ਮਾਝਾ

Majha

29 ਅਕਤੂਬਰ ਨੂੰ ਜ਼ਿਲ੍ਹਾ ਪਟਿਆਲਾ ਨੂੰ  ਨੋ -ਫਲਾਇੰਗ ਜ਼ੋਨ ਐਲਾਨਿਆ

ਪਟਿਆਲਾ, 27 ਅਕਤੂਬਰ : 29 ਅਕਤੂਬਰ ਨੂੰ ਭਾਰਤ ਦੇ ਰਾਸ਼ਟਰਪਤੀ ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਦਾ ਦੌਰਾ ਕਰਨਗੇ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 29 ਅਕਤੂਬਰ ਨੂੰ ਨੋ – ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ। ਇਸ ਤੋਂ ਇਲਾਵਾ ਜਿਲ੍ਹਾ ਪਟਿਆਲਾ ਵਿਚ 29 ਅਕਤੂਬਰ ਨੂੰ ਕੋਈ ਵੀ ਹੈਲੀਕਾਪਟਰ ਅਤੇ ਹੋਰ ਏਅਰ ਕਰਾਫਟ ਫਲਾਈ ਕਰਨ ਸਬੰਧੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਰਾਸ਼ਟਰਪਤੀ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 29 ਅਕਤੂਬਰ ਨੂੰ ਪਟਿਆਲਾ ਨੂੰ ਨੋ – ਫਲਾਇੰਗ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ।   ਇਹ ਹੁਕਮ 29 ਅਕਤੂਬਰ ਤੱਕ ਲਾਗੂ ਰਹੇਗਾ।

29 ਅਕਤੂਬਰ ਨੂੰ ਜ਼ਿਲ੍ਹਾ ਪਟਿਆਲਾ ਨੂੰ  ਨੋ -ਫਲਾਇੰਗ ਜ਼ੋਨ ਐਲਾਨਿਆ Read More »

rajpal

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ  ਪਰਮਿੰਦਰ ਕੌਰ ਮਨਚੰਦਾ ਨੂੰ ਕੀਤਾ ਸਨਮਾਨਿਤ 

ਪਟਿਆਲਾ , 27 ਅਕਤੂਬਰ :   ਪਰਮਿੰਦਰ ਕੌਰ ਮਨਚੰਦਾ ਜ਼ੋ ਕਿ ਪਿਛਲੇ 31 ਸਾਲਾ ਤੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦੇ ਯੁਧ ਨਸ਼ਿਆ ਵਿਰੁੰਧ ਅਤੇ ਰੈੱਡ ਕਰਾਸ ਨਸ਼ਾ ਪੀੜਤਾ ਲਈ ਮੁੜ ਵਸੇਬਾ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ ਜਿਸ ਵਿੱਚ ਨਸ਼ਾ ਕਰਨ ਵਾਲੇ ਲੋਕਾ ਨੂੰ ਨਸ਼ਾ ਮੁਕਤ ਕਰਨ ਲਈ 1994 ਤੋ ਆਪਣੀ ਰਾਹੀ ਸੇਵਾਵਾ ਨਿਭਾ ਰਹੇ ਹਨ। ਇਹਨਾ ਚਲਦੇ ਓ ਪੀ ਡੀ ਰਾਹੀ 18460 ਅਤੇ ਇਨਡੋਰ 15708 ਅਤੇ 2800 ਜਾਗਰੂਕ ਕੈਂਪਾ ਰਾਹੀ 445473 ਹਜਾਰਾ ਵਿੱਚ ਵਿਦਿਆਰਥੀਆਂ ਨੌਜਵਾਨਾ, ਔਰਤਾ ਅਤੇ ਮਰਦਾ ਨੂੰ ਵੱਖ ਵੱਖ ਪਿੰਡਾ,ਸ਼ਹਿਰਾ, ਕਸਬਿਆਂ, ਸਕੂਲਾਂ, ਕਾਲਜਾਂ, ਮੁਹਲਿਆ ਵਿੱਚ ਜਾ ਕੇ ਆਮ ਲੋਕਾਂ ਨੂੰ ਨਸ਼ੇ ਨਾ ਕਰਨ ਲਈ ਜਾਗਰੂਕ ਕੀਤਾ .ਨਸ਼ਾ ਕਰਨ ਵਾਲੇ ਲੋਕਾ ਨੂੰ ਨਸ਼ਾ ਮੁਕਤ ਕਰਨ ਲਈ ਵੱਧ ਤੋ ਵੱਧ ਤਰੀਕਿਆਂ ਰਾਹੀ ਕੌਂਸਲਿੰਗ, ਇੰਦੀਵਿਜੁਆਲ ਫੈਮਿਲੀ ਗਰੁਪ ਸੈਸ਼ਨ ਥੇਰੇਪੀਜ਼ ਅਪਲਾਈ ਕਰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦਾ ਯੁਧ ਨਸ਼ਿਆ ਵਿਰੱਧ ਨੂੰ ਕਾਮਯਾਬ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਇਆ ਉਹਨਾ ਨੂੰ ਵੱਖ-ਵੱਖ ਸਮਿਆਂ ਤੇ ਦਿੱਤੀਆ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਸਮਿਆਂ ਤੇ ਸਰਕਾਰਾਂ ਦੁਆਰਾ ਸਨਮਾਨਿਤ ਕੀਤਾ ਗਿਆ ਤੇ ਉਨਾ ਨੂੰ ਗਵਰਨਰ ਸਾਹਿਬ ਵੱਲੋ ਦੁਸਰੀ ਵਾਰ  ਪੁਰਸਕਾਰ ਦੇ ਕੇ  ਸਨਮਾਨਿਤ ਕੀਤਾ ਗਿਆ ਹੈ। 15 ਅਕਤੂਬਰ 2025 ਨੂੰ ਪੰਜਾਬ ਰਾਜ ਭਵਨ ਵਿੱਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਦੁਆਰਾ ਇਨਾ ਦੀ ਉਦਮਤਾ ਅਤੇ ਸਹਿਣਸੀਲਤਾ ਨਾਲ ਕਾਰਜਾਂ ਨੂੰ ਨਿਭਾਉਣ ਦੀ ਕੁਸਲਤਾ ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਸਰਹਾਨਾ ਵੀ ਕੀਤੀ। ਡਿਪਟੀ ਕਮਿਸ਼ਨਰ, ਪਟਿਆਲਾ ਡਾ. ਪ੍ਰੀਤੀ ਯਾਦਵ  ਵੱਲੋ ਵੀ ਪਰਮਿੰਦਰ ਕੌਰ ਨੂੰ ਵਧਾਈ ਦਿੱਤੀ ਗਈ।

