Breaking News ਕੈਬਨਿਟ ਮੰਤਰੀ ਅਮਨ ਅਰੋੜਾ ਨੇ 47.23 ਕਰੋੜ ਦੀ ਲਾਗਤ ਨਾਲ਼ ਬਣਨ ਵਾਲੀਆਂ ਤਿੰਨ ਸੜਕਾਂ ਦੇ ਨੀਂਹ ਪੱਥਰ ਰੱਖੇ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਜੈ ਕ੍ਰਿਸ਼ਨ ਸਿੰਘ ਰੌੜੀਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ `ਚ ਭਾਜਪਾ ਲੀਡਰ ਦੇ ਘਰ `ਤੇ ਗ੍ਰਨੇਡ ਹਮਲਾਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਿਹਤ

Result You Searched: HARYANA-HIMACHAL

ਮਰਨ ਵਰਤ ਖਤਮ ਹੋਣ ਤੋਂ ਬਾਅਦ ਡਲੇਵਾਲ ਨੂੰ ਕਰਵਾਇਆ ਹਸਪਤਾਲ ਦਾਖਲ

ਪਟਿਆਲਾ : ਬੀਤੇ ਦਿਨੀ ਆਪਣਾ ਮਰਨ ਵਰਤ ਖਤਮ ਕਰਨ ਤੋਂ ਬਾਅਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਤੇਜ ਬੁਖਾਰ ਹੋ ਗਿਆ ਸੀ, ਜਿਸਦੇ ਚਲਦੇ ਉਨਾ ਨੂੰ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨਾਂ ਦੇ ਸਾਰੇ ਟੈਸਟ ਕੀਤੇ ਗਏ । ਅੱਜ ਸਵੇਰੇ 11 ਵਜੇ ਉਹ ਆਪਣੇ ਕਾਫਲੇ ਨਾਲ ਨਿੱਜੀ ਹਸਪਤਾਲ ਤੋਂ ਰਵਾਨਾ ਹੋ ਕੇ ਬਰਨਾਲਾ ਦੇ ਧਨੌਲਾ ਵਿਖੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਪੁੱਜੇ । ਸਵੇਰੇ ਚੜਿਆ ਤੇਜ ਬੁਖਾਰ : ਡਾਕਟਰਾਂ ਨੇ ਕੀਤੇ ਸਾਰੇ ਟੈਸਟ ਜਗਜੀਤ ਸਿੰਘ ਡੱਲੇਵਾਲ ਨੇ ਧਨੌਲਾ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸਾਰੇ ਸਾਥੀਆਂ ਨਾਲ ਪੂਰੇ ਦੇਸ਼ ਦੇ ਦੌਰੇ 'ਤੇ ਜਾਵਾਂਗਾ ਅਤੇ ਅਸੀਂ ਦੇਸ਼ ਦੇ ਕਿਸਾਨਾਂ ਨੂੰ ਸੰਗਠਿਤ ਕਰਨ ਅਤੇ ਅੰਦੋਲਨ ਨੂੰ ਤਿੱਖਾ ਕਰਨ ਦਾ ਕੰਮ ਕਰਾਂਗੇ । ਦੇਰ ਸ਼ਾਮ ਫਿਰ ਉਲਟੀਆਂ ਲੱਗੀਆਂ ਅੱਜ ਮਹਾਪੰਚਾਇਤ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਅਚਾਨਕ ਪੇਟ ਵਿਚ ਤੇਜ਼ ਦਰਦ ਹੋਣ ਲੱਗਾ, ਜਿਸ ਤੋਂ ਬਾਅਦ ਉਹਨਾਂ ਨੂੰ ਐਮਰਜੈਂਸੀ ਵਿਚ ਬਰਨਾਲਾ ਦੇ ਨਿਜੀ ਹਸਪਤਾਲ (ਹੰਡਿਆਇਆ) ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨਾਂ ਨੂੰ ਉਲਟੀਆਂ ਆ ਰਹੀਆਂ ਹਨ, ਸੀਨੀਅਰ ਡਾਕਟਰਾਂ ਦੀ ਟੀਮ ਉਨਾਂ ਦੀ ਸਿਹਤ ਦੀ ਜਾਚ ਕੀਤੀ ਜਾ ਰਹੀ ਹੈ । ਡਾਕਟਰਾਂ ਦਾ ਕਹਿਣਾ ਹੈ ਕਿ 132 ਦਿਨਾਂ ਤੋਂ ਭੁੱਖ ਹੜਤਾਲ ੋਤੇ ਰਹਿਣ ਕਾਰਨ ਉਸ ਨੂੰ ਠੀਕ ਹੋਣ ਵਿੱਚ ਸਮਾਂ ਲੱਗੇਗਾ ।

Punjab Bani 08 April,2025
ਵਿਸ਼ਵ ਸਿਹਤ ਦਿਵਸ ਦਾ ਆਯੋਜਨ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬੱਨ ਕਲੱਬ ਵੱਲੋਂ ਕਾਲਜ ਕੈਂਪਸ ਵਿੱਚ ਜ਼ਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ  ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਮੌਕੇ "Heathy Beginnings, Hopeful Futures" ਵਿਸ਼ੇ ਤੇ ਅਤੇ ਭਾਰਤ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਪੋਸ਼ਣ ਮਾਹ ਦੇ ਸੰਦਰਭ ਵਿੱਚ ’ਪੋਸ਼ਣ ਦੀ ਮਹੱਤਤਾ‘ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਾ.ਨਿਧੀ (ਮੈਡੀਕਲ ਅਫ਼ਸਰ,ਪਟਿਆਲਾ) ਇਸ ਪ੍ਰੋਗਰਾਮ ਦੇ ਮੁੱਖ ਵਕਤਾ ਰਹੇ। ਚੰਗੀ ਸਿਹਤ ਸਾਡੀ ਚੰਗੀ ਜੀਵਨ ਸ਼ੈਲੀ ਦੀ ਦੇਣ ਹੈ ਕਾਲਜ ਪ੍ਰਿੰਸੀਪਲ, ਡਾ.ਹਰਮੀਤ ਕੌਰ ਆਨੰਦ ਨੇ ਮੁੱਖ ਵਕਤਾ ਨੂੰ ਰਸਮੀ ਤੌਰ ਤੇ ’ਜੀ ਆਇਆਂ‘ ਕਹਿੰਦੇ ਹੋਏ ਕਿਹਾ ਕਿ ਚੰਗੀ ਸਿਹਤ ਸਾਡੀ ਚੰਗੀ ਜੀਵਨ ਸ਼ੈਲੀ ਦੀ ਦੇਣ ਹੈ। ਵਧੀਆ ਜੀਵਨ ਸ਼ੈਲੀ ਸਾਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਰੋਕਥਾਮ ਕਰਨ ਵਿੱਚ ਸਹਾਈ ਹੁੰਦੀ ਹੈ । ਆਪਣੇ ਆਪ ਬਾਰੇ ਚੰਗਾ ਸੋਚਣਾ ਹੀ ਚੰਗੀ ਦਿਖ ਅਤੇ ਸਿਹਤ ਲਈ ਬਹੁਤ ਮਹੱਤਵਪੂਰਣ ਹੈ । ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਹੀ ਜੀਵਨ ਸ਼ੈਲੀ ਅਪਣਾ ਕੇ ਅਰੋਗ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ । ਅੱਜ ਦੇ ਲਾਈਫ ਸਟਾਈਲ ਕਰਕੇ ਅਸੀਂ ਪੋਸ਼ਟਿਕ ਭੋਜਨ ਵੱਲ ਧਿਆਨ ਨਹੀਂ ਦਿੰਦੇ ਡਾ. ਨਿਧੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇ ਲਾਈਫ ਸਟਾਈਲ ਕਰਕੇ ਅਸੀਂ ਪੋਸ਼ਟਿਕ ਭੋਜਨ ਵੱਲ ਧਿਆਨ ਨਹੀਂ ਦਿੰਦੇ ਜਿਸ ਕਰਕੇ ਬਹੁਤੇ ਲੋਕਾਂ ਵਿੱਚ ਅਨੀਮੀਆ ਭਾਵ ਸਰੀਰ ਵਿੱਚ ਖੂਨ ਦੀ ਕਮੀ ਪਾਈ ਜਾਂਦੀ ਹੈ । ਸਰੀਰ ਵਿੱਚ ਖੂਨ ਦੀ ਕਮੀ ਕਰਕੇ ਸਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਸ ਦੇ ਲਈ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਭੋਜਨ ਵਿੱਚ ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰਨ ਅਤੇ ਰੋਜ਼ਾਨਾ ਕਸਰਤ ਕਰਨ ਤੇ ਜ਼ੋਰ ਦੇਣਾ ਚਾਹੀਦਾ ਹੈ । ਉਨ੍ਹਾਂ ਨੇ ਚੰਗੀ ਸਿਹਤ ਦੇ ਨਾਲ ਚੰਗੀ ਮਾਨਸਿਕ ਸਿਹਤ ਵਿੱਚ ਸੰਤੁਲਨ ਬਣਾਉਣ ਤੇ ਜ਼ੋਰ ਦਿੱਤਾ । ਜੇ ਔਰਤਾਂ ਦੀ ਸਿਹਤ ਚੰਗੀ ਹੋਵੇਗੀ ਤਾਂ ਹੀ ਸਿਹਤਮੰਦ ਬੱਚੇ ਪੈਦਾ ਹੋਣਗੇ ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਜੇ ਔਰਤਾਂ ਦੀ ਸਿਹਤ ਚੰਗੀ ਹੋਵੇਗੀ ਤਾਂ ਹੀ ਸਿਹਤਮੰਦ ਬੱਚੇ ਪੈਦਾ ਹੋਣਗੇ ਇਸ ਕਰਕੇ ਔਰਤਾਂ ਨੂੰ ਅਤੇ ਕਿਸ਼ੋਰ ਅਵਸਥਾ ਦੀਆਂ ਲੜਕੀਆਂ ਨੂੰ ਚੰਗੀ ਸਿਹਤ ਬਣਾਉਣੀ ਚਾਹੀਦੀ ਹੈ। ਇਸ ਮੌਕੇ ਕਾਲਜ ਵਿੱਚ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਪ੍ਰਤੀਯੋਗਤਾਵਾਂ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਕਾਲਜ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ਤੇ ਹਾਜ਼ਰ ਰਿਹਾ। ਪ੍ਰੋਗਰਾਮ ਦੇ ਅੰਤ ਵਿੱਚ ਡਾ.ਗੁਰਵਿੰਦਰ ਕੌਰ (ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ) ਨੇ ਮੁੱਖ ਵਕਤਾ ਦਾ ਧੰਨਵਾਦ ਕੀਤਾ।

