ਦੇਸ਼

karishi

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਔਰਤਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ

ਪਟਿਆਲਾ, 25 ਜੂਨ : ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬਾਂਧਨੀ ਰੰਗਾਈ ਅਤੇ ਵਾਤਾਵਰਣ ਪੱਖੀ ਸਫ਼ਾਈ ਪਦਾਰਥ ਤਿਆਰ ਕਰਨ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ ਪਿੰਡ ਦੰਦਰਾਲਾ ਖਰੌੜ, ਕੱਲਰ ਮਾਜਰੀ, ਘਨੂੱੜਕੀ, ਦੀਵਾਨ ਗੜ੍ਹ, ਬਿਰਧਨੋਂ, ਲੱਧਾ ਹੇੜੀ, ਜੱਸੋਮਾਜਰਾ, ਗੁਰਦਿੱਤਪੁਰਾ ਅਤੇ ਰਣਜੀਤਗੜ੍ਹ ਤੋਂ 33 ਪਿੰਡ ਦੀਆਂ ਔਰਤਾਂ, ਲੜਕੀਆਂ ਅਤੇ ਨੌਜੁਆਨਾਂ ਨੇ ਭਾਗ ਲਿਆ। ਪ੍ਰੋਫੈਸਰ (ਗ੍ਰਹਿ […]

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਔਰਤਾਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ Read More »

kavi

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਮਾਗਮ

ਪਟਿਆਲਾ 25 ਜੂਨ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਿਰਲੇਖ ਹੇਠ ਪੰਜਾਬੀ ਦੇ ਨਾਮਵਰ ਕਹਾਣੀਕਾਰ ਬਲਵਿੰਦਰ ਗਰੇਵਾਲ ਤੇ ਜਤਿੰਦਰ ਹਾਂਸ ਨੂੰ ਸਾਹਿਤ ਪ੍ਰੇਮੀਆਂ ਦੇ ਰੂਬਰੂ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ.

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਕਥਾ ਤੇ ਕਥਾਕਾਰ: ਉਚਾਰ ਤੇ ਵਿਚਾਰ’ ਸਮਾਗਮ Read More »

Pu

ਪੰਜਾਬੀ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ

ਪਟਿਆਲਾ, 24 ਜੂਨ- ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ ਹੈ।  ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਕੋਰਸ ਦੀ ਸ਼ੁਰੂਆਤ ਮੌਕੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਕੋਰਸ ‘ਜਲਵਾਯੂ ਤਬਦੀਲੀ ਅਤੇ ਆਫ਼ਤ ਪ੍ਰਬੰਧਨ’ ਵਿਸ਼ੇ ਉੱਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ

ਪੰਜਾਬੀ ਯੂਨੀਵਰਸਿਟੀ ਵਿਖੇ ਛੇ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ Read More »

meeting

ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ

ਪਟਿਆਲਾ 24 ਜੂਨ- ਵਧੀਕ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਪਟਿਆਲਾ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਚੋਣ ਤਹਿਸੀਲਦਾਰ ਵਿਜੈ ਚੌਧਰੀ ਨੇ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਇਕ ਮੁੱਖ ਮੀਟਿੰਗ ਆਯੋਜਿਤ ਕੀਤੀ ਜਿਸ ਦਾ ਮੰਤਵ ਵੋਟਰ ਸੂਚੀ ਦੀ ਸੁਧਾਈ ਅਤੇ ਚੋਣ ਪ੍ਰਕ੍ਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਬੂਥ ਲੈਵਲ ਏਜੰਟਾਂ (ਬੀ.ਐਲ.ਏ)

ਚੋਣ ਤਹਿਸੀਲਦਾਰ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁਕਤੀ ਲਈ ਮੁੱਖ ਮੀਟਿੰਗ Read More »

sgpc

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ

ਪਟਿਆਲਾ 24 ਜੂਨ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਚੱਲ ਰਹੀਆਂ ਤਿਆਰੀਆਂ ਦੇ ਚੱਲਦਿਆਂ ਅੱਜ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਪਟਿਆਲਾ, ਨਾਭਾ, ਰਾਜਪੁਰਾ, ਸਮਾਣਾ, ਫ਼ਤਿਹਗੜ੍ਹ ਆਦਿ ਤੋਂ ਇਲਾਕੇ ਦੀਆਂ ਸੰਗਤਾਂ ਨੂੰ

350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ Read More »

cheema

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ

ਪਟਿਆਲਾ 24 ਜੂਨ: ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ Read More »

