ਸਰਕਾਰ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ

ਪਟਿਆਲਾ, 20 ਮਾਰਚ : ਸ਼ਾਹੀ ਸ਼ਹਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬੇ ਤੇ 13 ਤੇ 14 ਮਾਰਚ ਦੀ ਵਿਚਾਲੀ ਰਾਤ ਨੂੰ ਪੰਜਾਬ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਤੇ ਉਨ੍ਹਾਂ ਦੇ ਸਪੁੱਤਰ ਅੰਗਦ ਬਾਠ ਦੀ ਕੀਤੀ ਗਈ ਕੁੱਟਮਾਰ ਦੇ ਸੰਗੀਨ ਜੁਰਮ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਅੱਜ ਦੇ ਦਿੱਤੇ ਗਏ ਹਨ।ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਮੈਜਿਸਟ੍ਰੇਟੀ ਜਾਂਚ ਦੇ ਹੁਕਮਾਂ ਤਹਿਤ ਜਾਂਚ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਵੀਰ ਸਿੰਘ ਦੇ ਅਧੀਨ ਹੋਵੇਗੀ ।

ਦੱਸਣਯੋਗ ਹੈ ਕਿ ਭਾਰਤੀ ਫੌਜ ਦੇ ਕਰਨਲ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਚੁੱਕੇ ਗਏ ਸਸਪੈਂਡ ਮੁਲਾਜਮਾਂ ਦੇ ਹੁਕਮਾਂ ਤੇ ਵੀ ਤਸੱਲੀ ਨਾ ਪ੍ਰਗਟ ਕਰਦਿਆਂ ਕਰਨਲ ਦੀ ਧਰਮ ਪਤਨੀ ਜਸਵਿੰਦਰ ਕੌਰ ਬਾਠ ਵਲੋਂ ਲਗਾਤਾਰ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਸਨ, ਜਿਸਦੇ ਚਲਦਿਆਂ ਹਾਲ ਹੀ ਵਿਚ ਮਾਮਲੇ ਦੀ ਜਾਂਚ ਦੇ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

Leave a Comment

Your email address will not be published. Required fields are marked *

Scroll to Top