ਸੋਸ਼ਲ ਮੀਡਿਆ

dc

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ

ਪਟਿਆਲਾ, 29 ਨਵੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ‌ਟਿਆਲਾ ਦੇ ਜ਼ਿਲ੍ਹਾ […]

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ Read More »

sport

ਪ੍ਰਾਇਮਰੀ ਸਕੂਲ ਖੇਡਾਂ ‘ਚ ਕੁਸ਼ਤੀ ਦੇ ਮੁਕਾਬਲੇ ਸੰਪੰਨ 

ਪਟਿਆਲਾ, 29 ਨਵੰਬਰ :  ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਦੀ ਅਗਵਾਈ ਹੇਠ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਚੱਲ ਰਹੀਆਂ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਤੀਜੇ ਦਿਨ ਕੁਸ਼ਤੀਆਂ ਦੇ ਮੁਕਾਬਲੇ

ਪ੍ਰਾਇਮਰੀ ਸਕੂਲ ਖੇਡਾਂ ‘ਚ ਕੁਸ਼ਤੀ ਦੇ ਮੁਕਾਬਲੇ ਸੰਪੰਨ  Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਦੇ ਚੌਥੇ ਦਿਨ ਖੁੱਲ੍ਹੀਆਂ ਨਵੀਆਂ ਖੋਜ-ਪਰਤਾਂ

ਪਟਿਆਲਾ, 29 ਨਵੰਬਰ –  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ (ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ) ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਚੱਲ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਚੌਥੇ ਦਿਨ ਵਿੱਚ ਡਾ. ਭੁਪਿੰਦਰ ਸਿੰਘ ਖਹਿਰਾ ਅਤੇ ਡਾ. ਭੀਮਇੰਦਰ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਡਾ. ਰਾਜਵੰਤ

ਪੰਜਾਬੀ ਯੂਨੀਵਰਸਿਟੀ ਵਿਖੇ ਵਰਕਸ਼ਾਪ ਦੇ ਚੌਥੇ ਦਿਨ ਖੁੱਲ੍ਹੀਆਂ ਨਵੀਆਂ ਖੋਜ-ਪਰਤਾਂ Read More »

cm

ਸਰਹੱਦੀ ਜ਼ਿਲ੍ਹਿਆਂ ’ਚ ਡਾਕਟਰਾਂ ਅਤੇ ਅਧਿਆਪਕਾਂ ਲਈ ਵਿਸ਼ੇਸ਼ ਭੱਤਾ ਨੀਤੀ ਤਿਆਰ ਹੋਵੇਗੀ

ਚੰਡੀਗੜ, 28 ਨਵੰਬਰ : ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਿਹਤ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਉਥੇ ਡਾਕਟਰਾਂ ਅਤੇ ਅਧਿਆਪਕਾਂ ਦੀ ਤਾਇਨਾਤੀ ਲਈ ਨਵੀਂ ਨੀਤੀ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਮੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵੀਰਵਾਰ ਨੂੰ ਹੋਈ ਕੈਬਿਨੇਟ ਮੀਟਿੰਗ ਵਿੱਚ ਇਹ ਮਤਾ ਪ੍ਰਸਤਾਵ ਪਾਸ

ਸਰਹੱਦੀ ਜ਼ਿਲ੍ਹਿਆਂ ’ਚ ਡਾਕਟਰਾਂ ਅਤੇ ਅਧਿਆਪਕਾਂ ਲਈ ਵਿਸ਼ੇਸ਼ ਭੱਤਾ ਨੀਤੀ ਤਿਆਰ ਹੋਵੇਗੀ Read More »

amritpal

ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਆਰਜ਼ੀ ਪੈਰੋਲ ਦੀ ਫਿਰ ਮੰਗ

ਚੰਡੀਗੜ, 28 ਨਵੰਬਰ : ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਵੀਰਵਾਰ ਨੂੰ ਦੁਬਾਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਇਆ ਹੈ, ਜਿਸ ਵਿੱਚ ਉਸਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਾਜ਼ਰੀ ਲਈ ਆਰਜ਼ੀ ਪੈਰੋਲ ਦੇਣ ਦੀ ਮੰਗ ਕੀਤੀ ਹੈ। ਉਸਦੀ ਸੰਸਦ ਹਾਜ਼ਰੀ ਤੋਂ ਪੰਜਾਬ ਸਰਕਾਰ ਵੱਲੋਂ ਕੀਤੀ ਮਨਾਹੀ ਨੂੰ ਚੁਣੌਤੀ ਦਿੰਦਿਆਂ, ਇਸ ਪਟੀਸ਼ਨ ’ਤੇ

ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਆਰਜ਼ੀ ਪੈਰੋਲ ਦੀ ਫਿਰ ਮੰਗ Read More »

kanchan

ਧੋਖਾਧੜੀ ਦੇ ਮਾਮਲੇ ਵਿਚ ਅਕਾਲੀ ਨੇਤਾ ਕੰਚਨਪ੍ਰੀਤ ਕੌਰ ਗ੍ਰਿਫਤਾਰ

ਅੰਮ੍ਰਿਤਸਰ, 28 ਨਵੰਬਰ : ਚੋਣ ਕਮਿਸ਼ਨ ਨੂੰ ਕਵਰਿੰਗ ਉਮੀਦਵਾਰ ਵਜੋਂ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ’ਚ ਝਬਾਲ ਪੁਲੀਸ ਨੇ ਅੱਜ ਤਰਨਤਾਰਨ ਚੋਣ ਦੋਰਾਨ ਸਰਗਰਮ ਰਹੀ ਸ੍ਰੋਮਣੀ ਅਕਾਲੀ ਦਲ ਦੀ ਮਹਲਿਾ ਨੇਤਾ ਕੰਚਨਪ੍ਰੀਤ ਕੌਰ ’ਤੇ ਕੇਸ ਦਰਜ ਕਰਕੇ ਉਸਨੂੰ ‌ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਨੇ ਬਤੌਰ ਅਕਾਲੀ ਉਮੀਦਵਾਰ ਤਰਨ

ਧੋਖਾਧੜੀ ਦੇ ਮਾਮਲੇ ਵਿਚ ਅਕਾਲੀ ਨੇਤਾ ਕੰਚਨਪ੍ਰੀਤ ਕੌਰ ਗ੍ਰਿਫਤਾਰ Read More »

crime

ਸਿਰਸਾ ਵਿੱਚ ਦੋਹਰਾ ਕਤਲ: ਨੌਜਵਾਨ ਨੇ ਮਾਂ ਤੇ ਪ੍ਰੇਮੀ ਦਾ ਕੀਤਾ ਕਤਲ

ਦਿਲੀ, 28 ਨਵੰਬਰ : ਸਿਰਸਾ ਵਿਚ ਇਕ ਨੌਜਵਾਨ ਵਲੋ ਆਪਣੀ ਹੀ ਮਾਂ ਅਤੇ ਉਸਦੇ ਪ੍ਰੇਮੀ ਦਾ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸ ਵਿਚ ਪੁਲਸ ਵਲੋ ਦੋਵਾਂ ਦੀਆਂ ਲਾਸਾਂ ਨੂੰ ਕਬਜੇ ਵਿਚ ਲੈ ਕੇ ਕਾਰਵਾਈ ਸੁਰੂ ਕਰ ਦਿਤੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੇ ਦੋਵਾਂ ਨੂੰ ਇੱਕ ਅਸਹਜ ਸਥਿਤੀ ਵਿੱਚ ਦੇਖਿਆ, ਜਿਸ ਕਾਰਨ ਉਹ ਗੁੱਸੇ

