ਲੇਟੈਸਟ ਨਿਊਜ਼

van

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਟਿਆਲਾ, 22 ਅਗਸਤ : ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਵੀਂ ਐਂਬੂਲੈਂਸ ਦੀਆਂ ਚਾਬੀਆਂ ਰੈੱਡ ਕਰਾਸ ਨੂੰ ਸੌਂਪਦਿਆਂ ਕਿਹਾ ਕਿ ਇਸ ਐਂਬੂਲੈਂਸ ਵਿੱਚ ਐਮਰਜੈਂਸੀ ਸਮੇਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੈਡੀਕਲ ਸਹੂਲਤ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਇਹ ਐਂਬੂਲੈਂਸ ਰਜਿੰਦਰਾ ਪਟਿਆਲਾ ਵਿਖੇ ਬਹੁਤ ਹੀ ਘੱਟ ਰੇਟਾਂ ਤੇ ਮਰੀਜ਼ਾਂ ਦੀ ਸਹੂਲਤ ਲਈ ਵਰਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰੈੱਡ ਕਰਾਸ ਵੱਲੋਂ ਰੋਸ਼ਨ ਪੰਜਾਬ ਪ੍ਰੋਜੈਕਟ ਤਹਿਤ ਪਟਿਆਲਾ ਜ਼ਿਲ੍ਹੇ ਦੇ 213 ਸਕੂਲਾਂ ਦੇ 61 ਹਜ਼ਾਰ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਰੈੱਡ ਕਰਾਸ ਵੱਲੋਂ ਸਿਵਲ ਸਰਜਨ ਦਫ਼ਤਰ ਤੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਸਮੇਂ ਸਮੇਂ ’ਤੇ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਗਏ ਹਨ ਅਤੇ ਸੁਸਾਇਟੀ ਵੱਲੋਂ ਸਮੇਂ ਸਮੇਂ ’ਤੇ ਖੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮਕਸਦ ਹੀ ਲੋਕ ਸੇਵਾ ਹੈ ਅਤੇ ਇਸ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

 ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ Read More »

dengu

ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਕਾਰੀ ਅਦਾਰਿਆਂ ਵਿੱਚ ਚੈੱਕ ਕੀਤਾ ਡੇਂਗੂ ਦਾ ਲਾਰਵਾ

ਪਟਿਆਲਾ, 22 ਅਗਸਤ  : ਇਸ ਸਾਲ ਦੇਰ ਤੱਕ ਚੱਲ ਰਹੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।ਇਸੇ ਕੜੀ ਤਹਿਤ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜਿਲ੍ਹੇ ਵਿੱਚ

ਸਿਹਤ ਮਹਿਕਮੇ ਦੀਆਂ ਟੀਮਾਂ ਨੇ ਸਰਕਾਰੀ ਅਦਾਰਿਆਂ ਵਿੱਚ ਚੈੱਕ ਕੀਤਾ ਡੇਂਗੂ ਦਾ ਲਾਰਵਾ Read More »

camp

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼

ਪਟਿਆਲਾ, 22 ਅਗਸਤ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਬਣਾਏ ਗਏ ਐਕਸ਼ਨ ਪਲਾਨ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਗਤੀਵਿਧੀ ਕਲੰਡਰ ਅਨੁਸਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪਾਂ ਦਾ ਆਗਾਜ਼ Read More »

dc

ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਕਿਸਾਨ

ਪਟਿਆਲਾ, 22 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਆਗਾਮੀ ਸੀਜਨ ‘ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਬੈਠਕ ਕਰਕੇ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ‘ਚ ਸਾਫ਼ ਸਫ਼ਾਈ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ

ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਕਿਸਾਨ Read More »

truck

ਅਮਰੀਕਾ ਨੇ ਟਰੱਕ ਡਰਾਈਵਰਾਂ ਨੂੰ ਲੈ ਕੇ ਚੁਕਿਆ ਵੱਡਾ ਕਦਮ

ਦਿਲੀ, 22 ਅਗਸਤ : ਅਮਰੀਕਾ ਵਿਚ ਟਰੱਕ ਡਰਾਈਵਰਾਂ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬਿਓ ਨੇ ਅੱਜ ਇਹ ਐਲਾਨ ਕੀਤਾ ਕਿ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ

ਅਮਰੀਕਾ ਨੇ ਟਰੱਕ ਡਰਾਈਵਰਾਂ ਨੂੰ ਲੈ ਕੇ ਚੁਕਿਆ ਵੱਡਾ ਕਦਮ Read More »

bhalla

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ

ਚੰਡੀਗੜ, 22 ਅਗਸਤ : ਪੰਜਾਬੀ ਫਿਲਮਾਂ ਦੇ ਕਾਮੇਡੀ ਕਿੰਗ ਅਤੇ ਅਦਾਕਾਰ ਜਸਵਿੰਦਰ ਭੱਲਾ ਅੱਜ ਸਾਰਿਆਂ ਨੂੰ ਅਲਵਿਦਾ ਆਖ ਗਏ ਹਨ, ਜਿਸ ਕਾਰਨ ਉਨਾ ਦੇ ਇਸ ਤਰ੍ਹਾ ਅਚਾਨਕ ਚਲੇ ਜਾਣ ਕਾਰਨ ਉਨਾ ਦੇ ਚਹੇਤਿਆਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ Read More »

nigam

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ

ਪਟਿਆਲਾ, 18 ਅਗਸਤ  – ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਤੀਵਰ ਕਾਰਵਾਈ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਦੀ ਅਗਵਾਈ ਹੇਠ ਨਿਗਮ ਦੀ ਟੀਮ ਨੇ ਅੱਜ ਕਈ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਸੜਕਾਂ ਉੱਪਰ ਲੱਗੀਆਂ ਰੇਹੜੀਆਂ ਅਤੇ ਦੁਕਾਨਦਾਰਾਂ ਵਲੋਂ ਸੜਕਾਂ ਨੂੰ ਕਾਬਜ ਕਰ ਕੇ

ਪਟਿਆਲਾ ਨੂੰ ਕਬਜ਼ਾ ਮੁਕਤ ਬਣਾਉਣ ਲਈ ਮੇਅਰ ਦੀ ਅਗਵਾਈ ਵਿੱਚ ਮੁਹਿੰਮ ਜਾਰੀ Read More »

dm

 ਦਿਵਯਾਂਗ ਵੋਟਰਾਂ ਲਈ ਰੈਂਪ, ਵੀਹਲਚੇਅਰ ਅਤੇ ਹੋਰ ਸਹੂਲਤਾਂ ਲਾਜ਼ਮੀ

ਪਟਿਆਲਾ 21 ਅਗਸਤ –  ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਹਰ ਜ਼ਿਲ੍ਹੇ ਵਿੱਚ ਡੀ.ਐਮ.ਸੀ.ਏ.ਈ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ  ਕਮੇਟੀ ਦੇ ਚੇਅਰਮੈਨ, ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ  ਕਨਵੀਨਰ, ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ  ਮੈਂਬਰ ਸਕੱਤਰ ਦੇ ਤੌਰ ‘ਤੇ ਕੰਮ ਕਰਨਗੇ। ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ, ਲੋਕ ਸਭਾ ਜਾਂ ਵਿਧਾਨ ਸਭਾ ਦਾ ਕਾਰਜਕਾਲ ਖਤਮ ਹੋਣ ਤੋਂ ਛੇ ਮਹੀਨੇ ਪਹਿਲਾਂ ਤੱਕ ਹਰ ਮਹੀਨੇ ਅਤੇ ਬਾਕੀ

 ਦਿਵਯਾਂਗ ਵੋਟਰਾਂ ਲਈ ਰੈਂਪ, ਵੀਹਲਚੇਅਰ ਅਤੇ ਹੋਰ ਸਹੂਲਤਾਂ ਲਾਜ਼ਮੀ Read More »

meeting

ਡਿਪਟੀ ਕਮਿਸ਼ਨਰ ਨੇ ਅਦਾਲਤੀ ਮਾਮਲਿਆਂ ਦਾ ਜਾਇਜ਼ਾ ਲਿਆ

ਪਟਿਆਲਾ, 21 ਅਗਸਤ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਨ੍ਹਾਂ ਅਧੀਨ ਲੱਗਦੀਆਂ ਅਦਾਲਤਾਂ ਵਿੱਚ ਮਾਮਲਿਆਂ ਦੀਆਂ ਤਰੀਕਾਂ ਅੱਗੇ ਪਾਉਣ ਦੀ ਪ੍ਰਵਿਰਤੀ ਬੰਦ ਕੀਤੀ ਜਾਵੇ ਅਤੇ ਅਜਿਹਾ ਕੀਤਾ ਜਾਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ,

ਡਿਪਟੀ ਕਮਿਸ਼ਨਰ ਨੇ ਅਦਾਲਤੀ ਮਾਮਲਿਆਂ ਦਾ ਜਾਇਜ਼ਾ ਲਿਆ Read More »

dc

ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਦੇਣ ‘ਚ ਸਹਾਈ ਹੋ ਰਹੇ ਨੇ ਜਨ ਸੁਵਿਧਾ ਕੈਂਪ : ਡਿਪਟੀ ਕਮਿਸ਼ਨਰ

ਘਨੌਰ/ਰਾਜਪੁਰਾ/ਪਟਿਆਲਾ, 21 ਅਗਸਤ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬੱਧ ਕਰਵਾਉਣ ਲਈ ਲਗਾਏ ਜਾਂਦੇ ਜਨ ਸੁਵਿਧਾ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਫ਼ਾਇਦਾ ਉਠਾ ਕੇ ਆਪਣੇ ਸਮੇਂ ਅਤੇ ਪੈਸੇ ਦੀ ਬੱਚਤ ਕਰ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਆਕੜ ਵਿਖੇ ਲੱਗੇ ਜਨ ਸੁਵਿਧਾ

ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਦੇਣ ‘ਚ ਸਹਾਈ ਹੋ ਰਹੇ ਨੇ ਜਨ ਸੁਵਿਧਾ ਕੈਂਪ : ਡਿਪਟੀ ਕਮਿਸ਼ਨਰ Read More »

Scroll to Top