ਇੰਸਪੈਕਟਰ ਰੌਨੀ ਸਿੰਘ ਦੀ ਅਗੇਤੀ ਜ਼ਮਾਨਤ ਸਬੰਧੀ ਹਾਈਕੋਰਟ ਨੇ ਰੱਖਿਆ ਰਾਖਵਾਂ

ਚੰਡੀਗੜ੍ਹ, 16 ਮਈ 2025 : High Court reserves order on anticipatory bail of Inspector Ronnie Singh : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਸ ਦੇ ਇੰਸਪੈਕਟਰ ਰੌਣੀ ਸਿੰਘ ਦੀ ਅਗੇਤੀ ਜ਼ਮਾਨਤ ਸਬੰਧੀ ਫ਼ੈਸਲੇ ਨੂੰ ਰਾਖਵਾਂ ਰੱਖਦਿਆਂ ਆਖਿਆ ਹੈ ਕਿ ਰੌਨੀ ਸਿੰਘ ਨੂੰ ਹਾਲੇ ਤੱਕ ਗ੍ਰਿਫ਼ਤਾਰ ਕਿਊਂ ਨਹੀਂ ਕੀਤਾ ਗਿਆ ਹੈ ।

ਕਰਨਲ ਤੇ ਉਸਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਕੀਤੇ ਜਾਣਾ

ਦੱਸਣਯੋਗ ਹੈ ਕਿ ਪੰਜਾਬ ਪੁਲਸ ਦੇ ਇੰਸਪੈਕਟਰ ਰੌਨੀ ਸਿੰਘ ਦੀ ਹਾਈਕੋਰਟ ਦਾਇਰ ਕੀਤੀ ਅਗਾਊਂ ਜ਼ਮਾਨੀਤ ਅਰਜ਼ੀ ਦਾ ਮੁੱਖ ਕਾਰਨ ਹੈ ਪੰਜਾਬ ਦੇ ਪ੍ਰਸਿੱਧ ਸ਼ਹਿਰ ਪਟਿਆਲਾ ਦੇ ਪਟਿਆਲਾ ਸੰਗਰੂਰ ਰੋਡ ਤੇ ਬਣੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬੇ ਤੇ 13, 14 ਮਾਰਚ ਦੀ ਦਰਮਿਆਨੀ ਰਾਤ ਨੂੰ ਵਾਪਰੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਸਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਕੀਤੇ ਜਾਣਾ । ਇਸ ਦਿਨ ਇੰਸਪੈਕਟਰ ਰੌਨੀ ਸਿੰਘ ਸਮੇਤ ਹੋਰ ਤਿੰਨ ਪੁਲਸ ਇੰਸਪੈਕਟਰਾਂ ਅਤੇ 8 ਪੁਲਸ ਅਧਿਕਾਰੀਆਂ ਕਰਮਚਾਰੀਆਂ ਨੇ ਕਰਨਲ ਤੇ ਉਸਦੇ ਪੁੱਤਰ ਦੀ ਕੁੱਟਮਾਰ ਕੀਤੀ ਸੀ ।

ਜਿਕਰਯੋਗ ਹੈ ਕਿ 13, 14 ਮਾਰਚ ਦੀ ਦਰਮਿਆਨੀ ਰਾਤ ਜਦੋਂ ਪਟਿਆਲਾ ਵਿੱਚ ਸ਼ਰਾਬੀ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੇ ਫ਼ੌਜ ਦੇ ਕਰਨਲ ਪੁਸ਼ਪਿੰਦਰ ਅਤੇ ਉਸ ਦੇ ਪੁੱਤਰ ਅੰਗਦ ਸਿੰਘ ਦੀ ਕੁੱਟਮਾਰ ਕੀਤੀ ਤਾਂ ਪੁਲਸ ਨੇ ਕਰਨਲ ਦਾ ਬਿਆਨ ਲੈਣ ਦੀ ਬਜਾਏ ਢਾਬੇ `ਤੇ ਕੰਮ ਕਰਨ ਵਾਲੇ ਇੱਕ ਵਿਅਕਤੀ ਦੇ ਬਿਆਨ `ਤੇ ਅਣਪਛਾਤੇ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਸੀ ਅਤੇ ਕਰਨਲ `ਤੇ ਹਮਲਾ ਕਰਨ ਵਾਲੇ ਜਵਾਨਾਂ ਨੂੰ ਬਚਾਉਣ ਦੀ ਕੋਸਿ਼ਸ਼ ਕੀਤੀ ਗਈ ਸੀ ।

ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਜੋ ਮੌਜੂਦਾ ਸਮੇਂ ਵਿਚ ਨਵੀਂ ਦਿੱਲੀ ਸਥਿਤ ਫ਼ੌਜ ਹੈੱਡਕੁਆਰਟਰ ਵਿੱਚ ਤਾਇਨਾਤ ਹਨ ਨੇ ਦੋਸ਼ ਲਗਾਇਆ ਕਿ 13 ਮਾਰਚ ਦੀ ਰਾਤ ਨੂੰ ਪੰਜਾਬ ਪੁਲਸ ਦੇ ਚਾਰ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਕਰਮਚਾਰੀਆਂ ਨੇ ਬਿਨਾਂ ਕਿਸੇ ਭੜਕਾਹਟ ਦੇ ਉਸ ਅਤੇ ਉਸ ਦੇ ਪੁੱਤਰ `ਤੇ ਹਮਲਾ ਕਰ ਦਿੱਤਾ ਸੀ । ਹਾਈ ਕੋਰਟ ਦੇ ਹੁਕਮਾਂ `ਤੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਦੇ ਇੱਕ ਆਈ. ਪੀ. ਐਸ. ਅਧਿਕਾਰੀ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ ।

Read More : ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਿਤੀ ਚੁਣੌਤੀ

Leave a Comment

Your email address will not be published. Required fields are marked *

Scroll to Top