Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:31 am

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਬੀ. ਆਈ. ਕੋਰਟ ਨੇ ਤਤਕਾਲੀ ਥਾਣੇਦਾਰ ਨੂੰ ਸੁਣਾਈ 10 ਸਾਲ ਦੀ ਕੈਦ ਤੇ 80 ਹਜ਼ਾਰ ਰੁਪਏ ਜੁਰਮਾਨਾ

ਸੀ. ਬੀ. ਆਈ. ਕੋਰਟ ਨੇ ਤਤਕਾਲੀ ਥਾਣੇਦਾਰ ਨੂੰ ਸੁਣਾਈ 10 ਸਾਲ ਦੀ ਕੈਦ ਤੇ 80 ਹਜ਼ਾਰ ਰੁਪਏ ਜੁਰਮਾਨਾ

ਸੀ. ਬੀ. ਆਈ. ਕੋਰਟ ਨੇ ਤਤਕਾਲੀ ਥਾਣੇਦਾਰ ਨੂੰ ਸੁਣਾਈ 10 ਸਾਲ ਦੀ ਕੈਦ ਤੇ 80 ਹਜ਼ਾਰ ਰੁਪਏ ਜੁਰਮਾਨਾ
ਮੋਹਾਲੀ : ਪੰਜਾਬ ਦੀ ਇੱਕੋ ਇਕ ਸੀ. ਬੀ. ਆਈ. ਦੀ ਮੋਹਾਲੀ ਸਥਿਤ ਵਿਸ਼ੇਸ਼ ਅਦਾਲਤ ਦੇ ਜੱਜ ਮਨਜੋਤ ਕੌਰ ਨੇ ਸੀ. ਬੀ. ਆਈ. ਬਨਾਮ ਸੁਰਿੰਦਰਪਾਲ ਸਿੰਘ ਕੇਸ ਵਿਚ ਤਤਕਾਲੀ ਥਾਣੇਦਾਰ ਸੁਰਿੰਦਰਪਾਲ ਸਿੰਘ ਨੂੰ 10 ਸਾਲ ਦੀ ਕੈਦ ਤੇ ਚਾਰ ਲੱਖ 80 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਸੁਰਿੰਦਰਪਾਲ ਸਿੰਘ ਨੇ ਸਾਲ 1992 ਵਿਚ ਅਜ਼ਾਦੀ ਘੁਲਾਟੀਏ ਸੁਲੱਖਣ ਸਿੰਘ ਭਕਨਾ ਤੇ ਉਸ ਦੇ ਜਵਾਈ ਪ੍ਰਿੰਸੀਪਲ ਸੁਖਦੇਵ ਨੂੰ ਘਰੋਂ ਅਗ਼ਵਾ ਕੀਤਾ ਸੀ ਤੇ ਬਾਅਦ ਵਿਚ ਉਨ੍ਹਾਂ ਦਾ ਕੋਈ ਉਘ-ਸੁੱਘ ਨਹੀਂ ਲੱਗਾ। ਅਦਾਲਤ ਨੇ ਉਸ ਨੂੰ ਲੰਘੇ ਬੁਧਵਾਰ ਨੂੰ ਦੋਸ਼ੀ ਕਰਾਰ ਦਿਤਾ ਗਿਆ ਸੀ।ਸੋਮਵਾਰ ਨੂੰ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਉਸ ਨੂੰ ਆਈਪੀਸੀ ਦੀ ਧਾਰਾ 120-ਬੀ ਵਿਚ 10 ਸਾਲ ਕੈਦ ਬਾ-ਮੁਸ਼ੱਕਤ, 364 ਵਿਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ, ਦੋਸ਼ੀ ਨੂੰ ਚਾਰ ਧਾਰਾਵਾਂ ਵਿਚ ਸਜ਼ਾ ਸੁਣਾਈ ਗਈ ਹੈ। ਜਿਨ੍ਹਾਂ ਕੁਲ 4 ਲੱਖ 80 ਹਜ਼ਾਰ ਰੁਪਏ ਜੁਰਮਾਨਾ ਨਾ ਅਦਾ ਕਰਨ ਦੀ ਸੂਰਤ ਵਿਚ 7 ਹੋਰ ਸਾਲ ਸਜ਼ਾ ਭੁਗਤਣੀ ਹੋਵੇਗੀ।ਇਨ੍ਹਾਂ ਵਿਚੋਂ ਆਈਪੀਸੀ ਦੀ ਧਾਰਾ 365 ਅਤੇ 342 ਵਿਚ ਕ੍ਰਮਵਾਰ 7 ਅਤੇ 3 ਸਾਲ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਅਵਤਾਰ ਸਿੰਘ ਨਾਂ ਦੇ ਏਐਸਆਈ ਵੀ ਨਾਮਜ਼ਦ ਕੀਤਾ ਗਿਆ ਸੀ ਜਿਸ ਦੀ ਕੇਸ ਦੇ ਟਰਾਇਲ ਦੌਰਾਨ ਹੀ ਮੌਤ ਹੋ ਗਈ ਸੀ। ਇਸੇ ਕੇਸ ਵਿਚ ਸੀਬੀਆਈ ਨੇ ਕੁਲ 14 ਗਵਾਹ ਪੇਸ਼ ਕੀਤੇ ਸਨ ਜਦੋਂ ਕਿ 9 ਗਵਾਹ ਦੋਸ਼ੀਆਂ ਨੇ ਵੀ ਪੇਸ਼ ਕੀਤੇ।

Scroll to Top