ਪਟਿਆਲਾ, 5 ਫਰਵਰੀ : ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕਮੇਟੀ ਦੇ ਚੇਅਰਮੈਨ ਵਿਧਾਇਕ (ਬੁਢਲਾਡਾ) ਪ੍ਰਿੰਸੀਪਲ ਬੁੱਧ ਰਾਮ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਸਬੰਧਤ ਹਲਕੇ ਦੇ ਵਿਧਾਇਕਾਂ ਨਾਲ ਨੇੜਿਓਂ ਤਾਲਮੇਲ ਕਰਕੇ ਲੰਬਿਤ ਕੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਕਮੇਟੀ ਮੈਂਬਰਾਂ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਵੀ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਪੇਂਡੂ ਵਿਕਾਸ ਅਤੇ ਲੋਕ ਭਲਾਈ ਪ੍ਰੋਜੈਕਟਾਂ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ, ਕਮੇਟੀ ਨੇ ਖੇਡ ਸਟੇਡੀਅਮਾਂ ਦੇ ਵਿਕਾਸ, ਛੱਪੜਾਂ ਦੀ ਸਫਾਈ ਅਤੇ ਪੁਨਰ ਸੁਰਜੀਤੀ, ਪੇਂਡੂ ਲਾਇਬ੍ਰੇਰੀਆਂ, ਪੰਚਾਇਤੀ ਜ਼ਮੀਨਾਂ ‘ਤੇ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਕਾਰਵਾਈ, ਮਨਰੇਗਾ ਨੂੰ ਲਾਗੂ ਕਰਨਾ, ਧਰਮਸ਼ਾਲਾਵਾਂ ਦੇ ਨਿਰਮਾਣ, 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਦੀ ਵਰਤੋਂ, ਰੰਗਲਾ ਪੰਜਾਬ ਅਤੇ ਸਮਾਰਟ ਪਿੰਡ ਪਹਿਲਕਦਮੀਆਂ, ਗੰਦੇ ਪਾਣੀ ਦੇ ਨਿਕਾਸ, ਗਲੀਆਂ ਦੀ ਉਸਾਰੀ ਸਮੇਤ ਕਈ ਤਰਜੀਹੀ ਖੇਤਰਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ। ਕਮੇਟੀ ਨੇ ਸੰਤੁਸ਼ਟੀ ਜਤਾਈ ਕਿ ਪਟਿਆਲਾ ਜ਼ਿਲ੍ਹਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਵਿੱਚ ਪਹਿਲੇ ਸਥਾਨ ‘ਤੇ ਹੈ,