Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 10:59 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 102ਵੇਂ ਦਿਨ 'ਚ ਦਾਖਲ

ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 102ਵੇਂ ਦਿਨ 'ਚ ਦਾਖਲ

ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ
ਪੈਰ ਸੁਜਣ ਕਾਰਨ ਡਰਿਪ ਰਾਹੀ ਡਾਕਟਰੀ ਸਹਾਇਤਾ ਕੀਤੀ ਬੰਦ
– ਕਿਸਾਨ ਆਗੂ ਭਲਕੇ ਮੌਜੂਦਾ ਹਾਲਾਤਾਂ ਤੇ ਭਵਿਖ ਬਾਰੇ ਕਰਨਗੇ ਵਿਚਾਰ ਵਟਾਂਦਰਾ
ਪਟਿਆਲਾ : ਖਨੌਰੀ ਬਾਰਡਰ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 101ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਜਿਨਾ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਦੇਸ਼ ਭਰ ਦੇ ਉਹਨਾਂ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ, ਜਿਨਾਂ ਨੇ ਕਲ ਉਨਾਂ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਵਿੱਚ ਸ਼ਾਮਲ ਹੋਏ । ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਜਗਜੀਤ ਸਿੰਘ ਡੱਲੇਵਾਲ ਦੇ ਪੈਰ ਸੁੱਜ ਰਹੇ ਹਨ ਅਤੇ ਪਾਣੀ ਘੱਟ ਪੀ ਹੋ ਰਿਹਾ ਅਤੇ ਪਿਸ਼ਾਬ ਰਾਹੀਂ ਪਾਣੀ ਜ਼ਿਆਦਾ ਨਿਕਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਡਰਿੱਪ ਰਾਹੀਂ ਡਾਕਟਰੀ ਸਹਾਇਤਾ ਬੰਦ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਡਾਕਟਰਾਂ ਦੀ ਟੀਮ ਵੱਲੋਂ ਪੂਰੀ ਸਥਿਤੀ ਉੱਪਰ ਬਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ । ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਮੌਜੂਦਾ ਹਾਲਾਤਾਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕਰਨਗੇ ।
8 ਮਾਰਚ ਦੇ ਦਿਹਾੜੇ ਨੂੰ ਲੈ ਕੇ ਤਿਆਰੀਆਂ ਜੋਰਾਂ ‘ਤੇ : ਪੰਧੇਰ
ਕਿਸਾਨ ਟ੍ਰੈਕਟਰ ਟਰਾਲੀਆਂ ਲੈ ਕੇ ਪੁੱਜਣ
ਪਟਿਆਲਾ : ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ 8 ਮਾਰਚ ਦੇ ਬੀਬੀਆਂ ਦੇ ਦਿਹਾੜੇ ਲਈ ਪਿੰਡਾਂ ਅੰਦਰ ਤਿਆਰੀਆਂ ਚਲ ਰਹੀਆਂ ਹਨ, ਜਿਸਨੂੰ ਲੈ ਕੇ ਚੋਣ ਵੀ ਕੀਤੀ ਜਾ ਰਹੀ ਹੈ । ਉਨਾ ਕਿਹਾ ਕਿ 10 ਮਾਰਚ ਨੂੰ ਜੋਨ ਟਾਹਲੀ ਸਾਹਿਬ ਦੀ ਚੋਣ ਕੀਤੀ ਜਾਵੇਗੀ । ਉਨਾ ਕਿਹਾ ਕਿ 19 ਮਾਰਚ ਨੂੰ ਕੇਂਦਰ ਸਰਕਾਰ ਨਾਲ ਸਾਡੀ ਮੀਟਿੰਗ ਹੈ, ਇਸ ਲਈ ਹਰ ਪਿੰਡ ਵਿਚੋ ਇਕ ਟ੍ਰੈਕਟਰ ਟਰਾਲੀ ਜਰੂਰ ਪੁਜੇ ਤਾਂ ਜੋ ਸਰਕਾਰ ‘ਤੇ ਦਬਾਅ ਪਾਕੇ ਮੰਗਾਂ ਮਨਵਾਈਆਂ ਜਾ ਸਕਣ । ਇਸ ਤੋ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਚੰਡੀਗੜ ਨਾ ਜਾਣ ‘ਤੇ ਵੀ ਨਿੰਦਾ ਕੀਤੀ ।

Scroll to Top