Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 1:54 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ. ਵੱਲੋਂ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ

ਡੀ. ਸੀ. ਵੱਲੋਂ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 1 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਣਕ ਦੇ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਡਾ. ਪ੍ਰੀਤੀ ਯਾਦਵ ਨੇ ਐਸ. ਡੀ. ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਕੀਤੀ ਆਨਲਾਈਨ ਮੀਟਿੰਗ ‘ਚ ਕਣਕ ਦੀ ਖਰੀਦ, ਅਦਾਇਗੀ ਤੇ ਲਿਫਟਿੰਗ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ ।

ਐਸ. ਡੀ. ਐਮਜ ਨੇ ਸਬ-ਡਵੀਜ਼ਨ ਦੀਆਂ ਮੰਡੀਆਂ ‘ਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ-ਡਾ. ਪ੍ਰੀਤੀ ਯਾਦਵ

ਉਨ੍ਹਾਂ ਨੇ ਖਰੀਦ ਏਜੰਸੀਆਂ ਐਫ. ਸੀ. ਆਈ., ਪਨਗ੍ਰੇਨ, ਮਾਰਕਫੈਡ, ਪਨਸਪ ਤੇ ਵੇਅਰਹਾਊਸ ਨੂੰ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ਼. ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ ਅਤੇ ਐਸ. ਡੀ. ਐਮ. ਦੂਧਨ ਸਾਧਾਂ ਕਿਰਪਾਲ ਵੀਰ ਸਿੰਘ ਨੇ ਆਪਣੀਆਂ ਮੰਡੀਆਂ ਦਾ ਦੌਰਾ ਕੀਤਾ ।

ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨਾ, ਮਜ਼ਦੂਰਾਂ ਤੇ ਲਿਫਟਿੰਗ ਲਈ ਸਾਧਨਾਂ ਦੀ ਉਪਲਬਧਤਾ ਸਮੇਤ ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਬਾਰੇ ਵੀ ਸਮੀਖਿਆ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਖਾਵਾਂ ਬਣਾਉਣ ਲਈ ਵਚਨਬੱਧ ਹੈ ਅਤੇ ਸਮੂਹ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।

ਕਿਸਾਨਾਂ ਨੂੰ ਖੇਤਾਂ ‘ਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ

ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫ਼ਸਲ ਕੱਟਕੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਨੂੰ ਸੁੱਕੇ ਚਾਰੇ ਵਜੋਂ ਤੂੜੀ ਦੇ ਰੂਪ ਵਿੱਚ ਪਸ਼ੂਆਂ ਲਈ ਵਰਤਿਆ ਜਾ ਸਕਦਾ ਹੈ ।

Scroll to Top