕਾਰ ਭੋਲਾ ਕਲਿਹਰੀ ਦਾ ਸਨਮਾਨ ਕੀਤਾ ਗਿਆ। ਵਧੀਕ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਕੇਸ਼ ਕੁਮਾਰ ਪੋਪਲੀ, ਪ੍ਰਸ਼ਾਸਕ ਪੰਜਾਬ ਪੈਵਿਲੀਅਨ ਦਵਿੰਦਰ ਪਾਲ ਸਿੰਘ, ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।
Punjab Bani 19 November,2023
ਚੰਡੀਗੜ੍ਹ ਪ੍ਰਸ਼ਾਸ਼ਨ ਨੇ ਫਾਈਨਲ ਮੈਚ ਸਬੰਧੀ ਲਿਆ ਵੱਡਾ ਫੈਸਲਾ : ਜਸ਼ਨ ਮਨਾਉਣ ਤੇ ਪਾਬੰਦੀ ਦੇ ਹੁਕਮ ਵਾਪਸ ਲਏ
ਚੰਡੀਗੜ੍ਹ ਪ੍ਰਸ਼ਾਸ਼ਨ ਨੇ ਫਾਈਨਲ ਮੈਚ ਸਬੰਧੀ ਲਿਆ ਵੱਡਾ ਫੈਸਲਾ : ਜਸ਼ਨ ਮਨਾਉਣ ਤੇ ਪਾਬੰਦੀ ਦੇ ਹੁਕਮ ਵਾਪਸ ਲਏ ਚੰਡੀਗੜ੍ਹ, 19 ਨਵੰਬਰ : ਯੂਟੀ ਪ੍ਰਸ਼ਾਸਨ ਨੇ ਭਲਕੇ-ਐਤਵਾਰ ਨੂੰ ਅਹਿਮਦਾਬਾਦ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2023 ਦੇ ਫਾਈਨਲ ਮੈਚ ਸਬੰਧੀ ਜਾਰੀ ਹੁਕਮਾਂ ’ਤੇ ਯੂ-ਟਰਨ ਲੈ ਲਿਆ ਹੈ। ਪ੍ਰਸ਼ਾਸਨ ਨੇ 24 ਘੰਟਿਆਂ ਦੇ ਅੰਦਰ ਸ਼ਹਿਰ ਵਿੱਚ ਹਰ ਤਰ੍ਹਾਂ ਦੇ ਜਸ਼ਨ ਮਨਾਉਣ 'ਤੇ ਪਾਬੰਦੀ ਦੇ ਹੁਕਮ ਵਾਪਸ ਲੈ ਲਏ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਨਿੱਚਰਵਾਰ ਦੁਪਹਿਰ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਹੁਣ ਸ਼ਹਿਰ ਦੇ ਕਿਸੇ ਵੀ ਜਨਤਕ ਸਥਾਨ 'ਤੇ ਵੱਡੀ ਸਕਰੀਨ ਲਗਾ ਕੇ ਮੈਚ ਦੇਖੇ ਅਤੇ ਦਿਖਾਏ ਜਾ ਸਕਦੇ ਹਨ। ਜ਼ਿਲ੍ਹਾ ਮੈਜਿਸਟਰੇਟ ਦਾ ਦਫ਼ਤਰ ਐਤਵਾਰ ਨੂੰ ਵੀ ਖੁੱਲ੍ਹਾ ਰਹੇਗਾ। ਓਪਨ ਸਕਰੀਨਾਂ ਆਦਿ ਲਗਾਉਣ ਲਈ ਅਪਲਾਈ ਕਰਨ ਵਾਲਿਆਂ ਨੂੰ ਨਿਯਮਾਂ ਮੁਤਾਬਕ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਡੀ.ਸੀ. ਵਿਨੈ ਪ੍ਰਤਾਪ ਸਿੰਘ ਨੇ ਫਾਈਨਲ ਮੈਚ ਤੋਂ ਪਹਿਲਾਂ, ਦੌਰਾਨ ਅਤੇ ਬਾਅਦ ਵਿੱਚ ਮਿਊਜ਼ਿਕ ਸਿਸਟਮ ਵਜਾ ਕੇ ਜਸ਼ਨ ਮਨਾਉਣ 'ਤੇ ਲਗਾਈ ਪਾਬੰਦੀ ਵੀ ਵਾਪਸ ਲੈ ਲਈ ਹੈ। ਡੀ.ਸੀ. ਦੇ ਨਵੇਂ ਹੁਕਮਾਂ ਮੁਤਾਬਕ ਹੁਣ ਚੰਡੀਗੜ੍ਹ ਵਿੱਚ ਸ਼ੋਰ ਪ੍ਰਦੂਸ਼ਣ ਨਿਯਮ-2000 ਤਹਿਤ ਡੀ.ਜੇ., ਢੋਲ ਅਤੇ ਕਾਰ ਮਿਊਜ਼ਿਕ ਸਿਸਟਮ ਆਦਿ ਵਜਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਬਾਅਦ ਵੀ ਜਨਤਕ ਥਾਵਾਂ 'ਤੇ ਲਗਾਈਆਂ ਗਈਆਂ ਸਕਰੀਨਾਂ 'ਤੇ ਆਮ ਆਵਾਜ਼ ਨਾਲ ਮੈਚ ਦੇਖਿਆ ਅਤੇ ਦਿਖਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਫਾਈਨਲ ਮੈਚ ਨੂੰ ਲੈ ਕੇ ਐਤਵਾਰ ਨੂੰ ਸ਼ਹਿਰ 'ਚ ਅੰਸ਼ਕ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਹੁਕਮਾਂ ਮੁਤਾਬਕ ਸ਼ਹਿਰ ਦੇ ਕਿਸੇ ਵੀ ਜਨਤਕ ਸਥਾਨ 'ਤੇ ਖੁੱਲ੍ਹੇਆਮ ਸਕਰੀਨਾਂ ਲਗਾ ਕੇ ਮੈਚ ਦਿਖਾਉਣ 'ਤੇ ਪਾਬੰਦੀ ਲਗਾਈ ਗਈ ਸੀ। ਇੰਨਾ ਹੀ ਨਹੀਂ ਕਿਸੇ ਵੀ ਤਰ੍ਹਾਂ ਦਾ ਸੰਗੀਤ ਵਜਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਇਨ੍ਹਾਂ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਰਫ਼ 24 ਘੰਟਿਆਂ ਵਿੱਚ ਹੀ ਇਹ ਹੁਕਮ ਵਾਪਸ ਲੈ ਲਏ।
Punjab Bani 19 November,2023
ਕੋਹਲੀ ਨੇ ਰਚਿਆ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਇਤਿਹਾਸ
ਕੋਹਲੀ ਨੇ ਰਚਿਆ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਇਤਿਹਾਸ ਰਿਕੀ ਪੋਟਿਗ ਦਾ ਰਿਕਾਰਡ ਤੋੜਿਆ ਦਿਲੀ, 19 ਨਵੰਬਰ : ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਇਤਿਹਾਸ ਰਚ ਦਿੱਤਾ ਹੈ। ਵਿਸ਼ਵ ਕੱਪ 'ਚ ਇਤਿਹਾਸਕ ਕਾਰਨਾਮਾ ਕਰਦੇ ਹੋਏ ਵਿਰਾਟ ਕੋਹਲੀ ਨੇ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਦਾ ਵੱਡਾ ਰਿਕਾਰਡ ਤੋੜ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ 1 ਲੱਖ ਤੋਂ ਵੱਧ ਦਰਸ਼ਕਾਂ ਵਿਚਕਾਰ ਇਕ ਬਹੁਤ ਹੀ ਖਾਸ ਅਤੇ ਵੱਡੀ ਪ੍ਰਾਪਤੀ ਹੋਈ ਹੈ। ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ 3 ਦੌੜਾਂ ਬਣਾ ਕੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਇਸ ਫਾਈਨਲ ਮੈਚ 'ਚ 3 ਦੌੜਾਂ ਬਣਾ ਕੇ ਵਿਰਾਟ ਕੋਹਲੀ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ 'ਚ ਦੂਜੇ ਸਥਾਨ 'ਤੇ ਪਹੁੰਚ ਗਏ ਹਨ। ਇਹ ਖ਼ਬਰ ਲਿਖੇ ਜਾਣ ਤੱਕ ਵਿਰਾਟ ਕੋਹਲੀ ਨੇ ਵਨਡੇ ਵਿਸ਼ਵ ਕੱਪ ਵਿੱਚ ਆਪਣੀਆਂ ਕੁੱਲ 1767 ਦੌੜਾਂ ਪੂਰੀਆਂ ਕਰ ਲਈਆਂ ਹਨ। ਇਸ ਤਰ੍ਹਾਂ ਕਰ ਕੇ ਵਿਰਾਟ ਕੋਹਲੀ ਨੇ ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੂੰ ਪਛਾੜ ਦਿੱਤਾ ਹੈ ਅਤੇ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ 'ਚ ਦੂਜੇ ਸਥਾਨ 'ਤੇ ਪਹੁੰਚ ਗਏ ਹਨ। ਭਾਰਤ ਦੇ ਮਹਾਨ ਬੱਲੇਬਾਜ਼ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਵਨਡੇ ਵਿਸ਼ਵ ਕੱਪ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ 'ਚ ਚੋਟੀ 'ਤੇ ਹਨ।
Punjab Bani 19 November,2023
ਅਪਰਾਧ : ਬਦਮਾਸ਼ਾਂ ਨੇ ਫੇਕਟਰੀ ਬਾਹਰੋ ਚੁਕਿਆ ਕੱਪੜਾ ਵਪਾਰੀ : ਫਿਰ ਮਾਰੀ ਗੋਲੀ
ਅਪਰਾਧ : ਬਦਮਾਸ਼ਾਂ ਨੇ ਫੇਕਟਰੀ ਬਾਹਰੋ ਚੁਕਿਆ ਕੱਪੜਾ ਵਪਾਰੀ : ਫਿਰ ਮਾਰੀ ਗੋਲੀ ਲੁਧਿਆਣਾ, 18 ਨਵੰਬਰ : ਲੁਧਿਆਣਾ 'ਚ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਤਰੁੰਤ ਪੁਲਿਸ ਨੂੰ ਦਿੱਤੀ। ਜਦੋਂ ਬਦਮਾਸ਼ਾਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਦਿੱਤਾ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੜਕ ਦੇ ਵਿਚਕਾਰ ਸੁੱਟ ਦਿੱਤਾ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਉਸ ਦੀ ਬਾਂਹ ਵਿੱਚ ਲੱਗੀ। ਜ਼ਖ਼ਮੀ ਵਪਾਰੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਕਾਰੋਬਾਰੀ ਦੀ ਫੈਕਟਰੀ ਨੂਰਵਾਲਾ ਰੋਡ ’ਤੇ ਹੈ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਕਾਰੋਬਾਰੀ ਦਾ ਨਾਮ ਸੰਭਵ ਜੈਨ ਦੱਸਿਆ ਜਾ ਰਿਹਾ ਹੈ। ਉਹ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ ਕਿ ਇੱਕ ਸਕੂਟਰ ਸਵਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਦੋਂ ਕਾਰੋਬਾਰੀ ਬਾਹਰ ਆਇਆ ਤਾਂ ਬਦਮਾਸ਼ਾਂ ਨੇ ਉਸ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰ ਲਿਆ। ਬਦਮਾਸ਼ਾਂ ਨੇ ਕਾਰੋਬਾਰੀ ਨੂੰ ਕਰੀਬ 3 ਘੰਟੇ ਤੱਕ ਸ਼ਹਿਰ ਵਿੱਚ ਘੇਰ ਲਿਆ। ਉਹ ਆਪਣੇ ਪਰਿਵਾਰ ਨੂੰ ਵੱਖ-ਵੱਖ ਥਾਵਾਂ 'ਤੇ ਫ਼ੋਨ ਕਰਦਾ ਰਿਹਾ। ਜਦੋਂ ਬਦਮਾਸ਼ਾਂ ਨੂੰ ਸ਼ੱਕ ਹੋਇਆ ਕਿ ਪੁਲਿਸ ਉਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਰਹੀ ਹੈ ਤਾਂ ਉਨ੍ਹਾਂ ਨੇ ਵਪਾਰੀ ਨੂੰ ਗੋਲੀ ਮਾਰ ਕੇ ਸੁੱਟ ਦਿੱਤਾ। ਲੁਧਿਆਣਾ 'ਚ ਦੇਰ ਰਾਤ ਕੱਪੜਾ ਕਾਰੋਬਾਰੀ ਨੂੰ ਉਸ ਦੀ ਫੈਕਟਰੀ ਦੇ ਬਾਹਰੋਂ ਬਦਮਾਸ਼ਾਂ ਨੇ ਅਗਵਾ ਕਰ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਪਰਿਵਾਰ ਤੋਂ ਫਿਰੌਤੀ ਦੀ ਮੰਗ ਕੀਤੀ। ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
Punjab Bani 18 November,2023
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ
ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਮਾਰਿਆ ਚਾਕੂ : ਮੌਤ ਲੰਡਨ: ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ। ਲੰਡਨ ਪੁਲਿਸ ਨੇ ਦੱਸਿਆ ਕਿ ਕਤਲ ਦੇ ਸ਼ੱਕ 'ਚ 21, 27, 31 ਅਤੇ 71 ਸਾਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕਸਾਰ ਲੰਡਨ ਦੇ ਹਾਉਂਸਲੋ ਇਲਾਕੇ 'ਚ ਵਾਪਰੀ। ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਜਾਸੂਸਾਂ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਦੇ ਸਬੂਤਾਂ ਨੂੰ ਇਕੱਠਾ ਕਰ ਰਹੇ ਹਨ। ਉਨ੍ਹਾਂ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਦਾ ਕਹਿਣਾ ਕਿ ਅਸੀਂ ਸਿਮਰਜੀਤ ਦੇ ਕਤਲ ਲਈ ਜ਼ਿੰਵਾਰ ਲੋਕਾਂ ਨੂੰ ਲੱਭਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਜਾਂਚ ਜਾਰੀ ਹੈ। ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਜਦੋਂ ਮੌਕੇ 'ਤੇ ਪਹੁੰਚੀ ਤਾਂ ਨਾਗਪਾਲ ਨੂੰ ਗੰਭੀਰ ਜ਼ਖਮੀ ਹਾਲਤ 'ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਸਿੱਖ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੱਛਮੀ ਲੰਡਨ ਵਿੱਚ ਸੀ.ਆਈ.ਡੀ ਦੇ ਮੁਖੀ, ਡਿਟੈਕਟਿਵ ਸੁਪਰਡੈਂਟ ਫਿਗੋ ਫੋਰੋਜ਼ਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮਾਹਰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ 'ਇਸ ਔਖੀ ਘੜੀ ਵਿੱਚ ਸਾਡੇ ਵਿਚਾਰ ਸਿਮਰਜੀਤ ਦੇ ਪਰਿਵਾਰ ਨਾਲ ਹਨ।
Punjab Bani 18 November,2023
ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ
ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ • ਪ੍ਰਮੁੱਖ ਆਈ.ਟੀ. ਕੰਪਨੀਆਂ ਟੈਕ ਮਹਿੰਦਰਾ, ਗਰੀਨ ਗੋਲਡ ਐਨੀਮੇਸ਼ਨ, ਆਦਿ ਨਾਲ ਕੀਤਾ ਵਿਚਾਰ-ਵਟਾਂਦਰਾ; ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ। ਇਸ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਹਾਜ਼ਰ ਸੀ। ਉਨ੍ਹਾਂ ਨੇ ਤੇਲੰਗਾਨਾ ਦੀਆਂ ਕੁਸ਼ਲ ਸੇਵਾ ਡਿਲੀਵਰੀ ਪ੍ਰਣਾਲੀਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਕਰਨ ਲਈ ਸਿਟੀਜ਼ਨ ਸਰਵਿਸ ਡਿਲੀਵਰੀ ਸੈਂਟਰ 'ਮੀਸੇਵਾ' ਤੋਂ ਆਪਣਾ ਦੌਰਾ ਸ਼ੁਰੂ ਕੀਤਾ। ਉਨ੍ਹਾਂ ਨੇ ਤੇਲੰਗਾਨਾ ਸੂਬੇ ਦੀਆਂ ਆਈ.ਟੀ. ਪਹਿਲਕਦਮੀਆਂ, ਉਭਰਦੀਆਂ ਤਕਨੀਕਾਂ, ਡਾਟਾ ਸੈਂਟਰ ਦੇ ਸੰਚਾਲਨ ਅਤੇ ਏ.ਆਈ./ਐਮ.ਐਲ./ਬਲੌਕ ਚੇਨ, ਬਿੱਗ ਡਾਟਾ ਨੂੰ ਲਾਗੂ ਕਰਨ ਅਤੇ ਉਹਨਾਂ ਦੇ ਵਿਹਾਰਕ ਅਮਲਾਂ ਦੀ ਬਾਰੀਕੀ ਨਾਲ ਘੋਖ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਤੇਲੰਗਾਨਾ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਤੇਲੰਗਾਨਾ ਸਰਕਾਰ ਵੱਲੋਂ ਵਰਤੀਆਂ ਗਈਆਂ ਰਣਨੀਤੀਆਂ ਬਾਰੇ ਘੋਖ ਕੀਤੀ ਅਤੇ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਲਈ ਸਥਾਪਿਤ ਨੀਤੀਆਂ ਅਤੇ ਬੁਨਿਆਦੀ ਢਾਂਚੇ ਦਾ ਮੁਲਾਂਕਣ ਕੀਤਾ। ਪ੍ਰਸ਼ਾਸਨ ਵਿੱਚ ਤਕਨਾਲੋਜੀ ਦੀ ਭੂਮਿਕਾ ਬਾਰੇ ਹੋਰ ਜਾਣਕਾਰੀ ਲੈਣ ਲਈ ਸ੍ਰੀ ਅਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦੇਖਿਆ ਕਿ ਕਿਵੇਂ ਹੈਦਰਾਬਾਦ ਪੁਲਿਸ ਨਾਗਰਿਕਾਂ ਦੇ ਜੀਵਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਕਾਨੂੰਨ ਤੇ ਵਿਵਸਥਾ ਬਰਕਰਾਰ ਰੱਖਣ ਲਈ ਤਕਨਾਲੋਜੀ ਦੀ ਵਰਤੋਂ ਕਰਦੀ ਹੈ। ਪੰਜਾਬ ਵਿੱਚ ਆਈ.ਟੀ. ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ, ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਟੈਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਆਦਿ ਵਰਗੀਆਂ ਪ੍ਰਮੁੱਖ ਆਈ.ਟੀ. ਕੰਪਨੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਸੂਬੇ ਵਿੱਚ ਆਪਣੀ ਯੂਨਿਟਾਂ ਸਥਾਪਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਸਬੰਧੀ ਪੰਜਾਬ ਸਰਕਾਰ ਦੀ ਲਈ ਅਟੱਲ ਵਚਨਬੱਧਤਾ ਨੂੰ ਦਹੁਰਾਇਆ ਜੋ ਆਈ.ਟੀ. ਕਾਰੋਬਾਰਾਂ ਦੇ ਵਿਕਾਸ ਅਤੇ ਸਫ਼ਲਤਾ ਲਈ ਲਾਹੇਬੰਦ ਹੈ। ਵਫ਼ਦ ਨੇ ਅੱਜ ਆਪਣਾ ਦੌਰਾ ਸਮਾਪਤ ਕਰਕੇ ਪੰਜਾਬ ਵਿੱਚ ਆਈ.ਟੀ. ਖੇਤਰ ਦੇ ਵਿਕਾਸ, ਨਵੀਨਤਮ ਖੋਜਾਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਲਈ ਸਿਫ਼ਾਰਸ਼ਾਂ ਦੀ ਰੂਪ ਰੇਖਾ ਦਰਸਾਉਂਦੀ ਵਿਆਪਕ ਰਿਪੋਰਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਪੇਸ਼ ਕਰਨ ਲਈ ਤਿਆਰ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਤੇਲੰਗਾਨਾ ਆਈ.ਟੀ. ਅਤੇ ਨਵੀਨਤਮ ਖੋਜਾਂ ਵਿੱਚ ਮੋਹਰੀ ਹੈ ਅਤੇ ਅਸੀਂ ਇਸ ਤੋਂ ਬਹੁਤ ਕੁਝ ਸਿੱਖ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਵਿੱਚ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹਾਂ ਅਤੇ ਇਸ ਮੰਤਵ ਲਈ ਅਸੀਂ ਤਕਨਾਲੋਜੀ ਦੀ ਵਰਤੋਂ ਕਰਾਂਗੇ। ਸ੍ਰੀ ਅਮਨ ਅਰੋੜਾ ਨੇ ਤੇਲੰਗਾਨਾ ਸਰਕਾਰ ਵੱਲੋਂ ਸੂਬੇ ਵਿੱਚ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਵਰਤੇ ਜਾਂਦੇ ਢੰਗ-ਤਰੀਕਿਆਂ ਦੀ ਘੋਖ ਕੀਤੀ। ਕੈਬਨਿਟ ਮੰਤਰੀ ਨੇ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਜਿਵੇਂ ਵੀ-ਹੱਬ, ਟੀ-ਹੱਬ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕੀਤੀ। ਮੰਤਰੀ ਨੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਅਤੇ ਉਦਯੋਗ ਪੱਖੀ ਸਰਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰ ਸਥਾਨ ਹੈ। ਪੰਜਾਬ ਵਿੱਚ ਹੁਨਰਮੰਦ ਨੌਜਵਾਨ ਤੇ ਉਦਯੋਗ ਪੱਖੀ ਸਰਕਾਰ ਹੈ ਅਤੇ ਪੰਜਾਬ ਦੀ ਆਰਥਿਕਤਾ ਵੀ ਉਚਾਈਆਂ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਟਾਰਟਅੱਪਸ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਅਤੇ ਸਾਡੀ ਸਫਲਤਾ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਦੇ ਹਨ। ਜਲਵਾਯੂ ਪਰਿਵਰਤਨ ਗੰਭੀਰਤਾ ਨੂੰ ਉਜਾਗਰ ਕਰਦਿਆਂ, ਪ੍ਰਸ਼ਾਸ਼ਨਿਕ ਸੁਧਾਰ ਮੰਤਰੀ ਅਤੇ ਉਨ੍ਹਾਂ ਦੇ ਵਫ਼ਦ ਨੇ ਜਲਵਾਯੂ ਪਰਿਵਰਤਨ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਸੰਭਾਵੀ ਸਹਿਯੋਗ ਦੀ ਪੜਚੋਲ ਕਰਨ ਲਈ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਹੈਦਰਾਬਾਦ ਕੈਂਪਸ ਦਾ ਦੌਰਾ ਕੀਤਾ। ਉਹਨਾਂ ਨੇ ਡਾਟਾ ਪੋਰਟਲ ਅਤੇ ਹੋਰ ਈ-ਗਵਰਨੈਂਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ ਜੋ ਪੰਜਾਬ ਵਿੱਚ ਸੇਵਾ ਪ੍ਰਦਾਨ ਕਰਨ ਵਿੱਚ ਸੁਧਾਰ ਕਰਨ ਅਤੇ ਜਲਵਾਯੂ ਪਰਿਵਰਤਨ ਸਬੰਧੀ ਮੁੱਦਿਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਿਤ ਹੋ ਸਕਦੇ ਹਨ। ਹੈਦਰਾਬਾਦ ਦਾ ਦੌਰਾ ਕਰਨ ਵਾਲੇ ਪੰਜਾਬ ਸਰਕਾਰ ਦੇ ਵਫ਼ਦ ਵਿੱਚ ਸੀਨੀਅਰ ਮੈਨੇਜਰ ਪ੍ਰਸ਼ਾਸ਼ਕੀ ਸੁਧਾਰ ਸ੍ਰੀ ਮਨੂਜ ਸਿਆਲ, ਜਨਰਲ ਮੈਨੇਜਰ ਸ੍ਰੀ ਵਿਨੇਸ਼ ਗੌਤਮ, ਜਨਰਲ ਮੈਨੇਜਰ ਸ੍ਰੀ ਚਰਨਜੀਤ ਸਿੰਘ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਦੀਪਇੰਦਰ ਢਿੱਲੋਂ, ਐਸ.ਟੀ.ਪੀ.ਆਈ. ਮੁਹਾਲੀ ਦੇ ਡਾਇਰੈਕਟਰ ਸ੍ਰੀ ਅਜੈ ਸ੍ਰੀਵਾਸਤਵਾ ਸ਼ਾਮਲ ਸਨ।
Punjab Bani 17 November,2023
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ : ਦੋ ਅੱਤਵਾਦੀ ਮਾਰੇ ਜੰਮੂ : ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਸਮਾਨੂ ਪਿੰਡ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਦੁਪਹਿਰ ਵੇਲੇ ਸ਼ੁਰੂ ਹੋਇਆ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲ਼ੀਬਾਰੀ ਜਾਰੀ ਹੈ। ਇਸ ਦੇ ਨਾਲ ਹੀ LOC ਨੇੜੇ ਬਾਰਾਮੂਲਾ ਦੇ ਉੜੀ ਸੈਕਟਰ 'ਚ ਵੀ ਮੁਕਾਬਲਾ ਹੋਇਆ, ਜਿਸ 'ਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕੁਲਗਾਮ ਦੇ ਨੇਹਾਮਾ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਗੋਲ਼ੀਬਾਰੀ 'ਚ ਬਦਲ ਗਈ ਕਿਉਂਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ 'ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
Punjab Bani 16 November,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫਾ - ਪੀਐਮ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 15ਵੀਂ ਕਿਸ਼ਤ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨਗੇ ਝਾਰਖੰਡ, 14 Nov. ਬੁੱਧਵਾਰ 15 ਨਵੰਬਰ 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਵੱਡਾ ਤੋਹਫਾ ਦੇਣਗੇ। ਝਾਰਖੰਡ ਦੇ ਖੁੰਟੀ ਵਿੱਚ ਸਵੇਰੇ 11.30 ਵਜੇ ਪੀਐਮ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 15ਵੀਂ ਕਿਸ਼ਤ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨਗੇ। ਕੇਂਦਰ ਸਰਕਾਰ ਨੇ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ 14 ਕਿਸ਼ਤਾਂ ਜਾਰੀ ਕੀਤੀਆਂ ਹਨ। ਕੇਂਦਰ ਸਰਕਾਰ ਨੇ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ 14 ਕਿਸ਼ਤਾਂ ਜਾਰੀ ਕੀਤੀਆਂ ਹਨ। ਇਸ ਵਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਰਕਮ ਟਰਾਂਸਫਰ ਕਰਨ ਲਈ ਝਾਰਖੰਡ ਨੂੰ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ 27 ਜੁਲਾਈ, 2023 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਜਾਰੀ ਕੀਤੀ ਸੀ। ਫਿਰ 8.5 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 17,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਸਨ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੁਨੀਆ ਦੀ ਸਭ ਤੋਂ ਡਾਇਰੈਕਟ ਟਰਾਂਸਫਰ ਸਕੀਮਾਂ ਵਿੱਚੋਂ ਇੱਕ ਹੈ। ਜਿਸ ਦੀ ਸ਼ੁਰੂਆਤ ਮੋਦੀ ਸਰਕਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਸੀ। ਕਿਸਾਨਾਂ ਨੂੰ 6000 ਰੁਪਏ ਦੀ ਵਿੱਤੀ ਸਹਾਇਤਾ ਚਾਰ ਮਹੀਨਿਆਂ ਦੇ ਅੰਤਰਾਲ 'ਤੇ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਹੁਣ ਤੱਕ ਮੋਦੀ ਸਰਕਾਰ 14 ਕਿਸ਼ਤਾਂ ਵਿੱਚ 11 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.59 ਲੱਖ ਕਰੋੜ ਰੁਪਏ ਟਰਾਂਸਫਰ ਕਰ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ ਕਿਸ਼ਤਾਂ ਸਾਲ ਵਿੱਚ ਤਿੰਨ ਵਾਰ ਜਾਰੀ ਕੀਤੀਆਂ ਜਾਂਦੀਆਂ ਹਨ। ਪਹਿਲੀ ਕਿਸ਼ਤ ਅਪ੍ਰੈਲ ਤੋਂ ਜੁਲਾਈ, ਦੂਜੀ ਕਿਸ਼ਤ ਅਗਸਤ ਤੋਂ ਨਵੰਬਰ ਅਤੇ ਤੀਜੀ ਕਿਸ਼ਤ ਦਸੰਬਰ ਤੋਂ ਮਾਰਚ ਤੱਕ ਜਾਰੀ ਕੀਤੀ ਜਾਂਦੀ ਹੈ। ਇਹ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹੀ ਜਾਣਕਾਰੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਵਿੱਚ ਅਪਲੋਡ ਕਰਨ। ਜਿਸ ਤੋਂ ਬਾਅਦ ਇਹ ਡੇਟਾ ਆਧਾਰ, ਪੀਐਫਐਮਐਸ ਅਤੇ ਇਨਕਮ ਟੈਕਸ ਡੇਟਾ ਨਾਲ ਮੇਲ ਖਾਂਦਾ ਹੈ ਜਾਂ ਨਹੀਂ। ਇਸ ਦੀ ਤਸਦੀਕ ਅਤੇ ਪ੍ਰਮਾਣਿਕਤਾ ਤੋਂ ਬਾਅਦ ਹੀ ਲਾਭਪਾਤਰੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
Punjab Bani 14 November,2023
ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ
ਹਾਈਕੋਰਟ ਨੇ ਰਾਮ ਰਹੀਮ ਨੁੰ ਦਿੱਤੀ ਰਾਹਤ : ਐਫ.ਆਈ.ਆਰ ਕੀਤੀ ਰੱਦ ਚੰਡੀਗੜ, 14 ਨਵੰਬਰ : ਗੁਰੂ ਰਵਿਦਾਸ ਅਤੇ ਸੰਤ ਕਬੀਰ ਉਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਹਾਈਕੋਰਟ ਨੇ ਰਾਮ ਰਹੀਮ ਖਿਲਾਫ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ‘ਚ ਹਾਈਕੋਰਟ ਨੇ 7 ਮਾਰਚ ਨੂੰ ਜਲੰਧਰ ਦੇ ਪਤਾਰਾ ‘ਚ ਡੇਰਾ ਮੁਖੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਇਤਿਹਾਸਕ ਤੱਥਾਂ ਅਤੇ ਕਿਤਾਬਾਂ ਨੂੰ ਦੇਖਣ ਤੋਂ ਬਾਅਦ ਅਜਿਹਾ ਨਹੀਂ ਲੱਗਦਾ ਕਿ ਡੇਰਾ ਮੁਖੀ ਨੇ ਇਹ ਗੱਲ ਮਾੜੇ ਇਰਾਦੇ ਨਾਲ ਕਹੀ ਹੈ ਜਾਂ ਇਸ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ।ਉਂਝ ਵੀ ਜਿਸ ਭਾਸ਼ਣ ਦੀ ਗੱਲ ਕੀਤੀ ਗਈ ਹੈ, ਉਹ 2016 ਦਾ ਹੈ, ਯਾਨੀ 7 ਸਾਲ ਪੁਰਾਣਾ। ਇੰਨੇ ਸਾਲਾਂ ਤੋਂ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਹੁਣ ਪੁਰਾਣੀ ਟਿੱਪਣੀ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੂਰੇ ਭਾਸ਼ਣ ਦੀ ਥਾਂ ਉਸ ਵਿੱਚੋਂ ਕੁਝ ਅੰਸ਼ ਕੱਢ ਕੇ ਸ਼ਿਕਾਇਤ ਦਿੱਤੀ ਗਈ ਸੀ, ਇਸ ਨੂੰ ਪੂਰੀ ਤਰ੍ਹਾਂ ਨਾਲ ਦੇਖਣਾ ਜ਼ਰੂਰੀ ਹੈ।
Punjab Bani 14 November,2023
ਪੰਜਾਬ -ਹਰਿਆਣਾ ਹਾਈਕੋਰਟ ਦੇ ਨਿਰਦੇਸ਼ : ਹੁਣ ਕੁੱਤਾ ਵੱਢਿਆ ਤਾਂ ਮਿਲੇਗਾ 10,000 ਰੁਪਏ ਮੁਆਵਜ਼ਾ
ਪੰਜਾਬ -ਹਰਿਆਣਾ ਹਾਈਕੋਰਟ ਦੇ ਨਿਰਦੇਸ਼ : ਹੁਣ ਕੁੱਤਾ ਵੱਢਿਆ ਤਾਂ ਮਿਲੇਗਾ 10,000 ਰੁਪਏ ਮੁਆਵਜ਼ਾ ਚੰਡੀਗੜ੍ਹ ,14 ਨਵੰਬਰ 2023 : ਪੰਜਾਬ-ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਕਾਰਾਂ ਨੂੰ ਕੁੱਤਿਆਂ ਦੇ ਕੱਟਣ 'ਤੇ ਘੱਟੋ-ਘੱਟ 10,000 ਰੁਪਏ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੁੱਤਿਆਂ ਦੇ ਕੱਟਣ ਦੇ ਮਾਮਲਿਆਂ ਵਿੱਚ ਮੁਆਵਜ਼ਾ ਨਿਰਧਾਰਤ ਕਰਨ ਲਈ ਕਮੇਟੀਆਂ ਬਣਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਇਹ ਕਮੇਟੀਆਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਬਣਾਈਆਂ ਜਾਣਗੀਆਂ। ਦਰਖਾਸਤਾਂ ਪ੍ਰਾਪਤ ਹੋਣ ਤੋਂ ਬਾਅਦ ਇਨ੍ਹਾਂ ਕਮੇਟੀਆਂ ਨੂੰ ਚਾਰ ਮਹੀਨਿਆਂ ਦੇ ਅੰਦਰ ਪੜਤਾਲ ਕਰਕੇ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਹੋਵੇਗੀ। ਹਾਈ ਕੋਰਟ ਅਨੁਸਾਰ ਕੁੱਤੇ ਦੇ ਕੱਟਣ ਨਾਲ ਸਬੰਧਤ ਮਾਮਲਿਆਂ ਵਿੱਚ ਵਿੱਤੀ ਸਹਾਇਤਾ ਘੱਟੋ-ਘੱਟ 10,000 ਰੁਪਏ ਹੋਵੇਗੀ। ਜੋ ਕਿ ਵਿਅਕਤੀ ਦੇ ਸਰੀਰ 'ਤੇ ਕੁੱਤੇ ਵੱਲੋਂ ਕੱਟੇ ਗਏ ਹਰੇਕ ਦੰਦ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਕੋਈ ਕੁੱਤਾ ਕਿਸੇ ਵਿਅਕਤੀ ਦਾ ਮਾਸ ਖੁਰਚਦਾ ਹੈ ਤਾਂ ਹਰ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਸਬੰਧੀ ਹਾਈਕੋਰਟ ਨੇ ਵੀ ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਡੀਡੀਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜਾਨਵਰਾਂ ਕਾਰਨ ਹੋਣ ਵਾਲੇ ਹਾਦਸਿਆਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਬੰਧਤ ਥਾਣੇ ਦੇ SHO ਨੂੰ ਬਿਨਾਂ ਕਿਸੇ ਦੇਰੀ ਦੇ ਰੋਜ਼ਾਨਾ ਡਾਇਰੀ ਰਿਪੋਰਟ ਵੀ ਦਰਜ ਕਰਨੀ ਪਵੇਗੀ। ਇਸ ਤੋਂ ਬਾਅਦ ਪੁਲੀਸ ਅਧਿਕਾਰੀ ਕੇਸਾਂ ਸਬੰਧੀ ਕੀਤੇ ਗਏ ਦਾਅਵਿਆਂ ਦੀ ਪੜਤਾਲ ਕਰਨਗੇ ਅਤੇ ਗਵਾਹਾਂ ਦੇ ਬਿਆਨ ਵੀ ਦਰਜ ਕਰਨਗੇ। ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਦੀ ਰਿਪੋਰਟ ਤਿਆਰ ਕਰਕੇ ਦਾਅਵੇਦਾਰ ਨੂੰ ਕਾਪੀ ਸੌਂਪੀ ਜਾਵੇਗੀ।
Punjab Bani 14 November,2023
ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਤੇ ਦੁੱਖ ਪ੍ਰਗਟਾਇਆ
ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਤੇ ਦੁੱਖ ਪ੍ਰਗਟਾਇਆ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ, ਲੋਕਾਂ ਨੂੰ ਧੁੰਦ ਦੇ ਦਿਨਾਂ ਦੌਰਾਨ ਵਾਹਨ ਚਲਾਉਣ ਸਮੇਂ ਸੁਚੇਤ ਰਹਿਣ ਲਈ ਕਿਹਾ ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਰਾਲਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ ਹਨ। ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਧੁੰਦ ਦੇ ਦਿਨਾਂ ਦੌਰਾਨ ਲੋਕਾਂ ਨੂੰ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
Punjab Bani 13 November,2023
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 13 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਘਪਲਾ ਕਰਨ ਵਿੱਚ ਲੋੜੀਂਦਾ ਸੀ। ਉਹ ਕਾਫੀ ਸਮੇਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ ਪਰ ਵਿਜੀਲੈਂਸ ਬਿਊਰੋ ਵੱਲੋਂ ਲਗਾਤਾਰ ਉਸ ਦੇ ਟਿਕਾਣਿਆਂ ਉੱਤੇ ਦਿੱਤੀ ਜਾ ਰਹੀ ਦਬਿਸ਼ ਕਾਰਨ ਅੱਜ ਉਸਨੇ ਸਮਰੱਥ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਜਿਸ ਉਪਰੰਤ ਵਿਜੀਲੈਂਸ ਬਿਊਰੋ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਉਸਦਾ ਦੋ ਦਿਨਾ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਿੱਜੀ ਸਹਾਇਕ ਪੰਕਜ ਕੁਮਾਰ ਉਰਫ ਮੀਨੂੰ ਮਲਹੋਤਰਾ, ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ, ਡੀਐਫਐਸਸੀ ਰਾਕੇਸ਼ ਭਾਸਕਰ ਤੋਂ ਇਲਾਵਾ ਇਸ ਧੋਖਾਧੜੀ ਅਤੇ ਗਬਨ ਰਾਹੀਂ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲੇ ਤਿੰਨ ਠੇਕੇਦਾਰਾਂ ਤੇਲੂ ਰਾਮ, ਯਸ਼ਪਾਲ ਤੇ ਅਜੈਪਾਲ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਐਸ.ਬੀ.ਬੀ. ਨਗਰ ਜਿਲੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਇਸ ਘਪਲੇ ਦੀ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਖਿਲਾਫ ਧਾਰਾ 420, 409, 467 ਅਤੇ 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ 22-09-22 ਨੂੰ ਮੁਕੱਦਮਾ ਨੰਬਰ 18 ਦਰਜ ਕੀਤਾ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਾਲ 2020-2021 ਵਿੱਚ ਕਣਕ/ਝੋਨੇ/ਸਟਾਕ ਸਬੰਧੀ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਆਰ.ਐੱਸ. ਕੋ-ਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਦੇ ਪ੍ਰੋਪਰਾਈਟਰ ਹਨੀ ਕੁਮਾਰ ਨੇ ਨਵਾਂਸ਼ਹਿਰ ਅਤੇ ਰਾਹੋਂ ਕਲੱਸਟਰਾਂ ਲਈ ਟੈਂਡਰ ਜਮ੍ਹਾਂ ਕਰਵਾਏ ਸਨ, ਅਤੇ ਇਕ ਹੋਰ ਫਰਮ ਪੀ.ਜੀ. ਗੋਡਾਉਨ ਨੇ ਨਵਾਂਸ਼ਹਿਰ ਲਈ ਮੁੱਢਲੀਆਂ ਟੈਂਡਰ ਦਰਾਂ ’ਤੇ ਹੀ ਟੈਂਡਰ ਭਰੇ ਸਨ, ਜੋ ਵਿਭਾਗ ਵੱਲੋਂ ਬਿਨਾਂ ਕਿਸੇ ਠੋਸ ਆਧਾਰ/ਕਾਰਨ ਦੇ ਰੱਦ ਕਰ ਦਿੱਤੇ ਗਏ ਪਰ ਨਵਾਂਸ਼ਹਿਰ ਕਲੱਸਟਰ ਲਈ ਠੇਕੇਦਾਰ ਤੇਲੂ ਰਾਮ ਨੂੰ 71 ਫੀਸਦੀ ਅਤੇ ਰਾਹੋਂ ਕਲਸਟਰ ਲਈ 72 ਫੀਸਦੀ ਵੱਧ ਰੇਟਾਂ ’ਤੇ ਇਹ ਟੈਂਡਰ ਅਲਾਟ ਕਰ ਦਿੱਤੇ ਸਨ। ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਸਾਲ 2022-23 ਲਈ ਟੈਂਡਰ ਮੰਗੇ ਗਏ ਅਤੇ ਉਕਤ ਹਨੀ ਕੁਮਾਰ ਨੇ ਆਪਣੀਆਂ ਉਪਰੋਕਤ ਫਰਮਾਂ ਤੋਂ ਰਾਹੋਂ ਕਲੱਸਟਰ ਅਤੇ ਨਵਾਂਸ਼ਹਿਰ ਕਲੱਸਟਰ ਵਿੱਚ ਲੇਬਰ ਦੇ ਕੰਮਾਂ ਲਈ ਮੁਢਲੀਆਂ ਦਰਾਂ ’ਤੇ ਦੁਬਾਰਾ ਟੈਂਡਰ ਜਮ੍ਹਾਂ ਕਰਵਾਏ, ਪਰ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਨੇ ਉਸ ਦੇ ਟੈਂਡਰਾਂ ਨੂੰ ਰੱਦ ਕਰ ਦਿੱਤਾ ਅਤੇ ਨਵਾਂਸ਼ਹਿਰ ਕਲੱਸਟਰ ਦੇ ਕੰਮਾਂ ਲਈ ਠੇਕੇਦਾਰ ਅਜੈਪਾਲ ਨੂੰ ਲੇਬਰ ਟੈਂਡਰ 73 ਫੀਸਦੀ ਅਤੇ ਰਾਹੋਂ ਕਲਸਟਰ ਵਿੱਚ 72 ਫੀਸਦੀ ਵੱਧ ਰੇਟਾਂ ’ਤੇ ਅਲਾਟ ਕਰ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਠੇਕੇਦਾਰ ਤੇਲੂ ਰਾਮ ਅਤੇ ਯਸ਼ਪਾਲ ਨੇ ਸਾਲ 2020-21 ਦੇ ਟੈਂਡਰ ਭਰਨ ਸਮੇਂ ਅਤੇ ਠੇਕੇਦਾਰ ਅਜੈਪਾਲ ਨੇ ਸਾਲ 2020-21 ਅਤੇ 2022-23 ਦੌਰਾਨ ਮਾਲ ਦੀ ਢੋਆ-ਢੁਆਈ ਸਬੰਧੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਸਬੰਧੀ ਜੋ ਆਨਲਾਈਨ ਸੂਚੀਆਂ ਨੱਥੀ ਕੀਤੀਆਂ ਸਨ, ਉਹ ਸਬੰਧਤ ਜ਼ਿਲ੍ਹਾ ਟਰਾਂਸਪੋਰਟ ਅਥਾਰਟੀਆਂ ਦੁਆਰਾ ਤਸਦੀਕ ਕੀਤੀਆਂ ਗਈਆਂ ਸਨ ਪਰ ਜਾਂਚ ਦੌਰਾਨ ਪਾਇਆ ਗਿਆ ਕਿ ਠੇਕੇਦਾਰਾਂ ਵੱਲੋਂ ਦਿੱਤੀਆਂ ਗਈਆਂ ਇਨ੍ਹਾਂ ਸੂਚੀਆਂ ਵਿੱਚ ਵੱਡੀ ਗਿਣਤੀ ਵਿੱਚ ਸਕੂਟਰ, ਮੋਟਰਸਾਈਕਲ, ਕਾਰਾਂ, ਪਿਕਅੱਪ, ਟਰੈਕਟਰ ਟਰਾਲੇ, ਕਲੋਜ਼ ਬਾਡੀ ਟਰੱਕ, ਐਲ.ਪੀ.ਜੀ. ਟੈਂਕਰ ਅਤੇ ਹਾਰਵੈਸਟਰ ਆਦਿ ਵਾਹਨਾਂ ਦਾ ਜ਼ਿਕਰ ਹੈ, ਜਦੋਂ ਕਿ ਅਜਿਹੇ ਵਾਹਨਾਂ ’ਤੇ ਅਨਾਜ ਢੋਇਆ ਹੀ ਨਹੀਂ ਜਾ ਸਕਦਾ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੇਟ ਪਾਸਾਂ ਵਿੱਚ ਦਰਸਾਏ ਗਏ ਜਾਅਲੀ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੇ ਨਾਲ-ਨਾਲ ਇਨ੍ਹਾਂ ਗੇਟ ਪਾਸਾਂ ਵਿੱਚ ਦਰਸਾਏ ਗਏ ਅਨਾਜ ਦੀ ਮਾਤਰਾ ਸਬੰਧੀ ਵੇਰਵੇ ਵੀ ਜਾਅਲੀ ਹਨ, ਜਿੰਨਾਂ ਰਾਹੀਂ ਫਰਜ਼ੀ ਰਿਪੋਰਟਿੰਗ ਅਤੇ ਗਬਨ ਕਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨ੍ਹਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਹੀ ਕੀਤੇ ਹੋਏ ਕੰਮਾਂ ਲਈ ਪੈਸੇ ਵੀ ਜਾਰੀ ਕਰ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟੈਂਡਰ ਪ੍ਰਕਿਰਿਆ ਦੌਰਾਨ ਉਕਤ ਠੇਕੇਦਾਰਾਂ ਵੱਲੋਂ ਮੁਹੱਈਆ ਕਰਵਾਈ ਗਈ ਲੇਬਰ ਦੇ ਆਧਾਰ ਕਾਰਡਾਂ ਦੀਆਂ ਫੋਟੋ ਕਾਪੀਆਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਨ੍ਹਾਂ ’ਚੋਂ ਕਈ ਆਧਾਰ ਕਾਰਡ ਨਾਬਾਲਗ ਮਜ਼ਦੂਰਾਂ ਦੇ ਹਨ, ਕਈ ਆਧਾਰ ਕਾਰਡ 60 ਸਾਲ ਤੋਂ ਵਡੇਰੀ ਉਮਰ ਦੇ ਬਜ਼ੁਰਗਾਂ ਦੇ ਹਨ ਅਤੇ ਬਹੁਤ ਸਾਰੇ ਆਧਾਰ ਕਾਰਡ ਪੜ੍ਹਨਯੋਗ ਹੀ ਨਹੀਂ ਹਨ। ਤੱਥਾਂ ਅਨੁਸਾਰ ਜ਼ਿਲ੍ਹਾ ਟੈਂਡਰ ਕਮੇਟੀ ਨੂੰ ਸਬੰਧਤ ਠੇਕੇਦਾਰਾਂ ਦੀ ਇਹ ਤਕਨੀਕੀ ਬੋਲੀ ਰੱਦ ਕਰਨੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਹੀਂ ਕੀਤੀ ਗਈ। ਇਸ ਤਰਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੇ ਆਪਸੀ ਮਿਲੀਭੁਗਤ ਨਾਲ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਹੈ। ਇਸੇ ਤਫ਼ਤੀਸ਼ ਦੇ ਆਧਾਰ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਮੁਲਜ਼ਮਾਂ ਭਾਰਤ ਭੂਸ਼ਣ ਆਸ਼ੂ, ਮੀਨੂੰ ਮਲਹੋਤਰਾ, ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਮੁਲਜ਼ਮ ਡੀਐਫਐਸਸੀ ਰਾਕੇਸ਼ ਭਾਸਕਰ ਦਾ ਪਹਿਲਾਂ ਹੀ ਦੇਹਾਂਤ ਹੋ ਗਿਆ ਹੈ ਜਦਕਿ ਮੁਅੱਤਲ ਹੋ ਚੁੱਕੇ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਵਿਜੀਲੈਂਸ ਬਿਊਰੋ ਦੀ ਚਾਰਾਜੋਈ ਸਦਕਾ ਲੁਧਿਆਣਾ ਦੀ ਸਮਰੱਥ ਅਦਾਲਤ ਭਗੌੜਾ ਮੁਜਰਮ ਕਰਾਰ ਦੇ ਦਿੱਤਾ ਗਿਆ ਹੈ।
Punjab Bani 13 November,2023
ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ
ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ ਉੱਤਰਾਖੰਡ, 13 ਨਵੰਬਰ : ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਰਾਸ਼ਟਰੀ ਰਾਜਮਾਰਗ (ਐੱਨ. ਐੱਚ.) ‘ਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਐਤਵਾਰ ਸਵੇਰੇ ਢਹਿ ਜਾਣ ਕਾਰਨ 40 ਤੋਂ 45 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਮਜ਼ਦੂਰਾਂ ਦੀ ਜਾਨ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਅਧਿਕਾਰੀ ਦੁਰਗੇਸ਼ ਰਾਠੋਡੀ ਨੇ ਦੱਸਿਆ ਕਿ ‘ਲਗਭਗ 40 ਤੋਂ 45 ਮਜ਼ਦੂਰ ਅੰਦਰ ਫਸੇ ਹੋਏ ਹਨ। ਮਲਬੇ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਰਾਠੋਡੀ ਨੇ ਕਿਹਾ ਕਿ ਇੱਕ ਟਿਊਬ ਰਾਹੀਂ ਫਸੇ ਮਜ਼ਦੂਰਾਂ ਨੂੰ ਆਕਸੀਜਨ ਭੇਜੀ ਜਾ ਰਹੀ ਹੈ। ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਮਸ਼ੀਨਾਂ ਲਗਾਤਾਰ ਮਲਬਾ ਹਟਾ ਰਹੀਆਂ ਹਨ। ਦੱਸ ਦੇਈਏ ਕਿ ਇਹ ਹਾਦਸਾ ਐਤਵਾਰ ਸਵੇਰੇ 4 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸਾਢੇ ਚਾਰ ਕਿਲੋਮੀਟਰ ਲੰਬੀ ਸੁਰੰਗ ਦਾ 150 ਮੀਟਰ ਲੰਬਾ ਹਿੱਸਾ ਡਿੱਗ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪ੍ਰੋਵਿੰਸ਼ੀਅਲ ਗਾਰਡ (ਪੀਆਰਡੀ) ਦੇ ਜਵਾਨ ਰਣਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹਰ ਕੋਈ ਬਹੁਤ ਮਿਹਨਤ ਕਰ ਰਿਹਾ ਹੈ। ਕੱਲ੍ਹ ਅਸੀਂ ਉਦਾਸ ਸੀ ਕਿਉਂਕਿ ਅਸੀਂ ਫਸੇ ਹੋਏ ਲੋਕਾਂ ਨਾਲ ਗੱਲ ਕਰਨ ਦੇ ਯੋਗ ਨਹੀਂ ਸੀ. ਪਰ ਫਿਰ ਅਸੀਂ ਉਨ੍ਹਾਂ ਨਾਲ ਗੱਲ ਕਰਨ ਵਿਚ ਕਾਮਯਾਬ ਹੋ ਗਏ। ਉੱਤਰਕਾਸ਼ੀ ਦੇ ਆਫਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ।
Punjab Bani 13 November,2023
ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ
ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ ਛੱਤੀਸਗੜ੍ਹ, 13 ਨਵੰਬਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਮੁੰਗੇਲੀ ਵਿੱਚ ਇੱਕ ਜਨ ਸਭਾ ਵਿੱਚ ਕਿਹਾ ਕਿ ਵੋਟਿੰਗ ਦੇ ਪਹਿਲੇ ਪੜਾਅ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਛੱਡ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਜਦੋਂ ਮੈਂ ਮਹਾਮਾਇਆ ਮਾਈ ਦੀ ਇਸ ਧਰਤੀ ‘ਤੇ ਮੁੰਗੇਲੀ ਆਇਆ ਹਾਂ ਤਾਂ ਪੂਰਾ ਛੱਤੀਸਗੜ੍ਹ ਕਾਂਗਰਸ ਦੇ ਕੁਸ਼ਾਸਨ ਦੇ ਅੰਤ ਦਾ ਜਸ਼ਨ ਮਨਾ ਰਿਹਾ ਹੈ। ਪਹਿਲਾ ਪੜਾਅ - ਕਾਂਗਰਸ ਹਾਰੀ, ਦੂਜੇ ਪੜਾਅ - ਕਾਂਗਰਸ ਤਬਾਹ ਹੋ ਗਈ। ਪਹਿਲੇ ਪੜਾਅ ਦੀ ਵੋਟਿੰਗ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਤੋਂ ਹਾਰ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਮੈਂ ਪਹਿਲੇ ਪੜਾਅ ਵਿੱਚ ਭਾਜਪਾ ਦੇ ਹੱਕ ਵਿੱਚ ਭਾਰੀ ਵੋਟਾਂ ਪਾਉਣ ਲਈ ਛੱਤੀਸਗੜ੍ਹ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਅੱਜ ਮੈਂ ਖਾਸ ਤੌਰ ‘ਤੇ ਛੱਤੀਸਗੜ੍ਹ ਦੀਆਂ ਔਰਤਾਂ ਅਤੇ ਨੌਜਵਾਨਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਉਨ੍ਹਾਂ ਦੇ ਮਜ਼ਬੂਤ ਫੈਸਲੇ, ਉਨ੍ਹਾਂ ਦੇ ਵਿਸ਼ਵਾਸ ਅਤੇ ਭਾਜਪਾ ਪ੍ਰਤੀ ਲਗਾਵ ਨੂੰ ਸਤਿਕਾਰ ਨਾਲ ਸਲਾਮ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਇਸ ਸੂਰਜ ਵਿੱਚ ਤਪੱਸਿਆ ਕਰ ਰਹੇ ਹੋ। ਮੈਂ ਤੁਹਾਡੀ ਤਪੱਸਿਆ ਵਿਅਰਥ ਨਹੀਂ ਜਾਣ ਦਿਆਂਗਾ। ਤੁਹਾਡੀ ਦ੍ਰਿੜਤਾ ਦੇ ਬਦਲੇ, ਮੈਂ ਤੈਨੂੰ ਵਿਕਸਤ ਕਰਕੇ ਵਾਪਸ ਕਰ ਦਿਆਂਗਾ। ਇਹ ਮੇਰੀ ਗਾਰੰਟੀ ਹੈ। ਹਰ ਪਾਸੇ ਇੱਕ ਹੀ ਗੂੰਜ ਹੈ- 3 ਦਸੰਬਰ ਨੂੰ ਭਾਜਪਾ ਆ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦੇ ਆਉਣ ਦਾ ਮਤਲਬ ਹੈ ਕਿ ਛੱਤੀਸਗੜ੍ਹ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ। ਨੌਜਵਾਨਾਂ ਦੇ ਸੁਪਨੇ ਪੂਰੇ ਹੋਣਗੇ। ਇੱਥੋਂ ਦੀਆਂ ਮਹਤਾਰੀ ਭੈਣਾਂ ਦਾ ਜੀਵਨ ਸੁਖਾਲਾ ਹੋ ਜਾਵੇਗਾ। ਭ੍ਰਿਸ਼ਟਾਚਾਰ ‘ਤੇ ਕਾਬੂ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦਾ ਟ੍ਰੈਕ ਰਿਕਾਰਡ ਅਤੇ ਗਾਰੰਟੀ ਦੋਵੇਂ ਹੀ ਇਹ ਹਨ ਕਿ ਭਾਜਪਾ ਨੇ ਇਸਨੂੰ ਬਣਾਇਆ ਹੈ ਅਤੇ ਭਾਜਪਾ ਇਸਨੂੰ ਬਿਹਤਰ ਬਣਾਏਗੀ। ਛੱਤੀਸਗੜ੍ਹ ਵਿੱਚ ਕਾਂਗਰਸ ਸਰਕਾਰ ਦੇ ਜਾਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਹਨਾਂ ਕਾਂਗਰਸੀ ਆਗੂਆਂ ਦੀ ਵਿਦਾਈ ਦਾ ਸਮਾਂ ਆ ਗਿਆ ਹੈ ਜਿਹਨਾਂ ਨੇ ਤੁਹਾਨੂੰ 5 ਸਾਲ ਲੁੱਟਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਕੱਲ੍ਹ ਦੀਵਾਲੀ ਮਨਾਈ। ਪਰ ਆਉਣ ਵਾਲੀ ਦੇਵ ਦੀਵਾਲੀ ਛੱਤੀਸਗੜ੍ਹ ਲਈ ਇੱਕ ਨਵੀਂ ਖੁਸ਼ੀ ਅਤੇ ਉਤਸ਼ਾਹ ਲੈ ਕੇ ਆਵੇਗੀ। ਛੱਤੀਸਗੜ੍ਹ ਨੂੰ ਲੁੱਟਣ ਵਾਲੀ ਕਾਂਗਰਸ ਦੀਵਾਲੀ ‘ਤੇ ਕਿਤੇ ਨਜ਼ਰ ਨਹੀਂ ਆਵੇਗੀ।
Punjab Bani 13 November,2023
ਟਾਈਗਰ-3 ਸ਼ੋਅ ਦੇ ਦੌਰਾਨ ਸਿਨੇਮਾਘਰ ਦੇ ਅੰਦਰ ਲੋਕਾਂ ਨੇ ਚਲਾਏ ਪਟਾਕੇ :ਮਾਮਲਾਦਰਜ
ਟਾਈਗਰ-3 ਸ਼ੋਅ ਦੇ ਦੌਰਾਨ ਸਿਨੇਮਾਘਰ ਦੇ ਅੰਦਰ ਲੋਕਾਂ ਨੇ ਚਲਾਏ ਪਟਾਕੇ :ਮਾਮਲਾਦਰਜ ਮਹਾਰਾਸ਼ਟਰ, 13 ਨਵੰਬਰ : ਮਹਾਰਾਸ਼ਟਰ ਦੇ ਮਾਲੇਗਾਓਂ 'ਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੀ ਫਿਲਮ 'ਟਾਈਗਰ-3' ਦੇ ਸ਼ੋਅ ਦੌਰਾਨ ਸਿਨੇਮਾਘਰ ਦੇ ਅੰਦਰ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਾਕੇ ਚਲਾਉਣ ਨਾਲ ਸਿਨੇਮਾ ਹਾਲ 'ਚ ਹਫੜਾ-ਦਫੜੀ ਮੱਚ ਗਈ। ਸਲਮਾਨ ਖਾਨ ਦੇ ਪ੍ਰਸ਼ੰਸਕਾਂ ਵੱਲੋਂ ਪਟਾਕੇ ਚਲਾਉਣ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਲੇਗਾਓਂ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਐਕਟ ਦੀ ਧਾਰਾ 112 ਅਤੇ 117 ਦੇ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਲੋਕ ਕੁਰਸੀਆਂ ਦੇ ਉੱਪਰੋਂ ਕੁੱਦ ਕੇ ਭੱਜੇ।
Punjab Bani 13 November,2023
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ 'ਆਪ' ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ - ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਰਾਜ ਤੋਂ ਪ੍ਰੇਸ਼ਾਨ ਹਨ, ਇਸ ਵਾਰ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਲੋਕ ਦੇਣਗੇ ਮੌਕਾ - ਭਗਵੰਤ ਮਾਨ ਚੰਡੀਗੜ੍ਹ, 9 ਨਵੰਬਰ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ। ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ। ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਮੱਧ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਸਰਕਾਰ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਸ਼ਾਸਨ ਤੋਂ ਬੇਹੱਦ ਪ੍ਰੇਸ਼ਾਨ ਹਨ। ਇਸ ਵਾਰ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਸਾਡੇ ਵਾਅਦੇ ਭਾਜਪਾ ਵਾਂਗ ਮਹਿਜ਼ ਜੁਮਲੇ ਨਹੀਂ ਹਨ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ। ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ। ਅਸੀਂ ਇੱਥੋਂ ਦੇ ਲੋਕਾਂ ਨੂੰ ਮੁਫਤ ਬਿਜਲੀ ਵੀ ਮੁਹੱਈਆ ਕਰਵਾਵਾਂਗੇ। ਮੁਹੱਲਾ ਕਲੀਨਿਕ ਅਤੇ ਚੰਗੇ ਸਰਕਾਰੀ ਸਕੂਲ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਕਿ ਹੁਣ ਦਿੱਲੀ ਵਿੱਚ ਮਜ਼ਦੂਰਾਂ, ਰਿਕਸ਼ਾ ਚਾਲਕਾਂ ਦੇ ਬੱਚੇ ਅਤੇ ਜੱਜਾਂ ਅਤੇ ਅਫਸਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਇਕੱਠੇ ਪੜ੍ਹ ਰਹੇ ਹਨ।
Punjab Bani 09 November,2023
ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ : ਰਘਬੀਰ ਸਿੰਘ
ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ : ਰਘਬੀਰ ਸਿੰਘ SGPC ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਦੇ ਆਦੇਸ਼ ਅੰਮ੍ਰਿਤਸਰ: ਸਿੱਖਾਂ ਦੇ ਸਰਵਉੱਚ ਸੰਸਥਾਂ ਸ੍ਰੀ ਅਕਾਲ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਦੱਸ ਦੇਈਏ ਕਿ ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀ ਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ।ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਅਜਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੀਆਂ ਵਿਧਾਨ ਸਭਾ ਦੇ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰਕਿਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ ਪ੍ਰਧਾਨ ਮੰਤਰੀ/ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰਕਿਰਿਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦੇਸ਼ ਅਜਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ। ਵੱਡੇ ਲੋਕ ਤੰਤਰ ਦੀ ਦੁਹਾਈ ਦੇਣ ਵਾਲੇ ਹੁਕਮਰਾਨ, ਦੇਸ਼ ਦੇ ਸੰਵਿਧਾਨ ਅਨੁਸਾਰ ਚੁਣੀ ਹੋਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਖਤੀ ਮੁਹਿੰਮ ਦੌਰਾਨ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਭਰੇ ਗਏ ਫਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵੱਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇੰਨਸਾਫੀ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ। ਸਿੰਘ ਸਾਹਿਬ ਦਾ ਕਹਿਣਾ ਕਿ ਦੇਸ਼ ਦੀ ਅਜਾਦੀ ਲਈ ਵੱਡੀਆਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਅਜਿਹੇ ਕੀਤੇ ਜਾ ਰਹੇ ਵਿਹਾਰ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ ਅਤੇ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਸ਼ਾਂਤ ਕਰੇ, ਇਸੇ ਵਿਚ ਹੀ ਦੇਸ਼ ਦੀ ਭਲਾਈ ਹੈ ਕਿਉਂਕਿ ਸਿੱਖਾਂ ਨੇ ਦੇਸ਼ ਦੀ ਹਰ ਮੁਸ਼ਕਲ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ।
Punjab Bani 09 November,2023
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼
ਪੰਜਾਬ ਪੁਲਿਸ ਵੱਲੋਂ ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - 6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਿਰਮਾਤਾ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 9 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੰਬਾਲਾ, ਹਰਿਆਣਾ ਦੇ ਸਥਾਨਕ ਨਸ਼ਾ ਤਸਕਰ ਗੌਰਵ ਸਿੰਘ ਉਰਫ ਕਾਲਾ, ਜਿਸਨੂੰ 44 ਲੀਗੇਸਿਕ ਅਤੇ 44 ਐਵੀਲ ਇੰਜੈਕਸ਼ਨਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨੇ ਦੀ ਬਾਰੀਕੀ ਨਾਲ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਪਲਾਇਰ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕਰਦਿਆਂ, ਫਤਿਹਗੜ੍ਹ ਪੁਲਿਸ ਦੀਆਂ ਟੀਮਾਂ ਨੇ ਦਿੱਲੀ ਦੇ ਗੈਰ-ਕਾਨੂੰਨੀ ਫਾਰਮਾ ਨਿਰਮਾਤਾ ਸੁਮਿਤ ਅਗਰਵਾਲ ਜੋ ਕਿ ਪੈਕਸਨਜ਼ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਦਾ ਮਾਲਕ ਹੈ ਅਤੇ ਜਿਸ ਦੀਆਂ ਯੂਨਿਟਾਂ ਦਿੱਲੀ ਦੇ ਰੋਹਿਣੀ ਅਤੇ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਹਨ, ਨੂੰ ਟਰੇਸ ਕਰਨ ਅਤੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਲਾਜ਼ਮਾਂ ਅਤੇ ਦੋ ਡਰੱਗ ਇੰਸਪੈਕਟਰਾਂ ਦੀ ਟੀਮ ਨੇ ਆਪਣੇ ਸਥਾਨਕ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਬਹਾਦਰਗੜ੍ਹ ਸਥਿਤ ਫਾਰਮਾ ਫੈਕਟਰੀ ’ਤੇ ਛਾਪਾ ਮਾਰਿਆ ਅਤੇ ਫੈਕਟਰੀ ਵਿੱਚੋਂ ਲਗਭਗ 6 ਲੱਖ ਬਿਨ੍ਹਾਂ ਲੇਬਲ ਵਾਲੇ ਟੀਕਿਆਂ ਸਮੇਤ ਕਈ ਗੈਰ-ਕਾਨੂੰਨੀ ਵਪਾਰਕ, ਵਿੱਤੀ, ਟਰਾਂਸਪੋਰਟ ਦਸਤਾਵੇਜ਼ ਬਰਾਮਦ ਕੀਤੇ। ਇਹ ਬਰਾਮਦੀ ਇਸ ਮਾਮਲੇ ਵਿੱਚ ਪਹਿਲਾਂ ਹੋਈ 3.24 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਦੀ ਬਰਾਮਦੀ ਤੋਂ ਇਲਾਵਾ ਹੈ। ਇਸ ਮਾਮਲੇ ’ਚ ਹੁਣ ਤੱਕ ਪੁਲਿਸ ਟੀਮਾਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਪੰਜ ਹੋਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ, ਮੁਹੰਮਦ ਸਾਹਬੇਜ਼, ਰਾਕੇਸ਼ ਕੁਮਾਰ ਅਤੇ ਘਨਸ਼ਿਆਮ ਸ਼ਰਮਾ ਵਜੋਂ ਹੋਈ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੌਰਵ ਦੀ ਗ੍ਰਿਫਤਾਰੀ ਤੋਂ ਬਾਅਦ ਫਤਹਿਗੜ੍ਹ ਸਾਹਿਬ ਪੁਲਿਸ ਨੇ ਗੈਰ-ਕਾਨੂੰਨੀ ਕੈਮਿਸਟਾਂ, ਫਾਰਮੇਸੀਆਂ, ਗੋਦਾਮਾਂ ਵਿੱਚ ਛਾਪੇਮਾਰੀ ਕੀਤੀ ਜਿਸ ਸਦਕਾ ਮੁਹੰਮਦ ਅਰਬਾਜ਼, ਮੁਹੰਮਦ ਸਲਮਾਨ ਅਤੇ ਮੁਹੰਮਦ ਸਾਹਬੇਜ਼ ਸਮੇਤ ਤਿੰਨ ਹੋਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਪਲਾਇਰਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਆਗਰਾ ਤੋਂ ਨਸ਼ੀਲੇ ਪਦਾਰਥਾਂ ਦੀ ਖਰੀਦਦਾਰੀ ਕਰ ਰਹੇ ਸਨ। ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਦਾ ਆਗਰਾ ਵਿੱਚ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਗੋਦਾਮ ਹੈ। ਆਈਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਾਕੇਸ਼ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਗਾਜ਼ੀਆਬਾਦ ਦੇ ਲੋਨੀ ਦੇਹਤ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ ਜਿਸ ਦੀ ਪਛਾਣ ਘਨਸ਼ਿਆਮ ਸ਼ਰਮਾ ਵਜੋਂ ਕੀਤੀ ਗਈ ਹੈ ਜੋ ਕਿ ਨਸ਼ੀਲੇ ਪਦਾਰਥਾਂ ਦਾ ਥੋਕ ਵਿਕਰੇਤਾ ਹੈ ਅਤੇ ਉਸ ਦੀ ਸ਼੍ਰੀ ਸ਼ਿਆਮਾ ਨਾਮੀ ਆਪਣੀ ਮੈਡੀਕਲ ਏਜੰਸੀ ਵੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਘਣਸ਼ਿਆਮ ਨੂੰ 02 ਨਵੰਬਰ, 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਨਾਲ ਨਸ਼ੀਲੇ ਪਦਾਰਥਾਂ ਦੇ ਨਿਰਮਾਤਾ ਸੁਮਿਤ ਅਗਰਵਾਲ ਦੀ ਗ੍ਰਿਫ਼ਤਾਰੀ ਕਰਨ ਵਿੱਚ ਸਫਲਤਾ ਮਿਲੀ। ਇਸ ਸਬੰਧੀ ਐਫਆਈਆਰ ਨੰ. 60 ਮਿਤੀ 12.08.23 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਤਹਿਤ ਥਾਣਾ ਮੂਲੇਪੁਰ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 09 November,2023
ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ
ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ - ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਯਮੁਨਾਨਗਰ, 9 Nov. ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲ੍ਹੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਯਮੁਨਾਨਗਰ ਜ਼ਿਲ੍ਹੇ ਦੇ ਮੰਡੇਬਰੀ ਪਿੰਡ ਦਾ ਹੈ। ਪਿੰਡ ਮੰਡੇਬਰੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਤੋਂ ਬਾਅਦ ਇਕ 4 ਲੋਕਾਂ ਦੀ ਮੌਤ ਹੋ ਗਈ। ਨਾਲ ਲੱਗਦੇ ਪਿੰਡ ਪੰਜੇਟੋ ਕੀ ਮਾਜਰੀ ਵਿੱਚ ਵੀ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।ਡਾਕਟਰਾਂ ਨੇ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਪੀਣਾ ਦੱਸਿਆ ਹੈ। ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਵੀ ਹਰਕਤ ਵਿੱਚ ਆ ਗਈ। ਪੁਲਿਸ ਸੁਪਰਡੈਂਟ ਗੰਗਾਰਾਮ ਪੂਨੀਆ ਖੁਦ ਗਰਾਊਂਡ ਜ਼ੀਰੋ ਉਤੇ ਸਾਰੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਕੁਝ ਲੋਕਾਂ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ ਪਰ ਪੁਲਿਸ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ।ਪਿੰਡ ਵਾਸੀਆਂ ਅਨੁਸਾਰ ਪਿੰਡ ਵਿੱਚੋਂ ਹੀ ਸ਼ਰਾਬ ਖਰੀਦੀ ਗਈ ਸੀ। ਸ਼ਰਾਬ ਪੀਣ ਤੋਂ ਬਾਅਦ ਕਈਆਂ ਨੇ ਤਾਂ ਖੂਨ ਦੀਆਂ ਉਲਟੀਆਂ ਵੀ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ। ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਰਸਤੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੂਜੇ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਇਸ ਦੌਰਾਨ ਪਤਾ ਲੱਗਾ ਕਿ ਪਿੰਡ ਦੇ ਚਾਰ ਹੋਰ ਵਿਅਕਤੀਆਂ ਦੀ ਵੀ ਇਹ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰਵਿੰਦਰ ਕੁਮਾਰ, ਸੁਰੇਸ਼ ਕੁਮਾਰ, ਸੁਰਿੰਦਰ ਕੁਮਾਰ, ਵਿਸ਼ਾਲ ਸਰਵਨ ਅਤੇ ਮੇਹਰ ਚੰਦ ਵਜੋਂ ਹੋਈ ਹੈ।ਐਸਪੀ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਦੁਪਹਿਰ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਨੌਜਵਾਨ ਦੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੁਲਿਸ ਟੀਮਾਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸਪੀ ਯਮੁਨਾਨਗਰ ਨੇ ਦੱਸਿਆ ਕਿ ਇਸ ਕੇਸ ‘ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰਾ ਮਾਮਲਾ ਸ਼ਰਾਬ ਨਾਲ ਜੋੜਿਆ ਜਾ ਰਿਹਾ ਹੈ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਈ ਲੋਕਾਂ ਦੀ ਪਛਾਣ ਵੀ ਹੋ ਚੁੱਕੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
Punjab Bani 09 November,2023
ਪ੍ਰਨੀਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ
ਪ੍ਰਨੀਤ ਕੌਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਹੋਣਹਾਰ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਕ ਚੰਡੀਗੜ੍ਹ, 9 ਨਵੰਬਰ ਪੰਜਾਬ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਇੱਕ ਹੋਰ ਕੀਰਤੀਮਾਨ ਸਥਾਪਤ ਕਰਦਿਆਂ ਬੈਂਕਾਕ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ ਹੈ। ਪ੍ਰਨੀਤ ਕੌਰ ਨੇ ਵਿਅਕਤੀਗਤ ਅਤੇ ਟੀਮ ਵਰਗ ਵਿੱਚ ਸੋਨ ਤਮਗ਼ਾ ਜਿੱਤਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਹੋਣਹਾਰ ਤੀਰਅੰਦਾਜ਼ ਨੂੰ ਇਸ ਮਾਣਮੱਤੀ ਪ੍ਰਾਪਤੀ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਹਾਲ ਹੀ ਵਿੱਚ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤਣ ਤੋਂ ਬਾਅਦ ਹੁਣ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਮਗ਼ੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਖੇਡ ਮੰਤਰੀ ਨੇ ਪ੍ਰਨੀਤ ਕੌਰ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਦੇ ਨਾਲ ਉਸ ਦੇ ਕੋਚ ਸੁਰਿੰਦਰ ਸਿੰਘ ਅਤੇ ਮਾਪਿਆਂ ਸਿਰ ਬੰਨ੍ਹਿਆ। ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਨੇ ਜਿੱਥੇ ਹੁਣ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਵਿਅਕਤੀਗਤ ਤੇ ਟੀਮ ਵਰਗ ਵਿੱਚ ਦੋਹਰਾ ਸੋਨ ਤਮਗ਼ਾ ਜਿੱਤਿਆ ਉੱਥੇ ਇਸ ਤੋਂ ਪਹਿਲਾਂ ਏਸ਼ੀਅਨ ਗੇਮਜ਼, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ ਵਿੱਚ ਟੀਮ ਵਰਗ ਵਿੱਚ ਵੀ ਸੋਨ ਤਮਗ਼ਾ ਜਿੱਤਿਆ ਹੈ।
Punjab Bani 09 November,2023
ਦਿੱਲੀ ਪ੍ਰਦੂਸ਼ਣ ਸੰਕਟ : ਸਰਦੀਆਂ ਦੀਆਂ ਛੁਟੀਆਂ 9 ਤੋ 18 ਨਵੰਬਰ ਤੱਕ ਕੀਤੀਆਂ
ਦਿੱਲੀ ਪ੍ਰਦੂਸ਼ਣ ਸੰਕਟ : ਸਰਦੀਆਂ ਦੀਆਂ ਛੁਟੀਆਂ 9 ਤੋ 18 ਨਵੰਬਰ ਤੱਕ ਕੀਤੀਆਂ ਦਿੱਲੀ, 8 ਨਵੰਬਰ -ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਕੂਲਾਂ ਨੂੰ ਇਸ ਵਾਰ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਕਰਨ ਲਈ ਕਿਹਾ ਹੈ।ਇਸ ਸਬੰਧੀ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਨੈਸ਼ਨਲ ਏਅਰ ਕੁਆਲਿਟੀ ਇੰਡੈਕਸ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਸ਼੍ਰੇਣੀ 'ਚ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਬਹੁਤ ਖਰਾਬ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਦਿੱਲੀ ਸਰਕਾਰ ਨੇ ਸਕੂਲਾਂ ਨੂੰ ਆਪਣੀਆਂ ਨਿਰਧਾਰਤ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦੇ ਆਦੇਸ਼ ਦਿੱਤੇ ਹਨ। ਹੁਣ ਸਰਦੀਆਂ ਦੀਆਂ ਛੁੱਟੀਆਂ 9 ਨਵੰਬਰ ਤੋਂ 18 ਨਵੰਬਰ ਤੱਕ ਕਰ ਦਿੱਤੀਆਂ ਗਈਆਂ ਹਨ।
Punjab Bani 08 November,2023
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗੀ
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗੀ ਪਟਨਾ- ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗ ਲਈ ਹੈ।ਬ ਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਿਤੀਸ਼ ਕੁਮਾਰ ਨੇ ਕਿਹਾ ਕਿ ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੈਂ ਇਹ ਬਿਆਨ ਕਿਸੇ ਨੂੰ ਦੁਖੀ ਕਰਨ ਲਈ ਨਹੀਂ ਦਿੱਤਾ। ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮਾਫੀ ਚਾਹੁੰਦਾ ਹਾਂ। ਨਿਤੀਸ਼ ਕੁਮਾਰ ਨੇ ਕਿਹਾ ਕਿ ਜੇਕਰ ਮੇਰੇ ਸ਼ਬਦਾਂ ਨਾਲ ਲੋਕਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਆਪਣੇ ਸ਼ਬਦ ਵਾਪਸ ਲੈਂਦਾ ਹਾਂ। ਮੇਰਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਮੇਰੀ ਕੋਸ਼ਿਸ਼ ਪ੍ਰਜਨਨ ਦਰ ਵਿੱਚ ਗਿਰਾਵਟ ਬਾਰੇ ਦੱਸਣ ਦੀ ਸੀ। ਮੈਂ ਹਮੇਸ਼ਾ ਔਰਤਾਂ ਦੇ ਵਿਕਾਸ ਲਈ ਕੰਮ ਕੀਤਾ ਹੈ। ਮੈਂ ਔਰਤਾਂ ਦੀ ਬਹੁਤ ਇੱਜ਼ਤ ਕਰਦਾ ਹਾਂ। ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਲਿਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜਿਵੇਂ ਹੀ ਨਿਤੀਸ਼ ਕੁਮਾਰ ਵਿਧਾਨ ਸਭਾ ਪਹੁੰਚੇ ਤਾਂ ਭਾਜਪਾ ਮਹਿਲਾ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ‘ਚ ਨਹੀਂ ਜਾਣ ਦਿੱਤਾ। ਸੀਐਮ ਨਿਤੀਸ਼ ਸੁਰੱਖਿਆ ਘੇਰੇ ਤੋਂ ਬਾਹਰ ਆ ਕੇ ਵਿਧਾਨ ਪ੍ਰੀਸ਼ਦ ਵੱਲ ਚਲੇ ਗਏ।
Punjab Bani 08 November,2023
ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ
ਐਡਵੋਕੇਟ ਧਾਮੀ 118 ਵੋਟਾਂ ਨਾਲ ਤੀਸਰੀ ਵਾਰ SGPC ਦੇ ਪ੍ਰਧਾਨ ਬਣੇ ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫੈਸਲਾ ਹੋ ਗਿਆ ਹੈ। ਐਡਵੋਕੇਟ ਨੂੰ 118 ਵੋਟਾਂ ਮਿਲੀਆਂ ਅਤੇ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਹੀ ਮਿਲੀਆਂ ਹਨ। ਹੁਣ ਤੀਜੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਪ੍ਰਧਾਨ ਦੀ ਦੌੜ ਵਿਚ ਐਡਵੋਕੇਟ ਧਾਮੀ, ਬਲਬੀਰ ਸਿੰਘ ਘੁੰਨਸ ਮੁੱਖ ਤੌਰ 'ਤੇ ਸ਼ਾਮਲ ਹਨ।
Punjab Bani 08 November,2023
1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
1,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈੰਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੁਲਿਸ ਮੁਲਾਜ਼ਮ ਪਹਿਲਾਂ ਲੈ ਚੁੱਕਾ ਹੈ 3,000 ਰੁਪਏ ਚੰਡੀਗੜ, 7 ਨਵੰਬਰ, 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਲੇਖ ਰਾਜ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਸਨੀਕ ਚਰਨ ਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਦੀ ਝਗੜੇ ਬਾਰੇ ਪੁਲਿਸ ਸ਼ਿਕਾਇਤ ਦੇ ਸਬੰਧ ਵਿੱਚ ਉਸ ਨੂੰ 1,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ ਜਦਕਿ ਇਹ ਮਾਮਲਾ ਪਿੰਡ 'ਚ ਹੋਏ ਝਗੜੇ ਨਾਲ ਸੰਬੰਧਤ ਸੀ, ਜਿਸ ਦਾ ਪਹਿਲਾਂ ਹੀ ਪੰਚਾਇਤੀ ਸਮਝੌਤਾ ਹੋ ਚੁੱਕਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਨੇ ਉਸ ਅਤੇ ਉਸ ਦੇ ਲੜਕੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸੀ ਅਤੇ ਇਸ ਵਿੱਚੋਂ 3,000 ਪੇਸ਼ਗੀ ਲੈ ਚੁੱਕਾ ਹੈ ਤੇ ਹੁਣ ਉਸ ਨੇ 1,000 ਰੁਪਏ ਹੋਰ ਰਿਸ਼ਵਤ ਦੇਣ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Punjab Bani 07 November,2023
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ ਨਵੀਂ ਦਿੱਲੀ/ ਚੰਡੀਗੜ੍ਹ- 07 ਨਵੰਬਰ ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਨਵੀਂ ਦਿੱਲੀ 'ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਰੋਜਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ ਤੇ ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ। ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਹਨਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਾਰ ਸੂਬਿਆਂ ਦਾ ਸਮਰਥਨ ਕਰੇਗਾ। ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ 'ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ 'ਤੇ ਛੋਟੇ ਜਲ ਭੰਡਾਰਾਂ (Reservoirs) ਦਾ ਨਿਰਮਾਣ ਕਰਨ ਦਾ ਵੀ ਸੁਝਾ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰਥਾ ਵਿਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ।
Punjab Bani 07 November,2023
ਪ੍ਰਦੂਸ਼ਣ ਦੀ ਮਾਰ : ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ
ਪ੍ਰਦੂਸ਼ਣ ਦੀ ਮਾਰ : ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਪੰਜਵੀਂ ਜਮਾਤ ਤੱਕ ਦੇ ਸਕੂਲ ਮੰਗਲਵਾਰ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਦਿੱਲੀ, 7 Nov. ਦਿੱਲੀ ਐਨਸੀਆਰ ਦੇ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹੇ ਵੀ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਇਸ ਲੜੀ ਵਿੱਚ ਹੁਣ ਗੁਰੂਗ੍ਰਾਮ, ਝੱਜਰ ਅਤੇ ਫਰੀਦਾਬਾਦ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਗੁਰੂਗ੍ਰਾਮ ਵਿੱਚ ਪੰਜਵੀਂ ਜਮਾਤ ਤੱਕ ਦੇ ਸਕੂਲ ਮੰਗਲਵਾਰ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਵਧਦੇ ਪ੍ਰਦੂਸ਼ਣ ਕਾਰਨ ਗੁਰੂਗ੍ਰਾਮ ਵਿੱਚ ਪ੍ਰਾਇਮਰੀ ਪੱਧਰ ਤੱਕ ਦੀਆਂ ਜਮਾਤਾਂ ਆਨਲਾਈਨ ਲੱਗਣਗੀਆਂ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਮੈਨ ਅਤੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਬੱਚਿਆਂ ਨੂੰ ਪ੍ਰਦੂਸ਼ਣ ਦੀ ਮਾਰ ਤੋਂ ਬਚਾਉਣ ਲਈ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਪ੍ਰੀ-ਸਕੂਲ, ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ।
Punjab Bani 07 November,2023
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ * ਅਦਾਲਤ ਵੱਲੋਂ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ *ਹੁਣ ਤੱਕ ਕੁੱਲ 13 ਮੁਲਜ਼ਮ ਗ੍ਰਿਫ਼ਤਾਰ, ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਮੁਲਜ਼ਮ ਕਰਾਰ ਚੰਡੀਗੜ੍ਹ, 6 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਪਰੰਤ ਅਦਾਲਤ ਨੇ ਬਿਊਰੋ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਪਹਿਲਾਂ ਥਹੀ ਖਾਰਜ ਕਰ ਦਿੱਤੀ ਸੀ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਕਤ ਵਿਭਾਗ ਦੇ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨਾਲ ਨੇੜਲੇ ਸਬੰਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਮਜੀਤ ਚੇਚੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕਾਰਾਂ, ਸਕੂਟਰਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਦੀਆਂ ਸੂਚੀਆਂ ਵਾਲੇ ਟੈਂਡਰ ਦਸਤਾਵੇਜ਼ ਠੇਕੇ ਲੈਣ ਵੇਲੇ ਜਮ੍ਹਾਂ ਕਰਵਾ ਕੇ ਜਗਰਾਉਂ ਕਲੱਸਟਰ ਦੀਆਂ ਅਨਾਜ ਮੰਡੀਆਂ ਦੇ ਠੇਕੇ ਹਾਸਲ ਕੀਤੇ। ਪੜਤਾਲ ਦੌਰਾਨ ਇਹ ਰਜਿਸਟ੍ਰੇਸ਼ਨ ਨੰਬਰ ਅਤੇ ਅਨਾਜ ਸਟੋਰ ਕਰਨ ਲਈ ਜਾਰੀ ਕੀਤੇ ਗੇਟ ਪਾਸ ਵੀ ਜਾਅਲੀ ਉਕਤ ਕਾਰ, ਸਕੂਟਰ ਆਦਿ ਦੇ ਨੰਬਰਾਂ ਵਾਲੇ ਜਾਅਲੀ ਨੰਬਰਾਂ ਵਾਲੇ ਪਾਏ ਗਏ ਸਨ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 12 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ, ਸੁਰਿੰਦਰ ਕੁਮਾਰ ਧੋਤੀਵਾਲਾ ਤੇ ਕਾਲੂ ਰਾਮ (ਚਾਰੇ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਮੁਲਜ਼ਮ ਕਰਾਰ ਦਿੱਤਾ ਜਾ ਚੁੱਕਾ ਹੈ।
Punjab Bani 06 November,2023
ਹਵਾ ਪ੍ਰਦੂਸ਼ਣ ਨੂੰ ਲੈ ਕੇ ਸੱਤ ਦਿਨਾਂ ਲਈ ਔਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ- ਅਰਵਿੰਦ ਕੇਜਰੀਵਾਲ
ਹਵਾ ਪ੍ਰਦੂਸ਼ਣ ਨੂੰ ਲੈ ਕੇ ਸੱਤ ਦਿਨਾਂ ਲਈ ਔਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ- ਅਰਵਿੰਦ ਕੇਜਰੀਵਾਲ 11ਵੀਂ ਤੱਕ ਦੇ ਸਾਰੇ ਸਕੂਲ ਬੰਦ ਦਿੱਲੀ, 6 Nov. ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ। ਬੈਠਕ ਖਤਮ ਹੋਣ ਤੋਂ ਬਾਅਦ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਦੀਵਾਲੀ ਦੇ ਅਗਲੇ ਦਿਨ ਤੋਂ ਸੱਤ ਦਿਨਾਂ ਲਈ ਔਡ-ਈਵਨ ਫਾਰਮੂਲਾ ਲਾਗੂ ਕੀਤਾ ਜਾਵੇਗਾ। ਮਤਲਬ ਇਹ 13 ਨਵੰਬਰ ਤੋਂ 20 ਨਵੰਬਰ ਤੱਕ ਚੱਲੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਦੇ 11ਵੀਂ ਤੱਕ ਦੇ ਸਾਰੇ ਸਕੂਲਾਂ ਨੂੰ 10 ਤਰੀਕ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪ੍ਰੈੱਸ ਕਾਨਫਰੰਸ ‘ਚ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਤਾਪਮਾਨ ‘ਚ ਗਿਰਾਵਟ ਅਤੇ ਹਵਾ ‘ਚ ਖੜੋਤ ਕਾਰਨ ਪ੍ਰਦੂਸ਼ਣ ਵਧਿਆ ਹੈ। ਇਹ ਵੀ ਕਿਹਾ ਗਿਆ ਕਿ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
Punjab Bani 06 November,2023
ਭੂਚਾਲ : ਦਿੱਲੀ NCR ਸਮੇਤ ਪੂਰਾ ਉੱਤਰੀ ਭਾਰਤ ਕੰਬਿਆ
ਭੂਚਾਲ : ਦਿੱਲੀ NCR ਸਮੇਤ ਪੂਰਾ ਉੱਤਰੀ ਭਾਰਤ ਕੰਬਿਆ ਭੂਚਾਲ ਦਾ ਕੇਂਦਰ ਨੇਪਾਲ ‘ਚ ਹੈ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਮਾਪੀ ਗਈ ਹੈ ਦਿੱਲੀ, 6 Nov. ਸੋਮਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਸ਼ਹਿਰਾਂ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਵਿੱਚ ਅਯੁੱਧਿਆ ਤੋਂ 233 ਕਿਲੋਮੀਟਰ ਉੱਤਰ ਵਿੱਚ ਸੀ। ਦਿੱਲੀ ਦੇ ਨਾਲ-ਨਾਲ ਨੋਇਡਾ ਅਤੇ ਗਾਜ਼ੀਆਬਾਦ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਨੇਪਾਲ ‘ਚ ਹੈ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਇਹ ਜਾਣਕਾਰੀ ਦਿੱਤੀ। ਐਨਸੀਐਸ ਮੁਤਾਬਕ ਭੂਚਾਲ ਦਾ ਕੇਂਦਰ ਨੇਪਾਲ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ ਅਤੇ ਇਹ ਭਾਰਤੀ ਸਮੇਂ ਅਨੁਸਾਰ ਸ਼ਾਮ 4.16 ਵਜੇ ਆਇਆ। ਤਿੰਨ ਦਿਨਾਂ ਵਿੱਚ ਇਹ ਤੀਜੀ ਵਾਰ ਹੈ ਅਤੇ ਪਿਛਲੇ ਇੱਕ ਮਹੀਨੇ ਵਿੱਚ ਪੰਜਵੀਂ ਵਾਰ ਹੈ, ਜਦੋਂ ਨੇਪਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਬਹੁਤ ਸਾਰੇ ਲੋਕਾਂ ਨੇ ਫਰਨੀਚਰ ਦੇ ਜ਼ੋਰਦਾਰ ਹਿੱਲਣ ਦੀ ਰਿਪੋਰਟ ਕੀਤੀ। ਬਹੁਤ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਆਪਣੇ ਘਰਾਂ ਤੋਂ ਬਾਹਰ ਆਉਣ ਵਾਲੇ ਲੋਕਾਂ ਦੇ ਵਿਜ਼ੂਅਲ ਸਾਂਝੇ ਕੀਤੇ. ਨੇਪਾਲ ‘ਚ 3 ਨਵੰਬਰ ਦੀ ਰਾਤ ਨੂੰ ਆਏ 6.4 ਤੀਬਰਤਾ ਵਾਲੇ ਭੂਚਾਲ ‘ਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ 165 ਤੋਂ ਵੱਧ ਜ਼ਖਮੀ ਹੋ ਗਏ ਸਨ।
Punjab Bani 06 November,2023
ਵਿਰਾਟ ਕੋਹਲੀ ਨੇ 35ਵੇਂ ਜਨਮਦਿਨ 'ਤੇ ਬਣਾਇਆ 49ਵਾਂ ਸੈਂਕੜਾ, 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ
ਵਿਰਾਟ ਕੋਹਲੀ ਨੇ 35ਵੇਂ ਜਨਮਦਿਨ 'ਤੇ ਬਣਾਇਆ 49ਵਾਂ ਸੈਂਕੜਾ, 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ ਕੋਲਕਾਤਾ, 5 Nov. ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅੱਜ ਆਪਣਾ 35ਵਾਂ ਜਨਮਦਿਨ ਮਨਾ ਰਹੇ ਹਨ। ਆਪਣੇ ਜਨਮਦਿਨ ਦੇ ਮੌਕੇ 'ਤੇ, ਕੋਹਲੀ ਨੇ ਕੋਲਕਾਤਾ ਦੇ ਈਡਨ ਗਾਰਡਨ 'ਚ ਦੱਖਣੀ ਅਫਰੀਕਾ ਖਿਲਾਫ ਮੈਚ 'ਚ ਆਪਣਾ 49ਵਾਂ ਵਨਡੇ ਸੈਂਕੜਾ ਲਗਾਇਆ। ਕੋਹਲੀ ਨੇ ਸਭ ਤੋਂ ਵੱਧ ਵਨਡੇ ਸੈਂਕੜਿਆਂ ਦੇ ਮਾਮਲੇ ਵਿੱਚ ਸਚਿਨ ਤੇਂਦੁਲਕਰ ਦੀ ਬਰਾਬਰੀ ਕੀਤੀ। ਕੋਹਲੀ ਨੇ 119 ਗੇਂਦਾਂ ਵਿੱਚ 100 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਉਹ ਆਈਸੀਸੀ ਵਿਸ਼ਵ ਕੱਪ 2023 ਵਿੱਚ 500 ਜਾਂ ਇਸ ਤੋਂ ਵੱਧ ਦੌੜਾਂ ਬਣਾਉਣ ਵਾਲਾ ਤੀਜਾ ਬੱਲੇਬਾਜ਼ ਬਣ ਗਿਆ ਹੈ।
Punjab Bani 05 November,2023
ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ, ਜਾਂਚ 'ਚ ਜੁੱਟੀ ਪੁਲਿਸ
ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮਿਲੀਆਂ ਲਾਸ਼ਾਂ, ਜਾਂਚ 'ਚ ਜੁੱਟੀ ਪੁਲਿਸ ਹਰਿਆਣਾ, 5 Nov. ਹਰਿਆਣਾ ਦੇ ਝੱਜਰ ਦੇ ਬਹਾਦਰਗੜ੍ਹ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਦੱਸ ਦਈਏ ਐਤਵਾਰ ਨੂੰ ਬਹਾਦੁਰਗੜ੍ਹ ਦੇ ਗੰਗਾਡਵਾ ਪਿੰਡ 'ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਲਟਕਦੀ ਲਾਸ਼ ਮਿਲੀ। ਇੱਥੇ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਨੇ ਆਪਣੇ ਦੋ ਬੱਚਿਆਂ (ਇੱਕ ਧੀ ਅਤੇ ਇੱਕ ਪੁੱਤਰ) ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਬਹਾਦਰਗੜ੍ਹ ਦੇ ਹਸਪਤਾਲ ਵਿੱਚ ਰੱਖਿਆ ਗਿਆ ਹੈ।ਬਹਾਦਰਗੜ੍ਹ ਦੇ ਗੰਗਡਵਾ ਪਿੰਡ ਦਾ ਰਹਿਣ ਵਾਲਾ ਕਰਮਬੀਰ (37) ਦਿੱਲੀ ਵਿੱਚ ਬੱਸ ਚਲਾਉਂਦਾ ਸੀ। ਸ਼ਨੀਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਡਿਊਟੀ ਕਰ ਕੇ ਘਰ ਪਰਤਿਆ ਸੀ। ਰਾਤ ਨੂੰ ਉਸ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਵੱਧਣ ਤੋਂ ਬਾਅਦ ਪਤਨੀ ਆਪਣੇ ਜੀਜੇ ਦੇ ਘਰ ਚਲੀ ਗਈ ਸੀ। ਕਰਮਬੀਰ ਤੋਂ ਇਲਾਵਾ ਉਸ ਦੇ ਦੋ ਬੱਚੇ ਬੇਟੀ ਮੁਸਕਾਨ (13) ਅਤੇ ਬੇਟਾ ਤਨੁਜ (11) ਘਰ 'ਚ ਸਨ। ਜਦੋਂ ਪਤਨੀ ਵਾਪਸ ਆਈ ਤਾਂ ਉਸ ਨੇ ਤਿੰਨੋਂ ਕਮਰੇ ਵਿੱਚ ਲਟਕਦੇ ਪਾਏ। ਮੁੱਢਲੀ ਜਾਂਚ ਅਨੁਸਾਰ ਘਰੇਲੂ ਝਗੜੇ ਕਾਰਨ ਕਰਮਬੀਰ ਨੇ ਪਹਿਲਾਂ ਆਪਣੇ ਦੋ ਬੱਚਿਆਂ ਨੂੰ ਫਾਹਾ ਲਗਾ ਲਿਆ ਅਤੇ ਫਿਰ ਫਾਹਾ ਲੈ ਲਿਆ। ਥਾਣਾ ਬਡਾਲੀ ਦੀ ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਅਜਿਹੇ ਮਾਮਲੇ ਸਮਾਜ ਦੇ ਲਈ ਇੱਕ ਚਿੰਤਾ ਦਾ ਵਿਸ਼ਾ ਹੈ, ਕਿ ਕਿਉਂ ਦਿਨੋ ਦਿਨ ਘਰੇਲੂ ਝਗੜੇ ਵੱਧਦੇ ਜਾ ਰਹੇ ਹਨ। ਖੁਦਕੁਸ਼ੀ ਕਰਨਾ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਕਿਵੇਂ ਕੁੱਝ ਸਮੇਂ ਦੇ ਗੁੱਸੇ ਨੇ ਇੱਕ ਪੂਰੇ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ ਹੈ।
Punjab Bani 05 November,2023
ਰੱਖਿਆ ਮੰਤਰਾਲੇ ਵੱਲੋਂ ਹਥਿਆਰਬੰਦ ਬਲਾਂ ਵਿੱਚ ਤੈਨਾਤ ਔਰਤਾਂ ਨੂੰ ਦੀਵਾਲੀ ਦਾ ਤੋਹਫ਼ਾ
ਰੱਖਿਆ ਮੰਤਰਾਲੇ ਵੱਲੋਂ ਹਥਿਆਰਬੰਦ ਬਲਾਂ ਵਿੱਚ ਤੈਨਾਤ ਔਰਤਾਂ ਨੂੰ ਦੀਵਾਲੀ ਦਾ ਤੋਹਫ਼ਾ - ਫ਼ੌਜ ਦੇ ਸਾਰੇ ਰੈਂਕਾਂ ਨੂੰ ਬਰਾਬਰ ਛੁੱਟੀ ਦਾ ਅਧਿਕਾਰ ਦਿੱਲੀ : ਰੱਖਿਆ ਮੰਤਰਾਲੇ ਵੱਲੋਂ ਹਥਿਆਰਬੰਦ ਬਲਾਂ ਵਿੱਚ ਤੈਨਾਤ ਔਰਤਾਂ ਦੀਆਂ ਛੁੱਟੀਆਂ ਸਬੰਧੀ ਇੱਕ ਪ੍ਰਸਤਾਵ ਜਾਰੀ ਕੀਤਾ ਗਿਆ ਹੈ। ਇਸ ਪ੍ਰਸਤਾਵ ਵਿੱਚ ਔਰਤਾਂ ਦੀਆਂ ਛੁੱਟੀਆਂ ਨੂੰ ਲੈ ਕੇ ਇੱਕ ਨਿਯਮ ਬਣਾਇਆ ਗਿਆ ਹੈ। ਜਾਰੀ ਕੀਤੇ ਗਏ ਨਿਯਮਾਂ ਵਿੱਚ ਕਿਹਾ ਗਿਆ ਹੈ ਕਿ ਫੌਜ ਵਿੱਚ ਸਾਰੀਆਂ ਔਰਤਾਂ ਲਈ ਬਰਾਬਰ ਛੁੱਟੀ ਦਾ ਪ੍ਰਬੰਧ ਹੋਵੇਗਾ, ਭਾਵੇਂ ਉਹ ਅਧਿਕਾਰੀ ਹੋਣ ਜਾਂ ਕੋਈ ਹੋਰ ਰੈਂਕ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਥਿਆਰਬੰਦ ਬਲਾਂ ਵਿੱਚ ਮਹਿਲਾ ਸੈਨਿਕਾਂ, ਮਲਾਹਾਂ ਅਤੇ ਹਵਾਈ ਯੋਧਿਆਂ ਨੂੰ ਆਪਣੇ ਅਧਿਕਾਰੀ ਹਮਰੁਤਬਾ ਦੇ ਬਰਾਬਰ ਜਣੇਪਾ, ਬਾਲ ਦੇਖਭਾਲ ਅਤੇ ਬਾਲ ਗੋਦ ਲੈਣ ਦੀਆਂ ਛੁੱਟੀਆਂ ਦੇ ਨਿਯਮਾਂ ਨੂੰ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਿਯਮਾਂ ਦੇ ਜਾਰੀ ਹੋਣ ਦੇ ਨਾਲ, ਅਜਿਹੀਆਂ ਛੁੱਟੀਆਂ ਦੀ ਗ੍ਰਾਂਟ ਫੌਜ ਦੀਆਂ ਸਾਰੀਆਂ ਔਰਤਾਂ 'ਤੇ ਬਰਾਬਰ ਲਾਗੂ ਹੋਵੇਗੀ, ਚਾਹੇ ਉਹ ਅਧਿਕਾਰੀ ਜਾਂ ਕੋਈ ਹੋਰ ਰੈਂਕ ਹੋਵੇ। ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਪੀਐਮ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਮਹਿਲਾ ਸ਼ਕਤੀ’ ਨੂੰ ਆਤਮ ਨਿਰਭਰ ਅਤੇ ਸਸ਼ਕਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਹੁਣ ਤਿੰਨਾਂ ਸੈਨਾਵਾਂ ਦੀਆਂ ਮਹਿਲਾ ਸਿਪਾਹੀਆਂ ਲਈ ਅਧਿਕਾਰੀਆਂ ਨੂੰ ਬਰਾਬਰ ਛੁੱਟੀ ਦੇ ਕੇ ਇੱਕ ਪੈਰਾਡਾਈਮ ਸ਼ਿਫਟ ਦੀ ਸ਼ੁਰੂਆਤ ਕੀਤੀ ਗਈ ਹੈ। ਮਹਿਲਾ ਅਗਨੀਵੀਰਾਂ ਦੀ ਭਰਤੀ ਨਾਲ ਦੇਸ਼ ਦੀਆਂ ਜ਼ਮੀਨੀ, ਸਮੁੰਦਰੀ ਅਤੇ ਹਵਾਈ ਸਰਹੱਦਾਂ ਦੀ ਰਾਖੀ ਕਰਨ ਲਈ ਮਹਿਲਾ ਸੈਨਿਕਾਂ, ਮਲਾਹਾਂ ਅਤੇ ਹਵਾਈ ਯੋਧਿਆਂ ਦੀ ਬਹਾਦਰੀ, ਸਮਰਪਣ ਅਤੇ ਦੇਸ਼ ਭਗਤੀ ਨਾਲ ਹਥਿਆਰਬੰਦ ਬਲਾਂ ਨੂੰ ਸ਼ਕਤੀ ਮਿਲੇਗੀ।
Punjab Bani 05 November,2023
ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲਾਂ ਵਿਚ 10 ਨਵੰਬਰ ਤੱਕ ਛੁੱਟੀਆਂ
ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲਾਂ ਵਿਚ 10 ਨਵੰਬਰ ਤੱਕ ਛੁੱਟੀਆਂ ਦਿੱਲੀ, 5 Nov. ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਕਈ ਖੇਤਰਾਂ (Delhi-NCR Air Pollution) ਵਿੱਚ ਹਵਾ ਦੀ ਗੁਣਵੱਤਾ ਐਤਵਾਰ ਸਵੇਰੇ ਵੀ ਗੰਭੀਰ ਸ਼੍ਰੇਣੀ ਵਿੱਚ ਰਹੀ। ਸੰਘਣੇ ਜ਼ਹਿਰੀਲੇ ਧੂੰਏਂ ਨੇ ਇੱਥੇ ਸ਼ਹਿਰ ਨੂੰ ਘੇਰਿਆ ਹੋਇਆ ਸੀ, ਜਿਸ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਇਸ ਹਫ਼ਤੇ ਲਗਾਤਾਰ ਚੌਥੇ ਦਿਨ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਗੰਭੀਰ ਬਣੇ ਹਾਲਾਤ ਨੂੰ ਵੇਖਦੇ ਹੋਏ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਕਰ ਦਿੱਤੇ ਹਨ। ਗ੍ਰੇਡ 6-12 ਲਈ ਸਕੂਲਾਂ ਨੂੰ ਆਨਲਾਈਨ ਕਲਾਸਾਂ ਦਾ ਵਿਕਲਪ ਦਿੱਤਾ ਜਾ ਰਿਹਾ ਹੈ।
Punjab Bani 05 November,2023
ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ
ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ - ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ :- ਚੰਡੀਗੜ੍ਹ, 05 ਨਵੰਬਰ 2023 - ਸੰਦੀਪ ਦਾਏਮਾ ਵੱਲੋਂ ਰਾਜਸਥਾਨ ਦੇ ਅਲਵਰ ਵਿੱਚ ਇੱਕ ਰੈਲੀ ਵਿੱਚ ਦਿੱਤੇ ਗਏ ਨਫਰਤੀ ਭਾਸ਼ਣ ਤੇ ਪੰਜਾਬ ਭਾਜਪਾ ਦੀ ਸਖ਼ਤ ਕਾਰਵਾਈ ਦੀ ਮੰਗ ਨੂੰ ਮੰਨਦੇ ਹੋਏ ਰਾਜਸਥਾਨ ਪ੍ਰਦੇਸ਼ ਭਾਜਪਾ ਨੇ ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ,ਅੱਜ ਤੋਂ ਬਾਅਦ ਉਹ ਭਾਜਪਾ ਦਾ ਮੈਂਬਰ ਨਹੀਂ ਹੈ ।ਪੰਜਾਬ ਭਾਜਪਾ ਨੇ ਉਸਦੇ ਬਿਆਨ ਦੀ ਪੁਰਜੋਰ ਨਿੰਦਾ ਕੀਤੀ ਸੀ ਭਾਜਪਾ, ਪੰਜਾਬ, ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਭਾਈਚਾਰੇ ਦੇ ਨਾਲ ਖੜ੍ਹੀ ਹੈ ਤੇ ਹਮੇਸ਼ਾ ਖੜੀ ਰਹੇਗੀ ।ਇਹ ਪ੍ਰੈੱਸ ਨੋਟ ਜਾਰੀ ਕਰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਸ਼ਖਤ ਕਾਰਵਾਈ ਦੀ ਮੰਗ ਕਰਦਿਆਂ ਕਈ ਕਦਮ ਚੁੱਕੇ ਸਨ । ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ ।ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਉਕਤ ਸੰਦੀਪ ਦਾਇਮਾ ਨਾਂ ਦੇ ਵਿਅਕਤੀ ਵਿਰੁੱਧ ਪੁਲਿਸ ਸਟੇਸ਼ਨ ਸੈਕਟਰ 39, ਚੰਡੀਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ।ਜਿਸ ਦੀ ਹਦੂਦ ਅੰਦਰ ਪੰਜਾਬ ਭਾਜਪਾ ਦਾ ਮੁੱਖ ਦਫ਼ਤਰ ਆਉਂਦਾ ਹੈ।ਸ਼ਿਕਾਇਤ 'ਚ ਨਫ਼ਰਤੀ ਭਾਸ਼ਣ ਦਾ ਵੇਰਵਾ ਦਿੰਦੇ ਹੋਏ ਅਪੀਲ ਕੀਤੀ ਗਈ ਸੀ ਕਿ ਉਕਤ ਨਫ਼ਰਤ ਭਰੇ ਭਾਸ਼ਣ ਕਾਰਨ ਪੰਜਾਬ ‘ਚ ਅਸੁਰੱਖਿਆ ਦਾ ਮਾਹੌਲ ਪੈਦਾ ਹੋਇਆ ਹੈ ਅਤੇ ਵੱਡੇ ਪੱਧਰ ‘ਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਰਖ਼ਾਸਤ ਵਿੱਚ ਉਕਤ ਦੋਸ਼ੀ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ। ਪੰਜਾਬ ਭਾਜਪਾ ਨੇ ਸੂਬੇ ਦੀ ਇੱਕ ਜ਼ਿੰਮੇਵਾਰ ਵਿਰੋਧੀ ਪਾਰਟੀ ਹੋਣ ਦੇ ਨਾਤੇ, ਲੋਕਾਂ ਦੀਆਂ ਭਾਵਨਾਵਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਲੋਕਤਾਂਤਰਿਕ ਵਿਵਸਥਾ ਵਿੱਚ ਇਸ ਸਥਿਤੀ ਨਾਲ ਨਜਿੱਠਣ ਲਈ ਯੋਗ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਹਨਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵੀ ਇਸ ਮੁੱਦੇ 'ਤੇ ਰਾਜਸਥਾਨ ਸਰਕਾਰ ਨੂੰ ਨੋਟਿਸ ਭੇਜ ਕੇ ਪੂਰੇ ਮਾਮਲੇ ਦੀ ਜਾਂਚ ਉਪਰੰਤ ਰਿਪੋਰਟ ਦੇਣ ਲਈ ਤੇ ਕਾਰਵਾਈ ਕਰਨ ਦੇ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।ਅੱਗੇ ਦੀ ਕਾਰਵਾਈ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਕਰਨੀ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉਕਤ ਵਿਅਕਤੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ ,ਜਿਸ ਤੇ ਸੰਦੀਪ ਦਾਏਮਾ ਨੇ ਸਪੱਸ਼ਟ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ ਅਤੇ ਸਪੱਸ਼ਟ ਵੀ ਕੀਤਾ ਹੈ ਕਿ ਉਸ ਤੋ ਆਪਣੇ ਭਾਸ਼ਣ ਵਿੱਚ ਸਿੱਖ ਕੌਮ ਦਾ ਨਾਂ ਗਲਤੀ ਨਾਲ ਲਿਆ ਗਿਆ ਹੈ ਅਤੇ ਅਜਿਹਾ ਕਰਨਾ ਉਸ ਦਾ ਕਦੇ ਵੀ ਇਰਾਦਾ ਨਹੀਂ ਸੀ। ਉਸਨੇ ਸਿੱਖ ਭਾਈਚਾਰੇ ਲਈ ਆਪਣੇ ਅਥਾਹ ਸਤਿਕਾਰ ਨੂੰ ਵੀ ਦੁਹਰਾਇਆ ਹੈ, ਭਾਜਪਾ, ਐਸਜੀਪੀਸੀ ਵੱਲੋਂ ਮੁਆਫ਼ੀ ਮੰਗਣ ਦੀ ਰੱਖੀ ਗਈ ਸ਼ਰਤ ਦਾ ਅਤੇ ਕਾਰਵਾਈ ਕਰਨ ਦੀ ਮੰਗ ਦਾ ਸਮਰਥਨ ਕਰਦੀ ਹੈ ਅਤੇ ਐਸਜੀਪੀਸੀ ਨੂੰ ਅਪੀਲ ਕਰਦੀ ਹੈ ਕਿ ਉਹ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ 19 ਨਵੰਬਰ ਨੂੰ ‘ਏਅਰ ਇੰਡੀਆ’ ਉੱਤੇ ਅੱਤਵਾਦੀ ਹਮਲੇ ਕਰਨ ਦੇ ਸੰਕੇਤ ਦੇਣ ਵਾਲੇ ਹਾਲ ਹੀ ਵਿੱਚ ਦਿੱਤੇ ਨਫ਼ਰਤੀ ਭਾਸ਼ਣ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ । ਇਸ ਦੇ ਨਾਲ ਹੀ ਭਾਜਪਾ ਨੇ ਇਹ ਸਾਫ਼ ਕੀਤਾ ਕਿ ਸੰਦੀਪ ਦਾਇਮਾ ਰਾਜਸਥਾਨ ਸੂਬਾ ਭਾਜਪਾ ਸੰਗਠਨ ਵਿਚ ਕੋਈ ਅਹੁਦੇਦਾਰ ਨਹੀਂ ਸੀ ।ਉਹ ਇੱਕ ਆਮ ਪਾਰਟੀ ਵਰਕਰ ਵਜੋਂ ਰੈਲੀ ਵਿੱਚ ਸ਼ਾਮਲ ਹੋਇਆ ਸੀ ਅਤੇ ਅੱਜ ਪੰਜਾਬ ਭਾਜਪਾ ਦੀ ਮੰਗ ਤੇ ਪਾਰਟੀ ਨੇ ਉਸ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸਦੀ ਮੁਢਲੀ ਮੈਂਬਰਸ਼ਿਪ ਖਤਮ ਕਰ ਦਿੱਤੀ ਹੈ ਜਿਸ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ ਰਾਜਸਥਾਨ ਪ੍ਰਦੇਸ਼ ਭਾਜਪਾ ਦਾ ਧੰਨਵਾਦ ਵੀ ਕਰਦੀ ਹੈ ।
Punjab Bani 05 November,2023
ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ
ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਗ੍ਰਿਫਤਾਰ ਤਸਕਰ ਦੇ ਗਿੱਟੇ ’ਤੇ ਵੱਜੀ ਸੱਟ : ਡੀਜੀਪੀ ਗੌਰਵ ਯਾਦਵ - ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਆਸ: ਐਸਐਸਪੀ ਤਰਨਤਾਰਨ ਅਸ਼ਵਨੀ ਕਪੂਰ ਚੰਡੀਗੜ੍ਹ/ਤਰਨਤਾਰਨ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਪਿੰਡ ਨੂਰਪੁਰ, ਫਿਰੋਜ਼ਪੁਰ ਅਤੇ ਰਾਜਪ੍ਰੀਤ ਸਿੰਘ ਉਰਫ ਰਾਜ ਵਾਸੀ ਪਿੰਡ ਮਾਲੋਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਹ ਐਸਯੂਵੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਤਸਕਰੀ ਸਬੰਧੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਤੋਂ ਸਕਾਰਪੀਓ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੀ ਮੁਸਤੈਦੀ ਨਾਲ, ਵਿਸ਼ੇਸ਼ ਨਾਕਾਬੰਦੀ ਕਰਕੇ ਜ਼ਿਲ੍ਹੇ ਦੇ ਸਾਰੇ ਬਾਹਰੀ ਰਸਤਿਆਂ ਨੂੰ ਸੀਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਭਿੱਖੀਵਿੰਡ ਤੋਂ ਚੋਹਲਾ ਸਾਹਿਬ ਤੱਕ 40 ਕਿਲੋਮੀਟਰ ਤੱਕ ਚੱਲੀ ਤਣਾ-ਤਣੀ ( ਭੱਜ-ਦੌੜ), ਉਸ ਸਮੇਂ ਆ ਨਿੱਬੜੀ, ਜਦੋਂ ਉਕਤ ਤਸਕਰ ਐਸ.ਐਚ.ਓ ,ਚੋਹਲਾ ਸਾਹਿਬ ਵੱਲੋਂ ਲਗਾਏ ਗਏ ਨਾਕੇ ਨੂੰ ਉਲੰਘ ਨਾ ਸਕੇ ਅਤੇ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨੂੰ ਸਕਾਰਪੀਓ ਕਾਰ ਚੋਂ ਬਰਾਮਦ ਹੋਈ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਪੁਲਿਸ ਤੋਂ ਬਚਣ ਲਈ ਚੱਲਦੀ ਕਾਰ ਤੋਂ ਛਾਲ ਮਾਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਮੁਲਜ਼ਮਾਂ ਵਿੱਚੋਂ ਇੱਕ ਦੋਸ਼ੀ ਦੇ ਗਿੱਟੇ ’ਤੇ ਸੱਟ ਵੱਜ ਗਈ। ਹੋਰ ਵੇਰਵੇ ਨੂੰ ਸਾਂਝਾ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 93 ਮਿਤੀ 04.11.2023 ਨੂੰ ਥਾਣਾ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।
Punjab Bani 05 November,2023
ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਵਾਤਾਵਰਣ ਦੀ ਸੰਭਾਲ ਕਰਕੇ ਨੌਜਵਾਨਾਂ ਦਾ ਜੀਵਨ ਸੁਰੱਖਿਅਤ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਨਵੰਬਰ ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।
Punjab Bani 04 November,2023
ਪੰਜਾਬੀ ਨੌਜਵਾਨ ਅਣਅਧਿਕਾਰਿਤ ਤੌਰ ਤੇ ਵਿਦੇਸ਼ ਨਾ ਜਾਣ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ
ਪੰਜਾਬੀ ਨੌਜਵਾਨ ਅਣਅਧਿਕਾਰਿਤ ਤੌਰ ਤੇ ਵਿਦੇਸ਼ ਨਾ ਜਾਣ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅੰਮ੍ਰਿਤਸਰ:- 4 ਅਕਤੂਬਰ ( )ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਪ੍ਰਵਾਸ ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਲਈ ਅਣਅਧਿਕਾਰਤ ਢੰਗ ਨਹੀਂ ਅਪਨਾਉਣੇ ਚਾਹੀਦੇ। ਉਨ੍ਹਾਂ ਕਿਹਾ ਪੰਜਾਬ ਵਿਚੋਂ ਕਾਨੂੰਨੀ ਤੇ ਗ਼ੈਰ ਕਨੂੰਨੀ ਤਰੀਕੇ ਨਾਲ ਕਨੇਡਾ, ਅਮਰੀਕਾ ਤੇ ਹੋਰ ਦੇਸ਼ਾਂ ਵਿੱਚ ਪ੍ਰਵਾਸ ਤੇਜ਼ੀ ਨਾਲ ਹੋ ਰਿਹਾ ਹੈ। 1980 ਦੇ ਦੁਖਾਂਤਕ ਸਮਿਆਂ ਤੋਂ ਬਾਅਦ ਵਿਦਿਅਕ ਮਿਆਰ ਡਿੱਗਾ ਹੈ ਅਤੇ ਨਸ਼ਿਆਂ ਦਾ ਫੈਲਾਅ, ਬੇਰੁਜ਼ਗਾਰੀ ਅਤੇ ਪ੍ਰਬੰਧਕੀ ਢਾਂਚੇ ਵਿਚ ਆਮ ਆਦਮੀ ਦੀ ਬੇਹੁਰਮਤੀ ਇਸ ਦੇ ਮੁਖ ਕਾਰਨ ਹਨ। ਪੰਜਾਬੀ ਆਪਣੀ ਧਰਤੀ ਨੂੰ ਸਲਾਹੁਣ ਤੇ ਇਸ ਨੂੰ ਪਿਆਰ ਕਰਨ ਦੇ ਵਡੇ ਦਾਅਵੇ ਕਰਦੇ ਹਨ; ਵਡੀ ਗਿਣਤੀ ਵਿਚ ਪੰਜਾਬੀ ਆਪਣਾ ਭਵਿਖ ਕੈਨੇਡਾ, ਅਮਰੀਕਾ, ਆਸਟਰੇਲੀਆ ਆਦਿ ਦੇਸ਼ਾਂ ਵਿਚ ਤਲਾਸ਼ ਕਰਨ ਦਾ ਯਤਨ ਕਰ ਰਹੇ ਹਨ। ਉਨ੍ਹਾਂ ਵੇਰਵੇ ਦੇਂਦਿਆ ਕਿਹਾ ਅਮਰੀਕਾ ਦੇ ਕਸਟਮ ਤੇ ਸਰਹਦੀ ਸੁਰਖਿਆ ਵਿਭਾਗ ਦੇ ਅੰਕੜਿਆਂ ਅਨੁਸਾਰ ਅਕਤੂਬਰ 2022 ਤੋਂ ਸਤੰਬਰ 2023 ਵਿਚਕਾਰ ਅਮਰੀਕਾ-ਮੈਕਸਿਕੋ ਅਤੇ ਅਮਰੀਕਾ-ਕੈਨੇਡਾ ਸਰਹਦਾਂ `ਤੇ 96,917 ਭਾਰਤੀ ਗ਼ੈਰ-ਕਾਨੂੰਨੀ ਤੌਰ `ਤੇ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਫੜੇ ਗਏ; ਇਨ੍ਹਾਂ ਵਿਚ 30,010 ਕੈਨੇਡਾ ਵਾਲੇ ਪਾਸਿਓਂ ਫੜੇ ਗਏ, 41,770 ਮੈਕਸਿਕੋ ਵਾਲੇ ਪਾਸੇ ਤੋਂ ਅਤੇ ਬਾਕੀ ਦੇ ਅਮਰੀਕਾ ਵਿਚ ਦਾਖ਼ਲ ਹੋਣ ਤੋਂ ਬਾਅਦ ਫੜੇ ਗਏ। 2019-20 ਵਿਚ 19,833 ਕੇਵਲ ਭਾਰਤੀ ਅਜਿਹੇ ਯਤਨ ਕਰਦੇ ਫੜੇ ਗਏ ਸਨ। ਉਨ੍ਹਾਂ ਕਿਹਾ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਵਾਲਿਆਂ ਦੀ ਗਿਣਤੀ ਵਿਚ ਪੰਜ ਗੁਣਾ ਵਾਧਾ ਹੋਇਆ ਹੈ ਅਤੇ ਮਨੁੱਖੀ ਆਧਾਰ `ਤੇ ਅਮਰੀਕਾ ਵਿਚ ਟਿਕੇ ਰਹਿਣ ਲਈ ਕੇਸ ਕਰਕੇ ਵੱਸਣ ਵਿਚ ਸਫ਼ਲ ਵੀ ਹੋ ਗਏ ਹਨ। ਨਿਹੰਗ ਮੁਖੀ ਬਾਬਾ ਬਲਬੀਰ ਸਿਮਘ ਨੇ ਕਿਹਾ ਪੰਜਾਬ ਵਿਚੋਂ ਇਕ ਲਖ ਤੋਂ ਜ਼ਿਆਦਾ ਵਿਦਿਆਰਥੀ ਹਰ ਸਾਲ ਵਿਦੇਸ਼ਾਂ ਵਿਚ ਪੜ੍ਹਨ ਜਾ ਰਹੇ ਹਨ; ਉਨ੍ਹਾਂ ਵਿਚੋਂ ਵਡੀ ਗਿਣਤੀ ਨੇ ਪੜ੍ਹਾਈ ਕਰ ਕੇ ਵਾਪਸ ਨਹੀਂ ਪਰਤਣਾ। ਇਹ ਵਿਦਿਆਰਥੀ ਵਿਦੇਸ਼ਾਂ ਦੇ ਅਰਥਚਾਰਿਆਂ ਨੂੰ ਵਡੀ ਸਹਾਇਤਾ ਪਹੁੰਚਾਉਂਦੇ ਹਨ। ਕਈ ਦਹਾਕੇ ਪਹਿਲਾਂ ਪਰਵਾਸ ਕਰਦੇ ਪੰਜਾਬੀ ਵਿਦੇਸ਼ਾਂ `ਚੋਂ ਕਮਾਈ ਕਰ ਕੇ ਪੈਸਾ ਵਾਪਸ ਪੰਜਾਬ `ਚ ਭੇਜਦੇ ਸਨ ਪਰ ਹੁਣ ਰੁਝਾਨ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਹੁਣ ਲੋਕ ਫ਼ੀਸਾਂ ਤੇ ਹੋਰ ਖਰਚਿਆਂ ਲਈ ਕਈ ਸਾਲ ਪੈਸੇ ਵਿਦੇਸ਼ਾਂ ਵਿਚ ਭੇਜਦੇ ਹਨ ਅਤੇ ਰੁਝਾਨ ਇਹ ਹੈ ਕਿ ਪੈਸੇ ਪੰਜਾਬ ਵਿਚ ਭੇਜਣ ਦੀ ਥਾਂ ਨਵੀਆਂ ਜਾਇਦਾਦਾਂ ਵਿਦੇਸ਼ ਵਿਚ ਹੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਇਹ ਸਾਰਾ ਵਰਤਾਰਾ ਦੁਖਾਂਤਕ ਹੈ ਜਿਸ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਹੋਣਾ ਚਾਹੀਦਾ ਹੈ। ਨੌਜਵਾਨਾਂ ਨੂੰ ਅਣਅਧਿਕਾਰਿਤ ਤੋਰ ਤੇ ਵਿਦੇਸ਼ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
Punjab Bani 04 November,2023
ਰਿਸ਼ਭ ਭੋਲਾ ਨੂੰ ਆਈ.ਪੀ.ਐਸ(2022 Batch), ਪੰਜਾਬ ਕੇਡਰ ਅਲਾਟ
ਰਿਸ਼ਭ ਭੋਲਾ ਨੂੰ ਆਈ.ਪੀ.ਐਸ(2022 Batch), ਪੰਜਾਬ ਕੇਡਰ ਅਲਾਟ ਪਟਿਆਲਾ 4 ਨਵੰਬਰ ਪਟਿਆਲਾ ਦੇ ਜੰਮਪਲ ਅਤੇ ਨੌਜਵਾਨ ਸ੍ਰੀ ਰਿਸ਼ਭ ਭੋਲਾ ਨੂੰ ਪੰਜਾਬ ਰਾਜ ਲਈ ਇੱਕ ਵੱਕਾਰੀ ਇੰਡੀਅਨ ਪੁਲਿਸ ਸੇਵਾ (I.P.S) ਕਾਡਰ ਅਲਾਟ ਕੀਤਾ ਗਿਆ । ਸ੍ਰੀ ਰਿਸ਼ਭ ਭੋਲਾ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕੰਪਿਊਟਰ ਸਾਇੰਸ ਵਿੱਚ ਬੈਚਲਰ ਆਫ਼ ਟੈਕਨਾਲੋਜੀ (B.Tech) ਦੀ ਡਿਗਰੀ ਹਾਸਲ ਕੀਤੀ ਹੈ, ਅਤੇ ਆਪਣੀ ਸ਼ੁਰੂਆਤੀ ਸਿਖਲਾਈ ਅਵਰ ਲੇਡੀ ਆਫ ਫਾਤਿਮਾ ਕਾਨਵੈਂਟ ਸਕੂਲ, ਪਟਿਆਲਾ ਤੋਂ ਪ੍ਰਾਪਤ ਕੀਤੀ ਹੈ। ਇਸ ਤੋਂ ਬਾਅਦ, ਉਨਾਂ ਨੇ ਹਾਰਵਰਡ ਯੂਨੀਵਰਸਿਟੀ ਤੋਂ ਆਪਣੀ ਵਚਨਬੱਧਤਾ ਅਤੇ ਬੌਧਿਕ ਵਿਕਾਸ ਲਈ ਪੜ੍ਹਾਈ ਕੀਤੀ। ਉਸਦੇ ਯਤਨਾਂ ਦਾ ਸਿਖਰ 2021 ਵਿੱਚ ਪਹੁੰਚਿਆ ਜਦੋਂ ਸ੍ਰੀ ਰਿਸ਼ਭ ਭੋਲਾ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੀ ਪ੍ਰੀਖਿਆ ਨੂੰ ਸਫਲਤਾਪੂਰਵਕ ਪਾਸ ਕਰ ਲਿਆ ਅਤੇ I.P.C ਕਾਡਰ ਪ੍ਰਾਪਤ ਕੀਤਾ। ਇਸ ਮੀਲ ਪੱਥਰ ਤੋਂ ਬਾਅਦ, ਸ੍ਰੀ ਰਿਸ਼ਭ ਭੋਲਾ ਨੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਪਣੇ ਹੁਨਰ ਨੂੰ ਨਿਖਾਰਨ ਅਤੇ ਆਪਣੇ ਆਪ ਨੂੰ ਆਈਪੀਐਸ ਕਾਡਰ ਦੀਆਂ ਮੰਗਾਂ ਵਾਲੀਆਂ ਜ਼ਿੰਮੇਵਾਰੀਆਂ ਲਈ ਤਿਆਰ ਕਰਨ ਲਈ ਸਖ਼ਤ ਸਿਖਲਾਈ ਲਈ ਹੈ। ਉਨ੍ਹਾਂ ਨੂੰ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਵਲੋਂ ਮੈਸੂਰੀ ਵਿਖੇ ਆਯੋਜਿਤ ਫਾਊਂਡੇਸ਼ਨ ਕੋਰਸ ਦੇ ਭਾਗੀਦਾਰਾਂ ਵਿਚਕਾਰ ਐਸਪ੍ਰਿਟ ਡੀ-ਕੋਰਪਸ ਦੇ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਨੂੰ ਗੋਲਡ ਮੈਡਲ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਸਿਖਲਾਈ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਰਾਜ ਨੂੰ ਅਮਨ ਕਾਨੂੰਨ ਬਣਾਈ ਰੱਖਣ ਵਿੱਚ ਮਦਦ ਕਰਨਗੇ। ਇਥੇ ਦਸਿਆ ਜਾਂਦਾ ਹੈ ਕਿ ਸ੍ਰੀ ਰਿਸ਼ਭ ਭੋਲਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚੋਂ ਸੀਨੀਅਰ ਨਿਜੀ ਸੱਕਤਰ ਟੂ ਡਾਇਰੈਕਟਰ ਵਿੱਤ ਦੇ ਅਹੁਦੇ ਤੋਂ ਸੇਵਾ ਮੁਕਤ ਸ੍ਰੀ ਸੁਭਾਸ਼ ਕੁਮਾਰ ਦੇ ਸਪੁਤਰ ਹਨ। ਰਿਸ਼ਭ ਭੋਲਾ ਨੇ ਆਪਣੇ ਮਾਪਿਆਂ ਨੂੰ ਆਪਣੀ ਪ੍ਰਾਪਤੀ ਦਾ ਸਿਹਰਾ ਅਤੇ ਆਪਣੀ ਸਭ ਤੋਂ ਵੱਡੀ ਤਾਕਤ ਦਸਿਆ ਹੈ।
Punjab Bani 04 November,2023
ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ
ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ : 128 ਲੋਕ ਮਾਰੇ ਗਏ ਕਾਠਮੰਡੂ : ਨੇਪਾਲ ਵਿੱਚ ਦੇਰ ਰਾਤ ਭੂਚਾਲ ਨੇ ਤਬਾਹੀ ਮਚਾਈ ਹੈ। ਨੇਪਾਲ ‘ਚ ਸ਼ੁੱਕਰਵਾਰ ਰਾਤ ਨੂੰ 6.4 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ, ਜਿਸ ਦੇ ਝਟਕੇ ਰਾਸ਼ਟਰੀ ਰਾਜਧਾਨੀ ਖੇਤਰ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਮਹਿਸੂਸ ਕੀਤੇ ਗਏ। ਸਮਾਚਾਰ ਏਜੰਸੀ ਰਾਇਟਰਸ ਦੇ ਅਨੁਸਾਰ, ਸ਼ੁੱਕਰਵਾਰ ਅੱਧੀ ਰਾਤ ਤੋਂ ਠੀਕ ਪਹਿਲਾਂ ਉੱਤਰ-ਪੱਛਮੀ ਨੇਪਾਲ ਦੇ ਜ਼ਿਲ੍ਹਿਆਂ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਉਣ ਨਾਲ ਘੱਟੋ ਘੱਟ 128 ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ, ਜਦੋਂ ਕਿ ਬਚਾਅ ਟੀਮਾਂ ਨੇ ਪਹਾੜੀ ਪਿੰਡਾਂ ਵਿੱਚ ਬਚਾਅ ਕਾਰਜ ਕੀਤੇ। ਇੰਨਾ ਹੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਕਈ ਇਮਾਰਤਾਂ ਵੀ ਢਹਿ ਗਈਆਂ ਹਨ। ਨੇਪਾਲ ਦੇ ਪੀਐਮਓ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਸ਼ੁੱਕਰਵਾਰ ਰਾਤ 11:47 ਵਜੇ ਰਾਮੀਡਾਂਡ, ਜਾਜਰਕੋਟ ਵਿੱਚ ਭੂਚਾਲ ਕਾਰਨ ਹੋਏ ਮਨੁੱਖੀ ਅਤੇ ਮਾਲੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਤੁਰੰਤ ਬਚਾਅ ਅਤੇ ਰਾਹਤ ਲਈ ਸਾਰੀਆਂ 3 ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਭਾਰਤ-ਨੇਪਾਲ ਸਰਹੱਦ ਤੋਂ ਕਰੀਬ 98 ਕਿਲੋਮੀਟਰ ਦੀ ਦੂਰੀ ‘ਤੇ ਕੇਂਦਰ ਬਿੰਦੂ ਸਥਿਤ ਜਾਜਰਕੋਟ ‘ਚ ਭੂਚਾਲ ਕਾਰਨ ਹੁਣ ਤੱਕ 128 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 140 ਲੋਕ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਨੇਪਾਲ ਪੁਲਿਸ ਦੇ ਕੇਂਦਰੀ ਬੁਲਾਰੇ ਡੀਆਈਜੀ ਕੁਵੇਰ ਕਦਾਯਤ ਨੇ ਦਿੱਤੀ ਹੈ। ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਜਾਜਰਕੋਟ ਵਿੱਚ ਭੂਚਾਲ ਦੇ ਕੇਂਦਰ ਦੇ ਨੇੜੇ ਦੇ ਖੇਤਰ ਨਾਲ ਸੰਪਰਕ ਸਥਾਪਤ ਕਰਨਾ ਸੰਭਵ ਨਹੀਂ ਹੈ। ਇਹ 190,000 ਦੀ ਆਬਾਦੀ ਵਾਲਾ ਪਹਾੜੀ ਜ਼ਿਲ੍ਹਾ ਹੈ ਅਤੇ ਦੂਰ-ਦੁਰਾਡੇ ਪਹਾੜੀਆਂ ਵਿੱਚ ਖਿੰਡੇ ਹੋਏ ਪਿੰਡ ਹਨ। ਜਾਜਰਕੋਟ ਦੇ ਸਥਾਨਕ ਅਧਿਕਾਰੀ ਹਰੀਸ਼ ਚੰਦਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਘੱਟੋ-ਘੱਟ 34 ਲੋਕ ਮਾਰੇ ਗਏ ਹਨ, ਜਦੋਂ ਕਿ ਗੁਆਂਢੀ ਰੁਕੁਮ ਪੱਛਮੀ ਜ਼ਿਲ੍ਹੇ ਵਿੱਚ, ਪੁਲਿਸ ਅਧਿਕਾਰੀ ਨਮਰਾਜ ਭੱਟਾਰਾਈ ਨੇ ਕਿਹਾ ਕਿ ਘੱਟੋ-ਘੱਟ 35 ਮੌਤਾਂ ਹੋਈਆਂ ਹਨ।
Punjab Bani 04 November,2023
ਵੱਡਾ ਹਮਲਾ: ਅਤਵਾਦੀਆਂ ਨੇ ਪਾਕਿਸਤਾਨ 'ਚ ਏਅਰਬੇਸ 'ਚ ਤਬਾਹ ਕੀਤੇ 40 ਜਹਾਜ਼, 3 ਦਹਿਸ਼ਤਗਰਦ ਢੇਰ
ਵੱਡਾ ਹਮਲਾ: ਅਤਵਾਦੀਆਂ ਨੇ ਪਾਕਿਸਤਾਨ 'ਚ ਏਅਰਬੇਸ 'ਚ ਤਬਾਹ ਕੀਤੇ 40 ਜਹਾਜ਼, 3 ਦਹਿਸ਼ਤਗਰਦ ਢੇਰ ਇਸਲਾਮਾਬਾਦ- ਪਾਕਿਸਤਸਤਾਨ ਵਿੱਚ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਮੀਆਂਵਾਲੀ ਏਅਰਬੇਸ ਵਿਚ ਕਈ ਦਹਿਸ਼ਤਗਰਦਾਂ ਦੇ ਅੰਦਰ ਵੜਨ ਦੀ ਖਬਰ ਹੈ। ਇਸ ਬਾਰੇ ਕਈ ਪਾਕਿਸਤਾਨੀ ਪੱਤਰਕਾਰਾਂ ਦੀ ਰਿਪੋਰਟ ਅਤੇ ਵੀਡੀਓ ਸਾਹਮਣੇ ਆਈ ਹੈ। ਜਿੱਥੇ ਕਥਿਤ ਤੌਰ ਤੇ ਅਣਪਛਾਤੇ ਬੰਦੂਕਧਾਰੀਆਂ ਨੇ ਮੀਆਂਵਾਲੀ ਵਿੱਚ ਪਾਕਿਸਤਾਨੀ ਹਵਾਈ ਸੈਨਾ ਦੇ ਟਰੇਨਿੰਗ ਅੱਡਿਆ ਉਤੇ ਹਮਲਾ ਕੀਤਾ ਹੈ। ਸ਼ੋਸਲ ਮੀਡੀਆ ਉਤੇ ਚਲ ਰਹੀ ਖਬਰਾਂ ਵਿੱਚ ਦੱਸਿਆ ਗਿਆ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਵਿੱਚ ਅੱਜ ਸਵੇਰੇ ਕਈ ਆਤਮਘਾਤੀ ਹਮਲਾਵਰਾਂ ਨੇ ਪਾਕਿਸਤਾਨ ਹਵਾਈ ਫੌਜ ਦੇ ਏਅਰਬੇਸ ਉਤੇ ਹਮਲਾ ਕੀਤਾ। ਪਾਕਿਸਤਾਨੀ ਏਅਰਫੋਰਸ ਨੇ ਕਿਹਾ ਕਿ ਉਨ੍ਹਾਂ ਜਵਾਬੀ ਕਾਰਵਾਈ ਵਿੱਚ ਤਿੰਨ ਅਤਵਾਦੀਆਂ ਨੂੰ ਮਾਰ ਦਿੱਤਾ। ਅਤਿਵਾਦੀ ਹਮਲੇ ਤੋਂ ਬਾਅਦ ਮੀਆਂਵਾਲੀ ਏਅਰਬੇਸ ਦੇ ਹਾਲਾਤ ਦੀ ਜਾਣਕਾਰੀ ਦਿੰਦਿਆਂ ਲੋਕਾਂ ਨੇ ਸੀਐਨਐਨ ਨਿਊਜ 18 ਨੂੰ ਦੱਸਿਆ ਕਿ ਹਮਲੇ ਵਿੱਚ 40 ਲੜਾਕੂ ਜਹਾਜ ਤਬਾਹ ਹੋ ਗਏ ਹਨ। ਦੱਸਿਆ ਗਿਆ ਕਿ 5-6 ਲੋਕਾਂ ਵੱਲੋਂ ਸਵੇਰ ਵੇਲੇ ਹਮਲਾ ਕੀਤਾ ਗਿਆ, ਜਿਸ ਮਗਰੋਂ ਗੋਲੀਬਾਰੀ ਸ਼ੁਰੂ ਹੋ ਗਈ। ਪੀਏਐਫ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਤਿਵਾਦੀਆਂ ਦੇ ਏਅਰਬੇਸ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਹਮਲੇ ਨੂੰ ਨਾਕਾਮ ਕਰ ਦਿੱਤਾ। ਖਬਰਾਂ ਵਿੱਚ ਕਿਹਾ ਗਿਆ ਹੈ ਕਿ ਅਤਵਾਦੀ ਹਮਲੇ ਵਿੱਚ ਹਵਾਈ ਫੌਜ ਦੇ ਅੰਦਰ ਖੜੇ ਕਈ ਜਹਾਜ ਨਸ਼ਟ ਹੋ ਗਏ ਹਨ। ਇਸ ਹਮਲੇ ਦੀ ਜਿਮੇਵਾਰੀ ਪਾਕਿਸਤਾਨ ਦੇ ਅਤਿਵਾਦੀ ਸਮੂਹਰ ਤਹਿਰੀਕ-ਏ-ਜਿਹਾਦ ਪਾਕਿਸਤਾਨ ਨੇ ਲਈ ਹੈ। ਇਸ ਹਮਲੇ ਤੋਂ ਬਾਅਦ ਫੌਜ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਪਾਕਿਸਤਾਨੀ ਫੌਜ ਹਰ ਕੀਮਤ ਉਤੇ ਦੇਸ਼ ਵਿਚੋਂ ਅਤਿਵਾਦ ਦੇ ਖਤਰੇ ਨੂੰ ਖਤਮ ਕਰਨ ਲਈ ਵਚਨਬੱਧ ਹੈ। ਬਿਆਨ ਵਿੱਚ ਕਿਹਾ ਹੈ ਕਿ 4 ਨਵੰਬਰ ਨੂੰ ਸਵੇਰੇ ਮੀਆਂਵਾਲੀ ਟ੍ਰੇਨਿੰਗ ਏਅਰਬੇਸ ਕੈਂਪ ਇੱਕ ਅਸਫਲ ਅਤਿਵਾਦੀ ਹਮਲੇ ਦੀ ਲਪੇਟ ਵਿੱਚ ਆ ਗਿਆ। ਫੌਜ ਨੇ ਕਾਰਵਾਈ ਕਰਦਿਆਂ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ। ਫੌਜ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਤਿੰਨ ਅਤਿਵਾਦੀਆਂ ਨੂੰ ਬੇਸ ਅੰਦਰ ਵੜਨ ਤੋਂ ਪਹਿਲਾਂ ਹੀ ਮਾਰ ਦਿੱਤਾ, ਜਦਕਿ 3 ਅਤਿਵਾਦੀਆਂ ਨੂੰ ਫੌਜੀਆਂ ਨੇ ਘੇਰ ਲਿਆ।
Punjab Bani 04 November,2023
ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਮੁੜ ਖੜਕ ਗਈ
ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਮੁੜ ਖੜਕ ਗਈ ਦੋਵੇਂ ਆਗੂ ਲੰਮੇਂ ਸਮੇਂ ਬਾਅਦ ਆਹਮੋ ਸਾਹਮਣੇ ਦਿਖਾਈ ਦਿੱਤੇ ਰਾਮਪੁਰਾ, 3 Nov. ਮਲੂਕਾ ਤੋਂ ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਹਾਲ ਹੀ ਵਿੱਚ ਮੁੜ ਕਾਂਗਰਸ ’ਚ ਪਰਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਖੜਕ ਗਈ ਹੈ। ਰਾਮਪੁਰਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਦੋਵੇਂ ਆਗੂ ਲੰਮੇਂ ਸਮੇਂ ਬਾਅਦ ਆਹਮੋ ਸਾਹਮਣੇ ਦਿਖਾਈ ਦਿੱਤੇ ਹਨ। ਕਾਂਗੜ ਵੱਲੋਂ ਕੁੱਝ ਦਿਨ ਪਹਿਲਾਂ ਕੀਤੀਆਂ ਸਿਆਸੀ ਟਿੱਪਣੀਆਂ ਨੂੰ ਲੈਕੇ ਮਲੂਕਾ ਭੜਕ ਗਏ ਹਨ। ਮਲੂਕਾ ਨੇ ਕਾਨੂੰਨੀ ਨੋਟਿਸ ਭੇਜਕੇ ਸਾਬਕਾ ਮਾਲ ਮੰਤਰੀ ਨੂੰ ਇਸ ਮਾਮਲੇ ’ਚ ਮੁਆਫੀ ਮੰਗਣ ਲਈ ਕਿਹਾ ਹੈ। ਅੱਜ ਅਕਾਲੀ ਦਲ ਦੇ ਮੀਡੀਆ ਇੰਚਾਰਜ ਰਤਨ ਸ਼ਰਮਾ ਨੇ ਇਹ ਜਾਣਕਾਰੀ ਮਲੂਕਾ ਤਰਫੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਜੇਕਰ ਕਾਂਗੜ ਨੇ ਮੁਆਫੀ ਨਾਂ ਮੰਗੀ ਤਾਂ ਮਲੂਕਾ ਨੇ ਅਦਾਲਤ ’ਚ ਕੇਸ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ। ਇਹ ਕੋਈ ਨਵੀਂ ਗੱਲ ਨਹੀਂ ਕਿ ਮਲੂਕਾ ਅਤੇ ਕਾਂਗੜ ਵਿੱਚ ਕੋਈ ਬਿਆਨਾਂ ਨੂੰ ਲੈਕੇ ਵਿਵਾਦ ਨਾ ਹੋਵੇ ਪਰ ਤਾਜਾ ਬੋਲ ਬੁਲਾਰੇ ਨੂੰ ਦੋਨਾਂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰਾਮਪੁਰਾ ’ਚ ਆਪਣੇ ਸਿਆਸੀ ਪੈਰ ਜਮਾਉਣ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2002 ਤੋਂ ਪਹਿਲਾਂ ਦੋਵੇਂ ਆਗੂ ਅਕਾਲੀ ਦਲ ’ਚ ਹੋਇਆ ਕਰਦੇ ਸਨ। ਇਸੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਵਿਚਕਾਰ ਕਿਸੇ ਮਾਮਲੇ ਨੂੰ ਲੈਕੇ ਤਰੇੜ ਪੈ ਗਈ। ਇਸ ਮੌਕੇ ਹੋਈਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗੜ ਨੇ ਮਲੂਕਾ ਖਿਲਾਫ ਅਜ਼ਾਦ ਝੰਡਾ ਚੁੱਕ ਲਿਆ ਅਤੇ ਜਿੱਤ ਪ੍ਰਾਪਤ ਕੀਤੀ। ਵਿਧਾਨ ਸਭਾ ਚੋਣਾਂ ’ਚ ਕੈਪਟਨ ਸਰਕਾਰ ਬਣ ਗਈ ਅਤੇ ਕਾਂਗੜ ਕਾਂਗਰਸ ’ਚ ਸ਼ਾਮਲ ਹੋ ਗਏ। ਉਸ ਤੋਂ ਬਾਅਦ ਕਾਂਗੜ ਨੇ ਮਲੂਕਾ ਨੂੰ 2007 ਅਤੇ 2017 ’ਚ ਦੋ ਵਾਰ ਹਰਾਇਆ ਹੈ ਜਦੋਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਦੋਵੇੇਂ ਹੀ ਆਮ ਆਦਮੀ ਪਾਰਟੀ ਦੀ ਹਨੇਰੀ ’ਚ ਉੱਡ ਗਏ ਸਨ। ਉਸ ਤੋਂ ਬਾਅਦ ਵੀ ਦੋਵਾਂ ਵਿਚਕਾਰ ਸਿਆਸੀ ਖੜਕਾ ਦੜਕਾ ਹੁੰਦਾ ਆ ਰਿਹਾ ਸੀ ਜੋਕਿ 2022 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਕਾਂਗੜ ਦੇ ਭਾਜਪਾ ਵਿੱਚ ਚਲੇ ਜਾਣ ਤੇ ਕੁੱਝ ਮੱਠਾ ਪੈ ਗਿਆ ਸੀ। ਕਾਂਗਰਸ ’ਚ ਵਾਪਿਸੀ ਉਪਰੰਤ ਹੁਣ ਦੋਵਾਂ ਆਗੂਆਂ ਵਿਚਕਾਰ ਇੱਕ ਵਾਰ ਫਿਰ ਤੋਂ ਸਿਆਸੀ ਲੜਾਈ ਛਿੜ ਗਈ ਹੈ। ਜਾਣਕਾਰੀ ਅਨੁਸਾਰ ਮਾਮਲਾ ਪਿਛਲੇ ਦਿਨੀ ਮਲੂਕਾ ਵੱਲੋਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਤੋਂ ਪਿੱਛੋਂ ਵਿਗੜਿਆ ਹੈ ਜਿਸ ’ਚ ਮਲੂਕਾ ਨੇ ਕਾਂਗੜ ਦੇ ਬਾਰ-ਬਾਰ ਪਾਰਟੀਆਂ ਬਦਲਣ ਤੇ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਇੰਨ੍ਹਾਂ ਦੇ ਜਵਾਬ ਵਿੱਚ ਕਾਂਗੜ ਨੇ ਵੀ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਦੋਸ਼ ਲਾਏ ਸਨ ਕਿ ਮਲੂਕਾ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਈ ਹਫਤੇ ਦਿੱਲੀ ਵਿੱਚ ਬੈਠੇ ਰਹੇ ਸਨ। ਕਾਂਗੜ ਨੇ ਇਹ ਵੀ ਕਿਹਾ ਸੀ ਕਿ ਮਲੂਕਾ ਨੇ ਭਾਜਪਾ ਤੋਂ ਗਵਰਨਰੀ ਦੀ ਮੰਗ ਕੀਤੀ ਸੀ ਜਿਸ ਕਾਰਨ ਉਹਨਾਂ ਨੂੰ ਬੀਜੇਪੀ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕਾਂਗੜ ਨੇ ਮਲੂਕਾ ਦੀ ਸਿੱਖਿਆ ਬਾਰੇ ਵੀ ਕੁਝ ਗਲਤ ਟਿੱਪਣੀਆਂ ਕੀਤੀਆਂ ਜਿੰਨ੍ਹਾਂ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਦਸਤਖਤ ਨਾਂ ਕਰ ਸਕਣ ਵਰਗੀ ਗੱਲ ਵੀ ਸ਼ਾਮਲ ਸੀ। ਮਲੂਕਾ ਨੇ ਕਿਹਾ ਕਿ ਕਾਂਗੜ ਨੇ ਹਮੇਸ਼ਾ ਝੂਠ ਦੀ ਰਾਜਨੀਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕਾਂਗੜ ਕੋਲ ਕੋਈ ਠੋਸ ਸਬੂਤ ਹਨ ਤਾਂ ਉਹ ਪੇਸ਼ ਕਰੇ ਨਹੀਂ ਤਾਂ ਜਨਤਕ ਤੌਰ ਤੇ ਮਾਫੀ ਮੰਗੇ। ਉਨ੍ਹਾਂ ਕਿਹਾ ਕਿ ਅਜਿਹਾ ਨਾਂ ਕਰਨ ਦੀ ਸੂਰਤ ’ਚ ਕਾਂਗੜ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ।
Punjab Bani 03 November,2023
ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ : ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ
ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ : ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ Amritsar, 3 Nov : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਨਗਰ ਕੀਰਤਨ ਦੌਰਾਨ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ਉਤੇ ਫੁੱਲਾਂ ਦੀ ਵਰਖਾ ਕਰਨ ਦਾ ਮਾਮਲਾ ਭਖਿਆ ਹੋਇਆ ਹੈ। ਦੋਸ਼ ਹੈ ਕਿ ਇਸ ਪਰਿਵਾਰ ਵੱਲੋਂ ਮਰਿਆਦਾ ਦਾ ਖਿਆਲ ਨਹੀਂ ਰੱਖਿਆ ਗਿਆ ਸੀ। ਹੈਲੀਕਾਪਟਰ ਵਿਚ ਬੈਠੇ ਲੋਕਾਂ ਨੇ ਸਿਰ ਨਹੀਂ ਢੱਕੇ ਹੋਏ ਸਨ। ਵਿਵਾਦਾਂ ਵਿਚ ਘਿਰੀ ਇਹ ਵੀਡੀਓ ਵਾਇਰਲ ਹੋਣ ਪਿੱਛੋਂ ਕੁਝ ਜਥੇਬੰਦੀਆਂ ਨੇ ਸਖਤ ਇਤਰਾਜ਼ ਕੀਤਾ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਆਪਣੀ ਸਫਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਭਵਿੱਖ ‘ਚ ਇਸ ਦਾ ਖਿਆਲ ਰੱਖਿਆ ਜਾਵੇਗਾ। ਸੇਵਾ ਕਰਨ ਵਾਲਿਆਂ ਦੀ ਭਾਵਨਾ ਵਿਚ ਕੋਈ ਖੋਟ ਨਹੀਂ ਸੀ। ਇਹ ਪਰਿਵਾਰ ਸੇਵਾ ਦੀ ਭਾਵਨਾ ਨਾ ਆਇਆ ਸੀ। ਅਜਿਹਾ ਪਹਿਲੀ ਵਾਰ ਹੋਇਆ ਹੈ, ਅੱਗੇ ਤੋਂ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ। ਪਰਿਵਾਰ ਨੇ ਮੁਆਫੀ ਮੰਗ ਲਈ ਹੈ। ਅੱਗੇ ਤੋਂ ਇਹ ਲਿਖਤੀ ਰੂਪ ਵਿਚ ਜਾਰੀ ਕਰ ਦਿੱਤਾ ਜਾਵੇਗਾ ਕਿ ਕੋਈ ਵੀ ਦਰਬਾਰ ਸਾਹਿਬ ਉਤੇ ਇਸ ਤਰ੍ਹਾਂ ਫੁੱਲਾਂ ਦੀ ਵਰਖਾ ਨਹੀਂ ਕਰੇਗਾ।
Punjab Bani 03 November,2023
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ * ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ *ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਭਗੌੜਾ ਕਰਾਰ ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
Punjab Bani 03 November,2023
ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ : ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ
ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ : ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਦਿੱਲੀ, 3 Nov : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਰਾਤ ਐਲਾਨ ਕੀਤਾ ਕਿ ਹਵਾ ਪ੍ਰਦੂਸ਼ਣ (air pollution) ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦਾ ਪੱਧਰ ਵੀਰਵਾਰ ਨੂੰ ਇਸ ਸੀਜ਼ਨ ‘ਚ ਪਹਿਲੀ ਵਾਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਵਿਗਿਆਨੀਆਂ ਨੇ ਅਗਲੇ ਦੋ ਹਫ਼ਤਿਆਂ ਵਿੱਚ ਪ੍ਰਦੂਸ਼ਣ ਵਿੱਚ ਹੋਰ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ।ਮੁੱਖ ਮੰਤਰੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ‘ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੇ। ਇਸ ਦੌਰਾਨ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਨੇ ਇਕ ਵੱਖਰੇ ਹੁਕਮ ‘ਚ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਸਕੂਲਾਂ ‘ਚ ਕਲਾਸਾਂ ਨਹੀਂ ਲੱਗਣਗੀਆਂ।ਦਿੱਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਵਧੇਰੇ ਲੋਕਾਂ ਨੂੰ ਜਨਤਕ ਆਵਾਜਾਈ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਦਿੱਲੀ ਮੈਟਰੋ ਰੇਲ ਗੱਡੀਆਂ 3 ਨਵੰਬਰ ਤੋਂ 20 ਵਾਧੂ ਫੇਰੇ ਲਾਉਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
Punjab Bani 03 November,2023
AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ
AIG ਮਾਲਵਿੰਦਰ ਸਿੰਘ ਸਿੱਧੂ ਅਤੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ AIG ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋ ਸਾਥੀਆਂ ਖਿਲਾਫ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਉਹ ਮਨੁੱਖੀ ਅਧਿਕਾਰ ਸੈੱਲ ਪੰਜਾਬ ਵਿੱਚ ਸਹਾਇਕ ਇੰਸਪੈਕਟਰ ਜਨਰਲ ਵਜੋਂ ਤਾਇਨਾਤ ਸਨ। ਉਨ੍ਹਾਂ ਦੇ ਨਾਲ ਹੀ ਮਾਮਲੇ ਵਿੱਚ ਮੁਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਅਤੇ ਪਟਿਆਲਾ ਨਿਵਾਸੀ ਬਲਬੀਰ ਸਿੰਘ ਦੇ ਨਾਮ ਵੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਵਿਰੁੱਧ ਨਾਜਾਇਜ਼ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਸੀ। ਇਸ ਸਬੰਧੀ ਉਨ੍ਹਾਂ ਨੂੰ 6 ਅਕਤੂਬਰ ਨੂੰ ਸ਼ਿਕਾਇਤ ਮਿਲੀ ਸੀ। ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀ ਧਾਰਾ 7 ਅਤੇ 7ਏ, ਆਈਪੀਸੀ ਦੀ ਧਾਰਾ 384, 419, 420 ਅਤੇ 120 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਆਈ.ਜੀ ‘ਤੇ ਆਪਣੀ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦਾ ਵੀ ਦੋਸ਼ ਹੈ। ਉਸ ਨੂੰ ਅਰਟਿਗਾ ਕਾਰ ਮਿਲੀ ਸੀ। ਜਿਸ ਵਿਚ ਉਹ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਵਜੋਂ ਜਾ ਕੇ ਲੋਕਾਂ ਦੀ ਜਾਂਚ ਕਰਦੇ ਸੀ। ਜਦੋਂ ਕਿ ਪਿਛਲੇ 5 ਸਾਲਾਂ ਦੌਰਾਨ ਉਹ ਕਦੇ ਵੀ ਵਿਜੀਲੈਂਸ ਬਿਊਰੋ ਵਿੱਚ ਕੰਮ ਨਹੀਂ ਕਰ ਰਹੇ ਸੀ। ਕਿਸੇ ਨੇ ਵੀ ਇਸ ਗੱਡੀ ਦੀ ਲੋਗ ਬੁਕ ਵੀ ਮੈਨਟੇਨ ਨਹੀਂ ਕੀਤੀ ਸੀ। ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਪੁਲਿਸ ਨੇ 25 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਨੇ ਉਸ ਖ਼ਿਲਾਫ਼ ਮੁਹਾਲੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ‘ਤੇ ਸਰਕਾਰੀ ਕੰਮ ‘ਚ ਰੁਕਾਵਟ ਪਾਉਣ, ਸਰਕਾਰੀ ਅਧਿਕਾਰੀ ਨਾਲ ਝਗੜਾ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਗੰਭੀਰ ਦੋਸ਼ ਲੱਗੇ ਸਨ। ਦੱਸ ਦੇਈਏ ਕਿ 25 ਅਕਤੂਬਰ ਨੂੰ ਉਹ ਵਿਜੀਲੈਂਸ ਦੀ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਪੁੱਜੇ ਸਨ। ਪੁੱਛਗਿੱਛ ਦੌਰਾਨ ਉਸ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਤਕਰਾਰ ਹੋ ਗਈ ਸੀ।
Punjab Bani 02 November,2023
ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ
ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ ਦਿੱਲੀ, 2 Nov : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ-ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਰੇਡ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਸਿਵਲ ਲਾਈਨ ਸਥਿਤ ਰਾਜਕੁਮਾਰ ਆਨੰਦ ਦੇ ਘਰ ਪਹੁੰਚ ਗਈ ਹੈ ਅਤੇ ਘਰ ਦੀ ਤਲਾਸ਼ੀ ਲੈ ਰਹੀ ਹੈ। ਇੰਨਾ ਹੀ ਨਹੀਂ, ਰਾਜਕੁਮਾਰ ਆਨੰਦ ਨਾਲ ਸਬੰਧਤ ਕਰੀਬ 10 ਥਾਵਾਂ ‘ਤੇ ਸਵੇਰ ਤੋਂ ਈਡੀ ਦੀ ਛਾਪੇਮਾਰੀ ਜਾਰੀ ਹੈ। ਫਿਲਹਾਲ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਈਡੀ ਨੇ ਕਿਸ ਮਾਮਲੇ ‘ਚ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਅੱਜ ਈਡੀ ਨੇ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਲਬ ਕੀਤਾ ਹੈ। ਉਧਰ, ‘ਆਪ’ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ ਅਤੇ ਕੇਜਰੀਵਾਲ ਪਹਿਲੇ ਆਗੂ ਹੋਣਗੇ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ‘ਆਪ’ ਆਗੂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ 2014 ਤੋਂ ਬਾਅਦ ਜਾਂਚ ਏਜੰਸੀ ਵੱਲੋਂ ਦਰਜ ਕੀਤੇ ਗਏ 95 ਫ਼ੀਸਦੀ ਕੇਸ ਵਿਰੋਧੀ ਧਿਰਾਂ ਦੇ ਆਗੂਆਂ ਖ਼ਿਲਾਫ਼ ਹਨ। ਉਨ੍ਹਾਂ ਕਿਹਾ,‘‘ਸਾਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਨੇ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ।
Punjab Bani 02 November,2023
ਲੋਕ-ਰਾਜ ਨੇ ਪੰਜਾਬ ਧੋਖ਼ਾ ਦਿਨ ਮਨਾਇਆ : ਵਿਆਪਕ ਲੋਕ ਲਹਿਰ ਹੋਵੇ ਖੜੀ
ਲੋਕ-ਰਾਜ ਨੇ ਪੰਜਾਬ ਧੋਖ਼ਾ ਦਿਨ ਮਨਾਇਆ : ਵਿਆਪਕ ਲੋਕ ਲਹਿਰ ਹੋਵੇ ਖੜੀ - 2039 ਤੱਕ ਪੰਜ ਦਰਿਆਵਾਂ ਦੀ ਧਰਤੀ ਬਣ ਸਕਦੀ ਹੈ ਰੇਗੀਸਤਾਨ - ਪੰਜਾਬ ਬੰਜਰ ਹੋਣ ਦੀ ਕਗਾਰ ਤੇ : ਬੋਪਾਰਾਏ - ਸਮੂਹ ਪੰਜਾਬੀ ਰੋਸ ਵਿੱਚ ਸ਼ਾਮਲ ਹੋਣ : ਸਾਂਝੀ ਅਪੀਲ ਪਟਿਆਲਾ, 1 ਨਵੰਬਰ : ਲੋਕ-ਰਾਜ ਪੰਜਾਬ ਨੇ, ਅੱਜ ਇਥੇ ਇੱਕ ਸੰਕੇਤਕ ਕਾਲੇ ਝੰਡੇ ਰੋਸ ਵਿਖਾਵੇ ਨਾਲ, ਸਰਕਾਰੀ ਨਵਾਂ ਪੰਜਾਬ ਦਿਵਸ ਨੂੰ ਪੰਜਾਬ ਧੋਖਾ ਦਿਨ ਐਲਾਨਦੇ ਹੋਏ, ਆਉਂਦੇ ਦਿਨੀਂ, ਸੰਸਾਰ ਭਰ ਵਿੱਚ ਆਪਣੇ ਆਪੋ-ਆਪਣੇ ਵਾਹਨਾ, ਘਰਾਂ, ਕਾਰੋਬਾਰੀ, ਵਪਾਰਕ, ਸਿਖਿਆ, ਸਿਹਤ ਅਤੇ ਨਿਆਂ ਦੇਣ (ਕਚਿਹਰੀਆਂ) ਦੇ ਅਦਾਰਿਆਂ 'ਤੇ, ਕਾਲੇ ਝੰਡੇ ਲਾ ਕੇ, ਪੰਜਾਬ ਨਾਲ ਨਿੱਤ ਹੋ ਰਹੀਆਂ ਬੇਇੰਨਸਾਫੀਆਂ ਨੂੰ ਠੱਲ੍ਹ ਪਾਉਣ ਲਈ, ਪੰਜਾਬ ਅਤੇ ਸੰਸਾਰ ਭਰ ਵਿੱਚ, ਵਿਆਪਕ ਲੋਕ-ਰੋਸ ਲਹਿਰ ਉਸਾਰਨ ਦੀ ਅਪੀਲ ਕੀਤੀ ਹੈ। ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ, ਕੀਰਤੀ ਚੱਕਰ ਪ੍ਰਾਪਤ ਪਦਮ ਸ੍ਰੀ ਡਾ. ਸਵਰਨ ਸਿੰਘ ਬੋਪਾਰਾਏ ਅਤੇ ਲੋਕ ਰਾਜ ਦੇ ਪ੍ਰਧਾਨ ਡਾ. ਮਨਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਅੱਜ ਪੰਜਾਬ ਇੰਨਸਾਫ਼ ਦੇ ਮੁੱਢਲੇ ਨਿਯਮਾਂ, ਸਾਰੇ ਅੰਤਰ ਰਾਸ਼ਟਰੀ ਰਾਈਪੇਰੀਅਨ ਅਤੇ ਸੰਵਿਧਾਨਕ ਕਾਨੂੰਨਾਂ ਦੀ ਉਲੰਘਣਾ ਦਾ ਸ਼ਿਕਾਰ ਹੋਇਆ ਹੈ, ਜਿਸ ਨਾਲ ਅਸੀ ਆਪਣੇ ਦਰਿਆਈ ਪਾਣੀਆਂ ਤੋਂ ਹੀ ਵਾਂਝੇ ਹੋ ਗਏ ਹਾਂ। ਉਨ੍ਹਾਂ ਆਖਿਆ ਕਿ ਦਰਿਆਈ ਧਰਤੀ 'ਤੇ ਮੁਢ ਕਦੀਮ ਤੋਂ ਵਸਿਆ ਦੇਸ-ਪੰਜਾਬ, ਬੇਈਮਾਨ ਪੰਜਾਬ-ਮਾਰੂ ਸਰਕਾਰਾਂ ਨੇ ਇੱਕ ਡੂੰਘੀ ਸਾਜਸ਼ ਤਹਿਤ ਬੰਜਰ ਹੋਣ ਦੀ ਕਗ਼ਾਰ ਤੱਕ ਪਹੁੰਚਾ ਦਿੱਤਾ ਹੈ। ਡੱਬੀ 2039 ਤੱਕ ਪੰਜ ਦਰਿਆਵਾਂ ਦੀ ਧਰਤੀ ਰੇਗੀਸਤਾਨ ਬਣ ਜਾਵੇਗੀ - ਡਾ. ਸਵਰਨ ਸਿੰਘ ਬੋਪਾਰਾਏ ਅਤੇ ਡਾ. ਮਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਭਰੋਸੇਮੰਦ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਾਹਿਰਾਂ ਅਤੇ ਏਜੰਸੀਆਂ ਦੀਆਂ ਖੋਜ ਰਿਪੋਰਟਾਂ ਹਨ, ਕਿ ਉਹ ਦਿਨ ਦੂਰ ਨਹੀਂ ਜਦੋਂ ਸਿਰਫ਼ 16 ਸਾਲਾਂ ਵਿੱਚ ਹੀ, 2039 ਤੱਕ, ਪੰਜ-ਦਰਿਆਵਾਂ ਦੀ ਧਰਤੀ ਪੰਜਾਬ ਰੇਗਿਸਤਾਨ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤ ਦਹਾਕਿਆਂ ਤੋਂ ਸਿਆਸੀ ਸਾਜਿਸ਼ਾਂ ਦਾ ਸ਼ਿਕਾਰ ਰਹੇ ਪੰਜਾਬ ਉਤੇ ਹੁਣ ਐੱਸ.ਵਾਈ.ਐੱਲ ਨਹਿਰ, ਵੀ ਜ਼ਬਰਦਸਤੀ ਥੋਪੀ ਜਾ ਰਹੀ ਹੈ। ਪਹਿਲਾਂ ਹੀ ਇਸ ਦਾ 70 ਫੀਸਦੀ ਦਰਿਆਈ ਪਾਣੀ, ਗੈਰ-ਰਾਈਪੇਰੀਅਨ ਗੁਆਂਢੀ ਰਾਜਾਂ ਨੂੰ ਲੁਟਾ ਦਿੱਤਾ ਗਿਆ ਹੈ। ਹੁਣ ਬਚਿਆ ਦਰਿਆਈ ਪਾਣੀ ਵੀ ਖੋਹ ਲੈਣ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ। ਡੱਬੀ ਪੰਜਾਬ ਕੋਲ ਸਿਰਫ਼ 27 ਫੀਸਦੀ ਦਰਿਆਈ ਪਾਣੀ ਬਚਿਆ ਪੰਜਾਬ ਦੇ ਪਾਣੀਆਂ ਦੀ, ਗੈਰ ਕਾਨੂੰਨੀ ਵਾ ਗੈਰ-ਇਖ਼ਲਾਕੀ ਅੰਨ੍ਹੀ ਲੁੱਟ ਤੋਂ ਬਾਅਦ, ਪੰਜਾਬ ਕੋਲ ਦਰਿਆਈ ਪਾਣੀ, ਸਿਰਫ਼ 27 ਫੀਸਦੀ ਖੇਤੀਯੋਗ ਖੇਤਰ ਜੋਗਾ ਬਚਿਆ ਹੈ। ਬਾਕੀ 73 ਫੀਸਦੀ ਖੇਤੀ ਸੂਬੇ ਭਰ ਦੇ ਕਿਸਾਨਾਂ ਤੇ ਥੋਪੇ ਗਏ 14 ਲੱਖ ਟਿਊਬਵੈਲਾਂ 'ਤੇ ਨਿਰਭਰ ਹੈ। ਇੰਨੀ ਵੱਡੀ ਗਿਣਤੀ ਵਿੱਚ ਟਿਊਬਵੈੱਲਾਂ ਰਾਹੀਂ ੌਧਰਤੀ ਹੇਠਲਾ ਬੇਸ਼ਕੀਮਤੀ ਪੀਣ ਯੋਗ ਪਾਣੀ, ਕੱਢ ਕੇ ਫ਼ਸਲਾਂ ਸਿੰਜਣ ਲਈ ਰੋੜ੍ਹਣ ਨਾਲ,ੌ ਇੱਕ ਗੰਭੀਰ ਵਾਤਾਵਰਣ ਸੰਕਟ ਪੈਦਾ ਹੋ ਚੁੱਕਾ ਹੈ। ਡੱਬੀ 75 ਫੀਸਦੀ ਪੰਜਾਬ ਨੂੰ ਡਾਰਕ ਜੋਨ ਘੋਸ਼ਿਤ ਕੀਤਾ ਜਾ ਚੁੱਕਾ ਹੈ ਦੋਵੇਂ ਪੰਜਾਬ ਦੇ ਵੱਡੇ ਵਿਦਵਾਨਾਂ ਨੇ ਆਖਿਆ ਕਿ ਇਸ ਵੇਲੇ ਅਜਿਹੀ ਸਥਿਤੀ ਪੈਦਾ ਹੋ ਚੁੱਕੀ ਹੈ ਕਿ ਪੰਜਾਬ ਦੇ ਕਈ ਜ਼ਿਲੇ, ਲਗਭਗ 75 ਫੀਸਦੀ ਸੂਬੇ ਨੂੰ, ਡਾਰਕ ਜ਼ੋਨ ਜਾਂ ਵੱਧ ਸ਼ੋਸ਼ਣ ਵਾਲਾ ਖੇਤਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਆਖਿਆਕਿ ਪਹਿਲਾਂ ਹੀ ਪੰਜਾਬ ਦੇ ਪਾਣੀਆਂ ਦੀ ਬੇਇਨਸਾਫ਼ੀ ਅਤੇ ਪੱਖਪਾਤੀ ਢੰਗ ਨਾਲ ਐਲਾਨੀ ਤੁਗਲਕੀ ਵੰਡ, ਨੇ ਪੰਜਾਬ ਨੂੰ ਪੂਰੀ ਤਬਾਹੀ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਹੈ। ਡੱਬੀ 1948 ਵਿੱਚ ਰਾਜਸਥਾਨ ਫੀਡਰ ਯੋਜਨਾ ਤਹਿਤ ਪੰਜਾਬ ਦੇ ਪਾਣੀ ਨੂੰ ਖੋਹਿਆ ਗਿਆ ਉਨ੍ਹਾਂ ਨੇ ਖੁਲਾਸਾ ਕੀਤਾ, ਕਿ ਰਾਜਸਥਾਨ ਫੀਡਰ ਦੀ ਯੋਜਨਾ 1948 ਵਿੱਚ ਥੋਪ ਦਿੱਤੀ ਗਈ ਸੀ, ਜਦੋਂ ਪੰਜਾਬ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਵੱਡੇ ਉਜਾੜੇ ਤੋਂ ਪ੍ਰਭਾਵਿਤ ਲੋਕਾਂ ਦੇ ਵਸੇਬੇ ਵਿੱਚ ਉਲਝਿਆ ਹੋਇਆ ਸੀ। 1951 ਵਿੱਚ ਹਰੀਕੇ ਹੈੱਡਵਰਕਸ ਦੀ ਉਸਾਰੀ ਕਰਦੇ ਸਮੇਂ ਰਾਜਸਥਾਨ ਫੀਡਰ ਲਈ ਗੇਟ ਮੁਹੱਈਆ ਕਰਵਾ ਦਿੱਤੇ ਗਏ ਸਨ, ਉਦੋਂ ਤੱਕ ਤਾਂ ਪਾਕਿਸਤਾਨ ਨਾਲ ਕੋਈ ਸਿੰਧ ਜਲ ਸੰਧੀ ਵੀ ਨਹੀਂ ਸੀ, ਜਿਸਨੇ ਪੰਜਾਬ ਨੂੰ ਪਾਣੀ ਦੀ ਉਪਲਬਧਤਾ 'ਤੇ ਮੋਹਰ ਲਾਈ ਹੋਵੇ। ਸਿੰਧੂ ਜਲ ਸੰਧੀ 'ਤੇ, ਕਿਤੇ ਮਗਰੋਂ ਜਾ ਕੇ ਸਾਡੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਦੇ ਰਾਸ਼ਟਰਪਤੀ ਅਯੂਬ ਖਾਨ ਨੇ 1961 ਵਿੱਚ ਦਸਤਖਤ ਕੀਤੇ ਸਨ ਪਰ ਰਾਜਸਥਾਨ ਨੂੰ ਪੰਜਾਬ ਦੇ ਪਾਣੀ ਦੀ ਵੰਡ ਬਾਰੇ ਭਾਰਤ ਸਰਕਾਰ ਦਾ ਵਿਵਾਦਤ ਗੁਪਤ ਆਦੇਸ਼ 1955 ਵਿੱਚ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਜ਼ਿਕਰ ਕੀਤਾ ਗਿਆ ਸੀ ਕਿ ਰਾਇਲਟੀ ਦੇ ਸਵਾਲ ਦਾ ਫੈਸਲਾ ਬਾਅਦ ਵਿੱਚ ਕੀਤਾ ਜਾਵੇਗਾ। ਡੱਬੀ ਐਨ.ਜੀ.ਟੀ. ਦੀ ਰਿਪੋਰਟ ਅਨੁਸਾਰ 2039 ਤੱਕ 300 ਮੀਟਰ ਹੇਠਾ ਤੱਕ ਪੰਜਾਬ ਬੰਜਰ ਬਣ ਜਾਵੇਗਾ ਲੋਕ-ਰਾਜੋ ਪੰਜਾਬ ਦੇ ਪ੍ਰਧਾਨ ਡਾ: ਮਨਜੀਤ ਸਿੰਘ ਰੰਧਾਵਾ ਨੇ ਖੁਲਾਸਾ ਕੀਤਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ।ਜੀ।ਟੀ।) ਦੀ ਨਿਗਰਾਨੀ ਕਮੇਟੀ ਨੇ ਹਾਲ ਹੀ ੋਚ ਖੁਲਾਸਾ ਕੀਤਾ ਹੈ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ 2039 ਤੱਕ 300 ਮੀਟਰ ਤੋਂ ਹੇਠਾਂ ਡਿੱਗ ਕੇ ੌਪੰਜਾਬ ਬੰਜਰ ਜ਼ਮੀਨੌ ਬਣ ਕੇ ਰਹਿ ਜਾਵੇਗਾ। ਉਨ੍ਹਾਂਕਿਹਾ ਕਿ ਪੰਜਾਬ ਦੇ ਕੇਂਦਰੀ ਅਤੇ ਦੱਖਣੀ ਜ਼ਿਲ੍ਹੇ, ਜਿਵੇਂ ਕਿ ਬਰਨਾਲਾ, ਬਠਿੰਡਾ, ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਮੋਗਾ, ਐਸ।ਏ।ਐਸ। ਨਗਰ, ਪਠਾਨਕੋਟ, ਪਟਿਆਲਾ ਅਤੇ ਸੰਗਰੂਰ, ਸਭ ਤੋਂ ਵੱਧ ਪ੍ਰਭਾਵਿਤ ਹਨ, ਕਿਉਂਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦੀ ਔਸਤ ਸਾਲਾਨਾ ਦਰ ਲਗਭਗ 0।49 ਮੀਟਰ ਪ੍ਰਤੀ ਸਾਲ ਹੈ। ਡਾ ਰੰਧਾਵਾ ਨੇ ਦੱਸਿਆ ਕਿ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ 2019 ਦੀ ਰਿਪੋਰਟ, ਜਿਸ ਵਿੱਚ ਕਿਹਾ ਗਿਆ ਹੈ, ਕਿ ਜੇਕਰ ਨਿਕਾਸੀ ਦੀ ਮੌਜੂਦਾ ਦਰ ਜਾਰੀ ਰਹੀ, ਤਾਂ ਅਗਲੇ 22 ਸਾਲਾਂ ਵਿੱਚ, ਰਾਜ ਦਾ ਵਰਤੋਂ ਯੋਗ ਜ਼ਮੀਨੀ ਪਾਣੀ ਖਤਮ ਹੋ ਜਾਵੇਗਾ।'' ਜਿਸ ਵਿਚੋਂ 6 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟਣ ਦੀ ਦਰ ਵਿੱਚ ਕੋਈ ਕਮੀ ਨਹੀਂ ਆਈ। ਅਫ਼ਸੋਸ ਦੀ ਗੱਲ ਹੈ ਕਿ ਸਾਡੇ ਕੋਲ ਤਬਾਹੀ ਦਾ ਸਾਹਮਣਾ ਕਰਨ ਲਈ 16 ਸਾਲ ਤੋਂ ਘੱਟ ਸਮਾਂ ਬਚਿਆ ਹੈ।
Punjab Bani 02 November,2023
ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ 2 ਨਵੰਬਰ ( ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁਕੱਦਮਾ ਨੰਬਰ 106 ਮਿਤੀ 05.07.2018 ਨੂੰ ਆਈ.ਪੀ.ਸੀ. ਦੀ ਧਾਰਾ 420, 120-ਬੀ ਅਤੇ ਜੀ.ਐਸ.ਟੀ ਐਕਟ 2017 ਦੀ ਧਾਰਾ 132(1) ਤਹਿਤ ਥਾਣਾ ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਦਰਜ ਕੀਤਾ ਹੋਇਆ ਹੈ ਜਿਸ ਦੀ ਹੁਣ ਪੜਤਾਲ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਪੰਜਾਬ ਮੁਹਾਲੀ ਹਵਾਲੇ ਹੈ। ਉਨਾਂ ਦੱਸਿਆ ਕਿ ਉਕਤ ਮੁਕੱਦਮੇ ਦੇ ਦੋਸ਼ੀ ਸੈਮੀ ਧੀਮਾਨ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਹੋਰ ਦੋਸ਼ੀਆਂ ਵੱਲੋਂ ਆਪਸੀ ਮਿਲੀਭੁਗਤ ਕਰਕੇ ਜਾਅਲੀ ਫਰਮਾਂ ਤੇ ਜਾਅਲੀ ਬਿੱਲ ਤਿਆਰ ਕਰਕੇ ਅਤੇ ਅੱਗੇ ਇਹ ਜਾਅਲੀ ਬਿੱਲ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੀਆਂ ਫਰਮਾਂ ਨੂੰ ਵੇਚ ਕੇ ਜੀ.ਐਸ.ਟੀ ਚੋਰੀ ਕੀਤਾ ਜਾਂਦਾ ਸੀ। ਇਸ ਤਰਾਂ ਦੋਸ਼ੀਆਂ ਨੇ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਕਤ ਦੋਸ਼ੀ ਸੈਮੀ ਧੀਮਾਨ ਕਾਫੀ ਲੰਮੇ ਸਮੇਂ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ, ਜਿਸਨੂੰ ਇੰਸਪੈਕਟਰ ਸੁਖਜਿੰਦਰ ਸਿੰਘ ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵੱਲੋਂ ਰੇਡ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਸੈਮੀ ਧੀਮਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਪੁਲਿਸ ਹਾਸਿਲ ਕੀਤਾ ਗਿਆ। ਇਸ ਮੁਕੱਦਮਾ ਦੇ ਬਾਕੀ ਭਗੌੜੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਭਾਲ ਕੀਤੀ ਜਾ ਰਹੀ ਹੈ।
Punjab Bani 02 November,2023
ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀਆਂ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਕੁਰਕ ਕੀਤੀਆਂ
ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀਆਂ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਕੁਰਕ ਕੀਤੀਆਂ Delhi, 01 Oct : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ (1 ਨਵੰਬਰ) ਨੂੰ ਕਿਹਾ ਕਿ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਲੰਡਨ, ਦੁਬਈ ਅਤੇ ਭਾਰਤ ਦੀਆਂ ਕੰਪਨੀਆਂ ਦੀਆਂ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਕੁਰਕ ਕੀਤੀਆਂ ਗਈਆਂ ਹਨ। ਕੁਰਕ ਕੀਤੀਆਂ ਜਾਇਦਾਦਾਂ ਵਿੱਚ 17 ਫਲੈਟ, ਬੰਗਲੇ ਅਤੇ ਵਪਾਰਕ ਥਾਂ ਸ਼ਾਮਲ ਹਨ। ਈਡੀ ਨੇ ਕਿਹਾ, "ਲੰਡਨ, ਦੁਬਈ ਅਤੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਇਹ ਸੰਪਤੀਆਂ ਜੈੱਟ ਏਅਰ ਪ੍ਰਾਈਵੇਟ ਲਿਮਟਿਡ ਅਤੇ ਜੈੱਟ ਇੰਟਰਪ੍ਰਾਈਜਿਜ਼ ਪ੍ਰਾਈਵੇਟ ਲਿਮਟਿਡ, ਗੋਇਲ, ਉਨ੍ਹਾਂ ਦੀ ਪਤਨੀ ਅਨੀਤਾ ਅਤੇ ਪੁੱਤਰ ਨਿਵਾਨ ਵਰਗੀਆਂ ਵੱਖ-ਵੱਖ ਕੰਪਨੀਆਂ ਦੇ ਨਾਮ 'ਤੇ ਹਨ।" ਈਡੀ ਨੇ ਨਰੇਸ਼ ਗੋਇਲ (74) ਨੂੰ 1 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਮੰਗਲਵਾਰ (31 ਅਕਤੂਬਰ) ਨੂੰ ਮੁੰਬਈ ਦੀ ਵਿਸ਼ੇਸ਼ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਅਦਾਲਤ ਵਿੱਚ ਉਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਰਜ ਕੀਤੀ ਸੀ। ਨਰੇਸ਼ ਗੋਇਲ ਨੂੰ ਕੇਨਰਾ ਬੈਂਕ ਤੋਂ 535 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਲੰਬੀ ਪੁੱਛਗਿੱਛ ਤੋਂ ਬਾਅਦ 1 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੈਂਕ ਨੇ ਦੋਸ਼ ਲਾਇਆ ਸੀ ਕਿ ਜੇਆਈਐਲ ਨੇ ਸਬੰਧਤ ਕੰਪਨੀਆਂ ਨੂੰ ਕਮਿਸ਼ਨ ਦੇ ਖਰਚੇ ਵਜੋਂ 1,410.41 ਕਰੋੜ ਰੁਪਏ ਦਾ ਭੁਗਤਾਨ ਕੀਤਾ ਸੀ, ਜਿਸ ਵਿੱਚ ਪੈਸੇ ਦੀ ਦੁਰਵਰਤੋਂ ਕੀਤੀ ਗਈ ਸੀ। ਈਡੀ ਨੇ ਆਪਣੀ ਚਾਰਜਸ਼ੀਟ 'ਚ ਨਰੇਸ਼ ਗੋਇਲ 'ਤੇ ਬੈਂਕ ਦਾ ਪੈਸਾ ਬਾਹਰ ਭੇਜਣ ਦਾ ਦੋਸ਼ ਲਗਾਇਆ ਹੈ। ਨਰੇਸ਼ ਗੋਇਲ ਨੇ ਸਾਲ 1993 ਵਿੱਚ ਜੈੱਟ ਏਅਰਵੇਜ਼ ਦੀ ਸਥਾਪਨਾ ਕੀਤੀ ਸੀ। ਸਾਲ 2019 'ਚ ਕਰਜ਼ੇ ਦੀ ਅਦਾਇਗੀ ਨਾ ਹੋਣ ਕਾਰਨ ਅਪ੍ਰੈਲ 2019 'ਚ ਜੈੱਟ ਏਅਰਵੇਜ਼ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਫੋਰਬਸ ਦੇ ਅਨੁਸਾਰ, ਨਰੇਸ਼ ਗੋਇਲ 2012 ਵਿੱਚ ਭਾਰਤ ਦੇ 16ਵੇਂ ਸਭ ਤੋਂ ਅਮੀਰ ਵਿਅਕਤੀ ਸਨ। ਇਸ ਸਾਲ ਕੇਂਦਰੀ ਜਾਂਚ ਏਜੰਸੀ ਨੇ ਨਰੇਸ਼ ਗੋਇਲ ਦੀ ਰਿਹਾਇਸ਼ ਅਤੇ ਦਫ਼ਤਰ ਸਮੇਤ ਮੁੰਬਈ ਵਿੱਚ ਸੱਤ ਥਾਵਾਂ ’ਤੇ ਛਾਪੇ ਮਾਰੇ ਸਨ।
Punjab Bani 01 November,2023
ਫੁੱਟਬਾਲ ਦੇ ਮਹਾਨ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਭਾਈਜਾਨ ਨੂੰ ਨਹੀਂ ਜਾਣਦੇ
ਬਾਲੀਵੁੱਡ ਦੇ 'ਗੌਡ ਫਾਦਰ' ਕਹੇ ਜਾਣ ਵਾਲੇ ਸਲਮਾਨ ਖਾਨ ਦੀ ਪੂਰੀ ਦੁਨੀਆ ਦੀਵਾਨੀ ਹੈ। ਉਹ ਜਿੱਥੇ ਵੀ ਜਾਂਦਾ ਹੈ, ਪ੍ਰਸ਼ੰਸਕ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਪਰ ਸ਼ਾਇਦ ਫੁੱਟਬਾਲ ਦੇ ਮਹਾਨ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਭਾਈਜਾਨ ਨੂੰ ਨਹੀਂ ਜਾਣਦੇ ਹਨ।
Punjab Bani 31 October,2023
ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਗਟ ਕੀਤੀ ਚਿੰਤਾ
ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਗਟ ਕੀਤੀ ਚਿੰਤਾ - ਦਿੱਲੀ ਦੀ ਹਾਲਤ ‘ਤੇ ਸੁਪਰੀਮ ਕੋਰਟ ਸਖ਼ਤ ਦਿੱਲੀ, 31 Oct : ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ-ਯੂਪੀ ਸਮੇਤ ਪੰਜ ਰਾਜਾਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਹੈ ਕਿ AQI ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਗੱਲਾਂ ਸਿਰਫ਼ ਕਾਗਜ਼ਾਂ 'ਤੇ ਹੀ ਹੋ ਰਹੀਆਂ ਹਨ, ਜਦਕਿ ਅਸਲੀਅਤ ਕੁਝ ਹੋਰ ਹੈ। ਸੁਪਰੀਮ ਕੋਰਟ ਨੇ ਰਾਜਧਾਨੀ ਦਿੱਲੀ ਅਤੇ ਇਸ ਦੇ ਨੇੜੇ ਇਲਾਕਿਆਂ ‘ਚ ਵਧਦੇ ਪ੍ਰਦੂਸ਼ਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਸੁਪਰੀਮ ਕੋਰਟ ਨੇ ਦਿੱਲੀ ਅਤੇ ਪੰਜਾਬ ਸਮੇਤ ਪੰਜ ਰਾਜਾਂ ਤੋਂ ਪੁੱਛਿਆ ਹੈ ਕਿ ਉਨ੍ਹਾਂ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦੂਸ਼ਣ ਦੇ ਬਾਵਜੂਦ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਅਦਾਲਤ ਨੇ ਦਿੱਲੀ, ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਨੂੰ ਇੱਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ। ਏਅਰ ਕੁਆਲਿਟੀ ਮੈਨੇਜਮੈਂਟ ਅਥਾਰਟੀ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ, ਪਰ ਅਦਾਲਤ ਅਥਾਰਟੀ ਦੀ ਰਿਪੋਰਟ ਤੋਂ ਸੰਤੁਸ਼ਟ ਨਹੀਂ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਸਮੱਸਿਆ ਹਰ ਸਾਲ ਸਾਡੇ ਸਾਹਮਣੇ ਆਉਂਦੀ ਹੈ, ਪਰ ਏਅਰ ਕੁਆਲਿਟੀ ਇੰਡੈਕਸ ਵਿੱਚ ਕੋਈ ਬਦਲਾਅ ਨਹੀਂ ਦੇਖਿਆ ਜਾਂਦਾ ਹੈ। ਅਦਾਲਤ ਵਿੱਚ ਐਮੀਕਸ ਕਿਊਰੀ ਨੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਅਸੀਂ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਕਦਮ ਚੁੱਕੇ ਹਨ ਪਰ ਅੱਜ ਪ੍ਰਦੂਸ਼ਣ ਦਾ ਬੁਰਾ ਹਾਲ ਹੈ। ਕੇਂਦਰ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਥਿਤੀ ਨੂੰ ਲੈ ਕੇ ਇੱਕ ਰਿਪੋਰਟ ਦਾਇਰ ਕੀਤੀ ਗਈ ਹੈ, ਜਿਸ ਵਿੱਚ ਪਿਛਲੇ ਤਿੰਨ ਸਾਲਾਂ ਅਤੇ ਅੱਜ ਦੀ ਮੌਜੂਦਾ ਸਥਿਤੀ ਬਾਰੇ ਦੱਸਿਆ ਗਿਆ ਹੈ। ਪ੍ਰਦੂਸ਼ਣ ਦੇ ਕਾਰਕ ਵੀ ਦੱਸੇ ਗਏ ਹਨ। ਕੇਂਦਰ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਪਰ ਇਹ ਪਿਛਲੇ ਸਾਲ ਨਾਲੋਂ 40 ਫੀਸਦੀ ਘੱਟ ਹੈ।
Punjab Bani 31 October,2023
ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ
ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਜੋਹਰ ਟਰੱਸਟ ਨੂੰ ਲੀਜ਼ 'ਤੇ ਦਿੱਤੀ ਗਈ ਜ਼ਮੀਨ 'ਤੇ ਯੋਗੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ ਲਖਨਊ : ਸਪਾ ਨੇਤਾ ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਫ਼ਰਜ਼ੀ ਸਰਟੀਫਿਕੇਟ ਲਈ ਸਜ਼ਾ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ। ਉੱਤਰ ਪ੍ਰਦੇਸ਼ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਦਿੱਤੀ ਜਾਵੇ। ਮੰਤਰੀ ਮੰਡਲ ਦੇ ਫੈਸਲੇ ਅਨੁਸਾਰ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਮੁਰਤਜ਼ਾ ਹਾਇਰ ਸੈਕੰਡਰੀ ਸਕੂਲ ਦੀ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
