ਮਾਝਾ

Majha

pu

ਪੰਜਾਬੀ ਯੂਨੀਵਰਸਿਟੀ ਦੇਸ ਦੀਆਂ ਸਰਵੋਤਮ 200 ਯੂਨੀਵਰਸਿਟੀਆਂ ਵਿੱਚ ਹੋਈ ਸ਼ਾਮਿਲ

ਪਟਿਆਲਾ, 5 ਸਤੰਬਰ –ਪੰਜਾਬੀ ਯੂਨੀਵਰਸਿਟੀ ਅਕਾਦਮਿਕ ਖੇਤਰ ਵਿੱਚ ਇੱਕ ਹੋਰ ਮੱਲ ਮਾਰਦਿਆਂ ਭਾਰਤ ਸਰਕਾਰ ਦੇ ਮਨੁੱਖੀ ਸ਼ਰੋਤ ਵਿਕਾਸ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਫ਼ ਰੈਂਕਿੰਗ(ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ) ਤਹਿਤ ਦੇਸ ਭਰ ਦੀਆਂ ਯੂਨੀਵਰਸਿਟੀਆਂ ਦੀ ਓਵਰਆਲ ਸੂਚੀ ਵਿੱਚ ਸਰਵੋਤਮ 200 ਯੂਨੀਵਰਸਿਟੀਆਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਈ ਹੈ। ਇਸ ਤੋਂ ਇਲਾਵਾ ਸਟੇਟ ਯੂਨੀਵਰਸਿਟੀਆਂ ਦੀ ਵੱਖਰੀ ਸੂਚੀ […]

ਪੰਜਾਬੀ ਯੂਨੀਵਰਸਿਟੀ ਦੇਸ ਦੀਆਂ ਸਰਵੋਤਮ 200 ਯੂਨੀਵਰਸਿਟੀਆਂ ਵਿੱਚ ਹੋਈ ਸ਼ਾਮਿਲ Read More »

dc

 ਡੀ.ਸੀ. ਵੱਲੋਂ ਘੱਗਰ ਦਾ ਜਾਇਜ਼ਾ, ਕਮਜ਼ੋਰ ਬੰਨ੍ਹਾਂ ਦੀ ਮਜ਼ਬੂਤੀ ਕਾਰਜਾਂ ਦੀ ਕੀਤੀ ਨਿਗਰਾਨੀ

ਘਨੌਰ/ਪਟਿਆਲਾ, 3 ਸਤੰਬਰ : ਸੀਨੀਅਰ ਆਈ.ਏ.ਐਸ ਅਧਿਕਾਰੀ ਤੇ ਸਕੱਤਰ ਜੇਲ੍ਹਾਂ ਮੁਹੰਮਦ ਤਾਇਬ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘਨੌਰ ਇਲਾਕੇ ਦੇ ਘੱਗਰ ਨਾਲ ਲੱਗਦੇ ਕਈ ਪਿੰਡਾਂ ਦਾ ਦੌਰਾ ਕਰਕੇ ਘੱਗਰ ਦਾ ਜਾਇਜ਼ਾ ਲਿਆ। ਸਰਾਲਾ ਹੈਡ ਵਿਖੇ ਗੇਜ਼ ਦੇਖਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਪੈ ਰਹੀ ਬਰਸਾਤ ਕਰਕੇ ਜ਼ਿਲ੍ਹੇ ਵਿੱਚੋਂ ਲੰਘਦੀਆਂ ਨਦੀਆਂ ਘੱਗਰ,

 ਡੀ.ਸੀ. ਵੱਲੋਂ ਘੱਗਰ ਦਾ ਜਾਇਜ਼ਾ, ਕਮਜ਼ੋਰ ਬੰਨ੍ਹਾਂ ਦੀ ਮਜ਼ਬੂਤੀ ਕਾਰਜਾਂ ਦੀ ਕੀਤੀ ਨਿਗਰਾਨੀ Read More »

ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਵਾਲਿਆਂ ਨੂੰ ਚੇਤਾਵਨੀ

ਪਟਿਆਲਾ , 3  ਸਤੰਬਰ : ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਵਧੀਕ  ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਕਰਨ ਵਾਲੇ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜ਼ਰੂਰੀ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਦੀਆਂ ਲੋੜਾਂ ਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ। ਇਸ ਨਾਲ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਵੱਲ ਅਗਵਾਈ ਕਰ ਰਿਹਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਵਸਤਾਂ ਦੇ ਭੰਡਾਰਨ ਦੀ ਸਖ਼ਤ ਮਨਾਹੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ। ਇਹਨਾਂ ‘ਚ ਅਨਾਜ ਅਤੇ ਵਸਤਾਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਸ਼ਾਮਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ  ਦੇ ਵਾਸੀ , ਕਾਲਾਬਾਜ਼ਾਰੀ ਜਾਂ ਕੀਮਤ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ। ਜ਼ਰੂਰੀ ਵਸਤਾਂ/ਪੈਟਰੋਲ/ਡੀਜ਼ਲ/ਆਦਿ ਸਬੰਧੀ ਸ਼ਿਕਾਇਤ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਰੂਪਪ੍ਰੀਤ ਕੌਰ ਸੰਧੂ  ਡੀ.ਐਫ.ਐਸ.ਸੀ ਨੂੰ 98760-72078 ਤੇ  ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪਸ਼ੂਆਂ ਸਬੰਧੀ ਸਮੱਸਿਆ ਦੀ ਸ਼ਿਕਾਇਤ ਕਰਨ ਲਈ ਪਸ਼ੂ ਪਾਲਣ ਵਿਭਾਗ (ਵੈਟਰਨਰੀ ਸੇਵਾਵਾਂ ਲਈ) ਡਾ: ਰਾਜੀਵ ਗਰੋਵਰ 98145-51648  ਤੇ ਸੰਪਰਕ ਕੀਤਾ ਜਾ ਸਕਦਾ ਹੈ। ਮੰਡੀ ਨਾਲ ਸਬੰਧਤ ਸਬਜ਼ੀਆਂ/ਫਲਾਂ ਆਦਿ ਲਈ ਮੰਡੀ ਬੋਰਡ ਨੂੰ ਸ਼ਿਕਾਇਤ ਕਰਨ ਲਈ ਮਨਦੀਪ ਸਿੰਘ 98152-60721 ਨੂੰ ਸੰਪਰਕ ਕੀਤਾ ਜਾ ਸਕਦਾ ਹੈ। ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) ਵਿਪਨ ਸਿੰਗਲਾ 9815431799 ਤੇ  ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਵਾਲਿਆਂ ਨੂੰ ਚੇਤਾਵਨੀ Read More »

