ਮਾਝਾ

Majha

program

ਮਾਂ ਬੋਲੀ ਅਤੇ ਸਾਹਿਤ ਨਾਲ ਜੋੜਨ ਦਾ ਹੋਕਾ ਦਿੰਦਾ ਪੰਜਾਬੀ ਮਾਹ ਨੇਪਰੇ ਚੜ੍ਹਿਆ

ਪਟਿਆਲਾ 28 ਨਵੰਬਰ : ਪੰਜਾਬ ਸਰਕਾਰ ਦੀ ਅਗਵਾਈ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਗਏ ਪੰਜਾਬੀ ਮਾਹ-2025 ਦਾ ਵਿਦਾਇਗੀ ਸਮਾਰੋਹ ਅੱਜ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਕਾਲੀਦਾਸ ਆਡੀਟੋਰੀਅਮ ’ਚ ਕਰਵਾਇਆ ਗਿਆ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਹਿੰਦੀ ਸਾਹਿਤਕਾਰ ਸ੍ਰੀ ਮਾਧਵ ਕੌਸ਼ਿਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਪ੍ਰੋ. ਨਰਿੰਦਰ ਸਿੰਘ ਕਪੂਰ ਨੇ ਕੀਤੀ। ਇਸ ਮੌਕੇ ਹਿੰਦੀ ਅਤੇ ਉਰਦੂ ਦੇ ਸਰਵੋਤਮ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦੌਰਾਨ ਉੱਘੇ ਗਾਇਕ ਸੁਨੀਲ ਡੋਗਰਾ ਸਾਹਿਤਕ ਗਾਇਕੀ ਦੀਆਂ ਪੇਸ਼ਕਾਰੀਆਂ ਨਾਲ ਰੰਗ ਬੰਨ੍ਹਿਆ। ਇਸ ਮੌਕੇ ਪੁਸਤਕ ਮੇਲਾ ਵੀ ਲਗਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਹਿਤ ਤੇ ਕਲਾ ਪ੍ਰੇਮੀ ਸ਼ਾਮਲ ਹੋਏ। ਇਸ ਮੌਕੇ ਸਵਾਗਤੀ ਭਾਸ਼ਣ ਵਿੱਚ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਹਰ ਭਾਸ਼ਾ ਸੰਚਾਰ ਦਾ ਸਾਧਨ ਹੁੰਦੀ ਹੈ। ਜਿਸ ਕਰਕੇ ਭਾਸ਼ਾਵਾਂ ਦਾ ਕੋਈ ਆਪਸੀ ਵਿਰੋਧ ਤੇ ਟਕਰਾਅ ਨਹੀਂ ਹੁੰਦਾ ਸਗੋਂ ਭਾਸ਼ਾਵਾਂ ਦਾ ਆਪਸੀ ਸਹਿਯੋਗ ਅਤੇ ਸਹਿਹੋਂਦ ਹੁੰਦੀ ਹੈ। ਇਸ ਧਾਰਨਾ ਤੇ ਚਲਦਿਆਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਦੀ ਸ਼ੁਰੂਆਤ ਪੰਜਾਬੀ ਭਾਸ਼ਾ ਦੇ ਪੁਰਸਕਾਰਾਂ ਦੀ ਵੰਡ ਨਾਲ ਕੀਤੀ ਜਾਂਦੀ ਹੈ ਅਤੇ ਸਮਾਪਤੀ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਨੂੰ ਦਿੱਤੇ ਜਾਣ ਵਾਲੇ ਪੁਰਸਕਾਰਾਂ ਨਾਲ ਕੀਤੀ ਜਾਂਦੀ ਹੈ। ਹਰ ਭਾਸ਼ਾ ਸਿੱਖਣ ਨਾਲ ਮਨੁੱਖ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਦੁਨੀਆ ਦੇ ਹੋਰਨਾਂ ਸੱਭਿਆਚਾਰਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਭਾਸ਼ਾ ਦੇ ਮਾਮਲੇ ਵਿੱਚ ਸਾਡੇ ਬਹੁਤ ਵੱਡੇ ਪ੍ਰੇਰਨਾ ਸਰੋਤ ਹਨ ਜਿਨ੍ਹਾਂ ਵਿੱਚ ਵੱਖ ਵੱਖ ਭਾਸ਼ਾਵਾਂ ਤੇ ਖਿੱਤਿਆਂ ਦੇ ਬਾਣੀਕਾਰਾਂ ਦੀ ਬਾਣੀ ਦਰਜ ਹੈ। ਇਸ ਕਰਕੇ ਸਾਨੂੰ ਹਰ ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਨਰਿੰਦਰ ਸਿੰਘ ਕਪੂਰ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਸਾਹਿਤ ਸਿਰਜਣਾ ਲਈ ਭਾਵਨਾਵਾਂ ਦੇ ਪ੍ਰਗਟਾਵੇ ਤੋਂ ਅਹਿਮ ਵਿਸ਼ਵ ਪੱਧਰ ਤੇ ਜੋ ਕੁੱਝ ਵਾਪਰ ਰਿਹੈ ਉਸ ਨੂੰ ਜਾਣਨਾ ਤੇ ਸਮਝਣਾ ਚਾਹੀਦਾ ਹੈ। ਜਿਸ ਸਦਕਾ ਹੀ ਹਰ ਭਾਸ਼ਾ ਦਾ ਸਾਹਿਤ ਵਿਸ਼ਵ ਪੱਧਰ ਦਾ ਬਣ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਗਿਆਨ ਦੇ ਯੁੱਗ ਵਿੱਚ ਸਾਹਿਤਕਾਰਾਂ ਨੂੰ ਨਵੇਂ ਤੇ ਵਿਸ਼ਵ ਵਿਆਪੀ ਅਨੁਭਵਾਂ ਤੇ ਆਧਾਰਿਤ ਸਾਹਿਤ ਦੀ ਰਚਨਾ ਕਰਨੀ ਚਾਹੀਦੀ ਹੈ। ਉਨ੍ਹਾਂ ਨਵੀਂ ਪੀੜ੍ਹੀ ਨੂੰ ਅਪੀਲ ਕੀਤੀ ਕਿ ਵਿਅਕਤੀ ਭਾਸ਼ਾ ਨੂੰ ਸਮਝਣਾ ਤੇ ਬੋਲਣਾ ਆਪਣੇ ਪਰਿਵਾਰ ਤੋਂ ਸਿੱਖਦਾ ਹੈ ਅਤੇ ਪੜ੍ਹਨਾ ਤੇ ਲਿਖਣਾ ਆਪਣੇ ਅਧਿਆਪਕਾਂ ਤੋਂ ਸਿੱਖਦਾ ਹੈ। ਪਰ ਇਨ੍ਹਾਂ ਚਾਰੇ ਕਲਾਵਾਂ ਵਿੱਚੋਂ ਸਭ ਤਂ ਅਹਿਮ ਕਲਾ ਲਿਖਣਾ ਹੈ ਭਾਵ ਅਸੀਂ ਜੋ ਵੀ ਪੜ੍ਹਦੇ ਹਾਂ ਉਸ ਵਿੱਚੋਂ ਜ਼ਰੂਰੀ ਤੇ ਅਹਿਮ ਤੱਥਾਂ ਨੂੰ ਲਿਖ ਕੇ ਰੱਖਣਾ ਲਾਜ਼ਮੀ ਹੈ। ਜਿਸ ਸਦਕਾ ਸਾਡੀ ਸ਼ਖ਼ਸੀਅਤ ਅਤੇ ਜਾਣਕਾਰੀ ਵਿੱਚ ਮਿਆਰੀ ਵਾਧਾ ਹੁੰਦਾ ਹੈ। ਮੁੱਖ ਮਹਿਮਾਨ ਡਾ. ਮਾਧਵ ਕੌਸ਼ਿਕ ਜੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਚਾਰ ਭਾਸ਼ਾਵਾਂ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਉਰਦੂ ਪ੍ਰਵਾਨ ਚੜ੍ਹੀਆਂ ਹਨ। ਜਿਸ ਕਰਕੇ ਬਾਹਰਲੇ ਲੋਕੀ ਇਸ ਨੂੰ ਵਡਭਾਗੀ ਧਰਤੀ ਮੰਨਦੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਅਸੀਂ ਆਪਣੀ ਅਮੀਰ ਵਿਰਾਸਤ ਨੂੰ ਨਜ਼ਰਅੰਦਾਜ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮਾਂ ਬੋਲੀ ਗਿਆਨ ਤੇ ਤਰੱਕੀ ਹਾਸਲ ਕਰਨ ਦਾ ਸਭ ਤੋਂ ਵੱਡਾ ਜ਼ਰੀਆ ਹੈ। ਅੱਜ ਦੇ ਯੁੱਗ ਵਿੱਚ ਹਰ ਭਾਸ਼ਾ ਦਾ ਆਪਣਾ ਮੀਡੀਆ ਹੈ ਅਤੇ ਹਰ ਭਾਸ਼ਾ ਦੇ ਸਾਹਿਤ, ਪੱਤਰਕਾਰਤਾ ਤੇ ਕਾਰੋਬਾਰਾਂ ਲਈ ਪੇਸ਼ੇਵਰ ਕਾਮਿਆਂ ਦੀ ਲੋੜ ਹੈ। ਇਸ ਕਰਕੇ ਹਰ ਮਾਂ ਬੋਲੀ ਇਸ ਯੁੱਗ ਵਿੱਚ ਅਹਿਮੀਅਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਸੰਗੀਤ ਦੀਆਂ ਧੁਨਾਂ ਤੇ ਪੂਰੀ ਦੁਨੀਆ ਨੱਚ ਸਕਦੀ ਹੈ ਤਾਂ ਅਸੀਂ ਪੂਰੀ ਦੁਨੀਆ ਤੱਕ ਆਪਣਾ ਸਾਹਿਤ ਕਿਉਂ ਨਹੀਂ ਪਹੁੰਚਾ ਸਕਦੇ। ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ। ਸਮਾਗਮ ਦਾ ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਇਸ ਮੌਕੇ ਵਿਭਾਗ ਦੀ ਸਰਵੇ ਪੁਸਤਕ ਬਹਾਦਰਗੜ੍ਹ, ਤਕਨੀਕੀ ਸ਼ਬਦਾਵਲੀਆਂ (ਸਾਹਿਤ ਤੇ ਸੱਭਿਆਚਾਰਕ ਮਾਨਵ ਵਿਗਿਆਨ) ਤੇ ਆਧਾਰਿਤ ਦੋ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਆਲੋਚਕ ਪ੍ਰੋ. ਸੁਰਜੀਤ ਸਿੰਘ ਭੱਟੀ, ਸ਼੍ਰੋਮਣੀ ਕਵੀ ਦਰਸ਼ਨ ਬੁੱਟਰ, ਪ੍ਰਿੰਸੀਪਲ ਡੀ.ਪੀ. ਸਿੰਘ ਸੈਣੀ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ, ਵਿਭਾਗ ਦੇ ਸਾਬਕਾ ਅਧਿਕਾਰੀ ਸਤਨਾਮ ਸਿੰਘ ਤੇ ਧਰਮ ਕੰਮੇਆਣਾ, ਕਵੀ ਅਵਤਾਰਜੀਤ, ਨਵਦੀਪ ਸਿੰਘ ਮੁੰਡੀ, ਡਾ. ਲਕਸ਼ਮੀ ਨਰਾਇਣ ਭੀਖੀ, ਸਤਪਾਲ ਭੀਖੀ, ਇਕਬਾਲ ਸਰਪੰਚ, ਗੁਰਪ੍ਰੀਤ ਵਜੀਦਪੁਰ ਅਤੇ ਅਮਨਦੀਪ ਕਾਲਾਝਾੜ ਹਾਜ਼ਰ ਹੋਏ। ਸਮਾਗਮ ਦੀ ਸਫਲਤਾ ਲਈ ਡਿਪਟੀ ਡਾਇਰੈਕਟਰ ਚੰਦਨਦੀਪ ਕੌਰ ਤੇ ਆਲੋਕ ਚਾਵਲਾ ਅਤੇ ਸਹਾਇਕ ਡਾਇਰੈਕਟਰ ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸ੍ਰੀਮਤੀ ਰਾਬੀਆ ਅਤੇ ਦਵਿੰਦਰ ਕੌਰ, ਖੋਜ ਅਫਸਰ ਸੁਖਦਰਸ਼ਨ ਸਿੰਘ ਚਹਿਲ, ਖੋਜ ਸਹਾਇਕ ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਯੋਗਦਾਨ ਦਿੱਤਾ। ਦੱਸਣਯੋਗ ਹੈ ਕਿ ਭਾਸ਼ਾ ਵਿਭਾਗ ਵੱਲੋਂ ਇੱਕ ਨਵੰਬਰ ਨੂੰ ਪੰਜਾਬੀ ਮਾਹ-2025 ਦੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਸੀ। ਜਿਸ ਦੌਰਾਨ ਗੋਸ਼ਟੀ, ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ, ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ, ਕਵੀ ਦਰਬਾਰ ਤੇ ਹੋਰ ਸਮਾਗਮ ਕਰਵਾਏ ਜਾ ਚੁੱਕੇ ਹਨ। ਉਦਘਾਟਨੀ ਸਮਾਗਮ ਦੌਰਾਨ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਗਏ ਸਨ।

