ਸਿਹਤ

dr. balbir

ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁਣ ਵਾਲਿਆਂ ਤੋਂ ਸੁਚੇਤ ਰਹਿਣ ਪੰਜਾਬੀ- ਡਾ. ਬਲਬੀਰ ਸਿੰਘ

ਪਟਿਆਲਾ, 18 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਸੁਚੇਤ ਕਰਦਿਆਂ ਆਖਿਆ ਹੈ ਕਿ ਕੁੱਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ ਜਿਸ ਲਈ ਪੰਜਾਬੀਆਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਚਾਇਤ ਭਵਨ ਵਿਖੇ ‘ਅਲਿਮਕੋ’ (ਆਰਟੀਫਿਸ਼ੀਅਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੀ 25.51 ਲੱਖ ਰੁਪਏ ਦੀ ਲਾਗਤ ਨਾਲ 231 ਦਿਵਿਆਂਗ ਲਾਭਪਾਤਰੀਆਂ ਲਈ ਸਹਾਇਕ ਉਪਕਰਣ ਵੰਡ ਪ੍ਰੋਗਰਾਮ ਦੌਰਾਨ ਕਿਹਾ ਕਿ ਜਿਹੜੀਆਂ ਪਾਰਟੀਆਂ ਦੇ ਆਗੂਆਂ ਨੇ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਸੀ, ਹੁਣ ਓਹੋ ਦੂਜਿਆਂ ਨੂੰ ਨਸੀਹਤਾਂ ਦੇ ਰਹੇ ਹਨ। ਸਿਹਤ ਮੰਤਰੀ ਨੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਸਹੂਲਤਾਂ ਤੇ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਜਿਸ ਲਈ ਉਹ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਨਾ ਕਰਨ। ਡਾ ਬਲਬੀਰ ਸਿੰਘ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਬੁਰਾਈ ਨੂੰ ਰੋਕਣ ਲਈ ਜਿਹੜੇ ਭਿਖਾਰੀ ਬੱਚਿਆਂ ਤੋਂ ਭੀਖ ਮੰਗਵਾਉਂਦੇ ਹਨ, ਉਹਨਾਂ ਦਾ ਡੀ.ਐੱਨ.ਏ. ਟੈਸਟ ਵੀ ਪਟਿਆਲਾ ਵਿਖੇ ਬਹੁਤ ਜਲਦ ਸ਼ੁਰੂ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੇ ਰੋਜ਼ਾਨਾ ਜੀਵਨ ਅਤੇ ਗਤੀਸ਼ੀਲਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਉਪਕਰਣ ਜਿਵੇਂ ਇਲੈਕਟਰਿਕ ਟ੍ਰਾਈਸਾਈਕਲ ਜੋ ਕਿ ਇੱਕ ਵਾਰ ਚਾਰਜ ਕਰਨ ਨਾਲ 50 ਕਿੱਲੋਮੀਟਰ ਦੀ ਦੂਰੀ ਤੈਅ ਕਰਦੀ ਹੈ ਸਮੇਤ ਲੋੜਵੰਦਾਂ ਨੂੰ ਵ੍ਹੀਲਚੇਅਰ, ਕੰਨਾਂ ਦੀਆਂ ਮਸ਼ੀਨਾਂ, ਟ੍ਰਾਈਸਾਈਕਲਾਂ ਅਤੇ ਸਟਿੱਕਾਂ ਦੀ ਵੰਡ ਕੀਤੀ ਗਈ ਹੈ। ਇਹ ਸਾਰੇ ਉਪਕਰਣ ਏ.ਡੀ.ਆਈ.ਪੀ. ਸਕੀਮ ਦੇ ਅਧੀਨ ਅਲਿਮਕੋ ਵੱਲੋਂ ਲਾਭਾਰਥੀਆਂ ਨੂੰ ਵੰਡੇ ਗਏ ਹਨ। ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਵਲੋਂ ਇਸ ਗੱਲ ਦੀ ਮੰਗ ਕੀਤੀ ਜਾ ਰਹੀ ਸੀ ਕਿ ਉਹਨਾਂ ਵੱਲੋਂ ਰੋਜ਼ਾਨਾ ਜੀਵਨ ਵਿੱਚ ਆਉਣ-ਜਾਣ ਵਿੱਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਹ ਆਪਣੇ ਆਪ ਨੂੰ ਬਹੁਤ ਬੇਸਹਾਰਾ ਮਹਿਸੂਸ ਕਰ ਰਹੇ ਸਨ,  ਜਿਸ ਕਰਕੇ ਇਹਨਾਂ ਉਪਕਰਣਾਂ ਦੀ ਵੰਡ ਕੀਤੀ ਗਈ ਹੈ ਅਤੇ ਖਾਸ ਕਰਕੇ ਬਿਜਲਈ ਟ੍ਰਾਈਸਾਇਕਲ ਇਨ੍ਹਾਂ ਦੇ ਬਹੁਤ ਕੰਮ ਆਵੇਗੀ। ਉਹਨਾਂ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਸਕੀਮਾਂ ਦਾ ਹਰੇਕ ਲਾਭਪਾਤਰੀ ਨੂੰ ਪੂਰਾ ਲਾਭ ਮਿਲਣਾ ਚਾਹੀਦਾ ਹੈ। ਡਾ. ਬਲਬੀਰ ਸਿੰਘ ਨੇ ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਹਰੇਕ ਲੋੜਵੰਦ ਵਿਅਕਤੀ ਦੀ ਬਾਂਹ ਫੜੇਗੀ ਅਤੇ ਹਰ ਤਰ੍ਹਾਂ ਦੀ ਮਦਦ ਕਰ ਰਹੀ ਹੈ।ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਦਸਵੰਧ ਕੱਢ ਕੇ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਉਹ ਖੁਦ ਵੀ ਆਪਣੀ ਦਸਾਂ ਨਹੁੰਆਂ ਦੀ ਕਿਰਤ ਵਿੱਚੋਂ ਵੱਧ ਤੋਂ ਵੱਧ ਗਰੀਬ ਲੋੜਵੰਦ ਲੋਕਾਂ ਦੀ ਘਰਾਂ ਦੀ ਮੁਰੰਮਤ ਵੀ ਕਰਵਾਉਣਗੇ। ਉਹਨਾਂ ਨੇ ਇਸ ਮੌਕੇ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ‘ਡੇਂਗੂ ਉੱਤੇ ਵਾਰ’ ਆਦਿ ਦਾ ਜਿਕਰ ਕਰਦਿਆਂ ਦੱਸਿਆ ਕਿ ਉਹ ਹੜ੍ਹਾਂ ਤੋਂ ਬਚਾਅ ਸਬੰਧੀ ਯੋਜਨਾਵਾਂ ਦਾ ਵੀ ਆਪ ਨਿਰੀਖਣ ਕਰ ਰਹੇ ਹਨ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ, ਅਲਿਮਕੋ ਵਲੋਂ ਅਲੋਕ ਸ਼ਾਹੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਜਸਬੀਰ ਸਿੰਘ ਗਾਂਧੀ, ਜੈ ਸ਼ੰਕਰ, ਸੁਰੇਸ਼ ਰਾਏ, ਗੱਜਣ ਸਿੰਘ, ਮੋਹਿਤ ਕੁਮਾਰ, ਮੁਕਤਾ ਗੁਪਤਾ, ਦਵਿੰਦਰ ਕੌਰ, ਡੀਸੀ ਖਰੌੜ, ਹਰਪਾਲ ਪਾਲੀ, ਰੁਪਾਣਾ, ਮਨਵੀਰ ਸਿੰਘ ਵਿਰਕ, ਗੁਰਮੇਲ ਸਿੰਘ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ।

ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁਣ ਵਾਲਿਆਂ ਤੋਂ ਸੁਚੇਤ ਰਹਿਣ ਪੰਜਾਬੀ- ਡਾ. ਬਲਬੀਰ ਸਿੰਘ Read More »

mantri

ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ -ਸਿਹਤ ਮੰਤਰੀ

ਪਟਿਆਲਾ 18 ਜੁਲਾਈ : ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਹਰ ਸ਼ੁੱਕਰਵਾਰ ਡੇੱਗੂ ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪਿੰਡਾਂ ਫ਼ਰੀਦਪੁਰ ਅਤੇ ਮਿਰਜ਼ਾਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਨਾਲ ਲੋਕਾਂ ਦੇ ਘਰਾਂ ਵਿੱਚ ਮੱਛਰ ਦਾ ਲਾਰਵਾ ਚੈਕ ਕਰਨ ਪਹੁੰਚੇ। ਇਸ ਮੌਕੇ ਸਿਹਤ

ਫ਼ਰੀਦਪੁਰ ਪਿੰਡ ਡੇਂਗੂ ਮੁਕਤ, ਮਿਰਜ਼ਾਪੁਰ ‘ਚ  ਲਾਰਵਾ ਮੌਕੇ ‘ ਤੇ ਨਸ਼ਟ -ਸਿਹਤ ਮੰਤਰੀ Read More »

health

ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਨੂੰ ਦਿੱਤੀ ਟ੍ਰੇਨਿੰਗ             

 ਪਟਿਆਲਾ, 16 ਜੁਲਾਈ :  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ  ਭਲਾਈ  ਡਾ. ਹਤਿੰਦਰ ਕੌਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ  ਸਰਜਨ ਪਟਿਆਲਾ  ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ। ਟ੍ਰੇਨਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਸ

ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਅਧਿਆਪਕਾਂ ਨੂੰ ਦਿੱਤੀ ਟ੍ਰੇਨਿੰਗ              Read More »

nasha

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਪਟਿਆਲਾ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ Read More »

health

ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ

ਪਟਿਆਲਾ, 14 ਜੁਲਾਈ : ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਵੱਲੋਂ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜਿਸ ਤਹਿਤ ਇਹ ਜਾਣਕਾਰੀ ਦਿੱਤੀ ਗਈ ਕਿ ਵਾਧੂ ਨਮੀ, ਪਾਣੀ ਦੇ ਰੁਕੇ ਹੋਣ ਅਤੇ ਵਾਤਾਵਰਨਿਕ ਤਬਦੀਲੀਆਂ ਕਾਰਨ ਖਾਣ-ਪੀਣ ਦੀਆਂ ਵਸਤੂਆਂ ਵਿੱਚ ਬੈਕਟੀਰੀਆ ਪੈਦਾ ਹੋਣ ਨਾਲ ਖੁਰਾਕ ਪ੍ਰਦੂਸ਼ਣ ਦੇ ਮਾਮਲੇ ਵਧ ਰਹੇ

ਬਰਸਾਤ ਦੇ ਮੌਸਮ ਵਿੱਚ ਖੁਰਾਕ ਦਾ ਰੱਖਣਾ ਚਾਹੀਦਾ ਹੈ ਖਾਸ ਖਿਆਲ : ਸਿਵਲ ਸਰਜਨ Read More »

camp

ਢਿੱਲੋਂ ਫਨ ਵਰਲਡ ਵਿਖੇ,ਖੂਨਦਾਨ ਕੈਂਪ 16 ਜੁਲਾਈ ਨੂੰ – ਬਲਜਿੰਦਰ ਸਿੰਘ ਢਿੱਲੋਂ

ਸਨੌਰ, 14 ਜੁਲਾਈ : ਆਮ ਆਦਮੀ ਪਾਰਟੀ ਪਟਿਆਲਾ ਲੋਕ ਸਭਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਢਿੱਲੋਂ ਫਨ ਵਰਲਡ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਵਿਖੇ,16 ਜੁਲਾਈ ਨੂੰ ਸਮਾਂ ਸਵੇਰੇ 9 ਵਜੇ ਤੋਂ ਲੈ ਕੇ 4 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਬਲੱਡ ਬੈਂਕ ਰਾਜਿੰਦਰਾ ਹਸਪਤਾਲ ਡਾਕਟਰਾਂ ਦੀ ਟੀਮ ਰਾਹੀਂ ਖੂਨ

ਢਿੱਲੋਂ ਫਨ ਵਰਲਡ ਵਿਖੇ,ਖੂਨਦਾਨ ਕੈਂਪ 16 ਜੁਲਾਈ ਨੂੰ – ਬਲਜਿੰਦਰ ਸਿੰਘ ਢਿੱਲੋਂ Read More »

alipur

ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਅਲੀਪੁਰ ਅਰਾਈਆਂ ‘ਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ

ਪਟਿਆਲਾ, 12 ਜੁਲਾਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਨਾਲ ਪ੍ਰਭਾਵਿਤ ਰਹੇ ਅਲੀਪੁਰ ਅਰਾਈਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਲਈ ਨਗਰ ਨਿਗਮ ਵੱਲੋਂ ਲਿਆਂਦੇ ਜਾ ਰਹੇ ਟੈਂਕਰਾਂ ਦੇ ਪਾਣੀ ਦੀ ਹੀ ਵਰਤੋਂ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਉਲਟੀਆਂ ਤੇ ਦਸਤ ਰੋਗ ਦੇ ਸਾਹਮਣੇ ਆਏ ਮਾਮਲੇ ਹਲਕੇ ਲੱਛਣਾਂ ਵਾਲੇ ਸਨ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਨ ਦੀ ਵੀ ਲੋੜ ਨਹੀਂ ਸੀ ਪਰ ਸਿਹਤ ਵਿਭਾਗ ਵੱਲੋਂ 24 ਘੰਟੇ ਇਨ੍ਹਾਂ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਲੀਪੁਰ ਅਰਾਈਆਂ ਵਿਖੇ ਮੈਡੀਕਲ ਸਟਾਫ਼ ਸਮੇਤ ਐਬੂਲੈਂਸ ਪੱਕੇ ਤੌਰ ‘ਤੇ ਤਾਇਨਾਤ ਹੈ ਤੇ ਹੁਣ ਸਥਿਤੀ ਕਾਬੂ ਹੇਠ ਹੈ। ਇਸ ਮੌਕੇ ਉਨ੍ਹਾਂ ਲੋਕਾਂ ਦੇ ਘਰਾਂ ਦੇ ਪਾਣੀ ਦਾ ਕਲੋਰੀਨ ਟੈਸਟ ਵੀ ਕਰਵਾਇਆ ਜੋ ਕਿ ਠੀਕ ਪਾਇਆ ਗਿਆ। ਸਿਹਤ ਮੰਤਰੀ ਨੇ ਸਥਾਨਕ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋਂ ਇਥੇ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਜੋ ਕਿ ਪੀਣ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ, ਇਸ ਲਈ ਲੋਕ ਪੀਣ ਲਈ ਨਗਰ ਨਿਗਮ ਵੱਲੋਂ ਟੈਂਕਰ ਰਾਹੀਂ ਸਪਲਾਈ ਕੀਤੇ ਜਾਂਦੇ ਪਾਣੀ ਦੀ ਵਰਤੋਂ ਕਰਨ ਜਦਕਿ ਕੱਪੜੇ ਧੋਣ ਜਾ ਫੇਰ ਹੋਰ ਕੰਮਾਂ ਲਈ ਦੂਸਰੇ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਇਹਤਿਆਤ ਵਜੋਂ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਫੇਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿਛਲੇ ਸਾਲਾਂ ਦੌਰਾਨ ਹੌਟ ਸਪੌਟ ਰਹੇ ਸਾਰੇ ਖੇਤਰਾਂ ਦੇ ਪਾਣੀ ਦੇ ਨਮੂਨੇ ਲੈਕੇ ਟੈਸਟ ਕਰਵਾਏ ਜਾ ਰਹੇ ਹਨ ਤੇ ਪਾਣੀ ਵਿੱਚ ਕਲੋਰੀਨ ਵੀ ਪਾਈ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ ਤੇ ਨਗਰ ਨਿਗਮ ਵੱਲੋਂ ਸਾਰੀ ਸੀਵਰੇਜ ਲਾਈਨ ਦੇ ਮੈਨਹੋਲਾਂ ਦਾ ਨਿਰੀਖਣ ਕਰਕੇ ਪਾਣੀ ਦੀ ਪਾਈਪ ਲਾਈਨ ਦੀ ਚੈਕਿੰਗ ਕਰਕੇ ਨੁਕਸ ਲੱਭਕੇ ਉਨ੍ਹਾਂ ਨੂੰ ਠੀਕ ਕਰਨ ਦੀ ਪ੍ਰਕ੍ਰਿਆ ਕੀਤੀ ਗਈ ਹੈ। ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅਲੀਪੁਰ ਅਰਾਈਆਂ ਇਲਾਕੇ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵ ਕੀਤਾ ਜਾ ਰਿਹਾ ਹੈ ਤੇ ਪਿਛਲੇ 12 ਘੰਟਿਆਂ ‘ਚ 1 ਨਵਾਂ ਮਰੀਜ ਆਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁਲ 138 ਕੇਸ ਅਲੀਪੁਰ ਅਰਾਈਆਂ ਵਿਖੇ ਆਏ ਹਨ ਤੇ ਕੇਵਲ ਤਿੰਨ ਮਰੀਜ

