ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲਾ 25 ਮਾਰਚ ਨੂੰ

ਪਟਿਆਲਾ, 21 ਮਾਰਚ : “ਨਵੀਂਆਂ ਖੇਤੀ ਤਕਨੀਕਾਂ ਅਪਣਾਓ, ਖ਼ਰਚ ਘਟਾਓ ਝਾੜ ਵਧਾਓ” ਦੇ ਉਦੇਸ਼ ਨਾਲ ਇਕ ਰੋਜ਼ਾ ਖੇਤਰੀ ਕਿਸਾਨ ਮੇਲਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ 25 ਮਾਰਚ ਨੂੰ ਲਗਾਇਆ ਜਾ ਰਿਹਾ ਹੈ ।

ਮੇਲੇ ਦੀ ਪ੍ਰਧਾਨਗੀ ਕਰਨਗੇ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰਨਗੇ। ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੀਆਂ ਨਵੀਂਆਂ ਸਿਫ਼ਾਰਸ਼ਾਂ, ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਸ਼ ਕੀਤੀਆਂ ਕਿਸਮਾਂ ਦੇ ਬੀਜਾਂ ਤੋਂ ਇਲਾਵਾ ਚਾਰੇ, ਦਾਲਾਂ, ਤੇਲ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆ ਕਿੱਟਾਂ ਅਤੇ ਫਲਦਾਰ ਰੁੱਖਾਂ ਦੇ ਬੂਟੇ ਵੀ ਮੁਹੱਈਆ ਕਰਵਾਏ ਜਾਣਗੇ। ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਵੀ ਕਰ ਸਕਣਗੇ ।

ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ

ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਵੱਡੀ ਪੱਧਰ ਤੇ ਸਵੈ-ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨ, ਸਵੈ-ਸਹਾਇਤਾ ਸਮੂਹ ਅਤੇ ਨਿੱਜੀ ਕੰਪਨੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ । ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕੇ. ਵੀ. ਕੇ., ਪਟਿਆਲਾ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਵਿਹੜੇ ਵਿਚ 25 ਮਾਰਚ, 2025 ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ ।

Leave a Comment

Your email address will not be published. Required fields are marked *

Scroll to Top