ਰਾਜਨਿਤਿਕ ਖ਼ਬਰਾਂ

Result You Searched: HARYANA-HIMACHAL

ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ

ਸ਼ਾਹੀ ਪਰਿਵਾਰ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ ਇਹ ਮਾੜੀ ਰਿਵਾਇਤ ਚਾਹ ਵਾਲੇ ਨੇ ਖਤਮ ਕੀਤੀ : ਮੋਦੀ ਦਿੱਲੀ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਸਿਰਫ਼ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਲਈ ਚੋਣਾਂ ਲੜਨ ਦਾ ਦੋਸ਼ ਲਗਾਉਂਦੇ ਹੋਏ ਅੱਜ ਕਿਹਾ ਕਿ ‘ਸ਼ਾਹੀ ਪਰਿਵਾਰ’ ਦਾ ਵਾਰਿਸ ਹੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਬਣੇਗਾ, ਇਹ ਮਾੜੀ ਰਵਾਇਤ ‘ਚਾਹ ਵਾਲੇ’ ਨੇ ਖ਼ਤਮ ਕਰ ਦਿੱਤੀ ਹੈ। ਮੋਦੀ ਨੇ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਣ ਵਾਲੇ ਇਟਾਵਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਲਈ ਆਉਣ ਵਾਲੇ ਪੰਜ ਸਾਲ ਹੀ ਨਹੀਂ ਬਲਕਿ 25 ਸਾਲਾਂ ਦਾ ਰਸਤਾ ਬਣਾ ਰਿਹਾ ਹੈ। ਮੋਦੀ ਇਹ ਸਭ ਕਿਉਂ ਕਰ ਰਿਹਾ ਹੈ ਕਿਉਂਕਿ ਮੋਦੀ ਰਹੇ ਨਾ ਰਹੇ ਦੇਸ਼ ਹਮੇਸ਼ਾ ਰਹੇਗਾ।’

Punjab Bani 05 May,2024
ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ

ਸੰਦੇਸਖਲੀ ਮਾਮਲੇ ਪਿਛੇ ਭਾਜਪਾ ਦਾ ਹੱਥ ਹੈ : ਮਮਤਾ ਬੈਨਰਜੀ ਕੋਲਕਾਤਾ, 5 ਮਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਸੂਬੇ ਨੂੰ ਬਦਨਾਮ ਕਰਨ ਲਈ ਸੰਦੇਸ਼ਖਲੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ। ਸੰਦੇਸ਼ਖਲੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਸਾਹਮਣੇ ਆਏ ਹਨ। ਤ੍ਰਿਣਮੂਲ ਕਾਂਗਰਸ ਨੇ ਸ਼ਨਿਚਰਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਉਸ ਦੇ ਰੁਖ਼ ਦੀ ਪੁਸ਼ਟੀ ਕਰਦਾ ਹੈ ਕਿ ਸੰਦੇਸ਼ਖਲੀ ਮਾਮਲੇ ਪਿੱਛੇ ਭਾਜਪਾ ਦਾ ਹੱਥ ਹੈ। 

Punjab Bani 05 May,2024
ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ

ਆਪ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ਵਿੱਚ ਪੰਜਾਬੀ ਕਲਾਕਾਰਾਂ ਨੇ ਕੀਤਾ ਪ੍ਰਚਾਰ ਫਰੀਦਕੋਟ : ਫ਼ਰੀਦਕੋਟ ਦੇ ਚੋਣ ਮੈਦਾਨ 'ਚ ਹੁਣ ਫ਼ਿਲਮੀ ਸਿਤਾਰੇ ਉਤਰਨੇ ਸ਼ੁਰੂ ਹੋ ਗਏ ਹਨ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਸਮਰਥਨ 'ਚ ਪੰਜਾਬੀ ਕਲਾਕਾਰ ਸਿੱਪੀ ਗਿੱਲ, ਨੀਸ਼ਾ ਬਾਨੋ, ਬੀਐਨ ਸ਼ਰਮਾ ਤੇ ਰੁਪਿੰਦਰ ਰੂਬੀ ਪਹੁੰਚੇ ਹਨ। ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਸਾਰਿਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਪ੍ਰਚਾਰ ਦੌਰਾਨ ਲੋਕਾਂ 'ਚ ਫਿਲਮੀ ਸਿਤਾਰਿਆਂ ਦਾ ਕ੍ਰੇਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਵੱਲੋਂ ਕਰਮਜੀਤ ਅਨਮੋਲ ਨੂੰ ਨਾ ਸਿਰਫ਼ ਮਿਹਨਤੀ, ਸੂਝਵਾਨ ਅਤੇ ਇਮਾਨਦਾਰ ਕਲਾਕਾਰ ਦੱਸਿਆ ਜਾ ਰਿਹਾ ਹੈ ਸਗੋਂ ਇੱਕ ਚੰਗਾ ਸਮਾਜ ਸੇਵਕ ਵੀ ਦੱਸਿਆ ਜਾ ਰਿਹਾ ਹੈ।

Punjab Bani 05 May,2024
ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ‌੍ਰਿਤੀ ਇਰਾਨੀ ਨੂੰ ਟੱਕਰ

ਕਿਸ਼ੋਰੀ ਲਾਲ ਸ਼ਰਮਾ ਦੇਣਗੇ ਅਮੇਠੀ ਵਿੱਚ ਸਮ‌੍ਰਿਤੀ ਇਰਾਨੀ ਨੂੰ ਟੱਕਰ ਦਿਲੀ, 4 ਮਈ ਲੁਧਿਆਣਾ ਵਸਨੀਕ ਕਿਸ਼ੋਰੀ ਲਾਲ ਸ਼ਰਮਾ ਹੁਣ ਅਮੇਠੀ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਚੋਣ ਮੈਦਾਨ ਵਿੱਚ ਟੱਕਰ ਦੇਣਗੇ। ਉਹ ਪਿਛਲੇ 25 ਸਾਲਾਂ ਤੋਂ ਲੋਕ ਸਭਾ ਹਲਕਾ ਰਾਏ ਬਰੇਲੀ ਤੇ ਅਮੇਠੀ ਵਿੱਚ ਗਾਂਧੀ ਪਰਿਵਾਰ ਦਾ ਸਾਰਾ ਕੰਮਕਾਜ ਸੰਭਾਲ ਰਹੇ ਹਨ। ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਦੇ ਹਰ ਹਲਕੇ ਤੇ ਗਲੀ ਮੁਹੱਲੇ ਦਾ ਵੀ ਪੂਰਾ ਗਿਆਨ ਹੈ। ਰਾਏ ਬਰੇਲੀ ਤੋਂ ਭਾਵੇਂ ਸੋਨੀਆ ਗਾਂਧੀ ਤੇ ਅਮੇਠੀ ਤੋਂ ਰਾਹੁਲ ਗਾਂਧੀ ਲੋਕ ਸਭਾ ਮੈਂਬਰ ਬਣਦੇ ਰਹੇ ਹਨ ਪਰ ਉਥੇ ਰਹਿ ਕੇ ਕਿਸ਼ੋਰੀ ਲਾਲ ਸ਼ਰਮਾ ਨੇ ਹੀ ਇਨ੍ਹਾਂ ਲੋਕ ਸਭਾ ਮੈਂਬਰਾਂ ਦਾ ਸਾਰਾ ਕੰਮਕਾਜ ਸੰਭਾਲਿਆ ਹੈ। ਗਾਂਧੀ ਪਰਿਵਾਰ ਨਾਲ 35 ਸਾਲਾਂ ਤੋਂ ਜ਼ਿਆਦਾ ਸਮਾਂ ਇਮਾਨਦਾਰੀ ਨਾਲ ਕੰਮ ਕਰਨ ਦਾ ਫਲ ਕਿਸ਼ੋਰੀ ਲਾਲ ਸ਼ਰਮਾ ਨੂੰ ਮਿਲਿਆ ਹੈ।

Punjab Bani 05 May,2024
ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ

ਨਰਿੰਦਰ ਮੋਦੀ ਨੇ ਕੀਤਾ ਦਰਭੰਗਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਪਹਿਲੀ ਵਾਰ ਗੋਧਰਾ ਮੁੱਦਾ ਚੁਕਿਆ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ’ਚ ਭਾਜਪਾ ਦੀ ਮੁੱਖ ਵਿਰੋਧੀ ਪਾਰਟੀ ਆਰਜੇਡੀ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ’ਤੇ ਦੋ ਦਹਾਕੇ ਪੁਰਾਣੇ ਗੋਧਰਾ ਰੇਲ ਗੱਡੀ ਅੱਗਜ਼ਨੀ ਕਾਂਡ ਦੇ ‘ਦੋਸ਼ੀਆਂ ਨੂੰ ਬਚਾਉਣ’ ਅਤੇ ‘ਕਾਰ ਸੇਵਕਾਂ ’ਤੇ ਦੋਸ਼ ਮੜ੍ਹਣ’’ ਦੀ ਕੋਸ਼ਿਸ਼ ਦਾ ਦੋਸ਼ ਲਾਇਆ ਹੈ। ਦਰਭੰਗਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਜੋ ਕਿ ਗੋਧਰਾ (ਗੁਜਰਾਤ) ’ਚ ਦੰਗੇ ਹੋਣ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਸਨ, ਨੇ ਦੋਸ਼ ਲਾਇਆ ਕਿ ਆਰਜੇਡੀ ਮੁਖੀ ਨੇ ਉਦੋਂ ਕੇਂਦਰ ’ਚ ਸੱਤਾਧਾਰੀ ਕਾਂਗਰਸ ਲਾਲ ਮਿਲ ਕੇ ਕੰਮ ਕੀਤਾ ਸੀ। ਮੋਦੀ ਨੇ ਮੌਜੂਦਾ ਚੋਣਾਂ ਦੌਰਾਨ ਸੰਭਾਵੀ ਤੌਰ ’ਤੇ ਪਹਿਲੀ ਵਾਰ ‘ਗੋਧਰਾ ਮੁੱਦਾ’ ਚੁੱਕਿਆ ਹੈ। ਮੋਦੀ ਨੇ ਲਾਲੂ ਪ੍ਰਸਾਦ ਯਾਦਵ ਜੋ ਕਿ ਯੂਪੀਏ ਸਰਕਾਰ ’ਚ ਰੇਲਵੇ ਮੰਤਰੀ ਸਨ, ਦਾ ਨਾਮ ਲਏ ਬਿਨਾਂ ਆਖਿਆ ਕਿ ਉਹ (ਚਾਰਾ ਘੁਟਾਲੇ ’ਚ) ‘‘ਸਜ਼ਾ ਕੱਟ ਰਹੇ ਹਨ, ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ।’’ ਪ੍ਰਧਾਨ ਮੰਤਰੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂਪੀਏ ਦੀ ਚੇਅਰਪਰਸਨ ਦਾ ਹਵਾਲਾ ਦਿੰਦਿਆਂ ਕਿਹਾ, ‘‘ਉਨ੍ਹਾਂ ਨੇ ਗੋਧਰਾ ਰੇੇਲ ਅੱਗਜ਼ਨੀ ਜਿਸ ’ਚ 60 ਤੋਂ ਵੱਧ ਕਾਰ ਸੇਵਕ ਜਿਊਂਦੇ ਸੜ ਗਏ ਸਨ, ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕੀ ਇਹ ਸੋਨੀਆ (ਗਾਂਧੀ) ਮੈਡਮ ਦਾ ਸ਼ਾਸਨਕਾਲ ਨਹੀਂ ਸੀ।’’ ਮੋਦੀ ਨੇ ਯਾਦ ਦਿਵਾਇਆ, ‘‘ਬੈਨਰਜੀ ਕਮਿਸ਼ਨ ਨੇ ਲਾਲੂ ਪ੍ਰਸਾਦ ਦੇ ਦਬਾਅ ਹੇਠ ਫਰਜ਼ੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਦੋਸ਼ੀਆਂ ਨੂੰ ਦੋਸ਼ਮੁਕਮਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਦੋਸ਼ ਕਾਰ ਸੇਵਕਾਂ ’ਤੇ ਮੜ੍ਹਿਆ ਗਿਆ। ਪਰ ਅਦਾਲਤ ਨੇ ਇਹ ਰਿਪੋਰਟ ਖਾਰਜ ਦਿੱਤੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।’’ ਮੋਦੀ ਨੇ ਕਿਹਾ ਕਿ ਇੰਡੀਆ ਗੱਠਜੋੜ ਦੇ ਸਾਰੇ ਦਲਾਂ ਦੀ ਪ੍ਰਵਿਰਤੀ ‘ਤੁਸ਼ਟੀਕਰਨ’ ਵੱਲ ਹੈ ਅਤੇ ਨਾਲ ਹੀ ਹਥਿਆਰਬੰਦ ਬਲਾਂ ’ਚ ਮੁਸਲਮਾਨਾਂ ਦੀ ਗਿਣਤੀ ਲਈ ਆਰਜੇਡੀ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇੰਡੀਆ ਬਲਾਕ ’ਤੇ ਝੂਠ ਫੈਲਾਉਣ ਦਾ ਦੋਸ਼ ਲਾਇਆ ਤੇ ਕਿਹਾ, ‘‘ਉਹ ਕਹਿ ਰਹੇ ਨੇ ਕਿ ਮੈਂ (ਮੋਦੀ) ਸੰਵਿਧਾਨ ਬਦਲਣਾ ਚਾਹੁੰਦਾ ਹਾਂ, ਜਿਸ ਦੀ ਮੈਂ ਪੂਜਾ ਕਰਦਾ ਹਾਂ।’’ ਮੋਦੀ ਨੇ ਰਾਹੁਲ ਗਾਂਧੀ ਤੇ ਤੇਜਸਵੀ ਯਾਦਵ ਦਾ ਨਾਮ ਲਏ ਬਿਨਾਂ ਕਿਹਾ, ‘‘ਇੱਕ ਸ਼ਹਿਜ਼ਾਦਾ ਦਿੱਲੀ ਤੇ ਦੂਜਾ ਪਟਨਾ ਵਿੱਚ ਹੈ। ਦੋਵਾਂ ਦਾ ਰਿਕਾਰਡ ਨਿਰਾਸ਼ਾਜਨਕ ਹੈ। ਦੋਵੇਂ ਹੀ ਮੁਲਕ ਨੂੰ ਆਪਣੀ ਜਾਗੀਰ ਸਮਝਦੇ ਹਨ।’’

Punjab Bani 05 May,2024
ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ

ਪ੍ਰਿੰਯਕਾ ਗਾਂਧੀ ਨੇ ਮੋਦੀ ਤੇ ਕਸਿਆ ਤੰਜ, ਲੋਕਾਂ ਤੋ ਟੁਟਿਆ ਹੋਇਆ ਦਸਿਆ ਸ਼ਹਿਨਸ਼ਾਹ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਹੁਲ ਗਾਂਧੀ ’ਤੇ ‘ਸ਼ਹਿਜ਼ਾਦਾ’ ਤਨਜ਼ ਕੱਸੇ ਜਾਣ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਉਨ੍ਹਾਂ (ਮੋਦੀ) ਨੂੰ ‘ਸ਼ਹਿਨਸ਼ਾਹ’ ਦੱਸਿਆ ਜੋ ਮਹਿਲਾਂ ’ਚ ਰਹਿੰਦਾ ਹੈ ਅਤੇ ਆਮ ਜਨਤਾ ਨਾਲੋਂ ਟੁੱਟਿਆ ਹੋਇਆ ਹੈ। ਕਾਂਗਰਸ ਦੀ ਜਨਰਲ ਸਕੱਤਰ ਨੇ ਗੁਜਰਾਤ ਦੇ ਬਨਾਸਕਾਂਠਾ ਲੋਕ ਸਭਾ ਹਲਕੇ ਦੇ ਲਖਾਨੀ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਸੱਤਾ ਲਈ ਗੁਜਰਾਤ ਦੇ ਲੋਕਾਂ ਨੂੰ ਵਰਤਣ ਤੇ ਫਿਰ ਉਨ੍ਹਾਂ ਨੂੰ ਭੁੱਲ ਜਾਣ ਦਾ ਵੀ ਦੋਸ਼ ਲਾਇਆ। ਪ੍ਰਿਯੰਕਾ ਨੇ ਕਿਹਾ, ‘ਉਹ ਮੇਰੇ ਭਰਾ ਨੂੰ ਸ਼ਹਿਜ਼ਾਦਾ ਕਹਿੰਦੇ ਹਨ। ਮੈਂ ਉਨ੍ਹਾਂ ਨੂੰ ਦਸਣਾ ਚਾਹੁੰਦੀ ਹਾਂ ਕਿ ਇਹ ਸ਼ਹਿਜ਼ਾਦਾ ਤੁਹਾਡੀਆਂ (ਲੋਕਾਂ ਦੀਆਂ) ਸਮੱਸਿਆਵਾਂ ਸੁਣਨ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਚਾਰ ਹਜ਼ਾਰ ਕਿਲੋਮੀਟਰ ਤੱਕ ਚੱਲਿਆ, ਮੇਰੇ ਭਰਾਵਾਂ ਤੇ ਭੈਣਾਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਸ ਤਰ੍ਹਾਂ ਹੋ ਸਕਦਾ ਹੈ।’ ਪ੍ਰਿਯੰਕਾ ਨੇ ਕਿਹਾ, ‘ਦੂਜੇ ਪਾਸੇ ਤੁਹਾਡੇ ‘ਸ਼ਹਿਨਸ਼ਾਹ’ ਨਰਿੰਦਰ ਮੋਦੀ ਹਨ। ਉਹ ਮਹਿਲਾਂ ’ਚ ਰਹਿੰਦੇ ਹਨ। ਕੀ ਤੁਸੀਂ ਕਦੀ ਟੀਵੀ ’ਤੇ ਉਨ੍ਹਾਂ ਦਾ ਚਿਹਰਾ ਦੇਖਿਆ ਹੈ? ਇਕਦਮ ਸਾਫ-ਸੁਥਰਾ ਸਫੈਦ ਕੁੜਤਾ, ਧੂੜ-ਮਿੱਟੀ ਦਾ ਇੱਕ ਵੀ ਦਾਗ ਨਹੀਂ। ਇੱਕ ਵੀ ਵਾਲ ਇੱਧਰ ਤੋਂ ਉੱਧਰ ਨਹੀਂ ਹੋ ਰਿਹਾ। ਉਹ ਤੁਹਾਡੀ ਮਿਹਨਤ, ਤੁਹਾਡੀ ਖੇਤੀ ਨੂੰ ਕਿਵੇਂ ਸਮਝਣਗੇ? ਉਹ ਤੁਹਾਡੀਆਂ ਸਮੱਸਿਆਵਾਂ ਨੂੰ ਕਿਵੇਂ ਸਮਝਣਗੇ, ਤੁਸੀਂ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹੋ।’

Punjab Bani 05 May,2024
ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ

ਮਕਬੁਜਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ : ਰਾਜਨਾਥ ਸਿੰਘ ਨਵੀਂ ਦਿੱਲੀ, 5 ਮਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਮਕਬੂਜ਼ਾ ਕਸ਼ਮੀਰ ’ਤੇ ਆਪਣਾ ਦਾਅਵਾ ਕਦੇ ਨਹੀਂ ਛੱਡੇਗਾ ਪਰ ਇਸ ਨੂੰ ਤਾਕਤ ਦੇ ਜ਼ੋਰ ’ਤੇ ਆਪਣੇ ਕਬਜ਼ੇ ’ਚ ਲੈਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਲੋਕ ਕਸ਼ਮੀਰ ਵਿੱਚ ਵਿਕਾਸ ਦੇਖਣ ਤੋਂ ਬਾਅਦ ਖ਼ੁਦ ਇਸ ਵਿੱਚ ਸ਼ਾਮਲ ਹੋਣਾ ਚਾਹੁਣਗੇ। ਉਨ੍ਹਾਂ ਇਕ ਇੰਟਰਵਿਊ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਜ਼ਮੀਨ ਹਾਲਾਤ ’ਚ ਕਾਫੀ ਸੁਧਾਰ ਹੋਇਆ ਹੈ ਅਤੇ ਇਕ ਸਮਾਂ ਅਜਿਹਾ ਆਵੇਗਾ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਫਸਪਾ (ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ) ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਮਕਬੂਜ਼ਾ ਕਸ਼ਮੀਰ ਸਾਡਾ ਸੀ, ਸਾਡਾ ਰਹੇਗਾ।’’ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਸੰਵਿਧਾਨ ਨਹੀਂ ਬਦਲੇਗੀ ਅਤੇ ਨਾ ਹੀ ਰਾਖਵਾਂਕਰਨ ਖ਼ਤਮ ਕਰੇਗੀ।

Punjab Bani 05 May,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ - 'ਫ੍ਰੀਬੀਜ' ਅਤੇ 'ਨੋਟਾ' ਬਾਬਤ ਦਿਲਚਸਪ ਜਾਣਕਾਰੀ ਦਿੰਦਾ ਪੋਡਕਾਸਟ ਦਾ ਤੀਜਾ ਐਪੀਸੋਡ ਰਿਲੀਜ਼ ਚੰਡੀਗੜ੍ਹ, 5 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਿਬਿਨ ਸੀ ਨੇ 'ਨੋਟਾ' ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ। ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

Punjab Bani 05 May,2024
ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਤੇ ਕੀਤੇ ਤਿਖੇ ਹਮਲੇ

ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ਤੇ ਕੀਤੇ ਤਿਖੇ ਹਮਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੂਮੂਸੇਵਾਲਾ ਕੇਸ ‌ਵਿੱਚ ਨਾਮਜਦ ਕਰਨ ਦੀ ਕੀਤੀ ਮੰਗ ਜਲੰਧਰ, 4 ਮਈ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ ਕਿ ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਕਾਰਨ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੁਰੱਖਿਆ ਪ੍ਰਬੰਧਾਂ ਬਾਰੇ ਸੂਚਨਾ ਲੀਕ ਕਰਨ ਵਾਲਿਆਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ। ਸ੍ਰੀ ਚੰਨੀ ਨੇ ਕਿਹਾ ਕਿ ਐੱਸਆਈਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ, ਉਨ੍ਹਾਂ ਦੇ ਸਾਥੀਆਂ ਅਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੀ ਕਥਿਤ ਮਿਲੀ ਭੁਗਤ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕ੍ਰਾਂਤੀਕਾਰੀ ਸੋਚ ਰੱਖਣ ਵਾਲੇ ਪੰਜਾਬ ਦੇ ਹੀਰੇ ਦੀ ਮੌਤ ਦਾ ਇਨਸਾਫ਼ ਮਿਲ ਸਸਕੇ

Punjab Bani 04 May,2024
ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ

ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਕਿਸਾਨ ਦੀ ਮੌਤ ਨੂੰ ਦੱਸਿਆ ਬੇਹੱਦ ਦੁਖਦਾਈ ਪਟਿਆਲਾ, 4 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਕੌਮੀ ਪਾਰਟੀਆਂ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ਵਿਚ ਝੋਕਣਾ ਚਾਹੁੰਦੀਆਂ ਹਨ ਤੇ ਦੇਸ਼ ਦੇ ਅੰਨਦਾਤੇ ’ਤੇ ਕਹਿਰ ਢਾਹੁਣ ਲੱਗੀਆਂ ਹੋਈਆਂ ਹਨ। ਐਨ ਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ। ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਇਥੇ ਜਾਰੀ ਕੀਤੇ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਸਾਰੀਆਂ ਹੀ ਕੌਮੀ ਪਾਰਟੀਆਂ ਦੇਸ਼ ਦੇ ਅੰਨਦਾਤੇ ਦੀਆਂ ਦੁਸ਼ਮਣ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਜਿਥੇ ਹਰਿਆਣਾ ਵਿਚ ਭਾਜਪਾ ਸਰਕਾਰ ਨੇ ਪੰਜਾਬ ਦੇ ਬਾਰਡਰ ਸੀਲ ਕੀਤੇ ਹੋਏ ਹਨ ਤੇ ਅੰਨਦਾਤਾ ਨੂੰ ਆਪਣੇ ਹੀ ਦੇਸ਼ ਦੀ ਰਾਜਧਾਨੀ ਵਿਚ ਨਹੀਂ ਜਾਣ ਦੇ ਰਹੇ, ਉਥੇ ਹੀ ਹੁਣ ਕਿਸਾਨਾਂ ਨਾਲ ਧੱਕਾ ਮੁੱਕੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਕਾਰਣ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਗੋਲੀਬਾਰੀ ਵਿਚ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਚੁੱਕਾ ਹੈ ਤੇ ਸੈਂਕੜੇ ਹੋਰ ਗੋਲੀਆਂ ਲੱਗਣ ਕਾਰਣ ਜ਼ਖ਼ਮੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ। ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਫਸਲਾਂ ’ਤੇ ਐਮ ਐਸ ਪੀ ਦੇਣ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਣ ਦੇਸ਼ ਭਰ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਦੇ ਮੁਲਾਜ਼ਮਾਂ ਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਕਾਰਣ ਅੱਜ ਕਿਸਾਨ ਦੀ ਮੌਤ ਹੋਈ ਹੈ ਜੋ ਬੇਹੱਦ ਦੁਖਦਾਈ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੀ ਅੰਨਦਾਤੇ ਦੀਆਂ ਦੁਸ਼ਮਣ ਬਣੀਆਂ ਹੋਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ 2022 ਵਿਚ ਵਾਅਦਾ ਕੀਤਾਸੀ ਕਿ ਉਹ ਸਾਰੀਆਂ 23 ਫਸਲਾਂ ’ਤੇ ਐਮ ਐਸ ਪੀ ਦੇਣਗੇ ਜਦੋਂ ਕਿ ਹੁਣ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ। ਇਸੇ ਤਰੀਕੇ ਕਾਂਗਰਸ ਤੇ ਆਪ ਦੋਵਾਂ ਪਾਰਟੀਆਂ ਵਿਚ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਪੰਜਾਬੀਆਂ ਨੂੰ ਮੂਰਖ ਬਣਾਉਣ ’ਤੇ ਤੁਲੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕੌਮੀ ਪਾਰਟੀਆਂ ਦੀ ਮਨਸ਼ਾ ਸਮਝ ਚੁੱਕੇ ਹਨ ਤੇ ਹੁਣ ਇਹਨਾਂ ਨੂੰ ਮੂੰਹ ਨਹੀਂ ਲਗਾਉਣਗੇ।

Punjab Bani 04 May,2024
ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ

ਰਾਹੁਲ ਉੱਤਰ ਪ੍ਰਦੇਸ ਦੀ ਲੋਕ ਸਭਾ ਸੀਟ ਤੋ ਹਾਰਣਗੇ ਚੋਣ : ਸ਼ਾਹ ਬੇਲਾਗਾਵੀ (ਕਰਨਾਟਕ) : ਨਾਮਜ਼ਦਗੀ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਜਦੋਂ ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਨੇਤਾ 'ਤੇ ਇਹ ਕਹਿ ਕੇ ਚੁਟਕੀ ਲਈ ਕਿ ਸੋਨੀਆ ਗਾਂਧੀ ਨੇ ਲਗਭਗ 20 ਵਾਰ 'ਰਾਹੁਲਿਆਨ' ਲਾਂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਹੀ। ਇਸ ਵਾਰ ਵੀ ਰਾਹੁਲ ਉੱਤਰ ਪ੍ਰਦੇਸ਼ ਦੀ ਲੋਕ ਸਭਾ ਸੀਟ ਤੋਂ ਚੋਣ ਹਾਰਣਗੇ। ਰਾਏਬਰੇਲੀ ਤੋਂ ਭਾਜਪਾ ਉਮੀਦਵਾਰ ਦਿਨੇਸ਼ ਪ੍ਰਤਾਪ ਸਿੰਘ ਵੱਡੇ ਫਰਕ ਨਾਲ ਜਿੱਤਣਗੇ।

Punjab Bani 04 May,2024
ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ

ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ ਪੁਰੀ : ਪੁਰੀ, ਓਡੀਸ਼ਾ ਤੋਂ ਕਾਂਗਰਸ ਉਮੀਦਵਾਰ ਸੁਚਰਿਤਾ ਮੋਹੰਤੀ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ, "ਮੈਂ ਟਿਕਟ ਵਾਪਸ ਕਰ ਦਿੱਤੀ ਹੈ ਕਿਉਂਕਿ ਪਾਰਟੀ ਮੈਨੂੰ ਫੰਡ ਨਹੀਂ ਦੇ ਸਕੀ ਸੀ। ਦੂਜਾ ਕਾਰਨ ਇਹ ਹੈ ਕਿ 7 ਵਿਧਾਨ ਸਭਾ ਹਲਕਿਆਂ ਦੀਆਂ ਕੁਝ ਸੀਟਾਂ 'ਤੇ ਜਿੱਤਣ ਯੋਗ ਉਮੀਦਵਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ।

Punjab Bani 04 May,2024
ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ

ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ ਕੈਨੇਡਾ : ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ‘ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ‘ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲੀਸ ਹਾਲੇ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਨਿੱਝਰ ਦੇ ਕਤਲ ‘ਚ ਭਾਰਤ ਦਾ ਹੱਥ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਜਗਮੀਤ ਸਿੰਘ ਨੇ ਲਿਖਿਆ,‘ਭਾਰਤ ਸਰਕਾਰ ਨੇ ਕਾਤਲਾਂ ਦੀ ਮਦਦ ਨਾਲ ਕੈਨੇਡੀਅਨ ਨਾਗਰਿਕ ਦਾ ਕੈਨੇਡਾ ਦੀ ਧਰਤੀ ‘ਤੇ ਕਤਲ ਕਰਵਾ ਦਿੱਤਾ, ਉਹ ਵੀ ਧਾਰਮਿਕ ਸਥਾਨ ’ਤੇ। ਅੱਜ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab Bani 04 May,2024
ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਸੀਐਮ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਆਮ ਜਨਤਾ ਲਈ ਖੋਲਣ ਦੇ ਹੁਕਮ ਤੇ ਲਗਾਈ ਰੋਕ ਚੰਡੀਗੜ੍ਹ : ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ। ਇਹ ਸੜਕ 1980 'ਚ ਖਤਰੇ ਦੇ ਡਰੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਬੰਦ ਪਈ ਹੈ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ 2 ਸਤੰਬਰ ਤਕ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਾਇਲ ਦੇ ਆਧਾਰ 'ਤੇ ਇਕ ਮਈ ਤੋਂ ਸੈਕਟਰ-2 ਸਥਿਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਜਨਤਾ ਲਈ ਖੋਲ੍ਹਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ।

Punjab Bani 03 May,2024
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤਦਾਨਾਂ ਨੂੰ ਧਾਰਮਿਕ ਚਿੰਨਾ ਦੀ ਵਰਤੋ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਧਰਮ ਬਾਰੇ ਬਿਆਨਬਾਜੀ ਤੋ ਬਚਣ ਦੀ ਅਪੀਲ ਕੀਤੀ ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਧਰਮ ਦੀ ਮਰਿਆਦਾ ਅਤੇ ਧਰਮ ਬਾਰੇ ਗਿਆਨ ਹੈ, ਤਾਂ ਹੀ ਕੋਈ ਬਿਆਨਬਾਜ਼ੀ ਕਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਪਹਿਲਾਂ ਹੀ ਤੋਲ ਕੇ ਬੋਲਣਾ ਚਾਹੀਦਾ ਹੈ, ਪਹਿਲਾਂ ਬੋਲ ਦੇਣਾ ਅਤੇ ਫੇਰ ਮੁਆਫੀ ਮੰਗ ਲੈਣੀ, ਇਹ ਗ਼ਲਤ ਹੈ।

Punjab Bani 03 May,2024
ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਬਦਨਾਮ ਗੈਗਸਟਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ਦਿਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਲਗਭਗ 2:30 ਵਜੇ ਰੋਹਿਣੀ ਦੇ ਜਾਪਾਨੀ ਪਾਰਕ ਨੇੜੇ ਇੱਕ ਮੁਕਾਬਲੇ ਤੋਂ ਬਾਅਦ ਬਦਨਾਮ ਗੈਂਗਸਟਰ ਗੋਗੀ ਗੈਂਗ ਦੇ ਸ਼ੂਟਰ ਫੈਜ਼ਾਨ ਨੂੰ ਗ੍ਰਿਫਤਾਰ ਕਰ ਲਿਆ। ਫੈਜ਼ਾਨ ਖ਼ਿਲਾਫ਼ ਕਤਲ ਤੋਂ ਇਲਾਵਾ ਲੁੱਟ-ਖੋਹ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਰਾਤ ਨੂੰ ਜਾਪਾਨੀ ਪਾਰਕ ਨੇੜੇ ਕਿਸ ਇਰਾਦੇ ਨਾਲ ਪਹੁੰਚਿਆ ਸੀ।

Punjab Bani 03 May,2024
ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ

ਦਲ ਬਦਲ ਲੀਡਰਾਂ ਦਾ ਕੋਈ ਸਟੈਡ ਨਹੀ : ਚੰਨੀ ਫਿਲੌਰ, 2 ਮਈ- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਫਿਲੌਰ ਹਲਕੇ ਦੀਆਂ ਵਰਕਰ ਮਿਲਣੀਆਂ ਅੱਜ ਰੈਲੀਆਂ ’ਚ ਬਦਲ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੇ ਚਰਨਜੀਤ ਚੰਨੀ ਦਾ ਭਰਵਾਂ ਸਮਰਥਨ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਦਲ ਬਦਲੂ ਲੀਡਰਾਂ ਦਾ ਕੋਈ ਸਟੈਂਡ ਨਹੀਂ ਹੈ ਜਦ ਕਿ ਪਾਰਟੀ ਦਾ ਵਰਕਰ ਕਦੇ ਨਹੀਂ ਬਦਲਦਾ। ਉਨ੍ਹਾਂ ਕੋਲ ਵਿਕਾਸ ਦਾ ਮਾਡਲ ਹੈ ਤੇ ਉਨ੍ਹਾਂ ਖਰੜ ਅਤੇ ਚਮਕੌਰ ਸਾਹਿਬ ਦਾ ਵਿਕਾਸ ਕਰਕੇ ਦਿਖਾਇਆ ਹੈ ਜਦਕਿ ਹੁਣ ਜਲੰਧਰ ਹਲਕੇ ਦੀ ਨੁਹਾਰ ਵੀ ਬਦਲੀ ਜਾਵੇਗੀ।

Punjab Bani 03 May,2024
ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰ‌ਿਆ : ਮੋਦੀ

ਹਾਰ ਦੇ ਡਰੋ ਸਹਿਜਾਦਾ ਰਾਏਬਰੇਲੀ ਤੋ ਮੈਦਾਨ ਵਿੱਚ ਉਤਰ‌ਿਆ : ਮੋਦੀ ਕੋਲਕਾਤਾ, 3 ਮਈ ਕਾਂਗਰਸ ਅਤੇ ਇਸ ਦੇ ਨੇਤਾ ਰਾਹੁਲ ਗਾਂਧੀ ’ਤੇ ਵਿਅੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਸ਼ਹਿਜ਼ਾਦਾ’ ਨੂੰ ਵਾਇਨਾਡ ’ਚ ਹਾਰ ਦਾ ਡਰ ਹੈ, ਜਿਸ ਕਾਰਨ ਉਸ ਨੂੰ ਰਾਏਬਰੇਲੀ ਹਲਕੇ ਤੋਂ ਵੀ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਮੈਂ ਪਹਿਲਾਂ ਕਿਹਾ ਸੀ ਕਿ ‘ਸ਼ਹਿਜ਼ਾਦਾ’ ਵਾਇਨਾਡ ਤੋਂ ਹਾਰ ਜਾਵੇਗਾ ਅਤੇ ਜਲਦੀ ਹੀ ਵਾਇਨਾਡ ਦੀਆਂ ਚੋਣਾਂ ਖਤਮ ਹੋਣ ਬਾਅਦ ਉਹ ਦੂਜੀ ਸੀਟ ਦੀ ਭਾਲ ਵਿਚ ਜਾਵੇਗਾ। ਉਸ ਦੇ ਸਮਰਥਕ ਦਾਅਵਾ ਕਰ ਰਹੇ ਸਨ ਕਿ ਉਹ ਅਮੇਠੀ ਤੋਂ ਲੜੇਗਾ ਪਰ ਅਜਿਹਾ ਲਗਦਾ ਹੈ ਕਿ ਉਹ ਅਮੇਠੀ ਤੋਂ ਵੀ ਡਰਿਆ ਹੋਇਆ ਹੈ। ਇਸ ਲਈ ਹੁਣ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਆ ਰਿਹਾ ਹੈ।

Punjab Bani 03 May,2024
ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ

ਰਾਹੁਲ ਗਾਂਧੀ ਨੇ ਰਾਏਬਰੇਲੀ ਤੋ ਕੀਤੇ ਕਾਗਜ ਦਾਖਲ ਯੂਪੀ, 3 ਮਈ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ ਨੇ ਅੱਜ ਆਪਣੇ ਕਾਗਜ਼ ਦਾਖਲ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ ਤੇ ਪਾਰਟੀ ਪ੍ਰਧਾਨ ਮਲਿਕਾਰੁਜਨ ਖਗੜੇ ਹਾਜ਼ਰ ਸਨ। ਇਸ ਤੋਂ ਪਹਿਲਾਂ ਨਾਮਜ਼ਦਗੀ ਲਈ ਆਪਣੀ ਮਾਂ ਸੋਨੀਆ ਗਾਂਧੀ ਅਤੇ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਅੱਜ ਇੱਥੇ ਪੁੱਜੇ। ਰਾਹੁਲ ਆਪਣੀ ਮਾਂ ਸੋਨੀਆ ਗਾਂਧੀ, ਭੈਣ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰਾਂ ਨਾਲ ਇੱਥੇ ਫੁਰਸਤਗੰਜ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ। ਪਾਰਟੀ ਨੇ ਕਿਸ਼ੋਰੀ ਲਾਲ ਸ਼ਰਮਾ ਨੂੰ ਅਮੇਠੀ ਤੋਂ ਮੈਦਾਨ ਵਿੱਚ ਉਤਾਰਿਆ ਹੈ ਤੇ ਸ੍ਰੀ ਸ਼ਰਮਾ ਨੇ ਵੀ ਕਾਗਜ਼ ਦਾਖਲ ਕਰ ਦਿੱਤੇ ਹਨ। ਪਾਰਟੀ ਨੇ ਸਵੇਰੇ ਐਲਾਨ ਕੀਤਾ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਚੋਣ ਲੜਨਗੇ, ਜੋ ਪਹਿਲਾਂ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਦਾ ਚੋਣ ਖੇਤਰ ਸੀ।

Punjab Bani 03 May,2024
ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚਿਆਂ ਦੀ ਵਰਤੋਂ ਕੀਤੀ ਗਈ ਹੈ। ਚੋਣਾਂ ਵਿੱਚ ਬੱਚਿਆਂ ਦੀ ਵਰਤੋਂ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਸਾਫ ਦਿਸ਼ਾ-ਨਿਰਦੇਸ਼ ਹਨ ਕਿ ਚੋਣ ਰੈਲੀਆਂ/ਮੁਹਿੰਮਾਂ ਵਿਚ ਬੱਚਿਆਂ ਦੀ ਵਰਤੋਂ ਨਾ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀਆਂ ਗਲਤੀਆਂ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ। ਉੱਧਰ ਆਮ ਆਦਮੀ ਪਾਰਟੀ ਨੂੰ ‘ਅਨਸੈਕਰਡ ਗੇਮਜ਼ ਆਫ ਪੰਜਾਬ’ ਵਰਗੀਆਂ ਪੋਸਟਾਂ/ਵੀਡੀਓਜ਼ ਪਾਉਣ ਤੋਂ ਰੋਕਿਆ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਲਈ ਜਾਤ ਆਧਾਰਤ ਟਿੱਪਣੀਆਂ ਨੂੰ ਵੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੇ ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਗਿਆ ਹੈ। ਤਰਨ ਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਜਾਤ ਆਧਾਰਤ ਟਿੱਪਣੀਆਂ ਦੀ ਵਰਤੋਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਆਦਰਸ਼ ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਕਰਕੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਦਿੱਤੀ ਗਈ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੀ ਗਲਤੀ ਦੋਬਾਰਾ ਨਾ ਕਰੇ ਅਤੇ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰੇ।

Punjab Bani 02 May,2024
ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ ਪਟਿਆਲਾ, 2 ਮਈ, 2024 ( ) ਪਰੈਸ ਦੇ ਨਾਂ ਇੱਕ ਬਿਆਨ ਜਾਰੀ ਕਰਦੇ ਹੋਏ ਸ.ਹਰਚੰਦ ਸਿੰਘ ਬਰਸਟ ਜਨਰਲ ਸਕੱਤਰ ਆਪ ਪੰਜਾਬ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਪੰਜਾਬ ਵਿੱਚ 1997 ਤੋਂ 2002 ਤੱਕ, 2007 ਤੋਂ 2017 ਤੱਕ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ। ਇਸੇ ਸਮੇਂ ਹੀ ਪੰਜਾਬ ਦੇ ਆਰਥਿਕ ਸੋਮਿਆ ਦੀ ਬਰਬਾਦੀ ਕੀਤੀ ਗਈ। ਜੋਂ ਕਿ ਇਹਨਾਂ 15 ਸਾਲਾਂ ਵਿੱਚ ਇੱਕ ਰਿਕਾਰਡ ਹੈ। ਪੰਜਾਬ ਸਿਰ ਇਸੇ ਸਮੇਂ ਹੀ ਦੋ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੜਿਆ। ਸ.ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਸਮੇਂ ਬਿਨਾਂ ਕਿਸੇ ਪਲਾਨਿੰਗ ਦੇ ਨਾਲ ਸੰਗਤ ਦਰਸ਼ਨ ਦੇ ਨਾਂ ਥੱਲੇ ਅਰਬਾਂ ਰੁਪਏ ਵੰਡੇ ਜੋ ਕਿ ਕਿਸੇ ਵੀ ਤਰਾਂ ਡਿਵੈਲਪਮੈਂਟ ਲਈ ਸਹੀ ਵਰਤੋਂ ਵਿੱਚ ਨਹੀ ਆਏ। ਇਸੇ ਸਮੇ ਦੋਰਾਨ ਪੰਜਾਬ ਦੇ ਪਬਲਿਕ ਸੈਕਟਰ ਦੇ ਅਦਾਰਿਆਂ ਦੀ ਡਿਸਇਨਵੈਸਟਮੈਂਟ ਹੋਈ, ਸਿੰਚਾਈ ਵਿਭਾਗ ਦੇ ਗੈਸਟ ਹਾਊਸ, ਟੂਰਇਜ਼ਮ ਦੇ ਸਾਰੇ ਅਦਾਰੇ ਅਤੇ ਹੋਰ ਬਹੁਤ ਸਾਰੇ ਪਬਲਿਕ ਸੈਕਟਰ ਦੇ ਅਦਾਰੇ ਸਸਤੇ ਰੇਟਾਂ ਤੇ ਵੇਚ ਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਅਰਬਾਂ ਰੁਪਏ ਦਾ ਚੂਨਾ ਲਗਾਇਆ ਗਿਆ। ਬਿਜਲੀ ਬੋਰਡ ਵਰਗਾ ਮਹੱਤਵਪੂਰਨ ਅਦਾਰਾ ਵੀ ਭੰਨਤੋੜ ਕਰਕੇ ਦੋ ਭਾਗਾਂ ਵਿੱਚ ਵੰਡ ਦਿੱਤਾ ਗਿਆ ਤੇ ਪ੍ਰਾਈਵੇਟ ਥਰਮਲਾਂ ਨਾਲ ਇਹੋ ਜਿਹੇ ਸਮਝੋਤੇ ਕੀਤੇ ਕਿ ਬਿਨਾਂ ਬਿਜਲੀ ਲਏ ਵੀ ਸਰਕਾਰ ਵੱਲੋ ਪੈਸਾ ਦਿੱਤਾ ਜਾਂਦਾ ਸੀ ਅਤੇ ਨਿੱਜੀ ਲਾਭ ਲੈਣ ਲਈ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਵੱਲ ਕਦਮ ਵਧਾ ਦਿੱਤੇ। ਅੱਜ ਭਾਰਤੀ ਜਨਤਾ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਚੋਣ ਲੜ ਰਹੇ ਉਮੀਦਵਾਰ ਪੰਜਾਬ ਵਿੱਚ ਕਿਸ ਮੂੰਹ ਨਾਲ ਲੋਕਾਂ ਵਿੱਚ ਜਾ ਰਹੇ ਹਨ। ਜਦੋਂ ਕਿਸਾਨ ਮਜਦੂਰ ਦਿੱਲੀ ਰੋਸ ਵਿਖਾਵਾ ਕਰਨ ਲਈ ਜਾਣ ਲੱਗੇ ਤਾਂ ਉਹਨਾਂ ਨੂੰ ਰਸਤੇ ਵਿੱਚ ਰੋਕ ਕੇ ਅੱਥਰੀ ਗੈਸ ਛੱਡ, ਗੋਲੀਆਂ ਚਲਾ, ਬੈਰੀਗੇਟ, ਕਿੱਲਾ ਲਗਾ ਫਾਸਇਜ਼ਮ ਦਾ ਦਿਖਾਵਾ ਕੀਤਾ। ਨਿਹੱਥੇ ਲੋਕਾਂ ਦੇ ਅੱਥਰੂ ਗੈਸ, ਗੋਲੀਆਂ ਚਲਾ ਜੱਲ੍ਹਿਆ ਵਾਲੇ ਬਾਗ ਦੀ ਯਾਦ ਦੁਹਰਾ ਦਿੱਤੀ। ਐਮ.ਐਸ.ਪੀ. ਦੀ ਗਰੰਟੀ ਤਾਂ ਦੂਰ ਇੱਕ ਸਾਲ ਤੋਂ ਵੱਧ ਦਿੱਲੀ ਬਾਰਡਰ ਤੇ ਬੈਠੇ ਕਿਸਾਨਾ ਤੇ ਪਾਏ ਝੂਠੇ ਕੇਸ ਵੀ ਵਾਪਿਸ ਨਹੀ ਲਏ। ਲਖੀਮਪੁਰ ਖੀਰੀ (ਉੱਤਰ ਪ੍ਰੇਦਸ਼) ਵਿੱਚ ਬੀ.ਜੇ.ਪੀ. ਦੇ ਐਮ.ਪੀ. ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਵੱਲੋਂ ਥਾਰ, ਜੀਪ ਕਿਸਾਨਾ ਤੇ ਚੜਾ ਫੱਟੜ ਕੀਤੇ ਅਤੇ ਕਤਲ ਕੀਤੇ, ਜਿਸਦਾ ਕੋਈ ਇਨਸਾਫ ਨਹੀ ਦਿੱਤਾ ਗਿਆ। ਕੇਂਦਰ ਸਰਕਾਰ ਵੱਲੋ ਪੰਜਾਬ ਦਾ ਆਰ.ਡੀ.ਐਫ ਦਾ 5726 ਕਰੋੜ ਅਤੇ ਹੈਲਥ ਮਿਸ਼ਨ ਦਾ 2800 ਕਰੋੜ ਕੁਲ 8000 ਕਰੋੜ ਰੁਪਏ ਤੋਂ ਵੱਧ ਦਾ ਫੰਡ ਰੋਕ ਰੱਖਿਆ ਹੈ। ਪੰਜਾਬ ਨੂੰ ਕੋਈ ਆਰਥਿਕ ਪੈਕਜ ਨਹੀਂ ਦਿੱਤਾ। ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ ਤਰਲੇ ਕਰਦੇ ਰਹੇ ਕਿ ਪੰਜਾਬ ਵਿੱਚ ਬੀ.ਜੇ.ਪੀ. ਨਾਲ ਗੱਠਜੋੜ ਹੋ ਜਾਵੇ ਪਰੰਤੂ ਕਿਸਾਨਾ, ਮਜਦੂਰਾਂ ਤੇ ਪੰਜਾਬ ਦੇ ਲੋਕਾਂ ਦੇ ਰੋਹ ਤੋਂ ਡਰਦੇ ਨਹੀ ਕੀਤਾ ਸਪਸੱਟ ਹੈ ਕਿ ਚੋਣਾਂ ਤੋ ਬਾਅਦ ਅਕਾਲੀ ਦਲ ਬੀ.ਜੇ.ਪੀ. ਵੱਲ ਹੀ ਜਾਵੇਗਾ ਇਸ ਲਈ ਅਕਾਲੀ ਦਲ ਨੂੰ ਵੋਟ ਜਾਂ ਬੀ.ਜੇ.ਪੀ. ਨੂੰ ਵੋਟ ਇੱਕੋ ਹੀ ਗੱਲ ਹੈ, ਅੰਦਰ ਖਾਤੇ ਸਭ ਇਕੱਠੇ ਹਨ। ਪੰਜਾਬ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਮੇ ਸਮੇਂ ਬਾਅਦ ਬੰਦ ਪਏ ਸੂਏ ਚਾਲੂ ਕਰਕੇ ਟੇਲਾਂ ਤੱਕ ਪਾਣੀ ਪਹੁੰਚਾਉਣਾ ਸ਼ੁਰੂ ਕੀਤਾ ਜੋ ਕਿ ਬਹੁਤ ਜਰੂਰੀ ਹੈ ਸਾਰੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, 900 ਤੋਂ ਵੱਧ ਮੁਹੱਲਾ ਕਲੀਨਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਘਰ ਘਰ ਰਾਸ਼ਨ, 43000 ਤੋਂ ਵੱਧ ਸਰਕਾਰੀ ਨੋਕਰੀਆਂ ਦੀ ਭਰਤੀ , ਪੰਜਾਬ ਦੇ ਖਜ਼ਾਨੇ ਨੂੰ ਭਰਨ ਲਈ ਆਮਦਨ ਵਿੱਚ ਵਾਧਾ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਤੋਂ ਇਲਾਵਾ ਸ.ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 13 ਉਮੀਦਵਾਰ ਜਿੱਤ ਵੱਲ ਵੱਧ ਰਹੇ ਹਨ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਮੂੰਹ ਦੀ ਖਾਣੀ ਪਵੇਗੀ ਇਹ ਚੋਣ ਤੋਂ ਬਾਦ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਵੀ ਲਾਂਭੇ ਕਰ ਦੇਣਾ ਹੈ।

Punjab Bani 02 May,2024
ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ ਪਟਿਆਲਾ ਲੋਕ ਸਭਾ ਹਲਕੇ ਲਈ ਕਰਵਾਏਗਾ ਹੈਲਥ ਮੈਪਿੰਗ ਸਾਬਕਾ ਸਾਂਸਦ ਅਤੇ ਸਿਹਤ ਮੰਤਰੀ ਦੱਸਣ ਪਟਿਆਲਾ ਦੇ ਲੋਕਾਂ ਨੂੰ ਕਿਹੜੀਆਂ ਸਿਹਤ ਸਹੂਲਤਾਂ ਦਿੱਤੀਆਂ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸਿਹਤ ਸੇਵਾਵਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਪਟਿਆਲਾ 'ਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਅੱਜ ਵੀ ਲੋਕਾਂ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ। ਐਨ.ਕੇ. ਸ਼ਰਮਾ ਅੱਜ ਸ਼ੁਤਰਾਣਾ ਹਲਕਾ ਇੰਚਾਰਜ ਬਾਬੂ ਕਬੀਰਦਾਸ ਦੀ ਅਗਵਾਈ ਹੇਠ ਪਿੰਡ ਗੁਲਾੜ, ਸ਼ੇਰਗੜ੍ਹ, ਬਹਿਰ ਸਾਹਬ, ਮਤੋਲੀ, ਸ਼ੁਤਰਾਣਾ, ਬਾਦਸ਼ਾਹਪੁਰ, ਮਰੋੜੀ, ਅਸਮਾਨਪੁਰ, ਪਾਤੜਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਚੌਧਰੀ ਬਲਵਾਨ ਸਿੰਘ, ਮਦਨਰਾਮ ਅਤੇ ਲੀਲਾ ਰਾਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਉਮੀਦਵਾਰ ਐਨ.ਕੇ.ਸ਼ਰਮਾ ਅਤੇ ਬਾਬੂ ਕਬੀਰਦਾਸ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੀ ਸਭ ਤੋਂ ਵੱਡੀ ਸਮੱਸਿਆ ਸਿਹਤ ਸਹੂਲਤਾਂ ਦੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਹੈ ਅਤੇ ਇੱਕ ਵਾਰ ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਧਰਮਵੀਰ ਗਾਂਧੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਹਨ। ਕਰੀਬ ਇਕ ਸਾਲ ਤੋਂ ਪੰਜਾਬ ਦੇ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਬਲਬੀਰ ਸਿੰਘ ‘ਆਪ’ ਦੀ ਤਰਫੋਂ ਚੋਣ ਲੜ ਰਹੇ ਹਨ। ਪਰ ਕਿਸੇ ਨੇ ਵੀ ਇੱਥੋਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ। ਐਨ.ਕੇ. ਸ਼ਰਮਾ ਨੇ ਜਨਸਭਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਪੇਂਡੂ ਵਿਅਕਤੀ ਨੂੰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਣ, ਉਹ ਸਮੁੱਚੇ ਲੋਕ ਸਭਾ ਹਲਕੇ ਦੀ ਹੈਲਥ ਮੈਪਿੰਗ ਕਰਵਾ ਕੇ ਸਾਰੇ ਨੌਂ ਹਲਕਿਆਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਦੇ ਸਾਂਸਦ ਰਹਿੰਦਿਆਂ ਕਿਸੇ ਨੂੰ ਵੀ ਇਲਾਜ ਲਈ ਪਟਿਆਲਾ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰਦਾਸ ਤੋਂ ਇਲਾਵਾ ਮਹਿੰਦਰ ਸਿੰਘ ਲਾਲਵਾ, ਜਗਮੀਤ ਸਿੰਘ ਹਰਿਆਓ, ਜੋਗਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਗਲੋਲੀ, ਜਸਕਰਨ ਸਰਪੰਚ, ਦਲਜੀਤ ਸਿੰਘ ਗਲੋਲੀ, ਗੁਰਨਾਮ ਸਿੰਘ ਵੜੈਚ, ਲਖਵਿੰਦਰ ਸਿੰਘ ਬਿੱਟੂ, ਮਨਜੀਤ ਸ਼ੇਰਗੜ੍ਹ ਸਮੇਤ ਕਈ ਪਤਵੰਤੇ ਹਾਜ਼ਰ ਸਨ।

Punjab Bani 02 May,2024
ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ 'ਚ ਹੋਏ ਸ਼ਾਮਲ ਜਸਪਾਲ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ਵੀ ਹੋਏ ‘ਆਪ’ 'ਚ ਸ਼ਾਮਲ ਪੰਜਾਬ 'ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ 'ਤੇ ਭਰੋਸਾ : ਭਗਵੰਤ ਮਾਨ ਚੰਡੀਗੜ੍ਹ, 2 ਮਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। 'ਆਪ' ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਮੀਤ ਪ੍ਰਧਾਨ ਬਣੇ ਸਨ। 1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਉੱਤੇ ਵੀ ਰਹਿ ਚੁੱਕੇ ਹਨ। ਅਬਲੋਵਾਲ ਦਾ ਅਕਾਲੀ ਦਲ ਬਾਦਲ ਛੱਡਣਾ ਯਕੀਨੀ ਤੌਰ 'ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ 'ਆਪ' 'ਚ ਆਉਣ ਨਾਲ ਪਟਿਆਲਾ 'ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਅਕਾਲੀ ਦਲ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਵਿੱਚ ਉੱਪਰ ਤੋਂ ਹੇਠਾਂ ਤੱਕ ਬੇਭਰੋਸਗੀ ਅਤੇ ਅਸੁਰੱਖਿਆ ਦਾ ਮਾਹੌਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਅਕਾਲੀ ਦਲ ਦੇ ਵਰਕਰਾਂ ਨੂੰ ਅਕਾਲੀ-ਬਾਦਲ 'ਤੇ ਕੋਈ ਭਰੋਸਾ ਨਹੀਂ ਹੈ। ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਵਿਸ਼ਵਾਸ ਪੈਦਾ ਹੋ ਜਾਵੇ ਤਾਂ ਉਹ ਜਿੱਤ ਨਹੀਂ ਸਕਦੇ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ 'ਤੇ ਭਰੋਸਾ ਨਹੀਂ ਰਿਹਾ, ਪਾਰਟੀ ਖ਼ਤਮ ਹੋ ਗਈ ਹੈ। ਪਰ ਹੁਣ ਲੋਕ ਸਿਰਫ਼ 'ਆਪ' ਵੱਲ ਦੇਖਦੇ ਹਨ। ਇਸ ਵਾਰ ਆਮ ਆਦਮੀ ਪਾਰਟੀ ਪੰਜਾਬ 'ਚ ਲੋਕ ਸਭਾ ਚੋਣਾਂ 13-0 ਨਾਲ ਜਿੱਤ ਕੇ ਇਤਿਹਾਸ ਰਚੇਗੀ।

Punjab Bani 02 May,2024
ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ

ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ਵਿੱਚ ਹੋਈ ਸ਼ਾਮਲ ਨਵੀਂ ਦਿੱਲੀ, 1 ਮਈ ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਪਹਿਲਾਂ ਅੱਜਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਗਾਂਗੁਲੀ ਦੇ ਨਾਲ ਮਹਾਰਾਸ਼ਟਰ ਦੇ  ਸਮਾਜ ਸੇਵੀ ਅਤੇ ਜੋਤਸ਼ੀ ਅਮੀਆ ਜੋਸ਼ੀ ਵੀ ਪਾਰਟੀ ਹੈੱਡਕੁਆਰਟਰ ਵਿੱਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਰਾਸ਼ਟਰੀ ਮੀਡੀਆ ਵਿਭਾਗ ਦੇ ਇੰਚਾਰਜ ਅਨਿਲ ਬਲੂਨੀ ਸਮੇਤ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।

Punjab Bani 01 May,2024
ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਦਲਵੀਰ ਗੋਲਡੀ ਆਪ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 1 ਮਈ ਕਾਂਗਰਸ ਦੇ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ‘ਤੇ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਮੌਜੂਦ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਪਹਿਲਾਂ ਵਿਧਾਇਕ ਵੀ ਰਹੇ ਹਨ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ ਸਨ ਪਰ ਹਾਰ ਗਏ ਸਨ। 

Punjab Bani 01 May,2024
ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ

ਪੀਐਮ ਮੋਦੀ ਨੇ ਬਾਗਲਕੋਟ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਨ ਬਾਗਲਕੋਟ : ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫਿਰ ਬਾਲਾਕੋਟ ਹਵਾਈ ਹਮਲੇ ਦਾ ਜ਼ਿਕਰ ਕੀਤਾ ਹੈ। ਸੋਮਵਾਰ ਨੂੰ ਕਰਨਾਟਕ ਦੇ ਬਾਗਲਕੋਟ ਵਿੱਚ ਚੋਣ ਰੈਲੀ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮੋਦੀ ਪਿੱਛੇ ਤੋਂ ਹਮਲਾ ਨਹੀਂ ਕਰਦੇ। ਪੀਐਮ ਮੋਦੀ ਨੇ ਕਿਹਾ ਕਿ ਪੁਲਵਾਮਾ ਹਮਲੇ ਦੇ ਜਵਾਬ ਵਿੱਚ ਅਸੀਂ ਪਾਕਿਸਤਾਨ ਦੇ ਬਾਲਾਕੋਟ ਵਿੱਚ ਉਨ੍ਹਾਂ ਦੇ ਅੱਤਵਾਦੀ ਕੈਂਪ 'ਤੇ ਹਵਾਈ ਹਮਲਾ ਕੀਤਾ। ਇਸ ਜਵਾਬੀ ਕਾਰਵਾਈ ਤੋਂ ਬਾਅਦ ਭਾਰਤੀ ਫੌਜ ਪ੍ਰੈੱਸ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਜਾਣਕਾਰੀ ਦੇਣ ਜਾ ਰਹੀ ਸੀ ਕਿ ਮੈਂ ਸਭ ਤੋਂ ਪਹਿਲਾਂ ਪਾਕਿਸਤਾਨ ਨੂੰ ਟੈਲੀਫੋਨ ਕਰ ਕੇ ਦੱਸਿਆਂ ਕਿ ਅਸੀਂ ਅੱਜ ਰਾਤ ਹਵਾਈ ਹਮਲਾ ਕੀਤਾ ਹੈ। ਪਰ ਪਾਕਿਸਤਾਨ ਤੋਂ ਲੋਕ ਟੈਲੀਫੋਨ 'ਤੇ ਨਹੀਂ ਆਏ। ਤਾਂ ਮੈਂ ਕਿਹਾ ਇੰਤਜ਼ਾਰ ਕਰੋ। ਰਾਤ ਕਰੀਬ 12 ਵਜੇ ਪਾਕਿਸਤਾਨ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਮੈਂ ਦੁਨੀਆ ਨੂੰ ਦੱਸਿਆ ਕਿ ਮੈਂ ਰਾਤ ਨੂੰ ਹਵਾਈ ਹਮਲਾ ਕੀਤਾ ਸੀ। ਪਾਕਿਸਤਾਨ ਦੇ ਛੱਕੇ ਛੁੱਟ ਗਏ ਹਨ। ਮੋਦੀ ਨਾ ਤਾਂ ਗੱਲਾਂ ਛੁਪਾਉਣ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਨਾ ਹੀ ਪਿੱਛੇ ਤੋਂ ਹਮਲੇ ਕਰਨ ਵਿਚ। 14 ਫਰਵਰੀ 2019 ਨੂੰ ਪੁਲਵਾਮਾ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤੀ ਫੌਜ ਨੇ ਬਾਲਾਕੋਟ 'ਚ ਪਾਕਿਸਤਾਨ ਦੇ ਅੱਤਵਾਦੀ ਕੈਂਪ 'ਤੇ ਹਮਲਾ ਕੀਤਾ।

Punjab Bani 30 April,2024
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਾਂਗਰਸ ਨਾਲ ਚੱਲਣ ਦਾ ਕੀਤਾ ਫੈਸਲਾ ਮਾਨਸਾ, 29 ਅਪਰੈਲ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈ ਕੇ ਛਿੜੇ ਘਮਸਾਨ ਦਾ ਅੱਜ ਦੇਰ ਰਾਤ ਉਸ ਵੇਲੇ ਅੰਤ ਹੋ ਗਿਆ, ਜਦੋਂ ਪਰਿਵਾਰ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨਾਲ ਚੱਲਣ ਦਾ ਫੈਸਲਾ ਕਰ ਲਿਆ।‌ ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ, ਬਠਿੰਡਾ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੂੰ ਲੈ ਕੇ ਪਿੰਡ ਮੂਸਾ ਵਿੱਚ ਉਨ੍ਹਾਂ ਦੀ ਹਵੇਲੀ ਪੁੱਜੇ। ਇਸ ਤੋਂ ਪਹਿਲਾਂ ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ, ਸਗੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਸ ਤੋਂ ਕਾਂਗਰਸ ਹਾਈਕਮਾਂਡ ਘਬਰਾ ਗਈ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ।

Punjab Bani 30 April,2024
ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਮੁੱਖ ਮੰਤਰੀ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 30 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਪੰਦਰਵਾੜੇ ਵਿੱਚ ਸ੍ਰੀ ਮਾਨ ਦੀ ਸ੍ਰੀ ਕੇਜਰੀਵਾਲ ਨਾਲ ਜੇਲ੍ਹ ਵਿੱਚ ਇਹ ਦੂਜੀ ਮੁਲਾਕਾਤ ਹੈ।

Punjab Bani 30 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ - ਸਟਾਫ਼ ਲਈ ਪੀਣ ਵਾਲਾ ਪਾਣੀ, ਛਾਂ, ਵੇਟਿੰਗ ਏਰੀਆ ਅਤੇ ਸਾਫ਼-ਸੁਥਰੇ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ - ਪੋਲਿੰਗ ਸਟਾਫ਼ ਨੂੰ ਸਮੇਂ-ਸਿਰ ਦਿੱਤਾ ਜਾਵੇ ਮਾਣ ਭੱਤਾ: ਸਿਬਿਨ ਸੀ - ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿੱਥੇ ਛਾਂ, ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਨਿਆਂ ਦੇ ਸੁਚਾਰੂ ਪ੍ਰਬੰਧ ਹੋਣ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਪੱਤਰ ਵਿੱਚ ਅਧਿਕਾਰੀਆਂ ਨੂੰ ਸਾਰੇ ਸਿਖਲਾਈ ਸਥਾਨਾਂ, ਡਿਸਪਰਸਲ ਤੇ ਕੁਲੈਕਸ਼ਨ ਸੈਂਟਰਾਂ, ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਦਵਾਈਆਂ (ਓ.ਆਰ.ਐਸ. ਘੋਲ ਆਦਿ) ਅਤੇ ਪੈਰਾ ਮੈਡੀਕਲ ਸਟਾਫ ਦੀ ਤਾਇਨਾਤੀ ਕਰਨ ਲਈ ਕਿਹਾ ਹੈ। ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਸਟਾਫ਼ ਲਈ ਕੂਲਰ, ਰਿਫਰੈਸ਼ਮੈਂਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ, ਗਰਮੀ ਤੋਂ ਰਾਹਤ ਲਈ ਟੈਟਾਂ ਦਾ ਢੁਕਵਾਂ ਪ੍ਰਬੰਧ, ਸੰਕੇਤਕ ਚਿੰਨ੍ਹਾਂ ਦੀ ਵਿਵਸਥਾ ਅਤੇ ਪੋਲਿੰਗ ਪਾਰਟੀ ਦੇ ਕੁਲੈਕਸ਼ਨ ਸੈਂਟਰਾਂ 'ਤੇ ਪਹੁੰਚਣ ਅਤੇ ਪੋਲਿੰਗ ਸਮੱਗਰੀ ਸੌਂਪਣ ਤੋਂ ਬਾਅਦ ਪੋਲਿੰਗ ਸਟਾਫ਼ ਨੂੰ ਘਰ ਛੱਡਣ ਲਈ ਆਵਾਜਾਈ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਚੋਣ ਸਮੱਗਰੀ ਜਮ੍ਹਾਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨ 'ਤੇ ਪੋਲਿੰਗ ਸਟਾਫ਼, ਮਾਈਕਰੋ ਆਬਜ਼ਰਵਰਾਂ ਅਤੇ ਸੁਰੱਖਿਆ ਸਟਾਫ਼ (ਪੁਲਿਸ ਅਤੇ ਸੀ.ਏ.ਪੀ.ਐਫ. ਦੋਵੇਂ) ਲਈ ਬਿਸਤਰਿਆਂ, ਰਿਫਰੈਸ਼ਮੈਂਟ, ਸਾਫ਼-ਸੁਥਰੇ ਪਖਾਨੇ ਅਤੇ ਮੈਡੀਕਲ ਸੁਵਿਧਾਵਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜਿੱਥੇ ਪੋਲਿੰਗ ਸਟੇਸ਼ਨ ਸਕੂਲਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ਸਥਿਤ ਹਨ, ਵਿੱਚ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਖਾਣੇ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਗਰਮੀ ਸਬੰਧੀ ਚੇਤਾਵਨੀ ਦੇ ਮੱਦੇਨਜ਼ਰ ਵੋਟਰ ਪੋਲਿੰਗ ਸਟੇਸ਼ਨਾਂ 'ਤੇ ਦੇਰੀ ਨਾਲ ਪਹੁੰਚ ਸਕਦੇ ਹਨ ਅਤੇ ਸ਼ਾਮ 6.00 ਵਜੇ ਤੋਂ ਬਾਅਦ ਵੀ ਵੋਟਿੰਗ ਲਈ ਕਤਾਰ ਲੱਗਣ ਦੀ ਸੰਭਾਵਨਾ ਹੈ, ਜਿਸ ਕਰਕੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ 'ਤੇ ਰੋਸ਼ਨੀ ਲਈ ਬਿਜਲੀ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ। ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ 'ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।

Punjab Bani 29 April,2024
ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ

ਅੰਮ੍ਰਿਤਪਾਲ ਦੇ ਪਰਿਵਾਰ ਨੇ ਸਾਥ ਦੇਣ ਦਾ ਕੀਤਾ ਸੀ ਵਾਅਦਾ : ਵਲਟੋਹਾ ਅੰਮ੍ਰਿਤਸਰ: ਖੱਡੂਰ ਸਾਹਿਬ ਤੋਂ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਚ ਉਤਾਰੇ ਜਾਣ ਤੋਂ ਬਾਅਦ ਵਲਟੋਹਾ ਨੇ ਇੱਕ ਵੱਡਾ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਚੋਣ ਲੜਨ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਇਸ ਬਾਰੇ ਗੱਲ ਕੀਤੀ ਸੀ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਵੀ ਉਨ੍ਹਾਂ ਨੂੰ ਸਾਥ ਦੇਣ ਦਾ ਵਾਅਦਾ ਕੀਤਾ ਸੀ। ਜ਼ਿਕਰਯੋਗ ਹੈ ਕਿ ਜਿੱਥੇ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ ਓਥੇ ਹੀ ਡਿਬਰੂਗੜ੍ਹ ਦੀ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਖੱਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਵਲਟੋਹਾ ਦੇ ਨਾਮ ਦਾ ਐਲਾਨ ਹੋਣ ਤੋਂ ਬਾਅਦ ਵਲਟੋਹਾ ਨੇ ਕਿਹਾ ਕਿ ਉਹ ਹਮੇਸ਼ਾ ਪੰਥ ਦੀ ਗੱਲ ਕਰਦੇ ਰਹੇ ਹਨ। ਉਨ੍ਹਾਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਓਥੇ ਹੀ ਡਿਬਰੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਇਸਦੇ ਸਾਥੀਆਂ ਦੀ ਰਿਹਾਈ ਲਈ ਵੀ ਸਰਕਾਰ ਦੇ ਵਿਰੋਧ ਵਿੱਚ ਖੜਾ ਰਿਹਾ ਹਾਂ।

Punjab Bani 29 April,2024
ਰਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੀਟ ਤੋ ਕਰਨਗੇ ਪੱਤਰ ਦਾਖਲ

ਰਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੀਟ ਤੋ ਕਰਨਗੇ ਪੱਤਰ ਦਾਖਲ ਲਖਨਊ : ਰੱਖਿਆ ਮੰਤਰੀ ਰਾਜਨਾਥ ਸਿੰਘ ਲਖਨਊ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੋਮਵਾਰ ਨੂੰ ਭਾਜਪਾ ਦੇ ਸੂਬਾ ਹੈੱਡਕੁਆਰਟਰ ਤੋਂ ਰਾਜਨਾਥ ਸਿੰਘ ਦਾ ਨਾਮਜ਼ਦਗੀ ਜਲੂਸ ਸ਼ੁਰੂ ਹੋਵੇਗਾ। ਨਾਮਜ਼ਦਗੀ ਜਲੂਸ ਹਜ਼ਰਤਗੰਜ ਤੋਂ ਹੁੰਦੇ ਹੋਏ ਪਰਿਵਰਤਨ ਚੌਕ ਤੋਂ ਸਿਹਤ ਭਵਨ ਤਿਰਹੇ ਪਹੁੰਚੇਗਾ। ਇਸ ਦੌਰਾਨ ਭਾਰੀ ਭੀੜ ਹੋਣ ਦੀ ਸੰਭਾਵਨਾ ਹੈ। ਇਸ ਲਈ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਫਿਕ ਵਿਵਸਥਾ ਬਦਲੀ ਰਹੇਗੀ। ਆਮ ਵਾਹਨ ਬਦਲਵੇਂ ਰਸਤਿਆਂ ਤੋਂ ਲੰਘਣਗੇ।

Punjab Bani 29 April,2024
ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ

ਜੇਲ ਅੰਦਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖਤਰਾ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। 'ਆਪ' ਨੇਤਾ ਸੰਜੇ ਸਿੰਘ ਨੇ ਕਿਹਾ ਹੈ ਕਿ ਕੇਂਦਰ ਦੇ ਇਸ਼ਾਰੇ 'ਤੇ ਤਿਹਾੜ 'ਚ ਤਾਮਾਮ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਜਿਸ ਜੇਲ੍ਹ 'ਚ ਕੈਦੀਆਂ ਦੇ ਕਤਲ ਤਕ ਹੋ ਰਹੇ ਤੇ ਕੈਦੀਆਂ ਦੇ ਸਿਰ ਪਾੜੇ ਜਾ ਰਹੇ ਹਨ, ਉਸ ਜੇਲ੍ਹ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨਾਲ ਖਿਲਵਾੜ ਹੋ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਜੇਲ੍ਹ ਵਿਚ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਦਾ ਗਠਜੋੜ 'ਤੇ ਪੈਣ ਵਾਲੇ ਅਸਰ ਬਾਰੇ ਪੁੱਛੇ ਜਾਣ 'ਤੇ ਸੰਜੇ ਸਿੰਘ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਪਵੇਗਾ, ਇਸ ਵਾਰ ਮੋਦੀ ਸਰਕਾਰ ਖਿਲਾਫ ਲੋਕ ਚੋਣ ਲੜ ਰਹੇ ਹਨ।

Punjab Bani 29 April,2024
ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਕਾਂਗਰਸ ਨੇ ਚਾਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਨਵੀਂ ਦਿੱਲੀ, 29 ਅਪਰੈਲ ਕਾਂਗਰਸ ਨੇ ਪੰਜਾਬ ਲਈ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਪੰਜਾਬ ਵਿਚ ਪਹਿਲੀ ਜੂਨ ਨੂੰ ਵੋਟਾਂ ਪੈਣਗੀਆਂ।

Punjab Bani 29 April,2024
ਬਹੁਜਨ ਸਮਾਜ ਪਾਰਟੀ ਨੇ ਦਵਿੰਦਰ ਰਾਮਗੜੀਆਂ ਨੂੰ ਉਤਾਰਿਆ ਚੋਣ ਮੈਦਾਨ ਵਿੱਚ

ਬਹੁਜਨ ਸਮਾਜ ਪਾਰਟੀ ਨੇ ਦਵਿੰਦਰ ਰਾਮਗੜੀਆਂ ਨੂੰ ਉਤਾਰਿਆ ਚੋਣ ਮੈਦਾਨ ਵਿੱਚ ਲੁਧਿਆਣਾ, 28 ਅਪਰੈਲ ਬਹੁਜਨ ਸਮਾਜ ਪਾਰਟੀ ਪੰਜਾਬ ਨੇ ਅੱਜ ਆਪਣੇ 10ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜੀਆ ਦੇ ਨਾਂ ਦਾ ਐਲਾਨ ਕੀਤਾ।

Punjab Bani 28 April,2024
ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭਾਜਪਾ ਨੇ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜ਼ਬੂਰ ਸੱਤ ਸੌ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਹੈ ਭਾਜਪਾ ਪਟਿਆਲਾ/ਨਾਭਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ 'ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ। ਐਨ.ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ 'ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ। ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜ਼ਾਰਾਂ ਕਿਸਾਨ ਭਾਜਪਾ ਕਾਰਨ ਸ਼ੰਭੂ ਬਾਰਡਰ 'ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਈ ਹੈ। ਪ੍ਰਨੀਤ ਕੌਰ ਦੀ ਕਾਰਜਸ਼ੈਲੀ ਹਮੇਸ਼ਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸ਼ਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮ੍ਰਿਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।

Punjab Bani 28 April,2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ * ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ। ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ​​ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

Punjab Bani 28 April,2024
ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ

ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਮੁਦਿਆਂ ਤੇ ਗੱਲ ਕਰਨੀ ਚਾਹੀਦੀ ਹੈ : ਪੀ ਚਿੰਦਬਰਮ ਨਵੀਂ ਦਿੱਲੀ, 28 ਅਪਰੈਲ ਕਾਂਗਰਸ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਲੈ ਕੇ ਅਜਿਹੀਆਂ ਗੱਲਾਂ ਕਰ ਰਹੇ ਹਨ ਜਿਹੜੀਆਂ ਉਸ ਵਿੱਚ ਨਹੀਂ ਹਨ। ਚਿਦੰਬਰਮ ਨੇ ਨਾਲ ਹੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਅਸਲ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਿਸੇ ਭਾਸ਼ਨ ਲੇਖਕ ਵੱਲੋਂ ਲਿਖੇ ਕਾਂਗਰਸ ਦੇ ਕਿਸੇ ਮੈਨੀਫੈਸਟੋ ਦੀ ਕਲਪਨਾ ਕਰ ਲਈ ਹੈ।

Punjab Bani 28 April,2024
ਮਨੀਪੁਰ ਦੇ 6 ਪੋਲਿੰਗ ਸਟੇਸ਼ਨਾਂ ਤੇ ਮੁੜ ਪੈਣਗੀਆਂ ਵੋਟਾਂ

ਮਨੀਪੁਰ ਦੇ 6 ਪੋਲਿੰਗ ਸਟੇਸ਼ਨਾਂ ਤੇ ਮੁੜ ਪੈਣਗੀਆਂ ਵੋਟਾਂ ਇੰਫਾਲ, 28 ਅਪਰੈਲ ‘ਆਊਟਰ ਮਨੀਪੁਰ’ ਲੋਕ ਸਭਾ ਹਲਕੇ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਅਪਰੈਲ ਨੂੰ ਮੁੜ ਤੋਂ ਵੋਟਾਂ ਪੈਣਗੀਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 26 ਅਪਰੈਲ ਨੂੰ ਇਨ੍ਹਾਂ ਛੇ ਪੋਲਿੰਗ ਸਟੇਸ਼ਨਾਂ ’ਚੋਂ ਚਾਰ ਸਟੇਸ਼ਨਾਂ ’ਤੇ ਵੋਟਿੰਗ ਪੂਰੀ ਹੋਣ ਤੋਂ ਪਹਿਲਾਂ ਅਣਪਛਾਤੇ ਵਿਅਕਤੀਆਂ ਨੇ ਈਵੀਐੱਮਜ਼ ਅਤੇ ਵੀਵੀਪੈਟ ਦਾ ਨੁਕਸਾਨ ਕਰ ਦਿੱਤਾ ਸੀ। ਇਕ ਪੋਲਿੰਗ ਸਟੇਸ਼ਨ ’ਤੇ ਈਵੀਐੱਮ ਵਿੱਚ ਖ਼ਰਾਬੀ ਦੀ ਸੂਚਨਾ ਮਿਲੀ ਸੀ ਅਤੇ ਇਕ ਹੋਰ ਪੋਲਿੰਗ ਸਟੇਸ਼ਨ ’ਤੇ ‘ਅਣਪਛਾਤੇ ਬਦਮਾਸ਼ਾਂ ਵੱਲੋਂ ਧਮਕਾਏ ਜਾਣ ਅਤੇ ਖ਼ਤਰੇ’ ਕਰ ਕੇ ਵੋਟਿੰਗ ਪੂਰੀ ਨਹੀਂ ਸੀ ਹੋ ਸਕੀ।

Punjab Bani 28 April,2024
ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ

ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋ ਐਲਾਨਿਆ ਉਮੀਦਵਾਰ ਚੰਡੀਗੜ੍ਹ, 28 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਸੀਟ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਪਾ

Punjab Bani 28 April,2024
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ ਦਾ ਬਾਈਕਾਟ ਕਰਨ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਬੈਕਫੁੱਟ 'ਤੇ, ਉੱਤਰੀ ਬਾਈਪਾਸ 'ਤੇ ਸਥਿਤ 24 ਪਿੰਡਾਂ ਦੇ ਕਿਸਾਨਾਂ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ ਪਟਿਆਲਾ 26 ਅਪ੍ਰੈਲ ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜਮੀਨਾਂ ਨੂੰ ਤਿੰਨ ਸਾਲ ਪਹਿਲਾਂ ਐਕੁਆਇਰ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ 24 ਪਿੰਡਾ ਦੇ ਕਰੀਬ 500 ਤੋਂ ਜਿਆਦਾ ਕਿਸਾਨਾਂ ਨੂੰ ਪੈਸੇ ਦੀ ਆਦਾਇਗੀ ਕਰਨਾ ਤਾਂ ਦੂਰ ਐਕਵਾਇਰ ਜਮੀਨ ਦੇ ਅਵਾਰਡ ਤੱਕ ਜਾਰੀ ਨਹੀਂ ਕਰ ਸਕੇ। ਕਿਸਾਨਾਂ ਨੂੰ ਅਜੇ ਤੱਕ ਇਹ ਹੀ ਨਹੀਂ ਪਤਾ ਕਿ ਉਹਨਾਂ ਦੀ ਜਮੀਨ ਨੂੰ ਕਿਸਾਨ ਕਿਸ ਰੇਟ ਤੇ ਖਰੀਦ ਕਰੇਗੀ। ਪਿੱਡ ਜਸੋਵਾਲ ਵਿਖੇ ਵੀਰਵਾਰ ਨੂੰ ਰਖੇ ਇਕ ਪ੍ਰੋਗ੍ਰਾਮ ਵਿੱਚ ਪਹੁੰਚੇ ਮਹਾਰਾਣੀ ਪਰਨੀਤ ਕੌਰ ਨੇ ਨਾਰਦਨ ਬਾਈਪਾਸ ਦੇ ਪੈਂਦੇ 24 ਪਿੰਡਾ ਦੇ ਕਿਸਾਨਾਂ ਨਾਮ ਮੁਲਾਕਾਤ ਕੀਤੀ। ਉਹਨਾਂ ਕਿਸਾਨਾਂ ਨਾਲ ਉਹਨਾਂ ਦੀ ਪਰੇਸ਼ਾਨੀ ਬਾਰੇ ਗਲਬਾਤ ਕਰਦਿਆਂ ਕਿਹਾ ਕਿ ਨਾਂ ਤਾਂ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਾ ਹੀ ਭਗਵੰਤ ਮਾਨ ਸਰਕਾਰ ਬੀਤੇ ਤਿੰਨ ਸਾਲਾਂ ਵਿੱਚ ਐਕਵਾਇਰ ਜਮੀਨਾਂ ਦੇ ਅਵਾਰਡ ਜਾਰੀ ਨਹੀਂ ਕਰਵਾ ਸਕੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 24 ਅਪ੍ਰੈਲ 2024 ਨੂੰ ਉੱਤਰੀ ਬਾਈਪਾਸ ਲਈ ਟੈਂਡਰ ਜਾਰੀ ਕੀਤਾ ਹੈ। ਮੌਜੂਦਾ ਹਾਲਾਤਾਂ ਵਿੱਚ ਕਿਸਾਨ ਚਿੰਤਤ ਹਨ ਅਤੇ ‘ਆਪ’ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ਖ਼ੁਦ ਭਾਜਪਾ ਖ਼ਿਲਾਫ਼ 24 ਪਿੰਡਾਂ ਵਿੱਚ ਬਾਈਕਾਟ ਦੀਆਂ ਅਫ਼ਵਾਹਾਂ ਫੈਲਾ ਕੇ ਬੈਕਫੁੱਟ ’ਤੇ ਚਲਾ ਗਿਆ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਪਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਤਿੰਨ ਸਾਲਾਂ ਤੋਂ ਲਟਕ ਰਹੇ ਨਾਰਦਰਨ ਬਾਈਪਾਸ ਪ੍ਰਾਜੈਕਟ ਨੂੰ ਪਾਸ ਕਰਵਾ ਕੇ ਇਸ ਦਾ ਟੈਂਡਰ ਜਾਰੀ ਕਰਵਾਇਆ ਗਿਆ ਹੈ, ਉਸ ਲਈ ਇਲਾਕੇ ਦੇ ਕਿਸਾਨ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸਮੁੱਚਾ ਇਲਾਕਾ ਉਨ੍ਹਾਂ ਦੇ ਮੁੜ ਐਮ.ਪੀ ਬਣਨ ਲਈ ਪੂਰੀ ਵਾਹ ਲਾ ਦੇਵੇਗਾ, ਤਾਂ ਜੋ ਕੇਂਦਰ ਦਾ ਹਿੱਸਾ ਬਣ ਕੇ ਮਹਾਰਾਣੀ ਪਰਨੀਤ ਕੌਰ ਇਲਾਕੇ ਦੇ ਵਿਕਾਸ ਨੂੰ ਨਵੀਂ ਰਫਤਾਰ ਦੇ ਕਰਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 18 ਅਗਸਤ 2021 ਨੂੰ ਕੇਂਦਰ ਸਰਕਾਰ ਨੇ ਉੱਤਰੀ ਬਾਈਪਾਸ ਬਣਾਉਣ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਸੀ। 3 ਦਸੰਬਰ, 2021 ਨੂੰ, ਜ਼ਮੀਨ ਐਕੁਆਇਰ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ ਅਤੇ ਲੋੜੀਂਦੇ ਖਰਚੇ ਦੀ ਇਜਾਜ਼ਤ ਦਿੱਤੀ ਗਈ ਸੀ। 3 ਨਵੰਬਰ, 2022 ਨੂੰ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਸਰਕਾਰ ਨੂੰ ਐਕੁਆਇਰ ਕੀਤੀ ਜਾਣ ਵਾਲੀ ਕੁੱਲ ਜ਼ਮੀਨ ਦਾ 50 ਪ੍ਰਤੀਸ਼ਤ ਦੇਣ ਲਈ ਕਿਹਾ। ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਰਾਣੀ ਪ੍ਰਨੀਤ ਕੌਰ ਨੇ 10 ਨਵੰਬਰ 2022 ਨੂੰ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਸ ਪ੍ਰੋਜੈਕਟ ਦੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਕਿਹਾ ਸੀ। ਪਰਨੀਤ ਕੌਰ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਦੋ ਸਾਲ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ। ਪਿਛਲੇ ਸਾਲ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਤੇਜ਼ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿੱਚ ਪੰਜਾਬ ਸਰਕਾਰ ਦੀ ਇਜਾਜ਼ਤ ਮਿਲਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਸੀ। ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ 9 ਫਰਵਰੀ 2024 ਨੂੰ ਜ਼ਿਲ੍ਹਾ ਮਾਲ ਅਫਸਰ ਨੂੰ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਅਵਾਰਡ ਪਾਸ ਕਰਨ ਲਈ ਕਿਹਾ ਗਿਆ ਸੀ ਪਰ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਸ ਸਬੰਧੀ ਕੋਈ ਫੈਸਲਾ ਨਹੀਂ ਲੈ ਸਕੀ। ਪਿੰਡ ਜੱਸੋਵਾਲ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉੱਤਰੀ ਬਾਈਪਾਸ ’ਤੇ ਸਥਿਤ ਪਿੰਡਾਂ ਦੇ ਕਿਸਾਨ ਗੁਰਮੀਤ ਸਿੰਘ, ਬਲਕਾਰ ਸਿੰਘ ਸਿੱਧੂਵਾਲ, ਜੱਸੋਵਾਲ ਤੋਂ ਚਮਕੌਰ ਸਿੰਘ, ਪਰਮਿੰਦਰ ਸਿੰਘ ਦਾਊਂ, ਪਿੰਡ ਬਿਸ਼ਨਪੁਰਾ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਕਾਲਿਕਾ, ਅਮਰ ਸਿੰਘ ਸਾਬਕਾ ਸਰਪੰਚ ਪਿੰਡ ਕਲਿਆਣ, ਧਰਮਿੰਦਰ। ਆਸੇਮਾਜਰਾ ਤੋਂ ਪੱਪੀ ਸਿੰਘ, ਗਾ ਰਣਬੀਰਪੁਰਾ ਤੋਂ ਪੱਪੀ ਸਿੰਘ, ਰੋਂਗਲਾ ਤੋਂ ਸਾਬਕਾ ਡੀਸੀ ਹਰਕੇਸ਼ ਸਿੱਧੂ, ਛੋਟੀ ਦਾਊਂ ਤੋਂ ਸੁਰਜੀਤ ਸਿੰਘ ਰਹਿਲ, ਮਾਜਰੀ ਅਕਾਲੀਆਂ ਤੋਂ ਹਰਭਜਨ ਸਿੰਘ ਸਾਬਕਾ ਸਰਪੰਚ, ਭਟੇੜੀ ਤੋਂ ਕਰਮਜੀਤ ਸਿੰਘ, ਸਿੱਧੂਵਾਲ ਤੋਂ ਹਰਭਜਨ ਸਿੰਘ, ਪਿੰਡ ਲਚਕਾਣੀ ਤੋਂ ਜਸਵਿੰਦਰ ਸਿੰਘ, ਡਾ. ਫਰੀਦਪੁਰ ਸਾਬਕਾ ਸਰਪੰਚ ਜਸਪਾਲ ਸਿੰਘ ਅਤੇ ਹੋਰ ਕਈ ਕਿਸਾਨਾਂ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਮੌਜੂਦਾ ਸਰਕਾਰ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ 'ਤੇ ਆਪਣਾ ਗੁੱਸਾ ਕੱਢਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਮੰਡਲ ਪ੍ਰਧਾਨ ਅਤੇ ਵਰਕਰ ਹਾਜ਼ਰ ਸਨ। .

Punjab Bani 26 April,2024
ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਸੁਤਰਾਣਾ ਦੇ ਪਿੰਡਾਂ ’ਚ ਕੀਤੀ ਜਨਸਭਾ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਪਟਿਆਲਾ ਲੋਕ ਸਭਾ ਹਲਕਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਜ਼ਰੂਰ ਦੇਖਣ। ਮਹਿਲਾਂ ਵਿੱਚ ਰਹਿਣ ਵਾਲਿਆਂ ਨੂੰ ਕਈ ਵਾਰ ਲੋਕ ਸਭਾ ਵਿੱਚ ਭੇਜ ਕੇ ਦੇਖ ਲਿਆ ਹੈ, ਇੱਕ ਵਾਰ ਪਿੰਡ-ਦਿਹਾਤ ’ਚ ਰਹਿਣ ਵਾਲੇ ਦਾ ਸਮਰਥਨ ਕਰਕੇ ਦੇਖੀਏ, ਉਨ੍ਹਾਂ ਨੂੰ ਕਦੇ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਐਨ.ਕੇ. ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਲਕਾ ਸੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਪਰ ਉਹ ਕਦੇ ਉਨ੍ਹਾਂ ਦਾ ਧੰਨਵਾਦ ਕਰਨ ਲਈ ਵੀ ਨਹੀਂ ਆਈ। ਪ੍ਰਨੀਤ ਕੌਰ ਹਰ ਵਾਰ ਚੋਣ ਜਿੱਤਣ ਤੋਂ ਬਾਅਦ ਸਾਰੇ 9 ਵਿਧਾਨ ਸਭਾ ਹਲਕਿਆਂ ਨੂੰ ਪਟੇ 'ਤੇ ਆਪਣੇ ਕਰਿੰਦਿਆਂ ਨੂੰ ਸੌਂਪਦੀ ਰਹੀ ਹੈ। ਉਹ ਪ੍ਰਨੀਤ ਕੌਰ ਦੇ ਨਾਮ 'ਤੇ ਲੋਕਾਂ ਨੂੰ ਲੁੱਟਣ ਦਾ ਕੰਮ ਕਰਦੇ ਸਨ। ਸ਼ਰਮਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਦੇਖਣ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਦਲ-ਬਦਲ ਨਹੀਂ ਕੀਤਾ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਉਨ੍ਹਾਂ ਨੇ ਹਮੇਸ਼ਾ ਪਾਰਟੀ ਪ੍ਰਤੀ ਸਮਰਪਣ ਅਤੇ ਜਨਤਾ ਪ੍ਰਤੀ ਜਵਾਬਦੇਹੀ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਸੁਤਰਾਣਾ ਹਲਕਾ ਇੰਚਾਰਜ ਕਬੀਰ ਦਾਸ, ਮਹਿੰਦਰ ਸਿੰਘ ਲਾਲਵਾ, ਤੇਜਵੀਰ ਖਾਨ ਸਮੇਤ ਕਈ ਪਤਵੰਤੇ ਹਾਜ਼ਰ ਸਨ।

Punjab Bani 26 April,2024
ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ ਅੰਮ੍ਰਿਤਸਰ- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਦੁਰਗਿਆਣਾ ਮੰਦਰ ਵਿੱਚ ਮਾਤਾ ਦਾ ਆਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Punjab Bani 26 April,2024
ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ

ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾਕੀਤੇ ਜਾ ਰਹੇ ਹਨ : ਮੋਦੀ ਦਿਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਪੜਾਅ ਦੀ ਵੋਟਿੰਗ ਦੌਰਾਨ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਚੋਣ ਪ੍ਰਚਾਰ ਦੌਰਾਨ ਅਰਰੀਆ ‘ਚ ਹੋਈ ਇਸ ਜਨ ਸਭਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਵੀਐਮ ਨੂੰ ਲੈ ਕੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਈਵੀਐਮ ਨੂੰ ਲੈ ਕੇ ਸ਼ੰਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਇਹ ਲੋਕ ਇਸ ਨੂੰ ਬਦਨਾਮ ਕਰ ਰਹੇ ਹਨ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਨਾਲ ਵਿਰੋਧੀ ਧਿਰ ਨੂੰ ਕਰਾਰਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨਾਲ ਬੈਲਟ ਪੇਪਰਾਂ ਨੂੰ ਲੁੱਟਣ ਵਾਲਿਆਂ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਹੁਣ ਪੁਰਾਣਾ ਦੌਰ ਵਾਪਿਸ ਆਉਣ ਵਾਲਾ ਨਹੀਂ ਹੈ।

Punjab Bani 26 April,2024
ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ

ਅਦਾਲਤ ਨੇ ਮਨੀਸ਼ ਸਿਸੋਦੀਆਦੀ ਨਿਆਇਕ ਹਿਰਾਸਤ ਵਧਾਈ ਨਵੀਂ ਦਿੱਲੀ, 26 ਅਪਰੈਲ ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ‘ਚ ਅੱਜ  ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧਾ ਦਿੱਤੀ ਹੈ। ਪਿਛਲੇ ਹਫ਼ਤੇ ਸਿਸੋਦੀਆ ਨੇ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਲਈ ਪ੍ਰਚਾਰ ਕਰਨ ਲਈ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ।

Punjab Bani 26 April,2024
88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ

88 ਸੀਟਾਂ ਤੇ ਵੋਟਿੰਗ ਸ਼ੁਰੂ, ਸਖ਼ਤ ਪ੍ਰਬੰਧ ਨਵੀਂ ਦਿੱਲੀ, 26 ਅਪਰੈਲ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸਵੇਰੇ 7 ਵਜੇ 13 ਸੂਬਿਆਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਸੂਬਿਆਂ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕੇਰਲ, ਕਰਨਾਟਕ, ਮੱਧ ਪ੍ਰਦੇਸ਼, ਛੱਤੀਸਗੜ੍ਹ, ਅਸਾਮ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ, ਮਨੀਪੁਰ, ਰਾਜਸਥਾਨ, ਤ੍ਰਿਪੁਰਾ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ‘ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਿੰਗ ਚੱਲ ਰਹੀ ਹੈ। ਇਸ ਪੜਾਅ ‘ਚ 1.67 ਲੱਖ ਪੋਲਿੰਗ ਸਟੇਸ਼ਨਾਂ ‘ਤੇ 16 ਲੱਖ ਤੋਂ ਵੱਧ ਪੋਲਿੰਗ ਅਫਸਰ ਤਾਇਨਾਤ ਕੀਤੇ ਗਏ ਹਨ। ਇਸ ਪੜਾਅ ਵਿੱਚ 15.88 ਕਰੋੜ ਤੋਂ ਵੱਧ ਵੋਟਰ ਹਨ, ਜਿਨ੍ਹਾਂ ਵਿੱਚ 8.08 ਕਰੋੜ ਪੁਰਸ਼, 7.8 ਕਰੋੜ ਔਰਤਾਂ ਅਤੇ 5929 ਟਰਾਂਸਜੈਂਡਰ ਹਨ। 34.8 ਲੱਖ ਵੋਟਰ ਪਹਿਲੀ ਵਾਰ ਵੋਟ ਪਾਉਣਗੇ।

Punjab Bani 26 April,2024
ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ

ਮਿ਼ਦੁਲਾ ਕਠੇਰੀਆ ਨੇ ਅਜਾਦ ਚੋਣ ਲੜਨ ਦਾ ਕੀਤਾ ਫੈਸਲਾ ਇਟਾਵਾ , 25 ਅਪਰੈਲ-ਇਥੇ ਵਿਲੱਖਣ ਸਿਆਸੀ ਲੜਾਈ ’ਚ ਮ੍ਰਿਦੁਲਾ ਕਠੇਰੀਆ ਨੇ ਆਪਣੇ ਪਤੀ ਤੇ ਭਾਜਪਾ ਦੇ ਮੌਜੂਦਾ ਸੰਸਦ ਮੈਂਬਰ ਤੇ ਇਸ ਵਾਰ ਪਾਰਟੀ ਦੇ ਉਮੀਦਵਾਰ ਰਾਮ ਸ਼ੰਕਰ ਖ਼ਿਲਾਫ਼ ਇਟਾਵਾ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਮ੍ਰਿਦੁਲਾ ਨੇ ਇਟਾਵਾ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ ਪਰ ਬਾਅਦ ਵਿੱਚ ਵਾਪਸ ਲੈ ਲਿਆ ਸੀ। ਇਸ ਦੌਰਾਨ ਉਸ ਦੇ ਪਤੀ ਰਾਮ ਸ਼ੰਕਰ ਕਠੇਰੀਆ ਇਟਾਵਾ ਤੋਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤੇ ਸਨ। ਮੀਡੀਆ ਨਾਲ ਗੱਲ ਕਰਦੇ ਹੋਏ ਉਸ ਨੇ ਕਿਹਾ, ‘ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ। ਮੈਂ ਚੋਣ ਲੜਾਂਗੀ।

Punjab Bani 25 April,2024
ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ

ਰੋਬਿਨ ਸਾਂਪਲਾ ਨੇ ਫੜਿਆ ਆਪ ਦਾ ਪਲਾ ਚੰਡੀਗੜ੍ਹ, 23 ਅਪਰੈਲ ਇੱਥੇ ਅੱਜ ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਆਪਣੀ ਰਿਹਾਇਸ਼ ’ਤੇ ਸਨਮਾਨ ਕੀਤਾ। ਰੌਬਿਨ ਸਾਂਪਲਾ ਜਲੰਧਰ ਦੇ ਨੌਜਵਾਨਾਂ ਵਿੱਚ ਚੰਗੀ ਪੈਂਠ ਰੱਖਦੇ ਹਨ। ਇਸ ਲਈ ‘ਆਪ’ ਆਗੂਆਂ ਦਾ ਦਾਅਵਾ ਹੈ ਕਿ ਰੌਬਿਨ ਸਾਂਪਲਾ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ‘ਆਪ’ ਜਲੰਧਰ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹੋਰ ਮਜ਼ਬੂਤ ਹੋ ਗਈ ਹੈ।

Punjab Bani 24 April,2024
ਇਰਾਨ ਦੇ ਰਾਸ਼ਟਰਪਤੀ ਪੁੱਜੇ ਸ੍ਰੀਲੰਕਾ

ਇਰਾਨ ਦੇ ਰਾਸ਼ਟਰਪਤੀ ਪੁੱਜੇ ਸ੍ਰੀਲੰਕਾ ਦਿਲੀ, 24 ਅਪਰੈਲ ਮੱਧ ਪੂਰਬ ਵਿੱਚ ਤਣਾਅ ਦੇ ਬਾਵਜੂਦ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਪਾਕਿਸਤਾਨ ਦੇ ਤਿੰਨ ਦਿਨਾਂ ਦੌਰੇ ਮਗਰੋਂ ਅੱਜ ਸ੍ਰੀਲੰਕਾ ਪੁੱਜੇ। ਇਸ ਕਾਰਨ ਦੇਸ਼ ਭਰ ਵਿੱਚ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ, ਜਿਥੋਂ ਇਰਾਨ ਦੇ ਰਾਸ਼ਟਰਪਤੀ ਦੇ ਕਾਫਿਲੇ ਨੇ ਲੰਘਣਾ ਸੀ। ਰਾਸ਼ਟਰਪਤੀ ਦੀ ਸੁਰੱਖਿਆ ਲਈ ਥਲ, ਜਲ ਤੇ ਹਵਾਈ ਫੌਜ ਦੀਆਂ ਸੇਵਾਵਾਂ ਦੇ ਨਾਲ ਪੁਲੀਸ ਇਲੀਟ ਫੋਰਸ, ਪੁਲੀਸ ਸਪੈਸ਼ਲ ਟਾਸਕ ਫੋਰਸ (ਐੱਸਟੀਐਫ) ਤਾਇਨਾਤ ਕੀਤੀ ਗਈ ਹੈ।

Punjab Bani 24 April,2024
ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਛੱਡੀ ਆਪ ਪਾਰਟੀ ਚੰਡੀਗੜ੍ਹ, 24 ਅਪਰੈਲ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ, ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸਨ। ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੂੰ ਆਪਣਾ ਉਮੀਦਵਾਰ ਚੁਣਿਆ ਹੈ।

Punjab Bani 24 April,2024
ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ

ਅਕਾਲੀ ਦਲ ਨੇ ਕੀਤਾ ਉਮੀਦਵਾਰਾਂ ਦਾ ਐਲਾਨ ਜਲੰਧਰ, 22 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਪੰਜਾਬ ਦੀਆਂ 5 ਤੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮਹਿੰਦਰ ਸਿੰਘ ਕੇਪੀ ਜਲੰਧਰ, ਹਰਸਿਮਰਤ ਕੌਰ ਬਾਦਲ ਬਠਿੰਡਾ, ਸੋਹਣ ਸਿੰਘ ਠੰਡਲ ਹੁਸ਼ਿਆਰਪੁਰ, ਰਣਜੀਤ ਸਿੰਘ ਢਿੱਲੋਂ ਲੁਧਿਆਣਾ, ਨਰਦੇਵ ਸਿੰਘ ਬੌਬੀ ਮਾਨ ਫ਼ਿਰੋਜ਼ਪੁਰ ਤੇ ਹਰਦੇਵ ਸੈਣੀ ਚੰਡੀਗੜ੍ਹ ਤੋਂ ਉਮੀਦਵਾਰ ਹੋਣਗੇ।

Punjab Bani 22 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਨਵੀਂ ਦਿੱਲੀ, 22 ਅਪਰੈਲ ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ ‘ਤੇ ਵੀ ਗੌਰ ਕਰੇਗਾ। 

Punjab Bani 22 April,2024
ਕਾਂਗਰਸ ਨੇ ਚੋਣ ਕਮਿ਼ਸ਼ਨ ਨੂੰ ਪ੍ਰਧਾਨ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਅਪੀਲ

ਕਾਂਗਰਸ ਨੇ ਚੋਣ ਕਮਿ਼ਸ਼ਨ ਨੂੰ ਪ੍ਰਧਾਨ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਅਪੀਲ ਨਵੀਂ ਦਿੱਲੀ, 22 ਅਪਰੈਲ ਕਾਂਗਰਸ ਨੇ ਅੱਜ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ। ਪਾਰਟੀ ਨੇ ਦੋਸ਼ ਲਗਾਇਆ ਕਿ ਸ੍ਰੀ ਮੋਦੀ ਨੇ ‘ਫੁੱਟ ਪਾਊ ਤੇ ਮੰਦਭਾਵਨਾ’ ਬਿਆਨ ਦੇ ਕੇ ਚੋਣ ਜ਼ਾਬਤੇ ਦੀ ਸਪਸ਼ਟ ਉਲੰਘਣਾ ਕੀਤੀ ਹੈ। ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਪਹੁੰਚ ਕੇ ਪ੍ਰਧਾਨ ਮੰਤਰੀ ਦੀ ਟਿੱਪਣੀ ਅਤੇ ਕੁਝ ਹੋਰ ਮੁੱਦਿਆਂ ਬਾਰੇ ਸ਼ਿਕਾਇਤ ਕੀਤੀ। ਇਸ ਵਫ਼ਦ ਵਿੱਚ ਕਾਂਗਰਸੀ ਆਗੂ ਅਭਿਸ਼ੇਕ ਮਨੂ ਸਿੰਘਵੀ ਅਤੇ ਗੁਰਦੀਪ ਸੱਪਲ ਵੀ ਸ਼ਾਮਲ ਸਨ। ਸ੍ਰੀ ਸਿੰਘਵੀ ਨੇ ਕਿਹਾ ਕਿ ਉਨ੍ਹਾਂ ਨੇ ਕਮਿਸ਼ਨ ਨੂੰ ਕੁੱਲ 17 ਸ਼ਿਕਾਇਤਾਂ ਦਿੱਤੀਆਂ ਹਨ।

Punjab Bani 22 April,2024
ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ -ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ ਪਟਿਆਲਾ 22 ਅਪ੍ਰੈਲ ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਐਤਵਾਰ ਦੁਪਹਿਰ ਘੁਮਣ ਨਗਰ ਸਥਿਤ ਦੀਪਕ ਬਾਂਸਲ ਡਕਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਭੇਂਟ ਕੀਤਾ ਅਤੇ ਲੋਕ ਸਭਾ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਨੌਜਵਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੀਪਕ ਬਾਂਸਲ ਡਕਾਲਾ ਨਾਲ ਪਰਿਵਾਰਕ ਸ਼ਾਂਝ ਹੈ। ਰਾਜਨੀਤੀ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਦੀਪਕ ਬਾਂਸਲ ਦੀ ਭਾਰਤੀ ਜਨਤਾ ਪਾਰਟੀ ਵਿੱਚ ਆਉਂਣ ਨਾਲ ਪਾਰਟੀ ਦੇ ਯੂਥ ਵਿੰਗ ਨੂੰ ਵੱਡੀ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀਪਕ ਬਾਂਸਲ ਦੇ ਨਾਲ ਉਨ੍ਹਾਂ ਦੇ 60 ਤੋਂ ਵੱਧ ਸਾਥੀਆਂ ਨੇ ਭਾਜਪਾ ਦਾ ਸਰੋਪਾ ਪਾ ਲਿਆ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਦੀਪਕ ਬਾਂਸਲ ਦੇ ਸਹਿਯੋਗ ਨਾਲ ਨੌਜਵਾਨ ਵਰਗ ਦਾ ਵੱਡਾ ਹਿੱਸਾ ਭਾਜਪਾ ਪਰਿਵਾਰ ਦਾ ਹਿੱਸਾ ਬਣ ਕੇ ਪਾਰਟੀ ਦਾ ਸਾਥ ਦੇਵੇਗਾ। ਇਸ ਮੌਕੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਮਹਾਰਾਣੀ ਪ੍ਰਨੀਤ ਕੌਰ ਦੀ ਵੱਡੀ ਜਿੱਤ ਕੇਂਦਰ ਵਿੱਚ ਮੋਦੀ ਸਰਕਾਰ ਦੇ ਹੱਥ ਮਜ਼ਬੂਤ ਕਰੇਗੀ। ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੀ ਮਹਾਰਾਣੀ ਪ੍ਰਨੀਤ ਕੌਰ ਨੂੰ ਇਸ ਵਾਰ ਮੋਦੀ ਸਰਕਾਰ ਆਪਣੀ ਸਰਕਾਰ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇ ਕੇ ਨਵੀਂ ਪਛਾਣ ਦੇਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਮੁੜ ਨਵੀਂ ਗਤੀ ਮਿਲ ਸਕੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬੱਲੀ ਵੀ ਪ੍ਰਮੁੱਖ ਤੌਰ ’ਤੇ ਹਾਜ਼ਰ ਸਨ।

Punjab Bani 22 April,2024
ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ

ਅਸਲ ਤਬਦੀਲੀ ਹੁਣ ਆਵੇਗੀ- ਲੋਕ ਦੋ ਸਾਲਾਂ ਤੋਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ- ਸ਼ਰਮਾ ਪਟਿਆਲਾ :  ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਨਾਭਾ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਉਨ੍ਹਾਂ ਨੇ ਆਪਣੀ ਸਿਆਸੀ ਰਾਜਨੀਤੀ ਜੀਵਨ ਵਿੱਚ ਜਨਤਾ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਹੈ।  ਜਿਸ ਭਰੋਸੇ ਨਾਲ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਹ ਹਲਕੇ ਦੇ ਲੋਕਾਂ ਪ੍ਰਤੀ ਉਹੀ ਭਰੋਸਾ ਕਾਇਮ ਰੱਖਣਗੇ ਅਤੇ ਹਮੇਸ਼ਾ ਲੋਕਾਂ ਪ੍ਰਤੀ ਜਵਾਬਦੇਹ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਇਸ ਇਲਾਕੇ ਦੇ ਲੋਕਾਂ ਦਾ ਪਿਆਰ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਨਗਰ ਕੌਂਸਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਜ਼ੀਰਕਪੁਰ ਵਿੱਚ ਵਿਕਾਸ ਕਾਰਜ ਕਰਵਾਏ ਸਨ ਅਤੇ ਅੱਜ ਜ਼ੀਰਕਪੁਰ ਪੰਜਾਬ ਦੇ ਵਿਕਸਤ ਸ਼ਹਿਰਾਂ ਵਿੱਚੋਂ ਇੱਕ ਬਣ ਗਿਆ ਹੈ, ਉਸੇ ਤਰ੍ਹਾਂ ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਪਟਿਆਲਾ ਦੇ ਵੀ ਯੋਜਨਾਬੱਧ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।  ਪਿਛਲੇ ਵੀਹ ਸਾਲਾਂ ਦੌਰਾਨ ਪਟਿਆਲਾ ਤੋਂ ਚੁਣੇ ਗਏ ਸੰਸਦ ਮੈਂਬਰ ਕਦੇ ਵੀ ਜਿੱਤ ਕੇ ਹਲਕੇ ਵਿਚ ਵਾਪਸ ਨਹੀਂ ਪਰਤੇ। ਇਕ ਸੰਸਦ ਮੈਂਬਰ ਮਹਿਲ ਤੋਂ ਬਾਹਰ ਨਹੀਂ ਨਿਕਲਿਆ ਤਾਂ ਦੂਜਾ ਸੰਸਦ ਮੈਂਬਰ ਪਾਰਟੀ ਅਤੇ ਜਨਤਾ ਤੋਂ ਭਗੌੜਾ ਹੋ ਗਿਆ। ਉਨ੍ਹਾਂ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਕੋਲ ਸਹੀ ਚੋਣ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵੋਟਰਾਂ ਨੂੰ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਰਹੇ ਹਨ, ਆਮ ਲੋਕ ਹੁਣ ਅਸਲ ਵਿੱਚ ਬਦਲਾਅ ਚਾਹੁੰਦੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

Punjab Bani 22 April,2024
ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ

ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਕੋਰਟ ਨੇ 75 ਹਜਾਰ ਦਾ ਜੁਰਮਾਨਾ ਲਗਾਇਆ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਮੇਤ ਦਰਜ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਾਧਾਰਨ ਅੰਤਰਿਮ ਜ਼ਮਾਨਤ 'ਤੇ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਇਸ ਨੂੰ ਰੱਦ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੇ ਬੈਂਚ ਨੇ ਕਿਹਾ ਕਿ ਅਦਾਲਤ ਨੇ ਕਿਹਾ ਕਿ ਇਹ ਯਾਦ ਰੱਖਣਾ ਜ਼ਰੂਰੀ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਦਰਜ ਸਮਾਨਤਾ ਦਾ ਸਿਧਾਂਤ ਸਰਵਉੱਚ ਅਤੇ ਕਾਨੂੰਨ ਦੀ ਸਰਵਉੱਚ ਹੈ ਅਤੇ ਇਸ ਨੂੰ ਜਨਤਕ ਤੌਰ 'ਤੇ ਬਣਾਈ ਰੱਖਣਾ ਜ਼ਰੂਰੀ ਹੈ। ਭਾਰਤ ਦੇ ਸੰਵਿਧਾਨ ਵਿੱਚ ਭਰੋਸਾ ਹੈ।

Punjab Bani 22 April,2024
ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ

ਕਾਂਗਰਸ ਦੀ ਦੁਕਾਨ ਤੇ ਸਿਰਫ਼ ਡਰ, ਭੁੱਖ ਤੇ ਭ੍ਰਿਸ਼ਟਾਚਾਰ ਵਿਕਦਾ ਹੈ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਪਾਰਟੀ ‘ਤੇ ਆਦਿਵਾਸੀਆਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਰਟੀ ਨੂੰ ਆਪਣੇ 60 ਸਾਲਾਂ ਦੇ ਸ਼ਾਸਨ ਦੌਰਾਨ ਕਬਾਇਲੀ ਭਾਈਚਾਰੇ ਦਾ ਇਕ ਵੀ ਵਿਅਕਤੀ ਨਹੀਂ ਮਿਲਿਆ ਜੋ ਦੇਸ਼ ਦਾ ਰਾਸ਼ਟਰਪਤੀ ਬਣ ਸਕਦਾ ਹੋਵੇ। ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗਰੀਬਾਂ ਦੀ ਭਲਾਈ ਲਈ ਸਮਰਪਿਤ ਹੈ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਦੀ ਹੈ, ਪਰ ਕਾਂਗਰਸ ਦੀ ਦੁਕਾਨ ‘ਤੇ ਸਿਰਫ ਡਰ, ਭੁੱਖ ਅਤੇ ਭ੍ਰਿਸ਼ਟਾਚਾਰ ਵਿਕਦਾ ਹੈ। ਬਾਂਸਵਾੜਾ ‘ਚ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਪੀਐੱਮ ਮੋਦੀ ਨੇ ਕਿਹਾ, ‘ਕਾਂਗਰਸ ਦੇ ਹੀ ਨੇਤਾ ਬਾਂਸਵਾੜਾ ‘ਚ ਕਹਿ ਰਹੇ ਹਨ ਕਿ ਕਾਂਗਰਸ ਨੂੰ ਵੋਟ ਨਾ ਦਿਓ। ਕਾਂਗਰਸ ਦਾ ਸ਼ਾਹੀ ਪਰਿਵਾਰ ਆਪਣੀ ਪਾਰਟੀ ਨੂੰ ਵੋਟ ਨਹੀਂ ਦੇਵੇਗਾ। ਉਨ੍ਹਾਂ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ, ‘‘ਕਾਂਗਰਸ ਸ਼ਹਿਰੀ ਨਕਸਲੀਆਂ ਦੇ ਕੰਟਰੋਲ ‘ਚ ਆ ਗਈ ਹੈ। “ਕਾਂਗਰਸ ਦਾ ਚੋਣ ਮਨੋਰਥ ਪੱਤਰ ਮਾਓਵਾਦ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਹੈ।” ਪੀਐਮ ਮੋਦੀ ਨੇ ਇੱਥੋਂ ਤੱਕ ਕਿਹਾ ਕਿ ਸਾਡੀ ਸਰਕਾਰ ਵਿੱਚ ਹਰ ਕਿਸੇ ਦੀ ਜਾਇਦਾਦ ਦੀ ਜਾਂਚ ਹੋਵੇਗੀ।

Punjab Bani 22 April,2024
ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ

ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਲਈ ਬਹੁਤ ਕੁੱਝਕੀਤਾ : ਅਨੁਰਾਗ ਠਾਕੁਰ ਜਲੰਧਰ, 21 ਅਪਰੈਲ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੀ ਮੋਦੀ ਸਰਕਾਰ ਨੇ 10 ਸਾਲਾਂ ਦੇ ਕਾਰਜਕਾਲ ਵਿੱਚ ਜੋ ਕਿਸਾਨਾਂ ਲਈ ਕੀਤਾ ਹੈ ਉਹ ਪਿਛਲੀਆਂ ਸਰਕਾਰਾਂ 75 ਸਾਲਾਂ ਵਿੱਚ ਨਹੀਂ ਕਰ ਸਕੀਆਂ। ਉਨ੍ਹਾਂ ਇੱਥੇ ਭਾਜਪਾ ਦੇ ਚੋਣ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਨਿਧੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਪਾਏ ਜਾ ਰਹੇ ਹਨ। ਖਾਦਾਂ ਦੀ ਕਾਲਾ ਬਾਜ਼ਾਰੀ ’ਤੇ ਰੋਕ ਲਾਈ ਗਈ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਕਿਸਾਨ ਜੱਥੇਬੰਦੀਆਂ ਪੰਜਾਬ ਤੇ ਹਰਿਆਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਭਾਜਪਾ ਉਮੀਦਵਾਰਾਂ ਨੂੰ ਜਿੱਥੇ ਤਿੱਖੇ ਸਵਾਲ ਕਰ ਰਹੀਆਂ ਹਨ ਉਥੇ ਕਈ ਥਾਈਂ ਦੋਹਾਂ ਧਿਰਾਂ ਵਿੱਚ ਟਕਰਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿਸਾਨ ਗੁੱਸੇ ਵਿੱਚ ਹਨ ਤਾਂ ਕੇਂਦਰੀ ਖੇਡ ਮੰਤਰੀ ਮੋਦੀ ਸਰਕਾਰ ਨੂੰ ਕਿਸਾਨ ਪੱਖੀ ਦੱਸਣ ਦੀ ਕੋਈ ਕਸਰ ਬਾਕੀ ਨਹੀਂ ਛੱਡ ਰਹੇ।

Punjab Bani 22 April,2024
ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ

ਲੋਕ ਸਭਾ ਚੋਣਾਂ : ਕਾਂਗਰਸ ਦੀ ਚੋਣ ਕਮੇਟੀ ਦੀ ਹੋਈ ਮੀਟਿੰਗ ਨਵੀਂ ਦਿੱਲੀ, 21 ਅਪਰੈਲ ਇੱਥੇ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਹੋਈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਤੇ ਹੋਰ ਸੂਬਿਆਂ ’ਚ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਬਾਰੇ ਚਰਚਾ ਹੋਈ। ਮੀਟਿੰਗ ਵਿੱਚ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ’ਤੇ ਵੋਟਿੰਗ ਆਖ਼ਰੀ ਗੇੜ ਵਿੱਚ ਪਹਿਲੀ ਜੂਨ ਨੂੰ ਹੋਣੀ ਹੈ।

Punjab Bani 22 April,2024
ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ

ਇਰਾਨ ਦੇਰਾਸ਼ਟਰਪਤੀ ਨੇ ਪਾਕਿਸਤਾਨ ਦਾ ਕੀਤਾ ਦੌਰਾ ਇਸਲਾਮਾਬਾਦ, 22 ਅਪਰੈਲ ਇਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਅੱਜ ਪਾਕਿਸਤਾਨ ਦੀ ਸਿਖਰਲੀ ਲੀਡਰਸ਼ਿਪ ਨੂੰ ਮਿਲਣ ਲਈ ਤਿੰਨ ਦਿਨਾਂ ਸਰਕਾਰੀ ਦੌਰੇ ‘ਤੇ ਇੱਥੇ ਪਹੁੰਚੇ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਕਿਸੇ ਵੀ ਦੇਸ਼ ਦੇ ਮੁਖੀ ਦੀ ਇਹ ਪਹਿਲੀ ਯਾਤਰਾ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਰਾਨੀ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਉੱਚ ਪੱਧਰੀ ਵਫਦ ਵੀ ਸ਼ਾਮਲ ਹੈ। 

Punjab Bani 22 April,2024
ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ

ਭਾਜਪਾ ਦੇ ਸੱਤਾ ਵਿੱਚ ਆਉਣ ਤੇ ਦਿਲੀ ਤੋ ਹਟਾ ਦਿੱਤਾ ਜਾਵੇਗਾ ਕੂੜੇ ਦਾ ਡੰਪ : ਵਰਿੰਦਰ ਸਚਦੇਵਾ ਨਵੀਂ ਦਿੱਲੀ, 22 ਅਪਰੈਲ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਗਾਜ਼ੀਪੁਰ ‘ਲੈਂਡਫਿਲ’ ਸਾਈਟ (ਕੂੜਾ ਇਕੱਠਾ ਕਰਨ ਵਾਲੀ ਥਾਂ) ਦਾ ਦੌਰਾ ਕੀਤਾ, ਜਿੱਥੇ ਇੱਕ ਦਿਨ ਪਹਿਲਾਂ ਕੂੜੇ ਨੂੰ ਅੱਗ ਲੱਗ ਗਈ ਸੀ ਅਤੇ ਦੋਸ਼ ਲਾਇਆ ਕਿ ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ‘ਭ੍ਰਿਸ਼ਟਾਚਾਰ’ ਦੀ ਮਿਸਾਲ ਹੈ। ਸ੍ਰੀ ਸਚਦੇਵਾ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਦੇ ਸਾਲ ਦੇ ਅੰਦਰ ਇਸ ਕੂੜੇ ਦੇ ਡੰਪ ਨੂੰ ਹਟਾ ਦਿੱਤਾ ਜਾਵੇਗਾ।

Punjab Bani 22 April,2024
ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ

ਆਪ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ : ਭਗਵੰਤ ਮਾਨ ਹੁਸ਼ਿਆਰਪੁਰ, 21 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਬਾਹੋਵਾਲ ’ਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਚੋਣ ਰੈਲੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੇਕਰ ਸਮਝਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜ ਕੇ ਪਾਰਟੀ ਦੀ ਚੜ੍ਹਤ ਰੋਕ ਲਵੇਗੀ ਤਾਂ ਉਹ ਕਿਸੇ ਵਹਿਮ ਵਿੱਚ ਨਾ ਰਹੇ। ਉਨ੍ਹਾਂ ਕਿਹਾ ਕਿ ਜਿਵੇਂ ਦਰਿਆਵਾਂ ਨੂੰ ਨੱਕੇ ਨਹੀਂ ਲਗਾਏ ਜਾ ਸਕਦੇ ਉਸੇ ਤਰ੍ਹਾਂ ਕੇਜਰੀਵਾਲ ਦੀ ਸੋਚ ਨੂੰ ਵੀ ਡੱਕਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਜੋ ਕੰਮ ‘ਆਪ’ ਸਰਕਾਰ ਨੇ ਕਰਕੇ ਦਿਖਾਏ ਹਨ ਉਹ ਪਿਛਲੀ ਕੋਈ ਸਰਕਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਸਾਲਾਂ ਵਿੱਚ ਵੀ ਵਿਕਾਸ ਦੀ ਹਨੇਰੀ ਲਿਆ ਦਿੱਤੀ ਜਾਵੇਗੀ। 

Punjab Bani 21 April,2024
ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ

ਭਾਜਪਾ ਜੇਕਰ ਦੁਬਾਰਾ ਸੱਤਾ ਵਿੱਚ ਆਈ ਤਾਂ ਜਮਹੂਰੀਅਤ ਦਾ ਭੋਗ ਪੈ ਜਾਵੇਗਾ : ਖੜਗੇ ਸਤਨਾ(ਮੱਧ ਪ੍ਰਦੇਸ਼), 21 ਅਪਰੈਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਜੇਕਰ ‘ਮੋਦੀ-ਸ਼ਾਹ ਸਰਕਾਰ’ ਮੁੜ ਸੱਤਾ ਵਿਚ ਆਏ ਤਾਂ ਦੇਸ਼ ਵਿਚ ਜਮਹੂਰੀਅਤ ਦਾ ਭੋਗ ਪੈ ਜਾਵੇਗਾ। ਮੱਧ ਪ੍ਰਦੇਸ਼ ਦੇ ਸਤਨਾ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਉਹ ਡਾ. ਬਾਬਾਸਾਹਿਬ ਅੰਬੇਡਕਰ ਵੱਲੋਂ ਬਣਾਇਆ ਸੰਵਿਧਾਨ ਖ਼ਤਮ ਕਰ ਦੇਣਗੇ।

Punjab Bani 21 April,2024
ਕੇਦਰ ਸਰਕਾਰ ਸੰਵਿਧਾਨ ਨੂੰ ਬਦਲਨਾ ਤੇ ਲੋਕਾਂਦੇ ਹੱਕਾਂ ਤੇ ਡਾਕਾ ਮਾਰਨਾ ਚਾਹੁੰਦੀ ਹੈ : ਪ੍ਰਿਯੰਕਾ

ਕੇਦਰ ਸਰਕਾਰ ਸੰਵਿਧਾਨ ਨੂੰ ਬਦਲਨਾ ਤੇ ਲੋਕਾਂਦੇ ਹੱਕਾਂ ਤੇ ਡਾਕਾ ਮਾਰਨਾ ਚਾਹੁੰਦੀ ਹੈ : ਪ੍ਰਿਯੰਕਾ ਰਾਏਪੁਰ, 21 ਅਪਰੈਲ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣਾ ਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਚਾਹੁੰਦੀ ਹੈ। ਛੱਤੀਸਗੜ੍ਹ ਦੇ ਬਲੋਦ ਵਿਚ ਕਾਂਕੇਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਿਰੇਸ਼ ਕੁਮਾਰ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਸਿਆਸਤ ਵਿੱਚ ਧਰਮ ਦੀ ਵਰਤੋਂ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਿਹੀ ਕਦੇ ਕੋਈ ਰਵਾਇਤ ਨਹੀਂ ਰਹੀ। ਗਾਂਧੀ ਨੇ ਕਿਹਾ ਕਿ ਸੰਵਿਧਾਨ ਵਿਚ ਕਿਸੇ ਤਰ੍ਹਾਂ ਦੀ ਤਬਦੀਲੀ ਸਾਰਿਆਂ ਨੂੰ ਅਸਰਅੰਦਾਜ਼ ਕਰੇਗੀ ਅਤੇ ਜੇਕਰ ਲੋਕਾਂ ਕੋਲ ਸਵਾਲ ਪੁੱਛਣ ਸਣੇ ਉਨ੍ਹਾਂ ਦੇ ਹੋਰ ਅਧਿਕਾਰ ਨਹੀਂ ਹੋਣਗੇ ਤਾਂ ਲੋਕ ਸਨਮਾਨਯੋਗ ਜ਼ਿੰਦਗੀ ਨਹੀਂ ਜਿਉਂ ਸਕਣਗੇ। ਸੀਨੀਅਰ ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਰਾਦੇ ਨੇਕ ਨਹੀਂ ਲੱਗਦੇ। 

Punjab Bani 21 April,2024
ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ

ਪੰਜਾਬ ਦੀਆਂ ਔਰਤਾਂ ਨੂੰ ਅੱਜ ਵੀ ਇੱਕ-ਇੱਕ ਹਜ਼ਾਰ ਮਾਸਿਕ ਭੱਤੇ ਦੀ ਉਡੀਕ : ਸ਼ਰਮਾ ਅਕਾਲੀ ਦਲ ਦੇ ਉਮੀਦਵਾਰ ਨੇ ਪਟਿਆਲਾ ’ਚ ਕੀਤੀਆਂ ਜਨਸਭਾਵਾਂ ਕਰਜ਼ਾ ਉਤਾਰਨ ਲਈ ਕਰਜ਼ ਲੈ ਰਹੀ 'ਆਪ' ਸਰਕਾਰ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜੁਮਲਿਆਂ ਦੀ ਸਰਕਾਰ ਕਰਾਰ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਅੱਜ ਵੀ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤੇ ਦੀ ਉਡੀਕ ਕਰ ਰਹੀਆਂ ਹਨ। ਐਨ.ਕੇ.ਸ਼ਰਮਾ ਚੋਣ ਪ੍ਰਚਾਰ ਮੁਹਿੰਮ ਦੌਰਾਨ ਪਟਿਆਲਾ ਵਿਖੇ ਵੱਖ-ਵੱਖ ਥਾਵਾਂ 'ਤੇ ਵਰਕਰਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰੂਬਰੂੂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਤੋਂ ਸੱਤਾ ਸੰਭਾਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਪੱਖੋਂ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦਾ ਸਾਰਾ ਧਿਆਨ ਸਿਰਫ ਪ੍ਰਚਾਰ ਵੱਲ ਹੈ। ਪੰਜਾਬ ਦੇ ਹਾਲਾਤ ਅੱਜ ਇਹ ਬਣ ਗਏ ਹਨ ਕਿ ਸਰਕਾਰ ਕਰਜ਼ਾ ਉਤਾਰਨ ਲਈ ਕਰਜ਼ਾ ਲੈ ਰਹੀ ਹੈ। ਪਿਛਲੀਆਂ ਸਰਕਾਰਾਂ ਨੂੰ ਕਰਜ਼ੇ ਅਤੇ ਹੋਰ ਮੁੱਦਿਆਂ 'ਤੇ ਘੇਰਨ ਵਾਲੀ ਸਰਕਾਰ ਨੂੰ ਖੁਦ ਵੀ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਸਦੇ ਕਾਰਜਕਾਲ ਦੌਰਾਨ ਕਿੰਨਾ ਕਰਜ਼ਾ ਲਿਆ ਗਿਆ ਹੈ ਅਤੇ ਉਸ ਦੀ ਵਰਤੋਂ ਕਿੱਥੇ ਕੀਤੀ ਗਈ ਹੈ। ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਦੌਰਾਨ ਜੋ ਵਾਅਦੇ ਕਰਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ, ਉਹ ਅੱਜ ਸਾਰੇ ਵਾਅਦੇ ਭੁੱਲ ਗਈ ਹੈ। ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਮਾਸਿਕ ਭੱਤਾ ਦੇਣ ਦੇ ਨਾਮ 'ਤੇ ਗੁੰਮਰਾਹ ਕੀਤਾ ਗਿਆ। ਅੱਜ ਵੀ ਪੰਜਾਬ ਦੀਆਂ ਔਰਤਾਂ ਭੱਤੇ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸਰਕਾਰੀ ਮੁਲਾਜ਼ਮਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਹਨ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਚੋਣ ਦੌੜ ਤੋਂ ਬਾਹਰ ਹੋ ਚੁੱਕੀਆਂ ਹਨ। ਆਪ ਦੇ ਉਮੀਦਵਾਰ ਜੇਕਰ ਵੋਟਾਂ ਮੰਗਣ ਆਉਣ ਤਾਂ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਖੁਸ਼ਵੰਤ ਸਿੰਘ ਢਿੱਲੋਂ, ਬੀਬੀ ਮਹਿੰਦਰ ਕੌਰ, ਕ੍ਰਿਸ਼ਨ ਸਿੰਘ ਸਨੌਰ, ਗੁਰਦਰਸ਼ਨ ਸਿੰਘ ਗਾਂਧੀ, ਪਲਵਿੰਦਰ ਸਿੰਘ ਰਿੰਕੂ, ਅਮਰਜੀਤ ਸਿੰਘ ਨੌਗਾਵਾਂ, ਨਿਰੰਜਣ ਸਿੰਘ ਫੌਜੀ, ਦਵਿੰਦਰਪਾਲ ਸਿੰਘ ਚੱਢਾ, ਜਸਵਿੰਦਰ ਪਾਲ ਸਿੰਘ, ਮਹਿੰਦਰ ਸਿੰਘ ਪੰਜੇਟਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

Punjab Bani 20 April,2024
ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ

ਮਨੀਸ਼ ਸਿਸੋਦੀਆ ਨੇ ਲੋਕ ਸਭਾ ਪ੍ਰਚਾਰ ਲਈ ਅੰਤਰੀਮ ਜਮਾਨਤ ਦੀ ਪਟੀਸ਼ਨ ਲਈ ਵਾਪਸ ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਦਾਲਤ ਤੋਂ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਫੈਸਲਾ 30 ਅਪ੍ਰੈਲ ਲਈ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਸਿਸੋਦੀਆ ਦੀ ਤਰਫੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਵੇਗੀ, ਅਜਿਹੇ 'ਚ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਬੇਅਸਰ ਹੋ ਜਾਵੇਗੀ।

Punjab Bani 20 April,2024
ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ

ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਇੱਕ ਚੈਨਲ 'ਤੇ ਇੰਟਰਵਿਊ ਦੌਰਾਨ ਜਨਤਕ ਤੌਰ 'ਤੇ ਝੂਠ ਬੋਲਿਆ। ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਝੂਠ ਬੋਲ ਰਹੇ ਹਨ। ਭਾਜਪਾ ਸ਼ਰਤ ਰੈਡੀ ਵਰਗੇ ਲੋਕਾਂ ਤੋਂ ਚੋਣ ਚੰਦਾ ਲੈ ਕੇ ਜ਼ਮਾਨਤ ਕਰਵਾ ਰਹੀ ਹੈ ਜਦੋਂਕਿ 'ਆਪ' ਦੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਹਨ। ਇਸ ਬਾਰੇ ਕੋਈ ਕੁਝ ਨਹੀਂ ਕਹਿ ਰਿਹਾ। ਸੱਚਾਈ ਇਹ ਹੈ ਕਿ ਕਮਲ ਛਾਪ ਸ਼ਰਾਬ ਘੁਟਾਲਾ ਭਾਜਪਾ ਦੀ ਹੀ ਸਾਜ਼ਿਸ਼ ਹੈ। ਰਿਸ਼ਵਤਖੋਰੀ ਇਸ ਸ਼ਰਾਬ ਘੁਟਾਲੇ 'ਤੇ ਭਾਰੀ ਪੈ ਰਹੀ ਹੈ।

Punjab Bani 20 April,2024
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਤ੍ਰਿਸ਼ੂਰ : ਲੋਕ ਸਭਾ ਚੋਣਾਂ ਕਾਰਨ ਕਾਂਗਰਸ ਅਤੇ ਭਾਜਪਾ ਇੱਕ ਦੂਜੇ 'ਤੇ ਹਮਲੇ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਭਾਜਪਾ ਦੀ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਪ੍ਰਿਅੰਕਾ ਨੇ ਕਿਹਾ ਕਿ ਭਾਜਪਾ ਲੋਕਤਾਂਤਰਿਕ ਪ੍ਰਕਿਰਿਆਵਾਂ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਉਣ 'ਚ ਲੱਗੀ ਹੋਈ ਹੈ ਅਤੇ ਇਹ ਲੋਕਾਂ ਦੀ ਇੱਛਾ ਦੇ ਖਿਲਾਫ ਹੈ। ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਪੀਐਮ ਮੋਦੀ ਅਤੇ ਉਨ੍ਹਾਂ ਦੇ ਸਾਥੀ ਨੇਤਾ ਹੰਕਾਰ ਨਾਲ ਭਰੇ ਹੋਏ ਹਨ ਅਤੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਦੀ ਗੱਲ ਕਰਦੇ ਹਨ ਜੋ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਖੂਨ ਨਾਲ ਲਿਖਿਆ ਗਿਆ ਸੀ। ਚਾਲਾਕੁਡੀ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਬੈਨੀ ਬੇਹਾਨਨ ਲਈ ਵੋਟ ਮੰਗਣ ਵਾਲੀ ਚੋਣ ਰੈਲੀ 'ਚ ਪ੍ਰਿਯੰਕਾ ਨੇ ਕਿਹਾ ਕਿ ਭਾਜਪਾ ਭਾਰਤ ਦੇ ਸੰਵਿਧਾਨ ਨੂੰ ਕਾਗਜ਼ ਦੇ ਟੁਕੜੇ ਵਾਂਗ ਮੰਨਦੀ ਹੈ। ਪ੍ਰਿਅੰਕਾ ਨੇ ਕਿਹਾ, ਜਿਸ ਨਵੇਂ ਭਾਰਤ ਬਾਰੇ ਸਾਨੂੰ ਦੱਸਿਆ ਜਾ ਰਿਹਾ ਹੈ, ਉਹ ਇੱਕ ਅਜਿਹਾ ਭਾਰਤ ਹੈ ਜਿੱਥੇ ਕੁਝ ਤਾਕਤਵਰ ਲੋਕ ਧਾਰਮਿਕਤਾ ਦਾ ਦਾਅਵਾ ਕਰਦੇ ਹਨ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਦਰਕਿਨਾਰ ਕਰਕੇ ਕਾਨੂੰਨ ਬਣਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਇੱਛਾ ਦੇ ਵਿਰੁੱਧ ਲੋਕਾਂ 'ਤੇ ਥੋਪ ਦਿੱਤੇ ਜਾਂਦੇ ਹਨ।

Punjab Bani 20 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਮੰਤਰੀ ਸੌਰਭ ਭਾਰਦਵਾਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲੇ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਦਵਾਈਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਕਹਿ ਰਹੇ ਹਨ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਗਿਆ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਦੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਸੌਰਭ ਨੇ ਦਾਅਵਾ ਕੀਤਾ ਕਿ ਜੇਲ੍ਹ 'ਚ ਹੌਲੀ-ਹੌਲੀ ਕੇਜਰੀਵਾਲ ਦਾ ਕਤਲ ਹੋ ਰਿਹਾ ਹੈ। ਸੌਰਭ ਨੇ ਦੱਸਿਆ ਕਿ ਜੇਕਰ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸ ਦੀਆਂ ਨਸਾਂ ਕਮਜ਼ੋਰ ਹੋਣ ਲੱਗਦੀਆਂ ਹਨ।

Punjab Bani 20 April,2024
ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਅੰਮ੍ਰਿਤਸਰ:  ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਸਨ।ਪਵਨ ਕੁਮਾਰ ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਤੋਂ ਲੋਕਸਭਾ ਸੀਟ ਲਈ ਉਮੀਦਵਾਰ ਹਨ ਅਤੇ ਅੱਜ ਉਹਨਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ ।

Punjab Bani 20 April,2024
ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ

ਅੱਤਵਾਦ ਦਾ ਨਿਰਯਾਤ ਕਰਨ ਵਾਲਾ ਦੇਸ਼ ਹੁਣ ਆਟੇ ਦਾਲ ਲੲੀ ਕਰ ਰਿਹਾ ਹੈ ਸੰਘਰਸ਼ : ਮੋਦੀ ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜਿਹੜਾ ਦੇਸ਼ ‘ਅੱਤਵਾਦ’ ਦਾ ਨਿਰਯਾਤ ਕਰਦਾ ਸੀ, ਉਹ ਹੁਣ ‘ਆਟੇ’ ਲਈ ਸੰਘਰਸ਼ ਕਰ ਰਿਹਾ ਹੈ। ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਦਮੋਹ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ‘ਦੁਨੀਆਂ ਵਿੱਚ ਕਈ ਅਜਿਹੇ ਦੇਸ਼ ਹਨ ਜਿਨ੍ਹਾਂ ਦੀ ਹਾਲਤ ਵਿਗੜ ਚੁੱਕੀ ਹੈ। ਕਈ ਦੀਵਾਲੀਆ ਹੋ ਰਹੇ ਹਨ। ਇੱਥੋਂ ਤੱਕ ਕਿ ਸਾਡਾ ਇੱਕ ਗੁਆਂਢੀ ਦੇਸ਼, ਜੋ ਅੱਤਵਾਦ ਦਾ ਸਪਲਾਇਰ ਸੀ, ਹੁਣ ਆਟਾ ਸਪਲਾਈ ਕਰਨ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋ ਪਹਿਲਾਂ ਵਿਦੇਸ਼ਾਂ ਤੋਂ ਹਥਿਆਰ ਖਰੀਦਦਾ ਸੀ, ਹੁਣ ਉਹ ਉੱਚ ਤਕਨੀਕ ਵਾਲੇ ਹਥਿਆਰ ਦੂਜੇ ਦੇਸ਼ਾਂ ਨੂੰ ਬਰਾਮਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਕੇਂਦਰ ਵਿੱਚ ਮਜ਼ਬੂਤ ​​ਅਤੇ ਸਥਿਰ ਸਰਕਾਰ ਲਈ ਵੋਟ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘ਨੇਸ਼ਨ ਫਸਟ’ ਦੇ ਸਿਧਾਂਤ ਨਾਲ ਕੰਮ ਕਰਦੀ ਹੈ ਅਤੇ ਕਦੇ ਵੀ ਕਿਸੇ ਪਾਸਿਓਂ ਦਬਾਅ ਅੱਗੇ ਨਹੀਂ ਝੁਕਦੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਮਰੀਕਾ ਸਮੇਤ ਪੱਛਮੀ ਦੇਸ਼ਾਂ ਦੇ ਦਬਾਅ ਦੇ ਬਾਵਜੂਦ ਰੂਸ ਤੋਂ ਤੇਲ ਖਰੀਦਣ ਦੇ ਭਾਰਤ ਦੇ ਕਦਮ ਦਾ ਬਚਾਅ ਕੀਤਾ।

Punjab Bani 20 April,2024
ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ

ਭਾਗਲਪੁਰ ਵਿੱਚ ਰਾਹੁਲ ਗਾਂਧੀ ਨੇ ਕੀਤਾ ਲੋਕਾਂ ਨੂੰ ਸੰਬੋਧਨ ਦਿਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਅਤੇ ਵੀਆਈਪੀ ਮੁਖੀ ਮੁਕੇਸ਼ ਸਾਹਨੀ ਨੂੰ ਬਿਹਾਰ ਦੇ ਭਾਗਲਪੁਰ ਸੈਂਡਿਸ ਕੰਪਾਊਂਡ ਵਿੱਚ ਇੱਕ ਮੰਚ ‘ਤੇ ਦੇਖਿਆ ਗਿਆ। ਭਾਗਲਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਜੀਤ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸਾਰੇ ਆਗੂਆਂ ਨੇ ਸੰਬੋਧਨ ਕੀਤਾ। ਕੜਾਕੇ ਦੀ ਗਰਮੀ ਅਤੇ ਕੜਾਕੇ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸਮਰਥਕ ਸ਼ਹਿਰ ਦੇ ਸੈਂਡਿਸ ਕੰਪਾਊਂਡ ਗਰਾਊਂਡ ਵਿੱਚ ਪੁੱਜੇ। ਰਾਹੁਲ ਗਾਂਧੀ ਦਾ ਸੰਬੋਧਨ ਸੁਣਨ ਲਈ ਵੱਡੀ ਗਿਣਤੀ ‘ਚ ਔਰਤਾਂ ਵੀ ਮੀਟਿੰਗ ਵਾਲੀ ਥਾਂ ‘ਤੇ ਪਹੁੰਚੀਆਂ। ਰਾਹੁਲ ਗਾਂਧੀ ਨੂੰ ਦੇਖਣ ਅਤੇ ਸੁਣਨ ਲਈ ਖਾਸ ਤੌਰ ‘ਤੇ ਲੜਕੀਆਂ ‘ਚ ਹੈਰਾਨੀਜਨਕ ਉਤਸ਼ਾਹ ਦੇਖਿਆ ਗਿਆ। ਇੱਥੇ ਉਨ੍ਹਾਂ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਰਾਹੁਲ ਗਾਂਧੀ ਨੇ ਭਾਗਲਪੁਰ ‘ਚ ਜਨ ਸਭਾ ‘ਚ ਕਿਹਾ ਕਿ ਭਾਜਪਾ ਵਾਲੇ ਗੱਲਾਂ ਕਰਦੇ ਹਨ ਕਿ ਇੰਨੀਆਂ ਸੀਟਾਂ ਆਉਣਗੀਆਂ, ਇੰਨੀਆਂ ਸੀਟਾਂ ਆਉਣਗੀਆਂ ਪਰ ਮੈਂ ਕਹਿੰਦਾ ਹਾਂ ਕਿ ਐਨਡੀਏ ਨੂੰ 150 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਬਣਦਿਆਂ ਹੀ ਅਗਨੀਵੀਰ ਸਕੀਮ ਨੂੰ ਲਾਂਭੇ ਕਰ ਦਿੱਤਾ ਜਾਵੇਗਾ। ਦੇਸ਼ ਨੂੰ ਦੋ ਤਰ੍ਹਾਂ ਦੇ ਸ਼ਹੀਦਾਂ ਦੀ ਲੋੜ ਨਹੀਂ ਹੈ।

Punjab Bani 20 April,2024
ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ

ਭਾਜਪਾ ਦਾ ਤੰਤਰ ਕਿਸੇ ਦੀ ਹਤਿਆ ਕਰਨ ਤੱਕ ਜਾ ਸਕਦਾ ਹੈ : ਸੰਜੇ ਸਿੰਘ ਨਵੀਂ ਦਿੱਲੀ, 19 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਤੰਤਰ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਜਾ ਸਕਦਾ ਹੈ। ਭਾਜਪਾ ਨੇ ਸੰਜੈ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।

Punjab Bani 19 April,2024
ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ

ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਾਂਧੀਨਗਰ ਤੋ ਕੀਤੇ ਪੱਤਰ ਦਾਖਲ ਦਿਲੀ, 19 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸ੍ਰੀ ਸ਼ਾਹ ਇਸ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਦੋਂ ਉਨ੍ਹਾਂ ਗਾਂਧੀਨਗਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਨਾਮਜ਼ਦਗੀ ਪੱਤਰ ਸੌਂਪੇ ਤਾਂ ਗੁਜਰਾਤ ਦੇ ਮੁੱਖ ਮੰਤਰੀ ਭੁਪਿੰਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਦੁਪਹਿਰ 12.39 ਵਜੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਮੇਂ ਨੂੰ ਵਿਜੈ ਮੁਹੂਰਤ ਮੰਨਿਆ ਜਾਂਦਾ ਹੈ। ਸਾਬਕਾ ਭਾਜਪਾ ਪ੍ਰਧਾਨ ਨੇ 2019 ਦੀਆਂ ਆਮ ਚੋਣਾਂ ਗਾਂਧੀਨਗਰ ਹਲਕੇ ਤੋਂ ਪੰਜ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤੀਆਂ ਸਨ।

Punjab Bani 19 April,2024
ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ

ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ ਰਾਜਪੁਰਾ-  ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਭੁਪਿੰਦਰ ਸਿੰਘ ਸੇਖੋਪੁਰ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਹਲਕੇ ਵਿੱਚ 41 ਫੀਸਦੀ ਹਿੰਦੂ ਅਤੇ 56 ਫੀਸਦੀ ਸਿੱਖ ਵੋਟਰ ਹਨ, ਜਿਸ ਦੇ ਮੱਦੇਨਜ਼ਰ ਅਕਾਲੀ ਦਲ ਨੇ ਇਸ ਵਾਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦਾ ਮੰਨਣਾ ਹੈ ਕਿ ਇਸ ਦੀ ਸਥਾਪਨਾ ਗੁਰੂਆਂ ਦੁਆਰਾ ਕੀਤੀ ਗਈ ਸੀ ਜਿਨ੍ਹਾਂ ਨੇ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਦੀ ਵਕਾਲਤ ਕੀਤੀ ਸੀ। ਵਰਨਣਯੋਗ ਹੈ ਕਿ ਇਸ ਵਾਰ ਅਕਾਲੀ ਦਲ ਭਾਜਪਾ ਨਾਲ ਗਠਜੋੜ ਕੀਤੇ ਬਿਨਾਂ ਚੋਣ ਲੜ ਰਿਹਾ ਹੈ ਅਤੇ ਹਿੰਦੂ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ, ਜਿਸ ਵਿਚ ਐਨਕੇ ਸ਼ਰਮਾ ਪਟਿਆਲਾ ਅਤੇ ਅਨਿਲ ਜੋਸ਼ੀ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਹਨ।

Punjab Bani 19 April,2024
ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ

ਲੋਕ ਸਭਾ ਚੋਣਾਂ : ਰਵਨੀਤ ਬਿੱਟੂ ਨੇ ਕੀਤਾ ਰਾਜਾ ਵੜਿੰਗ ਦੇ ਜਵਾਬ ਤੇ ਪਲਟਵਾਰ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ 'ਚ ਲੱਗੀਆਂ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ 'ਚ ਜੁਟੀਆਂ ਹੋਈਆਂ ਹਨ। ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਚੋਣ ਪ੍ਰਚਾਰ ਲਈ ਬੋਰਡ 'ਤੇ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵੜਿੰਗ ਵੱਲੋਂ ਕੀਤੇ ਟਵੀਟ ’ਤੇ ਰਵਨੀਤ ਬਿੱਟੂ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ ਹੈ। ਕਾਂਗਰਸ ਭਵਨ ਸਾਹਮਣੇ ਤੋਂ ਕਿਉਂ ਹਟਾਇਆ ਬੇਅੰਤ ਸਿੰਘ ਦਾ ਬੁੱਤ। ਦੱਸ ਦਈਏ ਕਿ ਭਾਜਪਾ ਦੇ ਪੋਸਟਰ ’ਤੇ ਬੇਅੰਤ ਸਿੰਘ ਦੀ ਤਸਵੀਰ ਵੇਖ ਕੇ ਰਾਜਾ ਵੜਿੰਗ ਭੜਕ ਗਏ ਹਨ। ਜਿਸ ਦਾ ਬਿੱਟੂ ਨੇ ਪਲਟਵਾਰ ਕੀਤਾ ਹੈ। 

Punjab Bani 18 April,2024
ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਨੂੰ ਦਿੱਤੀ ਧਮਕੀ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫੌਜ ਮੁਖੀ ਨੂੰ ਦਿੱਤੀ ਧਮਕੀ ਇਸਲਾਮਾਬਾਦ : ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੁੱਧਵਾਰ ਨੂੰ ਪਾਕਿਸਤਾਨੀ ਫ਼ੌਜ ਉੱਤੇ ਗੰਭੀਰ ਦੋਸ਼ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਫੌਜ ਮੁਖੀ ਜਨਰਲ ਅਸੀਮ ਮੁਨੀਰ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਕੈਦ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਮਰਾਨ ਦੀ ਪਤਨੀ ਬੁਸ਼ਰਾ (49) ਨੂੰ ਵੀ ਭ੍ਰਿਸ਼ਟਾਚਾਰ ਅਤੇ ਖਾਨ (71) ਨਾਲ ਗੈਰ-ਕਾਨੂੰਨੀ ਵਿਆਹ ਦਾ ਦੋਸ਼ੀ ਠਹਿਰਾਇਆ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਇਸਲਾਮਾਬਾਦ ਸਥਿਤ ਆਪਣੀ ਰਿਹਾਇਸ਼ 'ਤੇ ਨਜ਼ਰਬੰਦ ਰੱਖਿਆ ਗਿਆ ਹੈ। ਖਾਨ ਨੇ ਕਿਹਾ, ਜਨਰਲ ਆਸਿਮ ਮੁਨੀਰ ਮੇਰੀ ਪਤਨੀ ਨੂੰ ਦਿੱਤੀ ਗਈ ਸਜ਼ਾ 'ਚ ਸਿੱਧੇ ਤੌਰ 'ਤੇ ਸ਼ਾਮਲ ਹਨ। ਉਸ ਨੇ ਕਿਹਾ ਕਿ ਉਸ ਨੂੰ ਦੋਸ਼ੀ ਠਹਿਰਾਉਣ ਵਾਲੇ ਜੱਜ ਨੇ ਕਿਹਾ ਕਿ ਉਸ ਨੂੰ ਫੈਸਲਾ ਲੈਣ ਲਈ ਮਜਬੂਰ ਕੀਤਾ ਗਿਆ ਸੀ। ਖਾਨ ਨੇ ਧਮਕੀ ਦਿੰਦੇ ਹੋਏ ਕਿਹਾ, ਜੇਕਰ ਮੇਰੀ ਪਤਨੀ ਨੂੰ ਕੁਝ ਹੋ ਗਿਆ ਤਾਂ ਮੈਂ ਆਸਿਮ ਮੁਨੀਰ ਨੂੰ ਨਹੀਂ ਛੱਡਾਂਗਾ, ਜਦੋਂ ਤੱਕ ਮੈਂ ਜ਼ਿੰਦਾ ਹਾਂ ਮੈਂ ਆਸਿਮ ਮੁਨੀਰ ਨੂੰ ਨਹੀਂ ਛੱਡਾਂਗਾ। ਮੈਂ ਉਨ੍ਹਾਂ ਦੇ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਦਮਾਂ ਦਾ ਪਰਦਾਫਾਸ਼ ਕਰਾਂਗਾ।

Punjab Bani 18 April,2024
ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ

ਵਿਧਾਇਕਾ ਡਾਂ ਅਮਨਦੀਪ ਕੌਰ ਅਰੋੜਾ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ ਚੰਡੀਗੜ੍ਹ- ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ, ਅਸਲ ‘ਚ ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਦਰਅਸਲ, ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਅਮਨਦੀਪ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।

Punjab Bani 18 April,2024
ਪਟਿਆਲਾ 'ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ

ਪਟਿਆਲਾ 'ਚ ਟਕਸਾਲੀਆਂ ਦੇ ਵਿੱਚ ਰੋਸ਼ ਦੀ ਲਹਿਰ ਜਾਰੀ : ਰਾਜਾ ਵੜਿੰਗ ਪੁੱਜੇ ਨਰਾਜ ਕਾਂਗਰਸੀਆਂ ਨੂੰ ਮਨਾਉਣ - ਪਟਿਆਲਾ ਸੀਟ ਵਿੱਚ ਬਦਲਾਅ ਨੂੰ ਲੈ ਕੇ ਟਕਸਾਲੀ ਕਾਂਗਰਸੀਆਂ ਨੇ 20 ਨੂੰ ਰਾਜਪੁਰਾ ਵਿਖੇ ਸੱਦਿਆ ਵਿਸ਼ਾਲ ਇੱਕਠ - ਹਰਦਿਆਲ ਕੰਬੋਜ ਨੇ ਤਿਆਰੀਆਂ ਲਈ ਕੀਤੀ ਭਰਵੀਂ ਮੀਟਿੰਗ - ਟਕਸਾਲੀ ਕਾਂਗਰਸੀ ਪਰਿਵਾਰਾਂ ਨਾਲ ਗੱਲ ਕਰਕੇ ਉਲੀਕਾਂਗੇ ਅਗਲੀ ਰਣਨੀਤੀ : ਹਰਦਿਆਲ ਕੰਬੋਜ ਪਟਿਆਲਾ, 17 ਅਪ੍ਰੈਲ : ਲੋਕ ਸਭਾ ਪਟਿਆਲਾ ਸੀਟ 'ਤੇ ਟਕਸਾਲੀ ਕਾਂਗਰਸੀਆਂ ਵਿੱਚ ਰੋਸ਼ ਦੀ ਲਹਿਰ ਅਜੇ ਨਰਮ ਨਹੀਂ ਪੈ ਰਹੀ ਹੈ। ਜਿੱਥੇ ਇੱਕ ਪਾਸੇ ਟਕਸਾਲੀ ਕਾਂਗਰਸੀਆਂ ਨੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਹਲਕੇ ਰਾਜਪੁਰਾ ਵਿਖੇ 20 ਅਪ੍ਰੈਲ ਨੂੰ ਵਿਸਾਲ ਇੱਕਠ ਟਕਸਾਲੀ ਕਾਂਗਰਸੀਆਂ ਦਾ ਸੱਦਿਆ ਹੈ, ਉੱਧਰ ਦੂਸਰੇ ਪਾਸੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਿਸ਼ੇਸ਼ ਤੌਰ 'ਤੇ ਇੱਥੇ ਸਾਰੀ ਸਥਿਤੀ ਨੂੰ ਸੰਭਾਲਨ ਲਈ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਉਨਾਂ੍ਹ ਕਈ ਘੰਟੇ ਨਰਾਜ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਕਾਕਾ ਰਾਜਿੰਦਰ ਸਿੰਘ ਹਲਕਾ ਸਮਾਣਾ ਸਾਬਕਾ ਵਿਧਾਇਕ, ਵਿਸ਼ਨੂੰ ਸ਼ਰਮਾ ਹਲਕਾ ਇੰਚਾਰਜ ਪਟਿਆਲਾ, ਮੈਡਮ ਗੁਰਸ਼ਰਨ ਕੌਰ ਰੰਧਾਵਾ ਤੇ ਹੋਰ ਵੀ ਕਈ ਨੇਤਾ ਮੌਜੂਦ ਰਹੇ। ਹਾਲਾਂਕਿ ਮੀਟਿੰਗ ਵਿੱਚ ਜੋ ਹੋਇਆ, ਉਸ ਸਬੰਧੀ ਕੋਈ ਵੀ ਕਾਂਗਰਸੀ ਨੇਤਾ ਬੋਲਣ ਲਈ ਤਿਆਰ ਨਹੀਂ ਹੈ ਪਰ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਈ ਘੰਟੇ ਹਰਦਿਆਲ ਸਿੰਘ ਕੰਬੋਜ ਤੇ ਹੋਰ ਨੇਤਾਵਾਂ ਨੂੰ ਮਨਾਉਣ ਲਈ ਲਗਾਏ। ਦੂਸਰੇ ਪਾਸੇ ਇਨ੍ਹਾਂ ਨੇਤਾਵਾਂ ਨੇ ਮੰਗ ਰੱਖੀ ਕਿ ਪਟਿਆਲਾ ਸੀਟ ਤੋਂ ਡਾ. ਗਾਂਧੀ ਨੂੰ ਬਦਲਿਆ ਜਾਵੇ ਤੇ ਕਿਸੇ ਵੀ ਟਕਸਾਲੀ ਨੇਤਾ ਨੂੰ ਟਿਕਟ ਦਿੱਤੀ ਜਾਵੇ। ਜ਼ਿਕਰਯੋਗ ਹੈ। ਕਿ ਪਟਿਆਲਾ ਲੋਕ ਸਭਾ ਸੀਟ ਲਈ ਕਾਂਗਰਸ ਵੱਲੋ ਸ. ਲਾਲ ਸਿੰਘ ਅਤੇ ਹਰਦਿਆਲ ਸਿੰਘ ਕੰਬੋਜ ਪ੍ਰਬਲ ਦਾਅਵੇਦਾਰ ਹਨ ਪਰ ਇਹ ਟਿਕਟ ਡਾ. ਧਰਮਵੀਰ ਗਾਂਧੀ ਨੂੰ ਦਿੱਤੀ ਗਈ ਹੈ, ਜਿਸਤੋ ਬਾਅਦ ਸਾਰਾ ਬਵਾਲ ਪੈਦਾ ਹੋਇਆ ਹੈ। ਦੂਸਰੇ ਪਾਸੇ ਅੱਜ ਰਾਜਪੁਰਾ ਵਿਖੇ ਦੇਰ ਸ਼ਾਮ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਦੇ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਦੀ ਵੱਡੀ ਮੀਟਿੰਗ ਹੋਈ, ਜਿਸ ਵਿੱਚ ਹਰਦਿਆਲ ਸਿੰਘ ਕੰਬੋਜ ਨੇ ਸਮੂਹ ਟਕਸਾਲੀ ਕਾਂਗਰਸੀ ਨੇਤਾਵਾਂ ਨੂੰ ਆਪਣੇ ਹੱਕ ਲੈਣ ਲਈ 20 ਅਪ੍ਰੈਲ ਨੂੰ ਰਾਜਪੁਰਾ ਵਿਖੇ ਹੋ ਰਹੇ ਵਿਸ਼ਾਲ ਇੱਕਠ ਵਿੱਚ ਪੁਜੱਣ ਦਾ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ ਵੱਖ ਵੱਖ ਹਲਕਿਆਂ ਵਿੱਚ ਟਕਸਾਲੀ ਕਾਂਗਰਸੀਆਂ ਦੇ ਹੱਕ ਵਿੱਚ ਵੱਡੀ ਲਹਿਰ ਚੱਲ ਰਹੀ ਹੈ। ਸਾਬਕਾ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਅਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਭਾਂਵੇ ਕਾਂਗਰਸ ਪਾਰਟੀ ਵੱਲੋਂ ਕੁੱਝ ਦਿੱਨ ਪਹਿਲਾਂ ਕਾਂਗਰਸ ਪਾਰਟੀ ਵਿੱਚ ਰਲਣ ਵਾਲੇ ਡਾ: ਧਰਮਵੀਰ ਗਾਂਧੀ ਨੂੰ ਟਿੱਕਟ ਦੇ ਦਿੱਤੀ ਹੈ। ਪਰ ਉਨ੍ਹਾਂ ਦੀਆਂ ਵਾਇਰਲ ਹੋ ਰਹੀਆਂ ਵੀਡਿਓ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਵਰਕਰਾਂ ਦੇ ਵਿਆਹ ਸਮਾਗਮਾਂ, ਭੋਗਾਂ ਅਤੇ ਹੋਰਨਾਂ ਪ੍ਰੋਗਰਾਮਾਂ ਵਿੱਚ ਜਾਣ ਦਾ ਸਮਾਂ ਨਹੀ ਹੈ ਤੇ ਨਾ ਹੀ ਉਹ ਕਿਸੇ ਵਰਕਰ ਦੀ ਹਮਾਇਤ ਵਿੱਚ ਥਾਣਿਆਂ ਵਿੱਚ ਫੋਨ ਆਦਿ ਕਰ ਸਕਦੇ ਹਨ। ਜਿਸ ਤੋਂ ਵਰਕਰਾਂ ਵਿੱਚ ਨਰਾਜ਼ਗੀ ਦੇ ਆਲਮ ਦੇਖਣ ਨੂੰ ਮਿਲ ਰਹੇ ਹਨ। ਇਸ ਤੋਂ ਇੱਕ ਹੋਰ ਵਾਇਰਲ ਵੀਡਿਓ ਵਿੱਚ ਪੰਜਾਬ ਸੂਬੇ ਦੇ ਇੱਕ ਡੇਰੇ ਸਬੰਧੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੋਂ ਡੇਰਾ ਸਮਰਥਕਾਂ ਵਿੱਚ ਵੀ ਨਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਬਿਨ੍ਹਾਂ ਕੁੱਝ ਬਣੇ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ ਤਾਂ ਉਨ੍ਹਾਂ ਨੇ ਬਾਅਦ ਵਿੱਚ ਵਰਕਰਾਂ ਦੀ ਕੀ ਪੁੱਛ ਪ੍ਰਤੀਤ ਕਰਨੀ ਹੈ? ਕੰਬੋਜ਼ ਨੇ ਕਿਹਾ ਕਿ 20 ਅਪ੍ਰੈਲ 2024 ਨੂੰ ਰਾਜਪੁਰਾ ਦੇ ਇੱਕ ਨਿਜ਼ੀ ਮੈਰਿਜ ਪੈਲੇਸ ਵਿੱਚ ਟਕਸਾਲੀ ਕਾਂਗਰਸੀ ਪਰਿਵਾਰਾਂ ਦਾ ਇਕੱਠ ਰੱਖਿਆ ਗਿਆ ਹੈ। ਜਿਥੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਰਾਏ ਜਾਨਣ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਰੀਬ ਢਾਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਤੇ ਲੰਮਾਂ ਸਮਾਂ ਕਾਂਗਰਸ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ, 2 ਵਾਰ ਹਲਕਾ ਰਾਜਪੁਰਾ ਤੋਂ ਵਿਧਾਇਕ ਸਮੇਤ ਹੋਰ ਕਈ ਕਾਂਗਰਸ ਪਾਰਟੀ ਅਹੁੱਦਿਆਂ ਉਤੇ ਰਹਿ ਚੁੱਕੇ ਹਨ। ਇਸ ਦੌਰਾਨ ਕਾਂਗਰਸ ਕਮੇਟੀ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜ਼ਰਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਜਗਨੰਦਨ ਗੁਪਤਾ, ਕੌਂਸਲਰ ਬਲਵਿੰਦਰ ਸਿੰਘ ਸਰਾਓ, ਡਿੰਪੀ ਰਾਣਾ, ਆਈਟੀ ਪ੍ਰਧਾਨ ਿਿਨਤਨ ਰੇਖੀ ਸਮੇਤ ਵੱਡੀ ਗਿੱਣਤੀ ਵਿੱਚ ਕਾਂਗਰਸ ਪਾਰਟੀ ਅਹੁੱਦੇਦਾਰ ਤੇ ਵਰਕਰ ਹਾਜਰ ਸਨ।

Punjab Bani 17 April,2024
ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ ਅਕਾਲੀ ਦਲ ਪ੍ਰਧਾਨ ਨੇ ਪਟਿਆਲਾ ਲੋਕ ਸਭਾ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ ਪਾਰਟੀ ਦੀਆਂ ਨੀਤੀਆਂ ਅਤੇ ਉਮੀਦਵਾਰ ਦੇ ਬੇਦਾਗ਼ ਅਕਸ ਨੂੰ ਕਰਨ ਉਜਾਗਰ, ਘਰ-ਘਰ ਜਾਣ ਵਰਕਰ ਪਟਿਆਲਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੂਹ ਹਲਕਾ ਇੰਚਾਰਜਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੂਰੀ ਇੱਕਜੁੱਟਤਾ ਨਾਲ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ। ਐਨ.ਕੇ. ਸ਼ਰਮਾ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਪਟਿਆਲਾ ਸੰਸਦੀ ਸੀਟ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਮੀਟਿੰਗ ਬੁਲਾ ਕੇ ਚੋਣ ਰਣਨੀਤੀ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਗਤੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਡੂੰਘੀ ਸੋਚ ਵਿਚਾਰ ਤੋਂ ਬਾਅਦ ਪਟਿਆਲਾ ਤੋਂ ਐਨ.ਕੇ. ਸ਼ਰਮਾ ਜਿਹੇ ਬੇਦਾਗ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਟਿਆਲਾ ਵਿੱਚ ਕਾਂਗਰਸ ਅਤੇ ਭਾਜਪਾ ਨੇ ਜਿੱਥੇ ਦਲਬਦਲੂਆਂ ਅਤੇ ਮੌਕਾਪ੍ਰਸਤਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਉਥੇ ਅਕਾਲੀ ਦਲ ਨੇ ਜਿਸ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ, ਉਹ ਹਮੇਸ਼ਾ ਹੀ ਪਾਰਟੀ ਪ੍ਰਤੀ ਵਫ਼ਾਦਾਰ ਰਿਹਾ ਹੈ ਅਤੇ ਦੋ ਵਾਰ ਵਿਧਾਇਕ ਅਤੇ ਮੰਤਰੀ ਬਣਨ ਦੇ ਬਾਵਜੂਦ ਬੇਦਾਗ ਅਕਸ ਰਿਹਾ ਹੈ। ਸੁਖਬੀਰ ਬਾਦਲ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਚੋਣ ਪ੍ਰਚਾਰ ਪ੍ਰੋਗਰਾਮ ਤੈਅ ਕਰਨ। ਪਾਰਟੀ ਉਮੀਦਵਾਰ ਦੇ ਸਮਰਥਨ ਵਿੱਚ ਸਮਾਨੰਤਰ ਪ੍ਰੋਗਰਾਮ ਆਯੋਜਿਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਹਲਕੇ ਵਿੱਚ ਰੈਲੀਆਂ ਵੀ ਕੀਤੀਆਂ ਜਾਣਗੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਲੋਕ ਸਭਾ ਦੇ ਹੋਰ ਅਹੁਦੇਦਾਰਾਂ ਨਾਲ ਵੀ ਮੀਟਿੰਗ ਕਰਨਗੇ। ਇਸ ਮੌਕੇ ਬੋਲਦਿਆਂ ਪਾਰਟੀ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਕਿ ਉਹ ਸਰਕਾਰ ਅਤੇ ਸੰਗਠਨ ਵਿੱਚ ਜਿਨ੍ਹਾਂ ਵੀ ਅਹੁਦਿਆਂ 'ਤੇ ਰਹੇ ਹਨ, ਉਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਸ਼ਰਮਾ ਨੇ ਸਮੂਹ ਹਲਕਾ ਇੰਚਾਰਜਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪ੍ਰੋਗਰਾਮ ਉਲੀਕਣ। ਪ੍ਰਚਾਰ ਮੁਹਿੰਮ ਦੌਰਾਨ ਕੋਈ ਵੀ ਪਿੰਡ, ਸ਼ਹਿਰ, ਕਸਬਾ ਅਜਿਹਾ ਨਾ ਛੱਡਿਆ ਜਾਵੇ, ਜਿੱਥੇ ਅਕਾਲੀ ਦਲ ਦਾ ਕੋਈ ਵਰਕਰ ਨਾ ਪਹੁੰਚਿਆ ਹੋਵੇ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ, ਸੁਤਰਾਣਾ ਸਰਕਲ ਇੰਚਾਰਜ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਨਾਭਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਚਰਨਜੀਤ ਸਿੰਘ ਬਰਾੜ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ ਤੋਂ ਇਲਾਵਾ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਸਮੇਤ ਕਈ ਆਗੂ ਹਾਜ਼ਰ ਸਨ।

Punjab Bani 17 April,2024
ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ

ਪਟਿਆਲਾ ਹਲਕਾ ਨਿਵਾਸੀਆਂ ਨੂੰ ਸਟੈਂਡ ਵਾਲੇ ਉਮੀਦਵਾਰ ਨੂੰ ਆਪਣਾ ਉਮੀਦਵਾਰ ਬਣਾਉਣ ਦੀ ਅਪੀਲ - ਸ਼ਰਮਾ ਚੰਡੀਗੜ੍ਹ : ਇਸ ਵਾਰ ਪਟਿਆਲਾ ਹਲਕਾ ਵਿੱਚ ਚੋਣ ਮੁਕਾਬਲਾ ਹਰ ਪਾਸੇ ਹੈ ਪਰ ਸਾਰੇ ਉਮੀਦਵਾਰਾਂ ਵਿੱਚੋਂ ਇੱਕ ਹੀ ਮਜ਼ਬੂਤ ​​ਸਟੈਂਡ ਵਾਲਾ ਉਮੀਦਵਾਰ ਐਨ.ਕੇ.ਸ਼ਰਮਾ ਹੈ, ਜੋ ਕਿ ਪਾਰਟੀ ਨਾਲ ਜੁੜੇ ਹੋਏ ਹਨ। ਐਨ.ਕੇ.ਸ਼ਰਮਾ ਨੇ ਕਿਹਾ ਕਿ ਜ਼ੀਰਕਪੁਰ, ਡੇਰਾਬੱਸੀ ਜਾਂ ਮੋਹਾਲੀ ਖੇਤਰ ਦੀ ਸਿਆਸਤ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਉਹ ਵਿਕਾਸ ਦਾ ਪ੍ਰਤੀਕ ਮੰਨੇ ਜਾਂਦੇ ਹਨ ਅਜਿਹਾ ਹੀ ਉਨ੍ਹਾਂ ਨਾਲ ਹੁੰਦਾ ਹੈ, ਜਿਨ੍ਹਾਂ ਦਾ ਆਪਣਾ ਸਟੈਂਡ ਨਹੀਂ ਹੁੰਦਾ, ਚਾਹੇ ਉਹ ਧਰਮਵੀਰ ਗਾਂਧੀ ਹੋਵੇ ਜਾਂ ਰਾਣੀ ਪਰਿਣੀਤੀ, ਜਿਨ੍ਹਾਂ ਨੇ ਹਾਲ ਹੀ ਵਿੱਚ ਡੁੱਬਦੇ ਜਹਾਜ਼ ਨੂੰ ਛੱਡ ਕੇ ਨਵਾਂ ਰਾਹ ਅਪਣਾਇਆ ਹੈ। ਕੁੱਲ ਮਿਲਾ ਕੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਆਪਣੀ ਕੀਮਤੀ ਵੋਟ ਦਾ ਬਟਨ ਦਬਾਉਣ ਤੋਂ ਪਹਿਲਾਂ ਇੱਕ ਵਾਰ ਸਾਰੇ ਉਮੀਦਵਾਰਾਂ ਨੂੰ ਦੇਖ ਲਓ ਕਿ ਕਿਸ ਦਾ ਸਟੈਂਡ ਹੈ ਅਤੇ ਕਿਸਦਾ ਕੋਈ ਸਟੈਂਡ ਨਹੀਂ ਹੈ, ਮੈਂ ਪਟਿਆਲਾ ਹਲਕਾ ਵਿੱਚ ਪੁਰਜ਼ੋਰ ਅਪੀਲ ਕੀਤੀ ਹੈ ਸਾਰੇ ਅਕਾਲੀ ਦਲ ਦੇ ਨਿਵਾਸੀਆਂ ਨੂੰ ਕਿ ਉਹਨਾਂ ਨੇ ਆਪਣਾ ਵਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਵੀ ਨਾਗਰਿਕ ਅਕਾਲੀ ਦਲ ਦੇ ਮੈਨੀਫੈਸਟੋ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਕਿਰਪਾ ਕਰਕੇ ਸਾਨੂੰ ਸਾਡੀ ਹੈਲਪਲਾਈਨ 9591287100 'ਤੇ ਵਟਸਐਪ ਕਰੋ, ਮੈਂ ਵਾਅਦਾ ਕਰਦਾ ਹਾਂ ਕਿ ਸਾਰੇ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਪਟਿਆਲਾ ਲਾਈਟ ਨੂੰ ਮਜ਼ਬੂਤ ​​ਸਟੈਂਡ ਦਿੱਤਾ ਜਾਵੇਗਾ।

Punjab Bani 17 April,2024
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਮੀਟਿੰਗ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਮੀਟਿੰਗ ਜਲੰਧਰ, 16 ਅਪਰੈਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਟਿਕਟ ਦੇ ਐਲਾਨ ਤੋਂ ਬਾਅਦ ਕਾਂਗਰਸ ਭਵਨ ਵਿੱਚ ਪਾਰਟੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰਾਂ ’ਤੇ ਸ਼ਬਦੀ ਵਾਰ ਕੀਤੇ। ਸਾਬਕਾ ਮੁੱਖ ਮੰਤਰੀ ਨੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਇੱਕ ਹਫਤੇ ਬਾਅਦ ਭਗਵੰਤ ਮਾਨ ਦੀ ਸਰਕਾਰ ਆਪਣੀ ਹਾਰ ਦੇਖ ਕੇ ਖੁਦ ਹੀ ਡਿੱਗ ਜਾਵੇਗੀ। ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸੂਬੇ ਦੀ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਭਾਜਪਾ ਦੇ ਵੀ ਸਖ਼ਤ ਖ਼ਿਲਾਫ਼ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਵਨ ਟੀਨੂੰ ਨੂੰ ਸਭ ਕੁਝ ਦਿੱਤਾ ਪਰ ਉਹ ਆਪਣੀ ਪਾਰਟੀ ਛੱਡ ਕੇ ‘ਆਪ’ ਦੇ ਉਮੀਦਵਾਰ ਬਣ ਬੈਠੇ ਹਨ। ਇਸੇ ਤਰ੍ਹਾਂ ਰਿੰਕੂ ਨੂੰ ਵੀ ਕਾਂਗਰਸ ਨੇ ਸਭ ਕੁਝ ਦਿੱਤਾ ਸੀ ਪਰ ਉਹ ਵੀ ਆਪਣੀ ਪਾਰਟੀ ਛੱਡ ਗਏ। ਅਜਿਹੇ ਹਾਲਾਤ ਵਿੱਚ ਲੋਕ ਇਨ੍ਹਾਂ ਦੋਵਾਂ ’ਤੇ ਕਿਵੇਂ ਭਰੋਸਾ ਕਰ ਸਕਦੇ ਹਨ। ਅਜਿਹੇ ਆਗੂਆਂ ਨੇ ਹੀ ਪੰਜਾਬ ਦੀ ਸਿਆਸਤ ਨੂੰ ਬਦਨਾਮ ਕੀਤਾ ਹੋਇਆ ਹੈ। 

Punjab Bani 17 April,2024
ਭਾਜਪਾ ਉਮੀਦਵਾਰ ਪਰਨੀਤ ਦੇ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਭਾਜਪਾ ਉਮੀਦਵਾਰ ਪਰਨੀਤ ਦੇ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਚੰਡੀਗੜ੍ਹ, 17 april- ਚੰਡੀਗੜ੍ਹ ਦੇ ਕਾਰਕੁਨ ਅਤੇ ਉੱਘੇ ਵਕੀਲ ਪੰਕਜ ਚੰਦਗੋਠੀਆ ਵੱਲੋਂ ਚੋਣ ਕਮਿਸ਼ਨ ਨੂੰ ਭੇਜੀ ਗਈ ਸ਼ਿਕਾਇਤ ਦੇ ਆਧਾਰ 'ਤੇ, ਜਿਸ ਨੂੰ ਕਮਿਸ਼ਨ ਨੇ ਨੰਬਰ NGU02N170424377738 ਤਹਿਤ ਸਵੀਕਾਰ ਕਰ ਲਿਆ ਹੈ, ਦੇ ਆਧਾਰ 'ਤੇ ਭਾਜਪਾ ਉਮੀਦਵਾਰ ਪਰਨੀਤ ਕੌਰ ਵੋਟਾਂ ਮੰਗ ਰਹੀ ਹੈ। ਭਾਜਪਾ ਦਾ ਮੈਨੀਫੈਸਟੋ 2024। ਜਿਸ ਵਿੱਚ ਸਾਰੇ ਧਰਮਾਂ ਨੂੰ ਛੱਡ ਕੇ ਸਿਰਫ਼ ਭਗਵਾਨ ਸ਼੍ਰੀ ਰਾਮ ਅਤੇ ਹਿੰਦੂ ਧਰਮ ਦੇ ਨਾਂ 'ਤੇ ਧਾਰਮਿਕ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਚੋਣ ਜ਼ਾਬਤੇ ਦੇ ਸਪੱਸ਼ਟ ਤੌਰ 'ਤੇ ਉਲਟ ਜਾ ਰਿਹਾ ਹੈ। ਭਾਰਤ ਦੇ ਸੰਵਿਧਾਨ ਦਾ ਮੂਲ ਢਾਂਚਾ ਜੋ ਕਿ ਭਾਰਤ ਨੂੰ ਕਿਸੇ ਇੱਕ ਧਰਮ ਪ੍ਰਤੀ ਡਰ ਜਾਂ ਪੱਖਪਾਤ ਤੋਂ ਬਿਨਾਂ ਇੱਕ ਧਰਮ ਨਿਰਪੱਖ ਦੇਸ਼ ਹੋਣ ਦਾ ਆਦੇਸ਼ ਦਿੰਦਾ ਹੈ, ਇੱਥੋਂ ਤੱਕ ਕਿ ਆਦਰਸ਼ ਚੋਣ ਜ਼ਾਬਤਾ ਵੀ ਇਹ ਕਹਿੰਦਾ ਹੈ ਕਿ ਵੋਟ ਪ੍ਰਾਪਤ ਕਰਨ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਨੂੰ ਕੋਈ ਅਪੀਲ ਨਹੀਂ ਕੀਤੀ ਜਾਵੇਗੀ। ਮਸਜਿਦਾਂ, ਚਰਚਾਂ, ਮੰਦਰਾਂ ਜਾਂ ਹੋਰ ਪੂਜਾ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਪਲੇਟਫਾਰਮ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ ਹੈ, ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਪਾਰਟੀ ਜਾਂ ਉਮੀਦਵਾਰ ਅਜਿਹੀ ਕਿਸੇ ਵੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੋਵੇਗਾ ਜੋ ਮੌਜੂਦਾ ਮਤਭੇਦਾਂ ਨੂੰ ਵਧਾ ਸਕਦਾ ਹੈ ਜਾਂ ਵੱਖ-ਵੱਖ ਜਾਤਾਂ ਵਿਚ ਆਪਸੀ ਨਫ਼ਰਤ ਪੈਦਾ ਕਰ ਸਕਦਾ ਹੈ ਜਾਂ ਤਣਾਅ ਪੈਦਾ ਕਰ ਸਕਦਾ ਹੈ। ਅਤੇ ਫਿਰਕਿਆਂ, ਧਾਰਮਿਕ ਜਾਂ ਭਾਸ਼ਾਈ, ਚੋਣ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਚੋਣ ਮੈਨੀਫੈਸਟੋ ਵਿੱਚ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਅਤੇ ਸਿਧਾਂਤਾਂ ਦੇ ਵਿਰੁੱਧ ਕੁਝ ਵੀ ਨਹੀਂ ਹੋਵੇਗਾ ਅਤੇ ਇਹ ਆਦਰਸ਼ ਚੋਣ ਜ਼ਾਬਤਾ ਦੂਜੇ ਦੇ ਅੱਖਰ ਅਤੇ ਭਾਵਨਾ ਦੇ ਅਨੁਸਾਰ ਹੋਵੇਗਾ। ਇਹ ਗੱਲ ਚੰਗੀ ਤਰ੍ਹਾਂ ਦਰਜ ਹੈ ਕਿ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਬਾਬਰੀ ਮਸਜਿਦ ਦੀ ਬੇਅਦਬੀ ਕਰਨ ਲਈ ਹਿੰਦੂ ਅੰਦੋਲਨ ਤੋਂ ਬਾਅਦ ਕੀਤਾ ਗਿਆ ਸੀ ਅਤੇ ਇਹ ਦੇਸ਼ ਵਿਚ ਹਿੰਦੂਆਂ ਅਤੇ ਮੁਸਲਮਾਨਾਂ ਵਿਚ ਦੁਸ਼ਮਣੀ ਦੇ ਦੁਆਲੇ ਘੁੰਮਦਾ ਹੈ। ਇਸ ਨੂੰ ਹਿੰਦੂਤਵੀ ਕੱਟੜਪੰਥ ਦਾ ਪ੍ਰਤੀਕ ਅਤੇ ਹਿੰਦੂਆਂ ਅਤੇ ਮੁਸਲਮਾਨਾਂ ਵਿਚਕਾਰ ਮਤਭੇਦ ਦਾ ਕਾਰਨ ਮੰਨਿਆ ਗਿਆ ਹੈ। ਇਸ ਲਈ ਭਾਜਪਾ ਦੇ ਚੋਣ ਮੈਨੀਫੈਸਟੋ ਵਿੱਚ ਰਾਮ ਮੰਦਰ ਦੀ ਫੋਟੋ ਛਾਪ ਕੇ ਇਸ ਨੂੰ ਪਾਰਟੀ ਦੀ ਪ੍ਰਾਪਤੀ ਵਜੋਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਸੰਵਿਧਾਨ ਦੇ ਵੱਖ-ਵੱਖ ਆਦਰਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਸਿਧਾਂਤਾਂ ਦੀ ਉਲੰਘਣਾ ਹੈ। ਭਗਵਾਨ ਰਾਮ ਸਪੱਸ਼ਟ ਤੌਰ 'ਤੇ ਹਿੰਦੂ ਮਿਥਿਹਾਸ ਦਾ ਪ੍ਰਤੀਕ ਹੈ ਅਤੇ ਹਿੰਦੂ ਭਗਵਾਨ ਦੇ ਨਾਂ 'ਤੇ ਵੋਟਾਂ ਮੰਗਣਾ ਘੋਰ ਉਲੰਘਣਾ ਹੈ। ਮੈਨੀਫੈਸਟੋ ਵਿੱਚ ਰਾਮ ਮੰਦਰ ਦੀ ਤਸਵੀਰ ਦੇ ਨਾਲ ਕਿਹਾ ਗਿਆ ਹੈ, "ਅਸੀਂ ਰਾਮ ਲੱਲਾ ਦੀ ਪਵਿੱਤਰਤਾ ਦੀ ਯਾਦ ਵਿੱਚ ਰਾਮਾਇਣ ਉਤਸਵ ਨੂੰ ਪੂਰੇ ਵਿਸ਼ਵ ਵਿੱਚ (ਭਾਰਤ ਸਮੇਤ ਜਿੱਥੇ ਵੋਟਿੰਗ ਹੋਣ ਜਾ ਰਹੀ ਹੈ) ਬਹੁਤ ਉਤਸ਼ਾਹ ਨਾਲ ਮਨਾਵਾਂਗੇ।" ਦੂਜੇ ਧਰਮਾਂ ਜਿਵੇਂ ਕਿ ਇਸਲਾਮ, ਈਸਾਈਅਤ ਅਤੇ ਸਿੱਖ ਧਰਮ ਦੇ ਸਬੰਧ ਵਿੱਚ ਇਸ ਤਰ੍ਹਾਂ ਦੇ ਦਾਅਵੇ ਜਾਂ ਅਪੀਲਾਂ ਨਾ ਕਰੋ, ਇੱਕ ਤੱਥ ਜੋ ਮੈਨੀਫੈਸਟੋ ਨੂੰ ਸਪਸ਼ਟ ਤੌਰ 'ਤੇ ਫਿਰਕੂ ਬਣਾਉਂਦਾ ਹੈ/ਇਸ ਮਾਮਲੇ ਦੇ ਮੱਦੇਨਜ਼ਰ, ਭਾਜਪਾ ਅਤੇ ਇਸਦੇ ਸਾਰੇ ਉਮੀਦਵਾਰਾਂ ਨੂੰ ਆਪਣੀਆਂ ਮੁਹਿੰਮਾਂ ਵਿੱਚ ਇਸ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਅਤੇ ਰੈਲੀਆਂ ਦੌਰਾਨ ਭਗਵਾਨ ਰਾਮ ਦਾ ਜ਼ਿਕਰ ਅਤੇ ਰਾਮ ਮੰਦਰ ਦੀ ਪਵਿੱਤਰਤਾ ਬੰਦ ਕੀਤੀ ਜਾਵੇ। ਭਾਜਪਾ ਨੂੰ ਆਪਣਾ ਚੋਣ ਮਨੋਰਥ ਪੱਤਰ ਵਾਪਸ ਲੈਣ ਅਤੇ ਭਾਰਤ ਦੇ ਲੋਕਾਂ ਦੀਆਂ ਧਾਰਮਿਕ ਅਤੇ ਫਿਰਕੂ ਭਾਵਨਾਵਾਂ ਨੂੰ ਪ੍ਰਭਾਵਿਤ ਨਾ ਕਰਨ ਵਾਲਾ ਨਵਾਂ ਮੈਨੀਫੈਸਟੋ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ ਅਤੇ ਇਸ ਦੇ ਸਾਰੇ ਉਮੀਦਵਾਰਾਂ 'ਤੇ ਸਾਲ 2024 ਸਮੇਤ 6 ਸਾਲਾਂ ਲਈ ਕੋਈ ਵੀ ਚੋਣ ਲੜਨ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਨੋਟ: ਭਾਜਪਾ ਦੇ ਚੋਣ ਮਨੋਰਥ ਪੱਤਰ ਦੇ ਸਬੰਧਤ ਪੰਨੇ ਦੀ ਫੋਟੋ ਤਿਆਰ ਹਵਾਲੇ ਲਈ ਨੱਥੀ ਕੀਤੀ ਜਾ ਰਹੀ ਹੈ। ਇਸ ਮਾਮਲੇ 'ਤੇ ਟਿੱਪਣੀ ਕਰਦਿਆਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ। 7. ਸ਼੍ਰੀ ਰਾਮ ਜਾਂ ਹੋਰ ਧਾਰਮਿਕ ਸਥਾਨਾਂ ਦੇ ਨਾਮ 'ਤੇ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਪ੍ਰਕਿਰਿਆ ਤੋਂ ਬਚੋ।

Punjab Bani 17 April,2024
ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਭਿਸ੍ਰਟਾਚਾਰ ਦੇ ਚੈਪੀਅਨ : ਰਾਹੁਲ ਗਾਂਧੀ ਗਾਜ਼ੀਆਬਾਦ, 17 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਚੋਣ ਬਾਂਡ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਵਸੂਲੀ ਸਕੀਮ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭ੍ਰਿਸ਼ਟਾਚਾਰ ਦੇ ਚੈਂਪੀਅਨ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੂੰ ਇਸ ਚੋਣ ਵਿੱਚ 150 ਤੋਂ ਵੱਧ ਸੀਟਾਂ ਨਹੀਂ ਮਿਲ ਰਹੀਆਂ। ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਲੋਕ ਸਭਾ ਚੋਣਾਂ ‘ਚ ਗਾਜ਼ੀਆਬਾਦ ਤੋਂ ਗਾਜ਼ੀਪੁਰ ਤੱਕ ਭਾਜਪਾ ਦਾ ਸਫਾਇਆ ਹੋ ਜਾਵੇਗਾ।

Punjab Bani 17 April,2024
ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ

ਆਮ ਆਦਮੀ ਪਾਰਟੀ ਨੇ ਪੈ੍ਸ ਕਾਨਫਰੰਸ ਕਰ ਵੈਬਸਾਈਟ ਕੀਤੀ ਲਾਂਚ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ ਅਤੇ ਜੈਸਮੀਨ ਸ਼ਾਹ ਨੇ ਪਾਰਟੀ ਨਾਲ ਸਬੰਧਿਤ ਮੁੱਦਿਆਂ 'ਤੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਵੈੱਬਸਾਈਟ ਵੀ ਲਾਂਚ ਕੀਤੀ ਗਈ। ਇਸ ਵੈੱਬਸਾਈਟ ਦਾ ਨਾਂ 'ਆਪ ਕਾ ਰਾਮਰਾਜਯ' ਰੱਖਿਆ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਰਾਮਨੌਮੀ ਹੈ, ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿਚ ਹਨ। ਉਨ੍ਹਾਂ ਨੇ ਦਿੱਲੀ ਵਿਚ ਰਾਮਰਾਜਯ ਦੇ ਸੰਕਲਪ ਉੱਤੇ ਸੱਚਮੁੱਚ ਕੰਮ ਕੀਤਾ ਹੈ। ਰਾਮਰਾਜਯ ਇਹੀ ਸੀ ਜਿੱਥੇ ਲੋਕਾਂ ਲਈ ਰਾਜ ਚਲਾਇਆ ਜਾਂਦਾ ਸੀ। ਕੇਜਰੀਵਾਲ ਵੀ ਇਹੀ ਕਰ ਰਿਹਾ ਹੈ। ਅਸੀਂ ਲੋਕਾਂ ਲਈ ਸਰਕਾਰ ਚਲਾ ਰਹੇ ਹਾਂ, ਜਿੱਥੇ ਬਿਜਲੀ, ਪਾਣੀ, ਬੱਚਿਆਂ ਦੀ ਚੰਗੀ ਸਿੱਖਿਆ ਅਤੇ ਲੋਕਾਂ ਦੇ ਚੰਗੇ ਇਲਾਜ ਦੀ ਗੱਲ ਹੁੰਦੀ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮਿਲ ਸਕੇਗਾ। ਜਿਹੜੇ ਲੋਕ ਸਾਡਾ ਕੰਮ ਦੇਖਣਾ ਚਾਹੁੰਦੇ ਹਨ, ਉਹ ਸਾਡੀ ਵੈੱਬਸਾਈਟ 'ਤੇ ਜਾ ਕੇ ਦੇਖਣ ਕਿ ਸਾਡੀ ਸਰਕਾਰ ਨੇ ਦਿੱਲੀ ਅਤੇ ਪੰਜਾਬ 'ਚ ਕੀ ਕੰਮ ਕੀਤਾ ਹੈ। ਭਗਵਾਨ ਰਾਮ ਨੂੰ ਆਪਣੇ ਰਾਜ ਲਈ ਬਹੁਤ ਸੰਘਰਸ਼ ਕਰਨਾ ਪਿਆ, ਇਸੇ ਤਰ੍ਹਾਂ ਕੇਜਰੀਵਾਲ ਨੂੰ ਵੀ ਬਹੁਤ ਸੰਘਰਸ਼ ਕਰਨਾ ਪੈ ਰਿਹਾ ਹੈ।

Punjab Bani 17 April,2024
ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ

ਆਪ ਨੇ ਫਿਰੋਜਪੁਰ, ਗੁਰਦਾਸਪੁਰ, ਜਲੰਧਰ ਤੇ ਲੁਧਿਆਣਾ ਤੋ਼ ਐਲਾਨੇ ਉਮੀਦਵਾਰ ਚੰਡੀਗੜ੍ਹ 16 ਅਪਰੈਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨਪੁਰ ਸਿੰਘ ਸ਼ੈਰੀ ਕਲਸੀ, ਜਲੰਧਰ ਤੋਂ ਪਵਨ ਕੁਮਾਰ ਟੀਨੂ ਅਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Punjab Bani 16 April,2024
ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ : ਭਾਜਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ ਚੰਡੀਗੜ੍ਹ : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਬਠਿੰਡੇ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਜੇ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਆਪ ਨੇ ਵੀ ਲੋਕ ਸਭਾ ਚੋਣ 2024 ਲਈ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

Punjab Bani 16 April,2024
ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ

ਰੋਡ ਸ਼ੋਅ ਦੌਰਾਨ ਭਾਵੁਕ ਹੋਏ ਸੀਂਐਮ ਭਗਵੰਤ ਮਾਨ ਚੰਡੀਗੜ੍ਹ : ਅੱਜ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੁਕ ਹੋ ਗਏ। ਉਹ ਜੇਲ੍ਹ ਵਿਚ ਬੰਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਬਾਰੇ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿਚੋਂ ਹੰਝੂ ਆ ਗਏ। ਉਨ੍ਹਾਂ ਨੇ ਅੱਖਾਂ ਪੂੰਝਦੇ ਹੋਏ ਆਖਿਆ ਕਿ ਜੇਲ੍ਹ ਵਿਚ ਬੰਦ ਕੇਜਰੀਵਾਲ ਨਾਲ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਸੂਰ ਕੀ ਹੈ, ਉਨ੍ਹਾਂ ਦਾ ਕਸੂਰ ਇਹ ਹੈ ਕਿ ਉਨ੍ਹਾਂ ਨੇ ਸਕੂਲ ਬਣਵਾ ਦਿੱਤੇ, ਆਮ ਲੋਕਾਂ ਨੂੰ ਸਿਹਤ ਸਹੂਲਤ ਦੇ ਦਿੱਤੀਆਂ?

Punjab Bani 16 April,2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਰਾਜ ਭਰ 'ਚ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ : ਪ੍ਰੋ. ਬਡੂੰਗਰ ਪਟਿਆਲਾ, 16 ਅਪ੍ਰੈਲ () ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਰਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਜਾ ਰਹੀ "ਪੰਜਾਬ ਬਚਾਓ ਯਾਤਰਾ" ਨਵੇਂ ਸਾਰਥਿਕ ਨਤੀਜੇ ਲੈ ਕੇ ਸਾਹਮਣੇ ਆਵੇਗੀ, ਜਿਸ ਦਾ ਅਸਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਪਸ਼ਟ ਤੌਰ ਤੇ ਦੇਖਣ ਨੂੰ ਮਿਲੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਿਸ ਉਤਸ਼ਾਹ ਨਾਲ ਪੰਜਾਬ ਦੀ ਜਨਤਾ ਪੰਜਾਬ ਬਚਾਓ ਯਾਤਰਾ ਦੇ ਸੁਆਗਤ ਲਈ ਥਾਂ-ਥਾਂ ਤੇ ਭਰਮੇ ਇਕੱਠਾਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਇਸ ਤੋਂ ਸਪਸ਼ਟ ਜਾਪਦਾ ਹੈ ਕਿ ਪੰਜਾਬ ਦਾ ਰੁੱਖ ਹੁਣ ਸ਼੍ਰੋਮਣੀ ਅਕਾਲੀ ਦਲ ਦ ਹੱਕ ਵਿੱਚ ਸਪਸ਼ਟ ਝੂਲਦਾ ਸਾਹਮਣੇ ਆਵੇਗਾ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਹੁਤ ਹੀ ਸੂਝਵਾਨ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਨਿਸ਼ਚੇ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਹਨਾਂ ਉਮੀਦਵਾਰਾਂ ਨੂੰ ਪੰਜਾਬ ਨਿਵਾਸੀ ਪੰਜਾਬ ਦੀ ਭਲਾਈ ਖਾਤਰ ਜਰੂਰ ਜੇਤੂ ਕਰਕੇ ਸੇਵਾ ਕਰਨ ਲਈ ਅੱਗੇ ਲਿਆਉਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸੇ ਕਾਰਨ ਪਾਰਟੀ ਨਾਲੋਂ ਵੱਖ ਹੋਏ ਸੀਨੀਅਰ ਟਕਸਾਲੀ ਅਕਾਲੀਆਂ ਦਾ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨਾ, ਪਾਰਟੀ ਲਈ ਵੱਡਾ ਸ਼ੁਭ ਸ਼ਗਨ ਹੈ ਅਤੇ ਉਹ ਟਕਸਾਲੀ ਅਕਾਲੀ ਵੀ ਜਰੂਰ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਆਪਣਾ ਅਹਿਮ ਯੋਗਦਾਨ ਅਦਾ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਬਚਾਓ ਯਾਤਰਾ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰੇਕ ਹਲਕੇ ਵਿੱਚ ਆਪ ਖੁਦ ਦੌਰਾ ਕਰਕੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਪਰੇਸ਼ਾਨੀਆਂ ਤੋਂ ਜਾਣੂ ਹੋ ਰਹੇ ਹਨ ਤਾਂ ਜੋ ਉਹ ਅਕਾਲੀ ਸਰਕਾਰ ਆਉਣ ਤੇ ਇਹਨਾਂ ਦੁੱਖਾਂ ਪਰੇਸ਼ਾਨੀਆਂ ਅਤੇ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਦੂਰ ਕਰ ਸਕਣ। ਉਹਨਾਂ ਸਪਸ਼ਟ ਕਰਦਿਆਂ ਕਿਹਾ ਕਿ ਸ਼ਾਇਦ ਹੀ ਕੋਈ ਅਜਿਹਾ ਪਾਰਟੀ ਦਾ ਨੇਤਾ ਹੋਵੇਗਾ ਜੋ ਖੁਦ ਜਨਤਾ ਵਿੱਚ ਜਾ ਕੇ ਵਿਚਰੇ ਅਤੇ ਉਨਾਂ ਦੀਆਂ ਦੁੱਖ ਤਕਲੀਫਾਂ ਤੋਂ ਜਾਣੇ । ਉਹਨਾਂ ਨਾਲ ਹੀ ਕਿਹਾ ਕਿ ਪਿਛਲੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਿੱਚ ਜਮੀਨ ਨਾਲ ਜੁੜੇ ਹੋਏ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਜਾਨਣ ਅਤੇ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਲਿਜਾਣ ਲਈ ਪਿੰਡ ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਗਰਾਂਟਾਂ ਦੇ ਖੁੱਲੇ ਗੱਫੇ ਬਿਨਾਂ ਕਿਸੇ ਭੇਦ ਭਾਵ ਤੋਂ ਪੰਚਾਇਤਾਂ ਨੂੰ ਦਿੰਦੇ ਰਹੇ ਹਨ ਦੇ ਅਜਿਹੇ ਹੀ ਉਦਮਾ ਕਰਕੇ ਅੱਜ ਵੀ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰੀਆ, ਮਨਮੋਹਨ ਸਿੰਘ ਮਕਾਰੋਂਪੁਰ, ਗੁਰਦੀਪ ਸਿੰਘ ਨੌਲੱਖਾ, ਸਵਰਨ ਸਿੰਘ ਗੁਪਾਲੋਂ ਅਤੇ ਹੋਰ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।

Punjab Bani 16 April,2024
ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ

ਅਦਾਲਤ ਨੇ ਕੇ ਕਵਿਤਾ ਨੂੰ 23 ਤੱਕ ਭੇਜਿਆ ਨਿਆਇਕ ਹਿਰਾਸਤ ਵਿੱਚ ਨਵੀਂ ਦਿੱਲੀ, 15 ਅਪਰੈਲ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਅਦਾਲਤ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਨੇਤਾ ਕੇ. ਕਵਿਤਾ ਨੂੰ ਅੱਜ 23 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿੱਚ ਰੱਖਿਆ ਗਿਆ ਸੀ। ਜੱਜ ਵੱਲੋਂ ਪਹਿਲਾਂ ਦਿੱਤੀ ਗਈ ਤਿੰਨ ਦਿਨ ਦੀ ਪੁਲੀਸ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ।

Punjab Bani 15 April,2024
ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ

ਅਧਿਕਾਰੀਆਂ ਨੇ ਲਈ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਤਾਮਿਲਨਾਡੂ, 15 ਅਪਰੈਲ ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਪੁਲੀਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ ਸਨ ਤੇ ਉਦੋਂ ਇਹ ਤਲਾਸ਼ੀ ਲਈ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਕੀਤਾ।

Punjab Bani 15 April,2024
ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਵੀਂ ਦਿੱਲੀ, 15 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਮਾਨ ਨੂੰ ਵਿਅਕਤੀਗਤ ਤੌਰ ‘ਤੇ ਮਿਲਣ ਨਹੀਂ ਦੇ ਰਿਹਾ ਹੈ।

Punjab Bani 15 April,2024
ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ

ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ ਨਵੀਂ ਦਿੱਲੀ, 15 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ  ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’

Punjab Bani 15 April,2024
ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ

ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ ਕਿਹਾ, ਝੂਠੇ ਵਾਅਦਿਆਂ ਤੋਂ ਦੂਰ ਇਹ ਇਕ ਵਿਕਾਸ ਕੇਂਦਰਿਤ ਅਤੇ ਦੂਰਦਰਸ਼ੀ ਮੈਨੀਫੈਸਟੋ ਹੈ ਆਪਣੀ ਮਜ਼ਬੂਤ ਇੱਛਾ ਸ਼ਕਤੀ ਅਤੇ ਲੀਡਰਸ਼ਿਪ ਨਾਲ ਸਿਰਫ਼ ਪ੍ਰਧਾਨ ਮੰਤਰੀ ਮੋਦੀ ਹੀ ਸਾਡੇ ਦੇਸ਼ ਦੀ ਅਗਵਾਈ ਕਰ ਸਕਦੇ ਹਨ: ਪ੍ਰਨੀਤ ਕੌਰ ਪਟਿਆਲਾ, 15 ਅਪਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦਾ ਸੰਕਲਪ ਪੱਤਰ (ਮੈਨੀਫੈਸਟੋ) ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਅਤੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸੰਕਲਪ ਪੱਤਰ ਲਾਂਚ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਜਾਰੀ ਕੀਤਾ ਗਿਆ ਸੰਕਲਪ ਪੱਤਰ ਸੱਚਮੁੱਚ ਦੂਰਅੰਦੇਸ਼ੀ ਅਤੇ ਵਿਕਾਸ ਕੇਂਦਰਿਤ ਹੈ। ਸਾਡਾ ਚੋਣ ਮਨੋਰਥ ਪੱਤਰ ਭਾਰਤ ਨੂੰ ਅੱਗੇ ਵਧਾਉਣ 'ਤੇ ਕੇਂਦਰਿਤ ਹੈ ਅਤੇ ਸਾਡੇ ਦੇਸ਼ ਨੂੰ ਵਿਕਸਿਤ ਭਾਰਤ @2047 ਵੱਲ ਲੈਕੇ ਜਾਵੇਗਾ ਅਤੇ ਇਹ ਕਿਸੇ ਵੀ ਫਰਜ਼ੀ ਵਾਅਦਿਆਂ ਤੋਂ ਬਿਨਾਂ ਪੂਰੀ ਤਰ੍ਹਾਂ ਵਾਸਤਵਿਕ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਸੰਕਲਪ ਪੱਤਰ ਸਮਾਜ ਦੇ ਹਰ ਵਰਗ ਨੂੰ ਕਵਰ ਕਰਦਾ ਹੈ ਜੋ ਮੁੱਖ ਤੌਰ 'ਤੇ 15 ਸ਼੍ਰੇਣੀਆਂ 'ਤੇ ਧਿਆਨ ਕੇਂਦ੍ਰਤ ਕਰਦਾ ਹੈ। ਭਾਵੇਂ ਇਹ ਸਾਡੀਆਂ ਔਰਤਾਂ ਹੋਣ ਜਿਵੇਂ ਕਿ ਲਖਪਤੀ ਦੀਦੀ, ਨਾਰੀ ਸ਼ਕਤੀ ਵੰਦਨ ਅਧਿਨਿਯਮ ਵਰਗੀਆਂ ਯੋਜਨਾਵਾਂ ਜਾਂ ਇਹ ਈ-ਸ਼ਰਮਿਕ ਸਕੀਮ ਨਾਲ ਸਾਡੇ ਕਾਮੇ ਹੋਣ, ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ 60 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਕਵਰ ਕਰਕੇ ਭਾਰਤੀ ਜਨਤਾ ਪਾਰਟੀ ਨੇ ਸਭ ਦਾ ਧਿਆਨ ਰੱਖਿਆ ਹੈ। ਇਹ ਸਿਰਫ ਪ੍ਰਧਾਨ ਮੰਤਰੀ ਮੋਦੀ ਜੀ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਅਗਵਾਈ ਹੀ ਹੈ ਜੌ ਸਾਡੇ ਦੇਸ਼ ਨੂੰ ਅੱਗੇ ਲੈ ਜਾ ਸਕਦੀ ਹੈ।" ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ, "ਕਿਸਾਨਾਂ ਲਈ 5 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕੇਂਦਰੀ ਪੈਨਲ ਦੁਆਰਾ ਅਜੇ ਵੀ ਮੇਜ਼ 'ਤੇ ਹੈ, ਸਾਡੇ ਕਿਸਾਨਾਂ ਨੂੰ ਇਹ ਫੈਸਲਾ ਕਰਨ ਦੀ ਜ਼ਰੂਰਤ ਹੈ ਕਿ ਉਹ ਕਿਹੜੀਆਂ ਫਸਲਾਂ ਬੀਜਣ ਜਾ ਰਹੇ ਹਨ ਅਤੇ ਮੈਂ ਨਿੱਜੀ ਤੌਰ 'ਤੇ ਉਨ੍ਹਾਂ ਫ਼ਸਲਾਂ ਦੇ ਐਮ ਐਸ ਪੀ ਲਈ ਹਮਾਇਤ ਕਰਾਂਗੀ। ਪਰ ਸਾਰੀ ਫ਼ਸਲਾਂ ਤੇ ਐਮਐਸਪੀ ਪ੍ਰਦਾਨ ਕਰਨਾ ਬਹੁਤ ਮੁਸ਼ਕਲ ਹੈ ਅਤੇ ਮੈਂ ਉਸ ਮੌਕੇ ਤੇ 'ਆਪ' ਸਰਕਾਰ ਨੂੰ ਵੀ ਸਵਾਲ ਕਰਨਾ ਚਾਹੁੰਦਾ ਹਾਂ, ਜੋ ਕਹਿੰਦੀ ਸੀ ਕਿ ਸਾਨੂੰ ਵੋਟ ਦਿਓ ਅਤੇ ਅਸੀਂ 2 ਮਿੰਟਾਂ ਵਿੱਚ ਚੁਟਕੀਆਂ ਵਿੱਚ ਐਮਐਸਪੀ ਪ੍ਰਦਾਨ ਕਰਾਂਗੇ, ਮੈਂ ਹੁਣ ਪੁੱਛਣਾ ਚਾਹੁੰਦੀ ਇਹ ਕਿੱਥੇ ਹਨ? ਕਿੱਥੇ ਹਨ ਉਹ ਮੰਤਰੀ ਅਤੇ ਆਪਣੇ ਵਾਅਦੇ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਨੇ ਅੱਗੇ ਕਿਹਾ, "ਮੈਂ ਅਤੇ ਮੇਰੇ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਦੀਆਂ ਮੰਗਾਂ ਚੁੱਕੀਆਂ ਹਨ ਹੈ, ਇੱਥੋਂ ਤੱਕ ਕਿ ਸੰਸਦ ਵਿੱਚ ਵੀ ਅਤੇ ਜੇਕਰ ਮੈਨੂੰ ਦੁਬਾਰਾ ਮੌਕਾ ਮਿਲਿਆ ਤਾਂ ਮੈਂ ਉਨ੍ਹਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗੀ।" ਕੈਪਟਨ ਅਮਰਿੰਦਰ ਸਿੰਘ ਦੇ ਸਵਾਲ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, 'ਕੈਪਟਨ ਅਮਰਿੰਦਰ ਸਿੰਘ ਮੇਰੇ ਲਈ ਅਤੇ ਸੂਬੇ ਵਿਚ ਹੋਰ ਕਿਤੇ ਜਿੱਥੇ ਵੀ ਪਾਰਟੀ ਨੂੰ ਉਨ੍ਹਾਂ ਦੀ ਲੋੜ ਹੈ, ਜ਼ਰੂਰ ਪ੍ਰਚਾਰ ਕਰਨਗੇ।' ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਸਵਾਲ 'ਤੇ ਉਨ੍ਹਾਂ ਕਿਹਾ, "ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਭਾਵੇਂ ਉਹ ਮੁੱਖ ਮੰਤਰੀ ਹੋਵੇ ਜਾਂ ਕੋਈ ਹੋਰ, ਇਸ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਸਾਨੂੰ ਇਸ ਵਿੱਚ ਦਖਲ ਨਹੀਂ ਦੇਣਾ ਚਾਹੀਦਾ ਹੈ। ਸਾਡੇ ਮੁੱਖ ਮੰਤਰੀ ਨੇ ਅੱਜ ਕਿਹਾ ਹੈ ਕਿ ਕੇਜਰੀਵਾਲ ਠੀਕ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਮੈਂ ਉਨ੍ਹਾਂ ਨੂੰ ਪੁੱਛਣਾ ਚਾਹੁੰਦੀ ਹਾਂ ਕੀ ਉਨ੍ਹਾਂ ਨੂੰ ਜੇਲ੍ਹ ਵਿੱਚ 5 ਤਾਰਾ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ?"

Punjab Bani 15 April,2024
ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ

ਸ਼ਾਹੀ ਸ਼ਹਿਰ ’ਚ ਹੋਵੇਗੀ ਕਮੇਰੇ ਤੇ ਲੁਟੇਰਿਆਂ ਵਿਚਾਲੇ ਸਿੱਧੀ ਜੰਗ : ਐਨ. ਕੇ. ਸ਼ਰਮਾ ਟਿਕਟ ਮਿਲਣ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਟੇਕਿਆ ਮੱਥਾ 'ਆਪ' ਸਰਕਾਰ ਨੇ ਮੁਗਲਾਂ ਤੋਂ ਵੱਧ ਮਚਾਈ ਲੁੱਟ ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਚੋਣ ਵਿੱਚ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਕਮੇਰੇ ਅਤੇ ਲੁਟੇਰੇ ਵਰਗ ਵਿੱਚ ਸਿੱਧੀ ਟੱਕਰ ਹੋਵੇਗੀ। ਇੱਕ ਪਾਸੇ ਉਹ ਲੋਕ ਹਨ ਜੋ ਇੱਥੋਂ ਦੇ ਭੋਲੇ-ਭਾਲੇ ਲੋਕਾਂ ਦਾ ਇਸਤੇਮਾਲ ਕਰਕੇ ਸੱਤਾ ਦਾ ਸੁੱਖ ਭੋਗ ਰਹੇ ਹਨ, ਮੌਕਾ ਆਉਣ ’ਤੇ ਪੱਖ ਬਦਲਦੇ ਰਹੇ ਹਨ, ਦੂਜੇ ਪਾਸੇ ਉਹ ਲੋਕ ਹਨ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਲਈ ਕੁਰਬਾਨੀਆਂ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਨ. ਕੇ. ਸ਼ਰਮਾ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ। ਇੱਥੇ ਸ਼ਰਮਾ ਨੇ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪੰਜਾਬ ਦੇ ਦੋ ਮਹਾਨ ਸਿਆਸਤਦਾਨਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਸਰਦਾਰ ਬਾਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫਾਦਾਰੀ ਅਤੇ ਜਨਤਾ ਪ੍ਰਤੀ ਜਵਾਬਦੇਹੀ ਦੇ ਸਿਧਾਂਤ 'ਤੇ ਰਾਜਨੀਤੀ ਕੀਤੀ ਹੈ। ਸਵਰਗੀ ਗੁਰਚਰਨ ਸਿੰਘ ਟੌਹੜਾ ਨੇ ਧਰਮ ਦਾ ਆਸਰਾ ਲੈ ਕੇ ਸਾਫ਼-ਸੁਥਰੀ ਰਾਜਨੀਤੀ ਕਰਨ ਦਾ ਸੰਦੇਸ਼ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਕਿਹਾ ਕਿ ਸਾਲ 1992 ਵਿੱਚ ਮਰਹੂਮ ਗੁਰਚਰਨ ਸਿੰਘ ਟੌਹੜਾ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਐਂਟਰੀ ਦਿੱਤੀ, ਉਦੋਂ ਤੋਂ ਲੈ ਕੇ ਅੱਜ ਤੱਕ ਉਹ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਰਹੇ ਹਨ। ਕਦੇ ਦਲਬਦਲ ਨਹੀਂ ਕੀਤਾ । ਜਿੰਨਾ ਚਿਰ ਉਹ ਰਾਜਨੀਤੀ ਕਰਨਗੇ, ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨਗੇ। ਐਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਇੱਕ ਪਾਸੇ ਪੰਜਾਬੀਆਂ ਦਾ ਆਪਣਾ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਸਮਾਜ ਦੇ ਕਮੇਰੇ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਲੁਟੇਰੀ ਜਮਾਤ ਹੈ। ਇਸ ਪਾਰਟੀ ਦੀ ਸਰਕਾਰ ਨੇ ਲੁੱਟ-ਖਸੁੱਟ ਦੇ ਮਾਮਲੇ ਵਿੱਚ ਮੁਗਲ ਸ਼ਾਸਕਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਐਨ. ਕੇ. ਸ਼ਰਮਾ ਨੇ ਸਮੂਹ ਵਰਕਰਾਂ ਨੂੰ ਅੱਜ ਤੋਂ ਹੀ ਚੋਣ ਪ੍ਰਚਾਰ ਵਿੱਚ ਜੁੱਟ ਜਾਣ ਅਤੇ ਘਰ-ਘਰ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਪਟਿਆਲਾ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ. ਐਲ. ਏ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਪ੍ਰੀਤ ਕੌਰ ਮੁਖਮੇਲਪੁਰ, ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਐਨ. ਕੇ. ਸ਼ਰਮਾ ਦੇ ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ. ਐਸ. ਪੀ. ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ, ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ, ਜਦਕਿ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾ, ਪੀ.ਏ.ਸੀ. ਮੈਂਬਰ ਜਗਰੂਪ ਸਿੰਘ ਚੀਮਾ ਤੇ ਸੁਖਵਿੰਦਰਪਾਲ ਸਿੰਘ ਮਿੰਟਾ, ਯੂਥ ਆਗੂ ਗੁਰਲਾਲ ਸਿੰਘ ਭੰਗੂ, ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਘੱਗਾ, ਆਕਾਸ਼ ਬਾਕਸਰ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿੱਲ, ਰਾਜਿੰਦਰ ਸਿੰਘ ਵਿਰਕ, ਜਸਵੀਰ ਸਿੰਘ ਜੱਸੀ, ਵਿਕਰਮ ਸਿੰਘ ਚੌਹਾਨ, ਪਰਮਿੰਦਰ ਸ਼ੋਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਪਹੁੰਚੇ ਹੋਏ ਸਨ।

Punjab Bani 14 April,2024
ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ

ਐਨ ਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਕੌਮਾਂਤਰੀ ਪੱਧਰ ’ਤੇ ਉਭਾਰਨ ਦਾ ਐਲਾਨ ਪ੍ਰਭੂ ਸ੍ਰੀਰਾਮ ਦੇ ਨਾਨਕੇ ਘਰ ਨੂੰ ਕਾਂਗਰਸ, ਭਾਜਪਾ ਤੇ ਆਪ ਨੇ ਧਾਰਮਿਕ ਕੇਂਦਰ ਵਜੋਂ ਉਭਾਰਨ ਦਾ ਯਤਨ ਨਹੀਂ ਕੀਤਾ ਪਰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਇਸਨੂੰ ਵੱਡੇ ਧਾਰਮਿਕ ਕੇਂਦਰ ਵਜੋਂ ਉਭਾਰਾਂਗੇ ਪਟਿਆਲਾ, 14 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਪ੍ਰਭੂ ਸ੍ਰੀ ਰਾਮ ਦੇ ਨਾਨਕ ਅਸਥਾਨ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋ਼ ਉਭਾਰਿਆ ਜਾਵੇਗਾ। ਅੱਜ ਇਥੇ ਮਾਤਾ ਕੌਸ਼ਲਿਆ ਜੀ ਮੰਦਿਰ ਘੜਾਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਉਹ ਪ੍ਰਭੁ ਰਾਮ ਜੀ ਤੋਂ ਆਸ਼ੀਰਵਾਦ ਲੈਣ ਵਾਸਤੇ ਘੜਾਮ ਆਏ ਹਨ। ਉਹਨਾਂ ਕਿਹਾ ਕਿ ਇਹ ਹਿੰਦੂ ਭਾਈਚਾਰੇ ਦਾ ਬਹੁਤ ਵੱਡਾ ਤੀਰਥ ਅਸਥਾਨ ਹੈ। ਉਹਨਾਂ ਕਿਹਾ ਕਿ ਇਥੇ ਮਾਤਾ ਕੁਸ਼ਲਿਆ ਜੀ ਦੇ ਪੇਕੇ ਹਨ ਅਤੇ ਦਸ਼ਰਥ ਜੀ ਦੀ ਬਰਾਤ ਇਥੇ ਆਈ ਸੀ। ਉਹਨਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪ੍ਰਨੀਤ ਕੌਰ ਚਾਰ ਵਾਰ ਐਮ ਪੀ ਰਹੇ ਅਤੇ ਹੁਣ ਪ੍ਰਭੂ ਰਾਮ ਦੇ ਨਾਂ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਪਰ ਹਿੰਦੋਸਤਾਨ ਦੇ ਇੰਨੇ ਵੱਡੇ ਅਸਥਾਨ ਨੂੰ ਉਹਨਾਂ ਅਣਡਿੱਠ ਕੀਤਾ ਜੋ ਕਿ ਅਯੁੱਧਿਆ ਵਾਂਗੂ ਬਹੁਤ ਵੱਡਾ ਅਸਥਾਨ ਹੈ। ਉਹਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਕ੍ਰਿਪਾ ਕਰਨਗੇ ਤਾਂ ਅਸੀਂ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਇਸ ਅਸਥਾਨ ਨੂੰ ਕੌਮਾਂਤਰੀ ਪੱਧਰ ’ਤੇ ਆਸਥਾ ਦੇ ਵੱਡੇ ਕੇਂਦਰ ਵਜੋਂ ਉਭਾਰਾਂਗੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਲਵ ਕੁਸ਼ ਜੀ ਦੇ ਅਸਥਾਨ ਦੀ ਯਾਦਗਾਰ ਉਸਾਰੀ, ਗੁਰੂ ਰਵੀਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਦੇ ਸਥਾਨ ਵਾਸਤੇ ਪ੍ਰਾਜੈਕਟ ਬਣਾਇਆ ਤੇ ਹੋਰ ਅਨੇਕਾਂ ਯਾਦਗਾਰਾਂ ਦੀ ਉਸਾਰੀ ਕਰਵਾਈ। ਉਹਨਾਂ ਕਿਹਾ ਕਿ ਪਰਮਾਤਮਾ ਬਖਸ਼ਿਸ਼ ਕਰੇਗਾ ਤਾਂ ਅਸੀਂ 400 ਕਰੋੜ ਰੁਪਏ ਇਸ ਅਸਥਾਨ ’ਤੇ ਲਗਾ ਕੇ ਇਸਨੂੰ ਵੱਡੇ ਆਸਥਾ ਦੇ ਕੇਂਦਰ ਵਜੋਂ ਉਭਾਰਾਂਗੇ। ਇਸ ਭਗਵਾਨ ਸ਼ਿਵ ਸ਼ੰਕਰ ਵੀ ਆਏ ਸਨ। ਉਹਨਾਂ ਕਿਹਾ ਕਿ ਅਸੀਂ ਹਿੰਮਤ ਕਰ ਕੇ ਇਸ ਪਾਵਨ ਪਵਿੱਤਰ ਅਸਥਾਨ ਨੂੰ ਤਿਆਰ ਕਰਾਵਾਂਗੇ।

Punjab Bani 14 April,2024
ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ ਨਵੀਂ ਦਿੱਲੀ, 14 ਅਪਰੈਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ। 

Punjab Bani 14 April,2024
ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ

ਅਕਾਲੀ ਦਲ ਨੂੰ ਝਟਕਾ : ਦੋ ਨੇਤਾ ਆਪ ਵਿੱਚ ਹੋਏ ਸ਼ਾਮਲ ਜਲੰਧਰ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਣਕਾਰੀ ਮੁਤਾਬਕ ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਗੁਰਚਰਨ ਸਿੰਘ ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਹੈ ਜਿਸ ਵਿਚ ਉਨ੍ਹਾਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਪਾਰਟੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥਕ ਮਾਮਲਿਆ ਨੂੰ ਨਾ ਸਮਝਣ ਦੇ ਦੋਸ਼ ਵੀ ਲਾਏ ਹਨ।

Punjab Bani 14 April,2024
ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ

ਸਮਾਣਾ 'ਚ ਭਾਜਪਾ ਦਾ ਬੂਥ ਸੰਮੇਲਨ ਪ੍ਰਧਾਨ ਮੰਤਰੀ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਦੂਰਦਰਸ਼ੀ ਅਤੇ ਵਿਕਾਸ ਦੇ ਨਵੇਂ ਯੁੱਗ ਵਿੱਚ ਸਹਾਇਕ ਹੈ: ਪ੍ਰਨੀਤ ਕੌਰ ਮੁਸ਼ਕਲਾਂ ਦੇ ਬਾਵਜੂਦ ਵੱਡੀ ਗਿਣਤੀ 'ਚ ਪਹੁੰਚੇ ਸਮਾਣਾ ਦੇ ਵਰਕਰਾਂ ਦਾ ਦਿਲੋਂ ਧੰਨਵਾਦ: ਐਮ ਪੀ ਪਟਿਆਲਾ ਸਮਾਣਾ, 14 ਅਪ੍ਰੈਲ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਸੰਕਲਪ ਪੱਤਰ ਦੀ ਪ੍ਰਸ਼ੰਸਾ ਕੀਤੀ। ਸ਼੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਸਮਾਣਾ ਵਿੱਚ ਭਾਰਤੀ ਜਨਤਾ ਪਾਰਟੀ ਬੂਥ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ। ਭਾਰਤੀ ਜਨਤਾ ਪਾਰਟੀ ਦੇ ਚੋਣ ਮੈਨੀਫ਼ੈਸਟੋ ਦੀ ਸ਼ਲਾਘਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਜਾਰੀ ‘ਸੰਕਲਪ ਪੱਤਰ’ ਨਾ ਕੇਵਲ ਪਿਛਲੇ 10 ਸਾਲਾਂ ਵਿੱਚ ਭਾਜਪਾ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ ਗੱਲਾਂ ਦਾ ਪ੍ਰਤੀਬਿੰਬ ਹੈ, ਸਗੋਂ ਇਹ ਆਉਣ ਵਾਲੇ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਾਰੇ ਕਦਮਾਂ ਨੂੰ ਵੀ ਦਰਸਾਉਂਦਾ ਹੈ। ਇਹ ਅਸਲ ਵਿੱਚ ਇੱਕ ਦੂਰਦਰਸ਼ੀ ਮੈਨੀਫੈਸਟੋ ਹੈ ਜੋ ਭਾਰਤ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੋਦੀ 3.0 ਸਰਕਾਰ ਸਮਾਜ ਦੇ ਸਾਰੇ ਵਰਗਾਂ, ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ, ਕਿਸਾਨਾਂ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕਰੇਗੀ।" ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, ‘ਮੋਦੀ ਜੀ ਦੇ ਜੋ ਵੀ ਵਾਅਦੇ ਕਰਦੇ ਹਨ, ਉਹ ਉਨ੍ਹਾਂ ਦੇ ਸੰਕਲਪ ਹੁੰਦੇ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਨੂੰ ਪੂਰਾ ਕਰਦੇ ਹਨ। ਭਗਵੰਤ ਮਾਨ ਦੀ ਸਰਕਾਰ ਸਿਰਫ ਇਸ਼ਤਿਹਾਰਾਂ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲ ਜੀਵਨ ਵਿੱਚ ਪੰਜਾਬ ਬਹੁਤ ਸਾਰੇ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ। ਉਹ ਵਾਰ-ਵਾਰ ਕਰਜ਼ੇ ਲੈ ਰਹੇ ਹਨ ਅਤੇ ਸਾਡੀ ਜਨਤਾ ਦਾ ਪੈਸਾ ਦੂਜੇ ਸੂਬਿਆਂ ਵਿੱਚ ਆਪਣੀ ਪਾਰਟੀ ਨੂੰ ਵਧਾਉਣ ਲਈ ਵਿੱਚ ਬਰਬਾਦ ਕਰ ਰਹੇ ਹਨ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਇੱਕ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਹੈ।" ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਨੌਜਵਾਨ ਸਾਡਾ ਭਵਿੱਖ ਹਨ, ਇਹ ਤੁਹਾਡਾ ਕੰਮ ਹੈ ਕਿ ਹੁਣ ਬਹੁਤ ਸਮਝਦਾਰੀ ਨਾਲ ਚੋਣ ਕਰੋ, ਤੁਸੀਂ ਕਿਹੜੀ ਪਾਰਟੀ ਨੂੰ ਵੋਟ ਪਾਉਣ ਜਾ ਰਹੇ ਹੋ। ਇੰਡੀਆ ਗਠਜੋੜ ਜਾਂ ਹੋਰ ਵਿਰੋਧੀ ਪਾਰਟੀਆਂ 'ਚ ਲੀਡਰਸ਼ਿਪ ਹੁਨਰ ਦੀ ਘਾਟ ਹੈ। ਸਿਰਫ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਸਾਡੇ ਨੌਜਵਾਨਾਂ ਲਈ ਬਿਹਤਰ ਭਵਿੱਖ ਯਕੀਨੀ ਬਣਾ ਸਕਦੀ ਹੈ।" ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ, ''ਮੈਂ ਤੁਹਾਡੇ ਵਿੱਚੋਂ ਹਰੇਕ ਦਾ ਬਹੁਤ-ਬਹੁਤ ਧੰਨਵਾਦ ਕਰਦੀ ਹਾਂ ਕਿ ਤੁਸੀਂ ਦੂਜਿਆਂ ਦੇ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇੱਥੇ ਆਏ।" ਭਾਜਪਾ ਦੇ ਮੀਤ ਪ੍ਰਧਾਨ ਬਿਕਰਮ ਚੀਮਾ ਨੇ ਕਿਹਾ, "ਸਾਡੇ ਮਾਣਯੋਗ ਨਰੇਂਦਰ ਮੋਦੀ ਜੀ ਨੇ ਪਿਛਲੇ 10 ਸਾਲਾਂ ਵਿੱਚ, ਖ਼ਾਸਕਰ ਸਾਡੀਆਂ ਔਰਤਾਂ ਲਈ ਕੁਝ ਇਤਿਹਾਸਕ ਕਦਮ ਚੁੱਕੇ ਹਨ। ਮੋਦੀ ਜੀ ਦੀ ਮਜ਼ਬੂਤ ਲੀਡਰਸ਼ਿਪ ਕਾਰਨ ਹੀ ਤਿੰਨ ਤਲਾਕ ਦੇ ਕਾਨੂੰਨ ਨੇ ਅਨੇਕ ਔਰਤਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਰੋਜ਼ਾਨਾ ਹੱਤਿਆਵਾਂ ਅਤੇ ਚੋਰੀ ਦੀਆਂ ਘਟਨਾਵਾਂ ਨਾਲ ਪੂਰੀ ਤਰ੍ਹਾਂ ਅਰਾਜਕਤਾ ਵੱਲ ਧੱਕ ਦਿੱਤਾ ਹੈ।" ਹਰਜਿੰਦਰ ਸਿੰਘ ਠੇਕੇਦਾਰ ਨੇ ਆਪਣੇ ਸੰਬੋਧਨ ਵਿਚ ਵਰਕਰਾਂ ਨੂੰ ਅਪੀਲ ਕੀਤੀ ਕਿ "ਮੈਂ ਤੁਹਾਨੂੰ ਸਾਰਿਆਂ ਨੂੰ ਪਟਿਆਲਾ ਅਤੇ ਪੰਜਾਬ ਦੀ ਖੁਸ਼ਹਾਲੀ ਨੂੰ ਵਾਪਸ ਲਿਆਉਣ ਲਈ ਇਕ ਵਾਰ ਫਿਰ ਮਹਾਰਾਣੀ ਸਾਹਿਬਾ ਨੂੰ ਚੁਣਨ ਲਈ ਬੇਨਤੀ ਕਰਦਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਫੇਰ ਸੰਸਦ ਮੈਂਬਰ ਵਜੋਂ ਚੁਣੇ ਜਾਣ 'ਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਮੰਤਰੀ ਜ਼ਰੂਰ ਬਣਾਉਣਗੇ ਅਤੇ ਉਹ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਸਾਡੇ ਜ਼ਿਲ੍ਹੇ ਨੂੰ ਬਹੁਤ ਸਾਰੇ ਉਦਯੋਗ ਅਤੇ ਰੁਜ਼ਗਾਰ ਦੇ ਮੌਕੇ ਮਿਲਣਗੇ।"

Punjab Bani 14 April,2024
ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ

ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ ਅਰਵਿੰਦ ਕੇਜਰੀਵਾਲ ਦਾ ਫੈਸਲਾ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 15 ਅਪਰੈਲ ਤੋਂ ਬਾਅਦ ਵੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਜਾਂ ਦਿੱਲੀ ਸ਼ਰਾਬ ਘੁਟਾਲਾ ਕੇਸ ਵਿੱਚ ਰਾਹਤ ਮਿਲੇਗੀ ਜਾਂ ਨਹੀਂ, ਇਸ ਦਾ ਫੈਸਲਾ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਵੇਗਾ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਪ੍ਰਮਾਣਿਤ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

Punjab Bani 13 April,2024
ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ

ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ ਜਲੰਧਰ, 13 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਬਣਾਇਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਵਲੋਂ ਹੀ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਲਿਆ ਜਾਂਦਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਜਗਜੀਤ ਸਿੰਘ ਛੜਬੜ ਕਰਨਗੇ। ਬਸਪਾ ਦੇ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਸ਼ਾਮਲ ਹਨ। ਸ੍ਰੀ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਤ ਹਨ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।

Punjab Bani 13 April,2024
ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ

ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਦੇ ਰਹਿਣਗੇ : ਰਾਹੁਲ ਗਾਂਧੀ ਬੀਕਾਨੇਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀ ਹਰ ਘਰ ਦੀ ਔਰਤ ਦੇ ਖਾਤੇ ਵਿੱਚ ਇੱਕ ਸਾਲ ਵਿੱਚ 1 ਲੱਖ ਰੁਪਏ ਭੇਜੇ ਜਾਣਗੇ, ਜਿਸ ਦੀ ਰਾਸ਼ੀ ਹਰ ਮਹੀਨੇ 8500 ਰੁਪਏ ਹੋਵੇਗੀ। ਰਾਹੁਲ ਗਾਂਧੀ ਨੇ ਰਾਜਸਥਾਨ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਹਰ ਮਹੀਨੇ ਖਾਤੇ ਵਿੱਚ 8500 ਰੁਪਏ ਆਉਂਦੇ ਰਹਿਣਗੇ ਅਤੇ ਅਸੀਂ ਇੱਕ ਝਟਕੇ ਵਿੱਚ ਭਾਰਤ ਵਿੱਚੋਂ ਗਰੀਬੀ ਨੂੰ ਖ਼ਤਮ ਕਰ ਦੇਵਾਂਗੇ। ਰਾਹੁਲ ਗਾਂਧੀ ਨੇ ਭਾਜਪਾ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਹਨ। ਇਸੇ ਤਰ੍ਹਾਂ ਨੌਜਵਾਨ ਨੌਕਰੀਆਂ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ, ਜਦਕਿ ਔਰਤਾਂ ਮਹਿੰਗਾਈ ਤੋਂ ਰਾਹਤ ਚਾਹੁੰਦੀਆਂ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਦੇਸ਼ ਵਿੱਚ 22 ਲੋਕ 70 ਕਰੋੜ ਲੋਕਾਂ ਤੋਂ ਵੱਧ ਅਮੀਰ ਹਨ। ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਸਿੱਧੇ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਟੈਕਸ ਦੇਣਾ ਪੈ ਰਿਹਾ ਹੈ। ਰਾਹੁਲ ਗਾਂਧਾ ਨੇ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਦੋ ਸਭ ਤੋਂ ਵੱਡੇ ਮੁੱਦੇ ਬੇਰੁਜ਼ਗਾਰੀ ਅਤੇ ਮਹਿੰਗਾਈ ਹਨ। ਪਰ ਮੀਡੀਆ ਉਨ੍ਹਾਂ ਨੂੰ ਨਹੀਂ ਦਿਖਾ ਰਿਹਾ।

Punjab Bani 12 April,2024
ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ

ਅਮਿਤ ਸ਼ਾਹ ਨੇ ਪਰਿਵਾਰਵਾਦੀ ਰਾਜਨੀਤੀ ਲਈ ਇੰਡੀਆ ਗਠਜੋੜ ਦੀ ਨਿਖੇਧੀ ਕੀਤੀ ਮੱਧ ਪ੍ਰਦੇਸ਼, 11 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪਰਿਵਾਰਵਾਦੀ ਰਾਜਨੀਤੀ ਲਈ ‘ਇੰਡੀਆ’ ਗੱਠਜੋੜ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ਆਗਾਮੀ ਚੋਣਾਂ ’ਚ ਲੋਕਾਂ ਨੂੰ ਸਮਾਜ ਦੇ ਹਰ ਵਰਗ ਨੂੰ ਅੱਗੇ ਲਿਆਉਣ ਵਾਲਿਆਂ ਜਾਂ ਸਿਰਫ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿੱਚੋਂ ਇੱਕ ਨੇਤਾ ਚੁਣਨਾ ਹੋਵੇਗਾ। ਮੱਧ ਪ੍ਰਦੇਸ਼ ’ਚ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਦੇ ਹੱਕ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਦੇਸ਼ ’ਚ ਸਿਰਫ ਚਾਰ ‘‘ਜਾਤਾਂ’’ ਗਰੀਬ, ਨੌਜਵਾਨ, ਕਿਸਾਨ ਤੇ ਔਰਤਾਂ ਹੋਂਦ ਰੱਖਦੀਆਂ ਹਨ ਅਤੇ ਉਨ੍ਹਾਂ ਦਾ ਮੁੱਖ ਟੀਚਾ ਇਨ੍ਹਾਂ ਦਾ ਸ਼ਕਤੀਕਰਨ ਹੈ। ਖਜੁਰਾਹੋ ਲੋਕ ਸਭਾ ਹਲਕੇ ਦੇ ਕਤਨੀ ਇਲਾਕੇ ’ਚ ਚੋਣ ਮੀਟਿੰਗ ਦੌਰਾਨ ਭਾਜਪਾ ਨੇਤਾ ਨੇ ਆਖਿਆ ਕਿ ਪਰਿਵਾਰ ਕੇਂਦਰਤ ਪਾਰਟੀਆਂ ਕਦੇ ਵੀ ਗਰੀਬਾਂ, ਦਲਿਤਾਂ, ਕਿਸਾਨਾਂ, ਨੌਜਵਾਨਾਂ, ਕਬਾਇਲੀਆਂ, ਔਰਤਾਂ ਅਤੇ ਪੱਛੜੇ ਵਰਗਾਂ ਦਾ ਭਲਾ ਨਹੀਂ ਕਰਨਗੀਆਂ ਅਤੇ ਉਹ ਸਿਰਫ਼ ਘੁਟਾਲਿਆਂ ’ਚ ਹੀ ਡੁੱਬੇ ਰਹਿ ਸਕਦੇ ਹਨ। ਉਨ੍ਹਾਂ ਆਖਿਆ ਕਿ ‘ਇੰਡੀ’ ਗੱਠਜੋੜ ਦੇ ਮੈਂਬਰ ਲੋਕਾਂ ਦੀ ਭਲਾਈ ਨਹੀਂ ਸਕਣਗੇ। ਇਹ ਪਰਿਵਾਰਵਾਦੀ ਪਾਰਟੀਆਂ ਲੋਕਾਂ ਦੀ ਭਲਾ ਨਹੀਂ ਕਰਨਗੀਆਂ। ਸਿਰਫ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਹੀ ਲੋਕ ਭਲਾਈ ਲਈ ਵਚਨਬੱਧ ਹੈ।’’ ਸ਼ਾਹ ਨੇ ਟਿੱਪਣੀ ਕਰਦਿਆਂ ਕਿਹਾ, ‘‘ਇਨ੍ਹਾਂ ਪਰਿਵਾਰ ਕੇਂਦਰਤ ਪਾਰਟੀਆਂ ਦਾ ਇਕਲੌਤਾ ਟੀਚਾ ਆਪਣੇ ਪੁੱਤਾਂ, ਧੀਆਂ ਤੇ ਭਤੀਜਿਆਂ ਲਈ ਸੱਤਾ ਹਾਸਲ ਕਰਨਾ ਹੈ। ਸ਼ਰਦ ਪਵਾਰ ਦਾ ਮਕਸਦ ਆਪਣੀ ਬੇਟੀ ਨੂੰ (ਮਹਾਰਾਸ਼ਟਰ ਦੀ) ਮੁੱਖ ਮੰਤਰੀ ਬਣਾਉਣਾ ਹੈ। ਊਧਵ ਠਾਕਰੇ ਤੇ ਐੱਮ.ਕੇ ਸਟਾਲਿਨ ਆਪੋ-ਆਪਣੇ ਬੇਟਿਆਂ ਨੂੰ ਅਤੇ ਮਮਤਾ ਬੈਨਰਜੀ ਆਪਣੇ ਭਤੀਜੇ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਜਦਕਿ (ਕਾਂਗਰਸੀ ਨੇਤਾ) ਸੋਨੀਆ ਗਾਂਧੀ ਚਾਹੁੰਦੇ ਹਨ ਕਿ ਰਾਹੁਲ ਬਾਬਾ ਪ੍ਰਧਾਨ ਮੰਤਰੀ ਬਣਨ।’’

Punjab Bani 12 April,2024
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 11 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਸਾਬਕਾ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮਲੂਕਾ ਲੋਕ ਸਭਾ ਚੋਣਾਂ ਲਈ ਬਣਾਈ ਗਈ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਹਨ। ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੀ ਉਮੀਦ ਹੈ, ਜਿੱਥੇ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਦਾਨ ’ਚ ਹਨ। ਪਰਮਪਾਲ ਕੌਰ 2011 ਬੈਚ ਦੀ ਆਈਏਐੱਸ ਅਧਿਕਾਰੀ ਹਨ ਤੇ ਉਨ੍ਹਾਂ 31 ਅਕਤੂਬਰ ਨੂੰ ਸੇਵਾਮੁਕਤੀ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੈ ਰੂਪਾਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ।

Punjab Bani 12 April,2024
ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ

ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ : ਮੋਦੀ ਜੰਮੂ, 12 ਅਪਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਰੋਸਾ ਦਿੱਤਾ ਕਿ ਕੇਂਦਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੀ ਜਲਦੀ ਹੀ ਕਰਵਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕਰਦਿਆਂ ਕਿਹਾ, ‘ਉਹ ਸਮਾਂ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਨੂੰ ਮੁੜ ਆਪਣਾ ਰਾਜ ਦਾ ਦਰਜਾ ਮਿਲ ਜਾਵੇਗਾ। ਤੁਸੀਂ ਆਪਣੇ ਵਿਧਾਇਕਾਂ ਅਤੇ ਆਪਣੇ ਮੰਤਰੀਆਂ ਨਾਲ ਆਪਣੇ ਸੁਫ਼ਨੇ ਸਾਂਝੇ ਕਰ ਸਕੋਗੇ।’ ਊਧਮਪੁਰ ਵਿੱਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਦੇ ਹੱਕ ’ਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਦਹਾਕਿਆਂ ਬਾਅਦ ਜੰਮੂ-ਕਸ਼ਮੀਰ ਵਿੱਚ ਅਤਿਵਾਦ ਅਤੇ ਸਰਹੱਦ ਪਾਰ ਗੋਲੀਬਾਰੀ ਦੇ ਡਰ ਤੋਂ ਬਿਨਾਂ ਚੋਣਾਂ ਹੋ ਰਹੀਆਂ ਹਨ।

Punjab Bani 12 April,2024
ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ

ਲੋਕ ਸਭਾ ਚੋਣਾਂ : ਤੀਸਰੇ ਪੜਾਅ ਲਈ ਨਾਮਜਦਗੀਆਂ ਦੀ ਪ੍ਰਕਿਰਿਆ ਸ਼ੁਰੂ ਨਵੀਂ ਦਿੱਲੀ, 12 ਅਪਰੈਲ ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਤੀਜੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਅਪਰੈਲ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਬੈਤੂਲ ਹਲਕੇ ਵਿੱਚ ਮੁਲਤਵੀ ਚੋਣਾਂ ਲਈ ਵੱਖਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

Punjab Bani 12 April,2024
ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ

ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ -ਆਤਿ਼ਸੀ ਨਵੀਂ ਦਿੱਲੀ, 12 ਅਪਰੈਲ-ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ‘ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਆਦੇਸ਼ ਦੇ ਵਿਰੁੱਧ ਹੋਵੇਗਾ।

Punjab Bani 12 April,2024
ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ

ਸਾਬਕਾ ਮੁੱਖ ਮੰਤਰੀ ਉਮਰ ਅਬਦੁਲਾ ਸ੍ਰੀਨਗਰ ਤੋ ਲੜਨਗੇ ਚੋਣ ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ-ਐਨਸੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਸ੍ਰੀਨਗਰ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਸਾਬਕਾ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਨੇਤਾ ਚੌਧਰੀ ਮੁਹੰਮਦ ਰਮਜ਼ਾਨ ਉੱਤਰੀ ਕਸ਼ਮੀਰ ਬਾਰਾਮੂਲਾ ਸੀਟ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਨੇ ਪਹਿਲਾਂ ਹੀ ਅਨੰਤਨਾਗ-ਰਾਜੌਰੀ ਹਲਕੇ ਤੋਂ ਆਪਣੇ ਉਮੀਦਵਾਰ ਮੀਆਂ ਅਲਤਾਫ ਅਹਿਮਦ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ-ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਵੀ ਅਨੰਤਨਾਗ-ਰਾਜੌਰੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਪੀਡੀਪੀ ਨੇ ਆਪਣੇ ਯੂਥ ਵਿੰਗ ਦੇ ਪ੍ਰਧਾਨ ਵਹੀਦ ਪਾਰਾ ਨੂੰ ਸ੍ਰੀਨਗਰ ਤੋਂ ਅਤੇ ਸਾਬਕਾ ਰਾਜ ਸਭਾ ਮੈਂਬਰ ਫੈਯਾਜ਼ ਅਹਿਮਦ ਮੀਰ ਨੂੰ ਬਾਰਾਮੂਲਾ ਸੀਟ ਤੋਂ ਉਮੀਦਵਾਰ ਬਣਾਇਆ ਹੈ।

Punjab Bani 12 April,2024
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਈਦ ਮੌਕੇ ਕੀਤਾ ਸੰਬੋਧਨ ਕੋਲਕਾਤਾ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਰਾਜ ਵਿੱਚ ਯੂਨੀਫਾਰਮ ਸਿਵਲ ਕੋਡ, ਐਨਆਰਸੀ ਅਤੇ ਸੀਆਈਐਨ ਨੂੰ ਲਾਗੂ ਨਹੀਂ ਕੀਤਾ ਜਾਵੇਗਾ। ਅੱਜ (11 ਅਪ੍ਰੈਲ) ਉਨ੍ਹਾਂ ਨੇ ਕੋਲਕਾਤਾ ਦੇ ਰੈੱਡ ਰੋਡ 'ਤੇ ਆਯੋਜਿਤ ਈਦ ਦੀ ਨਮਾਜ਼ 'ਚ ਸ਼ਿਰਕਤ ਕੀਤੀ। ਈਦ ਦੀ ਨਮਾਜ਼ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸੀਏਏ, ਐਨਆਰਸੀ ਅਤੇ ਯੂਨੀਫਾਰਮ ਸਿਵਲ ਕੋਡ ਨੂੰ ਲਾਗੂ ਨਹੀਂ ਹੋਣ ਦੇਣਗੇ।

Punjab Bani 11 April,2024
ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ

ਮੰਤਰੀ ਰਾਜ ਕੁਮਾਰ ਆਨੰਦ ਨੇ ਛੱਡੀ ਆਪ ਪਾਰਟੀ ਨਵੀਂ ਦਿੱਲੀ, 10 ਅਪਰੈਲ ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।

Punjab Bani 10 April,2024
ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ

ਕੇਦਰ ਸਰਕਾਰ ਨੇ ਤਰਜਨੀਤ ਸੰਧੂ ਨੂੰ ਦਿੱਤੀ ਵਾਈ ਪਲਸ ਸੁਰਖਿਆ ਨਵੀਂ ਦਿੱਲੀ, 10 ਅਪਰੈਲ ਕੇਂਦਰ ਸਰਕਾਰ ਨੇ ਅਮਰੀਕਾ ਵਿਚ ਸਾਬਕਾ ਭਾਰਤੀ ਰਾਜਦੂਤ ਅਤੇ ਹਾਲ ਹੀ ਵਿਚ ਭਾਜਪਾ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜ ਰਹੇ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ ਸ਼੍ਰੇਣੀ ਦੀ ਸੀਆਰਪੀਐੱਫ ਸੁਰੱਖਿਆ ਦਿੱਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਸ੍ਰੀ ਸੰਧੂ ਨੂੰ ਪੂਰੇ ਭਾਰਤ ਵਿੱਚ ਸੁਰੱਖਿਆ ਕਵਰ ਦਿੱਤੀ ਗਈ ਹੈ। ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਅਧਾਰ ‘ਤੇ ਸੁਰੱਖਿਆ ਕਵਰ ਵਧਾਉਣ ਦਾ ਫੈਸਲਾ ਲਿਆ ਹੈ।

Punjab Bani 10 April,2024
ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ

ਹਾਈਕੋਰਟ ਨੇ ਕੀਤੀ ਦਿਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਦਿਲੀ : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾ ਦਿੱਤਾ ਹੈ।دਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਲਈ ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚ ਹੀ ਰਹਿਣਾ ਪਵੇਗਾ।

Punjab Bani 10 April,2024
ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ

ਮਾਨੀ ਲਾਂਡਰਿੰਗ ਮਾਮਲੇ ਵਿੱਚ ਕੇ ਕਵਿਤਾ ਨੂੰ ਝਟਕਾ : ਵਧਾਈ ਨਿਆਇਕ ਹਿਰਾਸਤ ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਅੱਜ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ।

Punjab Bani 09 April,2024
ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ

ਛੀਸਗੜ ਦੇ ਲੋਕਾਂ ਨੇ ਹਮੇਸ਼ਾਭਾਜਪਾ ਨੂੰ ਆਸ਼ੀਰਵਾਦ ਦਿੱਤਾ : ਪ੍ਰਧਾਨ ਮੰਤਰੀ ਮੋਦੀ ਬਸਤਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ 8 ਅਪ੍ਰੈਲ ਨੂੰ ਛੱਤੀਸਗੜ੍ਹ ਦੇ ਬਸਤਰ ਪਹੁੰਚੇ। ਉਨ੍ਹਾਂ ਇੱਥੇ ਕਿਹਾ ਕਿ ਛੱਤੀਸਗੜ੍ਹ ਦੇ ਲੋਕਾਂ ਨੇ ਹਮੇਸ਼ਾ ਭਾਜਪਾ ਨੂੰ ਪੂਰਾ ਆਸ਼ੀਰਵਾਦ ਦਿੱਤਾ ਹੈ। ਇਸ ਵਾਰ ਵੀ ਬਸਤਰ ਸਮੇਤ ਪੂਰੇ ਸੂਬੇ ਦੇ ਮੇਰੇ ਪਰਿਵਾਰਕ ਮੈਂਬਰਾਂ ਨੇ ਮਜ਼ਬੂਤ ​​ਭਾਰਤ ਲਈ ਮਜ਼ਬੂਤ ​​ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ‘ਤੇ ਪੀਐਮ ਮੋਦੀ ਨੇ ਛੱਤੀਸਗੜ੍ਹ ਦੇ ਸੀਨੀਅਰ ਨੇਤਾ ਸਵ. ਬਲਿਰਾਮ ਕਸ਼ਯਪ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਲੀਰਾਮ ਕਸ਼ਯਪ ਆਦਿਵਾਸੀਆਂ ਦੀ ਭਲਾਈ ਲਈ ਹਮੇਸ਼ਾ ਸੁਚੇਤ ਰਹੇ। ਬਲੀਰਾਮ ਕਸ਼ਯਪ ਕਦੇ ਵੀ ਆਪਣਾ ਆਸ਼ੀਰਵਾਦ ਦੇਣ ਤੋਂ ਪਿੱਛੇ ਨਹੀਂ ਹਟੇ। ਪਿਛਲੇ 10 ਸਾਲਾਂ ਵਿੱਚ ਦੇਸ਼ ਨੇ ਜੋ ਤਰੱਕੀ ਕੀਤੀ ਹੈ, ਉਹ ਤੁਹਾਡੇ ਸਹਿਯੋਗ ਨਾਲ ਹੀ ਹਾਸਲ ਕੀਤੀ ਹੈ। ਤੁਸੀਂ ਨਾ ਸਿਰਫ਼ ਭਾਜਪਾ ਦੀ ਸਰਕਾਰ ਬਣਾਈ, ਸਗੋਂ ਇੱਕ ਵਿਕਸਤ ਭਾਰਤ ਦੀ ਨੀਂਹ ਵੀ ਰੱਖੀ। ਅੱਜ ਪੂਰਾ ਦੇਸ਼ ਕਹਿ ਰਿਹਾ ਹੈ, ਇੱਕ ਵਾਰ ਫਿਰ ਮੋਦੀ ਸਰਕਾਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਗਰੀਬਾਂ ਦੀ ਭਲਾਈ ਰਹੀ ਹੈ। ਕਾਂਗਰਸ ਨੇ ਗਰੀਬਾਂ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝਿਆ। 2014 ਵਿੱਚ ਜਨਤਾ ਨੇ ਗਰੀਬ ਦੇ ਬੇਟੇ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਮੈਂ ਜਾਣਦਾ ਹਾਂ ਕਿ ਜਦੋਂ ਘਰ ਵਿੱਚ ਰਾਸ਼ਨ ਨਹੀਂ ਹੁੰਦਾ ਤਾਂ ਮਾਂ ਦਾ ਕੀ ਹਾਲ ਹੁੰਦਾ ਹੈ। ਮੈਨੂੰ ਪਤਾ ਹੈ ਕਿ ਜੇ ਘਰ ਵਿਚ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ ਤਾਂ ਬੇਵੱਸ ਹੋਣਾ ਕੀ ਮਹਿਸੂਸ ਹੁੰਦਾ ਹੈ. ਜਦੋਂ ਤੱਕ ਮੈਂ ਗਰੀਬਾਂ ਦੀਆਂ ਮੁਸ਼ਕਲਾਂ ਨੂੰ ਦੂਰ ਨਹੀਂ ਕਰਾਂਗਾ, ਮੈਂ ਸ਼ਾਂਤੀ ਨਾਲ ਨਹੀਂ ਬੈਠਾਂਗਾ। 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆ ਚੁੱਕੇ ਹਨ।

Punjab Bani 09 April,2024
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ ਚੰਡੀਗੜ੍ਹ, 6 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ  ਵਰਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

Punjab Bani 06 April,2024
ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ

ਸਾਜਿਸ਼ਕਰਤਾ ਲੋਕਾਂ ਦੀਆਂ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾਂ ਨਹੀਂ ਹੋਣ ਦੇਵਾਂਗੇ ਕਾਮਯਾਬ : ਹਰਦਿਆਲ ਕੰਬੋਜ - ਪਟਿਆਲਾ ਲੋਕ ਸਭਾ ਦੇ ਉਮੀਦਵਾਰ ਲਈ ਨਹੀ ਹੋਈ ਅਜੇ ਤੱਕ ਹਾਈਕਮਾਂਡ ਦੀ ਕੋਈ ਮੀਟਿੰਗ - ਕਾਂਗਰਸ ਵਰਕਰਾਂ ਨਾਲ ਚਟਾਨ ਵਾਂਗ ਖੜੇ ਸੀ ਤੇ ਖੜੇ ਰਹਾਂਗੇ ਪਟਿਆਲਾ, 6 ਅਪ੍ਰੈਲ : ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਅੱਜ ਇੱਥੇ ਆਖਿਆ ਹੈ ਕਿ ਕੁੱਝ ਸਾਜਿਸ਼ਕਰਤਾ ਲੋਕ ਕਾਂਗਰਸ ਨੂੰ ਕਮਜੋਰ ਕਰਨ ਦੀਆਂ ਸਾਜਿਸ਼ਾ ਰਚ ਰਹੇ ਹਨ ਪਰ ਅਸੀ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਅਜਿਹੀ ਸਾਜਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ ਤੇ ਅਜਿਹੇ ਲੋਕਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਟਿਆਲਾ ਲੋਕ ਸਭਾ ਸੀਟ ਲਈ ਅਜੇ ਕਿਸੇ ਵੀ ਉਮੀਦਵਾਰ ਨੂੰ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਅਜੇ ਕੋਈ ਦਿੱਲੀ ਹਾਈਕਮਾਂਡ ਨੇ ਅਤੇ ਨਾ ਹੀ ਪੰਜਾਬ ਦੀ ਸਕ੍ਰੀਨਿੰਗ ਕਮੇਟੀ ਨੇ ਕੋਈ ਮੀਟਿੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜੇ ਤਾਂ ਪੰਜਾਬ ਦੇ ਉਮੀਦਵਾਰਾਂ ਦੀ ਵੀ ਡਿਸਕਸ ਨਹੀ ਹੋਈ। ਇਸ ਲਈ ਕੁੱਝ ਲੋਕ ਸਾਜਿਸ਼ ਤਹਿਤ ਪਟਿਆਲਾ ਕਾਂਗਰਸ ਵਿੱਚ ਦਫੇੜ ਪਾਉਣ ਦੀਆਂ ਸਾਜਿਸ਼ਾਂ ਤਹਿਤ ਸਾਜਿਸ਼ਾਂ ਰਚ ਰਹੇ ਹਨ। ਉਨ੍ਹਾਂ ਨੂੰ ਕਾਮਯਾਬ ਨਹੀ ਹੋਣ ਦਿੰਤਾ ਜਾਵੇਗਾ। ਕੰਬੋਜ ਨੇ ਆਖਿਆ ਕਿ ਕੱਲ ਹੀ ਅਜੇ ਪਟਿਆਲਾ ਦੇ ਸੀਨੀਅਰ ਨੇਤਾਵਾਂ ਦੀ ਦਿੱਲੀ ਹਾਈਕਮਾਂਡ ਵਿੱਚ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਹੋਈ ਹੈ, ਜਿਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਵਿੱਚ ਟਕਸਾਲੀ ਕਾਂਗਰਸੀ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਇੱਕ ਵਿਸਾਲ ਸਮੁੰਦਰ ਪਾਰਟੀ ਹੈ। ਇਸ ਵਿੱਚ ਜਿਹੜਾ ਵੀ ਆਉਣਾ ਚਾਹੁੰਦਾ ਹੈ ਆ ਸਕਦਾ ਹੈ। ਕਾਂਗਰਸ ਹਾਈਕਮਾਂਡ ਨੂੰ ਮਜਬੂਤ ਕਰਨ ਲਈ ਇਸ ਵਾਰ ਸਿਰਫ ਤੇ ਸਿਰਫ ਟਕਸਾਲੀ ਕਾਂਗਰਸੀ ਚਿਹਰਾ ਹੀ ਪਟਿਆਲਾ ਅੰਦਰ ਦੇਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਪਿਛਲੇ ਸਮੇਂ ਵੀ ਇੱਕਜੁਟਤਾ ਦਿਖਾਈ ਤੇ ਸਾਰੇ ਹਲਕਾ ਇੰਚਾਰਜਾਂ ਨੇ ਟਕਸਾਲੀ ਕਾਂਗਰਸੀ ਉਮੀਦਵਾਰ ਲਈ ਕਾਂਗਰਸ ਹਾਈਕਮਾਂਡ ਨੂੰ ਬੇਨਤੀ ਕੀਤੀ ਸੀ ਤੇ ਹੁਣ ਵੀ ਇਸ ਉਪਰ ਬਹੁਤੇ ਹਲਕਾ ਇੰਚਾਰਜ ਇੱਕਮਤ ਹਨ। ਉਨ੍ਹਾਂ ਆਖਿਆ ਕਿ ਜਿਸ ਸਮੇ ਟਿਕਟ ਅਪਲਾਈ ਕਰਨ ਦੀ ਗੱਲ ਆਈ ਸੀ। ਉਸ ਸਮੇਂ ਵੀ ਸ. ਲਾਲ ਸਿੰਘ, ਉਨ੍ਹਾਂ ਖੁਦ ਅਤੇ ਬੀਬੀ ਰੰਧਾਵਾ ਅਤੇ ਡੇਰਾਬੱਸੀ ਤੋਂ ਇੱਕ ਹੋਰ ਨੇਤਾ ਨੇ ਅਪਲਾਈ ਕੀਤਾ ਸੀ, ਜਿਸ ਉਪਰ ਬਕਾਇਦਾ ਤੌਰ 'ਤੇ ਸਕ੍ਰੀਨਿੰਗ ਕਮੇਟੀ ਦੀ ਮੀਟਿੱਗ ਵਿੱਚ ਵਿਚਾਰ ਹੋਵੇਗਾ। ਹਰਦਿਆਲ ਸਿੰਘ ਕੰਬੋਜ ਨੇ ਆਖਿਆ ਕਿ ਪਿਛਲੇ ਚਾਰ ਦਹਾਕਿਆਂ ਤੋਂ ਕਾਂਗਰਸ ਨਾਲ ਡਟਕੇ ਖੜੇ ਸੀ ਤੇ ਖੜੇ ਰਹਾਂਗੇ ਅਤੇ ਚਟਾਨ ਵਰਗਾ ਜਿਗਰਾ ਰਖਕੇ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਧੱਕਾ ਨਹੀਂ ਹੋਣ ਦੇਵਾਂਗੇ। ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ਦੋ ਸਾਲਾਂ ਵਿੱਚ ਕਾਂਗਰਸ ਨੇਤਾਵਾਂ ਅਤੇ ਕਾਂਗਰਸ ਵਰਕਰਾਂ ਉਪਰ ਜੋ ਧੱਕਾ ਹੋਇਆ ਹੈ, ਉਹ ੀ ਅਸੀ ਪੀਡੇ 'ਤੇ ਹੰਡਾਇਆ ਹੈ। ਉਨ੍ਹਾਂ ਆਖਿਆ ਕਿ ਬਕਾਇਦਾ ਤੌਰ 'ਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਉਨ੍ਹਾਂ ਦੇ ਪਰਿਵਾਰ ਉੱਤੇ ਇਸਦੇ ਨਾਲ ਸਾਬਕਾ ਮੰਤਰੀ ਸਾਧੂ ਸਿੰਘ ਧਰਮਸਰੋਤ ਉਤੇ, ਮੇਰੇ ਆਪਣੇ ਪਰਿਵਾਰ ਉਪਰ ਇੱਥੇ ਤੱਕ ਬਨੂੜ, ਰਾਜਪੁਰਾ ਦੇ ਕਈ ਨੇਤਾਵਾਂ ਉਪਰ, ਸ਼ੁਤਰਾਣਾ ਦੇ ਕਈ ਹੋਰ ਹਲਕਿਆਂ ਦੇ ਨੇਤਾਵਾਂ ਉਪਰ ਪਰਚੇ ਤੱਕ ਦਰਜ ਕੀਤੇ ਗਏ, ਜਿਨਾ ਦਾ ਅਸੀ ਮੂੰਹ ਤੋੜ ਜਵਾਬ ਦਿੱਤਾ ਅਤੇ ਅਸੀ ਇਸ ਲਈ ਪੂਰੀ ਤਰ੍ਹਾਂ ਡਟਕੇ ਖੜੇ ਰਹਾਂਗੇ। ਕਾਂਗਰਸੀ ਵਰਕਰ ਬਿਨਾ ਕਿਸੇ ਭੁਲੇਖੇ ਤੋਂ ਕਾਂਗਰਸ ਲਈ ਡਟਣ ਇਸ ਮੌਕੇ ਗੱਲਬਾਤ ਕਰਦਿਆਂ ਹਰਦਿਆਲ ਸਿੰਘ ਕੰਬੋਜ ਨੇਕ ਾਂਗਰਸੀ ਵਰਕਰਾਂ ਤੇ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਕਿਸੇ ਵੀ ਭੁਲੇਖੇ ਵਿੱਚ ਜਾਂ ਕਨਫੂਜਨ ਵਿੱਚ ਨਾ ਰਹਿਣ ਅਤੇ ਪੂਰੀ ਤਰ੍ਹਾਂ ਕਾਂਗਰਸ ਲਈ ਜੀਂਦ ਜਾਨ ਨਾਲ ਡਟ ਜਾਣ। ਉਨ੍ਹਾਂ ਆਖਿਆ ਕਿ ਕੋਈ ਵੀ ਕਾਂਗਰਸੀ ਵਰਕਰ ਜਾਂ ਨੇਤਾ ਦੂਸਰੀ ਪਾਰਟੀਆਂ ਵਿੱਚ ਜਾਣ ਬਾਰੇ ਸੋਚੇ ਵੀ ਨਾ ਕਿਉਂਕਿ ਉਹ ਖੁਦ ਅਤੇ ਹੋਰ ਸੀਨੀਅਰ ਨੇਤਾ ਆਖਿਰੀ ਸਾਹ ਤੱਕ ਕਾਂਗਰਸ ਲਈ ਲੜਾਈ ਲੜਨਗੇ, ਕਾਂਗਰਸੀ ਵਰਕਰਾਂ ਲਈ ਲੜਾਈ ਲੜਨਗੇ ਤੇ ਕਾਂਗਰਸੀ ਵਰਕਰਾਂ ਲਈ ਜੀਉਣਗੇ ਤੇ ਮਰਨਗੇ। ਇਸ ਲਈ ਸਮੁਚੇ ਟਕਸਾਲੀ ਵਰਕਰਾਂ ਨੂੰ ਇਕਜੁਟ ਹੋ ਕੇ ਇਹ ਅਫਵਾਹਾਂ ਫੈਲਾਉਣ ਵਾਲੇ ਸਾਜਿਸ਼ਕਰਤਾ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ।

Punjab Bani 06 April,2024
ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ

ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰਥ: ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨਾਲ ਕਰਨ ਦੀ ਕੀਤੀ ਅਪੀਲ ਫਤਿਹਗੜ੍ਹ ਸਾਹਿਬ/ਅਮਲੋਹ, 5 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲੈ ਕੇ ਜਾ ਸਕਦਾ ਹੈ ਅਤੇ ਉਹਨਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੋਏ ਕੰਮਾਂ ਦੀ ਤੁਲਨਾ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨਾਲ ਕਰਨ ਤੇ ਤੁਸੀਂ ਆਪ ਵੇਖੋ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਨੂੰ ਵੀਹ ਸਾਲ ਪਿੱਛੇ ਲੈ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕੀਤੀ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਬਾਦਲ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ, ਨੇ ਕਿਹਾ ਕਿ ਪੰਜਾਬੀ ਫੈਸਲਾ ਕਰਨ ਕਿ ਉਹ ਕਿਸਨੂੰ ਸੱਤਾ ਸੌਂਪਣੀ ਚਾਹੁੰਦੇ ਹਨ। ਇਕ ਖੇਤਰੀ ਪਾਰਟੀ ਜਿਸਦਾ ਤੇਜ਼ ਰਫਤਾਰ ਵਿਕਾਸ ਅਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਵਾਸਤੇ ਚਲਾਉਣ ਦਾ ਰਿਕਾਰਡ ਹੈ ਤੇ ਦੂਜੇ ਪਾਸੇ ਘੁਟਾਲਿਆਂ ਨਾਲ ਭਰਪੂਰ ਕਾਂਗਰਸ ਤੇ ਆਪ ਸਰਕਾਰਾਂ ਹਨ ਜਿਹਨਾਂ ਨੇ ਉਹਨਾਂ ਦਾ ਜੀਵਨ ਨਰਕ ਬਣਾ ਰੱਖਿਆ ਹੈ। ਫਤਿਹਗੜ੍ਹ ਸਾਹਿਬ ਵਿਚ ਸਰਦਾਰ ਜਗਦੀਪ ਸਿੰਘ ਚੀਮਾ ਅਤੇ ਅਮਲੋਹ ਵਿਚ ਸਰਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਯਾਤਰਾ ਵਿਚ ਸ਼ਮੂਲੀਅਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਜਾਣਿਆ ਜਾਂਦਾ ਹੈ ਭਾਵੇਂ ਉਹ ਕਿਸਾਨਾਂ ਲਈ ਮੁਫਤ ਬਿਜਲੀ ਦਾ ਵਾਅਦਾ ਹੋਵੇ, ਬੁਢਾਪਾ ਪੈਨਸ਼ਨ ਸਕੀਮ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਸਾਰੀਆਂ ਹੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਸ਼ੁਰੂ ਕੀਤੀਆਂ। ਸਰਕਾਰ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਨੇ ਸੂਬੇ ਵਿਚ ਕੁਝ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸੂਬੇ ਵਿਚ ਨਸ਼ੇ ਦੇ ਪਸਾਰ ਦੀ ਪ੍ਰਧਾਨਗੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਜਿਹੀਆਂ ਪੰਜਾਬ ਵਿਰੋਧੀ ਸਰਕਾਰਾਂ ਦੀ ਲੋੜ ਨਹੀਂ ਹੈ ਜੋ ਦਿੱਲੀ ਤੋਂ ਹੁਕਮ ਲੈਂਦੀਆਂ ਹਨ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮਜੀਤ ਸਿੰਘ ਖਾਲਸਾ, ਮਨਮੋਹਨ ਸਿੰਘ ਮੁਕਾਰੋਂਪੁਰ, ਸ਼ਰਨਜੀਤ ਸਿੰਘ ਚਨਾਰਥਲ ਤੇ ਅਮਿਤ ਰਾਠੀ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ। ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ ਅਕਾਲੀ ਦਲ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਨੂੰ ਸਮਝ ਲਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਪੰਜਾਬ ਬਚਾਓ ਯਾਤਰਾ ਦਾ ਹਿੱਸਾ ਬਣ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਕਦੇ ਵੀ ਪੰਜਾਬ ਦੇ ਪ੍ਰਮੁੱਖ ਮੁੱਦਿਆਂ ਵਾਸਤੇ ਨਹੀਂ ਡਟਦੀਆਂ ਤੇ ਨਾ ਹੀ ਉਹਨਾਂ ਦੇ ਹੱਲ ਵਾਸਤੇ ਕੰਮ ਕਰਦੀਆਂ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬੀਆਂ ਦੇ ਹਿੱਤਾਂ ਦੀ ਹਰ ਕੀਮਤ ’ਤੇ ਰਾਖੀ ਕਰਨ ਦਾ ਤਹੱਈਆ ਕੀਤਾ ਹੋਇਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਹਨਾਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ ਤੇ ਉਹ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਅਤੇ ਸੂਬੇ ਵਿਚ ਇੰਡਸਟਰੀ ਦੇ ਹਿਜ਼ਰਤ ਕਰਨ ਦੀ ਪ੍ਰਧਾਨਗੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਬਾਵਜੂਦ ਆਪ ਸਰਕਾਰ ਕੋਲ ਵਿਕਾਸ ਦੇ ਨਾਂ ’ਤੇ ਵਿਖਾਉਣ ਵਾਸਤੇ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸਭਿਆਚਾਰ ਅਤੇ ਫਿਰੌਤੀਆਂ ਵਿਚ ਵਾਧੇ ਕਾਰਨ ਨਿਵੇਸ਼ ਦਾ ਮਾਹੌਲ ਢਹਿ ਢੇਰੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਪੰਜਾਬ ਤੋਂ 20 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਪਿਛਲੇ ਦੋ ਸਾਲਾਂ ਵਿਚ ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਚਲਾ ਗਿਆ ਹੈ। ਉਹਨਾਂ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਰੁਕੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਗੈਂਗਸਟਰ ਸਭਿਆਚਾਰ ਦੇ ਨਾਲ-ਨਾਲ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸੂਬੇ ਨੂੰ ਨਿਵੇਸ਼ ਦੀ ਆਕਰਸ਼ਕ ਥਾਂ ਬਣਾ ਕੇ ਇਥੇ ਉਦਯੋਗ ਲਿਆਵਾਂਗੇ ਤੇ ਨੌਕਰੀਆਂ ਦੇ ਮੌਕੇ ਸਿਰਜਾਂਗੇ।

Punjab Bani 05 April,2024
ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ

ਭਗਤ ਸਿੰਘ ਦੇ ਪੋਤੇ ਨੇ ਆਪ ਪਾਰਟੀ ਤੇ ਜਤਾਈ ਨਰਾਜਗੀ ਚੰਡੀਗੜ੍ਹ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪੋਤੇ ਯਾਦਵਿੰਦਰ ਸੰਧੂ ਨੇ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ 'ਤੇ ਪ੍ਰਤੀਕਿਰਿਆ ਦਿੱਤੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪਿਛਲੇ ਪਾਸੇ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਵਿਚਕਾਰ ਕੇਜਰੀਵਾਲ ਦੀ ਸਲਾਖਾਂ ਵਾਲੀ ਤਸਵੀਰ ਦੇਖੀ ਗਈ। ਕੇਜਰੀਵਾਲ ਦੀ ਤੁਲਨਾ ਮਹਾਨ ਨੇਤਾਵਾਂ ਨਾਲ ਕੀਤੀ ਗਈ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਹੁਣ ਭਗਤ ਸਿੰਘ ਦੇ ਪੋਤੇ ਨੇ ਵੀ 'ਆਪ' 'ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

Punjab Bani 05 April,2024
ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ

ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਹਾਲਤ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਖ਼ਿਲਾਫ਼ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਸਿੱਖਿਆ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਉਮੀਦ ਪ੍ਰਗਟਾਈ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਲਿਖਿਆ,‘ਜਲਦੀ ਹੀ ਬਾਹਰ ਮਿਲਾਂਗੇ। ਅੰਗਰੇਜ਼ ਹਾਕਮਾਂ ਨੇ ਵੀ ਸੱਤਾ ਦੇ ਹੰਕਾਰ ’ਚ ਲੋਕਾਂ ਨੂੰ ਝੂਠੇ ਕੇਸ ਪਾ ਕੇ ਜੇਲ੍ਹ ਭੇਜਿਆ ਸੀ।’

Punjab Bani 05 April,2024
ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ

ਪ੍ਰਧਾਨ ਮੰਤਰੀ ਮੋਦੀ ਕਰਨਗੇ ਵਾਇਨਾਡ ਵਿੱਚ ਉਮੀਦਵਾਰ ਲਈ ਪ੍ਰਚਾਰ ਤਿਰੂਵਨੰਤਪੁਰਮ, 5 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੇਰਲ ਦੇ ਵਾਇਨਾਡ ਅਤੇ ਇਕ ਹੋਰ ਹਲਕੇ ਵਿਚ ਚੋਣ ਪ੍ਰਚਾਰ ਕਰਨ ਦੀ ਉਮੀਦ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦੌਰੇ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਰਲ ‘ਚ 26 ਅਪਰੈਲ ਨੂੰ 20 ਲੋਕ ਸਭਾ ਮੈਂਬਰ ਚੁਣਨ ਲਈ ਚੋਣਾਂ ਹੋਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਇੱਥੇ ਪਹੁੰਚ ਰਹੇ ਹਨ ਅਤੇ ਸ਼ਨਿਚਰਵਾਰ ਨੂੰ ਰੋਡ ਸ਼ੋਅ ਕਰਨਗੇ। ਉੱਥੋਂ ਉਹ ਗੁਆਂਢੀ ਰਾਜ ਤਾਮਿਲਨਾਡੂ ਜਾਣਗੇ, ਜਿੱਥੇ 19 ਅਪਰੈਲ ਨੂੰ ਪਹਿਲੇ ਪੜਾਅ ਦੀਆਂ ਚੋਣਾਂ ਹੋਣੀਆਂ ਹਨ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵਾਇਨਾਡ ਵਿਖੇ ਪਾਰਟੀ ਦੇ ਸੂਬਾ ਪ੍ਰਧਾਨ ਕੇ. ਸੁਰੇਂਦਰਨ ਲਈ ਪ੍ਰਚਾਰ ਕਰਨਗੇ, ਜਿਨ੍ਹਾਂ ਦਾ ਮੁਕਾਬਲਾ ਮੌਜੂਦਾ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਹੈ। ਸੀਪੀਆਈ ਦੀ ਐਨੀ ਰਾਜਾ ਇਸ ਸੀਟ ਤੋਂ ਚੋਣ ਲੜ ਰਹੀ ਇੱਕ ਹੋਰ ਪ੍ਰਮੁੱਖ ਉਮੀਦਵਾਰ ਹੈ।

Punjab Bani 05 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ

ਮੁੱਖ ਮੰਤਰੀ ਕੇਜਰੀਵਾਲ ਨੂੰ ਸਲਾਖਾਂ ਪਿਛੇ ਡਕਣ ਲਈ ਸਾਜਿਸ ਰਚੀ : ਸੰਜੇ ਸਿੰਘ ਨਵੀਂ ਦਿੱਲੀ, 5 ਅਪਰੈਲ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਡੱਕਣ ਦੀ ਸਾਜ਼ਿਸ਼ ਰਚੀ ਹੈ। ਜੇਲ੍ਹ ’ਚੋਂ ਬਾਹਰ ਆਉਣ ਤੋਂ ਦੋ ਦਿਨ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਭਾਜਪਾ ‘ਤੇ ਮਗੁੰਟਾ ਰਾਘਵ ਰੈੱਡੀ ‘ਤੇ ਕੇਜਰੀਵਾਲ ਵਿਰੁੱਧ ਝੂਠਾ ਬਿਆਨ ਦੇਣ ਲਈ ਦਬਾਅ ਬਣਾਉਣ ਦਾ ਦੋਸ਼ ਵੀ ਲਾਇਆ। ਰੈੱਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁਲਜ਼ਮ ਤੋਂ ਸਰਕਾਰੀ ਗਵਾਹ ਬਣਿਆ ਹੈ।

Punjab Bani 05 April,2024
ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ

ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ ਨਵੀਂ ਦਿੱਲੀ, 5 ਅਪਰੈਲ ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ​​ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪਾਰਟੀ ਮੈਨੀਫੈਸਟੋ ਕਮੇਟੀ ਦੇ ਮੁਖੀ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਇਸ ਵਿੱਚ ਲੋਕਾਂ ਨੂੰ ਧਰਮ, ਭਾਸ਼ਾ, ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਕਾਂਗਰਸ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ।

Punjab Bani 05 April,2024
ਫੌਜ ਭੇਜਣ ਤੇ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆਂ : ਰੂਸ

ਫੌਜ ਭੇਜਣ ਤੇ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆਂ : ਰੂਸ ਮਾਸਕੋ, 4 ਅਪਰੈਲ ਰੂਸ ਦੇ ਰੱਖਿਆ ਮੰਤਰੀ ਨੇ ਅੱਜ ਆਪਣੇ ਫਰਾਂਸੀਸੀ ਹਮਰੁਤਬਾ ਨੂੰ ਫ਼ੋਨ ਕਰਕੇ ਯੂਕਰੇਨ ਵਿੱਚ ਫ਼ੌਜਾਂ ਦੀ ਤਾਇਨਾਤੀ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਰੂਸ ਦੇ ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਮਾਸਕੋ ਸੰਘਰਸ਼ ਨੂੰ ਖਤਮ ਕਰਨ ਲਈ ਗੱਲਬਾਤ ਵਿੱਚ ਹਿੱਸਾ ਲੈਣ ਲਈ ਤਿਆਰ ਹੈ। ਰੂਸੀ ਰੱਖਿਆ ਮੰਤਰਾਲੇ ਦੇ ਬਿਆਨ ਮੁਤਾਬਕ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਫਰਾਂਸ ਦੇ ਰੱਖਿਆ ਮੰਤਰੀ ਸੇਬੇਸਟੀਅਨ ਲੇਕੋਰਨੂ ਨੂੰ ਕਿਹਾ ਕਿ ਜੇ ਪੈਰਿਸ ਯੂਕਰੇਨ ’ਚ ਫਰਾਂਸ ਦੀ ਫ਼ੌਜ ਭੇਜਣ ਦੇ ਆਪਣੇ ਬਿਆਨ ’ਤੇ ਅਮਲ ਕਰਦਾ ਹੈ ਤਾਂ ਇਸ ਨਾਲ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆ।

Punjab Bani 04 April,2024
ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ

ਕਾਂਗਰਸ ਨੇ ਅਸਤੀਫੇ ਤੋ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ : ਸੰਜੇ ਨਿਰਪਮ ਮੁੰਬਈ, 4 ਅਪਰੈਲ ਸਾਬਕਾ ਸੰਸਦ ਮੈਂਬਰ ਸੰਜੈ ਨਿਰੂਪਮ ਨੇ ਅੱਜ ਕਾਂਗਰਸ ਲੀਡਰਸ਼ਿਪ ’ਤੇ ਵਿਅੰਗ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਨੂੰ ਆਪਣਾ ਅਸਤੀਫ਼ਾ ਭੇਜਣ ਮਗਰੋਂ ਉਨ੍ਹਾਂ ਕੱਢਿਆ ਗਿਆ। ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਬਿਆਨਾਂ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਦੇਰ ਸ਼ਾਮ ਨਿਰੂਪਮ ਨੂੰ ਤੁਰੰਤ ਛੇ ਸਾਲਾਂ ਲਈ ਪਾਰਟੀ ਤੋਂ ਬਾਹਰ ਕਰਨ ਦੀ ਮਨਜ਼ੂਰੀ ਦੇ ਦਿੱਤੀ। ਕਾਂਗਰਸ ਦੀ ਮੁੰਬਈ ਇਕਾਈ ਦੇ ਸਾਬਕਾ ਮੁਖੀ ਨਿਰੂਪਮ ਨੇ ਅੱਜ ਸਵੇਰੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, ‘ਅਜਿਹਾ ਲੱਗਦਾ ਹੈ ਕਿ ਪਾਰਟੀ ਨੇ ਕੱਲ੍ਹ ਰਾਤ ਮੇਰਾ ਅਸਤੀਫਾ ਮਿਲਣ ਤੋਂ ਤੁਰੰਤ ਬਾਅਦ ਮੇਰੀ ਬਰਖਾਸਤਗੀ ਦਾ ਫੈਸਲਾ ਲਿਆ ਹੈ। ਅਜਿਹੀ ਮੁਸਤੈਦੀ ਦੇਖ ਕੇ ਚੰਗਾ ਲੱਗਾ।’

Punjab Bani 04 April,2024
ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ। ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਅੱਜ ਕਾਂਗਰਸ ਦੇ ਸਾਬਕਾ ਨੇਤਾ ਗੌਰਵ ਵੱਲਭ ਭਾਜਪਾ 'ਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਲਭ ਦਾ ਰਾਜਸਥਾਨ ਤੋਂ ਪਲਾਇਨ ਕਰਨਾ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ 'ਤੇ ਦਿਸ਼ਾਹੀਣ ਪਾਰਟੀ ਹੋਣ ਦਾ ਦੋਸ਼ ਲਾਇਆ ਸੀ। ਵੱਲਭ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸਨ। ਵੱਲਭ ਦੇ ਨਾਲ ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਭਾਜਪਾ 'ਚ ਸ਼ਾਮਲ ਹੋਣ 'ਤੇ ਗੌਰਵ ਵੱਲਭ ਨੇ ਕਿਹਾ ਕਿ 2-3 ਵੱਡੇ ਮੁੱਦੇ ਸਨ, ਜਿਨ੍ਹਾਂ ਨੂੰ ਮੈਂ ਆਪਣੇ ਅਸਤੀਫੇ 'ਚ ਉਜਾਗਰ ਕੀਤਾ ਸੀ... ਮੈਂ ਸਵੇਰੇ-ਸ਼ਾਮ ਧਨ-ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹ ਨਹੀਂ ਕੱਢ ਸਕਦਾ। ਦੌਲਤ ਬਣਾਉਣਾ ਕੋਈ ਅਪਰਾਧ ਨਹੀਂ ਹੈ।

Punjab Bani 04 April,2024
ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ

ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ ਦਿੱਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਕੇਬਾਜ਼ੀ ’ਚ ਭਾਰਤ ਦੇ ਪਹਿਲੇ ਓਲੰਪਿਕ ਮੈਡਲ ਜੇਤੂ ਵਿਜੇਂਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ ਸਥਿਤ ਭਾਜਪਾ ਮੁੱਖ ਦਫ਼ਤਰ ’ਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ’ਚ ਵਿਜੇਂਦਰ ਸਿੰਘ ਨੇ ਪਾਰਟੀ ਦੀ ਰਸਮੀ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਨੇ ਇਸ ਨੂੰ ਖ਼ੁਦ ਦੀ ਘਰ ਵਾਪਸੀ ਕਰਾਰ ਦਿੱਤਾ ਤੇ ਕਿਹਾ ਕਿ ਦੇਸ਼ ਤੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੇ ਇਹ ਫ਼ੈਸਲਾ ਲਿਆ।

Punjab Bani 04 April,2024
ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ

ਮੁੱਖ ਮੰਤਰੀ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਤੇ ਹਾਈਕੋਰਟ ਦਾ ਇਨਕਾਰ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਐਕਟਿੰਗ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਸਾਰਾ ਕੰਮ ਨਹੀਂ ਕਰ ਸਕਦੀ ਅਤੇ ਇਹ ਹਾਈ ਕੋਰਟ ਦਾ ਕੰਮ ਨਹੀਂ ਹੈ।