ਸਿਹਤ ਮੰਤਰੀ ਨੇ ਡਾਇਰੀਆ ਪ੍ਰਭਾਵਿਤ ਅਲੀਪੁਰ ਅਰਾਈਆਂ ‘ਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ Read More »

ਪਾਰਕ ਹਸਪਤਾਲ ਪਟਿਆਲਾ ਕ੍ਰਿਟੀਕਲ ਕੇਅਰ ਵਿੱਚ ਉੱਭਰਦਾ ਸੈਂਟਰ-ਆਫ-ਐਕਸੀਲੈਂਸ

ਪਟਿਆਲਾ : ਸ਼ੁੱਕਰਵਾਰ ਨੂੰ ਪਾਰਕ ਹਸਪਤਾਲ ਪਟਿਆਲਾ ਵਿਖੇ ਖੇਤਰ ਵਿੱਚ ਬਿਮਾਰੀਆਂ ਅਤੇ ਆਈਸੀਯੂ ਦੇਖਭਾਲ ਬਾਰੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਬਾਅਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਪਾਰਕ ਹਸਪਤਾਲ ਪਟਿਆਲਾ ਦੇ ਡਾਇਰੈਕਟਰ ਕ੍ਰਿਟੀਕਲ ਕੇਅਰ ਡਾ. ਵਿਕਾਸ ਵਸ਼ਿਸ਼ਟ, ਕ੍ਰਿਟੀਕਲ ਕੇਅਰ ਦੇ ਸੀਨੀਅਰ ਕੰਸਲਟੈਂਟਸ ਡਾ. ਵਿਵੇਕ ਸ਼ਰਮਾ,  ਕ੍ਰਿਟੀਕਲ ਕੇਅਰ ਕੰਸਲਟੈਂਟਸ ਡਾ. ਸਵਾਤੀ ਪਟੇਲ ਅਤੇ

ਪਾਰਕ ਹਸਪਤਾਲ ਪਟਿਆਲਾ ਕ੍ਰਿਟੀਕਲ ਕੇਅਰ ਵਿੱਚ ਉੱਭਰਦਾ ਸੈਂਟਰ-ਆਫ-ਐਕਸੀਲੈਂਸ Read More »

dengu

ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਵਚਨਬੱਧ : ਸਿਵਲ ਸਰਜਨ

ਪਟਿਆਲਾ, 11 ਜੁਲਾਈ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤ ਜਿਲ੍ਹੇ ਅਧੀਨ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਨਾਲ ਨਾਲ ਰੋਡਵੇਜ਼ ਵਰਕਸ਼ਾਪਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਦੀ ਅਗਵਾਈ ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ

ਡੇਂਗੂ ਦੇ ਖਾਤਮੇ ਲਈ ਸਿਹਤ ਵਿਭਾਗ ਵਚਨਬੱਧ : ਸਿਵਲ ਸਰਜਨ Read More »

dump

ਉੱਚ ਪੱਧਰੀ ਟੀਮ ਵੱਲੋਂ ਠੋਸ ਰਹਿੰਦ-ਖੂੰਹਦ ਡੰਪ ਸਾਈਟ ਦਾ ਜਾਇਜ਼ਾ

ਪਟਿਆਲਾ, 8 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਸੰਯੁਕਤ ਟੀਮ ਨੇ ਅੱਜ ਸਵੇਰੇ ਇੱਥੇ ਸਨੌਰੀ ਅੱਡੇ ਨੇੜੇ ਮਿਉਂਸਪਲ ਠੋਸ ਰਹਿੰਦ-ਖੂੰਹਦ ਡੰਪ ਸਾਈਟ ਦਾ ਦੌਰਾ ਕਰਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਨਗਰ ਨਿਗਮ, ਪੰਜਾਬ ਪ੍ਰਦੂਸ਼ਣ

ਉੱਚ ਪੱਧਰੀ ਟੀਮ ਵੱਲੋਂ ਠੋਸ ਰਹਿੰਦ-ਖੂੰਹਦ ਡੰਪ ਸਾਈਟ ਦਾ ਜਾਇਜ਼ਾ Read More »

Scroll to Top