Punjab Bani 31 October,2023
ਲੰਡਨ 'ਚ ਚਾਕੂ ਮਾਰ ਕੇ 19 ਸਾਲਾ ਪੰਜਾਬਣ ਕੁੜੀ ਦਾ ਕਤਲ
ਲੰਡਨ 'ਚ ਚਾਕੂ ਮਾਰ ਕੇ 19 ਸਾਲਾ ਪੰਜਾਬਣ ਕੁੜੀ ਦਾ ਕਤਲ - ਸ਼ੱਕ ਦੀ ਸੂਈ ਪਤੀ 'ਤੇ; ਪਿਛਲੇ ਸਾਲ ਸਟੱਡੀ ਵੀਜ਼ਾ 'ਤੇ ਗਈ ਸੀ ਇੰਗਲੈਂਡ ਬਟਾਲਾ : ਕਾਦੀਆਂ ਦੇ ਨੇੜਲੇ ਪਿੰਡ ਜੋਗੀ ਚੀਮਾ ਦੀ ਰਹਿਣ ਵਾਲੀ 19 ਸਾਲਾ ਲੜਕੀ ਮਹਿਕ ਸ਼ਰਮਾ ਪੁੱਤਰੀ ਤਰਲੋਕ ਚੰਦ ਦਾ ਕਰੋਇਡੋਨ (ਲੰਦਨ) ਵਿੱਚ ਉਸ ਦੇ ਘਰ ਦੇ ਅੰਦਰ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਬਾਰੇ ਮ੍ਰਿਤਕਾ ਦੀ ਮਾਂ ਮਧੂ ਬਾਲਾ ਪਤਨੀ ਸਵ ਮਹਿਕ ਸ਼ਰਮਾ ਵਾਸੀ ਜੋਗੀ ਚੀਮਾ ਨੇ ਦੱਸਿਆ ਉਹ ਵਿਧਵਾ ਹੈ। ਉਸ ਦੀ ਬੇਟੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਉਸ ਦੀ ਬੇਟੀ ਬਾਰ੍ਹਵੀਂ ਪਾਸ ਸੀ ਤੇ ਸਟੱਡੀ ਵੀਜ਼ਾ 'ਤੇ 20 ਨਵੰਬਰ 2022 ਨੂੰ ਲੰਡਨ ਗਈ ਸੀ। ਕੁਝ ਮਹੀਨੇ ਪਹਿਲਾਂ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਉਸ ਵੀਜ਼ਾ 'ਤੇ ਉਸ ਕੋਲ ਲੰਡਨ ਚਲਾ ਗਿਆ। ਮਹਿਕ ਸ਼ਰਮਾ ਨੇ ਆਪਣਾ ਸਟੱਡੀ ਤੋਂ ਸਕਿਲਡ ਵਰਕਰ ਵਰਕ ਪਰਮਿਟ 'ਚ ਤਬਦੀਲ ਕਰਵਾ ਲਿਆ ਸੀ। ਇਸ ਸਮੇਂ ਉਹ ਫ਼ੈਬੁਲਸ ਹੋਮ ਕੇਅਰ ਲਿਮਟਿਡ 'ਚ ਕੇਅਰ ਟੇਕਰ ਦੀ ਨੌਕਰੀ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸਾਹਿਲ ਲੰਡਨ ਗਿਆ, ਉਹ ਉਸ ਦੀ ਬੇਟੀ ਨੂੰ ਤੰਗ ਕਰ ਰਿਹਾ ਸੀ। ਉਹ ਸ਼ੱਕੀ ਕਿਸਮ ਦਾ ਵਿਅਕਤੀ ਸੀ ਤੇ ਧਮਕੀਆਂ ਦਿੰਦਾ ਸੀ ਕਿ ਤੇਰਾ ਕਤਲ ਕਰ ਦੇਣਾ ਹੈ। ਪੀੜਤਾ ਨੇ ਦੱਸਿਆ ਕਿ ਉਸ ਦੀ ਬੇਟੀ ਨਾਲ ਅੱਜ ਸੰਪਰਕ ਨਹੀਂ ਹੋ ਰਿਹਾ ਸੀ। ਬਾਅਦ 'ਚ ਲੰਡਨ ਤੋਂ ਕਾਲ ਆਈ ਕਿ ਉਸ ਦੀ ਬੇਟੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਸਬੰਧ 'ਚ ਲੰਡਨ ਪੁਲਿਸ ਨੇ ਇੱਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਧੂ ਬਾਲਾ ਨੇ ਦੱਸਿਆ ਕਿ ਉਸ ਦੇ 23 ਸਾਲਾ ਜਵਾਈ ਸਾਹਿਲ ਸ਼ਰਮਾ ਨੇ ਇਹ ਕਤਲ ਕੀਤਾ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਬੇਟੀ ਦੀ ਦੇਹ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਦੂਜੇ ਪਾਸੇ ਐਸਐਸਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਪਰਿਵਾਰਕ ਮੈਂਬਰਾਂ ਨੂੰ ਜੋ ਵੀ ਸੰਭਵ ਮਦਦ ਹੋਵੇਗੀ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।
Punjab Bani 31 October,2023
ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ
ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਮੁਹਾਲੀ, 31 Oct : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ। ਦਿੱਲੀ ਦੀ ਟੀਮ ਕੁਝ ਸਮਾਂ ਪਹਿਲਾਂ ਹੀ ਮੋਹਾਲੀ ਪਹੁੰਚੀ ਹੈ। ਉਧਰ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
Punjab Bani 31 October,2023
ਸੱਟੇਬਾਜ਼ੀ ਐਪ ਮਾਮਲੇ 'ਚ ਸੰਜੇ ਦੱਤ ਸਮੇਤ 40 ਸਿਤਾਰਿਆਂ 'ਤੇ ਦਰਜ ਐਫਆਈਆਰ
ਸੱਟੇਬਾਜ਼ੀ ਐਪ ਮਾਮਲੇ 'ਚ ਸੰਜੇ ਦੱਤ ਸਮੇਤ 40 ਸਿਤਾਰਿਆਂ 'ਤੇ ਦਰਜ ਐਫਆਈਆਰ ਮੁੰਬਈ , 31 ਅਕਤੂਬਰ 2023 : ਬਾਦਸ਼ਾਹ ਅਤੇ ਸੰਜੇ ਦੱਤ ਦੇ ਖਿਲਾਫ ਐਫਆਈਆਰ: ਹਾਲ ਹੀ ਵਿੱਚ, ਐਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਮਹਾਦੇਵ ਸੱਟੇਬਾਜ਼ੀ ਐਪ ਦੇ ਮਾਮਲੇ ਨੂੰ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ 'ਤੇ ਆਪਣੀ ਪਕੜ ਸਖਤ ਕੀਤੀ ਸੀ। ਇਸ ਮਾਮਲੇ 'ਚ ਰਣਬੀਰ ਕਪੂਰ, ਹੁਮਾ ਕੁਰੈਸ਼ੀ, ਕਪਿਲ ਸ਼ਰਮਾ, ਹਿਨਾ ਖਾਨ ਅਤੇ ਸ਼ਰਧਾ ਕਪੂਰ ਸਮੇਤ ਕਈ ਸਿਤਾਰਿਆਂ ਨੂੰ ਈਡੀ ਨੇ ਸੰਮਨ ਕੀਤਾ ਸੀ। ਹੁਣ ਖਬਰ ਆ ਰਹੀ ਹੈ ਕਿ ਰੈਪਰ ਅਤੇ ਗਾਇਕ ਬਾਦਸ਼ਾਹ ਅਤੇ ਬਾਲੀਵੁੱਡ ਅਭਿਨੇਤਾ ਸੰਜੇ ਦੱਤ ਦੇ ਖਿਲਾਫ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਆਈਪੀਐਲ ਨੂੰ ਫੇਅਰਪਲੇ 'ਤੇ ਪ੍ਰਮੋਟ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਹੈ, ਜੋ ਕਿ ਇਸੇ ਐਪ ਨਾਲ ਸਬੰਧਤ ਇੱਕ ਹੋਰ ਐਪ ਹੈ। ਬਾਦਸ਼ਾਹ ਨੂੰ 30 ਅਕਤੂਬਰ ਯਾਨੀ ਸੋਮਵਾਰ ਨੂੰ ਮਹਾਰਾਸ਼ਟਰ ਦੇ ਸਾਈਬਰ ਦਫ਼ਤਰ ਵਿੱਚ ਦੇਖਿਆ ਗਿਆ ਸੀ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ। ਮੀਡੀਆ ਰਿਪੋਰਟਾਂ ਮੁਤਾਬਕ ਬਾਦਸ਼ਾਹ ਆਨਲਾਈਨ ਸੱਟੇਬਾਜ਼ੀ ਐਪ ਫੇਅਰਪਲੇ ਦੇ ਪ੍ਰਮੋਸ਼ਨ 'ਚ ਲੱਗੇ ਹੋਏ ਹਨ ਅਤੇ ਹੁਣ ਉਹ ਇਸ ਕਾਰਨ ਮੁਸੀਬਤ 'ਚ ਹਨ। ਬਾਦਸ਼ਾਹ ਨੂੰ ਸੱਟੇਬਾਜ਼ੀ ਏਬੀ ਮਾਮਲੇ 'ਚ ਪੁੱਛਗਿੱਛ ਲਈ ਸੰਮਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸੰਜੇ ਦੱਤ ਅਤੇ ਬਾਦਸ਼ਾਹ ਸਮੇਤ 40 ਸਿਤਾਰਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟ 'ਚ ਦੱਸਿਆ ਜਾ ਰਿਹਾ ਹੈ ਕਿ ਫੇਅਰਪਲੇ ਐਪ ਆਈਪੀਐੱਲ ਨੂੰ ਦਿਖਾ ਰਿਹਾ ਸੀ ਹਾਲਾਂਕਿ ਉਸ ਕੋਲ ਇਸ ਤਰ੍ਹਾਂ ਦੀ ਸਟ੍ਰੀਮਿੰਗ ਦੀ ਇਜਾਜ਼ਤ ਨਹੀਂ ਸੀ। ਬਾਦਸ਼ਾਹ ਨੇ ਇਸ ਐਪ ਦਾ ਪ੍ਰਚਾਰ ਕੀਤਾ ਸੀ। ਇਸ ਮਾਮਲੇ 'ਚ ਮਹਾਰਾਸ਼ਟਰ ਪੁਲਸ ਦੇ ਸਾਈਬਰ ਸੈੱਲ ਨੇ ਬਾਦਸ਼ਾਹ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ। ਵਾਇਆਕਾਮ 18 ਕੋਲ ਆਈਪੀਐਲ ਕ੍ਰਿਕਟ ਮੈਚਾਂ ਨੂੰ ਸਟ੍ਰੀਮ ਕਰਨ ਲਈ ਆਈ.ਪੀ.ਆਰ. ਮੀਡੀਆ ਨੈੱਟਵਰਕ ਦਾ ਕਹਿਣਾ ਹੈ ਕਿ 40 ਸਟਾਰਸ ਨੇ ਫੇਅਰਪਲੇ ਐਪ 'ਤੇ ਟੂਰਨਾਮੈਂਟ ਦਾ ਪ੍ਰਚਾਰ ਕੀਤਾ ਸੀ। ਮੀਡੀਆ ਨੈੱਟਵਰਕ ਦੀ ਸ਼ਿਕਾਇਤ 'ਤੇ ਮਹਾਰਾਸ਼ਟਰ ਸਾਈਬਰ ਸੈੱਲ ਨੇ ਫੇਅਰਪਲੇ ਦੇ ਖਿਲਾਫ ਡਿਜੀਟਲ ਕਾਪੀਰਾਈਟ ਦਾ ਮਾਮਲਾ ਦਰਜ ਕੀਤਾ ਹੈ। ਧਿਆਨ ਯੋਗ ਹੈ ਕਿ ਫੇਅਰਪਲੇ ਐਪ ਬੇਟਿੰਗ ਐਪ ਮਹਾਦੇਵ ਨਾਲ ਜੁੜੀ ਹੋਈ ਹੈ। ਇਹ ਮਹਾਦੇਵ ਸੱਟੇਬਾਜ਼ੀ ਐਪ ਉਹੀ ਹੈ ਜਿਸ ਨੂੰ ਸੌਰਭ ਚੰਦਰਾਕਰ ਅਤੇ ਰਵੀ ਉੱਪਲ ਸਾਂਝੇ ਤੌਰ 'ਤੇ ਚਲਾਉਂਦੇ ਹਨ ਅਤੇ ਇਨ੍ਹਾਂ ਦੋਵਾਂ ਦਾ ਨਾਂ ਮਨੀ ਲਾਂਡਰਿੰਗ ਮਾਮਲੇ 'ਚ ਹੈ।
Punjab Bani 31 October,2023
DGP ਗੌਰਵ ਯਾਦਵ ਦੀ ਨਿਯੁਕਤੀ ਨੂੰ CAT ’ਚ ਚੁਣੌਤੀ, ਵੀਕੇ ਭਾਵੜਾ ਨੇ ਕਿਹਾ- UPSC ਨਿਯਮਾਂ ਦੀ ਹੋਈ ਉਲੰਘਣਾ
DGP ਗੌਰਵ ਯਾਦਵ ਦੀ ਨਿਯੁਕਤੀ ਨੂੰ CAT ’ਚ ਚੁਣੌਤੀ, ਵੀਕੇ ਭਾਵੜਾ ਨੇ ਕਿਹਾ- UPSC ਨਿਯਮਾਂ ਦੀ ਹੋਈ ਉਲੰਘਣਾ ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਤੇ ਸਾਬਕਾ ਡੀਜੀਪੀ ਵੀਕੇ ਭਾਵੜਾ (VK Bhawra) ਨੇ ਸੈਂਟਰ ਐਡਮਿਨਿਸਟ੍ਰੇਸ਼ਨ ਟ੍ਰਿਬਿਊਨਲ (CAT) ਚੰਡੀਗੜ੍ਹ ’ਚ ਇਕ ਅਰਜ਼ੀ ਦਾਖ਼ਲ ਕੀਤੀ ਹੈ, ਜਿਸ ’ਚ ਸਾਲ 1992 ਬੈਚ ਦੇ ਆਈਪੀਐੱਸ ਗੌਰਵ ਯਾਦਵ (Gaurav Yadav) ਦੀ ਪੰਜਾਬ ਪੁਲਿਸ (Punjab Police) ਦੇ ਪ੍ਰਮੁੱਖ ਦੇ ਰੂਪ ’ਚ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ। ਭਾਵੜਾ ਫਿਲਹਾਲ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਹਨ। ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਸੋਮਵਾਰ ਯਾਨੀ ਅੱਜ ਹੋਵੇਗੀ। ਅਰਜ਼ੀ ’ਚ ਕੇਂਦਰੀ ਗ੍ਰਹਿ ਮੰਤਾਰਲੇ ਤੇ ਪੰਜਾਬ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। 1987 ਬੈਚ ਦੇ ਆਈਪੀਐੱਸ ਅਧਿਕਾਰੀ ਵੀਕੇ ਭਾਵੜਾ ਵੱਲੋਂ ਦਾਖ਼ਲ ਅਰਜ਼ੀ ’ਚ ਕਿਹਾ ਗਿਆ ਹੈ ਕਿ ਸਰਕਾਰ ਵੱਲੋਂ ਡੀਜੀਪੀ ਨਿਯੁਕਤੀ ’ਚ ਸੰਘ ਲੋਕ ਸੇਵਾ ਕਮਿਸ਼ਨ (UPSC) ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗੌਰਵ ਯਾਦਵ ਪਿਛਲੇ ਡੇਢ ਸਾਲ ਤੋਂ ਕਾਰਜਕਾਰੀ ਡੀਜੀਪੀ ਬਣੇ ਹੋਏ ਹਨ। ਸਰਕਾਰ ਵੱਲੋਂ ਆਰਜ਼ੀ ਡੀਜੀਪੀ ਲਗਾਉਣ ਲਈ ਅਜੇ ਤੱਕ ਯੂਪੀਐੱਸਐੱਸੀ ਨੂੰ ਕੋਈ ਪੈਨਲ ਨਹੀਂ ਭੇਜਿਆ ਗਿਆ। ਸੀਨੀਅਰਤਾ ਦੀ ਗੱਲ ਕੀਤੀ ਜਾਵੇ ਤਾਂ ਵੀਕੇ ਭਾਵੜਾ ਲਿਸਟ ’ਚ ਸੀਨੀਅਰ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਆਈਪੀਐੱਸ ਅਧਿਕਾਰੀ ਮੁਹੰਮਦ ਮੁਸਤਫਾ ਤੇ ਸੁਰੇਸ਼ ਅਰੋੜਾ ਦਾ ਮਾਮਲਾ ਵੀ ਕੈਟ ’ਚ ਗਿਆ ਸੀ। ਕੈਟ ਵੱਲੋਂ ਜਿਹੜਾ ਫ਼ੈਸਲਾ ਦਿੱਤਾ ਗਿਆ ਸੀ ਉਸ ਨੂੰ ਹਾਈ ਕੋਰਟ ਵੱਲੋਂ ਪਲਟ ਦਿੱਤਾ ਗਿਆ ਸੀ। ਬੀਤੇ ਸਾਲ ਡੀਜੀਪੀ ਵੀਕੇ ਭਾਵੜਾ ਦੋ ਮਹੀਨੇ ਦੀ ਛੁੱਟੀ ’ਤੇ ਚਲੇ ਗਏ ਸਨ। ਗ੍ਰਹਿ ਵਿਭਾਗ ਨੂੰ ਲਿਖੇ ਪੱਤਰ ’ਚ ਭਾਵੜਾ ਨੇ ਛੁੱਟੀ ਲੈਣ ਦਾ ਕਾਰਨ ਨਿੱਜੀ ਦੱਸਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਡੀਜੀਪੀ ਦੀ ਸਥਾਈ ਨਿਯੁਕਤੀ ਦੀ ਬਜਾਏ ਕਾਰਜਕਾਰੀ ਡੀਜੀਪੀ ਲਗਾਇਆ। ਅਹੁਦਾ ਖ਼ਾਲੀ ਹੋਣ ਤੋਂ ਬਾਅਦ ਵੀ ਕਰੀਬ ਡੇਢ ਸਾਲ ਤੋਂ ਸੂਬਾ ਸਰਕਾਰ ਵੱਲੋਂ ਨਵੇਂ ਡੀਜੀਪੀ ਦਾ ਪੈਨਲ ਯੂਪੀਐੱਸਸੀ ਨੂੰ ਨਹੀਂ ਭੇਜਿਆ ਗਿਆ। ਉਸ ਸਮੇਂ ਕਾਰਜਕਾਰੀ ਡੀਜੀਪੀ ਲੱਗਣ ਦੀ ਦੌੜ ’ਚ ਹਰਪ੍ਰੀਤ ਸਿੰਘ ਸਿੱਧੂ ਤੇ ਗੌਰਵ ਯਾਦਵ ਦਾ ਨਾਂ ਸਭ ਤੋਂ ਉੱਪਰ ਚੱਲ ਰਿਹਾ ਸੀ। ਗੌਰਵ ਯਾਦਵ ਨੂੰ ਕੁਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਦਾ ਸਪੈਸ਼ਲ ਪਿ੍ਰੰਸੀਪਲ ਸੈਕਟਰੀ ਨਿਯੁਕਤ ਕੀਤਾ ਗਿਆ ਸੀ। ਸਿੱਧੂ ਕੋਲ ਐੱਸਟੀਐੱਫ ਚੀਫ ਦੀ ਕਮਾਨ ਸੀ। ਇਸ ਤੋਂ ਇਲਾਵਾ ਆਈਪੀਐੱਸ ਸ਼ਰਦ ਸੱਤਿਆ ਚੌਹਾਨ, ਸੰਜੀਵ ਕਾਲੜਾ ਵੀ ਦੌੜ ’ਚ ਸ਼ਾਮਿਲ ਸਨ, ਪਰ ਯਾਦਵ ਨੂੰ ਕਾਰਜਕਾਰੀ ਡੀਜੀਪੀ ਲਗਾਇਆ ਗਿਆ।
Punjab Bani 30 October,2023
ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ
ਆਂਧਰਾ ਪ੍ਰਦੇਸ਼ 'ਚ ਦੋ ਟਰੇਨਾਂ ਦੀ ਟੱਕਰ, 9 ਦੀ ਮੌਤ, ਕਈ ਜ਼ਖਮੀ ਪੀਐਮ ਮੋਦੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਆਂਧਰਾ ਪ੍ਰਦੇਸ਼, 30 Oct : ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਨੇੜੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਰੇਲਗੱਡੀ ਇੱਕ ਹੋਰ ਟਰੇਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ। ਵਿਜਿਆਨਗਰਮ ਦੀ ਐਸਪੀ ਦੀਪਿਕਾ ਨੇ ਏਐਨਆਈ ਨੂੰ ਦੱਸਿਆ ਕਿ ਇਸ ਹਾਦਸੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ 10 ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਵਿਸਾਖਾ ਤੋਂ ਰਾਏਗੜਾ ਜਾ ਰਹੀ ਰੇਲਗੱਡੀ ਦੇ ਡੱਬੇ ਕੋਠਾਵਾਲਸਾ (ਐਮ) ਅਲਮੰਡਾ-ਕਾਂਤਕਾਪੱਲੀ ਕੋਲ ਪਟੜੀ ਤੋਂ ਉਤਰ ਗਏ। ਮੌਕੇ 'ਤੇ ਪਹੁੰਚੇ ਅਧਿਕਾਰੀ ਰਾਹਤ ਕਾਰਜਾਂ 'ਚ ਜੁਟੇ ਹੋਏ ਹਨ। ਪੀਐਮ ਮੋਦੀ ਨੇ ਪੀਐਮਐਨਆਰਐਫ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਵਿਜ਼ਿਆਨਗਰਮ ਦੇ ਨੇੜਲੇ ਜ਼ਿਲ੍ਹਿਆਂ ਵਿਸ਼ਾਖਾਪਟਨਮ ਅਤੇ ਅਨਾਕਾਪੱਲੇ ਤੋਂ ਤੁਰੰਤ ਰਾਹਤ ਉਪਾਵਾਂ ਅਤੇ ਵੱਧ ਤੋਂ ਵੱਧ ਐਂਬੂਲੈਂਸਾਂ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ। ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ, ਪੁਲਿਸ ਅਤੇ ਮਾਲ ਸਮੇਤ ਹੋਰ ਸਰਕਾਰੀ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹਨ। ਪੀਐਮਓ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ ਅਤੇ ਅਲਮਾਂਡਾ ਅਤੇ ਕਾਂਤਕੱਪੱਲੀ ਸੈਕਸ਼ਨ ਦੇ ਵਿਚਕਾਰ ਰੇਲਗੱਡੀ ਦੇ ਪਟੜੀ ਤੋਂ ਉਤਰਨ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਜਲਦੀ ਠੀਕ ਹੋਣ ਦੀ ਚਿੰਤਾ ਜ਼ਾਹਰ ਕੀਤੀ ਹੈ। ਉਹਨਾਂ ਨੇ ਜ਼ਖਮੀਆਂ ਦੇ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ।" ਆਂਧਰਾ ਪ੍ਰਦੇਸ਼ ਰੇਲ ਹਾਦਸੇ ਬਾਰੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਏਐਨਆਈ ਨੂੰ ਦੱਸਿਆ, "ਬਚਾਅ ਕਾਰਜ ਜਾਰੀ ਹਨ ਅਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੀਐਮ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੈਂ ਆਂਧਰਾ ਪ੍ਰਦੇਸ਼ ਦੇ ਸੀਐਮ ਵਾਈਐਸ ਜਗਨ ਮੋਹਨ ਰੈੱਡੀ ਨਾਲ ਗੱਲ ਕੀਤੀ ਹੈ।"
Punjab Bani 30 October,2023
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਦਿੱਲੀ, 30 Oct : ਸ਼ਰਾਬ ਘੁਟਾਲੇ ਦੇ ਮੁਲਜ਼ਮ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ 17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸਿਸੋਦੀਆ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜਾਂਚ ਏਜੰਸੀ ਕੋਲ ਇਸ ਪੂਰੇ ਘਟਨਾਕ੍ਰਮ ਵਿੱਚ ਸਿਸੋਦੀਆ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਸਬੂਤ ਨਹੀਂ ਹੈ।
Punjab Bani 30 October,2023
ਦਰਦਨਾਕ ਸੜਕ ਹਾਦਸਾ : ਸਕੂਲ ਬੱਸ-ਵੈਨ ਦੀ ਭਿਆਨਕ ਟੱਕਰ
ਦਰਦਨਾਕ ਸੜਕ ਹਾਦਸਾ : ਸਕੂਲ ਬੱਸ-ਵੈਨ ਦੀ ਭਿਆਨਕ ਟੱਕਰ - 4 ਬੱਚਿਆਂ ਸਣੇ 5 ਦੀ ਮੌਤ, 15 ਗੰਭੀਰ ਜ਼ਖਮੀ ਉੱਤਰ ਪ੍ਰਦੇਸ਼, 30 Oct : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਸੋਮਵਾਰ ਸਵੇਰੇ ਸਕੂਲ ਬੱਸ ਅਤੇ ਸਕੂਲ ਵੈਨ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ 4 ਬੱਚਿਆਂ ਅਤੇ ਵੈਨ ਡਰਾਈਵਰ ਸਮੇਤ 5 ਦੀ ਮੌਤ ਹੋ ਗਈ ਹੈ। ਦੋਵਾਂ ਵਾਹਨਾਂ ‘ਚ ਸਵਾਰ ਕੁੱਲ 15 ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਹਾਦਸੇ ‘ਚ ਜ਼ਖਮੀ ਹੋਏ ਇਕ ਬੱਚੇ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਵੱਲੋਂ ਨਹੀਂ, ਸਗੋਂ ਕਿਸੇ ਹੋਰ ਵੱਲੋਂ ਚਲਾਈ ਜਾ ਰਹੀ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਜ਼ਿਲ੍ਹੇ ਦੇ ਉਸਾਵਾ ਇਲਾਕੇ ਦੇ ਨਵੀਗੰਜ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ‘ਚ ਤੇਜ਼ ਰਫਤਾਰ ਨਾਲ ਜਾ ਰਹੀ ਇਕ ਸਕੂਲ ਬੱਸ ਅਤੇ ਵੈਨ ਦੀ ਆਪਸ ‘ਚ ਟੱਕਰ ਹੋ ਗਈ। ਇਸ ਵਿੱਚ 4 ਬੱਚਿਆਂ ਅਤੇ ਵੈਨ ਚਾਲਕ ਸਮੇਤ 5 ਦੀ ਮੌਤ ਹੋ ਗਈ।ਦੋਵਾਂ ਵਾਹਨਾਂ ਵਿੱਚ ਸਵਾਰ 15 ਬੱਚੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਪੰਜ ਬੱਚਿਆਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਇਸ ਘਟਨਾ ਨਾਲ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।ਵੈਨ ਵਿੱਚ ਕੁੱਲ 20 ਬੱਚੇ ਸਵਾਰ ਸਨ, ਉਹ ਗੰਭੀਰ ਜ਼ਖ਼ਮੀ ਹੋ ਗਏ। ਇੱਕ ਜ਼ਖਮੀ ਬੱਚੇ ਨੇ ਦੱਸਿਆ ਕਿ ਬੱਸ ਨੂੰ ਸਕੂਲ ਦਾ ਡਰਾਈਵਰ ਨਹੀਂ, ਸਗੋਂ ਕੋਈ ਹੋਰ ਚਲਾ ਰਿਹਾ ਸੀ। ਡਰਾਈਵਰ ਬੱਸ ਨੂੰ ਬਹੁਤ ਹੀ ਗਲਤ ਤਰੀਕੇ ਨਾਲ ਚਲਾ ਰਿਹਾ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਢੁੱਕਵੇਂ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
Punjab Bani 30 October,2023
ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ
ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ ਧਮਾਕੇ 'ਚ ਇਕ ਵਿਅਕਤੀ ਦੀ ਮੌਤ, ਅਗਲੇ ਇਕ ਘੰਟੇ 'ਚ ਕਈ ਧਮਾਕੇ ਹੋਏ ਕੇਰਲ, 29 Oct : ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਲਾਮਾਸੇਰੀ ਪੁਲਿਸ ਨੇ ਦੱਸਿਆ ਕਿ ਇੱਥੇ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਕਲਾਮਾਸੇਰੀ ਇਲਾਕੇ 'ਚ ਈਸਾਈਆਂ ਦੀ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਧਮਾਕਿਆਂ ਵੇਲੇ ਮੌਕੇ 'ਤੇ 2000 ਲੋਕ ਮੌਜੂਦ ਸਨ ਜਿਨ੍ਹਾਂ 'ਚੋਂ ਇਕ ਦੀ ਮੌਤ ਹੋਣ ਦੀ ਖ਼ਬਰ ਹੈ। ਕੇਰਲ ਦੇ ਡੀਜੀਪੀ ਡਾਕਟਰ ਸ਼ੇਖ ਦਰਵੇਸ਼ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਧਮਾਕੇ ਇੱਕ IED ਡਿਵਾਇਸ ਦੁਆਰਾ ਕੀਤੇ ਗਏ ਸਨ। ਡੀਜੀਪੀ ਨੇ ਦੱਸਿਆ ਕਿ ਅੱਜ ਸਵੇਰੇ 9:40 ਵਜੇ ਜਮਰਾ ਇੰਟਰਨੈਸ਼ਨਲ ਕਨਵੈਨਸ਼ਨ ਐਂਡ ਐਗਜ਼ੀਬਿਸ਼ਨ ਸੈਂਟਰ ਵਿੱਚ ਧਮਾਕਾ ਹੋਇਆ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 36 ਲੋਕ ਇਲਾਜ ਚਲ ਰਿਹਾ ਹੈ। ਕੇਰਲ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਨੇ ਧਮਾਕਿਆਂ ਵਿੱਚ ਵਰਤੀ ਗਈ ਸਮੱਗਰੀ ਨੂੰ ਇਕੱਠਾ ਕਰਨ ਤੇ ਜਾਂਚ ਕਰਨ ਲਈ ਦਿੱਲੀ ਤੋਂ ਆਪਣੀ ਇੱਕ ਬੰਬ ਨਿਰੋਧਕ ਟੀਮ ਨੂੰ ਕੇਰਲ ਭੇਜਿਆ ਹੈ। ਵਿਦੇਸ਼ ਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਵੀ. ਮੁਰਲੀਧਰਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਘਟਨਾ ਦੇ ਸਬੰਧ ਵਿੱਚ ਪਹਿਲਾਂ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਹ ਘਟਨਾ ਦੀ ਤਹਿ ਤੱਕ ਪਹੁੰਚ ਕੇ ਦੋਸ਼ੀਆਂ ਦਾ ਪਤਾ ਲਗਾ ਲੈਣਗੇ। ਕਲਾਮਾਸੇਰੀ ਸੀਆਈ ਵਿਬਿਨ ਦਾਸ ਨੇ ਦੱਸਿਆ ਕਿ ਪਹਿਲਾ ਧਮਾਕਾ ਸਵੇਰੇ 9 ਵਜੇ ਦੇ ਕਰੀਬ ਹੋਇਆ ਤੇ ਅਗਲੇ ਇਕ ਘੰਟੇ 'ਚ ਕਈ ਧਮਾਕੇ ਹੋਏ। 27 ਅਕਤੂਬਰ ਤੋਂ ਸ਼ੁਰੂ ਹੋਈ ਤਿੰਨ ਰੋਜ਼ਾ ਮੀਟਿੰਗ ਦਾ ਐਤਵਾਰ ਨੂੰ ਆਖਰੀ ਦਿਨ ਸੀ। ਅਧਿਕਾਰੀਆਂ ਅਨੁਸਾਰ ਧਮਾਕੇ ਦੇ ਸਮੇਂ 2,000 ਤੋਂ ਵੱਧ ਲੋਕ ਪ੍ਰਾਰਥਨਾ ਸਭਾ 'ਚ ਸ਼ਾਮਲ ਸਨ।
Punjab Bani 29 October,2023
ਕੇਰਲ 'ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ 'ਚ ਅਮਿਤ ਸ਼ਾਹ, NIA ਤੇ NSG ਨੂੰ ਦਿੱਤੇ ਜਾਂਚ ਦੇ ਹੁਕਮ
ਕੇਰਲ 'ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ 'ਚ ਅਮਿਤ ਸ਼ਾਹ, NIA ਤੇ NSG ਨੂੰ ਦਿੱਤੇ ਜਾਂਚ ਦੇ ਹੁਕਮ ਗ੍ਰਹਿ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ ਪੀਟੀਆਈ : ਕੋਚੀ ਕਨਵੈਨਸ਼ਨ ਸੈਂਟਰ ਧਮਾਕਾ: ਕੇਰਲ ਦੇ ਕੋਚੀ ਵਿਚ ਇਕ ਸੰਮੇਲਨ ਕੇਂਦਰ ਵਿਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਇਸ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 36 ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਇਸ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰਕਤ ਵਿੱਚ ਆ ਗਏ ਹਨ। ਉਨ੍ਹਾਂ ਨੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੀਆਂ ਟੀਮਾਂ ਕੇਰਲ ਭੇਜਣ ਅਤੇ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਦੱਸਿਆ ਕਿ ਐਤਵਾਰ ਸਵੇਰੇ ਕੇਰਲ ਦੇ ਕੋਚੀ ਜ਼ਿਲੇ ਦੇ ਕਲਾਮਾਸੇਰੀ ਇਲਾਕੇ 'ਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਚੱਲ ਰਹੀ ਸੀ। ਇਸ ਦੌਰਾਨ ਕਈ ਧਮਾਕੇ ਹੋਏ। ਕਲਾਮਸੇਰੀ ਸੀਆਈ ਵਿਬਿਨ ਦਾਸ ਨੇ ਦੱਸਿਆ ਕਿ ਪਹਿਲਾ ਧਮਾਕਾ ਸਵੇਰੇ 9 ਵਜੇ ਦੇ ਕਰੀਬ ਹੋਇਆ ਅਤੇ ਅਗਲੇ ਇੱਕ ਘੰਟੇ ਵਿੱਚ ਕਈ ਧਮਾਕੇ ਹੋਏ। ਇਸ ਦੇ ਨਾਲ ਹੀ, ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਨੇ ਧਮਾਕੇ ਵਿੱਚ ਵਰਤੀ ਗਈ ਸਮੱਗਰੀ ਨੂੰ ਇਕੱਠਾ ਕਰਨ ਅਤੇ ਜਾਂਚ ਕਰਨ ਲਈ ਦਿੱਲੀ ਤੋਂ ਆਪਣੀ ਇੱਕ ਬੰਬ ਨਿਰੋਧਕ ਯੂਨਿਟ ਨੂੰ ਕੇਰਲ ਭੇਜਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਬੰਬ ਧਮਾਕੇ ਦੀ ਜਾਂਚ ਲਈ ਇੱਕ ਅਧਿਕਾਰੀ ਸਮੇਤ ਐਨਐਸਜੀ ਦੀ ਅੱਠ ਮੈਂਬਰੀ ਟੀਮ ਕੇਰਲ ਜਾ ਰਹੀ ਹੈ। ਉਨ੍ਹਾਂ ਦੇ ਅੱਜ ਸ਼ਾਮ ਤੱਕ ਬੰਬ ਧਮਾਕੇ ਵਾਲੀ ਥਾਂ 'ਤੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸੀਐਮ ਪਿਨਾਰਾਈ ਵਿਜਯਨ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਸੀ ਅਤੇ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ ਸੀ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਅਸੀਂ ਘਟਨਾ ਸਬੰਧੀ ਵੇਰਵੇ ਇਕੱਠੇ ਕਰ ਰਹੇ ਹਾਂ। ਏਰਨਾਕੁਲਮ ਦੇ ਸਾਰੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ। ਡੀਜੀਪੀ ਮੌਕੇ ’ਤੇ ਜਾ ਰਹੇ ਹਨ। ਅਸੀਂ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ। ਜਾਂਚ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਮਿਲੇਗੀ। ਹੁਣ ਤੱਕ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਘਟਨਾ 'ਚ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਿਨਾਰਾਈ ਵਿਜਯਨ, ਕੇਰਲ ਦੇ ਮੁੱਖ ਮੰਤਰੀ
Punjab Bani 29 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀਵਾਲੀ 'ਤੇ ਸਵਦੇਸ਼ੀ ਸਾਮਾਨ ਖਰੀਦਣ ਦੀ ਅਪੀਲ, ਵੋਕਲ ਫਾਰ ਲੋਕਲ 'ਤੇ ਦਿੱਤਾ ਜ਼ੋਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀਵਾਲੀ 'ਤੇ ਸਵਦੇਸ਼ੀ ਸਾਮਾਨ ਖਰੀਦਣ ਦੀ ਅਪੀਲ, ਵੋਕਲ ਫਾਰ ਲੋਕਲ 'ਤੇ ਦਿੱਤਾ ਜ਼ੋਰ ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 106ਵੇਂ ਐਪੀਸੋਡ ਦੌਰਾਨ ਰਾਸ਼ਟਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਮਨ ਕੀ ਬਾਤ ਪ੍ਰੋਗਰਾਮ ਨੂੰ ਆਲ ਇੰਡੀਆ ਰੇਡੀਓ, ਡੀਡੀ ਨਿਊਜ਼, ਪੀਐਮਓ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਮੋਬਾਈਲ ਐਪਲੀਕੇਸ਼ਨਾਂ ਅਤੇ ਯੂਟਿਊਬ ਚੈਨਲਾਂ ‘ਤੇ ਲਾਈਵ ਪ੍ਰਸਾਰਿਤ ਹੋਇਆ। ਕਨਾਟ ਪਲੇਸ ਦੇ ਖਾਦੀ ਸਟੋਰ ‘ਤੇ ਇਕ ਦਿਨ ਵਿਚ ਹੋਈ ਰਿਕਾਰਡ ਵਿਕਰੀ ਦਾ ਹਵਾਲਾ ਦਿੰਦੇ ਹੋਏ, ਪੀਐਮ ਮੋਦੀ ਨੇ ਵੋਕਲ ਫਾਰ ਲੋਕਲ ਮੁਹਿੰਮ ਨੂੰ ਹੋਰ ਵਧਾਉਣ ਦੀ ਅਪੀਲ ਕੀਤੀ। ਇਸ ਵਾਰ ਵੀ ਉਨ੍ਹਾਂ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ‘ਤੇ ਘਰੇਲੂ ਕਾਰੀਗਰਾਂ ਦੇ ਉਤਪਾਦ ਖਰੀਦਣ ‘ਤੇ ਜ਼ੋਰ ਦਿੱਤਾ।ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਸਾਰਿਆਂ ਨੇ ਗੁਜਰਾਤ ਦੇ ਤੀਰਥ ਸਥਾਨ ਅੰਬਾਜੀ ਮੰਦਰ ਬਾਰੇ ਸੁਣਿਆ ਹੋਵੇਗਾ। ਇੱਥੇ ਗੱਬਰ ਪਹਾੜ ਦੇ ਰਸਤੇ ‘ਤੇ ਤੁਸੀਂ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣਾਂ ਦੀਆਂ ਮੂਰਤੀਆਂ ਵੇਖੋਗੇ। ਕੀ ਤੁਸੀਂ ਜਾਣਦੇ ਹੋ ਇਹਨਾਂ ਮੂਰਤੀਆਂ ਵਿੱਚ ਕੀ ਖਾਸ ਹੈ? ਅਸਲ ‘ਚ ਇਹ ਕਬਾੜ ਤੋਂ ਬਣੀਆਂ ਮੂਰਤੀਆਂ ਹਨ, ਜੋ ਬਹੁਤ ਹੀ ਅਦਭੁਤ ਹਨ। ਅੰਬਾਜੀ ਸ਼ਕਤੀ ਪੀਠ ਵਿਖੇ ਦੇਵੀ ਮਾਂ ਦੇ ਦਰਸ਼ਨਾਂ ਦੇ ਨਾਲ-ਨਾਲ ਇਹ ਮੂਰਤੀਆਂ ਵੀ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।ਪੀਐਮ ਮੋਦੀ ਨੇ ਕਿਹਾ ਕਿ ਇਸ ਤਿਉਹਾਰੀ ਸੀਜ਼ਨ ਵਿੱਚ ਦੇਸ਼ ਵਿੱਚ ਖੇਡਾਂ ਦਾ ਝੰਡਾ ਵੀ ਲਹਿਰਾ ਰਿਹਾ ਹੈ। ਹਾਲ ਹੀ ਵਿਚ ਏਸ਼ੀਅਨ ਖੇਡਾਂ ਤੋਂ ਬਾਅਦ ਪੈਰਾ ਏਸ਼ੀਅਨ ਖੇਡਾਂ ਵਿਚ ਵੀ ਭਾਰਤੀ ਖਿਡਾਰੀਆਂ ਨੇ ਜ਼ਬਰਦਸਤ ਕਾਮਯਾਬੀ ਹਾਸਲ ਕੀਤੀ ਹੈ। ਭਾਰਤ ਨੇ ਇਨ੍ਹਾਂ ਖੇਡਾਂ ਵਿੱਚ 111 ਤਗਮੇ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਮੈਂ ਪੈਰਾ ਏਸ਼ੀਅਨ ਖੇਡਾਂ ਵਿੱਚ ਭਾਗ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਵਧਾਈ ਦਿੰਦਾ ਹਾਂ।ਪੀਐਮ ਮੋਦੀ ਨੇ ਕਿਹਾ ਕਿ 30 ਅਕਤੂਬਰ ਨੂੰ ਗੋਵਿੰਦ ਗੁਰੂ ਜੀ ਦੀ ਜੋਤੀ ਜੋਤ ਦਿਹਾੜਾ ਵੀ ਹੈ। ਗੋਵਿੰਦ ਗੁਰੂ ਜੀ ਦਾ ਸਾਡੇ ਗੁਜਰਾਤ ਅਤੇ ਰਾਜਸਥਾਨ ਦੇ ਕਬਾਇਲੀ ਅਤੇ ਵਾਂਝੇ ਭਾਈਚਾਰਿਆਂ ਦੇ ਜੀਵਨ ਵਿੱਚ ਬਹੁਤ ਵਿਸ਼ੇਸ਼ ਮਹੱਤਵ ਰਿਹਾ ਹੈ। ਮੈਂ ਵੀ ਗੋਵਿੰਦ ਗੁਰੂ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਕਿ ਪੂਰਾ ਦੇਸ਼ 15 ਨਵੰਬਰ ਨੂੰ ਆਦਿਵਾਸੀ ਮਾਣ ਦਿਵਸ ਮਨਾਏਗਾ। ਇਹ ਖਾਸ ਦਿਨ ਭਗਵਾਨ ਬਿਰਸਾ ਮੁੰਡਾ ਦੇ ਜਨਮ ਦਿਨ ਨਾਲ ਜੁੜਿਆ ਹੋਇਆ ਹੈ। ਭਗਵਾਨ ਬਿਰਸਾ ਮੁੰਡਾ ਸਾਡੇ ਸਾਰਿਆਂ ਦੇ ਦਿਲਾਂ ਵਿੱਚ ਵੱਸਦਾ ਹੈ। ਅਸੀਂ ਉਸ ਦੀ ਜ਼ਿੰਦਗੀ ਤੋਂ ਸਿੱਖ ਸਕਦੇ ਹਾਂ ਕਿ ਸੱਚੀ ਹਿੰਮਤ ਕੀ ਹੁੰਦੀ ਹੈ ਅਤੇ ਆਪਣੇ ਦ੍ਰਿੜ੍ਹ ਇਰਾਦੇ ‘ਤੇ ਕਾਇਮ ਰਹਿਣ ਦਾ ਕੀ ਮਤਲਬ ਹੁੰਦਾ ਹੈ।
Punjab Bani 29 October,2023
ਸਰਚ ਆਪਰੇਸ਼ਨ ਦੌਰਾਨ ਚੀਨ ਦਾ ਬਣਿਆ ਡਰੋਨ ਅਤੇ ਹੈਰੋਇਨ ਬਰਾਮਦ
ਸਰਚ ਆਪਰੇਸ਼ਨ ਦੌਰਾਨ ਚੀਨ ਦਾ ਬਣਿਆ ਡਰੋਨ ਅਤੇ ਹੈਰੋਇਨ ਬਰਾਮਦ ਭਿਖੀਵਿੰਡ , 28 ਅਕਤੂਬਰ 2023 : ਹਿੰਦ-ਪਾਕਿਸਤਾਨ ਸਰਹੱਦਾ ਉੱਤੇ ਬੇਸ਼ਕ ਬੀਐਸਐਫ ਦੇ ਜਵਾਨਾਂ ਵੱਲੋਂ ਦਿਨ ਰਾਤ ਸਮੇਂ ਮੁਸ਼ਤੈਦੀ ਨਾਲ ਪਹਿਰਾ ਦਿੱਤਾ ਜਾ ਰਿਹਾ, ਜਦੋਂ ਕਿ ਦੇਸ਼ ਵਿਰੋਧੀ ਤਾਕਤਾਂ ਭਾਰਤ ਨੂੰ ਖੇਰੂ ਖੇਰੂ ਕਰਨ ਲਈ ਅਥਾਹ ਯਤਨ ਕਰ ਰਹੀਆਂ ਹਨ। ਦੱਸਣਯੋਗ ਹੈ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਿਖੇ ਬੀਤੀ ਰਾਤ ਵੇਲੇ ਡਰੋਨ ਆਵਾਜ਼ ਸੁਣਾਈ ਦੇਣ ਤੇ ਬੀਐਸਐਫ ਜਵਾਨਾਂ ਵੱਲੋਂ ਸਾਰੀ ਰਾਤ ਹੀ ਹਰ ਵਿਅਕਤੀ ਉੱਤੇ ਬਾਜ ਅੱਖ ਰੱਖੀ ਜਾ ਰਹੀ ਸੀ । ਇਸ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਬੀਐਸਐਫ ਦੇ ਜਵਾਨਾਂ ਵੱਲੋਂ ਪੁਲਿਸ ਥਾਣਾ ਖਾਲੜਾ ਵਿਖੇ ਸੂਚਿਤ ਕਰਨ ਤੇ ਪੰਜਾਬ ਪੁਲਿਸ ਤੇ ਬੀਐਸਐਫ 103 ਬਟਾਲੀਅਨ ਦੇ ਜਵਾਨਾਂ ਵੱਲੋਂ ਬੀਓਪੀ ਵਾਂ ਤਾਰਾ ਸਿੰਘ ਵਿਖੇ ਸਾਂਝੇ ਤੌਰ ਤੇ ਕੀਤੇ ਗਏ ਸਰਚ ਆਪਰੇਸ਼ਨ ਦੌਰਾਨ ਦਰਵਾਰਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਵਾਂ ਤਾਰਾ ਸਿੰਘ ਪੁਲਿਸ ਥਾਣਾ ਖਾਲੜਾ ਦੇ ਖੇਤ ਵਿੱਚੋਂ ਚੀਨ ਦਾ ਬਣਿਆ ਹੋਇਆ ਡਰੋਨ ਅਤੇ 407 ਗ੍ਰਾਮ ਹੈਰੋਇਨ ਦੇ ਪੈਕੇਟ ਬਰਾਮਦ ਕੀਤਾ ਗਿਆ। ਉਹਨਾਂ ਨੇ ਕਿਹਾ ਬਰਾਮਦ ਡਰੋਨ ਅਤੇ ਹੈਰੋਇਨ ਕੇਸ ਸਬੰਧੀ ਪੁਲਿਸ ਥਾਣਾ ਖਾਲੜਾ ਵਿਖੇ ਮੁਕੱਦਮਾ ਨੰਬਰ 127 ਮਿਤੀ 28/10/23 ਅਧੀਨ 21(ਸੀ) ਐਨਡੀਪੀਐਸ ਐਕਟ ਅਤੇ 10,11,12 ਏਅਰਕ੍ਰਾਫਟ ਐਕਟ 1934 ਦੇ ਤਹਿਤ ਕਾਰਵਾਈ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਤਾਂ ਜੋ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕੀਤਾ ਜਾ ਸਕੇ।
Punjab Bani 28 October,2023
ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ
ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਕਾਰਕੁਨ ਗ੍ਰਿਫਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ ਐਸਏਐਸ ਨਗਰ, 28 Oct ; ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ 'ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ 'ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।
Punjab Bani 28 October,2023
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ -ਮੁੰਬਈ ਪੁਲਿਸ ਨੇ ਦਰਜ ਕੀਤੀ FIR, ਜਾਂਚ ਜਾਰੀ ਮੁੰਬਈ, 28 Oct : ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲਿਸ ਮੁਤਾਬਕ ਈਮੇਲ ਭੇਜਣ ਵਾਲੇ ਨੇ ਮੁਕੇਸ਼ ਅੰਬਾਨੀ ਨੂੰ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਸੀ। ਉਦਯੋਗਪਤੀ ਨੂੰ ਸ਼ੁੱਕਰਵਾਰ ਰਾਤ 8:51 ‘ਤੇ ਇਹ ਈਮੇਲ ਮਿਲੀ। ਇਸ ਮਾਮਲੇ ‘ਚ ਮੁੰਬਈ ਪੁਲਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਮੁੰਬਈ ਪੁਲਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਧਮਕੀ ਸੰਬੰਧੀ ਈਮੇਲ 27 ਅਕਤੂਬਰ ਸ਼ੁੱਕਰਵਾਰ ਨੂੰ ਮਿਲੀ ਸੀ। ਮਾਮਲਾ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਮੁੰਬਈ ਦੇ ਗਾਮਦੇਵੀ ਪੁਲਿਸ ਸਟੇਸ਼ਨ ‘ਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 387 ਅਤੇ 506 (2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਚੱਲ ਰਹੀ ਹੈ। ਨਿਊਜ਼18 ਕੋਲ ਇਸ ਐਫਆਈਆਰ ਦੀ ਕਾਪੀ ਹੈ। ਜਿਸ ਮੁਤਾਬਕ ਧਮਕੀ ਭਰੀ ਈਮੇਲ ਵਿੱਚ ਲਿਖਿਆ ਗਿਆ ਸੀ, ‘ਜੇਕਰ 20 ਕਰੋੜ ਰੁਪਏ ਨਾ ਮਿਲੇ ਤਾਂ ਅਸੀਂ ਤੁਹਾਨੂੰ ਮਾਰ ਦੇਵਾਂਗੇ। ਸਾਡੇ ਕੋਲ ਭਾਰਤ ‘ਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ।’’ ਇਸ ਮਾਮਲੇ ‘ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਤਿਮਾਹੀ ਨਤੀਜੇ ਸ਼ੁੱਕਰਵਾਰ ਨੂੰ ਐਲਾਨੇ ਗਏ ਸਨ। ਜਿਸ ਦੇ ਮੁਤਾਬਕ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ‘ਚ ਰਿਲਾਇੰਸ ਇੰਡਸਟਰੀਜ਼ ਲਿਮਟਿਡ (RIL) ਦਾ ਸ਼ੁੱਧ ਲਾਭ 27 ਫੀਸਦੀ ਦੇ ਉਛਾਲ ਨਾਲ 17,394 ਕਰੋੜ ਰੁਪਏ ਰਿਹਾ। ਕੰਪਨੀ ਨੇ ਕਿਹਾ ਕਿ ਤੇਲ ਅਤੇ ਗੈਸ ਕਾਰੋਬਾਰ ਤੋਂ ਕਮਾਈ ਵਿੱਚ ਵਾਧਾ ਹੋਇਆ ਹੈ ਅਤੇ ਫੈਸ਼ਨ-ਲਾਈਫਸਟਾਈਲ ਖੇਤਰ ਦੇ ਨਾਲ-ਨਾਲ ਕਰਿਆਨੇ ਅਤੇ ਈ-ਕਾਮਰਸ ਵਿੱਚ ਵਾਧਾ ਹੋਇਆ ਹੈ। ਸ਼ੇਅਰ ਬਾਜ਼ਾਰ ਨੂੰ ਦਿੱਤੀ ਗਈ ਜਾਣਕਾਰੀ ‘ਚ ਰਿਲਾਇੰਸ ਨੇ ਕਿਹਾ ਕਿ ਜੁਲਾਈ-ਸਤੰਬਰ 2023 ਦੀ ਤਿਮਾਹੀ ‘ਚ ਉਸ ਦਾ ਸ਼ੁੱਧ ਲਾਭ ਸਾਲਾਨਾ ਆਧਾਰ ‘ਤੇ 27.3 ਫੀਸਦੀ ਵਧ ਕੇ 17,394 ਕਰੋੜ ਰੁਪਏ ਜਾਂ 25.71 ਰੁਪਏ ਪ੍ਰਤੀ ਸ਼ੇਅਰ ਹੋ ਗਿਆ ਹੈ। ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ‘ਚ ਇਹ ਅੰਕੜਾ 13,656 ਕਰੋੜ ਰੁਪਏ ਜਾਂ 19.92 ਰੁਪਏ ਪ੍ਰਤੀ ਸ਼ੇਅਰ ਸੀ। ਕੰਪਨੀ ਨੇ ਕਿਹਾ ਕਿ ਉਸਦੀ ਸੰਚਾਲਨ ਆਮਦਨ 2.34 ਲੱਖ ਕਰੋੜ ਰੁਪਏ ‘ਤੇ ਲਗਭਗ ਸਥਿਰ ਰਹੀ। ਤੇਲ ਤੋਂ ਕੈਮੀਕਲ ਕਾਰੋਬਾਰ ਵਿੱਚ, ਮਜ਼ਬੂਤ ਈਂਧਨ ਅਤੇ ਪੈਟਰੋ ਕੈਮੀਕਲ ਦੀ ਮੰਗ ਅਤੇ ਨਿਰਯਾਤ ‘ਤੇ ਘੱਟ ਵਿੰਡਫਾਲ ਲਾਭ ਟੈਕਸ ਕਾਰਨ ਮਾਲੀਆ ਵਧਿਆ। ਅਰਬਪਤੀ ਮੁਕੇਸ਼ ਅੰਬਾਨੀ ਦੀ ਕੰਪਨੀ ਨੇ ਫੈਸ਼ਨ ਅਤੇ ਜੀਵਨ ਸ਼ੈਲੀ ਦੇ ਨਾਲ-ਨਾਲ ਕਰਿਆਨੇ ਅਤੇ ਖਪਤਕਾਰ ਇਲੈਕਟ੍ਰੋਨਿਕਸ ਸੈਗਮੈਂਟਾਂ ਵਿੱਚ ਚੰਗੀ ਕਾਰਗੁਜ਼ਾਰੀ ਦੇ ਨਾਲ ਪ੍ਰਚੂਨ ਕਾਰੋਬਾਰ ਵਿੱਚ ਵਾਧਾ ਦਰਜ ਕੀਤਾ ਹੈ।
Punjab Bani 28 October,2023
ਹੁਣ ਟਾਟਾ ਗਰੁੱਪ ਭਾਰਤ ਵਿੱਚ ਬਣਾਏਗਾ Apple ਦੇ iPhones, IT ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ
ਹੁਣ ਟਾਟਾ ਗਰੁੱਪ ਭਾਰਤ ਵਿੱਚ ਬਣਾਏਗਾ Apple ਦੇ iPhones, IT ਮੰਤਰੀ ਨੇ ਟਵੀਟ ਕਰ ਦਿੱਤੀ ਜਾਣਕਾਰੀ ਨਵੀਂ ਦਿੱਲੀ: ਟਾਟਾ ਗਰੁੱਪ (TATA Group) ਹੁਣ ਭਾਰਤ 'ਚ ਆਈਫੋਨ (iPhone) ਬਣਾਏਗਾ। ਟਾਟਾ ਗਰੁੱਪ ਨਾਲ ਵਿਸਟ੍ਰੋਨ ਫੈਕਟਰੀ (Wistron Factory) ਨੂੰ ਐਕਵਾਇਰ ਕਰਨ ਦੇ ਸੌਦੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਲੈਕਟ੍ਰਾਨਿਕਸ ਅਤੇ ਤਕਨਾਲੋਜੀ ਮੰਤਰੀ ਰਾਜੀਵ ਚੰਦ੍ਰਸ਼ੇਖਰ (Rajiv Chandershekhar) ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ। ਮੰਤਰੀ ਨੇ ਕਿਹਾ ਕਿ ਟਾਟਾ ਸਮੂਹ ਢਾਈ ਸਾਲਾਂ ਦੇ ਅੰਦਰ ਘਰੇਲੂ ਅਤੇ ਗਲੋਬਲ ਬਾਜ਼ਾਰਾਂ ਲਈ ਭਾਰਤ ਵਿੱਚ ਐਪਲ ਆਈਫੋਨ ਦਾ ਨਿਰਮਾਣ ਸ਼ੁਰੂ ਕਰੇਗਾ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕੀਤਾ ਕਿ ਭਾਰਤ ਨੂੰ ਵਿਸ਼ਵ ਇਲੈਕਟ੍ਰੋਨਿਕਸ ਪਾਵਰ ਬਣਾਉਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਟੀਚੇ ਨੂੰ ਹਾਸਲ ਕਰਨਾ ਚਾਹੁੰਦੇ ਹਾਂ। ਵਿਸਟ੍ਰੋਨ ਦੇ ਸੰਚਾਲਨ ਨੂੰ ਸੰਭਾਲਣ ਲਈ ਟਾਟਾ ਟੀਮ ਨੂੰ ਵਧਾਈ। ਵਿਸਟ੍ਰੋਨ ਫੈਕਟਰੀ ਕਰਨਾਟਕ ਦੇ ਦੱਖਣ-ਪੂਰਬ ਵਿੱਚ ਹੈ। ਰਿਪੋਰਟ ਮੁਤਾਬਕ ਮਾਰਚ 2024 ਤੱਕ ਵਿਸਟ੍ਰੋਨ ਇਸ ਫੈਕਟਰੀ ਤੋਂ ਲਗਭਗ 1.8 ਅਰਬ ਡਾਲਰ ਦੇ ਐਪਲ ਆਈਫੋਨ ਬਣਾਏਗੀ। ਟਾਟਾ ਇਸ ਫੈਕਟਰੀ ਵਿੱਚ ਗਲੋਬਲ ਮਾਰਕੀਟ ਲਈ ਆਈਫੋਨ 15 ਦਾ ਨਿਰਮਾਣ ਕਰੇਗਾ। ਵਿਸਟ੍ਰੋਨ ਫੈਕਟਰੀ ਦਾ ਮੁੱਲ ਲਗਭਗ $600 ਮਿਲੀਅਨ ਹੈ। ਇਸ ਸੌਦੇ ਨੂੰ ਲੈ ਕੇ ਕਰੀਬ ਇੱਕ ਸਾਲ ਤੋਂ ਗੱਲਬਾਤ ਚੱਲ ਰਹੀ ਸੀ। ਇਹ ਫੈਕਟਰੀ ਆਈਫੋਨ 14 ਮਾਡਲਾਂ ਦੇ ਨਿਰਮਾਣ ਲਈ ਜਾਣੀ ਜਾਂਦੀ ਹੈ। ਇਸ ਫੈਕਟਰੀ ਵਿੱਚ 10,000 ਤੋਂ ਵੱਧ ਲੋਕ ਕੰਮ ਕਰਦੇ ਹਨ। ਜੇਕਰ ਰਿਪੋਰਟਾਂ 'ਤੇ ਵਿਸ਼ਵਾਸ ਕੀਤਾ ਜਾਵੇ ਤਾਂ ਵਿਸਟ੍ਰੋਨ ਨੂੰ ਨੁਕਸਾਨ ਹੋ ਰਿਹਾ ਹੈ, ਕਿਉਂਕਿ ਐਪਲ ਦੀਆਂ ਸ਼ਰਤਾਂ ਤਹਿਤ ਕੰਪਨੀ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਸਟ੍ਰੋਨ ਦਾ ਕਹਿਣਾ ਹੈ ਕਿ ਐਪਲ ਫੌਕਸਕਾਨ ਅਤੇ ਪੇਗਟ੍ਰੋਨ ਦੇ ਮੁਕਾਬਲੇ ਜ਼ਿਆਦਾ ਮਾਰਜਿਨ ਚਾਰਜ ਕਰ ਰਿਹਾ ਹੈ। ਇਸ ਦੇ ਨਾਲ ਹੀ ਚੀਨ ਦੇ ਮੁਕਾਬਲੇ ਭਾਰਤ 'ਚ ਵੱਖ-ਵੱਖ ਚੁਣੌਤੀਆਂ ਹਨ, ਜਿਸ ਕਾਰਨ ਭਾਰਤ 'ਚ ਕਰਮਚਾਰੀਆਂ ਨਾਲ ਕੰਮ ਕਰਨਾ ਮੁਸ਼ਕਿਲ ਹੋ ਰਿਹਾ ਹੈ। ਅਜਿਹੇ 'ਚ ਵਿਸਟ੍ਰੋਨ ਆਪਣੀ ਕੰਪਨੀ ਨੂੰ ਵੇਚਣ ਜਾ ਰਹੀ ਹੈ। ਵਿਸਟ੍ਰੋਨ ਨੇ 2008 ਵਿੱਚ ਭਾਰਤੀ ਬਾਜ਼ਾਰ ਵਿੱਚ ਪ੍ਰਵੇਸ਼ ਕੀਤਾ, ਜਦੋਂ ਕੰਪਨੀ ਕਈ ਡਿਵਾਈਸਾਂ ਲਈ ਮੁਰੰਮਤ ਦੀਆਂ ਸਹੂਲਤਾਂ ਪ੍ਰਦਾਨ ਕਰਦੀ ਸੀ। ਇਸ ਤੋਂ ਬਾਅਦ, 2017 ਵਿੱਚ, ਕੰਪਨੀ ਨੇ ਆਪਣੇ ਸੰਚਾਲਨ ਦਾ ਵਿਸਥਾਰ ਕੀਤਾ ਅਤੇ ਐਪਲ ਲਈ ਆਈਫੋਨ ਦਾ ਉਤਪਾਦਨ ਸ਼ੁਰੂ ਕੀਤਾ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਿਸਟ੍ਰੋਨ ਨੇ ਮਾਰਚ 2024 ਤੱਕ ਐਪਲ ਨੂੰ $1.8 ਬਿਲੀਅਨ ਦੇ ਆਈਫੋਨ ਭੇਜਣ ਦਾ ਵਾਅਦਾ ਕੀਤਾ ਹੈ। ਇਸ ਤੋਂ ਇਲਾਵਾ, ਆਈਫੋਨ ਨਿਰਮਾਤਾ ਨੇ ਅਗਲੇ ਸਾਲ ਤੱਕ ਆਪਣੇ ਪਲਾਂਟ ਦੇ ਕਰਮਚਾਰੀਆਂ ਦੀ ਗਿਣਤੀ ਨੂੰ ਤਿੰਨ ਗੁਣਾ ਕਰਨ ਦਾ ਵਾਅਦਾ ਕੀਤਾ ਸੀ।
Punjab Bani 27 October,2023
ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਤੇ 5 ਲੱਖ ਦਾ ਜੁਰਮਾਨਾ
ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਕੈਦ ਤੇ 5 ਲੱਖ ਦਾ ਜੁਰਮਾਨਾ ਇਸੇ ਮਾਮਲੇ 'ਚ ਸੋਨੂੰ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2 ਲੱਖ ਰੁਪਏ ਦਾ ਜੁਰਮਾਨਾ Delhi, 27 Oct : ਗੈਂਗਸਟਰ ਐਕਟ ਮਾਮਲੇ ਵਿੱਚ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਮੁਖਤਾਰ ਅੰਸਾਰੀ 'ਤੇ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸੇ ਮਾਮਲੇ 'ਚ ਸੋਨੂੰ ਯਾਦਵ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਗਾਜ਼ੀਪੁਰ ਕੋਰਟ ਨੇ ਵੀਰਵਾਰ (26 ਅਕਤੂਬਰ) ਨੂੰ ਮਾਫੀਆ ਅਤੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਕਤਲ ਅਤੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਸੀ। ਦੱਸ ਦਈਏ ਕਿ ਸਾਲ 2010 'ਚ ਕਰੰਦਾ ਥਾਣੇ 'ਚ ਦੋ ਮਾਮਲਿਆਂ 'ਚ ਗੈਂਗ ਚਾਰਟ ਬਣਾ ਕੇ ਗੈਂਗਸਟਰ ਐਕਟ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਜਦੋਂਕਿ ਮੁਖ਼ਤਿਆਰ ਅੰਸਾਰੀ ਨੂੰ ਅਸਲ ਕੇਸ ਵਿੱਚ ਬਰੀ ਕਰ ਦਿੱਤਾ ਗਿਆ ਹੈ। ਅਜਿਹੇ 'ਚ ਕੀ ਕਾਰਨ ਹੈ ਕਿ ਅਸਲ ਮਾਮਲੇ 'ਚ ਬਰੀ ਹੋਣ ਦੇ ਬਾਵਜੂਦ ਮੁਖਤਾਰ ਅੰਸਾਰੀ ਨੂੰ ਗੈਂਗਸਟਰ ਐਕਟ ਤਹਿਤ ਸਜ਼ਾ ਦਿੱਤੀ ਜਾ ਰਹੀ ਹੈ। ਇਸ ਮਾਮਲੇ 'ਤੇ ਜਦੋਂ ਗਾਜ਼ੀਪੁਰ ਦੇ ਐਮਪੀ ਵਿਧਾਇਕ ਅਦਾਲਤ ਦੇ ਸਰਕਾਰੀ ਵਕੀਲ ਨੀਰਜ ਸ੍ਰੀਵਾਸਤਵ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੁਖਤਾਰ ਅੰਸਾਰੀ ਨੂੰ ਗਾਜ਼ੀਪੁਰ ਅਦਾਲਤ ਵੱਲੋਂ ਤੀਜੀ ਵਾਰ ਸਜ਼ਾ ਸੁਣਾਈ ਜਾਵੇਗੀ, ਜਿਸ 'ਚ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੋ ਸਕਦੀ ਹੈ। ਅਸਲ ਕੇਸ ਵਿੱਚ ਬਰੀ ਹੋਣ ਅਤੇ ਫਿਰ ਗੈਂਗਸਟਰ ਐਕਟ ਕੇਸ ਵਿੱਚ ਦੋਸ਼ੀ ਪਾਏ ਜਾਣ ਦੇ ਮੁੱਦੇ ’ਤੇ ਸਰਕਾਰੀ ਵਕੀਲ ਨੀਰਜ ਸ੍ਰੀਵਾਸਤਵ ਨੇ ਕਿਹਾ ਸੀ ਕਿ ਗੈਂਗਸਟਰਵਾਦ ਦੀ ਵਿਵਸਥਾ ਕੀਤੀ ਗਈ ਹੈ। ਉਸ ਸਮੇਂ ਤੱਕ ਜਿਨ੍ਹਾਂ ਵੀ ਧਾਰਾਵਾਂ ਅਤੇ ਜੁਰਮਾਂ ਤਹਿਤ ਮੁਲਜ਼ਮਾਂ ’ਤੇ ਮੁਕੱਦਮੇ ਚੱਲਦੇ ਸਨ, ਉਨ੍ਹਾਂ ਕੇਸਾਂ ਵਿੱਚ ਗਵਾਹਾਂ ਦੇ ਦੁਸ਼ਮਣ ਹੋਣ ਕਾਰਨ ਮੁਲਜ਼ਮਾਂ ਦੇ ਡਰ ਕਾਰਨ ਉਹ ਬਰੀ ਹੋ ਜਾਂਦੇ ਸਨ। ਗੈਂਗਸਟਰ ਐਕਟ ਦੀ ਵਿਵਸਥਾ ਇਸ ਲਈ ਲਿਆਂਦੀ ਗਈ ਕਿਉਂਕਿ ਅਸਲ ਵਿੱਚ ਅਪਰਾਧੀ ਅਤੇ ਗੈਂਗ ਚਲਾਉਣ ਵਾਲੇ ਅਤੇ ਉਨ੍ਹਾਂ ਦਾ ਪ੍ਰਭਾਵ ਸਮਾਜ ਵਿੱਚ ਦਹਿਸ਼ਤ ਫੈਲਾਉਂਦਾ ਹੈ। ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸੇ ਲਈ ਗੈਂਗਸਟਰ ਐਕਟ ਦੀ ਵਿਵਸਥਾ ਕੀਤੀ ਗਈ ਸੀ। ਉਸ ਕੇਸ ਵਿੱਚ ਗਵਾਹਾਂ ਦੇ ਵੈਰੀ ਹੋ ਜਾਣ ਕਾਰਨ ਮੁਲਜ਼ਮਾਂ ਨੂੰ ਫਾਇਦਾ ਹੋਇਆ ਸੀ ਪਰ ਗਵਾਹਾਂ ਦੇ ਦੁਸ਼ਮਣ ਕਿਉਂ ਹੋ ਗਏ, ਇਹ ਨਹੀਂ ਕਿਹਾ ਜਾ ਸਕਦਾ। ਜੇਕਰ ਇਸਤਗਾਸਾ ਇਹ ਸਾਬਤ ਕਰਦਾ ਹੈ ਕਿ ਗਵਾਹ ਮੁਲਜ਼ਮਾਂ ਦੇ ਡਰ ਕਾਰਨ ਵਿਰੋਧੀ ਹੋ ਗਿਆ ਹੈ, ਤਾਂ ਉਨ੍ਹਾਂ ਨੂੰ ਇਸ ਕਾਰਨ ਸਜ਼ਾ ਦਿੱਤੀ ਜਾ ਸਕਦੀ ਹੈ।
Punjab Bani 27 October,2023
ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਮੁਨੱਵਰ ਉਨ ਨਿਸਾ ਦਾ ਹੋਇਆ ਦੇਹਾਂਤ
ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਮੁਨੱਵਰ ਉਨ ਨਿਸਾ ਦਾ ਹੋਇਆ ਦੇਹਾਂਤ ਮਲੇਰਕੋਟਲਾ: ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਲਈ ਸੂਬਾ ਸਰਹਿੰਦ ਵਜ਼ੀਰ ਖ਼ਾਨ ਅਤੇ ਮੁਗ਼ਲੀਆ ਸਲਤਨਤ ਦੇ ਹੋਰ ਅਹਿਲਕਾਰਾਂ ਸਾਹਮਣੇ 'ਹਾਅ ਦਾ ਨਾਅਰਾ' ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਨਾਲ ਸੰਬਧਤ ਬੇਗ਼ਮ ਮੁਨੱਵਰ ਉਨ ਨਿਸਾ ਨਹੀਂ ਰਹੇ। ਦੱਸਿਆ ਜਾ ਰਿਹਾ ਕਿ ਬੇਗ਼ਮ ਸਾਹਿਬਾ ਕਈ ਦਿਨਾਂ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸਨ। ਕਈ ਦਿਨ ਤੋਂ ਤਬੀਅਤ ਖ਼ਰਾਬ ਹੋਣ ਦੇ ਚਲਦਿਆਂ ਉਨ੍ਹਾਂ ਅੱਜ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ 'ਚ ਆਪਣੇ ਆਖ਼ਰੀ ਸਾਹ ਲਏ। ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਦੀ ਉਮਰ 100 ਸਾਲਾਂ ਤੋਂ ਉੱਤੇ ਸੀ। ਬੇਗਮ ਮੁਨੱਵਰ ਉਲ ਨਿਸਾ ਨਵਾਬ ਸ਼ੇਰ ਮੁਹੰਮਦ ਖਾਨ ਦੇ ਵੰਸ਼ਜ ਮੁਹੰਮਦ ਇਫਤਿਖਾਰ ਅਲੀ ਖਾਨ ਬਹਾਦੁਰ ਦੀ ਤੀਜੀ ਪਤਨੀ ਸਨ। ਨਵਾਬ ਦੀਆਂ ਪਹਿਲੀਆਂ ਦੋ ਪਤਨੀਆਂ ਨਹੀਂ ਰਹੀਆਂ। ਉਹ ਖ਼ੁਦ ਵੀ 1982 ਵਿੱਚ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਕਿਸੇ ਬੇਗਮ ਤੋਂ ਕੋਈ ਔਲਾਦ ਨਹੀਂ ਸੀ।
Punjab Bani 27 October,2023
ਜਾਸੂਸੀ ਮਾਮਲੇ ਵਿੱਚ ਕਤਰ 'ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ
ਜਾਸੂਸੀ ਮਾਮਲੇ ਵਿੱਚ ਕਤਰ 'ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਸੈਨਿਕਾਂ ਨੂੰ ਸੁਣਾਈ ਮੌਤ ਦੀ ਸਜ਼ਾ Delhi, 26 Oct : ਜਾਸੂਸੀ ਮਾਮਲੇ ਵਿੱਚ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ। ਇਸ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਸੀਂ ਮੌਤ ਦੀ ਸਜ਼ਾ ਦੇ ਫੈਸਲੇ ਤੋਂ ਹੈਰਾਨ ਹਾਂ ਅਤੇ ਅਸੀਂ ਵਿਸਥਾਰਤ ਫੈਸਲੇ ਦੀ ਕਾਪੀ ਦਾ ਇੰਤਜ਼ਾਰ ਕਰ ਰਹੇ ਹਾਂ। ਮੰਤਰਾਲੇ ਨੇ ਕਿਹਾ, "ਅਸੀਂ ਪਰਿਵਾਰਕ ਮੈਂਬਰਾਂ ਅਤੇ ਕਾਨੂੰਨੀ ਟੀਮ ਦੇ ਸੰਪਰਕ ਵਿੱਚ ਹਾਂ ਅਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰ ਰਹੇ ਹਾਂ।" ਅਸੀਂ ਇਸ ਮਾਮਲੇ ਨੂੰ ਬਹੁਤ ਮਹੱਤਵਪੂਰਨ ਮੰਨਦੇ ਹਾਂ ਅਤੇ ਇਸ 'ਤੇ ਨੇੜਿਓ ਨਜ਼ਰ ਰੱਖ ਰਹੇ ਹਾਂ। ਸਾਰੇ ਕੌਂਸਲਰ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ। ਇਸ ਫੈਸਲੇ ਨੂੰ ਕਤਰ ਦੇ ਅਧਿਕਾਰੀਆਂ ਕੋਲ ਵੀ ਉਠਾਇਆ ਜਾਵੇਗਾ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਅੱਠ ਲੋਕ ਕਤਰ ਸਥਿਤ ਅਲ ਦਹਰਾ ਕੰਪਨੀ ਵਿੱਚ ਕੰਮ ਕਰਦੇ ਹਨ। ਦਰਅਸਲ, ਇਹ ਅੱਠ ਭਾਰਤੀ ਪਿਛਲੇ ਸਾਲ ਅਕਤੂਬਰ 2022 ਤੋਂ ਕਤਰ ਵਿੱਚ ਕੈਦ ਹਨ।
