Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:23 am

+91 90915 01313 , +91 90916 01313

punjabbanni@gmail.com
punjabbani@yahoo.com

ਸੰਗਰੂਰ ਵਿੱਚ ਨੀਟ ਪ੍ਰੀਖਿਆ ਦੇ ਚਲਦਿਆਂ ਡੀ. ਸੀ. ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਸੰਗਰੂਰ ਵਿੱਚ ਨੀਟ ਪ੍ਰੀਖਿਆ ਦੇ ਚਲਦਿਆਂ ਡੀ. ਸੀ. ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਸੰਗਰੂਰ, 29 ਅਪ੍ਰੈਲ 2025 : DC holds meeting with officials ahead of NEET exam in Sangrur :  ਜ਼ਿਲ੍ਹਾ ਸੰਗਰੂਰ (Sangrur District) ਵਿੱਚ 4 ਮਈ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਲਵਪ੍ਰੀਤ ਸਿੰਘ ਔਲਖ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ ।

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ (NEET exam) ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ । ਉਹਨਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਆਦਿ ਵਿੱਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਪ੍ਰੀਖਿਆ ਵਿੱਚ ਬੈਠਣਗੇ 1635 ਉਮੀਦਵਾਰ

ਡਿਪਟੀ ਕਮਿਸ਼ਨਰ (Deputy Commissioner) ਨੇ ਦੱਸਿਆ ਕਿ ਇਹ ਪ੍ਰੀਖਿਆ ਮਦਨ ਸਿੰਘ ਕਪੂਰ ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਗਰੂਰ, ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ, ਪੀ. ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ, ਸੁਤੰਤਰਤਾ ਸੰਗਰਾਮੀ ਜੱਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨਾਂਸ ਸੰਗਰੂਰ, ਮਾਤਾ ਰਾਜ ਕੌਰ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਅਤੇ ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਹੋਵੇਗੀ ਅਤੇ ਇਸ ਪ੍ਰੀਖਿਆ ਵਿੱਚ 1635 ਉਮੀਦਵਾਰ ਬੈਠਣਗੇ ।

ਨਿਤਿਨ ਦੇਵ ਨੋਡਲ ਅਧਿਕਾਰੀ ਤਾਇਨਾਤ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਨਿਤਿਨ ਦੇਵ ਨੂੰ ਨੋਡਲ ਅਧਿਕਾਰੀ (Nitin Dev appointed as nodal officer) ਤਾਇਨਾਤ ਕੀਤਾ ਗਿਆ ਹੈ । ਇਸੇ ਤਰ੍ਹਾਂ ਹੈਲਪਲਾਈਨ ਨੰਬਰ 9419265833 ਅਤੇ 8360277500 ਵੀ ਜਾਰੀ ਕੀਤੇ ਗਏ ਹਨ । ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ।

ਪ੍ਰੀਖਿਆਰਥੀ 1:30 ਵਜੇ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ

ਡਿਪਟੀ ਕਮਿਸ਼ਨਰ ਨੇ ਇਸ ਪ੍ਰੀਖਿਆ ਵਿੱਚ ਬੈਠਣ ਵਾਲੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ (Arrive for the exam before 1:30 PM.) ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ ਤਾਂ ਜੋ ਉਹਨਾਂ ਨੂੰ ਆਖਰੀ ਸਮੇਂ ਕਿਸੇ ਵੀ ਪ੍ਰੇਸ਼ਾਨੀ ਜਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਹੋਵੇਗਾ ।

ਪ੍ਰੀਖਿਆ ਕੇਂਦਰਾਂ ਵਿੱਚ ਐਂਟਰੀ ਦਾਖ਼ਲਾ ਕਾਰਡ ਨਾਲ ਹੀ ਹੋਵੇਗੀ । ਉਮੀਦਵਾਰ ਕੋਲ ਸ਼ਨਾਖ਼ਤ ਦਸਤਵੇਜ਼ ਵਜੋਂ ਅਧਾਰ ਕਾਰਡ ਹੋਣਾ ਵੀ ਲਾਜ਼ਮੀ ਹੈ । ਉਹਨਾਂ ਉਮੀਦਵਾਰਾਂ ਨੂੰ ਇਹ ਸਲਾਹ ਦਿੱਤੀ ਕਿ ਉਹ ਦਾਖ਼ਲਾ ਕਾਰਡ ਉੱਤੇ ਦਿੱਤੀਆਂ ਸ਼ਰਤਾਂ ਅਤੇ ਅਗਵਾਹੀ ਲੀਹਾਂ ਨੂੰ ਪੜ੍ਹ ਕੇ ਆਉਣ ਤਾਂ ਜੋ ਪ੍ਰੀਖਿਆ ਮੌਕੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ।

Scroll to Top