ਪੰਜਾਬੀ ਯੂਨੀਵਰਸਿਟੀ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਵਲੋਂ ਕਰਵਾਇਆ ਗਿਆ ਜਰਨਲ ਇਜਲਾਸ
ਮੋਜੂਦਾ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਸਮੂਹ ਟੀਮ ਨੇ ਸਾਲਾਨਾ ਕੰਮਕਾਜ ਦੀ ਰਿਪੋਰਟ ਕਰਮਚਾਰੀਆਂ ਸਾਹਮਣੇ ਰੱਖੀ
ਗੈਰ ਅਧਿਆਪਨ ਕਰਮਚਾਰੀਆਂ ਦੇ ਰੁਕੇ ਹੋਏ ਕੰਮਾ ਦਾ ਨਿਪਟਾਰਾ ਕਰਵਾਉਣ ਲਈ ਮੋਜੂਦਾ ਵਾਇਸ ਚਾਂਸਲਰ ਨਿਯੁਕਤ ਕਰੇ ਪੰਜਾਬ ਸਰਕਾਰ : ਬਾਗੜੀਆਂ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਸੰਘ ਵਲੋਂ ਆਪਣਾ ਕਾਰਜਕਾਲ ਪੂਰਾ ਕਰਨ ਉਪਰੰਤ ਅੱਜ ਗੁਰੂ ਗ੍ਰੰਥ ਸਾਹਿਬ ਭਵਨ ਦੇ ਕੋਲ਼ ਗਰਾਉਂਡ ਵਿੱਚ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਸਾਲਾਨਾਂ ਜਰਨਲ ਇਜਲਾਸ ਕਰਵਾਇਆ ਗਿਆ।ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ, ਬਾਹਰਲੇ ਸੈਂਟਰਾਂ, ਕਾਲਜਾਂ ਵਿਚੋਂ ਵੱਡੀ ਗਿਣਤੀ ਵਿੱਚ ਗੈਰ ਅਧਿਆਪਨ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ । ਅੱਜ ਦੇ ਜਰਨਲ ਇਜਲਾਸ ਵਿੱਚ ਏਜੰਡਾ ਪੇਸ਼ ਕਰਦੀਆਂ ਜਰਨਲ ਸਕੱਤਰ ਅਮਰਜੀਤ ਕੌਰ ਨੇ ਕਰਮਚਾਰੀ ਸੰਘ ਅ ਅਤੇ ੲ ਵਲੋਂ ਕਰਮਚਾਰੀਆਂ ਦੇ ਕਰਵਾਏ ਕੰਮਾਂ ਸਬੰਧੀ ਇਕੱਤਰ ਹੋਏ ਕਰਮਚਾਰੀਆਂ ਨੂੰ ਜਾਣਕਾਰੀ ਦਿੱਤੀ । ਜਰਨਲ ਇਜਲਾਸ ਦੌਰਾਨ ਯੂਨੀਵਰਸਿਟੀ ਦੇ ਵੱਖ ਵੱਖ ਸੰਗਠਨਾਂ ਦੇ ਮੁਲਾਜ਼ਮ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ । ਕਰਮਚਾਰੀਆਂ ਦੇ ਰਹਿੰਦੇ ਕੰਮਾਂ ਸਬੰਧੀ ਆਗੂਆਂ ਨੇ ਆਵਾਜ਼ ਉਠਾਈ । ਸੰਘ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਇਸ ਚਾਂਸਲਰ ਨਿਯੁਕਤ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ । ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਆਪਣੇ ਸੰਬੋਧਨ ਦੌਰਾਨ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਪਿਛਲੇ ਕਾਰਜਕਾਲ ਦੌਰਾਨ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਵਾਇਆ ਗਿਆ ਹੈ ਅਤੇ ਕਰਮਚਾਰੀਆਂ ਦੇ ਰੋਜ਼ ਦੇ ਕੰਮਾਂ ਨੂੰ ਸੰਘ ਦੇ ਮੈਂਬਰਾਂ ਨੇ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ਗਿਆ ਹੈ । ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਗੈਰ ਅਧਿਆਪਨ ਕਰਮਚਾਰੀਆਂ ਨੂੰ ਭਵਿਖ ਵਿੱਚ ਆਉਣ ਵਾਲੀਆਂ ਸਮੱਸਿਆਂਵਾਂ ਤਨਦੇਹੀ ਨਾਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ । ਗੈਰ ਅਧਿਆਪਨ ਕਰਮਚਾਰੀ ਸੰਘ ਦੀਆਂ ਚੋਣਾਂ ਕਰਵਾਉਣ ਲਈ ਸੰਘ ਨੇ ਰਾਜ ਕੁਮਾਰ ਨੂੰ ਚੋਣ ਕਮਿਸ਼ਨ ਨਿਯੁਕਤ ਕੀਤਾ । ਆਉਣ ਵਾਲੇ ਦਿਨਾਂ ਵਿੱਚ ਕਰਮਚਾਰੀਆਂ ਦੀਆਂ ਵੋਟਾਂ ਬਣਾਉਣ ਉਪਰੰਤ ਗੈਰ ਅਧਿਆਪਨ ਸੰਘ ਦੀਆਂ ਚੋਣਾਂ ਕਰਵਾਉਣ ਲਈ ਤਾਰੀਕਾਂ ਦਾ ਐਲਾਨ ਕੀਤਾ ਜਾਵੇਗਾ। ਅੱਜ ਦੇ ਜਰਨਲ ਇਜਲਾਸ ਦੌਰਾਨ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਧਾਲੀਵਾਲ, ਗੁਰਜੀਤ ਸਿੰਘ ਗੋਪਾਲਪੁਰੀ, ਅਮਰਜੀਤ ਕੌਰ, ਗਗਨਦੀਪ ਸ਼ਰਮਾ, ਤੇਜਿੰਦਰ ਸਿੰਘ ਸੰਤ ਰਾਮ ਤਲਵੰਡੀ ਸਾਬੋ, ਗੁਰਪ੍ਰੀਤ ਸਿੰਘ ਜੋਨੀ, ਉਂਕਾਰ ਸਿੰਘ, ਗੁਰਪਿਆਰ ਸਿੰਘ , ਸੰਦੀਪ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਮੋਜੋਦ ਸਨ ।