Punjab Bani 04 April,2024
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 4 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਨਹੀਂ ਜਿੱਤਣਾ ਚਾਹੁੰਦੀਆਂ। ਅਕਾਲੀ ਦਲ ਦੇ ਪ੍ਰਧਾਨ ਦਾ ਅੱਜ ਪੰਜਾਬ ਬਚਾਓ ਯਾਤਰਾ ਦੌਰਾਨ ਸਨੌਰ ਤੇ ਘਨੌਰ ਵਿਖੇ ਨਿੱਘਾ ਸਵਾਗਤ ਹੋਇਆ ਤੇ ਲੋਕਾਂ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਅਕਾਲੀ ਦਲ ਗੁਰੂ ਸਾਹਿਬਾਨ ਦੇ ਫਲਸਫੇ ਦਾ ਅਸਲ ਵਾਰਿਸ ਹੈ ਅਤੇ ਉਹ ਸਰਬੱਤ ਦੇ ਭਲੇ ਵਿਚ ਵਿਸ਼ਵਾਸ ਰੱਖਦਾ ਹੈ ਤੇ ਹਮੇਸ਼ਾ ਜੋ ਪ੍ਰਚਾਰ ਕੀਤਾ, ਉਸੇ ’ਤੇ ਵਿਸ਼ਵਾਸ ਕਰਦਾ ਹੈ। ਉਹਨਾਂ ਕਿਹਾਕਿ ਇਕ ਪਾਸੇ ਤਾਂ ਤੁਹਾਡੀ ਆਪਣੀ ਪਾਰਟੀ ਹੈ ਜੋ ਹਮੇਸ਼ਾ ਗਰੀਬ, ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ’ਤੇ ਚੱਲਦੀ ਹੈ ਜਦੋਂ ਕਿ ਦੂਜੇ ਪਾਸੇ ਕੇਂਦਰੀ ਤਾਕਤਾਂ ਹਨ ਜੋ ਪੰਜਾਬ ਨੂੰ ਕਮਜ਼ੋਰ ਕਰ ਕੇ ਇਸਦੇ ਸਰੋਤਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦਾ ’ਸਾਡਾ ਪੰਜਾਬ, ਅਸੀਂ ਪੰਜਾਬ ਦੇ’ ਵਰਗੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ ਤੇ ਉਹਨਾਂ ਨੂੰ ਸੈਂਕੜੇ ਨੌਜਵਾਨਾਂ ਨੇ ’ਉਡਦਾ ਬਾਜ਼’ ਨਾਂ ਦੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ, ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਤੁਹਾਨੂੰ ਲੁੱਟਿਆ ਹੈ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਪੰਜਾਬ ਦੇ ਸਰੋਤਾਂ ਦੀ ਦੁਰਵਰਤੋਂ ਆਪਣੇ ਕੌਮੀ ਟੀਚਿਆਂ ਦੀ ਪ੍ਰਾਪਤੀ ਵਾਸਤੇ ਕੀਤੀ ਹੈ। ਇਹ ਪਾਰਟੀਆਂ ਨਾ ਤਾਂ ਕੋਈ ਵਿਕਾਸ ਕਰ ਸਕੀਆਂ ਤੇ ਨਾ ਹੀ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰਾਜੈਕਟ ਲਿਆ ਸਕੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਨੌਕਰੀਆਂ ਮੰਗੀਆਂ,ਇਹਨਾਂ ਨੇ ਉਹਨਾਂ ’ਤੇ ਮੁਕੱਦਮੇ ਚਲਾਏ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਤੇ ਪੂੰਜੀਨਿਵੇਸ਼ ਹੋਰ ਰਾਜਾਂ ਵਿਚ ਜਾਣ ਦੀ ਪ੍ਰਧਾਨਗੀ ਕੀਤੀ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸੂਬਾ ਸਾਰੀਆਂ ਕੇਂਦਰੀ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਾਉਣ। ਯਾਤਰਾ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਐਨ ਕੇ ਸ਼ਰਮਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਸਰਦਾਰ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਤੇ ਆਪ ਦੋਵਾਂ ਵੱਲੋਂ ਪ੍ਰਚਾਰੇ ਬਦਲਾਅ ਦੇ ਨਾਅਰੇ ’ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਵੈ ਪੜਚੋਲ ਕਰਨੀ ਚਾਹੀਦੀ ਹੈ ਕਿ ਪਿਛਲੇ ਸੱਤ ਸਾਲਾਂ ਵਿਚ ਪੰਜਾਬ ਵਿਚ ਇਸਦੇ ਅਰਥਚਾਰੇ ਦੇ ਢਹਿ ਢੇਰੀ ਹੋਣ ਅਤੇ ਗਰੀਬਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਦੇਣ ਤੋਂ ਨਾਂਹ ਕਰਨ ਤੋਂ ਇਲਾਵਾ ਹੋਰ ਕੀ ਬਦਲਿਆ ਹੈ ? ਉਹਨਾਂ ਨੇ ਕਾਂਗਰਸ ਤੇ ਆਪ ਦੋਵਾਂ ਦੇ ਦੋਗਲੇਪਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਪਰ ਉਹ ਪੰਜਾਬ ਵਿਚ ਇਕ ਦੂਜੇ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਸ ਅਪਵਿੱਤਰ ਗਠਜੋੜ ਨੂੰ ਪਛਾਣ ਲਿਆ ਹੈ ਤੇ ਦੋਵਾਂ ਪਾਰਟੀਆਂ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਭ ਨੂੰ ਲੈ ਕੇ ਵਿਕਾਸ ਕਰਨ ਦੀ ਕੀਤੀ ਵਚਨਬੱਧਤਾ ’ਤੇ ਕਾਇਮ ਹੈ। ਉਹਨਾਂ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਹਮੇਸ਼ਾ ਸਾਡੇ ਫਲਸਫੇ ਦਾ ਧੁਰਾ ਰਹਿਣਗੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਪੰਜਾਬੀਆਂ ਦੇ ਮਾਣ ਤੇ ਸਨਮਾਨ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੇ ਵਾਰਸ ਹਾਂ ਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ।

Punjab Bani 04 April,2024
ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ

ਹੰਸ ਰਾਜ ਹੰਸ ਨੇ ਮੱਥਾ ਟੇਕ ਕੀਤੀ ਚੋਣ ਮੁਹਿੰਮ ਸ਼ੁਰੂ ਫਰੀਦਕੋਟ :ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਵੀਰਵਾਰ ਨੂੰ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਜਾਵੇਗਾ। ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਸਮੇਂ ਉਹਨਾਂ ਨੇ ਬਹੁਤ ਹੀ ਭਾਵਪੂਰਤ ਬਿਆਨ ਦਿੱਤਾ ਅਤੇ ਇਹ ਵੀ ਕਿਹਾ ਕਿ ਮੈਂ ਬਾਬਾ ਫਰੀਦ ਦੀ ਨਗਰੀ ਵਿੱਚ ਹਮੇਸ਼ਾ ਨੰਗੇ ਪੈਰੀਂ ਰਹਿਣ ਦਾ ਪ੍ਰਣ ਲੈਂਦਾ ਹਾਂ। ਇਸ ਦੌਰਾਨ ਗੱਲਬਾਤ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਇੱਥੋਂ ਬਾਬਾ ਫ਼ਰੀਦ ਵਿਖੇ ਮੱਥਾ ਟੇਕ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਰਹੇ ਹਨ। ਅੱਜ ਉਸ ਦੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਦਿਨ ਹੈ।

Punjab Bani 04 April,2024
ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ

ਮਨੀ ਲਾਂਡਰਿੰਗ ਮਾਮਲੇ ਵਿੱਚ ਆਪ ਨੇਤਾ ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ‘ਆਪ’ ਆਗੂ ਨੂੰ ਇਹ ਰਾਹਤ ਕਈ ਸ਼ਰਤਾਂ ਨਾਲ ਮਿਲੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਆਪਣਾ ਪਾਸਪੋਰਟ ਸਰੰਡਰ ਕਰਨ ਲਈ ਕਿਹਾ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਤੇ ਇੰਨੀ ਹੀ ਰਕਮ 'ਤੇ ਜ਼ਮਾਨਤ ਦੇ ਦਿੱਤੀ। 'ਆਪ' ਆਗੂ ਦੀ ਪਤਨੀ ਨੇ ਜ਼ਮਾਨਤ ਬਾਂਡ ਭਰ ਦਿੱਤਾ ਹੈ।

Punjab Bani 03 April,2024
ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ

ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ ਸ਼ੁਰੂ ਵਾਇਨਾਡ (ਕੇਰਲ), 3 ਅਪਰੈਲ ਕਾਂਗਰਸ ਸੰਸਦ ਰਾਹੁਲ ਗਾਂਧੀ ਆਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅੱਜ ਇਥੇ ਪੁੱਜੇ। ਉਨ੍ਹਾਂ ਹਲਕੇ ਵਿੱਚ ਰੋਡ ਸ਼ੋਅ ਸ਼ੁਰੂ ਕਰ ਦਿੱਤਾ ਹੈ। ਵਾਇਨਡ ਤੋਂ ਉਹ 2019 ਦੀਆਂ ਆਮ ਚੋਣਾਂ ਵਿੱਚ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ ਸਨ।

Punjab Bani 03 April,2024
ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ

ਮੁੱਖ ਮੰਤਰੀ ਕੇਜਰੀਵਾਲ ਦਾ ਤੇਜੀ ਨਾਲ ਘਟ ਰਿਹਾ ਹੈ ਭਾਰ : ਆਤਿਸ਼ੀ ਨਵੀਂ ਦਿੱਲੀ, 3 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ 21 ਮਾਰਚ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਭਾਰ ’ਚ 4.5 ਕਿਲੋ ਦੀ ਕਮੀ ਆਈ ਹੈ। ਆਤਿਸ਼ੀ ਨੇ ਭਾਜਪਾ ‘ਤੇ ਕੇਜਰੀਵਾਲ ਨੂੰ ਜੇਲ੍ਹ ‘ਚ ਰੱਖ ਕੇ ਉਨ੍ਹਾਂ ਦੀ ਸਿਹਤ ਨੂੰ ਖਤਰੇ ‘ਚ ਪਾਉਣ ਦਾ ਵੀ ਦੋਸ਼ ਲਗਾਇਆ ਹੈ।

Punjab Bani 03 April,2024
ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ

ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Punjab Bani 02 April,2024
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਚੰਡੀਗੜ੍ਹ, 2 ਅਪਰੈਲ ਪੰਜਾਬ ਸੂਬੇ ਵਿਖੇ 1 ਜੂਨ 2024 (ਸ਼ਨਿਚਰਵਾਰ) ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ 1 ਜੂਨ ਦੀ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ। ਸਰਕਾਰੀ ਬੁਲਾਰੇ ਵੱਲੋਂ ਅੱਜ ਇੱਥੇ ਦਿੱਤੀ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜਨਿਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

Punjab Bani 02 April,2024
ਸੰਜੇ ਸਿੰਘ ਨੂੰ ਮਿਲੀ ਜਮਾਨਤ

ਸੰਜੇ ਸਿੰਘ ਨੂੰ ਮਿਲੀ ਜਮਾਨਤ ਨਵੀਂ ਦਿੱਲੀ, 2 ਅਪਰੈਲ ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ।

Punjab Bani 02 April,2024
ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ

ਰਾਹੁਲ ਗਾਂਧੀ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 12 ਤੱਕ ਮੁਲਤਵੀ ਸੁਲਤਾਨਪੁਰ, 2 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਸਬੰਧੀ 2018 ਵਿੱਚ ਦਰਜ ਕੀਤੇ ਗਏ ਮਾਣਹਾਨੀ ਮਾਮਲੇ ਦੀ ਸੁਣਵਾਈ 12 ਅਪਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜੱਜ ਛੁੱਟੀ ’ਤੇ ਹੋਣ ਕਾਰਨ ਅੱਜ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਭਾਜਪਾ ਆਗੂ ਵਿਜੈ ਮਿਸ਼ਰਾ ਨੇ ਛੇ ਸਾਲ ਪਹਿਲਾਂ ਰਾਹੁਲ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।  

Punjab Bani 02 April,2024
ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿਖੜਵਾਂ ਹਿੱਸਾ ਹੈ ਤੇ ਹਮੇਸ਼ਾ ਰਹੇਗਾ : ਵਿਦੇਸ਼ ਮੰਤਰਾਲੇ ਨਵੀਂ ਦਿੱਲੀ, 2 ਅਪਰੈਲ ਵਿਦੇਸ਼ ਮੰਤਰਾਲੇ ਨੇ ਅੱਜ ਅਰੁਣਾਚਲ ਪ੍ਰਦੇਸ਼ ‘ਚ ਸਥਾਨਾਂ ਦੇ ਨਾਵਾਂ ਨੂੰ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਸਖ਼ਤੀ ਨਾਲ ਰੱਦ ਕਰਦੇ ਹੋਏ ਕਿਹਾ ਕਿ ਮਨਘੜਤ ਨਾਂ ਰੱਖਣ ਨਾਲ ਇਹ ਹਕੀਕਤ ਨਹੀਂ ਬਦਲੇਗੀ ਕਿ ਇਹ ਸੂਬਾ ਭਾਰਤ ਦਾ ਅਨਿੱਖੜਵਾਂ ਹਿੱਸਾ ਹੈ, ਰਿਹਾ ਹੈ ਅਤੇ ਹਮੇਸ਼ਾ ਰਹੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਬਿਆਨ ਵਿੱਚ ਕਿਹਾ, ‘ਚੀਨ ਭਾਰਤੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਆਪਣੀਆਂ ਮੂਰਖਤਾ ਭਰੀ ਕੋਸ਼ਿਸ਼ਾਂ ਜਾਰੀ ਰੱਖ ਰਿਹਾ ਹੈ। ਅਸੀਂ ਅਜਿਹੇ ਯਤਨਾਂ ਨੂੰ ਸਖ਼ਤੀ ਨਾਲ ਨਕਾਰਦੇ ਹਾਂ।

Punjab Bani 02 April,2024
ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ

ਜੇਲ ਅੰਦਰ ਬੇਚੈਨੀ ਨਾਲ ਕਟੀ ਅਰਵਿੰਦ ਕੇਜਰੀਵਾਲ ਨੇ ਪਹਿਲੀ ਰਾਤ ਨਵੀਂ ਦਿੱਲੀ, 2 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਪਣੀ 14X8 ਫੁੱਟ ਦੀ ਕੋਠੜੀ ਵਿੱਚ ਪਹਿਲੀ ਰਾਤ ਬੇਚੈਨੀ ਨਾਲ ਬਿਤਾਈ ਅਤੇ ਕੁਝ ਦੇਰ ਲਈ ਹੀ ਸੌਣ ਵਿੱਚ ਕਾਮਯਾਬ ਰਹੇ। ਦੱਸਿਆ ਗਿਆ ਹੈ ਕਿ ਸ਼ਾਮ ਨੂੰ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਮਿਲਣ ਦੀ ਸੰਭਾਵਨਾ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕੇਜਰੀਵਾਲ ਦਾ ਸ਼ੂਗਰ ਲੈਵਲ ਘੱਟ ਸੀ ਅਤੇ ਉਹ ਤਿਹਾੜ ਜੇਲ੍ਹ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾ

Punjab Bani 02 April,2024
ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ

ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਤੇ ਰਾਘਵ ਚੱਢਾ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ : ਆਤਿਸੀ ਨਵੀਂ ਦਿੱਲੀ, 2 ਅਪਰੈਲ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ। ਆਤਿਸ਼ੀ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

Punjab Bani 02 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਬੀਆਈ ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਬੀਆਈ ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ਤੇ ਦਿੱਤੀ ਵਧਾਈ ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਅੱਜ ਆਪਣਾ 90ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਮੁੰਬਈ ਦੇ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (ਐਨ.ਸੀ.ਪੀ.ਏ.) ਵਿਖੇ ਇਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ‘ਚ ਕਈ ਵੱਡੀਆਂ ਗੱਲਾਂ ਕਹੀਆਂ ਹਨ। ਪੀਐਮ ਮੋਦੀ ਨੇ ਕਿਹਾ ਕਿ ਅੱਜ ਭਾਰਤੀ ਰਿਜ਼ਰਵ ਬੈਂਕ ਇੱਕ ਇਤਿਹਾਸਕ ਮੀਲ ਪੱਥਰ ‘ਤੇ ਪਹੁੰਚ ਗਿਆ ਹੈ। RBI ਨੇ 90 ਸਾਲ ਪੂਰੇ ਕਰ ਲਏ ਹਨ। ਆਰਬੀਆਈ ਇੱਕ ਸੰਸਥਾ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦਾ ਗਵਾਹ ਹੈ। ਅੱਜ ਭਾਰਤੀ ਰਿਜ਼ਰਵ ਬੈਂਕ ਇੱਕ ਇਤਿਹਾਸਕ ਮੀਲ ਪੱਥਰ ‘ਤੇ ਪਹੁੰਚ ਗਿਆ ਹੈ। RBI ਨੇ 90 ਸਾਲ ਪੂਰੇ ਕਰ ਲਏ ਹਨ। ਆਰਬੀਆਈ ਇੱਕ ਸੰਸਥਾ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦਾ ਗਵਾਹ ਹੈ। ਅੱਜ, ਆਰਬੀਆਈ ਆਪਣੀ ਪੇਸ਼ੇਵਰਤਾ ਅਤੇ ਵਚਨਬੱਧਤਾ ਦੇ ਕਾਰਨ ਪੂਰੀ ਦੁਨੀਆ ਵਿੱਚ ਮਾਨਤਾ ਪ੍ਰਾਪਤ ਹੈ। RBI ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ‘ਤੇ ਮੈਂ ਤੁਹਾਨੂੰ ਸਾਰਿਆਂ ਨੂੰ ਵਧਾਈ ਦਿੰਦਾ ਹਾਂ।

Punjab Bani 01 April,2024
ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ

ਸਾਬਕਾ ਸੰਸਦ ਮੈਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਨਵੀਂ ਦਿੱਲੀ, 1 ਅਪਰੈਲ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸ੍ਰੀ ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ। ਧਰਮਵੀਰ ਗਾਂਧੀ ਨੇ 2014 ਵਿੱਚ ‘ਆਪ’ ਉਮੀਦਵਾਰ ਵਜੋਂ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ। ਗਾਂਧੀ, ਜੋ ਪੇਸ਼ੇ ਤੋਂ ਡਾਕਟਰ ਹਨ, ਨੇ ਬਾਅਦ ਵਿੱਚ 2016 ਵਿੱਚ ‘ਆਪ’ ਨੂੰ ਛੱਡ ਦਿੱਤਾ ਅਤੇ ਆਪਣੀ ਨਵਾਂ ਪੰਜਾਬ ਪਾਰਟੀ ਬਣਾਈ, ਜਿਸ ਨੂੰ ਉਨ੍ਹਾਂ ਅੱਜ ਕਾਂਗਰਸ ਵਿੱਚ ਰਲਾ ਦਿੱਤਾ।

Punjab Bani 01 April,2024
ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਦਿਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ 15 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਨਵੀਂ ਦਿੱਲੀ, 1 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ਵਿੱਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।

Punjab Bani 01 April,2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੀਤੀ ਚੋਣ ਮੁਹਿਮ ਦੀ ਸ਼ੁਰੂਆਤ ਨਵੀਂ ਦਿੱਲੀ, 31 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੇਰਠ ਵਿੱਚ ਅੱਜ ਰੈਲੀ ਕਰ ਕੇ ਉੱਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਰਾਜ ਵਿੱਚ ਪ੍ਰਚਾਰ ਦੀ ਸ਼ੁਰੂਆਤ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਪੱਛਮੀ ਉੱਤਰ ਪ੍ਰਦੇਸ਼ ਦੀ ਚੋਣ ਕੀਤੀ ਗਈ ਹੈ ਕਿਉਂਕਿ ਇਸ ਖੇਤਰ ਵਿੱਚ ਭਾਜਪਾ ਨੇ 2019 ਲੋਕ ਸਭਾ ਚੋਣਾਂ ਵਿਚ ਆਸ ਨਾਲੋਂ ਘੱਟ ਵੋਟਾਂ ਹਾਸਲ ਕੀਤੀਆਂ ਸਨ। ਭਗਵਾਂ ਪਾਰਟੀ ਨੇ 2014 ਵਿੱਚ ਪੱਛਮੀ ਯੂਪੀ ਦੀਆਂ ਲਗਪਗ 16 ਲੋਕ ਸਭਾ ਸੀਟਾਂ ’ਤੇ ਹੂੰਝਾ ਫੇਰ ਦਿੱਤਾ ਸੀ। 2019 ਵਿੱਚ ਭਾਜਪਾ ਦੀਆਂ ਸੀਟਾਂ ਘੱਟ ਗਈਆਂ ਸਨ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਲੋਕਾਂ ਵਿਚ ਆਧਾਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ।

Punjab Bani 31 March,2024
ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ

ਇੰਡੀਆ ਗਠਜੋੜ ਦੇ ਨੇਤਾਵਾਂ ਨੇ ਰਾਮਲੀਲਾ ਮੈਦਾਨ ਵਿੱਚ ਕੀਤੀ ਮਹਾ ਰੈਲੀ ਨਵੀਂ ਦਿੱਲੀ, 31 ਮਾਰਚ ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਗਈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਇੱਥੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗੱਠਜੋੜ ਦੇ ਮੋਹਰੀ ਆਗੂ ਇਕੱਠੇ ਹੋਏ ਤੇ ਕੇਂਦਰ ਸਰਕਾਰ ਦੀ ਲੋਕਤੰਤਰ ਵਿਰੋਧੀ ਨੀਤੀ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਐਨਸੀਪੀ ਆਗੂ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਅਤੇ ਝਾਰਖੰਡ ਦੇ ਮੁੱਖ ਮੰਤਰੀ ਸੋਰੇਨ, ਕਾਂਗਰਸ ਆਗੂ ਰਾਹੁਲ ਗਾਂਧੀ ਸ਼ਾਮਲ ਹੋਏ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇੰਡੀਆ ਗਠਜੋੜ ਦੀ ਰੈਲੀ ਦੌਰਾਨ ਭਾਜਪਾ ’ਤੇ ਨਿਸ਼ਾਨੇ ਸੇਧੇ। ਉਨ੍ਹਾਂ ਭਾਜਪਾ ’ਤੇ ਮੈਚ ਫਿਕਸਿੰਗ ਦੀ ਖੇਡ ਖੇਡਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਕ੍ਰਿਕਟ ਦੀ ਖੇਡ ਵਾਂਗ ਮੈਚ ਫਿਕਸਿੰਗ ਦੀਆਂ ਚਾਲਾਂ ਚਲ ਰਹੀ ਹੈ ਜਿੱਥੇ ਖਿਡਾਰੀਆਂ ਨੂੰ ਖਰੀਦਿਆ ਜਾਂਦਾ ਹੈ ਅਤੇ ਕਪਤਾਨਾਂ ਨੂੰ ਧਮਕਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਯੋਜਨਾਬੱਧ ਰਣਨੀਤੀ ਦਾ ਸਪਸ਼ਟ ਪ੍ਰਗਟਾਵਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਪਤਨੀ ਸੁਨੀਤਾ ਵੀ ਮੰਚ ’ਤੇ ਪੁੱਜੀ। ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਰੋਸ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਮੰਚ ’ਤੇ ਕੇਜਰੀਵਾਲ ਦੀਆਂ ਛੇ ਗਾਰੰਟੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਗਾਰੰਟੀਆਂ ਜੇਲ੍ਹ ਵਿਚ ਤਿਆਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ 24 ਘੰਟੇ ਬਿਜਲੀ ਮਿਲਣੀ ਚਾਹੀਦੀ ਹੈ ਤੇ ਉਹ ਦੇਸ਼ ਦੇ ਗਰੀਬਾਂ ਨੂੰ ਮੁਫਤ ਬਿਜਲੀ ਦੇਣਗੇ। ਹਰ ਮੁਹੱਲੇ ਤੇ ਪਿੰਡ ਵਿਚ ਸ਼ਾਨਦਾਰ ਸਰਕਾਰੀ ਸਕੂਲ ਬਣਨਗੇ।

Punjab Bani 31 March,2024
ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ : ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ ਦਿਲੀ : ਸ਼ਨੀਵਾਰ ਨੂੰ ਭਾਜਪਾ ਨੇ ਓਡੀਸ਼ਾ, ਪੰਜਾਬ ਅਤੇ ਪੱਛਮੀ ਬੰਗਾਲ ਤੋਂ ਲੋਕ ਸਭਾ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਭਾਜਪਾ ਨੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜਦਕਿ ਦਿਨੇਸ਼ ਸਿੰਘ ‘ਬੱਬੂ’ ਗੁਰਦਾਸਪੁਰ ਤੋਂ ਉਮੀਦਵਾਰ ਹੋਣਗੇ ਅਤੇ ਭਰਤਹਿਰੀ ਮਹਿਤਾਬ ਕਟਕ ਤੋਂ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵੀ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਇਸ ਵਾਰ ਭਾਜਪਾ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਉਹ ਉੱਤਰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ। ਇਸੇ ਤਰ੍ਹਾਂ ਪਰਨੀਤ ਕੌਰ ਨੂੰ ਪਟਿਆਲਾ ਤੋਂ ਦਿੱਤਾ ਗਿਆ। ਪਰਨੀਤ ਕੌਰ ਵੀ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ। ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਯੋਗੇਂਦਰ ਚੰਦੌਲੀਆ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਪੰਜਾਬ ਦੇ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ‘ਬੱਬੂ’ ਅਤੇ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਾਰਟੀ ਵੱਲੋਂ  ਭਰਤਰਿਹਰੀ ਮਹਿਤਾਬ ਕਟਕ, ਓਡੀਸ਼ਾ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਰਾਜ ਦੀ ਜਾਜਪੁਰ ਲੋਕ ਸਭਾ ਸੀਟ ਤੋਂ ਰਬਿੰਦਰ ਨਰਾਇਣ ਬੇਹਰਾ ਅਤੇ ਕੰਧਮਾਲ ਤੋਂ ਸੁਕਾਂਤ ਕੁਮਾਰ ਪਾਣਿਗ੍ਰਹੀ ਨੂੰ ਟਿਕਟ ਦਿੱਤੀ ਗਈ ਹੈ। ਦੇਬਾਸ਼ੀਸ਼ ਧਰ ਪੱਛਮੀ ਬੰਗਾਲ ਦੀ ਬੀਰਭੂਮ ਲੋਕ ਸਭਾ ਸੀਟ ਤੋਂ ਅਤੇ ਪ੍ਰਣਤ ਟੁਡੂ ਝਾਰਗ੍ਰਾਮ ਤੋਂ ਚੋਣ ਲੜ ਰਹੇ ਹਨ। ਹੁਣ ਭਾਜਪਾ ਦੀ ਇਸ ਸੂਚੀ ‘ਚ ਕਈ ਵੱਡੇ ਨਾਂ ਸਾਹਮਣੇ ਆ ਰਹੇ ਹਨ। ਇੱਕ ਪਾਸੇ ਭਾਜਪਾ ਨੇ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਮੌਕਾ ਦਿੱਤਾ ਹੈ। ਇਸੇ ਤਰ੍ਹਾਂ ਪਾਰਟੀ ਨੇ ਦੋ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਭਾਰਤੀ ਮਹਿਤਾਬ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ।

Punjab Bani 31 March,2024
ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ

ਰਾਸ਼ਟਰਪਤੀ ਨੇ ਕੀਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਨਮਾਨਿਤ ਦਿਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਮੌਜੂਦ ਸਨ। ਭਾਰਤੀ ਜਨਤਾ ਪਾਰਟੀ ਦੇ ਸਭ ਤੋਂ ਵੱਡੇ ਨੇਤਾਵਾਂ ਵਿੱਚੋਂ ਇੱਕ ਲਾਲ ਕ੍ਰਿਸ਼ਨ ਅਡਵਾਨੀ ਨੂੰ ਪਾਰਟੀ ਨੂੰ ਅਸਪਸ਼ਟਤਾ ਤੋਂ ਸੱਤਾ ਦੇ ਸਿਖਰ ਤੱਕ ਲਿਜਾਣ ਦਾ ਸਿਹਰਾ ਜਾਂਦਾ ਹੈ। 1990 ਦੇ ਦਹਾਕੇ ਵਿੱਚ ਉਨ੍ਹਾਂ ਦੀ ਰੱਥ ਯਾਤਰਾ ਤੋਂ ਬਾਅਦ ਹੀ ਭਾਜਪਾ ਰਾਸ਼ਟਰੀ ਰਾਜਨੀਤੀ ਵਿੱਚ ਉਭਰੀ ਸੀ। 3 ਫਰਵਰੀ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।

Punjab Bani 31 March,2024
ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼

ਸੀਐਮ ਕੇਜਰੀਵਾਲ ਦੀ ਪਤਨੀ ਨੇ ਪੜਿਆ ਸੰਦੇਸ਼ - ਕਿਹਾ ਕੇਜਰੀਵਾਲ ਨੂੰ ਜਿ਼ਆਦਾ ਦੇਰ ਨਹੀ ਰਖਿਆ ਜਾ ਸਕਦਾ ਜੇਲ ਵਿੱਚ ਦਿਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਜੋ ਕਿ ਈਡੀ ਰਿਮਾਂਡ ਵਿੱਚ ਹਨ) ਉਨ੍ਹਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਭਾਰਤੀ ਗਠਜੋੜ ਦੀਆਂ ਸੰਘਟਕ ਪਾਰਟੀਆਂ ਦੇ ਨੇਤਾਵਾਂ ਦਾ ਇੱਕ ਵਿਸ਼ਾਲ ਇਕੱਠ ਹੋਇਆ। ਇਸ ਮੰਚ ਤੋਂ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੁਨੀਤਾ ਨੇ ਉੱਥੇ ਮੌਜੂਦ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਭਾਰਤ ਮਾਤਾ ਬਹੁਤ ਦੁਖੀ ਹੈ। ਉਨ੍ਹਾਂ ਕੇਜਰੀਵਾਲ ਵੱਲੋਂ ਜਨਤਾ ਨੂੰ ਦਿੱਤੀਆਂ 6 ਗਾਰੰਟੀਆਂ ਬਾਰੇ ਵੀ ਦੱਸਿਆ। ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੇਰ ਹੈ ਅਤੇ ਉਸ ਨੂੰ ਜ਼ਿਆਦਾ ਦੇਰ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ।

Punjab Bani 31 March,2024
ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ

ਕਾਂਗਰਸ ਨੂੰ ਫਿਰ ਮਿਲਿਆ ਇਨਕਮ ਟੈਕਸ ਵਿਭਾਗ ਤੋ ਨੋਟਿਸ ਦਿਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ। ਇਸ ਵਿੱਚ ਮੁਲਾਂਕਣ ਸਾਲ 2014-15 ਤੋਂ 2016-17 ਤੱਕ 1,745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਆਮਦਨ ਕਰ ਵਿਭਾਗ ਨੇ ਹੁਣ ਤੱਕ ਕਾਂਗਰਸ ਤੋਂ ਕੁੱਲ 3,567 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਹੈ। ਸੂਤਰਾਂ ਦੇ ਮੁਤਾਬਕ ਤਾਜ਼ਾ ਨੋਟਿਸ 2014-15 (ਲਗਭਗ 663 ਕਰੋੜ ਰੁਪਏ), 2015-16 (ਲਗਭਗ 664 ਕਰੋੜ ਰੁਪਏ) ਅਤੇ 2016-17 (ਲਗਭਗ 417 ਕਰੋੜ ਰੁਪਏ) ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਂਦੀ ਟੈਕਸ ਛੋਟ ਖਤਮ ਕਰਕੇ ਪਾਰਟੀ ਟੈਕਸ ਲਗਾ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਦੌਰਾਨ ਕੁਝ ਕਾਂਗਰਸੀ ਆਗੂਆਂ ਤੋਂ ਜ਼ਬਤ ਕੀਤੀਆਂ ਡਾਇਰੀਆਂ ਵਿੱਚ ‘ਥਰਡ ਪਾਰਟੀ ਐਂਟਰੀਆਂ’ ਲਈ ਵੀ ਕਾਂਗਰਸ ਵੱਲੋਂ ਟੈਕਸ ਲਾਇਆ ਗਿਆ ਹੈ।

Punjab Bani 31 March,2024
ਭਾਜਪਾ ਨੇਤਾ ਬੋਲੇ ਰਾਮਲੀਲਾ ਮੈਦਾਨ ਵਿੱਚ ਗਠਜੋੜ ਦੀ ਰੈਲੀ ਹੈ ਭ੍ਰਿਸਟਾਚਾਰ ਛੁਪਾਓ ਰੈਲੀ

ਭਾਜਪਾ ਨੇਤਾ ਬੋਲੇ ਰਾਮਲੀਲਾ ਮੈਦਾਨ ਵਿੱਚ ਗਠਜੋੜ ਦੀ ਰੈਲੀ ਹੈ ਭ੍ਰਿਸਟਾਚਾਰ ਛੁਪਾਓ ਰੈਲੀ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵਿਰੋਧੀ ਧਿਰ ‘ਇੰਡੀਆ’ (ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ) ਗਠਜੋੜ ਦੀ ਰੈਲੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ “ਲੋਕਤੰਤਰ ਬਚਾਉਣ” ਬਾਰੇ ਨਹੀਂ ਹੈ, ਸਗੋਂ “ਪਰਿਵਾਰ ਨੂੰ ਬਚਾਉਣ” ਬਾਰੇ ਹੈ। ਭ੍ਰਿਸ਼ਟਾਚਾਰ ਛੁਪਾਓ” ਰੈਲੀ। ਵਿਰੋਧੀ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸਿਆਸੀ ਬਦਲਾਖੋਰੀ ਲਈ ਭ੍ਰਿਸ਼ਟਾਚਾਰ ਦੀ ਜਾਂਚ ‘ਚ ਫਸਾਉਣ ਦਾ ਇਲਜ਼ਾਮ ਲਗਾਇਆ ਹੈ। ਇਨ੍ਹਾਂ ਇਲਜ਼ਾਮਾਂ ਦਰਮਿਆਨ ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਕਾਂਗਰਸ, ਦ੍ਰਵਿੜ ਮੁਨੇਤਰ ਕੜਗਮ (ਡੀਐੱਮਕੇ) ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਸਮੇਤ ਕਈ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਸਾਰੇ ਦੋਸ਼ 2014 ਤੋਂ ਪਹਿਲਾਂ ਦੇ ਹਨ। ਤ੍ਰਿਵੇਦੀ ਨੇ ਕਿਹਾ ਕਿ ਰਾਮਲੀਲਾ ਮੈਦਾਨ, ਜੋ ਕਦੇ ਅੰਨਾ ਹਜ਼ਾਰੇ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ (ਇੰਡੀਆ ਅਗੇਂਸਟ ਕਰੱਪਸ਼ਨ) ਦੀ ਮੇਜ਼ਬਾਨੀ ਕਰਦਾ ਸੀ, ਐਤਵਾਰ ਨੂੰ ਇੱਕ ਰੈਲੀ ਵਿੱਚ ਸਾਰੇ ਭ੍ਰਿਸ਼ਟਾਂ ਨੂੰ ਇਕੱਠੇ ਹੁੰਦੇ ਦੇਖਣਗੇ।

Punjab Bani 31 March,2024
ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ

ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਨਵੀਂ ਦਿੱਲੀ, 29 ਮਾਰਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਹੈ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਸ਼ਾਇਦ ਇਸ ਅਹੁਦੇ ‘ਤੇ ਆਪਣੇ ਪਤੀ ਦੀ ਥਾਂ ਲੈਣ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦੀ ਦਿੱਲੀ ਇਕਾਈ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੁਨੀਤਾ ਕੇਜਰੀਵਾਲ ਦਾ ਜ਼ਿਕਰ ਕੀਤੇ ਜਾਣ ‘ਤੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਪੁਰੀ ਨੇ ਪੱਤਰਕਾਰਾਂ ਨੂੰ ਦੱਸਿਆ,‘ਤੁਸੀਂ ਜਿਸ ਮੈਡਮ ਦੀ ਗੱਲ ਕਰ ਰਹੇ ਹੋ, ਉਹ ਸ਼ਾਇਦ ਬਿਹਾਰ ’ਚ ਰਾਬੜੀ ਦੇਵੀ ਵਾਂਗ ਕੁਰਸੀ ’ਤੇ ਬੈਠਣ ਦੀ ਤਿਆਰੀ ਕਰ ਰਹੀ ਹੈ।

Punjab Bani 29 March,2024
ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ

ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1823 ਕਰੋੜ ਦਾ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ, 29 ਮਾਰਚ ਕਾਂਗਰਸ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ ‘ਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ‘ਤੇ ‘ਟੈਕਸ ਅਤਿਵਾਦ’ ਰਾਹੀਂ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਜਿਨ੍ਹਾਂ ਮਾਪਦੰਡਾਂ ਦੇ ਆਧਾਰ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਦੇ ਆਧਾਰ ’ਤੇ ਵੀ ਭਾਜਪਾ ਨੂੰ 4600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਦਾ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, ‘ਕੱਲ੍ਹ ਸਾਨੂੰ ਆਮਦਨ ਕਰ ਵਿਭਾਗ ਤੋਂ 1823.08 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਵਾਂ ਨੋਟਿਸ ਮਿਲਿਆ ਹੈ। ਪਹਿਲਾਂ ਹੀ ਆਮਦਨ ਕਰ ਵਿਭਾਗ ਨੇ ਸਾਡੇ ਬੈਂਕ ਖਾਤੇ ਤੋਂ ਜ਼ਬਰਦਸਤੀ 135 ਕਰੋੜ ਰੁਪਏ ਕਢਵਾ ਲਏ ਹਨ।’ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਰਿਹਾ ਹੈ।

Punjab Bani 29 March,2024
ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ

ਸੱਤਾ ਵਿੱਚ ਆਉਣ ਤੇ 50 ਫੀਸਦੀ ਔਰਤਾਂ ਲਈ ਸਰਕਾਰੀ ਨੌਕਰੀਆਂ ਹੋਣਗੀਆਂ ਰਾਖਵੀਆਂ : ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਹ ਔਰਤਾਂ ਲਈ 50 ਫੀਸਦੀ ਸਰਕਾਰੀ ਨੌਕਰੀਆਂ ਰਾਖਵੀਆਂ ਕਰੇਗੀ। ਰਾਹੁਲ ਗਾਂਧੀ ਨੇ ਕਿਹਾ ਕਿ ਸ਼ਕਤੀਸ਼ਾਲੀ ਔਰਤਾਂ ਦੇਸ਼ ਦੀ ਤਕਦੀਰ ਬਦਲ ਦੇਣਗੀਆਂ। ਸਾਬਕਾ ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਅੱਜ ਵੀ ਤਿੰਨ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ ਅਤੇ 10 ਸਰਕਾਰੀ ਨੌਕਰੀਆਂ ਵਿੱਚ ਸਿਰਫ਼ ਇੱਕ ਔਰਤ ਹੀ ਕਿਉਂ ਹੈ। ਇਸ ਲਈ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਸਾਰੀਆਂ ਨਵੀਆਂ ਭਰਤੀਆਂ ਵਿੱਚੋਂ ਅੱਧੀਆਂ ਔਰਤਾਂ ਲਈ ਰਾਖਵੀਆਂ ਹੋਣੀਆਂ ਚਾਹੀਦੀਆਂ ਹਨ।

Punjab Bani 29 March,2024
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਸ. ਹਰਚੰਦ ਸਿੰਘ ਬਰਸਟ --- ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਦੱਸਿਆ ਵਿਸ਼ਵਾਸਘਾਤੀ --- ਲੋਕਾਂ ਨੇ ਬੜੀ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਚਹਿਰਾ ਵੇਖ ਇਨ੍ਹਾਂ ਨੂੰ ਪਾਈਆਂ ਸੀ ਵੋਟਾਂ ਚੰਡੀਗੜ੍ਹ, 28 ਮਾਰਚ, 2024 ( ) ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਤੇ ਬਰਸਦੇ ਹੋਏ ਦੋਵਾਂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। ਪਰ ਹੁਣ ਇਨ੍ਹਾਂ ਦੋਵਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ ਵਿੱਚ ਸ਼ਾਮਲ ਹੋ ਕੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਜਿਸਦਾ ਆਗਾਮੀ ਚੋਣਾਂ ਵਿੱਚ ਲੋਕ ਮੋੜਵਾਂ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਜਲੰਧਰ ਤੋਂ ਜਿੱਤ ਦਵਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪ੍ਰਚਾਰ ਕੀਤਾ ਸੀ ਅਤੇ ਉਸ ਨੂੰ ਵੱਡੀ ਜਿੱਤ ਦਵਾਈ ਸੀ। ਪਰ ਸੁਸ਼ੀਲ ਰਿੰਕੂ ਨੇ ਆਪਣੇ ਨਿੱਜੀ ਹਿੱਤਾ ਨੂੰ ਪਹਿਲ ਦਿੰਦੀਆਂ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਦੇ ਲਈ ਜਲੰਧਰ ਦੇ ਲੋਕ ਉਸ ਨੂੰ ਕਦੇ ਮਾਫ਼ ਨਹੀਂ ਕਰਨਗੇ। ਸ. ਬਰਸਟ ਨੇ ਦੋਵਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਕਿਹੜੀ ਸੌਦੇਬਾਜੀ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਧੌਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸਿਰਫ਼ ਇਸ ਲਈ ਚੋਣਾਂ ਵਿੱਚ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ, ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ ਅਤੇ ਚੋਣਾਂ ਵਿੱਚ ਉਸਦੇ ਖਿਲਾਫ਼ ਆਪਣੀ ਵੋਟ ਪਾ ਕੇ ਮੋੜਵਾਂ ਜਵਾਬ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਹਮੇਸ਼ਾ ਤੋਂ ਹੀ ਪੰਜਾਬ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਭਲੇ ਨੂੰ ਮੁੱਖ ਰਖਦੇ ਹੋਏ ਵਿਕਾਸ ਨੀਤੀਆਂ ਤੇ ਕਾਰਜ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ, ਪਰ ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਵਿਸ਼ਵਾਸਘਾਤੀ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇੱਕ ਵਾਰ ਫਿਰ 'ਆਪ' ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਵਾਉਣਗੇ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਜਮਾਨਤਾ ਤੱਕ ਜ਼ਬਤ ਹੋ ਜਾਣਗੀਆਂ। ਪੰਜਾਬ ਦੇ ਲੋਕ ਇਕ ਵਾਰ ਫਿਰ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਨੂੰ ਹਾਸ਼ੀਏ ’ਤੇ ਪਹੁੰਚਾਉਣ ਵਾਲਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Punjab Bani 28 March,2024
ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ

ਮਹੂਆ ਮੋਇਤਰਾ ਨੇ ਕੀਤਾ ਈਡੀ ਦੇ ਸੰਮਨ ਨੂੰ ਨਜਰਅੰਦਾਜ ਦਿਲੀ : ਟੀਐਮਸੀ ਨੇਤਾ ਮਹੂਆ ਮੋਇਤਰਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਵੀਰਵਾਰ ਨੂੰ ਆਪਣੇ ਕ੍ਰਿਸ਼ਨਾਨਗਰ ਹਲਕੇ ਵਿੱਚ ਚੋਣ ਪ੍ਰਚਾਰ ਕਰਨਗੇ। ਦੱਸ ਦੇਈਏ ਕਿ ਈਡੀ ਨੇ ਮਹੂਆ ਨੂੰ ਨਵੀਂ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਇਤਰਾ ਅਤੇ ਦੁਬਈ ਸਥਿਤ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਤਾਜ਼ਾ ਸੰਮਨ ਜਾਰੀ ਕੀਤਾ ਸੀ। 49 ਸਾਲਾ ਤ੍ਰਿਣਮੂਲ ਕਾਂਗਰਸ ਆਗੂ ਨੂੰ ਕੇਂਦਰੀ ਏਜੰਸੀ ਵੱਲੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਸਰਕਾਰੀ ਕੰਮ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਈ ਅਤੇ ਨੋਟਿਸ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ।

Punjab Bani 28 March,2024
ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ

ਹਾਈਕੋਰਟ ਨੇ ਮੁੱਖ ਮੰਤਰੀ ਨੂੰ ਅਹੁਦੇ ਤੋ ਹਟਾਉਣਵਾਲੀ ਜਨਹਿਤ ਪਟੀਸ਼ਨ ਤੇ ਸੁਣਵਾਈ ਕਰਨ ਤੋ ਕੀਤਾ ਇਨਕਾਰ ਦਿੱਲੀ : ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਜਨਹਿੱਤ ਪਟੀਸ਼ਨ ਸੁਰਜੀਤ ਸਿੰਘ ਯਾਦਵ ਨਾਂ ਦੇ ਵਿਅਕਤੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਨਾਲ ਕਾਨੂੰਨ ਅਤੇ ਨਿਆਂ ਦੀ ਪ੍ਰਕਿਰਿਆ ‘ਚ ਰੁਕਾਵਟ ਆਵੇਗੀ ਅਤੇ ਦਿੱਲੀ ‘ਚ ਸੰਵਿਧਾਨਕ ਵਿਵਸਥਾ ਦੇ ਟੁੱਟਣ ਦਾ ਵੀ ਖਤਰਾ ਹੈ। ਪਟੀਸ਼ਨ ਨੂੰ ਰੱਦ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਅਜਿਹਾ ਕੋਈ ਸੰਵਿਧਾਨਕ ਜ਼ੁੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। ਹਾਈਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ, ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਰਾਸ਼ਟਰਪਤੀ ਨੂੰ ਭੇਜ ਦੇਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ।

Punjab Bani 28 March,2024
ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ

ਲੋਕ ਸਭਾ ਮੈਬਰ ਸੁਸ਼ੀਲ ਰਿੰਕੂ ਤੇ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 27 ਮਾਰਚ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦਿਨ ‘ਚ ਅੰਗੂਰਾਲ ਨੇ ਫੇਸਬੁੱਕ ‘ਤੇ ਇਕ ਪੋਸਟ ‘ਚ ਕਿਹਾ ਸੀ ਕਿ ਉਹ ‘ਆਪ’ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।

Punjab Bani 27 March,2024
ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ

ਅਰਵਿੰਦ ਕੇਜਰੀਵਾਲ 28 ਨੂੰ ਕਰਨਗੇ ਸੱਚ ਦਾ ਖੁਲਾਸਾ : ਸੁਨੀਤਾ ਕੇਜਰੀਵਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਈਡੀ ਦੇ ਕਈ ਛਾਪਿਆਂ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ। ਮੇਰੇ ਪਤੀ 28 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਵਿੱਚ ਸੱਚਾਈ ਦਾ ਖੁਲਾਸਾ ਕਰਨਗੇ। ਉਨ੍ਹਾਂ ਕਿਹਾ,‘ਮੇਰੇ ਪਤੀ ਨੇ ਹਿਰਾਸਤ ‘ਚ ਰਹਿੰਦਿਆਂ ਜਲ ਮੰਤਰੀ ਨੂੰ ਹਦਾਇਤਾਂ ਜਾਰੀ ਕੀਤੀਆਂ, ਕੀ ਕੇਂਦਰ ਨੂੰ ਇਸ ਨਾਲ ਸਮੱਸਿਆ ਸੀ, ਕੀ ਉਹ ਦਿੱਲੀ ਨੂੰ ਤਬਾਹ ਕਰਨਾ ਚਾਹੁੰਦੇ ਹਨ?’

Punjab Bani 27 March,2024
ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ

ਦਿਲੀ ਸਰਕਾਰ ਨੂੰ ਜੇਲ ਅੰਦਰੋ ਨਹੀ ਚਲਾਇਆ ਜਾਵੇਗਾ : ਉਪ ਰਾਜਪਾਲ ਨਵੀਂ ਦਿੱਲੀ, 27 ਮਾਰਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਨੂੰ ਜੇਲ੍ਹ ’ਚੋਂ ਨਹੀਂ ਚਲਾਇਆ ਜਾਵੇਗਾ। ਸ੍ਰੀ ਸਕਸੈਨਾ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਉਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਇਥੇ ਸਮਾਗਮ ’ਚ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਰਕਾਰ ਜੇਲ੍ਹ ’ਚੋਂ ਨਹੀਂ ਚੱਲੇਗੀ।’

Punjab Bani 27 March,2024
ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰ‌ਿਆ : ਰਾਜਾ ਵੜਿੰਗ

ਅਕਾਲੀ ਭਾਜਪਾ ਵੱਲੋ ਜਾਰੀ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰ‌ਿਆ : ਰਾਜਾ ਵੜਿੰਗ ਚੰਡੀਗੜ੍ਹ: ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਮੀਡੀਆ ਨੂੰ ਸੰਬੋਧਨ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਰਸਮੀ ਸਮਝੌਤੇ ਦੀ ਅਣਹੋਂਦ ਦੇ ਬਾਵਜੂਦ ਦੋਵੇਂ ਧਿਰਾਂ ਬੰਦ ਦਰਵਾਜ਼ਿਆਂ ਪਿੱਛੇ ਸਹਿਯੋਗ ਕਰਦੀਆਂ ਰਹੀਆਂ। ਰਾਜਾ ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਸੁਨੀਲ ਜਾਖੜ, ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਠੋਸ ਯਤਨਾਂ ਦੇ ਬਾਵਜੂਦ, ਭਾਜਪਾ ਅਤੇ ਅਕਾਲੀ ਦਲ ਪੰਜਾਬ ਵਿੱਚ ਆਪਣੀ ਮੌਜੂਦਗੀ ਕਾਇਮ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪਾਰਟੀਆਂ ਇੱਕਜੁੱਟ ਹੋ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਰੋਸੇਯੋਗਤਾ ਹਾਸਲ ਕਰਨ ਲਈ ਕੰਮ ਕਰ ਰਹੀਆਂ ਹਨ।।” ਰਾਜਾ ਵੜਿੰਗ ਨੇ ਅੱਗੇ ਕਿਹਾ, “ਭਾਵੇਂ ਭਾਜਪਾ ਅਤੇ ਅਕਾਲੀ ਦਲ ਵੱਲੋਂ ਗਠਜੋੜ ਦੀ ਗੱਲਬਾਤ ਨੂੰ ਜਨਤਕ ਤੌਰ ‘ਤੇ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਮੈਨੂੰ ਭਰੋਸਾ ਹੈ ਕਿ ਦੋਵੇਂ ਸੰਸਥਾਵਾਂ ਜਨਤਕ ਤੌਰ ‘ਤੇ ਅਸਵੀਕਾਰ ਕੀਤੇ ਜਾਣ ਦੇ ਬਾਵਜੂਦ ਵੀ ਇਕ ਦੂਜੇ ਦਾ ਸਹਿਯੋਗ ਕਰ ਰਹੀਆਂ ਹਨ। ਦੋਵਾਂ ਪਾਰਟੀਆਂ ਵੱਲੋਂ ਜਾਰੀ ਕੀਤੇ ਗਏ ਬਿਆਨ ਮੌਜੂਦਾ ਜਨਤਾ ਲਈ ਸਿਰਫ ਟੇਢੀ ਪ੍ਰਤੀਕਿਰਿਆ ਹੈ। 

Punjab Bani 27 March,2024
ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ

ਅਕਾਲੀ ਦਲ ਲਈ ਸਿਧਾਂਤ ਹਨ ਜਿ਼ਆਦਾ ਅਹਿਮ : ਸੁਖਬੀਰ ਬਾਦਲ ਚੰਡੀਗੜ੍ਹ, 26 ਮਾਰਚ ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਦੀ ਪਾਰਟੀ ਹੈ। ਸਾਡੇ ਲਈ ਨੰਬਰ ਦੀ ਖੇਡ ਨਾਲੋਂ ਸਿਧਾਂਤ ਜ਼ਿਆਦਾ ਮਹੱਤਵਪੂਰਨ ਹਨ। 103 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਦਾਰੀ ਕੌਮ, ਪੰਜਾਬ ਦੇ ਹਿੱਤਾਂ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਦੀ ਹੈ।’

Punjab Bani 26 March,2024
ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ

ਕਾਂਗਰਸ ਝਟਕਾ : ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 26 ਮਾਰਚ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।

Punjab Bani 26 March,2024
ਪੰਜਾਬ ਅੰਦਰ ਇੱਕਲੀ ਭਾਜਪਾ ਲੜੇਗੀ ਚੋਣਾਂ : ਸੁਨੀਲ ਜਾਖੜ

ਪੰਜਾਬ ਅੰਦਰ ਇੱਕਲੀ ਭਾਜਪਾ ਲੜੇਗੀ ਚੋਣਾਂ : ਸੁਨੀਲ ਜਾਖੜ ਚੰਡੀਗੜ : ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਇੱਕਲੀ ਹੀ ਚੋਣਾਂ ਲੜੇਗੀ, ਜਿਸਦਾ ਐਲਾਨ ਅੱਜ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿਖ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੇਲਈ ਚੰਗੇ ਫੈਸਲੇ ਲਏ ਹਨ।

Punjab Bani 26 March,2024
ਸਾਬਕਾ ਹਵਾਈ ਸੇਨਾ ਮੁਖੀ ਭਦੌਰੀਆ ਭਾਜਪਾ ਵਿੱਚ ਹੋਏ ਸ਼ਾਮਲ

ਸਾਬਕਾ ਹਵਾਈ ਸੇਨਾ ਮੁਖੀ ਭਦੌਰੀਆ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 24 ਮਾਰਚ ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ। ਭਾਜਪਾ ਆਗੂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ ਹਵਾਈ ਸੈਨਾ ਵਿਚ ਸੇਵਾਵਾਂ ਦਿੱਤੀਆਂ ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਨਿਰਭਰ ਭਾਰਤ ਪ੍ਰੋਗਰਾਮ ਵਿਚ ਯੋਗਦਾਨ ਪਾਇਆ। ਭਦੌਰੀਆ ਉੱਤਰ ਪ੍ਰਦੇਸ਼ ਨਾਲ ਸਬੰਧਤ ਹਨ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਅਜੇ ਉੱਤਰ ਪ੍ਰਦੇਸ਼ ਦੀਆਂ ਕਈ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਹੈ।

Punjab Bani 24 March,2024
ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ

ਕੇਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਧਿਆ ਗੋਵਿੰਦ ਸਿੰਘ ਤੇ ਨਿਸ਼ਾਨਾ ਨਵੀਂ ਦਿੱਲੀ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਪੀਪੀਸੀ ਮੁਖੀ ਗੋਵਿੰਦ ਸਿੰਘ ਦੋਤਾਸਰਾ 'ਤੇ ਨਿਸ਼ਾਨਾ ਸਾਧਿਆ ਹੈ। ਸ਼ਨੀਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੱਲ੍ਹ ਭਾਰਤੀ ਗਠਜੋੜ ਦੇ ਇੱਕ ਮੈਂਬਰ ਨੇ ਉਨ੍ਹਾਂ ਦੀ ਪਾਰਟੀ ਦੀ ਇੱਕ ਮਹਿਲਾ ਆਗੂ ਦੇ ਸਾਹਮਣੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਵਿੱਚ ਅਸ਼ਲੀਲ ਟਿੱਪਣੀ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਹਰਮਨਪਿਆਰੇ ਨੇਤਾ ਲਈ ਜੋ ਸ਼ਬਦ ਵਰਤੇ ਹਨ ਉਹ ਪੂਰੀ ਦੁਨੀਆ ਵਿਚ ਨਿੰਦਣਯੋਗ ਹਨ ਅਤੇ ਲੋਕਤੰਤਰ ਵਿਚ ਅਜਿਹੀਆਂ ਚੀਜ਼ਾਂ ਲਈ ਕੋਈ ਥਾਂ ਨਹੀਂ ਹੈ।ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਭਾਰਤੀ ਗਠਜੋੜ ਦੇ ਮੈਂਬਰ ਨੂੰ ਹਰਾਇਆ ਸੀ। ਸੀ.ਪੀ.ਐਮ.ਪੀ.ਪੀ.ਸੀ. ਦੇ ਮੁਖੀ ਗੋਵਿੰਦ ਸਿੰਘ ਦੋਟਾਸਰਾ ਸ਼ਨੀਵਾਰ ਨੂੰ ਸੀਕਰ ਲੋਕ ਸਭਾ ਸੰਸਦੀ ਹਲਕੇ ਦੇ ਦੌਰੇ 'ਤੇ ਸੀਕਰ ਪਹੁੰਚੇ।

Punjab Bani 24 March,2024
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ------ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ - ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ - ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ - ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਕੀਤੀ ਲਾਗੂ , ਜੋ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਹੈ ਸਬੰਧਤ: ਏਡੀਜੀਪੀ- ਕਮ- ਐਸਆਈਟੀ ਮੁਖੀ ਗੁਰਿੰਦਰ ਢਿੱਲੋਂ, ਆਈ.ਪੀ.ਐਸ. - ਪੁਲਿਸ ਟੀਮਾਂ ਨੇ ਨੋਇਡਾ-ਅਧਾਰਤ ਫੈਕਟਰੀ ਤੋਂ ਖਰੀਦੇ ਗਏ ਕੁੱਲ 300 ਲੀਟਰ ਮਿਥੇਨੌਲ ਵਿੱਚੋਂ 200 ਲੀਟਰ ਤੋਂ ਵੱਧ ਕੀਤਾ ਬਰਾਮਦ - ਏਡੀਜੀਪੀ ਗੁਰਿੰਦਰ ਢਿੱਲੋਂ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਗੈਰ-ਅਧਿਕਾਰਤ ਸਰੋਤਾਂ ਤੋਂ ਖਰੀਦੀ ਸ਼ਰਾਬ ਦੇ ਸੇਵਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 23 ਮਾਰਚ: ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ। ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ । ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ। ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ। ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

Punjab Bani 23 March,2024
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ਵਿਸ਼ਾਲ ਪ੍ਰਦਰਸ਼ਨ ਨਵੀਂ ਦਿੱਲੀ, 23 ਮਾਰਚ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਆਈਟੀਓ ਨੇੜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਆਪ ਦੇ ਵਿਧਾਇਕਾਂ, ਕੌਂਸਲਰਾਂ, ਮੰਤਰੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਧਰਨੇ ਚ ਸ਼ਾਮਲ ਹੋਣਗੇ। ਇੰਡੀਆ ਗੱਠਜੋੜ ਦੇ ਆਗੂਆਂ ਵੱਲੋਂ ਵੀ ਸ਼ਾਮਲ ਹੋਣ ਦੀ ਉਮੀਦ ਹੈ।

Punjab Bani 23 March,2024
ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ

ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ ਨਵੀਂ ਦਿੱਲੀ, 23 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਵੱਧਦੇ ਸਿਆਸੀ ਸੰਕਟ ਕਾਰਨ 6 ਸਾਬਕਾ ਵਿਧਾਇਕ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਉਸ ਦੀ ਟਿਕਟ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜ ਸਕਦੇ ਹਨ। ਛੇ ਬਾਗੀ ਕਾਂਗਰਸੀ ਵਿਧਾਇਕਾਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੈਤੰਨਿਆ ਸ਼ਰਮਾ ਅਤੇ ਦੇਵੇਂਦਰ ਕੁਮਾਰ ਭੁੱਟੋ ਨੂੰ ਵ੍ਹਿਪ ਦੀ ਉਲੰਘਣਾ ਕਰਨ ’ਤੇ ਅਯੋਗ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਕਰਨ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਹੋਰ ਨੇਤਾ ਹਾਜ਼ਰ ਸਨ।  ਚੋਣ ਕਮਿਸ਼ਨ ਨੇ ਇਨ੍ਹਾਂ ਦੇ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਤਿੰਨ ਆਜ਼ਾਦ ਵਿਧਾਇਕਾਂ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇ ਐੱਲ. ਠਾਕੁਰ ਨੇ ਸ਼ੁੱਕਰਵਾਰ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ। ਉਨ੍ਹਾਂ ਦੇ ਹਲਕਿਆਂ ਵਿੱਚ ਵੀ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ ਹੈ।

Punjab Bani 23 March,2024
ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ

ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਜਾਵੇਗਾ ਪ੍ਰਦਰਸ਼ਨ : ਭਗਵੰਤ ਮਾਨ ਨਵੀਂ ਦਿੱਲੀ, 23 ਮਾਰਚ ਇਥੇ ਰਾਜਘਾਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਆਗੂ ਅਰਵਿੰਦ ਕੇਜਰੀਵਾਲ ਹੈ। ਉਨ੍ਹਾਂ ਕਿਹਾ ਇਹ ਸ੍ਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਹੋਰ ਵਿਸ਼ਾਲ ਹੋਵੇਗਾ ਪਰ ਅਸੀਂ ਡਰਾਂਗੇ ਨਹੀਂ। ਇਹ ਪ੍ਰਦਰਸ਼ਨ ਭਾਰਤੀ ਲੋਕਤੰਤਰ ਬਚਾਉਣ ਲਈ ਹੈ। ਪ੍ਰਦਰਸ਼ਨ ਵਿੱਚ ਕਾਂਗਰਸ ਦੇ ਆਗੂ ਹਾਰੂਨ ਯੂਸਫ਼ ਤੇ ਹੋਰ ਆਗੂ ਸ਼ਾਮਲ ਹੋਏ। ਉਨ੍ਹਾਂ ਐਲਾਨ ਕੀਤਾ ਕਿ ਰਾਜਘਾਟ ਤੋਂ ਪਾਰਟੀ ਦਫ਼ਤਰ ਦੀਨ ਦਿਆਲ ਉਪਾਧਿਆਏ ਮਾਰਗ ਵੱਲ ਮਾਰਚ ਕੀਤਾ ਜਾਵੇਗਾ।

Punjab Bani 23 March,2024
ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ

ਪੰਜਾਬ ਦੇ ਮੁਦਿਆਂ ਦਾ ਹੱਲ ਹੋਣ ਤੱਕ ਨਹੀ ਕੀਤਾ ਜਾ ਸਕਦਾ ਸਮਝੌਤਾ : ਅਕਾਲੀ ਦਲ ਦੀ ਕੋਰ ਕਮੇਟੀ ਚੰਡੀਗੜ੍ਹ , 22 ਮਾਰਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਭਾਜਪਾ ਨੂੰ ਇੱਕ ਤਰੀਕੇ ਨਾਲ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਹੋਣ ਤੋਂ ਬਿਨਾਂ ਲੋਕ ਸਭਾ ਚੋਣਾਂ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੋਰ ਕਮੇਟੀ ਨੇ ਭਾਜਪਾ ਨੂੰ ਇਹ ਇਸ਼ਾਰਾ ਕੀਤਾ ਹੈ ਕਿ ਸੂਬੇ ਦੇ ਮੂਲ ਮੁੱਦਿਆਂ ਦੀ ਸ਼ਰਤ ’ਤੇ ਹੀ ਅੱਗੇ ਵਧਿਆ ਜਾ ਸਕਦਾ ਹੈ। ਅਹਿਮ ਸੂਤਰਾਂ ਅਨੁਸਾਰ ਕੋਰ ਕਮੇਟੀ ਵਿਚ ਅੱਜ ਇਹੋ ਸੁਰ ਭਾਰੂ ਰਿਹਾ ਕਿ ਭਾਜਪਾ ਨਾਲ ਓਨੀ ਦੇਰ ਕੋਈ ਸਿਆਸੀ ਗੱਠਜੋੜ ਨਾ ਕੀਤਾ ਜਾਵੇ, ਜਿੰਨੀ ਦੇਰ ਭਾਜਪਾ ਸੂਬੇ ਦੇ ਮੂਲ ਮੁੱਦਿਆਂ ’ਤੇ ਕੋਈ ਪ੍ਰਤੀਬੱਧਤਾ ਨਹੀਂ ਦਿਖਾਉਂਦੀ ਹੈ। ਕੋਰ ਕਮੇਟੀ ਵਿਚ ਇਹੋ ਗੱਲ ਉਭਰੀ ਕਿ ਅਕਾਲੀ ਦਲ ਲਈ ਸੀਟਾਂ ਦੀ ਵੰਡ ਤੋਂ ਵੱਧ ਸੂਬੇ ਦੇ ਹਿੱਤ ਪਿਆਰੇ ਹਨ। ਪਾਰਟੀ ਨੇ ਅੱਜ ਆਪਣੇ ਮੂਲ ਮੁੱਦਿਆਂ ਵੱਲ ਵਾਪਸੀ ਕੀਤੀ ਹੈ। ਭਾਜਪਾ ਦੇ ਪੰਜਾਬ ਦੇ ਮੁੱਦਿਆਂ ਪ੍ਰਤੀ ਰੌਂਅ ਤੋਂ ਕੋਰ ਕਮੇਟੀ ਸੰਤੁਸ਼ਟ ਦਿਖਾਈ ਨਹੀਂ ਦਿੱਤੀ। ਪਾਰਟੀ ਨੇ ਮੀਟਿੰਗ ਵਿਚ ਘੱਟੋ ਘੱਟ ਪ੍ਰੋਗਰਾਮ ਦੀ ਰਣਨੀਤੀ ਵੀ ਉਲੀਕੀ। ਅਕਾਲੀ ਦਲ ਨੇ ਮੁੱਦਿਆਂ, ਨੀਤੀਆਂ ਅਤੇ ਸਿਧਾਂਤਾਂ ਨੂੰ ਲੈ ਕੇ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਕਿ ਪਾਰਟੀ ਲਈ ਸਿਧਾਂਤ ਰਾਜਨੀਤੀ ਤੋਂ ਉਪਰ ਹਨ ਅਤੇ ਪਾਰਟੀ ਕਦੇ ਵੀ ਖਾਲਸਾ ਪੰਥ, ਘੱਟ ਗਿਣਤੀਆਂ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਡਟਣ ਦੀ ਇਤਿਹਾਸਕ ਭੂਮਿਕਾ ਤੋਂ ਪਿੱਛੇ ਨਹੀਂ ਹਟੇਗੀ।

Punjab Bani 23 March,2024
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਪੜਕੇ ਸੁਣਾਇਆ ਪਤੀ ਦਾ ਸੰਦੇਸ਼ ਨਵੀਂ ਦਿੱਲੀ, 23 ਮਾਰਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਆਮ ਆਦਮੀ ਪਾਰਟੀ ਵਰਕਰਾਂ ਅਤੇ ਦਿੱਲੀ ਦੇ ਲੋਕਾਂ ਨੂੰ ਆਪਣੇ ਜੇਲ੍ਹ ‘ਚ ਬੰਦ ਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ। ਉਨ੍ਹਾਂ ਮੁੱਖ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਕੋਈ ਵੀ ਜੇਲ੍ਹ ਮੈਨੂੰ ਅੰਦਰ ਨਹੀਂ ਰੱਖ ਸਕਦੀ ਅਤੇ ਮੈਂ ਬਾਹਰ ਆ ਕੇ ਆਪਣੇ ਵਾਅਦੇ ਪੂਰੇ ਕਰਾਂਗਾ। ਗ੍ਰਿਫਤਾਰੀ ਦੇ ਬਾਵਜੂਦ ਭਾਜਪਾ ਵਰਕਰਾਂ ਨਾਲ ਨਫਰਤ ਨਾ ਕੀਤੀ ਜਾਵੇ। ਕੇਜਰੀਵਾਲ ਨੇ ਆਪਣੇ ਸੁਨੇਹੇ ਵਿੱਚ ਕਿਹਾ,‘ਮੈਂ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਰਕਰਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਸਮਾਜ ਭਲਾਈ ਅਤੇ ਲੋਕ ਭਲਾਈ ਦੇ ਕੰਮ ਕਰਨ ਵਾਲੇ ਮੇਰੇ ਜੇਲ੍ਹ ਜਾਣ ਕਾਰਨ ਨਾ ਰੁਕਣ। ਭਾਜਪਾ ਵਰਕਰਾਂ ਨਾਲ ਨਫ਼ਰਤ ਨਾ ਕਰੋ। ਉਹ ਸਾਡੇ ਭੈਣ-ਭਰਾ ਹਨ। ਮੈਂ ਜਲਦੀ ਹੀ ਵਾਪਸ ਆਵਾਂਗਾ। ਮੇਰੇ ਪਿਆਰੇ ਦੇਸ਼ ਵਾਸੀਓ, ਮੈਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਾਵੇਂ ਮੈਂ ਜੇਲ੍ਹ ਦੇ ਅੰਦਰ ਹਾਂ ਜਾਂ ਨਹੀਂ, ਮੈਂ ਦੇਸ਼ ਦੀ ਸੇਵਾ ਕਰਦਾ ਰਹਾਂਗਾ। 

Punjab Bani 23 March,2024
ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ

ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ ਨਵੀਂ ਦਿੱਲੀ, 23 ਮਾਰਚ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕਈ ਛਾਪੇ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਨੇਤਾ ਖਿਲਾਫ ਪੈਸਿਆਂ ਦੇ ਲੈਣ-ਦੇਣ ਦੀ ਗੱਲ ਸਾਬਤ ਨਹੀਂ ਕਰ ਸਕੀ। ਆਪ ਨੇਤਾ ਨੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਦ ਪੀ. ਰੈੱਡੀ ਦੇ ਬਿਆਨ ਦੇ ਆਧਾਰ ‘ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ ‘ਚ ਐਕਸਾਈਜ਼ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ। ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਅਖੌਤੀ ਆਬਕਾਰੀ ਨੀਤੀ ਘਪਲੇ ਵਿੱਚ ਪੈਸੇ ਦਾ  ਲੈਣ ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ। 

Punjab Bani 23 March,2024
ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ

ਸ਼ਰਾਬ ਘਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਨੂੰ ਭੇਜਿਆ 28 ਤੱਕ ਰਿਮਾਂਡ ਤੇ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 28 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਰਵਿੰਦ ਕੇਜਰੀਵਾਲ 28 ਮਾਰਚ ਤੱਕ ਹਿਰਾਸਤ ‘ਚ ਰਹਿਣਗੇ। ਨਵੰਬਰ 2023 ਤੋਂ ਬਿੱਲੀ-ਚੂਹੇ ਦੀ ਖੇਡ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਖਰਕਾਰ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਕੋਈ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ।

Punjab Bani 23 March,2024
ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ

ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਸਮਾਜ ਸੇਵਕ ਅੰਨਾ ਹਜ਼ਾਰੇ (ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਕਰਮਾਂ ਦਾ ਫਲ ਦੱਸਿਆ। ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਈ ਪਛਤਾਵਾ ਨਹੀਂ ਹੈ। ਅੰਨਾ ਨੇ ਇਹ ਵੀ ਕਿਹਾ ਕਿ ਉਹ ਕੇਜਰੀਵਾਲ ਨੂੰ ਕੋਈ ਸਲਾਹ ਨਹੀਂ ਦੇਣਗੇ। ਮਹਾਰਾਸ਼ਟਰ 'ਚ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਇਕ ਬਿਆਨ ਜਾਰੀ ਕਰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ 'ਮੈਨੂੰ ਬਹੁਤ ਦੁੱਖ ਹੋਇਆ ਕਿ ਅਰਵਿੰਦ ਕੇਜਰੀਵਾਲ ਵਰਗਾ ਆਦਮੀ ਜੋ ਮੇਰੇ ਨਾਲ ਕੰਮ ਕਰਦਾ ਸੀ। ਅਸੀਂ ਸ਼ਰਾਬ ਬਾਰੇ ਆਵਾਜ਼ ਉਠਾਈ ਸੀ, ਅੱਜ ਉਹ ਸ਼ਰਾਬ ਨੀਤੀ ਬਣਾ ਰਿਹਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੋਇਆ। ਪਰ ਕੋਈ ਕੀ ਕਰੇ, ਸੱਤਾ ਦੇ ਸਾਹਮਣੇ ਕੁਝ ਨਹੀਂ ਚੱਲਦਾ। ਆਖ਼ਰਕਾਰ, ਉਸ ਨੂੰ ਉਸ ਦੇ ਕੰਮ ਕਾਰਨ ਗ੍ਰਿਫਤਾਰ ਕੀਤਾ ਗਿਆ।

Punjab Bani 22 March,2024
ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ

ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ ਨਵੀਂ ਦਿੱਲੀ, 22 ਮਾਰਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਸਰਕਾਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਲਿਆ। ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

Punjab Bani 22 March,2024
ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼

ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼ ਨਵੀਂ ਦਿੱਲੀ, 22 ਮਾਰਚ ਆਮ ਆਦਮੀ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਅੱਜ ਇਥੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਪਾਰਟੀ ਨੇਤਾ ਸ੍ਰੀ ਗੋਪਾਲ ਰਾਏ ਨੇ ਕਿਹਾ ਕਿ ਦੇਸ਼ ’ਚ ਲੋਕਤੰਤਰ ਦਾ ਖੁੱਲ੍ਹੇਆਮ ਕਤਲ ਕੀਤਾ ਗਿਆ ਹੈ ਅਤੇ ਦੇਸ਼ ਵਿੱਚ ਐਲਾਨ ਕੀਤਾ ਗਿਆ ਹੈ ਕਿ ਜੇ ਕੋਈ ਭਾਜਪਾ ਅਤੇ ਇਸ ਦੀ ਸਰਕਾਰ ਵਿਰੁੱਧ ਬੋਲਣ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਾ. ਸੰਦੀਪ ਪਾਠਕ ਨੇ ਕਿਹਾ ਕਿ ਇਹ ਲੜਾਈ ਸਿਰਫ਼ ‘ਆਪ’ ਦੀ ਨਹੀਂ ਹੈ, ਇਹ ਹਰ ਉਸ ਨਾਗਰਿਕ ਦੀ ਲੜਾਈ ਹੈ ਜੋ ਭਾਰਤ ਦੇ ਨਾਗਰਿਕਾਂ ਨੂੰ ਸਕਾਰਾਤਮਕ ਅਤੇ ਇਮਾਨਦਾਰ ਰਾਜਨੀਤੀ ਦੇਣਾ ਚਾਹੁੰਦਾ ਹੈ।

Punjab Bani 22 March,2024
ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ

ਸੁਪਰੀਮ ਕੋਰਟ ਨੇ ਬੀਆਰਐਸ ਆਗੂ ਕੇ ਕਵਿਤਾ ਨੂੰ ਨਹੀ ਦਿੱਤੀ ਜਮਾਨਤ ਨਵੀਂ ਦਿੱਲੀ, 22 ਮਾਰਚ ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੀ ਬੀਆਰਐੱਸ ਆਗੂ ਕੇ. ਕਵਿਤਾ ਨੂੰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਵਿਤਾ ਨੂੰ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਲਈ ਕਿਹਾ ਹੈ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਕਵਿਤਾ ਦੀ ਪਟੀਸ਼ਨ ‘ਤੇ ਈਡੀ ਤੋਂ ਛੇ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ, ਜਿਸ ਵਿੱਚ ਉਸ ਨੇ ਪੀਐੱਮਐੱਲਏ ਦੀਆਂ ਮੱਦਾਂ ਨੂੰ ਚੁਣੌਤੀ ਦਿੱਤੀ ਹੈ।

Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ

ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ ਚੰਡੀਗੜ੍ਹ, 22 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਕੇਜਰੀਵਾਲ ਦੇ ਪਿੱਛੇ ਡੱਟ ਕੇ ਖੜ੍ਹੀ ਰਹੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮਾਨ ਅੱਜ ਦਿੱਲੀ ਰਵਾਨਾ ਹੋ ਗਏ, ਜਿਥੇ ਉਹ ‘ਆਪ’ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਉਹ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ।

Punjab Bani 22 March,2024
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ ਆਪ ਨੇਤਾਵਾਂ ਨੇ ਕੀਤਾ ਰੋਸ਼ ਪ੍ਰਦਰਸ਼ਨ ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।

Punjab Bani 22 March,2024
ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ

ਅਕਾਲੀ ਦਲ ਕਰੇਗਾ ਇੱਕ ਪਰਿਵਾਰ ਇੱਕ ਟਿਕਟ ਦੀ ਪਾਲਣਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ‘ਇਕ ਪਰਿਵਾਰ, ਇਕ ਟਿਕਟ’ ਦੇ ਨਿਯਮ ਦੀ ਪਾਲਣਾ ਕਰੇਗਾ। ਇਸ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਵਿਚੋਂ ਕੋਈ ਇਕ ਹੀ ਵਿਅਕਤੀ ਚੋਣਾਂ ਲੜੇਗਾ। ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਿਰੋਜ਼ਪੁਰ ਤੋਂ ਜਦਕਿ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਦਲ ਪਰਿਵਾਰ ਵੱਲੋਂ ਸਿਰਫ਼ ਹਰਸਿਮਰਤ ਕੌਰ ਬਾਦਲ ਹੀ ਚੋਣ ਲੜਨਗੇ। ਉਹ ਆਪਣੀ ਮੌਜੂਦਾ ਸੀਟ ਬਠਿੰਡਾ ਤੋਂ ਹੀ ਚੋਣ ਲੜਨਗੇ। ਸਾਬਕਾ ਵਿਧਾਇਕ ਸਿਕੰਦਰ ਸਿੰਘ ਮਲੂਕਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ’ਤੇ ਵਿਵਾਦ ਮਗਰੋਂ ਇਹ ਮੁੱਦਾ ਚੁੱਕਿਆ ਸੀ। ਇਸ ਤਰ੍ਹਾਂ ‘ਇਕ ਪਰਿਵਾਰ-ਇਕ ਟਿਕਟ’ ਦੇ ਨਿਯਮ ਦਾ ਪਾਲਣ ਕਰਨ ਦਾ ਫ਼ੈਸਲਾ ਲਿਆ ਗਿਆ।

Punjab Bani 21 March,2024
ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ

ਪੰਜਾਬ ਦੀ ਤਰੱਕੀ ਨੂੰ ਮੁੱਖ ਰਖਕੇ ਸਿਆਸੀ ਗਠਜੋੜ ਬਾਰੇ ਸੋਚ ਸਕਦਾ ਹੈ : ਚੰਦੂਮਾਜਰਾ ਮੁਹਾਲੀ, 21 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਸੈਕਟਰ-89 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਇੰਡੀਆ ਗੱਠਜੋੜ ਨੂੰ ਮੌਕਾਪ੍ਰਸਤ ਸਾਂਝ ਕਰਾਰ ਦਿੱਤਾ। ਭਾਜਪਾ ਨਾਲ ਗੱਠਜੋੜ ਬਾਰੇ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ। ਮਿਸ਼ਨ-2024 ਲਈ ਅਕਾਲੀ ਦਲ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਨੂੰ ਮੁੱਖ ਰੱਖ ਕੇ ਸਿਆਸੀ ਗੱਠਜੋੜ ਬਾਰੇ ਸੋਚ ਸਕਦਾ ਹੈ। ਭਾਜਪਾ ਅੱਗੇ ਸ਼ਰਤਾਂ ਰੱਖ ਕੇ ਸਮਝੌਤੇ ਦੀ ਗੱਲ ਤੋਰਨ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। 

Punjab Bani 21 March,2024
ਕੇਦਰ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ : ਚੋਣ ਕਮਿਸ਼ਨ

ਕੇਦਰ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ : ਚੋਣ ਕਮਿਸ਼ਨ ਨਵੀਂ ਦਿੱਲੀ, 21 ਮਾਰਚ ਚੋਣ ਕਮਿਸ਼ਨ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ ‘ਵਿਕਸਤ ਭਾਰਤ ਸੰਪਰਕ ਤਹਿਤ ਵੱਡੀ ਗਿਣਤੀ ਵਿਚ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ। ਵਿਕਾਸਤ ਭਾਰਤ ਸੰਪਰਕ ਦਾ ਉਦੇਸ਼ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਉਜਾਗਰ ਕਰਨਾ ਹੈ। ਮਾਮਲੇ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਕਮਿਸ਼ਨ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

Punjab Bani 21 March,2024
ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ

ਮੋਦੀ ਨੇ ਕਾਂਗਰਸ ਨੂੰ ਵਿੱਤੀ ਤੌਰ ਤੇ ਕਮਜੋਰ ਕਰਨ ਦੀ ਸਾਜਿਸ ਰਚੀ : ਸੋਨੀਆ ਗਾਂਧੀ ਨਵੀਂ ਦਿੱਲੀ, 21 ਮਾਰਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਪਾਰਟੀ ਦੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ (ਲੈਣ-ਦੇਣ ‘ਤੇ ਰੋਕ) ਦੇ ਮੁੱਦੇ ‘ਤੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ‘ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਤੋਂ ਜ਼ਬਰਦਸਤੀ ਪੈਸੇ ਕਢਵਾਏ ਜਾ ਰਹੇ ਹਨ। ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਅਸੀਂ ਆਪਣੀ ਚੋਣ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।’

Punjab Bani 21 March,2024
ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ

ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ : ਸੁਖਬੀਰ ਬਾਦਲ ਫਰੀਦਕੋਟ, 19 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਪੁੱਜੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਅਸਲ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੋਰ ਸਿਆਸੀ ਤਜਰਬੇ ਨਹੀਂ ਕਰਨੇ ਚਾਹੀਦੇ ਅਤੇ ਅਕਾਲੀ ਦਲ ਉੱਪਰ ਹੀ ਭਰੋਸਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਅਪਰਾਧਿਕ ਘਟਨਾਵਾਂ ਵਿੱਚ ਵੱਡੀ ਪੱਧਰ ’ਤੇ ਵਾਧਾ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਵਿੱਚ ਅਤੇ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਭਲੇ ਲਈ ਕੁਝ ਨਹੀਂ ਕੀਤਾ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਲਈ ਹਰ ਕੁਰਬਾਨੀ ਦਿੱਤੀ ਹੈ। ਇਸ ਯਾਤਰਾ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਸੂਬਾ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਫਰੀਦਕੋਟ ਵਿੱਚ ‘ਪੰਜਾਬ ਬਚਾਓ ਯਾਤਰਾ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ। 

Punjab Bani 20 March,2024
- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ

- ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ - ਕੁੱਲ 543 ਸੀਟਾਂ ਲਈ 7 ਗੇੜਾਂ 'ਚ ਹੋਣਗੀਆਂ ਚੋਣਾਂ - 22 ਰਾਜਾਂ ਅੰਦਰ ਚੋਣਾਂ ਇੱਕੋ ਦਿਨ ਹੋਣਗੀਆਂ - ਪਹਿਲੇ ਗੇੜ 'ਚ 19 ਅਪ੍ਰੈਲ ਨੂੰ 102 ਸੀਟਾਂ 'ਤੇ ਹੋਣਗੀਆਂ ਚੋਣਾਂ - ਦੂਸਰੇ ਗੇੜ 'ਚ 26 ਅਪ੍ਰੈਲ ਨੂੰ 89 ਸੀਟਾਂ 'ਤੇ ਹੋਣਗੀਆਂ ਚੋਣਾਂ - ਤੀਸਰੇ ਗੇੜ 'ਚ 7 ਮਈ ਨੂੰ 94 ਸੀਟਾਂ 'ਤੇ ਹੋਣਗੀਆਂ ਚੋਣਾਂ - ਚੌਥੇ ਗੇੜ 'ਚ 13 ਮਈ ਨੂੰ 96 ਸੀਟਾਂ 'ਤੇ ਹੋਣਗੀਆਂ ਚੋਣਾਂ - ਪੰਜਵੇ ਗੇੜ 'ਚ 20 ਮਈ ਨੂੰ 49 ਸੀਟਾਂ 'ਤੇ ਹੋਣਗੀਆਂ ਚੋਣਾਂ - ਛੇਵੇਂ ਗੇੜ 'ਚ 25 ਮਈ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - ਸਤਵੇਂ ਗੇੜ 'ਚ 1 ਜੂਨ ਨੂੰ 57 ਸੀਟਾਂ 'ਤੇ ਹੋਣਗੀਆਂ ਚੋਣਾਂ - (ਪੰਜਾਬ ਅਤੇ ਹਰਿਆਣਾ ਅੰਦਰ ਸਭ ਤੋਂ ਆਖਿਰੀ ਗੇੜ ਯਾਨੀ ਕਿ 7 ਗੇੜ ਵਿੱਚ 1 ਜੂਨ ਨੂੰ ਚੋਣ ਹੋਵੇਗੀ) - 4 ਜੂਨ 2024 ਨੂੰ ਆਉਣਗੇ ਨਤੀਜੇ - ਚਾਰ ਰਾਜ ਜਿਨਾਂ ਵਿੱਚ ਆਂਧਰਾ ਪ੍ਰਦੇਸ਼, ਅਰੂਨਾਚਲ ਪ੍ਰਦੇਸ਼, ਉੜੀਸਾ ਤੇ ਸਿਕਮ ਵਿੱਚ ਲੋਕ ਸਭਾ ਦੇ ਨਾਲ-ਨਾਲ ਹੋਣਗੀਆਂ ਵਿਧਾਨ ਸਭਾ ਚੋਣਾਂ - ਪੰਜਾਬ ਅੰਦਰ ਸਭ ਤੋਂ ਆਖਿਰੀ ਗੇੜ ਵਿੱਚ ਚੋਣਾਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਚਿੰਤਾਵਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਹੈ। ਜ਼ਿਲਾ ਪ੍ਰਸ਼ਾਸ਼ਨ, ਜ਼ਿਲਾ ਪੁਲਸ ਦੀਆਂ ਜਿੰਮੇਵਾਰੀਆਂ ਵਧ ਚੁੱਕੀਆਂ ਹਨ।

Punjab Bani 16 March,2024
ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ

ਕਾਂਗਰਸੀ ਨੇਤਾ ਰਾਜ ਕੁਮਾਰ ਚਬੇਵਾਲ ਹੋਏ ਆਪ ਵਿੱਚ ਸ਼ਾਮਲ ਹੁਸ਼ਿਆਰਪੁਰ, 15 ਮਾਰਚ ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਪ ਵਿੱਚ ਸ਼ਾਮਲ ਚੁੱਕੇ ਹਨ। ਉਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਇਆ ਗਿਆ ਹੈ। 54 ਸਾਲਾ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਹੈ।

Punjab Bani 15 March,2024
ਸਾਬਕਾ ਮੁੱਖ ਮੰਤਰੀ ਯੇਦੀਯਰੁਪਾ ਵਿਰੁੱਧ ਹੋਇਆ ਕੇਸ ਦਰਜ

ਸਾਬਕਾ ਮੁੱਖ ਮੰਤਰੀ ਯੇਦੀਯਰੁਪਾ ਵਿਰੁੱਧ ਹੋਇਆ ਕੇਸ ਦਰਜ ਬੰਗਲੌਰ, 15 ਮਾਰਚ ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੀਟਿੰਗ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ। ਪੁਲੀਸ ਮੁਤਾਬਕ ਭਾਜਪਾ ਆਗੂ ‘ਤੇ ਪੋਕਸੋ ਐਕਟ ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲੇ ਤੱਕ ਭਾਜਪਾ ਨੇਤਾ ਜਾਂ ਉਸ ਦੇ ਪਰਿਵਾਰ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ।

Punjab Bani 15 March,2024
ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ

ਮਹਾਰਾਣੀ ਪ੍ਰਨੀਤ ਕੌਰ ਹੋਣਗੇ ਭਾਜਪਾ ਵਿੱਚ ਸ਼ਾਮਲ ਨਵੀਂ ਦਿੱਲੀ, 13 ਮਾਰਚ- ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵੀਰਵਾਰ ਨੂੰ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਲੰਮੇ ਸਮੇਂ ਤੋਂ ਕਿਆਸ ਲੱਗ ਰਹੇ ਸਨ। ਅਮਰਿੰਦਰ ਸਿੰਘ ਆਪਣੇ ਬੱਚਿਆਂ ਰਣਇੰਦਰ ਸਿੰਘ ਅਤੇ ਜੈ ਇੰਦਰ ਕੌਰ ਦੇ ਨਾਲ ਸਤੰਬਰ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪ੍ਰਨੀਤ, ਜੋ 1999 (13ਵੀਂ ਲੋਕ ਸਭਾ ਚੋਣ) ਤੋਂ ਲੋਕ ਸਭਾ ਵਿੱਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੀ ਹੈ, ਨੂੰ ਦੁਬਾਰਾ ਉਸੇ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।

Punjab Bani 13 March,2024
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਖੱਟਰ ਨੇ ਛੱਡੀ ਵਿਧਾਇਕੀ ਚੰਡੀਗੜ੍ਹ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ (ੇ ਕਰਨਾਲ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਮਨੋਹਰ ਲਾਲ ਖੱਟਰ ਨੇ ਬੁੱਧਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰਨ ਤੋਂ ਬਾਅਦ ਆਪਣੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਸਦਨ ‘ਚ ਆਪਣੇ ਸੰਬੋਧਨ ਦੌਰਾਨ ਸਾਬਕਾ ਸੀਐੱਮ ਖੱਟਰ ਨੇ ਕਿਹਾ ਕਿ ਮੇਰੀ ਨਵੀਂ ਜ਼ਿੰਮੇਵਾਰੀ ਜੋ ਵੀ ਤੈਅ ਹੋਵੇਗੀ, ਇਸ ਨੂੰ ਹੋਰ ਸੁਚਾਰੂ ਢੰਗ ਨਾਲ ਪੂਰੀ ਕਰਾਂਗਾ। ਉਨ੍ਹਾਂ ਕਿਹਾ ਕਿ ਹੁਣ ਨਾਇਬ ਸੈਣੀ ਕਰਨਾਲ ਦੇ ਲੋਕਾਂ ਦੀ ਸੇਵਾ ਕਰਨਗੇ। ਖੱਟਰ ਨੇ ਕਿਹਾ ਕਿ ਭਾਜਪਾ ਦਾ ਸੰਸਦੀ ਬੋਰਡ ਫੈਸਲਾ ਕਰੇਗਾ ਕਿ ਕਰਨਾਲ ਤੋਂ ਲੋਕ ਸਭਾ ਚੋਣ ਲੜਨੀ ਹੈ ਜਾਂ ਨਹੀਂ।

Punjab Bani 13 March,2024
ਹਰ‌ਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ

ਹਰ‌ਿਆਣਾ ਅੰਦਰ ਮੁੱਖ ਮੰਤਰੀ ਮਨੋਹਰ ਖੱਟਰ ਨੇ ਦਿੱਤਾ ਅਸਤੀਫਾ ਚੰਡੀਗੜ੍ਹ, 12 ਮਾਰਚ ਹਰਿਆਣਾ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਅੱਜ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਸੌਂਪ ਦਿੱਤੇ। ਖੱਟਰ ਨੇ ਸੂਬੇ ਵਿੱਚ ਭਾਜਪਾ ਦੀ ਭਾਈਵਾਲ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਵਿੱਚ ਫੁੱਟ ਪੈਣ ਤੋਂ ਕੁਝ ਘੰਟੇ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਅਤੇ ਜੇਜੇਪੀ ਨੇਤਾ ਦੁਸ਼ਯੰਤ ਚੌਟਾਲਾ ਨੂੰ ਵੱਡਾ ਝਟਕਾ ਲੱਗਾ, ਜਿਸ ਦੇ ਪੰਜ ਵਿਧਾਇਕਾਂ ਨੇ ਦਿੱਲੀ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਸ਼ਮੂਲੀਅਤ ਨਹੀਂ ਕੀਤੀ। ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦਾਂ ਤੋਂ ਬਾਅਦ ਭਾਜਪਾ-ਜੇਜੇਪੀ ਗਠਜੋੜ ਟੁੱਟਿਆ। ਭਾਜਪਾ ਵਰਕਰਾਂ ਅਤੇ ਆਗੂਆਂ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਇਕੱਲਿਆਂ ਹੀ ਲੜਨ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ।

Punjab Bani 12 March,2024
ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ

ਹਰਿਆਣਾ ਦੇ ਮੁੱਖ ਮੰਤਰੀ ਵਜੋ ਨਾਇਬ ਸੈਣੀ ਨੇ ਲਈ ਸਹੁੰ ਚੰਡੀਗੜ੍ਹ, 12 ਮਾਰਚ ਸ੍ਰੀ ਨਾਇਬ ਸੈਣੀ ਨੇ ਅੱਜ ਇਥੇ ਰਾਜ ਭਵਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਬਾਅਦ ਨਾਇਬ ਸੈਣੀ ਨੇ ਅੱਜ ਇਥੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਸ੍ਰੀ ਮਨੋਹਰ ਲਾਲ ਖੱਟਰ ਦੀ ਥਾਂ ਆਏ ਹਨ। ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ  ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭਾਜਪਾ ਅਤੇ ਜੇਜੇਪੀ ਦਾ ਗਠਜੋੜ ਟੁੱਟਣ ਅਤੇ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਦੀ ਬੈਠਕ ਹੋਈ ਸੀ। ਇਸ ਲਈ ਹੁਣ ਨਾਇਬ ਸੈਣੀ ਨੇ ਸਹੁੰ ਚੁਕੀ ਹੈ।

Punjab Bani 12 March,2024
ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ

ਆਸਿਫ ਅਲੀ ਜਰਦਾਰੀ ਬਣੇ ਪਾਕ ਦੇ 14ਵੇ ਰਾਸ਼ਟਰਪਤੀ ਲਾਹੌਰ, 9 ਮਾਰਚ- ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਪਰਸਨ ਆਸਿਫ ਅਲੀ ਜ਼ਰਦਾਰੀ ਅੱਜ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਚੁਣੇ ਗਏ। ਉਹ ਦੂਜੀ ਵਾਰ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ ਹਨ। ਜ਼ਰਦਾਰੀ (68) ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਸਾਂਝੇ ਉਮੀਦਵਾਰ ਸਨ ਜਦਕਿ ਉਨ੍ਹਾਂ ਦੇ ਵਿਰੋਧੀ ਮਹਿਮੂਦ ਖਾਨ ਅਚਕਜ਼ਈ (75) ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਉਮੀਦਵਾਰ ਸਨ। ਸੰਵਿਧਾਨ ਦੇ ਪ੍ਰਬੰਧਾਂ ਮੁਤਾਬਕ ਸੰਸਦ ਦੇ ਦੋਵੇਂ ਸਦਨਾਂ ਵਿੱਚ ਜ਼ਰਦਾਰੀ ਨੂੰ 255 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੇ ਵਿਰੋਧੀ ਅਚਕਜ਼ਈ ਨੂੰ 119 ਵੋਟਾਂ ਮਿਲੀਆਂ। ਨਵੇਂ ਰਾਸ਼ਟਰਪਤੀ ਦੀ ਚੋਣ ਕੌਮੀ ਅਸੈਂਬਲੀ ਅਤੇ ਚਾਰ ਪ੍ਰਾਂਤਾਂ ਦੀਆਂ ਵਿਧਾਨ ਸਭਾਵਾਂ ਦੇ ਨਵੇਂ ਚੁਣੇ ਗਏ ਮੈਂਬਰਾਂ ਦੇ ਇਲੈਕਟੋਰਲ ਕਾਲਜ ਨੇ ਕੀਤੀ। ਸਿੰਧ ਪ੍ਰਾਂਤ ਜਿੱਥੇ ਕਿ ਜ਼ਰਦਾਰੀ ਦੀ ਪੀਪੀਪੀ ਦਾ ਕੰਟਰੋਲ ਹੈ, ਵਿੱਚ ਉਨ੍ਹਾਂ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ ਜਦਕਿ ਬਲੋਚਿਸਤਾਨ ਵਿਧਾਨ ਸਭਾ ਵਿੱਚ ਵੀ ਉਹ ਸਾਰੀਆਂ ਵੋਟਾਂ ਹਾਸਲ ਕਰਨ ਵਿੱਚ ਸਫ਼ਲ ਰਹੇ।

Punjab Bani 10 March,2024
ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ

ਭਾਜਪਾ ਨੇਤਾ ਬ੍ਰਿਜੇਦਰ ਸਿੰਘ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ ਹੱਥ ਦਿਲੀ, 10 ਮਾਰਚ- ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬ੍ਰਿਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦਾ ਪੁੱਤਰ ਹੈ। ਬ੍ਰਿਜੇਂਦਰ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।’’ ਨਵੀਂ ਦਿੱਲੀ ਵਿਚ ਕਾਂਗਰਸ ਦੇ ਖ਼ਜ਼ਾਨਚੀ ਅਜੈ ਮਾਕਨ ਨੇ ਕਿਹਾ ਕਿ ਬ੍ਰਿਜੇਂਦਰ ਸਿੰਘ ਦੇ ਪਿਤਾ ਤੇ ਭਾਜਪਾ ਆਗੂ ਬੀਰੇਂਦਰ ਸਿੰਘ ਅਗਲੇ ਕੁਝ ਦਿਨਾਂ ਵਿਚ ਕਾਂਗਰਸ ’ਚ ਸ਼ਾਮਲ ਹੋਣਗੇ। ਬ੍ਰਿਜੇਂਦਰ ਸਿੰਘ ਐਕਸ ’ਤੇ ਆਪਣੇ ਅਸਤੀਫੇ ਦੇ ਐਲਾਨ ਤੋਂ ਫੌਰੀ ਮਗਰੋਂ ਕੌਮੀ ਰਾਜਧਾਨੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਪੁੱਜੇ ਤੇ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮਾਕਨ ਤੋਂ ਇਲਾਵਾ ਸੀਨੀਅਰ ਕਾਂਗਰਸ ਆਗੂ ਮੁਕੁਲ ਵਾਸਨਿਕ ਤੇ ਦੀਪਕ ਬਾਬਰੀਆ ਵੀ ਮੌਜੂਦ ਸਨ।

Punjab Bani 10 March,2024
ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ

ਤ੍ਰਿਣਮੁਲ ਕਾਂਗਰਸ ਨੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਕੀਤਾ ਉਮੀਦਵਾਰਾਂ ਦਾ ਐਲਾਨ ਕੋਲਕਾਤਾ, 10 ਮਾਰਚ ਤ੍ਰਿਣਮੂਲ ਕਾਂਗਰਸ ਨੇ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਵਿਸ਼ਾਲ ਰੈਲੀ ਕਰਕੇ ਅਗਾਮੀ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਬਹਿਰਾਮਪੁਰ ਤੋਂ ਸਾਬਕਾ ਕ੍ਰਿਕਟਰ ਯੂਸੁਫ਼ ਪਠਾਨ, ਡਾਇਮੰਡ ਹਾਰਬਰ ਤੋਂ ਅਭਿਸ਼ੇਕ ਬੈਨਰਜੀ, ਬਸ਼ੀਰਹਾਟ ਤੋਂ ਹਾਜ਼ੀ ਨੁਰੁਲ ਇਸਲਾਮ, ਬਰਧਮਾਨ ਤੋਂ ਕੀਰਤੀ ਆਜ਼ਾਦ, ਦਾਰਜੀਲਿੰਗ ਤੋਂ ਗੋਪਾਲ ਲਾਮਾ, ਕ੍ਰਿਸ਼ਨਾਨਗਰ ਤੋਂਂ ਮਹੂਆ ਮੋਇਤਰਾ, ਬੀਰਭੂਮ ਤੋਂ ਸ਼ਤਾਬਦੀ ਰੇਅ ਤੇ ਆਸਨਸੋਲ ਤੋਂ ਸ਼ਤਰੂਘਣ ਸਿਨਹਾ ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਸੁਪਰੀਮੋ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ 42 ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱੱਤਾ ਹੈ।

Punjab Bani 10 March,2024
ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ

ਨਾਰੀ ਸ਼ਕਤੀ ਵੰਦਨ ਪ੍ਰੋਗਰਾਮ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਪ੍ਰੋਗਰਾਮ ਦਾ ਵੱਡੀ ਗਿਣਤੀ 'ਚ ਹਿੱਸਾ ਬਣੀਆਂ ਔਰਤਾਂ -ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਔਰਤਾਂ ਨੇ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਪਟਿਆਲਾ, 6 ਮਾਰਚ ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਆਖਰੀ ਦਿਨ ਬੁੱਧਵਾਰ ਨੂੰ ਸਥਾਨਕ ਅਮਰ ਆਸ਼ਰਮ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਬੁੱਧਵਾਰ ਨੂੰ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣੀਆਂ ਅਤੇ ਸਾਰਿਆਂ ਨੇ ਨਾਰੀ ਸ਼ਕਤੀ ਵੰਦਨ ਯੋਜਨਾ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਭਾਸ਼ਣ ਸੁਣਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਪੰਜ ਸਾਲਾਂ ਵਿੱਚ ਮਹਿਲਾ ਸਸ਼ਕਤੀਕਰਨ ਲਈ ਕੀਤੇ ਗਏ ਆਪਣੇ ਕੰਮਾਂ ਦਾ ਵੇਰਵਾ ਦਿੰਦੇ ਹੋਏ ਕਈ ਅਜਿਹੀਆਂ ਔਰਤਾਂ ਦੀਆਂ ਉਦਾਹਰਣਾਂ ਦਿੱਤੀਆਂ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਲਈ ਵੱਖਰੀ ਪਛਾਣ ਬਣਾਈ ਹੈ, ਨਾਲ ਹੀ ਆਰਥਿਕ ਤੌਰ 'ਤੇ ਮਜ਼ਬੂਤ ਬਣੀਆਂ ਹਨ। ਜ਼ਿਕਰਯੋਗ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰਾ ਕੌਰ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਨਾਰੀ ਸ਼ਕਤੀ ਬੰਧਨ ਯਾਤਰਾਵਾਂ 'ਤੇ ਵੱਡੀ ਗਿਣਤੀ 'ਚ ਔਰਤਾਂ ਨੂੰ ਨਾਲ ਲੈ ਕੇ ਜਾ ਰਹੇ ਸਨ। ਨਾਰੀ ਸ਼ਕਤੀ ਵੰਦਨ ਯੋਜਨਾ ਅਧੀਨ ਔਰਤਾਂ ਨੂੰ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਮਹਿਲਾ ਮੋਰਚਾ ਪੰਜਾਬ ਪ੍ਰਧਾਨ ਨੇ ਵੀ ਘਰ-ਘਰ ਜਾ ਕੇ ਔਰਤਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਣੂ ਕਰਵਾਇਆ, ਤਾਂ ਜੋ ਔਰਤਾਂ ਕੇਂਦਰੀ ਸਕੀਮਾਂ ਦਾ ਲਾਭ ਲੈ ਕੇ ਆਰਥਿਕ ਤੌਰ 'ਤੇ ਮਜ਼ਬੂਤ ਹੋ ਕੇ ਹਰ ਖੇਤਰ 'ਚ ਮਜ਼ਬੂਤੀ ਨਾਲ ਅੱਗੇ ਵਧਣ ਅਤੇ ਦੇਸ਼ ਦੀ ਤਰੱਕੀ 'ਚ ਯੋਗਦਾਨ ਪਾ ਸਕਣ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰਾ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਨਾਰੀ ਸ਼ਕਤੀ ਵੰਦਨ ਯੋਜਨਾ ਤਹਿਤ ਦੇਸ਼ ਭਰ ਦੀਆਂ ਕਈ ਔਰਤਾਂ ਨੇ ਲਾਭ ਲਿਆ ਹੈ। ਪੰਜਾਬ ਦੇ ਮਹਿਲਾ ਮੋਰਚੇ ਨੇ ਉਨ੍ਹਾਂ ਔਰਤਾਂ ਨੂੰ ਜਾਣਕਾਰੀ ਦੇਣ ਦੀ ਜ਼ਿੰਮੇਵਾਰੀ ਲਈ ਜੋ ਕੇਂਦਰੀ ਸਕੀਮਾਂ ਤੋਂ ਜਾਣੂ ਨਹੀਂ ਹਨ। ਕੇਂਦਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਾਲੀਆਂ ਔਰਤਾਂ ਭਵਿੱਖ ਵਿੱਚ ਆਪਣੇ ਆਪ ਨੂੰ ਆਰਥਿਕ ਤੌਰ ’ਤੇ ਖੁਸ਼ਹਾਲ ਬਣਾ ਸਕਣਗੀਆਂ। ਭਾਜਪਾ ਆਗੂ ਜੈ ਇੰਦਰਾ ਕੌਰ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰੀ ਸਕੀਮਾਂ ਦਾ ਲਾਭ ਲੈਣਾ ਬਹੁਤ ਆਸਾਨ ਕਰ ਦਿੱਤਾ ਗਿਆ ਹੈ, ਪਰ ਜਾਗਰੂਕਤਾ ਦੀ ਘਾਟ ਕਾਰਨ ਹੁਣ ਤੱਕ ਬਹੁਤ ਸਾਰੀਆਂ ਔਰਤਾਂ ਇਸ ਦਾ ਲਾਭ ਨਹੀਂ ਲੈ ਸਕੀਆਂ। ਪਿਛਲੇ ਦਸ ਸਾਲਾਂ ਵਿੱਚ ਕੇਂਦਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੇ ਔਰਤਾਂ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਟੀਚਾ ਹੈ ਕਿ ਜੇਕਰ ਦੇਸ਼ ਦੀ ਹਰ ਔਰਤ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਇਆ ਜਾਵੇ ਤਾਂ ਦੇਸ਼ ਨੂੰ ਵਿਕਸਤ ਦੇਸ਼ਾਂ ਦੀ ਸ਼੍ਰੇਣੀ ਵਿੱਚ ਜਾਣ ਤੋਂ ਅਤੇ ਭਾਰਤ ਨੂੰ ਮਹਾਂਸ਼ਕਤੀ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉੱਜਵਲਾ ਯੋਜਨਾ, ਲਖਪਤੀ ਦੀਦੀ, ਡਰੋਨ ਦੀਦੀ, ਵਿਦਿਆ ਲਕਸ਼ਮੀ ਯੋਜਨਾ ਅਤੇ ਕੇਂਦਰ ਦੁਆਰਾ ਚਲਾਈਆਂ ਜਾ ਰਹੀਆਂ ਹੋਰ ਕਈ ਯੋਜਨਾਵਾਂ ਮਹਿਲਾ ਸਸ਼ਕਤੀਕਰਨ ਲਈ ਮਹੱਤਵਪੂਰਨ ਹਨ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜਿੰਦਰ ਕੌਰ ਤੋਂ ਇਲਾਵਾ ਪਟਿਆਲਾ ਲੋਕ ਸਭਾ ਮਹਿਲਾ ਮੋਰਚਾ ਦੀ ਟੀਮ ਮੁੱਖ ਤੌਰ ’ਤੇ ਹਾਜ਼ਰ ਸੀ। .

Punjab Bani 06 March,2024
2024-25 ਦਾ ਬਜਟ ਪੂਰੀ ਤਰ੍ਹਾਂ ਅਸਫਲ ਤੇ ਅਵਿਸ਼ਵਾਸ਼ਯੋਗ : ਬਾਜਵਾ

2024-25 ਦਾ ਬਜਟ ਪੂਰੀ ਤਰ੍ਹਾਂ ਅਸਫਲ ਤੇ ਅਵਿਸ਼ਵਾਸ਼ਯੋਗ : ਬਾਜਵਾ ਚੰਡੀਗੜ- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿੱਤੀ ਸਾਲ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸ਼ਯੋਗ ਬਜਟ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕੁੱਲ ਪ੍ਰਾਪਤੀਆਂ ਦਾ 23 ਫ਼ੀਸਦੀ ਕਰਜ਼ੇ ਦੇ ਵਿਆਜ ਵਿੱਚ ਜਾਵੇਗਾ। 57.6 ਫ਼ੀਸਦੀ ਤਨਖਾਹਾਂ ਅਤੇ ਪੈਨਸ਼ਨਾਂ ਲਈ ਹੈ। ਇਸੇ ਤਰ੍ਹਾਂ 25.14 ਫ਼ੀਸਦੀ ਬਿਜਲੀ ਸਬਸਿਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਕੋਲ ਹੋਰ ਕੰਮਾਂ ਨੂੰ ਪੂਰਾ ਕਰਨ ਲਈ 3 ਫ਼ੀਸਦੀ ਬਚੇਗਾ।

Punjab Bani 06 March,2024
ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ

ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ ਨੇ ਚੋਣ ਲੜਨ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ ਚੰਡੀਗੜ੍ਹ, 2 ਮਾਰਚ ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ’ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।

Punjab Bani 02 March,2024
ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ

ਪਾਕ : ਨਵਾਜ ਸਰੀਫ ਦੀ ਧੀ ਪੰਜਾਬ ਸੂਬੇ ਦੀ ਬਣੀ ਮੁੱਖ ਮੰਤਰੀ ਦਿਲੀ, 26 ਫਰਵਰੀ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕ ਸੁੰਨੀ ਇਤੇਹਾਦ ਕੌਂਸਲ (ਐੱਸਆਈਸੀ) ਦੇ ਮੈਂਬਰਾਂ ਵੱਲੋਂ ਵਾਕਆਊਟ ਦੌਰਾਨ ਮੁੱਖ ਮੰਤਰੀ ਅਹੁਦੇ ਦੀ ਚੋਣ ਜਿੱਤ ਲਈ। ਮਰੀਅਮ ਨੇ ਪੰਜਾਬ ਵਿਧਾਨ ਸਭਾ ਜਾਣ ਤੋਂ ਪਹਿਲਾਂ ਜਾਤੀ ਉਮਰਾ ਵਿਖੇ ਆਪਣੀ ਮਾਂ ਦੀ ਕਬਰ ‘ਤੇ ਗਈ।

Punjab Bani 26 February,2024
978 ਕਰੋੜਦੀ ਲਾਗਤ ਨਾਲ ਬਣੇ ਸਭ ਤੋ ਲੰਬੇ ਕੇਬਲ ਪੁੱਲ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ

978 ਕਰੋੜਦੀ ਲਾਗਤ ਨਾਲ ਬਣੇ ਸਭ ਤੋ ਲੰਬੇ ਕੇਬਲ ਪੁੱਲ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ ਦਿਲੀ, 25 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੁਜਰਾਤ ਵਿਚ ਸੁਦਰਸ਼ਨ ਸੇਤੂ ਪੁਲ ਦਾ ਉਦਘਾਟਨ ਕੀਤਾ ਗਿਆ। ਇਹ ਪੁਲ ਦੇਸ਼ ਦਾ ਸਭ ਤੋਂ ਲੰਬਾ ਸਟੇਅ ਕੇਬਲ ਬਰਿੱਜ ਹੈ ਜਿਸ ਨੂੰ 978 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਸ੍ਰੀ ਮੋਦੀ ਨੇ ਅੱਜ ਸਵੇਰੇ ਬੇਟ ਦਵਾਰਕਾ ਮੰਦਰ ਵਿਚ ਪੂਜਾ ਕੀਤੀ ਤੇ ਬਾਅਦ ਵਿਚ ਇਸ ਪੁਲ ਨੂੰ ਲੋਕ ਅਰਪਣ ਕੀਤਾ। ਇਸ ਪੁਲ ਦੇ ਨਿਰਮਾਣ ਨਾਲ ਅੋਖਾ ਦਵਾਰਕਾ ਤੋਂ ਬੇਟ ਦਵਾਰਕਾ ਜਾਣ ਵਾਲੇ ਲੋਕਾਂ ਨੂੰ ਕਿਸ਼ਤੀ ’ਤੇ ਨਿਰਭਰ ਨਹੀਂ ਰਹਿਣਾ ਪਵੇਗਾ।

Punjab Bani 25 February,2024
ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਟਿਕਾਣਿਆਂ ਤੇ ਪਏ ਛਾਪੇ

ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਟਿਕਾਣਿਆਂ ਤੇ ਪਏ ਛਾਪੇ ਨਵੀਂ ਦਿੱਲੀ। ਸੀਬੀਆਈ ਨੇ ਅੱਜ (22 ਫਰਵਰੀ) 2019 ਵਿੱਚ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਵਿੱਚ 2,200 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਟਿਕਾਣਿਆਂ ਸਮੇਤ 30 ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ। ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਜੈਕਟ ਵਿੱਚ ਭ੍ਰਿਸ਼ਟਾਚਾਰ ਦਾ ਮੁੱਦਾ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਚੁੱਕਿਆ ਸੀ। ਮਲਿਕ, ਜੋ 23 ਅਗਸਤ, 2018 ਤੋਂ 30 ਅਕਤੂਬਰ, 2019 ਦਰਮਿਆਨ ਜੰਮੂ-ਕਸ਼ਮੀਰ ਦੇ ਰਾਜਪਾਲ ਸਨ, ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ 'ਚ ਮਾਮਲਾ ਦਰਜ ਕੀਤਾ ਸੀ। ਮਾਮਲੇ 'ਚ ਜਾਂਚ ਏਜੰਸੀ ਨੇ ਪਿਛਲੇ ਤਿੰਨ ਵਾਰ ਕਈ ਅਧਿਕਾਰੀਆਂ ਅਤੇ ਵਿਅਕਤੀਆਂ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਕੇਸ ਦਰਜ ਕਰਨ ਤੋਂ ਬਾਅਦ, ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ ਵਿੱਚ 10 ਥਾਵਾਂ 'ਤੇ ਅਤੇ ਜੂਨ 2022 ਵਿੱਚ 16 ਥਾਵਾਂ 'ਤੇ ਤਲਾਸ਼ੀ ਲਈ। ਇਸ ਸਾਲ ਮਈ 'ਚ ਵੀ 12 ਥਾਵਾਂ 'ਤੇ ਤਲਾਸ਼ੀ ਲਈ ਗਈ ਸੀ।

Punjab Bani 22 February,2024
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਨਹੀਂ ਬਲਕਿ ਆਪਣੇ ਨਿੱਜੀ ਸਵਾਰਥ ਲਈ ਮੋਦੀ ਨਾਲ ਕੀਤੀ ਮੁਲਾਕਾਤ- ਹਰਚੰਦ ਸਿੰਘ ਬਰਸਟ --- ਆਪਸੀ ਮਿਲੀ ਭੁਗਤ ਨਾਲ ਕੈਪਟਨ ਅਮਰਿੰਦਰ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਤੇ ਰਹੇ ਕਾਬਜ --- ਆਗਾਮੀ ਲੋਕ ਸਭਾ ਚੌਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਰਿਕਾਰਡ ਮੱਤਾ ਨਾਲ ਕਰੇਗੀ ਜਿੱਤ ਹਾਸਲ ਚੰਡੀਗੜ੍ਹ, 21 ਫਰਵਰੀ, 2024 ( ) – ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦੀਆਂ ਪੰਜਾਬ ਦੀ ਰਾਜਨੀਤੀ ਵਿੱਚ ਵਿਚਰਦੇ ਆਏ ਹਨ। ਇਸ ਦਾ ਸਬੂਤ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਉਨ੍ਹਾਂ ਦੀ ਮੁਲਾਕਾਤ ਹੈ, ਜਿਸ ਵਿੱਚ ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਹਿੱਤਾ ਅਤੇ ਮੰਗਾਂ ਨੂੰ ਅਣਗੌਲਿਆਂ ਕਰਦਿਆਂ ਆਪਣੇ ਸਵਾਰਥ ਨੂੰ ਮੁੱਖ ਰੱਖਿਆ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੌੜ ਕਰਨ ਦੀ ਗੱਲ 'ਤੇ ਜੋਰ ਦਿੱਤਾ ਤਾਂ ਜੋ ਉਨਾਂ ਦੀ ਡੂਬਦੀ ਸਿਆਸੀ ਕਿਸ਼ਤੀ ਬਚ ਸਕੇ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਜਮੀਨ ਖਿਸਕ ਚੁੱਕੀ ਹੈ, ਜਿਸ ਦਾ ਸਬੂਤ 2022 ਵਿੱਚ ਹੋਇਆ ਵਿਧਾਨਸਭਾ ਚੌਣਾਂ ਸਨ, ਜਿਸ ਵਿੱਚ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਾਬਜ ਆਪਣੀ ਪਟਿਆਲਾ ਸੀਟ ਨੂੰ ਵੀ ਨਹੀਂ ਬਚਾਇਆ ਜਾ ਸਕਿਆ। ਇਸੇ ਲਈ ਕੈਪਟਨ ਅਮਰਿੰਦਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ, ਪਰ ਇੱਥੇ ਵੀ ਉਹ ਹਾਸ਼ੀਏ ਤੇ ਹੀ ਹਨ ਅਤੇ ਸਿਆਸਤ ਵਿੱਚ ਆਪਣੀ ਪੈਠ ਬਚਾਉਣ ਲਈ ਉਹ ਆਪਣੀ ਪਤਨੀ ਪਰਨੀਤ ਕੌਰ ਨੂੰ ਲੋਕ ਸਭਾ ਚੌਣਾਂ ਵਿੱਚ ਪਟਿਆਲਾ ਤੋਂ ਬਤੌਰ ਬੀਜੇਪੀ ਉਮੀਦਵਾਰ ਮੈਦਾਨ ਵਿੱਚ ਉਤਾਰਨ ਲੱਗੇ ਹਨ, ਜਦਕਿ ਵਿਧਾਨ ਸਭਾ ਵਾਸਤੇ ਉਨ੍ਹਾਂ ਨੇ ਆਪਣੀ ਧੀ ਜੈ ਇੰਦਰ ਕੌਰ ਦਾ ਨਾਂ ਅੱਗੇ ਰੱਖਿਆ ਹੈ। ਇਸ ਤਰ੍ਹਾਂ ਉਹ ਪੰਜਾਬ ਦੇ ਆਮ ਲੋਕਾਂ ਅਤੇ ਨੌਜਵਾਨਾਂ ਜੋ ਪਾਰਟੀਆਂ ਵਿੱਚ ਜਮੀਨੀ ਪੱਧਰ ਤੇ ਕੰਮ ਕਰ ਰਹੇ ਹਨ, ਬਾਰੇ ਕੋਈ ਹਮਦਰਦੀ ਨਹੀਂ ਰੱਖਦੇ ਅਤੇ ਉਨ੍ਹਾਂ ਦੇ ਭਵਿੱਖ ਨਾਲ ਖੇਡ ਰਹੇ ਹਨ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆੜੇ ਹੱਥੀ ਲੈਂਦਿਆਂ ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਹਾਸ਼ੀਏ ਤੇ ਹੈ। ਸਿਆਸੀ ਜ਼ਮੀਨ ਤਲਾਸ਼ਦੇ ਹੋਏ ਅਕਾਲੀ ਦਲ ਪੰਜਾਬ ਦੇ ਹਿੱਤਾਂ ਨੂੰ ਛੱਡ ਕੇ ਬੀਜੇਪੀ ਨਾਲ ਸਾਂਝ ਪਾਉਣ ਲਈ ਤਰਲੋਮੱਛੀ ਹੋ ਰਿਹਾ ਹੈ। ਇਸੇ ਲਈ ਉਹ ਦੁਬਾਰਾ ਬੀਜੇਪੀ ਨਾਲ ਗਠਜੋੜ ਕਰਨ ਦੇ ਯਤਨਾਂ ਵਿੱਚ ਲੱਗਾ ਹੋਇਆ ਹੈ। ਪਿਛਲੇ 25 ਸਾਲ ਵਿੱਚ ਦੋ-ਦੋ ਬਾਰ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੇ ਆਪਸੀ ਮਿਲੀਭੁਗਤ ਨਾਲ ਪੰਜਾਬ ਤੇ ਰਾਜ ਕੀਤਾ ਹੈ। ਇਸ ਦੌਰਾਨ ਇਕ-ਦੂਜੇ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਤੋਂ ਬਚਾਉਣ ਦੇ ਲਈ ਦੋਵੇਂ ਇੱਕ-ਦੂਜੇ ਤੇ ਸਿਆਸੀ ਵਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ ਅਤੇ ਆਪਣੀ ਸਿਆਸੀ ਰੋਟੀਆਂ ਸੇਕਣ ਵਿੱਚ ਲੱਗੇ ਰਹੇ। ਪੰਜਾਬ ਤੇ ਜਿਆਦਾਤਰ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹੀ ਸੱਤਾ ਦੀ ਕਮਾਨ ਸੰਭਾਲੀ ਗਈ ਹੈ, ਪਰ ਦੋਵਾਂ ਨੇ ਇੱਕ-ਦੂਜੇ ਦੇ ਨਿੱਜੀ ਕੰਮਾਂ ਅਤੇ ਹਿੱਤਾਂ ਨੂੰ ਹੀ ਪਹਿਲ ਦਿੱਤੀ ਹੈ, ਜੋ ਕਿ ਪੰਜਾਬ ਦੇ ਲੋਕਾਂ ਨਾਲ ਹੋਇਆ ਧੱਕਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਹਮੇਸ਼ਾ ਤੋਂ ਹੀ ਲੋਕਾਂ ਦੇ ਹਿੱਤਾ ਨੂੰ ਅਣਦੇਖਾ ਕਰਦੇ ਹੋਏ ਆਪਣੇ ਨਿੱਜੀ ਸਵਾਰਥ ਨੂੰ ਮੁੱਖ ਰਖਦੇ ਆਏ ਹਨ ਅਤੇ ਹੁਣ ਵੀ ਇਹ ਦੋਵੇਂ ਆਪਣੇ ਨਿੱਜੀ ਫਾਇਦੇ ਲਈ ਗਠਜੋੜ ਕਰਨਾ ਚਾਹੁੰਦੇ ਹਨ। ਇਸ ਗਠਜੋੜ ਨਾਲ ਕੈਪਟਨ ਅਮਰਿੰਦਰ ਸਿੰਘ ਆਪਣੀ ਪਟਿਆਲਾ ਸੀਟ ਅਤੇ ਸੁਖਬੀਰ ਬਾਦਲ ਆਪਣੀ ਬਠਿੰਡਾ ਅਤੇ ਫਿਰੋਜਪੁਰ ਸੀਟ ਨੂੰ ਬਚਾਉਣਾ ਚਾਹੁੰਦੇ ਹਨ। ਪਰ ਲੋਕ ਹੁਣ ਇਨ੍ਹਾਂ ਦੋਵਾਂ ਪਰਿਵਾਰ ਦੀ ਆਪਸੀ ਮਿਲੀਭੁਗਤ ਨੂੰ ਸਮਝ ਚੁੱਕੇ ਹਨ। ਜਿਸਦਾ ਜਵਾਬ ਉਹ ਆਗਾਮੀ ਲੋਕ ਸਭਾ ਚੌਣਾਂ ਵਿੱਚ ਇਨ੍ਹਾਂ ਦੇ ਖਿਲਾਫ ਆਪਣੇ ਵੋਟ ਦਾ ਇਸਤੇਮਾਲ ਕਰਕੇ ਦੇਣਗੇ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੌਣਾਂ ਵਿੱਚ ਪੰਜਾਬ ਦੀਆਂ 13 ਅਤੇ ਚੰਡੀਗੜ੍ਹ ਦੀ 1 ਲੋਕ ਸਭਾ ਸੀਟ ਤੇ ਆਮ ਆਦਮੀ ਪਾਰਟੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗੁਵਾਈ ਵਿੱਚ ਰਿਕਾਰਡ ਵੋਟਾਂ ਨਾਲ ਜਿੱਤ ਪ੍ਰਾਪਤ ਕਰੇਗੀ। ਜਦਕਿ ਦੂਜੇ ਪਾਸੇ ਬੀਜੇਪੀ ਬਹੁਮਤ ਤਾਂ ਦੂਰ ਦੀ ਗੱਲ ਹੈ, ਨਰਿੰਦਰ ਮੋਦੀ ਦੀ ਅਗੁਵਾਈ ਵਿੱਚ 100 ਤੋਂ ਵੱਧ ਸੀਟਾਂ ਵੀ ਜਿੱਤ ਨਹੀਂ ਸਕੇਗੀ।

Punjab Bani 21 February,2024
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

Punjab Bani 21 February,2024
👉 ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ 👉 ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ 👉 ਕਿਸਾਨਾਂ ਵਿਚਾਲੇ ਭੱਜ-ਦੌੜ 👉👉👉👉👉 ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ

👉 ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ 👉 ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ 👉 ਪੁਲਸ ਵਲੋਂ ਡਰੋਨ ਰਾਹੀਂ ਕਿਸਾਨਾਂ 'ਤੇ ਹੰਝੂ ਗੈਸ ਦੇ ਜਾ ਰਹੇ ਹਨ ਗੋਲੇ ਦਾਗ਼ੇ 👉 ਕਿਸਾਨਾਂ ਵਿਚਾਲੇ ਭੱਜ-ਦੌੜ CHANDIGARH/ SHAMBU - ਦਿੱਲੀ ਕੂਚ ਦੀ ਤਿਆਰੀ 'ਚ ਕਿਸਾਨਾਂ 'ਤੇ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਛੱਡੇ ਗਏ ਹਨ। ਜਿਸ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਹਾਲਾਤ ਤਣਾਅਪੂਰਨ ਹੋ ਗਏ ਹਨ। ਹੰਝੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨਾਂ ਵਿਚਾਲੇ ਭੱਜ-ਦੌੜ ਪੈ ਗਈ। ਉੱਥੇ ਹੀ ਸਰਕਾਰ ਵਲੋਂ ਮੁੜ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਸਰਕਾਰ ਨਾਲ ਚਾਰ ਗੇੜ ਦੀ ਗੱਲਬਾਤ ਬੇਨਤੀਜਾ ਨਿਕਲਣ ਤੋਂ ਬਾਅਦ ਅੱਜ ਮੁੜ ਕਿਸਾਨ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ 'ਚ ਹਨ। ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਦਾਗ਼ੇ ਜਾ ਰਹੇ ਹਨ। 👉👉👉👉👉 ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਪੰਜਵੇਂ ਗੇੜ ਵਿਚ ਮੀਟਿੰਗ ਦਾ ਸੱਦਾ - ਕਿਸਾਨ ਅੱਜ ਦਿੱਲੀ ਕੂਚ ਕਰਨ ਵਾਲੇ ਹਨ ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਕਿਸਾਨ ਅਤੇ ਕੇਂਦਰ ਵਿਚਾਲੇ ਇਹ 5ਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਬਾਬਤ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕੀਤਾ ਕਿ ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿਚ MSP ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, FIR ਵਰਗੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ

Punjab Bani 21 February,2024
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ * ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰੇਗਾ ਚੰਡੀਗੜ੍ਹ, 20 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਨੂੰ ਇਸ ਇਤਿਹਾਸਕ ਫੈਸਲੇ 'ਤੇ ਖ਼ੁਸ਼ੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਜਮਹੂਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਡੇਗਣ ਦੀ ਆਦਤ ਹੈ ਪਰ ਇਹ ਫੈਸਲਾ ਇਸ ਗੈਰ-ਸੰਵਿਧਾਨਕ ਰੁਝਾਨ ਨੂੰ ਠੱਲ੍ਹ ਪਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿਉਂਕਿ ਅਦਾਲਤ ਨੇ ਭਾਜਪਾ ਦੇ ਇਸ਼ਾਰੇ 'ਤੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਨੂੰ ਦਰਕਿਨਾਰ ਕਰ ਕੇ ਹਰ ਜਮਹੂਰੀਅਤ ਪ੍ਰੇਮੀ ਦੇ ਪੱਖ ਨੂੰ ਸਹੀ ਠਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਅੱਠ ਕਾਨੂੰਨੀ ਵੋਟਾਂ ਰੱਦ ਕਰਨ ਦੇ ਘਿਨਾਉਣੇ ਫੈਸਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਬਹਾਲ ਹੋਣ ਨਾਲ ‘ਆਪ’ ਦੇ ਕੁਲਦੀਪ ਕੁਮਾਰ ਦੇ ਚੰਡੀਗੜ੍ਹ ਨਗਰ ਨਿਗਮ ਦਾ ਜਮਹੂਰੀ ਢੰਗ ਨਾਲ ਮੇਅਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਕਰਜ਼ਦਾਰ ਹੈ, ਜੋ ਦੇਸ਼ ਵਿੱਚ ਜਮਹੂਰੀਅਤ ਦੀ ਮਰਿਆਦਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।

Punjab Bani 20 February,2024
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਆਖਿਆ ਹੈ ਕਿ ਉਹ ਇਸ ਗੱਠਜੋੜ (akali bjp alliance) ਦੇ ਹੱਕ ਵਿਚ ਹਨ। ਉਨ੍ਹਾਂ ਇਥੋਂ ਤੱਕ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਦੇ ਹੱਕ ਵਿਚ ਹਨ। ਉਨ੍ਹਾਂ ਆਖਿਆ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਸੀਟਾਂ ਦੀ ਵੰਡ ਸਮੇਤ ਹੋਰ ਗੱਲਬਾਤ ਹਾਈਕਮਾਨ ਨੇ ਕਰਨੀ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਹ ਸਭ ਹੋਵੇਗਾ। ਜੇਕਰ ਭਾਜਪਾ ਤੇ ਅਕਾਲੀ ਦਲ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ।

Punjab Bani 20 February,2024
ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ

ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਵਿਵਾਦ ਦੇ ਕੇਂਦਰ ਵਿੱਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ “ਜਾਇਜ਼ ਵੋਟਾਂ ਵਜੋਂ ਗਿਣਿਆ ਜਾਵੇਗਾ ਅਤੇ” ਨਤੀਜੇ ਇਸ ਦੇ ਆਧਾਰ ‘ਤੇ ਐਲਾਨ ਕੀਤਾ ਜਾਵੇਗਾ।’’ ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਹੋਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਮੌਕੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਦਾ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।

Punjab Bani 20 February,2024
- ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ - ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ

· ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ · ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ ਨਵੀਂ ਦਿੱਲੀ, 19 ਫਰਵਰੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ 'ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ।

Punjab Bani 19 February,2024
ਪ੍ਰਧਾਨ ਮੰਤਰੀ ਮੋਦੀ ਕਰਨਗੇ 10 ਲੱਖ ਕਰੋੜ ਦੇ ਵਿਕਾਸ ਪੋ੍ਜੈਕਟਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕਰਨਗੇ 10 ਲੱਖ ਕਰੋੜ ਦੇ ਵਿਕਾਸ ਪੋ੍ਜੈਕਟਾਂ ਦਾ ਉਦਘਾਟਨ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ 'ਤੇ ਉੱਤਰ ਪ੍ਰਦੇਸ਼ 'ਚ ਹਨ, ਜਿਸ ਦੌਰਾਨ ਉਹ ਸੂਬੇ ਭਰ 'ਚ 10 ਲੱਖ ਕਰੋੜ ਰੁਪਏ ਦੇ ਕੁੱਲ 14,000 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।  ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਸ਼੍ਰੀ ਕਲਕੀ ਧਾਮ ਨਿਰਮਾਣ ਟਰੱਸਟ ਦੇ ਚੇਅਰਮੈਨ ਅਚਾਰੀਆ ਪ੍ਰਮੋਦ ਕ੍ਰਿਸ਼ਨਮ ਦੀ ਮੌਜੂਦਗੀ ਵਿੱਚ ਸ਼੍ਰੀ ਕਲਕੀ ਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਯੂਪੀ ਦੇ ਸੰਭਲ ਜ਼ਿਲੇ 'ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਹੋਰ ਗੱਲਾਂ ਦੇ ਨਾਲ-ਨਾਲ ਭਾਰਤ ਦੀ ਸੁਪਰੀਮ ਕੋਰਟ 'ਤੇ ਵੀ ਅਸਿੱਧੇ ਤੌਰ 'ਤੇ 'ਵਿਅੰਗ' ਲਿਆ। ਇਹ ਚੋਣ ਬਾਂਡ ਸਕੀਮ 'ਤੇ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਇਆ ਹੈ, ਜੋ ਕੇਂਦਰ ਸਰਕਾਰ ਦੇ ਖਿਲਾਫ ਸੀ। ਪ੍ਰਧਾਨ ਮੰਤਰੀ ਨੇ ਆਪਣੇ ਅਤੇ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਦੇ ਸਮਾਨਾਂਤਰ ਭਗਵਾਨ ਕ੍ਰਿਸ਼ਨ ਅਤੇ ਸੁਦਾਮਾ ਦੀ ਉਦਾਹਰਣ ਦਿੰਦੇ ਹੋਏ ਕੀ ਕਿਹਾ? ਪਹਿਲਾਂ ਦੱਸਿਆ ਗਿਆ ਹੈ, ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕਲਕੀ ਧਾਮ ਮੰਦਿਰ ਦੇ ਨੀਂਹ ਪੱਥਰ ਸਮਾਗਮ 'ਤੇ ਭਾਰਤ ਦੀ ਸੁਪਰੀਮ ਕੋਰਟ 'ਤੇ 'ਖਿੱਚਿਆ' ਹੈ; ਪ੍ਰਧਾਨ ਮੰਤਰੀ ਦਾ ਇਹ ਬਿਆਨ ਚੋਣ ਬਾਂਡ ਸਕੀਮ ਦੇ ਖਿਲਾਫ ਪਟੀਸ਼ਨਾਂ 'ਤੇ ਕੇਂਦਰ ਸਰਕਾਰ ਦੇ ਖਿਲਾਫ ਸੁਪਰੀਮ ਕੋਰਟ ਦੇ ਫੈਸਲੇ ਦੇ ਕੁਝ ਦਿਨ ਬਾਅਦ ਆਇਆ ਹੈ। ਪੀਐਮ ਮੋਦੀ ਦਾ ਬਿਆਨ ਸੁਪਰੀਮ ਕੋਰਟ 'ਤੇ ਅਸਿੱਧੇ ਵਿਅੰਗ ਵਰਗਾ ਹੈ ਕਿਉਂਕਿ ਦਾਇਰ ਜਨਹਿਤ ਪਟੀਸ਼ਨਾਂ ਦੇ ਆਧਾਰ 'ਤੇ ਅਦਾਲਤ ਨੇ ਚੋਣ ਬਾਂਡ ਸਕੀਮ ਨੂੰ 'ਅਸੰਵਿਧਾਨਕ' ਕਰਾਰ ਦਿੱਤਾ ਹੈ।  ਬਿਆਨ ਵਿੱਚ ਪੀਐਮ ਮੋਦੀ ਨੇ ਆਪਣੀ ਅਤੇ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਦੀ ਤੁਲਨਾ ਭਗਵਾਨ ਕ੍ਰਿਸ਼ਨ ਅਤੇ ਸੁਦਾਮਾ ਨਾਲ ਕੀਤੀ। ਉਨ੍ਹਾਂ ਦੇ ਸ਼ਬਦਾਂ ਵਿੱਚ, "...ਉਸ (ਆਚਾਰੀਆ ਪ੍ਰਮੋਦ ਕ੍ਰਿਸ਼ਨਮ) ਨੇ ਕਿਹਾ ਸੀ ਕਿ ਹਰ ਕਿਸੇ ਕੋਲ ਦੇਣ ਲਈ ਕੁਝ ਹੁੰਦਾ ਹੈ ਪਰ ਮੇਰੇ ਕੋਲ ਕੁਝ ਨਹੀਂ ਹੈ, ਮੈਂ ਸਿਰਫ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰ ਸਕਦਾ ਹਾਂ। ਪ੍ਰਮੋਦ ਜੀ, ਇਹ ਚੰਗਾ ਕੀ ਹੋਇਆ ਕਿ ਤੁਸੀਂ ਮੈਨੂੰ ਕੁਝ ਨਹੀਂ ਦਿੱਤਾ। ਨਹੀਂ ਤਾਂ ਜ਼ਮਾਨਾ ਇੰਨਾ ਬਦਲ ਗਿਆ ਹੈ ਕਿ ਅੱਜ ਦੇ ਯੁੱਗ ਵਿੱਚ ਜੇਕਰ ਸੁਦਾਮਾ ਨੇ ਸ਼੍ਰੀ ਕ੍ਰਿਸ਼ਨ ਨੂੰ ਚੌਲ ਦਿੱਤੇ ਹੁੰਦੇ ਅਤੇ ਵੀਡੀਓ ਸਾਹਮਣੇ ਆਈ ਹੁੰਦੀ ਤਾਂ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਹੋ ਚੁੱਕੀ ਹੁੰਦੀ ਅਤੇ ਫੈਸਲਾ ਹੋ ਜਾਣਾ ਸੀ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ. ਭ੍ਰਿਸ਼ਟਾਚਾਰ ਵਿੱਚ ਸਜ਼ਾ ਦਿੱਤੀ ਗਈ ਸੀ, ਇਹ ਦਿੱਤੀ ਗਈ ਸੀ ਅਤੇ ਭਗਵਾਨ ਕ੍ਰਿਸ਼ਨ ਭ੍ਰਿਸ਼ਟਾਚਾਰ ਕਰ ਰਹੇ ਸਨ, ਚੰਗਾ ਹੋਵੇਗਾ ਜੇਕਰ ਤੁਸੀਂ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਦੇ ਹੋ ਅਤੇ ਕੁਝ ਨਾ ਦਿੰਦੇ ਹੋ...”

Punjab Bani 19 February,2024
👉 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’

👉 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈ.ਡੀ ਸਾਹਮਣੇ ਨਹੀਂ ਹੋਣਗੇ - ਈ ਡੀ ਦੇ ਸੰਮਨ‘ਗੈਰ-ਕਾਨੂੰਨੀ’ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀ ਲਾਂਡਰਿੰਗ ਨਾਲ ਜੁੜੇ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਣਗੇ।‘ਆਪ’ ਨੇ ਈਡੀ ਦੇ ਸੰਮਨਾਂ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੰਦਿਆਂ ਕਿਹਾ ਕਿ ਸੰਮਨਾਂ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿਚ ਹੈ। ਪਾਰਟੀ ਦੇ ਇਕ ਸੂਤਰ ਨੇ ਕਿਹਾ, "ਈ.ਡੀ. ਖ਼ੁਦ ਅਦਾਲਤ ਵਿਚ ਗਈ ਹੈ। ਵਾਰ-ਵਾਰ ਸੰਮਨ ਭੇਜਣ ਦੀ ਬਜਾਏ, ਈ.ਡੀ. ਨੂੰ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।

Punjab Bani 19 February,2024
👉 ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ 👉 "ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" -ਡੱਲੇਵਾਲ

👉 ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਜਾਵੇਗਾ ਖਰੀਦਿਆ 👉 "ਕੇਂਦਰ ਦੇ ਮਤੇ ''ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" ਚੰਡੀਗੜ੍ਹ: ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ ਕਿਹਾ ਗਿਆ ਹੈ ਕਿ ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP 'ਤੇ ਖਰੀਦਿਆ ਜਾਵੇਗਾ। ਉਨ੍ਹਾਂ ਏਜੰਸੀਆਂ ਵੱਲੋਂ ਸਾਡੇ ਨਾਲ ਲਿਖਤੀ ਕੰਟਰੈਕਟ ਹੋਵੇਗਾ। ਇਸ 'ਤੇ ਅਸੀਂ ਵਿਚਾਰ ਕਰਾਂਗੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਕਰਜ਼ ਮੁਕਤੀ, ਸਵਾਮੀਨਾਥਨ ਜੀ ਦੇ ਫ਼ਾਰਮੂਲੇ ਉੱਪਰ, ਗੰਨੇ ਦੀ ਐੱਮ.ਐੱਸ.ਪੀ. ਤੇ ਹੋਰ ਮੰਗਾਂ ਉੱਪਰ ਗੱਲਬਾਤ ਕਰ ਕੇ ਸਿੱਟਾ ਕੱਢਣਾ ਬਾਕੀ ਹੈ। ਬਾਕੀ ਫ਼ਸਲਾਂ 'ਤੇ MSP ਬਾਰੇ ਉਕਤ ਪ੍ਰਸਤਾਵ ਆਇਆ ਹੈ। ਇਸ ਪ੍ਰਸਤਾਵ 'ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ ਤੇ ਫਿਰ ਫ਼ੈਸਲਾ ਕਰਾਂਗੇ। ਇਸ ਮਗਰੋਂ ਅਸੀਂ ਸਾਰੇ ਸਾਥੀਆਂ ਤੇ ਮਾਹਿਰਾਂ ਨਾਲ ਗੱਲ ਕਰ ਕੇ ਕੱਲ੍ਹ ਜਾਂ ਪਰਸੋਂ ਆਪਣਾ ਫ਼ੈਸਲਾ ਦੱਸਾਂਗੇ। ਦੋ ਦਿਨ ਅਸੀਂ ਇਸ ਬਾਰੇ ਫ਼ੈਸਲਾ ਦੱਸਾਂਗੇ। ਉਨ੍ਹਾਂ ਕਿਹਾ ਕਿ 21 ਤਰੀਕ ਨੂੰ 11 ਵਜੇ ਦਿੱਲੀ ਜਾਣ ਦਾ ਪ੍ਰੋਗਰਾਮ ਕਾਇਮ ਹੈ। ਜੇ ਸਾਡੀ ਸਹਿਮਤੀ ਨਾ ਬਣੀ ਤਾਂ ਅਸੀਂ ਸਰਕਾਰ ਨੂੰ ਮੰਗ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਮੰਗਾਂ 'ਤੇ ਗੱਲਬਾਤ ਕਰਨੀ ਬਾਕੀ ਹੈ। 19 ਤੇ 20 ਫ਼ਰਵਰੀ ਨੂੰ ਇਸ ਸਭ ਬਾਰੇ ਵਿਚਾਰ ਕਰਾਂਗੇ। ਨਹੀਂ ਤਾਂ 21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦੀ ਤਿਆਰੀ ਹੈ।

Punjab Bani 19 February,2024
ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਦੂਜੀ ਵਾਰ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਦਿਨ ਤੱਕ ਚਰਚਾ ਸੀ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਐਤਵਾਰ ਨੂੰ ਚਰਚਾ ਸੀ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਦੇ ਦੋ ਕੌਂਸਲਰਾਂ ਨੂੰ ਆਪਣੇ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਲਦੀ ਹੀ ਦੋਵੇਂ ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਜਾਣਗੇ।

Punjab Bani 18 February,2024
ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ - ਖਨੌਰੀ ਬਾਰਡਰ ''ਤੇ ਇਕ ਹੋਰ ਕਿਸਾਨ ਦੀ ਹੋਈ ਮੌਤ ਪਟਿਆਲਾ - ਕਿਸਾਨ ਅੰਦੋਲਨ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਅੰਦੋਲਨ ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਕ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਬਜ਼ੁਰਗ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਉਹ 12 ਤਾਰੀਖ਼ ਤੋਂ ਖਨੌਰੀ ਬਾਰਡਰ 'ਤੇ ਡਟਿਆ ਹੋਇਆ ਸੀ। ਇਸ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ ਹੈ।

Punjab Bani 18 February,2024
ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ

ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ - ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ -ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ - ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਚੰਡੀਗੜ੍ਹ ਵਿਚ ਜਾਰੀ ਹੈ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਹਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮੰਤਰੀ A2+FL ਫਾਰਮੂਲੇ ਤਹਿਤ MSP ਦੇਣ ਲਈ ਤਿਆਰ ਹੋ ਗਏ ਹਨ। ਕਿਸਾਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ C2+50% ਫ਼ਾਰਮੂਲੇ ਤਹਿਤ MSP ਦੀ ਮੰਗ ਕੀਤੀ ਜਾ ਰਹੀ ਹੈ।

Punjab Bani 18 February,2024
ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ

ਮਨੀ ਲਾਂਡਰਿੰਗ : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ਵਿੱਚ 28 ਤੱਕ ਕੀਤਾ ਵਾਧਾ ਨਵੀਂ ਦਿੱਲੀ : ਐਕਸਾਈਜ਼ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰੈਗੂਲਰ ਜ਼ਮਾਨਤ ਮਾਮਲੇ ’ਚ ਰਾਉਜ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਪਹਿਲਾਂ ਫ਼ੈਸਲਾ ਕਰੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ’ਚ ਪੈਂਡਿੰਗ ਰਹਿਣ ਕਾਰਨ ਹੇਠਲੀ ਅਦਾਲਤ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ। ਅਦਾਲਤ ਇਸ ’ਤੇ 21 ਫਰਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਸਿਸੋਦੀਆ ਵੀ ਅਦਾਲਤ ’ਚ ਪੇਸ਼ ਹੋਏ। ਸੁਣਵਾਈ ਦੌਰਾਨ ਈਡੀ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ’ਚ ਜਦੋਂ ਤੱਕ ਕਿਊਰੇਟਿਵ ਪਟੀਸ਼ਨ ਪੈਂਡਿੰਗ ਹੈ, ਉਦੋਂ ਤੱਕ ਇਸ ਅਦਾਲਤ ਨੂੰ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਨਹੀਂ ਕਰਨੀ ਚਾਹੀਦੀ।

Punjab Bani 18 February,2024
ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ

ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਕਿਸਾਨਾਂ ਨੂੰ ਘਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ : ਰਾਹੁਲ ਗਾਂਧੀ ਦਿਲੀ, 16 ਫਰਵਰੀ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਕੇਂਦਰ ਵਿਚ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਉਹ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨੀ ਗਾਰੰਟੀ ਦੇਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਵੀ ਕਿਸਾਨਾਂ ਨੇ ਕਾਂਗਰਸ ਸਰਕਾਰ ਤੋਂ ਕੁਝ ਵੀ ਮੰਗਿਆ ਹੈ, ਪਾਰਟੀ ਨੇ ਉਸ ਨੂੰ ਪੂਰਾ ਕੀਤਾ ਹੈ ਚਾਹੇ ਉਹ ਕਰਜ਼ੇ ਦੀ ਮੁਆਫੀ ਹੋਵੇ ਜਾਂ ਘੱਟੋ-ਘੱਟ ਸਮਰਥਨ ਮੁੱਲ ਹੋਵੇ। ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਦੌਰ ਚੱਲ ਰਿਹਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਅਸੀਂ ਭੂਮੀ ਗ੍ਰਹਿਣ ਕਾਨੂੰਨ ਲਿਆਂਦਾ ਸੀ ਅਤੇ ਇਸ ਐਕਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੀ ਬਜ਼ਾਰ ਕੀਮਤ ਤੋਂ ਚਾਰ ਗੁਣਾ ਵੱਧ ਕੀਮਤ ਮਿਲ ਰਹੀ ਸੀ। ਉਨ੍ਹਾਂ ਕਿਹਾ ਕਿ ਐਕਟ ਵਿੱਚ ਇਹ ਵੀ ਵਿਵਸਥਾ ਹੈ ਕਿ ਕਿਸਾਨਾਂ ਦੀ ਮਨਜ਼ੂਰੀ ਤੋਂ ਬਿਨਾਂ ਜ਼ਮੀਨ ਐਕੁਆਇਰ ਨਹੀਂ ਕੀਤੀ ਜਾ ਸਕਦੀ। ਰਾਹੁਲ ਗਾਂਧੀ ਨੇ ਕਿਹਾ ਕਿ ਐਕਟ ਅਨੁਸਾਰ ਇਹ ਵਿਵਸਥਾ ਸੀ ਕਿ ਜੇਕਰ ਕੰਪਨੀ ਐਕੁਆਇਰ ਕੀਤੀ ਗਈ ਜ਼ਮੀਨ ਦੀ ਪੰਜ ਸਾਲਾਂ ਤੱਕ ਵਰਤੋਂ ਨਹੀਂ ਕਰਦੀ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਜ਼ਮੀਨ ਵਾਪਸ ਕਰੇਗੀ ਪਰ ਭਾਜਪਾ ਨੇ ਇਸ ਐਕਟ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ, ”ਮੈਂ ਕਿਸਾਨਾਂ ਨਾਲ ਵਾਅਦਾ ਕਰਨਾ ਚਾਹੁੰਦਾ ਹਾਂ ਕਿ ਜੇਕਰ ਸਾਡੀ ਸਰਕਾਰ ਮੁੜ ਸੱਤਾ ‘ਚ ਆਉਂਦੀ ਹੈ ਤਾਂ ਅਸੀਂ ਭੂਮੀ ਗ੍ਰਹਿਣ ਕਾਨੂੰਨ ਨੂੰ ਹੋਰ ਮਜ਼ਬੂਤ ​​ਕਰਾਂਗੇ।

Punjab Bani 16 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ

ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ।

Punjab Bani 14 February,2024
ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ

ਬਵਾਲ ਦੇ ਚਲਦੇ ਅੱਜ ਹੋਵੇਗੀ ਕੇਂਦਰ ਨਾਲ ਕਿਸਾਨ ਨੇਤਾਵਾਂ ਦੀ ਤੀਜੇ ਗੇੜ ਦੀ ਗੱਲਬਾਤ - ਕਿਸਾਨ ਸ਼ਾਂਤ ਰਹਿਣਗੇ : ਹਰਿਆਣਾ ਵਾਲੇ ਪਾਸਿਓਂ ਤੇ ਗੈਸ ਦੇ ਗੋਲੇ ਨਹੀਂ ਸੁੱਟੇ ਜਾਣਗੇ - ਰਾਜਪੁਰਾ ਵਿਖੇ ਦੋ ਘੰਟੇ ਅਧਿਕਾਰੀਆਂ ਨਾਲ ਚੱਲੀ ਬੈਠਕ ਤੋਂ ਬਾਅਦ ਹੋਇਆ ਫੈਸਲਾ ਪਟਿਆਲਾ 14 ਫਰਵਰੀ - - ਅੱਜ ਦੂਜੇ ਦਿਨ ਜਿੱਥੇ ਸੰਭੂ ਅਤੇ ਖਨੋਰੀ ਪੰਜਾਬ-ਹਰਿਆਣਾ ਬਾਡਰਾਂ ’ਤੇ ਕਿਸਾਨਾਂ ਅਤੇ ਪੁਲਸ ਵਿਚਕਾਰ ਸਾਰਾ ਦਿਨ ਪੂਰਾ ਘਸਮਾਨ ਚੱਲਿਆ, ਉਥੇ ਦੇਰ ਸ਼ਾਮ ਰਾਜਪੁਰਾ ਦੇ ਇਕ ਨਿਜੀ ਹੋਟਲ ਵਿਚ ਕਿਸਾਨ ਨੇਤਾਵਾਂ ਦੀ ਕੇਂਦਰ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਸ਼ਾਂਤੀ ਦੀ ਖਬਰ ਲੈ ਕੇ ਆਈ, ਜਿਸ ਵਿਚ ਅੱਜ 15 ਤਰੀਕ ਸ਼ਾਮ ਨੂੰ 5 ਵਜੇ ਚੰਡੀਗੜ੍ਹ ਵਿਖੇ ਕਿਸਾਨ ਨੇਤਾਵਾਂ ਦੀ ਕੇਂਦਰ ਨਾਲ ਤੀਜੇ ਗੇੜ ਦੀ ਮੀਟਿੰਗ ਹੋਵੇਗੀ, ਓਦੋਂ ਤੱਕ ਕਿਸਾਨ ਸ਼ੰਭੂ ਤੇ ਖਨੌਰੀ ਬਾਡਰਾਂ ਤੇ ਡਟੇ ਰਹਿਣਗੇ। ਕੇਂਦਰ ਵੱਲੋਂ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਯਾਨੰਦ ਰਾਏ ਪੁੱਜ ਰਹੇ ਹਨ। ਇਸ ਮੀਟਿੰਗ ਵਿਚ ਇਹ ਫੈਸਲਾ ਹੋਇਆ ਕਿ ਕਿਸਾਨ ਸ਼ਾਂਤ ਰਹਿ ਕੇ ਅੰਦੋਲਨ ਚਲਾਉਣਗੇ ਅਤੇ ਦੂਜੇ ਪਾਸੇ ਹਰਿਆਣਾ ਵੱਲੋਂ ਕੋਈ ਵੀ ਫਾਇਰਿੰਗ ਜਾਂ ਗੋਲਾਬਾਰੀ ਨਹੀਂ ਹੋਵੇਗੀ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਹਰਿਆਣੇ ਵਾਲੇ ਪਾਸਿਓਂ ਪੂਰੀ ਸ਼ਾਂਤੀ ਰਹੇਗੀ। ਇਸ ਮੀਟਿੰਗ ਵਿਚ ਪੁਲਸ ਦੇ ਏ.ਡੀ.ਜੀ.ਪੀ., ਡੀ.ਸੀ. ਪਟਿਆਲਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ। ਪੰਜਾਬ ਸਰਕਾਰ ਨੇ ਇਸ ਗੱਲਬਾਤ ਨੂੰ ਸਿਰੇ ਚਾੜ੍ਹਨ ਵਿਚ ਵਿਚੌਲੇ ਦੀ ਅਹਿਮ ਭੂਮਿਕਾ ਨਿਭਾਈ ਹੈ। ਮੀਟਿੰਗ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਆਖਿਆ ਕਿ ਕਿਸਾਨ ਐਮ.ਐਸ.ਪੀ. ਸਮੇਤ ਹੋਰ ਮੰਗਾਂ ਮਨਵਾਉਣ ਲਈ ਲੜਨ ਜਾਂ ਮਰਨ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਇੰਨਾਂ ਤਸ਼ੱਦਦ ਹੋਣ ਤੋਂ ਬਾਵਜੂਦ ਵੀ ਉਹ ਲੜਦੇ ਰਹਿਣਗੇ। ਕਿਸਾਨ ਨੇਤਾਵਾਂ ਨੇ ਆਖਿਆ ਕਿ 15 ਤਰੀਕ ਨੂੰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਮਿਲਿਆ ਹੈ, ਜਿਸ ਵਿਚ ਜਾਇਆ ਜਾਏਗਾ ਅਤੇ ਆਪਣੀਆਂ ਗੱਲਾਂ ਠੋਸ ਢੰਗ ਨਾਲ ਰੱਖੀਆਂ ਜਾਣਗੀਆਂ ਪਰ ਮੰਗਾਂ ਮਨਾਉਣ ਤੋਂ ਬਿਨਾ ਉਹ ਹੁਣ ਪਿੱਛੇ ਨਹੀਂ ਹਟਣਗੇ।

Punjab Bani 14 February,2024
ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ

ਦਿੱਲੀ ਜਾਣ ਲਈ ਕਿਸਾਨ ਬਜਿੱਦ ; ਪੰਜਾਬ ਹਰਿਆਣਾ ਸਰਹੱਦ 'ਤੇ ਦੂਜੇ ਦਿਨ ਵੀ ਘਸਮਾਨ : ਨਹੀਂ ਟੁੱਟ ਸਕੇ ਬੈਰੀਗੇਟ - ਕਿਸਾਨਾਂ 'ਤੇ ਅੱਥਰੂ ਗੈਸ ਤੇ ਪਾਣੀ ਦੀਆਂ ਬੁਛਾਰਾਂ ਨਾਲ ਪੁਲਸ ਦੇ ਜੋਰਦਾਰ ਹਮਲੇ - ਅੱਜ ਫਿਰ ਕਿਸਾਨਾਂ 'ਤੇ ਜੋਰਦਾਰ ਰਬੜ ਦੀ ਗੋਲੀਆਂ ਦੀ ਫਾਇਰਿੰਗ - ਕਿਸਾਨਾਂ ਵੱਲੋਂ ਇਕ ਹੋਰ ਬੈਰੀਗੇਟ ਨੂੰ ਤੋੜਿਆ - ਦੇਰ ਸ਼ਾਮ ਪੰਜਾਬ ਸਰਕਾਰ ਨੇ ਸੱਦੀ ਕਿਸਾਨਾਂ ਦੀ ਮੀਟਿੰਗ ਪਟਿਆਲਾ 14 ਫਰਵਰੀ - ਕਿਸਾਨਾਂ ਵੱਲੋਂ ਅਰੰਭੇ ਸੰਘਰਸ਼ ਕਾਰਨ ਅੱਜ ਦੂਜੇ ਦਿਨ ਵੀ ਪੰਜਾਬ-ਹਰਿਅਣਾ ਸਰਹੱਦ 'ਤੇ ਪੂਰੇ ਦਿਨ ਘਸਮਾਨ ਮਚਿਆ ਰਿਹਾ ਪਰ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਬੈਰਿਗੇਟਿੰਗ ਕਿਸਾਨਾਂ ਵਲੋਂ ਤੋੜੀ ਨਹੀਂ ਗਈ, ਹਾਲਾਂਕਿ ਕਿਸਾਨ ਆਗੂਆਂ ਨੇ ਬੈਰੀਗੇਟਿੰਗ ਨੂੰ ਤੋੜਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸੇ ਪੁਲਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਕਿਸਾਨਾਂ 'ਤੇ ਦਰਜਨਾਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਰਬੜ ਦੀ ਗੋਲੀਆਂ ਦੀ ਫਾਇਰਿੰਗ ਕੀਤੀ ਗਈ ਜਿਸ ਕਾਰਨ ਕਿਸਾਨਾਂ ਨੂੰ ਇਕ ਵਾਰ ਫਿਰ ਬੈਰੀਗੇਟਿੰਗ ਤੋਂ ਪਿੱਛੇ ਹਟਣਾ ਪਿਆ। ਅੱਜ ਵੀ ਦੋ ਦਰਜਨ ਤੋਂ ਵੱਧ ਕਿਸਾਨਾਂ ਦੇ ਜਖਮੀ ਹੋਣ ਦੀ ਸੂਚਨਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਦੀ ਗੱਲਬਾਤ ਟੁੱਟਣ ਤੋਂ ਬਾਅਦ ਇਹ ਸੰਘਰਸ਼ ਲੰਘੇ ਕੱਲ੍ਹ ਤੋਂ ਸ਼ੁਰੂ ਹੋਇਆ ਸੀ। ਇਸ ਵਕਤ ਪੰਜਾਬ-ਹਰਿਆਣਾ ਬਾਡਰ ਸ਼ੰਭੂ ਤੇ ਖਨੋਰੀ ਵਿਖੇ ਅੱਜ ਵੀ ਲਗਭਗ 50 ਹਜ਼ਾਰ ਕਿਸਾਨ ਮੌਜੂਦ ਹਨ ਤੇ ਕਈ ਟ੍ਰੈਕਟਰ ਟਰਾਲੀਆਂ ਖੜ੍ਹੇ ਹਨ। ਜੰਗ ਵਾਂਗ ਕਿਸਾਨ ਜਿੱਥੇ ਪੁਲਸ ਨਾਲ ਟੱਕਰ ਲੈ ਰਹੇ ਸਨ ਉਥੇ ਨੇੜਲੇ ਰਸਤਿਆਂ ਰਾਹੀਂ ਵੀ ਦਿੱਲੀ ਪੁੱਜਣ ਦੀਆਂ ਪੂਰੀਆਂ ਕੋਸ਼ਿਸ਼ਾਂ ਹਨ। ਕਿਸਾਨ ਨੇਤਾਵਾਂ ਨੇ ਐਲਾਨ ਕੀਤਾ ਹੈ ਕਿ ਐਮ.ਐਸ.ਪੀ ਸਮੇਤ ਲਗਭਗ 12 ਮੰਗਾਂ ਨੂੰ ਲੈ ਕੇ ਸ਼ੁਰੂ ਹੋਇਆ ਸੰਘਰਸ਼ ਸਿਰੇ ਲਗ ਕੇ ਰਹੇਗਾ। ਹੁਣ ਉਹ ਇਸ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਕਿਸਾਨ ਆਗੂਆਂ ਦੇ ਸੰਘਰਸ਼ ਲਈ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਦੇਰ ਸ਼ਾਮ ਰਾਜਪੁਰਾ ਵਿਖੇ ਕਿਸਾਨ ਆਗੂਆਂ ਦੀ ਏ.ਡੀ.ਜੀ.ਪੀ ਪੰਜਾਬ, ਡੀ.ਸੀ. ਪਟਿਆਲਾ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਦਿੱਲੀ 'ਤੋਂ ਕੇਂਦਰੀ ਮੰਤਰੀ ਅਤੇ ਕਈ ਅਧਿਕਾਰੀ ਵੀ ਕਾਨਫਰੰਸਿੰਗ ਰਾਹੀਂ ਜੁੜੇ ਹੋਏ ਹਨ। ਕਿਸਾਨ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਜਿੱਦ 'ਤੇ ਅੜੇ ਹੋਏ ਹਨ। ਪੰਜਾਬ ਸਰਕਾਰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵਿਚੋਲੇ ਦੀ ਭੂੁਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। - ਪੁਲਸ ਫੋਰਸ ਨੇ ਕਈ ਟ੍ਰੈਕਟਰ ਤੋੜੇ ਅੱਜ ਜਦੋਂ ਕਿਸਾਨ ਵੱਡੇ ਟ੍ਰੈਕਟਰਾਂ ਰਾਹੀਂ ਬੈਰੀਗੇਟਾਂ ਵੱਲ ਵਧਣ ਲੱਗੇ ਤਾਂ ਹਰਿਆਣਾ ਪੁਲਸ ਨੇ ਸਭ ਤੋਂ ਪਹਿਲਾਂ ਟ੍ਰੈਕਟਰਾਂ ਨੂੰ ਨਿਸ਼ਾਨਾ ਬਣਾਇਆ। ਟ੍ਰੈਕਟਰਾਂ ਦੇ ਟਾਇਰਾਂ ਵਿਚ ਪਲਾਸਟਿਕ ਦੀਆਂ ਗੋਲੀਆਂ ਮਾਰ ਕੇ ਉਨ੍ਹਾਂ ਨੂੰ ਭੰਨ੍ਹਿਆ ਗਿਆ ਅਤੇ ਬਾਕੀ ਟ੍ਰੈਕਟਰਾਂ 'ਤੇ ਵੀ ਬੰਬਨੁਮਾ ਗੋਲੇ ਸੁੱਟੇ ਗਏ ਜਿਸ ਨਾਲ ਟ੍ਰੈਕਟਰਾਂ ਦਾ ਬੇਹੱਦ ਨੁਕਸਾਨ ਹੋਇਆ। ਕਿਸਾਨਾਂ ਵੱਲੋਂ ਇਸ ਮੌਕੇ ਬਾਕੀ ਟ੍ਰੈਕਟਰਾਂ ਨੂੰ ਪਿੱਛੇ ਮੋੜ ਲਿਆ ਗਿਆ ਹੈ।

Punjab Bani 14 February,2024
ਸਮੱਸ‌ਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ

ਸਮੱਸ‌ਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ : ਕੇਦਰੀ ਮੰਤਰੀ ਅਰਜੁਨ ਮੁੰਡਾ ਨਵੀਂ ਦਿੱਲੀ, 13 ਫਰਵਰੀ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਦੇ ਮਾਰਚ ‘ਤੇ ਬਾਰੇ ਕਿਹਾ ਕਿ ਸਰਕਾਰ ਕਿਸਾਨਾਂ ਬਾਰੇ ਫਿਕਰਮੰਦ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਦੇ ਹੱਲ ਲਈ ਸਮਾਂ ਚਾਹੀਦਾ ਹੈ। ਮੰਗਾਂ ’ਤੇ ਸਲਾਹ ਮਸ਼ਵਰਾ ਲਾਜ਼ਮੀ ਹੈ ਤੇ ਰਾਜਾਂ ਨਾਲ ਗੱਲ ਕਰਨ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ। ਜਨਤਾ ਨੂੰ ਪ੍ਰੇਸ਼ਾਨੀ ਵਿੱਚ ਨਹੀਂ ਪਾਉਣਾ ਚਾਹੀਦਾ ਤੇ ਇਹ ਗੱਲ ਕਿਸਾਨ ਯੂਨੀਅਨਾਂ ਨੂੰ ਸਮਝਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਅੱਗੇ ਕਿਹਾ, ‘ਸਰਕਾਰ ਨੂੰ ਸੂਚਨਾ ਮਿਲੀ ਹੈ ਕਿ ਕੁਝ ਲੋਕ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੈਂ ਕਿਸਾਨਾਂ ਨੂੰ ਇਨ੍ਹਾਂ ਤੋਂ ਬਚਣ ਲਈ ਕਹਿੰਦਾ ਹਾਂ। ਕੁੰਝ ਮੁੱਦਿਆਂ ‘ਤੇ ਸਹਿਮਤੀ ਬਣ ਗਈ ਹੈ। ਅਸੀਂ ਕੁਝ ਮੁੱਦਿਆਂ ‘ਤੇ ਕੰਮ ਕਰਨ ਲਈ ਹੱਲ ਲੱਭ ਰਹੇ ਹਾਂ।’

Punjab Bani 13 February,2024
ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ

ਨਵਾਜ ਸਰੀਫ ਨੇ ਵਿਰੋਧ ਪਾਰਟੀਆਂ ਨੁੰ ਗਠਜੋੜ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਇਸਲਾਮਾਬਾਦ, 12 ਫਰਵਰੀ : ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿਚ ਕਿਸੇ ਨੂੰ ਸਪਸ਼ਟ ਬਹੁਮਤ ਨਾ ਮਿਲਣ ਕਾਰਨ ਪੈਦਾ ਹੋਈ ਸਿਆਸੀ ਖੜੋਤ ਨੂੰ ਖ਼ਤਮ ਕਰਨ ਲਈ ਵਿਰੋਧੀ ਪਾਰਟੀਆਂ ਨੂੰ ‘ਗੱਠਜੋੜ ਸਰਕਾਰ’ ਬਣਾਉਣ ਦਾ ਸੱਦਾ ਦਿੱਤਾ ਹੈ। ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ 266 ਮੈਂਬਰੀ ਨੈਸ਼ਨਲ ਅਸੈਂਬਲੀ ਵਿੱਚ ਪੀਐੱਮਐੱਲ-ਐੱਨ ਕੋਲ 75 ਸੀਟਾਂ ਹਨ। ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ, ਜਿਸ ਨੇ 101 ਸੀਟਾਂ ਜਿੱਤੀਆਂ ਹਨ, ਨੂੰ ਜ਼ਿਆਦਾਤਰ ਆਜ਼ਾਦ ਉਮੀਦਵਾਰਾਂ ਦਾ ਸਮਰਥਨ ਪ੍ਰਾਪਤ ਹੋਇਆ ਹੈ। ਸਾਬਕਾ ਕਾਨੂੰਨ ਮੰਤਰੀ ਆਜ਼ਮ ਨਜ਼ੀਰ ਤਰਾਰ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੇ ਬਹੁਮਤ ਹਾਸਲ ਨਹੀਂ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣਾਂ ਨਿਰਪੱਖ ਸਨ। ਪੀਐੱਮਐੱਲ-ਐੱਨ ਦੇ ਸੀਨੀਅਰ ਨੇਤਾ ਨੇ ਲਾਹੌਰ ਦੇ ਜਾਤੀ ਉਮਰਾ ‘ਚ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਦੀ ਭਵਿੱਖੀ ਕਾਰਵਾਈ ‘ਤੇ ਚਰਚਾ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪੀਐੱਮਐੱਲ-ਐੱਨ ਨੇ ਆਪਣੇ ਸਾਬਕਾ ਸਹਿਯੋਗੀਆਂ ਨਾਲ ਮਿਲ ਕੇ ਸੰਘੀ ਸਰਕਾਰ ਬਣਾਉਣ ਦਾ ਸਲਾਹ ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।

Punjab Bani 12 February,2024
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ' ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ ਪਟਿਆਲਾ, 12 ਫਰਵਰੀ : 6 ਫਰਵਰੀ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਲੱਗ ਰਹੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਨ੍ਹਾਂ ਵੈਨਾਂ ਵਿੱਚ ਐਲ.ਈ.ਡੀ. ਰਾਹੀਂ ਚਲਾਈਆਂ ਜਾ ਰਹੀਆਂ ਵੀਡੀਓਜ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸਹੁੰ ਚੁੱਕਣ ਤੋਂ ਲੈਕੇ ਅੱਜ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਕਹਾਣੀ ਬਿਆਨ ਕੀਤੀ ਜਾ ਰਹੀ ਹੈ। ਇਨ੍ਹਾਂ ਕੈਂਪਾਂ ਦੌਰਾਨ ਜਿੱਥੇ ਲੋਕ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਦਾ ਲਾਭ ਆਪਣੇ ਘਰਾਂ ਦੇ ਨੇੜੇ ਹੀ ਪ੍ਰਾਪਤ ਕਰ ਰਹੇ ਹਨ। ਉਥੇ ਹੀ ਇਨ੍ਹਾਂ ਪ੍ਰਚਾਰ ਵੈਨਾਂ ਰਾਹੀਂ ਦਿਖਾਈਆਂ ਜਾ ਰਹੀਆਂ ਵੀਡੀਓਜ ਨੂੰ ਵੀ ਦੇਖ ਰਹੇ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ 13 ਫਰਵਰੀ ਨੂੰ ਜ਼ਿਲ੍ਹੇ ਵਿੱਚ ਇਹ ਕੈਂਪ ਪਿੰਡ ਅਕਬਰਪੁਰ ਮੁਰਾਦਪੁਰਾ, ਮਸੀਂਗਣ, ਸ਼ੇਖਪੁਰ ਜਗੀਰ, ਚਿੜਵੀ, ਨਾਭਾ ਤੇ ਭਾਦਸੋਂ ਦੀ ਵਾਰਡ ਨੰਬਰ 8, ਸਿੰਬੜੋ, ਕਾਲਸਨਾ, ਫ਼ਤਿਹਪੁਰ ਰਾਜਪੂਤਾਂ, ਦਫ਼ਤਰ ਨਗਰ ਕੌਂਸਲ ਸਨੌਰ, ਆਈ.ਟੀ.ਆਈ. ਨਾਭਾ ਰੋਡ ਪਟਿਆਲਾ, ਸੁਨਿਆਰਹੇੜੀ, ਬੀਬੀਪੁਰ, ਸੱਸਾਗੁੱਜਰਾਂ, ਰਾਮਪੁਰ ਦੁਗਾਲ, ਦੁਗਾਲ ਕਲਾਂ, ਦਫ਼ਤਰੀਵਾਲਾ, ਧੂਹੜ, ਮੰਜੌਲੀ, ਬਪਰੌਰ, ਰਾਜਪੁਰਾ ਦੀ ਵਾਰਡ ਨੰਬਰ 5, ਮਦਨਪੁਰ, ਸੀਲ, ਘਨੌਰ ਦੀ ਵਾਰਡ ਨੰਬਰ 5, ਮਿਆਲ, ਕੁਤਬਨਪੁਰ, ਖਾਨਪੁਰ ਗਾੜੀਆ ਤੇ ਤਰਖਾਣਮਾਜਰਾ ਵਿਖੇ ਲਗਾਏ ਜਾਣਗੇ, ਜਿੱਥੇ ਲੋਕ ਇਨ੍ਹਾਂ ਦਾ ਲਾਭ ਲੈਣ ਲਈ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਸਿੱਖ ਵੋਟਰ ਆਪਣੀਆਂ ਵੋਟਾਂ ਬਣਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।  

Punjab Bani 12 February,2024
16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ਬਦਲਾਅ   ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ ਨੂੰ ਹੋਵੇਗੀ ਐਨ.ਆਰ.ਆਈ ਮਿਲਣੀ: ਕੁਲਦੀਪ ਸਿੰਘ ਧਾਲੀਵਾਲ   ਚੰਡੀਗੜ੍ਹ, 12 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ।   ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਰ.ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐਨ.ਆਰ.ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ।   ਸ. ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਨ.ਆਰ.ਆਈ ਮਿਲਣੀਆਂ ਕਰਵਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ।   ਇਸ ਮੌਕੇ ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਸਕੱਤਰ ਸ੍ਰੀਮਤੀ ਕੰਵਲਪ੍ਰੀਤ ਬਰਾੜ ਅਤੇ ਏ.ਡੀ.ਜੀ.ਪੀ. ਐਨ.ਆਰ.ਆਈ. ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।  

Punjab Bani 12 February,2024
ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ ਚੰਡੀਗੜ੍ਹ, 12 ਫਰਵਰੀ - ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ ਖੇਡੀ ਜਾਂਦੀ ਜਾਂ ਮਕਬੂਲ ਹੈ, ਉਸੇ ਖੇਡ ਦੇ ਟਰਾਇਲਾਂ ਲਈ ਉਨ੍ਹਾਂ ਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਟਰਾਇਲਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਸਹੀ ਪ੍ਰਤਿਭਾ ਦੀ ਸ਼ਨਾਖਤ ਲਈ ਖੇਡ ਅਨੁਸਾਰ ਟਰਾਇਲ 15 ਫਰਵਰੀ ਤੋਂ 19 ਮਾਰਚ ਤੱਕ ਚੱਲਣਗੇ ਤਾਂ ਜੋ ਖੇਡ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਉਤੇ ਆਪਣੇ ਨਿਰੀਖਣ ਹੇਠ ਸਮੁੱਚੀ ਪ੍ਰਣਾਲੀ ਨੂੰ ਸੁਚੱਜੇ ਰੂਪ ਵਿੱਚ ਨੇਪਰੇ ਚਾੜ੍ਹ ਸਕਣ। ਖੇਡ ਵਿਭਾਗ ਵੱਲੋਂ ਟਰਾਇਲਾਂ ਦੇ ਵਿਸਥਾਰ ਪੂਰਵਕ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੇ ਗਏ ਹਨ ਜਿੱਥੇ ਟਰਾਇਲ ਦੇਣ ਦੇ ਇਛੁੱਕ ਖਿਡਾਰੀ ਟਰਾਇਲ ਵਾਲੀ ਮਿਤੀ ਤੇ ਸਥਾਨ ਦੇਖ ਸਕਦੇ ਹਨ। ਟਰਾਇਲਾਂ ਵਾਲੇ ਦਿਨ ਖਿਡਾਰੀਆਂ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨੀ ਹੋਵੇਗੀ। ਟਰਾਇਲ ਦੇਣ ਵਾਲਾ ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਹ ਆਪਣੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ/ਵੋਟਰ ਕਾਰਡ, ਜਨਮ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਆਵੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Punjab Bani 12 February,2024
ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ ਨਵੀਂ ਦਿੱਲੀ, 12 ਫਰਵਰੀ -- ਮਹਾਰਾਸ਼ਟਰ ਵਿਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਚਵਾਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋਣਗੇ। ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ, ਜੋ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ ਸਨ, ਤੋਂ ਬਾਅਦ ਚਵਾਨ ਮਹਾਰਾਸ਼ਟਰ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਦੂਜੇ ਵੱਡੇ ਨੇਤਾ ਹੋਣਗੇ। ਦੱਸਿਆ ਜਾਂਦਾ ਹੈ ਕਿ ਚਵਾਨ ਨੇ ਵਿਧਾਇਕ ਵਜੋਂ ਆਪਣਾ ਅਸਤੀਫਾ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ ਅਤੇ ਉਹ ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

Punjab Bani 12 February,2024
ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ • ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ 'ਆਪ' ਨੂੰ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ * ਪੰਜਾਬ ਅਤੇ ਭਾਰਤ ਵਿਚਕਾਰ ਕੰਡਿਆਲੀ ਵਾੜ ਖੜ੍ਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਦੀ ਆਲੋਚਨਾ * ਕਿਸਾਨੀ ਮਸਲੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਉੱਤੇ ਦਿੱਤਾ ਜ਼ੋਰ * ਸੂਬੇ ਨੂੰ ਬਰਬਾਦ ਕਰਨ ਲਈ ਅਕਾਲੀਆਂ ਅਤੇ ਕਾਂਗਰਸ ਦੀ ਕੀਤੀ ਨਿੰਦਾ * ਕੇਜਰੀਵਾਲ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹੱਲਾ ਬੋਲਿਆ * 'ਆਪ' ਤੋਂ ਡਰ ਰਹੀ ਭਾਜਪਾ ਸਾਨੂੰ ਨਿਸ਼ਾਨਾ ਬਣਾ ਰਹੀ ਹੈਃ ਕੇਜਰੀਵਾਲ ਤਰਨ ਤਾਰਨ, 11 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਭਲਾਈ ਅਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਪੱਧਰ ਉੱਤੇ ਕੇਂਦਰ ਵਿੱਚ ਲਿਆਉਣ ਲਈ 'ਆਪ' ਨੂੰ ਮਜ਼ਬੂਤ ਕਰਨ ਲਈ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮਿਆਰੀ ਰਾਜਨੀਤੀ ਦੀ ਸ਼ੁਰੂਆਤ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਵਿੱਚ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਇਦਾਦਾਂ ਚਹੇਤਿਆਂ ਨੂੰ ਵੇਚਣ ਦੇ ਰੁਝਾਨ ਦੇ ਉਲਟ ਪੰਜਾਬ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਦਾ ਇਤਿਹਾਸਕ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਸੂਬੇ ਦੇ ਬਾਕੀ ਬਚੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਖ਼ਰੀਦ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਹੁਣ ਪਰਿਵਾਰ ਬਚਾਓ ਯਾਤਰਾ ਦੇ ਰਾਹ ਪੈ ਰਹੇ ਹਨ, ਉਨ੍ਹਾਂ ਨੇ ਆਪਣੇ ਲੰਮੇ ਕਾਰਜਕਾਲ ਦੌਰਾਨ ਸੂਬੇ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਨਾਲ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਇਨ੍ਹਾਂ ਆਗੂਆਂ ਦੇ ਇਕ ਵੀ ਸ਼ਬਦ 'ਤੇ ਭਰੋਸਾ ਨਹੀਂ ਕਰਦੇ, ਜਿਸ ਕਾਰਨ ਇਹ ਆਗੂ ਸਾਡੇ ਨਾਲ ਦਵੈਖ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਹਮਾਇਤ ਕਰਦੇ ਹਨ, ਜਿਸ ਕਾਰਨ ਸੂਬੇ ਦੇ ਹਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਹਾਜ਼ਰੀ ਭਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਲੋਕ ਉਨ੍ਹਾਂ ਦੇ ਨਾਲ ਹਨ ਕਿਉਂਕਿ ਲੋਕਤੰਤਰ ਵਿੱਚ ਲੋਕ ਹੀ ਸਰਵਉੱਚ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਖ਼ਾਸ ਕਰਕੇ ਕਾਂਗਰਸ ਅਤੇ ਅਕਾਲੀਆਂ ਨੇ ਲੋਕਾਂ ਦਾ ਪੂਰਾ ਸਮਰਥਨ ਗੁਆ ਲਿਆ ਹੈ, ਜਿਸ ਕਾਰਨ ਉਹ ਗੁਮਨਾਮੀ ਦੇ ਰਾਹ ਪੈ ਗਏ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਰਾਜ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਪਹਿਲਾਂ ਸਨਅਤਕਾਰ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖ਼ਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਕਾਰਜਭਾਰ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦਾ ਮੰਤਵ ਇਨ੍ਹਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲੇ ਕੇਂਦਰ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਗਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਹ ਫੰਡ ਜਾਰੀ ਕਰ ਦਿੱਤੇ ਜਾਣ ਤਾਂ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੋਰ ਹੁਲਾਰਾ ਦੇ ਸਕਦੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਲੋਕਾਂ ਅਤੇ ਸੂਬੇ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਵਿੱਚ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਰੋਕਣ ਲਈ ਕੰਡਿਆਲੀ ਤਾਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਭਾਰਤ ਦਰਮਿਆਨ ਦਰਾਰ ਪੈਦਾ ਕਰਨ ਦੇ ਇਸ ਰੁਝਾਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਖੁਰਾਕ ਸੁਰੱਖਿਆ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਾਉਣ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਨੂੰ ਪੰਜਾਬ ਤੋਂ ਹੀ ਚੌਲਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਹਾਨ ਸ਼ਹੀਦਾਂ ਦੀ ਝਾਕੀ ਨੂੰ ਰੱਦ ਕਰਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਹੋਰਨਾਂ ਸ਼ਹੀਦਾਂ ਅਤੇ ਮਹਾਨ ਆਗੂਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਨ੍ਹਾਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਭਰ ਵਿੱਚ ਇਹ ਝਾਕੀਆਂ ਦਿਖਾ ਕੇ ਇਨ੍ਹਾਂ ਨਾਇਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸੂਬਾ ਸਰਕਾਰ ਵੱਲੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 5500 ਕਰੋੜ ਰੁਪਏ ਦਾ ਇਹ ਪਲਾਂਟ ਸਿਰਫ਼ 1100 ਕਰੋੜ ਰੁਪਏ ਦੀ ਕੀਮਤ 'ਤੇ ਖਰੀਦਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 90 ਫੀਸਦ ਘਰਾਂ ਨੂੰ ਪਹਿਲਾਂ ਹੀ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਸ ਪਲਾਂਟ ਨਾਲ ਹੁਣ ਹੋਰ ਸੈਕਟਰਾਂ ਨੂੰ ਵੀ ਸਬਸਿਡੀ ਆਧਾਰਤ ਬਿਜਲੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਨੀਵਾਰ ਨੂੰ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਵਿੱਚੋਂ ਰਾਸ਼ਨ ਮਾਫ਼ੀਆ ਨੂੰ ਖ਼ਤਮ ਕਰਨ ਲਈ ਅਹਿਮ ਕਦਮ ਸਾਬਤ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਦੁਹਰਾਇਆ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਪੀ.ਡੀ.ਐਸ. ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਜੇ 100 ਕਿਲੋ ਰਾਸ਼ਨ ਆਉਂਦਾ ਸੀ ਤਾਂ ਸਿਰਫ਼ 15 ਕਿਲੋ ਹੀ ਲੋਕਾਂ ਤੱਕ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਦੀ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਣ ਵਾਲੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ ਦੇਸ਼ ਭਰ ਵਿੱਚ ਰਾਸ਼ਨ ਦੀ ਨਿਰਵਿਘਨ ਅਤੇ ਸੁਚਾਰੂ ਡਿਲੀਵਰੀ ਮਿਲੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਵੱਖ-ਵੱਖ ਲੋਕ ਪੱਖੀ ਯੋਜਨਾਵਾਂ ਦੇ 8000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀ ਮਕਬੂਲੀਅਤ ਤੋਂ ਡਰਦੀ ਹੈ, ਜਿਸ ਕਾਰਨ ਉਹ ਸਾਡੇ ਕੰਮਕਾਜ ਵਿੱਚ ਅੜਿੱਕੇ ਡਾਹੁਣ ਲਈ ਨੀਵੇਂ ਦਰਜੇ ਦੀ ਸਿਆਸਤ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਆਪ' ਨੂੰ ਬਦਨਾਮ ਕਰਨ ਲਈ ਹਰ ਸਮੇਂ ਚਾਲਾਂ ਚੱਲ ਰਹੀ ਹੈ ਕਿਉਂਕਿ ਉਹ ਡਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਖਾਸ ਕਰਕੇ ‘ਆਪ’ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਤੱਕ ਜਨਤਾ ‘ਆਪ’ ਪਾਰਟੀ ਦੇ ਨਾਲ ਹੈ ਅਤੇ ਪਰਮਾਤਮਾ ਦਾ ਅਸ਼ੀਰਵਾਦ ਨਾਲ ਹੈ ਤਾਂ ਸਾਨੂੰ ਕਿਸੇ ਦਾ ਡਰ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਅਜਿਹੇ ਦੋਗਲੇ ਆਗੂਆਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੁਫ਼ਤ ਬਿਜਲੀ ਦੇਣ ਵਾਲੇ ਚੋਰ ਨਹੀਂ, ਸਗੋਂ ਚੋਰ ਉਹ ਹਨ, ਜੋ ਮਹਿੰਗੀ ਬਿਜਲੀ ਦੇ ਕੇ ਲੋਕਾਂ ਦੀ ਲੁੱਟ-ਖਸੁੱਟ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਅੰਤਮ ਟੀਚਾ ਲੋਕਾਂ ਦੇ ਸਹਿਯੋਗ ਨਾਲ ਹੀ ਹਾਸਲ ਕੀਤਾ ਜਾਵੇਗਾ।

Punjab Bani 11 February,2024
ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ

ਲੋਕ ਸਭਾ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਤਿਆਰੀਆਂ ਸ਼ੁਰੂ, ਬੂਥ ਕਾਨਫਰੰਸ 'ਚ ਬੀਜੇਪੀ ਦੇ 2 ਹਜ਼ਾਰ ਵਰਕਰਾਂ ਨੇ ਲਿਆ ਹਿੱਸਾ -ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਭੇਜੇ 1629 ਕਰੋੜ, ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕਾਂ 'ਤੇ ਖਰਚ ਕੀਤਾ : ਅਨਿਲ ਸਰੀਨ -ਪੰਜਾਬ 'ਚ ਉਦਯੋਗਿਕ ਮਾਹੌਲ ਨਹੀਂ, ਕੋਈ ਵੱਡੀ ਕੰਪਨੀ ਪੰਜਾਬ 'ਚ ਪੈਸਾ ਲਗਾਉਣ ਨੂੰ ਤਿਆਰ ਨਹੀਂ: ਕੇਵਲ ਸਿੰਘ ਢਿੱਲੋਂ -ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦਾ ਜਵਾਬ ਲੋਕ ਸਭਾ ਚੋਣਾਂ 'ਚ ਵੋਟ ਪਾ ਕੇ ਦੇਣਗੇ ਪਟਿਆਲਵੀ: ਜੈ ਇੰਦਰ ਕੌਰ ਪਟਿਆਲਾ-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੀ ਪਹਿਲੀ ਬੂਥ ਕਾਨਫਰੰਸ ਐਤਵਾਰ ਨੂੰ ਰਾਮ ਲੀਲਾ ਮੈਦਾਨ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ, ਭਾਜਪਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਦੀ ਮੁੱਖ ਪ੍ਰਚਾਰਕ ਜੈਇੰਦਰ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਪਟਿਆਲਾ ਸ਼ਹਿਰੀ ਵਿਧਾਨ ਸਭਾ ਅਧੀਨ ਪੈਂਦੇ ਸਾਰੇ 183 ਬੂਥ ਇੰਚਾਰਜਾਂ, ਮੰਡਲ ਪ੍ਰਧਾਨਾਂ, ਸ਼ਕਤੀ ਕੇਂਦਰ ਦੇ ਇੰਚਾਰਜਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਦੇ ਨੌਜਵਾਨ ਵਰਕਰ ਇਸ ਪ੍ਰੋਗਰਾਮ ਦਾ ਹਿੱਸਾ ਬਣੇ। ਅਨਿਲ ਸਰੀਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਵਿੱਚ ਕੇਂਦਰ ਦਾ ਗਲਤ ਅਕਸ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਲੀ ਬੂਥ ਕਾਨਫਰੰਸ ਵਿੱਚ ਉਹ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਪੰਜਾਬ ਦੇ ਲੋਕਾਂ ਨੂੰ 1629 ਕਰੋੜ ਰੁਪਏ ਦੀ ਰਾਸ਼ੀ ਭੇਜੀ ਹੈ ਅਤੇ ਪੰਜਾਬ ਸਰਕਾਰ ਇਸ ਰਾਸ਼ੀ ਦੀ ਵਰਤੋਂ ਆਪਣੇ ਨਾਂ ਦਾ ਵਿਗਿਆਪਨ ਕਰਨ ਲਈ ਮੁਹੱਲਾ ਕਲੀਨਿਕਾਂ 'ਤੇ ਖਰਚ ਕਰ ਦਿੱਤਾ। ਮੁਹੱਲਾ ਕਲੀਨਿਕਾਂ ਦੇ ਆਡਿਟ ਵਿੱਚ ਇਹ ਗੱਲ ਸਾਫ਼ ਹੋ ਗਈ ਹੈ ਕਿ ਕਈ ਥਾਵਾਂ ’ਤੇ ਫਰਜ਼ੀ ਮਰੀਜ਼ ਦਿਖਾਏ ਜਾ ਰਹੇ ਹਨ। ਉਨ੍ਹਾਂ ਕੋਲ ਕਈ ਮੁਹੱਲਾ ਕਲੀਨਿਕਾਂ ਦਾ ਡਾਟਾ ਹੈ, ਜਿੱਥੇ ਡਾਕਟਰ ਹਰ ਮਿੰਟ ਮਰੀਜ਼ ਦੀ ਜਾਂਚ ਕਰਕੇ ਉਸ ਨੂੰ ਦਵਾਈ ਦਿੰਦੇ ਹਨ, ਜਦਕਿ ਸੱਚਾਈ ਕੁਝ ਹੋਰ ਹੀ ਹੈ। ਇਸ ਮੌਕੇ ਉਨ੍ਹਾਂ ਇਸ ਵਾਰ 400 ਦਾ ਅੰਕੜਾ ਪਾਰ ਕਰਨ ਦਾ ਨਾਅਰਾ ਬੁਲੰਦ ਕਰਦਿਆਂ ਕਿਹਾ ਕਿ ਦੇਸ਼ 2047 ਵਿੱਚ ਨਹੀਂ ਸਗੋਂ 2037 ਵਿੱਚ ਵਿਸ਼ਵ ਦੀ ਸੁਪਰ ਪਾਵਰ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਪੰਜਾਬ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਪੰਜਾਬ ਜੋ ਪਹਿਲੇ ਨੰਬਰ ’ਤੇ ਹੁੰਦਾ ਸੀ, ਹੁਣ ਦੇਸ਼ ਵਿੱਚ 16ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਹਰਿਆਣਾ ਅਤੇ ਉੱਤਰ ਪ੍ਰਦੇਸ਼ ਨੇ ਪੰਜਾਬ ਨੂੰ ਪਛਾੜ ਦਿੱਤਾ ਹੈ। ਜੇਕਰ ਹੁਣ ਵੀ ਵੋਟ ਦੀ ਸਹੀ ਵਰਤੋਂ ਨਾ ਕੀਤੀ ਗਈ ਤਾਂ ਇਹ ਦੇਸ਼ ਦੀ ਤਰੱਕੀ ਲਈ ਵੱਡਾ ਨੁਕਸਾਨ ਸਾਬਤ ਹੋਵੇਗਾ। ਅੱਜ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਭਾਰਤ ਦੇਸ਼ ਵਿੱਚ ਇੱਕ ਹਜ਼ਾਰ ਟਨ ਸੋਨਾ ਕੇਂਦਰ ਸਰਕਾਰ ਇਕੱਠਾ ਕਰ ਸਕੀ ਹੈ ਅਤੇ ਵਿਦੇਸ਼ਾਂ ਵਿੱਚ ਕਰਜ਼ੇ ਲਈ ਰੱਖਿਆ ਗਿਆ ਸੋਨਾ ਵੀ ਵਾਪਿਸ ਲਿਆਂਦਾ ਜਾ ਚੁੱਕਾ ਹੈ। ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬੂਥ ਕਾਨਫਰੰਸ ਵਿੱਚ ਹੋਏ ਇਕੱਠ ਤੋਂ ਪਟਿਆਲਾ ਲੋਕ ਸਭਾ ਸੀਟ ’ਤੇ ਭਾਜਪਾ ਦੀ ਜਿੱਤ ਯਕੀਨੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਹੋਵਗੇ ਅਤੇ ਉਨ੍ਹਾਂ ਨੂੰ ਕੇਂਦਰ ਵਿੱਚ ਮੰਤਰੀ ਬਣਾਉਣ ਦਾ ਸਿਹਰਾ ਪਟਿਆਲਾ ਦੇ ਲੋਕਾਂ ਦੇ ਸਿਰ ਜਾਵੇਗਾ। ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਕਨਵੀਨਰ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਧਿਰ ਨੇ ਜਿਸ ਤਰ੍ਹਾਂ ਝੂਠ ਦੇ ਸਹਾਰੇ ਸੱਤਾ ਹਾਸਲ ਕੀਤੀ ਹੈ, ਉਸ ਦਾ ਪਰਦਾਫਾਸ਼ ਨਿੱਤ ਦਿਨ ਹੋ ਰਿਹਾ ਹੈ। ਅੱਜ ਦਾ ਨੌਜਵਾਨ ਪੰਜਾਬ ਵਿੱਚ ਬਦਲਾਅ ਲਈ ਉਤਾਵਲਾ ਹੈ ਅਤੇ ਇਸੇ ਲਈ ਉਹ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਪਟਿਆਲਾ ਦਾ ਸਰਬਪੱਖੀ ਵਿਕਾਸ ਹੋਇਆ ਪਰ ਪਿਛਲੇ ਡੇਢ ਸਾਲ ਤੋਂ ਵਿਕਾਸ ਨੂੰ ਬਰੇਕ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਰੇਤ ਨੂੰ ਮੁੱਖ ਮੰਤਰੀ ਭਗਵੰਤ ਮਾਨ 12 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਉਪਲਬਧ ਕਰਵਾਉਣ ਦੀ ਗੱਲ ਕਰ ਰਹੇ ਸਨ, ਅੱਜ ਲੋਕਾਂ ਨੂੰ 40 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਖਰੀਦਣੀ ਪੈ ਰਹੀ ਹੈ। ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਹਨ ਜਿਨ੍ਹਾਂ ਨੇ ਪਟਿਆਲਾ ਨੂੰ ਵਿਕਾਸ ਦੀ ਰਫ਼ਤਾਰ ਦਿੱਤੀ ਹੈ, ਜਿਨ੍ਹਾਂ ਨੇ ਆਪਣੇ ਸਾਲ ਵਿੱਚ ਤਿੰਨ ਯੂਨੀਵਰਸਿਟੀਆਂ, ਦਰਿਆਵਾਂ ਦੀ ਕਾਇਆ ਕਲਪ, ਨਵਾਂ ਬੱਸ ਸਟੈਂਡ ਸਮੇਤ ਕਈ ਵੱਡੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੋਈਆਂ ਆਪਣੀਆਂ ਗਲਤੀਆਂ ਨੂੰ ਸੁਧਾਰਨ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਟਿਆਲਾ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਾ ਕੇ ਮੁੱਖ ਮੰਤਰੀ ਬਣਾਇਆ ਸੀ, ਉਸੇ ਤਰ੍ਹਾਂ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਪ੍ਰਨੀਤ ਕੌਰ ਨੂੰ ਚੁਣ ਕੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਵਾਉਣ ਦਾ ਸਿਹਰਾ ਉਨ੍ਹਾਂ ਦੇ ਸਿਰ ਬੱਝਦਾ ਹੈ। ਸਰਕਾਰ ਪਟਿਆਲਾ ਦੇ ਲੋਕਾਂ ਤੱਕ ਜਾਵੇਗੀ। ਇਸ ਮੌਕੇ ਕੇ.ਕੇ.ਸ਼ਰਮਾ ਤੋਂ ਇਲਾਵਾ ਕੇ.ਕੇ.ਮਲਹੋਤਰਾ, ਵਿਜੇ ਕੂਕਾ, ਅਨਿਲ ਬਜਾਜ, ਭੁਪੇਸ਼ ਅਗਰਵਾਲ, ਬਲਵੰਤ ਰਾਏ, ਮੰਡਲ ਪ੍ਰਧਾਨ, ਬੂਥ ਇੰਚਾਰਜ ਅਤੇ ਸ਼ਕਤੀ ਕੇਂਦਰਾਂ ਦੇ ਮੁਖੀ ਮੁੱਖ ਤੌਰ 'ਤੇ ਹਾਜ਼ਰ ਸਨ | .

Punjab Bani 11 February,2024
‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ

‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ - ਪਿਛਲੇ 75 ਸਾਲਾਂ ਵਿੱਚ ਸਿਰਫ਼ 15 ਫੀਸਦੀ ਲੋਕਾਂ ਤੱਕ ਹੀ ਪਹੁੰਚਦਾ ਰਿਹਾ ਰਾਸ਼ਨ-ਕੇਜਰੀਵਾਲ - ਅਕਾਲੀਆਂ ਅਤੇ ਕਾਂਗਰਸ ਨੇ ਪੰਜਾਬ ਦੇ ਭਲੇ ਲਈ ਇਕ ਵੀ ਕੰਮ ਨਹੀਂ ਕੀਤਾ - ‘ਘਰ-ਘਰ ਰਾਸ਼ਨ’ ਦੀ ਸ਼ੁਰੂਆਤ ਕਰਕੇ ਪੰਜਾਬ ਨੇ ਇਕ ਹੋਰ ਇਨਕਲਾਬੀ ਕਦਮ ਚੁੱਕਿਆ-ਭਗਵੰਤ ਸਿੰਘ ਮਾਨ - ਛੇਤੀ ਹੀ ਦੇਸ਼ ਭਰ ਵਿੱਚ ਵਧੇ-ਫੁੱਲੇਗਾ ਵੇਰਕਾ ਦਾ ਕਾਰੋਬਾਰ - ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਰੋਧੀ ਸਟੈਂਡ ਦੀ ਸਖ਼ਤ ਅਲੋਚਨਾ - ਫਰਵਰੀ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੇ ਲੋਕ ਸਭਾ ਦੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਜਾਣਗੇ ਖੰਨਾ (ਲੁਧਿਆਣਾ), 11 ਫਰਵਰੀ -- ਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਸ਼ੁਰੂ ਕਰਨ ਨਾਲ ਪੰਜਾਬ ਦੇਸ਼ ਵਿੱਚ ਚਾਨਣ-ਮੁਨਾਰਾ ਬਣ ਕੇ ਉਭਰੇਗਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਵਿੱਚ ਨਵੇਂ ਇਨਕਲਾਬ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, ਹਰ ਦੂਜੇ ਜਾਂ ਤੀਜੇ ਦਿਨ ਪੰਜਾਬ ਵਿੱਚ ਖੁਸ਼ਖਬਰੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕਾਂ ਦੀ ਭਲਾਈ ਬਾਰੇ ਨਹੀਂ ਸੋਚਿਆ ਪਰ ਅੱਜ ਹਰ ਕੰਮ ਆਮ ਆਦਮੀ ਦੀ ਭਲਾਈ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ, ਜੋ ਆਮ ਲੋਕਾਂ ਨੂੰ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਲਈ ਪ੍ਰੇਰਨਾ ਸਰੋਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘਰ-ਘਰ ਰਾਸ਼ਨ ਦੀ ਨਵੀਂ ਸਕੀਮ ਤਹਿਤ ਇਕ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂ ਜੋ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਥਰਮਲ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵੇਰਕਾ ਛੇਤੀ ਹੀ ਦੇਸ਼ ਭਰ ਵਿੱਚ ਕਾਰੋਬਾਰ ਫੈਲਾਏਗਾ ਅਤੇ ਪਹਿਲੀ ਵਾਰ ਦਿੱਲੀ ਵਿੱਚ ਵੇਰਕਾ ਆਊਟਲੈੱਟ ਖੋਲ੍ਹੇ ਜਾਣਗੇ ਜਿਸ ਲਈ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਕੋਲਕਾਤਾ ਵਿੱਚ ਵੀ ਆਪਣੇ ਆਉਟਲੈਟ ਖੋਲ੍ਹੇਗੀ ਅਤੇ ਇਸ ਦਾ ਇਕੋ-ਇਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਹਰੇਕ ਨਾਗਰਿਕ ਨੂੰ ਹੋਰ ਵਧੇਰੇ ਤਾਕਤ ਪ੍ਰਦਾਨ ਕਰੇਗਾ ਅਤੇ ਸੂਬੇ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਪੱਧਰ ਦੇ ਕਾਰੋਬਾਰੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਟਾਟਾ ਸਟੀਲ ਸਮੇਤ ਕੁਝ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਜ਼ਮੀਨੀ ਪੱਧਰ ਉਤੇ ਕੰਮ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇਹ ਉਸਾਰੂ ਕਦਮ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਟਾਈਮ ਟਪਾ ਦਿੱਤਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਢਾਹ ਲੱਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਚੋਰੀ-ਮੋਰੀਆਂ ਬੰਦ ਕਰ ਦਿੱਤੀਆਂ ਹਨ ਤਾਂ ਜੋ ਇਕ-ਇਕ ਪੈਸਾ ਸੂਝ-ਬੂਝ ਨਾਲ ਲੋਕਾਂ ਦੀ ਭਲਾਈ ਉਤੇ ਖਰਚਿਆ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਤੇ ਪਖੰਡਬਾਜ਼ੀ ਦਾ ਅਸਲੀ ਨਾਂ ‘ਪਰਿਵਾਰ ਬਚਾਓ ਯਾਤਰਾ’ ਹੈ। ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇੱਥੋਂ ਕਿ ਅਕਾਲੀ ਸੂਬੇ ਅੰਦਰ ਮਾਫੀਏ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਦੋਹਰੇ ਕਿਰਦਾਰ ਕਦੇ ਨਹੀਂ ਭੁੱਲ ਸਕਦੇ ਕਿਉਂਕਿ ਇਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਦੇ ਗੁਨਾਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਾ ਕੇ ਕਰੜਾ ਸਬਕ ਸਿਖਾਉਣ। ਮੁੱਖ ਮੰਤਰੀ ਨੇ ਕਿਹਾ ਕਿ ਹਾਰ ਦਾ ਮੂੰਹ ਦੇਖ ਚੁੱਕੇ ਸੁਖਬੀਰ, ਬਾਜਵਾ, ਵੜਿੰਗ, ਮਜੀਠੀਆ ਅਤੇ ਅਜਿਹੇ ਕਈ ਹੋਰ ਆਗੂਆਂ ਦਾ ਨਵਾਂ ‘ਬੇਰੋਜ਼ਗਾਰ ਵਰਗ’ ਪੈਦਾ ਹੋਇਆ ਹੈ, ਜਿਨ੍ਹਾਂ ਨੂੰ ਨਖਿੱਧ ਕਾਰਗੁਜ਼ਾਰੀ ਕਾਰਨ ਲੋਕਾਂ ਨੇ ਸੱਤੇ ਦੇ ਅਖਾੜੇ ਵਿੱਚੋਂ ਉਖਾੜ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਹੱਕ ਹੈ ਜਿਸ ਕਾਰਨ ਉਨ੍ਹਾਂ ਨੂੰ ਹੁਣ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੇ ਵਧੀਆ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਦੀ ਝੋਲੀ ਪਾ ਕੇ ਹੋਰਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕੰਮ ਕੀਤੇ ਹਨ, ਇਸ ਲਈ ਲੋਕ ਇੱਕ ਵਾਰ ਫਿਰ ਉਨ੍ਹਾਂ ਦੇ ਨਾਲ ਖੜ੍ਹੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ 13-0 ਨਾਲ ਇਤਿਹਾਸ ਰਚਿਆ ਜਾਵੇਗਾ ਅਤੇ ਇਹ 13 ਸੀਟਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਫਤਵਾ ਹੋਵੇਗਾ ਜਦਕਿ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਵਿਰੁੱਧ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਅਤੇ ਉਹ ਸਾਨੂੰ ਕੰਮ ਨਹੀਂ ਕਰਨ ਦੇ ਰਹੀ। ਉਨ੍ਹਾਂ ਕਿਹਾ ਕਿ ਨਾ ਤਾਂ ਅਕਾਲੀਆਂ ਕੋਲ ਅਤੇ ਨਾ ਹੀ ਕਾਂਗਰਸ ਕੋਲ ਸੂਬੇ ਲਈ ਕੋਈ ਉਸਾਰੂ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਰਕੇ ਦੇਸ਼ ਵਿੱਚ ਕਾਲੇ ਖੇਤੀ ਕਾਨੂੰਨ ਬਣਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਇਹੀ ਰਵੱਈਆ ਜਾਰੀ ਹੈ ਅਤੇ ਕੇਂਦਰ ਨੇ ਪੰਜਾਬ ਦੀਆਂ ਵੱਖ-ਵੱਖ ਸਕੀਮਾਂ ਦੇ ਫੰਡ ਰੋਕ ਰੱਖੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 40,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਦੇ ਵੀ ਜਨਤਕ ਵੰਡ ਪ੍ਰਣਾਲੀ ਰਾਹੀਂ ਰਾਸ਼ਨ ਲਾਭਪਾਤਰੀਆਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇਕਰ 100 ਕਿਲੋ ਰਾਸ਼ਨ ਭੇਜਿਆ ਜਾਂਦਾ ਸੀ ਤਾਂ ਲੋਕਾਂ ਤੱਕ 15 ਕਿਲੋ ਹੀ ਪਹੁੰਚਦਾ ਸੀ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਿਸੇ ਨੇ ਵੀ ਰਾਸ਼ਨ ਚੋਰੀ ਦੀ ਜਾਂਚ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਲਈ ਆਉਂਦੇ ਰਹੇ ਰਾਸ਼ਨ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਲੁੱਟਿਆ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸ਼ੁਰੂਆਤ ਨਾਲ ਅੱਜ ਤੋਂ ਪੰਜਾਬ ਵਿੱਚ ਰਾਸ਼ਨ ਦੀ ਚੋਰੀ ਬੰਦ ਹੋ ਜਾਵੇਗੀ ਅਤੇ ਅੱਜ ਤੋਂ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਪੂਰਾ ਲਾਭ ਉਨ੍ਹਾਂ ਦੀਆਂ ਬਰੂਹਾਂ ‘ਤੇ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਸ ਨਵੀਂ ਸਕੀਮ ਤਹਿਤ ਹੁਣ ਸਭ ਤੋਂ ਵਧੀਆ ਕਣਕ ਦਾ ਆਟਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ ਦਿੱਲੀ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ ਪਰ ਕੇਂਦਰ ਸਰਕਾਰ ਨੇ ਇਸ ਕਦਮ ਦੇ ਰਾਹ ਵਿੱਚ ਅੜਿੱਕਾ ਲਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਪੰਜਾਬ ਵਿੱਚ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੂਰਾ ਦੇਸ਼ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਤਰਜ਼ ‘ਤੇ ਇਹ ਸਕੀਮ ਦੇਸ਼ ਭਰ ਵਿੱਚ ਅਪਣਾਏਗਾ। ਅਰਵਿੰਦ ਕੇਜਰੀਵਾਲ ਨੇ ਵੱਖ-ਵੱਖ ਲੋਕ ਪੱਖੀ ਪਹਿਲਕਦਮੀਆਂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵੀ ਸ਼ਲਾਘਾ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਨਾ ਤਾਂ ਅਕਾਲੀਆਂ ਨੇ ਅਤੇ ਨਾ ਹੀ ਕਾਂਗਰਸ ਨੇ ਲੋਕਾਂ ਦੀ ਭਲਾਈ ਲਈ ਇੱਕ ਵੀ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਨੇ ਇੱਕ-ਇੱਕ ਪੈਸਾ ਪੂਰੀ ਸੂਝ ਨਾਲ ਆਮ ਆਦਮੀ ਦੀ ਭਲਾਈ ਲਈ ਵਰਤਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਇਹ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੇ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਇਸ ਦਾ ਵਿਆਪਕ ਲਾਭ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਲੋਕਾਂ ਨੂੰ ਇਹਨਾਂ ਪਹਿਲਕਦਮੀਆਂ ਦਾ ਭਰਪੂਰ ਲਾਭ ਮਿਲੇ।

Punjab Bani 11 February,2024
ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ

ਪੰਜਾਬ ਸਮੇਤ ਚੰਡੀਗੜ੍ਹ ਵਿਚ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰੇਗੀ ‘ਆਪ’ : ਕੇਜਰੀਵਾਲ ਚੰਡੀਗੜ੍ਹ, 10 ਫਰਵਰੀ - ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੰਸਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਸ੍ਰੀ ਕੇਜਰੀਵਾਲ ਨੇ ਇਹ ਐਲਾਨ ਅੱਜ ਇਥੇ ਰਾਸ਼ਨ ਦੀ ਘਰ-ਘਰ ਡਿਲੀਵਰੀ ਸ਼ੁਰੂ ਕਰਨ ਲਈ ਕਰਵਾਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕੇਜਰੀਵਾਲ ਨੇ ਕਿਹਾ, ‘ਆਉਣ ਵਾਲੇ 10-15 ਦਿਨਾਂ ਵਿੱਚ ‘ਆਪ’ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਕੇਜਰੀਵਾਲ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਿਸ ਤਰ੍ਹਾਂ ਤੁਸੀਂ ਦੋ ਸਾਲ ਪਹਿਲਾਂ ਸਾਨੂੰ ਆਸ਼ੀਰਵਾਦ ਦਿੱਤਾ ਸੀ, ਉਸੇ ਤਰ੍ਹਾਂ ਲੋਕ ਸਭਾ ਚੋਣਾਂ ਵਿਚ ਵੀ ਪਾਰਟੀ ਨੂੰ ਇਨ੍ਹਾਂ ਸਾਰੀਆਂ 14 ਸੀਟਾਂ ‘ਤੇ ਜਿਤਾ ਦਿਉ।’ ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕੀਤੀ।

Punjab Bani 10 February,2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਵੇਗਾ ਸੀ.ਏ.ਏ. ਲਾਗੂ : ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਬਣੇਗੀ ਸਰਕਾਰ ਦਿੱਲੀ, 10 ਫਰਵਰੀ 2024 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਜੋ ਦਸੰਬਰ 2019 ਵਿੱਚ ਸੰਸਦ ਨੇ ਪਾਸ ਕਰ ਦਿੱਤਾ ਸੀ, ਨੂੰ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ। ਸ਼ਾਹ ਨੇ ਕਿਹਾ,‘ਸੀਏਏ ਦੇਸ਼ ਦਾ ਕਾਨੂੰਨ ਹੈ। ਇਸ ਨੂੰ ਯਕੀਨੀ ਤੌਰ ‘ਤੇ ਨੋਟੀਫਾਈ ਕੀਤਾ ਜਾਵੇਗਾ। ਇਸ ਨੂੰ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਸ੍ਰੀ ਸ਼ਾਹ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ 370 ਸੀਟਾਂ ਮਿਲਣਗੀਆਂ ਅਤੇ ਉਸ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣੇਗੀ।

Punjab Bani 10 February,2024
ਜੇਲ ਵਿੱਚ ਬੰਦ ਇਮਰਾਨ ਖਾਨ ਦੀ ਪਾਰਟੀ ਨੇ ਕੀਤਾ ਜਿੱਤ ਦਾ ਦਾਅਵਾ, ਕਿਹਾ : ਕੀਤੀ ਜਾ ਰਹੀ ਹੈ ਧਾਂਦਲੀ

ਜੇਲ ਵਿੱਚ ਬੰਦ ਇਮਰਾਨ ਖਾਨ ਦੀ ਪਾਰਟੀ ਨੇ ਕੀਤਾ ਜਿੱਤ ਦਾ ਦਾਅਵਾ, ਕਿਹਾ : ਕੀਤੀ ਜਾ ਰਹੀ ਹੈ ਧਾਂਦਲੀ ਇਸਲਾਮਾਬਾਦ, 9 ਫਰਵਰੀ ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਦੇਸ਼ ਦੀਆਂ ਆਮ ਚੋਣਾਂ ‘ਚ ਜਿੱਤ ਦਾ ਦਾਅਵਾ ਕਰਦੇ ਹੋਏ ਦੋਸ਼ ਲਗਾਇਆ ਕਿ ਨਤੀਜਿਆਂ ‘ਚ ਧਾਂਦਲੀ ਕਰਨ ਲਈ ਨਤੀਜਿਆਂ ‘ਚ ਦੇਰੀ ਕੀਤੀ ਜਾ ਰਹੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਨੇ ਪੀਐੱਮਐੱਲ-ਐੱਨ ਦੇ ਸੁਪਰੀਮ ਨੇਤਾ ਨਵਾਜ਼ ਸ਼ਰੀਫ਼ ਨੂੰ ਹਾਰ ਮੰਨਣ ਲਈ ਕਿਹਾ। ਪੀਐੱਮਐੱਲ-ਐੱਨ ਨੇ ਹਾਲਾਂਕਿ ਇਸ ਮੰਗ ਨੂੰ ਠੁਕਰਾ ਦਿੱਤਾ ਅਤੇ ਦਾਅਵਾ ਕੀਤਾ ਕਿ ਉਹ ਵੀਰਵਾਰ ਦੀਆਂ ਚੋਣਾਂ ਜਿੱਤ ਰਹੀ ਹੈ। ਪਾਕਿਸਤਾਨ ਵਿੱਚ ਵੀਰਵਾਰ ਦੀਆਂ ਆਮ ਚੋਣਾਂ ਤੋਂ ਬਾਅਦ ਹਾਲੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ, ਜਿਸ ਵਿੱਚ ਧਾਂਦਲੀ, ਹਿੰਸਾ ਅਤੇ ਦੇਸ਼ ਵਿਆਪੀ ਮੋਬਾਈਲ ਫ਼ੋਨ ਬੰਦ ਹੋਣ ਦੇ ਦੋਸ਼ ਲੱਗੇ ਸਨ। ਮੈਦਾਨ ਵਿਚ ਦਰਜਨਾਂ ਪਾਰਟੀਆਂ ਸਨ ਪਰ ਮੁੱਖ ਮੁਕਾਬਲਾ ਖਾਨ ਦੀ ਪੀਟੀਆਈ, ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ (ਐੱਨ) ਅਤੇ ਬਿਲਾਵਲ ਜ਼ਰਦਾਰੀ ਭੁੱਟੋ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਵਿਚ ਸੀ, ਇਮਰਾਨ ਦੀ ਪਾਰਟੀ ਦੇ ਉਮੀਦਵਾਰ ਆਜ਼ਾਦ ਤੌਰ ‘ਤੇ ਚੋਣ ਲੜੇ। ਅਗਲੀ ਸਰਕਾਰ ਬਣਾਉਣ ਲਈ ਕਿਸੇ ਪਾਰਟੀ ਨੂੰ 265 ਵਿੱਚੋਂ 133 ਸੀਟਾਂ ਜਿੱਤਣੀਆਂ ਲਾਜ਼ਮੀ ਹਨ। ਰਿਪੋਰਟਾਂ ਅਨੁਸਾਰ ਪੀਟੀਆਈ ਨੇ 150 ਤੋਂ ਵੱਧ ਨੈਸ਼ਨਲ ਅਸੈਂਬਲੀ ਸੀਟਾਂ ਜਿੱਤੀਆਂ ਹਨ ਅਤੇ ਸਪੱਸ਼ਟ ਬਹੁਮਤ ਨਾਲ ਸੰਘੀ, ਪੰਜਾਬ ਅਤੇ ਖੈਬਰ-ਪਖਤੂਨਖਵਾ ਵਿੱਚ ਸਰਕਾਰ ਬਣਾਉਣ ਲਈ ਮਜ਼ਬੂਤ ਹਾਲਤ ਵਿੱਚ ਹੈ।

Punjab Bani 09 February,2024
ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਦਿੱਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੰਗਠਜੋੜ ਵੱਡਾ ਝਟਕਾ ਦਿੰਦਿਆਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਡਿਬਰੂਗੜ੍ਹ ਲੋਕ ਸਭਾ ਸੀਟ ਤੋਂ ਮਨੋਜ ਧਨੋਵਰ, ਗੁਹਾਟੀ ਲੋਕ ਸਭਾ ਸੀਟ ਤੋਂ ਭਾਵੇਂਦਰ ਚੌਧਰੀ ਅਤੇ ਸੋਨਿਤਪੁਰ ਲੋਕ ਸਭਾ ਸੀਟ ਤੋਂ ਰਿਸ਼ੀਰਾਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਰਹੇ ਹਾਂ। ਅਸੀਂ ਜਲਦੀ ਤੋਂ ਜਲਦੀ ਇਨ੍ਹਾਂ ਤਿੰਨਾਂ ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਗਠਜੋੜ ਇਸ ਨੂੰ ਸਵੀਕਾਰ ਕਰੇਗਾ ਅਤੇ ਆਪਣਾ ਸਮਰਥਨ ਦੇਵੇਗਾ ਅਤੇ ਇਹ ਤਿੰਨ ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਦਿੱਤੀਆਂ ਜਾਣਗੀਆਂ। ਅਸੀਂ ਲੜਾਕੂ ਹਾਂ ਅਤੇ ਅਸੀਂ ਚੋਣ ਲੜਨੀ ਹੈ ਅਸੀਂ ਚੋਣ ਮੈਦਾਨ ਵਿਚ ਲੜਨ ਲਈ ਨਹੀਂ ਸਗੋਂ ਜਿੱਤਣ ਲਈ ਜਾਣਾ ਹੈ। ਗਠਜੋੜ ਦਾ ਉਦੇਸ਼ ਚੋਣਾਂ ਜਿੱਤਣਾ ਹੈ, ਇਸ ਲਈ ਸਭ ਕੁਝ ਸਮਾਂਬੱਧ ਤਰੀਕੇ ਨਾਲ ਹੋਣਾ ਚਾਹੀਦਾ ਹੈ।

Punjab Bani 08 February,2024
ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ

ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨਾਲ ਮੀਟਿੰਗ ਵੱਖ-ਵੱਖ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜਾ ਚੰਡੀਗੜ੍ਹ, 8 ਫਰਵਰੀ: ਅਸਵਨੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦੱਸਿਆ ਕਿ ਸ਼ਹਿਰਾਂ ਵਿਖੇ ਚੱਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ। ਅੱਜ ਇੱਥੇ ਮਿਉਸੀਂਪਲ ਭਵਨ ਚੰਡੀਗੜ੍ਹ ਵਿਖੇ ਵਿਭਿੰਨ ਨਹਿਰੀ ਜਲ ਸਪਲਾਈ ਪ੍ਰਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਦੇ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਚਲ ਰਹੇ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰੀ ਜਲ ਸਪਲਾਈ ਦੀ ਸੁਵਿਧਾ ਅੰਮ੍ਰਿਤਸਰ ਅਤੇ ਜਲੰਧਰ ਦੇ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਵੀ 24x7 ਨਹਿਰੀ ਜਲ ਸਪਲਾਈ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰਾਜੈਕਟ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਐਲ ਐਂਡ ਟੀ ਕੰਪਨੀ ਦੇ ਇੰਡੀਆ ਹੈਡ ਅਤੇ ਪ੍ਰਾਜੈਕਟ ਮੈਨੇਜਰਾਂ ਨੂੰ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਨਵੇਂ ਨਵੀਨਤਾਕਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਂਉਂਦੇ ਹੋਏ ਉਸਾਰੀ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਘੱਟ ਤੋ ਘੱਟ ਪਰੇਸ਼ਾਨੀ ਹੋਵੇ। ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

Punjab Bani 08 February,2024
ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨਾਲ ਬਿਹਾਰ ਦੇ ਮੁੱਖ ਮੰਤਰੀ ਕਰਨਗੇ ਮੁਲਾਕਾਤ ਪਟਨਾ, 7 ਫਰਵਰੀ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਗੱਲ ਜਨਤਾ ਦਲ ਯੂਨਾਈਟਿਡ ਦੇ ਸੀਨੀਅਰ ਆਗੂ ਨੇ ਦੱਸੀ। 28 ਜਨਵਰੀ ਨੂੰ ਬਿਹਾਰ ‘ਚ ਮਹਾਗਠਜੋੜ ਛੱਡ ਕੇ ਕੌਮੀ ਜਮਹੂਰੀ ਗਠਜੋੜ ‘ਚ ਵਾਪਸੀ ਤੋਂ ਬਾਅਦ ਨਿਤੀਸ਼ ਪਹਿਲੀ ਵਾਰ ਦਿੱਲੀ ‘ਚ ਸ੍ਰੀ ਮੋਦੀ ਨਾਲ ਬੈਠਕ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਨਿਤੀਸ਼ ਸਰਕਾਰ ਦੇ 12 ਫਰਵਰੀ ਨੂੰ ਭਰੋਸੇ ਦੇ ਵੋਟ ਦਾ ਸਾਹਮਣਾ ਕਰਨ ਤੋਂ ਠੀਕ ਪੰਜ ਦਿਨ ਪਹਿਲਾਂ ਹੋ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ।

Punjab Bani 07 February,2024
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ - ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ - ਹਰਪਾਲ ਸਿੰਘ ਚੀਮਾ ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ 'ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ 'ਬਿੱਲ ਲਿਆਓ ਇਨਾਮ ਪਾਓ ਸਕੀਮ', ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ।

Punjab Bani 06 February,2024
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ - ਪੰਜਾਬ ਦੇ ਸਿਹਤ ਮੰਤਰੀ ਨੇ ਕੀਤੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ; ਸਿਵਲ ਸਰਜਨਾਂ/ਐਸ.ਐਮ.ਓਜ਼ ਨੂੰ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ - ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵਾਜਿਬ ਦਰਾਂ ’ਤੇ ਮਿਲ ਰਹੀ ਹੈ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ : ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’ ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।

Punjab Bani 06 February,2024
ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ

ਮੇਅਰ ਤੋ. ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦਾ ਮਾਮਲਾ ਵੀ ਪੁੱਜਾ ਕੋਰਟ ਚੰਡੀਗੜ : ਚੰਡੀਗੜ੍ਹ ਦੇ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਵੀ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਦਾ ਮਾਮਲਾ ਵੀ ਉੱਚ ਅਦਾਲਤ ਪਹੁੰਚਿਆ ਸੀ ਪਰ ਹਾਈਕੋਰਟ ਵੱਲੋਂ ਮਾਮਲੇ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇਸ ਮਾਮਲੇ 'ਤੇ ਹੁਣ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਇਸ ਮਾਮਲੇ 'ਤੇ ਸੁਣਵਾਈ ਕਰ ਰਹੀ ਹੈ।'ਆਪ' ਅਤੇ ਕਾਂਗਰਸ ਗਠਜੋੜ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੋਵਾਂ ਉਮੀਦਵਾਰਾਂ ਨੇ ਇਸ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ 'ਚ ਪਟੀਸ਼ਨਾਂ ਦਾਇਰ ਕੀਤੀਆਂ ਹਨ। ਹਾਈਕੋਰਟ ਇਸ ਹਫ਼ਤੇ ਇਸ ਪਟੀਸ਼ਨ 'ਤੇ ਵੀ ਸੁਣਵਾਈ ਕਰ ਸਕਦੀ ਹੈ। ਦੋਵਾਂ ਪਾਰਟੀਆਂ ਨੇ 30 ਜਨਵਰੀ ਨੂੰ ਆਪਣੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਹਰਾਉਣ ਅਤੇ 'ਆਪ' ਅਤੇ ਕਾਂਗਰਸ ਗਠਜੋੜ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਸੀ। ਜਿਸ ਮਗਰੋਂ ਹਾਲਹੀ ਵਿਚ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ,

Punjab Bani 06 February,2024
ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ

ਚੰਡੀਗੜ੍ਹ ਮੇਅਰ ਚੋਣਾਂ : ਗੱਠਜੋੜ ਨੂੰ ਰਾਹਤ, ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਨੁੰ ਲਗਾਈ ਫਟਕਾਰ ਚੰਡੀਗੜ : ਚੰਡੀਗੜ੍ਹ ਮੇਅਰ ਚੋਣਾਂ ’ਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਕਰਵਾਉਣ ਵਾਲੇ ਰਿਟਰਨਿੰਗ ਅਫ਼ਸਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਸਪੱਸ਼ਟ ਹੈ ਕਿ ਰਿਟਰਨਿੰਗ ਅਫ਼ਸਰ ਨੇ ਬੈਲਟ ਪੇਪਰਾਂ ’ਚ ਗੜਬੜੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ, ਕੀ ਇਸ ਤਰ੍ਹਾਂ ਉਹ ਚੋਣਾਂ ਕਰਵਾਉਂਦਾ ਹੈ? ਇਹ ਲੋਕਤੰਤਰ ਦਾ ਮਜ਼ਾਕ ਹੈ। ਇਹ ਲੋਕਤੰਤਰ ਦਾ ਕਤਲ ਹੈ। ਅਸੀਂ ਡਰੇ ਹੋਏ ਹਾਂ। ਇਸ ਵਿਅਕਤੀ ’ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਕੀ ਇਹ ਰਿਟਰਨਿੰਗ ਅਫ਼ਸਰ ਦਾ ਵਿਵਹਾਰ ਹੈ? ਇਸ ਹੁਕਮ ਨਾਲ ਗੱਠਜੋੜ ਨੂੰ ਰਾਹਤ ਮਿਲਦੀ ਨਜਰ ਆ ਰਹੀ ਹੈ।

Punjab Bani 05 February,2024
ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ

ਹੁਣ ਬਿਮਾਰ ਪਤਨੀ ਨੁੰ ਮਿਲ ਸਕਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜਤ ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ 'ਤੇ ਮਨੀਸ਼ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰਬੰਧ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਸ ਦੀ ਨਿਯਮਤ ਜ਼ਮਾਨਤ ਦੀ ਸੁਣਵਾਈ 12 ਫਰਵਰੀ ਨੂੰ ਦੁਪਹਿਰ 2 ਵਜੇ ਤੈਅ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾ ਦਿੱਤੀ ਸੀ। ਮਨੀਸ਼ ਸਿਸੋਦੀਆ ਨੂੰ ਪਿਛਲੇ ਸਾਲ 26 ਫਰਵਰੀ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਉਹ ਕਈ ਵਾਰ ਅਦਾਲਤ ਨੂੰ ਅਪੀਲ ਕਰ ਚੁੱਕਾ ਹੈ ਕਿ ਉਸ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਕਈ ਵਾਰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਹੈ। ਹੁਣ ਉਹ ਹਰ ਹਫ਼ਤੇ ਹੀ ਆਪਣੀ ਪਤਨੀ ਨੂੰ ਮਿਲ ਸਕੇਗਾ।

Punjab Bani 05 February,2024
ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ

ਸਿਆਸੀ ਪਾਰਟੀਆਂ ਨੁੰ ਝਟਕਾ : ਚੋਣ ਕਮਿਸ਼ਨ ਨੇ ਲਗਾਈ ਇਹ ਪਾਬੰਦੀ ਦਿਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ 'ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।ਉਨ੍ਹਾਂ ਪਾਰਟੀਆਂ ਨੂੰ ਭੇਜੀ ਹਦਾਇਤ 'ਚ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਮਿਸ਼ਨ ਮੁਤਾਬਕ ਸਿਆਸੀ ਪਾਰਟੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਚੋਣ 'ਚ ਬੱਚਿਆਂ ਨੂੰ ਸ਼ਾਮਲ ਨਾ ਕਰਨ। ਬੱਚਿਆਂ ਨੂੰ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਵੰਡਣ ਸਮੇਤ ਮੁਹਿੰਮਾਂ ਤੋਂ ਵੀ ਦੂਰ ਰੱਖਣ। ਇਸ ਤੋਂ ਇਲਾਵਾ ਚੋਣ ਪ੍ਰਚਾਰ ਜਾਂ ਰੈਲੀਆਂ ਦੌਰਾਨ ਸਿਆਸੀ ਆਗੂਆਂ ਤੇ ਉਮੀਦਵਾਰਾਂ ਨੂੰ ਆਪਣੇ ਵਾਹਨ 'ਚ ਬੱਚੇ ਨੂੰ ਗੋਦੀ ' ਰੱਖਣ ਜਾਂ ਲੈ ਜਾਣ ਦੀ ਵੀ ਇਜਾਜ਼ਤ ਨਹੀਂ ਹੈ। ਚੋਣ ਕਮਿਸ਼ਨ ਨੇ ਬੱਚਿਆਂ ਨੂੰ ਕਿਸੇ ਹੋਰ ਤਰੀਕੇ ਨਾਲ ਵਰਤਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹਾਲਾਂਕਿ, ਆਪਣੇ ਮਾਤਾ-ਪਿਤਾ ਨਾਲ ਮੌਜੂਦਗੀ ਨੂੰ ਬੱਚਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।

Punjab Bani 05 February,2024
ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ

ਨਹੀ ਮਿਲੇਗੀ ਮਨੀਸ਼ ਸਿਸੋਦੀਆ ਨੁੰ ਰਾਹਤ : ਹਿਰਾਸਤ ਵਿੱਚ ਕੀਤਾ ਵਾਧਾ ਦਿਲੀ : ਅਦਾਲਤ ਨੇ ਇੱਕ ਵਾਰ ਫਿਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ।  ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ਨੀਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦੀ ਜੇਲ੍ਹ 17 ਫਰਵਰੀ ਤੱਕ ਵਧਾ ਦਿੱਤੀ

Punjab Bani 03 February,2024
ਲਾਲ ਕ੍ਰਿਸ਼ਨ ਅਡਵਾਨੀ ਦਾ ਹੋਵੇਗਾ ਭਾਰਤ ਰਤਨ ਨਾਲ ਸਨਮਾਨ, ਪੀਐਮ ਮੋਦੀ ਨੇ ਸਾਂਝੀ ਕੀਤੀ ਜਾਣਕਾਰੀ

ਲਾਲ ਕ੍ਰਿਸ਼ਨ ਅਡਵਾਨੀ ਦਾ ਹੋਵੇਗਾ ਭਾਰਤ ਰਤਨ ਨਾਲ ਸਨਮਾਨ, ਪੀਐਮ ਮੋਦੀ ਨੇ ਸਾਂਝੀ ਕੀਤੀ ਜਾਣਕਾਰੀ ਦਿਲੀ : ਭਾਰਤ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰ ਦੀ ਮੋਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ ਹੈ। ਪੀਐਮ ਮੋਦੀ ਨੇ ਟਵਿੱਟਰ ‘ਤੇ ਲਿਖਿਆ, ‘ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸ਼੍ਰੀ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਮੈਂ ਉਨ੍ਹਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਸ ਸਨਮਾਨ ਨਾਲ ਸਨਮਾਨਿਤ ਹੋਣ ‘ਤੇ ਵਧਾਈ ਦਿੱਤੀ। ਸਾਡੇ ਸਮਿਆਂ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ, ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਅਭੁੱਲ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਸਾਡੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਸਾਡੇ ਗ੍ਰਹਿ ਮੰਤਰੀ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਵਜੋਂ ਵੀ ਆਪਣੀ ਪਛਾਣ ਬਣਾਈ। ਉਸ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਅਮੀਰ ਸੂਝ ਨਾਲ ਭਰਪੂਰ ਰਹੇ ਹਨ।

Punjab Bani 03 February,2024
ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼

ਆਪ ਨੇ ਕਿਹਾ : ਕੇਜਰੀਵਾਲ ਈਡੀ ਅਗੇ ਨਹੀ ਹੋਣਗੇ ਪੇਸ਼ ਨਵੀਂ ਦਿੱਲੀ, 2 ਫਰਵਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਨੇ ਦਿੱਤੀ। ਕੇਂਦਰੀ ਏਜੰਸੀ ਨੇ ਬੁੱਧਵਾਰ ਨੂੰ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਜਾਰੀ ਕੀਤਾ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਨੂੰ ਚਾਰ ਸੰਮਨ ਜਾਰੀ ਕੀਤੇ ਹਨ ਪਰ ਉਹ ਹਾਲੇ ਤੱਕ ਇਸ ਦੇ ਸਾਹਮਣੇ ਪੇਸ਼ ਨਹੀਂ ਹੋਇਆ। ‘ਆਪ’ ਨੇ ਕਿਹਾ ਕਿ ਕੇਜਰੀਵਾਲ ਪੁੱਛ ਪੜਤਾਲ ਲਈ ਏਜੰਸੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਪਾਰਟੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਵਾਰ-ਵਾਰ ਨੋਟਿਸ ਭੇਜ ਰਿਹਾ ਹੈ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿੱਲੀ ਵਿੱਚ ਕੇਜਰੀਵਾਲ ਦੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ।

Punjab Bani 02 February,2024
ਨਸ਼ਿਆਂ ਦੇ ਖਾਤਮੇ ਲਈ ਖੇਡਾਂ ਕਾਰਗਰ ਹਥਿਆਰ: ਹਰਚੰਦ ਸਿੰਘ ਬਰਸਟ

ਨਸ਼ਿਆਂ ਦੇ ਖਾਤਮੇ ਲਈ ਖੇਡਾਂ ਕਾਰਗਰ ਹਥਿਆਰ: ਹਰਚੰਦ ਸਿੰਘ ਬਰਸਟ --- ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਜ਼ੋਰ ਸ਼ੋਰ ਨਾਲ ਅੱਗੇ ਆਉਣ ਲਈ ਪ੍ਰੇਰਿਆ --- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਇੰਟਰ ਸਕੂਲ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਵਿਦਿਆਰਥੀਆਂ ਨੂੰ ਵੱਧ ਚੜ ਕੇ ਹਿੱਸਾ ਲੈਣ ਦੀ ਕੀਤੀ ਅਪੀਲ ਪਟਿਆਲਾ 02 ਫਰਵਰੀ, 2024 ( ): ਨਸ਼ੇ ਦੇ ਖਾਤਮੇ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦੀਆਂ ਹਨ। ਇਸ ਲਈ ਹਰ ਵਿਦਿਆਰਥੀ ਨੂੰ ਖੇਡਾਂ ਦੇ ਖੇਤਰ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸਦੇ ਨਾਲ ਜਿੱਥੇ ਸਾਰੇ ਤੰਦਰੁਸਤ ਰਹਿਣਗੇ, ਉੱਥੇ ਹੀ ਇੱਕ ਖੁਸ਼ਹਾਲ ਸਮਾਜ ਦਾ ਵੀ ਨਿਰਮਾਣ ਹੋਵੇਗਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ੍ਰੀ ਬਾਲਾਜੀ ਲਿਟਰੇਰੀ ਅਤੇ ਚੈਰੀਟੇਬਲ ਸੁਸਾਇਟੀ ਪਟਿਆਲਾ ਵਿਖੇ ਨਸ਼ਾ ਕਰੇ ਵਿਨਾਸ਼, ਖੇਲ ਕਰੇ ਵਿਕਾਸ ਥੀਮ ਤਹਿਤ ਕਰਵਾਏ ਇੰਟਰ ਸਕੂਲ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਆਪਣੇ ਸੰਬੋਧਨ ਵਿੱਚ ਕੀਤਾ। ਸ. ਬਰਸਟ ਨੇ ਕਿਹਾ ਕਿ ਨੌਜਵਾਨ ਸਿੱਖਿਅਤ ਅਤੇ ਖੇਡਾਂ ਵਿੱਚ ਹਿੱਸਾ ਲੈ ਕੇ ਹੀ ਆਪਣੇ ਜੀਵਨ ਵਿੱਚ ਇੱਕ ਕਾਮਯਾਬ ਮਨੁੱਖ ਬਣ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਢੁਕਵਾਂ ਮਾਹੌਲ ਦਿੱਤਾ ਜਾ ਰਿਹਾ ਹੈ। ਇਸ ਲਈ ਜਿੱਥੇ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਖੇਡ ਨਰਸਰੀਆਂ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਉੱਥੇ ਹੀ ਨੌਜਵਾਨਾਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਡਾਂ ਵਿੱਚ ਏਸ਼ੀਅਨ ਅਤੇ ਓਲੰਪਿਕ ਪੱਧਰ ਦੇ ਮੁਕਾਬਲੇ ਦੀਆਂ ਤਿਆਰੀਆਂ ਕਰਨ ਵਾਲੇ ਖਿਡਾਰੀਆਂ ਨੂੰ ਲੋੜੀਦਾ ਫੰਡ ਮੁਹਈਆ ਕਰਵਾਇਆ ਜਾ ਰਿਹਾ ਹੈ ਅਤੇ ਜੇਤੂ ਖਿਡਾਰੀਆਂ ਨੂੰ ਵੀ ਸਰਕਾਰ ਵੱਲੋਂ ਵਿਸ਼ੇਸ਼ ਗਰਾਂਟ ਦਿੱਤੀ ਜਾ ਰਹੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚੋਂ ਬਾਹਰ ਕੱਢ ਕੇ ਸਹੀ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਵੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦਾ ਸਹਿਯੋਗ ਕੀਤਾ ਜਾ ਰਿਹਾ ਹੈ। ਇਸਦੇ ਚਲਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਆਫ਼ ਸੀਜ਼ਨ ਵਿੱਚ ਮੰਡੀਆਂ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਦੀ ਸਿਖਲਾਈ ਦੇਣ ਲਈ ਪੰਜਾਬ ਦੇ ਖੇਡ ਵਿਭਾਗ ਨੂੰ ਪੱਤਰ ਲਿਖ ਕੇ ਪੇਸ਼ਕਸ਼ ਕੀਤੀ ਗਈ ਹੈ। ਇਸਦੇ ਸਦਕਾ ਜਿਲਾ ਮੰਡੀ ਅਫਸਰ ਬਠਿੰਡਾ ਵਲੋਂ ਪਹਿਲ ਕਰਦੇ ਹੋਏ ਮਾਰਕੀਟ ਕਮੇਟੀ ਰਾਮਪੁਰਾ ਫੂਲ ਮੰਡੀ ਦੇ ਫੜ ਉੱਪਰ ਛੋਟੇ ਬੱਚਿਆਂ ਲਈ ਸਕੇਟਿੰਗ ਗੇਮ ਦੀ ਸਿਖਲਾਈ ਵੀ ਸੁਰੂ ਕੀਤੀ ਗਈ ਹੈ। ਉਨ੍ਹਾਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਵੱਧ ਚੜ ਕੇ ਅੱਗੇ ਆਉਣ ਅਤੇ ਸਰਕਾਰ ਦੇ ਲੋਕ ਪੱਖੀ ਕੰਮ ਵਿੱਚ ਬਣਦਾ ਸਹਿਯੋਗ ਕਰਨ। ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਚਿਨ ਸ਼ਰਮਾ, ਸਾਬਕਾ ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ. ਸੰਜਨ ਸਿੰਘ, ਕੈਂਪਸ ਡਾਇਰੈਕਟਰ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਰਹੇ।

Punjab Bani 02 February,2024
ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਰਾਂਚੀ, 1 ਫਰਵਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਵਕੀਲਾਂ ਨੇ ਇਹ ਜਾਣਕਾਰੀ ਦਿੱਤੀ। ਈਡੀ ਨੇ ਸੋਰੇਨ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਸ਼ੁੱਕਰਵਾਰ ਲਈ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਕੀਲਾਂ ਨੇ ਕਿਹਾ ਕਿ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

Punjab Bani 01 February,2024
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੇਸ਼ ਕੀਤਾ ਬਜਟ ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਲੁਭਾਊ ਐਲਾਨ ਤੋਂ ਬਚਦੇ ਹੋਏ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਅਗਲੇ ਵਿੱਤੀ ਸਾਲ ਲਈ ਅੰਤ੍ਰਿਮ ਬਜਟ ਪੇਸ਼ ਕੀਤਾ। ਉਨ੍ਹਾਂ ਨੇ 2024-25 ਲਈ 47.66 ਲੱਖ ਕਰੋੜ ਰੁਪਏ ਦੇ ਕੁੱਲ ਖਰਚੇ ਵਾਲਾ ਅੰਤ੍ਰਿਮ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਸਿੱਧੇ ਅਤੇ ਅਸਿੱਧੇ ਟੈਕਸ ਦੇ ਮੋਰਚੇ ‘ਤੇ ਕੋਈ ਰਾਹਤ ਨਹੀਂ ਦਿੱਤੀ। ਇੱਕ ਘੰਟੇ ਤੋਂ ਵੀ ਘੱਟ ਸਮੇਂ ਦੇ ਆਪਣੇ ਬਜਟ ਭਾਸ਼ਨ ਵਿੱਚ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੇਸ਼ ਕੀਤਾ। ਵਿੱਤ ਮੰਤਰੀ ਵਜੋਂ ਇਹ ਉਨ੍ਹਾਂ ਦਾ ਛੇਵਾਂ ਅਤੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੀ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੱਕ ਅੰਤ੍ਰਿਮ ਬਜਟ ਵਿਚਕਾਰਲੇ ਸਮੇਂ ਦੀਆਂ ਵਿੱਤੀ ਲੋੜਾਂ ਦਾ ਧਿਆਨ ਰੱਖੇਗਾ। ਨਵੀਂ ਸਰਕਾਰ ਵੱਲੋਂ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਮੰਤਰੀ ਵੱਲੋਂ ਕੀਤੇ ਐਲਾਨ ਆਯੂਸ਼ਮਾਨ ਭਾਰਤ ਤਹਿਤ ਸਾਰੀਆਂ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਿਹਤ ਸੰਭਾਲ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ। ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ ਦੋ ਕਰੋੜ ਘਰ ਬਣਾਏ ਜਾਣਗੇ। ਆਮਦਨਕਰ ਸਲੈਬ ‘ਚ ਕੋਈ ਬਦਲਾਅ ਨਹੀਂ। ਸਿੱਧੇ ਅਤੇ ਅਸਿੱਧੇ ਟੈਕਸ ਦਰਾਂ ਵਿੱਚ ਕੋਈ ਬਦਲਾਅ ਨਹੀਂ ਹੈ। ਚਾਲੂ ਵਿੱਤੀ ਸਾਲ ‘ਚ ਵਿੱਤੀ ਘਾਟਾ 5.8 ਫੀਸਦੀ ਰਹਿਣ ਦਾ ਅਨੁਮਾਨ ਹੈ, ਅਗਲੇ ਵਿੱਤੀ ਸਾਲ ‘ਚ ਇਸ ਨੂੰ 5.1 ਫੀਸਦੀ ‘ਤੇ ਲਿਆਉਣ ਦਾ ਟੀਚਾ। ਰਾਜਾਂ ਵਿੱਚ ਵਿਕਾਸ ਲਈ 75,000 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦੀ ਵਿਵਸਥਾ ਪੇਸ਼ ਕੀਤਾ ਹੈ।

Punjab Bani 01 February,2024
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਸੂਬੇ ਵਿੱਚ ਲਾਗੂ ਲੋਕ ਪੱਖੀ ਤੇ ਵਿਕਾਸਮੁਖੀ ਨੀਤੀਆਂ ਦੀ ਕੀਤੀ ਸਮੀਖਿਆ ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ ਚੰਡੀਗੜ੍ਹ, 31 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ। ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅਤੇ 5.77 ਕਰੋੜ ਰੁਪਏ ਦੇ ਲੈਬ ਟੈਸਟਾਂ ਦੀ ਸਹੂਲਤ ਦਾ ਲਾਭ ਮਰੀਜ਼ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 150 ਨਵੇਂ ਆਮ ਆਦਮੀ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੀ ਬਾਕਾਇਦਾ ਜਾਂਚ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖੀਆਂ ਜਾਣ ਵਾਲੀਆਂ ਸਾਰੀਆਂ ਦਵਾਈਆਂ ਮਰੀਜ਼ਾਂ ਨੂੰ ਹਸਪਤਾਲ ਦੇ ਅੰਦਰ ਹੀ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲਾਂ ਅਤੇ ਸਬ ਡਿਵੀਜ਼ਨਲ ਹਸਪਤਾਲਾਂ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜ਼ਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਾਜ਼ਮੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿਧੀ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਜਾਰੀ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣਗੇ ਕਿ ਦਵਾਈਆਂ ਮਰੀਜ਼ਾਂ ਲਈ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪੀੜਤ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਨਿਰਧਾਰਿਤ ਸੀਮਾ/ਦਿਨਾਂ ਤੋਂ ਵੱਧ ਹੋਣ ਵਾਲੇ ਖਰਚੇ ਦੀ ਬਿਨਾਂ ਕਿਸੇ ਦੇਰੀ ਤੋਂ ਪੜਤਾਲ ਕਰਨ ਨੂੰ ਯਕੀਨੀ ਬਣਾਉਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 52 ਪੈਕੇਜ ਨਿਰਧਾਰਤ ਕੀਤੇ ਗਏ ਹਨ ਅਤੇ 495 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਪਿੰਡ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਮੁਹੱਈਆ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਇਸ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਮੁਕੰਮਲ ਕਰਨ ਤਾਂ ਕਿ ਕਿਸਾਨਾਂ ਨੂੰ ਲਾਭ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਹਿਰੀ ਪਾਣੀ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਖੋਲ੍ਹੇਗੀ। ਉਨ੍ਹਾਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਸਕੂਲਾਂ ਦੇ ਸਮੇਂ ਸਿਰ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸਕੂਲਾਂ ਵਿੱਚ 31 ਮਾਰਚ ਤੱਕ ਚਾਰਦੀਵਾਰੀ, ਪਖਾਨੇ, ਫਰਨੀਚਰ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਇੰਟਰਨੈੱਟ/ਵਾਈ-ਫਾਈ ਦੀ ਸਹੂਲਤ ਯਕੀਨੀ ਬਣਾਉਣ ਲਈ ਵੀ ਕਿਹਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਇਲਾਵਾ ਸਕੂਲਾਂ ਦਾ ਅਚਨਚੇਤ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਵਿਦਿਆਰਥੀਆਂ ਲਈ ਸਕੂਲੀ ਵਰਦੀਆਂ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਜ਼ਿਲਾ ਪੱਧਰ `ਤੇ ਸਕੂਲੀ ਸਿੱਖਿਆ ਦੇ ਨਿਵੇਕਲੇ ਪ੍ਰੋਜੈਕਟਾਂ ਦੀ ਪਛਾਣ ਕਰਨ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਸਕੂਲ ਕੈਂਪਸ ਦੇ ਅੰਦਰ ਖਤਰਾ ਬਣੇ ਰੁੱਖਾਂ ਅਤੇ ਅਸੁਰੱਖਿਅਤ ਇਮਾਰਤਾਂ ਬਾਰੇ ਐਸ.ਓ.ਪੀਜ਼ ਲਾਗੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਕ ਪਾਸੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਲੋੜਵੰਦਾਂ ਲਈ ਰੁਜਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਇਸ ਸਕੀਮ ਤਹਿਤ 308 ਲੱਖ ਦਿਹਾੜੀਆਂ ਪੈਦਾ ਕਰਕੇ 8.17 ਲੱਖ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਸਾਰੇ ਜ਼ਿਲ੍ਹਿਆਂ ਲਈ 2,000 ਕਰੋੜ ਰੁਪਏ ਦੇ ਖਰਚੇ ਦਾ ਟੀਚਾ ਮਿੱਥਿਆ ਹੈ, ਜਿਸ ਨੂੰ ਸਾਰੇ ਜ਼ਿਲ੍ਹਿਆਂ ਲਈ 440 ਲੱਖ ਦਿਹਾੜੀਆਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਇਹ ਟੀਚਾ ਪ੍ਰਾਪਤ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਕ ਹੋਰ ਮੁੱਦੇ `ਤੇ ਧਿਆਨ ਦਿੰਦਿਆਂ, ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਅਭਿਲਾਸ਼ੀ ਪ੍ਰੋਜੈਕਟ ਦੇ ਮੁਕੰਮਲ ਹੋਣ `ਤੇ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਯਾਤਰੀਆਂ ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ `ਤੇ ਮੱਥਾ ਟੇਕਣ ਦੇ ਚਾਹਵਾਨ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 254 ਕਿਲੋਮੀਟਰ ਲੰਬਾ ਇਹ ਹਾਈਵੇਅ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੂਬੇ ਦੇ 9 ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਅਧਿਕਾਰ ਖ਼ੇਤਰ ਵਿੱਚ ਸੜਕਾਂ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਯੂ.ਡੀ. ਅਧਿਕਾਰੀਆਂ ਨੂੰ ਪਹਿਲਾ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਉਤੇ ਯਾਤਰੀਆਂ ਦੀ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

Punjab Bani 31 January,2024
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਚੰਡੀਗੜ੍ਹ, 31 ਜਨਵਰੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ ਫਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫਤਰੀ ਕਰਮਾਚੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ। ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ। ਇਸੇ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ। ਇੰਨ੍ਹਾਂ ਮੀਟਿੰਗਾਂ ਵਿੱਚ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜਰ ਸਨ।

Punjab Bani 31 January,2024
ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ

ਸਾਬਕਾ ਪੀਐਮ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਨੁੰ ਹੋਈ ਸਜਾ ਇਸਲਾਮਾਬਾਦ, 31 ਜਨਵਰੀ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ 14 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਨੇ ਖਾਨ (71) ਨੂੰ ਸਰਕਾਰੀ ਭੇਤ ਕਾਨੂੰਨ ਦੀ ਉਲੰਘਣਾ ਦੇ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਸੀ। ਨਵੀਂ ਸਜ਼ਾ ਨੇ 8 ਫਰਵਰੀ ਦੀਆਂ ਆਮ ਚੋਣਾਂ ਵਿਚ ਸੱਤਾ ਵਿਚ ਵਾਪਸੀ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਇਕ ਹੋਰ ਝਟਕਾ ਦਿੱਤਾ ਹੈ। ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਕੀਤੀ। ਸਾਬਕਾ ਪ੍ਰਧਾਨ ਮੰਤਰੀ ਇਸੇ ਜੇਲ੍ਹ ਵਿੱਚ ਇੱਕ ਹੋਰ ਕੇਸ ਵਿੱਚ ਸਜ਼ਾ ਕੱਟ ਰਹੇ ਹਨ। ਅਦਾਲਤ ਨੇ ਆਪਣੇ ਫੈਸਲੇ ‘ਚ ਦੋਵਾਂ ‘ਤੇ 10 ਸਾਲ ਤੱਕ ਕਿਸੇ ਵੀ ਸਰਕਾਰੀ ਅਹੁਦੇ ‘ਤੇ ਰਹਿਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 78.70-78.70 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬੁਸ਼ਰਾ ਬੀਬੀ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਈ।

Punjab Bani 31 January,2024
ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ

ਆਪ ਤੇ ਕਾਂਗਰਸ ਨੇ ਮੇਅਰ ਚੋਣ ਦੇ ਖਿਲਾਫ ਕੀਤਾ ਪ੍ਰਦਰਸ਼ਨ ਚੰਡੀਗੜ੍ਹ, 31 ਜਨਵਰੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਅੱਜ ਇਥੇ ਸੈਕਟਰ-17 ਵਿੱਚ ਥਾਣੇ ਦੇ ਬਾਹਰ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪਾਰਟੀਆਂ ਨੇ ਮੇਅਰ ਚੋਣ ਦੇ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ। ਅੱਜ ਆਪ ਤੇ ਕਾਂਗਰਸ ਦੇ ਕੌਂਸਲਰ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਸ਼ਿਕਾਇਤ ਦੇਣ ਲਈ ਪਹੁੰਚੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਆਪ ਦੇ ਇੰਚਾਰਜ ਐੱਸਐੱਸ ਆਹਲੂਵਾਲੀਆ ਵੀ ਮੌਜੂਦ ਸਨ।

Punjab Bani 31 January,2024
ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ

ਸਿੰਧੀਆ ਨੇ ਸ਼ੇਰਗਿੱਲ ਨੂੰ ਲਿੱਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ ਜਲੰਧਰ 31 ਜਨਵਰੀ: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਬੇਨਤੀ 'ਤੇ ਵਿਚਾਰ ਕੀਤਾ ਗਿਆ ਹੈ ਅਤੇ ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਉਡਾਣਾਂ ਜਲਦੀ ਹੀ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨੇ 26 ਜਨਵਰੀ, 2024 ਨੂੰ ਇਕ ਪੱਤਰ ਰਾਹੀਂ ਉਨ੍ਹਾਂ ਨੂੰ ਜਵਾਬ ਦਿੱਤਾ ਹੈ ਕਿ ਆਦਮਪੁਰ ਨੂੰ ਦਿੱਲੀ - ਐਨ.ਸੀ.ਆਰ., ਨਾਂਦੇੜ, ਬੰਗਲੌਰ, ਕੋਲਕਾਤਾ ਅਤੇ ਗੋਆ ਨਾਲ ਜੋੜਨ ਵਾਲੇ ਉਡਾਨ 5.0 ਦੇ ਤਹਿਤ ਰੂਟ ਚੁਣੀਆਂ ਗਈਆਂ ਏਅਰਲਾਈਨਾਂ ਨੂੰ ਸੌਂਪੇ ਗਏ ਹਨ। ਇਸ ਸਬੰਧੀ ਸਬੰਧਤ ਏਅਰਲਾਈਨਜ਼ ਆਉਣ ਵਾਲੇ ਸਮੇਂ ਵਿੱਚ ਸੰਚਾਲਨ ਸ਼ੁਰੂ ਕਰ ਸਕਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਦੱਸਿਆ ਕਿ ਸਿੰਧੀਆ ਨਾਲ ਹੋਈ ਮੁਲਾਕਾਤ ਦੌਰਾਨ ਸਮੂਹ ਭਾਈਚਾਰਿਆਂ ਦੀ ਆਸਥਾ ਅਤੇ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਤੇ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਪਵਿੱਤਰ ਸਥਾਨ ਲਈ ਆਦਮਪੁਰ ਤੋਂ ਬਨਾਰਸ ਵਾਸਤੇ ਸਿੱਧੀ ਹਵਾਈ ਉਡਾਣ ਸ਼ੁਰੂ ਕਰਨ ਦੀ ਮੰਗ ਵਾਲਾ ਪੱਤਰ ਮੰਤਰੀ ਨੂੰ ਸੌਂਪਿਆ ਗਿਆ। ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਵੀ ਕੀਤੀ ਸੀ। ਸ਼ੇਰਗਿੱਲ ਨੇ ਕਿਹਾ ਕਿ ਇਸ 'ਤੇ ਵੀ ਸਿੰਧੀਆ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਬੇਨਤੀ ਨੂੰ ਅਨੁਕੂਲ ਵਿਚਾਰ ਲਈ ਸਾਰੀਆਂ ਨਿਰਧਾਰਤ ਘਰੇਲੂ ਏਅਰਲਾਈਨਾਂ ਨਾਲ ਸਾਂਝਾ ਕੀਤਾ ਗਿਆ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਇੱਕ ਸਕਾਰਾਤਮਕ ਖ਼ਬਰ ਹੈ, ਕਿਉਂਕਿ ਆਦਮਪੁਰ (ਜਲੰਧਰ) ਅਤੇ ਹਲਵਾਰਾ (ਲੁਧਿਆਣਾ) ਤੋਂ ਹਵਾਈ ਸੰਪਰਕ ਨਾ ਸਿਰਫ਼ ਪੰਜਾਬ ਦੀ ਕੁਨੈਕਟੀਵਿਟੀ ਵਿੱਚ ਸੁਧਾਰ ਕਰੇਗਾ, ਬਲਕਿ ਆਰਥਿਕਤਾ, ਸੈਰ-ਸਪਾਟਾ ਅਤੇ ਵਪਾਰ ਨੂੰ ਵੀ ਹੁਲਾਰਾ ਦੇਵੇਗਾ। ਸ਼ੇਰਗਿੱਲ ਨੇ ਉਨ੍ਹਾਂ ਦੀਆਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰਨ ਲਈ ਸਿੰਧੀਆ ਦਾ ਧੰਨਵਾਦ ਕੀਤਾ ਹੈ।

Punjab Bani 31 January,2024
ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ

ਰਾਹੁਲ ਗਾਂਧੀ ਦੇ ਕਾਫਿਲੇ ਤੇ ਹੋਇਆ ਪੱਥਰਾਂ ਨਾਲ ਹਮਲਾ ਚੰਡੀਗੜ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਕਾਫਲੇ 'ਤੇ ਹਮਲਾ ਹੋਇਆ ਹੈ। ਇਹ ਹਮਲਾ ਬੁੱਧਵਾਰ (31 ਜਨਵਰੀ, 2023) ਨੂੰ ਉਨ੍ਹਾਂ ਦੀ ਕਾਰ 'ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਉਪਰ ਪੱਥਰ ਸੁੱਟੇ ਗਏ।  ਪੱਛਮੀ ਬੰਗਾਲ ਦੇ ਮਾਲਦਾ 'ਚ ਰਾਹੁਲ ਗਾਂਧੀ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ। ਸੂਤਰਾਂ ਦੀ ਮੰਨੀਏ ਤਾਂ ਕੁਝ ਸ਼ਰਾਰਤੀ ਤੱਤਾਂ ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ। ਇਨ੍ਹਾਂ ਸ਼ਰਾਰਤੀ ਤੱਤਾਂ ਦੇ ਸੱਤਾਧਾਰੀ ਪਾਰਟੀ ਨਾਲ ਕਥਿਤ ਸਬੰਧ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।

Punjab Bani 31 January,2024
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ 30 ਜਨਵਰੀ ਕਾਲੇ ਦਿਨ ਵਜੋਂ ਦਰਜ ਭਾਜਪਾ ਦੇ ਹੱਥ ਜਮਹੂਰੀਅਤ ਦੇ ਕਤਲ ਵਿੱਚ ਰੰਗੇ ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਨੂੰ ਸਾਡੀ ਜਮਹੂਰੀਅਤ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਸਿਰਫ਼ 36 ਵੋਟਾਂ ਦੀ ਗਿਣਤੀ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨਹੀਂ ਹੋ ਸਕਦੀ ਤਾਂ ਸਮੁੱਚੇ ਦੇਸ਼ ਵਿੱਚ ਚੋਣਾਂ ਅਤੇ ਵੋਟਾਂ ਦੀ ਗਿਣਤੀ ਕਿਵੇਂ ਨਿਰਪੱਖ ਤਰੀਕੇ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਸਵਾਰਥਾਂ ਲਈ ਵੋਟਰਾਂ ਤੋਂ ਬੈਲਟ ਪੇਪਰ ਲੁੱਟਣਗੇ ਅਤੇ ਪਹਿਲਾਂ ਵੀ ਈ.ਵੀ.ਐਮ. ਮਸ਼ੀਨਾਂ ਇਨ੍ਹਾਂ ਆਗੂਆਂ ਦੇ ਘਰਾਂ ਤੋਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਸਹੀ ਦਿਸ਼ਾ ਵਿੱਚ ਨਹੀਂ ਜਾ ਰਿਹਾ ਅਤੇ ਇਹ ਦੇਸ਼ ਤੇ ਆਮ ਆਦਮੀ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਜਾਣ-ਬੁੱਝ ਕੇ ਆਪਣੇ ਘੱਟ ਗਿਣਤੀ ਵਿੰਗ ਦੇ ਮੁਖੀ ਨੂੰ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ‘ਗੋਡਿਆਂ ਭਾਰ’ ਹੋ ਕੇ ਆਪਣੇ ਆਕਾਵਾਂ ਦੀ ਇੱਛਾ ਉਤੇ ਫੁੱਲ ਚੜ੍ਹਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰੀਜ਼ਾਈਡਿੰਗ ਅਫ਼ਸਰ ਨੇ ਡਾ. ਬੀ.ਆਰ. ਅੰਬੇਦਕਰ ਵੱਲੋਂ ਸੰਕਲਪਿਤ ਸੰਵਿਧਾਨਿਕ ਪ੍ਰਕਿਰਿਆ ਦੀਆਂ ਧੱਜੀਆਂ ਉਡਾ ਕੇ ਸਮੁੱਚੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇ ਖਿਲਾਫ਼ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਵਿੱਚ ਦੋਸ਼ਧ੍ਰੋਹ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡੰਗ ਅਫਸਰ ਨੇ ਜਾਣਬੁੱਝ ਕੇ ਪੋਲਿੰਗ ਏਜੰਟਾਂ ਦੀ ਗੈਰ-ਹਾਜ਼ਰੀ ਵਿੱਚ ਵੋਟਾਂ ਦੀ ਗਿਣਤੀ ਕੀਤੀ ਤਾਂ ਭਾਜਪਾ ਉਮੀਦਵਾਰ ਦੀ ਜਿੱਤ ਪੱਕੀ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿਉਂਕਿ ਭਗਵਾਂ ਪਾਰਟੀ ਦੀ ਖਾਤਰ ਜਮਹੂਰੀਅਤ ਨੂੰ ਬੁਰੀ ਤਰ੍ਹਾਂ ਲਿਤਾੜਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗੱਲ ਦੀ ਬਹੁਤੀ ਹੈਰਾਨੀ ਨਹੀਂ ਹੁੰਦੀ ਕਿ ਭਾਜਪਾ ਨੇ ਚੰਡੀਗੜ੍ਹ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕੀਤਾ ਸਗੋਂ ਅਸਲ ਮੁੱਦਾ ਤਾਂ ਇਹ ਹੈ ਕਿ ਭਾਜਪਾਈ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਲੋਕਾਂ ਨੂੰ ਜਮਹੂਰੀ ਹੱਕਾਂ ਤੋਂ ਵਿਰਵੇ ਕਰ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਿਨ-ਦਿਹਾੜੇ ਚੰਡੀਗੜ੍ਹ ਵਿੱਚ ਜਮਹੂਰੀਅਤ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਵਰਤਾਰਾ ਦੇਖ ਕੇ ਬਾਬਾ ਸਾਹਿਬ ਬੀ.ਆਰ. ਅੰਬੇਦਕਰ ਦੀ ਰੂਹ ਵੀ ਕੁਰਲਾ ਉੱਠੀ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ ਅਤੇ ਇਸ ਚੋਣ ਨੂੰ ਚੁਣੌਤੀ ਦੇਣਗੇ ਕਿਉਂ ਜੋ ਇਸ ਚੋਣ ਵਿੱਚ ਜਮਹੂਰੀ ਕਦਰਾਂ-ਕੀਮਤਾਂ ਨੂੰ ਲਾਂਭੇ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੇਸ਼ ਵਿੱਚ ਜਮਹੂਰੀਅਤ ਲਈ ਕੋਈ ਥਾਂ ਨਹੀਂ ਬਚੀ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਨੂੰ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੰਦੇਹ ਪੈਦਾ ਹੋ ਗਿਆ ਹੈ ਕਿ ਅਗਾਮੀਆਂ ਚੋਣਾਂ ਵਿੱਚ ਦੇਸ਼ ਭਰ ਵਿੱਚ ਅਗਾਮੀ ਚੋਣਾਂ ਨਿਰਪੱਖ ਨਹੀਂ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਪਾਰਟੀ ਜਾਂ ਗੱਠਜੋੜ ਦੀ ਹੋਂਦ ਦਾ ਸਵਾਲ ਨਹੀਂ ਸਗੋਂ ਦੇਸ਼ ਵਿੱਚ ਜਮਹੂਰੀਅਤ ਦਾ ਸਵਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਨਾਮਜ਼ਦ ਉਮੀਦਵਾਰ ਨੂੰ ਪਹਿਲਾਂ ਹੀ ਇਸ ਗੱਲ ਦਾ ਇਲਮ ਸੀ ਕਿ ਉਹ ਜਿੱਤ ਜਾਵੇਗਾ ਜਿਸ ਕਰਕੇ ਉਹ ਕੁਰਸੀ ਦੇ ਨੇੜੇ ਹੀ ਖੜ੍ਹਾ ਸੀ ਅਤੇ ਤੁਰੰਤ ਕੁਰਸੀ ਉਤੇ ਬੈਠ ਗਿਆ। ਉਨ੍ਹਾਂ ਕਿਹਾ ਕਿ ਪ੍ਰੀਜ਼ਾਈਡਿੰਗ ਅਫਸਰ ਦੇਰੀ ਨਾਲ ਆਇਆ ਕਿਉਂਕਿ ਉਸ ਨੂੰ ਇਸ ਬਾਰੇ ਹੁਕਮ ਚਾੜ੍ਹੇ ਜਾ ਰਹੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦਾ ਕਤਲ ਕਰਨ ਲਈ ਜੁਅੱਰਤਹੀਣ ਪ੍ਰੀਜ਼ਾਈਡਿੰਗ ਅਫਸਰ ਆਪਣੇ ਅਫਸਰ ਅੱਗੇ ਗੋਡਿਆਂ ਭਾਰ ਹੋ ਗਿਆ ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।

Punjab Bani 30 January,2024
ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ

ਚੰਡੀਗੜ੍ਹ ਵਿੱਚ ਮੇਅਰ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤੀ ਚੰਡੀਗੜ੍ਹ : ਚੰਡੀਗੜ੍ਹ ਮੇਅਰ ਦੀ ਚੋਣ ਤੋਂ ਬਾਅਦ ਹੁਣ ਸੀਨੀਅਰ ਡਿਪਟੀ ਮੇਅਰ ਦੀ ਚੋਣ ਵੀ ਭਾਜਪਾ ਨੇ ਜਿੱਤ ਲਈ ਹੈ। ਭਾਜਪਾ ਵੱਲੋਂ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਕੁਲਜੀਤ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਸੀ। ਉਨ੍ਹਾਂ ਨੂੰ 16 ਵੋਟਾਂ ਮਿਲੀਆਂ ਹਨ। ਕਾਂਗਰਸ ਅਤੇ ‘ਆਪ’ ਨੇ ਸੀਨੀਅਰ ਡਿਪਟੀ ਮੇਅਰ ਦਾ ਬਾਈਕਾਟ ਕੀਤਾ ਜਿਸ ਕਾਰਨ ਸਿਰਫ਼ 16 ਵੋਟਾਂ ਹੀ ਪਈਆਂ। ਡਿਪਟੀ ਮੇਅਰ ਦੀ ਚੋਣ ਮੇਅਰ ਮਨੋਜ ਕੁਮਾਰ ਨੇ ਕਰਵਾਈ। ਜਾਣਕਾਰੀ ਅਨੁਸਾਰ ਕਰੀਬ 1 ਵਜੇ ਮੇਅਰ ਦੀ ਚੋਣ ਦਾ ਨਤੀਜਾ ਐਲਾਨਿਆ ਗਿਆ। ਇਸ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਪਰ ‘ਆਪ’ ਅਤੇ ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਚੋਣਾਂ ਦਾ ਬਾਈਕਾਟ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੇਅਰ ਚੋਣਾਂ ਵਿੱਚ ਧਾਂਦਲੀ ਹੋਈ ਹੈ। ਪ੍ਰੀਜ਼ਾਈਡਿੰਗ ਅਫਸਰ ਨੇ ਬੈਲਟ ਪੇਪਰ ‘ਤੇ ਦਸਤਖਤ ਕਰਨ ਸਮੇਂ ਧੋਖਾਧੜੀ ਕੀਤੀ। ਅਜਿਹੇ ‘ਚ ਉਹ ਹੁਣ ਚੋਣ ਪ੍ਰਕਿਰਿਆ ‘ਚ ਹਿੱਸਾ ਨਹੀਂ ਲੈਣਗੇ। ਮੇਅਰ ਦੀ ਚੋਣ ਕਰੀਬ ਪੌਣੇ 11 ਵਜੇ ਸ਼ੁਰੂ ਹੋਈ। ਪ੍ਰੀਜ਼ਾਈਡਿੰਗ ਅਫ਼ਸਰ ਕਰੀਬ 38 ਮਿੰਟ ਦੀ ਦੇਰੀ ਨਾਲ ਮੌਕੇ ’ਤੇ ਪੁੱਜੇ, ਜਿਸ ਦੌਰਾਨ ਦੋ ਘੰਟੇ ਕਾਰਵਾਈ ਜਾਰੀ ਰਹੀ। ਇਸ ਤੋਂ ਬਾਅਦ 1 ਵਜੇ ਤੱਕ ਮੇਅਰ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ। ਇਸ ਵਿੱਚ ਅੱਠ ਵੋਟਾਂ ਰੱਦ ਹੋ ਗਈਆਂ ਹਨ। ਭਾਜਪਾ ਨੂੰ ਕੁੱਲ 16 ਅਤੇ ਗਠਜੋੜ ਨੂੰ 12 ਵੋਟਾਂ ਮਿਲੀਆਂ।

Punjab Bani 30 January,2024
ਬਿਹਾਰ ਵਿੱਚ ਦਾਖਲ ਹੋਵੇਗੀ ਰਾਹੁਲ ‘ਭਾਰਤ ਜੋੜੋ ਨਿਆਏ ਯਾਤਰਾ’

ਬਿਹਾਰ ਵਿੱਚ ਦਾਖਲ ਹੋਵੇਗੀ ਰਾਹੁਲ ‘ਭਾਰਤ ਜੋੜੋ ਨਿਆਏ ਯਾਤਰਾ’ ਕਿਸ਼ਨਗੰਜ (ਬਿਹਾਰ), 29 ਜਨਵਰੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਕਿਸ਼ਨਗੰਜ ਰਾਹੀਂ ਬਿਹਾਰ ਵਿੱਚ ਦਾਖ਼ਲ ਹੋ ਗਈ। ਕਾਂਗਰਸ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਨੇ ਬਿਹਾਰ ‘ਚ ਰਾਹੁਲ ਗਾਂਧੀ ਦਾ ਸਵਾਗਤ ਕੀਤਾ। 2020 ਦੇ ਬਿਹਾਰ ਵਿਧਾਨ ਸਭਾ ਚੋਣ ਪ੍ਰਚਾਰ ਤੋਂ ਬਾਅਦ ਸ੍ਰੀ ਗਾਂਧੀ ਦੀ ਬਿਹਾਰ ਦੀ ਇਹ ਪਹਿਲੀ ਫੇਰੀ ਹੈ। ਯਾਤਰਾ ਰਾਜ ਵਿੱਚ ਅਜਿਹੇ ਸਮੇਂ ਵਿੱਚ ਦਾਖਲ ਹੋਈ, ਜਦੋਂ ਕਾਂਗਰਸ ਦੇ ਸਾਬਕਾ ਸਹਿਯੋਗੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਦਿਨ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਵਿੱਚ ਮੁੜ ਚਲੇ ਗਏ।

Punjab Bani 29 January,2024
ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ

ਹਫਤੇ ਦੇ ਅੰਦਰ ਲਾਗੂ ਹੋ ਜਾਵੇਗਾ ਸੀਏਏ : ਸ਼ਾਤਨ ਠਾਕਰ ਕੋਲਕਾਤਾ, 29 ਜਨਵਰੀ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਅੱਜ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਹਫ਼ਤੇ ਦੇ ਅੰਦਰ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸਮਾਚਾਰ ਚੈਨਲ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮਟੁਆ ਭਾਈਚਾਰੇ ਦੇ ਪ੍ਰਭਾਵ ਵਾਲੇ ਖੇਤਰ ਬੋਂਗਾਂਵ ਤੋਂ ਭਾਜਪਾ ਦੇ ਸੰਸਦ ਠਾਕੁਰ ਨੇ ਕਿਹਾ ਕਿ ਵਿਵਾਦਿਤ ਕਾਨੂੰਨ ਨੂੰ ਸੱਤ ਦਿਨਾਂ ਦੇ ਅੰਦਰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। 2019 ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਿਆਂਦੇ ਸੀਏਏ ਦਾ ਉਦੇਸ਼ 31 ਦਸੰਬਰ 2014 ਤੋਂ ਪਹਿਲਾਂ ਭਾਰਤ ’ਚ ਵਸੇ ਬੰਗਲਾਦੇਸ਼, ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਦੇ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈਆਂ ਸਮੇਤ ਸਤਾਏ ਗੈਰ-ਮੁਸਲਿਮ ਪਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਲਈ। ਮੰਤਰੀ ਨੇ ਕਿਹਾ,‘ਸੀਏਏ ਬਹੁਤ ਜਲਦੀ ਲਾਗੂ ਕੀਤਾ ਜਾਵੇਗਾ। ਇਸ ਨੂੰ ਸੱਤ ਦਿਨਾਂ ਦੇ ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਇਹ ਮੇਰੀ ਗਾਰੰਟੀ ਹੈ।’ ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗਾਂ ਬਾਰੇ ਕੇਂਦਰੀ ਰਾਜ ਮੰਤਰੀ ਠਾਕੁਰ ਨੇ ਦਾਅਵਾ ਕੀਤਾ ਕਿ ਇਸ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਸੀਏਏ ਲਾਗੂ ਕਰ ਦਿੱਤਾ ਜਾਵੇਗਾ।

Punjab Bani 29 January,2024
ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਕਰੋੜਾਂ ਲੋਕਾਂ ਦੀ ਸ਼ਕਤੀ ਦੇਖੀ ਗਈ : ਮੋਦੀ

ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਕਰੋੜਾਂ ਲੋਕਾਂ ਦੀ ਸ਼ਕਤੀ ਦੇਖੀ ਗਈ : ਮੋਦੀ ਨਵੀਂ ਦਿੱਲੀ, 28 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਦੇ ਰਾਮ ਮੰਦਰ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੌਕੇ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਇਕ ਸੂਤਰ ਵਿਚ ਬੰਨ੍ਹਿਆ ਹੈ ਤੇ ਇਸ ਦੌਰਾਨ ਏਕੇ ਦੀ ਜੋ ਸ਼ਕਤੀ ਦੇਖੀ ਗਈ ਉਹ ਵਿਕਸਤ ਭਾਰਤ ਦੇ ਸੰਕਲਪਾਂ ਦਾ ਬਹੁਤ ਵੱਡਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਆਕਾਸ਼ਵਾਣੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 109ਵੀਂ ਤੇ ਨਵੇਂ ਸਾਲ ਦੀ ਪਹਿਲੀ ਕੜੀ ਵਿੱਚ ਦੇਸ਼ਵਾਸੀਆਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਇਸ ਸਾਲ ਸਾਡੇ ਸੰਵਿਧਾਨ ਦੇ ਨਿਰਮਾਣ ਦੇ 75 ਸਾਲ ਤੇ ਸੁਪਰੀਮ ਕੋਰਟ ਦੇ ਵੀ 75 ਸਾਲ ਪੂਰੇ ਹੋ ਰਹੇ ਹਨ… ਜਮਹੂਰੀਅਤ ਦੇ ਇਹ ਤਿਓਹਾਰ ਜਮਹੂਰੀਅਤ ਦੀ ਜਨਨੀ ਦੇ ਰੂਪ ਵਿਚ ਭਾਰਤ ਨੂੰ ਵਧੇਰੇ ਸਸ਼ਕਤ ਬਣਾਉਂਦੇ ਹਨ। ਉਨ੍ਹਾਂ ਕਿਹਾ, ‘‘ਪ੍ਰਭੂ ਰਾਮ ਦਾ ਸ਼ਾਸਨ ਸਾਡੇ ਸੰਵਿਧਾਨ ਨਿਰਮਾਤਾਵਾਂ ਲਈ ਪ੍ਰੇਰਨਾ ਦਾ ਸਰੋਤ ਸੀ ਤੇ ਇਸ ਲਈ 22 ਜਨਵਰੀ ਨੂੰ ਅਯੁੱਧਿਆ ਵਿਚ ਉਨ੍ਹਾਂ ‘ਦੇਵ ਸੇ ਦੇਸ਼’ ਕੀ ਬਾਤ ਤੇ ‘ਰਾਮ ਸੇ ਰਾਸ਼ਟਰ’ ਕੀ ਬਾਤ ਕੀ ਥੀ।

Punjab Bani 28 January,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼ -ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਹਿਰੀ ਪਾਣੀ ਹਰ ਕਿਸਾਨ ਦੇ ਖੇਤਾਂ ਤੱਕ ਪਹੁੰਚਾਇਆ -ਧਰਤੀ ਹੇਠਲਾ ਪਾਣੀ ਸੰਭਾਲਣ ਲਈ ਯਤਨਸ਼ੀਲ ਪੰਜਾਬ ਸਰਕਾਰ -ਸਮਾਣਾ ਹਲਕੇ ਦੇ ਚਹੁੰਤਰਫ਼ਾ ਵਿਕਾਸ ਨੂੰ ਸਮਰਪਿਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ -ਗੱਜੂਮਾਜਰਾ 'ਚ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ ਪ੍ਰਾਜੈਕਟ ਸਮੇਤ ਹੋਰ ਪਿੰਡਾਂ 'ਚ ਵੀ ਨਵੇਂ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਤੇ ਉਦਘਾਟਨ ਸਮਾਣਾ, 28 ਜਨਵਰੀ: ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦਾ ਦਿਨ ਆਪਣੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਕਰਦਿਆਂ ਕਰੋੜਾਂ ਰੁਪਏ ਦੇ ਵਿਕਾਸ ਕੰਮ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਨੇ ਪਿੰਡ ਗੱਜੂਮਾਜਰਾ ਵਿਖੇ 2 ਕਰੋੜ 70 ਲੱਖ ਤੇ 20 ਹਜ਼ਾਰ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਜਲ ਸਰੋਤ, ਜਲ ਤੇ ਭੂਮੀ ਰੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਖੇਤ ਸਿੰਜਣ ਲਈ ਮੋਟਰਾਂ ਦੇ ਪਾਣੀ ਨੂੰ ਵੀ ਖ਼ੁਦ ਨਾਹ ਕਰਨੀ ਪਈ ਹੋਵੇ। ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਅਜਿਹੇ ਪੁਖ਼ਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਨੂੰ ਖੇਤਾਂ ਲਈ ਖੁੱਲ੍ਹਾ ਨਹਿਰੀ ਪਾਣੀ ਤੇ ਮੋਟਰਾਂ ਲਈ ਬਿਜਲੀ ਵੀ ਵਾਧੂ ਮਿਲੇ, ਜਿਸ ਲਈ ਕਿਸਾਨਾਂ ਨੇ ਖ਼ੁਦ ਆਪਣੀਆਂ ਮੋਟਰਾਂ ਤੇ ਨੱਕੇ ਬੰਦ ਕੀਤੇ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਧਰਤੀ ਹੇਠਲਾ ਜਲ ਸੰਭਾਲਣ ਲਈ ਯਤਨਸ਼ੀਲ ਪੰਜਾਬ ਸਰਕਾਰ ਦੀ ਇਹ ਵੀ ਮੁਢਲੀ ਤਰਜੀਹ ਹੈ ਕਿ ਹਰ ਖੇਤ ਨੂੰ ਵਾਧੂ ਨਹਿਰੀ ਪਾਣੀ ਮਿਲੇ, ਜਿਸ ਲਈ ਖਾਲਿਆਂ 'ਤੇ ਹੋਏ ਨਾਜਾਇਜ਼ ਕਬਜੇ ਛੁਡਵਾ ਕੇ ਖਾਲੇ ਪੱਕੇ ਕਰਵਾਏ ਜਾ ਰਹੇ ਹਨ। ਇਸ ਤੋਂ ਬਿਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਸੋਧਿਆ ਪਾਣੀ ਵੀ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟ ਲਗਾਏ ਜਾ ਰਹੇ ਹਨ। ਗੱਜੂਮਾਜਰਾ ਵਿਖੇ 14.61 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਤੋਂ ਜਮੀਨਦੋਜ਼ ਪਾਇਪਾਂ ਰਾਹੀਂ ਸੋਲਰ ਪੰਪਾਂ ਨਾਲ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ ਕਰਨ ਸਮੇਂ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਾਜੈਕਟ ਨਾਲ 23 ਕਿਸਾਨਾਂ ਦੀ ਜਮੀਨ ਸਮੇਤ ਪਿੰਡ ਦੀ ਸ਼ਾਮਲਾਟ 20 ਹੈਕਟੇਅਰ ਜਮੀਨ ਨੂੰ ਸਿੰਜਣ ਲਈ ਪਾਣੀ ਮਿਲਣ ਨਾਲ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਛੱਪੜ ਦਾ ਪਾਣੀ ਵੀ ਸੰਭਾਲਿਆ ਜਾਵੇਗਾ ਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਨੇ ਗੱਜੂਮਾਜਰਾ ਵਿਖੇ ਹੀ ਬਿਜਲੀ ਦਫ਼ਤਰ, ਮੰਡੀ ਉਚੀ ਕਰਨ ਤੇ ਸੜਕ ਮੁਰੰਮਤ, ਪੰਚਾਇਤ ਭਵਨ, ਮੁਹੱਲਾ ਕਲੀਨਿਕ, ਸੋਲਰ ਲਾਇਟਾਂ, ਸੀਵਰੇਜ ਤੇ ਸੜਕਾਂ, ਸਕੂਲ, ਬੱਸ ਸਟੈਂਡ ਤੇ ਖੇਡ ਮੈਦਾਨ ਦੇ ਕੰਮਾਂ ਦਾ ਵੀ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਜੌੜਾਮਾਜਰਾ ਨੇ ਪਿੰਡ ਚੂਹੜਪੁਰ ਮਰਾਸੀਆਂ ਵਿਖੇ ਪ੍ਰਾਇਮਰੀ ਸਕੂਲ ਦੀ ਉਸਾਰੀ ਲਈ 8.25 ਲੱਖ ਰੁਪਏ, ਗਲੀਆਂ 'ਚ ਪੇਵਰ ਤੇ ਸੀਵਰੇਜ 6.63 ਲੱਖ, ਪਿੰਡ ਚੂਹੜਪੁਰ ਕਲਾਂ ਵਿਖੇ ਸਕੂਲ ਦਾ ਰਸਤਾ ਪੱਕਾ ਕਰਨ ਲਈ 3 ਲੱਖ, ਪਾਰਕ ਲਈ 2 ਲੱਖ ਰੁਪਏ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਟੇਡੀਅਮ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਬਿਨ੍ਹਾਂ ਪਿੰਡ ਸ਼ੇਖੂਪੁਰ ਵਿਖੇ 5 ਲੱਖ ਰੁਪਏ ਨਾਲ ਫਿਰਨੀ ਦੇ ਨਾਲ ਇੰਟਰਲਾਕ ਟਾਇਲ, ਸਾਲਿਡ ਵੇਸਟ ਮੈਨੇਜਮੈਂਟ ਸ਼ੈਡ 4.5 ਲੱਖ, ਜੀ.ਡੀ. ਰੋਡ ਤੋਂ ਚੋਏ ਤੱਕ ਪਾਈਪ ਲਾਈਨ 9.5 ਲੱਖ, ਸਟੇਡੀਅਮ ਲਈ 32 ਲੱਖ ਰੁਪਏ, ਪਿੰਡ ਸੁਲਤਾਨਪੁਰ ਵਿਖੇ ਐਲੀਮੈਂਟਰੀ ਸਕੂਲ ਦੀ ਇਮਾਰਤ ਲਈ 5 ਲੱਖ, ਪਾਰਕ 'ਤੇ 6.5 ਲੱਖ ਤੇ ਕੂੜਾ ਪ੍ਰਬੰਧਨ ਲਈ 4.5 ਲੱਖ ਰੁਪਏ ਦੇ ਕੰਮਾਂ ਅਤੇ ਪਿੰਡ ਖੇੜੀ ਮੱਲਾਂ ਵਿਖੇ ਕਮਿਉਨਿਟੀ ਸ਼ੈਡ ਤੇ ਦਰਵਾਜੇ ਦੇ ਕੰਮਾਂ ਸਮੇਤ ਪਿੰਡ ਸਦਰਪੁਰ ਵਿਖੇ ਗੰਦੇ ਪਾਣੀ ਦੇ ਨਿਕਾਸ, ਸਰਕਾਰੀ ਸਕੂਲ ਦਾ ਵੇਹੜਾ ਪੱਕਾ ਕਰਨ ਤੇ ਸੋਲਰ ਸਟਰੀਟ ਲਾਇਟਾਂ ਦੇ ਕੰਮਾਂ ਦੇ ਉਦਘਾਟਨ ਕੀਤੇ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਡੀ.ਡੀ.ਪੀ.ਓ. ਅਮਨਦੀਪ ਕੌਰ, ਮੰਡਲ ਭੂਮੀ ਰੱਖਿਆ ਅਫ਼ਸਰ ਇੰਜ. ਗੁਰਬਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓ. ਪਟਿਆਲਾ ਬਲਜੀਤ ਕੌਰ ਖ਼ਾਲਸਾ, ਸਰਕਲ ਪ੍ਰਧਾਨ ਪਰਵਿੰਦਰ ਸਿੰਘ, ਗੁਰਜੀਤ ਸਿੰਘ ਤੇ ਸੁਖਚੈਨ ਸਿੰਘ ਵਜੀਦਪੁਰ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਮੌਜੂਦ ਸਨ।

Punjab Bani 28 January,2024
ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ

ਰਾਹੁਲ ਗਾਂਧੀ ਪੱਛਮੀ ਬੰਗਾਲ ਪੁੱਜੇ ਸਿਲੀਗੁੜੀ, 28 ਜਨਵਰੀ ਕਾਂਗਰਸ ਆਗੂ ਰਾਹੁਲ ਗਾਂਧੀ ‘ਭਾਰਤ ਜੋੜੋ ਨਿਆਏ ਯਾਤਰਾ’ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਪੱਛਮੀ ਬੰਗਾਲ ਪੁੱਜ ਗਏ ਹਨ। ਦੋ ਦਿਨਾਂ ਦੀ ਬ੍ਰੇਕ ਮਗਰੋਂ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ। ਸਿਲੀਗੁੜੀ ਦੇ ਬਾਗਡੋਗਰਾ ਹਵਾਈ ਅੱਡੇ ’ਤੇ ਪੁੱਜੇ ਗਾਂਧੀ ਦਾ ਪੱਛਮੀ ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਸਵਾਗਤ ਕੀਤਾ। ਗਾਂਧੀ ਸਿਲੀਗੁੜੀ ਤੋਂ ਜਲਪਾਇਗੁੜੀ ਜ਼ਿਲ੍ਹਾ ਜਾਣਗੇ, ਜਿੱਥੋਂ ਬਾਅਦ ਦੁਪਹਿਰ ਯਾਤਰਾ ਸ਼ੁਰੂ ਹੋਵੇਗੀ। ਗਣਤੰਤਰ ਦਿਵਸ ਕਰਕੇ ਯਾਤਰਾ ਵਿਚ ਦੋ ਦਿਨਾਂ ਦੀ ਬ੍ਰੇਕ ਦਿੱਤੀ ਗਈ ਸੀ।

Punjab Bani 28 January,2024
ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ

ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਵਜੋ ਸੰਭਾਲਿਆ ਅਹੁਦਾ ਨਵੀਂ ਦਿੱਲੀ: ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਐਤਵਾਰ ਨੂੰ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਵਾਰ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਅਤੇ ਭਗਵਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੀਆਂ ਹੋਰ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਬਣਾ ਰਹੀ ਹੈ।

