ਚੰਡੀਗੜ੍ਹ, 28 ਮਈ 2025 : High Court gives SIT two months to investigate : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ( Lawrence Bishnoi Interview) ਮਾਮਲੇ ਵਿਚ ਬਣੀ ਜਾਂਚ ਕਮੇਟੀ ਸਿਟ (Sit) ਨੂੰ ਜਾਂਚ ਲਈ ਦੋ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ ।
ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਕੇਸ ਦੀ ਸੁਣਵਾਈ ਦੌਰਾਨ ਕੋਰਟ ਵਿਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਐਮ. ਕੇ. ਏ. ਪੀ. ਸਿਨਹਾ ਅਤੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਪ੍ਰਬੋਧ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ ਸਨ । ਇਸ ਮੌਕੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਜੇਲ੍ਹਾਂ ਦੇ ਸੁਰੱਖਿਆ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਮਾਂ ਹੱਦ ਨੂੰ ਲੈ ਕੇ ਇੱਕ ਹਲਫ਼ਨਾਮਾ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ।
ਜਾਂਚ ਟੀਮ ਨੇ ਮਾਮਲੇ ਦੀ ਸਥਿਤੀ ਰਿਪੋਰਟ ਕੀਤੀ ਪੇਸ਼
ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਪੇਸ਼ ਹੋਈ ਵਿਸ਼ੇਸ਼ ਜਾਂਚ ਟੀਮ ਨੇ ਮਾਮਲੇ ਦੀ ਸਥਿਤੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਅਦਾਲਤ ਵਿੱਚ ਪੇਸ਼ ਕਰਦਿਆਂ ਜਾਂਚ ਮੁਕੰਮਲ ਕੀਤੇ ਜਾਣ ਲਈ ਦੋ ਮਹੀਨਿਆਂ ਦਾ ਹੋਰ ਸਮਾਂ ਵੀ ਮੰਗਿਆ (Two more months were also requested.), ਜਿਸ ਤੇ ਮਾਨਯੋਗ ਅਦਾਲਤ ਨੇ ਐਸ. ਆਈ. ਟੀ. ਨੂੰ ਜਾਂਚ ਪੂਰੀ ਕਰਨ ਲਈ ਦੋ ਮਹੀਨੇ ਹੋਰ ਦੇ ਦਿੱਤੇ ।
ਇਸ ਮੌਕੇ ਮਾਨਯੋਗ ਕੋਰਟ ਦੇ ਡਿਵੀਜ਼ਨ ਬੈਂਚ ਨੇ ਸਪੱਸ਼ਟ ਆਖਿਆ ਕਿ ਐਸ. ਆਈ. ਟੀ. ਇਹ ਯਕੀਨੀ ਬਣਾਵੇ ਕਿ ਸਿਰਫ਼ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਹੀ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ ਬਲਕਿ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ।ਹਾਈਕੋਰਟ ਵਿਚ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 9 ਜੁਲਾਈ 2025 ਮਿਥ ਦਿੱਤੀ ਹੈ।
Read More : ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਵਿਚ ਹੋਇਆ ਵੱਡਾ ਖੁਲਾਸਾ