Punjab Bani 26 October,2023
ਅਮਰੀਕਾ ਦੇ ਲੂਇਸਟਨ ਸ਼ਹਿਰ 'ਚ ਗੋਲੀਬਾਰੀ 'ਚ 15 ਤੋਂ ਵੱਧ ਮੌਤਾਂ
ਅਮਰੀਕਾ ਦੇ ਲੂਇਸਟਨ ਸ਼ਹਿਰ 'ਚ ਗੋਲੀਬਾਰੀ 'ਚ 15 ਤੋਂ ਵੱਧ ਮੌਤਾਂ Delhi, 26 oct: ਅਮਰੀਕੀ ਸੂਬੇ ਮੇਨੇ ਦੇ ਲੂਇਸਟਨ ਸ਼ਹਿਰ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 16 ਲੋਕ ਮਾਰੇ ਗਏ ਹਨ। ਪੁਲਿਸ ਨੇ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਇੱਕ ਬੰਦੂਕਧਾਰੀ ਖੁੱਲ੍ਹਾ ਘੁੰਮ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਉਹ ਜਿੱਥੇ ਹਨ ਉੱਥੇ ਹੀ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨ ਰਹਿਣ ਲਈ ਕਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਹਮਲਿਆਂ ਦੀ ਜਾਂਚ ਕਰ ਰਹੇ ਹਨ, ਜੋ "ਕਈ ਥਾਵਾਂ" 'ਤੇ ਹੋਏ ਸਨ ਅਤੇ ਉਨ੍ਹਾਂ ਨੇ ਸ਼ੱਕੀ ਦੀ ਇੱਕ ਫੋਟੋ ਵੀ ਜਾਰੀ ਕੀਤੀ ਹੈ। ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਜੋਅ ਬਾਇਡਨ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਐਕਸ ਉੱਤੇ ਇਲਾਕੇ ਦੇ ਪੁਲਿਸ ਨੇ ਲਿਖਿਆ ਹੈ, ‘ਇਲਾਕੇ ਵਿੱਚ ਐਕਟਿਵ ਸ਼ੂਟਰ ਘੁੰਮ ਰਿਹਾ ਹੈ'। ਇਸ ਦੇ ਨਾਲ ਹੀ, ਘੱਟੋ-ਘੱਟ 50 ਲੋਕਾਂ ਦੇ ਜ਼ਖਮੀ ਹੋਣ ਦੀਆਂ ਕਈ ਪਰ ਰਿਪੋਰਟਾਂ ਵੀ ਹਨ, ਹਾਲਾਂਕਿ ਉਨ੍ਹਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਬਿਆਨ ਵਿੱਚ, ਮੇਨੇ ਸਟੇਟ ਪੁਲਿਸ ਨੇ ਕਿਹਾ, "ਲੂਇਸਟਨ ਵਿੱਚ ਇੱਕ ਐਕਟਿਵ ਹਮਲਾਵਰ ਘੁੰਮ ਰਿਹਾ ਹੈ।"ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਿੱਥੇ ਹਨ, ਉੱਥੇ ਹੀ ਰਹਿਣ ਰਹਿਣ। ਕਿਰਪਾ ਕਰਕੇ ਦਰਵਾਜ਼ੇ ਬੰਦ ਕਰਕੇ ਆਪਣੇ ਘਰਾਂ ਅੰਦਰ ਹੀ ਰਹੋ।"
Punjab Bani 26 October,2023
ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ 'ਚ ਧਮਾਕਾ
ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ 'ਚ ਧਮਾਕਾ ਧਮਾਕਾ ਹੋਣ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ ਨੂਹ, 25 Oct : ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਢਿਡਾਰਾ ਬਾਈਪਾਸ ਉਤੇ ਮੰਗਲਵਾਰ ਦੁਪਹਿਰ ਨੂੰ ਸਵਾਰੀਆਂ ਨਾਲ ਭਰੀ ਹਰਿਆਣਾ ਟਰਾਂਸਪੋਰਟ ਵਿਭਾਗ ਦੀ ਬੱਸ ‘ਚ ਧਮਾਕਾ ਹੋਣ ਕਾਰਨ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੇ ਨਾਲ ਹੀ ਬੱਸ ਦੀਆਂ ਸੀਟਾਂ ਨੂੰ ਅੱਗ ਲੱਗ ਗਈ। ਪੂਰੀ ਬੱਸ ਵਿੱਚ ਧੂੰਏਂ ਕਾਰਨ ਸਵਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਡਰਾਈਵਰ ਨੇ ਸਮਝਦਾਰੀ ਨਾਲ ਬੱਸ ਨੂੰ ਮੌਕੇ ‘ਤੇ ਹੀ ਰੋਕ ਲਿਆ ਅਤੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਥਾਨਕ ਲੋਕਾਂ ਨੇ ਵੀ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਬੁਲਾਈ ਅਤੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਬੱਸ ਚਾਲਕ ਆਬਿਦ ਨੇ ਦੱਸਿਆ ਕਿ ਮੰਗਲਵਾਰ ਨੂੰ ਬੱਸ ਧਾਰੂਹੇੜਾ ਤੋਂ ਪਲਵਲ ਜਾ ਰਹੀ ਸੀ। ਤਾਵਡੂ ਦੇ ਢਿਡਾਰਾ ਬਾਈਪਾਸ ‘ਤੇ ਪਹੁੰਚਣ ‘ਤੇ ਇਕ ਸੀਟ ‘ਤੇ ਅਚਾਨਕ ਧਮਾਕਾ ਹੋ ਗਿਆ, ਜਿਸ ‘ਚ ਦੋ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਕ ਯਾਤਰੀ ਦੇ ਕੋਲ ਕੁਝ ਵਿਸਫੋਟਕ ਸਮੱਗਰੀ ਸੀ, ਜਿਸ ਨਾਲ ਅਚਾਨਕ ਧਮਾਕਾ ਹੋ ਗਿਆ। ਰੌਲਾ ਪੈਣ ਕਾਰਨ ਡਰਾਈਵਰ ਨੇ ਮੌਕੇ ’ਤੇ ਬੱਸ ਰੋਕ ਦਿੱਤੀ।ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਦਕਿ ਹਾਦਸੇ ‘ਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ। ਸਥਾਨਕ ਲੋਕਾਂ ਮੁਤਾਬਕ ਦੋਵੇਂ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
Punjab Bani 25 October,2023
ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਲਈ ਖਾਦ ਸਬਸਿਡੀ ਬਾਰੇ ਵੱਡਾ ਫੈਸਲਾ
ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਲਈ ਖਾਦ ਸਬਸਿਡੀ ਬਾਰੇ ਵੱਡਾ ਫੈਸਲਾ Delhi, 25 Oct : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਅੱਜ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ ‘ਚ ਕਿਸਾਨਾਂ ਲਈ ਕਈ ਵੱਡੇ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੋਦੀ ਕੈਬਨਿਟ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਖਾਦਾਂ ‘ਤੇ ਸਬਸਿਡੀ ਮਿਲਦੀ ਰਹੇਗੀ ਅਤੇ ਸਰਕਾਰ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪੈਣ ਦੇਵੇਗੀ। ਕੈਬਨਿਟ ਮੀਟਿੰਗ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਮੀਟਿੰਗ ਹੋਈ, ਜਿਸ ‘ਚ ਫੈਸਲਾ ਲਿਆ ਗਿਆ ਕਿ ਖਾਦਾਂ ਦੀਆਂ ਕੀਮਤਾਂ ‘ਤੇ ਕੋਈ ਅਸਰ ਨਹੀਂ ਪਵੇਗਾ। NBS ਤਹਿਤ ਕਿਸਾਨਾਂ ਨੂੰ ਰਿਆਇਤੀ ਕੀਮਤਾਂ ‘ਤੇ ਖਾਦ ਮਿਲਦੀ ਰਹੇਗੀ ਅਤੇ ਯੂਰੀਆ ਦੀਆਂ ਕੀਮਤਾਂ ‘ਚ ਇਕ ਪੈਸਾ ਵੀ ਵਾਧਾ ਨਹੀਂ ਹੋਵੇਗਾ। ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਇੱਕ ਵਾਰ ਫਿਰ ਕਿਸਾਨ ਪੱਖੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੌਮਾਂਤਰੀ ਮੰਡੀ ਵਿੱਚ ਵਧ ਰਹੀਆਂ ਕੀਮਤਾਂ ਦਾ ਦੇਸ਼ ਵਿੱਚ ਕਿਸਾਨਾਂ ਉਤੇ ਕੋਈ ਅਸਰ ਨਹੀਂ ਪਵੇਗਾ। ਸਾਲ 2021 ਤੋਂ ਹੀ ਸਬਸਿਡੀ ਦੀ ਦਰ ਇਸ ਤਰ੍ਹਾਂ ਤੈਅ ਕੀਤੀ ਜਾਂਦੀ ਹੈ ਕਿ ਕਿਸਾਨਾਂ ‘ਤੇ ਵਧਦੀਆਂ ਕੀਮਤਾਂ ਦਾ ਬੋਝ ਨਾ ਪਵੇ। ਕਿਸਾਨਾਂ ਨੂੰ ਇੱਕ ਰੁਪਇਆ ਵੀ ਜ਼ਿਆਦਾ ਨਹੀਂ ਦੇਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਯੂਰੀਆ ਦੀ ਕੀਮਤ ਵਿੱਚ ਇੱਕ ਰੁਪਏ ਦਾ ਵਾਧਾ ਨਹੀਂ ਹੋਵੇਗਾ ਅਤੇ Mop 45 ਰੁਪਏ ਪ੍ਰਤੀ ਥੈਲਾ ਘੱਟ ਮਿਲੇਗਾ। ਯੂਰੀਆ ਅਤੇ ਡੀਏਪੀ ਪਿਛਲੀ ਕੀਮਤ ‘ਤੇ ਹੀ ਮਿਲਦੀ ਰਹੇਗੀ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ-ਐਕਸਲਰੇਟਿਡ ਇਰੀਗੇਸ਼ਨ ਬੈਨੀਫਿਟ ਪ੍ਰੋਗਰਾਮ (PMKSY-AIBP) ਦੇ ਤਹਿਤ ਉਤਰਾਖੰਡ ਦੇ ਜਮਰਾਣੀ ਡੈਮ ਬਹੁਮੰਤਵੀ ਪ੍ਰੋਜੈਕਟ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਉੱਤਰਾਖੰਡ ਅਤੇ ਯੂਪੀ ਨੂੰ ਇਸ ਦਾ ਫਾਇਦਾ ਹੋਵੇਗਾ।
Punjab Bani 25 October,2023
ਰੂਸੀ ਰਾਸ਼ਟਰਪਤੀ ਪੂਤਨਿ ਨੂੰ ਦਿਲ ਦਾ ਦੌਰਾ ਪੈਣ ਦੀ ‘ਅਫ਼ਵਾਹ’
ਰੂਸੀ ਰਾਸ਼ਟਰਪਤੀ ਪੂਤਨਿ ਨੂੰ ਦਿਲ ਦਾ ਦੌਰਾ ਪੈਣ ਦੀ ‘ਅਫ਼ਵਾਹ’ ਮਾਸਕੋ, 24 ਅਕਤੂਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਨਿ ਨੂੰ ਕਥਿਤ ਤੌਰ ‘ਤੇ ਦਿਲ ਦਾ ਦੌਰਾ ਪਿਆ ਅਤੇ ਉਹ ਮਾਸਕੋ ਦੇ ਆਪਣੇ ਨਿੱਜੀ ਅਪਾਰਟਮੈਂਟ ਵਿੱਚ ਫਰਸ਼ ‘ਤੇ ਡਿੱਗੇ ਮਿਲੇ। ਸੂਤਰਾਂ ਮੁਤਾਬਕ ਰੂਸੀ ਨੇਤਾ ਨੂੰ ਬੈੱਡਰੂਮ ਦੇ ਫਰਸ਼ ‘ਤੇ ਗਾਰਡਾਂ ਨੇ ਦੇਖਿਆ ਤੇ ਡਾਕਟਰਾਂ ਨੂੰ ਤੁਰੰਤ ਬੁਲਾਇਆ। ਉਨ੍ਹਾਂ ਨੇ ਬਾਅਦ ਵਿੱਚ 71 ਸਾਲਾ ਬਜ਼ੁਰਗ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ। ਸੂਤਰਾਂ ਮੁਤਾਬਕ ਪੂਤਨਿ ਨੂੰ ਫਿਰ ਅਪਾਰਟਮੈਂਟ ਵਿੱਚ ਬਣੀ ਵਿਸ਼ੇਸ਼ ਮੈਡੀਕਲ ਸਹੂਲਤ ਵਿੱਚ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੂਤਨਿ ਦੀ ਸਿਹਤ ਬਾਰੇ ਅਜਿਹੀਆਂ ਖ਼ਬਰਾਂ ਕਈ ਵਾਰ ਆਈਆਂ ਪਰ ਸਾਰੀਆਂ ਅਫਵਾਹ ਨਿਕਲੀਆਂ।
Punjab Bani 24 October,2023
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਸਤਰ ਪੂਜਾ ਕੀਤੀ ਅਤੇ ਜਵਾਨਾਂ ਦੇ ਨਾਲ ਦੁਸਹਿਰਾ ਮਨਾਇਆ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਸਤਰ ਪੂਜਾ ਕੀਤੀ ਅਤੇ ਜਵਾਨਾਂ ਦੇ ਨਾਲ ਦੁਸਹਿਰਾ ਮਨਾਇਆ ਅਰੁਣਾਚਲ ਪ੍ਰਦੇਸ਼, 24 Oct : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਸ਼ਸਤਰ ਪੂਜਾ ਕੀਤੀ ਅਤੇ ਫੌਜ ਦੇ ਜਵਾਨਾਂ ਦੇ ਨਾਲ ਫੌਜੀ ਸਥਾਨ ‘ਤੇ ਦੁਸਹਿਰਾ ਮਨਾਇਆ। ਰਾਜਨਾਥ ਸਿੰਘ ਨੇ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨਾਲ ਮਿਲ ਕੇ ਅਰੁਣਾਚਲ ਪ੍ਰਦੇਸ਼ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) ਦੇ ਨਾਲ ਭਾਰਤ ਦੀ ਫੌਜੀ ਤਿਆਰੀਆਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਅਟੁੱਟ ਵਚਨਬੱਧਤਾ ਅਤੇ ਬੇਮਿਸਾਲ ਸਾਹਸ ਨਾਲ ਸਰਹੱਦ ਦੀ ਰਾਖੀ ਕਰਨ ਲਈ ਫੌਜਾਂ ਦੀ ਪ੍ਰਸ਼ੰਸਾ ਕੀਤੀ। ਬਮ-ਲਾ ਅਤੇ ਕਈ ਹੋਰ ਫਾਰਵਰਡ ਪੋਸਟਾਂ ਦਾ ਦੌਰਾ ਕਰਨ ਤੋਂ ਬਾਅਦ ਸੈਨਿਕਾਂ ਨਾਲ ਗੱਲਬਾਤ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਮੌਜੂਦਾ ਆਲਮੀ ਸਥਿਤੀ ਦੇ ਮੱਦੇਨਜ਼ਰ ਦੇਸ਼ ਦੇ ਸੁਰੱਖਿਆ ਉਪਕਰਨਾਂ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਰਾਜਨਾਥ ਸਿੰਘ ਨੇ ਅਸਲ ਕੰਟਰੋਲ ਰੇਖਾ (LAC) ਦੇ ਨਾਲ ਇੱਕ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਥਾਨ ‘ਤੇ ਸੈਨਿਕਾਂ ਦੇ ਨਾਲ ਦੁਸਹਿਰਾ ਅਜਿਹੇ ਸਮੇਂ ਮਨਾਇਆ ਜਦੋਂ ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਕੁਝ ਝਗੜਿਆਂ ਵਾਲੇ ਸਥਾਨਾਂ ‘ਤੇ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਅੜਿੱਕੇ ਵਿੱਚ ਹਨ। ਰੱਖਿਆ ਮੰਤਰੀ ਨੇ ਤਵਾਂਗ ਵਾਰ ਮੈਮੋਰੀਅਲ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਚੀਨ ਨਾਲ 1962 ਦੀ ਜੰਗ ਦੌਰਾਨ ਮਹਾਨ ਬਲੀਦਾਨ ਦੇਣ ਵਾਲੇ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਰਧਾਂਜਲੀ ਦਿੱਤੀ। ਤਵਾਂਗ ਬੁੱਧ ਧਰਮ ਦਾ ਕੇਂਦਰ ਹੈ ਅਤੇ ਮਹੱਤਵਪੂਰਨ ਰਣਨੀਤਕ ਮਹੱਤਵ ਵਾਲਾ ਪ੍ਰਮੁੱਖ ਖੇਤਰ ਹੈ। ਭਾਰਤ ਪਿਛਲੇ ਕੁਝ ਸਾਲਾਂ ਵਿੱਚ ਇਸ ਖੇਤਰ ਵਿੱਚ ਫੌਜੀ ਬੁਨਿਆਦੀ ਢਾਂਚੇ ਨੂੰ ਵਧਾ ਰਿਹਾ ਹੈ। ਪਿਛਲੇ ਸਾਲ 9 ਦਸੰਬਰ ਨੂੰ ਤਵਾਂਗ ਸੈਕਟਰ ਦੇ ਯਾਂਗਤਸੇ ‘ਚ LAC ‘ਤੇ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਾਲੇ ਝੜਪ ਹੋਈ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰੱਖਿਆ ਉਪਕਰਨਾਂ ਦੇ ਸਵਦੇਸ਼ੀ ਉਤਪਾਦਨ ਰਾਹੀਂ ਦੇਸ਼ ਦੀ ਫੌਜੀ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, ‘ਜਿਸ ਤਰ੍ਹਾਂ ਤੁਸੀਂ ਔਖੇ ਹਾਲਾਤਾਂ ‘ਚ ਸਰਹੱਦ ਦੀ ਰਾਖੀ ਕਰ ਰਹੇ ਹੋ, ਉਸ ਦੀ ਸ਼ਲਾਘਾ ਨਹੀਂ ਕੀਤੀ ਜਾ ਸਕਦੀ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਦੇਸ਼ ਦੇ ਲੋਕਾਂ ਨੂੰ ਤੁਹਾਡੇ ‘ਤੇ ਮਾਣ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਔਖੇ ਹਾਲਾਤਾਂ ਵਿੱਚ ਸਰਹੱਦਾਂ ਦੀ ਰਾਖੀ ਕਰਦੇ ਹੋਏ ਅਤੇ ਦੇਸ਼ ਅਤੇ ਇਸਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੈਨਿਕਾਂ ਦੀ ‘ਮਜ਼ਬੂਤ ਭਾਵਨਾ, ਅਟੁੱਟ ਵਚਨਬੱਧਤਾ ਅਤੇ ਬੇਮਿਸਾਲ ਸਾਹਸ’ ਲਈ ਧੰਨਵਾਦ ਪ੍ਰਗਟਾਇਆ।
Punjab Bani 24 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਅਮਿਤ ਸ਼ਾਹ ਨੇ ਭਾਰਤ ਦੇ ਸੁਰੱਖਿਆ ਉਪਕਰਨਾਂ ਨੂੰ ਵਧਾਉਣ ਅਤੇ ਸਹਿਕਾਰੀ ਖੇਤਰ ਨੂੰ ਹੋਰ ਵਿਕਸਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦੇ ਕੇ ਇੱਕ ਸ਼ਾਨਦਾਰ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ- ਮੋਦੀ ਨਵੀਂ ਦਿੱਲੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਕਿਹਾ ਕਿ ‘…ਅਮਿਤ ਸ਼ਾਹ ਨੇ ਭਾਰਤ ਦੇ ਸੁਰੱਖਿਆ ਉਪਕਰਨਾਂ ਨੂੰ ਵਧਾਉਣ ਅਤੇ ਸਹਿਕਾਰੀ ਖੇਤਰ ਨੂੰ ਹੋਰ ਵਿਕਸਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦੇ ਕੇ ਇੱਕ ਸ਼ਾਨਦਾਰ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ ਹੈ। ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਨੇਤਾਵਾਂ ਨੇ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਥੇ ਹੀ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਅਹਿਮਦਾਬਾਦ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਨਮ ਦਿਨ ਦੇ ਮੌਕੇ ‘ਤੇ ਆਯੋਜਿਤ ਰੁੱਖ ਲਗਾਉਣ ਦੇ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਅਮਿਤ ਸ਼ਾਹ ਨੂੰ ਵਧਾਈ ਦਿੰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਹ ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਬਣਾਈ ਰੱਖਣ ਵਿੱਚ ਬਹੁਤ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੇ ਹਨ। ਆਪਣੀ ਮਿਹਨਤ, ਦ੍ਰਿੜ ਇਰਾਦੇ ਅਤੇ ਇੱਛਾ ਸ਼ਕਤੀ ਦੇ ਬਲ ‘ਤੇ ਉਹ ਦੇਸ਼ ਅਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾ ਰਹੇ ਹਨ। ਪ੍ਰਮਾਤਮਾ ਉਨ੍ਹਾਂ ਨੂੰ ਤੰਦਰੁਸਤ ਰੱਖੇ ਅਤੇ ਲੰਬੀ ਉਮਰ ਦੇਵੇ। ਉਥੇ ਹੀ ਜੇਪੀ ਨੱਡਾ ਨੇ ਕਿਹਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਰਾਸ਼ਟਰ ਪ੍ਰਤੀ ਤੁਹਾਡਾ ਬੇਮਿਸਾਲ ਸਮਰਪਣ, ਸਖ਼ਤ ਮਿਹਨਤ ਅਤੇ ਸੰਗਠਨਾਤਮਕ ਹੁਨਰ ਸਾਡੇ ਸਾਰੇ ਭਾਜਪਾ ਵਰਕਰਾਂ ਲਈ ਪ੍ਰੇਰਨਾ ਸਰੋਤ ਹਨ। ਮੈਨੂੰ ਪੂਰਾ ਭਰੋਸਾ ਹੈ ਕਿ ਤੁਹਾਡੀ ਸ਼ਾਨਦਾਰ ਅਗਵਾਈ ਸਾਡੇ ਸੰਗਠਨ ਨੂੰ ਹਮੇਸ਼ਾ ਮਜ਼ਬੂਤ ਕਰੇਗੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਤੰਦਰੁਸਤ ਰਹੋ ਅਤੇ ਲੰਬੀ ਉਮਰ ਕਰੋ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਯੋਗੀ ਆਦਿਤਿਆਨਾਥ ਨੇ ਕਿਹਾ, ‘ਮਾਨਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ, ਜੋ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਜਥੇਬੰਦਕ ਹੁਨਰ ਦੀ ਇੱਕ ਆਦਰਸ਼ ਮਿਸਾਲ ਹਨ, ਇੱਕ ਪ੍ਰਸਿੱਧ ਜਨਤਕ ਨੇਤਾ, ਜੋ ਦੇਸ਼ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਲਗਾਤਾਰ ਲੱਗੇ ਹੋਏ ਹਨ। ਅਤੇ ਜੋ ਲਗਾਤਾਰ ਸਹਿਯੋਗ ਰਾਹੀਂ ਖੁਸ਼ਹਾਲੀ ਦੀ ਭਾਵਨਾ ਨੂੰ ਲਾਗੂ ਕਰ ਰਿਹਾ ਹੈ। ਮੈਂ ਭਗਵਾਨ ਸ਼੍ਰੀ ਰਾਮ ਨੂੰ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ। ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦਿਲੋਂ ਸ਼ੁਭਕਾਮਨਾਵਾਂ। ਰਾਸ਼ਟਰ ਦੀ ਤਰੱਕੀ ਲਈ ਤੁਹਾਡੀ ਲਗਨ ਅਤੇ ਜਨਤਾ ਦੀ ਸੇਵਾ ਕਰਨ ਦਾ ਸਮਰਪਣ ਪ੍ਰੇਰਨਾਦਾਇਕ ਹੈ। ਮੈਂ ਕਾਮਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਖੁਸ਼ਹਾਲ, ਸਿਹਤਮੰਦ ਅਤੇ ਲੰਬੀ ਉਮਰ ਹੋਵੇ।
Punjab Bani 22 October,2023
ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ
ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਬਠਿੰਡਾ, 22 ਅਕਤੂਬਰ 2023: ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੂੰ 23 ਅਕਤੂਬਰ ਸਵੇਰੇ 10.30 ਵਜੇ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋਣ ਲਈ ਇੱਕ ਵਾਰ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਹੈ। ਹਾਲਾਂਕਿ ਇਸ ਮੁੱਦੇ ਤੇ ਅਧਿਕਾਰੀ ਕੁੱਝ ਬੋਲਣ ਨੂੰ ਤਿਆਰ ਨਹੀਂ ਪਰ ਸੂਤਰਾਂ ਨੇ ਸੰਮਣ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ ਇਹ ਵੀ ਹਾਲੇ ਤੱਕ ਭੇਦ ਹੀ ਬਣਿਆ ਹੋਇਆ ਹੈ। ਸਾਬਕਾ ਵਿੱਤ ਮੰਤਰੀ ਦਾ ਮੋਬਾਇਲ ਫੋਨ ਬੰਦ ਆ ਰਿਹਾ ਹੈ। ਕਥਿਤ ਬੇਨਿਯਮੀਆਂ ਰਾਹੀਂ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਹੈ ਪਰ ਜਾਂਚ ਟੀਮ ਸਾਬਕਾ ਵਿੱਤ ਮੰਤਰੀ ਤੋਂ ਹੋਰ ਜਿਆਦਾ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ’ਚ ਨਾਮਜਦ ਮੁਲਜਮਾਂ ਕੋਲੋਂ ਪੁੱਛਗਿੱਛ ਦੌਰਾਨ ਵਿਜੀਲੈਂਸ ਦੇ ਹੱਥ ਕਈ ਅਹਿਮ ਤੱਥ ਲੱਗੇ ਹਨ, ਜਿਸ ਕਰ ਕੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਬੀਤੀ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਵਿੱਤ ਮੰਤਰੀ ਅਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਮੌਜੂਦਾ ਭਾਰਤੀ ਜਨਤਾ ਪਾਰਟੀ ਆਗੂ ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ, ਕਾਰੋਬਾਰੀ ਰਾਜੀਵ ਕੁਮਾਰ ਵਿਕਾਸ ਕੁਮਾਰ ਅਤੇ ਸ਼ਰਾਬ ਦੇ ਠੇਕੇਦਾਰ ਦੇ ਮੁਲਾਜਮ ਅਮਨਦੀਪ ਸਿੰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਕੀਤਾ ਸੀ।
Punjab Bani 22 October,2023
ਕਾਂਗਰਸ ਨੇ ਜਾਰੀ ਕੀਤੀ 33 ਉਮੀਦਵਾਰਾਂ ਦੀ ਪਹਿਲੀ ਸੂਚੀ, ਗਹਲੋਤ-ਪਾਇਲਟ ਸਮੇਤ ਕਈ ਨਾਂ ਸ਼ਾਮਲ
ਕਾਂਗਰਸ ਨੇ ਜਾਰੀ ਕੀਤੀ 33 ਉਮੀਦਵਾਰਾਂ ਦੀ ਪਹਿਲੀ ਸੂਚੀ, ਗਹਲੋਤ-ਪਾਇਲਟ ਸਮੇਤ ਕਈ ਨਾਂ ਸ਼ਾਮਲ ਜੈਪੁਰ : ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਲੜੀ ਵਿੱਚ ਇਸ ਨੇ ਸ਼ਨੀਵਾਰ ਨੂੰ 33 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਮੁੱਖ ਮੰਤਰੀ ਅਸ਼ੋਕ ਗਹਲੋਤ, ਸਚਿਨ ਪਾਇਲਟ ਤੇ ਸੀਪੀ ਜੋਸ਼ੀ ਦੇ ਨਾਂ ਵੀ ਸ਼ਾਮਲ ਹਨ। ਕਾਂਗਰਸ ਵੱਲੋਂ ਜਾਰੀ ਸੂਚੀ ਅਨੁਸਾਰ ਸੀਐੱਮ ਅਸ਼ੋਕ ਗਹਲੋਤ ਨੂੰ ਸਦਰਪੁਰਾ ਤੋਂ, ਸਚਿਨ ਪਾਇਲਟ ਨੂੰ ਟੋਂਕ ਤੋਂ, ਸੀਪੀ ਜੋਸ਼ੀ ਨੂੰ ਨਾਥਦੁਆਰਾ ਤੋਂ, ਦਿਵਿਆ ਮਦੇਰਨਾ ਨੂੰ ਓਸੀਆਂ ਤੋਂ, ਗੋਵਿੰਦ ਸਿੰਘ ਡੋਟਾਸਰਾ ਨੂੰ ਲਕਸ਼ਮਣਗੜ੍ਹ ਤੋਂ ਤੇ ਕ੍ਰਿਸ਼ਨਾ ਪੂਨੀਆ ਨੂੰ ਸਾਦੁਲਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਦੀ ਪਹਿਲੀ ਸੂਚੀ ਅਨੁਸਾਰ ਨੌਹਰ ਤੋਂ ਅਮਿਤ ਚਚਾਨ, ਕੋਲਾਇਤ ਤੋਂ ਭੰਵਰ ਸਿੰਘ ਭਾਟੀ, ਸੁਜਾਨਗੜ੍ਹ ਤੋਂ ਮਨੋਜ ਮੇਘਵਾਲ, ਮੰਡਵਾ ਤੋਂ ਰੀਟਾ ਚੌਧਰੀ, ਵਿਰਾਟਨਗਰ ਤੋਂ ਇੰਦਰਜੀਤ ਸਿੰਘ ਗੁਰਜਰ, ਮਾਲਵੀਆ ਨਗਰ ਤੋਂ ਡਾ: ਅਰਚਨਾ ਸ਼ਰਮਾ ਤੇ ਪੁਸ਼ਪੇਂਦਰ ਭਾਰਦਵਾਜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੰਡਾਵਰ ਤੋਂ ਲਲਿਤ ਕੁਮਾਰ ਯਾਦਵ, ਅਲਵਰ ਦਿਹਾਤੀ ਤੋਂ ਟਿਕਰਾਮ ਜੂਲੀ, ਸੀਕਰਾਈ ਤੋਂ ਮਮਤਾ ਭੁਪੇਸ਼, ਸਵਾਈ ਮਾਧੋਪੁਰ ਤੋਂ ਦਾਨਿਸ਼ ਅਬਰਾਰ, ਲਾਡਨੂਨ ਤੋਂ ਮੁਕੇਸ਼ ਭਕਾਰ, ਡਿਡਵਾਨਾ ਤੋਂ ਚੇਤਨ ਸਿੰਘ ਚੌਧਰੀ ਤੇ ਜੈਲ ਤੋਂ ਮੰਜੂ ਦੇਵੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ਅਨੁਸਾਰ ਡਿਗਾਨਾ ਤੋਂ ਵਿਜੇਪਾਲ ਮਿਰਧਾ, ਜੋਧਪੁਰ ਤੋਂ ਮਨੀਸ਼ਾ ਪਨਵਾਰ, ਲੂਨੀ ਤੋਂ ਮਹਿੰਦਰ ਵਿਸ਼ਨੋਈ, ਵੱਲਭਨਗਰ ਤੋਂ ਪ੍ਰੀਤੀ ਗਜੇਂਦਰ ਸਿੰਘ, ਕੁਸ਼ਲਗੜ੍ਹ ਤੋਂ ਰਮੀਲਾ ਖਾਡੀਆ, ਪ੍ਰਤਾਪਗੜ੍ਹ ਤੋਂ ਰਾਮਲਾਲ ਮੀਨਾ ਤੇ ਮੰਡਲਗੜ੍ਹ ਤੋਂ ਵਿਵੇਕ ਧਾਕੜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Punjab Bani 21 October,2023
ਪਰਲ ਗਰੁੱਪ ਦੀਆਂ ਨਾਜਾਇਜ਼ ਜਾਇਦਾਦਾਂ ਉੱਪਰ ਚੱਲਿਆ ਸਰਕਾਰ ਦਾ ਪੀਲਾ ਪੰਜਾ
ਪਰਲ ਗਰੁੱਪ ਦੀਆਂ ਨਾਜਾਇਜ਼ ਜਾਇਦਾਦਾਂ ਉੱਪਰ ਚੱਲਿਆ ਸਰਕਾਰ ਦਾ ਪੀਲਾ ਪੰਜਾ ਬਠਿੰਡਾ: ਬਠਿੰਡਾ ਦੀ 100 ਫੂਟੀ ਰੋਡ ਉੱਪਰ ਕਰੋੜਾਂ ਰੁਪਿਆਂ ਦੀ ਜ਼ਮੀਨ ਕਰੀਬ 200 ਗੱਜ ਵਿੱਚ ਬਣੇ ਤਿੰਨ ਸ਼ੋਰੂਮ, ਜੋ ਪਰਲ ਗਰੁੱਪ ਦੀਆਂ ਜਾਇਦਾਦਾਂ ਉੱਪਰ ਨਜਾਇਜ਼ ਤਰੀਕੇ ਨਾਲ ਬਣਾਏ ਹੋਏ ਨੇ, 'ਤੇ ਬਠਿੰਡਾ ਕਾਰਪੋਰੇਸ਼ਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਪਰਲ ਗਰੁੱਪ ਵੱਲੋਂ ਲੋਕਾਂ ਨਾਲ ਮਾਰੀਆਂ ਠੱਗੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਹਨਾਂ ਦੀਆਂ ਜਾਇਦਾਦਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ਵੇਚ ਕੇ ਪੰਜਾਬ ਸਰਕਾਰ ਲੋਕਾਂ ਦੇ ਪੈਸੇ ਉਤਾਰੇਗੀ। ਦੱਸ ਦੇਈਏ ਕਿ ਲਗਭਗ 12 ਹਜ਼ਾਰ ਤੋਂ ਉੱਪਰ ਲੋਕ ਇਸ ਮਾਮਲੇ 'ਚ ਠੱਗੀ ਦਾ ਸ਼ਿਕਾਰ ਹੋਏ ਸਨ। ਕਾਬਲੇਗੌਰ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਛਾਣਬੀਣ ਕਰ ਰਹੇ ਹਨ। ਇਸ ਅਧੀਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਗਰੁੱਪ ਸਬੰਧੀ ਇਸ ਜਗ੍ਹਾ ਨੂੰ ਖਾਲੀ ਕਰਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਜਿਸ ਅਧੀਨ ਅੱਜ ਇੱਥੇ ਕਾਰਪੋਰੇਸ਼ਨ ਦਾ ਪੀਲਾ ਪੰਜਾ ਚੱਲਿਆ ਅਤੇ ਇਨ੍ਹਾਂ ਦੁਕਾਨਾਂ ਨੂੰ ਢਾਹ ਦਿੱਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਦੁਕਾਨਾਂ ਨੂੰ ਬਣਾਉਣ ਵਾਲੇ ਚਾਰ ਲੋਕਾਂ ਉੱਪਰ ਵੀ ਥਾਣਾ ਸਿਵਲ ਲਾਈਨ ਵਿੱਚ ਮੁਕਦਮਾ ਦਰਜ ਕੀਤਾ ਗਿਆ। ਜਿਨ੍ਹਾਂ ਵਿੱਚੋਂ ਇਸ ਵੇਲੇ ਤਿੰਨ ਲੋਕ ਥਾਣੇ ਅੰਦਰ ਬੰਦ ਹਨ।
Punjab Bani 21 October,2023
ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ
ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ ਭੋਪਾਲ : ਕਾਂਗਰਸ ਨੇ ਹਾਲੇ ਕੁੱਝ ਸਮਾਂ ਪਹਿਲਾਂ ਹੀ ਰਾਜਸਥਾਨ ਵਿਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਹੁਣ ਭਾਜਪਾ ਨੇ ਵੀ ਮੱਧ ਪ੍ਰਦੇਸ਼ ਲਈ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 92 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਾਂ ਪੈਣਗੀਆਂ।
Punjab Bani 21 October,2023
ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ
ਪੰਜਾਬ ਸਰਕਾਰ ਵੱਲੋਂ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਾਂਚ ਸੂਬੇ ਦੇ ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰਨ ਲਈ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਕੀਤੀ ਭਾਈਵਾਲੀ ਇਨਫਲੂਐਂਸਰਾਂ ਲਈ https://bit.ly/Punjabinfluencerpolicy ਪੋਰਟਲ ‘ਤੇ ਰਜਿਸਟ੍ਰੇਸ਼ਨ ਫਾਰਮ ਕੀਤਾ ਜਾਰੀ ਚੰਡੀਗੜ੍ਹ, 21 ਅਕਤੂਬਰ, 2023: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ “ਪੰਜਾਬ ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ, 2023” ਲਿਆਂਦੀ ਗਈ ਹੈ। ਇਹ ਨੀਤੀ ਸੋਸ਼ਲ ਮੀਡੀਆ ਇਨਫਲੂਐਂਸਰਾਂ ਨਾਲ ਸਹਿਯੋਗੀ ਭਾਈਵਾਲੀ ਰਾਹੀਂ ਸੂਬੇ ਦੇ ` ਵੰਨ-ਸੁਵੰਨਤਾ ਵਾਲੇ ਸੱਭਿਆਚਾਰ, ਅਮੀਰ ਵਿਰਾਸਤ ਅਤੇ ਸ਼ਾਸਨ ਪ੍ਰਬੰਧ ਨੂੰ ਬਿਹਤਰ ਢੰਗ ਨਾਲ ਉਜਾਗਰ ਕਰੇਗੀ। ਪੰਜਾਬ ਸਬੰਧੀ ਜਾਣਕਾਰੀ ਦੇਣ ਲਈ ਨਵੇਂ ਸਫ਼ਰ ਦੀ ਸ਼ੁਰੂਆਤ ਅਜੋਕੇ ਡਿਜ਼ੀਟਲ ਯੁੱਗ ਵਿੱਚ ਇਨਫਲੂਐਂਸਰ ਜਨਤਕ ਧਾਰਨਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਬਦਲਦੇ ਹਨ, ਇਸ ਨੀਤੀ ਦਾ ਉਦੇਸ਼ ਇਹਨਾਂ ਇਨਫਲੂਐਂਸਰਾਂ ਜ਼ਰੀਏ ਪੰਜਾਬ ਦੇ ਅਮੀਰ ਸੱਭਿਆਚਾਰ, ਵਿਰਾਸਤ ਅਤੇ ਸ਼ਾਸਨ ਸਬੰਧੀ ਪਹਿਲਕਦਮੀਆਂ ਨੂੰ ਦੇਸ਼ ਭਰ ਦੇ ਲੋਕਾਂ ਤੱਕ ਪਹੁੰਚਾਉਣਾ ਹੈ। ਇਨਫਲੂਐਂਸਰਾਂ ਨੂੰ ਖੁੱਲ੍ਹਾ ਸੱਦਾ: ਇਸ ਪਹਿਲਕਦਮੀ ਦਾ ਹਿੱਸਾ ਬਣੋ ਪੰਜਾਬ ਸਰਕਾਰ ਇਸ ਵਿਲੱਖਣ ਪਹਿਲਕਦਮੀ ਦਾ ਹਿੱਸਾ ਬਣਨ ਲਈ ਵੱਖ-ਵੱਖ ਡਿਜ਼ੀਟਲ ਪਲੇਟਫਾਰਮਾਂ ਦੇ ਇਨਫਲੂਐਂਸਰਾਂ ਨੂੰ ਨਿੱਘਾ ਸੱਦਾ ਦਿੰਦੀ ਹੈ। ਆਓ ਮਿਲ ਕੇ ਪੰਜਾਬ ਦੀਆਂ ਰੋਚਕ ਤੇ ਦਿਲਚਸਪ ਕਹਾਣੀਆਂ ਸੁਣਾਈਏ ਇਸ ਨੀਤੀ ਜ਼ਰੀਏ ਇਨਫਲੂਐਂਸਰ ਅਤੇ ਸਰਕਾਰ ਮਿਲ ਕੇ ਪੰਜਾਬ ਦੇ ਵਿਕਾਸ, ਇਸ ਦੇ ਅਮੀਰ ਸੱਭਿਆਚਾਰ ਅਤੇ ਲੋਕਾਂ ਦੇ ਦਿਲਾਂ ਨੂੰ ਛੂਹਣ ਵਾਲੀਆਂ ਕਹਾਣੀਆਂ ਨੂੰ ਸਮੁੱਚੇ ਭਾਰਤ ਵਾਸੀਆਂ ਨਾਲ ਸਾਂਝਾ ਕਰਨਾ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਨੀਤੀ ਦਾ ਉਦੇਸ਼ ਝੂਠੀਆਂ ਅਤੇ ਮਨਘੜਤ ਖ਼ਬਰਾਂ ਵਿਰੁੱਧ ਸਮੂਹਿਕ ਲੜਾਈ ਵਿੱਚ ਯੋਗਦਾਨ ਪਾਉਣਾ ਵੀ ਹੈ। ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ-2023 ਬਾਰੇ ਵਿਸਤ੍ਰਿਤ ਜਾਣਕਾਰੀ ਲਈ ਅਤੇ ਇਹ ਜਾਣਨ ਲਈ ਕਿ ਤੁਸੀਂ ਇਸ ਯਾਤਰਾ ਦਾ ਹਿੱਸਾ ਕਿਵੇਂ ਬਣ ਸਕਦੇ ਹੋ, http://diprpunjab.gov.in/sites/default/files/influencer%20policy%202023.pdf 'ਤੇ ਜਾਓ। ਇਨਫਲੂਐਂਸਰ ਇੰਪਾਵਰਮੈਂਟ ਪਾਲਿਸੀ ਦੇ ਮੁੱਖ ਨੁਕਤੇ ਇਨਫਲੂਐਂਸਰਾਂ ਦੀ ਯੋਗਤਾ ਅਤੇ ਸ਼੍ਰੇਣੀਆਂ: ਇਹ ਨੀਤੀ ਇਨਫਲੂਐਂਸਰਾਂ ਨੂੰ ਉਹਨਾਂ ਦੇ ਸਬਸਕ੍ਰਾਈਬਰਾਂ ਦੇ ਅਧਾਰ ‘ਤੇ ਪੰਜ ਵਿਸ਼ੇਸ਼ ਸ਼੍ਰੇਣੀਆਂ ਵਿੱਚ ਦਰਸਾਉਂਦੀ ਹੈ: ਸ਼੍ਰੇਣੀ ਦੀ ਕਿਸਮ ਸਬਸਕ੍ਰਾਈਬਰਾਂ ਦੀ ਗਿਣਤੀ ਹਰੇਕ ਮੁਹਿੰਮ ਲਈ ਵੱਧ ਤੋਂ ਵੱਧ ਮੁਆਵਜ਼ਾ (ਰੁਪਏ ਵਿੱਚ) ਸ਼੍ਰੇਣੀ ਏ 1 ਮਿਲੀਅਨ+ ਸਬਸਕ੍ਰਾਈਬਰ 8,00,000 ਸ਼੍ਰੇਣੀ ਬੀ 50,00,00 ਤੋਂ 1 ਮਿਲੀਅਨ ਸਬਸਕ੍ਰਾਈਬਰ 5,00,000 ਸ਼੍ਰੇਣੀ ਸੀ 10,00,00 ਤੋਂ 50,00,00 ਸਬਸਕ੍ਰਾਈਬਰ 3,00,000 ਸ਼੍ਰੇਣੀ ਡੀ 50,000 ਤੋਂ 10,00,00 ਸਬਸਕ੍ਰਾਈਬਰ 3,00,000 ਸ਼੍ਰੇਣੀ ਈ 10,000 ਤੋਂ 50,000 ਸਬਸਕ੍ਰਾਈਬਰ 3,00,000 ਅਰਜ਼ੀ ਦੀ ਪ੍ਰਕਿਰਿਆ: ਇਸ ਨੀਤੀ ਤਹਿਤ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਦੇ ਚਾਹਵਾਨ ਇਨਫਲੂਐਂਸਰ ਸਿੱਧੀ ਆਨਲਾਈਨ ਅਰਜ਼ੀ ਪ੍ਰਕਿਰਿਆ ਰਾਹੀਂ https://bit.ly/Punjabinfluencerpolicy ‘ਤੇ ਅਰਜ਼ੀ ਦੇ ਸਕਦੇ ਹਨ। ਕੌਣ ਅਪਲਾਈ ਕਰ ਸਕਦਾ ਹੈ: ਨੀਤੀ ਉਹਨਾਂ ਇਨਫਲੂਐਂਸਰਾਂ ਨੂੰ ਸੱਦਾ ਦਿੰਦੀ ਹੈ ਜਿਨ੍ਹਾਂ ਦੀ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਮੌਜੂਦਗੀ ਹੈ ਅਤੇ ਜਾਣਕਾਰੀ ਦੀ ਵਿਆਪਕ ਪਹੁੰਚ ਤੇ ਪ੍ਰਭਾਵਸ਼ਾਲੀ ਪ੍ਰਸਾਰ ਨੂੰ ਯਕੀਨੀ ਬਣਾਉਂਦੇ ਹਨ। ਇਨਫਲੂਐਂਸਰਾਂ ਨੂੰ ਇੱਕ ਸਕਾਰਾਤਮਕ ਅਤੇ ਕਨੂੰਨੀ ਡਿਜ਼ੀਟਲ ਇਮੈਜ ਕਾਇਮ ਰੱਖਣਾ ਲਾਜ਼ਮੀ ਹੈ, ਜਿਸ ਤਹਿਤ ਉਹਨਾਂ ਦਾ ਕੋਈ ਅਪਰਾਧਿਕ ਰਿਕਾਰਡ ਜਾਂ ਸੂਬੇ ਤੇ ਕੌਮੀ ਹਿੱਤਾਂ ਵਿਰੁੱਧ ਗਤੀਵਿਧੀਆਂ ਵਿੱਚ ਸ਼ਮੂਲੀਅਤ ਨਾ ਹੋਵੇ। ਕਮਾਈ ਦੀ ਸੰਭਾਵਨਾ: ਨੀਤੀ ਇੱਕ ਢਾਂਚਾਗਤ ਮੁਆਵਜ਼ੇ ਦੇ ਮਾਡਲ ਦੀ ਰੂਪ-ਰੇਖਾ ਪ੍ਰਦਾਨ ਕਰਦੀ ਹੈ, ਜੋ ਇਨਫਲੂਐਂਸਰਾਂ ਨੂੰ ਉਹਨਾਂ ਦੀ ਸਮੱਗਰੀ ਦੀ ਪਹੁੰਚ ਅਤੇ ਪ੍ਰਭਾਵ ਦੇ ਆਧਾਰ 'ਤੇ ਮਿਹਨਤਾਨੇ ਦੀ ਪੇਸ਼ਕਸ਼ ਕਰਦੀ ਹੈ। ਇਨਫਲੂਐਂਸਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਵੱਖੋ-ਵੱਖਰੀਆਂ ਕਮਾਈ ਦੀਆਂ ਸੰਭਾਵਨਾਵਾਂ ਹੋਣਗੀਆਂ। ਵੇਰਵੇ, ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਂਦੇ ਹੋਏ, ਇਸ ਸਬੰਧੀ ਨੀਤੀ ਵਿੱਚ ਵਿਆਪਕ ਰੂਪ ਵਿੱਚ ਦੱਸਿਆ ਗਿਆ ਹੈ। ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣਾ: ਇਨਫਲੂਐਂਸਰ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਕੰਨਟੈਂਟ ਤਿਆਰ ਅਤੇ ਸਾਂਝਾ ਕਰਦੇ ਸਮੇਂ ਨੈਤਿਕ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਜੋ ਗੋਪਨੀਯਤਾ, ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਨਿਯਮਾਂ ਦੇ ਨਾਲ-ਨਾਲ ਸਬੰਧਿਤ ਵਿਗਿਆਪਨ ਅਤੇ ਡੇਟਾ ਸੁਰੱਖਿਆ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹਨ। ਪਾਰਦਰਸ਼ਤਾ ਅਤੇ ਸਹਿਯੋਗ: ਪੰਜਾਬ ਸਰਕਾਰ ਪੂਰਨ ਰੂਪ ਵਿੱਚ ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦਾ ਭਰੋਸਾ ਦਿੰਦੀ ਹੈ। ਇਸ ਦੇ ਨਾਲ ਹੀ ਇਨਫਲੂਐਂਸਰਾਂ ਨੂੰ ਉਹਨਾਂ ਦੀ ਪਹੁੰਚ ਨੂੰ ਵਧਾਉਣ ਲਈ ਪਲੇਟਫਾਰਮ ਵੀ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।
Punjab Bani 21 October,2023
ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਵੀ ਟਿੱਪਣੀ ਕੀਤੀ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਚਾਹੇ ਉਹ ਨੇਤਾ ਹੋਵੇ ਜਾਂ ਆਮ ਨਾਗਰਿਕ। ਦਰਅਸਲ ਦਿੱਲੀ ਸ਼ਰਾਬ ਮਾਮਲੇ ‘ਚ ਗ੍ਰਿਫਤਾਰ ਸੰਜੇ ਸਿੰਘ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਈਡੀ ਨੇ ਗ੍ਰਿਫਤਾਰੀ ਦੇ ਆਧਾਰ ਦਾ ਖੁਲਾਸਾ ਨਹੀਂ ਕੀਤਾ ਸੀ, ਜਿਸ ‘ਤੇ ਦਿੱਲੀ ਹਾਈ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਹਾਈ ਕੋਰਟ ਦੇ ਜੱਜ ਜਸਟਿਸ ਸਵਰਨਕਾਂਤਾ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਕਾਨੂੰਨ ਦੇ ਨਿਯਮਾਂ ਅਨੁਸਾਰ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਸੰਜੇ ਸਿੰਘ ਦੀ ਇਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਈਡੀ ਨੇ ਉਸ ਨੂੰ ਸਿਆਸੀ ਰੰਜਿਸ਼ ਕਾਰਨ ਗ੍ਰਿਫਤਾਰ ਕੀਤਾ ਸੀ। ਹਾਈ ਕੋਰਟ ਨੇ ਕਿਹਾ ਕਿ ਅਸੀਂ ਪਟੀਸ਼ਨਕਰਤਾ ਦੀ ਇਸ ਦਲੀਲ ‘ਤੇ ਕੋਈ ਰਾਏ ਨਹੀਂ ਦੇਵਾਂਗੇ ਕਿਉਂਕਿ ਇਹ ਅਦਾਲਤ ਦੇ ਅਧਿਕਾਰ ਖੇਤਰ ਦਾ ਵਿਸ਼ਾ ਨਹੀਂ ਹੈ। ਦਿੱਲੀ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਈਡੀ ਇੱਕ ਵੱਡੀ ਜਾਂਚ ਏਜੰਸੀ ਹੈ ਅਤੇ ਇਸ ਵਿੱਚ ਸਿਆਸੀ ਉਦੇਸ਼ਾਂ ਨੂੰ ਸ਼ਾਮਲ ਕਰਨਾ ਦੇਸ਼ ਦੀ ਅਕਸ ਨੂੰ ਪ੍ਰਭਾਵਿਤ ਕਰ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੇ ਸਿੰਘ ਨੂੰ ਵੀ ਇਸੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ‘ਚ ਮਨੀਸ਼ ਸਿਸੋਦੀਆ ਵੀ ਗ੍ਰਿਫਤਾਰ ਹਨ ਅਤੇ ਫਿਲਹਾਲ ਜੇਲ ‘ਚ ਹਨ।
Punjab Bani 20 October,2023
ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ
ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖ਼ਾਸਤ ਏ.ਆਈ.ਜੀ ਰਾਜਜੀਤ ਹੁੰਦਲ ਨੂੰ ਵੱਡਾ ਝਟਕਾ ਦਿੰਦਿਆਂ ਉਸ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫ.ਆਈ.ਆਰ ਵਿੱਚ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਰਾਜਜੀਤ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਦੀ ਐਸ.ਆਈ.ਟੀ ਵੱਲੋਂ ਸੌਂਪੀ ਗਈ ਜਾਂਚ ਰਿਪੋਰਟ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਸੀ। ਕਈ ਬੈਂਕ ਖਾਤਿਆਂ ਵਿੱਚ ਉਸਦੀ ਜਾਇਦਾਦ ਉਸਦੀ ਆਮਦਨ ਦੇ ਅਨੁਪਾਤ ਤੋਂ ਵੱਧ ਪਾਈ ਗਈ ਸੀ।ਜੇਕਰ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਗ੍ਰਹਿ ਸਕੱਤਰ ਨੇ ਰਾਜਜੀਤ ਹੁੰਦਲ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ ਤਾਂ ਇਸ ਨੂੰ ਗਲਤ ਨਹੀਂ ਕਿਹਾ ਜਾ ਸਕਦਾ। 2016 ਤੋਂ 2022 ਦਰਮਿਆਨ ਉਸ ਦੀ ਦੌਲਤ ਵਿੱਚ ਵਾਧਾ ਹੋਇਆ ਹੈ, ਜਿਸ ਬਾਰੇ ਪੁੱਛ-ਪੜਤਾਲ ਕਰਨ ਦੀ ਲੋੜ ਹੈ। ਇਸ ਲਈ ਸਾਰੇ ਤੱਥਾਂ ਨੂੰ ਦੇਖਦੇ ਹੋਏ ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਜਜੀਤ ਖ਼ਿਲਾਫ਼ 20 ਅਪ੍ਰੈਲ ਨੂੰ ਐਫ.ਆਈ.ਆਰ ਦਰਜ ਕੀਤੀ ਸੀ। ਹਾਈ ਕੋਰਟ ਨੇ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਸ ਨੂੰ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਸੀ ਪਰ ਹੁਣ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਹ ਵੀ ਦੱਸਣਯੋਗ ਹੈ ਕਿ ਰਾਜਜੀਤ ਨੂੰ ਐਨ.ਡੀ.ਪੀ.ਐਸ ਕੇਸ ਵਿੱਚ ਸੁਪਰੀਮ ਕੋਰਟ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।
Punjab Bani 20 October,2023
ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ
ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ ਨਿਯੁਕਤ ਕੀਤਾ ਹੋਇਆ ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ* ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਚੰਡੀਗੜ੍ਹ, 20 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ। ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਨਿਯੁਕਤ ਕੀਤਾ ਹੋਇਆ ਰਾਜਪਾਲ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਤੋਂ ਰੋਕਣ ਲਈ ਧੱਕੇਸ਼ਾਹੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮਨਮਰਜ਼ੀ ਕਾਨੂੰਨੀ ਨਜ਼ਰੀਏ ਤੋਂ ਟਿਕ ਨਹੀਂ ਸਕੇਗੀ ਅਤੇ ਸੁਪਰੀਮ ਕੋਰਟ ਵੱਲੋਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬੀਆਂ ਨੂੰ ਹਲਕੇ ਵਿੱਚ ਲੈ ਰਿਹਾ ਹੈ ਅਤੇ ਇਸ ਜ਼ਿੱਦੀ ਰਵੱਈਏ ਲਈ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਸੁਪਰੀਮ ਕੋਰਟ ਵੱਲੋਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਕੋਈ ਬਿੱਲ ਪੇਸ਼ ਨਹੀਂ ਕਰੇਗੀ। ਉਨ੍ਹਾਂ ਨੇ ਰਾਜਪਾਲ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਆਪਣੇ ਅੜੀਅਲ ਰਵੱਈਏ ਨਾਲ ਪੰਜਾਬੀਆਂ ਨੂੰ ਧਮਕਾਉਣਾ ਬੰਦ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਪਰ ਨਿਯੁਕਤ ਕੀਤੇ ਰਾਜਪਾਲ ਸੂਬਾ ਸਰਕਾਰ ਦੇ ਲੋਕ ਭਲਾਈ ਦੇ ਕੰਮਕਾਜ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਸੂਬਾ ਸਰਕਾਰ ਨੂੰ ਲੋਕਾਂ ਦੇ ਹਿੱਤ ਵਿੱਚ ਕੰਮ ਨਹੀਂ ਕਰਨ ਦੇ ਰਹੇ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਕੋਲ ਲੋਕ ਭਲਾਈ ਦੇ ਉਦੇਸ਼ ਲਈ ਬਹਿਸ ਕਰਵਾਉਣ ਦਾ ਅਧਿਕਾਰ ਨਹੀਂ ਹੈ ਅਤੇ ਲੋਕ ਪੱਖੀ ਬਿੱਲ ਰੁਕੇ ਪਏ ਹਨ ਜਿਸ ਕਰਕੇ ਸੂਬੇ ਦੇ ਵਿਕਾਸ ਉਤੇ ਮਾਰੂ ਅਸਰ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਦੇ ਇਸ ਤਾਨਾਸ਼ਾਹੀ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੁਣ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਦਾ ਮਾਲੀਆ ਵਧਾਉਣ ਵਾਸਤੇ ਤਿੰਨ ਵਿੱਤੀ ਬਿੱਲ ਪੇਸ਼ ਕਰਨ ਦੀ ਤਜਵੀਜ਼ ਰੱਖੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਬਿੱਲਾਂ ਨੂੰ ਸਹਿਮਤੀ ਦੇਣ ਦੀ ਬਜਾਏ ਬਿੱਲ ਰੋਕ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਦੁੱਖ ਦੀ ਗੱਲ ਹੈ ਕਿ ਰਾਜਪਾਲ ਸੈਸ਼ਨ ਦੀ ਕਾਨੂੰਨੀ ਵੈਧਤਾ 'ਤੇ ਸਵਾਲ ਉਠਾ ਰਹੇ ਹਨ ਜਦਕਿ ਸੂਬਾ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਕੋਈ ਵੀ ਫੈਸਲਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਲੋਕਾਂ ਨੂੰ ਬਿਜਲੀ ਸਬਸਿਡੀ ਅਤੇ ਹੋਰ ਭਲਾਈ ਪਹਿਲਕਦਮੀਆਂ ਪਿਛਲੇ ਤਰਕ 'ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ ਕਿਉਂਕਿ 1997 ਤੋਂ 2022 ਤੱਕ ਸੂਬੇ ਵਿੱਚ ਦੋ ਵਿਅਕਤੀਆਂ ਨੇ ਹੀ ਰਾਜ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਜ਼ਾ ਤਾਂ ਲਾਹ ਦੇਵੇਗੀ ਪਰ ਕੇਰਲਾ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੇ ਹਮਰੁਤਬਾ ਵਾਂਗ ਪੰਜਾਬ ਦੇ ਰਾਜਪਾਲ ਨੂੰ ਵੀ ਸੂਬਾ ਸਰਕਾਰ ਦੇ ਕੰਮਕਾਜ ਵਿਚ ਅੜਿੱਕੇ ਨਹੀਂ ਡਾਹੁਣੇ ਚਾਹੀਦੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦੇ ਗਲਤ ਕੰਮਾਂ ਨਾਲ ਕਰਜ਼ਾ ਚੜ੍ਹ ਜਾਂਦਾ ਹੈ ਅਤੇ ਰਾਜਪਾਲ ਵੱਲੋਂ ਬਜਟ ਸੈਸ਼ਨ ਮੌਕੇ ਵੀ ਵਿਰੋਧੀ ਰਵੱਈਆ ਅਪਣਾਇਆ ਗਿਆ ਸੀ ਜਿਸ ਕਾਰਨ ਸੁਪਰੀਮ ਕੋਰਟ ਤੋਂ ਰਾਹਤ ਲੈਣ ਲਈ ਲੋਕਾਂ ਦੇ ਟੈਕਸ ਦੇ 25 ਲੱਖ ਰੁਪਏ ਖਰਚਣੇ ਪਏ ਸਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਇਹ ਹੱਠ ਨਾ ਪਗਾਉਂਦੇ ਤਾਂ ਇਹ ਰਾਸ਼ੀ ਬਚਾਈ ਜਾ ਸਕਦੀ ਸੀ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਕੁਝ ਗਲਤ ਕਰੇਗੀ ਤਾਂ ਸੂਬੇ ਦੇ ਲੋਕ ਉਸ ਨੂੰ ਵੋਟਾਂ ਮੌਕੇ ਸਜ਼ਾ ਦੇਣਗੇ, ਇਸ ਲਈ ਰਾਜਪਾਲ ਨੂੰ ਸੂਬਾ ਸਰਕਾਰ ਦੇ ਕੰਮਕਾਜ 'ਚ ਬੇਲੋੜਾ ਦਖ਼ਲ ਦੇਣਾ ਨਹੀਂ ਚਾਹੀਦਾ। ਮੁੱਖ ਮੰਤਰੀ ਨੇ ਏਸੇ ਤਰਜ਼ 'ਤੇ 15ਵੀਂ ਵਿਧਾਨ ਸਭਾ ਦਾ ਨੌਵਾਂ ਸੈਸ਼ਨ ਬੁਲਾਉਣ ਲਈ 23 ਨਵੰਬਰ, 2019 ਨੂੰ ਤਤਕਾਲੀ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲਿਖਿਆ ਇੱਕ ਪੱਤਰ ਵੀ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਤਰ੍ਹਾਂ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਰਾਜਪਾਲ ਇਸ ਵਿੱਚ ਰੁਕਾਵਟਾਂ ਪੈਦਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਬਣਦਾ ਹੱਕ ਦਿਵਾਉਣ ਲਈ ਸੰਘਰਸ਼ ਕਰਾਂਗੇ। ਮੁੱਖ ਮੰਤਰੀ ਨੇ ਸੂਬੇ ਵਿੱਚ ਤਗਮੇ ਲਿਆਉਣ ਲਈ ਏਸ਼ੀਆਈ ਖੇਡਾਂ ਦੇ ਦਲ ਦਾ ਹਿੱਸਾ ਰਹੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਹੁਣ ਤੱਕ ਏਸ਼ੀਆਈ ਖੇਡਾਂ ਵਿੱਚ ਸੂਬੇ ਦੇ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕੇਂਦਰ ਸਰਕਾਰ ਵੱਲ ਪੈਟਰੋਲ-ਡੀਜ਼ਲ ਸੈੱਸ ਦਾ 170 ਕਰੋੜ ਰੁਪਏ ਦਾ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਇਸ ਮਸਲੇ ਨੂੰ ਉਠਾਇਆ ਸੀ ਅਤੇ ਉਨ੍ਹਾਂ ਤੋਂ 250 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਨੂੰ 80 ਕਰੋੜ ਰੁਪਏ ਅਡਵਾਂਸ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਕਿ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਸੂਝ-ਬੂਝ ਨਾਲ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।
Punjab Bani 20 October,2023
ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ
ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ - MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ- ਕੇਂਦਰੀ ਮੰਤਰੀ ਅਨੁਰਾਗ ਠਾਕੁਰ Delhi, 18 Oct : ਕੇਂਦਰ ਸਰਕਾਰ ਦੇ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਕੇਂਦਰ ਸਰਕਾਰ ਨੇ ਨੇ MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਤੇ ਸਰ੍ਹੋਂ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕੈਬਨਿਟ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੀਡਿਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਆਮਦਨ ਡੇਢ ਗੁਣਾ ਵਧਾਏਗੀ। ਕਿਸਾਨਾਂ ਨੂੰ ਤੇਲ ਬੀਜਾਂ ਤੇ ਸਰ੍ਹੋਂ ‘ਚ 200 ਰੁਪਏ ਪ੍ਰਤੀ ਕੁਇੰਟਲ, ਮਸਰਾਂ ‘ਤੇ 425 ਰੁਪਏ ਪ੍ਰਤੀ ਕੁਇੰਟਲ, ਕਣਕ ‘ਚ 150 ਰੁਪਏ, ਜੌਂ ‘ਚ 115 ਰੁਪਏ, ਛੋਲਿਆਂ ਦੀ ਕੀਮਤ ‘ਚ 105 ਰੁਪਏ ਅਤੇ ਸਨਫਲਾਰ ‘ਤੇਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਦ੍ਵ ਇਸ ਫੈਸਲੇ ਤੋਂ ਬਾਅਦ ਕਿਸਾਨਾਂ ਨੂੰ ਕਾਫੀ ਲਾਭ ਮਿਲੇਗਾ।