Punjab Bani 28 January,2024
ਤੇਜਸਵੀ ਯਾਦਵ ਨੇ ਦੁਹਰਾਇਆ ਇਹ ਖੇਡ ਅਜੇ ਖੇਡੀ ਜਾਣੀ ਹੈ

ਤੇਜਸਵੀ ਯਾਦਵ ਨੇ ਦੁਹਰਾਇਆ ਇਹ ਖੇਡ ਅਜੇ ਖੇਡੀ ਜਾਣੀ ਹੈ ਦਿਲੀ : ਬਿਹਾਰ ‘ਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਪਹਿਲਾਂ ਤੇਜਸਵੀ ਯਾਦਵ ਨੇ ਨਿਤੀਸ਼ ਕੁਮਾਰ ‘ਤੇ ਤਿੱਖਾ ਹਮਲਾ ਕੀਤਾ ਅਤੇ ਇਕ ਵਾਰ ਫਿਰ ਦੁਹਰਾਇਆ ਕਿ ਇਹ ਖੇਡ ਅਜੇ ਖੇਡੀ ਜਾਣੀ ਹੈ। ਤੇਜਸਵੀ ਨੇ ਇਹ ਵੀ ਦਾਅਵਾ ਕੀਤਾ ਕਿ ਜੇਡੀਯੂ 2024 ਤੋਂ ਪਹਿਲਾਂ ਖ਼ਤਮ ਹੋ ਜਾਵੇਗੀ। ਭਾਜਪਾ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਤੇਜਸਵੀ ਨੇ ਕਿਹਾ ਕਿ ਇਸ ਸਮੇਂ ਜ਼ਿਆਦਾ ਕੁਝ ਨਾ ਕਹੋ। ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਨੇ ਕਿਹਾ ਕਿ ਅਸੀਂ ਗੱਠਜੋੜ ਧਰਮ ਦਾ ਪਾਲਣ ਕੀਤਾ ਹੈ। ਸਾਡੇ ਕੋਲ ਕਰਨ ਲਈ ਕੋਈ ਨਿੱਜੀ ਟਿੱਪਣੀ ਨਹੀਂ ਹੈ। ਤੇਜਸਵੀ ਨੇ ਅੱਗੇ ਕਿਹਾ, ‘ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਨਾ ਤਾਂ ਨਾਰਾਜ਼ ਹਾਂ ਅਤੇ ਨਾ ਹੀ ਗੁੱਸੇ ਹਾਂ, ਅਸੀਂ ਬਹੁਤ ਸੰਜਮੀ ਹਾਂ ਪਰ ਉਨ੍ਹਾਂ ਨੇ ਗਠਜੋੜ ਨੂੰ ਮਾਰਿਆ ਹੈ। ਹੁਣ ਜਨਤਾ ਇਸ ਦਾ ਜਵਾਬ ਦੇਵੇਗੀ।ਕੰਮ ਦਾ ਸਿਹਰਾ ਲੈਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਤੇਜਸਵੀ ਨੇ ਕਿਹਾ, ‘ਜਦੋਂ ਵਿਭਾਗ ਸਾਡਾ ਸੀ ਤਾਂ ਕ੍ਰੈਡਿਟ ਕਿਉਂ ਨਹੀਂ ਲਿਆ ਜਾਂਦਾ। ਉਹੀ ਮੁੱਖ ਮੰਤਰੀ ਜੋ 2020 ਦੀਆਂ ਚੋਣਾਂ ਵਿੱਚ ਕਹਿੰਦੇ ਸਨ ਕਿ ਉਹ ਪੈਸਾ ਕਿੱਥੋਂ ਲਿਆਉਣਗੇ, ਨੌਕਰੀਆਂ ਕਿੱਥੋਂ ਦੇਣਗੇ, ਸਾਡੀ ਸਰਕਾਰ ਜੋ 9 ਅਗਸਤ 2022 ਨੂੰ ਨਿਤੀਸ਼ ਦੀ ਅਗਵਾਈ ਵਿੱਚ ਬਣੀ ਸੀ, ਅਸੀਂ ਇੱਕ ਹਫ਼ਤੇ ਦੇ ਅੰਦਰ-ਅੰਦਰ 15 ਅਗਸਤ ਨੂੰ ਸੱਦ ਲਿਆ ਸੀ। 2022 ਕਿ ਵੱਡੇ ਪੱਧਰ ‘ਤੇ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ। ਇਹ ਸਾਡਾ ਦਰਸ਼ਨ ਸੀ। ਅਸੀਂ ਵਿਕਾਸ ਦੇ ਕੰਮ ਕੀਤੇ ਅਤੇ ਨਵੀਆਂ ਨੀਤੀਆਂ ਲਿਆਂਦੀਆਂ। ਜੇ ਮੇਰੇ ਕੋਲ ਸੈਰ ਸਪਾਟਾ ਵਿਭਾਗ ਸੀ, ਮੈਂ ਸੈਰ-ਸਪਾਟਾ ਨੀਤੀ ਲਿਆਇਆ, ਜੇ ਮੇਰੇ ਕੋਲ ਆਈਟੀ ਵਿਭਾਗ ਸੀ, ਮੈਂ ਆਈਟੀ ਨੀਤੀ ਲਿਆਇਆ ਅਤੇ ਖੇਡ ਨੀਤੀ ਵੀ ਲਿਆਇਆ। ਖੇਡਣ ਵਾਲੇ ਨੂੰ ਵੀ ਨੌਕਰੀ ਮਿਲੇਗੀ, ਪੜ੍ਹਣ ਵਾਲੇ ਨੂੰ ਵੀ ਸਰਕਾਰੀ ਨੌਕਰੀ ਮਿਲੇਗੀ। ਸਿੱਖਿਆ ਵਿਭਾਗ ਵੀ ਸਾਡੀ ਪਾਰਟੀ ਕੋਲ ਸੀ ਅਤੇ ਅਸੀਂ ਨੌਕਰੀਆਂ ਦੇਣ ਦਾ ਕੰਮ ਕੀਤਾ।

Punjab Bani 28 January,2024
ਨਵਜੋਤ ਸਿੱਧੂ ਨੇ ਰਾਜਾ ਵੜਿੰਗ ਤੇ ਸ਼ੇਅਰ ਰਾਹੀ ਕਸਿਆ ਤੰਜ

ਨਵਜੋਤ ਸਿੱਧੂ ਨੇ ਰਾਜਾ ਵੜਿੰਗ ਤੇ ਸ਼ੇਅਰ ਰਾਹੀ ਕਸਿਆ ਤੰਜ ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਵਿਚ ਰੈਲੀ ਕਰਵਾਉਣ ਨੂੰ ਲੈ ਕੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋ ਸਿੱਧੂ ਸਮਰਥਕਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਅੱਜ ਨਵਜੋਤ ਸਿੱਧੂ ਨੇ ਬਿਨਾਂ ਨਾਂ ਲਏ ਵੜਿੰਗ ’ਤੇ ਵੱਡਾ ਹਮਲਾ ਕੀਤਾ। ਉਹਨਾਂ ਇਕ ਟਵੀਟ ਸ਼ੇਅਰ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ “ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮੀਨਾਰ ਗਿਰਾ ਪਰ ਮੁਝੇ ਗਿਰਾਨੇ ਕੀ ਕੋਸ਼ਿਸ਼ ਮੇਂ ਹਰ ਸ਼ਖਸ਼ ਬਾਰ ਬਾਰ ਗਿਰਾ..” ਬੇਸ਼ੱਕ ਸਿੱਧੂ ਦਾ ਗੁੱਸਾ ਕਾਂਗਰਸ ਪ੍ਰਧਾਨ ’ਤੇ ਫੁੱਟਿਆ ਹੈ, ਉਨ੍ਹਾਂ ਨੇ ਸ਼ੇਅਰ ਰਾਹੀਂ ਜ਼ਿਕਰ ਕੀਤਾ ਕਿ ਮੇਰਾ ਕੁਝ ਵੀ ਨਹੀਂ ਵਿਗੜਿਆ, ਪਰ ਉਨ੍ਹਾਂ ਨੂੰ ਡੇਗਣ ਦੀ ਕੋਸ਼ਿਸ਼ ਕਰਨ ਵਾਲਾ ਹਰ ਵਾਰ ਡਿੱਗਿਆ ਹੈ।

Punjab Bani 28 January,2024
ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼

ਕੇਜਰੀਵਾਲ ਨੇ ਬੀਜੇਪੀ ਤੇ ਲਗਾਇਆ ਆਪਰੇਸ਼ਨ ਲੋਟਸ ਸ਼ੁਰੂ ਕਰਨ ਦਾ ਦੋਸ਼ ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦਿੱਲੀ ‘ਚ ਅਪਰੇਸ਼ਨ ਲੋਟਸ 2.0 ਸ਼ੁਰੂ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੇ ‘ਆਪ’ ਦੇ 7 ਵਿਧਾਇਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਪੱਖ ਬਦਲਣ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ‘ਆਪ’ ਵਿਧਾਇਕਾਂ ਨਾਲ ਭਾਜਪਾ ਨੇ ਗੱਲਬਾਤ ਕੀਤੀ ਸੀ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਧਮਕੀ ਦਿੱਤੀ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਛੇਤੀ ਹੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀਐਮ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਪਿਛਲੇ ਦਿਨੀਂ ਇਨ੍ਹਾਂ ਨੇ ਦਿੱਲੀ ਦੇ ਸਾਡੇ 7 ਵਿਧਾਇਕਾਂ ਨਾਲ ਸੰਪਰਕ ਕਰਕੇ ਕਿਹਾ ਕਿ ਕੁਝ ਦਿਨਾਂ ਵਿੱਚ ਅਸੀਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ। ਉਸ ਤੋਂ ਬਾਅਦ ਅਸੀਂ ਵਿਧਾਇਕਾਂ ਨੂੰ ਤੋੜ ਦੇਵਾਂਗੇ। 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਹੋਰਾਂ ਨਾਲ ਵੀ ਗੱਲ ਹੋ ਰਹੀ ਹੈ। ਉਸ ਤੋਂ ਬਾਅਦ ਅਸੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗ ਦੇਵਾਂਗੇ। ਤੁਸੀਂ ਵੀ ਆ ਸਕਦੇ ਹੋ। 25 ਕਰੋੜ ਰੁਪਏ ਦੇਣਗੇ ਅਤੇ ਭਾਜਪਾ ਦੀ ਟਿਕਟ ‘ਤੇ ਟਿਕਟ ਮਿਲ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, ‘ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ ਸਿਰਫ਼ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਅਤੇ ਸਾਰਿਆਂ ਨੇ ਇਨਕਾਰ ਕਰ ਦਿੱਤਾ ਹੈ।’ ਸੀਐਮ ਕੇਜਰੀਵਾਲ ਨੇ ਇਹ ਵੀ ਦੋਸ਼ ਲਾਇਆ, ‘ਇਸਦਾ ਮਤਲਬ ਇਹ ਨਹੀਂ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਸਗੋਂ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੇ ਹਨ।’

Punjab Bani 27 January,2024
ਰਾਹੁਲ ਗਾਂਧੀ ਯਾਤਰਾ ਛੱਡ ਅਚਾਨਕ ਪੁੱਜੇ‌ ਦਿੱਲੀ

ਰਾਹੁਲ ਗਾਂਧੀ ਯਾਤਰਾ ਛੱਡ ਅਚਾਨਕ ਪੁੱਜੇ‌ ਦਿੱਲੀ ਕੋਲਕਾਤਾ : ਵੀਰਵਾਰ ਸਵੇਰੇ ਅਸਾਮ ਤੋਂ ਬੰਗਾਲ ਵਿਚ ਦਾਖਲ ਹੋਣ ਤੋਂ ਬਾਅਦ ਕਾਂਗਰਸ ਨੇ ਆਪਣੀ 'ਭਾਰਤ ਜੋੜੋ ਨਿਆਏ ਯਾਤਰਾ' ਦੇ ਪੂਰੇ ਦਿਨ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਪਰ ਕਾਂਗਰਸ ਆਗੂ ਰਾਹੁਲ ਗਾਂਧੀ ਕੂਚ ਬਿਹਾਰ ਦੇ ਬਕਸ਼ੀਰਹਾਟ ਵਿੱਚ ਇੱਕ ਛੋਟੀ ਜਿਹੀ ਮੀਟਿੰਗ ਅਤੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਇੱਕ ‘ਰੋਡ ਸ਼ੋਅ’ ਕਰਨ ਤੋਂ ਬਾਅਦ ‘ਮਹੱਤਵਪੂਰਨ ਕਾਰਨਾਂ’ ਕਰਕੇ ਦਿੱਲੀ ਲਈ ਰਵਾਨਾ ਹੋ ਗਏ। ਹਾਲਾਂਕਿ ਉਨ੍ਹਾਂ ਦੇ ਅਚਾਨਕ ਦਿੱਲੀ ਦੌਰੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਕਾਂਗਰਸੀ ਆਗੂ ਦਾ ਕਹਿਣਾ ਹੈ ਕਿ ਇਹ ਪਹਿਲਾਂ ਹੀ ਤੈਅ ਸੀ ਕਿ ਬੰਗਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਰਾਹੁਲ ਗਾਂਧੀ ਦਾ ਦੌਰਾ 25 ਤੇ 26 ਨੂੰ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ। ਇਸੇ ਤਹਿਤ ਉਹ ਦਿੱਲੀ ਪਰਤ ਆਏ ਹਨ।

Punjab Bani 25 January,2024
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ - ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 16 ਅਧਿਕਾਰੀਆਂ/ਕਰਮਚਾਰੀਆਂ/ਹੋਮ ਗਾਰਡਾਂ ਵਿੱਚ ਡੀਸੀਪੀ ਇਨਵੈਸਟੀਗੇਸ਼ਨ ਜਲੰਧਰ ਹਰਵਿੰਦਰ ਸਿੰਘ ਵਿਰਕ, ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਸ਼ਿਕਾਇਤ ਸੈੱਲ) ਦਿਗਵਿਜੈ ਕਪਿਲ, ਡੀਐਸਪੀ ਸੀਆਈਡੀ ਮਾਨਸਾ ਕੁਲਦੀਪ ਸਿੰਘ ਅਤੇ ਡੀਐਸਪੀ ਪੀਆਰਟੀਸੀ ਜਹਾਂ-ਖੇਲਣ ਗੁਰਜੀਤਪਾਲ ਸਿੰਘ ਸਮੇਤ ਚਾਰ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਐਸਆਈ ਗੁਲਸ਼ਨ ਸਿੰਘ, ਐਸਆਈ ਰਾਜ ਕੁਮਾਰ (ਸੀਪੀ ਅੰਮ੍ਰਿਤਸਰ), ਐਸਆਈ ਰਾਜ ਕੁਮਾਰ (ਆਈਐਸਟੀਸੀ ਕਪੂਰਥਲਾ), ਐਸਆਈ ਸੰਜੀਵ ਕੁਮਾਰ, ਐਸਆਈ ਰਮੇਸ਼ ਚੰਦ, ਏਐਸਆਈ ਗੁਰਵਿੰਦਰ ਸਿੰਘ, ਏਐਸਆਈ ਬਲਬੀਰ ਚੰਦ, ਏਐਸਆਈ ਦੀਪਕ ਕੁਮਾਰ ਅਤੇ ਪਲਟੂਨ ਕਮਾਂਡਰ ਪੰਜਾਬ ਅਨੀਸ਼ ਕੁਮਾਰ ਸ਼ਾਮਲ ਹਨ। ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

Punjab Bani 25 January,2024
ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ। ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ,ਦੇਵ ਮਾਨ ਐੱਮ.ਐਲ.ਏ ਨਾਭਾ, ਜੇ. ਪੀ.ਸਿੰਘ ਚੇਅਰਮੈਨ ਟੈਕਨੀਕਲ ਐਜੂਕੇਸ਼ਨ,ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਕੋਨਵੇਅਰ, ਪ੍ਰਭਜੋਤ ਕੌਰ ਚੇਅਰਮੈਨ ਪਲੇਨਿੰਗ ਬੋਰਡ ਮੋਹਾਲੀ,ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਸੁਧਾਰ ਟਰੱਸਟ ਨਾਭਾ, ਜੱਸੀ ਸੋਹੀਆਂ ਚੇਅਰਮੈਨ ਪਲੇਨਿੰਗ ਬੋਰਡ ਪਟਿਆਲਾ, ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਸੁਧਾਰ ਟਰੱਸਟ ਪਟਿਆਲਾ,ਬਲਜਿੰਦਰ ਸਿੰਘ ਚੋਂਦਾ ਚੇਅਰਮੈਨ ਸੁਧਾਰ ਟਰੱਸਟ, ਲਵੇਸ ਮਿੱਤਲ ਪੁੱਤਰ ਐਮ.ਐਲ.ਏ ਨੀਨਾ, ਮਿੱਤਲ, ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ,ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਆਦਿ ਹਾਜ਼ਰ ਸਨ।

Punjab Bani 24 January,2024
ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ

ਪੰਜਾਬ ਅੰਦਰ ਮੁੜ ਬਹਾਲ ਹੋਣਗੇ ਰਾਸ਼ਨ ਕਾਰਡ ਚੰਡੀਗੜ੍ਹ, ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਬੁੱਧਵਾਰ ਨੂੰ ਹੋਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਤੋਂ ਬਾਅਦ ਮੁਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਪੰਜਾਬ ਵਜ਼ਾਰਤ ਵੱਲੋਂ ਲਏ ਗਏ ਫੈਸਲੇ ਸਾਂਝੇ ਕੀਤੇ। ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਨੂੰ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆਂ ਵਿਧਵਾਵਾਂ ਦੀ ਪੈਨਸ਼ਨ 6,000 ਤੋਂ ਵਧਾ ਕੇ 10,000 ਕੀਤੀ। ਕੱਟੇ ਗਏ 10,77,000 ਰਾਸ਼ਨ ਕਾਰਡ ਬਹਾਲ ਹੋਣਗੇ। ਮੁੱਖ ਮੰਤਰੀ ਨੇ ਆਮ ਆਦਮੀ ਨੂੰ ਰਾਹਤ ਦਿੱਤੀ। ਉਨ੍ਹਾਂ ਦੱਸਿਆ ਕਿ ਆਟੇ ਦੀ ਡੋਰਸਟੈੱਪ ਡਲਿਵਰੀ ਜਲਦ ਸ਼ੁਰੂ ਹੋਵੇਗੀ। ਸੀਐੱਮ ਨੇ ਸੜਕ ਸੁਰੱਖਿਆ ਫੋਰਸ ਦੀ ਲਾਂਚਿੰਗ 27 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ। ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਨੇ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਪੰਜਾਬ ਨੂੰ ਟ੍ਰੇਨਾਂ ਦੇਣ ਲਈ ਤਿਆਰ ਹੋ ਗਿਆ ਹੈ।

Punjab Bani 24 January,2024
ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ

ਮੁੱਖ ਮੰਤਰੀ ਮਾਨ ਨੇ ਚੋਣਾਂ ਨੁੰ ਲੈ ਕੇ ਪੰਜਾਬ ਅੰਦਰ ਕੀਤਾ ਵੱਡਾ ਫੈਸਲਾ ਨਵੀਂ ਦਿੱਲੀ : ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜੇਗੀ। ਕਾਂਗਰਸ ਨਾਲ ਗਠਜੋੜ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਅਜਿਹਾ (ਗਠਜੋੜ ਬਾਰੇ) ਕੁਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਸੀਟਾਂ 'ਤੇ ਲੋਕ ਸਭਾ ਚੋਣਾਂ 'ਚ ਨਤੀਜੇ 13-0 ਨਾਲ ਆਮ ਆਦਮੀ ਪਾਰਟੀ ਦੇ ਹੱਕ 'ਚ ਹਨ। ਇਸ ਦੇ ਨਾਲ ਹੀ, ਮਮਤਾ ਬੈਨਰਜੀ ਦੇ ਫੈਸਲੇ ਤੋਂ ਬਾਅਦ, ਦਿੱਲੀ ਸਰਕਾਰ ਦੇ ਮੰਤਰੀ ਅਤੇ 'ਆਪ' ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਦੇ ਬਲਾਕ ਮੈਂਬਰਾਂ ਤ੍ਰਿਣਮੂਲ ਕਾਂਗਰਸ, ਖੱਬੀਆਂ ਪਾਰਟੀਆਂ ਅਤੇ ਕਾਂਗਰਸ ਵਿਚਕਾਰ ਸੀਟਾਂ ਦੀ ਵੰਡ ਪੇਚੀਦਾ ਹੋ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦੀ ਹੀ ਕੋਈ ਵੀ ਮਤਭੇਦ ਸੁਲਝਾ ਲਿਆ ਜਾਵੇਗਾ।

Punjab Bani 24 January,2024
42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ

42 ਸੀਟਾਂ ਤੇ ਇਕਲੀ ਚੋਣ ਲਡੇਗੀ ਟੀਐਮਸੀ ਕੋਲਕੱਤਾ : ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਭਾਵੇਂ ਆਈਐੱਨਡੀਆਈ ਗੱਠਜੋੜ ਦਾ ਹਿੱਸਾ ਹੈ ਪਰ ਲੋਕ ਸਭਾ ਚੋਣਾਂ ਵਿੱਚ ‘ਏਕਲਾ ਚਲੋ ਰੇ’ ਦੇ ਸੰਕੇਤ ਦਿੱਤੇ ਹਨ। ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਟੀਐਮਸੀ ਪੱਛਮੀ ਬੰਗਾਲ ਦੀਆਂ ਸਾਰੀਆਂ 42 ਸੀਟਾਂ 'ਤੇ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ।

Punjab Bani 24 January,2024
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮੌਕੇ ਕੋਆਪਰੇਟਿਵ ਸੁਸਾਇਟੀਜ਼ ਦੇ ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjab Bani 23 January,2024
22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ

22 ਜਨਵਰੀ ਦੇ ਦਿਨ ਹੋਈ ਨਵੇ ਯੁਗ ਦੀ ਸ਼ੁਰੂਆਤ : ਮੋਦੀ ਅਯੁੱਧਿਆ, 22 ਜਨਵਰੀ ਅੱਜ ਇਥੇ ਰਾਮ ਮੰਦਿਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, ‘ਸਾਡਾ ਰਾਮਲੱਲਾ ਹੁਣ ਤੰਬੂ ਵਿੱਚ ਨਹੀਂ ਰਹਿਣਗੇ। ਸਾਡੇ ਰਾਮਲੱਲਾ ਹੁਣ ਇਸ ਵਿਸ਼ਾਲ ਮੰਦਰ ਵਿੱਚ ਰਹਿਣਗੇ। ਅੱਜ ਸਾਡਾ ਰਾਮ ਆਇਆ ਹੈ। ਮੇਰਾ ਪੱਕਾ ਵਿਸ਼ਵਾਸ ਅਤੇ ਅਥਾਹ ਸ਼ਰਧਾ ਹੈ ਕਿ ਜੋ ਕੁਝ ਵੀ ਹੋਇਆ ਹੈ, ਦੇਸ਼ ਅਤੇ ਦੁਨੀਆ ਦੇ ਕੋਨੇ-ਕੋਨੇ ਵਿੱਚ ਰਾਮ ਦੇ ਭਗਤ ਜ਼ਰੂਰ ਮਹਿਸੂਸ ਕਰ ਰਹੇ ਹੋਣਗੇ।’

Punjab Bani 22 January,2024
ਜਲੰਧਰ ਵਿਚ ਲਗਾਏ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ

ਜਲੰਧਰ ਵਿਚ ਲਗਾਏ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਜਲੰਧਰ :  ਪੰਜਾਬ ਦੇ ਜਲੰਧਰ 'ਚ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾਏ ਗਏ ਹਨ। ਦਰਅਸਲ, ਜਲੰਧਰ ਦੇ ਡੀਸੀ ਦਫ਼ਤਰ ਦੇ ਮੁੱਖ ਗੇਟ 'ਤੇ ਮੁੱਖ ਮੰਤਰੀ ਭਾਲ ਯਾਤਰਾ ਦੇ ਪੋਸਟਰ ਲਗਾਏ ਗਏ ਹਨ। ਭਾਲ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਖੋਜ ਕਰਨਾ। ਇਸ ਤਹਿਤ ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਲੱਭੋ ਯਾਤਰਾ ਦੇ ਪੋਸਟਰ ਲਾਏ ਗਏ ਹਨ। ਪੋਸਟਰ ਵੱਡੇ A4 ਸਾਈਜ਼ ਦੇ ਪੇਪਰ 'ਤੇ ਛਾਪੇ ਗਏ ਹਨ ਜਿਨ੍ਹਾਂ ਨੂੰ ਸੈਲੋ ਟੇਪ ਨਾਲ ਚਿਪਕਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਦਫ਼ਤਰ 2 ਦਿਨਾਂ ਦੀ ਹਫ਼ਤਾਵਾਰੀ ਛੁੱਟੀ ਤੋਂ ਬਾਅਦ ਖੁੱਲ੍ਹਿਆ ਹੈ ਤੇ ਫਿਲਹਾਲ ਇਨ੍ਹਾਂ ਪੋਸਟਰਾਂ ਦਾ ਕਿਸੇ ਨੇ ਨੋਟਿਸ ਨਹੀਂ ਲਿਆ। ਪੋਸਟਰ ਲਗਾਏ ਜਾਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਮੁਲਾਜ਼ਮਾਂ ਨੂੰ ਪੋਸਟਰ ਹਟਾਉਣ ਲਈ ਭੇਜਿਆ ਗਿਆ।

Punjab Bani 22 January,2024
ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ

ਨਵਜੋਤ ਕੌਰ ਸਿੱਧੂ ਨਹੀ ਲੜਨਗੇ ਲੋਕ ਸਭਾ ਚੋਣ : ਸਿੱਧੂ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਲੋਕ ਸਭਾ ਚੋਣਾਂ 'ਚ ਹਿੱਸਾ ਲੈਣ ਨੂੰ ਲੈ ਕੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ। ਉਨ੍ਹਾਂ ਨੇ ਬੀਤੇ ਸ਼ੁੱਕਰਵਾਰ ਨੂੰ ਇੰਟਰਨੈੱਟ ਮੀਡੀਆ 'ਤੇ ਇਸ ਗੱਲ ਦਾ ਖੁਲਾਸਾ ਕੀਤਾ। ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਐਕਸ 'ਤੇ ਪੋਸਟ ਕੀਤਾ ਕਿ ਉਹ ਅੱਜ ਯਮੁਨਾਨਗਰ 'ਚ ਡਾ: ਰੁਪਿੰਦਰ ਨੂੰ ਮਿਲੇ। ਪਤਨੀ (ਨਵਜੋਤ ਕੌਰ) ਦਾ ਅਜੇ ਕੈਂਸਰ ਦਾ ਇਲਾਜ ਚੱਲ ਰਿਹਾ ਹੈ ਅਤੇ ਇਹ ਕੁਝ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਉਸ ਦਾ ਧਿਆਨ ਸਿਰਫ਼ ਆਪਣੀ ਸਿਹਤ 'ਤੇ ਹੀ ਰਹੇਗਾ। ਉਸ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।

Punjab Bani 20 January,2024
ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ: ਮੁੱਖ ਮੰਤਰੀ ਧਾਮੀ ਅਕਾਲੀ ਦਲ ਦਾ ਵਲੰਟੀਅਰ ਪਰ ਲੋਕ ਉਸ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਵਾਲੀ ਨੀਤੀ ਲਈ ਮੁਆਫ਼ ਨਹੀਂ ਕਰਨਗੇ ਚੰਡੀਗੜ੍ਹ, 18 ਜਨਵਰੀ: ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ ਸ਼੍ਰੋਮਣੀ ਕਮੇਟੀ ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਪਰ ਇਸ ਸਮੁੱਚੇ ਮਸਲੇ ਉਤੇ ਧਾਮੀ ਦੀ ਗੁੱਝੀ ਚੁੱਪ ਨਾਲ ਇਹ ਗੱਲ ਪੁਖ਼ਤਾ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨੀ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਵੀ ਗ਼ਲਤ ਨਜ਼ਰ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਦੀ ਨੀਤੀ ਲਈ ਮੁਆਫ਼ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ। ਮੁੱਖ ਮੰਤਰੀ ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ ਅਤੇ ਆਪਣੇ ਆਕਾਵਾਂ ਤੇ ਅਕਾਲੀ ਦਲ ਦਾ ਇਨ੍ਹਾਂ ਘਟੀਆ ਹਰਕਤਾਂ ਲਈ ਬਚਾਅ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਉਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਵਿੱਚ ਹਾਵੀ ਇਸ ਪਰਿਵਾਰ ਦੇ ਹੱਥ-ਠੋਕੇ ਵਜੋਂ ਕੰਮ ਕਰ ਰਹੇ ਹਨ।

Punjab Bani 18 January,2024
ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ

ਮੁੱਖ ਮੰਤਰੀ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਵਿੱਚ ਨਹੀ ਲਿਆ ਹਿੱਸਾ ਭੇਜਿਆ ਜਵਾਬ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਚੌਥੇ ਸੰਮਨ ਦਾ ਜਵਾਬ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਹ ਸਪੱਸ਼ਟ ਹੋ ਗਿਆ ਹੈ ਕਿ ਉਸ ਨੇ ਚੌਥੇ ਸੰਮਨ 'ਤੇ ਵੀ ਪੁੱਛਗਿੱਛ 'ਚ ਹਿੱਸਾ ਨਹੀਂ ਲਿਆ। ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੱਤਰ ਲਿਖ ਕੇ ਕੇਜਰੀਵਾਲ ਨੇ ਇਸ ਨੂੰ ਸਿਆਸੀ ਸੰਮਨ ਦੱਸਿਆ ਹੈ। ਉਸ ਨੇ ਇਕ ਵਾਰ ਫਿਰ ਦੋਸ਼ ਲਾਇਆ ਹੈ ਕਿ ਭਾਜਪਾ ਦਾ ਮਕਸਦ ਉਸ ਨੂੰ ਗ੍ਰਿਫਤਾਰ ਕਰਨਾ ਹੈ। ਆਪਣੇ ਜਵਾਬ ਵਿੱਚ ਕੇਜਰੀਵਾਲ ਨੇ ਇੱਕ ਵਾਰ ਫਿਰ ਦੋਸ਼ ਲਾਇਆ ਹੈ ਕਿ ਇਹ ਸੰਮਨ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਭੇਜੇ ਜਾ ਰਹੇ ਹਨ।

Punjab Bani 18 January,2024
ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ * ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ * ‘ਭਗੌੜੇ ਸਿੱਧੂ' ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਲਈ ਆਖਿਆ * ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ ਚੰਡੀਗੜ੍ਹ, 17 ਜਨਵਰੀ ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਇੱਥੇ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਤੋਂ ਇਕ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਮਕੀਆਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਅਪਣਾਈ ਗਈ ਨੀਤੀ ਦਾ ਕੁਦਰਤੀ ਨਤੀਜਾ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਫੁੱਟ ਪਾਊ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਬਿਨਾ ਝੁਕੇ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪੰਜਾਬ ਵਿਰੋਧੀ ਮਨਸੂਬਿਆਂ ਦੇ ਮੁੱਖ ਸਾਜਿਸ਼ਘਾੜੇ ਵਿਦੇਸ਼ਾਂ ਵਿੱਚ ਪਨਾਹ ਲੈ ਚੁੱਕੇ ਹਨ ਪਰ ਅਸੀਂ ਉਨ੍ਹਾਂ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਖੌਫਨਾਕ ਅਪਰਾਧੀਆਂ ਨੂੰ ਪਨਾਹ ਦੇਣ ਵਾਲੇ ਦੇਸ਼ਾਂ ਨੂੰ ਵੀ ਵਿਸ਼ਵ ਸ਼ਾਂਤੀ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਕੱਟੜ ਅਪਰਾਧੀਆਂ ਨੂੰ ਸੂਬੇ ਵਿੱਚ ਵਾਪਸ ਭੇਜਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਭਗੌੜਾ' ਕਰਾਰ ਦਿੱਤਾ, ਜੋ ਬਿਜਲੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੇ ਜਾਣ 'ਤੇ ਡਿਊਟੀ ਨਿਭਾਉਣ ਤੋਂ ਭੱਜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਉਲਟਾ ਰੁਝਾਨ ਸ਼ੁਰੂ ਕਰ ਦਿੱਤਾ ਹੈ ਤਾਂ ਸਿੱਧੂ ਬੇਬੁਨਿਆਦ ਅਤੇ ਗੁਮਰਾਹਕੁੰਨ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ‘ਥੋੜ੍ਹਾ ਗਿਆਨ ਖ਼ਤਰਨਾਕ ਹੈ’ ਅਤੇ ਕਿਹਾ ਕਿ ਸਾਬਕਾ ਸੰਸਦ ਮੈਂਬਰ ਨੂੰ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਤੱਥਾਂ ਦੀ ਪੜਤਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਆਉਣ ਵਾਲੀਆਂ ਆਮ ਚੋਣਾਂ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ਸਾਡੀ ਝੋਲੀ ਪਾ ਕੇ ਹੋਰਾਂ ਲਈ ਇਕ ਚਾਨਣ ਮੁਨਾਰਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ, ਇਸ ਲਈ ਜਨਤਾ ਇਕ ਵਾਰ ਫਿਰ ਸਾਡੇ ਨਾਲ ਖੜ੍ਹੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 13-0 ਨਾਲ ਹੂੰਝਾ ਫੇਰ ਜਿੱਤ ਹਾਸਲ ਕਰਕੇ ਸੂਬੇ ਵਿਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਸੀਟਾਂ 'ਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿਚ ਫਤਵਾ ਆਵੇਗਾ ਅਤੇ ਵਿਰੋਧੀ ਧਿਰ ਦੇ ਪੰਜਾਬ ਵਿਰੋਧੀ ਸਟੈਂਡ ਨੂੰ ਲੋਕ ਬੁਰੀ ਤਰ੍ਹਾਂ ਤਿਆਗ ਦੇਣਗੇ।

Punjab Bani 17 January,2024
ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਚੁਕੇ ਪੰਜਾਬ ਸਰਕਾਰ ਤੇ ਕਈ ਸਵਾਲ

ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨੇ ਚੁਕੇ ਪੰਜਾਬ ਸਰਕਾਰ ਤੇ ਕਈ ਸਵਾਲ ਭਗਵੰਤ ਮਾਨ ਨੁੰ ਘਟੀਆ ਰਾਜਨੀਤੀ ਨਾ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਪਰਚੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਨੂੰ ਲੈ ਕੇ ਕਈ ਸਵਾਲ ਚੁੱਕੇ ਗਏ। ਖਹਿਰਾ ਨੇ ਇਸ ਮੌਕੇ ਜਿਥੇ ਆਪਣੇ ਉਪਰ ਦਰਜ ਪਰਚੇ ਦਾ ਇਤਿਹਾਸ ਦੱਸਦਿਆਂ ਇਸਨੂੰ ਫਰਜ਼ੀ ਦੱਸਿਆ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕੀਤੀ, ਉਥੇ ਮੁੱਖ ਮੰਤਰੀ ਮਾਨ ਨੂੰ ਘਟੀਆ ਰਾਜਨੀਤੀ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ। ਜ਼ਮਾਨਤ 'ਤੇ ਬਾਹਰ ਆਏ ਕਾਂਗਰਸੀ ਵਿਧਾਇਕ ਨੇ ਬੁੱਧਵਾਰ ਇਥੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਜ ਜੋ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਉਹ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਨਹੀਂ ਦੇਖੀ ਸੀ। ਉਨ੍ਹਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਪੁਲਿਸ ਨੇ ਉਨ੍ਹਾਂ ਨੂੰ ਪੱਗ ਵੀ ਨਹੀਂ ਬੰਨ੍ਹਣ ਦਿੱਤੀ ਸੀ, ਜਦਕਿ ਪਹਿਲਾਂ ਏਦਾਂ ਦਾ ਨਾ ਕਾਂਗਰਸ ਸਰਕਾਰ ਵੇਲੇ ਅਤੇ ਨਾ ਹੀ ਅਕਾਲੀ ਦਲ ਦੀ ਸਰਕਾਰ ਸਮੇਂ ਅਜਿਹੀ ਰਾਜਨੀਤੀ ਦੇਖੀ ਸੀ। ਦੱਸ ਦੇਈਏ ਕਿ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ, ਫਾਜ਼ਿਲਕਾ ਵਿੱਚ ਕਈ ਸਾਲ ਪੁਰਾਣੇ ਐਨਡੀਪੀਐਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ, ਪਰ ਫਿਰ ਕਪੂਰਥਲਾ ਪੁਲਿਸ ਨੇ ਗਵਾਹਾਂ ਨੂੰ ਡਰਾਉਣ-ਧਮਕਾਉਣ ਦੇ ਦੋਸ਼ ਅਧੀਨ ਗ੍ਰਿਫਤਾਰ ਕੀਤਾ ਗਿਆ ਸੀ। ਪਰ ਹੁਣ ਉਹ ਇਸ ਵਿੱਚੋਂ ਵੀ ਜ਼ਮਾਨਤ 'ਤੇ ਬਾਹਰ ਆਏ ਹੋਏ ਹਨ।

Punjab Bani 17 January,2024
ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ

ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਬੇਨਤੀ ਕੀਤੀ ਭਾਜਪਾ ਦੇ ਬੁਲਾਰੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਲਈ ਉਡਾਣਾਂ ਮੁੜ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ ਚੰਡੀਗੜ੍ਹ, 16 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਆਗੂਆਂ ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ, ਅਸ਼ੋਕ ਸਰੀਨ ਜਨਰਲ ਸਕੱਤਰ ਭਾਜਪਾ ਜਲੰਧਰ, ਡਿੰਪੀ ਸਚਦੇਵਾ ਅਤੇ ਰਾਜੇਸ਼ ਕਪੂਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਬਹਾਲ ਕਰਨ ਦੀ ਮੰਗ ਉਠਾਉਣ ਦੇ ਨਾਲ-ਨਾਲ ਸਮੂਹ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਅਤੇ ਸ੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਆਦਮਪੁਰ ਤੋਂ ਬਨਾਰਸ ਤੱਕ ਸਿੱਧੀ ਉਡਾਣ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ। ਇਸ ਦੌਰਾਨ ਸ਼ੇਰਗਿੱਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੇ ਦੋਆਬਾ ਖੇਤਰ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਲਈ ਹਵਾਈ ਸੰਪਰਕ ਦੀਆਂ ਸੰਭਾਵਨਾਵਾਂ ਅਤੇ ਲੋੜਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ 1 ਮਈ, 2018 ਨੂੰ ਘੱਟ ਲਾਗਤ ਵਾਲੀ ਏਅਰਲਾਈਨ ਸਪਾਈਸ ਜੈੱਟ ਨੂੰ ਉਡਾਨ ਸਕੀਮ ਤਹਿਤ ਦਿੱਲੀ-ਆਦਮਪੁਰ ਸੈਕਟਰ 'ਤੇ ਉਡਾਣਾਂ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। ਇਹ ਉਡਾਣ ਮਾਰਚ 2020 ਤੱਕ ਸਫਲਤਾਪੂਰਵਕ ਚਲਾਈ ਗਈ ਸੀ। ਅਜਿਹੀ ਸਥਿਤੀ ਵਿੱਚ ਹਵਾਈ ਆਵਾਜਾਈ ਨੂੰ ਮਿਲੇ ਹਾਂ-ਪੱਖੀ ਹੁੰਗਾਰੇ ਨੂੰ ਦੇਖਦੇ ਹੋਏ ਅਤੇ ਸੈਕਟਰ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ, ਤੁਸੀਂ ਮੁੰਬਈ, ਜੈਪੁਰ-ਆਦਮਪੁਰ ਸੈਕਟਰ ਨੂੰ ਜੋੜਨ ਦੇ ਇਰਾਦੇ ਨਾਲ ਏਏਆਈ ਦੁਆਰਾ ਇੱਕ ਨਵੀਂ ਟਰਮੀਨਲ ਇਮਾਰਤ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਸੀ। ਭਾਜਪਾ ਦੇ ਬੁਲਾਰੇ ਨੇ ਸਿੰਧੀਆ ਨੂੰ ਦੱਸਿਆ ਕਿ ਭਾਰੀ ਆਵਾਜਾਈ ਅਤੇ ਮੰਗ ਦੇ ਬਾਵਜੂਦ, ਸਪਾਈਸ ਜੈੱਟ ਨੇ ਨਵੰਬਰ 2020 (ਅਪ੍ਰੈਲ 2021 ਵਿੱਚ ਦੋ ਦਿਨਾਂ ਦੇ ਸੰਚਾਲਨ ਨੂੰ ਛੱਡ ਕੇ) ਤੋਂ ਇਸ ਵਿਸ਼ੇਸ਼ ਖੇਤਰ ਵਿੱਚ ਕੋਈ ਉਡਾਣ ਨਹੀਂ ਚਲਾਈ ਹੈ। ਇਸ ਨਾਲ ਦੋਆਬਾ ਖੇਤਰ ਦੇ ਮੁਸਾਫਰਾਂ, ਸੈਲਾਨੀਆਂ ਅਤੇ ਨਿਵਾਸੀਆਂ ਨੂੰ ਕਾਫੀ ਦਿੱਕਤ ਆ ਰਹੀ ਹੈ ਅਤੇ ਉਡਾਣ ਯੋਜਨਾ ਦੀ ਪ੍ਰਭਾਵਸ਼ੀਲਤਾ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਇਸ ਤੋਂ ਇਲਾਵਾ, ਕਿਸੇ ਵੀ ਉਡਾਣ ਦੀ ਅਣਹੋਂਦ ਵਿੱਚ ਏਏਆਈ ਦੁਆਰਾ ਸ਼ੁਰੂ ਕੀਤਾ ਜਾ ਰਿਹਾ ਨਵਾਂ ਟਰਮੀਨਲ ਨਿਰਮਾਣ ਪ੍ਰੋਜੈਕਟ ਅਰਥਹੀਣ ਹੋਵੇਗਾ। ਇਸ ਲਈ, ਉਹ ਤੁਹਾਨੂੰ ਬੇਨਤੀ ਕਰਦੇ ਹਨ ਕਿ ਛੇਤੀ ਤੋਂ ਛੇਤੀ ਦਿੱਲੀ-ਆਦਮਪੁਰ-ਦਿੱਲੀ ਸੈਕਟਰ ਦੇ ਨਾਲ-ਨਾਲ ਪ੍ਰਸਤਾਵਿਤ ਸੈਕਟਰਾਂ ਵਿੱਚ ਉਡਾਣਾਂ ਮੁੜ ਸ਼ੁਰੂ ਕਰਨ ਲਈ ਏਅਰਲਾਈਨਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਸ਼ੇਰਗਿੱਲ ਨੇ ਆਦਮਪੁਰ-ਬਨਾਰਸ-ਆਦਮਪੁਰ ਉਡਾਣਾਂ ਸ਼ੁਰੂ ਕਰਨ ਦਾ ਇੱਕ ਹੋਰ ਅਹਿਮ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਦੀ ਲਗਭਗ 40 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੀ ਹੈ, ਜੋ ਸ਼੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰ ਹਨ। ਉਨ੍ਹਾਂ ਦੱਸਿਆ ਕਿ ਆਦਮਪੁਰ ਪੰਜਾਬ ਦੇ ਦੋਆਬਾ ਖੇਤਰ ਵਿੱਚ ਪੈਂਦਾ ਹੈ, ਜਿੱਥੇ ਐਸਸੀ ਭਾਈਚਾਰੇ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਬਨਾਰਸ ਪੰਜਾਬ ਦੇ ਐਸਸੀ ਭਾਈਚਾਰੇ ਲਈ ਬਹੁਤ ਮਹੱਤਵ ਰੱਖਦਾ ਹੈ, ਕਿਉਂਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਸਥਾਨ ਹੈ। ਇਸ ਤੋਂ ਇਲਾਵਾ, ਇਹ ਸੁਵਿਧਾ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗੀ। ਸ਼ੇਰਗਿੱਲ ਨੇ ਸਿੰਧੀਆ ਨੂੰ ਇਸ ਸਬੰਧ ਵਿਚ ਇਕ ਪੱਤਰ ਵੀ ਸੌਂਪਿਆ। ਸ਼ੇਰਗਿੱਲ ਨੇ ਕਿਹਾ ਕਿ ਸਿੰਧੀਆ ਨਾਲ ਮੁਲਾਕਾਤ ਸਕਾਰਾਤਮਕ ਰਹੀ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਦੋਵਾਂ ਮੁੱਦਿਆਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Punjab Bani 16 January,2024
ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਦੀ ਜਾਂਚ ਲਈ ਇਕ ਤੋਂ ਬਾਅਦ ਇਕ ਐਸ ਆਈ ਟੀ ਨਿਯੁਕਤ ਕਰ ਕੇ ਸਿਆਸੀ ਬਦਲਾਖੋਰੀ ਵਿਚ ਲੱਗੇ: ਬਿਕਰਮ ਸਿੰਘ ਮਜੀਠੀਆ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਤਰਕੀਬਾਂ ਉਹਨਾਂ ਨੂੰ ਡਰਾ ਨਹੀਂ ਸਕਣਗੀਆਂ, ਉਹ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ ਪਟਿਆਲਾ, 16 ਜਨਵਰੀ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੂੰ ਸਲਾਖ਼ਾਂ ਪਿੱਛੇ ਕਰਨਾ ਹੈ ਤਾਂ ਆਪ ਸਰਕਾਰ ਨੂੰ ਉਹਨਾਂ ਖਿਲਾਫ ਇਕ ਹੋਰ ਝੂਠਾ ਕੇਸ ਦਰਜ ਕਰਨਾ ਪਵੇਗਾ। ਇਥੇ ਪੰਜਵੀਂ ਐਸ ਆਈ ਟੀ ਦੇ ਸੰਮਨਾਂ ਦਾ ਜਵਾਬ ਦੇਣ ਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਇਕ ਰਿਕਾਰਡ ਦਾ ਹਿੱਸਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਮੇਰੇ ਖਿਲਾਫ ਕੇਸ ਦਰਜ ਕਰਨ ਵਾਸਤੇ ਪੰਦਰਾਂ ਦਿਨਾਂ ਵਾਸਤੇ ਇਕ ਪੁਲਿਸ ਨੂੰ ਡੀ ਜੀ ਪੀ ਨਿਯੁਕਤ ਕੀਤਾ ਸੀ। ਉਹਨਾਂ ਕਿਹਾ ਕਿ ਝੂਠਾ ਕੇਸ ਦਰਜ ਹੋਣ ਮਗਰੋਂ ਹਾਈ ਕੋਰਟ ਨੇ ਇਕ ਵਿਸਥਾਰਿਤ ਹੁਕਮ ਪਾਸ ਕੀਤਾ ਜਿਸ ਵਿਚ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਖਿਲਾਫ ਕੋਈ ਦੋਸ਼ ਨਹੀਂ ਬਣਦੇ ਤੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਸਬੰਧਤ ਅਦਾਲਤ ਨੇ ਉਹ ਕੇਸ ਦੀ ਸੁਣਵਾਈ ਮੁਕੰਮਲ ਕਰ ਲਈ ਹੈ ਜਿਸ ਵਿਚ ਮੇਰੇ ਖਿਲਾਫ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਸਰਕਾਰ ਕਿਸੇ ਦੀ ਵੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤੇ ਵਾਰ-ਵਾਰ ਐਸ ਆਈ ਟੀ ਗਠਿਤ ਕਰ ਕੇ ਮਨਚਾਹੇ ਨਤੀਜੇ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਐਸ ਆਈ ਟੀ ਵਿਚ ਵੱਧ ਤੋਂ ਵੱਧ ਜੂਨੀਅਰ ਅਫਸਰ ਸ਼ਾਮਲ ਕੀਤੇ ਗਏ ਹਨ ਤੇ ਨਵੀਂ ਐਸ ਆਈ ਟੀ ਵਿਚ ਇਕ ਐਸ ਪੀ ਰੈਂਕ ਦਾ ਅਫਸਰ ਸ਼ਾਮਲ ਕੀਤਾ ਗਿਆ ਹੈ ਜੋ ਮੁੱਖ ਮੰਤਰੀ ਦੀਆਂ ਅੱਖਾਂ ਤੇ ਕੰਨ ਬਣ ਰਿਹਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਉਹ ਵਾਰ-ਵਾਰ ਸੰਮਨ ਕੀਤੇ ਜਾਣ ’ਤੇ ਐਸ ਆਈ ਟੀ ਅੱਗੇ ਪੇਸ਼ ਹੋ ਰਹੇ ਹਨ ਜਦੋਂ ਕਿ ਦੂਜੇ ਪਾਸੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਈ ਡੀ ਅੱਗੇ ਪੇਸ਼ ਹੋਣ ਤੋਂ ਬਚ ਰਹੇ ਹਨ ਤੇ ਉਹ ਇਸ ਵਾਸਤੇ ਸ੍ਰੀ ਭਗਵੰਤ ਮਾਨ ਦੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਡਰਾਉਣ ਦੇ ਯਤਨ ਸਫਲ ਨਹੀਂ ਹੋਣਗੇ ਤੇ ਉਹ ਪੰਜਾਬ ਦੇ ਮੁੱਦੇ ਚੁੱਕਦੇ ਰਹਿਣਗੇ ਤੇ ਗਲਤ ਕੰਮਾਂ ਲਈ ਮੁੱਖ ਮੰਤਰੀ ਨੂੰ ਸਵਾਲ ਕਰਦੇ ਰਹਿਣਗੇ। ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਕਾਂਗਰਸ ਪ੍ਰਧਾਨ ਸ੍ਰੀ ਮਲਿਕਅਰਜੁਨ ਖੜਗੇ ’ਮਫਲਰ ਮੈਨ’ ਬਣ ਗਏ ਹਨ ਕਿਉਂਕਿ ਉਹਨਾਂ ਦੀ ਪਾਰਟੀ ਦਾ ਆਪ ਨਾਲ ਗਠਜੋੜ ਹੋ ਗਿਆ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਰਲ ਕੇ ਲੜ ਰਹੀਆਂ ਹਨ ਤੇ ਇਹਨਾਂ ਪੰਜਾਬ ਵਾਸਤੇ ਵੀ ਗਠਜੋੜ ਬਣਾ ਲਿਆ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਕਾਂਗਰਸ ਨੇ ਮੁੱਖ ਵਿਰੋਧੀ ਪਾਰਟੀ ਹੋਣ ਦਾ ਰੁਤਬਾ ਗੁਆ ਲਿਆ ਹੈ ਅਤੇ ਪੰਜਾਬੀਆਂ ਹੁਣ ਵੇਖ ਰਹੇ ਹਨ ਕਿ ਕਿਹੜੀ ਵਾਸ਼ਿੰਗ ਮਸ਼ੀਨ ਵਰਤ ਕੇ ਆਮ ਆਦਮੀ ਪਾਰਟੀ ਉਹਨਾਂ ਕਾਂਗਰਸੀਆਂ ਨੂੰ ਕਲੀਨ ਚਿੱਟ ਦੇਣਗੇ ਜਿਹਨਾਂ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਹੀ਼ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।

Punjab Bani 16 January,2024
ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ

ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸਆਈਟੀ ਅੱਗੇ ਪੇਸ਼ ਹੋਣ ਪੁੱਜ ਗਏ ਹਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਪਹਿਲੀ ਸਰਕਾਰ ਨੇ ਝੂਠਾ ਪਰਚਾ ਦਰਜ ਕੀਤਾ ਸੀ ਤੇ ਹੁਣ ਵਾਲੀ ਸਰਕਾਰ ਵੀ ਬਦਲਾਖੋਰ ਨੀਤੀ ਤਹਿਤ ਅਦਾਲਤੀ ਹੁਕਮਾਂ ਤੇ ਨਿਯਮਾਂ ਤੋਂ ਉਲਟ ਚੱਲ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਤੇ ਲੋਕਾਂ ਦੇ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਦੇ ਰਹਿਣਗੇ। ਦੱਸਣਾ ਬਣਦਾ ਹੈ ਕਿ ਡਰੱਗ ਕੇਸ ਸਬੰਧੀ ਸਪੈਸ਼ਲ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਮਜੀਠੀਆ ਨੂੰ ਚੌਥੀ ਵਾਰ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਐੱਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ ਦੀ ਸੇਵਾਮੁਕਤੀ ਤੋਂ ਬਾਅਦ ਡੀਆਈਜੀ ਪਟਿਆਲਾ ਐੱਚਐੱਸ ਭੁੱਲਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਦੀ ਅਗਵਾਈ 'ਚ ਮਜੀਠੀਆ ਤੋਂ ਅੱਜ ਪੁੱਛਗਿੱਛ ਕੀਤੀ ਜਾ ਰਹੀ ਹੈ।

Punjab Bani 16 January,2024
ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ

ਮੁੱਖ ਮੰਤਰੀ ਭਗਵੰਤ ਮਾਨ ਨੁੰ ਜਾਨੋ ਮਾਰਨ ਦੀ ਦਿੱਤੀ ਧਮਕੀ ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

Punjab Bani 16 January,2024
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ 'ਤੇ ਜ਼ੋਰ ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ "ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)" ਬਾਰੇ ਰਿਪੋਰਟ ਜਾਰੀ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਵਰਸਪੀਡਿੰਗ ਅਤੇ ਜਾਨਵਰਾਂ ਨਾਲ ਸਬੰਧਤ ਘਟਨਾਵਾਂ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਹਨ। ਸਾਲ 2022 ਵਿੱਚ 2085 ਮੌਤਾਂ ਓਵਰਸਪੀਡਿੰਗ ਅਤੇ 421 ਜਾਨਵਰਾਂ ਨਾਲ ਸਬੰਧਤ ਹਾਦਸਿਆਂ ਕਾਰਨ ਹੋਈਆਂ। ਸ. ਲਾਲਜੀਤ ਸਿੰਘ ਭੁੱਲਰ ਨੇ "ਫੇਜ਼-3 (2019-2021) ਲਈ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ" ਬਾਰੇ ਰਿਪੋਰਟ ਵੀ ਜਾਰੀ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਕੁੱਲ 583 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਅਤੇ ਹੁਣ ਤੱਕ ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਨੂੰ ਦਰੁਸਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਪੰਜਾਬ ਨੂੰ ਇਸ ਗੱਲੋਂ ਵੀ ਸਰਾਹਿਆ ਜਾ ਰਿਹਾ ਹੈ ਕਿ ਸੂਬੇ ਨੇ ਸਭ ਤੋਂ ਵੱਧ ਬਲੈਕ ਸਪਾਟ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਦਰੁਸਤ ਕੀਤਾ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੌਮੀ ਮਾਰਗਾਂ 'ਤੇ ਬਲੈਕ ਸਪਾਟਸ 'ਤੇ 40 ਫੀਸਦੀ ਮੌਤਾਂ ਘਟੀਆਂ ਹਨ ਅਤੇ ਪੂਰੇ ਕੌਮੀ ਮਾਰਗਾਂ 'ਤੇ ਮੌਤ ਦਰ ਵਿਚ 10 ਫੀਸਦੀ ਕਮੀ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲੇ ਵੀ ਹਸਪਤਾਲ ਵਿੱਚ ਹਰ ਪੰਜਵਾਂ ਮਰੀਜ਼ ਸੜਕ ਹਾਦਸੇ ਦਾ ਪੀੜਤ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਅਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀ.ਡੀ.ਪੀ. ਦਾ ਕਰੀਬ 3 ਫ਼ੀਸਦੀ ਬਣਦਾ ਹੈ। ਧੁੰਦ ਦੇ ਮੌਸਮ ਕਾਰਨ ਹਾਦਸਿਆਂ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਸ. ਭੁੱਲਰ ਨੇ ਟ੍ਰੈਫ਼ਿਕ ਪੁਲਿਸ ਨੂੰ ਇਸ ਦੌਰਾਨ ਜੋਖ਼ਿਮ ਬਣਨ ਵਾਲੇ ਭਾਰੀ ਵਾਹਨਾਂ ਨੂੰ ਜੁਰਮਾਨੇ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੜਕ ਸੁਰੱਖਿਆ ਵਿੱਚ ਸ਼ਾਮਲ ਗ਼ੈਰ-ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਅਤੇ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਮਾਨਤਾ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਇਨ੍ਹਾਂ ਸੰਸਥਾਵਾਂ ਨੂੰ ਸੜਕ ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਵਾਸਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਡਾਇਰੈਕਟਰ ਲੋਕ ਸੰਪਰਕ ਵਿਭਾਗ ਸ. ਭੁਪਿੰਦਰ ਸਿੰਘ, ਏ.ਡੀ.ਜੀ.ਪੀ.(ਟਰੈਫਿਕ) ਸ੍ਰੀ ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਸ੍ਰੀ ਨਵਦੀਪ ਅਸੀਜਾ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਐਨ.ਜੀ.ਓ. 'ਅਰਾਈਵ ਸੇਫ਼' ਤੋਂ ਸ੍ਰੀ ਹਰਮਨ ਸਿੱਧੂ, 'ਪਟਿਆਲਾ ਫਾਊਂਡੇਸ਼ਨ' ਤੋਂ ਸ੍ਰੀ ਰਵੀ ਆਹਲੂਵਾਲੀਆ, 'ਮਯੰਕ ਫਾਊਂਡੇਸ਼ਨ' ਤੋਂ ਸ੍ਰੀ ਦੀਪਕ ਸ਼ਰਮਾ, 'ਐਵੌਇਡ ਐਕਸੀਡੈਂਟ' ਤੋਂ ਸ੍ਰੀ ਹਰਪ੍ਰੀਤ ਸਿੰਘ ਅਤੇ ਐਨ.ਜੀ.ਓ 'ਮੁਕਤੀਸਰ' ਤੋਂ ਸ੍ਰੀ ਜਸਪ੍ਰੀਤ ਛਾਬੜਾ ਵੀ ਹਾਜ਼ਰ ਸਨ। ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਲਈ ਸਬੰਧਤ ਵਿਭਾਗ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੈਟਰੋ-ਰਿਫਲੈਕਟਿਵ ਟੇਪਾਂ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਗੱਲਬਾਤ, ਸੀਟ ਬੈਲਟ ਤੇ ਹੈਲਮੇਟ ਬਾਰੇ ਜਾਗਰੂਕਤਾ ਮੁਹਿੰਮਾਂ ਅਤੇ ਰੈੱਡ ਲਾਈਟ ਦੀ ਉਲੰਘਣਾ, ਓਵਰਸਪੀਡਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਵਿਸ਼ੇਸ਼ ਮੁਹਿੰਮਾਂ ਸ਼ਾਮਲ ਹਨ। ਇਸੇ ਤਰ੍ਹਾਂ ਵਿਭਾਗਾਂ ਵੱਲੋਂ ਆਪਣੀ ਮਾਲਕੀ ਵਾਲੀਆਂ ਸੜਕਾਂ ਦੇ ਕਿਨਾਰੇ ‘ਤੇ ਉੱਗੀ ਬਨਸਪਤੀ ਦੀ ਸਫ਼ਾਈ, ਸਾਇਨ ਬੋਰਡ ਲਗਾਉਣ ਅਤੇ ਸਟਰੀਟ ਲਾਈਟਾਂ ਸਬੰਧੀ ਮੁੱਦਿਆਂ ਦਾ ਹੱਲ ਕਰਨ ਅਤੇ ਦੁਰਘਟਨਾ ਵਾਲੇ ਸਥਾਨਾਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਵਾਕਥੌਨ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਲਈ ਮੈਡੀਕਲ/ਅੱਖਾਂ ਦੇ ਚੈਕਅੱਪ ਕੈਂਪ ਲਗਾਏ ਜਾਣਗੇ ਅਤੇ ਵਾਹਨਾਂ ਲਈ ਓਵਰਲੋਡਿੰਗ ਅਤੇ ਫਿਟਨੈਸ ਸਰਟੀਫਿਕੇਟ ਬਾਰੇ ਜਾਗਰੂਕ ਕੀਤਾ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਸਟਾਫ਼ ਬਾਰੇ ਜਾਂਚ ਕਰਨ ਲਈ ਟਰੌਮਾ ਕੇਅਰ ਸੈਂਟਰਾਂ ਦਾ ਦੌਰਾ ਕੀਤਾ ਜਾਵੇਗਾ।

Punjab Bani 15 January,2024
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ। ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ। ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਰਿਪੋਰਟ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਮਨਘੜਤ ਦੱਸਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼ ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਕਰੜੇ ਹੱਥੀਂ ਨੱਥ ਪਾਈ ਗਈ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਰਿਕਾਰਡ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।

Punjab Bani 15 January,2024
ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ

ਪੰਜਾਬ ਦੀਆਂ ਮੰਡੀਆਂ 'ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ -ਪਟਿਆਲਾ ਦੀ ਸਨੌਰ ਆਧੁਨਿਕ ਮੰਡੀ 'ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ - ਕਿਹਾ, ਆਨਲਾਈਨ ਕੰਮ ਨੂੰ ਨੇਪਰੇ ਚਾੜ੍ਹਣ ਲਈ ਮੰਡੀ ਬੋਰਡ ਨੇ ਤਿਆਰ ਕੀਤਾ ਸਾਫਟਵੇਅਰ ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਵਲੋਂ ਗੇਟ ਐਂਟਰੀ ਦਾ ਉਦਘਾਟਨ ਕੀਤਾ ਗਿਆ। ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਪੰਜਾਬ ਦੀ ਪਹਿਲੀ ਅਜਿਹੀ ਮੰਡੀ ਹੈ, ਜਿੱਥੇ ਫ਼ਲਾਂ ਅਤੇ ਸਬਜ਼ੀਆਂ ਦੀ ਆਨਲਾਈਨ ਐਂਟਰੀ ਮੰਡੀ ਦੇ ਮੁੱਖ ਗੇਟ 'ਤੇ ਵੇ-ਬ੍ਰਿਜ ਰਾਹੀਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਸ ਲਈ ਬੋਰਡ ਵੱਲੋਂ ਆਪਣਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੀ ਹਰ ਤਰ੍ਹਾਂ ਦੀਆਂ ਸਬਜੀਆਂ ਅਤੇ ਫ਼ਲਾਂ ਦਾ ਰਿਕਾਰਡ ਰੱਖਿਆ ਜਾ ਸਕੇ। ਇਸਦੇ ਨਾਲ ਹੀ ਬੋਰਡ ਕੋਲ ਹੋਰ ਰਾਜਾਂ ਤੋਂ ਆਉਣ ਵਾਲੇ ਸਮਾਨ ਅਤੇ ਟਰੇਡਰਾਂ ਦਾ ਡਾਟਾ ਵੀ ਮੌਜੂਦ ਰਹੇਗਾ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਨੌਰ ਰੋਡ ਸਥਿਤ ਆਧੁਨਿਕ ਫਲ਼ ਅਤੇ ਸਬਜ਼ੀ ਮੰਡੀ ਵਿਖੇ ਏ.ਟੀ.ਐਮ. ਲਗਾਉਣ ਦੇ ਲਈ ਕਮਰਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਸਦੇ ਨਾਲ ਹੀ ਮੰਡੀ ਤੋਂ ਬਾਹਰ ਆਉਣ ਵਾਲੇ ਰਸਤੇ 'ਤੇ ਵੀ ਚੈੱਕ ਪੋਸਟ ਬਣਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਮੰਡੀ 'ਚੋਂ ਬਾਹਰ ਜਾਣ ਵਾਲੀਆਂ ਸਬਜੀਆਂ ਅਤੇ ਫ਼ਲਾਂ ਦਾ ਵੇਰਵਾ ਵੀ ਦਰਜ ਕੀਤਾ ਜਾਵੇਗਾ, ਤਾਂ ਕਿ ਇਹ ਕਾਰਜ ਪੂਰੀ ਪਾਰਦਰਸ਼ਤਾ ਨਾਲ ਹੋਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਿਟੇਲ ਫ਼ਲ ਅਤੇ ਸਬਜੀ ਮੰਡੀ ਦਾ ਵੱਖਰਾ ਗੇਟ ਲਗਾ ਦਿੱਤਾ ਗਿਆ ਹੈ ਅਤੇ ਨਾਲ ਹੀ 4.79 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਅੰਦਰ ਲਗੀਆਂ ਲਾਇਟਾਂ ਦੀ ਮਰੰਮਤ ਦਾ ਕੰਮ ਵੀ ਪੂਰਾ ਹੋ ਚੁੱਕਾ ਹੈ। ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ ਦੀ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ। ਹਰਮੀਤ ਸਿੰਘ ਪਠਾਣਮਾਜਰਾ, ਐਮ.ਐਲ.ਏ. ਹਲਕਾ ਸਨੌਰ ਨੇ ਕਿਹਾ ਕਿ ਮੰਡੀਆਂ ਵਿੱਚ ਇਹ ਸਾਰੇ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਯੋਗ ਅਗਵਾਈ ਸਦਕਾ ਪੂਰੇ ਹੋ ਰਹੇ ਹਨ ਅਤੇ ਭਵਿੱਖ ਵਿੱਚ ਵੀ ਹੋਰ ਵਿਕਾਸ ਕਾਰਜਾਂ ਨੂੰ ਅਮਲੀ-ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਮੰਡੀਆਂ ਦੀ ਕਾਇਆ ਕਲਪ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਦੀਪ ਸਿੰਘ, ਇੰਜਨੀਅਰ-ਇਨ-ਚੀਫ਼, ਪੰਜਾਬ ਮੰਡੀ ਬੋਰਡ, ਜਿਲ੍ਹਾ ਮੰਡੀ ਅਫਸਰ ਅਜੇਪਾਲ ਸਿੰਘ ਬਰਾੜ, ਐਕਸੀਅਨ ਧਰਮਿੰਦਰ ਸਿੰਘ ਸਿੱਧੂ, ਐਕਸੀਅਨ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵੀ ਸ਼ਖਸ਼ੀਅਤਾਂ ਹਾਜ਼ਰ ਸਨ ।

Punjab Bani 15 January,2024
ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ

ਦੇਸ਼ 'ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ 'ਚ ਇਸ ਵਾਰ 13-0: ਮੁੱਖ ਮੰਤਰੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਮੁੱਖ ਮੰਤਰੀ ਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ; ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ ਪੰਜਾਬ ਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਨੇ ਬਾਦਲ ਪਰਿਵਾਰ ਦੇ ਹੱਥ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਕੋਲ ਹੁਣ 25 ਵਿਧਾਇਕ ਨਹੀਂ ਹਨ ਮਹਾਨ ਕੌਮੀ ਨਾਇਕਾਂ ਦੀ ਸ਼ਹਾਦਤ ਦਰਸਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਭਾਜਪਾ ਕੋਲ ਕੋਈ ਨੈਤਿਕ ਅਧਿਕਾਰ ਨਹੀਂ ਸੰਗਰੂਰ, 11 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬੇ ਸਮੇਤ ਮਹਾਨ ਸ਼ਹੀਦਾਂ ਉਤੇ ਆਧਾਰਤ ਝਾਕੀ ਨੂੰ ਰੱਦ ਕਰ ਕੇ ਉਨ੍ਹਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਇਨ੍ਹਾਂ ਮਹਾਨ ਦੇਸ਼ ਭਗਤਾਂ ਅਤੇ ਕੌਮੀ ਆਗੂਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਯੋਗਦਾਨ ਨੂੰ ਝਾਕੀਆਂ ਰਾਹੀਂ ਸੂਬੇ ਭਰ ਵਿੱਚ ਦਿਖਾਏਗੀ। ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ, ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀਆਂ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਅਤੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਹੁਣ ਇੱਥੇ ਵਰਤ ਕੇ ਸੂਬੇ ਦੇ ਹਰ ਖੇਤਰ ਨੂੰ ਬਿਜਲੀ ਮੁਹੱਈਆ ਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ ਅਤੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਧੂਰੀ ਦੇ ਪਿੰਡਾਂ ਦੇ ਵਿਕਾਸ ਲਈ 29 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਰੱਖੀ ਹੈ। ਉਨ੍ਹਾਂ ਦੁਹਰਾਇਆ ਕਿ ਧੂਰੀ ਸੂਬੇ ਦੀ ਸਿਆਸਤ ਦਾ ਧੁਰਾ ਬਣੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ਾਸ ਤੌਰ 'ਤੇ ਧੂਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਤੱਕ ਸੀਮਤ ਰਹਿੰਦਾ ਸੀ, ਜਦੋਂ ਕਿ ਹੁਣ ਮੁੱਖ ਮੰਤਰੀ ਹਮੇਸ਼ਾ ਲੋਕਾਂ ਵਿਚਕਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਕਿਸੇ ਦੀ ਮੁੱਖ ਮੰਤਰੀ ਤੱਕ ਆਸਾਨ ਪਹੁੰਚ ਹੈ, ਜਿਸ ਕਾਰਨ ਹੁਣ ਸੂਬੇ ਦਾ ਹਰ ਮਸਲਾ ਲੋਕਾਂ ਦੀ ਆਸ ਮੁਤਾਬਕ ਤੁਰੰਤ ਹੱਲ ਹੋ ਜਾਂਦਾ ਹੈ।

Punjab Bani 12 January,2024
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ। ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ। ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ 'ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ ਜਾਵੇਗਾ।

Punjab Bani 12 January,2024
ਕਾਂਗਰਸ ਵੱਲੋ ਰਾਮ ਮੰਦਰ ਦਾ ਸੱਦਾ ਠੁਕਰਾਉਣ ਤੇ ਕਈ ਨੇਤਾ ਨਿਰਾਸ਼

ਕਾਂਗਰਸ ਵੱਲੋ ਰਾਮ ਮੰਦਰ ਦਾ ਸੱਦਾ ਠੁਕਰਾਉਣ ਤੇ ਕਈ ਨੇਤਾ ਨਿਰਾਸ਼ ਅਹਿਮਦਾਬਾਦ : ਕਰੋੜਾਂ ਰਾਮ ਭਗਤ 22 ਜਨਵਰੀ ਨੂੰ ਰਾਮ ਲੱਲਾ ਦੇ ਪਵਿੱਤਰ ਪ੍ਰਕਾਸ਼ ਸਮਾਰੋਹ 'ਚ ਸ਼ਾਮਲ ਹੋਣ ਲਈ ਅਯੁੱਧਿਆ ਪਹੁੰਚਣਾ ਚਾਹੁੰਦੇ ਹਨ। ਹਾਲਾਂਕਿ, ਇਸ ਦਿਨ ਲਈ ਸ਼੍ਰੀ ਰਾਮ ਜਨਮ ਭੂਮੀ ਟਰੱਸਟ ਵੱਲੋਂ ਕੁਝ ਖਾਸ ਲੋਕਾਂ ਨੂੰ ਹੀ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਸੱਦਾ ਪੱਤਰ ਮਿਲਣ ਦੇ ਮੁੱਦੇ 'ਤੇ ਵੀ ਕਾਫੀ ਸਿਆਸਤ ਹੋ ਰਹੀ ਹੈ। ਬੁੱਧਵਾਰ ਨੂੰ ਕਾਂਗਰਸ ਹਾਈਕਮਾਨ ਨੇ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਸਮੇਤ ਕਈ ਨੇਤਾਵਾਂ ਨੇ ਇਸ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂਆਂ ਲਈ ਇਹ ਫੈਸਲਾ ਪਾਰਟੀ ਅੰਦਰ ਬੇਚੈਨੀ ਦਾ ਕਾਰਨ ਬਣ ਗਿਆ ਹੈ। ਟਿੱਪਣੀ ਕਰਦਿਆਂ ਕਈ ਕਾਂਗਰਸੀ ਆਗੂਆਂ ਨੇ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਅੱਗੇ ਲਿਖਿਆ, "ਕਾਂਗਰਸ ਦੇ ਕੁਝ ਲੋਕਾਂ ਨੂੰ ਇਸ ਖਾਸ ਕਿਸਮ ਦੇ ਬਿਆਨ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਜਨਤਕ ਭਾਵਨਾਵਾਂ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ। ਅਜਿਹਾ ਬਿਆਨ ਮੇਰੇ ਵਰਗੇ ਕਈ ਕਾਂਗਰਸੀ ਵਰਕਰਾਂ ਲਈ ਨਿਰਾਸ਼ਾਜਨਕ ਹੈ। ਜੈ ਸੀਯਾਰਾਮ ਇਸ ਤੋਂ ਪਹਿਲਾਂ ਗੁਜਰਾਤ ਕਾਂਗਰਸ ਦੇ ਵਿਧਾਇਕ ਅਰਜੁਨ ਮੋਧਵਾਡੀਆ ਹਾਈਕਮਾਂਡ ਦੇ ਫੈਸਲੇ 'ਤੇ ਇਤਰਾਜ਼ ਜ਼ਾਹਰ ਕਰ ਚੁੱਕੇ ਹਨ। ਐਕਸ 'ਤੇ ਉਨ੍ਹਾਂ ਨੇ ਲਿਖਿਆ, "ਭਗਵਾਨ ਸ਼੍ਰੀ ਰਾਮ ਪੂਜਣਯੋਗ ਦੇਵਤਾ ਹਨ। ਇਹ ਦੇਸ਼ਵਾਸੀਆਂ ਦੀ ਆਸਥਾ ਅਤੇ ਵਿਸ਼ਵਾਸ ਦਾ ਮਾਮਲਾ ਹੈ। ਕਾਂਗਰਸ ਨੂੰ ਅਜਿਹੇ ਸਿਆਸੀ ਫੈਸਲੇ ਲੈਣ ਤੋਂ ਦੂਰ ਰਹਿਣਾ ਚਾਹੀਦਾ ਸੀ।"

Punjab Bani 11 January,2024
ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ

ਪੀਡੀਪੀ ਮੁਖੀ ਮਹਿਬੁਬਾ ਮੁਫਤੀ ਦੀ ਕਾਰ ਹੋਈ ਹਾਦਸਾਗ੍ਰਸਤ : ਬਾਲ ਬਾਲ ਬਚੇ ਅਨੰਤਨਾਗ: ਜੰਮੂ-ਕਸ਼ਮੀਰ ਤੋਂ ਖ਼ਬਰਾਂ ਆਈਆਂ ਹਨ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨਾਲ ਅੱਜ ਅਨੰਤਨਾਗ ਵਿੱਚ ਵੱਡਾ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵੱਡਾ ਸੀ। ਪੀਡੀਪੀ ਮੁਖੀ ਮੁਫਤੀ ਦੀ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਹਾਲਾਂਕਿ ਉਸ ਨੂੰ ਕੋਈ ਸੱਟ ਨਹੀਂ ਲੱਗੀ। ਫਿਲਹਾਲ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਮਹਿਬੂਬਾ ਮੁਫਤੀ ਦਾ ਇਹ ਬਿਆਨ ਉਨ੍ਹਾਂ ਦੇ ਹਾਦਸੇ ਤੋਂ ਬਾਅਦ ਆਇਆ ਹੈ। ਮੁਫਤੀ ਨੇ ਕਿਹਾ ਕਿ ਜੋ ਵੀ ਜ਼ਰੂਰੀ ਹੈ ਉਸ 'ਤੇ ਚਰਚਾ ਹੋਣੀ ਚਾਹੀਦੀ ਹੈ। ਅਨੰਤਨਾਗ ਅੱਗ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਜੰਗਲਾਤ ਵਿਭਾਗ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੀ ਮੁੜ ਉਸਾਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੇਵੇ।

Punjab Bani 11 January,2024
ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ

ਸੀਐਮ ਭਗਵੰਤ ਮਾਨ ਨੁੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਮਾਣਯੋਗ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।ਸੁਖਬੀਰ ਬਾਦਲ, ਸ੍ਰੀ ਮੁਕਤਸਰ ਸਾਹਿਬ ਦੀ ਜਿਲ੍ਹਾ ਕਚਿਹਰੀਆਂ ‘ਚ ਦੁਪਹਿਰ ਵੇਲੇ ਪਹੁੰਚ ਸਨ, ਜਿੱਥੇ ਉਨ੍ਹਾਂ ਨੇ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਨੋਟਿਸ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਨੇ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

Punjab Bani 11 January,2024
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਗਹੁ ਨਾਲ ਸੁਣੀਆਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਦੀ ਵਿਉਂਤਬੰਦੀ ਕਰਨ ਦੇ ਨਿਰਦੇਸ਼ ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ 'ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ 'ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ। ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਬੱਸਾਂ ਦੀ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਦੌਰੇ ਕਰਕੇ ਗ਼ੈਰ-ਕਾਨੂੰਨੀ ਢੰਗ ਨਾਲ ਚਲ ਰਹੀਆਂ ਬੱਸਾਂ ਬਾਰੇ ਜਾਣਨ ਅਤੇ ਤੁਰੰਤ ਰਿਪੋਰਟ ਦੇਣ। ਉਨ੍ਹਾਂ ਕਿਹਾ ਕਿ ਬੱਸਾਂ ਦੇ ਟਾਈਮ-ਟੇਬਲ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਵੀ ਤੁਰੰਤ ਦੂਰ ਕੀਤਾ ਜਾਵੇ। ਮੁਲਾਜ਼ਮਾਂ ਵੱਲੋਂ ਰੱਖੀ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Punjab Bani 11 January,2024
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

Punjab Bani 11 January,2024
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ • ਪ੍ਰਦੂਸ਼ਣ ਲਈ ਅੰਨਦਾਤਾ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ: ਖੇਤੀਬਾੜੀ ਮੰਤਰੀ • ਖੇਤੀਬਾੜੀ ਪੰਜਾਬ ਦੀ ਸ਼ਾਨ ਹੈ ਅਤੇ "ਅੰਨਦਾਤੇ" ਦਾ ਖਿਤਾਬ ਕਿਸੇ ਹੋਰ ਸੂਬੇ ਕੋਲ ਨਹੀਂ ਜਾਣ ਦੇਵਾਂਗੇ: ਕੇ.ਏ.ਪੀ. ਸਿਨਹਾ ਪੀ.ਆਰ.ਐਸ.ਸੀ. ਨੇ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਸੂਬਾ ਪੱਧਰੀ ਵਰਕਸ਼ਾਪ ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਇੱਕ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ-ਕਮ-ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵਿਸ਼ਾਲ ਮੁੱਦਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ। ਸ. ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂੰ ਬਚਾਉਣ ਵਾਸਤੇ ਕੋਈ ਢੁੱਕਵਾਂ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਨਾਜ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਵਾਲੇ ਪੰਜਾਬ ਦੇ ਮਿਹਨਤਕਸ਼ ਕਿਸਾਨ ਅਤੇ ਮਜ਼ਦੂਰ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ ਮੰਤਵ ਲਈ ਵਿੱਤੀ ਸਾਲ 2023-24 ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ 'ਤੇ ਲਗਭਗ 23000 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਲ 2022 ਦੇ 49,922 ਤੋਂ ਘੱਟ ਕੇ 2023 ਵਿੱਚ 36,623 ਰਹਿ ਗਈਆਂ ਹਨ, ਜੋ 26 ਫ਼ੀਸਦ ਸਾਕਾਰਾਤਮਕ ਬਦਲਾਅ ਦੀ ਗਵਾਹੀ ਭਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਸਬਸਿਡੀ ਦੀ ਸਹੂਲਤ ਭਾਰਤ ਸਰਕਾਰ ਦੇ 100 ਫ਼ੀਸਦ ਯੋਗਦਾਨ ਅਧੀਨ ਚੱਲ ਰਹੀ ਸੀ ਪਰ ਮੌਜੂਦਾ ਸਮੇਂ ਇਹ 60 ਫ਼ੀਸਦ ਕੇਂਦਰ ਤੇ 40 ਫ਼ੀਸਦ ਸੂਬੇ ਦੀ ਹਿੱਸੇਦਾਰੀ ਦੇ ਅਧਾਰ 'ਤੇ ਚਲਾਈ ਜਾ ਰਹੀ ਹੈ। ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਲਈ ਇਸ ਸਾਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮੁਹਿੰਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਦੋ ਫਸਲਾਂ (ਕਣਕ-ਝੋਨੇ) ਦੇ ਚੱਕਰ ਤੋਂ ਦੂਰ ਕਰਨ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਸੇ ਕਰਕੇ ਸੂਬੇ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਇਹ ਸਨਮਾਨ ਖੇਤੀਬਾੜੀ ਅਤੇ ਪੰਜਾਬ ਨਾਲ ਜੁੜਿਆ ਹੈ ਅਤੇ ਸੂਬਾ ਇਸ ਨੂੰ ਹਰ ਹਾਲਾਤ ਵਿੱਚ ਬਰਕਰਾਰ ਰੱਖੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਟ-ਸਪਾਟ ਖੇਤਰਾਂ ਵਿੱਚ ਇਨ-ਸੀਟੂ ਅਤੇ ਐਕਸ-ਸੀਟੂ ਦੀ ਸਮਰੱਥਾ ਵਿੱਚ ਵਾਧਾ ਕਰਨ ਦੇ ਨਾਲ ਨਾਲ ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਦੀ ਸਹਾਇਤਾ ਲਈ ਸਹਿਕਾਰੀ ਸਭਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਪੀ.ਆਰ.ਐਸ.ਸੀ. ਦੇ ਡਾਇਰੈਕਟਰ ਡਾ. ਬੀ. ਪਟੇਰੀਆ ਨੇ ਪਰਾਲੀ ਸਾੜਨ ਨਾਲ ਹਵਾ, ਮਿੱਟੀ ਦੀ ਗੁਣਵੱਤਾ ਦੇ ਨਾਲ-ਨਾਲ ਮਨੁੱਖੀ ਸਿਹਤ 'ਤੇ ਹੋਣ ਵਾਲੇ ਹਾਨੀਕਾਰਕ ਪ੍ਰਭਾਵਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਖਤਰੇ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ, ਗੈਰ ਸਰਕਾਰੀ ਸੰਸਥਾਵਾਂ, ਅਕਾਦਮਿਕ ਸੰਸਥਾਵਾਂ, ਉਦਯੋਗਾਂ ਅਤੇ ਕਿਸਾਨਾਂ ਵਿਚਕਾਰ ਤਾਲਮੇਲ ਬਣਾਉਣ ‘ਤੇ ਜ਼ੋਰ ਦਿੱਤਾ। ਭਾਰਤੀ ਖੇਤੀਬਾੜੀ ਖੋਜ ਸੰਸਥਾਨ, ਨਵੀਂ ਦਿੱਲੀ ਦੇ ਪ੍ਰਮੁੱਖ ਵਿਗਿਆਨੀ ਡਾ. ਵਿਨੈ ਕੁਮਾਰ ਸਹਿਗਲ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਿੱਚ ਪੁਲਾੜ ਤਕਨਾਲੋਜੀ ਦੀ ਵਰਤੋਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਗਰੁੱਪ ਹੈੱਡ ਡਾ. ਆਰ.ਕੇ. ਸੇਤੀਆ ਨੇ ਪੰਜਾਬ ਦੇ ਸੰਦਰਭ ਵਿੱਚ ਭੂ-ਸਥਾਨਕ ਤਕਨਾਲੋਜੀ ਦੀ ਭੂਮਿਕਾ ਅਤੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਗਰੁੱਪ ਹੈੱਡ ਡਾ. ਹਪਿੰਦਰ ਸਿੰਘ ਨੇ ਪੰਜਾਬ ਵਿੱਚ ਸੈਟੇਲਾਈਟ ਆਧਾਰਤ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਨਿਗਰਾਨੀ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਦੱਸਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਸਬੰਧਤ ਭਾਈਵਾਲਾਂ ਨਾਲ ਤਾਲਮੇਲ ਕਰਕੇ ਪਰਾਲੀ ਸਾੜਨ 'ਤੇ ਕਾਬੂ ਪਾਉਣ ਸਬੰਧੀ ਆਪਣੇ ਵਿਚਾਰ ਵੀ ਪੇਸ਼ ਕੀਤੇ।

Punjab Bani 10 January,2024
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ 'ਚ ਪੰਜਾਬ 'ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ।

Punjab Bani 09 January,2024
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼ ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸੇ ਦੌਰਾਨ ਪੀ.ਐਸ.ਪੀ.ਸੀ.ਐਲ ਦੀ ਕਾਰਗੁਜਾਰੀ ਨਾਲ ਸਬੰਧਤ ਵੱਖ-ਵੱਖ ਮਾਪਦੰਡਾਂ ਦੀ ਸਮੀਖਿਆ ਕਰਦਿਆਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੇਵਾਵਾਂ ਪਹੁੰਚਾਉਣ ਦੀ ਗਤੀ ਨੂੰ ਤੇਜ ਕਰਨ ਅਤੇ ਜਿੰਨ੍ਹਾਂ ਖੇਤਰਾਂ ਵਿੱਚ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਨੁਕਸਾਨ ਘਟਾਉਣ ਲਈ ਵਿਸ਼ੇਸ਼ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦੇ ਨਿਪਟਾਰੇ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਇਆ ਜਾਵੇ। ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਡਿਵੀਜਨ ਅਧਿਕਾਰੀਆਂ ਨਾਲ ਮਹੀਨਾਵਾਰ ਪੜਚੋਲ ਮੀਟਿੰਗਾਂ ਕਰਨ ਤਾਂ ਜੋ ਵਿਭਾਗ ਦੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਇੰਜੀਨੀਅਰਾਂ ਵੱਲੋਂ ਭਵਿੱਖ ਵਿੱਚ ਇਕ-ਦੂਸਰੇ ਨਾਲ ਸਬੰਧਤ ਦਫਤਰਾਂ ਦੇ ਕੰਮਕਾਰ ਦਾ ਵੀ ਨਿਰੀਖਣ ਕੀਤਾ ਜਾਇਆ ਕਰੇਗਾ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਯਕੀਨ ਪ੍ਰਗਟ ਕੀਤਾ ਕਿ ਜਿਸ ਤਰ੍ਹਾਂ ਵਿਭਾਗ ਵੱਲੋਂ ਸਾਲ 2023 ਦੌਰਾਨ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਨਵੇਂ ਰਿਕਾਰਡ ਕਾਇਮ ਕੀਤੇ ਗਏ ਉਸੇ ਤਰ੍ਹਾਂ ਸਾਲ 2024 ਦੌਰਾਨ ਵੀ ਬਿਜਲੀ ਵਿਭਾਗ ਸੂਬੇ ਦੀਆਂ ਤਰੱਕੀ ਦੀਆਂ ਰਾਹਾਂ ਰੁਸ਼ਨਾਉਣ ਵਿੱਚ ਅਹਿਮ ਰੋਲ ਨਿਭਾਵੇਗਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਬਿਜਲੀ) ਸ੍ਰੀ ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਸ. ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਸ. ਪਰਮਜੀਤ ਸਿੰਘ ਅਤੇ ਚੀਫ ਇੰਜਨੀਅਰ ਹਾਜ਼ਰ ਸਨ।

Punjab Bani 09 January,2024
ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ

ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ ਚੰਡੀਗੜ੍ਹ, 9 ਜਨਵਰੀ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ। ਇਹ ਵਰਕਸ਼ਾਪ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੀ ਗਈ ਸੀ। ਸ਼ੇਰਗਿੱਲ ਨੇ ਸੂਬੇ ਦੇ ਸਾਰੇ ਬੁਲਾਰਿਆਂ/ਪੈਨਲਿਸਟਾਂ ਲਈ ਇੱਕ ਵਰਕਸ਼ਾਪ ਦਾ ਸੰਚਾਲਨ ਕੀਤਾ, ਜਿਸ ਵਿੱਚ ਆਉਣ ਵਾਲੀਆਂ ਆਮ ਚੋਣਾਂ ਲਈ ਮੀਡੀਆ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਵਰਕਸ਼ਾਪ ਦੌਰਾਨ ਹੋਈ ਗੱਲਬਾਤ ਬਹੁਤ ਵਧੀਆ ਅਤੇ ਲਾਹੇਵੰਦ ਰਹੀ। ਵਰਕਸ਼ਾਪ ਦੌਰਾਨ ਭਾਜਪਾ ਦੇ ਸੀਨੀਅਰ ਆਗੂ, ਜਿਨ੍ਹਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੁ ਅਤੇ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਭਾਜਪਾ ਸੋਸ਼ਲ ਮੀਡੀਆ, ਟੀਵੀ ਤੇ ਬਹਿਸਾਂ ਅਤੇ ਬੁਲਾਰੇ ਦੇ ਆਚਰਣ ਤੋਂ ਲੈ ਕੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਨ ਲਈ ਇਕ ਪੂਰੇ ਦਿਨ ਦੀ ਮੀਡੀਆ ਵਰਕਸ਼ਾਪ ਦਾ ਆਯੋਜਨ ਕਰ ਰਹੀ ਹੈ।

Punjab Bani 09 January,2024
ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ

ਰਖਿਆ ਮੰਤਰੀ ਰਾਜਨਾਥ ਸਿੰਘ ਜਾਣਗੇ ਤਿੰਨ ਦਿਨਾਂ ਦੇ ਦੌਰੇ ਲਈ ਬ੍ਰਿਟੇਨ ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਸੋਮਵਾਰ ਤੋਂ ਬ੍ਰਿਟੇਨ ਦੇ ਤਿੰਨ ਦਿਨਾਂ ਦੌਰੇ 'ਤੇ ਜਾ ਰਹੇ ਹਨ। ਇਸ ਦੌਰੇ ਨੂੰ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿੱਚ ਦੁਵੱਲੀ ਭਾਈਵਾਲੀ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ 22 ਸਾਲਾਂ 'ਚ ਪਹਿਲੀ ਵਾਰ ਭਾਰਤ ਦੇ ਰੱਖਿਆ ਮੰਤਰੀ ਬ੍ਰਿਟੇਨ ਦੇ ਦੌਰੇ 'ਤੇ ਜਾ ਰਹੇ ਹਨ। ਵਰਨਣਯੋਗ ਹੈ ਕਿ ਜੂਨ 2022 ਵਿੱਚ ਸਿੰਘ ਦੀ ਬਰਤਾਨੀਆ ਫੇਰੀ ਨੂੰ ਭਾਰਤੀ ਪੱਖ ਨੇ ਪ੍ਰੋਟੋਕੋਲ ਕਾਰਨਾਂ ਕਰਕੇ ਰੱਦ ਕਰ ਦਿੱਤਾ ਸੀ। ਰਾਜਨਾਥ ਸਿੰਘ 3 ਦਿਨਾਂ ਦੌਰੇ ਦੌਰਾਨ ਆਪਣੇ ਬ੍ਰਿਟੇਨ ਦੇ ਹਮਰੁਤਬਾ ਰੱਖਿਆ ਸਕੱਤਰ ਗ੍ਰਾਂਟ ਸ਼ੈਪਸ ਨਾਲ ਵਿਆਪਕ ਗੱਲਬਾਤ ਕਰਨਗੇ। ਸਿੰਘ ਵੱਲੋਂ ਰਸਮੀ ਗਾਰਡ ਆਫ਼ ਆਨਰ ਦਾ ਨਿਰੀਖਣ ਕਰਨ ਦੀ ਉਮੀਦ ਹੈ। ਲੰਡਨ ਵਿੱਚ ਉਹ ਮਹਾਤਮਾ ਗਾਂਧੀ ਅਤੇ ਡਾ: ਬੀ.ਆਰ. ਤੁਸੀਂ ਅੰਬੇਡਕਰ ਮੈਮੋਰੀਅਲ ਵੀ ਜਾ ਸਕਦੇ ਹੋ। ਰਾਜਨਾਥ ਸਿੰਘ ਦੇ ਨਾਲ ਰੱਖਿਆ ਮੰਤਰਾਲੇ ਦਾ ਇੱਕ ਉੱਚ ਪੱਧਰੀ ਵਫ਼ਦ ਵੀ ਮੌਜੂਦ ਹੋਵੇਗਾ, ਜਿਸ ਵਿੱਚ ਡੀਆਰਡੀਓ, ਸਰਵਿਸ ਹੈੱਡਕੁਆਰਟਰ, ਰੱਖਿਆ ਵਿਭਾਗ ਅਤੇ ਰੱਖਿਆ ਉਤਪਾਦਨ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣ ਅਤੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਮਾਮਲਿਆਂ ਦੇ ਸਕੱਤਰ ਡੇਵਿਡ ਕੈਮਰਨ ਨਾਲ ਵੀ ਮੁਲਾਕਾਤ ਕਰਨ ਦੀ ਉਮੀਦ ਹੈ। ਉਹ ਯੂਕੇ ਦੇ ਰੱਖਿਆ ਉਦਯੋਗ ਦੇ ਸੀਈਓਜ਼ ਅਤੇ ਉਦਯੋਗ ਦੇ ਨੇਤਾਵਾਂ ਨਾਲ ਵੀ ਗੱਲਬਾਤ ਕਰਨਗੇ ਅਤੇ ਉੱਥੇ ਭਾਰਤੀ ਭਾਈਚਾਰੇ ਨੂੰ ਮਿਲਣਗੇ।

Punjab Bani 07 January,2024
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ - ਅਪ੍ਰੈਲ ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ। ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ ਜਾਵੇ। ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਲਈ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੜ੍ਹੇ-ਲਿਖੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੀਆਂ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੰਗੇ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਨਵ-ਨਿਯੁਕਤ ਮੁੰਡੇ-ਕੁੜੀਆਂ ਆਪਣਾ ਕੰਮ ਪੂਰੀ ਇਮਾਨਦਾਰੀ, ਤਨਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

Punjab Bani 07 January,2024
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਿੰਪਾ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ। ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ ਅਤੇ ਉਹ ਪੰਜਾਬ ਦੀਆਂ ਤਹਿਸੀਲਾਂ ਦੇ ਅਚਨਚੇਤ ਦੌਰੇ ਵੀ ਕਰ ਰਹੇ ਹਨ। ਮੁੱਖ ਮੰਤਰੀ ਨੇ ਹੁਸ਼ਿਆਰਪੁਰ ਤਹਿਸੀਲ ਦੇ ਆਪਣੇ ਦੌਰੇ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਸਨ। ਇਸ ਉਤੇ ਅਮਲ ਕਰਦਿਆਂ ਹੁਣ ਖ਼ੁਦ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।

Punjab Bani 04 January,2024
ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ

ਸੁਖਪਾਲ ਖਹਿਰਾ ਨੁੰ ਰਾਹਤ : ਮਿਲੀ ਜਮਾਨਤ ਚੰਡੀਗੜ੍ਹ : ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਾਜ਼ਿਲਕਾ 'ਚ 2015 'ਚ ਦਰਜ ਹੋਏ NDPS ਮਾਮਲੇ 'ਚ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਜਿਹੇ 'ਚ ਹੁਣ ਉਸ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ ਹੋ ਗਿਆ ਹੈ। 28 ਸਤੰਬਰ ਨੂੰ ਪੁਲੀਸ ਨੇ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ 'ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ 'ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਸ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।

Punjab Bani 04 January,2024
ਜਲੰਧਰ ਸਮਾਰਟ ਸਿਟੀ ਭ੍ਰਿਸ਼ਟਾਚਾਰ ਘੁਟਾਲੇ ਤੇ ਆਪ ਸਰਕਾਰ ਨੇ ਚਲਾਕੀ ਨਾਲ ਪਰਦਾ ਪਾਇਆ: ਜੈਵੀਰ ਸ਼ੇਰਗਿੱਲ

ਜਲੰਧਰ ਸਮਾਰਟ ਸਿਟੀ ਭ੍ਰਿਸ਼ਟਾਚਾਰ ਘੁਟਾਲੇ ਤੇ ਆਪ ਸਰਕਾਰ ਨੇ ਚਲਾਕੀ ਨਾਲ ਪਰਦਾ ਪਾਇਆ: ਜੈਵੀਰ ਸ਼ੇਰਗਿੱਲ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ 'ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਵੇ: ਭਾਜਪਾ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਲਈ ਮਨਜ਼ੂਰ ਫੰਡਾਂ ਨੂੰ ਲੁੱਟਣ ਲਈ ਆਪ ਅਤੇ ਕਾਂਗਰਸ ਨੇ ਗਠਜੋੜ ਕੀਤਾ ਜਲੰਧਰ, 4 ਜਨਵਰੀ : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ। ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ। ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ। ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ। ਭਾਜਪਾ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਦੇ ਆਗੂ ਲਗਾਤਾਰ ਇਹ ਗੱਲ ਦੁਹਰਾਉਂਦੇ ਰਹਿੰਦੇ ਹਨ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ ਅਤੇ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਫੰਡ ਭ੍ਰਿਸ਼ਟਾਚਾਰ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸੀ ਅਤੇ ਆਪ ਆਗੂ, ਜਲੰਧਰ ਨਗਰ ਨਿਗਮ ਦੇ ਅਧਿਕਾਰੀ, ਠੇਕੇਦਾਰ ਅਤੇ ਕੁਝ ਸੇਵਾਮੁਕਤ ਸਿਵਲ ਅਧਿਕਾਰੀ, ਜਿਨ੍ਹਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਲਈ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤਾ ਗਿਆ, ਇਸ ਪੂਰੇ ਘਪਲੇ 'ਚ ਸ਼ਾਮਲ ਹਨ। ਇਸ ਦੌਰਾਨ ਭਾਜਪਾ ਆਗੂ ਨੇ ਆਪਣੇ ਦਾਅਵੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਦੇ ਵਿਜੀਲੈਂਸ ਵਿਭਾਗ ਨੇ ਪਿਛਲੇ ਦੋ ਸਾਲਾਂ ਦੌਰਾਨ ਜਲੰਧਰ ਨਗਰ ਨਿਗਮ ਦੇ ਵੱਖ-ਵੱਖ ਪ੍ਰਾਜੈਕਟਾਂ ਦੀਆਂ 64 ਦੇ ਕਰੀਬ ਫਾਈਲਾਂ ਜ਼ਬਤ ਕੀਤੀਆਂ ਹਨ, ਪਰ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਮੈਗਾ ਭ੍ਰਿਸ਼ਟਾਚਾਰ ਦੇ ਘੁਟਾਲੇ ਵਿਚ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਸਬੰਧਤ ਕਾਨੂੰਨ ਤਹਿਤ ਕੋਈ ਕੇਸ ਦਰਜ ਕੀਤਾ ਗਿਆ ਹੈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਦੇ ਮੁਲਜ਼ਮਾਂ ਅਤੇ ਆਪ ਸਰਕਾਰ ਦੀ ਆਪਸੀ ਸਾਂਝ ਹੈ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਜਲੰਧਰ ਦੇ ਵਸਨੀਕ ਹਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਵੱਡੇ-ਵੱਡੇ ਦਾਅਵੇ ਕਰਦੇ ਸਨ, ਪਰ ਹੁਣ ਉਹ ਇੰਨੇ ਵੱਡੇ ਮੁੱਦੇ 'ਤੇ ਪੂਰੀ ਤਰ੍ਹਾਂ ਚੁੱਪ ਹਨ। ਸ਼ੇਰਗਿੱਲ ਨੇ ਕਿਹਾ ਕਿ ਖਾਸ ਤੌਰ 'ਤੇ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੂੰ ਜਲੰਧਰ ਨਗਰ ਨਿਗਮ 'ਚ ਫੈਲੇ ਭ੍ਰਿਸ਼ਟਾਚਾਰ ਤੋਂ ਜਾਣੂ ਕਰਵਾਉਣ ਲਈ ਮੀਡੀਆ ਨੇ ਵੀ ਸਮੇਂ-ਸਮੇਂ 'ਤੇ ਇਸ ਮੁੱਦੇ ਨੂੰ ਉਭਾਰਿਆ ਹੈ ਪਰ ਕੋਈ ਫਾਇਦਾ ਨਹੀਂ ਹੋਇਆ। ਇਹ ਮੁੱਦਾ ਜਲੰਧਰ ਨਗਰ ਨਿਗਮ ਹਾਊਸ ਵਿੱਚ ਵੀ ਉਠਾਇਆ ਗਿਆ ਸੀ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਉਹ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਨ ਕਿ ਉਹ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਦੀ ਸੀ.ਬੀ.ਆਈ ਜਾਂਚ ਦੇ ਹੁਕਮ ਦੇਣ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਸਕਣ ਅਤੇ ਕੇਂਦਰੀ ਫੰਡਾਂ ਦਾ ਇੱਕ-ਇੱਕ ਪੈਸਾ ਭ੍ਰਿਸ਼ਟਾਚਾਰ ਮੁਕਤ ਸਥਾਈ ਵਿਕਾਸ ਲਈ ਵਰਤਿਆ ਜਾ ਸਕੇ।

Punjab Bani 04 January,2024
ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ :ਐੱਸ. ਜੈਸ਼ੰਕਰ

ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ :ਐੱਸ. ਜੈਸ਼ੰਕਰ ਨਵੀਂ ਦਿੱਲੀ, 2 ਜਨਵਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪੁਸ਼ਟੀ ਕੀਤੀ ਹੈ ਕਿ ਕੈਨੇਡੀਅਨ ਰਾਜਨੀਤੀ ਨੇ ਖਾਲਿਸਤਾਨੀ ਤਾਕਤਾਂ ਨੂੰ ਥਾਂ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜੋ ਭਾਰਤ ਅਤੇ ਕੈਨੇਡਾ ਦੇ ਦੁਵੱਲੇ ਸਬੰਧਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਇਹ ਕਾਰਵਾਈਆਂ ਕਿਸੇ ਵੀ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਵਿਦੇਸ਼ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਰਤ ਵਿੱਚ ਜੀ-20 ਸੰਮੇਲਨ ਦਾ ਕੈਨੇਡਾ ਵਿੱਚ ਖਾਲਿਸਤਾਨੀ ਮੁੱਦੇ ਨਾਲ ਕੋਈ ਸਬੰਧ ਨਹੀਂ ਹੈ। ਖਾਲਿਸਤਾਨ ਦਾ ਮੁੱਦਾ ਸਾਲਾਂ ਪੁਰਾਣਾ ਹੈ।

Punjab Bani 02 January,2024
ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ

ਜਦੋਂ ਸਰਕਾਰਾਂ ਆਪਣੇ ਅਦਾਰੇ ਪ੍ਰਾਈਵੇਟ ਸੈਕਟਰ ਨੂੰ ਵੇਚ ਰਹੀਆਂ ਨੇ, ਉਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ ਮੰਤਰੀ ਚੰਡੀਗੜ੍ਹ, 1 ਜਨਵਰੀ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ। ਉਨ੍ਹਾਂ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਖ਼ਰੀਦ ਸਮਝੌਤਿਆਂ ਵਿੱਚੋਂ 33 ਫੀਸਦੀ (ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਹੋਏ ਤਿੰਨ ਸਮਝੌਤਿਆਂ ਵਿੱਚ ਇਕ) ਦੀ ਕਟੌਤੀ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਅੰਗ ਕੀਤਾ ਕਿ ਪਹਿਲੀ ਜਨਵਰੀ 2018 ਨੂੰ ਬਠਿੰਡਾ ਤੇ ਰੋਪੜ ਦੇ ਸਰਕਾਰੀ ਪਾਵਰ ਪਲਾਂਟ ਪੱਕੇ ਤੌਰ ਉਤੇ ਬੰਦ ਕਰ ਦਿੱਤੇ ਗਏ ਸਨ ਪਰ ਅੱਜ ਲੋਕ—ਪੱਖੀ ਸਰਕਾਰ ਨੇ ਸੂਬੇ ਵਿੱਚ ਬਿਜਲੀ ਸਪਲਾਈ ਵਧਾਉਣ ਲਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਉੱਚ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 540 ਮੈਗਾਵਾਟ (2x270) ਦੀ ਸਮਰੱਥਾ ਵਾਲਾ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਉਪਰੰਤ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖਰੀਦ ਸਮਝੌਤਾ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖਰੀਦ ਲਿਆ ਸੀ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖਰੀਦ ਲਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਇਸ ਪਲਾਂਟ ਤੋਂ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਬਿਨਾਂ ਬਿਜਲੀ ਖਰੀਦੇ ਜੀ.ਵੀ.ਕੇ. ਥਰਮਲ ਪਲਾਂਟ ਨੂੰ 1718 ਕਰੋੜ ਅਦਾ ਕਰਨੇ ਪਏ। ਪਾਵਰ ਪਲਾਂਟ ਨੂੰ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ ਅਦਾਇਗੀ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ 31 ਦਸੰਬਰ ਤੱਕ ਪੀ.ਐਸ.ਪੀ.ਸੀ.ਐਲ. ਦੇ ਸਾਰੇ ਬਕਾਏ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਸਾਲ 2009 ਵਿੱਚ ਇਸ ਪਲਾਂਟ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਖੁਸ਼ਕਿਸਮਤੀ ਨਾਲ ਹੁਣ ਪਰਮਾਤਮਾ ਨੇ ਇਸ ਪਲਾਂਟ ਨੂੰ ਖਰੀਦਣ ਲਈ ਵੀ ਉਨ੍ਹਾਂ ਨੂੰ ਚੁਣਿਆ ਹੈ ਅਤੇ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਹੋਰ ਵਧੇਰੇ ਬਿਜਲੀ ਸਪਲਾਈ ਮਿਲੇਗੀ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਘੋਰ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭਾਜਪਾ ਮੁਖੀ ਝਲਕੀਆਂ ਦੇ ਮਸਲੇ ਉਤੇ ਸਾਫ ਤੌਰ ਉਤੇ ਝੂਠ ਬੋਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਕਾਵਾਂ ਵਾਂਗ ਝੂਠ ਬੋਲਣ ਦੀ ਕਲਾ ਵਿੱਚ ਪ੍ਰਪੱਕ ਹੋਣ ਦੀ ਮੁਹਾਰਤ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਨੂੰ ਲਾਂਭੇ ਕਰਕੇ ਝਲਕੀਆਂ ਦਿਖਾਉਣ ਬਾਰੇ ਸੋਚ ਰਹੀ ਹੈ।

Punjab Bani 01 January,2024
ਰਾਹੁਲ ਗਾਂਧੀ ਨੇ ਸਾਧਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ

ਰਾਹੁਲ ਗਾਂਧੀ ਨੇ ਸਾਧਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਨਵੀਂ ਦਿੱਲੀ, 31 ਦਸੰਬਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਆਪਣਾ ਖੇਤ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜੇ ਜਾਣ ਦੇ ਹਵਾਲੇ ਨਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪੀਐੱਮ ਦੇਸ਼ ਦੇ ਰਖਵਾਲੇ ਹਨ ਤੇ ਉਨ੍ਹਾਂ ਵੱਲੋਂ ‘ਅਜਿਹਾ ਜ਼ੁਲਮ’ ਦੇਖ ਕੇ ਦਰਦ ਹੁੰਦਾ ਹੈ। ਗਾਂਧੀ ਨੇ ਫੋਗਾਟ ਦੀ ਕਰਤੱਵਿਆ ਪੱਥ ਵਾਲੀ ਤਸਵੀਰ ਸਾਂਝੀ ਕਰਦਿਆਂ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਦੇਸ਼ ਦੀ ਹਰ ਧੀ ਲਈ ਸਵੈ-ਮਾਣ ਸਭ ਤੋਂ ਪਹਿਲਾਂ ਜਦੋਂਕਿ ਤਗ਼ਮੇ ਜਾਂ ਹੋਰ ਸਨਮਾਨ ਬਾਅਦ ਵਿਚ ਹਨ। ਕੀ ਕਿਸੇ ‘ਅਖੌਤੀ ਬਾਹੂਬਲੀ’ ਤੋਂ ਮਿਲੇ ‘ਸਿਆਸੀ ਲਾਭ’ ਦੀ ਕੀਮਤ ਇਨ੍ਹਾਂ ਬਹਾਦਰ ਧੀਆਂ ਦੇ ਹੰਝੂਆਂ ਤੋਂ ਵੱਧ ਕੇ ਹੈ? ਪ੍ਰਧਾਨ ਮੰਤਰੀ ਦੇਸ਼ ਦੇ ਰਖਵਾਲੇ ਹਨ, ਉਨ੍ਹਾਂ ਦਾ ਅਜਿਹਾ ਜ਼ੁਲਮ ਦੇਖ ਕੇ ਦੁੱਖ ਹੁੰਦਾ ਹੈ।’’ ਵਿਸ਼ਵ ਚੈਂਪੀਅਨਸ਼ਿਪ ਤਗ਼ਮਾ ਜੇਤੂ ਵਿਨੇਸ਼ ਫੋਗਾਟ ਨੇ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਦਿੱਲੀ ਪੁਲੀਸ ਨੇ ਮਹਿਲਾ ਪਹਿਲਵਾਨ ਨੂੰ ਪੀਐੱਮ ਦਫ਼ਤਰ ਜਾਣ ਤੋਂ ਰੋਕ ਦਿੱਤਾ ਸੀ। ਮਗਰੋਂ ਫੋਗਾਟ ਨੇ ਦਿੱਲੀ ਦੇ ਕਰਤੱਵਿਆ ਪੱਥ ਦੇ ਐਨ ਵਿਚਾਲੇ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਰੱਖ ਕੇ ਸਰਕਾਰ ਨੂੰ ਮੋੜ ਦਿੱਤੇ ਸਨ। ਫੋਗਾਟ ਨੇ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਨਾਲ ਮਿਲ ਕੇ ਸੰਜੈ ਸਿੰਘ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦਾ ਨਵਾਂ ਪ੍ਰਧਾਨ ਚੁਣੇ ਜਾਣ ’ਤੇ ਇਤਰਾਜ਼ ਜਤਾਇਆ ਸੀ। ਪਹਿਲਵਾਨਾਂ ਨੇ ਸੰਜੈ ਸਿੰਘ ਨੂੰ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਵਫਾਦਾਰ ਦੱਸਿਆ ਸੀ।

Punjab Bani 31 December,2023
ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ

ਪੰਜਾਬ ਤੇ ਬੰਗਾਲ ਦੀ ਝਾਕੀਆਂ ਸ਼ਾਮਲ ਨਾ ਕਰਨ ਤੇ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਨਵੀਂ ਦਿੱਲੀ: ਗਣਤੰਤਰ ਦਿਵਸ ਪਰੇਡ ਵਿੱਚ ਸ਼ਾਮਲ ਹੋਣ ਵਾਲੀ ਝਾਕੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਇਸ ਵਾਰ ਗਣਤੰਤਰ ਦਿਵਸ 2024 ਦੀ ਪਰੇਡ 'ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਹੁਣ ਇਸ ਸਬੰਧੀ ਰੱਖਿਆ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ 'ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਮੰਤਰਾਲੇ ਨੇ ਕਿਹਾ ਕਿ ਦੇਸ਼ ਦੇ 30 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਰੇਡ ਵਿੱਚ ਆਪਣੀ ਝਾਕੀ ਨੂੰ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ, ਪਰ ਇਨ੍ਹਾਂ ਵਿੱਚੋਂ ਸਿਰਫ਼ 15 ਜਾਂ 16 ਝਾਕੀਆਂ ਹੀ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ।

Punjab Bani 31 December,2023
ਫਾਰੂਕ ਅਬਦੁੱਲਾ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਦਿਤੀ ਵਧਾਈ

ਫਾਰੂਕ ਅਬਦੁੱਲਾ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਦਿਤੀ ਵਧਾਈ ਪੁਣਛ : ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਸ਼ਨੀਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਯਤਨ ਕਰਨ ਵਾਲਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ 'ਚ ਭਾਈਚਾਰਾ ਖਤਮ ਹੋ ਰਿਹਾ ਹੈ ਅਤੇ ਇਸ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ। ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਯੁੱਧਿਆ ਰਾਮ ਮੰਦਰ ਦਾ ਉਦਘਾਟਨ ਹੋਣ ਵਾਲਾ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦੇਣਾ ਚਾਹਾਂਗਾ ਜਿਨ੍ਹਾਂ ਨੇ ਮੰਦਰ ਲਈ ਜਤਨ ਕੀਤੇ ਹਨ, ਇਹ ਹੁਣ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਭਗਵਾਨ ਰਾਮ ਸਿਰਫ਼ ਹਿੰਦੂਆਂ ਦਾ ਹੀ ਨਹੀਂ ਹੈ; ਉਹ ਸੰਸਾਰ ਵਿੱਚ ਹਰ ਕਿਸੇ ਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਨੂੰ ਇਹ ਵੀ ਦੱਸਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਸਿਰਫ਼ ਹਿੰਦੂਆਂ ਦੇ ਨਹੀਂ ਹਨ; ਉਹ ਦੁਨੀਆ ਦੇ ਸਾਰੇ ਲੋਕਾਂ ਦਾ ਹੈ। ਉਹ ਸੰਸਾਰ ਦੇ ਸਾਰੇ ਲੋਕਾਂ ਦਾ ਪ੍ਰਭੂ ਹੈ। ਇਹ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ। ਅਬਦੁੱਲਾ ਨੇ ਅੱਗੇ ਕਿਹਾ ਕਿ ਭਗਵਾਨ ਰਾਮ ਨੇ ਭਾਈਚਾਰੇ, ਪਿਆਰ, ਏਕਤਾ ਅਤੇ ਇੱਕ ਦੂਜੇ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਹੈ। ਐਨਸੀ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ (ਭਗਵਾਨ ਰਾਮ) ਨੇ ਭਾਈਚਾਰੇ, ਪਿਆਰ, ਏਕਤਾ ਅਤੇ ਇੱਕ ਦੂਜੇ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਹੈ। ਉਸ ਨੇ ਹਮੇਸ਼ਾ ਕਿਹਾ ਹੈ ਕਿ ਡਿੱਗੇ ਹੋਏ ਲੋਕਾਂ ਨੂੰ ਉੱਚਾ ਚੁੱਕਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ। ਉਸ ਨੇ ਇੱਕ ਵਿਸ਼ਵਵਿਆਪੀ ਸੰਦੇਸ਼ ਦਿੱਤਾ ਹੈ। ਫਾਰੂਕ ਨੇ ਕਿਹਾ ਕਿ ਮੈਂ ਦੇਸ਼ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਸਾਡੇ ਦੇਸ਼ 'ਚ ਜੋ ਭਾਈਚਾਰਾ ਘੱਟ ਰਿਹਾ ਹੈ, ਉਸ ਨੂੰ ਮੁੜ ਸ਼ੁਰੂ ਕਰਨ। ਮੈਂ ਸਾਰਿਆਂ ਨੂੰ ਭਾਈਚਾਰਾ ਬਣਾਈ ਰੱਖਣ ਲਈ ਕਹਿਣਾ ਚਾਹੁੰਦਾ ਹਾਂ।

Punjab Bani 30 December,2023
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ ਲੁਧਿਆਣਾ, 29 ਦਸੰਬਰ: ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ। ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ 'ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ 'ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।

Punjab Bani 29 December,2023
ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼

ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼ ਪਟਿਆਲਾ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। 18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।

Punjab Bani 29 December,2023
ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ ਪੁਲੀਸ ਮੁਖੀ ਨੂੰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ ਵਿੱਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਸ. ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਜ਼ਿਲ੍ਹੇ ਅੰਦਰ ਰਾਹਗੀਰਾਂ ਨੂੰ ਲੁੱਟਣ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਪੁਲੀਸ ਮੁਖੀ ਨੂੰ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੰਗਾ ਪੁਲੀਸ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਪੰਜਾਬ ਪੁਲੀਸ ਮੁਖੀ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਸਮੇਤ ਪੰਜਾਬ ਭਰ ‘ਚ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਚੋਰਾਂ, ਲੁਟੇਰਿਆਂ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

Punjab Bani 28 December,2023
ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਤਸਵੀਰਾਂ ਕਾਰਨ ਹੋਈ ਪੰਜਾਬ ਦੀ ਝਾਂਕੀ ਬਾਹਰ : ਜਾਖੜ

ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਤਸਵੀਰਾਂ ਕਾਰਨ ਹੋਈ ਪੰਜਾਬ ਦੀ ਝਾਂਕੀ ਬਾਹਰ : ਜਾਖੜ ਦਿਲੀ : ਕੇਂਦਰ ਸਰਕਾਰ ਵੱਲੋਂ 26 ਜਨਵਰੀ 2024 ਲਈ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਬਾਹਰ ਕੀਤੇ ਜਾਣ ਦਾ ਮਾਮਲੇ 'ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝਾਂਕੀ ਨੂੰ ਪਰੇਡ ਵਿਚੋਂ ਬਾਹਰ ਕੱਢਣ ਲਈ ਜਿਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ, ਤਾਂ ਵੀਰਵਾਰ ਪੰਜਾਬ ਭਾਜਪਾ ਵੱਲੋਂ ਝਾਂਕੀ ਨੂੰ ਬਾਹਰ ਕੱਢਣ ਲਈ ਸੀਐਮ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਾਇਆ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੀ ਝਾਂਕੀ ਨੂੰ ਰੋਕਿਆ ਨਹੀਂ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਝਾਂਕੀ ਬਾਹਰ ਕੱਢਣ ਜਾਣ ਦੇ ਮਾਮਲੇ 'ਤੇ ਅੰਕੜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਦੇ ਦਾਅਵੇ ਦਾ ਜਵਾਬ ਵੀ ਦਿੱਤਾ। ਮੁੱਖ ਮੰਤਰੀ ਮਾਨ ਵੱਲੋਂ ਝਾਂਕੀ ਨੂੰ ਲੈ ਕੇ ਕੇਂਦਰ ਨੂੰ ਜ਼ਿੰਮੇਵਾਰ ਦੱਸਣ 'ਤੇ ਸੁਨੀਲ ਜਾਖੜ ਨੇ ਸ਼ੋਲੇ ਫਿਲਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਕੱਲ 26 ਜਨਵਰੀ ਪਰੇਡ ਵਿਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਨੌਟੰਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਕੋਲ ਪੰਜਾਬ ਦੀ ਝਾਂਕੀ ਨੂੰ ਬਾਹਰ ਕੀਤੇ ਜਾਣ ਸਬੰਧੀ ਦੋ ਵੱਡੇ ਕਾਰਨ ਰਹੇ, ਕਿਉਂਕਿ ਕੇਂਦਰ ਨੂੰ ਭੇਜੀਆਂ ਗਈਆਂ ਝਾਂਕੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ, ਜਿਸ ਦੀ ਵਜ੍ਹਾ ਕਾਰਨ ਝਾਂਕੀ ਨੂੰ ਬਾਹਰ ਕੀਤਾ ਗਿਆ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਝਾਕੀ ਨਹੀਂ ਰੋਕੀ, ਸਗੋਂ ਪੰਜਾਬ ਦਾ ਜਲੂਸ ਕੱਢਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਪਰੇਡ ਵਿਚੋਂ ਪੰਜਾਬ ਦੀਆਂ ਝਾਂਕੀਆਂ ਬਾਹਰ ਹੋਣ ਲਈ ਮੁੱਖ ਮੰਤਰੀ ਮਾਫੀ ਮੰਗਣੀ ਚਾਹੀਦੀ ਹੈ।

Punjab Bani 28 December,2023
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ ਗਣਤੰਤਰ ਦਿਵਸ ਤੇ ਸੁਤੰਤਰਤਾ ਦਿਵਸ ਦੇ ਸਿਆਸੀਕਰਨ ਲਈ ਭਾਜਪਾ ਨੂੰ ਕਰੜੇ ਹੱਥੀਂ ਲਿਆ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣੇ ਆਕਾਵਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਦਿੱਤੀ ਚੁਣੌਤੀ ਚੰਡੀਗੜ੍ਹ, 27 ਦਸੰਬਰ ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਰੱਦ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਦੀ ਨਿਰਾਦਰੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਦਫ਼ਾ ਨਹੀਂ ਹੈ, ਸਗੋਂ ਪਿਛਲੇ ਸਾਲ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹੀ ਸ਼ਰਾਰਤ ਕੀਤੀ ਸੀ ਅਤੇ ਇਸ ਸਾਲ ਵੀ ਝਾਕੀ ਰੱਦ ਕਰ ਕੇ ਉਹੀ ਹਰਕਤ ਦੁਹਰਾਈ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖ਼ਮਾਂ ਉਤੇ ਲੂਣ ਛਿੜਕ ਰਹੀ ਹੈ।” ਇੱਥੇ ਪੰਜਾਬ ਭਵਨ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਦੁਨੀਆ ਭਰ ਤੋਂ ਸ਼ਰਧਾਲੂ ਫਤਹਿਗੜ੍ਹ ਸਾਹਿਬ ਪੁੱਜ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅੱਗੇ ਨਤਮਸਤਕ ਹੋ ਰਹੇ ਹਨ, ਦੂਜੇ ਪਾਸੇ ਇਨ੍ਹਾਂ ਪਵਿੱਤਰ ਦਿਨਾਂ ਵਿੱਚ ਭਾਜਪਾ ਸਰਕਾਰ ਪੰਜਾਬ ਦੀ ਨਿਰਾਦਰੀ ਕਰਨ ਲਈ ਅਜਿਹੇ ਕੋਝੇ ਹਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਾਦਤਾਂ ਤੇ ਬਲੀਦਾਨ ਸੂਬੇ ਦੀ ਮਹਾਨ ਵਿਰਾਸਤ ਦਾ ਹਿੱਸਾ ਹਨ, ਜਿਨ੍ਹਾਂ ਨੂੰ ਸੂਬੇ ਦੀਆਂ ਝਾਕੀਆਂ ਵਿੱਚ ਬਾਖੂਬੀ ਦਿਖਾਇਆ ਜਾਣਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਦੇਸ਼ ਭਗਤੀ ਦੇ ਵਿਚਾਰਾਂ ਵਾਲੀਆਂ ਝਾਕੀਆਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦੀ ਬੇਹੁਰਮਤੀ ਕੀਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਇਹ ਸਲੂਕ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਵਾਲੀ ਗੱਲ ਹੈ ਕਿ ਇਹ ਫੈਸਲਾ ਉਨ੍ਹਾਂ ਦਿਨਾਂ ਦੌਰਾਨ ਕੀਤਾ ਗਿਆ, ਜਦੋਂ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੇ ਲਾਮਿਸਾਲ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਤਿਆਚਾਰੀ ਮੋਦੀ ਸਰਕਾਰ ਇਹ ਗੱਲ ਭੁੱਲ ਗਈ ਹੈ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਆਜ਼ਾਦੀ ਹਾਸਲ ਕਰਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਇਨ੍ਹਾਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ, ਜਿਸ ਵਿੱਚ ਇਸ ਸਾਲ ਫਰਾਂਸ ਦੇ ਰਾਸ਼ਟਰਪਤੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਦਾ ਮਾਣ ਵਧਣਾ ਸੀ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਹਰੇਕ ਸੂਬਾ ਆਪਣੀ ਵਿਰਾਸਤ ਨੂੰ ਦਰਸਾਉਂਦਾ ਹੈ ਪਰ ਮੋਦੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਜਾਣ ਬੁੱਝ ਕੇ ਪੰਜਾਬ ਨੂੰ ਇਸ ਤੋਂ ਬਾਹਰ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਝਾਕੀਆਂ ਲਈ ਚੁਣੇ ਗਏ ਸੂਬਿਆਂ ਵਿੱਚੋਂ 90 ਫੀਸਦੀ ਤੋਂ ਵੱਧ ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਨ, ਜਿਸ ਤੋਂ ਝਲਕਦਾ ਹੈ ਕਿ ਮੋਦੀ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਤੇ ਗਣਤੰਤਰ ਦਿਵਸ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਪੰਜਾਬ ਸਰਕਾਰ ਨੇ ਤਿੰਨ ਵਿਸ਼ੇ ‘ਪੰਜਾਬ-ਸ਼ਹੀਦਾਂ ਅਤੇ ਕੁਰਬਾਨੀਆਂ ਦੀ ਗਾਥਾ’, ‘ਨਾਰੀ ਸ਼ਕਤੀ’ (ਮਾਈ ਭਾਗੋ-ਪਹਿਲੀ ਮਹਾਨ ਸਿੱਖ ਜੰਗਜੂ ਬੀਬੀ) ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀਆਂ ਲਈ ਭੇਜਿਆ ਸੀ। ਉਨ੍ਹਾਂ ਕਿਹਾ ਕਿ ਮਨਜ਼ੂਰੀ ਲਈ ਇਹ ਵਿਸ਼ੇ ਸਮੇਂ ਸਿਰ ਕੇਂਦਰ ਸਰਕਾਰ ਕੋਲ ਭੇਜ ਦਿੱਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਵਿਸ਼ਿਆਂ ਨੂੰ ਰੱਦ ਕਰ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੰਦੇਭਾਗੀਂ ਕੇਂਦਰ ਸਰਕਾਰ ਸੂਬੇ ਅਤੇ ਦੇਸ਼ ਨਿਰਮਾਣ ਵਿੱਚ ਇਸ ਦੇ ਲਾਮਿਸਾਲ ਯੋਗਦਾਨ ਦਾ ਮਜ਼ਾਕ ਉਡਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਜੇ ਅੰਡੇਮਾਨ ਤੇ ਨਿਕੋਬਾਰ ਨੂੰ ਆਪਣੀ ਝਾਕੀ ਪੇਸ਼ ਕਰਨੀ ਪੈਂਦੀ ਤਾਂ ਪੰਜਾਬ ਉਸ ਵਿੱਚ ਵੀ ਹੋਣਾ ਸੀ ਕਿਉਂਕਿ ਭਾਰਤ ਦੀ ਆਜ਼ਾਦੀ ਦਾ ਸੰਘਰਸ਼ ਪੰਜਾਬ ਤੇ ਪੰਜਾਬੀਆਂ ਦੇ ਯੋਗਦਾਨ ਨਾਲ ਭਰਿਆ ਹੋਇਆ ਹੈ, ਜਿਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਬਹੁਤ ਵੱਡੀ ਸਾਜ਼ਿਸ਼ ਹੈ ਤਾਂ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੀਆਂ ਕੁਰਬਾਨੀਆਂ ਨੂੰ ਛੁਪਾਇਆ ਜਾ ਸਕੇ। ਭਾਜਪਾ ਦੇ ਚਾਪਲੂਸਾਂ ਉਤੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਇਨ੍ਹੀਂ ਦਿਨੀਂ ਦੇਸ਼ ਭਰ ਵਿੱਚ ਚੱਲ ਰਹੀਆਂ ਮੋਦੀ ਦੀਆਂ ਝਾਕੀਆਂ ਦਾ ਗੁਣਗਾਣ ਕਰਨ ਲੱਗੇ ਹੋਏ ਹਨ ਪਰ ਉਹ ਸ਼ਹੀਦਾਂ ਦੀਆਂ ਝਾਕੀਆਂ ਦੇ ਵਿਚਾਰ ਦੇ ਖ਼ਿਲਾਫ਼ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਇਕ ਵਾਰ ਫਿਰ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਰ.ਪੀ. ਸਿੰਘ, ਮਨਜਿੰਦਰ ਸਿਰਸਾ ਸਮੇਤ ਸਾਰੇ ਭਾਜਪਾ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਦੱਸਣ ਕਿ ਕੇਂਦਰ ਵਿਚਲੀ ਉਨ੍ਹਾਂ ਦੀ ਸਰਕਾਰ ਪੰਜਾਬ ਨਾਲ ਕਿਉਂ ਇੰਨੀ ਵੱਡੀ ਬੇਇਨਸਾਫ਼ੀ ਕਰ ਰਹੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਮਾਨਸਿਕਤਾ ਰੱਖਦੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਂ ਹਟਾ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੇ ਭਾਜਪਾ ਆਗੂ ਇਸ ਪੂਰੇ ਮਾਮਲੇ `ਤੇ ਚੁੱਪ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਆਦਮੀ ਦੀ ਭਲਾਈ ਲਈ ਲਏ ਗਏ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਕੇਂਦਰ ਸਰਕਾਰ ਹਜ਼ਮ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ ਤਾਂ ਜੋ ਸੂਬਾ ਸਰਕਾਰ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਗਾਊਂ ਭੁਗਤਾਨ ਕੀਤੇ ਜਾਣ ਦੇ ਬਾਵਜੂਦ ਸੂਬੇ ਨੂੰ ਰੇਲ ਗੱਡੀਆਂ ਨਾ ਦੇ ਕੇ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਾਰਾਣਸੀ, ਪਟਨਾ ਸਾਹਿਬ, ਨਾਂਦੇੜ ਸਾਹਿਬ, ਅਜਮੇਰ ਸ਼ਰੀਫ ਅਤੇ ਹੋਰ ਥਾਵਾਂ ਨੂੰ ਜਾਣ ਵਾਲੀਆਂ ਰੇਲਾਂ ਨੂੰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਰੋਕਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਇਸ ਕਾਰਵਾਈ ਦਾ ਇੱਕੋ-ਇਕ ਮਕਸਦ ਲੋਕਾਂ ਨੂੰ ਧਾਰਮਿਕ ਸਥਾਨਾਂ `ਤੇ ਮੱਥਾ ਟੇਕਣ ਤੋਂ ਵਾਂਝੇ ਰੱਖਣਾ ਹੈ ਅਤੇ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਰੋਜ਼ਾਨਾ ਡਬਲ ਇੰਜਣ ਵਾਲੀ ਸਰਕਾਰ ਦੀ ਸ਼ੇਖੀ ਮਾਰ ਰਹੇ ਹਨ ਪਰ ਰੇਲਵੇ ਇਸ ਲੋਕ ਪੱਖੀ ਯੋਜਨਾ ਲਈ ਰੇਲ ਗੱਡੀਆਂ ਚਲਾਉਣ ਵਾਸਤੇ ਕੋਈ ਇੰਜਣ ਨਾ ਹੋਣ ਦਾ ਹਵਾਲਾ ਦੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਦੋਹਰੇ ਇੰਜਣ ਵਾਲੀ ਸਰਕਾਰ ਦਾ ਕੀ ਫਾਇਦਾ ਜੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਹੀ ਨਹੀਂ ਮਿਲਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਗਣਤੰਤਰ ਦਿਵਸ ਦੀ ਪਰੇਡ ਵਿੱਚ ਇਹ ਝਾਕੀਆਂ ਸ਼ਾਮਲ ਨਹੀਂ ਕੀਤੀਆਂ ਜਾਂਦੀਆਂ ਤਾਂ ਵੀ ਸੂਬਾ ਸਰਕਾਰ ਵੱਲੋਂ 26 ਜਨਵਰੀ ਨੂੰ ਸੂਬੇ ਭਰ ਵਿੱਚ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ਇਸ ਨੂੰ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਬੈਨਰ ਹੇਠ ਸ਼ਾਮਲ ਕੀਤਾ ਜਾਵੇਗਾ ਅਤੇ ਸੂਬੇ ਦੀ ਅਮੀਰ ਵਿਰਾਸਤ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦੇ ਹਨ ਕਿਉਂਕਿ ਭਗਵਾ ਪਾਰਟੀ ਅਜਿਹੀਆਂ ਸੌੜੀਆਂ ਚਾਲਾਂ ਨਾਲ ਦੇਸ਼ ਦੇ ਅੰਨਦਾਤਾ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਪੰਜਾਬ ਦਾ ਨਿਰਾਦਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਇਹ ਅਸਵੀਕਾਰਯੋਗ ਹੈ ਕਿਉਂਕਿ ਇਸ ਨਾਲ ਹਰ ਪੰਜਾਬੀ ਦੇ ਸਵੈਮਾਣ `ਤੇ ਸਿੱਧੀ ਸੱਟ ਮਾਰੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਆਤਮ ਨਿਰਭਰ ਬਣਾਉਣ ਲਈ ਪਹਿਲਾਂ ਹੀ ਠੋਸ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਮਾਮਲੇ ਵਿੱਚ ਕੇਂਦਰ ਤੋਂ ਮਦਦ ਨਾ ਲੈਣੀ ਪਵੇ।

Punjab Bani 27 December,2023
ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ

ਕੇਦਰ ਸਰਕਾਰ ਨੇ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੁੰ ਸ਼ਾਮਲ ਕਰਨ ਦੀ ਮੰਜੂਰੀ ਨਹੀ ਦਿਤੀ : ਮੁੱਖ ਮੰਤਰੀ ਮਾਨ ਚੰਡੀਗੜ੍ਹ, 27 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਨਾਲ ਅਜਿਹਾ ਵਿਤਕਰਾ ਕੀਤਾ ਗਿਆ ਸੀ। 26 ਜਨਵਰੀ ਦੀ ਪਰੇਡ ਨੂੰ ਵੀ ਭਗਵਾ ਰੰਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਸ ਵਾਰ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਸੀ ਕਿ ਪੰਜਾਬ ਆਪਣੀ ਝਾਕੀ ਲਿਆਵੇਗਾ ਜਾਂ ਨਹੀਂ। ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਭੇਜ ਕੇ ਝਾਕੀ ਦੀ ਇੱਛਾ ਜ਼ਾਹਰ ਕੀਤੀ ਸੀ। ਅਸੀਂ ਤਿੰਨ ਡਿਜ਼ਾਈਨ ਭੇਜੇ ਸਨ। ਇੱਕ ਸੀ ਪੰਜਾਬ ਦਾ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ, ਦੂਜਾ ਭਾਰਤ ਦੀ ਮਾਈ ਭਾਗੋ- ਪਹਿਲੀ ਮਹਿਲਾ ਯੋਧੇ ਅਤੇ ਤੀਜਾ ਪੰਜਾਬ ਦਾ ਅਮੀਰ ਵਿਰਸਾ ਅਤੇ ਇਤਿਹਾਸ। ਇਸ ਸਬੰਧੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਤੇ ਅੱਜ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਬਾਰੇ ਪੱਤਰ ਮਿਲਿਆ ਹੈ।’

Punjab Bani 27 December,2023
ਸਿੱਧੂ ਦੇ ਪੋਸਟਰ ਲਾਉਣ ਤੇ ਸਮਰਥਕਾਂ ਜਾਰੀ ਕੀਤਾ ਪਾਰਟੀ ਨੇ ਨੋਟਿਸ

ਸਿੱਧੂ ਦੇ ਪੋਸਟਰ ਲਾਉਣ ਤੇ ਸਮਰਥਕਾਂ ਜਾਰੀ ਕੀਤਾ ਪਾਰਟੀ ਨੇ ਨੋਟਿਸ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਜੋ ਲੰਬੇ ਸਮੇਂ ਤੋਂ ਪਾਰਟੀ 'ਚ ਹਾਸ਼ੀਏ 'ਤੇ ਚਲੇ ਗਏ ਸਨ, ਦੇ ਸਮਰਥਕ ਵੀ ਹੁਣ ਪਾਰਟੀ ਦੇ ਨਿਸ਼ਾਨੇ 'ਤੇ ਆ ਗਏ ਹਨ। ਸੂਬਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨੇ ਸਿੱਧੂ ਦੇ ਸਮਰਥਨ 'ਚ ਪੋਸਟਰ ਲਗਾਉਣ 'ਤੇ ਉਨ੍ਹਾਂ ਦੇ ਇਕ ਸਮਰਥਕ ਮਨਸਿਮਰਤ ਸਿੰਘ ਸ਼ੈਰੀ ਰਿਆੜ ਤੋਂ ਜਵਾਬ ਮੰਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਖੋਸਲਾ ਨੇ ਸ਼ੈਰੀ ਰਿਆੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਨੂੰ ਹਾਲ ਹੀ 'ਚ ਰਿਪੋਰਟਾਂ ਮਿਲੀਆਂ ਹਨ ਕਿ ਉਹ (ਸ਼ੈਰੀ ਰਿਆੜ) ਸੀਨੀਅਰ ਕਾਂਗਰਸੀ ਆਗੂਆਂ ਖਿਲਾਫ ਬਿਆਨਬਾਜ਼ੀ ਕਰ ਰਿਹਾ ਹੈ। ਅਜਿਹੇ 'ਚ ਰਿਆੜ ਨੂੰ ਪੰਜਾਬ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਤੋਂ ਵੱਖ ਕਰਦੇ ਹੋਏ ਇਸ ਮਾਮਲੇ 'ਚ ਸਪੱਸ਼ਟੀਕਰਨ ਦੇਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਨੋਟਿਸ 'ਚ ਕਿਹਾ ਗਿਆ ਹੈ ਕਿ ਜੇਕਰ ਸਪੱਸ਼ਟੀਕਰਨ ਨਾ ਮਿਲਿਆ ਤਾਂ ਪਾਰਟੀ ਨੂੰ ਆਪਣੇ ਪੱਧਰ 'ਤੇ ਅਨੁਸ਼ਾਸਨੀ ਕਾਰਵਾਈ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਸ਼ੈਰੀ ਰਿਆੜ ਦੀਆਂ ਨਵਜੋਤ ਸਿੱਧੂ ਪੱਖੀ ਗਤੀਵਿਧੀਆਂ ਉਸ ਸਮੇਂ ਸੁਰਖੀਆਂ 'ਚ ਆਈਆਂ ਸਨ, ਜਦੋਂ ਪਟਿਆਲਾ 'ਚ ਕਈ ਥਾਵਾਂ 'ਤੇ ਪੋਸਟਰ ਲੱਗੇ ਸਨ, ਜਿਨ੍ਹਾਂ 'ਚ ਨਵਜੋਤ ਸਿੱਧੂ ਦੀ ਫੋਟੋ ਦੇ ਨਾਲ ਲਿਖਿਆ ਸੀ ਕਿ 'ਸਾਰਾ ਪੰਜਾਬ ਸਿੱਧੂ ਦੇ ਨਾਲ'। ਇਸ ਦੇ ਨਾਲ ਹੀ ਇਸ ਪੋਸਟਰ ਟਚ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਅਤੇ ਸ਼ੈਰੀ ਰਿਆੜ ਦੀ ਫੋਟੋ ਵੀ ਛਾਪੀ ਗਈ ਹੈ।

Punjab Bani 25 December,2023
ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ

ਮਨਜੀਤ ਜੀਕੇ ਦੀ ਹੋਈ ਅਕਾਲੀ ਦਲ ਵਿੱਚ ਵਾਪਸੀ ਦਿਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਜਾਗੋ ਪਾਰਟੀ ਦੇ ਸਰਪ੍ਰਸਤ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।

Punjab Bani 25 December,2023
ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ

ਸਰਕਾਰ ਨੇ ਨਵੇ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਕੀਤੀ ਰੱਦ ਦਿਲੀ : ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਹਾਲ ਹੀ ‘ਚ ਹੋਈਆਂ ਸਨ, ਜਿਸ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਸੰਜੇ ਸਿੰਘ ਨੇ ਜਿੱਤ ਦਰਜ ਕੀਤੀ ਸੀ ਅਤੇ ਪਹਿਲਵਾਨ ਅਨੀਤਾ ਸ਼ਿਓਰਨ ਨੂੰ ਹਾਰ ਮਿਲੀ ਸੀ। ਇਸ ਤੋਂ ਬਾਅਦ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ। ਹੁਣ ਸਰਕਾਰ ਨੇ ਨਵੀਂ ਰੈਸਲਿੰਗ ਐਸੋਸੀਏਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ। ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਦੀਆਂ ਚੋਣਾਂ ਵਿੱਚ ਬ੍ਰਿਜ ਭੂਸ਼ਣ ਸਿੰਘ ਦੇ ਬੇਹੱਦ ਕਰੀਬੀ ਅਤੇ ਵਫ਼ਾਦਾਰ ਮੰਨੇ ਜਾਣ ਵਾਲੇ ਸੰਜੇ ਸਿੰਘ ਨੇ ਚੋਣ ਜਿੱਤ ਲਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ ਸੀ। ਸ਼ੁਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨੂੰ ਆਪਣਾ ‘ਪਦਮ ਸ਼੍ਰੀ’ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਮਹਿਲਾ ਖਿਡਾਰਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਨਾਲ ਜੁੜੇ ਵਿਵਾਦ ਨੂੰ ਬਿਆਨ ਕੀਤਾ ਗਿਆ ਹੈ।

Punjab Bani 24 December,2023
ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ

ਕਾਂਗਰਸ ਨੇ ਹਰੀਸ਼ ਚੌਧਰੀ ਹਟਾ ਦੇਵੇਦਰ ਯਾਦਵ ਨੁੰ ਬਣਾਇਆ ਕਾਂਗਰਸ ਦਾ ਇੰਚਾਰਜ ਦਿਲੀ : ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਪੀ.ਪੀ.ਸੀ.ਸੀ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਕੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਦੱਸ ਦਈਏ ਕਿ ਦੇਵੇਂਦਰ ਯਾਦਵ ਦਿੱਲੀ ਤੋਂ ਕਾਂਗਰਸ ਨੇਤਾ ਹਨ। ਰਾਸ਼ਟਰੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਨੇ ਵੱਡਾ ਫੇਰਬਦਲ ਕਰਦੇ ਹੋਏ ਇਹ ਫ਼ੈਸਲਾ ਲਿਆ ਹੈ। ਇੱਕ ਪਾਸੇ ਪੰਜਾਬ ਵਿਚ ਕਾਂਗਰਸ ਵੱਲੋਂ ‘ਆਪ’ ਨਾਲ ਸਮਝੌਤਾ ਕਰਨ ਦੇ ਮੁੱਦੇ ‘ਤੇ ਹੰਗਾਮਾ ਹੋ ਰਿਹਾ ਹੈ, ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਪਟਿਆਲਾ ਵਿਚ ਆਪਣੇ ਪੱਧਰ ‘ਤੇ ਯਤਨ ਕਰ ਰਹੇ ਹਨ। ਜਿਸ ਕਾਰਨ ਕਾਂਗਰਸ ਲਈ ਪੰਜਾਬ ਦੇ ਹਾਲਾਤ ਬਹੁਤ ਚੁਣੌਤੀਪੂਰਨ ਬਣ ਗਏ ਹਨ। ਅਜਿਹੇ ‘ਚ ਕਾਂਗਰਸ ਸੰਗਠਨ ‘ਚ ਬਦਲਾਅ ਕਰਦੇ ਹੋਏ ਇਕ ਨਵੇਂ ਨੌਜਵਾਨ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Punjab Bani 24 December,2023
ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ ਤਾਂ ਜੋ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ ਜਾ ਸਕੇ ਟੋਲ ਤੋਂ ਛੋਟ ਲਈ ਪੰਜਾਬ ਦੇ ਨੰਬਰਦਾਰਾਂ ਦੀ ਬੇਨਤੀ ਨੂੰ ਵੀ ਕੇਂਦਰੀ ਮੰਤਰੀ ਕੋਲ ਰੱਖਿਆ ਪਟਿਆਲਾ/ਦਿੱਲੀ, 22 ਦਸੰਬਰ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।" ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, "ਪਟਿਆਲਾ ਦੇ ਰਾਜਪੁਰਾ ਰੋਡ 'ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ 'ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।" ਉਨ੍ਹਾਂ ਅੱਗੇ ਕਿਹਾ, “ਮੈਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇੱਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ 'ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਾਲ ਹੀ ਸਾਈਡ ਡਰੇਨ ਦੇ ਨਾਲ-ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇੱਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਰੱਖੀ ਗਈ ਹੈ।" ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਤ ਤੌਰ 'ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣਾ ਪੈਂਦਾ ਹੈ।

Punjab Bani 22 December,2023
ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ

ਨਸ਼ਿਆਂ ਦੀ ਦੁਰਵਰਤੋਂ ਤੋਂ ਪ੍ਰਭਾਵਿਤ ਪਿੰਡ ਰੌਂਗਲਾ ਦੇ ਵਸਨੀਕਾਂ ਨਾਲ ਜੈ ਇੰਦਰ ਕੌਰ ਨੇ ਕੀਤੀ ਮੁਲਾਕਾਤ ਸਖ਼ਤ ਪੁਲਿਸ ਗਸ਼ਤ ਤੇ ਕਾਰਵਾਈ ਦੀ ਮੰਗ ਲਈ ਪੰਚਾਇਤ ਮੈਂਬਰਾਂ ਨੂੰ ਨਾਲ ਲੈ ਕੇ ਐਸਐਸਪੀ ਪਟਿਆਲਾ ਨਾਲ ਕੀਤੀ ਮੁਲਾਕਾਤ ਪਟਿਆਲਾ, 21 ਦਸੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਂਗਲਾ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਕਾਰਨ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨੇ ਪਿੰਡ ਦੀ ਪੰਚਾਇਤ ਨੂੰ ਨਾਲ ਲੈਕੇ ਐਸਐਸਪੀ ਨਾਲ ਮੁਲਾਕਾਤ ਕੀਤੀ। ਐਸ.ਐਸ.ਪੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਦੱਸਿਆ ਕਿ, "ਸਰਪੰਚ ਰਾਣੀ ਜੀ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਅੱਜ ਮੈਨੂੰ ਆਪਣੇ ਪਿੰਡ ਬੁਲਾਇਆ ਸੀ ਤਾਂ ਜੋ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਵਿਰੁੱਧ ਉਨ੍ਹਾਂ ਦੀ ਲੜਾਈ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ, ਜਿਸ ਬਾਰੇ ਪੰਚਾਇਤ ਅਤੇ ਸਥਾਨਕ ਔਰਤਾਂ ਨੇ ਮੈਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਪਿੰਡ ਵਿੱਚ ਪਿਛਲੇ ਦੋ ਸਾਲਾਂ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਵਪਾਰ ਵਿੱਚ ਵਾਧਾ ਹੋਇਆ ਹੈ ਅਤੇ ਬਦਕਿਸਮਤੀ ਨਾਲ ਪਿੰਡ ਦੇ ਨੌਜਵਾਨ ਨਸ਼ਿਆਂ ਦੀ ਇਸ ਦਲਦਲ ਵਿੱਚ ਫਸ ਰਹੇ ਹਨ।" ਭਾਜਪਾ ਆਗੂ ਨੇ ਅੱਗੇ ਕਿਹਾ, "ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਸਾਡੇ ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਇੰਨੀ ਜ਼ਿਆਦਾ ਫੈਲੀ ਹੋਈ ਹੈ ਅਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਤੋਂ ਛੁਟਕਾਰਾ ਦਿਵਾਉਣ ਵਿੱਚ ਇਨ੍ਹਾਂ ਦੀ ਮਦਦ ਕਰੀਏ। ਇਸ ਲਈ ਗ੍ਰਾਮ ਪੰਚਾਇਤ ਨੇ ਵੀ ਅੱਜ ਇੱਕ ਪਹਿਲਕਦਮੀ ਕਰਦਿਆਂ ਇਕ ਮਤਾ ਪਾਸ ਕੀਤਾ, ਜਿਸ ਵਿੱਚ ਪਿੰਡ ਦਾ ਕੋਈ ਵੀ ਮੈਂਬਰ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਜਾਂ ਕਿਸੇ ਨਸ਼ੇ ਵਾਲੇ ਦੀ ਮਦਦ ਕਰਦਾ ਫੜਿਆ ਗਿਆ ਤਾਂ ਪੰਚਾਇਤ ਵੱਲੋਂ ਉਸ ਨੂੰ 1 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਲਈ ਉਸਨੂੰ ਪੁਲਿਸ ਹਵਾਲੇ ਕੀਤਾ ਜਾਵੇਗਾ।" ਜੈ ਇੰਦਰ ਕੌਰ ਨੇ ਅੱਗੇ ਕਿਹਾ, "ਪਿੰਡ ਰੌਂਗਲਾ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਲਈ ਅਸੀਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਜੀ ਨੂੰ ਵੀ ਮਿਲੇ। ਪਿੰਡ ਵਾਸੀਆਂ ਨੇ ਐਸਐਸਪੀ ਨੂੰ ਲਗਾਤਾਰ ਪੁਲਿਸ ਦੀ ਗਸ਼ਤ ਨੂੰ ਯਕੀਨੀ ਬਣਾਉਣ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਫੜਨ ਲਈ ਪਿੰਡ ਦੇ ਬਾਹਰ ਪੱਕੇ ਨਾਕੇ ਲਗਾਉਣ ਦੀ ਅਪੀਲ ਕੀਤੀ। SSP ਨੇ ਸਾਨੂੰ ਪਿੰਡ ਵਾਸੀਆਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।" ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, "ਪੰਜਾਬ ਵਿੱਚ ਵੱਧ ਰਿਹਾ ਨਸ਼ਿਆਂ ਦਾ ਮੁੱਦਾ ਸਿਰਫ਼ ਰਾਜ ਦਾ ਮੁੱਦਾ ਨਹੀਂ ਹੈ, ਇਹ ਇੱਕ ਰਾਸ਼ਟਰੀ ਮੁੱਦਾ ਬਣ ਗਿਆ ਹੈ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਬਾਰੇ ਬਹੁਤ ਗੰਭੀਰ ਹੈ। ਜਦੋਂ ਬੀ.ਐਸ.ਐਫ ਨੇ ਸਰਹੱਦੀ ਖੇਤਰਾਂ ਵਿੱਚ ਆਪਣਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾ ਦਿੱਤਾ ਸੀ ਤਾਂ ਵਿਰੋਧੀ ਧਿਰ ਨੇ ਪਹਿਲਾਂ ਇਸ ਦਾ ਵਿਰੋਧ ਕੀਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਸ ਵੇਲੇ ਵੀ ਕੌਮੀ ਸੁਰੱਖਿਆ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਕਦਮ ਦਾ ਸਮਰਥਨ ਕਰਨ ਦਾ ਸਟੈਂਡ ਲਿਆ ਸੀ।" ਜੈ ਇੰਦਰ ਕੌਰ ਦੇ ਨਾਲ ਸਰਪੰਚ ਰਾਣੀ ਪਤਨੀ ਸਿਤਾਰ ਮੁਹੰਮਦ, ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਪਟਿਆਲਾ ਮਹਿਲਾ ਮੋਰਚਾ ਦੀ ਪ੍ਰਧਾਨ ਮਨੀਸ਼ਾ ਉੱਪਲ, ਮੰਡਲ ਪ੍ਰਧਾਨ ਗੁਰਧਿਆਨ ਸਿੰਘ, ਗੁਰਭਜਨ ਸਿੰਘ, ਵਰਿੰਦਰ ਗੁਪਤਾ ਅਤੇ ਪਿੰਡ ਰੌਂਗਲਾ ਦੀ ਸਮੁੱਚੀ ਪੰਚਾਇਤ ਹਾਜ਼ਰ ਸੀ।

Punjab Bani 21 December,2023
ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ

ਰਾਜਨੀਤੀ ਵਿਚ ਆਵੇਗੀ ਕੰਗਨਾ ਰਣੌਤ : ਲੜੇਗੀ ਲੋਕ ਸਭਾ ਚੋਣਾਂ ਚੰਡੀਗੜ੍ਹ :  ਇਸ ਵਾਰ ਵੀ ਸਥਾਨਕ ਭਾਜਪਾ ਆਗੂਆਂ ਦੀ ਧੜੇਬੰਦੀ ਦਾ ਫਾਇਦਾ ਕਿਸੇ ਨਵੇਂ ਚਿਹਰੇ ਨੂੰ ਮਿਲ ਸਕਦਾ ਹੈ। ਚੰਡੀਗੜ੍ਹ ਸੀਟ ਲਈ ਕਈ ਵੱਡੇ ਚਿਹਰਿਆਂ ਦੀ ਚਰਚਾ ਹੋ ਰਹੀ ਹੈ। ਅਭਿਨੇਤਰੀ ਕੰਗਨਾ ਰਣੌਤ ਵੀ ਇਨ੍ਹਾਂ 'ਚੋਂ ਇਕ ਹੈ। ਤਿੰਨ ਦਿਨ ਪਹਿਲਾਂ ਅਦਾਕਾਰਾ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਿਤਾ ਅਮਰਦੀਪ ਰਣੌਤ ਨੇ ਖੁਦ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੰਗਨਾ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਦੀ ਟਿਕਟ 'ਤੇ ਲੜੇਗੀ। ਹਾਲਾਂਕਿ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਹ ਕਿਸ ਸੀਟ ਤੋਂ ਚੋਣ ਲੜੇਗੀ। ਕੰਗਨਾ ਦੇ ਪਿਤਾ ਦੇ ਇਸ ਬਿਆਨ ਨਾਲ ਸਿਆਸੀ ਹਲਕਿਆਂ 'ਚ ਮਾਹੌਲ ਫਿਰ ਗਰਮ ਹੋ ਗਿਆ ਹੈ। ਇਸ ਦੀ ਚਰਚਾ ਚੰਡੀਗੜ੍ਹ ਵਿੱਚ ਵੀ ਸ਼ੁਰੂ ਹੋ ਗਈ ਹੈ।

Punjab Bani 20 December,2023
ਬਿਕਰਮ ਮਜੀਠੀਆ ਨੂੰ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ

ਬਿਕਰਮ ਮਜੀਠੀਆ ਨੂੰ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ ਚੰਡੀਗੜ੍ਹ, 19 ਦਸੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਹੁਣ ਡਰੱਗ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ SIT ਸਾਹਮਣੇ ਪੇਸ਼ ਹੋਣਾ ਪਵੇਗਾ। ਏਡੀਜੀਪੀ ਐਮਐਸ ਛੀਨਾ ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਜਗਦੀਸ਼ ਭੋਲਾ ਦੇ ਦਫ਼ਤਰ ਵਿੱਚ ਕਰੋੜਾਂ ਰੁਪਏ ਦੇ ਡਰੱਗ ਗਠਜੋੜ ਵਿੱਚ ਨਾਮਜ਼ਦ ਵਿਅਕਤੀਆਂ ਨਾਲ ਸਬੰਧਾਂ ਦੇ ਸਬੰਧ ਵਿੱਚ ਕੀਤੀ ਗਈ ਸੀ।

Punjab Bani 19 December,2023
ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼

ਬਿਕਰਮ ਮਜੀਠੀਆ ਐਸਆਈਟੀ ਸਾਹਮਣੇ ਹੋਏ ਪੇਸ਼ ਪਟਿਆਲਾ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ 'ਚ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਹੀ ਐੱਸਆਈਟੀ ਨੂੰ ਚਲਾ ਰਿਹਾ ਹੈ ਜੋਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਕ ਬੱਚੀ ਦੇ ਨਾਲ ਖੜਨ ਦਾ ਐਲਾਨ ਕੀਤਾ ਹੈ, ਉਦੋਂ ਸੰਮਨ ਜਾਰੀ ਕਰ ਦਿੱਤਾ ਤੇ ਇਸ ਬਾਰੇ ਪਹਿਲਾਂ ਹੀ ਪਤਾ ਸੀ। ਮਜੀਠੀਆ ਨੇ ਕਿਹਾ ਕਿ ਦੋ ਸਾਲ ਤਕ ਇਸ ਕੇਸ ਬਾਰੇ ਕੋਈ ਨਹੀਂ ਬੋਲਿਆ ਸੀ, ਸਬੂਤ ਹਨ ਤਾਂ ਅਦਾਲਤ 'ਚ ਪੇਸ਼ ਕਰਦੇ ਪਰ ਇੱਥੇ ਸਿਆਸੀਕਰਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਤੋਂ ਨਹੀਂ ਡਰਦੇ ਪਰ ਉਨ੍ਹਾਂ ਦੀ ਇਸ ਪੇਸ਼ੀ ਦੌਰਾਨ ਪਟਿਆਲਾ 'ਚ ਲਗਾਇਆ ਗਿਆ ਪੁਲਿਸ ਦਾ ਕਰਫੂ ਸਾਬਿਤ ਕਰਦਾ ਹੈ ਕਿ ਸਰਕਾਰ ਉਨ੍ਹਾਂ ਤੋਂ ਕਿੰਨਾ ਡਰਦੀ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੂੰ ਸੱਦਿਆ ਪਰ ਉਹ ਭਗਵੰਤ ਮਾਨ ਦੇ ਜਹਾਜ਼ 'ਚ ਭੱਜਦਾ ਫਿਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹਨ, ਇਸ ਲਈ ਸਿੱਟ ਅੱਗੇ ਪੇਸ਼ ਹੋਣ ਲਈ ਆਏ ਹਨ। ਮਜੀਠੀਆ ਨੇ ਕਿਹਾ ਕਿ 31 ਤਰੀਕ ਨੂੰ ਸਿੱਟ ਦੇ ਮੁਖੀ ਮੁਖਵਿੰਦਰ ਛੀਨਾ ਦੀ ਸੇਵਾਮੁਕਤੀ ਹੈ ਤੇ ਇਸ ਲਈ ਹੁਣ ਭਗਵੰਤ ਆਪ ਹੀ ਸਿੱਟ ਮੁਖੀ ਬਣ ਕੇ ਆਪਣੀ ਮਰਜ਼ੀ ਕਰ ਲੈਣ।

Punjab Bani 18 December,2023
ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 18 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ 'ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ। ਮੰਤਰੀ ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjab Bani 18 December,2023
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 16 ਦਸੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਫਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿੱਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ। ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

Punjab Bani 16 December,2023
ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ

ਦੋ ਹਫ਼ਤਿਆਂ ਦਾ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ 18 ਦਸੰਬਰ ਤੋਂ • ਸਿਖਲਾਈ ਉਪਰੰਤ ਕਿਸਾਨ 2 ਤੋਂ 20 ਦੁਧਾਰੂ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 16 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਦੁੱਧ ਉਤਪਾਦਨ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ 18 ਤੋਂ 29 ਦਸੰਬਰ , 2023 ਤੱਕ ਦੋ ਹਫ਼ਤਿਆਂ ਦੇ ਡੇਅਰੀ ਫਾਰਮਿੰਗ ਸਿਖਲਾਈ ਪ੍ਰੋਗਰਾਮ ਲਈ ਨਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਿਖਲਾਈ ਤੋਂ ਬਾਅਦ ਜਨਰਲ ਸ਼੍ਰੇਣੀ ਦੇ ਕਿਸਾਨ ਵਿਭਾਗ ਦੀ ਸਕੀਮ ਅਧੀਨ 2 ਤੋਂ 20 ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਤ ਕਰਨ ਲਈ ਹਰੇਕ ਦੁਧਾਰੂ ਪਸ਼ੂ 'ਤੇ 17,500 ਰੁਪਏ ਸਬਸਿਡੀ ਦਾ ਲਾਭ ਲੈਣ ਦੇ ਯੋਗ ਹੋਣਗੇ। ਇਸੇ ਤਰ੍ਹਾਂ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਡੇਅਰੀ ਕਿਸਾਨਾਂ ਨੂੰ ਅਜਿਹੇ ਹੀ ਯੂਨਿਟ ਦੀ ਸਥਾਪਨਾ ਲਈ ਹਰੇਕ ਦੁਧਾਰੂ ਪਸ਼ੂ 'ਤੇ 23100 ਰੁਪਏ ਸਬਸਿਡੀ ਮਿਲਣਯੋਗ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਮਾਡਲ ਕੈਟਲ ਸ਼ੈੱਡ, ਦੁੱਧ ਚੁਆਈ ਵਾਲੀਆਂ (ਮਿਲਕਿੰਗ) ਮਸ਼ੀਨਾਂ ਅਤੇ ਚਾਰਾ ਵੱਢਣ ਵਾਲੀਆਂ ਮਸ਼ੀਨਾਂ (ਫੌਡਰ ਹਾਰਵੈਸਟਰ) ਸਮੇਤ ਹੋਰ ਮਸ਼ੀਨਰੀ 'ਤੇ ਵੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਡੇਅਰੀ ਫਾਰਮਰ, ਜਿਨ੍ਹਾਂ ਨੇ ਘੱਟੋ-ਘੱਟ 5ਵੀਂ ਪਾਸ ਕੀਤੀ ਹੋਵੇ ਅਤੇ ਹਰਾ ਚਾਰਾ ਉਗਾਉਣ ਲਈ ਆਪਣੀ ਜ਼ਮੀਨ ਹੋਵੇ, ਤਾਂ ਉਹ ਆਪਣੇ ਨੇੜਲੇ ਜ਼ਿਲ੍ਹਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣਾ ਸਿੱਖਿਆ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾ ਕੇ ਇਸ ਸਿਖਲਾਈ ਵਾਸਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਡੇਅਰੀ ਫਾਰਮਰਾਂ ਨੂੰ ਦੁਧਾਰੂ ਪਸ਼ੂਆਂ ਦੇ ਪਾਲਣ ਪੋਸ਼ਣ, ਖੁਰਾਕ, ਬਿਮਾਰੀਆਂ ਤੋਂ ਬਚਾਅ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਤੋਂ ਹੋਰ ਉਤਪਾਦ ਬਣਾਉਣ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ‎

Punjab Bani 16 December,2023
ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ

ਰਾਜਸਥਾਨ ਦੇ ਨਵੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬਣੇ ਜੈਪੁਰ : ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਕਲਰਾਜ ਮਿਸ਼ਰਾ ਨੇ ਜੈਪੁਰ ਦੇ ਅਲਬਰਟ ਹਾਲ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਜਨ ਲਾਲ ਸ਼ਰਮਾ ਨੂੰ ਅਹੁਦੇ ਦਾ ਹਲਫ਼ ਚੁਕਵਾਇਆ। ਖਾਸ ਗੱਲ ਇਹ ਹੈ ਕਿ ਅੱਜ ਭਜਨ ਲਾਲ ਦਾ ਜਨਮ ਦਿਨ ਵੀ ਹੈ। ਭਜਨ ਲਾਲ ਦੇ ਨਾਲ ਦੋ ਡਿਪਟੀ ਸੀਐਮ ਦੀਆ ਕੁਮਾਰੀ ਅਤੇ ਪ੍ਰੇਮਚੰਦ ਬੈਰਵਾ ਨੇ ਵੀ ਸਹੁੰ ਚੁੱਕੀ। ਭਜਨ ਲਾਲ ਸ਼ਰਮਾ ਨੇ ਸਹੁੰ ਚੁੱਕਣ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਦਾ ਆਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੰਦਰ 'ਚ ਜਾ ਕੇ ਪੂਜਾ ਅਰਚਨਾ ਵੀ ਕੀਤੀ।

Punjab Bani 15 December,2023
ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਚੇਤਨ ਸਿੰਘ ਜੌੜਾਮਾਜਰਾ ਨੇ ਮੋਗਾ ਵਿਖੇ ਸੂਬੇ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਕਿਹਾ, ਚਾਲੂ ਵਿੱਤੀ ਸਾਲ ਵਿਚ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਪ੍ਰਾਜੈਕਟ ਨਾਲ 1100 ਕਿਸਾਨ ਪਰਿਵਾਰਾਂ ਦੀ 2500 ਏਕਡ਼ ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਮਿਲੇਗਾ ਲਾਭ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ ਚੰਡੀਗੜ੍ਹ/ਮੋਗਾ, 14 ਦਸੰਬਰ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਾਲੂ ਵਿੱਤੀ ਸਾਲ ਦੇ ਅੰਤ ਤੱਕ 20 ਹਜ਼ਾਰ ਹੈਕਟੇਅਰ ਖੇਤੀ ਰਕਬੇ ਨੂੰ ਸੀਵਰੇਜ ਦੇ ਸੋਧੇ ਪਾਣੀ ਦੀ ਸਿੰਚਾਈ ਸਹੂਲਤ ਨਾਲ ਜੋਡ਼ਨ ਦਾ ਟੀਚਾ ਹੈ। ਉਨ੍ਹਾਂ ਇਹ ਐਲਾਨ ਅੱਜ ਮੋਗਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਾਂ ਰਾਹੀਂ ਖੇਤੀ ਲੋੜਾਂ ਲਈ ਵਰਤਣ ਦੇ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਥਾਪਨਾ ਦੀ 54ਵੀਂ ਵਰੇਗੰਢ ਮੌਕੇ ਪੰਜਾਬ ਦੇ ਸਭ ਤੋਂ ਵੱਡੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਪਿੱਛੋਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਅਜਿਹੇ ਬਦਲਵੇਂ ਸਿੰਚਾਈ ਜਲ ਸਰੋਤਾਂ ਨੂੰ ਵਿਕਸਤ ਕਰਨ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਉਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਸਿੰਚਾਈ ਲਈ 320 ਐਮ.ਐਲ.ਡੀ. ਟ੍ਰੀਟਿਡ (ਸੋਧੇ) ਪਾਣੀ ਦੀ ਵਰਤੋਂ ਹੋ ਰਹੀ ਹੈ ਜਿਸ ਨੂੰ ਚਾਲੂ ਵਿੱਤੀ ਸਾਲ ਦੇ ਅੰਤ ਤੱਕ ਦੁੱਗਣਾ ਕਰਕੇ 600 ਐਮ.ਐਲ.ਡੀ ਕਰ ਦਿੱਤਾ ਜਾਵੇਗਾ, ਜਿਸ ਨਾਲ 20,000 ਹੈਕਟੇਅਰ ਰਕਬੇ ਨੂੰ ਸਿੰਚਾਈ ਸਹੂਲਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਹੁਣ ਤੱਕ ਦਾ ਰਾਜ ਦਾ ਸਭ ਤੋਂ ਵੱਡਾ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਹੈ, ਜੋ 12.87 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ (2500 ਏਕਡ਼) ਤੋਂ ਵੱਧ ਵਾਹੀਯੋਗ ਜ਼ਮੀਨਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ਲੋੜ ਹੈ ਤਾਂ ਜੋ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪਾਣੀ ਦੇ ਸੰਕਟ ਤੋਂ ਬਚ ਸਕਣ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅੱਜ ਸੀਵਰੇਜ ਟਰੀਟਮੈਂਟ ਪਲਾਂਟ, ਮੋਗਾ ਤੋਂ 27 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਟ੍ਰੀਟਡ ਪਾਣੀ ਦੀ ਵਰਤੋਂ ਕਰਨ ਦੇ ਉਦੇਸ਼ ਨਾਲ ਸਿੰਚਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ, ਜੋ ਨੇੜਲੇ ਚਾਰ ਪਿੰਡਾਂ ਦੀ ਖੇਤੀਬਾੜੀ ਅਧੀਨ ਜ਼ਮੀਨਾਂ ਨੂੰ ਸਿੰਚਾਈ ਸਹੂਲਤ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 117 ਬਲਾਕ ਪਹਿਲਾਂ ਹੀ ਅਤਿ ਸ਼ੋਸ਼ਿਤ ਸ਼੍ਰੇਣੀ ਅਧੀਨ ਆਉਂਦੇ ਹਨ, ਜਿਸ ਦਾ ਮਤਲਬ ਰਾਜ ਦੇ 80 ਫ਼ੀਸਦੀ ਖੇਤਰ ਵਿਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਟ੍ਰੀਟ ਕੀਤੇ ਪਾਣੀ ਦੀ ਵਰਤੋਂ ਨਾਲ ਨਾ ਕੇਵਲ ਸਰਕਾਰ ਦੀ ਪਾਣੀ ਬਚਾਉਣ ਦੀ ਮੁਹਿੰਮ ਨੂੰ ਬਲ ਮਿਲੇਗਾ, ਸਗੋਂ ਟ੍ਰੀਟ ਕੀਤੇ ਪਾਣੀ ਵਿੱਚ ਪੌਸ਼ਟਿਕ ਤੱਤਾਂ ਦੀ ਮੌਜੂਦਗੀ ਨਾਲ ਖਾਦ ਦੀ ਘੱਟ ਵਰਤੋਂ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿਛਲੇ ਸਮਿਆਂ ਦੌਰਾਨ ਕੱਢੇ ਗਏ ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਆਪ ਹੀ ਛੱਡ ਦੇਣ ਕਿਉਂਕਿ ਇਨ੍ਹਾਂ ਖਾਲਿਆਂ ਰਾਹੀਂ ਉਨ੍ਹਾਂ ਦੇ ਹੀ ਖੇਤਾਂ ਨੂੰ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਟ੍ਰੀਟ ਕੀਤਾ ਪਾਣੀ, ਜੋ ਹੁਣ ਤੱਕ ਅਜਾਈਂ ਨਾਲਿਆਂ ਵਿੱਚ ਵਿਅਰਥ ਹੋ ਰਿਹਾ ਸੀ, ਇਸ ਪ੍ਰਾਜੈਕਟ ਦੇ ਲੱਗਣ ਨਾਲ ਸਿੰਚਾਈ ਲਈ ਵਰਤੋਂ ਵਿੱਚ ਲਿਆਂਦਾ ਜਾ ਸਕੇਗਾ ਜਿਸ ਨਾਲ ਨਾ ਕੇਵਲ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਘਟੇਗੀ, ਸਗੋਂ ਉਸ ਰਕਬੇ ਵਿੱਚ ਟਿਊਬਵੈੱਲਾਂ ਦੀ ਘੱਟ ਵਰਤੋਂ ਕਾਰਨ ਬਿਜਲੀ ਖਪਤ ਵਿੱਚ ਕਟੌਤੀ ਹੋਵੇਗੀ। ਉਨ੍ਹਾਂ ਇਸ ਪ੍ਰਾਜੈਕਟ ਦੀ ਯੋਜਨਾਬੰਦੀ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਦੇ ਕਿਸਾਨ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਵਿਭਾਗ ਨੂੰ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਮਾਗਮ ਨੂੰ ਹਲਕਾ ਧਰਮਕੋਟ ਦੇ ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਅਜਿਹਾ ਪ੍ਰਾਜੈਕਟ ਹਲਕਾ ਧਰਮਕੋਟ ਨੂੰ ਵੀ ਮਨਜ਼ੂਰ ਕਰਨ ਉਤੇ ਪੰਜਾਬ ਸਰਕਾਰ ਅਤੇ ਸ. ਜੌੜਾਮਾਜਰਾ ਦਾ ਧੰਨਵਾਦ ਕੀਤਾ। ਸ. ਮਹਿੰਦਰ ਸਿੰਘ ਸੈਣੀ, ਮੁੱਖ ਭੂਮੀ ਪਾਲ, ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 10,000 ਹੈਕਟੇਅਰ ਤੋਂ ਵੱਧ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚਾਉਣ ਵਾਲੇ 58 ਅਜਿਹੇ ਟ੍ਰੀਟਿਡ ਵਾਟਰ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਨਾਬਾਰਡ ਪੇਂਡੂ ਵਿਕਾਸ ਫੰਡ ਅਧੀਨ ਉਲੀਕਿਆ ਗਿਆ ਹੈ ਜਿਸ ਤਹਿਤ ਕਿ 24, 20, 14 ਅਤੇ 8 ਇੰਚੀ ਵਿਆਸ ਦੀਆਂ ਲਗਭਗ 25 ਕਿਲੋਮੀਟਰ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਜਿਸ ਨਾਲ 1100 ਕਿਸਾਨ ਪਰਿਵਾਰਾਂ ਦੀ 1020 ਹੈਕਟੇਅਰ ਵਾਹੀਯੋਗ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਸਰਕਾਰ ਵੱਲੋਂ ਕੁਸ਼ਲ ਸਿੰਚਾਈ ਤਕਨੀਕਾਂ ਅਪਣਾਉਣ ਵਾਲੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਅਜੀਤਗੜ੍ਹ, ਬੁੱਕਣਵਾਲਾ, ਸਿੰਘਾਂਵਾਲਾ ਅਤੇ ਘੱਲ ਕਲਾਂ ਪਿੰਡ ਦੇ ਕਿਸਾਨ ਭਾਈਚਾਰਾ ਹਾਜ਼ਰ ਸੀ, ਜਿਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਲਿਆਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

Punjab Bani 14 December,2023
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਜੜਿਆ ਨੌਜਵਾਨ ਦੇ ਥੱਪੜ : ਨੌਜਵਾਨ ਦੇ ਹਥ ਨਸ਼ੀਲੀ ਚੀਜ ਵੇਖ ਚੜਿਆ ਗੁੱਸਾ ਲੁਧਿਆਣਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਇੱਕ ਨੌਜਵਾਨ ਨੂੰ ਥੱਪੜ ਮਾਰ ਦਿੱਤਾ ਹੈ। ਨੌਜਵਾਨ ਦੇ ਹੱਥ 'ਚ ਗਾਂਜੇ ਨਾਲ ਭਰੀ ਨਸ਼ੀਲੀ ਸਿਗਰਟ ਦੇਖ ਕੇ ਵਿਧਾਇਕ ਗੁੱਸੇ 'ਚ ਆ ਗਿਆ। ਇਸ ਥੱਪੜ ਦੀ ਵੀਡੀਓ ਲੁਧਿਆਣਾ ਵਿੱਚ ਵਾਇਰਲ ਹੋਈ ਹੈ। ਹਾਲਾਂਕਿ ਇਸ ਦੌਰਾਨ ਨੌਜਵਾਨ ਕਹਿੰਦਾ ਰਿਹਾ ਕਿ ਨਾ ਤਾਂ ਉਸਦੀ ਵੀਡੀਓ ਬਣਾਓ ਅਤੇ ਨਾ ਹੀ ਵਾਇਰਲ ਕਰੋ। ਨੌਜਵਾਨ ਨੂੰ ਹੱਸਦਾ ਦੇਖ ਕੇ ਵਿਧਾਇਕ ਨੂੰ ਗੁੱਸਾ ਆ ਗਿਆ। ਜਾਣਕਾਰੀ ਅਨੁਸਾਰ ਹਲਕਾ ਆਤਮਾ ਨਗਰ ਤੋਂ 'ਆਪ' ਵਿਧਾਇਕ ਸਿੱਧੂ ਦੀ ਹੈਲਪ ਵੈਨ ਇਲਾਕੇ 'ਚ ਘੁੰਮ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਸ਼ਿਕਾਇਤ ਕੀਤੀ ਕਿ ਲੁਧਿਆਣਾ ਦੇ ਵਾਰਡ ਨੰਬਰ 40 ਵਿੱਚ ਕੁਝ ਨੌਜਵਾਨ ਖੁੱਲ੍ਹੇਆਮ ਚਿੱਟੇ ਦਾ ਸੇਵਨ ਕਰਦੇ ਹਨ। ਨੌਜਵਾਨ ਗਾਂਜੇ ਨਾਲ ਭਰੀਆਂ ਸਿਗਰਟਾਂ ਵੀ ਪੀਂਦੇ ਹਨ। ਸਿੱਧੂ ਨੇ ਪੁਲਿਸ ਟੀਮ ਨਾਲ ਛਾਪੇਮਾਰੀ ਕੀਤੀ ਤਾਂ ਮੌਕੇ 'ਤੇ 15 ਤੋਂ 20 ਦੇ ਕਰੀਬ ਨੌਜਵਾਨ ਨਸ਼ੇ 'ਚ ਧੁੱਤ ਪਾਏ ਗਏ | ਪੁਲਿਸ ਟੀਮ ਨੂੰ ਦੇਖ ਕੇ ਸਾਰੇ ਨੌਜਵਾਨ ਬਾਈਕ 'ਤੇ ਭੱਜ ਗਏ ਪਰ ਇਕ ਨੌਜਵਾਨ ਨੂੰ ਵਿਧਾਇਕ ਸਿੱਧੂ ਨੇ ਫੜ ਲਿਆ। ਜਦੋਂ ਸਿੱਧੂ ਨੇ ਉਸ ਨੂੰ ਨਸ਼ੇ ਕਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਉਸ ਨੂੰ ਆਦਤ ਦੱਸੀ ਅਤੇ ਹੱਸਣ ਲੱਗ ਪਿਆ। ਗੁੱਸੇ 'ਚ ਆ ਕੇ ਵਿਧਾਇਕ ਸਿੱਧੂ ਨੇ ਨੌਜਵਾਨ ਨੂੰ ਮਾਰ ਦਿੱਤਾ ਥੱਪੜ। ਵਿਧਾਇਕ ਕੁਲਵੰਤ ਸਿੱਧੂ ਨੇ ਕਿਹਾ ਕਿ ਇਲਾਕੇ ਵਿੱਚ ਨਾ ਤਾਂ ਨਸ਼ੇ ਹੋਣ ਦਿੱਤੇ ਜਾਣਗੇ ਅਤੇ ਨਾ ਹੀ ਵੇਚਣ ਦਿੱਤੇ ਜਾਣਗੇ। ਨਸ਼ੇੜੀ ਨੇ ਵਿਧਾਇਕ ਸਿੱਧੂ ਨੂੰ ਕਿਹਾ ਕਿ ਉਸ ਦੀ ਵੀਡੀਓ ਵਾਇਰਲ ਨਾ ਕੀਤੀ ਜਾਵੇ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਵਾਰਡ ਨੰਬਰ 40 ਵਿੱਚ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾਵੇ। ਇਲਾਕੇ 'ਚ ਨਸ਼ਾ ਵੇਚਣ ਵਾਲੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ।

Punjab Bani 14 December,2023
ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ

ਸੰਸਦ ਸੁਰਖਿਆ ਉਲੰਘਣ : ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਘੁਸਪੈਠੀਏ ਨਵੀਂ ਦਿੱਲੀ : ਬੁੱਧਵਾਰ ਯਾਨੀ ਕੱਲ੍ਹ ਨੂੰ ਹੋਏ ਸੰਸਦ ਸੁਰੱਖਿਆ ਉਲੰਘਣ ਦੀ ਜਾਂਚ ਚੱਲ ਰਹੀ ਹੈ। ਜਿਵੇਂ-ਜਿਵੇਂ ਸੰਸਦ ਦੀ ਸੁਰੱਖਿਆ ਉਲੰਘਣਾ ਦੇ ਦੋਸ਼ੀਆਂ ਦੀ ਜਾਂਚ ਚੱਲ ਰਹੀ ਹੈ, ਉੱਥੇ ਕਈ ਨਵੇਂ ਖੁਲਾਸੇ ਵੀ ਹੋ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦਾ ਮੁੱਖ ਸਾਜ਼ਿਸ਼ਕਰਤਾ ਕੋਈ ਹੋਰ ਹੈ। ਇਸ ਦੇ ਨਾਲ ਹੀ ਮੁੱਖ ਮੁਲਜ਼ਮ ਬਾਰੇ ਵੀ ਖੁਲਾਸੇ ਹੋ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪੇਜ ‘ਭਗਤ ਸਿੰਘ ਫੈਨ ਕਲੱਬ’ ਨਾਲ ਜੁੜੇ ਹੋਏ ਸਨ। ਹਰ ਕੋਈ ਡੇਢ ਸਾਲ ਪਹਿਲਾਂ ਮੈਸੂਰ ਵਿੱਚ ਮਿਲਿਆ ਸੀ। ਸਾਗਰ ਜੁਲਾਈ 'ਚ ਲਖਨਊ ਤੋਂ ਆਇਆ ਸੀ ਪਰ ਸੰਸਦ ਭਵਨ ਦੇ ਅੰਦਰ ਨਹੀਂ ਜਾ ਸਕਿਆ। 10 ਦਸੰਬਰ ਨੂੰ ਇਕ-ਇਕ ਕਰਕੇ ਸਾਰੇ ਆਪੋ-ਆਪਣੇ ਸੂਬਿਆਂ ਤੋਂ ਦਿੱਲੀ ਪਹੁੰਚ ਗਏ। ਹਰ ਕੋਈ ਇੰਡੀਆ ਗੇਟ ਨੇੜੇ ਮਿਲੇ ਜਿੱਥੇ ਸਾਰਿਆਂ ਨੂੰ ਰੰਗ-ਬਿਰੰਗੇ ਪਟਾਕੇ ਵੰਡੇ ਗਏ। ਇਨ੍ਹਾਂ ਦੇ ਪਿੱਛੇ ਦਾ ਮਾਸਟਰਮਾਈਂਡ ਕੌਣ ਹੈ, ਇਸ ਦਾ ਪਤਾ ਲਗਾਉਣ ਲਈ ਪੁਲਿਸ ਲਗਾਤਾਰ ਇਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ।ਸ਼ੁਰੂਆਤੀ ਜਾਂਚ ਮੁਤਾਬਕ ਮੁੱਖ ਸਾਜ਼ਿਸ਼ਕਾਰ ਕੋਈ ਹੋਰ ਹੈ।

Punjab Bani 14 December,2023
ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ

ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਸੁਖਬੀਰ ਬਾਦਲ ਨੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ ਅੰਮ੍ਰਿਤਸਰ, 14 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਮੁਆਫੀ ਮੰਗੀ। ਅੱਜ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਜੀ ਵਿਖੇ ਰੱਖਵਾਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਲਈ ਤੇ ਅਕਾਲੀ ਦਲ ਦੀ ਸਰਕਾਰ ਵੇਲੇ ਜੇਕਰ ਕਿਸੇ ਦਾ ਵੀ ਮਨ ਦੁਖੀ ਹੋਇਆ ਹੋਵੇ, ਹਰ ਉਸ ਕਾਰਵਾਈ ਲਈ ਉਹ ਮੁਆਫੀ ਮੰਗਦੇ ਹਨ। ਉਹਨਾਂ ਨੇ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਉਹ ਪੰਥ ਆਪਣੀ ਜਥੇਬੰਦੀ ਅਕਾਲੀ ਦਲ ਨੂੰ ਮਜ਼ਬੂਤ ਕਰਨ।

Punjab Bani 14 December,2023
ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ

ਸਪੀਕਰ ਓਮ ਬਿਰਲਾ ਨੇ ਸੁਰਖਿਆ ਨੁੰ ਲੈ ਕੇ ਸਾਰੀਆਂ ਪਾਰਟੀਆਂ ਨਾਲ ਬੈਠਕ ਕੀਤੀ ਨਵੀਂ ਦਿੱਲੀ, 13 ਦਸੰਬਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਵਿਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਬਾਅਦ ਇਸ ’ਤੇ ਚਰਚਾ ਕਰਨ ਲਈ ਅੱਜ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਕੀਤੀ। ਇਸ ਤੋਂ ਪਹਿਲਾਂ ਸਦਨ ਵਿੱਚ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਦੌਰਾਨ ਸ੍ਰੀ ਬਿਰਲਾ ਨੇ ਮੀਟਿੰਗ ਬੁਲਾਉਣ ਦੀ ਜਾਣਕਾਰੀ ਦਿੱਤੀ ਅਤੇ ਕਿਹਾ, ‘ਮੈਂ ਪਹਿਲਾਂ ਵੀ ਤੁਹਾਡੇ ਸਾਰਿਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਾ ਰਿਹਾ ਹਾਂ ਤੇ ਹੁਣ ਵੀ ਇਸ ਵਿਸ਼ੇ ‘ਤੇ ਸਾਰੀਆਂ ਪਾਰਟੀਆਂ ਦੀ ਬੈਠਕ ਬੁਲਾਈ ਗਈ ਹੈ।’ ਇਸ ਤੋਂ ਬਾਅਦ ਬਿਰਲਾ ਨੇ ਸਦਨ ਦੀ ਕਾਰਵਾਈ ਸ਼ਾਮ ਚਾਰ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।

Punjab Bani 13 December,2023
ਸੰਸਦ ਭਵਨ ਵਿੱਚ ਪ੍ਰਦਰਸ਼ਨ ਕਰ ਰਹੇ ਔਰਤ ਅਤੇ ਨੌਜਵਾਨ ਲਏ ਹਿਰਾਸਤ ਵਿੱਚ

ਸੰਸਦ ਭਵਨ ਵਿੱਚ ਪ੍ਰਦਰਸ਼ਨ ਕਰ ਰਹੇ ਔਰਤ ਅਤੇ ਨੌਜਵਾਨ ਲਏ ਹਿਰਾਸਤ ਵਿੱਚ ਨਵੀਂ ਦਿੱਲੀ, 13 ਦਸੰਬਰ ਸੰਸਦ ਭਵਨ ਦੇ ਬਾਹਰ ਪੀਲੇ ਧੂੰਏਂ ਦੇ ਕੈਨ ਨਾਲ ਪ੍ਰਦਰਸ਼ਨ ਕਰ ਰਹੇ ਪੁਰਸ਼ ਤੇ ਔਰਤ ਨੂੰ ਅੱਜ ਹਿਰਾਸਤ ਵਿਚ ਲਿਆ ਗਿਆ। ਪੁਲੀਸ ਦੱਸਿਆ ਕਿ ਨੀਲਮ (42) ਅਤੇ ਅਮੋਲ ਸ਼ਿੰਦੇ (25) ਨੂੰ ਟਰਾਂਸਪੋਰਟ ਭਵਨ ਦੇ ਸਾਹਮਣੇ ਤੋਂ ਹਿਰਾਸਤ ‘ਚ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।

Punjab Bani 13 December,2023
ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ

ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ, ਕੈਬਨਿਟ ਮੰਤਰੀ ਨੇ ਦਿੱਤੀਆਂ ਸਖ਼ਤ ਹਦਾਇਤਾਂ ਚੰਡੀਗੜ੍ਹ, 13 ਦਸੰਬਰ: ਪੰਜਾਬ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੀਚੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਵੱਲੋਂ ਲੀਚੀ ਦੇ ਬਾਗ਼ਾਂ ਲਈ ਅਪ੍ਰੈਲ ਅਤੇ ਮਈ ਦੇ ਪੀਕ ਸੀਜ਼ਨ ਦੌਰਾਨ ਰਾਤ ਸਮੇਂ ਨਿਰੰਤਰ 10 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ ਸ੍ਰੀ ਸਤਿੰਦਰ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਮੰਗ ਨੂੰ ਤਰਜੀਹੀ ਤੌਰ 'ਤੇ ਪੂਰੀ ਕਰਨ। ਕੈਬਨਿਟ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਚੰਦਰ ਗੇਂਦ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਨਹਿਰਾਂ ਅਤੇ ਮਾਈਨਰਾਂ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਗਰਮੀਆਂ ਦੇ ਮੌਸਮ ਵਿੱਚ ਲੀਚੀ ਬਾਗ਼ਬਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਸਪਲਾਈ ਹੋ ਸਕੇ। ਉਨ੍ਹਾਂ ਕਿਹਾ ਕਿ ਮਾਰਚ ਅਤੇ ਅਪ੍ਰੈਲ ਦੌਰਾਨ ਨਹਿਰੀ ਵਿਭਾਗ ਵਲੋਂ ਨਹਿਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਨਾਲ ਬਾਗ਼ਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਹੀਂ ਮਿਲਦੀ ਅਤੇ ਫਲ ਦੀ ਉਪਜ ਪ੍ਰਭਾਵਤ ਹੁੰਦੀ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਐਗਰੋ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਉਹ ਲੀਚੀ ਦੇ ਨਿਰਯਾਤ ਦੀਆਂ ਸੰਭਾਵਨਾਵਾਂ ਤਲਾਸ਼ਣ ਤਾਂ ਜੋ ਸੂਬੇ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚ ਲੀਚੀ ਦਾ ਮੰਡੀਕਰਨ ਯਕੀਨੀ ਬਣਾਇਆ ਜਾ ਸਕੇ ਅਤੇ ਬਾਗ਼ਬਾਨ ਵਧ ਮੁਨਾਫ਼ਾ ਕਮਾ ਸਕਣ। ਇਸੇ ਤਰ੍ਹਾਂ ਉਨ੍ਹਾਂ ਮੀਟਿੰਗ 'ਚ ਮੌਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੂੰ ਲੀਚੀ ਦੀਆਂ ਨਵੀਆਂ ਕਿਸਮਾਂ ਲਿਆਉਣ ਅਤੇ ਨਿਰਯਾਤ ਆਧਾਰਤ ਪੈਕੇਜਿੰਗ ਨੂੰ ਡਿਜ਼ਾਈਨ ਕਰਨ ਅਤੇ ਉਪਲਬਧ ਕਰਵਾਉਣ ਲਈ ਕਿਹਾ। ਕਿਸਾਨਾਂ ਵੱਲੋਂ ਬਾਗ਼ਾਂ ਵਿੱਚ ਸੋਲਰ ਸਿਸਟਮ ਲਾਉਣ ਦੀ ਮੰਗ ਸਬੰਧੀ ਕੈਬਨਿਟ ਮੰਤਰੀ ਨੇ ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ ਨੂੰ ਹਦਾਇਤ ਕੀਤੀ ਕਿ ਉਹ ਬਾਗ਼ਾਂ ਲਈ ਸੋਲਰ ਪੰਪ ਮੁਹੱਈਆ ਕਰਾਉਣ ਲਈ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਸਿਫ਼ਾਰਸ਼ 'ਤੇ ਬਾਗ਼ਬਾਨਾਂ ਲਈ 500 ਤੋਂ 1000 ਸੋਲਰ ਪੰਪਾਂ ਦੀ ਗਿਣਤੀ ਨਿਰਧਾਰਤ ਕੀਤੀ ਜਾਵੇ। ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਲੀਚੀ ਅਸਟੇਟ ਵਿਖੇ ਵਿਸ਼ੇਸ਼ ਆਊਟਲੈਟ ਰਾਹੀਂ ਕਿਸਾਨਾਂ ਨੂੰ ਸਿਫਾਰਸ਼ ਕੀਤੀਆਂ ਵੱਖ-ਵੱਖ ਕੀਟਨਾਸ਼ਕ/ਉੱਲੀਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਮੰਤਰੀ ਨੇ ਕਿਹਾ ਕਿ ਉਹ ਲੀਚੀ ਅਸਟੇਟ ਨੂੰ ਵਾਧੂ ਫ਼ੰਡ ਮੁਹੱਈਆ ਕਰਵਾਉਣ ਲਈ ਅਗਲੇ ਦਿਨਾਂ 'ਚ ਵਿੱਤ ਮੰਤਰੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਲੀਚੀ ਉਤਪਾਦਕਾਂ ਲਈ ਬੀਮਾ ਸਕੀਮ ਬਣਾਉਣ ਲਈ ਨੇੜ ਭਵਿੱਖ ਵਿੱਚ ਬੀਮਾ ਕੰਪਨੀਆਂ ਨਾਲ ਮੀਟਿੰਗ ਕਰਾਉਣ ਲਈ ਵੀ ਕਿਹਾ। ਸ. ਜੌੜਾਮਾਜਰਾ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਲੀਚੀ ਦੇ ਬਾਗ਼ਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਾਉਣ ਦੀ ਯੋਜਨਾ ਤਿਆਰ ਕਰਨ ਆਖਿਆ। ਬਾਗ਼ਬਾਨੀ ਮੰਤਰੀ ਨੇ ਕਿਸਾਨਾਂ ਨੂੰ ਕਲੱਸਟਰ ਬਣਾਉਣ ਅਤੇ ਸਾਂਝੇ ਤੌਰ 'ਤੇ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਉਪਜ ਦੇ ਲਾਗਤ ਖ਼ਰਚੇ ਘਟਾਉਣ ਵਿੱਚ ਮਦਦ ਮਿਲੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਚੰਦਰ ਗੇਂਦ, ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲੇਂਦਰ ਕੌਰ, ਸਕੱਤਰ ਮੰਡੀ ਬੋਰਡ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਬਾਗ਼ਬਾਨੀ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੱਯਮ ਅਗਰਵਾਲ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ, ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ. ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 13 December,2023
ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ

ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਕੋਈ ਵੀ ਸਰਕਾਰੀ ਸਕੂਲ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਰਹੇ ਹਨ ਵਿਦਿਆਰਥੀ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਉਣਗੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰਵਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਕੇਂਦਰਾਂ ਦੀ ਸਥਾਪਨਾ ਛੇਤੀ ਹੋਵੇਗੀ ਰੂਪਨਗਰ, 13 ਦਸੰਬਰ: ਸੂਬੇ ਦੇ ਵਿਦਿਅਕ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ ਕੀਤਾ। ਮੁੱਖ ਮੰਤਰੀ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੁੱਖੋ ਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੁਠੇੜੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਵਿੱਚ ਮੌਜੂਦ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਕੂਲਾਂ ਦਾ ਅਚਨਚੇਤੀ ਦੌਰਾ ਕਰਕੇ ਖੌਫ਼ ਪੈਦਾ ਕਰਨ ਨਹੀਂ ਆਏ ਸਗੋਂ ਕਮੀਆਂ ਦੂਰ ਕਰਨ ਲਈ ਉਹ ਖੁਦ ਸਰਕਾਰੀ ਸਕੂਲਾਂ ਵਿੱਚ ਜਾ ਰਹੇ ਹਨ ਤਾਂ ਕਿ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇ। ਦੂਰ-ਦੁਰਾਡੇ ਇਲਾਕਿਆਂ ਤੋਂ ਪੜ੍ਹਨ ਆਉਂਦੇ ਵਿਦਿਆਰਥੀਆਂ ਵਾਸਤੇ ਆਵਾਜਾਈ ਦੇ ਸਾਧਨਾਂ ਦੀ ਘਾਟ ਪੂਰੀ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਕੋਈ ਵੀ ਵਿਦਿਆਰਥੀ ਸਾਧਨ ਦੀ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਾਧਨਾਂ ਦੀ ਕਮੀ ਕਾਰਨ ਸਾਡੇ ਬੱਚੇ ਖਾਸ ਕਰਕੇ ਲੜਕੀਆਂ ਅੱਧ-ਵਿਚਾਲੇ ਪੜ੍ਹਾਈ ਛੱਡ ਜਾਂਦੀਆਂ ਸਨ ਪਰ ਹੁਣ ਹਰੇਕ ਵਿਦਿਆਰਥੀ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਲ ਰਹੀ ਤਾਲੀਮ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਅੱਜ ਮੈਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤਾਂ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋਈ ਕਿ ਸਾਰੇ ਬੱਚੇ ਆਪਣੇ ਭਵਿੱਖ ਬਾਰੇ ਬਿਲਕੁਲ ਸਪੱਸ਼ਟ ਹਨ ਕਿ ਉਨ੍ਹਾਂ ਨੇ ਜੀਵਨ ਵਿੱਚ ਕਿਹੜਾ ਪੇਸ਼ਾ ਅਪਣਾਉਣਾ ਹੈ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਹੁਣ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਉਣਗੇ ਜਿਸ ਨਾਲ ਮੇਰੀ ਸਰਕਾਰ ਦੇ ਉਪਰਾਲਿਆਂ ਨੂੰ ਹੌਂਸਲਾ ਮਿਲੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ, ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿੱਚ ਮਾਣ ਮਹਿਸੂਸ ਕਰਿਆ ਕਰਨਗੇ।” ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੋਇਆ ਹੈ ਅਤੇ ਭਵਿੱਖ ਵਿੱਚ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਪ੍ਰਬੰਧਾਂ ਦੀ ਦੇਖ-ਰੇਖ ਲਈ ਸਰਕਾਰ ਨੇ ਕੈਂਪਸ ਮੈਨੇਜਰ ਭਰਤੀ ਕੀਤੇ ਹਨ ਤਾਂ ਕਿ ਸੁਚਾਰੂ ਵਿਵਸਥਾ ਯਕੀਨੀ ਬਣਾਈ ਜਾ ਸਕੇ। ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਲੇਬਸ ਵਿੱਚ ਸਾਕਾਰਤਮਕ ਸੁਧਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਦਾ ਜੀਵਨ ਅਤੇ ਫਲਸਫਾ ਅਤੇ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਾਡੇ ਸਿਲੇਬਸ ਦਾ ਵਿਸ਼ੇਸ਼ ਹਿੱਸਾ ਹੋਣ ਤਾਂ ਕਿ ਬੱਚਿਆਂ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਮਿਲ ਸਕੇ। ਇਸੇ ਤਰ੍ਹਾਂ ਹੁਨਰ ਵਿਕਾਸ ਦੇ ਮੌਜੂਦਾ ਯੁੱਗ ਵਿੱਚ ਸਿਲੇਬਸ ਵਿੱਚ ਵੀ ਲੋੜੀਂਦਾ ਬਦਲਾਅ ਹੋਣਾ ਚਾਹੀਦਾ ਹੈ ਤਾਂ ਕਿ ਸਾਡੇ ਵਿਦਿਆਰਥੀ ਹੁਨਰਮੰਦ ਸਿੱਖਿਆ ਹਾਸਲ ਕਰ ਸਕਣ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਪਿਛਲੇ ਸਮੇਂ ਵਿੱਚ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਸਰਕਾਰਾਂ ਨੇ ਇਨ੍ਹਾਂ ਸਕੂਲਾਂ ਦੇ ਸੁਧਾਰ ਲਈ ਕੁਝ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਿਆ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ। ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਸਰਕਾਰ ਵੱਲੋਂ ਉਲੀਕ ਵਿਸ਼ੇਸ਼ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਕੇਂਦਰ ਖੋਲ੍ਹ ਰਹੀ ਹੈ ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਹੋਰ ਪੇਸ਼ੇਵਰ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।

Punjab Bani 13 December,2023
ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ

ਸੰਸਦ ਵਿਚ ਦੋ ਨੌਜਵਾਨਾਂ ਨੇ ਅੰਦਰ ਵੜਕੇ ਕੀਤੀ ਸਪ੍ਰੇ : ਮੈਬਰਾਂ ਨੇ ਫੜਕੇ ਚਾੜਿਆ ਕੁਟਾਪਾ ਦਿਲੀ : ਸੰਸਦ ਦੇ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ 2 ਨੌਜਵਾਨ ਅਚਾਨਕ ਅੰਦਰ ਆ ਵੜੇ। ਇਸ ਕਾਰਨ ਹਫੜਾ-ਦਫੜੀ ਮੱਚ ਗਈ। ਹਾਲਾਂਕਿ ਸੁਰੱਖਿਆ ਕਰਮੀਆਂ ਨੇ 2 ਨੌਜਵਾਨਾਂ ਨੂੰ ਫੜ ਲਿਆ। ਇਸ ਦੌਰਾਨ ਕੁਝ ਸੰਸਦ ਮੈਂਬਰ ਨੌਜਵਾਨਾਂ ਨੂੰ ਕੁੱਟਦੇ ਵੀ ਨਜ਼ਰ ਆ ਰਹੇ ਹਨ, ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋ ਨੌਜਵਾਨਾਂ ਨੇ ਵਿਜ਼ਿਟਰ ਗੈਲਰੀ ਤੋਂ ਅੰਦਰ ਛਾਲ ਮਾਰ ਦਿੱਤੀ ਸੀ। ਨੌਜਵਾਨ ਸੰਸਦ ਮੈਂਬਰਾਂ ਦੀਆਂ ਸੀਟਾਂ ਤੱਕ ਪਹੁੰਚ ਗਏ। ਇਸ ਦੌਰਾਨ ਨੌਜਵਾਨਾਂ ਨੇ ਸਪਰੇਅ ਦੀ ਵੀ ਵਰਤੋਂ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਦਲੇਰੀ ਵਿਖਾਈ। ਸੰਸਦ ਭਵਨ ’ਚ ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਗੁਰਜੀਤ ਔਜਲਾ ਨੇ ਸਮੋਗ ਬੰਬਨੁਮਾ ਚੀਜ਼ ਨੂੰ ਫੜ ਲਿਆ ਅਤੇ ਉਸ ਨੂੰ ਬਾਹਰ ਸੁੱਟ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਹੱਥ ’ਚ ਪੀਲੇ ਰੰਗ ਦਾ ਪਦਾਰਥ ਵੀ ਲੱਗ ਗਿਆ। ਸੰਸਦ ਮੈਂਬਰ ਗੁਰਜੀਤ ਔਜਲਾ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਵਿਅਕਤੀ ਜਿਵੇਂ ਹੀ ਦਰਸ਼ਕ ਗੈਲਰੀ ’ਚੋਂ ਆਉਂਦੇ ਹਨ ਤਾਂ ਉਨ੍ਹਾਂ ਚੋਂ ਇੱਕ ਵਿਅਕਤੀ ਆਪਣੇ ਪੈਰਾਂ ’ਚੋਂ ਕੋਈ ਚੀਜ਼ ਕੱਢਦਾ ਹੈ, ਜਿਸ ਨੂੰ ਉਹ ਸੁੱਟ ਦਿੱਤਾ ਹੈ ਉਹ ਇੱਕ ਤਰ੍ਹਾਂ ਦਾ ਸਮੋਗ ਬੰਬ ਸੁੱਟ ਦਿੱਤਾ ਹੈ ਜਿਸ ਨੂੰ ਉਨ੍ਹਾਂ ਨੇ ਫੜ ਲਿਆ ਅਤੇ ਬਾਹਰ ਪਾਸੇ ਸੁੱਟ ਦਿੱਤਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਘਟਨਾ ਮਗਰੋਂ ਬਾਕੀ ਸਾਰੇ ਐਮਪੀ ਵੀ ਪਹੁੰਚ ਗਏ। ਸੁਰੱਖਿਆ ਕਰਮੀ ਵੀ ਪਹੁੰਚ ਗਏ। ਸਾਨੂੰ ਸਾਰਿਆਂ ਨੂੰ ਡਰ ਸੀ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਜਾਵੇ। ਸੁਰੱਖਿਆ ਕਰਮੀ ਅੰਦਰ ਸੀ ਜਿਸ ਕਾਰਨ ਉਹ ਦੋਵੇਂ ਕਾਬੂ ਆ ਗਏ।

Punjab Bani 13 December,2023
ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ

ਮੋਦੀ ਸਰਕਾਰ ਦੇ 9 ਸਾਲ ਚੰਗੇ ਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੇ ਇੱਕ ਸ਼ਾਨਦਾਰ ਉਦਾਹਰਣ ਬਣ ਗਏ ਹਨ: ਰਾਸ਼ਟਰੀ ਪ੍ਰਧਾਨ ਵਨਾਤੀ ਸ਼੍ਰੀਨਿਵਾਸਨ ਮੈਂ ਸਾਡੇ ਪ੍ਰਧਾਨ ਵਨਾਤੀ ਸ੍ਰੀਨਿਵਾਸਨ ਦਾ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸੁਆਗਤ ਕਰਦੀ ਹਾਂ: ਜੈ ਇੰਦਰ ਕੌਰ ਮੋਦੀ ਸਰਕਾਰ ਦਾ ਮਹਿਲਾ ਰਾਖਵਾਂਕਰਨ ਬਿੱਲ ਸਭ ਤੋਂ ਉੱਚੇ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਹੈ: ਭਾਜਪਾ ਮਹਿਲਾ ਮੋਰਚਾ ਪ੍ਰਧਾਨ ਅੰਮ੍ਰਿਤਸਰ, 13 ਦਸੰਬਰ ਭਾਰਤੀ ਜਨਤਾ ਪਾਰਟੀ ਪੰਜਾਬ, ਮਹਿਲਾ ਮੋਰਚਾ ਨੇ ਜੈ ਇੰਦਰ ਕੌਰ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮ੍ਰਿਤਸਰ ਵਿਖੇ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਵਨਾਥੀ ਸ੍ਰੀਨਿਵਾਸਨ, ਸੂਬਾ ਪ੍ਰਧਾਨ ਜੈ ਇੰਦਰ ਕੌਰ ਅਤੇ ਸੂਬਾ ਪ੍ਰਭਾਰੀ ਉਪਦੇਸ਼ ਅੰਦੋਤਰਾ ਨੇ ਕੀਤੀ। ਪੰਜਾਬ ਮਹਿਲਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰਾਂ ਦੀ ਟੀਮ ਨੂੰ ਸੰਬੋਧਨ ਕਰਦਿਆਂ ਵਨਾਤੀ ਸ੍ਰੀਨਿਵਾਸਨ ਨੇ ਕਿਹਾ ਕਿ, "ਮੈਂ ਪੰਜਾਬ ਦੇ ਲੋਕਾਂ ਦੇ ਉਨ੍ਹਾਂ ਨਿੱਘੇ ਪਿਆਰ ਅਤੇ ਸਨੇਹ ਲਈ ਧੰਨਵਾਦੀ ਹਾਂ ਜੋ ਉਨ੍ਹਾਂ ਨੇ ਮੇਰੇ ਪੰਜਾਬ ਆਉਣ ਤੋਂ ਬਾਅਦ ਮੇਰੇ 'ਤੇ ਵਰ੍ਹਾਈ ਹੈ, ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਖੇ ਜਾਣਾ ਮੇਰੇ ਲਈ ਅਸਲ ਅਨੁਭਵ ਰਿਹਾ ਹੈ ਅਤੇ ਮੈਂ ਇਨ੍ਹਾਂ ਯਾਦਾਂ ਨੂੰ ਹਮੇਸ਼ਾ ਯਾਦ ਰੱਖਾਂਗੀ।” ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਦੇਸ਼ ਵਿੱਚ ਚੰਗੇ ਪ੍ਰਸ਼ਾਸਨ, ਵਿਕਾਸ ਅਤੇ ਖੁਸ਼ਹਾਲੀ ਦੀ ਇੱਕ ਸ਼ਾਨਦਾਰ ਮਿਸਾਲ ਬਣ ਗਏ ਹਨ। ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ, ਜੋਕਿ ਹਾਲ ਵਿੱਚ ਹੋਈਆਂ 3 ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਨਾਲ ਦੁਹਰਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ, 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਫਗਾਨਿਸਤਾਨ ਤੋਂ ਪੂਰੇ ਸਤਿਕਾਰ ਨਾਲ ਭਾਰਤ ਲਿਆਉਣਾ ਆਦਿ ਕੁਝ ਅਹਿਜੇ ਕਦਮ ਹਨ ਜੀ ਮੋਦੀ ਸਰਕਾਰ ਵੱਲੋਂ ਸਿੱਖਾਂ ਅਤੇ ਪੰਜਾਬੀ ਭਾਈਚਾਰੇ ਦੀ ਬਿਹਤਰੀ ਲਈ ਚੁੱਕੇ ਗਏ ਹਨ। ਹੁਣ ਮਹਿਲਾ ਮੋਰਚੇ ਦੇ ਹਰੇਕ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਮੋਦੀ ਸਰਕਾਰ ਦੇ ਇਨ੍ਹਾਂ ਅਤੇ ਹੋਰ ਸਾਰੇ ਕੰਮਾਂ ਨੂੰ ਪੰਜਾਬ ਦੀ ਆਮ ਜਨਤਾ ਤੱਕ ਪਹੁੰਚਾਉਣ।” ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੈ ਇੰਦਰ ਕੌਰ ਨੇ ਕਿਹਾ, "ਸਭ ਤੋਂ ਪਹਿਲਾਂ ਸਾਡੀ ਰਾਸ਼ਟਰੀ ਪ੍ਰਧਾਨ ਸ਼੍ਰੀਮਤੀ ਵਨਾਥੀ ਸ਼੍ਰੀਨਿਵਾਸਨ ਜੀ ਦਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਨਾ ਅਤੇ ਸਾਡੇ ਸਾਰਿਆਂ ਲਈ ਵਨਾਥੀ ਜੀ ਦਾ ਮਾਰਗਦਰਸ਼ਨ ਪ੍ਰਾਪਤ ਕਰਨਾ ਇੱਕ ਗਿਆਨ ਭਰਪੂਰ ਅਨੁਭਵ ਰਿਹਾ ਹੈ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਪੰਜਾਬ ਮਹਿਲਾ ਮੋਰਚਾ ਸੂਬੇ ਵਿੱਚ ਪਾਰਟੀ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰੇਗਾ।" ਮੋਦੀ ਸਰਕਾਰ ਦੀਆਂ ਮਹਿਲਾ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, ''ਨਾਰੀ ਸ਼ਕਤੀ ਵੰਦਨ ਅਧਿਨਿਯਮ (ਮਹਿਲਾ ਰਿਜ਼ਰਵੇਸ਼ਨ ਬਿੱਲ) ਔਰਤਾਂ ਦੇ ਸਸ਼ਕਤੀਕਰਨ ਅਤੇ ਉੱਚ ਪੱਧਰ 'ਤੇ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਦਾ ਇਤਿਹਾਸਕ ਕਦਮ ਸੀ। ਮੋਦੀ ਜੀ ਅਤੇ ਜੇਪੀ ਨੱਡਾ ਦੀ ਅਗਵਾਈ ਅਤੇ ਸ਼੍ਰੀਮਤੀ ਵਨਾਤੀ ਸ਼੍ਰੀਨਿਵਾਸਨ ਜੀ ਦੀ ਅਗਵਾਈ ਵਿੱਚ ਬੇਟੀ ਪੜ੍ਹਾਓ, ਬੇਟੀ ਬਚਾਓ ਵਰਗੇ ਕਈ ਪ੍ਰੋਗਰਾਮ ਮਹਿਲਾ ਮੋਰਚਾ ਵਲੋਂ ਸ਼ੁਰੂ ਕੀਤੇ ਗਏ ਹਨ।"

Punjab Bani 13 December,2023
ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ

ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਡੈਮਾਂ ਵਿੱਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਦਸੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਲਈ ਪਾਣੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਮੌਕੇ ਸ. ਜੌੜਾਮਾਜਰਾ ਨੂੰ ਅਧਿਕਾਰੀਆਂ ਨੇ ਅਦਾਰੇ ਵੱਲੋਂ ਬੁਨਿਆਦੀ ਢਾਂਚੇ ਸਬੰਧੀ ਕੀਤੇ ਬੰਦੋਬਸਤ, ਜਲ ਰੈਗੂਲੇਟਰੀ ਉਪਾਵਾਂ ਅਤੇ ਭਾਈਵਾਲ ਰਾਜਾਂ ਦਰਮਿਆਨ ਸ਼ੇਅਰਾਂ ਦੀ ਵੰਡ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਸਮੂਹ ਅਧਿਕਾਰੀਆਂ ਨੂੰ ਸੰਭਾਵੀ ਹੜ੍ਹਾਂ ਤੋਂ ਪਹਿਲਾਂ ਸਰਗਰਮੀ ਨਾਲ ਇਹਤਿਆਤੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਖ਼ਾਸ ਤੌਰ 'ਤੇ ਬੀ.ਬੀ.ਐਮ.ਬੀ ਦੇ ਅਧਿਕਾਰੀਆਂ ਨੂੰ ਡੈਮਾਂ ਤੋਂ ਪਾਣੀ ਛੱਡਣ ਬਾਰੇ ਸਮੇਂ ਸਿਰ ਅਪਡੇਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰ ਅਤੇ ਕਿਸਾਨਾਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਉਪਾਅ ਯਕੀਨੀ ਬਣਾਏ ਜਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਡੈਮਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲੈਣਗੇ। ਸ. ਜੌੜਾਮਾਜਰਾ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ, ਜੋ ਸੂਬੇ ’ਚ ਪਹਿਲੀ ਵਾਰ ਹੋਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਨਹਿਰੀ ਪਾਣੀ ਦੀ ਵਰਤੋਂ ਵਿੱਚ ਲਗਭਗ 38 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਸ ਸਾਲ ਸਿੰਜਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਲਗਾਤਾਰ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਲਈ ਯੋਜਨਾਵਾਂ ਉਲੀਕਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਹੋਰਨਾਂ ਰਾਜਾਂ ਦੇ ਪਾਣੀ ਸਬੰਧੀ ਮੁੱਦਿਆਂ ’ਤੇ ਵੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਬੀ.ਬੀ.ਐਮ.ਬੀ ਦੇ ਸਕੱਤਰ ਸ੍ਰੀ ਸਤੀਸ਼ ਕੁਮਾਰ ਸਿੰਗਲਾ, ਮੁੱਖ ਇੰਜੀਨੀਅਰ (ਨਹਿਰਾਂ) ਸ੍ਰੀ ਜੇ.ਪੀ.ਸਿੰਘ, ਚੀਫ਼ ਇੰਜੀਨੀਅਰ ਭਾਖੜਾ ਡੈਮ (ਬੀ.ਬੀ.ਐਮ.ਬੀ) ਸ੍ਰੀ ਚਰਨਪ੍ਰੀਤ ਸਿੰਘ, ਡਾਇਰੈਕਟਰ ਵਾਟਰ ਰੈਗੂਲੇਸ਼ਨ ਸ੍ਰੀ ਰਾਜੀਵ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 11 December,2023
ਪੰਜਾਬ ਚੋਣ ਕਮੀਸਨ ਨੇ ਡੀਸੀ ਦਫ਼ਤਰਾਂ ਨੁੰ ਭੇਜੇ ਨੋਟੀਫਿਕੇਸ਼ਨ, ਜਨਵਰੀ ਵਿਚ ਹੋ ਸਕਦੀਆਂ ਹਨ ਗ੍ਰਾਮ ਪੰਚਾਇਤ ਚੋਣਾਂ

ਪੰਜਾਬ ਚੋਣ ਕਮੀਸਨ ਨੇ ਡੀਸੀ ਦਫ਼ਤਰਾਂ ਨੁੰ ਭੇਜੇ ਨੋਟੀਫਿਕੇਸ਼ਨ, ਜਨਵਰੀ ਵਿਚ ਹੋ ਸਕਦੀਆਂ ਹਨ ਗ੍ਰਾਮ ਪੰਚਾਇਤ ਚੋਣਾਂ ਪੰਜਾਬ : ਪੰਜਾਬ ਵਿੱਚ ਗ੍ਰਾਮ ਪੰਚਾਇਤ ਚੋਣਾਂ ਅਗਲੇ ਸਾਲ ਜਨਵਰੀ ਮਹੀਨੇ 2024 ਵਿੱਚ ਹੋ ਸਕਦੀਆਂ ਹਨ। ਇਸ ਸਬੰਧੀ ਪੰਜਾਬ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ 11 ਦਸੰਬਰ ਤੋਂ 18 ਦਸੰਬਰ ਤੱਕ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਸੀ। ਪਰ ਹੁਣ ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕਰਨਾ ਹੋਵੇਗਾ। ਇਸ ਤੋਂ ਬਾਅਦ ਡਰਾਫਟ ਨੋਟੀਫਿਕੇਸ਼ਨ ਵਿੱਚ ਦਾਅਵੇ ਅਤੇ ਇਤਰਾਜ਼ਾਂ ਨੂੰ 5 ਜਨਵਰੀ ਤੱਕ ਕਲੀਅਰ ਕਰਨਾ ਹੋਵੇਗਾ। ਫਿਰ 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਏ ਜਾਣ ਦੀ ਸੰਭਾਵਨਾ ਹੈ।

Punjab Bani 11 December,2023
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ

'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਦਿੱਤੀ ਹਰੀ ਝੰਡੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ ਦਾ ਆਗਾਜ਼ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ। ਇਨ੍ਹਾਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ। 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਦਰ ’ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਨਾਗਰਿਕਾਂ ਨੂੰ ਸੇਵਾ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ, ਤੈਅ ਫੀਸਾਂ ਅਤੇ ਹੋਰਨਾਂ ਜ਼ਰੂਰਤਾਂ ਬਾਰੇ ਸੂਚਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਬਾਰੇ ਐਸ.ਐਮ.ਐਸ. (ਮੋਬਾਇਲ ਸੰਦੇਸ਼) ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕਰਮਚਾਰੀ ਟੈਬਲੈੱਟ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰ/ਦਫ਼ਤਰ ਆਉਣਗੇ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰਨਗੇ ਅਤੇ ਫੀਸ ਲੈ ਕੇ ਰਸੀਦ ਦੇਣਗੇ। ਇਸ ਰਸੀਦ ਨਾਲ ਨਾਗਰਿਕ ਆਪਣੀ ਅਰਜ਼ੀ ਨੂੰ ਟਰੈਕ ਕਰ ਸਕਦੇ ਹਨ। ਇਸ ਸਕੀਮ ਨਾਲ ਨਾ ਸਿਰਫ਼ ਲੋਕਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ ਸਗੋਂ ਵਿਚੋਲਿਆਂ ਦੀ ਭੂਮਿਕਾ ਵੀ ਖ਼ਤਮ ਹੋਵੇਗੀ ਜਿਸ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਯਕੀਨੀ ਬਣਾਇਆ ਜਾਵੇਗਾ। ਨਾਗਰਿਕ ਅੱਜ ਭਾਵ 10 ਦਸੰਬਰ ਤੋਂ ਸੇਵਾ ਕੇਂਦਰਾਂ ਅਤੇ ਸਮਰਪਿਤ ਹੈਲਪਲਾਈਨ ਨੰਬਰ 1076 ਦੋਵਾਂ ਰਾਹੀਂ ਡੀ.ਐਸ.ਡੀ. ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਹ ਸਕੀਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਹੈ ਤਾਂ ਜੋ ਨਾਗਰਿਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਆਸਾਨੀ ਨਾਲ ਅਤੇ ਨਿਰਵਿਘਨ ਢੰਗ ਨਾਲ ਕਰਵਾ ਸਕਣ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਵੀ ਹਰੀ ਝੰਡੀ ਦਿੱਤੀ।

Punjab Bani 10 December,2023
ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ

ਅੱਜ ਦਾ ਦਿਨ ਪੰਜਾਬ ਸਣੇ ਪੂਰੇ ਦੇਸ਼ ਲਈ ਕ੍ਰਾਂਤੀਕਾਰੀ ਦਿਨ-ਅਰਵਿੰਦ ਕੇਜਰੀਵਾਲ ਹੁਣ ਪੰਜਾਬ ਵਿੱਚ ਖੁਦ ਸਰਕਾਰ ਤੇ ਸਰਕਾਰੀ ਦਫ਼ਤਰ ਤੁਹਾਡੇ ਘਰ ਆਉਣਗੇ-ਅਰਵਿੰਦ ਕੇਜਰੀਵਾਲ ਅੱਜ ਇਸ ਕਦਮ ਨਾਲ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ 'ਤੇ ਸਭ ਤੋਂ ਵੱਡਾ ਹਥੌੜਾ ਮਾਰਿਆ- ਅਰਵਿੰਦ ਕੇਜਰੀਵਾਲ ਦਿੱਲੀ 'ਚ ਜਗਾਏ ਦੀਵੇ ਦੀ ਲੋਅ ਨਾਲ ਅਸੀਂ ਪੰਜਾਬ 'ਚ ਇਨ੍ਹਾਂ ਸਹੂਲਤਾਂ ਦਾ ਦੀਵਾ ਬਾਲਿਆ - ਭਗਵੰਤ ਮਾਨ ਮੈਂ 16 ਮਾਰਚ 2022 ਤੋਂ ਇਸ ਦਿਨ ਦੀ ਉਡੀਕ ਕਰ ਰਿਹਾ ਸੀ-ਭਗਵੰਤ ਮਾਨ ਸਰਕਾਰੀ ਦਫਤਰਾਂ 'ਚ ਹੁੰਦੀ ਖੱਜਲ ਖੁਆਰੀ ਬੰਦ, ਹੁਣ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’-ਮੁੱਖ ਮੰਤਰੀ ਲੁਧਿਆਣਾ, 10 ਦਸੰਬਰ ਪੰਜਾਬ ਵਾਸੀਆਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਕ੍ਰਾਂਤੀਕਾਰੀ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਦਾ ਆਗਾਜ਼ ਕੀਤਾ ਜਿਸ ਨਾਲ 43 ਸੇਵਾਵਾਂ ਲੋਕਾਂ ਨੂੰ ਘਰ ਬੈਠਿਆਂ ਮਿਲਣਗੀਆਂ। ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਕਿਉਂਕਿ ਈਮਾਨਦਾਰ ਸਰਕਾਰ ਨੇ ਸੂਬੇ ਵਿੱਚ ਅਸੰਭਵ ਜਾਪਣ ਵਾਲੀ ਗੱਲ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਅਰਵਿੰਦ ਕੇਜਰੀਵਾਲ ਦੀ ਸੋਚ ਵਿੱਚੋਂ ਉਪਜੇ ‘ਦਿੱਲੀ ਮਾਡਲ’ ਨੂੰ ਅਪਣਾਇਆ ਹੈ ਜਿਸ ਨਾਲ ਸੂਬੇ ਵਿੱਚ ਜੁਆਬਦੇਹੀ ਅਤੇ ਪਾਰਦਰਸ਼ੀ ਸ਼ਾਸਨ ਦੇ ਨਵੇਂ ਯੁੱਗ ਦਾ ਆਰੰਭ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਨਾਗਰਿਕ ਕੇਂਦਰਿਤ ਮਾਡਲ ਸਮੁੱਚੇ ਦੇਸ਼ ਵਿੱਚ ਲਾਗੂ ਹੋਵੇਗਾ ਜਿਸ ਨਾਲ ਦੇਸ਼ ਵਾਸੀਆਂ ਨੂੰ ਬਿਹਤਰ ਸੇਵਾਵਾਂ ਹਾਸਲ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ, “ਅੱਜ ਦਾ ਦਿਨ ਸਧਾਰਨ ਦਿਨ ਨਹੀਂ ਹੈ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਫੈਸਲਾਕੁੰਨ ਪਲ ਵਜੋਂ ਭਾਰਤੀ ਸਿਆਸਤ ਅਤੇ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਣ ਵਾਲਾ ਦਿਨ ਹੈ। ਜਦੋਂ ਭਵਿੱਖ ਵਿੱਚ ਇਹ ਪੁੱਛਿਆ ਕਿ ਆਮ ਆਦਮੀ ਦੀ ਸਹੂਲਤ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕਦੋਂ ਖਤਮ ਹੋਈ ਸੀ ਤਾਂ ਇਸ ਦਾ ਜਵਾਬ ਇਹ ਹੋਵੇਗਾ ਕਿ 10 ਦਸੰਬਰ, 2023 ਨੂੰ ਪੰਜਾਬ ਨੇ ਇਸ ਇਨਕਲਾਬ ਦੌਰ ਦਾ ਮੁੱਢ ਬੰਨ੍ਹਿਆ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਆਮ ਆਦਮੀ ਦਾ ਮਾਣ-ਸਤਿਕਾਰ ਬਹਾਲ ਹੋਵੇਗਾ ਕਿਉਂਕਿ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਤੋਂ ਆਮ ਵਿਅਕਤੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਅਤੇ ਜ਼ਲਾਲਤ ਸਦਾ ਲਈ ਖਤਮ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਟੋਲ ਫਰੀ ਨੰਬਰ 1076 ਲੋਕਾਂ ਨੂੰ ਉਨ੍ਹਾਂ ਦੇ ਘਰ ਨਿਰਧਾਰਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਮੁੱਖ ਮੰਤਰੀਆਂ ਦੇ ਉਲਟ ਉਹ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੰਘੇ ਵੀਰਵਾਰ ਉਨ੍ਹਾਂ ਨੇ ਬੱਸੀ ਪਠਾਣਾਂ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਂਝ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ, ਜਿਸ ਉਪਰੰਤ ਲੋਕਾਂ ਦੇ ਮਾਮੂਲੀ ਮਸਲੇ ਜੋ ਲੰਮੇ ਸਮੇਂ ਤੋਂ ਲਟਕ ਰਹੇ ਸਨ, ਨੂੰ ਮਿੰਟਾਂ ਵਿੱਚ ਹੱਲ ਕਰ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅੱਜ 43 ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਸੂਬਾ ਸਰਕਾਰ ਦੀਆਂ 80 ਤੋਂ ਵੱਧ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਦੇ ਰੋਜ਼ਮੱਰਾ ਦੇ ਕੰਮਕਾਜ ਕਰਵਾਉਣ ਲਈ ਮੈਂ ਅਤੇ ਮੇਰੀ ਪਾਰਟੀ ਦੇ ਬਾਕੀ 91 ਵਿਧਾਇਕ ਇਸ ਸਕੀਮ ਉਤੇ ਨਿਰੰਤਰ ਨਜ਼ਰ ਰੱਖਣਗੇ ਤਾਂ ਕਿ ਆਮ ਆਦਮੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਸਾਰੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਨਗੇ, ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹੋਵੇਗੀ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਆਦਮੀ ਨੂੰ ਲਾਭ ਦੇਣ ਦੀ ਬਜਾਏ ਲੋਕਾਂ ਦੀ ਲੁੱਟ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਪੰਜਾਬ ਵਿੱਚ ਸਿਰਫ਼ ਦੋ ਜਾਂ ਤਿੰਨ ਪਰਿਵਾਰਾਂ ਨੇ ਹੀ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਸੂਬੇ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਆਪਣੀ ਮਰਜ਼ੀ ਨਾਲ ਰਾਜ ਚਲਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਲੋਕਾਂ ਵੱਲੋਂ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਇਮਾਨਦਾਰ ਸਰਕਾਰ ਨੇ ਸੱਤੀ ਸੰਭਾਲੀ ਤਾਂ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਪੰਜਾਬ ਨੂੰ ਸਾਰੀਆਂ ਸਮਾਜਿਕ ਅਲਾਮਤਾਂ ਦਾ ਸਫਾਇਆ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰੇਕ ਖੇਤਰ ਵਿੱਚ ਜਿੱਤ ਪ੍ਰਾਪਤ ਕਰਨ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ਉਤੇ 38000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਸਿਰਫ ਯੋਗ ਨੌਜਵਾਨ ਨੂੰ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਨਅਤੀ ਖੇਤਰ ਵਿੱਚ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਅਤੇ ਇਸ ਨਾਲ ਨਿੱਜੀ ਖੇਤਰ ਵਿੱਚ 2.98 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਇਕ ਅਹਿਮ ਕਦਮ ਹੈ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਨਾਲ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਅਤੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਇਸ ਕਰਕੇ ਕੁਰਬਾਨ ਨਹੀਂ ਕੀਤੀਆਂ ਸਨ ਕਿ ਆਜ਼ਾਦੀ ਤੋਂ ਬਾਅਦ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੇ ਬਰਾਬਰੀ ਵਾਲੇ ਸਮਾਜ ਦਾ ਸੁਫ਼ਨਾ ਦੇਖਿਆ ਸੀ ਜਿੱਥੇ ਲੋਕ ਆਜ਼ਾਦ ਭਾਰਤ ਵਿੱਚ ਮਿਆਰੀ ਸਿਹਤ, ਸਿੱਖਿਆ, ਮਜ਼ਬੂਤ ਸੜਕੀ ਨੈੱਟਵਰਕ, ਬਿਜਲੀ, ਪਾਣੀ ਅਤੇ ਹੋਰ ਸੇਵਾਵਾਂ ਪ੍ਰਾਪਤ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਭਗਤਾਂ ਦੇ ਇਹ ਸੁਫ਼ਨੇ ਅਧੂਰੇ ਰਹਿ ਗਏ ਕਿਉਂਕਿ ਕਿਸੇ ਨੇ ਵੀ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਵਰਗਾ ਕ੍ਰਾਂਤੀਕਾਰੀ ਕਦਮ ਕਦੇ ਵੀ ਸ਼ੁਰੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਸਕੀਮ ਆਜ਼ਾਦੀ ਤੋਂ ਤੁਰੰਤ ਬਾਅਦ ਸ਼ੁਰੂ ਹੋਣੀ ਚਾਹੀਦੀ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਸੂਬਾ ਸਰਕਾਰ ਦੀਆਂ ਲਗਭਗ 99 ਫੀਸਦੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਬੈਠੇ ਹਾਸਲ ਹੋਣਗੀਆਂ ਅਤੇ ਹੁਣ ਲੋਕਾਂ ਨੂੰ ਆਪਣੇ ਦਫ਼ਤਰੀ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਨੂੰ 100 ਫੀਸਦੀ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰ 'ਤੇ ਪ੍ਰਾਪਤ ਹੋਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇਕ ਇਨਕਲਾਬੀ ਕਦਮ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਦੀ ਸਹੂਲਤ ਲਈ ਸਾਲ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਪਰ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕਿਸੇ ਵੀ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੈ ਕਿਉਂਕਿ ਬਾਕੀ ਸੂਬਿਆਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਆਮ ਆਦਮੀ ਪਾਸੋਂ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਦਲਾਲ ਵੱਲੋਂ ਲੁੱਟਿਆ ਜਾਂਦਾ ਪੈਸਾ ਉਥੋਂ ਦੇ ਮੁੱਖ ਮੰਤਰੀ ਸਮੇਤ ਉੱਚ ਅਧਿਕਾਰੀਆਂ ਤੱਕ ਪਹੁੰਚ ਜਾਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਛੱਡ ਕੇ ਦੇਸ਼ ਦੀ ਕੋਈ ਵੀ ਸਰਕਾਰ ਅਜਿਹਾ ਨਹੀਂ ਕਰੇਗੀ ਕਿਉਂਕਿ ਪੰਜਾਬ ਕੋਲ ਇਮਾਨਦਾਰ ਸਰਕਾਰ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਜੋਂ ‘ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ’ ਸ਼ੁਰੂ ਕੀਤਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਈ ਵੱਡੀਆਂ ਭ੍ਰਿਸ਼ਟ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਤੋਂ ਬਰਾਮਦ ਹੋਏ ਪੈਸੇ ਨੂੰ ਸੂਬੇ ਦੇ ਵਿਕਾਸ ਲਈ ਸੂਝ-ਬੂਝ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਨਾਲ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਹਥੌੜੇ ਵਾਂਗ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਦਾ ਦਿਨ ਬਰਤਾਨਵੀ ਸਾਮਰਾਜਵਾਦ ਤੋਂ ਆਜ਼ਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ, ਹੁਣ ਅੱਜ ਦੇ ਦਿਨ ਨੂੰ ਪੰਜਾਬ ਵਿੱਚੋਂ ‘ਭ੍ਰਿਸ਼ਟਾਚਾਰ ਤੋਂ ਆਜ਼ਾਦੀ’ ਦੇ ਦਿਹਾੜੇ ਵਜੋਂ ਯਾਦ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ 4000 ਤੋਂ ਵੱਧ ਨਵੀਆਂ ਨੌਕਰੀਆਂ ਪੈਦਾ ਕਰੇਗੀ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਵਿਕਾਸ ਮੁਖੀ ਅਤੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਿੱਤੀ ਗਈ ਇੱਕ-ਇੱਕ ਗਾਰੰਟੀ ਨੂੰ ਹਰ ਤਰ੍ਹਾਂ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।

Punjab Bani 10 December,2023
ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ

ਵਿਸ਼ਨੂੰਦੇਵ ਸਾਏ ਹੋਣਗੇ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਰਾਏਪੁਰ, 10 ਦਸੰਬਰ ਛੱਤੀਸਗੜ੍ਹ ਦੇ ਅਗਲੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਏ ਹੋਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ’ਚ ਉਨ੍ਹਾਂ ਦੇ ਨਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਹੈ। ਇਸ ਸਬੰਧੀ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿਚ ਸਹਿਮਤੀ ਬਣੀ। ਮੀਟਿੰਗ ਵਿੱਚ ਭਾਜਪਾ ਵੱਲੋਂ ਨਿਯੁਕਤ ਕੀਤੇ ਤਿੰਨ ਅਬਜ਼ਰਵਰਾਂ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਹਨ। ਰਮਨ ਸਿੰਘ ਨੇ ਕਿਹਾ ਹੈ ਕਿ ਛੱਤੀਸਗੜ੍ਹ ਵਿੱਚ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਸਕਦਾ ਹੈ ਜਿਸ ਲਈ ਚਰਚਾ ਚੱਲ ਰਹੀ ਹੈ।  

Punjab Bani 10 December,2023
ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ

ਧੀਰਜ ਸ਼ਾਹ ਦੇ ਘਰ ਆਈਟੀ ਦੀ ਛਾਪੇਮਾਰੀ ਅਜੇ ਵੀ ਜਾਰੀ : ਕੈਸ਼ ਦਾ ਆਂਕੜਾ 500 ਕਰੋੜ ਤੱਕ ਹੋ ਸਕਦਾ ਹੈ ਰਾਂਚੀ: ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਸਾਹੂ ਦੇ ਘਰ ਇਨਕਮ ਟੈਕਸ (ਆਈ.ਟੀ.) ਦੀ ਛਾਪੇਮਾਰੀ ਜਾਰੀ ਹੈ। ਇੱਥੇ ਨੋਟਾਂ ਦਾ ਢੇਰ ਲੱਗਾ ਹੈ, ਜਿਸ ਨੂੰ ਗਿਣਨਾ ਇੱਕ ਚੁਣੌਤੀ ਬਣ ਗਿਆ ਹੈ। ਤਾਜ਼ਾ ਖਬਰ ਇਹ ਹੈ ਕਿ ਇੱਥੇ ਮਿਲੇ ਬੇਨਾਮੀ ਕੈਸ਼ ਦਾ ਅੰਕੜਾ 500 ਕਰੋੜ ਰੁਪਏ ਤੱਕ ਜਾ ਸਕਦਾ ਹੈ। ਨੋਟਾਂ ਦੀ ਗਿਣਤੀ ਲਈ ਹੋਰ ਮਸ਼ੀਨਾਂ ਮੰਗਵਾਈਆਂ ਗਈਆਂ ਹਨ। 100 ਕਰਮਚਾਰੀ ਡਬਲ ਸ਼ਿਫਟਾਂ ਵਿੱਚ ਨੋਟ ਗਿਣ ਰਹੇ ਹਨ। ਧੀਰਜ ਸਾਹੂ ਦੇ ਘਰ ਛਾਪੇਮਾਰੀ 'ਤੇ ਝਾਰਖੰਡ ਦੇ ਸਿਹਤ ਮੰਤਰੀ ਬੰਨਾ ਗੁਪਤਾ ਨੇ ਕਿਹਾ, ''ਧੀਰਜ ਸਾਹੂ ਅਤੇ ਉਨ੍ਹਾਂ ਦੇ ਪਿਤਾ ਪਰਿਵਾਰਕ ਲੋਕ ਹਨ। ਉਹ ਇੱਕ ਵੱਡੇ ਕਾਰੋਬਾਰੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਇਨ੍ਹਾਂ ਦਾ ਵੱਡਾ ਕਾਰੋਬਾਰ ਸੈਂਕੜੇ ਸਾਲਾਂ ਤੋਂ ਚੱਲ ਰਿਹਾ ਹੈ। ਆਮਦਨ ਕਰ ਵਿਭਾਗ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪੈਸਾ ਕਿੱਥੋਂ ਆ ਰਿਹਾ ਹੈ। ਅਜਿਹਾ ਨਹੀਂ ਹੈ ਕਿ ਇਹ ਰਿਸ਼ਵਤ ਦਾ ਪੈਸਾ ਹੈ। ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਜਾਂਚ 'ਚ ਸਭ ਕੁਝ ਸਪੱਸ਼ਟ ਹੋ ਜਾਵੇਗਾ। ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਉਨ੍ਹਾਂ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਝਾਰਖੰਡ ਅਤੇ ਉਡੀਸ਼ਾ ਵਿਚ ਧੀਰਜ ਸਾਹੂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਭਾਜਪਾ ਨੇ ਇਸ ਨੂੰ ਦੇਸ਼ ਦੇ ਇਤਿਹਾਸ ਦਾ ਸਭ ਤੋਂ ਵੱਡਾ ਇਨਕਮ ਟੈਕਸ ਛਾਪਾ ਦੱਸਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਵੀ ਆਪਣੇ ਨੇਤਾ ਤੋਂ ਦੂਰੀ ਬਣਾ ਲਈ ਹੈ। ਪਾਰਟੀ ਹਾਈਕਮਾਨ ਨੇ ਝਾਰਖੰਡ ਕਾਂਗਰਸ ਤੋਂ ਰਿਪੋਰਟ ਤਲਬ ਕੀਤੀ ਹੈ। ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਬੁੱਧਵਾਰ ਨੂੰ ਇੱਥੇ ਛਾਪੇਮਾਰੀ ਕੀਤੀ ਗਈ। ਦੇਸ਼ ਦੇ ਇਤਿਹਾਸ ਵਿੱਚ ਕਿਸੇ ਵੀ ਏਜੰਸੀ ਦੁਆਰਾ ਇੱਕ ਕਾਰਵਾਈ ਵਿੱਚ ਕਾਲੇ ਧਨ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਜ਼ਿਆਦਾਤਰ ਨਕਦੀ ਓਡੀਸ਼ਾ ਵਿੱਚ ਬੌਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ ਨਾਲ ਜੁੜੇ ਸਥਾਨਾਂ ਤੋਂ ਬਰਾਮਦ ਕੀਤੀ ਗਈ ਹੈ। ਨਕਦੀ ਨੂੰ ਪੈਕ ਕਰਨ ਲਈ 200 ਦੇ ਕਰੀਬ ਛੋਟੇ-ਵੱਡੇ ਬੈਗ ਵਰਤੇ ਗਏ ਹਨ। ਕੁਝ ਥੈਲੇ ਅਜੇ ਵੀ ਗਿਣਤੀ ਲਈ ਖੋਲ੍ਹੇ ਜਾਣੇ ਹਨ।

Punjab Bani 10 December,2023
ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ

ਬਸਪਾ ਸੁਪਰੀਮੋ ਮਾਇਆਵਤੀ ਨੇ ਆਕਾਸ਼ ਆਨੰਦ ਨੁੰ ਬਣਾਇਆ ਆਪਣਾ ਉਤਰਾਧਿਕਾਰੀ ਨਵੀਂ ਦਿੱਲੀ: ਬਸਪਾ ਸੁਪਰੀਮੋ ਮਾਇਆਵਤੀ ਨੇ ਐਤਵਾਰ ਨੂੰ ਲਖਨਊ 'ਚ ਹੋਈ ਬੈਠਕ 'ਚ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਾਇਆਵਤੀ ਦੇ ਇਸ ਐਲਾਨ ਤੋਂ ਬਾਅਦ ਯੂਪੀ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਸ਼ੁਰੂ ਹੋ ਗਈ ਹੈ। ਚਰਚਾ ਤੇਜ਼ ਹੋ ਗਈ ਹੈ ਕਿ ਆਕਾਸ਼ ਆਨੰਦ ਕੌਣ ਹੈ? ਆਕਾਸ਼ ਆਨੰਦ ਬਸਪਾ ਸੁਪਰੀਮੋ ਮਾਇਆਵਤੀ ਦੇ ਛੋਟੇ ਭਰਾ ਆਨੰਦ ਕੁਮਾਰ ਦਾ ਪੁੱਤਰ ਹੈ। ਆਕਾਸ਼ ਨੇ ਲੰਡਨ ਦੇ ਇੱਕ ਵੱਡੇ ਕਾਲਜ ਤੋਂ ਐਮਬੀਏ ਦੀ ਡਿਗਰੀ ਹਾਸਲ ਕੀਤੀ ਹੈ। ਆਕਾਸ਼ ਪਿਛਲੇ ਕਈ ਸਾਲਾਂ ਤੋਂ ਪਾਰਟੀ ਵਿੱਚ ਸਰਗਰਮ ਸੀ।ਨੌਜਵਾਨਾਂ ਨੂੰ ਜੋੜਨ ਲਈ ਆਕਾਸ਼ ਨੇ ਹਾਲ ਹੀ ਵਿੱਚ ਹੋਈਆਂ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ ਲਈ ਸੀ। ਤੁਹਾਨੂੰ ਦੱਸ ਦੇਈਏ ਕਿ ਮਾਇਆਵਤੀ ਦੇ ਉੱਤਰਾਧਿਕਾਰੀ ਆਕਾਸ਼ ਆਨੰਦ ਦੀ ਅਚਾਨਕ ਐਂਟਰੀ ਨਹੀਂ ਹੋਈ ਹੈ। 2017 'ਚ ਯੂਪੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਬਸਪਾ ਸੁਪਰੀਮੋ ਨੇ ਉਨ੍ਹਾਂ ਨੂੰ ਜਨਤਾ ਦੇ ਸਾਹਮਣੇ ਪੇਸ਼ ਕੀਤਾ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੇ ਆਕਾਸ਼ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਇਸ ਦੇ ਨਾਲ ਹੀ ਬਸਪਾ ਦਾ ਸਪਾ ਨਾਲੋਂ ਗਠਜੋੜ ਟੁੱਟ ਗਿਆ ਅਤੇ ਆਕਾਸ਼ ਆਨੰਦ ਨੂੰ ਪਾਰਟੀ ਦਾ ਕੌਮੀ ਕੋਆਰਡੀਨੇਟਰ ਐਲਾਨ ਦਿੱਤਾ ਗਿਆ ਹੈ।

Punjab Bani 10 December,2023
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ

ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਪਟਿਆਲਾ ਵਿੱਚ 'ਵਿਕਸਤ ਭਾਰਤ ਸੰਕਲਪ ਯਾਤਰਾ' ਪ੍ਰੋਗਰਾਮ ਦੌਰਾਨ ਕੇਂਦਰੀ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਨਾਲ ਕੀਤੀ ਗੱਲਬਾਤ ਇਸ 'ਵਿਕਸਤ ਭਾਰਤ ਸੰਕਲਪ ਯਾਤਰਾ' ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਦੇਸ਼ ਦੇ ਹਰ ਨਾਗਰਿਕ ਨੂੰ ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਤੱਕ ਘਰ-ਘਰ ਪਹੁੰਚ ਮਿਲੇ: ਮਨਸੁਖ ਮਾਂਡਵੀਆ ਇਹ ਬੜੀ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ 'ਆਪ' ਸਰਕਾਰ ਛੋਟੀ ਸਿਆਸਤ ਕਾਰਨ ਇਸ ਲੋਕ ਭਲਾਈ ਮੁਹਿੰਮ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਐਮ. ਪੀ. ਪਟਿਆਲਾ ਪ੍ਰਨੀਤ ਕੌਰ ਪਟਿਆਲਾ, 9 ਦਸੰਬਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਕੇਂਦਰ ਸਰਕਾਰ ਦੀ ਫਲੈਗਸ਼ਿਪ 'ਵਿਕਸਤ ਭਾਰਤ ਸੰਕਲਪ ਯਾਤਰਾ' ਮੁਹਿੰਮ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦੇ ਡਕਾਲਾ ਦਾ ਦੌਰਾ ਕੀਤਾ। ਕੇਂਦਰੀ ਮੰਤਰੀ ਦੇ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਸੂਬਾਈ ਲੀਡਰਸ਼ਿਪ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ। ਵੱਖ-ਵੱਖ ਕੇਂਦਰੀ ਸਕੀਮਾਂ ਦੇ ਲਾਭਪਾਤਰੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮਨਸੁਖ ਮਾਂਡਵੀਆ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਇਸ ਦੇਸ਼ ਦੇ ਹਰ ਨਾਗਰਿਕ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸੰਕਲਪ ਯਾਤਰਾ ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤੀਆਂ ਗਈਆਂ ਸੈਂਕੜੇ ਲੋਕ ਭਲਾਈ ਦੇ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਣ ਅਤੇ ਲੋਕ ਆਪਣੇ ਦਰਵਾਜ਼ੇ 'ਤੇ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਦੇ ਯੋਗ ਹੋਣ।" ਉਨ੍ਹਾਂ ਕਿਹਾ, "ਇਸ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੌਰਾਨ ਹਰ ਕੋਈ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਰਜਿਸਟਰ ਕਰ ਸਕਦਾ ਹੈ। ਇਹ ਸਿਰਫ ਕਲਿਆਣਕਾਰੀ ਯੋਜਨਾਵਾਂ ਹੀ ਨਹੀਂ ਹਨ, ਸਗੋਂ ਇਹ ਮੋਦੀ ਜੀ ਦੀਆਂ ਗਾਰੰਟੀਆਂ ਹਨ ਅਤੇ ਮਾਣਯੋਗ ਪ੍ਰਧਾਨ ਮੰਤਰੀ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰਨ ਵਿੱਚ ਕਦੇ ਵੀ ਅਸਫਲ ਨਹੀਂ ਹੁੰਦੇ।" ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ, "ਇਹ ਯਾਤਰਾ ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 15 ਨਵੰਬਰ ਨੂੰ ਝਾਰਖੰਡ ਤੋਂ ਕੀਤਾ ਗਿਆ ਸੀ, ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਪਰਕ ਵਧਾਉਣ ਲਈ ਇੱਕ ਪਰਿਵਰਤਨਸ਼ੀਲ ਮੁਹਿੰਮ ਵਜੋਂ ਉਭਰਿਆ ਹੈ ਅਤੇ ਹੁਣ ਤੱਕ 1 ਕਰੋੜ ਤੋਂ ਵੱਧ ਨਾਗਰਿਕਾਂ ਦੀ ਇਸ ਵਿਚ ਭਾਗੀਦਾਰੀ ਵੇਖੀ ਗਈ ਹੈ।" ਮੋਦੀ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਗੱਲਬਾਤ ਕਰਦਿਆਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਕਿਹਾ, “ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾ ਰਹੀ ਹੈ, ਜਿਨ੍ਹਾਂ ਵਿੱਚੋਂ ਇੱਕ ਆਯੂਸ਼ਮਾਨ ਭਾਰਤ ਯੋਜਨਾ ਹੈ, ਜਿਸ ਨੇ ਭਾਰਤ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਕਿਉਂਕਿ ਹੁਣ ਹਰ ਕੋਈ ਸਹੀ ਸਿਹਤ ਦੇਖਭਾਲ ਮੁਫ਼ਤ ਵਿੱਚ ਪ੍ਰਾਪਤ ਕਰ ਸਕਦਾ ਹੈ।" ਇਸ ਵਿਕਾਸ ਯਾਤਰਾ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ, "ਮੈਂ ਇਸ 'ਵਿਕਸਤ ਭਾਰਤ ਸੰਕਲਪ ਯਾਤਰਾ' ਰਾਹੀਂ ਹਰ ਪਿੰਡ, ਹਰ ਕਸਬੇ ਤੱਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀ ਬਹੁਤ ਧੰਨਵਾਦੀ ਹਾਂ।" ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਇਹ ਦੁੱਖ ਦੀ ਗੱਲ ਹੈ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਪ੍ਰੋਗਰਾਮ ਨੂੰ ਕਾਮਯਾਬ ਨਹੀਂ ਹੋਣ ਦੇਣਾ ਚਾਹੁੰਦੀ ਅਤੇ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਗਲਤ ਹੈ ਕਿਉਂਕਿ ਇਹ ਪ੍ਰੋਗਰਾਮ ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿ ਲਾਭਪਾਤਰੀ ਕਿਸ ਪਾਰਟੀ ਦੇ ਹਨ, ਸਿਰਫ ਇਸ ਟੀਚੇ ਨਾਲ ਚੱਲ ਰਿਹਾ ਹੈ ਕਿ ਇਹ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਆਦਮੀ ਤੱਕ ਪਹੁੰਚੇ। ਇਸ ਲਈ ਮੈਂ ਭਗਵੰਤ ਮਾਨ ਨੂੰ ਵੀ ਬੇਨਤੀ ਕਰਦਾ ਹਾਂ ਕਿ ਜੇਕਰ ਉਹ ਸੱਚਮੁੱਚ ਹੀ ਆਮ ਆਦਮੀ ਦੇ ਮੁੱਖ ਮੰਤਰੀ ਹਨ ਤਾਂ ਇਸ 'ਵਿਕਸਿਤ ਭਾਰਤ' ਪ੍ਰੋਗਰਾਮ ਵਿੱਚ ਸਮੱਸਿਆਵਾਂ ਪੈਦਾ ਕਰਨ ਦੀ ਬਜਾਏ, ਇਹ ਯਕੀਨੀ ਬਣਾਉਣ ਕਿ ਪੰਜਾਬ ਦੇ ਲੋਕਾਂ ਦੀ ਕੇਂਦਰ ਸਰਕਾਰ ਦੀ ਇਸ ਜਨਤਕ ਮੁਹਿੰਮ ਤੱਕ ਆਸਾਨ ਪਹੁੰਚ ਹੋਵੇ।" ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਹੋਰ ਪ੍ਰਮੁੱਖ ਆਗੂ ਮੰਤਰੀ ਸ੍ਰੀਨਿਵਾਸਲੂ, ਜੈ ਇੰਦਰ ਕੌਰ, ਪਰਮਿੰਦਰ ਬਰਾੜ, ਅਨਿਲ ਸਰੀਨ, ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਸੁਰਿੰਦਰ ਖੇੜਕੀ ਆਦਿ ਹਾਜ਼ਰ ਸਨ।

Punjab Bani 09 December,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ ਸੂਬੇ ਵਿੱਚੋਂ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਪੰਜਾਬੀਆਂ ਦੇ ਇਕਜੁਟ ਹੋਣ ਦਾ ਵੇਲਾ ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਫਰੀਦਕੋਟ, 8 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜ਼ਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਲਗਨ ਦਾ ਕੋਈ ਸਾਨੀ ਨਹੀਂ ਜਿਸ ਸਦਕਾ ਉਹ ਹਰ ਖੇਤਰ ਵਿੱਚ ਆਪਣੀ ਵਿਲੱਖਣਤਾ ਕਾਇਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਧਰਤੀ 'ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਸਾਲ ਬਾਬਾ ਫਰੀਦ ਆਗਮਨ ਪੁਰਬ ਮੇਲੇ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਪੂਰੀ ਧਾਰਮਿਕ ਭਾਵਨਾ ਅਤੇ ਧੂਮ-ਧਾਮ ਨਾਲ ਸ਼ਿਰਕਤ ਕਰਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸ਼ੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਦੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਹੈ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਹਾਸਲ ਨਹੀਂ ਸਨ ਕਰ ਪਾਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਅਜੇ ਵੀ ਸਰਕਾਰੀ ਨੌਕਰੀਆਂ ਲਈ ਇਮਤਿਹਾਨ ਪਾਸ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ ਅਤੇ ਸਖ਼ਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਹਜ਼ਾਰਾਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ਨੌਕਰੀ ਉਤੇ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਹੋਰ ਬਿਹਤਰ ਮੌਕੇ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਨਾ ਤਾਂ ਇਹ ਪਹਿਲੀ ਸਰਕਾਰੀ ਨੌਕਰੀ ਹੋਣੀ ਚਾਹੀਦੀ ਹੈ ਅਤੇ ਨਾ ਹੀ ਇਹ ਆਖਰੀ ਹੋਣੀ ਚਾਹੀਦੀ ਹੈ ਕਿਉਂਕਿ ਸੂਬੇ ਦੇ ਮਿਹਨਤੀ ਨੌਜਵਾਨਾਂ ਲਈ ਅਸੀਮ ਮੌਕੇ ਹਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ 'ਤੇ ਮਾਣ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉੱਭਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੀ ਸ਼ੁਰੂਆਤ ਕਰਦਿਆਂ ਕਈ ਵੱਡੇ ਉਪਰਾਲੇ ਕੀਤੇ ਹਨ।

Punjab Bani 08 December,2023
ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡ੍ਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ • ਪੰਜਾਬ ਨੇ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਗਰੀਨ ਹਾਈਡ੍ਰੋਜਨ ਉਤਪਾਦਨ ਸਮਰੱਥਾ ਦਾ ਟੀਚਾ ਮਿੱਥਿਆ: ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ • ਪੇਡਾ ਨੇ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ 'ਤੇ ਓਪਨ-ਹਾਊਸ ਸੈਸ਼ਨ ਕਰਾਇਆ ਚੰਡੀਗੜ੍ਹ, 8 ਦਸੰਬਰ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ। ਖਰੜਾ ਗਰੀਨ ਹਾਈਡ੍ਰੋਜਨ ਨੀਤੀ 'ਤੇ ਇੱਥੇ ਸੀ.ਆਈ.ਆਈ. ਵਿਖੇ ਕਰਵਾਏ ਗਏ ਅੱਧੇ ਦਿਨ ਦੇ ਓਪਨ-ਹਾਊਸ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। ਇਹ ਪਹਿਲਕਦਮੀ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ ਤਕਨੀਕਾਂ ਖੋਜਣ ਲਈ ਰਾਹ ਪੱਧਰਾ ਕਰੇਗੀ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਪੰਜਾਬ ਮੁੱਖ ਤੌਰ 'ਤੇ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਦੇ ਉਤਪਾਦਨ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜੋ ਭਵਿੱਖ ਵਿੱਚ ਜ਼ੀਰੋ-ਕਾਰਬਨ ਤਬਦੀਲੀ ਲਈ ਇੱਕ ਆਕਰਸ਼ਕ ਵਿਕਲਪ ਹੈ ਕਿਉਂਕਿ ਸੂਬੇ ਵਿੱਚ ਸਾਲਾਨਾ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ। ਗਰੀਨ ਹਾਈਡ੍ਰੋਜਨ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਨੇ ਕਿਹਾ ਕਿ ਇਸ ਨੀਤੀ ਜ਼ਰੀਏ ਸਿਰਫ਼ ਟੀਚੇ ਹੀ ਨਿਰਧਾਰਿਤ ਨਹੀਂ ਕੀਤੇ ਗਏ, ਸਗੋਂ ਇਹ ਸੂਬੇ ਦੇ ਸਸਟੇਨਬਲ ਭਵਿੱਖ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਭਵਿੱਖ ਵਿੱਚ ਗਰੀਨ ਊਰਜਾ ਦੇ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਵਾਸਤੇ ਦੇਸ਼ ਦਾ ਮੋਹਰੀ ਬਣਨ ਲਈ ਵਚਨਬੱਧ ਹੈ ਜਿਸ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਸਗੋਂ ਦੇਸ਼ ਦੀ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਸੂਬੇ ਦੀ ਗਰੀਨ ਹਾਈਡ੍ਰੋਜਨ ਨੀਤੀ ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਤਸਾਹਨਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਪੇਡਾ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਸਾਂਝਾ ਕੀਤਾ ਜੋ ਸੂਬੇ ਦੀਆਂ ਊਰਜਾ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਪਰਾਲੀ ਦੀ ਵਰਤੋਂ ਕਰਕੇ ਲਾਹੇਵੰਦ ਈਂਧਨ/ਊਰਜਾ ਵਿੱਚ ਤਬਦੀਲ ਕਰਨ ਸਬੰਧੀ ਰਣਨੀਤੀ 'ਤੇ ਆਧਾਰਿਤ ਹਨ। ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਐਂਡ ਰਿਸਰਚ, ਆਈ.ਆਈ.ਐਸ.ਸੀ., ਬੰਗਲੌਰ ਦੇ ਚੇਅਰਮੈਨ ਪ੍ਰੋ. ਡਾ. ਐਸ. ਦਸੱਪਾ ਅਤੇ ਡਾਇਰੈਕਟਰ ਜਨਰਲ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ, ਐਮ.ਐਨ.ਆਰ.ਈ., ਭਾਰਤ ਸਰਕਾਰ ਡਾ. ਜੀ. ਸ੍ਰੀਧਰ ਨੇ ਗਰੀਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੇਡਾ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਵੀ ਕੀਤੀ। ਡਾ. ਐਸ. ਦਸੱਪਾ ਨੇ ਬਾਇਓਮਾਸ ਤੋਂ ਹਾਈਡ੍ਰੋਜਨ ਪੈਦਾ ਕਰਨ ਲਈ ਨਵੀਨਤਮ ਤਕਨਾਲੋਜੀ ਬਾਰੇ ਇੱਕ ਪੇਸ਼ਕਾਰੀ ਦਿੱਤੀ। ਪੇਡਾ ਤੋਂ ਸ੍ਰੀ ਰੋਹਿਤ ਕੁਮਾਰ ਨੇ ਵੀ ਪੰਜਾਬ ਰਾਜ ਲਈ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਇਸ ਸੈਸ਼ਨ ਵਿੱਚ ਐਨ.ਐਲ.ਟੀ., ਐਚ.ਐਮ.ਈ.ਐਲ., ਐਚ.ਪੀ.ਸੀ.ਐਲ., ਗੇਲ, ਇੰਡੀਅਨ ਆਇਲ, ਐਨ.ਐਫ.ਐਲ., ਵਰਧਮਾਨ, ਸਪੋਰਟਕਿੰਗ, ਐਚ.ਐਮ.ਈ.ਐਲ., ਨਾਹਰ ਗਰੁੱਪ ਅਤੇ ਉਦਯੋਗਿਕ ਐਸੋਸੀਏਸ਼ਨਾਂ, ਕੰਸਲਟੈਂਸੀ ਫਰਮਾਂ, ਅਕਾਦਮਿਕ ਸੰਸਥਾਵਾਂ, ਐਨਰਜੀ ਆਡੀਟਰਾਂ/ਪ੍ਰਬੰਧਕਾਂ ਸਮੇਤ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Punjab Bani 08 December,2023
ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ

ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਚੰਡੀਗੜ੍ਹ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ।

Punjab Bani 08 December,2023
ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ

ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ ਹੈਦਰਾਬਾਦ : ਕਾਂਗਰਸ ਵਿਧਾਇਕ ਦਲ ਦੇ ਨੇਤਾ ਰੇਵੰਤ ਰੈਡੀ ਨੇ ਵੀਰਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜਪਾਲ ਤਮਿਲਿਸਾਈ ਸੌਂਦਰਰਾਜਨ ਨੇ ਐੱਲਬੀ ਸਟੇਡੀਅਮ ਵਿੱਚ ਹੋਏ ਸਹੁੰ ਚੁੱਕ ਸਮਾਰੋਹ ਵਿੱਚ ਰੇਵੰਤ ਰੈਡੀ ਨੂੰ ਮੁੱਖ ਮੰਤਰੀ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਜ਼ਿਕਰਯੋਗ ਹੈ ਕਿ ਰੇਵੰਤ ਰੈਡੀ ਤੇਲੰਗਾਨਾ ਵਿੱਚ ਕਾਂਗਰਸ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਨਿਯੁਕਤ ਹੋਏ। ਦਰਅਸਲ, ਸੰਨ 2014 ਵਿੱਚ ਤੇਲੰਗਾਨਾ ਰਾਜ ਦਾ ਗਠਨ ਹੋਇਆ ਸੀ ਅਤੇ ਉਦੋਂ ਤੋਂ ਇੱਥੇ ਚੰਦਰਸ਼ੇਖਰ ਰਾਵ ਦੀ ਅਗਵਾਈ ਵਿੱਚ ਭਾਰਤ ਰਾਸ਼ਟਰ ਸੰਮਤੀ (ਬੀਆਰਐੱਸ) ਦੀ ਸਰਕਾਰ ਸੀ। ਹਾਲਾਂਕਿ, ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਬੀਆਰਐੱਸ ਨੂੰ ਹਰਾ ਕੇ ਸਰਕਾਰ ਦਾ ਗਠਨ ਕੀਤਾ। ਸੰਨ 20214 ਵਿੱਚ ਬਣੇ ਰਾਜ ਦੇ ਉਪ ਮੁੱਖ ਮੰਤਰੀ ਵਜੋ. ਮੱਲੂ ਬੀ ਵਿਕਰਮਾਰਕ ਨੇ ਸਹੁੰ ਚੁੱਕੀ। ਐੱਲਬੀ ਸਟੇਡੀਅਮ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿੱਧ ਰਮਈਆ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸਾਬਕਾ ਚੇਅਰਪਰਸਨ ਸੋਨੀਆ ਗਾਂਧੀ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ, ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਸਮੇਤ ਹੋਰ ਨੇਤਾ ਮੌਜ਼ੂਦ ਸਨ। ਰਾਜਪਾਲ ਨੇ ਇਕ ਉੱਪ ਮੁੱਖ ਮੰਤਰੀ ਸਣੇ 11 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਦੋ ਮਹਿਲਾ ਵਿਧਾਇਕ ਵੀ ਸ਼ਾਮਲ ਹਨ। ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ ਵਿਧਾਇਕਾਂ ਵਿੱਚ ਐੱਨ ਉਤਮ ਕੁਮਾਰ ਰੈਡੀ, ਸੀ ਦਮੋਦਰ ਰਾਜਨਰਸਿਮਹਾ, ਕੋਮਾਟੀਰੈਡੀ ਵੈਂਕਟ ਰੈਡੀ, ਪੋਨਮ ਪ੍ਰਭਾਕਰ, ਥੁਮਾਲਾ ਨਾਗੇਸ਼ਵਰ ਰਾਵ ਸਮੇਤ ਹੋਰ ਸ਼ਾਮਲ ਹਨ।

Punjab Bani 07 December,2023
ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ। ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

Punjab Bani 07 December,2023
ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ

ਜੌੜਾਮਾਜਰਾ ਵੱਲੋਂ ਸਸਤਾ ਰੇਤਾ-ਬਜਰੀ ਮੁਹੱਈਆ ਕਰਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਦਾ ਅਹਿਦ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਕੀਤੀਆਂ ਹੰਗਾਮੀ ਮੀਟਿੰਗਾਂ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨੂੰ ਕਰੱਸ਼ਰ ਤੇ ਭੱਠਾ ਮਾਲਕਾਂ ਅਤੇ ਮਾਈਨਿੰਗ ਠੇਕੇਦਾਰਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਭੱਠਾ ਮਾਲਕਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਸਬੰਧੀ ਛੇਤੀ ਫ਼ੈਸਲਾ ਲੈਣ ਦਾ ਭਰੋਸਾ ਕਿਹਾ, ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਘੱਟੋ-ਘੱਟ 20 ਫ਼ੀਸਦੀ ਪਰਾਲੀ ਵਰਤਣ ਭੱਠਾ ਮਾਲਕ ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ 'ਤੇ ਰੇਤਾ-ਬਜਰੀ ਮਿਲਣਾ ਯਕੀਨੀ ਬਣਾਉਣ, ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਅਤੇ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਲਈ ਪਰਾਲੀ ਦਾ ਨਿਪਟਾਰਾ ਯਕੀਨੀ ਬਣਾਉਣ ਲਈ ਅੱਜ ਕਰੱਸ਼ਰ ਮਾਲਕਾਂ, ਮਾਈਨਿੰਗ ਠੇਕੇਦਾਰਾਂ ਅਤੇ ਭੱਠਾ ਮਾਲਕਾਂ ਨਾਲ ਪੰਜਾਬ ਭਵਨ ਵਿਖੇ ਵੱਖੋ-ਵੱਖ ਹੰਗਾਮੀ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਨੇ ਨਾਲ-ਨਾਲ ਮਾਈਨਿੰਗ ਸੈਕਟਰ ਅੰਦਰ ਪਾਰਦਰਸ਼ਤਾ ਅਤੇ ਨੈਤਿਕ ਅਭਿਆਸਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ, ਇਸ ਲਈ ਭੱਠਾ ਮਾਲਕ ਅਤੇ ਕਰੱਸ਼ਰ ਮਾਲਕ ਤੇ ਮਾਈਨਿੰਗ ਠੇਕੇਦਾਰ ਸਰਕਾਰ ਦੇ ਇਸ ਕਦਮ ਵਿੱਚ ਭਰਪੂਰ ਸਹਿਯੋਗ ਦੇਣ। ਉਨ੍ਹਾਂ ਭੱਠਾ ਮਾਲਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਪਰਾਲੀ ਦਾ ਨਿਪਟਾਰਾ ਕਰਨਾ ਵੱਡਾ ਮੁੱਦਾ ਹੈ। ਇਸ ਲਈ ਸੂਬੇ ਨੂੰ ਪ੍ਰਦੂਸ਼ਣ-ਮੁਕਤ ਕਰਨ ਦੇ ਉਦਮਾਂ ਤਹਿਤ ਭੱਠਾ ਮਾਲਕ ਘੱਟੋ-ਘੱਟ 20 ਫ਼ੀਸਦੀ ਪਰਾਲੀ ਆਪਣੇ ਭੱਠਿਆਂ ਵਿੱਚ ਵਰਤਣ। ਉਨ੍ਹਾਂ ਕਿਹਾ ਕਿ ਛੇਤੀ ਹੀ ਭਾਈਵਾਲ ਵਿਭਾਗਾਂ ਜਿਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਾਤਾਵਰਣ ਵਿਭਾਗ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਜਾਵੇਗੀ। ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਭੱਠਾ ਮਾਲਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ 2 ਹੈਕਟੇਅਰ ਤੱਕ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ ਦੀ ਰੱਖੀ ਗਈ ਮੁੱਖ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ ਜਿਸ ਨਾਲ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਸ. ਜੌੜਾਮਾਜਰਾ ਨੇ ਮਾਈਨਿੰਗ ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਪਾਰਦਰਸ਼ੀ ਅਤੇ ਸਾਫ਼-ਸੁਥਰੇ ਢੰਗ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਈਨਿੰਗ ਠੇਕੇਦਾਰ ਕਾਨੂੰਨੀ ਤਰੀਕੇ ਨਾਲ ਖਣਨ ਗਤੀਵਿਧੀਆਂ ਕਰ ਰਹੇ ਹਨ, ਇਸ ਲਈ ਪ੍ਰਸ਼ਾਸਨਿਕ ਅਮਲੇ ਰਾਹੀਂ ਉਨ੍ਹਾਂ ਨੂੰ ਪੂਰੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਜਿਸ ਨਾਲ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਹੇ ਠੇਕੇਦਾਰਾਂ ਨੂੰ ਨਿਰੰਤਰ ਫ਼ਾਇਦਾ ਹੋਣਾ ਤੈਅ ਹੈ। ਇਸ ਦੌਰਾਨ ਮਾਈਨਿੰਗ ਠੇਕੇਦਾਰਾਂ ਵੱਲੋਂ ਖਣਨ ਲਈ ਪੌਕਲੇਨ ਮਸ਼ੀਨਾਂ ਵਰਤਣ ਦੀ ਮੰਗ 'ਤੇ ਮੰਤਰੀ ਨੇ ਕਿਹਾ ਕਿ ਇਸ ਮੰਗ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਇਸੇ ਤਰ੍ਹਾਂ ਕਰੱਸ਼ਰ ਮਾਲਕਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਅਤੇ ਕਰੱਸ਼ਰ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸੂਬਿਆਂ ਦੀਆਂ ਨੀਤੀਆਂ ਨੂੰ ਘੋਖੇਗੀ। ਕਰੱਸ਼ਰ ਮਾਲਕਾਂ ਵੱਲੋਂ ਮਾਈਨਿੰਗ ਵਾਲੀਆਂ ਥਾਵਾਂ ਲੀਜ਼ 'ਤੇ ਦੇਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾਵੇਗਾ ਅਤੇ ਛੇਤੀ ਹੀ ਕੋਈ ਢੁਕਵਾਂ ਫ਼ੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਬੀਤੇ ਕੱਲ੍ਹ ਸ. ਚੇਤਨ ਸਿੰਘ ਜੌੜਾਮਾਜਰਾ ਨੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਰੇਤ-ਬਜਰੀ ਮੁਹੱਈਆ ਕਰਾਉਣ ਲਈ ਨਿਕਾਸੀ ਵਧਾਉਣ ਸਬੰਧੀ ਵਿਉਂਤਬੰਦੀ ਕਰਨ ਲਈ ਕਿਹਾ ਸੀ। ਉਨ੍ਹਾਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਵਿੱਚ ਹੋਰ ਸੰਭਾਵਿਤ ਸਾਈਟਾਂ ਨੂੰ ਸ਼ਾਮਲ ਕਰਕੇ ਅਤੇ ਸਾਰੀਆਂ ਮਾਈਨਿੰਗ ਸਾਈਟਾਂ 'ਤੇ ਕਾਰਵਾਈਆਂ ਸ਼ੁਰੂ ਕਰਕੇ ਅਤੇ ਖਣਿਜਾਂ ਦੀ ਨਿਕਾਸੀ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਿਸ ਨਾਲ ਬਾਜ਼ਾਰ ਵਿੱਚ ਰੇਤ ਤੇ ਬਜਰੀ ਦੀ ਉਪਲਬਧਤਾ ਵਧਣਾ, ਕੀਮਤਾਂ ਘਟਾਉਣ ਵਿੱਚ ਮਦਦ ਮਿਲਣਾ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਕਰੜੇ ਹੱਥੀਂ ਠੱਲ੍ਹ ਪਾਉਣਾ ਯਕੀਨੀ ਬਣੇਗਾ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਕਿਹਾ ਸੀ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੀਟਿੰਗ ਦੌਰਾਨ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼, ਚੀਫ ਇੰਜੀਨੀਅਰ (ਮਾਈਨਿੰਗ) ਸ. ਹਰਦੀਪ ਸਿੰਘ ਮਹਿੰਦੀਰੱਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Punjab Bani 06 December,2023
ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ

ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਬਰਾਂ ਨੇ ਦਿਤੇ ਅਸਤੀਫੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਸੰਸਦ ਮੈਂਬਰ ਕਿਰੋੜੀ ਲਾਲ ਮੀਨਾ, ਰਾਜਵਰਧਨ ਸਿੰਘ ਰਾਠੌਰ, ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ, ਰਾਕੇਸ਼ ਸਿੰਘ, ਉਦੈ ਪ੍ਰਤਾਪ, ਰੀਤੀ ਪਾਠਕ, ਅਰੁਣ ਸਾਓ, ਗੋਮਤੀ ਸਾਈਂ, ਦੀਆ ਕੁਮਾਰੀ ਅਤੇ ਕਿਰੋਨੀ ਲਾਲ ਮੀਨਾ ਨੇ ਬੁੱਧਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਕੁੱਲ 21 ਸੰਸਦ ਮੈਂਬਰਾਂ ਨੂੰ ਮੈਦਾਨ ‘ਚ ਉਤਾਰਿਆ ਸੀ, ਜਿਨ੍ਹਾਂ ‘ਚੋਂ 12 ਜਿੱਤੇ ਸਨ ਅਤੇ ਬਾਕੀ 9 ਸੰਸਦ ਮੈਂਬਰ ਚੋਣ ਹਾਰ ਗਏ ਸਨ। ਜਦੋਂ ਕਿ ਬਾਬਾ ਬਾਲਕ ਨਾਥ ਅਤੇ ਰੇਣੂਕਾ ਸਿੰਘ ਨੇ ਅਜੇ ਤੱਕ ਅਸਤੀਫਾ ਨਹੀਂ ਦਿੱਤਾ ਹੈ। ਕਿਉਂਕਿ ਉਹ ਅੱਜ ਲੋਕ ਸਭਾ ਵਿੱਚ ਨਹੀਂ ਆਏ। ਇਹ ਦੋਵੇਂ ਸੰਸਦ ਮੈਂਬਰ ਵੀ ਜਲਦੀ ਹੀ ਆਪਣੇ ਅਸਤੀਫੇ ਸੌਂਪ ਦੇਣਗੇ। ਭਾਜਪਾ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ ਅਤੇ ਇਹ ਯੋਜਨਾ ਭਾਜਪਾ ਦੇ ਕੰਮ ਆਈ।ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੀਐਮ ਮੋਦੀ, ਲੋਕ ਸਭਾ ਸਪੀਕਰ ਅਤੇ ਰਾਜ ਸਭਾ ਚੇਅਰਮੈਨ ਨਾਲ ਮੁਲਾਕਾਤ ਦੌਰਾਨ ਇਨ੍ਹਾਂ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕੀਤੀ। ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜੇਪੀ ਨੱਡਾ ਨਾਲ ਮੁਲਾਕਾਤ ਕਰਕੇ ਅਸਤੀਫਾ ਦੇ ਦਿੱਤਾ ਹੈ।

Punjab Bani 06 December,2023
ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ ਪੰਜਾਬ 'ਚ ਜਲਦੀ ਹੀ ਡੁੱਬੇਗਾ ਆਪ ਦਾ ਸੂਰਜ : ਭਾਜਪਾ ਚੰਡੀਗੜ੍ਹ, 5 ਦਸੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕੁੱਲ 205 ਸੀਟਾਂ 'ਤੇ ਚੋਣ ਲੜੀ ਸੀ ਅਤੇ ਸਾਰੀਆਂ ਸੀਟਾਂ ਹਾਰ ਗਈ। ਅਜਿਹੇ 'ਚ ਪਾਰਟੀ ਨੂੰ ਮੱਧ ਪ੍ਰਦੇਸ਼ 'ਚ ਸਿਰਫ 0.53 ਫੀਸਦੀ, ਛੱਤੀਸਗੜ੍ਹ 'ਚ 0.93 ਫੀਸਦੀ ਅਤੇ ਰਾਜਸਥਾਨ 'ਚ 0.38 ਫੀਸਦੀ ਵੋਟਾਂ ਹੀ ਮਿਲ ਸਕੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੀਆਂ ਮਹਿਲਾ ਵੋਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਮਹਿਲਾ ਵੋਟਰਾਂ ਨੇ ਜਿਸ ਤਰ੍ਹਾਂ ਧੋਖੇ ਦਾ ਬਦਲਾ ਲਿਆ ਹੈ, ਉਸੇ ਤਰ੍ਹਾਂ ਨਾਲ ਪੰਜਾਬ ਦੀਆਂ ਮਹਿਲਾ ਵੋਟਰਾਂ ਬਦਲਾ ਲੈਣਗੀਆਂ। ਸ਼ੇਰਗਿੱਲ ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਬਾਰੇ ਵਿਸ਼ੇਸ਼ ਤੌਰ 'ਤੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਧੋਖਾ ਕਰਨਾ ਅਤੇ ਪਿੱਠ 'ਚ ਛੁਰਾ ਮਾਰਨਾ ਇਹ ਦਰਸਾਉਂਦਾ ਹੈ ਕਿ ਆਪਣੀ ਐਡਵਰਟਾਈਜਿੰਗ ਪਾਰਟੀ (ਆਪ) ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕਿੰਨਾ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਤੋੜ ਕੇ ਪੰਜਾਬ ਦੇ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਇਸੇ ਸਿਲਸਿਲੇ ਵਿੱਚ ਪੰਜਾਬ ਵਿੱਚ ਆਪ ਨੂੰ ਸੱਤਾ ਵਿੱਚ ਆਏ ਇੱਕ ਸਾਲ ਨੌਂ ਮਹੀਨੇ ਦਾ ਸਮਾਂ ਹੋ ਗਿਆ ਹੈ, ਪਰ ਇਸਨੇ ਆਪਣਾ ਮੁੱਖ ਚੋਣ ਵਾਅਦਾ ਪੂਰਾ ਨਾ ਕਰਕੇ ਕਰੀਬ 1.31 ਕਰੋੜ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨੇ ਤੋਂ ਅਜੇ ਤੱਕ ਵਾਂਝਾ ਰੱਖਿਆ ਹੋਇਆ ਹੈ। ਸ਼ੇਰਗਿੱਲ ਨੇ ਆਪ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ 'ਚ ਚੋਣ ਪ੍ਰਚਾਰ 'ਤੇ ਸਰਕਾਰੀ ਖਜ਼ਾਨੇ 'ਚੋਂ ਕਰੋੜਾਂ ਰੁਪਏ ਬਰਬਾਦ ਕਰ ਦਿੱਤੇ, ਪਰ ਇਨ੍ਹਾਂ ਸੂਬਿਆਂ ਦੇ ਲੋਕਾਂ ਨੇ ਉਨ੍ਹਾਂ ਦੇ ਫਰਜ਼ੀ ਪੰਜਾਬ ਮਾਡਲ ਨੂੰ ਨਹੀਂ ਖਰੀਦਿਆ ਅਤੇ ਆਪ ਨੂੰ ਨੋਟਾ ਨਾਲੋਂ ਵੀ ਘੱਟ ਵੋਟਾਂ ਮਿਲੀਆਂ। ਅਜਿਹੇ 'ਚ ਭਾਜਪਾ ਆਗੂ ਨੇ ਸਵਾਲ ਕੀਤਾ ਕਿ ਜੇਕਰ ਮਾਨ ਸਰਕਾਰ ਪਾਰਟੀ ਦੀ ਪਹੁੰਚ ਨੂੰ ਦੂਜੇ ਸੂਬਿਆਂ 'ਚ ਫੈਲਾਉਣ ਅਤੇ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਖਾਹਿਸ਼ਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ 'ਚ ਕਰੋੜਾਂ ਰੁਪਏ ਬਰਬਾਦ ਕਰ ਸਕਦੀ ਹੈ, ਤਾਂ ਫਿਰ ਸਰਕਾਰ ਆਪਣੇ ਹੀ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਹਰ ਮਹੀਨੇ ਦੀ ਵਿੱਤੀ ਸਹਾਇਤਾ ਦੇਣ ਦਾ ਆਪਣਾ ਵਾਅਦਾ ਕਿਉਂ ਨਹੀਂ ਪੂਰਾ ਕਰ ਰਹੀ ਹੈ। ਸ਼ੇਰਗਿੱਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਮੀਡੀਆ ਵਿੱਚ ਆਪਣੀ ਤਸਵੀਰ ਦੇਖਣ ਦੇ ਇੰਨੇ ਸ਼ੌਕੀਨ ਹਨ ਕਿ ਕਰੋੜਾਂ ਰੁਪਈਆਂ ਦੇ ਫੰਡ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਰਤੇ ਜਾਣ ਦੀ ਬਜਾਏ ਉਨ੍ਹਾਂ ਦੇ ਪ੍ਰਚਾਰ 'ਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਸਾਰਿਆਂ ਨੂੰ ਪਤਾ ਲੱਗ ਚੁੱਕਾ ਹੈ ਕਿ ਆਪ ਨੇ ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਨੇ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਧੋਖਾ ਦੇ ਕੇ ਵੱਡੀ ਗਲਤੀ ਕੀਤੀ ਹੈ। ਪੰਜਾਬ ਦੀਆਂ ਮਹਿਲਾ ਵੋਟਰ ਇਸ ਸਰਕਾਰ ਨੂੰ ਆਉਣ ਵਾਲੀਆਂ ਪੰਚਾਇਤੀ ਅਤੇ ਨਗਰ ਨਿਗਮ ਚੋਣਾਂ ਵਿੱਚ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਦੌਰਾਨ ਉਨ੍ਹਾਂ ਆਪ ਨੂੰ ਵੱਡੇ ਝੂਠਾਂ ਦੀ ਪਾਰਟੀ ਕਰਾਰ ਦਿੱਤਾ।

Punjab Bani 05 December,2023
ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ

ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਕਾਰਨ ਉਹਨਾਂ ਦੀ ਸਿਹਤ ਵਿਗੜੀ ਦਾ ਭਗਵੰਤ ਮਾਨ ਤੇ ਕੇਜਰੀਵਾਲ ਜ਼ਿੰਮੇਵਾਰ ਹੋਣਗੇ: ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੇ ਏ ਡੀ ਜੀ ਪੀ ਜੇਲ੍ਹਾਂ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਦੀ ਪ੍ਰਵਾਨਗੀ ਦੇਣ ਦੇ ਹੁਕਮ ਰੱਦ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ ਭਾਈ ਰਾਜੋਆਣਾ ਨੂੰ ਕੀਤੀ ਅਪੀਲ ਕਿ ਉਹਨਾਂ ਖਿਲਾਫ ਸਾਜ਼ਿਸ਼ ਘੜੀ ਜਾ ਰਹੀ ਹੈ ਤੇ ਉਹ ਕੱਲ੍ਹ ਤੋਂ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ ਆਗੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਦੀ ਰਿਹਾਈ ਵਾਸਤੇ ਪਾਈ ਰਹਿਮ ਦੀ ਪਟੀਸ਼ਨ ’ਤੇ ਫੈਸਲਾ ਨਾ ਲੈਣ ’ਤੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ, ਕਿਹਾ ਕਿ ਸਿੱਖ ਕੌਮ ਦਾ ਸਬਰ ਨਾ ਪਰਖੋ ਪਟਿਆਲਾ, 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਕੱਲ੍ਹ ਤੋਂ ਭੁੱਖ ਹੜਤਾਲ ਕੀਤੀ ਜਾਂਦੀ ਹੈ ਤੇ ਉਹਨਾਂ ਦੀ ਸਿਹਤ ਵਿਗੜਦੀ ਹੈ ਤਾਂ ਇਸ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹੋਣਗੇ ਤੇ ਪਾਰਟੀ ਨੇ ਆਪ ਦੇ ਬੰਦੀ ਸਿੰਘਾਂ ਦੀ ਦੁਸ਼ਮਣ ਬਣਨ ਦੀ ਵੀ ਨਿਖੇਧੀ ਕੀਤੀ। ਸੀਨੀਅਰ ਆਗੂਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਇਹ ਗੱਲ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦੋਂ ਕਹੀ ਜਦੋਂ ਉਹਨਾਂ ਨੂੰ ਏ ਡੀ ਜੀ ਪੀ ਜੇਲ੍ਹਾਂ ਤੋਂ ਪ੍ਰਵਾਨਗੀ ਮਿਲਣ ਦੇ ਬਾਵਜੂਦ ਭਾਈ ਰਾਜੋਆਣਾ ਨੂੰ ਮਿਲਣ ਤੋਂ ਰੋਕਿਆ ਗਿਆ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਵਫਦ ਵੱਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਸੂਬਾ ਜੇਲ੍ਹ ਵਿਭਾਗ ਵੱਲੋਂ ਲਿਆ ਫੈਸਲਾ ਪਲਟ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਅਤਿ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਕਰਨਾ ਚਾਹੁੰਦੇ ਹਨ ਤੇ ਭਾਵਨਾਵਾਂ ਭੜਕਾਉਣੀਆਂ ਚਾਹੁੰਦੇ ਹਨ। ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਕੱਲ੍ਹ ਤੋਂ ਭੁੱਖ ਹੜਤਾਲ ਕਰਦੇ ਹਨ ਤਾਂ ਇਸ ਲਈ ਸ੍ਰੀ ਭਗਵੰਤ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਸਰਦਾਰ ਮਜੀਠੀਆ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਦੇ ਵਫਦ ਨੇ ਪ੍ਰਵਾਨਗੀ ਲਈ ਸੀ। ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੂਸਾਰ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵੀ ਉਸੇ ਆਧਾਰ ’ਤੇ ਪ੍ਰਵਾਨਗੀ ਮੰਗੀ ਸੀ ਜਿਸ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੇ ਲਈ ਤੇ ਏ ਡੀ ਜੀ ਪੀ ਜੇਲ੍ਹਾਂ ਨੇ ਪ੍ਰਵਾਨਗੀ ਦੇ ਵੀ ਦਿੱਤੀ ਪਰ ਅੱਜ ਸਾਡੇ ਦੌਰੇ ਨੂੰ ਰੋਕਣ ਵਾਸਤੇ ਜਾਣ ਬੁੱਝ ਕੇ ਕੇਂਦਰੀ ਜੇਲ੍ਹ ਦੇ ਬਾਹਰ ਬੈਰੀਕੇਡ ਲਗਾਏ ਏ। ਉਹਨਾਂ ਨੇ ਇਹ ਵੀ ਦੱਸਿਆ ਕਿ ਜਦੋਂ ਉਹਨਾਂ ਪੁੱਛਿਆ ਕਿ ਸਾਡੇ ਕੋਲ ਪ੍ਰਵਾਨਗੀ ਦਾ ਪੱਤਰ ਹੋਣ ਦੇ ਬਾਵਜੂਦ ਮੁਲਾਕਾਤ ਕਿਉਂ ਨਹੀਂ ਹੋ ਸਕਦੀ ਤਾਂ ਜੇਲ੍ਹ ਅਧਿਕਾਰੀ ਤੱਸਲੀਬਖਸ਼ ਜਵਾਬ ਨਹੀਂ ਦੇ ਸਕੇ। ਸਰਦਾਰ ਮਜੀਠੀਆ ਤੇ ਸਰਦਾਰ ਵਲਟੋਹਾ ਨੇ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹਨਾਂ ਖਿਲਾਫ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਉਹ ਕੱਲ੍ਹ ਭੁੱਖ ਹੜਤਾਲ ਕਰਨ ਦਾ ਆਪਣਾ ਫੈਸਲਾ ਵਾਪਸ ਲੈਣ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਨੂੰ ਇਹ ਵੀ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਹਨਾਂ ’ਤੇ ਮਾਣ ਹੈ ਤੇ ਉਹ ਇਕਜੁੱਟ ਹੋ ਕੇ ਉਹਨਾਂ ਲਈ ਨਿਆਂ ਲੈਣ ਵਾਸਤੇ ਸੰਘਰਸ਼ ਕਰਨਗੇ। ਇਹਨਾਂ ਆਗੂਆਂ ਨੇ ਭਾਈ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਰਹਿਮ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਸਿੱਖ ਕੌਮ ਦਾ ਸਬਰ ਨਾ ਪਰਖੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਾਈ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੀਤੇ ਵਾਅਦੇ ਤੋਂ ਭੱਜ ਗਈ ਹੈ। ਸਰਦਾਰ ਮਜੀਠੀਆ ਨੇ ਵੱਖ-ਵੱਖ ਕੈਦੀਆਂ ਦੇ ਮਾਮਲੇ ਵਿਚ ਆਪ ਸਰਕਾਰ ਵੱਲੋਂ ਦੋਗਲੇ ਮਿਆਰ ਅਪਣਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਈ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਜਾ ਰਹੀ ਜਦੋਂ ਕਿ ਗੈਂਗਸਟਰ ਲਾਰੰਸ ਬਿਸ਼ਨੋਈ ਨੂੰ ਵੀ ਆਈ ਪੀ ਸਹੂਲਤਾਂ ਦਿੱਤੀਆਂ ਹਨ, ਸਮਾਰਟ ਫੋਨ ਦਿੱਤੇ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਹਨ। ਉਹਨਾਂ ਕਿਹਾ ਕਿ ਦੇਸ਼ ਜਾਨਣਾ ਚਾਹੁੰਦਾ ਹੈ ਕਿ ਕਿਵੇਂ ਆਪ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਦਿੱਲੀ ਦੀ ਜੇਲ੍ਹ ਵਿਚ ਮਾਲਸ਼ਾਂ ਹੁੰਦੀਆਂ ਰਹੀਆਂ ਤੇ ਵਿਸ਼ੇਸ਼ ਪਕਵਾਨ ਪਰੋਸੇ ਜਾਂਦੇ ਰਹੇ ਤੇ ਕਿਵੇਂ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਐਨਫੋਰਸਮੈਂਟ ਵਿਭਾਗ ਨੇ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਹਸਪਤਾਲ ਦਾਖਲ ਕਰਵਾ ਦਿੱਤਾ। ਉਹਨਾਂ ਕਿਹਾ ਕਿ ਆਪ ਦੇ ਐਮ ਪੀ ਸੰਜੇ ਸਿੰਘ ਨੂੰ ਵੀ ਅਦਾਲਤੀ ਪੇਸ਼ੀ ਦੌਰਾਨ ਅੰਮ੍ਰਿਤਸਰ ਲਿਆਉਣ ਵੇਲੇ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਸਰਦਸਾਰ ਮਜੀਠੀਆ ਨੇ ਦੱਸਿਆ ਕਿ ਕਿਵੇਂ ਪੰਜਾਬ ਤੇ ਦਿੱਲੀ ਦੋਵਾਂ ਦੀਆਂ ਆਪ ਸਰਕਾਰ ਸਿੱਖਾਂ ਨਾਲ ਵਿਤਕਰੇ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਸਿੱਖ ਨੌਜਵਾਨਾਂ ਖਿਲਾਫ ਐਨ ਐਸ ਏ ਲਗਾ ਕੇ ਉਹਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਡੱਕਿਆ ਹੈ ਤੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮਾਂ ’ਤੇ ਹਸਤਾਖ਼ਰ ਨਹੀਂ ਕਰ ਰਿਹਾ ਜਦੋਂ ਕਿ ਦਿੱਲੀ ਸਜ਼ਾ ਮੁਆਫੀ ਬੋਰਡ ਦੀ ਅਨੇਕਾਂ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਆਪ ਸਰਕਾਰ ਨੇ ਉਸਨੂੰ ਪ੍ਰੋ. ਭੁੱਲਰ ਦੀ ਰਿਹਾਈ ਤੋਂ ਰੋਕ ਰੱਖਿਆ ਹੈ। ਅਕਾਲੀ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਿੰਦਣਯੋਗ ਗੱਲ ਹੈ ਕਿ ਬੰਦੀ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ ਜਦੋਂ ਕਿ ਬਿਲਕਿਸ ਬਾਨੋ ਨਾਲ ਜਬਰ ਜਨਾਹ ਕਰਨ ਵਾਲੇ ਰਿਹਾਅ ਕਰ ਦਿੱਤੇ ਹਨ ਤੇ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਸਰਦਾਰ ਮਜੀਠੀਆ ਨੇ ਇਹਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਭਾਈ ਰਾਜੋਆਣਾ ਨੂੰ ਫਾਂਸੀ ਲਾਉਣ ਤੋਂ ਨਾਂਹ ਕਰ ਦਿੱਤੀ ਸੀ ਤੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਹਨਾਂ ਲਈ ਰਹਿਮ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦਾ ਕੇਸ ਸੁਪਰੀਮ ਕੋਰਟ ਵਿਚ ਲੜ ਰਹੀ ਹੈ।

