ਚੰਡੀਗੜ੍ਹ, 2 ਮਈ 2025 : Governor approves special session of Vidhan Sabha called by Punjab government : ਪੰਜਾਬ ਦੇ ਪਾਣੀਆਂ ਨੂੰ ਕੇਂਦਰ ਸਰਕਾਰ ਵਲੋਂ ਬੀ. ਬੀ. ਐਮ. ਬੀ. (B. B. M. B.) ਰਾਹੀਂ ਹਰਿਆਣਾ ਨੂੰ ਦੇਣ ਦੇ ਕੀਤੇ ਗਏ ਫ਼ੈਸਲੇ ਦੇ ਵਿਰੋਧ ਵਿਚ ਸੋਮਵਾਰ ਨੂੰ ਵਿਸ਼ੇਸ ਵਿਧਾਨ ਸਭਾ ਸੈਸ਼ਨ (Special Legislative Assembly Session) ਬੁਲਾਏ ਜਾਣ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੇ ਮਨਜੂਰੀ ਦੇ ਦਿੱਤੀ ਹੈ । ਉਕਤ ਇਜਲਾਸ ਜੋ ਕਿ 5 ਮਈ (May 5) ਨੂੰ ਹੋਣਾ ਹੈ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀ. ਬੀ. ਐੱਮ. ਬੀ. ਦੇ ਫ਼ੈਸਲੇ ਖਿ਼ਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ ।
ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਨੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਸੀ ਅਤੇ ਕਿਹਾ ਸੀ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਪਾਣੀ ਦੇ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਜੰਮ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।
Read More : ਵਿਧਾਨ ਸਭਾ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਤੇ ਤਿੱਖੀ ਬਹਿਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਲਾਏ ਰਗੜੇ