Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 1:59 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਂ ਆਪਣੇ ਕੱਪੜੇ ਬੈਗ `ਚ ਪਾਏ ਹੋਏ ਨੇ, ਅਹੁਦੇ ਦੀ ਕੋਈ ਪ੍ਰਵਾਹ ਨਹੀਂ : ਗਿਆਨੀ ਰਘਬੀਰ ਸਿੰਘ

ਮੈਂ ਆਪਣੇ ਕੱਪੜੇ ਬੈਗ `ਚ ਪਾਏ ਹੋਏ ਨੇ, ਅਹੁਦੇ ਦੀ ਕੋਈ ਪ੍ਰਵਾਹ ਨਹੀਂ : ਗਿਆਨੀ ਰਘਬੀਰ ਸਿੰਘ

ਮੈਂ ਆਪਣੇ ਕੱਪੜੇ ਬੈਗ `ਚ ਪਾਏ ਹੋਏ ਨੇ, ਅਹੁਦੇ ਦੀ ਕੋਈ ਪ੍ਰਵਾਹ ਨਹੀਂ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 1 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੀਡੀਆ ਵਲੋਂ ਪੁੱਛੇ ਗਏ ਸਵਾਲ ਤੇ ਕਿ ਤਹਾਨੂੰ ਵੀ ਜਥੇਦਾਰੀ ਦੇ ਅਹੁਦੇ ਤੋਂ ਹਟਾਉਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਤਾਂ ਉਨ੍ਹਾਂ ਕਿਹਾ ਕਿ ਮੇਰਾ ਬੈਗ ਪੈਕ ਹੈ, ਮੈਨੂੰ ਪਰਵਾਹ ਨਹੀਂ, ਇਸ ਦੇ ਨਾਲ ਹੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਬਣਾਈ ਸੱਤ ਮੈਂਬਰੀ ਕਮੇਟੀ ‘ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ।ਉਹਨਾਂ ਕਿਹਾ ਕਿ ਜੋ ਪੰਜ ਮੈਂਬਰ ਬਚੇ ਨੇ ਉਹ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਪਰ ਉਹਨਾਂ ਨੇ ਜੋ ਇੱਕ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਹੈ ਕਿ ਅਕਾਲੀ ਦਲ ਸਹਿਯੋਗ ਨਹੀਂ ਕਰ ਰਿਹਾ, ਪਰ ਫਸੀਲ ਤੋਂ ਇਹ ਕਿਹਾ ਗਿਆ ਸੀ ਕਿ ਉਹ ਸੱਤ ਮੈਂਬਰ ਹੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰੇਗੀ।ਦੱਸਣਯੋਗ ਹੈ ਕਿ ਕਿਰਪਾਲ ਸਿੰਘ ਬਡੂਗਰ ਅਤੇ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ ਤਾਂ ਹੁਣ ਉਸ ਕਮੇਟੀ ਦੇ ਪੰਜ ਮੈਂਬਰ ਬਚੇ ਨੇ। ਜਿਨਾਂ ਨੂੰ ਹੁਕਮ ਜਾਰੀ ਹੋਏ ਨੇ ਕਿ ਉਹੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ। ਪੱਤਰਕਾਰਾਂ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਵਾਲ ਪੁੱਛਿਆ ਗਿਆ ਕਿ ਤੁਹਾਨੂੰ ਹਟਾਉਣ ਦੀਆਂ ਚਰਚਾਵਾਂ ਨੇ ਤਾਂ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਮੈਂ ਤਾਂ ਆਪਣੇ ਕੱਪੜੇ ਬੈਗ ਦੇ ਵਿੱਚ ਪਾਏ ਨੇ ਮੈਨੂੰ ਕੋਈ ਪਰਵਾਹ ਨਹੀਂ। ਇਹ ਸੇਵਾ ਗੁਰੂ ਦੀ ਕਿਰਪਾ ਦੇ ਨਾਲ ਹੀ ਮਿਲਦੀ ਹੈ। ਕੋਈ ਇੱਥੇ ਪੱਕੇ ਤੌਰ ਤੇ ਨਹੀਂ ਰਹਿੰਦਾ ।

Scroll to Top