Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

ਸਿਟੀ ਸਮਾਣਾ ਪੁਲਸ ਕੀਤਾ 6 ਵਿਅਕਤੀਆਂ ਵਿਰੁੱਧ ਕੇਸ ਦਰਜ

ਸਿਟੀ ਸਮਾਣਾ ਪੁਲਸ ਕੀਤਾ 6 ਵਿਅਕਤੀਆਂ ਵਿਰੁੱਧ ਕੇਸ ਦਰਜ

ਸਮਾਣਾ, 21 ਮਈ 2025 : City Samana police registers case against 6 people : ਥਾਣਾ ਸਿਟੀ ਸਮਾਣਾ ਦੀ ਪੁਲਸ ਨੇ ਵੱਖ ਵੱਖ ਧਾਰਾਵਾਂ 109, 115 (2), 118 (1), 126 (2), 351 (2), 191 (3), 190 ਬੀ. ਐਨ. ਐਸ. ਤਹਿਤ ਚਾਰ ਵਿਅਕਤੀਆਂ ਦਾ ਬਾਏ ਨੇਮ ਦੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਦੀਪ ਸਿੰਘ, ਬਲਜੀਤ ਸਿੰਘ ਪੁੱਤਰਾਨ ਸਰੂਪ ਸਿੰਘ, ਕਰਨ ਪੁੱਤਰ ਕੁਲਦੀਪ ਸਿੰਘ, ਤੇਜਪਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਕ੍ਰਿਸ਼ਨਾ ਬਸਤੀ ਸਮਾਣਾ ਅਤੇ ਦੋ ਅਣਪਛਾਤੇ ਵਿਅਕਤੀ ਸ਼ਾਮਲ ਹਨ ।

ਸਿਕਾਇਤਕਰਤਾ ਨੂੰ ਜਦੋ਼ ਕੁੱਟਿਆ ਪੜ੍ਹੋ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਧਰਮਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਵਾਰਡ ਨੰ. 10 ਸੇਖੋ ਕਲੋਨੀ ਸਮਾਣਾ ਥਾਣਾ ਸਿਟੀ ਸਮਾਣਾ ਨੇ ਦੱਸਿਆ ਕਿ 19 ਮਈ 2025 ਨੂੰ 8. 15 ਤੇ ਉਹ ਆਪਣੀ ਸਕੂਟਰੀ ਪਰ ਸਵਾਰ ਹੋ ਕੇ ਡੋਗਰਾ ਬਜਾਰ ਸਮਾਣਾ ਜਾ ਰਿਹਾ ਸੀ ਤਾਂ ਕੁਲਦੀਪ ਸਿੰਘ ਸਕੂਟਰੀ ਤੇ ਸਵਾਰ ਹੋ ਕੇ ਆਇਆ ਅਤੇ ਸਕੂਟਰੀ ਲਿਆ ਕੇ ਉਸ ਦੇ ਵਿੱਚ ਮਾਰੀ, ਜਿਸ ਕਾਰਨ ਉਸਦੀ (ਸਿ਼ਕਾਇਤਕਰਤਾ) ਸਕੂਟਰੀ ਤੋ ਡਿੱਗ ਪਿਆ ਅਤੇ ਉਸ ਦੀ ਕੁੱਟਮਾਰ ਕਰਨ ਲੱਗ ਪਿਆ ਤੇ ਇੰਨੇ ਵਿੱਚ ਕੁਲਦੀਪ ਸਿੰਘ ਦਾ ਲੜਕਾ ਕਰਨ ਵੀ ਮੌਕੇਤੇ ਆ ਗਿਆ, ਜਿਸਨੇ ਆਪਣੇ ਹੱਥ ਵਿੱਚ ਫੜ੍ਹੀ ਕੋਈ ਨੁਕੀਲੀ ਚੀਜ ਉਸ ਦੇ ਮਾਰੀ ਅਤੇ ਫਿਰ ਬਾਕੀ ਵੀ ਮੌਕੇ ਤੇ ਆ ਗਏ ।

ਜਾਨੋ ਮਾਰਨ ਦੀ ਨੀਅਤ ਨਾਲ ਉਸ ਤੇ ਕਿਰਚ ਦਾ ਵਾਰ ਕੀਤਾ

ਸਿ਼ਕਾਇਤਕਰਤਾ ਨੇ ਦੱਸਿਆ ਕਿ ਬਲਜੀਤ ਸਿੰਘ ਨੇ ਜਾਨੋ ਮਾਰਨ ਦੀ ਨੀਅਤ ਨਾਲ ਉਸ ਤੇ ਕਿਰਚ ਦਾ ਵਾਰ ਕੀਤਾ ਅਤੇ ਕਰਨ ਨੇ ਆਪਣੇ ਹੱਥ ਵਿੱਚ ਫੜ੍ਹੇ ਲੋਹੇ ਦੇ ਕੜ੍ਹੇ ਦਾ ਵਾਰ ਉਸ ਤੇ ਕੀਤਾ ਤੇ ਉਪਰੋਕਤ ਵਿਅਕਤੀਆਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ ਅਤੇ ਧਮਕੀਆਂ ਦੇ ਕੇ ਮੌਕੇ ਤੋ ਫਰਾਰ ਹੋ ਗਏ । ਸਿ਼ਕਾਇਤਕਰਤਾ ਧਰਮਿੰਦਰ ਸਿੰਘ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਦਾਖਲ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 8 ਵਿਰੁੱਧ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

Scroll to Top