ਦੇਸ਼

barsat

ਹਰਚੰਦ ਸਿੰਘ ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ

ਪਟਿਆਲਾ, 19 ਜੁਲਾਈ, 2025 – ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਲਈ ਪੂਰੀ ਤਰ੍ਹਾਂ ਨਾਲ ਕਾਰਜਸ਼ੀਲ ਹੈ। ਇਸਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕਾਰਜਾਂ ਨੂੰ ਤਰਜੀਹ […]

ਹਰਚੰਦ ਸਿੰਘ ਬਰਸਟ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਕੀਤਾ ਨਿਪਟਾਰਾ Read More »

pu

ਤਿੰਨ ਲੜਕੀਆਂ ਨੇ ਆਪਣੇ ਪੱਧਰ ਉੱਤੇ ਮਦਦ ਜੁਟਾ ਕੇ ਤਿਆਰ ਕੀਤਾ ਮਹਿਮਾਨ ਕਮਰਾ

ਪਟਿਆਲਾ, 18 ਜੁਲਾਈ – ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵਿੱਚ ਵਿਦਿਆਰਥੀ ਲੜਕੀਆਂ ਵੱਲੋਂ ਆਪਣੇ ਪੱਧਰ ਉੱਤੇ ਮਦਦ ਜੁਟਾ ਕੇ ਤਿਆਰ ਕੀਤੇ ਗਏ ਨਵੇਂ ਮਹਿਮਾਨ ਕਮਰੇ ਦਾ ਅੱਜ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉਦਘਾਟਨ ਕੀਤਾ ਗਿਆ। ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਸਟਲ ਦੀਆਂ ਵਿਦਿਆਰਥਣਾਂ ਜਸਨੀਤ ਕੌਰ

ਤਿੰਨ ਲੜਕੀਆਂ ਨੇ ਆਪਣੇ ਪੱਧਰ ਉੱਤੇ ਮਦਦ ਜੁਟਾ ਕੇ ਤਿਆਰ ਕੀਤਾ ਮਹਿਮਾਨ ਕਮਰਾ Read More »

culture

ਤਿੰਨ ਦਿਨਾਂ ਸਾਵਨ ਉਤਸਵ ਧੂਮਧਾਮ ਨਾਲ ਸ਼ੁਰੂ

ਪਟਿਆਲਾ, 18 ਜੁਲਾਈ – ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ) ਵੱਲੋਂ ਕਾਲੀਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਵਿਖੇ ਆਯੋਜਿਤ ਤਿੰਨ ਦਿਨਾਂ ਸਾਵਣ ਉਤਸਵ ਸਮਾਰੋਹ ਅੱਜ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਇਆ। ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਸਿਤਾਰ ਵਾਦਕ ਪੰਡਿਤ ਹਰਵਿੰਦਰ ਸ਼ਰਮਾ ਅਤੇ ਅੰਤਰਰਾਸ਼ਟਰੀ ਪੱਧਰ ਦੇ ਕੱਥਕ ਨ੍ਰਿਤਕੀ ਮਾਨਸੀ ਸਕਸੈਨਾ ਨੇ ਆਪਣੀ ਕਲਾ ਦਾ ਅਜਿਹਾ ਜਾਦੂ

ਤਿੰਨ ਦਿਨਾਂ ਸਾਵਨ ਉਤਸਵ ਧੂਮਧਾਮ ਨਾਲ ਸ਼ੁਰੂ Read More »

program

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ

ਪਟਿਆਲਾ, ਜੁਲਾਈ 18- ਰਾਸ਼ਟਰੀ ਕਾਨੂੰਨੀ ਸੇਵਾਂਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਜੀਆਂ ਦੇ ਨਿਰਦੇਸ਼ਾਂ ਦੇ ਅਨੁਸਾਰ ਰੁਪਿੰਦਰਜੀਤ ਚਾਹਲ, ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ ਚੇਅਰਪਰਸਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ। ਇਸ ਮੌਕੇ ;ਤੇ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਾਨੂੰਨੀ ਜਾਗਰੁਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਅੰਤਰ ਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ Read More »

meeting

ਡੀ.ਸੀ. ਵੱਲੋਂ ਨਸ਼ਾ ਮੁਕਤੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਸਟਾਫ ਦੀ ਸਮੀਖਿਆ