ਮਾਂ ਬੋਲੀ ਅਤੇ ਸਾਹਿਤ ਨਾਲ ਜੋੜਨ ਦਾ ਹੋਕਾ ਦਿੰਦਾ ਪੰਜਾਬੀ ਮਾਹ ਨੇਪਰੇ ਚੜ੍ਹਿਆ Read More »

health

123 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ

ਪਟਿਆਲਾ 28 ਨਵੰਬਰ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ

123 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ Read More »

school

ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ

ਪਟਿਆਲਾ, 28 ਨਵੰਬਰ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪ੍ਰਿੰਸੀਪਲ ਦਿਆਲ ਸਿੰਘ ਦੇ ਤਾਲਮੇਲ ਨਾਲ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਅਤੇ ਸਰਕਾਰੀ ਮਿਡਲ ਸਕੂਲ ਭੇਡਪੁਰਾ ਦੇ ਵਿਦਿਆਰਥੀ ਇੱਕ ਰੋਜ਼ਾ ਵਿਦਿਅਕ ਟੂਰ ’ਤੇ ਗਏ। ਇਸ ਵਿਦਿਅਕ ਟੂਰ ਦੌਰਾਨ

ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ Read More »

sukhi

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ

ਪਟਿਆਲਾ, 28 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੂਲੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ

ਦੂਜੇ ਦਿਨ ਕੁਸ਼ਤੀ ਦੇ ਹੋਏ ਫਸਵੇਂ ਮੁਕਾਬਲੇ Read More »

mayour-2

ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ – ਮੇਅਰ

ਪਟਿਆਲਾ, 27 ਨਵੰਬਰ  — ਨਗਰ ਨਿਗਮ ਪਟਿਆਲਾ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ਦੇ ਤਹਿਤ ਸ਼ਹਿਰ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਅਤੇ ਖਾਲੀ ਪਲਾਟਾਂ ’ਤੇ ਨਵਾਂ ਘਰ ਬਣਾਉਣ ਲਈ ਲਾਭਪਾਤਰੀਆਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਮੇਅਰ ਨਗਰ ਨਿਗਮ ਪਟਿਆਲਾ ਵੱਲੋਂ ਅੱਜ ਕਈ ਬਿਨੈਕਾਰਾਂ ਨੂੰ ਸਰਕਾਰ ਵਲੋਂ ਪਾਸ ਕੀਤੇ ਕੇਸਾਂ ਦੇ ਮੰਜ਼ੂਰੀ ਪੱਤਰ ਜਾਰੀ

