Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:19 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਚੀਮਾ ਕਰਨਗੇ ਪਿੰਡ ਡਿਫੈਂਸ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਅਹਿਮ ਬੈਠਕ

ਵਿੱਤ ਮੰਤਰੀ ਚੀਮਾ ਕਰਨਗੇ ਪਿੰਡ ਡਿਫੈਂਸ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਅਹਿਮ ਬੈਠਕ

ਪਟਿਆਲਾ, 2 ਮਈ 2025 : Finance Minister Cheema to hold important meeting with Village Defense and Ward Defense Committees : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ (‘War on drugs’) ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪੁੱਜਦਾ ਕਰਨ ਤੇ ਆਮ ਲੋਕਾਂ ਨੂੰ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲਾਮਬੰਦ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਜ਼ਿਲ੍ਹੇ ਅੰਦਰ ਗਠਿਤ ਕੀਤੀਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (Village Defense Committees) ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਨਗੇ ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਇਹ ਜ਼ਿਲ੍ਹਾ ਪੱਧਰੀ ਬੈਠਕ ਲਕਸ਼ਮੀ ਪੈਲੇਸ, ਨਾਭਾ ਰੋਡ ਵਿਖੇ ਹੋਵੇਗੀ, ਜਿੱਥੇ ਕਿ ਵਿੱਤ ਮੰਤਰੀ ਤੋਂ ਇਲਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਾਬਕਾ ਮੰਤਰੀ ਤੇ ਸੀਨੀਅਰ ਆਗੂ ਬ੍ਰਮ ਸ਼ੰਕਰ ਜਿੰਪਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਵੀ ਸ਼ਮੂਲੀਅਤ ਕਰਨਗੇ ।

ਪੰਜਾਬ ਸਰਕਾਰ ਨੇ ਬਣਾਈ ਹੈ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ

ਡਿਪਟੀ ਕਮਿਸ਼ਨਰ (Deputy Commissioner) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ (Multilateral policy) ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ । ਉਨ੍ਹਾਂ ਕਿਹਾ ਕਿ ਇਸ ਲਈ ਪਿੰਡਾਂ ਦੇ ਪਹਿਰੇਦਾਰ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਪਟਿਆਲਾ ਜ਼ਿਲ੍ਹੇ ਵਿੱਚ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਮੈਂਬਰਾਂ ਤੱਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਨੇਹਾ ਪੁੱਜਦਾ ਕਰਕੇ ਲੋਕਾਂ ਦੀ ਇਸ ਮੁਹਿੰਮ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ।

4 ਮਈ ਨੂੰ ਹੋਣ ਵਾਲੀ ਜ਼ਿਲ੍ਹਾ ਪੱਧਰੀ ਬੈਠਕ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕਿਹਾ ਕਿ ਲੋਕਾਂ ਦੇ ਘਰਾਂ ਤੱਕ ਨਸ਼ਾ ਪੁੱਜਣ ਤੋਂ ਰੋਕਣ ਲਈ ਨਸ਼ਿਆਂ ਦੀ ਸਪਲਾਈ ਚੇਨ ਕੱਟਣ (Cutting the drug supply chain) ਦੇ ਨਾਲ-ਨਾਲ ਨਸ਼ੇ ਦੀ ਲਤ ਲਗਾ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਉਚੇਚੇ ਯਤਨ ਕੀਤੇ ਜਾ ਰਹੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਰਜਿੰਦਰਾ ਹਸਪਤਾਲ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਤੇ ਰੈਡ ਕਰਾਸ ਨਸ਼ਾ ਮੁਕਤੀ ਕੇਂਦਰ ਨਸ਼ੇ ਛੱਡਣ ਵਾਲਿਆਂ ਲਈ ਆਸ ਦੀ ਕਿਰਨ ਹਨ, ਜਿਸ ਲਈ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਨਸ਼ੇ ਕਰਨ ਵਾਲਿਆਂ ਨੂੰ ਅਪਰਾਧੀ ਨਾ ਸਮਝਿਆ ਜਾਵੇ ਸਗੋਂ, ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ । ਡਿਪਟੀ ਕਮਿਸ਼ਨਰ ਨੇ ਲਕਸ਼ਮੀ ਪੈਲੇਸ (Lakshmi Palace) ਦਾ ਦੌਰਾ ਕਰਦਿਆਂ 4 ਮਈ ਐਤਵਾਰ ਨੂੰ ਹੋਣ ਵਾਲੀ ਇਸ ਜ਼ਿਲ੍ਹਾ ਪੱਧਰੀ ਬੈਠਕ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਉਨ੍ਹਾਂ ਦੇ ਨਾਲ ਏ. ਡੀ. ਸੀ. ਨਵਰੀਤ ਕੌਰ ਸੇਖੋਂ ਤੇ ਹੋਰ ਅਧਿਕਾਰੀ ਮੌਜੂਦ ਸਨ ।
Scroll to Top