ਸਿਰਸਾ ਵਿੱਚ ਦੋਹਰਾ ਕਤਲ: ਨੌਜਵਾਨ ਨੇ ਮਾਂ ਤੇ ਪ੍ਰੇਮੀ ਦਾ ਕੀਤਾ ਕਤਲ Read More »

fire

ਹਾਂਗਕਾਂਗ ਵਿਚ ਬਿਲਡਿੰਗਾਂ ਦੀ ਅੱਗ ਬੁਝਾਉਣ ਲਈ ਰਾਹਤ ਕਾਰਜ ਜਾਰੀ

ਦਿਲੀ, 28 ਨਵੰਬਰ : ਹਾਂਗ ਕਾਂਗ ਦੇ ਤਾਈ ਪੋ ਜ਼ਿਲ੍ਹੇ ਦੇ ਵੈਂਗ ਫੁਕ ਕੋਰਟ ਕੰਪਲੈਕਸ ਬੀਤੇ ਦਿਨੀ ਲਗੀ ਭਿਆਨਕ ਅੱਗ ਕਾਰਨ ਜਿਥੇ ਭਾਰੀ ਤਬਾਹੀ ਹੋਈ, ਉਥੇ ਹੁਣ ਤੱਕ ਕਈ ਲੋਕਾਂਦੀ ਜਾਨ ਜਾ ਚੁਕੀ ਹੈ। ਜਾਣਕਾਰੀ ਅਨੁਸਾਰ ਕੰਪਲੈਸ ਜਿਸ ਵਿੱਚ ਹਜ਼ਾਰਾਂ ਲੋਕ ਰਹਿੰਦੇ ਹਨ — ਦੇ ਕਈ ਉੱਚ ਮੰਜ਼ਿਲਾਂ ਵਾਲੇ ਟਾਵਰਾਂ ਦੀਆਂ ਖਿੜਕੀਆਂ ਤੋਂ ਘਣਾ ਕਾਲਾ

ਹਾਂਗਕਾਂਗ ਵਿਚ ਬਿਲਡਿੰਗਾਂ ਦੀ ਅੱਗ ਬੁਝਾਉਣ ਲਈ ਰਾਹਤ ਕਾਰਜ ਜਾਰੀ Read More »

crime

ਕਪਿਲ ਸ਼ਰਮਾ ਦੇ ਕੈਨੇਡਾ ਰੈਸਟੋਰੈਂਟ ਫਾਇਰਿੰਗ ਕੇਸ ’ਚ ਪੁਲਿਸ ਨੂੰ ਵੱਡੀ ਕਾਮਯਾਬੀ

ਨਵੀਂ ਦਿੱਲੀ, 8 ਅਗਸਤ : ਪ੍ਰਸਿਧ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਵਿਖੇ ਸਥਿਤ ਰੈਸਟੋਰੈਟ ਉਪਰ ਬੀਤੇ ਸਮੇ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਘਟੀਆਂ ਸਨ। ਹੁਣ ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ’ਤੇ 7 ਅਗਸਤ ਨੂੰ ਹੋਈ ਗੋਲੀਬਾਰੀ ਮਾਮਲੇ ਵਿਚ ਦਿੱਲੀ ਪੁਲਿਸ ਨੇ ਇੱਕ ਹੋਰ ਸ਼ੱਕੀ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਅਨੁਸਾਰ, ਬੰਧੂ

ਕਪਿਲ ਸ਼ਰਮਾ ਦੇ ਕੈਨੇਡਾ ਰੈਸਟੋਰੈਂਟ ਫਾਇਰਿੰਗ ਕੇਸ ’ਚ ਪੁਲਿਸ ਨੂੰ ਵੱਡੀ ਕਾਮਯਾਬੀ Read More »

