Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:35 pm

+91 90915 01313 , +91 90916 01313

punjabbanni@gmail.com
punjabbani@yahoo.com

Delegation of numberdars meets Governor : ਨੰਬਰਦਾਰਾਂ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ

Delegation of numberdars meets Governor : ਨੰਬਰਦਾਰਾਂ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 27 ਅਪਰੈਲ 2025 : Delegation of numberdars meets Governor :  ਨੰਬਰਦਾਰ ਭਾਈਚਾਰਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਜ਼ਮਾਨਤ ਲਈ ਕਿਸੇ ਵੀ ਤਰੀਕੇ ਨਾਲ ਜ਼ਮਾਨਤੀ ਨਹੀਂ ਬਣੇਗਾ, ਇਹ ਵਿਸ਼ਵਾਸ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) (Punjab Numbardar Association (Ghalib)) ਦੇ ਵਫਦ ਨੇ ਪੰਜਾਬ ਦੇ ਰਾਜਪਾਲ (Governor of Punjab) ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਦੌਰਾਨ ਦੁਆਇਆ ।

35,000 ਨੰਬਰਦਾਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਦੱਸਣਯੋਗ ਹੈ ਕਿ  ਨੰਬਰਦਾਰ ਭਾਈਚਾਰੇ ਵਲੋਂ ਇਹ ਕਦਮ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ (War on drugs’) ਅਭਿਆਨ ਨੂੰ ਪੂਰਾ ਸਮਰਥਨ ਦੇਣ ਦੇ ਲਈ ਚੁੱਕਿਆ ਗਿਆ ਹੈ । ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਰਾਜ ਭਰ ਦੇ ਲਗਭਗ 35,000 ਨੰਬਰਦਾਰਾਂ (35,000 numbered people)  ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਨਸ਼ਾ ਤਸਕਰਾਂ ਦੀ ਮਦਦ ਨਾ ਕਰਨ ਅਤੇ ਉਨ੍ਹਾਂ ਲਈ ਜ਼ਮਾਨਤੀ ਨਾ ਬਣਨ ।

ਵਫਦ ਨੇ ਰੱਖੀਆਂ ਆਪਣੀਆਂ ਕੁਝ ਅਹਮ ਮੰਗਾਂ ਵੀ ਰਾਜਪਾਲ ਸਾਹਮਣੇ

ਵਫਦ ਨੇ ਆਪਣੀਆਂ ਕੁਝ ਅਹਮ ਮੰਗਾਂ ਵੀ ਰਾਜਪਾਲ ਸਾਹਿਬ ਸਾਹਮਣੇ ਰੱਖੀਆਂ, ਜਿਵੇਂ ਕਿ ਉਨ੍ਹਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧਾ, ਰਾਸ਼ਟਰੀ ਅਤੇ ਰਾਜ ਪੱਧਰੀ ਰਾਜਮਾਰਗ ‘ਤੇ ਟੋਲ ਟੈਕਸ ਤੋਂ ਛੂਟ, ਮੁਫਤ ਬੱਸ ਯਾਤਰਾ ਦੀ ਸਹੂਲਤ, ਸਿਹਤ ਬੀਮਾ ਦੀ ਵਿਵਸਥਾ ਅਤੇ ਤਹਿਸੀਲ ਤੇ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸਾਂ ਵਿੱਚ ਨੰਬਰਦਾਰਾਂ ਲਈ ਵੱਖਰੇ ਕਮਰੇ ਉਪਲੱਬਧ ਕਰਵਾਉਣ ਆਦਿ ।

ਨਸ਼ਾ ਵਿਰੋਧੀ ਮੁਹਿੰਮ ਲਈ ਪ੍ਰਤੀਬੱਧਤਾ ਦੀ ਰਾਜਪਾਲ ਕੀਤੀ ਸ਼ਲਾਘਾ

ਰਾਜਪਾਲ ਗੁਲਾਬ ਚੰਦ ਕਟਾਰੀਆ (Gulab Chand Kataria) ਨੇ ਨੰਬਰਦਾਰ ਐਸੋਸੀਏਸ਼ਨ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਨਾਲ ਚਰਚਾ ਕੀਤੀ ਜਾਵੇਗੀ ।

Scroll to Top