Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਕਾਊਂਟਰ ਇੰਟੈਲੀਜੈਂਸ ਨੇ ਤਿੰਨ ਨੂੰ ਕੀਤਾ ਹੈਰੋਇਨ ਤੇ ਡਰੱਗ ਮਨੀ ਸਣੇ ਗਿਫ਼ਤਾਰ

ਕਾਊਂਟਰ ਇੰਟੈਲੀਜੈਂਸ ਨੇ ਤਿੰਨ ਨੂੰ ਕੀਤਾ ਹੈਰੋਇਨ ਤੇ ਡਰੱਗ ਮਨੀ ਸਣੇ ਗਿਫ਼ਤਾਰ

ਚੰਡੀਗੜ੍ਹ, 26 ਮਈ 2025 : Counter-intelligence arrests three with heroin and drug money : ਪੰਜਾਬ ਦੇ ਪੁਲਸ ਮੁਖੀ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) (D. G. P.) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਸ ਦੇ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ) ਅੰਮ੍ਰਿਤਸਰ ਵਲੋ਼ਂ ਜਿਨ੍ਹਾਂ ਤਿੰਨ ਨਸ਼ਾ ਤਸਕਰਾਂ ਨੂੰ ਪਕੜਿਆ ਗਿਆ ਹੈ ਕੋਲੋਂ 2. 5 ਕਿਲੋ ਹੈਰੋਇਨ (2. 5 kg of heroin) ਅਤੇ 42 ਲੱਖ ਰੁਪਏ ਡਰੱਗ ਮਨੀ (42 lakh rupees drug money) ਬਰਾਮਦ ਕੀਤੀ ਗਈ ਹੈ ।

ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਕੌਣ ਹਨ ਤੇ ਕੀ ਕੀ ਲਿਆ ਗਿਆ ਕਬਜ਼ੇ ਵਿਚੋਂ :

ਪੰਜਾਬ ਪੁਲਸ ਦੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਲੋਂ ਜਿਨ੍ਹਾਂ ਤਿੰਨ ਨਸ਼ਾ ਤਸਕਰਾਂ (Drug traffickers) ਨੂੰ ਪਕੜਿਆ ਗਿਆ ਹੈ ਵਿਚ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ, ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ । ਇਸ ਤੋਂ ਇਲਾਵਾ ਇਨ੍ਹਾਂ ਤਿੰਨ ਕੋਲੋਂ ਪੁਲਸ ਵਲੋਂ ਤਸਕਰੀ ਦੇ ਕੰਮਾਂ ਵਿੱਚ ਇਸਤੇਮਾਲ ਕੀਤੇ ਜਾ ਰਹੇ ਵਾਹਨਾਂ ਵਿਚੋਂ ਕਾਲੇ ਰੰਗ ਦਾ ਮੋਟਰਸਾਈਕਲ ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ ਕਾਰ ਜ਼ਬਤ ਕੀਤੀ ਗਈ ਹੈ ।

ਮੁੱਢਲੀ ਪੁੱਛਗਿੱਛ ਤੋਂ ਕੀ ਕੀ ਲੱਗਿਆ ਪਤਾ :

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਤਿੰਨਾਂ ਤੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਤਿੰਨੋਂ ਜਣੇ ਸੰਗਠਿਤ ਨੈੱਟਵਰਕ (Organized network) ਦਾ ਹਿੱਸਾ ਸਨ ਜੋ ਆਪਣੇ ਹੈਂਡਲਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸਥਾਨਕ ਪਾਰਟੀਆਂ ਨੂੰ ਸਪਲਾਈ ਕਰਦੇ ਸਨ ਅਤੇ ਇਸ ਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ ।

ਤਿੰਨਾਂ ਵਿਰੁੱਧ ਕਿਸ ਧਾਰਾ ਤਹਿਤ ਕਿਥੇ ਕੀਤਾ ਗਿਆ ਹੈ ਕੇਸ ਦਰਜ :

ਪੰਜਾਬ ਪੁਲਸ ਦੇ ਕਾਊਂਟਰ ਇੰਟੈਲੀਜੈਂਸ ਵਲੋਂ ਜਿਨ੍ਹਾਂ ਤਿੰਨ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਵਿਰੁੱਧ ਅੰਮ੍ਰਿਤਸਰ ਥਾਣਾ ਐਸ. ਐਸ. ਓ. ਸੀ. ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ (Case registered) ਕੀਤਾ ਗਿਆ ਹੈ ।

Read More : ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਪ੍ਰਭਦੀਪ ਸਿੰਘ ’ਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

Scroll to Top