Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 11:17 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਪਟਿਆਲਾ, 9 ਅਪ੍ਰੈਲ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਭਲਾਈ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਵੱਡਾ ਕਦਮ ਚੁੱਕਦਿਆਂ ਪੰਜਾਬ ਵਿੱਚ ਪਾਲਤੂ ਜਾਨਵਰਾਂ ਅਤੇ ਪੈਟ ਸ਼ਾਪਸ ਰਾਹੀਂ ਕੁੱਤਿਆਂ ਦੀ ਬ੍ਰੀਡਿੰਗ ਅਤੇ ਮਾਰਕੀਟਿੰਗ ਨੂੰ ਨਿਯੰਤਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ । ਪ੍ਰਮੁੱਖ ਸਕੱਤਰ, ਸ੍ਰੀ ਰਾਹੁਲ ਭੰਡਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਵੱਲੋਂ ਪੰਜਾਬ ਦੇ ਡਾਗ ਬ੍ਰੀਡਿੰਗ ਅਤੇ ਪੈਟ ਸ਼ਾਪਸ ਦੇ ਕਾਰੋਬਾਰ ਵਿੱਚ ਲੱਗੇ ਹੋਏ ਕਾਰੋਬਾਰੀਆਂ ਨੂੰ ਡੋਗ ਬਰੀਡਿੰਗ ਰੂਲਜ਼ 2017 ਅਤੇ ਪੈਟ ਸ਼ਾਪਸ ਰੂਲਜ਼ 2018 ਦੀ ਪਾਲਣਾ ਕਰਵਾਉਣ ਲਈ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਰਜਿਸਟ੍ਰੇਸ਼ਨ ਕਰਾਉਣ ਬਾਰੇ ਅਪੀਲ ਕੀਤੀ ਗਈ ਹੈ । ਇਸ ਗੱਲ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਪਟਿਆਲਾ, ਡਾਕਟਰ ਗੁਰਦਰਸ਼ਨ ਸਿੰਘ ਨੇ ਕੀਤਾ ਅਤੇ ਉਨ੍ਹਾਂ ਵੱਲੋਂ ਸਮੂਹ ਜ਼ਿਲ੍ਹਾ ਪਟਿਆਲਾ ਦੇ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਨੂੰ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਨਾ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਇਹ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਦੇ ਵੱਲੋਂ ਵੱਖ-ਵੱਖ ਹਦਾਇਤਾਂ ਅਤੇ ਨਿਯਮਾਂ ਅਧੀਨ ਹੋਵੇਗੀ ।

ਪਸ਼ੂ ਭਲਾਈ ਬੋਰਡ ਪੰਜਾਬ ਦੀਆ ਹਿਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ

ਇਨ੍ਹਾਂ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਇੱਕ ਕਮੇਟੀ ਦਾ ਗਠਨ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ । ਜਿਸ ਦੇ ਨੁਮਾਇੰਦੇ ਪਸ਼ੂ ਪਾਲਣ ਵਿਭਾਗ, ਵਣ ਅਤੇ ਜੰਗਲਾਤ ਵਿਭਾਗ,  ਸਥਾਨਿਕ ਸਰਕਾਰ ਵਿਭਾਗ,  ਪੁਲਸ ਵਿਭਾਗ ਅਤੇ ਐਸ. ਪੀ. ਸੀ. ਏ. ਹੋਣਗੇ । ਇਸ ਕਮੇਟੀ ਦੇ ਸਹਿਯੋਗ ਨਾਲ ਹੀ ਸਾਰਾ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ । ਪਸ਼ੂ ਭਲਾਈ ਬੋਰਡ ਪੰਜਾਬ ਦੀਆ ਹਿਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ ਅਤੇ ਬਿਨਾਂ ਰਜਿਸਟ੍ਰੇਸ਼ਨ ਦੇ ਕੋਈ ਵੀ ਵਿਅਕਤੀ ਬਰੀਡਿੰਗ ਅਤੇ ਪੈਟ ਸ਼ਾਪਸ ਦਾ ਕੰਮ ਜਿਸ ਰਾਹੀਂ ਪੈਟਸ ਦੀ ਵੇਚ ਖ਼ਰੀਦ ਕੀਤੀ ਜਾਂਦੀ ਹੈ ਅਜਿਹਾ ਕਾਰੋਬਾਰ ਨਹੀਂ ਕਰ ਸਕੇਗਾ, ਇਸ ਲਈ ਜ਼ਿਲ੍ਹਾ ਪਟਿਆਲਾ ਦੇ ਸਾਰੇ ਪੈੱਟ ਸ਼ਾਪਸ ਅਤੇ ਡਾਗ ਬਰੀਡਰਜ਼ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਾਰੇ ਪਸ਼ੂ ਭਲਾਈ ਬੋਰਡ ਨਾਲ ਰਜਿਸਟ੍ਰੇਸ਼ਨ ਕਰਵਾਉਣ ਲਈ ਤੁਰੰਤ ਆਪਣੇ ਨਜ਼ਦੀਕੀ ਸਿਵਲ ਵੈਟਰਨਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ ।

Scroll to Top