ਮਾਝਾ

Majha

tb

ਟੀ.ਬੀ. ਮਰੀਜ਼ਾ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਖੋਜ

ਪਟਿਆਲਾ, 30 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪੰਜਾਬ ਵਿਚਲੇ ਟੀ.ਬੀ. ਦੇ ਮਰੀਜ਼ਾਂ ਨਾਲ਼ ਸਬੰਧਤ ਵੱਖ-ਵੱਖ ਸਮਾਜਿਕ ਅਤੇ ਸਿਹਤ ਸਬੰਧੀ ਸਮੱਸਿਆਵਾਂ ਸਾਹਮਣੇ ਆਈਆਂ ਹਨ। ਸਮਾਜਿਕ ਦ੍ਰਿਸ਼ਟੀਕੋਣ ਤੋਂ ਟੀ.ਬੀ. ਮਰੀਜ਼ਾਂ ਦੀਆਂ ਜੀਵਨ-ਹਕੀਕਤਾਂ ਨੂੰ ਸਮਝਣ ਹਿਤ ਇਹ ਖੋਜ ਕਾਰਜ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵਿਖੇ ਪ੍ਰੋ. ਹਰਦੀਪ ਕੌਰ ਦੀ ਨਿਗਰਾਨੀ ਹੇਠ ਖੋਜਾਰਥੀ ਡਾ. […]

ਟੀ.ਬੀ. ਮਰੀਜ਼ਾ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਖੋਜ Read More »

patiala

ਮੇਰਾ ਪਟਿਆਲਾ ਮੈਂ ਹੀ ਸਵਾਰਾਂ – ਸਾਫ਼-ਸੁਥਰਾ, ਸਿਹਤਮੰਦ ਪਟਿਆਲਾ ਵੱਲ ਦੋ ਕਦਮ

ਪਟਿਆਲਾ, 29 ਨਵੰਬਰ :  ਪਟਿਆਲਾ ਸ਼ਹਿਰ ਨੂੰ ਇੰਦੌਰ ਅਤੇ ਲਖਨਊ ਦੀ ਤਰ੍ਹਾਂ ਸਭ ਤੋਂ ਸਾਫ਼ ਸ਼ਹਿਰ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਪਟ‌ਿਆਲਵੀਆਂ ਦੀ ਸੰਸਥਾ ਮੇਰਾ ਪਟਿਆਲਾ ਮੈਂ ਹੀ ਸਵਾਰਾਂ ਨੇ ਮਾਣ ਨਾਲ ਸਾਡੇ ਸ਼ਾਹੀ ਸ਼ਹਿਰ ਦੇ ਬਗੀਚਿਆਂ ਨੂੰ ਸਾਫ਼, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਆਪਣੇ ਮਿਸ਼ਨ ਵੱਲ ਆਪਣਾ ਦੂਜਾ ਵੱਡਾ ਕਦਮ ਚੁੱਕਿਆ ਹੈ।ਇਸ ਤਹਿਤ ਸਕੂਲਾਂ

ਮੇਰਾ ਪਟਿਆਲਾ ਮੈਂ ਹੀ ਸਵਾਰਾਂ – ਸਾਫ਼-ਸੁਥਰਾ, ਸਿਹਤਮੰਦ ਪਟਿਆਲਾ ਵੱਲ ਦੋ ਕਦਮ Read More »

nabha

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ

ਨਾਭਾ, 29 ਨਵੰਬਰ : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ਉਤੇ ਹਰੇਕ ਬੈਰਕ ਦਾ ਦੌਰਾ ਕੀਤਾ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ  ਹੱਲ ਕਰਨ ਦੀ ਕੋਸ਼ਿਸ਼ ਵਜੋਂ, ਬੰਦੀਆਂ ਨਾਲ ਸਾਰਥਕ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਦੀਪ ਕੰਬੋਜ ਵੀ ਉਨ੍ਹਾਂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ Read More »

adc

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ

ਪਟਿਆਲਾ, 29 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਕਰਨ ਨਾਲ ਇਨ੍ਹਾਂ ਵੋਟਾਂ ਵਾਲੇ ਪਿੰਡਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਹ ਚੋਣਾਂ ਕਰਵਾਉਣ ਲਈ ਨੋਡਲ ਅਫ਼ਸਰ ਤੇ ਏ.ਡੀ.ਸੀ. ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ

ਏ.ਡੀ.ਸੀ. ਦਮਨਜੀਤ ਸਿੰਘ ਮਾਨ ਵੱਲੋਂ ਚੋਣਾਂ ਬਾਰੇ ਰਿਟਰਨਿੰਗ ਅਫ਼ਸਰਾਂ ਨੂੰ ਸਿਖਲਾਈ Read More »

barsat

ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ

ਪਟਿਆਲਾ, 29 ਨਵੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ

ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ Read More »

dc

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 29 ਨਵੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ‌ਟਿਆਲਾ ਦੇ ਜ਼ਿਲ੍ਹਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ Read More »

sport

ਪ੍ਰਾਇਮਰੀ ਸਕੂਲ ਖੇਡਾਂ ‘ਚ ਕੁਸ਼ਤੀ ਦੇ ਮੁਕਾਬਲੇ ਸੰਪੰਨ 

ਪਟਿਆਲਾ, 29 ਨਵੰਬਰ :  ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਤੀਜੇ ਦਿਨ ਕੁਸ਼ਤੀਆਂ ਦੇ ਮੁਕਾਬਲੇ

ਪ੍ਰਾਇਮਰੀ ਸਕੂਲ ਖੇਡਾਂ ‘ਚ ਕੁਸ਼ਤੀ ਦੇ ਮੁਕਾਬਲੇ ਸੰਪੰਨ  Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਦੇ ਚੌਥੇ ਦਿਨ ਖੁੱਲ੍ਹੀਆਂ ਨਵੀਆਂ ਖੋਜ-ਪਰਤਾਂ

ਪਟਿਆਲਾ, 29 ਨਵੰਬਰ –  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ (ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ) ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਚੱਲ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਚੌਥੇ ਦਿਨ ਵਿੱਚ ਡਾ. ਭੁਪਿੰਦਰ ਸਿੰਘ ਖਹਿਰਾ ਅਤੇ ਡਾ. ਭੀਮਇੰਦਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਡਾ. ਰਾਜਵੰਤ

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਦੇ ਚੌਥੇ ਦਿਨ ਖੁੱਲ੍ਹੀਆਂ ਨਵੀਆਂ ਖੋਜ-ਪਰਤਾਂ Read More »