Punjab Bani 07 April,2025
"ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ" ਵਿਸ਼ੇ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ

ਪਟਿਆਲਾ 7 ਅਪ੍ਰੈਲ : ਜਿਲ੍ਹਾ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ "ਸਿਹਤਮੰਦ ਸ਼ੁਰੂਆਤ,ਆਸ ਭਰਪੂਰ ਭਵਿੱਖ"  ਵਿਸ਼ੇ  ਤਹਿਤ ਵਿਸ਼ਵ ਸਿਹਤ ਦਿਵਸ ਦਾ ਆਯੋਜਨ ਸੀ.ਐਚ.ਸੀ ਮਾਡਲ ਟਾਉਨ, ਪਟਿਆਲਾ ਵਿਖੇ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ.ਲਵਕੇਸ਼ ਕੁਮਾਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਲੋਕਾਂ ਨੁੰ ਸਿਹਤਮੰਦ ਰੱਖਣ ਲਈ ਸਿਹਤ ਨਾਲ ਸਬੰਧਤ ਮੁਦਿਆਂ ਅਤੇ ਸਮੱਸਿਆਵਾਂ ਦੇ ਹਲ ਪ੍ਰਤੀ ਜਾਗਰੂਕ ਕਰਨ ਲਈ ਸੰਸਾਰ ਦੇ ਕੋਨੇ ਕੋਨੇ ਵਿੱਚ ਮਨਾਇਆ ਜਾਂਦਾ ਹੈ ਤਾਂ ਜੋ ਸਿਹਤਮੰਦ ਰਹਿ ਕੇ ਮਜਬੂਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸਿਹਤਮੰਦ ਹੋਣ ਦਾ ਮਤਲਬ ਕੇਵਲ ਬਿਮਾਰੀਆਂ ਤੋਂ ਰਹਿਤ ਹੋਣਾ ਹੀ ਨਹੀਂ ਬਲਕਿ ਮਨੁੱਖ ਦਾ ਸ਼ਰੀਰਿਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਵੀ ਸਿਹਤਮੰਦ ਹੋਣਾ ਹੈ। ਉਹਨਾਂ ਕਿਹਾ ਕਿ ਵਾਤਾਵਰਣ ਅਤੇ ਸਾਡੀਆਂ ਖਾਣ ਪੀਣ/ਰਹਿਣ ਸਹਿਣ ਦੀਆਂ ਆਦਤਾਂ ਵਿੱਚ ਤਬਦੀਲੀਆਂ ਆਉਣ ਕਰਕੇ ਬਿਮਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ,ਜਿਹਨਾਂ ਤੋਂ ਬਚਾਅ ਦੀ  ਜਾਗਰੂਕਤਾ ਲਈ ਅਜਿਹੇ ਸਿਹਤ ਦਿਵਸ ਮਨਾਏ ਜਾਂਦੇ ਹਨ ।

ਅੱਜ ਦਾ ਵਿਸ਼ਾ ਮੁਖ ਤੌਰ ਤੇ  ਹੈ ਮਾਵਾਂ ਅਤੇ ਨਵ ਜੰਮੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਤੇ ਕੇਂਦਰਤ 

ਗਾਇਨੀ ਡਾ.ਗਗਨਜੀਤ ਕੌਰ ਵਾਲੀਆ ਨੇ "ਸਿਹਤਮੰਦ ਸ਼ੁਰੂਆਤ, ਆਸ ਭਰਪੂਰ ਭਵਿੱਖ" ਦੇ ਸਬੰਧ ਵਿੱਚ ਦੱਸਿਆ ਕਿ ਅੱਜ ਦਾ ਵਿਸ਼ਾ ਮੁਖ ਤੌਰ ਤੇ ਮਾਵਾਂ ਅਤੇ ਨਵ ਜੰਮੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਤੇ ਕੇਂਦਰਤ ਹੈ । ਇਸ ਦਾ ਮਕਸਦ ਗਰਭ ਅਵਸਥਾ, ਜਨੇਪਾ, ਅਤੇ ਬਾਦ ਦੀ ਦੇਖਭਾਲ ਦੌਰਾਨ ਵਧੀਆ ਸਿਹਤ ਸੇਵਾਵਾਂ ਦੇ ਕੇ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਮੌਤਾਂ ਦੀ ਗਿਣਤੀ ਨੂੰ ਘਟਾਉਣਾ ਹੈ। ਉਹਨਾਂ ਕਿਹਾ ਕਿ ਗਰਭ-ਅਵਸਥਾ ਦੌਰਾਨ ਮੁਸ਼ਕਿਲਾਂ ਦਾ ਜਲਦੀ ਪਤਾ ਲਗਾਉਣਾ, ਐਮਰਜੈਂਸੀ ਪ੍ਰਸੂਤੀ ਦੇਖਭਾਲ, ਛੋਟੇ ਅਤੇ ਸਮੇਂ ਤੋਂ ਪਹਿਲਾਂ ਜਨਮੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਹੀ ਮੌਤ ਦਰ ਨੂੰ ਘਟਾਉਣ ਸਹਾਇਕ ਹੁੰਦੀ ਹੈ। ਉਹਨਾਂ ਜੋਰ ਦੇ ਕੇ ਕਿਹਾ ਕਿ ਬੱਚੇ ਦੇ ਜਨਮ ਤੋਂ ਬਾਦ ਮਾਂ ਨੂੰ ਮਾਨਸਿਕ ਸਿਹਤ ਸਹਾਇਤਾ, ਛਾਤੀ ਦਾ ਦੁੱਧ ਚੁੰਘਾਉਣ ਸਬੰਧੀ ਜਾਗਰੂਕਤਾ,ਪੋਸ਼ਟਿਕ ਖੁਰਾਕ ਅਤੇ ਬੱਚਿਆਂ ਦੇ ਟੀਕਾਕਰਨ ਸਬੰਧੀ ਸੇਵਾਵਾਂ ਦੀ ਜਾਣਕਾਰੀ ਹੋਣੀ ਬਹੁਤ ਜਰੂਰੀ ਹੈ।

