Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:35 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 24 ਅਪ੍ਰੈਲ 2025 : Illegal construction by drug smuggler demolished in Sunam Udham Singh Wala : ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ (Action against drug traffickers) ਜੰਗੀ ਪੱਧਰ ‘ਤੇ ਜਾਰੀ ਹੈ । ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਇੱਕ ਹੋਰ ਨਸ਼ਾ ਤਸਕਰ ਦੁਆਰਾ ਮਾਰਕੀਟ ਕਮੇਟੀ ਦੀ ਜ਼ਮੀਨ ‘ਤੇ ਕੀਤੀ ਗਈ ਨਜਾਇਜ਼ ਉਸਾਰੀ (Illegal construction) ਨੂੰ ਢਾਹੁੰਦੇ ਹੋਏ ਨਸਿ਼ਆਂ ਦੇ ਮਾੜੇ ਕਾਰੋਬਾਰ ਨਾਲ ਜੁੜੇ ਹੋਏ ਵਿਅਕਤੀਆਂ ਨੂੰ ਇਹ ਸਖ਼ਤ ਤੇ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਇਸ ਕੁਰੀਤੀ ਦਾ ਮੁਕੰਮਲ ਸਫਾਇਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿ਼ਆ ਨਹੀਂ ਜਾਵੇਗਾ ।

ਨਸਿ਼ਆਂ ਦੇ ਖਿਲਾਫ ਅਪਣਾਈ ਜਾ ਰਹੀ ਹੈ ਜੀਰੋ ਟੋਲਰੈਂਸ ਨੀਤੀ

ਇਸ ਮੌਕੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ (S. S. P. Sartaj Singh Chahal) ਦੇ ਦਿਸ਼ਾ ਨਿਰਦੇਸ਼ਾਂ ਹੇਠ ਮੌਕੇ ‘ਤੇ ਮੌਜੂਦ ਐਸ. ਪੀ. ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਸਿ਼ਆਂ ਦੇ ਖਿਲਾਫ ਜੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਵੱਲੋਂ ਸਰਕਾਰੀ ਜ਼ਮੀਨ ਉਤੇ ਕੀਤੇ ਨਜਾਇਜ਼ ਕਬਜ਼ੇ ਨੂੰ ਤੋੜਨ ਦੀ ਕਾਰਵਾਈ ਦੌਰਾਨ ਪੁਲਸ ਵੱਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖੀ ਗਈ ਅਤੇ ਨਗਰ ਕੌਂਸਲ ਰਾਹੀਂ ਇਸ ਨਜ਼ਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ।

ਸਬੰਧਤ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 13 ਪਰਚੇ ਹਨ ਦਰਜ

ਉਹਨਾਂ ਕਿਹਾ ਕਿ ਸਬੰਧਤ ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 13 ਪਰਚੇ (13 leaflets) ਦਰਜ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ (‘War on drugs’) ਮੁਹਿੰਮ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਹੁਣ ਤੱਕ 150 ਦੇ ਲਗਭਗ ਮਾਮਲੇ ਦਰਜ ਕਰਕੇ ਤਕਰੀਬਨ 200 ਮੁਲਜ਼ਮ ਗ੍ਰਿਫ਼ਤਾਰ (200 accused arrested) ਕੀਤੇ ਜਾ ਚੁੱਕੇ ਹਨ । ਐਸ. ਪੀ. ਵਿਰਕ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਅਤੇ ਪੰਜਾਬ ਸਰਕਾਰ ਉਹਨਾਂ ਦੀ ਹਰ ਸੰਭਵ ਮਦਦ ਕਰੇਗੀ ।

ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਕਾਰਜਸ਼ੀਲ ਹਨ

ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ (Drug De-addiction and Rehabilitation Center) ਕਾਰਜਸ਼ੀਲ ਹਨ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ । ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰਪਾਲ ਸਿੰਘ, ਡੀ. ਐਸ. ਪੀ. ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ, ਡੀ. ਐਸ. ਪੀ. ਕਰਨੈਲ ਸਿੰਘ, ਮੁੱਖ ਥਾਣਾ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਰਕਿਟ ਕਮੇਟੀ ਅਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ ।

 

Read More : ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

Scroll to Top