Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 10:47 pm

+91 90915 01313 , +91 90916 01313

punjabbanni@gmail.com
punjabbani@yahoo.com

ਤਹਿਸੀਲ ਕੰਪਲੈਕਸ ਧੂਰੀ ਵਿਖੇ ਨਾਗਰਿਕਾਂ ਦੀ ਸੁਵਿਧਾ ਲਈ ਸੀ. ਐਮ. ਫੈਸੀਲੀਟੇਸ਼ਨ ਸੈਂਟਰ ਸਥਾਪਿਤ

ਤਹਿਸੀਲ ਕੰਪਲੈਕਸ ਧੂਰੀ ਵਿਖੇ ਨਾਗਰਿਕਾਂ ਦੀ ਸੁਵਿਧਾ ਲਈ ਸੀ. ਐਮ. ਫੈਸੀਲੀਟੇਸ਼ਨ ਸੈਂਟਰ ਸਥਾਪਿਤ

ਤਹਿਸੀਲ ਕੰਪਲੈਕਸ ਧੂਰੀ ਵਿਖੇ ਨਾਗਰਿਕਾਂ ਦੀ ਸੁਵਿਧਾ ਲਈ ਸੀ. ਐਮ. ਫੈਸੀਲੀਟੇਸ਼ਨ ਸੈਂਟਰ ਸਥਾਪਿਤ
ਲੋੜਵੰਦਾਂ ਅਤੇ ਸੀਨੀਅਰ ਸਿਟੀਜ਼ਨ ਦਾ ਕੰਮ ਹੋਵੇਗਾ ਪਹਿਲ ਦੇ ਆਧਾਰ ਉਤੇ, ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਭਲਾਈ ਯੋਜਨਾਵਾਂ ਉਪਲਬਧ ਕਰਵਾਉਣ ਲਈ ਕਾਰਜਸ਼ੀਲ ਰਹਿਣਗੇ ਕਰਮਚਾਰੀ : ਵਿਕਾਸ ਹੀਰਾ
ਧੂਰੀ/ ਸੰਗਰੂਰ, 26 ਦਸੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਡੀ. ਐਮ ਧੂਰੀ ਵਿਕਾਸ ਹੀਰਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਧੂਰੀ ਦੇ ਮੀਟਿੰਗ ਹਾਲ ਵਿੱਚ ਆਰਜ਼ੀ ਤੌਰ ‘ਤੇ ਸੀ. ਐਮ. ਫੈਸੀਲੀਟੇਸ਼ਨ ਸੈਂਟਰ ਸਥਾਪਿਤ ਕੀਤਾ ਗਿਆ ਹੈ । ਇਸ ਸਬੰਧ ਵਿੱਚ ਐਸ. ਡੀ. ਐਮ. ਵਿਕਾਸ ਹੀਰਾ ਨੇ ਸੀ. ਐਮ. ਫੈਸੀਲੀਟੇਸ਼ਨ ਸੈਂਟਰ ਵਿੱਚ ਤਾਇਨਾਤ ਕੀਤੇ ਗਏ ਕਰਮਚਾਰੀਆਂ ਨਾਲ ਮੀਟਿੰਗ ਕਰਦੇ ਹੋਏ ਹਦਾਇਤ ਕੀਤੀ ਗਈ ਕਿ ਸੇਵਾ ਕੇਂਦਰਾਂ ਜਾਂ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਹਾਸਲ ਕਰਨ ਲਈ ਆਉਂਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਉਚਿਤ ਹੱਲ ਨੂੰ ਯਕੀਨੀ ਬਣਾਇਆ ਜਾਵੇ । ਉਪ ਮੰਡਲ ਮੈਜਿਸਟਰੇਟ ਸ਼੍ਰੀ ਵਿਕਾਸ ਹੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਮੁੱਹਈਆ ਕਰਵਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਲੋਕਾਂ ਨੂੰ ਇਹਨਾਂ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ । ਉਹਨਾਂ ਦੱਸਿਆ ਕਿ ਇਸ ਫੈਸੀਲੀਟੇਸ਼ਨ ਕੇਂਦਰ ਦੀ ਸਥਾਪਨਾ ਦਾ ਮਕਸਦ ਲੋਕਾਂ ਦੀ ਹਰ ਪੱਖੋਂ ਸੁਵਿਧਾ ਨੂੰ ਯਕੀਨੀ ਬਣਾਉਣਾ ਹੈ । ਉਹਨਾਂ ਦੱਸਿਆ ਕਿ ਧੂਰੀ ਸਬ ਡਿਵੀਜ਼ਨ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰੀ ਹਿੱਸੇ ਵਿੱਚ ਵੱਸਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਇਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ।
ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਇਹਨਾਂ ਸਕੀਮਾਂ ਲਈ ਸੇਵਾ ਕੇਂਦਰ ਖੋਲ੍ਹੇ ਗਏ ਹਨ, ਪ੍ਰੰਤੂ ਸੀ. ਐਮ. ਫੈਸੀਲੀਟੇਸ਼ਨ ਸੈਂਟਰ ਵਿੱਚ ਲੋੜਵੰਦ ਵਿਅਕਤੀਆ ਅਤੇ ਸੀਨੀਅਰ ਸਿਟੀਜ਼ਨ ਦਾ ਕੰਮ ਪਹਿਲ ਦੇ ਆਧਾਰ ਉਤੇ ਅਤੇ ਸਹੀ ਤਰੀਕੇ ਨਾਲ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ ਕਿਰਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਦੇ ਫਾਰਮ, ਸਿਹਤ ਵਿਭਾਗ ਵੱਲੋਂ ਜਨਮ/ ਮੌਤ ਦੇ ਸਰਟੀਫ਼ਿਕੇਟ ਦੇ ਫਾਰਮ ਅਤੇ ਪੁਲਿਸ ਵਿਭਾਗ ਦੇ ਸਾਂਝ ਕੇਂਦਰ ਆਦਿ ਨਾਲ ਸਬੰਧਤ ਕੰਮਾਂ ਦੇ ਫਾਰਮ ਅਤੇ ਮਾਲ ਵਿਭਾਗ ਵੱਲੋਂ ਜਾਰੀ ਕੀਤੇ ਜਾਂਦੇ ਸਰਟੀਫ਼ਿਕੇਟਾਂ ਸਬੰਧੀ ਫਾਰਮ ਬਿਨ੍ਹਾਂ ਕਿਸੇ ਫੀਸ ਦੇ ਭਰੇ ਜਾਣਗੇ। ਇਸ ਤੋਂ ਇਲਾਵਾ ਇਸ ਸੈਂਟਰ ਵਿੱਚ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਿਖੇ ਦਿੱਤੀਆਂ ਜਾਣ ਵਾਲੀਆਂ ਦਰਖ਼ਾਸਤਾਂ ਅਤੇ ਮੁੱਖ ਮੰਤਰੀ ਰਲੀਫ਼ ਫੰਡ ਸਬੰਧੀ ਦਰਖ਼ਾਸਤਾਂ ਵੀ ਦਿੱਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਹਨਾਂ ਕੰਮਾਂ ਲਈ ਸੀ. ਐਮ. ਫੈਸੀਲੀਟੇਸ਼ਨ ਸੈਂਟਰ ਵਿੱਚ ਵੱਖਰੇ-ਵੱਖਰੇ ਕੈਬਿਨ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਲਾਭਪਾਤਰੀ ਆਪਣਾ ਕੰਮ ਕਰਵਾ ਸਕਣਗੇ ।

Scroll to Top