Punjab Bani 07 April,2025
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ, ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ

ਸੁਨਾਮ ਊਧਮ ਸਿੰਘ ਵਾਲਾ, 5 ਅਪ੍ਰੈਲ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ । ਉਨ੍ਹਾਂ ਨੇ ਖਾਣਾ ਖਾ ਰਹੀਆਂ ਵਿਦਿਆਰਥਣਾਂ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਾਨਾ ਦੇ ਆਧਾਰ ’ਤੇ ਬਣਾਏ ਜਾ ਰਹੇ ਭੋਜਨ ਦੀ ਗੁਣਵੱਤਾ ਬਾਰੇ ਵੀ ਫੀਡਬੈਕ ਹਾਸਲ ਕੀਤੀ ਅਤੇ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਕਰਵਾਇਆ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ  ਆਪਣੇ ਦੌਰੇ ਦੌਰਾਨ ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਵਿੱਚ ਬਾਰਵੀਂ ਜਮਾਤ ਦੀਆਂ ਵਿਦਿਆਰਥਣਾ ਨਾਲ ਗੱਲਬਾਤ ਕਰਦਿਆਂ ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ । ਉਹਨਾਂ ਨੇ ਨਸ਼ਿਆਂ ਨਾਲ ਮਨੁੱਖੀ ਸਰੀਰ ਅਤੇ ਮਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ ।

Punjab Bani 05 April,2025
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

ਪਟਿਆਲਾ, 4 ਅਪ੍ਰੈਲ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ । ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ. ਐਯ. ਏ. ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ.ਸੀ.ਯੂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਗੁਰਦੇ ਦੇ ਮਰੀਜਾਂ ਦੇ ਡਾਇਲੇਸਿਸ ਲਈ ਨਵੀਂ ਮਸ਼ੀਨ ਅਤੇ ਹਸਪਤਾਲ ਅੰਦਰ ਨਵੇਂ ਲਗਾਏ ਗਏ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ । ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਖੇ ਹੁਣ ਮਰੀਜਾਂ ਦੇ ਵਾਰਸਾਂ ਨੂੰ ਬਾਹਰੋਂ ਕੋਈ ਦਵਾਈ ਨਹੀਂ ਮੰਗਵਾਉਣੀ ਪਵੇਗੀ, ਜਿਸ ਨਾਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਇੱਕ ਵਰਦਾਨ ਸਾਬਤ ਹੋਵੇਗੀ ।
ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ. ਸੀ. ਯੂ 'ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ
ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2022 'ਚ 80 ਦੇ ਕਰੀਬ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਸੂਬੇ ਵਿੱਚ ਸਿਹਤ ਕਰਾਂਤੀ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਤੋਂ ਕੀਤੀ ਗਈ ਸੀ, ਜਿੱਥੋਂ 3 ਕਰੋੜ ਲੋਕ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ। ਇਸ ਤੋਂ ਬਾਅਦ 26 ਜਨਵਰੀ 2024 'ਚ ਸੈਕੰਡਰੀ ਹੈਲਥ ਕੇਅਰ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜਨ ਹਸਪਤਾਲ ਤੇ ਕਮਿਉਨਿਟੀ ਹੈਲਥ ਸੈਂਟਰਾਂ 'ਚ ਇਸ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਟਰਸ਼ਰੀ ਕੇਅਰ ਤਹਿਤ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਤੋਂ 100 ਫ਼ੀਸਦੀ ਮੁਫ਼ਤ ਦਵਾਈਆਂ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਪੜਾਅਵਾਰ ਸਾਰੇ ਪੰਜਾਬ ਵਿੱਚ ਦਵਾਈਆਂ ਮੁਫ਼ਤ ਮਿਲਣੀਆਂ ਸ਼ੁਰੂ ਹੋ ਜਾਣਗੀਆਂ ।
ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮੁਫ਼ਤ ਦਵਾਈਆਂ ਦੀ ਸਹੂਲਤ ਮਰੀਜਾਂ ਤੇ ਵਾਰਸਾਂ ਲਈ ਵਰਦਾਨ ਸਾਬਤ ਹੋਵੇਗੀ : ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਅਤੇ ਸੈਕੰਡਰੀ ਕੇਅਰ ਹਸਪਤਾਲ ਵਿਖੇ ਡਾਕਟਰ ਕੋਈ ਦਵਾਈ ਬਾਹਰੋਂ ਲਿਖਕੇ ਨਹੀਂ ਦੇ ਰਹੇ ਅਤੇ 276 ਜਰੂਰੀ ਦਵਾਈਆਂ ਦੀ ਸੂਚੀ 'ਚ ਸ਼ਾਮਲ ਸਾਰੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ ਪਰੰ ਜਿਹੜੀਆਂ ਦਵਾਈਆਂ ਇਸ ਸੂਚੀ ਤੋਂ ਬਾਹਰ ਹਨ, ਉਹ ਵੀ ਸਬੰਧਤ ਐਸ.ਐਮ.ਓਜ ਵੱਲੋਂ ਖਰੀਦ ਕੇ ਦਿੱਤੀਆਂ ਜਾ ਰਹੀਆਂ ਹਨ। ਪਰੰਤੂ ਜਿੱਥੇ ਕਿਤੇ ਇਹ ਦਵਾਈਆਂ ਨਹੀਂ ਮਿਲਦੀਆਂ, ਉਥੇ ਵੀ ਇਹ ਦਵਾਈਆਂ ਦਿਵਾਉਣ ਲਈ ਹੈਲਪਲਾਈਨ ਨੰਬਰ 73472-00994 ਲਿਖਕੇ ਲਗਾ ਦਿੱਤੇ ਗਏ ਹਨ ਅਤੇ ਜੇਕਰ ਦਵਾਈਆਂ ਨਹੀਂ ਮਿਲਦੀਆਂ ਤਾਂ ਐਸ. ਐਮ. ਓਜ. ਜਵਾਬ ਦੇਹ ਹੋਣਗੇ ।
ਟਰਸ਼ਰੀ ਕੇਅਰ 'ਚ ਕੇਵਲ ਐਮਰਜੈਂਸੀ ਵਿਖੇ ਹੀ ਦਵਾਈਆਂ ਮੁਫ਼ਤ ਦੇਣ ਦੀ ਸ਼ੁਰੁਆਤ ਕੀਤੀ ਗਈ ਹੈ
ਸਿਹਤ ਮੰਤਰੀ ਨੇ ਦੱਸਿਆ ਕਿ ਟਰਸ਼ਰੀ ਕੇਅਰ 'ਚ ਕੇਵਲ ਐਮਰਜੈਂਸੀ ਵਿਖੇ ਹੀ ਦਵਾਈਆਂ ਮੁਫ਼ਤ ਦੇਣ ਦੀ ਸ਼ੁਰੁਆਤ ਕੀਤੀ ਗਈ ਹੈ ਅਤੇ ਹੌਲੀ-ਹੌਲੀ ਸਾਰੇ ਵਿੰਗਜ 'ਚ ਇਹ ਦਵਾਈਆਂ ਮਿਲਣਗੀਆਂ । ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਗੀ ਕਲਿਆਣ ਸੰਮਤੀ, ਪਟਿਆਲਾ ਹੈਲਥ ਫਾਊਂਡੇਸ਼ਨ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਸਿਹਤ ਖੇਤਰ ਵਿੱਚ ਸਹਿਯੋਗ ਕਰ ਰਹੀਆਂ ਹਨ। ਪਟਿਆਲਾ ਹੈਲਥ ਫਾਊਂਡੇਸ਼ਨ ਯੂ.ਐਸ.ਏ. ਚੈਪਟਰ ਨੇ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਲਈ 11 ਲੱਖ ਰੁਪਏ ਖ਼ਰਚੇ ਹਨ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ 'ਚ 8 ਵਾਟਰ ਕੂਲਰ ਦੇਣ ਸਮੇਤ ਦੋ ਲਾਅਨ ਤਿਆਰ ਕਰਵਾਉਣ ਤੋਂ ਇਲਾਵਾ ਮੈਡੀਕਲ ਕਾਲਜ ਦਾ ਸਪੋਰਟਸ ਗਰਾਊਂਡ ਵੀ ਮੈਨੇਟੇਨ ਕੀਤਾ ਜਾ ਰਿਹਾ ਹੈ ।
ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਤਹਿਤ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ । ਇਕ ਮੌਕੇ ਪਟਿਆਲਾ ਹੈਲਥ ਫਾਊਂਡੇਸ਼ਨ ਤੋਂ ਡਾ. ਸੁਧੀਰ ਵਰਮਾ ਤੇ ਡਾ. ਵਿਸ਼ਾਲ ਚੋਪੜਾ, ਕਰਨਲ ਕਰਮਿੰਦਰ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਡਾ. ਵਿਸ਼ਾਲ ਚੋਪੜਾ, ਡਾ. ਆਰ.ਪੀ.ਐਸ. ਸਿਬੀਆ, ਡਾ. ਮਨਜਿੰਦਰ ਸਿੰਘ ਮਾਨ, ਡਾ. ਦੀਪਾਲੀ, ਡਾ. ਜਤਿੰਦਰ ਕਾਂਸਲ ਆਦਿ ਵੀ ਮੌਜੂਦ ਸਨ ।