Punjab Bani 04 December,2023
ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ

ਮੋਦੀ ਦਾ ਜਾਦੂ : ਰਾਜਸਥਾਨ -ਮੱਧਪ੍ਰਦੇਸ਼ -ਛੱਤੀਸਗੜ ਵਿੱਚ ਅੱਗੇ - ਤੇਲੰਗਾਨਾ ਵ‌ਿੱਚ ਕਾਂਗਰਸ ਅੱਗੇ - ਭਾਜਪਾ ਦੇ ਵਰਕਰਾਂ ਨੇ ਮਨਾਈ ਜਮਕੇ ਖੁਸ਼ੀ ਦਿਲੀ, 3 ਦਸੰਬਰ : ਰਜਸਥਾਨ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਹੁਣ ਤੱਕ ਦੇ ਰੁਝਾਨਾਂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਇਨ੍ਹਾਂ ਵਿੱਚੋਂ ਭਾਜਪਾ ਦੇ 12 ਅਤੇ ਕਾਂਗਰਸ ਦੇ ਦੋ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਚੋਣ ਕਮਿਸ਼ਨ ਅਨੁਸਾਰ 200 ਵਿੱਚੋਂ 199 ਸੀਟਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਦੁਪਹਿਰ 3 ਵਜੇ ਤੱਕ ਸਾਰੀਆਂ 199 ਸੀਟਾਂ ਦੇ ਰੁਝਾਨਾਂ ਵਿੱਚ ਭਾਜਪਾ 115 ਸੀਟਾਂ ‘ਤੇ ਅਤੇ ਕਾਂਗਰਸ 69 ਸੀਟਾਂ ‘ਤੇ ਅੱਗੇ ਹੈ। ਰਾਜਸਥਾਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗਹਿਲੋਤ ਸਰਕਾਰ ਦੇ ਸਿੱਖਿਆ ਮੰਤਰੀ ਬੀਕਾਨੇਰ ਪੱਛਮੀ ਤੋਂ ਬੀ.ਡੀ. ਕਾਲਾ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਜੇਠਾਨੰਦ ਵਿਆਸ ਨੇ ਹਰਾਇਆ ਹੈ। ਇਸ ਦੌਰਾਨ ਭਾਜਪਾ ਦੇ ਦਿੱਗਜ ਨੇਤਾ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਜੇਂਦਰ ਰਾਠੌਰ ਤਾਰਾਨਗਰ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਪਛੜ ਰਹੇ ਹਨ। ਉੱਥੇ ਹੀ ਤਾਰਾਨਗਰ ਕਾਂਗਰਸ ਦੇ ਨਰਿੰਦਰ ਬੁਡਾਨੀਆ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ਉਮੀਦਵਾਰ ਅਕਬਰੂਦੀਨ ਓਵੈਸੀ ਨੇ ਹੈਦਰਾਬਾਦ ਦੇ ਚੰਦਰਯਾਨਗੁਟਾ ਹਲਕੇ ਤੋਂ ਜਿੱਤ ਹਾਸਲ ਕੀਤੀ। ਤੇਲੰਗਾਨਾ ਦੇ ਮੁਲੁਗ ਹਲਕੇ ਤੋਂ ਕਾਂਗਰਸ ਉਮੀਦਵਾਰ ਦਾਨਸਾਰੀ ਅਨਸੂਯਾ ਸੇਥਾਕਾ ਨੇ ਜਿੱਤ ਦਰਜ ਕੀਤੀ ਹੈ। ਤੇਲੰਗਾਨਾ ਚੋਣਾਂ 2023 ਵਿੱਚ, ਕਾਂਗਰਸ ਉਮੀਦਵਾਰ ਏ ਰੇਵੰਤ ਰੈੱਡੀ ਕੋਡੰਗਲ ਸੀਟ ਤੋਂ ਜਿੱਤ ਗਏ। ਰਾਜਸਥਾਨ ਦੀ ਝੋਟਵਾੜਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਜਵਰਧਨ ਸਿੰਘ ਰਾਠੌਰ ਨੇ ਚੋਣ ਜਿੱਤ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਰਾਜਸਥਾਨ ਦੇ ਰੁਝਾਨਾਂ ‘ਚ ਭਾਜਪਾ 111 ਸੀਟਾਂ ‘ਤੇ, ਕਾਂਗਰਸ 72 ਅਤੇ ਹੋਰ 16 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਬੀਆਰਐਸ ਆਗੂ ਕੇਸੀਆਰ ਤੇਲੰਗਾਨਾ ਦੇ ਗਜਵੇਲ ਹਲਕੇ ਤੋਂ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਤੇਲੰਗਾਨਾ ਦੇ ਗੋਸ਼ਾਮਹਿਲ ਹਲਕੇ ਤੋਂ ਭਾਜਪਾ ਉਮੀਦਵਾਰ ਟੀ ਰਾਜਾ ਸਿੰਘ ਅੱਗੇ ਚੱਲ ਰਹੇ ਹਨ। ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਜਨਾਦੇਸ਼ ਦਾ ਪੂਰਾ ਸਿਹਰਾ ਸ਼ਿਵਰਾਜ ਸਿੰਘ ਚੌਹਾਨ ਨੂੰ ਜਾਂਦਾ ਹੈ।’ ਤੁਹਾਨੂੰ ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਰੁਝਾਨਾਂ ‘ਚ ਭਾਜਪਾ 160 ਸੀਟਾਂ ‘ਤੇ ਅੱਗੇ ਹੈ। ਜਦਕਿ ਕਾਂਗਰਸ 68 ਸੀਟਾਂ ‘ਤੇ ਅੱਗੇ ਹੈ। ਮੱਧ ਪ੍ਰਦੇਸ਼ ਵਿੱਚ ਸੱਤਾ ਵਿਰੋਧੀ ਲਹਿਰ ਨੂੰ ਹਰਾਉਣ ਲਈ ਮੈਦਾਨ ਵਿੱਚ ਉਤਾਰੇ ਗਏ ਕੇਂਦਰੀ ਮੰਤਰੀ ਫੱਗਣ ਸਿੰਘ ਕੁਲਸਤੇ ਨਿਵਾਸ ਵਿੱਚ 11,560 ਵੋਟਾਂ ਨਾਲ ਪਿੱਛੇ ਹਨ। ਦਿਮਨੀ ‘ਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ 3700 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਦੋਂ ਕਿ ਮਹਾਕੋਸ਼ਲ ਖੇਤਰ ਦੇ ਨਰਸਿੰਘਪੁਰ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ 6521 ਵੋਟਾਂ ਨਾਲ ਅੱਗੇ ਹਨ। ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ 19940 ਵੋਟਾਂ ਨਾਲ ਅੱਗੇ ਹਨ। ਸੂਬੇ ਦਾ ਗੜ੍ਹ ਮੰਨੇ ਜਾਂਦੇ ਮਾਲਵਾ ਖੇਤਰ ਵਿੱਚ ਭਾਜਪਾ ਥੋੜ੍ਹਾ ਬਿਹਤਰ ਪ੍ਰਦਰਸ਼ਨ ਕਰ ਰਹੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਦਤੀਆ ਤੋਂ 2243 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਕਾਂਗਰਸ ਨੇ ਰਾਜੇਂਦਰ ਭਾਰਤੀ ਨੂੰ ਮੈਦਾਨ ਵਿਚ ਉਤਾਰਿਆ ਹੈ, ਜੋ 2008 ਤੋਂ ਮਿਸ਼ਰਾ ਦੇ ਖਿਲਾਫ ਚੋਣ ਲੜ ਰਹੇ ਹਨ ਅਤੇ 2656 ਵੋਟਾਂ ਦੇ ਮਾਮੂਲੀ ਫਰਕ ਨਾਲ ਹਾਰ ਗਏ ਹਨ। ਛੱਤੀਸਗੜ੍ਹ ਭਾਜਪਾ ਵਿੱਚ ਜਸ਼ਨ ਦਾ ਮਾਹੌਲ ਹੈ। ਭਾਜਪਾ ਦਫਤਰ ‘ਚ ਬੈਂਡ ਵਜਾਇਆ ਗਿਆ। ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਵਰਕਰਾਂ ਵਿੱਚ ਭਾਰੀ ਖੁਸ਼ੀ ਮਨਾਈ ਜਾ ਰਹੀ ਹੈ। ਵਰਕਰਾਂ ਨੇ ਜੈ ਸ਼੍ਰੀ ਰਾਮ ਦੇ ਨਾਅਰੇ ਵੀ ਲਾਏ।

Punjab Bani 03 December,2023
ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ

ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ ਗੁਰਦਾਸਪੁਰ, 2 ਦਸੰਬਰ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਰਹੱਦੀ ਜ਼ਿਲ੍ਹਿਆਂ ਲਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ। ਦੋਵਾਂ ਮੁੱਖ ਮੰਤਰੀ ਨੇ ਲੋਕਾਂ ਨੂੰ 402 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਪਲਾਂਟ ਨਾਲ ਨਵੀਂ ਖੰਡ ਮਿੱਲ ਅਤੇ 296 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਕੋ-ਜਨਰੇਸ਼ਨ ਨਾਲ ਨਵੀਂ ਖੰਡ ਮਿੱਲ ਦਾ ਤੋਹਫਾ ਦਿੱਤਾ। ਇਹ ਮਾਣਮੱਤੇ ਪ੍ਰਾਜੈਕਟ ਜਨਵਰੀ, 2024 ਨੂੰ ਕਾਰਜਸ਼ੀਲ ਹੋਣਗੇ ਜੋ ਗੰਨਾ ਉਤਪਾਦਕਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਨੇ ਵਡਾਲਾ ਗ੍ਰੰਥੀਆਂ ਵਿਖੇ 360.83 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 400 ਕੇ.ਵੀ. ਪਾਵਰ ਪ੍ਰਾਜੈਕਟ ਅਤੇ ਪੀ.ਐਸ.ਪੀ.ਸੀ.ਐਲ. ਦੀ ਆਰ.ਡੀ.ਐਸ.ਐਸ. ਸਕੀਮ ਤਹਿਤ ਗੁਰਦਾਸਪੁਰ ਵਿਖੇ 129.54 ਕਰੋੜ ਰੁਪਏ ਅਤੇ ਪਠਾਨਕੋਟ ਵਿਖੇ 93.24 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਦੋਵਾਂ ਮੁੱਖ ਮੰਤਰੀਆਂ ਨੇ ਪਠਾਨਕੋਟ ਵਾਸੀਆਂ ਨੂੰ 53.30 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਜਿਵੇਂ ਕਿ ਓ.ਪੀ.ਡੀ., ਲੈਬਜ਼ ਓ.ਟੀ., ਕਾਰ ਪਾਰਕਿੰਗ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ। ਉਨ੍ਹਾਂ ਨੇ ਬਟਾਲਾ ਵਾਸੀਆਂ ਨੂੰ 52.81 ਕਰੋੜ ਰੁਪਏ ਦੀ ਲਾਗਤ ਨਾਲ 220 ਕੇ.ਵੀ. ਐਸ/ਐਸ ਬੁਟਾਰੀ ਅਤੇ 400 ਕੇ.ਵੀ. ਐਸ/ਐਸ ਵਡਾਲਾ ਗ੍ਰੰਥੀਆਂ ਵਿਚਕਾਰ 220 ਕੇ.ਵੀ. ਡੀ/ਸੀ ਲਿੰਕ ਅਤੇ 50 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਸੌਗਾਤ ਦਿੱਤਾ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ 40 ਕਰੋੜ ਰੁਪਏ ਦੀ ਲਾਗਤ ਨਾਲ ਬੀ.ਓ.ਟੀ. ਆਧਾਰ 'ਤੇ ਸਥਾਪਤ ਕੀਤਾ ਜਾ ਰਿਹਾ 100 ਟੀ.ਪੀ.ਟੀ. ਸਮਰੱਥਾ ਵਾਲਾ ਨਵਾਂ ਬਾਇਓ ਸੀ.ਐਨ.ਜੀ. ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਤੱਕ ਚਾਲੂ ਹੋ ਜਾਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਗੁਰਦਾਸਪੁਰ ਦੇ ਵਸਨੀਕਾਂ ਨੂੰ 220 ਕੇ.ਵੀ. ਨਵਾਂ ਪਿੰਡ (66 ਕੇਵੀ ਐਸ/ਐਸ ਦੇ ਅਹਾਤੇ ਵਿੱਚ ਨਵਾਂ ਗਰਿੱਡ), 220 ਕੇ.ਵੀ. ਗੁਰਦਾਸਪੁਰ ਸਮੇਤ ਐਸ.ਏ.ਐਸ. ਅਤੇ ਨਵੀਂ 66 ਕੇ.ਵੀ. ਲਾਈਨਾਂ ਅਤੇ 66 ਕੇ.ਵੀ. ਲਾਈਨਾਂ (ਗੁਰਦਾਸਪੁਰ ਅਤੇ ਪਠਾਨਕੋਟ) ਦੇ ਵਿਸਥਾਰ ਦੀ ਵੀ ਸ਼ੁਰੂਆਤ ਕੀਤੀ ਜਿਸ ਦੀ ਲਾਗਤ ਕ੍ਰਮਵਾਰ 39.74 ਕਰੋੜ ਰੁਪਏ, 33.44 ਕਰੋੜ ਰੁਪਏ ਅਤੇ 30 ਕਰੋੜ ਰੁਪਏ ਹੈ। ਉਨ੍ਹਾਂ ਨੇ ਸੁਜਾਨਪੁਰ ਦੇ ਵਸਨੀਕਾਂ ਨੂੰ 28.55 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਪੁਰ ਕੰਢੀ ਹਾਈਡਲ ਪ੍ਰੋਜੈਕਟ ਦੇ ਨਿਕਾਸੀ ਸਿਸਟਮ ਦਾ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਲਾਨੌਰ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਗਰੀਕਲਚਰ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। 100 ਏਕੜ ਤੋਂ ਵੱਧ ਰਕਬੇ ਵਿੱਚ ਬਣਨ ਵਾਲਾ ਇਹ ਕਾਲਜ ਕਲਾਨੌਰ ਲਈ ਵਰਦਾਨ ਸਾਬਤ ਹੋਵੇਗਾ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਵਿਸ਼ੇਸ਼ ਖੋਜ ਕੇਂਦਰ ਵਜੋਂ ਉਭਰੇਗਾ। ਦੋਵਾਂ ਮੁੱਖ ਮੰਤਰੀਆਂ ਨੇ ਟ੍ਰੈਫਿਕ ਦੀ ਵੱਡੀ ਸਮੱਸਿਆ ਨਾਲ ਨਜਿੱਠਣ ਲਈ 21 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਅੰਡਰ ਰੇਲਵੇ ਬ੍ਰਿਜ, ਤਿਬੜੀ ਰੋਡ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਜ਼ਮੀਨ ਵਿੱਚ ਉਸਾਰੇ ਗਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਨੂੰ ਵੀ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਦੀ ਸਹੂਲਤ ਲਈ 11.06 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਬਟਾਲਾ ਦੀ ਇਮਾਰਤ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਉਨ੍ਹਾਂ ਨੇ 10.73 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਅਤੇ ਡੇਰਾ ਬਾਬਾ ਨਾਨਕ ਵਿਖੇ ਇਸ ਸੜਕ ਉਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਣੀਏ ਕੇ ਬਾਂਗਰ ਵਿਖੇ 10.15 ਕਰੋੜ ਰੁਪਏ ਦੀ ਲਾਗਤ ਨਾਲ ਬਣੇ 50 ਮੀਟਰਕ ਟਨ ਪਸ਼ੂ ਖੁਰਾਕ ਪਲਾਂਟ ਦਾ ਬਾਈ-ਪਾਸ ਪ੍ਰੋਟੀਨ ਪਲਾਂਟ ਵੀ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ 9.41 ਕਰੋੜ ਰੁਪਏ ਦੀ ਲਾਗਤ ਨਾਲ ਸੁਜਾਨਪੁਰ ਟਾਊਨ ਵਿਖੇ ਸੜਕੀ ਨੈੱਟਵਰਕ ਦੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ 8.41 ਕਰੋੜ ਰੁਪਏ ਦੀ ਲਾਗਤ ਨਾਲ ਦੀਨਾਨਗਰ ਵਿੱਚ ਰਾਵੀ ਦਰਿਆ ਤੋਂ ਪਾਰ ਦੂਰ-ਦੁਰਾਡੇ ਖੇਤਰ ਦੇ ਮਕੌੜਾ ਪੱਤਣ ਤੋਂ ਸੱਤ ਪਿੰਡਾਂ ਤੱਕ ਲਿੰਕ ਸੜਕ ਨੂੰ ਅੱਪਗ੍ਰੇਡ ਕਰਨ ਦਾ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੁਜਾਨਪੁਰ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਓ.ਪੀ.ਜੀ.ਡਬਲਿਊ. ਲਿੰਕ ਦੇ ਪਾਵਰ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ। ਦੋਵਾਂ ਮੁੱਖ ਮੰਤਰੀਆਂ ਨੇ ਨਰੋਟ ਜੈਮਲ ਸਿੰਘ ਟਾਊਨ ਵਿੱਚ 7.06 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਨੈੱਟਵਰਕਿੰਗ ਸਮੇਤ ਸੜਕਾਂ ਦੀ ਪੁਟਾਈ ਅਤੇ ਪੁਨਰ-ਨਿਰਮਾਣ ਦਾ ਪ੍ਰਾਜੈਕਟ ਵੀ ਤੋਹਫ਼ੇ ਵਿੱਚ ਦਿੱਤਾ। ਉਨ੍ਹਾਂ ਨੇ ਕਲਾਨੌਰ ਵਿੱਚ 6.61 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਬ ਡਵੀਜ਼ਨ/ਤਹਿਸੀਲ ਕੰਪਲੈਕਸ ਦੀ ਇਮਾਰਤ ਬਣਾਉਣ ਲਈ ਇੱਕ ਪ੍ਰੋਜੈਕਟ ਦਾ ਤੋਹਫ਼ਾ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਸਬ-ਡਵੀਜ਼ਨ/ਤਹਿਸੀਲ ਕੰਪਲੈਕਸ ਦੀਨਾਨਗਰ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਸੁਜਾਨਪੁਰ ਕਸਬੇ ਵਿੱਚ 5.86 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਮੁੜ ਵਸੇਬੇ ਦੇ ਪ੍ਰੋਜੈਕਟ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਕ੍ਰਮਵਾਰ 5.16 ਕਰੋੜ ਅਤੇ 5.12 ਕਰੋੜ ਰੁਪਏ ਦੀ ਲਾਗਤ ਵਾਲਾ 66 ਕੇ.ਵੀ. ਗਰਿੱਡ ਕੋਟ ਧੰਦਲ ਅਤੇ ਗੁਰਦਾਸਪੁਰ ਦੇ ਚੱਕ ਅਰਾਈਆਂ ਵਿਖੇ 66 ਕੇ.ਵੀ. ਸਬ-ਸਟੇਸ਼ਨ ਵੀ ਲੋਕਾਂ ਨੂੰ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨਰੋਟ ਜੈਮਲ ਸਿੰਘ ਵਿੱਚ 4.60 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਿਸਟਮ ਦੇ ਵਿਸਥਾਰ ਅਤੇ ਵਾਧੇ ਲਈ ਇੱਕ ਪ੍ਰੋਜੈਕਟ ਵੀ ਤੋਹਫ਼ੇ ਵਿੱਚ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਉਦਯੋਗਿਕ ਵਿਕਾਸ ਕੇਂਦਰ, ਪਠਾਨਕੋਟ ਵਿਖੇ 3.13 ਕਰੋੜ ਰੁਪਏ ਦੀ ਲਾਗਤ ਨਾਲ ਉਦਯੋਗਿਕ ਖੇਤਰ ਦੇ ਗੰਦੇ ਪਾਣੀ ਨੂੰ ਸੋਧਣ ਲਈ ਇਕ ਐਮ.ਐਲ.ਡੀ. ਦਾ ਐਸ.ਟੀ.ਪੀ. ਸਥਾਪਤ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪਠਾਨਕੋਟ ਵਿਖੇ 2.65 ਕਰੋੜ ਰੁਪਏ ਖਰਚ ਕੇ ਜਲ ਸਪਲਾਈ ਸਿਸਟਮ ਦੇ ਵਿਸਥਾਰ ਲਈ ਪ੍ਰੋਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੋਰਾਂਗਲਾ, (ਸਬ ਡਵੀਜ਼ਨ ਦੀਨਾਨਗਰ) ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸਬ-ਤਹਿਸੀਲ ਇਮਾਰਤ ਦਾ ਉਦਘਾਟਨ ਵੀ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀ.ਐਚ.ਸੀ. ਕਲਾਨੌਰ ਵਿੱਚ ਐਮਰਜੈਂਸੀ ਵਾਰਡ ਨੂੰ ਵੀ ਸਮਰਪਿਤ ਕੀਤਾ। ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਦੇਣ ਲਈ ਉਨ੍ਹਾਂ ਨੇ ਕ੍ਰਮਵਾਰ 1.82 ਕਰੋੜ, 0.77 ਕਰੋੜ ਅਤੇ 0.75 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮ ਅਵਾਂਖਾ, ਜਲ ਸਪਲਾਈ ਸਕੀਮ ਖਿਆਲਾ ਅਤੇ ਜਲ ਸਪਲਾਈ ਸਕੀਮ ਬਾਬਰੀ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ 1.15 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀ ਕੰਟਰੋਲ ਰੂਮ ਬਿਲਡਿੰਗ ਨੂੰ ਬਦਲ ਕੇ ਨਵੀਂ ਕੰਟਰੋਲ ਰੂਮ ਬਿਲਡਿੰਗ ਦੀ ਉਸਾਰੀ ਦਾ ਪ੍ਰੋਜੈਕਟ ਦਾ ਵੀ ਤੋਹਫਾ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ 0.77 ਕਰੋੜ ਰੁਪਏ ਦੀ ਲਾਗਤ ਨਾਲ ਸਹੂਰ ਕਲਾਂ ਜਲ ਸਪਲਾਈ ਯੋਜਨਾ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ, ਜੋ ਇਸ ਮਹੀਨੇ ਦੇ ਅੰਤ ਤੱਕ ਚਾਲੂ ਹੋ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਵਿੱਚ 0.74 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਜ਼ੋਨਲ ਦਫ਼ਤਰ ਦਾ ਉਦਘਾਟਨ ਵੀ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 66 ਕੇ.ਵੀ. ਸਬ ਸਟੇਸ਼ਨ ਰੰਗੜ-ਨੰਗਲ ਵਿਖੇ 0.70 ਕਰੋੜ ਦੀ ਲਾਗਤ ਨਾਲ 6.3 ਐਮ.ਵੀ.ਏ. ਤੋਂ 12.5 ਐਮ.ਵੀ.ਏ. ਤੱਕ ਪਾਵਰ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦਾ ਪ੍ਰਾਜੈਕਟ ਵੀ ਦਿੱਤਾ। ਦੋਵਾਂ ਮੁੱਖ ਮੰਤਰੀਆਂ ਨੇ ਬਕਨੌਰ ਅਤੇ ਘਰੋਟਾ ਕਲਾਂ ਵਿਖੇ 0.63 ਕਰੋੜ ਅਤੇ 0.25 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ 0.39 ਕਰੋੜ ਰੁਪਏ ਦੀ ਲਾਗਤ ਨਾਲ ਕੇਸ਼ੋਪੁਰ ਸ਼ੰਭ ਦੇ ਨਵੀਨੀਕਰਨ ਲਈ ਵਿਸ਼ੇਸ਼ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਵਿਖੇ ਚਾਰ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਵਿਖੇ ਚਾਰ ਨਵੇਂ ਕਲਾਸ ਰੂਮ, ਸਰਕਾਰੀ ਹਾਈ ਸਕੂਲ ਕਾਲਾਵਾਲਾ ਵਿਖੇ ਤਿੰਨ ਨਵੇਂ ਬਣੇ ਕਲਾਸ ਰੂਮਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਦੋ ਨਵੇਂ ਬਣੇ ਕਲਾਸ ਰੂਮਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਗੌਲ ਕਾਹਨੂੰਵਾਨ-2 ਵਿਖੇ ਦੋ ਨਵੇਂ ਕਮਰਿਆਂ ਦਾ ਉਦਘਾਟਨ ਵੀ ਕੀਤਾ ਜੋ ਕ੍ਰਮਵਾਰ 0.30 ਕਰੋੜ ਰੁਪਏ, 0.30 ਕਰੋੜ ਰੁਪਏ, 0.23 ਕਰੋੜ ਰੁਪਏ, 0.15 ਕਰੋੜ ਰੁਪਏ ਅਤੇ 0.15 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਪਠਾਨਕੋਟ ਵਿੱਚ 0.21 ਕਰੋੜ ਰੁਪਏ ਦੀ ਲਾਗਤ ਨਾਲ 132 ਕੇ.ਵੀ. ਸਬ ਸਟੇਸ਼ਨ ਨੂੰ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਵੀ ਲੋਕਾਂ ਨੂੰ ਤੋਹਫ਼ੇ ਵਜੋਂ ਦਿੱਤਾ।

Punjab Bani 02 December,2023
ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਆਮਦਨ 16.61% ਵਧੀ ਪਹਿਲੇ 8 ਮਹੀਨਿਆਂ ਵਿੱਚ ਆਬਕਾਰੀ ਮਾਲੀਆ 11.45% ਵਧਿਆ ਪੰਜਾਬ ਦਾ ਖਜ਼ਾਨਾ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ - ਹਰਪਾਲ ਸਿੰਘ ਚੀਮਾ ਚੰਡੀਗੜ੍ਹ, 02 ਦਸੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਵਸਤੂਆਂ ਅਤੇ ਸੇਵਾ ਕਰ (ਜੀ.ਐੱਸ.ਟੀ.) ਤੋਂ ਨੈਟ ਪ੍ਰਾਪਤੀਆਂ ਵਿੱਚ 16.61 ਫੀਸਦੀ ਦਾ ਵਾਧਾ ਅਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿੱਚ 11.45 ਫੀਸਦੀ ਦਾ ਵਾਧਾ ਦਰ ਦਰਜ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2022-23 ਵਿੱਚ ਨਵੰਬਰ ਤੱਕ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਮਾਲੀ ਸਾਲ ਦੌਰਾਨ ਰਾਜ ਦੀ ਨੈੱਟ ਜੀਐਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨੈਟ ਜੀ.ਐਸ.ਟੀ ਪ੍ਰਾਪਤੀ ਵਿੱਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਆਬਕਾਰੀ ਤੋਂ ਪ੍ਰਾਪਤ ਮਾਲੀਏ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿੱਚ ਕੁੱਲ ਜੀ.ਐਸ.ਟੀ ਮਾਲੀਆ 5336.61 ਕਰੋੜ ਰੁਪਏ ਸੀ, ਇਸ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਨੈੱਟ 13.89 ਪ੍ਰਤੀਸ਼ਤ ਦੇ ਵਾਧਾ ਪ੍ਰਾਪਤ ਹੋਇਆ ਹੈ। ਸੂਬੇ ਦੇ ਆਪਣੇ ਕਰ ਮਾਲੀਏ ਵਿੱਚ ਵਾਧੇ ਬਾਰੇ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਕੇ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾ ਕੇ ਇਮਾਨਦਾਰ ਕਰਦਾਤਾਵਾਂ ਨੂੰ ਸਹੂਲਤ ਦਿੰਦਿਆਂ ਆਪਣੇ ਕਰ ਮਾਲੀਆ ਵਿੱਚ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਰਾਜ ਦੀਆਂ 8 ਮਹੀਨਿਆਂ ਦੀਆਂ ਕਰ ਪ੍ਰਾਪਤੀਆਂ ਨੇ 25 ਹਜ਼ਾਰ ਕਰੋੜ ਦੇ ਅੰਕੜੇ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਮਹੀਨੇ ਦੇ ਅੰਤ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ 24965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆ ਕੇ ਸੂਬੇ ਦੇ ਆਪਣੇ ਮਾਲੀਏ ਵਿੱਚ ਭਾਰੀ ਵਾਧਾ ਕੀਤਾ ਹੈ ਅਤੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਵਾਧੇ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

Punjab Bani 02 December,2023
ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਵਤਨ ਵਾਪਸੀ ਦੀ ਸ਼ੁਰੂਆਤ ਹੋਈ, ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ ਮੁੱਖ ਮੰਤਰੀ ਦੀ ਕੁਰਸੀ ਆਰਾਮ ਫਰਮਾਉਣ ਲਈ ਨਹੀਂ, ਲੋਕ ਸੇਵਾ ਲਈ ਹੁੰਦੀ ਹੈ ਚੰਡੀਗੜ੍ਹ, 1 ਦਸੰਬਰ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਬਿਕਰਮ ਮਜੀਠੀਆ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ ਇਹ ਮੁਆਫੀ ਦੇ ਵੀ ਲਾਇਕ ਨਹੀਂ ਹਨ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸਾਲ 1957 ਵਿੱਚ ਭਾਰਤ ਵਿੱਚ ਚੋਣਾਂ ਹੋਈਆਂ ਤਾਂ ਉਸ ਮੌਕੇ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਅਗਵਾਈ ਵਿੱਚ ਇਕ ਵਫ਼ਦ ਅਰਬ ਮੁਲਕਾਂ ਦੇ ਦੌਰੇ ਉਤੇ ਗਿਆ ਸੀ। ਇਸ ਵਫ਼ਦ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਵਿੱਚੋਂ ਤਤਕਾਲੀ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅਰਬ ਮੁਲਕ ਦੇ ਇਕ ਰਾਜੇ ਨੇ ਭਾਰਤੀ ਫੌਜ ਲਈ ਯਾਦ ਵਜੋਂ ਅਰਬੀ ਨਸਲ ਦੇ ਸ਼ਾਨਦਾਰ ਘੋੜੇ ਤੋਹਫ਼ੇ ਵਿੱਚ ਦਿੱਤੇ ਸਨ। ਇਹ ਘੋੜੇ ਸਿਖਲਾਈ ਲਈ ਫੌਜ ਦੇ ਸਿਖਲਾਈ ਕੇਂਦਰ ਮੇਰਠ ਭੇਜੇ ਜਾਣੇ ਸਨ, ਜਿੱਥੇ ਫੌਜ ਵਿੱਚ ਸ਼ਾਮਲ ਜਾਨਵਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਦੋ ਮਹੀਨੇ ਬਾਅਦ ਅਰਬੀ ਰਾਜੇ ਨੇ ਘੋੜਿਆਂ ਦੀ ਹਾਲਤ ਬਾਰੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਹ ਘੋੜੇ ਮੇਰਠ ਵਿੱਚ ਪੁੱਜੇ ਹੀ ਨਹੀਂ। ਇਸ ਤੋਂ ਬਾਅਦ ਰਾਜੇ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਕੋਲ ਨਾਰਾਜ਼ਗੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸ੍ਰੀ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ, “ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ਉਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਵੀ ਜਦੋਂ ਕੋਈ ਦਸਤਾਰਧਾਰੀ ਸਿੱਖ ਮੇਰਠ ਦੇ ਸਿਖਲਾਈ ਕੇਂਦਰ ਵਿੱਚ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਦੇ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਖ਼ਾਨਦਾਨ ਨੇ 13 ਅਪ੍ਰੈਲ, 1919 ਨੂੰ ਵਾਪਰੇ ਜੱਲ੍ਹਿਆਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਿਸ ਤੋਂ ਇਨ੍ਹਾਂ ਦੀ ਘਟੀਆ ਜ਼ਹਿਨੀਅਤ ਦਾ ਪਤਾ ਲਗਦਾ ਹੈ। ਇੱਥੇ ਹੀ ਬੱਸ ਨਹੀਂ, ਜਨਰਲ ਡਾਇਰ ਨੂੰ ਸਿਰੋਪਾਓ ਵੀ ਦਿਵਾਇਆ ਗਿਆ ਅਤੇ ਮੁਆਫ਼ੀ ਵੀ ਦਿਵਾਈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਦੀ ਗੱਲ ਹੈ ਕਿ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਸਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਤਿਹਾਸ ਕਦੇ ਮਿਟਾਇਆ ਨਹੀਂ ਜਾ ਸਕਦਾ, ਮਜੀਠੀਆ ਦੇ ਪੁਰਖਿਆਂ ਦੇ ਕਿਰਦਾਰ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹਨ।” ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ ਅਤੇ ਹਾਲਤ ਇਹ ਬਣੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਬਾਦਲ ਦੀ ਸੁਰ ਵੀ ਆਪਸ ਵਿੱਚ ਨਹੀਂ ਮਿਲਦੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 37934 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਲੜਕੀਆਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮਿਲਣ ਉਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੜਕੀਆਂ ਪ੍ਰਤੀ ਆਪਣੀ ਧਾਰਨਾ ਬਦਲ ਲੈਣੀ ਚਾਹੀਦੀ ਹੈ ਕਿਉਂਕਿ ਲੜਕੀਆਂ ਹਰੇਕ ਖੇਤਰ ਵਿੱਚ ਬਾਜ਼ੀ ਮਾਰ ਰਹੀਆਂ ਹਨ। ਪੰਜਾਬ ਦੀ ਮਹਾਨ ਅਤੇ ਜਰਖੇਜ਼ ਧਰਤੀ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਹੁਣ ਰਿਵਰਸ ਮਾਈਗ੍ਰੇਸ਼ਨ (ਵਤਨ ਵਾਪਸੀ) ਦਾ ਰੁਝਾਨ ਸ਼ੁਰੂ ਹੋਣ ਲੱਗਾ ਹੈ ਅਤੇ ਕਈ ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਸਾਡੇ ਨੌਜਵਾਨ ਪੰਜਾਬ ਦੀ ਪਵਿੱਤਰ ਧਰਤੀ ਨਾਲ ਬਹੁਤ ਮੋਹ ਕਰਦੇ ਹਨ ਪਰ ਪਿਛਲੇ ਸਮੇਂ ਵਿੱਚ ਮਾੜੇ ਸਿਸਟਮ ਤੋਂ ਤੰਗ ਆ ਕੇ ਵਿਦੇਸ਼ ਜਾਣ ਲਈ ਮਜੂਬਰ ਸਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਆਪਣੀ ਮਨਪਸੰਦ ਦੀ ਨੌਕਰੀ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਸਿਆਸੀ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਗੋਂ ਲੀਡਰਾਂ ਦੀ ਨੀਅਤ ਖੋਟੀ ਹੁੰਦੀ ਹੈ। ਇਹ ਲੀਡਰ ਲੋਕਾਂ ਦਾ ਪੈਸਾ ਆਪਣੇ ਚਾਚੇ-ਭਤੀਜੇ, ਸਾਲੇ-ਜੀਜੇ ਨੂੰ ਦੋਵੇਂ ਹੱਥੀਂ ਲੁਟਾਉਂਦੇ ਸਨ। ਮੁੱਖ ਮੰਤਰੀ ਨੂੰ ਲੋਕ ਸੇਵਾ ਨੂੰ ਪ੍ਰਣਾਇਆ ਰਹਿਣ ਵਾਲਾ ਅਹੁਦਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੁਰਸੀ ਆਰਾਮਪ੍ਰਸਤੀ ਲਈ ਨਹੀਂ ਹੁੰਦੀ, ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਜਿਸ ਕਰਕੇ ਉਹ ਪੰਜਾਬ ਦੇ ਹਿੱਤ ਵਿੱਚ ਤੁਰੰਤ ਫੈਸਲਾ ਲੈਂਦੇ ਹਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਨਸੀਹਤ ਦਿੱਤੀ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਤੋਂ ਬਿਨਾਂ ਚੰਡੀਗੜ੍ਹ ਬੈਠ ਕੇ ਫੈਸਲੇ ਨਾ ਕੀਤੇ ਜਾਣ ਕਿਉਂਕਿ ਹਰੇਕ ਇਲਾਕੇ ਦੇ ਹਾਲਾਤ ਵੱਖ-ਵੱਖ ਹੁੰਦੇ ਹਨ।

Punjab Bani 01 December,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਦਸੰਬਰ ਨੂੰ ਭਾਰਤ ਵਿੱਚ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਆਯੋਜਿਤ ਕਰਨ ਦਾ ਪ੍ਰਸਤਾਵ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਇਸ ਪਲੇਟਫਾਰਮ ਤੋਂ ਮੈਂ ਭਾਰਤ ਵਿਚ COP33 ਦੀ ਮੇਜ਼ਬਾਨੀ ਕਰਨ ਦਾ ਪ੍ਰਸਤਾਵ ਰੱਖਦਾ ਹਾਂ। ਇਸ ਦੌਰਾਨ ਪੀਐੱਮ ਮੋਦੀ ਨੇ ਵਾਤਾਵਰਨ ਨੂੰ ਲੈ ਕੇ ਭਾਰਤ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਵੀ ਜ਼ਿਕਰ ਕੀਤਾ। ਪੀਐੱਮ ਮੋਦੀ ਨੇ ਦੁਬਈ ਵਿਚ ਸੀਓਪੀ 28 ਵਿੱਚ ਕਿਹਾ, "ਭਾਰਤ ਨੇ ਵਾਤਾਵਰਣ ਅਤੇ ਆਰਥਿਕਤਾ ਵਿੱਚ ਸੰਪੂਰਨ ਸੰਤੁਲਨ ਬਣਾ ਕੇ ਵਿਸ਼ਵ ਨੂੰ ਵਿਕਾਸ ਦਾ ਇੱਕ ਮਾਡਲ ਪੇਸ਼ ਕੀਤਾ ਹੈ।" ਇਸ ਦੌਰਾਨ ਪੀਐੱਮ ਮੋਦੀ ਨੇ ਲੋਕਾਂ ਦੀ ਭਾਗੀਦਾਰੀ ਰਾਹੀਂ ਕਾਰਬਨ ਸਿੰਕ ਬਣਾਉਣ 'ਤੇ ਕੇਂਦਰਿਤ ਗ੍ਰੀਨ ਕ੍ਰੈਡਿਟ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਦੁਬਈ ਵਿਚ ਸੰਯੁਕਤ ਰਾਸ਼ਟਰ ਜਲਵਾਯੂ ਸੰਮੇਲਨ ਦੌਰਾਨ ਰਾਜਾਂ ਤੇ ਸਰਕਾਰਾਂ ਦੇ ਮੁਖੀਆਂ ਦੇ ਇੱਕ ਉੱਚ-ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੇ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਵਿਚਕਾਰ ਸੰਤੁਲਨ ਬਣਾ ਕੇ ਵਿਸ਼ਵ ਲਈ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਵਾਸਤਵ ਵਿਚ ਭਾਰਤ ਦੁਨੀਆ ਦੇ ਉਨ੍ਹਾਂ ਕੁਝ ਦੇਸ਼ਾਂ ਵਿੱਚੋਂ ਇਕ ਹੈ, ਜੋ ਗਲੋਬਲ ਵਾਰਮਿੰਗ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਨਿਰਧਾਰਤ ਰਾਸ਼ਟਰੀ ਯੋਜਨਾਵਾਂ ਨੂੰ ਪ੍ਰਾਪਤ ਕਰਨ ਦੇ ਰਾਹ 'ਤੇ ਹੈ। ਸੀਓਪੀ 28 ਦੇ ਪ੍ਰਧਾਨ ਸੁਲਤਾਨ ਅਲ ਜਾਬੇਰ ਅਤੇ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਪ੍ਰਧਾਨ ਸਾਈਮਨ ਸਟਿਲ ਦੇ ਨਾਲ ਉਦਘਾਟਨੀ ਪੂਰਣ ਸੈਸ਼ਨ ਵਿੱਚ ਸ਼ਾਮਲ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਇੱਕੋ ਇੱਕ ਨੇਤਾ ਸਨ। ਪ੍ਰਧਾਨ ਮੰਤਰੀ ਨੇ ਕਟੌਤੀ ਅਤੇ ਅਨੁਕੂਲਤਾ ਵਿਚਕਾਰ ਸੰਤੁਲਨ ਬਣਾਈ ਰੱਖਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਸ਼ਵ ਭਰ ਵਿੱਚ ਊਰਜਾ ਤਬਦੀਲੀ ਬਰਾਬਰ ਅਤੇ ਸਮਾਵੇਸ਼ੀ ਹੋਣੀ ਚਾਹੀਦੀ ਹੈ। ਪੀਐੱਮ ਮੋਦੀ ਨੇ ਵਿਕਾਸਸ਼ੀਲ ਦੇਸ਼ਾਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਵਿਚ ਮਦਦ ਕਰਨ ਲਈ ਅਮੀਰ ਦੇਸ਼ਾਂ ਤੋਂ ਤਕਨਾਲੋਜੀ ਟ੍ਰਾਂਸਫਰ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਵਾਤਾਵਰਨ ਲਈ ਜੀਵਨ ਸ਼ੈਲੀ (ਲਾਈਫ ਮੂਵਮੈਂਟ) ਦਾ ਸਮਰਥਨ ਕਰ ਰਹੇ ਹਨ ਅਤੇ ਦੇਸ਼ਾਂ ਨੂੰ ਗ੍ਰਹਿ-ਅਨੁਕੂਲ ਜੀਵਨ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕਰ ਰਹੇ ਹਨ।

Punjab Bani 01 December,2023
ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ 'ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ

ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਨੇ ਦੇ ਭਾਅ 'ਚ ਵਾਧੇ ਦਾ ਕੀਤਾ ਐਲਾਨ, ਪੰਜਾਬ ਹੁਣ ਦੇਸ਼ ਭਰ ਵਿੱਚੋਂ ਪਹਿਲੇ ਨੰਬਰ ਉੱਤੇ • ਕਿਸਾਨਾਂ ਨੂੰ ਗੰਨੇ ਦੀ ਪੈਦਾਵਾਰ ਲਈ 391 ਰੁਪਏ ਪ੍ਰਤੀ ਕੁਇੰਟਲ ਮਿਲਣਗੇ • ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ 2 ਦਸੰਬਰ ਤੋਂ ਨਵੇਂ ਰੇਟ ਮੁਤਾਬਕ ਚੱਲਣਗੀਆਂਃ ਮੁੱਖ ਮੰਤਰੀ ਚੰਡੀਗੜ੍ਹ, 1 ਦਸੰਬਰ: ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਮੁਹੱਈਆ ਕਰਨ ਦੇ ਰੁਝਾਨ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਗੰਨੇ ਦੇ ਐਸ.ਏ.ਪੀ. ਵਿੱਚ 11 ਰੁਪਏ ਦੇ ਵਾਧੇ ਦਾ ਐਲਾਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਮਿਲੇਗਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁੱਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫ਼ਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦੇ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਗੰਨੇ ਦੀ ਕੀਮਤ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਹੇਗਾ ਅਤੇ ਅੱਜ ਇਹ ਵਾਅਦਾ ਪੂਰਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਭਾਅ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਤੱਕ 380 ਰੁਪਏ ਪ੍ਰਤੀ ਕੁਇੰਟਲ ਐਸ.ਏ.ਪੀ. ਦੇ ਰਹੀ ਸੀ, ਜਿਹੜਾ ਹਰਿਆਣਾ ਵੱਲੋਂ ਹਾਲ ਹੀ ਵਿੱਚ 386 ਰੁਪਏ ਪ੍ਰਤੀ ਕੁਇੰਟਲ ਭਾਅ ਦੇਣ ਦੇ ਐਲਾਨ ਤੱਕ ਸਭ ਤੋਂ ਵੱਧ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਸ ਕੀਮਤ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਬੇਹੱਦ ਲਾਭ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ, ਵਪਾਰੀਆਂ, ਪਛੜੇ ਵਰਗਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮਾਜ ਦੇ ਦੂਜੇ ਵਰਗਾਂ ਲਈ ਵੀ ਚੰਗੀਆਂ ਖ਼ਬਰਾਂ ਆਉਣਗੀਆਂ ਤਾਂ ਕਿ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾ ਰਹੀ ਹੈ ਅਤੇ ਪੰਜਾਬ ਵਿੱਚ ਕਈ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਲਕੇ 2 ਦਸੰਬਰ ਤੋਂ ਪੰਜਾਬ ਦੀਆਂ ਸਾਰੀਆਂ ਸਹਿਕਾਰੀ ਤੇ ਨਿੱਜੀ ਖੰਡ ਮਿੱਲਾਂ ਨਵੇਂ ਰੇਟ ਮੁਤਾਬਕ ਚੱਲਣਗੀਆਂ ਤਾਂ ਕਿ ਕਿਸਾਨਾਂ ਨੂੰ ਪਹਿਲੇ ਦਿਨ ਤੋਂ ਲਾਭ ਯਕੀਨੀ ਬਣ ਸਕੇ।

Punjab Bani 01 December,2023
ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ ਚੰਡੀਗੜ੍ਹ, 30 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Punjab Bani 30 November,2023
ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵ‌ਿੱਚ ਹੋਏ ਬਰੀ

ਪਾਕ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੋ ਮਾਮਲਿਆਂ ਵ‌ਿੱਚ ਹੋਏ ਬਰੀ ਇਸਲਾਮਾਬਾਦ, 29 ਨਵੰਬਰ ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਭਿ੍ਸ਼ਟਾਚਾਰ ਦੇ ਦੋ ਮਾਮਲਿਆਂ ’ਚ ਬੁੱਧਵਾਰ ਨੂੰ ਬਰੀ ਕਰ ਦਿੱਤਾ। ਇਨ੍ਹਾਂ ਮਾਮਲਿਆਂ ’ਚ ਉਨ੍ਹਾਂ ਨੂੰ 2018 ’ਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ਰੀਫ਼ (73) ਨੇ ਅਵੇਨਫੀਲਡ ਜਾਇਦਾਦ ਅਤੇ ਅਨ ਅਜੀਜੀਆ ਮਾਮਲਿਆਂ ’ਚ ਆਪਣੀ ਸਜ਼ਾ ਨੂੰ ਇਸਲਾਮਾਬਾਦ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ।

Punjab Bani 29 November,2023
ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾਂ ਕਿਹਾ, “ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਲੇਕਿਨ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ‘ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।“ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ।

Punjab Bani 29 November,2023
ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ

ਜੀਰਾ ਦੀ ਮਾਣਯੋਗ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੁੰ ਕੀਤਾ ਇੱਕ ਮਾਮਲੇ ਵਿੱਚ ਬਰੀ ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਾਥੀਆਂ ਸਮੇਤ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਇੱਕ ਮਾਮਲੇ 'ਚ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਮੌਕੇ ਜਦੋਂ ਨਗਰ ਪੰਚਾਇਤ ਮੱਲਾਂਵਾਲਾ ਅਤੇ ਨਗਰ ਪੰਚਾਇਤ ਮੱਖੂ ਦੀਆਂ ਚੋਣਾਂ ਸਨ ਤਾਂ ਉਸ ਸਮੇਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਸਨ। ਜਿਸ ਦੇ ਵਿਰੋਧ 'ਚ ਅਕਾਲੀ ਦਲ ਨੇ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਬੰਗਾਲੀ ਵਾਲਾ ਪੁਲ ਉੱਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।ਉਸ ਵਕਤ ਪੁਲ ਜਾਮ ਕਰਨ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ,ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਟ ਮੰਤਰੀ ਸਮੇਤ 50 ਦੇ ਲਗਪਗ ਆਗੂਆਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ, ਜੋ ਲੰਮੇ ਸਮੇਂ ਤੋਂ ਜ਼ੀਰਾ ਦੀ ਅਦਾਲਤ 'ਚ ਚੱਲ ਰਿਹਾ ਸੀ। ਅੱਜ ਮਾਨਯੋਗ ਜ਼ੀਰਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ,ਮਹੇਸ਼ ਇੰਦਰ ਸਿੰਘ ਗਰੇਵਾਲ, ਬਰਜਿੰਦਰ ਸਿੰਘ ਬਰਾੜ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਵਰਦੇਵ ਸਿੰਘ ਨੋਨੀ ਮਾਨ, ਅਵਤਾਰ ਸਿੰਘ ਜ਼ੀਰਾ,ਸ਼ੇਰ ਸਿੰਘ ਮੰਡ, ਮਨਤਾਰ ਸਿੰਘ ਬਰਾੜ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਕਈ ਆਗੂਆਂ ਨੂੰ ਬਰੀ ਕਰ ਦਿੱਤਾ ਹੈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਅਸੀਂ ਹਮੇਸ਼ਾ ਨਿਆਪਾਲਿਕਾ ਤੇ ਵਿਸ਼ਵਾਸ ਕੀਤਾ ਹੈ। ਉਹਨਾਂ ਨੇ ਜਿਹੜਾ ਅੱਜ ਫੈਸਲਾ ਲਿਆ ਹੈ ਉਸ ਦੇ ਲਈ ਅਸੀਂ ਨਿਆ ਪਾਲਕਾਂ ਦੇ ਹਮੇਸ਼ਾ ਰਿਣੀ ਰਹਾਂਗੇ ਉਹਨਾਂ ਕਿਹਾ ਕਿ ਵਕੀਲ ਸਾਹਿਬਾਨਾਂ ਨੇ ਵੀ ਸਾਡੇ ਕੇਸ ਦੇ ਵਿੱਚ ਜਿਹੜੀ ਭੂਮਿਕਾ ਨਿਭਾਈ ਹੈ ਉਸ ਦਾ ਵੀ ਅਸੀਂ ਧੰਨਵਾਦ ਕਰਦੇ ਹਾਂ ਉਹਨਾਂ ਕਿਹਾ ਕਿ ਜਿਹੜੇ ਮਾਮਲੇ ਸਿਆਸੀ ਰਾਂਝੇਸ਼ ਤੇ ਤਹਿਤ ਕੀਤੇ ਜਾਂਦੇ ਹਨ ਉਹਨਾਂ ਦਾ ਇਨਸਾਫ ਅਕਸਰ ਹੀ ਨਿਆ ਪਾਲਕ ਕਰਦੇ ਹਨ ਜੋ ਉਹਨਾਂ ਨੇ ਕਰਕੇ ਸੱਚ ਦੀ ਜਿੱਤ ਕੀਤੀ ਹੈ।

Punjab Bani 29 November,2023
ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਪ੍ਰਭਾਵ ਲਗਾਤਾਰ ਮਜ਼ਬੂਤ ​​ਹੁੰਦਾ ਜਾ ਰਿਹਾ ਹੈਹੈ : ਰਾਜਾ ਵੜਿੰਗ

ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਪ੍ਰਭਾਵ ਲਗਾਤਾਰ ਮਜ਼ਬੂਤ ​​ਹੁੰਦਾ ਜਾ ਰਿਹਾ ਹੈਹੈ : ਰਾਜਾ ਵੜਿੰਗ ਚੰਡੀਗੜ੍ਹ– ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਸਿਆਸੀ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਜਿਨ੍ਹਾਂ ਨੇ ਕਾਂਗਰਸ ਨਾਲ ਜੁੜਨ ਦਾ ਇਰਾਦਾ ਪ੍ਰਗਟਾਇਆ ਸੀ। ਪੰਜਾਬ ਵਿੱਚ ਕਾਂਗਰਸ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਸ਼ਾਮਲ ਹੋਣ ਦਾ ਸਮਾਗਮ ਹੋਇਆ। ਜ਼ਿਕਰਯੋਗ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਪੁੱਤਰੀ ਜੀਵਨ ਜੋਤ ਕੌਰ ਜੀ, ਰਾਜਿੰਦਰ ਸਿੰਘ ਜੀ (ਸਾਬਕਾ ਐਸਐਸਪੀ), ਪਰਮਜੀਤ ਸਿੰਘ ਪੰਮਾ ਜੀ, ਐਮ.ਸੀ ਮਜੀਠਾ ਹਲਕਾ ਅਤੇ ਅਟਾਰੀ ਹਲਕੇ ਲਈ ਆਪ ਦੇ ਸਾਬਕਾ ਕੋਆਰਡੀਨੇਟਰ, ਗੁਰਵੀਰ ਬਰਾੜ, ਕਾਕੂ ਸੀਰਾਂਵਾਲੀ (ਜਨਰਲ ਸਕੱਤਰ ਯੂਥ ਅਕਾਲੀ ਦਲ), ਹਲਕਾ ਸ੍ਰੀ ਮੁਕਤਸਰ ਸਾਹਿਬ ਹਨ। ਨਵੇਂ ਪ੍ਰਵੇਸ਼ ਕਰਨ ਵਾਲਿਆਂ ‘ਤੇ ਟਿੱਪਣੀ ਕਰਦੇ ਹੋਏ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਮੈਨੂੰ ਅਜਿਹੇ ਕਾਬਲ ਨੇਤਾਵਾਂ ਨੂੰ ਆਪਣੇ ਕਲਾਵੇ ਵਿੱਚ ਲੈ ਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਦਾ ਆਉਣਾ ਸਾਡੇ ਵਿਕਾਸ ਦੇ ਗੇੜ ਵਿੱਚ ਸਕਾਰਾਤਮਕ ਯੋਗਦਾਨ ਪਾਉਂਦਾ ਹੈ। ਅਸੀਂ ਇਕੱਠੇ ਮਿਲ ਕੇ, ਖਾਸ ਤੌਰ ‘ਤੇ ਅਜਿਹੇ ਨਿਪੁੰਨ ਵਿਅਕਤੀਆਂ ਦੇ ਸੰਮਿਲਨ ਨਾਲ, ਪੰਜਾਬ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਵਚਨਬੱਧ ਰਹਿੰਦੇ ਹਾਂ। " ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਨਵੀਆਂ ਮਾਨਤਾਵਾਂ ‘ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ, “ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦੀ ਸਮਰੱਥਾ ਅਤੇ ਦ੍ਰਿੜਤਾ ਰੱਖਣ ਵਾਲੇ ਸਾਰੇ ਲੋਕਾਂ ਦਾ ਨਿੱਘਾ ਸੁਆਗਤ ਹੈ। ਇਨ੍ਹਾਂ ਵਿਅਕਤੀਆਂ ਦਾ ਸਾਡੇ ਸਿਆਸੀ ਪਰਿਵਾਰ ਵਿੱਚ ਸ਼ਾਮਲ ਹੋਣਾ ਸਾਡੇ ਯਤਨਾਂ ਦੀ ਪ੍ਰਸ਼ੰਸਾ ਦਾ ਪ੍ਰਮਾਣ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਪ੍ਰਭਾਵ ਲਗਾਤਾਰ ਮਜ਼ਬੂਤ ​​ਹੁੰਦਾ ਜਾ ਰਿਹਾ ਹੈ।”

Punjab Bani 29 November,2023
ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ ਚੰਡੀਗੜ੍ਹ, 29 ਨਵੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ। ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ। ਵਿਧਾਨ ਸਭਾ ਸੈਸ਼ਨ ਦੌਰਾਨ ਇਨ੍ਹਾਂ ਚਾਰੋ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Punjab Bani 29 November,2023
ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਮੁੱਖ ਮੰਤਰੀ

ਭਾਜਪਾ ਇੰਨੀ ਪੰਜਾਬ ਵਿਰੋਧੀ ਹੈ ਕਿ ਇਨ੍ਹਾਂ ਦਾ ਵੱਸ ਚੱਲੇ ਤਾਂ ਰਾਸ਼ਟਰੀ ਗੀਤ ਵਿੱਚੋਂ ਪੰਜਾਬ ਦਾ ਨਾਮ ਹੀ ਹਟਾ ਦੇਣ: ਮੁੱਖ ਮੰਤਰੀ ਸੈਸ਼ਨ ਲਈ ਸੁਪਰੀਮ ਕੋਰਟ ਦਾ ਪੰਜਾਬ ਵਾਲਾ ਫੈਸਲਾ ਪੂਰੇ ਦੇਸ਼ ਲਈ ਬਣਿਆ ਮਿਸਾਲ ਸੈਸ਼ਨ ਲਈ ਸੁਪਰੀਮ ਕੋਰਟ ਜਾਣਾ ਜਿੱਤ-ਹਾਰ ਦਾ ਮਸਲਾ ਨਹੀਂ, ਅਸੀਂ ਲੋਕਾਂ ਦੇ ਹੱਕਾਂ ਦੀ ਲੜਾਈ ਜਿੱਤੀ: ਮੁੱਖ ਮੰਤਰੀ ਹੁਣ ਹਰ ਚਿੱਠੀ ਦਾ ਤੁਰੰਤ ਜਵਾਬ ਤੇ ਸੈਸ਼ਨ ਦੀ ਤੁਰੰਤ ਮਨਜ਼ੂਰੀ ਲਈ ਮੈਂ ਗਵਰਨਰ ਸਾਹਿਬ ਦਾ ਵੀ ਧੰਨਵਾਦ ਕਰਦਾ ਹਾਂ: ਮੁੱਖ ਮੰਤਰੀ ਅਸੀਂ ਖ਼ਜ਼ਾਨਾ ਖ਼ਾਲੀ ਨਹੀਂ ਕਹਿੰਦੇ, ਖ਼ਜ਼ਾਨਾ ਭਰਨ `ਚ ਵਿਸ਼ਵਾਸ ਰੱਖਦੇ ਹਾਂ: ਮੁੱਖ ਮੰਤਰੀ ਅਸੀਂ ਨਵੀਂ ਤਕਨੀਕ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਲੋਕਾਂ ਦੇ ਪੈਸੇ ਦੀ ਬੱਚਤ ਕਰ ਰਹੇ ਹਾਂ: ਮੁੱਖ ਮੰਤਰੀ ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਬਹਿਸ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਨੇ ਦੇਸ਼ ਦੇ ਅਨਾਜ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਭਾਰਤੀ ਫੌਜ ਵਿੱਚ ਸਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਆਰ.ਡੀ.ਐਫ. ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਜੀ.ਐਸ.ਟੀ. ਸੂਬੇ ਇਕੱਤਰ ਕਰਦੇ ਹਨ ਪਰ ਆਪਣਾ ਬਣਦਾ ਹਿੱਸਾ ਲੈਣ ਲਈ ਕੇਂਦਰ ਸਰਕਾਰ ਅੱਗੇ ਹੱਥ ਅੱਡਣੇ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਨ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉਤੇ ਚੁੱਪ ਧਾਰੀ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸੂਬੇ ਅਤੇ ਇਸ ਦੇ ਕਿਸਾਨਾਂ ਪ੍ਰਤੀ ਵੀ ਵਿਰੋਧੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਿਰੋਧੀ ਰਵੱਈਏ ਕਾਰਨ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਕੇਂਦਰ ਸਰਕਾਰ ਹੁਣ ਅਨਾਜਾਂ ਉਤੇ ਐਮ.ਐਸ.ਪੀ. ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਦੇ ਕਿਸਾਨਾਂ ਸਿਰ ਸੁੱਟ ਕੇ ਇਸ ਨੂੰ ਪਰਾਲੀ ਫੂਕਣ ਕਾਰਨ ਹੋਇਆ ਪ੍ਰਦੂਸ਼ਣ ਦੱਸ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ, ਜਿਵੇਂ ਪੰਜਾਬ ਇਸ ਦੇਸ਼ ਦਾ ਹੀ ਹਿੱਸਾ ਨਹੀਂ ਹੈ ਅਤੇ ਦੇਸ਼ ਨਿਰਮਾਣ ਵਿੱਚ ਪੰਜਾਬੀਆਂ ਦੇ ਮਹਾਨ ਬਲੀਦਾਨ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੱਕਾਂ ਨੂੰ ਬਿਲਕੁੱਲ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਸਰਕਾਰਾਂ ਵਾਲੇ ਸੂਬਿਆਂ ਖ਼ਾਸ ਤੌਰ ਉਤੇ ਪੰਜਾਬ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲੋਂ ਝਾਕ ਰੱਖਣੀ ਬੰਦ ਕਰਨ ਅਤੇ ਪੰਜਾਬ ਦੀ ਅਮੀਰ ਵਿਰਾਸਤ, ਵਿੱਤ ਤੇ ਰਵਾਇਤ ਨੂੰ ਬਚਾਉਣ ਲਈ ਅੱਗੇ ਆਉਣ ਤੇ ਰੰਗਲਾ ਪੰਜਾਬ ਬਣਾਉਣ ਦੇ ਲੰਮੇਰੇ ਰਾਹ ਦੇ ਪਾਂਧੀ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜਾ ਜੀ.ਐਸ.ਟੀ. ਬਿੱਲ ਅੱਜ ਸਦਨ ਵਿੱਚ ਪੇਸ਼ ਕੀਤਾ ਗਿਆ ਹੈ, ਉਹ ਉਤਪਾਦਕ ਰਾਜ ਨੂੰ ਟੈਕਸ ਲਾਭ ਮਿਲਣੇ ਯਕੀਨੀ ਬਣਾਏਗਾ, ਜਿਸ ਨਾਲ ਸੂਬਾ ਆਪਣੇ ਸਰੋਤਾਂ ਦੀ ਵਰਤੋਂ ਵਸਤ ਨਿਰਮਾਣ ਲਈ ਕਰ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੈਟ ਦੇ ਡਿਫਾਲਟਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਸੂਬੇ ਭਰ ਦੇ 65 ਹਜ਼ਾਰ ਤੋਂ ਵੱਧ ਵਪਾਰੀਆਂ ਨੂੰ ਲਾਭ ਮਿਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਨੂੰ ਆਮ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਇਸ ਸਕੀਮ ਤਹਿਤ ਸੂਬਾ ਸਰਕਾਰ ਨੂੰ ਹੁਣ ਤੱਕ 1800 ਅਰਜ਼ੀਆਂ ਮਿਲੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫ਼ਰਜ਼ੀ ਬਿਲਿੰਗ ਨੂੰ ਰੋਕਣ ਲਈ ਜੀ.ਐਸ.ਟੀ. ਕੁਲੈਕਸ਼ਨ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ, ਸਿਹਤ, ਖੇਤੀਬਾੜੀ, ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਦੇ ਲਾਭਾਂ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਵਰਤੋਂ ਨਾਲ ਸੜਕਾਂ ਦੀ ਮੁਰੰਮਤ ਦੇ ਅੰਦਾਜ਼ੇ ਲਾਉਂਦਿਆਂ 163.26 ਕਰੋੜ ਰੁਪਏ ਦੀ ਬੱਚਤ ਹੋਈ ਅਤੇ 540 ਕਿਲੋਮੀਟਰ ਅਜਿਹੀਆਂ ਸੜਕਾਂ ਦਾ ਵੀ ਪਤਾ ਚੱਲਿਆ, ਜਿਹੜੀਆਂ ਹੋਂਦ ਵਿੱਚ ਹੀ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਤੋਂ ਟੈਕਸ ਦੇ ਰੂਪ ਵਿੱਚ ਇਕੱਤਰ ਪੈਸੇ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਉਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ, ਉਨ੍ਹਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਖ਼ਜ਼ਾਨੇ ਦਾ ਇਕ-ਇਕ ਪੈਸਾ ਆਮ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨਾਂ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੇ ਦੇਸ਼ ਦੀ ਸਿਆਸਤ ਵਿੱਚ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਬਾਰੇ ਸਮੁੱਚੇ ਦੇਸ਼ ਲਈ ਇਕ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਜਾਂ ਹਾਰ ਦਾ ਮਸਲਾ ਨਹੀਂ, ਸਗੋਂ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਅਤੇ ਜਮਹੂਰੀਅਤ ਲਈ ਇਹ ਲੜਾਈ ਲੜੀ। ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨਾਂ ਦੀ ਮਨਜ਼ੂਰੀ ਦੇਣ ਅਤੇ ਆਪਣੀਆਂ ਚਿੱਠੀਆਂ ਦਾ ਤੁਰੰਤ ਜਵਾਬ ਦੇਣ ਲਈ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਰਾਜਪਾਲ ਜਲਦੀ ਬਕਾਇਆ ਬਿੱਲਾਂ ਦੇ ਨਾਲ-ਨਾਲ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤੇ ਰਾਜਪਾਲ ਵਿਚਾਲੇ ਕਿਸੇ ਵੀ ਮਸਲੇ ਉਤੇ ਕੋਈ ਮਤਭੇਦ ਨਹੀਂ ਹੈ।

Punjab Bani 28 November,2023
ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ

ਸੁਲਤਾਨ ਪੁਰ ਲੋਧੀ ਵਿੱਚ ਗੁਰਦੁਆਰਾ ਅਕਾਲ ਬੁੰਗਾ ਤੇ ਸ਼ਾਂਤਮਈ ਬੈਠੀ ਸੰਗਤ ਤੇ ਹੋਏ ਹਮਲੇ ਦੀ ਅਕਾਲੀ ਦਲ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ ਚੰਡੀਗੜ, 28 ਨਵੰਬਰ : ਸ਼ੋ੍ਮਣੀ ਅਕਾਲੀ ਦਲ ਨੇ ਅੱਜ 23 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਸ਼ਾਂਤਮਈ ਬੈਠੀ ਸੰਗਤ ’ਤੇ ਹੋਏ ਹਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਪਾਰਟੀ ਨੇ ਇਸ ਬੇਅਦਬੀ ਦੀ ਘਟਨਾ ਦੀ ਜਾਂਚ ਲਈ ਐਸ ਐਸ ਪੀ ਕਪੂਰਥਲਾ ਦੀ ਅਗਵਾਈ ਹੇਠ ਬਣੀ ਐਸ ਆਈ ਟੀ ਰੱਦ ਕਰ ਦਿੱਤੀ ਤੇ ਕਿਹਾ ਕਿ ਜਿਹਨਾਂ ਨੇ ਇਹ ਘਿਨੌਣਾ ਅਪਰਾਧ ਕੀਤਾ, ਉਹਨਾਂ ਤੋਂ ਖੁਦ ਨੂੰ ਦੋਸ਼ੀ ਕਰਾਰ ਦੇਣ ਦੀ ਆਸ ਨਹੀਂ ਕੀਤੀ ਜਾ ਸਕਦੀ। ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਐਮਰਜੰਸੀ ਮੀਟਿੰਗ ਵਿਚ ਇਸ ਬਾਬਤ ਮਤਾ ਪਾਸ ਕੀਤਾ ਗਿਆ।  ਕਿ ਗੁਰਦੁਆਰਾ ਸਾਹਿਬ ’ਤੇ ਇਹ ਹਮਲਾ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਨਤੀਜਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਲਈ ਸੂਬੇ ਦੀ ਪੁਲਿਸ ਦੀ ਦੁਰਵਰਤੋਂ ਕਰਨ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਸ ਮੁੱਖ ਮੰਤਰੀ ਦੇ ਮਾੜੇ ਮਨਸੂਬਿਆਂ ਨੂੰ ਬੇਨਕਾਬ ਕਰ ਸਕਦੀ ਹੈ ਜਿਸਨੇ ਨਿਹੰਗਾਂ ਦੇ ਇਕ ਖਾਸ ਧੜੇ ਵਾਸਤੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਵਾਉਣ ਲਈ ਪੁਲਿਸ ਦੀ ਇਹ ਦੁਰਵਰਤੋਂ ਕੀਤੀ। ਉਹਨਾਂ ਕਿਹਾ ਕਿ ਇਸ ਮੁਤਾਬਕ ਮੁੱਖ ਮੰਤਰੀ ਦੇ ਖਿਲਾਫ ਧਾਰਾ 302 ਦੇ ਨਾਲ-ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਧਾਰਾ 295 ਏ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ। ਪਾਰਟੀ ਨੇ ਉਹਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਿਹਨਾਂ ਨੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਦੇ ਹਮਲੇ ਦੀ ਕਵਰੇਜ ਕਰ ਰਹੇ ਪੀ ਟੀ ਸੀ ਦੇ ਪੱਤਰਕਾਰ ’ਤੇ ਹਮਲਾ ਕਰ ਕੇ ਉਸਨੂੰ ਗੰਭੀਰ ਜ਼ਖ਼ਮੀ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਲਿਸ ਗੁਰਦੁਆਰਾ ਸਾਹਿਬ ਵਿਚ ਉਸ ਵੇਲੇ ਦਾਖਲ ਹੋਈ ਜਦੋਂ ਸੰਗਤ ਅਰਦਾਸ ਕਰ ਰਹੀ ਸੀ ਤੇ ਪੁਲਿਸ ਨੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪਾਰਟੀ ਨੇ ਅਜਿਹਾ ਉਦੋਂ ਕੀਤਾ ਗਿਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਤਰੀਕੇ ਦੀ ਕੋਈ ਭੜਕਾਹਟ ਨਹੀਂ ਸੀ। ਸੁਲਤਾਨਪੁਰ ਲੋਧੀ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਚ ਕੋਈ ਘਾਟ ਨਹੀਂ ਸੀ ਤੇ ਨਾ ਹੀ ਲੋਕ ਕਿਸੇ ਵੀ ਤਰੀਕੇ ਤੰਗ ਪ੍ਰੇਸ਼ਾਨ ਜਾਂ ਔਖੇ ਸਨ। ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ 15 ਜਨਵਰੀ ਤੋਂ ਪੰਜਾਬ ਬਚਾਓ ਪਦਮਯਾਤਰਾ ਸ਼ੁਰੂ ਕੀਤੀ ਜਾਵੇਗੀ, ਜਿਸਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਕਰਨਗੇ ਤੇ ਸੂਬੇ ਦੇ ਸਾਰੇ ਹਲਕਿਆਂ ਵਿਚ ਪਦਯਾਤਰਾ ਕਰਨਗੇ। ਇਸ ਯਾਤਰਾ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਲਈ ਆਧਾਰ ਤਿਆਰ ਕਰ ਕੇ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਯਕੀਨੀ ਬਣਾਉਣਾ ਹੈ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 26 ਲੱਖ ਲੋਕਾਂ ਦੇ ਹਸਤਾਖ਼ਰ ਵਾਲੇ ਫਾਰਮ ਇਕੱਠੇ ਕੀਤੇ ਹਨ ਜਿਹਨਾਂ ਰਾਹੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ-ਨਾਲ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ ਤੇ ਇਹ ਫਾਰਮ 20 ਦਸੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਇਕੱਤਰ ਹੋ ਕੇ ਉਥੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕਰ ਕੇ ਰਾਸ਼ਟਰਪਤੀ ਨੂੰ ਫਾਰਮ ਸੌਂਪਣ ਦਾ ਸੱਦਾ ਦਿੱਤਾ। ਇਹ ਵੀ ਫੈਸਲਾ ਲਿਆ ਗਿਆ ਕਿ 14 ਦਸੰਬਰ ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਜਾਵੇ  ਅਤੇ 8 ਦਸੰਬਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਵਸ ਮਨਾਉਂਦਿਆਂ ਸਾਰੇ 117 ਹਲਕਿਆਂ ਵਿਚ ਖੂਨਦਾਨ ਕੈਂਪ ਲਗਾਏ ਜਾਣ। ਕਮੇਟੀ ਨੇ ਕਿਹਾ ਕਿ ਸਰਦਾਰ ਬਾਦਲ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦਾ ਪ੍ਰਤੀਕ ਸਨ ਜਿਹਨਾਂ ਦਾ ਜਨਮ ਦਿਵਸ ਸਦਭਾਵਨਾ ਦਿਵਸ ਵਜੋਂ ਮਨਾ ਕੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ।

Punjab Bani 28 November,2023
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ - ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ ਚੰਡੀਗੜ੍ਹ, 26 ਨਵੰਬਰ 2023 - ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ... "ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ 'ਤੇ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।" ਇਸ ਦੇ ਨਾਲ ਹੀ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, 'ਸਾਲ 2012 'ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ 'ਆਮ ਆਦਮੀ ਪਾਰਟੀ' ਦੀ ਸਥਾਪਨਾ ਕੀਤੀ।  ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ​​ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।

Punjab Bani 26 November,2023
ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ; ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ; ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ, ਪਰ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਮੁੱਖ ਮੰਤਰੀ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਵਧੇ ਹੋਏ ਰੇਟਾਂ ਦਾ ਕਰਾਂਗੇ ਐਲਾਨ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਾਈਵੇਅ ਖੋਲ੍ਹਣ ਦਾ ਦਿੱਤਾ ਭਰੋਸਾ ਚੰਡੀਗੜ੍ਹ, 24 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ। ਇੱਥੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਵੱਧ ਕੀਮਤ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹੀ ਰੁਝਾਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਤਹਿਤ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਸੀ, ਜਿਹੜਾ ਦੇਸ਼ ਵਿੱਚ ਹੁਣ ਤੱਕ ਸਭ ਤੋਂ ਵੱਧ ਸੀ ਪਰ ਹਰਿਆਣਾ ਨੇ ਹਾਲ ਹੀ ਵਿੱਚ ਇਹ ਭਾਅ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ੂਗਰ ਮਿੱਲ ਮਾਲਕਾਂ ਨਾਲ ਮੀਟਿੰਗ ਮਗਰੋਂ ਸੂਬਾ ਸਰਕਾਰ ਜਲਦੀ ਹੀ ਭਾਅ ਵਿੱਚ ਵਾਧਾ ਕਰ ਕੇ ਕਿਸਾਨਾਂ ਨੂੰ ਖ਼ੁਸ਼ਖ਼ਬਰੀ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸਾਡੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਸਾਰੇ ਬਕਾਇਆ ਦਾ ਭੁਗਤਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ ਨੌਂ ਸਹਿਕਾਰੀ ਖ਼ੇਤਰ ਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖ਼ੇਤਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਫਗਵਾੜਾ ਤੇ ਧੂਰੀ ਦੀਆਂ ਦੋ ਪ੍ਰਾਈਵੇਟ ਮਿੱਲਾਂ ਦੀ ਅਦਾਇਗੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਰਿਕਵਰੀ ਲਈ ਕਾਰਵਾਈ ਚੱਲ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸਮਾਜ ਦੇ ਕਿਸੇ ਵੀ ਵਰਗ ਨਾਲ ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਪ੍ਰਦਰਸ਼ਨਾਂ ਦੇ ਨਾਮ ਉਤੇ ਆਮ ਆਦਮੀ ਦੀ ਖੱਜਲ-ਖੁਆਰੀ ਬਿਲਕੁੱਲ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਪ੍ਰਦਰਸ਼ਨਾਂ ਕਾਰਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਕਿਸਾਨ ਜਥੇਬੰਦੀਆਂ ਨੇ ਇਸ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਸੜਕਾਂ ਤੇ ਰੇਲਾਂ ਰੋਕ ਕੇ ਆਮ ਆਦਮੀ ਨੂੰ ਖੱਜਲ-ਖੁਆਰ ਕਰਨ ਦੇ ਰੁਝਾਨ ਨੂੰ ਜ਼ਰੂਰ ਤਿਆਗਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਆਮ ਜਨਤਾ ਲਈ ਮੁਸ਼ਕਲਾਂ ਖੜ੍ਹੀਆਂ ਹੁੰਦੀਆਂ ਹਨ, ਜਿਸ ਨਾਲ ਆਮ ਲੋਕ ਪ੍ਰਦਰਸ਼ਨਕਾਰੀਆਂ ਦੇ ਵਿਰੁੱਧ ਹੁੰਦੇ ਹਨ, ਜੋ ਸਮਾਜ ਵਿੱਚ ਵੰਡੀਆਂ ਪੈਦਾ ਹੋਣ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਦਰਸ਼ਨਾਂ ਨਾਲ ਆਮ ਆਦਮੀ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਨਾਵਾਜਬ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਸੱਲੀ ਵਾਲੀ ਗੱਲ ਹੈ ਕਿ ਕਿਸਾਨਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਰੇਲ ਤੇ ਸੜਕੀ ਆਵਾਜਾਈ ਖੋਲ੍ਹਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ ਕਿ ਪੰਜਾਬ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚ ਨੰਬਰ ਇਕ ਸੂਬਾ ਬਣੇ ਅਤੇ ਇਸ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਹ ਲੋਕ-ਪੱਖੀ ਸਰਕਾਰ ਹੈ ਅਤੇ ਸੂਬਾ ਸਰਕਾਰ ਦਾ ਹਰੇਕ ਕਦਮ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਵਿੱਚ ਕੋਈ ਵੀ ਜੇਤੂ ਜਾਂ ਹਾਰਿਆ ਹੋਇਆ ਨਹੀਂ ਹੁੰਦਾ ਕਿਉਂਕਿ ਹਰੇਕ ਫੈਸਲਾ ਸੂਬੇ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੁਫ਼ਤ ਬਿਜਲੀ ਮੁਹੱਈਆ ਕਰਨ, ਆਮ ਆਦਮੀ ਕਲੀਨਿਕ ਖੋਲ੍ਹਣ, ਲੋਕਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਅਤੇ ਪ੍ਰਾਈਵੇਟ ਖ਼ੇਤਰ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀਆਂ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ ਕਿਉਂਕਿ ਸੂਬਾ ਸਰਕਾਰ ਪੰਜਾਬ ਦੇ ਸਮੁੱਚੇ ਵਿਕਾਸ ਦੀ ਦਿਸ਼ਾ ਵਿੱਚ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਇੰਨੀਆਂ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਪੰਜਾਬ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਨਾਵਾਜਬ ਗੱਲ ਹੈ ਕਿ ਪੰਜਾਬ ਨੇ ਉਹ ਸਭ ਕੁੱਝ ਕੀਤਾ, ਜਿਹੜਾ ਇਸ ਖ਼ਤਰੇ ਨੂੰ ਰੋਕਣ ਲਈ ਦੂਜੇ ਸੂਬਿਆਂ ਨੇ ਕੀਤਾ ਪਰ ਫਿਰ ਵੀ ਬਿਨਾਂ ਕਿਸੇ ਕਾਰਨ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਪਰਾਲੀ ਨਾ ਫੂਕਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ ਵਿੱਤੀ ਲਾਭ ਦੇਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਉਤੇ ਵੀ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਿੱਤਾ ਜਾਵੇ ਤਾਂ ਕਿ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਉਤਸ਼ਾਹਤ ਹੋਣਗੇ ਅਤੇ ਉਨ੍ਹਾਂ ਦੀ ਆਮਦਨ ਵੀ ਵਧੇਗੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ ਕਿ ਉਹ ਝੋਨੇ ਉਤੇ ਐਮ.ਐਸ.ਪੀ. ਖ਼ਤਮ ਕਰਨ ਬਾਰੇ ਕਿਸਾਨਾਂ ਨੂੰ ਧਮਕਾਉਣਾ ਛੱਡੇ। ਉਨ੍ਹਾਂ ਕਿਹਾ ਕਿ ਇਸ ਦੀ ਬਜਾਏ ਕੇਂਦਰ ਸਰਕਾਰ ਪਰਾਲੀ ਫੂਕਣ ਦੀ ਸਮੱਸਿਆ ਖ਼ਤਮ ਕਰਨ ਲਈ ਕੋਈ ਟਿਕਾਊ ਹੱਲ ਲੱਭਣ ਲਈ ਦਖ਼ਲ ਦੇਵੇ ਕਿਉਂਕਿ ਇਹ ਹੁਣ ਪੂਰੇ ਉੱਤਰ ਭਾਰਤ ਅਤੇ ਮੱਧ ਭਾਰਤ ਦੀ ਸਮੱਸਿਆ ਹੈ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਜੇ ਪ੍ਰਧਾਨ ਮੰਤਰੀ ਰੂਸ ਤੇ ਯੁਕਰੇਨ ਵਿਚਾਲੇ ਚੱਲ ਰਹੇ ਸੰਕਟ ਨੂੰ ਹੱਲ ਕਰਨ ਦੀ ਸ਼ੇਖ਼ੀ ਮਾਰ ਸਕਦੇ ਹਨ ਤਾਂ ਇਸ ਦੇ ਮੁਕਾਬਲੇ ਇਹ ਉਨ੍ਹਾਂ ਲਈ ਬਹੁਤ ਛੋਟਾ ਮਸਲਾ ਹੈ ਪਰ ਇਸ ਨਾਲ ਦੇਸ਼ ਦਾ ਵਾਤਾਵਰਨ ਬਚਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਮੁਲਕ ਨੂੰ ਆਤਮ ਨਿਰਭਰ ਬਣਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਮਸਲੇ ਉਤੇ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਆਪਣੇ ਰਹਿਮੋ-ਕਰਮ ਉਤੇ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਖੇਤੀਬਾੜੀ ਖ਼ੇਤਰ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਖੇਤੀਬਾੜੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਪੰਜਾਬ ਨਾਲ ਸਬੰਧਤ ਇਹ ਸਾਰੇ ਮਸਲੇ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਉਠਾਉਣਗੇ। ਮੁੱਖ ਮੰਤਰੀ ਨੇ ਇਹ ਵੀ ਉਮੀਦ ਜਤਾਈ ਕਿ ਪੰਜਾਬ ਦੇ ਰਾਜਪਾਲ ਸਾਰੇ ਬਕਾਇਆ ਬਿੱਲਾਂ ਨੂੰ ਛੇਤੀ ਮਨਜ਼ੂਰੀ ਦੇਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੁਪਰੀਮ ਕੋਰਟ ਨੇ ਸਪੱਸ਼ਟ ਫੈਸਲਾ ਦਿੱਤਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਰਾਜਪਾਲ ਕੋਲ ਲੰਬਿਤ ਪਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਜਦੋਂ ਰਾਜਪਾਲ ਨੂੰ ਆਪਣੇ ਸੰਵਿਧਾਨਕ ਤੇ ਵਿਧਾਨਕ ਫ਼ਰਜ਼ ਨਿਭਾਉਣੇ ਚਾਹੀਦੇ ਹਨ ਤਾਂ ਕਿ ਸੂਬੇ ਵਿੱਚ ਚੁਣੀ ਹੋਈ ਸਰਕਾਰ ਸੁਚਾਰੂ ਤਰੀਕੇ ਨਾਲ ਕੰਮ ਕਰ ਸਕੇ।

Punjab Bani 24 November,2023
ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਬਲਕਾਰ ਸਿੰਘ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼: ਬਲਕਾਰ ਸਿੰਘ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ ਚੰਡੀਗੜ੍ਹ, 24 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਵਾਤਾਵਰਣ ਅਤੇ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਕਮਿਸ਼ਨਰਾਂ ਨਾਲ ਅੱਜ ਦਿੱਨ ਸ਼ੁਕਰਵਾਰ ਨੂੰ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਯੋਜਨਾਬੱਧ ਵਿਕਾਸ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਪਾਸੋਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਮਰੂਤ ਸਕੀਮ ਅਧੀਨ, ਸਵੱਛ ਭਾਰਤ ਮਿਸ਼ਨ, ਪੰਜਾਬ ਸ਼ਹਿਰੀ ਸੁਧਾਰ ਵਾਤਾਵਰਣ ਪ੍ਰੋਗਰਾਮ ਫੇਜ਼ 1, 2 ਅਤੇ 3 ਅਧੀਨ ਵਿਕਾਸ ਕਾਰਜਾਂ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਜਿਹਨਾਂ ਮੱਦਾ ਵਿੱਚ ਅਣਵਰਤੇ ਫੰਡਜ਼ ਪੈਂਡਿੰਗ ਹਨ ਉਹਨਾਂ ਨੂੰ ਦਿੱਤੀ ਗਈ ਗਾਈਡਲਾਈਨਜ ਅਨੁਸਾਰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜ਼ਾਂ 'ਤੇ ਖਰਚ ਕੀਤਾ ਜਾਵੇ। ਬਲਕਾਰ ਸਿੰਘ ਨੇ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰੀ ਸਥਾਨਕ ਇਕਾਈਆਂ ਨੂੰ ਕੂੜਾ ਮੁਕਤ ਬਣਾਉਣ ਸਬੰਧੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ, ਵੇਸਟ ਵਾਟਰ ਮੈਨੇਜਮੈਂਟ, ਪੈਂਡਿੰਗ ਬਿਲਡਿੰਗ ਪਲਾਨ ਅਤੇ ਪਲਾਟਾ ਨੂੰ ਨਿਯਮਤ ਕਰਨ ਸਬੰਧੀ ਵੱਖ-ਵੱਖ ਕੰਮਾਂ/ਮੁੱਦਿਆਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਸਬੰਧਤ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਪੈਸੇ ਦਾ ਸਹੀ ਇਸਤੇਮਾਲ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅੱਕਤੀ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਨਗਰ ਨਿਗਮਾਂ ਦੇ ਕਮਿਸ਼ਨਰਾਂ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Punjab Bani 24 November,2023
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ

ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ-ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ, 22 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।

Punjab Bani 22 November,2023
ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ

ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਨਵੀਂ ਦਿੱਲੀ, 22 ਨਵੰਬਰ ਭਾਰਤ ਨੇ ਅੱਜ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਕਿਉਂਕਿ ਕੈਨੇਡਾ ਨੇ ਜੂਨ ਵਿੱਚ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ, ਜਦ ਕਿ ਭਾਰਤ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਸਬੂਤਾਂ ਦੀ ਮੰਗ ਕੀਤੀ ਸੀ।

Punjab Bani 22 November,2023
ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ

ਕੈਬਨਿਟ ਵਿਚ ਵੱਡਾ ਫੇਰਬਦਲ : ਮੰਤਰੀਆਂ ਦੇ ਵਿਭਾਗਾਂ ਵਿਚ ਕੀਤੇ ਬਦਲਾਅ ਚੰਡੀਗੜ੍ਹ, 21 ਨਵੰਬਰ : ਪੰਜਾਬ ਸਰਕਾਰ ਨੇ ਆਪਣੀ ਕੈਬਨਿਟ ਵਿਚ ਵੱਡਾ ਫੇਰਬਦਲ ਕਰਦੇ ਹੋਏ ਮੰਤਰੀਆਂ ਦੇ ਵਿਭਾਗਾਂ ਵਿਚ ਵੀ ਬਦਲਾਅ ਕੀਤੇ ਹਨ। ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਹੈ। ਇਸ ਨਾਲ ਜੌੜਾਮਾਜਰਾ ਕੋਲ ਹੁਣ 7 ਵਿਭਾਗਾਂ ਦੀ ਜ਼ਿੰਮੇਵਾਰੀ ਆ ਗਈ ਹੈ, ਜਦ ਕਿ ਗੁਰਮੀਤ ਸਿੰਘ ਕੋਲੋਂ 5 ਵਿਭਾਗਾਂ ’ਚੋਂ 4 ਵਿਭਾਗ ਵਾਪਸ ਲੈ ਲਏ ਗਏ ਹਨ। ਹੁਣ ਉਨ੍ਹਾਂ ਕੋਲ ਖੇਡਾਂ ਤੇ ਨੌਜਵਾਨ ਭਲਾਈ ਵਿਭਾਗ ਹੈ। ਉਨ੍ਹਾਂ ਦਾ ਦੂਜਾ ਵਿਭਾਗ ਵਿਗਿਆਨ ਅਤੇ ਤਕਨਾਲੋਜੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖਿਆ ਹੈ। ਇਹ ਦੂਜੀ ਵਾਰ ਹੈ ਜਦੋਂ ਹੇਅਰ ਤੋਂ ਵਿਭਾਗ ਖੋਹੇ ਗਏ ਹਨ। ਉਹ ਇਸ ਤੋਂ ਪਹਿਲਾਂ ਉਚੇਰੀ ਅਤੇ ਸਕੂਲ ਸਿੱਖਿਆ ਦਾ ਚਾਰਜ ਸੰਭਾਲ ਰਹੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਜੌੜਾਮਾਜਰਾ ਪੰਜਾਬ ਦੇ ਚੌਥੇ ਸਿੰਜਾਈ ਮੰਤਰੀ ਬਣੇ ਹਨ। ਬ੍ਰਹਮ ਸ਼ੰਕਰ ਜਿੰਪਾ ਨੂੰ ਸਿੰਜਾਈ ਵਿਭਾਗ ਮਿਲਿਆ, ਉਸ ਤੋਂ ਬਾਅਦ ਹਰਜੋਤ ਬੈਂਸ ਅਤੇ ਫਿਰ ਹੇਅਰ ਸਨ।

Punjab Bani 21 November,2023
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼ • ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਲਈ ਵਚਨਬੱਧ: ਅਮਨ ਅਰੋੜਾ • ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵਿੱਚ 1.25 ਲੱਖ ਏਕੜ ਦੀ ਪਰਾਲੀ ਦੀ ਖਪਤ ਹੋਣ ਦੀ ਉਮੀਦ: ਸਕੱਤਰ ਡਾ. ਰਵੀ ਭਗਤ • ਗੇਲ ਇੰਡੀਆ 600 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰੇਗੀ: ਕਾਰਜਕਾਰੀ ਡਾਇਰੈਕਟਰ ਗੇਲ ਆਰ.ਕੇ. ਸਿੰਘਲ ਚੰਡੀਗੜ੍ਹ, 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਮਝੌਤੇ 'ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ। ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ। ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ 'ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ। ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ 'ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ। ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।

Punjab Bani 21 November,2023
ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ

ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ - ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ - 100 ਹੋਰ ਆਮ ਆਦਮੀ ਕਲੀਨਿਕ ਖੁੱਲ੍ਹਣ ਲਈ ਤਿਆਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਵਿਧਾਵਾਂ ਤੋਂ ਵਾਂਝੇ ਖੇਤਰਾਂ ਵਿੱਚ 70 ਹੋਰ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ: ਸਿਹਤ ਮੰਤਰੀ - ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋੜੀਂਦੇ ਫੰਡ ਦਿੱਤੇ ਜਾ ਰਹੇ ਹਨ: ਡਾ. ਬਲਬੀਰ ਸਿੰਘ ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੈਲਥਕੇਅਰ ਮਾਡਲ ‘ਆਮ ਆਦਮੀ ਕਲੀਨਿਕਸ’ ਨੂੰ ਅੰਤਰਰਾਸ਼ਟਰੀ ਮਾਨਤਾ ਮਿਲਣਾ ਭਾਰਤ ਵਾਸਤੇ ਮਾਣਮੱਤੀ ਗੱਲ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਹੁਣ ਤੱਕ ਇਕਠੇ ਹੋ ਚੁੱਕੇ 621 ਕਰੋੜ ਰੁਪਏ ਦੇ ਆਯੂਸ਼ਮਾਨ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦਸੰਬਰ 2022 ਤੋਂ ਆਯੂਸ਼ਮਾਨ ਸਕੀਮ ਤਹਿਤ ਪੰਜਾਬ ਸੂਬੇ ਨੂੰ ਗ੍ਰਾਂਟਾਂ ਜਾਰੀ ਕਰਨੀਆਂ ਬੰਦ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ 14 ਤੋਂ 16 ਨਵੰਬਰ ਤੱਕ ਨੈਰੋਬੀ ਵਿਖੇ ਹੋਏ ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ "ਸਟਰੇਂਥਨਿੰਗ ਲਾਸਟ ਮੀਲ ਡਿਲੀਵਰੀ ਆਫ਼ ਡਰੱਗਜ਼: ਏ ਕੇਸ ਸਟੱਡੀ ਫਰੌਮ ਪੰਜਾਬ" ਸਿਰਲੇਖ ਦੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਹੈ। ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਕੁੱਲ 85 ਦੇਸ਼ਾਂ ਵਿੱਚੋਂ, ਘੱਟੋ-ਘੱਟ 40 ਦੇਸ਼ਾਂ ਨੇ ਆਮ ਆਦਮੀ ਕਲੀਨਿਕਾਂ ਨੂੰ ਦੇਖਣ ਅਤੇ ਇਹ ਸਮਝਣ ਲਈ ਪੰਜਾਬ ਦਾ ਦੌਰਾ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਕਿ ਕਿਵੇਂ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਮੈਡੀਕਲ ਟੈਸਟ ਮਰੀਜਾਂ ਦੇ ਘਰਾਂ ਦੇ ਨੇੜੇ ਉਹਨਾਂ ਨੂੰ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ 40 ਦੇਸ਼ਾਂ ਦੇ ਨੁਮਾਇੰਦੇ ਸਾਡੇ ਸਿਹਤ ਸੰਭਾਲ ਮਾਡਲ ਨੂੰ ਆਪਣੇ ਦੇਸ਼ਾਂ ਵਿੱਚ ਅਪਣਾਉਣ ਲਈ ਇੱਥੇ ਆਉਣਾ ਚਾਹੁੰਦੇ ਹਨ, ਤਾਂ ਕੇਂਦਰ ਸਰਕਾਰ ਨੂੰ ਵੀ ਸਾਡਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਫੰਡ ਜਾਰੀ ਕਰਨੇ ਚਾਹੀਦੇ ਹਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਨੂੰ ਸੂਬਾ ਸਕੀਮ ਵਜੋਂ ਵਿਚਾਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਇਹ ਭਰੋਸਾ ਦਿੱਤਾ ਹੈ ਕਿ ਸੂਬਾ ਸਰਕਾਰ ਇਸ ਸਕੀਮ ਲਈ ਆਯੂਸ਼ਮਾਨ ਫੰਡਾਂ ਦੀ ਵਰਤੋਂ ਨਹੀਂ ਕਰੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਮੁੱਖ ਮੰਤਰੀ ਸਾਬ ਨੇ ਮੈਨੂੰ ਹਮੇਸ਼ਾ ਫੰਡਾਂ ਦੀ ਚਿੰਤਾ ਨਾ ਕਰਨ ਅਤੇ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ ਧਿਆਨ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਿਸੇ ਨੂੰ ਵੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਉਨ੍ਹਾਂ ਕਿਹਾ ਕਿ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਲਈ ਖੋਲ੍ਹੇ ਜਾਣ ਲਈ ਤਿਆਰ ਹਨ, ਜਦਕਿ ਮੁੱਖ ਮੰਤਰੀ ਨੇ ਹੁਸ਼ਿਆਰਪੁਰ, ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਸਿਹਤ ਸੁਵਿਧਾਵਾਂ ਤੋਂ ਵਾਂਝੇ ਕੰਢੀ ਖੇਤਰਾਂ ਵਿੱਚ 70 ਹੋਰ ਆਮ ਆਦਮੀ ਕਲੀਨਿਕ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ 'ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਦਵਾਈਆਂ ਖਰੀਦਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਨਾਲ ਕਿਸੇ ਨੂੰ ਵੀ ਪ੍ਰਾਈਵੇਟ ਫਾਰਮੇਸੀਆਂ ਤੋਂ ਦਵਾਈਆਂ ਨਹੀਂ ਖਰੀਦਣੀਆਂ ਪੈਣਗੀਆਂ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ, ਸਬ-ਡਵੀਜ਼ਨਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਸਮੇਤ ਲਗਭਗ 40 ਸੈਕੰਡਰੀ ਕੇਅਰ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ 550 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਅਤਿ-ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੀਆਂ ਜਿਨ੍ਹਾਂ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ), ਵੈਂਟੀਲੇਟਰ, ਐਕਸ-ਰੇ, ਅਲਟਰਾਸਾਊਂਡ ਆਦਿ ਉਪਲਬਧ ਹੋਣਗੇ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ ਜਿਹਨਾਂ ਵਿੱਚੋਂ ਸ਼ਹਿਰੀ ਖੇਤਰਾਂ ਵਿੱਚ 236 ਅਤੇ ਗ੍ਰਾਮੀਣ ਖੇਤਰਾਂ ਵਿੱਚ 428 ਕਲੀਨਿਕ ਕਾਰਜਸ਼ੀਲ ਹਨ ਅਤੇ ਇਹ ਸਾਰੇ ਰਜਿਸਟ੍ਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਡਿਜੀਟਾਈਜ਼ੇਸ਼ਨ ਨਾਲ ਆਈ.ਟੀ. ਤੋਂ ਸਮਰੱਥ ਹਨ। ਇਸ ਦੇ ਨਤੀਜੇ ਵਜੋਂ ਮਰੀਜ਼ ਨੂੰ ਰਜਿਸਟ੍ਰੇਸ਼ਨ ਤੋਂ ਲੈ ਕੇ ਇਲਾਜ ਲੈਣ ਤੱਕ ਦਾ ਸਮਾਂ ਕਾਫੀ ਘੱਟ ਗਿਆ ਹੈ। ਇਨ੍ਹਾਂ ਕਲੀਨਿਕਾਂ 'ਤੇ ਹੁਣ ਤੱਕ 70 ਲੱਖ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।

Punjab Bani 21 November,2023
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਪਠਾਣਮਾਜਰਾ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਭੱਦੀ ਸ਼ਬਦਾਵਲੀ ਵਰਤਣ 'ਤੇ ਲਿਆ ਗੰਭੀਰ ਨੋਟਿਸ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਪਠਾਣਮਾਜਰਾ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਭੱਦੀ ਸ਼ਬਦਾਵਲੀ ਵਰਤਣ 'ਤੇ ਲਿਆ ਗੰਭੀਰ ਨੋਟਿਸ -ਕਿਹਾ, ਪੰਜਾਬ ਸਰਕਾਰ ਤੇ ਵਿਧਾਇਕਾਂ 'ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਕਾਲੀ ਦਲ ਦੇ ਪ੍ਰਧਾਨ -ਪੰਜਾਬ 'ਚ ਕੇਬਲ ਮਾਫੀਆ ਅਕਾਲੀ ਸਰਕਾਰ ਦੀ ਦੇਣ-ਜੌੜਾਮਾਜਰਾ -ਮਾਨ ਸਰਕਾਰ ਨੇ ਕਮਿਸ਼ਨ ਕਲਚਰ ਬੰਦ ਕੀਤਾ-ਹਰਭਜਨ ਸਿੰਘ ਈ.ਟੀ.ਓ -ਦੋਸ਼ ਲਾਉਣ ਵਾਲਿਆਂ ਨੇ ਪਿਛਲੇ 15 ਸਾਲਾਂ 'ਚ ਕੋਈ ਹੋਰ ਕੇਬਲ ਕੰਪਨੀ ਪੰਜਾਬ ਨਹੀਂ ਆਉਣ ਦਿੱਤੀ, ਪੰਜਾਬ ਸਰਕਾਰ ਨੇ ਸਭ ਲਈ ਖੋਲ੍ਹੇ ਨਿਵੇਸ਼ ਦੇ ਰਸਤੇ ਪਟਿਆਲਾ, 20 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕਾਂ ਲਈ ਭੱਦੀ ਸ਼ਬਦਾਵਲੀ ਵਰਤਣ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਸਨੌਰ ਤੇ ਸਮਾਣਾ ਹਲਕਿਆਂ ਦੀਆਂ ਸੜਕਾਂ ਲਈ 39 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਬਲ ਮਾਫੀਆ ਅਕਾਲੀ ਸਰਕਾਰ ਸਮੇਂ ਪੈਦਾ ਹੋਇਆ ਤੇ ਪਿਛਲੇ 15 ਸਾਲਾਂ 'ਚ ਇਨ੍ਹਾਂ ਨੇ ਕੋਈ ਹੋਰ ਕੰਪਨੀ ਪੰਜਾਬ ਅੰਦਰ ਨਹੀਂ ਆਉਣ ਦਿੱਤੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੀ ਨੀਤੀ ਬਣਾ ਕੇ ਸੂਬੇ ਅੰਦਰ ਵੱਡੀਆਂ ਕੰਪਨੀਆਂ ਦੇ ਨਿਵੇਸ਼ ਲਈ ਰਸਤੇ ਖੋਲ੍ਹੇ ਅਤੇ ਹੁਣ ਵੱਡੀਆਂ ਕੰਪਨੀਆਂ ਕੇਬਲ ਦੇ ਖੇਤਰ ਵਿੱਚ ਵੀ ਪੰਜਾਬ ਆ ਰਹੀਆਂ ਹਨ। ਜੌੜਾਮਾਜਰਾ ਨੇ ਕਿਹਾ ਕਿ ਜੇਕਰ ਕੋਈ ਕੰਪਨੀ ਸਸਤੇ ਰੇਟ 'ਤੇ ਕੇਬਲ ਸਹੂਲਤ ਦੇ ਰਹੀ ਹੈ ਅਤੇ ਉਪਰੇਟਰ ਉਸ ਨਾਲ ਜੁੜ ਰਹੇ ਹਨ ਤਾਂ ਇਸ ਵਿੱਚ ਪੰਜਾਬ ਸਰਕਾਰ, ਕੋਈ ਵਿਧਾਇਕ ਤੇ ਪੁਲਿਸ ਦੀ ਕੋਈ ਭੂਮਿਕਾ ਨਹੀਂ ਹੈ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਦੇ ਹੋਏ ਆਪਣੇ ਰਾਜ ਵਿੱਚ ਕਰਵਾਈ ਗੁੰਡਾਗਰਦੀ ਨੂੰ ਯਾਦ ਕਰਨਾ ਚਾਹੀਦਾ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਪਣੇ ਰਾਜ ਵਿੱਚ ਗੁੰਡਾਗਰਦੀ ਕਰਦੇ ਰਹਿਣ ਵਾਲੇ ਲੋਕ ਹੀ ਹੁਣ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ਹਨ, ਪਰੰਤੂ ਪੰਜਾਬ ਦੇ ਲੋਕਾਂ ਨੂੰ ਸਭ ਪਤਾ ਹੈ ਕਿ ਸੂਬੇ ਵਿੱਚ ਕੇਬਲ ਮਾਫੀਆ ਕਿਹੜੇ ਲੋਕਾਂ ਨੇ ਪੈਦਾ ਕੀਤਾ ਸੀ। ਹਰਭਜਨ ਸਿੰਘ ਈ.ਟੀ.ਓ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਿਧਾਇਕਾਂ ਵਿਰੁੱਧ ਵਰਤੀ ਭੱਦੀ ਸ਼ਬਦਾਵਲੀ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਕੰਗਾਲ ਕਰਕੇ ਰੱਖ ਦਿੱਤਾ ਸੀ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਚਲਾਇਆ ਕਮਿਸ਼ਨ ਦਾ ਸੱਭਿਆਚਾਰ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰੀ ਪ੍ਰਾਜੈਕਟਾਂ ਵਿੱਚੋਂ ਬਚ ਰਿਹਾ ਪੈਸਾ ਲੋਕਾਂ ਦੇ ਹਿੱਤਾਂ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਣਾ ਤੇ ਸਨੌਰ ਦੀਆਂ ਦੋਵੇਂ ਸੜਕਾਂ ਦੀ ਪ੍ਰਵਾਨਗੀ 39 ਕਰੋੜ ਰੁਪਏ ਦੀ ਦਿੱਤੀ ਗਈ ਸੀ ਪਰੰਤੂ ਇਸ ਦੇ ਟੈਂਡਰ 31 ਕਰੋੜ ਰੁਪਏ ਵਿੱਚ ਲੱਗੇ ਤੇ ਇਸ ਤਰ੍ਹਾਂ 8 ਕਰੋੜ ਰੁਪਏ ਬਚਾਏ ਗਏ ਹਨ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਕਾਲੀ ਰਾਜ ਸਮੇਂ ਕੇਬਲ ਮਾਫੀਆ ਨੇ ਕਤਲ ਕੀਤੇ ਤੇ ਧੱਕੇ ਨਾਲ ਦੂਜੇ ਉਪਰੇਟਰਾਂ ਦੀਆਂ ਤਾਰਾਂ ਕੱਟੀਆਂ ਤੇ ਅਕਾਲੀ ਦਲ ਦੇ 10 ਸਾਲਾਂ ਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਕਿਸੇ ਦੂਜੀ ਕੰਪਨੀ ਨੂੰ ਪੰਜਾਬ ਅੰਦਰ ਪੈਰ ਨਹੀਂ ਪਾਉਣ ਦਿੱਤਾ ਜਦਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੇ ਭਾਅ ਕੇਬਲ ਸੇਵਾ ਦੇਣ ਵਾਲੀਆਂ ਕੰਪਨੀਆਂ ਨੂੰ ਪੰਜਾਬ ਆਉਣ ਦਾ ਮੌਕਾ ਦਿੱਤਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਹਰਜਿੰਦਰ ਸਿੰਘ ਮਿੰਟੂ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ ਤੇ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ।

Punjab Bani 20 November,2023
ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ

ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ - ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਸੈਸ਼ਨ ਦੀ ਸ਼ੁਰੂਆਤ ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।

Punjab Bani 20 November,2023
ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਭਗਵੰਤ ਮਾਨ ਦੇ ਐਨਆਰਆਈ ਮਿੱਤਰ ਵੱਲੋ ਲਗਾਏ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ - ਕਿਹਾ : ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਚੰਡੀਗੜ੍ਹ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਮਿੱਤਰ ਤੇ ਕੈਨੇਡਾ ਦੇ ਐਨ ਆਈ ਵੱਲੋਂ ਉਹਨਾਂ ਖਿਲਾਫ ਲਗਾਏ ਅਨੈਤਿਕਤਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਆਜ਼ਾਦ ਤੇ ਨਿਰਪੱਖ ਜਾਂਚਕਰਵਾਈ  ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਕ ਸਾਬਕਾ ਦੋਸਤ ਜਗਮਨਦੀਪ ਸਿੰਘ ਨੇ ਉਹਨਾਂ ਦੀ ਕੈਨੇਡਾ ਫੇਰੀ ਨੂੰ ਚੇਤੇ ਕੀਤਾ ਹੈ ਜਦੋਂ ਉਹ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਮੈਂਬਰ ਸਨ ਤੇ ਐਨ ਆਰ ਆਈ ਦੇ ਦਾਅਵੇ ਮੁਤਾਬਕ ਜਿਥੇ ਭਗਵੰਤ ਮਾਨ ਨੇ ਸ਼ਰਾਬ ਦੇ ਦੌਰ ਚਲਾਏ, ਅਨੈਤਿਕ ਕਾਰਜ ਕੀਤੇ ਤੇ ਐਨ ਆਰ ਆਈ ਭਾਈਚਾਰੇ ਤੋਂ ਅਣਗਿਣਤ ਪੈਸਾ ਇਕੱਠਾ ਕੀਤਾ। ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਤਾਂ ਆਮ ਆਦਮੀ ਪਾਰਟੀ ਤੇ ਨਾ ਹੀ ਮੁੱਖ ਮੰਤਰੀ ਨੇ ਇਹਨਾਂ ਨੇ ਇਹਨਾਂ ਦੋਸ਼ਾਂ ’ਤੇ ਕੋਈ ਪ੍ਰਤੀਕਰਮ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੇ ਮੁੱਦੇ ਦਬਾਏ ਨਹੀਂ ਜਾ ਸਕਦੇ ਕਿਉਂਕਿ ਪੰਜਾਬ ਨੇ ਲਾਲ ਚੰਦ ਕਟਾਰੂਚੱਕ ਤੇ ਹੋਰਨਾਂ ਖਿਲਾਫ ਅਨੈਤਿਕਤਾ ਦੇ ਦੋਸ਼ ਵੇਖੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਮੇਤ ਜਿਸ ਕਿਸੇ ਖਿਲਾਫ ਵੀ ਅਨੈਤਿਕਤਾ ਦੇ ਦੋਸ਼ ਲੱਗੇ ਹਨ,  ਉਸਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਕ ਸ਼ਖਸੀਅਤ ਹੋਣ ਦੇ ਨਾਅਤੇ ਉਹਨਾਂ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ। ਉਹਨਾਂ ਕਿਹਾ ਕਿ ਇਸ ਮੁਤਾਬਕ ਉਹਨਾਂ ਨੂੰ ਸਾਰੇ ਮਾਮਲੇ ਦੀ ਆਜ਼ਾਦ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਐਨ ਆਰ ਆਈ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਐਨ ਆਰ ਆਈ ਨੇ ਢੁਕਵੀ ਜਾਂਚ ਵਿਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਹੈ ਤੇ ਉਹ ਵੀਡੀਓ ਫਿਲਮਾਂ ਸਮੇਤ ਸਬੂਤ ਜਾਂਚ ਏਜੰਸੀ ਨੂੰ ਦੇਣ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਤੇ ਨਾਲ ਹੀ ਐਨ ਆਰ ਆਈ ਕੋਲ ਉਪਲਬਧ ਸਾਰੇ ਸਬੂਤ ਦੀ ਫੋਰੈਂਸਿਕ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਖਾਲੇ ਢੰਗ ਨਾਲ ਪੂਰਾ ਕਰਵਾਉਣ ਲਈ ਕੈਨੇਡੀਆਈ ਅਧਿਕਾਰੀ ਵੀ ਪੂਰਾ ਤਾਲਮੇਲ ਕਰ ਸਕਦੇ ਹਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਰੇ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੇ ਰਾਹ ਵਿਚ ਨਹੀਂ ਆਉਣਾ ਚਾਹੀਦਾ। ਉਹਨਾਂ ਕਿਹਾ ਕਿ ਤੁਸੀਂ ਝੂਠ ਬੋਲ ਕੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਰੱਦ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸਿਰਫ ਇਕ ਨਿਰਪੱਖ ਜਾਂਚ ਹੀ ਸੱਚਾਈ ਸਾਹਮਣੇ ਲਿਆ ਸਕਦੀ ਹੈ ਤੇ ਤੁਹਾਨੂੰ ਇਸ ਜਾਂਚ ਤੋਂ ਨਹੀਂ ਭੱਜਣਾ ਚਾਹੀਦਾ। ਮਜੀਠੀਆ ਨੇ ਕਿਹਾ ਕਿ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਗਾਏ ਦੋਸ਼ਾਂ ਖਾਸ ਤੌਰ ’ਤੇ ਮੁੱਖ ਮੰਤਰੀ ਦੀ ਸ਼ਰਾਬ ਦੀ ਲੱਤ ਤੇ ਮਾੜੇ ਵਿਹਾਰ ਬਾਰੇ ਲਾਏ ਦੋਸ਼ ਪਿਛਲੇ ਕਈ ਸਾਲਾਂ  ਤੋਂ ਭਗਵੰਤ ਮਾਨ ਦੀਆਂ ਆਦਤਾਂ ਮੁਤਾਬਕ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਾਬ ਪੀ ਕੇ ਨਤਮਸਤਕ ਹੁੰਦਿਆਂ ਸਾਰੀ ਦੁਨੀਆਂ ਨੇ ਵੇਖਿਆ ਹੈ। ਉਹਨਾਂ ਕਿਹਾ ਕਿ ਇਹ ਵੀ ਸਾਰੇ ਜਾਣਦੇ ਹਨ ਕਿ ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜ਼ੋਰ ਦੇਣ ’ਤੇ 2022 ਦੀਆਂ ਵਿਧਾਨਸਭਾ  ਚੋਣਾਂ ਦੌਰਾਨ ਸ਼ਰਾਬ ਨਾ ਪੀਣ ਲਈ ਆਪਣੀ ਮਾਂ ਦੀ ਝੂਠੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਹਨਾਂ ਨੂੰ ਸ਼ਰਾਬ ਵਿਚ ਰੱਜੇ ਹੋਣ ਕਾਰਨ ਫਰੈਂਕਫਰਟ ਵਿਚ ਜਹਾਜ਼ ਤੋਂ ਹੇਠਾਂ ਲਾਹ ਦਿੱਤਾ ਗਿਆ। ਮਜੀਠੀਆ ਨੇ ਕਿਹਾ ਕਿ ਇਹ ਸਾਰੇ ਤੱਥ ਪਹਿਲਾਂ ਹੀ ਲੋਕਾਂ ਦੇ ਸਾਹਮਣੇ ਹਨ ਤੇ ਇਸ ਲਈ ਐਨ ਆਰ ਆਈ ਜਗਮਨਦੀਪ ਸਿੰਘ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਜ਼ਰੂਰੀ ਹੈ।

Punjab Bani 19 November,2023
ਸੁਖਬੀਰ ਬਾਦਲ ਬੋਲੇ : ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਵੱਡੀ ਰੁਕਾਵਟ

ਸੁਖਬੀਰ ਬਾਦਲ ਬੋਲੇ : ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਵੱਡੀ ਰੁਕਾਵਟ ਚੰਡੀਗੜ੍ਹ, 19 ਨਵੰਬਰ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਨੇ ਕਿਹਾ ਹੈ  ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ ਰਿਹਾਈ ਲਈ ਯਤਨ ਕਰਨਾ ਸ਼੍ਰੋਮਣੀ ਅਕਾਲੀ ਦਲ ਆਪਣਾ ਕੌਮੀ ਫ਼ਰਜ ਸਮਝਦਾ ਹੈ। ਉਹਨਾਂ ਕਿਹਾ ਕਿ  2012 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਸਮੇਂ ਦੀ ਪੰਥਕ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਦਾਲਤ ਵੱਲੋਂ ਭਾਈ ਰਾਜੋਆਣਾ ਦੇ ਜਾਰੀ ਡੈੱਥ ਵਰੰਟ ਤੱਕ ਵੀ ਲਾਗੂ ਨਹੀਂ ਸੀ ਹੋਣ ਦਿੱਤੇ ਗਏ ਬਾਦਲ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾਂ ਕਰਾਇਆ ਜਾਵੇ।ਉਨਾਂ ਕਿਹਾ ਕਿ ਸਿੱਖ ਇੱਕ ਦੇਸ਼ ਭਗਤ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ।ਬਾਦਲ ਨੇ ਭਾਈ ਰਾਜੋਆਣਾ ਸੰਬੰਧੀ ਅਪੀਲ ਉੱਤੇ ਦੇਸ਼ ਦੇ ਗ੍ਰਹਿ ਮੰਤਰਾਲੇ ਵਲੋਂ 12 ਸਾਲਾਂ ਤੱਕ ਵੀ ਫੈਸਲਾ ਨਾ ਲੈਣ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦੇਂਦਿਆਂ ਕਿਹਾ ਕਿ ਇਹ ਵੱਡੀ ਬੇਇਨਸਾਫੀ ਤੇ ਦੇਸ਼ ਦੇ ਕਾਨੂੰਨ ਦੀ ਵੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅਕਤੂਬਰ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਮੁਕਰ ਜਾਣਾ ਵੀ ਵੱਡਾ ਧੋਖਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ ਕਿ "1984 ਵਿੱਚ ਇੰਦਰਾਂ ਗਾਂਧੀ ਨੇ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਕੇ ਵੱਡਾ ਗੁਨਾਹ ਕੀਤਾ ਸੀ ਜੋ ਸਿੱਖਾਂ ਲਈ ਇੱਕ ਗਹਿਰਾ ਜ਼ਖ਼ਮ ਹੈ।" ਉਹਨਾਂ ਕਿਹਾ ਕਿ ਇਹਨਾਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੀ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਨੇ ਕਾਨੂੰਨ ਨੂੰ ਤੋੜਿਆ ਸੀ।ਕਾਨੂੰਨ ਤੋੜਣ 'ਤੇ ਅਦਾਲਤ ਵੱਲੋਂ ਮਿਲੀਆਂ ਸਜ਼ਾਵਾਂ ਇਹ ਦੂਗਣੀਆਂ ਦੁਗਣੀਆਂ ਭੁਗਤ ਚੁੱਕੇ ਹਨ। ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਦਰਾਂ ਗਾਂਧੀ ਤੇ ਹੋਰ ਕਾਂਗਰਸੀ ਹਾਕਮਾਂ ਵੱਲੋਂ ਸਿੱਖਾਂ ਨੂੰ ਦਿੱਤੇ ਜਖਮਾਂ 'ਤੇ ਮੱਲ੍ਹਮ ਲਗਾਉਣ ਲਈ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ।ਉਹਨਾਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਵੀ ਕਿਹਾ ਕਿ ਉਹ ਆਪਣੀ ਬੇਲੋੜੀ ਤੇ ਤਿੱਖੀ ਸ਼ਬਦਾਵਲੀ 'ਤੇ ਕੰਟਰੋਲ ਰੱਖਣ। ਸੁਖਬੀਰ ਸਿੰਘ ਬਾਦਲ ਨੇ ਪੰਥ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਈ ਰਾਜੋਆਣਾ ਦਾ ਮਸਲਾ ਸਮੁੱਚੀ ਸਿੱਖ ਕੌਮ ਦਾ ਹੈ। ਇਸ ਦੇ ਹੱਲ ਲਈ ਸਾਰੀ ਕੌਮ ਨੂੰ ਇਕਜੁੱਟ ਹੋਕੇ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ। ਉਹਨਾਂ ਨੇ ਭਾਈ ਰਾਜੋਆਣਾ ਸੰਬੰਧੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

Punjab Bani 19 November,2023
ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ ਪੰਜਾਬ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ ਗਾਇਕਾ ਅਫਸਾਨਾ ਖਾਨ ਨੇ ਪੇਸ਼ ਕੀਤਾ ਸਭਿਆਚਾਰਕ ਪ੍ਰੋਗਰਾਮ ਚੰਡੀਗੜ੍ਹ/ਨਵੀਂ ਦਿੱਲੀ, ਨਵੰਬਰ 19 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਨ੍ਹਾਂ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੇ ਨੇੜਲੇ ਭਵਿੱਖ ਵਿਚ ਮਿਸਾਲੀ ਨਤੀਜੇ ਸਾਹਮਣੇ ਆਉਣਗੇ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ-ਅੰਤਰਰਾਸ਼ਟਰੀ ਵਪਾਰ ਮੇਲਾ-2023 ਦੌਰਾਨ ਸ਼ਨੀਵਾਰ ਸ਼ਾਮ ਮਨਾਏ ਗਏ ਪੰਜਾਬ ਦਿਵਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸੈਰ-ਸਪਾਟਾ ਖੇਤਰ ਦੀਆਂ ਸਮੁੱਚੀਆਂ ਸੰਭਾਵਨਾਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ ਤਾਂ ਜੋ ਵਿਦੇਸ਼ਾਂ ਵਿਚ ਵਸਦੇ ਪੰਜਾਬੀ, ਵਿਦੇਸ਼ੀ ਸੈਲਾਨੀ, ਭਾਰਤ ਦੇ ਵੱਖ-ਵੱਖ ਖੇਤਰਾਂ ਵਿਚੋਂ ਆਉਣ ਵਾਲੇ ਲੋਕ ਪੰਜਾਬ ਦੇ ਇਤਿਹਾਸਕ ਤੇ ਸੈਰ-ਸਪਾਟੇ ਦੇ ਸਥਾਨਾ ਤੇ ਵਿਰਾਸਤੀ ਪਹਿਲੂਆਂ ਦੀ ਅਮੀਰੀ ਨੂੰ ਮਾਣ ਸਕਣ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਦੇ ਵਿਰਾਸਤੀ ਮੇਲਿਆਂ ਤੇ ਤਿਉਹਾਰਾਂ ਨੂੰ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਹੈ ਤੇ ਇਸ ਲਈ ਵੱਖਰੇ ਤੌਰ ਤੇ 15 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਗਿਆ ਟੂਰਿਜ਼ਮ ਸਮਿਟ ਬਹੁਤ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਟੂਰਿਜ਼ਮ ਖੇਤਰ ਵਿਚ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਮੋਹਰੀ ਸਥਾਨ ਤੇ ਲਿਆਉਣਾ ਹੈ। ਸਮਾਗਮ ਦੌਰਾਨ ਨਾਮਵਰ ਪੰਜਾਬੀ ਗਾਇਕਾ ਅਫਸਾਨਾ ਖਾਨ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਚੇਅਰਮੈਨ ਪੀ.ਐਸ.ਆਈ.ਈ.ਸੀ ਦਲਵੀਰ ਸਿੰਘ,ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਗਾਇਕਾ ਅਫਸਾਨਾ ਖਾਨ, ਭੰਗੜਾ ਕਲਾਕਾਰ ਭੋਲਾ ਕਲਿਹਰੀ ਦਾ ਸਨਮਾਨ ਕੀਤਾ ਗਿਆ। ਵਧੀਕ ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਰਾਕੇਸ਼ ਕੁਮਾਰ ਪੋਪਲੀ, ਪ੍ਰਸ਼ਾਸਕ ਪੰਜਾਬ ਪੈਵਿਲੀਅਨ ਦਵਿੰਦਰ ਪਾਲ ਸਿੰਘ, ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Punjab Bani 19 November,2023
ਕਾਨੂੰਨ ਵਿਵਸਥਾ ਸਹੀ ਨਾ ਹੋਣ ਕਾਰਨ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ

ਕਾਨੂੰਨ ਵਿਵਸਥਾ ਸਹੀ ਨਾ ਹੋਣ ਕਾਰਨ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਚੰਡੀਗੜ੍ਹ, 19 ਨਵੰਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ 'ਚ ਅਸਫਲ ਰਹਿਣ 'ਤੇ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਦੀ ਕੱਪੜਾ ਫੈਕਟਰੀ ਦਾ ਮਾਲਕ ਸੰਭਵ ਜੈਨ ਅੱਜ ਉਸ ਸਮੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਜਦੋਂ ਕੁਝ ਅਪਰਾਧੀਆਂ ਨੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਦਿਨ ਵਿੱਚ ਸਿਰਫ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਦੋ ਵੱਡੀਆਂ ਅਪਰਾਧਿਕ ਘਟਨਾਵਾਂ ਵਾਪਰੀਆਂ ਹਨ। ਜੰਡਿਆਲਾ ਥਾਣੇ ਅਧੀਨ ਪੈਂਦੀ ਨਵਾਂ ਪਿੰਡ ਪੁਲਿਸ ਚੌਕੀ 'ਤੇ ਤਾਇਨਾਤ ਏਐਸਆਈ ਸਰੂਪ ਸਿੰਘ (53) ਦੀ ਕੱਲ੍ਹ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਾਜਵਾ ਨੇ ਕਿਹਾ ਕਿ ਅੰਮ੍ਰਿਤਸਰ 'ਚ 'ਆਪ' ਆਗੂ ਦਾ ਭਰਾ ਵੀ ਗੋਲੀਬਾਰੀ 'ਚ ਜ਼ਖਮੀ ਹੋ ਗਿਆ ਹੈ।ਬਾਜਵਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੋਗਾ ਦੇ ਵਸਨੀਕ ਵਿਕਾਸ ਜਿੰਦਲ ਦਾ ਗੈਂਗ ਦੁਸ਼ਮਣੀ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਗ੍ਰਹਿ ਮੰਤਰੀ ਹੋਣ ਦੇ ਨਾਤੇ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਬੁਰੀ ਤਰ੍ਹਾਂ ਅਸਫਲ ਰਹੇ ਹਨ। ਬਾਜਵਾ ਨੇ ਕਿਹਾ ਕਿ ਉਹ ਚੋਣਾਂ ਵਾਲੇ ਸੂਬਿਆਂ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਹਨ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ 20 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਇੱਕ ਨਵੀਂ ਆਮ ਗੱਲ ਬਣ ਗਈਆਂ ਹਨ। ਹਾਲ ਹੀ ਵਿੱਚ ਅਬੋਹਰ ਨੇੜੇ ਇੱਕ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਭਰਾਵਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੀ ਇਹ ਉਹੀ ਪੰਜਾਬ ਹੈ, ਜਿਸ ਦਾ ਵਾਅਦਾ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ? ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਬਣਾਉਣ ਦੀ ਬਜਾਏ 'ਆਪ' ਸਰਕਾਰ ਨੇ ਗੰਧਲਾ ਬਣਾ ਦਿੱਤਾ ਹੈ।

Punjab Bani 19 November,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਤੇ ਕੀਤੀ ਟਿੱਪਣੀ : ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਨਾ ਗਲਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਤੇ ਕੀਤੀ ਟਿੱਪਣੀ : ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਨਾ ਗਲਤ ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੂਜੇ ਵਾਇਸ ਆਫ਼ ਗਲੋਬਲ ਸਾਊਥ ਸਮਿਟ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ‘ਤੇ ਵੀ ਟਿੱਪਣੀ ਕੀਤੀ ਅਤੇ ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਨਾ ਗਲਤ ਹੈ। ਸੰਬੋਧਨ ਦੀ ਸ਼ੁਰੂਆਤ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, ‘ਭੂਗੋਲਿਕ ਤੌਰ ‘ਤੇ, ਗਲੋਬਲ ਸਾਊਥ ਹਮੇਸ਼ਾ ਮੌਜੂਦ ਰਿਹਾ ਹੈ, ਪਰ ਇਸ ਨੂੰ ਪਹਿਲੀ ਵਾਰ ਆਵਾਜ਼ ਮਿਲ ਰਹੀ ਹੈ ਅਤੇ ਇਹ ਸਾਂਝੇ ਯਤਨਾਂ ਕਾਰਨ ਹੈ। ਅਸੀਂ 100 ਤੋਂ ਵੱਧ ਦੇਸ਼ ਹਾਂ ਪਰ ਸਾਡੀਆਂ ਤਰਜੀਹਾਂ ਇੱਕੋ ਜਿਹੀਆਂ ਹਨ। “ਪਿਛਲੇ ਸਾਲ, ਜੀ-20 ਸੰਮੇਲਨ ਦੌਰਾਨ, ਸਾਡੀ ਕੋਸ਼ਿਸ਼ ਲੋਕਾਂ ਦੇ, ਲੋਕਾਂ ਦੁਆਰਾ ਅਤੇ ਲੋਕਾਂ ਲਈ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੀ ਸੀ।” ਇਸ ਤੋਂ ਇਲਾਵਾ, ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਅਸੀਂ ਸਾਰੇ ਦੇਖ ਰਹੇ ਹਾਂ ਕਿ ਪੱਛਮੀ ਏਸ਼ੀਆ ਖੇਤਰ ਦੀਆਂ ਘਟਨਾਵਾਂ ਤੋਂ ਨਵੀਆਂ ਚੁਣੌਤੀਆਂ ਉਭਰ ਰਹੀਆਂ ਹਨ। ਭਾਰਤ ਨੇ ਇਜ਼ਰਾਈਲ ‘ਚ 7 ਅਕਤੂਬਰ ਨੂੰ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਅਸੀਂ ਵੀ ਸੰਜਮ ਰੱਖਿਆ ਹੈ। ਅਸੀਂ ਗੱਲਬਾਤ ਅਤੇ ਕੂਟਨੀਤੀ ‘ਤੇ ਜ਼ੋਰ ਦਿੱਤਾ ਹੈ। ਅਸੀਂ ਇਜ਼ਰਾਈਲ ਅਤੇ ਹਮਾਸ ਦਰਮਿਆਨ ਸੰਘਰਸ਼ ਵਿੱਚ ਨਾਗਰਿਕਾਂ ਦੀਆਂ ਮੌਤਾਂ ਦੀ ਵੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਫਲਸਤੀਨੀ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਗੱਲ ਕਰਨ ਤੋਂ ਬਾਅਦ ਮਨੁੱਖੀ ਸਹਾਇਤਾ ਵੀ ਭੇਜੀ ਹੈ। ਫਲਸਤੀਨ ਦੇ ਲੋਕ. “ਇਹ ਉਹ ਸਮਾਂ ਹੈ ਜਦੋਂ ਗਲੋਬਲ ਸਾਊਥ ਦੇ ਦੇਸ਼ਾਂ ਨੂੰ ਵੱਧ ਤੋਂ ਵੱਧ ਗਲੋਬਲ ਭਲੇ ਲਈ ਇਕਜੁੱਟ ਹੋਣਾ ਚਾਹੀਦਾ ਹੈ।”

Punjab Bani 18 November,2023
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ ਚੰਡੀਗੜ੍ਹ, 18 ਨਵੰਬਰ 2023 : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਜਦੋਂ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ।

Punjab Bani 18 November,2023
26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ

26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ ਪਟਿਆਲਾ, 17 ਨਵੰਬਰ: ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਦੀ ਸਫ਼ਲਤਾ ਲਈ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਵਜੋਂ ਤਾਇਨਾਤ ਕੀਤੇ ਗਏ ਸੀਨੀਅਰ ਆਈ.ਆਰ.ਐਸ. ਅਧਿਕਾਰੀ ਨਿਰੁਪਮਾ ਕਾਟਰੂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ।ਮੀਟਿੰਗ ਮੌਕੇ ਨਿਰੁਪਮਾ ਕਾਟਰੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਹਿਤ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਵਿਕਸਤ ਭਾਰਤ ਸੰਕਲਪ ਯਾਤਰਾ 26 ਜਨਵਰੀ 2024 ਤੱਕ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ "ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ" ਮੁਹਿੰਮ ਜਰੀਏ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ। ਇਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਅਗੇਤੀ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇ। ਲੋਕ ਭਲਾਈ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ ਤਾਂ ਜੋ ਲੋੜਵੰਦ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਨੂੰ ਉੱਚਾ ਕਰ ਸਕਣ । ਉਨ੍ਹਾਂ ਕਿਹਾ ਕਿ ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ । ਇਸ ਤੋਂ ਇਲਾਵਾ ਚੰਗੀ ਪ੍ਰਾਪਤੀ ਵਾਲੇ ਸੈਲਫ਼ ਹੈਲਪ ਗਰੁੱਪ ਤੇ ਸਫ਼ਲ ਕਿਸਾਨ ਦੀ ਮੇਰੀ ਕਹਾਣੀ ਮੇਰੀ ਜੁਬਾਨੀ, ਸਟੇਟ ਕ੍ਰਿਸ਼ੀ ਐਕਟਵਿਟੀ, ਸੱਭਿਆਚਾਰਕ ਪ੍ਰੋਗਰਾਮ, ਕੁਇਜ਼ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਨੂੰ ਪੂਰਨ ਸਹਿਯੋਗ ਦਿਤਾ ਜਾਵੇਗਾ। ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ। ਵਿਕਸਤ ਭਾਰਤ ਸੰਕਲਪ ਯਾਤਰਾ ਦੀ ਸਫਲਤਾ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਏ.ਜੀ. ਐਫ.ਸੀ.ਆਈ. ਸਤੀਸ਼ ਮਿੰਜ਼, ਐਨ.ਐਫ.ਐਲ. ਤੋਂ ਮਨੀਸ਼ ਅਵਸ਼ਥੀ, ਨਬਾਰਡ ਦੇ ਪਰਵਿੰਦਰ ਕੌਰ ਨਾਗਰਾ, ਐਸ.ਐਲ.ਬੀ.ਸੀ. ਪੋਰਟਲ ਤੋਂ ਦਵਿੰਦਰ ਸਿੰਘ, ਪੀ.ਆਈ.ਬੀ. ਤੋਂ ਬਲਜੀਤ ਸਿੰਘ, ਕੇ.ਵੀ.ਕੇ. ਗੁਰਉਦੇਸ਼ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Punjab Bani 17 November,2023
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ 25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਲੁਧਿਆਣਾ, 16 ਨਵੰਬਰ: ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ। ਇਸ ਰੈਲੀ ਵਿੱਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤਾਂ ਕਿ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੰਦੇਸ਼ ਦਾ ਪਾਸਾਰ ਕੀਤਾ ਜਾ ਸਕੇ। ਰੈਲੀ ਵਿੱਚ ਪਹੁੰਚੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟ ਕੇ ਆਪਣੇ ਸੂਬੇ ਨੂੰ ਖੁਸ਼ਹਾਲ ਤੇ ਸਿਹਤਮੰਦ ਸੂਬਾ ਬਣਾਉਣ ਦਾ ਉਤਸ਼ਾਹ ਦੇਖਣਾ ਬਣਦਾ ਸੀ। ਇਸ ਉਪਰਾਲੇ ਰਾਹੀਂ ਪੰਜਾਬ ਪੁਲਿਸ ਖਾਸ ਕਰਕੇ ਸੂਬਾ ਸਰਕਾਰ ਦੀ ਗੰਭੀਰ ਸਮਾਜਿਕ ਮਸਲਿਆਂ ਪ੍ਰਤੀ ਵਚਨਬੱਧਤਾ ਵੀ ਸਾਬਤ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਦੀ ਮੰਗ ਘਟਾਉਣ ਵਿੱਚ ਅਹਿਮ ਜ਼ਰੀਆ ਸਾਬਤ ਹੋਵੇਗੀ। ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੈਲੀ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਤਫਾਕਵੱਸ ਇਹ ਰੈਲੀ ਦੇਸ਼ ਦੇ ਸਭ ਤੋਂ ਨੌਜਵਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਈ ਗਈ ਹੈ ਜਿਸ ਨੇ 19 ਸਾਲ ਦੀ ਉਮਰ ਵਿੱਚ ਜੀਵਨ ਵਤਨ ਦੇ ਲੇਖੇ ਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ 16 ਨਵੰਬਰ ਦਾ ਦਿਹਾੜਾ ਉਨ੍ਹਾਂ ਦੀ ਸ਼ਹਾਦਤ ਦੀ ਭਾਵੁਕ ਯਾਦ ਦਿਵਾਉਂਦਾ ਹੈ ਅਤੇ ਅੱਜ ਦੇ ਇਸ ਇਤਿਹਾਸਕ ਦਿਹਾੜੇ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨੇਕ ਇਰਾਦੇ ਨਾਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਾਈਕਲ ਸਵਾਰਾਂ ਨੇ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕੀਤੀ। ਹਰੇਕ ਥਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ ਜਿਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਈਕਲ ਸਵਾਰ ਸਬੰਧਤ ਸਥਾਨਾਂ ਤੋਂ ਪਵਿੱਤਰ ਮਿੱਟੀ ਲੈ ਕੇ ਆਏ ਜਿਸ ਦੀ ਵਰਤੋਂ ਬੂਟੇ ਲਾਉਣ ਲਈ ਕੀਤੀ ਜਾਵੇਗੀ ਅਤੇ ਇਨ੍ਹਾਂ ਬੂਟਿਆਂ ਦੇ ਨਾਮ ਕ੍ਰਮਵਾਰ ਸਦਭਾਵਨਾ, ਵਚਨ, ਗਿਆਨ, ਏਕਤਾ ਅਤੇ ਉਮੀਦ ਵਜੋਂ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਇਸ ਸਮਾਗਮ ਦੀ ਡੂੰਘਾਈ ਅਤੇ ਮਨੋਰਥ ਨੂੰ ਵਧਾਉਂਦਾ ਹੈ ਜਿਸ ਦਾ ਇਕਮਾਤਰ ਉਦੇਸ਼ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਨਸ਼ਿਆਂ ਵਿਰੁੱਧ ਨੌਜਵਾਨ" ਸਿਰਫ਼ ਇੱਕ ਸਾਈਕਲ ਰੈਲੀ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਇਨਕਲਾਬੀ ਨਾਇਕਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਕੇ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਇਹ ਸ਼ਾਨਦਾਰ ਪਹਿਲ ਹੈ।

Punjab Bani 16 November,2023
ਨਗਰ ਨਿਗਮ ਦੇ ਮੇਅਰ ਰਮਨ ਗੋਇਲ ਦਾ ਪਲਟ‌ਿਆ ਤਖਤਾ

ਨਗਰ ਨਿਗਮ ਦੇ ਮੇਅਰ ਰਮਨ ਗੋਇਲ ਦਾ ਪਲਟ‌ਿਆ ਤਖਤਾ ਬਠਿੰਡਾ : ਸੂਬੇ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਬਾਦਲ ਦੇ ਸਮਰਥਕ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਦਾ ਬੁੱਧਵਾਰ ਸ਼ਾਮ ਨੂੰ ਤਖਤਾ ਪਲਟ ਦਿੱਤਾ ਗਿਆ। ਮਨਪ੍ਰੀਤ ਬਾਦਲ ਨੇ ਕਾਂਗਰਸ ਸਰਕਾਰ ਵਿਚ ਵਿੱਤ ਮੰਤਰੀ ਹੁੰਦਿਆਂ ਰਮਨ ਗੋਇਲ ਨੂੰ ਮੇਅਰ ਬਣਾਇਆ ਸੀ। ਹਾਲਾਂਕਿ ਮੇਅਰ ਰਮਨ ਗੋਇਲ ਅਤੇ ਉਨ੍ਹਾਂ ਦੇ ਸਮਰਥਕ ਕੌਂਸਲਰ ਬੇਭਰੋਸਗੀ ਦੇ ਮਤੇ ਵਾਲੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਉਹ ਇਸ ਮੀਟਿੰਗ ਨੂੰ ਗੈਰ-ਕਾਨੂੰਨੀ ਕਰਾਰ ਦੇ ਰਹੀ ਹੈ। ਉਸ ਨੇ ਇਸ ਮਾਮਲੇ ਵਿਚ ਅਦਾਲਤ ਜਾਣ ਦੀ ਗੱਲ ਵੀ ਕੀਤੀ ਹੈ ਪਰ ਨਿਯਮਾਂ ਅਨੁਸਾਰ ਮੀਟਿੰਗ ਵਿਚ ਹਾਜ਼ਰ ਨਾ ਹੋਣ ਕਾਰਨ ਉਸ ਨੂੰ ਮੇਅਰ ਦੀ ਕੁਰਸੀ ਤੋਂ ਲਾਹ ਦਿੱਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦਾ ਤਖਤਾ ਪਲਟਣ ਤੋਂ ਬਾਅਦ ਕਾਂਗਰਸੀਆਂ 'ਚ ਖੁਸ਼ੀ ਦੀ ਲਹਿਰ ਹੈ। ਮੀਟਿੰਗ ਤੋਂ ਬਾਅਦ ਕਾਂਗਰਸੀ ਕੌਂਸਲਰਾਂ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਨੇ ਕਾਂਗਰਸ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਜ਼ਿੰਦਾਬਾਦ ਦੇ ਨਾਅਰੇ ਲਾਏ।

Punjab Bani 16 November,2023
ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼

ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਲਾਇਆ ਦੋਸ਼ - ਕਿਹਾ : ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਚੰਡੀਗੜ੍ਹ, 15 ਨਵੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ’ਤੇ ਦੋਸ਼ ਲਾਇਆ ਕਿ ਉਹਨਾਂ ਨੇ ਇਕ ਬੇਵਸ ਪੀੜਤ ਦਾ ਸੋਸ਼ਣ ਕਰ ਕੇ ਨੈਤਿਕ ਗਿਰਾਵਟ ਦਾ ਸਬੂਤ ਦਿੱਤਾ ਹੈ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਆਪਣੇ ਮੰਤਰੀ ਦੀ ਘਿਨੌਣੀ ਹਰਕਤ ਬਾਰੇ ਜਾਣੂ ਹੋਣ ਦੇ ਬਾਵਜੂਦ ਉਹਨਾਂ ਦਾ ਬਚਾਅ ਕਰ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਜਿਣਸੀ ਸੋਸ਼ਣ ਕਰਨ ਵਾਲੇ ਇਸ ਵਿਅਕਤੀ ਨੂੰ ਪੰਜਾਬ ਵਜ਼ਾਰਤ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ ਤੇ ਇਸਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤੇ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਹੀ ਮੁੱਖ ਮੰਤਰੀ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਪਰ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅਪਰੇਟਰ ਨੇ ਦੱਸਿਆ ਕਿ ਸ੍ਰੀ ਭਗਵੰਤ ਮਾਨ ਦਫਤਰ ਗਏ ਹਨ ਜਦੋਂ ਕਿ ਦਫਤਰ ਦਾ ਫੋਨ ਵਿਅਸਤ ਆਉਂਦਾ ਰਿਹਾ। ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਜਿਸ ਭਾਸ਼ਾ ਵਿਚ ਮੁੱਖ ਮੰਤਰੀ ਨਾਲ ਗੱਲ ਕਰ ਰਹੇ ਹਨ, ਜੋ ਉਹਨਾਂ ਨੂੰ ਸਮਝ ਆਉਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਦੀਵਾਲੀ ਮੌਕੇ ਮੁੱਖ ਮੰਤਰੀ ਨੂੰ ਆਖਿਆ ਸੀ ਕਿ ਜਿਹੜੇ ਮੰਤਰੀ ਉਹਨਾਂ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਰਹੇ ਹਨ, ਉਹਨਾਂ ਦੀਆਂ ਬਜ਼ਰ ਕੁਰਹਿਤਾਂ ਬਾਰੇ ਪਤਾ ਲੱਗਣ ’ਤੇ ਉਹ ਉਹਨਾਂ ਨਾਲ ਹੱਥ ਮਿਲਾਉਣਾ ਵੀ ਪਸੰਦ ਨਹੀਂ ਕਰਨਗੇ। ਇਸ ਮਗਰੋਂ ਉਹਨਾਂ ਨੇ ਦੀਵਾਲੀ ਦੇ ਤਿਓਹਾਰ ਦੀ ਤਸਵੀਰ ਸਾਂਝੀ ਕਰ ਕੇ ਮੁੱਖ ਮੰਤਰੀ ਤੋਂ ਮਿਲਣ ਲਈਸਮਾਂ ਮੰਗਿਆ ਸੀ ਤਾਂ ਜੋ ਉਹ ਉਹਨਾਂ ਦੇ ’ਮਨ ਪਸੰਦ’ ਮੰਤਰੀ ਦੀ ਘਿਨੌਣੀ ਹਰਕਮਤ ਦਾ ਸਬੂਤ ਉਹਨਾਂ ਨੂੰ ਸੌਂਪ ਸਕਣ। ਉਹਨਾਂ ਕਿਹਾ ਕਿ ਉਹਨਾਂ ਅਜਿਹਾ ਇਸ ਕਰ ਕੇ ਕੀਤਾ ਕਿਉਂਕਿ ਮੁੱਖ ਮੰਤਰੀ ਵੀ ਆਪਣੇ ਵਿਰੋਧੀਆਂ ਨਾਲ ਟਵਿੱਟਰ ’ਤੇ ਹੀ ਗੱਲਬਾਤ ਕਰਨ ਲਈ ਜਾਣੇ ਜਾਂਦੇ ਹਨ ਜਦੋਂ ਉਹਨਾਂ ਨੇ ਪੰਜਾਬਰ ਦੇ ਮੁੱਦਿਆਂ ’ਤੇ ਅਖੌਤੀ ਬਹਿਸ ਲਈ ਵਿਰੋਧੀਆਂ ਨੂੰ ਸਿਰਫ ਟਵਿੱਟਰ ’ਤੇ ਹੀ ਸੱਦਾ ਦਿੱਤਾ ਤਾਂ ਉਹ ਸਭ ਨੇ ਵੇਖਿਆ ਸੀ। ਮਜੀਠੀਆ, ਜਿਹਨਾਂ ਨੇ ਮੁੱਖ ਮੰਤਰੀ ਲਈ ਦੀਵਾਲੀ ਦਾ ਤੋਹਫ਼ਾ ਤਾ ਪੈਕ ਕਰਵਾਇਆ ਸੀ, ਨੇ ਪੱਤਰਕਾਰਾਂ ਦੇ ਸਾਹਮਣੇ ਉਹ ਡੱਬਾ ਖੋਲ੍ਹਿਆ ਤਾਂ ਉਸ ਵਿਚੋਂ ਉਹ ਪੈਨ ਡ੍ਰਾਈਵ ਨਿਕਲੀ ਜਿਸ ਵਿਚ ਮੰਤਰੀ ਦੀ ਸ਼ਰਮਨਾਕ ਹਰਕਤ ਰਿਕਾਰਡ ਹੈ। ਉਹਨਾਂ ਕਿਹਾ ਕਿ ਉਹ ਇਸ ਪੈਨ ਡ੍ਰਾਈਵ ਜੋ ਉਹਨਾਂ ਨੂੰ ਇਕ ਜਨਤਕ ਪ੍ਰੋਗਰਾਮ ਵਿਚ ਸੌਂਪੀ ਗਈ, ਵੇਰਵੇ ਸਾਂਝੇ ਨਹੀਂ ਕਰ ਰਹੇ ਕਿਉਂਕਿ ਇਸ ਵਿਚ ਮੰਤਰੀ ਦੇ ਗੁਨਾਹਾਂ ਦਾ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਮੈਟੀਰੀਅਲ ਹੈ। ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਪੈਨ ਡ੍ਰਾਈਵ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਮਾਮਲੇ ਵਿਚ ਫੌਰੀ ਕਾਰਵਾਈ ਕਰ ਸਕਣ।

Punjab Bani 15 November,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ -ਕਿਹਾ, ਕਿਸੇ ਕੰਪਨੀ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਦੂਸਰੀ ਕੰਪਨੀ ਨਾਲ ਜੁੜਨਾ ਉਪਰੇਟਰਾਂ ਦਾ ਨਿੱਜੀ ਮਾਮਲਾ ਪਟਿਆਲਾ, 15 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਸਨੌਰ ਵਿੱਚ ਇੱਕ ਕੇਬਲ ਕੰਪਨੀ ਦੇ ਉਪਰੇਟਰਾਂ ਵੱਲੋਂ ਦੂਸਰੀ ਕੇਬਲ ਕੰਪਨੀ ਦੇ ਨਾਲ ਜੁੜਨ ਦੇ ਮੁੱਦੇ 'ਤੇ ਹਲਕਾ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਅੱਜ ਇੱਥੇ ਕਿਹਾ ਕਿ ਹਲਕਾ ਸਨੌਰ ਦੇ ਕੇਬਲ ਉਪਰੇਟਰਾਂ ਵੱਲੋਂ ਕਿਸੇ ਇੱਕ ਕੰਪਨੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਇਸ ਨੂੰ ਛੱਡਕੇ ਦੂਜੀ ਕੰਪਨੀ ਨਾਲ ਜੁੜਨ ਦਾ ਮਾਮਲਾ ਉਨ੍ਹਾਂ ਦਾ ਆਪਣਾ ਤੇ ਨਿੱਜੀ ਮਸਲਾ ਹੋ ਸਕਦਾ ਹੈ, ਇਸ ਵਿੱਚ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਕੋਈ ਭੂਮਿਕਾ ਨਹੀਂ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਨ੍ਹਾਂ ਨੇ ਇੱਕ ਵੀਡੀਓ ਵਿੱਚ ਸੁਣਿਆ ਹੈ, ਕਿ ਕੇਬਲ ਉਪਰੇਟਰ ਇਹ ਕਹਿ ਰਹੇ ਹਨ, ਉਨ੍ਹਾਂ ਨੂੰ ਨਵੀਂ ਕੰਪਨੀ ਬਹੁਤ ਹੀ ਘੱਟ ਰੇਟ ਉਪਰ ਕੇਬਲ ਸਹੂਲਤ ਮੁਹੱਈਆ ਕਰਵਾ ਰਹੀ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਹੀ ਨਵੀਂ ਕੰਪਨੀ ਨਾਲ ਜੁੜ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੀਡੀਓ ਕਲਿਪ ਵਿੱਚ ਉਪਰੇਟਰ ਵਿਧਾਇਕ ਦਾ ਕੋਈ ਨਾਮ ਨਹੀਂ ਲੈ ਰਹੇ, ਇਸ ਲਈ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਧੱਕੇਸ਼ਾਹੀ ਦੇ ਦੋਸ਼ ਲਗਾਉਣੇ ਬਹੁਤ ਹੀ ਘਟੀਆ ਰਾਜਨੀਤੀ ਦਾ ਹਿੱਸਾ ਹੈ, ਇਸ ਲਈ ਵਿਰੋਧੀਆਂ ਦੀਆਂ ਅਜਿਹੀਆਂ ਹੋਛੀਆਂ ਤੇ ਝੂਠੀਆਂ ਗੱਲਾਂ ਉਪਰ ਵਿਸ਼ਵਾਸ਼ ਨਾ ਕੀਤਾ ਜਾਵੇ।

Punjab Bani 15 November,2023
ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ

ਯਕਮੁਸ਼ਤ ਨਿਪਟਾਰਾ ਸਕੀਮ-2023 ਮੁਕੱਦਮੇਬਾਜੀ ਨੂੰ ਘਟਾ ਅਤੇ ਜੀ.ਐਸ.ਟੀ ਦਾ ਪਾਲਣਾ ਵਧਾ ਕੇ ਵਪਾਰ ਤੇ ਉਦਯੋਗ ਲਈ ਲਾਭਦਾਇਕ ਹੋਵੇਗੀ-ਚੀਮਾ ਯੋਜਨਾ ਤਹਿਤ 6086.25 ਕਰੋੜ ਰੁਪਏ ਦੇ ਕੁੱਲ ਬਕਾਇਆਂ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ, 15 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਲਾਭ ਪਹੁੰਚਾਉਣ ਲਈ ਬਕਾਇਆ ਕਰਾਂ ਦੀ ਪ੍ਰਾਪਤੀ ਲਈ 15 ਨਵੰਬਰ, 2023 ਤੋਂ 15 ਮਾਰਚ, 2024 ਤੱਕ ਜਾਰੀ ਰਹਿਣ ਵਾਲੀ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2023 (ਯਕਮੁਸ਼ਤ ਨਿਪਟਾਰਾ ਸਕੀਮ-2023) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਅਤੇ ਸਬੰਧਤ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੀ ਪਾਲਣਾ ਯੋਗ ਬਣਾਇਆ ਜਾ ਸਕੇਗਾ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਦੇ ਟੈਕਸ, ਵਿਆਜ ਅਤੇ ਜੁਰਮਾਨੇ ਦੀ ਕੁੱਲ ਬਕਾਇਆ ਰਕਮ 6086.25 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ 39,787 ਟੈਕਸਦਾਤਿਆਂ ਨੂੰ ਲਾਭ ਪਹੁੰਚਾਉਣ ਲਈ ਜਿੰਨ੍ਹਾਂ ਵੱਲ ਕੁੱਲ ਕਰ ਬਕਾਇਆ 1 ਲੱਖ ਰੁਪਏ ਤੋਂ ਘੱਟ ਸੀ, 528.38 ਕਰੋੜ ਰੁਪਏ ਦੇ ਬਕਾਏ ਦੀ ਪੂਰੀ ਮੁਆਫੀ ਦਾ ਪ੍ਰਸਤਾਵ ਹੈ। ਇਸ ਸਕੀਮ ਦੇ ਵੇਰਵੇ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਰ ਵਿਭਾਗ, ਪੰਜਾਬ ਵੱਲੋਂ 31 ਮਾਰਚ, 2023 ਤੱਕ ਜਿਨ੍ਹਾਂ ਕਰਦਾਤਾਵਾਂ ਦਾ ਮੁਲਾਂਕਣ ਤਿਆਰ ਕੀਤਾ ਗਿਆ ਹੈ, ਉਹ ਇਸ ਸਕੀਮ ਅਧੀਨ ਆਪਣੇ ਬਕਾਏ ਦੇ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਕੇਂਦਰੀ ਵਿਕਰੀ ਕਰ ਐਕਟ, 1956, ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 2002 ਅਤੇ ਪੰਜਾਬ ਵੈਲਿਊ ਐਡਿਡ ਟੈਕਸ ਐਕਟ, 2005 ਦੇ ਅਧੀਨ ਬਕਾਇਆ ਅਦਾ ਕਰਨ ਲਈ ਲਾਗੂ ਹੋਵੇਗੀ। ਟੈਕਸ, ਵਿਆਜ ਅਤੇ ਜੁਰਮਾਨੇ ਦੀ ਸਲੈਬ-ਵਾਰ ਪ੍ਰਸਤਾਵਿਤ ਛੋਟ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਕਰਦਾਤਾ ਯਕਮੁਸ਼ਤ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ ਜਿੰਨ੍ਹਾ ਵੱਲ ਕੁਲ ਬਕਾਇਆ ਰਕਮ (ਟੈਕਸ, ਜੁਰਮਾਨਾ ਅਤੇ ਵਿਆਜ) 31 ਮਾਰਚ, 2023 ਤੱਕ 1 ਕਰੋੜ ਰੁਪਏ ਤੱਕ ਸੀ। ਉਨ੍ਹਾਂ ਕਿਹਾ ਕਿ ਇਹ ਸਕੀਮ 1 ਲੱਖ ਰੁਪਏ ਤੋਂ ਘੱਟ ਬਕਾਇਆ ਵਾਲੇ ਕੇਸਾਂ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ ਪ੍ਰਦਾਨ ਕਰੇਗੀ, ਜਦੋਂ ਕਿ 1 ਲੱਖ ਰੁਪਏ ਤੋਂ ਰੁ. 1 ਕਰੋੜ ਤੱਕ ਦੇ ਬਕਾਏ ਲਈ ਵਿਆਜ ਤੇ ਜੁਰਮਾਨੇ ‘ਤੇ 100 ਫੀਸਦੀ ਮੁਆਫੀ ਹੋਵੇਗੀ ਅਤੇ ਕਰ ਦੀ ਰਕਮ ਦਾ 50 ਫੀਸਦੀ ਮੁਆਫ਼ ਹੋਵੇਗਾ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਜਲਦੀ ਤੋਂ ਜਲਦੀ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 15 ਮਾਰਚ, 2024 ਤੋਂ ਬਾਅਦ ਬਕਾਏ ਦੇ ਨਿਪਟਾਰੇ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਪ੍ਰਣਾਲੀ ਤੋਂ ਪਹਿਲਾਂ ਦੇ ਬਕਾਏ ਲਈ ਲਿਆਂਦੀ ਗਈ ਇਸ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਜਿੱਥੇ ਵਿਰਾਸਤੀ ਮੁਕੱਦਮੇਬਾਜੀ ਦਾ ਬੋਝ ਘਟੇਗਾ ਉਥੇ ਇਸ ਨਾਲ ਵਿਭਾਗ ਦੇ ਸਰੋਤਾਂ ਦੀ ਸਰਵੋਤਮ ਵਰਤੋਂ ਨਾਲ ਜੀ.ਐਸ.ਟੀ ਪ੍ਰਣਾਲੀ ਦੇ ਸੁਚਾਰੂ ਪ੍ਰਬੰਧਨ ਵਿੱਚ ਮਦਦ ਮਿਲੇਗੀ।

Punjab Bani 15 November,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫਾ - ਪੀਐਮ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 15ਵੀਂ ਕਿਸ਼ਤ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨਗੇ ਝਾਰਖੰਡ, 14 Nov. ਬੁੱਧਵਾਰ 15 ਨਵੰਬਰ 2023 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਛੋਟੇ ਕਿਸਾਨਾਂ ਨੂੰ ਵੱਡਾ ਤੋਹਫਾ ਦੇਣਗੇ। ਝਾਰਖੰਡ ਦੇ ਖੁੰਟੀ ਵਿੱਚ ਸਵੇਰੇ 11.30 ਵਜੇ ਪੀਐਮ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 15ਵੀਂ ਕਿਸ਼ਤ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰਨਗੇ। ਕੇਂਦਰ ਸਰਕਾਰ ਨੇ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ 14 ਕਿਸ਼ਤਾਂ ਜਾਰੀ ਕੀਤੀਆਂ ਹਨ। ਕੇਂਦਰ ਸਰਕਾਰ ਨੇ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ 14 ਕਿਸ਼ਤਾਂ ਜਾਰੀ ਕੀਤੀਆਂ ਹਨ। ਇਸ ਵਾਰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਰਕਮ ਟਰਾਂਸਫਰ ਕਰਨ ਲਈ ਝਾਰਖੰਡ ਨੂੰ ਚੁਣਿਆ ਗਿਆ ਹੈ। ਇਸ ਤੋਂ ਪਹਿਲਾਂ 27 ਜੁਲਾਈ, 2023 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਜਾਰੀ ਕੀਤੀ ਸੀ। ਫਿਰ 8.5 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 17,000 ਕਰੋੜ ਰੁਪਏ ਟਰਾਂਸਫਰ ਕੀਤੇ ਗਏ ਸਨ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੁਨੀਆ ਦੀ ਸਭ ਤੋਂ ਡਾਇਰੈਕਟ ਟਰਾਂਸਫਰ ਸਕੀਮਾਂ ਵਿੱਚੋਂ ਇੱਕ ਹੈ। ਜਿਸ ਦੀ ਸ਼ੁਰੂਆਤ ਮੋਦੀ ਸਰਕਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਸੀ। ਕਿਸਾਨਾਂ ਨੂੰ 6000 ਰੁਪਏ ਦੀ ਵਿੱਤੀ ਸਹਾਇਤਾ ਚਾਰ ਮਹੀਨਿਆਂ ਦੇ ਅੰਤਰਾਲ 'ਤੇ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਹੁਣ ਤੱਕ ਮੋਦੀ ਸਰਕਾਰ 14 ਕਿਸ਼ਤਾਂ ਵਿੱਚ 11 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.59 ਲੱਖ ਕਰੋੜ ਰੁਪਏ ਟਰਾਂਸਫਰ ਕਰ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀਆਂ ਕਿਸ਼ਤਾਂ ਸਾਲ ਵਿੱਚ ਤਿੰਨ ਵਾਰ ਜਾਰੀ ਕੀਤੀਆਂ ਜਾਂਦੀਆਂ ਹਨ। ਪਹਿਲੀ ਕਿਸ਼ਤ ਅਪ੍ਰੈਲ ਤੋਂ ਜੁਲਾਈ, ਦੂਜੀ ਕਿਸ਼ਤ ਅਗਸਤ ਤੋਂ ਨਵੰਬਰ ਅਤੇ ਤੀਜੀ ਕਿਸ਼ਤ ਦਸੰਬਰ ਤੋਂ ਮਾਰਚ ਤੱਕ ਜਾਰੀ ਕੀਤੀ ਜਾਂਦੀ ਹੈ। ਇਹ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹੀ ਜਾਣਕਾਰੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਵਿੱਚ ਅਪਲੋਡ ਕਰਨ। ਜਿਸ ਤੋਂ ਬਾਅਦ ਇਹ ਡੇਟਾ ਆਧਾਰ, ਪੀਐਫਐਮਐਸ ਅਤੇ ਇਨਕਮ ਟੈਕਸ ਡੇਟਾ ਨਾਲ ਮੇਲ ਖਾਂਦਾ ਹੈ ਜਾਂ ਨਹੀਂ। ਇਸ ਦੀ ਤਸਦੀਕ ਅਤੇ ਪ੍ਰਮਾਣਿਕਤਾ ਤੋਂ ਬਾਅਦ ਹੀ ਲਾਭਪਾਤਰੀ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

Punjab Bani 14 November,2023
ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ

ਕਾਂਗਰਸ ਛਡੇਗੀ ਛੱਤੀਸਗੜ੍ਹ ਪਹਿਲੀ ਵੋਟਿੰਗ ਵਿੱਚ ਹੋਇਆ ਸਪੱਸਟ : ਪੀਐਮ ਮੋਦੀ ਛੱਤੀਸਗੜ੍ਹ, 13 ਨਵੰਬਰ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਮੁੰਗੇਲੀ ਵਿੱਚ ਇੱਕ ਜਨ ਸਭਾ ਵਿੱਚ ਕਿਹਾ ਕਿ ਵੋਟਿੰਗ ਦੇ ਪਹਿਲੇ ਪੜਾਅ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਛੱਡ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਜਦੋਂ ਮੈਂ ਮਹਾਮਾਇਆ ਮਾਈ ਦੀ ਇਸ ਧਰਤੀ ‘ਤੇ ਮੁੰਗੇਲੀ ਆਇਆ ਹਾਂ ਤਾਂ ਪੂਰਾ ਛੱਤੀਸਗੜ੍ਹ ਕਾਂਗਰਸ ਦੇ ਕੁਸ਼ਾਸਨ ਦੇ ਅੰਤ ਦਾ ਜਸ਼ਨ ਮਨਾ ਰਿਹਾ ਹੈ। ਪਹਿਲਾ ਪੜਾਅ - ਕਾਂਗਰਸ ਹਾਰੀ, ਦੂਜੇ ਪੜਾਅ - ਕਾਂਗਰਸ ਤਬਾਹ ਹੋ ਗਈ। ਪਹਿਲੇ ਪੜਾਅ ਦੀ ਵੋਟਿੰਗ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਤੋਂ ਹਾਰ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਮੈਂ ਪਹਿਲੇ ਪੜਾਅ ਵਿੱਚ ਭਾਜਪਾ ਦੇ ਹੱਕ ਵਿੱਚ ਭਾਰੀ ਵੋਟਾਂ ਪਾਉਣ ਲਈ ਛੱਤੀਸਗੜ੍ਹ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਅੱਜ ਮੈਂ ਖਾਸ ਤੌਰ ‘ਤੇ ਛੱਤੀਸਗੜ੍ਹ ਦੀਆਂ ਔਰਤਾਂ ਅਤੇ ਨੌਜਵਾਨਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਉਨ੍ਹਾਂ ਦੇ ਮਜ਼ਬੂਤ ​​ਫੈਸਲੇ, ਉਨ੍ਹਾਂ ਦੇ ਵਿਸ਼ਵਾਸ ਅਤੇ ਭਾਜਪਾ ਪ੍ਰਤੀ ਲਗਾਵ ਨੂੰ ਸਤਿਕਾਰ ਨਾਲ ਸਲਾਮ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਇਸ ਸੂਰਜ ਵਿੱਚ ਤਪੱਸਿਆ ਕਰ ਰਹੇ ਹੋ। ਮੈਂ ਤੁਹਾਡੀ ਤਪੱਸਿਆ ਵਿਅਰਥ ਨਹੀਂ ਜਾਣ ਦਿਆਂਗਾ। ਤੁਹਾਡੀ ਦ੍ਰਿੜਤਾ ਦੇ ਬਦਲੇ, ਮੈਂ ਤੈਨੂੰ ਵਿਕਸਤ ਕਰਕੇ ਵਾਪਸ ਕਰ ਦਿਆਂਗਾ। ਇਹ ਮੇਰੀ ਗਾਰੰਟੀ ਹੈ। ਹਰ ਪਾਸੇ ਇੱਕ ਹੀ ਗੂੰਜ ਹੈ- 3 ਦਸੰਬਰ ਨੂੰ ਭਾਜਪਾ ਆ ਰਹੀ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦੇ ਆਉਣ ਦਾ ਮਤਲਬ ਹੈ ਕਿ ਛੱਤੀਸਗੜ੍ਹ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ। ਨੌਜਵਾਨਾਂ ਦੇ ਸੁਪਨੇ ਪੂਰੇ ਹੋਣਗੇ। ਇੱਥੋਂ ਦੀਆਂ ਮਹਤਾਰੀ ਭੈਣਾਂ ਦਾ ਜੀਵਨ ਸੁਖਾਲਾ ਹੋ ਜਾਵੇਗਾ। ਭ੍ਰਿਸ਼ਟਾਚਾਰ ‘ਤੇ ਕਾਬੂ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਦਾ ਟ੍ਰੈਕ ਰਿਕਾਰਡ ਅਤੇ ਗਾਰੰਟੀ ਦੋਵੇਂ ਹੀ ਇਹ ਹਨ ਕਿ ਭਾਜਪਾ ਨੇ ਇਸਨੂੰ ਬਣਾਇਆ ਹੈ ਅਤੇ ਭਾਜਪਾ ਇਸਨੂੰ ਬਿਹਤਰ ਬਣਾਏਗੀ। ਛੱਤੀਸਗੜ੍ਹ ਵਿੱਚ ਕਾਂਗਰਸ ਸਰਕਾਰ ਦੇ ਜਾਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਉਹਨਾਂ ਕਾਂਗਰਸੀ ਆਗੂਆਂ ਦੀ ਵਿਦਾਈ ਦਾ ਸਮਾਂ ਆ ਗਿਆ ਹੈ ਜਿਹਨਾਂ ਨੇ ਤੁਹਾਨੂੰ 5 ਸਾਲ ਲੁੱਟਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਕੱਲ੍ਹ ਦੀਵਾਲੀ ਮਨਾਈ। ਪਰ ਆਉਣ ਵਾਲੀ ਦੇਵ ਦੀਵਾਲੀ ਛੱਤੀਸਗੜ੍ਹ ਲਈ ਇੱਕ ਨਵੀਂ ਖੁਸ਼ੀ ਅਤੇ ਉਤਸ਼ਾਹ ਲੈ ਕੇ ਆਵੇਗੀ। ਛੱਤੀਸਗੜ੍ਹ ਨੂੰ ਲੁੱਟਣ ਵਾਲੀ ਕਾਂਗਰਸ ਦੀਵਾਲੀ ‘ਤੇ ਕਿਤੇ ਨਜ਼ਰ ਨਹੀਂ ਆਵੇਗੀ।

Punjab Bani 13 November,2023
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, ਨਵੰਬਰ 11 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Punjab Bani 11 November,2023
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ ਚੰਡੀਗੜ੍ਹ, ਨਵੰਬਰ 11 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Punjab Bani 11 November,2023
ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ

ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ 'ਦੂਰ ਦੇ ਸੁਪਨੇ' ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ। ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।

Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Punjab Bani 11 November,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ - ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਚੰਡੀਗੜ੍ਹ, 11 ਨਵੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ, ਆਫਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂ ਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੂਸ਼ਣ ਦੀ ਰੋਕਥਾਮ ਲਈ ਭਰਪੂਰ ਤੇ ਸਾਰਥਕ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਲੋਕ ਖੁਦ ਅੱਗੇ ਆ ਕੇ ਸਰਕਾਰ ਦਾ ਸਾਥ ਦੇਣ। ਜਿੰਪਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਜਿੰਪਾ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।

Punjab Bani 11 November,2023
ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ

ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਸਮੇਤ ਹਲਕਾ ਇੰਚਾਰਜ ਸ. ਬਜਾਜ ਅਤੇ ਐਗਜੈਕਟਿਵ ਮੈਂਬਰ ਸਨਮਾਨਤ ਪ੍ਰੋ. ਚੰਦੂਮਾਜਰਾ ਦੀ ਅਗਵਾਈ ’ਚ ਸ਼ੋ੍ਰਮਣੀ ਅਕਾਲੀ ਦਲ ਲੀਡਰਸ਼ਿਪ ਨੇ ਕੀਤਾ ਭਰਵਾਂ ਸਵਾਗਤ ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਵੇਗਾ ਵਧੇਰੇ ਮਜਬੂਤ : ਪ੍ਰੋ. ਚੰਦੂਮਾਜਰਾ ਪਟਿਆਲਾ 11 ਨਵੰਬਰ () ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਵ-ਨਿਯੁਕਤ ਅਹੁਦੇਦਾਰ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਨੌਵੇਂ ਪਾਤਸ਼ਾਹ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਉਚੇਚੇ ਤੌਰ ’ਤੇ ਸ਼ਾਮਲ ਹੋਣ ਵਾਲਿਆਂ ’ਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਹਲਕਾ ਸ਼ਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਇੰਮਪੂਰਮੈਂਟ ਟਰੱਸਟ ਇੰਦਰਮੋਹਨ ਸਿੰਘ ਬਜਾਜ, ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ ਆਦਿ ਨੇ ਨਵ ਨਿਯੁਕਤ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਵਿਚ ਹਲਕਾ ਇੰਚਾਰਜ ਸ਼ਹਿਰੀ ਅਮਰਿੰਦਰ ਸਿੰਘ ਬਜਾਜ, ਹਲਕਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਵਿਚ ਸ਼ਾਮਲ ਜਥੇਦਾਰ ਜਸਮੇਰ ਸਿੰਘ ਲਾਛਡੂ ਅਤੇ ਬੀਬੀ ਹਰਦੀਪ ਕੌਰ ਆਦਿ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ ਗਿਆ। ਨਵ ਨਿਯੁਕਤ ਅਹੁਦੇਦਾਰਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਿਚ ਕੀਤੀਆਂ ਗਈਆਂ ਨਿਯੁਕਤੀਆਂ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਕਿਉਂਕਿ ਪੰਥਕ ਪਰਿਵਾਰਾਂ ਨਾਲ ਸਬੰਧਤ ਨਿਯੁਕਤੀਆਂ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਵੀ ਮਜਬੂਤ ਹੋਵੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਜਿਥੇ ਸਿਰਮੌਰ ਸੰਸਥਾ ਵਿਚ ਆਪਣੇ ਧਾਰਮਕ ਕਾਰਜਾਂ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਉਥੇ ਹੀ ਰਾਜਸੀ ਖੇਤਰ ਵਿਚ ਇਨ੍ਹਾਂ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਦੀ ਨਿਯੁਕਤ ਨਾਲ ਟਕਸਾਲੀ ਸਫਾਂ ਵਿਚ ਬੇਹੱਦ ਖੁਸ਼ੀ ਦੀ ਲਹਿਰ ਹੈ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰੀ ਕਰਨ ਵਾਲਿਆਂ ਨੂੰ ਵੱਡਾ ਮਾਣ ਸਤਿਕਾਰ ਬਖਸ਼ਿਆ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਮੋਹਨ ਸਿੰਘ ਬਜਾਜ, ਇੰਦਰਮੋਹਨ ਮੋਹਨ ਬਜਾਜ ਦੀਆਂ ਪਾਰਟੀ ਵਿਚ ਵੱਡੀਆਂ ਘਾਲਣਾਵਾਂ ਹਨ ਇਸ ਕਰਕੇ ਅਮਰਿੰਦਰ ਸਿੰਘ ਬਜਾਜ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਨਯ ਨਿਯੁਕਤ ਅਹੁਦੇਦਾਰ ਦਿਹਾਤੀ ਪ੍ਰਧਾਨ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਾਡੀਆਂ ਸੇਵਾਵਾਂ ਨੂੰ ਵੇਖਦਿਆਂ ਭਰੋਸਾ ਪ੍ਰਗਟ ਕੀਤਾ ਅਤੇ ਉਹ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਪਾਰਟੀ ਨੂੰ ਹੋਰ ਮਜਬੂਤੀ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾਂ, ਹਰਬੰਸ ਸਿੰਘ ਲੰਗ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸਵੰਤ ਸਿੰਘ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਸ਼ਕਤੀਮਾਨ, ਬਲਤੇਜ ਸਿੰਘ ਖੋਖ, ਗੁਰਦਿਆਲਇੰਦਰ ਸਿੰਘ ਬਿੱਲੂ, ਜੋਗਿੰਦਰ ਸਿੰਘ ਪੰਛੀ, ਜੰਗ ਸਿੰਘ ਇਟਲੀ, ਆਈਐਸ ਬਿੰਦਰਾ, ਹਰਮੀਤ ਸਿੰਘ ਬਡੂੰਗਰ, ਕੁਲਦੀਪ ਸਿੰਘ ਹਰਪਾਲਪੁਰ, ਗੁਰਜੀਤ ਸਿੰਘ ਉਪਲੀ, ਪਲਵਿੰਦਰ ਸਿੰਘ ਰਿੰਕੂ, ਜਗਰੂਪ ਸਿੰਘ ਚੀਮਾ, ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ, ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਬਹਾਦਰਗੜ੍ਹ, ਧਨਵੰਤ ਸਿੰਘ ਕਰਹਾਲੀ ਸਾਹਿਬ ਆਦਿ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਸ਼ਾਮਲ ਸਨ।

Punjab Bani 11 November,2023
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ -ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਪਟਿਆਲਾ/ਸਮਾਣਾ, 11 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।

Punjab Bani 11 November,2023
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

'ਦੀਵਾਲੀ ਦੇ ਤੋਹਫ਼ੇ' ਵਜੋਂ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ 'ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਨੌਜਵਾਨਾਂ ਨੂੰ 'ਟੀਮ ਪੰਜਾਬ' ਦਾ ਹਿੱਸਾ ਬਣਨ ਲਈ ਦਿੱਤੀ ਵਧਾਈ ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ 200 ਰੁਪਏ ਦੀ ਮਾਮੂਲੀ ਕਟੌਤੀ ਕਰਕੇ ਆਮ ਆਦਮੀ ਦੇ ਜ਼ਖਮਾਂ 'ਤੇ ਲੂਣ ਛਿੜਕ ਰਹੀ ਹੈ ਮੋਦੀ ਸਰਕਾਰ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਤੋਂ ਭੱਜਣ ਲਈ ਵਿਰੋਧੀ ਧਿਰ ਦੀ ਨਿੰਦਾ ਸੂਬੇ ਦੇ ਦਲਬਦਲੂ ਅਤੇ ਮੌਕਾਪ੍ਰਸਤ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕੀਤੀ ਸਖਤ ਆਲੋਚਨਾ ਸੁਖਬੀਰ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਡਰਾਅ ਵਿੱਚ ਕੀਮਤੀ ਪਲਾਟ ਮਿਲਣ ਵਿੱਚ ਉਹ ਅਤੇ ਉਸਦਾ ਪਰਿਵਾਰ ਹੀ ਇੰਨੇ ਖੁਸ਼ਕਿਸਮਤ ਕਿਵੇਂ ਸਨ ਚੰਡੀਗੜ੍ਹ, 10 ਨਵੰਬਰ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫਾ ਦਿੱਤਾ। ਦੱਸਣਯੋਗ ਹੈ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਣ ਤੱਕ ਕੁੱਲ 37683 ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਪੁਨਰ ਉਥਾਨ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਇਨ੍ਹਾਂ ਨੌਜਵਾਨਾਂ ਦਾ ਨਾਂ ਸੁਨਹਿਰੀ ਸ਼ਬਦਾਂ 'ਚ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਲਮੇਲ ਨਾਲ ਕੰਮ ਕਰਨਾ (ਟੀਮ ਵਰਕ) ਬਹੁਤ ਜ਼ਰੂਰੀ ਹੈ, ਜਿਸ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਿਨ੍ਹਾਂ ਨੇ ਕ੍ਰਿਕਟ ਖੇਡ ਸ਼ੁਰੂ ਕੀਤੀ ਸੀ, ਉਹ ਅੱਜ ਇੱਕ ਨਵੀਂ ਟੀਮ ਤੋਂ ਹਾਰ ਗਏ ਹਨ ਕਿਉਂਕਿ ਉਸ ਨਵੀਂ ਟੀਮ ਨੇ ਟੀਮ ਵਰਕ ਨਾਲ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ਇੱਕ 'ਦੂਰ ਦੇ ਸੁਪਨਾ' ਵਾਂਗ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਜਨਤਾ ਦੀ ਸਹੀ ਅਰਥਾਂ ਵਿੱਚ ਸੇਵਾ ਕਰਨ ਸਬੰਧੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਲਈ ਲਈ ਦੂਰ ਦੀ ਗੱਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਦੇ ਇੱਕ ਸਾਲ ਦੇ ਅੰਦਰ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 37683 ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਵੱਲੋਂ ਐਲ.ਪੀ.ਜੀ. ਸਿਲੰਡਰ ਦੀ ਕੀਮਤ 200 ਰੁਪਏ ਘਟਾਉਣ ਸਬੰਧੀ ਹਾਲ ਹੀ ਵਿੱਚ ਲਏ ਫੈਸਲੇ 'ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਲਪੀਜੀ ਦੀ ਕੀਮਤ 1100 ਰੁਪਏ ਤੱਕ ਵਧਾਉਣ ਤੋਂ ਬਾਅਦ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੁਣ ਆਮ ਆਦਮੀ ਦੇ ਜ਼ਖਮਾਂ ਉੱਤੇ ਲੂਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਅਜਿਹੀਆਂ ਕੋਝੀਆਂ ਚਾਲਾਂ ਨਾਲ ਆਮ ਆਦਮੀ ਨੂੰ ਮੂਰਖ ਬਣਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ ਹੈ ਅਤੇ ਲੋਕ ਹੁਣ ਇਨ੍ਹਾਂ ਘਟੀਆਂ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੇਵਾਵਾਂ ਦੇ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਤਨਖਾਹਾਂ ਵਿੱਚ ਹਰ ਸਾਲ 5 ਫੀਸਦ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਮੁੱਖ ਮੰਤਰੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.ਅਬਦੁਲ ਕਲਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਰਅੰਦੇਸ਼ੀ ਸੋਚ ਵਾਲੇ ਉਸ ਨੇਤਾ ਨੇ ਕਿਹਾ ਸੀ ਕਿ ਸੁਪਨੇ ਉਹ ਹੁੰਦੇ ਹਨ ਜੋ ਵਿਅਕਤੀ ਨੂੰ ਸੌਣ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਉਨ੍ਹਾਂ ਨੂੰ ਸੌਣ ਨਹੀਂ ਦਿੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਉਨ੍ਹਾਂ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਵਿੱਚ ਆਉਣ ਦੀ ਬਜਾਏ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਅਤੇ ਇਨ੍ਹਾਂ ਦੀ ਹਰ ਕਰਤੂਤ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮਾਫੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਖ-ਵੱਖ ਮੁੱਦਿਆਂ 'ਤੇ ਵੰਡਣ ਅਤੇ ਲੜਾਉਣ ਦੀ ਬਜਾਏ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਨੌਜਵਾਨ ਸਰਕਾਰੀ ਨੌਕਰੀਆਂ ਲਈ ਲੈਣ ਲਈ ਮਿਹਨਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਜਲਦੀ ਹੀ ਹਰ ਖੇਤਰ ਵਿੱਚ ਹੋਰਨਾਂ ਲਈ ਮਿਸਾਲ ਬਣ ਕੇ ਉੱਭਰੇਗਾ। ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹੁਣ ਉਹ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਉਮੀਦਵਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਬ੍ਰਮ ਸ਼ੰਕਰ ਜਿੰਪਾ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾ. ਬਲਬੀਰ ਸਿੰਘ ਵੀ ਹਾਜ਼ਰ ਸਨ।

Punjab Bani 10 November,2023
ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਜਿਹੜੇ ਘਰ ਵੜ੍ਹੇਗੀ ਘਰ ਤਬਾਹ ਕਰ ਦੇਵੇਗੀ: ਸੁਖਬੀਰ ਸਿੰਘ ਬਾਦਲ ਨੇ ਚੋਣਾਂ ਵਾਲੇ ਰਾਜਾਂ ਦੇ ਲੋਕਾਂ ਨੂੰ ਕੀਤਾ ਚੌਕਸ

ਕਿਹਾ ਕਿ ਝੋਨੇ ’ਤੇ ਐਮ ਐਸ ਪੀ ਖਤਮ ਕਰਨ ਦੀ ਮੰਗ ਕਰ ਕੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਹਰ ਵੇਲੇ ਤਿਆਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਭਗਵੰਤ ਮਾਨ ਨੇ ਵਿਸਾਰੇ, ਸਿਰਫ ਕੇਜਰੀਵਾਲ ਦੀ ਸੇਵਾ ’ਚ ਬਰਬਾਦ ਕਰਨ ’ਤੇ ਲੱਗੇ ਸੂਬੇਦਾਰ ਕਰਤਾਰ ਸਿੰਘ ਰੱਖੜਾ ਦੀ ਬਰਸੀ ਮੌਕੇ ਭੇਂਟ ਕੀਤੀ ਸ਼ਰਧਾਂਜਲੀ ਪਟਿਆਲਾ, 10 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਵਿਚ ਜਿਹੜੇ ਰਾਜਾਂ ਵਿਚ ਚੋਣਾਂ ਹੋ ਰਹੀਆਂ ਹਨ, ਉਥੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਕੈਂਸਰ ਦੀ ਬਿਮਾਰੀ ਹੈ ਜੋ ਜਿਸ ਘਰ ਵਿਚ ਵੜ੍ਹਦੀ ਹੈ, ਉਸਨੂੰ ਬਰਬਾਦ ਕਰ ਦਿੰਦੀ ਹੈ, ਇਸ ਲਈ ਉਹ ਆਪ ਨੂੰ ਵੋਟਾਂ ਪਾਉਣ ਤੋਂ ਗੁਰੇਜ਼ ਕਰਨ ਤੇ ਪੰਜਾਬ ਵੱਲ ਵੇਖਣ ਜਿਸਨੂੰ ਆਪ ਸਰਕਾਰ ਬਰਬਾਦ ਕਰਨ ’ਤੇ ਲੱਗੀ ਹੈ। ਅੱਜ ਇਥੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਤੇ ਉੱਘੇ ਸਮਾਜ ਸੇਵੀ ਸਰਦਾਰ ਦਰਸ਼ਨ ਸਿੰਘ ਰੱਖੜਾ ਤੇ ਸਰਦਾਰ ਚਰਨਜੀਤ ਸਿੰਘ ਰੱਖੜਾ ਦੇ ਪਿਤਾ ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਰੱਖੜਾ ਦੀ ਬਰਸੀ ਮੌਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਨਕਲੀ ਤੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਾਰੀ ਤਾਕਤ ਤੇ ਪੰਜਾਬ ਦੇ ਖ਼ਜ਼ਾਨੇ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲਗਾ ਦਿੱਤਾ ਹੈ ਤੇ ਸੂਬੇ ਨੂੰ ਬਰਬਾਦ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਝੋਨੇ ’ਤੇ ਐਮ ਐਸ ਪੀ ਨੂੰ ਬੰਦ ਕਰ ਕੇ ਕਿਸੇ ਹੋਰ ਫਸਲ ’ਤੇ ਐਮ ਐਸ ਪੀ ਦੇਣ ਦੀ ਰਾਇ ਦੇ ਕੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਰਾਹ ਚੁਣਿਆ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਗਵੰਤ ਮਾਨ ਨੇ ਸੁਪਰੀਮ ਕੋਰਟ ਵਿਚ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਇਸਤੋਂ ਪਹਿਲਾਂ ਉਹ ਸੁਪਰੀਮ ਕੋਰਟ ਵਿਚ ਇਹ ਆਖ ਚੁੱਕੇ ਹਨ ਕਿ ਉਹ ਐਸ ਵਾਈ ਐਲ ਦਾ ਨਿਰਮਾਣ ਕਰਨ ਨੂੰ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਤੇ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਵਾਪਸ ਕੀਤੀ ਨਹਿਰ ਦੀ ਜ਼ਮੀਨ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਮੰਗਣ ਦਾ ਵਿਰੋਧ ਕਰਨ ਦੀ ਥਾਂ ਆਪਣੇ ਲਈ ਵੀ ਥਾਂ ਮੰਗ ਕੇ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕੀਤਾ ਸੀ। ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਸਨ, ਸਰਕਾਰ ਬਣਨ ਮਗਰੋਂ ਉਸਦੇ ਬਿਲਕੁਲ ਉਲਟ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਸਾਨਾਂ ਖਿਲਾਫ ਸਟੈਂਡ ਲੈ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਉਹੀ ਕਰਦੇ ਹਨ ਜੋ ਉਹਨਾਂ ਦੇ ਆਕਾ ਅਰਵਿੰਦ ਕੇਜਰੀਵਾਲ ਹਦਾਇਤ ਕਰਦੇ ਹਨ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦਾ ਨਿਸ਼ਾਨਾ ਹੈ ਕਿ ਉਹ ਪੰਜਾਬ ਦਾ ਸਭ ਕੁਝ ਲੁੱਟ ਕੇ ਦਿੱਲੀ ਲੈ ਜਾਣ। ਉਹਨਾਂ ਕਿਹਾ ਕਿ ਹਵਾਈ ਜਹਾਜ਼ ਦੀ ਵਰਤੋਂ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਪਰ ਉਸਦਾ ਕਰੋੜਾਂ ਰੁਪਿਆ ਕਿਰਾਇਆ ਪੰਜਾਬ ਸਰਕਾਰ ਭਰ ਰਹੀ ਹੈ ਤੇ ਇੰਨਾ ਹੀ ਨਹੀਂ ਦੇਸ਼ ਭਰ ਵਿਚ ਆਪ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਅੰਨੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਆਖਦੇ ਸਨ ਕਿ ਉਹਨਾਂ ਕੋਲ ਅਜਿਹਾ ਕੈਮੀਕਲ ਹੈ ਜੋ ਪਰਾਲੀ ਨੂੰ ਖੇਤ ਵਿਚ ਖੋਰ ਦੇਵੇਗਾ ਪਰ ਹੁਣ ਪਿਛਲੇ ਦੋ ਸਾਲਾਂ ਤੋਂ ਅਜਿਹਾ ਕੋਈ ਕੈਮੀਕਲ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਜਿਹੜਾ 100 ਰੁਪਏਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਗੱਲ ਚੋਣਾਂ ਵਿਚ ਹੋਈਸੀ, ਉਹ ਵੀ ਨਹੀਂ ਦਿੱਤਾ ਗਿਆ ਤੇ ਨਾ ਹੀ ਪਰਾਲੀ ਦੀ ਸੰਭਾਲ ਲਈ ਕੋਈ ਮਸ਼ੀਨਰੀ ਹੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਮਜਬੂਰ ਹੋ ਕੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਤਾਂ ਉਹਨਾਂ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇਸ ਨਲਾਇਕ, ਨਿਕੰਮੇ ਨੂੰ ਮੁੱਖ ਮੰਤਰੀ ਬਣਾ ਕੇ ਬਹੁਤ ਵੱਡਾ ਨੁਕਸਾਨ ਕਰ ਲਿਆ। ਉਹਨਾਂ ਕਿਹਾ ਕਿ ਅਸਲੀ ਮੁੱਖ ਮੰਤਰੀ ਕੇਜਰੀਵਾਲ ਹੈ ਤੇ ਇਹ ਜਾਅਲੀ ਤੇ ਕਠਪੁਤਲੀ ਮੁੱਖ ਮੰਤਰੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਹ ਹਨ ਕਿ ਆਪ ਵਿਧਾਇਕ ਸੂਬੇ ਨੂੰ ਲੁੱਟਣ ’ਤੇ ਲੱਗੇ ਹਨ। ਉਹਨਾਂ ਕਿਹਾ ਕਿ ਆਪ ਨੇ ਰੇਤ ਮਾਫੀਆ ਤੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਪਰ ਉਲਟਾ ਨਸ਼ਾ ਹੋਰ ਵੱਧ ਗਿਆ ਹੈ ਜਿਸਦਾ ਵੱਡਾ ਕਾਰਨ ਹੈ ਕਿ ਇਹਨਾਂ ਦੇ ਐਮ ਐਲ ਏ ਤੇ ਆਗੂ ਮਹੀਨੇ ਲੈ ਰਹੇ ਹਨ ਜੋ 5 ਲੱਖ ਤੇ ਕੋਈ 10 ਲੱਖ ਲੈ ਰਿਹਾ ਹੈ। ਉਹਨਾਂ ਕਿਹਾਕਿ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ ਤੇ ਹਰ ਰੋਜ਼ ਕਤਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਪ ਆਗੂ ਹਰ ਵਪਾਰ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਤੋਂ ਲੈ ਕੇ ਅੱਜ ਤੱਕ ਏਜੰਸੀਆਂ ਵੱਲੋਂ ਤਿਆਰ ਕੀਤੇ ਗੱਦਾਰ ਹਰ ਵਾਰ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਅਕਾਲੀ ਦਲ ਨੂੰ ਚੁਣੌਤੀ ਦਿੰਦੇ ਹਨ ਪਰ ਹਰ ਵਾਰ ਖਾਲਸਾ ਪੰਥ ਸੇਵਾ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਹੀ ਪਾਉਂਦਾ ਹੈ। ਇਸ ਤੋਂ ਪਹਿਲਾਂ ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰੱਖੜਾ ਪਰਿਵਾਰ ਨਾਲ ਸਾਂਝ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਤੇ ਦੱਸਿਆ ਕਿ ਰੱਖੜਾ ਤੇ ਬਾਦਲ ਪਰਿਵਾਰ ਦੋਵਾਂ ਵਿਚ ਕਿੰਨੀ ਸਾਂਝ ਹੈ। ਉਹਨਾਂ ਨੇ ਤਿੰਨਾਂ ਭਰਾਵਾਂ ਵੱਲੋਂ ਹਰ ਸਾਲ ਬਜ਼ੁਰਗਾਂ ਦੀ ਬਰਸੀ ਵੱਡੀ ਪੱਧਰ ’ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੱਖੜਾ ਪਰਿਵਾਰ ਸਮਾਜ ਸੇਵੀ ਪਰਿਵਾਰ ਹੈ ਜਿਸਨੇ ਇਲਾਕੇ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਹੈ। ਇਸ ਮੌਕੇ ’ਤੇ ਸਰਦਾਰ ਦਰਸ਼ਨ ਸਿੰਘ ਰੱਖੜਾ, ਸਰਦਾਰ ਚਰਨਜੀਤ ਸਿੰਘ ਰੱਖੜਾ, ਸਰਦਾਰ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਸਰਦਾਰ ਜਸਪਾਲ ਸਿੰਘ ਬਿੱਟੂ ਚੱਠਾ, ਸਰਦਾਰ ਰਾਜਿੰਦਰ ਸਿੰਘ ਵਿਰਕ, ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

Punjab Bani 10 November,2023
ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ ਸੂਬਾ ਕਾਂਗਰਸ ਪ੍ਰਧਾਨ ਨੂੰ 'ਝੂਠਾ' ਕਰਾਰ ਦਿੱਤਾ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ - ਮੁੱਖ ਮੰਤਰੀ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਕੀਤਾ ਦਾਅਵਾ ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।

Punjab Bani 09 November,2023
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ ਡੀ.ਸੀ.ਪਟਿਆਲਾ ਅਤੇ ਡੀ.ਪੀ.ਆਈ (ਐਲੀਮੈਂਟਰੀ) ਨੂੰ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 9 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਸ੍ਰੀ ਜਸਵੀਰ ਸਿੰਘ ਪੁੱਤਰ ਸ੍ਰੀ ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਜਿਲਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ (ਉਡ) ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋ ਬਣਾਏ ਪੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਵਿਜੀਲੈਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਸ੍ਰੀ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹਕਮ ਦਿੱਤੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ(ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ ਤੇ ਲਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।

Punjab Bani 09 November,2023
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗੀ

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗੀ ਪਟਨਾ- ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗ ਲਈ ਹੈ।ਬ ਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਿਤੀਸ਼ ਕੁਮਾਰ ਨੇ ਕਿਹਾ ਕਿ ਜੇਕਰ ਮੇਰੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੈਂ ਇਹ ਬਿਆਨ ਕਿਸੇ ਨੂੰ ਦੁਖੀ ਕਰਨ ਲਈ ਨਹੀਂ ਦਿੱਤਾ। ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮਾਫੀ ਚਾਹੁੰਦਾ ਹਾਂ। ਨਿਤੀਸ਼ ਕੁਮਾਰ ਨੇ ਕਿਹਾ ਕਿ ਜੇਕਰ ਮੇਰੇ ਸ਼ਬਦਾਂ ਨਾਲ ਲੋਕਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਆਪਣੇ ਸ਼ਬਦ ਵਾਪਸ ਲੈਂਦਾ ਹਾਂ। ਮੇਰਾ ਇਰਾਦਾ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਮੇਰੀ ਕੋਸ਼ਿਸ਼ ਪ੍ਰਜਨਨ ਦਰ ਵਿੱਚ ਗਿਰਾਵਟ ਬਾਰੇ ਦੱਸਣ ਦੀ ਸੀ। ਮੈਂ ਹਮੇਸ਼ਾ ਔਰਤਾਂ ਦੇ ਵਿਕਾਸ ਲਈ ਕੰਮ ਕੀਤਾ ਹੈ। ਮੈਂ ਔਰਤਾਂ ਦੀ ਬਹੁਤ ਇੱਜ਼ਤ ਕਰਦਾ ਹਾਂ। ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਲਿਆ ਗਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜਿਵੇਂ ਹੀ ਨਿਤੀਸ਼ ਕੁਮਾਰ ਵਿਧਾਨ ਸਭਾ ਪਹੁੰਚੇ ਤਾਂ ਭਾਜਪਾ ਮਹਿਲਾ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ‘ਚ ਨਹੀਂ ਜਾਣ ਦਿੱਤਾ। ਸੀਐਮ ਨਿਤੀਸ਼ ਸੁਰੱਖਿਆ ਘੇਰੇ ਤੋਂ ਬਾਹਰ ਆ ਕੇ ਵਿਧਾਨ ਪ੍ਰੀਸ਼ਦ ਵੱਲ ਚਲੇ ਗਏ।

Punjab Bani 08 November,2023
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ ਨਵੀਂ ਦਿੱਲੀ/ ਚੰਡੀਗੜ੍ਹ- 07 ਨਵੰਬਰ ਕੇਂਦਰ ਸਰਕਾਰ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਨਵੀਂ ਦਿੱਲੀ 'ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਰੋਜਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ ਤੇ ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ। ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਹਨਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਾਰ ਸੂਬਿਆਂ ਦਾ ਸਮਰਥਨ ਕਰੇਗਾ। ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ 'ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ 'ਤੇ ਛੋਟੇ ਜਲ ਭੰਡਾਰਾਂ (Reservoirs) ਦਾ ਨਿਰਮਾਣ ਕਰਨ ਦਾ ਵੀ ਸੁਝਾ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰਥਾ ਵਿਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ।

Punjab Bani 07 November,2023
ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ

ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ ਚੰਡੀਗੜ੍ਹ,7 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ ਦੀਆ ਕੁਝ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ 15 ਦਿਨ ਵਧਾਉਣ ਦੀ ਮੰਗ ਕੀਤੀ ਗਈ। ਸ. ਬੈਂਸ ਨੇ ਖੁਰਾਕ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੁਬਾਰਾ ਬੀਜੀ ਗਈ ਹੈ, ਜਿਸਨੂੰ ਤਿਆਰ ਹੋਣ ਵਿੱਚ ਹਾਲੇ 10 ਦਿਨ ਹੋਰ ਲੱਗ ਜਾਣਗੇ। ਉਹਨਾਂ ਨੇ ਕਿਹਾ ਕਿ ਉਸ ਤੋਂ ਬਾਅਦ ਕਟਾਈ ਅਤੇ ਝਾੜਨ ਲਈ ਵੀ 3-4 ਦਿਨ ਲੱਗ ਜਾਣਗੇ। ਇਸ ਲਈ ਖਰੀਦ ਪ੍ਰਕਿਰਿਆ ਸਬੰਧੀ ਤੈਅ ਸਮਾਂ- ਸੀਮਾਂ ਅਨੁਸਾਰ ਆਖਰੀ ਮਿਤੀ ਵਿੱਚ 15 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ। ਜਿਨ੍ਹਾਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ 15 ਦਿਨ ਵਾਧੂ ਖਰੀਦ ਕਰਨ ਦੀ ਪ੍ਰਵਾਨਗੀ ਮੰਗੀ ਗਈ ਹੈ , ਉਹਨਾਂ ਵਿੱਚ ਅਗੰਮਪੁਰ, ਹਾਜੀਪੁਰ, ਕੀਰਤਪੁਰ ਸਾਹਿਬ, ਨੰਗਲ, ਘਨੌਲੀ, ਮਹੈਣ, ਅਜੌਲੀ ਤੇ ਭਰਤਗੜ੍ਹ ਦੀ ਮੰਡੀਆਂ ਸ਼ਾਮਲ ਹਨ। ਖੁਰਾਕ ਮੰਤਰੀ ਲਾਲ ਚੰਦ ਕਟਾਂਰੂਚੱਕ ਵੱਲੋਂ ਸ. ਹਰਜੋਤ ਸਿੰਘ ਬੈਂਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਡੀਆਂ ਨੂੰ 15 ਦਿਨ ਹੋਰ ਖਰੀਦ ਪ੍ਰਕਿਰਿਆ ਜਾਰੀ ਰੱਖਣ ਲਈ ਜਲਦ ਹੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

Punjab Bani 07 November,2023
ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ 'ਚ ਬੱਝ ਗਏ - ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ (AAP Govt) ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਆਹ 'ਚ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਲਾਲਜੀਤ ਭੁੱਲਰ ਵੀ ਵਿਆਹ ਸਮਾਗਮ 'ਚ ਪੁੱਜੇ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਨੂੰ ਭਾਰਤੀ ਓਲੰਪਿਕ ਸੰਘ ਵੱਲੋਂ ਹਾਲ ਹੀ 'ਚ ਸੰਪੰਨ ਹੋਈਆਂ ਏਸ਼ਿਆਈ ਖੇਡਾਂ 'ਚ ਬਤੌਰ ਚੀਫ ਭੇਜਿਆ ਗਿਆ ਸੀ। ਭਾਰਤ-ਪਾਕਿ ਵੰਡ ਤੋਂ ਬਾਅਦ ਭੁਪਿੰਦਰ ਸਿੰਘ ਬਾਜਵਾ ਦਾ ਪਰਿਵਾਰ ਭਾਰਤ ਆ ਕੇ ਮੇਰਠ ਵੱਸ ਗਿਆ ਸੀ। ਡਾ. ਗੁਰਵੀਨ ਕੌਰ ਰੇਡੀਓਲੋਜਿਸਟ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਸਰਕਾਰ ਬਣਨ ਤੋਂ ਬਾਅਦ ਵਿਆਹ ਕਰਵਾ ਚੁੱਕੇ ਹਨ। ਭਗਵੰਤ ਮਾਨ ਦੀ ਕੈਬਨਿਟ 'ਚ ਹੁਣ ਅਨਮੋਲ ਗਗਨ ਮਾਨ ਹੀ ਅਜਿਹੇ ਮੰਤਰੀ ਰਹਿ ਗਏ ਹਨ ਜਿਨ੍ਹਾਂ ਦਾ ਅਜੇ ਤਕ ਵਿਆਹ ਨਹੀਂ ਹੋਇਆ ਹੈ।

Punjab Bani 07 November,2023
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ ਕਿਹਾ- 5,000 ਕਰੋੜ ਰੁਪਏ ਦੇ ਘਾਟੇ 'ਚ ਹੈ PSPCL ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਪੰਜਾਬ ਦੀ ਬਿਜਲੀ ਸਥਿਤੀ ਬਾਰੇ ਚਰਚਾ ਕੀਤੀ। ਸਿੱਧੂ ਨੇ ਕਿਹਾ ਕਿ ਬਿਜਲੀ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਪੰਜਾਬ ਔਸਤਨ 12 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 30,000 ਕਰੋੜ ਰੁਪਏ ਦੀ ਬਿਜਲੀ ਖਰੀਦ ਰਿਹਾ ਹੈ ਜਦੋਂਕਿ ਬਾਜ਼ਾਰ 'ਚ ਇਹ 2.5 ਰੁਪਏ ਜਾਂ 3 ਰੁਪਏ ਪ੍ਰਤੀ ਯੂਨਿਟ ਹੈ।ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਪੀਕ ਸੀਜ਼ਨ 'ਚ ਪੰਜਾਬ 19 ਜਾਂ 21 ਰੁਪਏ 'ਚ ਖਰੀਦ ਰਿਹਾ ਹੈ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਸੱਤਾ 'ਚ ਆਉਂਦੇ ਹੀ ਪੀਪੀਏ ਰੱਦ ਕਰ ਦਿੱਤਾ ਜਾਵੇਗਾ।ਇਸ ਸਾਲ ਫਿਰ PSPCL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) 5000 ਕਰੋੜ ਰੁਪਏ ਦੇ ਘਾਟੇ 'ਚ ਹੈ। ਇਹ ਖਸਤਾਹਾਲ ਹੋ ਰਿਹਾ ਸਰਕਾਰੀ ਸਿਸਟਮ ਹੈ। ਮੁੱਖ ਮੰਤਰੀ ਭਗਵੰਤ ਮਾਨ ਸਭ ਕੁਝ ਸਿਰਫ਼ ਅਖ਼ਬਾਰੀ ਇਸ਼ਤਿਹਾਰਾਂ ਲਈ ਕਰਦੇ ਹਨ, ਇਸ ਵਿਚ ਹੋਰ ਕੁਝ ਨਹੀਂ ਹੈ।

Punjab Bani 06 November,2023
ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ

ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ ਜਲੰਧਰ, 6 Nov : ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਪਣੇ ਨਾਲ ਲੈ ਗਈ ਹੈ। ਬੈਂਕ ਧੋਖਾਧੜੀ ਮਾਮਲੇ ‘ਚ ਈਡੀ ਜਾਂਚ ਕਰ ਰਹੀ ਹੈ ਗੱਜਣਮਾਜਰਾ ਦਾ ਬੈਂਕ ਆਫ ਇੰਡੀਆ ਤੋਂ ਕਰੀਬ 40 ਕਰੋੜ ਰੁਪਏ ਦਾ ਕਰਜ਼ੇ ਸਬੰਧੀ ਮਾਮਲਾ ਹੈ। ਈਡੀ ਨੇ ਗੱਜਣਮਾਜਰਾ ਤੋਂ ਦੋ ਵਾਰ ਪੁੱਛਗਿੱਛ ਕੀਤੀ ਹੈ। ਜਸਵੰਤ ਸਿੰਘ ਗੱਜਣਮਾਜਰਾ ਦੀ ਜਾਇਦਾਦ ‘ਤੇ ਈਡੀ ਛਾਪੇਮਾਰੀ ਕਰ ਚੁੱਕੀ ਹੈ। ਫਿਲਹਾਲ ਈਡੀ ਵਿਧਾਇਕ ਨੂੰ ਜਲੰਧਰ ਈਡੀ ਦਫ਼ਤਰ ਲੈ ਕੇ ਆਈ ਹੈ। ਈਡੀ ਦੀ ਟੀਮ ਚੱਲ ਰਹੀ ਮੀਟਿੰਗ ਦੌਰਾਨ ਆਪ ਵਿਧਾਇਕ ਨੂੰ ਆਪਣੇ ਨਾਲ ਲੈ ਗਈ। ਜਸਵੰਤ ਸਿੰਘ ਅਮਰਗੜ੍ਹ ਤੋਂ ‘ਆਪ’ ਵਿਧਾਇਕ ਹਨ।

Punjab Bani 06 November,2023
ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ ਯੁਵਕ ਮੇਲੇ ਵਿੱਚ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ ਸੁਨਾਮ (ਸੰਗਰੂਰ), 5 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਖੇਤਰੀ ਯੁਵਕ ਮੇਲੇ ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।” ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਉਨ੍ਹਾਂ ਨੂੰ ਸਫਲ ਅਤੇ ਵਧੀਆ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦਾ ਪਾਸਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ, ਅੱਠ ਕਮਰੇ, ਇਨਡੋਰ ਸਟੇਡੀਅਮ ਅਤੇ ਹੋਰ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ।

Punjab Bani 05 November,2023
ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ

ਰਾਜਸਥਾਨ ਦੀ ਪ੍ਰਦੇਸ਼ ਭਾਜਪਾ ਨੇ ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਿਆ - ਸੰਦੀਪ ਦਾਏਮਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ :- ਚੰਡੀਗੜ੍ਹ, 05 ਨਵੰਬਰ 2023 - ਸੰਦੀਪ ਦਾਏਮਾ ਵੱਲੋਂ ਰਾਜਸਥਾਨ ਦੇ ਅਲਵਰ ਵਿੱਚ ਇੱਕ ਰੈਲੀ ਵਿੱਚ ਦਿੱਤੇ ਗਏ ਨਫਰਤੀ ਭਾਸ਼ਣ ਤੇ ਪੰਜਾਬ ਭਾਜਪਾ ਦੀ ਸਖ਼ਤ ਕਾਰਵਾਈ ਦੀ ਮੰਗ ਨੂੰ ਮੰਨਦੇ ਹੋਏ ਰਾਜਸਥਾਨ ਪ੍ਰਦੇਸ਼ ਭਾਜਪਾ ਨੇ ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ,ਅੱਜ ਤੋਂ ਬਾਅਦ ਉਹ ਭਾਜਪਾ ਦਾ ਮੈਂਬਰ ਨਹੀਂ ਹੈ ।ਪੰਜਾਬ ਭਾਜਪਾ ਨੇ ਉਸਦੇ ਬਿਆਨ ਦੀ ਪੁਰਜੋਰ ਨਿੰਦਾ ਕੀਤੀ ਸੀ ਭਾਜਪਾ, ਪੰਜਾਬ, ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਭਾਈਚਾਰੇ ਦੇ ਨਾਲ ਖੜ੍ਹੀ ਹੈ ਤੇ ਹਮੇਸ਼ਾ ਖੜੀ ਰਹੇਗੀ ।ਇਹ ਪ੍ਰੈੱਸ ਨੋਟ ਜਾਰੀ ਕਰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਉਕਤ ਦੋਸ਼ੀ ਖ਼ਿਲਾਫ਼ ਸ਼ਖਤ ਕਾਰਵਾਈ ਦੀ ਮੰਗ ਕਰਦਿਆਂ ਕਈ ਕਦਮ ਚੁੱਕੇ ਸਨ । ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਦਿੱਲੀ ਵਿਖੇ ਪਾਰਟੀ ਹਾਈਕਮਾਂਡ ਨੂੰ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਸੀ ।ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਉਕਤ ਸੰਦੀਪ ਦਾਇਮਾ ਨਾਂ ਦੇ ਵਿਅਕਤੀ ਵਿਰੁੱਧ ਪੁਲਿਸ ਸਟੇਸ਼ਨ ਸੈਕਟਰ 39, ਚੰਡੀਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ।ਜਿਸ ਦੀ ਹਦੂਦ ਅੰਦਰ ਪੰਜਾਬ ਭਾਜਪਾ ਦਾ ਮੁੱਖ ਦਫ਼ਤਰ ਆਉਂਦਾ ਹੈ।ਸ਼ਿਕਾਇਤ 'ਚ ਨਫ਼ਰਤੀ ਭਾਸ਼ਣ ਦਾ ਵੇਰਵਾ ਦਿੰਦੇ ਹੋਏ ਅਪੀਲ ਕੀਤੀ ਗਈ ਸੀ ਕਿ ਉਕਤ ਨਫ਼ਰਤ ਭਰੇ ਭਾਸ਼ਣ ਕਾਰਨ ਪੰਜਾਬ ‘ਚ ਅਸੁਰੱਖਿਆ ਦਾ ਮਾਹੌਲ ਪੈਦਾ ਹੋਇਆ ਹੈ ਅਤੇ ਵੱਡੇ ਪੱਧਰ ‘ਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਰਖ਼ਾਸਤ ਵਿੱਚ ਉਕਤ ਦੋਸ਼ੀ ਸੰਦੀਪ ਦਾਇਮਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਹੈ। ਪੰਜਾਬ ਭਾਜਪਾ ਨੇ ਸੂਬੇ ਦੀ ਇੱਕ ਜ਼ਿੰਮੇਵਾਰ ਵਿਰੋਧੀ ਪਾਰਟੀ ਹੋਣ ਦੇ ਨਾਤੇ, ਲੋਕਾਂ ਦੀਆਂ ਭਾਵਨਾਵਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਲੋਕਤਾਂਤਰਿਕ ਵਿਵਸਥਾ ਵਿੱਚ ਇਸ ਸਥਿਤੀ ਨਾਲ ਨਜਿੱਠਣ ਲਈ ਯੋਗ ਕਾਨੂੰਨੀ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਹਨਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵੀ ਇਸ ਮੁੱਦੇ 'ਤੇ ਰਾਜਸਥਾਨ ਸਰਕਾਰ ਨੂੰ ਨੋਟਿਸ ਭੇਜ ਕੇ ਪੂਰੇ ਮਾਮਲੇ ਦੀ ਜਾਂਚ ਉਪਰੰਤ ਰਿਪੋਰਟ ਦੇਣ ਲਈ ਤੇ ਕਾਰਵਾਈ ਕਰਨ ਦੇ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।ਅੱਗੇ ਦੀ ਕਾਰਵਾਈ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਕਰਨੀ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉਕਤ ਵਿਅਕਤੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ ,ਜਿਸ ਤੇ ਸੰਦੀਪ ਦਾਏਮਾ ਨੇ ਸਪੱਸ਼ਟ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ ਅਤੇ ਸਪੱਸ਼ਟ ਵੀ ਕੀਤਾ ਹੈ ਕਿ ਉਸ ਤੋ ਆਪਣੇ ਭਾਸ਼ਣ ਵਿੱਚ ਸਿੱਖ ਕੌਮ ਦਾ ਨਾਂ ਗਲਤੀ ਨਾਲ ਲਿਆ ਗਿਆ ਹੈ ਅਤੇ ਅਜਿਹਾ ਕਰਨਾ ਉਸ ਦਾ ਕਦੇ ਵੀ ਇਰਾਦਾ ਨਹੀਂ ਸੀ। ਉਸਨੇ ਸਿੱਖ ਭਾਈਚਾਰੇ ਲਈ ਆਪਣੇ ਅਥਾਹ ਸਤਿਕਾਰ ਨੂੰ ਵੀ ਦੁਹਰਾਇਆ ਹੈ, ਭਾਜਪਾ, ਐਸਜੀਪੀਸੀ ਵੱਲੋਂ ਮੁਆਫ਼ੀ ਮੰਗਣ ਦੀ ਰੱਖੀ ਗਈ ਸ਼ਰਤ ਦਾ ਅਤੇ ਕਾਰਵਾਈ ਕਰਨ ਦੀ ਮੰਗ ਦਾ ਸਮਰਥਨ ਕਰਦੀ ਹੈ ਅਤੇ ਐਸਜੀਪੀਸੀ ਨੂੰ ਅਪੀਲ ਕਰਦੀ ਹੈ ਕਿ ਉਹ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ 19 ਨਵੰਬਰ ਨੂੰ ‘ਏਅਰ ਇੰਡੀਆ’ ਉੱਤੇ ਅੱਤਵਾਦੀ ਹਮਲੇ ਕਰਨ ਦੇ ਸੰਕੇਤ ਦੇਣ ਵਾਲੇ ਹਾਲ ਹੀ ਵਿੱਚ ਦਿੱਤੇ ਨਫ਼ਰਤੀ ਭਾਸ਼ਣ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ । ਇਸ ਦੇ ਨਾਲ ਹੀ ਭਾਜਪਾ ਨੇ ਇਹ ਸਾਫ਼ ਕੀਤਾ ਕਿ ਸੰਦੀਪ ਦਾਇਮਾ ਰਾਜਸਥਾਨ ਸੂਬਾ ਭਾਜਪਾ ਸੰਗਠਨ ਵਿਚ ਕੋਈ ਅਹੁਦੇਦਾਰ ਨਹੀਂ ਸੀ ।ਉਹ ਇੱਕ ਆਮ ਪਾਰਟੀ ਵਰਕਰ ਵਜੋਂ ਰੈਲੀ ਵਿੱਚ ਸ਼ਾਮਲ ਹੋਇਆ ਸੀ ਅਤੇ ਅੱਜ ਪੰਜਾਬ ਭਾਜਪਾ ਦੀ ਮੰਗ ਤੇ ਪਾਰਟੀ ਨੇ ਉਸ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਸਦੀ ਮੁਢਲੀ ਮੈਂਬਰਸ਼ਿਪ ਖਤਮ ਕਰ ਦਿੱਤੀ ਹੈ ਜਿਸ ਦਾ ਪੰਜਾਬ ਭਾਜਪਾ ਸਵਾਗਤ ਕਰਦੀ ਹੈ ਰਾਜਸਥਾਨ ਪ੍ਰਦੇਸ਼ ਭਾਜਪਾ ਦਾ ਧੰਨਵਾਦ ਵੀ ਕਰਦੀ ਹੈ ।

Punjab Bani 05 November,2023
ਭਾਜਪਾ ਪੰਜਾਬ ਦੇ ਵਫ਼ਦ ਨੇ ਨਫ਼ਰਤ ਭਰੇ ਭਾਸ਼ਣ ਲਈ ਸੰਦੀਪ ਦਾਇਮਾ ਖ਼ਿਲਾਫ਼ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ

ਭਾਜਪਾ ਪੰਜਾਬ ਦੇ ਵਫ਼ਦ ਨੇ ਨਫ਼ਰਤ ਭਰੇ ਭਾਸ਼ਣ ਲਈ ਸੰਦੀਪ ਦਾਇਮਾ ਖ਼ਿਲਾਫ਼ ਪੁਲਿਸ ਵਿੱਚ ਦਰਜ ਕਰਵਾਈ ਸ਼ਿਕਾਇਤ ਭਾਰਤ ਵਰਗੇ ਦੇਸ਼ ਵਿੱਚ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੋਵੇ, ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ: ਜੈ ਇੰਦਰ ਕੌਰ ਚੰਡੀਗੜ੍ਹ, 5 ਨਵੰਬਰ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੀ ਲੀਡਰਸ਼ਿਪ ਨੇ ਅੱਜ ਭਾਜਪਾ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਖ਼ਿਲਾਫ਼ ਸੈਕਟਰ-39 ਥਾਣੇ ਵਿੱਚ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ। ਜੈ ਇੰਦਰ ਕੌਰ ਤੋਂ ਇਲਾਵਾ ਭਾਜਪਾ ਦੇ ਨੁਮਾਇੰਦਿਆਂ ਵਿੱਚ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਭਾਜਪਾ ਪੰਜਾਬ ਦੇ ਸਕੱਤਰ ਕੰਵਰ ਸਿੰਘ ਟੌਹੜਾ, ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਅਤੇ ਐਡਵੋਕੇਟ ਹਰਨੀਤ ਸਿੰਘ ਸ਼ਾਮਲ ਸਨ। ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, “ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਵੱਲੋਂ ਸਾਡੇ ਪਵਿੱਤਰ ਗੁਰਦੁਆਰਿਆਂ ਅਤੇ ਮਸਜਿਦਾਂ ਵਿਰੁੱਧ ਕੀਤੀ ਗਈ ਅਸੰਵੇਦਨਸ਼ੀਲ ਨਫ਼ਰਤ ਭਰੀ ਟਿੱਪਣੀ ਨੇ ਸਾਡੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਸ ਨੂੰ ਸਿਰਫ਼ ਮੁਆਫ਼ੀ ਨਾਲ ਮੁਆਫ਼ ਨਹੀਂ ਕੀਤਾ ਜਾ ਸਕਦਾ। ਅਸੀਂ ਇਸ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਅੱਜ ਅਸੀਂ ਉਕਤ ਆਗੂ ਖਿਲਾਫ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਮੰਗ ਕੀਤੀ ਹੈ ਕਿ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।'' ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, "ਸਾਡੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਦੀ ਅਗਵਾਈ ਵਾਲੀ ਲੀਡਰਸ਼ਿਪ ਪਹਿਲਾਂ ਹੀ ਸੰਦੀਪ ਦਾਇਮਾ ਦੇ ਪਾਰਟੀ ਵਿੱਚ ਰਹਿਣ ਦੇ ਵਿਰੋਧ ਵਿੱਚ ਕੇਂਦਰੀ ਲੀਡਰਸ਼ਿਪ ਨੂੰ ਜਾਣੂ ਕਰਵਾ ਚੁੱਕੀ ਹੈ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਨੂੰ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਪਾਰਟੀ ਤੋਂ ਤੁਰੰਤ ਬਰਖਾਸਤ ਕਰਨ ਦੀ ਅਪੀਲ ਕਰਦੀ ਹਾਂ।" ਉਨ੍ਹਾਂ ਨੇ ਅੱਗੇ ਕਿਹਾ, "ਇਸ ਸੰਦੀਪ ਦਾਇਮਾ ਨੇ ਜਾਣਬੁੱਝ ਕੇ ਦੇਸ਼ ਦੇ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਨ ਲਈ ਅਜਿਹਾ ਬਿਆਨ ਦਿੱਤਾ ਹੈ ਅਤੇ ਇਸ ਨੂੰ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਭਾਰਤ ਵਰਗੇ ਦੇਸ਼ ਵਿੱਚ ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ, ਜੋ ਸਾਰਿਆਂ ਧਰਮ ਅਤੇ ਵਿਸ਼ਵਾਸ ਦਾ ਸਤਿਕਾਰ ਕਰਦਾ ਹੈ।" ਇੱਕ ਮੀਡੀਆ ਸਵਾਲ ਦਾ ਜਵਾਬ ਦਿੰਦਿਆਂ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ, “ਸਾਡੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਸ਼ਾਮਲ ਹਨ, ਨੇ ਇਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਹ ਭਾਜਪਾ ਹੀ ਹੈ ਜਿਸ ਨੇ ਇਸ ਗਲਤੀ ਨੂੰ ਉਭਾਰਨ ਦੀ ਪਹਿਲ ਕੀਤੀ ਹੈ। ਅਸੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਾਂਗ ਨਹੀਂ ਹਾਂ ਜੋ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਮਲ ਨਾਥ ਦੀ ਪ੍ਰਸ਼ੰਸਾ ਕਰ ਰਹੇ ਹਨ, ਅਸੀਂ ਆਪਣੀ ਪਾਰਟੀ ਦੇ ਲੀਡਰ ਦੀ ਗਲਤ ਹਰਕਤ ਖ਼ਿਲਾਫ਼ ਆਵਾਜ਼ ਉਠਾਈ ਹੈ ਅਤੇ ਉਸਦੇ ਖਿਲਾਫ ਕੇਸ ਦਾਇਰ ਕੀਤਾ ਹੈ ਅਤੇ ਉਸਨੂੰ ਪਾਰਟੀ ਤੋਂ ਬਾਹਰ ਕਰਨ ਦੀ ਮੰਗ ਵੀ ਕੀਤੀ ਹੈ।" ਬਾਅਦ ਵਿੱਚ ਜੈ ਇੰਦਰ ਕੌਰ ਨੇ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋਂ ਕੱਢਣ ਲਈ ਭਾਜਪਾ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ।

Punjab Bani 05 November,2023
ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ

ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ : ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਮੋਹਾਲੀ, 4 Nov : ਆਈਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਹੇਠਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰਮਬੰਸ ਸਿੰਘ ਬੰਟੀ ਰੋਮਾਣਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵੀ ਹਨ, ਉਹਨਾ ਨੇ ਆਪਣੇ ਐਕਸ ਅਕਾਊਂਟ ਉੱਤੇ 25 ਅਕਤੂਬਰ ਨੂੰ ਇੱਕ ਵੀਡੀਓ ਪਾਈ ਸੀ। ਇਸ ਵੀਡੀਓ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ ਉੱਤੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਆਡੀਓ ਸੁਣਾਈ ਦੇ ਰਹੀ ਹੈ। ਬੰਟੀ ਰੋਮਾਣਾ ਨੇ ਵੀਡੀਓ ਦੇ ਨਾਲ ਲਿਖਿਆ ਸੀ, ‘ਕੰਵਰ ਗਰੇਵਾਲ ਦੀ ਭਗਵੰਤ ਮਾਨ ਨੂੰ ਸਲਾਹ ਤੇ ਚੇਤਾਵਨੀ।’ ਹਾਲਾਂਕਿ ਕੰਵਰ ਗਰੇਵਾਲ ਵੱਲੋਂ ਇੱਕ ਵੀਡੀਓ ਰਾਹੀਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਬਾਰੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ। ਪਰਮਬੰਸ ਸਿੰਘ ਰੋਮਾਣਾ ਉੱਤੇ ਆਈਪੀਸੀ ਦੀਆਂ ਧਾਰਾਵਾਂ 468 (ਕਿਸੇ ਨੂੰ ਧੋਖਾ ਦੇਣ ਲਈ ਛੇੜਛਾੜ), 469 (ਕਿਸੇ ਦੇ ਸਨਮਾਨ ਨੂੰ ਢਾਹ ਲਾਉਣ ਲਈ ਛੇੜਛਾੜ), 500 (ਮਾਣਹਾਨੀ) ਅਤੇ ਇੰਫਰਮੇਸ਼ਨ ਟੈਕਨਾਲਜੀ ਐਕਟ 2000 (ਆਈ ਟੀ ਐਕਟ ਦੀਆਂ ਧਾਰਾਵਾਂ 43 (i) ਅਤੇ 66 ਤਹਿਤ ਪਰਚਾ ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਮਟੌਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜ ਗਏ ਸਨ ਅਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ 'ਤੇ ਇਤਰਾਜ਼ ਜਤਾਇਆ ਵੀ ਜਤਾਇਆ ਸੀ।

Punjab Bani 04 November,2023
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ

ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ- ਹਰਭਜਨ ਸਿੰਘ ਈਟੀਓ ਚੰਡੀਗੜ੍ਹ, 3 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ ਹੈ। ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਕੁਸ਼ਲ ਕਾਰਜ਼ ਪ੍ਰਣਾਲੀ ਸਦਕਾ ਠੇਕੇਦਾਰਾਂ ਵਿੱਚ ਵਿਸ਼ਵਾਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਠੇਕੇਦਾਰ ਇਸ ਗੱਲ ਤੋਂ ਪੂਰੀ ਤਰ੍ਹਾਂ ਜਾਣੂੰ ਹਨ ਕਿ ਉਨ੍ਹਾਂ ਨੂੰ ਕਿਸੇ ਨੂੰ ਵੀ ਰਿਸ਼ਵਤ ਨਹੀਂ ਦੇਣੀ ਪਵੇਗੀ ਅਤੇ ਘੱਟੋ-ਘੱਟ ਕੀਮਤ 'ਤੇ ਵੱਧ ਤੋਂ ਵੱਧ ਮਿਆਰੀ ਕੰਮ ਕਰਨ ਵਾਲੇ ਨੂੰ ਹੀ ਠੇਕਾ ਦਿੱਤਾ ਜਾਵੇਗਾ। ਕੈਬਿਨਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਤਰ੍ਹਾਂ ਕੀਤੀ ਜਾਣ ਵਾਲੀ ਬਚਤ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਉਣ ਲਈ ਇਸਤੇਮਾਲ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਮਿਥੇ ਗਏ ਮਿਆਰਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਕਿਫ਼ਾਇਤੀ ਲਾਗਤਾਂ 'ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਘੱਟ ਲਾਗਤ 'ਤੇ ਮਿਆਰੀ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਦੋਵਾਂ ਵਿਭਾਗਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਮੇਂ ਦੇ ਅੰਦਰ ਅਤੇ ਅਨੁਮਾਨਿਤ ਤੋਂ ਘੱਟ ਲਾਗਤ 'ਤੇ ਮੁਕੰਮਲ ਕਰਕੇ ਕਈ ਸੌ ਕਰੋੜ ਰੁਪਏ ਦੀ ਬਚਤ ਕਰੇਗੀ ਅਤੇ ਇਸ ਬਚਤ ਰਾਸ਼ੀ ਦੀ ਵਰਤੋਂ ਸੂਬੇ ਅੰਦਰ ਲੋੜੀਂਦੇ ਮੁਡਲੇਢਾਂਚੇ ਨੂੰ ਵਿਕਸਤ ਕਰਨ ਲਈ ਕੀਤੀ ਜਾਵੇਗੀ।

Punjab Bani 03 November,2023
ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਮੁੜ ਖੜਕ ਗਈ

ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਮੁੜ ਖੜਕ ਗਈ ਦੋਵੇਂ ਆਗੂ ਲੰਮੇਂ ਸਮੇਂ ਬਾਅਦ ਆਹਮੋ ਸਾਹਮਣੇ ਦਿਖਾਈ ਦਿੱਤੇ ਰਾਮਪੁਰਾ, 3 Nov. ਮਲੂਕਾ ਤੋਂ ਅਕਾਲੀ ਦਲ ਦੇ ਸੀਨੀਆ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਹਾਲ ਹੀ ਵਿੱਚ ਮੁੜ ਕਾਂਗਰਸ ’ਚ ਪਰਤੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਿਚਕਾਰ ਖੜਕ ਗਈ ਹੈ। ਰਾਮਪੁਰਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਦੋਵੇਂ ਆਗੂ ਲੰਮੇਂ ਸਮੇਂ ਬਾਅਦ ਆਹਮੋ ਸਾਹਮਣੇ ਦਿਖਾਈ ਦਿੱਤੇ ਹਨ। ਕਾਂਗੜ ਵੱਲੋਂ ਕੁੱਝ ਦਿਨ ਪਹਿਲਾਂ ਕੀਤੀਆਂ ਸਿਆਸੀ ਟਿੱਪਣੀਆਂ ਨੂੰ ਲੈਕੇ ਮਲੂਕਾ ਭੜਕ ਗਏ ਹਨ। ਮਲੂਕਾ ਨੇ ਕਾਨੂੰਨੀ ਨੋਟਿਸ ਭੇਜਕੇ ਸਾਬਕਾ ਮਾਲ ਮੰਤਰੀ ਨੂੰ ਇਸ ਮਾਮਲੇ ’ਚ ਮੁਆਫੀ ਮੰਗਣ ਲਈ ਕਿਹਾ ਹੈ। ਅੱਜ ਅਕਾਲੀ ਦਲ ਦੇ ਮੀਡੀਆ ਇੰਚਾਰਜ ਰਤਨ ਸ਼ਰਮਾ ਨੇ ਇਹ ਜਾਣਕਾਰੀ ਮਲੂਕਾ ਤਰਫੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਜੇਕਰ ਕਾਂਗੜ ਨੇ ਮੁਆਫੀ ਨਾਂ ਮੰਗੀ ਤਾਂ ਮਲੂਕਾ ਨੇ ਅਦਾਲਤ ’ਚ ਕੇਸ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ। ਇਹ ਕੋਈ ਨਵੀਂ ਗੱਲ ਨਹੀਂ ਕਿ ਮਲੂਕਾ ਅਤੇ ਕਾਂਗੜ ਵਿੱਚ ਕੋਈ ਬਿਆਨਾਂ ਨੂੰ ਲੈਕੇ ਵਿਵਾਦ ਨਾ ਹੋਵੇ ਪਰ ਤਾਜਾ ਬੋਲ ਬੁਲਾਰੇ ਨੂੰ ਦੋਨਾਂ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰਾਮਪੁਰਾ ’ਚ ਆਪਣੇ ਸਿਆਸੀ ਪੈਰ ਜਮਾਉਣ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਾਲ 2002 ਤੋਂ ਪਹਿਲਾਂ ਦੋਵੇਂ ਆਗੂ ਅਕਾਲੀ ਦਲ ’ਚ ਹੋਇਆ ਕਰਦੇ ਸਨ। ਇਸੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਵਿਚਕਾਰ ਕਿਸੇ ਮਾਮਲੇ ਨੂੰ ਲੈਕੇ ਤਰੇੜ ਪੈ ਗਈ। ਇਸ ਮੌਕੇ ਹੋਈਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗੜ ਨੇ ਮਲੂਕਾ ਖਿਲਾਫ ਅਜ਼ਾਦ ਝੰਡਾ ਚੁੱਕ ਲਿਆ ਅਤੇ ਜਿੱਤ ਪ੍ਰਾਪਤ ਕੀਤੀ। ਵਿਧਾਨ ਸਭਾ ਚੋਣਾਂ ’ਚ ਕੈਪਟਨ ਸਰਕਾਰ ਬਣ ਗਈ ਅਤੇ ਕਾਂਗੜ ਕਾਂਗਰਸ ’ਚ ਸ਼ਾਮਲ ਹੋ ਗਏ। ਉਸ ਤੋਂ ਬਾਅਦ ਕਾਂਗੜ ਨੇ ਮਲੂਕਾ ਨੂੰ 2007 ਅਤੇ 2017 ’ਚ ਦੋ ਵਾਰ ਹਰਾਇਆ ਹੈ ਜਦੋਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਦੋਵੇੇਂ ਹੀ ਆਮ ਆਦਮੀ ਪਾਰਟੀ ਦੀ ਹਨੇਰੀ ’ਚ ਉੱਡ ਗਏ ਸਨ। ਉਸ ਤੋਂ ਬਾਅਦ ਵੀ ਦੋਵਾਂ ਵਿਚਕਾਰ ਸਿਆਸੀ ਖੜਕਾ ਦੜਕਾ ਹੁੰਦਾ ਆ ਰਿਹਾ ਸੀ ਜੋਕਿ 2022 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਕਾਂਗੜ ਦੇ ਭਾਜਪਾ ਵਿੱਚ ਚਲੇ ਜਾਣ ਤੇ ਕੁੱਝ ਮੱਠਾ ਪੈ ਗਿਆ ਸੀ। ਕਾਂਗਰਸ ’ਚ ਵਾਪਿਸੀ ਉਪਰੰਤ ਹੁਣ ਦੋਵਾਂ ਆਗੂਆਂ ਵਿਚਕਾਰ ਇੱਕ ਵਾਰ ਫਿਰ ਤੋਂ ਸਿਆਸੀ ਲੜਾਈ ਛਿੜ ਗਈ ਹੈ। ਜਾਣਕਾਰੀ ਅਨੁਸਾਰ ਮਾਮਲਾ ਪਿਛਲੇ ਦਿਨੀ ਮਲੂਕਾ ਵੱਲੋਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਤੋਂ ਪਿੱਛੋਂ ਵਿਗੜਿਆ ਹੈ ਜਿਸ ’ਚ ਮਲੂਕਾ ਨੇ ਕਾਂਗੜ ਦੇ ਬਾਰ-ਬਾਰ ਪਾਰਟੀਆਂ ਬਦਲਣ ਤੇ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਇੰਨ੍ਹਾਂ ਦੇ ਜਵਾਬ ਵਿੱਚ ਕਾਂਗੜ ਨੇ ਵੀ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਦੋਸ਼ ਲਾਏ ਸਨ ਕਿ ਮਲੂਕਾ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਈ ਹਫਤੇ ਦਿੱਲੀ ਵਿੱਚ ਬੈਠੇ ਰਹੇ ਸਨ। ਕਾਂਗੜ ਨੇ ਇਹ ਵੀ ਕਿਹਾ ਸੀ ਕਿ ਮਲੂਕਾ ਨੇ ਭਾਜਪਾ ਤੋਂ ਗਵਰਨਰੀ ਦੀ ਮੰਗ ਕੀਤੀ ਸੀ ਜਿਸ ਕਾਰਨ ਉਹਨਾਂ ਨੂੰ ਬੀਜੇਪੀ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕਾਂਗੜ ਨੇ ਮਲੂਕਾ ਦੀ ਸਿੱਖਿਆ ਬਾਰੇ ਵੀ ਕੁਝ ਗਲਤ ਟਿੱਪਣੀਆਂ ਕੀਤੀਆਂ ਜਿੰਨ੍ਹਾਂ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਦਸਤਖਤ ਨਾਂ ਕਰ ਸਕਣ ਵਰਗੀ ਗੱਲ ਵੀ ਸ਼ਾਮਲ ਸੀ। ਮਲੂਕਾ ਨੇ ਕਿਹਾ ਕਿ ਕਾਂਗੜ ਨੇ ਹਮੇਸ਼ਾ ਝੂਠ ਦੀ ਰਾਜਨੀਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕਾਂਗੜ ਕੋਲ ਕੋਈ ਠੋਸ ਸਬੂਤ ਹਨ ਤਾਂ ਉਹ ਪੇਸ਼ ਕਰੇ ਨਹੀਂ ਤਾਂ ਜਨਤਕ ਤੌਰ ਤੇ ਮਾਫੀ ਮੰਗੇ। ਉਨ੍ਹਾਂ ਕਿਹਾ ਕਿ ਅਜਿਹਾ ਨਾਂ ਕਰਨ ਦੀ ਸੂਰਤ ’ਚ ਕਾਂਗੜ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ।

Punjab Bani 03 November,2023
ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ

ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ ਡੋਰ-ਟੂ-ਡੋਰ ਸਰਵੇ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ ਪਟਿਆਲਾ, 2 ਨਵੰਬਰ ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ। ਡੀਸੀ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਪਟਿਆਲਾ ਨਗਰ ਨਿਗਮ ਦੀ ਚੋਣਾਂ ਲਈ ਕਢੀ ਗਈ ਨਵੀਂ ਵੋਟਰ ਲਿਸਟ ਬਿਲਕੁਲ ਗਲਤ ਹੈ ਅਤੇ ਇਸ ਵਿੱਚ ਢੇਰ ਸਾਰੀਆਂ ਤਰੁੱਟੀਆਂ ਹਨ। ਜਿਵੇਂ ਕਿ ਕਿਸੇ ਵੀ ਵੋਟਰ ਲਿਸਟ ਵਿੱਚ ਇਲਾਕੇ ਦਾ ਨਾਮ ਨਹੀਂ ਲਿਖਿਆ ਗਿਆ। ਹਰ ਵਾਰਡ ਨੂੰ ਬਿਨ੍ਹਾਂ ਮਤਲਬ ਤੋਂ ਰੋਡ ਕਰੋਸਿੰਗਾ ਕਰਕੇ ਵੱਖ-ਵੱਖਰੇ ਦੂਰ ਦੁਰਾਡੇ ਦੇ ਇਲਾਕੇ ਵੋਟਰ ਲਿਸਟ ਵਿੱਚ ਪਾਏ ਗਏ ਹਨ ਜੋ ਕਿ ਕਾਨੂੰਨੀ ਤੌਰ ਤੇ ਬਿਲਕੁਲ ਗਲਤ ਹਨ। ਉਨ੍ਹਾਂ ਅੱਗੇ ਕਿਹਾ, "ਜਦੋਂ ਵਾਰਡਬੰਦੀ ਵਿੱਚ ਵਾਧਾ ਨਹੀਂ ਹੋਇਆ ਤਾਂ ਇਲਾਕਿਆਂ ਦਾ ਘਟਾਅ ਵਧਾਅ ਅਤੇ ਵੋਟਰ ਲਿਸਟਾਂ ਵਿੱਚ ਛੇੜਛਾੜ ਬਿਲਕੁਲ ਗੈਰ ਕਾਨੂੰਨੀ ਹੈ। ਨਗਰ ਨਿਗਮ ਚੋਣਾਂ ਲਈ ਹਮੇਸ਼ਾਂ ਵੋਟਾਂ ਡੋਰ ਟੂ ਡੋਰ ਬਣਾਈਆਂ ਜਾਂਦੀਆਂ ਹਨ। ਇਸ ਵਾਰ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਅਸੈਂਬਲੀ ਲਿਸਟਾਂ ਵਿਚੋਂ ਕਾਗਜਾਂ ਨੂੰ ਫਾੜ ਫਾੜ ਕੇ ਵੋਟਰ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਜੋ ਕਿ ਕਾਨੂੰਨ ਅਨੁਸਾਰ ਜਾਅਲੀ ਕੰਮ ਹੈ।" ਇਨ੍ਹਾਂ ਵੋਟਰ ਲਿਸਟਾਂ ਦੇ ਨੁਕਸਾਨ ਬਾਰੇ ਗੱਲ ਕਰਦਿਆਂ ਭਾਜਪਾ ਪ੍ਰਧਾਨ ਨੇ ਅੱਗੇ ਕਿਹਾ, "ਜੇਕਰ ਇਨ੍ਹਾਂ ਵੋਟਰ ਲਿਸਟਾਂ ਤੇ ਸ਼ਹਿਰ ਵਿੱਚ ਚੋਣ ਹੁੰਦੀ ਹੈ ਨਾ ਤਾਂ ਕਿਸੀ ਵੀ ਪਾਰਟੀ ਦੇ ਕੈਂਡੀਡੇਟ ਨੂੰ ਆਪਣਾ ਵੋਟਰ ਲਭਣਾ ਹੈ ਅਤੇ ਨਾ ਹੀ ਵੋਟਰਾਂ ਨੂੰ ਆਪਣੇ ਕੈਂਡੀਡੇਟ ਲੱਭਣਾ ਹੈ। ਇਸ ਵੋਟਰ ਲਿਸਟ ਦੀ ਬੀ.ਜੇ.ਪੀ. ਸਿਰੇ ਤੋਂ ਨਿਖੇਧੀ ਕਰਦੀ ਹੈ। ਜੈ ਇੰਦਰ ਕੌਰ ਨੇ ਅੱਗੇ ਮੰਗ ਰੱਖੀ, "ਪਬਲਿਕ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਜਾਅਲੀ ਬਣੀਆਂ ਵੋਟਰ ਲਿਸਟਾਂ ਨੂੰ ਦੁਬਾਰਾ ਤੋਂ ਡੋਰ ਟੂ ਡੋਰ ਸਰਵੇ ਕਰਵਾ ਕੇ ਨਵੇਂ ਸਿਰੇ ਤੋਂ ਵੋਟਰ ਲਿਸਟਾਂ ਬਣਵਾਉਣ ਦੀ ਅਸੀਂ ਮੰਗ ਕਰਦੇ ਹਾਂ ਕਿਉਂਕਿ 60 ਵੋਟਰ ਲਿਸਟਾਂ ਅਨੁਸਾਰ ਕਿਸੇ ਵਾਰਡ ਵਿੱਚ ਕੇਵਲ 2200 ਤੋਂ 2500 ਵੋਟ ਹੈ ਅਤੇ ਕਿਸੇ ਵਾਰਡ ਵਿੱਚ ਵੋਟਾਂ ਦੀ ਗਿਣਤੀ 9000–10000 ਅਤੇ 12000 ਤੱਕ ਟੱਪ ਚੁੱਕੀ ਹੈ ਜੋ ਕਿ ਬਿਲਕੁਲ ਗਲਤ ਹੈ ਅਤੇ ਲੋਕ ਤੰਤਰਿਕ ਹੈ।" ਜੈ ਇੰਦਰ ਕੌਰ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੇ.ਕੇ. ਮਲਹੋਤਰਾ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਕੇ ਕੇ ਸ਼ਰਮਾ, ਹਰਦੇਵ ਸਿੰਘ ਬੱਲੀ, ਸੋਨੂੰ ਸੰਗਰ, ਗਿੰਨੀ ਨਾਗਪਾਲ, ਸੰਦੀਪ ਮਲਹੋਤਰਾ, ਅਤੁਲ ਜੋਸ਼ੀ, ਰਜਨੀ ਸ਼ਰਮਾ, ਪ੍ਰੋਮਿਲਾ ਮਹਿਤਾ, ਸ਼ੰਮੀ ਕੁਮਾਰ, ਨਿਖਿਲ ਕੁਮਾਰ ਕਾਕਾ, ਕਰਨ ਗੌੜ, ਸੰਦੀਪ ਸ਼ਰਮਾ, ਗੋਪੀ ਰੰਗੇਲਾ, ਆਰ ਕੇ ਸਿੰਧੀ, ਸਿਕੰਦਰ ਚੌਹਾਨ, ਗੁਰਭਜਨ ਸਿੰਘ, ਸੌਰਭ ਸ਼ਰਮਾ, ਇੰਦਰਾਣੀ ਸ਼ੁਕਲਾ, ਸੰਜੇ ਸ਼ਰਮਾ ਆਦਿ ਸ਼ਾਮਿਲ ਸਨ।

Punjab Bani 02 November,2023
ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ ਢਿੱਲਮੱਠ ਕਰਨ ਵਾਲੇ ਅਧਿਕਾਰੀਆਂ ਦੀ ਹੋਵੇਗੀ ਖਿਚਾਈ ਅਦਾਲਤੀ ਕੇਸਾਂ ਦੀ ਸੁਚੱਜੀ ਪੈਰਵੀ ਕਰਨ ਅਤੇ ਸੁਣਵਾਈ ਦੌਰਾਨ ਫੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਪੇਸ਼ ਹੋਣ ਲਈ ਕਿਹਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ ਲਈ ਕਿਹਾ ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਫ਼ੀਲਡ ਅਧਿਕਾਰੀ 15 ਦਿਨਾਂ ਦੇ ਅੰਦਰ ਆਪਣੀ-ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 11,859 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਸੂਬੇ ਭਰ ਵਿੱਚ 6657 ਏਕੜ ਪੰਚਾਇਤੀ ਜ਼ਮੀਨ ਅਜਿਹੀ ਹੈ ਜਿਸ ਦੇ ਕਬਜ਼ਾ ਵਾਰੰਟ ਤਿਆਰ ਹਨ ਪਰ ਫ਼ੀਲਡ ਅਧਿਕਾਰੀਆਂ ਵੱਲੋਂ ਇਸ ਸਬੰਧੀ ਕਾਰਵਾਈ ਹਾਲੇ ਅਮਲੇ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਪੈਂਡਿੰਗ ਕਬਜ਼ਾ ਵਾਰੰਟਾਂ 'ਤੇ ਤੁਰੰਤ ਕਾਰਵਾਈ ਕਰਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਤੋਂ ਕਬਜ਼ੇ ਹੇਠ ਪੰਚਾਇਤੀ ਜ਼ਮੀਨਾਂ ਦੇ ਬਲਾਕਵਾਰ ਵੇਰਵੇ ਲਏ। ਉਨ੍ਹਾਂ ਕਿਹਾ ਕਿ ਪੀ.ਪੀ. ਐਕਟ ਦੀ ਧਾਰਾ-7 ਅਧੀਨ 6926 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਡੀ.ਡੀ.ਪੀ.ਓਜ਼ ਕੋਲ ਪੈਂਡਿੰਗ ਹਨ ਜਦਕਿ ਧਾਰਾ 11 ਅਧੀਨ 20734 ਏਕੜ ਦੇ ਕਬਜ਼ੇ ਸਬੰਧੀ ਮਾਮਲੇ ਵਿਭਾਗ ਦੇ ਡਿਵੀਜ਼ਨਲ ਡਾਇਰੈਕਟਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਕੋਲ ਪਏ ਹਨ। ਇਸ ਤੋਂ ਇਲਾਵਾ 42381 ਏਕੜ ਰਕਬਾ ਅਜਿਹਾ ਹੈ ਜਿਸ ਸਬੰਧੀ ਹਾਲੇ ਤੱਕ ਸਬੰਧਤ ਅਧਿਕਾਰੀਆਂ ਵੱਲੋਂ ਪੀ.ਪੀ. ਐਕਟ ਦੀ ਧਾਰਾ-7 ਅਧੀਨ ਕੇਸ ਹੀ ਦਰਜ ਨਹੀਂ ਕੀਤਾ ਗਿਆ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਕੇ ਨਿਪਟਾਰਾ ਕਰਨ ਅਤੇ ਰਹਿੰਦੇ ਮਾਮਲਿਆਂ 'ਚ ਕਾਰਵਾਈ ਕਰਨ ਦੀ ਹਦਾਇਤ ਕੀਤੀ। ਸ. ਲਾਲਜੀਤ ਸਿੰਘ ਭੁੱਲਰ ਨੇ ਉੱਚ ਅਦਾਲਤਾਂ ਵਿੱਚ ਚਲਦੇ ਕੇਸਾਂ ਦੀ ਸੁਚੱਜੀ ਪੈਰਵੀ ਕਰਨ 'ਤੇ ਜ਼ੋਰ ਦਿੰਦਿਆਂ ਫ਼ੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਸੁਣਵਾਈ ਦੌਰਾਨ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਚਲ ਰਹੇ ਮਾਮਲਿਆਂ ਵਿੱਚ ਬੀ.ਡੀ.ਪੀ.ਓਜ਼ ਅਤੇ ਸੁਪਰੀਮ ਕੋਰਟ ਵਿੱਚ ਡੀ.ਡੀ.ਪੀ.ਓਜ਼ ਪੱਧਰ ਦਾ ਅਧਿਕਾਰੀ ਸੁਣਵਾਈ ਦੌਰਾਨ ਹਾਜ਼ਰ ਹੋਵੇ ਤਾਂ ਜੋ ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਦਾ ਪੱਖ ਬਾਖ਼ੂਬੀ ਰੱਖਿਆ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਮਾਲ ਰਿਕਾਰਡ ਵਿੱਚ ਪੰਚਾਇਤੀ ਜ਼ਮੀਨਾਂ ਦੇ ਮਾਲਕਾਨਾ ਹੱਕ ਨੂੰ ਲੈ ਕੇ ਸਾਹਮਣੇ ਆਈਆਂ ਕੁੱਝ ਤੁਰੱਟੀਆਂ ਸਬੰਧੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਜਾਣਬੁੱਝ ਕੇ ਕੀਤਾ ਗਿਆ ਹੈ ਕਿ ਤਾਂ ਦੋਸ਼ੀ ਅਧਿਕਾਰੀਆਂ/ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕੈਬਨਿਟ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ। ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਸ੍ਰੀ ਤੇਜਵੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 02 November,2023
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਮੈਂ ਪੰਜਾਬ ਬੋਲਦਾ ਹਾਂ' ਦੇ ਸਿਰਲੇਖ ਤਹਿਤ ਕੀਤੀ ਜਾ ਰਹੀ ਡਿਬੇਟ ਨੂੰ ਮਹਾ ਡਰਾਮਾ ਕਰਾਰ ਦਿੱਤਾ ਹੈ। ਬਾਜਵਾ ਨੇ ਦਾਅਵਾ ਕੀਤਾ ਹੈ ਕਿ ਅੱਜ ਸਵੇਰੇ 11 ਵਜੇ ਤੱਕ ਵੀ ਸਿਆਸੀ ਪਾਰਟੀਆਂ ਨੂੰ ਕੋਈ ਪ੍ਰੋਗਰਾਮ ਤੇ ਏਜੰਡਾ ਨਹੀਂ ਦਿੱਤਾ ਗਿਆ। ਬਾਜਵਾ ਨੇ ਮੁੱਖ ਮੰਤਰੀ ਤੇ ਪੰਜਾਬੀ ਬੋਲੀ ਦਾ ਝੂਠਾ ਖੈਰ ਖਵਾਹ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਦਿੱਲੀ ਤੋਂ ਇੱਕ ਹਿੰਦੀ ਵਿੱਚ ਟਵੀਟ ਆਇਆ ਹੈ ਕੀ ਇਹ ਮੁੱਖ ਮੰਤਰੀ ਦਾ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਨਹੀਂ ਹੈ ਉਹਨਾਂ ਕਿਹਾ ਕਿ ਦਿੱਲੀ ਵੱਲੋਂ ਕੀਤੇ ਗਏ ਟਵੀਟ ਵਿੱਚ ਨਸ਼ਾ ਗੈਂਗਸਟਰਾਂ ਨੂੰ ਪਨਾਹ ਦੇਣ ਬੇਰੁਜ਼ਗਾਰੀ ਅਤੇ ਕਿਸ ਨੇ ਪੰਜਾਬ ਨੂੰ ਧੋਖਾ ਦਿੱਤਾ ਚਾਰ ਮੁੱਦਿਆਂ ਤੇ ਡਿਬੇਟ ਹੋਣ ਦੀ ਗੱਲ ਕਹੀ ਹੈ ਪਰ ਹੁਣ ਤੱਕ ਉਹਨਾਂ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ ਜਦ ਕਿ ਆਪ ਦੇ ਵਿਧਾਇਕਾਂ ਤੇ ਸਮਰਥਕਾਂ ਨੂੰ ਬਕਾਇਦਾ ਪਾਸ ਇਸ਼ੂ ਕੀਤੇ ਗਏ ਹਨ। ਬਾਜਵਾ ਨੇ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਤਿਹਾਸ ਕਦੇ ਤੁਹਾਨੂੰ ਮਾਫ ਨਹੀਂ ਕਰੇਗਾ ਕਿਉਂਕਿ ਹਰਿਆਣੇ ਦੀਆਂ ਸਾਰੀਆਂ ਧਿਰਾਂ ਪਾਣੀ ਲੈਣ ਲਈ ਇਕੱਠੀਆਂ ਹੋ ਗਈਆਂ ਹਨ ਜਦ ਕਿ ਤੁਸੀਂ ਸਿਰ ਜੋੜਨ ਦੀ ਬਜਾਏ ਸਿਰ ਤੋੜਨ ਦੇ ਯਤਨਾਂ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਇਸ ਝੂਠ ਦੇ ਡਰਾਮੇ ਦੀ ਸਾਰੀ ਸਕ੍ਰਿਪਟ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਲਿਖੀ ਹੈ ਉਹਨਾਂ ਮੁੱਖ ਮੰਤਰੀ ਤੋਂ ਇਹ ਵੀ ਜਵਾਬ ਮੰਗਿਆ ਹੈ ਕਿ ਕਿ ਰਾਜਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਹਰਿਆਣਾ ਦੀ ਤੇਲ ਤੱਕ ਪਾਣੀ ਲਿਜਾਣ ਦਾ ਦਾਅਵਾ ਕੀਤਾ ਹੈ ਇਸ ਬਾਰੇ ਤੁਸੀਂ ਪੰਜਾਬ ਦੇ ਲੋਕਾਂ ਨੂੰ ਕੀ ਜਵਾਬ ਦੇਵੋਗੇ। ਉਹਨਾਂ ਕਿਹਾ ਕਿ ਅੱਜ ਸਭ ਤੋਂ ਵੱਡਾ ਮਸਲਾ ਪਾਣੀ ਦਾ ਹੈ। ਕਿਹਾ ਕਿ ਲੁਧਿਆਣਾ ਅਤੇ ਖੇਤੀਬਾੜੀ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਇੱਕ ਵੱਡਾ ਡਰਾਮਾ ਰਚਿਆ ਜਾ ਰਿਹਾ ਹੈ ਪਰ ਇਤਿਹਾਸ ਤੁਹਾਨੂੰ ਕਦੇ ਮਾਫ ਨਹੀਂ ਕਰੇਗਾ।

Punjab Bani 01 November,2023
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ

ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਦੇ ਕਾਰਜਕਾਲ ਨੇ ਪਿਛਲੀਆਂ ਸਰਕਾਰਾਂ ਦੀਆਂ ਹੁਣ ਤੱਕ ਦੀਆਂ ‘ਅਖੌਤੀ ਪ੍ਰਾਪਤੀਆਂ’ ਨੂੰ ਫਿੱਕਾ ਪਾਇਆ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਗਈਆਂ ਅਤੇ ਆਮ ਆਦਮੀ ਸਰਕਾਰ ਦੇ 18 ਮਹੀਨਿਆਂ ਨੇ ਪਿਛਲੀਆਂ ਸਰਕਾਰਾਂ ਦੀਆਂ ‘ਅਖੌਤੀ ਉਪਲਬਧੀਆਂ’ ਨੂੰ ਫਿੱਕਾ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸੂਝ-ਬੂਝ ਨਾਲ ਲਏ ਕਈ ਫੈਸਲਿਆਂ ਨਾਲ ਸੂਬੇ ਦਾ ਆਪਣਾ ਕਰ ਮਾਲੀਆ ਵਧ ਕੇ 13.2 ਫੀਸਦੀ ਹੋ ਗਿਆ, ਜਦੋਂ ਕਿ ਅਕਾਲੀ ਸਰਕਾਰ ਸਮੇਂ 2012-17 ਵਿੱਚ ਇਹ ਅੱਠ ਫੀਸਦੀ ਅਤੇ ਕਾਂਗਰਸ ਸ਼ਾਸਨ ਦੌਰਾਨ 2017-22 ਵਿੱਚ ਇਹ 6.1 ਫੀਸਦੀ ਸੀ। ਇਸੇ ਤਰ੍ਹਾਂ ਵੈਟ/ਜੀ.ਐਸ.ਟੀ. ਦੀ ਉਗਰਾਹੀ ਵਿੱਚ 16.6 ਫੀਸਦੀ ਦਾ ਵਾਧਾ ਹੋਇਆ ਹੈ, ਸੂਬਾਈ ਐਕਸਾਈਜ਼ ਵਿੱਚ 37 ਫੀਸਦੀ, ਅਸ਼ਟਾਮ ਤੇ ਰਜਿਸਟਰੇਸ਼ਨ ਤੋਂ ਮਾਲੀਆ 27.8 ਫੀਸਦੀ ਅਤੇ ਵਾਹਨਾਂ ਉਤੇ ਟੈਕਸ ਵਿੱਚ 13.3 ਫੀਸਦੀ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੈਕਸ ਚੋਰੀ ਰੋਕਣ ਤੋਂ ਇਲਾਵਾ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ, ਜਿਸ ਨਾਲ ਸੂਬੇ ਦੀ ਆਮਦਨ ਵਿੱਚ ਇਜ਼ਾਫ਼ਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ 1400 ਕਿਲੋਮੀਟਰ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਨੀਤੀ ਦੇ ਉਲਟ ਹੁਣ ਉਨ੍ਹਾਂ ਖ਼ਾਲਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਨਿਰਮਾਣ ਮਗਰੋਂ 25 ਸਾਲਾਂ ਤੋਂ ਮੁਰੰਮਤ ਨਹੀਂ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2020-21 ਵਿੱਚ 77 ਕਰੋੜ ਰੁਪਏ ਦੇ ਮੁਕਾਬਲੇ ਸਾਲ 2023-24 ਵਿੱਚ ਮਨਰੇਗਾ ਅਧੀਨ 228 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਗੁਣਾ ਵੱਧ ਨਹਿਰਾਂ ਤੇ ਖ਼ਾਲਾਂ ਦੀ ਮੁਰੰਮਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਹਿਰੀ ਪਾਣੀ ਦੀ ਵਰਤੋਂ ਵਿੱਚ 38 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਇਸ ਸਾਲ ਪੰਜ ਹਜ਼ਾਰ ਕੇਸਾਂ ਦਾ ਨਿਬੇੜਾ ਕੀਤਾ ਗਿਆ, ਜਿਹੜੇ ਕਈ ਸਾਲਾਂ ਤੋਂ ਬਕਾਇਆ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 40 ਤੋਂ ਵੱਧ ਮੌਸਮੀ ਨਹਿਰਾਂ ਨੂੰ ਸਾਰਾ ਸਾਲ ਵਗਣ ਵਾਲੀਆਂ ਨਹਿਰਾਂ ਵਿੱਚ ਤਬਦੀਲ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਮਾਲਵਾ ਕੈਨਾਲ ਤੇ ਹੋਰ ਨਹਿਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ/ਨਾਲਿਆਂ/ਡਰੇਨਾਂ/ਮਾਈਨਰਾਂ ਨੂੰ ਪਹਿਲੀ ਵਾਰ ਨੋਟੀਫਾਈ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰ ਇਨ੍ਹਾਂ ਜਲ ਸਰੋਤਾਂ ਦੀ ਨਿਸ਼ਾਨਦੇਹੀ ਕਰਨ ਅਤੇ ਕਬਜ਼ੇ ਹਟਾਉਣ ਦੇ ਯੋਗ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਸਰੋਤਾਂ ਦੀ ਮੁਰੰਮਤ ਲਈ ਕਿਸਾਨਾਂ ਉਤੇ ਲੱਗਿਆ ਖ਼ਰਚ ਦਾ 10 ਫੀਸਦੀ ਹਿੱਸਾ ਵੀ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 16 ਸਾਲਾਂ ਤੋਂ ਲਟਕ ਰਿਹਾ ਕੰਡੀ ਕੈਨਾਲ ਪ੍ਰਾਜੈਕਟ ਵੀ 90 ਫੀਸਦੀ ਤੱਕ ਸੁਰਜੀਤ ਕਰ ਦਿੱਤਾ ਗਿਆ ਹੈ ਅਤੇ ਪਹਿਲੀ ਦਫ਼ਾ ਇਹ ਨਹਿਰ 90 ਫੀਸਦੀ ਤੋਂ ਵੱਧ ਸਮਰੱਥਾ ਉਤੇ ਚੱਲੀ। ਉਨ੍ਹਾਂ ਕਿਹਾ ਕਿ 150 ਸਾਲ ਪੁਰਾਣੇ ਐਕਟ ਦੀ ਥਾਂ ਜਲ ਸਰੋਤਾਂ ਬਾਰੇ ਨਵਾਂ ਐਕਟ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਾਰੀ ਪ੍ਰਕਿਰਿਆ ਸੁਖਾਲੀ ਹੋਵੇਗੀ, ਮੁਕੱਦਮੇਬਾਜ਼ੀ ਘਟੇਗੀ, ਲੋਕਾਂ ਦੀ ਸ਼ਮੂਲੀਅਤ ਵਧੇਗੀ ਅਤੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਸੂਬਾ ਸਰਕਾਰ ਨੇ 20 ਸਾਲਾਂ ਤੋਂ ਲਟਕ ਰਹੇ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਆਉਂਦੇ ਅੜਿੱਕੇ ਦੂਰ ਕਰ ਦਿੱਤੇ ਹਨ ਅਤੇ ਇਸ ਬੰਨ੍ਹ ਦੇ ਨਿਰਮਾਣ ਨੂੰ ਦਸੰਬਰ 2023 ਤੱਕ ਮੁਕੰਮਲ ਕੀਤਾ ਜਾਵੇਗਾ। ਪੰਜਾਬ ਦੇ ਵਿੱਤੀ ਹਾਲਾਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਨਸਪ, ਪੀ.ਐਮ.ਆਈ.ਡੀ.ਸੀ./ਪੀ.ਐਫ.ਸੀ., ਲੈਂਡ ਮਾਰਗੇਜ਼ ਬੈਂਕ, ਪੰਜਾਬ ਮੰਡੀ ਬੋਰਡ, ਪੰਜਾਬ ਸ਼ੂਗਰਫੈੱਡ ਅਤੇ ਹੋਰ ਅਦਾਰਿਆਂ ਦੇ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2022-23 ਵਿੱਚ 1298 ਕਰੋੜ ਰੁਪਏ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕੀਤੇ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਲਈ ਕੇਂਦਰ ਦੇ ਹਿੱਸੇ ਦੇ 1750 ਕਰੋੜ ਰੁਪਏ ਦੇ ਲਟਕਦੇ ਬਕਾਏ ਦਾ ਵੀ ਭੁਗਤਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਹਿਲੀ ਅਪਰੈਲ 2017 ਤੋਂ 17 ਮਾਰਚ 2022 ਤੱਕ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 56,623 ਨੌਕਰੀਆਂ ਦਿੱਤੀਆਂ, ਜਦੋਂ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ ਹੀ 37,100 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਸਾਲ ਵਿੱਚ ਔਸਤਨ 23,432 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜਿਹੜਾ ਆਪਣੇ ਆਪ ਵਿੱਚ ਇਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਰੀਆਂ ਨੌਕਰੀਆਂ ਮੁਕੰਮਲ ਪਾਰਦਰਸ਼ੀ ਪ੍ਰਕਿਰਿਆ ਅਪਣਾ ਕੇ ਮੈਰਿਟ ਦੇ ਆਧਾਰ ਉਤੇ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਗਰਮੀਆਂ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ 7.30 ਤੋਂ 2 ਵਜੇ ਤੱਕ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਕਾਫ਼ੀ ਕਾਰਗਰ ਸਾਬਤ ਹੋਇਆ, ਜਿਸ ਨਾਲ ਬਿਜਲੀ ਦੇ ਪੀਕ ਲੋਡ ਵਿੱਚ 250 ਮੈਗਾਵਾਟ ਦੀ ਕਮੀ ਆਈ, ਇਸ ਨਾਲ ਬਿਜਲੀ ਦੀ ਮੰਗ ਦੇ ਪ੍ਰਬੰਧਨ ਨਾਲ ਢੁਕਵੇਂ ਤਰੀਕੇ ਨਾਲ ਨਜਿੱਠਿਆ ਜਾ ਸਕਿਆ। ਇਸ ਕਦਮ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਦੁਪਹਿਰ ਤੱਕ ਆਪਣੇ ਕੰਮ ਕਰਵਾ ਕੇ ਬਾਕੀ ਸਮੇਂ ਵਿੱਚ ਆਪਣੇ ਹੋਰ ਧੰਦੇ ਕਰਨ ਦੀ ਖੁੱਲ੍ਹ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਟਰੈਫਿਕ ਨੂੰ ਸੁਚਾਰੂ ਕਰਨ ਵਿੱਚ ਮਦਦ ਮਿਲੀ, ਜਿਸ ਕਾਰਨ ਹੁਣ ਕਈ ਹੋਰ ਸੂਬੇ ਵੀ ਇਸ ਨੂੰ ਲਾਗੂ ਕਰਨ ਦੇ ਇੱਛੁਕ ਹਨ। ਮੁੱਖ ਮੰਤਰੀ ਨੇ ਕਿਹਾ ਕਿ 10 ਸਾਲਾਂ ਦੀ ਸੇਵਾ ਪੂਰੀ ਕਰ ਚੁੱਕੇ ਐਡਹਾਕ, ਠੇਕਾ ਆਧਾਰਤ, ਡੇਲੀਵੇਜ਼, ਵਰਕ ਚਾਰਜਡ ਤੇ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੁਲਾਜ਼ਮ ਧਰਨਿਆਂ-ਮੁਜ਼ਾਹਰਿਆਂ ਦੇ ਰਾਹ ਉਤੇ ਸਨ ਅਤੇ ਪਾਣੀਆਂ ਦੀਆਂ ਟੈਂਕੀਆਂ ਉਤੇ ਚੜ੍ਹਨ ਦੇ ਨਾਲ-ਨਾਲ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਦੇ ਸਨ ਪਰ ਸਰਕਾਰ ਦੀ ਇਸ ਪਹਿਲਕਦਮੀ ਨਾਲ ਹੁਣ ਤੱਕ 12,351 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਔਸਤਨ ਦੋ ਤੋਂ ਤਿੰਨ ਗੁਣਾ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਬਾਕੀ ਰਹਿੰਦੇ ਨੌਂ ਹਜ਼ਾਰ ਤੋਂ ਵੱਧ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਇਸ ਸਾਲ ਦੇ ਅੰਤ ਤੱਕ ਨਿਯਮਤ ਕਰ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਨਅਤੀ ਖ਼ੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਨੂੰ 2.98 ਲੱਖ ਨੌਕਰੀਆਂ ਮਿਲਣਗੀਆਂ। ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਸਾਡੀ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਕਰਵਾਇਆ ਹੈ, ਜਦੋਂ ਕਿ ਅਕਾਲੀ ਸਰਕਾਰ ਦੌਰਾਨ 2012-17 ਤੱਕ 32,995 ਕਰੋੜ ਰੁਪਏ ਦਾ ਨਿਵੇਸ਼ ਆਇਆ ਅਤੇ ਕਾਂਗਰਸ ਸਰਕਾਰ ਦੌਰਾਨ 2017-22 ਤੱਕ 1,17,048 ਕਰੋੜ ਦਾ ਨਿਵੇਸ਼ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਾਲ 2022-23 ਦੌਰਾਨ 2.98 ਲੱਖ ਐਮ.ਐਸ.ਐਮ.ਈਜ਼ ਦੀ ਰਜਿਸਟਰੇਸ਼ਨ ਨਾਲ ਉੱਤਰੀ ਭਾਰਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਕਲਰ ਕੋਡਿਡ ਅਸ਼ਟਾਮ ਪੇਪਰ ਜਾਰੀ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਕ ਨਿਸਚਿਤ ਸਮਾਂ ਹੱਦ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਮੁੱਖ ਵਿਭਾਗਾਂ ਦੀਆਂ ਸਾਰੀਆਂ ਮਨਜ਼ੂਰੀਆਂ ਅਗਾਊਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਲਈ ਜੁਲਾਈ 2023 ਵਿੱਚ ਵਟਸਐਪ ਹੈਲਪਲਾਈਨ ਸ਼ੁਰੂ ਕੀਤੀ ਗਈ ਸੀ, ਜਿਸ ਉਤੇ 1600 ਤੋਂ ਵੱਧ ਸੁਝਾਅ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੇ ਫੀਡਬੈਕ ਅਨੁਸਾਰ ਉਨ੍ਹਾਂ ਦੀ ਸਹੂਲਤ ਲਈ ਸਰਕਾਰੀ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿਖੇ 70 ਉਦਯੋਗਿਕ ਐਸੋਸੀਏਸ਼ਨਾਂ ਅਤੇ 1500 ਉਦਯੋਗਪਤੀਆਂ ਨਾਲ ਨਿੱਜੀ ਤੌਰ `ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੈਬਨਿਟ ਰੈਂਕ ਦੇ ਵਿਅਕਤੀਆਂ ਦੀ ਅਗਵਾਈ ਹੇਠ 26 ਪ੍ਰਮੁੱਖ ਉਦਯੋਗਿਕ ਸੈਕਟਰਾਂ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖੇਤਰ ਵਿੱਚ ਕੋਈ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਸਦਕਾ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਸਬਸਿਡੀ ਦੀ ਬਕਾਇਆ ਰਾਸ਼ੀ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ ਜੋ ਕਿ ਅਕਾਲੀ ਦਲ ਦੇ ਸ਼ਾਸਨ ਦੌਰਾਨ 2342 ਕਰੋੜ ਰੁਪਏ ਅਤੇ ਕਾਂਗਰਸ ਦੇ ਰਾਜ ਵਿੱਚ 9020 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਮਾਰਚ 2015 ਤੋਂ ਰੁਕੀ ਹੋਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2023 ਦੌਰਾਨ ਦਰਾਮਦ ਕੀਤੇ ਗਏ ਕੋਲੇ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਪਛਵਾੜਾ ਕੋਲਾ ਖਾਨ ਦੇ ਚਾਲੂ ਹੋਣ ਨਾਲ ਹਰ ਸਾਲ 600 ਕਰੋੜ ਰੁਪਏ ਦੀ ਬੱਚਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ, ਜਿਨ੍ਹਾਂ ਵਿੱਚੋਂ 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਦੀ ਮਜ਼ਬੂਤੀ ਲਈ ਸੂਬੇ ਵਿੱਚ ਹੁਣ 550 ਕਰੋੜ ਰੁਪਏ ਦੀ ਲਾਗਤ ਨਾਲ ‘ਸਿਹਤਮੰਦ ਪੰਜਾਬ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ 130 ਕਰੋੜ ਰੁਪਏ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਇਆ ਹੈ ਅਤੇ 350 ਕਰੋੜ ਰੁਪਏ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕਰਨ ਤੋਂ ਇਲਾਵਾ 25 ਕਰੋੜ ਰੁਪਏ ਦੇ ਖਰਚ ਨਾਲ 11 ਲੱਖ ਤੋਂ ਵੱਧ ਜਾਂਚ ਟੈਸਟ ਮੁਫ਼ਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਪਹਿਲੇ ਸਾਲ ਦੌਰਾਨ 8358 ਵਿਦਿਆਰਥੀਆਂ ਨੇ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਖੇਡਾਂ ਸਹੂਲਤਾਂ ਵਾਸਤੇ 200 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਐਕਸਪੋਜ਼ਰ ਵਿਜ਼ਿਟ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਚੰਦਰਯਾਨ-3, ਪੀ.ਐੱਸ.ਐੱਲ.ਵੀ. ਅਤੇ ਆਦਿੱਤਿਆ ਐਲ-1 ਮਿਸ਼ਨ ਦੇ ਲਾਂਚ ਦੇ ਗਵਾਹ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ 488 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਪ੍ਰੈਲ 2022 ਤੋਂ ਸਕੂਲ ਸਿੱਖਿਆ ਵਿਭਾਗ ਵਿੱਚ 9518 ਅਧਿਆਪਕ ਭਰਤੀ ਕੀਤੇ ਗਏ ਹਨ ਜਦੋਂ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਸਿਰਫ਼ 19174 ਅਧਿਆਪਕ ਭਰਤੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਚੂਅਲ, ਟੈਂਪਰੇਰੀ ਟੀਚਰਜ਼ (ਨੈਸ਼ਨਲ ਬਿਲਡਰਜ਼) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਲਈ ਲਿਆਂਦੀ ਗਈ ਨੀਤੀ (2022) ਤਹਿਤ 12316 ਠੇਕਾ ਆਧਾਰਿਤ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟਾਇਆ ਕਿ ਪਿਛਲੇ ਪੰਜ ਸਾਲਾਂ (2017-22) ਦੌਰਾਨ ਰੈਗੂਲਰ ਕੀਤੇ ਅਧਿਆਪਕਾਂ/ਕਰਮਚਾਰੀਆਂ ਦੀ ਕੁੱਲ ਗਿਣਤੀ ਸਿਰਫ 8675 ਸੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਸਪੈਸ਼ਲ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ‘ਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਫੋਰਸ ਨੂੰ ਗਲਤ ਡਰਾਈਵਿੰਗ ‘ਤੇ ਨਕੇਲ ਕੱਸਣ, ਸੜਕਾਂ `ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕਾਰਜਾਂ ਦਾ ਜ਼ਿੰਮਾ ਸੌਂਪਿਆ ਜਾਵੇਗਾ ਤਾਂ ਜੋ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਸ਼ੁਰੂਆਤ ਵਿੱਚ ਸੜਕਾਂ ‘ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨ ਹਰ 30 ਕਿਲੋਮੀਟਰ ਦੀ ਦੂਰੀ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੁਣ ਤੱਕ 2149 ਵੱਡੀਆਂ ਮੱਛੀਆਂ (ਵੱਡੇ ਤਸਕਰਾਂ) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਸ਼ਾ ਤਸਕਰਾਂ ਦੀਆਂ 74 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 146 ਮਾਮਲਿਆਂ ਵਿੱਚ ਤਸਕਰਾਂ ਦੀਆਂ 73 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸ੍ਰੀ ਅੰਮ੍ਰਿਤਸਰ ਵਿਖੇ ‘ਹੋਪ ਇਨੀਸ਼ੀਏਟਿਵ’ ਨਾਂ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ 40,000 ਤੋਂ ਵੱਧ ਵਿਦਿਆਰਥੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਲ 2011, 2016 ਅਤੇ 2021 ਵਿੱਚ ਸਿਰਫ਼ ਇੱਕ-ਇੱਕ ਵਾਰ ਪੁਲਿਸ ਭਰਤੀ ਕੀਤੀ ਗਈ ਸੀ, ਜਿਸ ਕਾਰਨ ਪੁਲਿਸ ਦੀ ਨੌਕਰੀ ਲੈਣ ਲਈ ਨੌਜਵਾਨਾਂ ਦੀ ਆਸ ਵੀ ਖਤਮ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਹੁਣ ਹਰ ਸਾਲ ਇਹ ਭਰਤੀ ਕੀਤੀ ਜਾਵੇਗੀ ਅਤੇ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਦੀ ਇਹ ਵੱਕਾਰੀ ਨੌਕਰੀ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੇ ਨੌਜਵਾਨਾਂ ਵਾਸਤੇ ਸਾਡੀ ਸਰਕਾਰ ਆਸ ਦੀ ਕਿਰਨ ਬਣ ਕੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸੰਗਠਿਤ ਅਪਰਾਧਾਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲਾ ਸੂਬਾ ਬਣ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਸਿਪਾਹੀ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਵੱਖਰੇ ਤੌਰ ‘ਤੇ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 2022 ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਖੇਡਾਂ ਵਿੱਚ 3.50 ਲੱਖ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੇ ਦੂਜੇ ਐਡੀਸ਼ਨ ਵਿੱਚ 4.50 ਲੱਖ ਖਿਡਾਰੀਆਂ ਨੇ 7.50 ਕਰੋੜ ਰੁਪਏ ਇਨਾਮੀ ਰਾਸ਼ੀ ਜਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ਿਆਈ ਖੇਡਾਂ ਵਿੱਚ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਵਿੱਚ ਹਿੱਸਾ ਲੈਣ ਵਾਲੇ ਸਾਰੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ 16 ਮਾਰਚ, 2022 ਤੋਂ ਸ਼ਹੀਦ ਸੈਨਿਕਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਬਣਾਉਣ ਸਮੇਂ ਕਿਸਾਨਾਂ ਤੋਂ ਫੀਡਬੈਕ ਅਤੇ ਸੁਝਾਅ ਵੀ ਲਏ ਗਏ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਾਸਮਤੀ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ 10 ਕੀਟਨਾਸ਼ਕਾਂ `ਤੇ ਪਾਬੰਦੀ ਲਗਾਈ ਗਈ ਅਤੇ ਖਾਦਾਂ, ਬੀਜਾਂ ਅਤੇ ਦਵਾਈਆਂ ਦੇ ਨਿਰਮਾਤਾਵਾਂ/ਡੀਲਰਾਂ `ਤੇ ਅਚਨਚੇਤ ਛਾਪੇਮਾਰੀ ਕਰਕੇ ਉਨ੍ਹਾਂ ਦੀ ਗੁਣਵਤਾ ਦੀ ਜਾਂਚ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੂੰ ਜਾਣ ਵਾਲੀ ਸਰਕਾਰੀ ਵੋਲਵੋ ਬੱਸ ਸੇਵਾ ਬੰਦ ਕਰ ਦਿੱਤੀ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ 15 ਜੂਨ, 2022 ਨੂੰ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸ ਸੇਵਾ ਮੁੜ ਸ਼ੁਰੂ ਕੀਤੀ ਅਤੇ ਇਸ ਵੇਲੇ 19 ਬੱਸਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਰੀਬ 138 ਬੱਸ ਪਰਮਿਟ, ਜਿਨ੍ਹਾਂ ਦੀ ਮਿਆਦ ਗਲਤੀ ਨਾਲ ਵਧਾ ਦਿੱਤੀ ਗਈ ਸੀ, ਵੀ ਰੱਦ ਕਰ ਦਿੱਤੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਤੋਂ ਜ਼ਿਲ੍ਹਾ ਹੈੱਡਕੁਆਰਟਰ ਆਉਣ-ਜਾਣ ਵਾਸਤੇ ਏ.ਸੀ. ਬੱਸਾਂ ਸ਼ੁਰੂ ਕੀਤੀਆਂ ਗਈਆਂ ਹਨ।

Punjab Bani 01 November,2023
ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ

ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਦੀ ਲੀਡਰਸ਼ਿਪ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਭਰੀ ਗਾਥਾ ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ ਸੂਬੇ ਵਿਰੁੱਧ ਘਿਨਾਉਣਾ ਮਨਸੂਬਾ ਘੜਨ ਲਈ ਸਿਆਸੀ ਨੇਤਾਵਾਂ ਨੇ ਪਾਰਟੀ ਪੱਧਰ ਤੋਂ ਉਪਰ ਉਠ ਕੇ ਆਪਸ ਵਿੱਚ ਗੰਢਤੁੱਪ ਕੀਤੀ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਬੇਝਿਜਕ ਹੋ ਕੇ ’80ਵਿਆਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਵ੍ਹਾਈਟ ਪੇਪਰ ਲਿਆ ਕੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਹੱਕ ਵਿੱਚ ਕਸੀਦੇ ਪੜ੍ਹੇ ਸਨ। ਅੱਜ ਇੱਥੇ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਲੁਜ ਯਮੁਨਾ ਲਿੰਕ ਨਹਿਰ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਨਾਲ ਕੀਤੇ ਫਰੇਬ, ਗੱਦਾਰੀ ਅਤੇ ਗੁਨਾਹ ਦੀ ਦਰਦ ਭਰੀ ਗਾਥਾ ਹੈ।” ਉਨ੍ਹਾਂ ਕਿਹਾ ਕਿ ਸੂਬਿਆਂ ਦਰਮਿਆਨ ਪਾਣੀਆਂ ਦੇ ਮਸਲੇ ਹੱਲ ਕਰਨ ਲਈ ਦੇਸ਼ ਭਰ ਵਿੱਚ ਇਕ ਹੀ ਐਕਟ-‘ਅੰਤਰ-ਰਾਜੀ ਦਰਿਆਈ ਪਾਣੀਆਂ ਵਿਵਾਦ ਐਕਟ-1956’ ਲਾਗੂ ਹੈ ਪਰ ਸਿਰਫ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ‘ਪੰਜਾਬ ਪੁਨਰਗਠਨ ਐਕਟ-1966’ ਵਿੱਚ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀ ਦੀ ਵੰਡ ਲਈ ਵੱਖਰੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਵਿਤਕਰਾ ਕੀਤਾ ਹੈ ਪਰ ਪੰਜਾਬ ਦੇ ਨੇਤਾਵਾਂ ਨੇ ਇਸ ਵਿਸ਼ਵਾਸਘਾਤ ਵਾਲੇ ਕਦਮ ਨੂੰ ਸਹੀ ਠਹਿਰਾਉਣ ਲਈ ਵ੍ਹਾਈਟ ਪੇਪਰ ਲਿਆਂਦਾ ਜੋ ਕਿ ਸ਼ਰਮਨਾਕ ਗੱਲ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਪੁਨਰਗਠਨ ਐਕਟ-1966’ ਦੇ ਮੁਤਾਬਕ ਪੰਜਾਬ ਤੇ ਹਰਿਆਣਾ ਦਰਮਿਆਨ ਸਾਰੇ ਅਸਾਸਿਆਂ ਦੀ ਵੰਡ 60:40 ਦੇ ਅਨੁਪਾਤ ਮੁਤਾਬਕ ਹੋਈ ਸੀ ਪਰ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ 24 ਮਾਰਚ, 1976 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਧੱਕੇਸ਼ਾਹੀ ਨਾਲ ਪੰਜਾਬ ਤੇ ਹਰਿਆਣਾ ਦਰਮਿਆਨ ਰਾਵੀ-ਬਿਆਸ ਪਾਣੀਆਂ ਦੀ ਵੰਡ 50:50 ਦੇ ਅਨੁਪਾਤ ਨਾਲ ਕਰ ਦਿੱਤੀ ਜੋ ਸਿੱਧੇ ਤੌਰ ਉਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਸੀ। ਉਨ੍ਹਾਂ ਕਿਹਾ ਕਿ ਉਸ ਮੌਕੇ ਸੂਬੇ ਦੇ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਪੰਜਾਬ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਅਤੇ ਕੇਂਦਰ ਸਰਕਾਰ ਦੀ ਕਠਪੁਤਲੀ ਵਾਂਗ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ, ਸਗੋਂ 16 ਨਵੰਬਰ, 1976 ਨੂੰ ਉਨ੍ਹਾਂ ਨੇ ਇਕ ਕਰੋੜ ਰੁਪਏ ਦਾ ਚੈੱਕ ਪ੍ਰਾਪਤ ਕੀਤਾ ਅਤੇ ਐਸ.ਵਾਈ.ਐਲ. ਦੇ ਨਿਰਮਾਣ ਵਿੱਚ ਤੇਜ਼ੀ ਲਿਆਂਦੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 1977 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਨੂੰ ਐਸ.ਵਾਈ.ਐਲ. ਰਾਹੀਂ ਪਾਣੀ ਦੇਣ ਦੇ ਕੰਮ ਨੂੰ ਇਕ ਵਾਰ ਵੀ ਨਹੀਂ ਰੋਕਿਆ। ਉਨ੍ਹਾਂ ਦੱਸਿਆ ਕਿ ਬਾਦਲ ਨੇ 4 ਜੁਲਾਈ, 1978 ਨੂੰ ਪੱਤਰ ਨੰਬਰ 23617 ਰਾਹੀਂ ਐਸ.ਵਾਈ.ਐਲ. ਦੇ ਨਿਰਮਾਣ ਲਈ ਹੋਰ ਤਿੰਨ ਕਰੋੜ ਰੁਪਏ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 31 ਮਾਰਚ, 1979 ਨੂੰ ਤਤਕਾਲੀ ਅਕਾਲੀ ਸਰਕਾਰ ਨੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਹਰਿਆਣਾ ਸਰਕਾਰ ਪਾਸੋਂ 1.5 ਕਰੋੜ ਦੀ ਰਾਸ਼ੀ ਪ੍ਰਾਪਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਐਮਰਜੈਂਸੀ ਕਲਾਜ਼ ਲਾਗੂ ਕਰਕੇ ਬਹੁਤ ਥੋੜ੍ਹੇ ਸਮੇਂ ਵਿੱਚ ਐਸ.ਵਾਈ.ਐਲ. ਨਹਿਰ ਦੀ ਉਸਾਰੀ ਲਈ ਲੋੜੀਂਦੀ ਜ਼ਮੀਨ ਐਕੁਵਾਇਰ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਰਿਆਣਾ ਸਰਕਾਰ ਨਾਲ ਸਾਂਝ ਇਸ ਤੱਥ ਤੋਂ ਸਪੱਸ਼ਟ ਹੋ ਜਾਂਦੀ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਇਜਲਾਸ (1 ਮਾਰਚ, 1978 ਤੋਂ 7 ਮਾਰਚ, 1978 ਤੱਕ) ਦੌਰਾਨ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਕਿਹਾ, “ਬਾਦਲ ਨਾਲ ਮੇਰੇ ਨਿੱਜੀ ਰਿਸ਼ਤਿਆਂ ਕਾਰਨ ਪੰਜਾਬ ਸਰਕਾਰ ਨੇ ਐਸ.ਵਾਈ.ਐਲ. ਨਹਿਰ ਲਈ ਧਾਰਾ-4 ਅਤੇ ਧਾਰਾ-17 (ਐਮਰਜੈਂਸੀ ਕਲਾਜ਼) ਤਹਿਤ ਜ਼ਮੀਨ ਐਕੁਵਾਇਰ ਕੀਤੀ ਅਤੇ ਪੰਜਾਬ ਸਰਕਾਰ ਇਸ ਕਾਰਜ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਹੀ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਨ੍ਹਾਂ ਲੀਡਰਾਂ ਵੱਲੋਂ ਸੂਬੇ ਨੂੰ ਆਪਣੇ ਪਾਣੀਆਂ ਤੋਂ ਵਾਂਝਾ ਕਰਨ ਦੀ ਆਪਸੀ ਗੰਢਤੁੱਪ ਦਾ ਪਤਾ ਲਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਹਾਣੀ ਇੱਥੇ ਹੀ ਖਤਮ ਨਹੀਂ ਹੋਈ ਕਿਉਂਕਿ ਸਾਲ 1998 ਵਿੱਚ ਜਦੋਂ ਪ੍ਰਕਾਸ਼ ਸਿੰਘ ਬਾਦਲ ਇਕ ਵਾਰ ਫੇਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਭਾਖੜਾ ਮੇਨ ਲਾਈਨ ਦੇ ਕਿਨਾਰਿਆਂ ਨੂੰ ਲਗਪਗ ਇਕ ਫੁੱਟ ਉੱਚਾ ਕਰ ਦਿੱਤਾ ਤਾਂ ਕਿ ਹਰਿਆਣਾ ਨੂੰ ਹੋਰ ਪਾਣੀ ਦਿੱਤਾ ਜਾ ਸਕੇ ਅਤੇ ਇਸ ਮੰਤਵ ਲਈ ਹਰਿਆਣਾ ਪਾਸੋਂ 45 ਕਰੋੜ ਰੁਪਏ ਵੀ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਨੇ ‘ਬਾਲਾਸਰ ਨਹਿਰ ਦੀ ਉਸਾਰੀ’ ਲਈ ਪੰਜਾਬ ਨਾਲ ਧ੍ਰੋਹ ਕਮਾਇਆ। ਬਾਲਾਸਰ ਨਹਿਰ ਬਾਦਲ ਦੇ ਫਾਰਮ ਹਾਊਸ ਤੱਕ ਬਣਾਈ ਗਈ ਜੋ ਕਿ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਵਜ਼ ਵਿੱਚ ਬਾਦਲ ਨੂੰ ਸੌਗਾਤ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਦਮਾਂ ਰਾਹੀਂ ਬਾਦਲ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਹਰਿਆਣਾ ਨੂੰ ਪਾਣੀ ਦਿੱਤਾ ਅਤੇ ਹਰਿਆਣਾ ਨੇ ਤੋਹਫੇ ਵਜੋਂ ਫਾਰਮ ਲਈ ਨਹਿਰ ਬਣਾ ਕੇ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਸ ਗੱਲ ਤੋਂ ਸਪੱਸ਼ਟ ਹੈ ਕਿ ਅਕਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨਾਲ ਧ੍ਰੋਹ ਕਮਾ ਕੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਬਾਰੇ 31 ਦਸੰਬਰ, 1981 ਨੂੰ ਉਦੋਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਵਿਚਾਲੇ ਸ੍ਰੀਮਤੀ ਇੰਦਰਾ ਗਾਂਧੀ ਦੀ ਹਾਜ਼ਰੀ ਵਿੱਚ ਸਮਝੌਤਾ ਹੋਇਆ ਸੀ ਕਿਉਂਕਿ ਉਸ ਸਮੇਂ ਕੇਂਦਰ ਤੇ ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਸਮੇਂ ਦੇ ਕਾਂਗਰਸ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਨਾਜਾਇਜ਼ ਆਦੇਸ਼ ਉਤੇ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਅਨੁਸਾਰ ਰਾਵੀ-ਬਿਆਸ ਦਾ 75 ਫੀਸਦ ਪਾਣੀ ਗੈਰ-ਰਿਪੇਰੀਅਨ ਰਾਜਾਂ ਹਰਿਆਣਾ ਅਤੇ ਰਾਜਸਥਾਨ ਨੂੰ ਦਿੱਤਾ ਗਿਆ ਅਤੇ ਕਿਸਾਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਸ੍ਰੀਮਤੀ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ 08 ਅਪ੍ਰੈਲ, 1982 ਨੂੰ ਚੌਧਰੀ ਬਲਰਾਮ ਜਾਖੜ ਦੀ ਹਾਜ਼ਰੀ ਵਿੱਚ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਦੀ ਰਸਮ ਅਦਾ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਰਾਜ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਨੇ 24 ਜੁਲਾਈ, 1985 ਨੂੰ ਸ੍ਰੀ ਰਾਜੀਵ ਗਾਂਧੀ ਅਤੇ ਅਕਾਲੀ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦਰਮਿਆਨ ਰਾਜੀਵ-ਲੌਂਗੋਵਾਲ ਸਮਝੌਤੇ 'ਤੇ ਦਸਤਖਤ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇ ਵੀ ਐਸ.ਵਾਈ.ਐਲ. ਨਹਿਰ ਦੀ ਉਸਾਰੀ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਇਸ ਕਾਰਨਾਮੇ ਰਾਹੀਂ ਇਹ ਪੱਕਾ ਕਰ ਦਿੱਤਾ ਕਿ ਪੰਜਾਬ ਨੂੰ ਭਵਿੱਖ ਵਿੱਚ ਦਰਿਆਈ ਪਾਣੀਆਂ 'ਤੇ ਉਸ ਦਾ ਹੱਕ ਨਾ ਮਿਲੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਆਪਣੇ ਕਾਰਜਕਾਲ (1985 ਤੋਂ 1987) ਦੌਰਾਨ ਨਾ ਸਿਰਫ਼ ਐਸ.ਵਾਈ.ਐਲ. ਦੀ ਲੰਬਿਤ ਉਸਾਰੀ ਨੂੰ ਯਕੀਨੀ ਬਣਾਇਆ, ਸਗੋਂ ਇਸ ਸਮੇਂ ਦੌਰਾਨ ਨਹਿਰ ਦੀ ਉਸਾਰੀ ਦਾ ਜ਼ਿਆਦਾਤਰ ਕੰਮ ਮੁਕੰਮਲ ਵੀ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਕੇ ਐਸ.ਵਾਈ.ਐਲ. ਦੀ ਉਸਾਰੀ ਦਾ ਮੁੱਢ ਬੰਨ੍ਹਣ ਦਾ ਸਿਹਰਾ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਦਾ ਹੈ ਜਦੋਂ ਕਿ ਅਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਨਹਿਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ 2007 ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਅਕਾਲੀ ਸਰਕਾਰ ਦੇ ਸੱਤਾ ਵਿਚ ਆਉਣ 'ਤੇ 2004 ਦੇ ਐਕਟ ਦੀ ਧਾਰਾ 5 ਨੂੰ ਹਟਾ ਦਿੱਤਾ ਜਾਵੇਗਾ ਪਰ ਇਕ ਦਹਾਕਾ ਸੱਤਾ ਵਿਚ ਰਹਿਣ ਦੇ ਬਾਵਜੂਦ ਬਾਦਲ ਸਰਕਾਰ ਨੇ ਇਸ ਸੰਬਧੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਮੁੱਦੇ 'ਤੇ ਸੁਪਰੀਮ ਕੋਰਟ 'ਚ ਪੰਜਾਬ ਦੇ ਖਿਲਾਫ ਸਾਲ 2002, 2004 ਅਤੇ 2016 'ਚ ਤਿੰਨ ਵਿਰੋਧੀ ਫੈਸਲੇ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਫੈਸਲੇ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਆਏ ਸਨ ਪਰ ਵਕੀਲਾਂ ’ਤੇ ਅੰਨ੍ਹੇਵਾਹ ਪੈਸਾ ਖਰਚ ਕਰਨ ਦੇ ਬਾਵਜੂਦ ਉਨ੍ਹਾਂ ਨੇ ਇਨ੍ਹਾਂ ਫੈਸਲਿਆਂ ਦੀ ਢੁੱਕਵੇਂ ਢੰਗ ਨਾਲ ਪੈਰਵੀ ਨਹੀਂ ਕੀਤੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਇਸ ਪ੍ਰਾਜੈਕਟ ਨੂੰ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਰਾਜ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ ਅਤੇ ਉਹ ਇਹ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਕੋਲ ਪਾਣੀ ਦੀ ਘੱਟ ਉਪਲਬਧਤਾ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ ਹੈ ਅਤੇ ਇਹ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ 30 ਸਾਲਾਂ ਤੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਿਹਾ ਹੈ ਅਤੇ ਹੁਣ ਵੀ ਇਸ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਦੇ ਵਕੀਲਾਂ ਨੇ ਨਹਿਰ ਮੁਕੰਮਲ ਹੋਣ ਸਬੰਧੀ ਕਿਤੇ ਵੀ ਕੋਈ ਜ਼ਿਕਰ ਨਹੀਂ ਕੀਤਾ ।

Punjab Bani 01 November,2023
ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ

ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦੀ ਸ਼ੁਰੂਆਤ ਸਰਵੋਤਮ ਪੁਸਤਕ ਪੁਰਸਕਾਰਾਂ ਨਾਲ ਨਾਮਵਰ ਲੇਖਕਾਂ ਦਾ ਸਨਮਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਪ੍ਰਸਾਰ ਲਈ ਸੂਬਾ ਸਰਕਾਰ ਵਚਨਬੱਧ : ਹਰਜੋਤ ਸਿੰਘ ਬੈਂਸ ਪਟਿਆਲਾ, 1 ਨਵੰਬਰ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਹੇਠ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਮਨਾਇਆ ਜਾਣ ਵਾਲਾ ਪੰਜਾਬੀ ਮਾਹ ਅੱਜ ਇਥੇ ਭਾਸ਼ਾ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਏ ਉਦਘਾਟਨੀ ਸਮਾਗਮ ਨਾਲ ਸ਼ੁਰੂ ਹੋ ਗਿਆ ਹੈ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੇ ਸਰਵੋਤਮ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਕੀਤੀ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਸ. ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਅਤੇ ਇੰਪਰੂਵਮੈਂਟ ਟਰੱਸਟ, ਪਟਿਆਲਾ ਦੇ ਚੇਅਰਮੈਨ ਸ਼੍ਰੀ ਮੇਘ ਚੰਦ ਸ਼ੇਰਮਾਜਰਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਮੂਲੀਅਤ ਕੀਤੀ। ਮੇਜਬਾਨ ਭਾਸ਼ਾ ਵਿਭਾਗ, ਪੰਜਾਬ ਦੀ ਵਧੀਕ ਨਿਰਦੇਸ਼ਕ ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਪ੍ਰਾਪਤੀਆਂ, ਸਰਗਰਮੀਆਂ ਤੇ ਯੋਜਨਾਵਾਂ ਬਾਰੇ ਚਾਨਣਾ ਪਾਇਆ। ਉਘੇ ਚਿੰਤਕ ਡਾ. ਕੁਲਦੀਪ ਸਿੰਘ ਦੀਪ ਨੇ ਪੰਜਾਬੀ ਭਾਸ਼ਾ ਦੀ ਸਥਿਤੀ, ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਿੱਤਾ। ਇਸ ਮੌਕੇ ਸੱਤ ਦਿਨ ਚੱਲਣ ਵਾਲੇ ਪੁਸਤਕ ਪ੍ਰਦਰਸ਼ਨੀ ਦਾ ਮੁੱਖ ਮਹਿਮਾਨ ਸ. ਹਰਜੋਤ ਸਿੰਘ ਬੈਂਸ ਨੇ ਉਦਘਾਟਨ ਕੀਤਾ। ਮੁੱਖ ਮਹਿਮਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿਸ ਦੇ ਬਹੁਤ ਅੱਛੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬੀ ਨੂੰ ਵਿਧਾਨ ਸਭਾ ਤੇ ਸਕੱਤਰੇਤ ਵਿਖੇ ਪਟਰਾਣੀ ਬਣਾ ਦਿੱਤਾ ਹੈ। ਜਿਸ ਸਦਕਾ ਪੰਜਾਬੀ ਦਾ ਸਮੁੱਚੇ ਜਗਤ ਵਿਚ ਸਤ‌ਿਕਾਰ ਵਧਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਪੰਜਾਬੀ ਨੂੰ ਵਿਸ਼ੇ, ਦਫ਼ਤਰੀ ਤੇ ਉਚਾਰਨ ਦੀ ਭਾਸ਼ਾ ਵਜੋਂ ਪ੍ਰਫੁਲਤ ਕਰਨ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲਿਖਾਰੀਆਂ ਤੇ ਪੰਜਾਬੀ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ-ਪਸਾਰ ਲਈ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਚੱਲਣ। ਪਦਮ ਸ਼੍ਰੀ ਸੁਰਜੀਤ ਸਿੰਘ ਪਾਤਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਪੰਜਾਬੀ ਭਾਸ਼ਾ ਸਾਡੀ ਵਿਰਾਸਤ ਹੈ। ਜਿਸ ਨੂੰ ਅੱਗੇ ਵਧਾਉਣ ਲਈ ਸਾਨੂੰ ਇਕ ਜੁੱਟ ਹੋ ਕੇ ਹੰਭਲੇ ਮਾਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਇਸ ਖੇਤਰ ਵਿਚ ਬਹੁਤ ਸਾਰੇ ਸ਼ਲਾਘਾਯੋਗ ਕਦਮ ਪੁੱਟੇ ਹਨ, ਜਿਨ੍ਹਾਂ ਤੋਂ ਪੰਜਾਬੀ ਭਾਸ਼ਾ ਦੇ ਚੰਗੇਰੇ ਭਵਿੱਖ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਹੀ ਇਕ ਅਜਿਹਾ ਸਾਧਨ ਹੈ ਜੋ ਕਿਸੇ ਵੀ ਖਿਤੇ ਦੀ ਤਰੱਕੀ ਦਾ ਆਧਾਰ ਬਣਦੀ ਹੈ। ਇਸ ਕਰਕੇ ਪੰਜਾਬੀ ਭਾਸ਼ਾ ਨੂੰ ਰੁਜਗਾਰ ਦੀ ਭਾਸ਼ਾ ਵਜੋਂ ਵਿਕਸਿਤ ਕੀਤਾ ਜਾਵੇ। ਮੁੱਖ ਵਕਤਾ ਡਾ. ਕੁਲਦੀਪ ਸਿੰਘ ਦੀਪ ਨੇ ਪੰਜਾਬੀ ਭਾਸ਼ਾ ਦੀ ਸਥਿਤੀ, ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ ਤੇ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਕ ਸੌ ਤੇਤੀ ਮੁਲਕਾਂ ਵਿਚ ਪੰਜਾਬੀ ਭਾਸ਼ਾ ਬੋਲੀ ਜਾ ਰਹੀ ਹੈ। ਇਸ ਦਾ ਆਧੁਨਿਕ ਸੰਚਾਰ ਸਾਧਨਾਂ ਵਿਚ ਵੀ ਬੋਲ ਬਾਲਾ ਹੋ ਚੁੱਕਿਆ ਹੈ। ਜਿਸ ਸਦਕਾ ਪੰਜਾਬੀ ਦੁਨੀਆਂ ਦੇ ਬਹੁਤ ਸਾਰੇ ਮੁਲਕਾਂ ਦੀਆਂ ਪ੍ਰਮੁੱਖ ਤੇ ਪਹਿਲੀਆਂ ਪੰਜ ਭਾਸ਼ਾਵਾਂ ਵਿਚ ਸ਼ਾਮਲ ਹੋ ਚੁੱਕੀ ਹੈ ਅਤੇ ਇਸ ਨੂੰ ਹਰ ਖੇਤਰ ਵਿਚ ਪਹਿਲ ਦੇਣੀ ਚਾਹੀਦੀ ਹੈ। ਡਾ. ਕੁਲਦੀਪ ਸਿੰਘ ਦੀਪ ਨੇ ਕਿਹਾ ਕਿ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਪਸਾਰ ਲਈ ਮਾਪੇ, ਅਧਿਆਪਕ, ਸਾਹਿਤਕਾਰ, ਸਰਕਾਰ ਅਤੇ ਸਮੁੱਚਾ ਸਮਾਜ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਮੌਕੇ ਨਾਮਵਰ ਲੇਖਕ ਲਖਵਿੰਦਰ ਸਿੰਘ ਲੱਖਾ, ਗੁਰਮੇਲ ਕੌਰ ਜੋਸ਼ੀ ਤੇ ਓਮ ਪ੍ਰਕਾਸ਼ ਗਾਸੋ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਡਿਪਟੀ ਡਾਇਰੈਕਟਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਚੰਦਨਦੀਪ ਕੌਰ ਅਤੇ ਸ਼੍ਰੀ ਸਤਨਾਮ ਸਿੰਘ ; ਸਹਾਇਕ ਡਾਇਰੈਕਟਰ ਸ਼੍ਰੀ ਅਸ਼ਰਫ ਮਹਿਮੂਦ ਨੰਦਨ, ਸ਼੍ਰੀਮਤੀ ਸੁਖਪ੍ਰੀਤ ਕੌਰ, ਸ਼੍ਰੀ ਆਲੋਕ ਚਾਵਲਾ, ਸ਼੍ਰੀਮਤੀ ਜਸਪ੍ਰੀਤ ਕੌਰ ਅਤੇ ਸ਼੍ਰੀਮਤੀ ਸੁਰਿੰਦਰ ਕੌਰ ਹਾਜ਼ਰ ਸਨ। ਇਸ ਮੌਕੇ ਸੂਫ਼ੀ ਗਾਇਕ ਮਾਣਕ ਅਲੀ ਨੇ ਆਪਣੀ ਗਾਇਕੀ ਨਾਲ ਰੰਗ ਬੰਨਿਆ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ, ਖੋਜ ਅਫ਼ਸਰ ਨੇ ਕੀਤਾ।   ਸਰਵੋਤਮ ਪੁਰਸਕਾਰਾਂ ਨਾਲ ਸਨਮਾਨਿਤ ਲੇਖਕ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਪੰਜਾਬੀ ਸਾਲ-2020 1) ਗਿਆਨੀ ਗੁਰਦਿਤ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਦੁਪਹਿਰ ਖਿੜੀ = ਨਵਰੂਪ ਕੌਰ 2) ਪ੍ਰਿੰਸੀਪਲ ਸੁਜਾਨ ਸਿੰਘ ਪੁਰਸਕਾਰ (ਕਹਾਣੀ) ਰੇਤ ਦੇ ਘਰ = ਪਰਮਜੀਤ ਮਾਨ 3) ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਝੁੱਗੀਆਂ ਦੇ ਲਾਲ = ਡਾ. ਕੁਲਵਿੰਦਰ ਕੌਰ ਮਿਨਹਾਸ 4) ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ) ਜੀਵਨ ਇਤਿਹਾਸ ਗੁਰੂ ਨਾਨਕ ਸਾਹਿਬ = ਡਾ. ਸੁਖਦਿਆਲ ਸਿੰਘ 5) ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ) ਪੀ.ਜੀ. ਦ ਪੇਇੰਗ ਗੈਸਟ = ਸੰਜੀਵਨ ਸਿੰਘ 6) ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਗੁਰੂ ਨਾਨਕ ਪਰੰਪਰਾ ਅਤੇ ਦਰਸ਼ਨ = ਡਾ. ਅਮਰਜੀਤ ਸਿੰਘ 7) ਐਮ.ਐਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਸਾਡਾ ਵਿਰਸਾ : ਸਾਡੇ ਲੋਕ = ਬਾਬੂ ਸਿੰਘ ਰੈਹਲ 8) ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਪੰਜਾਬੀ ਲੋਕ-ਧਰਮ ਸਮਾਜ ਮਨੋਵਿਗਿਆਨਕ ਅਧਿਐਨ = ਡਾ. ਦਰਿਆ 9) ਸ਼੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਸਾਡੀ ਕਿਤਾਬ = ਪਾਲੀ ਖਾਦਿਮ ਸਰਵੋਤਮ ਸਾਹਿਤਕ ਪੁਰਸਕਾਰ ਹਿੰਦੀ-ਸਾਲ 2020 1) ਗਿਆਨੀ ਸੰਤ ਸਿੰਘ ਪੁਰਸਕਾਰ (ਕਵਿਤਾ) ਉਦਗਾਰ ਮਨੋਦਰਪਣ ਕੀ ਪਰਛਾਈਆਂ= ਸ਼੍ਰੀ ਵਿਸ਼ਵਾਮਿੱਤਰ ਭੰਡਾਰੀ 2) ਸੁਦਰਸ਼ਨ ਪੁਰਸਕਾਰ (ਨਾਵਲ/ਕਹਾਣੀ) ਜ਼ਿੰਦਗੀ ਬਨਾਮ ਸੰਘਰਸ਼ = ਸ਼੍ਰੀਮਤੀ ਭੁਪਿੰਦਰ ਕੌਰ ਵਾਲੀਆ 3) ਇੰਦਰਨਾਥ ਮਦਾਨ ਪੁਰਸਕਾਰ (ਆਲੋਚਨਾ/ਸੰਪਾਦਨ) ਕ੍ਰਿਸ਼ਨ ਚਰਿੱਤਰ : ਵਿਵਿਧ ਆਯਾਮ = ਡਾ. ਪੂਨਮ ਗੁਪਤ 4) ਗਿਆਨੀ ਗਿਆਨ ਸਿੰਘ ਪੁਰਸਕਾਰ (ਜੀਵਨੀ/ਸਫ਼ਰਨਾਮਾ) ਮੈਂ ਲਾਹੌਰ ਹੂੰ = ਡਾ. ਕੇਵਲ ਧੀਰ ਸਰਵੋਤਮ ਸਾਹਿਤਕ ਪੁਰਸਕਾਰ ਉਰਦੂ-ਸਾਲ 2022 1) ਰਜਿੰਦਰ ਸਿੰਘ ਬੇਦੀ ਪੁਰਸਕਾਰ (ਨਾਵਲ/ਕਹਾਣੀ/ਡਰਾਮਾ/ਇਕਾਂਗੀ) ਡੂਬਤੀ ਨਸਲੋਂ (ਅਫ਼ਸਾਨਵੀ ਮਜਮੂਆ) = ਡਾ. ਰੇਨੂੰ ਬਹਿਲ 2) ਸਾਹਿਰ ਲੁਧਿਆਣਵੀ ਪੁਰਸਕਾਰ (ਨਜ਼ਮ) ਨਈ ਸੋਚ ਕੇ ਗੁਲਾਬ (ਸ਼ਿਅਰੀ ਮਜਮੂਆ) = ਜਨਾਬ ਨੂਰ-ਉਲ-ਹਸਨ (ਮੋਹਸਿਨ ਉਸਮਾਨੀ) 3) ਹਾਫ਼ਿਜ਼ ਮਹਿਮੂਦ ਸ਼ੀਰਾਨੀ ਪੁਰਸਕਾਰ ਮਾਲੇਰਕੋਟਲਾ ਕੀ ਉਰਦੂ ਨਸਰ ਕੋ ਦੇਣ (ਤਨਕੀਦ) = ਡਾ. ਆਬਿਦ ਅਲੀ ਖਾਨ 4) ਕਨੱਈਆ ਲਾਲ ਕਪੂਰ ਪੁਰਸਕਾਰ (ਨਸਰ) ਤੀਰ-ਏ-ਨੀਮਕਸ਼ (ਤਨਜ਼ੀਆ ਮਜ਼ਹੀਆ ਮਜ਼ਾਮੀਨ) = ਜਨਾਬ ਐਮ.ਅਨਵਾਰ ਅੰਜੁਮ

Punjab Bani 01 November,2023
ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ

ਜੇਕਰ ਲੋਕਾਂ ਨੇ ਤੁਹਾਨੂੰ ਹਰਾ ਦਿੱਤਾ ਇਸਦਾ ਮਤਲਬ ਇਹ ਨਹੀਂ ਕਿ ਪਹਿਲਾਂ ਪੰਜਾਬ ਵਿਰੁੱਧ ਕੀਤੇ ਸਾਰੇ ਗੁਨਾਹ ਮੁਆਫ ਹੋ ਗਏ - ਮੁੱਖ ਮੰਤਰੀ ਵੱਲੋਂ ਵਿਰੋਧੀਆਂ ਦੀ ਸਖ਼ਤ ਆਲੋਚਨਾ ਜਦੋਂ ਮੇਰੇ ਖਿਲਾਫ਼ ਕੁਝ ਵੀ ਹੱਥ ਨਾ ਲੱਗਾ ਤਾਂ ਵਿਰੋਧੀ ਪਾਰਟੀਆਂ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਦਾ ਹਿੱਸਾ ਬਣਨ ਤੋਂ ਭੱਜ ਗਈਆਂ 25 ਦਿਨ ਤੋਂ ਵੱਧ ਦਾ ਸਮਾਂ ਦੇਣ ਦੇ ਬਾਵਜੂਦ ਬਹਿਸ ਵਿੱਚ ਸ਼ਾਮਲ ਹੋਣ ਦੀ ਜੁਅੱਰਤ ਨਾ ਕਰ ਸਕੇ ਰਵਾਇਤੀ ਪਾਰਟੀਆਂ ਦੇ ਆਗੂ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਮੈਂ ਪੰਜਾਬ ਬੋਲਦਾਂ ਹਾਂ’ ਬਹਿਸ ਸੂਬੇ ਨੂੰ ਦਰਪੇਸ਼ ਸੰਜੀਦਾ ਮਸਲਿਆਂ ਉਤੇ ਚਰਚਾ ਕਰਨ ਲਈ ਰੱਖੀ ਗਈ ਸੀ ਪਰ ਵਿਰੋਧੀ ਪਾਰਟੀਆਂ ਦੇ ਹੱਥ ਉਨ੍ਹਾਂ ਅਤੇ ਸੂਬਾ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਵੀ ਨਾ ਹੋਣ ਕਰਕੇ ਇਹ ਪਾਰਟੀਆਂ ਬਹਿਸ ਕਰਨ ਤੋਂ ਭੱਜ ਗਈਆਂ। ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਲੀਡਰ ਬੀਤੇ 25 ਦਿਨ ਤੋਂ ਮੇਰੇ ਤੇ ਮੇਰੀ ਸਰਕਾਰ ਦੇ ਖਿਲਾਫ਼ ਇਕ ਵੀ ਕਮੀ ਨਹੀਂ ਲੱਭ ਸਕੇ, ਜਿਸ ਕਰਕੇ ਪੰਜਾਬ ਨਾਲ ਜੁੜੇ ਮਸਲਿਆਂ ਉਤੇ ਮੇਰਾ ਸਾਹਮਣਾ ਕਰਨ ਦੀ ਜੁਅੱਰਤ ਨਾ ਸਕੇ।” ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਜੇਕਰ ਇਨ੍ਹਾਂ ਲੀਡਰਾਂ ਨੂੰ ਲੋਕਾਂ ਨੇ ਹਰਾ ਕੇ ਘਰ ਬਿਠਾ ਦਿੱਤਾ ਤਾਂ ਇਹਦਾ ਇਹ ਮਤਲਬ ਨਹੀਂ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਹ ਲੀਡਰ ਦੁੱਧ ਧੋਤੇ ਸਾਬਤ ਹੋ ਗਏ।” ਉਨ੍ਹਾਂ ਕਿਹਾ ਕਿ ਜਦੋਂ ਵੀ ਇਹ ਸਿਆਸੀ ਆਗੂ ਲੋਕਾਂ ਕੋਲ ਆਉਣ ਤਾਂ ਇਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਦੇ ਮਸਲਿਆਂ ਉਤੇ ਹੋਈ ਬਹਿਸ ਤੋਂ ਤੁਸੀਂ ਕਿਉਂ ਭੱਜ ਗਏ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸਿਆਸਤਦਾਨਾਂ ਨੇ ਬਹੁਤ ਲੰਮਾ ਸਮਾਂ ਸੱਤਾ ਦਾ ਸੁਖ ਮਾਣਿਆ ਹੈ ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਇਹ ਹਰ ਮੁੱਦੇ ਉਤੇ ਜਵਾਬਦੇਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ ਤਾਂ ਕਿ ਹਰੇਕ ਆਗੂ ਇਸ ਮੰਚ ਉਤੇ ਆ ਕੇ ਆਪਣਾ ਪੱਖ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਮੰਚ ਉਤੇ ਆਉਣ ਦੀ ਬਜਾਏ ਇਨ੍ਹਾਂ ਸਿਆਸੀ ਆਗੂਆਂ ਨੇ ਬਹਾਨੇਬਾਜ਼ੀ ਘੜ ਕੇ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਆਗੂਆਂ ਨੂੰ ਭੱਜਣ ਨਹੀਂ ਦੇਣਗੇ ਅਤੇ ਸੂਬੇ ਨਾਲ ਧ੍ਰੋਹ ਕਮਾਉਣ ਵਾਲਿਆਂ ਦੇ ਚਿਹਰੇ ਬੇਨਕਾਬ ਕਰਕੇ ਛੱਡਣਗੇ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਨੌਟੰਕੀਆਂ ਕਰਨ ਲਈ ਇਨ੍ਹਾਂ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰਾ ਜੱਗ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਐਸ.ਵਾਈ.ਐਲ. ਦੀ ਉਸਾਰੀ ਦੇ ਇਸ ਨਾ-ਮੁਆਫ਼ੀਯੋਗ ਅਪਰਾਧ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਮੁਫਾਦਾਂ ਲਈ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਵਿਉਂਤਬੰਦੀ ਅਤੇ ਲਾਗੂ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਪੂਰੀ ਵਿਖੇ ਐਸ.ਵਾਈ.ਐਲ. ਦਾ ਨੀਂਹ ਪੱਥਰ ਰੱਖਣ ਦੀ ਰਸਮ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨਾਲ ਅਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਵਿਰੁੱਧ ਕੀਤੇ ਇਸ ਗੁਨਾਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਿਸ ਦਾ ਵਿਸ਼ਾ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ, ਇਸ ਆਧਾਰ ‘ਤੇ ਕੇਂਦਰਿਤ ਸੀ। ਇਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਵਾਦ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਯੂਥ, ਖੇਤਾਬਾੜੀ, ਵਪਾਰੀ, ਦੁਕਾਨਦਾਰ, ਬੇਅਦਬੀ, ਦਰਿਆਈ ਪਾਣੀ ਅਤੇ ਹੋਰ ਮਸਲੇ ਸਬੰਧਤ ਸਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਨੇਤਾਵਾਂ ਨੇ ਹਰੇਕ ਮੁੱਦੇ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਜਿਸ ਕਰਕੇ ਸੂਬੇ ਦੇ ਲੋਕਾਂ ਪ੍ਰਤੀ ਇਨ੍ਹਾਂ ਦੀ ਜੁਆਬਦੇਹੀ ਬਣਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਪੰਜਾਬ ਨਾਲ ਕੀਤੇ ਗੁਨਾਹਾਂ ਨਾਲ ਰੰਗੇ ਹੋਏ ਹਨ ਅਤੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ।

Punjab Bani 01 November,2023
ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ -ਕਿਹਾ, ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਮੀਨ 'ਚ ਮਿਲਾ ਕੇ ਹੀ ਕਣਕ ਦੀ ਬਿਜਾਈ ਕਰਨ ਕਿਸਾਨ -ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਖੇਤੀ ਸੰਦਾਂ ਦੀ ਪੜਤਾਲ ਮੌਕੇ ਕਿਸਾਨਾਂ ਨਾਲ ਮੁਲਾਕਾਤ ਸਮਾਣਾ, 1 ਨਵੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਕੈਬਨਿਟ ਮੰਤਰੀ ਜੌੜਾਮਾਜਰਾ ਅੱਜ ਸਮਾਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਸਬਸਿਡੀ ਉਪਰ ਮਿਲਦੀਆਂ ਮਸ਼ੀਨਾਂ ਦੀ ਇਨਸੀਟੂ-ਸੀ.ਆਰ.ਐਮ. ਸਕੀਮ ਤਹਿਤ ਪੜਤਾਲ ਕਰਨ ਲਈ ਸਮਾਣਾ ਤੇ ਪਾਤੜਾਂ ਇਲਾਕੇ ਦੇ ਕਿਸਾਨਾਂ ਲਈ ਲਗਾਏ ਗਏ ਕੈਂਪ ਮੌਕੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ। ਸ. ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਵੀ ਗੰਧਲਾ ਨਾ ਹੋਵੇ ਤੇ ਸਾਡੇ ਮਿੱਤਰ ਕੀੜਿਆਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਹੁਣ ਤਾਂ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੇ ਅਨੇਕਾਂ ਸੰਦ ਉਪਲਬੱਧ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਉਪਰ ਸਬਸਿਡੀ ਵੀ ਪ੍ਰਦਾਨ ਕਰ ਰਹੀ ਹੈ, ਇਸ ਲਈ ਕਿਸਾਨ ਪਰਾਲੀ ਸਾੜਨ ਦੀ ਥਾਂ, ਇਸ ਨੂੰ ਜਮੀਨ ਵਿੱਚ ਹੀ ਮਿਲਾਕੇ ਸੁਪਰ ਸੀਡਰ, ਹੈਪੀ ਸੀਡਰ ਤੇ ਨਵੀਂ ਤਕਨੀਕ ਦੀ ਮਸ਼ੀਨ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਸਬਸਿਡੀ ਦੇ ਘੇਰੇ ਵਿੱਚ ਆਉਂਦੀਆਂ ਫ਼ਸਲਾਂ ਦੀ ਰਹਿੰਦ-ਖ਼ੂੰਹਦ ਪ੍ਰਬੰਧਨ ਦੀਆਂ ਮਸ਼ੀਨਾਂ, ਬੇਲਰ, ਰੇਕਰ, ਸੁਪਰ ਸੀਡਰ ਤੇ ਜੀਰੋ ਡ੍ਰਿਲ ਆਦਿ ਦੀ ਖਰੀਦ ਕਰਕੇ ਇਨ੍ਹਾਂ ਉਪਰ ਸਬਸਿਡੀ ਲੈਣ ਲਈ ਫਾਰਮ ਭਰਕੇ ਖੇਤੀਬਾੜੀ ਵਿਭਾਗ ਕੋਲ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਮਸ਼ੀਨਾਂ ਦੀ ਪੜਤਾਲ ਲਾਜਮੀ ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਬਸਿਡੀ ਮਿਲ ਸਕੇ। ਐਸ.ਡੀ.ਐਮਜ ਸਮਾਣਾ ਤੇ ਪਾਤੜਾਂ ਚਰਨਜੀਤ ਸਿੰਘ ਤੇ ਨਵਦੀਪ ਕੁਮਾਰ ਅਤੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਕਰੀਬ 200 ਮਸ਼ੀਨਾਂ ਦੀ ਪੜਤਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਸੁਰਜੀਤ ਸਿੰਘ ਦਹੀਆ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ ਸੋਨੂ ਥਿੰਦ, ਏ.ਡੀ.ਓਜ ਜੁਪਿੰਦਰ ਸਿੰਘ, ਅਮਨ ਤੇ ਗੁਰਮੇਲ ਸਿੰਘ, ਸ਼ਿਵ ਕੁਮਾਰ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ ਕਕਰਾਲਾ, ਗੁਰਵਿੰਦਰ ਸਿੰਘ ਘੱਗਾ, ਓਮ ਪ੍ਰਕਾਸ਼, ਸ਼ਰਨਦੀਪ ਕੌਰ ਅਤੇ ਹੋਰ ਪਤਵੰਤੇ ਮੌਜੂਦ ਸਨ। ****

Punjab Bani 01 November,2023
ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ

ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਜੋਹਰ ਟਰੱਸਟ ਨੂੰ ਲੀਜ਼ 'ਤੇ ਦਿੱਤੀ ਗਈ ਜ਼ਮੀਨ 'ਤੇ ਯੋਗੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ ਲਖਨਊ : ਸਪਾ ਨੇਤਾ ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਫ਼ਰਜ਼ੀ ਸਰਟੀਫਿਕੇਟ ਲਈ ਸਜ਼ਾ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ। ਉੱਤਰ ਪ੍ਰਦੇਸ਼ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਦਿੱਤੀ ਜਾਵੇ। ਮੰਤਰੀ ਮੰਡਲ ਦੇ ਫੈਸਲੇ ਅਨੁਸਾਰ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਮੁਰਤਜ਼ਾ ਹਾਇਰ ਸੈਕੰਡਰੀ ਸਕੂਲ ਦੀ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Punjab Bani 31 October,2023
ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ

ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਮੁਹਾਲੀ, 31 Oct : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ। ਦਿੱਲੀ ਦੀ ਟੀਮ ਕੁਝ ਸਮਾਂ ਪਹਿਲਾਂ ਹੀ ਮੋਹਾਲੀ ਪਹੁੰਚੀ ਹੈ। ਉਧਰ, ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਦਾ ਸੇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚ ਗਿਆ ਹੈ ਅਤੇ ਹੁਣ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

Punjab Bani 31 October,2023
ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ, ਸਿਆਸਤ ਬੜੀ ਬੇਰਹਿਮ ਹੋ ਗਈ ਹੈ- ਮਨਪ੍ਰੀਤ ਬਾਦਲ

ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ, ਸਿਆਸਤ ਬੜੀ ਬੇਰਹਿਮ ਹੋ ਗਈ ਹੈ- ਮਨਪ੍ਰੀਤ ਬਾਦਲ ਬਠਿੰਡਾ, 31 Oct : ਬਠਿੰਡਾ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਨੂੰ ਮੌਕੇ ਉਤੇ ਦੀ ਜ਼ਮਾਨਤ ਮਿਲ ਗਈ। ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਆਪਣੇ ਵਕੀਲ ਸੁਖਦੀਪ ਸਿੰਘ ਭਿੰਡਰ ਨਾਲ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜੇ। ਮਨਪ੍ਰੀਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਵਿਜੀਲੈਂਸ ਜਾਂਚ ਦਾ ਸਵਾਗਤ ਕਰਦਾ ਹਾਂ, ਪਰਚਾ ਦਰਜ ਹੋਣ ਨਾਲ ਕਿਸੇ ਨੂੰ ਅਪਰਾਧੀ ਨਹੀਂ ਕਿਹਾ ਜਾ ਸਕਦਾ। ਮੇਰਾ ਕੇਸ ਵਿਜੀਲੈਂਸ ਦੀ ਬਜਾਏ ਸੀਬੀਆਈ ਨੂੰ ਦਿੱਤਾ ਜਾਵੇ। ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸਿਆਸਤ ਬੜੀ ਬੇਰਹਿਮ ਹੋ ਗਈ ਹੈ, ਜ਼ੁਲਮ ਇਨਸਾਨ ਉਤੇ ਇੰਨਾ ਹੀ ਕਰਨਾ ਚਾਹੀਦਾ ਹੈ ਜਿੰਨਾ ਆਪ ਸਹਿ ਸਕਦਾ ਹੈ। ਵਿਜੀਲੈਂਸ ਮੈਨੂੰ 100 ਵਾਰ ਫੋਨ ਕਰੇ, ਤਾਂ ਵੀ ਮੈਂ ਆਵਾਂਗਾ। ਮੈਨੂੰ ਭਾਰਤ ਦੇ ਕਾਨੂੰਨ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੂਰਾ ਭਰੋਸਾ ਹੈ।ਸੂਤਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਪਲਾਟ ਮਾਮਲੇ ’ਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਬਠਿੰਡਾ ਮਾਡਲ ਟਾਊਨ ਪਲਾਟ ਮਾਮਲੇ ਵਿਚ ਵਿਜੀਲੈਂਸ ਵੱਲੋਂ 24 ਸਤੰਬਰ ਨੂੰ ਬਾਦਲ ਸਮੇਤ ਉਸ ਦੇ ਸਾਥੀਆ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਤਿ ਮਾਮਲਾ ਦਰਜ ਕਰ ਲਿਆ ਸੀ।ਪਲਾਟ ਮਾਮਲੇ ਵਿਚ ਉਸ ਨੂੰ 23 ਅਕਤੂਬਰ ਨੂੰ ਵਿਜੀਲੈਂਸ ਵੱਲੋਂ ਜਾਂਚ ਵਿਚ ਸ਼ਾਮਲ ਲਈ ਬਠਿੰਡਾ ਦਫ਼ਤਰ ਬੁਲਾਇਆ ਗਿਆ ਸੀ ਪਰ ਉਨ੍ਹਾਂ ਉਹ ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਇਆ।

Punjab Bani 31 October,2023
ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ

ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ -ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ -'ਫਿਊਚਰ ਟਾਈਕੂਨਜ਼-2' ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ -ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ -ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਵਪਾਰਕ ਵਿਚਾਰ ਪੇਸ਼ ਪਟਿਆਲਾ, 31 ਅਕਤੂਬਰ: ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨਵੇਂ ਉਦਮੀਆਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕਰਨ ਵਾਲੇ ਲੋਕਾਂ ਨੂੰ ਲੋੜਵੰਦ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕੀਤਾ ਹੈ। ਕੈਬਨਿਟ ਮੰਤਰੀ ਅਰੋੜਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਦੇਸ਼ ਭਰ 'ਚੋਂ ਪਹਿਲੇ ਤੇ ਨਿਵੇਕਲੇ ਉਪਰਾਲੇ 'ਫਿਊਚਰ ਟਾਈਕੂਨਜ਼-ਸਟਾਰਟਅੱਪ ਚੈਲੈਂਜ-2' ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਤ ਕਰਨ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਪੁੱਜੇ ਹੋਏ ਸਨ। ਅਮਨ ਅਰੋੜਾ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਟਾਰਟਅੱਪ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕਰਵਾਏ 'ਫਿਊਚਰ ਟਾਈਕੂਨਜ਼-ਸਟਾਰਟ ਅੱਪ ਚੈਲੈਂਜ-2' ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨਵੇਂ ਉਦਮੀਆਂ ਦੀ ਬਾਂਹ ਫੜਕੇ ਉਨ੍ਹਾਂ ਲਈ ਫੰਡ, ਨੈਟਵਰਕ ਤੇ ਮਾਰਕੀਟ 'ਚ ਪੈਰ ਜਮਾਉਣ ਲਈ ਰਸਤਾ ਦਿਖਾਇਆ ਗਿਆ ਹੈ। ਅਮਨ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਬਹੁਤ ਵਿਚਾਰ ਪਏ ਹਨ ਪਰੰਤੂ ਇਨ੍ਹਾਂ ਦੀ ਤਲਾਸ਼ ਕਰਕੇ ਹੁਨਰਮੰਦਾਂ ਨੂੰ ਢੁਕਵੇਂ ਮੌਕੇ ਪ੍ਰਦਾਨ ਕਰਨ ਦੀ ਲੋੜ ਹੈ ਅਤੇ ਫਿਊਚਰ ਟਾਈਕੂਨ ਉਪਰਾਲੇ ਨਾਲ ਇਸ ਪਾਸੇ ਕਦਮ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਵੈ-ਰੁਜ਼ਗਾਰ ਤੇ ਸਟਾਰਟਅੱਪ ਨੂੰ ਵੱਡੇ ਪੱਧਰ 'ਤੇ ਉਤਸ਼ਾਹਤ ਕਰ ਰਹੀ ਹੈ, ਇਸ ਤਹਿਤ ਹੁਨਰਮੰਦਾਂ ਨੂੰ ਆਪਣਾ ਰੋਜ਼ਗਾਰ ਤੇ ਕਾਰੋਬਾਰ ਸ਼ੁਰੂ ਲਈ ਕਰਜ਼ੇ ਦੀ ਸਹੂਲਤ, ਐਨ.ਓ.ਸੀਜ਼ ਸਮੇਤ ਹੋਰ ਤਕਨੀਕੀ ਸਹਾਇਤਾ ਆਦਿ ਇੱਕ ਛੱਤ ਹੇਠਾਂ ਪ੍ਰਦਾਨ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਫਿਊਚਰ ਟਾਈਕੂਨ ਮੁਕਾਬਲੇ 'ਚ ਹਿੱਸਾ ਲੈਣ ਵਾਲਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਿਊਚਰ ਟਾਈਕੂਨਜ਼ ਸਟਾਰਟਅੱਪ ਚੈਲੈਂਜ 'ਚ ਆਪਣੇ ਨਵੇਂ-ਨਵੇਂ ਆਈਡੀਆਜ਼ ਲੈਕੇ ਪੁੱਜੇ ਸਾਰੇ ਉਦਮੀ ਇੱਕ ਤੋਂ ਇੱਕ ਵੱਧਕੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੂਜੇ ਫਿਊਚਰ ਟਾਈਕੂਨ ਮੁਕਾਬਲੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਗਿਣਤੀ ਹੁਣ 400 ਤੋਂ ਵਧਕੇ 1100 ਤੱਕ ਪੁੱਜ ਗਈ ਹੈ। ਦੱਸਿਆ ਕਿ ਉਨ੍ਹਾਂ ਨੇ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ਦੇ ਸੁਪਨਮਈ ਪ੍ਰਾਜੈਕਟਾਂ ਨੂੰ ਅਸਲ 'ਚ ਰੂਪਮਾਨ ਕਰਨ ਲਈ ਫਿਊਚਰ ਟਾਈਕੂਨਜ਼ ਰਾਹੀਂ ਅੱਗੇ ਲਿਆ ਕੇ ਮੈਂਟਰਸ਼ਿਪ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਦੇ ਜੇਤੂਆਂ ਨੂੰ ਜੀ-20 ਸਮਿਟ ਅੰਮ੍ਰਿਤਸਰ ਵਿੱਚ ਵੀ ਆਪਣੀਆਂ ਸਟਾਲਾਂ ਲਾਉਣ ਦਾ ਮੌਕਾ ਮਿਲਿਆ ਸੀ। ਸਾਕਸ਼ੀ ਸਾਹਨੀ ਨੇ ਦੱਸਿਆ ਕਿ 4 ਜੇਤੂਆਂ ਨੂੰ ਕਰਜ਼ਾ ਸਬਸਿਡੀ, ਸਰਕਾਰੀ ਸਹਾਇਤਾ ਤੋਂ ਇਲਾਵਾ 50-50 ਹਜ਼ਾਰ ਰੁਪਏ ਨਗ਼ਦ ਪੁਰਸਕਾਰ ਦੇਣ ਸਮੇਤ ਏਂਜਲ ਇਨਵੈਸਟਰਜ਼ ਵੱਲੋਂ ਸਹਾਇਤਾ ਤੇ ਤਕਨੀਕੀ ਸੇਧ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 'ਭਵਿੱਖ ਦੇ ਕਾਰੋਬਾਰੀ-2 : ਸਟਾਰਟ-ਅੱਪ ਚੈਲੈਂਜ' ਪ੍ਰਾਜੈਕਟ, 'ਚ ਕੁਲ 1109 ਭਾਗੀਦਾਰਾਂ ਨੇ ਅਰਜ਼ੀਆਂ ਦਿੱਤੀਆਂ, ਜਿਨ੍ਹਾਂ 'ਚੋਂ 149 ਔਰਤਾਂ, 10 ਦਿਵਿਆਂਗਜਨਾਂ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਜਣਿਆਂ ਨੇ ਆਪਣੀਆਂ ਭਵਿੱਖੀ ਯੋਜਨਾਵਾਂ ਤੇ ਨਵੇਂ ਵਪਾਰਕ ਵਿਚਾਰ ਪੇਸ਼ ਕੀਤੇ, ਇਨ੍ਹਾਂ ਵਿੱਚੋਂ ਗਰੈਂਡ ਫਿਨਾਲੇ ਲਈ 22 ਨਵੇਂ ਸੰਕਲਪਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਨੇ ਆਪਣੀ ਪੇਸ਼ਕਾਰੀ ਜਿਊਰੀ ਦੇ ਸਨਮੁੱਖ ਪੇਸ਼ ਕੀਤੀ। ਇਸ ਮੌਕੇ ਦਿਵਿਆਂਗਜਨ ਵਰਗ 'ਚ ਪੋਰਟਰੇਟ ਬਣਾਉਣ ਵਾਲੇ ਵਾਣੀ ਸਕੂਲ ਦੇ ਮਨਜੋਤ ਸਿੰਘ, ਵਿਦਿਆਰਥੀ ਵਰਗ 'ਚ ਮਿੱਟੀ ਦੇ ਗਮਲੇ ਤੇ ਪੌਟ ਬਣਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ ਦੇ ਸਾਹਿਲ ਖਾਨ, ਮਹਿਲਾ ਵਰਗ 'ਚ ਬੈਗ ਬਣਾਉਣ ਵਾਲੀ ਸੁਖਜੀਤ ਕੌਰ ਤੇ ਓਪਨ ਵਰਗ 'ਚ ਸੰਕੇਤ ਭਾਸ਼ਾ 'ਤੇ ਕੰਮ ਕਰਨ ਵਾਲੀ ਚਿਤਕਾਰਾ ਯੂਨੀਵਰਸਿਟੀ ਦੀ ਪ੍ਰਿਆ ਗਰਗ ਜੇਤੂ ਰਹੀ। ਜਦਕਿ ਹੌਂਸਲਾ ਵਧਾਊ ਇਨਾਮ ਪ੍ਰਾਪਤ ਕਰਨ ਵਾਲਿਆਂ 'ਚ ਰਿਆਨ ਧੰਜਲ ਤੇ ਦਿਵਿਆਂਗਜਨ ਕੈਟੇਗਰੀ ਦੇ ਪਰਵਮੀਰ ਸਿੰਘ ਸ਼ਾਮਲ ਸਨ। ਇਸ ਦੌਰਾਨ ਡਾਇਰੈਕਟਰ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅੰਮ੍ਰਿਤ ਸਿੰਘ, ਥਾਪਰ ਇੰਸਟੀਚਿਊਟ ਦੇ ਡਾਇਰੈਕਟਰ ਪਦਮ ਕੁਮਾਰ ਨਈਅਰ, ਏ.ਡੀ.ਸੀ ਅਨੁਪ੍ਰਿਤਾ ਜੌਹਲ, ਸਟਾਰਟਅੱਪ ਪੰਜਾਬ ਦੇ ਸੰਯੁਕਤ ਡਾਇਰੈਕਟਰ ਦੀਪਿੰਦਰ ਢਿੱਲੋਂ, ਥਾਪਰ ਇੰਸਟੀਚਿਊਟ ਦੇ ਡਿਪਟੀ ਡਾਇਰੈਕਟਰ ਅਜੇ ਬਾਤਿਸ਼, ਰਜਿਸਟਰਾਰ ਗੁਰਬਿੰਦਰ ਸਿੰਘ, ਰੋਜ਼ਗਾਰ ਵਿਭਾਗ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ, ਰੋਜ਼ਗਾਰ ਅਫ਼ਸਰ ਕੰਵਲ ਪੁਨੀਤ ਕੌਰ ਤੇ ਤੇਜਵਿੰਦਰ ਸਿੰਘ, ਡੀ.ਬੀ.ਬੀ.ਈ. ਦੇ ਡਿਪਟੀ ਸੀਈਓ ਸਤਿੰਦਰ ਸਿੰਘ, ਐਚ.ਪੀ.ਐਸ. ਲਾਂਬਾ, ਪੰਜਾਬੀ ਯੂਨੀਵਰਸਿਟੀ ਤੋਂ ਡਾ. ਰਤਿੰਦਰ ਕੌਰ ਸਮੇਤ ਵਿਦਿਆਰਥੀ ਤੇ ਨਵੇਂ ਉਦਮੀ ਵੀ ਮੌਜੂਦ ਸਨ।

Punjab Bani 31 October,2023
ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ - ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 31 ਅਕਤੂਬਰ: ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। ਚੋਣ ਕਮਿਸ਼ਨ ਦੀ ਟੀਮ ਵਿਚ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਧਰਮੇਂਦਰ ਸ਼ਰਮਾ ਤੇ ਨੀਤੇਸ਼ ਕੁਮਾਰ ਵਿਆਸ, ਡਿਪਟੀ ਚੋਣ ਕਮਿਸ਼ਨਰ ਮਨੋਜ ਕੁਮਾਰ ਸਾਹੂ, ਸੀਨੀਅਰ ਪ੍ਰਿੰਸੀਪਲ ਸਕੱਤਰ ਐਨ.ਐਨ. ਬੁਟਾਲੀਆ, ਡਾਇਰੈਕਟਰ ਅਸ਼ੋਕ ਕੁਮਾਰ ਤੇ ਪੰਕਜ ਸ਼੍ਰੀਵਾਸਤਵਾ ਸ਼ਾਮਲ ਸਨ। ਇਸ ਮੀਟਿੰਗ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ ਅਤੇ ਲੱਦਾਖ ਦੇ ਮੁੱਖ ਚੋਣ ਅਫ਼ਸਰਾਂ ਅਤੇ ਰਾਜ ਪੁਲਿਸ ਨੋਡਲ ਅਫਸਰਾਂ ਨੇ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਬਤ ਵਿਸਥਾਰਪੂਰਵਕ ਪੇਸ਼ਕਾਰੀਆਂ ਦਿੱਤੀਆਂ। ਮੀਟਿੰਗ ਵਿੱਚ ਚੋਣ ਕਮਿਸ਼ਨ ਦੀ ਟੀਮ ਨੂੰ ਸੂਬਿਆਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ, ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੇ ਵੇਰਵਿਆਂ ਅਤੇ ਆਗਾਮੀ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ਗਿਆ। ਭਾਰਤੀ ਚੋਣ ਕਮਿਸ਼ਨ ਨੇ ਸਾਰੇ ਮੁੱਖ ਚੋਣ ਅਧਿਕਾਰੀਆਂ ਅਤੇ ਰਾਜ ਪੁਲਿਸ ਨੋਡਲ ਅਫਸਰਾਂ ਨੂੰ ਤਰੁੱਟੀ ਰਹਿਤ ਵੋਟਰ ਸੂਚੀ ਨੂੰ ਯਕੀਨੀ ਬਣਾਉਣ, ਐਸ.ਐਸ.ਆਰ. (ਵਿਸ਼ੇਸ਼ ਸੰਖੇਪ ਸੋਧ 2024) ਦੌਰਾਨ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ, ਵੋਟਰਾਂ ਦੀ ਰਜਿਸਟ੍ਰੇਸ਼ਨ ਸਬੰਧੀ ਵੱਖ-ਵੱਖ ਸੂਚਕਾਂਕ ਵਿੱਚ ਸੁਧਾਰ ਕਰਨ, ਸਾਰੇ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਮ੍ਰਿਤਕ ਤੇ ਡੁਪਲੀਕੇਟ ਵੋਟਰਾਂ ਦੀ ਵੋਟ ਕੱਟਣ ਅਤੇ ਚੋਣਾ ਬਾਬਤ ਲੌਜਿਸਟਿਕ ਜ਼ਰੂਰਤ ਸਬੰਧੀ ਤਿਆਰੀਆਂ ਲਈ ਸੁਝਾਅ ਅਤੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਮੀਖਿਆ ਮੀਟਿੰਗ ਦੌਰਾਨ ਵੋਟਰਾਂ ਦੀ ਗਿਣਤੀ, ਵੱਖ-ਵੱਖ ਆਈ.ਟੀ. ਐਪਲੀਕੇਸ਼ਨਾਂ ਦੀ ਸਮੀਖਿਆ, ਖਰਚਾ ਪ੍ਰਬੰਧਨ ਅਤੇ ਜ਼ਬਤੀ, ਵੱਖ-ਵੱਖ ਚੋਣਾਂ ਨਾਲ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।

Punjab Bani 31 October,2023
ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਨਾਟਕ : ਸੁਨੀਲ ਜਾਖੜ

ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਨਾਟਕ : ਸੁਨੀਲ ਜਾਖੜ ਲੁਧਿਆਣਾ : ਸੂਬੇ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਨੀਲ ਜਾਖੜ ਅੱਜ ਇੱਥੇ “ਮੇਰੀ ਮਿੱਟੀ ਮੇਰਾ ਦੇਸ਼ “ਤਹਿਤ ਇਕ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਸਮੂਲੀਅਤ ਕਰਨ ਪਹੁੰਚੇ ਸਨ। ਐਸਵਾਈਐਲ ਮੁੱਦੇ ਉਤੇ ਗੱਲਬਾਤ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸੂਬੇ ਦੇ ਹਿੱਤਾਂ ਉਤੇ ਪਹਿਰਾ ਦੇਣਾ ਹੁੰਦਾ ਹੈ, ਪ੍ਰੰਤੂ ਮੁੱਖ ਮੰਤਰੀ ਉਸ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਏ ਫੈਸਲੇ ਮੁਤਾਬਕ ਜੇਕਰ ਐਸਵਾਈਐਲ ਨਹਿਰ ਬਣਦੀ ਹੈ, ਹੋਰ ਪਾਣੀ ਹਰਿਆਣਾ ਨੂੰ ਜਾਂਦਾ ਤਾਂ ਉਸਦੀ ਮਾਰ ਸਭ ਤੋਂ ਜ਼ਿਆਦਾ ਮਾਲਵੇ ਨੂੰ ਪੈਣੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦੀ ਚਿੰਤਾ ਹੈ, ਪ੍ਰੰਤੂ ਮੁੱਖ ਮੰਤਰੀ ਚਿੰਤਾ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਭਟਕਾਉਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਲੋਕਾਂ ਦੀ ਰੋਜੀ ਰੋਟੀ ਦਾ ਸਵਾਲ ਹੈ। ਉਨ੍ਹਾਂ 1 ਨਵੰਬਰ ਦੀ ਬਹਿਸ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਭ ਕੁਝ ਦਿੱਲੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਸਬੰਧੀ ਗੱਲ ਕੀਤੀ ਕਿ ਸਾਡੇ ਆਗੂਆਂ ਤੇ ਮੀਡੀਆ ਟੀਮ ਦਾ ਕੀ ਪ੍ਰਬੰਧ ਹੈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਨਹੀਂ ਪਤਾ, ਸਟੇਟ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ, ਜਦੋਂ ਮੈਂ ਸਟੇਟ ਤੋਂ ਪਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਸਾਰਾ ਪ੍ਰਬੰਧ ਦਿੱਲੀ ਤੋਂ ਕੀਤਾ ਜਾ ਰਿਹਾ ਹੈ। ਇਹ ਸਭ ਕੁਝ ਦਿੱਲੀ ਹੀ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਛਾਊਣੀ ਵਿੱਚ ਬਦਲਣ ਦੀ ਤਿਆਰੀ ਹੈ, ਇਸ ਨਾਲ ਲੋਕ ਖੱਜਲ ਖੁਆਰ ਹੋਣਗੇ। ਜੇਕਰ ਬਹਿਸ ਕਰਨੀ ਹੈ ਤਾਂ ਕਿਸੇ ਸਟੂਡੀਓ ਵਿੱਚ ਬੈਠ ਕੇ ਵੀ ਹੋ ਸਕਦੀ ਹੈ, ਜਿੱਥੋਂ ਸਾਰੇ ਲੋਕ ਦੇਖਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਸਲੀ ਮੁੱਦੇ ਨੂੰ ਭਟਕਾਉਣ ਦੇ ਲਈ ਕੰਮ ਕਰ ਰਹੇ ਹਨ, ਕਿਉਂਕਿ ਇਨ੍ਹਾਂ ਕੋਲ ਕੋਈ ਸਮਝ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੁਮਾਇੰਦੇ ਹਾਂ, ਕੇਂਦਰ ਵਿੱਚ ਸਾਡੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਨਹਿਰ ਬਣੇਗੀ ਅਤੇ ਨਾ ਹੀ ਪਾਣੀ ਹਰਿਆਣਾ ਨੂੰ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਭਾਜਪਾ ਸੂਬੇ ਦੇ ਹਿੱਤਾ ਲਈ ਡਟ ਕੇ ਪਹਿਰਾ ਦੇਵੇਗੀ, ਐਸਵਾਈਐਲ ਨਹਿਰ ਬਨਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ।

Punjab Bani 30 October,2023
ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ - ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਦਿੱਲੀ, 30 Oct : ਸ਼ਰਾਬ ਘੁਟਾਲੇ ਦੇ ਮੁਲਜ਼ਮ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ 17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸਿਸੋਦੀਆ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜਾਂਚ ਏਜੰਸੀ ਕੋਲ ਇਸ ਪੂਰੇ ਘਟਨਾਕ੍ਰਮ ਵਿੱਚ ਸਿਸੋਦੀਆ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਸਬੂਤ ਨਹੀਂ ਹੈ।

Punjab Bani 30 October,2023
ਕੇਰਲ 'ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ 'ਚ ਅਮਿਤ ਸ਼ਾਹ, NIA ਤੇ NSG ਨੂੰ ਦਿੱਤੇ ਜਾਂਚ ਦੇ ਹੁਕਮ

ਕੇਰਲ 'ਚ ਬਲਾਸਟ ਤੋਂ ਬਾਅਦ ਐਕਸ਼ਨ ਮੋਡ 'ਚ ਅਮਿਤ ਸ਼ਾਹ, NIA ਤੇ NSG ਨੂੰ ਦਿੱਤੇ ਜਾਂਚ ਦੇ ਹੁਕਮ ਗ੍ਰਹਿ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ ਪੀਟੀਆਈ : ਕੋਚੀ ਕਨਵੈਨਸ਼ਨ ਸੈਂਟਰ ਧਮਾਕਾ: ਕੇਰਲ ਦੇ ਕੋਚੀ ਵਿਚ ਇਕ ਸੰਮੇਲਨ ਕੇਂਦਰ ਵਿਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਵਿਚ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ। ਇਸ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 36 ਲੋਕ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਇਸ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰਕਤ ਵਿੱਚ ਆ ਗਏ ਹਨ। ਉਨ੍ਹਾਂ ਨੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੀਆਂ ਟੀਮਾਂ ਕੇਰਲ ਭੇਜਣ ਅਤੇ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਦੱਸਿਆ ਕਿ ਐਤਵਾਰ ਸਵੇਰੇ ਕੇਰਲ ਦੇ ਕੋਚੀ ਜ਼ਿਲੇ ਦੇ ਕਲਾਮਾਸੇਰੀ ਇਲਾਕੇ 'ਚ ਯਹੋਵਾਹ ਦੇ ਗਵਾਹਾਂ ਦੀ ਪ੍ਰਾਰਥਨਾ ਸਭਾ ਚੱਲ ਰਹੀ ਸੀ। ਇਸ ਦੌਰਾਨ ਕਈ ਧਮਾਕੇ ਹੋਏ। ਕਲਾਮਸੇਰੀ ਸੀਆਈ ਵਿਬਿਨ ਦਾਸ ਨੇ ਦੱਸਿਆ ਕਿ ਪਹਿਲਾ ਧਮਾਕਾ ਸਵੇਰੇ 9 ਵਜੇ ਦੇ ਕਰੀਬ ਹੋਇਆ ਅਤੇ ਅਗਲੇ ਇੱਕ ਘੰਟੇ ਵਿੱਚ ਕਈ ਧਮਾਕੇ ਹੋਏ। ਇਸ ਦੇ ਨਾਲ ਹੀ, ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਨੇ ਧਮਾਕੇ ਵਿੱਚ ਵਰਤੀ ਗਈ ਸਮੱਗਰੀ ਨੂੰ ਇਕੱਠਾ ਕਰਨ ਅਤੇ ਜਾਂਚ ਕਰਨ ਲਈ ਦਿੱਲੀ ਤੋਂ ਆਪਣੀ ਇੱਕ ਬੰਬ ਨਿਰੋਧਕ ਯੂਨਿਟ ਨੂੰ ਕੇਰਲ ਭੇਜਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਬੰਬ ਧਮਾਕੇ ਦੀ ਜਾਂਚ ਲਈ ਇੱਕ ਅਧਿਕਾਰੀ ਸਮੇਤ ਐਨਐਸਜੀ ਦੀ ਅੱਠ ਮੈਂਬਰੀ ਟੀਮ ਕੇਰਲ ਜਾ ਰਹੀ ਹੈ। ਉਨ੍ਹਾਂ ਦੇ ਅੱਜ ਸ਼ਾਮ ਤੱਕ ਬੰਬ ਧਮਾਕੇ ਵਾਲੀ ਥਾਂ 'ਤੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਸੀਐਮ ਪਿਨਾਰਾਈ ਵਿਜਯਨ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਸੀ ਅਤੇ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟਾਈ ਸੀ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਅਸੀਂ ਘਟਨਾ ਸਬੰਧੀ ਵੇਰਵੇ ਇਕੱਠੇ ਕਰ ਰਹੇ ਹਾਂ। ਏਰਨਾਕੁਲਮ ਦੇ ਸਾਰੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਮੌਜੂਦ ਹਨ। ਡੀਜੀਪੀ ਮੌਕੇ ’ਤੇ ਜਾ ਰਹੇ ਹਨ। ਅਸੀਂ ਇਸ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ। ਜਾਂਚ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਹੋਰ ਜਾਣਕਾਰੀ ਮਿਲੇਗੀ। ਹੁਣ ਤੱਕ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਘਟਨਾ 'ਚ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪਿਨਾਰਾਈ ਵਿਜਯਨ, ਕੇਰਲ ਦੇ ਮੁੱਖ ਮੰਤਰੀ

Punjab Bani 29 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀਵਾਲੀ 'ਤੇ ਸਵਦੇਸ਼ੀ ਸਾਮਾਨ ਖਰੀਦਣ ਦੀ ਅਪੀਲ, ਵੋਕਲ ਫਾਰ ਲੋਕਲ 'ਤੇ ਦਿੱਤਾ ਜ਼ੋਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀਵਾਲੀ 'ਤੇ ਸਵਦੇਸ਼ੀ ਸਾਮਾਨ ਖਰੀਦਣ ਦੀ ਅਪੀਲ, ਵੋਕਲ ਫਾਰ ਲੋਕਲ 'ਤੇ ਦਿੱਤਾ ਜ਼ੋਰ ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 106ਵੇਂ ਐਪੀਸੋਡ ਦੌਰਾਨ ਰਾਸ਼ਟਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਮਨ ਕੀ ਬਾਤ ਪ੍ਰੋਗਰਾਮ ਨੂੰ ਆਲ ਇੰਡੀਆ ਰੇਡੀਓ, ਡੀਡੀ ਨਿਊਜ਼, ਪੀਐਮਓ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਮੋਬਾਈਲ ਐਪਲੀਕੇਸ਼ਨਾਂ ਅਤੇ ਯੂਟਿਊਬ ਚੈਨਲਾਂ ‘ਤੇ ਲਾਈਵ ਪ੍ਰਸਾਰਿਤ ਹੋਇਆ। ਕਨਾਟ ਪਲੇਸ ਦੇ ਖਾਦੀ ਸਟੋਰ ‘ਤੇ ਇਕ ਦਿਨ ਵਿਚ ਹੋਈ ਰਿਕਾਰਡ ਵਿਕਰੀ ਦਾ ਹਵਾਲਾ ਦਿੰਦੇ ਹੋਏ, ਪੀਐਮ ਮੋਦੀ ਨੇ ਵੋਕਲ ਫਾਰ ਲੋਕਲ ਮੁਹਿੰਮ ਨੂੰ ਹੋਰ ਵਧਾਉਣ ਦੀ ਅਪੀਲ ਕੀਤੀ। ਇਸ ਵਾਰ ਵੀ ਉਨ੍ਹਾਂ ਲੋਕਾਂ ਨੂੰ ਦੀਵਾਲੀ ਦੇ ਤਿਉਹਾਰ ‘ਤੇ ਘਰੇਲੂ ਕਾਰੀਗਰਾਂ ਦੇ ਉਤਪਾਦ ਖਰੀਦਣ ‘ਤੇ ਜ਼ੋਰ ਦਿੱਤਾ।ਪੀਐਮ ਮੋਦੀ ਨੇ ਕਿਹਾ ਕਿ ਤੁਸੀਂ ਸਾਰਿਆਂ ਨੇ ਗੁਜਰਾਤ ਦੇ ਤੀਰਥ ਸਥਾਨ ਅੰਬਾਜੀ ਮੰਦਰ ਬਾਰੇ ਸੁਣਿਆ ਹੋਵੇਗਾ। ਇੱਥੇ ਗੱਬਰ ਪਹਾੜ ਦੇ ਰਸਤੇ ‘ਤੇ ਤੁਸੀਂ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣਾਂ ਦੀਆਂ ਮੂਰਤੀਆਂ ਵੇਖੋਗੇ। ਕੀ ਤੁਸੀਂ ਜਾਣਦੇ ਹੋ ਇਹਨਾਂ ਮੂਰਤੀਆਂ ਵਿੱਚ ਕੀ ਖਾਸ ਹੈ? ਅਸਲ ‘ਚ ਇਹ ਕਬਾੜ ਤੋਂ ਬਣੀਆਂ ਮੂਰਤੀਆਂ ਹਨ, ਜੋ ਬਹੁਤ ਹੀ ਅਦਭੁਤ ਹਨ। ਅੰਬਾਜੀ ਸ਼ਕਤੀ ਪੀਠ ਵਿਖੇ ਦੇਵੀ ਮਾਂ ਦੇ ਦਰਸ਼ਨਾਂ ਦੇ ਨਾਲ-ਨਾਲ ਇਹ ਮੂਰਤੀਆਂ ਵੀ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।ਪੀਐਮ ਮੋਦੀ ਨੇ ਕਿਹਾ ਕਿ ਇਸ ਤਿਉਹਾਰੀ ਸੀਜ਼ਨ ਵਿੱਚ ਦੇਸ਼ ਵਿੱਚ ਖੇਡਾਂ ਦਾ ਝੰਡਾ ਵੀ ਲਹਿਰਾ ਰਿਹਾ ਹੈ। ਹਾਲ ਹੀ ਵਿਚ ਏਸ਼ੀਅਨ ਖੇਡਾਂ ਤੋਂ ਬਾਅਦ ਪੈਰਾ ਏਸ਼ੀਅਨ ਖੇਡਾਂ ਵਿਚ ਵੀ ਭਾਰਤੀ ਖਿਡਾਰੀਆਂ ਨੇ ਜ਼ਬਰਦਸਤ ਕਾਮਯਾਬੀ ਹਾਸਲ ਕੀਤੀ ਹੈ। ਭਾਰਤ ਨੇ ਇਨ੍ਹਾਂ ਖੇਡਾਂ ਵਿੱਚ 111 ਤਗਮੇ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਮੈਂ ਪੈਰਾ ਏਸ਼ੀਅਨ ਖੇਡਾਂ ਵਿੱਚ ਭਾਗ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਵਧਾਈ ਦਿੰਦਾ ਹਾਂ।ਪੀਐਮ ਮੋਦੀ ਨੇ ਕਿਹਾ ਕਿ 30 ਅਕਤੂਬਰ ਨੂੰ ਗੋਵਿੰਦ ਗੁਰੂ ਜੀ ਦੀ ਜੋਤੀ ਜੋਤ ਦਿਹਾੜਾ ਵੀ ਹੈ। ਗੋਵਿੰਦ ਗੁਰੂ ਜੀ ਦਾ ਸਾਡੇ ਗੁਜਰਾਤ ਅਤੇ ਰਾਜਸਥਾਨ ਦੇ ਕਬਾਇਲੀ ਅਤੇ ਵਾਂਝੇ ਭਾਈਚਾਰਿਆਂ ਦੇ ਜੀਵਨ ਵਿੱਚ ਬਹੁਤ ਵਿਸ਼ੇਸ਼ ਮਹੱਤਵ ਰਿਹਾ ਹੈ। ਮੈਂ ਵੀ ਗੋਵਿੰਦ ਗੁਰੂ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਪੀਐਮ ਮੋਦੀ ਨੇ ਕਿਹਾ ਕਿ ਪੂਰਾ ਦੇਸ਼ 15 ਨਵੰਬਰ ਨੂੰ ਆਦਿਵਾਸੀ ਮਾਣ ਦਿਵਸ ਮਨਾਏਗਾ। ਇਹ ਖਾਸ ਦਿਨ ਭਗਵਾਨ ਬਿਰਸਾ ਮੁੰਡਾ ਦੇ ਜਨਮ ਦਿਨ ਨਾਲ ਜੁੜਿਆ ਹੋਇਆ ਹੈ। ਭਗਵਾਨ ਬਿਰਸਾ ਮੁੰਡਾ ਸਾਡੇ ਸਾਰਿਆਂ ਦੇ ਦਿਲਾਂ ਵਿੱਚ ਵੱਸਦਾ ਹੈ। ਅਸੀਂ ਉਸ ਦੀ ਜ਼ਿੰਦਗੀ ਤੋਂ ਸਿੱਖ ਸਕਦੇ ਹਾਂ ਕਿ ਸੱਚੀ ਹਿੰਮਤ ਕੀ ਹੁੰਦੀ ਹੈ ਅਤੇ ਆਪਣੇ ਦ੍ਰਿੜ੍ਹ ਇਰਾਦੇ ‘ਤੇ ਕਾਇਮ ਰਹਿਣ ਦਾ ਕੀ ਮਤਲਬ ਹੁੰਦਾ ਹੈ।

Punjab Bani 29 October,2023
CM ਭਗਵੰਤ ਮਾਨ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਨੇ ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਿਐ- ਬਾਜਵਾ

CM ਭਗਵੰਤ ਮਾਨ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਨੇ ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਿਐ- ਬਾਜਵਾ ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਝੂਠੀਆਂ ਕਹਾਣੀਆਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਹਨ, ਉਹ ਪਹਿਲਾਂ ਹੀ ਅਸਫਲ ਅਤੇ ਵਿਅਰਥ ਸਾਬਤ ਹੋ ਚੁੱਕਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਲੁਧਿਆਣਾ ਵਿਖੇ ‘ਆਪ’ ਪੰਜਾਬ ਦੇ ਨਵੇਂ ਨਿਯੁਕਤ ਅਹੁਦੇਦਾਰ ਦੇ ਸਹੁੰ ਚੁੱਕ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੀ ‘ਆਪ’ ਸਰਕਾਰ ਦੀਆਂ ਬੇਬੁਨਿਆਦ ਸਫਲਤਾ ਦੀਆਂ ਕਹਾਣੀਆਂ ਨਾਲ ‘ਆਪ’ ਕਾਡਰ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਦਾਅਵਾ ਕੀਤਾ ਹੈ। ਪਰ ਅਸਲੀਅਤ ਇਹ ਹੈ ਕਿ ਪੰਜਾਬ ਵਿੱਚ ‘ਆਪ’ ਦੇ 19 ਮਹੀਨਿਆਂ ਦੇ ਸ਼ਾਸਨ ਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਤਸਕਰੀ ਵਿੱਚ ਵਾਧਾ ਹੋਇਆ ਹੈ। ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਗੱਲ ਬਣ ਗਈਆਂ ਹਨ। ਪਿਛਲੇ 10 ਮਹੀਨਿਆਂ ਵਿੱਚ ਪੰਜਾਬ ਵਿੱਚ ਦੋ ਨਸ਼ਾ ਵਿਰੋਧੀ ਕਾਰਕੁਨਾਂ ਦਾ ਕਤਲ ਹੋ ਚੁੱਕਾ ਹੈ, ‘ਆਪ’ ਸਰਕਾਰ ਨੇ ਅਜੇ ਤੱਕ ਉਨ੍ਹਾਂ ਨਾਲ ਇਨਸਾਫ਼ ਨਹੀਂ ਕੀਤਾ ਹੈ। ਇਸ ਦੀ ਬਜਾਏ ਪੰਜਾਬ ਪੁਲਿਸ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਤੰਗ ਕਰ ਰਹੀ ਹੈ। ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਇੱਕ ਹੋਰ ਮਨਘੜਤ ਬਿਆਨ ਵੱਲ ਇਸ਼ਾਰਾ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਵਿੱਚ ਅਸਫਲ ਰਹੀ ਹੈ, ਜੋ ਕਥਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜਿਨ੍ਹਾਂ ਦਾ ਨਾਮ ਪਠਾਨਕੋਟ ਪੰਚਾਇਤ ਜ਼ਮੀਨ ਘੁਟਾਲੇ ਵਿੱਚ ਆਇਆ ਸੀ, ਵਿਰੁੱਧ ਕੋਈ ਕਾਨੂੰਨੀ ਕਾਰਵਾਈ ਕੀਤੀ ਗਈ ਹੈ? ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਖ਼ੁਦ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਵਿਰੁੱਧ ਕੁਝ ਵੀਡੀਓ ਸਬੂਤ ਹਨ, ਪਰ ਉਨ੍ਹਾਂ ਵਿਰੁੱਧ ਕੋਈ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਬਾਜਵਾ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਇੱਥੇ ਜ਼ਿਕਰ ਕਰਨ ਲਈ ਬਹੁਤ ਲੰਬੀ ਹੈ।

Punjab Bani 28 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਵੀਡੀਓ ਕਾਨਫਰੇਂਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਸਿਰਫ਼ ਐਲਾਨ ਹੀ ਨਹੀਂ ਕਰਦੀ ਸਗੋਂ ਕੰਮ ਵੀ ਕਰਦੀ ਹੈ। ਪੀਐੱਮ ਮੋਦੀ ਨੇ ਅੱਗੇ ਕਿਹਾ ਕਿ ਰੁਜ਼ਗਾਰ ਮੇਲਾ ਪਿਛਲੇ ਸਾਲ ਅਕਤੂਬਰ ਵਿੱਚ ਸ਼ੁਰੂ ਹੋਇਆ ਸੀ ਤੇ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ 50,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਦੀਵਾਲੀ 'ਚ ਅਜੇ ਵੀ ਸਮਾਂ ਹੈ ਪਰ ਜਿਨ੍ਹਾਂ ਪਰਿਵਾਰਾਂ ਨੂੰ 50 ਹਜ਼ਾਰ ਨਿਯੁਕਤੀ ਪੱਤਰ ਮਿਲੇ ਹਨ ਉਨ੍ਹਾਂ ਲਈ ਇਹ ਮੌਕਾ ਦੀਵਾਲੀ ਤੋਂ ਘੱਟ ਨਹੀਂ ਹੈ। ਰੁਜ਼ਗਾਰ ਮੇਲੇ ਨੌਜਵਾਨਾਂ ਪ੍ਰਤੀ ਸਾਡੀ ਵਚਨਬੱਧਤਾ ਦਾ ਸਬੂਤ ਹਨ। ਸਾਡੀ ਸਰਕਾਰ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਮਿਸ਼ਨ ਮੋਡ ਵਿੱਚ ਕੰਮ ਕਰ ਰਹੀ ਹੈ। ਅਸੀਂ ਨਾ ਸਿਰਫ਼ ਨੌਕਰੀਆਂ ਪ੍ਰਦਾਨ ਕਰ ਰਹੇ ਹਾਂ ਬਲਕਿ ਪੂਰੇ ਸਿਸਟਮ ਨੂੰ ਪਾਰਦਰਸ਼ੀ ਵੀ ਬਣਾ ਰਹੇ ਹਾਂ। ਅਸੀਂ ਨਾ ਸਿਰਫ਼ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਸਗੋਂ ਕੁਝ ਪ੍ਰੀਖਿਆਵਾਂ ਦਾ ਪੁਨਰਗਠਨ ਵੀ ਕੀਤਾ। ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਭਰਤੀ ਚੱਕਰ ਵਿੱਚ ਲੱਗਣ ਵਾਲਾ ਸਮਾਂ ਹੁਣ ਅੱਧਾ ਰਹਿ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਅੱਜ ਜਿਸ ਦਿਸ਼ਾ ਵੱਲ ਵਧ ਰਿਹਾ ਹੈ ਤੇ ਜਿਸ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਉਸ ਨਾਲ ਹਰ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਗੁਜਰਾਤ ਦੇ ਜ਼ਿਲ੍ਹੇ ਵਿੱਚ ਪਾਕਿਸਤਾਨ ਸਰਹੱਦ ਨੇੜੇ ਸਥਿਤ ਪਿੰਡ ਢੋਰਡੋ ਨੂੰ ਸੰਯੁਕਤ ਰਾਸ਼ਟਰ ਵੱਲੋਂ ਸਰਵੋਤਮ ਸੈਰ ਸਪਾਟਾ ਪਿੰਡ ਵਜੋਂ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਇੱਕ ਵੱਡੀ ਪ੍ਰਾਪਤੀ ਹੈ। ਪੀਐੱਮ ਨੇ ਕਿਹਾ ਕਿ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਇਸ ਨਾਲ ਇੱਥੇ ਸੈਰ-ਸਪਾਟਾ ਤੇ ਅਰਥਵਿਵਸਥਾ ਦੇ ਵਿਸਤਾਰ ਦੀ ਸੰਭਾਵਨਾ ਕਿੰਨੀ ਵਧੀ ਹੈ। ਪ੍ਰਧਾਨ ਮੰਤਰੀ ਵੱਲੋਂ ਨੌਜਵਾਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ ਵੱਖ-ਵੱਖ ਵਿਭਾਗਾਂ ਦੇ ਹਨ। ਦੇਸ਼ ਭਰ ਵਿੱਚੋਂ ਚੁਣੇ ਗਏ ਇਹ ਕਰਮਚਾਰੀ ਗ੍ਰਹਿ ਮੰਤਰਾਲੇ, ਮਾਲ ਵਿਭਾਗ, ਰੇਲਵੇ ਮੰਤਰਾਲੇ, ਉੱਚ ਸਿੱਖਿਆ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ, ਸਾਖਰਤਾ ਵਿਭਾਗ ਤੇ ਸਿੱਖਿਆ ਮੰਤਰਾਲੇ ਸਮੇਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸ਼ਾਮਲ ਹੋਣਗੇ।

Punjab Bani 28 October,2023
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਚੰਡੀਗੜ੍ਹ, 27 ਅਕਤੂਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ ਮੰਡੀਆਂ ਵਿੱਚ ਖੁੰਬਾਂ ਦੀ ਵਧੇਰੇ ਆਮਦ ਅਤੇ ਘੱਟ ਰੇਟ ਤੋਂ ਬਚਾਉਣ ਲਈ ਵਾਧੂ ਖੁੰਬਾਂ ਨੂੰ ਪ੍ਰੋਸੈਸਿੰਗ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸੂਬੇ ਦੇ ਖੁੰਬ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਭਵਨ ਵਿਖੇ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਫ਼ੈਕਟਰੀ ਐਕਟ ਤੋਂ ਬਾਹਰ ਕੱਢਿਆ ਜਾਵੇ ਅਤੇ ਇਸ ਕਾਰਵਾਈ ਨੂੰ ਸਮਾਂਬੱਧ ਕਰਕੇ ਜਲਦੀ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਲੇਬਰ ਵਿਭਾਗ ਤੋਂ ਡਿਪਟੀ ਡਾਇਰੈਕਟਰ ਫ਼ੈਕਟਰੀਜ਼ ਇੰਜੀਨੀਅਰ ਦਵਾਰਕਾ ਦਾਸ ਨੂੰ ਕਿਹਾ ਕਿ ਉਹ ਖੁੰਬ ਯੂਨਿਟਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਕੇ ਤੁਰੰਤ ਰਿਪੋਰਟ ਦੇਣ। ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵੱਲੋਂ ਕੋਲਡ ਸਟੋਰਾਂ ਲਈ ਸੋਲਰ ਪੈਨਲ ਲਾਉਣ 'ਤੇ ਦਿੱਤੀ ਜਾਂਦੀ ਸਬਸਿਡੀ ਦੀ ਤਰਜ਼ 'ਤੇ ਖੁੰਬ ਉਤਪਾਦਕਾਂ ਨੂੰ ਵੀ ਇਸ ਸਕੀਮ ਅਧੀਨ ਲਿਆਂਦਾ ਜਾਵੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਤੁਰੰਤ ਅਜਿਹੀ ਸਕੀਮ ਬਣਾ ਕੇ ਪ੍ਰਵਾਨਗੀ ਲਈ ਸਰਕਾਰ ਨੂੰ ਭੇਜਣ ਲਈ ਕਿਹਾ। ਖੁੰਬ ਉਤਪਾਦਕਾਂ ਵੱਲੋਂ ਖੁੰਬ ਯੂਨਿਟਾਂ ਨੂੰ ਰਿਆਇਤੀ ਦਰਾਂ 'ਤੇ ਬਿਜਲੀ ਸਪਲਾਈ ਦੇਣ ਦੀ ਮੰਗ ਬਾਰੇ ਸ. ਜੌੜਾਮਾਜਰਾ ਨੇ ਬਿਜਲੀ ਵਿਭਾਗ ਦੇ ਡਿਪਟੀ ਸੀ.ਈ. ਸ੍ਰੀ ਡੀ.ਐਸ. ਤੂਰ ਡਿਪਟੀ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵਿਉਂਤਬੰਧੀ ਕਰਕੇ ਰਿਪੋਰਟ ਪੇਸ਼ ਕਰਨ। ਡਿਪਟੀ ਸੀ.ਈ. ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਹ ਮਾਮਲਾ ਪੀ.ਐਸ.ਟੀ.ਸੀ.ਐਲ. ਨਾਲ ਸਬੰਧਤ ਹੈ ਅਤੇ ਉਹ ਛੇਤੀ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਸਬੰਧੀ ਯੋਗ ਫ਼ੈਸਲਾ ਲੈਣ ਲਈ ਵਿਚਾਰ-ਵਟਾਂਦਰਾ ਕਰਨਗੇ। ਬਾਗ਼ਬਾਨੀ ਮੰਤਰੀ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਲੀਗਲ ਮੈਟਰੋਲੌਜੀ ਵਿੰਗ ਦੇ ਕੰਟੋਰੋਲਰ ਸ਼੍ਰੀ ਏ.ਐਸ. ਸ਼ਰਮਾ ਨੂੰ ਹਦਾਇਤ ਕੀਤੀ ਕਿ ਕਿਉਂ ਜੋ ਖੁੰਬ ਉਤਪਾਦਨ ਖੇਤੀਬਾੜੀ ਨਾਲ ਜੁੜਿਆ ਕਿੱਤਾ ਹੈ, ਇਸ ਲਈ ਇਸ ਕਿੱਤੇ ਨੂੰ ਭਾਰਤ ਸਰਕਾਰ ਦੇ ਲੀਗਲ ਮੈਟਰੋਲੌਜੀ ਕਾਨੂੰਨ ਤੋਂ ਛੋਟ ਦੇਣ ਦੀ ਵਿਵਸਥਾ ਕੀਤੀ ਜਾਵੇ। ਬਾਗ਼ਬਾਨੀ ਮੰਤਰੀ ਨੇ ਖੁੰਬ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਸਬੰਧੀ ਵਿਸਥਾਰਤ ਵੇਰਵਾ ਸਬੰਧਤ ਵਿਭਾਗਾਂ ਨਾਲ ਵੀ ਲਿਖਤੀ ਤੌਰ 'ਤੇ ਸਾਂਝਾ ਕਰਨ। ਮੀਟਿੰਗ ਵਿੱਚ ਸ਼੍ਰੀਮਤੀ ਕਨੂੰ ਥਿੰਦ, ਸੰਯੁਕਤ ਡਾਇਰੈਕਟਰ ਇੰਡਸਟ੍ਰੀਜ਼, ਸ੍ਰੀ ਵਿਸ਼ਵ ਬੰਧੂ ਸੰਯੁਕਤ ਡਾਇਰੈਕਟਰ, ਸ਼੍ਰੀਮਤੀ ਪੂਨਮ ਆਰ.ਜੋਸ਼ੀ ਵਧੀਕ ਐਲ.ਆਰ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Punjab Bani 27 October,2023
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ ਦੂਜੀ ਵਾਰ ਸੰਮਨ, 31 ਅਕਤੂਬਰ ਨੂੰ ਪੇਸ਼ ਹੋਣ ਦੇ ਹੁਕਮ ਬਠਿੰਡਾ : ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕਰਕੇ ਮੰਗਲਵਾਰ ਯਾਨੀ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ। ਇਸ ਦੇ ਨਾਲ ਹੀ ਪੀਜੀਆਈ ਚੰਡੀਗੜ੍ਹ ਨੇ ਆਪਣੇ ਵਕੀਲ ਅਤੇ ਈਮੇਲ ਰਾਹੀਂ ਵਿਜੀਲੈਂਸ ਬਿਊਰੋ ਨੂੰ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਸੌਂਪਿਆ ਸੀ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ 'ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਬਿਊਰੋ ਨੂੰ ਜਮ੍ਹਾ ਕਰਵਾ ਦਿੱਤਾ ਸੀ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਪਿਛਲੇ ਕਾਫੀ ਸਮੇਂ ਤੋਂ ਪਿੱਠ ਦੇ ਦਰਦ ਤੋਂ ਪੀੜਤ ਹਨ, ਜਿਸ ਕਾਰਨ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਐਡਵੋਕੇਟ ਭਿੰਡਰ ਨੇ ਦੱਸਿਆ ਕਿ ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਹੁਣ ਵਿਜੀਲੈਂਸ ਵੱਲੋਂ ਮੁੜ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦਾ ਖਦਸ਼ਾ ਬਰਕਰਾਰ ਹੈ ਕਿਉਂਕਿ ਮਨਪ੍ਰੀਤ ਬਾਦਲ ਦੇ ਵਕੀਲ ਨੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਪੁੱਛਗਿੱਛ ਕਰ ਸਕਦੇ ਹਨ। ਧਿਆਨ ਯੋਗ ਹੈ ਕਿ 16 ਅਕਤੂਬਰ ਨੂੰ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਮਾਮਲੇ 'ਚ ਕਈ ਅਹਿਮ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਵਿਜੀਲੈਂਸ ਬਿਊਰੋ ਨੇ ਮੁੜ ਜਾਂਚ ਕੀਤੀ ਹੈ। ਜਿੱਥੇ 31 ਅਕਤੂਬਰ ਨੂੰ ਸ਼ਾਮਲ ਹੋਣ ਲਈ ਹਾਜ਼ਰ ਹੋਣਾ ਹੈ। ਇੱਥੇ ਇਹ ਦੱਸਣਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਵਿੱਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਨੇ ਸਾਲ 2021 ਵਿੱਚ ਸ਼ਹਿਰ ਦੇ ਮਾਡਲ ਟਾਊਨ ਫੇਜ਼ ਵਨ ਇਲਾਕੇ ਵਿੱਚ ਆਪਣੇ ਪ੍ਰਭਾਵ ਨਾਲ 1560 ਗਜ਼ ਦੇ ਦੋ ਪਲਾਟ ਖਰੀਦੇ ਸਨ। ਵਿਜੀਲੈਂਸ ਦੀ ਜਾਂਚ ਅਨੁਸਾਰ ਇਹ ਪਲਾਟ ਖਰੀਦ ਕੇ ਸਾਬਕਾ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 65 ਲੱਖ ਰੁਪਏ ਦਾ ਚੂਨਾ ਲਾਇਆ ਸੀ।

Punjab Bani 27 October,2023
ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ • 600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ • ਸੈਂਕੜੇ ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ ਚੰਡੀਗੜ੍ਹ, 27 ਅਕਤੂਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ ਐੱਚ.ਪੀ.ਸੀ.ਐੱਲ. ਦੇ ਕਾਰਜਕਾਰੀ ਨਿਰਦੇਸ਼ਕ (ਬਾਇਓ-ਈਂਧਣ ਅਤੇ ਨਵਿਆਉਣਯੋਗ) ਸ੍ਰੀ ਸ਼ੁਵੇਂਦੂ ਗੁਪਤਾ ਵੱਲੋਂ ਇਸ ਸਮਝੌਤੇ ‘ਤੇ ਹਸਤਾਖ਼ਰ ਕੀਤੇ ਗਏ। ਸ੍ਰੀ ਸ਼ੁਵੇਂਦੂ ਗੁਪਤਾ ਨੇ ਦੱਸਿਆ ਕਿ ਐਚ.ਪੀ.ਸੀ.ਐਲ. ਵੱਲੋਂ ਸ਼ੁਰੂ ਵਿੱਚ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਨਵੀਂ ਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 ਸੀ.ਬੀ.ਜੀ. ਪਲਾਂਟਾਂ ਦੇ ਸ਼ੂਰੂ ਹੋਣ ਨਾਲ ਸਾਲਾਨਾ 35000 ਟਨ ਤੋਂ ਵੱਧ ਬਾਇਓਗੈਸ ਅਤੇ ਲਗਭਗ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਤਕਰੀਬਨ 300 ਕਰੋੜ ਰੁਪਏ ਸਾਲਾਨਾ ਰੈਵੀਨਿਊ ਵੀ ਜੈਨਰੇਟ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ। ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੇ ਸ਼ੁਰੂ ਹੋਣ ਨਾਲ ਲਗਭਗ 1.10 ਲੱਖ ਏਕੜ ਰਕਬੇ 'ਚ ਪੈਦਾ ਹੋਣ ਵਾਲੀ ਤਕਰੀਬਨ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 5.00 ਲੱਖ ਟਨ ਸਾਲਾਨਾ ਕਾਰਬਨਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਿਆ ਜਾਵੇਗਾ ਜੋ ਕਿ ਸਾਲਾਨਾ 83000 ਰੁੱਖ ਲਗਾਉਣ ਦੇ ਬਰਾਬਰ ਹੈ। ਇਸ ਦੇ ਨਾਲ ਹੀ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਲਗਭਗ 50 ਦਿਹਾਤੀ ਉੱਦਮੀਆਂ ਨੂੰ ਵੀ ਮੌਕਾ ਮਿਲੇਗਾ, ਜਿਸ ਨਾਲ ਇਨ੍ਹਾਂ ਦਿਹਾਤੀ ਉੱਦਮੀਆਂ ਵੱਲੋਂ 500 ਤੋਂ ਵੱਧ ਹੋਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਹੋਰ ਸੀ.ਬੀ.ਜੀ. ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਪਾਰ-ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਕਾਰਨ ਇੱਥੇ ਫਸਲੀ ਰਹਿੰਦ-ਖੂੰਹਦ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਇਸ ਸਮਝੌਤੇ ਲਈ ਐਚ.ਪੀ.ਸੀ.ਐਲ. ਦੀ ਟੀਮ ਨੂੰ ਵਧਾਈ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਨੇ ਉਨ੍ਹਾਂ ਨੂੰ ਇਹ ਪ੍ਰਾਜੈਕਟ ਸਥਾਪਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

Punjab Bani 27 October,2023
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ • ਬੇਲੋੜੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਖ਼ਤਮ ਹੋਵੇਗੀ ਅਤੇ ਲੋਕਾਂ ਨੂੰ ਸੇਵਾਂ ਕੇਂਦਰਾਂ ਦੇ ਬੇਵਜ੍ਹਾ ਗੇੜੇ ਨਹੀਂ ਲਾਉਣੇ ਪੈਣਗੇ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ, 26 ਅਕਤੂਬਰ: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਕਾਇਆ ਕੇਸਾਂ ਦੀ ਦਰ 0.10 ਫ਼ੀਸਦੀ 'ਤੇ ਆ ਗਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ 99.90 ਫ਼ੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਅੱਜ ਇੱਥੇ ਵੀਡੀਓ ਕਾਨਫਰੰਸ ਜ਼ਰੀਏ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਮੀਖਿਆ ਲਈ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ 'ਤੇ ਹਰੇਕ ਸਬੰਧਤ ਵਿਭਾਗ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਅਰਜ਼ੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਅਤੇ ਸੇਵਾ ਕੇਂਦਰਾਂ ਵਿੱਚ ਲੱਗਦੇ ਲੋਕਾਂ ਦੇ ਗੇੜਿਆਂ ਨੂੰ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਕੈਬਨਿਟ ਮੰਤਰੀ ਨੇ ਬਕਾਇਆ ਕੇਸਾਂ ਦੀ ਦਰ ਘਟਾ ਕੇ 0.10 ਫ਼ੀਸਦੀ ਤੱਕ ਲਿਆਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਆਫ਼ਲਾਈਨ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ, ਵੱਖ-ਵੱਖ ਸਰਟੀਫਿਕੇਟਾਂ ਦੇ ਰਲੇਵੇਂ, ਦਸਤਾਵੇਜ਼ਾਂ ਦੇ ਨਿਪਟਾਰੇ ਸਬੰਧੀ ਨੀਤੀ, ਲੰਬੇ ਸਮੇਂ ਤੋਂ ਬਕਾਇਆ ਇਤਰਾਜ਼ਾਂ ਦੇ ਮਾਮਲਿਆਂ ਨੂੰ ਨਿਪਟਾਉਣ ਦੀ ਪ੍ਰਕਿਰਿਆ, ਆਧਾਰ ਬੇਸਡ ਈ-ਕੇ.ਵਾਈ.ਸੀ. ਦੀ ਸ਼ੁਰੂਆਤ ਆਦਿ ਸਮੇਤ ਵੱਖ-ਵੱਖ ਸੇਵਾਵਾਂ ਦੀ ਡਲਿਵਰੀ ਵਿੱਚ ਸੁਧਾਰ ਸਬੰਧੀ ਸੁਝਾਵਾਂ 'ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਦਿੱਤੇ ਸਾਰੇ ਸੁਝਾਵਾਂ ਦੀ ਪੜਚੋਲ ਕਰਕੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਫਟਵੇਅਰ ਸੈੱਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਾਫਟਵੇਅਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਾਫਟਵੇਅਰ ਸੈੱਲ ਦੇ ਸਮੂਹ ਟੀਮ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੀਟਿੰਗ ਵਿੱਚ ਡਾਇਰੈਕਟਰ ਪ੍ਰਸ਼ਾਸਨਿਕ ਸੁਧਰ ਸ੍ਰੀ ਗਿਰੀਸ਼ ਦਿਆਲਨ, ਸੀਨੀਅਰ ਸਿਸਟਮ ਮੈਨੇਜਰ ਸ੍ਰੀ ਸੁਮਿਤ ਗਰਗ, ਜਨਰਲ ਮੈਨੇਜਰ (ਤਕਨੀਕੀ) ਸ੍ਰੀ ਵਿਨੇਸ਼ ਗੌਤਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Punjab Bani 26 October,2023
ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ

ਅਕਾਲੀ ਆਗੂ ਬੰਟੀ ਰੋਮਾਣਾ 'ਤੇ ਵੱਡੀ ਕਾਰਵਾਈ , ਹਿਰਾਸਤ ‘ਚ ਲਿਆ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ ਮੋਹਾਲੀ, 26 Oct : ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮੋਹਾਲੀ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।ਸਾਇਬਰ ਸੈੱਲ ਵੱਲੋ ਬੰਟੀ ਰੋਮਾਣਾ ‘ਤੇ ਕਾਰਵਾਈ ਹੋਈ ਹੈ। ਗਾਇਕ ਕੰਵਰ ਗਰੇਵਾਲ ਦੇ ਇੱਕ ਵੀਡੀਓ ਮਾਮਲੇ ‘ਚ ਬੰਟੀ ਰੋਮਾਣਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ।ਬੰਟੀ ਰੋਮਾਣਾ ਨੇ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ।ਬੰਟੀ ਰੋਮਾਣਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਸਮੇਂ ਉਹ ਯੂਥ ਵਿੰਗ ਤੇ ਸੋੋਸ਼ਲ ਮੀਡੀਆ ਦੇ ਇੰਚਾਰਜ ਹਨ। ਦੱਸ ਦਈਏ ਕਿ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਐਡਿਟ ਕਰਕੇ ਇਹ ਟਿੱਪਣੀਆਂ ਕੀਤੀਆਂ ਗਈਆਂ ਸਨ।

Punjab Bani 26 October,2023
ਪੰਜਾਬ ਦੀ ਕੰਮ ਚਲਾਊ ਸਰਕਾਰ ਨੇ ਅਲ-ਅਜ਼ੀਜ਼ੀਆ ਮਾਮਲੇ ’ਚ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਅੱਤਲ ਕੀਤੀ

ਪੰਜਾਬ ਦੀ ਕੰਮ ਚਲਾਊ ਸਰਕਾਰ ਨੇ ਅਲ-ਅਜ਼ੀਜ਼ੀਆ ਮਾਮਲੇ ’ਚ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਅੱਤਲ ਕੀਤੀ ਲਾਹੌਰ, 24 ਅਕਤੂਬਰ ਪਾਕਿਸਤਾਨ ਪੰਜਾਬ ਦੀ ਕਾਰਜਕਾਰੀ ਸਰਕਾਰ ਨੇ ਅਲ-ਅਜ਼ੀਜ਼ੀਆ ਮਾਮਲੇ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਜੀਓ ਨਿਊਜ਼ ਨੇ ਅਨੁਸਾਰ ਸੂਚਨਾ ਮੰਤਰੀ ਆਮਿਰ ਮੀਰ ਨੇ ਪੰਜਾਬ ਕੈਬਨਿਟ ਦੇ ਫੈਸਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਫੈਸਲਾ ਫੌਜਦਾਰੀ ਪ੍ਰਕਿਰਿਆ ਕੋਡ (ਸੀਪੀਸੀ) ਦੀ ਧਾਰਾ 401 ਦੇ ਤਹਿਤ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲਿਆ ਗਿਆ, ਜੋ ਇਸ ਨੂੰ ਕਿਸੇ ਵੀ ਅਪਰਾਧੀ ਨੂੰ ਮੁਆਫ ਕਰਨ ਦਾ ਅਧਿਕਾਰ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕੇਸ ਦਾ ਅੰਤਿਮ ਫੈਸਲਾ ਅਦਾਲਤ ਵੱਲੋਂ ਹੀ ਲਿਆ ਜਾਵੇਗਾ।

Punjab Bani 24 October,2023
ਰੂਸੀ ਰਾਸ਼ਟਰਪਤੀ ਪੂਤਨਿ ਨੂੰ ਦਿਲ ਦਾ ਦੌਰਾ ਪੈਣ ਦੀ ‘ਅਫ਼ਵਾਹ’

ਰੂਸੀ ਰਾਸ਼ਟਰਪਤੀ ਪੂਤਨਿ ਨੂੰ ਦਿਲ ਦਾ ਦੌਰਾ ਪੈਣ ਦੀ ‘ਅਫ਼ਵਾਹ’ ਮਾਸਕੋ, 24 ਅਕਤੂਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਨਿ ਨੂੰ ਕਥਿਤ ਤੌਰ ‘ਤੇ ਦਿਲ ਦਾ ਦੌਰਾ ਪਿਆ ਅਤੇ ਉਹ ਮਾਸਕੋ ਦੇ ਆਪਣੇ ਨਿੱਜੀ ਅਪਾਰਟਮੈਂਟ ਵਿੱਚ ਫਰਸ਼ ‘ਤੇ ਡਿੱਗੇ ਮਿਲੇ। ਸੂਤਰਾਂ ਮੁਤਾਬਕ ਰੂਸੀ ਨੇਤਾ ਨੂੰ ਬੈੱਡਰੂਮ ਦੇ ਫਰਸ਼ ‘ਤੇ ਗਾਰਡਾਂ ਨੇ ਦੇਖਿਆ ਤੇ ਡਾਕਟਰਾਂ ਨੂੰ ਤੁਰੰਤ ਬੁਲਾਇਆ। ਉਨ੍ਹਾਂ ਨੇ ਬਾਅਦ ਵਿੱਚ 71 ਸਾਲਾ ਬਜ਼ੁਰਗ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ। ਸੂਤਰਾਂ ਮੁਤਾਬਕ ਪੂਤਨਿ ਨੂੰ ਫਿਰ ਅਪਾਰਟਮੈਂਟ ਵਿੱਚ ਬਣੀ ਵਿਸ਼ੇਸ਼ ਮੈਡੀਕਲ ਸਹੂਲਤ ਵਿੱਚ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੂਤਨਿ ਦੀ ਸਿਹਤ ਬਾਰੇ ਅਜਿਹੀਆਂ ਖ਼ਬਰਾਂ ਕਈ ਵਾਰ ਆਈਆਂ ਪਰ ਸਾਰੀਆਂ ਅਫਵਾਹ ਨਿਕਲੀਆਂ।

Punjab Bani 24 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਅਮਿਤ ਸ਼ਾਹ ਨੇ ਭਾਰਤ ਦੇ ਸੁਰੱਖਿਆ ਉਪਕਰਨਾਂ ਨੂੰ ਵਧਾਉਣ ਅਤੇ ਸਹਿਕਾਰੀ ਖੇਤਰ ਨੂੰ ਹੋਰ ਵਿਕਸਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦੇ ਕੇ ਇੱਕ ਸ਼ਾਨਦਾਰ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ- ਮੋਦੀ ਨਵੀਂ ਦਿੱਲੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਕਿਹਾ ਕਿ ‘…ਅਮਿਤ ਸ਼ਾਹ ਨੇ ਭਾਰਤ ਦੇ ਸੁਰੱਖਿਆ ਉਪਕਰਨਾਂ ਨੂੰ ਵਧਾਉਣ ਅਤੇ ਸਹਿਕਾਰੀ ਖੇਤਰ ਨੂੰ ਹੋਰ ਵਿਕਸਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦੇ ਕੇ ਇੱਕ ਸ਼ਾਨਦਾਰ ਪ੍ਰਸ਼ਾਸਕ ਵਜੋਂ ਆਪਣੀ ਪਛਾਣ ਬਣਾਈ ਹੈ। ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸਮੇਤ ਕਈ ਨੇਤਾਵਾਂ ਨੇ ਅਮਿਤ ਸ਼ਾਹ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਉਥੇ ਹੀ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਅਹਿਮਦਾਬਾਦ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਨਮ ਦਿਨ ਦੇ ਮੌਕੇ ‘ਤੇ ਆਯੋਜਿਤ ਰੁੱਖ ਲਗਾਉਣ ਦੇ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਅਮਿਤ ਸ਼ਾਹ ਨੂੰ ਵਧਾਈ ਦਿੰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਹ ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਬਣਾਈ ਰੱਖਣ ਵਿੱਚ ਬਹੁਤ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੇ ਹਨ। ਆਪਣੀ ਮਿਹਨਤ, ਦ੍ਰਿੜ ਇਰਾਦੇ ਅਤੇ ਇੱਛਾ ਸ਼ਕਤੀ ਦੇ ਬਲ ‘ਤੇ ਉਹ ਦੇਸ਼ ਅਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾ ਰਹੇ ਹਨ। ਪ੍ਰਮਾਤਮਾ ਉਨ੍ਹਾਂ ਨੂੰ ਤੰਦਰੁਸਤ ਰੱਖੇ ਅਤੇ ਲੰਬੀ ਉਮਰ ਦੇਵੇ। ਉਥੇ ਹੀ ਜੇਪੀ ਨੱਡਾ ਨੇ ਕਿਹਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਰਾਸ਼ਟਰ ਪ੍ਰਤੀ ਤੁਹਾਡਾ ਬੇਮਿਸਾਲ ਸਮਰਪਣ, ਸਖ਼ਤ ਮਿਹਨਤ ਅਤੇ ਸੰਗਠਨਾਤਮਕ ਹੁਨਰ ਸਾਡੇ ਸਾਰੇ ਭਾਜਪਾ ਵਰਕਰਾਂ ਲਈ ਪ੍ਰੇਰਨਾ ਸਰੋਤ ਹਨ। ਮੈਨੂੰ ਪੂਰਾ ਭਰੋਸਾ ਹੈ ਕਿ ਤੁਹਾਡੀ ਸ਼ਾਨਦਾਰ ਅਗਵਾਈ ਸਾਡੇ ਸੰਗਠਨ ਨੂੰ ਹਮੇਸ਼ਾ ਮਜ਼ਬੂਤ ਕਰੇਗੀ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਸੀਂ ਤੰਦਰੁਸਤ ਰਹੋ ਅਤੇ ਲੰਬੀ ਉਮਰ ਕਰੋ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਯੋਗੀ ਆਦਿਤਿਆਨਾਥ ਨੇ ਕਿਹਾ, ‘ਮਾਨਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਜਨਮ ਦਿਨ ਦੀਆਂ ਮੁਬਾਰਕਾਂ, ਜੋ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਜਥੇਬੰਦਕ ਹੁਨਰ ਦੀ ਇੱਕ ਆਦਰਸ਼ ਮਿਸਾਲ ਹਨ, ਇੱਕ ਪ੍ਰਸਿੱਧ ਜਨਤਕ ਨੇਤਾ, ਜੋ ਦੇਸ਼ ਦੀ ਅੰਦਰੂਨੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਲਗਾਤਾਰ ਲੱਗੇ ਹੋਏ ਹਨ। ਅਤੇ ਜੋ ਲਗਾਤਾਰ ਸਹਿਯੋਗ ਰਾਹੀਂ ਖੁਸ਼ਹਾਲੀ ਦੀ ਭਾਵਨਾ ਨੂੰ ਲਾਗੂ ਕਰ ਰਿਹਾ ਹੈ। ਮੈਂ ਭਗਵਾਨ ਸ਼੍ਰੀ ਰਾਮ ਨੂੰ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦਾ ਹਾਂ। ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦੇ ਹੋਏ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, ‘ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦਿਲੋਂ ਸ਼ੁਭਕਾਮਨਾਵਾਂ। ਰਾਸ਼ਟਰ ਦੀ ਤਰੱਕੀ ਲਈ ਤੁਹਾਡੀ ਲਗਨ ਅਤੇ ਜਨਤਾ ਦੀ ਸੇਵਾ ਕਰਨ ਦਾ ਸਮਰਪਣ ਪ੍ਰੇਰਨਾਦਾਇਕ ਹੈ। ਮੈਂ ਕਾਮਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਖੁਸ਼ਹਾਲ, ਸਿਹਤਮੰਦ ਅਤੇ ਲੰਬੀ ਉਮਰ ਹੋਵੇ।

Punjab Bani 22 October,2023
ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਬਠਿੰਡਾ, 22 ਅਕਤੂਬਰ 2023: ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੂੰ 23 ਅਕਤੂਬਰ ਸਵੇਰੇ 10.30 ਵਜੇ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋਣ ਲਈ ਇੱਕ ਵਾਰ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਹੈ। ਹਾਲਾਂਕਿ ਇਸ ਮੁੱਦੇ ਤੇ ਅਧਿਕਾਰੀ ਕੁੱਝ ਬੋਲਣ ਨੂੰ ਤਿਆਰ ਨਹੀਂ ਪਰ ਸੂਤਰਾਂ ਨੇ ਸੰਮਣ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ ਇਹ ਵੀ ਹਾਲੇ ਤੱਕ ਭੇਦ ਹੀ ਬਣਿਆ ਹੋਇਆ ਹੈ। ਸਾਬਕਾ ਵਿੱਤ ਮੰਤਰੀ ਦਾ ਮੋਬਾਇਲ ਫੋਨ ਬੰਦ ਆ ਰਿਹਾ ਹੈ। ਕਥਿਤ ਬੇਨਿਯਮੀਆਂ ਰਾਹੀਂ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਹੈ ਪਰ ਜਾਂਚ ਟੀਮ ਸਾਬਕਾ ਵਿੱਤ ਮੰਤਰੀ ਤੋਂ ਹੋਰ ਜਿਆਦਾ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ’ਚ ਨਾਮਜਦ ਮੁਲਜਮਾਂ ਕੋਲੋਂ ਪੁੱਛਗਿੱਛ ਦੌਰਾਨ ਵਿਜੀਲੈਂਸ ਦੇ ਹੱਥ ਕਈ ਅਹਿਮ ਤੱਥ ਲੱਗੇ ਹਨ, ਜਿਸ ਕਰ ਕੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਬੀਤੀ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਵਿੱਤ ਮੰਤਰੀ ਅਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਮੌਜੂਦਾ ਭਾਰਤੀ ਜਨਤਾ ਪਾਰਟੀ ਆਗੂ ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ, ਕਾਰੋਬਾਰੀ ਰਾਜੀਵ ਕੁਮਾਰ ਵਿਕਾਸ ਕੁਮਾਰ ਅਤੇ ਸ਼ਰਾਬ ਦੇ ਠੇਕੇਦਾਰ ਦੇ ਮੁਲਾਜਮ ਅਮਨਦੀਪ ਸਿੰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਕੀਤਾ ਸੀ।

Punjab Bani 22 October,2023
ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਤੇ ਬੀਐਲ ਸੰਤੋਸ਼ ਨਾਲ ਕੇਵਲ ਢਿੱਲੋਂ ਨੇ ਕੀਤੀ ਮੁਲਾਕਾਤ

ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਤੇ ਬੀਐਲ ਸੰਤੋਸ਼ ਨਾਲ ਕੇਵਲ ਢਿੱਲੋਂ ਨੇ ਕੀਤੀ ਮੁਲਾਕਾਤ ਚੰਡੀਗੜ੍ਹ : ਪੰਜਾਬ ਭਾਜਪਾ ਕੋਰ ਕਮੇਟੀ ਮੈਂਬਰ ਤੇ ਸਾਬਕਾ ਐਮਐਲਏ ਕੇਵਲ ਸਿੰਘ ਢਿੱਲੋ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸ਼੍ਰੀ ਬੀ.ਐਲ ਸੰਤੋਸ਼ ਜੀ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੀਟਿੰਗ 'ਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਨਾਲ ਸਬੰਧਤ ਸਾਰੇ ਅਹਿਮ ਮੁੱਦਿਆਂ, ਮਾਮਲਿਆਂ ਤੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ 'ਚ ਭਾਜਪਾ ਪੰਜਾਬ ਦੀ ਸਥਿਤੀ ਅਤੇ ਰਣਨੀਤੀ ਬਾਰੇ ਉਸਾਰੂ ਵਿਚਾਰ ਵਟਾਂਦਰਾ ਕੀਤਾ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਬੀਐਲ ਸੰਤੋਸ਼ ਨੇ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Punjab Bani 22 October,2023
ਕਾਂਗਰਸ ਨੇ ਜਾਰੀ ਕੀਤੀ 33 ਉਮੀਦਵਾਰਾਂ ਦੀ ਪਹਿਲੀ ਸੂਚੀ, ਗਹਲੋਤ-ਪਾਇਲਟ ਸਮੇਤ ਕਈ ਨਾਂ ਸ਼ਾਮਲ

ਕਾਂਗਰਸ ਨੇ ਜਾਰੀ ਕੀਤੀ 33 ਉਮੀਦਵਾਰਾਂ ਦੀ ਪਹਿਲੀ ਸੂਚੀ, ਗਹਲੋਤ-ਪਾਇਲਟ ਸਮੇਤ ਕਈ ਨਾਂ ਸ਼ਾਮਲ ਜੈਪੁਰ : ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਲੜੀ ਵਿੱਚ ਇਸ ਨੇ ਸ਼ਨੀਵਾਰ ਨੂੰ 33 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਮੁੱਖ ਮੰਤਰੀ ਅਸ਼ੋਕ ਗਹਲੋਤ, ਸਚਿਨ ਪਾਇਲਟ ਤੇ ਸੀਪੀ ਜੋਸ਼ੀ ਦੇ ਨਾਂ ਵੀ ਸ਼ਾਮਲ ਹਨ। ਕਾਂਗਰਸ ਵੱਲੋਂ ਜਾਰੀ ਸੂਚੀ ਅਨੁਸਾਰ ਸੀਐੱਮ ਅਸ਼ੋਕ ਗਹਲੋਤ ਨੂੰ ਸਦਰਪੁਰਾ ਤੋਂ, ਸਚਿਨ ਪਾਇਲਟ ਨੂੰ ਟੋਂਕ ਤੋਂ, ਸੀਪੀ ਜੋਸ਼ੀ ਨੂੰ ਨਾਥਦੁਆਰਾ ਤੋਂ, ਦਿਵਿਆ ਮਦੇਰਨਾ ਨੂੰ ਓਸੀਆਂ ਤੋਂ, ਗੋਵਿੰਦ ਸਿੰਘ ਡੋਟਾਸਰਾ ਨੂੰ ਲਕਸ਼ਮਣਗੜ੍ਹ ਤੋਂ ਤੇ ਕ੍ਰਿਸ਼ਨਾ ਪੂਨੀਆ ਨੂੰ ਸਾਦੁਲਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਦੀ ਪਹਿਲੀ ਸੂਚੀ ਅਨੁਸਾਰ ਨੌਹਰ ਤੋਂ ਅਮਿਤ ਚਚਾਨ, ਕੋਲਾਇਤ ਤੋਂ ਭੰਵਰ ਸਿੰਘ ਭਾਟੀ, ਸੁਜਾਨਗੜ੍ਹ ਤੋਂ ਮਨੋਜ ਮੇਘਵਾਲ, ਮੰਡਵਾ ਤੋਂ ਰੀਟਾ ਚੌਧਰੀ, ਵਿਰਾਟਨਗਰ ਤੋਂ ਇੰਦਰਜੀਤ ਸਿੰਘ ਗੁਰਜਰ, ਮਾਲਵੀਆ ਨਗਰ ਤੋਂ ਡਾ: ਅਰਚਨਾ ਸ਼ਰਮਾ ਤੇ ਪੁਸ਼ਪੇਂਦਰ ਭਾਰਦਵਾਜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੰਡਾਵਰ ਤੋਂ ਲਲਿਤ ਕੁਮਾਰ ਯਾਦਵ, ਅਲਵਰ ਦਿਹਾਤੀ ਤੋਂ ਟਿਕਰਾਮ ਜੂਲੀ, ਸੀਕਰਾਈ ਤੋਂ ਮਮਤਾ ਭੁਪੇਸ਼, ਸਵਾਈ ਮਾਧੋਪੁਰ ਤੋਂ ਦਾਨਿਸ਼ ਅਬਰਾਰ, ਲਾਡਨੂਨ ਤੋਂ ਮੁਕੇਸ਼ ਭਕਾਰ, ਡਿਡਵਾਨਾ ਤੋਂ ਚੇਤਨ ਸਿੰਘ ਚੌਧਰੀ ਤੇ ਜੈਲ ਤੋਂ ਮੰਜੂ ਦੇਵੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ਅਨੁਸਾਰ ਡਿਗਾਨਾ ਤੋਂ ਵਿਜੇਪਾਲ ਮਿਰਧਾ, ਜੋਧਪੁਰ ਤੋਂ ਮਨੀਸ਼ਾ ਪਨਵਾਰ, ਲੂਨੀ ਤੋਂ ਮਹਿੰਦਰ ਵਿਸ਼ਨੋਈ, ਵੱਲਭਨਗਰ ਤੋਂ ਪ੍ਰੀਤੀ ਗਜੇਂਦਰ ਸਿੰਘ, ਕੁਸ਼ਲਗੜ੍ਹ ਤੋਂ ਰਮੀਲਾ ਖਾਡੀਆ, ਪ੍ਰਤਾਪਗੜ੍ਹ ਤੋਂ ਰਾਮਲਾਲ ਮੀਨਾ ਤੇ ਮੰਡਲਗੜ੍ਹ ਤੋਂ ਵਿਵੇਕ ਧਾਕੜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

Punjab Bani 21 October,2023
ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ

ਮੱਧ ਪ੍ਰਦੇਸ਼ ਲਈ BJP ਨੇ ਵੀ 92 ਉਮੀਦਵਾਰ ਐਲਾਨੇ ਭੋਪਾਲ : ਕਾਂਗਰਸ ਨੇ ਹਾਲੇ ਕੁੱਝ ਸਮਾਂ ਪਹਿਲਾਂ ਹੀ ਰਾਜਸਥਾਨ ਵਿਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਹੁਣ ਭਾਜਪਾ ਨੇ ਵੀ ਮੱਧ ਪ੍ਰਦੇਸ਼ ਲਈ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 92 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੱਧ ਪ੍ਰਦੇਸ਼ ਵਿੱਚ 17 ਨਵੰਬਰ ਨੂੰ ਵੋਟਾਂ ਪੈਣਗੀਆਂ।

Punjab Bani 21 October,2023
ਜੈ ਇੰਦਰ ਕੌਰ ਨੇ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਨਸ਼ਾ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਜੈ ਇੰਦਰ ਕੌਰ ਨੇ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਨਸ਼ਾ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਨਸ਼ਿਆਂ ਵਿਰੁੱਧ ਜੰਗ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਅਸੀਂ ਸਾਰੇ ਇਕੱਠੇ ਹੋ ਕੇ ਇਸ ਨੂੰ ਲੜੀਏ - ਜੈ ਇੰਦਰ ਕੌਰ ਸਾਡੇ ਸਮਾਜ ਨੂੰ ਇਸ ਖ਼ਤਰੇ ਤੋਂ ਮੁਕਤ ਕਰਵਾਉਣ ਲਈ ਔਰਤਾਂ ਦੀ ਵੱਡੀ ਜ਼ਿੰਮੇਵਾਰੀ ਹੈ: ਭਾਜਪਾ ਮਹਿਲਾ ਮੋਰਚਾ ਪ੍ਰਧਾਨ ਪਟਿਆਲਾ, 21 ਅਕਤੂਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਸਮਾਣਾ ਦੇ ਪਿੰਡ ਮੁਰਾਦਪੁਰ ਤੋਂ ਆਪਣੀ ਨਸ਼ਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਵਿੱਚ ਵਾਧਾ ਅਤੇ ਇਸ ਦੇ ਨਤੀਜੇ ਵਜੋਂ ਹੋ ਰਹੀਆਂ ਮੌਤਾਂ ਇਸ ਸਮੇਂ ਪੰਜਾਬ ਦਾ ਮੁੱਖ ਮੁੱਦਾ ਹੈ। ਨਸ਼ਿਆਂ ਦੇ ਸਮਾਜ ਵਿੱਚ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਮੈਂ ਅੱਜ ਸਮਾਣਾ ਦੇ ਮੁਰਾਦਪੁਰ ਤੋਂ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੈਂ ਇਸ ਪਹਿਲ ਨੂੰ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗੀ।" ਭਾਜਪਾ ਆਗੂ ਨੇ ਅੱਗੇ ਕਿਹਾ, "ਅੱਜ ਸਾਡੇ ਬਹੁਤੇ ਨੌਜਵਾਨ ਨਸ਼ੇ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਹਨੇਰੇ 'ਚੋਂ ਬਾਹਰ ਕੱਢਣ ਲਈ ਉਨ੍ਹਾਂ ਨੂੰ ਸਾਡੇ ਵੱਲੋਂ ਕਿਸੇ ਨਾ ਕਿਸੇ ਤਰ੍ਹਾਂ ਦੇ ਸਹਿਯੋਗ ਦੀ ਲੋੜ ਹੈ। ਪਿਛਲੇ ਇੱਕ ਸਾਲ ਦੌਰਾਨ ਮੈਂ ਜਿਸ ਵੀ ਪਿੰਡ ਵਿੱਚ ਗਿਆ ਹਾਂ, ਉਥੋਂ ਦੀਆਂ ਔਰਤਾਂ ਦੀ ਇੱਕੋ ਮੰਗ ਸੀ, ਕਿ, ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾ ਲਓ, ਇਸ ਲਈ ਮੈਂ ਇਸ ਖਤਰੇ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਮਦਦ ਲੈਣ ਲਈ ਉਤਸ਼ਾਹਿਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰ ਰਹੀ ਹਾਂ।" ਜੈ ਇੰਦਰ ਕੌਰ ਨੇ ਸਾਡੇ ਹਰ ਵਿਅਕਤੀ ਦੇ ਰੋਲ ਬਾਰੇ ਗੱਲ ਕਰਦਿਆਂ ਕਿਹਾ ਕਿ, "ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸਾਡੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਇਸ ਲਾਹਨਤ ਤੋਂ ਬਚਾਉਣ ਲਈ ਬਹੁਤ ਗੰਭੀਰ ਹੈ, ਇਸੇ ਕਰਕੇ ਕੇਂਦਰ ਸਰਕਾਰ ਨੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਦੋ ਦਫਤਰ ਅੰਮ੍ਰਿਤਸਰ ਵਿਖੇ ਵੀ ਸ਼ੁਰੂ ਕੀਤੇ ਹਨ। ਜਦਕਿ NCB ਨਸ਼ਾ ਤਸਕਰਾਂ ਨੂੰ ਫੜਨ ਲਈ ਕੰਮ ਕਰੇਗਾ, ਪਰ ਇਹ ਸਾਡੀ, ਆਮ ਜਨਤਾ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਪੱਧਰ 'ਤੇ ਵੀ ਤਸਕਰੀ ਨੂੰ ਰੋਕਣ ਲਈ ਯਤਨ ਕਰੀਏ ਅਤੇ ਕਦਮ ਚੁੱਕੀਏ।" ਮਹਿਲਾ ਮੋਰਚਾ ਪ੍ਰਧਾਨ ਨੇ ਅੱਗੇ ਕਿਹਾ, “ਸਰਕਾਰਾਂ ਇਕੱਲੀਆਂ ਇਸ ਨਸ਼ੇ ਦੀ ਅਲਾਮਤ ਨੂੰ ਨਹੀਂ ਰੋਕ ਸਕਦੀਆਂ, ਇਸ ਲਈ ਸਾਨੂੰ ਚੌਕਸ ਰਹਿਣਾ ਅਤੇ ਇਸ ਵਿਰੁੱਧ ਆਵਾਜ਼ ਬੁਲੰਦ ਕਰਨੀ ਬਹੁਤ ਜ਼ਰੂਰੀ ਹੈ। ਮੇਰੇ ਪਿਤਾ ਕੈਪਟਨ ਅਮਰਿੰਦਰ ਸਿੰਘ ਜੀ ਦੀ ਸਰਕਾਰ ਵੇਲੇ ਵੀ 66 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਫੜੇ ਗਏ ਸਨ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਸੀ, ਪਰ ਇਹ ਵੀ ਕਾਫੀ ਨਹੀਂ ਸਾਬਿਤ ਹੋਇਆ ਕਿਉਂਕਿ ਇਹ ਸਮੱਸਿਆ ਪੰਜਾਬ ਦੇ ਹਰ ਗਲੀ, ਹਰ ਪਿੰਡ ਤੱਕ ਪਹੁੰਚ ਚੁੱਕੀ ਹੈ। ਅਸੀਂ ਤਾਂ ਹੀ ਨਸ਼ਿਆਂ ਵਿਰੁੱਧ ਆਪਣੀ ਜੰਗ ਨੂੰ ਕਾਮਯਾਬੀ ਹਾਸਿਲ ਕਰ ਸਕਦੇ ਹਾਂ ਜੇਕਰ ਅਸੀਂ ਸਾਰੇ ਇੱਕ ਸਮਾਜ ਦੇ ਰੂਪ ਵਿੱਚ ਇਕੱਠੇ ਹੋ ਕੇ ਇਸ ਵਿਰੁੱਧ ਲੜੀਏ।" ਇਸ ਲੜਾਈ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਂ ਆਪਣੀਆਂ ਸਾਰੀਆਂ ਭੈਣਾਂ, ਮੇਰੀਆਂ ਮਾਵਾਂ, ਆਪਣੀਆਂ ਸਾਰੀਆਂ ਧੀਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਸ ਨਸ਼ੇ ਦੇ ਵਿਰੁੱਧ ਆਪਣੇ ਆਪ ਨੂੰ ਜਾਗਰੂਕ ਕਰਨ ਕਿਉਂਕਿ ਮੇਰਾ ਮੰਨਣਾ ਹੈ ਕਿ ਸਿਰਫ਼ ਇੱਕ ਮਾਂ ਜਾਂ ਭੈਣ ਹੀ ਆਪਣੇ ਪਰਿਵਾਰਕ ਮੈਂਬਰ ਜੋ ਨਸ਼ੇ ਤੋਂ ਸੰਘਰਸ਼ ਕਰ ਰਹੇ ਹਨ ਦੀ ਇਸ ਨੂੰ ਛੱਡਣ ਅਤੇ ਮੁੜ ਵਸੇਬੇ ਵਿੱਚ ਦਾਖਲ ਹੋਣ ਲਈ ਮਦਦ ਕਰ ਸਕਦੀ ਹੈ। ਇੰਨਾ ਹੀ ਨਹੀਂ ਸਾਨੂੰ ਚੌਕਸ ਰਹਿਣ ਲਈ ਪਿੰਡ ਪੱਧਰ 'ਤੇ ਟੀਮਾਂ ਬਣਾਉਣੀਆਂ ਪੈਣਗੀਆਂ ਅਤੇ ਸਾਡੇ ਇਲਾਕੇ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਨਹੀਂ ਦੇਣਾ ਚਾਹੀਦਾ, ਜੇਕਰ ਤੁਹਾਨੂੰ ਕਿਸੇ ਅਜਿਹੇ ਵਿਅਕਤੀ ਬਾਰੇ ਪਤਾ ਹੋਵੇ ਜੋ ਇਸ ਨਸ਼ਿਆਂ ਦਾ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਹੈ, ਤਾਂ ਤੁਹਾਨੂੰ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨਾ ਚਾਹੀਦਾ ਹੈ।"

Punjab Bani 21 October,2023
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਅਦਾਲਤ ਚ ਪੇਸ਼ ਹੋਏ

ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ 'ਚ ਅਦਾਲਤ ਚ ਪੇਸ਼ ਹੋਏ ਅੰਮ੍ਰਿਤਸਰ, 21 ਅਕਤੂਬਰ 2023 : ਮਾਣਹਾਨੀ ਦੇ ਮਾਮਲੇ 'ਚ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ ਅਤੇ ਉਨ੍ਹਾਂ ਨੇ ਕੇਸ ਬਾਬਤ ਟਿੱਪਣੀ ਕਰਦੇ ਹੋਏ ਕਿਹਾ ਕਿ ਕੇਸ ਦਾ ਫੈਸਲਾ ਤਾਂ ਪਹਿਲ‍ਾਂ ਹੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗ ਕੇ ਆਪਣਾ ਖਹਿੜਾ ਛਡਵਾਇਆ ਸੀ ਅਤੇ ਹੁਣ ਜੋ ਮੈਨੂੰ ਕਾਲਰ ਤੋਂ ਫੜ ਕੇ ਜੇਲ ਭੇਜਣ ਦੀ ਗੱਲ ਕਰਦੇ ਸੀ ਉਹ ਸੰਜੇ ਸਿੰਘ ਖੁਦ ਇਸ ਸਮੇਂ ਜੇਲ ਵਿੱਚ ਬੰਦ ਹਨ। ਉਹਨਾਂ ਕਿਹਾ ਕਿ ਹੁਣ ਸੰਜੇ ਸਿੰਘ ਦੇ ਵਕੀਲ ਵੱਲੋਂ ਅਦਾਲਤ ਤੋਂ ਸੰਜੇ ਸਿੰਘ ਨੂੰ ਪ੍ਰੋਟੈਕਸ਼ਨ ਵਾਰੰਟ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੋਲਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਕੈਨੇਡਾ ਸਰਕਾਰ ਵੱਲੋਂ ਆਪਣੇ 41 ਅਫਸਰ ਵਾਪਸ ਕੈਨੇਡਾ ਬੁਲਾਲ ਤੇ ਗਏ ਹਨ ਇਸ ਨਾਲ ਬਹੁਤ ਵੱਡਾ ਘਾਟਾ ਪੰਜਾਬ ਦੇ ਨੌਜਵਾਨਾਂ ਨੂੰ ਹੋਵੇਗਾ। ਉਹਨਾਂ ਕਿਹਾ ਕਿ ਖਾਸ ਕਰਕੇ ਪੱਗ ਵਾਲੇ ਅਤੇ ਪੰਜਾਬੀ ਲੋਕਾਂ ਨੂੰ ਆਰਥਿਕ ਤੇ ਸੋਸ਼ਲ ਤੇ ਧਾਰਮਿਕ ਤੌਰ ਤੇ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਹੈ।

Punjab Bani 21 October,2023
ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ

ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ, ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀ ਈਡੀ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਵੀ ਟਿੱਪਣੀ ਕੀਤੀ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਚਾਹੇ ਉਹ ਨੇਤਾ ਹੋਵੇ ਜਾਂ ਆਮ ਨਾਗਰਿਕ। ਦਰਅਸਲ ਦਿੱਲੀ ਸ਼ਰਾਬ ਮਾਮਲੇ ‘ਚ ਗ੍ਰਿਫਤਾਰ ਸੰਜੇ ਸਿੰਘ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਈਡੀ ਨੇ ਗ੍ਰਿਫਤਾਰੀ ਦੇ ਆਧਾਰ ਦਾ ਖੁਲਾਸਾ ਨਹੀਂ ਕੀਤਾ ਸੀ, ਜਿਸ ‘ਤੇ ਦਿੱਲੀ ਹਾਈ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਹਾਈ ਕੋਰਟ ਦੇ ਜੱਜ ਜਸਟਿਸ ਸਵਰਨਕਾਂਤਾ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਕਾਨੂੰਨ ਦੇ ਨਿਯਮਾਂ ਅਨੁਸਾਰ ਹੈ। ਇੰਨਾ ਹੀ ਨਹੀਂ ਦਿੱਲੀ ਹਾਈਕੋਰਟ ਨੇ ਸੰਜੇ ਸਿੰਘ ਦੀ ਇਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਈਡੀ ਨੇ ਉਸ ਨੂੰ ਸਿਆਸੀ ਰੰਜਿਸ਼ ਕਾਰਨ ਗ੍ਰਿਫਤਾਰ ਕੀਤਾ ਸੀ। ਹਾਈ ਕੋਰਟ ਨੇ ਕਿਹਾ ਕਿ ਅਸੀਂ ਪਟੀਸ਼ਨਕਰਤਾ ਦੀ ਇਸ ਦਲੀਲ ‘ਤੇ ਕੋਈ ਰਾਏ ਨਹੀਂ ਦੇਵਾਂਗੇ ਕਿਉਂਕਿ ਇਹ ਅਦਾਲਤ ਦੇ ਅਧਿਕਾਰ ਖੇਤਰ ਦਾ ਵਿਸ਼ਾ ਨਹੀਂ ਹੈ। ਦਿੱਲੀ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਈਡੀ ਇੱਕ ਵੱਡੀ ਜਾਂਚ ਏਜੰਸੀ ਹੈ ਅਤੇ ਇਸ ਵਿੱਚ ਸਿਆਸੀ ਉਦੇਸ਼ਾਂ ਨੂੰ ਸ਼ਾਮਲ ਕਰਨਾ ਦੇਸ਼ ਦੀ ਅਕਸ ਨੂੰ ਪ੍ਰਭਾਵਿਤ ਕਰ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸੰਜੇ ਸਿੰਘ ਨੂੰ ਵੀ ਇਸੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ‘ਚ ਮਨੀਸ਼ ਸਿਸੋਦੀਆ ਵੀ ਗ੍ਰਿਫਤਾਰ ਹਨ ਅਤੇ ਫਿਲਹਾਲ ਜੇਲ ‘ਚ ਹਨ।

Punjab Bani 20 October,2023
ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ

ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ ਨਿਯੁਕਤ ਕੀਤਾ ਹੋਇਆ ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ* ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਚੰਡੀਗੜ੍ਹ, 20 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜ਼ਿੱਦੀ ਵਤੀਰਾ ਧਾਰਨ ਕਰਨ ਵਾਲੇ ਸੂਬੇ ਦੇ ਰਾਜਪਾਲ ਪਾਸੋਂ ਲੰਬਿਤ ਵਿਧਾਨਕ ਬਿੱਲਾਂ ਨੂੰ ਪਾਸ ਕਰਵਾਉਣ ਲਈ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਦਰ ਖੜ੍ਹਕਾਏਗੀ। ਅੱਜ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਬਹਿਸ ’ਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਨਿਯੁਕਤ ਕੀਤਾ ਹੋਇਆ ਰਾਜਪਾਲ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਤੋਂ ਰੋਕਣ ਲਈ ਧੱਕੇਸ਼ਾਹੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮਨਮਰਜ਼ੀ ਕਾਨੂੰਨੀ ਨਜ਼ਰੀਏ ਤੋਂ ਟਿਕ ਨਹੀਂ ਸਕੇਗੀ ਅਤੇ ਸੁਪਰੀਮ ਕੋਰਟ ਵੱਲੋਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਪੰਜਾਬੀਆਂ ਨੂੰ ਹਲਕੇ ਵਿੱਚ ਲੈ ਰਿਹਾ ਹੈ ਅਤੇ ਇਸ ਜ਼ਿੱਦੀ ਰਵੱਈਏ ਲਈ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦਾ ਸੁਪਰੀਮ ਕੋਰਟ ਵੱਲੋਂ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਕੋਈ ਬਿੱਲ ਪੇਸ਼ ਨਹੀਂ ਕਰੇਗੀ। ਉਨ੍ਹਾਂ ਨੇ ਰਾਜਪਾਲ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਆਪਣੇ ਅੜੀਅਲ ਰਵੱਈਏ ਨਾਲ ਪੰਜਾਬੀਆਂ ਨੂੰ ਧਮਕਾਉਣਾ ਬੰਦ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਅਜੀਬ ਗੱਲ ਹੈ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਪਰ ਨਿਯੁਕਤ ਕੀਤੇ ਰਾਜਪਾਲ ਸੂਬਾ ਸਰਕਾਰ ਦੇ ਲੋਕ ਭਲਾਈ ਦੇ ਕੰਮਕਾਜ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਸੂਬਾ ਸਰਕਾਰ ਨੂੰ ਲੋਕਾਂ ਦੇ ਹਿੱਤ ਵਿੱਚ ਕੰਮ ਨਹੀਂ ਕਰਨ ਦੇ ਰਹੇ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਕੋਲ ਲੋਕ ਭਲਾਈ ਦੇ ਉਦੇਸ਼ ਲਈ ਬਹਿਸ ਕਰਵਾਉਣ ਦਾ ਅਧਿਕਾਰ ਨਹੀਂ ਹੈ ਅਤੇ ਲੋਕ ਪੱਖੀ ਬਿੱਲ ਰੁਕੇ ਪਏ ਹਨ ਜਿਸ ਕਰਕੇ ਸੂਬੇ ਦੇ ਵਿਕਾਸ ਉਤੇ ਮਾਰੂ ਅਸਰ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਪਾਲ ਦੇ ਇਸ ਤਾਨਾਸ਼ਾਹੀ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹੁਣ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਦਾ ਮਾਲੀਆ ਵਧਾਉਣ ਵਾਸਤੇ ਤਿੰਨ ਵਿੱਤੀ ਬਿੱਲ ਪੇਸ਼ ਕਰਨ ਦੀ ਤਜਵੀਜ਼ ਰੱਖੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਨੇ ਇਨ੍ਹਾਂ ਬਿੱਲਾਂ ਨੂੰ ਸਹਿਮਤੀ ਦੇਣ ਦੀ ਬਜਾਏ ਬਿੱਲ ਰੋਕ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਦੁੱਖ ਦੀ ਗੱਲ ਹੈ ਕਿ ਰਾਜਪਾਲ ਸੈਸ਼ਨ ਦੀ ਕਾਨੂੰਨੀ ਵੈਧਤਾ 'ਤੇ ਸਵਾਲ ਉਠਾ ਰਹੇ ਹਨ ਜਦਕਿ ਸੂਬਾ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਕੋਈ ਵੀ ਫੈਸਲਾ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਲੋਕਾਂ ਨੂੰ ਬਿਜਲੀ ਸਬਸਿਡੀ ਅਤੇ ਹੋਰ ਭਲਾਈ ਪਹਿਲਕਦਮੀਆਂ ਪਿਛਲੇ ਤਰਕ 'ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ ਕਿਉਂਕਿ 1997 ਤੋਂ 2022 ਤੱਕ ਸੂਬੇ ਵਿੱਚ ਦੋ ਵਿਅਕਤੀਆਂ ਨੇ ਹੀ ਰਾਜ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਜ਼ਾ ਤਾਂ ਲਾਹ ਦੇਵੇਗੀ ਪਰ ਕੇਰਲਾ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਦੇ ਹਮਰੁਤਬਾ ਵਾਂਗ ਪੰਜਾਬ ਦੇ ਰਾਜਪਾਲ ਨੂੰ ਵੀ ਸੂਬਾ ਸਰਕਾਰ ਦੇ ਕੰਮਕਾਜ ਵਿਚ ਅੜਿੱਕੇ ਨਹੀਂ ਡਾਹੁਣੇ ਚਾਹੀਦੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਦੇ ਗਲਤ ਕੰਮਾਂ ਨਾਲ ਕਰਜ਼ਾ ਚੜ੍ਹ ਜਾਂਦਾ ਹੈ ਅਤੇ ਰਾਜਪਾਲ ਵੱਲੋਂ ਬਜਟ ਸੈਸ਼ਨ ਮੌਕੇ ਵੀ ਵਿਰੋਧੀ ਰਵੱਈਆ ਅਪਣਾਇਆ ਗਿਆ ਸੀ ਜਿਸ ਕਾਰਨ ਸੁਪਰੀਮ ਕੋਰਟ ਤੋਂ ਰਾਹਤ ਲੈਣ ਲਈ ਲੋਕਾਂ ਦੇ ਟੈਕਸ ਦੇ 25 ਲੱਖ ਰੁਪਏ ਖਰਚਣੇ ਪਏ ਸਨ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਇਹ ਹੱਠ ਨਾ ਪਗਾਉਂਦੇ ਤਾਂ ਇਹ ਰਾਸ਼ੀ ਬਚਾਈ ਜਾ ਸਕਦੀ ਸੀ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਕੁਝ ਗਲਤ ਕਰੇਗੀ ਤਾਂ ਸੂਬੇ ਦੇ ਲੋਕ ਉਸ ਨੂੰ ਵੋਟਾਂ ਮੌਕੇ ਸਜ਼ਾ ਦੇਣਗੇ, ਇਸ ਲਈ ਰਾਜਪਾਲ ਨੂੰ ਸੂਬਾ ਸਰਕਾਰ ਦੇ ਕੰਮਕਾਜ 'ਚ ਬੇਲੋੜਾ ਦਖ਼ਲ ਦੇਣਾ ਨਹੀਂ ਚਾਹੀਦਾ। ਮੁੱਖ ਮੰਤਰੀ ਨੇ ਏਸੇ ਤਰਜ਼ 'ਤੇ 15ਵੀਂ ਵਿਧਾਨ ਸਭਾ ਦਾ ਨੌਵਾਂ ਸੈਸ਼ਨ ਬੁਲਾਉਣ ਲਈ 23 ਨਵੰਬਰ, 2019 ਨੂੰ ਤਤਕਾਲੀ ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਲਿਖਿਆ ਇੱਕ ਪੱਤਰ ਵੀ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਇਸ ਤਰ੍ਹਾਂ ਦਾ ਸੈਸ਼ਨ ਬੁਲਾਇਆ ਗਿਆ ਹੈ ਪਰ ਰਾਜਪਾਲ ਇਸ ਵਿੱਚ ਰੁਕਾਵਟਾਂ ਪੈਦਾ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਸੀਂ ਸੂਬੇ ਅਤੇ ਇੱਥੋਂ ਦੇ ਲੋਕਾਂ ਦਾ ਬਣਦਾ ਹੱਕ ਦਿਵਾਉਣ ਲਈ ਸੰਘਰਸ਼ ਕਰਾਂਗੇ। ਮੁੱਖ ਮੰਤਰੀ ਨੇ ਸੂਬੇ ਵਿੱਚ ਤਗਮੇ ਲਿਆਉਣ ਲਈ ਏਸ਼ੀਆਈ ਖੇਡਾਂ ਦੇ ਦਲ ਦਾ ਹਿੱਸਾ ਰਹੇ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਉਪਰਾਲੇ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਹੁਣ ਤੱਕ ਏਸ਼ੀਆਈ ਖੇਡਾਂ ਵਿੱਚ ਸੂਬੇ ਦੇ ਸਭ ਤੋਂ ਵੱਧ ਤਗਮੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਕੇਂਦਰ ਸਰਕਾਰ ਵੱਲ ਪੈਟਰੋਲ-ਡੀਜ਼ਲ ਸੈੱਸ ਦਾ 170 ਕਰੋੜ ਰੁਪਏ ਦਾ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਇਸ ਮਸਲੇ ਨੂੰ ਉਠਾਇਆ ਸੀ ਅਤੇ ਉਨ੍ਹਾਂ ਤੋਂ 250 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨੇ ਸੂਬੇ ਨੂੰ 80 ਕਰੋੜ ਰੁਪਏ ਅਡਵਾਂਸ ਦੇਣ ਲਈ ਸਹਿਮਤੀ ਦਿੱਤੀ ਹੈ ਜੋ ਕਿ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਸੂਝ-ਬੂਝ ਨਾਲ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਸ਼ਹਿਰ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮਹੱਤਵਪੂਰਨ ਸਥਾਨ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 20 ਦਸੰਬਰ ਤੋਂ 30 ਦਸੰਬਰ ਤੱਕ ਕੋਈ ਵੀ ਖੁਸ਼ੀ ਤੇ ਜਸ਼ਨ ਦਾ ਸਮਾਗਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਲਾਸਾਨੀ ਕੁਰਬਾਨੀ ਪ੍ਰਤੀ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ।

Punjab Bani 20 October,2023
ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ

ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 20 ਅਕਤੂਬਰ: ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਚੋਣ ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੱਲ ਚਾਰ ਐਵਾਰਡ ਦਿੱਤੇ ਜਾਣਗੇ, ਜਿਨ੍ਹਾਂ ਵਿੱਚ-ਇੱਕ ਐਵਾਰਡ ਪ੍ਰਿੰਟ ਮੀਡੀਆ ਲਈ, ਇੱਕ ਇਲੈਕਟ੍ਰਾਨਿਕ (ਟੈਲੀਵਿਜ਼ਨ) ਮੀਡੀਆ, ਇੱਕ ਇਲੈਕਟ੍ਰਾਨਿਕ (ਰੇਡੀਓ) ਮੀਡੀਆ ਅਤੇ ਇੱਕ ਆਨਲਾਈਨ (ਇੰਟਰਨੈਟ)/ਸੋਸ਼ਲ ਮੀਡੀਆ ਨੂੰ ਦਿੱਤਾ ਜਾਵੇਗਾ । ਇਹ ਐਵਾਰਡ ਚੋਣ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਚੋਣਾਂ ਸੰਬੰਧੀ ਆਈ.ਟੀ. ਐਪਲੀਕੇਸ਼ਨਾਂ, ਵਿਲੱਖਣ/ਦੂਰ–ਦੁਰਾਡੇ ਦੇ ਪੋਲਿੰਗ ਸਟੇਸ਼ਨਾਂ ਬਾਰੇ ਜਾਣਕਾਰੀ ਦੇਣ ਅਤੇ ਆਮ ਲੋਕਾਂ ਵਿੱਚ ਵੋਟਾਂ ਰਜਿਸਟਰ ਕਰਵਾਉਣ ਅਤੇ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਪੈਦਾ ਕਰਕੇ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਵੱਲੋਂ ਪਾਏ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਣ ਲਈ ਹਨ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਸ਼ੰਸਾ ਪੱਤਰ ਅਤੇ ਸੀਟੇਸ਼ਨ ਦੇ ਰੂਪ ਵਿੱਚ ਹੋਣਗੇ ਅਤੇ ਮੀਡੀਆ ਕਰਮੀਆਂ ਨੂੰ ‘ਰਾਸ਼ਟਰੀ ਵੋਟਰ ਦਿਵਸ’- 25 ਜਨਵਰੀ 2024 ਨੂੰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਐਂਟਰੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰ ਦਿੱਤੀਆਂ ਜਾਣ। ਬੁਲਾਰੇ ਅਨੁਸਾਰ ਅੰਗਰੇਜ਼ੀ/ਹਿੰਦੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਦਰਜ ਐਂਟਰੀਆਂ ਦੇ ਨਾਲ ਅੰਗਰੇਜ਼ੀ ਅਨੁਵਾਦ ਦੀ ਲੋੜ ਹੋਵੇਗੀ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਬਿਨੈ ਅਸਵੀਕਾਰ ਕੀਤਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਸਾਰੀਆਂ ਐਂਟਰੀਆਂ 10 ਦਸੰਬਰ, 2023 ਤੋਂ ਪਹਿਲਾਂ ਅੰਡਰ ਸੈਕਟਰੀ (ਸੰਚਾਰ), ਭਾਰਤੀ ਚੋਣ ਕਮਿਸ਼ਨ, ਨਿਰਵਾਚਨ ਸਦਨ, ਅਸ਼ੋਕਾ ਰੋਡ, ਨਵੀਂ ਦਿੱਲੀ 110001 ’ਤੇ ਪਹੁੰਚ ਜਾਣੀਆਂ ਚਾਹੀਦੀਆਂ ਹਨ। ਇਹ ਈਮੇਲ media-division@eci.gov.in. ’ਤੇ ਵੀ ਭੇਜੀਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਵੈੱਬਸਾਈਟ https://eci.gov.in/ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।

Punjab Bani 20 October,2023
ਮੁੱਖ ਮੰਤਰੀ ਨੇ ਰੱਖਿਆ ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ

ਮੁੱਖ ਮੰਤਰੀ ਨੇ ਰੱਖਿਆ ਟਾਟਾ ਸਟੀਲ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਨੀਂਹ ਪੱਥਰ ਲੁਧਿਆਣਾ ਵਿਖੇ ਟਾਟਾ ਗਰੁੱਪ ਦੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਨਾਲ ਪੰਜਾਬ ਨੇ ਸਨਅਤੀਕਰਨ ਦੇ ਨਵੇਂ ਯੁੱਗ ਵੱਲ ਪੁਲਾਂਘ ਪੁੱਟੀ 2600 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੀ ਸਥਾਪਨਾ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ ਪਲਾਂਟ ਦੇ ਨੇੜਲੇ ਇਲਾਕਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਤਰਜੀਹ ਦੇਵੇਗਾ ਸਟੀਲ ਪਲਾਂਟ ਟਾਟਾ ਪ੍ਰਾਜੈਕਟ ਹੋਰ ਕੰਪਨੀਆਂ ਨੂੰ ਵੀ ਸੂਬੇ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੇਗਾ ਦਿਲ ਨਾਲ ਸਮਝੌਤਾ ਕੀਤਾ ਹੋਣ ਕਰਕੇ ਇਕ ਸਾਲ ਵਿੱਚ ਪ੍ਰਾਜੈਕਟ ਦਾ ਕੰਮ ਸ਼ੁਰੂ ਹੋਇਆ ਲੁਧਿਆਣਾ, 20 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਿਕ ਖੇਤਰ ਦੀ ਨਾਮਵਰ ਕੰਪਨੀ ਟਾਟਾ ਗਰੁੱਪ ਵੱਲੋਂ ਵਿਆਪਕ ਨਿਵੇਸ਼ ਕਰਨ ਨਾਲ ਸੂਬੇ ਵਿੱਚ ਸਨਅਤੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ। ਅੱਜ ਇੱਥੇ ਹਾਈ-ਟੈੱਕ ਵੈਲੀ ਵਿਖੇ 2600 ਕਰੋੜ ਰੁਪਏ ਦੀ ਲਾਗਤ ਨਾਲ 115 ਏਕੜ ਵਿੱਚ ਸਥਾਪਤ ਹੋ ਰਹੇ ਗਰੀਨ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਟਾਟਾ ਦਾ ਬਹੁਤ ਵੱਡਾ ਰੁਤਬਾ ਤੇ ਵੱਕਾਰ ਹੈ ਅਤੇ ਸੂਬੇ ਵਿੱਚ ਇਸ ਨਾਮਵਰ ਕੰਪਨੀ ਦੇ ਵੱਡੇ ਨਿਵੇਸ਼ ਨਾਲ ਯਕੀਨਨ ਤੌਰ ਉਤੇ ਦੂਜੀਆਂ ਕੰਪਨੀਆਂ ਨੂੰ ਸੂਬੇ ਵਿੱਚ ਪ੍ਰਵੇਸ਼ ਕਰਨ ਲਈ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕਰਨ ਜਾ ਰਹੇ ਟਾਟਾ ਗਰੁੱਪ ਨੂੰ ਦੇਸ਼ ਭਗਤ ਕੰਪਨੀ ਵਜੋਂ ਜਾਣਿਆ ਜਾਂਦਾ ਹੈ ਜਿਸ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ ਅਤੇ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵਿੱਚ ਨਾਲ ਲਗਦੇ ਇਲਾਕਿਆਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡਾ ਨਿਵੇਸ਼ ਉਨ੍ਹਾਂ ਤਾਕਤਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਸੂਬੇ ਨੂੰ ਅਮਨ-ਕਾਨੂੰਨ ਦੇ ਮਸਲੇ ਉਤੇ ਬੇਵਜ੍ਹਾ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਿਵੇਸ਼ ਸਿਰਫ਼ ਸ਼ਾਂਤਮਈ ਸੂਬਿਆਂ ਵਿੱਚ ਹੀ ਆਉਂਦਾ ਹੈ ਅਤੇ ਇਸ ਪ੍ਰਾਜੈਕਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਅੱਜ ਦੇਸ਼ ਦਾ ਸਭ ਤੋਂ ਅਮਨ-ਸ਼ਾਂਤੀ ਵਾਲਾ ਸੂਬਾ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕੌਮੀ ਮਾਰਗ ਤੋਂ ਪਲਾਂਟ ਵਾਲੀ ਜਗ੍ਹਾ ਨੂੰ ਜਾਂਦੀ ਸੜਕ ਦਾ ਨਿਰਮਾਣ ਕਰੇਗੀ। ਸੂਬੇ ਵਿੱਚ ਐਮ.ਓ.ਯੂ. (ਮੈਮੋਰੰਡਮ ਆਫ ਅੰਡਰਸਟੈਂਡਿੰਗ) ਨੂੰ ਹੁਣ ਪੁਰਾਣਾ ਤੇ ਵੇਲਾ ਵਿਹਾਅ ਚੁੱਕਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵੇਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸਨਅਤਕਾਰਾਂ ਨਾਲ ਐਮ.ਓ.ਡੀ.ਐਸ. (ਦਿਲ ਨਾਲ ਸਮਝੌਤਾ ਸਹੀਬੰਦ ਕਰਨਾ) ਉਤੇ ਹਸਤਾਖਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਮ.ਓ.ਡੀ.ਐਸ. ਸਿੱਧੇ ਤੌਰ 'ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਇਹ ਸਮਝੌਤਾ ਪੂਰੀ ਤਰ੍ਹਾਂ ਆਪਸੀ ਵਿਸ਼ਵਾਸ ਉਤੇ ਅਧਾਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਬਾਰੇ ਕੀਤੇ ਗਏ ਐਲਾਨ ਦੇ ਇੱਕ ਸਾਲ ਦੇ ਅੰਦਰ ਹੀ ਇਸ ਵੱਡੇ ਪਲਾਂਟ ਦਾ ਕੰਮ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉੱਦਮੀ ਭਾਵਨਾ ਲਈ ਜਾਣਿਆ ਜਾਂਦਾ ਹੈ, ਜਿਸ ਨੂੰ ਸੂਬੇ ਦੇ ਨਿੱਘੇ ਅਤੇ ਖਿੜੇ ਮੱਥੇ ਸਵਾਗਤ ਕਰਨ ਵਾਲੇ ਲੋਕਾਂ ਨਾਲ ਹੋਰ ਉਤਸ਼ਾਹ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਗਤੀਸ਼ੀਲ ਭਾਵਨਾ ਨਾਲ ਹੀ ਪੰਜਾਬ, ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਕਈ ਆਲਮੀ ਉਦਯੋਗਿਕ ਦਿੱਗਜ਼ਾਂ ਦੇ ਨਿਵੇਸ਼ ਲਈ ਪਹਿਲੀ ਪਸੰਦ ਬਣ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਉਪਰਾਲਿਆਂ ਸਦਕਾ ਪੰਜਾਬ ਵਿੱਚ 16 ਮਾਰਚ, 2022 ਤੋਂ ਹੁਣ ਤੱਕ 56796 ਕਰੋੜ ਦਾ ਨਿਵੇਸ਼ ਪ੍ਰਾਪਤ ਹੋਇਆ ਹੈ ਜਿਸ ਨਾਲ ਰੋਜ਼ਗਾਰ ਦੇ 2.92 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਵੱਡੀਆਂ ਕੰਪਨੀਆਂ ਟਾਟਾ ਸਟੀਲ, ਸਨਥਾਨ ਟੈਕਸਟਾਈਲ, ਟੋਪਨ ਅਤੇ ਫਰੂਡੇਨਬਰਗ ਸੂਬੇ ਵਿੱਚ ਨਿਵੇਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ‘ਸਰਕਾਰ-ਸਨਅਤਕਾਰ ਮਿਲਣੀ’ ਦੀ ਵਿਲੱਖਣ ਪਹਿਲਕਦਮੀ ਕੀਤੀ ਗਈ ਤਾਂ ਕਿ ਉਦਯੋਗਪਤੀਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ, 2023 ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਪਠਾਨਕੋਟ ਵਿਖੇ ਸੰਮੇਲਨ ਕਰਵਾ ਕੇ ਸਥਾਨਕ ਉਦਯੋਗਪਤੀਆਂ ਨੂੰ ਆਪਣੇ ਵਿਚਾਰ ਤੇ ਸੁਝਾਅ ਪੇਸ਼ ਕਰਨ ਲਈ ਢੁਕਵਾਂ ਮੰਚ ਮੁਹੱਈਆ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਮੇਲਨਾਂ ਤੋਂ ਬਾਅਦ ਇਕ ਹੋਰ ਉਪਰਾਲਾ ਕਰਦੇ ਹੋਏ ਜੁਲਾਈ, 2023 ਵਿੱਚ ਉਦਯੋਗ ਦੀ ਬਿਹਤਰੀ ਲਈ ਸਨਅਤਕਾਰਾਂ ਦੇ ਸੁਝਾਅ ਲੈਣ ਲਈ ਵੱਟਸਐਪ ਨੰਬਰ ਅਤੇ ਈ-ਮੇਲ ਵੀ ਜਾਰੀ ਕੀਤੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੰਮੇਲਨਾਂ ਅਤੇ ਟੋਲ-ਫਰੀ ਨੰਬਰ ਉਤੇ ਪ੍ਰਾਪਤ ਹੋਈ ਫੀਡਬੈਕ ਦੇ ਆਧਾਰ ਉਤੇ ਸਰਕਾਰ ਨੇ ਨੀਤੀਗਤ ਸੁਧਾਰ ਕੀਤੇ ਜਿਨ੍ਹਾਂ ਦਾ ਐਲਾਨ ‘ਸਰਕਾਰ-ਸਨਅਤਕਾਰ ਮਿਲਣੀਆਂ’ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਰੰਗਾਂ ਵਾਲੇ ਸਟੈਂਪ ਪੇਪਰ ਲਾਗੂ ਕਰਕੇ ਲੀਹੋਂ ਹਟਵਾਂ ਉਪਰਾਲਾ ਕੀਤਾ ਜਿਸ ਤਹਿਤ ਸੀ.ਐਲ.ਯੂ. ਦੇ ਨਾਲ ਹੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਲਈ ਹਰੇ ਰੰਗ ਦੇ ਕੋਡ ਵਾਲਾ ਸਟੈਂਪ ਪੇਪਰ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਕਰਸ਼ਿਤ ਰਿਆਇਤਾਂ ਦੀ ਪੇਸ਼ਕਸ਼ ਕਰਦੀ ਉਦਯੋਗਿਕ ਨੀਤੀ-2022 ਹਾਲ ਹੀ ਵਿੱਚ ਜਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਿਵੇਸ਼ ਨੂੰ ਪ੍ਰੋਤਸਾਹਨ ਕਰਨ ਵਿੱਚ ਸਰਵੋਤਮ ਸੂਬਾ ਬਣ ਕੇ ਉਭਰਿਆ ਹੈ ਜਿਸ ਨਾਲ ਕਿਸੇ ਵੀ ਨਿਵੇਸ਼ਕਾਰ ਨੂੰ ਇਕ ਥਾਂ ਉਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਟਾਟਾ ਸਟੀਲ ਦੇ ਨਿਵੇਸ਼ ਨੂੰ ਯਕੀਨੀ ਬਣਾਉਣ ਲਈ ਢੁਕਵੀਂ ਸਹਾਇਤਾ ਤੇ ਸਹੂਲਤਾਂ ਪ੍ਰਦਾਨ ਕਰਨ ਲਈ ਇਨਵੈਸਟ ਪੰਜਾਬ ਨੇ ਕਾਰਗਰ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਜੂਨ, 2022 ਵਿੱਚ ਕਾਰੋਬਾਰ ਨੂੰ ਸੁਖਾਲਾ ਬਣਾਉਣ ਵਿੱਚ ਜਾਰੀ ਕੀਤੀ ਰੈਕਿੰਗ ਵਿੱਚ ਪੰਜਾਬ ਸਿਖਰਲੇ ਸੂਬਿਆਂ ਵਿੱਚ ਆਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਸਤਾਵ ਨੂੰ ਮਨਜ਼ੂਰ ਸਮਝੇ ਜਾਣ ਅਤੇ ਪ੍ਰਵਾਨਗੀਆਂ ਨੂੰ ਖੁਦ-ਬ-ਖੁਦ ਨਵਿਆਉਣ ਦੇ ਨਾਲ-ਨਾਲ ਕਾਰੋਬਾਰ ਲਈ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੂਰਬੀ ਅਤੇ ਪੱਛਮੀ ਮਾਲ ਭਾੜੇ ਦੇ ਗਲਿਆਰਿਆਂ ਨਾਲ ਚੰਗੀ ਤਰ੍ਹਾਂ ਜੁੜਿਆ ਹੋਇਆ ਹੈ, ਜਿਸ ਵਿੱਚ ਬਹੁਤ ਸਾਰੀਆਂ ਲੌਜਿਸਟਿਕਸ ਸਹੂਲਤਾਂ, ਅੰਤਰਰਾਸ਼ਟਰੀ ਅਤੇ ਘਰੇਲੂ ਹਵਾਈ ਅੱਡਿਆਂ ਅਤੇ ਸ਼ਾਨਦਾਰ ਰੇਲ ਅਤੇ ਸੜਕ ਸੰਪਰਕ ਦੀਆਂ ਸਹੂਲਤਾਂ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤੀ ਕਾਮਿਆਂ ਦੇ ਸੰਦਰਭ ਵਿੱਚ ਸ਼ਾਂਤਮਈ ਮਾਹੌਲ ਹੈ, ਜਿਸ ਵਿੱਚ ਤਿੰਨ ਦਹਾਕਿਆਂ ਦੌਰਾਨ ਕਿਸੇ ਵੀ ਉਦਯੋਗਿਕ ਇਕਾਈ ਨੂੰ ਕਿਰਤੀਆਂ ਦੀ ਅਸ਼ਾਂਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ, ਭਾਰਤ ਦੇ ਪ੍ਰਮੁੱਖ ਉਦਯੋਗਿਕ ਸੂਬਿਆਂ ਵਿੱਚੋਂ ਸਭ ਤੋਂ ਘੱਟ ਅਪਰਾਧਾਂ ਦੀ ਦਰ ਨਾਲ ਸਭ ਤੋਂ ਸੁਰੱਖਿਅਤ ਸੂਬਿਆਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਆਈ.ਆਈ.ਟੀ., ਆਈ.ਆਈ.ਐਮ., ਆਈ.ਐਸ.ਬੀ ਅਤੇ ਹੋਰ ਬਹੁਤ ਸਾਰੀਆਂ ਵੱਕਾਰੀ ਵਿਦਿਅਕ ਸੰਸਥਾਵਾਂ ਦਾ ਘਰ ਹੈ ਜੋ ਉਦਯੋਗਪਤੀਆਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਮਦਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਨੈਸਲੇ, ਫਰੂਡੇਨਬਰਗ, ਕਲਾਸ, ਪੈਪਸੀਕੋ, ਕੋਕਾ ਕੋਲਾ, ਕਾਰਗਿਲ ਅਤੇ ਹੋਰਾਂ ਕੰਪਨੀਆਂ ਦਾ ਨਿਵੇਸ਼ ਸੂਬੇ ਵਿੱਚ ਸੁਖਾਵੇਂ ਕਾਰੋਬਾਰੀ ਮਾਹੌਲ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਵਿੱਚ ਕਾਰੋਬਾਰ ਦੀ ਸ਼ੁਰੂਆਤ ਕਰਨ ਵਾਲੀਆਂ ਜਾਂ ਦੇਸ਼ ਵਿੱਚ ਪੈਰ ਪਸਾਰਨ ਵਾਲੀਆਂ ਕੌਮਾਂਤਰੀ ਕੰਪਨੀਆਂ ਲਈ ਵੀ ਪੰਜਾਬ ਤਰਜੀਹੀ ਸਥਾਨ ਹੈ। ਟਾਟਾ ਸਟੀਲ ਲਿਮਟਡ ਵੱਲੋਂ ਪੰਜਾਬ ਵਿੱਚ ਭਰੋਸਾ ਪ੍ਰਗਟ ਕਰਨ ਅਤੇ ਇਸ ਸਟੀਲ ਪਲਾਂਟ ਦੀ ਸਥਾਪਨਾ ਕਰਨ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਸਥਾਪਨਾ ਹੋਣ ਨਾਲ ਸੂਬੇ ਦੇ ਅਰਥਚਾਰੇ ਅਤੇ ਇੱਥੋਂ ਦੇ ਲੋਕਾਂ ਉਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵ ਤੋਂ ਪੰਜਾਬ ਬਹੁਤ ਉਤਸ਼ਾਹਿਤ ਹੈ। ਉਨ੍ਹਾਂ ਨੇ ਪੰਜਾਬ ਵਿੱਚ ਟਾਟਾ ਸਟੀਲ ਨੂੰ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀ ਤਰਫੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਟਾਟਾ ਸਟੀਲ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਇਸ ਪ੍ਰਾਜੈਕਟ ਨੂੰ ਨਵੇਂ ਯੁੱਗ ਦੀ ਸਵੇਰ ਦੱਸਿਆ।

Punjab Bani 20 October,2023
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਚੰਡੀਗੜ੍ਹ, 20 ਅਕਤੂਬਰ: ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਵਿਧਾਨ ਸਭਾ ਦੇ ਚੌਥੇ ਇਜਲਾਸ ਦੀ ਅੱਜ ਦੀ ਬੈਠਕ ’ਚ ਸਦਨ ਨੇ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ, ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ, ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ, ਸੁਤੰਤਰਤਾ ਸੈਨਾਨੀ ਜੈਮਲ ਸਿੰਘ, ਸੁਤੰਤਰਤਾ ਸੈਨਾਨੀ ਅਨੋਖ ਸਿੰਘ, ਸੁਤੰਤਰਤਾ ਸੈਨਾਨੀ ਦਰਸ਼ਨ ਸਿੰਘ, ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਸ਼ਹੀਦ ਸਿਪਾਹੀ ਪਰਦੀਪ ਸਿੰਘ, ਸ਼ਹੀਦ ਸਿਪਾਹੀ ਪਰਵਿੰਦਰ ਸਿੰਘ, ਸ਼ਹੀਦ ਸਿਪਾਹੀ ਤਰਨਦੀਪ ਸਿੰਘ, ਪ੍ਰੋਫੈਸਰ ਬਲਬੀਰ ਚੰਦ ਵਰਮਾ, ਡਾਕਟਰ ਅਮਰ ਸਿੰਘ ਆਜ਼ਾਦ, ਗਾਇਕ ਸੁਰਿੰਦਰ ਛਿੰਦਾ, ਪ੍ਰਸਿੱਧ ਖੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ, ਸਿੱਖ ਵਿਦਵਾਨ ਪ੍ਰੋ: ਪ੍ਰਿਥੀਪਾਲ ਸਿੰਘ, ਸ਼ਹੀਦ ਅੰਮ੍ਰਿਤਪਾਲ ਸਿੰਘ, ਨਾਇਬ ਸੂਬੇਦਾਰ ਕੁਲਦੀਪ ਸਿੰਘ, ਲਾਂਸ ਨਾਇਕ ਤੇਲੂ ਰਾਮ, ਸੂਬੇਦਾਰ ਜਤਿੰਦਰ ਕੁਮਾਰ, ਨਾਇਬ ਸੂਬੇਦਾਰ ਰਮੇਸ਼ ਲਾਲ ਅਤੇ ਬਾਬਾ ਫਰੀਦ ਯੂਨੀਵਰਸਿਟੀ , ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਐਸ. ਗਿੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਉਕਤ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਹਿੱਤ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Punjab Bani 20 October,2023
ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ

ਪੇਡਾ ਵੱਲੋਂ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ ਦੀ ਨਿਗਰਾਨੀ ਲਈ ਵੈੱਬ ਪੋਰਟਲ ਲਾਂਚ • ਇਹ ਕਦਮ ਖ਼ਪਤ ਸਬੰਧੀ ਡੇਟਾ ਨੂੰ ਤਰਤੀਬਵਾਰ ਕਰਨ ਅਤੇ ਪਾਲਣਾ ਸਬੰਧੀ ਰਿਪੋਰਟਾਂ ਨੂੰ ਆਨਲਾਈਨ ਤਿਆਰ ਕਰਨ ਵਿੱਚ ਸਹਾਈ ਹੋਵੇਗਾ: ਅਮਨ ਅਰੋੜਾ • ਪਾਲਣਾ ਨਾ ਕਰਨ ਦੀ ਸੂਰਤ ਵਿੱਚ ਰੈਗੂਲੇਟਰ ਵੱਲੋਂ ਅਮਲ ਵਿੱਚ ਲਿਆਂਦੀ ਜਾਵੇਗੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ 'ਡਿਜ਼ੀਟਲ ਪੰਜਾਬ' ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਰੀਨਿਊਏਬਲ ਪਰਚੇਜ਼ ਓਬਲੀਗੇਸ਼ਨ (ਆਰ.ਪੀ.ਓ.) ਦੀ ਨਿਗਰਾਨੀ ਲਈ ਇੱਕ ਵੈੱਬ ਪੋਰਟਲ ਲਾਂਚ ਕੀਤਾ ਹੈ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਰੀਆਂ ਸਬੰਧਤ ਇਕਾਈਆਂ (ਓਬਲੀਗੇਟਿਡ ਐਂਟਟੀਜ਼) ਜਿਵੇਂ ਡਿਸਟ੍ਰੀਬਿਊਸ਼ਨ ਕੰਪਨੀਆਂ (ਡਿਸਕਾਮ), ਕੈਪਟਿਵ ਪਾਵਰ ਪਲਾਂਟਜ਼ (ਸੀ.ਪੀ.ਪੀ.) ਅਤੇ ਓਪਨ ਐਕਸੈਸ (ਓ.ਏ.) ਖਪਤਕਾਰਾਂ ਲਈ rpo.peda.gov.in ਉਤੇ ਰਜਿਸਟਰ ਕਰਨਾ ਅਤੇ ਆਰ.ਪੀ.ਓ. ਦੀ ਪਾਲਣਾ ਸਬੰਧੀ ਡੇਟਾ ਪੇਸ਼ ਕਰਨਾ ਲਾਜ਼ਮੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਰ.ਪੀ.ਓ. ਪੋਰਟਲ ਨੂੰ ਓਬਲੀਗੇਟਿਡ ਐਂਟਟੀਜ਼ ਬਾਰੇ ਜਾਣਕਾਰੀ ਦੇ ਇੱਕ ਵਿਵਸਥਿਤ ਡੇਟਾਬੇਸ ਵਜੋਂ ਵਿਕਸਤ ਕੀਤਾ ਗਿਆ ਹੈ ਜੋ ਇਹ ਦਰਸਾਏਗਾ ਕਿ ਕੀ ਆਰ.ਪੀ.ਓ. ਟੀਚਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਾਂ ਨਹੀਂ ਅਤੇ ਇਸ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਬਣਦੀ ਕਾਰਵਾਈ ਲਈ ਰੈਗੂਲੇਟਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਪੇਡਾ ਦੇ ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਖੇਤਰ ਦੇ ਵਿਸਤਾਰ ਨਾਲ ਅਜਿਹੀਆਂ ਇਕਾਈਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਜੋ ਆਰ.ਪੀ.ਓ. ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਪਾਬੰਦ ਹਨ। ਹੁਣ ਉਪਭੋਗਤਾ ਰਵਾਇਤੀ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਪਲਾਂਟਾਂ ਅਤੇ ਪ੍ਰਾਪਤ ਕੀਤੀ ਊਰਜਾ ਦੀ ਖਪਤ ਸਬੰਧੀ ਡੇਟਾ ਦਰਜ ਕਰ ਸਕਦੇ ਹਨ, ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਰਿਪੋਰਟ ਜਮ੍ਹਾਂ ਕਰ ਸਕਦੇ ਹਨ। ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵੈੱਬ ਪੋਰਟਲ ਨਾਲ ਜ਼ਰੂਰੀ ਡਾਟਾ ਇਕੱਤਰ ਕਰਨ, ਭਾਈਵਾਲਾਂ ਦਰਮਿਆਨ ਸੰਚਾਰ, ਟੀਚੇ ਨਿਰਧਾਰਤ ਕਰਨ ਅਤੇ ਸਮੇਂ-ਸਮੇਂ 'ਤੇ ਰਿਪੋਰਟਾਂ ਤਿਆਰ ਕਰਨ ਵਿੱਚ ਵੀ ਲਾਹੇਵੰਦ ਹੋਵੇਗਾ। ਇਹ ਪੋਰਟਲ ਆਰ.ਪੀ.ਓ. ਪਾਲਣਾ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਵਧਾਏਗਾ। ਸੀ.ਈ.ਓ. ਨੇ ਕਿਹਾ ਕਿ ਵੈਬ ਪੋਰਟਲ ਉਪਭੋਗਤਾ ਪ੍ਰਮਾਣੀਕਰਣ 'ਤੇ ਆਧਾਰਤ ਹੋਵੇਗਾ ਅਤੇ ਪੋਰਟਲ ‘ਤੇ ਪਹਿਲਾਂ ਤੋਂ ਹੀ ਅਧਿਕਾਰਤ ਪ੍ਰਵਾਨਗੀਆਂ ਲਈ ਪ੍ਰਵਾਨਗੀ ਦੇਣ ਵਾਲਿਆਂ ਦੀ ਇੱਕ ਡਾਇਰੈਕਟਰੀ ਵੀ ਹੋਵੇਗੀ।

Punjab Bani 20 October,2023
ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ

ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ: ਮੁੱਖ ਮੰਤਰੀ ਪ੍ਰਾਜੈਕਟ ਜਲਦੀ ਦੇਸ਼ ਨੂੰ ਸਮਰਪਿਤ ਕਰਨ ਦੀ ਉਮੀਦ ਜਤਾਈ ਅੰਮ੍ਰਿਤਸਰ, 19 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਸੂਬੇ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਹਾਜ਼ਰੀ ਵਿੱਚ ਇਸ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਜਲਦੀ ਮੁਕੰਮਲ ਹੋਵੇਗਾ ਅਤੇ ਇਹ ਛੇਤੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਨੂੰ ਜਲਦੀ ਪੂਰਾ ਕਰਨ ਲਈ ਪਹਿਲਾਂ ਹੀ ਕੌਮੀ ਸ਼ਾਹਰਾਹ ਅਥਾਰਟੀ (ਐਨ.ਐਚ.ਏ.ਆਈ.) ਦਾ ਪੂਰਾ ਸਹਿਯੋਗ ਤੇ ਤਾਲਮੇਲ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਵਪਾਰ ਤੇ ਵਣਜ ਨੂੰ ਹੁਲਾਰਾ ਦੇਵੇਗਾ, ਜਿਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੇ ਦਖ਼ਲ ਨਾਲ ਇਸ ਪ੍ਰਾਜੈਕਟ ਉਤੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਪੰਜਾਬ ਦੇ ਅਰਥਚਾਰੇ ਨੂੰ ਗਤੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਆਖਿਆ ਕਿ ਇਹ ਸ਼ਾਹਰਾਹ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀ ਲਈ ਹੁਲਾਰੇ ਦੇ ਨਾਲ-ਨਾਲ ਅਕੀਦਤ ਭੇਟ ਕਰਨ ਲਈ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਸਹੂਲਤ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਅਜਿਹੇ ਹੋਰ ਪ੍ਰਾਜੈਕਟ ਪੰਜਾਬ ਵਿੱਚ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦੇ ਮੁਕੰਮਲ ਹੋਣ ਮਗਰੋਂ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੇ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਯਾਤਰੂਆਂ ਦੇ ਸਮੇਂ ਤੇ ਪੈਸੇ ਦੀ ਬੱਚਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ 254 ਕਿਲੋਮੀਟਰ ਲੰਮਾ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ ਅਤੇ ਇਹ ਪੰਜਾਬ ਦੇ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ-ਤਾਰਨ ਅਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

Punjab Bani 19 October,2023
ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ

ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ - ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੇ ਪੰਜਾਬ ਦਾ ਮਾਣ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਸ਼ਾਨਦਾਰ ਪ੍ਰਾਪਤੀ ਕਰਦਿਆਂ, ਬਰਨਾਲਾ ਜ਼ਿਲ੍ਹੇ ਦੇ ਸਾਰੇ 122 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਆਪਣੇ ਇਲਾਕੇ ਨੂੰ ‘‘ਓਪਨ ਡੀਫੀਕੇਸ਼ਨ ਫ੍ਰੀ ਪਲੱਸ (ਓ.ਡੀ.ਐਫ. ਪਲੱਸ) ਘੋਸ਼ਿਤ ਕੀਤਾ ਹੈ ਅਤੇ ਬਰਨਾਲਾ ਇਹ ਮੀਲ ਪੱਥਰ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਸਫ਼ਲਤਾ ਸਵੱਛਤਾ ਅਤੇ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹੇ ਵੱਲੋਂ ਕੀਤੀ ਮਹੱਤਵਪੂਰਨ ਪ੍ਰਗਤੀ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੇ ਸਿੱਟੇ ਵਜੋਂ ਇਲਾਕਾ ਨਿਵਾਸੀਆਂ ਦਾ ਰਹਿਣ-ਸਹਿਣ ਹੋਰ ਬਿਹਤਰ ਬਣੇਗਾ। ਇਹ ਮੀਲ ਪੱਥਰ ਸਥਾਪਤ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਨਿਵਾਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਇਸ ਟੀਚੇ ਦੀ ਪ੍ਰਾਪਤੀ ਲਈ ਨਿੱਠ ਕੇ ਕੰਮ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਇਹ ਵੀ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰ ਨੇੜੇ ਬਿਨਾਂ ਕਿਸੇ ਪਰੇਸ਼ਾਨੀ ਤੋਂ ਪ੍ਰਾਪਤ ਹੋਣ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਸਵੱਛਤਾ, ਸਫ਼ਾਈ ਨੂੰ ਉਤਸ਼ਾਹਿਤ ਕਰਕੇ ‘ਕਲੀਨ ਐਂਡ ਓਪਨ ਡੀਫੀਕੇਸ਼ਨ ਫ੍ਰੀ ਇੰਡੀਆ’ ਨੂੰ ਯਕੀਨੀ ਬਣਾਉਣਾ ਹੈ। ‘‘ ਓਡੀਐਫ ਪਲੱਸ’’ ਦਰਜਾ ਸਿਰਫ਼ ਖੁੱਲ੍ਹੇ ਵਿੱਚ ਸ਼ੌਚ-ਮੁਕਤ ਸਥਿਤੀ ਪ੍ਰਾਪਤ ਕਰਨਾ ਹੀ ਨਹੀਂ ਸਗੋਂ ਸਵੱਛਤਾ ਦੀ ਸਥਿਰਤਾ, ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਿੰਡਾਂ ਦੀ ਸੰਪੂਰਨ ਸਫਾਈ ’ਤੇ ਧਿਆਨ ਕੇਂਦਰਿਤ ਕਰਨਾ ਵੀ ਹੈ। ਜ਼ਿਲ੍ਹਾ ਬਰਨਾਲਾ ਵੱਲੋਂ ਓ.ਡੀ.ਐਫ. ਪਲੱਸ ਦਰਜਾ ਹਾਸਲ ਕਰਨ ਦੀ ਸਫ਼ਲਤਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਇੱਥੋਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਤੇ ਸਮਰਪਿਤ ਯਤਨਾਂ ਦਾ ਨਤੀਜਾ ਹੈ। ਜਿੰਪਾ ਨੇ ਅੱਗੇ ਕਿਹਾ ਕਿ ਓ.ਡੀ.ਐਫ. ਪਲੱਸ ਦਾ ਦਰਜਾ ਭਵਿੱਖ ਵਿੱਚ ਸਵੱਛਤਾ ਅਤੇ ਸਫਾਈ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਬਰਨਾਲਾ ਦੇ ਇਰਾਦਿਆਂ ਨੂੰ ਹੋਰ ਮਜ਼ਬੂਤੀ ਬਖਸ਼ੇਗਾ। ਇਹ ਪ੍ਰਾਪਤੀ ਬਿਨਾਂ ਸ਼ੱਕ ਇੱਥੋਂ ਦੇ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਵੱਲ ਲੈ ਕੇ ਜਾਵੇਗੀ ਅਤੇ ਇਸਦਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਹੋਵੇਗਾ।

Punjab Bani 19 October,2023
ਜੇਲ ਦੇ ਵਿੱਚ ਨਜ਼ਰਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ

ਜੇਲ ਦੇ ਵਿੱਚ ਨਜ਼ਰਬੰਦ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ - ਭਗਵੰਤ ਮਾਨ ਸ਼ਰੇਆਮ ਧੱਕਾ ਕਰ ਰਿਹਾ ਹੈ ਅਤੇ ਸਾਰਾ ਦੇਸ਼ ਅਤੇ ਪੰਜਾਬ ਜਾਣਦਾ ਹੈ- ਵੜਿੰਗ ਨਾਭਾ, 18 Oct- ਨਸ਼ੇ ਦੀ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਨਾਭਾ ਦੀ ਨਵੀਂ ਜ਼ਿਲਾ ਜੇਲ ਦੇ ਵਿੱਚ ਨਜ਼ਰਬੰਦ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਿਲਣ ਪਹੁੰਚੇ । ਕਰੀਬ ਇੱਕ ਘੰਟਾ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਜੇਲ੍ਹ ਅੰਦਰ ਮੁਲਾਕਾਤ ਹੋਈ। ਇਸ ਮੌਕੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ। ਜੇਲ ਤੋਂ ਬਾਅਦ ਰਾਜਾ ਵੜਿੰਗ ਨਾਭਾ ਦੀ ਅਨਾਜ ਮੰਡੀ ਵਿੱਚ ਵੀ ਪਹੁੰਚੇ ਅਤੇ ਸਰਕਾਰ ਨੂੰ ਅਲਟੀਮੇਟ ਦਿੱਤਾ ਕਿ ਜੇਕਰ 48 ਘੰਟੇ ਦੇ ਅੰਦਰ ਅੰਦਰ ਲਿਫਟਿੰਗ ਸ਼ੁਰੂ ਨਹੀਂ ਹੋਈ ਤਾਂ ਕਾਂਗਰਸ ਦੇ ਲੀਡਰ ਮੰਡੀਆਂ ਵਿੱਚ ਦਿਨ ਰਾਤ ਧਰਨਾ ਦੇਣਗੇ। ਵੜਿੰਗ ਨੇ ਕਿਹਾ ਕਿ ਮੈਂ ਖੰਨਾ ਮੰਡੀ ਵਿੱਚ ਜਾ ਕੇ ਧਰਨੇ ਤੇ ਬੈਠਾਂਗਾ। ਦੂਜੇ ਕਿਸਾਨਾਂ ਨੇ ਕਿਹਾ ਕਿ ਭਾਵੇਂ ਕਿ ਸਾਨੂੰ ਪੰਜ ਦਿਨ ਮੰਡੀਆਂ ਵਿੱਚ ਰੁਲਦੇ ਨੂੰ ਹੋ ਰਹੇ ਹਨ ਪਰ ਰਾਜਾ ਵੜਿੰਗਾ ਸਿਆਸਤ ਕਰਨ ਲਈ ਮੰਡੀਆਂ ਵਿੱਚ ਫਿਰ ਰਿਹਾ ਹੈ ਜਦੋਂ ਕਾਂਗਰਸੀ ਸਰਕਾਰ ਸੀ ਉਦੋਂ ਵੀ ਇਹ ਹਾਲ ਸੀ ਅਤੇ ਹੁਣ ਆਪ ਦੀ ਉਦੋਂ ਵੀ ਇਹੀ ਹਾਲ ਹੈ। ਇਸ ਮੌਕੇ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਜਾਣ ਬੁਝ ਕੇ ਫਸਾਇਆ ਗਿਆ ਹੈ। ਉਸ ਤੇ ਐਨਡੀਪੀਸੀ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਭਗਵੰਤ ਮਾਨ ਸ਼ਰੇਆਮ ਧੱਕਾ ਕਰ ਰਿਹਾ ਹੈ ਅਤੇ ਸਾਰਾ ਦੇਸ਼ ਅਤੇ ਪੰਜਾਬ ਜਾਣਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਤੇ ਹੋਰ ਮੁਕਦਮੇ ਦਰਜ ਕਰਨ ਦੀ ਪੰਜਾਬ ਸਰਕਾਰ ਸਾਜਿਸ਼ ਰਚ ਰਹੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਨੂੰ ਲੀਹਾ ਤੇ ਲਿਜਾਣ ਲਈ ਤੁਸੀਂ ਇੱਕਜੂਟ ਹੋਵੋ ਅਤੇ ਤੁਸੀਂ ਬਹਿਸ ਬਹਿਸਾਈ ਨਾ ਕਰੋ। ਰਾਜਪਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਦੂਜੀ ਵਾਰੀ ਚਿੱਠੀ ਲਿਖਣ ਤੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਕੋਈ ਗੱਲ ਨਹੀਂ ਕਰ ਰਿਹਾ ਅਤੇ ਆਪਸੀ ਇਗੋ ਭਗਵੰਤ ਮਾਨ ਅਤੇ ਬਨਵਾਰੀ ਲਾਲ ਪੁਰੋਹਿਤ ਦੇ ਵਿਚਕਾਰ ਜਾਰੀ ਹੈ। ਉਹ ਇੱਕ ਦੂਜੇ ਨੂੰ ਚਿੱਠੀਆਂ ਹੀ ਲਿਖ ਰਹੇ ਹਨ ਰਹੇ ਹਨ। ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਖਿਲਾਫ ਸਕੂਲੀ ਵਿਦਿਆਰਥੀਆਂ ਨੂੰ ਸੋਂਹ ਚੁਕਾਉਣ ਤੇ ਮੁੱਖ ਮੰਤਰੀ ਨੂੰ ਅੜੇ ਹੱਥੀ ਲੈਂਦੇ ਕਿਹਾ ਕਿ ਸੌਹ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਖਾਦੀ ਸੀ ਕਿ ਨਸ਼ਿਆਂ ਦਾ ਮੈਂ ਖਾਤਮਾ ਕਰਾਂਗਾ। ਵੜਿੰਗ ਨੇ ਕਿਹਾ ਕਿ ਭਾਵੇਂ ਕਿ ਮੁੱਖ ਮੰਤਰੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਹੈ ਪਰ ਪੰਜਾਬ ਵਿੱਚ ਨਸ਼ਾ ਖਤਮ ਨਹੀਂ ਹੋ ਰਿਹਾ, ਪਰ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦਾ ਇਵੈਂਟ ਨਹੀਂ ਬਣਾਉਣਾ ਚਾਹੀਦਾ ਸੀ ਕਿ ਅਸੀਂ ਅਰਦਾਸ ਕਰ ਰਹੇ ਹਾਂ ਪਰ ਅਰਦਾਸ ਤਾਂ ਘਰ ਵੀ ਕੀਤੀ ਜਾ ਸਕਦੀ ਸੀ ਪਰ ਨਸ਼ੇ ਦੀ ਰੋਕਥਾਮ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਨਸੀਹਿਤ ਦਿੱਤੀ ਕਿ ਗੁਰੂ ਮਹਾਰਾਜ ਦੇ ਨਾਮ ਤੇ ਲੋਕਾਂ ਨੂੰ ਮੂਰਖ ਨਹੀਂ ਬਣਾਉਣਾ ਚਾਹੀਦਾ।

Punjab Bani 18 October,2023
ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ

ਕੇਂਦਰ ਸਰਕਾਰ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ - MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ- ਕੇਂਦਰੀ ਮੰਤਰੀ ਅਨੁਰਾਗ ਠਾਕੁਰ Delhi, 18 Oct : ਕੇਂਦਰ ਸਰਕਾਰ ਦੇ ਵੱਲੋਂ ਕਣਕ ਸਮੇਤ ਹਾੜੀ ਦੀਆਂ ਛੇ ਫਸਲਾਂ ’ਤੇ MSP ’ਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸਾਂਝੀ ਕੀਤੀ। ਕੇਂਦਰ ਸਰਕਾਰ ਨੇ ਨੇ MSP ਨੂੰ 2% ਤੋਂ ਵਧਾ ਕੇ 7% ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਕਣਕ ਤੇ ਸਰ੍ਹੋਂ ਸਮੇਤ 6 ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਹੈ। ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਤੇ ਸਰ੍ਹੋਂ ਨੂੰ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕੈਬਨਿਟ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੀਡਿਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਆਮਦਨ ਡੇਢ ਗੁਣਾ ਵਧਾਏਗੀ। ਕਿਸਾਨਾਂ ਨੂੰ ਤੇਲ ਬੀਜਾਂ ਤੇ ਸਰ੍ਹੋਂ ‘ਚ 200 ਰੁਪਏ ਪ੍ਰਤੀ ਕੁਇੰਟਲ, ਮਸਰਾਂ ‘ਤੇ 425 ਰੁਪਏ ਪ੍ਰਤੀ ਕੁਇੰਟਲ, ਕਣਕ ‘ਚ 150 ਰੁਪਏ, ਜੌਂ ‘ਚ 115 ਰੁਪਏ, ਛੋਲਿਆਂ ਦੀ ਕੀਮਤ ‘ਚ 105 ਰੁਪਏ ਅਤੇ ਸਨਫਲਾਰ ‘ਤੇਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਦ੍ਵ ਇਸ ਫੈਸਲੇ ਤੋਂ ਬਾਅਦ ਕਿਸਾਨਾਂ ਨੂੰ ਕਾਫੀ ਲਾਭ ਮਿਲੇਗਾ।

Punjab Bani 18 October,2023
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ 'ਚ ਵਾਧਾ: ਡਾ.ਬਲਜੀਤ ਕੌਰ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ 'ਚ ਵਾਧਾ: ਡਾ.ਬਲਜੀਤ ਕੌਰ ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਅਕਤੂਬਰ ਚੰਡੀਗੜ੍ਹ, 17 ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ।

Punjab Bani 17 October,2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪਟਿਆਲਾ ਵਿਖੇ ਲੱਗਿਆ ਵਿਸ਼ਾਲ ਖ਼ੂਨਦਾਨ ਕੈਂਪ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖ਼ੂਨਦਾਨੀਆਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪਟਿਆਲਾ ਵਿਖੇ ਲੱਗਿਆ ਵਿਸ਼ਾਲ ਖ਼ੂਨਦਾਨ ਕੈਂਪ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖ਼ੂਨਦਾਨੀਆਂ ਦਾ ਸਨਮਾਨ -ਪੰਜਾਬ ਭਰ ਵਿੱਚ ਸੱਤ ਹਜਾਰ ਦੇ ਕਰੀਬ ਯੂਨਿਟ ਇੱਕਠੇ ਕਰਨ ਲਈ 138 ਖੂਨਦਾਨ ਕੈਂਪ ਲਗਾਏ-ਡਾ. ਬਲਬੀਰ ਸਿੰਘ ਪਟਿਆਲਾ 17 ਅਕਤੂਬਰ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਪੂਰੇ ਪੰਜਾਬ ਭਰ ਵਿੱਚ ਹਰ ਥਾਂ ਸਵੈ ਇੱਛਕ ਖੂਨਦਾਨ ਕੈਂਪ ਲਗਾਏ ਗਏ ਅਜਿਹਾ ਹੀ ਇੱਕ ਕੈਂਪ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਿਲ਼ਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਨਾਤਮ ਧਰਮ ਕੁਮਾਰ ਸਭਾ ਭਵਨ ਰਾਜਪੁਰਾ ਰੋਡ ਵਿਖੇ ਲਗਾਇਆ ਗਿਆ।ਜਿਸ ਵਿੱਚ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਅਤੇ ਪਾਰਕ ਹਸਪਤਾਲ ਦੀ ਟੀਮ ਵੱਲੋਂ ਬਲੱਡ ਯੂਨਿਟ ਇਕੱਤਰ ਕੀਤੇ ਗਏ।ਇਸ ਮੌਕੇ 100 ਖੁਨਦਾਨੀਆਂ ਵੱਲੋਂ ਸਵੈ ਇਛੁੱਕ ਖੂਨਦਾਨ ਕੀਤਾ ਗਿਆ।ਇਸ ਕੈਂਪ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਮੁੱਖ ਮੰਤਰੀ ਦੀ ਇਹ ਸੋਚ ਹੈ ਖੂਨ ਦਾ ਇੱਕ ਵੀ ਕਤਰਾ ਵਿਅਰਥ ਨਹੀ ਜਾਣਾ ਚਾਹੀਦਾ। ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਮੌਕੇ ਲੋੜ ਅਨੁਸਾਰ ਪੰਜਾਬ ਭਰ ਵਿੱਚ ਸੱਤ ਹਜਾਰ ਦੇ ਕਰੀਬ ਯੂਨਿਟ ਇੱਕਠੇ ਕਰਨ ਲਈ 138 ਦੇ ਖੂਨਦਾਨ ਕੈਂਪ ਲਗਾਏ ਗਏ ਹਨ।ਉਹਨਾਂ ਕਿਹਾ ਕਿ ਜਿਹਨਾਂ ਨੇਂ ਅੱਜ ਖੂਨਦਾਨ ਕੀਤਾ ਹੈ ਉਹ ਵਧਾਈ ਦੇ ਪਾਤਰ ਹਨ ਅਤੇ ਬਹੁਤ ਸਾਰੇ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੇ ਜਨਮ ਦਿਨ ਤੇ ਪਹਿਲੀ ਵਾਰ ਖੂਨਦਾਨ ਦੀ ਸ਼ੁਰੂਆਤ ਕੀਤੀ ਹੈ।ਉਹਨਾ ਕਿਹਾ ਕਿ ਉਹਨਾ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਦੇਣ ਲਈ ਹਰ ਤਰਾਂ ਨਾਲ ਵਚਨਬੱਧ ਹੈ।ਉਹਨਾਂ ਕਿਹਾ ਕਿ ਹੁਣ ਤੱਕ ਨਵੇਂ ਬਣੇ 664 ਆਮ ਆਦਮੀ ਕਲ਼ੀਨਿਕਾ ਵਿੱਚ 60 ਲੱਖ ਦੇ ਕਰੀਬ ਲੋਕਾਂ ਵੱਲੋ ਆਪਣਾ ਇਲਾਜ ਕਰਵਾਇਆ ਜਾ ਚੁੱਕਾ ਹੈ ਤੇ ਜਿਲ੍ਹਾ ਪੱਧਰ ਦੇ ਹਰੇਕ ਹਸਪਤਾਲ ਵਿੱਚ ਐਮਰਜੈਂਸੀ ਵਿੰਗ, ਆਈ.ਸੀ.ਯੂ, ਵੈਨਟੀਲੇਟਰ ਦੀ ਸੁਵਿਧਾਵਾ ਉਪਲਭਧ ਕਰਵਾਈਆਂ ਜਾ ਰਹੀਆ ਹਨ, ਜਿਸ ਦੀ ਸ਼ੁਰੂਆਤ ਪਟਿਆਲਾ ਦੇ ਮਾਤਾ ਕੁਸ਼ਲਿਆ ਹਸਪਤਾਲ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਦੋ ਸਾਲਾਂ ਵਿੱਚ ਸਾਰੇ ਸਰਕਾਰੀ ਹਸਪਤਾਲਾ ਵਿੱਚ ਮਾਹਰ ਡਾਕਟਰਾਂ ਦੀਆਂ ਖਾਲੀ ਅਸਾਮੀਆ ਭਰ ਲਈਆ ਜਾਣਗੀਆ।ਉਹਨਾਂ ਕਿਹਾ ਕਿ ਹੁਣ ਤੱਕ ਉਹਨਾ ਦੀ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸੱਤ ਹਜਾਰ ਦੇ ਕਰੀਬ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ 1800 ਕਰਮਚਾਰੀਆਂ ਦੀ ਭਰਤੀ ਜਲਦ ਹੀ ਕੀਤੀ ਜਾ ਰਹੀ ਹੈ।ਉਹਨਾ ਨੇ ਲੋਕਾਂ ਨੂੰ ਸਿਹਤਮੰਦ ਰੱਖਣ ਲ਼ਈ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਦਾ ਲੋਕਾਂ ਨੁੰ ਵੱਧ ਤੋ ਵੱਧ ਲਾਭ ਉਠਾਉਣ ਲਈ ਕਿਹਾ।ਉਹਨਾ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਾ ਮੁਕਤ ਮਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਜੇਲਾਂ ਵਿੱਚ ਭੇਜਣ ਦੀ ਬਜਾਏ ਹਸਪਤਾਲਾਂ ਵਿੱਚ ਭੇਜ ਕੇ ਇਲਾਜ ਕਰਵਾਇਆ ਜਾਵੇਗਾ ਅਤੇ ਇਲਾਜ ਤੋਂ ਬਾਦ ਉਹਨਾਂ ਨੂੰ ਸਕਿਲ ਟਰੇਨਿੰਗ ਕਰਵਾ ਕੇ ਰੁਜਗਾਰ ਦੇ ਮੋਕੇ ਮੁਹਈਆਂ ਕਰਵਾਏ ਜਾਣਗੇ। ਇਸ ਮੋਕੇ ਸਿਹਤ ਮੰਤਰੀ ਅਤੇ ਆਪ ਵਰਕਰਾਂ ਵੱਲੋਂ ਕੇਕ ਕੱਟ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਮ ਦਿਨ ਮਨਾਇਆ ਗਿਆ।ਇਸ ਦੌਰਾਨ ਜਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਵੈ ਇਛੁਕ ਖੁਨਦਾਨ ਕੈਂਪ ਲਗਾਏ ਗਏ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਾਏ ਵੱਖ-ਵੱਖ ਕੈਂਪਾਂ ਵਿੱਚ 671 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੋਕੇ ਪ੍ਰੋਫੈਸਰ ਅਤੇ ਇੰਚਾਰਜ ਬਲੱਡ ਸੈਂਟਰ ਰਾਜਿੰਦਰਾ ਹਸਪਤਾਲ ਪਟਿਆਲਾ ਡਾ. ਮੋਨਿਕਾ ਗਰਗ, ਪਾਰਕ ਹਸਪਤਾਲ ਦੇ ਐਮ.ਐਸ ਡਾ. ਮਨਜੀਤ ਸਿੰਘ, ਡੀ.ਟੀ.ਓ. ਡਾ. ਅਨੂਦੀਪ, ਪੀ.ਆਰ.ਟੀ.ਸੀ ਦੇ ਚੈਅਰਮੈਨ ਸ. ਰਣਜੋਧ ਸਿੰਘ ਹਡਾਣਾ, ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਚੈਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਐਡਵੋਕੇਟ ਰਾਹੁਲ ਸੈਣੀ, ਕਰਨਲ ਜੀ.ਵੀ., ਬਲਵਿੰਦਰ ਸੈਣੀ, ਜਸਬੀਰ ਸਿੰਘ ਗਾਂਧੀ, ਮੇਜਰ ਆਰ.ਪੀ. ਐਸ ਮਲਹੋਤਰਾ, ਜੈ ਕੁਮਾਰ ਸ਼ਰਮਾ, ਬਲਾਕ ਪਧਾਨ ਲਾਲ ਸਿੰਘ, ਮੋਹਿਤ ਕੁਮਾਰ, ਦਵਿੰਦਰ ਕੌਰ, ਮਨਦੀਪ ਸਿੰਘ, ਜਸਵਿੰਦਰ ਬਾਸੀ, ਓਮ ਪ੍ਰਕਾਸ਼ ਸ਼ਰਮਾ, ਸੁਰੇਸ਼ ਕੁਮਾਰ, ਜਸਵਿੰਦਰ ਸਿੰਘ ਫੱਗਣ ਮਾਜਰਾ, ਬਲਦੇਵ ਸਿੰਘ ਲੰਗ, ਹਰਜੀਤ ਸਿੰਘ, ਗੱਜਣ ਸਿੰਘ, ਰਾਕੇਸ਼ ਕੁਮਾਰ ਗੁਪਤਾ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।

Punjab Bani 17 October,2023
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਕੁਸ਼ਲ ਪ੍ਰਸ਼ਾਸਨ ਅਤੇ ਵਿੱਤੀ ਸੂਝ-ਬੂਝ ਦੇ ਮੁੱਦਿਆਂ 'ਤੇ ਚਿੰਤਾ ਦਾ ਕਾਰਨ ਬਣ ਰਹੀ- ਰਾਜਪਾਲ ਬਨਵਾਰੀਲਾਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਕੁਸ਼ਲ ਪ੍ਰਸ਼ਾਸਨ ਅਤੇ ਵਿੱਤੀ ਸੂਝ-ਬੂਝ ਦੇ ਮੁੱਦਿਆਂ 'ਤੇ ਚਿੰਤਾ ਦਾ ਕਾਰਨ ਬਣ ਰਹੀ- ਰਾਜਪਾਲ ਬਨਵਾਰੀਲਾਲ ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਕੁਸ਼ਲ ਪ੍ਰਸ਼ਾਸਨ ਅਤੇ ਵਿੱਤੀ ਸੂਝ-ਬੂਝ ਦੇ ਮੁੱਦਿਆਂ 'ਤੇ ਚਿੰਤਾ ਦਾ ਕਾਰਨ ਬਣ ਰਹੀ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਨੂੰ ਲਿਖੇ ਆਪਣੇ ਤਾਜ਼ਾ ਪੱਤਰ ਵਿੱਚ ਰਾਜਪਾਲ ਪੁਰੋਹਿਤ ਨੇ ਰਾਜ ਸਰਕਾਰ 'ਤੇ ਅਣਦੱਸੇ ਉਦੇਸ਼ਾਂ ਲਈ ਪੂੰਜੀ ਪ੍ਰਾਪਤੀਆਂ ਨੂੰ ਮੋੜਨ ਦਾ ਵੀ ਇਲਜ਼ਾਮ ਲਗਾਇਆ ਹੈ ਅਤੇ ਸਪੱਸ਼ਟੀਕਰਨ ਮੰਗਿਆ ਹੈ। ਰਾਜਪਾਲ ਨੇ ਰਾਜ ਸਰਕਾਰ ਦੁਆਰਾ ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮਨਜ਼ੂਰ ਕੀਤੇ ਗਏ ਵਾਧੂ ਉਧਾਰ ਬਾਰੇ ਵੀ ਸਪੱਸ਼ਟੀਕਰਨ ਮੰਗਿਆ ਹੈ। ਆਪਣੇ ਪੱਤਰ 'ਚ ਰਾਜਪਾਲ ਨੇ ਕਿਹਾ, “ਮੈਂ ਇਹ ਸਵਾਲ ਪਾਰਦਰਸ਼ਤਾ ਲਈ ਪੁੱਛ ਰਿਹਾ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇੱਕ ਵਾਰ ਅਜਿਹੀ ਵਿਆਪਕ ਤਸਵੀਰ ਉਪਲਬਧ ਹੋਣ 'ਤੇ, ਅਸੀਂ ਢੁਕਵੀਂ ਸਹਾਇਤਾ ਲਈ ਭਾਰਤ ਸਰਕਾਰ ਤੱਕ ਪਹੁੰਚ ਕਰ ਸਕਦੇ ਹਾਂ ਕਿਉਂਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਹੀ ਪੰਜਾਬ ਲਈ ਆਪਣੀ ਵਚਨਬੱਧਤਾ ਜ਼ਾਹਰ ਕੀਤੀ ਹੈ, ਕਿਉਂਕਿ ਇਸ ਦੇ ਲੋਕਾਂ ਦੀ ਭਲਾਈ ਉਨ੍ਹਾਂ ਦੇ ਦਿਲ ਦੇ ਨੇੜੇ ਹੈ।" ਪੱਤਰ ਵਿੱਚ ਮੁੱਖ ਮੰਤਰੀ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਸਾਰੇ ਜਨਤਕ ਉਧਾਰਾਂ ਨੂੰ ਸਾਵਧਾਨੀ ਨਾਲ ਕੈਲੀਬਰੇਟ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਅਸਥਾਈ ਕਰਜ਼ੇ ਵਿੱਚ ਨਾ ਫਸੇ। ਉਨ੍ਹਾਂ ਕਿਹਾ ਹੈ ਕਿ ਉਧਾਰਾਂ ਨੂੰ ਪੂੰਜੀ ਸੰਪਤੀਆਂ ਦੀ ਸਿਰਜਣਾ ਲਈ ਆਦਰਸ਼ਕ ਤੌਰ 'ਤੇ ਲਾਭ ਉਠਾਉਣਾ ਚਾਹੀਦਾ ਹੈ ਨਾ ਕਿ ਲੋਕਪ੍ਰਿਅ ਉਪਾਵਾਂ ਨੂੰ ਲਾਗੂ ਕਰਨ ਲਈ। ਰਾਜ ਦੀ ਵਿੱਤੀ ਸਿਹਤ ਦੇ ਮੁੱਦੇ 'ਤੇ ਰਾਜਪਾਲ ਦੁਆਰਾ ਰਾਜ ਸਰਕਾਰ ਨੂੰ ਲਿਖਿਆ ਗਿਆ ਇਹ ਦੂਜੇ ਪੱਤਰ 'ਚ ਕਿਹਾ ਗਿਆ ਕਿ ਰਾਜ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਦੁਰਲੱਭ ਵਿੱਤੀ ਸਰੋਤਾਂ ਦਾ ਪ੍ਰਬੰਧਨ ਕਰਨ ਲਈ ਵਿਵੇਕਸ਼ੀਲ ਵਿੱਤੀ ਨੀਤੀਆਂ ਦੀ ਪਾਲਣਾ ਕਰੇਗਾ। ਹਾਲ ਹੀ ਵਿੱਚ ਰਾਜਪਾਲ ਨੇ ਇੱਕ ਪੱਤਰ ਲਿਖ ਕੇ ਰਾਜ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਸੀ ਕਿ ਉਨ੍ਹਾਂ ਨੇ ਪਿਛਲੇ 18 ਮਹੀਨਿਆਂ ਵਿੱਚ 50,000 ਕਰੋੜ ਰੁਪਏ ਦਾ ਕਰਜ਼ਾ ਕਿਵੇਂ ਚੁੱਕਿਆ ਹੈ। ਮੁੱਖ ਮੰਤਰੀ ਨੇ ਬਾਅਦ ਵਿੱਚ ਜਵਾਬ ਦਿੰਦਿਆਂ ਕਿਹਾ ਸੀ ਕਿ ਉਧਾਰ ਲਿਆ ਪੈਸਾ ਜ਼ਿਆਦਾਤਰ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੀ ਅਦਾਇਗੀ ਲਈ ਵਰਤਿਆ ਗਿਆ ਸੀ। ਮੰਗਲਵਾਰ ਨੂੰ ਆਪਣੇ ਪੱਤਰ ਵਿੱਚ ਪੁਰੋਹਿਤ ਨੇ ਕਿਹਾ, "ਉਪਲੱਬਧ ਜਾਣਕਾਰੀ ਦੇ ਮੁਤਾਬਕ ਰਾਜ ਸਰਕਾਰ ਆਪਣੇ ਵਿੱਤੀ ਸਰੋਤਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਅਤੇ ਕੁਸ਼ਲ ਤਰੀਕੇ ਨਾਲ ਨਹੀਂ ਕਰ ਰਹੀ ਹੈ। ਉਦਾਹਰਨ ਲਈ 2022-23 ਵਿੱਚ ਰਾਜ ਸਰਕਾਰ ਨੇ 23,835 ਕਰੋੜ ਰੁਪਏ ਦੀ ਪ੍ਰਵਾਨਿਤ ਰਾਸ਼ੀ ਦੇ ਮੁਕਾਬਲੇ 33,886 ਕਰੋੜ ਰੁਪਏ ਦਾ ਉਧਾਰ ਲਿਆ ਹੈ, ਜੋ ਕਿ ਬਜਟ ਵਿੱਚ ਰਾਜ ਵਿਧਾਨ ਸਭਾ ਦੁਆਰਾ ਮੂਲ ਰੂਪ ਵਿੱਚ ਪ੍ਰਵਾਨ ਕੀਤੀ ਰਕਮ ਤੋਂ 10,000 ਕਰੋੜ ਰੁਪਏ ਤੋਂ ਵੱਧ ਹੈ। ਇਸ ਵਾਧੂ ਉਧਾਰ ਨੂੰ ਸਮਝਾਉਣ ਦੀ ਲੋੜ ਹੈ" ਜ਼ਾਹਰਾ ਤੌਰ 'ਤੇ ਰਾਜਪਾਲ ਨੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (CAG) ਤੋਂ ਵੀ ਫੀਡਬੈਕ ਲਿਆ ਹੈ, ਜੋ ਭਾਰਤ ਸਰਕਾਰ ਦੇ ਨਾਲ-ਨਾਲ ਰਾਜਾਂ ਦੇ ਖਾਤਿਆਂ ਦਾ ਨਿਗਰਾਨ ਹੈ। ਇਨ੍ਹਾਂ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਨੇ ਕਿਹਾ ਹੈ ਕਿ ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਦੁਆਰਾ ਪੇਸ਼ ਕੀਤੇ ਗਏ ਅੰਕੜਿਆਂ ਅਤੇ ਕੈਗ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਵਿੱਚ ਕਾਫ਼ੀ ਅੰਤਰ ਹੈ।

Punjab Bani 17 October,2023
ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ

ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਇਕ ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ ਸੂਬਾ ਸਰਕਾਰ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ ਸਤੌਜ (ਸੰਗਰੂਰ), 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖੂਨ ਦਾਨ ਕਰਨ ਲਈ ਅੱਗੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖੂਨ ਦਾਨੀ ਇਕ ਨਾਇਕ ਹੈ ਜਿਸ ਕਰਕੇ ਉਨ੍ਹਾਂ ਨੂੰ ਸਮੇਂ-ਸਮੇਂ ਬਾਅਦ ਖੂਨ ਦਾਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਸਮੇਂ-ਸਮੇਂ ਸਿਰ ਸਵੈ-ਇੱਛਾ ਨਾਲ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਆਮ ਇਲਾਜ ਖਾਸ ਕਰਕੇ ਐਮਰਜੈਂਸੀ ਇਲਾਜ ਲਈ ਖੂਨ ਦੇ ਲੋੜੀਂਦੇ ਭੰਡਾਰ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੀ ਗਈ ਖੂਨ ਦੀ ਇਕ ਬੂੰਦ ਵੀ ਕਿਸੇ ਮਨੁੱਖ ਦੀ ਜਾਨ ਬਚਾ ਸਕਦੀ ਹੈ, ਜਿਸ ਕਰਕੇ ਖੂਨ ਦਾਨ ਕਰਨਾ ਬਹੁਤ ਮਹੱਤਤਾ ਰੱਖਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੁੱਧਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਭਰ ਦੇ ਹਜ਼ਾਰਾਂ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਖਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਤਾਂ ਨਸ਼ੇ ਦੇ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਨਸ਼ਿਆਂ ਦੀ ਸਪਲਾਈ ਲਾਈਨ ਬੰਦ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ 'ਤੇ ਕਾਇਆ ਕਲਪ ਕੀਤੀ ਜਾ ਰਹੀ ਹੈ |

Punjab Bani 17 October,2023
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਕਰ ਲਿਆ ਗ੍ਰਿਫ਼ਤਾਰ ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ ਫਿਰੋਜ਼ਪੁਰ, 17 Oct : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਸਵੇਰੇ ਉਸ ਦੇ ਘਰੋਂ ਚੁੱਕ ਲਿਆ। ਜ਼ੀਰਾ ਦੀ ਗ੍ਰਿਫਤਾਰੀ ਦੀ ਹੁਣ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਤੜਕੇ ਵੱਡੀ ਗਿਣਤੀ ਫੋਰਸ ਸਾਬਕਾ ਵਿਧਾਇਕ ਦੇ ਘਰ ਆਣ ਵੜਦੀ ਹੈ। ਸਾਰੇ ਮੁਲਾਜ਼ਮ ਸਿਵਲ ਵਰਦੀ ਵਿਚ ਸਨ। ਵੀਡੀਓ ਵਿਚ ਗੱਡੀਆਂ ਦਾ ਵੱਡਾ ਕਾਫਲਾ ਆਉਂਦਾ ਨਜ਼ਰ ਆ ਰਿਹਾ ਹੈ। ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਕੋਰਟ ਨੇ ਜ਼ੀਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਇਹ ਗ੍ਰਿਫ਼ਤਾਰੀ ਹੋਈ ਹੈ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ। ਬੀਤੇ ਦਿਨੀਂ ਜ਼ੀਰਾ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਦੋਸ਼ ਹਨ ਕਿ ਕੁਲਬੀਰ ਜ਼ੀਰਾ ਨੇ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕੁਲਬੀਰ ਆਪਣੇ ਸਾਥੀਆਂ ਸਮੇਤ ਦਫ਼ਤਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਮੌਜੂਦ ਸਰਕਾਰੀ ਕਾਗਜ਼ਾਂ ਨਾਲ ਕਥਿਤ ਛੇੜਛਾੜ ਕੀਤੀ।

Punjab Bani 17 October,2023
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ 56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ ਨਿਰਧਾਰਤ ਰੂਟ ਦੀ ਬਜਾਏ ਪੁਲ ਉਪਰੋਂ ਲੰਘਣ 'ਤੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦੇ ਚਲਾਨ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਤੇਜ਼ ਕਰਨ ਅਤੇ ਡਿਫ਼ਾਲਟਰਾਂ ਦੇ ਚਲਾਨ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੜਕ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਅਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ 'ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ 'ਤੇ ਚੱਲ ਰਹੀਆਂ ਸਨ। ਕੈਬਨਿਟ ਮੰਤਰੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਸੁਰੱਖਿਆ ਅਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ 'ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ 'ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐਨ.ਐਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂ.ਪੀ-31ਟੀ 3737 ਵਿੱਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀ.ਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ। ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ਵਿੱਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈਸ ਅਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਅਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਅਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਅਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ 'ਤੇ ਹੀ ਜ਼ਬਤ ਕੀਤੀਆਂ ਗਈਆਂ। ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀ.ਬੀ-08-ਈ.ਸੀ 4529 ਅਤੇ ਪੀ.ਬੀ-65-ਏ.ਟੀ 0543) ਨੂੰ ਅਣ-ਨਿਰਧਾਰਿਤ ਰੂਟ 'ਤੇ ਚਲਦਾ ਪਾਇਆ। ਇਹ ਬੱਸਾਂ ਪੁਲ ਦੇ ਹੇਠਾਂ ਤੋਂ ਜਾਣ ਦੀ ਬਜਾਏ ਪੁਲ ਉਪਰੋਂ ਲੰਘ ਰਹੀਆਂ ਸਨ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ 'ਤੇ ਚੱਲਣ ਲਈ ਚਲਾਨ ਕੀਤੇ ਗਏ। ਸਵਾਰੀਆਂ ਅਤੇ ਹੋਰ ਰਾਹਗੀਰਾਂ ਦੀ ਸੁਰੱਖਿਆ ਨੂੰ ਖ਼ਤਰੇ ਵਿੱਚ ਨਾ ਪਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਅਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਅਤੇ ਇਨ੍ਹਾਂ ਨੂੰ ਜ਼ਬਤ ਕਰਨ। ਸ. ਭੁੱਲਰ ਨੇ ਸੂਬੇ ਦੀਆਂ ਸੜਕਾਂ 'ਤੇ ਚੱਲਣ ਵਾਲੀਆਂ ਸਾਰੀਆਂ ਬੱਸਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਨਿਯਮਾਂ ਨੂੰ ਲਾਗੂ ਕਰਨਾ ਲਾਜ਼ਮੀ ਹੈ।

Punjab Bani 16 October,2023
ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ

ਫਿਰੋਜ਼ਪੁਰ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਪ੍ਰਾਪਤ ਹੋਈ - ਧੀਮਾਨ - ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ - ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਤੋਂ ਪ੍ਰੇਰਨਾਦਾਇਕ ਜ਼ਿਲ੍ਹਾ ਬਣਾਉਣ ਲਈ ਕੀਤੇ ਜਾ ਰਹੇ ਹਨ ਯਤਨ ਚੰਡੀਗੜ੍ਹ/ਫਿਰੋਜ਼ਪੁਰ 16 ਅਕਤੂਬਰ: ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਨੇ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਨੂੰ ਐਸਪੀਰੇਸ਼ਨਲ ਜ਼ਿਲ੍ਹੇ ਵਜੋਂ ਘੋਸ਼ਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਫਿਰੋਜ਼ਪੁਰ ਅਤੇ ਮੋਗਾ ਐਸਪੀਰੇਸ਼ਨਲ ਜ਼ਿਲ੍ਹੇ ਹਨ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਇਨ੍ਹਾਂ ਵੱਖ-ਵੱਖ ਰਾਜਾਂ ਦੇ 112 ਜ਼ਿਲਿ੍ਹਆਂ ਦੇ 5 ਵੱਖ-ਵੱਖ ਸੈਕਟਰ ਜਿਵੇਂ ਕਿ ਸਿਹਤ ਅਤੇ ਪੋਸ਼ਣ, ਸਿੱਖਿਆ, ਖੇਤੀਬਾੜੀ ਤੇ ਜਲ ਸਰੋਤ, ਵਿੱਤੀ ਅਤੇ ਹੁਨਰ ਵਿਕਾਸ, ਬੁਨਿਆਦੀ ਢਾਂਚੇ ਦੇ ਵੱਖ-ਵੱਖ ਇੰਡੀਕੇਟਰਜ਼ ਦੇ ਆਧਾਰ ’ਤੇ ਮਹੀਨਾਵਾਰ ਡੈਲਟਾ ਰੈਕਿੰਗ ਕੀਤੀ ਜਾਂਦੀ ਹੈ। ਜਿਸ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਨੇ ਕਈ ਵਾਰ ਵਧੀਆ ਡੈਲਟਾ ਰੈਂਕਿੰਗ ਹਾਸਲ ਕੀਤੀ ਹੈ ਅਤੇ ਨੀਤੀ ਆਯੋਗ ਵੱਲੋ ਹੁਣ ਜ਼ਿਲ੍ਹੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ ’ਤੇ ਜ਼ਿਲ੍ਹਾ ਫਿਰੋਜ਼ਪੁਰ 94ਵੇਂ ਸਥਾਨ ਉੱਪਰ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀ ਟੀਮ ਦੀ ਵਧੀਆ ਮਿਹਨਤ ਸਦਕਾ ਜੁਲਾਈ 2023 ਵਿੱਚ ਡੈਲਟਾ ਰੈਕਿੰਗ ਦੇ ਅਧਾਰ’ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ 7ਵਾਂ ਸਥਾਨ ਹਾਸਲ ਕੀਤਾ ਹੈ। ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਮਿਹਨਤ ਸਦਕਾ ਮਹੀਨਾ ਜੂਨ 2023 ਵਿੱਚ ਖੇਤੀਬਾੜੀ ਤੇ ਜਲ ਸਰੋਤ ਦੀ ਵਧੀਆ ਪ੍ਰਗਤੀ ਕਾਰਨ 3 ਕਰੋੜ ਰੁਪਏ ਅਤੇ ਜੁਲਾਈ 2023 ਵਿੱਚ ਕੁਲ ਮਿਲਾ ਕੇ ਵਧੀਆ ਪ੍ਰਗਤੀ ਕਾਰਨ 2 ਕਰੋੜ ਰੁਪਏ ਦੀ ਰਾਸ਼ੀ ਹਾਸਲ ਕੀਤੀ ਹੈ। ਇਸ ਲਈ ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਕੁੱਲ 5 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਿੱਤਾ ਮੁੱਖੀ ਹੁਨਰ ਵਿਕਾਸ ਦੇ ਕੋਰਸਾਂ ਲਈ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਖਰਚ ਕੀਤੀ ਜਾਵੇਗੀ। ਫਿਰੋਜ਼ਪੁਰ ਜ਼ਿਲ੍ਹੇ ਨੂੰ ਅਕਾਂਖੀ ਜ਼ਿਲ੍ਹੇ (ਐਸਪੀਰੇਸ਼ਨਲ ਡਿਸਟ੍ਰਿਕਟ) ਤੋਂ ਪ੍ਰੇਰਨਾਦਾਇਕ (ਇੰਸਪੀਰੇਸ਼ਨਲ) ਜ਼ਿਲ੍ਹਾ ਬਣਾਉਣ ਸਬੰਧੀ ਬਹੁਤ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਇਸ ਮੁਕਾਮ ਤੇ ਪਹੁੰਚਾਉਣਾ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਸੁਚਾਰੂ ਸੋਚ ਸਦਕਾ ਹੀ ਸੰਭਵ ਹੋ ਸਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਮੰਤਰੀ ਇੰਚਾਰਜ ਸ. ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਨੂੰ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਨੀਤੀ ਆਯੋਗ ਵੱਲੋਂ 5 ਕਰੋੜ ਦੀ ਰਾਸ਼ੀ ਜਾਰੀ ਕਰਨ ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਭ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੀ ਮਿਹਨਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕੀਤੀ ਗਈ ਕਰੜੀ ਮਿਹਨਤ ਦਾ ਨਤੀਜਾ ਹੈ, ਜਿਸ ਤਹਿਤ ਫ਼ਿਰੋਜ਼ਪੁਰ ਡੈਲਟਾ ਰੈਕਿੰਗ ਦੇ ਅਧਾਰ’ ‘ਤੇ 94ਵੇਂ ਸਥਾਨ ਤੋਂ 7ਵਾਂ ਸਥਾਨ ‘ਤੇ ਪੁੱਜਾ ਹੈ ।

Punjab Bani 16 October,2023
ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਛਾਜਲੀ ਵਿਖੇ ਸ਼ਹੀਦ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਐਲਾਨ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ ਛਾਜਲੀ (ਸੰਗਰੂਰ), 16 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ। ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਆਪਣੀ ਨੀਤੀ ਦੇ ਤਹਿਤ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹੀਦ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਦਿੱਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਵਿੱਚ ਇਕ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਭਵਿੱਖ ਵਿੱਚ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਪਰਵਿੰਦਰ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

Punjab Bani 16 October,2023
ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ, 15 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਵਿਰੋਧੀ ਨੇਤਾਵਾਂ ਵੱਲੋਂ ਭੱਜ ਜਾਣ ਦੀਆਂ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਲੀਡਰਾਂ ਨੂੰ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦਾ ਡਰ ਸਤਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢਤੁੱਪ ਸੀ ਜਿਸ ਕਰਕੇ ਉਹ ਇਕ ਨਵੰਬਰ ਦੀ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਸੂਬੇ ਦੇ ਲਹੂ ਨਾਲ ਭਿੱਜੇ ਹੋਏ ਹਨ ਕਿਉਂਕਿ ਇਨ੍ਹਾਂ ਲੀਡਰਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗੱਦਾਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧ੍ਰੋਹ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉਤੇ ਕੇਂਦਰਿਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੋਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਧੋਖਾ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇਕ ਤੋਂ ਬਾਅਦ ਇਕ ਬਹਾਨੇਬਾਜ਼ੀ ਘੜ ਰਹੇ ਹਨ।

Punjab Bani 15 October,2023
ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ

ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ - ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ ਚੰਡੀਗੜ੍ਹ, 15 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਭਗਵੰਤ ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਹੈ। ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਜੋ ਦਿੱਲੀ ਤੋਂ ਹੁਕਮ ਆਉਂਦਾ ਹੈ, ਉਹ ਹੀ ਇਹ (ਮਾਨ) ਕਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਵਿਖਾਈ ਸਖਤੀ ਪਿੱਛੋਂ ਪੰਜਾਬ ਸਰਕਾਰ ਫਟਾਫਟ ਸਰਵੇਖਣ ਲਈ ਤਿਆਰ ਹੋ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨੂੰ ਬਹਿਸ ਕਰਨ ਲਈ ਸੱਦੇ ਦੇਣ ਦੇ ਪ੍ਰਚਾਰ ਕਰ ਕੇ ਪੰਜਾਬੀਆਂ ਦਾ ਧਿਆਨ ਅਸਲ ਦਰਿਆਈ ਪਾਣੀਆਂ ਦੇ ਮੁੱਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਅੱਜ ਨਹਿਰ ਦੇ ਨਿਰਮਾਣ ਦਾ ਸਰਵੇਖਣ ਕਰਨ ਲਈ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਹੈ। ਇਸ ਸਾਜ਼ਿਸ਼ ਨੂੰ ਛੁਪਾਉਣ ਅਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸਵਾਈਐਲ ਦੇ ਸਰਵੇਖਣ ਦਾ ਆਰਡਰ ਲਿਸਟ ਵਿੱਚ ਜਾਣ ਬੁੱਝ ਕੇ ਸੀਰੀਅਲ ਨੰਬਰ 32 ਰੱਖਿਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸੇ ਦਾ ਧਿਆਨ ਇਸ ’ਤੇ ਨਾ ਜਾਵੇ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਲੋਕ ਇਸ ਸਰਵੇਖਣ ਨੂੰ ਕਦੇ ਵੀ ਮੁਕੰਮਲ ਨਹੀਂ ਹੋਣ ਦੇਣਗੇ ਚਾਹੇ ਇਸ ਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਹੁਕਮ ਤੁਰੰਤ ਵਾਪਸ ਲਵੇ ਨਹੀਂ ਤਾਂ ਪੂਰੇ ਪੰਜਾਬ ਵਿਚ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Punjab Bani 15 October,2023
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਜਲਦੀ ਹੀ ਸਾਰੇ ਅਹੁਦਿਆਂ 'ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ |

Punjab Bani 14 October,2023
ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ 'ਤੇ ਕੋਈ ਸਹਿਮਤੀ ਨਹੀਂ : ਪ੍ਰਧਾਨ ਮੰਤਰੀ ਮੋਦੀ

ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ 'ਤੇ ਕੋਈ ਸਹਿਮਤੀ ਨਹੀਂ : ਪ੍ਰਧਾਨ ਮੰਤਰੀ ਮੋਦੀ - ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਦਾ ਸਮਾਂ ਹੈ Delhi, 14 Oct : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਅੱਜ ਜਿਨ੍ਹਾਂ ਟਕਰਾਵਾਂ ਅਤੇ ਟਕਰਾਵਾਂ ਦਾ ਸਾਹਮਣਾ ਕਰ ਰਹੀ ਹੈ, ਉਸ ਤੋਂ ਕਿਸੇ ਨੂੰ ਵੀ ਫਾਇਦਾ ਨਹੀਂ ਹੋਵੇਗਾ, ਸਗੋਂ ਦੁਨੀਆ ਨੂੰ ਮਨੁੱਖ-ਕੇਂਦ੍ਰਿਤ ਪਹੁੰਚ ਨਾਲ ਅੱਗੇ ਵਧਣ ਦੀ ਲੋੜ ਹੈ। ਪੀਐਮ ਮੋਦੀ ਨੇ ਸੰਸਦ ਦੇ ਸਪੀਕਰ ਅਤੇ ਜੀ-20 ਦੇਸ਼ਾਂ ਦੇ ਸੰਸਦੀ ਵਫ਼ਦ ਦੇ ਸੰਮੇਲਨ ਵਿੱਚ ਇਹ ਗੱਲ ਕਹੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਨੂੰ ਵਿਸ਼ਵ ਪੱਧਰ ‘ਤੇ ਇੱਕ ਦੂਜੇ ‘ਤੇ ਭਰੋਸਾ ਕਰਨ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਂ ਸ਼ਾਂਤੀ ਅਤੇ ਭਾਈਚਾਰੇ ਦਾ ਹੈ ਅਤੇ ਇਕੱਠੇ ਹੋ ਕੇ ਅੱਗੇ ਵਧਣ ਦਾ ਹੈ। ਪੀਐਮ ਮੋਦੀ ਨੇ ਕਿਹਾ, ‘ਅੱਜ ਦੁਨੀਆ ਟਕਰਾਅ ਅਤੇ ਟਕਰਾਵਾਂ ਦਾ ਸਾਹਮਣਾ ਕਰ ਰਹੀ ਹੈ! ਵੰਡਿਆ ਹੋਇਆ ਸੰਸਾਰ ਮਨੁੱਖਤਾ ਨੂੰ ਦਰਪੇਸ਼ ਮੁੱਦਿਆਂ ਅਤੇ ਚੁਣੌਤੀਆਂ ਦੇ ਹੱਲ ਨੂੰ ਯਕੀਨੀ ਨਹੀਂ ਬਣਾ ਸਕਦਾ। ਇਹ ਸ਼ਾਂਤੀ ਅਤੇ ਭਾਈਚਾਰੇ ਦਾ ਸਮਾਂ ਹੈ, ਇਕੱਠੇ ਚੱਲਣ ਦਾ ਸਮਾਂ ਹੈ! ਇਹ ਸਮਾਂ ਸਾਰਿਆਂ ਦੇ ਵਿਕਾਸ ਅਤੇ ਭਲਾਈ ਦਾ ਹੈ! ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਫਲਸਤੀਨੀ ਅੱਤਵਾਦੀ ਸਮੂਹ ਹਮਾਸ ਨੇ 7 ਅਕਤੂਬਰ ਨੂੰ ਇਜ਼ਰਾਈਲ ‘ਤੇ ਵੱਡੇ ਹਵਾਈ ਹਮਲੇ ਕੀਤੇ ਸਨ ਅਤੇ ਜਵਾਬ ‘ਚ ਇਜ਼ਰਾਇਲੀ ਰੱਖਿਆ ਬਲ (ਆਈਡੀਐੱਫ) ਕਾਰਵਾਈ ਕਰ ਰਹੇ ਹਨ। ਕਰੀਬ 20 ਸਾਲ ਪਹਿਲਾਂ ਸੰਸਦ ਭਵਨ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਸਰਹੱਦ ਪਾਰ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ, ਜਿਸ ‘ਚ ਹਜ਼ਾਰਾਂ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਪਤਾ ਸੀ ਕਿ ਸਾਡੀ ਸੰਸਦ ਚੱਲ ਰਹੀ ਹੈ ਅਤੇ ਉਹ ਇਸ ਨੂੰ ਖਤਮ ਕਰਨਾ ਚਾਹੁੰਦੇ ਸਨ। ਪਰ ਸਾਡੇ ਸੁਰੱਖਿਆ ਬਲਾਂ ਨੇ ਮਹਾਨ ਕੁਰਬਾਨੀ ਦਿੱਤੀ ਅਤੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਹੁਣ ਮਹਿਸੂਸ ਕਰ ਰਹੀ ਹੈ ਕਿ ਅੱਤਵਾਦ ਕਿੰਨੀ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ, ‘ਅੱਤਵਾਦ ਮਨੁੱਖਤਾ ਦੇ ਵਿਰੁੱਧ ਹੈ। ਇਹ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਸਖਤੀ ਨਾਲ ਨਜਿੱਠਣਾ ਹੋਵੇਗਾ। ਸਾਨੂੰ ਆਲਮੀ ਭਰੋਸੇ ਦੇ ਸੰਕਟ ਨੂੰ ਦੂਰ ਕਰਨਾ ਹੋਵੇਗਾ ਅਤੇ ਮਨੁੱਖ-ਕੇਂਦਰਿਤ ਸੋਚ ‘ਤੇ ਅੱਗੇ ਵਧਣਾ ਹੋਵੇਗਾ। ਸਾਨੂੰ ਇੱਕ ਧਰਤੀ, ਇੱਕ ਪਰਿਵਾਰ, ਇੱਕ ਭਵਿੱਖ ਦੀ ਭਾਵਨਾ ਵਿੱਚ ਸੰਸਾਰ ਨੂੰ ਵੇਖਣਾ ਹੈ! ਜਿੰਨਾ ਜ਼ਿਆਦਾ ਅਸੀਂ ਸੰਸਾਰ ਲਈ ਫੈਸਲੇ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਹਿੱਸਾ ਲੈਂਦੇ ਹਾਂ, ਉੱਨਾ ਹੀ ਸਾਡਾ ਵਿਸ਼ਵ ਭਰ ਵਿੱਚ ਪ੍ਰਭਾਵ ਹੋਵੇਗਾ!’ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਕਿਹਾ ਕਿ ਜੀ-20 ਦੀ ਪ੍ਰਧਾਨਗੀ ਨੇ ਪੂਰੇ ਸਾਲ ਦੌਰਾਨ ਭਾਰਤ ਵਿੱਚ ਮਹੱਤਵਪੂਰਨ ਗਤੀਵਿਧੀਆਂ ਨੂੰ ਯਕੀਨੀ ਬਣਾਇਆ ਅਤੇ ਚੰਦਰਮਾ ਉਤਰਨ ਵਿੱਚ ਭਾਰਤ ਦੀ ਸਫਲਤਾ ਨੇ ਜਸ਼ਨਾਂ ਵਿੱਚ ਵਾਧਾ ਕੀਤਾ। ਇਸ 21ਵੀਂ ਸਦੀ ਦੇ ਸੰਸਾਰ ਵਿੱਚ, ਭਾਰਤ ਦੀ ਜੀਵੰਤਤਾ ਅਤੇ ਅਨੇਕਤਾ ਵਿੱਚ ਏਕਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ! ਇਹ ਜੀਵੰਤਤਾ ਸਾਨੂੰ ਹਰ ਚੁਣੌਤੀ ਨਾਲ ਲੜਨ ਅਤੇ ਹਰ ਸਮੱਸਿਆ ਦਾ ਹੱਲ ਲੱਭਣ ਲਈ ਪ੍ਰੇਰਿਤ ਕਰਦੀ ਹੈ! ਕਿਸੇ ਵੀ ਦੇਸ਼ ਦੀ ਸਭ ਤੋਂ ਵੱਡੀ ਤਾਕਤ ਉਸਦੇ ਲੋਕਾਂ ਵਿੱਚ ਹੁੰਦੀ ਹੈ, ਉਸਦੇ ਲੋਕਾਂ ਦੀਆਂ ਇੱਛਾਵਾਂ! ਪੀ 20 ‘ਚ ਪੀਐਮ ਮੋਦੀ ਨੇ ਕਿਹਾ, ਇਹ ਦੁੱਖ ਦੀ ਗੱਲ ਹੈ ਕਿ ਅੱਤਵਾਦ ਦੀ ਪਰਿਭਾਸ਼ਾ ‘ਤੇ ਕੋਈ ਸਹਿਮਤੀ ਨਹੀਂ ਹੈ, ਮਨੁੱਖਤਾ ਦੇ ਦੁਸ਼ਮਣ ਇਸ ਪਹੁੰਚ ਦਾ ਫਾਇਦਾ ਉਠਾ ਰਹੇ ਹਨ। ਦੁਨੀਆ ਭਰ ਦੀਆਂ ਸੰਸਦਾਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ ਕਿ ਸਾਨੂੰ ਅੱਤਵਾਦ ਦਾ ਮੁਕਾਬਲਾ ਕਰਨ ਲਈ ਮਿਲ ਕੇ ਕਿਵੇਂ ਕੰਮ ਕਰਨਾ ਚਾਹੀਦਾ ਹੈ।

Punjab Bani 14 October,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ - ਭਾਰਤ ਲਗਭਗ 40 ਸਾਲਾਂ ਦੇ ਵਕਫ਼ੇ ਤੋਂ ਬਾਅਦ ਦੂਜੀ ਵਾਰ IOC ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਸ਼ਾਮ 6 ਵਜੇ ਤੋਂ ਹੋਵੇਗਾ। ਇਹ ਸੈਸ਼ਨ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਮੈਂਬਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਵਜੋਂ ਕੰਮ ਕਰੇਗਾ। ਓਲੰਪਿਕ ਖੇਡਾਂ ਦੇ ਭਵਿੱਖ ਬਾਰੇ ਮਹੱਤਵਪੂਰਨ ਫੈਸਲੇ ਆਈਓਸੀ ਸੈਸ਼ਨ ਵਿੱਚ ਹੀ ਲਏ ਜਾਂਦੇ ਹਨ। ਭਾਰਤ ਲਗਭਗ 40 ਸਾਲਾਂ ਦੇ ਵਕਫ਼ੇ ਤੋਂ ਬਾਅਦ ਦੂਜੀ ਵਾਰ IOC ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਆਈਓਸੀ ਦਾ 86ਵਾਂ ਸੈਸ਼ਨ 1983 ਵਿੱਚ ਨਵੀਂ ਦਿੱਲੀ ਵਿੱਚ ਹੋਇਆ ਸੀ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਹੋਣ ਵਾਲਾ 141ਵਾਂ ਆਈਓਸੀ ਸੈਸ਼ਨ ਆਲਮੀ ਸਹਿਯੋਗ ਨੂੰ ਉਤਸ਼ਾਹਿਤ ਕਰਨ, ਖੇਡ ਉੱਤਮਤਾ ਦਾ ਜਸ਼ਨ ਮਨਾਉਣ ਅਤੇ ਦੋਸਤੀ, ਸਨਮਾਨ ਅਤੇ ਉੱਤਮਤਾ ਦੇ ਓਲੰਪਿਕ ਆਦਰਸ਼ਾਂ ਨੂੰ ਅੱਗੇ ਵਧਾਉਣ ਲਈ ਦੇਸ਼ ਦੇ ਸਮਰਪਣ ਦਾ ਪ੍ਰਤੀਕ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਹ ਖੇਡ ਨਾਲ ਜੁੜੇ ਵੱਖ-ਵੱਖ ਹਿੱਸੇਦਾਰਾਂ ਵਿਚਕਾਰ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਆਈਓਸੀ ਦੇ 141ਵੇਂ ਸੈਸ਼ਨ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥਾਮਸ ਬਾਕ ਅਤੇ ਨੀਤਾ ਅੰਬਾਨੀ ਸਮੇਤ ਆਈਓਸੀ ਦੇ ਹੋਰ ਮੈਂਬਰਾਂ ਦੇ ਨਾਲ-ਨਾਲ ਪ੍ਰਮੁੱਖ ਭਾਰਤੀ ਖੇਡ ਸ਼ਖਸੀਅਤਾਂ ਅਤੇ ਭਾਰਤੀ ਓਲੰਪਿਕ ਸੰਘ ਸਮੇਤ ਵੱਖ-ਵੱਖ ਖੇਡ ਫੈਡਰੇਸ਼ਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਆਈਓਸੀ ਸੈਸ਼ਨ ਓਲੰਪਿਕ ਨਾਲ ਸਬੰਧਤ ਮਾਮਲਿਆਂ ਵਿੱਚ ਫੈਸਲਾ ਲੈਣ ਵਾਲੀ ਸਰਵਉੱਚ ਸੰਸਥਾ ਹੈ। ਇਹ ਗਲੋਬਲ ਓਲੰਪਿਕ ਅੰਦੋਲਨ ਦੀਆਂ ਪ੍ਰਮੁੱਖ ਗਤੀਵਿਧੀਆਂ ‘ਤੇ ਚਰਚਾ ਅਤੇ ਫੈਸਲਾ ਕਰਦਾ ਹੈ, ਜਿਸ ਵਿੱਚ ਓਲੰਪਿਕ ਚਾਰਟਰ ਨੂੰ ਅਪਣਾਉਣ ਜਾਂ ਸੋਧ ਕਰਨਾ, ਆਈਓਸੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਚੋਣ, ਅਤੇ ਓਲੰਪਿਕ ਦੇ ਮੇਜ਼ਬਾਨ ਸ਼ਹਿਰ ਦੀ ਚੋਣ ਸ਼ਾਮਲ ਹੈ। ਆਈਓਸੀ ਸੈਸ਼ਨ ਵਿੱਚ ਵਰਤਮਾਨ ਵਿੱਚ 99 ਵੋਟਿੰਗ ਅਤੇ 43 ਆਨਰੇਰੀ ਮੈਂਬਰ ਹਨ। ਲਗਭਗ 100 ਦੇਸ਼ਾਂ ਦੇ ਗਲੋਬਲ ਮੀਡੀਆ ਦੇ ਨਾਲ, 50 ਤੋਂ ਵੱਧ ਖੇਡਾਂ ਦੀ ਨੁਮਾਇੰਦਗੀ ਕਰਨ ਵਾਲੇ 600 ਤੋਂ ਵੱਧ ਖੇਡਾਂ ਦੇ ਪ੍ਰਕਾਸ਼ਕਾਂ ਦੇ ਮੁੰਬਈ ਵਿੱਚ ਹੋਣ ਦੀ ਉਮੀਦ ਹੈ। ਆਈਓਸੀ ਮੈਂਬਰ ਵਜੋਂ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਔਰਤ ਨੀਤਾ ਅੰਬਾਨੀ ਦੀ ਅਗਵਾਈ ਵਿੱਚ ਇੱਕ ਭਾਰਤੀ ਵਫ਼ਦ ਨੇ ਫਰਵਰੀ 2022 ਵਿੱਚ ਬੀਜਿੰਗ ਵਿੱਚ 139ਵੇਂ ਆਈਓਸੀ ਸੈਸ਼ਨ ਵਿੱਚ ਇੱਕ ਪ੍ਰਸਤਾਵ ਰੱਖਿਆ ਸੀ, ਜਿਸ ਵਿੱਚ ਮੁੰਬਈ ਨੂੰ ਆਈਓਸੀ ਦੇ 141ਵੇਂ ਸੈਸ਼ਨ ਦੀ ਮੇਜ਼ਬਾਨੀ ਕਰਨ ਲਈ ਚੁਣਿਆ ਗਿਆ ਸੀ। 99% ਵੋਟਾਂ। ਉਸ ਦੀ ਬੋਲੀ ਲਈ ਜ਼ਬਰਦਸਤ ਸਮਰਥਨ ਪ੍ਰਾਪਤ ਹੋਇਆ।

Punjab Bani 14 October,2023
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ ਚੰਡੀਗੜ੍ਹ, 14 ਅਕਤੂਬਰ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਸਮੂਹ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ (69 ਸੁਰਜੀਤ ਕੀਤੀਆਂ ਆਸਾਮੀਆਂ ਸਮੇਤ) ਭਰਨ ਦੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ। ਇਨ੍ਹਾਂ ਆਸਾਮੀਆਂ ਉਤੇ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚੱਲ ਸਕੇਗਾ ਅਤੇ ਇੱਥੇ ਆਉਣ ਵਾਲੇ ਲੋਕਾਂ ਨੂੰ ਸਹੂਲਤ ਹੋਵੇਗੀ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ ਅਤੇ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਮੈਡੀਕਲ ਕਾਲਜਾਂ ਦੇ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਪ੍ਰਵਾਨਗੀ ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ। ਲੀਗਲ ਤੇ ਲੈਜਿਸਲੇਟਿਵ ਮਾਮਲਿਆਂ ਵਿਭਾਗ (ਗਰੁੱਪ ਬੀ) ਸੇਵਾ ਨਿਯਮ, 2023 ਨੂੰ ਮਨਜ਼ੂਰੀ ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ। 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਇਕ ਸਾਲ ਦੇ ਵਾਧੇ ਨੂੰ ਹਰੀ ਝੰਡੀ ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ। ਜ਼ਿਕਰਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਰਾਹੀਂ ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਿਹਤਰੀਨ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਦਾ ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦਾਂ ਤੋਂ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਿੱਚ ਰਲੇਵਾਂ ਕਰ ਲਿਆ ਸੀ। ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ/ਰੱਦ ਕਰਨ ਦੀ ਸਹਿਮਤੀ ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੰਜ ਕੈਦੀਆਂ ਦੀ ਅਗਾਊਂ ਰਿਹਾਈ ਦੀ ਮੰਗ ਕਰਨ ਵਾਲੇ ਕੇਸ ਭੇਜਣ ਦੀ ਸਹਿਮਤੀ ਦੇ ਦਿੱਤੀ, ਜਦੋਂ ਕਿ ਚਾਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਵਿਚਾਰਨ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ। ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਮੁੜ ਸੰਰਚਨਾ ਦੀ ਸਮੀਖਿਆ ਕੈਬਨਿਟ ਨੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਕੁੱਝ ਸਾਲ ਪਹਿਲਾਂ ਹੋਈ ਪੁਨਰ ਸੰਰਚਨਾ ਦੇ ਫੈਸਲੇ ਦੀ ਵੀ ਸਮੀਖਿਆ ਕੀਤੀ। ਇਸ ਫੈਸਲੇ ਮੁਤਾਬਕ ਵਾਧੂ ਪਈਆਂ ਆਸਾਮੀਆਂ ਖ਼ਤਮ ਹੋਣ ਅਤੇ ਲੋੜੀਦੀਆਂ ਆਸਾਮੀਆਂ ਸੁਰਜੀਤ ਕਰਨ ਨਾਲ ਸੂਬੇ ਦੇ ਖ਼ਜ਼ਾਨੇ ਤੋਂ ਬੋਝ ਘਟੇਗਾ। ਇਸ ਨਾਲ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ। ਸੀ.ਈ.ਓ. ਪੰਜਾਬ ਵਿੱਚ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਦਾ ਫੈਸਲਾ ਮੁੱਖ ਚੋਣ ਅਫ਼ਸਰ, ਪੰਜਾਬ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ। ਇਸ ਫੈਸਲੇ ਨਾਲ ਜਿੱਥੇ ਨਵੀਆਂ ਚੁਣੌਤੀਆਂ ਨਾਲ ਸਿੱਝਣ ਵਿੱਚ ਮਦਦ ਮਿਲੇਗੀ, ਉਥੇ ਮੁੱਖ ਚੋਣ ਦਫ਼ਤਰ ਦਾ ਕੰਮਕਾਜ ਸੁਚਾਰੂ ਹੋਣਾ ਯਕੀਨੀ ਬਣੇਗਾ।

Punjab Bani 14 October,2023
4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ

4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ ਚੰਡੀਗੜ੍ਹ-ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ 4 ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਦਿੱਤਾ ਹੈ। ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵਿੱਚ ਆਉਣਾ ਮੇਰੀ ਸਭ ਤੋਂ ਵੱਡੀ ਗਲਤੀ ਸੀ। ਬਠਿੰਡਾ ਵਿੱਚ ਸ਼ਿਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜਿੱਤ ਮੋਹਿੰਦਰ ਸਿੱਧੂ ਨੇ ਕਿਹਾ ਕਿ ਮੈਨੂੰ ਕੋਈ ਕਾਰਨ ਦੱਸ ਨੋਟਿਸ ਨਹੀਂ ਮਿਲਿਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਅਕਾਲੀ ਦਲ ਵਿੱਚ ਡਿਕਟੇਟਰਸ਼ਿਪ ਚਲ ਰਹੀ ਹੈ। ਮੈਂ ਕਦੇ ਪਾਰਟੀ ਖਿਲਾਫ ਗੱਲ ਨਹੀਂ ਕੀਤੀ ਅਤੇ ਮੇਰਾ ਕਿਸੇ ਨੇ ਪੱਖ ਨਹੀਂ ਸੁਣਿਆ ਹੈ। ਮੇਰੀ ਕਿਸੇ ਨੇ ਗੱਲ ਨਹੀਂ ਕੀਤੀ, ਜੇਕਰ ਅੱਜ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾਂ ਮੈਨੂੰ ਜ਼ਰੂਰ ਬੁਲਾਉਂਦੇ। ਜੀਤ ਮਹਿੰਦਰ ਸਿੱਧੂ ਨੇ ਕਿਹਾ ਕਿ ਮੈਂ ਆਪਣੇ ਲੋਕਾਂ ਨਾਲ ਸਲਾਹ ਕਰਨ ਤੋਂ ਬਾਅਦ ਹੀ ਅਗਲੇ ਕਦਮ ਦਾ ਐਲਾਨ ਕਰਾਂਗਾ। ਜੀਤ ਮਹਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਉਹ 2014 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।ਪ੍ਰਕਾਸ਼ ਸਿੰਘ ਬਾਦਲ ਦਾ ਆਪਣੇ ਪਿਤਾ ਨਾਲ ਬਹੁਤ ਪਿਆਰ ਸੀ। ਜਦੋਂ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਬਾਦਲ ਚੋਣ ਲੜ ਰਹੇ ਸਨ ਤਾਂ ਅਕਾਲੀ ਦਲ ਨੂੰ ਉਨ੍ਹਾਂ ਦੀ ਲੋੜ ਸੀ। ਬਾਦਲ ਪਰਿਵਾਰ ਦੀ ਖ਼ਾਤਰ ਉਹ ਮੌਜੂਦਾ ਵਿਧਾਇਕ ਦਾ ਅਹੁਦਾ ਛੱਡ ਕੇ, ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਵੀ ਕੀਤੀ ਸੀ। ਸ. ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੂੰ 2017 ਅਤੇ 2022 ਦੀਆਂ ਚੋਣਾਂ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਸੀ ਪਰ ਇਸ ਨਾਲ ਪਾਰਟੀ ਨੂੰ ਬਹੁਤਾ ਫਰਕ ਨਹੀਂ ਪਿਆ।

Punjab Bani 12 October,2023
ਪੰਜਾਬ ਸਰਕਾਰ ਨੇ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਪੀਏਯੂ ਲੁਧਿਆਣਾ 'ਚ ਬੁਕਿੰਗ ਕਰਵਾਈ

ਪੰਜਾਬ ਸਰਕਾਰ ਨੇ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਪੀਏਯੂ ਲੁਧਿਆਣਾ 'ਚ ਬੁਕਿੰਗ ਕਰਵਾਈ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ ਲੁਧਿਆਣਾ, 12 Oct : ਟੈਗੋਰ ਥੀਏਟਰ ਸੁਸਾਇਟੀ ਚੰਡੀਗੜ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਆਪਣਾ ਥੀਏਟਰ ਦੇਣ ਤੋਂ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਪੀਏਯੂ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਡਿਬੇਟ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਮਹਾ-ਡਿਬੇਟ ਪਹਿਲੀ ਨਵੰਬਰ ਨੂੰ ਹੀ ਹੋਵੇਗੀ। ਸੀਐਮ ਮਾਨ ਨੇ ਵਿਰੋਧੀ ਆਗੂਆਂ ਨੂੰ ਬਹਿਸ ਦਾ ਸੱਦਾ ਦਿੱਤਾ ਸੀ। ਇਹ ਬਹਿਸ ਬੁਣ ਹੁਣ ਪੀਏਯੂ ਲੁਧਿਆਣਾ 'ਚ ਹੋਵੇਗੀ। ਪੰਜਾਬ ਸਰਕਾਰ ਵੱਲੋਂ ਬੁਕਿੰਗ ਕਰਵਾਈ ਗਈ ਹੈ। ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ‘ਖੁੱਲ੍ਹੀ ਬਹਿਸ’ ਲਈ ਮੰਗਲਵਾਰ ਨੂੰ ਟੈਗੋਰ ਥੀਏਟਰ ਦੀ ਬੁਕਿੰਗ ਕੀਤੀ ਸੀ। ਟੈਗੋਰ ਥੀਏਟਰ ਸੁਸਾਇਟੀ ਕੋਲ ਰਸਮੀ ਪੱਤਰ ਪੁੱਜਾ ਤਾਂ ਸੁਸਾਇਟੀ ਨੇ ਨਾਂਹ ਕਰ ਦਿੱਤੀ। ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ (ਯੂਟੀ) ਵਿਚ ਪੈਂਦੇ ਟੈਗੋਰ ਥੀਏਟਰ ਦੀ ਬੁਕਿੰਗ ’ਚ ਕੋਈ ਅੜਿੱਕਾ ਪੈ ਸਕਦਾ ਹੈ ਜਿਸ ਕਰਕੇ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਹਨ।

Punjab Bani 12 October,2023
ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਡਿਬੇਟ ਕਰਵਾਉਣ ਤੋਂ ਕੋਰੀ ਨਾਂਹ ਕੀਤੀ

ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਡਿਬੇਟ ਕਰਵਾਉਣ ਤੋਂ ਕੋਰੀ ਨਾਂਹ ਕੀਤੀ ਕਿਹਾ- ਇੱਥੇ ਨਹੀਂ ਹੋ ਸਕਦੇ ਸਿਆਸੀ ਪ੍ਰੋਗਰਾਮ ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਪ੍ਰਧਾਨਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ। ਮਾਨ ਸਰਕਾਰ ਦੀ ਤਰਫੋਂ 1 ਨਵੰਬਰ ਨੂੰ ਹੋਣ ਵਾਲੇ ਇਸ ਸਮਾਗਮ ਲਈ ਪ੍ਰਸ਼ਾਸਨ ਤੋਂ ਟੈਗੋਰ ਥੀਏਟਰ ਸਥਾਨ ਦੀ ਮੰਗ ਕੀਤੀ ਗਈ ਸੀ। ਪਰ ਹੁਣ ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਡਿਬੇਟ ਕਰਵਾਉਣ ਤੋਂ ਕੋਰੀ ਨਾਂਹ ਕੀਤੀ ਹੈ। ਡਾਇਰੈਕਟਰ ਨੇ ਕਿਹਾ ਹੈ ਕਿ ਟੈਗੋਰ ਥੀਏਟਰ 'ਚ ਕੋਈ ਰਾਜਨੀਤਕ ਜਾਂ ਧਾਰਮਿਕ ਪ੍ਰੋਗਰਾਮ ਨਹੀਂ ਹੁੰਦਾ ਹੈ। ਡਾਇਰੈਕਟਰ ਨੇ ਕਿਹਾ ਹੈ ਕਿ ਜਦੋਂ ਤੋਂ ਥੀਏਟਰ ਬਣਿਆ, ਉਦੋਂ ਤੋਂ ਅਜਿਹਾ ਪ੍ਰੋਗਰਾਮ ਨਹੀਂ ਕਰਵਾਇਆ ਗਿਆ। ਟੈਗੋਰ ਥੀਏਟਰ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਸਰਕਾਰ ਨੇ ਥੀਏਟਰ ਬੁੱਕ ਕਰਵਾਉਣ ਵਾਸਤੇ ਜਾਣਕਾਰੀ ਲਈ ਸੀ । ਹਾਲੇ ਥੀਏਟਰ ਬੁੱਕ ਨਹੀਂ ਸੀ ਕਰਵਾਇਆ ਗਿਆ। ਦੱਸ ਦਈਏ ਕਿ ਸੀਐਮ ਮਾਨ ਨੇ ਵਿਰੋਧ ਧਿਰ ਦੇ ਆਗੂਆਂ ਨੂੰ ਡਿਬੇਟ ਦਾ ਸੱਦਾ ਦਿੱਤਾ ਸੀ । ਟੈਗੋਰ ਥੀਏਟਰ ਨੇ ਡਿਬੇਟ ਦਾ ਪ੍ਰਬੰਧ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਥੀਏਟਰ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਸਰਕਾਰ ਨੂੰ ਇਹ ਕਹਿ ਕੇ ਵਾਪਸ ਲਿਖ ਰਿਹਾ ਹੈ ਕਿ ਜਦੋਂ ਤੋਂ ਇਹ ਥੀਏਟਰ ਬਣਿਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਥੀਏਟਰ ਵਿੱਚ ਕੋਈ ਸਿਆਸੀ ਜਾਂ ਧਾਰਮਿਕ ਸਮਾਗਮ ਨਹੀਂ ਕਰਵਾਇਆ ਜਾਂਦਾ, ਨਾ ਹੀ ਇਸ ਦਾ ਆਯੋਜਨ ਕੀਤਾ ਗਿਆ ਹੈ ਅਤੇ ਨਾ ਹੀ ਥੀਏਟਰ ਦਾ ਰੂਲ ਹੈ।

Punjab Bani 11 October,2023
ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ

ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ ਪ੍ਰਨੀਤ ਕੌਰ ਨੇ ਵਿੱਤੀ ਮੱਦਦ ਲਈ ਸੂਬਾ ਸਰਕਾਰ ਦਾ ਕੀਤਾ ਉਚੇਚਾ ਧੰਨਵਾਦ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ 72 ਸਾਲ ਦਾ ਰਿਕਾਰਡ ਤੋੜਿਆ ਮਾਨਸਾ ਇਲਾਕੇ ਚ ਖਿਡਾਰੀਆਂ ਵਾਸਤੇ ਰੋਇੰਗ ਤੇ ਤੀਰ ਅੰਦਾਜ਼ੀ ਦੀਆਂ ਨਰਸਰੀਆਂ ਬਣਾਈਆਂ ਜਾਣਗੀਆਂ ਚੰਡੀਗੜ੍ਹ/ਐੱਸ ਏ ਐੱਸ ਨਗਰ, 11 ਅਕਤੂਬਰ : ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤ ਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਣ ਉੱਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਾਹਾਨਾ ਸਵਾਗਤ ਕੀਤਾ। ਮੀਤ ਹੇਅਰ ਨੇ ਪ੍ਰਨੀਤ ਕੌਰ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤਰਫੋਂ ਸਵਾਗਤ ਤੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ, ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਮੀਤ ਹੇਅਰ ਨੇ ਅੱਗੇ ਕਿਹਾ ਕਿ ਪ੍ਰਨੀਤ ਕੌਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਛੋਟੀ ਜਿਹੀ ਉਮਰ ਵਿੱਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਸੂਬੇ ਦੀਆਂ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਬਣੀ ਹੈ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। ਇਸ ਮੌਕੇ ਪ੍ਰਨੀਤ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਮੱਦਦ ਕੀਤੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪੂਰੀ ਮਿਹਨਤ ਕਰੇਗੀ। ਖੇਡ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਖੇਡ ਨਰਸਰੀ ਸਥਾਪਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚਕਾਰ ਰੋਇੰਗ ਅਤੇ ਤੀਰਅੰਦਾਜ਼ੀ ਦੀਆਂ ਖੇਡਾਂ ਦੀਆਂ ਨਰਸਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ। ਖੇਡ ਮੰਤਰੀ ਮੀਤ ਹੇਅਰ ਨੇ ਪ੍ਰਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਜਗਮੀਤ ਕੌਰ, ਕੋਚ ਸੁਰਿੰਦਰ ਸਿੰਘ ਦਾ ਉਚੇਚਾ ਸਨਮਾਨ ਕੀਤਾ। ਇਸ ਮੌਕੇ ਡੇਰਾਬਸੀ ਤੋਂ ਵਿਧਾਇਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰ ਪਾਲ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ। ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੌਕੇ ਪੰਜਾਬ ਦੀ ਇਸ ਮਾਣਮੱਤੀ ਧੀ ਦੇ ਸਵਾਗਤ ਲਈ ਢੋਲੀ, ਭੰਗੜਾ ਟੀਮ ਦਾ ਪ੍ਰਬੰਧ ਕੀਤਾ ਹੋਇਆ ਸੀ ਤੇ ਇਸ ਦੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਢੋਲ ਦੇ ਡਗੇ ਅਤੇ ਭੰਗੜੇ ਨਾ ਉਸ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਉਭਰਦੇ ਖਿਡਾਰੀ ਵੀ ਪੂਰੇ ਜੋਸ਼ ਨਾਲ ਸਵਾਗਤ ਕਰਨ ਪੁੱਜੇ ਹੋਏ ਸਨ।

Punjab Bani 11 October,2023
ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ । ਉਨ੍ਹਾਂ ਕਿਹਾ ਕਿ ਸੂਬੇ ਦੇ ਲਗਾਤਾਰ ਅਤੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਵੱਲੋਂ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਦੇ ਬਕਾਇਆ ਮੁਆਵਜ਼ੇ ਵਜੋਂ ਰਾਜ ਨੂੰ 3,670.64 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਅੱਜ 11 ਅਕਤੂਬਰ, 2023 ਨੂੰ ਮਨਜ਼ੂਰੀ ਦੇ ਹੁਕਮ ਜਾਰੀ ਕੀਤੇ ਗਏ। ਹਰਪਾਲ ਸਿੰਘ ਚੀਮਾ ਨੇ ਬਕਾਇਆ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਨ ਦੇ ਨਾਲ-ਨਾਲ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦਫਤਰ ਅਤੇ ਪੰਜਾਬ ਦੇ ਪ੍ਰਮੁੱਖ ਮਹਾਂਲੇਖਾਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਬਕਾਇਆ ਮੁਆਵਜ਼ਾ ਰਾਸ਼ੀ ਨੂੰ ਪ੍ਰਾਪਤ ਕਰਨ ਲਈ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਦੇ ਫੀਲਡ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਦੇ ਮਿਸਾਲੀ ਕੰਮ ਦੀ ਵੀ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਨੇ ਇਹ ਪ੍ਰਾਪਤੀ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਮਿਸ਼ਨਰ ਕਰ ਅਰਸ਼ਦੀਪ ਸਿੰਘ ਥਿੰਦ ਦੀ ਸਿੱਧੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਕੀਤੀ ਹੈ। ਉਨ੍ਹਾਂ ਵਧੀਕ ਕਮਿਸ਼ਨਰ (ਆਡਿਟ) ਰਵਨੀਤ ਸਿੰਘ ਖੁਰਾਣਾ ਅਤੇ ਡੀ.ਸੀ.ਐਫ.ਏ ਹਰਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਵਿੱਤ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਏ. ਕੇ. ਸਿਨਹਾ, ਸਕੱਤਰ ਖਰਚਾ ਮੁਹੰਮਦ ਤਇਅਬ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਸਮੇਤ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।

Punjab Bani 11 October,2023
ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ

ਐਸ.ਵਾਈ.ਐਲ. ਨਹਿਰ ਦੇ ਮਸਲੇ ’ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨਾ ਭੁੱਲੋ-ਮੁੱਖ ਮੰਤਰੀ ਨੇ ਜਾਖੜ, ਸੁਖਬੀਰ, ਬਾਜਵਾ ਅਤੇ ਵੜਿੰਗ ਨੂੰ ਚੇਤੇ ਕਰਵਾਇਆ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਸ਼ਰਮੀ ਨਾਲ ਨੌਟੰਕੀਆਂ ਕਰ ਰਹੇ ਹਨ ਵਿਰੋਧੀ ਨੇਤਾ ਸਤਲੁਜ ਦੇ ਪਾਣੀ ਦੀ ਬੂੰਦ ਵੀ ਕਿਸੇ ਹੋਰ ਨੂੰ ਨਾ ਦੇਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਉਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਉਹ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨੂੰ ਜ਼ਰੂਰ ਚੇਤੇ ਰੱਖਣ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨੌਟੰਕੀ ਕਰਨ ਵਾਲੇ ਇਨ੍ਹਾਂ ਲੀਡਰਾਂ ਉਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸਾਰਾ ਜਗ ਜਾਣਦਾ ਹੈ ਕਿ ਇਨ੍ਹਾਂ ਲੀਡਰਾਂ ਦੇ ਵਡ-ਵਡੇਰਿਆਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਨਾ-ਮੁਆਫੀਯੋਗ ਗੁਨਾਹ ਕਰਕੇ ਪੰਜਾਬ ਅਤੇ ਇੱਥੋਂ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਮੁਫਾਦ ਦੀ ਖਾਤਰ ਇਨ੍ਹਾਂ ਮਤਲਬਖੋਰ ਸਿਆਸਤਦਾਨਾਂ ਨੇ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਯੋਜਨਾਬੰਦੀ ਅਤੇ ਲਾਗੂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕਪੂਰੀ ਵਿਖੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਟੱਕ ਲਾਉਣ ਦੀ ਰਸਮ ਅਦਾ ਕੀਤੀ ਸੀ ਤਾਂ ਉਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਵੀ ਹਾਜ਼ਰ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਉਸ ਮੌਕੇ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੇ ਸੋਹਲੇ ਗਾਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਨਾਲ ਕਮਾਏ ਧ੍ਰੋਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਨ੍ਹਾਂ ਲੀਡਰਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਗੁਰੂਗ੍ਰਾਮ (ਗੁੜਗਾਉਂ) ਵਾਲੇ ਓਬਰਾਏ ਹੋਟਲ ਦੇ ਦਸਤਾਵੇਜ਼ ਵੀ ਲਿਆਉਣ ਲਈ ਵੰਗਾਰਿਆ। ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਬਹਿਸ ਵਿੱਚ ਸਮਝੌਤੇ ਦੇ ਕਾਗਜ਼-ਪੱਤਰ ਲਿਆਉਣ ਦੀ ਚੁਣੌਤੀ ਦਿੱਤੀ ਜਿਹੜੇ ਸਮਝੌਤੇ ਉਨ੍ਹਾਂ ਦੇ ਪੁਰਖਿਆਂ ਨੇ ਸੱਤਾ ਦੀ ਕੁਰਸੀ ਨਾਲ ਚਿੰਬੜੇ ਰਹਿਣ ਲਈ ਪੰਜਾਬੀਆਂ ਨੂੰ ਧੋਖਾ ਦੇ ਕੇ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਸਾਹਮਣੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ ਕਿ ਕੁਰਬਾਨੀਆਂ ਦੀ ਆੜ ਵਿੱਚ ਇਹ ਲੀਡਰ ਕਿਸ ਤਰ੍ਹਾਂ ਗੱਦਾਰੀ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਵਿਰੋਧੀ ਨੇਤਾਵਾਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਪੰਜਾਬ ਦੇ ਪਾਣੀਆਂ ਦਾ ਤੁਸੀਂ ਫਿਕਰ ਨਾ ਕਰੋ ਕਿਉਂਕਿ ਮੇਰੇ ਪਿਤਾ ਬਚਪਨ ਵਿੱਚ ਹੀ ਮੈਨੂੰ ਆਪਣੇ ਖੇਤਾਂ ਦਾ ਪਾਣੀ ਬਚਾਉਣ ਦਾ ਜ਼ਿੰਮਾ ਸੌਂਪ ਦਿੰਦੇ ਸਨ। ਪਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਮੇਰੀ ਡਿਊਟੀ ਹੁਣ ਸਤਲੁਜ ਦਰਿਆ ਦਾ ਪਾਣੀ ਬਚਾਉਣ ਲਈ ਲੱਗੀ ਹੋਈ ਹੈ ਜਿਸ ਨੂੰ ਮੈਂ ਜੀਅ-ਜਾਨ ਨਾਲ ਨਿਭਾਵਾਂਗਾ।” ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਉਹ ਹਰ ਹਾਲ ਵਿੱਚ ਪਾਣੀਆਂ ਦੀ ਰਾਖੀ ਕਰਨਗੇ।

Punjab Bani 11 October,2023
ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਾਈਪ-ਸੈਵਨ ਬੰਗਲਾ ਖ਼ਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ 'ਤੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੀ ਬੈਂਚ ਨੂੰ ਤੁਰੰਤ ਸੁਣਵਾਈ ਲਈ ਕਿਹਾ, ਜਿਸ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਬੁੱਧਵਾਰ ਯਾਨੀ 11 ਅਕਤੂਬਰ ਸੁਣਵਾਈ ਲਈ ਤੈਅ ਕਰ ਦਿੱਤੀ।ਰਾਘਵ ਚੱਢਾ ਦੇ ਵਕੀਲ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਨੋਟਿਸ ਦਿੱਤਾ ਗਿਆ ਹੈ ਅਤੇ ਬੰਗਲੇ ਤੋਂ ਬੇਦਖਲੀ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟ੍ਰਾਇਲ ਕੋਰਟ ਵੱਲੋਂ ਸਟੇਅ ਸੀ ਪਰ ਹੁਣ ਅਦਾਲਤ ਨੇ ਇਸ ਨੂੰ ਹਟਾ ਦਿੱਤਾ ਹੈ। ਟ੍ਰਾਇਲ ਕੋਰਟ ਨੇ 5 ਅਕਤੂਬਰ ਦੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਚੱਢਾ ਇਹ ਦਾਅਵਾ ਨਹੀਂ ਕਰ ਸਕਦਾ ਕਿ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਵੀ ਉਸ ਕੋਲ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਪੂਰਾ ਅਧਿਕਾਰ ਹੈ।ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਰਾਘਵ ਚੱਢਾ ਨੂੰ ਦਿੱਤੇ ਗਏ ਟਾਈਪ-ਸੈਵਨ ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਰਾਜ ਸਭਾ ਸਕੱਤਰੇਤ ਦੇ ਹੁਕਮਾਂ 'ਤੇ ਅੰਤਰਿਮ ਰੋਕ ਹਟਾ ਦਿੱਤੀ ਸੀ। ਸਟੇਅ ਨੂੰ ਹਟਾਉਂਦਿਆਂ ਅਦਾਲਤ ਨੇ ਕਿਹਾ ਕਿ 'ਆਪ' ਨੇਤਾ ਨੂੰ ਵਿਸ਼ੇਸ਼ ਅਧਿਕਾਰ ਤਹਿਤ ਟਾਈਪ-ਸੈਵਨ ਬੰਗਲਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਵਿਸ਼ੇਸ਼ ਅਧਿਕਾਰਾਂ ਨੂੰ ਵਾਪਸ ਲੈਣ ਅਤੇ ਬੰਗਲੇ ਦੀ ਅਲਾਟਮੈਂਟ ਨੂੰ ਰੱਦ ਕਰਨ ਦੇ ਹੁਕਮਾਂ ਵਿਚ ਉਨ੍ਹਾਂ ਦੇ ਬੰਗਲੇ 'ਤੇ ਕਬਜ਼ਾ ਜਾਰੀ ਰੱਖਣ ਦਾ ਕੋਈ ਵਾਜਬ ਨਹੀਂ ਹੈ। ਹੁਣ ‘ਆਪ’ ਆਗੂ ਨੂੰ ਇਹ ਸਰਕਾਰੀ ਬੰਗਲਾ ਖ਼ਾਲੀ ਕਰਨਾ ਪਵੇਗਾ।

Punjab Bani 10 October,2023
ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਫਾਜਿਲਕਾ, 10 ਅਕਤੂਬਰ 2023 - ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਦੇ ਵਲੋਂ ਦੋ ਦਿਨਾਂ ਦੇ ਲਈ ਪੁਲਿਸ ਰਿਮਾਂਡ ਤੇ ਮੁੜ ਭੇਜ ਦਿੱਤਾ ਹੈ। ਦੱਸ ਦਈਏ ਕਿ, ਖਹਿਰਾ 14 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਸਨ ਅਤੇ ਅੱਜ ਉਨ੍ਹਾਂ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਮਗਰੋਂ ਦੁਬਾਰਾ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਖਹਿਰਾ ਨੂੰ ਮੁੜ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ, ਸੁਰੱਖਿਆ ਦੇ ਮੱਦੇਨਜ਼ਰ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਤੋਂ ਨਾਭਾ ਵਿਚ ਟਰਾਂਸਫਰ ਕੀਤਾ ਗਿਆ ਸੀ ਅਤੇ ਅੱਜ ਨਾਭਾ ਤੋਂ ਜਲਾਲਾਬਾਦ ਪੁਲਿਸ ਖਹਿਰਾ ਨੂੰ ਕੋਰਟ ਲੈ ਕੇ ਗਈ, ਜਿਥੋਂ ਕੋਰਟ ਨੇ ਉਹਨੂੰ ਪੁਲਿਸ ਰਿਮਾਂਡ ਤੇ ਭੇਜਿਆ ਹੈ। ਦੱਸ ਦਈਏ ਕਿ, ਖਹਿਰਾ ਦੀ 28 ਸਤੰਬਰ ਨੂੰ ਚੰਡੀਗੜ੍ਹ ਵਿਚਲੀ ਰਿਹਾਇਸ਼ ਤੋਂ ਗ੍ਰਿਫਤਾਰੀ ਹੋਈ ਸੀ।

Punjab Bani 10 October,2023
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ ਏਸ਼ਿਆਈ ਖੇਡਾਂ ਵਿੱਚ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਕੋਚਾਂ ਦਾ ਸਮਰਪਣ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਵਿੱਚ ਕੋਚ ਨਿਭਾ ਸਕਦੇ ਹਨ ਅਹਿਮ ਭੂਮਿਕਾ ਖਿਡਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਮਿਲਣਗੀਆਂ ਚੰਡੀਗੜ, 9 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ। ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ। ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨਾਂ ਨੂੰ ਮਿਲੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਲੀਹੋਂ ਹਟਵੀਂ ਪਹਿਲਕਦਮੀ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਉਨਾਂ ਨੇ ਤਨਖਾਹਾਂ ਵਧਾਉਣ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹੁੰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਤੇ ਉਤਸ਼ਾਹ ਨਾਲ ਨਿਭਾਉਣਗੇ।

Punjab Bani 09 October,2023
ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ 'ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ

ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ 'ਤੇ ਚਲਾਈਆਂ ਪਾਣੀ ਦੀਆਂ ਬੁਝਾੜਾਂ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਚੰਡੀਗੜ੍ਹ, 9 Oct : ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਐਸਵਾਈਐਲ ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲੀਸ ਨੇ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੁਲੀਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ। ਕਾਂਗਰਸ ਨੇ ਆਮ ਆਦਮੀ ਪਾਰਟੀ 'ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐਸਵਾਈਐਲ ਦੇ ਮੁੱਦੇ 'ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਹ ਪਾਣੀ ਨਾ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੇ ਪੱਖ ਤੋਂ ਦਲੀਲਾਂ ਸਹੀ ਢੰਗ ਨਾਲ ਨਹੀਂ ਚੱਲ ਰਹੀਆਂ। ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਟਰੈਫਿਕ ਡਾਇਵਰਟ ਕਰ ਦਿੱਤਾ ਹੈ । ਚੰਡੀਗੜ੍ਹ ਪੁਲੀਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਅਪੀਲ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਬਹਿਸ ਲਈ ਤਿਆਰ ਹਨ, ਪਰ ਸਾਰੀਆਂ ਪਾਰਟੀਆਂ ਨੂੰ ਬਰਾਬਰ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਅਤੇ ਮੀਡੀਆ ਦੇ ਸਾਹਮਣੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਹੈ ਅਤੇ ਉਹ ਸਰਕਾਰ ਦੇ ਹਰ ਸਵਾਲ ਦਾ ਜਵਾਬ ਦੇਣਗੇ।

Punjab Bani 09 October,2023
ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀਐਮ ਭਗਵੰਤ ਨੂੰ ਤਿੱਖਾ ਜਵਾਬ

ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀਐਮ ਭਗਵੰਤ ਨੂੰ ਤਿੱਖਾ ਜਵਾਬ ਕਿਹਾ ਕਿ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇੱਕ-ਦੂਜੇ ਉਪਰ ਇਲਜ਼ਾਮ ਲਾਏ ਜਾ ਰਹੇ ਹਨ। ਅਜਿਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਦੇ ਲੀਡਰਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਤਾਂ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਸੀਐਮ ਭਗਵੰਤ ਦੇ ਚੈਲੰਜ ਦਾ ਜਵਾਬ ਦਿੰਦਿਆਂ ਜਾਖਰ ਨੇ ਟਵੀਟ ਕਰਕੇ ਕਿਹਾ... ਤੂੰ ਇਧਰ ਉਧਰ ਕੀ ਬਾਤ ਨਾ ਕਰ ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ ! ਭਗਵੰਤ ਮਾਨ ਜੀ, ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।

Punjab Bani 08 October,2023
ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ ਚੰਡੀਗੜ੍ਹ, 8 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨ੍ਹਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨ੍ਹਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ੍ਹ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ। ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲ੍ਹਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਜਿਨ੍ਹਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨ੍ਹਾਂ ਦੇ ਗੁਨਾਹ ਬੇਪਰਦ ਕਰ ਦੇਣਗੇ।

Punjab Bani 08 October,2023
ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ

ਪੰਜਾਬੀ ਕਿਸੇ ਵੀ ਕੇਂਦਰੀ ਟੀਮ ਨੂੰ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਹਰਿਆਣਾ ਲਿਜਾਣ ਵਾਸਤੇ ਸਰਵੇਖਣ ਦੀ ਆਗਿਆ ਨਾ ਦੇਣ: ਸੁਖਬੀਰ ਸਿੰਘ ਬਾਦਲ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਭੇਜੀ ਫੌਜ ਅਕਾਲੀ ਦਲ ਹਰਿਆਣਾ ਨੂੰ ਪਾਣੀ ਨਹੀਂ ਜਾਣ ਦੇਵੇਗਾ ਪਾਰਟੀ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ ਕਪੂਰੀ (ਪਟਿਆਲਾ), 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ। ਇਸ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐਸ ਵਾਈ ਐਲ ਦੀ ਉਸਾਰੀ ਦੇ ਵਿਰੋਧ ਵਿਚ ’ਧਰਮ ਯੁੱਧ ਮੋਰਚੇ’ ਦੀ ਸ਼ੁਰੂਆਤ ਦਾ ਕੇਂਦਰ ਹੈ, ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਹਨਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਕੋਈ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਫੌਜ ਭੇਜ ਕੇ ਹਰਿਆਣਾ ਲਈ ਪਾਣੀ ਲੈਣ ਦਾ ਮਾਮਲਾ ਹੋਵੇ, ਅਸੀਂ ਇਸਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਅਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਪਾਰਟੀ ਦੇ ਹਲਕਾ ਇੰਚਾਰਜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਘਿਰਾਓ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਪਹਿਲਾਂ ਪਾਰਟੀ ਦਫਤਰ ਵਿਖੇ ਇਕੱਤਰ ਹੋਵੇਗੀ ਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗੀ। ਉਹਨਾਂ ਕਿਹਾ ਕਿ ਪਾਰਟੀ ਉਸ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ ਜਦੋਂ ਉਹ ਐਸ ਵਾਈ ਐਲ ਦੇ ਹਿੱਤ ਵੇਚਣ ਦੇ ਮਾਮਲੇ ਵਿਚ ਸਭ ਤੋਂ ਵੱਡੇ ਦਸ਼ੀ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਜਾਣ ਬੁੱਝ ਕੇ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਕੇਸ ਦੀ ਸੁਣਵਾਈ ਵੇਲੇ ਨਹਿਰ ਬਣਾਉਣ ਲਈ ਸਹਿਮਤੀ ਦਿੱਤੀ ਤੇ ਕਿਹਾ ਕਿ ਉਸ ’ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਨ ਕਾਰਨ ਜ਼ਮੀਨ ਵਾਪਸ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਆਪਣੇ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਇਹ ਫੈਸਲਾ ਲਿਆ ਕਿਉਂਕਿ ਸ੍ਰੀ ਕੇਜਰੀਵਾਲ ਚਾਹੁੰਦੇ ਹਨ ਕਿ ਆਉਂਦੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਸੱਤਾ ਵਿਚ ਆਉਣ ’ਤੇ ਇਹ ਮਸਲਾ ਹਮੇਸ਼ਾ ਵਾਸਤੇ ਹੱਲ ਕਰ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਰਾਜਸਥਾਨ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਵਾਸਤੇ ਪਾਣੀਆਂ ਦੀ ਵੰਡ ਲਈ ਪਹਿਲਾਂ ਕੀੇਤ ਸਾਰੇ ਸਮਝੌਤੇ ਰੱਦ ਕਰ ਦਿਆਂਗੇ। ਉਹਨਾਂ ਕਿਹਾ ਕਿ ਰਾਜਸਥਾਨ ਨੂੰ 1955 ਵਿਚ ਇਕਪਾਸੜ ਫੈਸਲੇ ਤਹਿਤ 8 ਐਮ ਏ ਐਫ ਪਾਣੀ ਦੇ ਦਿੱਤਾ ਗਿਆ ਸੀ। ਇੰਨਾ ਹੀ ਨਹੀਂ 1981 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਐਸ ਵਾਈ ਐਲ ਦੀ ਨਹਿਰੀ ਸ਼ੁਰੂ ਕਰਨ ਵਾਸਤੇ ਰਾਜ਼ੀ ਕਰ ਲਿਆ ਸੀ ਜਿਸਦੀ ਬਦੌਲਤ ਇਸੇ ਪਿੰਡ ਤੋਂ ਇੰਦਰਾ ਗਾਂਧੀ ਨੇ ਉਸਾਰੀ ਸ਼ੁਰੂ ਕਰਵਾਈ। ਸਰਦਾਰ ਬਾਦਲ ਨੇ ਕਿਹਾ ਕਿ ਨਹਿਰ ਲਈ ਐਕਵਾਇਰ ਕੀਤੀ ਜ਼ਮੀਨ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 2016 ਵਿਚ ਜ਼ਮੀਨ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਨਾ ਤਾਂ ਨਹਿਰ ਹੈ ਤੇ ਨਾ ਹੀ ਪਾਣੀ ਹੈ। ਉਹਨਾਂ ਕਿਹਾ ਕਿ ਇਸ ਲਈ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਵਿਸਥਾਰ ਵਿਚ ਗੱਲ ਕੀਤੀ ਕਿ ਕਿਵੇਂ ਆਮ ਆਦਮੀ ਪਾਰਟੀ ਕਾਂਗਰਸ ਦੇ ਰਾਹ ’ਤੇ ਚਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਤੇ ਹਰਿਆਣਾ ਤੇ ਰਾਜਸਥਾਨ ਦੇ ਹੱਕ ਵਿਚ ਕੰਮ ਕਰ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।

Punjab Bani 07 October,2023
ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਉਜਾਗਰ ਕੀਤਾ ਸੱਚ

ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਉਜਾਗਰ ਕੀਤਾ ਸੱਚ ਗ੍ਰਹਿ ਸਥਾਨ ਵਿਖੇ ਕਿਸੇ ਵੀ ਵਿਜੀਲੈਂਸ ਦੇ ਵੱਲੋਂ ਕੋਈ ਛਾਪੇਮਾਰੀ ਜਾਂ ਸਰਚ ਨਹੀਂ ਕੀਤੀ ਗਈ Chandigarch, 7 Oct : ਬੀਬੀ ਜਗੀਰ ਕੌਰ ਦੇ ਰਿਹਾਇਸ਼ ਵਿਖੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਕਾਫੀ ਹਲਚਲ ਮਚ ਗਈ। ਹਾਲਾਂਕਿ ਇਸ ਮਾਮਲੇ ਦੇ ਵਿੱਚ ਵਿਜੀਲੈਂਸ ਦੀ ਜਲੰਧਰ ਰੇਂਜ ਦੀ ਟੀਮ ਨੇ ਸਪਸ਼ਟ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਛਾਪੇਮਾਰੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੋਈ ਸਰਚ ਆਪਰੇਸ਼ਨ ਚਲਾਇਆ ਗਿਆ। ਹੁਣ ਬੀਬੀ ਜਗੀਰ ਕੌਰ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਕੇ ਸਪਸ਼ਟੀਕਰਨ ਦਿੱਤਾ ਗਿਆ। ਆਪਣੇ ਪੱਖ ਰੱਖਦੇ ਹੋਏ ਬੀਬੀ ਜਗੀਰ ਨੇ ਆਪਣੇ ਸੋਸ਼ਲ ਮੀਡੀਆ ਦੇ ਉੱਤੇ ਵੀਡੀਓ ਪਾ ਕੇ ਕਿਹਾ ਕਿ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਕਿਸੇ ਵੀ ਵਿਜੀਲੈਂਸ ਦੇ ਵੱਲੋਂ ਕੋਈ ਛਾਪੇਮਾਰੀ ਜਾਂ ਸਰਚ ਨਹੀਂ ਕੀਤੀ ਗਈ ਹੈ। ਨਾਲ ਹੀ ਇਹ ਵੀ ਗੱਲ ਆਖੀ ਹੈ ਕਿ ਉਨ੍ਹਾਂ ਨੇ ਕੋਈ ਵੀ ਜ਼ਮੀਨ ਕਬਜ਼ੇ ਹੇਠ ਨਹੀਂ ਲਈ ਹੋਈ ਹੈ ਜੇਕਰ ਕੋਈ ਅਜਿਹਾ ਮਾਮਲਾ ਨਿਕਲਦਾ ਵੀ ਹੈ ਤਾਂ ਉਹ ਦੇਣਦਾਰ ਹੋਣਗੇ। ਬੀਬੀ ਜਗੀਰ ਕੌਰ ਨੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਬਹੁਤ ਸਾਰੇ ਚੈਨਲਾਂ ਵਾਲਿਆ ਦੇ ਅਤੇ ਅਖਬਾਰ ਵਾਲਿਆ ਦੇ ਮੈਨੂੰ ਟੈਲੀਫੋਨ ਆ ਰਹੇ ਹਨ ਕਿ ਅੱਜ ਜਿਹੜੀ ਖ਼ਬਰ ਨਿਰਅਧਾਰਤ ਅਤੇ ਬੇ ਬੁਨਿਆਦ ਫਲੈਸ਼ ਹੋਈ ਹੈ ਉਸ ਦੇ ਸੰਬੰਧ ਵਿੱਚ ਪੁੱਛ ਰਹੇ ਹਨ। ਮੈਨੂੰ ਬੜਾ ਅਫਸੋਸ ਹੈ ਕਿ ਕੁੱਝ ਪੱਤਰਕਾਰ ਇੰਨੀ ਘਟੀਆ ਪੱਤਰਕਾਰੀ ਤੇ ਉੱਤਰ ਜਾਂਦੇ ਹਨ। ਕਿ ਇਹੋ ਜਿਹੀਆਂ ਖਬਰਾਂ ਬਿਨਾ ਤੱਥਾ ਦੇ ਰੂਪ ਵਿੱਚ ਅਫਵਾਵਾਂ ਫਿਲਾ ਦਿੰਦੇ ਹਨ। ਕਿ ਸਾਰੇ ਮੀਡੀਆ ਵਿੱਚ ਹਲਚਲ ਪੈਦਾ ਹੋ ਜਾਂਦੀ ਹੈ। ਸਾਰੇ ਪੰਜਾਬ ਦੇ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ ਜਾ ਜਿਹੜੇ ਲੋਕ ਮੇਰੇ ਸ਼ੁੱਭਚਿੰਤਕ ਹੁੰਦੇ ਹਨ ਤਾਂ ਇਸ ਖਬਰ ਨਾਲ ਇਕ ਦਮ ਉਨ੍ਹਾਂ ਵਿੱਚ ਹਲਚਲ ਪੈਦਾ ਹੋ ਜਾਂਦੀ ਹੈ। ਖ਼ਬਰ ਜਿਹੜੀ ਝੂਠੀ ਫਲੈਸ਼ ਹੋਈ ਹੈ ਕਿ ਵਿਜੀਲੈਂਸ ਨੇ ਕੱਲ ਰੇਡ ਕੀਤਾ ਮੇਰੇ ਘਰ ਵਿੱਚ ਬਿਲਕੁਲ ਬੇਬੁਨਿਆਦ ਤੇ ਨਿਰਅਧਾਰਿਤ ਤੇ ਗਲਤ ਖ਼ਬਰ ਹੈ। ਨਾਂ ਕੋਈ ਵਿਜੀਲੈਂਸ ਦਾ ਕੋਈ ਅਧਿਕਾਰੀ ਮੈਨੂੰ ਮਿਲਣ ਆਇਆ ਨਾ ਕੋਈ ਇੱਥੇ ਰੇਡ ਹੋਈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਮੇਰੇ ਉੱਤੇ ਵਿਜੀਲੈਂਸ ’ਚ ਨਾ ਕੋਈ ਸ਼ਿਕਾਇਤ ਨਾ ਕੋਈ ਕਰਵਾਈ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹਨਾਂ ਦੇ ਖਿਲਾਫ ਵਿਜੀਲੈਂਸ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸ਼ਿਕਾਇਤ ਨਹੀਂ ਹੋਈ ਹੈ ਨਾ ਹੀ ਉਹਨਾਂ ਦੇ ਖਿਲਾਫ ਕੋਈ ਵਿਜੀਲੈਂਸ ਦੇ ਵਿੱਚ ਮਾਮਲਾ ਚੱਲਦਾ ਹੈ। ਇਸ ਲਈ ਝੂਠੀਆਂ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਜਿੰਨਾਂ ਨੂੰ ਲੈ ਕੇ ਉਹਨਾਂ ਦਾ ਅਕਸ ਖਰਾਬ ਹੋ ਰਿਹਾ ਤੇ ਲੋਕਾਂ ਦੇ ਦੂਰ ਦੁਰਾਡੇ ਤੋਂ ਉਹਨਾਂ ਨੂੰ ਫੋਨ ਵੀ ਆ ਰਹੇ। ਉੱਥੇ ਹੀ ਜਾਣਕਾਰ ਦੱਸਦੇ ਹਨ ਕਿ ਬੀਬੀ ਜਗੀਰ ਕੌਰ ਦਾ ਹਾਈਕੋਰਟ ਦੇ ਵਿੱਚ ਜੋ ਕੇਸ ਚੱਲ ਰਿਹਾ ਹੈ ਉਹ ਜਮੀਨ ’ਤੇ ਕਬਜ਼ੇ ਨਾਲ ਸਬੰਧਿਤ ਹੈ। ਉਕਤ ਜਮੀਨ ਪੰਚਾਇਤੀ ਜ਼ਮੀਨ ਦੱਸੀ ਜਾ ਰਹੀ ਹੈ। ਇਸੇ ਸਬੰਧੀ ਹਾਈਕੋਰਟ ਦੀ ਟੀਮ ਵੱਲੋਂ ਬੀਬੀ ਜਾਗੀਰ ਕੌਰ ਦੇ ਗ੍ਰਹਿ ਸਥਾਨ ਵਿਖੇ ਆ ਕੇ ਨਾਲ ਲੱਗਦੇ ਏਰੀਏ ਨੂੰ ਦੇਖਿਆ ਗਿਆ। ਹਾਲਾਂਕਿ ਅਧਿਕਾਰੀ ਇਹ ਵੀ ਦੱਸਦੇ ਹਨ ਕਿ ਟੀਮ ਦੇਨਾਲ ਕੁਝ ਅਧਿਕਾਰੀ ਜਿਹੜੇ ਵਿਜੀਲੈਂਸ ਦੇ ਨਾਲ ਸਨ ਪਰ ਉਹ ਕਿਸੇ ਵੀ ਕਾਰਵਾਈ ਦਾ ਹਿੱਸਾ ਨਹੀਂ ਬਣੇ।

Punjab Bani 07 October,2023
ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ - ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਖਰੀਦੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ - ਜ਼ਮੀਨੀ ਪੱਧਰ ’ਤੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ - ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾਵੇ - ਲੋਕਾਂ ਦੀ ਭਲਾਈ ਲਈ ਹੋਰ ਆਮ ਆਦਮੀ ਕਲੀਨਿਕ ਹੋਣਗੇ ਸਥਾਪਤ ਚੰਡੀਗੜ੍ਹ, 6 ਅਕਤੂਬਰ 2023 - ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਅੱਜ ਇੱਥੇ ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ 'ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।

Punjab Bani 06 October,2023
ਜੈ ਇੰਦਰ ਕੌਰ ਨੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਜੈ ਇੰਦਰ ਕੌਰ ਨੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਮੋਦੀ ਸਰਕਾਰ ਦੀਆਂ ਮਹਿਲਾ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤੀ ਹਦਾਇਤਾਂ ਚੰਡੀਗੜ੍ਹ, 4 ਅਕਤੂਬਰ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਪੰਜਾਬ ਹੈੱਡਕੁਆਰਟਰ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਭਾਜਪਾ ਪੰਜਾਬ ਮਹਿਲਾ ਮੋਰਚਾ ਇਕਾਈ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮਹਿਲਾ ਮੋਰਚਾ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਸਭ ਤੋਂ ਪਹਿਲਾਂ ਮੈਂ ਭਾਜਪਾ ਹਾਈਕਮਾਂਡ, ਪੰਜਾਬ ਪ੍ਰਧਾਨ ਸੁਨੀਲ ਜਾਖੜ ਜੀ, ਪੰਜਾਬ ਇੰਚਾਰਜ ਵਿਜੇ ਰੁਪਾਨੀ ਜੀ, ਪੰਜਾਬ ਜਨਰਲ ਸਕੱਤਰ ਇੰਚਾਰਜ ਮੰਤਰੀ ਸ੍ਰੀਨਿਵਾਸਲੂ ਜੀ ਦਾ ਅਤੇ ਖਾਸ ਤੌਰ 'ਤੇ ਤੁਹਾਡੇ ਵਿੱਚੋਂ ਹਰੇਕ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੈਨੂੰ ਇਸ ਅਹੁਦੇ ਰਾਹੀਂ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਅੱਗੇ ਕਿਹਾ, "ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਅਸੀਂ ਸਾਰੇ ਪਾਰਟੀ ਅਤੇ ਮਹਿਲਾ ਮੋਰਚੇ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਮਿਲ ਕੇ ਕੰਮ ਕਰਾਂਗੇ। ਸਾਡੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦੇਸ਼ ਵਿੱਚ ਸਾਡੇ ਸਮਾਜ ਵਿੱਚ ਔਰਤਾਂ ਦੇ ਵਿਕਾਸ ਅਤੇ ਸਸ਼ਕਤੀਕਰਨ ਲਈ ਕਈ ਵੱਡੇ ਕਦਮ ਚੁੱਕੇ ਹਨ, ਜਿਸ ਦੀ ਸਭ ਤੋਂ ਤਾਜ਼ਾ ਮਿਸਾਲ ਹੈ ਮਹਿਲਾ ਰਿਜ਼ਰਵੇਸ਼ਨ ਬਿੱਲ। ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਕੰਮਾਂ ਅਤੇ ਮੋਦੀ ਸਰਕਾਰ ਦੀਆਂ ਹੋਰ ਔਰਤਾਂ ਕੇਂਦਰਿਤ ਸਕੀਮਾਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਈਏ।" ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ, "ਜੇਕਰ ਅਸੀਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਸਰਕਾਰ ਵੱਲੋਂ ਸਾਡੀ ਭਲਾਈ ਲਈ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾ ਪਾਉਂਦੇ ਹਾਂ ਤਾਂ ਸਾਨੂੰ ਕਦੇ ਵੀ ਉਨ੍ਹਾਂ ਤੋਂ ਵੋਟਾਂ ਮੰਗਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਉਹ ਖੁਦ ਇਸ ਅਗਾਂਹਵਧੂ ਭਾਜਪਾ ਸਰਕਾਰ ਨੂੰ ਮੂਹਰੇ ਹੋਕੇ ਵੋਟਾਂ ਪਾਉਣਗੇ।" ਸੀਨੀਅਰ ਭਾਜਪਾ ਆਗੂ ਨੇ ਮਹਿਲਾ ਮੋਰਚਾ ਵਰਕਰਾਂ ਨੂੰ ਪਿੰਡਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਵੀ ਅਪੀਲ ਕੀਤੀ। ਜੈ ਇੰਦਰ ਕੌਰ ਦੇ ਨਾਲ ਮਹਿਲਾ ਮੋਰਚਾ ਦੀ ਸਾਬਕਾ ਪ੍ਰਧਾਨ ਮੀਨੂੰ ਸੇਠੀ ਅਤੇ ਸਮੂਹ ਪੰਜਾਬ ਇਕਾਈ ਮੌਜਦ ਸੀ।

Punjab Bani 04 October,2023
ਪ੍ਰਨੀਤ ਕੌਰ ਨੇ ਪਟਿਆਲਾ ਦੇ ਬੱਸ ਸਟੈਂਡ ਦੇ ਘੋਰ ਕੁਪ੍ਰਬੰਧ 'ਤੇ ਦੁੱਖ ਪ੍ਰਗਟਾਇਆ

ਪ੍ਰਨੀਤ ਕੌਰ ਨੇ ਪਟਿਆਲਾ ਦੇ ਬੱਸ ਸਟੈਂਡ ਦੇ ਘੋਰ ਕੁਪ੍ਰਬੰਧ 'ਤੇ ਦੁੱਖ ਪ੍ਰਗਟਾਇਆ ਨਵੇਂ ਬੱਸ ਸਟੈਂਡ ਦੇ ਜਲਦਬਾਜ਼ੀ ਅਤੇ ਗੈਰ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕਿਤੇ ਜਾਣ ਨਾਲ ਪੁਰਾਣੇ ਬੱਸ ਸਟੈਂਡ ਦੇ ਨੇੜੇ ਕਾਰੋਬਾਰੀ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ - ਐਮ.ਪੀ. ਪਟਿਆਲਾ ਪਟਿਆਲਾ, 4 ਅਕਤੂਬਰ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਦੀ ਬੱਸ ਪ੍ਰਣਾਲੀ ਦੇ ਘੋਰ ਕੁਪ੍ਰਬੰਧ ਲਈ ਆਮ ਆਦਮੀ ਸਰਕਾਰ ਦੀ ਆਲੋਚਨਾ ਕੀਤੀ। ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਇਸ ਸਾਲ ਮਈ ਮਹੀਨੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ ਪਰ ਹੁਣ ਤੱਕ ਨਾ ਤਾਂ ਲੋਕਲ ਮਿੰਨੀ ਬੱਸਾਂ ਸਹੀ ਢੰਗ ਨਾਲ ਚੱਲਣੀਆਂ ਸ਼ੁਰੂ ਹੋਈਆਂ ਹਨ ਅਤੇ ਨਾ ਹੀ ਪੁਰਾਣੇ ਬੱਸ ਸਟੈਂਡ ਦੇ ਦੁਕਾਨਦਾਰਾਂ ਨੂੰ ਕੋਈ ਰਾਹਤ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਪਟਿਆਲਾ ਦਾ ਨਵਾਂ ਬੱਸ ਸਟੈਂਡ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਉਪਜ ਸੀ ਅਤੇ ਪੁਰਾਣੇ ਬੱਸ ਸਟੈਂਡ ਦੀ ਵੀ ਵਰਤੋਂ ਕਰਨ ਲਈ ਢੁਕਵੀਂ ਵਿਉਂਤਬੰਦੀ, ਤਾਂਕਿ ਬੱਸ ਸਟੈਂਡ ਦੇ ਨੇੜੇ ਦੇ ਲੋਕਾਂ ਦਾ ਵਪਾਰ ਪ੍ਰਭਾਵਿਤ ਨਾ ਹੋਵੇ, ਦੇ ਨਾਲ ਇਸ ਦਾ ਨਿਰਮਾਣ ਸਾਡੀ ਸਰਕਾਰ ਵੇਲੇ ਲਗਭਗ ਮੁਕੰਮਲ ਹੋ ਗਿਆ ਸੀ। ਅਫ਼ਸੋਸ ਦੀ ਗੱਲ ਹੈ ਕਿ ਇਸ ਨਵੇਂ ਬੁਨਿਆਦੀ ਢਾਂਚੇ ਦਾ ਸਿਹਰਾ ਲੈਣ ਲਈ ਕਾਹਲੀ 'ਚ ਆਈ 'ਆਪ' ਸਰਕਾਰ ਨੇ ਨਾ ਸਿਰਫ਼ ਪੁਰਾਣੇ ਬੱਸ ਸਟੈਂਡ ਦੇ ਦੁਕਾਨਦਾਰਾਂ ਨੂੰ ਸਗੋਂ ਸਮੁੱਚੇ ਤੌਰ 'ਤੇ ਪੂਰੇ ਸ਼ਹਿਰ ਨੂੰ ਇਸ ਘੋਰ ਕੁਪ੍ਰਬੰਧ ਨਾਲ ਭਾਰੀ ਨੁਕਸਾਨ ਪਹੁੰਚਾਇਆ ਹੈ।" ਪਰਨੀਤ ਕੌਰ ਨੇ ਅੱਗੇ ਕਿਹਾ, "ਨਵੇਂ ਬੱਸ ਸਟੈਂਡ ਦੀ ਸ਼ੁਰੂਆਤ ਦੌਰਾਨ, ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੂੰ 60 ਕਿਲੋਮੀਟਰ ਦੇ ਘੇਰੇ ਤੱਕ ਜਾਣ ਵਾਲੀਆਂ ਬੱਸਾਂ ਅਤੇ ਲੋਕਲ ਮਿੰਨੀ ਬੱਸਾਂ, ਜੋਕਿ ਯਾਤਰੀਆਂ ਨੂੰ ਨਵੇਂ ਬੱਸ ਅੱਡੇ ਜੋ ਕਿ ਸ਼ਹਿਰ ਦੇ ਬਿਲਕੁਲ ਬਾਹਰ ਸਥਿਤ ਹੈ, ਉਥੇ ਲੈ ਕੇ ਜਾਣ ਵਾਲੀਆਂ ਸਨ, ਲਈ ਵੀ ਚਾਲੂ ਰੱਖਣ ਲਈ ਇੱਕ ਉਚਿਤ ਯੋਜਨਾ ਉਲੀਕੀ ਗਈ ਸੀ।" "ਮੌਜੂਦਾ ਸਰਕਾਰ ਨੇ ਇਸ ਯੋਜਨਾ 'ਤੇ ਅਮਲ ਕਰਨ ਦੀ ਬਜਾਏ ਪੁਰਾਣੇ ਬੱਸ ਸਟੈਂਡ ਨੂੰ ਪੂਰੀ ਤਰ੍ਹਾਂ ਉਜਾੜ ਕੇ ਛੱਡ ਦਿੱਤਾ ਹੈ, ਜਿਸ ਕਾਰਨ ਪੁਰਾਣੇ ਬੱਸ ਸਟੈਂਡ ਦੇ ਅੰਦਰ ਅਤੇ ਨਾਲ ਲੱਗਦੇ ਬਾਹਰੀ ਦੁਕਾਨਾਂ ਰਾਹੀਂ ਆਪਣੀ ਰੋਜ਼ੀ ਰੋਟੀ ਕਮਾਉਣ ਵਾਲੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਪਰ ਉਨ੍ਹਾਂ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ ਵੀ ਸਰਕਾਰ ਨੇ ਹਾਲੇ ਤੱਕ ਮਦਦ ਲਈ ਕੋਈ ਕਾਰਵਾਈ ਨਹੀਂ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਨਵੇਂ ਬੱਸ ਸਟੈਂਡ ਦੇ ਅੰਦਰ ਦੁਕਾਨਾਂ ਲੈਣ ਨੂੰ ਤਰਜੀਹ ਦਿੱਤੀ ਹੈ,” ਉਨ੍ਹਾਂ ਨੇ ਅੱਗੇ ਕਿਹਾ। ਪੀ.ਆਰ.ਟੀ.ਸੀ ਦੇ ਸਾਬਕਾ ਚੇਅਰਮੈਨ ਕੇ.ਕੇ.ਸ਼ਰਮਾ ਨੇ ਕਿਹਾ ਕਿ, "ਕੈਪਟਨ ਅਮਰਿੰਦਰ ਸਿੰਘ ਜੀ ਦੀ ਸਰਕਾਰ ਵੇਲੇ ਅਸੀਂ ਪੁਰਾਣੇ ਬੱਸ ਸਟੈਂਡ ਤੋਂ ਨਵੇਂ ਤੱਕ 30 ਸ਼ਟਲ ਮਿੰਨੀ ਬੱਸ ਸੇਵਾ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ, ਪਰ ਮੌਜੂਦਾ ਸਰਕਾਰ ਵੱਲੋਂ ਅਜਿਹਾ ਕੋਈ ਕੰਮ ਨਹੀਂ ਕੀਤਾ ਗਿਆ, ਜਿਸ ਨਾਲ ਸਥਾਨਕ ਯਾਤਰੀਆਂ ਨੂੰ ਬਹੁਤ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਹਰਕਤ ਨਾਲ ਨਾ ਸਿਰਫ਼ ਪੁਰਾਣੇ ਬੱਸ ਸਟੈਂਡ ਦੇ ਅੰਦਰ ਕੰਮ ਕਰਦੇ ਦੁਕਾਨਦਾਰਾਂ ਨੂੰ ਸਗੋਂ ਪਟਿਆਲਾ ਦੇ ਅੰਦਰੂਨੀ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ਦਾ ਵੀ ਨੁਕਸਾਨ ਹੋਇਆ ਹੈ। ਨਵਾਂ ਬੱਸ ਅੱਡਾ ਸ਼ਹਿਰ ਦੇ ਬਾਹਰਵਾਰ ਹੋਣ ਕਾਰਨ ਦੂਜੇ ਸ਼ਹਿਰਾਂ ਤੋਂ ਗਾਹਕਾਂ ਦੀ ਆਮਦ ਬਹੁਤ ਘਟ ਗਈ ਹੈ, ਜਿਸ ਕਾਰਨ ਪਟਿਆਲਾ ਦੇ ਸਮੁੱਚੇ ਵਪਾਰੀ ਭਾਈਚਾਰੇ ਨੂੰ ਹੀ ਨੁਕਸਾਨ ਹੋ ਰਿਹਾ ਹੈ।"

Punjab Bani 04 October,2023
ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ 150 ਤੋਂ ਵੱਧ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗੀ ਚੰਡੀਗੜ੍ਹ, 4 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

Punjab Bani 04 October,2023
ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ

ਫਿਲਮ ’ਉੜਤਾ ਪੰਜਾਬ’ ਤੁਸੀਂ ਆਪ ਪੰਜਾਬੀ ਨੌਜਵਾਨਾਂ ਦੀ ਬਦਨਾਮੀ ਕਰਨ ਵਾਸਤੇ ਤਿਆਰ ਕਰਵਾਈ ਸੀ: ਅਕਾਲੀ ਦਲ ਨੇ ਕੇਜਰੀਵਾਲ ਨੂੰ ਕਰਵਾਇਆ ਚੇਤਾ ਪਟਿਆਲਾ, 2 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨਸ਼ਿਆਂ ’ਤੇ ਫਿਲਮ ਬਣੀ ਹੋਣ ਦੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਚੇਤਾ ਕਰਵਾਇਆ ਕਿ ਇਹ ਫਿਲਮ ਹੋਰ ਕਿਸੇ ਨੇ ਨਹੀਂ ਬਲਕਿ ਉਹਨਾਂ ਨੇ ਆਪ ਹੀ ‌ਤਿਆਰ ਕਰਵਾਈ ਸੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼ਾਇਦ ਅਰਵਿੰਦ ਕੇਜਰੀਵਾਲ ਦੀ ਯਾਦਦਾਸ਼ਤ ਕਮਜ਼ੋਰ ਹੈ। ਉਹਨਾਂ ਕਿਹਾ ਕਿ ਜਦੋਂ ਇਹਨਾਂ ਦੀ ਪਾਰਟੀ ਪੰਜਾਬ ਵਿਚ ਸਰਗਰਮ ਹੋਈਸੀ ਤਾਂ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕਰਨ ਵਿਚ ਸਭ ਤੋਂ ਮੋਹਰੀ ਭੂਮਿਕਾ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਆਪ ਨਿਭਾਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਜਾਂ ਸ਼ਾਇਦ ਦੇਸ਼ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਸੀ ਕਿ ਇਕ ਸਿਆਸੀ ਪਾਰਟੀ ਨੇ ਫਿਲਮ ਬਣਵਾ ਕੇ ਸਿਆਸੀ ਲਾਹਾ ਖੱਟਣ ਦੀ ਕੋਸ਼ਿਸ਼ ਕੀਤੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਦੇ ਮੰਦੇ ਭਾਗ ਇਹ ਹੈ ਕਿ ਜੋ ਕੋਸ਼ਿਸ਼ ਉਸ ਵੇਲੇ ਆਪ ਲੀਡਰਸ਼ਿਪ ਨੇ ਕੀਤੀ, ਅੱਜ ਪੰਜਾਬ ਵਿਚ ਉਸਨੂੰ ਹਕੀਕੀ ਜਾਮਾ ਮਿਲ ਗਿਆ ਹੈ ਤੇ ਆਪ ਸਰਕਾਰ ਦੇ ਰਾਜ ਵਿਚ ਨਸ਼ਿਆਂ ਦਾ ਪਸਾਰ ਇੰਨਾ ਕੁ ਜ਼ਿਆਦਾ ਹੋਇਆ ਹੈ ਕਿ ਸ਼ਾਇਦ ਹੀ ਕੋਈ ਪਿੰਡ ਜਾਂ ਗਲੀ ਮੁਹੱਲਾ ਇਸਦੀ ਮਾਰ ਤੋਂ ਬਚਿਆ ਹੋਵੇ। ਡਾ. ਚੀਮਾ ਨੇ ਕੇਜਰੀਵਾਲ ਨੂੰ ਆਖਿਆ ਕਿ ਉਹ ਇਹ ਨਾ ਭੁੱਲਣ ਕਿ ਝੂਠ ਭਾਵੇਂ 100 ਵਾਰ ਬੋਲਿਆ ਜਾਵੇ ਪਰ ਅਖੀਰ ਜਿੱਤ ਸੱਚ ਦੀ ਹੀ ਹੁੰਦੀ ਹੈ।

Punjab Bani 02 October,2023
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਪਟਿਆਲਾ ਵਿੱਚ ਦਿਖਿਆ ਲੋਕਾਂ ਦਾ ਭਾਰੀ ਇਕੱਠ

ਪੰਜਾਬ ਵਿੱਚ ਅੱਜ ‘ਸਿਹਤ ਕ੍ਰਾਂਤੀ’ ਦੇ ਇਤਿਹਾਸਕ ਦਿਨ ਦਾ ਆਗਾਜ਼ ਹੋਇਆ : ਮੁੱਖ ਮੰਤਰੀ ਪੰਜਾਬ ਵਿੱਚ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਜਾਰੀ ਕੀਤੇ 550 ਕਰੋੜ ਰੁਪਏ ਝੋਨੇ ਦੇ ਅਗਲੇ ਸੀਜ਼ਨ ਤੱਕ 70-80 ਫੀਸਦ ਖੇਤਾਂ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਯਕੀਨੀ ਬਣਾਈ ਜਾਵੇਗੀ ਪਹਿਲਾਂ ਉਦਯੋਗਾਂ ਵਿੱਚ ਮੰਗਿਆ ਜਾਂਦਾ ਸੀ ਹਿੱਸਾ ਤੇ ਹੁਣ ਪੰਜਾਬ ਦੇ ਅਧਿਕਾਰ ਰਹਿਣਗੇ ਸੁਰੱਖਿਅਤ : ਮੁੱਖ ਮੰਤਰੀ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੀ ਨਵੀਂ ਨੀਤੀ ਦਾ ਹੋਵੇਗਾ ਆਗਾਜ਼ ਅਸੀਂ ਪੰਜਾਬ ਅਤੇ ਇਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਹਿਲਾਂ ਤੋਂ ਬੀਜੇ ਕੰਡੇ ਸਾਫ਼ ਕਰ ਰਹੇ ਹਾਂ 650 ਤੋਂ ਵੱਧ ਆਮ ਆਦਮੀ ਕਲੀਨਿਕ ਕਰ ਰਹੇ ਹਨ ਸਫ਼ਲਤਾਪੂਰਵਕ ਕੰਮ , ਹੁਣ ਸਰਕਾਰੀ ਹਸਪਤਾਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਗਰੀਬਾਂ ਲਈ ਸਿਹਤ, ਸਿੱਖਿਆ ਅਤੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਲੋਕਾਂ ਨੂੰ ਘਰ –ਘਰ ਸੇਵਾਵਾਂ ਉਪਲਬਧ ਕਰਾਉਣ ਦੀ ਹੋਵੇਗੀ ਸ਼ੁਰੂਆਤ, ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਸਿਆਸੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਪਟਿਆਲਾ, 2 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 550 ਕਰੋੜ ਰੁਪਏ ਦੀ ਲਾਗਤ ਨਾਲ ਸਿਹਤਮੰਦ ਪੰਜਾਬ ਮਿਸ਼ਨ ਦੀ ਰਸਮੀ ਸ਼ੁਰੂਆਤ ਮੌਕੇ ਹੋਈ ਰੈਲੀ ਦੌਰਾਨ ਲੋਕਾਂ ਦਾ ਅਥਾਹ ਇਕੱਠ ਦੇਖਿਆ ਗਿਆ। ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇਹ ਦਿਨ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਆਗਾਜ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ (ਮੁੱਖ ਮੰਤਰੀ) ਨੇ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਦੀ ਗਾਰੰਟੀ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ , ਜਦੋਂ ਤੋਂ ਉਹਨਾਂ ਨੇ ਅਹੁਦਾ ਸੰਭਾਲਿਆ ਹੈ, ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ 88 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਅਤੇ ਜ਼ੀਰੋ ਬਿਜਲੀ ਦੇ ਬਿੱਲ ਪ੍ਰਾਪਤ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਉਪਲਬਧ ਕਰਵਾਈ ਜਾ ਰਹੀ ਹੈ। ਸੂਬੇ ਦੇ ਆਖਰੀ ਖੇਤ ਤੱਕ ਨਹਿਰੀ ਪਾਣੀ ਰਾਹੀਂ ਸਿੰਚਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੁਹਿਰਦ ਯਤਨਾਂ ਸਦਕਾ ਜ਼ਿਲ੍ਹਾ ਫਾਜ਼ਿਲਕਾ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਵਿੱਚ ਹੁਣ ਪਾਣੀ ਪਹੁੰਚਾ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੱਡੇ ਪੱਧਰ ’ਤੇ ਤਰੱਦਦ ਕਰ ਰਹੀ ਹੈ । ਪਰ ਮੌਜੂਦਾ ਸਮੇਂ ਵਿੱਚ ਪੰਜਾਬ ਆਪਣੇ ਨਹਿਰੀ ਪਾਣੀ ਦਾ ਮਹਿਜ਼ 33 -34ਫੀਸਦ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਫੀਸਦ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਅਗਲੇ ਝੋਨੇ ਦੇ ਸੀਜ਼ਨ ਤੱਕ 70-80ਫੀਸਦ ਖੇਤਾਂ ਨੂੰ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਸਹੂਲਤ ਪ੍ਰਾਪਤ ਹੋ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਮਹਿਜ਼ 18 ਮਹੀਨਿਆਂ ਦੌਰਾਨ, ਹੁਣ ਤੱਕ 36521 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਸਿਰਫ ਯੋਗਤਾ ਅਤੇ ਪਾਰਦਰਸ਼ਤਾ ਦੇ ਅਧਾਰ ’ਤੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ‘ਸਰਕਾਰ ਸਨਅਤਕਾਰ ਮਿਲਣੀਆਂ’ ਵੀ ਕਰਵਾਈਆਂ ਹਨ । ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਸਫ਼ਲਤਾ ਤੋਂ ਡਰਦੇ ਸਨ ਕਿਉਂਕਿ ਪਹਿਲੇ ਸ਼ਾਸਕ ਉੱਦਮਾਂ ਵਿੱਚ ਆਪਣਾ ਹਿੱਸਾ ਪਾਉਣ ਲਈ ਦਬਾਅ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਖਾਸ ਕਰਕੇ ਕਾਮਯਾਬ ਉਦਯੋਗਪਤੀਆਂ ਨੂੰ ਬਹੁਤ ਲੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸੂਬੇ ਦੇ ਟਰਾਂਸਪੋਰਟ, ਉਦਯੋਗ ਜਾਂ ਕਿਸੇ ਕਾਰੋਬਾਰ ਵਿੱਚ ਹਿੱਸਾ ਨਹੀਂ ਪਾਵਾਂਗੇ ਪਰ ਲੋਕਾਂ ਦੇ ਦੁੱਖ-ਸੁੱਖ ਦੇ ਸਾਂਝੀ ਜ਼ਰੂਰ ਬਣਾਂਗੇ। ਉਨ੍ਹਾਂ ਕਿਹਾ ਕਿ ਅੱਜ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਸਮਰਪਿਤ ਕੀਤਾ ਗਿਆ ਹੈ ਜੋ ਕਿ ‘ਆਮ ਆਦਮੀ ਕਲੀਨਿਕ’ ਦੀ ਕਾਮਯਾਬੀ ਤੋਂ ਬਾਅਦ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਗਲੇਰਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਉਪਲਬਧ ਹੋਣਗੀਆਂ, ਜਿਸ ਲਈ ਇਨ੍ਹਾਂ ਦੀ ਮੁਕੰਮਲ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਸਦਕਾ ਨੌਜਵਾਨਾਂ ਲਈ 2.89 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਗਾਮੀ ਦਿਨਾਂ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈਜ਼. ਰਜਿਸਟਰਡ ਕੀਤੇ ਗਏ ਹਨ ਜੋ ਦੇਸ਼ ਭਰ ਵਿੱਚ ਹੁਣ ਤੱਕ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੌਜਵਾਨਾਂ ਨੂੰ ਪੇਂਡੂ ਖੇਤਰਾਂ ਤੋਂ ਸ਼ਹਿਰਾਂ ਵੱਲ ਜਾਣ ਲਈ ਮਿੰਨੀ ਬੱਸਾਂ ਦੇ ਪਰਮਿਟ ਦਿੱਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ 2000-3000 ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਹ ਪਾਰਟੀਆਂ ਇੱਕੋ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਮੰਨਦੇ ਹਨ ਕਿ ਸਿਰਫ਼ ਉਹਨਾਂ ਕੋਲ ਹੀ ਸੂਬੇ ‘ਤੇ ਸ਼ਾਸਨ ਕਰਨ ਦਾ ਅਧਿਕਾਰ ਹੈ, ਇਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਆਦਮੀ ਸੂਬੇ ਨੂੰ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਸੂਬੇ ਦੇ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰਾਂ ਦੇ ਝਾਂਸਿਆਂ ਵਿੱਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਖਰਚੇ ਗਏ 50,000 ਕਰੋੜ ਰੁਪਏ ਦੇ ਪੂਰੇ ਵੇਰਵੇ ਜਲਦ ਹੀ ਰਾਜਪਾਲ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਭਾਵੇਂ ਰਾਜਪਾਲ ਨੇ ਕਦੇ ਵੀ ਪਿਛਲੀਆਂ ਸਰਕਾਰਾਂ ਤੋਂ ਇਹ ਵੇਰਵੇ ਮੰਗਣ ਦੀ ਖੇਚਲ ਨਹੀਂ ਕੀਤੀ ਪਰ ਫਿਰ ਵੀ ਉਹ ਜਲਦ ਹੀ ਉਨ੍ਹਾਂ ਨੂੰ ਸਾਰੇ ਵੇਰਵੇ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਸਾ ਲੋਕਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਖਰਚ ਕੀਤਾ ਗਿਆ ਹੈ ਅਤੇ ਜਲਦ ਹੀ ਸਾਰੇ ਵੇਰਵੇ ਰਾਜਪਾਲ ਨੂੰ ਸੌਂਪੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਢਾਹ ਲਾਈ ਹੈ ਜਿਸ ਨਾਲ ਪੰਜਾਬ ਅਤੇ ਇਸ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਅਨੇਕਾਂ ਔਕੜਾਂ ਪੈਦਾ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਸੂਬੇ ਨੂੰ ਮੁਸ਼ਕਲਾਂ ਵਿੱਚ ਪਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਨੂੰ ਢਾਹ ਲਾਉਣ ਲਈ ਇਤਿਹਾਸ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ ਨਹੀਂ ਕਰੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਾਂਧੀ ਜਯੰਤੀ ਦੇ ਇਸ ਪਾਵਨ ਮੌਕੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਨੀਂਹ ਰੱਖੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫ਼ਲਤਾਪੂਰਵਕ ਕਾਰਜਸ਼ੀਲ ਹਨ ਅਤੇ ਹੁਣ ਸੂਬੇ ਦੇ ਵੱਡੇ ਹਸਪਤਾਲਾਂ ਵੱਲ ਧਿਆਨ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਿਹਤ ਕ੍ਰਾਂਤੀ ਦਾ ਮਕਸਦ ਹਰ ਆਮ ਵਿਅਕਤੀ ਨੂੰ ਨਿੱਜੀ ਹਸਪਤਾਲਾਂ ਵਾਂਗ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਕਾਰੀ ਹਸਪਤਾਲਾਂ ਵਿੱਚ ਆਈ.ਸੀ.ਯੂ. ਨਹੀਂ ਹਨ ਪਰ ਹੁਣ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕਰਕੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਗਾਮੀ ਦਿਨਾਂ ਵਿੱਚ 550 ਕਰੋੜ ਰੁਪਏ ਦੀ ਲਾਗਤ ਨਾਲ 40 ਸਰਕਾਰੀ ਹਸਪਤਾਲਾਂ ਨੂੰ ਹਾਈ-ਟੈਕ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇੰਨਾ ਸ਼ਾਨਦਾਰ ਨਹੀਂ ਹੋਵੇਗਾ, ਜਿੰਨਾ ਇਹ ਸਰਕਾਰੀ ਸਕੂਲ ਹਨ ਅਤੇ ਇਸੇ ਤਰਜ਼ ‘ਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 18 ਮਹੀਨਿਆਂ 'ਚ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ 'ਚ ਹਰ ਖੇਤਰ 'ਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦਕਿ ਪਿਛਲੀ ਸਰਕਾਰ ਨੇ ਇਸ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਨੂੰ ਸੂਬੇ ਵਿੱਚ ਸਿਆਸਤਦਾਨਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਲਈ ਜਾਣਿਆ ਜਾਂਦਾ ਸੀ, ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਅਤੇ ਭ੍ਰਿਸ਼ਟ ਅਧਿਕਾਰੀਆਂ ਅਤੇ ਆਗੂਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਜਨਤਾ ਦਾ ਪੈਸਾ ਲੁੱਟਿਆ ਹੈ, ਉਸ ਨੂੰ ਇਸ ਲਈ ਜਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਜਲਦ ਹੀ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਪਹੁੰਚਾਉਣ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਸੇਵਾਵਾਂ ਦੀ ਦਰਾਂ ਉਤੇ ਪਹੁੰਚ ਨਾਲ ਲੋਕਾਂ ਨੂੰ ਉਨ੍ਹਾਂ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਮਦਦ ਮਿਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਪਾਰਟੀ ਜਾਂ ਇੱਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਪਾਰਟੀ ਦੇ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ।

Punjab Bani 02 October,2023
ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ * ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ * ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ * ਕਿਹਾ; ਇਹ ਉਪਰਾਲਾ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਕੇ ਆਮ ਆਦਮੀ ਨੂੰ ਸਹੂਲਤ ਦੇਵੇਗਾ ਪਟਿਆਲਾ, 2 ਅਕਤੂਬਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਇਤਿਹਾਸਕ ਸ਼ਹਿਰ ਪਟਿਆਲਾ ਅਤੇ ਇਸ ਦੇ ਆਸ-ਪਾਸ ਦੀ ਲਗਪਗ 20 ਲੱਖ ਲੋਕਾਂ ਦੀ ਆਬਾਦੀ ਨੂੰ ਸਿਹਤ ਸਹੂਲਤਾਂ ਦੇਵੇਗਾ। ਇਸ ਹਸਪਤਾਲ ਵਿੱਚ 300 ਬੈੱਡ ਹਨ ਅਤੇ ਹੁਣ ਇਸ ਵੱਕਾਰੀ ਸਿਹਤ ਸੰਸਥਾ ਵਿੱਚ 66 ਬੈੱਡਾਂ ਦਾ ਵਾਧਾ ਕੀਤਾ ਜਾ ਰਿਹਾ ਹੈ। ਹਸਪਤਾਲ ਨੂੰ 13.80 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ ਅਤੇ ਆਈ ਸੀ ਯੂ, ਐਨ ਆਈ ਸੀ ਯੂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਇੱਕ ਸਾਲ ਦੇ ਅੰਦਰ ਰਾਜ ਭਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਚਾਲੂ ਕਰ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਦੇ ਗੰਭੀਰ ਮਰੀਜ਼ਾਂ ਲਈ ਅਤਿ ਉੱਨਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇਲੈਕਟ੍ਰਾਨਿਕ ਇੰਟੈਂਸਿਵ ਕੇਅਰ ਯੂਨਿਟ (ਈ ਆਈ ਸੀ ਯੂ) ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਮੀਲ ਦੇ ਪੱਥਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 59 ਲੱਖ ਤੋਂ ਵੱਧ ਮਰੀਜ਼ ਲਾਭ ਉਠਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸੀ.ਐਮ ਦੀ ਯੋਗਸ਼ਾਲਾ ਦੇ ਸੰਕਲਪ ਨੂੰ ਲੋਕਾਂ ਦੇ ਵਡੇਰੇ ਹਿੱਤ ਵਿੱਚ ਪੂਰੇ ਭਾਰਤ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ 550 ਕਰੋੜ ਰੁਪਏ ਦਾ ਸਿਹਤਮੰਦ ਮਿਸ਼ਨ ਪੰਜਾਬ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤਮੰਦ ਮਿਸ਼ਨ ਪੰਜਾਬ ਤਹਿਤ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਨਵਾਂ ਰੂਪ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਿਹਤਮੰਦ ਪੰਜਾਬ ਐਪ ਵੀ ਲਾਂਚ ਕੀਤੀ ਗਈ ਹੈ ਜਿਸ ਨਾਲ ਮੋਬਾਈਲ 'ਤੇ ਕਲਿੱਕ ਕਰਨ 'ਤੇ ਲੋਕ ਨੇੜਲੇ ਆਮ ਆਦਮੀ ਕਲੀਨਿਕਾਂ ਦਾ ਪਤਾ ਲਾ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਟੀਚਾ ਹੈ ਕਿ ਆਮ ਆਦਮੀ ਕਲੀਨਿਕਾਂ ਵਾਂਗ ਲੋਕਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਯੂਸ਼ ਫਾਰਮੇਸੀ ਸ਼ੁਰੂ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਲਈ ਇੱਕ ਮਾਡਲ ਰਾਜ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਸਰਕਾਰੀ ਹਸਪਤਾਲਾਂ ਵਿੱਚ 'ਮਰੀਜ਼ ਸੁਵਿਧਾ ਕੇਂਦਰ' ਸ਼ੁਰੂ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹਸਪਤਾਲ ਵਿੱਚ ਐਨ.ਆਈ.ਸੀ.ਯੂ ਵਾਰਡ ਨੂੰ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਅਮੀਰ ਵਰਗ ਦੀ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਸੀ ਪਰ ਹੁਣ ਆਮ ਆਦਮੀ ਨੂੰ ਉਹ ਸਾਰੀਆਂ ਸਹੂਲਤਾਂ ਇੱਥੇ ਸਰਕਾਰੀ ਸਿਹਤ ਸੰਸਥਾ ਵਿੱਚ ਮਿਲਣਗੀਆਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਅਤੇ ਸਕੂਲ ਆਫ਼ ਐਮੀਨੈਂਸ ਵਾਂਗ ਇਨ੍ਹਾਂ ਹਸਪਤਾਲਾਂ ਦੀ ਗਿਣਤੀ ਵੀ ਸੂਬੇ ਭਰ ਵਿੱਚ ਵਧਾਈ ਜਾਵੇਗੀ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਸੂਬੇ ਦੇ ਸਰਕਾਰੀ ਹਸਪਤਾਲ ਖਸਤਾ ਹਾਲਤਾਂ ਵਿੱਚ ਸਨ ਪਰ ਹੁਣ ਆਧੁਨਿਕ ਤਕਨੀਕ ਨਾਲ ਲੈਸ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਇਸ ਦਾ ਇੱਕੋ-ਇੱਕ ਮਕਸਦ ਲੋਕ ਭਲਾਈ ਨੂੰ ਯਕੀਨੀ ਬਣਾਉਣਾ ਹੈ। ਇਸ ਦੌਰਾਨ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਗੱਲਬਾਤ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਪੂਰੀ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਾਈਵੇਟ ਹਸਪਤਾਲਾਂ ਨਾਲੋਂ ਕਿਤੇ ਵੱਧ ਹਨ। ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਮੌਜੂਦ ਉਨ੍ਹਾਂ ਦੇ ਵਾਰਸਾਂ ਨੇ ਵੀ ਮੁੱਖ ਮੰਤਰੀ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਵੱਡਾ ਉਪਰਾਲਾ ਸਿੱਧ ਹੋਣਗੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

Punjab Bani 02 October,2023
ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ * ਆਜ਼ਾਦੀ ਸੰਗਰਾਮ ਅਤੇ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਦੋਹਾਂ ਆਗੂਆਂ ਦੀ ਭੂਮਿਕਾ ਨੂੰ ਸਲਾਹਿਆ ਪਟਿਆਲਾ, 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉੰਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਭਾਰਤੀ ਆਜ਼ਾਦੀ ਸੰਗਰਾਮ ਨੂੰ ਇੱਕ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਿਸ ਨਾਲ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਜਕੜ ਤੋਂ ਮੁਕਤ ਕਰਵਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵਾਹਿਦ ਵਿਸ਼ਵ ਆਗੂ ਸਨ ਜਿਨ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਮਹਾਤਮਾ ਗਾਂਧੀ ਜੀ ਦੀ ਵਿਚਾਰਧਾਰਾ ਦੇ ਪ੍ਰਸ਼ੰਸਕ ਅਤੇ ਪੈਰੋਕਾਰ ਹਨ। ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਦਾ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ 'ਜੈ ਜਵਾਨ, ਜੈ ਕਿਸਾਨ' ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ। ਲੋਕਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਚਾਰੀਆਂ ਗਈਆਂ ਸਵੈ-ਅਨੁਸ਼ਾਸਨ, ਸਮਰਪਣ ਅਤੇ ਸਖ਼ਤ ਮਿਹਨਤ ਦੀਆਂ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਇਮਾਨਦਾਰੀ, ਨੈਤਿਕਤਾ ਅਤੇ ਸਾਦਗੀ ਦੇ ਪ੍ਰਤੀਕ ਸਨ ਅਤੇ ਆਪਣੇ ਦੇਸ਼ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Punjab Bani 02 October,2023
ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਰਾਹੁਲ ਗਾਂਧੀ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 2 ਅਕਤੂਬਰ 2023 : ਕੇਂਦਰ ਵਿੱਚ ਭਾਰਤ ਗਠਜੋੜ ਤੋਂ ਬਾਅਦ ਰਾਹੁਲ ਗਾਂਧੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਕਾਂਗਰਸ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਰਾਹੁਲ ਦਾ ਇਹ ਦੌਰਾ ਨਿੱਜੀ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦੇ ਸਵਾਗਤ ਲਈ ਸ੍ਰੀ ਹਰਿਮੰਦਰ ਸਾਹਿਬ ਨਹੀਂ ਪੁੱਜੇ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਨਿੱਜੀ ਦੌਰੇ 'ਤੇ ਆਏ ਰਾਹੁਲ ਨੇ ਪੱਗ ਦੀ ਬਜਾਏ ਸਿਰ 'ਤੇ ਨੀਲਾ ਬੈਂਡਾ ਬੰਨ੍ਹਿਆ ਹੋਇਆ ਸੀ।

Punjab Bani 02 October,2023
ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ, ਕਹੀ ਵੱਡੀ ਗੱਲ

ਨਵਜੋਤ ਸਿੱਧੂ ਨੇ ਫਿਰ ਕੀਤੀ ’ਇੰਡੀਆ’ ਗਠਜੋੜ ਦੀ ਵਕਾਲਤ, ਕਹੀ ਵੱਡੀ ਗੱਲ ਚੰਡੀਗੜ੍ਹ, 1 ਅਕਤੂਬਰ, 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ’ਇੰਡੀਆ’ ਗਠਜੋੜ ਦੀ ਵਕਾਲਤ ਕੀਤੀ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਇੰਡੀਆ ਇਕ ਮਹਾੜ ਦੀ ਤਰ੍ਹਾਂ ਖਲੋਤਾ ਹੈ। ਇਧਰ ਉਧਰ ਆਉਂਦੇ ਤੂਫਾਨਾਂ ਨਾਲ ਇਸਦੀ ਸ਼ਾਨ ਨੂੰ ਫਰਕ ਨਹੀਂ ਪਵੇਗਾ। ਸਾਡੇ ਲੋਕਤੰਤਰ ਦੀ ਰਾਖੀ ਵਾਸਤੇ ਬਣੀ ਇਸ ਢਾਲ ਨੂੰ ਖਿੰਡਾਉਣ ਦੇ ਯਤਨ ਸਫਲ ਨਹੀਂ ਹੋਣਗੇ। ਪੰਜਾਬ ਨੂੰ ਇਹ ਸਮਝਣਾ ਪਵੇਗਾ ਕਿ ਇਹ ਚੋਣਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਵਾਸਤੇ ਹੈ ਨਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ

Punjab Bani 01 October,2023
ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਭਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਪੰਜਾਬ ਦੇ ਦੁਨੀਆ ਭਰ ਵਿੱਚ ਵਸਤ ਉਤਪਾਦਨ ਦਾ ਗੜ੍ਹ ਬਣਨ ਦੀ ਉਮੀਦ ਜਤਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੈ-ਸਹਾਇਤਾ ਗਰੁੱਪਾਂ ਵੱਲੋਂ ਸਿਲਾਈ ਕੀਤੀਆਂ ਵਰਦੀਆਂ ਦੇਣ ਦਾ ਐਲਾਨ ਜ਼ਮੀਨਾਂ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਜਾਰੀ ਕਰਨ ਦੇ ਮੁੱਦੇ ਨੂੰ ਸੂਬਾ ਸਰਕਾਰ ਛੇਤੀ ਹੱਲ ਕਰੇਗੀ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਤੇ ਹੋਰ ਵਿਭਾਗਾਂ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਦੀ ਸ਼ੁਰੂਆਤ ਦਾ ਐਲਾਨ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਦੇਸ਼ ਲਈ ਨਾਮਣਾ ਖੱਟ ਰਹੇ ਨੇ ਸੰਗਰੂਰ, 29 ਸਤੰਬਰ ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ 16 ਅਜਿਹੀਆਂ ਹੋਰ ਲਾਇਬ੍ਰੇਰੀਆਂ ਦਾ ਜਲਦੀ ਉਦਘਾਟਨ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਕਿ ਇਹ ਪੁਸਤਕ ਪ੍ਰੇਮੀਆਂ ਲਈ ਜੰਨਤ ਬਣਨ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਅਸਲ ਵਿੱਚ ਗਿਆਨ ਤੇ ਸਾਹਿਤ ਦਾ ਭੰਡਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਕਈ ਬਹੁਤ ਦੁਰਲੱਭ ਤੇ ਬੇਸ਼ਕੀਮਤੀ ਕਿਤਾਬਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਲਈ ਬਹੁਮੁੱਲਾ ਸਰਮਾਇਆ ਸਾਬਤ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਤਿਆਰ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਘਰ ਨੂੰ ਉਤਪਾਦਨ ਇਕਾਈ ਬਣਾਉਣ ਲਈ ਇਸ ਜ਼ਿਲ੍ਹੇ ਵਿੱਚ ਚੱਲ ਰਹੀ ‘ਪਹਿਲ’ ਨਾਂ ਦੀ ਚਲਾਈ ਸਕੀਮ ਨੂੰ ਹੁਣ ਸੂਬਾ ਸਰਕਾਰ ਪੰਜਾਬ ਭਰ ਵਿੱਚ ਲਾਗੂ ਕਰੇਗੀ। ਚੀਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਨੂੰ ਇਸ ਪ੍ਰਣਾਲੀ ਰਾਹੀਂ ਵਿਸ਼ਵ ਭਰ ਵਿੱਚ ਵਸਤ ਨਿਰਮਾਣ ਵਿੱਚ ਮੋਹਰੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਮਿਹਨਤ ਤੇ ਸਮਰਪਣ ਦੀ ਗੁੜ੍ਹਤੀ ਵਿਰਸੇ ਵਿੱਚ ਮਿਲੀ ਹੈ, ਜਿਸ ਰਾਹੀਂ ਉਹ ਹਰੇਕ ਖ਼ੇਤਰ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਦੀ ਸਿਲਾਈ ਸਵੈ-ਸਹਾਇਤਾ ਗਰੁੱਪਾਂ ਤੋਂ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਸਵੈ-ਸਹਾਇਤਾ ਗਰੁੱਪ ਕਾਰਜਸ਼ੀਲ ਹਨ ਅਤੇ ਇਸ ਕਦਮ ਨਾਲ ਇਨ੍ਹਾਂ ਗਰੁੱਪਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਖਾਸ ਤੌਰ ‘ਤੇ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਜਾਂ ਆਪਣੇ ਪਰਿਵਾਰ ਮੈਂਬਰਾਂ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਕਤੀਆਂ ਦੀ ਵਰਤੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਲੁੱਟਣ ਦੀ ਬਜਾਏ ਹਸਪਤਾਲ, ਸਕੂਲ ਆਦਿ ਬਣਾ ਕੇ ਉਨ੍ਹਾਂ ਦੀ ਸੇਵਾ ਕਰਨ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਦੌਰਾਨ ਹੀ ਸੂਬੇ ਵਿੱਚ 36521 ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ ਹਰ ਮਹੀਨੇ 2000 ਸਰਕਾਰੀ ਨੌਕਰੀਆਂ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ਤਾ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ 'ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਸਦਕਾ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਵੱਲੋ ਵਿੱਢੇ ਸੰਘਰਸ਼ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

Punjab Bani 30 September,2023
ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ

ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਕਰ ਰਹੀਆਂ ਹਨ ਲਗਾਤਾਰ ਛਾਪੇਮਾਰੀ ਸ਼ਿਮਲਾ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸੇ ਲੜੀ ਵਿੱਚ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੀ ਟੀਮ ਨੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਦਸਤਕ ਦਿੱਤੀ ਹੈ। ਸ਼ੁੱਕਰਵਾਰ (Shimla) ਸਵੇਰੇ ਪੰਜਾਬ ਪੁਲਿਸ (Punjab Police) ਤੇ ਵਿਜੀਲੈਂਸ ਦੀ ਟੀਮ ਸ਼ਿਮਲਾ ਦੇ ਖਲੀਨੀ ਇਲਾਕੇ 'ਚ ਇਕ ਨਿੱਜੀ ਘਰ 'ਚ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਅਤੇ ਵਿਜੀਲੈਂਸ ਟੀਮ ਨੇ ਜਿਸ ਘਰ ਦਾ ਦਰਵਾਜ਼ਾ ਖੜਕਾਇਆ ਉਹ ਮਨਪ੍ਰੀਤ ਬਾਦਲ ਦੇ ਦੋਸਤ ਦਾ ਸੀ। ਇਸ ਨਿੱਜੀ ਘਰ ਦੀ ਕਈ ਘੰਟਿਆਂ ਤੱਕ ਜਾਂਚ ਕੀਤੀ ਗਈ। ਛਾਪੇਮਾਰੀ ਸਵੇਰੇ ਕੀਤੀ ਗਈ। ਖਲੀਨੀ ਤੋਂ ਇਲਾਵਾ ਮਨਪ੍ਰੀਤ ਸਿੰਘ ਦੀ ਸ਼ਿਮਲਾ ਦੇ ਚੈਲ ਅਤੇ ਫਾਗੂ ਵਿੱਚ ਵੀ ਤਲਾਸ਼ੀ ਲਈ ਗਈ ਹੈ। ਦੂਜੇ ਪਾਸੇ ਹਿਮਾਚਲ ਦੀ ਸੀਆਈਡੀ ਟੀਮਾਂ ਵੀ ਮਨਪ੍ਰੀਤ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਜਾਣਕਾਰੀ ਮੁਤਾਬਕ ਸ਼ਿਮਲਾ ਪੁਲਸ ਨੂੰ ਪੰਜਾਬ ਪੁਲਸ ਅਤੇ ਵਿਜੀਲੈਂਸ ਟੀਮ ਨੇ ਸੂਚਿਤ ਕੀਤਾ ਸੀ। ਹਾਲਾਂਕਿ ਮਨਪ੍ਰੀਤ ਸਿੰਘ ਬਾਦਲ ਇੱਥੇ ਨਹੀਂ ਮਿਲੇ ਹਨ।

Punjab Bani 29 September,2023
ਰਾਜਾ ਵੜਿੰਗ ਨੂੰ ਦੇਖਦੇ ਹੋਏ ਪੁਲਿਸ ਨੇ ਥਾਣੇ ਦਾ ਗੇਟ ਕੀਤਾ ਬੰਦ

ਰਾਜਾ ਵੜਿੰਗ ਨੂੰ ਦੇਖਦੇ ਹੋਏ ਪੁਲਿਸ ਨੇ ਥਾਣੇ ਦਾ ਗੇਟ ਕੀਤਾ ਬੰਦ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜਲਾਲਾਬਾਦ ਥਾਣੇ ਪਹੁੰਚੇ ਪੰਜਾਬ ਕਾਂਗਰਸ ਦੇ ਆਗੂ ਜਲਾਲਾਬਾਦ, 29 Sep : ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਦੇ ਸਾਰੇ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਜਲਾਲਾਬਾਦ ਥਾਣੇ ਪੁੱਜੇ। ਇਸ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਪਰ ਕਿਸੇ ਵੀ ਕਾਂਗਰਸੀ ਆਗੂ ਨੂੰ ਥਾਣੇ ਅੰਦਰ ਨਹੀਂ ਜਾਣ ਦਿੱਤਾ ਗਿਆ। ਰਾਜਾ ਵੜਿੰਗ ਨੂੰ ਦੇਖਦਿਆਂ ਹੀ ਪੁਲਿਸ ਮੁਲਾਜ਼ਮਾਂ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਥਾਣੇ ਦਾ ਗੇਟ ਖੋਲ੍ਹਣ ਦੀ ਅਪੀਲ ਕਰਦੇ ਰਹੇ। ਪਰ ਪੁਲਿਸ ਨੇ ਗੇਟ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਕਾਫੀ ਦੇਰ ਤੱਕ ਕਾਂਗਰਸੀ ਆਗੂ ਪੁਲਿਸ ਨੂੰ ਅੰਦਰ ਜਾਣ ਦੀ ਅਪੀਲ ਕਰਦੇ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੁਲਿਸ ਨੂੰ ਦੱਸਿਆ ਕਿ ਉਹ ਕੋਈ ਅਪਰਾਧੀ ਨਹੀਂ ਹੈ, ਉਸ ਨੂੰ ਦੇਖ ਕੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਸਾਰੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਆਏ ਸਨ। ਉਨ੍ਹਾਂ ਨੂੰ ਪਤਾ ਲੱਗਾ ਕਿ ਥਾਣਾ ਜਲਾਲਾਬਾਦ ਵਿੱਚ ਕੇਸ ਦਰਜ ਹੈ। ਪਰ ਪੁਲਿਸ ਨੇ ਗੇਟ ਦਾ ਤਾਲਾ ਨਹੀਂ ਖੋਲ੍ਹਿਆ। ਇਹ ਵੀ ਦੱਸਿਆ ਕਿ ਖਹਿਰਾ ਨੂੰ ਫਾਜ਼ਿਲਕਾ ਦੇ ਸੀ.ਆਈ.ਏ ਸਟਾਫ਼ ਵਿੱਚ ਲਿਜਾਇਆ ਗਿਆ ਹੈ। ਰਾਜਾ ਵੜਿੰਗ ਨੇ ਦੱਸਿਆ ਕਿ ਉਹ ਕਾਂਗਰਸੀ ਆਗੂ ਬਾਜਵਾ ਸਮੇਤ ਸਾਰੇ ਵਰਕਰ ਫਾਜ਼ਿਲਕਾ ਸੀ.ਆਈ.ਏ ਸਟਾਫ਼ ਨਾਲ ਪੁੱਜੇ , ਇੱਥੇ ਸਟਾਫ਼ ਨੇ ਆਪਣੇ ਇੱਕ ਵਫ਼ਦ ਨੂੰ ਅੰਦਰ ਬਿਠਾ ਲਿਆ ਪਰ ਉਨ੍ਹਾਂ ਨੂੰ ਐਸਐਸਪੀ ਦਾ ਇੰਤਜ਼ਾਰ ਕਰਨ ਲਈ ਕਿਹਾ। ਇਸ ਤੋਂ ਬਾਅਦ ਜਦੋਂ ਐਸਐਸਪੀ ਆਏ ਤਾਂ ਉਨ੍ਹਾਂ ਨੂੰ ਕਾਂਗਰਸੀ ਆਗੂ ਖਹਿਰਾ ਨਾਲ ਮਿਲਾਉਣ ਦੀ ਬੇਨਤੀ ਕੀਤੀ ਗਈ। ਪਰ ਉਨ੍ਹਾਂ ਨੇ ਵੀ ਆਪਣੀ ਮਜਬੂਰੀ ਦਾ ਹਵਾਲਾ ਦਿੰਦੇ ਹੋਏ ਮਿਲਣ ਤੋਂ ਇਨਕਾਰ ਕਰ ਦਿੱਤਾ।

Punjab Bani 29 September,2023
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਇਆ ਰਾਜ ਪੱਧਰ ਸਮਾਗਮ ਮਹਾਨ ਸ਼ਹੀਦ ਦੇ ਨਾਨਕੇ ਘਰ ਵਿੱਚ ਬਣੇਗਾ ਅਜਾਇਬ ਘਰ ਅਤੇ ਲਾਇਬ੍ਰੇਰੀ ਖਟਕੜ ਕਲਾਂ (ਐਸ.ਬੀ.ਐਸ. ਨਗਰ), 28 ਸਤੰਬਰ ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਕੀਤਾ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿਦੰਰ ਸਿੰਘ, ਗੁਰਜੀਤ ਸਿੰਘ ਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ। ਅੱਜ ਇੱਥੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਬਾਸ਼ਿੰਦੇ ਨੂੰ ਆਪਣਾ ਵਤਨ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਦੇਣ ਲਈ ਸੂਬਾ ਸਰਕਾਰ ਤਨਦੇਹੀ ਨਾਲ ਜੁਟੀ ਹੋਈ ਹੈ। ਮੁੱਖ ਮੰਤਰੀ ਨੇ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨੇਕ ਰੂਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸੇ ਕਰਕੇ ਸਕੂਲਾਂ ਦੇ ਸਿਲੇਬਸ ਵਿੱਚ ਢੁਕਵੀਂ ਤਬਦੀਲੀ ਕਰਨ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਸੂਬੇ ਦੀ ਮਹਾਨ ਵਿਰਾਸਤ ਦਾ ਪਾਸਾਰ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਸਧਾਰਨ ਸਮਾਗਮ ਨਹੀਂ ਹੈ ਸਗੋਂ ਦੁਨੀਆ ਦੇ ਮਹਾਨ ਇਨਕਲਾਬੀ ਦੇ ਜਨਮ ਦਿਨ ਦੇ ਜਸ਼ਨਾਂ ਦਾ ਦਿਨ ਹੈ। ਉਨ੍ਹਾਂ ਕਿਹਾ, “ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਪਾਸੋਂ ਤੋਹਫਿਆਂ ਦੀ ਮੰਗ ਕਰਦੇ ਹਨ, ਉਸ ਉਮਰ ਵਿੱਚ ਸ਼ਹੀਦ ਭਗਤ ਸਿੰਘ ਨੇ ਬਰਤਾਨੀਆ ਤੋਂ ਆਪਣੀ ਮਾਤ ਭੂਮੀ ਆਜ਼ਾਦ ਕਰਵਾਉਣ ਦੀ ਮੰਗ ਕੀਤੀ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਹਰੇਕ ਭਾਰਤੀ ਦੇ ਜੀਵਨ ਵਿੱਚ ਬਹੁਤ ਮਹਾਨ ਦਿਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹਦੇ ਬਹੁਤ ਸਨ ਜਿਸ ਕਰਕੇ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਹਾਨ ਨਾਇਕ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਚੁੰਗਲ ਤੋਂ ਆਜ਼ਾਦ ਕਰਵਾਉਣ ਵਿੱਚ ਲਾਮਿਸਾਲ ਯੋਗਦਾਨ ਪਿਆ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦੇ ਕਿਹਾ, “ਜਦੋਂ ਸਾਡੇ ਮਹਾਨ ਕੌਮੀ ਨਾਇਕ ਅਤੇ ਸ਼ਹੀਦ ਅੰਗਰੇਜ਼ਾਂ ਦੇ ਜਬਰ-ਜ਼ੁਲਮ ਦੇ ਖਿਲਾਫ਼ ਜੰਗ ਲੜ ਰਹੇ ਸਨ ਤਾਂ ਉਸੇ ਸਮੇਂ ਦੌਰਾਨ ਕੁਝ ਗੱਦਾਰ ਸਾਮਰਾਜੀ ਸ਼ਕਤੀਆਂ ਦੇ ਹੱਕ ਵਿੱਚ ਭੁਗਤ ਰਹੇ ਸਨ। ਇਹੋ ਜਿਹੇ ਗੱਦਾਰਾਂ ਨੂੰ ਅੱਜ ਕੋਈ ਯਾਦ ਵੀ ਨਹੀਂ ਕਰਦਾ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅੱਜ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗਰੀਬੀ ਨੇ ਅਜੇ ਵੀ ਜੜ੍ਹਾਂ ਲਾਈਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਬਾਅਦ ਸੱਤਾ ਸੰਭਾਲਣ ਵਾਲੇ ਲੋਕਾਂ ਨੇ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਖਜ਼ਾਨੇ ਨੂੰ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੁਣ ਕੇ ਬੜਾ ਦੁੱਖ ਹੁੰਦਾ ਹੈ ਕਿ ਜਦੋਂ ਕੁਝ ਲੋਕ ਇਹ ਕ ਦਿੰਦੇ ਹਨ ਕਿ ਹੁਣ ਨਾਲੋਂ ਤਾਂ ਅੰਗਰੇਜ਼ਾਂ ਦਾ ਸ਼ਾਸਨ ਚੰਗਾ ਸੀ। ਉਨ੍ਹਾਂ ਕਿਹਾ ਕਿ ਇਸ ਧਾਰਨਾ ਨੂੰ ਬਦਲਣ ਦੀ ਲੋੜ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਨੂੰ ਮੋਹਰੀ ਬਣਾਉਣ ਲਈ ਜਾਤ, ਧਰਮ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉੱਠਣ ਦਾ ਸੱਦਾ ਦਿੱਤਾ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਭਗਤ ਸਿੰਘ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਦੇਸ਼ ਬਣਾਉਣ ਲਈ ਵਧ-ਚੜ੍ਹ ਕੇ ਅੱਗੇ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ਉਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਦੇਸ਼ ਪ੍ਰਤੀ ਯੋਗਦਾਨ ਉਤੇ ਸਵਾਲ ਚੁੱਕਣ ਦਾ ਕਿਸੇ ਨੂੰ ਹੱਕ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਵਤਨ ਦੀ ਖਾਤਰ ਦਿੱਤੀ ਮਿਸਾਲੀ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਪਾਸੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਸਨ ਅਤੇ ਸਾਨੂੰ ਦੇਸ਼ ਦੀ ਤਰੱਕੀ ਲਈ ਉਨ੍ਹਾਂ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਿਸਾਲੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਦਮਨਕਾਰੀ ਸ਼ਾਸਨ ਤੋਂ ਮੁਕਤ ਕਰਵਾਉਣ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੇ ਭ੍ਰਿਸ਼ਟਾਚਾਰ ਤੇ ਗਰੀਬੀ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਾਹ ਉਤੇ ਚੱਲਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਸੰਕਪਲ ਲੈਣਾ ਚਾਹੀਦਾ ਹੈ ਕਿ ਅਸੀਂ ਚੰਗੇ ਭਵਿੱਖ ਦੀ ਭਾਲ ਵਿੱਚ ਇਧਰ-ਉਧਰ ਜਾਣ ਦੀ ਬਜਾਏ ਇੱਥੇ ਰਹਿ ਕੇ ਆਪਣੇ ਸਿਸਟਮ ਵਿੱਚ ਸੁਧਾਰ ਕਰਾਂਗੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉਤੇ ਚਲਦਿਆਂ ਸੂਬਾ ਸਰਕਾਰ ਨੇ ਹੁਣ ਤੱਕ ਆਪਣੇ ਨੌਜਵਾਨਾਂ ਨੂੰ 36000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚੋਂ ਮੁੱਖ ਮੰਤਰੀ ਦੀਆਂ ਤਸਵੀਰਾਂ ਹਟਾ ਕੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਅਤਿ-ਆਧੁਨਿਕ ਸਕੂਲ ਤੇ ਹਸਪਤਾਲ ਖੋਲ੍ਹੇ ਜਾ ਰਹੇ ਹਨ ਅਤੇ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਕਈ ਹੋਰ ਲੋਕ-ਪੱਖੀ ਤੇ ਵਿਕਾਸ ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਝੋਨੇ ਦੇ ਆਗਾਮੀ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 42 ਹਜ਼ਾਰ ਕਰੋੜ ਦੀ ਸੀ.ਸੀ.ਐਲ. ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਉੱਤਰੀ ਜ਼ੋਨਲ ਕੌਂਸਲ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਐਸ.ਵਾਈ.ਐਲ., ਚੰਡੀਗੜ੍ਹ ਤੇ ਸੂਬੇ ਨਾਲ ਸਬੰਧਤ ਹੋਰ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪਹਿਲਾਂ ਹੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨ ਲਿੰਕ (ਐਸ.ਵਾਈ.ਐਲ.) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐਸ.ਵਾਈ.ਐਲ. ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਮੁੱਖ ਮੰਤਰੀ ਨੇ ਗੜ੍ਹਸ਼ੰਕਰ ਨੇੜੇ ਸ਼ਹੀਦ ਭਗਤ ਸਿੰਘ ਦੇ ਨਾਨਕੇ ਘਰ ਵਿੱਚ ਮੈਮੋਰੀਅਲ, ਲਾਇਬ੍ਰੇਰੀ ਅਤੇ ਹੋਰ ਯਾਦਗਾਰਾਂ ਦੇ ਨਿਰਮਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਵਿਰਾਸਤ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂੰ ਕਰਵਾਉਣ ਲਈ ਇਹ ਸਮੇਂ ਦੀ ਲੋੜ ਹੈ। ਇਸ ਤੋਂ ਪਹਿਲਾਂ ਸੱਭਿਆਚਾਰਕ ਮਾਮਲੇ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਬਲਕਾਰ ਸਿੰਘ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ ਅਤੇ ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੈਰ-ਸਪਾਟਾ ਰਵਿੰਦਰ ਕੁਮਾਰ ਸ਼ਰਮਾ, ਐਸ.ਬੀ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Punjab Bani 28 September,2023
ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ - ਸੁਖਬੀਰ ਸਿੰਘ ਬਾਦਲ

ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ - ਸੁਖਬੀਰ ਸਿੰਘ ਬਾਦਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ ਚੰਡੀਗੜ੍ਹ, 28 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਤੇ ਕਿਹਾ ਕਿ ਅਗੇਤੀ ਕਿਸਮ ਦੇ ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ ਪਰ ਹਾਲੇ ਤੱਕ ਖਰੀਦ ਨਹੀਂ ਹੋਈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੇ ਕਹਿਣ ’ਤੇ ਪੀ ਆਰ 126 ਸਮੇਤ ਝੋਨੇ ਦੀਆਂ ਅਨੇਕਾਂ ਕਿਸਮਾਂ ਲਾਈਆਂ ਹਨ ਤੇ ਇਸ ਲਈ ਖਰੀਦ 1 ਅਕਤੂਬਰ ਦੀ ਥਾਂ ਤੁਰੰਤ ਸ਼ੁਰੂ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਲਦੀ ਖਰੀਦ ਸ਼ੁਰੂ ਕਰਨ ਨਾਲ ਕਿਸਾਨ ਪਰਾਲੀ ਵੀ ਸੰਭਾਲ ਸਕਣਗੇ ਜਿਸ ਨਾਲ ਪਰਾਲੀ ਸਾੜਨ ਦੇ ਮਾਮਲੇ ਬਹੁਤ ਘੱਟ ਜਾਣਗੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਖਰੀਦ ਸੀਜ਼ਨ ਜਲਦੀ ਸ਼ੁਰੂ ਕਰਨ ਲਈ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਵਾਰ-ਵਾਰ ਕੀਤੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਘੱਟ ਰੇਟ ’ਤੇ 1700 ਤੋਂ 1800 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ ਜਦੋਂ ਕਿ ਘੱਟੋ ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਹੈ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਰਾਜਪੁਰਾ, ਬਨੂੜ, ਖੰਨਾ ਤੇ ਲਾਲੜੂ ਮੰਡੀਆਂ ਵਿਚ ਪਹਿਲਾਂ ਹੀ ਵੱਡੀ ਪੱਧਰ ’ਤੇ ਝੋਨਾ ਆ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਹੁਣ ਤੱਕ ਮੰਡੀਆਂ ਵਿਚ ਕੋਈ ਪ੍ਰਬੰਧ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਕਿਸਾਨ ਸਟੋਰੇਜ ਲਈ ਥਾਂ ਦੀ ਘਾਟ ਤੇ ਬਾਰਦਾਨੇ ਦੀ ਘਾਟ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਪਰ ਹੁਣ ਉਹਨਾਂ ਨੂੰ ਉਹਨਾਂ ਦੀ ਕਿਸਮਤ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਮੁੱਖ ਮੰਤਰੀ ਵੱਲੋਂ ਪਹਿਲਾਂ ਕੀਤੇ ਵਾਅਦੇ ਚੇਤੇ ਆ ਰਹੇ ਹਨ ਜਦੋਂ ਉਹਨਾਂ ਕਿਸਾਨਾਂ ਨੂੰ ਮੂੰਗੀ ਦੀ ਫਸਲ ਬੀਜਣ ਵਾਸਤੇ ਆਖਿਆ ਸੀ ਪਰ ਸਰਕਾਰੀ ਏਜੰਸੀਆਂ ਨੇ ਮੰਡੀਆਂ ਵਿਚ ਆਈ ਮੂੰਗੀ ਦੀ ਕੁੱਲ ਫਸਲ ਵਿਚੋਂ ਸਿਰਫ 10 ਫੀਸਦੀ ਦੀ ਖਰੀਦ ਕੀਤੀ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ। ਉਹਨਾਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਜੁਲਾਈ ਵਿਚ ਆਏ ਹੜ੍ਹਾਂ ਵਿਚ ਝੋਨੇ ਦੀ ਫਸਲ ਨੁਕਸਾਨੀ ਗਈ ਹੈ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਾਲੇ ਤੱਕ ਗਿਰਦਾਵਰੀ ਹੀ ਮੁਕੰਮਲ ਨਹੀਂ ਕੀਤੀ ਗਈ। ਉਹਨਾਂ ਨੇ ਇਹ ਵੀ ਕਿਹਾ ਕਿ ਹਾਲੇ ਤੱਕ ਕਿਸਾਨ ਪਿਛਲੇ ਸਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ।

Punjab Bani 28 September,2023
ਸੁਖਪਾਲ ਖਹਿਰਾ ਨੂੰ ਕੋਰਟ ਨੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਸੁਖਪਾਲ ਖਹਿਰਾ ਨੂੰ ਕੋਰਟ ਨੇ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਚੰਡੀਗੜ੍ਹ, 28 ਸਤੰਬਰ 2023- ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਜਲਾਲਬਾਦ ਪੁਲਿਸ ਵਲੋਂ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੋਂ ਕੋਰਟ ਨੇ ਖਹਿਰਾ ਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ, ਸੁਖਪਾਲ ਖਹਿਰਾ ਖਿਲਾਫ਼ 2015 ਵਿਚ ਐਨਡੀਪੀਐਸ ਕੇਸ ਦਰਜ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿਚ ਪੁੱਛਗਿੱਛ ਵਾਸਤੇ ਖਹਿਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਪੁਲਿਸ ਦਾ ਕਹਿਣਾ ਹੈ।

Punjab Bani 28 September,2023
ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ

ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ ਪਟਿਆਲਾ : ਵਿਜੀਲੈਂਸ ਬਿਊਰੋ ਦੀ ਟੀਮ ਬੁੱਧਵਾਰ ਦੀ ਸਵੇਰ ਭਰਤ ਇੰਦਰ ਚਾਹਲ ਦੇ ਘਰ ਪੁੱਜੀ। ਕਰੀਬ ਅੱਧਾ ਘੰਟਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਕੋਈ ਬਾਹਰ ਨਹੀਂ ਆਇਆ ਅਤੇ ਨਾ ਦਰਵਾਜ਼ਾ ਖੁੱਲ੍ਹਿਆ ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵਾਪਿਸ ਪਰਤ ਗਈ। ਵਿਜੀਲੈਂਸ ਟੀਮ 'ਚ 2 ਔਰਤਾਂ ਸਮੇਤ ਸੱਤ ਮੈਬਰ ਸ਼ਾਮਲ ਸਨ। ਇਨ੍ਹਾਂ ਨੇ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਦਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਚ ਸਲਾਹਕਾਰ ਵਜੋਂ ਕੈਬਨਿਟ ਰੈਂਕ ਵਾਲੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵਲੋਂ ਚਾਹਲ ਦੀ ਗ੍ਰਿਫ਼ਤਾਰੀ ਲਈ ਉਸਦੀ ਭਾਲ ਕੀਤੀ ਜਾ ਰਹੀ ਹੈ। ਦਰਅਸਲ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਖੇ ਭਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।

Punjab Bani 27 September,2023
ਅਮਿਤ ਸ਼ਾਹ ਅੱਗੇ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ

ਅਮਿਤ ਸ਼ਾਹ ਅੱਗੇ ਮੁੱਖ ਮੰਤਰੀ ਨੇ ਜ਼ੋਰਦਾਰ ਢੰਗ ਨਾਲ ਚੁੱਕੇ ਪੰਜਾਬ ਦੇ ਮਸਲੇ ਅੰਮ੍ਰਿਤਸਰ- ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਪਵਿੱਤਰ ਸ਼ਹਿਰ ਵਿੱਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਵਨ ਨਗਰੀ ਦਾ ਸਮੁੱਚੀ ਮਨੁੱਖਤਾ ਦੇ ਦਿਲਾਂ ਵਿੱਚ ਡੂੰਘਾ ਸਤਿਕਾਰ ਹੈ, ਜਿੱਥੇ ਹਰ ਰੋਜ਼ ਇਕ ਲੱਖ ਸ਼ਰਧਾਲੂ ਅਕੀਦਤ ਭੇਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਤੀਤ ਵਿੱਚ ਇਹ ਸ਼ਹਿਰ ਕਾਰੋਬਾਰੀ ਸਰਗਰਮੀਆਂ ਦਾ ਕੇਂਦਰ ਰਿਹਾ ਹੈ ਅਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਸ਼ਹਿਰ ਛੇਤੀ ਹੀ ਮੱਧ ਏਸ਼ੀਆ ਅਤੇ ਉਸ ਤੋਂ ਪਾਰ ਦੀਆਂ ਮੰਡੀਆਂ ਲਈ ਪ੍ਰਵੇਸ਼ ਦੁਆਰ ਬਣੇਗਾ। ਮਿਹਨਤੀ ਤੇ ਬਹਾਦਰ ਪੰਜਾਬੀਆਂ ਨੇ ਪੰਜ ਦਰਿਆਵਾਂ ਦੀ ਇਸ ਧਰਤੀ ਉਤੇ ਇਤਿਹਾਸ ਦੇ ਕਈ ਪੰਨੇ ਪਲਟਦੇ ਦੇਖੇ ਹਨ। ਦੇਸ਼ ਦੇ ਅੰਨ ਭੰਡਾਰ ਵਜੋਂ ਨਾਮਣਾ ਖੱਟਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬੀਆਂ ਨੂੰ ਵਿਸ਼ਵ ਭਰ ਵਿੱਚ ਆਪਣੀ ਬਹਾਦਰੀ, ਸ਼ਹਿਣਸ਼ੀਲਤਾ ਤੇ ਉੱਦਮੀ ਭਾਵਨਾ ਕਰ ਕੇ ਜਾਣਿਆ ਜਾਂਦਾ ਹੈ। ਸਾਡੇ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਮਿਹਨਤੀ ਪੰਜਾਬੀ, ਜਿਹੜੇ ਦੁਨੀਆ ਭਰ ਵਿੱਚ ਆਪਣੇ ਉੱਦਮੀ ਹੁਨਰ, ਸ਼ਹਿਣਸ਼ੀਲਤਾ ਅਤੇ ਕੁਸ਼ਲਤਾ ਕਰ ਕੇ ਜਾਣੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ ਸਾਡੇ ਆਰਥਿਕ ਵਿਕਾਸ ਲਈ ਅੰਤਰਰਾਜੀ ਸਹਿਯੋਗ ਦੇ ਪੱਧਰ ਨੂੰ ਵਧਾਉਣ ਲਈ ਇਹ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦੇ ਹਿੱਤ ਵਿੱਚ ਹੈ ਕਿ ਅਸੀਂ ਇਕੱਠੇ ਬੈਠੀਏ ਅਤੇ ਇਸ ਖਿੱਤੇ, ਜਿਹੜਾ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਹੋਣ ਕਾਰਨ ਹਮੇਸ਼ਾ ਨੁਕਸਾਨ ਵਿੱਚ ਰਿਹਾ ਹੈ, ਦੇ ਸਮਾਜਿਕ-ਆਰਥਿਕ ਵਿਕਾਸ ਦੀਆਂ ਬਿਹਤਰੀਨ ਸੰਭਾਵਨਾਵਾਂ ਲੱਭੀਏ। ਮੁਲਕ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਲੋੜ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਆਸੀ ਪਰਿਪੇਖ ਵਿੱਚ ਇਹ ਗੱਲ ਮਹਿਸੂਸ ਕੀਤੀ ਜਾ ਰਹੀ ਹੈ ਕਿ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਰਾਜਨੀਤਕ ਸ਼ਕਤੀ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਪੱਖ ਉਤੇ ਸਾਰੇ ਇਕਮਤ ਹਨ ਕਿ ਸਿਆਸੀ ਪਾਰਟੀਆਂ ਦੀਆਂ ਵਲਗਣਾਂ ਤੋਂ ਉੱਪਰ ਉੱਠ ਕਿ ਸੂਬਾ ਸਰਕਾਰਾਂ ਨੂੰ ਆਪਣੀਆਂ ਵਿਕਾਸ ਤਰਜੀਹਾਂ ਦੀ ਚੋਣ ਅਤੇ ਮਾਲੀਏ ਲਈ ਕੰਮ ਕਰਨ ਵਾਸਤੇ ਜ਼ਿਆਦਾ ਖੁੱਲ੍ਹ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਗੱਲ ਹਰ ਕੋਈ ਜਾਣਦਾ ਹੈ ਕਿ ਆਧੁਨਿਕ ਯੁੱਗ ਵਿੱਚ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਕਰਨ ਲਈ ਸੂਬਾ ਸਰਕਾਰਾਂ ਜ਼ਿਆਦਾ ਬਿਹਤਰ ਸਥਿਤੀ ਵਿੱਚ ਹਨ।” ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਾਰਨਾਂ ਕਰਕੇ ਉਹ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਕਿਸੇ ਤੀਜੇ ਮੈਂਬਰ ਨੂੰ ਸ਼ਾਮਲ ਕਰਨ ਦੀ ਤਜਵੀਜ਼ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਨ।

Punjab Bani 26 September,2023
ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਬੰਧਤ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ/ਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ਦਫਤਰ ਅਤੇ ਖੇਤਰੀ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਕਿਹਾ, ਕੰਮ-ਕਾਜ ਵਿੱਚ ਤੇਜੀ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 25 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਾ ਭਲਾਈ ਅਫਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋ ਵੱਖ-ਵੱਖ ਮੁੱਦਿਆਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਸਬੰਧੀ ਸਕੀਮ ਬਾਰੇ ਅਤੇ ਅੰਬੇਦਕਰ ਭਵਨਾਂ ਦੀਆਂ ਇਮਾਰਤਾਂ ਦੇ ਰੱਖ-ਰਖਾਅ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਦੋਰਾਨ 2.6 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ। ਉਨ੍ਹਾਂ ਇਸ ਸਕੀਮ ਦਾ ਲਾਭ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਭਲਾਈ ਅਫਸਰਾਂ ਨੂੰ ਜਾਗਰੂਕਤਾ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ। ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੱਖ-ਵੱਖ ਸਕੀਮਾਂ ਦੀਆਂ ਤਜਵੀਜਾਂ 15 ਦਿਨਾਂ ਦੇ ਅੰਦਰ-ਅੰਦਰ ਮੁੱਖ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸਹੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ- ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਜਾਇੰਟ ਡਾਇਰੈਕਟਰ ਸਰਬਜਿੰਦਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜਰ ਹੋਏ।

Punjab Bani 25 September,2023
ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ ਚੰਡੀਗੜ੍ਹ, 25 ਸਤੰਬਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਤਨਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।

Punjab Bani 25 September,2023
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ ਜਾਂਚ 'ਚ ਪਤਾ ਲੱਗਾ ਕਿ ਬਾਦਲ ਨੇ ਮਾਡਲ ਟਾਊਨ ਬਠਿੰਡਾ 'ਚ ਘੱਟ ਰੇਟ 'ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼ ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ ਚੰਡੀਗੜ੍ਹ, 25 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨੰਬਰ 11/2022 ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿੱਤ ਮੰਤਰੀ ਨੇ ਆਪਣੇ ਪ੍ਰਭਾਵ ਦੀ ਵਰਤੋਂ ਕਰਦਿਆਂ ਬੀ.ਡੀ.ਏ. ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਸਾਲ 2021 ਵਿੱਚ ਪਲਾਟਾਂ ਦੀ ਬੋਲੀ ਦੌਰਾਨ ਆਮ ਲੋਕਾਂ ਨੂੰ ਗੁੰਮਰਾਹ ਕਰਦਿਆਂ ਜਾਅਲੀ ਨਕਸ਼ੇ ਅਪਲੋਡ ਕਰਵਾਏ ਗਏ ਸਨ ਤਾਂ ਜੋ ਬੋਲੀ ਪ੍ਰਕਿਰਿਆ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਅਪਲੋਡ ਕੀਤੇ ਨਕਸ਼ੇ ਵਿੱਚ ਪਲਾਟ ਨੰਬਰ 725-ਸੀ (560 ਵਰਗ ਗਜ਼) ਅਤੇ 726 (1000 ਵਰਗ ਗਜ਼) ਨੂੰ ਵੀ ਰਿਹਾਇਸ਼ੀ ਦੀ ਬਜਾਏ ਵਪਾਰਕ ਵਜੋਂ ਦਰਸਾਇਆ ਗਿਆ ਸੀ ਅਤੇ ਪਲਾਟਾਂ ਦੇ ਨੰਬਰ ਆਨਲਾਈਨ ਈ-ਆਕਸ਼ਨ ਪੋਰਟਲ ਤੇ ਪਾਏ ਨਕਸ਼ੇ ਵਿੱਚ ਨਹੀਂ ਦਿਖਾਏ ਗਏ ਸਨ। ਇਸ ਤੋਂ ਇਲਾਵਾ ਇੰਨਾਂ ਪਲਾਟਾਂ ਦੀ ਨਿਲਾਮੀ ਲਈ ਬਲਵਿੰਦਰ ਕੌਰ, ਪ੍ਰਸ਼ਾਸਨਿਕ ਅਧਿਕਾਰੀ, ਬੀ.ਡੀ.ਏ. ਬਠਿੰਡਾ ਦੇ ਡਿਜੀਟਲ ਹਸਤਾਖਰਾਂ ਦੀ ਵਰਤੋਂ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕੀਤੀ ਗਈ। ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨਾਮਕ ਇੱਕਲੇ ਤਿੰਨ ਬੋਲੀਕਾਰਾਂ ਲਈ ਬੋਲੀ ਇੱਕ ਹੀ ਵਿਅਕਤੀ ਐਡਵੋਕੇਟ ਸੰਜੀਵ ਕੁਮਾਰ ਵੱਲੋਂ ਇੱਕੋ ਆਈ.ਪੀ. ਐਡਰੈਸ ਤੋਂ ਕੀਤੀ ਗਈ। ਇਸ ਤੋਂ ਇਲਾਵਾ ਦੋਵੇਂ ਪਲਾਟ ਬੋਲੀਕਾਰਾਂ ਵੱਲੋਂ 2021 ਵਿੱਚ ਘੱਟ ਰੇਟ ’ਤੇ ਖਰੀਦੇ ਗਏ ਸਨ ਜੋ ਰੇਟ ਸਾਲ 2018 ਵਿੱਚ ਨਿਲਾਮੀ ਵੇਲੇ ਤੈਅ ਕੀਤੇ ਗਏ ਸਨ ਜਿਸ ਕਾਰਨ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ। ਸਾਬਕਾ ਵਿੱਤ ਮੰਤਰੀ ਨੇ ਬੀਡੀਏ ਬਠਿੰਡਾ ਤੋਂ ਅਲਾਟਮੈਂਟ ਪੱਤਰ ਮਿਲਣ ਤੋਂ ਪਹਿਲਾਂ ਆਪਣੇ ਜਾਣੇ-ਪਛਾਣੇ ਬੋਲੀਕਾਰਾਂ ਤੋਂ ਐਗਰੀਮੈਂਟਾਂ ਰਾਹੀਂ ਦੋਵੇਂ ਪਲਾਟ ਖਰੀਦ ਲਏ। ਇਹ ਵੀ ਪਤਾ ਲੱਗਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਫਲ ਅਲਾਟੀਆਂ ਨੂੰ 25 ਫੀਸਦੀ ਬਿਆਨਾ ਅਗਾਊਂ ਹੀ ਟਰਾਂਸਫਰ ਕਰ ਦਿੱਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਬੋਲੀਕਾਰਾਂ ਨਾਲ ਪਹਿਲਾਂ ਹੀ ਮਿਲੀਭੁਗਤ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਕੇਸ ਵਿੱਚ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰ ਦੋਸ਼ੀਆਂ ਦੀ ਸ਼ਮੂਲੀਅਤ ਬਾਰੇ ਵੀ ਪਤਾ ਲਗਾਇਆ ਜਾਵੇਗਾ।

Punjab Bani 25 September,2023
ਕੇਂਦਰ ਸਰਕਾਰ ਨੇ ਫਿਰੋਜ਼ਪੁਰ ਜਿਲ੍ਹੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ

ਕੇਂਦਰ ਸਰਕਾਰ ਨੇ ਫਿਰੋਜ਼ਪੁਰ ਜਿਲ੍ਹੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਸੁਨੀਲ ਜਾਖੜ ਨੇ ਸਾਂਝੀ ਕੀਤੀ ਜਾਣਕਾਰੀ ਫਿਰੋਜ਼ਪੁਰ, 25 Sep : ਕੇਂਦਰ ਸਰਕਾਰ ਨੇ ਫਿਰੋਜ਼ਪੁਰ ਜਿਲ੍ਹੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ 233.55 ਕਰੋੜ ਰੁਪਏ ਦੀ ਲਾਗਤ ਵਾਲੇ ਪੀਜੀਆਈਐਮਈਆਰ ਸੈਟੇਲਾਈਟ ਸੈਂਟਰ ਲਈ ਟੈਂਡਰ ਮੰਗੇ ਹਨ, ਇਸ ਪ੍ਰੋਜੈਕਟ ਨੂੰ 24 ਮਹੀਨਿਆਂ ਵਿਚ ਤਿਆਰ ਕਰਨ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਦਸੰਬਰ ਵਿੱਚ ਇਸ ਦੀ ਉਸਾਰੀ ਸ਼ੁਰੂ ਹੋਵੇਗੀ। 100 ਬੈੱਡਾਂ ਵਾਲੀ ਵਿਸ਼ੇਸ਼ ਸਹੂਲਤ ਫਿਰੋਜ਼ਪੁਰ ਅਤੇ ਨਾਲ ਲੱਗਦੇ ਸਰਹੱਦੀ ਖੇਤਰਾਂ ਦੀਆਂ ਮੈਡੀਕਲ ਜ਼ਰੂਰਤਾਂ ਨੂੰ ਪੂਰਾ ਕਰੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ''ਪ੍ਰਧਾਨ ਮੰਤਰੀ ਸ੍ਰੀ @narendramodi ਜੀ ਫਿਰੋਜ਼ਪੁਰ ਲਈ ਆਪਣੀ ਵਚਨਬੱਧਤਾ ਉਤੇ ਕਾਇਮ ਹਨ। ਮੈਨੂੰ ਫਿਰੋਜ਼ਪੁਰ ਵਿਖੇ 233.55 ਕਰੋੜ ਰੁਪਏ ਦੀ ਲਾਗਤ ਵਾਲੇ ਪੀਜੀਆਈਐਮਈਆਰ ਸੈਟੇਲਾਈਟ ਸੈਂਟਰ ਦੀ ਉਸਾਰੀ ਲਈ ਟੈਂਡਰ ਨੂੰ ਸਾਂਝਾ ਕਰਨ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਨੂੰ 24 ਮਹੀਨਿਆਂ ਦੀ ਸਮਾਂ ਸੀਮਾ ਅੰਦਰ ਤਿਆਰ ਕੀਤਾ ਜਾਵੇਗਾ। ਦਸੰਬਰ ਵਿੱਚ ਉਸਾਰੀ ਸ਼ੁਰੂ ਹੋਵੇਗੀ। 100 ਬਿਸਤਰਿਆਂ ਵਾਲੀ ਵਿਸ਼ੇਸ਼ ਸਹੂਲਤ ਫਿਰੋਜ਼ਪੁਰ ਅਤੇ ਨਾਲ ਲੱਗਦੇ ਸਰਹੱਦੀ ਖੇਤਰਾਂ ਦੀਆਂ ਮੈਡੀਕਲ ਜ਼ਰੂਰਤਾਂ ਨੂੰ ਪੂਰਾ ਕਰੇਗੀ।'' ਉਨ੍ਹਾਂ ਨੇ ਐਕਸ ਉਤੇ ਲਿਖਿਆ ਹੈ- 'ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨਿੱਜੀ ਤੌਰ 'ਤੇ ਇਸ ਪ੍ਰੋਜੈਕਟ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਜੋ ਸਾਡੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਹਾਇਕ ਹੋਵੇਗਾ। ਉਨ੍ਹਾਂ ਨੇ ਐਕਸ ਉਤੇ ਲਿਖਿਆ ਹੈ- 'ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨਿੱਜੀ ਤੌਰ 'ਤੇ ਇਸ ਪ੍ਰੋਜੈਕਟ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਜੋ ਸਾਡੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਹਾਇਕ ਹੋਵੇਗਾ।

Punjab Bani 25 September,2023
ਪੰਜਾਬ ਕਾਂਗਰਸ ਪ੍ਰਧਾਨ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ 'ਚ ਨਿੱਤਰੇ

ਪੰਜਾਬ ਕਾਂਗਰਸ ਪ੍ਰਧਾਨ ਪੰਜਾਬੀ ਗਾਇਕ ਸ਼ੁਭ ਦੇ ਸਮਰਥਨ 'ਚ ਨਿੱਤਰੇ ਚੰਡੀਗੜ੍ਹ: ਕੈਨੇਡਾ ਦੇ ਖ਼ਿਲਾਫ਼ ਇਕ ਹੋਰ ਸਖਤ ਕਾਰਵਾਈ ਕਰਦੇ ਹੋਏ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਹੈ। ਕੈਨੇਡੀਅਨ ਪੀ.ਐਮ. ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਠੀਕ ਨਹੀਂ ਚੱਲ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਇੱਕ ਪਾਸੇ ਉਹ ਖਾਲਿਸਤਾਨ ਦੇ ਵਿਚਾਰ ਦਾ ਸਖ਼ਤ ਵਿਰੋਧ ਕਰਦੇ ਦਿਖੇ, ਉੱਥੇ ਹੀ ਦੂਜੇ ਪਾਸੇ ਉਹ ਵਿਵਾਦਤ ਗਾਇਕ ਸ਼ੁਭ ਦਾ ਸਮਰਥਨ ਕਰਦੇ ਵੀ ਨਜ਼ਰ ਆਏ। ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਖਾਲਿਸਤਾਨੀ ਵਿਚਾਰਾਂ ਦੇ ਸਖਤ ਖਿਲਾਫ ਹੈ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਲੋਕਾਂ ਦਾ ਵੀ ਵਿਰੋਧ ਕਰਦੀ ਹੈ। ਪਰ ਜੇਕਰ ਤੁਸੀਂ ਸਾਡੇ ਪੰਜਾਬੀ ਗਾਇਕ ਸ਼ੁਭ ਵਰਗੇ ਨੌਜਵਾਨਾਂ ਨੂੰ ਰਾਸ਼ਟਰ ਵਿਰੋਧੀ ਕਰਾਰ ਦਿੰਦੇ ਹੋ ਤਾਂ ਅਸੀਂ ਇਸ ਦਾ ਵੀ ਸਖ਼ਤ ਵਿਰੋਧ ਕਰਦੇ ਹਾਂ ਭਾਵੇਂ ਉਹ ਹਮੇਸ਼ਾ ਪੰਜਾਬ ਲਈ ਬੋਲਦਾ ਹੈ।

Punjab Bani 22 September,2023
ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ

ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ ਕ੍ਰਾਂਤੀਕਾਰੀ ਕਦਮ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਵਾਬਦੇਹੀ ਵੀ ਤੈਅ ਕਰੇਗਾ ਚੰਡੀਗੜ੍ਹ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਉਠਾ ਸਕਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਵਿਧਾਇਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੀ ਸ਼ੁਰੂਆਤ ਤੋਂ ਬਾਅਦ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਦਮ ਜਿੱਥੇ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰੇਗਾ, ਉਥੇ ਹੀ ਉਨ੍ਹਾਂ ਦੀ ਜਵਾਬਦੇਹੀ ਵੀ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ, ਦੇਸ਼ ਦੀ ਪਹਿਲੀ ਅਜਿਹੀ ਵਿਧਾਨ ਸਭਾ ਹੈ ਜਿਸ ਨੇ ਦੇਸ਼ ਵਿੱਚ ਵੱਖ-ਵੱਖ ਐਪਲੀਕੇਸ਼ਨਾਂ ਦੀ ਸ਼ੁਰੂਆਤ ਕਰਕੇ ਅਤਿ-ਆਧੁਨਿਕ ਆਧੁਨਿਕ ਪ੍ਰਣਾਲੀ ਲਾਗੂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਆਮ ਆਦਮੀ ਦੀ ਭਲਾਈ ਅਤੇ ਵਿਧਾਇਕਾਂ ਨੂੰ ਅਪਡੇਟ ਰੱਖਣ ਦੇ ਉਦੇਸ਼ ਨਾਲ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਵਿਧਾਨ ਸਭਾ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਅਤੇ ਇਹ ਪਹਿਲਕਦਮੀ ਕਰਨ ਵਾਲਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਨੂੰ ਲਾਈਵ ਕਰਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਸੂਬੇ ਦੀ ਭਲਾਈ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਕਦਮ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਸ ਪਹਿਲਕਦਮੀ ਦਾ ਲਾਭ ਵਿਰੋਧੀ ਧਿਰ ਅਤੇ ਸੱਤਾ ਧਿਰ, ਦੋਵਾਂ ਧਿਰਾਂ ਦੇ ਵਿਧਾਇਕਾਂ ਨੂੰ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਲੋਕ ਪੱਖੀ ਬਿੱਲਾਂ ਦਾ ਖਰੜਾ ਤਿਆਰ ਕਰਨ ਅਤੇ ਪਾਸ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਵੱਲ ਇੱਕ ਸਾਰਥਿਕ ਕਦਮ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ ਕਿਉਂਕਿ ਹੁਣ ਵਿਧਾਨ ਸਭਾ ਦਾ ਕੰਮਕਾਜ ਪੂਰੀ ਤਰ੍ਹਾਂ ਕਾਗਜ਼-ਰਹਿਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਤਹਿਤ ਵੱਖ-ਵੱਖ ਫੈਸਲਿਆਂ ਅਤੇ ਦਸਤਾਵੇਜ਼ਾਂ ਦੀ ਸਥਿਤੀ ਦਾ ਪਤਾ ਲਾਉਣਾ ਅਤੇ ਜਾਣਕਾਰੀ ਸਾਂਝੀ ਕਰਨਾ ਆਸਾਨ ਹੋਵੇਗਾ ਜੋ ਇਸ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਵੇਕਲੀ ਐਪਲੀਕੇਸ਼ਨ ਰਾਹੀਂ ਸਦਨ ਵਿੱਚ ਵਿਧਾਨ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ, ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਅਤਿ-ਆਧੁਨਿਕ ਡਿਜੀਟਾਈਜੇਸ਼ਨ ਪ੍ਰਕਿਰਿਆ ਨੂੰ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਸਮਾਂ ਹਰ ਗੁਜ਼ਰਦੇ ਦਿਨ ਨਾਲ ਨਿਰੰਤਰ ਬਦਲਦਾ ਜਾ ਰਿਹਾ ਹੈ ਅਤੇ ਸਾਨੂੰ ਅਜੋਕੀ ਦੁਨੀਆਂ ਮੁਤਾਬਿਕ ਅਪਡੇਟ ਹੋਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਐਪਲੀਕੇਸ਼ਨ ਰਾਹੀਂ ਜਾਣਕਾਰੀ ਹਾਸਲ ਕਰ ਸਕਣਗੇ ਅਤੇ ਮੈਂਬਰਾਂ ਨੂੰ ਆਈ-ਪੈਡ ਦੇ ਮਹਿਜ਼ ਇੱਕ ਕਲਿੱਕ ’ਤੇ ਸਦਨ ਦੀ ਕਾਰਵਾਈ ਸਬੰਧੀ ਅਪਡੇਟਡ ਜਾਣਕਾਰੀ ਮਿਲ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਪ੍ਰਣਾਲੀ ਦੀ ਆਮਦ ਨਾਲ ਪੁਰਾਣੀ ਕਾਗਜ਼ੀ ਪ੍ਰਣਾਲੀ ’ਤੇ ਨਿਰਭਰਤਾ ਖ਼ਤਮ ਹੋ ਜਾਵੇਗੀ , ਜਿਸ ਨਾਲ ਵਾਤਾਵਰਣ ਦੀ ਸੰਭਾਲ ਹਿੱਤ ਰੁੱਖਾਂ ਨੂੰ ਬਚਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਾਤਾਵਰਣ ਦੀ ਸੁਰੱਖਿਆ ਲਈ ਪਹਿਲਾਂ ਹੀ ਦੋ ਕਾਗਜ਼- ਰਹਿਤ ਬਜਟ ਪੇਸ਼ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਯਾਦ ਕੀਤਾ ਕਿ ਜਦੋਂ ਉਹ ਹਿਮਾਚਲ ਵਿਧਾਨ ਸਭਾ ਵਿੱਚ ਸਦਨ ਦੀ ਕਾਰਵਾਈ ਦੇ ਡਿਜੀਟਲਾਈਜ਼ੇਸ਼ਨ ਨੂੰ ਦੇਖਣ ਲਈ ਗਏ ਸਨ, ਤਾਂ ਉਨ੍ਹਾਂ ਨੇ ਉੱਥੇ ਫੈਸਲਾ ਕੀਤਾ ਸੀ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਇਸ ਪ੍ਰਣਾਲੀ ਨੂੰ ਅਤਿ- ਆਧੁਨਿਕ ਸਾਧਨਾਂ ਨਾਲ ਪੰਜਾਬ ਵਿੱਚ ਵੀ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਇਹ ਸੁਪਨਾ ਸਾਕਾਰ ਹੋ ਗਿਆ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਅਸੀਂ ਨਾ ਸਿਰਫ ਪ੍ਰਣਾਲੀ ਨੂੰ ਅਪਣਾਇਆ ਹੈ ਸਗੋਂ ਸਾਡਾ ਸਿਸਟਮ ਬਾਕੀ ਸੂਬਿਆਂ ਨਾਲੋਂ ਕਿਤੇ ਵੱਧ ਅੱਪਡੇਟ ਵੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨੇਵਾ ਵਰਕਸ਼ਾਪ ਦੇ ਉਦਘਾਟਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ਅਤੇ ਨੇਵਾ ਬਰੌਸ਼ਰ ਜਾਰੀ ਕਰਨ ਦੇ ਨਾਲ-ਨਾਲ ਪੰਜਾਬ ਵਿਧਾਨ ਸਭਾ ਡਿਜੀਟਲ ਵਿੰਗ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਮੈਂਬਰਾਂ ਨੂੰ ਆਈਪੈਡ ਵੰਡਣ ਦੀ ਸ਼ੁਰੂਆਤ ਵੀ ਕੀਤੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਆਈਪੈਡ ਸੌਂਪੇ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਨਿਵੇਕਲੀ ਐਪਲੀਕੇਸ਼ਨ ਨੂੰ ਅਪਣਾਉਣ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਇਸ ਪ੍ਰਣਾਲੀ ਦੇ ਕੰਮਕਾਜ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਮਹਿਜ਼ ਇੱਕ ਕਲਿੱਕ ’ਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਨੇ ਮੌਜੂਦਾ ਅਸੈਂਬਲੀ ਨੂੰ 11 ਯੋਗ ਡਾਕਟਰ, 14 ਪੋਸਟ ਗ੍ਰੈਜੂਏਟ, 17 ਵਕੀਲਾਂ ਵਾਲੀ ਸਭ ਤੋਂ ਪੜ੍ਹੀ-ਲਿਖੀ ਅਤੇ ਨੌਜਵਾਨ ਵਿਧਾਨ ਸਭਾ ਦੱਸਦਿਆਂ ਕਿਹਾ ਕਿ ਮੈਂਬਰਾਂ ਨੂੰ ਇਸ ਪ੍ਰਣਾਲੀ ਬਾਰੇ ਸਿਖਲਾਈ ਦੇਣ ਲਈ ਇੱਥੇ ਨੇਵਾ ਸੇਵਾ ਕੇਂਦਰ ਵੀ ਸਥਾਪਿਤ ਕੀਤਾ ਗਿਆ ਹੈ। ਸੰਧਵਾਂ ਨੇ ਇਹ ਵੀ ਦੱਸਿਆ ਕਿ ਅੰਤਰ ਵਿਭਾਗੀ ਪੱਤਰ ਵਿਹਾਰ ਨੂੰ ਵੀ ਜਲਦ ਹੀ ਇਲੈਕਟ੍ਰਾਨਿਕ ਵਿਧੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕਾਂ ਨੂੰ ਇਸ ਐਪਲੀਕੇਸ਼ਨ ਦੇ ਕੰਮਕਾਜ ਬਾਰੇ ਸਿਖਲਾਈ ਦੇਣ ਲਈ ਵਰਕਸ਼ਾਪ ਵੀ ਲਾਈ ਗਈ।

Punjab Bani 21 September,2023
ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ ਪੇਂਡੂ ਵਿਕਾਸ ਫੰਡ ਦੇ 5637.4 ਕਰੋੜ ਦੇ ਬਕਾਏ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਦੀ ਕੀਤੀ ਅਪੀਲ ਬਕਾਇਆ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਵਿੱਚ ਆਈ ਖੜੋਤ ਚੰਡੀਗੜ੍ਹ, 21 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ 5637.4 ਕਰੋੜ ਰੁਪਏ ਰੁਕਣ ਦਾ ਮੁੱਦਾ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਦੀ ਮੰਗ ਕੀਤੀ। ਰਾਜਪਾਲ ਨੂੰ ਲਿਖੀ ਚਿੱਠੀ ਵਿੱਚ ਭਗਵੰਤ ਸਿੰਘ ਮਾਨ ਨੇ ਚੇਤੇ ਕਰਵਾਇਆ ਕਿ ਦੇਸ਼ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਕੇਂਦਰੀ ਅਨਾਜ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨਾਜ ਦੀ ਖ਼ਰੀਦ ਕੇਂਦਰ ਸਰਕਾਰ ਲਈ ਅਤੇ ਉਸ ਦੀ ਤਰਫੋਂ ਕੀਤੀ ਜਾਂਦੀ ਹੈ ਤੇ ਕੇਂਦਰੀ ਪੂਲ ਲਈ ਖ਼ਰੀਦਿਆ ਸਾਰਾ ਅਨਾਜ ਭਾਰਤ ਸਰਕਾਰ ਨੂੰ ਉਸ ਦੀਆਂ ਲੋੜਾਂ ਮੁਤਾਬਕ ਸੌਂਪਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੂਬਾ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਭਾਰਤ ਸਰਕਾਰ ਦੇ ਖ਼ਰੀਦ ਏਜੰਟ ਵਜੋਂ ਕੰਮ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਧਾਂਤਕ ਤੌਰ ਉਤੇ ਅਨਾਜ ਦੀ ਖ਼ਰੀਦ ਲਈ ਹੋਏ ਸਾਰੇ ਖ਼ਰਚੇ ਦੀ ਭਰਪਾਈ ਖੁਰਾਕ ਤੇ ਜਨਤਕ ਵੰਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੀਤੀ ਜਾਣੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2020-21 ਦੀ ਆਰਜ਼ੀ ਖ਼ਰੀਦ ਸ਼ੀਟ ਵਿੱਚ ਭਾਰਤ ਸਰਕਾਰ ਨੇ ਕੁੱਝ ਸਪੱਸ਼ਟੀਕਰਨਾਂ ਦੀ ਘਾਟ ਕਾਰਨ ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਚਾਰ-ਵਟਾਂਦਰੇ ਮਗਰੋਂ ਸੂਬਾ ਸਰਕਾਰ ਨੇ ਖੁਰਾਕ ਤੇ ਜਨਤਕ ਵੰਡ ਮੰਤਰਾਲੇ ਵੱਲੋਂ ਮੰਗੇ ਗਏ ਸਾਰੇ ਸਪੱਸ਼ਟੀਕਰਨ ਸੌਂਪ ਦਿੱਤੇ ਅਤੇ ਭਾਰਤ ਸਰਕਾਰ/ਐਫ.ਸੀ.ਆਈ. ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਵੀ ਸੋਧ ਕਰ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਤਾਬਕ ਭਾਰਤ ਸਰਕਾਰ ਨੇ ਹਾੜ੍ਹੀ ਮਾਰਕੀਟਿੰਗ ਸੀਜ਼ਨ 2021-22 ਦਾ ਪੇਂਡੂ ਵਿਕਾਸ ਫੰਡ ਦਾ ਰੁਕਿਆ ਪੈਸਾ ਜਾਰੀ ਕਰ ਦਿੱਤਾ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਸੋਧ ਕਰਨ ਦੇ ਬਾਵਜੂਦ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਤੋਂ ਖੁਰਾਕ ਤੇ ਜਨਤਕ ਵੰਡ ਮੰਤਰਾਲਾ ਭਾਰਤ ਸਰਕਾਰ ਨੇ ਪੇਂਡੂ ਵਿਕਾਸ ਫੰਡ ਰੋਕਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ (ਪੀ.ਆਰ.ਡੀ.ਏ.) 1987 ਦੀ ਧਾਰਾ 7 ਮੁਤਾਬਕ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਤਿੰਨ ਫੀਸਦੀ ਪੇਂਡੂ ਵਿਕਾਸ ਫੀਸ ਦੇ ਤੌਰ ਉਤੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਭੁਗਤਾਨ ਕਰਨਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖ਼ਰਚੇ ਪੀ.ਆਰ.ਡੀ.ਏ., 1987 ਦੀਆਂ ਤਜਵੀਜ਼ਾਂ ਮੁਤਾਬਕ ਹਨ ਅਤੇ ਖ਼ਰਚਿਆਂ ਦੇ ਸਾਰੇ ਹੈੱਡ ਪੇਂਡੂ, ਖੇਤੀਬਾੜੀ ਤੇ ਸਬੰਧਤ ਮਸਲਿਆਂ ਬਾਰੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀਬਾੜੀ ਖ਼ੇਤਰ ਦੀ ਤਰੱਕੀ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੇਗੀ, ਜਿਹੜੀ ਖ਼ਰੀਦ ਕੇਂਦਰਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਹਾੜ੍ਹੀ ਖ਼ਰੀਦ ਸੀਜ਼ਨ 2022-23 ਲਈ ਆਰਜ਼ੀ ਲਾਗਤ ਸ਼ੀਟ ਜਾਰੀ ਕਰਨ ਵੇਲੇ ਦੋ ਫੀਸਦੀ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੀ ਇਜਾਜ਼ਤ ਦਿੱਤੀ ਅਤੇ ਇਕ ਫੀਸਦੀ ਆਪਣੇ ਕੋਲ ਹੀ ਰੱਖ ਲਿਆ, ਜਿਸ ਨਾਲ 175 ਕਰੋੜ ਰੁਪਏ ਦਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਕਣਕ ਖ਼ਰੀਦ ਸੀਜ਼ਨ 2023-24 ਲਈ ਆਰਜ਼ੀ ਖ਼ਰੀਦ ਸ਼ੀਟ ਜਾਰੀ ਕਰਦਿਆਂ ਐਮ.ਡੀ.ਐਫ. ਘਟਾ ਕੇ ਤਿੰਨ ਫੀਸਦੀ ਤੋਂ ਦੋ ਫੀਸਦੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸੂਬੇ ਨੂੰ 265 ਕਰੋੜ ਰੁਪਏ ਦਾ ਵਾਧੂ ਨੁਕਸਾਨ ਹੋਇਆ, ਜਿਸ ਨਾਲ ਇਹ ਕੁੱਲ ਨੁਕਸਾਨ ਦੋ ਸੀਜ਼ਨਾਂ ਲਈ 440 ਕਰੋੜ (175 ਕਰੋੜ + 265 ਕਰੋੜ) ਉਤੇ ਪੁੱਜ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੱਧਰ ਉਤੇ ਆ ਕੇ ਇਹ ਫੰਡ ਜਾਰੀ ਨਾ ਹੋਣ ਕਾਰਨ ਪੇਂਡੂ ਬੁਨਿਆਦੀ ਢਾਂਚੇ ਅਤੇ ਅਰਥਚਾਰੇ ਉਤੇ ਮਾੜਾ ਪ੍ਰਭਾਵ ਪਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਬੀਤੇ ਸਮੇਂ ਵਿੱਚ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਕਰਜ਼ੇ ਦੀ ਅਦਾਇਗੀ ਕਰਨ ਦੇ ਸਮਰੱਥ ਨਹੀਂ। ਉਨ੍ਹਾਂ ਕਿਹਾ ਕਿ ਇਹ ਮਾਮਲਾ ਭਾਰਤ ਸਰਕਾਰ ਨਾਲ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨਾਲ ਕਈ ਵਾਰ ਚੁੱਕਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 5637.4 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਅਜੇ ਤੱਕ ਜਾਰੀ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਰਕੇ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ਾ ਮੋੜਨ ਦੇ ਸਮਰੱਥ ਨਹੀਂ। ਇਸੇ ਤਰ੍ਹਾਂ ਸਰਕਾਰ ਸੂਬੇ ਦੀ ਪੇਂਡੂ ਵਸੋਂ ਅਤੇ ਕਿਸਾਨਾਂ ਦੀ ਭਲਾਈ ਲਈ ਵਿਕਾਸ ਗਤੀਵਿਧੀਆਂ ਨੂੰ ਨਿਰਵਿਘਨ ਰੂਪ ਵਿੱਚ ਜਾਰੀ ਨਹੀਂ ਰੱਖ ਸਕਦੀ। ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਇਹ ਮਸਲਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਉਣ ਲਈ ਆਖਿਆ ਤਾਂ ਕਿ ਇਹ ਰਾਸ਼ੀ ਛੇਤੀ ਤੋਂ ਛੇਤੀ ਜਾਰੀ ਹੋ ਸਕੇ।

Punjab Bani 21 September,2023
ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ

ਹਰਸਿਮਰਤ ਬਾਦਲ ਨੇ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ, 20 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਹਿਲਾ ਰਾਖਵਾਂਕਰਨ ਬਿੱਲ ਅਗਲੀਆਂ ਸੰਸਦੀ ਚੋਣਾਂ ਤੋਂ ਹੀ ਲਾਗੂ ਕਰਨ ਦਾ ਸੱਦਾ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਇਹ ਬਿੱਲ ਜਨਗਣਨਾ ਤੇ ਹੱਦਬੰਦੀ ਦਾ ਕੰਮ ਮੁਕੰਮਲ ਹੋਣ ਮਗਰੋਂ 5 ਤੋਂ 7 ਸਾਲਾਂ ਬਾਅਦ ਹੀ ਲਾਗੂ ਕਰਨਾ ਹੈ ਤਾਂ ਫਿਰ ਇਸਨੂੰ ਅਗਲੀਆਂ ਚੋਣਾਂ ਤੋਂ ਪਹਿਲਾਂ ਲਿਆਉਣ ਦਾ ਕੀ ਮਕਸਦ ਹੈ? ਅਕਾਲੀ ਦਲ ਵੱਲੋਂ ਬਿੱਲ ’ਤੇ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਦਲੇਰੀ ਨਾਲ ਸਵਾਲ ਕੀਤਾ ਕਿ ਜਨਗਣਨਾ ਦਾ ਕੰਮ ਪਹਿਲੀ ਵਾਰ ਕੋਰੋਨਾ ਦਾ ਬਹਾਨਾ ਲਗਾ ਕੇ ਦੋ ਸਾਲ ਕਿਉਂ ਲਟਕਾਇਆ ਗਿਆ ਹੈ ਜਦੋਂ ਕਿ ਚੀਨ, ਬਰਤਾਨੀਆ ਵਰਗੇ ਦੇਸ਼ਾਂ ਨੇ ਆਪਣੇ ਮੁਲਕਾਂ ਵਿਚ ਇਹ ਕੰਮ ਮੁਕੰਮਲ ਕਰ ਲਿਆ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਸਪਸ਼ਟ ਨਹੀਂ ਹੈ ਕਿ ਜਨਗਣਨਾ ਕਦੋਂ ਹੋਵੇਗੀ ਤੇ ਹੱਦਬੰਦੀ ਦੀ ਪ੍ਰਕਿਰਿਆ ਕਦੋਂ ਮੁਕੰਮਲ ਕੀਤਾ ਜਾਵੇਗਾ। ਉਹਨਾਂ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਜਦੋਂ ਮਹਿਲਾ ਰਾਖਵਾਂਕਰਨ ਬਿੱਲ ਦਾ ਵਾਅਦਾ 2014 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਸੀ ਤਾਂ ਹੁਣ ਇਸ ਬਿੱਲ ਨੂੰ ਲਿਆਉਣ ਦੀ ਕੀ ਕਾਹਲ ਸੀ? ਉਹਨਾਂ ਕਿਹਾ ਕਿ ਸਰਕਾਰ ਪਿਛਲੇ ਸਾਢੇ 9 ਸਾਲਾਂ ਤੋਂ ਕੀ ਕਰ ਰਹੀ ਸੀ? ਉਹਨਾਂ ਨੇ ਆਖਿਆ ਕਿ ਮਹਿਲਾ ਰਾਖਵਾਂਕਰਨ ਲਾਗੂ ਕਰਨ ਵਾਸਤੇ ਕੋਈ ਸਮਾਂ ਹੱਦ ਨਾ ਹੋਣ ਕਾਰਨ ਭਾਜਪਾ ਪਹਿਲਾਂ ਵੀ ਮੁਸ਼ਕਿਲਾਂ ਵਿਚ ਉਲਝੀ ਹੈ ਤੇ ਇਸ ’ਤੇ ਔਰਤਾਂ ਦੀਆਂ ਵੋਟਾਂ ਲੈਣ ਵਾਸਤੇ ’ਜੁਮਲੇਬਾਜ਼ੀ’ ਕਰਨ ਦੇ ਦੋਸ਼ ਲੱਗੇ ਹਨ। ਹਰਸਿਮਰਤ ਕੌਰ ਬਾਦਲ ਨੇ ਸਾਲਾਂ ਬੱਦੀ ਇਸ ਬਿੱਲ ਨੂੰ ਲਟਕਾਉਣ ਦੇ ਦੱਸੇ ਜਾ ਰਹੇ ਕਾਰਨਾਂ ਨੂੰ ਸਿਰਫ ਬਹਾਨੇ ਕਰਾਰ ਕਰਾਰ ਦਿੱਤਾ। ਉਹਨਾਂ ਕਿਹਾ ਕਿ ਜੇਕਰ ਦੇਸ਼ ’ਨੋਟਬੰਦੀ’ ਤੇ ’ਲਾਕਡਾਊਨ’ ਮਿੰਟਾਂ ਵਿਚ ਲਾਗੂ ਕਰ ਸਕਦਾ ਹੈ ਤਾਂ ਫਿਰ ਇਹ ਮਹਿਲਾ ਰਾਖਵਾਂਕਰਨ ਫੌਰੀ ਲਾਗੂ ਕਿਉਂ ਨਹੀਂ ਕਰ ਸਕਦਾ? ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪਹਿਲੀ ਲੋਕ ਸਭਾ ਵਿਚ ਸਿਰਫ 24 ਮਹਿਲਾ ਸੰਸਦ ਮੈਂਬਰ ਸਨ ਜੋ 9 ਫੀਸਦੀ ਬਣਦੇ ਹਨ ਜਦੋਂ ਕਿ ਇਸ ਵੇਲੇ 798 ਮਹਿਲਾ ਸੰਸਦ ਮੈਂਬਰ ਹਨ। ਉਹਨਾਂ ਕਿਹਾ ਕਿ ਇਸ ਸਦਨ ਵਿਚ ਹਰ 13 ਸੰਸਦ ਮੈਂਬਰਾਂ ਵਿਚੋਂ 11 ਪੁਰਸ਼ ਹਨ ਤੇ ਸਾਡੀਆਂ ਵਿਧਾਨ ਸਭਾਵਾਂ ਵਿਚ ਮਹਿਲਾ ਪ੍ਰਤੀਨਿਧਾਂ ਦੀ ਅਣਹੋਂਦ ਹੈ। ਉਹਨਾਂ ਜ਼ੋਰਦੇ ਕੇ ਕਿਹਾ ਕਿ ਇਸ ਅਸੰਤੁਲਨ ਨੂੰ ਤੁਰੰਤ ਦਰੁੱਸਤ ਕਰਨ ਦੀ ਲੋੜ ਹੈ। ਬਾਦਲ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਵਿਸ਼ਵ ਦੇ ਸੰਕੇਤਾਂ ਨੇ ਵੀ ਇਸ ਨੂੰ ਤੁਰੰਤ ਲਾਗੂ ਕਰਨ ਦਾ ਸੰਕੇਤ ਦਿੱਤਾ ਹੈ।

Punjab Bani 20 September,2023
6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ

6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਦਿੱਲੀ-20-Sep-ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ਵਿੱਚ 6 ਲੋਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਦੀ ਗਵਾਹ ਚਾਮ ਕੌਰ ਨੇ ਕਿਹਾ ਸੀ ਕਿ ਸੱਜਣ ਕੁਮਾਰ ਦੰਗਿਆਂ ਦੌਰਾਨ ਭੀੜ ਨੂੰ ਭੜਕਾ ਰਿਹਾ ਸੀ। ਅਦਾਲਤ ਨੇ ਸਾਰੇ ਗਵਾਹਾਂ ਨੂੰ ਸੁਣਨ ਤੋਂ ਬਾਅਦ ਅਤੇ ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 13 ਸਾਲ ਪਹਿਲਾਂ ਜੁਲਾਈ 2010 'ਚ ਕੜਕੜਡੂਮਾ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੁਲਤਾਨਪੁਰੀ 'ਚ ਛੇ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਸੱਜਣ ਕੁਮਾਰ, ਬ੍ਰਹਮਾਨੰਦ, ਪੇਰੂ, ਕੁਸ਼ਲ ਸਿੰਘ ਅਤੇ ਵੇਦ ਪ੍ਰਕਾਸ਼ 'ਤੇ ਦੋਸ਼ ਆਇਦ ਕੀਤੇ ਸਨ। ਦੱਸ ਦਈਏ ਕਿ ਸਾਬਕਾ ਕਾਂਗਰਸੀ ਨੇਤਾ 'ਤੇ ਦੰਗਿਆਂ ਦੌਰਾਨ ਗੁਰਦੁਆਰੇ ਨੂੰ ਅੱਗ ਲਾਉਣ ਦਾ ਵੀ ਦੋਸ਼ ਹੈ। ਅਦਾਲਤ ਨੇ ਪਿਛਲੇ ਮਹੀਨੇ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੂੰ ‘ਮੁੱਖ ਭੜਕਾਉਣ ਵਾਲਾ’ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਸੱਜਣ ਕੁਮਾਰ ਉਸ ਭੀੜ ਦਾ ਹਿੱਸਾ ਸੀ ਜਿਸ ਦਾ ਇੱਕੋ ਇੱਕ ਇਰਾਦਾ 1 ਨਵੰਬਰ 1984 ਨੂੰ ਗੁਲਾਬ ਬਾਗ, ਨਵਾਦਾ ਵਿੱਚ ਗੁਰਦੁਆਰਾ ਸਾਹਿਬ ਨੂੰ ਸਾੜਨਾ ਅਤੇ ਲੁੱਟਣਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਭੀੜ ਇਲਾਕੇ ਵਿੱਚ ਸਿੱਖਾਂ ਦੇ ਘਰਾਂ ਨੂੰ ਸਾੜਨਾ ਚਾਹੁੰਦੀ ਸੀ। ਅਦਾਲਤ ਨੇ ਕਿਹਾ ਕਿ ਕੁਮਾਰ ਨੇ ਭੀੜ ਵਿੱਚ ਹੋਰ ਲੋਕਾਂ ਨੂੰ ਉਕਸਾਇਆ ਸੀ।

Punjab Bani 20 September,2023
ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਭਾਜਪਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ ਚੰਡੀਗੜ੍ਹ, 20 ਸਤੰਬਰ 2023 - ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ’ਤੇ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ। ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

Punjab Bani 20 September,2023
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦਾ ਪਤੀ ਗ੍ਰਿਫਤਾਰ ਗਹਿਰੀ ਨੇ ਆਪਣੀ ਜਾਇਦਾਦ ਨਾਲੋਂ 171.68% ਵੱਧ ਆਮਦਨ ਇਕੱਠੀ ਕੀਤੀ ਚੰਡੀਗੜ੍ਹ, 18 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਗਹਿਰੀ ਵਾਸੀ ਪਿੰਡ ਸ਼ਕੂਰ, ਜਿਲਾ ਫਿਰੋਜ਼ਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਜਾਂਚ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਾਬਕਾ ਵਿਧਾਇਕਾ ਨੇ ਆਪਣੇ ਪਤੀ ਦੀ ਮਿਲੀਭੁਗਤ ਨਾਲ ਵਿਧਾਨ ਸਭਾ ਦੇ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਉਨਾਂ ਅੱਗੇ ਦੱਸਿਆ ਕਿ ਇਸ ਜਾਂਚ ਲਈ ਮਿਥੀ ਮਿਆਦ ਦੇ ਦੌਰਾਨ, ਸਾਰੇ ਸਰੋਤਾਂ ਤੋਂ ਉਸਦੀ ਕੁੱਲ ਆਮਦਨ 1,65,34,053 ਰੁਪਏ ਸੀ, ਜਦੋਂ ਕਿ ਉਸੇ ਸਮੇਂ ਦੌਰਾਨ ਉਸਦੇ ਕੁੱਲ ਖਰਚੇ 4,49,19,831 ਰੁਪਏ ਸਨ। ਸਿੱਟੇ ਵਜੋਂ, ਉਹਨਾਂ ਨੇ 2,83,85,778.41 ਰੁਪਏ ਵੱਧ ਖਰਚੇ, ਜੋ ਕਿ 171.68% ਫੀਸਦ ਵਜੋਂ ਅਸਪਸ਼ਟ ਵਾਧੇ ਨੂੰ ਦਰਸਾਉਂਦਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਦੋਵਾਂ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(ਬੀ) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਫਿਰੋਜ਼ਪੁਰ ਦੇ ਵਿਜੀਲੈਂਸ ਬਿਊਰੋ ਪੁਲਿਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Bani 18 September,2023
ਜੈ ਇੰਦਰ ਕੌਰ ਨੇ ਸੂਬਾ ਮਹਿਲਾ ਪ੍ਰਧਾਨ ਨਿਯੁਕਤ ਕੀਤੇ ਜਾਣ ਲਈ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ

ਜੈ ਇੰਦਰ ਕੌਰ ਨੇ ਸੂਬਾ ਮਹਿਲਾ ਪ੍ਰਧਾਨ ਨਿਯੁਕਤ ਕੀਤੇ ਜਾਣ ਲਈ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਮਿਹਨਤ ਕਰਦੀ ਰਹਾਂਗੀ - ਜੈ ਇੰਦਰ ਕੌਰ ਪਟਿਆਲਾ, 17 ਸਤੰਬਰ ਭਾਜਪਾ ਆਗੂ ਜੈ ਇੰਦਰ ਕੌਰ ਨੇ ਅੱਜ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਦਾ ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਦਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਨਿਯੁਕਤ ਕਰਨ ਲਈ ਧੰਨਵਾਦ ਕੀਤਾ। ਆਪਣੀ ਨਿਯੁਕਤੀ ਤੋਂ ਬਾਅਦ ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਭਾਰਤੀ ਜਨਤਾ ਪਾਰਟੀ ਹਾਈਕਮਾਂਡ, ਖਾਸ ਕਰਕੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਪਾਰਟੀ ਪ੍ਰਧਾਨ ਜੇ.ਪੀ. ਨੱਡਾ ਜੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਦਾ ਮੇਰੇ ਤੇ ਇੱਕ ਵਾਰ ਤੋਂ ਭਰੋਸਾ ਜਤਾਉਣ ਲਈ ਅਤੇ ਮੈਨੂੰ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਨਿਯੁਕਤ ਕਰਨ ਲਈ ਬਹੁਤ ਧੰਨਵਾਦੀ ਹਾਂ। ਉਨ੍ਹਾਂ ਅੱਗੇ ਕਿਹਾ ਕਿ, "ਪਾਰਟੀ ਦੇ ਇਸਤਰੀ ਵਿੰਗ ਦੀ ਅਗਵਾਈ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ ਅਤੇ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਦੀ ਬਿਹਤਰੀ ਅਤੇ ਸਾਡੇ ਪਿਆਰੇ ਪੰਜਾਬ ਦੇ ਲੋਕਾਂ ਲਈ ਲਗਾਤਾਰ ਮਿਹਨਤ ਕਰਦੀ ਰਹਾਂਗੀ।" ਉਹਨਾਂ ਨੇ ਅੱਗੇ ਕਿਹਾ ਕਿ, "ਇਹ ਨਿਯੁਕਤੀ ਹੋਰ ਵੀ ਯਾਦਗਾਰ ਹੋ ਗਈ ਹੈ ਕਿਉਂਕਿ ਇਹ ਸਾਡੇ ਪ੍ਰੇਰਣਾਦਾਇਕ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਨ ਮੌਕੇ ਤੇ ਆਈ ਹੈ।"

Punjab Bani 17 September,2023
ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਕੇਂਦਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ

ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਕੇਂਦਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ ਰੇਹੜੀ ਫੜੀ ਲਗਾਉਣ ਵਾਲੇ ਇਸ ਵਿਸ਼ੇਸ਼ ਮਾਈਕਰੋ-ਕ੍ਰੈਡਿਟ ਸਕੀਮ ਤਹਿਤ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਲੈ ਸਕਦੇ ਹਨ: ਐਮ.ਪੀ. ਪਟਿਆਲਾ ਪਟਿਆਲਾ, 16 ਸਤੰਬਰ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਵਿਡ ਦੇ ਸਮੇਂ ਦੌਰਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਾਡੇ ਸਟ੍ਰੀਟ ਵਿਕਰੇਤਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਮੁੜ ਸਥਾਪਿਤ ਕਰਨ ਲਈ ਇੱਕ ਬਹੁਤ ਹੀ ਪ੍ਰਗਤੀਸ਼ੀਲ ਯੋਜਨਾ ਚਲਾ ਰਹੀ ਹੈ। ਇਸ ਯੋਜਨਾ ਦੇ ਤਹਿਤ ਰੇਹੜੀ ਫੜੀ ਵਾਲਿਆਂ ਨੂੰ 50 ਹਜ਼ਾਰ ਰੁਪਏ ਤੱਕ ਕਰਜ਼ੇ ਦਿੱਤੇ ਜਾਂਦੇ ਹਨ। ਇਹਨਾਂ ਨੂੰ ਪਹਿਲੀ ਕਿਸ਼ਤ ਵਿੱਚ 10,000 ਰੁਪਏ ਅਤੇ ਦੂਜੀ ਕਿਸ਼ਤ ਵਿੱਚ 20,000 ਰੁਪਏ ਦਿੱਤੇ ਜਾਂਦੇ ਹਨ, ਅਤੇ ਤੀਜੀ ਕਿਸ਼ਤ ਵਿੱਚ 50,000 ਰੁਪਏ ਦਾ ਕਰਜ਼ਾ ਦਿੱਤਾ ਜਾਂਦਾ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਕਿਫਾਇਤੀ ਕ੍ਰੈਡਿਟ ਤੱਕ ਮੁਸ਼ਕਲ ਰਹਿਤ ਪਹੁੰਚ ਦੁਆਰਾ ਸਟਰੀਟ ਵਿਕਰੇਤਾਵਾਂ ਦੇ ਸਸ਼ਕਤੀਕਰਨ ਲਈ ਕੰਮ ਕਰਦੀ ਹੈ। ਸਬਜ਼ੀਆਂ, ਫਲ, ਖਾਣ ਲਈ ਤਿਆਰ ਸਟ੍ਰੀਟ ਫੂਡ, ਚਾਹ, ਪਾਨ ਦੀਆਂ ਦੁਕਾਨਾਂ, ਕਾਰੀਗਰ ਉਤਪਾਦ ਆਦਿ ਵਰਗੀਆਂ ਚੀਜ਼ਾਂ ਵੇਚਣ ਵਾਲੇ ਵਿਕਰੇਤਾ, ਜਾਂ ਨਾਈ ਦੀਆਂ ਦੁਕਾਨਾਂ, ਮੋਚੀ, ਲਾਂਡਰੀ ਸੇਵਾਵਾਂ ਆਦਿ ਸਮੇਤ ਸੇਵਾਵਾਂ ਵਾਲੇ, ਇਸ ਸਕੀਮ ਦੇ ਤਹਿਤ ਬੈਂਕਾਂ ਅਤੇ ਮਾਈਕ੍ਰੋਫਾਈਨੈਂਸ ਰਿਣਦਾਤਿਆਂ ਤੋਂ ਕਾਰਜਸ਼ੀਲ ਪੂੰਜੀ ਕ੍ਰੈਡਿਟ ਪ੍ਰਾਪਤ ਕਰ ਸਕਦੇ ਹਨ।" ਪ੍ਰਨੀਤ ਕੌਰ ਨੇ ਅੱਗੇ ਕਿਹਾ, "ਵਿਕਰੇਤਾ ਸਕੀਮ ਦੇ ਪੋਰਟਲ ਜਾਂ ਮੋਬਾਈਲ ਐਪ ਰਾਹੀਂ ਕਰਜ਼ੇ ਲਈ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਇਹ ਵਿਕਰੇਤਾ ਕਿਸੇ ਨੇੜਲੇ ਕਾਮਨ ਸਰਵਿਸ ਸੈਂਟਰ (ਸੀਐਸਸੀ) ਨਾਲ ਸੰਪਰਕ ਕਰ ਸਕਦੇ ਹਨ ਜਾਂ ਕਰਜ਼ੇ ਲਈ ਅਰਜ਼ੀ ਦੇਣ ਲਈ ਨਗਰ ਨਿਗਮ ਦੇ ਦਫ਼ਤਰ ਜਾ ਸਕਦੇ ਹਨ। ਇਹ ਲੋਨ ਦੀ ਪ੍ਰਕਿਰਿਆ ਹੈ ਬਹੁਤ ਹੀ ਸਰਲ ਹੈ ਅਤੇ ਮੋਬਾਈਲ ਐਪ ਅਤੇ ਵੈੱਬ ਪੋਰਟਲ ਰਾਹੀਂ ਸਵੈਚਲਿਤ ਹੈ ਅਤੇ ਐਪਲੀਕੇਸ਼ਨ ਨੂੰ ਮਨਜ਼ੂਰੀ ਦੇਣ ਲਈ 30 ਦਿਨਾਂ ਤੋਂ ਘੱਟ ਸਮਾਂ ਲੱਗਦਾ ਹੈ।"

Punjab Bani 16 September,2023
ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਦੇ ਆਖਰੀ ਦਿਨ ਮੇਲੇ ਵਿੱਚ ਪਹੁੰਚੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਬੇਤੁੱਕਾ ਫੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ਉਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਚੌਲਾਂ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕਰ ਦਿੱਤਾ ਹੈ ਜਿਸ ਨਾਲ ਬਾਸਮਤੀ ਦੀਆਂ ਘਰੇਲੂ ਕੀਮਤਾਂ ਉਤੇ ਬੁਰਾ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਕਿਸਾਨ ਖੇਤੀ ਲਾਗਤਾਂ ਵਧਣ ਅਤੇ ਘੱਟ ਭਾਅ ਮਿਲਣ ਕਾਰਨ ਪਹਿਲਾਂ ਹੀ ਸੰਕਟ ਵਿੱਚ ਡੁੱਬੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਬਾਸਮਤੀ ਦਾ ਸਭ ਤੋਂ ਵੱਧ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਕਿਸਾਨਾਂ ਦੇ ਹਿੱਤ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਸਲੀ ਵਿਭਿੰਨਤਾ ਤਹਿਤ ਮੂੰਗੀ, ਬਾਸਮਤੀ ਤੇ ਹੋਰ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨਾਲ ਸਾਡੀ ਮੁਹਿੰਮ ਨੂੰ ਧੱਕਾ ਲੱਗਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਇਹ ਕਦਮ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ ਜਿਸ ਦੀ ਸੂਬਾ ਸਰਕਾਰ ਵੱਲੋਂ ਜ਼ੋਰਦਾਰ ਮੁਖਾਲਫ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਪਾਬੰਦੀਆਂ ਦੇ ਮੱਦੇਨਜ਼ਰ ਬਾਸਮਤੀ ਚੌਲ ਪੱਛਮੀ ਬੰਗਾਲ, ਕੇਰਲਾ ਵਰਗੇ ਸੂਬਿਆਂ ਨੂੰ ਵੇਚਣ ਉਤੇ ਵੀ ਗੌਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਅੰਨ ਭੰਡਾਰ ਨੱਕੋ-ਨੱਕ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਉਤੇ ਪਾਬੰਦੀਆਂ ਥੋਪੀਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੇਂਦਰ ਸਰਕਾਰ ਦੇ ਇਕ ਹੋਰ ਪੰਜਾਬ ਵਿਰੋਧੀ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੇ ਸੂਬੇ ਦਾ ਦਿਹਾਤੀ ਵਿਕਾਸ ਫੰਡ ਦਾ 3622 ਕਰੋੜ ਰੁਪਏ ਦਾ ਫੰਡ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦੀ ਦੁਰਵਰਤੋਂ ਕੀਤੀ ਸੀ ਜਿਸ ਦਾ ਖਮਿਆਜ਼ਾ ਹੁਣ ਪੇਂਡੂ ਖੇਤਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਰ.ਡੀ.ਐਫ. ਦਾ ਇਹ ਫੰਡ ਜਾਰੀ ਕਰ ਦਿੰਦਾ ਹੈ ਤਾਂ ਸੂਬੇ ਦੇ ਪੇਂਡੂ ਖੇਤਰ ਦੀਆਂ 67000 ਕਿਲੋਮੀਟਰ ਲਿੰਕ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ ਜਿਸ ਵਿੱਚ 1500 ਰੁਪਏ ਕੇਂਦਰ ਅਤੇ 1000 ਰੁਪਏ ਸੂਬਾ ਸਰਕਾਰ ਅਦਾ ਕਰੇਗੀ ਪਰ ਕੇਂਦਰ ਸਰਕਾਰ ਨੇ ਇਸ ਸੁਝਾਅ ਨਾਲ ਸਹਿਮਤੀ ਪ੍ਰਗਟਾਉਣ ਦੀ ਬਜਾਏ ਇਸ ਨੂੰ ਰੱਦ ਕਰ ਦਿੱਤਾ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ, ਕੱਸੀਆਂ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਇਸ ਵਾਰ ਫਾਜ਼ਿਲਕਾ, ਮਾਨਸਾ ਇਲਾਕੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਖੇਤੀ ਸਿੰਚਾਈ ਲਈ 33 ਤੋਂ 34 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਗਲੇ ਸਾਲ ਤੱਕ 70 ਫੀਸਦੀ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਕਿ ਧਰਤੀ ਹੇਠਲਾ ਪਾਣੀ ਬਚਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾ ਸਕੀਏ। ਰਿਸ਼ਵਤਖੋਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੱਡੇ ਫੈਸਲੇ ਲਏ ਗਏ ਹਨ। ਜ਼ਮੀਨ-ਜਾਇਦਾਦ ਦੀ ਰਜਿਸਟਰੀ ਵੀ ਸਰਲ ਪੰਜਾਬੀ ਵਿੱਚ ਹੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਧਾਰਨ ਇਨਸਾਨ ਵੀ ਦਸਤਾਵੇਜ਼ਾਂ ਨੂੰ ਪੜ੍ਹ ਸਕੇ। ਕਿਸਾਨ ਮੇਲੇ ਵਿੱਚ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਆਮਦ ਉਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਸ਼ੁੱਭ ਸੰਕੇਤ ਹੈ ਕਿ ਨੌਜਵਾਨ ਹੁਣ ਖੇਤੀ ਲਈ ਨਵੇਂ ਢੰਗ-ਤਰੀਕੇ ਅਪਣਾਉਣ ਵਿੱਚ ਰੁਚੀ ਦਿਖਾਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦੇ ਪਹਿਲੇ ਦਿਨ 1.09 ਲੱਖ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਖੇਤੀ ਦੀ ਬਜਾਏ ਵਿਗਿਆਨਕ ਢੰਗ ਨਾਲ ਖੇਤੀ ਕਰਨ ਦਾ ਯੁੱਗ ਆ ਚੁੱਕਾ ਹੈ ਜਿਸ ਕਰਕੇ ਨੌਜਵਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਵੱਲ ਮੁੜਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਮਿਹਨਤ ਕਰਨ ਦੇ ਨਾਲ-ਨਾਲ ਕਨੀਕ ਵੀ ਬਹੁਤ ਮਹੱਤਵ ਰੱਖਦੀ ਹੈ ਤਾਂ ਕਿ ਫਸਲਾਂ ਦਾ ਚੰਗਾ ਝਾੜ ਲਿਆ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਲਈ ਚਾਨਣ-ਮੁਨਾਰਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਇਸ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਹਮੇਸ਼ਾ ਹੀ ਉਸਾਰੂ ਸੇਧ ਦਿੱਤੀ ਹੈ ਜਿਸ ਕਰਕੇ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਹੀ ਦੇਸ਼ ਵਿੱਚ ਹਰੀ ਕ੍ਰਾਂਤੀ ਦਾ ਯੁੱਗ ਲਿਆਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਇਸ ਯੂਨੀਵਰਸਿਟੀ ਦੇ ਲਾਮਿਸਾਲ ਯੋਗਦਾਨ ਉਤੇ ਬਹੁਤ ਮਾਣ ਹੈ। ਇਸ ਮੌਕੇ ਮੁੱਖ ਮੰਤਰੀ ਨੇ ਖੇਤੀ ਖੇਤਰ ਵਿੱਚ ਨਵੇਂ ਉੱਦਮਾਂ ਨਾਲ ਵਿਲੱਖਣ ਪ੍ਰਾਪਤੀਆਂ ਕਰਨ ਲਈ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ।

Punjab Bani 15 September,2023
ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ

ਕੇਜਰੀਵਾਲ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਭਗਵੰਤ ਸਿੰਘ ਮਾਨ ਨੂੰ ਹੁਣ ਤੱਕ ਦਾ ਸਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਦੱਸਿਆ ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਵਿਕਾਸ ਲਈ ਵਚਨਬੱਧ ਅੰਮ੍ਰਿਤਸਰ, 14 ਸਤੰਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਹਰੇਕ ਖੇਤਰ ਵਿਚ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਸੂਬੇ ਦਾ ਸਭ ਤੋਂ ਬਿਹਤਰ ਤੇ ਕਾਬਲ ਮੁੱਖ ਮੰਤਰੀ ਮਿਲਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਜਿਸ ਦਾ ਕੋਈ ਸਾਨੀ ਨਹੀਂ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਲੰਘੇ ਦਿਨ ਅਸੀਂ ਸੂਬੇ ਦੇ ਪਹਿਲੇ ਸਰਕਾਰੀ ਹਾਈ-ਟੈੱਕ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕਰਕੇ ਇਤਿਹਾਸ ਸਿਰਜਿਆ ਹੈ। ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਨਾਲ ਅਤਿ-ਆਧੁਨਿਕ ਸਕੂਲਾਂ ਵਿਚ ਤਬਦੀਲ ਕਰਾਂਗੇ।” ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਰਾਹੀਂ ਅਸੀਂ ਉਦਯੋਗ ਦੇ ਸਾਰੇ ਮਸਲੇ ਹੱਲ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੀਤੇ ਸਮੇਂ 882 ਸਟੀਲ ਫਾਊਂਡਰੀ ਯੂਨਿਟ ਹੁੰਦੇ ਸਨ ਪਰ ਹੁਣ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਸਿਰਫ 126 ਯੂਨਿਟ ਕੰਮ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਪੰਜਾਬ ਸਰਕਾਰ ਆਪਣੀਆਂ ਉਦਯੋਗ ਪੱਖੀ ਨੀਤੀਆਂ ਨਾਲ ਇਨ੍ਹਾਂ ਦੀ ਗਿਣਤੀ 2000 ਯੂਨਿਟਾਂ ਤੱਕ ਲੈ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਯਾਦ ਹੈ ਕਿ ਆਮ ਆਦਮੀ ਪਾਰਟੀ ਨੇ ਏਸੇ ਜਗ੍ਹਾ ਉਤੇ ਚੋਣਾਂ ਤੋਂ ਪਹਿਲਾਂ ਉਦਯੋਗਪਤੀਆਂ ਨਾਲ ਬਹੁਤ ਸਾਰੀਆਂ ਗਾਰੰਟੀਆਂ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕਰੇਗੀ। ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਮਸਲਿਆਂ ਬਾਰੇ ਫੀਡਬੈਕ ਲੈਣ ਲਈ ਇਕ ਫੋਨ ਨੰਬਰ ਵੀ ਜਾਰੀ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੀਡਬੈਕ ਦੀ ਘੋਖ ਕਰਨ ਤੋਂ ਬਾਅਦ ਉਦਯੋਗਪਤੀਆਂ ਦੇ ਤਿੰਨ ਮੁੱਖ ਮਸਲੇ ਹਨ ਜਿਨ੍ਹਾਂ ਵਿੱਚ ਬਿਜਲੀ, ਸੜਕਾਂ ਦਾ ਬੁਨਿਆਦੀ ਢਾਂਚਾ ਅਤੇ ਕੰਮਕਾਜ ਨਾਲ ਸਬੰਧਤ ਹੋਰ ਸਮੱਸਿਆਵਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸਨਅਤਕਾਰਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲੇ ਦੇ ਆਧਾਰ ਉਤੇ ਸੁਲਝਾਉਣ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਵਾਂਗ ਸਨਅਤਕਾਰਾਂ ਨਾਲ ਅਖੌਤੀ ਐਮ.ਓ.ਯੂ. ਨਹੀਂ ਕਰਦੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ਉਤੇ ਹਰੇਕ ਵੱਡੇ ਉਦਯੋਗਪਤੀਆਂ ਤੱਕ ਪਹੁੰਚ ਕੀਤੀ ਸੀ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਸਿੱਟੇ ਵਜੋਂ ਆਪ ਸਰਕਾਰ ਦੇ ਸੱਤਾਂ ਵਿੱਚ ਆਉਣ ਦੇ ਡੇਢ ਸਾਲ ਦੇ ਅੰਦਰ ਸੂਬੇ ਵਿੱਚ 50000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਸੂਬੇ ਵਿਚ 2.86 ਨੌਕਰੀਆਂ ਪੈਦਾ ਕਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗ ਲਈ ਸੁਖਾਵਾਂ ਮਾਹੌਲ ਸਿਰਜ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਹਰੇਕ ਕਦਮ ਚੁੱਕਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਹਰੇਕ ਤਿੰਨ ਮਹੀਨੇ ਬਾਅਦ ਸਨਅਤਕਾਰਾਂ ਨਾਲ ਅਜਿਹੀਆਂ ਮਿਲਣੀਆਂ ਕਰਵਾਉਣ ਲਈ ਆਖਿਆ। ਉਨ੍ਹਾਂ ਨੇ ਸੂਬੇ ਵਿੱਚ ਹਰੇ ਰੰਗ ਦਾ ਸਟੈਂਪ ਪੇਪਰ ਸ਼ੁਰੂ ਕਰਨ, ਸਿੰਗਲ ਵਿੰਡੋ ਸਿਸਟਮ, ਭ੍ਰਿਸ਼ਟਾਚਾਰ ਮੁਕਤ ਮਾਹੌਲ, ਸਾਫ-ਸੁਥਰਾ ਤੇ ਜਵਾਬਦੇਹ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵੱਲੋਂ 2.75 ਲੱਖ ਐਮ.ਐਸ.ਐਮ.ਈ. ਦੀ ਰਜਿਸਟ੍ਰੇਸ਼ਨ ਕੀਤੀ ਹੈ ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਭਗਵੰਤ ਸਿੰਘ ਮਾਨ ਮੇਰੇ ਛੋਟੇ ਭਰਾ ਹਨ ਅਤੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਮੈਨੂੰ ਉਨ੍ਹਾਂ ਉਤੇ ਬਹੁਤ ਮਾਣ ਹੈ।” ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਭਗਵੰਤ ਸਿੰਘ ਮਾਨ ਨੇ ਖੁਦ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਕਿਸ਼ਤੀ ਰਾਹੀਂ ਜ਼ਮੀਨੀ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੀੜਤ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੇ ਮੁੱਖ ਮੰਤਰੀ ਅਜਿਹੀ ਸਥਿਤੀ ਮੌਕੇ ਹੈਲੀਕਾਪਟਰਾਂ ਉਤੇ ਗੇੜੇ ਲਾ ਕੇ ਖਾਨਾਪੂਰਤੀ ਕਰਦੇ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਤੁਹਾਡੇ ਬਿਨਾਂ ਪੰਜਾਬ ਤਰੱਕੀ ਨਹੀਂ ਕਰ ਸਕਦਾ ਅਤੇ ਤੁਹਾਡੇ ਸਾਥ ਨਾਲ ਸਰਕਾਰ ਸੂਬੇ ਨੂੰ ਨਵੀਂ ਬੁਲੰਦੀ ਉਤੇ ਪਹੁੰਚਾ ਦੇਵੇਗੀ।”

Punjab Bani 14 September,2023
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’ ਬੁਲੰਦੀਆਂ ਛੂਹਣ ਲਈ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੇ ਹਾਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਛੇਤੀ ਹੀ ਬਣੇਗਾ ਅੱਵਲ ਸੂਬਾ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਨੇਕ ਕਾਰਜ ਵਾਸਤੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਮੁੱਖ ਮੰਤਰੀਆਂ ਦੀ ਸ਼ਲਾਘਾ ਅੰਮ੍ਰਿਤਸਰ, 13 ਸਤੰਬਰ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦਾ ਪਹਿਲਾ ‘ਸਕੂਲ ਆਫ ਐਮੀਨੈਂਸ’ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ, “ਪੰਜਾਬ ਵਿੱਚ ਅੱਜ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਦਾ ਆਗਾਜ਼ ਹੋ ਚੁੱਕਾ ਹੈ ਅਤੇ ਇਹ ਸਕੂਲ ਯਕੀਨਨ ਤੌਰ ਉਤੇ ਮੀਲ ਪੱਥਰ ਸਾਬਤ ਹੋਣਗੇ।” ਮੁੱਖ ਮੰਤਰੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਕ ਯਾਦਗਾਰੀ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਖਾਸ ਤੌਰ ਉਤੇ ਗਰੀਬ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨ੍ਹਾਂ ਸਕੂਲਾਂ ਵਿੱਚੋਂ ਤਾਲੀਮ ਹਾਸਲ ਕਰਨ ਵਾਲੇ ਵਿਦਿਆਰਥੀ ਹਰੇਕ ਖੇਤਰ ਵਿੱਚ ਵੱਡੀ ਪ੍ਰਾਪਤੀਆਂ ਕਰਨਗੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਇਹ ਸਕੂਲ ਸਾਡੇ ਵਿਦਿਆਰਥੀਆਂ ਦੀ ਤਕਦੀਰ ਬਦਲ ਦੇਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਗਰੀਬ ਵਿਦਿਆਰਥੀਆਂ ਦੀ ਭਲਾਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ‘ਆਧੁਨਿਕ ਯੁੱਗ ਦੇ ਮੰਦਰ’ ਹੋਣਗੇ ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸਕੂਲਾਂ ਦੇ ਕਲਾਸ ਰੂਮਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਸਰਕਾਰ ਦੇ ਇਸ ਦੂਰਅੰਦੇਸ਼ ਕਦਮ ਲਈ ਦੋਵਾਂ ਮੁੱਖ ਮੰਤਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ 11ਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਸੀ। ਉਸ ਵਿਦਿਆਰਥਣ ਨੇ ਕਿਹਾ ਕਿ ਇਸ ਸਕੂਲ ਵਿਚ ਮੌਜੂਦ ਸਹੂਲਤਾਂ ਇਨ੍ਹਾਂ ਪ੍ਰਾਈਵੇਟ ਸਕੂਲਾਂ ਵਿਚ ਵੀ ਮੌਜੂਦ ਨਹੀਂ ਹਨ। ਉਸ ਨੇ ਇਸ ਸਕੂਲ ਦੀ ਸਥਾਪਨਾ ਲਈ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ।ਕ ਹੋਰ ਵਿਦਿਆਰਥਣ ਕਿਰਨਦੀਪ ਕੌਰ ਜਿਸ ਨੇ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਇਸ ਸਕੂਲ ਵਿੱਚ ਦਾਖਲਾ ਲਿਆ, ਨੇ ਕਿਹਾ ਕਿ ਉਹ ਸਰਹੱਦ ਇਲਾਕੇ ਦੇ ਇਕ ਪਿੰਡ ਦੀ ਵਸਨੀਕ ਹੈ ਅਤੇ ਉਸ ਦੀ ਇੱਛਾ ਡਾਕਟਰ ਬਣਨ ਦੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਇਸ ਇੱਛਾ ਦਾ ਪੂਰਾ ਹੋ ਜਾਣਾ ਔਖਾ ਜਾਪਦਾ ਸੀ ਪਰ ਹੁਣ ਉਸ ਨੂੰ ਵਿਸ਼ਵਾਸ ਹੋ ਚੁੱਕਾ ਹੈ ਕਿ ਇਸ ਸਕੂਲ ਸਦਕਾ ਉਸ ਦਾ ਸੁਪਨਾ ਛੇਤੀ ਸਾਕਾਰ ਹੋਵੇਗਾ। ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਦੋਵਾਂ ਮੁੱਖ ਮੰਤਰੀਆਂ ਦਾ ਧੰਨਵਾਦ ਕੀਤਾ ਜੋ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨਗੇ। ਦੋ ਹੋਰ ਵਿਦਿਆਰਥਣਾਂ ਆਰੀਅਨ ਅਤੇ ਸਾਨੀਆ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਤਿ ਆਧੁਨਿਕ ਕਲਾਸ ਰੂਮ ਅਤੇ ਲੈਬਾਰਟਰੀਆਂ ਵਾਲਾ ਸਕੂਲ ਉਨ੍ਹਾਂ ਦੇ ਸੁਪਨਿਆਂ ਦਾ ਸਕੂਲ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਡਿਜੀਟਲ ਪੜ੍ਹਾਈ ਅਤੇ ਅਤਿ ਆਧਿਨਕ ਬੁਨਿਆਦੀ ਢਾਂਚੇ ਨਾਲ ਉਹ ਆਪਣੇ ਜੀਵਨ ਵਿੱਚ ਨਵੀਆਂ ਮੰਜ਼ਲ ਛੂਹਣਗੇ। ਦੋਵਾਂ ਮੁੱਖ ਮੰਤਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ, ਜਿਨ੍ਹਾਂ ਨੇ ਦੂਰਅੰਦੇਸ਼ੀ ਵਾਲੇ ਇਸ ਫੈਸਲੇ ਲਈ ਦੋਵਾਂ ਆਗੂਆਂ ਦੀ ਸ਼ਲਾਘਾ ਕੀਤੀ। ਇਕ ਸਰਹੱਦੀ ਪਿੰਡ ਨਾਲ ਸਬੰਧਤ ਅਮਰ ਪਾਲ ਤੇ ਤ੍ਰਿਪਤਾ ਰਾਣੀ ਨੇ ਦੋਵਾਂ ਆਗੂਆਂ ਨੂੰ ਦੱਸਿਆ ਕਿ ਇਹ ਸਕੂਲ ਸਰਕਾਰੀ ਸਕੂਲਾਂ ਵਾਂਗ ਲਗਦਾ ਹੀ ਨਹੀਂ। ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਸੋਚਣ ਅਤੇ ਅਮਲ ਕਰਨ ਵਾਸਤੇ ਦੋਵਾਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਕਿਸੇ ਨਾ ਕਿਸੇ ਬਹਾਨੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਦੇ ਹਨ ਪਰ ਇਹ ਸਕੂਲ ਸਿੱਖਿਆ ਦੇ ਖ਼ੇਤਰ ਵਿੱਚ ਮਿਸਾਲੀ ਤਬਦੀਲੀ ਹਨ। ਇਕ ਹੋਰ ਅਧਿਆਪਕ ਰੀਨਾ ਮਹਿਤਾ ਨੇ ਵੀ ਇਸ ਇਤਿਹਾਸਕ ਪਹਿਲਕਦਮੀ ਲਈ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਇਹ ਦੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਵਿਦਿਆਰਥੀ ਮੁਫ਼ਤ ਵਿੱਚ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ। ਪ੍ਰਾਇਮਰੀ ਅਧਿਆਪਕ ਚੰਦਾ ਨੇ ਦੱਸਿਆ ਕਿ ਜੇ ਇਕ ਦਹਾਕਾ ਪਹਿਲਾਂ ਅਜਿਹੇ ਸਕੂਲ ਖੁੱਲ੍ਹੇ ਹੁੰਦੇ ਤਾਂ ਹੁਣ ਤੱਕ ਸੂਬੇ ਦਾ ਨਕਸ਼ਾ ਬਦਲ ਚੁੱਕਿਆ ਹੋਣਾ ਸੀ। ਉਸ ਨੇ ਦੱਸਿਆ ਕਿ ਉਸ ਦਾ ਬੱਚਾ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਪਰ ਹੁਣ ਉਸ ਨੂੰ ਪ੍ਰੀਖਿਆ ਮਗਰੋਂ ਇਸ ਸਕੂਲ ਵਿੱਚ ਦਾਖ਼ਲਾ ਮਿਲ ਗਿਆ ਹੈ। ਉਸ ਨੇ ਆਉਣ ਵਾਲੀਆਂ ਨਸਲਾਂ ਦਾ ਭਵਿੱਖ ਸੰਵਾਰਨ ਦੇ ਉਦੇਸ਼ ਨਾਲ ਕੀਤੀ ਇਸ ਮਿਸਾਲੀ ਪਹਿਲਕਦਮੀ ਲਈ ਦੋਵਾਂ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਦੋਵਾਂ ਮੁੱਖ ਮੰਤਰੀਆਂ ਨੇ ਇਸ ਸਕੂਲ ਦੇ ਐਨ.ਸੀ.ਸੀ. ਕੈਡੇਟਾਂ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ। ਦੋਵੇਂ ਆਗੂ ਸਕੂਲ ਵਿੱਚ ਨਵੇਂ ਬਣੇ ਬਾਸਕਟਬਾਲ ਕੋਰਟ ਵਿੱਚ ਵੀ ਗਏ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਨੂੰ ਸਕੂਲ ਦੇ ਵੇਰਵਿਆਂ ਬਾਰੇ ਜਾਣੂੰ ਕਰਵਾਇਆ। ਦੋਵਾਂ ਮੁੱਖ ਮੰਤਰੀਆਂ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਸ਼ੁਰੂ ਕੀਤੀ ਟਰਾਂਸਪੋਰਟ ਸਹੂਲਤ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸਿੱਖਿਆ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Punjab Bani 13 September,2023
730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਫੌਰੀ ਦਿੱਤੇ ਜਾਣ: ਬਿਕਰਮ ਸਿੰਘ ਮਜੀਠੀਆ

730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਫੌਰੀ ਦਿੱਤੇ ਜਾਣ: ਬਿਕਰਮ ਸਿੰਘ ਮਜੀਠੀਆ ਕਿਹਾ ਕਿ ਜਿਹਨਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤਾ ਉਹਨਾਂ ਸਾਰਿਆਂ ਦੀ ਨਿਯੁਕਤੀ ਕਰ ਕੇ 5100 ਲਾਈਨਮੈਨਾਂ ਦੀਆਂ ਆਸਾਮੀਆਂ ਭਰੀਆਂ ਜਾਣ ਪਟਿਆਲਾ, 12 ਸਤੰਬਰ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ 730 ਯੋਗ ਉਮੀਦਵਾਰਾਂ ਨੂੰ ਲਾਈਨਮੈਨ ਵਜੋਂ ਨਿਯੁਕਤੀ ਪੱਤਰ ਤੁਰੰਤ ਸੌਂਪੇ ਜਾਣ ਤੇ ਜਿਹਨਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤੇ ਹਨ, ਉਹਨਾਂ ਦੀ ਭਰਤੀ ਕਰ ਕੇ ਸਾਰੀਆਂ 5100 ਪੋਸਟਾਂ ਭਰੀਆਂ ਜਾਣ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਇਥੇ ਬਡੂੰਗਰ ਵਿਖੇ ਬਿਜਲੀ ਦੇ ਟਾਵਰ ’ਤੇ ਚੜ੍ਹ ਕੇ ਰੋਸ ਪ੍ਰਗਟ ਕਰ ਰਹੇ ਲਾਈਨਮੈਨਾਂ ਨਾਲ ਮੁਲਾਕਾਤ ਕੀਤੀ, ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਵੇਗਾ।ਲਾਈਨਮੈਨਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜਿਹਨਾਂ ਨੇ ਭਰਤੀ ਮੁਹਿੰਮ ਵਿਚ ਹਿੱਸਾ ਲਿਆ, ਅਪ੍ਰੈਂਟਿਸ਼ਿਪ ਪ੍ਰੋਗਰਾਮ ਪੂਰਾ ਕੀਤਾ ਤੇ 7700 ਰੁਪਏ ਪ੍ਰਤੀ ਮਹੀਨਾ ਠੇਕੇ ’ਤੇ ਕੰਮ ਕੀਤਾ, ਇਹਨਾਂ ਯੋਗ ਉਮੀਦਵਾਰਾਂ ਨੂੰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੌਕਰੀ ਦੇਣ ਤੋਂ ਇਨਕਾਰੀ ਹੈ। ਉਹਨਾਂ ਨੇ ਸਰਕਾਰ ਦੇ ਵਿਖਾਵਾਕਾਰੀਆਂ ਪ੍ਰਤੀ ਅਣਮਨੁੱਖੀ ਵਿਹਾਰ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਵਿਖਾਵਾਕਾਰੀਆਂ ਦੇ ਕਪੜੇ ਖੋਹ ਕੇ ਲੈ ਜਾਣਾ ਤੇ ਉਹਨਾਂ ਲਈ ਪੀਣ ਵਾਲੇ ਪਾਣੀ ਤੇ ਖਾਣੇ ਦੀ ਸਪਲਾਈ ਰੋਕਣਾ ਭੱਦਾ ਮਜ਼ਾਕ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਇਸ ਸਰਕਾਰ ਨੇ ਉਹਨਾਂ ਦੇ ਪਰਿਵਾਰਾਂ ਨੂੰ ਵੀ ਧਮਕੀਆਂ ਦਿੱਤੀਆਂ ਹਨ ਕਿ ਜਾਂ ਤਾਂ ਆਪਣੇ ਬੱਚੇ ਵਾਪਸ ਸੱਦ ਲਵੋ ਨਹੀਂ ਤਾਂ ਉਹਨਾਂ ਖਿਲਾਫ ਝੂਠੇ ਕੇਸ ਦਰਜ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਰੋਸ ਵਿਖਾਵਾ ਵਿਖਾਵਾਕਾਰੀਆਂ ਦਾ ਮੌਲਿਕ ਅਧਿਕਾਰ ਹੈ ਤੇ ਸਰਕਾਰ ਨੇ ਉਹਨਾਂ ਨੂੰ ਰੋਕ ਕੇ ਆਪਣੀ ਤਾਕਤ ਦੀ ਵੁਰਤੋਂ ਕੀਤੀ ਹੈ ਤੇ ਉਹਨਾਂ ਦੇ ਫੋਨ ਵੀ ਟੈਪ ਕੀਤੇ ਹਨ। ਉਹਨਾਂ ਕਿਹਾ ਕਿ ਜਦੋਂ ਆਪ ਸਰਕਾਰ ਲਾਈਨਮੈਨਾਂ ਨੂੰ ਰੋਕਣ ਵਿਚ ਨਾਕਾਮ ਰਹੀ ਤਾਂ ਉਸਨੇ ਮਹਿਲਾਵਾਂ ਸਮੇਤ ਇਹਨਾਂ ’ਤੇ ਉਸ ਦਿਨ ਲਾਠੀਚਾਰਜ ਕੀਤਾ ਜਿਸ ਦਿਨ ਇਹਨਾਂ ਨੂੰ ਗੱਲਬਾਤ ਲਈ ਸੱਦਿਆ ਸੀ।ਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਡੀ ਐਸ ਪੀ ਸੰਜੀਵ ਸਿੰਗਲਾ ਦੇ ਖਿਲਾਫ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਜਾਵੇ ਜਿਸਨੇ ਮਹਿਲਾ ਵਿਖਾਵਾਕਾਰੀਆਂ ਸਮੇਤ ਵਿਖਾਵਾਕਾਰੀਆਂ ਨਾਲ ਬਦਸਲੂਕੀ ਕੀਤੀ, ਇਹਨਾਂ ਨੂੰ ਗਾਲ੍ਹਾਂ ਕੱਢੀਆਂ ਤੇ ਇਹਨਾਂ ਦੀਆਂ ਦਸਤਾਰਾਂ ਲਾਹ ਕੇ ਧਾਰਮਿਕ ਕੱਕਾਰਾਂ ਦੀ ਬੇਪਤੀ ਕੀਤੀ। ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਿਰਫ ਇਕ ਸਫੇ ਦਾ ਫਾਰਮ ਲਾਈਨਮੈਨਾਂ ਨੂੰ 1160 ਰੁਪਏ ਪ੍ਰਤੀ ਫਾਰਮ ਦੀ ਦਰ ਨਾਲ ਵੇਚ ਕੇ ਸਰਕਾਰ ਨੇ 25 ਕਰੋੜ ਰੁਪਿਆ ਇਕੱਠਾ ਕਰ ਲਿਆ ਜਦੋਂ ਕਿ ਇਹਨਾਂ ਤੋਂ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਟਰੇਨਿੰਗ ਫੀਸ ਵਸੂਲੀ ਜਦੋਂ ਕਿ ਭਰਤੀ ਸਿਰਫ 1370 ਉਮੀਦਵਾਰ ਕੀਤੇ ਜਦੋਂ ਕਿ ਇਸ਼ਤਿਹਾਰ 2100 ਲਾਈਨਮੈਨਾਂ ਦੀ ਭਰਤੀ ਵਾਸਤੇ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਸ ਯੁੱਗ ਜਦੋਂ ਸਭ ਕੁਝ ਆਨਲਾਈਨ ਹੋ ਰਿਹਾ ਹੈ, ਉਦੋਂ ਸਰਕਾਰ ਨੇ ਨਤੀਜੇ ਨੂੰ ਛੁਪਾ ਕੇ ਰੱਖਿਆ ਤੇ ਇਸਦਾ ਜਨਤਕ ਤੌਰ ’ਤੇ ਐਲਾਨ ਨਹੀਂ ਕੀਤਾ ਕਿਉਂਕਿ 1370 ਵਿਚੋਂ ਭਰਤੀ ਕੀਤੇ ਗਏ 400 ਉਮੀਦਵਾਰ ਬਾਹਰੀ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਲਾਈਨਮੈਨ ਜਿਹਨਾਂ ਨੇ 72 ਅੰਕ ਹਾਸਲ ਕੀਤੇ ਸਨ, ਉਹਨਾਂ ਨੂੰ ਛੱਡ ਦਿੱਤਾ ਗਿਆ ਤੇ ਬਾਹਰਲੇ ਰਾਜਾਂ ਦੇ 25 ਨੰਬਰ ਜਾਂ ਇਸ ਤੋਂ ਘੱਟ ਹਾਸਲ ਕਰਨ ਵਾਲਿਆਂ ਨੂੰ ਚੁਣ ਲਿਆ ਗਿਆ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਇਸ ਭਰਤੀ ਘੁਟਾਲੇ ਵਿਚ ਉਪਰ ਤੋਂ ਲੈ ਕੇ ਹੇਠਾਂ ਤੱਕ ਕਈਆਂ ਨੇ ਪੈਸੇ ਖਾਧੇ ਹਨ। ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਤੇ ਬਾਹਰਲਿਆਂ ਨੂੰ ਭਰਤੀ ਕਰਨ ਵਾਸਤੇ ਯੋਗਤਾ ਸ਼ਰਤਾਂ ਵਿਚ ਨਵੀਂਆਂ ਸ਼ਰਤਾਂ ਜੋੜ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਰਾਜਸਥਾਨ ਤੇ ਹਰਿਆਣਾ ਤੋਂ ਬਾਹਰਲੇ ਉਮੀਦਵਾਰਾਂ ਦੀ ਭਰਤੀ ਨਹੀਂ ਕਰਨੀ ਚਾਹੀਦੀ। ਉਹਨਾਂ ਕਿਹਾ ਕਿ ਇਹਨਾਂ ਰਾਜਾਂ ਵਿਚ ਚੋਣਾਂ ਹੋਣ ਕਾਰਨ ਇਹਨਾਂ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਕਾਲੀ ਆਗੂ ਨੇ ਮੰਗ ਕੀਤੀ ਕਿ ਜਿਹੜੇ ਉਮੀਦਵਾਰਾਂ ਨੇ ਅਪ੍ਰੈਂਟਿਸ਼ਿਪ ਪ੍ਰੋਗਰਾਮ ਪਾਸ ਕੀਤਾ ਹੈ ਉਹਨਾਂ ਸਭ ਦੀ ਭਰਤੀ ਕਰ ਕੇ 5100 ਪੋਸਟਾਂ ਭਰੀਆਂ ਜਾਣ। ਸਰਦਾਰ ਮਜੀਠੀਆ ਨਾਲ ਗੱਲਬਾਤ ਕਰਦਿਆਂ ਵਿਖਾਵਾਕਾਰੀਆਂ ਨੇ ਦੱਸਿਆ ਕਿ ਉਹਨਾਂ ਲਈ ਆ ਰਿਹਾ ਪੀਣ ਵਾਲਾ ਪਾਣੀ ਤੇ ਖਾਣਾ ਵੀ ਰੋਕ ਦਿੱਤਾ ਗਿਆ ਹੈ। ਇਸ ਮਗਰੋਂ ਸਰਦਾਰ ਮਜੀਠੀਆ ਨੇ ਸਥਾਨਕ ਅਕਾਲੀ ਆਗੂਆਂ ਨੂੰ ਆਖਿਆ ਕਿ ਉਹ ਇਹਨਾਂ ਲਾਈਨਮੈਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨ। ਉਹਨਾਂ ਨੇ ਸਥਾਨਕ ਅਕਾਲੀ ਲੀਡਰਸ਼ਿਪ ਨੂੰ ਵੀ ਇਹ ਵੀ ਆਖਿਆ ਕਿ ਉਹ ਡੀ ਐਸ ਪੀ ਖਿਲਾਫ ਐਸ ਐਸ ਪੀ ਤੇ ਡੀ ਜੀ ਪੀ ਖਿਲਾਫ ਤੁਰੰਤ ਸ਼ਿਕਾਇਤਾਂ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਸਪਾਲ ਸਿੰਘ ਬਿੱਟੂ ਚੱਠਾ, ਹਰਪਾਲ ਜੁਨੇਜਾ ਤੇ ਭੁਪਿੰਦਰ ਸਿੰਘ ਸ਼ੇਖੋਂ (ਤਿੰਨੋਂ ਹਲਕਾ ਇੰਚਾਰਜ), ਅਮਿਤ ਰਾਠੀ ਕੌਮੀ ਬੁਲਾਰਾ ਯੂਥ ਅਕਾਲੀ ਦਲ,ਸਤਨਾਮ ਸਿੰਘ ਸੱਤਾ ਜ਼ਿਲ੍ਹਾ ਯੂਥ ਪ੍ਰਧਾਨ, ਗੁਰਲਾਲ ਸਿੰਘ ਭੰਗੂ ਯੂਥ ਆਗੂ, ਗੋਬਿੰਦ ਸਿੰਘ ਬਡੂੰਗਰ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Punjab Bani 12 September,2023
ਅਕਾਲੀ ਦਲ ਵੱਲੋਂ 4 ਹਲਕਿਆਂ ਲਈ ਇੰਚਾਰਜਾਂ ਦਾ ਐਲਾਨ

ਅਕਾਲੀ ਦਲ ਵੱਲੋਂ 4 ਹਲਕਿਆਂ ਲਈ ਇੰਚਾਰਜਾਂ ਦਾ ਐਲਾਨ ਚੰਡੀਗੜ੍ਹ, 10 ਸਤੰਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਲੀਮਾਨੀ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਨੂੰ ਲੀਹ ’ਤੇ ਪਾਉਂਦਿਆਂ ਵੱਖ-ਵੱਖ ਪਾਰਲੀਮਾਨੀ ਸੀਟਾਂ ਲਈ ਇੰਚਾਰਜਾਂ ਦਾ ਐਲਾਨ ਕੀਤਾ। ਪਾਰਟੀ ਪ੍ਰਧਾਨ ਨੇ ਚਾਰ ਵਿਧਾਨ ਸਭਾ ਹਲਕਿਆਂ ਲਈ ਮੁੱਖ ਸੇਵਾਦਾਰਾਂ ਦਾ ਵੀ ਐਲਾਨ ਕੀਤਾ, ਜਿਹਨਾਂ ਵਿਚ ਹਰਿੰਦਰ ਸਿੰਘ ਮਹਿਰਾਜ ਰਾਮਪੁਰਾ, ਅਰਵਿੰਦਰ ਸਿੰਘ ਰਸੂਲਪੁਰ ਉੜਮੁੜ ਟਾਂਡਾ, ਕਬੀਰ ਦਾਸ ਸ਼ੁਤਰਾਣਾ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਹੁਸ਼ਿਆਰਪੁਰ ਸ਼ਾਮਲ ਹਨ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਪ੍ਰਚਾਰ ਮੁਹਿੰਮ ਤੇ ਤਾਲਮੇਲ ਇੰਚਾਰਜਾਂ ਵਿਚ ਅੰਮ੍ਰਿਤਸਰ ਹਲਕੇ ਲਈ ਅਨਿਲ ਜੋਸ਼ੀ, ਗੁਰਦਾਸਪੁਰ ਲਈ ਗੁਲਜ਼ਾਰ ਸਿੰਘ ਰਣੀਕੇ, ਖਡੂਰ ਸਾਹਿਬ ਬਿਕਰਮ ਸਿੰਘ ਮਜੀਠੀਆ, ਜਲੰਧਰ ਲਈ ਡਾ. ਸੁਖਵਿੰਦਰ ਸੁੱਖੀ, ਸ੍ਰੀ ਆਨੰਦਪੁਰ ਸਾਹਿਬ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਫਿਰੋਜ਼ਪੁਰ ਲਈ ਜਨਮੇਜਾ ਸਿੰਘ ਸੇਖੋਂ, ਫਰੀਦਕੋਟ ਲਈ ਸਿਕੰਦਰ ਸਿੰਘ ਮਲੂਕਾ,ਸੰਗਰੂਰ ਲਈ ਇਕਬਾਲ ਸਿੰਘ ਝੂੰਦਾਂ, ਬਠਿੰਡਾ ਲਈ ਹਰਸਿਮਰਤ ਕੌਰ ਬਾਦਲ ਤੇ ਲੁਧਿਆਣਾ ਸ਼ਹਿਰੀ ਲਈ ਐਨ ਕੇ ਸ਼ਰਮਾ ਤੇ ਦਿਹਾਤੀ ਲਈ ਤੀਰਥ ਸਿੰਘ ਮਾਹਲਾ ਸ਼ਾਮਲ ਹਨ।

Punjab Bani 10 September,2023
ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ

ਆਪ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਕਿਸਾਨਾਂ ਦੇ ਹਾਲਾਤ ਪ੍ਰਤੀ ਬੇਰੁਖੀ ਸਾਰੇ ਹੱਦ ਬੰਨੇ ਟੱਪ ਗਈ ਹੈ। ਉਹਨਾਂ ਹੜ੍ਹਾਂ ਨੂੰ ਜੂਝਦਿਆਂ ਨੂੰ ਕਿਸਾਨਾਂ ਨੂੰ ਡੇਢ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਹਜ਼ਾਰਾਂ ਏਕੜ ਵਿਚ ਝੋਨੇ ਦੀ ਫਸਲ ਬਰਬਾਦ ਹੋਈ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਸੂਬੇ ਵਿਚ ਸੋਕੇ ਦੇ ਹਾਲਾਤ ਪੈਦਾ ਕਰ ਰਹੀ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਉਹੀ ਮੁੱਖ ਮੰਤਰੀ ਹੈ ਜੋ ਕਿਸਾਨਾਂ ਨੂੰ ਬਿਨਾਂ ਵਿਘਨ ਦੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰ ਰਿਹਾ ਸੀ। ਉਹਨਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ 18 ਤੋਂ 20 ਘੰਟੇ ਦੇ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕੀਤੀਆਂ ਹਨ ਜਿਸ ਕਾਰਨ ਉਹਨਾਂ ਦੀ ਝੋਨੇ ਤੇ ਸਬਜ਼ੀਆਂ ਦੀ ਫਸਲ ਬਰਬਾਦ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਬਾਗਵਾਨੀ ਦਰੱਖਤ ਵੀ ਪ੍ਰਭਾਵਤ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿਚ ਹਾਲਾਤ ਹੋਰ ਵਿਗੜ ਰਹੇ ਹਨ ਕਿਉਂਕਿ ਧੱਕੇ ਨਾਲ 700 ਲਿਫਟ ਸਿੰਜਾਈ ਪੰਪ ਬੰਦ ਕਰਵਾਉਣ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਕ ਹਫਤੇ ਦੇ ਵਗਫੇ ਮਗਰੋ਼ ਲਿਫਟ ਪੰਪ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਜੋ ਅਜਿਹਾ ਨਹੀਂ ਕਰਦੇ, ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾਕਿ ਜਿਹੜੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਾਰੀ ਮਿਲੀ ਹੈ, ਉਹਨਾਂ ਨੂੰ ਲਿਫਟ ਪੰਪ ਵਰਤਣ ਤੋਂ ਰੋਕਿਆ ਜਾ ਰਿਹਾ ਹੈ ਤੇ ਇਹ ਹੁਕਮ ਪੁਲਿਸ ਲਾਗੂ ਕਰਵਾ ਰਹੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਨਾਲ ਹੀ ਆਪ ਜਿਸਨੇ ਹਰੀਕੇ ਹੈਡਵਰਕਸ ਤੋਂ ਪਾਣੀ ਰਾਜਸਥਾਨ ਨਹਿਰ ਵਿਚ ਛੱਡਣ ਦੀ ਥਾਂ ਪਿੰਡਾਂ ਵਿਚ ਛੱਡ ਕੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਵਿਚ ਆਪ ਹੜ੍ਹਾਂ ਦੇ ਹਾਲਾਤ ਬਣਾਏ ਹਨ ਤੇ ਹੁਣ ਇਹ ਰਾਜਸਥਾਨ ਨੂੰ ਵੱਧ ਨਹਿਰੀਪਾਦੀ ਦੇਣਾ ਚਾਹ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲਿਫਟ ਸਿੰਜਾਈ ਪੰਪ ਧੱਕੇ ਨਾਲ ਬੰਦ ਕਰਵਾਏ ਜਾ ਰਹੇ ਹਨ ਤੇ ਇਸਦਾ ਮਕਸਦ ਰਾਜਸਥਾਨ ਨੂੰ ਵੱਧ ਨਹਿਰੀ ਪਾਣੀ ਉਪਲਬਧ ਕਰਵਾਉਣਾ ਹੈ ਤਾਂ ਜੋ ਆਪ ਨੂੰ ਰਾਜਸਥਾਨ ਦੀਆਂ ਚੋਣਾਂ ਵਿਚ ਸਿਆਸੀ ਲਾਹਾ ਮਿਲ ਸਕੇ। ਉਹਨਾਂ ਕਿਹਾ ਕਿ ਅਜਿਹੀਆਂ ਨੀਤੀਆਂ ਕਾਰਨ ਸੂਇਆਂ ਵਿਚ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾਕਿ ਸ਼ਹਿਰੀ ਇਲਾਕਿਆਂ ਦੇ ਨਾਲ-ਨਾਲ ਉਦਯੋਗਿਕ ਖੇਤਰ ਵਿਚ ਵੀ ਵੱਡੇ-ਵੱਡੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਕਾਰਨ ਵਪਾਰੀ ਤੇ ਉਦਯੋਗਪਤੀ ਮੁਸ਼ਕਿਲਾਂ ਝੱਲ ਰਹੇ ਹਨ ਤੇ ਉਦਯੋਗਿਕ ਖੇਤਰ ਸਭ ਤੋਂ ਵੱਧ ਮਾਰ ਹੇਠ ਹੈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਬਣ ਗਏ ਹਨ ਕਿ ਲੋਕ ਮੁੜ ਜਨਰੇਟਰ ਵਰਤਣ ਵਾਸਤੇ ਮਜਬੂਰ ਹੋ ਰਹੇ ਹਨ। ਉਹਨਾਂ ਕਿਹਾ ਕਿ ਇਸ ਸਭ ਦਾ ਸੂਬੇ ਦੇ ਅਰਥਚਾਰੇ ’ਤੇ ਬਹੁਤ ਮਾੜਾ ਅਸਰ ਪਵੇਗਾ।ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਵੀ ਵਾਰ-ਵਾਰ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਫੰਡਾਂ ਦੀ ਘਾਟ ਕਾਰਨ ਰੂਟੀਨ ਰੱਖ ਰੱਖਾਅ ਦੇ ਕੰਮ ਨਹੀਂ ਕਰ ਪਾ ਰਿਹਾ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੀ ਮੁਰੰਮਤ ਆਪ ਕਰਵਾਉਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ।ਸਰਦਾਰ ਬਾਦਲ ਨੇ ਕਿਹਾ ਕਿ ਥੋੜ੍ਹੇ ਜਿਹੇ ਸੋਕੇ ਦੇ ਹਾਲਾਤ ਨੇ ਆਪ ਸਰਕਾਰ ਦੀਆਂ ਤਿਆਰੀਆਂ ਬੇਨਕਾਬ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਲੋਕਇਹ ਸੋਚਣ ਲਈ ਮਜਬੂਰ ਹੋ ਗਏਹਨ ਕਿ ਜੇਕਰ ਜੂਨ ਤੇ ਜੁਲਾਈ ਵਿਚ ਚੋਖਾ ਮੀਂਹ ਨਾ ਪੈਂਦਾ ਤਾਂ ਕੀ ਹਾਲਾਤ ਹੁੰਦੇ।ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬੇ ਵਿਚ ਹਾਜ਼ਰ ਰਹਿਣ ਤੇ ਬਿਜਲੀ ਦੇ ਹਾਲਾਤ ’ਤੇ ਤੁਰੰਤ ਨਜ਼ਰਸਾਨੀ ਕਰਨ। ਉਹਨਾਂ ਮੁੱਖ ਮੰਤਰੀ ਨੂੰ ਆਖਿਆ ਕਿ ਪੰਜਾਬੀਆਂ ਦੀ ਸੇਵਾ ਕਰਨਾ ਤੁਹਾਡਾ ਫਰਜ਼ ਹੈ ਜਿਹਨਾਂ ਨੇ ਤੁਹਾਨੂੰ ਸੱਤਾ ਬਖਸ਼ੀ ਨਾ ਕਿ ਤੁਹਾਡੀ ਜ਼ਿੰਮੇਵਾਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਕ ਸੂਬੇ ਤੋਂ ਦੂਜੇ ਸੂਬੇ ਤੱਕ ਲਿਜਾਣ ਦੀ ਹੈ ਕਿਉਂਕਿ ਉਹਨਾਂ ਦਾ ਇਕ ਨੁਕਾਤੀ ਏਜੰਡਾ ਪੰਜਾਬ ਸਰਕਾਰ ਦਾ ਹਵਾਈ ਜਹਾਜ਼ ਆਪਣੇ ਸਿਆਸੀ ਮੰਤਵਾਂ ਵਾਸਤੇ ਵਰਤਣਾ ਚਾਹੁੰਦੇ ਹਨ।

Punjab Bani 07 September,2023
ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ

ਸੁਖਬੀਰ ਬਾਦਲ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਤੋਂ ਕਮਲਜੀਤ ਚਾਵਲਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਲਾਇਆ ਚੰਡੀਗੜ੍ਹ, 1 ਸਤੰਬਰ 2023 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਚਾਵਲਾ ਨੂੰ ਦੀਨਾਨਗਰ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤਾ ਹੈ।

Punjab Bani 01 September,2023
ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ

ਪਟਿਆਲਾ, 1 ਸਤੰਬਰ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਜਸਵੰਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਇਡ੍ਰੋਲੋਜੀ) ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸ਼੍ਰੀ ਜਸਵੰਤ ਸਿੰਘ ਨੇ ਬਤੌਰ ਸੰਯੁਕਤ ਡਾਇਰੈਕਟਰ (ਹਾਇਡ੍ਰੋਲੋਜੀ) ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਹਿਤ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਅਤੇ ਸਮੂਹ ਸਟਾਫ਼ ਪਟਿਆਲਾ ਨੇ ਸ਼੍ਰੀ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਪੰਜਾਬ ਨੂੰ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ।

Punjab Bani 01 September,2023
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ ਚੰਡੀਗੜ੍ਹ 30 ਅਗਸਤ 2023 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਰਨੈਲ ਸਿੰਘ ਬੌਂਦਲੀ ਨੂੂੰ ਪੁਲਿਸ ਜ਼ਿਲ੍ਹਾ ਖੰਨਾ, ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜਪੁਰ ਅਤੇ ਸ਼ਤੀਸ਼ ਕੁਮਾਰ ਗਰੋਵਰ ਨੂੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।

Punjab Bani 30 August,2023
ਖੱਟਰ ਨੇ ਭਗਵੰਤ ਮਾਨ ਨੂੰ ਦਿੱਤਾ ਜਵਾਬ

ਖੱਟਰ ਨੇ ਭਗਵੰਤ ਮਾਨ ਨੂੰ ਦਿੱਤਾ ਜਵਾਬ ਚੰਡੀਗੜ੍ਹ, 27 ਅਗਸਤ, 2023: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨ ਹਰਿਆਣਾ ਦੇ ਨੂਹ ਵਿਚ ਵਾਪਰੀ ਹਿੰਸਾ ਬਾਰੇ ਜੋ ਬਿਆਨ ਦਿੱਤਾ ਸੀ, ਉਸ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪ੍ਰਤੀਕਰਮ ਆਇਆ ਹੈ। ਉਹਨਾਂ ਨੇ ਕਿਹਾ ਹੈ ਕਿ ਹਰਿਆਣਾ ਸੁਰੱਖਿਅਤ ਹੈ ਤੇ ਇਸ ਬਾਰੇ ਭਗਵੰਤ ਮਾਨ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਰਾਸ਼ਟਰਪਤੀ ਰਾਜ ਲਾਗੁ ਕਰਨ ਦੀ ਗੱਲ ਹੋਈ ਤਾਂ ਪੰਜਾਬ ਵਿਚ ਹੋਈ ਹੈ ਕਿਉਂਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਾਤ ਠੀਕ ਨਹੀਂ ਹੈ।

Punjab Bani 27 August,2023
ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ ਅਸੀਂ ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ ਕੀਤੇ, 17623 ਐਫ.ਆਈ.ਆਰ ਦਰਜ ਕੀਤੀਆਂ ਅਤੇ 1627 ਕਿਲੋ ਹੈਰੋਇਨ ਬਰਾਮਦ ਕੀਤੀ-ਮੁੱਖ ਮੰਤਰੀ ਰਿਪੋਰਟ ਮੁਤਾਬਕ ਬਿਹਤਰ ਕਾਨੂੰਨ ਵਿਵਸਥਾ ਵਾਲੇ ਸੂਬਿਆਂ 'ਚ ਪੰਜਾਬ ਦੂਜੇ ਨੰਬਰ 'ਤੇ ਸਾਡੀ ਸਰਕਾਰ 'ਚ ਹੁਣ ਤੱਕ ਹੋਇਆ 50871 ਕਰੋੜ ਰੁਪਏ ਦਾ ਨਿਵੇਸ਼ ਚੰਗੇ ਮਾਹੌਲ ਦਾ ਨਤੀਜਾ ਕੇਂਦਰੀ ਮੰਤਰੀ ਨੇ ਰਾਜ ਸਭਾ 'ਚ ਮੰਨਿਆ ਕਿ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ 'ਚ ਪੰਜਾਬ ਉੱਤਰੀ ਭਾਰਤ 'ਚ ਮੋਹਰੀ ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਤੇ ਗਵਰਨਰ ਆਪਣੇ ਆਕਾਵਾਂ ਲਈ-ਮੁੱਖ ਮੰਤਰੀ ਚੰਡੀਗੜ੍ਹ, 26 ਅਗਸਤ: ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ ਸੂਬੇ ਦੇ ਵੱਖ-ਵੱਖ ਮੁੱਦਿਆਂ ਦਾ ਅੰਕੜਿਆਂ ਨਾਲ ਜਵਾਬ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਮਨ-ਕਾਨੂੰਨ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ਉਤੇ ਕਦਮ ਚੁੱਕੇ ਹਨ। ਸੂਬੇ ਦੇ ਸੁਖਾਵੇਂ ਮਾਹੌਲ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਸੂਬੇ ਵਿਚ 50871 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਅਤੇ 3420 ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵੱਲੋਂ ਦੇਸ਼ ਦਾ ਦੂਜਾ ਸਟੀਲ ਪਲਾਂਟ ਲੁਧਿਆਣਾ ਵਿਚ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸਨਾਥਨ, ਨੈਸਲੇ, ਨਾਭਾ ਪਾਵਰ ਪਲਾਂਟ ਵੱਲੋਂ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੀ ਰਿਕਾਰਡ 2.70 ਲੱਖ ਰਜਿਸਟ੍ਰੇਸ਼ਨ ਹੋਈ ਹੈ ਅਤੇ ਉੱਤਰੀ ਭਾਰਤ ਵਿੱਚੋਂ ਪੰਜਾਬ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਇਹ ਅੰਕੜੇ ਵੀ ਭਾਰਤ ਸਰਕਾਰ ਨੇ ਰਾਜ ਸਭਾ ਵਿਚ ਪੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਕ ਮੋਹਰੀ ਮੈਗਜ਼ੀਨ ਨੇ ਆਪਣੀ ਅਮਨ-ਕਾਨੂੰਨ ਦੀ ਬਿਹਤਰ ਵਿਵਸਥਾ ਬਾਰੇ ਜਾਰੀ ਕੀਤੀ ਰਿਪੋਰਟ ਵਿਚ ਪੰਜਾਬ ਨੂੰ ਦੂਜਾ ਸਥਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਸਕੀਮਾਂ ਲਾਗੂ ਕਰਨ ਲਈ ਕੰਮ ਕਰ ਰਹੀ ਹੈ ਜਦਕਿ ਰਾਜਪਾਲ ਅਜਿਹੀਆਂ ਚਿੱਠੀਆਂ ਰਾਹੀਂ ਆਪਣੇ ਆਕਾਵਾਂ ਨੂੰ ਖੁਸ਼ ਕਰ ਰਹੇ ਹਨ। ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਬਾਰੇ ਰਾਜਪਾਲ ਵੱਲੋਂ ਚੁੱਕੇ ਸਵਾਲ ਦੇ ਜਵਾਬ ਵਿੱਚ ਅੰਕੜੇ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਜੰਗ ਵਿੱਢੀ ਹੋਈ ਹੈ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, 17623 ਐਫ.ਆਈ.ਆਰਜ਼ ਦਰਜ ਕੀਤੀਆਂ, 1627 ਕਿਲੋ ਹੈਰੋਇਨ ਫੜੀ, ਤਸਕਰਾਂ ਪਾਸੋਂ 13.29 ਕਰੋੜ ਰੁਪਏ ਬਰਾਮਦ ਕੀਤੇ ਅਤੇ 66 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਬਾਕੀਆਂ ਦੀ ਜ਼ਬਤ ਕਰਨ ਲਈ ਕਾਰਵਾਈ ਚੱਲ ਰਹੀ ਹੈ। ਸੂਬੇ ਵਿਚ ਗੈਂਗਸਟਰਵਾਦ ਖਿਲਾਫ਼ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਹੁਣ ਤੱਕ 753 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਾਹਨ ਫੜੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਹੋਰ ਸਖ਼ਤ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ 90 ਫੀਸਦੀ ਲੋਕਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 31,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 12000 ਤੋਂ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਤਾਂ ਕਿ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਸਹਿਕਾਰੀ ਖੰਡ ਮਿੱਲ ਨੇ ਗੰਨਾ ਉਤਪਾਦਕਾਂ ਦਾ ਸਾਰਾ ਬਕਾਇਆ ਅਦਾ ਕਰ ਦਿੱਤਾ ਹੈ।

Punjab Bani 26 August,2023
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ ਵੱਧ ਪੀੜਤ, ਅਮਨਪਸੰਦ ਲੋਕਾਂ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੀ ਕੋਸ਼ਿਸ਼ ਨਾ ਕਰੋ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਅਤੇ ਦੇਸ਼ ਨੂੰ ਅਨਾਜ ਪੱਖੋਂ ਸੁਰੱਖਿਅਤ ਬਣਾਉਣ ਵਾਲੇ ਪੰਜਾਬੀਆਂ ਦੀ ਤੌਹੀਨ ਕਰਨ ਦਾ ਤਹਾਨੂੰ ਕੋਈ ਹੱਕ ਨਹੀਂ ਕੇਂਦਰ ਸਰਕਾਰ ਕੋਲ ਆਰ.ਡੀ.ਐਫ., ਜੀ.ਐਸ.ਟੀ., ਕਿਸਾਨ ਮਸਲਿਆਂ ਸਮੇਤ ਪੰਜਾਬ ਦੇ ਲੰਬਿਤ ਮੁੱਦਿਆਂ ਬਾਰੇ ਰਾਜਪਾਲ ਨੇ ਕਦੇ ਚੁੱਪ ਨਹੀਂ ਤੋੜੀ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵਚਨਬੱਧ ਹਾਂ ਪਰ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ ਚੰਡੀਗੜ੍ਹ, 26 ਅਗਸਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਅਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਤਾਂ ਰਾਜਪਾਲ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਇਹ ਚਿੱਠੀ ਲਿਖੀ ਹੈ ਪਰ ਇਸ ਚਿੱਠੀ ਦੀ ਇਬਾਰਤ ਸਿੱਧੇ ਤੌਰ ਉਤੇ ਪੰਜਾਬੀਆਂ ਦੀ ਹੇਠੀ ਕਰਦੀ ਹੈ ਕਿਉਂਕਿ ਜਮਹੂਰੀਅਤ ਪਸੰਦ ਪੰਜਾਬੀਆਂ ਨੇ ਅਜੇ ਡੇਢ ਸਾਲ ਪਹਿਲਾਂ ਵੱਡਾ ਫਤਵਾ ਦੇ ਕੇ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗੱਦੀ ਉਤੋਂ ਲਾਹੁਣ ਦੀਆਂ ਧਮਕੀਆਂ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਲੋਕਾਂ ਨੂੰ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਪੂਰਾ ਹੱਕ ਹੁੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਦੇਸ਼ ਵਿਚ ਦਿੱਲੀ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ ਸਮੇਤ ਹੋਰ ਗੈਰ-ਭਾਜਪਾ ਸਰਕਾਰਾਂ ਨੂੰ ਉਥੋਂ ਦੇ ਰਾਜਪਾਲਾਂ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਪਾਲ ਨੇ ਧਾਰਾ 356 ਤਹਿਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ ਹੈ ਪਰ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ ਜਿਸ ਨੂੰ ਧਾਰਾ 356 ਦੀ ਦੁਰਵਰਤੋਂ ਦਾ ਖਮਿਆਜ਼ਾ ਸਭ ਤੋਂ ਵੱਧ ਭੁਗਤਣਾ ਪਿਆ ਹੈ। ਇਹ ਬੜੇ ਦੁੱਖ ਦੀ ਗੱਲ ਹੈ ਕਿ ਬੀਤੇ ਸਮੇਂ ਵਿੱਚ ਕੇਂਦਰ ਸਰਕਾਰਾਂ ਦੇ ਆਪਹੁਦਰੇਪਣ ਤੇ ਧੱਕੇਸ਼ਾਹੀ ਪੰਜਾਬ ਨੇ ਆਪਣੇ ਪਿੰਡੇ ਉਤੇ ਹੰਢਾਈ ਹੈ ਅਤੇ ਹੁਣ ਇਕ ਵਾਰ ਫੇਰ ਕੇਂਦਰ ਸਰਕਾਰ ਨੇ ਰਾਜਪਾਲ ਰਾਹੀਂ ਪੰਜਾਬ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮੁੜ ਛਿੱਕੇ ਟੰਗਣ ਦੀ ਕੋਸ਼ਿਸ਼ ਕੀਤੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਰਾਜਪਾਲ ਸੱਤਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਦੀ ਸਲਾਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ-ਸਮੇਂ ਸਿਰ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਤੱਕ 16 ਚਿੱਠੀਆਂ ਪ੍ਰਾਪਤ ਹੋਈਆਂ ਹਨ ਜਿਸ ਵਿੱਚੋਂ 9 ਚਿੱਠੀਆਂ ਦਾ ਜਵਾਬ ਦੇ ਚੁੱਕੇ ਹਨ ਅਤੇ ਬਾਕੀ ਚਿੱਠੀਆਂ ਦਾ ਜਵਾਬ ਛੇਤੀ ਦੇਣਗੇ ਪਰ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੇ ਮੁਖੀ ਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਗੈਰ-ਸੰਵਿਧਾਨਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਹਿੱਤ ਵਿਚ ਪਿਛਲੇ ਡੇਢ ਸਾਲ ਵਿਚ ਛੇ ਬਿੱਲ ਵਿਧਾਨ ਸਭਾ ਵਿਚ ਪਾਸ ਕੀਤੇ ਹਨ ਪਰ ਰਾਜਪਾਲ ਨੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਪਾਸ ਕਰਨ ਦੀ ਬਜਾਏ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ। ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲਿਆਂ ਬਾਰੇ ਰਾਜਪਾਲ ਵੱਲੋਂ ਚੁੱਪ ਸਾਧ ਲੈਣ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦਾ ਆਰ.ਡੀ.ਐਫ., ਜੀ.ਐਸ.ਟੀ. ਦਾ ਕਰੋੜਾਂ ਰੁਪਏ ਦਾ ਬਕਾਇਆ ਰੋਕਿਆ ਹੋਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੂਬੇ ਦੇ ਰਾਜਪਾਲ ਨੇ ਅੱਜ ਤੱਕ ਇਕ ਵੀ ਚਿੱਠੀ ਪੰਜਾਬ ਦੇ ਮਸਲਿਆਂ ਬਾਰੇ ਕੇਂਦਰ ਸਰਕਾਰ ਨੂੰ ਨਹੀਂ ਲਿਖੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਜੋੜਨ ਬਾਰੇ ਹੋਈ ਮੀਟਿੰਗ ਵਿਚ ਵੀ ਪੰਜਾਬ ਦੇ ਰਾਜਪਾਲ ਹਰਿਆਣਾ ਦੇ ਹੱਕ ਵਿਚ ਭੁਗਤਦੇ ਰਹੇ ਜਿਸ ਤੋਂ ਉਨ੍ਹਾਂ ਦੀ ਪੰਜਾਬੀਆਂ ਪ੍ਰਤੀ ਵਫਾਦਾਰੀ ਨਾ ਹੋਣ ਦਾ ਪਤਾ ਲਗਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਰਾਜਪਾਲ ਨੇ ਚੰਡੀਗੜ੍ਹ ਵਿਚ ਤਾਇਨਾਤ ਪੰਜਾਬ ਕਾਡਰ ਦੇ ਐਸ.ਐਸ.ਪੀ. ਨੂੰ ਰਾਤੋ-ਰਾਤ ਅਹੁਦੇ ਤੋਂ ਲਾਹ ਦਿੱਤਾ ਅਤੇ ਛੇ ਮਹੀਨੇ ਇਸ ਅਹੁਦੇ ਤੋਂ ਪੰਜਾਬ ਨੂੰ ਮਹਿਰੂਮ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੇ ਨੂਹ ਵਿੱਚ ਭੜਕੀ ਅੱਗ ਨਾਲ ਵੱਡੀ ਪੱਧਰ ਉਤੇ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਹਰਿਆਣਾ ਦੇ ਰਾਜਪਾਲ ਨੇ ਚੁੱਪ ਵੀ ਨਹੀਂ ਤੋੜੀ। ਇੱਥੋਂ ਤੱਕ ਕਿ ਅੱਗ ਦੀ ਭੱਠੀ ਵਿਚ ਝੋਕੇ ਗਏ ਸੂਬੇ ਮਨੀਪੁਰ ਦੇ ਸੰਵੇਦਨਸ਼ੀਲ ਹਾਲਤਾਂ ਬਾਰੇ ਵੀ ਉਥੋਂ ਦੇ ਰਾਜਪਾਲ ਨੇ ਕੋਈ ਉਜਰ ਨਹੀਂ ਕੀਤਾ ਪਰ ਪੰਜਾਬ ਦੇ ਰਾਜਪਾਲ ਸੂਬੇ ਦੇ ਲੋਕਾਂ ਦੇ ਹੱਕ ਵਿਚ ਲਗਾਤਾਰ ਉਪਰਾਲੇ ਕਰ ਰਹੀ ਸਰਕਾਰ ਨੂੰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਚੰਗੀ ਸਿੱਖਿਆ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਏਜੰਡੇ ਉਤੇ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਸ ਸੂਬੇ ਦਾ ਰਾਜਪਾਲ ਸਰਕਾਰ ਨੂੰ ਡੇਗਣ ਦੀਆਂ ਚਾਲਾਂ ਚੱਲ ਰਹੇ ਹਨ।” ਹੜ੍ਹਾਂ ਦੇ ਮੁਆਵਜ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਸੂਬਾਈ ਆਫ਼ਤ ਰਾਹਤ ਫੰਡ ਜਿਸ ਵਿਚ 9600 ਕਰੋੜ ਰੁਪਏ ਦਾ ਫੰਡ ਹੈ, ਦੇ ਨਿਯਮਾਂ ਵਿੱਚ ਢਿੱਲ ਦੇਣ ਲਈ ਕਈ ਵਾਰ ਮੰਗ ਕੀਤੀ ਹੈ ਪਰ ਅਜੇ ਤੱਕ ਕੇਂਦਰ ਨੇ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਬਾਰੇ ਵੀ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।

Punjab Bani 26 August,2023
ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ

ਜਦੋਂ ਤੱਕ ਹੜ੍ਹਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਦਾ, ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜ੍ਨ ਦਿਓ: ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੀਤੀ ਅਪੀਲ ਕਿਸਾਨਾਂ ਲਈ ਮੁਆਵਜ਼ਾ ਮੰਗਣ ਵਾਸਤੇ ਵਿਸ਼ਾਲ ਧਰਨੇ ਨੂੰ ਕੀਤਾ ਸੰਬੋਧਨ, ਕਿਸਾਨਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੀਤੀ ਡਟਵੀਂ ਹਮਾਇਤ ਸ਼ਹੀਦ ਪ੍ਰੀਤਮ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ, ਮੰਗ ਕੀਤੀ ਕਿ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ ਮੁੱਖ ਮੰਤਰੀ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਦੇਵੀਗੜ੍ਹ, 22 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਜਦੋਂ ਤੱਕ ਉਹਨਾਂ ਨੂੰ ਹਾਲ ਹੀ ਵਿਚ ਆਏ ਤਬਾਹੀ ਵਾਲੇ ਹੜ੍ਹਾਂ ਵਿਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਪਿੰਡਾਂ ’ਚ ਨਾ ਵੜਨ ਦੇਣ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਆਯੋਜਿਤ ਵਿਸ਼ਾਲ ਧਰਨੇ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਨਿਕੰਮੀ ਸਰਕਾਰ ਤੋਂ ਕਿਸਾਨਾਂ ਦਾ ਮੁਆਵਜ਼ਾ ਲੈਣ ਲਈ ਇਕਜੁੱਟ ਹੋਣਾ ਪਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਜਾਏ 15 ਅਗਸਤ ਤੱਕ ਮੁਆਵਜ਼ਾ ਜਾਰੀ ਕਰਨ ਦੇ ਦੇ ਆਪ ਸਰਕਾਰ ਹਾਲੇ ਤੱਕ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀਆਂ ਕਰਨ ਵਿਚ ਲੱਗੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਣ ਬੁੱਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਟਾਲਾ ਵੱ‌ਟਿਆ ਜਾ ਸਕੇ ਜਿਹਨਾਂ ਨੇ ਦੁਬਾਰਾ ਝੋਨਾ ਲਗਾ ਲਿਆ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਪ੍ਰਤੀ ਸੰਜੀਦਾ ਨਹੀਂ ਹਨ ਤੇ ਉਹ ਸਿਰਫ ਤਸਵੀਰਾਂ ਖਿੱਚਵਾਉਣ ਵਿਚ ਦਿਲਚਸਪੀ ਰੱਖਦੇ ਹਨ। ਉਹਨਾਂ ਕਿਹਾ ਕਿ ਕੁਝ ਕਿਸਾਨਾਂ ਨੂੰ ਲਿਫਾਫਿਆਂ ਵਿਚ 40-40 ਹਜ਼ਾਰ ਰੁਪਏ ਦੇ ਚੈਕ ਲਿਫਾਫੇ ਵਿਚ ਹੋਣ ਦਾ ਦਾਅਵਾ ਕਰਕੇ ਦਿੱਤੇ ਗਏ ਜਦੋਂ ਕਿ ਲਿਫਾਫਿਆਂ ਵਿਚੋਂ ਚੈਕ ਸਿਰਫ 4 ਹਜ਼ਾਰ ਰੁਪਏ ਦੇ ਨਿਕਲੇ। ਉਹਨਾਂ ਕਿਹਾ ਕਿ ਇਸੇ ਤਰੀਕੇ ਇਕ ਵਿਅਕਤੀ ਜਿਸਦਾ ਘਰ ਤਬਾਹ ਹੋ ਗਿਆ ਸੀ, ਉਸਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਜਦੋਂ ਕਿ ਮਕਾਨ ’ਤੇ ਲੱਖਾਂ ਰੁਪਏ ਦੁਬਾਰਾ ਬਣਾਉਣ ’ਤੇ ਲੱਗਣੇ ਹਨ। ਸਰਦਾਰ ਬਾਦਲ ਨੇ ਕਿਸਾਨ ਸ਼ਹੀਦ ਪ੍ਰੀਤ ਸਿੰਘ ਜਿਸਦੀ ਕੱਲ੍ਹ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਹੁਕਮਾਂ ਨਾਲ ਹੋਏ ਲਾਠੀਚਾਰਜ ਵਿਚ ਮੌਤ ਹੋ ਗਈ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਸੂਬੇ ਦੇ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੀਆਂ ਹਨ, ਅਸੀਂ ਉਹਨਾਂ ਦੀ ਡਟਵੀਂ ਹਮਾਇਤ ਕਰਦੇ ਹਾਂ। ਉਹਨਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਨਾਲ-ਨਾਲ ਉਹਨਾਂ ਸਾਰੇ ਪੁਲਿਸ ਅਫਸਰਾਂ ਖਿਲਾਫ ਕਤਲ ਕੇਸ ਦਰਜ ਕੀਤਾ ਜਾਵੇ ਜੋ ਸੰਗਰੂਰ ਵਿਚ ਕਿਸਾਨਾਂ ’ਤੇ ਤਸ਼ੱਦਦ ਕਰਨ ਲਈ ਜ਼ਿੰਮੇਵਾਰ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਅਖੌਤੀ ਜਥੇਬੰਦੀਆਂ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਜੋ ਰੋਜ਼ਾਨਾ ਆਧਾਰ ’ਤੇ ਪੰਥ ਖਿਲਾਫ ਜ਼ਹਿਰ ਉਗਲਦੀਆਂ ਹਨ ਜਦੋਂ ਕਿ ਉਹਨਾਂ ਨੇ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਦੇ ਮਾਮਲੇ ਵਿਚ ਇਕ ਸ਼ਬਦ ਵੀ ਨਹੀਂ ਬੋਲਿਆ ਤੇ ਨਾ ਹੀ ਸਿੱਖ ਕਿਸਾਨ ਦੇ ਕਤਲ ’ਤੇ ਅਫਸੋਸ ਪ੍ਰਗਟ ਕੀਤਾ। ਉਹਨਾਂ ਸਵਾਲਕੀਤਾ ਕਿ ਹੁਣ ਬਲਜੀਤ ਸਿੰਘ ਦਾਦੂਵਾਲ ਤੇ ਧਿਆਨ ਸਿੰਘ ਮੰਡ ਕਿਥੇ ਹਨ? ਸਰਦਾਰ ਬਾਦਲ ਨੇ ਆਪ ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਵਿਚ ਕਈ ਗੁਣਾ ਵਾਧਾ ਹੋਣ ਬਾਰੇ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਸਿੰਥੈਟਿਕ ਨਸ਼ੇ ਬਹੁਤ ਪਸਰ ਗਏ ਹਨ ਤੇ ਓਵਰਡੋਜ਼ ਨਾਲ ਸੂਬੇ ਵਿਚ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਇਸ ਲਈ ਹੋ ਰਿਹਾ ਹੈ ਕਿਉਂਕਿ ਆਪ ਦੇ ਵਿਧਾਇਕ ਨਸ਼ਾ ਮਾਫੀਆ ਨਾਲ ਰਲੇ ਹੋਏ ਹਨ ਤੇ ਉਹਨਾਂ ਤੋਂ ਮਹੀਨੇ ਲੈਂਦੇ ਹਨ। ਉਹਨਾਂ ਕਿਹਾ ਕਿ ਆਪ ਵਿਧਾਇਕ ਖੁਦ ਰੇਤ ਮਾਇਨਿੰਗ ਵਿਚ ਲੱਗੇ ਹਨਜਿਸ ਕਾਰਨ ਰੇਤੇ ਦੇ ਰੇਟ ਅਕਾਲੀ ਦਲ ਦੀ ਸਰਕਾਰ ਵੇਲੇ 7 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਕੇ ਹੁਣ 35 ਰੁਪਏ ਫੁੱਟ ਹੋ ਗਏ ਹਨ। ਸਰਦਾਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਖੜਾ ਤੇ ਪੌਂਗ ਡੈਮ ਤੋਂ ਪਾਣੀ ਛੱਡਣ ਮਗਰੋਂ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਕੇ ਭੱਜ ਗਏ ਤੇ ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਅਨੇਕਾਂ ਪਿੰਡ ਹੜ੍ਹਾਂ ਵਿਚ ਰੁੜ ਗਏ।ਉਹਨਾਂ ਕਿਹਾ ਕਿ ਕਿਸਾਨ ਮੁਸ਼ਕਿਲਾਂ ਵਿਚ ਘਸੇ ਹਨ ਤੇ ਪ੍ਰਸ਼ਾਸਨ ਗਾਇਬ ਹੈ ਤੇ ਆਪ ਵਿਧਾਇਕ ਸਿਰਫ ਤਸਵੀਰਾਂ ਖਿੱਚਵਾ ਕੇ ਹੀ ਖੁਸ਼ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸ਼੍ਰੋਮਣੀ ਕਮੇਟੀ ਤੇ ਸਮਾਜ ਸੇਵੀ ਸੰਸਥਾਵਾਂ ਹੀ ਹੜ੍ਹ ਮਾਰੇ ਲੋਕਾਂ ਦੀ ਮਦਦ ਕਰ ਰਹੀਆਂ ਹਨ। ਧਰਨੇ ’ਤੇ ਬੋਲਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਹਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਉਹ ਆਪ ਦੇ ਅਹੁਦੇਦਾਰਾਂ ਨੂੰ ਪਿੰਡਾਂ ਵਿਚ ਨਾ ਵੜ੍ਹਨ ਦੇਣ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਲੋਕਾਂ ਨੇ ਆਪ ਬੰਨ ਮਜ਼ਬੂਤ ਕੀਤੇ ਤੇ ਆਪ ਸਰਕਾਰ ਤਾਂ ਡੀਜ਼ਲ, ਰੇਤੇ ਦੇ ਥੈਲੇ ਤੇ ਪਲਾਸਟਿਕ ਸ਼ੀਟਾਂ ਵੀ ਦੇਣ ਲਈ ਤਿਆਰ ਨਹੀਂ ਸੀ। ਉਹਨਾਂ ਕਿਹਾ ਕਿ ਹੁਣ ਕਰੋੜਾਂ ਰੁਪਏ ਦੇ ਫਰਜ਼ੀ ਬਿੱਲ ਤਿਆਰ ਕੀਤੇ ਜਾ ਰਹੇ ਹਨ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਟਾਂਗਰੀ ਤੇ ਘੱਗਰ ਵਿਚ 68 ਬੰਨ ਟੁੱਟੇ ਸਨ ਤੇ ਸਰਕਾਰ ਨੇ ਸਿਰਫ ਦੋ ਬੰਨ ਪੂਰੇ ਜਦੋਂ ਕਿ ਬਾਕੀ ਕਿਸਾਨਾਂ ਨੇ ਆਪ ਪੂਰੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ ਪਹਿਲਾਂ ਹੜ੍ਹਾਂ ਨਾਲ ਹੋਏ ਨੁਕਸਾਨ ਵਾਸਤੇ ਕੇਂਦਰੀ ਟੀਮ ਹੀ ਨਹੀਂ ਮੰਗਵਾਈ ਜਿਸ ਸਦਕਾ ਕਿਸਾਨਾਂ ਲਈ ਮੁਆਵਜ਼ਾ ਜਾਰੀ ਹੁੰਦਾ। ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਸੁਰਜੀਤ ਸਿੰਘ ਅਬੋਵਲ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ।

Punjab Bani 22 August,2023
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੇ: ਪ੍ਰੋ ਚੰਦੂਮਾਜਰਾ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੇ: ਪ੍ਰੋ ਚੰਦੂਮਾਜਰਾ ਦੇਵੀਗੜ੍ਹ ਘੱਗਰ ਕੰਢੇ ਦਿੱਤਾ ਜਾ ਰਿਹਾ ਰੋਸ ਧਰਨਾ ਇਤਿਹਾਸਿਕ ਹੋਵੇਗਾ ਪਟਿਆਲਾ 21 ਅਗਸਤ 2023 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਕਾਲੀ ਦਲ ਵੱਲੋਂ 22 ਅਗਸਤ ਨੂੰ ਦੇਵੀਗੜ੍ਹ ਵਿਖੇ ਘੱਗਰ ਦੇ ਕੰਢੇ ਉੱਤੇ ਦਿੱਤਾ ਜਾ ਰਿਹਾ ਰੋਸ ਧਰਨਾ ਇਤਿਹਾਸਿਕ ਹੋਵੇਗਾ। ਇਸ ਮੌਕੇ ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਇਸ ਰੋਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਹਜ਼ਾਰਾਂ ਦੀ ਗਿਣਤੀ 'ਚ ਵਰਕਰ ਸ਼ਾਮਿਲ ਹੋਣਗੇ। ਪ੍ਰੋ ਚੰਦੂਮਾਜਰਾ ਨੇ ਦੱਸਿਆ ਕਿ ਇਹ ਰੋਸ ਰੈਲੀ ਕੁੰਭਕਰਨੀ ਨੀਂਦ 'ਚ ਸੁੱਤੀ ਪਈ ਸਰਕਾਰ ਨੂੰ ਜਗਾਉਣ ਦਾ ਇੱਕ ਸੁਨੇਹਾ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਹੜ੍ਹਾਂ ਦੁਆਰਾ ਮਚਾਈ ਭਿਅੰਕਰ ਤਬਾਹੀ ਨੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ, ਸਨੌਰ, ਰਾਜਪੁਰਾ, ਸਮਾਣਾ ਅਤੇ ਸ਼ੁਤਰਾਣਾ ਦੇ ਸੈਂਕੜੇ ਪਿੰਡਾਂ ਦੀਆਂ ਫ਼ਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਕੁਦਰਤ ਦੇ ਇਸ ਕਹਿਰ ਨੇ ਜਿੱਥੇ ਫ਼ਸਲਾਂ ਦੀ ਬਰਬਾਦੀ ਕੀਤੀ, ਉੱਥੇ ਹੀ ਪਸ਼ੂਆਂ, ਘਰਾਂ, ਸਕੂਲਾਂ ਅਤੇ ਹਸਪਤਾਲਾਂ ਦਾ ਵੀ ਭਾਰੀ ਨੁਕਸਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੰਤੂ ਸੂਬਾ ਸਰਕਾਰ ਦਾ ਹੜ੍ਹਾਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਕੋਈ ਵੀ ਕਰਮਚਾਰੀ ਜਾਂ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ। ਜਿਸ ਕਰਕੇ ਆਪ ਸਰਕਾਰ ਦੀ ਨਲਾਇਕੀ ਕਾਰਨ ਸਮੇਂ ਸਿਰ ਗਿਰਦਾਵਰੀ ਨਾ ਕਰਵਾਏ ਜਾਣ ਕਰਕੇ ਲੋਕਾਂ ਨੂੰ ਬਣਦੇ ਮੁਆਵਜ਼ੇ ਦੀ ਰਕਮ ਵੀ ਨਸੀਬ ਨਾ ਹੋਈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਨਾ ਹੀ ਸਰਕਾਰ ਵੱਲੋਂ ਅੱਜ ਤੱਕ ਡਿੱਗੇ ਹੋਏ ਘਰਾਂ ਅਤੇ ਮਰੇ ਹੋਏ ਪਸ਼ੂਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਆਪ ਸਰਕਾਰ ਦੀ ਮਨਸ਼ਾ ਸਾਫ਼ ਜ਼ਾਹਿਰ ਹੁੰਦੀ ਹੈ ਕਿ ਇਸ ਮੁਸੀਬਤ ਦੀ ਘੜੀ ਵਿੱਚ ਸਰਕਾਰ ਲੋਕਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਮਾਨ ਵੱਲੋਂ ਹੜ੍ਹ ਪੀੜਤਾਂ ਨੂੰ ਵੰਡੇ ਜਾਣ ਵਾਲੇ ਚੈੱਕ ਮਹਿਜ਼ ਇੱਕ ਡਰਾਮਾ ਹੀ ਸਨ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੇ ਸਮੇਂ ਲੋਕਾਂ ਨੂੰ ਮੁੱਖ ਮੰਤਰੀ ਵੱਲੋਂ ਬੋਲੇ ਜਾਣ ਵਾਲੇ ਅਜਿਹੇ ਝੂਠ ਸ਼ੋਭਾ ਨਹੀਂ ਦਿੰਦੇ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਚੈੱਕ ਵੰਡੇ ਜਾਣ ਦਾ ਦਾਅਵਾ ਕਰਦੀ ਹੈ ਤਾਂ ਪਟਿਆਲਾ ਜ਼ਿਲ੍ਹੇ ਦੇ ਹੋਏ ਫ਼ਸਲਾਂ, ਘਰਾਂ ਪਸ਼ੂਆਂ ਆਦਿ ਦੀ ਸੂਚੀ ਜਾਰੀ ਕਰੇ। ਪ੍ਰੋ ਚੰਦੂਮਾਜਰਾ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਮੁੱਖ ਮੰਤਰੀ ਮਾਨ ਦੀ ਹੈਂਕੜਬਾਜ਼ੀ ਅਤੇ ਹੰਕਾਰ ਵਾਲੇ ਰਵੱਈਏ ਕਰਕੇ ਕੇਂਦਰੀ ਟੀਮ ਹੜਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਸਮੇਂ ਸਿਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਲੇਟ ਆਈ ਕੇਂਦਰੀ ਟੀਮ ਦੇ ਆਉਣ ਤੋਂ ਪਹਿਲਾਂ ਬਹੁਤ ਸਾਰੇ ਕਿਸਾਨਾਂ ਵੱਲੋਂ ਆਪਣੀਆਂ ਫ਼ਸਲਾਂ ਦੁਆਰਾ ਬੀਜ ਲਈਆਂ ਗਈਆਂ। ਉਨ੍ਹਾਂ ਕਿਹਾ ਕਿ ਅਨੇਕਾਂ ਦੀ ਗਿਣਤੀ ਵਿਚ ਅਜਿਹੇ ਕਿਸਾਨ ਮੁਆਵਜ਼ੇ ਤੋਂ ਵਾਂਝੇ ਰਹਿ ਜਾਣਗੇ। ਇਸ ਮੌਕੇ ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਮੁੱਖ ਮੰਤਰੀ ਮਾਨ ਦੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸੜ ਦੇ ਦੌਰਿਆਂ ਨੇ ਹੜ੍ਹ ਪੀੜਤਾਂ ਦੇ ਮਨਾਂ ਵਿਚ ਰੋਸ ਪੈਦਾ ਕੀਤਾ ਹੋਇਆ ਹੈ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਦੀ ਇਸ ਡਰਾਮੇਬਾਜ਼ੀ ਦੀ ਪੋਲ ਸ਼੍ਰੋਮਣੀ ਅਕਾਲੀ ਦਲ ਸੜਕਾਂ ਤੇ ਆਕੇ ਖੋਲ੍ਹੇਗੀ।

Punjab Bani 21 August,2023
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੇਬੁਨਿਆਦ ਇਲਜ਼ਾਮ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਬੇਬੁਨਿਆਦ ਇਲਜ਼ਾਮ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ ਪਟਿਆਲਾ, 21 ਅਗਸਤ: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਫੋਕੀ ਸ਼ੋਹਰਤ ਲਈ ਉਨ੍ਹਾਂ ਉਪਰ ਝੂਠੇ ਇਲਾਜ਼ਾਮ ਲਗਾਉਣ ਵਾਲਿਆਂ ਨੂੰ ਦੋਸ਼ ਸਿੱਧ ਕਰਨ ਜਾਂ ਫੇਰ ਮਾਣਹਾਨੀ ਕੇਸ ਲਈ ਤਿਆਰ ਰਹਿਣ ਦੀ ਚੁਣੌਤੀ ਦਿੱਤੀ ਹੈ। ਵਿਧਾਇਕ ਕੋਹਲੀ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੁਝ ਲੋਕ ਸਨੌਰ ਹਲਕੇ ਦੇ ਇਲਾਕੇ ਅੰਦਰ ਪੈਂਦੇ ਇਕ ਮਕਾਨ ਨੂੰ ਲੈ ਕੇ ਉਨ੍ਹਾਂ ਉਪਰ ਕਬਜ਼ਾ ਕਰਵਾਉਣ ਦੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ। ਅਜੀਤਪਾਲ ਨੇ ਕਿਹਾ ਕਿ ਇਹ ਇਲਜ਼ਾਮ ਲਾਉਣ ਵਾਲੇ ਆਗੂ ਜਾਂ ਵਿਅਕਤੀ ਉਨ੍ਹਾਂ ਉਪਰ ਲਾਏ ਇਲਜ਼ਾਮ ਸਿੱਧ ਕਰਨ ਜਾਂ ਫੇਰ 15 ਦਿਨਾਂ ਦੇ ਅੰਦਰ-ਅੰਦਰ ਮਾਫ਼ੀ ਮੰਗਣ, ਨਹੀਂ ਤਾਂ ਫੇਰ ਅਜਿਹੇ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ 1 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ। ਵਿਧਾਇਕ ਕੋਹਲੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਅੱਜ ਤੱਕ ਕਿਸੇ ਵੀ ਕਬਜੇ ਜਾਂ ਅਜਿਹੇ ਮਾਮਲੇ ਵਿੱਚ ਸਬੂਤਾਂ ਸਮੇਤ ਉਨ੍ਹਾਂ ਦੀ ਕੋਈ ਦਖਲ ਅੰਦਾਜ਼ੀ ਸਾਬਤ ਕਰਕੇ ਵਿਖਾਏ।ਉਨ੍ਹਾਂ ਕਿਹਾ ਕਿ ਕਿਸੇ ਦੇ ਕਹਿਣ ਨਾਲ ਜਾਂ ਰਾਜਨੀਤਕ ਲਾਹਾ ਲੈਣ ਲਈ ਅਜਿਹੇ ਬਿਆਨ ਦੇ ਕੇ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣਾ ਕਾਇਰ ਬੰਦਿਆ ਦੀ ਬੁਜ਼ਦਿਲਾਨਾ ਹਰਕਤ ਹੈ।

Punjab Bani 21 August,2023
ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ

ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ: ਸੁਖਬੀਰ ਬਾਦਲ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਦੇਸ਼ਭਗਤ ਸਿੱਖ ਕੌਮ ਲਈ ਕਸ਼ਮੀਰ ਵਾਦੀ ਅਤੇ ਜੰਮੂ ਸੂਬੇ ਵਿਚ ਉਸੇ ਤਰੀਕੇ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ ਜਿਵੇਂ ਕਸ਼ਮੀਰੀ ਪੰਡਤਾਂ ਵਾਸਤੇ ਰੱਖੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪਹਿਲੇ ਜੰਮੂ-ਕਸ਼ਮੀਰ ਸੂਬੇ ਵਿਚ ਵਾਦੀ ਵਿਚ ਸਿੱਖਾਂ ਨਾਲ ਉਹੀ ਵਤੀਰਾ ਹੋਇਆ ਜੋ ਨਾਲ ਦੀਆਂ ਘੱਟ ਗਿਣਤੀ ਕੌਮਾਂ ਨਾਲ ਹੋਇਆ। ਅਜਿਹੇ ਵਿਚ ਉਹਨਾਂ ਨੂੰ ਵੀ ਹੋਰਨਾਂ ਦੇ ਬਰਾਬਰ ਹੱਕ ਮਿਲਣਾ ਚਾਹੀਦਾ ਹੈ ਤੇ ਬਰਾਬਰ ਗਿਣਿਆ ਜਾਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਆਖਿਆ ਕਿ ਮਕਬੂਜ਼ਾ ਕਸ਼ਮੀਰ ਵਾਸਤੇ ਰੱਖੀਆਂ 8 ਸੀਟਾਂ ਬਹਾਲ ਕੀਤੀਆਂ ਜਾਣ ਅਤੇ ਮਕਬੂਜ਼ਾ ਕਸ਼ਮੀਰ ਤੋਂ ਉਜੜ ਕੇ ਆਏ ਤੇ ਹੁਣ ਜੰਮੂ-ਕਸ਼ਮੀਰ ਵਿਚ ਰਹਿ ਰਹੇ ਲੋਕਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਪੱਤਰਾਂ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸਿੱਖ ਕੌਮ ਖਾਸ ਤੌਰ ’ਤੇ ਜੰਮੂ-ਕਸ਼ਮੀਰ ਤੋ਼ ਸਿੱਖਾਂ ਨੇ ਹੋਰ ਮੁੱਦਿਆਂ ਦੇ ਨਾਲ-ਨਾਲ ਇਹ ਮੰਗਾਂ ਜੰਮੂ-ਕਸ਼ਮੀਰ ਸੂਬੇ ਦੇ ਸਿੱਖ ਆਗੂਆਂ ਰਾਹੀਂ ਵਾਰ ਵਾਰ ਚੁੱਕੀਆਂ ਹਨ। ਉਹਨਾਂ ਕਿਹਾ ਕਿ 1947 ਤੋਂ ਘੱਟ ਗਿਣਤੀ ਸਿੱਖ ਕੌਮ ਦੇ ਮੈਂਬਰ ਜੰਮੂ-ਕਸ਼ਮੀਰ ਵਿਚ ਰਹਿ ਰਹੇ ਹਨ ਤੇ ਉਹਨਾਂ ਨੇ ਵੀ ਉਹੀ ਮੁਸ਼ਕਿਲਾਂ ਤੇ ਤਸ਼ੱਦਦ ਝੱਲਿਆ ਹੈ ਜੋ ਕਸ਼ਮੀਰੀ ਪੰਡਤਾਂ ਨੇ ਝੱਲਿਆ। ਸਿੱਖ ਕੌਮ ਸਿਰਫ ਇਹ ਚਾਹੁੰਦੀ ਹੈ ਕਿ ਉਹਨਾਂ ਨੂੰ ਵੀ ਕਸ਼ਮੀਰੀ ਪੰਡਤਾਂ ਦੇ ਬਰਾਬਰ ਗਿਣਿਆ ਜਾਵੇ। ਸਰਦਾਰ ਬਾਦਲ ਨੇ ਕਸ਼ਮੀਰੀ ਪੰਡਤਾਂ ਨੂੰ ਦੋ ਸੀਟਾਂ ਦੇਣ ਦੇ ਕਦਮ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਨਾਲ ਉਜੜ ਕੇ ਆਏ ਲੋਕਾਂ ਨੂੰ ਕੌਮੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਜਿਸ ਭਾਵਨਾ ਨਾਲ ਕਸ਼ਮੀਰੀ ਪੰਡਤਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ, ਉਹੀ ਭਾਵਨਾ ਸਿੱਖ ਕੌਮ ’ਤੇ ਲਾਗੂ ਕੀਤੀ ਜਾਵੇ ਕਿਉਂਕਿ ਸਾਰੀਆਂ ਮੁਸ਼ਕਿਲਾਂ ਦੇ ਬਾਵਜੂਦ 3.5 ਲੱਖ ਉਜੜ ਕੇ ਆਏ ਸਿੱਖ ਸੂਬੇ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸਿੱਖ ਕੌਮ ਦੀ ਇਹ ਵਾਜਬ ਮੰਗ ਉਸੇ ਭਾਵਨਾ ਨਾਲ ਪ੍ਰਵਾਨ ਨਹੀਂ ਕੀਤੀ ਜਾਂਦੀ ਜਿਵੇਂ ਕਸ਼ਮੀਰੀ ਪੰਡਤਾਂ ਲਈ ਕੀਤੀ ਗਈ ਹੈ ਤਾਂ ਦੇਸ਼ ਭਗਤ ਸਿੱਖ ਕੌਮ ਸਮਝੇਗੀ ਕਿ ਉਸ ਨਾਲ ਬਹੁਤ ਵੱਡਾ ਵਿਤਕਰਾ ਹੋ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਿੱਖ ਹਮੇਸ਼ਾ ਪਾਕਿਸਤਾਨੀ ਫੌਜ ਅਤੇ ਸਰਹੱਦ ਤੋਂ ਆਉਂਦੇ ਘੁਸਪੈਠੀਆਂ ਖਿਲਾਫ ਡੱਟ ਕੇ ਲੜੇ ਹਨ ਤੇ ਕਸ਼ਮੀਰ ਦੇ ਨਾਲ-ਨਾਲ ਦੇਸ਼ ਦੀ ਖੇਤਰੀ ਅਖੰਡਤਾਂ ਦੀ ਵਿਦੇਸ਼ੀ ਹਮਲਿਆਂ ਤੋਂ ਲੰਬੇ ਸਮੇਂ ਤੋਂ ਰਾਖੀ ਕੀਤੀ ਹੈ। ਜਦੋਂ ਅਤਿਵਾਦ ਸਿਖ਼ਰ ’ਤੇ ਸੀ, ਉਸ ਵੇਲੇ ਵੀ ਜੰਮੂ-ਕਸ਼ਮੀਰ ਦੇ ਸਿੱਖ ਘਰ ਛੱਡ ਕੇ ਨਹੀਂ ਭੱਜੇ। ਉਲਟਾ ਉਹਨਾਂ ਨੂੰ ਆਪਣੀ ਦੇਸ਼ਭਗਤੀ ਦਾ ਭਾਰੀ ਮੁੱਲ ਮਾਰਨਾ ਪਿਆ ਤੇ ਚਿੱਟੀਸਿੰਘਪੁਰਾ ਦੇ 36 ਲੋਕਾਂ ਸਮੇਤ 200 ਲੋਕਾਂ ਦੀਆਂ ਜਾਨਾਂ ਗਈਆਂ।

Punjab Bani 31 July,2023
ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ ਪਟਿਆਲਾ/ਦਿੱਲੀ, 28 ਜੁਲਾਈ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, "ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।" ਫਸਲਾਂ ਦੇ ਨੁਕਸਾਨ ਦਾ ਵਰਣਨ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ, “ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾ ਹੋ ਗਈ ਹੈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ ਅਤੇ ਜ਼ਮੀਨਾਂ 'ਤੇ ਮੁੜ ਦਾਅਵਾ ਕਰਨਾ ਤੁਰੰਤ ਸੰਭਵ ਨਹੀਂ ਹੈ। ਇਸ ਲਈ ਬਹੁਤ ਮਿਹਨਤ ਅਤੇ ਫੰਡਾਂ ਦੀ ਵੀ ਲੋੜ ਹੈ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।" ਪੰਜਾਬ ਲਈ ਇਕ ਵਾਰ ਦੀ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ, ''ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ, ਮੈਂ ਇਸ ਲਈ ਸੁਝਾਅ ਵੀ ਦੇਣਾ ਚਾਹਾਂਗੀ, ਕਿ ਕਿਸਾਨਾਂ ਨੂੰ ਇੱਕ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ।" ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਤਬਕੇ ਨਾਲ ਸਬੰਧਤ ਲੋਕਾਂ ਲਈ ਪੈਕੇਜ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਲਿਖਿਆ, “ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ 'ਤੇ ਵਿਚਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਆਉਂਦਾ ਸਾਰਾ ਸਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।"

Punjab Bani 28 July,2023
ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ?

ਮੁੱਖ ਮੰਤਰੀ ਦਾ ਸ਼੍ਰੋਮਣੀ ਕਮੇਟੀ ਨੂੰ ਸਵਾਲ; ਤੁਸੀਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਅਧਿਕਾਰ ਸਿਰਫ਼ ਇਕ ਚੈਨਲ ਨੂੰ ਸੌਂਪਣ ਲਈ ਉਤਾਵਲੇ ਕਿਉਂ ਹੋ? * ਸਰਕਾਰ 24 ਘੰਟਿਆਂ ਵਿੱਚ ਮੁਫ਼ਤ ਪ੍ਰਸਾਰਨ ਸੇਵਾ ਲਈ ਸਾਰੇ ਪ੍ਰਬੰਧ ਕਰਨ ਲਈ ਤਿਆਰ ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਭ ਲਈ ਮੁਫ਼ਤ ਕਰਨ ਦੀ ਬਜਾਏ ਸਿਰਫ਼ ਇਕ ਚੈਨਲ ਨੂੰ ਦੇਣ ਲਈ ਕਾਹਲ ਕਿਉਂ ਦਿਖਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਭਾਈਚਾਰੇ, ਫਿਰਕੂ ਸਦਭਾਵਨਾ ਅਤੇ ਵਿਸ਼ਵ ਸ਼ਾਂਤੀ ਦੇ ਸੰਕਲਪ ਨੂੰ ਮਜ਼ਬੂਤ ਕਰਨ ਲਈ ਪਵਿੱਤਰ ਗੁਰਬਾਣੀ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਣਾ ਚਾਹੀਦਾ ਹੈ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਗੁਰਬਾਣੀ ਦਾ ਪ੍ਰਸਾਰਨ ਹਰੇਕ ਲਈ ਮੁਫ਼ਤ ਕਰਨ ਦੀ ਵਕਾਲਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ ਤਾਂ ਸੂਬਾ ਸਰਕਾਰ ਇਸ ਸੇਵਾ ਲਈ 24 ਘੰਟਿਆਂ ਵਿੱਚ ਸਾਰੇ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਾਉਣ ਲਈ ਸਰਬ ਸਾਂਝੀ ਗੁਰਬਾਣੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਲੰਮੇ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਸਿਰਫ਼ ਇਕ ਨਿੱਜੀ ਚੈਨਲ ਨੂੰ ਹੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਸਿਰਫ਼ ਇਕ ਚੈਨਲ ਤੱਕ ਮਹਿਦੂਦ ਕਰਨ ਦੀ ਥਾਂ ਸਾਰੇ ਚੈਨਲਾਂ ਨੂੰ ਮੁਫ਼ਤ ਵਿੱਚ ਪ੍ਰਸਾਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹੰਭਲੇ ਨਾਲ ਜਿੱਥੇ ਸੰਗਤ ਨੂੰ ਆਪਣੇ ਘਰ ਜਾਂ ਵਿਦੇਸ਼ਾਂ ਵਿੱਚ ਬੈਠੇ-ਬਿਠਾਏ ਗੁਰਬਾਣੀ ਸੁਣਨ ਦਾ ਮੌਕਾ ਮਿਲੇਗਾ, ਉੱਥੇ ਉਹ ਆਪਣੇ ਟੈਲੀਵਿਜ਼ਨਾਂ ਜਾਂ ਹੋਰ ਇਲੈਕਟ੍ਰਾਨਿਕ ਉਪਕਰਨਾਂ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਚੈਨਲਾਂ ਉਤੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਲਈ ਅਤਿ-ਆਧੁਨਿਕ ਉਪਕਰਨ ਲਾਉਣ ਲਈ ਹੋਣ ਵਾਲਾ ਸਾਰਾ ਖ਼ਰਚ ਚੁੱਕਣ ਦਾ ਫ਼ਰਜ਼ ਨਿਭਾਉਣ ਲਈ ਸੂਬਾ ਸਰਕਾਰ ਤਿਆਰ ਹੈ। ਉਨ੍ਹਾਂ ਕਿਹਾ ਕਿ ਹੋਰ ਚੈਨਲਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਲੱਗਣ ਵਾਲੇ ਆਧੁਨਿਕ ਕੈਮਰਿਆਂ ਤੇ ਪ੍ਰਸਾਰਨ ਉਪਕਰਨਾਂ ਸਣੇ ਸ੍ਰੀ ਦਰਬਾਰ ਸਾਹਿਬ ਵਿੱਚ ਆਧੁਨਿਕ ਬੁਨਿਆਦੀ ਢਾਂਚੇ/ਤਕਨਾਲੋਜੀ ਦਾ ਸਮੁੱਚਾ ਖ਼ਰਚ ਚੁੱਕਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਅਧਿਕਾਰ ਯਕੀਨੀ ਬਣਾਉਣ ਦੀ ਬਜਾਏ ਸ਼੍ਰੋਮਣੀ ਕਮੇਟੀ ਇਕ ਸ਼ਕਤੀਸ਼ਾਲੀ ਸਿਆਸੀ ਪਰਿਵਾਰ ਨੂੰ ਖ਼ੁਸ਼ ਕਰਨ ਲਈ ਉਸੇ ਚੈਨਲ ਨੂੰ ਮੁੜ ਪ੍ਰਸਾਰਨ ਅਧਿਕਾਰ ਦੇਣ ਲਈ ਰਾਹ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਬਾਦਲਾਂ ਦੇ ਇਸ ਖ਼ਾਸ ਚੈਨਲ ਦਾ ਪੱਖ ਪੂਰਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਹੋਰ ਕਦਮ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਾਪਦਾ ਹੈ ਕਿ ਇਸ ਪਰਿਵਾਰ ਅਤੇ ਇਸ ਚੈਨਲ ਦੇ ਲਾਲਚ ਦਾ ਕੋਈ ਅੰਤ ਨਹੀਂ ਹੈ।

News 22 July,2023
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ ਟੂਰ ਪ੍ਰਕਿਰਿਆ ਅਧੀਨ ਇਸਰੋ ਨੇ ਪੰਜਾਬ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ 'ਚ ਦਿਲਚਸਪੀ ਦਿਖਾਈ ਸਕੂਲ ਪ੍ਰਿੰਸੀਪਲਾਂ ਦੇ ਬੈਚ ਮੁਹਾਰਤ ਨਿਖਾਰਨ ਲਈ 23 ਜੁਲਾਈ ਨੂੰ ਸਿੰਗਾਪੁਰ ਜਾਣਗੇ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਚੰਡੀਗੜ੍ਹ, 17 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਦਿਲਚਸਪ ਤਜਰਬੇ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ 'ਚੋਂ ਚੁਣੇ ਗਏ 15 ਲੜਕੇ ਅਤੇ 15 ਲੜਕੀਆਂ ਸਮੇਤ 30 ਵਿਦਿਆਰਥੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਫ਼ਰ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ 'ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਮਿਊਜ਼ੀਅਮ ਦੀ ਸਥਾਪਨਾ ਨਾਲ ਸੂਬੇ ਵਿੱਚ ਵਿਗਿਆਨ ਸੱਭਿਆਚਾਰ ਹੋਰ ਪ੍ਰਫੁੱਲਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ । ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ 'ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫੈਸਲੇ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਰਮਚਾਰੀਆਂ ਨੂੰ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣਾ ਕੰਮ ਨਿਬੇੜ ਕੇ ਦਫਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਸਹੂਲਤ ਮਿਲੀ। ਇਸੇ ਤਰ੍ਹਾਂ ਕਰਮਚਾਰੀਆਂ ਨੇ ਆਪਣੇ ਪਰਿਵਾਰ ਨਾਲ ਵੀ ਵੱਧ ਤੋਂ ਵੱਧ ਸਮਾਂ ਬਿਤਾਇਆ। ਇਸ ਦੌਰਾਨ ਸ੍ਰੀਹਰੀਕੋਟਾ ਦੇ ਦੌਰੇ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਵਾਸਤੇ ਵਿਗਿਆਨਕ ਗਿਆਨ ਅਤੇ ਤਜਰਬੇ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਗ੍ਰਹਿਆਂ, ਮਿਜ਼ਾਈਲਾਂ ਅਤੇ ਹੋਰ ਯੰਤਰਾਂ ਬਾਰੇ ਵਿਸ਼ਾਲ ਤਜਰਬਾ ਹਾਸਲ ਕੀਤਾ। ਵਿਦਿਆਰਥੀਆਂ ਨੇ ਟੂਰ ਦੌਰਾਨ ਉਨ੍ਹਾਂ ਦੀ ਆਰਾਮਦਾਇਕ ਠਹਿਰ ਅਤੇ ਯਾਤਰਾ ਲਈ ਪੁਖਤਾ ਪ੍ਰਬੰਧ ਕਰਨ ਵਾਸਤੇ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ।

News 17 July,2023
ਭਾਰੀ ਬਰਸਾਤ ਤੇ ਕਾਰਨ ਹਾਲਤ ਬੇਕਾਬੂ : ਫੌਜ ਨੇ ਸੰਭਾਲੀ ਕਮਾਨ

ਘੱਗਰ , ਪਟਿਆਲਾ ਨਦੀ , ਟਾਂਗਰੀ , ਮਾਰਕੰਡਾ ਤੇ ਹੋਰ ਨਦੀਆਂ ਕਰ ਰਹੀਆਂ ਹਨ ਤਬਾਹੀ -ਸਾਰੇ ਦਰਿਆ ਤੇ ਨਦੀਆਂ ਖਤਰੇ ਦੇ ਨਿਸਾਨਾਂ ਤੋ 6 - 8 ਫੁੱਟ ਚਲ ਰਹੀਆਂ ਹਨ ਉਪੱਰ - ਬਾਹਰਲੇ ਪਟਿਆਲਾ ਦੀਆਂ ਕਾਲੌਨੀਆ ਤੇ ਘਰਾਂ ਵਿਚ ਆਇਆ ਹੜ : 4 ਤੋ 6 ਫੁੱਟ ਪਾਣੀ ਵੜਿਆ - ਟੈਂਪਰੇਰੀ ਰੈਣ ਬਸੇਰਿਆ ਵਿਚ ਸੈਕੜੇ ਲੋਕ ਤਬਦੀਲ - ਬਨੂੜ ਅਤੇ ਰਾਜਪੁਰਾ ਅੰਦਰ ਵੀ ਭਾਰੀ ਨੁਕਸਾਨ ਪਟਿਆਲਾ, 10 ਜੁਲਾਈ : ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਦੇ ਚਲਦਿਆਂ ਹਿਮਾਚਲ ਤੋ ਆ ਰਹੇ ਪਾਣੀ , ਸੁਖਨਾ ਝੀਲ ਆਦਿ ਦਾ ਪਾਣੀ ਨਦੀਆਂ ਵਿਚ ਆਉਣ ਨਾਲ ਹਾਲਤ ਬੇਕਾਬੂ ਹੋ ਗਏ ਹਨ ਤੇ ਫੌਜ ਨੇ ਕੰਮਾਨ ਸੰਭਾਲ ਹੈ । ਘੱਗਰ ਦਰਿਆ , ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਖਤਰੇ ਦੇ ਨਿਸਾਨ ਤੋ 6 - 8 ਫੁੱਟ ਉਪੱਰ ਚਲ ਰਹੀਆਂ ਹਨ ਤੇ ਇਨਾਂ ਦੇ ਓਵਰ ਫਲੋ ਹੋਏ ਪਾਣੀ ਨੇ ਹੜ ਤੇ ਤਬਾਹੀ ਦੋਵੇਂ ਲਿਆ ਦਿਤੀ ਹੈ । ਬਾਹਰਲੇ ਪਟਿਆਲਾ ਦੀਆਂ ਕਾਲੌਨੀਆਂ ਤੇ ਘਰਾਂ ਵਿਚ 4 ਤੋ 6 ਫੁੱਟ ਪਾਣੀ ਵੜ ਗਿਆ ਹੈ। ਡਿਪਟੀ ਕਮਿਸਨਰ ਪਟਿਆਲਾ ਸਾਕਸੀ ਸਾਹਨੀ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਪਣੀਆਂ ਟੀਮਾਂ ਨਾਲ ਕੰਮਾਨ ਸੰਭਾਲੀ ਹੋਈ ਤੇ ਡੁੱਬੇ ਹੋਏ ਇਲਾਕਿਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਟੈਂਪਰੇਰੀ ਰੈਣ ਬੈਸਰਿਆਂ ਵਿਚ ਲਿਆਦਾਂ ਜਾ ਰਿਹਾ ਹੈ। ਸੈਕੜੇ ਲੋਕਾਂ ਨੂੰ ਸਰੁੱਖਿਅਤ ਥਾਵਾਂ ਤੇ ਤਬਦੀਲ ਕਰ ਦਿਤਾ ਗਿਆ ਹੈ ਤੇ ਬਚਾਅ ਕਾਰਜ ਜਾਰੀ ਹਨ। ਬਾਹਰਲੇ ਪਟਿਆਲਾ ਏਰੀਆ ਸਨੌਰ ਵਾਲੇ ਪਾਸੇ ਗੋਪਾਲ ਕਲੋਨੀ, ਚਿਨਾਰ ਬਾਗ, ਸ਼ਾਂਤੀ ਨਗਰ, ਗੋਬਿੰਦ ਨਗਰ, ਫਰੈਂਡਜ ਇਨਕਲੇਵ, ਅਰਬਨ ਅਸਟੇਟ-2, ਬਾਬਾ ਦੀਪ ਸਿੰਘ ਨਗਰ, ਸੰਨੀ ਇਨਕਲੇਵ ਸਮੇਤ ਬਹੁਤ ਸਾਰੇ ਇਲਾਕਿਆਂ ਅੰਦਰ ਪਾਣੀ ਵੜ ਗਿਆ ਹੈ। ਕਈ ਇਲਾਕਿਆਂ ਦੇ ਘਰਾਂ ਵਿੱਚ ਤਾਂ 6 ਫੁੱਟ ਦੇ ਕਰੀਬ ਪਾਣੀ ਹੈ। ਲੋਕਾਂ ਨੇ ਆਪਣਾ ਖਾਣ-ਪੀਣ ਦਾ ਅਤੇ ਅਹਿਮ ਸਮਾਨ ਆਪਣੀ ਪਹਿਲੀ ਮੰਜਿਲ 'ਤੇ ਪਹੁੰਚਾ ਲਿਆ ਹੈ ਤੇ ਗੋਪਾਲ ਕਲੋਨੀ ਸਮੇਤ ਕਈ ਏਰੀਆਂ ਵਿਚੋਂ ਫੌਜ ਦੀ ਮਦਦ ਨਾਲ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢ ਕੇ ਬਣਾਏ ਗਏ ਵੱਖਰੇ ਵੱਖਰੇ ਟੈਂਪਰੇਰੀ ਰੈਣ ਬਸੇਰਿਆਂ ਵਿੱਚ ਤਬਦੀਲ ਕਰ ਦਿੱਤਾ ਗਿਆਹੈ। ਇਸੇ ਤਰ੍ਹਾਂ ਬਨੂੜ ਵਿਖੇ ਘੱਗਰ ਨੇ ਕਈ ਦਰਜਨ ਪਿੰਡਾਂ ਤੇ ਘਰਾਂ ਅੰਦਰ ਪਾਣੀ ਵਾੜ ਦਿੱਤਾ ਹੈ ਅਤੇ ਰਾਜਪੁਰਾ ਅੰਦਰ ਵੀ ਬਹੁਤ ਜ਼ਿਆਦਾ ਨੁਕਸਾਨ ਕਰ ਰਿਹਾ ਹੈ। ਇਸ ਸਮੇਂ ਹਾਲਾਤ ਇਹ ਹਨ ਕਿ ਘੱਗਰ ਦਰਿਆ ਦਾ ਡੇਂਜਰ ਲੈਵਲ ਭਾਂਖਰਪੁਰ ਵਿਖੇ 10 ਫੁੱਟ ਹੈ, ਉੱਥੇ ਪਾਣੀ 18 ਫੁੱਟ ਦੇ ਕਰੀਬ ਚਲ ਰਿਹਾ ਹੈ ਅਤੇ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਇਸੇ ਤਰ੍ਹਾਂ ਸਰਾਲਾ ਕਲਾਂ ਨੇੜੇ ਘੱਗਰ ਦਾ ਡੇਂਜਰ ਲੈਵਲ 16 ਫੁੱਟ ਹੈਅਤੇ ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ,, ਜਦੋਂ ਕਿ ਪਟਿਆਲਾ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 16 ਫੁੱਟ ਨੂੰ ਕਰਾਸ ਕਰ ਚੁੱਕੀ ਹੈ ਅਤੇ ਇਸ ਸਮੇਂ ਪਟਿਆਲਾ ਨਦੀ ਵਿੱਚ ਉਪਰ ਕੋਈ ਥਾਂ ਨਹੀਂ ਤੇ ਨਦੀ ਨੂੰ ਕਰਾਸ ਕਰਨ ਲਈ ਵੱਡੇ ਪੁੱਲਾਂ ਉਪਰੋਂ ਪਾਣੀ ਜਾ ਰਿਹਾ ਹੈ। ਇਸੇ ਤਰ੍ਹਾਂ ਟਾਂਗਰੀ ਨਦੀ ਦਾ ਡੇਂਜਰ ਲੈਵਲ 12 ਫੁੱਟ ਹੈ, ਜਿਹੜੀ ਕਿ 15 ਫੁੱਟ ਦੇ ਕਰੀਬ ਚਲ ਰਹੀ ਹੈ। ਮਾਰਕੰਡਾ ਨਦੀ ਦਾ ਡੇਂਜਰ ਲੈਵਲ 20 ਫੁੱਟ ਦੇ ਕਰੀਬ ਹੈ, ਉਹ 24 ਫੁੱਟ ਦੇ ਕਰੀਬ ਚਲ ਰਿਹਾ ਹੈ। ਇਸੇ ਤਰ੍ਹਾਂ ਰਾਜਪੁਰਾ, ਚੰਡੀਗੜ੍ਹ ਰੋਡ 'ਤੇ ਢਕਾਂਸੂ ਨਾਲੇ ਦਾ ਡੇਂਜਰ ਲੈਵਲ 10 ਫੁੱਟ ਹੈ, ਉਹ 20 ਫੁੱਟ ਦੇ ਕਰੀਬ ਚਲ ਰਿਹਾ ਹੈ। ਸਾਰੇ ਦਰਿਆ ਬੁਰੀ ਤਰ੍ਹਾਂ ਓਵਰਫਲੋ ਹੋਏ ਪਏ ਹਨ, ਜਿਸ ਕਾਰਨ ਚਾਰੇ ਪਾਸੇ ਤਬਾਹੀ ਹੀ ਤਬਾਹੀ ਨਜਰ ਆ ਰਹੀ ਹੈ। ਡੱਬੀ - ਵਿਧਾਇਕ ਅਜੀਤਪਾਲ ਕੋਹਲੀ ਆਪਣੀਆਂ ਟੀਮਾਂ ਨਾਲ ਸਵੇਰ ਤੋ ਵਰਦੇ ਮੀਹ ਵਿਚ ਡਟੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੂਰੀ ਤਰ੍ਹਾਂ ਕਮਾਂਡ ਸੰਭਾਲ ਹੋਈ ਹੈ। ਵਿਧਾਇਕ ਕੋਹਲੀ ਨੇ ਆਪ ਬੇਘਰ ਹੋਏ ਲੋਕਾਂ ਨੂੰ ਰੈਣ ਬਸੇਰਿਆਂ ਵਿੱਚ ਪਹੁੰਚਾਇਆ ਤੇ ਵੱਖ ਵੱਖ ਜਗਾ ਡੀਸੀ ਅਤੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹਰ ਜਗਾ੍ਹ ਰਾਹਤ ਕਾਰਜ ਸ਼ੁਰੂ ਕਰਵਾਏ ਹਨ।

News 10 July,2023
ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ 'ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ

ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ ਨਾ ਘਬਰਾਉਣ ਦੀ ਅਪੀਲ ਫਸਲਾਂ, ਘਰਾਂ, ਜਾਇਦਾਦਾਂ, ਜਾਨਵਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਗਿਰਦਾਵਰੀ ਕਰਵਾਈ ਜਾਵੇਗੀ ਐਸ.ਏ.ਐਸ.ਨਗਰ/ਰੋਪੜ, 10 ਜੁਲਾਈ: ਜ਼ਮੀਨੀ ਪੱਧਰ 'ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਮੂਸਲੇਧਾਰ ਮੀਂਹ ਕਾਰਨ ਪ੍ਰਭਾਵਿਤ ਹੋਏ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਗਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਮੋਹਾਲੀ ਦੇ ਫੇਜ਼ 6 ਵਿੱਚ ਸਥਿਤ ਰੈਣ ਬਸੇਰਾ, ਜਮੁਨਾ ਅਪਾਰਟਮੈਂਟਸ ਖਰੜ, ਪਿੰਡ ਕਜੌਲੀ, ਬੂਥਗੜ੍ਹ ਅਤੇ ਰੋਪੜ ਜ਼ਿਲ੍ਹੇ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਮੁੱਖ ਮੰਤਰੀਆਂ ਵਾਂਗ ਖ਼ਾਨਾਪੂਰਤੀ ਕਰਨ ਲਈ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਹੈਲੀਕਾਪਟਰ ਉਤੇ ਗੇੜੇ ਨਹੀਂ ਲਾ ਰਹੇ ਸਗੋਂ ਖੁਦ ਲੋਕਾਂ ਕੋਲ ਜਾ ਕੇ ਅਸਲ ਸਥਿਤੀ ਦਾ ਪਤਾ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਚਿੰਤਾਜਨਕ ਹੈ ਪਰ ਫਿਰ ਵੀ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਲਾਈਆਂ ਗਈਆਂ ਹਨ ਪਰ ਅਜੇ ਤੱਕ ਇਸ ਕੰਮ ਲਈ ਅਧਿਕਾਰਤ ਤੌਰ 'ਤੇ ਫੌਜ ਨੂੰ ਨਹੀਂ ਲਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਸੀ ਜਿਸ ਦੌਰਾਨ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜਾਂ ਲਈ ਕੇਂਦਰੀ ਸਹਾਇਤਾ ਦੀ ਲੋੜ ਨਹੀਂ ਹੈ ਕਿਉਂਕਿ ਸਥਿਤੀ ਕਾਬੂ ਹੇਠ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਥਿਤੀ ਨਾਲ ਨਿਪਟਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੀਂਹਾਂ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਉਣ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ ਅਤੇ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਬਣੇ ਹਾਲਾਤਾਂ 'ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਸੂਬਾ ਸਰਕਾਰ ਹਾਲਾਤਾਂ ਨੂੰ ਸੁਖਾਵੇਂ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਉੱਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਿਸੇ ਵੀ ਵਿਅਕਤੀ ਦੇ ਵੱਸ ਤੋਂ ਬਾਹਰ ਹੈ ਪਰ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਹੀ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਆਪੋ-ਆਪਣੇ ਖੇਤਰਾਂ ਵਿੱਚ ਮੌਜੂਦ ਹਨ ਅਤੇ ਇਸ ਔਖੀ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਠੋਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜ ਤੇਜ਼ੀ ਨਾਲ ਚਲਾ ਰਹੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਨੀਵੇਂ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨੀਵੇਂ ਅਤੇ ਹੜ੍ਹ ਵਰਗੇ ਹਾਲਾਤ ਨਾਲ ਜੂਝ ਰਹੇ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੇ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਆਉਣ ਵਾਲੀ ਕਾਲ 'ਤੇ ਤੁਰੰਤ ਕਾਰਵਾਈ ਕਰਨਾ ਯਕੀਨੀ ਬਣਾਉਣ।

News 10 July,2023
ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ - ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ ਨੂੰ ਵੀ ਸੱਦਿਆ: ਡੀਜੀਪੀ ਗੌਰਵ ਯਾਦਵ - ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ; ਕਿਸੇ ਵੀ ਐਮਰਜੈਂਸੀ ਸਮੇਂ ਲੋਕ 112 ‘ਤੇ ਕਰ ਸਕਦੇ ਹਨ ਕਾਲ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ - ਪੰਜਾਬ ਪੁਲਿਸ ਨੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਪੁਖਤਾ ਪ੍ਰਬੰਧ ਚੰਡੀਗੜ੍ਹ, 10 ਜੁਲਾਈ: ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ। ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਨਿਯਮਤ ਅੰਤਰਾਲਾਂ 'ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ। ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।

News 10 July,2023
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ: ਅਨੁਰਾਗ ਵਰਮਾ

ਮੁੱਖ ਸਕੱਤਰ ਵੱਲੋਂ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਡੈਮਾਂ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਡੀ.ਸੀ.,ਐਸ.ਐਸ.ਪੀ, ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓ, ਪਟਵਾਰੀ ਸਣੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਮਨੁੱਖੀ ਜਾਨਾਂ ਸਭ ਤੋਂ ਕੀਮਤੀ, ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਪ੍ਰਮੁੱਖ ਤਰਜੀਹ ਚੰਡੀਗੜ੍ਹ, 10 ਜੁਲਾਈ: ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਲਗਾਤਾਰ ਪੈ ਰਹੀ ਭਾਰੀ ਬਾਰਸ਼ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਫੀਲਡ ਵਿੱਚ ਜ਼ਿਲਿਆਂ ਦਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਤਾਇਨਾਤ ਹੈ ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓਜ਼, ਪਟਵਾਰੀ ਸਣੇ ਸਬੰਧਤ ਵਿਭਾਗਾਂ ਦੇ ਫੀਲਡ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਲੋਕ ਨੁਮਾਇੰਦਿਆਂ ਅਤੇ ਆਮ ਲੋਕਾਂ ਨਾਲ ਤਾਲਮੇਲ ਬਿਠਾਉਦੇ ਹੋਏ ਨਿਰੰਤਰ ਰਾਬਤਾ ਬਣਾ ਕੇ ਰੱਖਣ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਦੇ ਆਫ਼ਤਨ ਰਾਹਤ ਫੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1614.89 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1706.26 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮਨੁੱਖੀ ਜਾਨਾਂ ਸਭ ਤੋਂ ਕੀਮਤੀ ਹਨ ਅਤੇ ਉਨ੍ਹਾਂ ਨੂੰ ਬਚਾਉਣਾ ਪ੍ਰਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜਾਂ ਦੇ ਸੰਭਾਵੀ ਖਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ਉਤੇ ਖਾਣ ਵਾਲੇ ਪੈਕੇਟ ਤਿਆਰ ਕਰਨ ਲਈ ਕਿਹਾ। ਇਸ ਕੰਮ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੇ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾਵੇ। ਬਿਜਲੀ ਤੇ ਟੈਲੀਕਾਮ ਵਿਭਾਗ ਨੂੰ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ। ਜਲ ਸਪਲਾਈ ਵਿਭਾਗ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਵੇ। ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਤਿਆਰ ਰਹੇ। ਇਸ ਮੌਕੇ ਕਲੋਰੀਨ ਦੀਆਂ ਗੋਲੀਆਂ ਲਈ ਤੁਰੰਤ ਫੰਡ ਜਾਰੀ ਕਰਨ ਲਈ ਕਿਹਾ। ਪਸ਼ੂ ਪਾਲਣ ਵਿਭਾਗਾਂ ਨੂੰ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅਗਾਊਂ ਇੰਤਜ਼ਾਮ ਕਰਨ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਪਣੇ ਨੁਮਾਇੰਦਿਆਂ ਨਾਲ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਦੀ ਮੱਦਦ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ। ਮੁੱਖ ਸਕੱਤਰ ਵੱਲੋਂ ਫੀਲਡ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਜਿਸ ਵਿੱਚ ਐਸ.ਏ.ਐਸ. ਨਗਰ, ਪਟਿਆਲਾ, ਰੂਪਨਗਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਉਨਾਂ ਦੇ ਜ਼ਿਲਿਆਂ ਵਿੱਚ ਕੁਝ ਥਾਵਾਂ ਉਤੇ ਸਥਿਤੀ ਗੰਭੀਰ ਹੈ ਪਰ ਪ੍ਰਸ਼ਾਸਨ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਸਾਰੇ ਜ਼ਿਲਿਆਂ ਨੂੰ ਆਖਿਆ ਕਿ ਆਪਣੀ ਤਰਜੀਹਾਂ ਨਿਰਧਾਰਤ ਕਰਦੇ ਹੋਏ ਜੋ ਮੱਦਦ ਲੋੜੀਂਦੀ ਹੈ, ਉਸ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ. ਦੇ ਕਮਾਡੈਂਟ ਨੇ ਦੱਸਿਆ ਕਿ ਪੰਜਾਬ ਵਿੱਚ 14 ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਹਨ। ਰੂਪਨਗਰ ਜਿੱਥੇ ਹੁਣ ਚਾਰ ਟੀਮਾਂ ਤਾਇਨਾਤ ਸਨ, ਡਿਪਟੀ ਕਮਿਸ਼ਨਰ ਵੱਲੋਂ ਮੰਗ ਕੀਤੇ ਜਾਣ ਉਤੇ ਇਕ ਹੋਰ ਟੀਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਸਕੱਤਰ ਵੱਲੋਂ ਮੀਟਿੰਗ ਵਿੱਚ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਗੱਲ ਕਰਕੇ ਕਾਰਪੋਰੇਸ਼ਨ ਸ਼ਹਿਰਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਰੱਖਣਾ ਯਕੀਨੀ ਬਣਾਇਆ ਜਾਵੇ। ਦੂਰ ਵਾਲੇ ਜ਼ਿਲਿਆਂ ਕਪੂਰਥਲਾ, ਤਰਨਤਾਰਨ, ਮੋਗਾ ਵਿੱਚ ਜਿੱਥੇ ਹਾਲੇ ਸਥਿਤੀ ਪੂਰੀ ਕੰਟਰੋਲ ਵਿੱਚ ਹੈ, ਨੂੰ ਅਗਾਊਂ ਪ੍ਰਬੰਧ ਕਰਦਿਆਂ ਸਥਿਤੀ ਉਤੇ ਨਿਗਰਾਨੀ ਰੱਖਣ ਲਈ ਕਿਹਾ ਕਿਉਕਿ ਪਹਾੜਾਂ ਵਿੱਚ ਬਾਰਸ਼ਾਂ ਹੋਣ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸੇ ਤਰ੍ਹਾਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੈਨਾ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਿਆ ਜਾ ਰਿਹਾ ਹੈ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਗ੍ਰਹਿ ਜਸਵਿੰਦਰ ਕੌਰ ਸਿੱਧੂ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਿਸ਼ੇਸ਼ ਸਕੱਤਰ ਮਾਲ ਡਾ. ਅਮਰਪਾਲ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਸ਼ੇਸ਼ ਸਕੱਤਰ ਬਿਜਲੀ ਭੁਪਿੰਦਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ। ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ। --------

News 10 July,2023
ਸਾਬਕਾ ਸੀਐਮ ਅਮਰਿੰਦਰ ਦੇ ਸ਼ਹਿਰ ਵਿੱਚ ਭਾਜਪਾ ਨੂੰ ਝਟਕਾ

ਦੋ ਵਾਰ ਜ਼ਿਲਾ ਭਾਜਪਾ ਸ਼ਹਿਰੀ ਦੇ ਪ੍ਰਧਾਨ ਰਹੇ ਸਾਬਕਾ ਡਿਪਟੀ ਮੇਅਰ ਹਰਿੰਦਰ ਕੋਹਲੀ ਆਪ ਵਿੱਚ ਸ਼ਾਮਲ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਲਤੇਜ ਪਨੂੰ ਨੇ ਕਰਵਾਈ ਪਾਰਟੀ ਜੁਆਇਨ ਪਟਿਆਲਾ, 9 ਜੁਲਾਈ : ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੇ ਹੋਮ ਟਾਊਨ ਪਟਿਆਲਾ ਵਿੱਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲਗਾ, ਜਦੋਂ ਪਟਿਆਲਾ ਜ਼ਿਲਾ ਭਾਜਪਾ ਸ਼ਹਿਰੀ ਦੇ ਦੋ ਵਾਰ ਪ੍ਰਧਾਨ ਰਹੇ, ਸਾਬਕਾ ਡਿਪਟੀ ਮੇਅਰ ਰਹੇ ਅਤੇ ਹੁਣ ਮੌਜੂਦਾ ਲੁਧਿਆਣਾ ਭਾਜਪਾ ਦੇ ਪ੍ਰਭਾਰੀ ਹਰਿੰਦਰ ਕੋਹਲੀ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਐਂਤਵਾਰ ਨੂੰ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਫੈਕਟਰੀ ਏਰੀਆ ਵਿੱਚ ਸਥਿਤ ਸੁਸੀਲ ਪੈਲੇਸ ਵਿੱਚ ਆਯੋਜਿਤ ਇੱਕ ਸਮਾੋਹ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਅਤੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪਨੂੰ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲਾ ਭਾਜਪਾ ਦੇ ਕਈ ਮੌਜੂਦਾ ਅਹੁਦੇਦਾਰ, ਕਈ ਸਾਬਕਾ ਅਹੁਦੇਦਾਰਾਂ ਸਮੇਤ ਕਈ ਰਾਜਨੀਤਿਕ ਪਾਰਟੀਆਂ ਅਤੇ ਕਈ ਮੁਹੱਲਾ ਸੁਧਾਰ ਕਮੇਟੀਆਂ ਦੇ ਅਹੁਦੇਦਾਰਾਂ ਨੇ ਵੀ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ। ਇਸ ਸਮਾਗਮ ਵਿੱਚ ਭਾਰੀ ਬਰਸਾਤ ਦੇ ਬਾਵਜੂਦ ਹਰਿੰਦਰ ਕੋਹਲੀ ਦੇ ਸਮਰਥਕਾਂ ਦਾ ਵੱਡਾ ਇੱਕਠ ਦੇਖ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿਵਾਇਆ ਕਿ ਹਰਿੰਦਰ ਕੋਹਲੀ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੂੰ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਪੂਰਾ ਸਨਮਾਨ ਦਿੰਤਾ ਜਾਵੇਗਾ। ਇਸਤੋਂ ਪਹਿਲਾਂ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਸੈਂਕੜੇ ਸਮਰਥਥਾਂ ਨੂੰ ਸੰਬੋਧਲ ਕਰਦਿਆਂ ਹਰਿੰਦਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਲੰਬੇ ਸਮੇਂ ਤੱਕ ਭਾਜਪਾ ਵਿੱਚ ਰਹਿ ਕੇ ਸਮਾਜ ਸੇਵਾ ਕੀਤੀ ਹੈ ਅਤੇ ਇਹ ਸਮਾਜ ਸੇਵਾ ਹੁਣ ਹੋਰ ਦ੍ਰਿੜਤਾ ਨਾਲ ਆਮ ਆਦਮੀ ਪਾਰਟੀ ਵਿੱਚ ਜਾਰੀ ਰਹੇਗੀ। ਭਾਜਪਾ ਛੱਡਣ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਵਾਲ 'ਤੇ ਹਰਿੰਦਰ ਕੋਹਲੀ ਨੇ ਕਿਹਾ ਕਿ ਪਿਛਲੇ ਡੇਢ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਮੁਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਜੋ ਕੰਮ ਕਰਕੇ ਦਿਖਾਏ ਹਨ, ਉਹ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ ਹਨ। ਪੰਜਾਬ ਦੇ ਕਰੋੜਾਂ ਲੋਕਾਂ ਨੂੰ ਮੁਫਤ ਬਿਜਲੀ ਮੁਹਇਆ ਕਰਵਾਊਣਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜਨ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਮੁਹਇਆ ਕਰਵਾਉਣਾ, ਭ੍ਰਿਸ਼ਨਟਾਚਾਰ ਮੁਕਤ ਸ਼ਾਸ਼ਨ ਦੇਣਾ, ਹਜਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣਾ, ਸ਼ਹਿਰ ਦੇ ਗਲੀ ਮੁਹਲਿਆਂ ਵਿੱਚ ਕਲੀਨਿਕ ਦੇ ਕੇ ਸਿਹਤ ਸਹੂਲਤਾਂ ਨੂੰ ਮਜਬੂਤ ਕਰਨਾ, ਇਸ ਵਰਗੇ ਕਈ ਕੰਮ ਕਰਕੇ ਉਹ ਆਮ ਆਦਮੀ ਪਾਰਟੀ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ, ਇਸ ਲਈ ਉਨ੍ਹਾ ਨੇ ਭਾਜਪਾ ਨੂੰ ਅਲਵਿਦਾ ਆਖ ਕੇ ਆਪ ਵਿੱਚ ਰਹਿ ਕੇ ਜਨ ਸੇਵਾ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕਲ ਬਾਡੀ ਸੈਲ ਪੰਜਾਬ ਦੇ ਮੌਜੂਦਾ ਸੈਕਟਰੀ ਸਤਨਾਮ ਸਿੰਘ ਵਿਰਕ, ਜਿਲਾ ਭਾਜਪਾ ਸ਼ਹਿਰੀ ਦੇ ਵਾਈਸ ਪ੍ਰਧਾਨ ਬਲਵਿੰਦਰ ਸਿੰਘ, ਜਿਲਾ ਭਾਜਪਾ ਸ਼ਹਿਰੀ ਦੇ ਸਕੱਤਰ ਰਾਹੁਲ ਮਹਿਤਾ, ਅਮਿਤ ਸੂਦ, ਆਈਟੀ ਸੈਲ ਦੇ ਸਾਬਕਾ ਜਿਲਾ ਪ੍ਰਧਾਨ ਵਿਕਰਮ ਭੱਲਾ, ਜਿਲਾ ਸਕੱਤਰ ਅਰਵਿੰਦ ਰਤਨ ਆਸ਼ੂ, ਸਾਬਕਾ ਜਨਰਲ ਸਕੱਤਰ ਹਰੀਸ ਕੇਹਰ, ਜਿਲਾ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਮਨੋਜ ਸਿੰਘ ਗੋਨਾ, ਸਾਬਕਾ ਯੂਨੀਵਰਸਿਟੀ ਮੰਡਲ ਦੇ ਪ੍ਰਧਾਨ ਦਲੀਪ ਸਿੰਘ, ਜਿਲਾ ਕਾਰਜਕਾਰਨੀ ਮੈਂਬਰ ਅਨਿਲ ਸਿੰਗਲਾ, ਲੋਕਲ ਬਾਡੀ ਸੈਲ ਦੇ ਪ੍ਰਧਾਨ ਵਿਕਾਸ ਮਹਾਜਨ, ਸਾਬਕਾ ਸੈਕਟਰੀ ਅਸ਼ਵਨੀ ਕੋਹਲੀ, ਸਾਬਕਾ ਕਾਰਜਕਾਰਨੀ ਮੈਂਬਰ ਰੋਹਿਨ ਸ਼ਰਮਾ, ਸਾਬਕਾ ਸੈਂਟਰਲ ਮੰਡਲ ਦੇ ਵਾਹੀਸ ਪ੍ਰੈਜੀਡੈਂਟ ਹਰਮੀਤ ਸਿੰਘ ਡੋਨੀ, ਸਾਬਕਾ ਮੀਡੀਆ ਇੰਚਾਰਜ ਲਲਿਤੇਸ਼ਵਰ ਬੇਦੀ, ਬਹੁ ਗਿਣਤੀ ਮੋਰਚਾ ਦੇ ਜਿਲਾ ਪ੍ਰਧਾਨ ਗੌਰਵ ਮਸੀਹ, ਸੈਂਟਰਲ ਮੰਡਲ ਦੇ ਵਾਈਸ ਪ੍ਰੈਜੀਡੈਂਟ, ਜਿਲਾ ਸਕੱਤਰ ਸਵੀਤਾ ਨਈਅਰ, ਯੂਨੀਵਰਸਿਟੀ ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਿਦਾ ਦੀਨ ਦਿਆਲ, ਐਸਸੀ ਮੋਰਚਾ ਦੇ ਸਾਬਕਾ ਜਿਲਾ ਪ੍ਰਧਾਨ ਗਿਰਧਾਰੀ ਲਾਲ, ਸੋਸਲ ਮੀਡੀਆ ਦੇ ਜਨਰਲ ਸਕੱਤਰ ਅਮਨਦੀਪ ਬੰਟਾ ਅਤੇ ਹੋਰ ਵੀ ਬਹੁਤ ਸਾਰੇ ਨੇਤਾ ਸ਼ਾਮਲ ਹੋਏ। ਹਰਿੰਦਰ ਕੋਹਲੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹੁਣ ਉਂਝ ਵੀ ਭਾਜਪਾ ਦਾ ਕਾਂਗਰਸੀਕਰਨ ਹੋ ਚੁਕਾ ਹੈ, ਪੁਰਾਣੇ ਵਰਕਰ ਅਤੇ ਹੋਰ ਨੇਤਾਵਾਂ ਨੂੰ ਮੋਤੀ ਮਹਿਲ ਵੱਨੋਂ ਜਿਸ ਤਰੀਕੇ ਨਾਲ ਜਲੀਲ ਕੀਤਾ ਜਾ ਰਿਹਾ ਹੈ, ਉਸਨੂੰ ਦੇਖ ਕੇ ਹੁਣ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਭਾਜਪਾ ਵਿੱਚ ਕਈ ਦਹਾਕਿਆਂ ਤੋਂ ਕੰਮ ਕਰ ਰਹੇ ਲੋਕ ਹੁਣ ਪਾਰਟੀ ਨੂੰ ਅਲਵਿਦਾ ਕਹਿਣ ਨੂੰ ਤਿਆਰ ਬੈਠੇ ਹਨ। ਇਹ ਸ਼ੁਰੂਆਤ ਪਟਿਆਲਾ ਤੋਂ ਹੋ ਚੁਕੀ ਹੈ ਅਤੇ ਹੁਣ ਆਉਦ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰ ਜਿਲਿਆਂ ਵਿੱਚ ਵੀ ਪਾਰਟੀ ਦੇ ਕਈ ਵੱਡੇ ਨੇਤਾ ਆਮ ਆਦਮੀ ਪਾਰਟੀ ਜੁਆਇਨ ਕਰਨਗੇ। ਹਰਿੰਦਰ ਕੋਹਲੀ ਨੇ ਕਿਹਾ ਕਿ ਉਹ ਅੱਜ ਆਮ ਆਦਮੀ ਪਾਰਟੀ ਬਿਨਾ ਕਿਸੇ ਸ਼ਰਤ ਅਤੇ ਸੀਟ ਦੇ ਲਾਲਚ ਤੋਂ ਜੁਆਇਨ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਮੀਡੀਆ ਡਾਇਰੈਕਟਰ ਨੂੰ ਭਰੋਸਾ ਦਿਵਾਇਆ ਹੈ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਸੇਵਾ ਦੇਵੇਗੀ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾ ਿਕਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ ਕਿਉਂਕਿ ਉਹ ਜਮੀਨ ਨਾਲ ਜੜੇ ਹੋਏ ਨੇਤਾ ਹਨ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪਨੂੰ ਨੇ ਹਰਿੰਦਰ ਕੋਹਲੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾ ਦੇ ਆਉਣ ਨਾਲ ਨਾ ਸਿਰਫ਼ ਪਟਿਆਲਾ ਸ਼ਹਿਰ ਅਤੇ ਦਿਹਾਤੀ ਵਿਧਾਨ ਸਭਾ ਹਲਕਿਆਂ ਵਿੱਚ ਸਗੋਂ ਜਿਲੇ ਦੀ ਹੋਰ ਸੀਟਾਂ 'ਤੇ ਵੀ ਆਮ ਆਦਮੀ ਪਾਰਟੀ ਨੂੰ ਫਾਇਦਾ ਮਿਲੇਗਾ, ਕਿਉਂਕਿ ਹਰਿੰਦਰ ਕੋਹਲੀ ਦਾ ਜਨਾਧਾਰ ਪਟਿਆਲਾ ਤੋਂ ਇਲਾਵਾ ਦੇਵੀਗੜ੍ਹ, ਘਨੌਰ, ਰਾਜਪੁਰਾ ਵਰਗੇ ਹਲਕਿਆਂ ਵਿੱਚ ਵੀ ਹੈ। ਸੀਨੀਅਰ ਭਾਜਪਾ ਨੇਤਾ ਹਰਿੰਦਰ ਕੋਹਲੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਵਾਰਡ ਨੰਬਰ 26 ਤੋਂ ਜਸਪਾਲ ਜੱਜੂ, ਯੂਨੀਵਰਸਿਟੀ ਮੰਡਲ ਦੇ ਵਾਈਸ ਪ੍ਰਧਾਨ ਹਰੀਸ ਨੰਦਨ, ਆਈ ਸੈਲ ਦੇ ਸਾਬਕਾ ਸੈਕਟਰੀ ਰਾਹੁਲ ਸ਼ਰਮਾ, ਮੈਡੀਕਲ ਸੈਲ ਦੇ ਜਨਰਲ ਸਕੱਤਰ ਡਾ. ਨੀਰਜ, ਓਬੀਸੀ ਮੋਰਚਾ ਦੇ ਸਕੱਤਰ ਰਾਮ ਸੇਵਕ ਯਾਦਵ, ਆਈ ਟੀ ਸੈਲ ਦੇ ਸਾਬਕਾ ਜਨਰਲ ਸਕੱਤਰ ਰਾਜੇਸ਼ਵਰ ਨਾਥ, ਯੁਵਾ ਮੋਰਚਾ ਦੇ ਮੰਡਲ ਸੈਕਟਰੀ ਨਿਸ਼ਾ ਭਾਰਦਵਾਜ, ਓਬੀਸੀ ਮੋਰਚਾ ਅਤੇ ਯੂਲੀਵਰਸਿਟੀ ਮੰਡਲ ਦੇ ਪ੍ਰਧਾਨ ਰਾਹੂੁਲ ਚੌਹਾਨ, ਯੁਵਾ ਮੋਰਚਾ ਦੇ ਸਕੱਤਰ ਅੰਕਿਤ ਸੁਰੀ, ਯੁਵਾ ਮੋਰਚਾ ਦੇ ਅਜੈ ਕੁਮਾਰ, ਮਹਿਲਾ ਮੋਰਚਾ ਦੀ ਵਾਈਸ ਪ੍ਰਧਾਨ ਮਨਜੀਤ ਕੌਰ, ਐਸਸੀ ਮੋਰਚਾ ਖੰਨਾ ਦੇ ਪ੍ਰਭਾਰੀ ਦਲੀਪ ਸਿੰਘ, ਯੂਨੀਵਰਸਿਟੀ ਮੰਡਲ ਦੇ ਸਕੱਤਰ ਭਵਾਨ ਖੰਡੂਜਾ, ਖੰਨਾ ਮੰਡਲ ਦੇ ਵਾਈਸ ਪ੍ਰੈਸ ਸਕੱਤਰ ਰਣਜੀਤ ਸਿੰਘ, ਅਨਿਲ ਕੁਮਾਰ ਬੰਟੀ, ਸ਼ਿਵਨਾਥ ਠੇਕੇਦਾਰ, ਰਾਮਨਗਰ ਮੁਹਲਾ ਸੁਧਾਰ ਕਮੇਟੀ ਦੇ ਪ੍ਰਧਾਨ ਗੁਰਮੇਲ ਲਾਲ, ਥਾਪਰ ਮੰਡਲ ਮਹਿਲਾ ਮੋਰਚਾ ਦੀ ਪ੍ਰਧਾਨ ਨੀਲਮ ਗੌਤਮ, ਯੂਨੀਵਰਸਿਟੀ ਮੰਡਲ ਤੋਂ ਹੀਰਾਮਨ, ਕਾਰਜਕਾਰੀ ਮੈਂਬਰ ਆਸ਼ੂ ਭਾਰਦਵਾਜ, ਐਸਸੀ ਮੋਰਚਾ ਤੋਂ ਵਿੱਕੀ ਅਤੇ ਵਿਕਰਮ, ਯੂਨੀਵਰਸਿਟੀ ਮੋਰਚਾ ਦੇ ਉਪ ਪ੍ਰਧਾਨ ਸੁਭਾਸ਼ ਕੁਮਾਰ, ਆਰਐਸਐਸ ਤੋਂ ਨੀਰਜ ਸੁਭਮ ਸਤਿਆ, ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰੈਜੀਡੈਂਟ ਮਾਹੀਪਾਲ, ਕੋਹੀਨੂਰ ਇਨਕਲਵੇ ਤੇ ਸੁਸਾਇਟੀ ਤੋਂ ਸੁਰਿੰਦਰ ਪਾਲ ਸਿੰਘ, ਦੀਪ ਸਿੰਘ ਨਗਰ ਤੋਂ ਗੁਰਨਾਮ ਸਿੰਘ, ਤਫਜਲਪੁਰਾ ਤੋਂ ਹਰਪੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਅਮਰਪਾਲ ਸਿੰਘ, ਬਲਵਿੰਦਰ ਸਿੰਘ ਤੂਰ, ਐਸਐਸਟੀ ਨਗਰ ਤੋਂ ਗੁਰਦੀਪ ਸਿੰਘ, ਐਸਐਸਟੀ ਨਗਰ ਤੋਂ ਸੈਂਟਰਲ ਬਲਾਕ ਤੋਂ ਰਾਕੇਸ਼ ਪੁਰੀ, ਸੀਐਮ ਪਾਂਧੀ, ਟਰੱਕ ਯੂਨੀਅਨ ਤੋਂ ਸਾਬਕਾ ਵਾਈਸ ਪ੍ਰੈਜੀਡੈਂਟ ਜਸਪਾਲ ਸਿੰਘ ਵਾਲੀਆ, ਐਸਐਸਟੀ ਨਗਰ ਤੋਂ ਦਰਸ਼ਨ ਸਿੰਘ, ਅਜੈ ਬੰਸਲ, ਗੋਬਿੰਦ ਬਾਗ ਮੁਹਲਾ ਸੁਧਾਰ ਕਮੇਟੀ ਦੇ ਸਾਬਕਾ ਪ੍ਰਧਾਨ ਕੈਪਟਨ ਭਾਗ ਸਿੰੰਘ, ਜੁਝਾਰ ਨਗਰ ਮੁਹਲਾ ਸੁਧਾਰ ਕਮੇਟੀ ਤੋਂ ਅਮਰੀਕ ਸਿੰਘ, ਜੁਝਾਰ ਨਗਰ ਗਲੀ ਨੰਬਰ 6 ਸੁਸਾਇਟੀ ਦੇ ਪ੍ਰਧਾਨ ਜਗਜੀਵਨ ਜੱਗੀ, ਰਾਮਨਗਰ ਦੇ ਵਾਈਸ ਪ੍ਰੈਜੀਡੈਂਟ ਸੁਰਜੀਤ ਸਿੰਘ, ਗੋਬਿੰਦ ਨਗਰ ਤੋਂ ਰਾਜਿੰਦਰ ਸਿੰਘ, ਬਿਸ਼ਨ ਨਗਰ ਤੋਂ ਨਰਿੰਦਰ ਕੁਮਾਰ, ਵਾਰਡ ਨੰਬਰ 26 ਤੋਂ ਬੂਥ ਇੰਚਾਰਜ ਮਨਜਿੰਦਰ ਸਿੰਘ, ਵਕੀਲ ਖਾਨ, ਵਰਿੰਦਰ ਪੁਰੀ, ਸੇਵਾ ਸਿੰਘ, ਰੋਹਿਤ ਸ਼ਰਮਾ, ਨਵਦੀਪ ਸਿੰਘ, ਕਮਲਪ੍ਰੀਤ ਸਿੰਘ, ਗੁਰਖਬਸ ਕਲੋਨੀ ਤੋਂ ਗੋਪਾਲ ਕ੍ਰਿਸ਼ਨ, ਗੋਬਿੰਦ ਬਾਗ ਤੋਂ ਰਿਸ਼ੀ ਤਾਰਾਪੁਰੀ, ਦੀਨਦਿਆਲ ਉਪਾਧਿਆਏ ਨਗਰ ਤੋਂ ਰਾਮਾ, ਕੋਹੀਨੂਰ ਇਨਕਲੇਵ ਤੋਂ ਬਲਵਿੰਦਰ ਸਿੰਘ, ਨਿਰਮਲ ਸਿੰਘ, ਅੰਮ੍ਰਿਤ ਕੌਰ, ਸੁੰਦਰ ਨਗਰ ਤੋਂ ਸੁਖਜੀਤ ਸਿੰਘ, ਰਾਮਨਗਰ ਤੋਂ ਦਰਸ਼ਨ ਸਿੰਘ, ਗੋਬਿੰਦ ਬਾਗ ਮੁਹਲਾ ਸੁਧਾਰ ਕਮੇਟੀ ਦੇ ਪ੍ਰਧਾਨ ਅਰਵਿੰਦ ਸਿੰਘ, ਰਵਿਦਾਸ ਨਗਰ ਤੋਂ ਪ੍ਰਕਾਸ਼, ਅਰੂਣ ਸ਼ਰਮਾ, ਮਹਾਮੰਤਰੀ ਯੂਨੀਵਰਸਿਟੀ ਮੰਡਲ, ਰਾਜਿਰੰਦਰ ਕੁਮਾਰ ਰਾਮ, ਪੂਜਾ, ਗੁਰਮੀਤ ਸਿੰਘ ਤੁੰਗ, ਰਿੰਕੂ ਪ੍ਰੀਤ ਸਿੰੰਘ, ਡਾ. ਰੇਖਾ ਰਾਮ ਨਗਰ, ਗੁਰਜੰਟ ਸਿੰਘ ਪੁਰੀ, ਰਵੀ ਠਾਕੁਰ, ਪਵਨ ਕਦ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਗੋਬਿੰਦ ਬਾਗ ਤੋਂ ਗੁਰਪਾਲ ਸਿੰਘ, ਤੋਪਖਾਨਾ ਮੋਡ ਤੋਂ ਪ੍ਰਦੀਪ ਕੁਮਾਰ, ਐਸਐਸਟੀ ਨਗਰ ਤੋਂ ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਕਰਨੈਲ ਸਿੰਘ, ਗੁਰਤੇਜ ਸਿੰਘ, ਸਟੇਡੀਅਮ ਮੰਡਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ, ਸੈਕਟਰੀ ਸ਼ੰਕਰ ਕੁਮਾਰ, ਵਾਈਸ ਪ੍ਰਧਾਨ ਕਮਲ ਕੁਮਾਰ, ਸ਼ਿਵ ਸੈਨਾ ਦੇ ਉਪ ਪ੍ਰਧਾਨ ਕਮਲ ਬਜਾਜ, ਸ਼ਿਵ ਸੈਲਾ ਬਾਲ ਠਾਕਰੇ ਤੋਂ ਵਾਈਸ ਪ੍ਰਧਾਨ ਪਵਨ ਗੁਪਤਾ, ਰਾਜਿੰਦਰ ਕੁਮਾਰ, ਗੌਰਵ ਸਿੰਘ, ਸ਼ਿਵ ਸੈਨਾ ਵਾਈਸ ਪ੍ਰਧਾਨ ਲਾਹੌਰੀ ਸਿੰਘ, ਜ਼ਿਲਾ ਕਾਰਜਕਾਰਨੀ ਮੈਂਬਰ ਰੋਹਿਤ ਸ਼ਰਮਾ, ਰਾਹੁਲ ਸ਼ਰਮਾ, ਅੰਮ੍ਰਿਤਪਾਲ ਸਿੰਘ, ਰਾਜੇਸ ਸਹੋਤਾ, ਰਾਜ ਕੁਮਾਰ ਰਾਜੂ, ਅਸ਼ਵਨੀ ਸ਼ਰਮਾ, ਨਰੇਸ਼ ਕੁਮਾਰ, ਵਿਕੀ ਸ਼ਰਮਾ, ਲਵਲੀ ਸ਼ਰਮਾ, ਗੌਰਵ ਸ਼ਰਮਾ, ਓਂਕਾਰ ਸਿੰਘ, ਕੈਪਟਨ ਗੁਰਸੇਵਕ ਸਿੰਘ, ਐਸਐਸਟੀ ਨਗਰ ਤੋਂ ਰਾਹੁਲ, ਗੋਬਿੰਦ ਬਾਗ ਤੋਂ ਅਜਮੇਰ ਸਿੰਘ, ਮਧੂਵਾਲਾ ਅਤੇ ਅਸ਼ੋਕ ਕੁਮਾਰ ਥਾਪਰ, ਨਵੀਨ, ਪੀਆਰਟੀਸੀ ਤੋਂ ਰਿਟਾ. ਇੰਸਪੈਕਟਰ ਗੁਰਮੇਲ ਸਿੰਘ, ਜਤਿੰਦਰ ਸਿੰਘ, ਸੁਨੀਲ ਕੁਮਾਰ, ਰਵਿਦਾਸ ਨਗਰ ਤੋਂ ਪ੍ਰਕਾਸ ਅਤੇ ਵਿਕਰਮ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਮੁਹੱਲਾ ਸੁਧਾਰ ਕਮੇਟੀ ਦੇ ਸੈਂਕੜੇ ਮੈਂਬਰਾਂ ਨੇ ਹਰਿੰਦਰ ਕੋਹਲੀ ਦੇ ਨਾਲ ਆਮ ਆਦਮੀ ਪਾਰਟੀ ਦਾ ਪਲਾ ਫੜਿਆ।