dc

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਪਟਿਆਲਾ , 28 ਨਵੰਬਰ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਅਤੇ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਰਕਾਰੀ ਸਕੂਲ, ਆਫ ਐਮੀਨੈਂਸ, ਮੰਡੌੜ ਦਾ ਦੌਰਾ ਕਰਕੇ ਬੱਚਿਆਂ ਦੇ ਪੀਣ ਵਾਲੇ ਪਾਣੀ ਦਾ ਟੀਡੀਐਸ ਚੈੱਕ ਕੀਤਾ ਤੇ ਇਸ ਦੀ ਮਾਤਰਾ 609 ਕਾਫੀ ਜ਼ਿਆਦਾ ਹੋਣ ਕਾਰਨ ਤੁਰੰਤ ਇੱਥੇ ਆਰ ਓ ਤੇ ਵਾਟਰ ਫ਼ਿਲਟਰ ਲਗਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਮਿਡ ਡੇ ਮੀਲ ਦੀ ਵੀ ਜਾਂਚ ਕੀਤੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਹਨਾਂ ਨਿਰਦੇਸ਼ ਦਿੱਤੇ ਕਿ ਮਿਡ ਡੇ ਮੀਲ ਬਣਾਉਣ ਵਾਲੇ ਕੁੱਕ ਸਿਰ ਢੱਕ ਕੇ ਅਤੇ ਹੱਥ ਧੋ ਕੇ ਖਾਣਾ ਬਣਾਉਣ, ਨਾਲ ਹੀ ਉਨ੍ਹਾਂ ਦੀ ਡਾਕਟਰੀ ਜਾਂਚ ਲਾਜ਼ਮੀ ਤੌਰ ‘ਤੇ ਹੋਵੇ। ਪਹਿਲਾਂ ਕੀਤੀ ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐਫ.ਐਸ.ਸੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡੀਪੂਆਂ ਦੇ ਬਾਹਰ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਸ਼ਿਕਾਇਤ ਅਤੇ ਹੈਲਪਲਾਈਨ ਨੰਬਰ 98767-64545 ਅਤੇ ਸੰਪਰਕ ਵੇਰਵੇ ਸਪਸ਼ਟ ਤੌਰ ‘ਤੇ ਲਿਖੇ ਜਾਣ, ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਸਿੱਧਾ ਕਮਿਸ਼ਨ ਤੱਕ ਪਹੁੰਚਾ ਸਕਣ। ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਈ-ਕੇਵਾਈਸੀ ਯਕੀਨੀ ਬਣਾਉਣ ਸਮੇਤ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਕੰਮ ਵੀ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਜਸਵੀਰ ਸਿੰਘ ਸੇਖੋਂ ਨੇ ਪੋਸ਼ਣ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਸਮੇਤ ਸਭ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਦੂਜਾ ਬੱਚਾ ਲੜਕੀ ਹੈ, ਤਾਂ ਅਜਿਹੇ ਵਿੱਚ ਸਬੰਧਤ ਵਿਭਾਗ ਜ਼ਰੂਰੀ ਕਾਰਵਾਈ ਲਈ ਤੁਰੰਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਸੰਪਰਕ ਕਰਨ ਤਾਂ ਜੋ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਵਿੱਚ ਪੌਸ਼ਟਿਕ ਸਲਾਦ ਵੀ ਲਾਜ਼ਮੀ ਸ਼ਾਮਲ ਹੋਣਾ ਚਾਹੀਦਾ ਹੈ, ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਭੋਜਨ ਦੇ ਨਮੂਨਿਆਂ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਜਿੱਥੇ ਵੀ ਲੋੜ ਹੋਵੇ ਵਾਧੂ ਕਮਰੇ ਬਣਾਏ ਜਾਣ, ਅਤੇ ਅਜਿਹੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਸਹਿਯੋਗ ਵੀ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਅਤੇ ਮੌਕੇ ‘ਤੇ ਚੈਕਿੰਗ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਪੱਧਰ ‘ਤੇ ਐਕਟ ਦੀ ਉਲੰਘਣਾ ਨਾ ਹੋ ਸਕੇ। ਮੀਟਿੰਗ ਦੌਰਾਨ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਡੀਐਫਐਸਸੀ ਡਾ. ਰਵਿੰਦਰ ਕੌਰ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਲੂ ਮਹਿਰਾ, ਡੀਈਓ ਸੈਕੰਡਰੀ ਸੰਜੀਵ ਕੁਮਾਰ, ਡਿਪਟੀ ਡੀਈਓ ਰਵਿੰਦਰ ਪਾਲ ਸਿੰਘ ਤੇ ਹੈੱਡ ਮਾਸਟਰ ਜਗਮੀਤ ਸਿੰਘ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਬੈਠਕ Read More »

pu

ਭਾਰਤੀ ਭਾਸ਼ਾਵਾਂ ਲਈ ਬਹੁ-ਭਾਸ਼ਾਈ ਪਹੁੰਚਯੋਗਤਾ ਟੂਲ ਲਾਂਚ

ਪਟਿਆਲਾ, 28 Nov : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਰਿਸਰਚ ਸੈਂਟਰ ਫਾਰ ਟੈਕਨੀਕਲ ਡਿਵੈਲਪਮੈਂਟ ਆਫ ਪੰਜਾਬੀ ਲੈਂਗੂਏਜ, ਲਿਟਰੇਚਰ ਐਂਡ ਕਲਚਰ ਵੱਲੋਂ ਆਯੋਜਿਤ ਦ੍ਰਿਸ਼ਟੀਹੀਣ ਵਿਅਕਤੀਆਂ ਲਈ ਭਾਸ਼ਿਨੀ ਤਕਨੀਕਾਂ ਬਾਰੇ ਸੈਮੀਨਾਰ ਅੱਜ ਸੈਂਟਰਲ ਹਾਲ ਵਿਖੇ ਸੰਪੰਨ ਹੋਇਆ। ਇਸ ਪ੍ਰੋਗਰਾਮ ਵਿੱਚ ਪੂਰੇ ਭਾਰਤ ਦੇ ਦ੍ਰਿਸ਼ਟੀਹੀਣ ਉਪਭੋਗਤਾਵਾਂ ਨੂੰ ਸ਼ਕਤੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿੰਨ ਅਤਿ-ਆਧੁਨਿਕ ਸੌਫਟਵੇਅਰ ਹੱਲਾਂ ਦੀ ਰਸਮੀ

ਭਾਰਤੀ ਭਾਸ਼ਾਵਾਂ ਲਈ ਬਹੁ-ਭਾਸ਼ਾਈ ਪਹੁੰਚਯੋਗਤਾ ਟੂਲ ਲਾਂਚ Read More »

Scroll to Top