Punjab Bani 04 April,2025
ਸਿਹਤ ਵਿਭਾਗ ਵੱਲੋਂ ਵਧ ਰਹੀ ਗਰਮੀ ਤੋਂ ਬਚਾਅ ਲਈ ਅਹਿਤਿਆਤ ਵਜੋਂ ਐਡਵਾਇਜਰੀ ਜਾਰੀ

ਸੰਗਰੂਰ, 4 ਅਪ੍ਰੈਲ  : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੈਣ ਵਾਲੀ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਹੈ ਕਿ ਅੱਤ ਦੀ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ । ਮੌਸਮੀ ਫ਼ਲ ਅਤੇ ਸਬਜ਼ੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਨਵਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ । ਇਸ ਸਬੰਧ ਵਿੱਚ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ । ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਉਨ੍ਹਾਂ ਕਿਹਾ ਕਿ ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ । ਉਨ੍ਹਾਂ ਕਿਹਾ ਕਿ ਮੌਸਮੀ ਫ਼ਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖਰਬੂਜਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ । ਗਰਮੀ ਦੇ ਸਿਖ਼ਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖ਼ਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ । ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਜ਼ਰੂਰਤ ਪੈਣ ‘ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੌਲ ਫ੍ਰੀ ਨੰਬਰ 108 ਅਤੇ ਸਿਹਤ ਸੰਬੰਧੀ ਵਧੇਰੇ ਜਾਣਕਾਰੀ ਲਈ ਟੋਲ਼ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Punjab Bani 04 April,2025
ਫੂਡ ਸੇਫਟੀ ਟੀਮ ਪਟਿਆਲਾ ਵੱਲੋਂ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ

ਪਟਿਆਲਾ :  ਪੁਲਿਸ ਤੋਂ ਮਿਲੀ ਸੁਚਨਾ ‘ਤੇ ਕਾਰਵਾਈ ਕਰਦੇ ਹੋਏ ਫੂਡ ਸੇਫਟੀ ਟੀਮ ਪਟਿਆਲਾ, ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਧਿਕਾਰੀ (DHO) ਡਾ. ਗੁਰਪ੍ਰੀਤ ਕੌਰ ਅਤੇ ਫੂਡ ਸੇਫਟੀ ਅਧਿਕਾਰੀ (FSO) ਇਸ਼ਾਨ ਬੰਸਲ ਨੇ ਕੀਤੀ, ਨੇ ਲਗਭਗ 1380 ਕਿ.ਗ੍ਰਾ. ਨਕਲੀ ਪਨੀਰ ਜ਼ਬਤ ਕਰਕੇ ਪੂਰੇ ਸਟਾਕ ਨੂੰ ਕਬਜ਼ੇ ਵਿੱਚ ਲੈ ਲਿਆ । ਅਗਲੀ ਕਾਰਵਾਈ ਪਰਖ ਗੁਣਵੱਤਾ ਲੈਬ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਕੀਤੀ ਜਾਵੇਗੀ  ਉਕਤ ਪਨੀਰ ਹਰਿਆਣਾ ਤੋਂ ਪੰਜਾਬ ਵਿੱਚ ਵਿਕਰੀ ਲਈ ਲਿਆਂਦਾ ਜਾ ਰਿਹਾ ਸੀ ਅਤੇ HR 55 AL 1436 ਨੰਬਰ ਦੀ ਗੱਡੀ ਵਿੱਚ ਲਿਆ ਜਾ ਰਿਹਾ ਸੀ । ਇਹ ਗੱਡੀ ਪੁਲਿਸ ਪੋਸਟ ਕਸਤੂਰਬਾ ਚੌਂਕੀ, ਰਾਜਪੁਰਾ ‘ਤੇ ਰੋਕੀ ਗਈ, ਜਿਥੇ ਦੋ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ, ਜਦਕਿ ਬਾਕੀ 1378 ਕਿ.ਗ੍ਰਾ. ਪਨੀਰ ਜ਼ਬਤ ਕਰ ਲਿਆ ਗਿਆ। ਅਗਲੀ ਕਾਰਵਾਈ ਪਰਖ ਗੁਣਵੱਤਾ ਲੈਬ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਕੀਤੀ ਜਾਵੇਗੀ । ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਕਲੀ ਖਾਦ ਪਦਾਰਥ ਵੇਚਣ ਵਾਲੇ ਵਿਅਪਾਰੀਆਂ ਵਿਰੁੱਧ ਜ਼ੀਰੋ ਟੋਲਰੈਂਸ ਪਾਲਸੀ ਅਪਣਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਫੂਡ ਅਤੇ ਡਰੱਗਸ ਕਮਿਸ਼ਨਰ ਸ਼੍ਰੀ ਦਿਲਰਾਜ ਸਿੰਘ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਸਖ਼ਤ ਹੁਕਮਾਂ ਅਨੁਸਾਰ, ਇਸ ਨਕਲੀ ਪਨੀਰ ਦੀ ਵਿਕਰੀ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਗਈ । ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਨਕਲੀ ਖਾਦ ਪਦਾਰਥ ਵੇਚਣ ਵਾਲੇ ਵਿਅਪਾਰੀਆਂ ਵਿਰੁੱਧ ਜ਼ੀਰੋ ਟੋਲਰੈਂਸ ਪਾਲਸੀ ਅਪਣਾ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਕਿ ਲੋਕਾਂ ਦੀ ਸਿਹਤ ਦੀ ਰਾਖੀ ਕੀਤੀ ਜਾ ਸਕੇ ।