News 09 July,2023
ਭਾਰੀ ਬਾਰਸ਼ ਕਾਰਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਨੇ ਤਿਆਰੀ ਕਸੀ: ਮੀਤ ਹੇਅਰ

ਜਲ ਸਰੋਤ ਮੰਤਰੀ ਵੱਲੋਂ ਮੂਨਕ ਇਲਾਕੇ ਵਿਖੇ ਘੱਗਰ ਦਰਿਆ ਦਾ ਲਿਆ ਗਿਆ ਜਾਇਜ਼ਾ ਮੁੱਖ ਦਫਤਰ ਤੇ ਹਰ ਜ਼ਿਲੇ ਵਿੱਚ ਹੜ੍ਹ ਕੰਟਰੋਲ ਰੂਮ ਬਣਾਇਆ ਫੀਲਡ ਸਟਾਫ ਸੰਵੇਦਨਸ਼ੀਲ ਥਾਂਵਾਂ ਦੀ ਨਜ਼ਰਬਾਜ਼ੀ ਦੇ ਨਾਲ ਚਿਤਾਵਨੀ ਲਈ ਸਥਾਨਕ ਪ੍ਰਸ਼ਾਸਨ ਨਾਲ ਰੱਖ ਰਿਹਾ ਹੈ ਤਾਲਮੇਲ ਮੂਨਕ (ਸੰਗਰੂਰ)/ਚੰਡੀਗੜ੍ਹ, 9 ਜੁਲਾਈ ਪਹਾੜੀ ਸਥਾਨਾਂ ਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਲ ਭੰਡਾਰਾਂ 'ਚ ਵਧੇ ਪਾਣੀ ਦੇ ਪੱਧਰ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੱਸੀ ਗਈ ਹੈ।ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਹ ਗੱਲ ਅੱਜ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਪਤਾ ਕਰਨ ਲਈ ਖਨੌਰੀ-ਮੂਨਕ ਖੇਤਰ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਮੌਕੇ ਕਹੀ। ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਤੇ ਐਸ.ਡੀ.ਐਮ. ਸੂਬਾ ਸਿੰਘ ਸਣੇ ਵਿਭਾਗ ਦੇ ਅਧਿਕਾਰੀਆਂ ਨੂੰ ਲੈ ਕੇ ਮੂਣਕ-ਟੋਹਾਣਾ ਪੁਲ ਅਤੇ ਮਕਰੌੜ ਸਾਹਿਬ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਜਿੱਥੇ ਸਾਰੇ ਵਿਭਾਗ ਦੇ ਅਧਿਕਾਰੀ/ਕਰਮਚਾਰੀ ਫੀਲਡ ਵਿੱਚ ਤਾਇਨਾਤ ਹਨ ਉੱਥੇ ਉਹ ਖ਼ੁਦ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਮੁੱਖ ਦਫਤਰ ਪੱਧਰ 'ਤੇ ਪਹਿਲਾਂ ਹੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਹਰ ਜ਼ਿਲੇ ਵਿੱਚ ਵੀ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਾਰੇ ਫੀਲਡ ਅਫਸਰਾਂ ਨੂੰ ਪਾਣੀ ਦੇ ਪੱਧਰ ਅਤੇ ਪਾਣੀ ਛੱਡਣ ਬਾਰੇ ਤੁਰੰਤ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਸਬੰਧਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦੇ ਸਕਣ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮ ਕੀਤੇ ਗਏ ਹਨ ਅਤੇ ਅੱਗੇ ਵਾਲੀ ਸਥਿਤੀ ਨੂੰ ਦੇਖਦਿਆਂ ਵੀ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲੇ ਵਿੱਚ ਸਾਢੇ ਪੰਜ ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਕੰਮ ਕੀਤੇ ਗਏ।ਉਨ੍ਹਾਂ ਅੱਗੇ ਕਿਹਾ ਕਿ ਜਿਥੋੰ ਤੱਕ ਡੈਮਾਂ ਦਾ ਸਬੰਧ ਹੈ, ਡੈਮਾਂ ਦੇ ਵੱਧ ਤੋਂ ਵੱਧ ਪੱਧਰ ਤੱਕ ਤਸੱਲੀਬਖਸ਼ ਬਫਰ ਉਪਲਬਧ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਿਹਾ ਹੈ। ਵਿਭਾਗ ਦੇ ਫੀਲਡ ਸਟਾਫ ਜਿਵੇਂ ਕਿ ਐਕਸੀਅਨ, ਐਸ.ਡੀ.ਓ ਤੇ ਜੇ.ਈਜ਼ ਨੂੰ ਪਹਿਲਾਂ ਹੀ ਕਹਿ ਦਿੱਤਾ ਹੈ ਅਤੇ ਉਹ ਸੰਵੇਦਨਸ਼ੀਲ ਥਾਂਵਾਂ 'ਤੇ ਨਜ਼ਰ ਰੱਖ ਰਹੇ ਹਨ। ਫੀਲਡ ਸਟਾਫ਼ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰੀ ਤਰ੍ਹਾਂ ਤਾਲਮੇਲ ਵਿੱਚ ਹੈ। ਮੀਤ ਹੇਅਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਖਾਲੀ ਸੀਮੈਂਟ ਬੈਗਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

News 09 July,2023
ਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਔਰਤਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 9 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਤੇਜਾਬ ਪੀੜਤ ਮਹਿਲਾਵਾਂ ਲਈ 100% ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਤੇਜਾਬ ਪੀੜਤਾ ਲਈ ਉਲੀਕੀ ਇਸ ਸਕੀਮ ਦਾ ਉਦੇਸ਼ ਉਨ੍ਹਾਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਜੋ ਤੇਜ਼ਾਬ ਦੇ ਹਮਲੇ ਕਾਰਨ ਦਿਵਿਆਂਗ ਹੋ ਚੁੱਕੀਆਂ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਤੇਜਾਬ ਰਾਹੀਂ ਹਮਲਾ ਔਰਤਾਂ ਵਿਰੁੱਧ ਹਿੰਸਾ ਦਾ ਇਕ ਘਿਨੋਣਾ ਰੂਪ ਹੈ, ਜੋ ਕਿ ਅਪਰਾਧੀ ਵਲੋਂ ਸੋਚ ਵਿਚਾਰ ਕੇ ਕੀਤਾ ਜਾਂਦਾ ਹੈ। ਇਸ ਨਾਲ ਪੀੜਤ ਦੇ ਸਰੀਰ ਜਾ ਸਰੀਰ ਦੇ ਕਿਸੇ ਹਿੱਸੇ ਨੂੰ ਸਥਾਈ ਜਾ ਅੰਸ਼ਿਕ ਨੁਕਸ਼ਾਨ ਪਹੁੰਚਦਾ ਹੈ। ਇਸ ਕਰਕੇ ਨਾ ਕੇਵਲ ਮਾਨਸਿਕ ਅਤੇ ਸਰੀਰਕ ਪੀੜਾ ਬਲਕਿ ਹੋਰ ਬਹੁਤ ਕਿਸਮ ਦੀਆਂ ਇਨਫੈਕਸ਼ਨਾ, ਅੰਨਾਪਨ ਆਦਿ ਵੀ ਪ੍ਰਮੁੱਖ ਰੂਪ ਵਿਚ ਵੇਖਣ ਵਿਚ ਆਉਂਦਾ ਹੈ । ਇਸ ਤੋਂ ਬਿਨ੍ਹਾਂ ਸਮਾਜਿਕ ਅਤੇ ਅਰਥਿਕ ਮਾੜੇ ਪ੍ਰਭਾਵ ਵੀ ਔਰਤਾਂ ਦੀ ਜਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੇਜਾਬ ਪੀੜਤ ਮਹਿਲਾਵਾਂ ਲਈ ਪੂਰੀ ਤਰ੍ਹਾਂ ਰਾਜ ਵਲੋਂ ਚਲਾਈ ਜਾ ਰਹੀ ਵਿੱਤੀ ਸਹਾਇਤਾ ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆ ਪੰਜਾਬ ਰਾਜ ਦੀਆਂ ਵਸਨੀਕ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜਾਬ ਪੀੜਤ ਹੋਣ, ਨੂੰ ਮੁੜ ਵਸੇਬੇ ਅਤੇ ਆਤਮ ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਪੀੜਤ ਮਹਿਲਾ ਵੱਲੋਂ ਐਫ.ਆਈ.ਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ 22 ਤੇਜਾਬ ਪੀੜਤ ਮਹਿਲਾਵਾਂ ਜਿਲ੍ਹਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ, ਮੋਗਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਇਸ ਸਕੀਮ ਅਧੀਨ ਵਿੱਤੀ ਲਾਭ ਲੈ ਰਹੀਆਂ ਹਨ। ਕੈਬਨਿਟ ਮੰਤਰੀ ਨੇ ਤੇਜਾਬ ਪੀੜਤਾ ਦੇ ਲਈ ਚਲਾਈ ਜਾ ਰਹੀ ਸਕੀਮ ਬਾਰੇ ਦੱਸਦਿਆਂ ਕਿਹਾ ਕਿ ਪੀੜਤਾਂ ਦੇ ਭਵਿੱਖ ਨੂੰ ਵਧੀਆ ਬਨਾਉਣ ਵਿਚ ਜਿਲ੍ਹਾ ਅੰਮ੍ਰਿਤਸਰ ਦੀ ਨਿਵਾਸੀ ਰਮਨਦੀਪ ਕੌਰ ਇਸ ਸਕੀਮ ਅਧੀਨ 8000/- ਰੁਪਏ ਦਾ ਵਿੱਤੀ ਲਾਭ ਲੈ ਕੇ ਆਪਣੀ ਪੜ੍ਹਾਈ ਚੰਗੇ ਨੰਬਰਾਂ ਨਾਲ ਕਰਕੇ ਭਵਿੱਖ ਵਿੱਚ ਅਫਸਰ ਬਨਣ ਦੇ ਸੁਪਨੇ ਨੂੰ ਪੂਰਾ ਕਰਨਾ ਚਾਹੁੰਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਠਿੰਡਾ ਦੀ ਮਹਿੰਦਰ ਕੌਰ ਇਸ ਸਕੀਮ ਅਧੀਨ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਰਾਹੀਂ ਆਪਣਾ ਇਲਾਜ ਡੀ.ਐਮ.ਸੀ ਲੁਧਿਆਣਾ ਅਤੇ ਅਮਨਪ੍ਰੀਤ ਕੌਰ ਆਪਣਾ ਇਲਾਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਕਰਵਾ ਰਹੀ ਹੈ। ਜਿਲ੍ਹਾ ਲੁਧਿਆਣਾ ਦੀ ਸ੍ਰੀਮਤੀ ਰਮਨਦੀਪ ਕੌਰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਮਾਲੀ ਸਹਾਇਤਾ ਨਾਲ ਆਪਣੀ 2 ਬੇਟੀਆਂ ਅਤੇ 1 ਬੇਟੇ ਦੀ ਸਕੂਲ ਫੀਸ ਅਤੇ ਹੋਰ ਰੋਜ ਦੀਆਂ ਜ਼ਰੂਰਤਾਂ ਪੂਰੀਆਂ ਕਰ ਰਹੀ ਹੈ।ਇਸ ਰਾਸ਼ੀ ਦੇ ਨਾਲ ਇਹ ਮਹਿਲਾਵਾਂ ਆਤਮ-ਨਿਰਭਰ ਹੋ ਕੇ ਸੁਚੱਜੇ ਢੰਗ ਨਾਲ ਆਪਣਾ ਜੀਵਨ ਬਸਰ ਕਰ ਰਹੀਆਂ ਹਨ।

News 09 July,2023
ਮੁੱਖ ਮੰਤਰੀ ਨੇ ਬਾਰਸ਼ ਕਾਰਨ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਲਈ ਕਿਹਾ

ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ * ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਸੁਰੱਖਿਆ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ * ਸੂਬੇ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ * ਨੀਵੀਆਂ ਥਾਵਾਂ ਅਤੇ ਨਦੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਅਲਰਟ ਜਾਰੀ ਚੰਡੀਗੜ੍ਹ, 9 ਜੁਲਾਈ: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। ਕੁਦਰਤ ਦੇ ਕਹਿਰ ਦੇ ਮੱਦੇਨਜ਼ਰ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖ਼ਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਸੀਜ਼, ਐਸ.ਐਸ.ਪੀਜ਼, ਐਸ.ਡੀ.ਐਮਜ਼ ਅਤੇ ਫੀਲਡ ਸਟਾਫ਼ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ 'ਤੇ ਜ਼ਰੂਰੀ ਕੰਮ ਕਰਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ 'ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਬਾਰੇ ਫ਼ੋਨ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਬਾਕਸ ਭਾਰੀ ਬਰਸਾਤ : ਘੱਗਰ ਅਤੇ ਬਾਕੀ ਨਦੀਆਂ ਡੇਂਜਰ ਲੈਵਲ ਤੋਂ ਉਪਰ ਪੁੱਜੀਆਂ - ਸਿਹਤ ਮੰਤਰੀ ਨੇ ਸਮੁੱਚੇ ਅਧਿਕਾਰੀਆਂ ਨਾਲ ਕੀਤਾ ਪਟਿਆਲਾ ਨਦੀ ਦਾ ਦੌਰਾ - ਪਟਿਆਲਾ ਨਦੀ ਦੇ ਆਲੇ-ਦੁਆਲੇ ਨੀਚਲੇ ਇਲਾਕਿਆਂ ਵਿੱਚ ਬਸੇ ਲੋਕਾਂ ਨੂੰ ਤੁਰੰਤ ਘਰ ਛੱਡਣ ਦੀ ਸਲਾਹ - ਪ੍ਰੇਮ ਬਾਗ ਪੈਲੇਸ ਨੂੰ ਬਣਾਇਆ ਟੈਂਪਰੇਰੀ ਰੈਣ ਬਸੇਰਾ - ਪਟਿਆਲਾ ਜ਼ਿਲੇ ਵਿੱਚ ਅਧਾ ਦਰਜਨ ਤੋਂ ਵੱਧ ਕੰਟਰੋਲ ਰੂਮ ਸਥਾਪਿਤ ਪਟਿਆਲਾ, 9 ਜੁਲਾਈ : ਲੰਘੇ ਕੱਲਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪੰਜਾਬ ਅਤੇ ਪਟਿਆਲਾ ਜ਼ਿਲੇ ਵਿੱਚੋਂ ਨਿਕਲਣ ਵਾਲਾ ਘੱਗਰ ਦਰਿਆ ਅਤੇ ਇਸਦੇ ਨਾਲ ਪੈਂਦੀਆਂ ਨਦੀਆਂ ਟਾਂਗਰੀ, ਮਾਰਕੰਡਾ, ਪਟਿਆਲਾ ਨਦੀ ਫੂੰਕਾਰੇ ਮਾਰਨ ਲੱਗੀਆਂ ਹਨ ਅਤੇ ਇਨ੍ਹਾਂ ਵਿੱਚ ਪਾਣੀ ਦਾ ਵਹਾਅ ਡੇਂਜਰ ਲੈਵਲ ਤੋਂ ਉਪਰ ਚਲ ਰਿਹਾ ਹਨ। ਘੱਗਰ ਇਸ ਸਮੇਂ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ, ਜਿਸ ਕਾਰਨ ਡੀ.ਸੀ. ਪਟਿਆਲਾ ਕਮ ਜ਼ਿਲਾ ਮੈਜਿਸਟ੍ਰੇਟ ਸਾਕਸੀ ਸਾਹਨੀ ਨੇ ਤਿੰਨ ਦਿਨਾਂ ਲਈ ਹਾਈ ਅਲਰਟ ਦੇ ਹੁਕਮ ਜਾਰੀ ਕੀਤੇ ਹਨ। ਦੂਸਰੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਡੀ.ਸੀ. ਸਾਕਸ਼ੀ ਸਾਹਨੀ, ਏਡੀਸੀ ਗੁਰਪ੍ਰੀਤ ਸਿੰਘ ਥਿੰਦ ਨੇ ਆਪਣੇ ਅਧਿਕਾਰੀਆਂ ਦੀ ਪੂਰੀ ਫੌਜ ਨਾਲ ਪਟਿਆਲਾ ਨਦੀ ਅਤੇ ਹੋਰਨਾਂ ਖੇਤਰਾਂ ਦਾ ਦੌਰਾ ਕੀਤਾ ਹੈ ਤੇ ਪਟਿਆਲਾ ਨਦੀ ਦੇ ਦੁਆਲੇ ਵਸਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਉਹ ਨੀਵੇਂ ਖੇਤਰ ਛੱਡ ਕੇ ਸੁਰਖਿਅਤ ਥਾਵਾਂ 'ਤੇ ਪਹੁੰਚ ਜਾਣ। ਇਸਦੇ ਨਾਲ ਹੀ ਦੇਵੀਗੜ੍ਹ ਰੋਡ 'ਤੇ ਪੈਂਦੇ ਪ੍ਰੇਮ ਬਾਗ ਪੈਲੇਸ ਨੂੰ ਟੈਂਪਰੇਰੀ ਰੈਣ ਬਸੇਰਾ ਬਣਾ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖਤਰਾ ਮੋਲ ਨਾ ਲੈਣ। ਘੱਗਰ, ਮਾਰਕੰਡਾ, ਟਾਂਗਰੀ ਤੇ ਪਟਿਆਲਾ ਨਦੀ ਹਮੇਸ਼ਾ ਹੀ ਭਾਰੀ ਬਰਸਾਤਾਂ ਵਿੱਚ ਲੋਕਾਂ ਦਾ, ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕਰਦੀਆਂ ਹਨ। ਦੇਸ਼ ਦੀ ਅਜਾਦੀ ਤੋਂ ਲੈ ਕੇ ਅੱਜ ਤੱਕ ਸਮੁਚੀਆਂ ਰਾਜਨੀਤਿਕ ਪਾਰਟੀਆਂ ਨੇ ਇਨ੍ਹਾਂ ਦਾ ਵਹਾਅ ਰੋਕਣ ਦੇ ਦਾਅਵੇ ਜਰੂਰ ਕੀਤੇ ਹਨ ਪਰ ਕੋਈ ਵੀ ਅਜੇ ਤੱਕ ਸਫਲ ਨਹੀਂ ਹੋ ਸਕਿਆ। ਬਾਕਸ ਘੱਗਰ ਦਾ ਡੇਂਜਰ ਲੈਵਲ 10 ਫੁੱਟ ਤੇ ਪਾਣੀ ਚਲ ਰਿਹਾ ਹੈ 13 ਫੁੱਟ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜਾਰੀ ਰਿਪੋਰਟ ਤਹਿਤ ਘੱਗਰ ਦਰਿਆ ਦਾ ਡੇਂਜਰ ਲੈਵਲ 10 ਫੁੱਟ ਹੈ, ਜਦੋਂ ਕਿ ਇਸ ਸਮੇਂ ਉਹ 13 ਫੁੱਟ 'ਤੇ ਚਲ ਰਿਹਾ ਹੈ ਤੇ ਉਸ ਵਿਚੋਂ ਇੱਕ ਲੱਖ ਗੇਜ ਦੇ ਕਰੀਬ ਪਾਣੀ ਡਿਸਚਾਰਜ ਹੋ ਰਿਹਾ ਹੈ। ਲਗਭਗ ਸਰਾਲਾ ਕਲਾਂ ਵਿਖੇ ਵੀ ਘੱਗਰ ਦਾਇਹੀ ਹਾਲ ਹੈ ਤੇ ਉਧਰ ਤਾਂ ਘੱਗਰ ਦੇ ਉਪਰ ਬਣੇ ਪੁੱਲ ਤੋਂ ਵੀ ਪਾਣੀ ਚਲ ਰਿਹਾ ਹੈ। ਹਾਲਾਂਕਿ ਟਾਂਗਰੀ ਨਦੀ ਵਿੱਚ ਪਾਣੀ ਦਾ ਲੈਵਲ 9 ਫੁੱਟ ਹੈ, ਮਾਰਕੰਡਾ 17 ਫੁੱਟ ਤੋਂ ਉਪਰ ਪਹੁੰਚ ਗਿਆ ਹੈ, ਪਟਿਆਲਾ ਨਦੀ ਵਿੱਚ ਪਾਣੀ ਦਾ ਲੈਵਲ 7 ਫੁੱਟ ਦੇ ਕਰੀਬ ਹੈ ਅਤੇ ਹੋਰ ਪੈਂਦੀਆਂ ਚਾਰ-ਪੰਜ ਨਦੀਆਂ ਵਿੱਚ ਪਾਣੀ ਖਤਰੇ ਦੇ ਲੈਵਲ ਦੇ ਲਗਭਗ ਬਰਾਬਰ ਚਲ ਰਿਹਾ ਹੈ। ਉਧਰੋਂ ਚੰਡੀਗੜ੍ਹ, ਰੋਪੜ ਅਤੇ ਉਧਰ ਵਾਲੇ ਪਾਸੇ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲੇ ਵਿੱਚ ਤਿੰਨ ਦਿਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਕਸ ਜ਼ਿਲਾ ਪ੍ਰਸ਼ਾਸ਼ਨ ਦੀ ਟੀਮ ਪੂਰੀ ਤਰ੍ਹਾਂ ਚੌਕਸ, ਸਮੁੱਚੇ ਅਧਿਕਾਰੀਆਂ ਨੂੰ ਕੰਟਰੋਲ ਰੂਮਾਂ 'ਤੇ ਰਹਿਣ ਦੇ ਹੁਕਮ ਡੀ.ਸੀ. ਪਟਿਆਲਾ ਸਾਕਸ਼ੀ ਸਾਹਨੀ ਚੜ੍ਹੇ ਪਾਣੀ ਨੂੰ ਦੇਖ ਪੂਰੀ ਤਰ੍ਹਾਂ ਐਕਟਿਵ ਕਾਰਜਸ਼ਾਲੀ ਵਿੱਚ ਨਜ਼ਰ ਆਏ। ਡੀ.ਸੀ. ਪਟਿਆਲਾ ਨੇ ਸਵੇਰ ਤੋਂ ਹੀ ਸਮੁਚੇ ਕੰਟਰੋਲ ਰੂਮਾਂ 'ਤੇ ਅਧਿਕਾਰੀਆਂ ਨੂੰ ਬੈਠਣ ਦੇ ਹੁਕਮ ਦਿੱਤੇ ਅਤੇ ਪੂਰੇ ਜ਼ਿਲੇ ਵਿੱਚ ਐਸਡੀਐਮ, ਐਸ.ਐਸ.ਪੀ., ਡੇਰੇਜ ਵਿਭਾਗ ਦੇ ਅਧਿਕਾਰੀਆਂ, ਕਾਰਪੋਰੇਸ਼ਨ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਪੱਸਟ ਹੁਕਮ ਦਿੰਤੇ ਕਿ ਉਹ ਆਪਣੇ ਆਪਣੇ ਕਸਬਿਆਂ ਤੇ ਸ਼ਹਿਰਾਂ ਅੰਦਰ ਪੂਰੀ ਤਰ੍ਹਾਂ ਅਲਰਟ ਰਹਿਣ ਤੇ ਪਲ ਪਲ ਦੀ ਰਿਪੋਰਟ ਡੀਸੀ ਪਟਿਆਲਾ ਨੂੰ ਦੇਣ। ਡੀਸੀ ਪਟਿਆਲਾ ਵਰ੍ਹਦੇ ਮੀਂਹ ਵਿੱਚ ਖੁਦ ਪੂਰੇ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਵਿੱਚ ਨਿਕਲ ਗਏ ਸਨ।

News 09 July,2023
ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਚੰਡੀਗੜ੍ਹ, 7 ਜੁਲਾਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।

News 07 July,2023
ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਘੇਰੀ ਆਮ ਆਦਮੀ ਪਾਰਟੀ ਦੀ ਸਰਕਾਰ

ਭਗਵੰਤ ਮਾਨ ਦੀ ਸਰਕਾਰ ’ਚ ਮਾਈਨਿੰਗ ਮਾਫ਼ੀਆ ਸਰਗਰਮ, ਵੇਚਿਆ ਜਾ ਰਿਹਾ 42 ਰੁਪਏ ਫੁੱਟ ਰੇਤਾ : ਬਜਾਜ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਲਗਾ ਰਿਹਾ ਚੂਨਾ : ਬਜਾਜ ਪਟਿਆਲਾ 6 ਜੁਲਾਈ () ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਸਮੇਂ ਕੀਤੇ ਦਾਅਵੇ ਅਤੇ ਵਾਅਦਿਆਂ ਦੀ ਪੋਲ ਖੋਲ੍ਹਦਿਆਂ ਤੰਜ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਹਿਣੀ ਅਤੇ ਕਥਨੀ ਤੋਂ ਕੋਹਾਂ ਦੂਰ ਹੈ। ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਸਰਕਾਰ ’ਤੇ ਤੰਜ ਕੱਸਦਿਆਂ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਮਾਈਨਿੰਗ ਮਾਫ਼ੀਆ ਦਾ ਢੰਡੋਰਾ ਪਿੱਟਕੇ ਅਕਾਲੀ ਦਲ ਦੀ ਸਰਕਾਰ ਨੂੰ ਭੰਡਦੇ ਰਹੇ, ਬਦਨਾਮ ਕਰਦੇ ਰਹੇ, ਜਦਕਿ ਪੰਜਾਬ ਵਿਚ ਮਾਈਨਿੰਗ ਮਾਫ਼ੀਏ ਦੀ ਤੂਤੀ ਅੱਜ ਵੀ ਬੋਲਦੀ ਹੈ ਅਤੇ ਰੇਤਾ ਬੱਜਰੀ ਦੇ ਮਨਮਰਜ਼ੀ ਦਾ ਰੇਟ ਵਸੂਲੇ ਜਾ ਰਹੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਡੇ ਵੱਡੇ ਇਸ਼ਤਿਹਾਰਾਂ ਵਿਚ ਦਾਅਵਾ ਕਰਦੀ ਦਿਖਾਈ ਦਿੰਦੀ ਹੈ ਕਿ ਪੰਜਾਬ ਦੇ ਲੋਕ ਸਸਤੇ ਅਤੇ ਸੌਖੇ ਤੱਰੀਕੇ ਨਾਲ ਆਪਣਾ ਘਰ ਪਾ ਕੇ ਸਕਣ ਅਤੇ ਪੰਜ ਰੁਪਏ ਰੇਤੇ ਦਾ ਰੇਟ ਨਿਰਧਾਰਤ ਕਰਨ ਦਾ ਐਲਾਨ ਕੀਤਾ ਅਤੇ ਰੇਤ ਦੀਆਂ ਖੱਡਾਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ, ਪ੍ਰੰਤੂ ਦਾਅਵਿਆਂ ਤੋਂ ਉਲਟ ਅੱਜ ਮਾਈਨਿੰਗ ਮਾਫੀਆ ਆਪਣੀ ਮਨਮਰਜ਼ੀ ਦੇ ਰੇਟ ਵਸੂਲਦਾ, ਜਿਸ ਕਾਰਨ ਆਮ ਲੋਕਾਂ ਦਾ ਘਰ ਪਾਉਣ ਦਾ ਸੁਪਨਾ ਅਧੂਰਾ ਦਿਖਾਈ ਦੇ ਰਿਹਾ ਹੈ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੋਜੂਦਾ ਹਾਲਤਾਂ ਦਾ ਜ਼ਿਕਰ ਕਰੀਏ ਤਾਂ ਭਗਵੰਤ ਮਾਨ ਦੀ ਸਰਕਾਰ ਵਿਚ ਪੰਜ ਰੁਪਏ ਫੁੱਟ ਵਾਲਾ ਰੇਤਾ 42 ਰੁਪਏ ਫੁੱਟ ਰੇਤਾ ਮਾਈਨਿੰਗ ਮਾਫ਼ੀਆ ਸਰਗਰਮੀ ਨਾਲ ਵੇਚ ਰਿਹਾ ਹੈ, ਇਥੋਂ ਤੱਕ ਕਿ ਘੱਗਰ, ਆਨੰਦਪੁਰ ਸਾਹਿਬ ਦੀਆਂ ਖੱਡਾਂ ਤੋਂ ਆਉਣ ਵਾਲਾ ਰੇਤ ਮਾਈਨਿੰਗ ਮਾਫ਼ੀਆ ਸਿਆਸਤਦਾਨਾਂ ਨਾਲ ਮਿਲਕੇ ਸਰਕਾਰ ਦੇ ਖਜ਼ਾਨੇ ਨੂੰ ਹੀ ਚੂਨਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਕਿਉਂ ਕਿ ਜਿੰਨੇ ਵੀ ਵਾਅਦੇ ਜਾਂ ਦਾਅਵੇ ਕੀਤੇ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦਿੰਦੇ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਮੌਜੂਦਾ ਸਰਕਾਰ ਵਪਾਰ ਅਤੇ ਸਨਅਤ ਵਿਰੋਧੀ ਸਰਕਾਰ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਜਾਣ ਚੁੱਕੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਇਸ਼ਤਿਹਾਰੀ ਸਰਕਾਰ ਅਤੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸਾਬਕਾ ਮੇਅਰ ਬਜਾਜ ਨੇ ਕਿਹਾ ਕਿ ਜੇ ਆਮ ਲੋਕਾਂ ’ਤੇ ਬੋਝ ਇਸੇ ਤਰ੍ਹਾਂ ਸਰਕਾਰ ਪਾਉਂਦੀ ਰਹੀ ਹੈ ਤਾਂ ਅਗਾਮੀ ਚੋਣਾਂ ਵਿਚ ਪੰਜਾਬ ਦੇ ਲੋਕ ਸਰਕਾਰ ਨੂੰ ਸਬਕ ਸਿਖਾਉਣਾ ਵੀ ਜਾਣਦੇ ਹਨ।

News 06 July,2023
ਮੁੱਖ ਮੰਤਰੀ ਨੇ ਪੰਜਾਬ ਵਿੱਚ 10ਵਾਂ ਟੋਲ ਪਲਾਜ਼ਾ ਟੋਲ ਮੁਕਤ ਕਰਵਾਇਆ

ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ ਬਚ ਰਹੇ ਹਨ 44.43 ਲੱਖ ਰੁਪਏ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਦੇ ਹਰ ਰੋਜ਼ ਬਚਣਗੇ 4.61 ਲੱਖ ਰੁਪਏ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸਿੰਘਾਵਾਲਾ ਟੋਲ ਪਲਾਜ਼ਾ ਚਲਾ ਰਹੀ ਸੀ ਕੰਪਨੀ ਟੋਲ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ ਸਿੰਘਾਵਾਲਾ (ਮੋਗਾ), 5 ਜੁਲਾਈ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੰਦਪੁਰਾਣਾ ਨੇੜੇ ਮੋਗਾ-ਕੋਟਕਪੂਰਾ ਰੋਡ ਉਤੇ ਸੂਬੇ ਵਿਚ 10ਵਾਂ ਟੋਲ ਪਲਾਜ਼ਾ ਬੰਦ ਕਰਵਾਇਆ। ਪੰਜਾਬ ਵਿਚ ਹੁਣ ਤੱਕ 10 ਟੋਲ ਪਲਾਜ਼ੇ ਬੰਦ ਹੋਣ ਨਾਲ ਆਮ ਲੋਕਾਂ ਦੀ ਰੋਜ਼ਾਨਾ 44.43 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 10 ਟੋਲ ਪਲਾਜ਼ਿਆਂ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 44.43 ਲੱਖ ਰੁਪਏ ਟੋਲ ਵਜੋਂ ਅਦਾ ਕਰਨੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇਹ ਟੋਲ ਬੰਦ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਆਰਥਿਕ ਰਾਹਤ ਮਿਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੋਗਾ-ਕੋਟਕਪੂਰਾ ਮਾਰਗ ਉਤੇ ਪੈਂਦੇ ਇਸ ਸਿੰਘਾਵਾਲਾ ਟੋਲ ਪਲਾਜ਼ੇ ਤੋਂ ਲੰਘਣ ਮੌਕੇ ਲੋਕਾਂ ਨੂੰ ਰੋਜ਼ਾਨਾ 4.68 ਲੱਖ ਰੁਪਏ ਟੋਲ ਦੇਣਾ ਪੈਂਦਾ ਸੀ ਜਿਸ ਕਰਕੇ ਟੋਲ ਬੰਦ ਹੋਣ ਨਾਲ ਲੋਕਾਂ ਦੇ ਇਹ ਪੈਸੇ ਹੁਣ ਬਚਣਗੇ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕੀਤਾ ਕਿ ਅਸਲ ਵਿਚ ਇਹ ਟੋਲ ਪਲਾਜ਼ੇ ਆਮ ਲੋਕਾਂ ਨੂੰ ਲੁੱਟਣ ਵਾਲੀਆਂ ਦੁਕਾਨਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਨੇ ਲੋਕਾਂ ਦਾ ਆਰਥਿਕ ਸ਼ੋਸ਼ਣ ਕਰਨ ਲਈ ਸਰਕਾਰ ਨਾਲ ਹੋਏ ਸਮਝੌਤਿਆਂ ਦੇ ਨਿਯਮਾਂ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤ ਵਿਚ ਟੋਲ ਪ੍ਰਬੰਧਕਾਂ ਉਤੇ ਕੋਈ ਕਾਰਵਾਈ ਕਰਨ ਦੀ ਬਜਾਏ ਉਲਟਾ ਇਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਲੋਕਾਂ ਦੀ ਹੁੰਦੀ ਲੁੱਟ ਵੱਲ ਜਾਣਬੁੱਝ ਕੇ ਕੋਈ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕ ਆਪਣੇ ਹਿੱਤਾਂ ਦੀ ਰਾਖੀ ਲਈ ਸਰਕਾਰਾਂ ਚੁਣਦੇ ਹਨ ਪਰ ਸੱਤਾ ਵਿਚ ਅੰਨ੍ਹੇ ਹੋਏ ਸਿਆਸਤਦਾਨਾਂ ਨੇ ਅਜਿਹੇ ਡਿਫਾਲਟਰਾਂ ਨੂੰ ਸਿਰਫ਼ ਆਪਣੇ ਸਵਾਰਥਾਂ ਲਈ ਢਾਲ ਬਣਾਇਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਉਣਤਾਈਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਇਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਵਸੂਲਣ ਦੀ ਖੁੱਲ੍ਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਕੀਤੇ ਗਏਕਿਸੇ ਵੀ ਟੋਲ ਪਲਾਜ਼ੇ 'ਤੇ ਸਮਝੌਤੇ ਵਿਚ ਵਿਵਸਥਾ ਹੋਣ ਦੇ ਬਾਵਜੂਦ ਐਂਬੂਲੈਂਸ ਜਾਂ ਰਿਕਵਰੀ ਵੈਨ ਦੀ ਸਹੂਲਤ ਨਜ਼ਰ ਨਹੀਂ ਆਈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 25 ਸਤੰਬਰ, 2006 ਨੂੰ ਹੋਇਆ ਸੀ ਅਤੇ ਸਾਢੇ ਸੋਲਾਂ ਸਾਲਾਂ ਲਈ ਟੋਲ ਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸੜਕ ਉਤੇ ਪਹਿਲੀ ਵਾਰ ਲੁੱਕ ਪਾਉਣ ਦੇ ਕੰਮ ਵਿਚ 158 ਦਿਨ ਦੀ ਦੇਰੀ ਕੀਤੀ ਗਈ ਸੀ ਜਿਸ ਕਰਕੇ ਕੰਪਨੀ ਨੂੰ 2.48 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਸ ਮੌਕੇ ਦੀ ਸਰਕਾਰ ਵੱਲੋਂ ਕੰਪਨੀ ਤੋਂ ਇਹ ਜੁਰਮਾਨਾ ਕਦੇ ਵੀ ਵਸੂਲ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਮਝੌਤੇ ਦੇ ਤਹਿਤ ਇਹ ਟੋਲ 10 ਨਵੰਬਰ, 2019 ਨੂੰ ਬੰਦ ਕੀਤਾ ਜਾ ਸਕਦਾ ਸੀ ਕਿਉਂਕਿ ਜਦੋਂ ਦੂਜੀ ਵਾਰ ਲੁੱਕ ਪਾਉਣ ਦੇ ਕੰਮ ਵਿਚ ਮੁੜ ਦੇਰੀ ਕੀਤੀ ਗਈ ਸੀ ਅਤੇ ਇਸ ਗਲਤੀ ਲਈ ਕੰਪਨੀ 'ਤੇ 3.89 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸਮਝੌਤੇ ਦੀ ਸਰਕਾਰ ਉਲੰਘਣਾ ਸੀ ਕਿਉਂਕਿ ਜੇਕਰ ਜੁਰਮਾਨੇ ਦੀ ਰਕਮ 3.11 ਕਰੋੜ ਰੁਪਏ ਤੋਂ ਵੱਧ ਹੁੰਦੀ ਹੈ ਤਾਂ ਸਰਕਾਰ ਵੱਲੋਂ ਸਮਝੌਤਾ ਖਤਮ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਸੱਤਾਧਾਰੀ ਲੋਕਾਂ ਨੇ ਕੰਪਨੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਅਨੁਸਾਰ ਇਹ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਇਸ ਬਾਰੇ ਗੁੰਮਰਾਹਕੁੰਨ ਬਿਆਨ ਦੇਣ ਲਈ ਕਾਂਗਰਸੀ ਆਗੂਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਲੋਕਾਂ ਨੂੰ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਿਉਂ ਨਹੀਂ ਕੀਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀ ਸਰਪ੍ਰਸਤੀ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੇ ਕਦੇ ਵੀ ਕਸੂਰਵਾਰ ਟੋਲ ਕੰਪਨੀਆਂ ਵਿਰੁੱਧ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਟੋਲ ਬੰਦ ਕਰਵਾਉਣ ਦਾ ਉਦੇਸ਼ ਸ਼ੋਹਰਤ ਖੱਟਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਲੋਕਾਂ ਨੂੰ ਰਾਹਤ ਦੇਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਚਲਾਉਣ ਵਾਲੀ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ ਮਿਆਦ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੰਪਨੀ ਨੂੰ 60 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੁੰਦਾ ਹੈ, ਜਿਸ ਕਾਰਨ ਉਨ੍ਹਾਂ ਨੇ ਕੰਪਨੀ ਨੂੰ ਨੋਟਿਸ ਦੇ ਕੇ ਅੱਜ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਉਨ੍ਹਾਂ ਤੋਂ ਪਹਿਲੀਆਂ ਸਰਕਾਰ ਦੇ ਸਿਆਸਤਦਾਨਾਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਕੋਈ ਕਦਮ ਚੁੱਕਿਆ ਸਗੋਂ ਉਨ੍ਹਾਂ ਨੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀਆਂ ਕੰਪਨੀਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇਕ-ਇਕ ਪੈਸਾ ਇਨ੍ਹਾਂ ਕੰਪਨੀਆਂ ਤੋਂ ਵਸੂਲ ਕੀਤਾ ਜਾਵੇਗਾ ਅਤੇ ਕਾਨੂੰਨੀ ਰਾਹ ਅਖਤਿਆਰ ਕਰਕੇ ਇਨ੍ਹਾਂ ਕੰਪਨੀਆਂ ਤੋਂ ਬਕਾਇਆ ਰਾਸ਼ੀ ਵੀ ਭਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕਰਵਾਏ ਜਾਣਗੇ। ਭਗਵੰਤ ਮਾਨ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

News 05 July,2023
ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ ਚੰਡੀਗੜ੍ਹ, 5 ਜੁਲਾਈ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਜੈ ਇੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ ਅਤੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਲਈ ਸੂਬੇ 'ਚ ਪਾਰਟੀ ਦੀਆਂ ਤਿਆਰੀਆਂ 'ਤੇ ਵੀ ਚਰਚਾ ਕੀਤੀ। ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਅੱਜ ਮੈਂ ਸਾਡੇ ਭਾਜਪਾ ਦੇ ਮਾਨਯੋਗ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਇਆ। ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਕਾਨੂੰਨ ਵਿਵਸਥਾ ਬੇਹਾਲ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਗੜਦੇ ਹਾਲਾਤਾਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।ਪੰਜਾਬ ਦੇ ਲੋਕ ਹੁਣ ਭਗਵੰਤ ਮਾਨ ਦੇ ਝੂਠ ਅਤੇ ਫਰੇਬ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ।" ਉਨ੍ਹਾਂ ਅੱਗੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਸੁਨੀਲ ਜਾਖੜ ਜੀ ਦੀ ਨਵੀਂ ਸੂਬਾਈ ਲੀਡਰਸ਼ਿਪ ਹੇਠ, ਪੰਜਾਬ ਭਾਜਪਾ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਤਿਆਰ ਹੈ ਅਤੇ ਅਸੀਂ ਯਕੀਨੀ ਤੌਰ 'ਤੇ ਰਾਜ ਤੋਂ ਵੱਧ ਤੋਂ ਵੱਧ ਭਾਜਪਾ ਸੰਸਦ ਮੈਂਬਰਾਂ ਨੂੰ ਭੇਜ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਵਾਰ ਫਿਰ ਤੋਂ ਜੇਤੂ ਬਣਾਵਾਂਗੇ।" ਜੈ ਇੰਦਰ ਕੌਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸੌਦਾਮ ਸਿੰਘ ਨੂੰ ਭਾਜਪਾ ਵਰਕਰਾਂ ਵਿਰੁੱਧ ਪੰਜਾਬ ਵਿੱਚ ਸਿਆਸੀ ਤੌਰ 'ਤੇ ਪ੍ਰੇਰਿਤ ਕਾਰਵਾਈਆਂ ਅਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਤੋਂ ਵੀ ਜਾਣੂ ਕਰਵਾਇਆ।

News 05 July,2023
ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਡੋਰ-ਸਟੈੱਪ ਸਰਵਿਸ ਡਲਿਵਰੀ ਸ਼ੁਰੂ ਕਰਨ ਦੀ ਯੋਜਨਾ

ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ 400 ਤਰ੍ਹਾਂ ਦੀਆਂ ਸੇਵਾਵਾਂ ਲੋਕ ਘਰ ਬੈਠੇ ਹਾਸਲ ਕਰ ਸਕਣਗੇ: ਅਮਨ ਅਰੋੜਾ • ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਸਕੀਮ ਸ਼ੁਰੂ ਕਰਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਹਦਾਇਤ • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 5 ਜੁਲਾਈ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ ਕਿਉਂਕਿ ਸੂਬਾ ਸਰਕਾਰ ਵੱਲੋਂ ਡੋਰ-ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇੱਥੇ ਮਗਸੀਪਾ ਵਿਖੇ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ 16ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ-ਸਟੈੱਪ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਦੇ ਲੋਕ ਘਰ ਬੈਠੇ ਸਰਕਾਰੀ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਬਾਅਦ ਬਿਨੈਕਾਰ ਸਿਰਫ਼ ਇੱਕ ਟੋਲ-ਫ੍ਰੀ ਨੰਬਰ 'ਤੇ ਕਾਲ ਕਰਕੇ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿੱਚ ਸ਼ਾਮਲ ਸੇਵਾਵਾਂ ਦੀ ਡੋਰ-ਸਟੈੱਪ ਡਲਿਵਰੀ ਦਾ ਲਾਭ ਲੈ ਸਕੇਗਾ ਅਤੇ ਇੱਕ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਸਾਰੇ ਲੋੜੀਂਦੇ ਦਸਤਾਵੇਜ਼ ਇਕੱਤਰ ਕਰਕੇ ਇਹਨਾਂ ਨੂੰ ਅਪਲੋਡ ਕਰੇਗਾ ਅਤੇ ਫਿਰ ਇਸ ਨੂੰ ਸਬੰਧਤ ਵਿਭਾਗ ਵਿੱਚ ਜਮ੍ਹਾਂ ਕਰਵਾਏਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਇਸ ਨਾਲ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ, ਜੋ ਕੰਮ ਛੇਤੀ ਕਰਵਾ ਕੇ ਦੇਣ ਦੇ ਬਹਾਨੇ ਲੋਕਾਂ ਦੀ ਲੁੱਟ ਕਰਦੇ ਸਨ। ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਨਾਗਰਿਕ ਸੇਵਾਵਾਂ ਆਧੁਨਿਕ ਤਰੀਕੇ ਨਾਲ ਦੇਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਕੁਨੈਕਟ ਪੋਰਟਲ ਅਤੇ ਪੀ.ਜੀ.ਆਰ.ਐਸ. ਪੋਰਟਲ ਵਿੱਚ ਹੋਰ ਸੁਧਾਰ ਕੀਤਾ ਜਾਵੇ ਤਾਂ ਜੋ ਅਤਿ-ਆਧੁਨਿਕ ਤਕਨਾਲੋਜੀ ਨੂੰ ਸ਼ਾਮਲ ਕਰਕੇ ਉਪਭੋਗਤਾਵਾਂ ਨੂੰ ਬਿਹਤਰ ਸੇਵਾਵਾਂ ਦਿੱਤੀਆਂ ਜਾ ਸਕਣ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀ ਤੇਜਵੀਰ ਸਿੰਘ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਡਾ. ਕਾਰਤਿਕ ਅਡੱਪਾ, ਸੀ.ਈ.ਓ. ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਸ੍ਰੀ ਗਿਰੀਸ਼ ਦਿਆਲਨ, ਐਮਡੀ ਇਨਫੋ-ਟੈਕ ਸ੍ਰੀ ਮਹਿੰਦਰ ਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

News 05 July,2023
ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦੇ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਜ਼ਰੂਰੀ ਸੋਧਾਂ ਹੋਣਗੀਆਂ ਚੰਡੀਗੜ੍ਹ, 4 ਜੁਲਾਈ- ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਨੁੱਖੀ ਤਸਕਰੀ ਦੇ ਅਣਮਨੁੱਖੀ ਅਮਲ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਹ ਖ਼ਤਰਾ ਵਧਿਆ ਹੈ ਪਰ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਸ ਨੂੰ ਸਖ਼ਤੀ ਨਾਲ ਨੱਥ ਪਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਪੁਲਿਸ ਨੂੰ ਇਸ ਅਪਰਾਧ ਨਾਲ ਨਜਿੱਠਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਜੋ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਮਨੁੱਖੀ ਤਸਕਰੀ ਵਰਗਾ ਘਿਨਾਉਣਾ ਜੁਰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਤੋਂ ਇਲਾਵਾ ਸੂਬਾ ਸਰਕਾਰ ਇਨ੍ਹਾਂ ਸ਼ੱਕੀ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ ਉਤੇ ਜਾਗਰੂਕਤਾ ਮੁਹਿੰਮ ਵੀ ਚਲਾਏਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਵੀ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਕੈਨੇਡਾ ਵਿੱਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਵੱਲੋਂ ਜਾਅਲੀ ਦਸਤਾਵੇਜ਼ਾਂ 'ਤੇ ਭੇਜ ਕੇ ਠੱਗਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਟਰੈਵਲ ਏਜੰਟਾਂ 'ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਕੈਨੇਡੀਅਨ ਅੰਬੈਸੀ ਨਾਲ ਨਿਰੰਤਰ ਸੰਪਰਕ ਵਿਚ ਹੈ। ਹਾਈਟੈਕ ਵਾਹਨਾਂ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਹਨ ਐਡਵਾਂਸ ਮੋਬਾਈਲ ਨੈੱਟਵਰਕ ਵੀਡੀਓ ਰਿਕਾਰਡਿੰਗ ਸਿਸਟਮ (ਐਮ.ਐਨ.ਵੀ.ਆਰ.ਐਸ.), ਚਾਰ ਕੈਮਰੇ-ਦੋ ਆਊਟਡੋਰ ਅਤੇ ਦੋ ਇਨਡੋਰ ਅਤੇ ਵਹੀਕਲ ਲੋਕੇਸ਼ਨ ਟ੍ਰੈਕਿੰਗ ਸਿਸਟਮ (ਵੀ.ਐੱਲ.ਟੀ.ਐੱਸ.) ਨਾਲ ਲੈਸ ਹਨ। ਭਗਵੰਤ ਮਾਨ ਨੇ ਇਨ੍ਹਾਂ ਹਾਈਟੈੱਕ ਸਾਧਨਾਂ ਦੀ ਸ਼ੁਰੂਆਤ ਨੂੰ ਪੁਲਿਸ ਦੇ ਆਧੁਨਿਕੀਕਰਨ ਵੱਲ ਇੱਕ ਹੋਰ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬੋਲੈਰੋ ਵਾਹਨਾਂ ਵਿੱਚ ਸਥਾਪਿਤ ਐਡਵਾਂਸਡ ਮੋਬਾਈਲ ਸਰਵਿਲੈਂਸ ਸਿਸਟਮ ਉਦਯੋਗਿਕ ਮਾਪਦੰਡਾਂ ਦੇ ਮਿਆਰਾਂ ਮੁਤਾਬਕ ਮਜ਼ਬੂਤ ਹੈ ਅਤੇ ਅਸਲ-ਸਮੇਂ ਦੀ ਨਿਗਰਾਨੀ ਅਤੇ ਅਲਰਟ ਦੇ ਨਾਲ ਸਬੂਤ ਇਕੱਠੇ ਕਰਨ ਲਈ ਚੱਲਦੇ ਵਾਹਨ ਵਿੱਚ ਵੀਡੀਓ ਰਿਕਾਰਡ ਕਰ ਸਕਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਲਾਈਵ ਗਤੀਵਿਧੀ ਦੀ ਨਿਗਰਾਨੀ ਕਰਨ ਅਤੇ ਕੰਟਰੋਲ ਰੂਮ ਰਾਹੀਂ ਵਾਹਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਫੀਲਡ ਵਿੱਚ ਆਪਣੀ ਆਵਾਜਾਈ ਦੌਰਾਨ ਵਾਹਨ ਵਿੱਚ ਬੈਠੇ ਲੋਕਾਂ ਨਾਲ ਆਵਾਜ਼ ਸੰਚਾਰ ਕਰਨ ਦੀ ਵੀ ਆਗਿਆ ਮਿਲੇਗੀ। ਭਗਵੰਤ ਮਾਨ ਨੇ ਦੱਸਿਆ ਕਿ ਬੋਲੈਰੋ ਗੱਡੀਆਂ ਵਿੱਚ ਦੋ ਬਾਹਰੀ ਕੈਮਰੇ ਹਨ, ਜੋ 30 ਮੀਟਰ ਤੱਕ ਨਜ਼ਰ ਰੱਖ ਸਕਦੇ ਹਨ, ਜਦਕਿ ਵਾਹਨ ਦੇ ਅੰਦਰ ਬੈਠੇ ਪੀੜਤ ਵਿਅਕਤੀ ਨੂੰ ਸੁਰੱਖਿਆ ਦੀ ਭਾਵਨਾ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਕੈਮਰੇ ਵਾਹਨ ਦੇ ਅੰਦਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਕੈਮਰਿਆਂ ਦੀ ਫੂਟੇਜ (ਰਿਕਾਰਡਿਗ) ਦੀ ਨਿਗਰਾਨੀ ਲਈ ਇਸ ਦੇ ਡੈਸ਼ਬੋਰਡ 'ਤੇ 7 ਇੰਚ ਦੀ ਡਿਸਪਲੇਅ ਸਕਰੀਨ ਵੀ ਲਾਈ ਗਈ ਹੈ, ਜਿਸ ਦੀ ਸਟੋਰੇਜ ਸਮਰੱਥਾ 30 ਦਿਨਾਂ ਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਪੁਖਤਾ ਕੀਤਾ ਜਾਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸੇ ਰੋਕਣ ਲਈ ਸਮਰਪਿਤ 'ਸੜਕ ਸੁਰੱਖਿਆ ਫੋਰਸ' ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਸਾਂਭ-ਸੰਭਾਲ ਕਰਕੇ ਇਨ੍ਹਾਂ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ, ਜਿਸ ਲਈ ਪੰਜਾਬ ਪੁਲਿਸ 'ਚ 'ਸੜਕ ਸੁਰੱਖਿਆ ਫੋਰਸ' ਦਾ ਗਠਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਸੜਕ ਹਾਦਸੇ ਰੋਕਣ ਲਈ ਗਲਤ ਢੰਗ ਨਾਲ ਡਰਾਈਵਿੰਗ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ 'ਤੇ ਬੋਝ ਵੀ ਘਟੇਗਾ।ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

News 04 July,2023
ਖੇਡ ਮੰਤਰੀ ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 4 ਜੁਲਾਈ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਵਿਖੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ਉਤੇ ਹਾਜ਼ਰੀ ਲਗਾ ਰਿਹਾ ਹੈ। ਹਰਲੀਨ ਦਿਓਲ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ। ਮੀਤ ਹੇਅਰ ਨੇ ਹਾਲ ਹੀ ਵਿੱਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ ਨੂੰ ਵੀ ਮਿਲ ਕੇ ਵਧਾਈ ਦਿੱਤੀ। ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਰਾਜਕੰਵਰ ਸੰਧੂ ਸਨ। ਉਨਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸਨ। ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨਾਂ ਕਿਹਾ ਕਿ ਉਨਾਂ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

News 04 July,2023
ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ

ਮੁੱਖ ਮੰਤਰੀ ਦਾ ਸਨਸਨੀਖ਼ੇਜ਼ ਖੁਲਾਸਾ: ਕੈਪਟਨ ਸਰਕਾਰ ਨੇ ਅੰਸਾਰੀ ਦੇ ਪੁੱਤਾਂ ਨੂੰ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸਾਬਕਾ ਮੁੱਖ ਮੰਤਰੀ ਨੂੰ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਰਹਿਣ ਵਾਲਾ ਅਯਾਸ਼ ਰਾਜਾ ਦੱਸਿਆ ਚੰਡੀਗੜ੍ਹ, 4 ਜੁਲਾਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿੱਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿੱਚ ਮਹਿੰਗੀ ਜ਼ਮੀਨ ਵੀ ਦਿੱਤੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਬੂਤ ਵੀ ਦੇ ਦੇਣਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਕੈਪਟਨ ਇਸ ਮੁੱਦੇ ਉਤੇ ਝੂਠ ਬੋਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜੇਲ੍ਹ ਵਿੱਚ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਲਈ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਗੈਂਗਸਟਰ ਦੀ ਹਿਰਾਸਤ ਲੈਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਤਾਂ ਪੰਜਾਬ ਸਰਕਾਰ ਨੇ ਉਸ ਨੂੰ ਬਚਾਉਣ ਲਈ ਬਹੁਤ ਜ਼ਿਆਦਾ ਫੀਸ ਉਤੇ ਵਕੀਲਾਂ ਦੀਆਂ ਸੇਵਾਵਾਂ ਲਈਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ 55 ਲੱਖ ਰੁਪਏ ਦੀ ਰਿਕਵਰੀ ਯਕੀਨੀ ਤੌਰ ਉਤੇ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੀਤੀ ਜਾਵੇਗੀ। ਕੈਪਟਨ ਦੇ ਦਾਅਵੇ ਕਿ ਉਹ 9.5 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਉਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਸਫ਼ਰ ਕੀਤਾ, ਉਨਾ ਤਾਂ ਉਨ੍ਹਾਂ ਮੁੱਖ ਮੰਤਰੀ ਵਜੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਹੀ ਕਰ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਤੇ ਉਹ ਇਕੱਠੇ ਲੋਕ ਸਭਾ ਦੇ ਮੈਂਬਰ ਰਹੇ ਸਨ ਅਤੇ ਇਹ ਰਿਕਾਰਡ ਹੈ ਕਿ ਇਸ ਦੌਰਾਨ ਕੈਪਟਨ ਦੀ ਹਾਜ਼ਰੀ ਸਿਰਫ਼ ਛੇ ਫੀਸਦੀ ਸੀ, ਜੋ ਕਿ ਭਾਰਤ ਭਰ ਵਿੱਚੋਂ ਸਭ ਤੋਂ ਘੱਟ ਹੈ, ਜਦੋਂ ਕਿ ਇਸ ਦੇ ਮੁਕਾਬਲੇ ਮੇਰੀ ਹਾਜ਼ਰੀ 90 ਫੀਸਦੀ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਯਾਸ਼ੀ ਰਾਜਾ ਹੈ, ਜਿਹੜਾ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦੀ ਪਰਵਾਹ ਨਾ ਕਰਦਿਆਂ ਹਮੇਸ਼ਾ ਲੋਕਾਂ ਤੋਂ ਦੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਇਕ ਤੇ ਸੰਸਦ ਮੈਂਬਰ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਵਜੋਂ ਆਪਣੇ ਫ਼ਰਜ਼ ਨਿਭਾਉਣ ਵਿੱਚ ਨਾਕਾਮ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੈਪਟਨ ਸੰਸਦ ਮੈਂਬਰ ਬਣਿਆ ਤਾਂ ਉਹ ਸੰਸਦ ਵਿੱਚ ਨਹੀਂ ਗਿਆ ਅਤੇ ਜਦੋਂ ਮੁੱਖ ਮੰਤਰੀ ਬਣਿਆ ਤਾਂ ਸਕੱਤਰੇਤ ਵਿੱਚ ਨਹੀਂ ਗਿਆ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਕਿੰਨਾ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਹੈ।

News 04 July,2023
ਝੋਨੇ ਦੇ ਸੀਜ਼ਨ ਦੌਰਾਨ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ ਨਾਭਾ ਪਾਵਰ

ਝੋਨੇ ਦੇ ਸੀਜ਼ਨ ਦੌਰਾਨ ਭਰੋਸੇਯੋਗ ਬਿਜਲੀ ਸਪਲਾਈ ਨੂੰ ਯਕੀਨੀ ਬਣਾ ਰਿਹਾ ਹੈ ਨਾਭਾ ਪਾਵਰ ਰਾਜਪੁਰਾ: ਨਾਭਾ ਪਾਵਰ ਲਿਮਟਿਡ, ਜੋ ਕਿ ਰਾਜਪੁਰਾ ਵਿਖੇ 2x700MW ਦਾ ਸੁਪਰਕ੍ਰਿਟੀਕਲ ਥਰਮਲ ਪਾਵਰ ਪਲਾਂਟ ਚਲਾਉਂਦੀ ਹੈ, ਪੰਜਾਬ ਰਾਜ ਦੀ ਅਟੁੱਟ ਉੱਤਮਤਾ ਨਾਲ ਸੇਵਾ ਕਰਨ ਲਈ ਵਚਨਬੱਧ ਹੈ। ਚਾਲੂ ਸਾਲ ਦੀ ਪਹਿਲੀ ਤਿਮਾਹੀ ਵਿੱਚ, ਪਲਾਂਟ ਨੇ 99.33% ਦਾ ਇੱਕ ਬੇਮਿਸਾਲ ਪਲਾਂਟ ਉਪਲਬਧਤਾ ਕਾਰਕ (PAF) ਅਤੇ 89% ਦਾ ਪਲਾਂਟ ਲੋਡ ਫੈਕਟਰ (PLF) ਕਾਇਮ ਰੱਖਿਆ ਹੈ, ਜੋ ਕਿ ਰਾਜ ਦੇ ਹੋਰ ਸਾਰੇ ਥਰਮਲ ਪਾਵਰ ਪਲਾਂਟਾਂ ਨਾਲੋਂ ਬਿਹਤਰ ਹੈ। ਇਸ ਨਾਲ ਪੰਜਾਬ ਰਾਜ ਨੂੰ ਝੋਨੇ ਦੀ ਬਿਜਾਈ ਦੌਰਾਨ ਆਪਣੇ ਖਪਤਕਾਰਾਂ, ਖਾਸ ਕਰਕੇ ਕਿਸਾਨਾਂ ਨੂੰ ਨਿਰਵਿਘਨ ਅਤੇ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਦੇ ਯੋਗ ਬਣਾਇਆ ਹੋਇਆ ਹੈ। ਸ਼੍ਰੀ ਸੁਰੇਸ਼ ਕੁਮਾਰ ਨਾਰੰਗ, ਚੀਫ ਐਗਜ਼ੀਕਿਊਟਿਵ, ਨਾਭਾ ਪਾਵਰ, ਨੇ ਰਾਜਪੁਰਾ ਪਲਾਂਟ ਦੀ ਤਾਪ ਬਿਜਲੀ ਉਤਪਾਦਨ ਅਤੇ ਨਿਰੰਤਰ ਭਰੋਸੇਯੋਗਤਾ ਵਿੱਚ ਉੱਤਮਤਾ ਦੀ ਨਿਰੰਤਰ ਕਾਰਗੁਜ਼ਾਰੀ 'ਤੇ ਮਾਣ ਪ੍ਰਗਟ ਕੀਤਾ। ਫਰਵਰੀ 2014 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ, ਨਾਭਾ ਪਾਵਰ ਨੇ ਪੰਜਾਬ ਦੇ ਪਾਵਰ ਸੈਕਟਰ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜੋ ਰਾਜ ਵਿੱਚ ਸਭ ਤੋਂ ਉੱਚੇ ਪਲਾਂਟ ਲੋਡ ਫੈਕਟਰ (PLF) 'ਤੇ ਕੰਮ ਕਰਦੀ ਹੈ। ਖਾਸ ਤੌਰ 'ਤੇ, ਇਹ ਪਲਾਂਟ ਪੰਜਾਬ ਦੇ ਸਾਰੇ ਥਰਮਲ ਪਾਵਰ ਪਲਾਂਟਾਂ (TTPs) ਵਿੱਚੋਂ ਸਭ ਤੋਂ ਵੱਧ ਸਸਤੀ ਬਿਜਲੀ ਉਤਪਾਦਨ ਕਰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦੌਰਾਨ, ਇਹ ਲਗਾਤਾਰ ਦੇਖਿਆ ਗਿਆ ਹੈ ਕਿ ਨਾਭਾ ਪਾਵਰ ਦਾ ਪਿਛਲੇ ਛੇ ਸਾਲਾਂ ਵਿੱਚ ਔਸਤਨ ਪਲਾਂਟ ਉਪਲਬਧਤਾ ਕਾਰਕ 97% ਰਿਹਾ ਹੈ। ਜ਼ਿਕਰਯੋਗ ਹੈ ਕਿ ਨਾਭਾ ਪਾਵਰ ਝੋਨੇ ਦੀ ਬਿਜਾਈ ਦੌਰਾਨ ਵਧੀ ਮੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਲਈ ਰਾਜ ਨੂੰ ਸਰਵੋਤਮ ਬਿਜਲੀ ਸਪਲਾਈ ਯਕੀਨੀ ਬਣਾਈ ਹੋਈ ਹੈ। ਨਾਭਾ ਪਾਵਰ ਨੇ ਵਿੱਤੀ ਸਾਲ 22 ਦੌਰਾਨ ਰਾਜ ਅੰਦਰ ਪੈਦਾ ਹੋਈ ਕੁੱਲ ਥਰਮਲ ਪਾਵਰ ਦਾ ਲਗਭਗ 41% ਅਤੇ ਵਿੱਤੀ ਸਾਲ 23 ਦੌਰਾਨ 34% ਦਾ ਯੋਗਦਾਨ ਪਾਇਆ ਹੈ। ਇਸਦੀ ਚੰਗੀ ਕਾਰਗੁਜ਼ਾਰੀ ਲਈ, ਇਸਨੂੰ IPPAI ਦੁਆਰਾ ਪੰਜਵੀਂ ਵਾਰ 'ਸਰਬੋਤਮ ਥਰਮਲ ਪਾਵਰ ਜਨਰੇਟਰ' ਵਜੋਂ ਮਾਨਤਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਪਲਾਂਟ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਕਈ ਪੁਰਸਕਾਰ ਵੀ ਮਿਲ ਚੁੱਕੇ ਹਨ। ਭਰੋਸੇਯੋਗਤਾ, ਕੁਸ਼ਲਤਾ ਅਤੇ ਰਾਜ ਦੀਆਂ ਊਰਜਾ ਮੰਗਾਂ ਨੂੰ ਪੂਰਾ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਨਾਲ, ਪਲਾਂਟ ਬਿਜਲੀ ਦੇ ਇੱਕ ਭਰੋਸੇਯੋਗ ਅਤੇ ਲਾਜ਼ਮੀ ਸਰੋਤ ਵਜੋਂ ਕੰਮ ਕਰ ਰਿਹਾ ਹੈ।

News 04 July,2023
ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਅਗਾਮੀ ਮੁਲਾਂਕਣ ਮੀਟਿੰਗ 10 ਜੁਲਾਈ ਨੂੰ ਫਲਾਈਓਵਰ 'ਤੇ ਹੋਵੇਗੀ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ ਰਹੀ ਸੜਕ ਦੇ ਕੰਮ ਦਾ ਵੀ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਕੀਤੀ ਜਾਣ ਵਾਲੀ ਹਫਤਾਵਾਰੀ ਸਮੀਖਿਆ ਮੀਟਿੰਗ 10 ਜੁਲਾਈ 2023 ਨੂੰ ਨੰਗਲ ਫਲਾਈਉਵਰ ਵਿਖੇ ਕਰਨ ਦਾ ਵੀ ਫੈਸਲਾ ਵੀ ਕੀਤਾ।

News 03 July,2023
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਮਿਲਿਆ ਨਹਿਰੀ ਪਾਣੀ: ਮੀਤ ਹੇਅਰ

ਜਲ ਸਰੋਤ ਮੰਤਰੀ ਨੇ ਕਿਸਾਨਾਂ ਲਈ ਨਹਿਰੀ ਪਾਣੀ ਦਾ ਸੁਫਨਾ ਸੱਚ ਹੋਣ ਪਿੱਛੇ ਕੀਤੇ ਕਾਰਜਾਂ ਨੂੰ ਦੱਸਿਆ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੰਦ ਪਏ 13471 ਖਾਲੇ ਕੀਤੇ ਬਹਾਲ ਨਹਿਰੀ ਪਾਣੀ ਦੇ ਝਗੜਿਆਂ ਦੇ 5016 ਕੇਸ ਹੱਲ ਕੀਤੇ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਚੰਡੀਗੜ, 3 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਕਿਸਾਨਾਂ ਨੂੰ ਦਹਾਕਿਆਂ ਬਾਅਦ ਨਹਿਰੀ ਪਾਣੀ ਮਿਲਿਆ। ਕਿਸਾਨੀ ਦੀ ਨਵੀਂ ਪੀੜੀ ਨੇ ਆਪਣੇ ਜੀਵਨ ਵਿੱਚ ਪਹਿਲੀ ਵਾਰ ਕੁਦਰਤ ਦੀ ਬਖਸ਼ਿਸ਼ ਨਹਿਰੀ ਪਾਣੀ ਨਾਲ ਆਪਣੇ ਖੇਤਾਂ ਨੂੰ ਸਿੰਜਦਿਆਂ ਵੇਖਿਆ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਖੀ। ਮੀਤ ਹੇਅਰ ਨੇ ਨਹਿਰੀ ਪਾਣੀ ਦੇ ਇਤਿਹਾਸਕ ਕੰਮ ਲਈ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਸੂਬੇ ਦੇ ਕਿਸਾਨੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦਾ ਨੈਟਵਰਕ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਆਖਿਆ ਕਿ ਕਿਸਾਨਾਂ ਨੂੰ ਜਿੱਥੇ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ ਉਥੇ ਨਰਮਾ ਕਾਸ਼ਤਕਾਰਾਂ ਦੀ ਮੰਗ ਉਤੇ ਸਮੇਂ ਤੋਂ ਪਹਿਲਾਂ ਉਨਾਂ ਨੂੰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਸੂਬੇ ਵਿੱਚ ਬੰਦ ਕੀਤੇ ਸਿੰਜਾਈ ਵਾਲੇ 15741 ਨਹਿਰੀ ਖਾਲਾਂ ਵਿੱਚੋਂ 13471 ਖਾਲਾਂ ਨੂੰ ਜਲ ਸਰੋਤ ਵਿਭਾਗ ਨੇ ਪਿਛਲੇ ਢਾਈ ਮਹੀਨਿਆਂ ਦੌਰਾਨ ਬਹਾਲ ਕੀਤਾ। ਹੁਣ ਪੰਜਾਬ ਵਿੱਚ ਕੁੱਲ 47000 ਖਾਲਾਂ ਵਿੱਚੋਂ ਸਿਰਫ 2270 ਖਾਲਿਆਂ ਨੂੰ ਬਹਾਲ ਕਰਨਾ ਰਹਿੰਦਾ ਹੈ ਜਿਨਾਂ ਉਤੇ ਵੀ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਨਹਿਰੀ ਪਾਣੀ ਨਾ ਮਿਲਣ ਕਾਰਨ ਲੋਕਾਂ ਵੱਲੋਂ ਇਹ ਖਾਲੇ ਬੰਦ ਕਰਕੇ ਪੱਧਰੇ ਕਰ ਦਿੱਤੇ ਗਏ ਸਨ। ਖਾਲਿਆਂ ਨੂੰ ਬਹਾਲ ਕਰਨ ਲਈ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਇਨਾਂ ਨੂੰ ਭਾਈਚਾਰਕ ਖਾਲਿਆਂ ਦੀ ਥਾਂ ਸਰਕਾਰੀ ਰੁਤਬਾ ਦਿੱਤਾ ਗਿਆ। ਇਸ ਤੋਂ ਇਲਾਵਾ 25 ਸਾਲ ਬਾਅਦ ਹੀ ਖਾਲਿਆਂ ਦੀ ਮੁਰੰਮਤ ਕਰਨ ਦੀ ਸ਼ਰਤ ਖਤਮ ਕੀਤੀ ਗਈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਮਗਨਰੇਗਾ ਰਾਹੀਂ 200 ਕਰੋੜ ਰੁਪਏ ਦੀ ਲਾਗਤ ਨਾਲ ਇਨਾਂ ਬੰਦ ਪਏ ਖਾਲਿਆਂ ਨੂੰ ਬਹਾਲ ਕੀਤਾ ਗਿਆ। ਇਸੇ ਤਰਾਂ ਅਣਵਰਤੇ ਫੰਡਾਂ ਦੀ ਵਰਤੋਂ ਕੀਤੀ ਗਈ। ਪੰਜਾਬ ਵਿੱਚ 20 ਫੀਸਦੀ ਤੋਂ ਵੱਧ ਨਹਿਰਾਂ ਆਪਣੀ ਸਮਰੱਥਾ ਤੋਂ ਵੱਧ ਚੱਲ ਰਹੀਆਂ ਹਨ ਜਿਸ ਕਾਰਨ ਟੇਲਾਂ ਉਤੇ ਵੀ ਲੋੜੀਂਦਾ ਪਾਣੀ ਪਹੁੰਚ ਰਿਹਾ ਹੈ। ਭਾਖੜਾ ਮੇਨ ਲਾਈਨ, ਬਿਸਤ ਦੁਆਬ ਨਹਿਰ ਤੇ ਅੱਪਰਵਾਰੀ ਦੁਆਬ ਨਹਿਰ ਦੀ ਸਮਰੱਥਾ ਵਿੱਚ ਵਾਧਾ ਕੀਤਾ। ਉਨਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਿਭਾਗ ਦੇ ਪਟਵਾਰੀ ਤੋਂ ਲੈ ਕੇ ਐਕਸੀਅਨ ਤੱਕ ਖਾਲਿਆਂ ਦਾ ਨਿਰੰਤਰ ਨਿਰੀਖਣ ਕਰ ਰਹੇ ਹਨ। ਉਨਾਂ ਦੱਸਿਆ ਕਿ ਪਿਛਲੇ ਸਾਲ ਤੱਕ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਸਿਰਫ 21 ਫੀਸਦੀ ਸਿੰਜਾਈ ਕੀਤੀ ਜਾਂਦੀ ਸੀ ਜਦੋਂ ਕਿ ਬਾਕੀ 79 ਫੀਸਦੀ ਧਰਤੀ ਹੇਠਲੇ ਪਾਣੀ ਨਾਲ ਸਿੰਜਾਈ ਕੀਤੀ ਜਾਂਦੀ ਹੈ। ਨਵੀਂ ਪਹਿਲਕਦਮੀ ਨਾਲ ਨਹਿਰੀ ਪਾਣੀ ਨਾਲ ਸਿੰਜਾਈ ਦੇ ਰਕਬੇ ਵਿੱਚ ਚੋਖਾ ਵਾਧਾ ਹੋਵੇਗਾ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਕ ਹੋਰ ਵੱਡਾ ਕਦਮ ਚੁੱਕਦਿਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਨਹਿਰੀ ਪਾਣੀ ਦੇ ਝਗੜਿਆਂ ਦੇ ਮਾਮਲੇ ਤੇਜ਼ੀ ਨਾਲ ਹੱਲ ਕੀਤੇ ਗਏ। ਇਕ ਸਾਲ ਵਿੱਚ ਝਗੜਿਆਂ ਦੇ 4700 ਕੇਸ ਨਵੇਂ ਆਏ ਜਦੋਂ ਕਿ ਵਿਭਾਗ ਵੱਲੋਂ 5016 ਕੇਸ ਹੱਲ ਕੀਤੇ ਗਏ ਹਨ ਜਿਨਾਂ ਵਿੱਚ ਬੈਕਲਾਗ ਵੀ ਦੂਰ ਕੀਤਾ ਗਿਆ। ਹੁਣ ਸਿਰਫ 1563 ਕੇਸ ਪੈਂਡਿੰਗ ਹਨ ਜਿਨਾਂ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਮਾਨਸੂਨ ਸੀਜ਼ਨ ਵਿੱਚ ਹੜਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਵਿਭਾਗ ਵੱਲੋਂ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 89.10 ਕਰੋੜ ਰੁਪਏ ਦੀ ਲਾਗਤ ਨਾਲ 318 ਹੜ ਰੋਕੂ ਕੰਮ ਮੁਕੰਮਲ ਕੀਤੇ ਗਏ ਹਨ। ਇਨਾਂ ਵਿੱਚ ਜਿੱਥੇ 39.53 ਕਰੋੜ ਰੁਪਏ ਨਾਲ ਡਰੇਨਾਂ ਦੀ ਸਫਾਈ ਦੇ 193 ਕੰਮ ਮੁਕੰਮਲ ਕੀਤੇ ਗਏ ਉਥੇ 46.43 ਕਰੋੜ ਨਾਲ 75 ਵੱਖ-ਵੱਖ ਹੜ ਰੋਕੂ ਕੰਮ ਕੀਤੇ ਗਏ। ਇਸੇ ਤਰਾਂ ਵਿਭਾਗ ਵੱਲੋਂ 3.15 ਕਰੋੜ ਦੀ ਲਾਗਤ ਨਾਲ ਪੰਜ ਵੱਡੀਆਂ ਮਸ਼ੀਨਾਂ ਖਰੀਦੀਆਂ ਗਈਆਂ ਜੋ ਡਰੇਨਾਂ ਦੀ ਸਫਾਈ ਕਰ ਰਹੀਆਂ ਹਨ। ਉਨਾਂ ਕਿਹਾ ਕਿ ਇਸ ਨਾਲ ਵਿਭਾਗ ਵੱਲੋਂ ਹੁਣ ਸਾਰਾ ਸਾਲ ਡਰੇਨਾਂ ਦੀ ਸਫਾਈ ਕੀਤੀ ਜਾਇਆ ਕਰੇਗੀ।

News 03 July,2023
ਅਜੀਤ ਪਵਾਰ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਅਜੀਤ ਪਵਾਰ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ ਮੁੰਬਈ, 2 ਜੁਲਾਈ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਜੀਤ ਪਵਾਰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਹਲਫ ਲਿਆ ਹੈ। ਵਿਧਾਨ ਸਭਾ ਵਿੱਚ ਐੱਨਸੀਪੀ ਦੇ ਕੁੱਲ 53 ਵਿਧਾਇਕ ਹਨ ਅਤੇ ਅਜਿਹਾ ਮੰਨਿਆ ਜਾਂਦਾ ਹੈ ਕਿ ਇਨ੍ਹਾਂ ਵਿੱਚ 30 ਵਿਧਾਇਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਤੋਂ ਇਲਾਵਾ ਐੱਨਸੀਪੀ ਨੇਤਾਵਾ ਛਗਨ ਭੁਜਬਲ, ਧਨੰਜੈ ਮੁੰਡੇ, ਦਿਲੀਪ ਵਾਲਸੇ ਪਾਟਿਲ, ਹਸਨ ਮੁਸ਼ਰਿਫ਼, ਅਦਿਤੀ ਤਟਕਰੇ, ਧਰਮਰਾਓ ਅਤਰਾਮ, ਅਨਿਲ ਪਾਟਿਲ ਅਤੇ ਸੰਜੈ ਬੰਸੋੜ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ ਰਾਜ ਭਵਨ ’ਚ ਹਾਜ਼ਰ ਮਹਾਰਾਸ਼ਟਰ ਦੇ ਵਿਧਾਨ ਸਭਾ ਦੇ ਸਪੀਕਰ ਰਾਹਲ ਨਰਵੇਕਰ ਨੇ ਕਿਹਾ ਕਿ ਅਜੀਤ ਪਵਾਰ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਐੱਨਸੀਪੀ ਦੇ ਸੀਨੀਅਰ ਨੇਤਾ ਅਜੀਤ ਪਵਾਰ ਨੇ ਅੱਜ ਮੁੰਬਈ ਸਥਿਤ ਆਪਣੀ ਅਧਿਕਾਰਤ ਰਿਹਾਇਸ਼ ’ਤੇ ਪਾਰਟੀ ਦੇ ਕੁਝ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਲਈ ਰਵਾਨਾ ਹੋ ਗਏ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਅਜੀਤ ਪਵਾਰ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪਾਰਟੀ ਦੇ ਕੁਝ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਹਾਲਾਂਕਿ ਐੱਨਸੀਪੀ ਮੁਖੀ ਸ਼ਰਦ ਪਵਾਰ, ਜਿਹੜੇ ਕਿ ਪੁਣੇ ਵਿੱਚ ਸਨ, ਨੇ ਕਿਹਾ ਉਨ੍ਹਾਂ ਮੀਟਿੰਗ ਪਤਾ ਨਹੀਂ ਹੈ ਪਰ ਉਨ੍ਹਾਂ ਨਾਲ ਹੀ ਆਖਿਆ ਕਿ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਨਾਤੇ ਉਹ ਵਿਧਾਇਕਾਂ ਦੀ ਮੀਟਿੰਗ ਬੁਲਾ ਸਕਦੇ ਹਨ। ਅਜੀਤ ਪਵਾਰ ਨੇ ਹਾਲ ਹੀ ਵਿੱਚ ਇਹ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ’ਤੇ ਬਣੇ ਰਹਿਣ ਦੇ ਇੱਛੁਕ ਨਹੀਂ ਹਨ ਅਤੇ ਪਾਰਟੀ ਸੰਗਠਨ ਵਿੱਚ ਕੰਮ ਕਰਨਾ ਚਾਹੁੰਦੇ ਹਨ, ਜਿਸ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਅਜੀਤ ਪਵਾਰ ਦੀ ਅਧਿਕਾਰਤ ਰਿਹਾਇਸ਼ ‘ਦੇਵਗਿਰੀ’ ਉੱਤੇ ਮੀਟਿੰਗ ਵਿੱਚ ਮੌਜੂਦ ਐੱਨਸੀਪੀ ਨੇਤਾਵਾਂ ਵਿੱਚ ਛਗਨ ਭੁਜਵਲ ਅਤੇ ਪਾਰਟੀ ਦੀ ਵਰਕਿੰਗ ਪ੍ਰਧਾਨ ਸੁਪ੍ਰਿਆ ਸੁਲੇ ਵੀ ਸ਼ਾਮਲ ਸਨ। ਮੀਟਿੰਗ ਦੇ ਏਜੰਡੇ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਜਦਕਿ ਪੁਣੇ ਵਿੱਚ ਸ਼ਰਦ ਪਵਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੁੰਬੲੀ ਵਿੱਚ ਮੀਟਿੰਗ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਆਖਿਆ, ‘‘ਮੈਂ 6 ਜੁਲਾਈ ਨੂੰ ਸੀਨੀਅਰ ਨੇਤਾਵਾਂ ਦੀ ਮੀਟਿੰਗ ਸੱਦੀ ਹੈ ਅਤੇ ਪਾਰਟੀ ਸਬੰਧੀ ਚਰਚਾ ਕੀਤੀ ਜਾਵੇਗੀ।

News 02 July,2023
ਵਿਧਾਇਕਾਂ ਨੂੰ ਖਰੀਦਣ ਦੀ ਦੌੜ ’ਚ ਲੱਗੀ ਭਾਜਪਾ: ਮਹਿਬੂਬਾ ਮੁਫ਼ਤੀ

ਸ੍ਰੀਨਗਰ, 2 ਜੁਲਾਈ ਪੀਪਲਜ਼ ਡੈਮਕਰੈਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਭਾਜਪਾ ਵੱਲੋਂ ਅਜੀਤ ਪਵਾਰ ਸਣੇ ਐੱਨਸੀਪੀ ਦੇ ਅੱਠ ਹੋਰ ਨੇਤਾਵਾਂ ਨੂੰ ਮਹਾਰਾਸ਼ਟਰ ਕੈਬਨਿਟ ’ਚ ਸ਼ਾਮਲ ਕੀਤੇ ਜਾਣ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ‘‘ਵਿਧਾਇਕਾਂ ਨੂੰ ਖਰੀਦਣ ਦੀ ਦੌੜ’’ ਵਿੱਚ ਲੱਗੀ ਹੋਈ ਹੈ। ਮਹਿਬੂਬਾ ਨੇ ਟਵੀਟ ਕੀਤਾ, ‘‘ਭਾਜਪਾ ਨੇ ਜਿਵੇਂ ਮਹਾਰਾਸ਼ਟਰ ਵਿੱਚ ਵਾਰ-ਵਾਰ ਲੋਕਾਂ ਦੇ ਫ਼ਤਵੇ ਨੂੰ ਖੋਖਲਾ ਕੀਤਾ ਹੈ ਉਸ ਦੀ ਨਿਖੇਧੀ ਲਈ ਸ਼ਬਦ ਕਾਫੀ ਨਹੀਂ ਹਨ। ਇਹ ਸਿਰਫ ਜਮਹੂਰੀਅਤ ਦਾ ਹੀ ਕਤਲ ਨਹੀਂ ਹੈ ਸਗੋਂ ਉਹ ਆਪਣੀਆਂ ਅਜਿਹੀਆਂ ‘ਸ਼ਰਮਨਾਕ’ ਕਾਰਵਾਈਆਂ ਨੂੰ ਲੁਕਾਉਣ ਲਈ ਲੲੀ ਦੇਸ਼ ਭਗਤੀ ਦਾ ਸਹਾਰਾ ਲੈ ਰਹੀ ਹੈ।’’ ਉਨ੍ਹਾਂ ਕਿਹਾ, ‘‘ਇੱਕ ਪਾਸੇ ਭਾਜਪਾ ਭ੍ਰਿਸ਼ਟਾਚਾਰ ਦੋਸ਼ਾਂ ਦੇ ਹੇਠ ਸਿਆਸੀ ਵਿਰੋਧੀਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਜਦਕਿ ਉਹ ਖ਼ੁਦ ਵਿਧਾਇਕਾਂ ਨੂੰ ਖਰੀਦਣ ਦੀ ਦੌੜ ’ਚ ਲੱਗੇ ਹੋੲੇ ਹਨ। ਲੋਕਾਂ ਦੇ ਮੁਸ਼ੱਕਤ ਨਾਲ ਕਮਾਏ ਹੋੲੇ ਪੈਸਿਆਂ ਦੀ ਭਾਜਪਾ ਦੀ ਸੱਤਾ ਦੀ ਭੁੱਖ ਮਿਟਾਉਣ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ।’

News 02 July,2023
ਮਹਾਰਾਸ਼ਟਰ ਵਿਚਲਾ ਘਟਨਾਕ੍ਰਮ ਮੇਰੇ ਲਈ ਨਵੀਂ ਗੱਲ ਨਹੀਂ: ਸ਼ਰਦ ਪਵਾਰ

ਮਹਾਰਾਸ਼ਟਰ ਵਿਚਲਾ ਘਟਨਾਕ੍ਰਮ ਮੇਰੇ ਲਈ ਨਵੀਂ ਗੱਲ ਨਹੀਂ: ਸ਼ਰਦ ਪਵਾਰ ਪੁਣੇ, 2 ਜੁਲਾਈ ਰਾਸ਼ਟਰਵਾਦੀ ਕਾਂਗਰਸ ਪਾਰਟੀ ਮੁਖੀ ਸ਼ਰਦ ਪਵਾਰ ਨੇ ਅਜੀਤ ਪਵਾਰ ਅਤੇ ਹੋਰ ਨੇਤਾਵਾਂ ਦੇ ਮਹਾਰਾਸ਼ਟਰ ਕੈਬਨਿਟ ਵਿੱਚ ਸ਼ਾਮਲ ਹੋਣ ’ਤੇ ਕਿਹਾ ਕਿ ਇਹ ਘਟਨਾਕ੍ਰਮ ਹੋਰਨਾਂ ਨਵਾਂ ਹੋ ਸਕਦਾ ਹੈ ਪਰ ਮੇਰੇ ਲਈ ਨਹੀਂ। ਉਨ੍ਹਾਂ ਕਿਹਾ ਕਿ ੳੁਨ੍ਹਾਂ ਨੂੰ ਮਹਾਰਾਸ਼ਟਰ ਦੇ ਲੋਕਾਂ ਖਾਸਕਰ ਨੌਜਵਾਨਾਂ ’ਤੇ ਯਕੀਨ ਹੈ। ਸ਼ਰਦ ਪਵਾਰ ਨੇ ਕਿਹਾ, ‘ਅਸੀਂ ਐੱਨਸੀਪੀ ਦਾ ਨਾਮ ਲੈ ਕੇ ਕਿਸੇ ਦੇ ਕੁਝ ਕਹਿਣ ’ਤੇ ਨਹੀਂ ਲੜਾਂਗੇ, ਅਸੀਂ ਲੋਕਾਂ ਵਿੱਚ ਜਾਵਾਂਗੇ।’’ ਅਜੀਤ ਪਵਾਰ ਬਾਰੇ ਬੋਲਦਿਆਂ ਉਨ੍ਹਾਂ ਆਖਿਆ ਕਿ ਜਿਨ੍ਹਾਂ ਨੇ ਪਾਰਟੀ ਦੀ ਸਿਧਾਂਤਾਂ ਦੀ ਉਲੰਘਣਾ ਕਰਕੇ ਸਹੁੰ ਚੁੱਕੀ ਹੈ, ਉਨ੍ਹਾਂ ਬਾਰੇ ਫ਼ੈਸਲਾ ਕੀਤਾ ਜਾਵੇਗਾ। ਸ਼ਰਦ ਪਵਾਰ ਨੇ ਕਿਹਾ, ‘‘ਮੈਂ, ਛੱਡ ਕੇ ਲੋਕਾਂ ਕਰਕੇ ਪ੍ਰੇਸ਼ਾਨ ਨਹੀਂ ਹਾਂ ਪਰ ਮੈਨੂੰ ਉਨ੍ਹਾਂ ਦੇ ਭਵਿੱਖ ਦੀ ਫਿਕਰ ਹੈ।

News 02 July,2023
ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ਉਤੇ ਦਾਅਵੇ ਬਾਰੇ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਦੀ ਚੁੱਪੀ ’ਤੇ ਸਵਾਲ ਚੁੱਕੇ ਮਸਲੇ ਉਤੇ ਦੋਹਾਂ (ਕਾਂਗਰਸ ਤੇ ਭਾਜਪਾ) ਪਾਰਟੀਆਂ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਪੰਜਾਬ ਤੇ ਪੰਜਾਬ ਵਾਸੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਸ੍ਰੀ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

News 02 July,2023
ਖੇਤੀਬਾੜੀ ਮੰਤਰੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ; ਪੈਡੀ ਟਰਾਂਸਪਲਾਂਟਰਜ਼ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ

ਖੇਤੀਬਾੜੀ ਮੰਤਰੀ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ; ਪੈਡੀ ਟਰਾਂਸਪਲਾਂਟਰਜ਼ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ • ਅਗਾਂਹਵਧੂ ਕਿਸਾਨਾਂ ਵੱਲੋਂ ਘੱਟ ਲੇਬਰ ਖਰਚੇ ਨਾਲ ਕਰੀਬ ਤਿੰਨ ਕੁਇੰਟਲ ਪ੍ਰਤੀ ਏਕੜ ਵੱਧ ਝਾੜ ਦਾ ਲਿਆ ਜਾ ਰਿਹੈ ਲਾਭ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ/ ਲੁਧਿਆਣਾ, 1 ਜੁਲਾਈ - ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਵੀਰਾਂ ਨੂੰ ਘੱਟ ਖਰਚੇ 'ਤੇ ਵਧੇਰੇ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਪੈਡੀ ਟਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਦਾਖਾ ਦੇ ਇੰਚਾਰਜ ਡਾਕਟਰ ਕੇ.ਐਨ.ਐਸ. ਕੰਗ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ. ਗੁਰਵਿੰਦਰ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਇੰਜਨੀਅਰਿੰਗ ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ, ਸਹਾਇਕ ਖੇਤੀਬਾੜੀ ਇੰਜਨੀਅਰਿੰਗ ਸ. ਅਮਨਪ੍ਰੀਤ ਸਿੰਘ ਘਈ ਅਤੇ ਆਸ ਪਾਸ ਪਿੰਡਾਂ ਦੇ ਮੋਹਤਬਰ ਸੱਜਣ ਪੰਚ-ਸਰਪੰਚ ਵੀ ਮੌਜ਼ੂਦ ਰਹੇ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ ਅਤੇ ਕਿਸਾਨ ਕਿਸੇ ਟਾਈਮ ਵੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅਗਾਂਹਵਧੂ ਕਿਸਾਨ ਤਪਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੌਜਵਾਨ ਕਿਸਾਨ ਵੱਲੋਂ ਪਿਛਲੇ 5 ਸਾਲਾਂ ਤੋਂ ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨੇ ਦੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਧੀ ਰਾਹੀਂ ਕਿਸਾਨ ਵਲੋਂ ਜਿੱਥੇ ਲੇਬਰ ਦਾ ਖਰਚਾ ਬਚਾਇਆ ਜਾ ਰਿਹਾ ਹੈ ਉੱਥੇ ਹੀ ਢਾਈ ਤੋਂ ਤਿੰਨ ਕੁਇੰਟਲ ਪ੍ਰਤੀ ਏਕੜ ਵੱਧ ਝਾੜ ਦਾ ਲਾਭ ਵੀ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਗਾਂਹਵਧੂ ਕਿਸਾਨ ਵਲੋਂ ਹੋਰਨਾਂ ਕਿਸਾਨ ਵੀਰਾਂ ਨੂੰ ਵੀ ਪਨੀਰੀ ਦਿੱਤੀ ਜਾ ਰਹੀ ਹੈ ਅਤੇ ਇਸ ਵਿਧੀ ਨੂੰ ਅਪਣਾਉਣ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਵਲੋਂ ਹੋਰਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਆਲੀਵਾਲ ਨੇੜਲੇ ਪਿੰਡ ਕੋਟਲੀ ਵਿਖੇ ਗੁਰਬੰਤ ਸਿੰਘ ਬੌਬੀ ਦੇ ਖੇਤ ਵਿੱਚ ਪੁੱਜੇ ਜਿਥੇ ਉਨ੍ਹਾਂ ਨੇ ਝੋਨੇ ਦੇ ਆਟੋਮੈਟਿਕ ਨਰਸਰੀ ਸੀਡਰ ਦੁਆਰਾ ਪਨੀਰੀ ਟਰੇਆਂ ਵਿੱਚ ਬੀਜਣ ਵਾਲੀ ਮਸ਼ੀਨ ਦੇਖੀ ਅਤੇ ਕੁਬੋਟਾ(Kubota) ਕੰਪਨੀ ਦੀ ਪੈਡੀ ਟਰਾਂਸਪਲਾਂਟਰ ਮਸ਼ੀਨ ਨਾਲ ਹੁੰਦੀ ਬਿਜਾਈ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਆਟੋਮੈਟਿਕ ਟਰਾਂਸਪਲਾਂਟ ਦੀਆਂ ਕੁਬੋਟਾ ਕੰਪਨੀ ਵੱਲੋਂ ਦੋ ਮਸ਼ੀਨਾਂ ਲੁਧਿਆਣਾ ਜ਼ਿਲ੍ਹੇ ਵਿਖੇ ਸਪਲਾਈ ਕੀਤੀਆਂ ਹਨ ਜਿਸ ਨਾਲ ਝੋਨੇ ਦੀ ਲਵਾਈ ਬਹੁਤ ਸੁਖਾਲੀ ਹੋ ਜਾਂਦੀ ਹੈ, ਇਹ ਮਸ਼ੀਨ ਮਿੱਟੀ ਅਤੇ ਝੋਨੇ ਦੇ ਬੀਜ ਨੂੰ ਇਕਸਾਰ ਟਰੇਅ ਵਿੱਚ ਲਗਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਇਸ ਮਸ਼ੀਨ ਨਾਲ ਬਿਜਾਈ ਕਰਨ ਨਾਲ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਝੋਨੇ ਦਾ ਝਾੜ ਵੀ ਵਧਦਾ ਹੈ ਅਤੇ ਲੇਬਰ ਦੀ ਸਮੱਸਿਆ ਦਾ ਵੀ ਹੱਲ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱੱਖ ਮੰਤਰੀ ਵਲੋਂ ਲਿਆਂਦੀ ਜਾ ਰਹੀ ਨਵੀਂ ਖੇਤੀਬਾੜੀ ਨੀਤੀ ਬਾਰੇ ਕਿਹਾ ਕਿ ਇਸ ਨੀਤੀ ਵਿੱਚ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਕਿਸਾਨ ਭਰਾਵਾਂ ਦੇ ਤਜ਼ਰਬੇ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਸਮੇਂ ਸਿਰ ਪਾਣੀ, ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਤੋਂ ਇਲਾਵਾ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਿਸਾਨ ਵੀਰਾਂ ਵਲੋਂ ਵੀ ਇੱਕ ਸੁਰ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਮੁਕੰਮਲ ਬਿਜਲੀ, ਪਾਣੀ, ਖੇਤੀ ਮਸ਼ੀਨਰੀ 'ਤੇ ਸਬਸਿਡੀ, ਖਾਦ, ਬੀਜ ਆਦਿ ਸਮੇਂ ਸਿਰ ਉਪਲੱਬਧ ਕਰਵਾਏ ਜਾ ਰਹੇ ਹਨ।

News 02 July,2023
ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ

ਜਾਇਦਾਦਾਂ ਵੇਚਣ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੰਦਿਆਂ ਸੂਬਾ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਵਿੱਢੀਃ ਮੁੱਖ ਮੰਤਰੀ ਸਰਕਾਰੀ ਜਾਇਦਾਦਾਂ ਵੇਚਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ ਚੰਡੀਗੜ੍ਹ, 1 ਜੁਲਾਈ: ਪੈਸੇ ਹਾਸਲ ਕਰਨ ਲਈ ਪਿਛਲੀਆਂ ਸਰਕਾਰਾਂ ਦੇ ਸਰਕਾਰੀ ਜਾਇਦਾਦਾਂ ਵੇਚਣ ਦੇ ਰੁਝਾਨ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਲਾ ਆਧਾਰਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਬੋਲੀ ਲਗਾ ਦਿੱਤੀ ਹੈ ਅਤੇ ਜਲਦੀ ਹੀ ਇਹ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਮਾਲਕੀ ਵਾਲੇ ਥਰਮਲ ਪਲਾਂਟ 1760 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ, ਜਦਕਿ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਪੈਦਾਵਾਰ ਵਿੱਚ 540 ਮੈਗਾਵਾਟ ਦਾ ਹੋਰ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਣ ਲਈ ਬੋਲੀ ਲਾਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਵੇਚੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਪ੍ਰਾਈਵੇਟ ਪਲਾਂਟ ਖਰੀਦਣ ਲਈ ਉਲਟਾ ਰੁਝਾਨ ਸ਼ੁਰੂ ਕੀਤਾ ਹੈ, ਜੋ ਲਾਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਭੰਡਾਰ ਹੈ, ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਸੈਕਟਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

News 01 July,2023
ਸਿਹਤ ਮੰਤਰੀ ਨੇ ਮੀਡੀਆ ਨੂੰ ਸਰਕਾਰ ਦੀਆਂ ਉਸਾਰੂ ਨੀਤੀਆਂ ਅਤੇ ਪਹਿਲਕਦਮੀਆਂ ਦਾ ਸਕਾਰਾਤਮਕ ਪੱਖ ਪੇਸ਼ ਕਰਨ ਦੀ ਕੀਤੀ ਅਪੀਲ

ਸੀ.ਪੀ.ਯੂ.ਜੇ. ਦੀ 24ਵੇਂ ਸੂਬਾਈ ਸਲਾਨਾ ਸਮਾਗਮ ਦਾ ਕੀਤਾ ਉਦਘਾਟਨ, ਸੋਵੀਨਾਰ ਵੀ ਕੀਤਾ ਰਿਲੀਜ਼ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਖੁੱਲ੍ਹ ਕੇ ਕੰਮ ਕਰਨ ਲਈ ਭਰਪੂਰ ਮਾਹੌਲ ਦਿੱਤਾ: ਡਾਕਟਰ ਬਲਬੀਰ ਸਿੰਘ ਚੰਡੀਗੜ੍ਹ, 1 ਜੁਲਾਈ: ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਜਿਹਾ ਮਾਹੌਲ ਪ੍ਰਦਾਨ ਕੀਤਾ ਹੈ, ਜਿੱਥੇ ਪੱਤਰਕਾਰ ਖੁੱਲ੍ਹ ਕੇ ਕੰਮ ਕਰਦਿਆਂ ਬਿਨਾਂ ਕਿਸੇ ਬਾਹਰੀ ਦਖ਼ਲ ਦੇ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ , ‘‘ਇਹ ਮੀਡੀਆ ਹੀ ਹੈ ਜੋ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਵਿਧਾਨ ਮੰਡਲ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ’ਤੇ ਵੀ ਬਾਜ਼ ਅੱਖ ਰੱਖਦਾ ਹੈ।’’ ਇੱਥੇ ਮਗਸੀਪਾ ਵਿਖੇ ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀ.ਪੀ.ਯੂ.ਜੇ.)ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਵੱਲੋਂ ਇੱਕ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਸੀ.ਪੀ.ਯੂ.ਜੇ.ਭਾਰਤੀ ਪੱਤਰਕਾਰ ਯੂਨੀਅਨ ਤੋਂ ਪ੍ਰਮਾਨਿਤ ਹੈ। ਚੰਡੀਗੜ੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟ ਦੇ 24ਵੇਂ ਸੂਬਾਈ ਸਾਲਾਨਾ ਸਮਾਗਮ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਹਾਫ਼ਤ (ਪੱਤਰਕਾਰੀ) ਬਹੁਤ ਅਹਿਮ ਭੂਮਿਕਾ ਨਿਭਾ ਸਕਦੀ ਹੈ। ਮੀਡੀਆ ਇੱਕ ਸ਼ੀਸ਼ੇ ਵਾਂਗ ਹੁੰਦਾ ਹੈ, ਜੋ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨ ਤੋਂ ਇਲਾਵਾ ਸਰਕਾਰਾਂ ਦੀ ਜਵਾਬਦੇਹੀ ਤਹਿ ਕਰਨ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਕਾਰਜ ਕਰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਕੰਮ ਵਿੱਚ ਸੱਚਾਈ, ਨਿਰਪੱਖਤਾ ਅਤੇ ਇਮਾਨਦਾਰੀ ਨੂੰ ਬਰਕਰਾਰ ਰੱਖਣਾ ਸਾਰੇ ਪੱਤਰਕਾਰਾਂ ਦਾ ਮੁੱਢਲਾ ਧਰਮ ਹੈ। ਮੀਡੀਆ ਨੂੰ ਸਰਕਾਰ ਦੀਆਂ ਅਗਾਂਹਵਧੂ ਪਹਿਲਕਦਮੀਆਂ ਅਤੇ ਉਸਾਰੂ ਨੀਤੀਆਂ ਦਾ ਸਕਾਰਾਤਮਕ ਪੱਖ ਦਰਸਾਉਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਆਉਣ ਨਾਲ ਗਲਤ ਜਾਣਕਾਰੀ ਅਤੇ ਗੁਮਰਾਹਕੁਨ ਖ਼ਬਰਾਂ ਵਰਗੀਆਂ ਚੁਣੌਤੀਆਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਇਨ੍ਹਾਂ ਵਿੱਚੋਂ ਲਗਭਗ 75 ਫੀਸਦੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਖੋਲ੍ਹੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਦ ਹੀ ਸੂਬੇ ਦੇ ਹਸਪਤਾਲਾਂ ਵਿੱਚ ਸੁਵਿਧਾ ਕੇਂਦਰ ਵੀ ਖੋਲ੍ਹੇ ਜਾਣਗੇ। ਰਾਸ਼ਟਰੀ ਡਾਕਟਰ ਦਿਵਸ ’ਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਹਤ ਮੰਤਰੀ ਨੇ ਮਾਣ ਨਾਲ ਕਿਹਾ ਕਿ ਉਹ ਡਾਕਟਰ ਸਨ, ਡਾਕਟਰ ਹਨ ਅਤੇ ਹਮੇਸ਼ਾ ਡਾਕਟਰ ਰਹਿਣਗੇ। ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ, ਮੀਡੀਆ ਸਾਖਰਤਾ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਹੈ ਅਤੇ ਮੀਡੀਆ ਭਾਈਚਾਰੇ ਦੀਆਂ ਅਜਿਹੀਆਂ ਸਲਾਨਾ ਮੀਟਿੰਗਾਂ ਦਾ ਆਯੋਜਨ ਗਲਤ ਜਾਣਕਾਰੀ ਨਾਲ ਨਜਿੱਠਣ ਅਤੇ ਇੱਕ ਸਿਹਤਮੰਦ ਜਮਹੂਰੀ ਸੰਵਾਦ ਨੂੰ ਕਾਇਮ ਰੱਖਣ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਮੀਡੀਆ ਵਿੱਚ ਫ਼ਖ਼ਰ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਹੋਰਨਾਂ ਨੂੰ ਵੀ ਪੱਤਰਕਾਰਤਾ ਦੇ ਖੇਤਰ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਦੇ ਹਨ । ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੀਲੇ ਕਾਰਡ ਧਾਰਕਾਂ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। ਜਿਸਦੇ ਪ੍ਰੀਮੀਅਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਹਾਦਸੇ ਵਿੱਚ ਮੌਤ ਹੋਣ ਦੀ ਸੂਰਤ ਵਿੱਚ ਪੱਤਰਕਾਰ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਐਕਸੀਡੈਂਟਲ ਇੰਸ਼ੋਰੈਂਸ ਕਵਰ ਦਿੱਤਾ ਜਾਂਦਾ ਹੈ। ਸਰਕਾਰ ਨੇ ਪੱਤਰਕਾਰਾਂ ਨੂੰ ਪੰਜਾਬ ਰਾਜ ਮਾਰਗਾਂ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਅਦਾ ਕਰਨ ਤੋਂ ਵੀ ਛੋਟ ਦਿੱਤੀ ਹੈ। ਇਸ ਮੌਕੇ ਫਾਊਂਡਰ ਇੰਡੀਅਨ ਜਰਨਲਿਸਟ ਯੂਨੀਅਨ ਸੁਰੇਸ਼ ਅਖੌਰੀ, ਇੰਡੀਅਨ ਜਰਨਲਿਸਟ ਯੂਨੀਅਨ ਅਤੇ ਸੀਪੀਯੂਜੇ ਦੇ ਪ੍ਰਧਾਨ ਵਿਨੋਦ ਕੋਹਲੀ, ਸਕੱਤਰ ਜਨਰਲ ਇੰਡੀਅਨ ਜਰਨਲਿਸਟ ਯੂਨੀਅਨ ਸਭਾ ਨਾਇਕਨ, ਜਨਰਲ ਸਕੱਤਰ ਸੀਪੀਯੂਜੇ ਨਵੀਨ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਅਨਿਰੁਧ ਗੁਪਤਾ ਹਾਜ਼ਰ ਸਨ।

News 01 July,2023
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਰੇਲਵੇ ਲਾਈਨ 'ਤੇ ਸਟੀਲ ਗਾਡਰ ਰੱਖਣ ਦਾ ਕਾਰਜ਼ ਆਰੰਭ ਸਟੀਲ ਗਾਡਰ ਰੱਖਣ ਦਾ ਕੰਮ 4 ਜੁਲਾਈ ਤੱਕ ਹੋ ਜਾਵੇਗਾ ਮੁਕੰਮਲ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 30 ਜੂਨ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕੇ ਨੰਗਲ ਫਲਾਈਉਵਰ ਵਿਚਕਾਰ ਆਉਂਦੇ ਰੇਲਵੇ ਲਾਇਨ ਉਤੇ ਸਟੀਲ ਗਾਡਰ ਰੱਖਣ ਦਾ ਕੰਮ ਆਰੰਭ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਫਲਾਈਉਵਰ ਦੀ ਉਸਾਰੀ ਵਿਚ ਦੇਰੀ ਦਾ ਸਭ ਤੋਂ ਵੱਡਾ ਕਾਰਨ ਇਹ ਹਿੱਸਾ ਹੀ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਲਾਈਨ ਦੇ ਇਕ ਪਾਸੇ ਉਤੇ 15 ਸਟੀਲ ਗਾਡਰ ਰੱਖੇ ਜਾਣ ਹਨ ਜਿਨ੍ਹਾਂ ਵਿਚੋਂ ਕੁਲ 5 ਪਹਿਲਾਂ ਰੱਖੇ ਜਾ ਚੁੱਕੇ ਹਨ ਅਤੇ ਮੁੱਖ ਰੇਲਵੇ ਲਾਈਨ ਉੱਤੇ ਰੇਲਵੇ ਵਿਭਾਗ ਦੀ ਪ੍ਰਵਾਨਗੀ ਉਪਰੰਤ ਰੱਖੇ ਜਾਂਣ ਵਾਲੇ 5 ਮੁੱਖ ਗਾਡਰਾਂ ਵਿਚੋਂ ਅੱਜ 3 ਸਟੀਲ ਗਾਡਰ ਰੱਖੇ ਗਏ ਹਨ ਅਤੇ ਬਾਕੀ ਰਹਿੰਦੇ 2 ਸਟੀਲ ਗਾਡਰ ਰੱਖਣ ਦਾ ਕੰਮ ਵੀ 4 ਜੁਲਾਈ 2023 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਰੱਖੇ ਗਏ ਸਟੀਲ ਗਾਡਰ ਸਦਕੇ ਇਕ ਸਾਈਡ ਅਵਾਜਾਈ ਸ਼ੁਰੂ ਕਰਨ ਸਬੰਧੀ ਕੋਸ਼ਿਸ਼ਾਂ ਬਹੁਤ ਜਲਦ ਨੇਪਰੇ ਚੜ੍ਹ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਕ ਸਾਈਡ ਪੁੱਲ ਤਿਆਰ ਕਰਕੇ ਬਹੁਤ ਜਲਦ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਸ.ਬੈਂਸ ਨੇ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ 6 ਜਨਵਰੀ 2018 ਨੂੰ ਸ਼ੁਰੂ ਹੋਏ ਇਸ ਫਲਾਈਓਵਰ ਦਾ ਕੰਮ 2020 ਵਿੱਚ ਖ਼ਤਮ ਹੋਣਾ ਸੀ ਪ੍ਰੰਤੂ ਪਿਛਲੀ ਸਰਕਾਰ ਵਿਚ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਅਤੇ ਸਰਕਾਰ ਵਿੱਚ ਅਹੁੱਦੇ ਤੇ ਰਹੇ ਥੋੜੀ ਕੋਸ਼ਿਸ਼ ਕਰ ਲੈਂਦੇ ਤਾਂ ਨੰਗਲ ਦੇ ਲੋਕਾਂ ਨੂੰ ਨਾ ਤਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਅਤੇ ਨਾ ਹੀ ਇਸ ਸ਼ਹਿਰ ਦੀ ਆਰਥਿਕਤਾ ਨੂੰ ਸੱਟ ਵੱਜਦੀ। ਇਥੇ ਇਹ ਦਸਣਯੋਗ ਹੈ ਕਿ ਕੁਸ਼ਟ ਆਸ਼ਰਮ ਦੀ ਸ਼ਿਫਟਿੰਗ ਦਾ ਕੰਮ ਵੀ ਬਹੁਤ ਤੇਜੀ ਨਾਲ ਚੱਲ ਰਿਹਾ ਹੈ ਅਤੇ ਕੁਸ਼ਟ ਆਸ਼ਰਮ ਦੇ ਸਾਰੇ ਨਿਵਾਸੀਆਂ ਵਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਜਿਸ ਸਦਕਾ ਫਲਾਈਉਵਰ ਨਾਲ ਜੋੜਨ ਵਾਲੀ ਸੜਕ ਵੀ ਜਲਦ ਤਿਆਰ ਹੋ ਜਾਵੇਗੀ।

News 01 July,2023
ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

ਭਗਵੰਤ ਮਾਨ ਨੇ ਜੰਜੂਆ ਵੱਲੋਂ ਮੁੱਖ ਸਕੱਤਰ ਵਜੋਂ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ ਪੰਜਾਬ ਵਿਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਚੰਡੀਗੜ੍ਹ, 30 ਜੂਨ: ਇਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਜੰਜੂਆ ਨੇ ਆਈ.ਏ.ਐਸ. ਵਜੋਂ ਵੱਖ-ਵੱਖ ਅਹੁਦਿਆਂ ਉਤੇ ਰਹਿੰਦੇ ਹੋਏ 34 ਸਾਲ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਇਨ੍ਹਾਂ ਵਿਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਅਮਲ ਵਿਚ ਲਿਆਉਣਾ ਬਹੁਤ ਚੁਣੌਤੀਜਨਕ ਸੀ ਪਰ ਸ੍ਰੀ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ ਵਿਚ ਸ਼ਿੱਦਤ ਨਾਲ ਆਪਣਾ ਯੋਗਦਾਨ ਪਾਇਆ ਅਤੇ ਸਰਕਾਰ ਆਪਣੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਕਾਮਯਾਬ ਰਹੀ ਹੈ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ ਜਿਸ ਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਜੰਜੂਆ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸ੍ਰੀ ਵਰਮਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਉਤੇ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਕਿ ਸੂਬੇ ਦਾ ਕੋਈ ਵੀ ਵਿਅਕਤੀ ਸਰਕਾਰ ਦੇ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਸਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਅ ਰਹੇ ਅਧਿਕਾਰੀ ਪਰਿਵਾਰ ਦੇ ਮੈਂਬਰ ਹਨ ਜੋ ਮੇਰੇ ਵਾਂਗ ਕਿਸੇ ਨਾ ਕਿਸੇ ਰੂਪ ਵਿਚ ਸੂਬੇ ਦੀ ਸੇਵਾ ਕਰ ਰਹੇ ਹਨ।” ਇਸ ਮੌਕੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇਕ ਸਾਲ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਰਕਾਰ ਦੀਆਂ ਨੀਤੀਆਂ ਸਹੀ ਮਾਅਨਿਆਂ ਵਿਚ ਲਾਗੂ ਕਰਨ ਵਿਚ ਸਫਲ ਹੋਏ ਹਨ। ਸ੍ਰੀ ਜੰਜੂਆ ਨੇ ਅੱਜ ਦੀ ਵਿਦਾਇਗੀ ਪਾਰਟੀ ਨੂੰ ‘ਵਿਸ਼ੇਸ਼ ਮੌਕਾ’ ਦੱਸਦਿਆਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਹੋਇਆ ਕਿ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਹੋਵੇ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਜੋ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਨ, ਨੇ ਸਮੂਹ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

News 30 June,2023
ਮਾਨ ਸਰਕਾਰ ਵਲੋਂ ਬਿਜਲੀ ਤੇ ਨਹਿਰੀ ਪਾਣੀ ਦੇ ਵਾਧੇ ਨੇ ਕਿਸਾਨਾਂ ਕੀਤੇ ਬਾਗੋਂ ਬਾਗ - ਚੇਅਰਮੈਨ ਹਡਾਣਾ

ਮਾਨ ਸਰਕਾਰ ਵਲੋਂ ਬਿਜਲੀ ਤੇ ਨਹਿਰੀ ਪਾਣੀ ਦੇ ਵਾਧੇ ਨੇ ਕਿਸਾਨਾਂ ਕੀਤੇ ਬਾਗੋਂ ਬਾਗ - ਚੇਅਰਮੈਨ ਹਡਾਣਾ ਪਟਿਆਲਾ 30 ਜੂਨ ( ) ਝੋਨੇ ਦੀ ਬਿਜਾਈ ਲਈ ਹੁਣ ਪੰਜਾਬ ਦੇ ਕਿਸਾਨ ਬੇਫਿਕਰ ਹੋ ਗਏ ਹਨ। ਜਿੱਥੇ ਲੋਕ ਅਕਸਰ ਇਨ੍ਹਾਂ ਦਿਨਾਂ ਵਿੱਚ ਬਿਜਲੀ ਦੇ ਵੱਡੇ ਕੱਟਾ ਨਾਲ ਜੂਝਦੇ ਸਨ ਉਥੇ ਹੀ ਹੁਣ ਪੰਜਾਬ ਸਰਕਾਰ ਦੀ ਰੰਗਲੇ ਤੇ ਖੁਸ਼ਹਾਲ ਪੰਜਾਬ ਬਨਾਉਣ ਦੀ ਸੋਚ ਨੇ ਪਹਿਲਾ ਨਾਲੋ ਕਿਤੇ ਵਾਧੂ ਅਤੇ ਨਿਰਵਿਘਨ ਬਿਜਲੀ ਤੇ ਨਹਿਰੀ ਪਾਣੀ ਨਾਲ ਕਿਸਾਨਾਂ ਦੇ ਚਿਹਰੇ ਦੇ ਖੁਸ਼ੀ ਲਿਆਂਦੀ ਹੈ। ਇਸ ਗੱਲ ਦਾ ਪ੍ਰਗਟਾਵਾ ਪੀ.ਆਰ.ਟੀ.ਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੀਤਾ। ਹਡਾਣਾ ਨੇ ਹੋਰ ਗੱਲਬਾਤ ਦੌਰਾਨ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਰਕਾਰ ਬਨਣ ਤੋਂ ਪਹਿਲਾ ਹੀ ਐਲਾਨ ਕੀਤਾ ਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲਾ ਕੰਮਾਂ ਦੀ ਸ਼ੁਰੂਆਤ ਕਿਸਾਨਾਂ ਦੇ ਮਸਲੇ ਹੱਲ ਕਰਨ ਨਾਲ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਈ ਕਿਸਾਨਾਂ ਨੇ ਆਪਣੀ ਵੀਡੀੳ ਸ਼ੋਸ਼ਲ ਸਾਈਟਾ ਤੇ ਵਾਈਰਲ ਵੀ ਕੀਤੀ ਹੈ, ਜਿਸ ਵਿੱਚ ਉਨਾਂ ਮੁਤਾਬਕ ਨਹਿਰੀ ਪਾਣੀ ਦਾ ਖੇਤਾਂ ਤੱਕ ਪਹੁੰਚਣਾ ਉਨਾਂ ਦੀ ਪੂਰੀ ਜਿੰਦਗੀ ਵਿੱਚ ਪਹਿਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਵੱਲੋਂ ਕੀਤਾ ਗਿਆ ਪਹਿਲਾ ਵੱਡਾ ਕਦਮ ਹੈ। ਵਾਇਰਲ ਵੀਡੀੳਜ ਵਿੱਚ ਜਿੱਥੇ ਕਿਸਾਨ ਲੱਡੂ ਵੰਡਦੇ ਨਜਰ ਆ ਰਹੇ ਹਨ, ਉੱਥੇ ਹੀ ਕਈ ਕਿਸਾਨਾਂ ਨੇ ਪਿੰਡਾਂ ਵਿੱਚ ਸਾਂਝੇ ਤੌਰ ਇਸ ਖੁਸ਼ੀ ਮੌਕੇ ਅਖੰਡ ਪਾਠ ਵੀ ਕਰਵਾਏ ਹਨ। ਇਹ ਹੀ ਨਹੀ ਬਲਕਿ ਪੰਜਾਬ ਸਰਕਾਰ ਵੱਲੋਂ ਨਿਰਵਿਘਨ ਬਿਜਲੀ ਦੀ ਸਪਲਾਈ ਨੇ ਕਿਸਾਨਾਂ ਨੂੰ ਬੇਫਿਕਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਮੁਤਾਬਕ ਪਹਿਲੀਆਂ ਸਰਕਾਰਾਂ ਬਿਜਲੀ ਦੇ ਕੱਟਾ ਨੂੰ ਮਿਲਾ ਕੇ ਕੁਲ ਅੱਠ ਘੰਟੇ ਦੇ ਕਰੀਬ ਬਿਜਲੀ ਮੁਹਈਆ ਕਰਵਾਉਂਦੀਆਂ ਸਨ। ਪਰ ਹੁਣ ਇਹ ਬਿਜਲੀ 12 ਘੰਟੇ ਦੇ ਕਰੀਬ ਜਾਂ ਇਸ ਤੋਂ ਵੀ ਵੱਧ ਬਿਨਾਂ ਕੱਟਾਂ ਤੋਂ ਨਿਰਵਿਘਨ ਮਿਲ ਰਹੀ ਹੈ। ਜਿਸ ਕਰਕੇ ਝੋਨੇ ਸੀਜਨ ਦੌਰਾਨ ਪਹਿਲੀ ਵਾਰ ਮੋਟਰਾਂ ਬੰਦ ਰੱਖਣੀਆਂ ਪੈ ਰਹੀਆਂ ਹਨ, ਜੋ ਕਿ ਕਿਸਾਨਾਂ ਵੱਲੋਂ ਇਹ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਕਦਮ ਦੱਸਿਆ ਜਾ ਰਿਹਾ ਹੈ। ਨਹਿਰੀ ਪਾਣੀ ਬਾਰੇ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਦੂਰ ਦਰਾਡੇ ਦੇ ਇਲਾਕਿਆਂ ਅਤੇ ਅਕਸਰ ਸੋਕੇ ਵਾਲੇ ਪੰਜਾਬ ਦੇ ਬਾਰਡਰ ਏਰੀਆਂ ਦੇ ਅਜਿਹੇ ਕਈ ਪਿੰਡਾ ਵਿੱਚ ਜਿੱਥੇ ਪਾਣੀ ਦੀ ਵੱਡੀ ਘਾਟ ਸੀ ਅਤੇ ਜਿੱਥੇ ਨਹਿਰੀ ਪਾਣੀ ਟੇਲਾ ਤੱਕ ਪੁੱਜਣਾ ਤਾ ਕੀ ਕਦੇ ਸੁਨਣ ਨੂੰ ਵੀ ਨਹੀ ਸੀ ਮਿਲਿਆ। ਅਜਿਹੇ ਪਿੰਡਾ ਵਿੱਚ ਪਾਣੀ ਦਾ ਟੇਲਾ ਤੱਕ ਪੁੱਜਣਾ ਅਤੇ ਖੇਤਾਂ ਨੂੰ ਨਹਿਰੀ ਪਾਣੀ ਮਿਲਣਾ ਬੇਮਿਸਾਲ ਕਾਮਯਾਬੀ ਸਾਬਤ ਹੋਇਆ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਹੋਰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦਾ ਵੀ ਹਰ ਸੰਭਵ ਹੱਲ ਕਰਨ ਲਈ ਫਿਕਰਮੰਦ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾ ਨੂੰ ਨਹਿਰੀ ਪਾਣੀ ਵਾਲੇ ਤੋਹਫੇ ਦੀ ਤਰ੍ਹਾਂ ਇਸ ਤਰ੍ਹਾਂ ਦੇ ਹੋਰ ਤੋਹਫੇ ਵੀ ਕਿਸਾਨਾਂ ਨੂੰ ਜਲਦ ਅਰਪਣ ਕੀਤੇ ਜਾਣਗੇ।

News 30 June,2023
ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ

ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, 315 ਰੁਪਏ ਪ੍ਰਤੀ ਕੁਇੰਟਲ ਦਾ ਰਿਕਾਰਡ ਰੇਟ ਤੈਅ ਨਵੀਂ ਦਿੱਲੀ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ 2023-24 ਲਈ ਗੰਨੇ ਦਾ ਰੇਟ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਬੁੱਧਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, 'ਕੈਬਨਿਟ ਨੇ ਸਾਲ 2023-24 ਲਈ ਗੰਨੇ ਦੀ ਹੁਣ ਤੱਕ ਦੀ ਸਭ ਤੋਂ ਉੱਚੀ ਉਚਿਤ ਅਤੇ ਲਾਹੇਵੰਦ ਕੀਮਤ 315 ਰੁਪਏ ਪ੍ਰਤੀ ਕੁਇੰਟਲ ਨੂੰ ਮਨਜ਼ੂਰੀ ਦਿੱਤੀ ਹੈ। ਇਸ ਫੈਸਲੇ ਨਾਲ 5 ਕਰੋੜ ਗੰਨਾ ਕਾਸ਼ਤਕਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਨਾਲ-ਨਾਲ ਖੰਡ ਮਿੱਲਾਂ ਅਤੇ ਸਬੰਧਤ ਸਹਾਇਕ ਗਤੀਵਿਧੀਆਂ ਵਿੱਚ ਕੰਮ ਕਰਦੇ 5 ਲੱਖ ਕਾਮਿਆਂ ਨੂੰ ਲਾਭ ਹੋਵੇਗਾ। ਪਿਛਲੇ ਸੀਜ਼ਨ ਵਿੱਚ ਗੰਨੇ ਦਾ ਘੱਟੋ-ਘੱਟ ਭਾਅ 305 ਰੁਪਏ ਪ੍ਰਤੀ ਕੁਇੰਟਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਰਾਗ ਠਾਕੁਰ ਨੇ ਦੱਸਿਆ ਕਿ 2014-15 ਵਿੱਚ ਗੰਨੇ ਦੀ ਘੱਟੋ-ਘੱਟ ਕੀਮਤ 210 ਰੁਪਏ ਪ੍ਰਤੀ ਕੁਇੰਟਲ ਸੀ। ਹੁਣ ਇਹ 2023-24 ਵਿੱਚ ਵਧ ਕੇ 315 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਉਨ੍ਹਾਂ ਕਿਹਾ, 'ਪ੍ਰਧਾਨ ਮੰਤਰੀ ਹਮੇਸ਼ਾ 'ਅੰਨਦਾਤਾ' ਦੇ ਨਾਲ ਹਨ। ਸਰਕਾਰ ਹਮੇਸ਼ਾ ਹੀ ਖੇਤੀ ਅਤੇ ਕਿਸਾਨਾਂ ਨੂੰ ਪਹਿਲ ਦਿੰਦੀ ਰਹੀ ਹੈ।

News 29 June,2023
ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉੱਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿੱਚ ਕਾਰਵਾਈ ਰਿਪੋਰਟ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਨੂੰ ਸੌਂਪਣ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਹੈੱਡਕੁਆਰਟਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਉਨ੍ਹਾਂ ਨੂੰ ਕਾਰਵਾਈ ਦੀ ਰਿਪੋਰਟ ਸੌਂਪਣ ਅਤੇ ਪੀੜਤ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਸੀ, ਜਿਸ ਨੂੰ ਮੰਤਰੀ ਵੱਲੋਂ ਧਮਕੀਆਂ ਦੇ ਫੋਨ ਆ ਰਹੇ ਸਨ। 5 ਮਈ ਦੇ ਨੋਟਿਸ ਤੋਂ ਬਾਅਦ 25 ਮਈ ਅਤੇ 5 ਜੂਨ ਨੂੰ ਇੱਕ ਹੋਰ ਨੋਟਿਸ ਦਿੱਤਾ ਗਿਆ ਸੀ। ਇਨ੍ਹਾਂ ਨੋਟਿਸਾਂ ਤੋਂ ਬਾਅਦ ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਵੱਲੋਂ 12 ਜੂਨ ਨੂੰ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਸੌਂਪ ਦਿੱਤੀ ਗਈ ਸੀ। ਇਸ ਦੌਰਾਨ ਕਮਿਸ਼ਨ ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 31 ਜੁਲਾਈ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਨਵੀਂ ਦਿੱਲੀ ਵਿਖੇ ਕਮਿਸ਼ਨ ਨੇ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਵੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

News 29 June,2023
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਦੌਰਾਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ

ਮਹਾਰਾਜਾ ਰਣਜੀਤ ਸਿੰਘ ਵੱਲੋਂ ਪਾਏ ਪੂਰਨਿਆਂ ਤੇ ਦਿਨ-ਰਾਤ ਇੱਕ ਕਰਕੇ ਚੱਲ ਰਹੀ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਪਿੰਡ ਬਡਰੁੱਖਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਚੰਡੀਗੜ੍ਹ/ਬਡਰੁੱਖਾਂ, 29 ਜੂਨ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ। ਅਨਾਜ ਮੰਡੀ ਬਡਰੁੱਖਾਂ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਦਲੇਰਾਨਾ ਢੰਗ ਨਾਲ ਸਿੱਖ ਰਾਜ ਸਥਾਪਤ ਕੀਤਾ ਸੀ ਜਿਸ ਤੋਂ ਬਾਅਦ ਉਹ ਸਿਰਫ਼ ਸਿੱਖਾਂ ਦੇ ਹੀ ਮਹਾਰਾਜਾ ਨਹੀਂ ਬਣੇ ਸਗੋਂ ਉਨ੍ਹਾਂ ਦੀ ਧਰਮ ਨਿਰਪੱਖਤਾ ਵਾਲੀ ਸੋਚ ਕਾਰਨ ਹਰ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਮਹਾਰਾਜਾ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਭ ਨੂੰ ਇੱਕ ਬਰਾਬਰ ਦੇਖਣ ਅਤੇ ਰੱਖਣ ਅਤੇ ਸਭ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਹੱਕ ਤੇ ਇਨਸਾਫ਼ ਦੇਣ ਅਤੇ ਸਰਵਪੱਖੀ ਵਿਕਾਸ ਕਰਨ ਦੇ ਪਾਏ ਪੂਰਨਿਆਂ ਉੱਪਰ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਅਤੇ ਇਸਦੇ ਅਫ਼ਸਰ ਪਿੰਡਾਂ ਵਿੱਚ ਖੁਦ ਪਹੁੰਚ ਕਰਕੇ ਲੋਕਾਂ ਦੇ ਕੰਮ ਕਰ ਰਹੇ ਹਨ ਤਾਂ ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਚਲਦੀ ਰਹੀ ਲੋਕਾਂ ਦੀ ਖੱਜਲ-ਖੁਆਰੀ ਦੀ ਪ੍ਰਥਾ ਨੂੰ ਮੁਕੰਮਲ ਤੌਰ ਤੇ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਮਾਨ ਸਰਕਾਰ ਸਮਾਜ ਦੀਆਂ ਅਲਾਮਤਾਂ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਮਹਾਰਾਜਾ ਰਣਜੀਤ ਸਿੰਘ ਦਾ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਪਿਛਲੇ ਕਰੀਬ ਪੰਦਰਾਂ ਮਹੀਨਿਆਂ ਦੌਰਾਨ ਰਿਸ਼ਵਤਖੋਰੀ ਨੂੰ ਨੱਥ ਪਾ ਕੇ 300 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਲਗਾਤਾਰ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਸੁਧਾਰ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ਼ ਉੱਪਰ ਸੁਨਾਮ ਹਲਕੇ ਵਿੱਚ ਵੀ ਸਰਵਪੱਖੀ ਵਿਕਾਸ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਨਾਮ ਹਲਕੇ ਵਿੱਚ 68 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਮਾਨ ਸਰਕਾਰ ਦੀ ਇਸ ਸ਼ਾਨਦਾਰ ਪਹਿਲਕਦਮੀ ਸਦਕਾ ਕਿਸਾਨਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ ਕਿਉਂ ਜੋ ਨਹਿਰਾਂ ਦਾ ਪਾਣੀ ਪਿਛਲੇ ਕਰੀਬ ਤਿੰਨ ਚਾਰ ਦਹਾਕਿਆਂ ਤੋਂ ਬਾਅਦ ਖੇਤਾਂ ਵਿੱਚ ਪੁੱਜਿਆ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਵਿੱਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਹਿਲਾਂ ਹੀ ਪ੍ਰਗਤੀ ਅਧੀਨ ਹਨ ਜਿਨ੍ਹਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ, 30 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ, 29 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈਸ ਸੈਂਟਰ, ਨਹਿਰੀ ਪਾਣੀ ਦੇ ਖਾਲਾਂ ਲਈ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਕੰਮਾਂ ਸਮੇਤ ਲਗਭਗ 4 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਡਰੁੱਖਾਂ ਦੇ ਥਾਪਰ ਮਾਡਲ ਦੇ ਆਧਾਰ ਤੇ ਟੋਭਿਆਂ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਪਿੰਡ ਦੇ ਹੋਰ ਬਕਾਇਆ ਵਿਕਾਸ ਕੰਮਾਂ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸ.ਡੀ.ਐਮ. ਨਵਰੀਤ ਕੌਰ ਸੇਖੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਪਰਸਨ ਬਲਾਕ ਸੰਮਤੀ ਜਸਪਾਲ ਕੌਰ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

News 29 June,2023
ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਡਰਾਈਵਿੰਗ ਟੈਸਟ ਬਗ਼ੈਰ ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ ਚੰਡੀਗੜ੍ਹ, 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ। ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

News 28 June,2023
ਮਕੈਨਿਕ ਦੀ ਦੁਕਾਨ 'ਤੇ ਪਹੁੰਚੇ ਰਾਹੁਲ ਗਾਂਧੀ

ਮਕੈਨਿਕ ਦੀ ਦੁਕਾਨ 'ਤੇ ਪਹੁੰਚੇ ਰਾਹੁਲ ਗਾਂਧੀ ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਅਗਲੇ ਸਾਲ ਹਨ। ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂ ਪਹਿਲਾਂ ਹੀ ਲੋਕਾਂ ਨੂੰ ਲੁਭਾਉਣ ਵਿੱਚ ਲੱਗੇ ਹੋਏ ਹਨ। ਇਸ ਕੜੀ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੇ ਸਾਹਮਣੇ ਆ ਰਹੇ ਹਨ। ਬੀਤੇ ਦਿਨ ਰਾਹੁਲ ਗਾਂਧੀ ਨੂੰ ਦਿੱਲੀ ਦੇ ਕਰੋਲ ਬਾਗ਼ ਵਿੱਚ ਸਥਿਤ ਇੱਕ ਮੋਟਰਸਾਈਕਲ ਮਕੈਨਿਕ ਦੀ ਦੁਕਾਨ ਵਿੱਚ ਦੇਖਿਆ ਗਿਆ। ਮੋਟਰਸਾਈਕਲ ਮਕੈਨਿਕ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਤਸਵੀਰ ਨੂੰ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਵੀ ਸ਼ੇਅਰ ਕੀਤਾ ਗਿਆ ਹੈ।

News 28 June,2023
ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜ਼ੋਰ ਚੰਡੀਗੜ੍ਹ, 28 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ 'ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

News 28 June,2023
ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ

ਖੇਡ ਮੰਤਰੀ ਮੀਤ ਹੇਅਰ ਨੇ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਂ ਖੇਡ ਨੀਤੀ ਚ ਪੈਰਾ ਸਪੋਰਟਸ/ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਨੂੰ ਦੇ ਰਹੀ ਹੈ ਵਿਸ਼ੇਸ਼ ਤਰਜੀਹ ਚੰਡੀਗੜ੍ਹ, 28 ਜੂਨ ਬਰਲਿਨ ਵਿਖੇ ਹਾਲ ਹੀ ਵਿੱਚ ਸੰਪੰਨ ਹੋਈਆਂ ਸਪੈਸ਼ਲ ਓਲੰਪਿਕਸ ਵਰਲਡ ਸਮਰ ਗੇਮਜ਼- 2023 ਵਿੱਚ ਭਾਰਤੀ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਪੰਜਾਬ ਦੇ ਸੱਤ ਖਿਡਾਰੀਆਂ ਨੇ ਵੱਖ-ਵੱਖ ਈਵੈਂਟਾਂ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਚਮਕਾਇਆ। ਉਨ੍ਹਾਂ ਕਿਹਾ ਕਿ ਹੋਰ ਵੀ ਵੱਡੀ ਗੱਲ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਸਪੈਸ਼ਲ ਖਿਡਾਰੀ) ਅਨੇਕਾਂ ਦੁਸ਼ਵਾਰੀਆਂ ਤੇ ਔਕੜਾਂ ਦੇ ਬਾਵਜੂਦ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ ਵਿਚ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਦੇਸ਼ ਲਈ ਤਮਗ਼ੇ ਜਿੱਤ ਰਹੇ ਹਨ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈੰਡ ਗੇਮਜ਼ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਤੇ ਕੋਚਿੰਗ ਸਟਾਫ ਸਿਰ ਬੰਨ੍ਹਦਿਆਂ ਸਪੈਸ਼ਲ ਓਲੰਪਿਕਸ ਪੰਜਾਬ ਸਲਾਹਕਾਰ ਡਾ.ਪਰਮਜੀਤ ਸਚਦੇਵਾ ਦੀ ਅਗਵਾਈ ਵਿੱਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸਰਾਹਨਾ ਕੀਤੀ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਜਿੱਤੇ ਤਮਗ਼ਿਆਂ ਵਿੱਚ ਰੋਲਰ ਸਕੇਟਿੰਗ ਵਿੱਚ ਐਮ.ਡੀ. ਨਿਸਾਰ ਨੇ ਸੋਨੇ ਦਾ ਤਮਗ਼ਾ, ਰੇਨੂੰ ਨੇ ਦੋ ਕਾਂਸੀ ਦੇ ਤਮਗ਼ੇ ਅਤੇ ਸੀਤਾ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਰਵਾਇਤੀ ਫ਼ੁਟਬਾਲ ਵਿੱਚ ਜਤਿੰਦਰ ਸਿੰਘ ਤੇ ਹਰਜੀਤ ਸਿੰਘ ਨੇ ਸੋਨੇ ਦਾ ਤਮਗ਼ਾ, ਬਾਸਕਟਬਾਲ ਵਿੱਚ ਪ੍ਰਿਆ ਦੇਵੀ ਨੇ ਚਾਂਦੀ ਦਾ ਤਮਗ਼ਾ ਅਤੇ ਯੂਨੀਫਾਈਡ ਫ਼ੁਟਬਾਲ ਵਿੱਚ ਜੋਤੀ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਭਾਰਤ ਦੇ ਖੇਡ ਦਲ ਵਿੱਚ ਪੰਜਾਬ ਦੇ 9 ਮੈਂਬਰ ਸ਼ਾਮਲ ਸਨ ਜਿਨ੍ਹਾਂ ਵਿੱਚ 7 ਸਪੈਸ਼ਲ ਖਿਡਾਰੀ, ਇਕ ਯੂਨੀਫਾਈਡ ਪਾਰਟਨਰ ਤੇ ਇਕ ਕੋਚ ਸ਼ਾਮਲ ਸੀ। ਇਨ੍ਹਾਂ ਵਿੱਚੋਂ ਸੱਤ ਖਿਡਾਰੀਆਂ ਨੇ ਰੋਲਰ ਸਕੇਟਿੰਗ, ਯੂਨੀਫਾਈਡ ਤੇ ਰਵਾਇਤੀ ਫ਼ੁਟਬਾਲ ਅਤੇ ਬਾਸਕਟਬਾਲ ਵਿੱਚ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ।ਇਸ ਤੋਂ ਇਲਾਵਾ ਹਿੱਸਾ ਲੈਣ ਵਾਲਿਆਂ ਵਿੱਚ ਪੰਜਾਬ ਦੇ ਦੋ ਖਿਡਾਰੀ ਨਵਪ੍ਰੀਤ ਸਿੰਘ ਤੇ ਅੰਜਨਾ ਸੀ।

News 28 June,2023
ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ • ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼ ਚੰਡੀਗੜ੍ਹ, 28 ਜੂਨ: ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਸ੍ਰੀ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 28 June,2023
'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ

'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੋਪਾਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਭ ਤੋਂ ਵੱਡੀ ਤਾਕਤ ਪਾਰਟੀ ਦੇ ਸਾਰੇ ਵਰਕਰ ਹਨ। ਉਨ੍ਹਾਂ ਇਹ ਗੱਲ 'ਮੇਰਾ ਬੂਥ, ਸਭ ਤੋਂ ਮਜ਼ਬੂਤ' ਪ੍ਰੋਗਰਾਮ ਰਾਹੀਂ ਦੇਸ਼ ਭਰ ਤੋਂ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਭੋਪਾਲ ਵਿੱਚ ਆਯੋਜਿਤ ਪ੍ਰੋਗਰਾਮ ‘ਮੇਰਾ ਬੂਥ, ਸਬਸੇ ਮਜ਼ਬੂਤ’ ਸਾਡੇ ਮਿਹਨਤੀ ਵਰਕਰਾਂ ਦੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਨਵੀਂ ਊਰਜਾ ਦੇਵੇਗਾ। ਪੀਐਮ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਦੇ ਲੱਖਾਂ ਵਰਕਰਾਂ ਦਾ ਮਾਰਗਦਰਸ਼ਨ ਕਰਦੇ ਹੋਏ ਕਿਹਾ, 'ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿੱਚ ਜੋ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਤੁਸੀਂ (ਵਰਕਰ) ਜੋ ਮਿਹਨਤ ਕਰ ਰਹੇ ਹੋ, ਉਹ ਲਗਾਤਾਰ ਜਾਰੀ ਹੈ। ਮੇਰੇ ਕੋਲ ਆ ਰਹੇ ਹਨ। ਅਮਰੀਕਾ ਅਤੇ ਮਿਸਰ ਵਿੱਚ ਰਹਿੰਦਿਆਂ ਵੀ ਮੈਨੂੰ ਤੁਹਾਡੇ ਯਤਨਾਂ ਬਾਰੇ ਲਗਾਤਾਰ ਜਾਣਕਾਰੀ ਮਿਲਦੀ ਰਹਿੰਦੀ ਸੀ। ਉਥੋਂ ਪਰਤ ਕੇ ਤੁਹਾਡੇ ਲੋਕਾਂ ਨੂੰ ਮਿਲਣਾ ਮੇਰੇ ਲਈ ਵਧੇਰੇ ਸੁਖਦਾਈ ਹੈ, ਆਨੰਦਦਾਇਕ ਹੈ। ਉਨ੍ਹਾਂ ਕਿਹਾ, 'ਭਾਜਪਾ ਦੀ ਸਭ ਤੋਂ ਵੱਡੀ ਤਾਕਤ ਤੁਸੀਂ ਸਾਰੇ ਵਰਕਰ ਹੋ। ਅੱਜ ਮੈਂ ਬੂਥ 'ਤੇ ਇਕੱਠੇ ਕੰਮ ਕਰ ਰਹੇ 10 ਲੱਖ ਵਰਕਰਾਂ ਨੂੰ ਸੰਬੋਧਨ ਕਰ ਰਿਹਾ ਹਾਂ। ਸ਼ਾਇਦ ਕਿਸੇ ਵੀ ਸਿਆਸੀ ਪਾਰਟੀ ਦੇ ਇਤਿਹਾਸ ਵਿੱਚ ਜ਼ਮੀਨੀ ਪੱਧਰ 'ਤੇ ਇੰਨਾ ਵੱਡਾ ਪ੍ਰੋਗਰਾਮ ਕਦੇ ਨਹੀਂ ਹੋਇਆ ਹੋਵੇਗਾ ਜਿੰਨਾ ਅੱਜ ਇੱਥੇ ਹੋ ਰਿਹਾ ਹੈ।

News 27 June,2023
ਠੇਕਾ ਆਧਾਰਤ ਨਵੇਂ ਰੈਗੂਲਰ ਹੋਏ 12700 ਅਧਿਆਪਕਾਂ ਲਈ ਤੋਹਫ਼ਾ; ਮੁੱਖ ਮੰਤਰੀ ਵੱਲੋਂ ਤਨਖਾਹਾਂ ਵਿੱਚ ਤਿੰਨ ਗੁਣਾ ਵਾਧਾ ਅਤੇ ਹੋਰ ਲਾਭ ਦੇਣ ਦਾ ਐਲਾਨ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦ ਸਾਲਾਨਾ ਵਾਧਾ ਮਿਲੇਗਾ

ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਤਨਖਾਹਾਂ 'ਚ ਕਈ ਗੁਣਾ ਵਾਧਾ ਹੋਵੇਗਾਃ ਮੁੱਖ ਮੰਤਰੀ ਕੌਮੀ ਨਿਰਮਾਤਾਵਾਂ ਦੀ ਵਿਆਪਕ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 27 ਜੂਨ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਹੋਏ 12700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋਣ ਤੋਂ ਬਾਅਦ ਉਨ੍ਹਾਂ ਦੀ ਤਨਖਾਹ ਵਿੱਚ ਤਿੰਨ ਗੁਣਾ ਵਾਧਾ ਕਰਨ ਅਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਲਾਭ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਐਸੋਸੀਏਟ ਟੀਚਰ, ਸਪੈਸ਼ਲ ਇਨਕਲੂਸਿਵ ਟੀਚਰਸ ਅਤੇ ਹੋਰਾਂ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿੱਚ ਐਡਹਾਕ, ਕੰਟਰੈਕਟ, ਆਰਜ਼ੀ ਅਧਿਆਪਕਾਂ (ਰਾਸ਼ਟਰ ਨਿਰਮਾਤਾ) ਅਤੇ ਹੋਰ ਕਰਮਚਾਰੀਆਂ ਦੀ ਭਲਾਈ ਸਬੰਧੀ ਨੀਤੀ ਅਧੀਨ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਸੇਵਾਵਾਂ ਵਿੱਚ ਦਾਖ਼ਲੇ ਲਈ ਮੁੱਢਲੀਆਂ ਸ਼ਰਤਾਂ ਦੇ ਅਧਾਰ ’ਤੇ ਇਨ੍ਹਾਂ ਦੀਆਂ ਤਨਖਾਹਾਂ 58 ਸਾਲ ਦੀ ਸੇਵਾ ਪੂਰੇ ਹੋਣ ਤੱਕ ਨਿਰਧਾਰਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਆਪਕ ਹਰ ਸਾਲ ਆਪਣੀ ਤਨਖ਼ਾਹ 'ਤੇ 5 ਫੀਸਦੀ ਸਾਲਾਨਾ ਵਾਧੇ ਦੇ ਹੱਕਦਾਰ ਹੋਣਗੇ। ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ ਜਦਕਿ ਈ.ਟੀ.ਟੀ. ਅਤੇ ਐਨ.ਟੀ.ਟੀ. ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖਾਹ ਦੇ ਮੁਕਾਬਲੇ 22000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬੀ.ਏ./ਐਮ.ਏ.ਬੀ.ਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ ਜੋ ਹੁਣ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖਾਹ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਈ.ਈ.ਵੀ. ਵਲੰਟੀਅਰ ਜੋ ਹੁਣ ਤੱਕ 5500 ਰੁਪਏ ਤਨਖਾਹ ਲੈ ਰਹੇ ਸਨ, ਨੂੰ ਹੁਣ 15,000 ਰੁਪਏ ਤਨਖਾਹ ਮਿਲੇਗੀ।। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਤੱਕ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖਾਹ ਲੈ ਰਹੇ ਈ.ਜੀ.ਐਸ., ਈ.ਆਈ.ਈ. ਅਤੇ ਐਸ.ਟੀ.ਆਰ. ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ ਜੋ ਇਨ੍ਹਾਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸੇਵਾ ਨਿਭਾਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਗੱਲਾਂ ਤੇ ਸਿਵਾਏ ਕੁਝ ਨਹੀਂ ਕੀਤਾ ।

News 27 June,2023
ਪੰਜਾਬ ਸਰਕਾਰ ਸੂਬੇ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ ਦੇ ਡਿਜੀਟਾਈਜ਼ੇਸ਼ਨ ਲਈ ਯੂ-ਵਿਨ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ

ਅਗਸਤ ਵਿੱਚ ਯੂ-ਵਿਨ ਦੀ ਸ਼ੁਰੂਆਤ ਨਾਲ, ਲੋਕ ਆਪਣੀ ਟੀਕਾਕਰਨ ਅਨੁਸੂਚੀ 'ਤੇ ਨਜ਼ਰ ਰੱਖ ਸਕਦੇ ਹਨ, ਆਪਣੇ ਟੀਕੇ ਆਨਲਾਈਨ ਬੁੱਕ ਕਰ ਸਕਦੇ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ - ਪੰਜਾਬ ਨੇ ਯੂ-ਵਿਨ ਪਲੇਟਫਾਰਮ ਰਾਹੀਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੇ ਸੌ ਫ਼ੀਸਦੀ ਟੀਕਾਕਰਨ ਕਵਰੇਜ ਦਾ ਟੀਚਾ ਮਿੱਥਿਆ - ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਤਵੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 27 ਜੂਨ: ਸੂਬੇ ਦੇ ਦੋ ਜ਼ਿਲ੍ਹਿਆਂ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਵਿੱਚ ਯੂਨੀਵਰਸਲ ਇਮਯੂਨਾਈਜ਼ੇਸ਼ਨ ਪ੍ਰੋਗਰਾਮ (ਯੂਆਈਪੀ) ਦੇ ਡਿਜੀਟਾਈਜ਼ੇਸ਼ਨ ਦੀ ਸਫ਼ਲਤਾ ਉਪਰੰਤ, ਪੰਜਾਬ ਸਿਹਤ ਵਿਭਾਗ ਅਗਸਤ ਮਹੀਨੇ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੂਆਈਪੀ ਲਈ ਡਿਜੀਟਲ ਪਲੇਟਫਾਰਮ ਯੂ-ਵਿਨ ਨੂੰ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰਮੁੱਖ ਪ੍ਰੋਗਰਾਮ ਨੇ ਦੋਵਾਂ ਜ਼ਿਲ੍ਹਿਆਂ ਵਿੱਚ 92 ਫੀਸਦੀ ਸੈਸ਼ਨ ਸਾਈਟਾਂ ਨੂੰ ਰਜਿਸਟਰ ਕਰਕੇ ਲੋੜੀਂਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ। ਇਸਦੇ ਨਾਲ ਹੀ ਗਰਭ ਅਵਸਥਾ ਸਬੰਧੀ 102 ਫੀਸਦੀ ਨਵਜੰਮੇ ਰਜਿਸਟਰ ਕੀਤੇ ਗਏ ਹਨ ਅਤੇ ਇਸ ਡਿਜੀਟਲ ਪਲੇਟਫਾਰਮ ਰਾਹੀਂ 90 ਫੀਸਦੀ ਰਜਿਸਟਰਡ ਨਵਜੰਮੇ ਬੱਚਿਆਂ ਨੂੰ ਜਨਮ ਸਮੇਂ ਟੀਕਿਆਂ ਦੀ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸਫ਼ਲਤਾ ਲਈ ਸਿਹਤ ਸਟਾਫ਼ ਨੂੰ ਵਧਾਈ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ਤਵੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਅਤੇ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਸਿਹਤ ਮੰਤਰੀ ਅੱਜ ਇੱਥੇ ਸ਼ੁਰੂ ਹੋਈ ਯੂ-ਵਿਨ ਲਈ ਟ੍ਰੇਨਰਾਂ ਦੀ ਸਿਖਲਾਈ ਸਬੰਧੀ ਦੋ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਬੁੱਧਵਾਰ ਨੂੰ ਸਮਾਪਤ ਹੋਣ ਵਾਲੀ ਇਸ ਵਰਕਸ਼ਾਪ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਵੈਕਸੀਨ ਕੋਲਡ ਚੇਨ ਮੈਨੇਜਰ ਭਾਗ ਲੈ ਰਹੇ ਹਨ। ਸਿਖਲਾਈ ਪ੍ਰਾਪਤ ਕਰਨ ਉਪਰੰਤ, ਇਹ ਟ੍ਰੇਨਰ ਯੂ-ਵਿਨ ਪਲੇਟਫਾਰਮ ਦੀ ਸਫ਼ਲ ਸ਼ੁਰੂਆਤ ਲਈ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਬੰਧਤ ਸਿਹਤ ਸਟਾਫ ਨੂੰ ਸਿਖਲਾਈ ਦੇਣਗੇ। ਜ਼ਿਕਰਯੋਗ ਹੈ ਕਿ ਟੀਕਾਕਰਨ, ਵੈਕਸੀਨ ਨਾਲ ਰੋਕੀਆਂ ਜਾਣ ਵਾਲੀਆਂ ਬਿਮਾਰੀਆਂ ਅਤੇ ਯੂਪੀਆਈ ਦੇ ਪੰਜਾਬ ਵਿੱਚ ਫੈਲਾਅ ਨੂੰ ਰੋਕਣ ਲਈ ਪ੍ਰਮਾਣਿਤ ਅਤੇ ਕਿਫ਼ਾਇਤੀ ਰਣਨੀਤੀ ਹੈ ਜੋ 11 ਬਿਮਾਰੀਆਂ ਨੂੰ ਕਵਰ ਕਰਦੀ ਹੈ ਅਤੇ ਇਸ ਦਾ ਟੀਚਾ ਹਰ ਸਾਲ 437000 ਤੋਂ ਵੱਧ ਨਵਜੰਮੇ ਬੱਚਿਆਂ ਅਤੇ 480000 ਗਰਭਵਤੀ ਮਹਿਲਾਵਾਂ ਨੂੰ ਕਵਰ ਕਰਨਾ ਹੈ। ਹੁਣ ਤੱਕ, ਇਹ ਟੀਕਾਕਰਨ ਪ੍ਰੋਗਰਾਮ ਦਸਤੀ ਰੂਪ ਵਿੱਚ ਚਲਾਇਆ ਜਾ ਰਿਹਾ ਹੈ ਅਤੇ ਅਗਸਤ ਤੋਂ ਯੂ-ਵਿਨ ਪਲੇਟਫਾਰਮ ਦੇ ਲਾਗੂ ਹੋਣ ਦੇ ਨਾਲ, ਟੀਕਾਕਰਨ ਨਾਲ ਸਬੰਧਤ ਸਾਰਾ ਡਾਟਾ ਕੋ-ਵਿਨ ਦੀ ਤਰਜ਼ 'ਤੇ ਡਿਜੀਟਾਈਜ਼ ਕੀਤਾ ਜਾਵੇਗਾ। ਕੋਵਿਡ ਮਹਾਂਮਾਰੀ ਦੌਰਾਨ ਕੋਵਿਡ ਟੀਕਾਕਰਨ ਲਈ ਕੋ-ਵਿਨ ਪਲੇਟਫਾਰਮ ਭਾਰਤ ਵਿੱਚ ਬਹੁਤ ਸਫ਼ਲ ਰਿਹਾ ਹੈ। ਡਿਜੀਟਲਾਈਜ਼ੇਸ਼ਨ ਦੇ ਨਾਲ ਨਾ ਸਿਰਫ਼ ਰਿਕਾਰਡ ਰੱਖਣ ਵਿੱਚ ਸੁਧਾਰ ਹੋਵੇਗਾ ਬਲਕਿ ਇਹ ਲਾਭਪਾਤਰੀਆਂ ਨੂੰ ਸਮਰੱਥ ਬਣਾਏਗਾ ਅਤੇ ਟੀਕਾਕਰਨ ਕਵਰੇਜ ਵਿੱਚ ਵਾਧੇ ਨਾਲ ਜਨਤਕ ਸਿਹਤ ਦੇ ਬਿਹਤਰ ਨਤੀਜਿਆਂ ਵਿੱਚ ਯੋਗਦਾਨ ਪਾਵੇਗਾ। ਯੂ-ਵਿਨ ਪਲੇਟਫਾਰਮ ਦੇ ਫਾਇਦਿਆਂ ਦਾ ਜ਼ਿਕਰ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਡਿਜੀਟਲਾਈਜ਼ੇਸ਼ਨ ਬਹੁਤ ਮਦਦਗਾਰ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਿਹਤ ਕਰਮਚਾਰੀਆਂ 'ਤੇ ਕੰਮ ਦਾ ਬੋਝ ਘਟੇਗਾ ਅਤੇ ਰਿਪੋਰਟਾਂ ਤਿਆਰ ਕਰਨ ਵਿੱਚ ਲਗਦੇ ਬੇਲੋੜੇ ਸਮੇਂ ਦੀ ਬੱਚਤ ਹੋਵੇਗੀ ਕਿਉਂਕਿ ਡੇਟਾ ਦਾ ਆਨਲਾਈਨ ਰਿਕਾਰਡ ਰੱਖਣ ਨਾਲ ਲੋੜੀਂਦੀਆਂ ਰਿਪੋਰਟਾਂ ਆਟੋ-ਜਨਰੇਟ ਹੋਣ ਵਿੱਚ ਮਦਦ ਮਿਲੇਗੀ। ਇਸ ਪੋਰਟਲ ਨਾਲ ਲਾਭਪਾਤਰੀਆਂ ਨੂੰ ਵੀ ਆਸਾਨੀ ਹੋਵੇਗੀ ਕਿਉਂਕਿ ਉਹ ਆਪਣੇ ਘਰ ਬੈਠੇ ਹੀ ਕਿਸੇ ਵੀ ਨੇੜਲੀ ਸੈਸ਼ਨ ਸਾਈਟ 'ਤੇ ਆਪਣੇ ਟੀਕਾਕਰਨ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪੋਰਟਲ 'ਤੇ ਲਾਭਪਾਤਰੀਆਂ ਦੀ ਆਨ-ਸਾਈਟ ਰਜਿਸਟ੍ਰੇਸ਼ਨ ਦੀ ਸੁਵਿਧਾ ਵੀ ਉਪਲਬਧ ਹੋਵੇਗੀ। ਸਕੱਤਰ ਸਿਹਤ ਕਮ ਐਮ.ਡੀ. ਐਨ.ਐਚ.ਐਮ. ਡਾ. ਅਭਿਨਵ ਤ੍ਰਿਖਾ ਨੇ ਦੱਸਿਆ ਕਿ ਯੂ-ਵਿਨ ਪਲੇਟਫਾਰਮ ਤੋਂ ਲਾਭਪਾਤਰੀ ਆਪਣੇ ਟੀਕਾਕਰਨ ਸਰਟੀਫਿਕੇਟ ਡਾਊਨਲੋਡ ਕਰ ਸਕਣਗੇ ਅਤੇ ਉਨ੍ਹਾਂ ਨੂੰ ਅੱਗੇ ਦੇ ਟੀਕਾਕਰਨ ਪ੍ਰੋਗਰਾਮਾਂ, ਫਾਲੋ-ਅਪ ਅਤੇ ਆਰ.ਆਈ. ਸੈਸ਼ਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਮੋਬਾਈਲ 'ਤੇ ਟੈਕਸਟ ਸੁਨੇਹਿਆਂ ਦੇ ਰੂਪ ਵਿੱਚ ਰੀਮਾਈਂਡਰ ਵੀ ਭੇਜੇ ਜਾਣਗੇ। ਹਰੇਕ ਨਾਗਰਿਕ ਲਈ ਏ.ਬੀ.ਐਚ.ਏ. ਆਈਡੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਆਈਜੀ (ਏ.ਬੀ.ਐਚ.ਏ. ਆਈਡੀ) ਨਾਲ ਲਿੰਕਡ ਵੈਕਸੀਨ ਰਸੀਦ ਅਤੇ ਟੀਕਾਕਰਨ ਕਾਰਡ ਜਨਰੇਟ ਕੀਤਾ ਜਾਵੇਗਾ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਭਾਗੀਦਾਰਾਂ ਨੂੰ ਯੂ-ਵਿਨ ਦੇ ਸਫਲਤਾਪੂਰਵਕ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਸਿਖਲਾਈ ਵਰਕਸ਼ਾਪ ਦੌਰਾਨ ਦੋ ਪਾਇਲਟ ਜ਼ਿਲ੍ਹਿਆਂ ਵਿੱਚ ਯੂ-ਵਿਨ ਦੇ ਸਫ਼ਲਤਾਪੂਰਵਕ ਲਾਗੂ ਕਰਨ 'ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਪ੍ਰਾਜੈਕਟ ਅਫ਼ਸਰ ਯੂ.ਐਨ.ਡੀ.ਪੀ. ਡਾ. ਸੀਮਾ ਗਰਗ, ਡਾ. ਮੀਤ ਦੀਪਿੰਦਰ ਸਿੰਘ, ਉਪਕਾਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ, ਐਸ.ਪੀ.ਓ. ਯੂ.ਐਨ.ਡੀ.ਪੀ ਡਾ.ਮਨੀਸ਼ਾ ਮੰਡਲ, ਡਾ. ਸੋਨਿਕਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 27 June,2023
ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ 'ਚ ਬੰਦੀਆਂ ਦੀ ਸਿਹਤ ਦੀ ਸਕਰੀਨਿੰਗ

ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ 'ਚ ਬੰਦੀਆਂ ਦੀ ਸਿਹਤ ਦੀ ਸਕਰੀਨਿੰਗ ਪਟਿਆਲਾ, 27 ਜੂਨ: ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀ.ਜੇ.ਐਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਜੇਲ੍ਹ ਦੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਕੈਂਪ ਦੌਰਾਨ ਮੈਡੀਕਲ ਬ੍ਰਾਂਚਾਂ ਦੇ ਸਪੈਸ਼ਲਿਸਟ, ਜਿਵੇਂ ਕਿ ਈ.ਐਨ.ਟੀ., ਆਰਥੋ, ਮੈਡੀਸਨ, ਦੰਦਾਂ, ਅੱਖਾਂ ਦੇ ਮਾਹਿਰ, ਚਮੜੀ ਅਤੇ ਗਾਇਨੀਕੋਲੋਜਿਸਟ ਨੇ ਕੁੱਲ 708 ਬੰਦੀਆਂ ਦਾ ਡਾਕਟਰੀ ਮੁਆਇਨਾ ਕੀਤਾ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਬੰਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਦੀ ਬਿਹਤਰੀ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾਣਗੇ। ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਹਾਲ ਵਿੱਚ ਹੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦੀਆਂ ਦੀ ਐਚ.ਆਈ.ਵੀ, ਐਚ.ਸੀ.ਵੀ ਅਤੇ ਟੀ.ਬੀ ਦੀ ਸਕ੍ਰੀਨਿੰਗ ਲਈ ਰਾਜ ਪੱਧਰੀ ਸਮਾਗਮ ਦੌਰਾਨ ਉਦਘਾਟਨ ਕਰਕੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਜੇਲ੍ਹ ਵਿਭਾਗ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਨੂੰ ਲਾਗੂ ਕੀਤਾ ਗਿਆ ਹੈ।

News 27 June,2023
ਮੀਤ ਹੇਅਰ ਵੱਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ

ਵਿਸ਼ਵ ਕੱਪ-2023 ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲੇਆਮ ਵਿਤਕਰੇਬਾਜ਼ੀ: ਮੀਤ ਹੇਅਰ ਖੇਡ ਮੰਤਰੀ ਨੇ ਪਹਿਲੀ ਵਾਰ ਪੰਜਾਬ ਨੂੰ ਵਿਸ਼ਵ ਕੱਪ ਦੀ ਮੇਜ਼ਬਾਨ ਸੂਚੀ ਵਿੱਚੋਂ ਬਾਹਰ ਰੱਖਣ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ: ਮੀਤ ਹੇਅਰ ਚੰਡੀਗੜ੍ਹ, 27 ਜੂਨ ਇਸ ਸਾਲ ਅਕਤੂਬਰ-ਨਵੰਬਰ ਮਹੀਨੇ ਭਾਰਤ ਵਿੱਚ ਹੋਣ ਵਾਲੇ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ-2023 ਦੇ ਅੱਜ ਜਾਰੀ ਹੋਏ ਸ਼ਡਿਊਲ ਵਿੱਚ ਮੇਜ਼ਬਾਨੀ ਵਾਲੇ ਸ਼ਹਿਰਾਂ ਦੀ ਸੂਚੀ ਵਿੱਚੋਂ ਮੁਹਾਲੀ ਨੂੰ ਬਾਹਰ ਰੱਖਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਫ਼ੈਸਲੇ ਨੂੰ ਰਾਜਸੀ ਕਾਰਨਾਂ ਤੋਂ ਪ੍ਰੇਰਿਤ ਦੱਸਿਆ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮੀਤ ਹੇਅਰ ਨੇ ਕਿਹਾ ਕਿ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਤੋਂ ਬਾਹਰ ਰੱਖਣਾ ਪੰਜਾਬ ਨਾਲ ਖੁੱਲ੍ਹੇਆਮ ਵਿਤਕਰੇਬਾਜ਼ੀ ਹੈ ਕਿਉਂਕਿ ਪੀਸੀਏ ਸਟੇਡੀਅਮ ਮੁਹਾਲੀ ਦੇ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਭਾਰਤ ਵਿੱਚ ਵਿਸ਼ਵ ਕੱਪ ਹੋ ਰਿਹਾ ਹੈ ਅਤੇ ਮੁਹਾਲੀ ਵਿਖੇ ਕੋਈ ਮੈਚ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1996 ਅਤੇ 2011 ਵਿੱਚ ਮੁਹਾਲੀ ਵਿਖੇ ਵਿਸ਼ਵ ਕੱਪ ਦੇ ਸੈਮੀ ਫ਼ਾਈਨਲ ਖੇਡੇ ਗਏ ਜਦੋਂਕਿ ਇਸ ਵਾਰ ਇਕ ਲੀਗ ਮੈਚ ਦੀ ਵੀ ਮੇਜ਼ਬਾਨੀ ਨਹੀਂ ਮਿਲੀ। ਅਹਿਮਦਾਬਾਦ ਨੂੰ ਉਦਘਾਟਨੀ ਤੇ ਫ਼ਾਈਨਲ ਮੈਚ ਤੋਂ ਇਲਾਵਾ ਭਾਰਤ-ਪਾਕਿਸਤਾਨ ਮੈਚ ਦੀ ਮੇਜ਼ਬਾਨੀ ਵੀ ਮਿਲੀ ਹੈ। ਮੀਤ ਹੇਅਰ ਨੇ ਕਿਹਾ ਕਿ ਪੀਸੀਏ ਸਟੇਡੀਅਮ ਮੁਹਾਲੀ ਨਾ ਸਿਰਫ ਭਾਰਤ ਦੇ ਪਹਿਲੇ ਪੰਜ ਸਟੇਡੀਅਮਾਂ ਵਿੱਚੋਂ ਇਕ ਹੈ ਬਲਕਿ ਦੁਨੀਆਂ ਦੇ ਚੋਣਵੇਂ ਸਟੇਡੀਅਮਾਂ ਦੀ ਸੂਚੀ ਵਿੱਚ ਆਉਂਦਾ ਹੈ। ਕ੍ਰਿਕਟ ਪ੍ਰੇਮੀਆਂ ਦੀ ਪਹਿਲੀ ਪਸੰਦ ਮੁਹਾਲੀ ਨੂੰ ਮੇਜ਼ਬਾਨ ਸੈਣੀ ਵਿੱਚ ਬਾਹਰ ਰੱਖਣਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਨਾਲ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਵਿਤਕਰੇਬਾਜ਼ੀ ਦਾ ਮੁੱਦਾ ਬੀਸੀਸੀਆਈ ਕੋਲ ਉਠਾਵੇਗੀ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਮੁਹਾਲੀ ਵਿਖੇ ਜਿੱਥੇ ਕੌਮਾਂਤਰੀ ਹਵਾਈ ਅੱਡਾ ਹੈ ਉੱਥੇ ਸ਼ਹਿਰ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਟੀਮਾਂ ਦੇ ਰਹਿਣ ਲਈ ਲੋੜੀਂਦੇ ਹੋਟਲ ਵੀ ਹਨ।ਮੁਹਾਲੀ ਵਿਖੇ ਮੈਚ ਹੋਣ ਨਾਲ ਖੇਡ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲਣਾ ਸੀ ਅਤੇ ਖੇਡਾਂ ਨਾਲ ਜੁੜੇ ਦੇਸ਼ ਵਿਦੇਸ਼ ਦੇ ਸੈਲਾਨੀਆਂ ਨੇ ਪੰਜਾਬ ਆਉਣਾ ਸੀ ਜਿਸ ਨਾਲ ਸੂਬੇ ਦੀ ਅਰਥ ਵਿਵਸਥਾ ਨੂੰ ਹੋਰ ਵੀ ਹੁਲਾਰਾ ਮਿਲਣਾ ਸੀ।

News 27 June,2023
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਚੰਡੀਗੜ੍ਹ, 27 ਜੂਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ| ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000/- ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100/- ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50/- ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

News 27 June,2023
ਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਦੇ ਸੰਖੇਪ ਨਾਂ ਦੀ ਵਰਤੋਂ ਦਾ ਲਿਆ ਸਖ਼ਤ ਨੋਟਿਸ • ਪ੍ਰਮੁੱਖ ਸਕੱਤਰ ਅਤੇ ਉਪ ਕੁਲਪਤੀ ਨੂੰ ਉਲੰਘਣਾ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਚੰਡੀਗੜ੍ਹ, 27 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ। ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ 'ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ 'ਤੇ ਯਕੀਨੀ ਬਣਾਇਆ ਜਾਵੇ।

News 27 June,2023
ਪੰਜਾਬ 'ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ

ਮਰੀਜਾਂ ਦੀ ਸਹੂਲਤ ਲਈ ਹਸਪਤਾਲਾਂ 'ਚ ਖੁੱਲ੍ਹਣਗੇ ਫੈਸਿਲੀਟੇਸ਼ਨ ਸੈਂਟਰ-ਸਿਹਤ ਮੰਤਰੀ -ਕਿਹਾ, 'ਭਗਵੰਤ ਮਾਨ ਸਰਕਾਰ ਨੇ 'ਸਾਰਿਆਂ ਲਈ ਸਿਹਤ, ਸਿੱਖਿਆ ਤੇ ਰੋਜ਼ਗਾਰ' ਦਾ ਵਾਅਦਾ ਪੂਰਾ ਕੀਤਾ' -ਸਰਕਾਰੀ ਹਸਪਤਾਲਾਂ ਦੀਆਂ ਜਮੀਨੀ ਹਕੀਕਤ ਜਾਣਕੇ ਕਰਾਂਤੀਕਾਰੀ ਸੁਧਾਰ ਕਰਨ ਲਈ ਫੀਲਡ 'ਚ ਨਿੱਕਲੇ ਸਿਹਤ ਮੰਤਰੀ ਪਟਿਆਲਾ, ਘਨੌਰ, ਨਾਭਾ, 27 ਜੂਨ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਕੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਪ੍ਰਦਾਨ ਕਰਨ ਲਈ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਜ਼ਿਲ੍ਹੇ ਤੋਂ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਹਪਸਤਾਲਾਂ ਅੰਦਰ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਰੀਜ ਸਹੂਲਤ ਸੈਂਟਰਾਂ (ਫੈਸਿਲੀਟੇਸ਼ਨ ਸੈਂਟਰ) ਦੀ ਸ਼ੁਰੂਆਤ ਕਰਕੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਨਵਾਂ ਇਨਲਾਬ ਲਿਆਂਦਾ ਜਾਵੇਗਾ, ਜਿਸ ਲਈ ਪੂਰਾ ਰੋਡ ਮੈਪ ਤਿਆਰ ਕਰ ਲਿਆ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਦੌਰੇ ਦੀ ਸ਼ੁਰੂਆਤ ਮੌਕੇ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਕਮਿਉਨਿਟੀ ਹਸਪਤਾਲ, ਘਨੌਰ ਦੀ ਜਮੀਨੀ ਹਕੀਕਤ ਜਾਨਣ ਲਈ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਹਸਪਤਾਲ ਦੀ ਨਵੀਂ ਤੇ ਪੁਰਾਣੀ ਇਮਾਰਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘਨੌਰ ਦੇ ਹਸਪਤਾਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ। ਇਸ ਤੋਂ ਬਾਅਦ ਡਾ. ਬਲਬੀਰ ਸਿੰਘ ਨੇ ਮਾਤਾ ਕੌਸ਼ੱਲਿਆ ਹਸਪਤਾਲ ਪਟਿਆਲਾ ਦਾ ਨਿਰੀਖਣ ਕੀਤਾ ਅਤੇ ਮਗਰੋਂ ਉਨ੍ਹਾਂ ਨੇ ਸਿਵਲ ਹਸਪਤਾਲ ਨਾਭਾ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਾਲ ਹਸਪਤਾਲ ਦੀ ਨਵੀਂ ਬਣ ਰਹੀ ਇਮਾਰਤ ਦਾ ਦੌਰਾ ਕਰਕੇ ਇਥੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਬਣਾਈ ਜਾ ਰਹੀ ਰਣਨੀਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ ਵੀ ਮੌਜੂਦ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਵੀ ਬਦਲਾਓ ਹੈ ਕਿ ਡਾਕਟਰਾਂ ਤੇ ਮਰੀਜਾਂ ਨੂੰ ਮਿਲਕੇ ਕਮੀਆਂ ਪੇਸ਼ੀਆਂ ਜਾਣਕੇ ਉਨ੍ਹਾਂ ਨੂੰ ਦੂਰ ਕਰਨ ਲਈ ਸਿਹਤ ਮੰਤਰੀ ਖ਼ੁਦ ਫ਼ੀਲਡ ਵਿੱਚ ਨਿੱਕਲੇ ਹਨ ਤੇ ਆਪਣਾ ਪੂਰੇ ਪੰਜਾਬ ਦਾ ਦੌਰਾ ਮੁਕੰਮਲ ਕਰਕੇ ਮੁੱਖ ਮੰਤਰੀ ਨੂੰ ਰਿਪੋਰਟ ਦੇਣਗੇ ਤਾਂ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਕਰਾਂਤੀਕਾਰੀ ਸੁਧਾਰ ਲਿਆਂਦਾ ਜਾ ਸਕੇ। ਸਿਹਤ ਮੰਤਰੀ ਨੇ ਕਿਹਾ, 'ਭਗਵੰਤ ਮਾਨ ਸਰਕਾਰ ਨੇ 'ਸਾਰਿਆਂ ਲਈ ਸਿਹਤ, ਵਧੀਆ ਸਿੱਖਿਆ ਤੇ ਰੋਜ਼ਗਾਰ' ਦਾ ਵਾਅਦਾ ਪੂਰਾ ਕੀਤਾ ਹੈ।' ਇਸੇ ਤਹਿਤ ਹੀ ਸੂਬੇ ਅੰਦਰ 560 ਆਮ ਆਦਮੀ ਕਲੀਨਿਕ ਖੋਲ੍ਹਕੇ ਪ੍ਰਾਇਮਰੀ ਸਿਹਤ 'ਚ ਸੁਧਾਰ ਕੀਤਾ ਅਤੇ ਹੁਣ ਬਾਕੀ ਹਸਪਤਾਲਾਂ 'ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਉਹ ਰਾਜ ਭਰ 'ਚ ਜਾ ਰਹੇ ਹਨ ਜਦਕਿ ਟਰਸ਼ਰੀ ਕੇਅਰ ਵਜੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਸੁਧਾਰ ਕਰਕੇ ਸ਼ੁਰੂਆਤ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪਹਿਲਾਂ ਪਏ ਸਾਜੋ-ਸਾਮਾਨ ਦੀ ਬਿਹਤਰੀਨ ਢੰਗ ਨਾਲ ਸੁਚੱਜੀ ਵਰਤੋਂ ਵੀ ਯਕੀਨੀ ਬਣਾਈ ਜਾਵੇਗੀ। ਸੈਕੰਡਰੀ ਕੇਅਰ ਵਿੱਚ ਕਮਿਉਨਿਟੀ ਹੈਲਥ ਸੈਂਟਰ, ਸਬ ਡਵੀਜਨ ਹਸਪਤਾਲ ਤੇ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਕੇ ਇੱਥੇ ਡਾਕਟਰ, ਨਰਸਿੰਗ, ਫਾਰਮਾਸਿਸਟ, ਪੈਰਾਮੈਡੀਕਲ ਸਟਾਫ਼, ਦਵਾਈਆਂ ਤੇ ਸਮੁੱਚਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ। ਜਦਕਿ ਹਾਊਸ ਜਾਬ ਲਈ 550 ਮੈਡੀਕਲ ਭਰਤੀ ਕੀਤੇ ਗਏ ਹਨ ਤੇ ਇਹ ਜੁਲਾਈ ਤੋਂ ਤਾਇਨਾਤ ਹੋ ਜਾਣਗੇ। ਡਾ. ਬਲਬੀਰ ਸਿੰਘ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਐਨ.ਐਚ.ਐਮ. ਦਾ ਫੰਡ ਰੋਕਣ ਨੂੰ ਗ਼ੈਰਸੰਵਿਧਾਨਿਕ ਤੇ ਬਦਲਾਖੋਰੀ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿਹਤ ਖੇਤਰ 'ਚ ਸੁਧਾਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਛੱਡੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਵਿਭਾਗ ਦੀ ਮਦਦ ਲਈ ਅੱਗੇ ਆਏ ਆਈ.ਐਮ.ਏ ਪੰਜਾਬ ਦੇ ਪ੍ਰਧਾਨ ਡਾ. ਭਗਵੰਤ ਸਿੰਘ ਅਤੇ ਦਿਲ ਦੇ ਰੋਗਾਂ ਦੇ ਮਾਹਰ ਡਾ. ਸੁਧੀਰ ਵਰਮਾ ਵੱਲੋਂ ਦਿੱਤੀ ਗੈਪ ਅਨੈਲਾਸਿਸ ਦੀ ਰਿਪੋਰਟ ਦੇ ਆਧਾਰ 'ਤੇ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਗੁਰਦੇਵ ਸਿੰਘ ਦੇਵ ਮਾਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਡਾ. ਸੁਧੀਰ ਵਰਮਾ, ਆਈ.ਐਮ.ਏ. ਪ੍ਰਧਾਨ ਡਾ. ਭਗਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਚਰਨਜੀਤ ਸਿੰਘ ਤੇ ਪਰਲੀਨ ਕੌਰ ਕਾਲੇਕਾ, ਸਿਵਲ ਸਰਜਨ ਡਾ. ਰਮਿੰਦਰ ਕੌਰ, ਡੀ.ਐਸ.ਪੀ. ਰਘਬੀਰ ਸਿੰਘ, ਐਸ.ਐਮ.ਓਜ ਡਾ. ਕਿਰਨਜੋਤ ਕੌਰ, ਡਾ. ਜਗਪਾਲਇੰਦਰ ਸਿੰਘ ਤੇ ਡਾ. ਸੰਜੇ ਗੋਇਲ ਸਮੇਤ ਹੋਰ ਮੈਡੀਕਲ ਅਧਿਕਾਰੀ ਵੀ ਹਾਜਰ ਸਨ।

News 27 June,2023
ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰੇਗੀ-ਮੁੱਖ ਮੰਤਰੀ

ਕਦਮ ਦਾ ਉਦੇਸ਼ ਲੋਕਾਂ ਲਈ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਯਕੀਨੀ ਬਣਾਉਣਾ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਠਿੰਡਾ ਅਤੇ ਪਟਿਆਲਾ ਵਿੱਚ ਸ਼ੁਰੂ ਕੀਤਾ ਜਾਵੇਗਾ ਪਾਇਲਟ ਪ੍ਰਾਜੈਕਟ ਸੂਬੇ ਵਿੱਚ 1000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ, 26 ਜੂਨ: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ 'ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ 'ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।

News 26 June,2023
ਪੰਜਾਬ ਸਰਕਾਰ ਵੱਲੋਂ ਜੰਗੀ ਜਾਗੀਰ ਨੂੰ ਦੁੱਗਣਾ ਕਰਨ ਦਾ ਫੈਸਲਾ: ਹਰਪਾਲ ਸਿੰਘ ਚੀਮਾ

10 ਸਾਲਾਂ ਬਾਅਦ ਵਧਾਈ ਜਾ ਰਹੀ ਹੈ ਜੰਗੀ ਜਾਗੀਰ ਚੰਡੀਗੜ੍ਹ, 26 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਸਰਕਾਰ ਨੇ ‘ਪੰਜਾਬ ਵਾਰ ਅਵਾਰਡਜ਼ ਐਕਟ, 1948’ ਦੇ ਤਹਿਤ ਜੰਗੀ ਜਾਗੀਰ ਨੂੰ ਮੌਜੂਦਾ 10,000 ਰੁਪਏ ਸਾਲਾਨਾ ਤੋਂ ਦੁੱਗਣਾ ਕਰਕੇ 20,000 ਰੁਪਏ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੂਨ 2013 ਤੋਂ ਬਾਅਦ ਜੰਗੀ ਜਾਗੀਰ ਵਿੱਚ ਬੀਤੇ 10 ਸਾਲ ਦੌਰਾਨ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜਕੱਲ ਦੀ ਮਹਿੰਗਾਈ ਦੇ ਮੱਦੇਨਜ਼ਰ ਦੇਸ਼ ਦੇ ਸੂਰਬੀਰਾਂ ਦੇ ਮਾਪਿਆਂ ਲਈ ਇਸ ਜੰਗੀ ਜਾਗੀਰ ਨੂੰ ਵਧਾਉਣਾ ਸਰਕਾਰ ਦਾ ਫਰਜ ਬਣਦਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਵਿੱਤ ਵਿਭਾਗ ਵੱਲੋਂ ਮੰਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮਾਪਿਆਂ ਦੀ ਰਿਣੀ ਹੈ ਜਿੰਨਾਂ ਨੇ ਬਿਨਾਂ ਕੋਈ ਪ੍ਰਵਾਹ ਕੀਤਿਆਂ ਆਪਣਿਆਂ ਪੁੱਤਾਂ ਨੂੰ ਦੇਸ਼ ਦੀ ਰਾਖੀ ਲਈ ਤੋਰਿਆ ਸੀ। ਇਥੇ ਜਿਕਰਯੋਗ ਹੈ ਕਿ ਉਨ੍ਹਾਂ ਮਾਪਿਆਂ ਜੋ ਪੰਜਾਬ ਦੇ ਵਸਨੀਕ ਹਨ ਅਤੇ ਜਿੰਨ੍ਹਾਂ ਦੇ ਇਕਲੌਤੇ ਪੁੱਤਰ ਜਾਂ 2 ਤੋਂ 3 ਪੁੱਤਰਾਂ ਨੇ ਦੂਜੇ ਵਿਸ਼ਵ ਯੁੱਧ, ਕੌਮੀ ਸੰਕਟ 1962 ਅਤੇ ਕੌਮੀ ਸੰਕਟ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਕੀਤੀ, ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ ਵਜੋਂ ਸਾਲਾਨਾ ਜੰਗੀ ਜਾਗੀਰ ਅਦਾ ਕੀਤੀ ਜਾਂਦੀ ਹੈ।

News 26 June,2023
ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਪਹਿਲੀ ਜੁਲਾਈ ਨੂੰ ਸੰਭਾਲਣਗੇ ਮੁੱਖ ਸਕੱਤਰ ਦਾ ਅਹੁਦਾ ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਇੰਜੀਨਅਰਿੰਗ ਦੇ ਗੋਲਡ ਮੈਡਲਿਸਟ ਹਨ ਅਨੁਰਾਗ ਵਰਮਾ * 30 ਸਾਲ ਦੀ ਸ਼ਾਨਦਾਰ ਸੇਵਾ ਦੌਰਾਨ ਫੀਲਡ ਅਤੇ ਹੈਡਕੁਆਟਰ ਵਿਖੇ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਲਾਗੂ ਕੀਤੀਆਂ ਨਿਵਕੇਲੀਆਂ ਪਹਿਲਕਦਮੀਆਂ* ਸਿਹਤ, ਸਿੱਖਿਆ ਦੇ ਨਾਲ ਸਰਵਪੱਖੀ ਵਿਕਾਸ ਤੇ ਪਾਰਦਰਸ਼ੀ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਉਣਾ ਹੋਵੇਗਾ ਪ੍ਰਮੁੱਖ ਤਰਜੀਹ ਚੰਡੀਗੜ੍ਹ, 26 ਜੂਨ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ। ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ। ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਤੇ ਜਲੰਧਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ।

News 26 June,2023
ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ: ਡਾ. ਬਲਬੀਰ ਸਿੰਘ ਨੇ ਨਸ਼ਾ ਪੀੜਤਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਕੀਤੀ ਅਪੀਲ

ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਕਰਵਾਏ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿੱਚ ਕੀਤੀ ਸ਼ਮੂਲੀਅਤ - ਸਿਹਤ ਮੰਤਰੀ ਨੇ ਸੈਂਕੜੇ ਲੋਕਾਂ ਨਾਲ ਮਿਲ ਕੇ ਨਸ਼ਾ ਮੁਕਤ ਵਿਸ਼ਵ ਬਣਾਉਣ ਦਾ ਲਿਆ ਅਹਿਦ ਚੰਡੀਗੜ੍ਹ, 26 ਜੂਨ: ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਲਗੀਧਰ ਟਰੱਸਟ, ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵੱਲੋਂ ਕਰਵਾਏ ਸਮਾਗਮ ਦੌਰਾਨ 'ਸੇ ਯੈੱਸ ਟੂ ਲਾਈਫ, ਨੋ ਟੂ ਡਰੱਗਜ਼' ਦੇ ਸੰਦੇਸ਼ ਨਾਲ ਸੰਸਾਰ ਭਰ ਨੂੰ ਨਸ਼ਾ ਮੁਕਤ ਬਣਾਉਣ ਵਾਸਤੇ ਸੈਂਕੜੇ ਲੋਕਾਂ ਨਾਲ ਮਿਲ ਕੇ ਸਹੁੰ ਚੁੱਕੀ। ਇਹ ਸਮਾਗਮ ਅੱਜ ਇੱਥੇ ਸੁਖਨਾ ਝੀਲ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਇਆ ਗਿਆ ਸੀ। ਸਿਹਤ ਮੰਤਰੀ ਨੇ ਕੌਮਾਂਤਰੀ ਨਿਸ਼ਾਨੇਬਾਜ਼ ਗੌਰੀ ਸ਼ੇਰੋਂ, ਅਕਾਲ ਨਸ਼ਾ ਛੁਡਾਊ ਕੇਂਦਰਾਂ ਦੇ ਡਾਇਰੈਕਟਰ ਡਾ. (ਕਰਨਲ) ਰਜਿੰਦਰ ਸਿੰਘ ਅਤੇ ਕਲਗੀਧਰ ਟਰੱਸਟ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਦੇ ਨਾਲ ਵਿਆਪਕ 'ਹੈਂਡ ਇੰਪ੍ਰੈਸ਼ਨ ਕੰਪੇਨ ਅਗੇਂਸਟ ਡਰੱਗਜ਼' ਵਿਚ ਹਿੱਸਾ ਲਿਆ। ਇਸ ਦੌਰਾਨ ਬੱਚਿਆਂ, ਸਟਾਫ਼ ਅਤੇ ਆਮ ਲੋਕਾਂ ਸਮੇਤ ਲਗਭਗ 300 ਪ੍ਰਤੀਯੋਗੀਆਂ ਨੇ 20 ਫੁੱਟ ਦੇ ਕੈਨਵਸ 'ਤੇ ਆਪਣੇ ਰੰਗ-ਬਿਰੰਗੇ ਹੱਥਾਂ ਦੇ ਛਾਪ ਛੱਡੇ। ਇਹ ਪ੍ਰਤੀਕਾਤਮਕ ਸੰਕੇਤ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਇਕਜੁੱਟ ਹੋਣ ਅਤੇ ਸਮਾਜ ਵਿੱਚੋਂ ਇਸ ਖ਼ਤਰੇ ਨੂੰ ਖ਼ਤਮ ਕਰਨ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਨਸ਼ਿਆਂ ਨੂੰ ਗਹਿਰਾ ਜਾਲ ਕਰਾਰ ਦਿੰਦਿਆਂ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਨਾਲ ਲੋਕ ਖਾਸ ਕਰਕੇ ਨੌਜਵਾਨ ਅਤੇ ਸਕੂਲੀ ਬੱਚੇ ਨਸ਼ਿਆਂ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਜ਼ਿਆਦਾ ਸਮਾਂ ਨਹੀਂ ਬਿਤਾਉਂਦੇ ਜਿਸ ਕਾਰਨ ਉਹ ਡਿਪਰੈਸ਼ਨ ਅਤੇ ਚਿੰਤਾ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅੱਜਕਲ ਮਾਪੇ ਆਪਣੇ ਬੱਚਿਆਂ ਨੂੰ ਗੈਜੇਟਸ ਅਤੇ ਫੈਂਸੀ ਵਾਹਨਾਂ ਸਮੇਤ ਸਾਰੀਆਂ ਐਸ਼ੋ-ਆਰਾਮ ਦੀਆਂ ਸਹੂਲਤਾਂ ਤਾਂ ਦੇ ਦਿੰਦੇ ਹਨ, ਪਰ ਉਹ ਉਨ੍ਹਾਂ ਨਾਲ ਵਧੀਆ ਸਮਾਂ ਨਹੀਂ ਬਿਤਾਉਂਦੇ ਜੋ ਕਿ ਗਲਤ ਰਵੱਈਆ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਇਕੱਠੇ ਬੈਠ ਕੇ ਖਾਣਾ ਖਾਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖ ਸਮਾਜਿਕ ਪ੍ਰਾਣੀ ਹੈ, ਜਿਸ ਨੂੰ ਪੈਸੇ ਅਤੇ ਐਸ਼ੋ-ਆਰਾਮ ਦੀਆਂ ਸਹੂਲਤਾਂ ਤੋਂ ਜ਼ਿਆਦਾ ਪਰਿਵਾਰ ਨਾਲ ਸਮਾਂ ਬਿਤਾਉਣ ਦੀ ਜ਼ਰੂਰਤ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਨਸ਼ੇ ਦੇ ਆਦੀਆਂ ਜਾਂ ਨਸ਼ਾ ਪੀੜਤ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਆਂਢ-ਗੁਆਂਢ ਵਿੱਚ ਨਸ਼ੇ ਦਾ ਸੇਵਨ ਕਰਨ ਵਾਲੇ ਕਿਸੇ ਵਿਅਕਤੀ ਨੂੰ ਜਾਣਦੇ ਹਾਂ, ਤਾਂ ਸਾਨੂੰ ਉਨ੍ਹਾਂ ਨੂੰ ਪੁੱਛਣਾ ਚਾਹੀਦਾ ਹੈ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ ਅਤੇ ਉਹਨਾਂ ਨੂੰ ਮੈਡੀਟੇਸ਼ਨ, ਕਸਰਤ ਜਾਂ ਯੋਗਾ ਕਰਨ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਡਾ. (ਕਰਨਲ) ਰਜਿੰਦਰ ਸਿੰਘ, ਜੋ ਕਿ ਉੱਘੇ ਸਮਾਜ ਸੇਵੀ ਅਤੇ ਮਨੋਵਿਗਿਆਨੀ ਵੀ ਹਨ, ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਦਵਿੰਦਰ ਸਿੰਘ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਰਗਰਮ ਸ਼ਮੂਲੀਅਤ ਲਈ ਸਾਰੇ ਭਾਗੀਦਾਰਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਇੱਕ ਮਾਈਮ ਐਕਟ ਪੇਸ਼ ਕੀਤਾ ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਪਸ਼ਟ ਰੂਪ ਵਿੱਚ ਦਰਸਾਇਆ ਗਿਆ।

News 26 June,2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ ਚੰਡੀਗੜ੍ਹ, 26 ਜੂਨ: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਤਹਿਸੀਲ ਕੰਪਲੈਕਸ ਲਈ 2.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ 5.98 ਕਰੋੜ ਰੁਪਏ ਦਿੱਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਜੈਤੋ ‘ਚ ਤਹਿਸੀਲ ਕੰਪਲੈਕਸ ਦੇ ਪਹਿਲੇ ਫਲੋਰ ਦੀ ਉਸਾਰੀ ਤੇ ਗਰਾਊਂਡ ਫਲੋਰ ਦੀ ਰਿਪੇਅਰ ਲਈ 98.98 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬੱਸੀ ਪਠਾਣਾਂ ਵਿਖੇ ਨਵੀਂ ਇਮਾਤਰ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਜਦਕਿ ਗੁਰੂ ਹਰਸਹਾਏ ਦੀ ਨਵੀਂ ਇਮਾਰਤ ਲਈ 6.19 ਕਰੋੜ ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਕਲਾਨੌਰ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਮਾਛੀਵਾੜਾ ਵਿਖੇ ਨਵੀਆਂ ਇਮਾਰਤਾਂ ਲਈ ਕ੍ਰਮਵਾਰ 6.60 ਕਰੋੜ, 5.50 ਕਰੋੜ, 5.98 ਕਰੋੜ ਅਤੇ 44.96 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੋਗਾ ਅਤੇ ਸਮਾਲਸਰ ਸਬ ਤਹਿਸੀਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ 1.71 ਕਰੋੜ ਰੁਪਏ ਜਦਕਿ ਪਟਿਆਲਾ ਦੇ ਦੂਧਨ ਸਾਧਾਂ ਤਹਿਸੀਲ ਕੰਪਲੈਕਸ ਲਈ 5.38 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਈ 2023 ਵਿਚ ਰੱਖਿਆ ਸੀ। ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 70.76 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਾਸ਼ੀ ਦੇ ਜਾਰੀ ਹੋਣ ਤੋਂ ਬਾਅਦ ਹੁਸ਼ਿਆਰਪੁਰ ਵਿਚ ਵੀ ਨਵਾਂ ਤਹਿਸੀਲ ਕੰਪਲੈਕਸ ਬਣਨਾ ਸ਼ੁਰੂ ਹੋ ਜਾਵੇਗਾ। ਇਸ ਮਕਸਦ ਲਈ 6.52 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲਿ੍ਹਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਫਰੀਦਕੋਟ, ਸਮਾਣਾ, ਫਿਲੌਰ, ਸ਼ਾਹਕੋਟ, ਕਪੂਰਥਲਾ, ਨਕੋਦਰ, ਬਟਾਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।

News 26 June,2023
ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼

ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਆਦੇਸ਼ ਚੰਡੀਗੜ੍ਹ, 26 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਚ.ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ 'ਤੇ ਤੈਨਾਤ ਕੀਤਾ ਗਿਆ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ 'ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ 'ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ 'ਤੇ ਚੱਲਣ ਕਰਕੇ ਦੋਵੇੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

News 26 June,2023
ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ

ਭਗਵੰਤ ਮਾਨ ਦਾ ਫਿਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਵੱਡਾ ਹਮਲਾ ਚੰਡੀਗੜ੍ਹ, 25 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ’ਤੇ ਵੱਡਾ ਹਮਲਾ ਬੋਲਿਆ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਕੱਲ੍ਹ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਦਫਤਰ ਵਿਚ ਤਲਬ..ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਉਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ। ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ..ਕੱਲ੍ਹ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ।

News 25 June,2023
ਪੰਜਾਬ ਵਿੱਚ ਖੇਤੀ-ਮਸ਼ੀਨਰੀ 'ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ; ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਚੰਡੀਗੜ੍ਹ, 25 ਜੂਨ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਖੇਤੀ-ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਖੇਤੀ-ਮਸ਼ੀਨਰੀ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਨੂੰ ਹੁਲਾਰਾ ਦੇਣ ਲਈ ਰਣਨੀਤੀ 'ਤੇ ਕੰਮ ਕਰ ਰਿਹਾ ਹੈ।। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੀਕਲਚਰਲ ਮਕੈਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਕਿਸਾਨਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ 20 ਜੁਲਾਈ, 2023 ਤੱਕ ਅਪਲਾਈ ਕਰਨ ਦੀ ਅਪੀਲ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ 20 ਜੁਲਾਈ, 2023 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਸਬਸਿਡੀ ਪੈਡੀ ਟਰਾਂਸਪਲਾਂਟਰਜ਼, ਡੀ.ਐਸ.ਆਰ. ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਉਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫਰੀ ਨੰਬਰ 1800-180-1551 ਉਤੇ ਸੰਪਰਕ ਕਰ ਸਕਦੇ ਹਨ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਵਿੱਚ ਜਾ ਕੇ ਇਸ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਦੇ ਖੇਤੀ ਖਰਚੇ ਘਟਣਗੇ ਅਤੇ ਮਸ਼ੀਨ ਆਧਾਰਤ ਖੇਤੀ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਦੀ ਬੱਚਤ ਸਬੰਧੀ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਕਾਫ਼ੀ ਮਦਦ ਮਿਲੇਗੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

News 25 June,2023
PM ਮੋਦੀ ਦੇ ਰਾਜ ਦੌਰੇ ਤੋਂ ਬਾਅਦ ਭਾਰਤੀਆਂ ਲਈ ਖੁਸ਼ਖਬਰੀ

ਹੁਣ ਅਮਰੀਕਾ 'ਚ ਹੀ ਰਿਨਿਊ ਹੋਵੇਗਾ H-1B ਵੀਜ਼ਾ ਭਾਰਤ--ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) 21 ਤੋਂ 24 ਜੂਨ ਤੱਕ ਅਮਰੀਕਾ (ਯੂਐਸਏ) ਦੀ ਆਪਣੀ ਪਹਿਲੀ ਰਾਜ ਯਾਤਰਾ 'ਤੇ ਸਨ। ਇਸ ਦੌਰਾਨ ਦੋਵਾਂ ਦੇਸ਼ਾਂ ਵਿੱਚ ਕਈ ਵੱਡੇ ਸਮਝੌਤੇ ਵੀ ਹੋਏ ਅਤੇ ਅਜਿਹੇ ਫੈਸਲੇ ਵੀ ਲਏ ਗਏ ਜਿਸ ਨਾਲ ਆਪਸੀ ਰਿਸ਼ਤਿਆਂ ਵਿੱਚ ਨਿੱਘ ਆਇਆ। H-1B ਵੀਜ਼ਾ ਨੂੰ ਲੈ ਕੇ ਆਇਆ ਵੱਡਾ ਫੈਸਲਾ, ਅਮਰੀਕੀ ਦੌਰੇ ਦੇ ਆਖਰੀ ਦਿਨ PM ਮੋਦੀ ਨੇ ਦੱਸਿਆ ਕਿ ਹੁਣ ਅਮਰੀਕਾ 'ਚ ਹੀ H-1B ਵੀਜ਼ਾ ਰੀਨਿਊ ਕੀਤਾ ਜਾਵੇਗਾ, ਇਸ ਦੇ ਲਈ ਬਾਹਰ ਨਹੀਂ ਜਾਣਾ ਪਵੇਗਾ। ਜ਼ਿਕਰਯੋਗ ਹੈ ਕਿ ਅਮਰੀਕਾ ਦਾ ਐੱਚ-1ਬੀ ਵੀਜ਼ਾ ਹਮੇਸ਼ਾ ਚਰਚਾ ਦਾ ਵਿਸ਼ਾ ਰਿਹਾ ਹੈ, ਜਿਸ ਦੇ ਤਹਿਤ ਭਾਰਤੀਆਂ ਲਈ ਅਮਰੀਕਾ ਜਾਣਾ ਅਤੇ ਉੱਥੇ ਰਹਿਣਾ ਆਸਾਨ ਹੋ ਜਾਂਦਾ ਹੈ। ਹਾਲਾਂਕਿ, ਬਹੁਤ ਸਾਰੇ ਭਾਰਤੀਆਂ ਨੂੰ ਅਮਰੀਕਾ ਦੇ ਵੀਜ਼ਾ ਲਈ ਮਹੀਨਿਆਂ ਤੱਕ ਇੰਤਜ਼ਾਰ ਕਰਨਾ ਪਿਆ, ਅਤੇ ਇਸ ਲਈ ਬਹੁਤ ਸਾਰੇ ਭਾਰਤੀ ਮੋਦੀ-ਬਿਡੇਨ ਮੁਲਾਕਾਤ ਵਿੱਚ ਐੱਚ-1ਬੀ ਵੀਜ਼ਾ ਨਿਯਮਾਂ ਵਿੱਚ ਬਦਲਾਅ 'ਤੇ ਨਜ਼ਰ ਟਿਕੀ ਹੋਈ ਸੀ।

News 24 June,2023
ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ

ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਪੂਤਿਨ ਮਾਸਕੋ, 24 ਜੂਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਨਿੱਜੀ ਫੌਜ 'ਵੈਗਨਰ ਗਰੁੱਪ' ਦੇ ਮੁਖੀ ਯੇਵਗੇਨੀ ਪ੍ਰਿਗੋਜ਼ਿਨ ਵੱਲੋਂ ਹਥਿਆਰਬੰਦ ਬਗਾਵਤ ਦੇ ਐਲਾਨ ਤੇ ਬਾਗੀਆਂ ਵੱਲੋਂ ਦੇਸ਼ ਦੇ ਸ਼ਹਿਰ ’ਤੇ ਕਬਜ਼ੇ ਦੇ ਦਾਅਵੇ ਬਾਅਦ ਰਾਸ਼ਟਰ ਨੂੰ ਸੰਬੋਧਨ ਕੀਤਾ। ਪੂਤਿਨ ਨੇ ਪ੍ਰਿਗੋਜ਼ਿਨ ਦੇ ਹਥਿਆਰਬੰਦ ਵਿਦਰੋਹ ਦੇ ਐਲਾਨ ਨੂੰ 'ਦੇਸ਼ਧ੍ਰੋਹ' ਅਤੇ ਵਿਸ਼ਵਾਸਘਾਤ ਕਰਾਰ ਦਿੱਤਾ ਅਤੇ ਹਰ ਕੀਮਤ ’ਤੇ ਰੂਸ ਅਤੇ ਇਸ ਦੇ ਲੋਕਾਂ ਦੀ ਰੱਖਿਆ ਕਰਨ ਦਾ ਭਰੋਸਾ ਦਿੱਤਾ। ਪੂਤਿਨ ਨੇ ਕਿਹਾ ਕਿ ਰੂਸ ਆਪਣੇ ਭਵਿੱਖ ਲਈ ਸਭ ਤੋਂ ਮੁਸ਼ਕਲ ਲੜਾਈ ਲੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਗਾਵਤ ਸਾਡੇ ਦੇਸ਼ ਲਈ ਇੱਕ ਵੱਡਾ ਖ਼ਤਰਾ ਹੈ ਅਤੇ ਅਸੀਂ ਇਸਦੇ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ। ਵਿਦਰੋਹ ਦੀ ਸਾਜ਼ਿਸ਼ ਰਚਣ ਵਾਲੇ ਸਾਰੇ ਲੋਕਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਹਥਿਆਰਬੰਦ ਬਲਾਂ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਜ਼ਰੂਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

News 24 June,2023
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਦੌਰਾ ਮੁਕੰਮਲ ਕਰਕੇ ਮਿਸਰ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦਾ ਦੌਰਾ ਮੁਕੰਮਲ ਕਰਕੇ ਮਿਸਰ ਰਵਾਨਾ ਵਾਸ਼ਿੰਗਟਨ, 24 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੀ ਆਪਣੀ ਸਰਕਾਰੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਅੱਜ ਸਵੇਰੇ ਮਿਸਰ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਦੀ ਇਹ ਪਹਿਲੀ ਮਿਸਰ ਯਾਤਰਾ ਹੈ। ਉਨ੍ਹਾਂ ਨੇ ਅਮਰੀਕਾ ਦੇ ਆਪਣੇ ਦੌਰੇ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਨਾਲ ਗੱਲਬਾਤ ਕੀਤੀ ਅਤੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਸ੍ਰੀ ਮੋਦੀ ਰਾਸ਼ਟਰਪਤੀ ਅਬਦੁੱਲ ਫਤਹਿ ਅਲ-ਸੀਸੀ ਦੇ ਸੱਦੇ 'ਤੇ ਮਿਸਰ ਦੇ ਦੋ ਦਿਨਾਂ ਸਰਕਾਰੀ ਦੌਰੇ 'ਤੇ ਹਨ। 1997 ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਮਿਸਰ ਦੀ ਇਹ ਪਹਿਲੀ ਯਾਤਰਾ ਹੈ।

News 24 June,2023
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਕਿਹਾ, ''ਜਾਣਬੁੱਝ ਕੇ ਗ਼ਲਤ ਢੰਗ ਨਾਲ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਨਾ ਕੱਟੇ ਜਾਣ'' ਪਟਿਆਲਾ, 23 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟੇ ਜਾਣ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਏ.ਸੀ.ਐਫ.ਏ. ਰਾਕੇਸ਼ ਗਰਗ, ਤਹਿਸੀਲਵਾਈਜ਼ ਇੰਸਪੈਕਟਰ ਤੇ ਨਿਰੀਖਕਾਂ ਤੋਂ ਇਲਾਵਾ ਉਪ ਅਰਥ ਅਤੇ ਅੰਕੜਾ ਸਲਾਹਕਾਰ ਦਫ਼ਤਰ ਦੇ ਇਨਵੈਸਟੀਗੇਟਰ ਬਿਕਰਮਜੀਤ ਸਿੰਘ ਤੇ ਕੁਲਇੰਦਰਜੀਤ ਸਿੰਘ ਹਾਜਰ ਰਹੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹੇ ਅੰਦਰ ਲੋੜਵੰਦ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਬਾਰੇ ਪੁੱਛਿਆ ਅਤੇ ਕਿਹਾ ਕਿ ਲੋੜਵੰਦ ਨਾਗਰਿਕਾਂ ਦੀ ਪੜਤਾਲ ਕਰਵਾਕੇ ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਸੁਰਜੀਤ ਕੀਤੇ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਲੋੜਵੰਦ ਤੇ ਗਰੀਬ ਲਾਭਪਾਤਰੀ ਦਾ ਰਾਸ਼ਨ ਕਾਰਡ ਗ਼ਲਤ ਢੰਗ ਨਾਲ ਨਾ ਕੱਟਿਆ ਜਾਵੇ। ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ ਕਿ ਕਣਕ ਧਾਰਕ ਲਾਭਪਾਤਰੀਆਂ ਦੇ ਕਾਰਡਾਂ ਦੀ ਪੜਤਾਲ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਤੇ ਤਹਿਸੀਲਦਾਰ ਪੱਧਰ 'ਤੇ ਕੀਤੀ ਗਈ ਹੈ ਤੇ ਇਸ ਉਪਰੰਤ ਵਿਭਾਗ ਨੂੰ ਜਿਹੜੀ ਸੂਚੀ ਮੁਹੱਈਆ ਕਰਵਾਈ ਗਈ ਹੈ, ਉਸ ਅਨੁਸਾਰ ਹੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੇ ਢੁੱਕਵੀਂ ਕਾਰਵਾਈ ਕੀਤੀਹੈ। ਉਨ੍ਹਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਧਿਆਨ ਵਿੱਚ ਲਿਆਂਦਾ ਕਿ ਜ਼ਿਲ੍ਹਾ ਪਟਿਆਲਾ ਵਿੱਚ 941 ਡਿਪੂ ਚੱਲ ਰਹੇ ਹਨ ਅਤੇ 850 ਨਵੇਂ ਡਿਪੂ ਅਲਾਟ ਕਰਨ ਲਈ ਕਾਰਵਾਈ ਚੱਲ ਰਹੀ ਹੈ ਜਦਕਿ ਜ਼ਿਲ੍ਹੇ ਅੰਦਰ 567 ਸੈਲਰ ਚੱਲ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਵੀ ਤਰੀਕੇ ਨਾਲ ਆਟਾ ਦਾਲ ਸਕੀਮ ਵਿੱਚ ਕਵਰ ਨਾ ਹੁੰਦੇ ਹੋਏ ਵੀ ਗਰੀਬ ਤੇ ਲੋੜਵੰਦ ਲੋਕਾਂ ਦਾ ਹੱਕ ਮਾਰ ਕੇ ਕਣਕ ਲੈਣ ਵਾਲੇ ਰਾਸ਼ਨ ਕਾਰਡ ਬਣਵਾ ਚੁੱਕੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀਆਂ ਜਾਂ ਕਰਮਚਾਰੀਆਂ ਨੇ ਅਸਰ ਰਸੂਖ ਵਾਲੇ ਰੱਜੇ ਪੁੱਜੇ ਘਰਾਂ ਵਾਲਿਆ ਦੀ ਪੜਤਾਲ ਕਰਕੇ ਉਨਾਂ ਦੇ ਰਾਸ਼ਨ ਕਾਰਡ ਕੱਟਣ ਦੀ ਬਜਾਏ ਗ਼ਲਤ ਰਿਪੋਰਟ ਦੇ ਕੇ ਲੋੜਵੰਦ ਤੇ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਹਨ, ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਕਣਕ ਧਾਰਕ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਦਿੱਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਿਹੜੇ ਲੋੜਵੰਦ ਲੋਕਾਂ ਦੀ ਕਣਕ ਕੱਟ ਗਈ ਹੈ ਉਹ ਆਪਣੇ ਸ਼ਹਿਰ ਦੇ ਫੂਡ ਸਪਲਾਈ ਦਫ਼ਤਰ ਵਿੱਚ ਆਪਣੀ ਮੁੜ ਪੜਤਾਲ ਕਰਵਾਉਣ ਲਈ ਅਰਜੀ ਪੱਤਰ ਦੇ ਸਕਦੇ ਹਨ।ਉਨ੍ਹਾਂ ਕਿਹਾ ਜਿਹੜੇ ਲੋੜਵੰਦ ਤੇ ਗਰੀਬੀ ਰੇਖਾ ਤੋਂ ਹੇਠ ਰਹਿ ਰਹੇ ਲੋਕਾਂ ਦੀ ਕਣਕ ਕੱਟੀ ਗਈ ਹੈ ਉਹ ਮੁੜ ਪੜਤਾਲ ਕਰਕੇ ਉਨ੍ਹਾਂ ਦੇ ਰਾਸ਼ਨ ਕਾਰਡ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਗੇ।

News 23 June,2023
ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1.47 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ, 23 ਜੂਨ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 3ਬੀ-2 ਮੋਹਾਲੀ ਵਿਖੇ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ ਅਤੇ ਰੱਖ-ਰਖਾਅ ਲਈ 1 ਕਰੋੜ 47 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ਼ ਐਂਡ ਕੋਰਸਿਜ਼, ਰਾਜ ਦੀਆਂ ਮਿਆਰੀ ਸੰਸਥਾਵਾਂ ਵਿਚੋਂ ਇੱਕ ਹੈ, ਜਿਥੇ ਵੱਖ-ਵੱਖ ਮਿਆਰੀ ਕਿੱਤਾ ਮੁਖੀ ਸਿਖਲਾਈ ਅਤੇ ਕੋਰਸ ਪ੍ਰਦਾਨ ਕੀਤੇ ਜਾਂਦੇ ਹਨ। ਇਸ ਸੰਸਥਾ ਵਿਚ ਵਿਦਿਆਰਥੀਆਂ ਲਈ ਸਰਵੋਤਮ ਸਿੱਖਣ ਅਤੇ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੁਣੇ ਹੋਏ ਖੇਤਰਾਂ ਵਿੱਚ ਉੱਤਮ ਸਹੂਲਤਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਜਿਸ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਮਾਰਤ ਵਿਚ ਕੁੱਝ ਮੁਰੰਮਤ ਦੀ ਲੋੜ ਸਾਹਮਣੇ ਆਈ ਸੀ ਜਿਸਨੂੰ ਤੁਰੰਤ ਵਿਚਾਰਦਿਆਂ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਬੇਦਕਰ ਇੰਸਟੀਚਿਊਟ ਆਫ਼ ਕੈਰੀਅਰਜ਼ ਐਂਡ ਕੋਰਸਿਜ਼ ਦੀ ਇਮਾਰਤ ਦੀ ਮੁਰੰਮਤ/ਰੱਖ-ਰਖਾਅ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

News 23 June,2023
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, 23 ਜੂਨ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਕਿਸੇ ਪ੍ਰਕਾਰ ਦੀ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ। ਜ਼ਿਕਰਯੋਗ ਹੈ ਕਿ 15 ਜੂਨ ਤੱਕ ਹੈਲਪਲਾਈਨ ਨੰਬਰ ‘ਤੇ 1194 ਸ਼ਿਕਾਇਤਾਂ ਦਰਜ ਹੋਈਆਂ ਸਨ ਜਿਨ੍ਹਾਂ ‘ਚੋਂ 464 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। 533 ਸ਼ਿਕਾਇਤਾਂ ਨੂੰ ਰਹਿੰਦੇ ਸਮੇਂ ਵਿਚ ਹੱਲ ਕਰ ਲਿਆ ਜਾਵੇਗਾ। ਹੈਲਪਲਾਈਨ ਨੰਬਰ ‘ਤੇ ਜ਼ਿਆਦਾ ਸ਼ਿਕਾਇਤਾਂ ਇੰਤਕਾਲ ਸਬੰਧੀ, ਸਰਕਾਰੀ ਜ਼ਮੀਨਾਂ ਦੇ ਕਬਜ਼ੇ ਸਬੰਧੀ ਅਤੇ ਨਿਸ਼ਾਨਦੇਹੀ ਸਬੰਧੀ ਆਈਆਂ ਹਨ। ਜਿੰਪਾ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ 21 ਦਿਨਾਂ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸ਼ਿਕਾਇਤਾਂ ਦੀ ਨਿਪਟਾਰੇ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜਲਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਏ ਜਾਣ ਤਾਂ ਜੋ ਆਮ ਲੋਕਾਂ ਵਿਚ ਇਸ ਸਬੰਧੀ ਹੋਰ ਜਾਗਰੂਕਤਾ ਆਵੇ।

News 23 June,2023
ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ, 23 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ ਹਰਿਆਵਲ ਤਹਿਤ ਲਿਆਂਦਾ ਜਾ ਸਕੇ। ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ। ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।

News 23 June,2023
ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਤਿਆਰ ਕੀਤੀ ਜਾ ਰਹੀ ਹੈ ਨਵੀਂ ਖੇਡ ਨੀਤੀ ਉਲੰਪਿਕ ਦਿਵਸ ਸਮਾਗਮ ਦੌਰਾਨ ਹਾਕੀ ਚੰਡੀਗੜ੍ਹ ਲਈ ਅਖਤਿਆਰੀ ਕੋਟੇ ਵਿੱਚੋਂ 10 ਲੱਖ ਰੁਪਏ ਦੇਣ ਦਾ ਐਲਾਨ ਚੰਡੀਗੜ੍ਹ, 22 ਜੂਨ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਮਿਸ਼ਨ ਤਹਿਤ ਖੇਡਾਂ ਲਈ ਸ਼ਾਨਦਾਰ ਬਜਟ ਅਲਾਟ ਕਰਨ ਦੀ ਯੋਜਨਾ ਬਣਾ ਰਹੀ ਹੈ। ਅੱਜ ਇਥੇ ਸੈਕਟਰ 42 ਦੇ ਹਾਕੀ ਸਟੇਡੀਅਮ ਵਿਖੇ ਹਾਕੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਉਲੰਪਿਕ ਦਿਵਸ ਸਮਾਗਮ ਦੌਰਾਨ ਹਾਜ਼ਰੀਨ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਜੋ ਦੇਸ਼ ਦੇ ਹੋਰਨਾਂ ਖੇਡ ਮੰਤਰੀਆਂ ਵਿੱਚੋਂ ਸਭ ਤੋਂ ਨੌਜਵਾਨ ਖੇਡ ਮੰਤਰੀ ਹਨ, ਅਤੇ ਉਨ੍ਹਾਂ ਦੀ ਟੀਮ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਅਤੇ ਹੇਠਲੇ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਉਭਰਦੇ ਅਤੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਸਮਰਥਨ ਦੇਣ ਲਈ ਇੱਕ ਨਵੀਂ ਖੇਡ ਨੀਤੀ ਦਾ ਖਰੜਾ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦੀ ਬਹੁਤ ਵੱਡੀ ਸਮਰੱਥਾ ਹੈ, ਜਿਸ ਦਾ ਲਾਭ ਉਨ੍ਹਾਂ ਨੂੰ ਉਤਸ਼ਾਹ, ਢੁਕਵਾਂ ਬੁਨਿਆਦੀ ਢਾਂਚਾ ਅਤੇ ਮੌਕੇ ਪ੍ਰਦਾਨ ਕਰਕੇ ਹੀ ਲਿਆ ਜਾ ਸਕਦਾ ਹੈ। ਹਾਕੀ ਦੀ ਖੇਡ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ. ਬਲਬੀਰ ਸਿੰਘ, ਸ. ਊਧਮ ਸਿੰਘ, ਸ. ਅਜੀਤਪਾਲ ਸਿੰਘ, ਸ੍ਰੀ ਸੁਰਿੰਦਰ ਸੋਢੀ ਅਤੇ ਸ. ਪਰਗਟ ਸਿੰਘ ਵਰਗੇ ਦਿੱਗਜ ਖਿਡਾਰੀਆਂ ਦੇ ਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਵਿੱਚ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਹਨ। ਸ. ਹਰਪਾਲ ਸਿੰਘ ਚੀਮਾ ਨੇ ਹਾਕੀ ਚੰਡੀਗੜ੍ਹ ਵੱਲੋਂ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਆਪਣੇ ਅਖਤਿਆਰੀ ਕੋਟੇ ਤੋਂ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਾਕੀ ਚੰਡੀਗੜ੍ਹ ਦੀ ਹਮੇਸ਼ਾ ਹੀ ਇਹ ਕੋਸ਼ਿਸ਼ ਰਹੀ ਹੈ ਕਿ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਖੇਡ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਪਿਛਲੇ ਓਲੰਪਿਕ ਵਿੱਚ ਸਾਡੇ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਖਣਾ ਦੇਸ਼ ਲਈ ਸੱਚਮੁੱਚ ਹੀ ਮਾਣ ਦਾ ਪਲ ਸੀ। ਇਸ ਮੌਕੇ ਜਨਰਲ ਸਕੱਤਰ ਹਾਕੀ ਚੰਡੀਗੜ੍ਹ ਸ੍ਰੀ ਅਨਿਲ ਵੋਹਰਾ ਨੇ ਵੀ ਸੰਬੋਧਨ ਕੀਤਾ। ਓਲੰਪਿਕ ਦਿਵਸ ਮਨਾਉਣ ਲਈ ਚੰਡੀਗੜ੍ਹ ਦੀਆਂ ਵੱਖ-ਵੱਖ ਖੇਡਾਂ ਦੇ 700 ਦੇ ਕਰੀਬ ਖਿਡਾਰੀ ਆਪਣੇ ਕੋਚਾਂ ਸਮੇਤ ਹਾਜ਼ਰ ਸਨ। ਇਸ ਮੌਕੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ) ਅਤੇ ਚੰਡੀਗੜ੍ਹ ਫੈਡਰੇਸ਼ਨ ਆਫ ਹਾਕੀ ਐਸੋਸੀਏਸ਼ਨ (ਸੀਐਫਐਚਏ-42) ਵਿਚਕਾਰ ਪ੍ਰਦਰਸ਼ਨੀ ਹਾਕੀ ਮੈਚ ਖੇਡਿਆ ਗਿਆ। ਸੀਐਫਐਚਏ-42 ਨੇ ਇਹ ਮੈਚ 3-1 ਨਾਲ ਜਿੱਤ ਲਿਆ। ਇਸ ਮੌਕੇ ਹਾਕੀ ਚੰਡੀਗੜ੍ਹ ਨੇ ਸਾਡੀ ਰਾਸ਼ਟਰੀ ਖੇਡ ਹਾਕੀ ਨੂੰ ਉਤਸ਼ਾਹਿਤ ਕਰਨ ਲਈ ਸਿਟੀ ਬਿਊਟੀਫੁੱਲ ਦੇ ਆਉਣ ਵਾਲੇ ਅਤੇ ਲੋੜਵੰਦ ਖਿਡਾਰੀਆਂ ਨੂੰ ਬ੍ਰਾਂਡਿਡ ਹਾਕੀ ਸਟਿੱਕਾਂ ਦਿੱਤੀਆਂ। ਇਸ ਮੌਕੇ ਗਗਨ ਅਜੀਤ ਸਿੰਘ, ਦੀਪਕ ਠਾਕੁਰ, ਧਰਮਵੀਰ ਸਿੰਘ, ਰੁਪਿੰਦਰਪਾਲ ਸਿੰਘ ਅਤੇ ਜੋਏਦੀਪ ਕੌਰ ਵਰਗੇ ਓਲੰਪੀਅਨ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਦੀ ਸਹੂਲਤ ਦਿੱਤੀ ਗਈ। ਹਾਕੀ ਚੰਡੀਗੜ੍ਹ ਦੇ ਸੀਨੀਅਰ ਅਹੁਦੇਦਾਰ ਅਤੇ ਮੈਂਬਰ ਜਿੰਨ੍ਹਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਪੁਸ਼ਵਿੰਦਰਜੀਤ ਸਿੰਘ, ਸਰਪ੍ਰਸਤ ਡਾ: ਚੰਦਰ ਸ਼ੇਖਰ ਸ਼ਾਮਿਲ ਸੀ ਇਸ ਮੌਕੇ ਹਾਜ਼ਰ ਸਨ।

News 23 June,2023
ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ

ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਪਹੁੰਚਿਆ ਨਹਿਰੀ ਪਾਣੀ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਰੋਕਣ ਲਈ ਨਹਿਰੀ ਪਾਣੀ ਦੀ ਢੁਕਵੀਂ ਵਰਤੋਂ ਕਰਨ ਦਾ ਸੱਦਾ ਚੰਡੀਗੜ੍ਹ, 22 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕਾਰਜ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ। ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ 'ਤੇ ਬੋਝ ਘਟਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।

News 22 June,2023
ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼

ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ ਪੰਚਾਇਤੀ ਜ਼ਮੀਨਾਂ ਦੀ ਬੋਲੀ ਦੀ ਵਿਡੀਓਗ੍ਰਾਫੀ ਜ਼ਰੂਰੀ ਬਨਾਉਣ ਲਈ ਕਿਹਾ ਅਨੁਸੂਚਿਤ ਜਾਤੀਆਂ ਲਈ 5-5 ਮਰਲੇ ਦੇ ਪਲਾਟਾਂ ਸਬੰਧੀ ਪ੍ਰਾਪਤ 35303 ਅਰਜੀਆਂ ਚੋਂ 24787 ਨੂੰ ਪਲਾਟ ਦਿੱਤੇ ਚੰਡੀਗੜ੍ਹ, 22 ਜੂਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ ਦੀ ਇਸ ਰਿਪੋਰਟ ਨੂੰ ਜਨਤਕ ਵੀ ਕੀਤਾ ਜਾਵੇਗਾ। ਕੈਬਨਿਟ ਸਬ-ਕਮੇਟੀ ਵੱਲੋਂ ਇਹ ਆਦੇਸ਼ ਅੱਜ ਇਥੇ ਪੰਜਾਬ ਭਵਨ ਵਿਖੇ ਖੇਤ ਮਜ਼ਦੂਰ ਯੂਨੀਅਨ ਨਾਲ ਮੀਟਿੰਗ ਦੌਰਾਨ ਦਿੱਤੇ ਗਏ। ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਵਿਡੀਓਗ੍ਰਾਫੀ ਵੀ ਜ਼ਰੂਰੀ ਬਨਾਉਣ ਲਈ ਕਿਹਾ। ਇਸੇ ਦੌਰਾਨ ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਲਈ ਪੰਚਾਇਤੀ ਜ਼ਮੀਨ ਦੀ ਬੋਲੀ ਸਬੰਧੀ ਮਾਮਲਿਆਂ ਦੀ ਜਾਂਚ ਲਈ ਜਾਇੰਟ ਡਿਵੈਲਪਮੈਂਟ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਕਮੇਟੀ ਬਨਾਉਣ ਦੇ ਆਦੇਸ਼ ਦਿੱਤੇ। ਇਹ ਕਮੇਟੀ ਪਟਿਆਲਾ ਅਤੇ ਹੋਰਨਾਂ ਜਿਲ੍ਹਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਮੌਕੇ ਕੈਬਨਿਟ ਸਬ-ਕਮੇਟੀ ਵੱਲੋਂ ਸਾਰੇ ਜਿਲ੍ਹਿਆਂ ਦੇ ਏ.ਡੀ.ਸੀ ਵਿਕਾਸ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬਕਾਇਆ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਸਬੰਧੀ ਵੀ ਨਿਰਦੇਸ਼ ਜਾਰੀ ਕੀਤੇ ਗਏ। ਮਗਨਰੇਗਾ ਸਬੰਧੀ ਮੁੱਦਿਆਂ ‘ਤੇ ਵਿਚਾਰ ਚਰਚਾ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਸਾਰੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਮਗਨਰੇਗਾ ਨਾਲ ਸਬੰਧਤ ਨਿਯਮਾਂ ਦੀ ਕਾਪੀ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵਿਅਕਤੀ ਦਾ ਜੌਬ ਕਾਰਡ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿੰਨ੍ਹਾ ਪਿੰਡਾਂ ਵਿੱਚ ਅਜੇ ਤੱਕ ਮਗਨਰੇਗਾ ਤਹਿਤ ਔਰਤ ਮੇਟ ਨਹੀਂ ਨਿਯੁਕਤ ਕੀਤੀਆਂ ਗਈਆਂ ਉਥੇ ਇਹ ਨਿਯੁਕਤੀ ਜਲਦ ਤੋਂ ਜਲਦ ਕੀਤੀ ਜਾਵੇ। ਮਗਨਰੇਗਾ ਵਰਕਰਾਂ ਦੀ ਦਿਹਾੜੀ ਵਧਾਉਣ ਸਬੰਧੀ ਟਿੱਪਣੀ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਇਸ ਸਬੰਧੀ ਪਹਿਲਾਂ ਤੋਂ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਚੁੱਕੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਬੰਧੀ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾਵੇਗਾ। ਅਨੁਸੂਚਿਤ ਜਾਤੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਬਾਰੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂੰ ਕਰਵਾਇਆ ਕਿ ਦਸੰਬਰ 2021 ਤੱਕ ਪੰਜਾਬ ਭਰ ਵਿੱਚੋਂ 35303 ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਵਿੱਚੋਂ 24787 ਨੂੰ ਪਲਾਟ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਅਰਜੀਆਂ ‘ਤੇ ਕਾਰਵਾਈ ਜਾਰੀ ਹੈ।

News 22 June,2023
ਫ਼ਲਾਇੰਗ ਅਫ਼ਸਰ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਵਿਸ਼ੇਸ਼ ਸਨਮਾਨ

ਆਪਣੇ ਪਰਿਵਾਰ ਅਤੇ ਸਾਬਕਾ ਵਿਧਾਇਕ ਸੰਦੋਆ ਨਾਲ ਇਵਰਾਜ ਕੌਰ ਨੇ ਕੀਤੀ ਸਪੀਕਰ ਨਾਲ ਮੁਲਾਕਾਤ ਚੰਡੀਗੜ੍ਹ, 22 ਜੂਨ: ਭਾਰਤੀ ਹਵਾਈ ਸੈਨਾ ਵਿੱਚ ਬਤੌਰ ਫ਼ਲਾਇੰਗ ਅਫ਼ਸਰ ਚੁਣੀ ਗਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਹੁਸੈਨਪੁਰ ਦੀ ਧੀ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਆਪਣੀ ਸਥਾਨਕ ਸਰਕਾਰੀ ਰਿਹਾਇਸ਼ ਵਿਖੇ ਪੁੱਜਣ 'ਤੇ ਇਵਰਾਜ ਕੌਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦੀ ਇਹ ਪ੍ਰਾਪਤੀ ਸੂਬੇ ਦੀਆਂ ਹੋਰਨਾਂ ਲੜਕੀਆਂ ਲਈ ਪ੍ਰੇਰਨਾ ਸਰੋਤ ਹੋਵੇਗੀ। ਇਸ ਮੌਕੇ ਇਵਰਾਜ ਕੌਰ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਬਕਾ ਵਿਧਾਇਕ ਸ. ਅਮਰਜੀਤ ਸਿੰਘ ਸੰਦੋਆ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਹੁਸੈਨਪੁਰ ਅਤੇ ਸਰਪੰਚ ਸ਼ਮਿੰਦਰ ਕੌਰ ਵੀ ਮੌਜੂਦ ਰਹੇ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਵਰਾਜ ਕੌਰ ਦਾ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਚੁਣਿਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਵਿਦੇਸ਼ਾਂ ਵਿੱਚ ਜਾਣ ਦਾ ਮਨ ਬਣਾਈ ਬੈਠੇ ਨੌਜਵਾਨਾਂ ਲਈ ਰਾਹ-ਦਸੇਰਾ ਹੈ ਕਿ ਉਹ ਆਪਣੇ ਦੇਸ਼ ਵਿੱਚ ਰਹਿ ਕੇ ਵੀ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਦੇ ਹਨ। ਸਪੀਕਰ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਮਿਹਨਤ ਕਰਨ ਅਤੇ ਇਵਰਾਜ ਕੌਰ ਵਾਂਗ ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਇਵਰਾਜ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਕੀਤਾ। ਦੱਸ ਦੇਈਏ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਸਾਬਕਾ ਵਿਦਿਆਰਥਣ ਇਵਰਾਜ ਕੌਰ ਨੇ ਏਅਰ ਫੋਰਸ ਅਕੈਡਮੀ, ਡੰਡੀਗਲ (ਹੈਦਰਾਬਾਦ) ਤੋਂ ਆਪਣੀ ਟ੍ਰੇਨਿੰਗ ਪੂਰੀ ਕੀਤੀ ਹੈ ਜਿਸ ਪਿੱਛੋਂ ਉਸ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਸ. ਜਸਪ੍ਰੀਤ ਸਿੰਘ ਦੀ ਧੀ ਹੈ।

News 22 June,2023
ਮੰਡੀ ਬੋਰਡ ਦੇ ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਵਧਾਇਆ ਪੰਜਾਬ ਦਾ ਮਾਣ, ਬਣੇ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੇ ਉੱਪ ਚੈਅਰਮੈਨ

ਖੇਤੀ ਸੈਕਟਰ ਨਾਲ ਜੁੜੇ ਹਰ ਵਰਗ ਦੀ ਉੱਨਤੀ ਲਈ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਆਪਣੀ ਜ਼ਿੰਮੇਵਾਰੀ- ਹਰਚੰਦ ਸਿੰਘ ਬਰਸਟ ਚੰਡੀਗੜ੍ਹ, 22 ਜੂਨ ਨੈਸ਼ਨਲ ਕਾਉਂਸਿਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਸ (COSAMB) ਦੀ ਗੋਆ ਵਿਖੇ ਹੋਈ ਨੈਸ਼ਨਲ ਕਾਨਫਰੰਸ ਤੋਂ ਬਾਅਦ ਜਰਨਲ ਬਾਡੀ ਦੀ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਸਰਦਾਰ ਹਰਚੰਦ ਸਿੰਘ ਬਰਸਟ ਜੀ ਨੂੰ ਉਨ੍ਹਾਂ ਦੀ ਮਿਹਨਤੀ ਅਤੇ ਇਮਾਨਦਾਰ ਸਖ਼ਸ਼ੀਅਤ ਸਦਕਾ ਰਾਸ਼ਟਰੀ ਪੱਧਰ ਤੇ COSAMB ਦਾ ਉੱਪ ਚੇਅਰਮੈਨ ਚੁਣਦਿਆਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸ. ਬਰਸਟ ਨੇ ਪੰਜਾਬ ਨੂੰ ਮਿਲੇ ਇਸ ਮਾਣ ਦਾ ਸਿਹਰਾ ਇਮਾਨਦਾਰ ਮਾਨ ਸਰਕਾਰ ਨੂੰ ਦਿੰਦਿਆਂ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਿਲੀ ਇਸ ਨਵੀਂ ਜ਼ਿੰਮੇਵਾਰੀ ਅਤੇ ਅਹੁਦੇ ਪ੍ਰਤੀ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨਗੇ, ਤਾਂ ਜੋ ਪੰਜਾਬ ਸਮੇਤ ਪੂਰੇ ਦੇਸ਼ ਦੇ ਮੰਡੀ ਸਿਸਟਮ ਨੂੰ ਕਿਸਾਨਾਂ , ਮਜ਼ਦੂਰਾਂ ,ਆੜ੍ਹਤੀਆਂ, ਵਪਾਰੀਆਂ ਆਦਿ ਸਭ ਲਈ ਲਾਭਦਾਇਕ ਅਤੇ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਤੇ ਕੋਸਾਬ (COSAMB) ਦੇ ਰਾਸ਼ਟਰੀ ਚੇਅਰਮੈਨ ਅਤੇ ਉਤਰਾਖੰਡ ਦੇ ਖੇਤੀਬਾੜੀ ਮੰਤਰੀ ਗਣੇਸ਼ ਜੋਸ਼ੀ, ਗੋਆ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਪਰਕਾਸ਼ ਵੈਲਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿੱਤਿਆ ਚੋਟਾਲਾ, ਕੋਸਾਬ ਦੇ ਐਮ.ਡੀ ਡਾਕਟਰ ਜੇ ਐੱਸ ਯਾਦਵ, ਨਾਗਅਰਜੁਨਾ ਗਰੁੱਪ ਦੇ ਸੀ.ਈ.ਓ ਦੁਸ਼ਿਅੰਤ ਤਿਵਾੜੀ, ਖੇਤੀਬਾੜੀ ਵਿਭਾਗ ਗੋਆ ਦੇ ਡਾਇਰੈਕਟਰ ਅਤੇ ਵੱਖ ਵੱਖ ਸੂਬਿਆਂ ਦੇ ਮੰਡੀ ਬੋਰਡਾਂ ਦੇ ਚੇਅਰਮੈਨ ਅਤੇ ਨੁਮਾਇੰਦੇ ਵੀ ਮੌਕੇ ‘ਤੇ ਹਾਜ਼ਰ ਸਨ।

News 22 June,2023
ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰੇਕ ਹਿੱਸੇ ਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ‘ਤੇ ਦੇ ਰਹੀ ਹੈ ਜ਼ੋਰ ਭੂਮੀ ਅਤੇ ਜਲ ਸੰਭਾਲ ਮੰਤਰੀ ਨੇ ਵਿਭਾਗੀ ਕੰਮਕਾਜ ਦੀ ਕੀਤੀ ਸਮੀਖਿਆ ਚੰਡੀਗੜ੍ਹ, 22 ਜੂਨ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ 'ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਪਾਣੀ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਮੀਤ ਹੇਅਰ ਨੇ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਵਿਭਾਗ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ। ਮੀਤ ਹੇਅਰ ਨੇ ਇਹ ਨਿਰਦੇਸ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੌਰਾਨ ਦਿੱਤੇ। ਵਿਭਾਗ ਦੀ ਵਾਟਰਸ਼ੈੱਡ ਸਕੀਮ ਦਾ ਜਾਇਜ਼ਾ ਲੈਂਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਲਈ ਜਲ ਤਲਾਬ ਅਤੇ ਚੈਕ ਡੈਮਾਂ ਦੀ ਉਸਾਰੀ 'ਤੇ ਕੰਮ ਤੇਜ਼ ਕਰਨ 'ਤੇ ਵੀ ਜ਼ੋਰ ਦਿੱਤਾ। ਵਿਭਾਗੀ ਅਧਿਕਾਰੀਆਂ ਨੇ ਮੰਤਰੀ ਨੂੰ ਇੱਕ ਪੇਸ਼ਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਕੰਮਾਂ ਦਾ ਮੁੱਖ ਉਦੇਸ਼ ਸਿੰਜਾਈ ਵਾਲੇ ਪਾਣੀ ਦੀ ਵਰਤੋਂ ਕੁਸ਼ਲਤਾ ਵਿੱਚ ਵਾਧਾ ਅਤੇ ਬਦਲਵੇਂ ਸਿੰਜਾਈ ਜਲ ਸਰੋਤਾਂ ਦਾ ਵਿਕਾਸ ਕਰਨਾ ਹੈ ਕਿਉਂਕਿ ਸੂਬੇ ਦੇ 90 ਫੀਸਦੀ ਤੋਂ ਵੱਧ ਜਲ ਸਰੋਤਾਂ ਦੀ ਵਰਤੋਂ ਇਕੱਲੇ ਖੇਤੀਬਾੜੀ ਖੇਤਰ ਵਿੱਚ ਕੀਤੀ ਜਾ ਰਹੀ ਹੈ।ਵਿਭਾਗ ਦੇ ਮੁੱਖ ਕੰਮਾਂ ਵਿੱਚ ਜ਼ਮੀਨਦੋਜ਼ ਪਾਈਪਲਾਈਨ ਸਿਸਟਮ, ਖੇਤੀਬਾੜੀ ਵਿੱਚ ਸੋਧੇ ਪਾਣੀ ਦੀ ਵਰਤੋਂ, ਤੁਪਕਾ ਅਤੇਫੁਆਰਾਂ ਸਿਸਟਮ, ਬਰਸਾਤੀ ਪਾਣੀ ਦੀ ਸੰਭਾਲ, ਵਾਟਰਸ਼ੈੱਡ ਅਧਾਰਤ ਪ੍ਰੋਗਰਾਮਾਂ ਤੋਂ ਇਲਾਵਾ ਹੋਰ ਕੰਮ ਸ਼ਾਮਲ ਹਨ। ਮੀਟਿੰਗ ਦੌਰਾਨ ਵਿਭਾਗ ਵੱਲੋਂ ਪ੍ਰਸਤਾਵਿਤ ਅਸਾਮੀਆਂ ਦੇ ਪੁਨਰਗਠਨ ਬਾਰੇ ਵੀ ਚਰਚਾ ਕੀਤੀ ਗਈ।ਭੂਮੀ ਤੇ ਜਲ ਸੰਭਾਲ ਮੰਤਰੀ ਨੇ ਦੱਸਿਆ ਕਿ ਜਲਦੀ ਹੀ ਇਸ ਪੁਨਰਗਠਨ ਅੰਤਿਮ ਰੂਪ ਦੇਣ ਤੋਂ ਬਾਅਦ ਨਵੀਂ ਭਰਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਭੂਮੀ ਤੇ ਜਲ ਸੰਭਾਲ ਕੇ.ਏ.ਪੀ.ਸਿਨਹਾ, ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

News 22 June,2023
ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ * ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ ਬੁਢਲਾਡਾ (ਮਾਨਸਾ), 21 ਜੂਨ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ਵਿੱਚ ਅਜਿਹੇ ਹੋਰ ਹਸਪਤਾਲ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਵਿੱਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 100 ਤੋਂ ਵੱਧ ਜਣੇਪੇ ਹੁੰਦੇ ਹਨ ਅਤੇ ਇਸ ਉਪਰਾਲੇ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ ਅਤੇ ਹਸਪਤਾਲ ਵਿੱਚ ਐਂਟੇ ਨੇਟਲ ਚੈਕਅੱਪ, ਹਾਈ ਰਿਸਕ ਗਰਭ ਜਾਂਚ, ਸੀਜ਼ੇਰੀਅਨ ਜਣੇਪੇ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਐਸ.ਐਨ.ਸੀ.ਯੂ ਦੀ ਸਹੂਲਤ ਵੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਦੱਸਿਆ ਕਿ ਬੱਚਿਆਂ ਦੇ ਇਲਾਜ ਲਈ ਇਸ ਕੇਂਦਰ ਵਿੱਚ ਬਾਲ ਰੋਗ ਮਾਹਿਰ ਵੀ ਤਾਇਨਾਤ ਕੀਤੇ ਜਾਣਗੇ। ਪੰਜਾਬ ਦੇ ਲੋਕਾਂ ਨੂੰ ਦਹਾਕਿਆਂ ਤੋਂ ਲੁੱਟਣ ਵਾਲੇ ਵਿਰੋਧੀ ਆਗੂਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਤੇ ਇਸ ਦੇ ਆਗੂਆਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਅਤੇ ਮਾਫੀਆ ਦੇ ਨਾਲ-ਨਾਲ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਨੇ ਮੇਰਾ ਅਕਸ ਖ਼ਰਾਬ ਕਰਨ ਲਈ ਹੱਥ ਮਿਲਾਇਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਦੇ ਅਸਾਧਾਰਨ ਕਾਰਜਾਂ ਤੋਂ ਪ੍ਰੇਸ਼ਾਨ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇੱਕ-ਦੂਜੇ ਦੇ ਨਿੱਜੀ ਹਿੱਤਾਂ ਦੀ ਰਾਖੀ ਨੂੰ ਤਰਜੀਹ ਦਿੱਤੀ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਸੂਬੇ ਨੂੰ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਨੀਤੀ ਰਾਹੀਂ ਲੁੱਟਣ ਦੇ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੱਥ ਨਹੀਂ ਮਿਲਾਏ, ਸਗੋਂ ਹੁਣ ਸਿਰਫ਼ ਆਪਣੀ ਖੱਲ੍ਹ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਿਹਤ, ਸਿੱਖਿਆ ਅਤੇ ਟਰਾਂਸਪੋਰਟ ਖੇਤਰ 'ਤੇ ਅਜਾਰੇਦਾਰੀ ਕਾਇਮ ਕੀਤੀ ਪਰ ਇਨ੍ਹਾਂ ਸੁਆਰਥੀ ਸਿਆਸਤਦਾਨਾਂ ਦੇ ਜ਼ੁਲਮ ਦੇ ਦਿਨ ਪੂਰੇ ਹੋ ਗਏ ਹਨ ਅਤੇ ਹੁਣ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਤਾਕਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।

News 22 June,2023
21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.

ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ ਜਾਂ ਘਰੇਲੂ ਸ਼੍ਰੇਣੀ 'ਤੇ ਬਿਜਲੀ ਦਾ ਕੋਈ ਕੱਟ ਨਹੀਂ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਚੰਡੀਗੜ੍ਹ, 21 ਜੂਨ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ (ਐਨ.ਆਰ.ਐਸ) ਜਾਂ ਘਰੇਲੂ ਵਰਗ 'ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਈ ਜਦਕਿ ਬਾਕੀ ਦੇ ਹਿੱਸੇ 16, 19 ਅਤੇ 21 ਜੂਨ ਨੂੰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪੀ.ਐਸ.ਪੀ.ਸੀ.ਐਲ 14000 ਮੈਗਾਵਾਟ ਤੋਂ ਵੱਧ ਦੀ ਵੱਧ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਲਗਭਗ 6500 ਮੈਗਾਵਾਟ ਉਤਪਾਦਨ ਹੈ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿੱਚ ਰਾਜ ਦਾ 4800 ਮੈਗਾਵਾਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪਹਿਲਾਂ ਹੀ 3000 ਮੈਗਾਵਾਟ ਲਈ ਬੈਂਕਿੰਗ ਵਿੱਚ ਥੋੜ੍ਹੇ ਸਮੇਂ ਦੇ ਪ੍ਰਬੰਧ ਕੀਤੇ ਹਨ ਅਤੇ 9000 ਮੈਗਾਵਾਟ ਦੀ ਕੁੱਲ ਉਪਲਬਧ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਨਾਲ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੁਆਰਾ ਕੇਂਦਰੀ ਸੈਕਟਰ ਤੋਂ ਵਾਧੂ 1000 ਮੈਗਾਵਾਟ ਦੀ ਅਲਾਟਮੈਂਟ ਨਾ ਕੀਤੇ ਜਾਣ ਕਾਰਨ ਬਿਜਲੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਐਕਸਚੇਂਜ ਤੋਂ ਬਿਜਲੀ ਖਰੀਦੀ ਜਾ ਰਹੀ ਹੈ। ਇੱਥੇ ਵਰਣਨਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿਛਲੇ ਹਫ਼ਤੇ ਇੱਥੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਜਿਸ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਸ੍ਰੀ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਸ੍ਰੀ ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਪੀ.ਐਸ.ਪੀ.ਸੀ.ਐਲ ਸ੍ਰੀ ਡੀ.ਪੀ.ਐਸ.ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀ.ਐਸ.ਪੀ.ਸੀ.ਐਲ. ਸ੍ਰੀ ਪਰਮਜੀਤ ਸਿੰਘ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ ਸ੍ਰੀ ਵਰਦੀਪ ਸਿੰਘ ਮੰਡੇਰ ਵੀ ਹਾਜ਼ਰ ਸਨ।

News 21 June,2023
ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ 'ਤੇ ਕੱਸਿਆ ਸ਼ਿਕੰਜਾ

ਗੁਰਦਾਸਪੁਰ ਜ਼ਿਲ੍ਹੇ ਵਿੱਚ ਸੱਤ ਡੀਲਰਾਂ ਦੀ ਸੇਲ ਕੀਤੀ ਬੰਦ • ਕੀਟਨਾਸ਼ਕਾਂ ਤੇ ਖਾਦਾਂ ਦੀ ਚੈਕਿੰਗ ਜਾਰੀ ਰਹੇਗੀ, ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਜੂਨ: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ) ਬੰਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਸੱਤ ਡੀਲਰਾਂ ਨੇ ਕੀਟਨਾਸ਼ਕ ਐਕਟ, 1968 ਅਤੇ ਖਾਦ ਕੰਟਰੋਲ ਆਰਡਰ 1985 ਦੀ ਉਲੰਘਣਾ ਕੀਤੀ ਸੀ। ਇਨ੍ਹਾਂ ਡੀਲਰਾਂ ਖ਼ਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 10 ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ 79 ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਟੀਮਾਂ ਨੇ ਖਾਦਾਂ ਦੇ 23 ਨਮੂਨੇ, ਕੀਟਨਾਸ਼ਕਾਂ ਦੇ 18 ਨਮੂਨੇ ਅਤੇ ਬੀਜ ਦਾ ਇੱਕ ਨਮੂਨਾ ਲਿਆ ਅਤੇ ਇਨ੍ਹਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟਰੀ ਵਿੱਚ ਭੇਜ ਦਿੱਤਾ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਕਲੀ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਕਰਨ ਵਾਲੇ ਕਿਸੇ ਵੀ ਡੀਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਕੀਟਨਾਸ਼ਕਾਂ ਅਤੇ ਹੋਰ ਖੇਤੀ ਉਤਪਾਦਾਂ ਦੀ ਵਿਕਰੀ ਜਾਂ ਸਪਲਾਈ ਨੂੰ ਰੋਕਣ ਲਈ ਕੀਟਨਾਸ਼ਕਾਂ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਵੀ ਨਿਰਦੇਸ਼ ਦਿੱਤੇ।

News 21 June,2023
ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ

ਸੰਗਰੂਰ ਜ਼ਿਲ੍ਹੇ ਵਿੱਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ ਗਿਆਨ ਦੇ ਪਸਾਰ ਲਈ ਇਹ ਲਾਇਬ੍ਰੇਰੀ ਮਾਡਲ, ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ ਆਈ.ਏ.ਐਸ., ਪੀ.ਸੀ.ਐਸ. ਤੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਪੰਜਾਬ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ ਪਿਛਲੀ ਸਰਕਾਰ ਦੌਰਾਨ ਬਹੁਤ ਘੱਟ ਮੁੱਲ ਉਤੇ ਗੋਆ ਦੀ ਲੀਜ਼ ਉਪਰ ਦਿੱਤੀ ਕਰੀਬ ਨੌਂ ਏਕੜ ਜ਼ਮੀਨ ਦੀ ਕੀਤੀ ਸ਼ਨਾਖ਼ਤ ਸੰਗਰੂਰ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰ.ਓ. ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿੱਚ ਤਕਰੀਬਨ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਬਣਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਵਿੱਚ ਗਿਆਨ ਦੇ ਪਸਾਰ ਦਾ ਲੋਕ ਲਹਿਰ ਵਿੱਚ ਵਟਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਲਾਭ ਦੇਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀ ਦਾ ਇਸੇ ਤਰਜ਼ ਉਤੇ ਨਵੀਨੀਕਰਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਈ.ਏ.ਐਸ., ਪੀ.ਸੀ.ਐਸ. ਸਣੇ ਹੋਰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਦੇਣ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਜਤਾਈ ਕਿ ਇਹ ਸੈਂਟਰ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਪਾਸ ਕੇ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕਾਰਜ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਢੁਕਵੀਂ ਵਿਧੀ ਅਪਣਾਈ ਗਈ, ਜਿਸ ਸਦਕਾ ਅਜੇ ਤੱਕ 30,000 ਨੌਕਰੀਆਂ ਵਿੱਚੋਂ ਇਕ ਵੀ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ। ਪਿਛਲੀਆਂ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿਚ ਰਹੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਨ ਅਤੇ ਬਾਕੀ ਨੇਤਾਵਾਂ ਨਾਲ ਮਿਲ ਕੇ ਸਾਬਕਾ ਮੰਤਰੀਆਂ ਨੇ ਲੋਕਾਂ ਦਾ ਪੈਸਾ ਲੁੱਟਿਆ। ਇਸ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨਾਲ ਸਬੰਧਤ ਇਕ ਸਾਬਕਾ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀਆਂ ਦੋ ਮਸ਼ੀਨਾਂ ਬਰਾਮਦ ਹੋਈਆਂ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਕਿਸ ਤਰ੍ਹਾਂ ਪੈਸਾ ਕਮਾਇਆ ਸੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਵਿਰੁੱਧ ਧ੍ਰੋਹ ਕਮਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਕੇ ਜੁਆਬਦੇਹੀ ਤੈਅ ਕੀਤੀ ਜਾਵੇਗੀ। ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਜੰਗ ਵਿੱਢਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਬਿਗਲ ਵਜਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੂੰ ਗੋਆ ਵਿਚ ਪੰਜਾਬ ਦੀ ਤਕਰੀਬਨ 9 ਏਕੜ ਜ਼ਮੀਨ ਦਾ ਪਤਾ ਲੱਗਾ ਹੈ ਜੋ ਪਿਛਲੀ ਸਰਕਾਰ ਦੇ ਸਮੇਂ ਮਾਮੂਲੀ ਕੀਮਤ ਉਤੇ ਲੀਜ਼ ਉਤੇ ਦੇ ਦਿੱਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਜ਼ਮੀਨ ਛੇਤੀ ਹੀ ਖਾਲੀ ਹੋ ਜਾਵੇਗੀ ਅਤੇ ਇਸ ਵਿਚ ਸ਼ਾਮਲ ਕਿਸੇ ਵੀ ਲੀਡਰ ਨੂੰ ਬਖਸ਼ਿਆ ਨਹੀਂ ਜਾਵੇਗਾ। ਵੋਟਰਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਹ ਪੰਜਾਬ ਦੇ ਲੋਕਾਂ ਖਾਸ ਕਰਕੇ ਸੰਗਰੂਰ ਦੇ ਲੋਕਾਂ ਦੇ ਰਿਣੀ ਹਨ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਨਹੀਂ ਭੁੱਲਣਗੇ। ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਸੰਸਦ ਮੈਂਬਰ ਦੇ ਤੌਰ ਉਤੇ ਇਸ ਹਲਕੇ ਵਿੱਚ ਦਿੱਤੀਆਂ ਗਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਲਈ ਸੰਗਰੂਰ ਵਾਸੀਆਂ ਦੀ ਭਰਵੀਂ ਸ਼ਲਾਘਾ ਕੀਤੀ। ਪਿਛਲੀ ਸਰਕਾਰ ਦੇ ਖਜ਼ਾਨਾ ਮੰਤਰੀ ਉਤੇ ਹਮਲਾ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਜਦਕਿ ਇਹ ਖਜ਼ਾਨਾ ਮੰਤਰੀ ਜਨਤਕ ਕਾਰਜਾਂ ਲਈ ਹਰੇਕ ਵਾਰ ਖਜ਼ਾਨਾ ਖਾਲੀ ਹੈ ਦਾ ਰੌਲਾ ਪਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਚੁਣੇ ਹੋਏ ਨੁਮਾਇੰਦਿਆਂ ਦਾ 100 ਦਾ ਅੰਕੜਾ ਛੂਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਈ.ਪੀ.ਐਸ. ਚੁਣੇ ਗਏ ਲਹਿਰਾਗਾਗਾ ਦੇ ਨੌਜਵਾਨ ਰੌਬਿਨ ਨੂੰ ਨੌਜਵਾਨਾਂ ਸਾਹਮਣੇ ਰੂਬਰੂ ਕਰਦੇ ਹੋਏ ਕਿਹਾ ਕਿ ਸਿਰਫ ਵਿਦਿਆ ਨਾਲ ਹੀ ਸਾਰੀਆਂ ਔਕੜਾਂ ਪਾਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਮੁਲਕ ਦਾ ਅੱਵਲ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਸਿਰਜਣ ਵਾਸਤੇ ਢੁਕਵੀਂ ਵਿਉਂਤਬੰਦੀ ਕੀਤੀ ਹੈ।

News 21 June,2023
ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦਾ ਬਿੱਲ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ : ਸ਼ੋ੍ਰਮਣੀ ਕਮੇਟੀ ਮੈਂਬਰ

ਸੈਸ਼ਨ ’ਚ ਲਿਆਂਦੇ ਗਏ ਸੋਧ ਬਿੱਲ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਜਥੇਦਾਰ ਕਰਤਾਰਪੁਰ ਪਟਿਆਲਾ 20 ਜੂਨ - ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 2023 ਨੂੰ ਲਿਆਕੇ ਲੋਕਾਂ ਵਿਚ ਭਰਮ ਭੁਲੇਖਾ ਖੜਨ ਕਰਨ ਲਈ ਲਿਆਂਦੇ ਬਿੱਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸਰਕਾਰ ਦੇ ਇਸ ਕਦਮ ਨੂੰ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ ਕਰਾਰ ਦਿੱਤਾ। ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸੋਧ ਬਿੱਲ 2023 ਮਤੇ ਨੂੰ ਰੱਦ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸੈਸਨ ਵਿਚ ਲਿਆਂਦਾ ਗਿਆ ਮਤਾ ਮਹਿਜ਼ ਲੋਕਾਂ ਵਿਚ ਭਰਮ ਭੁਲੇਖੇ ਪੈਦਾ ਕਰਨ ਲਈ ਹੈ, ਜਦਕਿ ਕੇਂਦਰ ਦੀ ਪਾਰਲੀਮੈਂਟ ਅਤੇ ਸ਼ੋ੍ਰਮਣੀ ਕਮੇਟੀ ਹੀ ਐਕਟ 1925 ਵਿਚ ਸੋਧ ਕਰਨ ਦਾ ਅਧਿਕਾਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਇਸ ਐਕਟ ਜਾਂ ਸੋਧ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਭਾਸ਼ਣ ਦੌਰਾਨ ਮੁੱਖ ਮੰਤਰੀ ਇਸ ਗੱਲ ਦੀ ਮਰਿਆਦਾ ਵੀ ਟੱਪ ਗਏ ਹਨ ਕਿ ਸਿੱਖੀ ਸਰੂਪ ’ਤੇ ਸਵਾਲ ਖੜ੍ਹੇ ਕਰਦੇ ਰਹੇ, ਜਿਸ ਨਾਲ ਸਿੱਖ ਹਿਰਦਿਆਂ ਨੂੰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਅਤੇ ਪਹਿਰਾਵੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕੀਤੀਆਂ ਟਿੱਪਣੀਆਂ ਨਾਬਰਦਾਸ਼ਤ ਯੋਗ ਹਨ, ਜਿਸ ਕਰਕੇ ਮੁੱਖ ਮੰਤਰੀ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਾਰਮਕ ਮਾਮਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਸਪੱਸ਼ਟ ਕਰਦੀ ਹੈ ਕਿ ਮੁੱਖ ਮੰਤਰੀ ਦੇ ਪਿੱਛੇ ਅਜਿਹੀ ਹਾਕਮ ਧਿਰ ਖੜ੍ਹੀ ਹੈ, ਜਿਸ ਦੀ ਸ਼ੈਅ ’ਤੇ ਸਿਰਮੌਰ ਸੰਸਥਾ ਦੇ ਕਾਰਜਾਂ ਵਿਚ ਅਜਿਹੇ ਹਮਲੇ ਕੀਤੇ ਜਾ ਰਹੇ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਨਹੀਂ ਸਕਦੇ, ਜਨਤਾ ਸਾਰਾ ਕੁਝ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੱਛੇ ਪੰਥ ਵਿਰੋਧੀ ਤਾਕਤਾਂ ਅਜਿਹੇ ਵਿਵਾਦ ਖੜੇ ਕਰ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਧਾਰਮਕ ਕਾਰਜਾਂ ਵਿਚ ਦਖਲਅੰਦਾਜ਼ੀ ਛੱਡਕੇ ਆਪਣੀ ਸਰਕਾਰ ਚਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਹ ਉੱਕਾ ਹੀ ਦੱਸਣ ਦੀ ਲੋੜ ਨਹੀਂ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਕਾਰਜ ਕਿਸ ਢੰਗ ਨਾਲ ਅਤੇ ਧਰਮ ਦਾ ਪ੍ਰਚਾਰ ਪਸਾਰ ਕਿਸ ਤਰ੍ਹਾਂ ਹੋਵੇਗਾ ਇਹ ਜ਼ਿੰਮੇਵਾਰੀ ਵੀ ਪੰਜਾਬ ਦੀ ਜਨਤਾ ਨੇ ਸਿਰਮੌਰ ਸੰਸਥਾ ਦੇ ਮਹਾਨ ਤੇ ਵਿਲੱਖਣ ਕਾਰਜ ਕਰਨ ਲਈ ਚੁਣਕੇ ਸੰਸਥਾ ਵਿਚ ਭੇਜਿਆ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਸ਼ੋ੍ਰਮਣੀ ਕਮੇਟੀ ਦੀ ਐਗਜ਼ੈਕਟਿਵ ਬਾਡੀ ਇਹ ਸਭ ਚੰਗੀ ਤਰ੍ਹਾਂ ਜਾਣਦੀ ਹੈ ਕਿ ਫਰਜ਼ਾਂ ਦੀ ਪਹਿਰੇਦਾਰੀ ਕਿਵੇਂ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਨਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।

News 21 June,2023
ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ: ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਨੇ ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਨੀਤੀ ਦੇ ਲਾਗੂਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਰਾਜ ਪੱਧਰੀ ਈ.ਵੀ. ਕਮੇਟੀ ਦੀ ਮੀਟਿੰਗ ਦੌਰਾਨ ਲਿਆ ਪ੍ਰਗਤੀ ਦਾ ਜਾਇਜ਼ਾ ਚੰਡੀਗੜ੍ਹ, 21 ਜੂਨ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਮਨਸ਼ੇ ਨਾਲ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਗਲੇ ਤਿੰਨ ਸਾਲਾਂ ਦੌਰਾਨ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ। ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਇਲੈਕਟ੍ਰਿਕ ਵਾਹਨ ਨੀਤੀ-2023 ਨੂੰ ਲਾਗੂ ਕਰਨ ਲਈ ਪਾਬੰਦ ਰਾਜ ਪੱਧਰੀ ਈ.ਵੀ. ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਰਿਆਇਤਾਂ ਇਲੈਕਟ੍ਰਿਕ ਦੋ-ਪਹੀਆ ਵਾਹਨਾਂ, ਈ-ਸਾਈਕਲਾਂ, ਈ-ਰਿਕਸ਼ਾ, ਈ-ਆਟੋ, ਇਲੈਕਟ੍ਰਿਕ ਲਾਈਟ ਕਮਰਸ਼ੀਅਲ ਵਾਹਨਾਂ ਆਦਿ ਉਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਰਿਆਇਤਾਂ ਲਈ ਸਮਰਪਿਤ ਈ.ਵੀ ਫ਼ੰਡ ਕਾਇਮ ਕਰਨ ਲਈ ਵਿੱਤ ਵਿਭਾਗ ਨੂੰ ਪੱਤਰ ਭੇਜਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਫ਼ੰਡਾਂ ਨੂੰ ਸੂਬੇ ਵਿੱਚ ਈ.ਵੀ. ਵਾਹਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਵਰਤਿਆ ਜਾਣਾ ਹੈ, ਇਸ ਲਈ ਇਸ ਸਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ. ਭੁੱਲਰ ਨੇ ਸੂਬੇ ਵਿੱਚ ਈ.ਵੀ ਨੀਤੀ ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਸਬੰਧੀ ਵੇਰਵੇ ਲਏ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਬੁਨਿਆਦੀ ਢਾਂਚੇ ਦੀ ਸਥਾਪਤੀ ਜ਼ਰੂਰੀ ਹੈ ਅਤੇ ਇਸ ਦੀ ਸਥਾਪਤੀ ਦੇ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਲਈ ਈ.ਵੀ. ਸੈੱਲ ਬਣਾਉਣ ਵਾਸਤੇ ਈ.ਵੀ. ਖੇਤਰ ਵਿੱਚ ਕੰਮ ਕਰਨ ਵਾਲੇ ਮਾਹਰਾਂ ਦੀ ਭਰਤੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਟਰਾਂਸਪੋਰਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਸੂਬੇ ਵਿਚ ਇਲੈਕਟ੍ਰਿਕ ਵਾਹਨਾਂ ਦੇੇ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਵਿਉਂਤਬੰਦੀ ਅਤੇ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਸਬੰਧੀ ਰਿਪੋਰਟ ਤਿਆਰ ਕਰ ਕੇ ਭੇਜਣ। ਉਨ੍ਹਾਂ ਮਕਾਨ ਉਸਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਬਣਨ ਵਾਲੇ ਮਾਲਜ਼ ਅਤੇ ਹਾਊਸਿੰਗ ਸੁਸਾਇਟੀਆਂ ਵਿਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਨੀਤੀ ਘੜੀ ਜਾਵੇ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਨਿਰਦੇਸ਼ ਦਿੱਤੇ ਕਿ ਉਹ 15 ਸਾਲ ਦੀ ਹੱਦ ਪਾਰ ਕਰ ਚੁੱਕੀਆਂ ਸਰਕਾਰੀ ਬੱਸਾਂ ਨੂੰ ਸਕਰੈਪ ਕਰਨ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਤਾਂ ਜੋ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਫ਼ਲੀਟ ਵਿੱਚ ਸ਼ਾਮਲ ਕੀਤਾ ਜਾ ਸਕੇ। ਸ. ਲਾਲਜੀਤ ਸਿੰਘ ਭੁੱਲਰ ਨੇ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਈ.ਵੀ ਖੇਤਰ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਤਾਂ ਕਿ ਇਸ ਖੇਤਰ ਵਿੱਚ ਨਵੀਂ ਤਕਨੀਕ ਆਉਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਣ। ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਐਕਸਾਈਜ਼ ਕਮਿਸ਼ਨਰ ਸ੍ਰੀ ਵਰੁਣ ਰੂਜਮ, ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨੀਸ਼ ਕੁਮਾਰ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ, ਵਿਸ਼ੇਸ਼ ਸਕੱਤਰ ਪੀ.ਡਬਲਯੂ.ਡੀ. ਸ੍ਰੀ ਹਰੀਸ਼ ਨਈਅਰ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।

News 21 June,2023
ਮੁੱਖ ਸਕੱਤਰ ਵੱਲੋਂ ਆਮ ਆਦਮੀ ਕਲੀਨਿਕਾਂ ਉਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਐਨਰੋਲਮੈਂਟ ਕਰਨ ਦੇ ਨਿਰਦੇਸ਼

ਪੰਜਾਬ ਆਧਾਰ ਐਨਰੋਲਮੈਂਟ ਵਿੱਚ ਪੰਜਵੇਂ ਸਥਾਨ ’ਤੇ: ਵਿਜੈ ਕੁਮਾਰ ਜੰਜੂਆ ਮੁੱਖ ਸਕੱਤਰ ਦੀ ਅਗਵਾਈ ਵਾਲੀ ਯੂ.ਆਈ.ਡੀ. ਲਾਗੂਕਰਨ ਕਮੇਟੀ ਨੇ ਬੱਚਿਆਂ ਦੀ ਆਧਾਰ ਕਵਰੇਜ਼ ਕਰਨ ’ਤੇ ਦਿੱਤਾ ਜ਼ੋਰ ਚੰਡੀਗੜ, 21 ਜੂਨ ਪੰਜ ਸਾਲ ਤੱਕ ਦੇ ਬੱਚਿਆਂ ਦੀ ਆਧਾਰ ਕਵਰੇਜ਼ ਵਧਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਦਰਜ ਕੀਤੇ ਜਾਣ। ਇਹ ਗੱਲ ਮੁੱਖ ਸਕੱਤਰ ਸ੍ਰੀ ਜੰਜੂਆ ਨੇ ਅੱਜ ਇਥੇ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਯੂ.ਆਈ.ਡੀ. ਲਾਗੂਕਰਨ ਕਮੇਟੀ ਦੀ ਮੀਟਿੰਗ ਵਿੱਚ ਕਹੀ। ਸ੍ਰੀ ਜੰਜੂਆ ਨੇ ਕਿਹਾ ਕਿ ਪੰਜਾਬ ਆਧਾਰ ਕਵਰੇਜ਼ ਵਿੱਚ ਭਾਰਤ ਵਿੱਚੋਂ ਪੰਜਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੇ ਆਧਾਰ ਬਣਾਉਣ ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 44 ਫੀਸਦ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 580 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਵੱਡੀ ਗਿਣਤੀ ਲੋਕ ਆਪਣਾ ਇਲਾਜ ਕਰਵਾ ਰਹੇ ਹਨ। ਕਲੀਨਿਕ ਆਉਣ ਵਾਲੇ ਮਰੀਜ਼ਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਹੁਣ ਬੱਚਿਆਂ ਦੀ ਆਧਾਰ ਐਨਰੋਲਮੈਂਟ ਵਧਾਉਣ ਲਈ ਇੱਥੇ ਵੀ ਆਧਾਰ ਦਰਜ ਕਰਵਾਉਣ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਹੈ। ਕਲੀਨਿਕ ਉਤੇ ਸਟਾਫ ਕੋਲ ਟੈਬਲੇਟ ਪਹਿਲਾਂ ਹੀ ਮੌਜੂਦ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਅਤੇ ਸਕੂਲਾਂ ਵਿੱਚ ਆ ਰਹੇ ਬੱਚਿਆਂ ਦੇ ਆਧਾਰ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਆਖਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅੱਪਡੇਟ ਕਰਿਆ ਜਾਵੇ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਮੇਟੀ ਨੂੰ ਵਿਸਥਾਰ ਵਿੱਚ ਆਧਾਰ ਪ੍ਰਾਜੈਕਟ ਦੀ ਪੇਸ਼ਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੇਵਲ 5-7 ਅਤੇ 15-17 ਸਾਲ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਦੀ ਸੁਵਿਧਾ ਮੁਫਤ ਹੈ। ਇਸ ਲਈ ਰਜਿਸਟਰਾਰ ਯੂ.ਆਈ.ਡੀ. ਪੰਜਾਬ ਵੱਲੋਂ ਇਸ ਉਮਰ ਦੇ ਬੱਚਿਆਂ ਦੇ ਬਾਇਓਮੈਟ੍ਰਿਕ ਅੱਪਡੇਟ 100 ਫ਼ੀਸਦੀ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡਿਪਟੀ ਡਾਇਰੈਕਟਰ ਜਨਰਲ ਭਾਵਨਾ ਗਰਗ ਨੇ ਦੱਸਿਆ ਕਿ ਬਾਲਗ ਆਬਾਦੀ ਪਹਿਲਾਂ ਹੀ ਆਧਾਰ ਵਿੱਚ ਕਵਰ ਕੀਤੀ ਹੋ ਚੁੱਕੀ ਹੈ। ਮੁੱਖ ਧਿਆਨ ਬੱਚਿਆਂ ਉਤੇ ਕੇਂਦਰਿਤ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ 14 ਸਤੰਬਰ 2023 ਤੱਕ ਕੋਈ ਵੀ ਨਾਗਰਿਕ, ਜਿਸ ਨੇ ਪਿਛਲੇ ਦੱਸ ਸਾਲ ਦੌਰਾਨ ਆਪਣਾ ਆਧਾਰ ਕਦੇ ਅੱਪਡੇਟ ਨਹੀਂ ਕਰਵਾਇਆ, ਉਹ ਆਧਾਰ ਵਿੱਚ ਆਨਲਾਈਨ ਡਾਕੂਮੈਂਟ ਅਪਡੇਸ਼ਨ ਮੁਫਤ ਕਰ ਸਕਦਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਮੇਸ਼ ਕੁਮਾਰ ਗੰਟਾ, ਪ੍ਰਮੁੱਖ ਸਕੱਤਰ ਯੋਜਨਾ ਵਿਕਾਸ ਪ੍ਰਤਾਪ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਗਿਰੀਸ਼ ਦਿਆਲਨ ਤੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਨੇ ਬੁਬਲਾਨੀ ਆਦਿ ਹਾਜ਼ਰ ਸਨ।

News 21 June,2023
ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ। ਸਪੀਕਰ ਸ. ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ 'ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ 'ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ।

News 21 June,2023
ਨਿਗਮ ਚੋਣਾਂ ਨੂੰ ਲੈ ਕੇ 'ਚ ਆਈ ਗਰਮਾਹਟ - - ਸਿੱਧੂ ਦੇ ਖਾਸਮਖਾਸ ਸਾਬਕਾ ਪ੍ਰਧਾਨ ਲਾਲੀ ਨੇ ਸ਼ਹਿਰ ਦੇ ਲਗਭਗ 25 ਵਾਰਡਾਂ 'ਤੇ ਕੀਤਾ ਦਾਅਵਾ

ਨਿਗਮ ਚੋਣਾਂ ਨੂੰ ਲੈ ਕੇ 'ਚ ਆਈ ਗਰਮਾਹਟ ਸਿੱਧੂ ਦੇ ਖਾਸਮਖਾਸ ਸਾਬਕਾ ਪ੍ਰਧਾਨ ਲਾਲੀ ਨੇ ਸ਼ਹਿਰ ਦੇ ਲਗਭਗ 25 ਵਾਰਡਾਂ 'ਤੇ ਕੀਤਾ ਦਾਅਵਾ - ਪਟਿਆਲਾ ਦੇ ਇੰਚਾਰਜ ਭਾਰਤ ਭੂਸ਼ਣ ਨੂੰ ਮਿਲਕੇ ਦਿੱਤਾ ਲਿਖਤੀ ਮੈਮੋਰੰਡਮ - 60 ਵਾਰਡਾਂ ਵਿੱਚ ਸਾਡੇ ਸਮੁੱਚੇ ਆਗੂਆਂ 'ਤੇ ਹੋਵੇ ਗੰਭੀਰਤਾ ਨਾਲ ਵਿਚਾਰ : ਲਾਲੀ ਪਟਿਆਲਾ, 20 ਜੂਨ : ਕਾਂਗਰਸ ਦੇ ਸਾਬਕਾ ਪ੍ਰਧਾਨ ਤੇਕੌਮੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਖਾਸਮ ਖਾਸ ਤੇ ਪਰਿਵਾਰਕ ਮੈਂਬਰ ਵਜੋਂ ਜਾਣੇ ਜਾਂਦੇ ਜ਼ਿਲਾ ਸ਼ਹਿਰੀ ਕਾਂਗਰਸਦੇ ਸਾਬਕਾ ਪ੍ਰਧਾਨਨਰਿੰਦਰ ਲਾਲੀ ਨੇ ਅੱਜ ਆਪਣੀ ਟੀਮ ਨਾਲ ਕਾਂਗਰਸ ਵੱਲੋਂ ਲਗਾਏ ਗਏ ਪਟਿਆਲਾ ਦੇ ਇੰਚਾਰਜ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਮਿਲਕੇ 60 ਵਾਰਡਾਂ ਵਿਚੋਂ ਲਗਭਗ 25 ਵਾਰਡਾਂ 'ਤੇਸਿੱਧੇ ਤੌਰ 'ਤੇ ਆਪਦਾ ਦਾਅਵਾ ਠੋਕ ਦਿੱਤਾ ਹੈ, ਜਿਸ ਨਾਲ ਆ ਰਹੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਵਿੱਚ ਪੂਰੀ ਗਰਮਾਹਟ ਪੈਦਾ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਧੜੇ ਵੱਲੋਂ ਆਪਣੀ ਦਾਅਵੇਦਾਰੀ ਠੋਕਣ ਤੋਂ ਬਾਅਦ ਪਟਿਆਲਾ ਵਿਚ ਮੌਜੂਦਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਾ ਧੜਾਆਹਮੋ ਸਾਹਮਣੇ ਨਜਰ ਆ ਰਹੇ ਹਨ। ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਵਿੱਚ ਥੋੜਾ ਸਮਾਂ ਹੀ ਬਾਕੀ ਹੈ। ਆਮ ਆਦਮੀ ਪਾਰਟੀ, ਅਕਾਲੀ ਦਲ, ਭਾਜਪਾ ਵੀ ਆਪਣੇ ਆਪਣੇ ਨੇਤਾਵਾਂ ਨੂੰ ਪੂਰੀ ਤਰ੍ਹਾਂ ਇਸ ਲੜਾਈ ਲਈ ਤਿਆਰ ਕਰ ਰਹੀਆਂ ਹਨ। ਹਾਲਾਕਿ ਨਿਗਮ ਚੋਣਾਂ ਵਿੱਚ ਹੁਣ ਤੱਕ ਮੌਜੂਦਾ ਸਰਕਾਰ ਦਾ ਧੜਾ ਹੀ ਨਗਰ ਨਿਗਮ 'ਤੇ ਕਾਬਜ ਹੁੰਦਾ ਹੈ ਪਰ ਪਟਿਆਲਾ ਵਿੱਚ ਮੋਤੀ ਮਹਿਲ ਦੇ ਭਾਜਪਾ ਵੱਲ ਚਲੇ ਜਾਣਨਾਲ ਇਹ ਲੜਾਈ ਤਿੱਖੀ ਹੋਣ ਦੇ ਅਸਾਰ ਬਣ ਗਏ ਹਨ। ਸਾਬਕਾ ਸਹਿਰੀ ਪ੍ਰਧਾਨ ਨਰਿੰਦਰ ਲਾਲੀ ਵੱਲੋਂ ਵਾਇਰਲ ਕੀਤੀ ਲਿਸਟ ਮੁਤਾਬਿਕ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਲੈਟਰ ਹੈਡ ਤੇ 25 ਵਾਰਡਾਂ ਦੇ ਕੌਸਲਰ ਵਜੋਂ ਚੋਣ ਲੜਨ ਦੇ ਦਾਅਵੇਦਾਰਾਂ ਦੇ ਨਾਮਾ ਦੀ ਸਿਫਾਰਸ ਕੀਤੀ ਗਈ ਹੈ। ਇਸ ਦਾਅਵੇ ਮੁਤਾਬਿਕ ਵਾਰਡ ਨੰਬਰ 30 ਤੋਂ ਰਣਵੀਰ ਸਿਘ ਕਾਲੀ, 31 ਤੋਂ ਹਰਬੰਸ ਸਿੰਘ ਕੰਡੇਵਾਲਾ, 32 ਤੋਂ ਇਕਰਾਰ ਸਦੀਕੀ, 33 ਤੋਂ ਮਾਸਟਰ ਨਿਰੰਜਨ ਦਾਸ, 36 ਤੋਂ ਨਰਿੰਦਰ ਪੱਪਾ, 38 ਤੋਂ ਆਗਿਆਕਾਰ ਸਿੰਘ, 39 ਤੋਂ ਮੰਗਤ ਰਾਏ, 40 ਤੋਂ ਰਾਜੇਸ ਸਿੰਗਲਾ, 41 ਤੋਂ ਅਸੋਕ ਖੰਨਾ, 42 ਸੁਰਿੰਦਰ ਸਰਮਾ, 43 ਭੰਬਰੀ ਮਦਨ ਲਾਲ, 45 ਸਤੀਸ ਕੰਬੋਜ, 46 ਭੂਸਣ ਸਰਮਾ, 47 ਰਾਜ ਕੁਮਾਰ, 48 ਨਰਿਦਰ ਸਿੰਘ ਨੀਟੂ, 49 ਆਸਾ ਰਾਣੀ, 50 ਜਗਜੀਤ ਸਿੰਘ ਸੱਗੂ, 51 ਸਾਰਦਾ ਦੇਵੀ, 52 ਪੁਸਪਿੰਦਰ ਟੀਟੂ, 55 ਪ੍ਰਵੀਨ ਸਿੰਗਲਾ, 56 ਨੀਰਜਮੰਡੋਰਾ, 57 ਮਹਿੰਦਰ ਸਿੰਘ, 58 ਸੁਭਾਸ ਸਰਮਾ, 59 ਗੋਪਾਲ ਸਿੰਗਲਾ ਅਤੇ ਵਾਰਡ ਨੰਬਰ 60 ਤੋਂ ਗੁਰਮਾਨ ਸਿੰਘ ਨੇ ਸਿੱਧੂ ਧੜੇ ਤੋਂ ਦਾਅਵਾ ਠੋਕਿਆ ਹੈ। ਹੁਣ ਫੈਸਲਾ ਹਾਈਕਮਾਂਡ ਨੇ ਕਰਨਾ ਹੈ ਕਿਉਂਕਿ ਸ਼ਹਿਰ ਵਿੱਚ ਪਹਿਲਾਂ ਵੀ ਪਟਿਆਲਾ ਦਿਹਾਤੀ ਹਲਕੇ ਦੇ ਇੱਚਾਰਜ ਅਤੇ ਪਟਿਆਲਾਸ਼ਹਿਰੀ ਹਲਕੇਦੇ ਇੰਚਾਰਜ ਵੀ ਵੱਖ-ਵੱਖ ਸੀਟਾਂ 'ਤੇ ਆਪਣੇ ਦਾਅਵੇ ਠੋਕ ਰਹੇ ਹਨ। ਭਾਰਤ ਭੂਸ਼ਣ ਨੂੰ ਮਿਲੇ ਨੇਤਾਵਾਂ ਵਿੱਚ ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਬਲਿਹਾਰ ਸਿੰਘ ਸਮਸ਼ਪੁਰ, ਕਾਂਗਰਸ ਦੇ ਸੀਨੀਅਰ ਨੇਤਾ ਅਨੁਜ ਤ੍ਰਿਵੇਦੀ, ਡਾ. ਰਾਜ ਕੁਮਾਰ ਡਕਾਲਾ ਅਤੇ ਹੋਰ ਵੀ ਨੇਤਾ ਹਾਜਰ ਸਨ।

News 20 June,2023
🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ

ਚੰਡੀਗੜ੍ਹ 🚩ਮਾਨ’ ਸਰਕਾਰ ਦੀ ਰਡਾਰ ‘ਤੇ 19 ਜ਼ਿਲ੍ਹਿਆਂ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ 🚩Exclusive ਰਿਪੋਰਟ ਆਈ ਸਾਹਮਣੇ 🚩ਦਲਾਲਾਂ ਨੂੰ ਵੀ ਨਹੀਂ ਬਖਸ਼ੇਗੀ ਵਿਜੀਲੈਂਸ - - - - - - - - 🚩ਲਿਸਟਾਂ ਜਨਤਕ ਹੋਣ ਤੋਂ ਬਾਅਦ ਤਹਿਸ਼ੀਲਦਾਰਾਂ ਦਾ ਵੱਡਾ ਫੈਸਲਾ 🚩ਕਲ੍ਹ ਤੋਂ ਪੰਜਾਬ ਦੀਆਂ ਤਹਿਸ਼ੀਲਾਂ ਚ ਨਹੀਂ ਹੋਣਗੀਆਂ ਰਜਿਸਟਰੀਆਂ 🚩ਯੂਨੀਅਨ ਦੀ ਮੀਟਿੰਗ ਜਾਰੀ, ਹੋਰ ਫੈਸਲੇ ਜਲਦ

News 20 June,2023
ਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ

ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਜੇਕਰ ਇਕ ਜੁਲਾਈ ਤੋਂ ਫੰਡ ਜਾਰੀ ਨਾ ਕੀਤੇ ਤਾਂ ਸੁਪਰੀਮ ਕੋਰਟ ਦਾ ਦਰ ਖੜਕਾਏਗੀ ਸੂਬਾ ਸਰਕਾਰ ਸੂਬਿਆਂ ਦੇ ਮਾਮਲਿਆਂ ਵਿਚ ਦਖ਼ਲ ਦੇਣ ਲਈ ਰਾਜ ਭਵਨ ਹੁਣ ਭਾਜਪਾ ਦੇ ਸੂਬਾ ਪੱਧਰੀ ਹੈੱਡਕੁਆਰਟਰ ਬਣ ਕੇ ਉੱਭਰੇ ਪ੍ਰਤਾਪ ਬਾਜਵਾ ਨੇ ਪੰਜਾਬੀਆਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਜਾਣ ਦਾ ਰਾਹ ਚੁਣਿਆ ਚੰਡੀਗੜ੍ਹ, 20 ਜੂਨ ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ.ਡੀ.ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਮਤੇ 'ਤੇ ਹੋਈ ਚਰਚਾ ਨੂੰ ਸਮੇਟਦਿਆਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਿਆਂ ਵਿੱਚ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਕਰਨ ਲਈ ਕੇਂਦਰ ਨੇ ਇੱਕ ਅਜਿਹੇ ਵਿਅਕਤੀ ਦੀ ਨਿਯੁਕਤੀ ਕੀਤੀ ਹੈ ਜਿਸ ਨੂੰ ਰਾਜਪਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਵਰਨਰ ਦਾ ਅਹੁਦਾ ਅੰਗਰੇਜ਼ਾਂ ਦੇ ਸ਼ਾਸਨਕਾਲ ਵੇਲੇ ਵੀ ਮੌਜੂਦ ਸੀ ਅਤੇ ਅਜੇ ਵੀ ਕੇਂਦਰ ਦੇ ਚੁਣੇ ਹੋਏ ਇਹ ਲੋਕ ਉਸੇ ਤਰ੍ਹਾਂ ਸ਼ਾਹੀ ਠਾਠ-ਬਾਠ ਨਾਲ ਰਹਿੰਦੇ ਹਨ, ਜਿਵੇਂ ਉਨ੍ਹਾਂ ਤੋਂ ਪਹਿਲਾਂ ਰਹਿੰਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਰਾਜ ਭਵਨ ਹੁਣ ਸੂਬੇ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਚੁਣੀਆਂ ਹੋਈਆਂ ਸਰਕਾਰਾਂ ਦੇ ਕੰਮ ਵਿੱਚ ਬੇਲੋੜੇ ਅੜਿੱਕੇ ਡਾਹ ਰਹੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਜੇਕਰ ਰਾਜਪਾਲ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ ਤਾਂ ਕੇਂਦਰ ਰਾਜਪਾਲਾਂ ਨੂੰ ਇਸ ਲਈ ਝਿੜਕਦਾ ਹੈ ਕਿ ਉਹ ਦਫ਼ਤਰਾਂ ਵਿੱਚ ਵਿਹਲੇ ਕਿਉਂ ਬੈਠੇ ਹਨ।” ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵੱਲੋਂ ਲਿਖੀਆਂ ਚਿੱਠੀਆਂ ਦਾ ਰਿਕਾਰਡ ਸਦਨ ਵਿਚ ਪੇਸ਼ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਅਜਿਹੇ ਪੱਤਰ ਲਿਖਣ ਦੀ ਬਜਾਏ ਆਰ.ਡੀ.ਐਫ. ਵਰਗੇ ਮੁੱਦਿਆਂ ਨੂੰ ਕੇਂਦਰ ਕੋਲ ਹੱਲ ਕਰਵਾਉਣ ਲਈ ਤਰੱਦਦ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਪੰਜਾਬ ਦੇ ਹੀ ਰਾਜਪਾਲ ਅਕਸਰ ਹੀ ਦੂਜੇ ਪਾਸੇ ਭੁਗਤਦੇ ਨਜ਼ਰ ਆਉਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3622 ਕਰੋੜ ਰੁਪਏ ਰੋਕ ਦਿੱਤੇ ਹਨ ਜੋ ਕਿ ਲਿੰਕ ਸੜਕਾਂ ਦੇ ਨਿਰਮਾਣ, ਮੰਡੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣ ਅਤੇ ਹੋਰ ਕੰਮਾਂ ਲਈ ਵਰਤੇ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਫੰਡ ਜਾਰੀ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਇਸ ਦੇ ਛੇਤੀ ਹੱਲ ਲਈ ਮਾਮਲਾ ਸੁਪਰੀਮ ਕੋਰਟ ਵਿੱਚ ਲੈ ਕੇ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ 'ਤੇ ਤਿੱਖਾ ਹਮਲਾ ਬੋਲਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਭਗਵੰਤ ਮਾਨ ਨੇ ਕਿਹਾ, “ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?” ਇਸ ਅਹਿਮ ਮੁੱਦੇ 'ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੀਡਰਾਂ ਪਾਸੋਂ ਪੁੱਛਣਾ ਚਾਹੀਦਾ ਹੈ ਕਿ ਜਦੋਂ ਆਰ.ਡੀ.ਐਫ. ਨੂੰ ਰੋਕਣ ਦਾ ਬਿੱਲ ਪਾਸ ਕੀਤਾ ਜਾ ਰਿਹਾ ਸੀ ਤਾਂ ਉਹ ਬਾਈਕਾਟ ਕਰਕੇ ਆਪਣੇ ਘਰ ਕਿਉਂ ਭੱਜ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।

News 20 June,2023
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ, 2023 ਸਰਬਸੰਮਤੀ ਨਾਲ ਪਾਸ

ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਵੀ.ਸੀ. ਨਿਯੁਕਤ ਕਰਨ ਦੀਆਂ ਸ਼ਕਤੀਆਂ ਦੇਣਾ ਪੂਰੀ ਤਰ੍ਹਾਂ ਗ਼ੈਰ-ਵਾਜਬ: ਮੁੱਖ ਮੰਤਰੀ ਚੰਡੀਗੜ੍ਹ, 20 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ ਕੋਲ ਹੋਣਗੀਆਂ। ਸਦਨ ਵਿੱਚ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਆਪਣਾ ਅਮੀਰ ਸੱਭਿਆਚਾਰ ਤੇ ਰਵਾਇਤਾਂ ਹਨ, ਜਿਸ ਨੂੰ ਨੌਜਵਾਨ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਖ਼ਾਸ ਤੌਰ ਉਤੇ ਯੂਨੀਵਰਸਿਟੀਆਂ ਇਸ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਨੇ ਕਿਵੇਂ ਮਹਾਨ ਬੁੱਧੀਜੀਵੀ, ਕਲਾਕਾਰ ਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਹਿਮ ਹਸਤੀਆਂ ਪੈਦਾ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਵਾਈਸ ਚਾਂਸਲਰ ਵਜੋਂ ਅਜਿਹੇ ਵਿਅਕਤੀਆਂ ਦੀ ਨਿਯੁਕਤੀ ਕਰਨ ਦੀ ਲੋੜ ਹੈ, ਜਿਹੜੇ ਇਮਾਨਦਾਰ, ਵਿਵੇਕਸ਼ੀਲ ਤੇ ਚੰਗੀ ਦਿੱਖ ਵਾਲੇ ਹੋਣ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਰਾਜਪਾਲ, ਜਿਹੜੇ ਸੂਬੇ ਨਾਲ ਸਬੰਧਤ ਨਹੀਂ ਹਨ, ਇੱਥੋਂ ਦੇ ਇਤਿਹਾਸ ਤੇ ਸੱਭਿਆਚਾਰ ਬਾਰੇ ਜਾਣੂੰ ਨਾ ਹੋਣ ਕਾਰਨ ਬੇਲੋੜੇ ਅੜਿੱਕੇ ਖੜ੍ਹੇ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਰਾਜਪਾਲ ਸੂਬੇ ਬਾਰੇ ਕੁੱਝ ਨਹੀਂ ਜਾਣਦੇ ਪਰ ਉਨ੍ਹਾਂ ਕੋਲ ਵੀ.ਸੀ. ਨਿਯੁਕਤ ਕਰਨ ਦੀ ਤਾਕਤ ਹੋਣਾ ਪੂਰੀ ਤਰ੍ਹਾਂ ਨਾਵਾਜਬ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਹਿੱਤਾਂ ਦੀ ਰਾਖੀ ਦੇ ਉਲਟ ਪੰਜਾਬ ਦੇ ਰਾਜਪਾਲ ਅਕਸਰ ਦੂਜੇ ਬੰਨ੍ਹੇ ਖੜ੍ਹੇ ਦਿਖਾਈ ਦਿੰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਮਸਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਰਾਜਪਾਲ ਨੇ ਯੂਨੀਵਰਸਿਟੀ ਦੇ ਸੈਨੇਟ ਵਿੱਚ ਦਾਖ਼ਲੇ ਬਾਰੇ ਹਰਿਆਣਾ ਦੇ ਰੁਖ਼ ਦਾ ਪੱਖ ਪੂਰਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਅਜੀਬ ਸਥਿਤੀ ਹੈ ਕਿਉਂਕਿ ਰਾਜਪਾਲ ਦਿੱਲੀ ਵਿੱਚ ਬੈਠੇ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਢਕਵੰਜ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਲੋਕਾਂ ਦੇ ਉਸ ਫਤਵੇ ਦੀ ਸਿੱਧੀ ਨਿਰਾਦਰੀ ਹੈ, ਜਿਸ ਰਾਹੀਂ ਲੋਕਾਂ ਨੇ ਆਪਣੀ ਭਲਾਈ ਲਈ ਕੰਮ ਕਰਨ ਵਾਸਤੇ ਸੂਬਾ ਸਰਕਾਰ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਪਾਸ ਕੀਤੇ ਬਿੱਲ ਦੀ ਤਰਜ਼ ਉਤੇ ਪੰਜਾਬ ਸਰਕਾਰ ਨੇ ਇਹ ਬਿੱਲ ਬਣਾਇਆ ਹੈ, ਜਿਹੜਾ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਮੁੱਖ ਮੰਤਰੀ ਨੂੰ ਮੁਹੱਈਆ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਰਾਜਪਾਲ ਦੀ ਥਾਂ ਮੁੱਖ ਮੰਤਰੀ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਰਾਜਪਾਲ ਦੀ ਦਖ਼ਲਅੰਦਾਜ਼ੀ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਰਵਾਇਤੀ ਸ਼ਾਨ ਬਹਾਲ ਕਰਨ ਲਈ ਹਰੇਕ ਕਦਮ ਚੁੱਕੇਗੀ।

News 20 June,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ

ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਹੀਂ ਕਰਦਾ ਸਗੋਂ ਹਰੇਕ ਘਰ ਤੱਕ ਗੁਰਬਾਣੀ ਪਹੁੰਚਾਉਣ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਚੰਡੀਗੜ੍ਹ, 20 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ 'ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਏਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਇੱਕ ਨਿਮਾਣੇ ਅਤੇ ਸ਼ਰਧਾਵਾਨ ਸਿੱਖ ਹੋਣ ਦੇ ਨਾਤੇ ਉਹ ਦੁਨੀਆ ਭਰ ਵਿੱਚ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਦੇ ਹੱਕਦਾਰ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ 'ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਨ 'ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ।

News 20 June,2023
‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ ਜਲੰਧਰ ਦੇ ਪੀ.ਏ.ਪੀ. ਮੈਦਾਨ ਵਿੱਚ ਯੋਗ ਕਰਕੇ ਸੂਬੇ ਵਿਚ ਸਿਹਤ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਜਲੰਧਰ, 20 ਜੂਨ ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ। ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਣਾ ਹੈ।" ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 7669 400 500 'ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in 'ਤੇ ਜਾ ਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ ਅਤੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂੰ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਦੀ ਸ਼ਾਨਦਾਰ ਪ੍ਰਾਚੀਨ ਪਰੰਪਰਾ ਦੇ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਉਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਲੋਕ ਲਹਿਰ ਸ਼ੁਰੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਅਤੇ ਤੰਦਰੁਸਤ ਦਿਮਾਗ ਲਈ ਯੋਗਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਤੰਦਰੁਸਤ ਤੇ ਰਿਸ਼ਟ-ਪੁਸ਼ਟ ਰਹਿਣ ਲਈ ਯੋਗਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਲੋਕਾਂ ਵਿੱਚ ਯੋਗ ਅਭਿਆਸ ਕਰਕੇ ਚੰਗੀ ਸਿਹਤ ਯਕੀਨੀ ਬਣਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਨਾ ਸਿਰਫ਼ ਚੰਗੀ ਸਿਹਤ ਬਣਾਈ ਰੱਖੀ ਜਾਵੇ ਸਗੋਂ ਉਨ੍ਹਾਂ ਲੋਕਾਂ ਨੂੰ ਤਣਾਅ ਤੋਂ ਵੀ ਮੁਕਤ ਕੀਤਾ ਜਾਵੇ, ਜਿਨ੍ਹਾਂ ਨੂੰ ਆਪਣੇ ਜੀਵਨ ਵਿੱਚ ਹਰ ਰੋਜ਼ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵਧ ਰਿਹਾ ਤਣਾਅ ਹਰ ਕਿਸੇ ਲਈ ਚਿੰਤਾ ਦਾ ਮੁੱਖ ਕਾਰਨ ਹੈ ਅਤੇ ਯੋਗ ਲੋਕਾਂ ਨੂੰ ਇਸ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗ ਅਭਿਆਸ ਰਾਹੀਂ ਚੰਗਾ ਜੀਵਨ ਬਤੀਤ ਕਰਕੇ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡਾ: ਬਲਬੀਰ ਸਿੰਘ ਅਤੇ ਬ੍ਰਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂਪ੍ਰਸਾਦ ਅਤੇ ਹੋਰ ਵੀ ਹਾਜ਼ਰ ਸਨ।

News 20 June,2023
ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼

ਜਲੰਧਰ ਦੀ ਬਦਲੇਗੀ ਦਿੱਖ, ਮੁੱਖ ਮੰਤਰੀ ਵੱਲੋਂ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਜਲੰਧਰ ਦਾ ਵਿਆਪਕ ਪੱਧਰ ਉਤੇ ਵਿਕਾਸ ਸਰਕਾਰ ਦੇ ਏਜੰਡੇ ਉਤੇ ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ ਆਮ ਵਿਅਕਤੀ ਦੀਆਂ ਦੁੱਖ-ਤਕਲੀਫਾਂ ਘਟਾਉਣ ਦੇ ਉਦੇਸ਼ ਨਾਲ ਚਲਾਈਆਂ ਭਲਾਈ ਸਕੀਮਾਂ ਦਾ ਵਿਰੋਧ ਕਰਨ ਉਤੇ ਮੋਦੀ ਦੀ ਨਿੰਦਾ ਜਲੰਧਰ, 19 ਜੂਨ: ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿੱਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿੱਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ 'ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕ ਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿੱਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।

News 19 June,2023
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 19 ਜੂਨ ਕਿਫ਼ਾਇਤੀ ਤੇ ਮਿਆਰੀ ਉੱਚ ਸਿੱਖਿਆ ਤੱਕ ਸੂਬੇ ਦੇ ਨੌਜਵਾਨਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਕੀਤੇ ਇਕ ਮਿਸਾਲੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਪੰਜਾਬ ਦੇ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਲਜ 2021-22 ਵਿੱਚ ਸ਼ੁਰੂ ਕੀਤੇ ਗਏ ਸਨ। ਕੈਬਨਿਟ ਨੇ ਇਨ੍ਹਾਂ ਕਾਲਜਾਂ ਲਈ ਲਾਇਬ੍ਰੇਰੀ ਰਿਸਟੋਰਰ ਦੀਆਂ 16 ਅਤੇ ਲੈਬ ਅਟੈਡੈਂਟਾਂ ਦੀਆਂ 64 ਆਸਾਮੀਆਂ ਕਾਇਮ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਨਾਲ ਇਨ੍ਹਾਂ ਨਵੇਂ ਖੁੱਲ੍ਹੇ ਕਾਲਜਾਂ ਵਿੱਚ ਲੋੜੀਂਦੇ ਪ੍ਰੋਫੈਸਰਾਂ ਤੇ ਹੋਰ ਸਟਾਫ਼ ਦੀ ਤਾਇਨਾਤੀ ਯਕੀਨੀ ਬਣੇਗੀ, ਜਿਸ ਨਾਲ ਨਵੇਂ ਕਾਲਜਾਂ ਦੀ ਕਾਰਜਪ੍ਰਣਾਲੀ ਸੁਚਾਰੂ ਤਰੀਕੇ ਨਾਲ ਚੱਲਣੀ ਯਕੀਨੀ ਬਣੇਗੀ, ਜਿਸ ਦਾ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਇੰਡੀਅਨ ਸਟੈਂਪ ਐਕਟ 1899 ਵਿੱਚ ਸੋਧ ਦੀ ਇਜਾਜ਼ਤ, ਪਰਿਵਾਰ ਤੋਂ ਬਾਹਰ ਪਾਵਰ ਆਫ਼ ਅਟਾਰਨੀ ਉਤੇ ਦੋ ਫੀਸਦੀ ਸਟੈਂਪ ਡਿਊਟੀ ਲਗਾਈ ਕੈਬਨਿਟ ਨੇ ਇੰਡੀਅਨ ਸਟੈਂਪ ਐਕਟ 1899 ਦੇ ਸ਼ਡਿਊਲ 1-ਏ ਵਿੱਚ ਇੰਦਰਾਜ ਨੰਬਰ 48 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਹੁਣ ਖ਼ੂਨ ਦੇ ਰਿਸ਼ਤਿਆਂ ਤੋਂ ਬਾਹਰ ਪ੍ਰਾਪਰਟੀ ਲਈ ਪਾਵਰ ਆਫ਼ ਅਟਾਰਨੀ ਜਾਰੀ ਕਰਨ ਲਈ ਲਗਦੇ ਕੁਲੈਕਟਰ ਰੇਟ ਜਾਂ ਤੈਅ ਰਾਸ਼ੀ ਦੇ 2 ਫੀਸਦੀ ਦੀ ਸਟੈਂਪ ਡਿਊਟੀ ਲਾਗੂ ਕਰ ਦਿੱਤੀ ਹੈ। ਇਹ ਡਿਊਟੀ ਪਰਿਵਾਰਕ ਮੈਂਬਰਾਂ (ਜਿਵੇਂ ਕਿ ਪਤੀ/ਪਤਨੀ, ਬੱਚੇ, ਮਾਪੇ, ਭੈਣ/ਭਰਾ, ਦਾਦਾ/ਦਾਦੀ ਤੇ ਪੋਤਾ/ਪੋਤੀ) ਤੋਂ ਇਲਾਵਾ ਕਿਸੇ ਵਿਅਕਤੀ ਨੂੰ ਪਾਵਰ ਆਫ਼ ਅਟਾਰਨੀ ਦੇਣ ਉਤੇ ਲਾਗੂ ਹੋਵੇਗੀ, ਜਿਸ ਨਾਲ ਉਹ ਅਚੱਲ ਜਾਇਦਾਦ ਦੀ ਵੇਚ-ਵੱਟ ਲਈ ਅਧਿਕਾਰਤ ਹੋਣਗੇ। ਇਸ ਕਦਮ ਦਾ ਮੰਤਵ ਪਾਵਰ ਆਫ਼ ਅਟਾਰਨੀ ਦੀ ਦੁਰਵਰਤੋਂ ਅਤੇ ਲੋਕਾਂ ਨਾਲ ਧੋਖਾਧੜੀ ਨੂੰ ਰੋਕਣਾ ਹੈ। ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਤੋਂ ਵਧਾ ਕੇ 45 ਸਾਲ ਕਰਨ ਨੂੰ ਹਰੀ ਝੰਡੀ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ 645 ਸਹਾਇਕ ਪ੍ਰੋਫੈਸਰਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 37 ਸਾਲ ਤੋਂ 45 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਸੂਬੇ ਦੇ ਸਾਰੇ ਸਰਕਾਰੀ ਕਾਲਜਾਂ ਵਿੱਚ ਰੈਗੂਲਰ ਸਹਾਇਕ ਪ੍ਰੋਫੈਸਰਾਂ ਤਾਇਨਾਤ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਵੱਖ-ਵੱਖ ਕਾਲਜਾਂ ਵਿੱਚ ਪਹਿਲਾਂ ਹੀ ਨਾਨ-ਰੈਗੁਲਰ ਸ਼੍ਰੇਣੀ ਵਿੱਚ ਕੰਮ ਕਰਨ ਵਾਲਿਆਂ ਨੂੰ ਪੀ.ਪੀ.ਐਸ.ਸੀ. ਰਾਹੀਂ ਸਹਾਇਕ ਪ੍ਰੋਫੈਸਰਾਂ ਦੀਆਂ ਰੈਗੁਲਰ ਆਸਾਮੀਆਂ ਉਤੇ ਸਿੱਧੀ ਭਰਤੀ ਲਈ ਬਿਨੈ ਕਰਨ ਦਾ ਮੌਕਾ ਮਿਲੇਗਾ। ਇਸ ਨਾਲ ਵਿਦਿਆਰਥੀਆਂ ਦੀ ਮਿਆਰੀ ਉੱਚ ਸਿੱਖਿਆ ਤੱਕ ਪਹੁੰਚ ਯਕੀਨੀ ਬਣਨ ਦੇ ਨਾਲ-ਨਾਲ ਤਜਰਬੇਕਾਰ ਬਿਨੈਕਾਰਾਂ, ਜਿਨ੍ਹਾਂ ਕੋਲ ਤਸੱਲੀਬਖ਼ਸ਼ ਅਕਾਦਮਿਕ ਯੋਗਦਾਨ ਹੋਵੇਗਾ, ਦਾ ਇਕ ਵੱਡਾ ਪੂਲ ਚੋਣ ਲਈ ਉਪਲਬਧ ਹੋਵੇਗਾ। ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ ਵਿੱਚ ਛੋਟ ਨੂੰ ਮਨਜ਼ੂਰੀ ਅੰਮ੍ਰਿਤਸਰ ਤੇ ਪਟਿਆਲਾ ਦੇ ਸਰਕਾਰੀ ਡੈਂਟਲ ਕਾਲਜਾਂ ਤੇ ਹਸਪਤਾਲਾਂ ਦੇ ਵੱਖ-ਵੱਖ ਵਿਭਾਗਾਂ ਵਿੱਚ ਟੀਚਿੰਗ ਫੈਕਲਟੀ ਦੀ ਘਾਟ ਦਾ ਨੋਟਿਸ ਲੈਂਦਿਆਂ ਕੈਬਨਿਟ ਨੇ ਪੰਜਾਬ ਡੈਂਟਲ ਐਜੂਕੇਸ਼ਨ ਸਰਵਿਸ (ਗਰੁੱਪ ਏ) ਰੂਲਜ਼ 2016 ਦੀ ਧਾਰਾ 8 ਦੀ ਉਪ ਧਾਰਾ 4 ਵਿੱਚ ਦਰਜ ਕਰਨ ਲਈ ਚੌਥੀ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਮੈਡੀਕਲ ਸਿੱਖਿਆ ਸਰਵਿਸ (ਗਰੁੱਪ ਏ) ਵਿੱਚ ਕੀਤੀ ਸੋਧ ਦੀ ਤਰਜ਼ ਉਤੇ ਤਰੱਕੀ ਰਾਹੀਂ ਪੰਜਾਬ ਸਿਵਲ ਡੈਂਟਲ ਸਰਵਿਸਜ਼ ਤੋਂ ਸਹਾਇਕ ਪ੍ਰੋਫੈਸਰਾਂ ਦੀ ਆਸਾਮੀ ਭਰਨ ਲਈ ਉਮਰ ਹੱਦ 37+8=45 ਹੋ ਜਾਵੇਗੀ, ਜਿਸ ਨਾਲ ਸਹਾਇਕ ਪ੍ਰੋਫੈਸਰ ਤੋਂ ਐਸੋਸੀਏਟ ਪ੍ਰੋਫੈਸਰ ਤੇ ਪ੍ਰੋਫੈਸਰ ਦੀਆਂ ਆਸਮੀਆਂ ਲਈ ਯੋਗ ਉਮੀਦਵਾਰ ਉਪਲਬਧ ਹੋਣੇ ਯਕੀਨੀ ਬਣਨਗੇ। ਉਮਰ ਹੱਦ 45 ਸਾਲ ਤੈਅ ਹੋਣ ਨਾਲ ਇਸ ਫੈਸਲੇ ਨਾਲ ਜਿੱਥੇ ਡੈਂਟਲ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣੇਗੀ, ਉੱਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ। ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਦੀ ਇਜਾਜ਼ਤ ਪੰਜਾਬ ਕੈਬਨਿਟ ਨੇ ਅਕਾਦਮਿਕ ਸੈਸ਼ਨ 2023-24 ਤੋਂ ਕੰਮ ਲਈ ਅੰਗਰੇਜ਼ੀ ਵਿੱਚ ਸੰਚਾਰ ਦੀ ਯੋਗਤਾ ਵਧਾਉਣ ਵਾਸਤੇ ਉੱਚ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਲਈ ਉੱਚ ਸਿੱਖਿਆ ਵਿਭਾਗ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਤਹਿਤ ਮੁੱਢਲੇ ਪੜਾਅ ਵਿੱਚ ਪੰਜ ਹਜ਼ਾਰ ਵਿਦਿਆਰਥੀ ਕਵਰ ਹੋਣਗੇ। ਇਸ ਆਨਲਾਈਨ ਸਿਖਲਾਈ ਕੋਰਸ ਨਾਲ ਵਿਦਿਆਰਥੀਆਂ ਦਾ ਪੇਸ਼ੇਵਰ ਹਾਲਾਤ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਸੰਚਾਰ ਕਰਨ ਦਾ ਭਰੋਸਾ ਵਧੇਗਾ। ਇਸ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਸਵੈ-ਵਿਸ਼ਵਾਸ ਵਧੇਗਾ, ਸਗੋਂ ਵਿਦਿਆਰਥੀ ਪ੍ਰਾਈਵੇਟ ਤੇ ਸਰਕਾਰੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਦੇ ਵੱਧ ਯੋਗ ਹੋ ਸਕਣਗੇ ਅਤੇ ਉਨ੍ਹਾਂ ਵਿੱਚ ਉੱਦਮੀਆਂ ਵਜੋਂ ਸੰਚਾਰ ਕਰਨ ਦੀ ਯੋਗਤਾ ਵੀ ਵਧੇਗੀ। ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਵੱਧ ਅਖ਼ਤਿਆਰ ਦੇਣ ਨੂੰ ਹਰੀ ਝੰਡੀ ਕੈਬਨਿਟ ਨੇ ਪੰਜਾਬ ਐਫਲੀਏਟਿਡ ਕਾਲਜਿਜ਼ (ਸਿਕਿਉਰਿਟੀ ਆਫ਼ ਸਰਵਿਸ ਆਫ਼ ਇੰਪਲਾਈਜ਼), ਐਕਟ 1974 ਵਿੱਚ ਸੋਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਨੂੰ ਆਪਣੇ ਫੈਸਲੇ ਲਾਗੂ ਕਰਵਾਉਣ ਲਈ ਵੱਧ ਅਖ਼ਤਿਆਰ ਮਿਲਣਗੇ। ਇਸ ਤੋਂ ਇਲਾਵਾ ਟ੍ਰਿਬਿਊਨਲ ਦਾ ਕੋਰਮ ਪ੍ਰਭਾਸ਼ਿਤ ਹੋਵੇਗਾ ਅਤੇ ਟ੍ਰਿਬਿਊਨਲ ਵੱਲੋਂ ਕੇਸਾਂ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਬੇੜੇ ਲਈ ਬੈਂਚਾਂ ਦੇ ਗਠਨ ਕਰਨ ਦੀ ਇਜਾਜ਼ਤ ਹੋਵੇਗੀ। ਜੂਡੀਸ਼ਲ ਅਫ਼ਸਰਾਂ ਦੀ ਤਨਖ਼ਾਹ ਵਿੱਚ ਸੋਧ ਸਬੰਧੀ ਨੋਟੀਫਿਕੇਸ਼ਨ ਨੂੰ ਕਾਰਜਬਾਅਦ ਪ੍ਰਵਾਨਗੀ ਕੈਬਨਿਟ ਨੇ ਦੂਜੇ ਕੌਮੀ ਜੂਡੀਸ਼ਲ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਸੁਪਰੀਮ ਕੋਰਟ ਦੇ ਆਲ ਇੰਡੀਆ ਜੱਜਜ਼ ਐਸੋਸੀਏਸ਼ਨ ਬਨਾਮ ਭਾਰਤ ਸਰਕਾਰ ਤੇ ਹੋਰਾਂ ਦੇ ਸਿਰਲੇਖ ਵਾਲੀ 2015 ਦੀ ਰਿੱਟ ਪਟੀਸ਼ਨ (ਸਿਵਲ) 643 ਵਿੱਚ ਮਿਤੀ 27-07-2022 ਤੇ 18-01-2023 ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜੂਡੀਸ਼ਲ ਅਫ਼ਸਰਾਂ ਦੀ ਤਨਖ਼ਾਹ ਵਿੱਚ ਸੋਧ ਸਬੰਧੀ ਮਿਤੀ 8-02-2023 ਦੇ ਨੋਟੀਫਿਕੇਸ਼ਨ ਨੂੰ ਕਾਰਜਬਾਅਦ ਪ੍ਰਵਾਨਗੀ ਦੇ ਦਿੱਤੀ। ਕਿਰਤ ਵਿਭਾਗ ਦੇ ਗਰੁੱਪ ਬੀ ਤੇ ਸੀ ਦੇ ਵਿਭਾਗੀ ਨਿਯਮਾਂ ਨੂੰ ਮਨਜ਼ੂਰੀ ਇਸ ਦੌਰਾਨ ਕੈਬਨਿਟ ਨੇ ਕਿਰਤ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਗਰੁੱਪ ਬੀ ਅਤੇ ਸੀ ਦੇ ਵਿਭਾਗੀ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰ ਕਰ ਲਿਆ।

News 19 June,2023
ਮੁੱਖ ਮੰਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਚੰਡੀਗੜ੍ਹ, 19 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਮੰਤਰੀ ਚੌਧਰੀ ਸਵਰਨਾ ਰਾਮ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ, ਸਾਬਕਾ ਵਿਧਾਇਕ ਰੁਮਾਲ ਚੰਦ, ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ, ਸ਼ਹੀਦ ਮਨਦੀਪ ਸਿੰਘ ਹਵਲਦਾਰ, ਸ਼ਹੀਦ ਕੁਲਵੰਤ ਸਿੰਘ ਚੜਿੱਕ, ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਤੇ ਸ਼ਹੀਦ ਸਿਪਾਹੀ ਸੇਵਕ ਸਿੰਘ, ਉੱਘੇ ਖਿਡਾਰੀ ਕੌਰ ਸਿੰਘ ਤੇ ਕਿਰਨ ਅਜੀਤ ਪਾਲ ਸਿੰਘ, ਪ੍ਰਸਿੱਧ ਅਦਾਕਾਰ ਮੰਗਲ ਢਿੱਲੋਂ ਅਤੇ ਸ਼ਹੀਦ ਨਾਇਬ ਸੂਬੇਦਾਰ ਬਲਬੀਰ ਸਿੰਘ ਰਾਣਾ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਸ਼ੋਕ ਸੁਨੇਹੇ ਭੇਜਣ ਬਾਰੇ ਮਤਾ ਲਿਆਂਦਾ, ਜਿਸ ਨੂੰ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਗਿਆ। ਸ਼ਰਧਾਂਜਲੀ ਭੇਟ ਕਰਨ ਦੌਰਾਨ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ ਸੀ।

News 19 June,2023
ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣ ਕੇ ਰਹਿ ਗਏ : ਸ਼ਾਹ

ਪੰਜਾਬ ਦੇ ਲੋਕਾਂ ਨਾਲ ਖੋਖਲੇ ਚੋਣ ਵਾਅਦੇ ਕਰਨ ਦਾ ਦੋਸ਼ ਲਾਇਆ ਪੰਜਾਬ 18 june - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣ ਕੇ ਰਹਿ ਗਏ ਹਨ ਅਤੇ ਉਨ੍ਹਾਂ ਦੇ ਸੂਬੇ ਦੀ ਹਾਲਤ ਵਿਗੜਦੀ ਜਾ ਰਹੀ ਹੈ।ਪੰਜਾਬ ਦੇ ਲੋਕ ਸੁਰੱਖਿਅਤ ਨਹੀਂ ਹਨ, ਨਸ਼ੇ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ , ਕਿਸਾਨਾਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਪਰ ਮੁੱਖ ਮੰਤਰੀ ਕੋਲ ਇਸ ਲਈ ਸਮਾਂ ਨਹੀਂ ਹੈ। ਇਹ ਗੱਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰਦਾਸਪੁਰ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਕਹੀਆਂ ਹਨ। ਕੇਂਦਰੀ ਗ੍ਰਹਿ ਮੰਤਰੀ ਨੇ ਇਸ ਮੌਕੇ ਕੇਂਦਰ ਦੀ ਤਰਫੋਂ ਪੰਜਾਬ ਵਿੱਚ ਕਿਸਾਨਾਂ ਨੂੰ ਅਤੇ ਹੋਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ 9 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਤਰੱਕੀ ਕਰ ਰਿਹਾ ਹੈ। ਉਨ੍ਹਾਂ ਇਸ ਮੌਕੇ ਜਿੱਥੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਯਾਦ ਕਰਵਾਇਆ ਗਿਆ, ਉੱਥੇ ਹੀ ਦੂਜੇ ਪਾਸੇ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਇਸ ਵਾਰ 2024 ਦੀਆਂ ਚੋਣਾਂ ਵਿੱਚ 300 ਤੋਂ ਵੱਧ ਸੀਟਾਂ ਜਿੱਤ ਕੇ ਭਾਜਪਾ ਇੱਕ ਵਾਰ ਫਿਰ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਏਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਕਿਉਂਕਿ ਮਾਨ ਆਪਣਾ ਬਹੁਤਾ ਸਮਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਸੈਰ-ਸਪਾਟੇ ਵਿੱਚ ਬਿਤਾਉਂਦੇ ਹਨ। ਗੁਰਦਾਸਪੁਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ‘ਆਪ’ ਉੱਤੇ ਲੋਕਾਂ ਨਾਲ ਖੋਖਲੇ ਵਾਅਦੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪੲੇ ਮਾਸਿਕ ਦੇਣ ਦੇ ਚੋਣ ਵਾਅਦੇ ਦਾ ਕੀ ਬਣਿਆ। ਸ਼ਾਹ ਨੇ ਰੈਲੀ ਦੌਰਾਨ ਮੋਦੀ ਸਰਕਾਰ ਦੇ 9 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹੁਣ ਵਿਕਾਸ ਇੰਜਨ ਵਜੋਂ ਜਾਣਿਆ ਜਾਂਦਾ ਹੈ।

News 18 June,2023
ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ-ਮੁੱਖ ਮੰਤਰੀ

ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਬਾਰੇ ਪੰਜਾਬ ਦੀ ਉੱਕਾ ਹੀ ਸਮਝ ਨਹੀਂ ਤਹਾਨੂੰ ਅਤੇ ਰਿਸ਼ਤੇਦਾਰਾਂ ਨੂੰ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਜਦਕਿ ਮੈਂ ਲੋਕਾਂ ਦੇ ਪਿਆਰ ਤੇ ਭਰੋਸੇ ਸਦਕਾ ਸੂਬੇ ਦੀ ਸੇਵਾ ਕਰ ਰਿਹਾਂ ਹਾਂ ਮੈਂ ‘ਪਾਗਲ’ ਹਾਂ ਕਿਉਂਕਿ ਮੈਂ ਸੂਬੇ ਦੇ ਖਜ਼ਾਨੇ ਨਹੀਂ ਲੁੱਟੇ, ਨਾ ਉਦਯੋਗ ਵਿਚ ਹਿੱਸਾਪੱਤੀ ਮੰਗੀ ਅਤੇ ਨਾ ਹੀ ਮਾਫੀਏ ਅਤੇ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਕੀਤੀ ਇਸ ਵਿਚ ਕੋਈ ਸ਼ੱਕ ਨਹੀਂ ਕਿ ਮੇਰੇ ਉਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ, ਲੋਕਾਂ ਨੂੰ ਸਿਹਤ ਸੇਵਾਵਾਂ, ਸਿੱਖਿਆ ਅਤੇ ਹੋਰ ਸਹੂਲਤਾਂ ਦੇਣ ਦਾ ਜਨੂੰਨ ਸਵਾਰ ਹੈ ਚੰਡੀਗੜ੍ਹ, 17 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਉਪਰ ਪੰਜਾਬ ਦੇ ਵਿਕਾਸ ਦਾ ਪਾਗਲਪਣ ਸਵਾਰ ਹੈ ਕਿਉਂਕਿ ਉਹ ਦਿਨ-ਰਾਤ ਪੰਜਾਬ ਵਾਸੀਆਂ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਆਪਣੇ ਜਾਂ ਪਰਿਵਾਰ ਦੇ ਨਿੱਜੀ ਮੁਫਾਦਾਂ ਦੀ ਖਾਤਰ ਕੰਮ ਨਹੀਂ ਕਰਦੇ। ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਸੁਖਬੀਰ ਬਾਦਲ ਤੇ ਉਸ ਦੇ ਪਰਿਵਾਰ ਦੇ ਦੋਗਲੇ ਕਿਰਦਾਰ ਅਤੇ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਬਾਰੇ ਹਰ ਕੋਈ ਭਲੀ-ਭਾਂਤ ਜਾਣਦਾ ਹੈ। ਭਗਵੰਤ ਮਾਨ ਨੇ ਕਿਹਾ, “ਮੈਨੂੰ ਦੂਜੇ ਸੂਬੇ ਅਤੇ ਵਿਦੇਸ਼ਾਂ ਵਿੱਚੋਂ ਪੜ੍ਹ ਹੋਏ ਸੁਖਬੀਰ ਬਾਦਲ ਦੀ ਹਾਲਤ ਉਤੇ ਤਰਸ ਆਉਂਦਾ ਹੈ ਜਿਸ ਨੂੰ ਇਤਿਹਾਸਕ ਅਤੇ ਭੂਗੋਲਿਕ ਤੌਰ ਉਤੇ ਸੂਬੇ ਬਾਰੇ ਭੋਰਾ ਵੀ ਸਮਝ ਨਹੀਂ ਹੈ। ਸੁਖਬੀਰ ਦੀ ਤੁੱਛ ਬੁੱਧੀ ਦਾ ਅੰਦਾਜ਼ਾ ਤਾਂ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਉਸ ਨੂੰ ਸੂਬੇ ਦੀ ਸੇਵਾ ਕਰ ਚੁੱਕੇ ਮੁੱਖ ਮੰਤਰੀਆਂ ਦੇ ਨਾਮ ਤੱਕ ਵੀ ਨਹੀਂ ਪਤਾ।” ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ, “ਤੁਹਾਡੇ ਹਿਸਾਬ ਨਾਲ ਤਾਂ ਮੈਂ ਪਾਗਲ ਹਾਂ ਕਿਉਂਕਿ ਮੈਂ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਨਹੀਂ ਬਣਾਉਂਦਾ, ਮੈਂ ਨਸ਼ੇ ਦੇ ਸੌਦਾਗਰਾਂ ਦੀ ਪੁਸ਼ਤਪਨਾਹੀ ਨਹੀਂ ਕਰਦਾ, ਸੂਬੇ ਵਿਚ ਲੱਗਣ ਵਾਲੇ ਉਦਯੋਗ ਵਿੱਚ ਹਿੱਸਾ ਨਹੀਂ ਮੰਗਦਾ, ਮਾਫੀਏ ਨੂੰ ਸਿਰ ਨਹੀਂ ਚੁੱਕਣ ਦਿੰਦਾ ਅਤੇ ਸੂਬੇ ਨੂੰ ਲੀਹੋਂ ਲਾਹੁਣ ਵਾਲੇ ਘਿਨਾਉਣੇ ਮਨਸੂਬਿਆਂ ਦਾ ਭਾਈਵਾਲ ਨਹੀਂ ਬਣਦਾ। ਮੇਰੇ ਉਤੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਲੋਕਾਂ ਦੀ ਭਲਾਈ ਕਰਨ ਦਾ ਪਾਗਲਪਣ ਸਵਾਰ ਹੈ।” ਭਗਵੰਤ ਮਾਨ ਨੇ ਕਿਹਾ ਕਿ ਉਹ ਪਿਛਲੇ ਸੱਤਾਧਾਰੀਆਂ ਵਾਂਗ ਗੈਰ-ਕਾਨੂੰਨੀ ਢੰਗ ਨਾਲ ਪੈਸਾ ਨਹੀਂ ਕਮਾਉਂਦੇ ਸਗੋਂ ਉਨ੍ਹਾਂ ਉਪਰ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਦਾ ਜਨੂੰਨ ਸਵਾਰ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਕਿਹਾ, “ਤੁਹਾਨੂੰ ਤੇ ਤੁਹਾਡੇ ਕੁਨਬੇ ਦੇ ਬਾਕੀ ਮੈਂਬਰਾਂ ਨੂੰ ਤਾਂ ਤੁਹਾਡੇ ਪਿਤਾ ਕਰਕੇ ਕੁਰਸੀਆਂ ਨਸੀਬ ਹੋਈਆਂ ਹਨ ਜਦਕਿ ਮੈਂ ਲੋਕਾਂ ਦੇ ਭਰੋਸੇ ਤੇ ਪਿਆਰ ਸਦਕਾ ਸੂਬੇ ਦੇ ਸੇਵਾ ਨਿਭਾਅ ਰਿਹਾ ਹਾਂ।” ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਤੇ ਉਸ ਦੀ ਜੁੰਡਲੀ ਨੇ ਆਪਣੇ ਸੌੜੇ ਹਿੱਤ ਪਾਲਣ ਲਈ ਸੂਬੇ ਨੂੰ ਲੁੱਟਿਆ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਉਖੇੜ ਕੇ ਸੁੱਟ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਦੀ ਖਾਤਰ ਆਪਣਾ ਜੀਵਨ ਸਮਰਪਿਤ ਕੀਤਾ ਹੈ ਜਦਕਿ ਇਨ੍ਹਾਂ ਨੇ ਲੀਡਰਾਂ ਨੇ ਸਿਰਫ ਤੇ ਸਿਰਫ ਆਪਣੇ ਪਰਿਵਾਰਾਂ ਦੀ ਖਾਤਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਸੂਬੇ ਦੇ ਹਿੱਤ ਦਾਅ ਉਤੇ ਲਾ ਕੇ ਪਰਿਵਾਰਪ੍ਰਸਤੀ ਨੂੰ ਤਰਜੀਹ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਯਤਨ ਕਰ ਰਹੇ ਹਨ।

News 17 June,2023
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

ਗ਼ਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੀ ਦਿੱਤੀਆਂ ਗ੍ਰਾਂਟਾਂ ਕਿਹਾ, ਪਿੰਡਾਂ ਨੂੰ ਹਰ ਬੁਨਿਆਦੀ ਸਹੂਲਤ ਦੇਵੇਗੀ ਪੰਜਾਬ ਸਰਕਾਰ ਚੰਡੀਗੜ੍ਹ, 6 ਜੂਨ: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦੀਆਂ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਪੈਂਦੀਆਂ ਪਿੰਡਾਂ ਦੀ ਗ੍ਰਾਮ ਪੰਚਾਇਤਾ ਨੂੰ ਪਿੰਡਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕੁੱਲ 83.08 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਫਾਟਵਾਂ, ਮਹਿਰਮਪੁਰ, ਕਾਦੀਮਾਜਰਾ, ਸਾਮੀਪੁਰ, ਅੰਧਹੇੜੀ, ਮਲਕਪੁਰ, ਤਾਜਪੁਰਾ, ਸਿਆਲਬਾ, ਮਹਿਰੋਲੀ, ਬਹਾਲਪੁਰ, ਖੇੜਾ ਅਤੇ ਰਤਨਗੜ੍ਹ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਪਿੰਡ 2-2 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਨੰਗਲਗੜ੍ਹੀਆ ਅਤੇ ਝੰਡੇਮਾਜਰਾ ਦੀਆਂ ਗਾ੍ਮ ਪੰਚਾਇਤਾਂ ਨੂੰ ਵਿਕਾਸ ਲਈ 2.50 -2.50 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਜਾਰੀ ਕੀਤੇ ਗਏ ਹਨ। ਇਸ ਤਰ੍ਹਾਂ ਇਹਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੁੱਲ 29 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਏਕਤਾ ਕਲੱਬ ਕੂਬਾਹੇੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ, ਗਰਾਮ ਪੰਚਾਇਤ ਮਾਜਰੀ, ਜੈਤੀ ਮਾਜਰੀ, ਤਕੀਪੁਰ, ਭੂਪਨਗਰ, ਬਦਰਪੁਰ, ਨਗਲੀਆਂ ਅਤੇ ਤਕਤਾਣਾ ਆਦਿ ਵਿਖੇ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 28 ਲੱਖ ਰੁਪਏ ਦੇ ਚੈੱਕ ਵੰਡੇ ਗਏ। ਮੰਤਰੀ ਨੇ ਅੱਗੇ ਦੱਸਿਆ ਕਿ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਨੂੰ ਮਾਲੀ ਸਹਾਇਤਾ ਦਿੰਦੇ ਹੋਏ ਮਕਾਨ ਦੀ ਮੁਰੰਮਤ ਲਈ ਅਤੇ ਵੱਖ ਵੱਖ ਹੋਰ ਵਿਕਾਸ ਦੇ ਕੰਮਾਂ ਲਈ 16.08 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਇਸ ਤੋਂ ਖਰੜ ਹਲਕੇ ਦੀਆਂ ਗਾ੍ਮ ਪੰਚਾਇਤਾਂ ਸੰਗਲਾਂ, ਢਕੋਰਾ ਖ਼ੁਰਦ, ਫਤਿਹਪੁਰ, ਬਘਿੰੜੀ ਅਤੇ ਮੁਲਾਂਪੁਰ ਸੋਢੀਆਂ ਪਿੰਡਾਂ ਨੂੰ ਪ੍ਰਤੀ ਪਿੰਡ ਵਿਕਾਸ ਕਾਰਜਾਂ ਲਈ 2-2 ਲੱਖ ਰੁਪਏ ਕੁੱਲ 10 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਦਿੱਤੇ ਗਏ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਹੋਰ ਉੱਚਾ ਹੋ ਸਕੇ। ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਮਿਲਣ 'ਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਹੋਰ ਉੱਘੀਆਂ ਸਖਸ਼ੀਅਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਅਨਮੋਲ ਗਗਨ ਮਾਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਵੱਡੀਆਂ ਸਖਸ਼ੀਅਤਾਂ ਸਮੇਤ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਕੁਮਾਰ, ਬੀਡੀਪੀਓ ਪ੍ਰਦੀਪ ਸ਼ਾਰਧਾ, ਜਗਦੀਪ ਸਿੰਘ ਸਰਪੰਚ ਮਾਜਰੀ, ਗੋਲਡੀ ਸਿਆਲਬਾ, ਰਾਜ ਕੁਮਾਰ ਨੰਬਰਦਾਰ ਸਿਆਲਬਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਹੋਰ ਸਰਪੰਚ, ਪੰਚ ਅਤੇ ਉੱਘੇ ਵਿਅਕਤੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

News 06 June,2023
ਪੰਜਾਬ ਸਰਕਾਰ ਵੱਲੋਂ ਰੇਤ/ਬੱਜਰੀ ਨੂੰ ਸਸਤੇ ਭਾਅ ‘ਤੇ ਯਕੀਨੀ ਬਣਾਉਣ ਲਈ 34 ਮਾਈਨਿੰਗ ਕਲੱਸਟਰ ਜਲਦ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

ਮਾਈਨਿੰਗ ਕਲੱਸਟਰਾਂ ‘ਤੇ 5.5 ਰੁਪਏ/ਕਿਊ. ਫੁੱਟ ਦੇ ਹਿਸਾਬ ਨਾਲ ਉਪਲਬਧ ਹੋਵੇਗਾ ਰੇਤਾ : ਗੁਰਮੀਤ ਸਿੰਘ ਮੀਤ ਹੇਅਰ ਖਣਨ ਅਤੇ ਭੂ-ਵਿਗਿਆਨ ਮੰਤਰੀ ਵੱਲੋਂ ਪਬਲਿਕ ਮਾਈਨਿੰਗ ਸਾਈਟਾਂ ਬਾਰੇ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ, 6 ਜੂਨ: ਸੂਬੇ ਦੇ ਲੋਕਾਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 34 ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਕਰਨ ਲਈ ਪੂਰੀ ਤਰਾਂ ਤਿਆਰ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸੂਬੇ ਵਿੱਚ ਇਨਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ। ਉਨਾਂ ਕਿਹਾ ਕਿ ਜਨਤਕ ਮਾਈਨਿੰਗ ਸਾਈਟਾਂ ਦੇ ਪ੍ਰਚਲਤ ਰੇਟਾਂ ਵਾਂਗ ਹੀ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ‘ਤੇ ਵੀ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ/ਬੱਜਰੀ ਉਪਲਬਧ ਹੋਵੇਗਾ । ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 102 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ ਲਗਭਗ ਇਨਾਂ 22 ਮਾਈਨਿੰਗ ਕਲੱਸਟਰਾਂ ਦੀ ਕਾਰਜ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ ਅਤੇ 21 ਲੱਖ ਮੀਟਿ੍ਰਕ ਟਨ ਦੀ ਸਮਰੱਥਾ ਵਾਲੇ 12 ਮਾਈਨਿੰਗ ਕਲੱਸਟਰਾਂ ਦੀ ਨਿਲਾਮੀ ਪ੍ਰਕਿਰਿਆ ਅਧੀਨ ਹੈ। ਉਹਨਾਂ ਨੇ ਸਾਰੇ ਸਬੰਧਤ ਡੀ.ਐਮ.ਓਜ ਨੂੰ ਸਾਰੀ ਪ੍ਰਕਿਰਿਆ ਨੂੰ ਜਲਦ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ । ਕੈਬਨਿਟ ਮੰਤਰੀ ਰਾਜ ਵਿੱਚ ਮੌਜੂਦਾ ਜਨਤਕ ਮਾਈਨਿੰਗ ਸਾਈਟਾਂ ਦਾ ਜਾਇਜ਼ਾ ਲੈਣ ਲਈ ਮਗਸੀਪਾ ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੌਜੂਦਾ ਸਮੇਂ ਵਿੱਚ, ਰਾਜ ਵਿੱਚ 60 ਜਨਤਕ ਮਾਈਨਿੰਗ ਸਾਈਟਾਂ ਹਨ। ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਖਣਨ ਤੇ ਭੂ-ਵਿਗਿਆਨ ਦੇ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਸਾਰੇ ਫੀਲਡ ਅਫਸਰ ਹਾਜ਼ਰ ਸਨ। ਮੀਤ ਹੇਅਰ ਨੇ ਫੀਲਡ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਨਤਕ ਮਾਈਨਿੰਗ ਸਾਈਟਾਂ ‘ਤੇ ਨਿਰਪੱਖ ਢੰਗ ਨਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਫੀਲਡ ਅਫਸਰ ਇਹ ਯਕੀਨੀ ਬਣਾਉਣ ਕਿ ਜੇਕਰ ਕੋਈ ਲੇਬਰ ਪਿੰਡ ਦੇ ਬਾਹਰੋਂ ਆਉਂਦੀ ਹੈ ਤਾਂ ਸਥਾਨਕ ਮਜਦੂਰਾਂ ਦੁਆਰਾ ਉਹਨਾਂ ਨੂੰ ਰੋਕਿਆ ਨਾ ਜਾਵੇ ਅਤੇ ਜੇਕਰ ਕੋਈ ਵਿਅਕਤੀ/ਗਾਹਕ ਆਪਣੀ ਲੇਬਰ ਖੁਦ ਨਾਲ ਹੀ ਲੈ ਕੇ ਆਇਆ ਹੈ ਤਾਂ ਸਥਾਨਕ ਲੋਕਾਂ ਦੁਆਰਾ ਇਸਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਾਈਟ ‘ਤੇ ਕਿਸੇ ਵੀ ਵਿਅਕਤੀ ਵੱਲੋਂ ਅਪਣਾਏ ਜਾ ਰਹੇ ਜ਼ੋਰ-ਜਬਰਦਸਤੀ ਵਾਲੇ ਵਤੀਰੇ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਜਨਤਕ ਮਾਈਨਿੰਗ ਸਾਈਟਾਂ ਦੀ ਸਬੰਧਤ ਡੀ.ਐਮ.ਓਜ ਦੁਆਰਾ ਨਿਯਮਤ ਨਿਰੀਖਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਆਗਾਮੀ ਮੌਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਡੀਐਮਓਜ ਨੂੰ ਆਮ ਲੋਕਾਂ ਲਈ ਰੇਤ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਮਾਈਨਿੰਗ ਸਾਈਟਾਂ ਨੂੰ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ । ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਫੀਲਡ ਦਫਤਰਾਂ ਵੱਲੋਂ ਨਾਜਾਇਜ ਮਾਈਨਿੰਗ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਾਰੇ ਡੀ.ਐਮ.ਓਜ ਨੂੰ ਗੈਰ-ਕਾਨੂੰਨੀ ਮਾਈਨਿੰਗ ਨਾਲ ਸਖਤੀ ਨਾਲ ਨਜਿੱਠਣ ਅਤੇ ਡਿਫਾਲਟਰਾਂ ਵਿਰੁੱਧ ਐਫਆਈਆਰ/ਚਲਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ।

News 06 June,2023
ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧਃ ਮੁੱਖ ਮੰਤਰੀ

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ •ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ * ਜਲੰਧਰ 'ਚ 'ਆਪ' ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ ਜਲੰਧਰ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਨ ਲਈ ਵਚਨਬੱਧ ਹੈ। ‘ਸਰਕਾਰ ਤੁਹਾਡੇ ਦੁਆਰ’ ਨਾਂ ਦੇ ਸਰਕਾਰ ਦੇ ਮੁੱਖ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਕੋਲ ਜਾਦੂ ਦੀ ਕੋਈ ਛੜੀ ਨਹੀਂ ਹੈ ਪਰ ਫਿਰ ਵੀ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਹੀ ਵਿਆਪਕ ਯੋਜਨਾ ਉਲੀਕੀ ਹੋਈ ਹੈ। ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਆਗੂ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਆਲੀਸ਼ਾਨ ਮਹਿਲਾਂ ਤੋਂ ਬਾਹਰ ਨਹੀਂ ਆਏ ਪਰ ਉਹ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ-ਕੋਨੇ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਨੇਕ ਕਾਰਜ ਨੂੰ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ। ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਮਹੱਤਤਾ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਲਈ ਇੰਨਾ ਸਮਾਂ ਦੇਣ ਦੀ ਖੇਚਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਕ ਪਾਸੇ ਜਨਤਕ ਸਮੱਸਿਆਵਾਂ ਦਾ ਜਲਦੀ ਹੱਲ ਕਰੇਗਾ, ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਵਿੱਚ ਵੀ ਮਦਦਗਾਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਯਕੀਨੀ ਬਣਾਉਂਦੀ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਵੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਅੱਜ ਜਲੰਧਰ ਵਿਖੇ ਵਜ਼ਾਰਤ ਦੀ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਦੇ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ ਕਾਰਜ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਯੋਗਤਾ ਇਸ ਪੂਰੀ ਭਰਤੀ ਮੁਹਿੰਮ ਦੇ ਦੋ ਮੁੱਖ ਥੰਮ੍ਹ ਹਨ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ 29 ਹਜ਼ਾਰ ਤੋਂ ਵੱਧ ਨਿਯੁਕਤੀਆਂ ਵਿੱਚੋਂ ਇਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਕਿਉਂਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਨਾਲ ਅੱਗੇ ਵਧਣ ਦੇ ਮੌਕੇ ਮਿਲੇ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਇਕ ਨੌਜਵਾਨ ਨੂੰ ਕਲਰਕ ਵਜੋਂ ਭਰਤੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਆਪਣੀ ਮਿਹਨਤ ਨਾਲ ਸਹਾਇਕ ਲਾਈਨਮੈਨ ਅਤੇ ਬਾਅਦ ਵਿੱਚ ਉਪ ਮੰਡਲ ਅਫ਼ਸਰ (ਐਸ.ਡੀ.ਓ) ਵਜੋਂ ਭਰਤੀ ਹੋਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਨੌਜਵਾਨਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਇਹ ਗਤੀ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਜਲੰਧਰ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਲਈ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸਬੂਤ ਹੈ, ਜਿਸ ਨਾਲ ਵਿਰੋਧੀ ਧਿਰ ਦੀ ਨਾਂਹ-ਪੱਖੀ, ਫੁੱਟ ਪਾਊ ਅਤੇ ਫ਼ਿਰਕੂ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸੰਸਦੀ ਖੇਤਰ ਦੇ ਲੋਕਾਂ ਨੇ ਸਾਕਾਰਾਤਮਕ ਬਦਲਾਅ ਅਤੇ ਵਿਕਾਸ ਲਈ ਵੋਟ ਦਿੱਤਾ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੂੰ ਸੂਬੇ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਵਿਕਾਸ ਦੇ ਸਾਕਾਰਾਤਮਕ ਏਜੰਡੇ ਦੀ ਵੱਡੀ ਜਿੱਤ ਦੱਸਿਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਨਾਕਾਰਾਤਮਕ, ਢਾਹੂ ਵਿਚਾਰਾਂ ਅਤੇ ਤਾਕਤਾਂ ਦੀ ਰਾਜਨੀਤੀ ਵਿਰੁੱਧ ਜ਼ਬਰਦਸਤ ਫ਼ਤਵਾ ਹੈ, ਜਿਨ੍ਹਾਂ ਨੇ ਅਜੋਕੇ ਸਮੇਂ ਵਿੱਚ ਆਪਣੀਆਂ ਅਮਨ-ਸ਼ਾਂਤੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਰਾਹੀਂ ਪੰਜਾਬ ਨੂੰ ਅਸਥਿਰ ਕਰਨ ਅਤੇ ਇਸ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਾਕਾਰਾਤਮਕ ਅਤੇ ਫੁੱਟ ਪਾਉਣ ਵਾਲੀਆਂ ਤਾਕਤਾਂ ਲਈ ਇਕ ਸੰਦੇਸ਼ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਹਿੰਸਾ ਅਤੇ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਦੀ ਜਿੱਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀ ਜਿੱਤ ਨੇ ਇਕ ਵਾਰ ਫਿਰ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਲੋਕਾਂ ਦੇ ਪੂਰਨ ਵਿਸ਼ਵਾਸ ਅਤੇ ਭਰੋਸੇ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਵਿਰੋਧੀ ਧਿਰ ਵੱਲੋਂ ਅਪਣਾਈ ਫੁੱਟ ਪਾਊ ਰਾਜਨੀਤੀ ਅਤੇ ਭੈੜੀਆਂ ਚਾਲਾਂ 'ਤੇ ਆਧਾਰਤ ਕੂੜ ਪ੍ਰਚਾਰ 'ਤੇ ਸੂਬਾ ਸਰਕਾਰ ਦੇ ਸਾਫ਼, ਪਾਰਦਰਸ਼ੀ ਅਤੇ ਚੰਗੇ ਸ਼ਾਸਨ ਦੀ ਜਿੱਤ ਹੈ। ਭਗਵੰਤ ਮਾਨ ਨੇ ਇਸ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਲਈ ਨਿਰਸਵਾਰਥ ਅਤੇ ਅਣਥੱਕ ਮਿਹਨਤ ਕਰਨ ਲਈ ਆਪ ਦੇ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

News 17 May,2023
ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ

ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ * ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ, 16 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ। ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।

News 16 May,2023
ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਜੌੜਾਮਾਜਰਾ ਨੇ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਵਰਦਾਨ ਦੱਸਿਆ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਸਮਾਂ ਬਦਲਣ ਦੇ ਇਤਿਹਾਸਕ ਫੈਸਲੇ ਨਾਲ ਚੰਡੀਗੜ੍ਹ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 16 ਮਈ: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ। ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ। ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ। ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ। ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ 'ਤੇ ਪੈਸੇ ਦੀ ਬੱਚਤ ਵੀ ਹੋਈ ਹੈ।। ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ।

News 16 May,2023
* ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ *

* ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ * ਢਿੱਲੋਂ ਦੇ ਦੋ ਸਾਥੀਆਂ ਉਤੇ ਵੀ ਕੇਸ ਦਰਜ ਚੰਡੀਗੜ੍ਹ 16 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਸਦੀ ਸਾਰੀ ਚੱਲ ਅਤੇ ਅਚੱਲ ਸੰਪਤੀਆਂ ਦਾ ਮੁਲਾਂਕਣ ਕਰਨ ਲਈ ਬਿਊਰੋ ਦੁਆਰਾ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਇੱਕ ਜਾਂਚ ਦੀ ਮਿਆਦ ਨਿਰਧਾਰਤ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸਾਬਕਾ ਵਿਧਾਇਕ ਨੇ ਆਪਣੀ ਕੁੱਲ ਆਮਦਨ ਤੋਂ ਵੱਧ ਦੌਲਤ ਬਣਾਈ ਹੈ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਜਿਲਾ ਫਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਮ 'ਤੇ ਜਾਇਦਾਦ ਖਰੀਦੀ ਹੈ। ਉਸਨੇ ਅੱਗੇ ਕਿਹਾ ਕਿ ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨੀ ਦੇ ਜਾਣੂ ਸਰੋਤਾਂ ਨਾਲੋਂ ਲਗਭਗ 245 ਪ੍ਰਤੀਸ਼ਤ ਖਰਚ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸਾਬਕਾ ਵਿਧਾਇਕ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

News 16 May,2023
ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ 'ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 16 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ 'ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ 'ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ। ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ 'ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।

News 16 May,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ ਚੰਡੀਗੜ੍ਹ,16 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ ਇੱਕ ਸਾਲ ਦੌਰਾਨ 29,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਪੰਜਾਬ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਨਵੇਂ ਪ੍ਰਾਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ। ਮੀਤ ਹੇਅਰ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਵਿਭਾਗ ਨੂੰ ਮਜ਼ਬੂਤ ਕਰਨ ਵਾਸਤੇ ਤੇਜ਼ੀ ਨਾਲ ਇਹ ਭਰਤੀ ਕਰਨ ਲਈ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਨਿਗਮ ਦੇ ਐਮ.ਡੀ. ਪਵਨ ਕਪੂਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

News 16 May,2023
ਐਨ .ਐਫ.ਐਸ.ਏ., 2013 ਨੂੰ ਲਾਗੂ ਕਰਨ ਸੰਬੰਧੀ ਜ਼ਮੀਨੀ ਹਕੀਕਤ ਦਾ ਜਾਇਜਾ ਲੈਣ ਲਈ ਖੇਤਰੀ ਦੌਰੇ ਵਧਾਏ ਜਾਣ : ਡੀ.ਪੀ. ਰੈਡੀ

ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼ ਕਮਿਸ਼ਨ ਦੀਆਂ ਪਹਿਲਕਦਮੀਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ‘ਤੇ ਦਿੱਤਾ ਜ਼ੋਰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਐਨ ਐਫ ਐਸ ਏ ਲਾਗੂ ਕਰਨ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 16 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈੱਡੀ ਨੇ ਏ.ਡੀ.ਸੀਜ (ਵਿਕਾਸ) ਕਮ ਜ਼ਿਲਾ ਸ਼ਿਕਾਇਤ ਨਿਵਾਰਨ ਅਫਸਰਾਂ (ਡੀ.ਜੀ.ਆਰ.ਓਜ) ਨੂੰ ਨਿਯਮਤ ਵਕਫ਼ਿਆਂ ‘ਤੇ ਫੀਲਡ ਦੌਰੇ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਇਸ ਐਕਟ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਦਰਅਸਲ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਜਾ ਸਕੇ। ਅੱਜ ਇੱਥੇ ਸੈਕਟਰ-26 ਸਥਿਤ ਮਗਸੀਪਾ ਵਿਖੇ ਏ.ਡੀ.ਸੀਜ ਕਮ ਡੀ.ਜੀ.ਆਰ.ਓਜ ਨਾਲ ਐੱਨ.ਐੱਫ.ਐੱਸ.ਏ., 2013 ਤਹਿਤ ਡਿੱਪੂਆਂ(ਐੱਫ.ਪੀ.ਐੱਸ.), ਮਿਡ ਡਅੇ ਮੀਲ ਅਤੇ ਆਂਗਣਵਾੜੀਆਂ ‘ਤੇ ਮੁਫਤ ਕਣਕ ਦੀ ਵੰਡ ਸਬੰਧੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਸਮੇਂ-ਸਮੇਂ ‘ਤੇ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਉਕਤ ਮੁੱਦਿਆਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਚੇਅਰਮੈਨ ਨੇ ਇਹ ਵੀ ਕਿਹਾ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਸਪੀਕਿੰਗ ਆਰਡਰਜ਼ ਪਾਸ ਕੀਤੇ ਜਾਣ ਅਤੇ ਲੰਬਿਤ ਪਏ ਮਿਡ ਡੇ ਮੀਲ ਸਬੰਧੀ ਵੇਰਵੇ ਅਤੇ ਆਂਗਨਵਾੜੀਆਂ ਦੀ ਸਥਿਤੀ ਬਾਰੇ ਜਾਣਕਾਰੀ ਹਰ ਮਹੀਨੇ ਦੀ 7 ਤਰੀਕ ਤੱਕ ਕਮਿਸ਼ਨ ਨੂੰ ਭੇਜੀ ਜਾਣੀੇ ਚਾਹੀਦੀ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ , ਆਂਗਣਵਾੜੀ, ਮਿਡ ਡੇ ਮੀਲ ਦੇ ਲਾਭਪਾਤਰੀਆਂ ਦੇ ਸੰਪਰਕ ਵੇਰਵੇ ਇੱਕ ਪੰਦਰਵਾੜੇ ਵਿੱਚ ਕਮਿਸ਼ਨ ਨੂੰ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਕਮਿਸ਼ਨ ਵੱਲੋਂ ਲਾਭਾਂ ਦੀ ਡਿਲੀਵਰੀ ਅਤੇ ਉਹਨਾਂ ਦੀ ਸੰਤੁਸ਼ਟੀ ਬਾਰੇ ਜਾਂਚ ਕਰਨ ਲਈ ਉਹਨਾਂ ਨਾਲ ਸਿੱਧਾ ਸੰਪਰਕ ਕਰ ਸਕੇ। ਉਕਤ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਏ.ਡੀ.ਸੀਜ ਨੂੰ ਕਮਿਸ਼ਨ ਦੇ ਅਸਲ ਅਹਿਲਕਾਰ ਦੱਸਦੇ ਹੋਏ ਚੇਅਰਮੈਨ ਨੇ ਕਿਹਾ ਕਿ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਨਐਫਐਸਏ ਦੇ ਉਪਬੰਧਾਂ ਦੀ ਪਾਲਣਾ ਰਾਸ਼ਟਰ ਨਿਰਮਾਣ ਦਾ ਕਾਰਜ ਹੈ ਅਤੇ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਇੱਕ ਨਿਵੇਸ਼ ਹੈ। ਏ.ਡੀ.ਸੀਜ ਨੂੰ ਹਰ 6 ਮਹੀਨਿਆਂ ਵਿੱਚ ਘੱਟੋ-ਘੱਟ ਇੱਕ ਵਾਰ ਮਿਡ ਡੇ ਮੀਲ ਵਰਕਰਾਂ ਦੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ ਲਈ ਕਿਹਾ। ਚੇਅਰਮੈਨ ਨੇ ਹਦਾਇਤ ਕੀਤੀ ਕਿ ਸ਼ੁੱਧ ਪਾਣੀ ਦੀ ਸਪਲਾਈ ਵਾਂਗ ਭੋਜਨ ਤਿਆਰ ਕਰਨ ਲਈ ਸਵੱਛ ਸਥਿਤੀਆਂ ਵੀ ਬਹੁਤ ਜਰੂਰੀ ਹਨ। ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਚੇਅਰਮੈਨ ਨੇ ਏ.ਡੀ.ਸੀਜ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ, ਪੰਚਾਇਤ ਘਰਾਂ, ਡੀਸੀ ਦਫਤਰਾਂ ਵਿਖੇ ਐਨ.ਐਫ.ਐਸ.ਏ ਸਕੀਮਾਂ ਅਧੀਨ ਆਉਂਦੀਆਂ ਗਤੀਵਿਧੀਆਂ ਬਾਰੇ ਪ੍ਰਚਾਰ ਫਿਲਮ ਦਿਖਾਉਣ ਤੋਂ ਇਲਾਵਾ ਬੈਨਰ, ਪੋਸਟਰ ਲਗਾ ਕੇ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਉਪਰਾਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਸ੍ਰੀ ਰੈੱਡੀ ਨੇ ਕਿਹਾ ਕਿ ਸਥਾਨਕ ਕੇਬਲ ਟੀਵੀ ਆਪਰੇਟਰਾਂ ਨੂੰ ਵੀ ਫਿਲਮ ਦਿਖਾਉਣ ਲਈ ਕਿਹਾ ਜਾਵੇ। । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਪ੍ਰੀਤੀ ਚਾਵਲਾ, ਸ੍ਰੀਮਤੀ ਇੰਦਰਾ ਗੁਪਤਾ, ਸ੍ਰੀ ਵਿਜੇ ਦੱਤ ਅਤੇ ਸ੍ਰੀ ਚੇਤਨ ਪ੍ਰਕਾਸ਼ ਵੀ ਸ਼ਾਮਲ ਹੋਏ।

News 16 May,2023
ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਵਚਨਬੱਧਤਾ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ 'ਤੇ ਰੋਜ਼ਗਾਰ ਮੇਲੇ ਆਯੋਜਿਤ

ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੇ 193 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਭਾਰਤ ਦੁਨੀਆ ਦਾ ਨਿਵੇਸ਼ ਹੱਬ ਬਣ ਗਿਆ ਹੈ: ਸ਼੍ਰੀ ਸੋਮ ਪ੍ਰਕਾਸ਼ ਪਟਿਆਲਾ - 16/5/2023 ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਹਿੱਸੇ ਵਜੋਂ 16 ਮਈ ਨੂੰ ਦੇਸ਼ ਭਰ ਵਿੱਚ 45 ਥਾਵਾਂ 'ਤੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਮੌਕੇ 'ਤੇ, ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ (ਓਓਏ) ਵੰਡੇ। ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼, ਜਿਨ੍ਹਾਂ ਨੇ ਪੀਐੱਲਡਬਲਿਊ ਪਟਿਆਲਾ ਵਿਖੇ ਡਾਕ ਵਿਭਾਗ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਨੇ 193 ਨਵ-ਨਿਯੁਕਤ ਕਰਮੀਆਂ ਨੂੰ ਵੱਖ-ਵੱਖ ਅਹੁਦਿਆਂ ਲਈ ਨਿਯੁਕਤੀ ਪੱਤਰ ਸੌਂਪੇ। ਰਾਸ਼ਟਰੀ ਪੱਧਰ 'ਤੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੀਤਾ। ਪ੍ਰੋਗਰਾਮ ਦਾ ਪਟਿਆਲਾ ਦੇ ਲੋਕੋਮੋਟਿਵ ਆਡੀਟੋਰੀਅਮ ਤੋਂ ਸਿੱਧਾ ਪ੍ਰਸਾਰਣ ਵੀ ਕੀਤਾ ਗਿਆ, ਜਿੱਥੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਨੇ ਸਭਾ ਨੂੰ ਸੰਬੋਧਨ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਸਰਕਾਰ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਗੇ। ਉਹ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਇੰਡੀਆ@47 ਦੇ ਗਵਾਹ ਹੋਣਗੇ। ਪ੍ਰਧਾਨ ਮੰਤਰੀ ਦੀ ਕਲਪਨਾ ਅਨੁਸਾਰ ਅਗਲੇ ਇੱਕ ਸਾਲ ਦੌਰਾਨ 10 ਲੱਖ ਭਰਤੀਆਂ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਹ ਸਮਾਗਮ ਲੜੀ ਦਾ ਪੰਜਵਾਂ ਮੇਲਾ ਹੈ (ਪਹਿਲਾ ਮੇਲਾ 22 ਅਕਤੂਬਰ 2022 ਨੂੰ 50 ਸਥਾਨਾਂ ਵਿੱਚ ਆਯੋਜਿਤ ਕੀਤਾ ਗਿਆ ਸੀ)। ਸ਼੍ਰੀ ਸੋਮ ਪ੍ਰਕਾਸ਼ ਨੇ ਉਜਾਗਰ ਕੀਤਾ ਕਿ ਭਾਰਤ ਆਉਣ ਵਾਲੇ ਸਾਲਾਂ ਵਿੱਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਕੇ ਉੱਭਰੇਗਾ। ਹੁਣ ਭਾਰਤ ਦੁਨੀਆ ਵਿੱਚ ਨਿਵੇਸ਼ ਦਾ ਹੱਬ ਬਣ ਗਿਆ ਹੈ। ਪਿਛਲੇ ਕੁਝ ਸਾਲਾਂ ਦੌਰਾਨ, ਭਾਰਤ ਨੇ ਨਿਰਯਾਤ ਖੇਤਰ ਵਿੱਚ ਜ਼ਬਰਦਸਤ ਵਾਧਾ ਦੇਖਿਆ ਹੈ। ਸਾਡੀ ਆਰਥਿਕ ਵਿਕਾਸ ਦਰ ਲਗਭਗ 7 ਫੀਸਦੀ ਹੈ, ਜੋ ਕਿ ਬਹੁਤ ਵਧੀਆ ਹੈ। ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ 5 ਟ੍ਰਿਲੀਅਨ ਦੀ ਅਰਥਵਿਵਸਥਾ ਦਾ ਟੀਚਾ ਹਾਸਲ ਕਰ ਸਕਦੇ ਹਾਂ। ਕੇਂਦਰੀ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਨੌਕਰੀ ਨੂੰ ਮਿਸ਼ਨ ਵਜੋਂ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਦੇਸ਼ ਦਾ ਨਿਰਮਾਣ ਅਤੇ ਵਿਕਾਸ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਭੂਮਿਕਾ ਵਿੱਚ ਹੋਵੇ, ਉਸ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਸ਼੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਦੇਸ਼ ਆਰਥਿਕ ਵਿਕਾਸ ਦੇ ਰਾਹ 'ਤੇ ਹੈ। ਸਰਕਾਰੀ ਖੇਤਰ ਦੇ ਨਾਲ-ਨਾਲ ਨਿਜੀ ਖੇਤਰ ਵਿੱਚ ਵੀ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਕੇਂਦਰ ਸਰਕਾਰ ਨੇ ਸਰਕਾਰੀ ਸੇਵਾਵਾਂ ਵਿੱਚ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਪੰਜਵੇਂ ਰੋਜ਼ਗਾਰ ਮੇਲੇ ਵਿੱਚ ਅੱਜ ਦੇਸ਼ ਭਰ ਵਿੱਚ 71 ਹਜ਼ਾਰ ਨਿਯੁਕਤੀ ਪੱਤਰ ਸੌਂਪੇ ਗਏ। ਰਾਜ ਸਰਕਾਰਾਂ ਵੱਲੋਂ ਵੀ ਖਾਲੀ ਅਸਾਮੀਆਂ ਨੂੰ ਭਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਧਿਆਨ ਹੁਣ ਦੇਸ਼ ਦੇ ਵਿਕਾਸ ਲਈ ਰੋਜ਼ਗਾਰ ਪੈਦਾ ਕਰਨ 'ਤੇ ਹੈ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਬੈਂਕਿੰਗ ਖੇਤਰ ਦੇ ਅਧਿਕਾਰੀ ਅਤੇ ਕਰਮਚਾਰੀ ਹਰੇਕ ਸਟਾਰਟਅੱਪਸ ਪ੍ਰੋਜੈਕਟ ਨੂੰ ਵਿੱਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕਿੱਲ ਇੰਡੀਆ ਅਤੇ ਮੇਕ ਇੰਡੀਆ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕੇਂਦਰੀ ਮੰਤਰੀ ਦਾ ਸੁਆਗਤ ਕਰਦਿਆਂ ਪੰਜਾਬ ਦੇ ਚੀਫ ਪੋਸਟ ਮਾਸਟਰ ਜਨਰਲ, ਸ਼੍ਰੀ ਵੀ.ਕੇ. ਗੁਪਤਾ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਬਹੁਤ ਅਹਿਮ ਵਿਸ਼ਾ ਬਣ ਗਿਆ ਹੈ। ਇਸ ਦਿਸ਼ਾ ਵਿੱਚ ਇੱਕ ਨਵੀਂ ਪਹਿਲ ਕਰਦੇ ਹੋਏ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 10 ਲੱਖ ਨੌਕਰੀਆਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਚੁੱਕਿਆ ਹੈ। ਨਵ-ਨਿਯੁਕਤ ਨੌਜਵਾਨਾਂ ਨੂੰ ਕਰਮਯੋਗੀ ਦਾ ਨਾਮ ਦਿੱਤਾ ਗਿਆ ਹੈ, ਜੋ ਭਾਰਤ ਸਰਕਾਰ ਦੀ ਤਰਫੋਂ ਇੱਕ ਜਨਤਕ ਸੇਵਕ ਵਜੋਂ ਕੰਮ ਕਰੇਗਾ। ਸਰਕਾਰੀ ਖੇਤਰ ਵਿੱਚ ਆਉਣ ਨਾਲ ਸਮਾਜ ਅਤੇ ਨਾਗਰਿਕਾਂ ਪ੍ਰਤੀ ਜ਼ਿੰਮੇਵਾਰੀ ਵਧ ਜਾਂਦੀ ਹੈ, ਜਿਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀ ਆਪਣੇ ਫਰਜ਼ਾਂ ਨੂੰ ਕੁਸ਼ਲਤਾ, ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ ਅਤੇ ਦੇਸ਼ ਦੇ ਵਿਕਾਸ ਦਾ ਹਿੱਸਾ ਬਣਨਗੇ। ਇਸ ਮੌਕੇ ਕਰਮਯੋਗੀ ਪ੍ਰਾਰੰਭ ਮੋਡਿਊਲ ਅਤੇ ਰੋਜ਼ਗਾਰ ਮੇਲਿਆਂ ਦੇ ਸੰਦਰਭ ਵਿੱਚ ਲਘੂ ਫਿਲਮਾਂ ਵੀ ਦਿਖਾਈਆਂ ਗਈਆਂ। ਇਸ ਮੌਕੇ ਸ੍ਰੀ ਪ੍ਰਭਾਤ ਗੋਇਲ, ਸੁਪਰਡੈਂਟ ਪੋਸਟ ਆਫਿਸ ਪਟਿਆਲਾ ਡਿਵੀਜ਼ਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

News 16 May,2023
ਕੈਪਟਨ ਅਮਰਿੰਦਰ ਨੇ ਮਾਨ ਨੂੰ ਕਿਹਾ ਕਿ ਉਹ ਆਪ ਸਰਕਾਰ ਦੁਆਰਾ ਸ਼ੁਰੂ ਕੀਤੇ ਕੋਈ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਦਿਖਾਉਣ

ਕੈਪਟਨ ਅਮਰਿੰਦਰ ਨੇ ਮਾਨ ਨੂੰ ਕਿਹਾ ਕਿ ਉਹ ਆਪ ਸਰਕਾਰ ਦੁਆਰਾ ਸ਼ੁਰੂ ਕੀਤੇ ਕੋਈ ਨਵੇਂ ਪ੍ਰੋਜੈਕਟ ਦਾ ਵੀ ਉਦਘਾਟਨ ਕਰਕੇ ਲੋਕਾਂ ਨੂੰ ਦਿਖਾਉਣ ਚੰਡੀਗੜ੍ਹ, 16 ਮਈ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਹੈ ਕਿ ਉਹ ਆਪਣੀ ਸਰਕਾਰ ਦੁਆਰਾ ਕੀਤੇ ਕੋਈ ਨਵੇਂ ਕੰਮ ਦਿਖਾਉਣ, ਬਿਜਾਏ ਕਿ ਸਿਰਫ਼ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਉਦਘਾਟਨ ਕਰਨ ਅਤੇ ਉਸ ਦਾ ਸਿਹਰਾ ਆਪਣੇ ਸਿਰ ਲੈਣ ਦੇ। ਮਾਨ ਵੱਲੋਂ ਅੱਜ ਪਟਿਆਲਾ ਵਿੱਚ ਆਧੁਨਿਕ ਅਤਿ-ਆਧੁਨਿਕ ਬੱਸ ਸਟੈਂਡ ਦੇ ਉਦਘਾਟਨ 'ਤੇ ਪ੍ਰਤੀਕਰਮ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ, ਇਹ ਪ੍ਰੋਜੈਕਟ ਉਨ੍ਹਾਂ ਦੇ ਸਮੇਂ ਦੌਰਾਨ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਪੂਰਾ ਹੋ ਗਿਆ ਹੈ, ਜਿਸਦਾ ਉਦਘਾਟਨ ਅੱਜ ਮੁੱਖ ਮੰਤਰੀ ਮਾਨ ਨੇ ਕੀਤਾ। “ਇਹ ਠੀਕ ਹੈ ਕਿ ਬਤੌਰ ਮੁੱਖ ਮੰਤਰੀ ਮਾਨ ਨੇ ਪਟਿਆਲਾ ਦੇ ਬੱਸ ਸਟੈਂਡ ਦਾ ਉਦਘਾਟਨ ਕੀਤਾ, ਜੋ ਮੇਰੇ ਸਮੇਂ ਦੌਰਾਨ ਸ਼ੁਰੂ ਹੋਇਆ ਸੀ, ਪਰ ਉਨ੍ਹਾਂ ਨੂੰ ਵੀ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ।” ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹਨਾਂ ਬਹੁਤ ਸਾਰੀਆਂ ਉਦਾਹਰਣਾਂ ਵਿੱਚੋਂ ਇੱਕ ਹੈ ਜਿੱਥੇ ਪਿਛਲੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਆਮ ਆਦਮੀ ਪਾਰਟੀ ਦੀ ਸਰਕਾਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਰਕਾਰ ਬਦਲਾਅ ਅਤੇ ਤਰੱਕੀ ਦੇ ਫਰਜ਼ੀ ਬਿਆਨਬਾਜ਼ੀ ਤੋਂ ਅਜੇ ਤੱਕ ਬਾਹਰ ਨਹੀਂ ਆਈ ਹੈ ਕਿਉਂਕਿ ਜ਼ਮੀਨ 'ਤੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ।

News 16 May,2023
-ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ -ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ -ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ -ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ -ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਟਿਆਲਾ, 16 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਇੱਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ ਸਨ, ਜਦੋਂ ਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਮ ਉਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿੱਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਜੱਦੀ ਸ਼ਹਿਰ ਵਿੱਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਹ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿੱਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿੱਚ ਮਾਰੇ ਗੇੜਿਆਂ ਨਾਲੋਂ ਵੱਧ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਵਾਸੀਆਂ ਨੂੰ ਵਿਸਾਰ ਦਿੱਤਾ ਸੀ ਅਤੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕਦਮ ਚੁੱਕੇ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਮੁੱਢਲੀਆਂ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਹਾ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਉਹ ਏਸੇ ਤਰ੍ਹਾਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਦਾ ਬਟਨ ਦਬਾ ਕੇ ਸੱਤਾ ਵਿੱਚ ਲਿਆਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਸਾਲ ਦੇ ਅੰਦਰ ਉਹ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰੋਜੈਕਟ ਸਮਰਪਿਤ ਕਰਨ ਲਈ ਰੋਜ਼ਾਨਾ ਚਾਰ-ਪੰਜ ਬਟਨ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਏਸੇ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਹੁਣ ਭਲਕੇ ਜਲੰਧਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿੱਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟ੍ਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ 'ਤੇ ਸੂਬੇ ਭਰ ਵਿੱਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜੀਗਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ‌ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਪਟਿਆਲਾ ਤੇ ਨਾਭਾ ਮੇਘ ਚੰਦ ਸ਼ੇਰਮਾਜਰਾ ਤੇ ਸੁਰਿੰਦਰਪਾਲ ਸ਼ਰਮਾ ਸਮੇਤ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੰਤਰੀਆਂ ਦਾ ਸਨਮਾਨ ਕੀਤਾ ਅਤੇ ਸਮਾਰੋਹ ਦੇ ਅਖੀਰ ਵਿੱਚ ਧੰਨਵਾਦ ਕੀਤਾ।

News 16 May,2023
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ

1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 6 ਮਈ: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸ਼ਿਕੰਜਾ ਕਸਦਿਆਂ ਵੱਡੇ ਪੱਧਰ ‘ਤੇ ਸੂਬਾ ਪੱਧਰੀ ਮੁਹਿੰਮ ਚਲਾਈ ਤਾਂ ਜੋ ਖੇਤਰ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਦੇ ਨਾਲ-ਨਾਲ ਜਾਅਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਨਜ਼ਰ ਰੱਖੀ ਜਾ ਸਕੇ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਚਲਾਈ ਗਈ ਹੈ। ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਸੂਬੇ ਭਰ ਵਿੱਚ ਇਹ ਆਪਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਉਨ੍ਹਾਂ ਸਾਰੇ ਵਿਅਕਤੀਆਂ, ਜਿਨ੍ਹਾਂ ਦੇ ਖਿਲਾਫ ਪਿਛਲੇ ਦੋ ਸਾਲਾਂ ਵਿੱਚ ਤਿੰਨ ਤੋਂ ਵੱਧ ਆਬਕਾਰੀ ਐਕਟ ਦੇ ਮਾਮਲੇ ਦਰਜ ਹਨ, ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ਉਨ੍ਹਾ ਤੋਂ ਪੁੱਛਗਿੱਛ ਕਰਨ। ਤਕਰੀਬਨ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 306 ਪੁਲਿਸ ਟੀਮਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਆਬਕਾਰੀ ਐਕਟ ਅਧੀਨ ਤਿੰਨ ਕੇਸਾਂ ਵਿੱਚ ਸ਼ਾਮਲ ਘੱਟੋ ਘੱਟ 775 ਵਿਅਕਤੀਆਂ ਦੇ 813 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, ਨਾਜਾਇਜ਼ ਸ਼ਰਾਬ ਦੀਆਂ 403 ਬੋਤਲਾਂ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ 4580 ਲੀਟਰ ਲਾਹਣ ਵੀ ਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਚਲਾਉਣ ਦਾ ਉਦੇਸ਼ ਅੰਤਰ-ਰਾਜੀ ਸਰਹੱਦਾਂ ਤੋਂ ਨਜਾਇਜ਼ ਸ਼ਰਾਬ ਦੀ ਆਮਦ 'ਤੇ ਰੋਕ ਲਗਾਉਣ ਤੋਂ ਇਲਾਵਾ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ 'ਤੇ ਨਜ਼ਰ ਰੱਖਣਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ।

News 07 May,2023
ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਅਸੀਂ ਆਪਣੇ ਪਹਿਲੇ ਪੂਰਨ ਬਜਟ 'ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ ਪੰਜਾਬੀ ਮਾਂ-ਬੋਲੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਸਾਡੀ ਅਹਿਮ ਜ਼ਿੰਮੇਵਾਰੀ-ਮੁੱਖ ਮੰਤਰੀ ਪੰਜਾਬੀ ਯੂਨੀਵਰਸਿਟੀ ਦੇ 62ਵੇ ਸਥਾਪਨਾ ਦਿਵਸ ਸਮਾਗਮ 'ਚ ਸ਼ਿਰਕਤ ਕਰਦਿਆਂ ਪੁਰਾਣੇ ਦਿਨ ਕੀਤੇ ਯਾਦ ਚੱਲਦੇ ਸਮਾਗਮ 'ਚ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦਾ ਕੀਤਾ ਐਲਾਨ ਪਟਿਆਲਾ, 29 ਅਪ੍ਰੈਲ ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ। ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।” ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਪਨਿਆਂ ਦੀ ਉਡਾਨ ਭਰੀ ਸੀ।” ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ। ‘ਸਕੂਲ ਆਫ ਐਮੀਨੈਂਸ’ ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਸਕੂਲ ਆਫ ਐਮੀਨੈਂਸ’ ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਹਰਮੀਤ ਸਿੰਘ ਪਠਾਣਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

News 29 April,2023
ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ * ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ, 28 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

News 28 April,2023
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਲੁਧਿਆਣਾ, 28 ਅਪ੍ਰੈਲ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ। ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।

News 28 April,2023
ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ

ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ: ਦਿਲਜੀਤ ਸਿੰਘ ਬੇਦੀ ਅੰਮ੍ਰਿਤਸਰ :- 28 ਅਪ੍ਰੈਲ - ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ ਨਿਰਮਲ ਸਿੰਘ ਜੇਠੂਵਾਲ, ਲੋਕਲ ਗੁ: ਕਮੇਟੀ , ਗ੍ਰਾਮ ਪੰਚਾਇਤ ਅਤੇ ਜੋਧਪੁਰ ਨਜ਼ਰਬੰਦ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਗੁਰਮਤਿ ਸਮਾਗਮ ਕਰਕੇ ਸ਼ਹੀਦ ਸਿੰਘਾਂ ਨੂੰ ਸਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਵੱਜੋਂ ਸੇਵਾ ਨਿਭਾ ਰਹੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਉਹ ਕੌਮਾਂ ਜਿੰਦਾ ਰਹਿੰਦੀਆਂ ਤੇ ਇਤਿਹਾਸ ਸਿਰਜਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਸੁਭਾਸ਼ ਸਿੰਘ ਬੱਬਰ ਖਾਲਸਾ ਤੇ ਬਾਕੀ ਸ਼ਹੀਦ ਸਿੰਘਾਂ ਦੀ ਯਾਦ ਹਰ ਸਾਲ ਇਸ ਅਸਥਾਨ ਤੇ ਗੁਰਮਤਿ ਸਮਾਗਮ ਰਾਹੀਂ ਤਾਜਾ ਕੀਤੀ ਜਾਂਦੀ ਹੈ। ਧਰਮ ਯੁੱਧ ਮੌਰਚੇ ਦੌਰਾਨ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਪੰਜਾਬ ਪੁਲੀਸ ਵੱਲੋਂ ਜਸਵੰਤ ਸਿੰਘ ਖਾਲੜਾ ਸਮੇਤ ਅਠਾਈ ਹਜ਼ਾਰ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿਚ ਸ਼ਹੀਦ ਕੀਤੇ ਗੲ ਦੇੇ ਪ੍ਰੀਵਾਰਾਂ ਨਾਲ ਇਨਸਾਫ ਨਹੀ ਹੋਇਆ। ਸ. ਬੇਦੀ ਨੇ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸੂਹੋ ਮੋਟੋ ਐਕਸ਼ਨ ਲੈ ਕੇ ਭਾਈ ਖਾਲੜਾ ਸਮੇਤ ਭਾਈ ਸੁਭਾਸ਼ ਸਿੰਘ ਜੇਠੂਵਾਲ ਤੇ ਬਾਕੀ ਸਿੰਘਾਂ ਦੇ ਪ੍ਰੀਵਾਰਾਂ ਨੂੰ ਨਿਆ ਦਿਤਾ ਜਾਵੇ। ਇਸ ਮੌਕੇ ਸ਼ਹੀਦ ਪ੍ਰੀਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸ਼ਹੀਦਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਪਰਜਾਪੱਤ ਬ੍ਰਾਦਰੀ ਦੇ ਪ੍ਰਧਾਨ ਸ. ਰਘੁਬੀਰ ਸਿੰਘ ਰਾਜਾਸਾਂਸੀ, ਸ. ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਢਾਡੀ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ, ਜਥੇਦਾਰ ਬਲਦੇਵ ਸਿੰਘ ਐਮ.ਏ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਜਥੇਦਾਰ ਨਿਰਮਲ ਸਿੰਘ ਜੇਠੂਵਾਲ, ਸ. ਗੱਜਣ ਸਿੰਘ ਨੇ ਸਰਧਾਜਲੀ ਭੇਟ ਕੀਤੀ ਅਤੇ ਵੱਖ-ਵੱਖ ਜੇਲਾਂ ਵਿਚ ਬੰਦ ਸਿੱਖ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਸ. ਨਾਨਕ ਸਿੰਘ ਜੋਧਪੁਰੀ, ਸ. ਗੱਜਣ ਸਿੰਘ ਜੇਠੂਵਾਲ, ਸ. ਹਰਪਾਲ ਸਿੰਘ ਜੋਧਪੁਰੀ, ਰਾਜੂ ਜੰਡਿਆਲਾ,ਪੱਤਰਕਾਰ ਸ. ਸਵਿੰਦਰ ਸਿੰਘ, ਪ੍ਰੋ. ਸੁਲੱਖਣ ਸਿੰਘ ਮਾਗਾਂਸਰਾਏ, ਸ. ਖਜਾਨ ਸਿੰਘ ਢੱਡੇ, ਸ. ਅਸਤੇਸ਼ਵਰ ਸਿੰਘ ਪੁੱਤਰ/ਭਾਈ ਨਿਰਮਲ ਸਿੰਘ ਪਦਮਸ੍ਰੀ, ਸ. ਵਿਰਸਾ ਜੋਧਪੁਰੀ, ਸ੍ਰੀ ਨਰਿੰਦਰ ਕੁਮਾਰ ਅਟਾਰੀ, ਸ. ਹਰਦੀਪ ਸਿੰਘ ਧਾਲੀਵਾਲ ਵਕੀਲ, ਬਾਬਾ ਭਗਤ ਸਿੰਘ ਮਹਾਕਾਲ ਬੁੱਢਾ ਦਲ, ਸ. ਅਮਰਬੀਰ ਸਿੰਘ ਸਿਆਲੀ ਐਡਵੋਕੇਟ, ਬਾਬਾ ਜਸਵੰਤ ਸਿੰਘ ਮਹਾਕਾਲ ਆਦਿ ਹਾਜ਼ਰ ਸਨ।

News 28 April,2023
ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਕਾਰਬਨ ਮਾਸਟਰਜ਼ ਅਤੇ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ; ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਦਿਲਚਸਪੀ ਚੰਡੀਗੜ੍ਹ, 28 ਅਪ੍ਰੈਲ: ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ। ਸ੍ਰੀ ਅਰੋੜਾ ਨੇ ਪੇਡਾ ਦੇ ਚੇਅਰਮੈਨ ਸ੍ਰੀ ਐਚ.ਐਸ. ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸ੍ਰੀ ਸੋਮ ਨਰਾਇਣ ਅਤੇ ਡਾਇਰੈਕਟਰ ਸ੍ਰੀ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ। ਇਨ੍ਹਾਂ ਫਰਮਾਂ ਨੂੰ 'ਇਨਵੈਸਟ ਇਨ ਦਿ ਬੈਸਟ' ਦਾ ਸੱਦਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀ.ਐਲ.ਯੂ. ਅਤੇ ਈ.ਡੀ.ਸੀ. ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 'ਇਨਵੈਸਟ ਪੰਜਾਬ' ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਫਰਮਾਂ ਨੂੰ ਝੋਨੇ ਦੀ ਪਰਾਲੀ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਲਈ ਸੂਬਾ ਸਰਕਾਰ ਦੀਆਂ ਨੀਤੀਆਂ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਕੋਲ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਲਾਂਟ ਲਗਾਉਣ ਲਈ ਸਥਾਨ ਚੁਣਨ ਵਾਸਤੇ ਉਨ੍ਹਾਂ ਨੂੰ ਤਹਿਸੀਲਾਂ ਦੀ ਸੂਚੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਊਂਸੀਪਲ ਰਹਿੰਦ-ਖੂੰਹਦ 'ਤੇ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟਾਂ ਦੀ ਐਲੋਕੇਸ਼ਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।

News 28 April,2023
ਸਿਤਾਰਿਆਂ ਵਾਂਗ ਚਮਕਣਾ ਚਾਹੁੰਦੀ ਹੈ ਕ੍ਰਿਤਿਕਾ

ਸੂਰਜ ਲਈ ਅਸਮਾਨ ਅਜੇ ਬਾਕੀ ਹੈ ਹੁਣ ਰੁਜਗਾਰ ਹੀ ਨਹੀਂ ਮਨਭਾਉਂਦਾ ਰੁਜਗਾਰ ਪਾਉਣ ਲਈ ਯਤਨਸ਼ੀਲ ਹਨ ਪੰਜਾਬ ਦੇ ਨੌਜਵਾਨ ਚੰਡੀਗੜ੍ਹ, 28 ਅਪ੍ਰੈਲ ਪੰਜਾਬ ਵਿੱਚ ਬੀਤੇ ਇੱਕ ਸਾਲ ਦੌਰਾਨ ਸਰਕਾਰੀ ਨੌਕਰੀਆਂ ਦੇ ਮੌਕਿਆਂ ਵਿੱਚ ਹੋਏ ਵੱਡੇ ਵਾਧੇ ਕਾਰਨ ਸੂਬੇ ਦੇ ਨੌਜਵਾਨ ਹੁਣ ਸਿਰਫ ਰੁਜਗਾਰ ਲਈ ਨਹੀਂ ਬਲਕਿ ਮਨਭਾਉਂਦਾ ਰੁਜਗਾਰ ਪਾਉਣ ਲਈ ਯਤਨਸ਼ੀਲ ਹਨ। ਇਸ ਬਾਰੇ ਦੂਸਰਾ ਦਿਲਚਸਪ ਪਹਿਲੂ ਇਹ ਹੈ ਕਿ ਜੋ ਨੌਜਵਾਨ ਸਰਕਾਰੀ ਨੌਕਰੀਆਂ ਵਿੱਚ ਆ ਰਹੇ ਹਨ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਪਰਿਵਾਰਾਂ ਵਿੱਚੋਂ ਪਹਿਲਾਂ ਕੋਈ ਵੀ ਸਰਕਾਰੀ ਨੌਕਰੀ ਵਿੱਚ ਨਹੀਂ ਸੀ। ਕੁਝ ਅਜਿਹਾ ਹੀ ਕਿੱਸਾ ਹੈ ਇਸ ਹਫਤੇ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਬਤੌਰ ਕਲਰਕ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕ੍ਰਿਤਿਕਾ ਅਤੇ ਸੂਰਜ ਕੁਮਾਰ ਦਾ। ਆਪਣੇ ਨਾਂਅ ਅਨੁਸਾਰ ਸਿਤਾਰਿਆਂ ਵਾਂਗ ਚਮਕਣ ਦੀ ਚਾਹ ਰੱਖਣ ਵਾਲੀ ਪਟਿਆਲਾ ਨਿਵਾਸੀ ਕ੍ਰਿਤਿਕਾ ਦਾ ਕਹਿਣਾ ਹੈ ਕਿ ਉਹ ਪਟਵਾਰੀ ਦੀ ਆਸਾਮੀ ਲਈ ਮੁਢਲਾ ਇਮਤਿਹਾਨ, ਪੀ.ਐਸ.ਪੀ.ਸੀ.ਐਲ ਦਾ ਮੁਢਲਾ ਇਮਤਿਹਾਨ ਅਤੇ ਪੀ.ਐਸ.ਐਸ.ਐਸ.ਬੀ. ਵੱਲੋਂ ਲਿਆ ਗਿਆ ਲਿਖਤੀ ਅਤੇ ਟਾਈਪਿੰਗ ਟੈਸਟ ਪਾਸ ਕਰ ਚੁੱਕੀ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰੀ ਨੌਕਰੀ ਵਿੱਚ ਆਉਣ ਵਾਲੀ ਉਹ ਆਪਣੇ ਪਰਿਵਾਰ ਦੀ ਪਹਿਲੀ ਮੈਂਬਰ ਹੈ। ਕ੍ਰਿਤਿਕਾ ਨੇ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਚਲਾਈ ਜਾ ਰਹੀ ਭਰਤੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚੋਂ ਵਿਦੇਸ਼ਾਂ ਨੂੰ ਹੋ ਰਹੇ ਹੁਨਰ ਦੇ ਪ੍ਰਵਾਸ ਨੂੰ ਠੱਲ ਪਵੇਗੀ। ਉਸ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਸਿਰਫ ਉਹੀ ਨਹੀਂ ਉਸਦੇ ਸਾਰੇ ਪਰਿਵਾਰ ਨੂੰ ਬਹੁਤ ਖੁਸ਼ੀ ਹੋਈ ਹੈ। ਫਾਜਿਲਕਾ ਜਿਲ੍ਹੇ ਦੇ ਪਿੰਡ ਸੌਜ ਦੇ ਛੋਟੇ ਕਿਸਾਨ ਤਿਲਕ ਰਾਜ ਦਾ ਸਪੁੱਤਰ ਸੂਰਜ ਕੁਮਾਰ ਦਾ ਨਿਸ਼ਾਨਾ ਵੀ ਬਤੌਰ ਪੁਲਿਸ ਅਫਸਰ ਸੇਵਾਵਾਂ ਨਿਭਾਉਣਾ ਹੈ। ਸੂਰਜ ਦਾ ਕਹਿਣਾ ਹੈ ਕਿ ਉਹ ਬਤੌਰ ਕਲਰਕ ਆਪਣੀਆਂ ਸੇਵਾਵਾਂ ਸਮੱਰਪਿਤ ਭਾਵਨਾ ਨਾਲ ਨਿਭਾਉਣ ਦੇ ਨਾਲ-ਨਾਲ ਪੁਲਿਸ ਅਫਸਰ ਭਰਤੀ ਹੋਣ ਲਈ ਤਿਆਰੀ ਜਾਰੀ ਰੱਖੇਗਾ। ਉਸ ਨੇ ਕਿਹਾ ਕਿ ਮੌਜੂਦਾ ਨੌਕਰੀ ਲਈ ਬਿਨਾਂ ਕਿਸੇ ਸਿਫਾਰਿਸ਼ ਜਾਂ ਰਿਸ਼ਵਤ ਦੇ ਹੋਈ ਉਸ ਦੀ ਨਿਯੁਕਤੀ ਨੇ ਉਸ ਅੰਦਰ ਇਹ ਵਿਸ਼ਵਾਸ ਪੈਦਾ ਕੀਤਾ ਹੈ ਕਿ ਇਸ ਸਰਕਾਰ ਦੌਰਾਨ ਸੱਭ ਕੁਝ ਸੰਭਵ ਹੈ। ਸੂਰਜਾ ਦਾ ਕਹਿਣਾ ਹੈ ਕਿ ਜਿੰਦਗੀ ਕੀ ਅਸਲੀ ਉਡਾਨ ਅਬੀ ਬਾਕੀ ਹੈ, ਜਿੰਦਗੀ ਕੇ ਕਈ ਇਮਤਿਹਾਨ ਅਬੀ ਬਾਕੀ ਹੈ, ਅਬੀ ਤੋ ਨਾਪੀ ਹੈ ਮੁੱਠੀ ਭਰ ਜਮੀਨ ਹਮਨੇ, ਅਬੀ ਤੋ ਸਾਰਾ ਆਸਮਾਨ ਬਾਕੀ ਹੈ।

News 28 April,2023
ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ਵਿਚ ਵਿਲੀਨ

-ਦੇਸ ਭਰ ਤੋ ਵੱਖ ਵੱਖ ਪਾਰਟੀਆਂ ਤੇ ਸੀਨੀਅਰ ਨੇਤਾ ਪੁੱਜੇ - ਦਰਸ਼ਨ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਆਕੇ ਕੀਤੀ ਸ਼ਰਧਾਂਜਲੀ ਅਰਪਣ -ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ : ਸੁਰਜੀਤ ਸਿੰਘ ਰੱਖੜਾ - ਪਟਿਆਲਾ ਜ਼ਿਲੇ ਦੇ ਨੇਤਾ ਇੰਦਰਮੋਹਨ ਸਿੰਘ ਬਜਾਜ, ਮੇਅਰ ਬਜਾਜ, ਕਬੀਰ ਦਾਸ, ਸਤਵਿੰਦਰ ਟੌਹੜਾ, ਅਬਲੋਵਾਲ, ਰਾਜੂ ਖੰਨਾ, ਸਾਹਿਲ ਗੋਇਲ, ਸ਼ੱਕੂ ਗਰੋਵਰ ਅਤੇ ਹੋਰ ਨੇਤਾ ਸ਼ਰਧਾਂਜਲੀ ਅਰਪਣ ਕਰਨ ਪੁੱਜੇ ਚੰਡੀਗੜ / ਪਟਿਆਲਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਅੱਜ ਪੰਜ ਤੱਤਾਂ ਵਿਚ ਵਲੀਨ ਹੋ ਗਏ । ਉਨਾਂ ਨੂੰ ਅਗਨੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭੇਂਟ ਕੀਤੀ । ਇਸ ਮੌਕੇ ਦੇਸ ਭਰ ਤੋ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੇਤਾ , ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੀ ਨੇਤਾ ਪੁੱਜੇ ਹੋਏ ਸਨ । ਇਸ ਮੋਕੇ ਗੱਲਬਾਤ ਕਰਦਿਆਂ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਜ਼ਿਲਾ ਪਟਿਆਲਾ ਦੇ ਨੇਤਾਵਾਂ ਨੇ ਬਾਦਲ ਪਿੰਡ ਜਾਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਡਾ. ਦਰਸ਼ਨ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ 'ਤੇ ਅਮਰੀਕਾ ਤੋਂ ਆਕੇ ਸ. ਬਾਦਲ ਨੂੰ ਸ਼ਰਧਾਂਜਲੀ ਅਰਪਣ ਕੀਤੀ। ਇਸ ਮੌਕੇ ਸ. ਰੱਖੜਾ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਨਾਲ ਨਾਲ ਦੇਸ਼ ਦੀ ਰਾਜਨੀਤੀ ਦਾ ਆਇਨਾ ਸਨ। ਉਨ੍ਹਾਂ ਆਖਿਆ ਕਿ ਇਸ ਸਮੇਂ ਇੱਕ ਵਿਧਾਇਕ ਦੀ ਸੀਟ ਜਿੱਤਣੀ ਔਖੀ ਹੈ ਤੇ ਸ. ਬਾਦਲ 5 ਵਾਰ ਮੁੱਖ ਮੰਤਰੀ ਰਹੇ। ਉਨ੍ਹਾਂ ਆਖਿਆ ਕਿ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੂਰੇ ਦੇਸ਼ ਇੱਕ ਦਰਜਨ ਤੋਂ ਵੱਧ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ, ਵੱਖ ਵੱਖ ਰਾਜਸੀ ਪਾਰਟੀਆਂ ਦੇ ਨੇਤਾਵਾਂ ਦਾ ਪੁੱਜਣਾ ਇਹ ਦੱਸਦਾ ਹੈ ਕਿ ਸ. ਬਾਦਲ ਦੀ ਹਰਮਨ ਪਿਆਰਤਾ ਪੂਰੇ ਦੇਸ਼ ਅੰਦਰ ਸੀ। ਇਸ ਮੌਕੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ, ਜਸਪਾਲ ਸਿੰਘ ਕਲਿਆਣ ਸਾਬਕਾ ਚੈਅਰਮੈਨ, ਸੀਨੀਅਰ ਅਕਾਲੀ ਨੇਤਾ ਕਪੂਰ ਚੰਦ ਬਾਂਸਲ ਪ੍ਰਧਾਨ ਨਗਰ ਕੌਂਸਲ ਸਮਾਣਾ, ਮਾਲਵਿੰਦਰ ਸਿੰਘ ਝਿੱਲ ਸੀਨੀਅਰ ਅਕਾਲੀ ਨੇਤਾ, ਡਾ. ਹਰਵਿੰਦਰ ਸਿੰਘ ਬੁੱਬੂ, ਪਰਮਜੀਤ ਸਿੰਘ ਪੰਮਾਂ, ਅਮਿਤ ਰਾਠੀ ਕੌਮੀ ਸਪੋਕਸਮੈਨ ਯੂਥ ਅਕਾਲੀ ਦਲ , ਅਮਨਦੀਪ ਸਿੰਘ ਘੱਗਾ, ਰਵਿੰਦਰ ਸਿੰਘ ਵਿੰਦਾ ਮੈਂਬਰ ਅਕਾਲੀ ਦਲ ਵਰਕਿੰਗ ਕਮੇਟੀ , ਸੁੱਕੂ ਗਰੋਵਰ ਯੂਥ ਕੋਆਡੀਨੇਟਰ, ਤਰਨਜੀਤ ਸਿੰਘ ਭਾਟੀਆ ਬਿਲਾ ਪ੍ਰਧਾਨ ਸਬਜੀ ਮੰਡੀ, ਸੰਜੀਵ ਸਿੰਗਲਾ ਕੌਮੀ ਜਨਰਲ ਸਕੱਤਰ, ਜਸਪ੍ਰੀਤ ਸਿੰਘ ਭਾਟੀਆ ਜਨਰਲ ਸਕੱਤਰ, ਜਗਜੀਤ ਸਿੰਘ ਸੌਨੀ ਤੇ ਗੁਰਜੰਟ ਸਿੰਘ ਜੰਟਾਂ ਪੀ ਏ ਸਰਦਾਰ ਰੱਖੜਾ, ਸਾਬਕਾ ਚੈਅਰਮੈਨ ਭੁਪਿੰਦਰ ਸਿੰਘ ਡਕਾਲਾ, ਜਥੇਦਾਰ ਹਰਜਿੰਦਰ ਸਿੰਘ ਬੱਲ ਸਾਬਕਾ ਚੈਅਰਮੈਨ, ਸਾਬਕਾ ਚੈਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਬਲਦੇਵ ਸਿੰਘ ਬਠੋਈ ਸਾਬਕਾ ਚੈਅਰਮੈਨ, ਰਘਬੀਰ ਸਿੰਘ ਕਲਿਆਣ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਾਣਾ, ਅਜਮੇਰ ਸਿੰਘ ਪਸਿਆਣਾ ਸਾਬਕਾ ਸਰਪੰਚ ਤੇ ਹੋਰ ਨੇਤਾ ਵੀ ਹਾਜਰ ਸਨ। ਡੱਬੀ ਸ. ਬਾਦਲ ਆਪਣੀ ਸਾਰੀ ਜਿੰਦਗੀ ਪੰਥ, ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ : ਜਸਪਾਲ ਬਿੱਟੂ ਚੱਠਾ ਪਟਿਆਲਾ ਦਿਹਾਤੀ ਹਲਕਾ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਸਪਾਲ ਸਿੰਘ ਬਿੱਟੂ ਚੱਠਾ ਨੇ ਅੱਜ ਜਗ ਬਾਣੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਖਿਆ ਕਿ ਸ਼ ਬਾਦਲ ਆਪਣੀ ਸਾਰੀ ਜਿੰਦਗੀ ਪੰਥ ਪੰਜਾਬ ਅਤੇ ਦੇਸ਼ ਦੇ ਲੇਖੇ ਲਗਾਕੇ ਗਏ ਹਨ। ਉਨ੍ਹਾਂ ਆਖਿਆ ਕਿ ਸ. ਬਾਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕੀਤਾ ਤੇ ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਮੋਰਚਿਆਂ ਅੰਦਰ 17 ਸਾਲ ਦੇ ਕਰੀਬ ਜੇਲ ਕਟੀ। ਉਨ੍ਹਾਂ ਆਖਿਆ ਕਿ ਲਗਾਤਾਰ ਮੁੱਖ ਮੰਤਰੀ ਬਣਨਾ ਤੇ ਪੰਜਾਬ ਤੇ ਪੰਜਾਬੀਅਤ ਬਾਰੇ ਸੋਚਣਾ ਹੀ ਉਨ੍ਹਾਂ ਦੀ ਜਿੰਦਗੀ ਦਾ ਮੁੱਖ ਟੀਚਾ ਸੀ। ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਪਟਿਆਲਾ ਦਿਹਾਤੀ ਹਲਕਾ ਤੋਂ ਸਮੁੱਚਾ ਅਕਾਲੀ ਦਲ ਤੇ ਸੰਗਤ ਸ. ਬਾਦਲ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦੀ ਹੈ।

News 27 April,2023
ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 99.5 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਖਰੀਦ ਦੀ ਉਮੀਦ ਪੰਜਾਬ ਨੇ ਫਿਰ ਦੇਸ਼ ਦੇ ਅੰਨ ਭੰਡਾਰ ਵਿੱਚ ਪਾਇਆ ਅਹਿਮ ਯੋਗਦਾਨ; ਦੇਸ਼ ਵਿਆਪੀ ਖਰੀਦ ਵਿੱਚ ਪੰਜਾਬ ਦਾ 50 ਫ਼ੀਸਦੀ ਹਿੱਸਾ ਮੰਡੀ ’ਚ ਕਿਸੇ ਵੀ ਕਿਸਾਨ ਨੂੰ ਉਡੀਕ ਨਹੀਂ ਕਰਨੀ ਪਈ: ਕਟਾਰੂਚੱਕ ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ ਵਿੱਚੋਂ 99.5 ਲੱਖ ਟਨ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਵਪਾਰੀਆਂ ਵੱਲੋਂ ਕਰੀਬ 3.5 ਲੱਖ ਮੀਟਰਿਕ ਟਨ ਜਦਕਿ ਬਾਕੀ ਕਣਕ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ ਹੈ। ਅੱਜ ਦਿਨ ਦੇ ਅੰਤ ਤੱਕ ਸਿਰਫ 1 ਲੱਖ ਮੀਟਰਿਕ ਟਨ ਕਣਕ ਹੀ ਬਿਨ੍ਹਾਂ ਖਰੀਦੇ ਬਚੀ ਸੀ ਕਿਉਂਕਿ ਇਸਦੀ ਸਫ਼ਾਈ ਹੋਣੀ ਬਾਕੀ ਸੀ। ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦ ਸੀਜ਼ਨ ਵਿੱਚ 100 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਦੇ ਅੰਕੜੇ ਨੂੰ ਪਾਰ ਕਰਕੇ ਪਿਛਲੇ ਸਾਲ ਹੋਈ ਕੁੱਲ 96 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਨੂੰ ਮਾਤ ਦਿੰਦਿਆਂ ਖਰੀਦ ਪ੍ਰਕਿਰਿਆ ਅੱਜ ਆਪਣੇ ਆਖਰੀ ਪੜਾਅ ਵਿੱਚ ਦਾਖਲ ਹੋ ਗਈ ਹੈ। ਪਿਛਲੇ ਸਾਲ ਦੌਰਾਨ ਕਣਕ ਦੀ ਆਮਦ ਦੀ ਤੁਲਨਾ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਦੇਸ਼ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਦਾ ਲਗਭਗ 50 ਫੀਸਦੀ ਹਿੱਸਾ ਸੂਬੇ ਵੱਲੋਂ ਪਾਇਆ ਗਿਆ ਹੈ ਜਿਸ ਨਾਲ ਇੱਕ ਵਾਰ ਫਿਰ ਪੰਜਾਬ ਦੇਸ਼ ਦੇ ਅੰਨਦਾਤਾਵਾਂ ਵਿੱਚੋਂ ਮੋਹਰੀ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਾਲ ਘੱਟੋ-ਘੱਟ ਸਮਰਥਨ ਮੁੱਲ ’ਤੇ ਕੁੱਲ ਸਰਕਾਰੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ 30 ਫੀਸਦੀ ਵੱਧ ਹੋਣ ਦੀ ਉਮੀਦ ਹੈ ਜੋ ਕਿ ਸੂਬੇ ਵਿੱਚ ਵਧੀ ਹੋਈ ਖੁਸ਼ਹਾਲੀ ਦਾ ਸੰਕੇਤ ਹੈ। ਖਰੀਦ ਪ੍ਰਕਿਰਿਆ ਦੀ ਰਫਤਾਰ ’ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਦਿਨ ਦੇ ਅੰਤ ’ਚ ਬਿਨਾਂ ਖਰੀਦੇ ਬਚੀ ਕਣਕ ਦੀ ਮਾਤਰਾ ਕਦੇ ਵੀ ਉਸ ਦਿਨ ਦੀ ਆਮਦ ਦੇ 50 ਫੀਸਦੀ ਤੋਂ ਵੱਧ ਨਹੀਂ ਸੀ, ਜੋ ਇਸ ਤੱਥ ਵੱਲ ਸਪੱਸ਼ਟ ਤੌਰ ’ਤੇ ਇਸ਼ਾਰਾ ਕਰਦਾ ਹੈ ਕਿ ਜ਼ਿਆਦਾਤਰ ਕਿਸਾਨਾਂ ਦੀ ਕਣਕ ਉਸੇ ਦਿਨ ਹੀ ਖਰੀਦੀ ਗਈ ਹੈ ਜਿਸ ਦਿਨ ਉਹ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਏ ਸਨ। ਕਣਕ ਦੀ ਚੁਕਾਈ ਸਬੰਧੀ ਮੰਤਰੀ ਨੇ ਕਿਹਾ ਕਿ ਇਸ ਸਾਲ ਮੰਡੀਆਂ ’ਚ 100 ਲੱਖ ਟਨ ਕਣਕ ਦੀ ਆਮਦ ਸਿਰਫ 15 ਦਿਨਾਂ ’ਚ ਹੀ ਹੋ ਗਈ ਹੈ ਜਦਕਿ ਪਿਛਲੇ ਸਾਲ ਇਸੇ ਤਰੀਕ ਤੱਕ 22 ਦਿਨਾਂ ’ਚ 94 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਇਸ ਲਈ ਸੂਬੇ ਵਿੱਚ ਸੀਮਤ ਲੇਬਰ ਅਤੇ ਟਰਾਂਸਪੋਰਟ ਸਰੋਤਾਂ ’ਤੇ ਧਿਆਨ ਦੇਣਾ ਲਾਜ਼ਮੀ ਸੀ। ਉਹਨਾਂ ਅੱਗੇ ਕਿਹਾ ਕਿ ਚੁਕਾਈ ਖਰੀਦ ਏਜੰਸੀਆਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਦਾ ਕਿਸੇ ਵੀ ਦਿਨ ਕਿਸੇ ਵੀ ਤਰ੍ਹਾਂ ਨਾਲ ਕਣਕ ਦੀ ਤੁਰੰਤ ਖਰੀਦ ਅਤੇ ਅਦਾਇਗੀ ਸਬੰਧੀ ਕਿਸਾਨਾਂ ‘ਤੇ ਪ੍ਰਭਾਵ ਨਹੀਂ ਪਿਆ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਆਦਾਤਰ ਜ਼ਿਲਿ੍ਹਆਂ ਵਿੱਚ ਚੁਕਾਈ ਦੀ ਰਫ਼ਤਾਰ ਕਣਕ ਦੀ ਆਮਦ ਦੀ ਰਫ਼ਤਾਰ ਨਾਲੋਂ ਵੱਧ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

News 27 April,2023
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ

ਬਾਦਲ (ਸ੍ਰੀ ਮੁਕਤਸਰ ਸਾਹਿਬ), 27 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਮਿੱਤ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਅਕਾਲੀ ਆਗੂ ਦੇ ਜੱਦੀ ਪਿੰਡ ਜਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਦੇਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

News 27 April,2023
ਦੇਸ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨਹੀ ਰਹੇ : 95 ਸਾਲ ਦੇ ਸਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ ਦੇ ਸਮੂਹ ਰਾਜਨੀਤਿਕ ਪਾਰਟੀਆਂ ਨੇ ਕੀਤੇ ਦੁੱਖ ਦੇ ਪ੍ਰਗਟਾਵੇ

- ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਪੁੱਜਣ 'ਤੇ ਪਟਿਆਲਾ ਵਾਸੀਆਂ ਤੇ ਅਕਾਲੀ ਨੇਤਾਵਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ - ਸਾਬਕਾ ਮੰਤਰੀ ਸੁਰਜੀਤ ਰੱਖੜਾ, ਪ੍ਰੋ .ਬਡੂੰਗਰ, ਸਾਬਕਾ ਚੇਅਰਮੈਨ ਇੰਦਰ ਮੋਹਨ ਬਜਾਜ, ਬੀਬੀ ਮੁਖਮੈਲਪੁਰ, ਸਤਵਿੰਦਰ ਟੌਹੜਾ ਸਮੇਤ ਹੋਰ ਨੇਤਾਵਾਂ ਨੇ ਆਖ਼ਰੀ ਦਰਸ਼ਨ ਚੰਡੀਗੜ / ਪਟਿਆਲਾ, 28 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ, ਦੇਸ਼ ਦੀ ਰਾਜਨੀਤੀ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹਰ ਰਾਜਸੀ ਪਾਰਟੀ ਦੇ ਨੇਤਾ ਨੇ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਸਰਦਾਰ ਬਾਦਲ 95 ਸਾਲ ਦੇ ਸਨ । ਕੇਂਦਰ ਸਰਕਾਰ ਨੇ ਜਿੱਥੇ 2 ਦਿਨਾਂ ਦੇ ਸਰਕਾਰੀ ਸੋਗ ਦਾ ਇਸ ਮੌਕੇ ਐਲਾਨ ਕੀਤਾ ਹੈ ਉੱਥੇ ਪੰਜਾਬ ਸਰਕਾਰ ਨੇ ਇਸ ਸੋਗ ਦੇ ਨਾਲ ਨਾਲ 27 ਅਪ੍ਰੈਲ ਦੀ ਛੁੱਟੀ ਕੀਤੀ ਹੈ। 27 ਅਪ੍ਰੈਲ ਨੂੰ ਸਰਦਾਰ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਚੰਡੀਗੜ ਤੋ ਪਿੰਡ ਬਾਦਲ ਜਾਂਦੇ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਜਿਵੇਂ ਹੀ ਪਟਿਆਲਾ ਪੁੱਜੀ ਤਾਂ ਇੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸਾਬਕਾ ਵਿਧਾਇਕ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਹਲਕਾ ਇੰਚਾਰਜ ਅਮਲੋਹ ਰਾਜੂ ਖੰਨਾ, ਹਲਕਾ ਇੰਚਾਰਜ ਨਾਭਾ ਬਾਬੂ ਕਬੀਰ ਦਾਸ, ਸਾਹਿਲ ਗੋਇਲ ਕੌਮੀ ਮੀਤ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਦੇ ਆਗੂਆਂ ਅਤੇ ਵਰਕਰ ਨੇ ਆਪਣੇ ਮਹਿਬੂਬ ਨੇਤਾ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਸ. ਪ੍ਰਕਾਸ਼ ਸਿੰਘ ਦਾ ਬਾਦਲ ਦਾ ਪਾਰਥਿਕ ਸਰੀਰ ਲਿਜਾਣ ਵਾਲੇ ਨਾਲ ਸਨ।

News 26 April,2023
ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ

ਚੰਡੀਗੜ੍ਹ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕੀਤਾ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ| ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤ ਨੂੰ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ ਸਨ, ਜਿਥੇ ਪਹਿਲਾਂ ਸਵੇਰੇ ਉਨ੍ਹਾਂ ਨੇ ਇਸ਼ਨਾਨ ਕੀਤਾ, ਫੇਰ ਪੰਜ ਬਾਣੀਆਂ ਦਾ ਪਾਠ ਕਰਕੇ ਗੁਰਦੁਆਰਾ ਸਾਹਿਬ ਵਿਖੇ ਹੀ ਸੰਗਤਾਂ ਨੂੰ ਸੰਬੋਧਨ ਕੀਤਾ| 🚩ਅਮ੍ਰਿਤਪਾਲ ਸਿੰਘ ਨੂੰ ਆਸਾਮ ਦੇ ਡਿਬਰੂਗੜ ਲਿਜਾਣ ਦੀ ਤਿਆਰੀ 🚩ਅਮ੍ਰਿਤਪਾਲ ਦੇ ਸਿਰੰਡਰ ਕਰਨ ਲਈ ਕੱਲ੍ਹ ਸ਼ਾਮ ਨੂੰ ਪੁਲਿਸ ਨੂੰ ਦਿਤੀ ਸੀ ਸੂਚਨਾ 🚩ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਪੁਲਿਸ ਨੂੰ ਦਿੱਤੀ ਸੀ ਸੂਚਨਾ

News 23 April,2023
20,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਸੀਡੀਪੀਓ ਤੇ ਉਸ ਦਾ ਚਪੜਾਸੀ ਰੰਗੇ ਹੱਥੀਂ ਕਾਬੂ*

ਚੰਡੀਗੜ੍ਹ 20 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀਡੀਪੀਓ), ਅੰਜੂ ਭੰਡਾਰੀ ਅਤੇ ਉਸਦੇ ਚਪੜਾਸੀ ਬਲੀਹਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ। ਅੱਜ ਇੱਥੇ ਇਸ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸੀਡੀਪੀਓ ਅਤੇ ਉਸਦੇ ਚਪੜਾਸੀ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਰਿਉਣਾ ਨੀਵਾਂ ਦੀ ਰਹਿਣ ਵਾਲੀ ਮਮਤਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਦੋਵੇਂ ਕਰਮਚਾਰੀਆਂ ਨੇ ਆਂਗਨਵਾੜੀ ਹੈਲਪਰ ਦੇ ਖਾਲੀ ਅਹੁਦੇ 'ਤੇ ਉਸਨੂੰ ਨੌਕਰੀ ਉਤੇ ਰੱਖਣ ਬਦਲੇ 35,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ ਜਿਸ ਲਈ ਉਹ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋਹਾਂ ਦੋਸ਼ੀ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਪਟਿਆਲਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

News 20 April,2023
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ

ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਕਰਨ ਵੇਲੇ ਕੀਮਤ ‘ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ ।

News 14 April,2023
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

* ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ * ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ * ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ ਪਟਿਆਲਾ, 14 ਅਪ੍ਰੈਲ (ਪੰਜਾਬ ਬਾਣੀ ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ

News 14 April,2023
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਸੀ.ਐਮ. ਦੀ ਯੋਗਸ਼ਾਲਾ’ ਦਾ ਆਗਾਜ਼

ਮੁਫ਼ਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਭਗਵੰਤ ਮਾਨ ਇਹ ਲੋਕ-ਪੱਖੀ ਪ੍ਰਾਜੈਕਟ ਪੰਜਾਬੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹਣ ਦਾ ਐਲਾਨ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਕਈ ਮਿਸਾਲੀ ਪਹਿਲਕਦਮੀਆਂ ਲਈ ਸ਼ਲਾਘਾ ਭਗਵੰਤ ਮਾਨ ਨੂੰ ਪੰਜਾਬ ਤੇ ਪੰਜਾਬੀਆਂ ਦੀ ਸੱਚੀ ਆਵਾਜ਼ ਦੱਸਿਆ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਪੰਜਾਬ ਅੱਜ ਦੇਸ਼ ਭਰ ਵਿੱਚ ਅਮਨ ਦੀ ਮਿਸਾਲ ਬਣਿਆ ਪਟਿਆਲਾ, 5 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਇਸ ਪ੍ਰੋਗਰਾਮ ‘ਸੀ.ਐਮ. ਦੀ ਯੋਗਸ਼ਾਲਾ’ ਲਈ ਪੋਰਟਲ ਜਾਰੀ ਕਰਨ ਮਗਰੋਂ ਇਕੱਠ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਪੱਖੀ ਇਹ ਅਹਿਮ ਪ੍ਰਾਜੈਕਟ ਦਿੱਲੀ ਦੇ ਮੁੱਖ ਮੰਤਰੀ ਦੇ ਮਨ ਦੀ ਉਪਜ ਹੈ ਅਤੇ ਇਸ ਨੇ ਲੋਕਾਂ ਵਿਚਾਲੇ ਕਾਫ਼ੀ ਮਕਬੂਲੀਅਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਦਾ ਕੌਮੀ ਰਾਜਧਾਨੀ ਦੀ ਵੱਡੀ ਗਿਣਤੀ ਜਨਤਾ ਲਾਭ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਹੈ ਤਾਂ ਕਿ ਹਰੇਕ ਪੰਜਾਬੀ ਨੂੰ ਇਸ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਨੇ ਮੀਲ ਦਾ ਪੱਥਰ ਸਾਬਤ ਹੋਣ ਵਾਲੇ ਇਸ ਕਦਮ ਨੂੰ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲੋਕ ਲਹਿਰ ਪੈਦਾ ਕਰਨ ਦਾ ਸਬੱਬ ਦੱਸਿਆ। ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਦੀ ਇਸ ਸ਼ਾਨਾਮੱਤੀ ਪੁਰਾਣੀ ਰਵਾਇਤ ਉਤੇ ਚੱਲਦਿਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਸਿਹਤਮੰਦ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਢਲਾ ਮੰਤਵ ਪੰਜਾਬ ਨੂੰ ਸਿਹਤਮੰਦ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਯੋਗ ਨੂੰ ਜਨਤਕ ਮੁਹਿੰਮ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰੀਰ ਤੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਯੋਗ ਬਹੁਤ ਜ਼ਰੂਰੀ ਹੈ ਅਤੇ ਹਰੇਕ ਵਿਅਕਤੀ ਨੂੰ ਸਿਹਤਮੰਦ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜ ਅੰਗ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਯੋਗ ਆਸਣਾਂ ਰਾਹੀਂ ਚੰਗੀ ਸਿਹਤ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਬਾਰੇ ਲੋਕਾਂ ਵਿਚਾਲੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਚੰਗਾ ਰੱਖਣਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਚਿੰਤਾ ਮੁਕਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਧਦਾ ਮਾਨਸਿਕ ਤਣਾਅ ਹਰੇਕ ਲਈ ਚਿੰਤਾ ਦਾ ਵੱਡਾ ਵਿਸ਼ਾ ਹੈ ਅਤੇ ਯੋਗ ਇਸ ਤੋਂ ਲੋਕਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਜੀਵਨ ਲਈ ਯੋਗ ਦੇ ਆਸਣਾਂ ਰਾਹੀਂ ਜੀਵਨ ਸ਼ੈਲੀ ਵਿੱਚ ਕੁੱਝ ਜ਼ਰੂਰੀ ਤਬਦੀਲੀਆਂ ਲਿਆ ਕੇ ਸਹੀ ਮਾਨਸਿਕ ਤੇ ਸਰੀਰਿਕ ਤਵਾਜ਼ਨ ਬਿਠਾਉਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੇ ਲੋਕਾਂ ਨੂੰ ਕਈ ਸਬਕ ਸਿਖਾਏ ਅਤੇ ਲੋਕਾਂ ਨੂੰ ਕੁਦਰਤ ਨਾਲ ਪਿਆਰ ਕਰਦਿਆਂ ਜੀਵਨ ਜੀਣ ਦਾ ਸਲੀਕਾ ਸਿਖਾਇਆ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਹਾਂਮਾਰੀ ਦੇ ਗੰਭੀਰ ਨਤੀਜੇ ਸਾਡੇ ਸਾਹਮਣੇ ਹਨ ਪਰ ਇਸ ਨੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਲੋਕਾਂ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਕੁਦਰਤ ਦੇ ਨਿਯਮਾਂ ਮੁਤਾਬਕ ਜ਼ਿੰਦਗੀ ਜੀਣ ਲਈ ਪ੍ਰੇਰਿਆ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਾਸਤੇ ਤਿਆਰੀ ਕਰਵਾਉਣ ਵਾਸਤੇ ਸੂਬਾ ਸਰਕਾਰ 10 ਅਤਿ-ਆਧੁਨਿਕ ਸੈਂਟਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਲਈ ਨੌਜਵਾਨਾਂ ਨੂੰ ਮਿਆਰੀ ਸਿਖਲਾਈ ਮੁਹੱਈਆ ਕਰਨਗੇ ਤਾਂ ਕਿ ਉਹ ਸੂਬੇ ਤੇ ਦੇਸ਼ ਦੇ ਅਹਿਮ ਅਹੁਦਿਆਂ ਉਤੇ ਪੁੱਜ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਤਵ ਨੌਜਵਾਨਾਂ ਨੂੰ ਦੇਸ਼ ਦੇ ਸਭ ਤੋਂ ਸਨਮਾਨਯੋਗ ਅਹੁਦਿਆਂ ਉਤੇ ਪਹੁੰਚਾਉਣਾ ਹੈ, ਨਾ ਕਿ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਧੱਕ ਕੇ ਜੇਲ੍ਹਾਂ ਵਿੱਚ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਖੇਡਾਂ ਨੂੰ ਵੱਡੇ ਪੱਧਰ ਉਤੇ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਵੱਡ ਆਕਾਰੀ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਲੱਖਾਂ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ 14 ਹਜ਼ਾਰ ਖੇਡ ਤੇ ਯੂਥ ਕਲੱਬਾਂ ਨੂੰ ਸੁਰਜੀਤ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਭਲਾਈ ਹਰ ਹੀਲੇ ਯਕੀਨੀ ਬਣੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ 500 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਤੇ ਡਾਇਗਨੌਸਟਿਕ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 21.21 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਕੁੱਝ ਹੀ ਮਹੀਨਿਆਂ ਵਿੱਚ ਲੱਖਾਂ ਹੀ ਹੋਰ ਮਰੀਜ਼ ਮੁਫ਼ਤ ਵਿੱਚ ਆਪਣੇ ਟੈਸਟ ਕਰਵਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਸੂਬਾ ਸਰਕਾਰ ਨੇ 25 ਫੀਸਦੀ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ 75 ਫੀਸਦੀ ਤੋਂ ਵੱਧ ਫ਼ਸਲ ਖ਼ਰਾਬ ਹੋਈ ਹੈ, ਉਨ੍ਹਾਂ ਨੂੰ ਸੂਬਾ ਸਰਕਾਰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਕਿਸੇ ਵੀ ਕੀਮਤ ਉਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬੇ ਭਰ ਵਿੱਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਪੂਰੀ ਤਰ੍ਹਾਂ ਅੰਨਦਾਤਾ ਨਾਲ ਖੜ੍ਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਹੋਰ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ ਵਰਗੇ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਨੌਜਵਾਨਾਂ ਨੂੰ ਵਿਸ਼ਵ ਪੱਧਰ ਉਤੇ ਹੋਰ ਮੁਲਕਾਂ ਦੇ ਨੌਜਵਾਨਾਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਯੋਗਸ਼ਾਲਾ ਦਾ ਇਹ ਤਜਰਬੇ ਕੌਮੀ ਰਾਜਧਾਨੀ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਨੇ ਇਨ੍ਹਾਂ ਤਜਰਬਿਆਂ ਨੂੰ ਕਾਫ਼ੀ ਵੱਡਾ ਹੁੰਗਾਰਾ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਪੰਜਾਬ ਦੇ ਹੋਰ ਕਈ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਵਿੱਚ ਪਟਿਆਲਾ, ਫਗਵਾੜਾ, ਅੰਮ੍ਰਿਤਸਰ ਤੇ ਲੁਧਿਆਣਾ ਵਰਗੇ ਚਾਰ ਸ਼ਹਿਰਾਂ ਵਿੱਚ ਯੋਗਸ਼ਾਲਾ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਨੂੰ ਸੂਬੇ ਦੇ ਹੋਰ ਹਿੱਸਿਆਂ ਤੱਕ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਆਸਣ ਸਿਖਾਉਣਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਵੱਲੋਂ ਇਨ੍ਹਾਂ ਨੂੰ ਰੋਕ ਦੇਣ ਤੱਕ ਦਿੱਲੀ ਦੇ 17 ਹਜ਼ਾਰ ਵਿਅਕਤੀ ਮੁਫ਼ਤ ਵਿੱਚ ਯੋਗ ਦੀ ਸਿਖਲਾਈ ਲੈ ਚੁੱਕੇ ਸਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਬਿਮਾਰੀਆਂ ਨੂੰ ਦੂਰ ਭਜਾ ਕੇ ਪੰਜਾਬੀਆਂ ਨੂੰ ਸਿਹਤਮੰਦ ਬਣਾਏਗਾ। ਉਨ੍ਹਾਂ ਸਿੱਖਿਆ, ਸਿਹਤ ਤੇ ਕਾਨੂੰਨ-ਵਿਵਸਥਾ ਦੇ ਖੇਤਰ ਵਿੱਚ ਕੀਤੀਆਂ ਕਈ ਮਿਸਾਲੀ ਪਹਿਲਕਦਮੀਆਂ ਲਈ ਭਗਵੰਤ ਮਾਨ ਦੀ ਸ਼ਲਾਘਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪਿਛਲੀਆਂ ਸਰਕਾਰਾਂ ਦੀ ਪੁਸ਼ਤਪਨਾਹੀ ਪ੍ਰਾਪਤ ਜ਼ਿਆਦਾਤਰ ਗੈਂਗਸਟਰ ਅੱਜ ਸਲਾਖਾਂ ਪਿੱਛੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਸੂਬੇ ਦੀਆਂ ਪੀੜ੍ਹੀਆਂ ਨੂੰ ਤਬਾਹ ਕਰਨ ਵਾਲਾ ਸਿਆਸਤਦਾਨਾਂ, ਨੌਕਰਸ਼ਾਹਾਂ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਜਲਦੀ ਸਲਾਖਾਂ ਪਿੱਛੇ ਹੋਵੇਗਾ। ਕੇਜਰੀਵਾਲ ਨੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅਫ਼ਰਾ-ਤਫ਼ਰੀ ਦੇ ਬਾਵਜੂਦ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਦੀ ਤਾਰੀਫ਼ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਨਾਲ ਕਿਸਾਨਾਂ ਦੇ ਜ਼ਖ਼ਮਾਂ ਉਤੇ ਮੱਲ੍ਹਮ ਲਾਉਣ ਲਈ ਵੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਤੇ ਪੰਜਾਬੀਆਂ ਦੇ ਅਸਲ ਹਿਤੈਸ਼ੀ ਹਨ ਕਿਉਂਕਿ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਨਾਲ ਸਰੋਕਾਰ ਰੱਖਦੇ ਹਨ। ਕੇਜਰੀਵਾਲ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਸਹਿਯੋਗੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੁੱਕੇ ਕਦਮਾਂ ਦੀ ਵੀ ਤਾਰੀਫ਼ ਕੀਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਮਾਗਮ ਵਿੱਚ ਪੁੱਜਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸ਼ਹੀਦ ਮੇਜਰ ਤੇਜਿੰਦਰਪਾਲ ਸਿੰਘ ਸੋਹਲ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਲਈ 90 ਲੱਖ ਰੁਪਏ ਦੀ ਗਰਾਂਟ ਦਾ ਸੈਂਕਸ਼ਨ ਲੈਟਰ ਜ਼ਿਲ੍ਹਾ ਖੇਡ ਅਫ਼ਸਰ, ਪਟਿਆਲਾ ਨੂੰ ਸੌਂਪਿਆ। ਸਮਾਗਮ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਕੁਲਵੰਤ ਸਿੰਘ ਬਾਜ਼ੀਗਰ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ ਐਸ ਪੀ ਵਰੁਣ ਸ਼ਰਮਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਲੋਕ ਸਭਾ ਕੋਆਰਡੀਨੇਟਰ ਇੰਦਰਜੀਤ ਸਿੰਘ ਸੰਧੂ, ਜਰਨੈਲ ਸਿੰਘ ਮੰਨੂ, ਜਗਦੀਪ ਸਿੰਘ ਜੱਗਾ, ਐਡਵੋਕੇਟ ਰਾਹੁਲ ਸੈਣੀ, ਮਹਿਲਾ ਆਗੂ ਪ੍ਰੀਤੀ ਮਲਹੋਤਰਾ ਤੇ ਵੀਰਪਾਲ ਕੌਰ ਚਹਿਲ, ਮੇਜਰ ਰਮਨ ਮਲਹੋਤਰਾ, ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਵੀ ਸੀ ਰਾਹੁਲ ਗੁਪਤਾ ਤੇ ਯੋਗ ਸਲਾਹਕਾਰਾਂ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਹੋਰ ਪਤਵੰਤੇ ਮੌਜੂਦ ਸਨ।

News 05 April,2023
ਜੇਲ੍ਹ ਤੋਂ ਅਜਾਦ ਹੋਏ ਨਵਜੋਤ ਸਿੱਧੂ - 5:55 ਮਿੰਟ 'ਤੇ ਆਏ ਬਾਹਰ - ਹਜਾਰਾਂ ਲੋਕਾਂ ਨੇ ਕੀਤਾ ਸਵਾਗਤ

ਮੋਦੀ ਦੇਸ਼ ਦੇ ਸੂਬੇ ਅੰਦਰ ਬਣੀਆਂ ਘੱਟ ਗਿਣਤੀ ਸਰਕਾਰਾਂ ਨੂੰ ਤੋੜ ਕੇ ਗਵਰਨਰ ਰਾਜ ਲਗਾਉਣ ਦੀ ਤਿਆਰੀ ਵਿੱਚ - ਮੋਦੀ, ਸੀ.ਐਮ. ਮਾਨ ਅਤੇ ਕੇਜਰੀਵਾਲ 'ਤੇ ਜਮਕੇ ਬਰਸੇ - ਇਨਸਾਫ ਕਰਨ ਵਾਲੀਆਂ ਸੰਸਥਾਵਾਂ ਹੋਈਆਂ ਗੁਲਾਮ - ਦੇਸ਼ ਨੂੰ ਸਿਰਫ਼ 5 ਪੂੰਜੀਪਤੀ ਚਲਾ ਰਹੇ ਹਨ ਪਟਿਆਲਾ, 1 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਖਿਰ ਅੱਜ ਜੇਲ੍ਹ ਤੋਂ ਅਜਾਦ ਹੋ ਗਏ ਹਨ। ਇਸਤੋਂ ਪਹਿਲਾਂ 26 ਜਨਵਰੀ ਨੂੰ ਵੀ ਉਨ੍ਹਾਂ ਦੀ ਰਿਹਾਈ ਦੀਆਂ ਖਬਰਾਂ ਆਈਆਂ ਸਨ ਪਰ ਉਹ ਸਿਰੇ ਨਾ ਚੜ੍ਹ ਸਕੀਆਂ ਤੇ ਆਖਿਰ ਅੱਜ ਆਪਣੀ ਪੂਰੀ ਸਜਾ ਭੁਗਤ ਕੇ ਨਵਜੋਤ ਸਿੰਘ ਸਿੱਧੂ 5:55 ਮਿੰਟ 'ਤੇ ਪਟਿਆਲਾ ਜੇਲ ਤੋਂ ਬਾਹਰ ਆਏ, ਜਿਥੇ ਹਜਾਰਾਂ ਲੋਕਾਂ ਨੇ ਉਨ੍ਹਾਂ ਦਾ ਜਬਰਦਸਤ ਸਵਾਗਤ ਕੀਤਾ। ਸਵੇਰ ਤੋਂ ਹੀ ਜੇਲ ਦੇ ਬਾਹਰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਰੋਡ ਪੂਰੀ ਤਰ੍ਹਾਂ ਵਰਕਰਾਂ ਤੇ ਨੇਤਾਵਾਂ ਨਾਲ ਭਰੀ ਪਈ ਸੀ। ਪਹਿਲਾਂ ਸਵੇਰੇ 11 ਵਜੇ ਫਿਰ 1 ਵਜੇ, ਫਿਰ 2 ਵਜੇ, ਫਿਰ 4 ਵਜੇ ਰਿਹਾ ਹੋਣ ਦੀ ਖਬਰ ਆਉਂਦੀ ਰਹੀ ਪਰ ਆਖਿਰ ਸ਼ਾਮ ਨੂੰ 5:55 ਮਿੰਟ 'ਤੇ ਨਵਜੋਤ ਸਿੰਘ ਸਿੱਧੂ ਨੂੰ ਜੇਲ ਤੋਂ ਬਾਹਰ ਭੇਜਿਆ ਗਿਆ। ਉਨ੍ਹਾਂ ਨੂੰ ਜੇਲ ਦੇ ਅੰਦਰ ਲੈਣ ਉਨ੍ਹਾਂ ਦਾ ਪੁੱਤਰ ਅਤੇ ਵਕੀਲਾਂ ਦੀ ਟੀਮ ਗਈ ਸੀ। ਜੇਲ ਅੰਦਰ ਸਿੱਧੂ ਲਗਭਗ 11 ਮਹੀਨੇ 12 ਦਿਨ ਰਹੇ ਹਨ। ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੂਰੇ ਇੱਕ ਸਾਲ ਤੋਂ ਇੱਕਠੀ ਹੋਈ ਭੜਾਸ ਭਾਜਪਾ ਸਰਕਾਰ, ਪ੍ਰਧਾਨ ਮੰਤਰੀ ਮੋਦੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਕੱਢੀ। ਸਿੱਧੂ ਨੇ ਆਖਿਆ ਕਿ ਮੋਦੀ ਅਤੇ ਭਾਜਪਾ ਦੇਸ਼ ਅੰਦਰ ਵੱਖ ਵੱਖ ਥਾਂਵਾਂ ਵਿੱਚਬਣੀਆਂ ਘੱਟ ਗਿਣਤੀ ਸਰਕਾਰਾਂ ਨੂੰ ਤੋੜ ਕੇ ਗਵਰਨਰ ਰਾਜ ਲਗਾਉਣ ਲਈ ਫਿਰਦਾ ਹੈ ਤੇ ਇਸੇ 'ਤੇ ਚਲਦਿਆਂ ਉਹ ਸੂਬਿਆਂ ਦਾ ਘੰਟ ਗਿਣਤੀ ਸਰਕਾਰਾਂ ਵਾਲੇ ਸੂਬਿਆਂ ਦਾ ਮਾਹੌਲ ਖਰਾਬ ਕਰ ਰਿਹਾ ਹੈ। ਭਾਜਪਾ ਦੇ ਇਸ਼ਾਰੇ 'ਤੇ ਹੀ ਏਜੰਸੀਆਂ ਸੂਬਿਆਂ ਦਾ ਮਾਹੌਲ ਖਰਾਬ ਕਰਨ 'ਤੇ ਉਤਾਰੂ ਹੋਈਪਈਆਂ ਹਨ। ਉਨ੍ਹਾਂ ਆਖਿਆ ਕਿ ਸਿਰਫ਼ ਪੰਜ ਪੂੰਜੀਪਤੀਆਂ ਦਾ ਹੱਥ ਠੋਕਾ ਬਣ ਚੁੱਕੀ ਹੈ ਕੇਂਦਰ ਦੀ ਭਾਜਪਾ ਸਰਕਾਰ। ਉਨ੍ਹਾਂ ਕਿਹਾ ਕਿ ਸਿਰਫ਼ ਪੰਜ ਪੂੰਜੀਪਤੀ ਦੇਸ਼ ਨੂੰ ਚਲਾ ਰਹੇ ਹਨ ਤੇ ਦੇਸ਼ ਦੀ ਨਿਆਪਾਲਿਕਾ, ਦੇਸ਼ ਦਾ ਇਲੈਕਸ਼ਨ ਕਮਿਸ਼ਨ ਤੇ ਇਨਸਾਫ ਕਰਨ ਵਾਲੀਆਂ ਸੰਸਥਾਵਾਂ ਮੋਦੀ ਦੀਆਂ ਗੁਲਾਮ ਬਣ ਚੁੱਕੀਆਂ ਹਨ। - ਤਾਨਾਸ਼ਾਹ ਹੈ ਭਾਜਪਾ, ਰਾਹੁਲ ਦੀ ਦਹਾੜ ਨੂੰ ਦਬਾਉਣ ਲੱਗੀ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਭਾਜਪਾ ਪੂਰੀ ਤਰ੍ਹਾਂ ਤਾਨਾਸ਼ਾਹ ਹੈ, ਜਿਸਨੇ ਰਾਹੁਲ ਗਾਂਧੀ ਦੀ ਦਹਾੜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਰਾਹੁਲ ਗਾਂਧੀ ਸਾਰੇ ਸੰਸਾਰ ਵਿੱਚ ਹਰਮਨ ਪਿਆਰੇ ਹਨ। ਨਵਜੋਤ ਸਿੰਘ ਸਿੱਧੂ ਨੇ ਡਟਕੇ ਰਾਹੁਲ ਗਾਂਧੀ ਦੇ ਹੱਕ ਵਿੱਚ ਬੋਲਿਆ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨਾ, ਬੰਗਲਾ ਖਾਲੀ ਕਰਵਾਉਣ ਦੀ ਕੋਸ਼ਿਸ਼ ਕਰਨਾ, ਰਾਹੁਲ ਗਾਂਧਂ ਦੀ ਅਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕਰਨਾ ਇਹ ਸਭ ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹਨ। ਉਨ੍ਹਾਂ ਆਖਿਆ ਕਿ ਭਾਜਪਾ ਸੱਚ ਦੀ ਅਵਾਜ ਨੂੰ ਨਹੀਂ ਦਬਾ ਸਕਦੀ। - 20 ਮਹਿਕਮੇ ਦੱਬੀ ਬੈਠਾ ਹੈ ਭਗਵੰਤ ਮਾਨ : ਕਿਸ ਤਰ੍ਹਾਂ ਚਲੇਗਾ ਪੰਜਾਬ - ਦੱਸੇ ਭਗਵੰਤ ਮਾਨ ਕਿ ਐਕਸਾਈਜ ਅਤੇ ਰੇਤੇ ਤੋਂ ਕਿਉਂ ਨਹੀਂ ਇੱਕਠੇ ਹੋਏ 50 ਹਜਾਰ ਕਰੋੜ ਨਵਜੋਤ ਸਿੰਘ ਸਿੰਧੂ ਇਸ ਮੋਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਜਮਕੇ ਬਰਸੇ । ਉਨ੍ਹਾਂ ਆਖਿਆ ਕਿ 20 ਮਹਿਕਮੇ ਦਬ ਕੇ ਬੈਠੇ ਭਗਵੰਤ ਮਾਨ ਤੋਂ ਕਿਸੇ ਇਨਸਾਫ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਆਖਿਆ ਕਿ 50 ਹਜਾਰ ਕਰੋੜ ਰੁਪਏ ਰੇਤੇ ਤੇ ਐਕਸਾਈਜ ਵਿੱਚੋਂ ਇੱਕਠੇ ਕਰਨ ਵਾਲਾ ਭਗਵੰਤ ਮਾਨ ਤੇ ਕੇਜਰੀਵਾਲ ਦਸਣ ਕਿ ਆਖਿਰ ਕਿਉਂ ਹੁਣ ਤੱਕ ਰੇਤੇ ਅਤੇ ਐਕਸਾਇਜ ਤੋਂ 50 ਹਜਾਰ ਕਰੋੜ ਨਹੀਂ ਆਏ। ਉਨ੍ਹਾਂ ਆਖਿਆ ਕਿ ਕਾਂਗਰਸ ਰਾਜ ਸਮੇਂ ਰੇਤੇ ਦੀ ਟਰਾਲੀ 3700 ਰੁਪਏ ਦੀ ਸੀ ਤੇ ਅੱਜ 12 ਹਜਾਰ ਦੀ ਹੈ। ਲੋਕਾਂ ਦਾ ਮਹਿੰਗਾਈ ਕਾਰਨ ਜੀਨਾ ਦੁਭਰ ਹੋ ਗਿਆ ਹੈ। ਉਨ੍ਹਾ ਆਖਿਆ ਕਿ ਪੰਜਾਬ ਨੂੰ ਚੁਟਕਲੇ ਬਾਜ ਮੁੱਖ ਮੰਤਰੀ ਮਿਲਿਆ ਹੈ, ਜਿਸਨੇ ਸੂਬੇ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਪਹਿਲੇ ਸਾਲ ਹੀ 30 ਹਜਾਰ ਕਰੋੜ ਦੇ ਕਰੀਬ ਕਰਜਾ ਲੈ ਲਿਆ ਹੈ। ਉਨ੍ਹਾਂ ਆਖਿਆ ਕਿ ਅੱਜ ਪੰਜਾਬ ਗੁਲਾਮੀ ਵੱਲ ਵਧ ਰਿਹਾ ਹੈ ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਹੈ।

News 01 April,2023
ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼ • ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਉਦਯੋਗਾਂ ਦੀਆਂ ਲੋੜਾਂ ਅਤੇ ਆਧੁਨਿਕ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ। ਉਹ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਵਜੋਂ ਚਾਰਜ ਸੰਭਾਲਣ ਉਪਰੰਤ ਇਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਕਾਮੇ ਆਸਾਨੀ ਨਾਲ ਉਪਲਬਧ ਹੋਣੇ ਚਾਹੀਦੇ ਹਨ ਤਾਂ ਜੋ ਉਦਯੋਗਾਂ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਸਿਖਲਾਈ ਦੇਣ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ, ਜਿਨ੍ਹਾਂ ਵਿੱਚ ਰੋਜ਼ਗਾਰ ਦੀ ਬਹੁਤਾਤ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਹਾਸਲ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ। ਇੱਕ ਪੇਸ਼ਕਾਰੀ ਦਿੰਦਿਆਂ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਲਈ 2003 ਪਲੇਸਮੈਂਟ ਕੈਂਪ ਲਗਾ ਕੇ 1,21,335 ਉਮੀਦਵਾਰਾਂ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 32,383 ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਤੋਂ ਇਲਾਵਾ 799 ਕੈਂਪ ਲਗਾ ਕੇ 80329 ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਲਈ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜ ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਨੂੰ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਦੇ ਰਹੇ ਹਨ। ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਜੇ.ਐਸ. ਸੰਧੂ, ਡਾਇਰੈਕਟਰ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੇਜਰ ਜਨਰਲ ਅਜੈ ਐਚ. ਚੌਹਾਨ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ ਰਾਮਬੀਰ ਸਿੰਘ ਮਾਨ ਨੇ ਸ੍ਰੀ ਅਮਨ ਅਰੋੜਾ ਨੂੰ ਇਨ੍ਹਾਂ ਸੰਸਥਾਵਾਂ ਦੇ ਕੰਮਕਾਜ ਬਾਰੇ ਵੀ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਰੋਜ਼ਗਾਰ ਉਤਪਤੀ ਵਿਭਾਗ ਸ੍ਰੀਮਤੀ ਸੰਜੀਦਾ ਬੇਰੀ, ਜਨਰਲ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ/ਪੀ.ਜੀ.ਆਰ.ਕੇ.ਏ.ਐਮ. ਸ੍ਰੀ ਸੁਰਿੰਦਰ ਮੋਹਨ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

News 27 March,2023
ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ

ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ — ਜਿੰਪਾ ਚੰਡੀਗੜ੍ਹ : 19 ਮਾਰਚ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।

News 19 March,2023
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਬਣਾਉਣ ਲਈ ਕਰ ਰਹੀ ਅਣਥੱਕ ਯਤਨ: ਅਮਨ ਅਰੋੜਾ

ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਗਰੀਨ ਹਾਈਡ੍ਰੋਜਨ ਨੀਤੀ ਕੀਤੀ ਜਾ ਰਹੀ ਤਿਆਰ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ • ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 25 ਹਜ਼ਾਰ ਮਕਾਨਾਂ ਦੀ ਕੀਤੀ ਜਾਵੇਗੀ ਉਸਾਰੀ; ਪਹਿਲੇ ਪੜਾਅ ਵਿੱਚ ਬਣਾਏ ਜਾਣਗੇ 15 ਹਜ਼ਾਰ ਮਕਾਨ: ਅਮਨ ਅਰੋੜਾ • ਨਵੀਂ ਅਫੋਰਡਏਬਲ ਹਾਊਸਿੰਗ ਨੀਤੀ ਰੀਅਲ ਅਸਟੇਟ ਸੈਕਟਰ ਨੂੰ ਦੇਵੇਗੀ ਹੁਲਾਰਾ ਚੰਡੀਗੜ੍ਹ, 18 ਮਾਰਚ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਟੀਚੇ ਵੱਲ ਵਧਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਹਿਲੇ ਵਰ੍ਹੇ ਦੌਰਾਨ ਹੀ ਅਨੇਕਾਂ ਮਹੱਤਵਪੂਰਨ ਫੈਸਲੇ ਲਏ ਗਏ ਹਨ, ਜਿਸ ਨਾਲ ਸਰਕਾਰ ਨਾ ਸਿਰਫ਼ ਪੰਜਾਬੀਆਂ ਦੀਆਂ ਆਸਾਂ ‘ਤੇ ਖਰ੍ਹੀ ਉਤਰੀ ਹੈ ਸਗੋਂ ਵਿਕਾਸ ਪੱਖੋਂ ਵੀ ਸੂਬੇ ਨੇ ਬੇਮਿਸਾਲ ਤਰੱਕੀ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਜਲਦੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ, ਜਿਸ ਦਾ ਉਦੇਸ਼ ਖੇਤੀ ਰਹਿੰਦ-ਖੂੰਹਦ ਦੀ ਈਂਧਣ ਵਜੋਂ ਵਰਤੋਂ ਕਰਕੇ ਕੋਲੇ ਅਤੇ ਪ੍ਰਦੂਸ਼ਣ ਦਾ ਕਾਰਨ ਬਣਦੇ ਹੋਰ ਬਾਲਣ ਦੀ ਵਰਤੋਂ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹਰ ਸਾਲ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ ਅਤੇ 12 ਮਿਲੀਅਨ ਪਰਾਲੀ ਦਾ ਅਜੇ ਵੀ ਸਹੀ ਢੰਗ ਨਾਲ ਨਿਬੇੜਾ ਨਹੀਂ ਕੀਤਾ ਜਾਂਦਾ ਅਤੇ ਇਸ ਪਾਲਿਸੀ ਦੇ ਲਾਗੂ ਹੋਣ ਨਾਲ ਪਰਾਲੀ ਸਮੱਸਿਆ ਬਣਨ ਦੀ ਬਜਾਏ ਇੱਕ ਸੰਪਤੀ ਬਣ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 33.23 ਟਨ ਪ੍ਰਤੀ ਦਿਨ (ਟੀ.ਪੀ.ਡੀ.) ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਜ਼ਿਲ੍ਹੇ ਵਿੱਚ ਚਾਲੂ ਕੀਤਾ ਜਾ ਚੁੱਕਾ ਹੈ ਅਤੇ ਖੇਤੀ ਰਹਿੰਦ-ਖੂੰਹਦ ਆਧਾਰਤ 42 ਹੋਰ ਸੀ.ਬੀ.ਜੀ. ਪ੍ਰਾਜੈਕਟ ਵੀ ਪੇਡਾ ਵੱਲੋਂ ਅਲਾਟ ਕੀਤੇ ਗਏ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਬੀਤੇ ਵਰ੍ਹੇ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਪੜਾਅਵਾਰ ਢੰਗ ਨਾਲ 25,000 ਮਕਾਨਾਂ ਦੀ ਉਸਾਰੀ ਕਰੇਗੀ। ਇਸ ਵਰਗ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਇਸੇ ਲੜੀ ਤਹਿਤ ਪਹਿਲੇ ਪੜਾਅ ਵਿੱਚ 15,000 ਮਕਾਨ ਬਣਾਏ ਜਾਣਗੇ। ਪੰਜਾਬ ਸਰਕਾਰ ਨੇ ਸੂਬੇ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਗਲੇ ਪੰਜ ਸਾਲਾਂ ਵਿੱਚ ਲਗਭਗ 100 ਨਿਊ ਅਰਬਨ ਅਸਟੇਟਸ ਵਿਕਸਤ ਕਰਨ ਦੀ ਯੋਜਨਾ ਵੀ ਬਣਾਈ ਹੈ। ਉਨ੍ਹਾਂ ਦੱਸਿਆ ਕਿ ਹੇਠਲੇ-ਮੱਧਮ ਅਤੇ ਘੱਟ ਆਮਦਨ ਵਾਲੇ ਵਰਗ ਨੂੰ ਕਿਫ਼ਾਇਤੀ ਮਕਾਨ ਮੁਹੱਈਆ ਕਰਵਾਉਣ ਲਈ ਅਫੋਰਡੇਬਲ ਹਾਊਸਿੰਗ ਨੀਤੀ, 2023 ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਨਾਲ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਵੀ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਅਤੇ ਮਾੜੀਆਂ ਨੀਤੀਆਂ ਕਾਰਨ ਸੂਬੇ ਵਿੱਚ 14,000 ਤੋਂ ਵੱਧ ਅਣ-ਅਧਿਕਾਰਤ ਕਲੋਨੀਆਂ ਉਸਾਰੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਜ਼ਮੀਨ ਦੀ ਵਰਤੋਂ ਤਬਦੀਲੀ (ਸੀਐਲਯੂ), ਕੰਪਲੀਸ਼ਨ ਸਰਟੀਫਿਕੇਟ, ਲੇਆਊਟ ਅਤੇ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਹੈ। ਪ੍ਰਵਾਨਗੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਇੱਕ ਹੋਰ ਕਦਮ ਚੁੱਕਦਿਆਂ ਸਟੈਂਡਅਲੋਨ ਉਦਯੋਗਾਂ ਦੇ ਬਿਲਡਿੰਗ ਪਲਾਨ ਅਤੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਵੀ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪੀਆਂ ਗਈਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸੀ.ਐਲ.ਯੂ. ਸਮੇਤ ਪ੍ਰਵਾਨਗੀ ਲੈਣ ਸਬੰਧੀ ਗੁੰਝਲਦਾਰ ਅਤੇ ਸਮਾਂ ਖਪਾਊ ਬਹੁ-ਪੜਾਵੀ ਪ੍ਰਕਿਰਿਆ ਨੂੰ ਖਤਮ ਕਰਨ ਦਾ ਫੈਸਲਾ ਵੀ ਕੀਤਾ ਹੈ। ਹੁਣ ਸੂਬੇ ਵਿੱਚ ਨਵਾਂ ਪ੍ਰਾਜੈਕਟ ਸ਼ੁਰੂ ਕਰਨ ਦੇ ਇੱਛੁਕ ਵਿਅਕਤੀ ਨੂੰ ਸੀ.ਐਲ.ਯੂ. ਦੀ ਮਨਜ਼ੂਰੀ ਲਈ ਵੱਖਰੇ ਤੌਰ ‘ਤੇ ਅਰਜ਼ੀ ਦੇਣ ਦੀ ਲੋੜ ਨਹੀਂ ਪਵੇਗੀ। ਹੁਣ ਬਿਨੈਕਾਰਾਂ ਨੂੰ ਸਮਰੱਥ ਅਥਾਰਟੀ ਨੂੰ ਲੋੜੀਂਦੇ ਦਸਤਾਵੇਜ਼ਾਂ ਸਮੇਤ ਮਹਿਜ਼ ਇੱਕ ਅਰਜ਼ੀ ਜਮ੍ਹਾਂ ਕਰਾਉਣੀ ਹੋਵੇਗੀ ਅਤੇ ਅਥਾਰਟੀ ਵੱਲੋਂ ਮਿੱਥੀ ਸਮਾਂ-ਸੀਮਾ ਦੇ ਅੰਦਰ ਲੇਆਊਟ ਪਲਾਨ/ਬਿਲਡਿੰਗ ਪਲਾਨ/ਲਾਇਸੈਂਸ ਸਬੰਧੀ ਮਨਜ਼ੂਰੀ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਰੀਅਲ ਅਸਟੇਟ ਖੇਤਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਸਟੈਂਡਅਲੋਨ ਪ੍ਰਾਜੈਕਟਾਂ ਲਈ ਮਨਜ਼ੂਰੀ ਦੇਣ ਦੀ ਕੁੱਲ ਮਿਆਦ 30-60 ਦਿਨ ਅਤੇ ਕਾਲੋਨੀਆਂ ਲਈ ਇਹ ਮਿਆਦ ਲਗਭਗ 45-60 ਦਿਨ ਹੋ ਜਾਵੇਗੀ। ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲੇ ਸਾਲ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਲਾਗੂ ਹੋਣ ਨਾਲ ਆਬਕਾਰੀ ਮਾਲੀਏ ਵਿੱਚ ਵਿੱਤੀ ਸਾਲ 2021-22 ਦੇ ਮੁਕਾਬਲੇ 45 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਈ ਸਿਹਤ ਅਤੇ ਸਿੱਖਿਆ ਨੂੰ ਮੁੱਖ ਤਰਜੀਹੀ ਖੇਤਰ ਦੱਸਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਅਜਿਹੇ ਕਲੀਨਿਕਾਂ ਦੀ ਗਿਣਤੀ ਜਲਦੀ 646 ਹੋ ਜਾਵੇਗੀ। ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲਾਂ ਦੇ ਦੋ ਬੈਚ ਸਿਖਲਾਈ ਲਈ ਸਿੰਗਾਪੁਰ ਭੇਜੇ ਗਏ ਤਾਂ ਜੋ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ। ਪਿਛਲੇ ਇੱਕ ਸਾਲ ਦੌਰਾਨ ਚੋਣ ਵਾਅਦਿਆਂ ਨੂੰ ਪੂਰਾ ਕਰਦਿਆਂ ਮਾਨ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ 90 ਫ਼ੀਸਦ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ 14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਇਕ ਸਾਲ ਦੌਰਾਨ ਨੌਜਵਾਨਾਂ ਨੂੰ 26,797 ਨਵੀਆਂ ਨੌਕਰੀਆਂ ਦੇਣ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਰਗੀਆਂ ਗਾਰੰਟੀਆਂ ਵੀ ਪੂਰੀਆਂ ਕੀਤੀਆਂ ਹਨ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਇਮਾਨਦਾਰ, ਪਾਰਦਰਸ਼ੀ ਅਤੇ ਜਵਾਬਦੇਹੀ ਪ੍ਰਸ਼ਾਸਨ ਸਦਕਾ ਪੰਜਾਬ ਨੇ 40,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।

News 18 March,2023
ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮੁੱਖ ਮੰਤਰੀ ਦੀ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ

ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ * ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ ਅੰਮ੍ਰਿਤਸਰ, 18 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਸਫ਼ੀਰ ਬਣਨ ਦਾ ਸੱਦਾ ਦਿੱਤਾ। ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ‘ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ’ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ 'ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

News 18 March,2023
ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ

ਮਾਹਿਰਾਂ ਦੀ ਮੀਟਿੰਗ ਵਿੱਚ ਖੇਡ ਮੰਤਰੀ ਵੱਲੋਂ ਖੇਡ ਨੀਤੀ ਦਾ ਖਰੜਾ ਜਲਦ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 17 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਨਾਲ ਮੈਰਾਥਨ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ। ਮੀਤ ਹੇਅਰ ਨੇ ਕਿਹਾ ਕਿ ਖੇਡ ਨੀਤੀ ਦਾ ਖਰੜਾ ਤਿਆਰ ਕਰ ਲਿਆ ਹੈ ਅਤੇ ਇਸ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਖੇਡਾਂ ਤੇ ਖਿਡਾਰੀਆਂ ਨਾਲ ਜੁੜੇ ਵਿਅਕਤੀਆਂ ਦੀ ਫੀਡਬੈਕ ਹਾਸਲ ਕਰਨ ਲੋਕਾਂ ਦੀ ਰਾਏ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸ ਉਪਰੰਤ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਕੇ ਕਾਰਗਾਰ ਖੇਡ ਨੀਤੀ ਤਿਆਰ ਕੀਤੀ ਜਾਵੇਗੀ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲੈ ਕੇ ਜਾਵੇਗੀ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਰਾਏ ਲੈਣ ਤੋਂ ਬਾਅਦ ਖੇਡ ਨੀਤੀ ਦੇ ਖਰੜੇ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਇਸ ਨੂੰ ਲਾਗੂ ਕੀਤਾ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਖੇਡ ਨੀਤੀ ਵਿੱਚ ਖੇਡ ਵਿਭਾਗ ਨੂੰ ਮਜ਼ਬੂਤ ਕਰਨਾ ਅਤੇ ਵੱਧ ਤੋਂ ਵੱਧ ਕੋਚਾਂ ਦੀ ਭਰਤੀ ਕੀਤੀ ਜਾਵੇਗੀ, ਖੇਡ ਵਿੰਗਾਂ ਦੀਆਂ ਸੀਟਾਂ ਵਧਾਉਣੀਆਂ, ਖੇਡ ਪੱਖੀ ਮਾਹੌਲ ਸਿਰਜਣ, ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਵਿੱਤੀ ਸਹਾਇਤਾ ਦੇਣਾ, ਹਰ ਖੇਡ ਦੇ ਅਹਿਮ ਖੇਡ ਮੁਕਾਬਲੇ ਨੂੰ ਇਨਾਮ ਰਾਸ਼ੀ ਦੀ ਗਿਣਤੀ ਵਿੱਚ ਸ਼ਾਮਲ ਕਰਨਾ, ਖਿਡਾਰੀਆਂ ਨੂੰ ਨੌਕਰੀਆਂ ਦੇਣਾ, ਚੰਗੇ ਪ੍ਰਦਰਸ਼ਨ ਵਾਲੇ ਕੋਚਾਂ ਨੂੰ ਪ੍ਰੋਤਸਾਹਨ ਦੇਣਾ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕਰਨਾ, ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗਾਂ ਨਾਲ ਮਿਲ ਕੇ ਖੇਡ ਵਿਭਾਗ ਵੱਲੋਂ ਸਾਂਝਾ ਕੈਲੰਡਰ ਤਿਆਰ ਕਰਨਾ ਅਤੇ ਖਿਡਾਰੀਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ ਕਰਨਾ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ। ਅੱਜ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ ਵਿਭਾਗ ਦੇ ਨਵੇਂ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਖੇਡਾਂ ਕਰਕੇ ਵੱਡੀ ਪਛਾਣ ਰਹੀ ਹੈ ਅਤੇ ਪੰਜਾਬ ਦੀ ਖੇਡਾਂ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਨਵੀਂ ਖੇਡ ਨੀਤੀ ਅਹਿਮ ਰੋਲ ਨਿਭਾਏਗੀ ਜਿਸ ਲਈ ਸਾਰੇ ਮਾਹਿਰਾਂ ਦੀ ਰਾਏ ਬਹੁਤ ਜ਼ਰੂਰੀ ਹੈ। ਕਮੇਟੀ ਵਿੱਚ ਸ਼ਾਮਲ ਮਾਹਿਰਾਂ ਸਾਬਕਾ ਡੀਜੀਪੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਹਾਕੀ ਓਲੰਪੀਅਨ ਗੋਲ਼ਡ ਮੈਡਲਿਸਟ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਭਾਰਤੀ ਮੁੱਕੇਬਾਜ਼ੀ ਟੀਮ ਦੇ ਸਾਬਕਾ ਚੀਫ ਕੋਚ ਗੁਰਬਖ਼ਸ਼ ਸਿੰਘ ਸੰਧੂ ਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ ਰਾਜ ਕੁਮਾਰ ਸ਼ਰਮਾ ਨੇ ਆਪੋ-ਆਪਣੇ ਵਿਚਾਰ ਸਾਂਝੇ ਕਰਦਿਆਂ ਹੇਠਲੇ ਪੱਧਰ ਉੱਤੇ ਖੇਡ ਮੁਕਾਬਲੇ ਵਧਾਉਣਾ ਜਾਂ ਲੀਗ ਸ਼ੁਰੂ ਕਰਨਾ, ਕੋਚਾਂ ਦੀ ਹੇਠਲੇ ਪੱਧਰ ਉੱਤੇ ਵੱਧ ਤੋਂ ਵੱਧ ਭਰਤੀ, ਦੇਸ਼ ਜਾਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਤੁਰੰਤ ਉਨ੍ਹਾਂ ਦੇ ਪ੍ਰਦਰਸ਼ਨ ਤੇ ਯੋਗਤਾ ਅਨੁਸਾਰ ਨੌਕਰੀ ਦੇਣਾ, ਸਰਕਾਰੀ ਭਰਤੀ ਵਿੱਚ ਨਾਮੀਂ ਖਿਡਾਰੀਆਂ ਨੂੰ ਤਵੱਜੋਂ ਦੇਣ ਦੀ ਗੱਲ ਕੀਤੀ। ਖੇਡ ਡਾਇਰੈਕਟ ਅਮਿਤ ਤਲਵਾੜ ਨੇ ਖਰੜੇ ਦੇ ਕਾਪੀ ਦੀ ਪੇਸ਼ਕਾਰੀ ਦਿਖਾਈ ਜਿਸ ਵਿੱਚ ਪਿਛਲੀ ਮੀਟਿੰਗ ਦੌਰਾਨ ਮਾਹਿਰਾਂ ਵੱਲੋਂ ਮਿਲੇ ਸੁਝਾਆਂ ਨੂੰ ਵੀ ਸ਼ਾਮਲ ਕੀਤਾ ਗਿਆ।

News 17 March,2023
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ

ਕਿਹਾ, ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ • ਸੂਬੇ ਵਿੱਚ ਲਿੰਗ ਸਮਾਨਤਾ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਨੋਡਲ ਵਿਭਾਗ ਮਨੋਨੀਤ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਨੋਡਲ ਵਿਭਾਗ ਮਨੋਨੀਤ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਜੈਂਡਰ ਬਜਟ ਦੇ ਅਧੀਨ ਨਵੇਂ ਪ੍ਰੋਗਰਾਮ ਅਤੇ ਸਕੀਮਾਂ ਉਲੀਕੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਸਿੱਖਿਆ ਅਤੇ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਈ ਸੂਬਾ ਸਰਕਾਰ ਦੇ ਚਾਰ ਵਿਭਾਗਾਂ ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਕਿਰਤ ਵਿਭਾਗ ਆਦਿ ਵੱਲੋਂ ਮੌਜੂਦਾ ਬਜਟ ਤਹਿਤ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਖੇਤਰਾ ਵਿੱਚ ਲਿੰਗ ਅਧਾਰਿਤ ਅਸਮਾਨਤਾਵਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਚੱਲ ਰਹੀਆਂ ਵਿਭਿੰਨ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਔਰਤਾਂ ਲਈ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਅਤੇ ਨਵੀਨਤਾਕਾਰੀ ਹੱਲਾਂ ਨੂੰ ਉਲੀਕਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਜੈਂਡਰ ਬਜਟ ਇੱਕ ਅਜਿਹਾ ਪ੍ਰਭਾਵਸ਼ਾਲੀ ਸਾਧਨ ਹੈ, ਜੋ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਏਗਾ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਲਿੰਗਕ ਅਸਮਾਨਤਾਵਾਂ ਨੂੰ ਘਟਾਉਣ ਅਤੇ ਲਿੰਗ ਪਰਿਵਰਤਨਸ਼ੀਲ ਏਜੰਡੇ ਨੂੰ ਲਾਗੂ ਕਰਨ ਲਈ ਇੱਕ ਮਹੱਤਵਪੂਰਨ ਸਾਧਨ ਸਾਬਿਤ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੈਂਡਰ ਬਜਟ ਨੂੰ ਚਾਰਾਂ ਵਿਭਾਗਾਂ ਵਿੱਚ ਲਾਗੂ ਕਰਨ ਤੋਂ ਬਾਅਦ ਪੜਾਅਵਾਰ ਢੰਗ ਨਾਲ ਬਾਕੀ ਵਿਭਾਗਾਂ ਵਿੱਚ ਵੀ ਲਾਗੂ ਕਰਨ ਅਤੇ ਇਸ ਨੂੰ ਮਾਨੀਟਰ ਕਰਨ ਲਈ ਇੱਕ ਜੈਂਡਰ ਸੈੱਲ ਦੀ ਵੀ ਸਥਾਪਨਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਜੈਂਡਰ ਬਜਟ ਹਰੇਕ ਸੈਕਟਰ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਨੂੰ ਲਾਗੂ ਕਰਦਾ ਹੈ, ਜਿਨ੍ਹਾਂ ਵਿੱਚ ਮੁਫ਼ਤ ਬੱਸ ਦੀ ਸਹੂਲਤ, ਮੁਫ਼ਤ ਸੈਨਟਰੀ ਪੈਡਸ ਉਪਲੱਬਧ ਕਰਵਾਉਣੇ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣੀ ਆਦਿ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਵਿੱਤੀ ਸਾਲ 2023-24 ਵਿੱਚ ਲਗਭਗ 8618.50 ਕਰੋੜ ਦੀਆਂ ਸਕੀਮਾਂ ਦੇ ਅਧੀਨ ਔਰਤਾਂ ਨੂੰ ਵੱਖ-ਵੱਖ ਤਰ੍ਹਾਂ ਦੇ ਲਾਭ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਸ਼੍ਰੇਣੀ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਦੇ ਅਧੀਨ ਚਾਰ ਵਿਭਾਗਾਂ ਵੱਲੋਂ 2068.73 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੂਜੀ ਸ਼੍ਰੇਣੀ ਵਿੱਚ ਵਿਭਿੰਨ ਸਕੀਮਾਂ ਤਹਿਤ ਔਰਤਾਂ ਨੂੰ 30 ਫੀਸਦੀ ਤੋਂ 99 ਫੀਸਦੀ ਲਾਭ ਮੁਹੱਈਆ ਕਰਵਾਇਆ ਜਾਂਦਾ ਹੈ, ਦੇ ਅਧੀਨ ਲਗਭਗ 4991.29 ਕਰੋੜ ਦੀਆਂ ਸਕੀਮਾਂ ਅਗਲੇ ਵਿੱਤੀ ਸਾਲ ਵਿੱਚ ਲਾਗੂ ਕੀਤੀ ਜਾਣਗੀਆਂ।ਤੀਜੀ ਸ਼੍ਰੇਣੀ ਅਧੀਨ ਵੱਖ-ਵੱਖ ਸਕੀਮਾਂ, ਜਿਸ ਵਿੱਚ ਔਰਤਾਂ `ਤੇ 30 ਫੀਸਦੀ ਤੋਂ ਘੱਟ ਖਰਚਾ ਕੀਤਾ ਜਾਂਦਾ ਹੈ, ਅਧੀਨ 1558.47 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੌਜੂਦਾ ਬਜਟ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ ਵੱਖ ਸਕੀਮਾਂ ਵਿੱਚ ਲਗਭਗ 7,172 ਕਰੋੜ ਦਾ ਬਜਟ ਮੁਹੱਈਆ ਕਰਵਾਇਆ ਹੈ, ਜਿਸ ਵਿੱਚ 5650 ਕਰੋੜ ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬਜ਼ੁਰਗਾ ਅਤੇ ਅਪਾਹਜ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਲਈ, 175 ਕਰੋੜ ਪੋਸ਼ਣ ਅਭਿਆਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪਹੁੰਚ ਯੋਗ ਭਾਰਤ ਮੁਹਿੰਮ ਅਤੇ ਹੋਰ ਭਲਾਈ ਸਕੀਮਾਂ ਲਈ, 497 ਕਰੋੜ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਸਹੂਲਤ ਲਈ ਅਤੇ 850 ਪੋਸਟ ਮੈਟ੍ਰਿਕ ਵਜੀਫਾ ਯੋਜਨਾ ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੇ ਲਈ ਉਪਬੰਧ ਕੀਤਾ ਗਿਆ ਹੈ।

News 17 March,2023
ਇਤਿਹਾਸਕ ਬਦਲਾਅ ਉਪਰੰਤ ਇੱਕ ਸਾਲ ਦੌਰਾਨ ਪੰਜਾਬ ਨੇ ਭਰੀ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ, ਸਿਹਤ ਤੇ ਸਿੱਖਿਆ ਕ੍ਰਾਂਤੀ, ਵਿੱਤੀ ਸੁਧਾਰ ਅਤੇ ਗੈਰ-ਸਮਾਜਕ ਤੱਤਾਂ ਵਿਰੁੱਧ ਲੜਾਈ ਦੀ ਗਵਾਹੀ – ਹਰਪਾਲ ਸਿੰਘ ਚੀਮਾ

ਆਬਕਾਰੀ ਵਿੱਚ 45 ਫੀਸਦੀ ਅਤੇ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ਼ ਨੌਕਰੀਆਂ, ਮੁਹੱਲਾ ਕਲੀਨਿਕ, ਮੁਫਤ ਬਿਜਲੀ ਵਰਗੀਆਂ ਗਰੰਟੀਆਂ ਨੂੰ ਪਹਿਲੀ ਸਾਲ ਦੌਰਾਨ ਹੀ ਕੀਤਾ ਪੂਰਾ ਪਵਨ, ਪਾਣੀ, ਧਰਤ ਦੀ ਰਾਖੀ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦੀ ਖਰੀਦ ਵਰਗੇ ਯਤਨ ਕੀਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਬਾਰੇ ਲਿਆ ਠੋਸ ਸਟੈਂਡ ਚੰਡੀਗੜ੍ਹ, 17 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਤਬਦੀਲੀ ਤੋਂ ਇੱਕ ਸਾਲ ਬਾਅਦ ਤੱਕ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ, ਮਾਲੀਆ ਵਾਧਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੀ ਗਵਾਹੀ ਭਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਆਬਕਾਰੀ ਅਤੇ ਕਰ ਨੇ ਵੀ ਵਿੱਤੀ ਸਾਲ 2021-22 ਦੇ ਮੁਕਾਬਲੇ ਆਬਕਾਰੀ ਵਿੱਚ 45 ਪ੍ਰਤੀਸ਼ਤ ਅਤੇ ਜੀਐਸਟੀ ਵਿੱਚ 23 ਪ੍ਰਤੀਸ਼ਤ ਵਾਧਾ ਦਰਜ ਕਰਕੇ ਰਾਜ ਦੇ ਮਾਲੀਏ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੀ ਨੌਜਵਾਨਾਂ ਨੂੰ 26797 ਨਵੀਆਂ ਨੌਕਰੀਆਂ, 500 ਮੁਹੱਲਾ ਕਲੀਨਿਕ, 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਰਗੀਆਂ ਵੱਡੀਆਂ ਗਾਰੰਟੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਸਕੂਲਾਂ ਅਧਿਆਪਕਾਂ ਦੇ ਦੋ ਬੈਚ ਪਹਿਲਾਂ ਹੀ ਸਿੰਗਾਪੁਰ ਭੇਜੇ ਜਾ ਚੁੱਕੇ ਹਨ ਤਾਂ ਜੋ ਉਨ੍ਹਾਂ ਦੇ ਪੇਸ਼ੇਵਰ ਅਧਿਆਪਨ ਹੁਨਰ ਨੂੰ ਨਿਖਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਐਡਵੋਕੇਟ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਅਦਾ ਕਰਨ ਦੇ ਨਾਲ-ਨਾਲ ਕਣਕ ਅਤੇ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਸਿਰ ਅਦਾਇਗੀਆਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਵੱਲੋਂ ਸੂਬੇ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦਾਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ ਗੰਭੀਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਪਰਾਲੀ ਸਾੜਨ ਵਿੱਚ 30 ਫੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਸਿਰਫ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਕੀਤੇ ਹਨ ਬਲਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਸਖਤ ਸਟੈਂਡ ਲਿਆ ਹੈ ਜਦਕਿ ਪਿਛਲੇ ਮੁੱਖ ਮੰਤਰੀ ਇਸ ਮੁੱਦੇ 'ਤੇ ਜਾਂ ਤਾਂ ਜੁਬਾਨੀ ਸੇਵਾ ਕਰਦੇ ਰਹੇ ਹਨ ਜਾਂ ਰਾਜਨੀਤੀ। ਭ੍ਰਿਸ਼ਟਾਚਾਰ, ਮਾਫੀਆ ਅਤੇ ਗੁੰਡਾਰਾਜ ਨੂੰ ਨੱਥ ਪਾਉਣ ਲਈ ਚੁੱਕੇ ਗਏ ਕਦਮਾਂ ਦਾ ਖੁਲਾਸਾ ਕਰਦਿਆਂ ਐਡਵੋਕੇਟ ਚੀਮਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 567 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ 380 ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਸ਼ਰਾਬ ਮਾਫੀਆ ਅਤੇ ਟੈਕਸ ਚੋਰੀ ਨੂੰ ਨਸ਼ਟ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੇ 11 ਮਹੀਨਿਆਂ ਦੌਰਾਨ 6317 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 6114 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 1,48,693 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 5,06,607 ਲੀਟਰ ਲਾਹਣ ਨੂੰ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, 1,74,468 ਲੀਟਰ ਦੇਸੀ ਤੇ ਵਿਦੇਸ਼ੀ ਸ਼ਰਾਬ, ਬੀਅਰ ਤੇ ਸਪਿਰਿਟ ਜ਼ਬਤ ਕੀਤੀ ਗਈ ਹੈ ਅਤੇ 308 ਸ਼ਰਾਬ ਦੀਆਂ ਭੱਠੀਆਂ ਨੂੰ ਨਸ਼ਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਪ੍ਰਚੂਨ ਪੱਧਰ ਤੱਕ ਲਾਇਸੰਸਧਾਰਕਾਂ ਦੀ ਸ਼ਰਾਬ ਅਤੇ ਸਟਾਕ ਵਸਤੂਆਂ ਦੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਟਰੈਕ ਅਤੇ ਟਰੇਸ ਵਰਗੇ ਪ੍ਰੋਗਰਾਮ ਲਾਗੂ ਕੀਤੇ ਹਨ ਅਤੇ ‘ਅਕਸਾਈਜ਼ ਕਿਊ.ਆਰ. ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਸ਼ੁਰੂ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਕਲੀ ਜਾਂ ਬਿਨਾ-ਡਿਊਟੀ ਅਦਾ ਕੀਤੀ ਸ਼ਰਾਬ ਦੀ ਵਿਕਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਅਤੇ ਗਤੀਵਿਧੀਆਂ ਨੇ ਨਾ ਸਿਰਫ ਸਰਕਾਰੀ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਮਦਦ ਕੀਤੀ ਹੈ ਬਲਕਿ ਸਾਲ 2020 ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਵਾਪਰੀ ਜ਼ਹਰਲੀ ਸ਼ਰਾਬ ਹਾਦਸੇ ਵਰਗੀ ਕਿਸੇ ਵੀ ਤ੍ਰਾਸਦੀ ਨੂੰ ਵੀ ਰੋਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰ ਵਿਭਾਗ ਦੇ ਡੇਟਾ ਮਾਈਨਿੰਗ ਵਿੰਗ ਅਤੇ ਟੈਕਸ ਇੰਟੈਲੀਜੈਂਸ ਯੂਨਿਟ ਨੇ ਵੀ ਕਰ ਚੋਰੀ ਅਤੇ ਜਾਅਲੀ ਬਿਲਿੰਗ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗਾਂ ਦੀ ਵਸੂਲੀ ਫਰਵਰੀ 2022 ਤੱਕ 147.89 ਕਰੋੜ ਰੁਪਏ ਸੀ ਜੋ ਫਰਵਰੀ, 2023 ਤੱਕ 173.27 ਕਰੋੜ ਰੁਪਏ ਰਹੀ ਅਤੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 17.2 ਵਾਧਾ ਦਰਜ ਕੀਤਾ। ਉਨ੍ਹਾਂ ਕਿਹਾ ਕਿ ਕਰ ਵਿਭਾਗ ਨੇ ਇਮਾਨਦਾਰ ਕਰ ਦਾਤਾਵਾਂ ਦੀ ਮਦਦ ਲਈ ਵੀ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਵੇਂ ਕਿ ਵਟਸਐਪ ਨੰਬਰ '9160500033' ਰਾਹੀਂ ਜੀਐਸਟੀ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣ ਲਈ 24X7 'ਚੈਟਬੋਟ' ਅਤੇ ਪੀ.ਪੀ.ਆਈ.ਐਸ 2023 ਦੌਰਾਨ 16 ਰਜਿਸਟਰਡ ਵਿਅਕਤੀਆਂ ਨੂੰ ਬਿਹਤਰ ਕਰ ਪਾਲਣਾ ਲਈ ਸਨਮਾਨਿਤ ਕੀਤਾ ਗਿਆ। ਐਡਵੋਕੇਟ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਲੋਕਾਂ ਦੇ ਪੈਸੇ ਅਤੇ ਜਾਇਦਾਦਾਂ ਨੂੰ ਸਿਰਫ਼ ਜਨਤਕ ਵਰਤੋਂ ਲਈ ਵਰਤਣ ਦੇ ਇਰਾਦੇ ਸਪੱਸ਼ਟ ਹਨ, ਭਾਂਵੇਂ ਉਹ ਹਰ ਕਾਰਜਕਾਲ ਲਈ ਇੱਕ ਤੋਂ ਵੱਧ ਪੈਨਸ਼ਨਾਂ ਦੇਣ ਦੇ ਪੁਰਾਣੇ ਉਪਬੰਧ ਦੀ ਬਜਾਏ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਲਾਗੂ ਕਰਨ ਦਾ ਫੈਸਲਾ ਹੋਵੇ ਜਾਂ 9000 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੋਂ ਨਾਜਾਇਜ਼ ਕਬਜ਼ੇ ਹਟਾਉਣਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਸਿੱਧੇ ਪ੍ਰਸਾਰਣ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸੂਬੇ ਦੇ ਲੋਕ ਆਪਣੇ ਆਗੂਆਂ ਦੀ ਸਦਨ ਵਿੱਚ ਕਾਰਗੁਜ਼ਾਰੀ ਨੂੰ ਦੇਖ ਸਕਣ। ਉਨ੍ਹਾਂ ਕਿਹਾ ਕਿ ਇੱਕ ਸਾਫ਼-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਪ੍ਰਦਾਨ ਕਰਨ ਦੇ ਇਨ੍ਹਾਂ ਯਤਨਾਂ ਨੇ ਹੀ ਸੂਬੇ ਵਿੱਚ 40,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।

News 17 March,2023
ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

ਪੰਜਾਬ ਦੇ ਕਿਸਾਨਾਂ ਨੂੰ ਮਿਰਚਾਂ ਦੇ ਉਤਪਾਦਨ ਤੋਂ ਹੋਵੇਗੀ ਕਰੋੜਾਂ ਦੀ ਆਮਦਨ : ਚੇਤਨ ਸਿੰਘ ਜੌੜਾਮਾਜਰਾ ਵਿਦੇਸ਼ਾਂ ਨੂੰ ਵੀ ਸਪਲਾਈ ਹੋਣਗੀਆਂ ਪੰਜਾਬ ਦੀਆਂ ਮਿਰਚਾਂ : ਚੇਤਨ ਸਿੰਘ ਜੌੜਾਮਾਜਰਾ ਕਿਸਾਨਾਂ ਨੂੰ ਕਣਕ-ਝੌਨੇ ਦੇ ਚੱਕਰ ਚੋਂ ਕੱਢਣਾ ਸਰਕਾਰ ਦਾ ਮੁੱਖ ਮੰਤਵ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਦੇ ਮੰਤਵ ਨਾਲ਼ ਚੇਤਨ ਸਿੰਘ ਜੌੜੇਮਾਜਰਾ, ਅਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਪੰਜਾਬ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚਾਂ ਦੇ ਕਿਸਾਨਾਂ ਲਈ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਪਨਸੀਡ ਦੀ ਮੌਜੂਦਗੀ ਵਿੱਚ ਅੱਜ ਮਿਤੀ 17 ਮਾਰਚ 2023 ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਚਿਲੀ ਕਲੱਸਟਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰੋਜੈਕਟ ਫੇਜ਼ ਦੇ ਪੜਾਅ 1 ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਵਿੱਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜਿਲ੍ਹਾ ਫਿਰੋਜਪੁਰ ਵਿੱਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ ਵਿੱਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ। ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ। ਪੰਜਾਬ ਵਿੱਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟਰਿਕ ਟਨ/ਹੈਕਟੇਅਰ ਹੈ। ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉਚਿਤ ਭਾਅ ਨਹੀਂ ਮਿਲਦਾ ਸੀ ਜਿਸ ਕਾਰਣ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਓਹਨਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ। ਮਿਰਚਾਂ ਦੇ ਇਸ ਕਲਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ ਵਿੱਚ ਜਾਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ ਵੱਖ ਕਿਸਮਾਂ ਦੀ ਜਾਣਕਾਰੀ ਲਈ ਅਤੇ ਓਹਨਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਕਲੱਸਟਰ ਅਤੇ ਹੋਰ ਕਈ ਕਲੱਸਟਰਾਂ ਵਿੱਚ ਬਾਗਬਾਨੀ ਉਤਪਾਦਕਾਂ ਦੇ ਉਤਸ਼ਾਹ ਨੇ ਪੰਜਾਬ ਸਰਕਾਰ ਨੂੰ ਸੂਬੇ ਯੋਜਨਾਬੱਧ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰੋਜੈਕਟ ਡਾਇਰੈਕਟੋਰੇਟ, ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (PMU) ਸਥਾਪਤ ਕੀਤਾ ਜਾਵੇਗਾ। ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰੋਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਬਾਗਬਾਨੀ ਮੰਤਰੀ, ਸ਼੍ਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹਨਾਂ ਨਵੀਆਂ ਪਹਿਲਕਦਮੀਆਂ ਨੂੰ ਅਗੇ ਲਿਜਾਉਣ ਲਈ ਆਪਣੇ ਵਡਮੂਲੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜੀ ਜਮੀਨ ਵਿੱਚੋਂ ਜਿਆਦਾ ਆਮਦਨ ਲੈ ਸਕਣ। ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਚਿਲੀ ਕਲਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੁੱਲ ਲੜੀ ਵਿੱਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ। ਇਸ ਤੋਂ ਇਲਾਵਾ, ਇਹ ਕਿਸਾਨ ਭਾਈਚਾਰੇ ਨੂੰ ਖੇਤੀ ਦੀ ਲਾਗਤ ਘਟਾਉਣ, ਖੇਤੀ-ਕਾਰੋਬਾਰ ਸਥਾਪਤ ਕਰਨ ਲਈ ਉੱਦਮੀਆਂ, ਔਰਤਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁੱਲ ਲੜੀ ਵਿੱਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗਾ। ਇਸ ਮੌਕੇ ਡਾਇਰੈਕਟਰ ਬਾਗਬਾਨੀ,ਪੰਜਾਬ ਸ਼ੈਲਿੰਦਰ ਕੌਰ ਅਤੇ ਰਜਨੀਸ਼ ਕੁਮਾਰ ਦਹੀਆ (ਐਮ.ਐਲ.ਏ. ਫਿਰੋਜਪੁਰ ਦਿਹਾਤੀ), ਰਣਬੀਰ ਸਿੰਘ ਭੁੱਲਰ (ਐਮ.ਐਲ.ਏ. ਫਿਰੋਜਪੁਰ ਸਿਟੀ) ਅਤੇ ਫੌਜਾ ਸਿੰਘ ਸਰਾਰੀ (ਐਮ.ਐਲ.ਏ. ਗੁਰੂਹਰਸਹਾਏ) ਤੋਂ ਇਲਾਵਾ ਅਮਿਤ ਕੁਮਾਰ, ਆਈ.ਏ.ਐਸ. ਸੰਯੁਕਤ ਵਿਕਾਸ ਕਮਿਸ਼ਨਰ-ਕਮ-ਸੀ.ਈ.ਓ. ਪੀ.ਐਸ.ਆਰ.ਐਲ.ਐਮ. ਮੋਹਾਲੀ ਉੱਚੇਚੇ ਤੌਰ ਤੇ ਮੌਜੂਦ ਸਨ।

News 17 March,2023
ਆਪ ਸਰਕਾਰ ਖਿਲਾਫ ਭੜਕਿਆ ਅਕਾਲੀ ਦਲ : ਠੋਕਿਆ ਡੀ.ਸੀ. ਦਫ਼ਤਰ ਸਾਹਮਣੇ ਜ਼ੋਰਦਾਰ ਧਰਨਾ

ਤਿੱਖੀ ਨਾਅਰੇਬਾਜ਼ੀ : ਸੈਂਕੜੇ ਵਰਕਰਾਂ ਨੇ ਕੱਢੀ ਸਰਕਾਰ ਖਿਲਾਫ ਭੜਾਸ - ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਵਿੱਚ ਅਸਫਲ : ਰੱਖੜਾ - ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਵਿੱਚ ਨਾਕਾਮ : ਬਿੱਟੂ ਚੱਠਾ ਪਟਿਆਲਾ, 17 ਮਾਰਚ : ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਡੀ.ਸੀ. ਦਫ਼ਤਰ ਸਾਹਮਣੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਵਿੱਚ ਜ਼ੋਰਦਾਰ ਧਰਨਾ ਲਗਾਕੇ ਸਰਕਾਰ ਖਿਲਾਫ ਭੜਾਸ ਕੱਢੀ। ਅਕਾਲੀ ਦਲ ਨੇ ਸਰਕਾਰ ਖਿਲਾਫ ਤਿੱਖੀ ਨਾਅਰੇਬਾਜੀ ਦੌਰਾਨ ਆਮ ਆਦਮੀ ਦੀ ਸਰਕਾਰ ਨੂੰ ਸੂਬੇ ਦੀ ਸਭ ਤੋਂ ਅਸਫਲ ਸਰਕਾਰ ਕਰਾਰ ਦਿੱਤਾ ਹੈ। ਸੈਂਕੜਿਆਂ ਦੀ ਗਿਣਤੀ ਵਿੱਚ ਪੁੱਜੇ ਵਰਕਰਾਂ ਨੇ ਸਰਕਾਰ ਖਿਲਾਫ ਵੱਡਾ ਰੋਸ਼ ਜਾਹਿਰ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਧਰਨੇ ਤੋਂ ਬਾਅਦ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਹੱਲ ਕਰਨ ਲਈ ਮੈਮੋਰੰਡਮ ਦਿੱਤਾ। ਧਰਨੇ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਤੇ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਇਕ ਸਾਲ ਵਿੱਚ ਕਿਸਾਨਾਂ, ਦਲਿਤਾ,ਮੁਜਦਰਾਂ,ਮੁਲਾਜਮਾਂ ਦੇ ਮਸਲੇ ਹੱਲ ਨਹੀਂ ਹੋ ਸਕੇ ਹਨ, ਜਿਸ ਕਾਰਨ ਸੂਬੇ ਵਿੱਚ ਤਰਾਹ ਤਰਾਹ ਵਾਲਾ ਮਾਹੌਲ ਹੈ। ਸ੍ਰ. ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੇ ਆਗੂ ਸਰੁੱਖਿਆਂ ਦਸਤੇ ਨਹੀ ਲੈਣਗੇ ਪਰ ਹੁਣ ਸਰਕਾਰ ਨੇ ਪੰਜਾਬ ਦੇ ਖਜਾਨੇ ਤੇ ਭਾਰ ਪਾਉਦਿਆਂ ਕੇਂਦਰੀ ਸੁਰੱਖਿਆਂ ਦਸਤਿਆਂ ਦਾ ਬੋਝ ਪੰਜਾਬ ਦੇ ਖਜਾਨੇ ਤੇ ਪਾ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਨੇ ਆਖਿਆ ਕਿ ਇੱਕ ਸਾਲ ਬਾਅਦ ਵੀ ਸਰਕਾਰ ਕੀਤੇ ਵਾਅਦੇ ਅਨੁਸਾਰ ਔਰਤਾਂ ਨੂੰ ਇਕ ਹਜਾਰ ਰੁਪਏ ਮਹੀਨਾਂ ਨਹੀਂ ਦੇ ਸਕੀ ਹੈ। ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਬੇਰੁਜਗਾਰ ਨੋਜਵਾਨਾ ਨੂੰ 2500 ਰੁਪਏ ਦਿੱਤੇ ਜਾਣਗੇ, ਜੋਕਿ ਨਹੀਂ ਦਿੱਤੇ ਗਏ ਹਨ। ਉਨਾ ਕਿਹਾ ਕਿ ਗਰੀਬ ਲੋਕਾਂ ਦੇ ਆਟਾ,ਦਾਲ ਸਕੀਮ ਵਿਚੋ ਨਾ ਕੱਟਣ ਦੀ ਸਖਤ ਨਿਖੇਧੀ ਕੀਤੀ।ਉਨਾ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦਿੱਲੀ ਤੋ ਚਲ ਰਹੀ ਹੈ।ਉਨਾਂ ਕਿਹਾ ਕਿ ਦਿਲੀ ਵਾਗ ਪੰਜਾਬ ਵਿੱਚ ਸਰਾਬ ਦੇ ਘੁਟਾਲੇ ਦੀ ਜਾਚ ਕੀਤੀ ਜਾਵੇ। ਇਸ ਮੋਕੇ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਤਵਿੰਦਰ ਸਿੰਘ ਟੋਹੜਾ ਮੈਬਰ ਐਸ.ਜੀ.ਪੀ.ਸੀ, ਸੁਰਜੀਤ ਸਿੰਘ ਅਬਲੋਵਾਲ ਸਾਬਕਾ ਚੇਅਰਮੈਨ, ਮਨਜੀਤ ਸਿੰਘ ਚਾਹਲ, ਜ਼ੋਗਾ ਸਿੰਘ ਪਨਾਉਦੀਆਂ ਜਨਰਲ ਸਕੱਤਰ, ਜਥੇਦਾਰ ਹਰਬੰਸ ਸਿੰਘ ਲੰਗ, ਜ਼ਸਪਾਲ ਸਿੰਘ ਕਲਿਆਣ, ਹਰਵਿੰਦਰ ਸਿੰਘ ਬੱਬੂ ਸਾਬਕਾ ਕੌਂਸਲਰ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਝਿਲ, ਕੇਸ਼ਰ ਸਿੰਘ, ਬਲਦੇਵ ਸਿੰਘ ਮਹਿਰਾਂ, ਮਹਿੰਦਰ ਪਾਲ ਸਿੰਘ ਸੋਢੀ, ਜ਼ੋਗਾ ਸਿੰਘ ਸੰਧੂ, ਇੰਦਰਜੀਤ ਸਿੰਘ ਰੱਖੜਾ, ਸੋਨੀ ਪੀ.ਏ. ਸੰਦੀਪ ਸਿੰਘ ਸੰਧੂ, ਸੁਰਜੀਤ ਸਿੰਘ ਰਾਜੂ, ਮਨਪ੍ਰੀਤ ਸਿੰਘ ਚੱਡਾ, ਸੁਰਿੰਦਰ ਸਿੰਘ ਸੱਦੋ, ਮੱਘਰ ਸਿੰਘ ਕਨਸੂਹਾ, ਲਖਬੀਰ ਸਿੰਘ ਲੋਟ, ਐਡਵੋਕੇਟ ਸੁਖਵਿੰਦਰ ਸਿੰਘ ਬੋਬੀ, ਸੁਖਮਿੰਦਰ ਸਿੰਘ ਮਿੱਟਾ, ਰਛਪਾਲ ਸਿੰਘ ਧੰਜੂ, ਅਵਤਾਰ ਸਿੰਘ ਹੈਪੀ, ਜ਼ਸਵਿੰਦਰ ਸਿੰਘ ਚੀਮਾ, ਨਵਜੋਤ ਸਿੰਘ, ਬਲਵਿੰਦਰ ਸਿੰਘ ਢਿਲੋ, ਗੁਰਵਿੰਦਰ ਸਿੰਘ ਧੀਮਾਨ, ਜ਼ਸਵਿੰਦਰ ਪਾਲ ਸਿੰਘ ਚੱਢਾ, ਹਰਫੂਲ ਸਿੰਘ ਭੰਗੂ, ਗੁਰਮੁੱਖ ਸਿੰਘ ਕਨਸੂਹਾ, ਸੁਖਬੀਰ ਸਿੰਘ ਅਬਲੋਵਾਲ,ਰਵਿੰਦਰਪਾਲ ਸਿੰਘ ਗਰੋਵਰ,ਸੰਕੂ ਗਰੋਵਰ,ਨਰਿੰਦਰ ਸਿੰਘ ਕਮਲ,ਲਖਵੀਰ ਸਿੰਘ ਭੱਟੀ ਅਤੇ ਇਸਤਰੀ ਵਿੰਗ ਦੇ ਆਗੂ ਜ਼ਸਪਾਲ ਕੋਰ,ਗੁਰਸ਼ਰਨ ਕੋਰ ਕੋਹਲੀ,ਹਰਭਜਨ ਕੋਰ ਸਿਧੂ,ਸਵਰਨ ਲਤਾ,ਜ਼ਸਪ੍ਰੀਤ ਕੋਰ ਭਿੰਡਰ,ਪਵਨ ਘਈ,ਬਚਿੱਤਰ ਸਿੰਘ,ਜਗਜੀਤ ਸਿੰਘ ਸੋਨੀ,ਗੁਰੁਮੱਖ ਸਿੰਘ ਸਰਕਲ ਪ੍ਰਧਾਨ,ਰਜਿੰਦਰ ਸਿੰਘ,ਸੇਸਿੰਘ,ਬਲਬੀਰ ਸਿੰਘ,ਅਮਰੀਕ ਸਿੰਘ,ਗੁਰਮੀਤ ਸਿੰਘ ਅਜਨੋਦਾ,ਨਰਿੰਦਰ ਸਿੰਘ ਝਿਲ ਪੀਏ ਜ਼ਸਪਾਲ ਸਿੰਘ ਚੱਠਾ ਆਦਿ ਹਾਜਰ ਸਨ।

News 17 March,2023
ਪੰਜਾਬ ਦੀ ਆਪ ਸਰਕਾਰ ਨੇ ਪੂਰਾ ਕੀਤਾ 1 ਸਾਲ, ਰਿਪੋਰਟ ਕਾਰਡ ਲਾਲ ਲਕੀਰਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ

ਆਪ ਸਰਕਾਰ ਦੇ ਇੱਕ ਸਾਲ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕ ਦਿੱਤਾ: ਭਾਜਪਾ ਜਲੰਧਰ/ਚੰਡੀਗੜ੍ਹ, 16 ਮਾਰਚ: ਆਮ ਆਦਮੀ ਪਾਰਟੀ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਬਦਲਾਅ ਲਿਆਉਣ ਦੇ ਵੱਡੇ-ਵੱਡੇ ਦਾਅਵੇ ਇੱਕ ਸਾਲ ਦੇ ਅੰਦਰ ਹੀ ਆਪਣੇ ਸਭ ਤੋਂ ਮਾੜੇ ਕਾਰਜਕਾਲ ਵਿੱਚ ਬਦਲ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਲਈ ਪਿਛਲੇ ਇੱਕ ਸਾਲ ਨੂੰ ਕਾਲੇ ਦੌਰ ਦਾ ਸਮਾਂ ਦੱਸਿਆ ਹੈ। ਇੱਥੇ ਜਾਰੀ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਬਦਤਰ ਹਾਲਾਤਾਂ ਤੋਂ ਇਲਾਵਾ, ਕੁਸ਼ਾਸਨ, ਵਿਗੜੀ ਕਾਨੂੰਨ ਵਿਵਸਥਾ, ਵਾਅਦਿਆਂ ਦੀ ਪੂਰਤੀ ਨਾ ਹੋਣਾ, ਵੱਧਦੀ ਨਸ਼ਾਖੋਰੀ, ਗੈਂਗ ਵਾਰ, ਗੈਰ-ਕਾਨੂੰਨੀ ਮਾਈਨਿੰਗ, ਸ਼ਰਾਬ ਨੀਤੀ ਘਪਲਾ, ਆਰਥਿਕਤਾ ਦੀ ਮੰਦੀ ਹਾਲਤ, ਭ੍ਰਿਸ਼ਟਾਚਾਰ, ਫਜੂਲਖਰਚੀ, ਵੀਆਈਪੀ ਕਲਚਰ ਦਾ ਪ੍ਰਚਾਰ ਅਤੇ ਜ਼ਿੰਮੇਵਾਰੀ ਤੋਂ ਭੱਜਣਾ, ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ 1 ਸਾਲ ਦੇ ਸ਼ਾਸਨ ਦੀ ਭਿਆਨਕਤਾ ਨੂੰ ਦਰਸਾਉਂਦਾ ਹੈ। ਸ਼ੇਰਗਿੱਲ ਨੇ ਆਪਣੇ ਦਾਅਵਿਆਂ ਨੂੰ ਮਜ਼ਬੂਤੀ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਹੁਣ ਤੱਕ ਦੀ ਬਦਤਰ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਏ ਦਿਨ ਹੋਣ ਵਾਲੇ ਕਤਲ, ਲੁੱਟ-ਖੋਹ, ਜਬਰੀ ਵਸੂਲੀ ਅਤੇ ਪੈਸਿਆਂ ਲਈ ਹੱਤਿਆ ਦੀਆਂ ਘਟਨਾਵਾਂ ਤੋਂ ਇਲਾਵਾ ਪੁਲਿਸ ਦੇ ਸੰਸਥਾਨਾਂ ਤੇ ਦੋ ਆਰ.ਪੀ.ਜੀ. ਹਮਲੇ ਹੋ ਚੁੱਕੇ ਹਨ ਅਤੇ ਹਾਲ ਹੀ ਵਿਚ ਅਜਨਾਲਾ (ਅੰਮ੍ਰਿਤਸਰ) ਦੇ ਇਕ ਥਾਣੇ 'ਤੇ ਬੇਕਾਬੂ ਭੀੜ ਨੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜੁਲਾਈ 2022 ਤੋਂ ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਤਾਇਨਾਤੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਸੱਤਾ 'ਚ ਆਉਣ ਤੋਂ ਬਾਅਦ ਆਪ ਸਰਕਾਰ ਵੱਲੋਂ ਸੂਬੇ 'ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਕੀਤੇ ਵੱਡੇ ਦਾਅਵਿਆਂ ਦੇ ਉਲਟ ਨਸ਼ਾ ਤਸਕਰੀ ਬੇਰੋਕ ਜਾਰੀ ਹੈ। ਹਰ ਰੋਜ਼ ਮੀਡੀਆ ਵਿੱਚ ਨਸ਼ੇ ਦੀ ਉਪਲਬਧਤਾ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ ਹਨ। ਝੂਠੇ ਚੋਣ ਵਾਅਦਿਆਂ ਰਾਹੀਂ ਲੋਕਾਂ ਨਾਲ ਧੋਖਾ ਕਰਨ ਵਾਲੀ ਮਾਨ ਸਰਕਾਰ 'ਤੇ ਵਰ੍ਹਦਿਆਂ, ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਨ੍ਹਾਂ ਵਲੋ 18 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ 1.3 ਕਰੋੜ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇ ਕੇ ਮਹਿਲਾ ਵਰਗ ਨਾਲ ਧੋਖਾ ਕੀਤਾ ਗਿਆ ਹੈ। ਸੂਬੇ ਦੀ ਆਰਥਿਕਤਾ ਨੂੰ ਹੋਏ ਨੁਕਸਾਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ, ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਵਿੱਤੀ ਸਥਿਤੀ ਇਸ ਹੱਦ ਤੱਕ ਵਿਗੜ ਗਈ ਹੈ ਕਿ ਆਪ ਸਰਕਾਰ ਨੇ ਥੋੜ੍ਹੇ ਜਿਹੇ ਕਾਰਜਕਾਲ 'ਚ 30,986 ਕਰੋੜ ਰੁਪਏ ਦਾ ਵੱਡਾ ਕਰਜ਼ਾ ਲਿਆ ਹੈ ਅਤੇ ਇਹ ਆਪਣੀਆਂ ਕਰਮਚਾਰੀਆਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਦੇ ਰਹੀ ਹੈ। ਇਥੋਂ ਤੱਕ ਕਿ ਵਿੱਤੀ ਸਾਲ 2023-24 ਦੇ ਅੰਤ ਤੱਕ ਸੂਬੇ 'ਤੇ ਕਰਜ਼ਾ 3.47 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਸ਼ੇਰਗਿੱਲ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੇ ਮੁੱਖ ਮੰਤਰੀ ਦੇ ਦਾਅਵਿਆਂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਜਿਸਦੀ ਸਭ ਤੋਂ ਵੱਡੀ ਉਦਾਹਰਣ ਆਪ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਕਥਿਤ ਤੋਰ ਤੇ ਰਿਸ਼ਵਤ ਲੈਣ ਦੇ ਕੇਸ ਵਿੱਚ ਹੋਈ ਗ੍ਰਿਫਤਾਰੀ ਦਾ ਮਾਮਲਾ ਹੈ। ਉਹ ਮਾਨ ਸਾਹਬ ਨੂੰ ਸਵਾਲ ਕਰਨਾ ਚਾਹੁਣਗੇ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਪਣੇ ਦੋ ਸਾਬਕਾ ਮੰਤਰੀਆਂ ਅਤੇ ਇੱਕ ਵਿਧਾਇਕ ਵਿਰੁੱਧ ਕਾਰਵਾਈ ਕਰਨ ਵਿੱਚ ਕਿਉਂ ਨਾਕਾਮ ਰਹੀ ਹੈ। ਉਹ ਅਜੇ ਵੀ ਪਾਰਟੀ ਵਿਚ ਕਿਉਂ ਹਨ? ਸਨਅਤੀ ਖੇਤਰ ਦਾ ਜ਼ਿਕਰ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਨਵੀਂ ਸਨਅਤੀ ਨੀਤੀ, ਜਿਸਦੇ ਕੁਝ ਹਿੱਸੇ ਮੌਜੂਦਾ ਸਨਅਤ ਲਈ ਨੁਕਸਾਨਦੇਹ ਹਨ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਕਾਰਨ ਪੰਜਾਬ ਦੀਆਂ ਸਨਅਤਾਂ ਦੂਜੇ ਸੂਬਿਆਂ ਵਿੱਚ ਜਾਣ ਦੀਆਂ ਯੋਜਨਾ ਬਣਾ ਰਹੀਆਂ ਹਨ। ਇਨ੍ਹਾਂ ਦੇ ਪੰਜਾਬ ਨੂੰ ਧਰਨਾ ਮੁਕਤ ਕਰਨ ਸਬੰਧੀ ਦਾਅਵਿਆਂ ਵਿਚਾਲੇ ਕਿਸਾਨ, ਅਧਿਆਪਕ, ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਡਾਕਟਰ, ਬੇਰੋਜ਼ਗਾਰ ਨੌਜਵਾਨ, ਉਦਯੋਗਪਤੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਕਿ ਅਸੰਵੇਦਨਸ਼ੀਲ ਮਾਨ ਸਰਕਾਰ ਪ੍ਰਦਰਸ਼ਨਕਾਰੀਆਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕਰ ਰਹੀ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਰਹੀ ਹੈ। ਲੋਕਾਂ ਦਾ ਇਸ ਅਰਾਜਕ ਅਤੇ ਹੰਕਾਰੀ ਸਰਕਾਰ ਤੋਂ ਪੂਰੀ ਤਰ੍ਹਾਂ ਵਿਸ਼ਵਾਸ ਉੱਠ ਗਿਆ ਹੈ। ਸ਼ੇਰਗਿੱਲ ਨੇ ਇਸ਼ਤਿਹਾਰਾਂ ਰਾਹੀਂ ਝੂਠੀ ਪ੍ਰਸਿੱਧੀ ਹਾਸਲ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਬਰਬਾਦ ਕਰਨ ਲਈ ਮਾਨ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਪੰਜਾਬ ਦੇ ਵਸੀਲਿਆਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਦਿੱਲੀ ਦਰਬਾਰ ਦੇ ਇਸ਼ਾਰੇ 'ਤੇ ਕੰਮ ਕਰਦੇ ਹਨ। ਅਸਲ ਵਿੱਚ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੂਪ ਵਿੱਚ ਕੇਜਰੀਵਾਲ ਦਾ ਅਸਿਸਟੈਂਟ ਮਿਲਿਆ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਧਿਆਨ ਦਿੱਤੇ ਜਾਣ ਦੇ ਵੱਡੇ-ਵੱਡੇ ਦਾਅਵਿਆਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੈਂਕੜੇ ਸਕੂਲਾਂ ਵਿੱਚ ਲੋੜੀਂਦੇ ਅਧਿਆਪਕ ਨਹੀਂ ਹਨ। ਇਸੇ ਤਰ੍ਹਾਂ ਆਪ ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਬੰਦ ਕਰ ਦਿੱਤੀਆਂ ਹਨ ਅਤੇ ਪੇਂਡੂ ਸਿਹਤ ਸੇਵਾਵਾਂ ਨੂੰ ਵੈਂਟੀਲੇਟਰ 'ਤੇ ਪਾ ਦਿੱਤਾ ਹੈ। ਇੱਥੋਂ ਤੱਕ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੀ 500 ਆਮ ਆਦਮੀ ਕਲੀਨਿਕਾਂ ਲਈ ਲੋੜੀਂਦਾ ਮੈਡੀਕਲ ਸਟਾਫ਼ ਨਹੀਂ ਲੱਭ ਸਕਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਹੈਰਾਨੀਜਨਕ ਹੈ ਕਿ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਗੱਲ ਕਰਨ ਵਾਲੀ ਪਾਰਟੀ ਨੇ ਪੂਰੀ ਤਰ੍ਹਾਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਦੇ ਕਾਫ਼ਲੇ ਵਿੱਚ 42 ਗੱਡੀਆਂ ਹਨ, ਜੋ ਕਿ ਪ੍ਰਕਾਸ਼ ਸਿੰਘ ਬਾਦਲ, ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਸਾਬਕਾ ਮੁੱਖ ਮੰਤਰੀਆਂ ਨਾਲੋਂ ਵੱਧ ਹਨ। ਦਰਅਸਲ, ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਸਨ ਕਿ ਹੁਣ ਤੋਂ ਮਾਨ ਦੀ ਪਤਨੀ ਦੇ ਸੂਬੇ ਦੇ ਜ਼ਿਲ੍ਹਿਆਂ ਦਾ ਦੌਰਾ ਕਰਨ ਸਮੇਂ 40 ਪੁਲਿਸ ਮੁਲਾਜ਼ਮ ਉਨ੍ਹਾਂ ਦੇ ਨਾਲ ਹੋਣਗੇ, ਜੋ ਕਿ ਮਾਨ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਦਾਅਵਿਆਂ ਨੂੰ ਦੇਖਦੇ ਹੋਏ ਸ਼ਰਮਨਾਕ ਹੈ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਅਸਫਲਤਾਵਾਂ ਤੋਂ ਇਲਾਵਾ, ਆਪ ਸਰਕਾਰ ਕਈ ਵਿਵਾਦਾਂ 'ਚ ਵੀ ਉਲਝੀ ਹੈ। ਜਿਸ ਵਿਚ ਰਾਜ ਸਭਾ ਸਮੇਤ ਪੰਜਾਬ ਦੇ ਅਹਿਮ ਅਹੁਦਿਆਂ ਲਈ ਬਾਹਰੀ ਵਿਅਕਤੀਆਂ ਦੀ ਚੋਣ ਕਰਨ ਤੋਂ ਲੈ ਕੇ ਸਰਕਾਰ 'ਤੇ ਨਾਜਾਇਜ਼ ਮਾਈਨਿੰਗ ਅਤੇ ਸ਼ਰਾਬ ਨੀਤੀ ਵਿਚ ਘਪਲੇ ਦੇ ਦੋਸ਼ ਵੀ ਲੱਗ ਰਹੇ ਹਨ | ਇਸ ਸੰਦਰਭ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪੰਜਾਬ ਕਿਵੇਂ ਸ਼ਰਮਿੰਦਾ ਹੋਇਆ ਸੀ ਜਦੋਂ ਬੀਐਮਡਬਲਯੂ ਕੰਪਨੀ ਨੇ ਜਰਮਨੀ ਦੇ ਦੌਰੇ ਦੌਰਾਨ ਮਾਨ ਵੱਲੋਂ ਪੰਜਾਬ ਵਿੱਚ ਬੀਐਮਡਬਲਯੂ ਯੂਨਿਟ ਸਥਾਪਤ ਕਰਨ ਬਾਰੇ ਕੀਤੇ ਦਾਅਵਿਆਂ ਨੂੰ ਖਾਰਿਜ ਕਰ ਦਿੱਤਾ ਸੀ।

News 16 March,2023
ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮੁੱਖ ਮੰਤਰੀ

ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ ਅੰਮ੍ਰਿਤਸਰ, 15 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਮੇਰਾ ਮੰਨਣਾ ਹੈ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।” ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕੌਮਾਂਤਰੀ ਪੱਧਰ ਉਤੇ ਅਮਨ, ਬਿਹਤਰ ਸਹਿਯੋਗ ਤੇ ਤਾਲਮੇਲ ਲਈ ਜੀ-20 ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ। ‘ਗਿਆਨ ਨੂੰ ਮਨੁੱਖੀ ਜੀਵਨ ਦਾ ਆਧਾਰ’ ਦੱਸ ਕੇ ਉਚਿਆਉਣ ਵਾਲੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਮੀਲ ਦਾ ਪੱਥਰ ਸਾਬਤ ਹੋਣ ਵਾਲੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ‘ਸਿੱਖਿਆ’ ਤੇ ‘ਸਿਹਤ’ ਮਨੁੱਖੀ ਜੀਵਨ ਦਾ ਮੂਲ ਹਨ ਅਤੇ ਸਮਾਜਿਕ ਵਿਕਾਸ ਇਨ੍ਹਾਂ ਦੋਵਾਂ ਅਹਿਮ ਖ਼ੇਤਰਾਂ ਦੀ ਮਜ਼ਬੂਤੀ ਤੇ ਵਿਸਤਾਰ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਹਲਾ ਮਿਆਰੀ ‘ਸਕੂਲ ਆਫ ਐਮੀਨੈਂਸ’ ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਗੇ। ਇਨ੍ਹਾਂ ਸਕੂਲਾਂ ਦਾ ਨਿਰਮਾਣ ਸਹਿਯੋਗ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਤੇ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਕਮਿਊਨਿਟੀ ਇਨਗੇਜਮੈਂਟ ਦੇ ਪੰਜ ਥੰਮ੍ਹਾਂ ਦੀ ਬੁਨਿਆਦ ਉਤੇ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੂਲ ਉਚੇਰੀ ਸਿੱਖਿਆ, ਰੋਜ਼ਗਾਰ, ਸਿਖਲਾਈ ਤੇ ਹੋਰ ਖ਼ੇਤਰਾਂ ਲਈ ਹੁਨਰ ਤੇ ਵਿਅਕਤੀਗਤ ਸਮਰੱਥਾ ਨੂੰ ਨਿਖਾਰਨ ਲਈ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਉਤੇ ਧਿਆਨ ਕੇਂਦਰਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਸਰਕਾਰੀ ਸਕੂਲਾਂ ਦਾ ਮਾਹੌਲ ਅਨੁਕੂਲ ਬਣਾਉਣ ਵਾਸਤੇ ਬਜਟ ਵਿੱਚ 141.14 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੈਂਪਸ ਮੈਨੇਜਰਾਂ ਰਾਹੀਂ ਸਕੂਲਾਂ ਦੀ ਸਫ਼ਾਈ, ਸਾਮਾਨ ਦੀ ਸਾਂਭ-ਸੰਭਾਲ ਅਤੇ ਸਕੂਲਾਂ ਦਾ ਪ੍ਰਬੰਧਨ ਪ੍ਰਭਾਵਸ਼ਾਲੀ ਤਰੀਕੇ ਨਾਲ ਚੱਲਣਾ ਯਕੀਨੀ ਬਣੇਗਾ। ਕੈਂਪਸ ਮੈਨੇਜਰਾਂ ਦੇ ਆਉਣ ਨਾਲ ਸਕੂਲਾਂ ਦੇ ਪ੍ਰਿੰਸੀਪਲ ਪ੍ਰਬੰਧਕੀ ਤੇ ਅਕਾਦਮਿਕ ਫ਼ਰਜ਼ਾਂ ਉਤੇ ਧਿਆਨ ਦੇ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਪ੍ਰਬੰਧਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਇੰਟਰਨੈਸ਼ਨਲ ਐਜੁਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.) ਸਥਾਪਤ ਕੀਤਾ ਗਿਆ ਹੈ। ਗਿਆਨ ਦੇ ਪਰਸਪਰ ਵਟਾਂਦਰੇ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਇਹ ਇਕ ਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਵਿਦਿਆਰਥੀਆਂ ਤੇ ਹੋਰ ਮੁਲਕਾਂ ਦੇ ਵਿਦਿਆਰਥੀਆਂ ਵਿਚਾਲੇ ਗਿਆਨ ਦੇ ਪਰਸਪਰ ਵਟਾਂਦਰੇ ਨੂੰ ਵਧਾਉਣ ਉਤੇ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਵਿਸ਼ਵ ਦੀ ਸਮਾਜਿਕ-ਆਰਥਿਕ ਤਰੱਕੀ ਦੇ ਭਾਈਵਾਲ ਬਣਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ 66 ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਵਾਪਸੀ `ਤੇ ਇਹ ਅਧਿਆਪਕ ਸਿਖਲਾਈ ਸਬੰਧੀ ਤਜਰਬੇ ਨੂੰ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਨਗੇ ਤਾਂ ਜੋ ਵਿਦਿਆਰਥੀ ਵਿਦੇਸ਼ੀ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਕੇ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜੋ ਰਾਜ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਲਿਆ ਕੇ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਸਿਖਲਾਈ ਲਈ ਚੋਣ ਦਾ ਇੱਕੋ-ਇੱਕ ਮਾਪਦੰਡ ਯੋਗਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਉਦੇਸ਼ ਨੌਜਵਾਨਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਦਾ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਮੋੜਾ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਪੰਜਾਬ ਸਿੱਖਿਆ ਤੇ ਸਿਹਤ ਫੰਡ ਕਾਇਮ ਕੀਤਾ ਹੈ, ਜੋ ਪਰਵਾਸੀ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਵੱਡੇ ਸੁਧਾਰਾਂ ਲਈ ਅਹਿਮ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਵਿਸ਼ਵ ਭਰ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਸਮੱਸਿਆਵਾਂ ਨੂੰ ਉਜਾਗਰ ਕਰਕੇ ਸਰਕਾਰਾਂ ਨੂੰ ਜਾਗਰੂਕ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਧਰਤੀ `ਤੇ ਇਸ ਮੈਗਾ ਸਮਾਗਮ ਦੇ ਪ੍ਰਬੰਧ ਲਈ ਭਾਰਤ ਸਰਕਾਰ ਸੱਚਮੁੱਚ ਵਧਾਈ ਦੀ ਪਾਤਰ ਹੈ। ਭਗਵੰਤ ਮਾਨ ਨੇ ਕਿਹਾ ਕਿ ਆਪੋ-ਆਪਣੇ ਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਦਾ ਸਵਾਗਤ ਕਰਨ ਲਈ ਇੱਥੇ ਆਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਸਿੱਖਿਆ ਅਤੇ ਕਿਰਤ ਵਿਸ਼ੇ `ਤੇ ਦੋ ਸੈਸ਼ਨ ਕਰਵਾਉਣ ਲਈ ਇਸ ਪਵਿੱਤਰ ਨਗਰੀ ਦੀ ਚੋਣ ਕਰਨ ਵਾਸਤੇ ਭਾਰਤ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਸ਼ਹਿਰ ਹੈ, ਜਿਸ ਦੀ ਪੁਰਾਣੇ ਸਮਿਆਂ ਤੋਂ ਹੀ ਸਭ ਲਈ ਵਿਸ਼ੇਸ਼ ਥਾਂ ਰਹੀ ਹੈ, ਜਿੱਥੇ ਦੁਨੀਆ ਭਰ ਦੇ ਸ਼ਰਧਾਲੂ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਲਈ ਨਤਮਸਤਕ ਹੋਣ ਲਈ ਆਉਂਦੇ ਹਨ। ਭਗਵੰਤ ਮਾਨ ਨੇ ਯਾਦ ਕੀਤਾ ਕਿ ਵੰਡ ਤੋਂ ਪਹਿਲਾਂ ਦੇ ਦਿਨਾਂ ਵਿੱਚ ਇਹ ਪਵਿੱਤਰ ਸ਼ਹਿਰ ਦੇਸ਼ ਵਿੱਚ ਵਪਾਰ ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਨੂੰ ਮੁੜ ਵਪਾਰਕ ਕੇਂਦਰ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਈ ਨਾਮਵਰ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਨੇ ਇਸ ਪਵਿੱਤਰ ਸ਼ਹਿਰ ਵਿੱਚ ਆਪਣੇ ਉੱਦਮ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਪੁਰਾਣੇ ਸਮੇਂ ਤੋਂ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ ਅਤੇ ਪੰਜ ਦਰਿਆਵਾਂ ਦੀ ਇਸ ਪਵਿੱਤਰ ਧਰਤੀ `ਤੇ ਮਿਹਨਤੀ ਅਤੇ ਬਹਾਦਰ ਪੰਜਾਬੀਆਂ ਨੇ ਇਤਿਹਾਸ ਦੇ ਕਈ ਪੰਨਿਆਂ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1960 ਦੇ ਦਹਾਕੇ ਦੇ ਅੱਧ ਵਿੱਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਹੌਜ਼ਰੀ, ਹੈਂਡ ਟੂਲਜ਼, ਖੇਡਾਂ, ਆਟੋ-ਪਾਰਟਸ, ਖੇਤੀਬਾੜੀ ਸੰਦਾਂ, ਰਬੜ ਅਤੇ ਹੋਰ ਸਨਅਤਾਂ ਦੇ ਰੂਪ ਵਿੱਚ ਤੇਜ਼ੀ ਨਾਲ ਉਦਯੋਗੀਕਰਨ ਹੋਇਆ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਹਾਸਲ ਹੈ ਅਤੇ ਇੱਥੋਂ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਸੰਮੇਲਨ ਦੌਰਾਨ ਡੈਲੀਗੇਟ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨਗੇ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਡੈਲੀਗੇਟ ਪੰਜਾਬ ਫੇਰੀ ਦੀਆਂ ਨਿੱਘੀਆਂ ਯਾਦਾਂ ਆਪਣੇ ਨਾਲ ਲੈ ਕੇ ਜਾਣਗੇ। ਭਗਵੰਤ ਮਾਨ ਸੰਮੇਲਨ ਦੀ ਸਫ਼ਲਤਾ ਦੀ ਕਾਮਨਾ ਵੀ ਕੀਤੀ।

News 15 March,2023
ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈ.ਏ.ਐਸ. ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾਇਰੈਕਟਰ ਅਮਿਤ ਤਲਵਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ।

News 15 March,2023
ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਸਰਕਾਰ ਨੇ ਇਕ ਸਾਲ ਅੰਦਰ ਹੀ ਪੂਰੇ ਕੀਤੇ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ‘ਤੇ ਬੋਲੇ ਕੈਬਨਿਟ ਮੰਤਰੀ ਮੀਤ ਹੇਅਰ ਚੰਡੀਗੜ੍ਹ, 15 ਮਾਰਚ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪਹਿਲੇ ਇਕ ਸਾਲ ਦੇ ਅੰਦਰ ਹੀ ਪੂਰੇ ਕਰ ਦਿੱਤੇ ਹਨ। ਇਕ ਸਾਲ ਦੇ ਅਰਸੇ ਦੌਰਾਨ ਸਰਕਾਰ ਦੀ ਇੱਛਾ ਸ਼ਕਤੀ ਅਤੇ ਮੁੱਖ ਮੰਤਰੀ ਦੇ ਕੰਮ ਕਰਨ ਦੀ ਨੀਅਤ ਵਿੱਚ ਕੋਈ ਕਮੀ ਨਹੀਂ ਸੀ। ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਕਿਸੇ ਵੀ ਪੰਜਾਬੀ ਨੂੰ ਨੀਅਤ ਵਿੱਚ ਕੋਈ ਖੋਟ ਨਜ਼ਰ ਨਹੀਂ ਆਈ। ਇਹ ਗੱਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ਉੱਤੇ ਇਕ ਨਿੱਜੀ ਚੈਨਲ ਉੱਤੇ ਇੰਟਰਵਿਊ ਦੌਰਾਨ ਕਹੀ। ਆਪਣੇ ਵਿਭਾਗਾਂ ਦੀ ਇਕ ਸਾਲ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਸਸਤਾ ਰੇਤਾ ਦੇਣ ਦਾ ਫੈਸਲਾ ਕੀਤਾ ਗਿਆ ਅਤੇ ਹੁਣ ਤੱਕ ਇਨ੍ਹਾਂ ਖੱਡਾਂ ਤੋਂ ਲੋਕ 3.71 ਲੱਖ ਮੀਟਰਿਕ ਟਨ ਰੇਤਾ ਖਰੀਦ ਚੁੱਕੇ ਹਨ।ਜਨਤਕ ਖੱਡਾਂ ਵਿੱਚੋਂ ਮਜ਼ਦੂਰਾਂ ਨੂੰ ਇੱਕ ਦਿਨ ਵਿੱਚ ਟਰਾਲੀਆਂ ਭਰਨ ਨਾਲ ਡੇਢ-ਡੇਢ ਲੱਖ ਰੁਪਏ ਮਿਲ ਰਹੇ ਹਨ।ਸਰਕਾਰ ਦਾ ਟੀਚਾ ਹੈ ਕਿ ਜਨਤਕ ਖੱਡਾਂ ਨੂੰ 150 ਦੇ ਨੇੜੇ ਲੈ ਕੇ ਜਾਣਾ। ਸਰਕਾਰ ਦਾ ਟੀਚਾ ਖਣਨ ਮਾਫ਼ੀਆਂ ਖਤਮ ਕਰਨਾ ਅਤੇ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ ਮੁਹੱਈਆ ਕਰਵਾਉਣਾ ਹੈ। ਨਵੀਂ ਨੀਤੀ ਦੀ ਨੋਟੀਫਿਕੇਸ਼ਨ ਵੀ ਹੋ ਗਈ ਹੈ। ਵਾਤਾਵਰਣ ਵਿਭਾਗ ਬਾਰੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘੱਟ ਪਰਾਲੀ ਸਾੜੀ ਗਈ ਹੈ।ਜੇਕਰ ਕੇਂਦਰ ਸਰਕਾਰ ਵਿੱਤੀ ਸਹਾਇਤਾ ਕਰਦੀ ਤਾਂ ਹੋ ਸਕਦਾ ਸੀ ਕਿ ਇਸ ਵਾਰ ਪਰਾਲੀ ਸਾੜਨ ਦੀਆਂ 70 ਫੀਸਦੀ ਘਟਨਾਵਾਂ ਦੇਖਣ ਨੂੰ ਨਾ ਮਿਲਦੀਆਂ।ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ ਸੀਟੂ ਤੇ ਐਕਸ ਸੀਟੂ ਪ੍ਰਬੰਧਨ ਸਦਕਾ ਇਸ ਸਾਲ ਹੋਰ ਵੀ ਗਿਰਾਵਟ ਆਵੇਗੀ। ਖੇਡ ਵਿਭਾਗ ਬਾਰੇ ਗੱਲ ਕਰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਭਰਵਾਂ ਹੁੰਗਾਰਾ ਮਿਲਿਆ। ਮਾਹਿਰਾਂ ਦੀ ਰਾਏ ਨਾਲ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ।ਮਹਾਨ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਪਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਹੈ।ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਵਿਸ਼ੇਸ਼ ਤਵੱਜੋਂ ਦਿੱਤੀ ਹਾਂ ਰਹੀ ਹੈ।

News 15 March,2023
ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ 'ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾਃ ਮੁੱਖ ਮੰਤਰੀ

ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ 'ਚ ਸ਼ਾਨਦਾਰ 'ਆਮ ਲੋਕਾਂ ਦਾ ਬਜਟ' ਪੇਸ਼ ਕੀਤਾ - ਮੁੱਖ ਮੰਤਰੀ ਚੰਗੇ ਸਕੂਲ ਤੇ ਹਸਪਤਾਲਾਂ ਦਾ ਫਾਇਦਾ ਪੰਜਾਬ ਦੇ ਗਰੀਬਾਂ ਨੂੰ ਮਿਲੇਗਾ ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦਿਆਂਗੇ ਸਾਡੀ ਸਰਕਾਰ ਨੇ ਪਹਿਲੇ ਸਾਲ ਹੀ ਆਰਥਿਕਤਾ ਵਾਲੀ ਗੱਡੀ ਲੀਹਾਂ 'ਤੇ ਚੜ੍ਹਾਈ ਪੰਜਾਬ ਪ੍ਰਤੀ ਪ੍ਰੇਮ ਵਾਲੇ ਬਿਆਨ 'ਤੇ ਰਗੜੇ ਭਾਜਪਾਈ, ਜੇ ਏਨਾ ਹੀ ਪਿਆਰ ਹੈ ਤਾਂ 26 ਜਨਵਰੀ ਨੂੰ ਸਾਡੀ ਝਾਕੀ ਨੂੰ ਇਜਾਜ਼ਤ ਕਿਉਂ ਨਹੀਂ ਦਿੱਤੀ ਕੇਂਦਰ ਤੋਂ ਫੰਡ ਲੈਣਾ ਕੋਈ ਭੀਖ ਨਹੀਂ, ਅਸੀਂ ਆਪਣਾ ਹੱਕ ਮੰਗਦੇ ਹਾਂ ਚੰਡੀਗੜ੍ਹ, 11 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਆਮ ਲੋਕਾਂ ਦੀ ਭਾਸ਼ਾ ਵਿਚ ਆਮ ਲੋਕਾਂ ਦਾ ਬਜਟ ਪੇਸ਼ ਕਰਨ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਬਜਟ ਨਾਲ ਪੰਜਾਬ ਵਾਸੀਆਂ ਖਾਸ ਤੌਰ ਉਤੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਵਰਗੇ ਬਰਾਬਰ ਦੇ ਮੌਕੇ ਹਾਸਲ ਹੋਣਗੇ। ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਬਜਟ ਉਤੇ ਬਹਿਸ ਵਿਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਿੱਤ ਮੰਤਰੀ ਨੇ ਸਧਾਰਨ ਭਾਸ਼ਾ ਵਿਚ ਆਮ ਲੋਕਾਂ ਲਈ ਬਜਟ ਪੇਸ਼ ਕਰਦੇ ਹੋਏ ਸਮਾਜ ਦੇ ਹਰੇਕ ਵਰਗ ਦੀ ਗੱਲ ਕੀਤੀ ਹੈ ਅਤੇ ਪੰਜਾਬ ਵਾਸੀਆਂ ਸਾਹਮਣੇ ਬੜੀ ਸਪੱਸ਼ਟਤਾ ਨਾਲ ਅੰਕੜੇ ਰੱਖੇ ਹਨ। ਇਸ ਬਜਟ ਵਿਚ ਪੇਸ਼ ਕੀਤੇ ਅੰਕੜੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੇ ਪਹਿਲੇ ਸਾਲ ਹੀ ਆਰਥਿਕਤਾ ਦੀ ਲੀਹ ਉਤੇ ਚੜ੍ਹ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਕ ਸਾਲ ਦੇ ਅੰਦਰ 117 ਸਕੂਲ ਆਫ ਐਮੀਨੈਂਸ ਦੀ ਸਥਾਪਨਾ, 500 ਤੋਂ ਵੱਧ ਆਮ ਆਦਮੀ ਕਲੀਨਿਕ, ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਅਤੇ 26000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਸ ਸਭ ਦੇ ਬਾਵਜੂਦ ਸਾਡੀ ਸਰਕਾਰ ਨੇ ਪੰਜਾਬ ਸਿਰ ਚੜ੍ਹਿਆ 36000 ਕਰੋੜ ਰੁਪਏ ਦਾ ਕਰਜ਼ਾ ਇਕ ਸਾਲ ਵਿਚ ਵਾਪਸ ਕਰ ਦਿੱਤਾ ਹੈ। ਸਦਨ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਬਜਟ ਸਾਡੀ ਪੰਜਾਬ ਪ੍ਰਤੀ ਸੰਜੀਦਗੀ, ਲਗਨ ਅਤੇ ਸਮਰਪਿਤ ਭਾਵਨਾ ਦਾ ਪ੍ਰਗਟਾਵਾ ਕਰਦਾ ਹੈ ਕਿਉਂਕਿ ਅਸੀਂ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚਣ ਦੀ ਮੁਕੰਮਲ ਵਿਉਂਤਬੰਦੀ ਲੋਕਾਂ ਦੇ ਸਾਹਮਣੇ ਪੇਸ਼ ਕੀਤੀ ਹੈ।” ਬਜਟ ਦੀ ਬਹਿਸ ਦੌਰਾਨ ਉਸਾਰੂ ਸੁਝਾਅ ਪੇਸ਼ ਕਰਨ ਲਈ ਮੁੱਖ ਮੰਤਰੀ ਨੇ ਸਦਨ ਦਾ ਸਾਰੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ। ਪਿਛਲੀ ਸਰਕਾਰ ਦੇ ਸਾਬਕਾ ਵਿੱਤ ਮੰਤਰੀ ਉਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ, “ਇਸ ਤੋਂ ਪਹਿਲਾਂ ਬਜਟ ਦੀ ਭਾਸ਼ਾ ਸਾਦੀ ਨਹੀਂ ਸੀ ਹੁੰਦੀ ਸਗੋਂ ਸ਼ੇਅਰੋ-ਸ਼ਾਇਰੀ ਨਾਲ ਦੂਜੇ ਮੁਲਕਾਂ ਦਾ ਹਵਾਲਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਸੀ। ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਵਿਚ ਡੈਪੂਟੇਸ਼ਨ ਉਤੇ ਇਕੋ ਵਿੱਤ ਮੰਤਰੀ 9 ਸਾਲ ਬਜਟ ਪੇਸ਼ ਕਰਦਾ ਰਿਹਾ ਹੈ ਅਤੇ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਖੜ੍ਹਾ ਕੀਤਾ। ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਗਿਰਗਿਟ ਵਾਂਗ ਪਾਰਟੀਆਂ ਬਦਲਣ ਵਾਲੇ ਸਾਬਕਾ ਵਿੱਤ ਮੰਤਰੀ ਹੁਣ ਸਾਨੂੰ ਬਜਟ ਬਾਰੇ ਨਸੀਹਤਾਂ ਦੇ ਰਹੇ ਹਨ।” ਬਜਟ ਵਿਚ ਸਿੱਖਿਆ ਅਤੇ ਸਿਹਤ ਨੂੰ ਤਰਜੀਹੀ ਖੇਤਰ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪਹਿਲੇ ਪੜਾਅ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ ਜਿੱਥੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਗਰੀਬ ਘਰਾਂ ਦੇ ਬੱਚਿਆਂ ਨੂੰ ਸਿਵਲ ਤੇ ਪ੍ਰਸ਼ਾਸਨਿਕ ਪੱਧਰ ਦੇ ਉਚੇ ਅਹੁਦਿਆਂ ਲਈ ਤਿਆਰੀ ਕਰਵਾਈ ਜਾਵੇਗੀ ਤਾਂ ਕਿ ਇਹ ਬੱਚੇ ਵੀ ਆਪਣੇ ਮਾਪਿਆਂ ਦੇ ਸੁਪਨੇ ਸਾਕਾਰ ਕਰ ਸਕਣ। ਆਮ ਆਦਮੀ ਕਲੀਨਿਕਾਂ ਨੂੰ ਗਰੀਬ ਲੋਕਾਂ ਲਈ ਵੱਡੀ ਸਹੂਲਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 500 ਤੋਂ ਵੱਧ ਕਲੀਨਿਕ ਸਥਾਪਤ ਕੀਤੇ ਹਨ ਜਿੱਥੋਂ ਹੁਣ ਤੱਕ 12 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਇਨ੍ਹਾਂ ਦੋਵਾਂ ਖੇਤਰਾਂ ਲਈ ਬਜਟ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ ਤਾਂ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਯੂਨੀਵਰਸਿਟੀਆਂ ਲਈ ਫੰਡਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦੇਵੇਗੀ। ਉਨ੍ਹਾਂ ਨੇ ਸਦਨ ਨੂੰ ਭਰੋਸਾ ਦਿਵਾਉਂਦਿਆਂ ਦੁਹਰਾਇਆ ਕਿ ਵਿਦਿਆ ਕਦੇ ਵੀ ਕਰਜ਼ੇ ਥੱਲੇ ਨਹੀਂ ਹੋਣੀ ਚਾਹੀਦੀ ਅਤੇ ਅਸੀਂ ਯੂਨੀਵਰਸਿਟੀ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਆਪਣੀ ਨਿੱਜੀ ਤੇ ਭਾਵੁਕ ਸਾਂਝ ਦਾ ਵੀ ਸਦਨ ਵਿਚ ਜ਼ਿਕਰ ਕੀਤਾ। ਭਾਜਪਾ ਵੱਲੋਂ ਪੰਜਾਬ ਨਾਲ ਪਿਆਰ ਹੋਣ ਦੇ ਦਾਅਵੇ ਦੀ ਖਿੱਲੀ ਉਡਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਪੰਜਾਬ ਨਾਲ ਸੱਚਮੁੱਚ ਹੀ ਮੁਹੱਬਤ ਸੀ ਤਾਂ ਫੇਰ ਕੇਂਦਰੀ ਬਜਟ ਵਿਚ ਪੰਜਾਬ ਦਾ ਜ਼ਿਕਰ ਤੱਕ ਵੀ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਅੱਜ ਵੀ ਚੰਗੀ ਤਰ੍ਹਾਂ ਯਾਦ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 26 ਜਨਵਰੀ ਦੇ ਗਣਤੰਤਰ ਪਰੇਡ ਵਿੱਚੋਂ ਪੰਜਾਬ ਦੀ ਝਾਕੀ ਨੂੰ ਬਾਹਰ ਕੱਢ ਕੇ ਪੰਜਾਬ ਦੇ ਬਹਾਦਰ ਯੋਧਿਆਂ ਦੀਆਂ ਪ੍ਰਤੀ ਕੁਰਬਾਨੀਆਂ ਦੀ ਤੌਹੀਨ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੂਜੇ ਸੂਬੇ ਤੋਂ ਆਪਣਾ ਕੋਲਾ ਵਾਇਆ ਸ਼੍ਰੀਲੰਕਾ ਹੋ ਕੇ ਲਿਆਉਣ ਦੀਆਂ ਸ਼ਰਤਾਂ ਥੋਪਣ ਵਾਲੀ ਪਾਰਟੀ ਪੰਜਾਬ ਹਿਤੈਸ਼ੀ ਕਿਸ ਤਰ੍ਹਾਂ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ, “ਭਾਜਪਾ ਵਾਲੇ ਕਹਿੰਦੇ ਹਨ ਕਿ ਕੇਂਦਰ ਪੰਜਾਬ ਨੂੰ ਫੰਡ ਦੇ ਕੇ ਮਦਦ ਕਰਦੀ ਹੈ। ਅਸੀਂ ਕੇਂਦਰ ਤੋਂ ਭੀਖ ਨਹੀਂ ਮੰਗਦੇ ਸਗੋਂ ਆਪਣਾ ਹੱਕ ਮੰਗਦੇ ਹਾਂ। ਅਸੀਂ ਜੀ.ਐਸ.ਟੀ. ਇਕੱਠੀ ਕਰਕੇ ਕੇਂਦਰ ਕੋਲ ਜਮ੍ਹਾਂ ਕਰਵਾਉਂਦੇ ਹਾਂ ਅਤੇ ਉਸ ਵਿੱਚੋਂ ਆਪਣਾ ਹਿੱਸਾ ਮੰਗਦੇ ਹਨ ਜਿਸ ਕਰਕੇ ਕੇਂਦਰ ਸਾਡੇ ਉਤੇ ਕੋਈ ਅਹਿਸਾਨ ਨਹੀਂ ਕਰਦਾ।” ਮੁੱਖ ਮੰਤਰੀ ਨੇ ਜੀ.ਐਸ.ਟੀ. ਨੂੰ ਗੁੰਝਲਦਾਰ ਪ੍ਰਕਿਰਿਆ ਦੱਸਦੇ ਹੋਏ ਕਿਹਾ ਕਿ ਇਹ ਪ੍ਰਣਾਲੀ ਤਾਂ ਅਜੇ ਤੱਕ ਵਪਾਰੀਆਂ ਦੇ ਵੀ ਸਮਝ ਨਹੀਂ ਆਈ। ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਦਿੱਲੀ ਤੇ ਪੰਜਾਬ ਵਿਚ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਉਤੇ ਸਵਾਲ ਚੁੱਕਣ ਵਾਲਿਆਂ ਨੂੰ ਜਵਾਬ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਦੀ ਮਦਦ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਹਾਕਮ ਸਾਡੀਆਂ ਸਹੂਲਤਾਂ ਨੂੰ ਰਿਊੜੀਆਂ ਦੱਸਦੇ ਹਨ ਜਦਕਿ ਹਰੇਕ ਪਰਿਵਾਰ ਨੂੰ 15 ਲੱਖ ਰੁਪਏ ਦੇਣ ਅਤੇ ਹਰੇਕ ਸਾਲ 2 ਕਰੋੜ ਨੌਕਰੀਆਂ ਦੇਣ ਦਾ ਸ਼ਗੂਫਾ ਕਿਸ ਨੇ ਛੱਡਿਆ ਸੀ। ਸਿੰਗਾਪੁਰ ਵਿਚ ਸਿਖਲਾਈ ਲਈ ਪ੍ਰਿੰਸੀਪਲਾਂ ਦੇ ਬੈਚ ਭੇਜਣ ਬਾਰੇ ਸਵਾਲ ਚੁੱਕਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਕਿਹਾ, “ਚੰਗੀ ਸਿੱਖਿਆ ਅਤੇ ਬਰਾਬਰ ਦੇ ਮੌਕਿਆਂ ਨਾਲ ਹੀ ਕਿਸੇ ਪਰਿਵਾਰ ਦੀ ਗੁਰਬਤ ਦੂਰ ਕੀਤੀ ਜਾ ਸਕਦੀ ਹੈ ਅਤੇ ਅਸੀਂ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿਵਾ ਰਹੇ ਹਾਂ ਤਾਂ ਕਿ ਸਾਡੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਸਕਣ।” ਸਾਬਕਾ ਮੁੱਖ ਮੰਤਰੀ ਵੱਲੋਂ ਅਮਰੀਕਾ ਦੌਰਾ ਰੱਦ ਕਰਨ ਦੇ ਕੀਤੇ ਦਾਅਵੇ ਉਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਕਾਂਗਰਸ ਦੀ ਬੇੜੀ ਡੋਬਣ ਵਾਲੇ ਹੀ ਅਮਰੀਕਾ ਵਿਚ ਜਾ ਕੇ ਕਾਂਗਰਸ ਪਾਰਟੀ ਦੇ ਉਥਾਨ ਤੇ ਪਤਨ ਉਤੇ ਪੀਐਚ.ਡੀ ਕਰਨ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸਿਆਸਤਦਾਨਾਂ ਨੇ ਸ਼ਰਾਫ਼ਤ ਦਾ ਮੁਖੌਟਾ ਪਾ ਕੇ ਪੰਜਾਬ ਨੂੰ ਲੁੱਟਿਆ। ਸਦਨ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਨਸੀਹਤ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੌਕੇ ਨੂੰ ਲੋਕਾਂ ਲਈ ਵਰਤਿਆ ਜਾਵੇ ਨਾ ਕਿ ਲੋਕਾਂ ਉਤੇ ਵਰਤਿਆ ਜਾਵੇ। ਸਾਨੂੰ ਕਿਸੇ ਵੀ ਕੀਮਤ ਉਤੇ ਹਲੀਮੀ ਦਾ ਪੱਲਾ ਨਹੀਂ ਛੱਡਣਾ ਚਾਹੀਦਾ। ਇੱਥੋਂ ਤੱਕ ਕਿ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਦੀ ਗੱਲ ਵੀ ਸੁਣਨੀ ਚਾਹੀਦੀ ਹੈ ਕਿਉਂਕਿ ਉਹ ਵੀ ਆਪਣੇ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ।” ਮਹਿੰਗੇ ਵਿਆਹ ਸਮਾਗਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸਦਨ ਵਿਚ ਕਿਹਾ ਕਿ ਸਰਕਾਰ ਪਿੰਡਾਂ ਵਿਚ ਦੁੱਖ-ਸੁਖ ਦੇ ਸਮਾਗਮਾਂ ਲਈ ਕਮਿਊਨਿਟੀ ਹਾਲ ਵਰਗੀ ਸਾਂਝੀ ਇਮਾਰਤ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ ਤਾਂ ਕਿ ਲੋਕਾਂ ਉਤੇ ਆਰਥਿਕ ਬੋਝ ਨਾ ਪਵੇ। ਅਖੀਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਨੀਅਤ ਸਾਫ ਹੋਵੇ ਤਾਂ ਮੰਜ਼ਲ ਬਹੁਤੀ ਦੂਰ ਨਹੀਂ ਹੁੰਦੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਛੇਤੀ ਹੀ ਪੰਜਾਬ ਮੁੜ ਰੰਗਲਾ ਪੰਜਾਬ ਬਣ ਕੇ ਉਭਰੇਗਾ।

News 11 March,2023
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਰੱਖਿਆ ਗਿਆ ਅਣਗੌਲਿਆ : ਪ੍ਰੋ. ਬਡੂੰਗਰ

ਪਟਿਆਲਾ, 11 ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਪਹਿਲੇ ਪਲੇਠਾ ਬੱਜਟ ਵਿੱਚ ਰਾਜ ਦੀਆਂ ਸਮੂਹ ਯੂਨੀਵਰਸਿਟੀਆਂ ਲਈ 990 ਕਰੋੜ ਰੁਪਿਆ ਰੱਖਿਆ ਗਿਆ ਹੈ ਜੋ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਤੱਤਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਬਜਟ ਰੱਖਿਆ ਜਾਣਾ ਚਾਹੀਦਾ ਸੀ, ਕਿਉਂਕਿ ਪੰਜਾਬੀ ਯੂਨੀਵਰਸਿਟੀ ਹੀ ਹੈ ਜੋ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕਾਰਜਸ਼ੀਲ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਜੋਂ ਮੁਲਾਜ਼ਮ ਕੰਮ ਕਰ ਰਹੇ ਹਨ ਉਹਨਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀ ਹੈ ਕਈ-ਕਈ ਮਹੀਨੇ ਤੋਂ ਪੇਂਡਿੰਗ ਚੱਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਨੂੰ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਦੇ ਬਾਵਜੂਦ ਵੀ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵਡੇਰੇ ਹਿੱਤਾਂ ਦੇ ਨਾਲ ਨਾਲ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਨੂੰ ਲੈ ਕੇ ਬਜਟ ਰਾਖਵਾਂ ਰੱਖਿਆ ਜਾਣਾ ਚਾਹੀਦਾ ਸੀ । ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਕੁੱਲ ਮਿਲਾ ਕੇ ਇਹ ਬਜਟ ਪੇਸ਼ ਕੀਤਾ ਗਿਆ ਹੈ ਇਸ ਨੂੰ ਵੀ ਕੇਵਲ ਮੁੰਗੇਰੀ ਲਾਲ ਦੇ ਸੁਪਨੇ ਵੀ ਕਿਹਾ ਜਾ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਕੋਲ ਖ਼ਜ਼ਾਨੇ ਵਿੱਚ ਤਾਂ ਕੋਈ ਪੈਸਾ ਨਹੀਂ ਹੈ ਫਿਰ ਇਹ ਬੱਸ ਲੋਕਾਂ ਨੂੰ ਕਿਵੇਂ ਕਿਸ ਤਰ੍ਹਾਂ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਕਿਹਾ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣ ਮਨੋਰਥ ਪੱਤਰ 'ਚ ਕੀਤੇ ਵਾਅਦੇ ਅਨੁਸਾਰ ਨਾ ਤਾਂ ਇਕ ਸਾਲ ਬੀਤ ਜਾਣ ਮਗਰੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦਿੱਤੇ ਗਏ, ਨਾ ਕਿਸਾਨਾਂ ਲਈ ਕੋਈ ਵੱਡਾ ਐਲਾਨ ਕੀਤਾ ਗਿਆ, ਨਾ ਗ਼ਰੀਬ ਬੱਚੀਆਂ ਲਈ, ਨਾ ਬੁਢਾਪਾ ਪੈਨਸ਼ਨ ਨੂੰ ਲੈ ਕੇ, ਨਾ ਔਰਤਾਂ, ਨਾ ਮੁਲਾਜ਼ਮਾਂ ਲਈ ਕੁਝ ਦੇਖਣ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਸਰਕਾਰ ਦਾ ਬਜਟ ਨੇ ਲੋਕਾਂ ਦੀਆਂ ਉਮੀਦਾਂ ਚਕਨਾਚੂਰ ਹੋਈਆਂ ਹਨ |

News 11 March,2023
ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ : ਹਰਜੋਤ ਸਿੰਘ ਬੈਂਸ

ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਕਰਵਾਇਆ ਦਾਖ਼ਲਾ * ਵੱਡੇ ਪੱਧਰ ’ਤੇ ਪ੍ਰਾਈਵੇਟ ਸਕੂਲਾਂ ਚੋਂ ਨਾਮ ਕਟਵਾਕੇ ਬੱਚਿਆਂ ਨੇ ਲਿਆਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ *ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਭਰਪੂਰ ਹੁੰਗਾਰੇ ਨੇ ਸਿੱਖਿਆ ਪ੍ਰਤੀ ਨੀਤੀ ’ਤੇ ਲਗਾਈ ਮੋਹਰ * ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਟੀਚਾ ਹਾਸਲ ਹੋਇਆ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ। ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ। ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ।ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ। ਉਹਨਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ ਫ਼ਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਾਲੇਰਕੋਟਲਾ, ਫਾਜ਼ਿਲਕਾ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ। ਸ.ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ । ਸ. ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ। ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ।

News 11 March,2023
ਮਾਲੀਏ ਵਿੱਚ ਕੀਤੇ ਵਾਧੇ ਸਦਕਾ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ- ਹਰਪਾਲ ਸਿੰਘ ਚੀਮਾ

ਆਬਕਾਰੀ ਵਿੱਚ 45 ਫੀਸਦੀ ਵਾਧਾ ਦਰਜ਼ ਕਰਨ ਲਈ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾਣੀ ਚਾਹੀਦੀ ਸੀ ਸਰਾਹਣਾ ਕੰਸੋਲੀਡੇਟਿਡ ਸਿੰਕਿੰਗ ਫੰਡ ਵਿੱਚ ਜਮ੍ਹਾ ਕਰਵਾਏ 3000 ਕਰੋੜ ਰੁਪਏ ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਸਰਕਾਰ ਵੱਲੋਂ ਕਾਨੂੰਨ ਅਨੁਸਾਰ ਹੀ ਲਿਆ ਗਿਆ ਕਰਜਾ, ਸਮਾਂ ਸਿਰ ਕਰਜਾ ਵਾਪਸੀ ਨੂੰ ਕੀਤਾ ਜਾ ਰਿਹੈ ਸੁਨਿਸ਼ਚਿਤ ਵਿਧਾਨ ਸਭਾ ਮੈਂਬਰਾਂ ਵੱਲੋਂ ਬਜ਼ਟ ਦੀ ਕੀਤੀ ਗਈ ਸਰਾਹਨਾ ਅਤੇ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਕੀਤਾ ਸੁਆਗਤ ਚੰਡੀਗੜ੍ਹ, 11 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਨਮਿੱਤਣ (ਨੰਬਰ 3) ਬਿੱਲ, 2023 ਪੇਸ਼ ਕੀਤਾ ਗਿਆ ਜਿਸ ਨੂੰ ਵਿਧਾਨ ਸਭਾ ਵੱਲੋਂ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਬਜ਼ਟ 2023-24 ਬਾਰੇ ਵਿਧਾਨ ਸਭਾ ਵਿੱਚ ਹੋਈ ਚਰਚਾ ਲਈ ਜਿਆਦਾਤਰ ਮੈਂਬਰਾਂ ਵੱਲੋਂ ਕੀਤੇ ਗਏ ਸਮੱਰਥਨ ਅਤੇ ਵਿਰੋਧੀ ਧਿਰ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਸਵਾਗਤ ਕੀਤਾ। ਬਜ਼ਟ ਬਾਰੇ ਹੋਈ ਬਹਿਸ ਅਤੇ ਸਵਾਲਾਂ ਦੇ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਾਲੀਏ ਵਿੱਚ ਕੀਤੇ ਵਾਧੇ ਸਦਕਾ ਹੀ ਵਿੱਤੀ ਵਰ੍ਹੇ 2023-24 ਲਈ ਸਿੱਖਿਆ, ਖੇਤੀਬਾੜੀ ਅਤੇ ਹੋਰ ਅਹਿਮ ਖੇਤਰਾਂ ਦੇ ਬਜਟ ਵਿੱਚ ਰਿਕਾਰਡ ਵਾਧਾ ਸੰਭਵ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਸਦਕਾ ਮਾਲੀਏ ਵਿੱਚ 45 ਇਜਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਇਸ ਨੀਤੀ ਦਾ ਵਿਰੋਧ ਕਰਨ ਦੀ ਜਗ੍ਹਾਂ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਰਕਾਰ ਦੀ ਤਾਰੀਫ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਸਿਰਫ ਇਹੀ ਨਹੀ ਪੰਜਾਬ ਸਰਕਾਰ ਨੇ ਕਰ-ਰਹਿਤ ਮਾਲੀਏ ਵਿੱਚ 26 ਫੀਸਦੀ, ਇਸ ਤੋਂ ਇਲਾਵਾ ਪੰਜਾਬ ਜੀ.ਐਸ.ਟੀ ਵਿੱਚ 23 ਫੀਸਦੀ, ਅਸ਼ਟਾਮ ਅਤੇ ਰਿਜਿਸਟਰੀਆਂ ਤੋਂ ਮਾਲੀਏ ਵਿੱਚ 19 ਫੀਸਦੀ ਅਤੇ ਵਾਹਨ ਕਰ ਵਿੱਚ 12 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲੀਏ ਦੇ ਵਿੱਚ ਹੋਏ ਵਾਧੇ ਕਰਕੇ ਹੀ ਖੇਤੀਬਾੜੀ ਖੇਤਰ ਲਈ 20 ਫੀਸਦੀ, ਸਿੱਖਿਆ ਲਈ 12 ਫੀਸਦੀ ਅਤੇ ਹੋਰਨਾਂ ਮਹੱਤਵਪੂਰਨ ਖੇਤਰਾਂ ਲਈ ਬਜ਼ਟ ਵਿੱਚ ਲੋੜੀਂਦਾ ਵਾਧਾ ਕਰਨਾ ਸੰਭਵ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜੇ ਦੀ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਾਕਾਰ ਵੱਲੋਂ ਸਾਲ 2007-2012 ਦੌਰਾਨ 28592 ਕਰੋੜ ਰੁਪਏ, 2012 ਤੋਂ 2017 ਤੱਕ 99304 ਕਰੋੜ ਰੁਪਏ ਅਤੇ 2017 ਤੋਂ 2022 ਤੱਕ 99505 ਕਰੋੜ ਰੁਪਏ ਦਾ ਕਰਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਾਨੂੰਨ ਅਨੁਸਾਰ ਹੀ ਕੰਮ ਕਰਦੀ ਹੈ ਅਤੇ ਕਰਜਾ ਵੀ ਕਾਨੂੰਨ ਅੰਦਰ ਰਹਿ ਕੇ ਹੀ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵੱਲੋਂ ਵੀ ਕਰਜਾ ਲਿਆ ਗਿਆ ਪਰ ਸਰਕਾਰ ਸਮਾਂਬੱਧ ਢੰਗ ਨਾਲ ਕਰਜੇ ਦੀ ਵਾਪਸੀ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 15946 ਕਰੋੜ ਰੁਪਏ ਦੀ ਮੂਲ ਅਦਾਇਗੀ ਅਤੇ 20100 ਕਰੋੜ ਰੁਪਏ ਦੀ ਵਿਆਜ ਅਦਾਇਗੀ ਸਮੇਤ ਕੁੱਲ 36046 ਕਰੋੜ ਰੁਪਏ ਦੀ ਕਰਜਾ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਾਕਰ ਨੇ ਬੀਤੇ ਇੱਕ ਸਾਲ ਵਿੱਚ ਕੰਸੋਲੀਡੇਟਿਡ ਫੰਡ ਵਿੱਚ 3000 ਕਰੋੜ ਰੁਪਏ ਜਮ੍ਹਾ ਕਰਵਾਏ ਜਦੋਂ ਕਿ ਪਹਿਲੀ ਸਰਾਕਰ ਵੱਲੋਂ ਪੰਜ ਸਾਲਾਂ ਵਿੱਚ ਸਿਰਫ 2900 ਕਰੋੜ ਰੁਪਏ ਇਸ ਫੰਡ ਵਿੱਚ ਜਮ੍ਹਾ ਕਰਵਾਏ ਗਏ ਸਨ। ਵੱਖ-ਵੱਖ ਸਰਕਾਰੀ ਏਜੰਸੀਆਂ ਨੂੰ ਬੀਤੇ ਸਮੇਂ ਵਿੱਚ ਲਏ ਗਏ ਕਰਜੇ ਤੋਂ ਰਾਹਤ ਦਿਵਾਉਣ ਲਈ ਦਿੱਤੀ ਗਈ 2000 ਕਰੋੜ ਰੁਪਏ ਦੀ ਸਹਾਇਤਾ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਨੂੰ ਬਚਾਉਣ ਵਾਸਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 885 ਕਰੋੜ ਰੁਪਏ, ਪਨਸਪ ਨੂੰ 300 ਕਰੋੜ ਰੁਪਏ, ਸ਼ੂਗਰਫੈਡ ਨੂੰ 400 ਕਰੋੜ ਰੁਪਏ, ਜਿਲ੍ਹਾ ਸਹਿਕਾਰੀ ਬੈਂਕਾਂ ਨੂੰ 135 ਕਰੋੜ ਰੁਪਏ, ਮਿਲਕਫੈਡ ਨੂੰ 36 ਕਰੋੜ ਰੁਪਏ, ਫਾਜਿਲਕਾ ਸ਼ੂਗਰ ਮਿੱਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। ਸ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ 6 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਅਤੇ ਸਾਲ 2016 ਤੋਂ ਬਕਾਇਆ ਜੁਡੀਸ਼ੀਅਲ ਪੇਅ ਕਮਿਸ਼ਨ ਦਾ 1150 ਕਰੋੜ ਰੁਪਏ ਦਾ ਬਕਾਇਆ ਵੀ ਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਪਹਿਲੀਆਂ ਸਰਕਾਰਾਂ ਵੱਲੋਂ ਅਦਾਇਗੀਆਂ ਸਮਾਂ ਸਿਰ ਕੀਤੀਆਂ ਗਈਆਂ ਹੁੰਦੀਆਂ ਤਾਂ ਇੰਨ੍ਹਾਂ ਰਕਮਾਂ ਵਿੱਚ ਇੰਨਾ ਵਾਧਾ ਨਹੀਂ ਹੋਣਾ ਸੀ।

News 11 March,2023
ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’-ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ

ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ ਦੱਸਿਆ ਸਾਡੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਵਿਚ ਸਿਹਤ, ਸਿੱਖਿਆ, ਖੇਤੀਬਾੜੀ, ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਲਈ ਫੰਡਾਂ ਵਿਚ ਇਜ਼ਾਫਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਲੋਕਾਂ ਉਤੇ ਕੋਈ ਟੈਕਸ ਨਾ ਲਾਇਆ ਸੂਬੇ ਵਿਚ ਆਸ ਦੀ ਨਵੀਂ ਕਿਰਨ ਜਗਾਏਗਾ ਬਜਟ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ ਇਸ ਦਾ ਸ਼ਲਾਘਾ ਕਰਦੇ ਹੋਏ ਇਸ ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਰੂਪ-ਰੇਖਾ ਕਰਾਰ ਦਿੱਤਾ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਠੀਕ ਇਕ ਸਾਲ ਬਾਅਦ ਇਹ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਦਾ ਮਨੋਰਥ ਸੂਬੇ ਦੇ ਵਿਕਾਸ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਜਟ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਤਕਦੀਰ ਬਦਲ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦੇ ਮੁਤਾਬਕ ਬਜਟ ਵਿਚ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਖਾਕਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਜਟ ਹਰੇਕ ਖੇਤਰ ਵਿਚ ਵਿਕਾਸ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਅਗਾਂਹਵਧੂ ਨੀਤੀਆਂ ਦੇ ਸੁਮੇਲ ਨਾਲ ਸੂਬੇ ਦੀ ਤਰੱਕੀ ਲਈ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 26797 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਰੈਗੂਲਰ ਭਰਤੀ ਅਤੇ ਪੰਜਾਬੀਆਂ ਲਈ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਲਈ ਮਾਹੌਲ ਸਿਰਜਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਲਈ 1,96,462 ਕਰੋੜ ਰੁਪਏ ਦਾ ਕੁੱਲ ਬਜਟ ਖਰਚਾ ਰੱਖਿਆ ਗਿਆ ਹੈ ਜਿਸ ਵਿਚ ਬੀਤੇ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 26 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਸਹਾਇਕ ਕਿੱਤਿਆਂ ਲਈ ਬਜਟ ਵਿਚ 20 ਫੀਸਦੀ ਦਾ ਇਜ਼ਾਫਾ ਕੀਤਾ ਗਿਆ ਤਾਂ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਲਿਆਉਣ ਦੀ ਵਿਵਸਥਾ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾ ਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਦੇ ਉਦੇਸ਼ ਦੀ ਪੂਰਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਆਉਂਦੇ ਵਿੱਤੀ ਸਾਲ ਦੌਰਾਨ ਖੇਤੀ ਵੰਨ-ਸੁਵੰਨਤਾ ਲਈ ਵਿਸ਼ੇਸ਼ ਸਕੀਮ ਵਾਸਤੇ 1000 ਕਰੋੜ ਰੁਪਏ ਰੱਖੇ ਗਏ ਹਨ ਜੋ ਕਿਸਾਨਾਂ ਦੀ ਭਲਾਈ ਲਈ ਬਹੁਤ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੇ ਕਹਿਰ ਅਤੇ ਹੋਰ ਆਫ਼ਤਾਂ ਤੋਂ ਬਚਾਉਣ ਲਈ ਫਸਲੀ ਬੀਮਾ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਵੀ ਇਤਿਹਾਸਕ ਫੈਸਲਾ ਹੈ ਜੋ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਚ ਪੰਜ ਨਵੇਂ ਹੌਰਟੀਕਲਚਰ ਅਸਟੇਟ ਸਥਾਪਤ ਕਰਨ ਅਤੇ ਮਿਲਕਫੈੱਡ ਦੀ ਕਾਇਆਕਲਪ ਕਰਨ ਲਈ ਅਗਲੇ ਵਿੱਤੀ ਸਾਲ ਲਈ 100 ਕਰੋੜ ਰੁਪਏ ਰੱਖੇ ਗਏ ਹਨ ਜਿਸ ਨਾਲ ਕਿਸਾਨਾਂ ਦੀ ਭਲਾਈ ਲਈ ਭਵਿੱਖ ਵਿਚ ਨਵੀਆਂ ਬੁਲੰਦੀਆਂ ਛੂਹਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਕੂਲ ਤੇ ਉਚੇਰੀ ਸਿੱਖਿਆ ਲਈ 17072 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜੋ ਬੀਤੇ ਸਾਲ ਨਾਲੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਤਬਦੀਲ ਕਰਨ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਹੋਰ ਪੱਛੜੀਆਂ ਸ਼੍ਰੇਣੀਆਂ ਲਈ 18 ਕਰੋੜ ਰੁਪਏ ਅਤੇ ਐਸ.ਸੀ. ਵਿਦਿਆਰਥੀਆਂ ਲਈ 60 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 14,500 ਤੋਂ ਵੱਧ ਯੂਥ ਕਲੱਬਾਂ ਨੂੰ ਮੁੜ-ਸਰਗਰਮ ਕਰਨ ਦੀ ਤਜਵੀਜ਼ ਨਾਲ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵੱਲ ਲਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਆਖਿਆ ਕਿ ਮੈਡੀਕਲ ਸਿੱਖਿਆ ਤੇ ਖੋਜ ਲਈ 1,015 ਕਰੋੜ ਰੁਪਏ ਰੱਖਣ ਨਾਲ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੀ.ਏ.ਯੂ., ਗਡਵਾਸੂ, ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਰਗੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇਨ੍ਹਾਂ ਨਾਲ ਜੁੜੇ ਕਾਲਜਾਂ ਲਈ 990 ਕਰੋੜ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਸਮੁੱਚੇ ਸਿੱਖਿਆ ਢਾਂਚੇ ਦਾ ਕਾਇਆ-ਕਲਪ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਲਈ 4781 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 11 ਫੀਸਦੀ ਵੱਧ ਹਨ। ਇਸੇ ਤਰ੍ਹਾਂ ਰੋਜ਼ਗਾਰ ਪੈਦਾ ਕਰਨ ਤੇ ਸਕਿੱਲ ਡਿਵੈਲਪਮੈਂਟ ਲਈ 231 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ 36 ਫੀਸਦੀ ਜ਼ਿਆਦਾ ਹੈ, ਜਿਸ ਨਾਲ ਨੌਜਵਾਨਾਂ ਨੂੰ ਮਿਆਰੀ ਹੁਨਰ ਸਿਖਲਾਈ ਦੇਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਹੁਨਰਮੰਦ ਨੌਜਵਾਨਾਂ ਦਾ ਇਕ ਵੱਖਰਾ ਪੂਲ ਬਣਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਵੱਡੀ ਗਿਣਤੀ ਵਿੱਚ ਰਿਆਇਤਾਂ ਦੇ ਕੇ ਸਨਅਤੀ ਇਕਾਈਆਂ ਦੀ ਸਹਾਇਤਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ-ਤੇ-ਸਿਹਤ ਫੰਡ’ ਪਰਵਾਸੀ ਭਾਰਤੀਆਂ ਦੀ ਸਰਗਰਮ ਭਾਈਵਾਲੀ ਨਾਲ ਸਿੱਖਿਆ ਤੇ ਸਿਹਤ ਖੇਤਰਾਂ ਦੀ ਤਬਦੀਲੀ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੁਲਿਸ ਬਲ ਦੇ ਆਧੁਨਿਕੀਕਰਨ ਨਾਲ ਕਾਨੂੰਨ-ਵਿਵਸਥਾ ਅਤੇ ਅਪਰਾਧ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਾਈਬਰ ਅਪਰਾਧ ਨਾਲ ਸਿੱਝਣ ਲਈ ਵਿਸ਼ੇਸ਼ ਫੰਡ ਰੱਖਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿੱਚ ਵੱਖ-ਵੱਖ ਭਲਾਈ ਸਕੀਮਾਂ, ਐਸ.ਸੀ., ਬੀ.ਸੀ., ਘੱਟ ਗਿਣਤੀਆਂ ਤੇ ਸਮਾਜ ਦੇ ਸਾਰੇ ਦਬੇ-ਕੁਚਲੇ ਵਰਗਾਂ ਦੇ ਸਮੁੱਚੇ ਵਿਕਾਸ ਤੇ ਸੁਰੱਖਿਆ ਅਤੇ ਇਨ੍ਹਾਂ ਵਰਗਾਂ ਨੂੰ ਵੱਧ ਅਖ਼ਤਿਆਰ ਦੇਣ ਉਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 26,295 ਕਰੋੜ ਰੁਪਏ ਦੇ ਕੁੱਲ ਬਜਟ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੇ ਮੁਰੰਮਤ ਉਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਵਾਰ ਇਸ ਖ਼ੇਤਰ ਲਈ ਪਿਛਲੇ ਵਿੱਤੀ ਵਰ੍ਹੇ ਨਾਲੋਂ 13 ਫੀਸਦੀ ਵੱਧ ਬਜਟ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਸੜਕਾਂ ਦੇ ਨਿਰਮਾਣ ਤੇ ਮੁਰੰਮਤ, ਪੇਂਡੂ ਇਲਾਕਿਆਂ ਦੇ ਵਿਆਪਕ ਵਿਕਾਸ, ਨਹਿਰਾਂ ਦੀ ਸਫ਼ਾਈ ਤੇ ਮਜ਼ਬੂਤੀ, ਸਰਕਾਰੀ ਟਰਾਂਸਪੋਰਟ ਖ਼ੇਤਰ ਦੇ ਨਵੀਨੀਕਰਨ, ਬਿਜਲੀ ਸਬਸਿਡੀ ਅਤੇ ਹੋਰ ਖ਼ੇਤਰਾਂ ਲਈ ਕਾਫ਼ੀ ਬਜਟ ਮੁਹੱਈਆ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਜਟ ਸੂਬੇ ਵਿੱਚ ਨਵੇਂ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨ੍ਹੇਗਾ, ਜਿਹੜਾ ਹਰੇਕ ਪੰਜਾਬੀ ਲਈ ਲਾਹੇਵੰਦ ਸਾਬਤ ਹੋਵੇਗਾ।

News 10 March,2023
ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ

ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ ਮੀਤ ਹੇਅਰ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨ੍ਹਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ। ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋੰ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਖੇਡ ਮੰਤਰੀ ਮੰਤਰੀ ਨੇ ਕਿਹਾ ਕਿ  ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

News 10 March,2023
ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ

ਰਾਸ਼ਟਰਪਤੀ ਨੂੰ ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂੰ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ ਅੰਮ੍ਰਿਤਸਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਪੰਜਾਬ ਆਉਣ ਉਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇੱਥੇ ਆ ਕੇ ਹੀ ਜਾਣਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇਕ ਯਾਦਗਾਰੀ ਮੌਕਾ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ਉਤੇ ਤਹਿ-ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਉਤੇ ਦੇਸ਼ ਦੇ ਰਾਸ਼ਟਰਪਤੀ ਦੇ ਇੱਥੇ ਪੁੱਜਣ ਉਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।

News 09 March,2023
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ ਚੰਡੀਗੜ੍ਹ, 9 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਾਰਜ਼ ਕੀਤੇ ਜਾ ਰਹੇ ਹਨ। ਮੰਤਰੀ ਨੇ ਕਿਹਾ ਕਿ ਵਿਰਾਸਤੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਨਾਲ ਸੂਬੇ ਨੂੰ ਕੂੜਾ ਮੁਕਤ ਬਣਾਉਣ ਵਿੱਚ ਸਹਾਇਤਾ ਮਿਲੇਗੀ। ਇਸ ਦੇ ਨਾਲ ਹੀ ਕੂੜੇ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਨਿਜਾਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ 'ਤੇ  ਟੈਂਡਰ ਅਪਲੋਡ ਕਰ ਦਿੱਤਾ ਗਿਆ ਹੈ। ਜੇਕਰ ਇਸ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਲੋੜੀਂਦੀ ਹੋਵੇਗੀ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਹੀ ਵੈਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

News 09 March,2023
ਐਪਲ AR ਐਪਸ ਬਣਾਉਣ ਦੇ ਸਰਲ ਤਰੀਕੇ ਤੇ ਕੰਮ ਕਰ ਰਿਹਾ ਹੈ

Lorem ipsum dolor sit amet, consectetur adipisicing elit, sed do eiusmod tempor incididunt ut labore et dolore magna aliqua. Ut enim ad minim veniam, quis nostrud exercitation ullamco laboris nisi ut aliquip ex ea commodo consequat. Duis aute irure dolor in reprehenderit in voluptate velit esse cillum dolore eu fugiat nulla pariatur. Excepteur sint occaecat cupidatat non proident, sunt in culpa qui officia deserunt mollit anim id est laborum. Lorem ipsum dolor sit amet, consectetur adipisicing elit, sed do eiusmod tempor incididunt ut labore et dolore magna aliqua. Ut enim ad minim veniam, quis nostrud exercitation ullamco laboris nisi ut aliquip ex ea commodo consequat. Duis aute irure dolor in reprehenderit in voluptate velit esse cillum dolore eu fugiat nulla pariatur. Excepteur sint occaecat cupidatat non proident, sunt in culpa qui officia deserunt mollit anim id est laborum.

News 13 February,2023
ਮੈਂ ਸਵੈਟਰ ਕਿਉਂ ਨਹੀਂ ਪਾਇਆ ਰਾਹੁਲ ਗਾਂਧੀ ਨੇ ਸਮਾਪਤੀ ਸਮਾਰੋਹ ਚ ਸੁਣਾਈ ਭਾਰਤ ਜੋੜੋ ਯਾਤਰਾ ਦੀਆਂ ਕਹਾਣੀਆਂ ਕਹਾਣੀਆਂ

ਸ੍ਰੀਨਗਰ (ਜੰਮੂ ਅਤੇ ਕਸ਼ਮੀਰ), 30 ਜਨਵਰੀ, 2023 (ਏਐਨਆਈ): ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਚਾਰ ਬੱਚਿਆਂ ਦੀ ਕਹਾਣੀ ਸੁਣਾਈ ਜਿਨ੍ਹਾਂ ਨੂੰ ਉਹ ਭਾਰਤ ਜੋੜੋ ਯਾਤਰਾ ਦੌਰਾਨ ਮਿਲੇ ਸਨ।

News 13 February,2023
First
Last
Scroll to Top