Punjab Bani 18 October,2023
ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਨੇ ਕਰ ਦਿੱਤਾ ਇਨਕਾਰ
ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਨੇ ਕਰ ਦਿੱਤਾ ਇਨਕਾਰ - ਸਮਲਿੰਗੀ ਭਾਈਚਾਰੇ ਨਾਲ ਵਿਤਕਰੇ ਨੂੰ ਰੋਕਣ ਲਈ ਕੇਂਦਰ ਅਤੇ ਪੁਲਿਸ ਬਲਾਂ ਨੂੰ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ Delhi, 17 Oct : ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਵਿਧਾਨ ਸਭਾ ਦਾ ਅਧਿਕਾਰ ਖੇਤਰ ਹੈ। ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਇਹ ਫੈਸਲਾ 3-2 ਨਾਲ ਸੁਣਾਇਆ। ਦੱਸ ਦਈਏ ਕਿ ਸਮਲਿੰਗੀ ਵਿਆਹ 'ਤੇ ਫੈਸਲਾ ਸੁਣਾਉਂਦੇ ਹੋਏ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਸੁਪਰੀਮ ਕੋਰਟ ਸਪੈਸ਼ਲ ਮੈਰਿਜ ਐਕਟ ਦੀਆਂ ਵਿਵਸਥਾਵਾਂ ਨੂੰ ਰੱਦ ਨਹੀਂ ਕਰ ਸਕਦੀ। ਆਪਣਾ ਫੈਸਲਾ ਸੁਣਾਉਂਦੇ ਹੋਏ ਸੀਜੇਆਈ ਨੇ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਾਏ 'ਚ ਸੰਸਦ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਸਮਲਿੰਗੀ ਵਿਆਹ ਨੂੰ ਮਾਨਤਾ ਦਿੱਤੀ ਜਾਵੇ ਜਾਂ ਨਹੀਂ। ਉਨ੍ਹਾਂ ਨੇ ਸਮਲਿੰਗੀ ਭਾਈਚਾਰੇ ਨਾਲ ਵਿਤਕਰੇ ਨੂੰ ਰੋਕਣ ਲਈ ਕੇਂਦਰ ਅਤੇ ਪੁਲਿਸ ਬਲਾਂ ਨੂੰ ਕਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਦੱਸ ਦਈਏ ਕਿ ਸੀਜੇਆਈ ਦੇ ਫੈਸਲੇ ਤੋਂ ਬਾਅਦ ਜਸਟਿਸ ਸੰਜੇ ਕਿਸ਼ਨ ਕੌਲ ਨੇ ਵੀ ਸਮਲਿੰਗੀ ਜੋੜਿਆਂ ਦੇ ਅਧਿਕਾਰਾਂ ਦੀ ਵਕਾਲਤ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਇਸ ਬੈਂਚ ਵਿੱਚ ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਐੱਸ. ਰਵਿੰਦਰ ਭੱਟ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ ਨਰਸਿਮਹਾ ਸ਼ਾਮਲ ਸਨ।
Punjab Bani 17 October,2023
ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਛਾਜਲੀ ਵਿਖੇ ਸ਼ਹੀਦ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਐਲਾਨ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ ਛਾਜਲੀ (ਸੰਗਰੂਰ), 16 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਪਰਵਿੰਦਰ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
Punjab Bani 16 October,2023
ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ 'ਤੇ ਕੋਈ ਸਹਿਮਤੀ ਨਹੀਂ : ਪ੍ਰਧਾਨ ਮੰਤਰੀ ਮੋਦੀ
ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ 'ਤੇ ਕੋਈ ਸਹਿਮਤੀ ਨਹੀਂ : ਪ੍ਰਧਾਨ ਮੰਤਰੀ ਮੋਦੀ - ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਦਾ ਸਮਾਂ ਹੈ Delhi, 14 Oct : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਅੱਜ ਜਿਨ੍ਹਾਂ ਟਕਰਾਵਾਂ ਅਤੇ ਟਕਰਾਵਾਂ ਦਾ ਸਾਹਮਣਾ ਕਰ ਰਹੀ ਹੈ, ਉਸ ਤੋਂ ਕਿਸੇ ਨੂੰ ਵੀ ਫਾਇਦਾ ਨਹੀਂ ਹੋਵੇਗਾ, ਸਗੋਂ ਦੁਨੀਆ ਨੂੰ ਮਨੁੱਖ-ਕੇਂਦ੍ਰਿਤ ਪਹੁੰਚ ਨਾਲ ਅੱਗੇ ਵਧਣ ਦੀ ਲੋੜ ਹੈ। ਪੀਐਮ ਮੋਦੀ ਨੇ ਸੰਸਦ ਦੇ ਸਪੀਕਰ ਅਤੇ ਜੀ-20 ਦੇਸ਼ਾਂ ਦੇ ਸੰਸਦੀ ਵਫ਼ਦ ਦੇ ਸੰਮੇਲਨ ਵਿੱਚ ਇਹ ਗੱਲ ਕਹੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਨੂੰ ਵਿਸ਼ਵ ਪੱਧਰ ‘ਤੇ ਇੱਕ ਦੂਜੇ ‘ਤੇ ਭਰੋਸਾ ਕਰਨ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਂ ਸ਼ਾਂਤੀ ਅਤੇ ਭਾਈਚਾਰੇ ਦਾ ਹੈ ਅਤੇ ਇਕੱਠੇ ਹੋ ਕੇ ਅੱਗੇ ਵਧਣ ਦਾ ਹੈ। ਪੀਐਮ ਮੋਦੀ ਨੇ ਕਿਹਾ, ‘ਅੱਜ ਦੁਨੀਆ ਟਕਰਾਅ ਅਤੇ ਟਕਰਾਵਾਂ ਦਾ ਸਾਹਮਣਾ ਕਰ ਰਹੀ ਹੈ! ਵੰਡਿਆ ਹੋਇਆ ਸੰਸਾਰ ਮਨੁੱਖਤਾ ਨੂੰ ਦਰਪੇਸ਼ ਮੁੱਦਿਆਂ ਅਤੇ ਚੁਣੌਤੀਆਂ ਦੇ ਹੱਲ ਨੂੰ ਯਕੀਨੀ ਨਹੀਂ ਬਣਾ ਸਕਦਾ। ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਦਾ ਸਮਾਂ ਹੈ! ਇਹ ਸਮਾਂ ਸਾਰਿਆਂ ਦੇ ਵਿਕਾਸ ਅਤੇ ਭਲਾਈ ਦਾ ਹੈ! ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਫਲਸਤੀਨੀ ਅੱਤਵਾਦੀ ਸਮੂਹ ਹਮਾਸ ਨੇ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਵੱਡੇ ਹਵਾਈ ਹਮਲੇ ਕੀਤੇ ਸਨ ਅਤੇ ਜਵਾਬ ‘ਚ ਇਜ਼ਰਾਇਲੀ ਰੱਖਿਆ ਬਲ (ਆਈਡੀਐੱਫ) ਕਾਰਵਾਈ ਕਰ ਰਹੇ ਹਨ। ਕਰੀਬ 20 ਸਾਲ ਪਹਿਲਾਂ ਸੰਸਦ ਭਵਨ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਸਰਹੱਦ ਪਾਰ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ, ਜਿਸ ‘ਚ ਹਜ਼ਾਰਾਂ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਪਤਾ ਸੀ ਕਿ ਸਾਡੀ ਸੰਸਦ ਚੱਲ ਰਹੀ ਹੈ ਅਤੇ ਉਹ ਇਸ ਨੂੰ ਖਤਮ ਕਰਨਾ ਚਾਹੁੰਦੇ ਸਨ। ਪਰ ਸਾਡੇ ਸੁਰੱਖਿਆ ਬਲਾਂ ਨੇ ਮਹਾਨ ਕੁਰਬਾਨੀ ਦਿੱਤੀ ਅਤੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਹੁਣ ਮਹਿਸੂਸ ਕਰ ਰਹੀ ਹੈ ਕਿ ਅੱਤਵਾਦ ਕਿੰਨੀ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ, ‘ਅੱਤਵਾਦ ਮਨੁੱਖਤਾ ਦੇ ਵਿਰੁੱਧ ਹੈ। ਇਹ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਸਖਤੀ ਨਾਲ ਨਜਿੱਠਣਾ ਹੋਵੇਗਾ। ਸਾਨੂੰ ਆਲਮੀ ਭਰੋਸੇ ਦੇ ਸੰਕਟ ਨੂੰ ਦੂਰ ਕਰਨਾ ਹੋਵੇਗਾ ਅਤੇ ਮਨੁੱਖ-ਕੇਂਦਰਿਤ ਸੋਚ ‘ਤੇ ਅੱਗੇ ਵਧਣਾ ਹੋਵੇਗਾ। ਸਾਨੂੰ ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ ਦੀ ਭਾਵਨਾ ਵਿੱਚ ਸੰਸਾਰ ਨੂੰ ਵੇਖਣਾ ਹੈ! ਜਿੰਨਾ ਜ਼ਿਆਦਾ ਅਸੀਂ ਸੰਸਾਰ ਲਈ ਫੈਸਲੇ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਹਿੱਸਾ ਲੈਂਦੇ ਹਾਂ, ਉੱਨਾ ਹੀ ਸਾਡਾ ਵਿਸ਼ਵ ਭਰ ਵਿੱਚ ਪ੍ਰਭਾਵ ਹੋਵੇਗਾ!’ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਕਿਹਾ ਕਿ ਜੀ-20 ਦੀ ਪ੍ਰਧਾਨਗੀ ਨੇ ਪੂਰੇ ਸਾਲ ਦੌਰਾਨ ਭਾਰਤ ਵਿੱਚ ਮਹੱਤਵਪੂਰਨ ਗਤੀਵਿਧੀਆਂ ਨੂੰ ਯਕੀਨੀ ਬਣਾਇਆ ਅਤੇ ਚੰਦਰਮਾ ਉਤਰਨ ਵਿੱਚ ਭਾਰਤ ਦੀ ਸਫਲਤਾ ਨੇ ਜਸ਼ਨਾਂ ਵਿੱਚ ਵਾਧਾ ਕੀਤਾ। ਇਸ 21ਵੀਂ ਸਦੀ ਦੇ ਸੰਸਾਰ ਵਿੱਚ, ਭਾਰਤ ਦੀ ਜੀਵੰਤਤਾ ਅਤੇ ਅਨੇਕਤਾ ਵਿੱਚ ਏਕਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ! ਇਹ ਜੀਵੰਤਤਾ ਸਾਨੂੰ ਹਰ ਚੁਣੌਤੀ ਨਾਲ ਲੜਨ ਅਤੇ ਹਰ ਸਮੱਸਿਆ ਦਾ ਹੱਲ ਲੱਭਣ ਲਈ ਪ੍ਰੇਰਿਤ ਕਰਦੀ ਹੈ! ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਉਸਦੇ ਲੋਕਾਂ ਵਿੱਚ ਹੁੰਦੀ ਹੈ, ਉਸਦੇ ਲੋਕਾਂ ਦੀਆਂ ਇੱਛਾਵਾਂ! ਪੀ 20 ‘ਚ ਪੀਐਮ ਮੋਦੀ ਨੇ ਕਿਹਾ, ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ ‘ਤੇ ਕੋਈ ਸਹਿਮਤੀ ਨਹੀਂ ਹੈ, ਮਨੁੱਖਤਾ ਦੇ ਦੁਸ਼ਮਣ ਇਸ ਪਹੁੰਚ ਦਾ ਫਾਇਦਾ ਉਠਾ ਰਹੇ ਹਨ। ਦੁਨੀਆ ਭਰ ਦੀਆਂ ਸੰਸਦਾਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ ਕਿ ਸਾਨੂੰ ਅੱਤਵਾਦ ਦਾ ਮੁਕਾਬਲਾ ਕਰਨ ਲਈ ਮਿਲ ਕੇ ਕਿਵੇਂ ਕੰਮ ਕਰਨਾ ਚਾਹੀਦਾ ਹੈ।
Punjab Bani 14 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ - ਭਾਰਤ ਲਗਭਗ 40 ਸਾਲਾਂ ਦੇ ਵਕਫ਼ੇ ਤੋਂ ਬਾਅਦ ਦੂਜੀ ਵਾਰ IOC ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਸ਼ਾਮ 6 ਵਜੇ ਤੋਂ ਹੋਵੇਗਾ। ਇਹ ਸੈਸ਼ਨ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਮੈਂਬਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਵਜੋਂ ਕੰਮ ਕਰੇਗਾ। ਓਲੰਪਿਕ ਖੇਡਾਂ ਦੇ ਭਵਿੱਖ ਬਾਰੇ ਮਹੱਤਵਪੂਰਨ ਫੈਸਲੇ ਆਈਓਸੀ ਸੈਸ਼ਨ ਵਿੱਚ ਹੀ ਲਏ ਜਾਂਦੇ ਹਨ। ਭਾਰਤ ਲਗਭਗ 40 ਸਾਲਾਂ ਦੇ ਵਕਫ਼ੇ ਤੋਂ ਬਾਅਦ ਦੂਜੀ ਵਾਰ IOC ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਆਈਓਸੀ ਦਾ 86ਵਾਂ ਸੈਸ਼ਨ 1983 ਵਿੱਚ ਨਵੀਂ ਦਿੱਲੀ ਵਿੱਚ ਹੋਇਆ ਸੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਹੋਣ ਵਾਲਾ 141ਵਾਂ ਆਈਓਸੀ ਸੈਸ਼ਨ ਆਲਮੀ ਸਹਿਯੋਗ ਨੂੰ ਉਤਸ਼ਾਹਿਤ ਕਰਨ, ਖੇਡ ਉੱਤਮਤਾ ਦਾ ਜਸ਼ਨ ਮਨਾਉਣ ਅਤੇ ਦੋਸਤੀ, ਸਨਮਾਨ ਅਤੇ ਉੱਤਮਤਾ ਦੇ ਓਲੰਪਿਕ ਆਦਰਸ਼ਾਂ ਨੂੰ ਅੱਗੇ ਵਧਾਉਣ ਲਈ ਦੇਸ਼ ਦੇ ਸਮਰਪਣ ਦਾ ਪ੍ਰਤੀਕ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਹ ਖੇਡ ਨਾਲ ਜੁੜੇ ਵੱਖ-ਵੱਖ ਹਿੱਸੇਦਾਰਾਂ ਵਿਚਕਾਰ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਆਈਓਸੀ ਦੇ 141ਵੇਂ ਸੈਸ਼ਨ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥਾਮਸ ਬਾਕ ਅਤੇ ਨੀਤਾ ਅੰਬਾਨੀ ਸਮੇਤ ਆਈਓਸੀ ਦੇ ਹੋਰ ਮੈਂਬਰਾਂ ਦੇ ਨਾਲ-ਨਾਲ ਪ੍ਰਮੁੱਖ ਭਾਰਤੀ ਖੇਡ ਸ਼ਖਸੀਅਤਾਂ ਅਤੇ ਭਾਰਤੀ ਓਲੰਪਿਕ ਸੰਘ ਸਮੇਤ ਵੱਖ-ਵੱਖ ਖੇਡ ਫੈਡਰੇਸ਼ਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਆਈਓਸੀ ਸੈਸ਼ਨ ਓਲੰਪਿਕ ਨਾਲ ਸਬੰਧਤ ਮਾਮਲਿਆਂ ਵਿੱਚ ਫੈਸਲਾ ਲੈਣ ਵਾਲੀ ਸਰਵਉੱਚ ਸੰਸਥਾ ਹੈ। ਇਹ ਗਲੋਬਲ ਓਲੰਪਿਕ ਅੰਦੋਲਨ ਦੀਆਂ ਪ੍ਰਮੁੱਖ ਗਤੀਵਿਧੀਆਂ ‘ਤੇ ਚਰਚਾ ਅਤੇ ਫੈਸਲਾ ਕਰਦਾ ਹੈ, ਜਿਸ ਵਿੱਚ ਓਲੰਪਿਕ ਚਾਰਟਰ ਨੂੰ ਅਪਣਾਉਣ ਜਾਂ ਸੋਧ ਕਰਨਾ, ਆਈਓਸੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਚੋਣ, ਅਤੇ ਓਲੰਪਿਕ ਦੇ ਮੇਜ਼ਬਾਨ ਸ਼ਹਿਰ ਦੀ ਚੋਣ ਸ਼ਾਮਲ ਹੈ। ਆਈਓਸੀ ਸੈਸ਼ਨ ਵਿੱਚ ਵਰਤਮਾਨ ਵਿੱਚ 99 ਵੋਟਿੰਗ ਅਤੇ 43 ਆਨਰੇਰੀ ਮੈਂਬਰ ਹਨ। ਲਗਭਗ 100 ਦੇਸ਼ਾਂ ਦੇ ਗਲੋਬਲ ਮੀਡੀਆ ਦੇ ਨਾਲ, 50 ਤੋਂ ਵੱਧ ਖੇਡਾਂ ਦੀ ਨੁਮਾਇੰਦਗੀ ਕਰਨ ਵਾਲੇ 600 ਤੋਂ ਵੱਧ ਖੇਡਾਂ ਦੇ ਪ੍ਰਕਾਸ਼ਕਾਂ ਦੇ ਮੁੰਬਈ ਵਿੱਚ ਹੋਣ ਦੀ ਉਮੀਦ ਹੈ। ਆਈਓਸੀ ਮੈਂਬਰ ਵਜੋਂ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਔਰਤ ਨੀਤਾ ਅੰਬਾਨੀ ਦੀ ਅਗਵਾਈ ਵਿੱਚ ਇੱਕ ਭਾਰਤੀ ਵਫ਼ਦ ਨੇ ਫਰਵਰੀ 2022 ਵਿੱਚ ਬੀਜਿੰਗ ਵਿੱਚ 139ਵੇਂ ਆਈਓਸੀ ਸੈਸ਼ਨ ਵਿੱਚ ਇੱਕ ਪ੍ਰਸਤਾਵ ਰੱਖਿਆ ਸੀ, ਜਿਸ ਵਿੱਚ ਮੁੰਬਈ ਨੂੰ ਆਈਓਸੀ ਦੇ 141ਵੇਂ ਸੈਸ਼ਨ ਦੀ ਮੇਜ਼ਬਾਨੀ ਕਰਨ ਲਈ ਚੁਣਿਆ ਗਿਆ ਸੀ। 99% ਵੋਟਾਂ। ਉਸ ਦੀ ਬੋਲੀ ਲਈ ਜ਼ਬਰਦਸਤ ਸਮਰਥਨ ਪ੍ਰਾਪਤ ਹੋਇਆ।
Punjab Bani 14 October,2023
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ - ਲਸ਼ਕਰ-ਏ-ਤੋਇਬਾ ਦੇ ਦੋ ਕਾਰਕੁਨਾਂ ਨੂੰ 2 ਆਈਈਡੀਜ਼, 2 ਹੈਂਡ ਗਰਨੇਡ, 1 ਪਿਸਤੌਲ ਅਤੇ 8 ਡੈਟੋਨੇਟਰਾਂ ਨਾਲ ਕੀਤਾ ਕਾਬੂ - ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਅੱਤਵਾਦੀ ਮੋਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹੈ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੀ ਹਮਾਇਤ ਪ੍ਰਾਪਤ ਅੱਤਵਾਦੀ ਮੋਡਿਊਲ ਦੇ ਦੋ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਸਰਹੱਦੀ ਸੂਬੇ 'ਚ ਸੰਭਾਵੀ ਅੱਤਵਾਦੀ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਅੱਤਵਾਦੀ ਮਾਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਚਲਾਇਆ ਜਾ ਰਿਹਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੰਮੂ-ਕਸ਼ਮੀਰ ਦੇ ਰਾਹਪੋਰਾ ਖੁਦਵਾਨੀ ਦੇ ਉਜ਼ੈਰ ਉਲ ਹੱਕ ਅਤੇ ਖੇਰਵਾਨ ਦੇ ਰਾਜ ਮੁਹੰਮਦ ਅੰਦਲੀਬ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਦੋ ਹੈਂਡ ਗਰਨੇਡ, ਦੋ ਮੈਗਜ਼ੀਨਾਂ ਸਮੇਤ ਇੱਕ .30 ਬੋਰ ਦਾ ਪਿਸਤੌਲ ਅਤੇ 24 ਕਾਰਤੂਸ, ਅੱਠ ਡੈਟੋਨੇਟਰ, ਇੱਕ ਟਾਈਮਰ ਸਵਿੱਚ ਅਤੇ ਚਾਰ ਬੈਟਰੀਆਂ ਵੀ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਖੁਫੀਆ ਜਾਣਕਾਰੀ ਮਿਲਣ ਕਿ ਲਸ਼ਕਰ-ਏ-ਤੋਇਬਾ ਵੱਲੋਂ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਲਈ ਪੰਜਾਬ ਦੀ ਸਰਹੱਦ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਮੋਡਿਊਲ ਦੇ ਦੋ ਮੈਂਬਰਾਂ ਵੱਲੋਂ ਕੱਥੂ ਨੰਗਲ ਖੇਤਰ ਵਿੱਚ ਇਹ ਖੇਪ ਪ੍ਰਾਪਤ ਕੀਤੇ ਜਾਣ ਦੀ ਸੰਭਾਵਨਾ ਹੈ, ਪੰਜਾਬ ਪੁਲਿਸ ਅੰਮ੍ਰਿਤਸਰ ਦੇ ਐਸਐਸਓਸੀ ਵਿੰਗ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇਲਾਕੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਫਿਰਦੌਸ ਅਹਿਮਦ ਭੱਟ ਵੱਲੋਂ ਇਸ ਦਹਿਸ਼ਤੀ ਜਥੇਬੰਦੀ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਇਸ ਅਤਿਵਾਦੀ ਜਥੇਬੰਦੀ ਵੱਲੋਂ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਇਨ੍ਹਾਂ ਕਾਰਕੁੰਨਾਂ ਨੂੰ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਰਣਨੀਤਕ ਮਹੱਤਵ ਵਾਲੇ ਸਥਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਲਈ ਵਰਤਣ ਦੀ ਯੋਜਨਾ ਬਣਾਈ ਜਾ ਰਹੀ ਸੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫਿਰਦੌਸ ਅਹਿਮਦ ਭੱਟ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਸ ਨੇ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਕਸ਼ਮੀਰ ਘਾਟੀ ਲਿਆਉਣ ਲਈ ਇਨ੍ਹਾਂ ਦੋਵੇਂ ਕਾਰਕੁਨਾਂ ਨੂੰ ਭੇਜਿਆ ਸੀ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਵੱਲੋਂ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਉਜ਼ੈਰ ਉਲ ਹੱਕ, ਜੋ ਕਿ ਫਿਰਦੌਸ ਅਹਿਮਦ ਭੱਟ ਦਾ ਰਿਸ਼ਤੇਦਾਰ ਹੈ, ਨੂੰ ਪਹਿਲਾਂ ਜ਼ਿਲ੍ਹਾ ਕੁਲਗਾਮ ਵਿੱਚ ਪੱਥਰਬਾਜ਼ੀ ਕਰਨ ਦੇ ਦੋ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਕਿ ਰਾਜ ਮੁਹੰਮਦ ਅੰਦਲੀਬ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਲਸ਼ਕਰ-ਏ-ਤੋਇਬਾ ਦੇ ਪੂਰੇ ਅੱਤਵਾਦੀ ਨੈੱਟਵਰਕ ਅਤੇ ਖੇਪ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 13, 17, 18 ਅਤੇ 20, ਆਰਮਜ਼ ਐਕਟ ਦੀ ਧਾਰਾ 25, ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115 ਅਤੇ 120-ਬੀ ਤਹਿਤ ਐਫਆਈਆਰ ਨੰਬਰ 42 ਮਿਤੀ 14.10.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
Punjab Bani 14 October,2023
ਹਮਾਸ ਨੇ ਦਾਗੀਆਂ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ
ਹਮਾਸ ਨੇ ਦਾਗੀਆਂ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ ਇਜ਼ਰਾਈਲ ਨੇ ਵੀ ਜੰਗ ਦਾ ਐਲਾਨ ਯੇਰੂਸ਼ਲਮ: ਹਮਾਸ ਦੇ ਹਥਿਆਰਬੰਦ ਵਿੰਗ ਨੇ ਆਪਰੇਸ਼ਨ ਅਲ-ਅਕਸਾ ਫਲੱਡ ਸ਼ੁਰੂ ਕੀਤਾ ਅਤੇ ਸ਼ਨੀਵਾਰ ਸਵੇਰੇ ਮੱਧ ਅਤੇ ਦੱਖਣੀ ਇਜ਼ਰਾਈਲ 'ਤੇ ਲਗਭਗ 5,000 ਮਿਜ਼ਾਈਲਾਂ ਦਾਗੀਆਂ। ਮਿਜ਼ਾਈਲ ਹਮਲਿਆਂ ਵਿੱਚ ਇੱਕ ਔਰਤ ਦੀ ਮੌਤ ਤੋਂ ਬਾਅਦ ਇਜ਼ਰਾਈਲ ਨੇ ਵੀ ਜੰਗ ਦਾ ਐਲਾਨ ਕੀਤਾ। ਇਜ਼ਰਾਈਲ ਆਧਾਰਿਤ ਸਮਾਚਾਰ ਆਊਟਲੈਟਸ ਦੀਆਂ ਰਿਪੋਰਟਾਂ ਦੇ ਅਨੁਸਾਰ, ਫਲਸਤੀਨੀ ਅੱਤਵਾਦੀ ਸਮੂਹ ਨੇ ਇਜ਼ਰਾਈਲੀ ਡਿਫੈਂਸ ਫੋਰਸ (IDF) ਦੇ ਜਵਾਨਾਂ ਨੂੰ ਵੀ ਬੰਧਕ ਬਣਾ ਲਿਆ ਹੈ। ਹਮਾਸ ਦੇ ਰਾਕੇਟ ਹਮਲੇ ਦੇ ਜਵਾਬ 'ਚ ਇਜ਼ਰਾਇਲੀ ਫੌਜ ਨੇ ਗਾਜ਼ਾ ਪੱਟੀ 'ਚ ਹਮਾਸ ਦੇ ਕਈ ਟਿਕਾਣਿਆਂ 'ਤੇ ਹਮਲੇ ਕੀਤੇ। ਇਜ਼ਰਾਈਲੀ ਪਾਇਲਟਾਂ ਅਤੇ ਰਿਜ਼ਰਵ ਸੈਨਿਕਾਂ ਨੇ ਨਿਆਂਇਕ ਸੁਧਾਰ ਦੇ ਵਿਰੁੱਧ ਆਪਣੇ ਵਿਰੋਧ ਪ੍ਰਦਰਸ਼ਨਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਆਪਣੇ ਸਬੰਧਤ ਸਕੁਐਡਰਨ ਵਿੱਚ ਸ਼ਾਮਲ ਹੋ ਗਏ ਹਨ। ਉਸ ਨੇ ਤੁਰੰਤ ਡਿਊਟੀ 'ਤੇ ਵਾਪਸ ਆਉਣ ਦਾ ਫੈਸਲਾ ਕੀਤਾ ਹੈ।ਨਿਊਜ਼ ਏਜੰਸੀ ਏਐਫਪੀ ਨੇ ਹਮਾਸ ਦੇ ਹਵਾਲੇ ਨਾਲ ਕਿਹਾ, 'ਅਸੀਂ ਕਬਜ਼ੇ (ਇਜ਼ਰਾਈਲ) ਦੇ ਸਾਰੇ ਅਪਰਾਧਾਂ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਬਿਨਾਂ ਕਿਸੇ ਜਵਾਬਦੇਹੀ ਦੇ ਤਬਾਹੀ ਮਚਾਉਣ ਦਾ ਸਮਾਂ ਖਤਮ ਹੋ ਗਿਆ ਹੈ। ਅਸੀਂ ਓਪਰੇਸ਼ਨ ਅਲ-ਅਕਸਾ ਹੜ੍ਹ ਦੀ ਘੋਸ਼ਣਾ ਕਰਦੇ ਹਾਂ ਅਤੇ ਅਸੀਂ ਪਹਿਲੇ 20 ਮਿੰਟ ਦੇ ਹਮਲੇ ਵਿੱਚ 5,000 ਤੋਂ ਵੱਧ ਰਾਕੇਟ ਦਾਗੇ।'' ਇਜ਼ਰਾਈਲੀ ਫੌਜ ਨੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਦੇਸ਼ ਦੇ ਦੱਖਣ ਅਤੇ ਕੇਂਦਰੀ ਖੇਤਰਾਂ ਵਿੱਚ ਚੇਤਾਵਨੀ ਦਿੱਤੀ, ਸਾਇਰਨ ਵਜਾਏ ਅਤੇ ਜਨਤਾ ਨੂੰ ਕਿਹਾ। ਪਨਾਹਗਾਹਾਂ ਦੇ ਨੇੜੇ ਰਹਿਣ ਦੀ ਅਪੀਲ ਕੀਤੀ ਗਈ। ਫੌਜ ਨੇ ਹੋਰ ਵੇਰਵੇ ਦਿੱਤੇ ਬਿਨਾਂ ਇਹ ਵੀ ਕਿਹਾ, 'ਕਈ ਅੱਤਵਾਦੀ ਗਾਜ਼ਾ ਪੱਟੀ ਤੋਂ ਇਜ਼ਰਾਇਲੀ ਖੇਤਰ 'ਚ ਘੁਸਪੈਠ ਕਰ ਚੁੱਕੇ ਹਨ।ਹਮਾਸ ਦੇ ਫੌਜੀ ਵਿੰਗ ਦੇ ਮੁਖੀ ਮੁਹੰਮਦ ਦੀਫ ਨੇ ਇਕ ਬਿਆਨ ਜਾਰੀ ਕੀਤਾ, 'ਅਸੀਂ ਦੁਸ਼ਮਣ ਨੂੰ ਅਲ-ਅਕਸਾ ਮਸਜਿਦ ਦੇ ਖਿਲਾਫ ਆਪਣਾ ਹਮਲਾ ਜਾਰੀ ਨਾ ਰੱਖਣ ਦੀ ਚੇਤਾਵਨੀ ਦਿੱਤੀ ਹੈ। ਬਿਨਾਂ ਜਵਾਬ ਦਿੱਤੇ ਦੁਸ਼ਮਣ ਦੇ ਹਮਲੇ ਦਾ ਦੌਰ ਖਤਮ ਹੋ ਗਿਆ ਹੈ। ਮੈਂ ਵੈਸਟ ਬੈਂਕ ਅਤੇ ਗ੍ਰੀਨ ਲਾਈਨ ਦੇ ਅੰਦਰ ਹਰ ਥਾਂ ਫਲਸਤੀਨੀਆਂ ਨੂੰ ਬਿਨਾਂ ਕਿਸੇ ਸੰਜਮ ਦੇ ਹਮਲਾ ਕਰਨ ਲਈ ਸੱਦਾ ਦਿੰਦਾ ਹਾਂ। ਸਾਰੀਆਂ ਗਲੀਆਂ ਵਿੱਚ ਜਾਓ। ਮੈਂ ਹਰ ਥਾਂ ਮੁਸਲਮਾਨਾਂ ਨੂੰ ਹਮਲਾ ਕਰਨ ਦਾ ਸੱਦਾ ਦਿੰਦਾ ਹਾਂ।’ ਏਐਫਪੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਸਵੇਰੇ (ਸਥਾਨਕ ਸਮੇਂ) ਗਾਜ਼ਾ ਵਿੱਚ ਕਈ ਥਾਵਾਂ ਤੋਂ ਪਹਿਲੇ ਲਾਂਚ ਤੋਂ ਬਾਅਦ ਅਸਮਾਨ ਵਿੱਚ ਰਾਕੇਟ ਵਾਰ-ਵਾਰ ਦੇਖੇ ਗਏ।ਇਜ਼ਰਾਈਲ ਦੇ ਰੱਖਿਆ ਮੰਤਰੀ ਯੋਆਵ ਗੈਲੈਂਟ ਨੇ ਗਾਜ਼ਾ ਪੱਟੀ ਦੀ ਸਰਹੱਦ ਦੇ 80 ਕਿਲੋਮੀਟਰ ਦੇ ਘੇਰੇ ਵਿੱਚ ਇੱਕ ਵਿਸ਼ੇਸ਼ ਐਮਰਜੈਂਸੀ ਦੀ ਘੋਸ਼ਣਾ ਕੀਤੀ, ਜਦੋਂ IDF ਅਤੇ ਮੋਸਾਦ ਕੋਲ ਅਚਾਨਕ ਹਮਲੇ ਦੀ ਤਿਆਰੀ ਲਈ ਸਮਾਂ ਨਹੀਂ ਸੀ, ਜਿਸ ਬਾਰੇ ਹਮਾਸ ਦਾ ਦਾਅਵਾ ਹੈ ਕਿ ਇਹ ਅਲ-ਦਾ ਬਦਲਾ ਹੈ। ਅਕਸਾ ਮਸਜਿਦ ਦੇ ਖਿਲਾਫ ਹਮਲਾ ਇਜ਼ਰਾਈਲੀ ਅਖਬਾਰ ਹਾਰੇਟਜ਼ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹਮਾਸ ਦੇ ਅੱਤਵਾਦੀਆਂ ਨੇ ਪੈਰਾਗਲਾਈਡਰਾਂ ਦੀ ਵਰਤੋਂ ਕੀਤੀ ਅਤੇ ਗਾਜ਼ਾ ਪੱਟੀ ਸਰਹੱਦ ਨੇੜੇ ਆਈਡੀਐਫ ਬਲਾਂ ਦੁਆਰਾ ਵਰਤੇ ਗਏ ਗੇਟਾਂ ਨੂੰ ਜ਼ਬਰਦਸਤੀ ਤੋੜ ਦਿੱਤਾ। ਇਲਾਕੇ ਦੇ ਵਸਨੀਕਾਂ ਦੁਆਰਾ ਲਈ ਗਈ ਵੀਡੀਓ ਦੇ ਅਨੁਸਾਰ, ਹਮਾਸ ਦੇ ਅੱਤਵਾਦੀਆਂ ਨੂੰ ਦੱਖਣੀ ਸ਼ਹਿਰ ਸਡੇਰੋਟ ਵਿੱਚ ਪੈਦਲ ਚੱਲਦੇ ਦੇਖਿਆ ਗਿਆ ਸੀ।
Punjab Bani 08 October,2023
ਸਿਕੱਮ ’ਚ ਬੱਦਲ ਫਟਿਆ, 23 ਫੌਜੀ ਰੁੜੇ : ਭਾਲ ਜਾਰੀ
ਸਿਕੱਮ ’ਚ ਬੱਦਲ ਫਟਿਆ, 23 ਫੌਜੀ ਰੁੜੇ : ਭਾਲ ਜਾਰੀ ਗੰਗਟੋਕ, 4 ਅਕਤੂਬਰ,2023: ਸਿਕੱਮ ਵਿਚ ਬੱਦਲ ਫਟਣ ਨਾਲ ਕਈ ਫੌਜੀ ਵਾਹਨ ਰੁੜ ਗਏ। ਤੀਸਤਾ ਦਰਿਆ ਵਿਚ ਪਾਣੀ 15 ਤੋਂ 20 ਫੁੱਟ ਵੱਧ ਗਿਆ। ਲਾਂਚਨ ਘਾਟੀ ਵਿਚ ਵਾਪਰੀ ਇਸ ਘਟਨਾ ਵਿਚ 23 ਫੌਜੀ ਰੁੜ ਗਏ ਜਿਹਨਾਂ ਦੀ ਭਾਲ ਜਾਰੀ ਹੈ। ਜਿਹੜੀਆਂ ਫੌਜੀ ਗੱਡੀਆਂ ਸਿੰਗਟਮ ਨੇੜੇ ਬਰਦਾਂਗ ਵਿਖੇ ਪਾਰਕ ਕੀਤੀਆਂ ਹੋਈਆਂ ਸਨ, ਉਹ ਚੁੰਗਥੰਗ ਡੈਮ ਵਿਚੋਂ ਪਾਣੀ ਛੱਡਣ ਕਰ ਕੇ ਰੁੜ ਗਈਆਂ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਘਟਨਾ ਵਾਲੀ ਥਾਂ ਦਾ ਦੌਰਾ ਕਰ ਸਕਦੇ ਹਨ। ਹਾਦਸੇ 'ਚ ਘਾਟੀ ਦੇ ਕੁਝ ਫੌਜੀ ਇਮਾਰਤਾਂ ਪ੍ਰਭਾਵਿਤ ਹੋਈਆਂ ਹਨ। ਗੁਹਾਟੀ 'ਚ ਰੱਖਿਆ ਪੀਆਰਓ ਨੇ ਕਿਹਾ, 'ਉੱਤਰੀ ਸਿੱਕਮ ਦੀ ਲੋਹਾਨਕ ਝੀਲ 'ਤੇ ਅਚਾਨਕ ਹੜ੍ਹ ਆ ਗਿਆ। 23 ਜਵਾਨ ਲਾਪਤਾ ਹਨ।
Punjab Bani 04 October,2023
ਪੰਜਾਬ ਸਣੇ ਉਤਰ ਭਾਰਤ ਵਿਚ ਆਇਆ ਭੂਚਾਲ
ਪੰਜਾਬ ਸਣੇ ਉਤਰ ਭਾਰਤ ਵਿਚ ਆਇਆ ਭੂਚਾਲ ਚੰਡੀਗੜ੍ਹ, 3 ਅਕਤੂਬਰ 2023 : ਅੱਜ ਪੰਜਾਬ ਸਣੇ ਨਾਲ ਲੱਗਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨਾ ਤੇ ਭੂਚਾਲ ਦੀ ਤੀਬਰਤਾ 4.6 ਨਾਪੀ ਗਈ ਦਸ ਦਈਏ ਕਿ ਇਹ ਭੂਚਾਲ ਦੁਪਹਿਰ 2 ਵਜ ਕੇ 50 ਮਿੰਟ ਉਤ ਆਇਆ। ਖ਼ਬਰ ਲਿਖੇ ਜਾਣ ਤਕ ਸੱਭ ਠੀਕ ਠਾਕ ਦਸਿਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਉਤਰ ਭਾਰਤ ਸਣੇ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਨੇਪਾਲ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਨੇਪਾਲ 'ਚ ਦੋ ਵਾਰ ਭੂਚਾਲ ਆ ਚੁੱਕਾ ਹੈ। ਪਹਿਲਾ ਦੁਪਹਿਰ 2.25 ਵਜੇ, ਜਿਸ ਦੀ ਤੀਬਰਤਾ 4.6 ਸੀ। ਦੂਜਾ ਝਟਕਾ 2.53 'ਤੇ ਆਇਆ, ਜਿਸ ਦੀ ਤੀਬਰਤਾ 6.2 ਸੀ। ਉੱਤਰ ਪ੍ਰਦੇਸ਼ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ 5.5 ਮਾਪੀ ਗਈ ਹੈ। ਯੂਪੀ ਦੇ ਲਖਨਊ, ਕਾਨਪੁਰ, ਆਗਰਾ, ਨੋਇਡਾ, ਮੇਰਠ, ਮੁਰਾਦਾਬਾਦ, ਗਾਜ਼ੀਆਬਾਦ, ਅਯੁੱਧਿਆ, ਅਲੀਗੜ੍ਹ, ਹਾਪੁੜ, ਅਮਰੋਹਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Punjab Bani 03 October,2023
ਬਲੋਚਿਸਤਾਨ ਸੂਬੇ 'ਚ ਜ਼ਬਰਦਸਤ ਧਮਾਕਾ, DSP ਸਮੇਤ 52 ਲੋਕਾਂ ਦੀ ਮੌਤ, 130 ਤੋਂ ਵੱਧ ਜ਼ਖ਼ਮੀ
ਬਲੋਚਿਸਤਾਨ ਸੂਬੇ 'ਚ ਜ਼ਬਰਦਸਤ ਧਮਾਕਾ, DSP ਸਮੇਤ 52 ਲੋਕਾਂ ਦੀ ਮੌਤ, 130 ਤੋਂ ਵੱਧ ਜ਼ਖ਼ਮੀ ਕਰਾਚੀ— ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇਕ ਮਸਜਿਦ ਨੇੜੇ ਸ਼ੁੱਕਰਵਾਰ ਨੂੰ ਹੋਏ ਜ਼ਬਰਦਸਤ ਬੰਬ ਧਮਾਕੇ 'ਚ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਵੱਧ ਜ਼ਖਮੀ ਹੋ ਗਏ। ਈਦ ਮੌਕੇ 'ਤੇ ਜਦੋਂ ਧਮਾਕਾ ਹੋਇਆ ਤਾਂ ਵੱਡੀ ਗਿਣਤੀ 'ਚ ਲੋਕ ਮਸਜਿਦ ਦੇ ਬਾਹਰ ਰੈਲੀ ਲਈ ਇਕੱਠੇ ਹੋਏ ਸਨ। ਇਹ ਜਾਣਕਾਰੀ ਸਥਾਨਕ ਮੀਡੀਆ 'ਚ ਚੱਲ ਰਹੀਆਂ ਖਬਰਾਂ ਤੋਂ ਸਾਹਮਣੇ ਆਈ ਹੈ। ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਇਹ ਧਮਾਕਾ ਮਸਤਾਂਗ ਜ਼ਿਲ੍ਹੇ ਵਿੱਚ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਮਸਜਿਦ ਨੇੜੇ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਈਦ-ਮਿਲਾਦ-ਉਨ-ਨਬੀ ਦੇ ਮੌਕੇ 'ਤੇ ਇਕੱਠੇ ਹੋਏ ਸਨ। ਈਦ ਮਿਲਾਦ ਉਨ ਨਬੀ ਪੈਗੰਬਰ ਮੁਹੰਮਦ ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ। ਮੁਸਤਾਂਗ ਦੇ ਸਹਾਇਕ ਕਮਿਸ਼ਨਰ ਅਤਾ ਉਲ ਮੁਨੀਮ ਨੇ ਦੱਸਿਆ ਕਿ ਮਦੀਨਾ ਮਸਜਿਦ ਦੇ ਨੇੜੇ ਹੋਇਆ ਧਮਾਕਾ ਬਹੁਤ ਸ਼ਕਤੀਸ਼ਾਲੀ ਜਾਪਦਾ ਹੈ। ਡਾਨ ਅਖਬਾਰ ਦੀ ਖਬਰ ਮੁਤਾਬਕ ਧਮਾਕੇ 'ਚ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖਮੀ ਹੋ ਗਏ। ਥਾਣਾ ਇੰਚਾਰਜ ਜਾਵੇਦ ਲਹਿਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੈਡੀਕਲ ਸੈਂਟਰਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ ਜਦਕਿ ਹਸਪਤਾਲਾਂ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਕਿਹਾ, ‘ਕੁਝ ਜ਼ਖਮੀਆਂ ਦੀ ਹਾਲਤ ਬਹੁਤ ਗੰਭੀਰ ਹੈ।’ ਧਮਾਕੇ ‘ਚ ਮਰਨ ਵਾਲਿਆਂ ‘ਚ ਇਕ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਵੀ ਸ਼ਾਮਲ ਹੈ।
Punjab Bani 29 September,2023
ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ 'ਚ ਜਿੱਤਿਆ ਸੋਨ ਤਗਮਾ
ਭਾਰਤੀ ਮਹਿਲਾ ਟੀਮ ਨੇ ਏਸ਼ੀਆਈ ਖੇਡਾਂ 'ਚ ਜਿੱਤਿਆ ਸੋਨ ਤਗਮਾ ਨਵੀਂ ਦਿੱਲੀ- ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਪ੍ਰਵੇਸ਼ ਕੀਤਾ ਅਤੇ ਸੋਨ ਤਮਗਾ ਜਿੱਤਿਆ। ਏਸ਼ੀਆਈ ਖੇਡਾਂ 2023 ਦੇ ਫਾਈਨਲ 'ਚ ਭਾਰਤ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਮਹਿਲਾ ਟੀਮ ਨੇ ਪਿਛਲੇ ਸਾਲ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਇਸ ਤਰ੍ਹਾਂ ਭਾਰਤੀ ਮਹਿਲਾ ਟੀਮ ਏਸ਼ਿਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਦੋਵਾਂ ਵਿੱਚ ਤਗ਼ਮੇ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ ਹੈ। ਫਾਈਨਲ 'ਚ ਭਾਰਤ ਨੇ ਪਹਿਲਾਂ ਖੇਡਦਿਆਂ 7 ਵਿਕਟਾਂ 'ਤੇ 116 ਦੌੜਾਂ ਬਣਾਈਆਂ। ਮੰਧਾਨਾ ਨੇ 46 ਅਤੇ ਜੇਮਿਮਾਹ ਰੌਡਰਿਗਜ਼ ਨੇ 42 ਦੌੜਾਂ ਬਣਾਈਆਂ। ਜਵਾਬ 'ਚ ਸ਼੍ਰੀਲੰਕਾ ਦੀ ਟੀਮ 8 ਵਿਕਟਾਂ 'ਤੇ 97 ਦੌੜਾਂ ਹੀ ਬਣਾ ਸਕੀ। ਤੇਜ਼ ਗੇਂਦਬਾਜ਼ ਤੀਤਾਸ ਸਾਧੂ ਨੇ 3 ਵਿਕਟਾਂ ਲਈਆਂ। ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਓਪਨਰ ਬੱਲੇਬਾਜ਼ ਸ਼ੈਫਾਲੀ ਵਰਮਾ 15 ਗੇਂਦਾਂ 'ਚ 9 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤੋਂ ਬਾਅਦ ਮੰਧਾਨਾ ਅਤੇ ਜੇਮਿਮਾਹ ਰੌਡਰਿਗਜ਼ ਨੇ ਦੂਜੇ ਵਿਕਟ ਲਈ 73 ਦੌੜਾਂ ਜੋੜੀਆਂ ਅਤੇ ਸਕੋਰ ਨੂੰ 89 ਦੌੜਾਂ ਤੱਕ ਪਹੁੰਚਾਇਆ। ਮੰਧਾਨਾ 45 ਗੇਂਦਾਂ ਵਿੱਚ 46 ਦੌੜਾਂ ਬਣਾ ਕੇ ਆਊਟ ਹੋ ਗਈ। 4 ਚੌਕੇ ਅਤੇ ਇਕ ਛੱਕਾ ਲਗਾਇਆ। ਹਾਲਾਂਕਿ ਆਖਰੀ 5 ਓਵਰਾਂ 'ਚ ਭਾਰਤੀ ਬੱਲੇਬਾਜ਼ ਕੁਝ ਖਾਸ ਨਹੀਂ ਦਿਖਾ ਸਕੇ। ਆਖਰੀ 30 ਗੇਂਦਾਂ 'ਤੇ ਸਿਰਫ 27 ਦੌੜਾਂ ਹੀ ਬਣੀਆਂ ਅਤੇ 5 ਵਿਕਟਾਂ ਵੀ ਡਿੱਗੀਆਂ। ਜੇਮਿਮਾਹ ਰੌਡਰਿਗਜ਼ 40 ਗੇਂਦਾਂ 'ਤੇ 42 ਦੌੜਾਂ ਨਹੀਂ ਬਣਾ ਸਕੀ। 5 ਚੌਕੇ ਮਾਰੇ। ਸ਼੍ਰੀਲੰਕਾ ਲਈ 3 ਗੇਂਦਬਾਜ਼ਾਂ ਨੇ 2-2 ਵਿਕਟਾਂ ਹਾਸਲ ਕੀਤੀਆਂ।
Punjab Bani 25 September,2023
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ ਪੰਜਾਬ 24 Sep--ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਤੋਂ ਉਨ੍ਹਾਂ ਸਾਰੇ ਗੈਂਗਸਟਰਾਂ ਅਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ, ਜੋ ਇਸ ਸਮੇਂ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਵਿੱਚ ਲੁਕੇ ਹੋਏ ਹਨ। NIA ਨੇ ਪੁਲਿਸ ਤੋਂ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਕੈਨੇਡਾ 'ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਕੂਟਨੀਤਕ ਵਿਵਾਦ ਕਾਰਨ NIA ਵੀ ਹਰਕਤ 'ਚ ਨਜ਼ਰ ਆ ਰਹੀ ਹੈ। ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ NIA ਨੇ ਪਿਛਲੇ ਕਈ ਸਾਲਾਂ ਦੌਰਾਨ ਫਰਜ਼ੀ ਪਾਸਪੋਰਟਾਂ 'ਤੇ ਵਿਦੇਸ਼ ਭੱਜਣ ਵਾਲੇ ਗੈਂਗਸਟਰਾਂ ਅਤੇ ਅੱਤਵਾਦੀਆਂ ਦਾ ਪੂਰਾ ਡਾਟਾ ਮੰਗਿਆ ਹੈ। ਇਸ ਦੇ ਨਾਲ ਹੀ ਐਨਆਈਏ ਗੈਂਗਸਟਰਾਂ ਦੇ ਉਨ੍ਹਾਂ ਸਾਥੀਆਂ ਦੀ ਸੂਚੀ ਵੀ ਤਿਆਰ ਕਰ ਰਹੀ ਹੈ ਜੋ ਵਿਦੇਸ਼ ਭੱਜ ਗਏ ਹਨ ਅਤੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਸਾਰਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੱਜਣ 'ਚ ਮਦਦ ਕੀਤੀ ਹੈ।ਚਾਹੇ ਉਹ ਲੋਕ ਇਮੀਗ੍ਰੇਸ਼ਨ ਜਾਂ ਕਿਸੇ ਹੋਰ ਵਿਭਾਗ ਨਾਲ ਸਬੰਧਤ ਹਨ, ਉਨ੍ਹਾਂ ਸਾਰਿਆਂ ਨੂੰ ਦਬੋਚਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਐਨਆਈਏ ਵੱਲੋਂ ਵਿਦੇਸ਼ ਭੱਜ ਚੁੱਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਹੋਣ ਜਾ ਰਹੀ ਹੈ।
Punjab Bani 24 September,2023
6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ
6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਦਿੱਲੀ-20-Sep-ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਦੀ ਗਵਾਹ ਚਾਮ ਕੌਰ ਨੇ ਕਿਹਾ ਸੀ ਕਿ ਸੱਜਣ ਕੁਮਾਰ ਦੰਗਿਆਂ ਦੌਰਾਨ ਭੀੜ ਨੂੰ ਭੜਕਾ ਰਿਹਾ ਸੀ। ਅਦਾਲਤ ਨੇ ਸਾਰੇ ਗਵਾਹਾਂ ਨੂੰ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 'ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ 'ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ 'ਤੇ ਦੋਸ਼ ਆਇਦ ਕੀਤੇ ਸਨ। ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ 'ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸੀ ਜਿਸ ਦਾ ਇੱਕੋ ਇੱਕ ਇਰਾਦਾ 1 ਨਵੰਬਰ 1984 ਨੂੰ ਗੁਲਾਬ ਬਾਗ, ਨਵਾਦਾ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।
Punjab Bani 20 September,2023
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ ਪੁਲਿਸ ਟੀਮਾਂ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਗੁਰਦੇਵ ਜੈਸਲ, ਜੋ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦਾ ਕਰੀਬੀ ਸਾਥੀ ਹੈ,ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ 'ਚ ਉਨ੍ਹਾਂ ਦੀ ਕਰ ਰਿਹੈ ਮਦਦ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਤਰਨਤਾਰਨ, 14 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਹਮਣੇ ਆਈ ਹੈ। ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸ਼ਮਪ੍ਰੀਤ ਸਿੰਘ ਵਾਸੀ ਨੂਰਦੀ, ਤਰਨ ਤਾਰਨ, ਪਰਦੀਪ ਸਿੰਘ ਅਤੇ ਸੁਖਮਨ ਦੋਵੇਂ ਵਾਸੀ ਸ਼ੇਰੋਂ, ਸਰਹਾਲੀ (ਤਰਨ ਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ ਤੋਂ ਇਲਾਵਾ 37500 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦਿਆਂ ਐਸ.ਐਸ.ਪੀ, ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਚੈਕ ਗਣਰਾਜ ਵਿੱਚ ਬੈਠਾ ਜੈਸਲ, ਮਾਡਿਊਲ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਦਹਿਸ਼ਤੀ ਗਤੀਵਿਧੀਆਂ ਅਤੇ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਸਬੰਧੀ ਫੋਨ 'ਤੇ ਨਿਰਦੇਸ਼ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਵੱਲੋਂ ਅੱਤਵਾਦ ਫੰਡਿੰਗ ਦੇ ਤੌਰ 'ਤੇ ਹਥਿਆਰਾਂ ਅਤੇ ਪੈਸਿਆਂ ਦੀਆਂ ਕੁਝ ਖੇਪਾਂ ਵੀ ਪ੍ਰਾਪਤ ਕੀਤੀਆਂ ਗਈਆ ਸਨ, ਜਿਨ੍ਹਾਂ ਨੂੰ ਗੁਰਦੇਵ ਜੈਸਲ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਵਿਅਕਤੀਆਂ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਰਹਾਲੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 384, 385,386, 387, 115 ਅਤੇ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 27 (7), ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾਵਾਂ 13, 16, 17, 18, 18-ਬੀ, 20 ਅਤੇ 40, ਐਨ.ਡੀ.ਪੀ.ਐਸ. ਐਕਟ ਦੀ ਧਾਰਾਵਾਂ 21 ਅਤੇ 29 ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਐਫ.ਆਈ.ਆਰ. ਨੰ. 119 ਮਿਤੀ 12.08.2023 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਡੱਬੀ: ਗੁਰਦੇਵ ਜੈਸਲ ਕੌਣ ਹੈ? ਗੈਂਗਸਟਰ ਤੋਂ ਅੱਤਵਾਦੀ ਬਣੇ ਕੈਨੇਡਾ ਅਧਾਰਤ ਲਖਬੀਰ ਸਿੰਘ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਕਰੀਬੀ ਸਾਥੀ ਗੁਰਦੇਵ ਸਿੰਘ ਉਰਫ ਜੈਸਲ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਤੇ ਦਸੰਬਰ 2022 ਵਿੱਚ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਉਹ 2022 ਵਿੱਚ ਦੁਬਈ ਭੱਜ ਗਿਆ, ਜਿਸ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਉਥੋਂ ਯੂਰਪ ਚਲਾ ਗਿਆ। ਉਹ ਆਪਣੇ ਸਾਥੀਆਂ ਦੀ ਮਦਦ ਨਾਲ ਪੰਜਾਬ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦੀ ਮਦਦ ਕਰਦਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਰਿਪੋਰਟਾਂ ਦੇ ਅਨੁਸਾਰ ਜਦੋਂ ਗੁਰਦੇਵ ਜੈਸਲ ਪਹਿਲਾਂ ਭਾਰਤ ਵਿੱਚ ਸੀ ਤਾਂ ਉਸਨੇ ਲਖਬੀਰ ਲੰਡਾ ਦੇ ਕਹਿਣ 'ਤੇ ਹਥਿਆਰਾਂ, ਆਈਈਡੀਜ਼, ਏਕੇ-47 ਰਾਈਫਲ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਹਾਸਲ ਕੀਤੀ ਸੀ।
Punjab Bani 14 August,2023
PM ਮੋਦੀ ਨੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਕੀਤੀ ਵਿਸ਼ੇਸ਼ ਅਪੀਲ, 13 ਤੋਂ 15 ਅਗਸਤ ਤੱਕ ਕਰੋ ਇਹ ਕੰਮ
PM ਮੋਦੀ ਨੇ 'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਕੀਤੀ ਵਿਸ਼ੇਸ਼ ਅਪੀਲ, 13 ਤੋਂ 15 ਅਗਸਤ ਤੱਕ ਕਰੋ ਇਹ ਕੰਮ ਨਵੀਂ ਦਿੱਲੀ— ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ 13 ਤੋਂ 15 ਅਗਸਤ ਤੱਕ ਚੱਲਣ ਵਾਲੇ 'ਹਰ ਘਰ ਤਿਰੰਗਾ ਮੁਹਿੰਮ' (Har Ghar Tiranga Campaign) 'ਚ ਹਿੱਸਾ ਲੈਣ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਝੰਡਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਤਿਰੰਗੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, ‘ਤਿਰੰਗਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਤਿਰੰਗੇ ਨਾਲ ਹਰ ਭਾਰਤੀ ਦਾ ਭਾਵਨਾਤਮਕ ਸਬੰਧ ਹੈ ਅਤੇ ਇਹ ਸਾਨੂੰ ਰਾਸ਼ਟਰੀ ਤਰੱਕੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ।ਮੈਂ ਤੁਹਾਨੂੰ ਸਾਰਿਆਂ ਨੂੰ 13 ਤੋਂ 15 ਅਗਸਤ ਤੱਕ ਚੱਲ ਰਹੇ ਹਰ ਘਰ ਤਿਰੰਗਾ ਅਭਿਆਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਨਾ ਚਾਹੁੰਦਾ ਹਾਂ। ਤਿਰੰਗੇ ਨਾਲ ਆਪਣੀਆਂ ਫੋਟੋਆਂ https://hargartiranga.com 'ਤੇ ਅੱਪਲੋਡ ਕਰੋ।
Punjab Bani 13 August,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ
ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।
News 10 July,2023
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ ਨਵੀਂ ਦਿੱਲੀ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ 2023-24 ਲਈ ਗੰਨੇ ਦਾ ਰੇਟ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਬੁੱਧਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, 'ਕੈਬਨਿਟ ਨੇ ਸਾਲ 2023-24 ਲਈ ਗੰਨੇ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਉਚਿਤ ਅਤੇ ਲਾਹੇਵੰਦ ਕੀਮਤ 315 ਰੁਪਏ ਪ੍ਰਤੀ ਕੁਇੰਟਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਫੈਸਲੇ ਨਾਲ 5 ਕਰੋੜ ਗੰਨਾ ਕਾਸ਼ਤਕਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ-ਨਾਲ ਖੰਡ ਮਿੱਲਾਂ ਅਤੇ ਸਬੰਧਤ ਸਹਾਇਕ ਗਤੀਵਿਧੀਆਂ ਵਿੱਚ ਕੰਮ ਕਰਦੇ 5 ਲੱਖ ਕਾਮਿਆਂ ਨੂੰ ਲਾਭ ਹੋਵੇਗਾ। ਪਿਛਲੇ ਸੀਜ਼ਨ ਵਿੱਚ ਗੰਨੇ ਦਾ ਘੱਟੋ-ਘੱਟ ਭਾਅ 305 ਰੁਪਏ ਪ੍ਰਤੀ ਕੁਇੰਟਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਰਾਗ ਠਾਕੁਰ ਨੇ ਦੱਸਿਆ ਕਿ 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਇਹ 2023-24 ਵਿੱਚ ਵਧ ਕੇ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਉਨ੍ਹਾਂ ਕਿਹਾ, 'ਪ੍ਰਧਾਨ ਮੰਤਰੀ ਹਮੇਸ਼ਾ 'ਅੰਨਦਾਤਾ' ਦੇ ਨਾਲ ਹਨ। ਸਰਕਾਰ ਹਮੇਸ਼ਾ ਹੀ ਖੇਤੀ ਅਤੇ ਕਿਸਾਨਾਂ ਨੂੰ ਪਹਿਲ ਦਿੰਦੀ ਰਹੀ ਹੈ।
News 29 June,2023
ਮਕੈਨਿਕ ਦੀ ਦੁਕਾਨ 'ਤੇ ਪਹੁੰਚੇ ਰਾਹੁਲ ਗਾਂਧੀ
ਮਕੈਨਿਕ ਦੀ ਦੁਕਾਨ 'ਤੇ ਪਹੁੰਚੇ ਰਾਹੁਲ ਗਾਂਧੀ ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਅਗਲੇ ਸਾਲ ਹਨ। ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂ ਪਹਿਲਾਂ ਹੀ ਲੋਕਾਂ ਨੂੰ ਲੁਭਾਉਣ ਵਿੱਚ ਲੱਗੇ ਹੋਏ ਹਨ। ਇਸ ਕੜੀ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੇ ਸਾਹਮਣੇ ਆ ਰਹੇ ਹਨ। ਬੀਤੇ ਦਿਨ ਰਾਹੁਲ ਗਾਂਧੀ ਨੂੰ ਦਿੱਲੀ ਦੇ ਕਰੋਲ ਬਾਗ਼ ਵਿੱਚ ਸਥਿਤ ਇੱਕ ਮੋਟਰਸਾਈਕਲ ਮਕੈਨਿਕ ਦੀ ਦੁਕਾਨ ਵਿੱਚ ਦੇਖਿਆ ਗਿਆ। ਮੋਟਰਸਾਈਕਲ ਮਕੈਨਿਕ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਤਸਵੀਰ ਨੂੰ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਵੀ ਸ਼ੇਅਰ ਕੀਤਾ ਗਿਆ ਹੈ।
News 28 June,2023
'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ
'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੋਪਾਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਭ ਤੋਂ ਵੱਡੀ ਤਾਕਤ ਪਾਰਟੀ ਦੇ ਸਾਰੇ ਵਰਕਰ ਹਨ। ਉਨ੍ਹਾਂ ਇਹ ਗੱਲ 'ਮੇਰਾ ਬੂਥ, ਸਭ ਤੋਂ ਮਜ਼ਬੂਤ' ਪ੍ਰੋਗਰਾਮ ਰਾਹੀਂ ਦੇਸ਼ ਭਰ ਤੋਂ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਭੋਪਾਲ ਵਿੱਚ ਆਯੋਜਿਤ ਪ੍ਰੋਗਰਾਮ ‘ਮੇਰਾ ਬੂਥ, ਸਬਸੇ ਮਜ਼ਬੂਤ’ ਸਾਡੇ ਮਿਹਨਤੀ ਵਰਕਰਾਂ ਦੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਨਵੀਂ ਊਰਜਾ ਦੇਵੇਗਾ। ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਦੇ ਲੱਖਾਂ ਵਰਕਰਾਂ ਦਾ ਮਾਰਗਦਰਸ਼ਨ ਕਰਦੇ ਹੋਏ ਕਿਹਾ, 'ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿੱਚ ਜੋ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਤੁਸੀਂ (ਵਰਕਰ) ਜੋ ਮਿਹਨਤ ਕਰ ਰਹੇ ਹੋ, ਉਹ ਲਗਾਤਾਰ ਜਾਰੀ ਹੈ। ਮੇਰੇ ਕੋਲ ਆ ਰਹੇ ਹਨ। ਅਮਰੀਕਾ ਅਤੇ ਮਿਸਰ ਵਿੱਚ ਰਹਿੰਦਿਆਂ ਵੀ ਮੈਨੂੰ ਤੁਹਾਡੇ ਯਤਨਾਂ ਬਾਰੇ ਲਗਾਤਾਰ ਜਾਣਕਾਰੀ ਮਿਲਦੀ ਰਹਿੰਦੀ ਸੀ। ਉਥੋਂ ਪਰਤ ਕੇ ਤੁਹਾਡੇ ਲੋਕਾਂ ਨੂੰ ਮਿਲਣਾ ਮੇਰੇ ਲਈ ਵਧੇਰੇ ਸੁਖਦਾਈ ਹੈ, ਆਨੰਦਦਾਇਕ ਹੈ। ਉਨ੍ਹਾਂ ਕਿਹਾ, 'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ। ਅੱਜ ਮੈਂ ਬੂਥ 'ਤੇ ਇਕੱਠੇ ਕੰਮ ਕਰ ਰਹੇ 10 ਲੱਖ ਵਰਕਰਾਂ ਨੂੰ ਸੰਬੋਧਨ ਕਰ ਰਿਹਾ ਹਾਂ। ਸ਼ਾਇਦ ਕਿਸੇ ਵੀ ਸਿਆਸੀ ਪਾਰਟੀ ਦੇ ਇਤਿਹਾਸ ਵਿੱਚ ਜ਼ਮੀਨੀ ਪੱਧਰ 'ਤੇ ਇੰਨਾ ਵੱਡਾ ਪ੍ਰੋਗਰਾਮ ਕਦੇ ਨਹੀਂ ਹੋਇਆ ਹੋਵੇਗਾ ਜਿੰਨਾ ਅੱਜ ਇੱਥੇ ਹੋ ਰਿਹਾ ਹੈ।
News 27 June,2023
ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ
1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾ ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ * 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ ਅਤੇ ਹੈਡਕੁਆਟਰ ਵਿਖੇ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਲਾਗੂ ਕੀਤੀਆਂ ਨਿਵਕੇਲੀਆਂ ਪਹਿਲਕਦਮੀਆਂ* ਸਿਹਤ, ਸਿੱਖਿਆ ਦੇ ਨਾਲ ਸਰਵਪੱਖੀ ਵਿਕਾਸ ਤੇ ਪਾਰਦਰਸ਼ੀ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗਾ ਪ੍ਰਮੁੱਖ ਤਰਜੀਹ ਚੰਡੀਗੜ੍ਹ, 26 ਜੂਨ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ। ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਤੇ ਜਲੰਧਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ।
