Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 11:49 pm

+91 90915 01313 , +91 90916 01313

punjabbanni@gmail.com
punjabbani@yahoo.com

ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾ

ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵਿਕਾਸ ਕਾਰਜ ਕਰਵਾਏ - ਅਮਨ ਅਰੋੜਾ

ਲੌਂਗੋਵਾਲ/ ਸੰਗਰੂਰ, 8 ਅਪ੍ਰੈਲ :  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਦੇ ਪਟਵਾਰੀਆਂ ਦੀ ਇਕ ਅਹਿਮ ਮੰਗ ਨੂੰ ਪੂਰਾ ਕਰਦੇ ਹੋਏ ਪਟਵਾਰਖਾਨੇ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਵੀ ਉਨ੍ਹਾਂ ਦੇ ਨਾਲ ਸਨ । ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਟਵਾਰਖਾਨੇ ਦੀ ਹਾਲਤ ਤਰਸਯੋਗ ਸੀ ਅਤੇ ਪਟਵਾਰੀਆਂ ਸਮੇਤ ਕੰਮ ਕਾਰ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਇਮਾਰਤ ਦੀ ਖ਼ਸਤਾ ਹਾਲਤ ਅਤੇ ਬੁਨਿਆਦੀ ਸੁਵਿਧਾਵਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਦੇਖਦਿਆਂ 34.48 ਲੱਖ ਰੁਪਏ ਦੀ ਰਾਸ਼ੀ ਨਾਲ ਇਸ ਪਟਵਾਰਖਾਨੇ ਦਾ ਕਾਇਆ ਕਲਪ ਕੀਤਾ ਜਾਵੇਗਾ, ਜਿਸ ਦੀ ਸ਼ੁਰੁਆਤ ਕਰ ਦਿੱਤੀ ਗਈ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ਼ ਸੰਬੰਧਿਤ ਸੇਵਾਵਾਂ ਹਾਸਿਲ ਕਰਨ ਵਿੱਚ ਲੋਕਾਂ ਨੂੰ ਸੁਵਿਧਾ ਹੋਵੇਗੀ । ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਪ੍ਰੋਜੈਕਟ ਵਿੱਚ ਜਿੱਥੇ ਪਟਵਾਰ ਸਟੇਸ਼ਨ ਨੂੰ ਨਵੇਂ ਸਿਰਿਉਂ ਤਿਆਰ ਕੀਤਾ ਜਾਵੇਗਾ, ਉੱਥੇ ਹੀ ਇੰਟਰਲਾਕਿੰਗ ਟਾਈਲ , ਨਵੇਂ ਬਾਥਰੂਮਾਂ ਦੀ ਉਸਾਰੀ ਅਤੇ ਨਵੀਂ ਰਸੋਈ ਦੀ ਉਸਾਰੀ ਵੀ ਹੋਵੇਗੀ ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਪਟਵਾਰਖ਼ਾਨੇ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 40 ਕਰੋੜ ਰੁਪਏ ਤੋਂ ਵੀ ਵੱਧ ਲਾਗਤ ਨਾਲ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਅਨੇਕਾਂ ਹੀ ਹੋਰ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜਿਨਾਂ ਦੇ ਪੂਰਾ ਹੋਣ ਨਾਲ ਲੌਂਗੋਵਾਲ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ।
ਇਸ ਮੌਕੇ ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ, ਵਿੱਕੀ ਵਸ਼ਿਸ਼ਟ ਬਲਾਕ ਪ੍ਰਧਾਨ, ਸੂਬੇਦਾਰ ਮੇਲਾ ਸਿੰਘ ਐਮ. ਸੀ., ਗੁਰਮੀਤ ਸਿੰਘ ਫੌਜੀ ਐਮ. ਸੀ., ਬਲਵਿੰਦਰ ਸਿੰਘ ਐਮ. ਸੀ., ਦਵਿੰਦਰ ਢਿੱਲੋ, ਸੀਸ਼ਨਪਾਲ ਐਮ. ਸੀ. ਵੀ ਹਾਜ਼ਰ ਸਨ ।

Scroll to Top