ਪਟਿਆਲਾ 18 ਜੁਲਾਈ : ਪਟਿਆਲਾ ਵਿੱਚ ਨਸ਼ਾ ਮੁਕਤੀ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਅਤੇ ਡੀ-ਐਡੀਕਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਨੂੰ ਸੁਧਾਰਨ ਦੇ ਉਦੇਸ਼ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਵੱਲੋਂ ਇਕ ਉੱਚ ਪੱਧਰੀ ਬੈਠਕ ਦੀ ਅਗਵਾਈ ਕੀਤੀ ਗਈ। ਉਹਨਾਂ ਨਸ਼ਾ ਮੁਕਤੀ ਕੇਂਦਰਾਂ ਦੇ ਬੁਨਿਆਦੀ ਢਾਂਚੇ, ਸਟਾਫ ਅਤੇ ਫੰਡ ਦੀ ਸਮੀਖੀਆ ਕੀਤੀ ।  ਇਸ ਦੋਰਾਨ

ਡੀ.ਸੀ. ਵੱਲੋਂ ਨਸ਼ਾ ਮੁਕਤੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਸਟਾਫ ਦੀ ਸਮੀਖਿਆ Read More »

Dc

ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਲਾਘਾਯੋਗ : ਡੀਸੀ

ਪਟਿਆਲਾ, 18 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਨਬਾਰਡ ਵੱਲੋਂ ਪਟਿਆਲਾ ਦੀ ‌ਦਿਹਾਤੀ ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ।ਉਹ ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਦੇ ਮੌਕੇ ਜ਼ਿਲ੍ਹਾ ਵਿਕਾਸ ਪ੍ਰਬੰਧਕ (ਡੀਡੀਐਮ), ਪਟਿਆਲਾ, ਨਾਬਾਰਡ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਮੌਕੇ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਨਬਾਰਡ ਵੱਲੋਂ ਪੇਂਡੂ ਅਤੇ ਖੇਤੀਬਾੜੀ ਵਿਕਾਸ ਲਈ ਮਹੱਤਵਪੂਰਨ

ਆਰਥਿਕਤਾ ਦੇ ਸੰਪੂਰਨ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਲਾਘਾਯੋਗ : ਡੀਸੀ Read More »

PU

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ‘ਤੀਆਂ ਤੀਜ ਦੀਆਂ’ ਸਮਾਗਮ

ਪਟਿਆਲਾ, 18 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਮਹਿਲਾ ਕਰਮਚਾਰੀ ਮੰਚ ਵੱਲੋਂ ‘ਤੀਆਂ ਤੀਜ ਦੀਆਂ’ ਨਾਮਕ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਹੋਏ ਇਸ ਸੱਭਿਆਚਾਰਕ ਸਮਾਗਮ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਹਰ ਸਾਲ ਹੁੰਦੇ ਇਸ ਸਮਾਗਮ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੇ ਹਮਸਫ਼ਰ ਡਾ. ਸੁਖਜੀਤ ਕੌਰ ਮੁੱਖ ਮਹਿਮਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ‘ਤੀਆਂ ਤੀਜ ਦੀਆਂ’ ਸਮਾਗਮ Read More »

dr. balbir

ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁਣ ਵਾਲਿਆਂ ਤੋਂ ਸੁਚੇਤ ਰਹਿਣ ਪੰਜਾਬੀ- ਡਾ. ਬਲਬੀਰ ਸਿੰਘ