balbir

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ  ਦਾ ਦੌਰਾ

ਪਟਿਆਲਾ, 3 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵੱਡੀ ਨਦੀ ਦਾ ਜਾਇਜ਼ਾ ਲੈਂਦਿਆਂ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ ਕਰਕੇ ਪਾਣੀ ਦੀ ਮੌਜੂਦਾ ਸਥਿਤੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਇਲਾਕੇ

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ  ਦਾ ਦੌਰਾ Read More »

kohali

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼  ਇੱਕਜੁੱਟ

ਪਟਿਆਲਾ , 3 ਸਤੰਬਰ : ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ.ਐਲ.ਏ. ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ ਹੋਏ ਹਨ। ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼  ਇੱਕਜੁੱਟ Read More »

bains

ਹੜਾਂ ਕਾਰਨ ਪੰਜਾਬ ਸਰਕਾਰ ਨੇ ਵਧਾਈਆਂ ਛੁਟੀਆਂ

ਚੰਡੀਗੜ, 3 ਸਤੰਬਰ : ਪੰਜਾਬ ਜਿਥੇ ਇਕ ਪਾਸੇ ਹੜ੍ਹਾਂ ਦੀ ਮਾਰ ਝਲ ਰਿਹਾ ਹੈ, ਉਥੇ ਦੂਸਰੇ ਪਾਸੇ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ

ਹੜਾਂ ਕਾਰਨ ਪੰਜਾਬ ਸਰਕਾਰ ਨੇ ਵਧਾਈਆਂ ਛੁਟੀਆਂ Read More »

harmeet

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ

ਚੰਡੀਗੜ, 3 ਸਤੰਬਰ : ਸਨੌਰ ਤੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੁਲਸ ਵਿਚਕਾਰ ਜਿਥੇ ਲੁਕਣ ਮਿਟੀ ਦਾ ਖੇਡ ਚਲ ਰਿਹਾ ਹੈ, ਉਥੇ ਹੁਣ ਵਿਧਾਇਕ ਪਠਾਣਮਾਜਰਾ ਨੇ ਇਕ ਵੀਡੀਓ ਸੁਨੇਹੇ ਵਿਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਾਊਂ ਜਾਣਕਾਰੀ ਮਿਲੀ ਸੀ ਕਿ ਗ੍ਰਿਫਤਾਰ ਕਰਨ ਆਈ ਪੁਲੀਸ ਉਸ ਨੂੰ ਇੱਕ ਮੁਕਾਬਲੇ ਵਿੱਚ ਮਾਰ ਦੇਵੇਗੀ, ਜਿਸ ਕਰਕੇ ਉਹ

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ Read More »

health

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                   

ਪਟਿਆਲਾ 3 ਸਤੰਬਰ –  ਡਾਇਰੈਕਟਰ  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫਤਾ  “ਸਿਹਤਮੰਦ ਜੀਵਨ ਲਈ ਸਹੀ ਭੋਜਨ ਖਾਓ”  ਦੇ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪਟਿਆਲਾ ਵਿੱਚ ਸਿਹਤ ਵਿਭਾਗ

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                    Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪਟਿਆਲਾ, 3 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਨੇ ਅੱਜ ਸੂਚਨਾ ਸੰਚਾਰ ਤਕਨਾਲੌਜੀ (ਆਈ.ਸੀ.ਟੀ.) ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਅਤੇ ਕੌਮੀ ਸਿੱਖਿਆ ਨੀਤੀ (ਐੱਨ.ਈ.ਪੀ.) ਬਾਰੇ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਆਨਲਾਈਨ ਮੋਡ ਵਿੱਚ ਸ਼ੁਰੂ ਕੀਤਾ ਗਿਆ। ਉਦਘਾਟਨੀ ਸੈਸ਼ਨ ਵਿੱਚ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ

ਪੰਜਾਬੀ ਯੂਨੀਵਰਸਿਟੀ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ Read More »

baba

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ

ਅੰਮ੍ਰਿਤਸਰ:- 03 ਸਤੰਬਰ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਅਕਾਲੀ 96 ਕਰੋੜੀ ਵੱਲੋਂ ਹੜ੍ਹ ਪ੍ਰੀੜ੍ਹਤ ਪਰਿਵਾਰਾਂ ਲਈ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਰਾਹਤ ਪਹੁੰਚਾਉਣ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ Read More »

Scroll to Top