dc

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਪਟਿਆਲਾ , 28 ਨਵੰਬਰ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਅਤੇ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਰਕਾਰੀ ਸਕੂਲ, ਆਫ ਐਮੀਨੈਂਸ, ਮੰਡੌੜ ਦਾ ਦੌਰਾ ਕਰਕੇ ਬੱਚਿਆਂ ਦੇ ਪੀਣ ਵਾਲੇ ਪਾਣੀ ਦਾ ਟੀਡੀਐਸ ਚੈੱਕ ਕੀਤਾ ਤੇ ਇਸ ਦੀ ਮਾਤਰਾ 609 ਕਾਫੀ ਜ਼ਿਆਦਾ ਹੋਣ ਕਾਰਨ ਤੁਰੰਤ ਇੱਥੇ ਆਰ ਓ ਤੇ ਵਾਟਰ ਫ਼ਿਲਟਰ ਲਗਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਮਿਡ ਡੇ ਮੀਲ ਦੀ ਵੀ ਜਾਂਚ ਕੀਤੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਹਨਾਂ ਨਿਰਦੇਸ਼ ਦਿੱਤੇ ਕਿ ਮਿਡ ਡੇ ਮੀਲ ਬਣਾਉਣ ਵਾਲੇ ਕੁੱਕ ਸਿਰ ਢੱਕ ਕੇ ਅਤੇ ਹੱਥ ਧੋ ਕੇ ਖਾਣਾ ਬਣਾਉਣ, ਨਾਲ ਹੀ ਉਨ੍ਹਾਂ ਦੀ ਡਾਕਟਰੀ ਜਾਂਚ ਲਾਜ਼ਮੀ ਤੌਰ ‘ਤੇ ਹੋਵੇ। ਪਹਿਲਾਂ ਕੀਤੀ ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐਫ.ਐਸ.ਸੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡੀਪੂਆਂ ਦੇ ਬਾਹਰ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਸ਼ਿਕਾਇਤ ਅਤੇ ਹੈਲਪਲਾਈਨ ਨੰਬਰ 98767-64545 ਅਤੇ ਸੰਪਰਕ ਵੇਰਵੇ ਸਪਸ਼ਟ ਤੌਰ ‘ਤੇ ਲਿਖੇ ਜਾਣ, ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਸਿੱਧਾ ਕਮਿਸ਼ਨ ਤੱਕ ਪਹੁੰਚਾ ਸਕਣ। ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਦੀ ਈ-ਕੇਵਾਈਸੀ ਯਕੀਨੀ ਬਣਾਉਣ ਸਮੇਤ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਕੰਮ ਵੀ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਜਸਵੀਰ ਸਿੰਘ ਸੇਖੋਂ ਨੇ ਪੋਸ਼ਣ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਸਮੇਤ ਸਭ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਦੂਜਾ ਬੱਚਾ ਲੜਕੀ ਹੈ, ਤਾਂ ਅਜਿਹੇ ਵਿੱਚ ਸਬੰਧਤ ਵਿਭਾਗ ਜ਼ਰੂਰੀ ਕਾਰਵਾਈ ਲਈ ਤੁਰੰਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਸੰਪਰਕ ਕਰਨ ਤਾਂ ਜੋ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਵਿੱਚ ਪੌਸ਼ਟਿਕ ਸਲਾਦ ਵੀ ਲਾਜ਼ਮੀ ਸ਼ਾਮਲ ਹੋਣਾ ਚਾਹੀਦਾ ਹੈ, ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਭੋਜਨ ਦੇ ਨਮੂਨਿਆਂ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਜਿੱਥੇ ਵੀ ਲੋੜ ਹੋਵੇ ਵਾਧੂ ਕਮਰੇ ਬਣਾਏ ਜਾਣ, ਅਤੇ ਅਜਿਹੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਸਹਿਯੋਗ ਵੀ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਅਤੇ ਮੌਕੇ ‘ਤੇ ਚੈਕਿੰਗ ਭਵਿੱਖ ਵਿੱਚ ਵੀ ਲਗਾਤਾਰ ਕੀਤੀਆਂ ਜਾਣਗੀਆਂ ਤਾਂ ਜੋ ਕਿਸੇ ਵੀ ਪੱਧਰ ‘ਤੇ ਐਕਟ ਦੀ ਉਲੰਘਣਾ ਨਾ ਹੋ ਸਕੇ। ਮੀਟਿੰਗ ਦੌਰਾਨ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਡੀਐਫਐਸਸੀ ਡਾ. ਰਵਿੰਦਰ ਕੌਰ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਲੂ ਮਹਿਰਾ, ਡੀਈਓ ਸੈਕੰਡਰੀ ਸੰਜੀਵ ਕੁਮਾਰ, ਡਿਪਟੀ ਡੀਈਓ ਰਵਿੰਦਰ ਪਾਲ ਸਿੰਘ ਤੇ ਹੈੱਡ ਮਾਸਟਰ ਜਗਮੀਤ ਸਿੰਘ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਬੈਠਕ Read More »

Scroll to Top