News 26 June,2023
PM ਮੋਦੀ ਦੇ ਰਾਜ ਦੌਰੇ ਤੋਂ ਬਾਅਦ ਭਾਰਤੀਆਂ ਲਈ ਖੁਸ਼ਖਬਰੀ
ਹੁਣ ਅਮਰੀਕਾ 'ਚ ਹੀ ਰਿਨਿਊ ਹੋਵੇਗਾ H-1B ਵੀਜ਼ਾ ਭਾਰਤ--ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 21 ਤੋਂ 24 ਜੂਨ ਤੱਕ ਅਮਰੀਕਾ (ਯੂਐਸਏ) ਦੀ ਆਪਣੀ ਪਹਿਲੀ ਰਾਜ ਯਾਤਰਾ 'ਤੇ ਸਨ। ਇਸ ਦੌਰਾਨ ਦੋਵਾਂ ਦੇਸ਼ਾਂ ਵਿੱਚ ਕਈ ਵੱਡੇ ਸਮਝੌਤੇ ਵੀ ਹੋਏ ਅਤੇ ਅਜਿਹੇ ਫੈਸਲੇ ਵੀ ਲਏ ਗਏ ਜਿਸ ਨਾਲ ਆਪਸੀ ਰਿਸ਼ਤਿਆਂ ਵਿੱਚ ਨਿੱਘ ਆਇਆ। H-1B ਵੀਜ਼ਾ ਨੂੰ ਲੈ ਕੇ ਆਇਆ ਵੱਡਾ ਫੈਸਲਾ, ਅਮਰੀਕੀ ਦੌਰੇ ਦੇ ਆਖਰੀ ਦਿਨ PM ਮੋਦੀ ਨੇ ਦੱਸਿਆ ਕਿ ਹੁਣ ਅਮਰੀਕਾ 'ਚ ਹੀ H-1B ਵੀਜ਼ਾ ਰੀਨਿਊ ਕੀਤਾ ਜਾਵੇਗਾ, ਇਸ ਦੇ ਲਈ ਬਾਹਰ ਨਹੀਂ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਅਮਰੀਕਾ ਦਾ ਐੱਚ-1ਬੀ ਵੀਜ਼ਾ ਹਮੇਸ਼ਾ ਚਰਚਾ ਦਾ ਵਿਸ਼ਾ ਰਿਹਾ ਹੈ, ਜਿਸ ਦੇ ਤਹਿਤ ਭਾਰਤੀਆਂ ਲਈ ਅਮਰੀਕਾ ਜਾਣਾ ਅਤੇ ਉੱਥੇ ਰਹਿਣਾ ਆਸਾਨ ਹੋ ਜਾਂਦਾ ਹੈ। ਹਾਲਾਂਕਿ, ਬਹੁਤ ਸਾਰੇ ਭਾਰਤੀਆਂ ਨੂੰ ਅਮਰੀਕਾ ਦੇ ਵੀਜ਼ਾ ਲਈ ਮਹੀਨਿਆਂ ਤੱਕ ਇੰਤਜ਼ਾਰ ਕਰਨਾ ਪਿਆ, ਅਤੇ ਇਸ ਲਈ ਬਹੁਤ ਸਾਰੇ ਭਾਰਤੀ ਮੋਦੀ-ਬਿਡੇਨ ਮੁਲਾਕਾਤ ਵਿੱਚ ਐੱਚ-1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਅ 'ਤੇ ਨਜ਼ਰ ਟਿਕੀ ਹੋਈ ਸੀ।
News 24 June,2023
ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ 3 ਅਗਸਤ ਤੋਂ ਚੇਨੱਈ ’ਚ,
ਭਾਰਤ-ਪਾਕਿਸਤਾਨ ਵਿਚਾਲੇ ਮੁਕਾਬਲਾ 9 ਨੂੰ ਚੇਨਈ, 20 ਜੂਨ ਭਾਰਤੀ ਪੁਰਸ਼ ਹਾਕੀ ਟੀਮ ਇਥੇ 3 ਤੋਂ 12 ਅਗਸਤ ਤੱਕ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਪਹਿਲੇ ਦਿਨ ਚੀਨ ਨਾਲ ਭਿੜੇਗੀ। ਮੇਜਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ 'ਚ ਪਹਿਲੇ ਦਿਨ ਦੇ ਆਖਰੀ ਮੈਚ 'ਚ ਮੇਜ਼ਬਾਨ ਭਾਰਤ ਅਤੇ ਚੀਨ ਆਹਮੋ-ਸਾਹਮਣੇ ਹੋਣਗੇ। ਚੀਨ ਤੋਂ ਬਾਅਦ ਭਾਰਤ ਦਾ ਸਾਹਮਣਾ 4 ਅਗਸਤ ਨੂੰ ਜਾਪਾਨ ਅਤੇ 6 ਅਗਸਤ ਨੂੰ ਮਲੇਸ਼ੀਆ ਨਾਲ ਹੋਵੇਗਾ। ਇਸ ਤੋਂ ਇਕ ਦਿਨ ਬਾਅਦ ਕੋਰੀਆ ਨਾਲ ਟਕਰਾਅ ਹੋਵੇਗਾ। ਏਸ਼ੀਅਨ ਹਾਕੀ ਫੈਡਰੇਸ਼ਨ ਨੇ ਅੱਜ ਟੂਰਨਾਮੈਂਟ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ 9 ਅਗਸਤ ਨੂੰ ਮੁਕਾਬਲਾ ਹੋਵੇਗਾ। ਛੇ ਟੀਮਾਂ ਦੇ ਇਸ ਟੂਰਨਾਮੈਂਟ ਵਿੱਚ ਦੱਖਣੀ ਕੋਰੀਆ, ਮਲੇਸ਼ੀਆ, ਪਾਕਿਸਤਾਨ, ਜਾਪਾਨ, ਚੀਨ ਅਤੇ ਭਾਰਤ ਸ਼ਾਮਲ ਹੋਣਗੇ। ਸਾਰੀਆਂ ਟੀਮਾਂ ਇੱਕੋ ਪੂਲ ਵਿੱਚ ਹਨ ਅਤੇ ਉਨ੍ਹਾਂ ਦੀ ਸਥਿਤੀ ਦਾ ਫੈਸਲਾ ਅੰਕ ਸੂਚੀ ਦੇ ਆਧਾਰ 'ਤੇ ਕੀਤਾ ਜਾਵੇਗਾ। ਮੌਜੂਦਾ ਚੈਂਪੀਅਨ ਕੋਰੀਆ ਪਹਿਲੇ ਮੈਚ ਵਿੱਚ ਜਾਪਾਨ ਨਾਲ ਭਿੜੇਗਾ। ਸੈਮੀਫਾਈਨਲ 11 ਅਗਸਤ ਨੂੰ ਅਤੇ ਫਾਈਨਲ 12 ਅਗਸਤ ਨੂੰ ਹੋਵੇਗਾ। ਭਾਰਤ (2011, 2016, 2018) ਅਤੇ ਪਾਕਿਸਤਾਨ (2012, 2013, 2018) ਤਿੰਨ ਵਾਰ ਖਿਤਾਬ ਜਿੱਤ ਚੁੱਕੇ ਹਨ।
News 20 June,2023
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ ਜਲੰਧਰ, 19 ਜੂਨ: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।
News 19 June,2023
ਪੰਜਾਬ ਪੁਲਿਸ ਨੇ ਗਊ ਹੱਤਿਆ ਐਕਟ ਤਹਿਤ ਨਾਮਜ਼ਦ ਵਿਅਕਤੀਆਂ ‘ਤੇ ਕੱਸਿਆ ਸ਼ਿਕੰਜਾ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਦੇ 185 ਟਿਕਾਣਿਆਂ ‘ਤੇ 132 ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ, 18 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਐਤਵਾਰ ਨੂੰ ਉਨਾਂ ਵਿਅਕਤੀਆਂ ਦੇ ਟਿਕਾਣਿਆਂ ‘ਤੇ ਰਾਜ ਵਿਆਪੀ ਛਾਪੇਮਾਰੀ ਕੀਤੀ, ਜਿਨਾਂ ‘ਤੇ ਪਿਛਲੇ ਕੁਝ ਸਾਲਾਂ ਦੌਰਾਨ ਗਊ ਹੱਤਿਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸਵੇਰੇ 9 ਵਜੇ ਤੋਂ ਸਾਮ 4 ਵਜੇ ਤੱਕ ਸਿੰਕ੍ਰੋਨਾਈਜ਼ਡ ਢੰਗ ਨਾਲ ਕਾਰਵਾਈ ਕੀਤੀ ਗਈ। ਸਾਰੇ ਸੀਪੀਜ/ਐਸਐਸਪੀਜ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ (ਐਸਆਈਜ) ਦੇ ਅਧੀਨ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਕਿ ਉਹ ਗਊ ਹੱਤਿਆ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਜੋ ਉਨਾਂ ਦੀ ਮੌਜੂਦਾ ਸਥਿਤੀ ਦੀ ਜਾਂਚ ਕੀਤੀ ਸਕੇ। ਪੁਲਿਸ ਦੀਆਂ 132 ਟੀਮਾਂ, ਜਿਨਾਂ ਵਿੱਚ 900 ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੇ ਗਊ ਹੱਤਿਆ ਦੇ ਕੇਸ ਵਿੱਚ ਨਾਮਜ਼ਦ 185 ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ 2016 ਤੋਂ ਹੁਣ ਤੱਕ ਸੂਬੇ ਵਿੱਚ ਗਊ ਹੱਤਿਆ ਐਕਟ ਤਹਿਤ 319 ਐਫਆਈਆਰ ਦਰਜ ਕੀਤੀਆਂ ਹਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਦਾ ਉਦੇਸ਼ ਉਲੰਘਣਾ ਕਰਨ ਵਾਲਿਆਂ ‘ਤੇ ਨਜ਼ਰ ਰੱਖਣਾ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਕਿਸੇ ਕਿਸਮ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹਨ। ਉਨਾਂ ਕਿਹਾ ਕਿ ਅਜਿਹੇ ਛਾਪੇ ਅੱਗੇ ਵੀ ਜਾਰੀ ਰਹਿਣਗੇ। ਉਨਾਂ ਭਰੋਸਾ ਦਿਵਾਇਆ ਕਿ ਗਊਆਂ ਨੂੰ ਮਾਰਨ/ਵੱਢਣ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਪੁਲੀਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਬਾ-ਕਾਨੂੰਨ ਪੁਲਿਸ ਬਲ ਗਊਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਕਾਰਵਾਈਆਂ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦੀਆਂ ਹਨ।
News 18 June,2023
ਜੈਪੁਰ-ਅਜਮੇਰ ਹਾਈਵੇ ’ਤੇ ਹੋਏ ਝਗੜੇ ਨੂੰ ਲੈ ਕੇ ਦੋ ਆਈ ਏ ਐਸ ਤੇ ਆਈ ਪੀ ਐਸ ਅਫਸਰਾਂ ਸਮੇਤ 5 ਸਸਪੈਂਡ
ਸਾਰੇ ਅਫਸਰ ਆਈ ਪੀ ਐਸ ਦੀ ਨਵੀਂ ਪੋਸਟਿੰਗ ਲਈ ਦਿੱਤੀ ਪਾਰਟੀ ਕਰ ਕੇ ਵਾਪਸ ਆ ਰਹੇ ਸਨ ਜੈਪੁਰ, 15 ਜੂਨ, 2023: ਰਾਜਸਥਾਨ ਵਿਚ ਜੈਪੁਰ-ਅਜਮੇਰ ਹਾਈਵੇ ’ਤੇ ਸਥਿਤ ਰੈਸਟੋਰੈਂਟ ਵਿਚ ਹੋਏ ਝਗੜੇ ਨੂੰ ਲੈ ਕੇ ਇਕ ਆਈ ਏ ਐਸ ਅਫਸਰ ਅਤੇ ਇਕ ਆਈ ਪੀ ਐਸ ਅਫਸਰ ਸਮੇਤ 5 ਲੋਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਝਗੜਾ ਐਤਵਾਰ ਦੀ ਰਾਤ ਨੂੰ ਹੋਇਆ ਸੀ ਜੋ ਰੈਸਟੋਰੈਂਟ ਦੇ ਸੀ ਸੀ ਟੀ ਵੀ ਕੈਮਰਿਆਂ ਵਿਚ ਕੈਦ ਹੋ ਗਿਆ। ਐਨ ਡੀ ਟੀ ਵੀ ਦੀ ਰਿਪੋਰਟ ਮੁਤਾਬਕ ਇਹ ਵੀਡੀਓ ਵਾਇਰਲ ਹੋ ਗਈ ਜਿਸ ਵਿਚ ਲੋਕ ਇਕ ਦੂਜੇ ’ਤੇ ਪਥਰਾਅ ਕਰਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਵਿਚ ਅਜਮੇਰ ਡਵੈਲਪਮੈਂਟ ਅਥਾਰਟੀ ਦੇ ਕਮਿਸ਼ਨਰ ਗਿਰੀਧਰ ਅਤੇ ਗੰਗਾਪੁਰ ਸਿਟੀ ਪੁਲਿਸ ਵਿਚ ਓ ਐਸ ਡੀ ਵਜੋਂ ਤਾਇਨਾਤ ਆਈ ਪੀ ਐਸ ਅਫਸਰ ਸੁਸ਼ੀਲ ਕੁਮਾਰ ਬਿਸ਼ਨੋਈ, ਇਕ ਕਾਂਸਟੇਬਲ ਤੇ ਦੋ ਹੋਰ ਸਰਕਾਰੀ ਮੁਲਾਜ਼ਮ ਸਸਪੈਂਡ ਕਰ ਦਿੱਤੇ ਗਏਹਨ। ਇਹ ਸਾਰੇ ਅਫਸਰ ਆਈ ਪੀ ਐਸ ਦੀ ਨਵੀਂ ਪੋਸਟਿੰਗ ਲਈ ਦਿੱਤੀ ਪਾਰਟੀ ਕਰ ਕੇ ਵਾਪਸ ਆ ਰਹੇ ਸਨ ਤੇ ਇਹ ਰੈਸਟੋਰੈਂਟ ਦੇ ਬਾਹਰ ਬਾਥਰੂਮ ਦੀਵਰਤੋਂ ਵਾਸਤੇ ਰੁਕ ਗਏ। ਜਦੋਂ ਇਹਨਾਂ ਨੇ ਸਟਾਫ ਨੂੰ ਬਾਥਰੂਮ ਖੋਲ੍ਹਣ ਵਾਸਤੇ ਕਿਹਾ ਤਾਂ ਇਹਨਾਂ ਨੇ ਅੱਗੋਂ ਝਗੜਨਾ ਸ਼ੁਰੂ ਕਰ ਦਿੱਤਾ ਅਤੇ ਆਈ ਪੀ ਐਸ ਅਫਸਰ ਨੇ ਬਾਹਰ ਬੁਨੈਣ ਵਿਚ ਘੁੰਮ ਰਹੇ ਸਟਾਫ ਨੂੰ ਚਪੇੜ ਮਾਰ ਦਿੱਤੀ। ਜਦੋਂ ਰੈਸਟੋਰੈਂਟ ਮੁਲਾਜ਼ਮ ਅੱਗੋਂ ਪੈ ਨਿਕਲੇ ਤਾਂ ਆਈ ਪੀ ਐਸ ਅਫਸਰ ਮੌਕੇ ਤੋਂ ਨਿਕਲ ਗਿਆ। ਰੈਸਟੋਰੈਂਟ ਮਾਲਕ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਅਫਸਰ ਕੁਝ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਆਇਆ ਤੇ ਸਾਡੇ ਸਟਾਫ ਨੂੰ ਕੁੱਟਿਆ। ਇਸ ਮਾਮਲੇ ਵਿਚ ਪੰਜ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਪੁਲਿਸ ਮੁਖੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ ਤੇ ਆਈ ਪੀ ਐਸ ਅਫਸਰ ਬਿਸ਼ਨੋਈ ਨੇ ਦੋਸ਼ਾਂ ਦਾ ਖੰਡਨ ਕੀਤਾ ਹੈ।
News 15 June,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ
ਗ਼ਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਦਿੱਤੀਆਂ ਗ੍ਰਾਂਟਾਂ ਕਿਹਾ, ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ ਚੰਡੀਗੜ੍ਹ, 6 ਜੂਨ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗਾ੍ਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ। ਮੰਤਰੀ ਨੇ ਅੱਗੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਤੋਂ ਖਰੜ ਹਲਕੇ ਦੀਆਂ ਗਾ੍ਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ 'ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਵੱਡੀਆਂ ਸਖਸ਼ੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀਡੀਪੀਓ ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
News 06 June,2023
ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਮਾਈਨਿੰਗ ਕਲੱਸਟਰਾਂ ‘ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ, 6 ਜੂਨ: ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ । ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 102 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ । ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ। ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ ‘ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ ਰੋਕਿਆ ਨਾ ਜਾਵੇ ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ । ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।
News 06 June,2023
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ * ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ, 16 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ। ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।
News 16 May,2023
ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ
ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਇਤਿਹਾਸਕ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 16 ਮਈ: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ। ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ। ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ। ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ 'ਤੇ ਪੈਸੇ ਦੀ ਬੱਚਤ ਵੀ ਹੋਈ ਹੈ।। ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ।
News 16 May,2023
ਐਨ .ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ : ਡੀ.ਪੀ. ਰੈਡੀ
ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ‘ਤੇ ਦਿੱਤਾ ਜ਼ੋਰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਐਨ ਐਫ ਐਸ ਏ ਲਾਗੂ ਕਰਨ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 16 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ) ਨੂੰ ਨਿਯਮਤ ਵਕਫ਼ਿਆਂ ‘ਤੇ ਫੀਲਡ ਦੌਰੇ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਸ ਐਕਟ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਦਰਅਸਲ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਜਾ ਸਕੇ। ਅੱਜ ਇੱਥੇ ਸੈਕਟਰ-26 ਸਥਿਤ ਮਗਸੀਪਾ ਵਿਖੇ ਏ.ਡੀ.ਸੀਜ ਕਮ ਡੀ.ਜੀ.ਆਰ.ਓਜ ਨਾਲ ਐੱਨ.ਐੱਫ.ਐੱਸ.ਏ., 2013 ਤਹਿਤ ਡਿੱਪੂਆਂ(ਐੱਫ.ਪੀ.ਐੱਸ.), ਮਿਡ ਡਅੇ ਮੀਲ ਅਤੇ ਆਂਗਣਵਾੜੀਆਂ ‘ਤੇ ਮੁਫਤ ਕਣਕ ਦੀ ਵੰਡ ਸਬੰਧੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਸਮੇਂ-ਸਮੇਂ ‘ਤੇ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਉਕਤ ਮੁੱਦਿਆਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਚੇਅਰਮੈਨ ਨੇ ਇਹ ਵੀ ਕਿਹਾ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਸਪੀਕਿੰਗ ਆਰਡਰਜ਼ ਪਾਸ ਕੀਤੇ ਜਾਣ ਅਤੇ ਲੰਬਿਤ ਪਏ ਮਿਡ ਡੇ ਮੀਲ ਸਬੰਧੀ ਵੇਰਵੇ ਅਤੇ ਆਂਗਨਵਾੜੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਰ ਮਹੀਨੇ ਦੀ 7 ਤਰੀਕ ਤੱਕ ਕਮਿਸ਼ਨ ਨੂੰ ਭੇਜੀ ਜਾਣੀੇ ਚਾਹੀਦੀ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ , ਆਂਗਣਵਾੜੀ, ਮਿਡ ਡੇ ਮੀਲ ਦੇ ਲਾਭਪਾਤਰੀਆਂ ਦੇ ਸੰਪਰਕ ਵੇਰਵੇ ਇੱਕ ਪੰਦਰਵਾੜੇ ਵਿੱਚ ਕਮਿਸ਼ਨ ਨੂੰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਲਾਭਾਂ ਦੀ ਡਿਲੀਵਰੀ ਅਤੇ ਉਹਨਾਂ ਦੀ ਸੰਤੁਸ਼ਟੀ ਬਾਰੇ ਜਾਂਚ ਕਰਨ ਲਈ ਉਹਨਾਂ ਨਾਲ ਸਿੱਧਾ ਸੰਪਰਕ ਕਰ ਸਕੇ। ਉਕਤ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਏ.ਡੀ.ਸੀਜ ਨੂੰ ਕਮਿਸ਼ਨ ਦੇ ਅਸਲ ਅਹਿਲਕਾਰ ਦੱਸਦੇ ਹੋਏ ਚੇਅਰਮੈਨ ਨੇ ਕਿਹਾ ਕਿ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਨਐਫਐਸਏ ਦੇ ਉਪਬੰਧਾਂ ਦੀ ਪਾਲਣਾ ਰਾਸ਼ਟਰ ਨਿਰਮਾਣ ਦਾ ਕਾਰਜ ਹੈ ਅਤੇ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਇੱਕ ਨਿਵੇਸ਼ ਹੈ। ਏ.ਡੀ.ਸੀਜ ਨੂੰ ਹਰ 6 ਮਹੀਨਿਆਂ ਵਿੱਚ ਘੱਟੋ-ਘੱਟ ਇੱਕ ਵਾਰ ਮਿਡ ਡੇ ਮੀਲ ਵਰਕਰਾਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਚੇਅਰਮੈਨ ਨੇ ਹਦਾਇਤ ਕੀਤੀ ਕਿ ਸ਼ੁੱਧ ਪਾਣੀ ਦੀ ਸਪਲਾਈ ਵਾਂਗ ਭੋਜਨ ਤਿਆਰ ਕਰਨ ਲਈ ਸਵੱਛ ਸਥਿਤੀਆਂ ਵੀ ਬਹੁਤ ਜਰੂਰੀ ਹਨ। ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਚੇਅਰਮੈਨ ਨੇ ਏ.ਡੀ.ਸੀਜ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ, ਪੰਚਾਇਤ ਘਰਾਂ, ਡੀਸੀ ਦਫਤਰਾਂ ਵਿਖੇ ਐਨ.ਐਫ.ਐਸ.ਏ ਸਕੀਮਾਂ ਅਧੀਨ ਆਉਂਦੀਆਂ ਗਤੀਵਿਧੀਆਂ ਬਾਰੇ ਪ੍ਰਚਾਰ ਫਿਲਮ ਦਿਖਾਉਣ ਤੋਂ ਇਲਾਵਾ ਬੈਨਰ, ਪੋਸਟਰ ਲਗਾ ਕੇ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਸ੍ਰੀ ਰੈੱਡੀ ਨੇ ਕਿਹਾ ਕਿ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਵੀ ਫਿਲਮ ਦਿਖਾਉਣ ਲਈ ਕਿਹਾ ਜਾਵੇ। । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਸ੍ਰੀ ਵਿਜੇ ਦੱਤ ਅਤੇ ਸ੍ਰੀ ਚੇਤਨ ਪ੍ਰਕਾਸ਼ ਵੀ ਸ਼ਾਮਲ ਹੋਏ।
News 16 May,2023
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਵਚਨਬੱਧਤਾ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ 'ਤੇ ਰੋਜ਼ਗਾਰ ਮੇਲੇ ਆਯੋਜਿਤ
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੇ 193 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਭਾਰਤ ਦੁਨੀਆ ਦਾ ਨਿਵੇਸ਼ ਹੱਬ ਬਣ ਗਿਆ ਹੈ: ਸ਼੍ਰੀ ਸੋਮ ਪ੍ਰਕਾਸ਼ ਪਟਿਆਲਾ - 16/5/2023 ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਹਿੱਸੇ ਵਜੋਂ 16 ਮਈ ਨੂੰ ਦੇਸ਼ ਭਰ ਵਿੱਚ 45 ਥਾਵਾਂ 'ਤੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਮੌਕੇ 'ਤੇ, ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ (ਓਓਏ) ਵੰਡੇ। ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼, ਜਿਨ੍ਹਾਂ ਨੇ ਪੀਐੱਲਡਬਲਿਊ ਪਟਿਆਲਾ ਵਿਖੇ ਡਾਕ ਵਿਭਾਗ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਨੇ 193 ਨਵ-ਨਿਯੁਕਤ ਕਰਮੀਆਂ ਨੂੰ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਸੌਂਪੇ। ਰਾਸ਼ਟਰੀ ਪੱਧਰ 'ਤੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੀਤਾ। ਪ੍ਰੋਗਰਾਮ ਦਾ ਪਟਿਆਲਾ ਦੇ ਲੋਕੋਮੋਟਿਵ ਆਡੀਟੋਰੀਅਮ ਤੋਂ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ, ਜਿੱਥੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਨੇ ਸਭਾ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਸਰਕਾਰ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਗੇ। ਉਹ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਇੰਡੀਆ@47 ਦੇ ਗਵਾਹ ਹੋਣਗੇ। ਪ੍ਰਧਾਨ ਮੰਤਰੀ ਦੀ ਕਲਪਨਾ ਅਨੁਸਾਰ ਅਗਲੇ ਇੱਕ ਸਾਲ ਦੌਰਾਨ 10 ਲੱਖ ਭਰਤੀਆਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਹ ਸਮਾਗਮ ਲੜੀ ਦਾ ਪੰਜਵਾਂ ਮੇਲਾ ਹੈ (ਪਹਿਲਾ ਮੇਲਾ 22 ਅਕਤੂਬਰ 2022 ਨੂੰ 50 ਸਥਾਨਾਂ ਵਿੱਚ ਆਯੋਜਿਤ ਕੀਤਾ ਗਿਆ ਸੀ)। ਸ਼੍ਰੀ ਸੋਮ ਪ੍ਰਕਾਸ਼ ਨੇ ਉਜਾਗਰ ਕੀਤਾ ਕਿ ਭਾਰਤ ਆਉਣ ਵਾਲੇ ਸਾਲਾਂ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਕੇ ਉੱਭਰੇਗਾ। ਹੁਣ ਭਾਰਤ ਦੁਨੀਆ ਵਿੱਚ ਨਿਵੇਸ਼ ਦਾ ਹੱਬ ਬਣ ਗਿਆ ਹੈ। ਪਿਛਲੇ ਕੁਝ ਸਾਲਾਂ ਦੌਰਾਨ, ਭਾਰਤ ਨੇ ਨਿਰਯਾਤ ਖੇਤਰ ਵਿੱਚ ਜ਼ਬਰਦਸਤ ਵਾਧਾ ਦੇਖਿਆ ਹੈ। ਸਾਡੀ ਆਰਥਿਕ ਵਿਕਾਸ ਦਰ ਲਗਭਗ 7 ਫੀਸਦੀ ਹੈ, ਜੋ ਕਿ ਬਹੁਤ ਵਧੀਆ ਹੈ। ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ 5 ਟ੍ਰਿਲੀਅਨ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰ ਸਕਦੇ ਹਾਂ। ਕੇਂਦਰੀ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਨੌਕਰੀ ਨੂੰ ਮਿਸ਼ਨ ਵਜੋਂ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਦੇਸ਼ ਦਾ ਨਿਰਮਾਣ ਅਤੇ ਵਿਕਾਸ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭੂਮਿਕਾ ਵਿੱਚ ਹੋਵੇ, ਉਸ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਆਰਥਿਕ ਵਿਕਾਸ ਦੇ ਰਾਹ 'ਤੇ ਹੈ। ਸਰਕਾਰੀ ਖੇਤਰ ਦੇ ਨਾਲ-ਨਾਲ ਨਿਜੀ ਖੇਤਰ ਵਿੱਚ ਵੀ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਕੇਂਦਰ ਸਰਕਾਰ ਨੇ ਸਰਕਾਰੀ ਸੇਵਾਵਾਂ ਵਿੱਚ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਪੰਜਵੇਂ ਰੋਜ਼ਗਾਰ ਮੇਲੇ ਵਿੱਚ ਅੱਜ ਦੇਸ਼ ਭਰ ਵਿੱਚ 71 ਹਜ਼ਾਰ ਨਿਯੁਕਤੀ ਪੱਤਰ ਸੌਂਪੇ ਗਏ। ਰਾਜ ਸਰਕਾਰਾਂ ਵੱਲੋਂ ਵੀ ਖਾਲੀ ਅਸਾਮੀਆਂ ਨੂੰ ਭਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਧਿਆਨ ਹੁਣ ਦੇਸ਼ ਦੇ ਵਿਕਾਸ ਲਈ ਰੋਜ਼ਗਾਰ ਪੈਦਾ ਕਰਨ 'ਤੇ ਹੈ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਬੈਂਕਿੰਗ ਖੇਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਰੇਕ ਸਟਾਰਟਅੱਪਸ ਪ੍ਰੋਜੈਕਟ ਨੂੰ ਵਿੱਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕਿੱਲ ਇੰਡੀਆ ਅਤੇ ਮੇਕ ਇੰਡੀਆ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੇਂਦਰੀ ਮੰਤਰੀ ਦਾ ਸੁਆਗਤ ਕਰਦਿਆਂ ਪੰਜਾਬ ਦੇ ਚੀਫ ਪੋਸਟ ਮਾਸਟਰ ਜਨਰਲ, ਸ਼੍ਰੀ ਵੀ.ਕੇ. ਗੁਪਤਾ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਬਹੁਤ ਅਹਿਮ ਵਿਸ਼ਾ ਬਣ ਗਿਆ ਹੈ। ਇਸ ਦਿਸ਼ਾ ਵਿੱਚ ਇੱਕ ਨਵੀਂ ਪਹਿਲ ਕਰਦੇ ਹੋਏ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਚੁੱਕਿਆ ਹੈ। ਨਵ-ਨਿਯੁਕਤ ਨੌਜਵਾਨਾਂ ਨੂੰ ਕਰਮਯੋਗੀ ਦਾ ਨਾਮ ਦਿੱਤਾ ਗਿਆ ਹੈ, ਜੋ ਭਾਰਤ ਸਰਕਾਰ ਦੀ ਤਰਫੋਂ ਇੱਕ ਜਨਤਕ ਸੇਵਕ ਵਜੋਂ ਕੰਮ ਕਰੇਗਾ। ਸਰਕਾਰੀ ਖੇਤਰ ਵਿੱਚ ਆਉਣ ਨਾਲ ਸਮਾਜ ਅਤੇ ਨਾਗਰਿਕਾਂ ਪ੍ਰਤੀ ਜ਼ਿੰਮੇਵਾਰੀ ਵਧ ਜਾਂਦੀ ਹੈ, ਜਿਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀ ਆਪਣੇ ਫਰਜ਼ਾਂ ਨੂੰ ਕੁਸ਼ਲਤਾ, ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ ਅਤੇ ਦੇਸ਼ ਦੇ ਵਿਕਾਸ ਦਾ ਹਿੱਸਾ ਬਣਨਗੇ। ਇਸ ਮੌਕੇ ਕਰਮਯੋਗੀ ਪ੍ਰਾਰੰਭ ਮੋਡਿਊਲ ਅਤੇ ਰੋਜ਼ਗਾਰ ਮੇਲਿਆਂ ਦੇ ਸੰਦਰਭ ਵਿੱਚ ਲਘੂ ਫਿਲਮਾਂ ਵੀ ਦਿਖਾਈਆਂ ਗਈਆਂ। ਇਸ ਮੌਕੇ ਸ੍ਰੀ ਪ੍ਰਭਾਤ ਗੋਇਲ, ਸੁਪਰਡੈਂਟ ਪੋਸਟ ਆਫਿਸ ਪਟਿਆਲਾ ਡਿਵੀਜ਼ਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
News 16 May,2023
-ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ -ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ -ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ -ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ -ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਇੱਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ ਸਨ, ਜਦੋਂ ਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਮ ਉਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿੱਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਜੱਦੀ ਸ਼ਹਿਰ ਵਿੱਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਹ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿੱਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿੱਚ ਮਾਰੇ ਗੇੜਿਆਂ ਨਾਲੋਂ ਵੱਧ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਵਾਸੀਆਂ ਨੂੰ ਵਿਸਾਰ ਦਿੱਤਾ ਸੀ ਅਤੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕਦਮ ਚੁੱਕੇ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਮੁੱਢਲੀਆਂ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਹਾ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਉਹ ਏਸੇ ਤਰ੍ਹਾਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਦਾ ਬਟਨ ਦਬਾ ਕੇ ਸੱਤਾ ਵਿੱਚ ਲਿਆਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਸਾਲ ਦੇ ਅੰਦਰ ਉਹ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰੋਜੈਕਟ ਸਮਰਪਿਤ ਕਰਨ ਲਈ ਰੋਜ਼ਾਨਾ ਚਾਰ-ਪੰਜ ਬਟਨ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਏਸੇ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਹੁਣ ਭਲਕੇ ਜਲੰਧਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿੱਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ 'ਤੇ ਸੂਬੇ ਭਰ ਵਿੱਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜੀਗਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਪਟਿਆਲਾ ਤੇ ਨਾਭਾ ਮੇਘ ਚੰਦ ਸ਼ੇਰਮਾਜਰਾ ਤੇ ਸੁਰਿੰਦਰਪਾਲ ਸ਼ਰਮਾ ਸਮੇਤ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਦਾ ਸਨਮਾਨ ਕੀਤਾ ਅਤੇ ਸਮਾਰੋਹ ਦੇ ਅਖੀਰ ਵਿੱਚ ਧੰਨਵਾਦ ਕੀਤਾ।
News 16 May,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟ੍ਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਬਹੁਤੀਆਂ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਲਾਗੂ ਕੀਤੇ ਜਾਣ ਪ੍ਰਤੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ। ਪੰਜਾਬ ਸਿਵਲ ਸਕੱਤਰੇਤ ਤੋਂ ਬਾਹਰ ਵਜ਼ਾਰਤ ਦੀ ਮੀਟਿੰਗ ਕਰਕੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦਾ ਆਗਜ਼ ਕੀਤਾ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਕਰਕੇ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ ਦੁਆਰ' ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਕਦਮ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਮੰਤਰੀ ਮੰਡਲ ਸਿਰਫ਼ ਸਕੱਤਰੇਤ ਦੇ ਕਮਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਸੂਬੇ ਭਰ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸੌਖ ਹੋ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਦੂਜੇ ਪਾਸੇ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾ ਕੇ ਲੋਕਾਂ ਨੂੰ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਆਪੋ-ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਹੈ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਇਧਰ-ਉਧਰ ਭੱਜ ਦੌੜ ਨਾ ਕਰਨੀ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਹੂਲਤਾਂ ਮੁਹੱਈਆ ਕਰਵਾਏਗੀ। ਲੋਕਲ ਆਡਿਟ ਵਿੰਗ ਦੀਆਂ 87 ਵੱਖ-ਵੱਖ ਕੇਡਰ ਦੀਆਂ ਅਸਾਮੀਆਂ ਉਤੇ ਭਰਤੀ ਦੀ ਮਨਜ਼ੂਰੀ ਕੈਬਨਿਟ ਨੇ ਲੋਕਲ ਆਡਿਟ ਵਿੰਗ ਦੇ ਵੱਖ-ਵੱਖ ਕੇਡਰ ਵਿੱਚ ਸਿੱਧੀ ਭਰਤੀ ਦੀਆਂ 87 ਆਸਾਮੀਆਂ ਭਰਨ ਦੀ ਵੀ ਸਹਿਮਤੀ ਦੇ ਦਿੱਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਜੂਨੀਅਰ ਲੇਖਾਕਾਰਾਂ ਦੀਆਂ 60, ਇਕ ਸੈਕਸ਼ਨ ਅਫ਼ਸਰ, ਇਕ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਤਿੰਨ ਸਟੈਨੋ ਟਾਈਪਿਸਟ ਅਤੇ 22 ਕਲਰਕਾਂ ਦੀਆਂ ਖ਼ਾਲੀ ਆਸਾਮੀਆਂ ਉਤੇ ਭਰਤੀ ਲਈ ਰਾਹ ਪੱਧਰਾ ਹੋਵੇਗਾ। ਇਸ ਨਾਲ ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈਜ਼), ਸ਼ਹਿਰੀ ਸਥਾਨਕ ਸਰਕਾਰਾਂ (ਯੂ.ਐਲ.ਬੀਜ਼), ਬੱਚਿਆਂ ਲਈ ਫੰਡਾਂ ਤੇ ਯੂਨੀਵਰਸਿਟੀਆਂ ਦੇ ਪ੍ਰੀ ਆਡਿਟ/ਪੋਸਟ ਆਡਿਟ ਦਾ ਕੰਮ ਸੁਚਾਰੂ ਹੋਵੇਗਾ। ਇਸ ਨਾਲ ਸੂਬਾ ਸਰਕਾਰ, ਭਾਰਤ ਸਰਕਾਰ ਦੇ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਸੁਚਾਰੂ ਤਰੀਕੇ ਤੇ ਆਸਾਨੀ ਨਾਲ ਹਾਸਲ ਕਰਨ ਦੇ ਯੋਗ ਹੋਵੇਗੀ। ਪੰਜਾਬ ਸਟੇਟ ਸਪੋਰਟਸ ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਹਰੀ ਝੰਡੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕੈਬਨਿਟ ਨੇ ਪੰਜਾਬ ਸਟੇਟ ਸਪੋਰਟਸ (ਗਰੁੱਪ-ਏ, ਗਰੁੱਪ-ਬੀ ਤੇ ਗਰੁੱਪ ਸੀ) ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਮਨਜ਼ੂਰੀ ਦੇ ਦਿੱਤੀ। ਖੇਡ ਵਿਭਾਗ ਵਿੱਚ ਵੱਖ ਵੱਖ ਕੇਡਰਾਂ (ਗਰੁੱਪ ਏ, ਗਰੁੱਪ ਬੀ ਤੇ ਗਰੁੱਪ ਸੀ) ਵਿੱਚ ਤਾਜ਼ਾ ਭਰਤੀ ਇਨ੍ਹਾਂ ਨਵੇਂ ਨੋਟੀਫਾਈ ਨਿਯਮਾਂ ਮੁਤਾਬਕ ਹੀ ਹੋਵੇਗੀ। ਇਸੇ ਤਰ੍ਹਾਂ ਖੇਡ ਵਿਭਾਗ ਵਿੱਚ ਵੱਖ-ਵੱਖ ਕਾਡਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਮੁਲਾਜ਼ਮਾਂ ਨੁੰ ਆਪਣੀ ਸੇਵਾ ਦੌਰਾਨ ਤਰੱਕੀ ਦੇ ਮੌਕੇ ਮਿਲਣਗੇ। ਅੰਮ੍ਰਿਤਸਰ ਜ਼ਿਲ੍ਹੇ ਦੇ ਰਮਦਾਸ ਨੂੰ ਨਵਾਂ ਬਲਾਕ ਬਣਾਉਣ ਦੀ ਪ੍ਰਵਾਨਗੀ ਪੰਜਾਬ ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਦੀਆਂ 75 ਪੰਚਾਇਤਾਂ ਕੱਢ ਕੇ ਨਵਾਂ ਬਲਾਕ ਰਮਦਾਸ ਕਾਇਮ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਰਮਦਾਸ ਬਲਾਕ ਬਣਾਉਣ ਨਾਲ ਇਨ੍ਹਾਂ 75 ਪਿੰਡਾਂ ਵਿੱਚ ਵਿਕਾਸ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸੇ ਤਰ੍ਹਾਂ ਕੈਬਨਿਟ ਨੇ ਨਵੇਂ ਬਣਾਏ ਇਸ ਬਲਾਕ ਦੇ ਕੰਮਕਾਜ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਇੱਥੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਦੀ ਆਸਾਮੀ ਕਾਇਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ। ਪੀ.ਏ.ਯੂ. ਵਿਚ ਅਧਿਆਪਕਾਂ ਦੇ ਪੇਅ-ਸਕੇਲ ਸੋਧਣ ਨੂੰ ਹਰੀ ਝੰਡੀ ਇਕ ਹੋਰ ਲੋਕ ਪੱਖੀ ਫੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਅਧਿਆਪਕਾਂ ਦੇ ਤਨਖਾਹ ਸਕੇਲ ਇਕ ਜਨਵਰੀ, 2016 ਤੋਂ ਸੋਧਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਦੀ ਤਨਖਾਹ ਤੇ ਪੈਨਸ਼ਨ ਦਾ ਭੁਗਤਾਨ ਅਪ੍ਰੈਲ, 2023 ਤੋਂ ਹੋਵੇਗਾ। ਇਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ‘ਦਾ ਪੰਜਾਬ ਐਡਵੋਕੇਟ ਜਨਰਲ (ਗਰੁੱਪ-ਏ) ਸਰਵਿਸ ਰੂਲਜ਼-2023’ ਦੀ ਰਚਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੇਵਾ ਨਿਯਮਾਂ ਦੀ ਰਚਨਾ ਨਾਲ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਕੰਮ ਕਰ ਰਹੇ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਨਿਯਮਤ ਹੋ ਜਾਣਗੀਆਂ। ਇਸ ਫੈਸਲੇ ਨਾਲ ਵਡੇਰੇ ਜਨਤਕ ਹਿੱਤ ਵਿਚ ਇਸ ਵੱਕਾਰੀ ਦਫ਼ਤਰ ਵਿਚ ਦਫ਼ਤਰੀ ਕੰਮਕਾਜ ਹੋਰ ਪ੍ਰਭਾਵੀ ਤੇ ਸੁਚਾਰੂ ਹੋ ਜਾਵੇਗਾ। ਰੱਖਿਆ ਸੈਨਾਵਾਂ ਭਲਾਈ ਵਿਭਾਗ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਮੰਤਰੀ ਮੰਡਲ ਨੇ ਰੱਖਿਆ ਸੈਨਾਵਾਂ ਭਲਾਈ ਵਿਭਾਗ, ਪੰਜਾਬ ਦੀ ਸਾਲ 2021-22 ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਦੀਆਂ ਦੀ ਅਗਾਊਂ ਰਿਹਾਈ ਦੇ ਮਾਮਲੇ ਭੇਜਣ ਦੀ ਮਨਜ਼ੂਰੀ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਛੇ ਕੈਦੀਆਂ ਦੀ ਅਗਾਊਂ ਰਿਹਾਈ ਲਈ ਕੇਸ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਇਸੇ ਤਰ੍ਹਾਂ ਭਾਰਤੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿਚ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਂਉਤਸਵ’ ਦੇ ਦੂਜੇ ਪੜਾਅ ਵਜੋਂ ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਅਗਾਊਂ ਰਿਹਾਈ ਦੀ ਪ੍ਰਵਾਨਗੀ ਲੈਣ ਲਈ ਕੈਟਾਗਰੀ-6 ਵਿਚ ਪੈਂਦੇ 14 ਕੈਦੀਆਂ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਦੇ ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗਾਊਂ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਦੇ ਤਹਿਤ ਵਿਚਾਰਨ/ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
News 28 April,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ
ਲੁਧਿਆਣਾ, 28 ਅਪ੍ਰੈਲ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ। ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।
News 28 April,2023
ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ
-ਦੇਸ ਭਰ ਤੋ ਵੱਖ ਵੱਖ ਪਾਰਟੀਆਂ ਤੇ ਸੀਨੀਅਰ ਨੇਤਾ ਪੁੱਜੇ - ਦਰਸ਼ਨ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਆਕੇ ਕੀਤੀ ਸ਼ਰਧਾਂਜਲੀ ਅਰਪਣ -ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ : ਸੁਰਜੀਤ ਸਿੰਘ ਰੱਖੜਾ - ਪਟਿਆਲਾ ਜ਼ਿਲੇ ਦੇ ਨੇਤਾ ਇੰਦਰਮੋਹਨ ਸਿੰਘ ਬਜਾਜ, ਮੇਅਰ ਬਜਾਜ, ਕਬੀਰ ਦਾਸ, ਸਤਵਿੰਦਰ ਟੌਹੜਾ, ਅਬਲੋਵਾਲ, ਰਾਜੂ ਖੰਨਾ, ਸਾਹਿਲ ਗੋਇਲ, ਸ਼ੱਕੂ ਗਰੋਵਰ ਅਤੇ ਹੋਰ ਨੇਤਾ ਸ਼ਰਧਾਂਜਲੀ ਅਰਪਣ ਕਰਨ ਪੁੱਜੇ ਚੰਡੀਗੜ / ਪਟਿਆਲਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਪੰਜ ਤੱਤਾਂ ਵਿਚ ਵਲੀਨ ਹੋ ਗਏ । ਉਨਾਂ ਨੂੰ ਅਗਨੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੇਂਟ ਕੀਤੀ । ਇਸ ਮੌਕੇ ਦੇਸ ਭਰ ਤੋ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ , ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੀ ਨੇਤਾ ਪੁੱਜੇ ਹੋਏ ਸਨ । ਇਸ ਮੋਕੇ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਜ਼ਿਲਾ ਪਟਿਆਲਾ ਦੇ ਨੇਤਾਵਾਂ ਨੇ ਬਾਦਲ ਪਿੰਡ ਜਾਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਡਾ. ਦਰਸ਼ਨ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ 'ਤੇ ਅਮਰੀਕਾ ਤੋਂ ਆਕੇ ਸ. ਬਾਦਲ ਨੂੰ ਸ਼ਰਧਾਂਜਲੀ ਅਰਪਣ ਕੀਤੀ। ਇਸ ਮੌਕੇ ਸ. ਰੱਖੜਾ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ। ਉਨ੍ਹਾਂ ਆਖਿਆ ਕਿ ਇਸ ਸਮੇਂ ਇੱਕ ਵਿਧਾਇਕ ਦੀ ਸੀਟ ਜਿੱਤਣੀ ਔਖੀ ਹੈ ਤੇ ਸ. ਬਾਦਲ 5 ਵਾਰ ਮੁੱਖ ਮੰਤਰੀ ਰਹੇ। ਉਨ੍ਹਾਂ ਆਖਿਆ ਕਿ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੂਰੇ ਦੇਸ਼ ਇੱਕ ਦਰਜਨ ਤੋਂ ਵੱਧ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ, ਵੱਖ ਵੱਖ ਰਾਜਸੀ ਪਾਰਟੀਆਂ ਦੇ ਨੇਤਾਵਾਂ ਦਾ ਪੁੱਜਣਾ ਇਹ ਦੱਸਦਾ ਹੈ ਕਿ ਸ. ਬਾਦਲ ਦੀ ਹਰਮਨ ਪਿਆਰਤਾ ਪੂਰੇ ਦੇਸ਼ ਅੰਦਰ ਸੀ। ਇਸ ਮੌਕੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ, ਜਸਪਾਲ ਸਿੰਘ ਕਲਿਆਣ ਸਾਬਕਾ ਚੈਅਰਮੈਨ, ਸੀਨੀਅਰ ਅਕਾਲੀ ਨੇਤਾ ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ ਸਮਾਣਾ, ਮਾਲਵਿੰਦਰ ਸਿੰਘ ਝਿੱਲ ਸੀਨੀਅਰ ਅਕਾਲੀ ਨੇਤਾ, ਡਾ. ਹਰਵਿੰਦਰ ਸਿੰਘ ਬੁੱਬੂ, ਪਰਮਜੀਤ ਸਿੰਘ ਪੰਮਾਂ, ਅਮਿਤ ਰਾਠੀ ਕੌਮੀ ਸਪੋਕਸਮੈਨ ਯੂਥ ਅਕਾਲੀ ਦਲ , ਅਮਨਦੀਪ ਸਿੰਘ ਘੱਗਾ, ਰਵਿੰਦਰ ਸਿੰਘ ਵਿੰਦਾ ਮੈਂਬਰ ਅਕਾਲੀ ਦਲ ਵਰਕਿੰਗ ਕਮੇਟੀ , ਸੁੱਕੂ ਗਰੋਵਰ ਯੂਥ ਕੋਆਡੀਨੇਟਰ, ਤਰਨਜੀਤ ਸਿੰਘ ਭਾਟੀਆ ਬਿਲਾ ਪ੍ਰਧਾਨ ਸਬਜੀ ਮੰਡੀ, ਸੰਜੀਵ ਸਿੰਗਲਾ ਕੌਮੀ ਜਨਰਲ ਸਕੱਤਰ, ਜਸਪ੍ਰੀਤ ਸਿੰਘ ਭਾਟੀਆ ਜਨਰਲ ਸਕੱਤਰ, ਜਗਜੀਤ ਸਿੰਘ ਸੌਨੀ ਤੇ ਗੁਰਜੰਟ ਸਿੰਘ ਜੰਟਾਂ ਪੀ ਏ ਸਰਦਾਰ ਰੱਖੜਾ, ਸਾਬਕਾ ਚੈਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੈਅਰਮੈਨ, ਸਾਬਕਾ ਚੈਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਬਲਦੇਵ ਸਿੰਘ ਬਠੋਈ ਸਾਬਕਾ ਚੈਅਰਮੈਨ, ਰਘਬੀਰ ਸਿੰਘ ਕਲਿਆਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਾਣਾ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ ਤੇ ਹੋਰ ਨੇਤਾ ਵੀ ਹਾਜਰ ਸਨ। ਡੱਬੀ ਸ. ਬਾਦਲ ਆਪਣੀ ਸਾਰੀ ਜਿੰਦਗੀ ਪੰਥ, ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ : ਜਸਪਾਲ ਬਿੱਟੂ ਚੱਠਾ ਪਟਿਆਲਾ ਦਿਹਾਤੀ ਹਲਕਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਖਿਆ ਕਿ ਸ਼ ਬਾਦਲ ਆਪਣੀ ਸਾਰੀ ਜਿੰਦਗੀ ਪੰਥ ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ ਹਨ। ਉਨ੍ਹਾਂ ਆਖਿਆ ਕਿ ਸ. ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕੀਤਾ ਤੇ ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਮੋਰਚਿਆਂ ਅੰਦਰ 17 ਸਾਲ ਦੇ ਕਰੀਬ ਜੇਲ ਕਟੀ। ਉਨ੍ਹਾਂ ਆਖਿਆ ਕਿ ਲਗਾਤਾਰ ਮੁੱਖ ਮੰਤਰੀ ਬਣਨਾ ਤੇ ਪੰਜਾਬ ਤੇ ਪੰਜਾਬੀਅਤ ਬਾਰੇ ਸੋਚਣਾ ਹੀ ਉਨ੍ਹਾਂ ਦੀ ਜਿੰਦਗੀ ਦਾ ਮੁੱਖ ਟੀਚਾ ਸੀ। ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਟਿਆਲਾ ਦਿਹਾਤੀ ਹਲਕਾ ਤੋਂ ਸਮੁੱਚਾ ਅਕਾਲੀ ਦਲ ਤੇ ਸੰਗਤ ਸ. ਬਾਦਲ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦੀ ਹੈ।
News 27 April,2023
ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ
- ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ 'ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ - ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ । ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।
News 26 April,2023
ਮੋਰਿੰਡਾ ਗੁਰਦੁਆਰਾ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ - ਬੇਅਦਬੀ ਕਾਂਡ ਦੇ ਦੋਸੀਆਂ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ' ਇਸ ਨਾਮੁਆਫੀਯੋਗ ਜੁਰਮ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ' ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ: ਮੋਰਿੰਡਾ ਵਿਖੇ ਅੱਜ ਇੱਕ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਦੁਆਰਾ ਸਾਹਿਬ ਦੇ ਅੰਦਰ ਵੜਕੇ ਬੇਅਦਬੀ ਕੀਤੀ ਗਈ, ਜਿਸ ਨਾਲਸਮੁੱਚੇ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ। ਇਸ ਘਟਨਾਕ੍ਰਮ 'ਤੇ ਨਜਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ।ਜੀ।ਪੀ। ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜੀ ਲਿਆਉਣ ਦੇ ਨਿਰਦੇਸ ਦਿੱਤੇ ਹਨ ਤਾਂ ਜੋ ਦੋਸੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ ਕਰੇਗਾ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸਾਂਤਮਈ ਅਤੇ ਖੁਸਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
News 24 April,2023
ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ
ਚੰਡੀਗੜ੍ਹ
ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ
ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ|
ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤ ਨੂੰ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ ਸਨ, ਜਿਥੇ ਪਹਿਲਾਂ ਸਵੇਰੇ ਉਨ੍ਹਾਂ ਨੇ ਇਸ਼ਨਾਨ ਕੀਤਾ, ਫੇਰ ਪੰਜ ਬਾਣੀਆਂ ਦਾ ਪਾਠ ਕਰਕੇ ਗੁਰਦੁਆਰਾ ਸਾਹਿਬ ਵਿਖੇ ਹੀ ਸੰਗਤਾਂ ਨੂੰ ਸੰਬੋਧਨ ਕੀਤਾ|
ਅਮ੍ਰਿਤਪਾਲ ਸਿੰਘ ਨੂੰ ਆਸਾਮ ਦੇ ਡਿਬਰੂਗੜ ਲਿਜਾਣ ਦੀ ਤਿਆਰੀ
ਅਮ੍ਰਿਤਪਾਲ ਦੇ ਸਿਰੰਡਰ ਕਰਨ ਲਈ ਕੱਲ੍ਹ ਸ਼ਾਮ ਨੂੰ ਪੁਲਿਸ ਨੂੰ ਦਿਤੀ ਸੀ ਸੂਚਨਾ
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਪੁਲਿਸ ਨੂੰ ਦਿੱਤੀ ਸੀ ਸੂਚਨਾ

ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ: ਹਰਭਜਨ ਸਿੰਘ ਈ.ਟੀ.ਓ.
