ਖ਼ਾਲਸਾ ਕਾਲਜ ਪਟਿਆਲਾ ਵਿਖੇ ਹੁਨਰ ਵਿਕਾਸ ਬਾਰੇ ਪੰਦਰਾਂ ਰੋਜ਼ਾ ਵਰਕਸ਼ਾਪ ਸ਼ੁਰੂ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵੱਲੋਂ ਪੰਦਰਾਂ ਰੋਜ਼ਾ ਵਰਕਸ਼ਾਪ ਆਨ ਸਕਿੱਲ ਡਿਵੈਲਪਮੈਂਟ ਦਾ ਅੱਜ ਉਦਘਾਟਨ ਕੀਤਾ ਗਿਆ। ਇਹ ਵਰਕਸ਼ਾਪ ਕੈਲੀਗ੍ਰਾਫੀ, ਕਵਿਤਾ ਪਾਠ, ਰੋਲ ਪਲੇ, ਪਲੇ ਐਕਟਮੈਂਟ, ਲੇਖ ਲਿਖਣ, ਸਾਹਿਤ ਕਵਿਜ਼ ਅਤੇ ਪੋਸਟਰ ਮੇਕਿੰਗ ਵਰਗੇ ਵੱਖ-ਵੱਖ ਹੁਨਰਾਂ ਦੀ ਸਿਖਲਾਈ ’ਤੇ ਅਧਾਰਤ ਹੈ । ਵਿਭਾਗ ਦੇ ਮੁਖੀ ਡਾ. ਜਸਪ੍ਰੀਤ ਕੌਰ ਨੇ ਇਸ ਮੌਕੇ ਆਧੁਨਿਕ ਸੰਸਾਰ ਵਿੱਚ ਹੁਨਰ ਨੂੰ ਵਧਾਉਣ ਦੀ ਮਹੱਤਤਾ ਬਾਰੇ ਦੱਸਿਆ ਉਨ੍ਹਾਂ ਕਿਹਾ ਕਿ ਹੁਨਰ ਦੀ ਬਹੁਤ ਕਦਰ ਕੀਤੀ ਜਾਂਦੀ ਹੈ ਅਤੇ ਵਿਦਿਆਰਥੀ ਇਸ ਹੁਨਰ-ਮੁਖੀ ਵਰਕਸ਼ਾਪ ਰਾਹੀਂ ਵਿਹਾਰਕ ਸੰਸਾਰ ਦਾ ਗਿਆਨ ਪ੍ਰਾਪਤ ਕਰਨ ਦੇ ਯੋਗ ਹੋਣਗੇ । ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਡਾ: ਰੂਬਲ ਬਰਾੜ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਵਰਕਸ਼ਾਪ ਵਿੱਚ ਨਿਰਧਾਰਤ ਸਾਰੀਆਂ ਗਤੀਵਿਧੀਆਂ ਦੀ ਇੱਕ ਸੰਖੇਪ ਰੂਪ ਰੇਖਾ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਸਲ ਸੰਸਾਰ ਵਿੱਚ ਕਿਸੇ ਵੀ ਮੁਸ਼ਕਲ ਸਥਿਤੀ ਦਾ ਸਾਮਹਣਾ ਕਰਨ ਲਈ ਕੁਸ਼ਲਤਾ ਨਾਲ ਨਜਿੱਠਣ ਬਾਰੇ ਦੱਸਿਆ। ਸਟੇਜ ਦਾ ਸੰਚਾਲਨ ਡਾ. ਅਮਨਪ੍ਰੀਤ ਕੌਰ ਨੇ ਬਾਖੂਬੀ ਨਿਭਾਇਆ । ਇਸ ਉਦਘਾਟਨੀ ਸੈਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ ।