Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:59 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਧੂਰੀ ਦੇ ਕੱਕੜਵਾਲ ਚੌਂਕ ਨਜ਼ਦੀਕ ਬਣੇ ਰੇਲਵੇ ਓਵਰ ਬ੍ਰਿਜ ਨੂੰ ਸੰਗਰੂਰ ਵਾਲੇ ਪਾਸੇ ਤੋਂ ਅੱਗੇ ਤੱਕ ਵਧਾਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਧੂਰੀ ਦੇ ਕੱਕੜਵਾਲ ਚੌਂਕ ਨਜ਼ਦੀਕ ਬਣੇ ਰੇਲਵੇ ਓਵਰ ਬ੍ਰਿਜ ਨੂੰ ਸੰਗਰੂਰ ਵਾਲੇ ਪਾਸੇ ਤੋਂ ਅੱਗੇ ਤੱਕ ਵਧਾਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਧੂਰੀ ਦੇ ਕੱਕੜਵਾਲ ਚੌਂਕ ਨਜ਼ਦੀਕ ਬਣੇ ਰੇਲਵੇ ਓਵਰ ਬ੍ਰਿਜ ਨੂੰ ਸੰਗਰੂਰ ਵਾਲੇ ਪਾਸੇ ਤੋਂ ਅੱਗੇ ਤੱਕ ਵਧਾਉਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਖੰਡਨ
ਡਿਪਟੀ ਕਮਿਸ਼ਨਰ ਵੱਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦਾ ਸੱਦਾ
ਸੰਗਰੂਰ, 23 ਦਸੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਉਨ੍ਹਾਂ ਅਫਵਾਹਾਂ ਨੂੰ ਬੇਬੁਨਿਆਦ ਦੱਸਿਆ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਧੂਰੀ ਤੋਂ ਸੰਗਰੂਰ ਵੱਲ ਆਉਂਦੇ ਸਮੇਂ ਕੱਕੜਵਾਲ ਚੌਂਕ ਨਜ਼ਦੀਕ ਬਣੇ ਰੇਲਵੇ ਓਵਰ ਬ੍ਰਿਜ ਨੂੰ ਸੰਗਰੂਰ ਵਾਲੇ ਪਾਸੇ ਤੋਂ ਅੱਗੇ ਤੱਕ ਵਧਾਇਆ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਅੱਜ ਇਸ ਮਸਲੇ ਨੂੰ ਲੈ ਕੇ ਉਸ ਇਲਾਕੇ ਦੇ ਦੁਕਾਨਦਾਰਾਂ ਦਾ ਇੱਕ ਵਫਦ ਉਹਨਾਂ ਨੂੰ ਮਿਲਿਆ ਸੀ ਅਤੇ ਇਸ ਰੇਲਵੇ ਓਵਰ ਬ੍ਰਿਜ ਨੂੰ ਵਧਾਉਣ ਨਾਲ ਉਹਨਾਂ ਦੀ ਰੋਜੀ ਰੋਟੀ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਪ੍ਰਗਟਾਇਆ ਗਿਆ ਸੀ । ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਉਹਨਾਂ ਨੇ ਦੁਕਾਨਦਾਰਾਂ ਦੇ ਮਸਲੇ ਨੂੰ ਧਿਆਨ ਨਾਲ ਸੁਣਿਆ ਅਤੇ ਫਿਰ ਮਲੇਰਕੋਟਲਾ ਵਿਖੇ ਤਾਇਨਾਤ ਐਕਸੀਅਨ ਲੋਕ ਨਿਰਮਾਣ ਵਿਭਾਗ ਪ੍ਰਨੀਤ ਟਿਵਾਣਾ ਨਾਲ ਇਸ ਮਾਮਲੇ ‘ਤੇ ਗੱਲਬਾਤ ਕੀਤੀ ਅਤੇ ਐਕਸੀਅਨ ਵੱਲੋਂ ਜਾਣੂ ਕਰਵਾਇਆ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਇਸ ਰੇਲਵੇ ਓਵਰ ਬ੍ਰਿਜ ਨੂੰ ਕਿਸੇ ਵੀ ਪਾਸੇ ਵੱਲ ਵਧਾਉਣ ਸਬੰਧੀ ਕੋਈ ਪ੍ਰਪੋਜਲ ਨਹੀਂ ਹੈ । ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਸਮੇਤ ਹੋਰਨਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ਉੱਤੇ ਫੈਲਾਈਆਂ ਜਾ ਰਹੀਆਂ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ।

Scroll to Top