ਪਟਿਆਲਾ, 18 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਸੁਚੇਤ ਕਰਦਿਆਂ ਆਖਿਆ ਹੈ ਕਿ ਕੁੱਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਜਿਸ ਲਈ ਪੰਜਾਬੀਆਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਚਾਇਤ ਭਵਨ ਵਿਖੇ ‘ਅਲਿਮਕੋ’ (ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੀ 25.51 ਲੱਖ ਰੁਪਏ ਦੀ ਲਾਗਤ ਨਾਲ 231 ਦਿਵਿਆਂਗ ਲਾਭਪਾਤਰੀਆਂ ਲਈ ਸਹਾਇਕ ਉਪਕਰਣ ਵੰਡ ਪ੍ਰੋਗਰਾਮ ਦੌਰਾਨ ਕਿਹਾ ਕਿ ਜਿਹੜੀਆਂ ਪਾਰਟੀਆਂ ਦੇ ਆਗੂਆਂ ਨੇ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਸੀ, ਹੁਣ ਓਹੋ ਦੂਜਿਆਂ ਨੂੰ ਨਸੀਹਤਾਂ ਦੇ ਰਹੇ ਹਨ। ਸਿਹਤ ਮੰਤਰੀ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਤੇ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਜਿਸ ਲਈ ਉਹ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਨਾ ਕਰਨ। ਡਾ ਬਲਬੀਰ ਸਿੰਘ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਬੁਰਾਈ ਨੂੰ ਰੋਕਣ ਲਈ ਜਿਹੜੇ ਭਿਖਾਰੀ ਬੱਚਿਆਂ ਤੋਂ ਭੀਖ ਮੰਗਵਾਉਂਦੇ ਹਨ, ਉਹਨਾਂ ਦਾ ਡੀ.ਐੱਨ.ਏ. ਟੈਸਟ ਵੀ ਪਟਿਆਲਾ ਵਿਖੇ ਬਹੁਤ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਰੋਜ਼ਾਨਾ ਜੀਵਨ ਅਤੇ ਗਤੀਸ਼ੀਲਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਉਪਕਰਣ ਜਿਵੇਂ ਇਲੈਕਟਰਿਕ ਟ੍ਰਾਈਸਾਈਕਲ ਜੋ ਕਿ ਇੱਕ ਵਾਰ ਚਾਰਜ ਕਰਨ ਨਾਲ 50 ਕਿੱਲੋਮੀਟਰ ਦੀ ਦੂਰੀ ਤੈਅ ਕਰਦੀ ਹੈ ਸਮੇਤ ਲੋੜਵੰਦਾਂ ਨੂੰ ਵ੍ਹੀਲਚੇਅਰ, ਕੰਨਾਂ ਦੀਆਂ ਮਸ਼ੀਨਾਂ, ਟ੍ਰਾਈਸਾਈਕਲਾਂ ਅਤੇ ਸਟਿੱਕਾਂ ਦੀ ਵੰਡ ਕੀਤੀ ਗਈ ਹੈ। ਇਹ ਸਾਰੇ ਉਪਕਰਣ ਏ.ਡੀ.ਆਈ.ਪੀ. ਸਕੀਮ ਦੇ ਅਧੀਨ ਅਲਿਮਕੋ ਵੱਲੋਂ ਲਾਭਾਰਥੀਆਂ ਨੂੰ ਵੰਡੇ ਗਏ ਹਨ। ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਵਲੋਂ ਇਸ ਗੱਲ ਦੀ ਮੰਗ ਕੀਤੀ ਜਾ ਰਹੀ ਸੀ ਕਿ ਉਹਨਾਂ ਵੱਲੋਂ ਰੋਜ਼ਾਨਾ ਜੀਵਨ ਵਿੱਚ ਆਉਣ-ਜਾਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਹ ਆਪਣੇ ਆਪ ਨੂੰ ਬਹੁਤ ਬੇਸਹਾਰਾ ਮਹਿਸੂਸ ਕਰ ਰਹੇ ਸਨ,  ਜਿਸ ਕਰਕੇ ਇਹਨਾਂ ਉਪਕਰਣਾਂ ਦੀ ਵੰਡ ਕੀਤੀ ਗਈ ਹੈ ਅਤੇ ਖਾਸ ਕਰਕੇ ਬਿਜਲਈ ਟ੍ਰਾਈਸਾਇਕਲ ਇਨ੍ਹਾਂ ਦੇ ਬਹੁਤ ਕੰਮ ਆਵੇਗੀ। ਉਹਨਾਂ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਸਕੀਮਾਂ ਦਾ ਹਰੇਕ ਲਾਭਪਾਤਰੀ ਨੂੰ ਪੂਰਾ ਲਾਭ ਮਿਲਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਹਰੇਕ ਲੋੜਵੰਦ ਵਿਅਕਤੀ ਦੀ ਬਾਂਹ ਫੜੇਗੀ ਅਤੇ ਹਰ ਤਰ੍ਹਾਂ ਦੀ ਮਦਦ ਕਰ ਰਹੀ ਹੈ।ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਉਹ ਖੁਦ ਵੀ ਆਪਣੀ ਦਸਾਂ ਨਹੁੰਆਂ ਦੀ ਕਿਰਤ ਵਿੱਚੋਂ ਵੱਧ ਤੋਂ ਵੱਧ ਗਰੀਬ ਲੋੜਵੰਦ ਲੋਕਾਂ ਦੀ ਘਰਾਂ ਦੀ ਮੁਰੰਮਤ ਵੀ ਕਰਵਾਉਣਗੇ। ਉਹਨਾਂ ਨੇ ਇਸ ਮੌਕੇ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ‘ਡੇਂਗੂ ਉੱਤੇ ਵਾਰ’ ਆਦਿ ਦਾ ਜਿਕਰ ਕਰਦਿਆਂ ਦੱਸਿਆ ਕਿ ਉਹ ਹੜ੍ਹਾਂ ਤੋਂ ਬਚਾਅ ਸਬੰਧੀ ਯੋਜਨਾਵਾਂ ਦਾ ਵੀ ਆਪ ਨਿਰੀਖਣ ਕਰ ਰਹੇ ਹਨ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਅਲਿਮਕੋ ਵਲੋਂ ਅਲੋਕ ਸ਼ਾਹੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜਸਬੀਰ ਸਿੰਘ ਗਾਂਧੀ, ਜੈ ਸ਼ੰਕਰ, ਸੁਰੇਸ਼ ਰਾਏ, ਗੱਜਣ ਸਿੰਘ, ਮੋਹਿਤ ਕੁਮਾਰ, ਮੁਕਤਾ ਗੁਪਤਾ, ਦਵਿੰਦਰ ਕੌਰ, ਡੀਸੀ ਖਰੌੜ, ਹਰਪਾਲ ਪਾਲੀ, ਰੁਪਾਣਾ, ਮਨਵੀਰ ਸਿੰਘ ਵਿਰਕ, ਗੁਰਮੇਲ ਸਿੰਘ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ।

ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁਣ ਵਾਲਿਆਂ ਤੋਂ ਸੁਚੇਤ ਰਹਿਣ ਪੰਜਾਬੀ- ਡਾ. ਬਲਬੀਰ ਸਿੰਘ Read More »

mantri

ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ -ਸਿਹਤ ਮੰਤਰੀ

ਪਟਿਆਲਾ 18 ਜੁਲਾਈ : ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਹਰ ਸ਼ੁੱਕਰਵਾਰ ਡੇੱਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪਿੰਡਾਂ ਫ਼ਰੀਦਪੁਰ ਅਤੇ ਮਿਰਜ਼ਾਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਨਾਲ ਲੋਕਾਂ ਦੇ ਘਰਾਂ ਵਿੱਚ ਮੱਛਰ ਦਾ ਲਾਰਵਾ ਚੈਕ ਕਰਨ ਪਹੁੰਚੇ। ਇਸ ਮੌਕੇ ਸਿਹਤ

ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ -ਸਿਹਤ ਮੰਤਰੀ Read More »

student

ਐਸਬੀਆਈ ਆਰਸੈਟੀ ਨੇ 31 ਦਿਨਾਂ ਕੋਰਸ ਸਫਲਤਾਪੂਰਵਕ ਕਰਵਾਇਆ

ਪਟਿਆਲਾ, 17 ਜੁਲਾਈ 2025 – ਭਾਰਤੀ, ਸਟੇਟ ਬੈਂਕ ਗ੍ਰਾਮੀਣ ਸਵੈਰੋਜ਼ਗਾਰ ਪ੍ਰਸ਼ਿਕਸ਼ਣ ਸੰਸਥਾਨ (ਐਸ ਬੀ ਆਈ, ਆਰਸੇਟੀ ), ਪਟਿਆਲਾ ਵੱਲੋਂ ਮਹਿਲਾਵਾਂ ਲਈ 31 ਦਿਨਾਂ “ਵਿਮੈਨ ਗਾਰਮੈਂਟਸ ਡਿਜ਼ਾਈਨ ਐਂਡ ਨਿਰਮਾਣ” ਸਿੱਖਿਆ ਕੋਰਸ ਦਾ ਸਫਲ ਆਯੋਜਨ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡਾਂ ਤੋਂ ਆਈਆਂ ਮਹਿਲਾਵਾਂ ਨੇ ਭਾਗ ਲਿਆ ਅਤੇ ਪਹਿਰਾਵਾ ਡਿਜ਼ਾਈਨ ਅਤੇ ਸਿਲਾਈ ਵਿੱਚ ਆਪਣੀ ਕਲਾ ਅਤੇ

ਐਸਬੀਆਈ ਆਰਸੈਟੀ ਨੇ 31 ਦਿਨਾਂ ਕੋਰਸ ਸਫਲਤਾਪੂਰਵਕ ਕਰਵਾਇਆ Read More »

Scroll to Top