Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ ‘ਤੇ ਅਫਸੋਸ ਦਾ ਪ੍ਰਗਟਾਵਾ
ਵਿਛੜੀ ਆਤਮਾ ਦੇ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀ
ਵਿਧਾਇਕ ਗੋਗੀ ਦੀ ਮੌਤ ਨੂੰ ਨਿੱਜੀ ਘਾਟਾ ਦੱਸਿਆ
ਲੁਧਿਆਣਾ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ । ਮੁੱਖ ਮੰਤਰੀ ਅੱਜ ਇੱਥੇ ਵਿਧਾਇਕ ਦੇ ਸਸਕਾਰ ਵਿੱਚ ਸ਼ਾਮਲ ਹੋਏ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੋਗੀ ਨੂੰ ਮਿਹਨਤੀ, ਸਮਰਪਿਤ ਅਤੇ ਵਚਨਬੱਧ ਸਾਥੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਕਿਉਂਕਿ ਗੋਗੀ ਪਾਰਟੀ ਦੇ ਸਮਰਪਿਤ ਸਿਪਾਹੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਗੀ ਨੇ ਲੋਕਾਂ ਖਾਸ ਕਰਕੇ ਆਪਣੇ ਹਲਕੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕੀਤੀ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਗੋਗੀ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ । ਉਨ੍ਹਾਂ ਕਿਹਾ ਕਿ ਮਰਹੂਮ ਆਗੂ ਨੇ ‘ਆਪ’ ਅਤੇ ਲੋਕਾਂ ਦੇ ਦਿਲਾਂ ਵਿੱਚ ਵੱਡਾ ਖਲਾਅ ਪੈਦਾ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਗੋਗੀ ਦੀ ਦੇਹ ‘ਤੇ ਫੁੱਲਮਾਲਾ ਭੇਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

Scroll to Top