ਡੀ. ਐਫ. ਐਸ. ਸੀ. ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਨੂੰ ਈ-ਕੇ. ਵਾਈ. ਸੀ. ਕਰਵਾਉਣ ਦੀ ਅਪੀਲ

ਸੰਗਰੂਰ, 24 ਮਾਰਚ : ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਜ਼ਿਲ੍ਹਾ ਕੰਟਰੋਲਰ ਮੇਜਰ ਗੁਰਪ੍ਰੀਤ ਸਿੰਘ ਕੰਗ ਨੇ ਸਮੂਹ ਸਹਾਇਕ ਖੁਰਾਕ ਤੇ ਸਪਲਾਈ ਅਧਿਕਾਰੀਆਂ ਅਤੇ ਜ਼ਿਲ੍ਹਾ ਸੰਗਰੂਰ ਦੇ ਡੀਪੂ ਹੋਲਡਰਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਹੈ ਕਿ ਉਹ ਆਪੋ ਆਪਣੇ ਕਾਰਜ ਖੇਤਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ- 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਜਾਰੀ ਰਾਸ਼ਨ ਕਾਰਡਾਂ ਵਿੱਚ ਦਰਜ ਸਮੂਹ ਮੈਂਬਰਾਂ ਦੀ ਈ-ਕੇ. ਵਾਈ. ਸੀ. ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ।

31 ਮਾਰਚ ਤੋਂ ਪਹਿਲਾਂ ਖਪਤਕਾਰਾਂ ਨੂੰ ਈ-ਕੇ.ਵਾਈ. ਸੀ ਕਰਵਾਉਣ ਦੀ ਅਪੀਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੇਜਰ ਗੁਰਪ੍ਰੀਤ ਸਿੰਘ ਕੰਗ ਨੇ ਮੀਟਿੰਗ ਦੌਰਾਨ ਡੀਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਆਪਣੇ ਇਲਾਕੇ ਵਿੱਚ ਪੈਂਦੇ ਖਪਤਕਾਰਾਂ ਨੂੰ ਈ-ਕੇ.ਵਾਈ.ਸੀ ਕਰਵਾਉਣ ਲਈ ਪ੍ਰੇਰਿਤ ਕਰਨ । ਜ਼ਿਲਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸੰਗਰੂਰ ਨੇ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਆਪਣੇ ਪਰਿਵਾਰਿਕ ਮੈਂਬਰਾਂ ਦੀ ਈ-ਕੇਵਾਈਸੀ ਕਰਵਾਈ ਜਾਵੇ ਤਾਂ ਜੋ ਖਪਤਕਾਰਾਂ ਨੂੰ 31 ਮਾਰਚ ਵੀ 2025 ਤੋਂ ਬਾਅਦ ਰਾਸ਼ਨ ਲੈਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ।

Leave a Comment

Your email address will not be published. Required fields are marked *

Scroll to Top