Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 8:39 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਇੰਡੀਅਨ ਹਿਸਟਰੀ ਕਾਂਗਰਸ' ਦੇ 83ਵੇਂ ਸੈਸ਼ਨ ਦੇ ਤੀਜੇ ਦਿਨ ਦੇਸ-ਵਿਦੇਸ਼ ਤੋਂ ਪੁੱਜੇ ਡੈਲੀਗੇਟਸ ਨੇ ਪੇਸ਼ ਕੀਤੇ ਖੋਜ ਪੱਤਰ

ਪੰਜਾਬੀ ਯੂਨੀਵਰਸਿਟੀ ਵਿਖੇ 'ਇੰਡੀਅਨ ਹਿਸਟਰੀ ਕਾਂਗਰਸ' ਦੇ 83ਵੇਂ ਸੈਸ਼ਨ ਦੇ ਤੀਜੇ ਦਿਨ ਦੇਸ-ਵਿਦੇਸ਼ ਤੋਂ ਪੁੱਜੇ ਡੈਲੀਗੇਟਸ ਨੇ ਪੇਸ਼ ਕੀਤੇ ਖੋਜ ਪੱਤਰ

ਪੰਜਾਬੀ ਯੂਨੀਵਰਸਿਟੀ ਵਿਖੇ ‘ਇੰਡੀਅਨ ਹਿਸਟਰੀ ਕਾਂਗਰਸ’ ਦੇ 83ਵੇਂ ਸੈਸ਼ਨ ਦੇ ਤੀਜੇ ਦਿਨ ਦੇਸ-ਵਿਦੇਸ਼ ਤੋਂ ਪੁੱਜੇ ਡੈਲੀਗੇਟਸ ਨੇ ਪੇਸ਼ ਕੀਤੇ ਖੋਜ ਪੱਤਰ
-ਉਸਾਰੂ ਬਹਿਸਾਂ ਵਿੱਚ ਵੱਖ-ਵੱਖ ਇਤਿਹਾਸਿਕ ਨੁਕਤੇ ਉੱਭਰ ਕੇ ਸਾਹਮਣੇ ਆਏ
ਪਟਿਆਲਾ, 30 ਦਸੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ‘ਇੰਡੀਅਨ ਹਿਸਟਰੀ ਕਾਂਗਰਸ’ ਦੇ 83ਵੇਂ ਸੈਸ਼ਨ ਦੇ ਤੀਜੇ ਦਿਨ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਆਏ ਡੈਲੀਗੇਟਸ ਨੇ ਇਸ ਕਾਨਫ਼ਰੰਸ ਵਿੱਚ ਸ਼ਿਰਕਤ ਕਰਦਿਆਂ ਇਤਿਹਾਸ ਦੇ ਵੱਖ-ਵੱਖ ਪੱਖਾਂ ਉੱਤੇ ਆਪਣੇ ਖੋਜ ਪੱਤਰ ਪੇਸ਼ ਕੀਤੇ। ਖੋਜ ਪੱਤਰਾਂ ਦੇ ਹਵਾਲੇ ਨਾਲ਼ ਹੋਈਆਂ ਉਸਾਰੂ ਬਹਿਸਾਂ ਵਿੱਚ ਵੱਖ-ਵੱਖ ਇਤਿਹਾਸਿਕ ਨੁਕਤੇ ਉੱਭਰ ਕੇ ਸਾਹਮਣੇ ਆਏ । ਪੰਜਾਬੀ ਯੂਨੀਵਰਸਿਟੀ ਤੋਂ ਇਸ ਸੈਸ਼ਨ ਦੇ ਸਥਾਨਕ ਸਕੱਤਰ ਪ੍ਰੋ. ਮੁਹੰਮਦ ਇਦਰੀਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੀਅਨ ਹਿਸਟਰੀ ਕਾਂਗਰਸ ਦੇ ਇਸ ਸੈਸ਼ਨ ਵਿੱਚ ਪ੍ਰਾਚੀਨ ਭਾਰਤ, ਮੱਧਕਾਲੀ ਭਾਰਤ, ਆਧੁਨਿਕ ਭਾਰਤ, ਸਮਕਾਲੀ ਭਾਰਤ, ਪੁਰਾਤੱਤਵ ਵਿਗਿਆਨ ਅਤੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਨਾਲ਼ ਸੰਬੰਧਤ ਪੈਨਲਾਂ ਵਿੱਚ ਸਾਕਾਰਤਮਕ ਅਕਾਦਮਿਕ ਚਰਚਾਵਾਂ ਹੋਈਆਂ । ਉਨ੍ਹਾਂ ਦੱਸਿਆ ਕਿ ਇਨ੍ਹਾਂ ਪੈਨਲਾਂ ਤੋਂ ਇਲਾਵਾ ‘ਪੰਜਾਬ: ਅਤੀਤ ਅਤੇ ਵਰਤਮਾਨ’, ਅਲੀਗੜ੍ਹ ਹਿਸਟੋਰੀਅਨਜ਼ ਪੈਨਲ, ਸ਼ਹਿਰੀ ਇਤਿਹਾਸ, ਅਤੇ ਦਲਿਤ ਇਤਿਹਾਸ ‘ਤੇ ਵਿਸ਼ੇਸ਼ ਸੈਸ਼ਨ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਵਾਨਾਂ ਅਤੇ ਖੋਜਾਰਥੀਆਂ ਵੱਲੋਂ ਪੇਸ਼ ਕੀਤੇ ਗਏ ਵਿਚਾਰਾਂ ਰਾਹੀਂ ਇਤਿਹਾਸ ਦੇ ਹਵਾਲੇ ਨਾਲ਼ ਮਹੱਤਵਪੂਰਨ ਗੱਲਾਂ ਹੋਈਆਂ । ਦੂਜੇ ਦਿਨ ਆਈ. ਐੱਚ. ਸੀ. ਸਿੰਪੋਜ਼ੀਅਮ ਦੌਰਾਨ ਤਿੰਨ ਪ੍ਰਸਿੱਧ ਬੁਲਾਰਿਆਂ, ਪ੍ਰੋ. ਸੀਮਾ ਬਾਵਾ, ਪ੍ਰੋ. ਉਰਵੀ, ਅਤੇ ਪ੍ਰੋਫੈਸਰ ਅੰਜਲੀ, ਨੇ ਵੱਖ-ਵੱਖ ਇਤਿਹਾਸਕ ਬਿਰਤਾਂਤਾਂ ਅਤੇ ਵਿਧੀਆਂ ਬਾਰੇ ਮਹੱਤਵਪੂਰਨ ਵਿਸ਼ਲੇਸ਼ਣ ਕੀਤੇ । ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਨ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਜਾਣਨ ਦੇ ਹਵਾਲੇ ਨਾਲ਼ ਵੀ ਇਸ 83ਵੇਂ ਸੈਸ਼ਨ ਵਿੱਚ ਵਿਸ਼ੇਸ਼ ਸਮਾਂ ਰੱਖਿਆ ਗਿਆ ਸੀ। ਸ਼ਰਧਾਂਜਲੀ ਸਮਾਗਮ ਵਿੱਚ ਸ਼ਿਰਕਤ ਕਰਨ ਹਿਤ ਡਾ. ਆਸ਼ੀਸ਼ ਅਬਰੋਲ, ਪ੍ਰਿੰਸੀਪਲ ਡਾਇਰੈਕਟਰ ਅਤੇ ਇਨਕਮ ਟੈਕਸ ਅਤੇ ਡਾ. ਮੁਹੰਮਦ ਜਮੀਲ, ਵਿਧਾਇਕ ਮਾਲੇਰਕੋਟਲਾ ਨੇ ਉਚੇਚੇ ਰੂਪ ਵਿੱਚ ਹਾਜ਼ਰ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ ।

Scroll to Top