Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ 'ਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਸੁਨਹਿਰੀ ਮੌਕਾ

ਪਟਿਆਲਾ 'ਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਸੁਨਹਿਰੀ ਮੌਕਾ

ਪਟਿਆਲਾ, 19 ਮਈ 2025 :  Golden opportunity to become a Civil Defense volunteer in Patiala : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਸਿਵਲ ਡਿਫੈਂਸ ਵਲੰਟੀਅਰ ਬਣਾਉਣ ਦੀ ਮੁਹਿੰਮ ਅਰੰਭੀ ਗਈ ਹੈ । ਇਸ ਤਹਿਤ 23 ਮਈ 2025 ਦੀ ਸ਼ਾਮ 5 ਵਜੇ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਦਾਖਲਾ ਕੀਤਾ ਜਾਵੇਗਾ ।

ਸਿਵਲ ਡਿਫੈਂਸ ਪ੍ਰਾਪਤ ਟ੍ਰੇਨਿੰਗ ਦੀ ਆਫ਼ਤ ਸਮੇਂ ਕੀ ਹੁੰਦੀ ਹੈ ਅਹਿਮੀਅਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਐਮਰਜੈਂਸੀ, ਜੰਗ ਜਾਂ ਜੰਗ ਵਰਗੇ ਹਾਲਾਤ, ਕਿਸੇ ਵੀ ਕੁਦਰਤੀ ਆਫ਼ਤ ਦੇ ਸਮੇਂ ਅਤੇ ਕਿਸੇ ਹੋਰ ਤਰ੍ਹਾਂ ਦੀ ਭੀੜ ਦੇ ਸਮੇਂ ਦੌਰਾਨ ਨਾਗਰਿਕ ਸੁਰੱਖਿਆ ਦੀ ਬਹੁਤ ਜਿਆਦਾ ਅਹਿਮਤੀਅਤ ਹੁੰਦੀ ਹੈ ਅਤੇ ਅਜਿਹੇ ਮੌਕੇ ਸਿਵਲ ਡਿਫੈਂਸ ਵਲੰਟੀਅਰ ਪ੍ਰਸ਼ਾਸਨ ਦੇ ਨਾਲ ਮਿਲੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ ।

ਪਟਿਆਲਾ ਦੇ ਵਸਨੀਕ 18 ਸਾਲ ਤੋਂ ਵੱਧ ਦੇ ਰਿਸ਼ਟ ਪੁਸ਼ਟ ਹੋਣ ਅਤੇ ਉਹ ਨਿਸ਼ਕਾਮ ਸੇਵਾ ਲਈ ਤਿਆਰ ਹੋਣ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਦੇ ਵਸਨੀਕ, 18 ਸਾਲ ਦੀ ਉਮਰ ਤੋਂ ਵੱਧ ਦੇ ਰਿਸ਼ਟ ਪੁਸ਼ਟ ਹੋਣ ਅਤੇ ਉਹ ਨਿਸ਼ਕਾਮ ਸੇਵਾ ਲਈ ਤਿਆਰ ਹੋਣ ਤਾਂ ਅਜਿਹੇ ਨਾਗਰਿਕ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ 23 ਮਈ ਨੂੰ ਸ਼ਾਮ 5 ਵਜੇ ਗੁਰੂ ਤੇਗ ਬਹਾਦਰ ਹਾਲ ਵਿਖੇ ਪਹੁੰਚਣ ਅਤੇ ਆਪਣੇ ਆਪ ਨੂੰ ਸਿਵਲ ਡਿਫੈਂਸ ਵਲੰਟੀਅਰ ਵਜੋਂ ਰਜਿਸਟਰ ਕਰਵਾਉਣ । ਉਨ੍ਹਾਂ ਕਿਹਾ ਕਿ ਚਾਹਵਾਨ ਨਾਗਰਿਕ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ਪਟਿਆਲਾ ਡਾਟ ਐਨਆਈਸੀ ਡਾਟ ਇਨ ਉਪਰ ਵੀ ਸੰਪਰਕ ਕਰ ਸਕਦੇ ਹਨ ।
Scroll to Top