Punjab Bani 02 April,2025
ਵਿਦਿਆਰਥਣਾਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ

ਪਟਿਆਲਾ 2 ਅਪ੍ਰੈਲ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੰਦਾਂ ਦੀ ਸਾਂਭ-ਸੰਭਾਲ ਲਈ ਮਨਾਏ ਜਾ ਰਹੇ ਵਿਸ਼ਵ ਮੌਖਿਕ ਸਿਹਤ ਦਿਵਸ ਤਹਿਤ ਡਿਪਟੀ ਡਾਇਰੈਕਟਰ ਕਮ ਜਿਲ੍ਹਾ ਦੰਦ ਸਿਹਤ ਅਫਸਰ ਡਾ. ਸੁੰਨਦਾ ਗਰੋਵਰ ਦੀ ਅਗਵਾਈ ਵਿੱਚ ਸਰਕਾਰੀ ਆਈ. ਟੀ. ਆਈ. ਵੁਮੈਨ ਪਟਿਆਲਾ ਵਿਖੇ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਜਿਸ ਵਿਚ ਮੋਬਾਈਲ ਡੈਂਟਲ ਕਲੀਨਿਕ ਵੈਨ ਦੀ ਸਹਾਇਤਾ ਨਾਲ 250 ਦੇ ਕਰੀਬ ਵਿਦਿਆਰਥਣਾਂ ਦਾ ਚੈਕਅੱਪ ਕੀਤਾ ਗਿਆ । ਇਸ ਮੋਕੇ ਉਹਨਾਂ ਨਾਲ ਡੈਂਟਲ ਡਾਕਟਰ ਡਾ. ਸਵਿਤਾ ਗਰਗ, ਡਾ. ਆਰਤੀ, ਡਾ.ਦਵਿੰਦਰ ਸ਼ੈਲੀ ਅਤੇ ਫੈਕਲਟੀ ਸਟਾਫ ਮੋਜੂਦ ਸੀ । ਅਜੌਕੇ ਸਮੇਂ ਵਿਚ ਦੰਦਾਂ ਦੀਆਂ ਬਿਮਾਰੀਆਂ ਦੇ ਵਧਣ ਦਾ ਕਾਰਨ ਦੰਦਾਂ ਦੀ ਚੰਗੀ ਤਰ੍ਹਾਂ ਸੰਭਾਲ ਨਾ ਕਰਨਾ ਹੈ ਡਾ. ਸੁੰਨਦਾ ਗਰੋਵਰ ਨੇ ਵਿਦਿਆਰਥਣਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਅਜੌਕੇ ਸਮੇਂ ਵਿਚ ਦੰਦਾਂ ਦੀਆਂ ਬਿਮਾਰੀਆਂ ਦੇ ਵਧਣ ਦਾ ਕਾਰਨ ਦੰਦਾਂ ਦੀ ਚੰਗੀ ਤਰ੍ਹਾਂ ਸੰਭਾਲ ਨਾ ਕਰਨਾ ਹੈ ਅਤੇ ਸ਼ਰੀਰ ਨੂੰ ਸਿਹਤਮੰਦ ਰੱਖਣ ਲਈ ਦੰਦਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ । ਉਹਨਾਂ ਕਿਹਾ ਦੰਦਾਂ ਦੀ ਸਹੀ ਸੰਭਾਲ ਕਰਕੇ ਅਸੀ ਮੁੰਹ ਅਤੇ ਪੇਟ ਦੀਆਂ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਮੌਕੇ ਵਿਦਿਆਰਥਣਾਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਖਾਣਾ ਖਾਣ ਤੋ ਬਾਅਦ ਵੀ ਬਰੱਸ਼ ਕਰਨਾ ਬਹੁੱਤ ਹੀ ਜਰੂਰੀ ਹੈ ਡਿਪਟੀ ਡਾਇਰੈਕਟਰ ਕਮ ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਸੁੰਨਦਾ ਗਰੋਵਰ ਨੇਂ ਦੱਸਿਆਂ ਕਿ ਇਸ ਮਹੀਨੇ ਭਰ ਚੱਲਣ ਵਾਲੇ ਪ੍ਰੋਗਰਾਮ ਦੋਰਾਣ ਜਿਲ੍ਹਾ, ਸਬ ਡਵੀਜਨ ਅਤੇ ਕਮਿਉਨਿਟੀ ਸਿਹਤ ਕੇਂਦਰ ਵਿੱਚ ਦੰਦਾਂ ਦੀ ਸਾਂਭ ਸੰਭਾਲ ਦੀ ਜਾਗਰੂਕਤਾ ਅਤੇ ਮੁਫਤ ਚੈਕਅਪ ਕੈਂਪ ਲਗਾਏ ਜਾ ਰਹੇ ਹਨ ਅਤੇ ਡੈਂਟਲ ਡਾਕਟਰਾਂ ਵੱਲੋਂ ਸਕੂਲਾਂ ਵਿਖੇ ਵੀ ਜਾ ਕੇ ਬੱਚਿਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਡੈਂਟਲ ਡਾਕਟਰ ਡਾ. ਸੁਨੰਦਾ ਨੇ ਵਿਦਿਆਰਥੀਆਂ ਨੂੰ ਰੋਜਾਨਾ ਸਵੇਰੇ ਬਰੱਸ਼ ਕਰਨ ਤੋ ਇਲਾਵਾ ਰਾਤ ਦਾ ਖਾਣਾ ਖਾਣ ਤੋ ਬਾਅਦ ਵੀ ਬਰੱਸ਼ ਕਰਨਾ ਬਹੁੱਤ ਹੀ ਜਰੂਰੀ ਹੈ ਬਾਰੇ ਦੱਸਦੇ ਕਿਹਾ ਕਿ ਗਾਜਰ, ਮੂਲੀ, ਸੇਬ, ਬੇਰ ਅਤੇ ਗੰਨਾਂ ਆਦਿ ਖਾਣ ਨਾਲ ਦੰਦਾਂ ਦੀ ਸਫਾਈ ਦੇ ਨਾਲ-ਨਾਲ ਮਸੂੜਿਆਂ ਨੂੰ ਕੀੜਾ ਵੀ ਨਹੀ ਲੱਗਦਾ ।ਇਸ ਤਰ੍ਹਾਂ ਦੁੱਧ, ਅੰਡਾ, ਦਾਲ, ਫਲ ਅਤੇ ਹਰੇ ਪੱਤੇਦਾਰ ਸਬਜ਼ੀਆਂ ਦੰਦਾਂ ਅਤੇ ਮਸੂੜਿਆਂ ਨੁੰ ਮਜ਼ਬੂਤ ਰੱਖਦੀਆਂ ਹਨ ਅਤੇ ਸਿਹਤ ਲਈ ਵੀ ਫਾਇਦੇਮੰਦ ਹਨ ।

Punjab Bani 02 April,2025
ਅੰਗ ਦਾਨ ਪ੍ਰਚਾਰ ਅਤੇ ਪੰਜਾਬ ਵਿੱਚ ਸਰਕਾਰੀ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਕਦਮ

ਪਟਿਆਲਾ : ਗਵਰਨਮੈਂਟ ਮੈਡੀਕਲ ਕਾਲਜ (GMC) ਪਟਿਆਲਾ ਵੱਲੋਂ PGIMER ਚੰਡੀਗੜ੍ਹ – ROTTO ਨੌਰਥ ਦੇ ਸਹਿਯੋਗ ਨਾਲ "ਹੈਂਡਸ-ਆਨ ਕੈਡੇਵਰੀਕ ਵਰਕਸ਼ਾਪ : ਅਬਡੋਮਿਨਲ ਅੰਗ ਪ੍ਰਾਪਤੀ ਮਾਸਟਰਕਲਾਸ" 28 ਮਾਰਚ 2025 ਨੂੰ ਆਯੋਜਿਤ ਕੀਤੀ ਗਈ। ਇਸਦਾ ਮੁੱਖ ਉਦੇਸ਼ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਅੰਗ ਦਾਨ ਅਤੇ ਟ੍ਰਾਂਸਪਲਾਂਟ ਸੇਵਾਵਾਂ ਨੂੰ ਮਜ਼ਬੂਤ ਕਰਨਾ ਸੀ । ਵਰਕਸ਼ਾਪ ਡਾ. ਰਾਜਨ ਸਿੰਗਲਾ (ਡਾਇਰੈਕਟਰ ਪ੍ਰਿੰਸੀਪਲ, GMC ਪਟਿਆਲਾ, & ਚੈਅਰਪਰਸਨ, SOTTO ਪੰਜਾਬ) ਦੀ ਅਗਵਾਈ ਵਿੱਚ ਹੋਈ PGIMER ਚੰਡੀਗੜ੍ਹ ਦੇ ਰੈਨਲ ਟ੍ਰਾਂਸਪਲਾਂਟ ਸਰਜਰੀ ਵਿਭਾਗ ਦੇ ਡਾ. ਆਸ਼ਿਸ਼ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਚਿਕਿਤਸਾ ਵਿਦਿਆਰਥੀਆਂ ਅਤੇ ਵਿਸ਼ੇਸ਼ਗਿਆਨਾਂ ਨੂੰ ਮ੍ਰਿਤ ਦਾਤਾਵਾਂ ਤੋਂ ਅੰਗ ਪ੍ਰਾਪਤੀ ਦੀ ਪ੍ਰਕਿਰਿਆ ਤੇ ਵਿਅਕਤੀਗਤ ਤਜਰਬਾ ਪ੍ਰਦਾਨ ਕੀਤਾ । ਵਿਸ਼ੇਸ਼ਅਗਿਆਂ  ਨੇ ਦਿੱਤਾ ਅੰਗ ਦਾਨ ਪ੍ਰਚਾਰ, ਲੋਕ ਜਾਗਰੂਕਤਾ ਵਧਾਉਣ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਦੀ ਲੋੜ ਉਤੇ ਜ਼ੋਰ  ਇਹ ਵਰਕਸ਼ਾਪ ਡਾ. ਰਾਜਨ ਸਿੰਗਲਾ (ਡਾਇਰੈਕਟਰ ਪ੍ਰਿੰਸੀਪਲ, GMC ਪਟਿਆਲਾ, & ਚੈਅਰਪਰਸਨ, SOTTO ਪੰਜਾਬ) ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਡਾ. ਗਗਨੀਨ ਕੌਰ ਸੰਧੂ (ਨੋਡਲ ਅਫਸਰ, SOTTO ਪੰਜਾਬ) ਨੇ ਸੰਚਾਲਨ ਕੀਤਾ । ਵਿਸ਼ੇਸ਼ਅਗਿਆਂ  ਨੇ ਅੰਗ ਦਾਨ ਪ੍ਰਚਾਰ, ਲੋਕ ਜਾਗਰੂਕਤਾ ਵਧਾਉਣ ਅਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਦੀ ਲੋੜ ਉਤੇ ਜ਼ੋਰ ਦਿੱਤਾ। ਵਰਕਸ਼ਾਪ ਨੇ ਇਹ ਸੰਦੇਸ਼ ਦਿੱਤਾ ਕਿ ਕੈਡੇਵਰੀਕ ਅੰਗ ਦਾਨ ਸਰਵਜਨਿਕ ਸਿਹਤ ਦੇ ਹਿੱਤ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਅਤੇ ਪੰਜਾਬ ਨੂੰ ਇਸ ਖੇਤਰ ਵਿੱਚ ਆਗੂ ਬਣਾਉਣ ਲਈ ਨਵੀਆਂ ਨੀਤੀਆਂ ਤੇ ਜ਼ੋਰ ਦਿੱਤਾ ਗਿਆ ।

Punjab Bani 28 March,2025
ਐਚ. ਆਈ. ਵੀ. ਦੇ ਮਰੀਜਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੁਕ ਹੋਣ ਦੀ ਲੋੜ : ਡਾ. ਨਵਜੋਤ ਸ਼ਰਮਾ

ਪਟਿਆਲਾ 28 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਜਿਲ੍ਹਾ ਟੀ.ਬੀ. ਅਤੇ ਏਡਜ਼ ਕੰਟਰੋਲ ਅਫਸਰ ਵੱਲੋਂ ਐਚ. ਆਈ. ਵੀ. ਦੀ ਰੋਕਥਾਮ ਹਿੱਤ ਆਯੋਜਿਤ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਦੌਰਾਨ ਐਚ.ਆਈ.ਵੀ. ਦੀ ਰੋਕਥਾਮ ਹਿੱਤ ਕੀਤੇ ਗਏ ਉਪਰਾਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ।

ਐਚ. ਆਈ. ਵੀ. ਦੇ ਮਰੀਜਾਂ ਨੂੰ ਪੰਜਾਬ  ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੁਕ ਹੋਣਾ ਚਾਹੀਦਾ ਹੈ

ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਐਚ. ਆਈ. ਵੀ. ਦੇ ਮਰੀਜਾਂ ਨੂੰ ਪੰਜਾਬ  ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੁਕ ਹੋਣਾ ਚਾਹੀਦਾ ਹੈ । ਉਹਨਾਂ ਐਚ. ਆਈ. ਵੀ. ਦੇ ਮਰੀਜਾਂ ਦੀ ਗਿਣਤੀ ਨੂੰ ਘਟਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ । ਮੀਟਿੰਗ ਦੌਰਾਨ ਜ਼ਿਲ੍ਹਾ ਟੀ. ਬੀ. ਅਤੇ ਏਡਜ਼ ਕੰਟਰੋਲ ਅਫਸਰ  ਡਾ. ਗੁਰਪ੍ਰੀਤ ਸਿੰਘ ਨਾਗਰ ਨੇ  ਟੀ. ਆਈ. ਪ੍ਰੋਜੈਕਟ ਸਬੰਧੀ ਪੀ. ਪੀ. ਟੀ. ਸਾਂਝੀ ਕੀਤੀ ਜਿਸ  ਵਿੱਚ ਟੀ. ਆਈ. ਪ੍ਰੋਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ।

ਹਾਈ ਰਿਸਕ ਗਰੁੱਪ ਗੁਪਤ ਰੋਗ ਬਚਾਅ, ਜਾਂਚ ਅਤੇ ਇਲਾਜ ਸਬੰਧੀ ਵੀ ਜਾਣਕਾਰੀ ਕੀਤੀ ਸਾਂਝੀ 

ਉਹਨਾਂ ਐਚ. ਆਈ. ਵੀ. ਇਨਫੈਕਸ਼ਨ ਤੋਂ ਬਚਾਅ ਲਈ ਨਿਡਲ ਅਤੇ ਸਰਿੰਜਾਂ ਦੀ ਜਾਂਚ ਅਤੇ ਇਨਫੈਕਸ਼ਨ ਹੋਣ ‘ਤੇ ਇਲਾਜ ਲਈ ਦਿੱਤੀ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ । ਉਹਨਾਂ ਨੇ ਹਾਈ ਰਿਸਕ ਗਰੁੱਪ ਗੁਪਤ ਰੋਗ ਬਚਾਅ, ਜਾਂਚ ਅਤੇ ਇਲਾਜ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਕਲਸਟਰ ਪ੍ਰੋਗਰਾਮ ਅਫਸਰ ਯਾਦਵਿੰਦਰ ਸਿੰਘ ਵਿਰਕ, ਕਲਸਟਰ ਰੋਕਥਾਮ ਅਫਸਰ ਜਸਪ੍ਰੀਤ ਸਿੰਘ ਸੰਧੂ, ਡੀ. ਐਮ. ਡੀ. ਓ. ਡਾ. ਅਮਨਦੀਪ ਕੌਰ, ਪ੍ਰੋਜੈਕਟ ਮੈਨੇਜਰ ਨਮਰਤਾ ਸੰਧੂ, ਪ੍ਰੋਜੈਕਟ ਮੈਨੇਜਰ ਕੁਲਦੀਪ ਸ਼ਰਮਾ ਅਤੇ ਟੀ. ਆਈ. ਪ੍ਰੋਜੈਕਟ ਮੈਨੇਜਰ ਗਗਨਦੀਪ ਕੌਰ ਹਾਜ਼ਰ ਸਨ ।

