ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ
-ਬੀ. ਡੀ. ਪੀ. ਓਜ. ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ- ਡਾ. ਪ੍ਰੀਤੀ ਯਾਦਵ
-ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟ, ਪੀਣ ਵਾਲੇ ਪਾਣੀ ਦੀ ਸਪਲਾਈ ਤੇ ਸਾਂਝੇ ਪਖਾਨਿਆਂ ਦੀ ਉਸਾਰੀ ਸਮੇਂ ਸਿਰ ਮੁਕੰਮਲ ਕੀਤੇ ਜਾਣ : ਡੀ.ਸੀ.
-ਐਮ. ਪੀ. ਲੈਡ, ਵਿਵੇਕੀ ਗ੍ਰਾਂਟਾਂ ਤੇ ਪੰਜਾਬ ਨਿਰਮਾਣ ਫੰਡਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਉਣ ਦੀ ਹਦਾਇਤ
ਪਟਿਆਲਾ, 16 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਪਿੰਡਾਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ । ਉਨ੍ਹਾਂ ਦੇ ਨਾਲ ਏ. ਡੀ. ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਹਰ ਘਰ ਪੀਣ ਵਾਲਾ ਸਾਫ਼-ਸੁਥਰਾ ਜਲ ਉਪਲਬਧ ਕਰਵਾਉਣ ਤੇ ਹਰ ਘਰ ‘ਚ ਪਖਾਨੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਚਾਲੂ ਵਿਕਾਸ ਪ੍ਰਾਜੈਕਟ ਤੁਰੰਤ ਮੁਕੰਮਲ ਕੀਤੇ ਜਾਣ । ਇਸ ਤੋਂ ਬਿਨ੍ਹਾਂ ਸਾਂਝੇ ਪਖਾਨਿਆਂ ਦੀ ਉਸਾਰੀ, ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਡਾ. ਪ੍ਰੀਤੀ ਯਾਦਵ ਨੇ ਜਲ ਸਪਲਾਈ ਵਿਭਾਗ ਵਲੋਂ ਉਸਾਰੀਆਂ ਜਾ ਰਹੀਆਂ ਜਲ ਸਪਲਾਈ ਸਕੀਮਾਂ, ਜਿਨ੍ਹਾਂ ‘ਚ ਵਿਸ਼ੇਸ਼ ਤੌਰ ‘ਤੇ ਰਾਜਪੁਰਾ ਅਧੀਨ ਉਸਾਰੀ ਅਧੀਨ ਚੱਲ ਰਹੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਸਮੇਤ ਸੈਨੀਟੇਸ਼ਨ ਦੇ ਖੇਤਰ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਵਿੱਤ ਕਮਿਸ਼ਨ, ਪਿੰਡਾਂ ਵਿੱਚ ਉਸਾਰੇ ਜਾ ਰਹੇ ਸਾਂਝੇ ਪਖਾਨੇ, ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ । ਡਿਪਟੀ ਕਮਿਸ਼ਨਰ ਨੇ ਸਮੂਹ ਬੀ. ਡੀ. ਪੀ. ਓਜ਼ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਪੰਜਾਬ ਨਿਰਮਾਣ, ਐਮ. ਪੀ. ਲੈਡ ਤੇ ਵਿਵੇਕੀ ਗ੍ਰਾਂਟਾਂ ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਬਕਾਇਆ ਜ਼ੀਰੋ ਕਰਨ । ਇਸ ਮੌਕੇ ਉਪ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਅਮਨਪ੍ਰੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ, ਜ਼ਿਲ੍ਹਾ ਸੈਟੀਟੇਸ਼ਨ ਅਫ਼ਸਰ ਤੇ ਜ਼ਿਲ੍ਹਾ ਜਲ ਅਫ਼ਸਰ, ਸਮੂਹ ਬੀ. ਡੀ. ਪੀ. ਓਜ. ਹਾਜਰ ਸਨ ।

Leave a Comment

Your email address will not be published. Required fields are marked *

Scroll to Top