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ  ਪਰਮਿੰਦਰ ਕੌਰ ਮਨਚੰਦਾ ਨੂੰ ਕੀਤਾ ਸਨਮਾਨਿਤ  Read More »

dc

ਡੇਂਗੂ ਅਤੇ ਚਿਕਨਗੁਣੀਆ ‘ਤੇ ਕਾਬੂ ਪਾਉਣ ਲਈ ਡਿਪਟੀ 

ਪਟਿਆਲਾ, 27 ਅਕਤੂਬਰ : ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਣੀਆ ਦੇ ਵੱਧ ਰਹੇ ਮਾਮਲਿਆਂ ਨੂੰ  ਗੰਭੀਰਤਾ ਨਾਲ ਲੈਂਦਿਆਂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ,  ਸਿਵਲ ਸਰਜਨ  ਅਤੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਪਿੰਡ ਪੱਧਰ ‘ਤੇ ਡੇਂਗੂ ਤੇ ਚਿਕਨਗੁਣੀਆ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਸਪਸ਼ਟ ਹਦਾਇਤ ਦਿੱਤੀ ਕਿ ਸਾਰੇ ਬਲਾਕ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਮੁਹਿੰਮ ਨੂੰ ਜੰਗੀ ਪੱਧਰ ‘ਤੇ ਚਲਾਇਆ ਜਾਵੇ। ਜਿੱਥੇ ਵੀ ਡੇਂਗੂ ਜਾਂ ਚਿਕਨਗੁਣੀਆ ਦੇ ਕੇਸ ਸਾਹਮਣੇ ਆ ਰਹੇ ਹਨ, ਉਥੇ ਤੁਰੰਤ ਫੌਗਿੰਗ ਕੀਤੀ ਜਾਵੇ ਅਤੇ  ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਮ੍ਹਾਂ ਕਰਵਾਈ ਜਾਵੇ। ਡੀ ਸੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਘਰ-ਘਰ ਲਾਰਵਾ ਚੈਕਿੰਗ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਹਰ ਉਹ ਥਾਂ ਜਿੱਥੇ ਪਾਣੀ ਖੜ੍ਹਾ ਹੈ , ਟੈਂਕ, ਕੂਲਰ, ਬਾਲਟੀਆਂ ਜਾਂ ਛੱਤਾਂ ਉੱਤੇ ਰੱਖੇ ਡਰੰਮ  ਦੀ ਪੂਰੀ ਜਾਂਚ ਕਰਨ। ਜਿੱਥੇ ਲਾਰਵਾ ਮਿਲੇ, ਉਥੇ ਤੁਰੰਤ ਕਾਰਵਾਈ ਕਰਕੇ ਉਸਨੂੰ ਨਸ਼ਟ ਕੀਤਾ ਜਾਵੇ ਅਤੇ ਉਸਦੀ ਰਿਪੋਰਟ ਸਬੂਤ ਸਮੇਤ ਜਮ੍ਹਾਂ ਕਰਵਾਈ ਜਾਵੇ। ਡਾ. ਪ੍ਰੀਤੀ ਯਾਦਵ ਨੇ ਚੇਤਾਵਨੀ ਦਿੱਤੀ ਕਿ ਜੇ ਕਿਸੇ ਵੀ ਇਲਾਕੇ ਵਿੱਚ ਬਿਮਾਰੀਆਂ ਦੇ ਕੇਸ ਵੱਧਦੇ ਪਾਏ ਗਏ ਅਤੇ ਉਥੇ ਫੌਗਿੰਗ ਜਾਂ ਸਫਾਈ ਦੇ ਪ੍ਰਬੰਧ ਢੰਗ ਨਾਲ ਨਾ ਕੀਤੇ ਗਏ, ਤਾਂ ਉਸ ਇਲਾਕੇ ਦੇ ਜ਼ਿੰਮੇਵਾਰ ਐਸਐਮਓ ਅਤੇ ਫੀਲਡ ਸਟਾਫ਼ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਕਿ ਸਿਹਤ ਵਿਭਾਗ ਹਰ ਰੋਜ਼ ਡੇਂਗੂ ਅਤੇ ਚਿਕਨਗੁਣੀਆ ਦੀ ਅਪਡੇਟ ਰਿਪੋਰਟ ਜਮ੍ਹਾਂ ਕਰਵਾਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਯਕੀਨੀ ਬਣਾਏ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸੇ ਵੀ ਸਥਿਤੀ ‘ਚ ਡੇਂਗੂ ਅਤੇ ਚਿਕਨਗੁਣੀਆ ਦੇ ਫੈਲਾਅ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

ਡੇਂਗੂ ਅਤੇ ਚਿਕਨਗੁਣੀਆ ‘ਤੇ ਕਾਬੂ ਪਾਉਣ ਲਈ ਡਿਪਟੀ  Read More »

pu

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼  ਲਗਾਤਾਰ ਕਰ ਰਹੇ ਹਨ ਪ੍ਰਾਪਤੀਆਂ

ਪਟਿਆਲਾ, 27 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੀ ‘ਆਲ ਇੰਡੀਆ ਅੰਤਰ-ਵਰਿਸਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ’ ਵਿੱਚ ਲਗਾਤਾਰ ਪ੍ਰਾਪਤੀਆਂ ਕਰ ਰਹੇ ਹਨ। ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਦੱਸਿਆ ਕਿ ਹੁਣ ਤੱਕ ਹੋਏ ਮੁਕਾਬਲਿਆਂ ਵਿੱਚ ਤੀਰਅੰਦਾਜ਼ੀ ਦੇ ‘ਰਿਕਰਵ ਵਿਮੈਨ’ ਈਵੈਂਟ ਵਿੱਚ ਯੂਨੀਵਰਸਿਟੀ ਦੀ ਤੀਰਅੰਦਾਜ਼ ਹਰਪ੍ਰੀਤ ਕੌਰ ਨੇ

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼  ਲਗਾਤਾਰ ਕਰ ਰਹੇ ਹਨ ਪ੍ਰਾਪਤੀਆਂ Read More »

sgpc

ਨੋਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਦਸਤਾਰ ਮੁਕਾਬਲਾ

ਪਟਿਆਲਾ 27 ਅਕਤੂਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਏ ਖਾਲਸਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ ਦਸਤਾਰ ਮੁਕਾਬਲਿਆਂ ਨਾਲ