Punjab Bani 28 March,2025
ਕੈਦੀਆਂ ਨੂੰ ਕੀਤਾ ਦੰਦਾਂ ਦੀ ਸਾਂਭ ਸੰਭਾਲ ਬਾਰੇ ਜਾਗਰੂਕ

ਪਟਿਆਲਾ 28 ਮਾਰਚ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਦੰਦਾਂ ਦੀ ਸਾਂਭ-ਸੰਭਾਲ ਲਈ ਮਨਾਏ ਜਾ ਰਹੇ ਵਿਸ਼ਵ ਮੌਖਿਕ ਸਿਹਤ ਦਿਵਸ ਤਹਿਤ ਡਿਪਟੀ ਡਾਇਰੈਕਟਰ ਕਮ ਜਿਲ੍ਹਾ ਦੰਦ ਸਿਹਤ ਅਫਸਰ ਡਾ. ਸੁੰਨਦਾ ਗਰੋਵਰ ਦੀ ਅਗਵਾਈ ਵਿੱਚ ਨਵੀ ਜਿਲਾ ਜੇਲ ਨਾਭਾ ਵਿਖੇ ਦੰਦਾਂ ਦੀ ਸਾਂਭ-ਸੰਭਾਲ ਲਈ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਜਿਸ ਵਿਚ ਮੋਬਾਈਲ ਡੈਂਟਲ ਕਲੀਨਿਕ ਵੈਨ ਦੀ ਸਹਾਇਤਾ ਨਾਲ 1200 ਦੇ ਕਰੀਬ ਕੈਦੀਆਂ ਦਾ ਚੈਕਅੱਪ ਕੀਤਾ ਗਿਆ । ਇਸ ਮੋਕੇ ਉਹਨਾਂ ਨਾਲ ਡੈਂਟਲ ਡਾਕਟਰ ਡਾ. ਸਵਿਤਾ ਗਰਗ, ਡਾ. ਆਰਤੀ,ਡਾ ਯੋਗੇਸ,ਡਾ ਜਪਨੀਤ ਅਤੇ ਫੈਕਲਟੀ ਸਟਾਫ ਮੋਜੂਦ ਸੀ । ਡਾ. ਸੁੰਨਦਾ ਗਰੋਵਰ ਨੇ ਕੈਦੀਆਂ ਨੂੰ ਜਾਗਰੂਕ ਕਰਦੇ ਕਿਹਾ ਕਿ ਅਜੌਕੇ ਸਮੇਂ ਵਿਚ ਦੰਦਾਂ ਦੀਆਂ ਬਿਮਾਰੀਆਂ ਦੇ ਵਧਣ ਦਾ ਕਾਰਨ ਦੰਦਾਂ ਦੀ ਚੰਗੀ ਤਰ੍ਹਾਂ ਸੰਭਾਲ ਨਾ ਕਰਨਾ ਹੈ ਅਤੇ ਸ਼ਰੀਰ ਨੂੰ ਸਿਹਤਮੰਦ ਰੱਖਣ ਲਈ ਦੰਦਾਂ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ । ਉਹਨਾਂ ਕਿਹਾ ਦੰਦਾਂ ਦੀ ਸਹੀ ਸੰਭਾਲ ਕਰਕੇ ਅਸੀ ਮੁੰਹ ਅਤੇ ਪੇਟ ਦੀਆਂ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ । 1200 ਦੇ ਕਰੀਬ ਕੈਦੀਆਂ ਦਾ ਚੈਕਅੱਪ ਕੀਤਾ ਗਿਆ ਡਿਪਟੀ ਡਾਇਰੈਕਟਰ ਕਮ ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਸੁੰਨਦਾ ਗਰੋਵਰ ਨੇਂ ਦੱਸਿਆਂ ਕਿ ਇਸ ਪੰਦਰਵਾੜੇ ਦੋਰਾਣ ਜਿਲ੍ਹਾ, ਸਬ ਡਵੀਜਨ ਅਤੇ ਕਮਿਉਨਿਟੀ ਸਿਹਤ ਕੇਂਦਰ ਵਿੱਚ ਦੰਦਾਂ ਦੀ ਸਾਂਭ ਸੰਭਾਲ ਦੀ ਜਾਗਰੂਕਤਾ ਅਤੇ ਮੁਫਤ ਚੈਕਅਪ ਲਈ ਕੈਂਪ ਲਗਾਏ ਜਾ ਰਹੇ ਹਨ ਅਤੇ ਡੈਂਟਲ ਡਾਕਟਰਾਂ ਵੱਲੋਂ ਸਕੂਲਾਂ ਵਿਖੇ ਵੀ ਜਾ ਕੇ ਬੱਚਿਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ  । ਡੈਂਟਲ ਡਾਕਟਰ ਡਾ. ਸੁਨੰਦਾ ਨੇ ਵਿਦਿਆਰਥੀਆਂ ਨੂੰ ਰੋਜਾਨਾ ਸਵੇਰੇ ਬਰੱਸ਼ ਕਰਨ ਤੋ ਇਲਾਵਾ ਰਾਤ ਦਾ ਖਾਣਾ ਖਾਣ ਤੋ ਬਾਅਦ ਵੀ ਬਰੱਸ਼ ਕਰਨਾ ਬਹੁੱਤ ਹੀ ਜਰੂਰੀ ਹੈ ਬਾਰੇ ਦੱਸਦੇ ਕਿਹਾ ਕਿ ਗਾਜਰ, ਮੂਲੀ, ਸੇਬ, ਬੇਰ ਅਤੇ ਗੰਨਾਂ ਆਦਿ ਖਾਣ ਨਾਲ ਦੰਦਾਂ ਦੀ ਸਫਾਈ ਦੇ ਨਾਲ-ਨਾਲ ਮਸੂੜਿਆਂ ਨੂੰ ਕੀੜਾ ਵੀ ਨਹੀ ਲੱਗਦਾ । ਇਸ ਤਰ੍ਹਾਂ ਦੁੱਧ, ਅੰਡਾ, ਦਾਲ, ਫਲ ਅਤੇ ਹਰੇ ਪੱਤੇਦਾਰ ਸਬਜ਼ੀਆਂ ਦੰਦਾਂ ਅਤੇ ਮਸੂੜਿਆਂ ਨੁੰ ਮਜ਼ਬੂਤ ਰੱਖਦੀਆਂ ਹਨ ਅਤੇ ਸਿਹਤ ਲਈ ਵੀ ਫਾਇਦੇਮੰਦ ਹਨ ।

Punjab Bani 28 March,2025
ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਡਾ. ਪ੍ਰੀਤੀ ਯਾਦਵ