• ਟੋਲ ਪਲਾਜ਼ੇ ਬੰਦ ਹੋਣ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਲੱਖਾਂ ਰੁਪਏ ਬਚਣਗੇ ਚੰਡੀਗੜ੍ਹ, 20 ਅਪਰੈਲ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ। ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ, ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ।ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ‘ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ‘ਚ ਵੀ ਰੱਖੇਗੀ। ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜਾ ਤੁਰੰਤ ਜਾਰੀ ਕਰਨਾ ਆਦਿ ਫੈਸਲੇ ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੇ ਹਨ।
News 20 April,2023
ਮੁਖਤਾਰ ਅੰਸਾਰੀ 'ਤੇ ਹੋਏ ਖਰਚੇ ਦੀ ਫਾਈਲ ਮੁੱਖ ਮੰਤਰੀ ਨੇ ਵਾਪਸ ਮੋੜੀ
ਮੁਖਤਾਰ ਅੰਸਾਰੀ ਨੂੰ ਜੇਲ੍ਹ 'ਚ ਮਿਲੀਆਂ ਸੁੱਖ-ਸਹੂਲਤਾਂ ਅਤੇ ਵਕੀਲ 'ਤੇ ਖ਼ਰਚੇ 55 ਲੱਖ ਰੁਪਏ ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ-ਮੁੱਖ ਮੰਤਰੀ 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਨੇ ਪੇਸ਼ ਨਹੀਂ ਕੀਤਾ ਮੈਂ ਲੋਕਾਂ ਦੇ ਟੈਕਸ ਦਾ ਪੈਸਾ ਖ਼ਰਚੇ ਜਾਣ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ-ਮੁੱਖ ਮੰਤਰੀ ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦਿੱਤੇ ਜਾਣ ਬਾਰੇ ਤਾਂ ਪਿਛਲੀਆਂ ਸਰਕਾਰਾਂ ਹੀ ਭਲੀ-ਭਾਂਤ ਜਾਣਦੀਆਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਰਾਮਦਾਇਕ ਠਹਿਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪਿਛਲੀ ਸਰਕਾਰ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਕਿ ਇਸ ਖੌਫਨਾਕ ਅਪਰਾਧੀ ਨੂੰ ਜੇਲ੍ਹ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਦਾ ਕਾਨੂੰਨੀ ਤੌਰ ਉਤੇ ਬਚਾਅ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਦਾ ਇਸ ਅਪਰਾਧੀ ਉਤੇ ਮਿਹਰਬਾਨ ਹੋਣ ਦੀ ਹਕੀਕਤ ਦਾ ਪਤਾ ਇਸ ਤੱਥ ਤੋਂ ਲੱਗ ਜਾਂਦਾ ਹੈ ਕਿ ਉਸ ਦੇ ਖਿਲਾਫ਼ 48 ਵਾਰੰਟ ਜਾਰੀ ਹੋਏ ਪਰ ਉਸ ਸਮੇਂ ਦੀ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਉਸ ਨੂੰ ਪੇਸ਼ ਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੈਰਾਨੀਜਨਕ ਹੈ ਕਿ ਉਸ ਮੌਕੇ ਦੀ ਸਰਕਾਰ ਨੇ ਰੋਪੜ ਜੇਲ੍ਹ ਵਿਚ ਬੰਦ ਇਸ ਅਪਰਾਧੀ ਦੇ ਹਿੱਤ ਪਾਲਣ ਲਈ ਟੈਕਸ ਭਰਨ ਵਾਲੇ ਲੋਕਾਂ ਦੇ 55 ਲੱਖ ਰੁਪਏ ਖਰਚ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਇਹ ਅੰਨ੍ਹੀ ਲੁੱਟ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਫਾਈਲ ਵਿਭਾਗ ਨੂੰ ਵਾਪਸ ਭੇਜ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਲੁੱਟ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਗਲਤ ਫੈਸਲਾ ਲੈਣ ਵਾਲੇ ਤਤਕਾਲੀ ਮੰਤਰੀਆਂ ਪਾਸੋਂ ਇਹ ਰਕਮ ਵਸੂਲਣ ਉਤੇ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।
News 20 April,2023
ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ
ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ 2021 ਦੇ ਐਸ.ਐਲ.ਪੀ (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕਰਨ ਲਈ ਨਿਰਦੇਸ਼ ਜਾਰੀ ਚੰਡੀਗੜ੍ਹ, 13 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਅਰ ਦੇ ਪਿੰਟਾਂ ਅਤੇ ਡੱਬਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਉਨ੍ਹਾਂ ਵਿੱਚ ਬੀਅਰ ਦੀ ਮਾਤਰਾ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਦੇ ਅਨੁਪਾਤ ਅਨੁਸਾਰ ਤੈਅ ਕੀਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਨੀਤੀ, 2023-24 ਵਿੱਚ ਧਾਰਾ 28 ਪਾਈ ਗਈ ਹੈ, ਜਿਸ ਤਹਿਤ ਬੀਅਰ ਦੀਆਂ ਦਰਾਂ ਨੂੰ ਵਾਜਬ ਸੀਮਾਵਾਂ ਵਿੱਚ ਰੱਖਣ ਲਈ ਐਲ-2/ ਐਲ-14ਏ ਪ੍ਰਚੂਨ ਠੇਕਿਆਂ ਅਤੇ ਇਕੱਲੇ ਠੇਕਿਆਂ 'ਤੇ ਵੇਚੀ ਜਾਣ ਵਾਲੀ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੈਅ ਕਰਨ ਦੀ ਸ਼ਕਤੀ ਸਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਅਰ ਬ੍ਰਾਂਡਾਂ ਦੀ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਪਾਲਿਸੀ ਦੇ ਅਨੁਬੰਧ 3 ਵਿੱਚ ਨਿਰਧਾਰਤ ਫਾਰਮੂਲੇ ਅਨੁਸਾਰ ਮਿਥੀ ਗਈ ਹੈ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਚੂਨ ਵਿਕਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਉਹ ਕਿਫਾਇਤੀ ਉਤਪਾਦ ਪ੍ਰਾਪਤ ਕਰ ਸਕਣ। . ਉਨ੍ਹਾਂ ਕਿਹਾ ਕਿ ਇਹ ਕਦਮ ਗੁਆਂਢੀ ਰਾਜਾਂ ਤੋਂ ਇਸ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਬੀਅਰ ਦੀਆਂ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਸੇਵਨ ਤੋਂ ਲੋਕਾਂ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ। 2021 ਦੇ ਐਸ.ਐਲ.ਪੀ. (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਇਨਫੋਰਸਮੈਂਟ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਇਸ ਧੰਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਇਲਾਕੇ ਵਿੱਚ ਕੋਈ ਗੈਰਕਾਨੂੰਨੀ ਭੱਠੀ ਪਾਈ ਜਾਂਦੀ ਹੈ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ ਹੋਵੇਗੀ। ਇਸ ਦੌਰਾਨ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਨਿਰਮਾਤਾ ਤੋਂ ਲੈ ਕੇ ਅੰਤਿਮ ਮੰਜ਼ਿਲ ਤੱਕ ਢੋਆ-ਢੁਆਰੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਐਨ.ਏ. ਲਿਜਾ ਰਹੇ ਜੀ.ਪੀ.ਐਸ. ਨਾਲ ਲੈਸ ਵਾਹਨ ਨੂੰ ਇਸ ਦੇ ਸਫ਼ਰ ਦੇ ਪਹਿਲੇ 100 ਕਿਲੋਮੀਟਰ ਦੇ ਅੰਦਰ ਰੁਕਣ ਦੀ ਇਜਾਜ਼ਤ ਨਹੀਂ ਹੈ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਸ਼ੱਕ ਪੈਣ ਤੇ ਇੰਨ੍ਹਾਂ ਦੀ ਅਚਨਚੇਤ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਉਤਪਾਦਨ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਿਯਮਤ ਤੌਰ 'ਤੇ ਇਨਫੋਰਸਮੈਂਟ ਕਾਰਵਾਈਆਂ ਕੀਤੀਆਂ ਜਾ ਰਹੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੇ ਆਖੀਰ ਵਿੱਚ ਆਬਕਾਰੀ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਮਾਲੀਆ ਵਧਾਉਣ ਦੇ ਨਾਲ-ਨਾਲ ਸ਼ਰਾਬ ਮਾਫੀਆ ਦਾ ਲੱਕ ਤੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਭਾਗ ਵਿੱਤੀ ਸਾਲ 2023-24 ਦੌਰਾਨ ਮਾਲੀਆ ਇਕੱਠਾ ਕਰਨ ਦੇ ਪੰਜ ਦੇ ਅੰਕੜੇ ਨੂੰ ਪਾਰ ਕਰ ਲਵੇਗਾ।
News 13 April,2023
ਜੇਲ੍ਹ ਤੋਂ ਅਜਾਦ ਹੋਏ ਨਵਜੋਤ ਸਿੱਧੂ - 5:55 ਮਿੰਟ 'ਤੇ ਆਏ ਬਾਹਰ - ਹਜਾਰਾਂ ਲੋਕਾਂ ਨੇ ਕੀਤਾ ਸਵਾਗਤ
ਮੋਦੀ ਦੇਸ਼ ਦੇ ਸੂਬੇ ਅੰਦਰ ਬਣੀਆਂ ਘੱਟ ਗਿਣਤੀ ਸਰਕਾਰਾਂ ਨੂੰ ਤੋੜ ਕੇ ਗਵਰਨਰ ਰਾਜ ਲਗਾਉਣ ਦੀ ਤਿਆਰੀ ਵਿੱਚ - ਮੋਦੀ, ਸੀ.ਐਮ. ਮਾਨ ਅਤੇ ਕੇਜਰੀਵਾਲ 'ਤੇ ਜਮਕੇ ਬਰਸੇ - ਇਨਸਾਫ ਕਰਨ ਵਾਲੀਆਂ ਸੰਸਥਾਵਾਂ ਹੋਈਆਂ ਗੁਲਾਮ - ਦੇਸ਼ ਨੂੰ ਸਿਰਫ਼ 5 ਪੂੰਜੀਪਤੀ ਚਲਾ ਰਹੇ ਹਨ ਪਟਿਆਲਾ, 1 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਖਿਰ ਅੱਜ ਜੇਲ੍ਹ ਤੋਂ ਅਜਾਦ ਹੋ ਗਏ ਹਨ। ਇਸਤੋਂ ਪਹਿਲਾਂ 26 ਜਨਵਰੀ ਨੂੰ ਵੀ ਉਨ੍ਹਾਂ ਦੀ ਰਿਹਾਈ ਦੀਆਂ ਖਬਰਾਂ ਆਈਆਂ ਸਨ ਪਰ ਉਹ ਸਿਰੇ ਨਾ ਚੜ੍ਹ ਸਕੀਆਂ ਤੇ ਆਖਿਰ ਅੱਜ ਆਪਣੀ ਪੂਰੀ ਸਜਾ ਭੁਗਤ ਕੇ ਨਵਜੋਤ ਸਿੰਘ ਸਿੱਧੂ 5:55 ਮਿੰਟ 'ਤੇ ਪਟਿਆਲਾ ਜੇਲ ਤੋਂ ਬਾਹਰ ਆਏ, ਜਿਥੇ ਹਜਾਰਾਂ ਲੋਕਾਂ ਨੇ ਉਨ੍ਹਾਂ ਦਾ ਜਬਰਦਸਤ ਸਵਾਗਤ ਕੀਤਾ। ਸਵੇਰ ਤੋਂ ਹੀ ਜੇਲ ਦੇ ਬਾਹਰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਰੋਡ ਪੂਰੀ ਤਰ੍ਹਾਂ ਵਰਕਰਾਂ ਤੇ ਨੇਤਾਵਾਂ ਨਾਲ ਭਰੀ ਪਈ ਸੀ। ਪਹਿਲਾਂ ਸਵੇਰੇ 11 ਵਜੇ ਫਿਰ 1 ਵਜੇ, ਫਿਰ 2 ਵਜੇ, ਫਿਰ 4 ਵਜੇ ਰਿਹਾ ਹੋਣ ਦੀ ਖਬਰ ਆਉਂਦੀ ਰਹੀ ਪਰ ਆਖਿਰ ਸ਼ਾਮ ਨੂੰ 5:55 ਮਿੰਟ 'ਤੇ ਨਵਜੋਤ ਸਿੰਘ ਸਿੱਧੂ ਨੂੰ ਜੇਲ ਤੋਂ ਬਾਹਰ ਭੇਜਿਆ ਗਿਆ। ਉਨ੍ਹਾਂ ਨੂੰ ਜੇਲ ਦੇ ਅੰਦਰ ਲੈਣ ਉਨ੍ਹਾਂ ਦਾ ਪੁੱਤਰ ਅਤੇ ਵਕੀਲਾਂ ਦੀ ਟੀਮ ਗਈ ਸੀ। ਜੇਲ ਅੰਦਰ ਸਿੱਧੂ ਲਗਭਗ 11 ਮਹੀਨੇ 12 ਦਿਨ ਰਹੇ ਹਨ। ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੂਰੇ ਇੱਕ ਸਾਲ ਤੋਂ ਇੱਕਠੀ ਹੋਈ ਭੜਾਸ ਭਾਜਪਾ ਸਰਕਾਰ, ਪ੍ਰਧਾਨ ਮੰਤਰੀ ਮੋਦੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਕੱਢੀ। ਸਿੱਧੂ ਨੇ ਆਖਿਆ ਕਿ ਮੋਦੀ ਅਤੇ ਭਾਜਪਾ ਦੇਸ਼ ਅੰਦਰ ਵੱਖ ਵੱਖ ਥਾਂਵਾਂ ਵਿੱਚਬਣੀਆਂ ਘੱਟ ਗਿਣਤੀ ਸਰਕਾਰਾਂ ਨੂੰ ਤੋੜ ਕੇ ਗਵਰਨਰ ਰਾਜ ਲਗਾਉਣ ਲਈ ਫਿਰਦਾ ਹੈ ਤੇ ਇਸੇ 'ਤੇ ਚਲਦਿਆਂ ਉਹ ਸੂਬਿਆਂ ਦਾ ਘੰਟ ਗਿਣਤੀ ਸਰਕਾਰਾਂ ਵਾਲੇ ਸੂਬਿਆਂ ਦਾ ਮਾਹੌਲ ਖਰਾਬ ਕਰ ਰਿਹਾ ਹੈ। ਭਾਜਪਾ ਦੇ ਇਸ਼ਾਰੇ 'ਤੇ ਹੀ ਏਜੰਸੀਆਂ ਸੂਬਿਆਂ ਦਾ ਮਾਹੌਲ ਖਰਾਬ ਕਰਨ 'ਤੇ ਉਤਾਰੂ ਹੋਈਪਈਆਂ ਹਨ। ਉਨ੍ਹਾਂ ਆਖਿਆ ਕਿ ਸਿਰਫ਼ ਪੰਜ ਪੂੰਜੀਪਤੀਆਂ ਦਾ ਹੱਥ ਠੋਕਾ ਬਣ ਚੁੱਕੀ ਹੈ ਕੇਂਦਰ ਦੀ ਭਾਜਪਾ ਸਰਕਾਰ। ਉਨ੍ਹਾਂ ਕਿਹਾ ਕਿ ਸਿਰਫ਼ ਪੰਜ ਪੂੰਜੀਪਤੀ ਦੇਸ਼ ਨੂੰ ਚਲਾ ਰਹੇ ਹਨ ਤੇ ਦੇਸ਼ ਦੀ ਨਿਆਪਾਲਿਕਾ, ਦੇਸ਼ ਦਾ ਇਲੈਕਸ਼ਨ ਕਮਿਸ਼ਨ ਤੇ ਇਨਸਾਫ ਕਰਨ ਵਾਲੀਆਂ ਸੰਸਥਾਵਾਂ ਮੋਦੀ ਦੀਆਂ ਗੁਲਾਮ ਬਣ ਚੁੱਕੀਆਂ ਹਨ। - ਤਾਨਾਸ਼ਾਹ ਹੈ ਭਾਜਪਾ, ਰਾਹੁਲ ਦੀ ਦਹਾੜ ਨੂੰ ਦਬਾਉਣ ਲੱਗੀ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਭਾਜਪਾ ਪੂਰੀ ਤਰ੍ਹਾਂ ਤਾਨਾਸ਼ਾਹ ਹੈ, ਜਿਸਨੇ ਰਾਹੁਲ ਗਾਂਧੀ ਦੀ ਦਹਾੜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਰਾਹੁਲ ਗਾਂਧੀ ਸਾਰੇ ਸੰਸਾਰ ਵਿੱਚ ਹਰਮਨ ਪਿਆਰੇ ਹਨ। ਨਵਜੋਤ ਸਿੰਘ ਸਿੱਧੂ ਨੇ ਡਟਕੇ ਰਾਹੁਲ ਗਾਂਧੀ ਦੇ ਹੱਕ ਵਿੱਚ ਬੋਲਿਆ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨਾ, ਬੰਗਲਾ ਖਾਲੀ ਕਰਵਾਉਣ ਦੀ ਕੋਸ਼ਿਸ਼ ਕਰਨਾ, ਰਾਹੁਲ ਗਾਂਧਂ ਦੀ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਇਹ ਸਭ ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹਨ। ਉਨ੍ਹਾਂ ਆਖਿਆ ਕਿ ਭਾਜਪਾ ਸੱਚ ਦੀ ਅਵਾਜ ਨੂੰ ਨਹੀਂ ਦਬਾ ਸਕਦੀ। - 20 ਮਹਿਕਮੇ ਦੱਬੀ ਬੈਠਾ ਹੈ ਭਗਵੰਤ ਮਾਨ : ਕਿਸ ਤਰ੍ਹਾਂ ਚਲੇਗਾ ਪੰਜਾਬ - ਦੱਸੇ ਭਗਵੰਤ ਮਾਨ ਕਿ ਐਕਸਾਈਜ ਅਤੇ ਰੇਤੇ ਤੋਂ ਕਿਉਂ ਨਹੀਂ ਇੱਕਠੇ ਹੋਏ 50 ਹਜਾਰ ਕਰੋੜ ਨਵਜੋਤ ਸਿੰਘ ਸਿੰਧੂ ਇਸ ਮੋਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਜਮਕੇ ਬਰਸੇ । ਉਨ੍ਹਾਂ ਆਖਿਆ ਕਿ 20 ਮਹਿਕਮੇ ਦਬ ਕੇ ਬੈਠੇ ਭਗਵੰਤ ਮਾਨ ਤੋਂ ਕਿਸੇ ਇਨਸਾਫ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਆਖਿਆ ਕਿ 50 ਹਜਾਰ ਕਰੋੜ ਰੁਪਏ ਰੇਤੇ ਤੇ ਐਕਸਾਈਜ ਵਿੱਚੋਂ ਇੱਕਠੇ ਕਰਨ ਵਾਲਾ ਭਗਵੰਤ ਮਾਨ ਤੇ ਕੇਜਰੀਵਾਲ ਦਸਣ ਕਿ ਆਖਿਰ ਕਿਉਂ ਹੁਣ ਤੱਕ ਰੇਤੇ ਅਤੇ ਐਕਸਾਇਜ ਤੋਂ 50 ਹਜਾਰ ਕਰੋੜ ਨਹੀਂ ਆਏ। ਉਨ੍ਹਾਂ ਆਖਿਆ ਕਿ ਕਾਂਗਰਸ ਰਾਜ ਸਮੇਂ ਰੇਤੇ ਦੀ ਟਰਾਲੀ 3700 ਰੁਪਏ ਦੀ ਸੀ ਤੇ ਅੱਜ 12 ਹਜਾਰ ਦੀ ਹੈ। ਲੋਕਾਂ ਦਾ ਮਹਿੰਗਾਈ ਕਾਰਨ ਜੀਨਾ ਦੁਭਰ ਹੋ ਗਿਆ ਹੈ। ਉਨ੍ਹਾ ਆਖਿਆ ਕਿ ਪੰਜਾਬ ਨੂੰ ਚੁਟਕਲੇ ਬਾਜ ਮੁੱਖ ਮੰਤਰੀ ਮਿਲਿਆ ਹੈ, ਜਿਸਨੇ ਸੂਬੇ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਪਹਿਲੇ ਸਾਲ ਹੀ 30 ਹਜਾਰ ਕਰੋੜ ਦੇ ਕਰੀਬ ਕਰਜਾ ਲੈ ਲਿਆ ਹੈ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਗੁਲਾਮੀ ਵੱਲ ਵਧ ਰਿਹਾ ਹੈ ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਹੈ।
News 01 April,2023
ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ
ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਮੇਰਾ ਮੰਨਣਾ ਹੈ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।” ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕੌਮਾਂਤਰੀ ਪੱਧਰ ਉਤੇ ਅਮਨ, ਬਿਹਤਰ ਸਹਿਯੋਗ ਤੇ ਤਾਲਮੇਲ ਲਈ ਜੀ-20 ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ‘ਗਿਆਨ ਨੂੰ ਮਨੁੱਖੀ ਜੀਵਨ ਦਾ ਆਧਾਰ’ ਦੱਸ ਕੇ ਉਚਿਆਉਣ ਵਾਲੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਮੀਲ ਦਾ ਪੱਥਰ ਸਾਬਤ ਹੋਣ ਵਾਲੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ‘ਸਿੱਖਿਆ’ ਤੇ ‘ਸਿਹਤ’ ਮਨੁੱਖੀ ਜੀਵਨ ਦਾ ਮੂਲ ਹਨ ਅਤੇ ਸਮਾਜਿਕ ਵਿਕਾਸ ਇਨ੍ਹਾਂ ਦੋਵਾਂ ਅਹਿਮ ਖ਼ੇਤਰਾਂ ਦੀ ਮਜ਼ਬੂਤੀ ਤੇ ਵਿਸਤਾਰ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਹਲਾ ਮਿਆਰੀ ‘ਸਕੂਲ ਆਫ ਐਮੀਨੈਂਸ’ ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਗੇ। ਇਨ੍ਹਾਂ ਸਕੂਲਾਂ ਦਾ ਨਿਰਮਾਣ ਸਹਿਯੋਗ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਤੇ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਕਮਿਊਨਿਟੀ ਇਨਗੇਜਮੈਂਟ ਦੇ ਪੰਜ ਥੰਮ੍ਹਾਂ ਦੀ ਬੁਨਿਆਦ ਉਤੇ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੂਲ ਉਚੇਰੀ ਸਿੱਖਿਆ, ਰੋਜ਼ਗਾਰ, ਸਿਖਲਾਈ ਤੇ ਹੋਰ ਖ਼ੇਤਰਾਂ ਲਈ ਹੁਨਰ ਤੇ ਵਿਅਕਤੀਗਤ ਸਮਰੱਥਾ ਨੂੰ ਨਿਖਾਰਨ ਲਈ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਉਤੇ ਧਿਆਨ ਕੇਂਦਰਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਸਰਕਾਰੀ ਸਕੂਲਾਂ ਦਾ ਮਾਹੌਲ ਅਨੁਕੂਲ ਬਣਾਉਣ ਵਾਸਤੇ ਬਜਟ ਵਿੱਚ 141.14 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੈਂਪਸ ਮੈਨੇਜਰਾਂ ਰਾਹੀਂ ਸਕੂਲਾਂ ਦੀ ਸਫ਼ਾਈ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਕੂਲਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਚੱਲਣਾ ਯਕੀਨੀ ਬਣੇਗਾ। ਕੈਂਪਸ ਮੈਨੇਜਰਾਂ ਦੇ ਆਉਣ ਨਾਲ ਸਕੂਲਾਂ ਦੇ ਪ੍ਰਿੰਸੀਪਲ ਪ੍ਰਬੰਧਕੀ ਤੇ ਅਕਾਦਮਿਕ ਫ਼ਰਜ਼ਾਂ ਉਤੇ ਧਿਆਨ ਦੇ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੁਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ। ਗਿਆਨ ਦੇ ਪਰਸਪਰ ਵਟਾਂਦਰੇ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਇਹ ਇਕ ਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਵਿਦਿਆਰਥੀਆਂ ਤੇ ਹੋਰ ਮੁਲਕਾਂ ਦੇ ਵਿਦਿਆਰਥੀਆਂ ਵਿਚਾਲੇ ਗਿਆਨ ਦੇ ਪਰਸਪਰ ਵਟਾਂਦਰੇ ਨੂੰ ਵਧਾਉਣ ਉਤੇ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਵਿਸ਼ਵ ਦੀ ਸਮਾਜਿਕ-ਆਰਥਿਕ ਤਰੱਕੀ ਦੇ ਭਾਈਵਾਲ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ 66 ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਵਾਪਸੀ `ਤੇ ਇਹ ਅਧਿਆਪਕ ਸਿਖਲਾਈ ਸਬੰਧੀ ਤਜਰਬੇ ਨੂੰ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਨਗੇ ਤਾਂ ਜੋ ਵਿਦਿਆਰਥੀ ਵਿਦੇਸ਼ੀ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਕੇ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਰਾਜ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਲਿਆ ਕੇ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਸਿਖਲਾਈ ਲਈ ਚੋਣ ਦਾ ਇੱਕੋ-ਇੱਕ ਮਾਪਦੰਡ ਯੋਗਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਉਦੇਸ਼ ਨੌਜਵਾਨਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਦਾ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਮੋੜਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਪੰਜਾਬ ਸਿੱਖਿਆ ਤੇ ਸਿਹਤ ਫੰਡ ਕਾਇਮ ਕੀਤਾ ਹੈ, ਜੋ ਪਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੱਡੇ ਸੁਧਾਰਾਂ ਲਈ ਅਹਿਮ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਵਿਸ਼ਵ ਭਰ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਉਜਾਗਰ ਕਰਕੇ ਸਰਕਾਰਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਧਰਤੀ `ਤੇ ਇਸ ਮੈਗਾ ਸਮਾਗਮ ਦੇ ਪ੍ਰਬੰਧ ਲਈ ਭਾਰਤ ਸਰਕਾਰ ਸੱਚਮੁੱਚ ਵਧਾਈ ਦੀ ਪਾਤਰ ਹੈ। ਭਗਵੰਤ ਮਾਨ ਨੇ ਕਿਹਾ ਕਿ ਆਪੋ-ਆਪਣੇ ਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਦਾ ਸਵਾਗਤ ਕਰਨ ਲਈ ਇੱਥੇ ਆਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਸਿੱਖਿਆ ਅਤੇ ਕਿਰਤ ਵਿਸ਼ੇ `ਤੇ ਦੋ ਸੈਸ਼ਨ ਕਰਵਾਉਣ ਲਈ ਇਸ ਪਵਿੱਤਰ ਨਗਰੀ ਦੀ ਚੋਣ ਕਰਨ ਵਾਸਤੇ ਭਾਰਤ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਹੈ, ਜਿਸ ਦੀ ਪੁਰਾਣੇ ਸਮਿਆਂ ਤੋਂ ਹੀ ਸਭ ਲਈ ਵਿਸ਼ੇਸ਼ ਥਾਂ ਰਹੀ ਹੈ, ਜਿੱਥੇ ਦੁਨੀਆ ਭਰ ਦੇ ਸ਼ਰਧਾਲੂ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਲਈ ਨਤਮਸਤਕ ਹੋਣ ਲਈ ਆਉਂਦੇ ਹਨ। ਭਗਵੰਤ ਮਾਨ ਨੇ ਯਾਦ ਕੀਤਾ ਕਿ ਵੰਡ ਤੋਂ ਪਹਿਲਾਂ ਦੇ ਦਿਨਾਂ ਵਿੱਚ ਇਹ ਪਵਿੱਤਰ ਸ਼ਹਿਰ ਦੇਸ਼ ਵਿੱਚ ਵਪਾਰ ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਨੂੰ ਮੁੜ ਵਪਾਰਕ ਕੇਂਦਰ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਈ ਨਾਮਵਰ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਨੇ ਇਸ ਪਵਿੱਤਰ ਸ਼ਹਿਰ ਵਿੱਚ ਆਪਣੇ ਉੱਦਮ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਪੁਰਾਣੇ ਸਮੇਂ ਤੋਂ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ ਅਤੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ `ਤੇ ਮਿਹਨਤੀ ਅਤੇ ਬਹਾਦਰ ਪੰਜਾਬੀਆਂ ਨੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1960 ਦੇ ਦਹਾਕੇ ਦੇ ਅੱਧ ਵਿੱਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਹੌਜ਼ਰੀ, ਹੈਂਡ ਟੂਲਜ਼, ਖੇਡਾਂ, ਆਟੋ-ਪਾਰਟਸ, ਖੇਤੀਬਾੜੀ ਸੰਦਾਂ, ਰਬੜ ਅਤੇ ਹੋਰ ਸਨਅਤਾਂ ਦੇ ਰੂਪ ਵਿੱਚ ਤੇਜ਼ੀ ਨਾਲ ਉਦਯੋਗੀਕਰਨ ਹੋਇਆ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ ਅਤੇ ਇੱਥੋਂ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸੰਮੇਲਨ ਦੌਰਾਨ ਡੈਲੀਗੇਟ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਡੈਲੀਗੇਟ ਪੰਜਾਬ ਫੇਰੀ ਦੀਆਂ ਨਿੱਘੀਆਂ ਯਾਦਾਂ ਆਪਣੇ ਨਾਲ ਲੈ ਕੇ ਜਾਣਗੇ। ਭਗਵੰਤ ਮਾਨ ਸੰਮੇਲਨ ਦੀ ਸਫ਼ਲਤਾ ਦੀ ਕਾਮਨਾ ਵੀ ਕੀਤੀ।
News 15 March,2023
ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਹਥਿਆਰਾਂ ਤੇ ਗੋਲੀ-ਸਿੱਕਾ, ਨਸ਼ੀਲੇ ਪਦਾਰਥਾਂ ਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-99’ ਚਲਾਈ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਦੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ 112 ਮਜ਼ਬੂਤ ਨਾਕੇ ਲਗਾਏ - ਪੁਲਿਸ ਟੀਮਾਂ ਨੇ 5669 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 300 ਦੇ ਕੀਤੇ ਚਲਾਨ ਅਤੇ 39 ਕੀਤੇ ਜ਼ਬਤ - ਪੰਜਾਬ ਪੁਲਿਸ ਜੀ-20 ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਚੰਡੀਗੜ੍ਹ, 13 ਮਾਰਚ: ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਹਿੱਸੇ ਵਜੋਂ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-2’ ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਸੀਮਾਵਾਂ ’ਤੇ ਇਹ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ 10 ਜ਼ਿਲਿ੍ਹਆਂ ਦੇ ਸਾਰੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ ਗਏ, ਜਿਹਨਾਂ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਚਲਾਈ ਗਈ ਅਤੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨੂੰ ਗਜ਼ਟਿਡ ਅਧਿਕਾਰੀਆਂ/ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸਾਰੇ ਮੁਹੱਤਵਪੂਰਨ ਸਥਾਨਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਸਟਾਫ਼ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਵੇਰਵੇ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 21 ਐਫ.ਆਈ.ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਭਗੌੜਾ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਤੇ ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸੀ।
News 13 March,2023
ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ
ਰਾਸ਼ਟਰਪਤੀ ਨੂੰ ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂੰ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ ਅੰਮ੍ਰਿਤਸਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਪੰਜਾਬ ਆਉਣ ਉਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇੱਥੇ ਆ ਕੇ ਹੀ ਜਾਣਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇਕ ਯਾਦਗਾਰੀ ਮੌਕਾ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ਉਤੇ ਤਹਿ-ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਉਤੇ ਦੇਸ਼ ਦੇ ਰਾਸ਼ਟਰਪਤੀ ਦੇ ਇੱਥੇ ਪੁੱਜਣ ਉਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।
News 09 March,2023
ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ
ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ ਤੋਂ ਭਟਕਾ ਨਹੀਂ ਸਕਦੀ ਇਕ ਆਮ ਆਦਮੀ ਦੇ ਪੁੱਤਰ ਦੇ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਖਾਰ ਖਾ ਰਹੀਆਂ ਹਨ: ਭਗਵੰਤ ਮਾਨ ਚੰਡੀਗੜ੍ਹ, 7 ਮਾਰਚ: ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਕਾਂਗਰਸ ਤੇ ਭਾਜਪਾ ਆਗੂਆਂ ਦੇ ਗੁਮਰਾਹਕੁਨ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲ ਤੁਲਨਾ ਕਰਨ ਉਤੇ ਪੰਜਾਬ ਦੀ ਸਥਿਤੀ ਕਿਤੇ ਬਿਹਤਰ ਹੈ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ `ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਥਾਂ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਤੱਥਾਂ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਤੋਂ ਕਿਤੇ ਥੱਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖੇਗੀ ਅਤੇ ਕਿਸੇ ਨੂੰ ਵੀ ਇਸ ਨਾਲ ਛੇੜਛਾੜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਆਉਣ ਵਾਲੇ ਛੇ ਮਹੀਨਿਆਂ ਦੌਰਾਨ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਸਥਾਪਤ ਕਰੇਗਾ। ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਸਟੈਂਡ ਬਾਰੇ ਚੇਤੇ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਗੱਦਾਰ ਹਨ, ਜਿਹੜੇ ਕਦੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਿਨ੍ਹਾਂ ਲੋਕਾਂ ਨੇ ਐਸ.ਵਾਈ.ਐਲ. ਸਮਝੌਤੇ ਤੇ ਦਸਤਖ਼ਤ ਕੀਤੇ ਸਨ, ਉਨ੍ਹਾਂ ਦੇ ਹਰਿਆਣਾ ਵਿੱਚ ਵੱਡੇ ਰਿਜ਼ੋਰਟ ਹਨ, ਜਦੋਂ ਕਿ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੇ ਅੱਜ ਖ਼ੁਦ ਨੂੰ `ਪਾਣੀਆਂ ਦੇ ਰਾਖੇ’ ਅਖਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖ਼ਾਤਰ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਲੋਕਾਂ ਦੀ ਭਲਾਈ ਲਈ ਕੁਝ ਵੀ ਕਰ ਸਕਦੇ ਹਨ ਅਤੇ ਕੋਈ ਵੀ ਅੜਿੱਕਾ ਉਨ੍ਹਾਂ ਨੂੰ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਤੋਂ ਨਹੀਂ ਰੋਕ ਸਕਦਾ। ਉਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਨਿਰਭੈ ਹੋ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਫ਼ਲ ਨਹੀਂ ਹੋਣ ਦਿੱਤੀ ਜਾਵੇਗੀ। ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਦੌਰ ਵਿੱਚ ਅੰਗਰੇਜ਼ਾਂ ਨਾਲ ਮਿਲੀਭੁਗਤ ਕਰ ਕੇ ਸੂਬੇ ਦੇ ਬੇਕਸੂਰ ਲੋਕਾਂ ਨੂੰ ਗੋਲੀਆਂ ਨਾਲ ਮਾਰਿਆ ਅਤੇ ਫਿਰ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਨਾਲ ਬਰਬਾਦ ਕੀਤਾ, ਉਹ ਹੁਣ ਉਨ੍ਹਾਂ `ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਕਿਉਂਕਿ ਇਹ ਪੰਜਾਬ ਦੇ ਦੋਖੀ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗੱਦਾਰਾਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਪੈਂਤੜਿਆਂ ਲਈ ਕਦੇ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਇਹ ਲੋਕ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਕਦੇ ਵੀ ਸੁਹਿਰਦ ਨਹੀਂ ਰਹੇ ਕਿਉਂਕਿ ਇਨ੍ਹਾਂ ਨੇ ਆਪਣੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਬਣਾਏ ਸਨ ਤਾਂ ਇਸ ਪਰਿਵਾਰ ਨੇ ਇਨ੍ਹਾਂ ਕਾਨੂੰਨਾਂ ਲਈ ਆਪਣੀ ਸਹਿਮਤੀ ਦਿੱਤੀ ਸੀ ਅਤੇ ਇਸ ਪਰਿਵਾਰ ਅਤੇ ਇਸ ਦੀ ਕੇਂਦਰੀ ਮੰਤਰੀ ਇਕ ਮੈਂਬਰ ਨੇ ਵੀਡੀਓ ਸੰਦੇਸ਼ ਰਾਹੀਂ ਇਨ੍ਹਾਂ ਕਾਨੂੰਨਾਂ ਦੀ ਤਾਰੀਫ਼ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੂਰਾ ਪੰਜਾਬ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਹੋ ਗਿਆ ਤਾਂ ਇਸ ਪਰਿਵਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਪਣਾ ਪੈਂਤੜਾ ਬਦਲ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਘਰ ਦਾ ਪੁੱਤ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਉਨ੍ਹਾਂ ਦਾ ਸਫਾਇਆ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਲੋਕਾਂ ਨੂੰ ਗੁਮਰਾਹ ਕਰਨ ਲਈ ਇਕ ਦੂਜੇ ਨਾਲ ਗੰਢ-ਤੁੱਪ ਕਰ ਰਹੇ ਹਨ।
News 07 March,2023
ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ
ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ 'ਚ ਵੱਡੀ ਪੱਧਰ 'ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਚੰਡੀਗੜ੍ਹ, 7 ਮਾਰਚ: ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਦੀ ਸੱਤਾ ਉਨ੍ਹਾਂ ਲੋਕ ਆਗੂਆਂ ਨੂੰ ਸੌਂਪੀ ਗਈ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿੱਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਹਰ ਪੰਜਾਬੀ ਅਤੇ ਸੂਬੇ ਦੇ ਸਾਰੇ ਨਾਗਰਿਕਾਂ ਦੀ ਸਰਕਾਰ ਹੈ ਅਤੇ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦਾ ਇਸ ਸਾਲ ਦਾ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਹੋਣ ਵਾਲੇ ਵੱਡੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਸਰਬਪੱਖੀ ਤਰੱਕੀ ਤੇ ਖ਼ੁਸ਼ਹਾਲ ਦਾ ਗਵਾਹ ਬਣ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਜਾਰੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੂਰੇ ਜੋਸ਼ੋ-ਖ਼ਰੋਸ਼ ਨਾਲ ਕੰਮ ਕਰ ਰਹੀ ਹੈ। ਆਪਣੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਣੇ ਪੁਰਾਣੇ ਸਮੇਂ ਦੀ ਗੱਲ ਹੋ ਗਈ ਹੈ ਕਿਉਂਕਿ ਪੰਜਾਬ ਹੁਣ ਬਿਜਲੀ ਸਰਪਲੱਸ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫ਼ੀਸਦ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼਼ੁਰੂ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ, 2022 ਦੇ ਮਹੀਨਿਆਂ ਦੌਰਾਨ ਸੂਬੇ ਦੇ 87 ਫ਼ੀਸਦ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੂਬੇ ਦੇ ਲੋਕਾਂ ਨੂੰ ਕਿਹੜੀਆਂ ਮੁਸ਼ਕਲਾਂ ਦਰਪੇਸ਼ ਆਉਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕੋਲੇ ਦੀ ਸਪਲਾਈ ਲਈ ਲਾਜ਼ਮੀ ਆਰ.ਐਸ.ਆਰ. (ਰੇਲ-ਸਮੁੰਦਰ-ਰੇਲ) ਸ਼ਰਤ ਨੂੰ ਹਟਾਉਣ ਲਈ ਸਹਿਮਤ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਿਜਲੀ ਮੰਤਰੀ ਨਾਲ ਮੀਟਿੰਗ ਦੌਰਾਨ ਇਹ ਮੁੱਦਾ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰੀ ਉਤਸੁਕਤਾ ਦਿਖਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਵੱਡੀ ਪੱਧਰ 'ਤੇ ਵਿਕਾਸ ਹੋਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਸੂਬੇ ਨਾਲ ਦਗ਼ਾ ਕਮਾਉਣ ਵਾਲੇ ਆਗੂਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਬਰਬਾਦ ਕਰਨ ਵਾਲੇ ਇਨ੍ਹਾਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਭ੍ਰਿਸ਼ਟ ਆਗੂਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ ਅਤੇ ਅਜਿਹੇ ਆਗੂਆਂ ਵਿਰੁੱਧ ਕਾਰਵਾਈ ਹਰ ਹਾਲੇ ਜਾਰੀ ਰਹੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ 5000 ਪਿੰਡਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਲੈਣ ਤੋਂ ਛੋਟ ਦਿੱਤੀ ਹੋਈ ਹੈ ਅਤੇ ਜਲਦ ਹੀ ਇੰਨੇ ਹੋਰ ਪਿੰਡਾਂ ਨੂੰ ਵੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਗ਼ੈਰ-ਕਾਨੂੰਨੀ ਕਾਲੋਨੀ ਨੂੰ ਵਿਕਸਿਤ ਨਹੀਂ ਹੋਣ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਪਹਿਲਾਂ ਹੀ ਸੁਚਾਰੂ ਬਣਾਇਆ ਗਿਆ ਹੈ। ਮੁੱਖ ਮੰਤਰੀ ਨੇ ਸੂਬੇ ਦੀਆਂ ਰਵਾਇਤੀ ਪਾਰਟੀਆਂ ਨੂੰ ਸੂਬੇ ਦੇ ਹਿੱਤਾਂ ਦੇ ਉਲਟ ਭੁਗਤਣ ਲਈ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਟੋਲ ਅਤੇ ਰੇਤ ਮਾਫੀਆ ਨੂੰ ਵੱਡੀ ਪੱਧਰ 'ਤੇ ਪ੍ਰਫੁੱਲਿਤ ਕਰਨ ਲਈ ਇਸ ਮਾਫੀਏ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਿਆਦ ਪੁੱਗੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਰੇਤ ਦੀ ਸਸਤੀਆਂ ਦਰਾਂ ਉਤੇ ਉਪਲਬਧਤਾ ਯਕੀਨੀ ਬਣਾਉਣ ਲਈ ਲਗਭਗ 50 ਜਨਤਕ ਮਾਈਨਿੰਗ ਖੱਡਾਂ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਜਲਦ ਹੀ ‘ਸਰਕਾਰ ਤੁਹਾਡੇ ਦੁਆਰ’ ਨਾਂ ਦਾ ਆਪਣਾ ਪ੍ਰਮੁੱਖ ਤੇ ਮਹੱਤਵਪੂਰਨ ਪ੍ਰੋਗਰਾਮ ਆਰੰਭੇਗੀ, ਜਿਸ ਤਹਿਤ ਸੂਬੇ ਦੇ ਲੋਕਾਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਹੀ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਐਪ ਰਾਹੀਂ ਆਨਲਾਈਨ ਉਪਲਬਧ ਹੋਵੇਗੀ ਅਤੇ ਲੋਕ ਮਹਿਜ਼ ਇਕ ਫੋਨ ਕਾਲ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਲਾਕਾ ਨਿਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ ਨੇੜੇ ਬੜੇ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਪ੍ਰਾਪਤ ਹੋ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਚੰਗੀ ਤਰ੍ਹਾਂ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦਾ ਵੱਕਾਰ ਮੁੜ ਬਹਾਲ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਨਵੀਆਂ ਲੀਹਾਂ ’ਤੇ ਪਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦਾ ਹਰੇਕ ਜ਼ਿਲ੍ਹਾ ਇੱਕ ਮੈਡੀਕਲ ਕਾਲਜ ਨਾਲ ਜੁੜਿਆ ਹੋਵੇ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ ਅਤੇ ਜਲਦੀ ਹੀ ਇਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਭਾਵੇਂ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਪਰ ਸਾਡੀ ਖੇਤੀ ਬੜੀ ਗੰਭੀਰ ਸਥਿਤੀ ਵਿੱਚ ਹੈ, ਜਿਸ ਕਾਰਨ ਸਾਡੇ ਨੌਜਵਾਨ ਖੇਤੀ ਛੱਡ ਕੇ ਮਾਮੂਲੀ ਨੌਕਰੀਆਂ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਕਿਸਾਨਾਂ ਦੀ ਭਲਾਈ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਫੰਡ ਨਹੀਂ ਦਿੱਤੇ ਗਏ, ਜਿਸ ਕਾਰਨ ਯੂਨੀਵਰਸਿਟੀ ਹੁਣ ਪੰਜਾਬ ਦੀ ਬਿਹਤਰੀ ਤੇ ਖੁਸ਼ਹਾਲ ਖੇਤੀਬਾੜੀ ਲਈ ਖੋਜ ਕਰਨ ਦੇ ਸਮਰੱਥ ਨਹੀਂ ਹੈ। ਭਗਵੰਤ ਮਾਨ ਨੇ ਨਕਲੀ ਬੀਜਾਂ ਤੋਂ ਮੁਨਾਫਾ ਕਮਾ ਕੇ ਕਿਸਾਨਾਂ ਨੂੰ ਬਰਬਾਦ ਕਰਨ ਲਈ ਵੀ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣੂੰ ਹੀ ਨਹੀਂ ਕਰਵਾਇਆ ਗਿਆ, ਜਿਸ ਕਾਰਨ ਉਨ੍ਹਾਂ ਦੀ ਆਮਦਨ ਵਿੱਚ ਖੜੋਤ ਆ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਈ ਉੱਘੇ ਖੇਤੀ ਮਾਹਿਰਾਂ ਨਾਲ ਹੱਥ ਮਿਲਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਕਿਸਾਨਾਂ ਦੇ ਵਿਚਾਰ ਜਾਣਨ ਵਾਸਤੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਕਿਸਾਨ ਮਿਲਣੀ’ ਕਰਵਾਈ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੀ ਪੱਧਰ ਉਤੇ ਉਤਸ਼ਾਹਤ ਕਰ ਰਹੀ ਹੈ ਅਤੇ ਉਨ੍ਹਾਂ ਨੇ ਖ਼ੁਦ ਬਦਲਵੀਆਂ ਫ਼ਸਲਾਂ ਲਈ ਮੰਡੀਕਰਨ ਦਾ ਮਸਲਾ ਕੇਂਦਰ ਸਰਕਾਰ ਕੋਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਦੀ ਪ੍ਰਾਸੈਸਿੰਗ ਦੇ ਨਾਲ-ਨਾਲ ਬਾਸਮਤੀ ਦੀ ਖੇਤੀ ਨੂੰ ਉਤਸ਼ਾਹਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ, ਜਦੋਂ ਸੂਬਾ ਸਰਕਾਰ ਪਹਿਲੀ ਅਪ੍ਰੈਲ ਤੋਂ ਨਰਮੇ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਏਗੀ ਅਤੇ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਿਸ ਤਾਇਨਾਤ ਕੀਤੀ ਜਾਵੇਗੀ।
News 07 March,2023
ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ
• 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ ਕੁੱਲ 47 ਜਾਇਦਾਦਾਂ ਦੀ ਕੀਤੀ ਨਿਲਾਮੀ • ਗਮਾਡਾ ਨੇ ਈ-ਨਿਲਾਮੀ ਵਿੱਚ ਸਭ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਵੇਚਣ ਦਾ ਰਿਕਾਰਡ ਬਣਾਇਆ • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਈ-ਨਿਲਾਮੀ ਸਫ਼ਲ ਕਰਾਰ ਚੰਡੀਗੜ੍ਹ/ਐਸ.ਏ.ਐਸ.ਨਗਰ, 7 ਮਾਰਚ: ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਆਈ.ਟੀ. ਸਿਟੀ, ਏਅਰੋਸਿਟੀ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਹੋਰ ਸੈਕਟਰਾਂ ਵਿੱਚ ਸਥਿਤ ਹਨ। ਜ਼ਿਕਰਯੋਗ ਹੈ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਨੂੰ ਮਿਲੇ ਭਰਵੇਂ ਹੁੰਗਾਰੇ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਿਲਾਮੀ ਨੂੰ ਸਫ਼ਲ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਸੇ ਇਕ ਈ-ਨਿਲਾਮੀ ਵਿੱਚ ਗਮਾਡਾ ਵੱਲੋਂ ਹੁਣ ਤੱਕ ਇਹ ਸਭ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਗਈਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਾਰੇ ਸਫ਼ਲ ਬੋਲੀਕਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਗਮਾਡਾ ਉਨ੍ਹਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਉਸਾਰੀਆਂ ਲਈ ਹਰ ਸੰਭਵ ਸਹਿਯੋਗ ਦੇਵੇਗਾ। ਕੁੱਲ 6 ਗਰੁੱਪ ਹਾਊਸਿੰਗ ਸਾਈਟਾਂ ਬੋਲੀ ਲਈ ਉਪਲਬਧ ਸਨ ਅਤੇ ਇਨ੍ਹਾਂ ਸਾਰੀਆਂ ਨੂੰ ਖਰੀਦਦਾਰ ਮਿਲ ਗਏ। ਸੈਕਟਰ 83 ਅਲਫ਼ਾ, ਆਈ.ਟੀ. ਸਿਟੀ ਵਿੱਚ ਸਥਿਤ ਗਰੁੱਪ ਹਾਊਸਿੰਗ ਸਾਈਟ ਨੰ. 7 ਲਈ 325.59 ਕਰੋੜ ਰੁਪਏ ਦੀ ਸਭ ਤੋਂ ਵੱਧ ਬੋਲੀ ਲੱਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸਾਈਟ ਲਗਭਗ 8 ਏਕੜ ਰਕਬੇ ਵਿੱਚ ਫੈਲੀ ਹੋਈ ਹੈ। ਇਸੇ ਸਥਾਨ ਉਤੇ 8 ਏਕੜ ਰਕਬੇ ਵਿੱਚ ਫੈਲੀ ਇੱਕ ਹੋਰ ਗਰੁੱਪ ਹਾਊਸਿੰਗ ਸਾਈਟ ਨੰ. 8 ਨੂੰ 293.49 ਕਰੋੜ ਰੁਪਏ ਵਿੱਚ ਨਿਲਾਮ ਕੀਤਾ ਗਿਆ ਹੈ।
News 07 March,2023TOP NEWS/ ਸੁਰਖੀਆਂ View All
-
ਪੰਜਾਬ ਸਰਕਾਰ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਚਨਬੱਧ : ਹਰਪਾਲ ਸਿੰਘ ਚੀਮਾ
Punjab Bani 05 April,2025 -
-
-
(ਚੰਡੀਗੜ / ਆਸਪਾਸ )
ਆਪਣੇ ਸ਼ਹਿਰ ਦੀਆਂ ਖਬਰਾ
-
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਅਤਿ- ਆਧੁਨਿਕ ਸਹੂਲਤਾਂ ਵਾਲਾ ਗੱਠੜੀ ਘਰ ਸੰਗਤਾਂ ਨੂੰ ਸਮਰਪਿਤ
ਦੁਆਰਾ: Punjab Bani10 April,2025 -
ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 15 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ
ਦੁਆਰਾ: Punjab Bani10 April,2025 -
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂ
ਦੁਆਰਾ: Punjab Bani10 April,2025 -
-
ਵਰਗ
Protest
Bhogpur
ਪੰਜਾਬ (Punjab)
ਦਿੱਲੀ
ਮਾਲਵਾ
ਮਾਝਾ
ਹਰਿਆਣਾ
ਚੰਡੀਗੜ੍ਹ
ਦੋਆਬਾ
ਰਾਜਨਿਤਿਕ ਖ਼ਬਰਾਂ
ਹਿਮਾਚਲ ਪ੍ਰਦੇਸ਼
ਆਪ (AAP)
ਭਾਜਪਾ (BJP)
ਕਾਂਗਰਸ (CONGRESS)
ਸ਼੍ਰੋਮਣੀ ਅਕਾਲੀ ਦਲ (SAD)
ਦੇਸ਼
ਵਿਦੇਸ਼
ਕਰਾਇਮ
ਧਰਨੇ / ਮੁਜਹਰੇ
ਸਿਖਿਆ
ਸਿਹਤ
ਖੇਡਾਂ / ਸੱਭਿਆਚਾਰ
ਧਰਮ
ਖੇਤੀਬੜੀ / ਕਿਸਾਨ
ਤਬਾਦਲੇ / ਬਦਲੀਆਂ
ਵੀਡੀਓ ਗੈਲਰੀ
ਲੋਕ ਰਾਇ
ਅੱਜ ਦਾ ਹੁਕਮਨਾਮਾ
ਮਨੋਰੰਜਨ
ਵਪਾਰ / ਕਾਰੋਬਾਰ
ਸੰਪਾਦਕੀ
ਚੌਣਾਂ
ਚਰਚਾ ਵਿੱਚ ਖਬਰਾਂ
ਸਾਹਿਤ
ਬਾਲ ਸਮਾਰੋਹ
ਦੇਸੀ ਨੁਸਖੇ
ਵਿਗਿਆਨ ਤੇ ਤਕਨੀਕ
ਸ਼ੇਅਰ ਬਜ਼ਾਰ
ਵਾਇਰਲ ਖਬਰਾਂ
ਰੋਜ਼ਗਾਰ ਖਬਰਾਂ
ਸੋਸ਼ਲ ਮੀਡਿਆ
NRI / ਪ੍ਰਵਾਸੀ ਪੰਜਾਬੀ
ਜਸ਼ਨ (ਜਨਮਦਿਨ / ਵਿਆਹ / ਸਾਲਗਿਰਾ )
ਲਾਈਫ ਸਟਾਈਲ
ਗੈਰ-ਸ਼੍ਰੇਣੀਬੱਧ