ਫਾਈਲ ਨੂੰ ਤੇਜ਼ੀ ਨਾਲ ਨਿਪਟਾ ਰਹੇ ਤਾਂ ਜੋ ਲੋਕ ਆਪਣੇ ਘਰ ਜਲਦੀ ਬਣਾ ਸਕਣ – ਮੇਅਰ Read More »

barsat

ਗੈਰ ਸਮਾਜਿਕ ਤੱਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਰਸਟ

ਚੰਡੀਗੜ੍ਹ, 27 ਨਵੰਬਰ, 2025 : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 1997 ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ ਜਿਹਨਾਂ ਨੇ ਪੰਜਾਬ ਨੂੰ ਆਰਥਿਕ ਤੌਰ ਤੇ ਬਰਬਾਦ ਕੀਤਾ। ਪੰਜਾਬ ਸਿਰ 3 ਲੱਖ ਕਰੋੜ ਤੋਂ ਵੱਧ ਦਾ ਕਰਜਾ ਚੜਾਇਆ। ਪੰਜਾਬ ਦੇ ਬੋਰਡ ਅਤੇ ਕਾਰਪੋਰੇਸ਼ਨ ਗਹਿਣੇ

ਗੈਰ ਸਮਾਜਿਕ ਤੱਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਬਰਸਟ Read More »

play

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

ਪਟਿਆਲਾ , 27 ਨਵੰਬਰ : ਸਕੂਲੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਵੀਰਵਾਰ ਨੂੰ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਹਨਾਂ ਚਾਰ ਰੋਜ਼ਾ ਖੇਡਾਂ ਦਾ

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ Read More »

jaswinder

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

ਪਟਿਆਲਾ 27 ਨਵੰਬਰ – ਆਉਣ ਵਾਲੇ ਦਿਨਾ ਵਿੱਚ ਕੜਾਕੇ ਦੀ ਪੈ ਸਕਦੀ ਸਰਦੀ ਨੁੰ ਮੁੱਖ ਰੱਖਦੇ ਹੋਏ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਐਡਵਾਈਜਰੀ ਜਾਰੀ ਕਰਦੇ ਹੋਏੇ ਕਿਹਾ ਗਿਆ ਕਿ ਇਸ ਵੇਲੇ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ,

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ Read More »

mayour

ਲੋਕ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ : ਮੇਅਰ ਗੋਗੀਆ

ਪਟਿਆਲਾ, 27 ਨਵੰਬਰ  — ਪਟਿਆਲਾ ਸ਼ਹਿਰ ਨੂੰ ਹੋਰ ਸਾਫ਼–ਸੁਥਰਾ ਅਤੇ ਸੁਚੱਜਾ ਬਣਾਉਣ ਦੀ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਮੇਅਰ ਕੁੰਦਨ ਗੋਗੀਆ ਨੇ ਅੱਜ ਸਫਾਈ ਵਿਭਾਗ ਅਤੇ ਸਬੰਧਤ ਮੁੱਖ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੈਲਥ ਅਫ਼ਸਰ, ਸੈਨੇਟਰੀ ਇੰਸਪੈਕਟਰਾਂ ਅਤੇ ਸਫਾਈ ਸਬੰਧੀ ਜ਼ਿੰਮੇਵਾਰ ਮੁਲਾਜ਼ਮਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਮੀਟਿੰਗ

ਲੋਕ ਵੀ ਸਫ਼ਾਈ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ : ਮੇਅਰ ਗੋਗੀਆ Read More »

sgpc

ਸੱਚਖੰਡ ਸ੍ਰੀ ਦਰਬਾਰ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

ਪਟਿਆਲਾ 26 ਨਵੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਧਾਰਮਕ ਸਮਾਗਮ ਮਹਾਨ ਗੁਰਮਤਿ ਕੀਰਤਨ ਸਮਾਗਮ ਦੇ ਨਾਲ ਸਮਾਪਤ ਹੋਇਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ

ਸੱਚਖੰਡ ਸ੍ਰੀ ਦਰਬਾਰ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ Read More »

Scroll to Top