ਨੋਵੇਂ ਪਾਤਸ਼ਾਹ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਵੇਗਾ ਦਸਤਾਰ ਮੁਕਾਬਲਾ Read More »

modi

ਮੋਦੀ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਦਾ “ਰੰਗ

ਪਟਿਆਲਾ, 27 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵੀਹ ਵਿਦਿਆਰਥੀਆਂ ਦੀ ਟੀਮ ਨੇ, ਵਿਭਾਗ ਦੇ ਮੁਖੀ ਡਾ. ਵੀਨੂ ਜੈਨ ਦੀ ਅਗਵਾਈ ਹੇਠ ਐਨ.ਆਈ.ਐੱਲ.ਐੱਮ. ਯੂਨੀਵਰਸਿਟੀ, ਕੈਥਲ, ਹਰਿਆਣਾ ਦੁਆਰਾ ਆਯੋਜਿਤ ਵੱਕਾਰੀ “ਰੰਗ-ਏ-ਨੂਰ” ਫੈਸ਼ਨ ਈਵੈਂਟ ਵਿੱਚ ‘ਕ੍ਰਾਊਨ ਆਫ਼ ਕ੍ਰਇਏਟੀਵਿਟੀ’ ਪੁਰਸਕਾਰ ਜਿੱਤਿਆ ਅਤੇ ਫੈਸ਼ਨ ਸ਼ੋਅ ਸ਼੍ਰੇਣੀ ਵਿੱਚ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਦੁਆਰਾ ਤਿਆਰ ਵਸਤਰ ਉਨ੍ਹਾਂ ਦੀ ਨਵੀਨ ਫੈਸ਼ਨ ਸਮਝ, ਹੁਨਰ ਅਤੇ ਸਮਰਪਣ ਦਾ ਪ੍ਰਮਾਣ ਸਨ। ਉਨ੍ਹਾਂ ਦਾ ਫੈਸ਼ਨ ਸ਼ੋਅ ਰੰਗਾਂ, ਬਣਤਰ ਅਤੇ ਪੈਟਰਨਾਂ ਦੇ ਇੱਕ ਖੂਬਸੂਰਤ ਦ੍ਰਿਸ਼ ਦੀ ਤਰਾਂ੍ਹ ਸੀ ਜਿਸਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।ਇਸ ਮੌਕੇ ਤੇ  ਜੱਜਾਂ ਵੱਜੋਂ ਮਿਸ ਪਾਰੁਲ, ਸਾਬਕਾ ਮਿਸ ਇੰਡੀਆ, ਅਤੇ ਸੈਲੀਬ੍ਰਿਟੀ ਮਾਡਲ ਗੌਰਵ ਕਾਲੜਾ, ਇਹਨਾਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਆਤਮਵਿਸ਼ਵਾਸ ਅਤੇ ਪੇਸ਼ੇਵਰਤਾ ਤੋਂ ਕਾਫੀ ਪ੍ਰਭਾਵਿਤ ਹੋਏ। ਇਸ ਮੌਕੇ ਤੇ ਮੁਲਤਾਨੀ ਮੱਲ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਮਾਣ ਅਤੇ ਪ੍ਰਸ਼ੰਸਾ ਪ੍ਰਗਟ ਕਰਦੇ ਹੋਏ ਕਿਹਾ, “ਮੈਂ ‘ਰੰਗ-ਏ-ਨੂਰ’ ਫੈਸ਼ਨ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ। ਉਨ੍ਹਾਂ ਦੀ ਸਿਰਜਣਾਤਮਕਤਾ, ਸਮਰਪਣ ਅਤੇ ਪੇਸ਼ੇਵਰਤਾ ਸੱਚਮੁੱਚ ਪ੍ਰਸ਼ੰਸਾਯੋਗ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਫੈਸ਼ਨ ਦੇ ਖੇਤਰ ਵਿੱਚ ਆਪਣੇ ਬਿਹਤਰ ਡਿਜ਼ਾਈਨਾਂ ਦੁਆਰਾ ਸੰਸਥਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ।” ਇਹਨਾਂ ਵਿਦਿਆਰਥੀਆਂ ਨੂੰ ਪ੍ਰੋ. ਅਭਿਨੀਤ ਅਤੇ ਸ਼੍ਰੀਮਤੀ ਲਵਲੀ ਵਿਭਾਗ ਦੇ ਤਜਰਬੇਕਾਰ ਫੈਕਲਟੀ ਮੈਂਬਰਾਂ ਦੀ ਟੀਮ ਦੁਆਰਾ ਮਾਰਗਦਰਸ਼ਨ ਅਤੇ ਟਰੇਨਿੰਗ ਦਿੱਤੀ ਗਈ ਜਿਸ ਕਾਰਣ ਇਹ ਵਿਦਿਆਰਥੀ ਇਸ ਈਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਣ ਕਰਨ ਵਿੱਚ ਕਾਮਯਾਬ ਹੋ ਸਕੇ।  

