ਖੇਤੀਬਾੜੀ ਮੰਤਰੀ ਵੱਲੋਂ ਖੇਤੀ ਮਸਲਿਆਂ ਅਤੇ ਖੇਤੀ ਨੀਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ
ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨਾਲ ਵਿਚਾਰ-ਵਟਾਂਦਰਾਂ ਕੀਤਾ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨੁਮਾਇੰਦੇ ਸ੍ਰੀ ਜੋਗਿੰਦਰ ਸਿੰਘ ਉਗਰਾਹਾਂ, ਸ੍ਰੀ ਸੁਖਦੇਵ ਸਿੰਘ ਕੋਕਰੀ ਅਤੇ ਸ੍ਰੀ […]