ਪਟਿਆਲਾ, 27 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਸਿਹਤ ਅਫ਼ਸਰ ਤੇ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਲੋਕਾਂ ਨੂੰ ਖਾਣ ਪੀਣ ਦੀਆਂ ਸਾਫ਼-ਸੁਥਰੀਆਂ ਤੇ ਮਿਆਰੀ ਵਸਤੂਆਂ ਪ੍ਰਦਾਨ ਕਰਵਾਉਣ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇ । ਉਨ੍ਹਾਂ ਕਿਹਾ ਕਿ ਖਾਧ ਪਦਾਰਥਾਂ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਖਿਲਵਾੜ ਨਹੀਂ ਹੋਣ ਦਿੱਤਾ ਜਾ ਸਕਦਾ ।
-ਡੀ.ਸੀ. ਨੇ ਗ਼ੈਰ ਮਿਆਰੀ ਢੰਗ ਨਾਲ ਬਣਾਏ ਜਾਂਦੇ ਪਨੀਰ ਦੀ ਫੈਕਟਰੀ 'ਤੇ ਸਿਹਤ ਵਿਭਾਗ ਵੱਲੋਂ ਕੀਤੀ ਕਾਰਵਾਈ ਦਾ ਵੀ ਲਿਆ ਜਾਇਜ਼ਾ
ਡਾ. ਪ੍ਰੀਤੀ ਯਾਦਵ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਪ੍ਰਾਪਤ ਹੋਈ ਸ਼ਿਕਾਇਤ, ਜਿਸ ਵਿੱਚ ਝਿੱਲ ਐਵੇਨਿਊ ਵਿਖੇ ਗ਼ੈਰਮਿਆਰੀ ਢੰਗ ਨਾਲ ਬਣਾਏ ਜਾਂਦੇ ਪਨੀਰ ਦਾ ਜਿਕਰ ਕੀਤਾ ਗਿਆ ਸੀ, ਬਾਬਤ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਅਤੇ ਨਗਰ ਨਿਗਮ ਦੀ ਸਿਹਤ ਬ੍ਰਾਂਚ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ । ਉਨ੍ਹਾਂ ਨੇ ਐਨੀ ਵੱਡੀ ਮਾਤਰਾ ਵਿੱਚ ਬਣਾਏ ਜਾਂਦੇ ਪਨੀਰ ਲਈ ਦੁੱਧ ਕਿੱਥੋਂ ਲਿਆਂਦਾ ਜਾਂਦਾ ਸੀ ਅਤੇ ਪਨੀਰ ਬਣਾਉਣ ਲਈ ਕਿਹੜਾ ਸਮਾਨ ਵਰਤਿਆ ਜਾਂਦਾ ਸੀ, ਬਾਬਤ ਵੀ ਸਿਹਤ ਵਿਭਾਗ ਦੀ ਟੀਮ ਤੋਂ ਜਾਣਕਾਰੀ ਹਾਸਲ ਕੀਤੀ ।
ਫੜੇ ਗਏ ਪਨੀਰ ਦੇ ਸੈਂਪਲ ਖਰੜ ਲੈਬਾਰਟਰੀ ਤੋਂ ਚੈਕਿੰਗ ਲਈ ਭੇਜ ਕੇ ਇਸ ਸਬੰਧੀ ਕਾਰਵਾੲੀਂ ਵੀ ਯਕੀਨੀ ਤੌਰ 'ਤੇ ਕੀਤੀ ਜਾਵੇ
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਫੜੇ ਗਏ ਪਨੀਰ ਦੇ ਸੈਂਪਲ ਖਰੜ ਲੈਬਾਰਟਰੀ ਤੋਂ ਚੈਕਿੰਗ ਲਈ ਭੇਜ ਕੇ ਇਸ ਸਬੰਧੀ ਕਾਰਵਾੲੀਂ ਵੀ ਯਕੀਨੀ ਤੌਰ 'ਤੇ ਕੀਤੀ ਜਾਵੇ । ਉਨ੍ਹਾਂ ਹੋਰ ਹਦਾਇਤ ਕੀਤੀ ਕਿ ਖਾਧ ਪਦਾਰਥਾਂ ਦੀ ਚੈਕਿੰਗ ਲਈ ਸੈਂਪਲ ਭਰੇ ਜਾਣ ਅਤੇ ਫੂਡ ਸੇਫਟੀ ਟੀਮ ਐਫ. ਐਸ. ਐਸ. ਏ. ਆਈ. ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਸਮੇਤ ਮਿਆਰੀ ਤੇ ਸਾਫ਼ ਸੁਥਰੀਆਂ ਖੁਰਾਕੀ ਵਸਤੂਆਂ ਹੀ ਆਮ ਲੋਕਾਂ ਤੱਕ ਪੁਜਦੀਆਂ ਕਰਨ ਲਈ ਯਕੀਨੀ ਤੌਰ 'ਤੇ ਢੁਕਵੀਂ ਕਾਰਵਾਈ ਅਮਲ ਵਿੱਚ ਲਿਆਵੇ । ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਯਤਨ ਜਾਰੀ ਹਨ ।

Punjab Bani 27 March,2025
'ਸੀ.ਐਮ ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਰੋਜਾਨਾ ਲੱਗਣ ਵਾਲ਼ੀਆਂ ਯੋਗ ਕਲਾਸਾਂ ਦੀ ਗਿਣਤੀ ਵਿੱਚ ਵਾਧਾ : ਨਿਰਮਲ ਸਿੰਘ

ਸੰਗਰੂਰ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਚਲਾਈ ਜਾ ਰਹੀ 'ਸੀ.ਐਮ. ਦੀ ਯੋਗਸ਼ਾਲਾ' ਤਹਿਤ ਰੋਜਾਨਾ ਲੱਗਣ ਵਾਲੀਆਂ ਕਲਾਸਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸੰਗਰੂਰ ਵਿਖੇ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਬਹੁ ਗਿਣਤੀ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿੱਚ ਯੋਗ ਸਿਖਲਾਈ ਦੇ 191 ਕੈਂਪ ਰੋਜ਼ਾਨਾ ਦੇ ਆਧਾਰ ਉਤੇ ਲੱਗ ਰਹੇ ਹਨ ਜਿਸ ਵਿੱਚ ਹਜ਼ਾਰਾਂ ਲੋਕ ਲਾਭ ਉਠਾ ਰਹੇ ਹਨ । ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਕੋਆਰਡੀਨੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਕਾਂ ਦੀ ਸੁਵਿਧਾ ਮੁਤਾਬਕ ਯੋਗ ਕੈਂਪ ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਅਤੇ ਵੱਡੀ ਗਿਣਤੀ ਵਿੱਚ ਵੱਖ-ਵੱਖ ਉਮਰ ਵਰਗ ਦੇ ਲੋਕ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਾਸਲ ਕਰ ਰਹੇ ਹਨ । ਉਨ੍ਹਾਂ ਨੇ ਦੱਸਿਆ ਕਿ 33 ਟ੍ਰੇਨਰ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਦੀ ਸਿਖਲਾਈ ਦੇ ਰਹੇ ਹਨ ਜਿਸ ਨਾਲ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਤੋਂ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਯੋਗਸ਼ਾਲਾ ਸੰਗਰੂਰ ਦੇ ਨਾਲ ਨਾਲ ਸੁਨਾਮ, ਲਹਿਰਾ, ਦਿੜ੍ਹਬਾ, ਮੂਨਕ, ਖਨੌਰੀ , ਭਵਾਨੀਗੜ੍ਹ, ਸ਼ੇਰਪੁਰ ਅਤੇ ਧੂਰੀ ਵਿੱਚ ਵੀ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਯੋਗ ਦਾ ਭਰਪੂਰ ਲਾਭ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ https://cmdiyogshala .punjab.gov.in ਉਤੇ ਲਾਗ ਇਨ ਕੀਤਾ ਜਾ ਸਕਦਾ ਹੈ ।

Punjab Bani 26 March,2025