Dc

ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ

ਪਟਿਆਲਾ, 24 ਜੂਨ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ ਵਿਭਾਗ ਪੰਜਾਬ ਦਾ ਜਾਇਜ਼ਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਵਿਰਾਸਤੀ ਧਰੋਹਰ ਨੂੰ ਸੰਭਾਲ ਰਹੇ ਪਟਿਆਲਾ ਸਥਿਤ ਪੁਰਾਲੇਖ ਵਿਭਾਗ ਦੀ ਕਾਇਆਂ ਕਲਪ ਕਰੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਸੌਂਦ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਵਿਰਾਸਤੀ ਧਰੋਹਰ ਨੂੰ ਸੰਭਾਲਣ ਵੱਲ ਕਦੇ ਸੰਜੀਦਾ ਢੰਗ ਨਾਲ ਧਿਆਨ ਹੀ ਨਹੀਂ ਦਿੱਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਇਸ ਪੁਰਾਤਤਵ ਵਿਭਾਗ ਵਿੱਚ ਇਸੇ ਹਫ਼ਤੇ ਹੀ ਸਾਕਾਰਤਮਕ ਸੁਧਾਰ ਲਿਆਂਦੇ ਜਾਣਗੇ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਟੇਟ ਆਰਕਾਈਵਜ ਵਿਭਾਗ ਪਟਿਆਲਾ ਵੱਲੋਂ ਲਗਪਗ 10 ਲੱਖ ਪੁਰਾਤਨ ਰਿਕਾਰਡ, ਜਿਨ੍ਹਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੈਂਕੜੇ ਸਾਲ ਪੁਰਾਤਨ ਸਰੂਪ, ਫਾਇਲਾਂ, ਹੱਥ ਲਿਖਤਾਂ, ਦਸਤਾਵੇਜ (ਸ਼ਾਹੀ ਫੁਰਮਾਨ) ਪੰਜਾਬ ਤੇ ਕੇਂਦਰ ਸਰਕਾਰ ਦੇ ਗਜ਼ਟ, ਦੁਰਲੱਭ ਪੁਸਤਕਾਂ, ਨਕਸ਼ੇ ਤੇ ਪੇਟਿੰਗਜ਼ ਆਦਿ ਤੋਂ ਇਲਾਵਾ 8 ਸ਼ਾਹੀ ਰਿਆਸਤਾਂ ਦਾ ਰਿਕਾਰਡ ਸ਼ਾਮਲ ਹੈ, ਪੂਰੀ ਤਰ੍ਹਾਂ ਸੁਰੱਖਿਅਤ ਕਰਕੇ ਸੰਭਾਲਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਵਿਭਾਗ ਨੇ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਪ੍ਰਾਜੈਕਟ ਤਹਿਤ ਇਸ ਵਿੱਚੋਂ ਕਰੀਬ 6 ਕਰੋੜ ਪੇਜਾਂ ਨੂੰ ਡਿਜੀਟਲਾਈਜ਼ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਉੱਘੇ ਪੱਤਰਕਾਰ ਜਤਿੰਦਰ ਪੰਨੂ, ਜਿਨ੍ਹਾਂ ਨੇ ਇਸ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਹਾਂਪੱਖੀ ਸੁਝਾਓ ਦਿੱਤੇ ਹਨ, ਸਮੇਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਵੈਭਵ ਮਹੇਸ਼ਵਰੀ ਤੇ ਪਟਿਆਲਾ ਦੇ ਅਮਲੇ ਨਾਲ ਮੀਟਿੰਗ ਕਰਕੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।ਉਨ੍ਹਾਂ ਨੇ ਇਮਾਰਤ ਦੀ ਢੁਕਵੀਂ ਸਾਫ਼ ਸਫਾਈ ਕਰਵਾਉਣ ਸਮੇਤ ਏ.ਸੀ. ਅਤੇ ਲੋੜੀਂਦਾ ਫਰਨੀਚਰ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਵਿਭਾਗ ਦੇ ਡਾਇਰੈਕਟਰ ਨੂੰ ਤੁਰੰਤ ਲੋੜੀਂਦੇ ਕਦਮ ਉਠਾਉਣ ਦੇ ਆਦੇਸ਼ ਵੀ ਦਿੱਤੇ। ਰਿਕਾਰਡ ਦੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਵੱਲੋਂ ਕੀਤੇ ਜਾ ਰਹੇ ਰਿਕਾਰਡ ਡਿਜੀਟਲਾਈਜੇਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਨਿਵੇਸ਼ ਉਤਸਾਹਨ, ਪ੍ਰਾਹੁਣਚਾਰੀਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਵਿਭਾਗ ਵੀ ਹਨ, ਨੇ ਪੁਰਾਤਤਵ ਵਿਭਾਗ ਦੇ ਪਟਿਆਲਾ ਵਿਖੇ ਰਿਕਾਰਡ ਦੀ ਸੰਭਾਲ ਕਰ ਰਹੇ ਅਮਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇੱਥੇ ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ‘ਚੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਸਮੇਤ ਹੋਰ ਖੋਜਾਰਥੀਆਂ ਨੂੰ ਖੋਜ ਲਈ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਲੋਂੜੀਦਾ ਬੁਨਿਆਦੀ ਢਾਂਚਾ ਬਹੁਤ ਜਲਦ ਪ੍ਰਦਾਨ ਕਰਵਾਇਆ ਜਾਵੇਗਾ। ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਸੰਭਾਲ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਦਾ ਜਿਕਰ ਕਰਦਿਆਂ ਮੰਤਰੀ ਸ. ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਦੀਆਂ ਵਿਰਾਸਤੀ ਧਰੋਹਰਾਂ ਨੂੰ ਸੰਭਾਲਣ ਲਈ ਖਾਕਾ ਤਿਆਰ ਕੀਤਾ ਗਿਆ

ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ Read More »

khalsa

ਖਾਲਸਾ ਕਾਲਜ ਵਿਖੇ ਕਰਵਾਇਆ ਸਮਾਰੋਹ ਦਾ ਆਯੋਜਨ

ਪਟਿਆਲਾ, 24 ਜੂਨ 2025: ਖ਼ਾਲਸਾ ਕਾਲਜ ਪਟਿਆਲਾ ਨੇ ਅੱਜ ਫਿਲੀਪੀਨਜ਼ ਦੀ ਪ੍ਰਮੁੱਖ ਵਿੱਦਿਅਕ ਸੰਸਥਾ, ਬੁਲਾਕਾਨ ਸਟੇਟ ਯੂਨੀਵਰਸਿਟੀ, ਮਨੀਲਾ ਨਾਲ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮ.ਓ.ਯੂ.) ‘ਤੇ ਹਸਤਾਖਰ ਕੀਤੇ। ਇਹ ਸਮਾਰੋਹ ਇੱਕ ਆਨਲਾਈਨ ਪ੍ਰੋਗਰਾਮ ਦੌਰਾਨ ਸੰਪੰਨ ਹੋਇਆ, ਜਿਸ ਵਿੱਚ ਦੋਵਾਂ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਇਸ ਸਮਝੌਤੇ ਦਾ ਮੁੱਖ ਉਦੇਸ਼ ਅਕਾਦਮਿਕ, ਸੱਭਿਆਚਾਰਕ ਅਤੇ

ਖਾਲਸਾ ਕਾਲਜ ਵਿਖੇ ਕਰਵਾਇਆ ਸਮਾਰੋਹ ਦਾ ਆਯੋਜਨ Read More »

kirpal

ਦੇਸ਼ ਵਿਚ ਐਮਰਜੈਂਸੀ ਲਗਾ ਕੇ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਵਿਖਾਈ : ਪ੍ਰੋ. ਬਡੂੰਗਰ

ਪਟਿਆਲਾ 24 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 25 ਜੂਨ ਨੂੰ 1975 ਦੌਰਾਨ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਵਿਚ ਐਮਰਜੈਂਸੀ ਲਗਾ ਕੇ ਵੱਡੀ ਗ਼ਲਤੀ ਕੀਤੀ ਸੀ ਅਤੇ ਇਸ ਗ਼ਲਤੀ ਦਾ ਅਹਿਸਾਸ ਨਾ ਕਦੇ ਕਾਂਗਰਸ ਨੇ ਕੀਤਾ ਅਤੇ ਨਾ ਹੀ ਕਦੇ ਗਾਂਧੀ ਪਰਿਵਾਰ ਨੇ ਕੀਤਾ ਅਤੇ

ਦੇਸ਼ ਵਿਚ ਐਮਰਜੈਂਸੀ ਲਗਾ ਕੇ ਇੰਦਰਾ ਗਾਂਧੀ ਨੇ ਤਾਨਾਸ਼ਾਹੀ ਮਾਨਸਿਕਤਾ ਵਿਖਾਈ : ਪ੍ਰੋ. ਬਡੂੰਗਰ Read More »

pu

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਪਟਿਆਲਾ, 23 ਜੂਨ-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਅੱਜ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਬੰਧਤ ਥਾਵਾਂ ਦਾ ਜਾਇਜ਼ਾ ਲਿਆ। ਉਹ ਯੂਨੀਵਰਸਿਟੀ ਦੇ ਸੂਖਮ ਯੰਤਰ ਕੇਂਦਰ, ਭਾਈ ਘਨੱਈਆ ਸਿਹਤ ਕੇਂਦਰ ਅਤੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਵਿਸ਼ੇਸ਼ ਖੋਜ ਕੇਂਦਰ ‘ਐਨੀਮਲ ਹਾਊਸ’ ਵਿਖੇ ਗਏ ਅਤੇ ਇਨ੍ਹਾਂ ਥਾਵਾਂ ਦੀਆਂ ਸਹੂਲਤਾਂ, ਸਮਰੱਥਾਵਾਂ, ਪ੍ਰਾਪਤੀਆਂ

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ Read More »

Scroll to Top