ਸਰਕਾਰੀ ਨੋਕਰੀ ਤੋ ਰਿਟਾਇਰ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ
ਪਟਿਆਲਾ : ਸਿਵਲ ਸਰਜਨ ਦਫਤਰ ਵਿਖੇ ਬਤੋਰ ਦਰਜਾ ਚਾਰ ਸ੍ਰੀ ਕਰਮ ਸਿੰਘ ਨੂੰ 60 ਸਾਲ ਦੀ ਉੱਮਰ ਤੱਕ ਸਰਕਾਰੀ ਨੋਕਰੀ ਵਿਚ ਸੇਵਾਵਾਂ ਦੇਣ ਉਪਰੰਤ ਰਿਟਾਇਰਮੈਂਟ ਮੌਕੇ ਇੱਕ ਵਿਦਾਇਗੀ ਪਾਰਟੀ ਦਿੱਤੀ ਗਈ । ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆਂ ਕਿ ਕਰਮ ਸਿੰਘ 1985 ਵਿੱਚ ਸਿਹਤ ਵਿਭਾਗ ਵਿਚ ਦਰਜਾ ਚਾਰ ਦੀ ਪੋਸਟ ਤੇ ਤਾਇਨਾਤ ਹੋਏ ਸਨ ਅਤੇ ਕਰਮਚਾਰੀ ਨੇ ਵਿਭਾਗ ਨੂੰ ਆਪਣੀਆਂ 39 ਸਾਲ 2 ਮਹੀਨੇ ਵਧੀਆ ਸੇਵਾਵਾਂ ਦੇਣ ਅਤੇ ਆਪਣੀਆਂ ਸਰਕਾਰੀ ਸੇਵਾਵਾਂ ਦਾ ਸਮਾਂ ਪੂਰਾ ਕਰਨ ਤੇ 60 ਸਾਲ ਦੀ ਉਮਰ ਪੁਰੀ ਕਰਨ ਤੇ ਵਿਭਾਗ ਵੱਲੋਂ ਸੇਵਾ ਮੁਕਤ ਕਰ ਦਿੱਤਾ ਗਿਆ ਹੈ । ਉਹਨ੍ਹਾਂ ਕਿਹਾ ਕਿ ਕਰਮਚਾਰੀ ਨੇ ਪੂਰੀ ਤਨਦੇਹੀ ਅਤੇ ਲਗਨ ਨਾਲ ਵਿਭਾਗ ਨੂੰ ਆਪਣੀਆਂਸੇਵਾਵਾਂ ਦਿੱਤੀਆਂ। ਉਹਨਾਂ ਵੱਲੋਂ ਪ੍ਰਮਾਤਮਾਂ ਅੱਗੇ ਕਰਮਚਾਰੀ ਦੀ ਲੰਬੀ ਉਮਰ, ਸਿਹਤਯਾਬੀ ਅਤੇ ਸੇਵਾ ਮੁਕਤੀ ਤੋਂ ਬਾਅਦ ਆਪਣੇ ਘਰ ਪਰਿਵਾਰ ਵਿੱਚ ਖੁਸ਼ ਰਹਿਣ ਦੀ ਕਾਮਨਾ ਕੀਤੀ ਗਈ । ਇਸ ਮੌਕੇ ਸਮੂਹ ਸਟਾਫ ਵੱਲੋਂਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਵੀ ਕੀਤਾ ਗਿਆ । ਇਸ ਵਿਦਾਇਗੀ ਪਾਰਟੀ ਵਿੱਚ ਸਮੂਹ ਪ੍ਰੋਗਰਾਮਅਫਸਰ ਅਤੇ ਦਫਤਰ ਦਾ ਸਮੂਹ ਸਟਾਫ ਵੀ ਹਾਜ਼ਰ ਸੀ ।