ਮੋਦੀ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਦਾ “ਰੰਗ Read More »

baba

ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਹਜ਼ੂਰ ਸਾਹਿਬ/ਅੰਮ੍ਰਿਤਸਰ:- 27 ਅਕਤੂਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜੂਦਾ ਮੁਖੀ ਸ਼੍ਰੋਮਣੀ ਸੇਵਾ ਰਤਨ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਕਰ ਰਹੇ ਹਨ ਅੱਜ ਬੁੱਢਾ ਦਲ ਦੇ

ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ Read More »

checking

ਸੀ.ਐਮ. ਫਲਾਇੰਗ ਸਕੁਐਡ ਵੱਲੋਂ ਛਾਪਾਮਾਰੀ, ਹਿਆਣਾ ਖੁਰਦ-ਮੰਡੌਰ ਸੜਕ ਦੇ ਸੈਂਪਲ ਭਰੇ

ਨਾਭਾ/ਪਟਿਆਲਾ, 27 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਮਿਆਰੀ ਸੜਕਾਂ ਦੇ ਨਿਰਮਾਣ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਸੀ.ਐਮ. ਫਲਾਇੰਗ ਸਕੁਐਡ ਨੇ ਅੱਜ ਅਹਿਮ ਕਾਰਵਾਈ ਕਰਦੇ ਹੋਏ ਕੁਝ ਸਮਾਂ ਪਹਿਲਾਂ ਬਣਾਈ ਹਿਆਣਾ ਖੁਰਦ ਤੋਂ ਮੰਡੌਰ ਅਜਨੌਦਾ ਸੜਕ ਦੇ ਸੈਂਪਲ ਭਰੇ ਹਨ। ਇਸੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸੀ.ਐਮ. ਫਲਾਇੰਗ ਸਕੁਐਡ ਵੱਲੋਂ ਛਾਪਾਮਾਰੀ, ਹਿਆਣਾ ਖੁਰਦ-ਮੰਡੌਰ ਸੜਕ ਦੇ ਸੈਂਪਲ ਭਰੇ Read More »

kohali

ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਵਿਧਾਇਕ ਕੋਹਲੀ ਦਾ ਕੀਤਾ ਸਨਮਾਨ

ਪਟਿਆਲਾ, 25 ਅਕਤੂਬਰ : ਪਟਿਆਲਾ ਸ਼ਹਿਰ ਦੇ ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਅੱਜ ਪਟਿਆਲਾ ਹਲਕੇ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਦਾ ਸਨਮਾਨ  ਕੀਤਾ ਕਿ ਇਸ ਵਾਰੀ ਦੀਵਾਲੀ ਦੇ ਮੌਕੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਦੁਕਾਨਦਾਰਾਂ ਨੇ ਕਿਹਾ ਕਿ ਵਿਧਾਇਕ ਕੋਹਲੀ ਅਤੇ ਪ੍ਰਸ਼ਾਸਨ ਦੇ ਸਹਿਯੋਗ ਕਾਰਨ

ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨੇ ਵਿਧਾਇਕ ਕੋਹਲੀ ਦਾ ਕੀਤਾ ਸਨਮਾਨ Read More »

kohali

ਵਿਧਾਇਕ ਵੱਲੋਂ ਖੇਡਾਂ ‘ ਚ  ਮੈਡਲ ਹਾਸਲ ਕਰਨ ‘ ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ 

ਪਟਿਆਲਾ, 25 ਅਕਤੂਬਰ : ਪਟਿਆਲਾ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਅੱਜ ਵੱਡਾ ਅਰਾਈ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿਚ ਮੈਡਲ ਹਾਸਲ ਕਰਨ  ‘ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਨੀਰਜ ਦੀ ਪ੍ਰਸ਼ੰਸਾ ਕੀਤੀ,

ਵਿਧਾਇਕ ਵੱਲੋਂ ਖੇਡਾਂ ‘ ਚ  ਮੈਡਲ ਹਾਸਲ ਕਰਨ ‘ ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ  Read More »

Scroll to Top